ਖੇਤੀਬੜੀ / ਕਿਸਾਨ
Result You Searched: HARYANA-HIMACHAL

ਸੰਗਰੂਰ, 9 ਅਪ੍ਰੈਲ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਮਿਆਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਅਨਾਜ ਮੰਡੀ ਸੰਗਰੂਰ ਵਿਖੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ । ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਦਿੱਕਤ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਅੱਜ ਬੋਲੀ ਸ਼ੁਰੂ ਕਰਵਾਉਣ ਮਗਰੋਂ ਦੱਸਿਆ ਕਿ ਅੱਜ ਸੰਗਰੂਰ ਮੰਡੀ ਵਿੱਚ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਿਸਾਨਾਂ ਦੇ ਬੈਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪੀਣ ਲਈ ਸਾਫ਼ ਪਾਣੀ, ਰੌਸ਼ਨੀ, ਪਖਾਨਾ ਸੁਵਿਧਾ ਆਦਿ ਦਾ ਇੰਤਜ਼ਾਮ ਕੀਤਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਚੇਅਰਮੈਨ ਅਵਤਾਰ ਸਿੰਘ ਈਲਵਾਲ ਵੀ ਰਹੇ ਮੌਜੂਦ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜਿਥੇ ਸਮੂਹ ਮੰਡੀਆਂ ਵਿੱਚ ਲੋੜ ਮੁਤਾਬਕ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਕਣਕ ਦੀ ਸੁਚੱਜੀ ਲਿਫਟਿੰਗ ਅਤੇ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਇਗੀ ਦੇ ਆਦੇਸ਼ ਵੀ ਦਿੱਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਦੇ ਨਾਲ ਸੰਬੰਧਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ ।

ਸੰਗਰੂਰ, 8 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ, 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਪ੍ਰਬੰਧ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ । ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ, ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ । ਮੀਟਿੰਗ ਦੌਰਾਨ ਹਾਜ਼ਰ ਸਨ ਵੱਖ ਵੱਖ ਅਧਿਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲਿ੍ਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਫੂਡ ਤੇ ਸਿਵਲ ਸਪਲਾਈ ਪਟਿਆਲਾ, ਫਰੀਦਕੋਟ ਤੇ ਫਿਰੋਜ਼ਪੁਰ ਡਵੀਜ਼ਨ ਵੀ ਹਾਜ਼ਰ ਸਨ ।

ਪਟਿਆਲਾ : ਬੀਤੇ ਦਿਨੀ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ ਬੁਖਾਰ ਹੋ ਗਿਆ ਸੀ, ਜਿਸਦੇ ਚਲਦੇ ਉਨਾ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨਾਂ ਦੇ ਸਾਰੇ ਟੈਸਟ ਕੀਤੇ ਗਏ । ਅੱਜ ਸਵੇਰੇ 11 ਵਜੇ ਉਹ ਆਪਣੇ ਕਾਫਲੇ ਨਾਲ ਨਿੱਜੀ ਹਸਪਤਾਲ ਤੋਂ ਰਵਾਨਾ ਹੋ ਕੇ ਬਰਨਾਲਾ ਦੇ ਧਨੌਲਾ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਪੁੱਜੇ । ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਸਾਰੇ ਟੈਸਟ ਜਗਜੀਤ ਸਿੰਘ ਡੱਲੇਵਾਲ ਨੇ ਧਨੌਲਾ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਰੇ ਸਾਥੀਆਂ ਨਾਲ ਪੂਰੇ ਦੇਸ਼ ਦੇ ਦੌਰੇ 'ਤੇ ਜਾਵਾਂਗਾ ਅਤੇ ਅਸੀਂ ਦੇਸ਼ ਦੇ ਕਿਸਾਨਾਂ ਨੂੰ ਸੰਗਠਿਤ ਕਰਨ ਅਤੇ ਅੰਦੋਲਨ ਨੂੰ ਤਿੱਖਾ ਕਰਨ ਦਾ ਕੰਮ ਕਰਾਂਗੇ । ਦੇਰ ਸ਼ਾਮ ਫਿਰ ਉਲਟੀਆਂ ਲੱਗੀਆਂ ਅੱਜ ਮਹਾਪੰਚਾਇਤ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਅਚਾਨਕ ਪੇਟ ਵਿਚ ਤੇਜ਼ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਉਹਨਾਂ ਨੂੰ ਐਮਰਜੈਂਸੀ ਵਿਚ ਬਰਨਾਲਾ ਦੇ ਨਿਜੀ ਹਸਪਤਾਲ (ਹੰਡਿਆਇਆ) ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨਾਂ ਨੂੰ ਉਲਟੀਆਂ ਆ ਰਹੀਆਂ ਹਨ, ਸੀਨੀਅਰ ਡਾਕਟਰਾਂ ਦੀ ਟੀਮ ਉਨਾਂ ਦੀ ਸਿਹਤ ਦੀ ਜਾਚ ਕੀਤੀ ਜਾ ਰਹੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ 132 ਦਿਨਾਂ ਤੋਂ ਭੁੱਖ ਹੜਤਾਲ ੋਤੇ ਰਹਿਣ ਕਾਰਨ ਉਸ ਨੂੰ ਠੀਕ ਹੋਣ ਵਿੱਚ ਸਮਾਂ ਲੱਗੇਗਾ ।

ਪਟਿਆਲਾ, 7 ਅਪ੍ਰੈਲ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ । ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ. ਏ. ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੁਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ । ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਹਨਾਂ ਦੀ ਜਿਨਸ ਵਿਚ ਐਮ. ਸੀ. ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ । ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ । ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਸੰਪਰਕ ਕਰ ਸਕਦੇ ਹਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।

ਦਿੜ੍ਹਬਾ/ ਸੰਗਰੂਰ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ । ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ । ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ ।

ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ. ਐਸ. ਪੀ. ‘ਤੇ ਖ਼ਰੀਦ ਕਰੇਗੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 1865 ਮੰਡੀਆਂ ਤੋਂ ਇਲਾਵਾ ਲੋੜ ਪੈਣ ‘ਤੇ 600 ਆਰਜੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿੱਥੇ ਕਣਕ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ 5 ਲੱਖ ਗੱਟਿਆਂ ਦੇ ਪ੍ਰਬੰਧ ਵੀ ਮੁਕੰਮਲ ਹਨ । ਐਫ. ਸੀ. ਆਈ. ਨੇ ਰੱਖਿਆ ਹੈ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਐਫ. ਸੀ. ਆਈ. ਨੇ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਰਾਜ ਵਿੱਚ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਹੈ, ਜਿਸ ਕਰਕੇ ਇਹ ਟੀਚਾ ਸਹਿਜੇ ਹੀ ਪੂਰਾ ਕਰ ਲਿਆ ਜਾਵੇਗਾ । ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ । ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ । ਇਸ ਮੌਕੇ ਏ. ਡੀ. ਸੀ. (ਸ਼ਹਿਰੀ ਵਿਕਾਸ)ਨਵਰੀਤ ਕੌਰ ਸੇਖੋਂ, ਆੜਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ, ਆੜਤੀ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਪ੍ਰਧਾਨ ਅਨਾਜ ਮੰਡੀ ਦਵਿੰਦਰ ਸਿੰਘ ਵੈਦਵਾਨ ਸਮੇਤ ਹੋਰ ਪਤਵੰਤੇ ਮੌਜੂਦ ਸਨ ।

ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਹਿਤ ਵਿਚ ਸਿਰਫ਼ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ ਅਤੇ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੇ ਮੰਡੀਕਰਨ ਵਿਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਂਦੀ । ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ । ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।

ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਿਹੜੇ ਕਿ ਲੰਬੇ ਸਮੇ ਤੋਂ ਮਰਨ ਵਰਤ 'ਤੇ ਬੈਠੇ ਹਨ ਅਤੇ ਜਿਨਾ ਨੂੰ ਪਿਛਲੇ ਦਿਨੀ ਮੋਰਚਾ ਚੁਕਣ ਤੋਂ ਬਾਅਦ ਪਟਿਆਲਾ ਦੇ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਵਲੋ ਐਲਾਨ ਕੀਤਾ ਗਿਆ ਹੈ ਕਿ ਉਹ ਅੱਜ 3 ਅਪ੍ਰੈਲ ਨੂੰ ਆਪਣੇ ਜੱਦੀ ਪਿੰਡ ਡਲੇਵਾਲ ਵਿਖੇ ਜਾ ਕੇ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਨਗੇ ਅਤੇ ਐਸ. ਕੇ. ਐਮ. ਦੇ ਅਗਲੇ ਪ੍ਰੋਗਰਾਮਾਂ ਵਿਚ ਵੀ ਹਿੱਸਾ ਲੈਣਗੇ । ਡਲੇਵਾਲ ਕਰਨਗੇ ਕਿਸਾਨਾਂ ਦੇ ਵੱਡਾ ਕਾਫਲੇ ਨਾਲ ਪਹਿਲਾਂ ਤੋਂ ਚੱਲ ਰਹੇ ਕਿਸਾਨ ਮੋਰਚੇ 'ਚ ਸਿਰਕਤ ਡਲੇਵਾਲ ਕਿਸਾਨਾਂ ਦੇ ਵੱਡਾ ਕਾਫਲੇ ਨਾਲ ਪਹਿਲਾਂ ਤੋਂ ਚੱਲ ਰਹੇ ਕਿਸਾਨ ਮੋਰਚੇ 'ਚ ਸਿਰਕਤ ਕਰਨਗੇ । ਇਸ ਸਬੰਧੀ ਬੁੱਧਵਾਰ ਨੂੰ ਸਵੇਰੇ ਵੇਲੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਉਪਰੰਤ ਸਥਾਨਕ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਐਸ. ਕੇ. ਐਮ. (ਗੈਰ-ਰਾਜਨੀਤਿਕ) ਦੀ ਮੀਟਿੰਗ ਕੀਤੀ। ਇਸ ਉਪਰੰਤ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅਭੀਮੰਨੂ ਕੋਹਾੜ, ਸੁਖਜੀਤ ਸਿੰਘ, ਸੁਖਦੇਵ ਸਿੰਘ ਭੋਜਰਾਜ, ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਨੇ ਦੱਸਿਆ ਕਿ 19 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਸੰਭੂ ਤੇ ਖਨੋਰੀ ਮੋਰਚਾ ਜਬਰੀ ਉਠਾਉਣ ਦੌਰਾਨ ਕਿਸਾਨਾਂ ਦਾ ਗੁੰਮ ਹੋਇਆ ਸਮਾਨ ਵਾਪਸ ਦਿਵਾਉਣ ਅਤੇ ਪੁਲਸ ਵੱਲੋਂ ਡੱਲੇਵਾਲ ਨੂੰ ਜਬਰੀ ਹਿਰਾਸਤ 'ਚ ਰੱਖਣ ਦੇ ਵਿਰੋਧ ਵਜੋਂ ਪਿੰਡ ਡੱਲੇਵਾਲ 'ਚ ਪੱਕਾ ਮੋਰਚਾ ਸੁਰੂ ਕੀਤਾ ਸੀ , ਜਿਸ 'ਚ 3 ਅਪ੍ਰੈਲ ਨੂੰ ਵੱਡਾ ਇਕੱਠ ਸੱਦਿਆ ਗਿਆ ਹੈ । ਦੋਨੋ ਫੋਰਮਾਂ ਵੱਲੋਂ ਦਿੱਤੇ ਅਗਲੇ ਪ੍ਰੋਗਰਾਮਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ ਦੋਨੋ ਫੋਰਮਾਂ ਵੱਲੋਂ ਦਿੱਤੇ ਅਗਲੇ ਪ੍ਰੋਗਰਾਮਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਕਿਸਾਨਾਂ ਦਾ ਵੱਡਾ ਕਾਫਲਾ ਡੱਲੇਵਾਲ ਨੂੰ ਲੈ ਕੇ ਪਿੰਡ ਵੱਲ ਜਾਵੇਗਾ । ਉਨ੍ਹਾਂ ਦੱਸਿਆ ਕਿ ਐਸ. ਕੇ. ਐਮ. (ਗੈਰ-ਰਾਜਨੀਤਿਕ) ਵੱਲੋਂ ਅਗਲੇ ਦਿਨਾਂ ਦੇ ਉਲੀਕੇ ਪ੍ਰੋਗਰਾਮਾਂ ਦੌਰਾਨ 3 ਅਪ੍ਰੈਲ ਨੂੰ ਡੱਲੇਵਾਲ, 4 ਅਪ੍ਰੈਲ ਨੂੰ ਫਿਰੋਜਪੁਰ, 5 ਅਪ੍ਰੈਲ ਨੂੰ ਪਟਿਆਲਾ, 6 ਅਪ੍ਰੈਲ ਨੂੰ ਸਰਹੰਦ, 7 ਅਪ੍ਰੈਲ ਨੂੰ ਧਨੌਲਾ, 8 ਅਪ੍ਰੈਲ ਨੂੰ ਸ਼੍ਰੀ ਮੁਕਤਸ਼ਰ ਸਾਹਿਬ, 9 ਅਪ੍ਰੈਲ ਨੂੰ ਫਾਜਿਲਕਾ, 10 ਅਪ੍ਰੈਲ ਨੂੰ ਮਾਨਸਾ ਅਤੇ 11 ਤੇ 12 ਅਪ੍ਰੈਲ ਨੂੰ ਸ਼ਰੀ ਅਮ੍ਰਿੰਤਸਰ ਸਾਹਿਬ ਵਿਖੇ ਕਿਸਾਨ ਮਹਾਪੰਚਾਇਤਾ ਕੀਤੀਆਂ ਜਾਣਗੀਆਂ , ਜਿਨ੍ਹਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ ਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ । ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਆਪਣੇ ਪੱਧਰ 'ਤੇ ਪ੍ਰਬੰਧ ਕਰਕੇ ਡੱਲੇਵਾਲ ਨੂੰ ਲੈ ਕੇ ਜਾਣਗੇ । ਉਨ੍ਹਾਂ ਕਿਹਾ ਕਿ ਮਰਨ ਵਰਤ ਜਾਰੀ ਹੈ, ਜਿਸ ਸਬੰਧੀ ਅਗਲੇ ਸਮੇਂ 'ਚ ਫੈਸਲਾ ਲਿਆ ਜਾਵੇਗਾ ।

ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ । ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ ਹੈ, ਜਿਸ ਲਈ ਸੀ. ਸੀ. ਐਲ. ਪਹਿਲਾਂ ਹੀ ਨਵਿਆਈ ਜਾ ਚੁੱਕੀ ਹੈ ।v ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ : ਵਿਧਾਇਕ ਭਰਾਜ ਵਿਧਾਇਕ ਭਰਾਜ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਪਰ ਫਿਰ ਵੀ ਉਹ ਰੋਜ਼ਾਨਾ ਦੇ ਆਧਾਰ ’ਤੇ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਦਾਇਤਾਂ ਦੇ ਰਹੇ ਹਨ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇਕਰ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਮੌਕੇ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

ਪਟਿਆਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਨੇ ਐਸ. ਡੀ. ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਆਨਲਾਈਨ ਮੀਟਿੰਗ 'ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ । ਐਸ. ਡੀ. ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ ਉਨ੍ਹਾਂ ਨੇ ਖਰੀਦ ਏਜੰਸੀਆਂ ਐਫ. ਸੀ. ਆਈ., ਪਨਗ੍ਰੇਨ, ਮਾਰਕਫੈਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼. ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ । ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਕਿਸਾਨਾਂ ਨੂੰ ਖੇਤਾਂ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਕੱਟਕੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨੂੰ ਸੁੱਕੇ ਚਾਰੇ ਵਜੋਂ ਤੂੜੀ ਦੇ ਰੂਪ ਵਿੱਚ ਪਸ਼ੂਆਂ ਲਈ ਵਰਤਿਆ ਜਾ ਸਕਦਾ ਹੈ ।

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਜਾਇਜ਼ਾ, ਕਣਕ ਦੀ ਬੋਲੀ ਸ਼ੁਰੂ ਕਰਵਾਈ
ਸੰਗਰੂਰ, 9 ਅਪ੍ਰੈਲ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਮਿਆਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਅਨਾਜ ਮੰਡੀ ਸੰਗਰੂਰ ਵਿਖੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ । ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਦਿੱਕਤ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਅੱਜ ਬੋਲੀ ਸ਼ੁਰੂ ਕਰਵਾਉਣ ਮਗਰੋਂ ਦੱਸਿਆ ਕਿ ਅੱਜ ਸੰਗਰੂਰ ਮੰਡੀ ਵਿੱਚ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਿਸਾਨਾਂ ਦੇ ਬੈਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪੀਣ ਲਈ ਸਾਫ਼ ਪਾਣੀ, ਰੌਸ਼ਨੀ, ਪਖਾਨਾ ਸੁਵਿਧਾ ਆਦਿ ਦਾ ਇੰਤਜ਼ਾਮ ਕੀਤਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਚੇਅਰਮੈਨ ਅਵਤਾਰ ਸਿੰਘ ਈਲਵਾਲ ਵੀ ਰਹੇ ਮੌਜੂਦ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜਿਥੇ ਸਮੂਹ ਮੰਡੀਆਂ ਵਿੱਚ ਲੋੜ ਮੁਤਾਬਕ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਕਣਕ ਦੀ ਸੁਚੱਜੀ ਲਿਫਟਿੰਗ ਅਤੇ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਇਗੀ ਦੇ ਆਦੇਸ਼ ਵੀ ਦਿੱਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਦੇ ਨਾਲ ਸੰਬੰਧਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ ।
Punjab Bani 09 April,2025
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 8 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ, 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਪ੍ਰਬੰਧ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ । ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ, ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ । ਮੀਟਿੰਗ ਦੌਰਾਨ ਹਾਜ਼ਰ ਸਨ ਵੱਖ ਵੱਖ ਅਧਿਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲਿ੍ਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਫੂਡ ਤੇ ਸਿਵਲ ਸਪਲਾਈ ਪਟਿਆਲਾ, ਫਰੀਦਕੋਟ ਤੇ ਫਿਰੋਜ਼ਪੁਰ ਡਵੀਜ਼ਨ ਵੀ ਹਾਜ਼ਰ ਸਨ ।
Punjab Bani 08 April,2025
ਮਰਨ ਵਰਤ ਖਤਮ ਹੋਣ ਤੋਂ ਬਾਅਦ ਡਲੇਵਾਲ ਨੂੰ ਕਰਵਾਇਆ ਹਸਪਤਾਲ ਦਾਖਲ
ਪਟਿਆਲਾ : ਬੀਤੇ ਦਿਨੀ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ ਬੁਖਾਰ ਹੋ ਗਿਆ ਸੀ, ਜਿਸਦੇ ਚਲਦੇ ਉਨਾ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨਾਂ ਦੇ ਸਾਰੇ ਟੈਸਟ ਕੀਤੇ ਗਏ । ਅੱਜ ਸਵੇਰੇ 11 ਵਜੇ ਉਹ ਆਪਣੇ ਕਾਫਲੇ ਨਾਲ ਨਿੱਜੀ ਹਸਪਤਾਲ ਤੋਂ ਰਵਾਨਾ ਹੋ ਕੇ ਬਰਨਾਲਾ ਦੇ ਧਨੌਲਾ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਪੁੱਜੇ । ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਸਾਰੇ ਟੈਸਟ ਜਗਜੀਤ ਸਿੰਘ ਡੱਲੇਵਾਲ ਨੇ ਧਨੌਲਾ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਰੇ ਸਾਥੀਆਂ ਨਾਲ ਪੂਰੇ ਦੇਸ਼ ਦੇ ਦੌਰੇ 'ਤੇ ਜਾਵਾਂਗਾ ਅਤੇ ਅਸੀਂ ਦੇਸ਼ ਦੇ ਕਿਸਾਨਾਂ ਨੂੰ ਸੰਗਠਿਤ ਕਰਨ ਅਤੇ ਅੰਦੋਲਨ ਨੂੰ ਤਿੱਖਾ ਕਰਨ ਦਾ ਕੰਮ ਕਰਾਂਗੇ । ਦੇਰ ਸ਼ਾਮ ਫਿਰ ਉਲਟੀਆਂ ਲੱਗੀਆਂ ਅੱਜ ਮਹਾਪੰਚਾਇਤ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਅਚਾਨਕ ਪੇਟ ਵਿਚ ਤੇਜ਼ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਉਹਨਾਂ ਨੂੰ ਐਮਰਜੈਂਸੀ ਵਿਚ ਬਰਨਾਲਾ ਦੇ ਨਿਜੀ ਹਸਪਤਾਲ (ਹੰਡਿਆਇਆ) ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨਾਂ ਨੂੰ ਉਲਟੀਆਂ ਆ ਰਹੀਆਂ ਹਨ, ਸੀਨੀਅਰ ਡਾਕਟਰਾਂ ਦੀ ਟੀਮ ਉਨਾਂ ਦੀ ਸਿਹਤ ਦੀ ਜਾਚ ਕੀਤੀ ਜਾ ਰਹੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ 132 ਦਿਨਾਂ ਤੋਂ ਭੁੱਖ ਹੜਤਾਲ ੋਤੇ ਰਹਿਣ ਕਾਰਨ ਉਸ ਨੂੰ ਠੀਕ ਹੋਣ ਵਿੱਚ ਸਮਾਂ ਲੱਗੇਗਾ ।
Punjab Bani 08 April,2025
ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 7 ਅਪ੍ਰੈਲ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ । ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ. ਏ. ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੁਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ । ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਹਨਾਂ ਦੀ ਜਿਨਸ ਵਿਚ ਐਮ. ਸੀ. ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ । ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ । ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਸੰਪਰਕ ਕਰ ਸਕਦੇ ਹਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।
Punjab Bani 07 April,2025
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
ਦਿੜ੍ਹਬਾ/ ਸੰਗਰੂਰ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ । ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ । ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ ।
Punjab Bani 05 April,2025
ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
ਰਾਜਪੁਰਾ, 3 ਅਪ੍ਰੈਲ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ. ਐਸ. ਪੀ. ‘ਤੇ ਖ਼ਰੀਦ ਕਰੇਗੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 1865 ਮੰਡੀਆਂ ਤੋਂ ਇਲਾਵਾ ਲੋੜ ਪੈਣ ‘ਤੇ 600 ਆਰਜੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿੱਥੇ ਕਣਕ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ 5 ਲੱਖ ਗੱਟਿਆਂ ਦੇ ਪ੍ਰਬੰਧ ਵੀ ਮੁਕੰਮਲ ਹਨ । ਐਫ. ਸੀ. ਆਈ. ਨੇ ਰੱਖਿਆ ਹੈ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਐਫ. ਸੀ. ਆਈ. ਨੇ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਰਾਜ ਵਿੱਚ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਹੈ, ਜਿਸ ਕਰਕੇ ਇਹ ਟੀਚਾ ਸਹਿਜੇ ਹੀ ਪੂਰਾ ਕਰ ਲਿਆ ਜਾਵੇਗਾ । ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ । ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ । ਇਸ ਮੌਕੇ ਏ. ਡੀ. ਸੀ. (ਸ਼ਹਿਰੀ ਵਿਕਾਸ)ਨਵਰੀਤ ਕੌਰ ਸੇਖੋਂ, ਆੜਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ, ਆੜਤੀ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਪ੍ਰਧਾਨ ਅਨਾਜ ਮੰਡੀ ਦਵਿੰਦਰ ਸਿੰਘ ਵੈਦਵਾਨ ਸਮੇਤ ਹੋਰ ਪਤਵੰਤੇ ਮੌਜੂਦ ਸਨ ।
Punjab Bani 03 April,2025
ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨ ਝੋਨੇ ਦੀਆਂ ਅਣਅਧਿਕਾਰਤ ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਹਿਤ ਵਿਚ ਸਿਰਫ਼ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ ਅਤੇ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੇ ਮੰਡੀਕਰਨ ਵਿਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਂਦੀ । ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ । ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਤਹਿ ਕੀਤੇ ਗਏ ਸਮੇਂ ਵਿਚ ਹੀ ਕੀਤੀ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।
Punjab Bani 03 April,2025
3 ਅਪ੍ਰੈਲ ਨੂੰ ਪਿੰਡ ਡਲੇਵਾਲ ਜਾ ਕੇ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਨਗੇ ਜਗਜੀਤ ਸਿੰਘ ਡੱਲੇਵਾਲ
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਿਹੜੇ ਕਿ ਲੰਬੇ ਸਮੇ ਤੋਂ ਮਰਨ ਵਰਤ 'ਤੇ ਬੈਠੇ ਹਨ ਅਤੇ ਜਿਨਾ ਨੂੰ ਪਿਛਲੇ ਦਿਨੀ ਮੋਰਚਾ ਚੁਕਣ ਤੋਂ ਬਾਅਦ ਪਟਿਆਲਾ ਦੇ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਵਲੋ ਐਲਾਨ ਕੀਤਾ ਗਿਆ ਹੈ ਕਿ ਉਹ ਅੱਜ 3 ਅਪ੍ਰੈਲ ਨੂੰ ਆਪਣੇ ਜੱਦੀ ਪਿੰਡ ਡਲੇਵਾਲ ਵਿਖੇ ਜਾ ਕੇ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਕਰਨਗੇ ਅਤੇ ਐਸ. ਕੇ. ਐਮ. ਦੇ ਅਗਲੇ ਪ੍ਰੋਗਰਾਮਾਂ ਵਿਚ ਵੀ ਹਿੱਸਾ ਲੈਣਗੇ । ਡਲੇਵਾਲ ਕਰਨਗੇ ਕਿਸਾਨਾਂ ਦੇ ਵੱਡਾ ਕਾਫਲੇ ਨਾਲ ਪਹਿਲਾਂ ਤੋਂ ਚੱਲ ਰਹੇ ਕਿਸਾਨ ਮੋਰਚੇ 'ਚ ਸਿਰਕਤ ਡਲੇਵਾਲ ਕਿਸਾਨਾਂ ਦੇ ਵੱਡਾ ਕਾਫਲੇ ਨਾਲ ਪਹਿਲਾਂ ਤੋਂ ਚੱਲ ਰਹੇ ਕਿਸਾਨ ਮੋਰਚੇ 'ਚ ਸਿਰਕਤ ਕਰਨਗੇ । ਇਸ ਸਬੰਧੀ ਬੁੱਧਵਾਰ ਨੂੰ ਸਵੇਰੇ ਵੇਲੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਉਪਰੰਤ ਸਥਾਨਕ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਐਸ. ਕੇ. ਐਮ. (ਗੈਰ-ਰਾਜਨੀਤਿਕ) ਦੀ ਮੀਟਿੰਗ ਕੀਤੀ। ਇਸ ਉਪਰੰਤ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅਭੀਮੰਨੂ ਕੋਹਾੜ, ਸੁਖਜੀਤ ਸਿੰਘ, ਸੁਖਦੇਵ ਸਿੰਘ ਭੋਜਰਾਜ, ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਨੇ ਦੱਸਿਆ ਕਿ 19 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਸੰਭੂ ਤੇ ਖਨੋਰੀ ਮੋਰਚਾ ਜਬਰੀ ਉਠਾਉਣ ਦੌਰਾਨ ਕਿਸਾਨਾਂ ਦਾ ਗੁੰਮ ਹੋਇਆ ਸਮਾਨ ਵਾਪਸ ਦਿਵਾਉਣ ਅਤੇ ਪੁਲਸ ਵੱਲੋਂ ਡੱਲੇਵਾਲ ਨੂੰ ਜਬਰੀ ਹਿਰਾਸਤ 'ਚ ਰੱਖਣ ਦੇ ਵਿਰੋਧ ਵਜੋਂ ਪਿੰਡ ਡੱਲੇਵਾਲ 'ਚ ਪੱਕਾ ਮੋਰਚਾ ਸੁਰੂ ਕੀਤਾ ਸੀ , ਜਿਸ 'ਚ 3 ਅਪ੍ਰੈਲ ਨੂੰ ਵੱਡਾ ਇਕੱਠ ਸੱਦਿਆ ਗਿਆ ਹੈ । ਦੋਨੋ ਫੋਰਮਾਂ ਵੱਲੋਂ ਦਿੱਤੇ ਅਗਲੇ ਪ੍ਰੋਗਰਾਮਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ ਦੋਨੋ ਫੋਰਮਾਂ ਵੱਲੋਂ ਦਿੱਤੇ ਅਗਲੇ ਪ੍ਰੋਗਰਾਮਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਕਿਸਾਨਾਂ ਦਾ ਵੱਡਾ ਕਾਫਲਾ ਡੱਲੇਵਾਲ ਨੂੰ ਲੈ ਕੇ ਪਿੰਡ ਵੱਲ ਜਾਵੇਗਾ । ਉਨ੍ਹਾਂ ਦੱਸਿਆ ਕਿ ਐਸ. ਕੇ. ਐਮ. (ਗੈਰ-ਰਾਜਨੀਤਿਕ) ਵੱਲੋਂ ਅਗਲੇ ਦਿਨਾਂ ਦੇ ਉਲੀਕੇ ਪ੍ਰੋਗਰਾਮਾਂ ਦੌਰਾਨ 3 ਅਪ੍ਰੈਲ ਨੂੰ ਡੱਲੇਵਾਲ, 4 ਅਪ੍ਰੈਲ ਨੂੰ ਫਿਰੋਜਪੁਰ, 5 ਅਪ੍ਰੈਲ ਨੂੰ ਪਟਿਆਲਾ, 6 ਅਪ੍ਰੈਲ ਨੂੰ ਸਰਹੰਦ, 7 ਅਪ੍ਰੈਲ ਨੂੰ ਧਨੌਲਾ, 8 ਅਪ੍ਰੈਲ ਨੂੰ ਸ਼੍ਰੀ ਮੁਕਤਸ਼ਰ ਸਾਹਿਬ, 9 ਅਪ੍ਰੈਲ ਨੂੰ ਫਾਜਿਲਕਾ, 10 ਅਪ੍ਰੈਲ ਨੂੰ ਮਾਨਸਾ ਅਤੇ 11 ਤੇ 12 ਅਪ੍ਰੈਲ ਨੂੰ ਸ਼ਰੀ ਅਮ੍ਰਿੰਤਸਰ ਸਾਹਿਬ ਵਿਖੇ ਕਿਸਾਨ ਮਹਾਪੰਚਾਇਤਾ ਕੀਤੀਆਂ ਜਾਣਗੀਆਂ , ਜਿਨ੍ਹਾਂ 'ਚ ਜਗਜੀਤ ਸਿੰਘ ਡੱਲੇਵਾਲ ਸਿਰਕਤ ਕਰਨਗੇ ਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ । ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਆਪਣੇ ਪੱਧਰ 'ਤੇ ਪ੍ਰਬੰਧ ਕਰਕੇ ਡੱਲੇਵਾਲ ਨੂੰ ਲੈ ਕੇ ਜਾਣਗੇ । ਉਨ੍ਹਾਂ ਕਿਹਾ ਕਿ ਮਰਨ ਵਰਤ ਜਾਰੀ ਹੈ, ਜਿਸ ਸਬੰਧੀ ਅਗਲੇ ਸਮੇਂ 'ਚ ਫੈਸਲਾ ਲਿਆ ਜਾਵੇਗਾ ।
Punjab Bani 02 April,2025
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੰਗਰੂਰ, 1 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਲਈ ਮਾਰਕਿਟ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ । ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ ਹੈ, ਜਿਸ ਲਈ ਸੀ. ਸੀ. ਐਲ. ਪਹਿਲਾਂ ਹੀ ਨਵਿਆਈ ਜਾ ਚੁੱਕੀ ਹੈ ।v ਪੰਜਾਬ ਸਰਕਾਰ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਫਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ : ਵਿਧਾਇਕ ਭਰਾਜ ਵਿਧਾਇਕ ਭਰਾਜ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਪਰ ਫਿਰ ਵੀ ਉਹ ਰੋਜ਼ਾਨਾ ਦੇ ਆਧਾਰ ’ਤੇ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਦਾਇਤਾਂ ਦੇ ਰਹੇ ਹਨ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇਕਰ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਮੌਕੇ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 01 April,2025
ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਨੇ ਐਸ. ਡੀ. ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਆਨਲਾਈਨ ਮੀਟਿੰਗ 'ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ । ਐਸ. ਡੀ. ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ ਉਨ੍ਹਾਂ ਨੇ ਖਰੀਦ ਏਜੰਸੀਆਂ ਐਫ. ਸੀ. ਆਈ., ਪਨਗ੍ਰੇਨ, ਮਾਰਕਫੈਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼. ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ । ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਕਿਸਾਨਾਂ ਨੂੰ ਖੇਤਾਂ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਕੱਟਕੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨੂੰ ਸੁੱਕੇ ਚਾਰੇ ਵਜੋਂ ਤੂੜੀ ਦੇ ਰੂਪ ਵਿੱਚ ਪਸ਼ੂਆਂ ਲਈ ਵਰਤਿਆ ਜਾ ਸਕਦਾ ਹੈ ।
Punjab Bani 01 April,2025
ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ
ਪਟਿਆਲਾ, 1 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ । ਹਰੀ ਕੱਟੀ ਹੋਈ ਕਣਕ ਸੁੱਕਣ 'ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ, ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ । ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ । ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ ।
Punjab Bani 01 April,2025
ਕਿਸਾਨਾਂ ਦੀ ਤੜਕੇ ਦੋ ਵਜੇ ਹੋਈ ਰਿਹਾਈ ; ਡੱਲੇਵਾਲ ਨੇ ਮਰਨ ਵਰਤ ਦੇ 124ਵੇਂ ਦਿਨ ਪੀਤਾ ਪਾਣੀ ਅਤੇ ਲਈ ਮੈਡੀਕਲ ਸਹਾਇਤਾ
ਪਟਿਆਲਾ : ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਮੁੱਚੇ ਕਿਸਾਨਾਂ ਦੀ ਜਿਥੇ ਅੱਜ ਤੜਕੇ 2 ਵਜੇ ਰਿਹਾਈ ਹੋਈ ਤੋਂ ਬਾਅਦ ਆਪਣੇ ਮਰਨ ਵਰਤ ਦੇ 124ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਤਾ ਅਤੇ ਡਾਕਟਰੀ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ । ਇਸ ਸਮੇਂ ਜਗਜੀਤ ਸਿੰਘ ਡੱਲੇਵਾਲ ਜੋ ਪਟਿਆਲਾ ਦੇ ਇਕ ਪ੍ਰਾਈਵੇਟ ਪਾਰਕ ਹਸਪਤਾਲ ਵਿੱਚ ਪੁਲਸ ਹਿਰਾਸਤ ਵਿੱਚ ਹਨ ਸਬੰਧੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਅਤੇ ਸਰਕਾਰੀ ਤੰਤਰ ਵਲੋਂ ਉਨ੍ਹਾਂ ਦਾ ਮਰਨ ਵਰਤ ਖਤਮ ਕਰਨ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਬੋਲਣ ਵਿੱਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਪੰਜਾਬ ਪੁਲਸ ਨੇ ਧੋਖੇ ਨਾਲ ਗ੍ਰਿਫ਼ਤਾਰ ਕਰ ਲਿਆ ਸੀ ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਪੰਜਾਬ ਪੁਲਸ ਨੇ ਧੋਖੇ ਨਾਲ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਸ਼ੰਭੂ ਅਤੇ ਦਾਤਾ ਸਿੰਘ ਵਾਲਾ, ਖਨੌਰੀ ਕਿਸਾਨ ਮੋਰਚੇ ਉਪਰ ਪੁਲਸ ਨੇ ਹਿੰਸਕ ਅਤੇ ਗੈਰ-ਜਮਹੂਰੀ ਕਾਰਵਾਈ ਕਰਦਿਆਂ ਕਿਸਾਨਾਂ ਦੇ ਮੋਰਚੇ ਨੂੰ ਧੱਕੇ ਨਾਲ ਕਿਸਾਨਾਂ ਦੇ ਸਮਾਨ ਦੀ ਭੰਨ ਤੋੜ ਕਰਦੇ ਹੋਏ ਚੁੱਕ ਦਿੱਤਾ ਸੀ । ਕਿਸਾਨ ਆਗੂਆਂ ਨੇ ਕਿਹਾ ਕਿ ਇਹ ਦੁਨੀਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸਾਨਾਂ ਨੂੰ ਜਾਂ ਕਿਸੇ ਵੀ ਧਿਰ ਨੂੰ ਗੱਲਬਾਤ ਲਈ ਬੁਲਾ ਕੇ ਗ੍ਰਿਫਤਾਰ ਕੀਤਾ ਗਿਆ ਜੋ ਕਿ ਸਰਕਾਰ ਵੱਲੋਂ ਅਜਿਹਾ ਗੈਰ-ਜਮਹੂਰੀਅਤ ਦੇ ਨਾਲ ਹੀ ਅਨੈਤਿਕਤਾ ਦਾ ਕੰਮ ਕੀਤਾ ਗਿਆ ਹੈ । ਜੇਲ੍ਹਾਂ ਦੀਆਂ ਉੱਚੀਆਂ ਕੰਧਾਂ ਸਾਡੇ ਹੌਸਲੇ ਨੂੰ ਤੋੜ ਨਹੀਂ ਸਕਦੀਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਅਪਰਾਧਿਕ ਬਿਰਤੀ ਵਾਲੇ ਕੁੱਝ ਵਿਅਕਤੀਆਂ ਨੇ 19 ਮਾਰਚ ਨੂੰ ਸ਼ੰਭੂ ਅਤੇ ਦਾਤਾ ਸਿੰਘ ਵਾਲਾ, ਖਨੌਰੀ ਕਿਸਾਨ ਮੋਰਚੇ ਤੋਂ ਕਿਸਾਨਾਂ ਦਾ ਸਮਾਨ ਚੋਰੀ ਕੀਤਾ ਹੈ, ਜਿਸ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ ਅਤੇ ਸਰਕਾਰ ਤੋਂ ਇੱਕ ਇੱਕ ਚੀਜ਼ ਦਾ ਹਿਸਾਬ ਲਿਆ ਜਾਵੇਗਾ । ਕਿਸਾਨ ਆਗੂਆਂ ਨੇ ਕਿਹਾ ਕਿ ਜੇਲ੍ਹਾਂ ਦੀਆਂ ਉੱਚੀਆਂ ਕੰਧਾਂ ਸਾਡੇ ਹੌਸਲੇ ਨੂੰ ਤੋੜ ਨਹੀਂ ਸਕਦੀਆਂ ਅਤੇ ਅਸੀਂ ਕਿਸਾਨਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਲੜਦੇ ਹੋਏ ਭਵਿੱਖ ਵਿੱਚ ਵੀ ਸੈਂਕੜੇ ਵਾਰ ਜੇਲ੍ਹ ਜਾਣ ਲਈ ਤਿਆਰ ਹਾਂ । ਕਿਸਾਨ ਆਗੂਆਂ ਨੇ ਕਿਹਾ ਕਿ ਐਮ. ਐਸ. ਪੀ. ਗਾਰੰਟੀ ਕਾਨੂੰਨ ਸਮੇਤ 12 ਮੰਗਾਂ ਦੀ ਪੂਰਤੀ ਲਈ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋ ਆਉਣ ਵਾਲੇ ਸਮੇਂ ਵਿੱਚ ਮੀਟਿੰਗ ਕਰਕੇ ਅੰਦੋਲਨ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕਰਕੇ ਫੈਸਲਾ ਲਿਆ ਜਾਵੇਗਾ । ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਚੱਲ ਕੇ ਕਿਸਾਨਾਂ 'ਤੇ ਕਰ ਰਹੀ ਹੈ ਤਸ਼ੱਦਦ ਪਟਿਆਲਾ : ਪੰਜਾਬ ਦੇ ਸ਼ੰਭੂ ਬਾਰਡਰ 'ਤੇ ਲੰਮਾਂ ਸਮਾਂ ਮੋਰਚਾ ਸਾਂਭੀ ਬੈਠੇ ਕਿਸਾਨ ਨੇਤਾ ਸਵਰਨ ਸਿੰਘ ਪੰਧੇਰ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਮਾਂਡੋ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਲੋਕ ਸਾਡਾ ਸਮਰਥਨ ਕਰਦੇ ਸਨ, ਉਨ੍ਹਾਂ ਨੇ ਸਾਡੇ ਨਾਲ ਅਜਿਹਾ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਾਡੇ ਵਿਰੋਧ ਦਾ ਬਹੁਤ ਫਾਇਦਾ ਉਠਾਇਆ ਅਤੇ ਬਾਅਦ ਵਿਚ ਭਾਜਪਾ ਦੇ ਇਸ਼ਾਰੇ 'ਤੇ ਕਿਸਾਨ ਅੰਦੋਲਨ ਦੀ ਪ੍ਰਸ਼ੰਸਾ ਕੀਤੀ ਗਈ । 2027 ਵਿਚ ਇਹ ਲੋਕ ਪੰਜਾਬ ਵਿਚ ਇਕੱਠੇ ਚੋਣਾਂ ਲੜਨਗੇ। ਅੱਜ ਭਗਵੰਤ ਮਾਨ ਲਈ ਮੋਦੀ ਅਤੇ ਸ਼ਾਹ ਮਹੱਤਵਪੂਰਨ ਹੋ ਗਏ ਹਨ, ਕਿਸਾਨ ਮਾਇਨੇ ਨਹੀਂ ਰੱਖਦੇ । ਕਿਸਾਨਾਂ ਨੂੰ ਕੁੱਟਣ ਵਾਲੇ ਅਧਿਕਾਰੀ ਵਿਰੁਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਕੁੱਟਣ ਵਾਲੇ ਅਧਿਕਾਰੀ ਵਿਰੁਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਅਮਨ ਅਰੋੜਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸ਼ੰਭੂ ਸਰਹੱਦ 'ਤੇ ਹੋਈ ਚੋਰੀ ਵਿਚ ਇਕ ਵਿਧਾਇਕ ਦਾ ਨਾਮ ਸ਼ਾਮਲ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇ । ਪੰਧੇਰ ਨੇ ਕਿਹਾ ਕਿ ਜੇਲ ਦੇ ਅੰਦਰ ਨਸ਼ੇ ਅਤੇ ਮੋਬਾਈਲ ਫੋਨ ਦੀ ਖੁੱਲ੍ਹ ਕੇ ਵਰਤੋਂ ਹੁੰਦੀ ਹੈ, ਨਸ਼ਿਆਂ ਵਿਰੁਧ ਇਹ ਸਾਰੀ ਜੰਗ ਝੂਠੀ ਹੈ, ਮੇਰੇ ਨਾਲ ਪਟਿਆਲਾ ਜੇਲ 'ਚ ਚੱਲੋ, ਜਿਥੇ ਫੋਨਾਂ ਦੀ ਵਰਤੋਂ ਤੇ ਖੁੱਲ੍ਹ ਕੇ ਸਮੈਕ ਵਿਕਦੀ ਹੈ । ਉਨ੍ਹਾਂ ਨੂੰ ਸਭ ਪਤਾ ਲੱਗ ਜਾਵੇਗਾ । ਹੁਣ ਸਭ ਤੋਂ ਪਹਿਲਾਂ ਅਸੀਂ ਸੂਬਾ ਸਰਕਾਰ ਵਿਰੁਧ ਵਿਰੋਧ ਪ੍ਰਦਰਸ਼ਨ ਕਰਾਂਗੇ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਸਭ ਤੋਂ ਪਹਿਲਾਂ ਅਸੀਂ ਸੂਬਾ ਸਰਕਾਰ ਵਿਰੁਧ ਵਿਰੋਧ ਪ੍ਰਦਰਸ਼ਨ ਕਰਾਂਗੇ । ਸਾਡੇ ਵਿਰੁਧ ਹੋਈ ਚੋਰੀ ਦਾ ਭੁਗਤਾਨ ਵੀ ਸਰਕਾਰ ਨੂੰ ਕਰਨਾ ਚਾਹੀਦਾ ਹੈ । ਏਕਤਾ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋਣਾ ਪਵੇਗਾ । ਮੈਂ ਇਹ ਪਹਿਲਾਂ ਵੀ ਕਿਹਾ ਹੈ । ਸੰਧਾਵਾ ਸਾਹਿਬ ਨੂੰ ਝੂਠ ਨਹੀਂ ਬੋਲਣਾ ਚਾਹੀਦਾ । ਜਾਖੜ ਬਾਰੇ ਬੋਲਦਿਆਂ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੇ ਖਾਕੀ ਪਹਿਨੀ ਹੈ ਅਤੇ ਭਗਵੰਤ ਮਾਨ ਵੀ 2027 ਵਿਚ ਉਨ੍ਹਾਂ ਨਾਲ ਇਹ ਚੋਣ ਲੜਨਗੇ ।
Punjab Bani 29 March,2025
ਡੱਲੇਵਾਲ ਨੂੰ ਮਿਲੇ ਕਿਸਾਨ ਆਗੂ : ਹਾਲਤ ਬੇਹਦ ਨਾਜੁਕ : ਕਿਸਾਨ ਆਗੂ
ਪਟਿਆਲਾ : ਪਿਛਲੇ 10 ਦਿਨਾਂ ਤੋਂ ਸਥਾਨਕ ਨਿੱਜੀ ਹਸਪਤਾਲ 'ਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹਦ ਨਾਜੁਕ ਹੈ ਤੇ ਕਿਸੇ ਵੀ ਸਮੇ ਕੋਈ ਵੀ ਭਿਆਨਕ ਹਾਦਸਾ ਹੋ ਸਕਦਾ ਹੈ । ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਆਗੂਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਵੀਰਵਾਰ ਨੂੰ ਡੱਲੇਵਾਲ ਨੂੰ ਮਿਲਣ ਲਈ ਬੀਕੇਯੂ (ਸਿੱਧੂਪੁਰ) ਦਾ ਵਫਦ ਹਸਪਤਾਲ ਪਹੁੰਚਿਆ ਸੀ ਪਰ ਪੁਲਿਸ ਨੇ ਸਿਰਫ ਦੋ ਸੂਬਾ ਆਗੂਆਂ ਮੇਹਰ ਸਿੰਘ ਖੇੜੀ ਤੇ ਮਾਨ ਸਿੰਘ ਰਾਜਪੁਰਾ ਨੂੰ ਹੀ ਡੱਲੇਵਾਲ ਨੂੰ ਮਿਲਣ ਦੀ ਇਜਾਜਤ ਦਿੱਤੀ । ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜੂਕ ਹੈ ਮੁਲਾਕਾਤ ਉਪਰੰਤ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਖੇੜੀ ਅਤੇ ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜੂਕ ਹੈ ਅਤੇ ਉਹ ਬੋਲਣ ਤੇ ਸੁਨਣ ਤੋਂ ਵੀ ਅਸਮਰਥ ਹੋ ਚੁੱਕੇ ਹਨ ਤੇ ਸਿਰਫ ਹੱਥ ਹਿਲਾ ਕੇ ਹੀ ਦੱਸ ਰਹੇ ਹਨ। ਆਗੂਆਂ ਨੇ ਕਿਹਾ ਕਿ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ ਅਤੇ ਨਾ ਹੀ ਕੋਈ ਮੈਡੀਕਲ ਸਹਾਇਤਾ ਲੈ ਰਹੇ ਹਨ ਪਰ ਪੁਲਿਸ ਨੇ ਜਬਰਦਸਤੀ ਉਨ੍ਹਾਂ ਨੂੰ ਹਸਪਤਾਲ ਦਾ ਬਹਾਨਾ ਲਗਾ ਕੇ ਆਪਣੀ ਹਿਰਾਸਤ 'ਚ ਰੱਖਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾ ਨੂੰ ਮਿਲਣ ਤੋਂ ਰੋਕ ਰਹੀ ਹਨ ਜਦੋਂ ਕਿ ਕੋਰਟ 'ਚ ਕਹਿ ਰਹੇ ਹਨ ਕਿ ਕਿਸੇ ਨੂੰ ਮਿਲਣ ਤੋਂ ਰੋਕਿਆ ਨਹੀਂ ਜਾ ਰਿਹਾ । ਕਾਫੀ ਮੁਸ਼ੱਕਤ ਤੋਂ ਬਾਅਦ ਹੀ ਸਿਰਫ ਦੋ ਆਗੂਆਂ ਨੂੰ ਕੁਝ ਮਿੰਟਾਂ ਲਈ ਮਿਲਣ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਹੀ ਸਿਰਫ ਦੋ ਆਗੂਆਂ ਨੂੰ ਕੁਝ ਮਿੰਟਾਂ ਲਈ ਮਿਲਣ ਦਿੱਤਾ ਗਿਆ ਹੈ । ਆਗੂਆਂ ਨੇ ਆਖਿਆ ਕਿ ਉਹ ਹੋਰਨਾ ਭਰਾਤਰੀ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਅਗਲੇ ਦਿਨਾਂ 'ਚ ਵੱਡਾ ਐਕਸਨ ਕਰਨਗੇ ਕਿਉਂਕਿ ਜੇਕਰ ਪੁਲਿਸ ਨੇ ਡੱਲੇਵਾਲ ਨੂੰ ਆਪਣੀ ਹਿਰਾਸਤ 'ਚ ਨਾ ਛੱਡਿਆ ਤਾਂ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਕਿਸਾਨਾਂ ਤੋਂ ਕੋਈ ਖਤਰਾ ਹੀ ਨਹੀਂ ਹੈ ਤਾਂ ਜੇਲ੍ਹਾਂ 'ਚ ਬੰਦ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ । ਮੰਡੀਕਲਾਂ ਜਿਲਾ ਬਠਿੰਡਾ ਵਲੋ ਕਿਸਾਨਾਂ ਦੀ ਰਿਹਾਈ ਲਈ ਪੱਕਾ ਮੋਰਚਾ ਸ਼ੁਰੂ ਲੰਘੇ ਦਿਨਾ ਤੋ ਪੰਜਾਬ ਸਕਰਾਰ ਵਲੋ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਮੰਡੀ ਕਲਾਂ ਜਿਲਾ ਬਠਿੰਡਾ ਵਿਖੇ ਪਕਾ ਮੋਰਚਾ ਸ਼ੁਰੂ ਕਰ ਦਿਤਾ ਹੈ । ਅੱਜ ਕਿਸਾਨ ਨੇਤਾਵਾਂ ਨੇ ਜਾਣਕਾਰੀ ਦਿਦਿਆਂ ਦਸਿਆ ਕਿ ਸਰਕਾਰ ਉਨ੍ਹਾ ਉਪਰ ਤਸਦਦ ਕਰ ਰਹੀ ਹੈ । ਉਨਾ ਆਖਿਆ ਕਿ ਸਰਕਾਰ ਨੂੰ ਤੁਰੰਤ ਸਾਰੇ ਕਿਸਾਨ ਰਿਹਾ ਕਰਨੇ ਚਾਹੀਦੇ ਹਨ ।
Punjab Bani 28 March,2025
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਕਿਸਾਨਾਂ ਦੀ ਹੋਈ ਮੀਟਿੰਗ, ਚੱਪੇ ਚੱਪੇ ਤੇ ਪੁਲਿਸ ਤਾਇਨਾਤ
ਘਨੌਰ 28 ਮਾਰਚ : ਸ਼ੰਭੂ ਬਾਰਡਰ ਤੋ ਟਰਾਲੀਆਂ ਚੋਰੀ ਹੋਣ ਦਾ ਮੁੰਦਾ ਪੁਰੀ ਤਰ੍ਹਾਂ ਗਰਮਾਇਆ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਹਲ਼ਕਾ ਘਨੌਰ ਦੇ ਗੁਰੁਦਵਾਰਾ ਨਥਾਣਾ ਸਾਹਿਬ ਵਿਖੇ ਕਿਸਾਨਾਂ ਦੀ ਇੱਕ ਮੀਟਿੰਗ ਹੋਈ । ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੇਨ ਮੁੱਦਾ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦੇਣਾ ਸੀ ਕਿ ਟਰਾਲੀਆਂ ਚੋਰੀ ਹੋਣ ਨੂੰ ਲੈ ਕੇ ਪੁਆਧ ਅਤੇ ਹੋਰ ਲੋਕਾਂ ਦੇ ਦਿਲਾਂ ਵਿੱਚ ਕੋਈ ਤ੍ਰੇੜ ਨਹੀ ਆਉਣੀ ਚਾਹੀਦੀ । ਸਰਕਾਰ ਵਲੋਂ ਕੀਤੇ ਜਬਰ ਦਾ ਉਹ ਸਬਰ ਨਾਲ ਜਵਾਬ ਦੇਣਗੇ ਉਨਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਬਰ ਦਾ ਉਹ ਸਬਰ ਨਾਲ ਜਵਾਬ ਦੇਣਗੇ । ਕਿਸਾਨਾਂ ਦੀ ਮੀਟਿੰਗ ਨੂੰ ਲੈਕੇ ਘਨੌਰ ਏਰੀਏ ਵਿਚ ਚੱਪੇ ਚੱਪੇ ਤੇ ਪੁਲਿਸ ਪਾਰਟੀ ਤਾਇਨਾਤ ਕੀਤੀ ਹੋਈ ਸੀ । ਉਧਰ ਲਾਅ ਐਡ ਆਰਡਰ ਦੀ ਸਥਿਤੀ ਨੂੰ ਦੇਖਦਿਆਂ ਡਿਪਟੀ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਐਸ. ਐਚ. ਓ. ਸਾਹਿਬ ਸਿੰਘ ਵਿਰਕ ਅਤੇ ਪੰਜਾਬ ਪੁਲਿਸ ਵਲੋਂ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੀਆਂ ਐਸ ਪੀ ਜਸਵੀਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਹੋ ਗਈ ਹੈ ਪਰ ਸੁਬੇ ਵਿੱਚ ਕਿਸੇ ਨੂੰ ਵੀ ਅਮਨ ਕਾਨੂੰਨ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀ ਦਿਤੀ ਜਾਵੇਗੀ ।
Punjab Bani 28 March,2025
ਪੰਜਾਬ ਸਰਕਾਰ ਨੇ ਲਗਾ ਦਿੱਤੀ ਹੈ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ
ਪਟਿਆਲਾ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਦਾ ਧਰਨਾ ਚੁੱਕਵਾਉਣ ਅਤੇ ਕਿਸਾਨ ਨੇਤਾਵਾਂ ਨੂੰ ਜ਼ਬਰਦਸਤੀ ਜੇਲਾਂ ਵਿਚ ਡੱਕ ਕੇ ਪੰਜਾਬ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਸਨੇ ਪੰਜਾਬ ਅੰਦਰ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੋਵੇਂ ਬਾਰਡਰਾਂ 'ਤੇ ਇਕ ਪਾਸੇ ਬੈਠ ਕੇ ਧਰਨਾ ਦੇ ਰਹੇ ਸੀ ਪਰ ਸਰਕਾਰ ਨੇ ਮੀਟਿੰਗ ਵਿਚ ਰੁੱਝੇ ਕਿਸਾਨਾਂ ਦਾ ਧਰਨਾ ਚੁੱਕਵਾ ਕੇ ਸਿੱਧੇ ਸਿੱਧੇ ਧੋਖਾ ਕੀਤਾ ਹੈ, ਜਿਸਨੂੰ ਬਰਦਾਸ਼ਤ ਨਾ ਕਰਦਿਆਂ ਕਿਸਾਨਾਂ ਵਲੋਂ ਕਿਸਾਨ ਨੇਤਾਵਾਂ ਦੀਆਂ ਰਿਹਾਈਆਂ ਦਾ ਲੜੀਵਾਰ ਸੰਘਰਸ਼ ਵੀ ਜਿਥੇ ਕਾਨੂੰਨੀ ਤਰੀਕੇ ਨਾਲ ਜਾਰੀ ਹੈ, ਉਥੇ ਮੁੜ ਕਿਸਾਨੀ ਸੰਘਰਸ਼ ਨੂੰ ਲੀਹਾਂ 'ਤੇ ਲਿਆਉਣ ਲਈ ਉਪਰਾਲੇ ਜਾਰੀ ਹਨ । ਪਿੰਡ ਡੱਲੇਵਾਲਾ ਵਿਖੇ ਚੱਲ ਰਹੇ ਧਰਨੇ ਤੋਂ ਬਾਅਦ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਬੋਹੜ ਸਿੰਘ ਰੁਪੱਈਆ ਜਿਲ੍ਹਾ ਪ੍ਰਧਾਨ ਫਰੀਦਕੋਟ ਨੇ ਕਿਹਾ ਕਿ ਇਕ ਤਰ੍ਹਾਂ ਨਾਲ ਲੋਕਾਂ ਦੇ ਖੁੱਲੀ ਹਵਾ ਵਿੱਚ ਸਾਂਹ ਲੈਣ ਉੱਤੇ ਪਾਬੰਦੀ ਲਗਾਈ ਜਾ ਰਹੀ ਹੈ । ਧਰਨਿਆਂ ਵਿੱਚੋਂ ਨਿਕਲੀ ਹੋਈ ਪਾਰਟੀ ਤੋਂ ਪੰਜਾਬ ਵਾਸੀਆਂ ਨੇ ਇਹ ਉਮੀਦ ਨਹੀਂ ਸੀ ਕੀਤੀ ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਹੋਈ ਪਾਰਟੀ ਤੋਂ ਪੰਜਾਬ ਵਾਸੀਆਂ ਨੇ ਇਹ ਉਮੀਦ ਨਹੀਂ ਕੀਤੀ ਸੀ ਕਿ ਉਹ ਲੋਕਾਂ ਤੋਂ ਖੁੱਲੀ ਹਵਾ ਵਿੱਚ ਸਾਹ ਲੈਣ ਦੀ ਆਜ਼ਾਦੀ ਨੂੰ ਵੀ ਖੋਹ ਲੈਣਗੇ, ਜਿਸ ਤਰ੍ਹਾਂ ਇਸ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਪੁਲਿਸ ਬਲ ਦੇ ਜ਼ੋਰ ਨਾਲ ਘਰਾਂ ਵਿੱਚ ਡੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਪਿੱਠ ਵਿੱਚ ਛੁਰਾ ਮਾਰ ਕੇ ਗ੍ਰਿਫਤਾਰ ਕੀਤੇ ਗਏ ਆਪਣੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਆਪਣੇ ਹੀ ਪਿੰਡ ਡੱਲੇਵਾਲ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ । ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਮਾਰੇ ਜਾ ਰਹੇ ਹਨ ਛਾਪੇ ਪਟਿਆਲਾ : ਜੇਲਾਂ ਵਿੱਚ ਬੰਦ ਕਿਸਾਨ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਮੋਰਚਿਆਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੇ ਦਿੱਤੇ ਗਏ ਪ੍ਰੋਗਰਾਮਾਂ ਅਤੇ ਪਿੰਡ ਡੱਲੇਵਾਲ ਵਿਖੇ ਚਲ ਰਹੇ ਧਰਨੇ ਨੂੰ ਫੇਲ੍ਹ ਕਰਨ ਲਈ ਅੱਜ ਤੱੜਕੇ 3:30 ਵਜੇ ਮੋਰਚੇ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੇ ਘਰ ਪਿੰਡ ਭੋਜਰਾਜ ਵਿਖੇ ਭਾਰੀ ਗਿਣਤੀ ਵਿੱਚ ਪੁਲਿਸ ਕਰਮੀਆਂ ਨੇ ਘੇਰਾ ਪਾ ਕੇ ਭੋਜਰਾਜ ਨੂੰ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕੀਤੀ। ਪਰ ਪਿੰਡ ਭੋਜਰਾਜ ਵਿਖੇ ਲੋਕ ਮੌਕੇ ਤੇ ਇਕੱਤਰ ਹੋ ਗਏ ਅਤੇ ਪੁਲਿਸ ਨੇ ਆਗੂ ਨੂੰ ਚੁੱਕ ਕੇ ਲਿਜਾਣ ਦਾ ਫੈਸਲਾ ਬਦਲ ਕੇ ਘਰ ਵਿੱਚ ਹੀ ਨਜ਼ਰ ਬੰਦ ਕਰ ਦਿੱਤਾ । 28 ਨੂੰ ਡੀ. ਸੀ ਦਫ਼ਤਰਾਂ ਤੇ ਧਰਨਿਆ ਵਿੱਚ ਦੋਨੋ ਫੋਰਮ ਕਰਨਗੇ ਭਾਰੀ ਸ਼ਮੂਲੀਅਤ ਪਟਿਆਲਾ : ਬੀਤੀ ਰਾਤ ਤੋਂ ਪੁਲਸ ਦੁਆਰਾ ਦਿੱਲੀ ਅੰਦੋਲਨ 2 ਚਲਾ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ ਪੂਰਾ ਦਿਨ ਜਾਰੀ ਰਹੀ, ਜਿਸ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਜਸਬੀਰ ਸਿੰਘ ਪਿੱਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਨੇ ਅੱਧੀ ਰਾਤ ਤੋਂ ਬਾਅਦ ਵੱਖ ਵੱਖ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਦੇ ਘਰੀਂ ਡੇਰੇ ਲਾਏ ਹੋਏ ਹਨ, ਜਿੰਨਾ ਦਾ ਕਾਰਨ ਕੋਈ ਸਪੱਸ਼ਟ ਨਹੀਂ ਹੈ । ਦਰਜ਼ਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਅਤੇ ਥਾਣਿਆਂ ਵਿੱਚ ਕੀਤਾ ਗਿਆ ਹੈ ਬੰਦ ਇਸ ਮੌਕੇ ਆਗੂਆਂ ਕਿਹਾ ਕਿ ਸਰਕਾਰ ਵੱਲੋਂ ਅਜਿਹਾ 3 ਫੋਰਮਾਂ ਵੱਲੋਂ 28 ਮਾਰਚ ਨੂੰ ਡੀ. ਸੀ. ਦਫ਼ਤਰਾਂ ਅਤੇ 31 ਮਾਰਚ ਨੂੰ ਕੈਬਨਿਟ ਮੰਤਰੀਆਂ ਦੇ ਘਰ ਘੇਰਨ ਦੇ ਰੱਖੇ ਗਏ ਪ੍ਰੋਗਰਾਮਾਂ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅੱਜ ਦਰਜ਼ਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਥਾਣਿਆਂ ਵਿੱਚ ਬੰਦ ਕੀਤਾ ਗਿਆ ਹੈ । ਉਹਨਾਂ ਕਿਹਾ ਕਿ 28 ਤਰੀਕ ਨੂੰ ਸੰਜੁਕਤ ਕਿਸਾਨ ਮੋਰਚਾ, ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਦੀ ਹਮਾਇਤ ਕਰਦੇ ਹੋਏ ਡੀ. ਸੀ. ਦਫ਼ਤਰ ਧਰਨਿਆਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ 31 ਮਾਰਚ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ।
Punjab Bani 27 March,2025
ਡੱਲੇਵਾਲ ਨੇ ਅਧਿਕਾਰੀਆਂ ਤੋਂ ਤੰਗ ਹੋ ਕੇ ਉਨਾਂ ਖਿਲਾਫ ਕੀਤੀ ਕਾਰਵਾਈ ਮੰਗ
ਪਟਿਆਲਾ, 26 ਮਾਰਚ : ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਜਾਰੀ ਰਖ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਨੇ ਆਖਿਆ ਹੈ ਕਿ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਉਨਾ ਨੂੰ ਬਹੁਤ ਪਰੇਸ਼ਾਨ ਕੀਤਾ ਹੈ ਤੇ ਉਨਾ ਨੂੰ ਤੰਗ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ । ਉਨਾ ਆਖਿਆ ਕਿ ਉਨਾ ਨੂੰ ਪੂਰਾ ਡਰ ਹੈ ਕਿ ਉਨਾ ਨੂੰ ਮਾਰਿਆ ਜਾ ਸਕਦਾ ਹੈ । ਉਨਾ ਆਖਿਆ ਕਿ ਜਾਣਬੁੱਝ ਕੇ ਊਨਾ ਦੇ ਸਾਥੀਆਂ ਨੂੰ ਉਨਾ ਨਾਲ ਮਿਲਣ ਨਹੀ ਦਿੱਤਾ ਜਾ ਰਿਹਾ । ਉਨਾ ਕਿਹਾ ਕਿ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਮੀਟਿੰਗ ਵਿੱਚ ਬੁਲਾਕੇ ਜੋ ਵਿਸ਼ਵਾਸਘਾਤ ਪੰਜਾਬ ਅਤੇ ਕੇਂਦਰ ਸਰਕਾਰ ਨੇ ਕੀਤਾ ਉਹ ਦੁਨੀਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਮੀਟਿੰਗਾਂ ਦਾ ਦੌਰ ਚੱਲਦਾ ਹੋਵੇ ਅਤੇ ਸਰਕਾਰ ਵੱਲੋਂ ਅਜਿਹੀ ਘਿਣੌਨੀ ਹਰਕਤ ਵੀ ਕੀਤਾ ਜਾਵੇ । - ਮੈਨੂੰ ਮਾਰਿਆ ਜਾ ਸਕਦਾ ਹੈ : ਜਗਜੀਤ ਡੱਲੇਵਾਲ ਨੇ ਉਹਨਾ ਕਿਹਾ ਕਿ ਭਾਵੇਂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਫੋਨ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਏ ਹੋਏ ਹਨ ਅਤੇ ਨਾਂ ਹੀ ਕਿਸੇ ਨੂੰ ਉਨ੍ਹਾਂ ਨੂੰ ਮਿਲਣ ਦਿੱਤਾ ਜਾ ਰਿਹਾ ਹੈ। ਡੱਲੇਵਾਲ ਨੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਸਾਰੇ ਕਿਸਾਨਾਂ ਅਤੇ ਆਗੂਆਂ ਨੂੰ ਜਲਦੀ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦਾ ਸਾਰਾ ਕੀਮਤੀ ਸਮਾਨ ਜਲਦੀ ਵਾਪਸ ਕੀਤਾ ਜਾਵੇ ਅਤੇ ਦੋਸ਼ੀਆ ਖਿਲਾਫ ਕਾਰਵਾਈ ਕੀਤੀ ਜਾਵੇ । ਕਿਸਾਨ ਨੇਤਾ ਬੋਹੜ ਸਿੰਘ ਕਿਹਾ ਕਿ ਇਹਨਾ ਮੰਗਾਂ ਨੂੰ ਪੂਰੀਆਂ ਹੋਣ ਤੱਕ ਜਗਜੀਤ ਸਿੰਘ ਡੱਲੇਵਾਲ ਵੱਲੋ ਪਾਣੀ ਪੀਣਾ ਬੰਦ ਕੀਤਾ ਹੋਇਆ ਅਤੇ ਇਹ ਵੀ ਪਤਾ ਲੱਗਾ ਕਿ ਇਸ ਘਟਨਾ ਤੋਂ ਦੁਖੀ ਹੋ ਕੇ ਉਹਨਾਂ ਦੇ ਪਿੰਡ ਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ ਜਿਸ ਦਾ ਡੱਲੇਵਾਲ ਨੂੰ ਅਤਿਅੰਤ ਦੁੱਖ ਹੈ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਸਰਕਾਰ ਤੁਰੰਤ ਮੁਹੱਈਆ ਕਰਵਾਏ । ਅਧਿਕਾਰੀਆਂ ਵਲੋ ਖਨੌਰੀ ਬਾਰਡਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ ਦੇ ਮਾਮਲੇ ਵਿਚ ਹੋਵੇ ਸਖਤ ਕਾਰਵਾਈ ਪਟਿਆਲਾ : ਕਿਸਾਨ ਨੇਤਾ ਲਖਵਿੰਦਰ ਸਿੰਘ ਔਲਖ ਅਤੇ ਗੁਰਨਾਮ ਸਿੰਘ ਸੂਬਾ ਆਗੂ ਸ਼ੇਰੇ ਏ ਪੰਜਾਬ ਵੱਲੋ ਮਾਤਾ ਦਲਜੀਤ ਕੌਰ ਨੂੰ ਨਾਲ ਲੈ ਕੇ ਆਖਿਆ ਹੈ ਕਿ ਖਨੌਰੀ ਬਾਰਡਰ ਉੱਪਰ 19 ਮਾਰਚ 2025 ਨੂੰ ਜਿਸ ਸਮੇਂ ਕਿਸਾਨ ਮੋਰਚੇ ਉੱਪਰ ਅਧਿਕਾਰੀਆਂ ਵੱਲੋਂ ਹਮਲਾ ਕੀਤਾ ਗਿਆ ਉਸ ਸਮੇਂ ਜਪੁਜੀ ਸਾਹਿਬ ਦੇ ਜਾਪ ਕੀਤੇ ਜਾ ਰਹੇ ਸਨ। ਮਾਤਾ ਦਿਲਜੀਤ ਕੌਰ ਜੀ ਨੇ ਭਾਵਕ ਹੁੰਦਿਆਂ ਦੱਸਿਆ ਕਿ 19 ਤਰੀਕ ਬੁੱਧਵਾਰ ਨੂੰ ਰਾਤ 8 ਵਜੇ ਉਹ ਆਪਣੀ ਰੌਲ ਉੱਪਰ ਬੈਠਦੇ ਸਨ ਅਤੇ ਰਾਤ 8:30 ਵਜੇ ਦੇ ਕਰੀਬ ਵੱਡੀ ਗਿਣਤੀ ਦੇ ਵਿੱਚ ਪੁਲਿਸ ਫੋਰਸ ਸਮੇਤ ਲੇਡੀ ਪੁਲਿਸ ਵੱਲੋ ਪਾਲਕੀ ਸਾਹਿਬ ਵਾਲੀ ਟਰਾਲੀ ਕੋਲ ਧਾਵਾ ਬੋਲਦੇ ਹੋਏ ਪਾਠ ਨੂੰ ਬੰਦ ਕਰਵਾ ਦਿੱਤਾ ਜਾਂਦਾ ਹੈ । ਗੁਰੂ ਸਾਹਿਬ ਦੀ ਬਾਣੀ ਦੇ ਚੱਲ ਰਹੇ ਅਖੰਡ ਜਾਪ ਨੂੰ ਖੰਡਤ ਨਾਂ ਕਰੋ ਸਾਨੂੰ ਕੱਲ ਤੱਕ ਦਾ ਬਾਣੀ ਨੂੰ ਸੰਪੂਰਨ ਕਰਨ ਅਤੇ ਭੋਗ ਪਾਉਣ ਦਾ ਸਮਾਂ ਦਿਓ ਉਸ ਸਮੇਂ ਉਹਨਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਪਿੱਛਲੇ ਲੰਮੇ ਸਮੇਂ ਤੋਂ ਜਦੋਂ ਤੋ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਮਰਨ ਵਰਤ ਉੱਪਰ ਬੈਠੇ ਹਨ ਉਸ ਸਮੇਂ ਤੋਂ ਹੀ ਮੋਰਚੇ ਦੀ ਚੜ੍ਹਦੀ ਕਲਾ ਅਤੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਤੰਦਰੁਸਤੀ ਲਈ ਮੋਰਚੇ ਉੱਪਰ ਮਹਾਰਾਜ ਦੇ ਸਰੂਪ ਦੇ ਸਾਈਜ਼ ਦੀ ਪੋਥੀ ਤੋਂ ਜਪੁਜੀ ਸਾਹਿਬ ਜੀ ਦੇ ਅਖੰਡ ਜਾਪ ਚੱਲ ਰਹੇ ਹਨ ਅਤੇ ਅਖੰਡ ਜੋਤ ਚੱਲ ਰਹੀ ਹੈ ਜਿਨਾਂ ਦਾ ਤੀਜੇ ਦਿਨ ਭੋਗ ਪਾਇਆ ਜਾਂਦਾ ਹੈ ਅਤੇ ਫੇਰ ਤੋਂ ਅਖੰਡ ਜਾਪ ਆਰੰਭ ਕਰ ਦਿੱਤੇ ਜਾਂਦੇ ਹਨ ਇਸ ਤਰ੍ਹਾਂ ਇਹ ਲੜੀ ਲਗਾਤਾਰ ਚੱਲ ਰਹੀ ਹੈ ਇਸ ਲਈ ਬੇਨਤੀ ਹੈ ਕਿ ਗੁਰੂ ਸਾਹਿਬ ਦੀ ਬਾਣੀ ਦੇ ਚੱਲ ਰਹੇ ਅਖੰਡ ਜਾਪ ਨੂੰ ਖੰਡਤ ਨਾਂ ਕਰੋ ਸਾਨੂੰ ਕੱਲ ਤੱਕ ਦਾ ਬਾਣੀ ਨੂੰ ਸੰਪੂਰਨ ਕਰਨ ਅਤੇ ਭੋਗ ਪਾਉਣ ਦਾ ਸਮਾਂ ਦਿਓ । ਪੁਲਿਸ ਪ੍ਰਸ਼ਾਸਨ ਵੱਲੋਂ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਮਹੀਨਿਆਂ ਤੋਂ ਚੱਲ ਰਹੇ ਅਖੰਡ ਜਾਪ ਦੇ ਪ੍ਰਵਾਹ ਅਤੇ ਚੱਲ ਰਹੀ ਅਖੰਡ ਜੋਤ ਨੂੰ ਬੰਦ ਕਰਵਾ ਕੇ ਘੋਰ ਬੇਅਦਬੀ ਕੀਤੀ ਹੈ ਕਿਸਾਨ ਆਗੂਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਮਹੀਨਿਆਂ ਤੋਂ ਚੱਲ ਰਹੇ ਅਖੰਡ ਜਾਪ ਦੇ ਪ੍ਰਵਾਹ ਅਤੇ ਚੱਲ ਰਹੀ ਅਖੰਡ ਜੋਤ ਨੂੰ ਬੰਦ ਕਰਵਾ ਕੇ ਘੋਰ ਬੇਅਦਬੀ ਕੀਤੀ ਹੈ ਅਤੇ ਮਾਤਾ ਦਲਜੀਤ ਕੌਰ ਵੱਲੋ ਬੇਅਦਬੀ ਕਰ ਰਹੇ ਪੁਲਿਸ ਅਧਿਕਾਰੀ ਨੂੰ ਇਸ ਕੰਮ ਤੋਂ ਬਹੁਤ ਵਰਜਿਆ ਗਿਆ ਪਰ ਉਹ ਨਹੀ ਮੰਨੇ । ਮਾਤਾ ਦਿਲਜੀਤ ਕੌਰ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਪੁਲਿਸ ਵੱਲੋਂ ਬਾਹਰ ਕੱਢਿਆ ਗਿਆ ਤਾ ਬਾਹਰ ਵੱਡੀ ਗਿਣਤੀ ਦੇ ਵਿੱਚ ਪੁਲਿਸ ਸੀ ਅਤੇ ਉਹਨਾਂ ਵਿੱਚੋਂ ਦਾਰੂ ਦੀ ਮੁਸ਼ਕ ਮਾਰ ਰਹੇ ਸੀ । ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜਿੰਨਾਂ ਵੱਲੋਂ ਇਹ ਬੇਅਦਬੀ ਕਰਵਾਈ ਗਈ ਹੈ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਜਿਹੜਾ ਸ਼ਿਕਾਇਤ ਪੱਤਰ ਸਾਡੇ ਵੱਲੋਂ ਮਾਣਯੋਗ ਸਿੰਘ ਸਾਹਿਬ ਜੀ ਨੂੰ ਅਕਾਲ ਤਖਤ ਸਾਹਿਬ ਵਿਖੇ ਭੇਜਿਆ ਜਾ ਰਿਹਾ ਉਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੰਨਾਂ ਕੋਲ ਗ੍ਰਹਿ ਵਿਭਾਗ ਵੀ ਹੈ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜਿੰਨਾਂ ਵੱਲੋਂ ਇਹ ਬੇਅਦਬੀ ਕਰਵਾਈ ਗਈ ਹੈ ਉਹਨਾਂ ਨੂੰ ਸਿੱਖੀ ਸਿਧਾਂਤਾਂ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਤਲਬ ਕਰਕੇ ਸਜ਼ਾ ਦੇਣ ਅਤੇ ਕਾਨੂੰਨੀ ਸਜ਼ਾ ਵੀ ਦਵਾਈ ਜਾਏ ਇਹ ਫਰਿਆਦ ਕੀਤੀ ਗਈ ਹੈ । ਇਸ ਮੌਕੇ ਤੇ ਗੁਰਨਾਮ ਸਿੰਘ ਜੱਸੜਾ ਮੁੱਖ ਬੁਲਾਰਾ ਪੰਜਾਬ, ਰਵਿੰਦਰ ਸਿੰਘ ਚੈੜੀਆਂ, ਰਾਜਿੰਦਰ ਸਿੰਘ ਮੁਹਾਲੀ, ਗੁਰਪਿੰਦਰ ਕਾਹਲੋਂ ਸਿਰਸਾ ਸ਼ਾਮਿਲ ਰਹੇ ।
Punjab Bani 26 March,2025
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲੱਗੇ ਕਿਸਾਨ ਮੇਲੇ ’ਚ ਵੱਡੀ ਗਿਣਤੀ ਕਿਸਾਨਾਂ ਕੀਤੀ ਸ਼ਿਰਕਤ
ਪਟਿਆਲਾ, 25 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ਇਸ ਕਿਸਾਨ ਮੇਲੇ ਵਿਚ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਪੰਜਾਬ ਸਰਕਾਰ ਮੁੱਖ ਮਹਿਮਾਨ ਵੱਜੋ ਸ਼ਾਮਲ ਹੋਏ । ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ. ਏ. ਯੂ. ਨੇ ਕੀਤੀ । ਡਾ. ਦਵਿੰਦਰ ਸਿੰਘ ਚੀਮਾ, ਮੈਂਬਰ, ਪ੍ਰਬੰਧਕੀ ਬੋਰਡ, ਪੀ. ਏ. ਯੂ. ਵਿਸ਼ੇਸ਼ ਮਹਿਮਾਨ ਵੱਜੋ ਸ਼ਾਮਲ ਹੋਏ । ਇਸ ਮੌਕੇ ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਤੋਂ ਇਲਾਵਾ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਡਾ. ਗੁਰਜੀਤ ਸਿੰਘ ਮਾਂਗਟ, ਵਧੀਕ ਨਿਰਦੇਸ਼ਕ ਖੋਜ, ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ ਅਤੇ ਡਾ. ਕੁਲਦੀਪ ਸਿੰਘ, ਸਹਿਯੋਗੀ ਨਿਰਦੇਸ਼ਕ, ਲੋਕ ਸੰਪਰਕ, ਪੀ. ਏ. ਯੂ. ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ : ਡਾ. ਸੁਖਪਾਲ ਸਿੰਘ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਜਿੱਥੋਂ ਦੀ ਜ਼ਰਖੇਜ਼ ਅਤੇ ਪੱਧਰੀ ਧਰਤੀ, ਅਨੁਕੂਲ ਪੌਣ-ਪਾਣੀ, ਮਿਹਨਤਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਅੱਜ ਸਾਡਾ ਦੇਸ਼ ਅੰਨ ਭੰਡਾਰ ਪੱਖੋਂ ਸਵੈ-ਨਿਰਭਰ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਜੀਵਨ ਧਾਰਾ ਹੈ, ਇੱਥੋਂ ਦਾ ਸਮੁੱਚਾ ਸਭਿਆਚਾਰ ਖੇਤੀ ਨਾਲ ਜੁੜਿਆ ਹੋਇਆ ਹੈ ਪਰ ਦੇਸ਼ ਦੀ ਅਰਥ-ਵਿਵਸਥਾ ਦੇ ਧੁਰੇ ਵੱਜੋ ਜਾਣੀ ਜਾਂਦੀ ਕਿਸਾਨੀ ਅੱਜ ਕਈ ਤਰ੍ਹਾਂ ਦੇ ਸਮਾਜਕ ਅਤੇ ਆਰਥਕ ਤਾਣੇ ਪੇਟੇ ਵਿਚ ਉਲਝ ਕੇ ਮਾਨਸਿਕ ਸੰਤਾਪ ਹੰਢਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲਾਭਪਾਤਰੀਆਂ ਅਤੇ ਵਿਗਿਆਨੀਆਂ ਨਾਲ ਤਾਲਮੇਲ ਕਰਕੇ ਕਿਸਾਨ ਪੱਖੀ ਨੀਤੀ ਤਿਆਰ ਕੀਤੀ ਗਈ ਹੈ, ਜਿਸ ਦੇ ਲਾਗੂ ਹੋ ਜਾਣ ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਮੁੱਚੇ ਤੌਰ ਤੇ ਵਿਕਾਸ ਸੰਭਵ ਹੋ ਸਕੇਗਾ । ਮੌਜੂਦਾ ਸਮੇਂ ਪੰਜਾਬ ਦੇ 12581 ਪਿੰਡਾਂ ਵਿਚ ਸਿਰਫ਼ 3523 ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਨੂੰ ਵਧਾਉਣ ਦੀ ਲੋੜ ਹੈ ਖੇਤੀ, ਉਦਯੋਗ ਅਤੇ ਸੇਵਾਵਾਂ ਨੂੰ ਕਿਸੇ ਵੀ ਦੇਸ਼ ਦੇ ਵਿਕਾਸ ਦੇ ਤਿੰਨ ਵੱਡੇ ਅੰਗ ਦੱਸਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਉਦਯੋਗ ਅਤੇ ਸੇਵਾਵਾਂ ਵਿਚ ਖੜੋਤ ਦਾ ਸੰਕਟ ਭਾਵੇਂ ਪੂਰੇ ਵਿਸ਼ਵ ਭਰ ਵਿਚ ਮੰਡਰਾ ਰਿਹਾ ਹੈ ਪਰ ਖੇਤੀ ਵਿਚ ਵਿਕਾਸ ਦੀਆਂ ਸੰਭਾਵਨਾਵਾਂ ਹਮੇਸ਼ਾ ਬਣੀਆਂ ਰਹਿੰਦੀਆਂ ਹਨ ਅਤੇ ਇਹੀ ਕਾਰਨ ਹੈ ਕਿ ਅੱਜ ਵੱਡੇ ਕਾਰਪੋਰੇਟ ਘਰਾਣੇ ਖੇਤੀ ਵਾਲੀ ਜ਼ਮੀਨ ਨੂੰ ਆਪਣੇ ਅਧੀਨ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਾਡੇ ਖੇਤਾਂ ਦੇ ਆਕਾਰ ਬਹੁਤ ਛੋਟੇ ਹਨ ਪਰ ਸਹਿਕਾਰੀ ਸਭਾਵਾਂ ਬਣਾ ਕੇ ਜੇਕਰ ਅਸੀਂ ਖੇਤੀ ਕਰਦੇ ਹਾਂ ਤਾਂ ਸਾਨੂੰ ਵਧੇਰੇ ਲਾਭ ਹਾਸਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੇ 12581 ਪਿੰਡਾਂ ਵਿਚ ਸਿਰਫ਼ 3523 ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਨੂੰ ਵਧਾਉਣ ਦੀ ਲੋੜ ਹੈ। ਖੇਤੀ ਆਮਦਨ ਨੂੰ ਵਧਾਉਣ ਲਈ ਸਵੈ-ਮੰਡੀਕਰਨ ਤੇ ਜ਼ੋਰ ਦਿੰਦਿਆਂ ਉਨ੍ਹਾਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕਿਹਾ। ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਰਵਾਇਤੀ ਫ਼ਸਲੀ ਚੱਕਰ ਤੋਂ ਹੱਟ ਕੇ ਖੇਤੀ ਵੰਨ-ਸੁਵੰਨਤਾ ਨੂੰ ਅਪਣਾਉਣ ਦੀ ਤਾਕੀਦ ਕੀਤੀ । ਐਨੀ ਵੱਡੀ ਗਿਣਤੀ ਕਿਸਾਨਾਂ ਦੇ ਪੀ. ਏ. ਯੂ. ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੱਖ ਪ੍ਰਮਾਣ ਹੈ : ਡਾ. ਸਤਿਬੀਰ ਸਿੰਘ ਗੋਸਲ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਐਨੀ ਵੱਡੀ ਗਿਣਤੀ ਕਿਸਾਨਾਂ ਦੇ ਪੀ. ਏ. ਯੂ. ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੱਖ ਪ੍ਰਮਾਣ ਹੈ। ਕਿਸਾਨ ਮੇਲੇ ਦੇ ਉਦੇਸ਼ ‘ਨਵੀਂਆਂ ਖੇਤੀ ਤਕਨੀਕਾਂ ਅਪਣਾਓ, ਖ਼ਰਚ ਘਟਾਓ, ਝਾੜ ਵਧਾਓ’ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਮਦਨ ਵਿਚ ਵਾਧਾ ਕਰਨ ਲਈ ਸਾਨੂੰ ਬੇਲੋੜੀਆਂ ਖੇਤੀ ਲਾਗਤਾਂ ਨੂੰ ਘਟਾਉਣ ਅਤੇ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਜਾਂਦੀਆਂ ਨਵੀਂਆਂ ਖੇਤੀ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਵਿਗਿਆਨਕ ਲੀਹਾਂ ਤੇ ਖੇਤੀ ਕਰਕੇ ਅਤੇ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਕੇ ਹੀ ਅਸੀਂ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਦੇ ਹਾਂ। ਡਾ. ਗੋਸਲ ਨੇ ਝੋਨੇ ਨੂੰ 15 ਜੁਲਾਈ ਤੋਂ ਬਾਅਦ ਨਾ ਲਾਉਣ, ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਬੀਜਣ ਤੋਂ ਗੁਰੇਜ਼ ਕਰਨ, ਨੈਨੋ ਯੂਰੀਆ ਅਤੇ ਡੀ-ਕੰਪੋਜ਼ਰ ਦੀ ਵਰਤੋਂ ਨਾ ਕਰਨ ਅਤੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ । ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਨਵੀਂ ਤਕਨੀਕ ਦਾ ਦਿੱਤਾ ਹਵਾਲਾ ਡਾ. ਗੋਸਲ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਸਾਉਣੀ ਦੇ ਚਾਰਿਆਂ ਦੇ ਬੀਜਾਂ, ਤੇਲ ਬੀਜਾਂ ਅਤੇ ਮੋਟੇ ਅਨਾਜਾਂ ਦੀਆਂ ਕਿੱਟਾਂ ਖ਼ਰੀਦਣ ਲਈ ਕਿਹਾ । ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਰਸਾਇਣਿਕ ਖਾਦਾਂ ਦੀ ਥਾਂ ਜੈਵਿਕ ਖਾਦਾਂ ਪਾਉਣ ਦੀ ਸਿਫ਼ਾਰਸ਼ ਕਰਦਿਆਂ ਉਨ੍ਹਾਂ ਨੇ ਖੇਤੀ ਰਹਿੰਦ-ਖੂੰਹਦ ਦੀ ਉਚਿਤ ਸੰਭਾਲ ਕਰਨ ਲਈ ਕਿਹਾ। ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਨਵੀਂ ਤਕਨੀਕ ਦਾ ਹਵਾਲਾ ਦਿੱਤਾ ਜਿਸ ਦੇ ਤਹਿਤ ਕੰਬਾਈਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ. ਐਮ. ਐਸ. ਲਗਾਇਆ ਗਿਆ ਹੈ, ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁੱਤਰਾ ਕਰਕੇ ਕਣਕ ਦੀ ਨਾਲੋਂ-ਨਾਲ ਬਿਜਾਈ ਕਰਨ ਵਿਚ ਮਦਦ ਮਿਲਦੀ ਹੈ। ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ਾਂ ਪੁਸਤਕਾਂ ਪੜ੍ਹਨ ਅਤੇ ਖ਼ਰੀਦਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਸੋਸ਼ਲ ਮੀਡੀਆ ਤੇ ਚਲਾਏ ਜਾਂਦੇ ਹਫ਼ਤਾਵਰ ਫੇਸਬੁੱਕ ਲਾਈਵ ਪ੍ਰੋਗਰਾਮ, ਯੂ-ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਗਰੀਕਲਚਰ ਦੀ ਥਾਂ ਬਾਹਰਲੇ ਦੇਸ਼ਾਂ ਦੀ ਤਰਜ਼ ਤੇ ਪੀ. ਏ. ਯੂ. ਦੇ ਹੁਨਰ ਵਿਕਾਸ ਕੇਂਦਰ ਤੋਂ ਸਿਖਲਾਈਆਂ ਹਾਸਲ ਕਰਕੇ ਜਿਣਸਾਂ ਦੇ ਮੁੱਲ ਵਾਧੇ ਰਾਹੀਂ ਐਗਰੀ ਬਿਜ਼ਨਸ ਕਰਨ ਦੀ ਸਲਾਹ ਦਿੱਤੀ । ਵੱਖ-ਵੱਖ ਫ਼ਸਲਾਂ ਦੀਆਂ 971 ਕਿਸਮਾਂ ਸਿਫ਼ਾਰਸ਼ ਕੀਤੀਆਂ ਜਾ ਚੁੱਕੀਆਂ ਹਨ ਕਿਸਾਨ ਮੇਲੇ ਨੂੰ ਤਕਨਾਲੋਜੀ ਅਤੇ ਗਿਆਨ ਵਿਗਿਆਨ ਦਾ ਮੇਲਾ ਦੱਸਦਿਆਂ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਂਆਂ ਕਿਸਮਾਂ, ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ. ਏ. ਯੂ. ਨੇ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ ਹੁਣ ਤੱਕ ਵੱਖ-ਵੱਖ ਫ਼ਸਲਾਂ ਦੀਆਂ 971 ਕਿਸਮਾਂ ਸਿਫ਼ਾਰਸ਼ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ ਇਕ ਚੌਥਾਈ ਤੋਂ ਵੱਧ ਕਿਸਮਾਂ ਦੀ ਪਹਿਚਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਲਈ ਹੋ ਚੁੱਕੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿਚ ਪੱਕਣ ਵਾਲੀ ਕਿਸਮ ਪੀ. ਆਰ. 132, ਮੱਕੀ ਦੀ ਨਵੀਂ ਕਿਸਮ ਪੀ. ਐਮ. ਐਚ. 17, ਮੋਟੇ ਅਨਾਜ ਦੀ ਕਿਸਮ ਪੰਜਾਬ ਕੰਗਣੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ 2517, ਪੁਦੀਨਾ ਸਿਮ ਉੱਨਤੀ ਅਤੇ ਸੰਤਰੀ ਗਾਜਰ ਪੀ. ਸੀ. ਓ. 4 ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਂਆਂ ਕਿਸਮਾਂ ਫਰਾਂਸਬੀਨ-1 ਅਤੇ ਫਰਾਂਸਬੀਨ-2 ਅਤੇ ਰਸਭਰੀ ਦੀਆਂ ਨਵੀਂਆਂ ਕਿਸਮਾਂ ਪੰਜਾਬ ਰਸਭਰੀ-1 ਅਤੇ ਪੰਜਾਬ ਰਸਭਰੀ-2, ਗਰੇਪ ਫਰੂਟ ਅਤੇ ਗੁਲਦਾਊਦੀ ਦੀਆਂ ਸੁਧਰੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਨੂੰ ਪੀ. ਏ. ਯੂ. ਨਾਲ ਕਦਮ ਮਿਲਾ ਕੇ ਤੁਰਨਾ ਪਵੇਗਾ : ਡਾ. ਦਵਿੰਦਰ ਸਿੰਘ ਚੀਮਾ ਉੱਘੇ ਸਬਜ਼ੀ ਵਿਗਿਆਨੀ ਡਾ. ਦਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਨੂੰ ਪੀ. ਏ. ਯੂ. ਨਾਲ ਕਦਮ ਮਿਲਾ ਕੇ ਤੁਰਨਾ ਪਵੇਗਾ। ਧਰਤੀ ਹੇਠਲੇ ਪਾਣੀ ਦੀ ਨਿਰੰਤਰ ਗਿਰਾਵਟ ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਦੀ ਬਜਾਇ ਵੱਧ ਤੋਂ ਵੱਧ ਰਕਬਾ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਤੁਪਕਾ ਸਿੰਚਾਈ ਨਾਲ ਸਬਜ਼ੀਆਂ ਦੀ ਕਾਸ਼ਤ ਕਰਕੇ ਅਸੀਂ ਜਲ ਸੋਮਿਆਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਬਚਾਅ ਸਕਾਂਗੇ । ਕਿਸਾਨ ਮੇਲਿਆਂ ਦੌਰਾਨ ਕਿਸਾਨਾਂ ਤੋਂ ਲਿਆ ਜਾਂਦਾ ਹੈ ਫੀਡ ਬੈਕ ਕਿਸਾਨ ਮੇਲੇ ਵਿਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ-ਆਇਆ ਕਹਿੰਦੀਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ. ਏ. ਯੂ. ਨੇ ਸਾਲ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਤਾਰ ਲਗਾਏ ਜਾ ਰਹੇ ਹਾੜ੍ਹੀ ਅਤੇ ਸਾਉਣੀ ਦੇ ਕਿਸਾਨ ਮੇਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਖੇਤੀ ਸੰਬੰਧੀ ਅਤਿ ਆਧੁਨਿਕ ਜਾਣਕਾਰੀ ਹਾਸਲ ਕਰਨ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਮੇਲਿਆਂ ਦੌਰਾਨ ਕਿਸਾਨਾਂ ਤੋਂ ਫੀਡ ਬੈਕ ਲਿਆ ਜਾਂਦਾ ਹੈ, ਜਿਸ ਦੇ ਮੁਤਾਬਕ ਯੂਨੀਵਰਸਿਟੀ ਦੀ ਖੋਜ ਨੂੰ ਨਵੇਂ ਦਿਸ਼ਾ ਨਿਰਦੇਸ਼ ਪ੍ਰਦਾਨ ਕਰਨ ਵਿਚ ਮਦਦ ਮਿਲਦੀ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਖੇਤੀ ਸਬੰਧੀ ਵਿਗਿਆਨਕ ਜਾਣਕਾਰੀ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀ ਦੇ ਨਾਲ-ਨਾਲ ਸਾਨੂੰ ਰੋਜ਼ਾਨਾ ਆਮਦਨ ਹਾਸਲ ਕਰਨ ਲਈ ਸਹਾਇਕ ਧੰਦੇ ਅਪਣਾਉਣੇ ਪੈਣਗੇ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਲਗਾਈਆਂ ਜਾਂਦੀਆਂ ਮੁਫ਼ਤ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ । ਕਿਸਾਨ ਮੇਲੇ ਦੌਰਾਨ ਸਫਲ ਉੱਦਮੀ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ ਕਿਸਾਨ ਮੇਲੇ ਦੌਰਾਨ ਜਿਨ੍ਹਾਂ ਸਫਲ ਉੱਦਮੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿਚੋਂ ਮਧੂ-ਮੱਖੀ ਪਾਲਣ ਅਤੇ ਸ਼ਹਿਦ ਦੀ ਪ੍ਰੋਸੈਸਿੰਗ ਵਿਚ ਲਖਵਿੰਦਰ ਸਿੰਘ ਪਿੰਡ ਬੋਲੜ੍ਹ ਕਲਾਂ, ਸਿਲਾਈ ਅਤੇ ਫੁਲਕਾਰੀ ਕਢਾਈ ਵਿਚ ਚਰਨਜੀਤ ਕੌਰ ਪਿੰਡ ਕਪੂਰੀ, ਸਾਬਣ ਅਤੇ ਸਰਫ਼ ਕਿੱਤੇ ਵਿਚ ਕੁਲਵਿੰਦਰ ਕੌਰ ਪਿੰਡ ਮਸਿੰਗਣ, ਸਟ੍ਰਾਬੇਰੀ ਕਾਸ਼ਤ ਅਤੇ ਪ੍ਰੋਸੈਸਿੰਗ ਵਿਚ ਨਵਜੋਤ ਸ਼ੇਰਗਿੱਲ ਪਿੰਡ ਮੰਜਾਲ ਖੁਰਦ, ਬਾਗਬਾਨੀ ਵਿਚ ਰੁਪਿੰਦਰ ਕੌਰ ਬਰਾੜ ਪਿੰਡ ਵਜੀਦਪੁਰ, ਖੇਤੀ, ਫਲ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਿਚ ਅਮਨਦੀਪ ਅਤੇ ਸਿਮਰਨ ਪਿੰਡ ਸਹਿਜਪੁਰ, ਸਬਜ਼ੀਆਂ ਦੀ ਪਨੀਰੀ ਦੀ ਕਾਸ਼ਤ ਵਿਚ ਰਛਪਾਲ ਸਿੰਘ ਪਿੰਡ ਮੰਡੋਰ, ਪਰਾਲੀ ਦੀ ਸਾਂਭ-ਸੰਭਾਲ ਵਿਚ ਰਣਜੀਤ ਸਿੰਘ ਪਿੰਡ ਦੌਣਕਲਾਂ ਅਤੇ ਜਗੀਰ ਸਿੰਘ ਪਿੰਡ ਮੀਰਾਂਪੁਰ ਦੇ ਨਾਮ ਵਿਸ਼ੇਸ਼ ਤੌਰ ਤੇ ਵਰਣਨਯੋਗ ਹਨ । ਕਿਸਾਨ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ ਅਤੇ ਪ੍ਰੋਗ੍ਰੈਸਿਵ ਫਾਰਮਿੰਗ ਦੇ ਵੱਧ ਤੋਂ ਵੱਧ ਮੈਂਬਰ ਬਣਨ : ਡਾ. ਤੇਜਿੰਦਰ ਸਿੰਘ ਰਿਆੜ ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ ਅਤੇ ਪ੍ਰੋਗ੍ਰੈਸਿਵ ਫਾਰਮਿੰਗ ਦੇ ਵੱਧ ਤੋਂ ਵੱਧ ਮੈਂਬਰ ਬਣਨ ਲਈ ਕਿਹਾ । ਯੂਨੀਵਰਸਿਟੀ ਦੇ ਹਫ਼ਤਾਵਾਰ ਡਿਜੀਟਲ ਅਖ਼ਬਾਰ ਖੇਤੀ ਸੰਦੇਸ਼ ਦੇ ਨਾਲ ਜੁੜਨ ਲਈ ਫ਼ੋਨ ਨੰਬਰ 82880-57707 ਤੇ ਮਿਸਡ ਕਾਲ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਅਤਿ-ਆਧੁਨਿਕ ਖੋਜ ਮੋਬਾਈਲ ਫ਼ੋਨ ਤੇ ਹਾਸਲ ਕੀਤੀ ਜਾ ਸਕਦੀ ਹੈ । ਧੰਨਵਾਦ ਦੇ ਸ਼ਬਦ ਕਹਿੰਦਿਆਂ ਡਾ. ਹਰਦੀਪ ਸਿੰਘ ਸਭੀਖੀ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨ ਮੇਲੇ ਦੌਰਾਨ ਸਨਮਾਨਿਤ ਕੀਤੇ ਗਏ ਸਫਲ ਉੱਦਮੀ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਣਕ ਦੀ ਬੰਪਰ ਫ਼ਸਲ ਹੋਣ ਦੀ ਕਾਮਨਾ ਕੀਤੀ ।
Punjab Bani 26 March,2025
ਕਿਸਾਨ ਅੰਦੋਲਨ ; ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. (ਗੈਰ-ਸਿਆਸੀ) ਨੇ ਕੀਤੇ ਵੱਡੇ ਐਲਾਨ
ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਲੀਡਰਸ਼ਿਪ ਵੱਲੋਂ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਕੇ ਅਗਲੇਰੇ ਪ੍ਰੋਗਰਾਮ ਜਾਰੀ ਕੀਤੇ ਗਏ ਅਤੇ ਐਲਾਨ ਕੀਤਾ ਗਿਆ ਕਿ 31 ਮਾਰਚ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ । ਇਸ ਮੀਟਿੰਗ ਉਪਰੰਤ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਕਿਵੇਂ 19 ਮਾਰਚ ਨੂੰ ਕੇਂਦਰ ਨਾਲ ਮੀਟਿੰਗ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ ੋਤੇ 1947 ਅਤੇ 1984 ਵਰਗੀ ਸਥਿਤੀ ਪੈਦਾ ਹੋ ਗਈ ਅਤੇ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਦੇ ਨਾਲ ਹੀ ਬਜ਼ੁਰਗ ਕਿਸਾਨਾਂ ਦੇ ਨਾਲ-ਨਾਲ ਮਹਿਲਾ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ।
- 31 ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ, ਸਦਭਾਵਨਾ ਇਕੱਤਰਤਾ ਕੀਤੀ
ਕਿਸਾਨ ਨੇਤਾਵਾਂ ਨੇ ਆਖਿਆ ਕਿ 20 ਮਾਰਚ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਬਲਵੰਤ ਸਿੰਘ ਬਹਿਰਾਮਕੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ 'ਤੇ ਬਾਜਵਾ ਢਾਬੇ 'ਤੇ ਲਾਠੀਚਾਰਜ ਕੀਤਾ ਗਿਆ। ਸਭ ਨੇ ਦੇਖਿਆ, ਸਥਾਨਕ ਸ਼ਹਿੰਬਰਪੁਰ ਵਿਖੇ ਕਰੋੜਾਂ ਰੁਪਏ ਦੇ ਨਾਲ ਟਰੈਕਟਰਾਂ ਅਤੇ ਟਰਾਲੀਆਂ ਦੀ ਭੰਨਤੋੜ ਕੀਤੀ ਗਈ । ਪੁਲਸ ਦੀ ਨਿਗਰਾਨੀ ਹੇਠ ਰੇਤ ਮਾਫੀਆ ਸ਼ਾਮਿਲ ਹੈ ਅਤੇ ਸਥਾਨਕ ਐਮ. ਐਲ. ਏ. ਨਾਲ ਸਾਜਿਸ਼ ਰਚ ਕੇ ਚੋਰੀ ਨੂੰ ਅੰਜਾਮ ਦਿੱਤਾ ਗਿਆ ਸੀ । ਕਿਸਾਨ ਆਗੂ ਜਗਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਉਨਾਂ ਦਾ ਟਿਕਾਣਾ ਲਗਾਤਾਰ ਬਦਲਿਆ ਜਾ ਰਿਹਾ ਹੈ ਅਤੇ ਅਜੇ ਤੱਕ ਕਿਸੇ ਨੂੰ ਵੀ ਉਹਨਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਜਾਣਕਾਰੀ ਜਾਰੀ ਗਈ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਇਨ੍ਹਾਂ ਸਾਰੇ ਮੁੱਦਿਆਂ 'ਤੇ ਅੱਜ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ, ਜੋ ਇੱਕ ਦਿਨ ਲਈ ਨਿਸ਼ਚਿਤ ਕੀਤੇ ਗਏ ਹਨ ਪਰ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸਨੂੰ ਪੱਕੇ ਧਰਨਿਆਂ ਵਿੱਚ ਤਬਦੀਲ ਕੀਤਾ ਜਾਵੇਗਾ । ਡੀ. ਸੀ. ਦਫ਼ਤਰਾਂ ਅੱਗੇ ਐਸ. ਕੇ. ਐਮ. ਕੀਤੇ ਜਾ ਰਹੇ ਧਰਨੇ ਦੀ ਦੋਨੋਂ ਫੋਰਮ ਹਮਾਇਤ ਕਰਦੇ ਹਨ ਉਨ੍ਹਾਂ ਕਿਹਾ ਕਿ ਭਾਰਤ 28 ਮਾਰਚ ਨੂੰ ਡੀ. ਸੀ. ਦਫ਼ਤਰਾਂ ਅੱਗੇ ਐਸ. ਕੇ. ਐਮ. ਕੀਤੇ ਜਾ ਰਹੇ ਧਰਨੇ ਦੀ ਦੋਨੋਂ ਫੋਰਮ ਹਮਾਇਤ ਕਰਦੇ ਹਨ। ਉਨਾਂ ਦੱਸਿਆ ਕਿ ਇਲਾਕੇ ਦੇ ਸਿਆਸੀ ਆਗੂਆਂ ਵੱਲੋਂ ਆਪਸੀ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ ਤਹਿਤ ਕੀਤੇ ਜਾ ਰਹੇ ਪ੍ਰਚਾਰ ਦੇ ਚਲਦਿਆਂ 27 ਮਾਰਚ ਨੂੰ ਸਵੇਰੇ 10.00 ਵਜੇ ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡਮੰਗੋਲੀ ਵਿਖੇ ਪੁਆਧ ਸਦਭਾਵਨਾ ਇਕੱਤਰਤਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਦੀਆਂ ਮੁੱਖ ਮੰਗਾਂ ਇਹ ਹਨ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਕਿਸਾਨਾਂ ਨੂੰ ਬਿਨਾਂ ਜਮਾਨਤ ਰਿਹਾਅ ਕੀਤਾ ਜਾਵੇ ਅਤੇ ਵਿਧਾਇਕ ਦੀ ਵਿਧਾਨ ਸਭਾ ਮੈਂਬਰੀ ਰੱਦ ਕੀਤੀ ਜਾਵੇ। ਕਿਸਾਨਾਂ ਦਾ ਸਾਰਾ ਗੁਆਚਿਆ ਅਤੇ ਚੋਰੀ ਹੋਇਆ ਮਾਲ ਬਰਾਮਦ ਕੀਤਾ ਜਾਵੇ ਅਤੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ । Punjab Bani 25 March,2025
ਡੱਲੇਵਾਲ ਦੇ ਪੁੱਤਰ ਸਣੇ ਕਿਸਾਨਾਂ ਕੀਤਾ ਪਿੰਡ ਡੱਲੇਵਾਲਾ ’ਚ ਖਨੌਰੀ ਬਾਰਡਰ ਬਣਾਉਣ ਦਾ ਐਲਾਨ
ਚੰਡੀਗੜ੍ਹ : ਪ੍ਰਸਿੱਧ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਵੱਲੋਂ ਪਿੰਡ ਡੱਲੇਵਾਲਾ ’ਚ ਵੱਡਾ ਐਲਾਨ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਸੰਘਰਸ਼ ਪੰਜਾਬ ਦੇ ਖਨੌਰੀ ਤੇ ਸ਼ੰਭੂ ਬਾਰਡਰ ਵਿਖੇ ਕੀਤਾ ਗਿਆ ਸੀ ਹੁਣ ਓਹੀਓ ਸੰਘਰਸ਼ ਪਿੰਡ ਡੱਲੇਵਾਲ ਵਿਖੇ ਕੀਤਾ ਜਾਵੇਗਾ ਅਤੇ ਪੂਰਾ ਖਨੌਰੀ ਬਾਰਡਰ ਵਰਗਾ ਮਾਹੌਲ ਬਣਾਇਆ ਜਾਵੇਗਾ । ਪੁਲਸ ਨੇ ਉਨ੍ਹਾਂ ਦੇ ਪਿਤਾ ਨੂੰ ਗ੍ਰਿਫਤਾਰ ਨਹੀਂ ਸਗੋਂ ਅਗਵਾ ਕੀਤਾ ਹੈ : ਗੁਰਪਿੰਦਰ ਸਿੰਘ ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਆਪਣੇ ਪਿੰਡ ’ਚ ਅਣਮਿੱਥੇ ਸਮੇਂ ਲਈ ਕਿਸਾਨੀ ਮੋਰਚਾ ਸ਼ੁਰੂ ਕੀਤਾ ਹੈ, ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਦੇ ਪਿਤਾ ਨੂੰ ਗ੍ਰਿਫਤਾਰ ਨਹੀਂ ਸਗੋਂ ਅਗਵਾ ਕੀਤਾ ਹੈ, ਜਿਨ੍ਹਾਂ ਸਮੇਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਇਹ ਮੋਰਚਾ ਜਾਰੀ ਰਹੇਗਾ । ਉਨ੍ਹਾਂ ਇਹ ਵੀ ਕਿਹਾ ਕਿ ਬਾਰਡਰਾਂ ’ਤੇ ਤਾਂ ਉਨ੍ਹਾਂ ਨੂੰ ਬੈਠਣ ਨਹੀਂ ਦਿੱਤਾ ਗਿਆ ਪਰ ਉਨ੍ਹਾਂ ਦੇ ਪਿੰਡ ’ਚ ਤਾਂ ਨਹੀਂ ਰੋਕਿਆ ਜਾ ਸਕਦਾ। ਹੁਣ ਇਹੀ ਟਿਕਰੀ ਬਾਰਡਰ ਬਣੇਗਾ ਸਾਰੇ ਕਿਸਾਨ ਇੱਥੇ ਆਉਣਗੇ ।
Punjab Bani 24 March,2025
ਪੁਲਸ ਹਿਰਾਸਤ 'ਚ ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 119ਵੇ ਦਿਨ 'ਚ : ਡਲੇਵਾਲ ਨੂੰ ਨਿੱਜੀ ਹਸਪਤਾਲ 'ਚ ਕਰਵਾਇਆ ਦਾਖਲ
ਪਟਿਆਲਾ : ਪੁਲਸ ਦੀ ਗ੍ਰਿਫਤ ਵਿੱਚ ਕਿਸਾਨਾਂ, ਮਜ਼ਦੂਰਾਂ ਦੀਆ ਹੱਕੀਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 119ਵੇਂ ਦਿਨ ਵੀ ਜਾਰੀ ਰਿਹਾ । ਇਸ ਤੋ ਇਲਾਵਾ ਉਨਾ 19 ਮਾਰਚ ਦੀ ਸ਼ਾਮ ਤੋਂ ਸਰਕਾਰੀ ਜਬਰ ਵਿਰੁੱਧ ਪਾਣੀ ਪੀਣਾ ਵੀ ਬੰਦ ਕੀਤਾ ਹੋਇਆ ਹੈ । ਜਿਕਰਯੋਗ ਹੈ ਕਿ ਜਗਜੀਤ ਡਲੇਵਾਲ ਨੂੰ ਪਾਣੀ ਨਾ ਪੀਣ ਕਾਰਨ ਪਟਿਆਲਾ ਦੇ ਇਕ ਨਿਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਦੋਨਾਂ ਫੋਰਮਾਂ ਵੱਲੋਂ ਮੋਰਚਿਆਂ ਉੱਪਰ ਸ਼ਹੀਦੀ ਦਿਹਾੜਾ ਮਨਾਉਣ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿੱਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਅੱਜ ਦੇ ਦਿਨ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣੇ ਸਨ ਪ੍ਰੰਤੁ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਵੀ ਚਕਣਾਚੂਰ ਕੀਤਾ ਗਿਆ । ਬਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਬਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਟਰੈਕਟਰ ਆਪ ਦੇ ਵਿਧਾਇਕ ਦੀ ਸ਼ੈਹ ਉੱਪਰ ਉਸ ਦੇ ਹਮਾਇਤੀਆਂ ਦੇ ਘਰਾਂ ਵਿੱਚੋਂ ਮਿਲ ਰਹੇ ਹਨ। ਬਾਰਡਰਾਂ ਉੱਪਰ ਭਾਰੀ ਪੁਲਸ ਫੋਰਸ ਤੈਨਾਤ ਕਰਕੇ ਜਦੋ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤਾਂ ਉਸ ਤੋ ਬਾਅਦ ਉਹ ਸਾਰਾ ਸਮਾਨ ਪੁਲਸ ਦੀ ਨਿਗਰਾਨੀ ਵਿੱਚ ਸੀ ਅਤੇ ਜਿਸ ਤੋਂ ਬਾਅਦ ਉਹ ਸਾਰਾ ਸਮਾਨ ਪੁਲਸ ਦੀ ਨਿਗਰਾਨੀ ਵਿੱਚ ਹੀ ਚੋਰੀ ਹੋਇਆ ਹੈ ਅਤੇ ਪੁਲਸ ਵੱਲੋਂ ਹੀ ਆਮ ਲੋਕਾਂ ਨੂੰ ਕੁੱਝ ਪੈਸਿਆਂ ਵਿੱਚ ਵੇਚਿਆ ਗਿਆ ਅਤੇ ਆਪ ਦੇ ਹਮਾਇਤੀਆਂ ਦੇ ਘਰਾਂ ਦੇ ਵਿੱਚ ਹੀ ਟਰੈਕਟਰ ਟਰਾਲੀਆਂ ਦੇ ਨਾਲ ਨਾਲ ਬਾਕੀ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਗਾਇਬ ਹੋਇਆ ਕੀਮਤੀ ਸਮਾਨ ਫਰਿਜ, ਕੂਲਰ, ਏ. ਸੀ., ਇਨਵਾਈਟਰ, ਮੰਜੇ ਬਿਸਤਰੇ, ਗੈਸ ਸਿਲੰਡਰ, ਐਲ. ਈ. ਡੀ. ਆਦਿ ਲੱਖਾਂ ਰੁਪਏ ਦਾ ਸਾਮਾਨ ਵੀ ਹੋਵੇਗਾ ਅਤੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਜਿੰਮੇਵਾਰ ਹੁਣ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਹੋਵੇਗੀ ਅਤੇ ਪੰਜਾਬ ਸਰਕਾਰ ਇਹ ਨਾਂ ਸੋਚੇ ਕਿ ਮੋਰਚਾ ਖਤਮ ਹੋ ਗਿਆ ਹੈ ਆਪਣੇ ਲੋਕਾਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਜਾਰੀ ਰਹੇਗੀ ।
Punjab Bani 24 March,2025
ਸ਼ੰਭੂ ਤੋਂ ਬਾਅਦ ਖਨੌਰੀ ਬਾਰਡਰ ਵੀ ਆਮ ਜਨਤਾ ਲਈ ਪੂਰੀ ਤਰ੍ਹਾਂ ਖੁੱਲ੍ਹਿਆ
ਪਟਿਆਲਾ, ਸਨੌਰ, 22 ਮਾਰਚ : ਕਿਸਾਨਾਂ ਦੇ ਧਰਨੇ ਚੁੱਕਵਾਉਣ ਤੋਂ ਬਾਅਦ ਲੰਘੇ ਕੱਲ ਸ਼ੰਭੂ ਬਾਰਡਰ 'ਤੇ ਆਵਾਜਾਈ ਬਹਾਲ ਹੋ ਗਈ ਸੀ ਤੇ ਅੱਜ ਖਨੌਰੀ ਬਾਰਡਰ 'ਤੇ ਵੀ ਆਮ ਜਨਤਾ ਲਈ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਹੈ । ਅੱਜ ਪਾਤੜਾਂ ਦੇ ਐਸ. ਡੀ. ਐਮ. ਅਸ਼ੋਕ ਕੁਮਾਰ ਅਤੇ ਡੀ. ਐਸ. ਪੀ. ਇੰਦਰਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅੱਜ ਬਾਰਡਰ ਦੇ ਦੋਵੇਂ ਪਾਸੇ ਰਸਤੇ ਖੁਲ੍ਹਵਾ ਦਿੱਤੇ ਹਨ ਅਤੇ ਆਵਾਜਾਈ ਆਮ ਵਾਂਗ ਚਾਲੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੇ ਬੀਤੇ ਦਿਨਾਂ ਤੋਂ ਲਗਾਤਾਰ ਖਨੌਰੀ ਬਾਰਡਰ ਦਾ ਦੌਰਾ ਕਰਕੇ ਇਸ ਰਸਤੇ ਨੂੰ ਖੁਲ੍ਹਵਾਉਣ ਲਈ ਚਾਰਾਜੋਈ ਕੀਤੀ ਅਤੇ ਕਿਸਾਨਾਂ ਦਾ ਜੋ ਸਮਾਨ ਇੱਥੇ ਪਿਆ ਹੈ, ਉਸ ਨੂੰ ਸੁਰੱਖਿਅਤ ਸਬੰਧਤਾਂ ਨੂੰ ਸੌਂਪਿਆ ਜਾ ਰਿਹਾ ਹੈ । ਐਸ. ਡੀ. ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ 'ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕਰਨ ਨਾਲ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ ਹੈ । ਨਗਰ ਕੌਂਸਲ ਵੱਲੋਂ ਢਾਬੀ ਗੁੱਜਰਾਂ ਵਿਖੇ ਸੜਕ ਦੀ ਸਾਫ਼-ਸਫਾਈ ਕਰਵਾਈ ਗਈ ਹੈ ਐਸ. ਡੀ. ਐਮ. ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਢਾਬੀ ਗੁੱਜਰਾਂ ਵਿਖੇ ਸੜਕ ਦੀ ਸਾਫ਼-ਸਫਾਈ ਕਰਵਾਈ ਗਈ ਹੈ । ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸੜਕ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕਰਕੇ ਸੁਰੱਖਿਆ ਦਾ ਸਰਟੀਫਿਕੇਟ ਮਿਲਣ ਮਗਰੋਂ ਸਾਰੇ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਗਈ ਅਤੇ ਹੁਣ ਪੰਜਾਬ ਦੇ ਲੋਕ ਜੀਂਦ, ਨਰਵਾਣਾ, ਰੋਹਤਕ, ਦਿੱਲੀ ਆਦਿ ਸ਼ਹਿਰਾਂ ਲਈ ਬੇਰੋਕ ਆ-ਜਾ ਸਕਣਗੇ । ਇਸ ਮੌਕੇ ਨਗਰ ਕੌਂਸਲ ਪਾਤੜਾਂ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਵੀ ਮੌਜੂਦ ਸਨ । ਪੁਲਸ ਹਿਰਾਸਤ ਵਿਚ ਵੀ ਡੱਲੇਵਾਲ ਵਲੋਂ ਮਰਨ ਵਰਤ ਜਾਰੀ ਪਾਣੀ ਪੀਣਾ ਵੀ ਕੀਤ ਬੰਦ ; ਸਮਾਨ ਚੋਰੀ ਹੋਣ ਦੇ ਲਗਾਏ ਦੋਸ਼ ਪਟਿਆਲਾ, 22 ਮਾਰਚ : ਅੱਜ 116ਵੇਂ ਦਿਨ ਵੀ ਪੁਲਸ ਦੀ ਗ੍ਰਿਫਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ, ਆਪਣੀਆਂ ਹੱਕੀ ਮੰਗਾਂ ਲਈ 13 ਫਰਵਰੀ 2024 ਤੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨਾਂ ਵੱਲੋਂ ਅੰਦੋਲਨ ਲੜਿਆ ਜਾ ਰਿਹਾ ਹੈ । ਕਿਸਾਨ ਆਗੂਆਂ ਕਿਹਾ ਕਿ ਪੁਲਿਸ ਦੇ ਮੋਰਚਿਆਂ ਉੱਪਰ ਕੀਤੇ ਗਏ ਹਮਲੇ ਸਮੇਂ ਕਿਸਾਨਾਂ ਦਾ ਬਹੁਤ ਸਾਰਾ ਕੀਮਤੀ ਸਮਾਨ ਗਾਇਬ ਹੋ ਗਿਆ ਹੈ, ਜਿਸ ਦੀ ਭਰਪਾਈ ਪੰਜਾਬ ਸਰਕਾਰ ਨੂੰ ਕਰਨੀ ਪਵੇਗੀ । ਕਿਸਾਨ ਆਗੂਆਂ ਕਿਹਾ ਕਿ ਚੰਡੀਗੜ੍ਹ ਵਿਖੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਗ੍ਰਿਫਤਾਰੀ ਤੋਂ ਬਾਅਦ ਕੁਰਾਲੀ ਥਾਣੇ ਵਿੱਚ ਹੀ ਸਰਕਾਰ ਦੇ ਵਿਸਵਾਸਘਾਤ ਅਤੇ ਜਬਰ ਦੇ ਵਿਰੁੱਧ ਗ੍ਰਿਫਤਾਰੀ ਸਮੇਂ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਗਈ ਸੀ ਅਤੇ ਹੁਣ ਉਹਨਾ ਕਿਸਾਨ ਆਗੂਆਂ ਵੱਲੋਂ ਰੋਪੜ ਜੇਲ ਅੰਦਰ ਉਸੇ ਤਰ੍ਹਾਂ ਭੁੱਖ ਹੜਤਾਲ ਨਿਰੰਤਰ ਜਾਰੀ ਹੈ । ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਵਿੱਚ ਬੁਲਾ ਕੇ ਗ੍ਰਿਫਤਾਰ ਕਰਨ ਅਤੇ ਹੱਕੀਂ ਮੰਗਾਂ ਲਈ ਲੱਗੇ ਮੋਰਚੇ ਉੱਪਰ ਹਮਲਾ ਕਰਕੇ ਮੋਰਚੇ ਨੂੰ ਉਖੇੜਨ ਦੀਆਂ ਸਾਜਿਸ਼ਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਅਰਥੀ ਫੂਕ ਮੁਜਾਰਾ ਕਰਦੇ ਹੋਏ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ । ਕਿਸਾਨ ਆਗੂਆਂ ਕਿਹਾ ਕਿ ਸਰਕਾਰ ਵੱਲੋਂ ਪੁਲਸੀਆ ਰਾਜ ਕਾਇਮ ਕਰਦੇ ਹੋਏ ਪੁਲਿਸ ਬਲ ਦੇ ਜੋਰ ਨਾਲ ਬੇਸੱਕ ਸਾਂਤਮਈ ਚੱਲਦੇ ਅੰਦੋਲਨ ਉੱਪਰ ਹਮਲਾ ਕਰਕੇ ਸੜਕਾਂ ਖਾਲੀ ਕਰਵਾ ਲਈਆਂ ਗਈਆਂ ਹਨ ਪਰੰਤੂ ਅੰਦੋਲਨ ਉਸੇ ਤਰ੍ਹਾਂ ਜਾਰੀ ਹੈ ਅਤੇ ਆਪਣੀਆਂ ਹੱਕੀ ਮੰਗਾਂ ਤੱਕ ਜਾਰੀ ਰਹੇਗਾ । ਕੇਂਦਰੀ ਜੇਲ ਵਿਚ ਬੰਦ ਕਿਸਾਨ ਔਰਤਾਂ ਨੇ ਸਰਕਾਰ ਦੇ ਜਬਰ ਦੀ ਕੀਤੀ ਨਿਖੇਧੀ ਪਟਿਆਲਾ, 22 ਮਾਰਚ : ਕੇਂਦਰੀ ਜੇਲ ਪਟਿਆਲਾ ਵਿੱਚ ਬੰਦ ਕਿਸਾਨ ਔਰਤਾਂ ਵੱਲੋਂ ਬਿਆਨ ਜਾਰੀ-ਸਰਕਾਰੀ ਜਬਰ ਦੀ ਸਖਤ ਸ਼ਬਦਾਂ 'ਚ ਨਿਖੇਧੀ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ 13 ਕਿਸਾਨ ਔਰਤਾਂ ਜਿਨ੍ਹਾਂ ਵਿੱਚ ਬੀ. ਕੇ. ਯੂ. ਕ੍ਰਾਂਤੀਕਾਰੀ ਦੀ ਸੂਬਾਈ ਜਨਰਲ ਸਕੱਤਰ ਸੁਖਵਿੰਦਰ ਕੌਰ ਵੀ ਸਾਮਲ ਹੈ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਕਾਲੇਕੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ 'ਤੇ ਕੀਤੇ ਗਏ ਤਸੱਦਦ ਦੀ ਅਤੇ ਕੇਂਦਰੀ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਸਖਤ ਸਬਦਾਂ 'ਚ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨਾਂ ਦੇ ਕੀਮਤੀ ਸਮਾਨ ਨੂੰ ਕਿਸਾਨਾਂ ਨੂੰ ਵਾਪਸ ਕੀਤਾ ਜਾਵੇ ਅਤੇ ਖੁਰਦ ਬੁਰਦ ਕੀਤੇ ਗਏ ਸਮਾਨ ਦੀ ਖੁਦ ਸਰਕਾਰ ਭਰਪਾਈ ਕਰੇ ਅਤੇ ਜੇਲਾਂ 'ਚ ਬੰਦ ਕੀਤੇ ਕਿਸਾਨ ਆਗੂਆਂ ਤੇ ਕਾਰਕੁਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਅਖੀਰ 'ਚ ਉਹਨਾਂ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਅਤੇ ਪੰਜਾਬ ਦੇ ਕਿਸਾਨਾਂ ਤੇ ਇਨਸਾਫ ਪਸੰਦ ਸਹਿਰੀਆਂ ਨੂੰ ਇਹ ਸੱਦਾ ਦਿੱਤਾ ਹੈ ਕਿ ਉਹ ਕਿਸਾਨੀ ਸੰਘਰਸ ਦੀ ਹਮਾਇਤ ਵਿੱਚ ਨਿਤਰਨ ਉਹ ਚੜ੍ਹਦੀ ਕਲਾ ਚ ਹਨ ਉਹਨਾਂ ਨੂੰ ਕੋਈ ਵੀ ਸਰਕਾਰੀ ਜਬਰ ਦਬਾ ਨਹੀਂ ਸਕੇਗਾ। ਉਨ੍ਹਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਆਪਣੀਆਂ ਹੱਕੀ ਮੰਗਾਂ ਲਈ ਆਪਣੀ ਜੱਦੋ ਜਹਿਦ ਜਾਰੀ ਰੱਖਣਗੀਆਂ।
Punjab Bani 22 March,2025
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 25 ਮਾਰਚ ਨੂੰ
ਪਟਿਆਲਾ, 21 ਮਾਰਚ : “ਨਵੀਂਆਂ ਖੇਤੀ ਤਕਨੀਕਾਂ ਅਪਣਾਓ, ਖ਼ਰਚ ਘਟਾਓ ਝਾੜ ਵਧਾਓ” ਦੇ ਉਦੇਸ਼ ਨਾਲ ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ । ਮੇਲੇ ਦੀ ਪ੍ਰਧਾਨਗੀ ਕਰਨਗੇ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ । ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ । ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 25 ਮਾਰਚ, 2025 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ ।
Punjab Bani 21 March,2025
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਪਟਿਆਲਾ, 21 ਮਾਰਚ : ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ. ਆਈ. ਸੀ. ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਡਿੱਗਦੇ ਪਾਣੀ ਦੇ ਪੱਧਰ ਦੇ ਬਦਲ ਲੱਭਣ ਤਹਿਤ ਸਰਵੇ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਜਿੰਨਾ ਨੇ ਬਾਗ਼ਬਾਨੀ ਦਾ ਕਿੱਤਾ ਅਪਣਾਇਆ ਹੋਇਆ ਹੈ ਦੇ ਪ੍ਰੋਜੈਕਟਾਂ ਦਾ ਦੌਰਾ ਕੀਤਾ ਗਿਆ । ਇਸ ਟੀਮ ਵਿੱਚ ਜਪਾਨ ਤੋ ਆਏ ਸਰਵੇ ਟੀਮ ਦੇ ਮੈਂਬਰ ਤੋਗੋ ਸਿਨੋਹਾਰਾ (ਬਾਗ਼ਬਾਨੀ ਮਾਹਰ) ਯਾਸ਼ੂਸ਼ੀ ਫੂਕੁਡਾ (ਜ਼ਮੀਨੀ ਪਾਣੀ ਬਚਾਓ ਮਾਹਰ) ਅਤੇ ਮਿਸ ਰੀ ਕੀਟਾਉ (ਵਾਤਾਵਰਣ ਸੰਬੰਧੀ ਮਾਹਰ) ਨੇ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਸਿੰਘ ਗਰੇਵਾਲ ਦੇ ਨਾਲ ਸਮੇਤ ਉਹਨਾਂ ਦੇ ਸਹਿਯੋਗੀ ਡਾ. ਹਰਿੰਦਰਪਾਲ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਇੰਚਾਰਜ ਅਮਰੂਦ ਅਸਟੇਟ), ਡਾ. ਕੁਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਸੰਗਰੂਰ ਅਤੇ ਡਾ. ਦਿਲਪ੍ਰੀਤ ਸਿੰਘ ਦੁਲੇਅ (ਮਿਸ਼ਨ ਸਕੱਤਰ ਪਟਿਆਲਾ) ਨਾਲ ਰਲ ਕੇ ਅਮਰੂਦ ਅਸਟੇਟ ਵਜੀਦਪੁਰ, ਬਾਇਓ ਕਾਰਵ ਸੀਡਸ ਧਬਲਾਨ, ਯੂਨੀ ਐਗਰੀ (ਟੀਸ਼ੂ ਕਲਚਰ ਆਲੂ ਯੂਨਿਟ) ਮੂੰਡ ਖੇੜਾ (ਪਟਿਆਲਾ), ਮੈਸ ਹਾਈ ਲਾਇਨ ਫੂਡਜ਼ (ਖੁੰਬ ਯੂਨਿਟ) ਅਤੇ ਸਾਲੂਬਰਸ ਮਸ਼ਰੂਮ ਯੂਨਿਟ ਗਾਜੀਸਲਾਰ (ਸਮਾਣਾ) ਦਾ ਦੌਰਾ ਕੀਤਾ ਗਿਆ । ਡਾ. ਅਲਾ ਰੰਗ ਨੇ ਦਿੱਤੀ ਵਿਸਥਾਰ ਵਿੱਚ ਜਾਣਕਾਰੀ ਇਹਨਾਂ ਪ੍ਰੋਜੈਕਟਾਂ ਵਿੱਚੋਂ ਸਰਵੇ ਟੀਮ ਮੈਂਬਰਾਂ ਨੂੰ ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਬਾਗ਼ਬਾਨੀ ਧੰਦੇ ਹੇਠ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਨੂੰ ਦਰਸਾਉਂਦੇ ਉਕਤ ਯੂਨਿਟ ਦਿਖਾਏ ਗਏ ਜਿਵੇਂ ਕਿ ਅਮਰੂਦ ਅਸਟੇਟ ਵਿੱਚ ਮਿੱਟੀ ਪਾਣੀ ਚੈੱਕ ਕਰਨ ਦੀ ਚਾਲੂ ਸੁਵਿਧਾ, ਮੈਂਬਰਾਂ ਨੂੰ ਫਲਦਾਰ ਬੂਟਿਆਂ ਦੀ ਲਵਾਈ ਤੇ ਸਪਰੇਅ ਆਦਿ ਲਈ ਕਿਰਾਏ ਤੇ ਦਿੱਤੀ ਜਾਂਦੀ ਮਸ਼ੀਨਰੀ ਦੀ ਸਹੂਲਤ, ਇਸ ਤੋਂ ਇਲਾਵਾ ਬਾਇਓ ਕਾਰਨ ਵੱਲੋਂ ਆਪਣੇ ਪੱਧਰ ਤੇ ਬਾਹਰਲੇ ਦੇਸ਼ਾਂ ਤੋ ਫੁੱਲ ਦਾ ਬੀਜ ਮੰਗਵਾ ਕੇ ਪੰਜਾਬ ਵਿੱਚ ਇਹ ਬੀਜ ਕਿਸਾਨਾਂ ਨੂੰ ਕੰਟਰੈਕਟ ਫਾਰਮਿੰਗ ਤਹਿਤ ਲਿਆਉਣਾ/ ਖ਼ਰੀਦਣਾ ਆਦਿ ਦੀ ਵਿਵਸਥਾ ਸੰਬੰਧੀ ਜਾਣੂ ਕਰਵਾਉਣ ਤਹਿਤ ਧਬਲਾਨ ਸਥਿਤ ਯੂਨਿਟ ਦਿਖਾਇਆ ਗਿਆ ਜਿਸ ਤਹਿਤ ਡਾ. ਅਲਾ ਰੰਗ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ । ਆਲੂਆਂ ਦੇ ਜੀ-ਜ਼ੀਰੋ ਟੀਸ਼ੂ ਕਲਚਰ ਰਾਹੀ ਬੀਜ ਤਿਆਰ ਕਰਨ ਲਈ ਤਿਆਰ ਹੋਏ ਆਲੂਆਂ ਦੇ ਜੀ-ਜ਼ੀਰੋ ਟੀਸ਼ੂ ਕਲਚਰ ਰਾਹੀ ਬੀਜ ਤਿਆਰ ਕਰਨ ਲਈ ਤਿਆਰ ਹੋਏ ਯੂਨਿਟ ਯੂਨੀ ਐਗਰੀ ਮੂੰਡ ਖੇੜਾ ਦੇ ਸਰਪ੍ਰਸਤ ਅਸ਼ਵਨੀ ਸਿੰਗਲਾ ਤੇ ਪਰਵਿੰਦਰ ਸਿੰਘ ਨੇ ਸਰਵੇ ਟੀਮ ਨੂੰ ਆਪਣੀਆਂ ਗਤੀਵਿਧੀਆਂ ਦੇ ਸਾਹਮਣੇ ਵਿਖਾ ਕੇ ਚਾਨਣਾ ਪਾਇਆ ਗਿਆ । ਇਸ ਉਪਰੰਤ ਬਲਾਕ ਸਮਾਣਾ ਦੇ ਮੈਸ.ਹਾਈ ਲਾਇਨ ਫੂਡਜ਼ ਦੇ ਸਰਪ੍ਰਸਤ ਗੌਰਵ ਜਿੰਦਲ ਤੇ ਅਮਿਤ ਕੁਮਾਰ ਨੇ ਆਪਣੇ 40 ਗ੍ਰੋਇੰਗ ਰੂਮ ਯੂਨਿਟ ਜਿਸ ਵਿੱਚ ਹਰ ਮਹੀਨੇ 600 ਟਨ ਕੰਪੋਸਟ ਤਿਆਰ ਹੁੰਦੀ ਹੈ ਤੇ ਸਲਾਨਾ 1500 ਟਨ ਖੁੰਬ ਦੀ ਪੈਦਾਵਾਰ ਬਾਰੇ ਚਾਨਣਾ ਪਾਇਆ ਗਿਆ । ਅਖੀਰ ਵਿੱਚ ਖੁੰਬਾਂ ਦੀ ਗਰਮੀ ਰੁੱਤ ਦੌਰਾਨ ਘੱਟ ਮੁੱਲ ਤੇ ਵੇਚਣ ਤੋ ਬਚਣ ਦੇ ਬਦਲ ਵੱਜੋ 'ਕੇਨਿੰਗ' ਵਿਧੀ ਅਪਣਾਉਣ ਵਾਲੇ ਪੁਰਾਣੇ ਖੁੰਬ ਕਾਸ਼ਤਕਾਰ ਕਮ- ਸਰਪ੍ਰਸਤ ਸਾਲੂਬਰਸ ਯੂਨਿਟ ਗਾਜੀਸਲਾਰ (ਸਮਾਣਾ) ਬਲਰਾਜ ਸਿੰਘ ਨੇ ਆਪਣੇ ਕੇਨਿੰਗ ਵਿਧੀ ਨਾਲ ਤਿਆਰ ਕਰਕੇ ਵੇਚਣ ਲਈ ਬ੍ਰੈੱਡ 'ਮਾਲਵਾ ਬਟਨ ਮਸ਼ਰੂਮ' ਬਾਰੇ ਪੈਕਿੰਗ ਦਿਖਾਈ । ਸੋ ਇਸ ਉਪਰੰਤ ਉਪ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਵੱਲੋਂ ਤੇ ਉਹਨਾਂ ਦੀ ਸਹਿਯੋਗੀ ਟੀਮ ਵੱਲੋਂ ਆਈ ਜਪਾਨ ਦੀ ਦੀ ਮਹਿਮਾਨ ਸਰਵੇ ਟੀਮ ਦਾ ਧੰਨਵਾਦ ਕੀਤਾ ਗਿਆ ।
Punjab Bani 21 March,2025
ਸੰਭੂ ਅਤੇ ਖਨੌਰੀ ਬਾਰਡਰ ਵਿਖੇ ਕਿਸਾਨਾਂ ਦੇ ਮੋਰਚੇ 13 ਮਹੀਨਿਆਂ ਬਾਅਦ ਪੁਲਸ ਨੇ ਚੁੱਕੇ
ਪਟਿਆਲਾ : ਕਿਸਾਨਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਬਿਨਾ ਕਿਸੇ ਸਿਟੇ ਦੇ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਪੰਜਾਬ ਅੰਦਰ ਐਂਟਰੀ ਕਰਦਿਆਂ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਅਤੇ ਸੈਂਕਡੇ ਕਿਸਾਨਾਂ ਨੂੰ ਸੰਭੂ ਅਤੇ ਖਨੌਰੀ ਮੋਰਚਾ ਤੋਂ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਇਸ ਤੋ ਬਾਅਦ ਖਨੌਰੀ ਅਤੇ ਸੰਭੂ ਬਾਰਡਰ ਵਿਖੇ ਹਜਾਰਾਂ ਪੁਲਸ ਕਰਮਚਾਰੀਆਂ ਨਾਲ ਪਹੁੰਚ ਕੇ ਕਿਸਾਨਾਂ ਦੇ ਦੋਵੇਂ ਮੋਰਚਿਆਂ ਨੂੰ ਹਟਾ ਦਿੱਤਾ ਹੈ। ਦੂਸਰੇ ਪਾਸੇ ਹਰਿਆਣਾ ਵਾਲੇ ਪਾਸਿਓ ਵੀ ਪੁਲਸ ਦੀਆਂ ਦੋਵੇਂ ਮੋਰਚਿਆਂ 'ਤੇ ਇਕ ਦਰਜਨ ਤੋਂ ਵਧ ਕਿਸੇ ਅਣਸੁਖਾਵੀ ਘਟਨਾ ਨਾਲ ਨਿਪਟਿਆ ਜਾ ਸਕੇ । ਜਿਸ ਤਰ੍ਹਾ ਪੰਜਾਬ ਪੁਲਸ ਹਜਾਰਾਂ ਪੁਲਸ ਕਰਮਚਾਰੀਆਂ ਨਾਲ ਕਿਸਾਨਾ ਨੂੰ ਗ੍ਰਿਫ਼ਤਾਰ ਕਰਕੇ ਕਿਸਾਨਾ ਵਲੋ ਲਗਾਏ ਗਏ ਟੈਂਟ ਆਦਿ ਨੂੰ ਖਤਮ ਕਰ ਰਹੀ ਹੈ, ਉਸ ਤੋ ਸਪੱਸ਼ਟ ਹੈ ਕਿ 20 ਤਾਰੀਖ ਸਵੇਰ ਤੱਕ ਸੰਭੂ ਅਤੇ ਖਨੌਰੀ ਬਾਰਡਰ ਵਿਖੇ ਦਿੱਲੀ ਨੂੰ ਜਾਣ ਦਾ ਰਸਤਾ ਪੂਰੀ ਤਰ੍ਹਾ ਸਾਫ ਹੋ ਜਾਵੇਗਾ। ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੰਧੂ ਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਆਖਿਆ ਹੈ ਕਿ ਹਰਿਆਣਾ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਹੈ ਅਤੇ ਬੈਰੀਕੇਟਿੰਗ ਵੀ ਹਟਾ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਅਤੇ ਵਪਾਰੀ ਵਰਗ ਨੂੰ ਰਾਹਤ ਮਿਲ ਸਕੇ । 13 ਮਹੀਨਿਆਂ ਬਾਅਦ 19 ਮਾਰਚ 2025 ਨੂੰ ਦੇਰ ਰਾਤ ਜਬਰਦਸਤੀ ਹਟਾ ਦਿੱਤੇ ਗਏ ਕਿਸਾਨਾਂ ਨੇ ਐਮ. ਐਸ. ਪੀ. ਸਮੇਤ ਲਗਭਗ ਦਰਜਨ ਮੰਗਾਂ ਨੂੰ ਲੈ ਕੇ 13 ਫਰਵਰੀ 2024 ਨੂੰ ਦਿੱਲੀ ਜਾਣ ਤੋਂ ਰੋਕਣ ਉਪਰੰਤ ਸੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰ 'ਤੇ ਹੀ ਪੱਕੇ ਮੋਰਚੇ ਲਗਾ ਲਏ ਸਨ, ਜਿਸ ਨਾਲ ਪੰਜਾਬ ਅਤੇ ਹਰਿਆਣਾ ਦੋਵੇਂ ਰਾਜਾਂ ਦਾ ਵਪਾਰੀ ਵਰਗ ਅਤੇ ਆਰਥਿਕਤਾਂ ਵੱਡੇ ਪੱਧਰ 'ਤੇ ਪ੍ਰਭਾਵਿਤ ਹੋ ਰਹੀ ਸੀ, ਜਿਸਦੇ ਚਲਦਿਆਂ ਅੱਜ ਪ੍ਰਮੁਖ ਕਿਸਾਨਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਖੇ ਕਿਸਾਨੀ ਮੰਗਾਂ ਲਈ ਸ਼ੁਰੂ ਹੋਏ ਕਿਸਾਨ ਮੋਰਚੇ ਲਗਭਗ 13 ਮਹੀਨਿਆਂ ਬਾਅਦ 19 ਮਾਰਚ 2025 ਨੂੰ ਦੇਰ ਰਾਤ ਜਬਰਦਸਤੀ ਹਟਾ ਦਿੱਤੇ ਗਏ ਹਨ ਅਤੇ ਸਾਰੀ ਰਾਤ ਪੰਜਾਬ, ਹਰਿਆਣਾ ਮੇਨ ਹਾਈਵੇ ਨੂੰ ਖੋਲਣ ਦੀ ਤਿਆਰੀ ਚਲ ਰਹੀ ਹੈ ਤੇ ਸਵੇਰ ਤੱਕ ਪੁਰੀ ਆਸ ਹੈ ਕਿ ਇਹ ਰਸਤੇ ਪੂਰੀ ਤਰ੍ਹਾਂ ਖੋਲ ਦਿੱਤੇ ਜਾਣਗੇ। ਲੰਘੇ ਕੱਲ ਤੋਂ ਹੀ ਪੁਲਸ ਪੂਰੀ ਤਰ੍ਹਾ ਹਰਕਤ ਵਿਚ ਸੀ, ਗ੍ਰਿਫ਼ਤਾਰ ਕੀਤੇ ਗਏ ਕਿਸਾਂਨਾਂ ਨੂੰ ਪਟਿਆਲਾ ਦੇ ਬਹਾਦਰਗੜ੍ਹ ਕਿਲੇ ਅੰਦਰ ਬੰਦ ਕਰ ਦਿੱਤਾ ਹੈ । ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਐਸ. ਐਸ. ਪੀ. ਡਾ. ਨਾਨਕ ਸਿੰਘ ਦੀ ਅਗਵਾਈ ਵਿਚ ਦਰਜਨ ਦੇ ਕਰੀਬ ਸੀਨੀਅਰ ਪੁਲਸ ਅਧਿਕਾਰੀ, ਅਧਾ ਦਰਜਨ ਤੋਂ ਵਧ ਐਸ. ਡੀ. ਐਮ. ਅਤੇ ਕਈ ਹੋਰ ਅਧਿਕਾਰੀ ਮੋਰਚੇ 'ਤੇ ਦੇਰ ਰਾਤ ਤੱਕ ਤੈਨਾਤ ਹਨ। ਮੀਡੀਆ ਨੂੰ ਪੰਜ ਕਿਲੋਮੀਟਰ ਦੂਰ ਰੋਕ ਲਿਆ ਗਿਆ ਹੈ। ਕਿਸਾਨਾਂ ਦੀਆਂ ਟ੍ਰੈਕਟਰ ਟਰਾਲੀਆਂ, ਟੈਂਟਾਂ ਨੂੰ ਪੱਕੇ ਕੈਬਿਨਾਂ ਨੂੰ ਵੱਡੇ ਵੱਡੇ ਹਾਈਡਰੇ, ਕਰੇਨਾਂ ਨਾਲ ਚੁੱਕ ਦਿੱਤਾ ਗਿਆ ਹੈ । ਦੋਵੇਂ ਬਾਰਡਰਾਂ 'ਤੇ 10 ਕਿਲੋਮੀਟਰ ਦੇ ਏਰੀਆ ਵਿਚ ਕਿਸੇ ਨੂੰ ਫੜਕਨ ਨਹੀ ਦਿੱਤਾ ਜਾ ਰਿਹਾ। ਭਾਰੀ ਪੁਲਸ ਫੋਰਸ ਦੀ ਅਗਵਾਈ ਵਿਚ ਕਿਸਾਨਾਂ ਵਲੋ ਇਕ ਸਾਲ ਤੋਂ ਲਗਾਏ ਹੋਏ ਸਮੁਚੇ ਟੈਂਟ ਆਦਿ ਨੂੰ ਪੁਰੀ ਤਰ੍ਹਾਂ ਨਸ਼ਟ ਕਰ ਦਿੰਤਾ ਗਿਆ ਹੈ ਅਤੇ ਖੜੀਆਂ ਟ੍ਰੈਕਟਰ ਟਰਾਲੀਆਂ ਨੂੰ ਪੁਲਿਸ ਨੇ ਆਪਣੇ ਕਬਜੇ ਵਿਚ ਲੈ ਲਿਆ ਹੈ । ਪਟਿਆਲਾ, ਸੰਗਰੂਰ, ਮੋਹਾਲੀ ਸਮੁਚੀ ਮਾਲਵਾ ਬੈਲਟ ਵਿਚ ਇੰਟਰਨੈੱਟ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ 'ਚ ਭਾਰੀ ਪੁਲੀਸ ਫੋਰਸ ਤਾਇਨਾਤ ਪਟਿਆਲਾ, ਸੰਗਰੂਰ, ਮੋਹਾਲੀ ਸਮੇਤ ਸਮੁਚੀ ਮਾਲਵਾ ਬੈਲਟ ਵਿਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਜਿਲਾ ਪਟਿਆਲਾ ਅਤੇ ਸੰਗਰੂਰ ਦੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸਦੇ ਨਾਲ ਹੀ ਐਂਬੂਲੈਂਸਾਂ ਅਤੇ ਇੱਥੋਂ ਤੱਕ ਕਿ ਦੰਗਾ ਕੰਟਰੋਲ ਵਾਹਨ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਵੀ ਕਿਸਾਨ ਨੇਤਾ ਹੋਏ ਗ੍ਰਿਫ਼ਤਾਰ ਪੰਜਾਬ ਪੁਲਸ ਨੇ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਵੀ ਕਿਸਾਨ ਲੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਜੋ ਆਉਣ ਵਾਲੇ ਕਲ ਵੀ ਕਿਸਾਨ ਕੀਤੇ ਜਾਮ ਵਗੈਰਾ ਨਾ ਲਗਾ ਸਕਣ। ਕਿਸਾਨਾਂ ਦੀ ਕਈ ਜਿਲਿਆਂ ਵਿਚ ਪੁਲਸ ਨੇ ਗ੍ਰਿਫਤਾਰੀ ਕੀਤੀ ਹੈ ਤੇ ਇਸਸਮੇਂ ਵੀ ਮਾਲਵਾ ਬੈਲਟ ਦੇ ਪੂਰੇ ਜਿਲਿਆਂ ਵਿਚ ਪਿੰਡਾਂ ਤੱਕ ਪੁਲਸ ਮੌਜੂਦ ਹੈ। ਕਿਸਾਨਾਂ ਦੇ ਮੋਰਚਿਆਂ ਦਾ ਕਤਲ ਕੇਂਦਰ ਅਤੇ ਸੂਬਾ ਸਰਕਾਰ ਦਾ ਪਤਨ ਹੋਵੇਗਾ ਸਾਬਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਕਾਕਾ ਸਿੰਘ ਕੋਟੜਾ, ਬੋਹੜ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਨੇਤਾਵਾਂ ਨੇ ਆਖਿਆ ਕਿ ਕੇੀਦਰ ਦੀਸਹਿ 'ਤੇ ਪੰਜਾਬ ਸਰਕਾਰ ਵਲੋ ਕਿਸਾਨਾਂ ਦੇ ਮੋਰਚਿਆਂ ਦਾ ਕਤਲ ਕੇਂਦਰ ਤੇ ਸੂਬਾ ਸਰਕਾਰ ਦਾ ਪਤਨ ਸਾਬਿਤ ਹੋਵੇਗਾ। ਕਿਸਾਨ ਨੇਤਾੳਾਂ ਨੇ ਆਖਿਆ ਕਿ ਧੋਖੇ ਨਾਲ ਕਿਸਾਨਾਂ ਨੂੰ ਚੁਕਿਆ ਗਿਆ ਹੈ।ਇਹੀ ਪਹਿਲੀ ਵਾਰ ਹੋਇਆ ਹੈ ਕਿ ਇਕ ਪਾਸੇ ਮੀਟਿੰਗ ਕਰਕੇ ਦੂਸਰੇ ਪਾਸੇ ਕਿਸਾਨਾਂ ਨੂੰ ਿਗ੍ਰਫ਼ਤਾਰ ਕਰ ਲਿਆ ਹੋਵੇ ਤੇ ਦੋਵੇ ਮੋਰਚਿਆਂ 'ਤੇ ਹਜਾਰਾਂ ਪੁਲਸ ਫੋਰਸ ਲਗਾਕੇ ਮੋਰਚਿਆਂ ਨੂੰ ੁਕਿਆ ਗਿਆ ਹੋਵੇ। ਡਲੇਵਾਲ ਪੁਲਸ ਹਿਰਾਸਤ ਵਿਚ ਵੀ ਮਰਨ ਵਰਤ ਜਾਰੀ ਰਖਣਗੇ ਸਰਕਾਰ ਸਾਨੂੰ ਮਾਰੇ ਬਿਨਾਂ ਸਾਡੇ ਤੋਂ ਛੁਟਕਾਰਾ ਨਹੀਂ ਪਾ ਸਕਦੀ: ਕਾਕਾ ਕੋਟੜਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅਤੇ ਸੰਘਰਸ਼ ਬਾਰੇ ਕਿਸਾਨ ਆਗੂ ਕਾਕਾ ਕੋਟੜਾ ਨੇ ਕਿਹਾ ਕਿ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਨਹੀਂ ਬਣਦਾ, ਉਦੋਂ ਤੱਕ ਮਰਨ ਵਰਤ ਨਹੀਂ ਤੋੜਿਆ ਜਾਵੇਗਾ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। 21 ਮਾਰਚ ਨੂੰ, ਅਸੀਂ ਵਿਧਾਇਕਾਂ ਦੇ ਘਰਾਂ ਦੇ ਬਾਹਰ ਜਾਵਾਂਗੇ ਅਤੇ ਸਥਾਨਕ ਸੜਕਾਂ ਦੀ ਮਾੜੀ ਹਾਲਤ ਬਾਰੇ ਇੱਕ ਮੰਗ ਪੱਤਰ ਸੌਂਪਾਂਗੇ। 23 ਮਾਰਚ ਨੂੰ, ਅਸੀਂ ਆਪਣੇ ਰਾਸ਼ਟਰੀ ਸ਼ਹੀਦਾਂ ਲਈ ਸ਼ਹੀਦੀ ਦਿਵਸ ਮਨਾਵਾਂਗੇ। ਕਿਸਾਨ ਲੱਖਾਂ ਦੀ ਗਿਣਤੀ ਵਿੱਚ ਉੱਥੇ ਪਹੁੰਚਣਗੇ। ਅਸੀਂ ਜਾਣਦੇ ਹਾਂ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਕਿੰਨਾ ਕੰਮ ਕਰ ਰਹੀ ਹੈ। ਸਾਨੂੰ ਸਾਰਿਆਂ ਨੂੰ ਇਸ ੋਤੇ ਨਜ਼ਰ ਰੱਖਣੀ ਪਵੇਗੀ। ਸਰਕਾਰ ਸਾਨੂੰ ਮਾਰੇ ਬਿਨਾਂ ਸਾਡੇ ਤੋਂ ਛੁਟਕਾਰਾ ਨਹੀਂ ਪਾ ਸਕਦੀ। ਕਿਸਾਨਾਂ ਅਤੇ ਕੇਂਦਰ ਦੀ ਮੀਟਿੰਗ ਹੁਣ 4 ਮਈ ਨੂੰ ਹੋਵੇਗੀ ਪਟਿਆਲਾ, (ਜੋਸਨ) : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਸਮੇਤ ਮੰਗਾਂ ੋਤੇ ਬੁੱਧਵਾਰ ਨੂੰ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਲਗਭਗ ਚਾਰ ਘੰਟੇ ਚੱਲੀ। ਪਰ, ਇਸਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਨੇ ਮੰਤਰੀਆਂ ਨੂੰ ਸਿੱਧਾ ਪੁੱਛਿਆ ਕਿ ਸ਼ੰਭੂ ਅਤੇ ਖਨੌਰੀ ਸਰਹੱਦ ੋਤੇ ਫੋਰਸ ਵਧਾ ਦਿੱਤੀ ਗਈ ਹੈ, ਕੀ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਐਮਐਸਪੀ ੋਤੇ ਗਰੰਟੀ ਦੀ ਉਨ੍ਹਾਂ ਦੀ ਮੰਗ ੋਤੇ ਸਹਿਮਤ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਰਹੇਗਾ । ਦੂਜੇ ਪਾਸੇ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨੂੰ ਕਿਹਾ ਕਿ ਅਜਿਹਾ ਨਹੀਂ ਹੈ। ਕਿਸਾਨਾਂ ਦੁਆਰਾ ਸਾਂਝੀ ਕੀਤੀ ਗਈ ਸੂਚੀ ਤੋਂ ਕੁਝ ਮੁੱਦੇ ਪੈਦਾ ਹੋ ਸਕਦੇ ਹਨ। ਉਹ ਇਸ ਬਾਰੇ ਖੇਤੀ ਨਾਲ ਸਬੰਧਤ ਸਾਰੇ ਮੰਤਰਾਲਿਆਂ ਨਾਲ ਚਰਚਾ ਕਰਨਾ ਚਾਹੁੰਦੇ ਹਨ, ਇਸ ਲਈ ਇਸ ਵਿੱਚ ਸਮਾਂ ਲੱਗ ਸਕਦਾ ਹੈ। ਇਸ ਮੁੱਦੇ 'ਤੇ 4 ਮਈ ਨੂੰ ਗੱਲਬਾਤ ਮੁੜ ਸ਼ੁਰੂ ਕਰਨ ੋਤੇ ਸਹਿਮਤੀ ਬਣੀ । ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਬਾਹਰ ਆਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਦੋਵਾਂ ਪਾਸਿਆਂ ਦੀ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਸੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ । ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਕਿਸਾਨ ਸੰਗਠਨਾਂ ਵੱਲੋਂ ਮੰਗਾਂ ਦੀ ਸੂਚੀ ਸਾਂਝੀ ਕੀਤੀ ਗਈ ਸੀ। ਕਿਸਾਨ ਕਿਸ ਅੰਕੜਿਆਂ ਦੇ ਆਧਾਰ ੋਤੇ ਐਮਐਸਪੀ ਸਮੇਤ ਹੋਰ ਮੰਗਾਂ ਕਰ ਰਹੇ ਸਨੈ ਸਾਰੇ ਮੁੱਦਿਆਂ ੋਤੇ ਵੀ ਚਰਚਾ ਕੀਤੀ ਗਈ। ਹੁਣ ਕੇਂਦਰ ਸਰਕਾਰ ਇੱਕ ਵਾਰ ਫਿਰ ਵਪਾਰੀਆਂ ਅਤੇ ਖੇਤੀ ਨਾਲ ਜੁੜੇ ਹੋਰ ਵਰਗਾਂ ਨਾਲ ਗੱਲਬਾਤ ਕਰੇਗੀ । ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਵੱਲੋਂ 28 ਕਿਸਾਨ ਆਗੂ ਸਾਂਝੇ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ, ਇਸਦਾ ਕੋਈ ਨਤੀਜਾ ਨਹੀਂ ਨਿਕਲਿਆ ।
Punjab Bani 20 March,2025
ਪੁਲਸ ਨੇ ਕਰਵਾਏ ਖਨੌਰੀ ਅਤੇ ਸ਼ੰਭੂ ਬਾਰਡਰ ਖਾਲੀ
ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਨੂੰ ਖਾਲੀ ਕਰਵਾ ਲਿਆ ਗਿਆ ਹੈ । ਸਾਰੇ ਹੀ ਕਿਸਾਨਾਂ ਨੂੰ ਦੋਵਾਂ ਮੋਰਚਿਆਂ ਤੋਂ ਹਟਾ ਦਿੱਤਾ ਗਿਆ ਹੈ । ਪੁਲਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ । ਪੁਲਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ 'ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ ਪੁਲਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ 'ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ ਹੈ । ਪੁਲਸ ਵੱਲੋਂ ਅਜੇ ਵੀ ਟਰਾਲੀਆਂ ਅਤੇ ਹੋਰ ਅਜ਼ੀ ਤੰਬੂਆਂ ਅਤੇ ਹੋਰ ਸਮਾਂ ਨੂੰ ਹਟਾਉਣ ਦੀ ਕਾਰਵਾਈ ਜਾਰੀ ਹੈ । ਉਮੀਦ ਹੈ ਕਿ ਪੁਲਿਸ ਵੱਲੋਂ ਸੇਵਰ ਤੱਕ ਬਾਰਡਰ ਕਲੀਅਰ ਕਰਕੇ ਆਵਾਜਾਈ ਭਾਲ ਕਰ ਦਿੱਤੀ ਜਾਵੇਗੀ । ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਬੁੱਧਵਾਰ ਨੂੰ 7ਵੇਂ ਦੌਰ ਦੀ ਗੱਲਬਾਤ ਹੋਈ । ਸਰਕਾਰੀ ਵਫ਼ਦ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ । ਕਿਸਾਨ ਆਗੂ ਮੰਤਰੀਆਂ ਨਾਲ ਗੱਲ ਕਰਕੇ ਵਾਪਸ ਆ ਰਹੇ ਸਨ । ਫਿਰ ਮੋਹਾਲੀ ਵਿਖੇ ਪੰਜਾਬ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ । ਇਸ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਅਤੇ ਮਨਜੀਤ ਰਾਏ ਸਮੇਤ ਕਈ ਹੋਰ ਕਿਸਾਨ ਆਗੂ ਸ਼ਾਮਲ ਹਨ ।
Punjab Bani 19 March,2025
ਜਮਹੂਰੀ ਕਿਸਾਨ ਸਭਾ ਵੱਲੋਂ ਜਲ ਸਰੋਤ ਮੰਤਰੀ ਬਾਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ
ਜਮਹੂਰੀ ਕਿਸਾਨ ਸਭਾ ਵੱਲੋਂ ਜਲ ਸਰੋਤ ਮੰਤਰੀ ਬਾਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ ਪਟਿਆਲਾ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲਾ ਪਟਿਆਲਾ ਦੀ ਟੀਮ ਵੱਲੋਂ ਅੱਜ ਧੰਨਾ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ, ਗੁਰਮੇਲ ਸਿੰਘ ਜਾਹਲਾ ਤੇ ਹਰੀ ਸਿੰਘ ਦੌਣ ਕਲਾਂ ਦੀ ਅਗਵਾਈ ਹੇਠ ਪਟਿਆਲੇ ਵਿਖੇ ਪਹੁੰਚੇ ਜਲ ਸਰੋਤ ਮੰਤਰੀ ਮਾਨਯੋਗ ਬਰਿੰਦਰ ਕੁਮਾਰ ਗੋਇਲ ਜੀ ਨੂੰ ਸਿੰਚਾਈ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਕਿਸਾਨ ਆਗੂਆਂ ਨੇ ਮੰਤਰੀ ਤੋਂ ਮੰਗ ਕੀਤੀ ਕਿ ਜਿੱਥੇ ਪੰਜ ਪਾਣੀਆਂ ਦੀ ਧਰਤੀ ਪੰਜਾਬ ਅੱਜ ਧਰਤੀ ਹੇਠਲੇ ਪਾਣੀ ਦੇ ਗਹਿਰੇ ਸੰਕਟ ਵਿੱਚੋਂ ਗੁਜਰ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਨਹਿਰਾਂ ਨੂੰ ਵਾਰ ਵਾਰ ਬੰਦ ਕਰਨ ਕਰਕੇ ਜਿੱਥੇ ਫਸਲਾਂ ਦਾ ਨੁਕਸਾਨ ਹੁੰਦਾ ਹੈ ਪਰ ਇਸ ਤੋ ਵੀ ਦੁੱਖਦਾਈ ਗੱਲ ਹੈ ਕਿ ਕਈ ਜਿਲਿਆਂ ਚ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਵੀ ਜੂਝਣਾ ਪੈਂਦਾ ਹੈ । ਆਗੂਆਂ ਨੇ ਕਿਹਾ ਕਿ ਜ਼ਿਲਾ ਪਟਿਆਲਾ ਜਿਸ ਦੇ ਵਿੱਚ ਸਭ ਤੋਂ ਵੱਧ ਨਹਿਰਾਂ ਵਗਦੀਆਂ ਹਨ ਪਰ ਇੱਥੋਂ ਦੇ ਕਿਸਾਨਾਂ ਨੂੰ ਲੋੜ ਅਨੁਸਾਰ ਨਹਿਰੀ ਪਾਣੀ ਨਹੀਂ ਮਿਲਦਾ, ਕਿਸਾਨ ਆਗੂਆਂ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਵੱਡੀ ਗਿਣਤੀ ਵਿੱਚ ਜਿਲੇ ਪਟਿਆਲੇ ਦੀਆਂ ਟੇਲਾਂ ਲਗਭਗ ਸੁੱਕੀਆਂ ਰਹਿੰਦੀਆਂ ਹਨ ਅਤੇ ਲੋੜਵੰਦ ਖੇਤਾਂ ਤੱਕ ਪਾਣੀ ਨਹੀਂ ਪੁੱਜਦਾ ਆਗੂਆਂ ਨੇ ਮੰਗ ਕੀਤੀ ਕਿ ਜਿੱਥੇ ਉਹਨਾਂ ਨਹਿਰਾਂ ਦੀ ਮੁਰੰਮਤ ਕਰਾ ਕੇ ਹਰ ਖੇਤ ਤੱਕ ਪਾਣੀ ਪੁੱਜਦਾ ਕੀਤਾ ਜਾਵੇ ਉੱਥੇ ਬੰਦ ਪਏ ਰਜਵਾਹੇ, ਨਹਿਰਾਂ ਅਤੇ ਖਾਲਾਂ ਦੀ ਮੁਰੰਮਤ ਕਰਾ ਕੇ ਹਰੇਕ ਟੇਲ ਤੱਕ ਪਾਣੀ ਪੁੱਜਦਾ ਕੀਤਾ ਜਾਵੇ ਵਫਦ ਨੇ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਰ ਖੇਤ ਤਕ ਨਹਿਰੀ ਪਾਣੀ ਅਤੇ ਹਰ ਘਰ ਨਹਿਰੀ ਪਾਣੀ ਪੁੱਜਦਾ ਯਕੀਨੀ ਬਣਾਇਆ ਜਾ ਸਕੇ । ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨਹਿਰਾਂ ਮੁਲਾਜ਼ਮਾਂ ਤੋਂ ਬਿਨਾਂ ਚੱਲ ਰਹੀਆਂ ਨੇ ਨਹਿਰਾਂ ਦੀ ਦੇਖਭਾਲ ਲਈ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ, ਜਲ ਸਰੋਤ ਮੰਤਰੀ ਜੀ ਨੇ ਵਫਦ ਨੂੰ ਭਰੋਸਾ ਦਵਾਇਆ ਕਿ ਸਾਡੀ ਸਰਕਾਰ ਨਹਿਰਾਂ ਤੇ ਰੱਖ ਰੱਖਾਵ ਲਈ ਉਪਰਾਲੇ ਕਰ ਰਹੀ ਹੈ ਅਤੇ ਹੋਰ ਧਿਆਨ ਦੇ ਕੇ ਹਰੇਕ ਖੇਤਰ ਤਕ ਪਾਣੀ ਪੁੱਜਦਾ ਯਕੀਨੀ ਬਣਾਉਣ ਲਈ, ਵਿਭਾਗੀ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਅੱਜ ਦੇ ਵਫਦ ਵਿੱਚ ਹੋਰਨਾਂ ਤੋਂ ਇਲਾਵਾ ਰਾਜ ਕਿਸ਼ਨ, ਸਤਪਾਲ ਸਿੰਘ ਨੂਰ ਖੇੜੀਆਂ ਬਲਬੀਰ ਸਿੰਘ, ਅਮੀਰ ਸਿੰਘ ਤੇ ਲਖਵਿੰਦਰ ਸਿੰਘ ਆਦਿ ਸ਼ਾਮਲ ਸਨ ।
Punjab Bani 17 March,2025
ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 108ਵੇ ਦਿਨ 'ਚ
ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 108ਵੇ ਦਿਨ 'ਚ 17 ਨੂੰ ਚੰਡੀਗੜ ਵਿਚ ਕਰਨਗੇ ਕਨਵੈਨਸ਼ਨ -ਵੀਡਿਓ ਮਾਧਿਅਮ ਨਾਲ ਕੀਤਾ ਸ਼ੋਕ ਪ੍ਰਗਟ ਪਟਿਆਲਾ : ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ ਖਨੌਰੀ ਬਾਰਡਰ ਵਿਖੇ 108ਵੇ ਦਿਨ ਜਾਰੀ ਰਿਹਾ, ਉੱਥੇ ਦੂਸਰੇ ਪਾਸੇ ਉਨਾ ਵੱਲੋ ਵੀਡੀਓ ਸੰਦੇਸ਼ ਜਾਰੀ ਕਰ ਇਕ ਪੱਤਰਕਾਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀ ਜਾਰੀ ਰਿਹਾ । ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੋਵੇਂ ਫੋਰਮਾ ਵੱਲੋਂ 17 ਮਾਰਚ ਨੂੰ ਚੰਡੀਗੜ੍ਹ ਵਿੱਚ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਖੇਤੀ ਮਾਹਿਰ ਵੀ ਆਪਣੇ ਵਿਚਾਰ ਪੇਸ਼ ਕਰਨਗੇ । ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੱਤਰਕਾਰ ਦੇ ਅਚਾਨਕ ਹੋਏ ਅਕਾਲ ਚਲਾਣੇ ੋਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਹਨਾਂ ਦੇ ਅਚਾਨਕ ਇਸ ਫਾਨੀ ਦੁਨੀਆ ਤੋਂ ਰੁਖਸਤ ਹੋਣ ਦੀ ਖਬਰ ਸੁਣਦਿਆਂ ਹੀ ਖਨੌਰੀ ਮੋਰਚੇ ਉੱਪਰ ਸੰਨਾਟਾ ਛਾ ਗਿਆ । 13 ਫਰਵਰੀ 2024 ਤੋਂ ਹੀ ਆਪਣੀ ਕਲਮ ਨਾਲ ਸੱਚ ਦੀ ਆਵਾਜ਼ ਬੁਲੰਦ ਕਰਦੇ ਹੋਏ ਹਰ ਖਬਰ ਨੂੰ ਕਲਮ ਬੰਦ ਕਰਕੇ ਪ੍ਰਕਾਸ਼ਿਤ ਕਰਦੇ ਰਹੇ, ਉਹਨਾ 13, 14 ਅਤੇ 21 ਫਰਵਰੀ 2024 ਨੂੰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ੋਤੇ ਕੀਤੇ ਗਏ ਅੱਤਿਆਚਾਰਾਂ ਨੂੰ ਨੇੜਿਓਂ ਦੇਖਿਆ ਅਤੇ ਆਪਣੀ ਕਲਮ ਰਾਹੀਂ ਪੂਰੇ ਦੇਸ਼ ਵਿੱਚ ਭਾਜਪਾ ਦੇ ਅੱਤਿਆਚਾਰਾਂ ਨੂੰ ਬਿਆਨ ਕੀਤਾ ।
Punjab Bani 13 March,2025
ਖੇਤੀਬਾੜੀ ਵਿਭਾਗ ਨੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਪ
ਖੇਤੀਬਾੜੀ ਵਿਭਾਗ ਨੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਪ ਸੰਗਰੂਰ, 11 ਮਾਰਚ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਸੰਗਰੂਰ ਵਿਚ ਪੈਂਦੇ ਪਿੰਡ ਮੰਡੇਰ ਖੁਰਦ ਅਤੇ ਕੁਲਾਰ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਏ ਗਏ । ਇਸ ਦੌਰਾਨ ਡਾ. ਪਰਮਿੰਦਰ ਸਿੰਘ ਬੁੱਟਰ, ਖੇਤੀਬਾੜੀ ਵਿਕਾਸ ਅਫਸਰ ਅਤੇ ਡਾ. ਰਜਿੰਦਰ ਸਿੰਘ , ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਰਵਾਇਤੀ ਫਸਲਾਂ ਤੋਂ ਹੱਟ ਕੇ ਮਿੱਟੀ ਅਤੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ । ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਮਿੱਟੀ ਅਤੇ ਪਾਣੀ ਦੀ ਜਾਂਚ ਭੋਂ-ਪਰਖ ਲੈਬ ਦਫਤਰ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਪਾਸੋਂ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਦੀ ਫਸਲਾਂ ਵਿਚ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ I ਉਨ੍ਹਾਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਅਤੇ ਫਸਲ ਦੀ ਰਹਿੰਦ-ਖੂੰਦ ਨੂੰ ਮਿੱਟੀ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਕਿਹਾ I ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਉਪ-ਨਿਰੀਖਕ ਰਮਨਦੀਪ ਸਿੰਘ ਅਤੇ ਹਰਸਿਮਰਨ ਸਿੰਘ ਮੌਜੂਦ ਸਨ ।
Punjab Bani 11 March,2025
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ ਪਟਿਆਲਾ, 11 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ. ਸੀ. ਏ. ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਖੇੜੀ ਗੰਢਿਆਂ ਵਿਖੇ ਖਮੀਰੀਕ੍ਰਿਤ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਇਸ ਕੈਂਪ ਦੇ ਦੌਰਾਨ ਕਿਸਾਨਾਂ ਨੂੰ ਖਮੀਰੀਕ੍ਰਿਤ ਜੈਵਿਕ ਖਾਦ ਦੀ ਮਹੱਤਤਾ ਅਤੇ ਖਾਦ ਵਿਚਲੇ ਖੁਰਾਕੀ ਤੱਤਾਂ ਬਾਰੇ ਜਾਗਰੂਕ ਕੀਤਾ । ਉਹਨਾਂ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਇਸ ਖਾਦ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ । ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਗੁੜ, ਸ਼ੱਕਰ ਅਤੇ ਹੋਰਨਾਂ ਫ਼ਸਲਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੰਦਿਆਂ ਆਰਗੈਨਿਕ ਭੋਜਨ ਪਦਾਰਥਾਂ ਦੇ ਮਹੱਤਵ ਉੱਪਰ ਚਾਨਣਾ ਪਾਇਆ । ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਨੂੰ ਕੇ. ਵੀ. ਕੇ. ਦੀਆਂ ਗਤੀਵਿਧੀਆਂ ਅਤੇ ਪੌਦਾ ਰੋਗਾਂ ਤੇ ਕੀੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਫ਼ਸਲਾਂ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਅਤੇ ਇਹਨਾਂ ਖਾਦਾਂ ਦੇ ਮਹੱਤਵ ਬਾਰੇ ਵੀ ਚਰਚਾ ਕੀਤੀ ਗਈ । ਕੇ. ਵੀ. ਕੇ. ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ 25 ਮਾਰਚ, 2025 ਨੂੰ ਲੱਗ ਰਹੇ ਖੇਤਰੀ ਕਿਸਾਨ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ । ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਲਈ ਧੰਨਵਾਦ ਕੀਤਾ । ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਵੀ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ ।
Punjab Bani 11 March,2025
ਕਿਸਾਨਾਂ ਦੇ ਨਾਅਰਿਆਂ ਨਾਲ ਗੁੰਜਿਆ ਸਹਿਰ ਪਟਿਆਲਾ
ਪਟਿਆਲਾ 11 ਮਾਰਚ : ਮੁੱਖ ਮੰਤਰੀ ਵੱਲੋ ਕਿਸਾਨ ਆਗੂਆਂ ਨਾਲ ਮੀਟਿੰਗ ਦੋਰਾਨ ਕੀਤੇ ਦੁਰਵਿਵਹਾਰ ਅਤੇ ਵੱਡੀ ਗਿਣਤੀ ਕਿਸਾਨਾ ਨੂੰ ਠਾਣਿਆਂ ਤੇ ਜੇਲਾ ਵਿਚ, ਬੰਦ ਕਰਨ ਦੇ ਰੋਸ ਵਜੋ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਤਹਿਤ ਅੱਜ ਪਟਿਆਲੇ ਨਾਲ ਸੰਬੰਧਿਤ ਕਿਸਾਨਾਂ ਨੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਠੋਕੇ ਅਤੇ ਪਟਿਆਲਾ ਸ਼ਹਿਰ ਅੰਦਰ ਰੋਸ਼ ਮਾਰਚ ਵੀ ਕੀਤਾ । ਕਿਸਾਨਾਂ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਵਿਧਾਇਕ ਸਨੌਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨ ਮਰਦ ਤੇ ਔਰਤਾਂ ਦੇ ਧਰਨੇ ਦੀ ਅਗਵਾਈ ਦਵਿੰਦਰ ਪੂਨੀਆਂ, ਦਰਸ਼ਨ ਬੇਲੂ ਮਾਜਰਾ, ਅਵਤਾਰ ਕੌਰਜੀਵਾਲਾ, ਸੁਖਵਿੰਦਰ ਸਿੰਘ ਬਾਰਨ, ਨਰਿੰਦਰ ਸਿੰਘ ਲੈਹਲਾ, ਬੂਟਾ ਸਿੰਘ ਸਾਦੀਪੁਰ, ਗੁਰਬਚਨ ਸਿੰਘ ਕਨਸੁਹਾ, ਜਸਵੀਰ ਸਿੰਘ ਰਾਜੂ ਖੇੜੀ ਤੇ ਜੈ ਰਾਮ ਭਾਨਰਾ ਨੇ ਕੀਤੀ। ਹਰਮੀਤ ਸਿੰਘ ਪਠਾਣ ਮਾਜਰਾ ਦੀ ਕੋਠੀ ਅਗੇ ਦਿੱਤੇ ਵਿਸ਼ਾਲ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਬਲਰਾਜ ਜੋਸੀ, ਗੁਰਚਰਨ ਸਿੰਘ, ਨਰਿੰਦਰ ਸਿੰਘ ਲੇਹਲਾਂ, ਜੈ ਰਾਮ ਭਾਨਰਾ, ਸੁਖਵਿੰਦਰ ਸਿੰਘ ਲਾਲੀ, ਜਰਨੈਲ ਸਿੰਘ ਪੰਜੋਲਾ, ਰਾਜ ਕਿਸਨ ਨੂਰ ਖੇੜੀਆਂ, ਹਰਦਿਆਲ ਸਿੰਘ ਭਾਨਰਾ, ਸੁਰਿੰਦਰ ਸਿੰਘ ਖਾਲਸਾ, ਜਸਵੀਰ ਸਿੰਘ ਖੇੜੀ ਰਾਜੂ, ਹਰਮਨਦੀਪ ਸਿੰਘ, ਸੁਖਮਿੰਦਰ ਸਿੰਘ ਬਾਰਨ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਗੁੱਸੇ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਜਿੱਥੇ ਵੱਖ-ਵੱਖ ਸਮੇਂ ਤੇ ਹੁਣ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭੁਗਤਣਾ ਪਵੇਗਾ, ਉੱਥੇ ਆਉਣ ਵਾਲੀਆਂ ਚੋਣਾਂ ਦੇ ਵਿੱਚ ਵੀ ਲੋਕ ਰੋਹ ਦਾ ਟਾਕਰਾ ਕਰਨਾ ਪਵੇਗਾ ।
ਸਰਕਾਰ ਦੀ ਧੱਕੇਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਬਰਦਾਸ਼ਤ
ਇਸ ਮੌਕੇ ਕਿਸਾਨ ਨੇਤਾ ਰਮਿੰਦਰ ਪਟਿਆਲਾ ਨੇ ਆਖਿਆ ਕਿ ਸਰਕਾਰਾਂ ਵਲੋ ਲਗਾਤਾਰ ਕਿਸਾਨਾਂ ਨਾਲ ਧੱਕੇਸ਼ਾਹੀ ਤੇ ਅਤਿਆਚਾਰ ਕੀਤਾ ਜਾ ਰਿਹਾਹੈ, ਜਿਸਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਜਦੋਂ ਤੱਕ ਕਿਸਾਨ ਆਪਣੇ ਹੱਕ ਨਹੀ ਲੈ ਲੈਂਦੇ, ਉਦੋ ਤੱਕ ਉਨ੍ਹਾ ਦਾ ਸੰਘਰਸ਼ ਇਸੇ ਤਰ੍ਹਾ ਜਾਰੀ ਰਹੇਗਾ ।ਪਿੰਡਾਂ ਅੰਦਰ ਕੀਤਾ ਜਾਵੇਗਾ ਵਿਰੋਧ : ਬੂਟਾ ਸ਼ਾਦੀਪੁਰ
ਇਸ ਮੌਕੇ ਕਿਸਾਨ ਨੇਤਾ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਹੁਣ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ'ਤੇ ਚਲ ਪਈ ਹੈ। ਕਿਸਾਨਾਂ ਦੇ ਨਾਲ ਮੁੱਖ ਮੰਤਰੀ ਵਲੋ ਚੰਗਾ ਵਿਵਹਾਰ ਨਹੀ ਕੀਤਾ ਜਾ ਰਿਹਾ, ਜੋਕਿ ਨਿੰਦਣਯੋਗ ਹੈ। ਉਨ੍ਹਾ ਕਿਹਾ ਕਿ ਅਗਾਮੀ ਚੋਣਾਂ ਦੌਰਾਨ ਪਿੰਡਾਂ ਅੰਦਰ ਸਰਕਾਰ ਦੇ ਨੁਮਾਇੰਦਿਆਂ ਦਾ ਡਟਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਧਕੇ ਨਾਲ ਜੇਲਾਂ ਅੰਦਰ ਡਕਿਆ ਹੈ, ਜਿਸਦਾ ਖਾਮਿਆਜਾ ਉਸਨੂੰ ਭੁਗਤਨਾ ਪਵੇਗਾ । Punjab Bani 11 March,2025
ਐੱਸ. ਕੇ. ਐੱਮ. ਦੇ ਸੱਦੇ 'ਤੇ ਕਿਸਾਨਾਂ ਵਲੋਂ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਫਤਰਾਂ ਅੱਗੇ ਦਿੱਤੇ ਧਰਨੇ
ਐੱਸ. ਕੇ. ਐੱਮ. ਦੇ ਸੱਦੇ 'ਤੇ ਕਿਸਾਨਾਂ ਵਲੋਂ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਫਤਰਾਂ ਅੱਗੇ ਦਿੱਤੇ ਧਰਨੇ ਸਾਂਝਾ ਕਿਸਾਨ ਅੰਦੋਲਨ ਹੋਰ ਵਿਸਾਲ ਅਤੇ ਤੇਜ ਕਰਨ ਦੀ ਚਿਤਾਵਨੀ ਮੁੱਖ ਮੰਤਰੀ, ਪੰਜਾਬ ਨੂੰ ਮੰਗਾਂ ਸਬੰਧੀ ਖੁੱਲੀ ਡਿਬੇਟ ਦੀ ਚੁਣੌਤੀ ਪਟਿਆਲਾ : ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਸੱਦੇ 'ਤੇ ਪੰਜਾਬ ਚੈਪਟਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ/ ਦਫਤਰਾਂ ਅੱਗੇ ਸੈਂਕੜੇ ਔਰਤਾਂ ਸਮੇਤ ਰੋਹ ਭਰਪੂਰ ਚੇਤਾਵਨੀ ਧਰਨੇ ਦਿੱਤੇ ਗਏ । ਇਨਾਂ ਧਰਨਿਆਂ ਵਿੱਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਚੰਡੀਗੜ੍ਹ ਧਰਨੇ ਨੂੰ ਅਣ ਐਲਾਨੀ ਐਮਰਜੈਂਸੀ ਲਗਾ ਕੇ ਸੂਬੇ ਨੂੰ ਖੁਲ੍ਹੀ ਜੇਲ੍ਹ ਵਿੱਚ ਤਬਦੀਲ ਕਰਕੇ ਗ੍ਰਿਫਤਾਰੀਆਂ/ਪੁਲਸੀ ਰੋਕਾਂ ਲਗਾਉਣ ਖਿਲਾਫ ਕਿਸਾਨਾਂ ਅੰਦਰ ਭਾਰੀ ਰੋਸ ਤੇ ਗੁੱਸਾ ਦੇਖਣ ਨੂੰ ਮਿਲਿਆ। ਬਹੁਤੇ ਧਰਨਿਆਂ ਵਿੱਚ ਸੈਂਕੜਿਆਂ ਦੀ ਗਿਣਤੀ ਔਰਤਾਂ ਸਮੇਤ ਹਜਾਰਾਂ ਕਿਸਾਨ ਮਜਦੂਰ ਸਾਮਲ ਹੋਏ । ਵੱਖ ਵੱਖ ਥਾਵਾਂ 'ਤੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਪੁਲਸੀ ਰਾਜ ਵਾਲੇ ਧੱਕੜ ਵਤੀਰੇ ਦੀ ਸਖਤ ਨਿਖੇਧੀ ਕੀਤੀ । ਉਨ੍ਹਾਂ ਨੇ ਸੀ. ਐਮ. ਵੱਲੋਂ "ਕਿਸਾਨ ਅੰਦੋਲਨ ਦੀਆਂ ਮੰਗਾਂ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ" ਅਤੇ "ਸੜਕਾਂ ਰੇਲਾਂ ਜਾਮ ਕਰਕੇ ਕਿਸਾਨ ਅੰਦੋਲਨਕਾਰੀ ਆਮ ਲੋਕਾਂ ਨੂੰ ਪ੍ਰੇਸਾਨ ਕਰਦੇ ਹਨ" ਵਰਗੇ ਝੂਠੇ ਬਿਰਤਾਂਤ ਨੂੰ ਰੱਦ ਕਰਦੇ ਹੋਏ ਕਿਹਾ ਕਿ ਸ੍ਰੀ ਮਾਨ ਨੂੰ ਇਸ ਬਾਰੇ ਖੁੱਲੀ ਡਿਬੇਟ ਕਰਨ ਦੀ ਚੁਣੌਤੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੋਲੇ ਜਾ ਰਹੇ ਝੂਠ ਦਾ ਨਿਤਾਰਾ ਹੋ ਜਾਵੇਗਾ । ਬੁਲਾਰਿਆਂ ਨੇ ਅਮਰੀਕਾ ਅਤੇ ਯੂਰਪੀ ਯੂਨੀਅਨ ਦੀਆਂ ਵਲੋਂ ਭਾਰਤ ਦੇ ਖੇਤੀ ਖੇਤਰ ਅਤੇ ਅਨਾਜ ਤੇ ਕੰਟਰੋਲ ਕਰਨ ਦੇ ਉਦੇਸ ਨਾਲ ਮੁਕਤ ਵਪਾਰ ਸਮਝੌਤਿਆਂ ਲਈ ਭਾਰਤ ਸਰਕਾਰ ਤੇ ਪਾਏ ਜਾ ਰਹੇ ਦਬਾਓ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨ ਲਹਿਰ ਖਿਲਾਫ ਵਿੱਢਿਆ ਹਮਲਾ ਕੇਂਦਰ ਸਰਕਾਰ ਦੇ ਇਸਾਰੇ ਤੇ ਚੁੱਕਿਆ ਗਿਆ ਕਦਮ ਹੈ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਤੇ ਕਾਰਪੋਰੇਟ ਪੱਖੀ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਵਾਪਸ ਲੈਣ ਅਤੇ ਦਿੱਲੀ ਘੋਲ ਦੀ ਜਿੱਤ ਸਮੇਂ ਸਰਕਾਰੀ ਪੱਤਰ ਅਨੁਸਾਰ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਸਾਰੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਸ ਮੰਡੀਕਰਨ ਚੌਖਟੇ ਨੂੰ ਵਿਧਾਨ ਸਭਾ ਵਿੱਚ ਰੱਦ ਕਰਨ ਵਾਂਗ ਹੀ ਇਸ ਦੀਆਂ ਛੇ ਸਿਫਾਰਸਾਂ ਨੂੰ ਲਾਗੂ ਕਰਨ ਦੀ ਦਿਸਾ ਵਿੱਚ ਪਿਛਲੀਆਂ ਅਕਾਲੀ ਤੇ ਕਾਂਗਰਸੀ ਸੂਬਾ ਸਰਕਾਰਾਂ ਵੱਲੋਂ ਏਪੀਐਮਸੀ ਐਕਟ ਵਿੱਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ । ਕਿਸਾਨ ਜਥੇਬੰਦੀਆਂ ਦੁਆਰਾ ਪੰਜਾਬ ਦੇ ਵਾਤਾਵਰਨ ਅਤੇ ਜਮੀਨ ਦੀ ਉਪਜਾਊ ਸਕਤੀ ਨੂੰ ਬਚਾਉਣ ਲਈ ਕਿਸਾਨ ਤੇ ਵਾਤਾਵਰਣ ਪੱਖੀ ਹੰਢਣਸਾਰ ਖੇਤੀ ਨੀਤੀ ਸੰਬੰਧੀ ਦਿੱਤੇ ਗਏ ਸੁਝਾਵਾਂ ਸਮੇਤ ਪੰਜਾਬ ਸਰਕਾਰ ਵੱਲੋਂ ਜਾਰੀ ਖੇਤੀ ਨੀਤੀ ਦੇ ਖਰੜੇ ਨੂੰ ਬਾਕਾਇਦਾ ਖੇਤੀ ਨੀਤੀ ਬਣਾ ਕੇ ਤੁਰੰਤ ਲਾਗੂ ਕੀਤਾ ਜਾਵੇ। ਪੰਜਾਬ ਸਰਕਾਰ ਨਾਲ ਗੱਲਬਾਤ ਸਮੇਂ ਪੇਸ ਕੀਤੇ ਗਏ 18 ਸੂਤਰੀ ਮੰਗ ਪੱਤਰ ਦੀਆਂ ਹੋਰ ਮੰਗਾਂ ਦਾ ਜ ਿਕਰ ਵੀ ਕੀਤਾ ਗਿਆ । ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਿਸਾਨ ਆਗੂਆਂ ਨੇ ਸਾਂਝਾ ਅੰਦੋਲਨ ਹੋਰ ਵਿਸਾਲ ਅਤੇ ਤੇਜ ਕਰਨ ਦੀ ਚਿਤਾਵਨੀ ਦਿੱਤੀ । ਅੱਜ ਦੇ ਚੇਤਾਵਨੀ ਧਰਨਿਆਂ ਨੂੰ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ,ਡਾ ਸਤਨਾਮ ਸਿੰਘ ਅਜਨਾਲਾ,ਡਾ ਦਰਸਨਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਅੰਗਰੇਜ ਸਿੰਘ ਭਦੌੜ, ਰੂਪ ਬਸੰਤ ਸਿੰਘ, ਫੁਰਮਾਨ ਸਿੰਘ ਸੰਧੂ, ਜੰਗਵੀਰ ਸਿੰਘ ਚੌਹਾਨ, ਬਿੰਦਰ ਸਿੰਘ ਗੋਲੇਵਾਲਾ, ਮਲੂਕ ਸਿੰਘ ਹੀਰਕੇ, ਨਛੱਤਰ ਸਿੰਘ ਜੈਤੋ, ਵੀਰ ਸਿੰਘ ਬੜਵਾ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਰਾਜੂਔਲਖ, ਸੁਖਵਿੰਦਰ ਸਿੰਘ ਅਰਾਈਆਂਵਾਲਾ, ਹਰਦੇਵ ਸਿੰਘ ਸੰਧੂ, ਵਰਪਾਲ ਸਿੰਘ, ਬਲਵਿੰਦਰ ਸਿੰਘ ਮੱਲੀ ਨੰਗਲ , ਹਰਬੰਸ ਸਿੰਘ ਸੰਘਾ,ਕਿਰਨਜੀਤ ਸਿੰਘ ਸੇਖੋ ਅਤੇ ਹਰਿੰਦਰ ਕੌਰ ਬਿੰਦੂ ਅਤੇ ਹਰਦੀਪ ਕੌਰ ਕੋਟਲਾ ਸਮੇਤ ਕਈ ਹੋਰ ਔਰਤ ਆਗੂਆਂ ਨੇ ਸੰਬੋਧਨ ਕੀਤਾ ।
Punjab Bani 11 March,2025
ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਸਰਕਾਰ : ਐਸ. ਕੇ. ਐਮ. ਨਾਭਾ
ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਸਰਕਾਰ : ਐਸ. ਕੇ. ਐਮ. ਨਾਭਾ ਨਾਭਾ : 3 ਮਾਰਚ ਨੂੰ ਚੰਡੀਗੜ੍ਹ ਪੰਜਾਬ ਭਵਨ ਵਿੱਚ ਐਸ ਕੇ ਐਮ ਦੇ ਆਗੂਆਂ ਨਾਲ ਹੋਈ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਦੇ ਵਿੱਚ ਜੋ ਸਲੂਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਸ ਕੇ ਐਮ ਦੇ ਆਗੂਆਂ ਨਾਲ ਕੀਤਾ ਅਤੇ 5 ਮਾਰਚ ਦੇ ਚੰਡੀਗੜ੍ਹ ਵਿੱਚ ਲੱਗਣ ਵਾਲੇ ਧਰਨੇ ਨੂੰ ਤਾਰਪੀਡੋ ਕਰਨ ਲਈ ਜੋ ਜ਼ਬਰ ਢਾਹਿਆ, ਪੰਜਾਬ ਦੇ ਲਗਭਗ ਸਾਰੇ ਵੱਡੇ ਛੋਟੇ ਆਗੂਆਂ ਨੂੰ ਫੜ ਕੇ ਜੇਲਾਂ ਵਿੱਚ ਤੁੰਨਿਆ ਅਤੇ ਮੀਡੀਆ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਵੱਲੋਂ ਜੋ ਝੂਠ ਬੋਲਿਆ ਗਿਆ । ਉਸ ਦੇ ਖਿਲਾਫ ਪੂਰੇ ਪੰਜਾਬ ਦੇ ਕਿਸਾਨਾਂ ਅੰਦਰ ਬੇਹੱਦ ਰੋਸ਼ ਹੈ, ਇਸ ਲਈ ਅੱਜ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਹੋ ਰਹੇ ਹਨ । ਨਾਭੇ ਦੇ ਵਿੱਚ ਵਿਧਾਇਕ ਗੁਰਦੇਵ ਸਿੰਘ (ਦੇਵ ਮਾਨ) ਦੇ ਦਫ਼ਤਰ ਅੱਗੇ ਇਲਾਕੇ ਦੇ ਕਿਸਾਨਾਂ ਵੱਲੋਂ ਵੱਡਾ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਕਿਸਾਨਾਂ ਨੇ ਪੁੱਛਿਆ ਕਿ ਸਾਨੂੰ ਦੱਸੋ ਮੁੱਖ ਮੰਤਰੀ ਨੂੰ ਦੇਣ ਵਾਲੇ ਮੰਗ ਪੱਤਰ ਵਿੱਚ ਲਿਖੀਆਂ 18 ਮੰਗਾਂ ਵਿੱਚੋਂ ਕਿਹੜੀ ਮੰਗ ਹੈ ਜੋ ਪੰਜਾਬ ਸਰਕਾਰ ਨਾਲ ਸੰਬੰਧਿਤ ਨਹੀਂ ਹੈ । ਫਿਰ ਕਿਉਂ ਸਾਰੀ ਸਰਕਾਰ ਅਤੇ ਸਰਕਾਰੀ ਤੰਤਰ ਕੂੜ ਪ੍ਰਚਾਰ ਕਰਨ ਤੇ ਲੱਗਿਆ ਹੋਇਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਾਂ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ। ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਰਵਈਆ ਨਾ ਬਦਲਿਆ ਤਾਂ ਲੋਕਾਂ ਨੇ ਤੁਹਾਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਾ । ਉਹਨਾਂ ਕਿਹਾ ਕਿ ਪਹਿਲਾਂ ਤਾਂ ਬੀ. ਜੇ. ਪੀ. ਦੀ ਸਰਕਾਰ ਨੇ ਸਾਡੇ ਭਰਾਵਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤੇ ਹੁਣ ਆਪ ਸਰਕਾਰ ਚੰਡੀਗੜ੍ਹ ਜਾਣ ਤੋਂ ਰੋਕ ਰਹੀ ਹੈ। ਕੀ ਕਿਸਾਨ ਇਸ ਦੇਸ਼ ਦੇ ਵਾਸੀ ਨਹੀਂ । ਉਹਨਾਂ ਨੂੰ ਆਪਣੀ ਚੁਣੀ ਹੋਈ ਸਰਕਾਰ ਕੋਲ ਆਪਣੀ ਗੱਲ ਰੱਖਣ ਦਾ ਵੀ ਅਧਿਕਾਰ ਨਹੀਂ । ਅੱਜ ਇਸ ਧਰਨੇ ਵਿੱਚ ਮਤਾ ਪਾਸ ਕੀਤਾ ਗਿਆ ਕਿ ਆਪ ਸਰਕਾਰ ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੇ ਇਸ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਮੁੱਖ ਤੌਰ 'ਤੇ ਬੀ ਕੇ ਯੂ ਰਾਜੇਵਾਲ ਤੋਂ ਹਰਦੀਪ ਸਿੰਘ ਘਨੁੜਕੀ, ਅੱਛਰ ਸਿੰਘ ਭੋਜੋਮਾਜਰੀ, ਬੀ. ਕੇ. ਯੂ. (ਏਕਤਾ) ਉਗਰਾਹਾਂ ਤੋਂ ਰਜਿੰਦਰ ਸਿੰਘ ਕਕਰਾਲਾ, ਜਸਵਿੰਦਰ ਸਿੰਘ ਸਾਲੂਵਾਲ, ਬੀ. ਕੇ. ਯੂ. ਡਕੌਦਾ ਤੋਂ ਨਿਰਮਲ ਸਿੰਘ ਨਰਵਾਣਾ, ਜਗਮੇਲ ਸਿੰਘ ਸੁੱਧੇਵਾਲ, ਬੀ ਕੇ ਯੂ ਕ੍ਰਾਂਤੀਕਾਰੀ ਤੋਂ ਪ੍ਰਿਤਪਾਲ ਸਿੰਘ ਢੀਂਗੀ , ਖੇਤੀਬਾੜੀ ਅਤੇ ਪੇਂਡੂ ਵਿਕਾਸ ਫਰੰਟ ਤੋਂ ਜਗਪਾਲ ਸਿੰਘ ਊਧਾ, ਗੁਰਬਖਸ਼ੀਸ ਸਿੰਘ ਕੌਲ, ਕੁੱਲ ਹਿੰਦ ਕਿਸਾਨ ਸਭਾ ਤੋਂ ਗੁਰਮੀਤ ਸਿੰਘ ਛੱਜੂ ਭੱਟ, ਬੀ ਕੇ ਯੂ ਲੱਖੋਵਾਲ ਤੋਂ ਜਰਨੈਲ ਸਿੰਘ ਦੋਦਾ ਅਤੇ ਬੀ ਕੇ ਯੂ ਕਾਦੀਆਂ ਤੋਂ ਅਵਜਿੰਦਰ ਸਿੰਘ ਆਦਿਕ ਆਗੂ ਸ਼ਾਮਲ ਹੋਏ ।
Punjab Bani 10 March,2025
ਕਿਸਾਨ ਨੇਤਾ ਜਗਜੀਤ ਡਲੇਵਾਲ ਦਾਮ ਰਨ ਵਰਤ 105ਵੇਂ ਦਿਨ 'ਚ
ਕਿਸਾਨ ਨੇਤਾ ਜਗਜੀਤ ਡਲੇਵਾਲ ਦਾਮ ਰਨ ਵਰਤ 105ਵੇਂ ਦਿਨ 'ਚ ਦੋਵੇਂ ਫੋਰਮਾਂ ਨੇ ਨੇਤਾਵਾਂ ਨੇ ਕੀਤੀ ਮੀਟਿੰਗ -ਦੋਵੇਂ ਫੋਰਮਾਂ ਨੇ ਸਫਲ ਮਹਾ ਪੰਚਾਇਤ ਉਪਰ ਪ੍ਰਗਟ ਕੀਤੀ ਤਸੱਲੀ ਪਟਿਆਲਾ : ਕੇਂਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਹੋਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 104ਵੇਂ ਦਿਨ ਵੀ ਜਾਰੀ ਰਿਹਾ । ਇਸ ਮੌਕੇ ਕਿਸਾਨ ਆਗੂਆਂ ਕਿਹਾ ਕਿ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਮੋਰਚਾ ਚੱਲਦਿਆਂ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੋਨਾਂ ਫੋਰਮਾਂ ਦੀ ਸ਼ੰਭੂ ਮੋਰਚੇ ਉੱਪਰ ਮੀਟਿੰਗ ਹੋਈ, ਕਿਸਾਨ ਆਗੂਆਂ ਵੱਲੋਂ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਹਾੜੇ ਮੌਕੇ ਤਿੰਨੇ ਮੋਰਚਿਆਂ ਉੱਪਰ ਵੱਡੀ ਗਿਣਤੀ ਦੇ ਵਿੱਚ ਭੈਣਾਂ ਵੱਲੋ ਮੋਰਚੇ ਵਿੱਚ ਲਗਵਾਈ ਗਈ ਹਾਜ਼ਰੀ ਅਤੇ ਸਫਲ ਮਹਿਲਾ ਮਹਾਂ ਪੰਚਾਇਤ ਲਈ ਉਹਨਾਂ ਦਾ ਧੰਨਵਾਦ ਕੀਤੀ ਗਿਆ। ਕਿਸਾਨ ਆਗੂਆਂ ਕਿਹਾ ਕਿ ਮਹਿਲਾ ਕਿਸਾਨ ਮਹਾਂ ਪੰਚਾਇਤ ਵਿੱਚ ਸਾਰਾ ਦਿਨ ਸਟੇਜ ਦੀ ਕਾਰਵਾਈ ਮਹਿਲਾਵਾਂ ਵੱਲੋਂ ਹੀ ਚਲਾਈ ਗਈ ਅਤੇ ਵੱਖਵੱਖ ਮਹਿਲਾ ਬੁਲਾਰਿਆਂ ਵੱਲੋਂ ਵਿਸਥਾਰ ਪੂਰਵਕ ਝਛਸ਼ ਗਾਰੰਟੀ ਕਾਨੂੰਨ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਸਮੇਤ ਸਾਰੀਆਂ ਮੰਗਾਂ ਉੱਪਰ ਚਾਨਣਾ ਪਾਇਆ ਗਿਆ । ਦੋਨੇ ਫੋਰਮਾ ਵੱਲੋ ਸਫਲ ਮਹਿਲਾ ਮਹਾਂ ਪੰਚਾਇਤ ਉੱਪਰ ਤਸੱਲੀ ਪ੍ਰਗਟ ਕੀਤੀ ਗਈ । ਕਿਸਾਨ ਆਗੂਆਂ ਕਿਹਾ ਕਿ ਜੋ ਮੋਰਚੇ ਨੂੰ ਹੁੰਗਾਰਾ ਮਿਲਿਆ ਹੈ ਉਸ ਨੇ ਸਰਕਾਰ ਨੂੰ ਦੱਸ ਦਿੱਤਾ ਕਿ ਹੁਣ ਬੱਚਾ ਬੱਚਾ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਤਿਆਰ ਹੈ ਅਤੇ ਹੁਣ ਡੱਲੇਵਾਲ ਸਾਬ ਦੀ ਸੋਚ ਉੱਪਰ ਹੁਣ ਪੂਰੇ ਭਾਰਤ ਦੇ ਕਿਸਾਨ ਮੈਦਾਨ ਦੇ ਵਿੱਚ ਹੋਣੇ ਸ਼ੁਰੂ ਹੋ ਗਏ ਹਨ ਇਹ ਬੀਬੀਆਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚ ਕੇ ਅਤੇ ਸਫਲ ਮਹਿਲਾ ਮਹਾਂ ਪੰਚਾਇਤ ਕਰਕੇ ਸਿੱਧ ਕਰਤਾ ਦਿੱਤਾ ਗਿਆ ।
Punjab Bani 10 March,2025
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 102ਵੇਂ ਦਿਨ 'ਚ ਦਾਖਲ
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 102ਵੇਂ ਦਿਨ 'ਚ ਦਾਖਲ ਪੈਰ ਸੁਜਣ ਕਾਰਨ ਡਰਿਪ ਰਾਹੀ ਡਾਕਟਰੀ ਸਹਾਇਤਾ ਕੀਤੀ ਬੰਦ - ਕਿਸਾਨ ਆਗੂ ਭਲਕੇ ਮੌਜੂਦਾ ਹਾਲਾਤਾਂ ਤੇ ਭਵਿਖ ਬਾਰੇ ਕਰਨਗੇ ਵਿਚਾਰ ਵਟਾਂਦਰਾ ਪਟਿਆਲਾ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 101ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਜਿਨਾ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦੇਸ਼ ਭਰ ਦੇ ਉਹਨਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਕਲ ਉਨਾਂ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਵਿੱਚ ਸ਼ਾਮਲ ਹੋਏ । ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਦੇ ਪੈਰ ਸੁੱਜ ਰਹੇ ਹਨ ਅਤੇ ਪਾਣੀ ਘੱਟ ਪੀ ਹੋ ਰਿਹਾ ਅਤੇ ਪਿਸ਼ਾਬ ਰਾਹੀਂ ਪਾਣੀ ਜ਼ਿਆਦਾ ਨਿਕਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਡਰਿੱਪ ਰਾਹੀਂ ਡਾਕਟਰੀ ਸਹਾਇਤਾ ਬੰਦ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਸਥਿਤੀ ਉੱਪਰ ਬਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ । ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕਰਨਗੇ । 8 ਮਾਰਚ ਦੇ ਦਿਹਾੜੇ ਨੂੰ ਲੈ ਕੇ ਤਿਆਰੀਆਂ ਜੋਰਾਂ 'ਤੇ : ਪੰਧੇਰ ਕਿਸਾਨ ਟ੍ਰੈਕਟਰ ਟਰਾਲੀਆਂ ਲੈ ਕੇ ਪੁੱਜਣ ਪਟਿਆਲਾ : ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ 8 ਮਾਰਚ ਦੇ ਬੀਬੀਆਂ ਦੇ ਦਿਹਾੜੇ ਲਈ ਪਿੰਡਾਂ ਅੰਦਰ ਤਿਆਰੀਆਂ ਚਲ ਰਹੀਆਂ ਹਨ, ਜਿਸਨੂੰ ਲੈ ਕੇ ਚੋਣ ਵੀ ਕੀਤੀ ਜਾ ਰਹੀ ਹੈ । ਉਨਾ ਕਿਹਾ ਕਿ 10 ਮਾਰਚ ਨੂੰ ਜੋਨ ਟਾਹਲੀ ਸਾਹਿਬ ਦੀ ਚੋਣ ਕੀਤੀ ਜਾਵੇਗੀ । ਉਨਾ ਕਿਹਾ ਕਿ 19 ਮਾਰਚ ਨੂੰ ਕੇਂਦਰ ਸਰਕਾਰ ਨਾਲ ਸਾਡੀ ਮੀਟਿੰਗ ਹੈ, ਇਸ ਲਈ ਹਰ ਪਿੰਡ ਵਿਚੋ ਇਕ ਟ੍ਰੈਕਟਰ ਟਰਾਲੀ ਜਰੂਰ ਪੁਜੇ ਤਾਂ ਜੋ ਸਰਕਾਰ 'ਤੇ ਦਬਾਅ ਪਾਕੇ ਮੰਗਾਂ ਮਨਵਾਈਆਂ ਜਾ ਸਕਣ । ਇਸ ਤੋ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਚੰਡੀਗੜ ਨਾ ਜਾਣ 'ਤੇ ਵੀ ਨਿੰਦਾ ਕੀਤੀ ।
Punjab Bani 07 March,2025
ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਖੁੱਲੀ ਡਿਬੇਟ ਕਰਨ ਦੀ ਐਸ. ਕੇ. ਐਮ. ਵੱਲੋਂ ਚੁਣੌਤੀ
ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਖੁੱਲੀ ਡਿਬੇਟ ਕਰਨ ਦੀ ਐਸ. ਕੇ. ਐਮ. ਵੱਲੋਂ ਚੁਣੌਤੀ 10 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਐਮ. ਐਲ. ਏ. ਅਤੇ ਮੰਤਰੀਆਂ ਦੇ ਘਰਾਂ ਸਾਹਮਣੇ ਚੇਤਾਵਨੀ ਧਰਨੇ ਲਾਏ ਜਾਣਗੇ ਪਟਿਆਲਾ : ਕਿਸਾਨਾਂ ਅਤੇ ਮੁਖ ਮੰਤਰੀ ਵਿਚਾਲੇ ਚਲ ਰਹੇ ਟਕਰਾਅ ਦੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਪੰਜਾਬ ਨੇ ਮੁੱਖ ਮੰਤਰੀ ਨੂੰ ਖੁੱਲੀ ਡਿਬੇਟ ਦੀ ਚੁਣੌਤੀ ਦਿੱਤੀ ਹੈ । ਨੇਤਾਵਾਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਜੋ ਵੀ ਸਮਾਂ ਅਤੇ ਤਰੀਕ ਤੈਅ ਕਰਨਗੇ, ਸਾਰੇ ਕਿਸਾਨ ਆਗੂ ਉਥੇ ਪਹੁੰਚਣਗੇ ਅਤੇ ਪੰਜ ਆਗੂ ਡਿਬੇਟ ਵਿੱਚ ਹਿੱਸਾ ਲੈਣਗੇ । ਇਹ ਐਲਾਨ ਅੱਜ ਐਸ. ਕੇ. ਐਮ. ਦੀ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ ਅਤੇ ਕੁਲਦੀਪ ਸਿੰਘ ਗਰੇਵਾਲ ਤੇ ਅਧਾਰਤ ਪ੍ਰਧਾਨਗੀ ਮੰਡਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਹੈ । ਐਸ. ਕੇ. ਐਮ. ਨੇ ਇਹ ਵੀ ਐਲਾਨ ਕੀਤਾ ਹੈ ਕਿ 10 ਤਰੀਕ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3।00 ਵਜੇ ਤੱਕ ਐਮ. ਐਲ. ਏ. ਅਤੇ ਮੰਤਰੀਆਂ ਦੇ ਘਰਾਂ ਸਾਹਮਣੇ ਚੇਤਾਵਨੀ ਧਰਨੇ ਲਾਏ ਜਾਣਗੇ, ਇਸਦੇ ਨਾਲ ਹੀ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀਆਂ ਦੀਆਂ ਸਾਂਝੀਆਂ ਮੀਟਿੰਗਾਂ 7 ਮਾਰਚ ਨੂੰ ਦੁਪਹਿਰ 12।00 ਵਜੇ ਕੀਤੀਆਂ ਜਾਣਗੀਆਂ । ਐਸ. ਕੇ. ਐਮ. ਦੇ ਨੇਤਾਵਾਂ ਨੇ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਪਣਾਏ ਗਏ ਰਵਈਏ ਦੀ ਨਿੰਦਾ ਕੀਤੀ ਗਈ । ਮੀਟਿੰਗ ਵਿੱਚ ਇਹ ਗੱਲ ਉਭਰ ਕੇ ਸਾਫ ਤੌਰ ਤੇ ਸਾਹਮਣੇ ਆਈ ਕਿ ਸਾਡੀਆਂ ਮੰਗਾਂ ਪੰਜਾਬ ਨਾਲ ਸੰਬੰਧਤ ਹਨ ਜੋ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਹੀ ਹੱਲ ਹੋ ਸਕਦੀਆਂ ਹਨ । ਮੁੱਖ ਮੰਤਰੀ ਦਾ ਇਹ ਕਹਿਣਾ ਬਿਲਕੁਲ ਝੂਠ ਹੈ ਕਿ ਇਹ ਮੰਗਾਂ ਕੇਂਦਰ ਨਾਲ ਸੰਬੰਧਿਤ ਹਨ। ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਵੀ ਨਿੰਦਾ ਕੀਤੀ ਗਈ ਅਤੇ ਸਰਕਾਰ ਨੂੰ ਗੱਲਬਾਤ ਸੁਣਨ ਲਈ ਠਰੰਮੇ ਤੋਂ ਕੰਮ ਲੈਣ ਦੀ ਸਲਾਹ ਦਿੱਤੀ ਗਈ।ਐਸ ਕੇ ਐਮ ਦੀ ਅਗਲੀ ਮੀਟਿੰਗ 15 ਮਾਰਚ ਨੂੰ ਚੰਡੀਗੜ੍ਹ ਵਿਖੇ 11।30 ਵਜੇ ਹੋਵੇਗੀ । ਜਿਹੜੇ ਡੇਢ ਦਰਜਨ ਥਾਵਾਂ ਤੇ ਧਰਨੇ ਚੱਲ ਰਹੇ ਹਨ ਉਹਨਾਂ ਨੂੰ ਅੱਜ ਸ਼ਾਮ ਖਤਮ ਕੀਤਾ ਜਾ ਰਿਹਾ ਹੈ । ਅੱਜ ਦੀ ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ, ਜਗਵੀਰ ਸਿੰਘ ਚੌਹਾਨ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਰਾਜੂ ਔਲਕ, ਬਿੰਦਰ ਸਿੰਘ ਗੋਲੇਵਾਲਾ, ਗੁਰਜੰਟ ਸਿੰਘ ਮਾਨਸਾ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਮੱਲੀ ਨੰਗਲ ਕਿਰਨਜੀਤ ਸਿੰਘ ਸੇਖੋਂ ਮੇਜਰ ਸਿੰਘ ਸਾਦੀਪੁਰ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਡਾਲੇਕੇ, ਅਵਤਾਰ ਸਿੰਘ ਅਤੇ ਹੋਰ ਕਿਸਾਨ ਆਗੂ ਸ਼ਾਮਿਲ ਹੋਏ ।
Punjab Bani 07 March,2025
ਸੀ. ਐਮ. ਦੇ ਹੁਕਮਾਂ 'ਤੇ ਪੰਜਾਬ ਪੁਲਸ ਨੇ ਸਮੁਚੇ ਪੰਜਾਬ ਤੋਂ ਨਹੀ ਨਿਕਲਨ ਦਿੱਤੇ ਕਿਸਾਨ
ਚੰਡੀਗੜ ਧਰਨਾ ਅਸਫਲ ਸੀ. ਐਮ. ਦੇ ਹੁਕਮਾਂ 'ਤੇ ਪੰਜਾਬ ਪੁਲਸ ਨੇ ਸਮੁਚੇ ਪੰਜਾਬ ਤੋਂ ਨਹੀ ਨਿਕਲਨ ਦਿੱਤੇ ਕਿਸਾਨ - ਪੰਜਾਬ ਵਿਚ ਕਈ ਦਰਜਨ ਥਾਵਾਂ 'ਤੇ ਵੱਖਰੇ ਵੱਖਰੇ ਧਰਨੇ : ਉਗਰਾਹਾਂ ਸਮੇਤ ਦਰਜ਼ਨਾਂ ਆਗੂ ਪੁਲਸ ਨੇ ਕੀਤੇ ਗ੍ਰਿਫ਼ਤਾਰ - ਅਨੇਕਾਂ ਰੋਕਾਂ ਦੇ ਬਾਵਜੂਦ ਕਿਸਾਨ ਚੰਡੀਗੜ੍ਹ ਕੂਚ ਕਰਨ ਦੇ ਇਰਾਦੇ ਨਾਲ ਮਹਿਮਦਪੁਰ ਮੰਡੀ, ਪਟਿਆਲਾ-ਸੰਗਰੂਰ ਰੋਡ ਪਹੁੰਚਣ ਵਿੱਚ ਸਫ਼ਲ ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਚਲੋ ਦੇ ਸੱਦੇ ਤਹਿਤ ਕਿਸਾਨ ਪੰਜਾਬ ਪੁਲਸ ਦੀ ਸਖਤੀ ਅੱਗੇ ਚੰਡੀਗੜ ਨਹੀ ਪਹੁੰਚ ਸਕੇ। ਪੁਲਸ ਦੀ ਥਾਂ ਥਾ ਨਾਕਾਬੰਦੀ ਕਾਰਨ ਦਰਜਨਾਂ ਥਾਵਾਂ'ਤੇ ਕਿਸਾਨ ਧਰਨੇ ਲਗਾਕੇ ਬੈਠ ਗਏ, ਉਧਰੋ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਦਰਜ਼ਨਾਂ ਕਿਸਾਨਾਂ ਨੂੰ ਅੱਜ ਵੀ ਪੁਲਸ ਨੇ ਰਾਊਂਡਅਪ ਕਰ ਲਿਆ । ਪਟਿਆਲਾ, ਸੰਗਰੂਰ ਅਤੇ ਮਾਲਵਾ ਬੈਲਟ ਦੇ ਕਿਸਾਨਾਂ ਨੂੰ ਰੋਕਨ ਦੇ ਬਾਵਜੂਦ ਵੀ ਸੈਂਕੜੇ ਕਿਸਾਨ ਜ਼ਿਲ੍ਹੇ ਦੇ ਕਿਸਾਨ ਪਿੰਡ ਗੱਜੂਮਾਜਰੇ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ ਗਏ। ਜਿਲਾ ਪ੍ਰਧਾਨ ਜਸਵਿੰਦਰ ਬਰਾਸ ਨੇ ਦੱਸਿਆ ਕਿ ਇਥੇ ਤੱਕ ਪਹੁੰਚਣ ਲਈ ਕਿਸਾਨਾਂ ਵੱਲੋਂ ਅਨੇਕਾਂ ਰੋਕਾਂ ਦਾ ਸਾਹਮਣਾ ਕੀਤਾ ਗਿਆ। ਪਰ ਫ਼ੇਰ ਵੀ ਕਿਸਾਨ ਗੱਜੂਮਾਜਰੇ ਮੰਡੀ ਤੱਕ ਪਹੁੰਚਣ ਵਿੱਚ ਸਫ਼ਲ ਰਹੇ। ਸ਼ੁੱਖਮਿੰਦਰ ਸਿੰਘ ਬਾਰਨ ਨੇ ਕਿਹਾ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਸਾਰੇ ਪੰਜਾਬ ਵਿੱਚ ਪੁਲਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਤੇ ਦਹਿਸ਼ਤ ਦਾ ਮਾਹੌਲ ਬਣਾਕੇ, ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਫ਼ੇਰ ਵੀ ਕਿਸਾਨ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ । ਆਗੂਆਂ ਨੇ ਦੱਸਿਆ ਕਿ ਚੰਡੀਗੜ੍ਹ ਕੂਚ ਦੇ ਮੰਨਸੂਬੇ ਨਾਲ ਕਿਸਾਨ ਗੱਜੂਮਾਜਰੇ ਮੰਡੀ ਤੋਂ ਮੇਨ ਸੰਗਰੂਰ-ਪਟਿਆਲਾ ਸੜਕ ਤੇ ਮਹਿਮਦਪੁਰ ਮੰਡੀ, ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਘੇਰਾਬੰਦੀ ਕੀਤੀ ਹੋਈ ਸੀ, ਉੱਥੇ ਤੱਕ ਪਹੁੰਚਣ ਵਿੱਚ ਸਫ਼ਲ ਹੋ ਗਏ । ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ, ਜਿਥੇ ਪੁਲਸ ਵੱਲੋਂ ਰੋਕਿਆ ਜਾਵੇਗਾ, ਕਿਸਾਨ ਉੱਥੇ ਹੀ ਸੜਕ ਤੋਂ ਪਾਸੇ ਹੱਟਕੇ ਆਪਣਾ ਪ੍ਰਦਰਸ਼ਨ ਕਰਨਗੇ। ਇਸ ਲਈ ਜਿਲੇ ਦੇ ਕਿਸਾਨਾਂ ਵੱਲੋਂ ਵੀ ਮਹਿਮਦਪੁਰ ਮੰਡੀ ਵਿੱਚ ਧਰਨਾ ਲਾਇਆ ਜਾ ਰਿਹਾ ਹੈ । ਇਨ੍ਹਾਂ ਤੋਂ ਇਲਾਵਾ ਬਲਰਾਜ ਜੋਸ਼ੀ, ਜਗਮੇਲ ਗਾਜੇਵਾਸ ਜਿਲ੍ਹੇ ਦੇ ਆਗੂਆਂ ਵੱਲੋਂ ਧਰਨਾ ਸਥਾਨ ਤੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਆਗੂਆਂ ਵੱਲੋਂ ਬਿਆਨ ਕੀਤਾ ਗਿਆ ਕਿ ਭਗਵੰਤ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ । ਸਰਕਾਰ ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਮੁਤਾਬਕ ਕੀਤੇ ਫੈਸਲਿਆਂ ਨੂੰ ਲਾਗੂ ਕਰਨ ਤੋਂ ਕੋਰੀ ਨਾਂਹ ਕਰ ਰਹੀ ਹੈ, ਇਸ ਨਾਲ ਸਰਕਾਰ ਦਾ ਲੋਕ ਵਿਰੋਧੀ ਚੇਹਰਾ ਤੇ ਕਾਰਪੋਰੇਟ ਹੇਜ ਜੱਗ ਜਾਹਰ ਹੋ ਗਿਆ । ਕਿਸਾਨ ਆਗੂਆਂ ਵੱਲੋਂ ਭਲਕੇ ਮਹਿਮਦਪੁਰ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ।
Punjab Bani 06 March,2025
ਕਿਸਾਨਾਂ ਨੇ ਘੇਰਿਆ ਪਟਿਆਲਾ ਡੀ. ਸੀ. ਦਫ਼ਤਰ : ਸਮੁਚੇ ਦਿਨ ਰਖੀ ਭੁੱਖ ਹੜਤਾਲ
ਕਿਸਾਨਾਂ ਨੇ ਘੇਰਿਆ ਪਟਿਆਲਾ ਡੀ. ਸੀ. ਦਫ਼ਤਰ : ਸਮੁਚੇ ਦਿਨ ਰਖੀ ਭੁੱਖ ਹੜਤਾਲ - ਕੇਂਦਰ ਅਤੇ ਸੂਬਾ ਦੋਵੇ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀਆਂ ਹਨ - ਜੇਕਰ ਡਲੇਵਾਲ ਨੂੰ ਕੁੱਝ ਹੋਇਆ ਤਾਂ ਕਿਸਾਨ ਸਾਰਾ ਪੰਜਾਬ ਤੇ ਦੇਸ਼ ਜਾਮ ਕਰਨਗੇ ਪਟਿਆਲਾ : ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਡਲੇਵਾਲ ਦੇ ਮਰਨ ਵਰਤ ਦੇ ਹੱਕ ਵਿਚ ਅੱਜ ਸੈਂਕੜੇ ਕਿਸਾਨਾ ਨੇ ਪਟਿਆਲਾ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਅਤੇ 100 ਕਿਸਾਨਾਂ ਨੇ ਪੂਰਾ ਦਿਨ ਭੁੱਖ ਹੜਤਾਲ ਰੱਖੀ । ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ'ਤੇ ਤਸੱਦਦ ਕਰ ਰਹੀਆਂ ਹਨ, ਜੇਕਰ ਡਲੇਵਾਲ ਨੂੰ ਕੁੱਝ ਹੋਇਆ ਤਾਂ ਕਿਸਾਨ ਸਾਰਾ ਪੰਜਾਬ ਜਾਮ ਕਰ ਦੇਣਗੇ । ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਡੀ. ਸੀ. ਦਫਤਰ ਪਟਿਆਲਾ ਵਿਖੇ 100 ਕਿਸਾਨਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ । ਕਿਸਾਨ ਨੇਤਾ ਜ਼ੋਰਾਵਰ ਸਿੰਘ ਬਲਬੇੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜੀ ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਮਰਨ ਵਰਤ ਸ਼ੁਰੂ ਕੀਤਿਆਂ 100 ਦਿਨ ਹੋ ਗਏ ਹਨ। ਆਪਣੇ ਆਗੂ ਦੀ ਇਹ ਵੱਡੀ ਕੁਰਬਾਨੀ ਨੂੰ ਦੇਖਦਿਆਂ ਅੱਜ ਸੰਸਾਰ ਭਰ ਦੇ ਕਿਸਾਨਾਂ ਨੇ ਡੀ. ਸੀ. ਦਫ਼ਤਰਾਂ ਸਾਹਮਣੇ 100 ਤੋਂ ਵੱਧ ਕਿਸਾਨਾਂ ਨੇ ਸਵੇਰ 9 ਵਜੇ ਸ਼ਾਮ 6 ਵਜੇ ਤੱਕ ਭੁੱਖ ਹੜਤਾਲ ਰੱਖ ਕੇ ਆਪਣੇ ਆਗੂ ਦਾ ਹੋਂਸਲਾ ਵਧਾਇਆ । ਉਨਾ ਦੱਸਿਆ ਕਿ ਕੇਂਦਰ ਦੀ ਸਰਕਾਰ ਲਈ ਇਹ ਭੁੱਖ ਹੜਤਾਲ ਇਕ ਸੰਕੇਤ ਹੈ, ਜੇਕਰ ਕੇਂਦਰ ਸਰਕਾਰ ਦੁਆਰਾ ਜਲਦੀ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਅਤੇ ਜੇਕਰ ਮਰਨ ਵਰਤ ਤੇ ਬੈਠਿਆਂ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਕੁੱਝ ਹੁੰਦਾ ਹੈ ਤਾਂ ਪਿੰਡ ਪਿੰਡ ਹਰ ਕਿਸਾਨ ਡੱਲੇਵਾਲ ਬਣ ਕੇ ਸਰਕਾਰ ਖ਼ਿਲਾਫ਼ ਮਰਨ ਵਰਤ ਸ਼ੁਰੂ ਕਰੇਗਾ, ਇਸ ਲਈ ਇਹੋ ਜਿਹੇ ਹਾਲਾਤ ਵਾਪਰਨ ਤੋਂ ਪਹਿਲਾਂ ਸਰਕਾਰ ਤੁਰੰਤ ਪ੍ਰਭਾਵ ਨਾਲ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ । ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਨੂਰਖੇੜੀਆਂ, ਜ਼ਿਲ੍ਹਾ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਕਾਮੀ ਕਲਾਂ, ਬਖਸ਼ੀਸ਼ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਭੁਪਿੰਦਰ ਸਿੰਘ ਰਾਠੀਆਂ ਜਨਰਲ ਸਕੱਤਰ ਬਲਾਕ ਸਨੌਰ, ਸੰਤੋਖ ਸਿੰਘ ਰਾਏਪੁਰ, ਜਸਵੀਰ ਸਿੰਘ ਚੰਦੂਆਂ, ਗੁਰਮੀਤ ਸਿੰਘ ਟਹਿਲਪੁਰਾ, ਬਲਜਿੰਦਰ ਸਿੰਘ ਕਾਮੀ ਕਲਾਂ, ਟਹਿਲ ਸਿੰਘ ਜਲਾਲਪੁਰ, ਦੇਵੀ ਦਿਆਲ ਕਾਮੀ ਕਲਾਂ, ਮੱਖਣ ਸਿੰਘ, ਅਮਨਦੀਪ ਸਿੰਘ ਸੀਲ, ਜਰਨੈਲ ਸਿੰਘ ਮੰਜੋਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਸਨ । ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਕਿਸਾਨ ਆਗੂਆਂ ਤੇ ਛਾਪੇਮਾਰੀ ਦੀ ਸਖਤ ਸਬਦਾ ਵਿੱਚ ਨਿਖੇਧੀ ਕੀਤੀ ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਤਿੰਨ ਮੈਂਬਰੀ ਕਮੇਟੀ ਦੀ ਹੰਗਾਮੀ ਮੀਟਿੰਗ ਸਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਤੋਂ ਬਾਅਦ ਦਿਲਬਾਗ ਸਿੰਘ ਹਰੀਗੜ੍ਹ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਲਨੇ ਕਿਹਾ ਜੋ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਡੱਕਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਦੀ ਹੈ ਅਤੇ ਕਿਹਾ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਬਿਨਾਂ ਸਰਤ ਰਿਹਾਅ ਕੀਤਾ ਜਾਵੇ ਤੇ ਰੋਸ ਮੁਜਾਰੇ ਕਰਨ ਲਈ ਚੰਡੀਗੜ੍ਹ ਵਿੱਚ ਥਾਂ ਦਿੱਤੀ ਜਾਵੇ ਅਤੇ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸੇ ਤਰ੍ਹਾਂ ਦਾ ਰਵੱਈਆ ਅਪਣਾਉਂਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ ।
Punjab Bani 06 March,2025
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ ਪਟਿਆਲਾ, 5 ਮਾਰਚ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਨਰਮਾਣਾ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਉੱਪਰ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਖੇਤ ਦਿਵਸ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਥਾਪਿਤ ਕਣਕ ਦੀ ਵੱਖ-ਵੱਖ ਢੰਗਾਂ ਨਾਲ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਵਿਚ ਕੀਤਾ ਗਿਆ । ਇਸ ਖੇਤ ਦਿਵਸ ਵਿਚ ਤਕਰੀਬਨ 150 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ । ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ ਅਤੇ ਪੌਦਾ ਰੋਗਾਂ ਤੇ ਕੀੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ । ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਖੁੰਬ ਉਤਪਾਦਨ ਵਿਚ ਪਰਾਲੀ ਦੀ ਵਰਤੋਂ ਬਾਰੇ ਦੱਸਿਆ । ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧ ਕਰਨ ਅਤੇ ਵੱਖ-ਵੱਖ ਢੰਗਾਂ ਨਾਲ ਕਣਕ ਦੀ ਬਿਜਾਈ ਬਾਰੇ ਚਰਚਾ ਕੀਤੀ । ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ । ਇਸ ਮੌਕੇ ਪਿੰਡ ਨਰਮਾਣਾ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਅਤੇ ਆਏ ਹੋਏ ਮਾਹਿਰਾਂ ਨੇ ਸਰਫੇਸ ਸੀਡਰ, ਸੁਪਰ ਸੀਡਰ, ਹੈਪੀ ਸੀਡਰ ਅਤੇ ਸਮਾਰਟ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਟ ਦਾ ਦੌਰਾ ਕੀਤਾ । ਅਗਾਂਹਵਧੂ ਕਿਸਾਨ ਸ੍ਰੀ. ਗੁਰਦਰਸ਼ਨ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ । ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ।
Punjab Bani 05 March,2025
ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ 'ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ
ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ 'ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ ਕਿਸਾਨੀ ਮੰਗਾਂ ਕੇਂਦਰ ਨਾਲ ਸਬੰਧਤ ਹਨ ਪਰ ਇਸ ਦਾ ਸੇਕ ਪੰਜਾਬ ਨੂੰ ਝੱਲਣਾ ਪੈ ਰਿਹਾ ਰੇਲ ਆਵਾਜਾਈ ਅਤੇ ਸੜਕਾਂ ਰੋਕਣ ਨਾਲ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨੀ ਸਰਕਦੀ ਪਰ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ 'ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਅੱਜ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ । ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ 'ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਮਾਜ ਵਿੱਚ ਫੁੱਟ ਪਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਬਚਣ ਦੀ ਅਪੀਲ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ । ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਨਾਲ ਇੰਨੀਆਂ ਮੀਟਿੰਗਾਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਮੁੱਦੇ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦੇ ਬਾਵਜੂਦ ਵੀ ਕਿਸਾਨ ਅਜੇ ਵੀ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੇ ਰਖਵਾਲੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਮਹਿਫੂਜ਼ ਰੱਖਿਆ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਤਿਆਰ ਕੀਤੇ ਗਏ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਦਾ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਰੜਾ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜੇ ਗਏ ਲਿਖਤੀ ਜਵਾਬ ਰਾਹੀਂ ਇਸ ਖਰੜੇ ਦੀ ਸਖ਼ਤ ਮੁਖਾਲਫ਼ਤ ਕਰ ਚੁੱਕੀ ਹੈ । ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੂਬੇ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੇ ਰਖਵਾਲੇ ਹਨ ਅਤੇ ਇਸ ਦੀ ਖਾਤਰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਖੇਤੀਬਾੜੀ ਨੀਤੀ ਦਾ ਖਰੜਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਤੋਂ ਸੁਝਾਅ ਮੰਗੇ ਗਏ ਹਨ ਅਤੇ ਸਾਰਿਆਂ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਭਾਈਵਾਲਾਂ ਦਾ ਜਵਾਬ ਮਿਲਣ ਤੋਂ ਬਾਅਦ ਹੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਸਾਰੇ ਭਾਈਵਾਲਾਂ ਤੋਂ ਜਵਾਬ ਪ੍ਰਾਪਤ ਹੋ ਜਾਵੇਗਾ। ਇਕ ਹੋਰ ਮੁੱਦੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਧਦੀ ਲਾਗਤ ਅਤੇ ਘਟਦੀ ਆਮਦਨ ਕਾਰਨ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ । ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸ਼ਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ, ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਮਿਹਨਤੀ ਕਿਸਾਨਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਨਾਲ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਮਜ਼ਬੂਤੀ ਨਾਲ ਉਠਾਏਗੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ।
Punjab Bani 04 March,2025
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ: ਕਿਸਾਨਾਂ ਨੇ ਆਨਲਾਈਨ ਕੀਤੀ ਮੀਟਿੰਗ
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ: ਕਿਸਾਨਾਂ ਨੇ ਆਨਲਾਈਨ ਕੀਤੀ ਮੀਟਿੰਗ 8 ਮਾਰਚ ਨੂੰ ਕੀਤੀ ਜਾਵੇਗੀ ਮਹਿਲਾ ਮਹਾ ਪੰਚਾਇਤ : ਕਿਸਾਨ ਪਟਿਆਲਾ : ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 98ਵੇਂ ਦਿਨ ਵੀ ਖਨੌਰੀ ਕਿਸਾਨ ਮੋਰਚਾ ਉੱਪਰ ਜਾਰੀ ਰਿਹਾ, ਜਿਨਾ ਨੂੰ ਡਰਿੱਪ ਰਾਹੀਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਜਾਰੀ ਹੈ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਦੇਸ਼-ਭਰ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿੱਚ ਪੂਰੇ ਭਾਰਤ ਤੋਂ 25 ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ੋਤੇ 5 ਮਾਰਚ ਨੂੰ ਦੇਸ਼ ਭਰ ਵਿੱਚ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਇਸ ਮੌਕੇ ਸੂਬਾ ਪੱਧਰੀ ਮਹਾਂਪੰਚਾਇਤਾਂ ਲਈ ਰਣਨੀਤੀ ਬਣਾਈ । ਦੇਸ਼ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਤਿੰਨਾਂ ਮੋਰਚਿਆਂ 'ਤੇ ਝਛਸ਼ ਗਰੰਟੀ ਕਾਨੂੰਨ ਦੇ ਮੁੱਦੇ 'ਤੇ ਮਹਿਲਾ ਮਹਾਂਪੰਚਾਇਤ ਕਰੀ ਜਾਵੇਗੀ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ੋਤੇ ਚੱਲ ਰਹੀਆਂ ਹਨ । ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ, ਜੋ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਬੰਗਲੌਰ ਵਿੱਚ ਅਪਰੇਸ਼ਨ ਕਰਵਾਉਣ ਤੋਂ ਬਾਅਦ ਤੇਜ਼ੀ ਨਾਲ ਠੀਕ ਹੋ ਰਹੇ ਹਨ ਅਤੇ ਜਲਦੀ ਹੀ ਉਹਨਾ ਦੇ ਮੁੜ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ । 8 ਨੂੰ ਵਧ ਤੋਂ ਵਧ ਗਿਣਤੀ 'ਚ ਮਹਿਲਾਵਾਂ ਪੁੱਜਣ ਬਾਰਡਰਾਂ 'ਤੇ ਇਸ ਮੌਕੇ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਪੰਜਾਬ, ਹਰਿਆਣਾ ਅਤੇ ਹੋਰ ਥਾਵਾਂਤੋਂ ਆਗਾਮੀ 8 ਮਾਰਚ ਨੂੰ ਮਹਿਲਾਵਾਂ ਵੱਧ ਤੋੀ ਵੱਧ ਗਿਣਤੀ ਵਿਚ ਸਾਰੇ ਬਾਰਡਰਾਂ 'ਤੇ ਪੁੱਜਣ ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ। ਉਨ੍ਹਾ ਕਿਹਾ ਕਿ ਮਹਿਲਾ ਦਿਵਸ ਮੌਕੇ ਹਰ ਪਿੰਡ ਤੋਂ ਇਕ ਟ੍ਰੈਕਟਰ ਟਰਾਲੀ ਜਰੂਰ ਪੁੱਜੇ ।
Punjab Bani 04 March,2025
ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਵਿਧਾਇਕ ਗੁਰਲਾਲ ਘਨੌਰ
ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਵਿਧਾਇਕ ਗੁਰਲਾਲ ਘਨੌਰ -ਵਿਧਾਇਕ ਗੁਰਲਾਲ ਘਨੌਰ ਨੇ ਪਿੰਡਾਂ ‘ਚ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਸਰਕਾਰੀ ਅਮਲੇ ਨਾਲ ਕੀਤਾ ਨਿਰੀਖਣ -ਕਿਹਾ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਕਿਸਾਨਾਂ ਦੇ ਨਾਲ ਘਨੌਰ,3 ਮਾਰਚ : ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ । ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ। ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਜਲਦੀ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ । ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਬਿਨਾਂ ਭੇਦਭਾਵ ਤੋਂ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜਲਦੀ ਹੀ ਅਸਲ ਹੱਕਦਾਰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਮਿਲੇਗੀ । ਇਸ ਮੌਕੇ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਨੇ ਕਿਹਾ ਕਿ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਦੇ ਸਬੰਧਤ ਪਟਵਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ । ਜਲਦੀ ਪਟਵਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਫ਼ਸਲਾਂ ਦਾ ਨਿਰੀਖਣ ਕਰਕੇ ਰਿਪੋਰਟ ਭੇਜੀ ਜਾਵੇਗੀ ਤਾਂ ਜੋ ਪੀੜਤ ਕਿਸਾਨਾਂ ਨੂੰ ਉਨ੍ਹਾਂ ਦੀ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ । ਇਸ ਮੌਕੇ ਦਰਸ਼ਨ ਸਿੰਘ ਮੰਜੋਲੀ, ਹਰਬੰਸ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਘਨੌਰੀ ਖੇੜਾ, ਸਰਪੰਚ ਇੰਦਰਜੀਤ ਸਿਆਲੂ, ਗੁਰਪ੍ਰੀਤ ਸਿੰਘ ਸਰਪੰਚ ਸਰਾਲਾ ਖੁਰਦ,ਸੋਹਣ ਲਾਲ ਸਰਪੰਚ ਸਰਾਲਾ, ਕੌਂਸਲਰ ਮੱਖਣ ਖਾਨ, ਸੁਰਿੰਦਰ ਤੁਲੀ, ਮੁਖਤਿਆਰ ਸਿੰਘ, ਪਿੰਦਰ ਸਰਪੰਚ ਬਘੋਰਾ, ਸੋਨੂੰ ਸੇਖੋਂ ਬਘੌਰਾ, ਦਮਨਪ੍ਰੀਤ ਸਿੰਘ ਸਰਪੰਚ ਖੇੜੀ ਮੰਡਲਾ, ਕੋਚ ਕੁਲਵੰਤ ਸਿੰਘ ਸਮੇਤ ਵੱਖ-ਵੱਖ ਪਿੰਡਾ ਦੇ ਸਰਪੰਚ, ਪੰਚ ਸਮੇਤ ਪੀੜਤ ਕਿਸਾਨ ਅਤੇ ਪਾਰਟੀ ਵਲੰਟੀਅਰ ਮੌਜੂਦ ਸਨ ।
Punjab Bani 03 March,2025
ਕਣਕ ਦੀਆਂ ਬੱਲਾਂ ਤੇ ਗੜੇਮਾਰੀ ਦੀ ਮਾਰ ਨਾਲ ਫਸਲਾਂ ਦਾ ਹੋਇਆ ਭਾਰੀ ਨੁਕਸਾਨ
ਕਣਕ ਦੀਆਂ ਬੱਲਾਂ ਤੇ ਗੜੇਮਾਰੀ ਦੀ ਮਾਰ ਨਾਲ ਫਸਲਾਂ ਦਾ ਹੋਇਆ ਭਾਰੀ ਨੁਕਸਾਨ -ਇਸ ਦੁੱਖ ਦੀ ਘੜੀ ਵਿੱਚ ਸਰਕਾਰ ਕਿਸਾਨਾਂ ਨੂੰ ਜਲਦ ਮੁਆਵਜ਼ਾ ਜਾਰੀ ਕਰੇ :- ਜਗਦੀਪ ਸਿੰਘ ਅਲੂਣਾ ਘਨੌਰ, 3 ਮਾਰਚ : ਬੀਤੇ ਦਿਨੀਂ ਹੋਈ ਬਰਸਾਤ ਅਤੇ ਗੜੇਮਾਰੀ ਨੇ ਵੱਖ ਵੱਖ ਏਰੀਏ ਦੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਿਸਾਨਾਂ ਦੀ ਸਾਰ ਲੈਣ ਲਈ ਅੱਜ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਜ਼ਿਲ੍ਹਾ ਅਤੇ ਬਲਾਕ ਕਮੇਟੀ ਨੇ ਹਲਕਾ ਘਨੌਰ ਅਧੀਨ ਆਉਂਦੇ ਪਿੰਡ ਜਿਥੇ ਬਰਸਾਤ ਅਤੇ ਗੜੇਮਾਰੀ ਨੇ ਫਸਲਾਂ ਨੂੰ ਜ਼ਿਆਦਾ ਪ੍ਰਭਾਵਿਤ ਕੀਤਾ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਪਣੇ ਕੰਮਾਂ ਕਾਰਾਂ ਨੂੰ ਛੱਡ ਕੇ ਆਪਣੀਆਂ ਮੰਗਾਂ ਨੂੰ ਲੈਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਹਨ। ਪਰ ਬੀਤੇ ਦਿਨੀਂ ਹੋਈ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਤਬਾਹ ਕਰਕੇ ਰੱਖ ਦਿੱਤਾ । ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਨੇ ਦੱਸਿਆ ਕਿ ਪਿੰਡ ਮੰਜੌਲੀ, ਕਮਾਲਪੁਰ, ਸਰਾਲਾ, ਪੁਰਮੰਡੀ ਆਦਿ ਇਨ੍ਹਾਂ ਪਿੰਡਾਂ ਦੇ ਨਾਲ ਲੱਗਦੇ ਏਰੀਏ ਵਿੱਚ ਹੋਈ ਗੜੇਮਾਰੀ ਦੀ ਮਾਰ ਫਸਲਾਂ ਤੇ ਦੇਖਣ ਨੂੰ ਮਿਲ ਰਹੀ ਹੈ। ਜਿਥੇ ਮੋਟੇ ਗੜਿਆਂ ਨੇ ਕਣਕ ਦੀਆਂ ਬੱਲਾਂ ਨੂੰ ਝਾੜ ਕੇ ਰੱਖ ਦਿੱਤਾ, ਜਿਸ ਨਾਲ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਇਹਨਾਂ ਪਿੰਡਾਂ ਵਿੱਚ ਪਸ਼ੂਆਂ ਲਈ ਹਰਾ ਚਾਰਾ ਵੀ ਬੁਰੀ ਤਰ੍ਹਾਂ ਤਬਾਹ ਹੋ ਚੁੱਕਿਆ ਹੈ । ਇਸ ਮੌਕੇ ਬਖਸੀਸ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਯੂਥ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੀਲ, ਬਲਾਕ ਪ੍ਰੈੱਸ ਸਕੱਤਰ ਸਤਪਾਲ ਸਿੰਘ ਮਹਿਮੁਦਪੁਰ ਜੱਟਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੋਏ ਨੁਕਸਾਨ ਤੋਂ ਬਾਅਦ ਵੀ ਅਜੇ ਤੱਕ ਸਰਕਾਰ ਦਾ ਨੁਮਾਇੰਦਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਪਿੰਡਾਂ ਵਿੱਚ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ । ਉਨ੍ਹਾਂ ਕਿਹਾ ਕਿ ਕਿਸਾਨ ਹਿਤਾਇਸੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨਾਲ ਕੋਈ ਹਮਦਰਦੀ ਦਿਖਾਈ ਨਹੀਂ ਦੇ ਰਹੀ । ਉਕਤ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਵਾਰਨਿੰਗ ਦਿੰਦਿਆਂ ਕਿਹਾ ਕਿ ਤੁਰੰਤ ਇਸ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਢੁਕਵੀਂ ਮੁਆਵਜ਼ਾ ਰਾਸ਼ੀ ਜਾਰੀ ਕਰੇ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੁਆਰਾ ਇਸ ਹੋਏ ਨੁਕਸਾਨ ਸੰਬੰਧੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਾਂਦੀ ਤਾਂ ਜਲਦ ਹੀ ਜਥੇਬੰਦੀ ਦੁਆਰਾ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਬਖਸੀਸ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਯੂਥ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੀਲ, ਬਲਾਕ ਪ੍ਰੈੱਸ ਸਕੱਤਰ ਸਤਪਾਲ ਸਿੰਘ ਮਹਿਮੁਦਪੁਰ ਜੱਟਾਂ, ਜ਼ਿਲ੍ਹਾ ਸੰਗਠਨ ਸਕੱਤਰ ਬਲਜੀਤ ਸਿੰਘ ਲੋਚਮਾਂ, ਮੀਤ ਪ੍ਰਧਾਨ ਜਰਨੈਲ ਸਿੰਘ ਮੰਜੋਲੀ, ਇਕਾਈ ਪ੍ਰਧਾਨ ਹਰਭਜਨ ਸਿੰਘ ਮੰਜੋਲੀ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ ।
Punjab Bani 03 March,2025
ਸਰਕਾਰ ਕਿਸਾਨਾਂ ਨੂੰ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦੇਵੇ : ਸੋਨੂੰ ਬਘੌਰਾ
ਸਰਕਾਰ ਕਿਸਾਨਾਂ ਨੂੰ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦੇਵੇ : ਸੋਨੂੰ ਬਘੌਰਾ ਘਨੌਰ : ਅੱਜ ਗੁਰਦੁਆਰਾ ਸ੍ਰੀ ਦੀਵਾਨ ਹਾਲ ਘਨੌਰ ਵਿਖੇ ਕਿਸਾਨ ਯੂਨੀਅਨ ਪੁਆਧ ਦੀ ਮੀਟਿੰਗ ਹੋਈ, ਜਿਸ ਵਿਚ ਹਲਕਾ ਘਨੌਰ ਦੇ ਵੱਖ ਵੱਖ ਪਿੰਡਾਂ ਤੋਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ । ਇਸ ਦੌਰਾਨ ਕਿਸਾਨ ਆਗੂਆਂ ਨੇ ਬੀਤੇ ਦਿਨੀਂ ਹੋਈ ਗੜੇਮਾਰੀ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੇ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਬੰਧਤ ਅਧਿਕਾਰੀਆਂ ਤੋਂ ਤਰੁੰਤ ਗਿਰਦਾਵਰੀ ਕਰਵਾ ਕੇ ਕਣਕ, ਸਰੋਂ, ਬਰਸੀਨ ਅਤੇ ਸਬਜ਼ੀਆਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿਵਾਇਆ ਜਾਵੇ । ਇਸ ਮੌਕੇ ਕਿਸਾਨ ਯੂਨੀਅਨ ਪੁਆਦ ਦੇ ਆਗੂਆਂ ਵੱਲੋਂ ਨਿੱਜੀ ਤੌਰ ਤੇ ਕਿਸਾਨ ਭਰਾਵਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਜਿਨ੍ਹਾਂ ਭਰਾਵਾਂ ਦੀ ਫਸਲ ਨੂੰ ਗੜੇਮਾਰੀ ਦੀ ਮਾਰ ਤੋਂ ਬਚਾ ਰਹਿ ਗਿਆ ਹੈ । ਉਹ ਕਿਸਾਨ ਵੀਰ ਪੀੜਤ ਕਿਸਾਨ ਦੀ ਮੱਦਦ ਕਰਨ। ਤਾਂ ਜੋ ਉਸ ਨੂੰ ਇਹ ਸਦਮਾ ਮਹਿਸੂਸ ਨਾ ਹੋਵੇ। ਕਿਉਂਕਿ ਪ੍ਰਮਾਤਮਾ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ ਇਹ ਭਾਣਾ ਕਿਸੇ ਨਾਲ ਵੀ ਵਾਪਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਨੁਕਸਾਨੀ ਗਈ ਹੈ, ਜੇਕਰ ਉਨ੍ਹਾਂ ਕਿਸਾਨਾਂ ਕੋਲ ਅਗਲੀ ਫਸਲ ਬੀਜਣ ਲਈ ਵੀ ਦਾਣੇ ਨਹੀਂ ਬਚੇ ਤਾਂ ਕਿਸਾਨ ਭਰਾ ਉਨ੍ਹਾਂ ਦੀ ਖੁੱਲ੍ਹ ਕੇ ਮੱਦਦ ਕਰਨ । ਇਸ ਦੌਰਾਨ ਮੀਟਿੰਗ ਵਿੱਚ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ, ਜਿਸ ਤੇ ਸਾਰਿਆਂ ਦੀ ਸਹਿਮਤੀ ਨਾਲ ਧਰਨੇ ਵਿੱਚ ਜਾਣ ਦਾ ਫੈਸਲਾ ਹੋਇਆ, ਜਿਸ ਵਿਚ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਝੂੰਗੀਆਂ, ਜ਼ਿਲ੍ਹਾ ਪ੍ਰਧਾਨ ਸਰਦਾਰਾ ਸਿੰਘ ਘੁੰਗਰਾ, ਸੀਨੀਅਰ ਕਿਸਾਨ ਆਗੂ ਸੋਨੂੰ ਬਘੌਰਾ, ਗੁਰਦੀਪ ਸਿੰਘ ਰੁੜਕੀ, ਜਗਤਾਰ ਸਿੰਘ ਅਲਾਮਦੀਪੁਰ, ਨਰਾਤਾ ਸਿੰਘ ਲੋਂਦੀਪੁਰ, ਗੁਰਦੀਪ ਸਿੰਘ ਮੰਜੌਲੀ, ਸੁਖਚੈਨ ਮੰਜੌਲੀ, ਗੂਰਮੀਤ ਸਿੰਘ, ਧੀਰਜ ਸਿੰਘ ਸਲੇਮਪੁਰ ਸਮੇਤ ਹੋਰ ਵੀ ਕਿਸਾਨ ਮੌਜੂਦ ਸਨ ।
Punjab Bani 03 March,2025
ਮੌਸਮ ਅਨੁਸਾਰ ਕਣਕ ਦੀ ਫ਼ਸਲ ਲਈ ਕਿਸਾਨ ਖੇਤੀਬਾੜੀ ਮਾਹਿਰਾਂ ਦੀ ਸਲਾਹ ਲੈਣ : ਏ. ਡੀ. ਸੀ.
ਮੌਸਮ ਅਨੁਸਾਰ ਕਣਕ ਦੀ ਫ਼ਸਲ ਲਈ ਕਿਸਾਨ ਖੇਤੀਬਾੜੀ ਮਾਹਿਰਾਂ ਦੀ ਸਲਾਹ ਲੈਣ : ਏ. ਡੀ. ਸੀ. ਪਟਿਆਲਾ, 1 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਆਤਮਾ ਗਵਰਨਿੰਗ ਬੋਰਡ ਦੀ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਕਣਕ ਦੀ ਫ਼ਸਲ ਦਾ ਵਧੀਆਂ ਝਾੜ ਲੈਣ ਲਈ ਕਿਸਾਨਾਂ ਦੀ ਫ਼ਸਲ ਨੂੰ ਗਰਮੀ ਤੋਂ ਬਚਾਉਣ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ ਜਾਣ ਅਤੇ ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਤਮਾ ਸਕੀਮ ਦਾ ਸਾਲ 2025-26 ਦਾ ਐਕਸ਼ਨ ਪਲਾਨ ਕਮੇਟੀ ਦੀਆਂ ਸਿਫ਼ਾਰਿਸ਼ਾਂ ਤਹਿਤ ਪ੍ਰਵਾਨ ਕੀਤਾ ਅਤੇ ਵੱਖ-ਵੱਖ ਵਿਭਾਗਾਂ ਨੂੰ ਆਤਮਾ ਸਕੀਮ ਅਧੀਨ ਕਿਸਾਨ ਹਿਤ ਵਿਚ ਗਤੀਵਿਧੀਆਂ ਕਰਨ ਲਈ ਕਿਹਾ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਬੀਜੀ ਕਣਕ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਬਲਾਕ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਬਲਾਕ ਦੇ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ-ਨਿਰੀਖਣ ਖੇਤਾਂ ਵਿੱਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ ਤਾਂ ਜੋ ਕਣਕ ਦੀ ਤਾਜ਼ਾ ਸਥਿਤੀ ਅਨੁਸਾਰ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਜਾ ਸਕੇ। ਇਸ ਤਹਿਤ ਉਹਨਾਂ ਦੱਸਿਆ ਕਿ ਮੌਜੂਦਾ ਦਿਨਾਂ ਵਿਚ ਦਿਨ ਦਾ ਤਾਪਮਾਨ 18-23 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 8-10 ਡਿਗਰੀ ਸੈਲਸੀਅਸ ਚੱਲ ਰਿਹਾ ਹੈ । ਉਹਨਾਂ ਦੱਸਿਆ ਕਿ ਜੇਕਰ ਤਾਪਮਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਕਣਕ ਦਾ ਝਾੜ ਘਟਣ ਦਾ ਖ਼ਦਸ਼ਾ ਹੋ ਸਕਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਤਾਪਮਾਨ ਦੇ ਵਾਧੇ ਦੇ ਅਸਰ ਨੂੰ ਘੱਟ ਕਰਨ ਲਈ ਕਿਸਾਨ ਆਪਣੀ ਕਣਕ ਦੀ ਫ਼ਸਲ ਉੱਪਰ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ (13:0:45) ਨੂੰ 200 ਲੀਟਰ ਪਾਣੀ ਵਿਚ ਮਿਲਾਕੇ ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰੋ ਜਾਂ 15 ਗ੍ਰਾਮ ਸੈਲੀਸਿਲਕ ਐਸਿਡ ਨੂੰ 450 ਮਿਲੀਲਿਟਰ ਈਥਾਈਲ ਆਲਕੋਹਲ ਵਿਚ ਘੋਲਣ ਉਪਰੰਤ 200 ਲੀਟਰ ਪਾਣੀ ਵਿਚ ਘੋਲ ਕੇ ਪਹਿਲਾਂ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਸਰਾ ਛਿੱਟੇ ਵਿਚ ਦੁੱਧ ਪੈਣ ਸਮੇਂ ਕਰੋ। ਉਹਨਾਂ ਨੇ ਕਿਸਾਨਾਂ ਨੂੰ ਪੀਲੀ ਕੂੰਗੀ ਦੀ ਰੋਕਥਾਮ ਲਈ ਵੀ ਆਪਣੀ ਫ਼ਸਲ ਦਾ ਨਿਰੀਖਣ ਕਰਨ ਲਈ ਕਿਹਾ ਅਤੇ ਦੱਸਿਆ ਕਿ ਬਿਮਾਰੀ ਨਜ਼ਰ ਆਉਣ ਤੇ 120 ਗ੍ਰਾਮ ਨਟੀਵੋ ਜਾਂ 200 ਮਿਲੀਲਿਟਰ ਜਾਂ ਸ਼ਾਈਨ ਜਾਂ ਬੰਪਰ ਜਾਂ ਕੈਵੀਅਟ ਨੂੰ 200 ਲੀਟਰ ਪਾਣੀ ਵਿਚ ਪਾ ਕੇ ਪ੍ਰਤੀ ਏਕੜ ਸਪਰੇਅ ਕਰੋ ।
Punjab Bani 01 March,2025
ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਦੀ ਬਿਹਤਰੀ ਲਈ ਹਰ ਸਮੇ ਸੇਵਾ ਵਿਚ ਹਾਜਰ : ਹਰਪ੍ਰੀਤ ਚੱਠਾ
ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਦੀ ਬਿਹਤਰੀ ਲਈ ਹਰ ਸਮੇ ਸੇਵਾ ਵਿਚ ਹਾਜਰ : ਹਰਪ੍ਰੀਤ ਚੱਠਾ -ਪੰਜਾਬ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ ਨੇ ਕੀਤੀ ਮੀਟਿੰਗ -ਖੇਤੀਬਾੜੀ ਵਿਕਾਸ ਬੈਂਕ ਦੇ ਅਹਿਮ ਅਤੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਪਟਿਆਲਾ : ਪੰਜਾਬ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ ਵਿਖੇ ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਵਲੋ ਮੈਂਬਰਜ ਆਫ ਬੋਰਡ ਅਤੇ ਬੈਂਕ ਦੇ ਉੱਚ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕੋਆਪ੍ਰੇਟਿਵ ਇੰਸਪੈਕਟਰ ਰਾਹੁਲ ਗੁਪਤਾ, ਮੈਨੇਜਰ ਗਗਨਦੀਪ ਸਿੰਘ, ਮੈਂਬਰਜ ਆਫ ਬੋੋਰਡ ਬਲਿਹਾਰ ਸਿੰਘ ਚੀਮਾ, ਕਿਰਪਾ ਸਿੰਘ ਉਪਲੀ, ਵਲੈਤੀ ਰਾਮ, ਲਖਵਿੰਦਰ ਸਿੰਘ ਖੇੜੀ ਬਰਨਾ ਹਾਜਰ ਸਨ। ਇਸ ਮੌਕੇ ਉਨਾ ਆਖਿਆ ਕਿ ਖੇ ਤੀ ਬਾੜੀ ਵਿਕਾਸ ਬੈਕ ਕਿਸਾਨਾਂ ਦੀ ਬਿ ਹਤਰੀ ਲਈ ਹਰ ਸਮੇ ਸੇਵਾ ਵਿਚ ਹਾਜਰ ਹੈ । ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਨੇ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਦੇ ਦੌਰਾਨ ਖੇਤੀਬਾੜੀ ਵਿਕਾਸ ਬੈਂਕ ਦੇ ਅਹਿਮ ਅਤੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਪੰਜਾਬ ਦੇ ਸੀ. ਐਮ. ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕੀਤੀ ਜਾਵੇ ਅਤੇਬੈਂਕ ਦੀ ਬਿਹਤਰੀ ਲਈ ਐਡਵਾਂਸਮੈਂਟ ਸ਼ੁਰੂ ਕੀਤੀ ਜਾਵੇਤਾਂ ਜੋ ਪੰਜਾਬ ਦੀ ਡੁਬਦੀ ਕਿਸਾਨੀ ਦਾ ਭਲਾ ਹੋ ਸਕੇ ।
Punjab Bani 01 March,2025
ਸੁਪਰੀਮ ਕੋਰਟ ਕਰੇਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ
ਸੁਪਰੀਮ ਕੋਰਟ ਕਰੇਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ ਨਵੀਂ ਦਿੱਲੀ, 28 ਫਰਵਰੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਦੋ ਦੌਰ ਦੀ ਗੱਲਬਾਤ ਨੂੰ ਦੇਖਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ । ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ 19 ਮਾਰਚ ਨੂੰ ਤੀਜੇ ਦੌਰ ਦੀ ਗੱਲਬਾਤ ਹੋਵੇਗੀ, ਲਿਹਾਜ਼ਾ ਬੈਂਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ । ਬੈਂਚ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਸ ਦੀ ਅੰਤਰਿਮ ਰਿਪੋਰਟ ਨੂੰ ਰਿਕਾਰਡ ’ਤੇ ਲਿਆ । ਬੈਂਚ ਨੇ ਰਿਪੋਰਟ ਨੂੰ ਫਿਲਹਾਲ ਆਪਣੇ ਕੋਲ ਰੱਖਦਿਆਂ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਅਤੇ ਹੋਰ ਮੈਂਬਰਾਂ ਲਈ ਮਾਣ ਭੱਤਾ ਤੈਅ ਕਰ ਦਿੱਤਾ ਹੈ। ਸਤੰਬਰ 2024 ਵਿੱਚ ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ ਕਮੇਟੀ ਦਾ ਗਠਨ ਕੀਤਾ ਸੀ। ਐੱਸਕੇਐੱਮ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਪਿਛਲੇ ਸਾਲ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ’ਤੇ ਡੇਰਾ ਲਾਇਆ ਹੋਇਆ ਹੈ। ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਦੇ ਕਿਸਾਨਾਂ ਨੂੰ ਸੁਰੱਖਿਆ ਬਲਾਂ ਨੇ ਖਨੌਰੀ ਬਾਰਡਰ ’ਤੇ ਰੋਕ ਦਿੱਤਾ ਸੀ ।
Punjab Bani 28 February,2025
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਏ. ਆਈ. ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ. ਆਈ. ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ ਚੰਡੀਗੜ੍ਹ, 28 ਫਰਵਰੀ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ. ਆਈ. ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ । ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਲਾਟਮੈਂਟ ਵਿੱਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਪ੍ਰਮਾਣ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ । ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਦੂਜੇ ਸੂਬਿਆਂ ਲਈ ਇੱਕ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਏ. ਆਈ. ਐਫ. ਸਕੀਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ, ਜਿਸ ਵਿੱਚ ਕਈ ਪ੍ਰਾਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਬਦਲ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਸੂਬੇ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਏ.ਆਈ.ਐਫ. ਸਕੀਮ ਲਾਗੂ ਕਰਨ ਵਿੱਚ ਪੰਜਾਬ ਦੀ ਅਗਵਾਈ ਦੀ ਸ਼ਲਾਘਾ ਕੀਤੀ। ਕੇਂਦਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਨੇ ਲਗਾਤਾਰ ਵਧੀਆ ਕਾਰਗੁਜ਼ਾਰੀ ਕੀਤੀ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਵਿੱਚ ਦੇਸ਼ ਭਰ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ । ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਏ. ਆਈ. ਐਫ. ਸਕੀਮ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ । ਇਸ ਸਕੀਮ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇੱਕ ਵਟਸਅੱਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ, ਜਿਸ ਰਾਹੀਂ ਕਿਸਾਨ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹਨ ।
Punjab Bani 28 February,2025
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬ ਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬ ਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ । ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਖਰੜੇ ਦਾ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਸਖ਼ਤ ਵਿਰੋਧ ਕਰ ਚੁੱਕੀ ਹੈ । ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਬਿਲਕੁਲ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਬਹੁਤ ਦਮਗਜ਼ੇ ਮਾਰਦੇ ਹਨ ਪਰ ਦਿਲੋਂ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਦੁਸ਼ਮਣੀ ਵਾਲਾ ਵਤੀਰਾ ਅਪਣਾਉਂਦੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਇਸੇ ਸੋਚ ਕਰਕੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਨਹੀਂ ਕੀਤਾ ਗਿਆ, ਜਿਨ੍ਹਾਂ ਨੇ ਕਿਸਾਨਾਂ ਨਾਲ ਇਸ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੱਡੇ ਅੰਦੋਲਨ ਦੀ ਅਗਵਾਈ ਕੀਤੀ ਸੀ ਜਿਸ ਤੋਂ ਬਾਅਦ ਮਜਬੂਰ ਹੋ ਕੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੁੱਧ ਨਫ਼ਰਤ ਇਸ ਕਰਕੇ ਪਾਲੀ ਜਾ ਰਹੀ ਹੈ ਕਿਉਂਕਿ ਕੇਂਦਰ ਨੂੰ ਇਹ ਤਿੰਨ ਕਾਨੂੰਨ ਵਾਪਸ ਲੈਣੇ ਪਏ ਜੋ ਕਿ ਪਿਛਲੇ 10 ਸਾਲਾਂ ਤੋਂ ਵੱਧ ਸਮੇਂ ਦੇ ਮੋਦੀ ਸ਼ਾਸਨ ਨੂੰ ਪਹਿਲੀ ਵਾਰ ਆਪਣੇ ਫੈਸਲੇ ਤੋਂ ਪਿੱਛੇ ਮੁੜਨਾ ਪਿਆ ਸੀ । ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਖੇਤੀਬਾੜੀ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਉਸ ਸਮੇਂ ਦੇ ਸੰਵਿਧਾਨ ਨਿਰਮਾਤਾਵਾਂ ਵੱਲੋਂ ਇਹ ਮਹਿਸੂਸ ਕੀਤਾ ਗਿਆ ਸੀ ਕਿ ਖੇਤੀਬਾੜੀ ਗਤੀਵਿਧੀਆਂ ਵੱਖ-ਵੱਖ ਖੇਤਰਾਂ ਦੀਆਂ ਭੂਗੋਲਿਕ ਸਥਿਤੀਆਂ ਉਪਰ ਨਿਰਭਰ ਕਰਦੀਆਂ ਹਨ ਅਤੇ ਹਰ ਸੂਬੇ ਦੀ ਸਥਿਤੀ ਵੱਖਰੀ ਹੁੰਦੀ ਹੈ ਕਿਉਂ ਜੋ ਸੂਬੇ ਆਪਣੇ ਫਸਲੀ ਚੱਕਰ, ਮੰਡੀਕਰਨ ਢਾਂਚੇ ਦੀ ਸਥਿਤੀ ਅਤੇ ਸਥਾਨਕ ਜ਼ਰੂਰਤਾਂ ਨੂੰ ਸਮਝਣ ਦੀ ਬਿਹਤਰ ਸਥਿਤੀ ਵਿੱਚ ਹੁੰਦੇ ਹਨ, ਇਸ ਨਾਲ ਇਹ ਸੁਨਿਸ਼ਚਤ ਹੁੰਦਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਨੀਤੀਆਂ ਸੂਬੇ ਦੀਆਂ ਜ਼ਰੂਰਤਾਂ, ਹਾਲਤਾਂ, ਚੁਣੌਤੀਆਂ ਦੇ ਅਧਾਰ ਉਤੇ ਬਣਾਈਆਂ ਜਾ ਸਕਣ। ਇਸ ਨੀਤੀ ਰਾਹੀਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਉਪਰ ਕਾਬਜ਼ ਹੋਣ ਦਾ ਯਤਨ ਕੀਤਾ ਜਾ ਰਿਹਾ ਹੈ । ਪੰਜਾਬ ਦੇ ਕਿਸਾਨਾਂ ਲਈ ਕਣਕ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਅਹਿਮ ਮੁੱਦਾ ਹੈ, ਜਿਸ ਬਾਰੇ ਖਰੜਾ ਨੀਤੀ ਵਿੱਚ ਕੋਈ ਜ਼ਿਕਰ ਨਹੀਂ ਹੈ । ਸਾਲ 2020 ਦੇ ਕਿਸਾਨੀ ਸੰਘਰਸ਼ ਸਮੇਂ ਵੀ ਕਿਸਾਨਾਂ ਦਾ ਮੁੱਖ ਖਦਸ਼ਾ ਇਹੋ ਸੀ ਕਿ ਭਾਰਤ ਸਰਕਾਰ ਦਾ ਮੁੱਖ ਉਦੇਸ਼ ਐਮ. ਐਸ. ਪੀ. ਨੂੰ ਖਤਮ ਕਰਨ ਦਾ ਹੈ । ਨੀਤੀ ਦੇ ਇਸ ਖਰੜੇ ਵਿੱਚ ਐਮ. ਐਸ. ਪੀ. ਦਾ ਕਿਸੇ ਵੀ ਥਾਂ ਉਤੇ ਜ਼ਿਕਰ ਨਾ ਹੋਣ ਕਰਕੇ ਕਿਸਾਨਾਂ ਦੇ ਮਨਾਂ ਵਿੱਚ ਮੁੜ ਤੋਂ ਉਹੀ ਖਦਸ਼ਾ ਪੈਦਾ ਹੋ ਗਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਕਿਸਾਨਾਂ ਦੇ ਲੰਮੇ ਵਿਰੋਧ ਤੋਂ ਬਾਅਦ ਭਾਰਤ ਸਰਕਾਰ ਦੁਆਰਾ ਸਾਲ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਪੂਰਨ ਵਿਵਸਥਾਵਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਡੀਕਰਨ ਭਾਰਤੀ ਸੰਵਿਧਾਨ ਮੁਤਾਬਕ ਸੂਬੇ ਦਾ ਵਿਸ਼ਾ ਹੈ, ਇਸ ਲਈ ਭਾਰਤ ਸਰਕਾਰ ਨੂੰ ਅਜਿਹੀ ਕੋਈ ਨੀਤੀ ਲਿਆਉਣ ਦੀ ਥਾਂ ਇਸ ਵਿਸ਼ੇ ਉਤੇ ਲੋੜ ਅਨੁਸਾਰ ਢੁਕਵੀਆਂ ਨੀਤੀਆਂ ਬਣਾਉਣ ਲਈ ਇਹ ਮੁੱਦਾ ਸੂਬੇ ਦੀ ਸਮਝ ਉਪਰ ਛੱਡ ਦੇਣਾ ਚਾਹੀਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖਰੜੇ ਦਾ ਨਾ ਸਿਰਫ਼ ਵਿਰੋਧ ਅਤੇ ਰੱਦ ਕੀਤਾ ਜਾਵੇਗਾ ਬਲਕਿ ਇਸ ਦੀ ਲਗਾਤਾਰ ਪੈਰਵੀ ਵੀ ਕੀਤੀ ਜਾਵੇਗੀ ਤਾਂ ਜੋ ਕੇਂਦਰ ਸਰਕਾਰ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਾ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਮਾਹਿਰਾਂ ਨੂੰ ਨਿਯੁਕਤ ਕੀਤਾ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ, ਸੂਬੇ ਦੇ ਕਿਸਾਨ ਸੂਬੇ ਕੋਲ ਉਪਲੱਬਧ ਕੁਦਰਤੀ ਸਰੋਤਾਂ ਦੀ ਜ਼ਿਆਦਾ ਵਰਤੋਂ ਕਰਦੇ ਹੋਏ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਆਪਣਾ ਖੂਨ-ਪਸੀਨਾ ਇਕ ਕਰ ਰਹੇ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਇੱਕ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਸੂਬੇ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਜ਼ਰੂਰਤ ਹੈ ।
Punjab Bani 25 February,2025
ਬਾਜਵਾ ਨੇ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ 'ਤੇ ਸਮੱਰਥਨ ਦਿੱਤਾ
ਬਾਜਵਾ ਨੇ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ 'ਤੇ ਸਮੱਰਥਨ ਦਿੱਤਾ ਚੰਡੀਗੜ੍ਹ, 25 ਫਰਵਰੀ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੀ ਦੂਜੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਵਿਰੁੱਧ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਮਤੇ ਦਾ ਸ਼ਰਤਾਂ ਨਾਲ ਸਮਰਥਨ ਕੀਤਾ । ਵਿਧਾਨ ਸਭਾ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦਾ ਖਰੜਾ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਘਾਤਕ ਹੋਣ ਜਾ ਰਿਹਾ ਹੈ ਅਤੇ ਪੰਜਾਬ ਕਾਂਗਰਸ ਇਸ ਵਿਰੁੱਧ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹੈ । ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਝ ਵੀ ਕਰ ਸਕਦੀ ਹੈ । ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਸਰਕਾਰ ਨਾਲ ਮਿਲ ਕੇ ਲੜਨ ਤੋਂ ਵੀ ਗੁਰੇਜ਼ ਨਹੀਂ ਕਰਾਂਗੇ । ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਰਥਿਕ ਅਤੇ ਸਿਆਸੀ ਤੌਰ 'ਤੇ ਕਮਜ਼ੋਰ ਕਰਨ 'ਤੇ ਤੁਲੀ ਹੋਈ ਹੈ । ਭਾਜਪਾ ਸਿਰਫ਼ ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੈ ਅਤੇ ਕਿਸਾਨਾਂ ਅਤੇ ਹੋਰ ਗ਼ਰੀਬ ਵਰਗਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਕੋਈ ਪਰਵਾਹ ਨਹੀਂ ਕਰਦੀ । ਉਨ੍ਹਾਂ ਕਿਹਾ ਕਿ ਭਗਵਾ ਪਾਰਟੀ ਲੰਬੇ ਸਮੇਂ ਤੋਂ ਖੇਤੀ ਖ਼ੇਤਰ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ ਸ਼ਾਂਤਾ ਕੁਮਾਰ ਖੇਤੀਬਾੜੀ ਕਮਿਸ਼ਨ ਨੇ ਭਾਰਤੀ ਖ਼ੁਰਾਕ ਨਿਗਮ (FCI) ਨੂੰ ਖ਼ਤਮ ਕਰਨ ਦੀ ਸਿਫ਼ਾਰਸ਼ ਕੀਤੀ ਸੀ । ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਜੇ ਵੀ ਇਸੇ ਦੀ ਪੈਰਵੀ ਕਰ ਰਹੀ ਹੈ । ਬਾਜਵਾ ਨੇ 8000 ਕਰੋੜ ਰੁਪਏ ਦਾ ਪੇਂਡੂ ਵਿਕਾਸ ਫ਼ੰਡ (RDF) ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਵਿਰੁੱਧ ਕੇਸ ਦਾ ਬਚਾਅ ਕਰਨ ਵਿੱਚ ਅਸਫ਼ਲ ਰਹਿਣ ਲਈ 'ਆਪ' ਸਰਕਾਰ ਦੀ ਵੀ ਆਲੋਚਨਾ ਕੀਤੀ । ਬਾਜਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਗਵਾਈ ਕਰਨ ਤਾਂ RDF ਫੰਡ ਪ੍ਰਾਪਤੀ ਲਈ ਅਸੀਂ ਉਨ੍ਹਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਵੀ ਤਿਆਰ ਹਾਂ ।
Punjab Bani 25 February,2025
ਕਿਸਾਨਾਂ ਵਲੋ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀ : ਹੁਣ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ 'ਤੇ
ਕਿਸਾਨਾਂ ਵਲੋ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀ : ਹੁਣ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ 'ਤੇ - ਜੇਕਰ 19 ਮਾਰਚ ਨੂੰ ਕੇਂਦਰ ਲੇ ਕੋਈ ਹੱਲ ਨਾ ਕੱਢਿਆ ਤਾਂ 25 ਮਾਰਚ ਨੂੰ ਮੁੜ ਦਿੱਲੀ ਕੂਚ ਕਰਾਂਗੇ - ਪੰਜਾਬ ਸਰਕਾਰ ਵਿਧਾਨ ਸਭਾ ਵਿੱਚ 12 ਮੰਗਾਂ ਅਤੇ ਮੰਡੀਕਰਨ ਨੀਤੀ ਖਰੜੇ ਬਾਰੇ ਪਾਸ ਕਰੇ ਮਤਾ : ਕਿਸਾਨ ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਜਾਣਕਾਰੀ ਦਿੰਦਿਆ ਕਿਹਾ ਕਿ ਸਰਕਾਰ ਵੱਲੋਂ 19 ਮਾਰਚ ਦੀ ਰੱਖੀ ਗਈ ਮੀਟਿੰਗ ਕਾਰਨ ਹੁਣ ਕਿਸਾਨਾਂ ਦੀ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ 'ਤੇ ਟਿਕ ਗਈ ਹੈ । ਇਸ ਲਈ 25 ਫਰਵਰੀ ਨੂੰ ਸੀਨੀਅਰ ਕਿਸਾਨ ਨੇਤਾ ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ ਵਿੱਚ 101 ਕਿਸਾਨਾ ਮਜ਼ਦੂਰਾਂ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ 19 ਮਾਰਚ ਦੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਹ ਜਥਾ ਮੁੜ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ । ਉਨਾਂ ਭਗਵੰਤ ਮਾਨ ਸਰਕਾਰ ਕੋਲੋ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਅੰਦੋਲਨ ਦੀਆਂ 12 ਮੰਗਾਂ ਦੇ ਸਮਰਥਨ ਵਿੱਚ ਅਤੇ ਸਰਕਾਰੀ ਮੰਡੀ ਤੋੜਨ ਵਾਲੇ ਨਵੇਂ ਖੇਤੀ ਮੰਡੀਕਰਣ ਨੀਤੀ ਖਰੜੇ ਦੇ ਖਿਲਾਫ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ । ਗੁਰਦਾਸਪੁਰ ਜਿਲ੍ਹੇ ਵਿੱਚ ਪੁਲਿਸ ਫੋਰਸ ਤਾਇਨਾਤ ਕਰਕੇ ਜਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕਰਨ ਤੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਲਈ ਪ੍ਰੋਗਰਾਮ ਉਲੀਕਣ ਲਈ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ । ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਖੇਤੀ ਮੰਡੀਕਰਨ ਦੇ ਖਰੜੇ ਖਿਲਾਫ ਵੀ ਮਤਾ ਪਾਸ ਕੀਤਾ ਜਾਵੇ ਅਤੇ ਇਸ ਦਾ ਵਿਰੋਧ ਕੀਤਾ ਜਾਵੇ । ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ। ਉਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿੱਚ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਜਾਵੇ । ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਮੋਰਚਿਆਂ ਦੌਰਾਨ ਔਰਤ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ । ਮਰਨ ਵਰਤ 92ਵੇਂ ਦਿਨ ਵਿੱਚ : 9 ਦਿਨਾਂ ਬਾਅਦ ਡਲੇਵਾਲ ਦੀ ਡਰੀਪ ਮੁੜ ਕੀਤੀ ਡਾਕਟਰਾਂ ਨੇ ਚਾਲੂ ਪਟਿਆਲਾ : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 91ਵੇਂ ਦਿਨ ਵੀ ਜਾਰੀ ਰਿਹਾ । ਅੱਜ 9 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਡਰਿਪ ਮੁੜ ਸ਼ੁਰੂ ਹੋਈ ਜੋ ਕਿ ਨਾੜਾ ਬੰਦ ਹੋਣ ਕਾਰਨ 14 ਫਰਵਰੀ ਤੋਂ ਬੰਦ ਸੀ । ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਬਾਰੇ ਕੁੱਝ ਆਗੂ ਝੂਠੀ ਬਿਆਨਬਾਜ਼ੀ ਕਰ ਰਹੇ ਹਨ ਜੋ ਉਸ ਮੀਟਿੰਗ ਦਾ ਹਿੱਸਾ ਨਹੀਂ ਸਨ । ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹਨਾ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਕਿਹਾ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀਆਂ 23 ਫ਼ਸਲਾਂ ਦੀ 100 ਫ਼ੀਸਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਲਈ ਐਮ. ਐਸ. ਪੀ. ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਜੇਕਰ ਕੋਈ ਸਰਕਾਰੀ ਖ਼ਰੀਦ ਏਜੰਸੀ ਦਾ ਅਧਿਕਾਰੀ ਜਾਂ ਵਪਾਰੀ ਐਮ. ਐਸ. ਪੀ. ਤੋਂ ਥੱਲੇ ਫ਼ਸਲ ਖ਼ਰੀਦਦਾ ਹੈ ਤਾਂ ਉਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਵੇ । ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਦੀ ਇੱਕ ਕਿਸਾਨ ਜਥੇਬੰਦੀ ਦਾ ਆਗੂ ਕਿਸੇ ਮੁੱਦੇ ਨੂੰ ਸਮਝਣ ਦੇ ਨਾਂ 'ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰ ਅਭਿਮੰਨਿਊ ਕੋਹਾੜ ਨਾਲ ਆਪਣੇ ਇੱਕ ਆਗੂ ਦੀ ਗੱਲ ਕਰਵਾਉਂਦਾ ਹੈ ਅਤੇ ਦੋਵਾਂ ਵਿਚਾਲੇ 13।30 ਮਿੰਟ ਦੀ ਗੱਲਬਾਤ ਨੂੰ ਵਿਚਕਾਰੋਂ ਕੱਟ ਦਿੱਤਾ ਜਾਂਦਾ ਹੈ ਅਤੇ ਕਰੀਬ 6 ਮਿੰਟ ਦੀ ਆਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ । ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ 25 ਫੀਸਦੀ ਜਾਂ 30 ਫੀਸਦੀ ਪੈਦਾਵਾਰ ਐਮ।ਐਸ।ਪੀ ਉੱਪਰ ਖਰੀਦਣ ਦੀ ਕੋਈ ਮੰਗ ਨਹੀਂ ਕੀਤੀ ਗਈ, ਅਸੀਂ ਸਪੱਸ਼ਟ ਮੰਗ ਕੀਤੀ ਹੈ ਕਿ ਝਛਸ਼ ਦੇ ਗਾਰੰਟੀ ਕਾਨੂੰਨ ਤਹਿਤ ਦੇਸ਼ ਦੇ ਹਰ ਇੱਕ ਕਿਸਾਨ ਦੀ ਫ਼ਸਲ ਦਾ ਇੱਕ ਵੀ ਦਾਣਾ ਝਛਸ਼ ਤੋਂ ਹੇਠਾਂ ਨਹੀ ਖਰੀਦਿਆ ਜਾਣਾ ਚਾਹੀਦਾ ।
Punjab Bani 25 February,2025
ਕਿਸਾਨਾਂ ਦਾ ਜੱਥਾ ਹੁਣ ਹੋਵੇਗਾ 25 ਮਾਰਚ ਨੂੰ ਦਿੱਲੀ ਲਈ ਰਵਾਨਾ : ਪੰਧੇਰ
ਕਿਸਾਨਾਂ ਦਾ ਜੱਥਾ ਹੁਣ ਹੋਵੇਗਾ 25 ਮਾਰਚ ਨੂੰ ਦਿੱਲੀ ਲਈ ਰਵਾਨਾ : ਪੰਧੇਰ ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪਧੇਰ ਨੇ ਅੰਮ੍ਰਿਤਸਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਅ ਸਪੱਸ਼ਟ ਆਖਿਆ ਕਿ ਕਿਸਾਨਾਂ ਦਾ ਜੋ ਜੱਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ, ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਸ ਨੂੰ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ । ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਵਿਦੇਸ਼ ਤੋਂ ਡਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜਂਟ ਜਿੰਮੇਵਾਰ ਹਨ ਉਹਨਾਂ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਉਹਨਾਂ ਖਿਲਾਫ ਕਾਰਵਾਈ ਵੀ ਹੋਣੀ ਚਾਹੀਦੀ ਹੈ । ਉਹਨਾਂ ਨੇ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਕਬਜ਼ਾ ਕਰ ਰਹੀ ਹੈ ਚਾਹੇ ਉਹ ਬਠਿੰਡਾ ਹੋਵੇ ਚਾਹੇ ਗੁਰਦਾਸਪੁਰ ਜਾਂ ਤਰਨ ਤਾਰਨ ਜਾਂ ਪੰਜਾਬ ਦਾ ਕੋਈ ਵੀ ਖੇਤਰ ਹੋਵੇ ਜੇਕਰ ਕੋਈ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜਮੀਨ ’ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ ।
Punjab Bani 24 February,2025
ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ. ਐਸ. ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ
ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ. ਐਸ. ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ ਕਿਸਾਨਾਂ ਨੇ ਮੱਕੀ ਦੇ ਬੀਜਾਂ ਦੀ ਘਾਟ ਤੇ ਵਧੇ ਭਾਅ ਸਬੰਧੀ ਪ੍ਰਗਟਾਈ ਚਿੰਤਾ, ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 24 ਫਰਵਰੀ : ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦਾ ਦੂਜਾ ਗੇੜ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਇੱਕ ਰਚਨਾਤਮਕ ਅਤੇ ਸੁਹਿਰਦ ਮਾਹੌਲ ਵਿੱਚ ਨੇਪਰੇ ਚੜ੍ਹਿਆ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਸਾਰਥਕ ਗੱਲਬਾਤ ਹੋਈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਬੜੀ ਗਹੁ ਨਾਲ ਸੁਣਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਮੁੱਦਿਆਂ ਅਤੇ ਚਿੰਤਾਵਾਂ ਦਾ ਵਿਸਤ੍ਰਿਤ ਬਿਉਰਾ ਭੇਜਣ ਲਈ ਕਿਹਾ ਤਾਂ ਜੋ ਕੇਂਦਰੀ ਮੰਤਰੀਆਂ ਵੱਲੋਂ ਉਨ੍ਹਾਂ ਦਾ ਧਿਆਨਪੂਰਵਕ ਅਧਿਐਨ ਕੀਤਾ ਜਾ ਸਕੇ । ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ ਅਤੇ ਗੱਲਬਾਤ ਦਾ ਅਗਲਾ ਦੌਰ 19 ਮਾਰਚ, 2025 ਨੂੰ ਮਿੱਥਿਆ ਗਿਆ ਹੈ ਤਾਂ ਜੋ ਦੋਵੇਂ ਧਿਰਾਂ ਦੇ ਚੱਲ ਰਹੇ ਮਸਲਿਆਂ ਨੂੰ ਸੁਹਿਰਦਤਾ ਨਾਲ ਨਜਿੱਠਿਆ ਜਾ ਸਕੇ । ਕਿਸਾਨ ਆਗੂਆਂ ਨੇ ਆਪਣੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ’ਤੇ ਕਾਨੂੰਨੀ ਗਾਰੰਟੀ ਦੀ ਆਪਣੀ ਮੁੱਖ ਮੰਗ ਨੂੰ ਦੁਹਰਾਇਆ । ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ (ਭਾਰਤ ਸਰਕਾਰ) ਸ਼੍ਰੀ ਦੇਵੇਸ਼ ਚਤੁਰਵੇਦੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਸ਼੍ਰੀ ਵਿਕਾਸ ਗਰਗ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਰਹੇ । ਬਾਅਦ ਵਿੱਚ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਸਮੇਤ ਕਿਸਾਨ ਯੂਨੀਅਨ ਆਗੂਆਂ ਨਾਲ ਇੱਕ ਵੱਖਰੀ ਮੀਟਿੰਗ ਵੀ ਕੀਤੀ । ਕਿਸਾਨ ਆਗੂਆਂ ਨੇ ਮੱਕੀ ਦੇ ਬੀਜਾਂ ਦੀ ਘਾਟ ਅਤੇ ਵਧੀਆਂ ਕੀਮਤਾਂ ਦੇ ਮੁੱਦੇ ’ਤੇ ਚਿੰਤਾ ਜ਼ਾਹਿਰ ਕੀਤੀ। ਜਵਾਬ ਵਿੱਚ, ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਅਜਿਹੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿਸਾਨਾਂ ਦਾ ਸ਼ੋਸ਼ਣ ਕਰਨ ਜਾਂ ਮੱਕੀ ਦੇ ਬੀਜਾਂ ਦੀ ਕਾਲਾਬਾਜ਼ਾਰੀ ਵਿੱਚ ਸ਼ਾਮਿਲ ਪਾਏ ਗਏ ਹਨ । ਇਸ ਕਦਮ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਫੌਰੀ ਰਾਹਤ ਦੀ ਆਸ ਪ੍ਰਗਟਾਈ । ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਜਾਰੀ ਰਹਿਣਗੇ ਤਾਂ ਜੋ ਉਨ੍ਹਾਂ ਦੇ ਹੱਕਾਂ ਅਤੇ ਗ਼ੁਜ਼ਾਰੇ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
Punjab Bani 24 February,2025
ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ । ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ । ਮਾਨਸਾ ਜ਼ਿਲ੍ਹੇ ਦੀ ਇੱਕ ਕਹਾਣੀ ਦਾ ਜ਼ਿਕਰ ਕਰਦੇ ਹੋਏ, ਮੰਤਰੀ ਨੇ ਕਿਹਾ ਕਿ ਮੌਜੋ ਖੁਰਦ ਪਿੰਡ ਦੇ ਇੱਕ ਪ੍ਰਗਤੀਸ਼ੀਲ ਕਿਸਾਨ ਸੁਖਪਾਲ ਸਿੰਘ ਨੇ ਆਪਣੇ 11 ਏਕੜ ਦੇ ਖੇਤ ਵਿੱਚ ਫਸਲੀ ਵਿਭਿੰਨਤਾ ਅਪਣਾਈ ਹੈ। 4 ਏਕੜ 'ਤੇ ਰਵਾਇਤੀ ਖੇਤੀ ਜਾਰੀ ਰੱਖਦੇ ਹੋਏ, ਉਹ ਬਾਕੀ 7 ਏਕੜ 'ਤੇ ਉੱਚ-ਮੁੱਲ ਵਾਲੀਆਂ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ, ਜਿਸ ਨਾਲ ਉਸਦੀ ਕਮਾਈ ਵਿੱਚ ਕਾਫ਼ੀ ਵਾਧਾ ਹੋਇਆ ਹੈ । ਕਿਸਾਨ ਸੁਖਪਾਲ ਸਿੰਘ ਹਰ ਨਵੰਬਰ ਵਿੱਚ ਬਾਗਬਾਨੀ ਵਿਭਾਗ ਵੱਲੋਂ ਸੁਝਾਈਆਂ ਉੱਨਤ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਬਿਜਾਈ ਕਰਦਾ ਹੈ । ਜਨਵਰੀ ਦੇ ਅਖੀਰ ਤੱਕ, ਉਸਦੀ ਉਪਜ ਪ੍ਰੀਮੀਅਮ ਕੀਮਤਾਂ 'ਤੇ ਬਾਜ਼ਾਰ ਵਿੱਚ ਪਹੁੰਚਦੀ ਹੈ, ਜਿਸ ਨਾਲ ਰਵਾਇਤੀ ਫਸਲਾਂ ਨਾਲੋਂ ਵੱਧ ਮੁਨਾਫ਼ਾ ਮਿਲਦਾ ਹੈ । ਸੁਖਪਾਲ ਸਿੰਘ ਨੇ ਹਾਲ ਹੀ ਵਿੱਚ ਆਪਣੇ ਖੇਤ ਵਿੱਚ ਖੁੰਬਾਂ ਦੀ ਕਾਸ਼ਤ ਸ਼ੁਰੂ ਕੀਤੀ ਹੈ । ਉਹ ਖੁੰਬਾਂ ਦੀ ਵਿਕਰੀ ਤੋਂ ਚੰਗੀ ਆਮਦਨ ਲੈ ਰਿਹਾ ਹੈ ਅਤੇ ਬਹੁਤ ਸਾਰੇ ਹੋਰ ਕਿਸਾਨ ਵੀ ਉਸ ਨਾਲ ਸਲਾਹ-ਮਸ਼ਵਰਾ ਕਰਕੇ ਨਵੀਆਂ ਤਕਨੀਕਾਂ ਸਿੱਖ ਰਹੇ ਹਨ । ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਸਰਗਰਮੀ ਨਾਲ ਸਹਿਯੋਗ ਕਰ ਰਹੀ ਹੈ। ਉਹਨਾਂ ਕਿਹਾ,"ਅਸੀਂ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਉੱਚ-ਗੁਣਵੱਤਾ ਵਾਲੇ ਬੀਜ, ਆਧੁਨਿਕ ਸਿੰਚਾਈ ਸਹੂਲਤਾਂ ਅਤੇ ਵਿੱਤੀ ਪ੍ਰੋਤਸਾਹਨ ਪ੍ਰਦਾਨ ਕਰ ਰਹੇ ਹਾਂ। ਇਹ ਪਹਿਲਕਦਮੀਆਂ ਕਿਸਾਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਕਰ ਰਹੀਆਂ ਹਨ ਅਤੇ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾ ਰਹੀਆਂ ਹਨ, । ਮੰਤਰੀ ਨੇ ਹੋਰਨਾਂ ਕਿਸਾਨਾਂ ਨੂੰ ਵੀ ਆਪਣੀ ਆਮਦਨ ਵਧਾਉਣ ਅਤੇ ਖੇਤੀ ਵਿਚ ਦੀਰਘ ਕਾਲੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਫਸਲੀ ਵਿਭਿੰਨਤਾ ਨੂੰ ਅਪਣਾਉਣ ਦੀ ਅਪੀਲ ਕੀਤੀ ।
Punjab Bani 22 February,2025
ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨਵੀਂ ਦਿੱਲੀ : ਕਣਕ ਤੇ ਝੋਨੇ ਦੀ ਪੂਰੀ ਫ਼ਸਲ ਖ਼ਰੀਦੀ ਜਾਵੇਗੀ ਸਬੰਧੀ ਆਖਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ ਐਮ. ਐਸ. ਪੀ. ਤੇ ਹੀ ਖ਼ਰੀਦੀ ਜਾਵੇਗੀ। ਇਥੇ ਹੀ ਬਸ ਨਹੀਂ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ ਐਮ. ਐਸ. ਪੀ. `ਤੇ ਹੀ ਖ਼ਰੀਦ ਹੋਵੇਗੀ । ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਸਰਕਾਰ ਲਗਾਤਾਰ ਐਮ. ਐਸ. ਪੀ. ਵਿੱਚ ਵਾਧਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ `ਤੇ 3 ਲੱਖ ਰੁਪਏ ਮਿਲਦੇ ਸਨ ਤੇ ਹੁਣ ਇਹ ਹੱਦ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ, ਇਸ ਨਾਲ ਖਾਸ ਤੌਰ `ਤੇ ਸਬਜ਼ੀਆਂ, ਫਲਾਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ । ਉਨ੍ਹਾਂ ਕਿਹਾ ਕਿ ਹੁਣ ਉਹ ਖੇਤੀ ਵਿੱਚ ਹੋਰ ਪੈਸਾ ਲਗਾ ਸਕਦੇ ਹਨ ਅਤੇ ਇਹ ਉਤਪਾਦਨ ਦੀ ਲਾਗਤ ਘਟਾਉਣ ਦੇ ਉਪਾਅ ਹਨ ।
Punjab Bani 22 February,2025
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮਹੀਨਾਵਾਰ ਮੀਟਿੰਗ ਆਯੋਜਿਤ -5 ਮਾਰਚ ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀ ਚਰਚਾ ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਵਿਖੇ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਸ਼ੰਕਰਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸ. ਕੇ. ਐਮ. ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਬਲੱਡ ਰਿਲੇਸ਼ਨ ਦੀਆਂ ਰਜਿਸਟਰੀਆਂ 'ਤੇ ਟੈਕਸ ਲਗਾਉਣ ਦਾ ਯਤਨ ਕਰ ਰਹੀ ਹੈ ਦਾ ਸਖਤ ਵਿਰੋਧ ਕੀਤਾ ਜਾਵੇਗਾ ਅਤੇ ਜਿਹੜੇ ਮੀਟਰ ਪੁੱਟ ਕੇ ਚਿੱਪ ਵਾਲੇ ਜਥੇਬੰਦੀਆਂ ਵੱਲੋਂ ਬਿਜਲੀ ਬੋਰਡ ਦੇ ਦਫਤਰ ਵਿੱਚ ਜਮ੍ਹਾਂ ਕਰਵਾਏ ਗਏ ਸੀ ਉਹਨਾਂ ਉੱਤੇ ਬੋਰਡ ਵੱਲੋਂ ਜੁਰਮਾਨਾ ਲਗਾਇਆ ਜਾ ਰਿਹਾ ਹੈ ਦਾ ਵੀ ਸਖਤ ਵਿਰੋਧ ਕੀਤਾ ਗਿਆ। ਇਸ ਮੌਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਚਿੱਪ ਵਾਲੇ ਮੀਟਰ ਬਿਲਕੁਲ ਬੰਦ ਕੀਤੇ ਜਾਣ ਤੇ ਪਹਿਲਾਂ ਵਾਲੇ ਮੀਟਰ ਜਿਹੜੇ ਪੁਰਾਣੇ ਸੀ ਉਹਨਾਂ ਦਾ ਇੰਤਜਾਮ ਕੀਤਾ ਜਾਵੇ। ਇਸ ਮੌਕੇ ਪਿੰਡ-ਪਿੰਡ ਪਹੁੰਚ ਕੇ ਪਿੰਡਾਂ ਵਿੱਚ ਇਕਾਈਆਂ ਬਣਾਈਆਂ ਜਾਣ ਤਾਂ ਜੋ ਜਥੇਬੰਦੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ । ਮੀਟਿੰਗ ਵਿੱਚ ਜਥੇਬੰਦੀ ਦੇ ਪ੍ਰੈਸ ਸਕੱਤਰ ਹਰਬੰਸ ਸਿੰਘ ਦਦਹੇੜਾ, ਭਗਵਾਨ ਸਿੰਘ ਮਾਨ ਚੁੰਨੀਕਲਾਂ, ਗੁਰਪ੍ਰੀਤ ਕੈਪਟਨ, ਮੇਜਰ ਸਿੰਘ ਸੈਕਟਰੀ, ਕਰਨੈਲ ਸਿੰਘ, ਭਾਗ ਸਿੰਘ, ਬਲਕਾਰ ਸਿੰਘ, ਬਲਕਾਰ ਸਿੰਘ, ਕੁਲਵਿੰਦਰ ਸਿੰਘ ਸ਼ੰਕਰਪੁਰ, ਬਲਦੇਵ ਸਿੰਘ ਅਬਦੁਲਪੁਰ, ਨਿਰਮਲ ਸਿੰਘ ਦਫਤਰ ਇੰਚਾਰਜ ਸਨੌਰ, ਸੰਸਾਰ ਸਿੰਘ, ਗੁਰਚਰਨ ਸਿੰਘ ਹੰਜਰਾ, ਦੇਵ ਸ਼ਰਮਾ, ਕਿਰਪਾਲ ਸਿੰਘ ਪਾਲਾ, ਗੁਰਜਿੰਦਰ ਸਿੰਘ ਕਾਲਾ ਕੱਜੂ ਮਾਜਰਾ, ਸੁਰਜੀਤ ਸਿੰਘ ਗਾਂਧੀ, ਹਾਕਮ ਸਿੰਘ ਥੂਹੀ, ਭਗਵੰਤ ਸਿੰਘ ਅਲੀਪੁਰ ਅਤੇ ਹੋਰ ਕਿਸਾਨ ਨੇਤਾ ਮੌਜੂਦ ਸਨ ।
Punjab Bani 21 February,2025
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 22 ਨੂੰ ਰੱਖਣਗੇ ਫਿਰ ਕੇ਼ਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨੀ ਮੁੱਦੇ
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 22 ਨੂੰ ਰੱਖਣਗੇ ਫਿਰ ਕੇ਼ਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨੀ ਮੁੱਦੇ ਸੰਗਰੂਰ : ਫਸਲੀ ਮੰਗਾਂ ਤੇ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਧਰਨੇ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਿਥੇ 87ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ, ਉਥੇ ਡੱਲੇਵਾਲ ਆਪਣੀ ਮੌਜੂਦਾ ਸਰੀਰਕ ਦੇ ਚਲਦਿਆਂ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਭਾਗ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਫਿਰ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਪਵਿੱਤਰ ਜਲ, ਮੱਕਾ-ਮਦੀਨਾ ਤੋਂ ਆਇਆ ਆਬੇ-ਜ਼ਮਜਾਮ, ਹਰਿਦੁਆਰ ਤੋਂ ਆਇਆ ਗੰਗਾ ਜਲ ਪੀਤਾ ਅਤੇ ਹਰਿਆਣਾ ਦੇ 150 ਤੋਂ ਵੱਧ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਿਊਬਵੈੱਲਾਂ ਤੋਂ ਆਇਆ ਪਾਣੀ ਪੀਤਾ । ਉਹਨਾਂ ਸਾਰੇ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਜੋ ਐਨੀ ਦੂਰ ਦੂਰ ਤੋਂ ਉਹਨਾਂ ਲਈ ਜਲ ਲੈ ਕੇ ਆਏ । ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੱਲ੍ਹ ਨੂੰ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ ਪਰ ਅਜੇ ਤੱਕ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਸ਼ਹੀਦ ਕਰਨ ਵਾਲੇ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ । ਉਹਨਾਂ ਕਿਹਾ ਕਿ ਕਿਸਾਨੀ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਕੱਲ੍ਹ ਬਠਿੰਡਾ ਦੇ ਪਿੰਡ ਬੱਲੋ, ਤਿੰਨੋਂ ਮੋਰਚਿਆਂ ਅਤੇ ਹੋਰਨਾਂ ਸੂਬਿਆਂ ਵਿੱਚ ਅਨੇਕਾਂ ਵੱਖ-ਵੱਖ ਥਾਵਾਂ ਉੱਪਰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ । ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨ ਜਥੇਬੰਦੀਆਂ ਦੀ ਏਕਤਾ ਦੇ ਹੱਕ ਵਿੱਚ ਰਹੇ ਹਨ, ਇਸ ਤੋਂ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਏਕਤਾ ਲਈ ਜ਼ੋਰਦਾਰ ਯਤਨ ਕੀਤੇ ਸਨ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਜਿਸ ਲਈ 27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਸਾਰੀਆਂ 23 ਫਸਲਾਂ ਦੀ ਉੱਪਰ ਸੰਪੂਰਨ ਖਰੀਦ ਯਕੀਨੀ ਬਣਾਉਣ ਲਈ ਪਿੱਛਲੇ ਇੱਕ ਸਾਲ ਤੋਂ ਗਾਰੰਟੀ ਕਾਨੂੰਨ ਦੀ ਲੜਾਈ ਪੂਰੇ ਜ਼ੋਰ-ਸ਼ੋਰ ਨਾਲ ਲੜੀ ਜਾ ਰਹੀ ਹੈ ਅਤੇ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ ।
Punjab Bani 20 February,2025
ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਅਲੂਮਨੀ ਲੈਕਚਰ ਸੀਰੀਜ਼'
ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਅਲੂਮਨੀ ਲੈਕਚਰ ਸੀਰੀਜ਼' -ਪ੍ਰੋ. ਐੱਨ. ਐੱਸ. ਅੱਤਰੀ ਨੇ ਦਿੱਤਾ ਪਹਿਲਾ ਭਾਸ਼ਣ ਪਟਿਆਲਾ, 20 ਫਰਵਰੀ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਬਨਸਪਤੀ ਵਿਗਿਆਨ ਵਿਭਾਗ ਵਿਖੇ ਆਪਣੇ ਸਾਬਕਾ ਵਿਦਿਆਰਥੀਆਂ ਦੀ ਭਾਸ਼ਣ ਲੜੀ 'ਅਲੂਮਨੀ ਲੈਕਚਰ ਸੀਰੀਜ਼' ਸ਼ੁਰੂ ਕੀਤੀ ਗਈ ਹੈ । ਵਿਭਾਗ ਦੇ ਸਾਬਕਾ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਪ੍ਰੋ. ਐੱਨ. ਐੱਸ. ਅੱਤਰੀ ਨੇ 'ਮਾਈਕੋਰੀਜ਼ਾ' ਵਿਸ਼ੇ 'ਤੇ ਇਸ ਲੜੀ ਦਾ ਪਹਿਲਾ ਭਾਸ਼ਣ ਦਿੱਤਾ । ਉਨ੍ਹਾਂ ਨੇ ਮਾਈਕੋਰੀਜ਼ਾ ਦੀ ਪ੍ਰਕਿਰਤੀ ਅਤੇ ਕਿਸਮਾਂ ਬਾਰੇ ਦੱਸਿਆ । ਉਨ੍ਹਾਂ ਨੇ ਪੌਦਿਆਂ ਦੀ ਸਿਹਤ, ਖਾਸ ਕਰਕੇ ਫਸਲਾਂ ਦੇ ਪੌਦਿਆਂ ਅਤੇ ਰੁੱਖਾਂ ਵਿੱਚ ਮਾਈਕੋਰੀਜ਼ਾ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ । ਵਿਭਾਗ ਮੁਖੀ ਪ੍ਰੋ. ਮਨੀਸ਼ ਕਪੂਰ ਨੇ ਆਪਣੇ ਸਵਾਗਤ ਦੀ ਭਾਸ਼ਣ ਦੌਰਾਨ ਇਸ ਭਾਸ਼ਣ ਲੜੀ ਦੇ ਮਕਸਦ ਬਾਰੇ ਦੱਸਿਆ । ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਦੇ ਜ਼ਿੰਦਗੀ ਦੇ ਤਜਰਬੇ ਜਿੱਥੇ ਨਵੇਂ ਵਿਦਿਆਰਥੀਆਂ ਦੀ ਅਗਵਾਈ ਵਿੱਚ ਸਹਾਈ ਹੋਣਗੇ ਉਥੇ ਹੀ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਵੀ ਬਣ ਸਕਦੇ ਹਨ । ਡੀਨ ਲੂਮਨੀ ਰਿਲੇਸ਼ਨਜ਼ ਪ੍ਰੋ. ਗੁਰਮੁਖ ਸਿੰਘ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ । ਉਨ੍ਹਾਂ ਇਸ ਮੌਕੇ ਬੋਲਦਿਆਂ ਵਿਭਾਗ ਅਤੇ ਯੂਨੀਵਰਸਿਟੀ ਦੇ ਵਿਕਾਸ ਵਿੱਚ ਸਾਬਕਾ ਵਿਦਿਆਰਥੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ । ਇਸ ਮੌਕੇ ਵਿਭਾਗ ਦੇ ਸਾਬਕਾ ਵਿਦਿਆਰਥੀ, ਪ੍ਰੋਫੈਸਰ ਐਮ. ਆਈ. ਐਸ. ਸੱਗੂ ਅਤੇ ਪ੍ਰੋਫੈਸਰ ਜੇ. ਆਈ. ਐਸ. ਖੱਟਰ ਵੀ ਸ਼ਾਮਲ ਹੋਏ ਅਤੇ 'ਲੈਕਚਰ ਸੀਰੀਜ਼' ਦੀ ਸ਼ਲਾਘਾ ਕੀਤੀ । ਵਿਦਿਆਰਥੀਆਂ ਨੇ ਚਰਚਾ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ । ਅੰਤ ਵਿੱਚ ਪ੍ਰੋ. ਮੁਨਰੁਚੀ ਕੌਰ ਨੇ ਧੰਨਵਾਦੀ ਸ਼ਬਦ ਬੋਲੇ । ਇਸ ਮੌਕੇ ਪ੍ਰੋ. ਗੀਤਿਕਾ ਸਰਹਿੰਦੀ, ਡਾ. ਅਰਨੀਤ ਗਰੇਵਾਲ, ਡਾ. ਅਵਨੀਤ ਪਾਲ ਸਿੰਘ, ਡਾ. ਹਰਜੀਤ ਕੌਰ, ਡਾ. ਹਿਮਾਨੀ ਪਾਲ ਅਤੇ ਸ਼੍ਰੀਮਤੀ ਪੂਨਮ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ ।
Punjab Bani 20 February,2025
ਕਿਸਾਨ ਨੇਤਾ ਸਿਰਸਾ ਦੇ ਇਲਾਜ ਵਿਚ ਰਾਜਿੰਦਰਾ ਹਸਪਤਾਲ ਵਲੋ ਕੁਤਾਹੀ ਵਰਤਨ ਕਾਰਨ ਪਿਆ ਘਸਮਾਨ
ਕਿਸਾਨ ਨੇਤਾ ਸਿਰਸਾ ਦੇ ਇਲਾਜ ਵਿਚ ਰਾਜਿੰਦਰਾ ਹਸਪਤਾਲ ਵਲੋ ਕੁਤਾਹੀ ਵਰਤਨ ਕਾਰਨ ਪਿਆ ਘਸਮਾਨ - ਬਲਦੇਵ ਸਿਰਸਾ ਨੂੰ ਮਾਰਨ ਦੀ ਸਾਜਿਸ਼ ਰਚੀ : ਹੋਵੇ ਸਮੁਚੇ ਮਾਮਲੇ ਦੀ ਜਾਂਚ - ਕਿਸਾਨ ਆਗੂਆਂ ਨੇ ਆਖਿਆ ਕਿ ਬਲਦੇਵ ਸਿਰਸਾ ਦਾ 7 ਦਿਨ ਤੋਂ ਨਹੀ ਕੀਤਾ ਕੋਈ ਇਲਾਜ ਪਟਿਆਲਾ : ਕੁੱਝ ਦਿਨ ਪਹਿਲਾਂ ਖਨੌਰੀ ਬਾਰਡਰ ਵਿਖੇ ਅਟੈਕ ਆਉਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖਲ ਕਰਵਾਏ ਗਏ ਉੱਘੇ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦਾ ਹਸਪਤਾਲ ਪ੍ਰਸ਼ਾਸ਼ਨ ਵਲੋ ਸਹੀ ਇਲਾਜ ਨਾ ਕਰਨ ਕਾਰਨ ਅੱਜ ਪੂਰੀ ਤਰ੍ਹਾ ਇਸ ਮੁੱਦੇ ਨੂੰ ਲੈ ਕੇ ਘਸਮਾਨ ਮਚਿਆ ਰਿਹਾ। ਕਿਸਾਨ ਨੇਤਾਵਾਂ ਨੇ ਇਸ ਸਮੁਚੇ ਮਾਮਲੇ ਦੀ ਮੁਖ ਮੰਤਰੀ ਪੰਜਾਬ ਤੋਂ ਜਾਂਚ ਦੀ ਮੰਗ ਕਰਦਿਆਂ ਐਮ. ਐਸ. ਰਾਜਿੰਦਰਾ ਹਸਪਤਾਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਵਲੋ ਅੱਜ ਹਸਪਤਾਲ ਪ੍ਰਸ਼ਾਸਨ 'ਤੇ ਇਲਾਜ 'ਚ ਲਾਪ੍ਰਵਾਹੀ ਵਰਤਣ ਅਤੇ ਬਲਦੇਵ ਸਿੰਘ ਸਿਰਸਾ ਨੂੰ ਸਾਜਿਸ ਤਹਿਤ ਮਾਰਨ ਦੇ ਦੋਸ਼ ਲਗਾਏ ਹਨ, ਜਿਸਦੇ ਚਲਦਿਆ ਪਰਿਵਾਰ ਵਾਲਿਆਂ ਵੱਲੋਂ ਬਲਦੇਵ ਸਿੰਘ ਸਿਰਸਾ ਨੂੰ ਇਥੋਂ ਛੁੱਟੀ ਕਰਵਾ ਕੇ ਹੋਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਸਿਰਸਾ ਦੇ ਬੇਟੇ ਮਹਿਤਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ 12 ਫਰਵਰੀ ਨੂੰ ਦੂਜੀ ਵਾਰ ਹਾਰਟ ਅਟੈਕ ਆਇਆ ਸੀ, ਜਿਸ ਉਪਰੰਤ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਸੀ ਤੇ ਉਨ੍ਹਾਂ ਦੇ ਸਟੰਟ ਪੈਣਾ ਸੀ ਪਰ ਪਿਛਲੇ 8 ਦਿਨਾਂ ਦੌਰਾਨ ਬਲਦੇਵ ਸਿੰਘ ਸਿਰਸਾ ਦਾ ਕੋਈ ਇਲਾਜ ਨਹੀਂ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਐਮ. ਐਸ. ਡਾ. ਗਰੀਸ਼ ਸਾਹਨੀ 'ਤੇ ਇਲਜਾਮ ਲਗਾਇਆ ਕਿ ਐਮ. ਐਸ. ਵੱਲੋਂ ਗੁਮਰਾਹ ਕਰਦਿਆ ਇਲਾਜ 'ਚ ਕੁਤਾਹੀ ਕੀਤੀ ਗਈ ਹੈ, ਜਿਸ ਉਪਰੰਤ ਪਰਿਵਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਉਨ੍ਹਾਂ ਦਾ ਇਲਾਜ ਗੁਰੂ ਰਾਮਦਾਸ ਹਸਪਤਾਲ ਅਮ੍ਰਿਤਸਰ ਸਾਹਿਬ 'ਚ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਪਰਿਵਾਰ ਨੇ ਡਾਕਟਰਾਂ ਨੂੰ ਇਥੋਂ ਤੱਕ ਕਹਿ ਦਿੱਤਾ ਸੀ ਕਿ ਜੋ ਸਟੰਟ ਪੈਣਾ ਹੈ ਉਸਦੇ ਪੈਸੇ ਕੰਪਨੀ ਦੇ ਖਾਤੇ 'ਚ ਸਿੱਧੇ ਪਾ ਦਿਆਂਗੇ ਪਰ ਡਾਕਟਰਾਂ ਨੇ ਨਾ ਪੈਸੇ ਲਏ ਅਤੇ ਨਾ ਹੀ ਸਹੀ ਇਲਾਜ ਕੀਤਾ । ਸਾਜਿਸ਼ ਤਹਿਤ ਕਿਸਾਨ ਨੇਤਾ ਨੂੰ ਮਾਰਨ ਦੀ ਹੋਈ ਕੋਸ਼ਿਸ਼ : ਲਖਵਿੰਦਰ ਔਲਖ ਐਮ. ਐਸ. ਦੀ ਭੂਮਿਕਾ ਦੀ ਹੋਵੇ ਜਾਂਚ ਇਸ ਸਬੰਧ 'ਚ ਖਨੌਰੀ ਮੋਰਚੇ ਦੇ ਆਗੂਆਂ ਲਖਵਿੰਦਰ ਸਿੰਘ ਔਖਲ ਤੇ ਹੋਰ ਨੇਤਾਵਾਂ ਨੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ 'ਤੇ ਇਲਾਜ 'ਚ ਕੁਤਾਹੀ ਕਰਨ ਦੇ ਇਲਜਾਮ ਲਗਾਉਂਦਿਆ ਕਿਹਾ ਹੈ ਕਿ ਸਹੀ ਇਲਾਜ ਨਾ ਹੋਣ ਕਾਰਨ ਬਲਦੇਵ ਸਿੰਘ ਸਿਰਸਾ ਦੀ ਹਾਲਤ ਗੰਭੀਰ ਬਣ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਸਿਫਟ ਕਰਨਾ ਪਿਆ ਹੈ। ਕਿਸਾਨ ਨੇਤਾਵਾ ਨੇ ਕਿਹਾ ਕਿ 14, 15, 16 ਤਿੰਨ ਤਾਰੀਖਾਂ ਵਿਚ ਉਨ੍ਹਾ ਨੂੰ ਸਟੰਟ ਪਾਉਦ ਦੇ ਲਾਰੇ ਲਗਾਏ ਪਰ ਨਹੀ ਪਾਇਆ ਗਿਆ । ਇਸ ਤੋ ਬਾਅਦ 17 ਨੂੰ ਸਮਾ ਵੀ ਦੇ ਦਿਤਾ ਗਿਆ ਕਿ ਸਟੰਟ ਪਾਇਆ ਜਾਵੇਗਾ ਪਰ ਨਹੀ ਪਾਇਆ ਗਿਆ । 18 ਤਾਰੀਖ ਨੂੰ ਵੀ 9 ਵਜੇ ਆਪ੍ਰੇਸ਼ਨ ਥਇਏਟਰ ਲਿਜਾਣ ਦਾ ਸਮਾ ਦਿੱਤਾ ਗਿਆ ਪਰ ਨਹੀ ਪਾਇਆ ਗਿਆ । ਉਨ੍ਹਾ ਆਖਿਆ ਕਿ ਹੈਰਾਨੀ ਹੈ ਕਿ ਅਸੀ ਬਲਦੇਵ ਸਿੰਘ ਸਿਰਸਾ ਨੂੰ 8 ਦਿਨਾ ਬਾਅਦ ਅੰਮ੍ਰਿਤਸਰ ਹਸਪਤਾਲ ਵਿਖੇ ਸਿਫਟ ਕੀਤਾ, ਜਿਥੇ ਪਹੁੰਚਣ ਪਹੁੰਚਣ ਨੂੰ ਸਾਨੂੰ ਸਮਾ ਲਗਾ ਅਤੇ ਜਾਂਦੇ ਹੀ ਵੁਨ੍ਹਾਂ ਦਾ ਆਪ੍ਰੇਸਨ ਕਰਕੇ ਤਿੰਨ ਸਟੰਟ ਪਾ ਦਿਤੇ ਗਏ ਤੇ ਉਨ੍ਹਾ ਦੀ ਹਾਲਤ ਖਤਰੇ ਤੋਂ ਬਾਹਰ ਹੈ । ਮੁਖ ਮੰਤਰੀ ਪੰਜਾਬ ਦੇਣ ਜਾਂਚ ਦੇ ਆਦੇਸ਼ ਤੇ ਕਰਨ ਸਖਤ ਕਾਰਵਾਈ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਨੇ ਆਖਿਆ ਕਿ ਰਾਜਿੰਦਰਾ ਹਸਪਤਾਲ ਦੇ ਐਮ. ਐਸ. ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ ਕਿਉਂਕਿ ਐਮਐਸ ਵੱਲੋਂ ਹਰ ਰੋਜ ਸਟੰਟ ਪਾਉਣ ਦਾ ਲਾਰਾ ਲਗਾ ਕੇ ਕਈ ਦਿਨ ਡੰਗ ਟਪਾਇਆ ਜਾਂਦਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹੁਣ ਬਲਦੇਵ ਸਿੰਘ ਸਿਰਸਾ ਨੂੰ ਗੁਰੂ ਰਾਮਦਾਸ ਹਸਪਤਾਲ ਅਮ੍ਰਿਤਸਰ ਸਾਹਿਬ ਵਿਖੇ ਦਾਖਲ ਕਰਵਾ ਕੇ ਸਟੰਟ ਪਾਏ ਗਏ ਹਨ ਅਤੇ ਜੇਰੇ ਇਲਾਜ ਹਨ। ਉਨ੍ਹਾ ਆਖਿਆ ਕਿ ਇਹ ਬੇਹਦ ਮੰਦਭਾਗੀ ਘਟਨਾ ਹੈ ਕਿ 8 ਦਿਨ ਇਕ ਕਿਸਾਨ ਨੇਤਾ ਦਾ ਕੋਈ ਇਲਾਜ ਹੀ ਨਹੀ ਕੀਤਾ ਗਿਆ । ਉਨ੍ਹਾ ਆਖਿਆ ਕਿ ਜੇਕਰ ਅਸੀ ਬਲਦੇਵ ਸਿੰਘ ਸਿਰਸਾ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਸਿਫਟ ਨਾ ਕਰਦੇ ਤਾਂ ਕੋਈ ਵੀ ਵੱਡਾ ਭਾਣਾ ਵਾਪਰ ਸਕਦਾ ਸੀ । ਡਾਕਟਰ ਸਾਹਨੀ ਨੇ ਦੋਸ਼ਾਂ ਨੂੰ ਕੀਤਾ ਰੱਦ ਇਸ ਸਬੰਧੀ ਰਾਜਿੰਦਰਾ ਹਸਪਤਾਲ ਦੇ ਐਮ. ਐਸ. ਡਾ. ਗਰੀਨ ਸਾਹਨੀ ਨੇ ਆਖਿਆ ਕਿ ਸਾਰੇ ਦੇਸ ਬੇਬੁਨਿਆਦ ਹਨ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਸਹੀ ਇਲਾਜ ਚੱਲ ਰਿਹਾ ਸੀ ਪਰ ਪਰਿਵਾਰ ਦੀ ਮਰਜੀ ਅਨੁਸਾਰ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ 'ਚੋਂ ਸਿਫਟ ਕੀਤਾ ਗਿਆ ਹੈ । ਡਾ. ਸਾਹਨੀ ਨੇ ਆਖਿਆ ਕਿ ਉਨ੍ਹਾਂ ਲਈ ਸਾਰੇ ਮਰੀਜ਼ ਇਕ ਸਮਾਨ ਹਨ ਤੇ ਕਿਸੇ ਨਾਲ ਵੀ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਚਾਹੇ ਮਰੀਜ ਕਿਸੇ ਵੀ ਧਰਮ ਦਾ ਹੋਵੇ ।
Punjab Bani 20 February,2025
ਮਰਨ ਵਰਤ 87ਵੇਂ ਦਿਨ ਵਿਚ : 21 ਨੂੰ ਸਮਾਗਮ ਵਿਚ ਪੁਜਣਗੇ ਹਜਾਰਾਂ ਕਿਸਾਨ
ਮਰਨ ਵਰਤ 87ਵੇਂ ਦਿਨ ਵਿਚ : 21 ਨੂੰ ਸਮਾਗਮ ਵਿਚ ਪੁਜਣਗੇ ਹਜਾਰਾਂ ਕਿਸਾਨ -ਅੱਜ ਸੰਭੂ ਤੇ ਖਨੌਰੀ ਬਾਰਡਰਾਂ 'ਤੇ ਤਿਆਰੀਆਂ ਲਈ ਜੋਰਦਾਰ ਰੋਸ਼ ਰੈਲੀਆਂ ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦ ੇ ਪ੍ਰਧਾਨ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 86ਵੇਂ ਦਿਨ ਵਿਚ ਪਹੁੰਚ ਗਿਆ ਹੈ । ਉਨ੍ਹਾਂ ਦੀ ਹਾਲਤ ਅੱਜ ਵੀ ਨਾਜੁਕ ਬਣੀ ਰਹੀ । ਇਸ ਮੌਕੇ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਦੁਪਹਿਰ 12 ਵਜੇ ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਅਹਿਮ ਐਲਾਨ ਕਰਨਗੇ । ਕਿਸਾਨ ਨੇਤਾਵਾਂ ਨੇ ਆਖਿਆ ਕਿ ਸ਼ਹੀਦ ਸ਼ੁਭਕਰਨ ਸਿੰਘ ਦੇ ਪਿੰਡ ਬੱਲੋਂ (ਬਠਿੰਡਾ) ਵਿਖੇ 21 ਫਰਵਰੀ ਨੂੰ ਹੋਣ ਵਾਲੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਹਰ ਪਿੰਡ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ, ਅੱਜ ਸਿਰਸਾ ਤੋਂ ਕਿਸਾਨਾਂ ਦਾ ਇੱਕ ਜੱਥਾ ਬੱਲੋਂ ਪਿੰਡ ਲਈ ਰਵਾਨਾ ਹੋਇਆ । ਕਿਸਾਨ ਨੇਤਾਵਾਂ ਨੇ ਦਸਿਆ ਕਿ ਕਰਨਾਟਕ ਦੇ ਕਿਸਾਨ ਆਗੂ ਕੁਰਬੁਰੂ ਸ਼ਾਂਤਾਕੁਮਾਰ ਜੀ ਦਾ ਕੱਲ ਬੈਂਗਲੁਰੂ ਵਿੱਚ ਰੀੜ੍ਹ ਦੀ ਹੱਡੀ ਨਾਲ ਸਬੰਧਤ ਆਪਰੇਸ਼ਨ ਹੋਇਆ, 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਾਣ ਸਮੇਂ ਉਨ੍ਹਾਂ ਦਾ ਐਕਸੀਡੈਂਟ ਹੋਇਆ ਸੀ । ਹਜਾਰਾਂ ਕਿਸਾਨ ਸ਼ਹੀਦ ਦੀ ਬਰਸੀ 'ਤੇ ਪੁਜ ਕੇ ਖੜਕਾਉਣਗੇ ਸਰਕਾਰ ਦੀਆਂ ਧਕੇਸ਼ਾਹੀਆਂ ਦਾ ਦਰਵਾਜਾ ਪਟਿਆਲਾ : ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਮਜਦੂਰਾਂ ਦੀ ਪੰਜਾਬ ਅਤੇ ਹਰਿਆਣਾ ਤੋਂ ਸੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਆਮਦ ਜਾਰੀ ਹੈ । ਅੱਜ ਤਿਆਰੀਆਂ ਲਈ ਕਿਸਾਨਾਂ ਨੇ ਜੋਰਦਾਰ ਰੋਸ਼ ਰੈਲੀਆਂ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਹੈ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਹੋਏ ਸੰਘਰਸ਼ ਦੌਰਾਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਸਰਕਾਰ ਦੇ ਹੁਕਮ ਨਾਲ ਹਰਿਆਣਾ ਪੁਲਸ ਵੱਲੋਂ ਚਲਾਈ ਗੋਲੀ ਨਾਲ 21 ਫਰਵਰੀ 2024 ਨੂੰ ਦਿੱਲੀ ਪਹੁੰਚਣ ਦੀ ਕੋਸ਼ਿਸ਼ ਕਰਦੇ ਸਮੇਂ 22 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ, ਜਿਸ ਨਾਲ ਮੋਦੀ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਰੂਰ ਚੇਹਰਾ ਨੰਗਾ ਹੋਇਆ ਹੈ । ਉਨ੍ਹਾਂ ਕਿਹਾ ਕਿ ਸ਼ੁਭਕਰਨ ਅਤੇ 40 ਤੋਂ ਵੱਧ ਸ਼ਹੀਦਾਂ ਦੀਆਂ ਕੁਰਬਾਨੀਆਂ ਕਦੀ ਅਜ਼ਾਈਂ ਨਹੀਂ ਜਾਣਗੀਆਂ ਅਤੇ ਕਿਸਾਨਾਂ ਮਜਦੂਰਾਂ ਦੀ ਤਕਦੀਰ ਬਦਲਣ ਦਾ ਕੰਮ ਕਰਨਗੀਆਂ । ਉਨ੍ਹਾਂ ਪੰਜਾਬ ਹਰਿਆਣਾ ਦੇ ਕਿਸਾਨਾਂ ਮਜਦੂਰਾਂ ਨੂੰ 21 ਤਰੀਕ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ।
Punjab Bani 20 February,2025
ਨੁਕਸਾਨ ਤੋਂ ਬਚਾਉਣ ਲਈ ਸਰਕਾਰ 2025-26 ਲਈ ਹਾਈਬ੍ਰੀਡ ਝੋਨਾ ਬੀਜਣ ਤੇ ਕਿਸਾਨਾਂ ਨੂੰ ਰੋਕੇ : ਤਰਸੇਮ ਸੈਣੀ
ਨੁਕਸਾਨ ਤੋਂ ਬਚਾਉਣ ਲਈ ਸਰਕਾਰ 2025-26 ਲਈ ਹਾਈਬ੍ਰੀਡ ਝੋਨਾ ਬੀਜਣ ਤੇ ਕਿਸਾਨਾਂ ਨੂੰ ਰੋਕੇ : ਤਰਸੇਮ ਸੈਣੀ - ਐਗਰੀਕਲਚਰ ਡਿਪਾਰਟਮੈਂਟ ਦੇ ਜਿਲ੍ਹਾਂ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆ ਜਾਣ ਪਟਿਆਲਾ : ਆਲ ਇੰਡੀਆ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਅੱਜ ਇੱਥੇ ਆਖਿਆ ਹੈ ਕਿ ਸਾਲ 2024-25 ਦੇ ਵਿੱਚ ਹੋਈ ਜੀਰੀ ਦੀ ਖਰੀਦ ਵਿੱਚ ਜ਼ਿਆਦਾਤਰ ਹਾਈਬ੍ਰੀਡ ਬੀਜ ਹੋਣ ਕਾਰਨ ਪਿਛਲੇ ਸਾਲ ਜਿਥੇ ਕਿਸਾਨਾ ਨੂੰ ਝੋਨਾ ਘੱਟ ਰੇਟ ਤੇ ਵੇਚਣ ਨਾਲ ਕਿਸਾਨਾ ਦਾ ਬਹੁਤ ਵੱਡਾ ਨੁਕਸਾਨ ਹੋਇਆ ਉਥੇ ਹੀ ਸ਼ੈਲਰ ਮਾਲਕਾਂ ਨੂੰ ਵੀ ਵੱਧ ਬ੍ਰੋਕਨ ਹੋਣ ਕਾਰਨ ਅਤੇ ਜੀਰੀ ਵਿੱਚੋਂ ਘੱਟ ਚਾਵਲ ਨਿਕਲਣ ਕਾਰਨ ਨੁਕਸਾਨ ਹੋ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਨੂੰ ਇਹ ਹਾਈਬ੍ਰਿਡ ਝੋਨਾ ਬੀਜਨ ਤੋਂ ਰੋਕਨਾ ਚਾਹੀਦਾ ਹੈ ਤਾਂ ਜੋ ਪੰਜਾਬ ਦਾ ਨੁਕਸਾਨ ਨਾ ਹੋਵੇ । ਤਰਸੇਮ ਸੈਣੀ ਨੇ ਆਖਿਆ ਕਿ ਜਿਸ ਤਰ੍ਹਾਂ ਮਿਲਿੰਗ ਦੀ ਰਫਤਾਰ ਚੱਲ ਰਹੀ ਹੈ ਉਸ ਮੁਤਾਬਿਕ ਮਿਲਿੰਗ ਪਿਛਲੇ ਸਾਲ ਨਾਲੋਂ ਵੀ ਘੱਟ ਹੋਵੇਗੀ। ਇਸ ਦੇ ਨਾਲ ਹੀ ਜੋ ਸ਼ੈਲਰ ਮਾਲਕ 100 ਕਿ।ਮੀ ਤੋਂ ਲੈ ਕੇ 300 ਕਿ।ਮੀ ਤੱਕ ਬਿਨਾਂ ਟਰਾਂਸਪੋਰਟ ਤੋਂ ਮਾਲ ਲਗਾ ਰਹੇ ਹਨ ਉਨ੍ਹਾਂ ਨੇ ਜਿੱਥੇ ਇੰਡਸਟਰੀ ਦਾ ਨੁਕਸਾਨ ਕੀਤਾ ਹੈ ਉਨ੍ਹਾਂ ਨੂੰ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਸ ਸਭ ਦੇ ਬਾਵਜੂਦ ਬੀਜ ਵਿਕਰੇਤਾ ਆੜ੍ਹਤੀਆਂ ਰਾਹੀਂ ਹਾਈਬ੍ਰੀਡ ਬੀਜ ਨੂੰ ਪ੍ਰੋਮੋਟ ਕਰਨ ਲਈ ਬੁਕਿੰਗ ਕਰ ਚੁੱਕੇ ਹਨ ਭਾਵ ਅੱਗਲੇ ਸਾਲ ਹਾਈਬ੍ਰੀਡ ਬੀਜ ਹੋਰ ਵੀ ਜਿਆਦਾ ਬੀਜਿਆ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਦਾ ਬਹੁਤ ਮੋਟਾ ਖਮਿਆਜ਼ਾ ਭੁਗਤਨਾ ਪਵੇਗਾ ਕਿਉਂਕਿ ਜਿਥੇ ਸ਼ੈਲਰਾਂ ਵਿੱਚ ਕੁਝ ਸਮਾਂ ਪਹਿਲਾਂ ਚਾਵਲ ਲਗਾਉਣ ਤੋਂ ਰਹਿ ਗਏ ਹਨ ਉਨ੍ਹਾਂ ਸ਼ੈਲਰਾਂ ਨੂੰ ਸਰਕਾਰ ਨੇ ਰੇਟ ਵਧਾਉਣ ਲਈ ਪੈਸੇ ਲੈਣੇ ਸ਼ੁਰੂ ਕਰ ਦਿੱਤੇ ਹਨ । ਸੋ ਇਸ ਵਾਰ ਵੀ ਬਹੁਤ ਸਾਰੇ ਸ਼ੈਲਰ ਡਿਫਾਲਟ ਹੋਣਗੇ ਕਿਉਂਕਿ ਜਿਥੇ ਝੋਨੇ ਦੀ ਛਟਾਈ ਵਿੱਚ ਬਾਏ ਪੋੈਡਕਟ ਅਤੇ ਛਿਲਕਾ ਘੱਟ ਹੋਣ ਕਾਰਨ ਨੁਕਸਾਨ ਹੋ ਰਿਹਾ ਹੈ ਉਥੇ ਲੇਬਰਾਂ ਦੇ ਡਬਲ ਰੇਟ ਖਰਚ ਅਤੇ ਕੁਆਲਟੀ ਦੀ ਧਰਾਪ ਹੋਣ ਕਾਰਨ ਬਹੁਤ ਸਾਰੇ ਮਾਲਕ ਪੂਰਾ ਚਾਵਲ ਨਹੀਂ ਭੁਗਤਾ ਸਕਣਗੇ । ਤਰਸੇਮ ਸੈਣੀ ਨੇ ਕਿਹਾ ਕਿ ਇਸ ਨੁਕਸਾਨ ਕਾਰਨ ਅੱਗਲੇ ਸਾਲ ਰਾਇਸ ਇੰਡਸਟਰੀ ਬਿਲਕੁਲ ਝੋਨਾ ਨਹੀਂ ਚੁੱਕ ਸਕੇਗੀ ਕਿਉਂਕਿ ਹਾਈਬ੍ਰੀਡ ਝੋਨਾ ਹੋਣ ਕਾਰਨ ਅਤੇ ਵੱਧ ਤਾਪਮਾਨ ਇਨ੍ਹਾਂ ਦਿਨਾਂ ਵਿੱਚ ਹੋਣ ਦੇ ਬਾਵਜੂਦ ਵੀ ਝੋਨੇ ਦੇ ਵਿੱਚ 10× ਤੋਂ 25× ਤੱਕ ਸਰਕਾਰ ਦੀਆਂ ਸਪੈਸੀਫਿਕੇਸ਼ਨ ਤੋਂ ਵੱਧ ਟੁੱਕੜਾ ਹੋ ਰਿਹਾ ਹੈ ਇਸੇ ਤਰ੍ਹਾਂ ਜੇਕਰ ਹਾਈਬ੍ਰੀਡ ਬੀਜ ਸਰਕਾਰ ਨੇ ਨਾ ਰੋਕਿਆ ਤਾ ਅੱਗਲੇ ਸਾਲਾ ਵਿੱਚ ਇਸ ਦਾ ਖਮਿਆਜਾ ਸਭ ਨੂੰ ਭੁਗਤਨਾ ਪਵੇਗਾ । ਹਾਈਬ੍ਰੀਡ ਬੀਜ ਦੀ ਮਾਤਰਾ 70 ਤੋਂ 80 ਫੀਸਦੀ ਹੋਣ ਦੀ ਆਸ ਤਰਸੇਮ ਸੈਣੀ ਨੇ ਕਿਹਾ ਕਿ ਇਸ ਸਾਲ ਹਾਈਬ੍ਰੀਡ ਬੀਜ ਦੀ ਮਾਤਰਾ 70× ਤੋਂ 80× ਹੋਣ ਦੀ ਆਸ ਹੈ ਕਿਉਂਕਿ ਜੋ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀਆਂ ਪ੍ਰਮਾਣਿਤ ਕਿਸਮਾਂ ਹਨ ਉਨ੍ਹਾਂ ਕਿਸਮਾਂ ਨੂੰ ਕਿਸਾਨ ਬੀਜ ਨਹੀਂ ਰਹੇ ਸੋ ਅਸੀਂ ਪੰਜਾਬ ਖੇਤੀਬਾੜੀ ਵਿਭਾਗ ਮੰਤਰੀ, ਫਾਇਨਾਂਸ ਕਮਿਸ਼ਨ ਰੈਵਿਨਿਊ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੂੰ ਬੇਨਤੀ ਕਰਦਾ ਹਾਂ ਕਿ ਇਸ ਹਾਈਬ੍ਰੀਡ ਬੀਜ ਕੰਪਨੀਆਂ ਅਤੇ ਬੀਜ ਵੇਚਣ ਵਾਲਿਆ ਡੀਲਰਾਂ ਤੇ ਕੜੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਅੱਗਲੇ ਸਾਲਾਂ ਵਿੱਚ ਜੋ ਇੰਡਸਟਰੀ ਥੋੜ੍ਹੀ ਬਹੁਤ ਰਹਿੰਦੀ ਹੈ ਉਹ ਵੀ ਘੱਟੇ ਕਾਰਨ ਕੰਮ ਨਹੀਂ ਕਰੇਗੀ ਜਿਸ ਨਾਲ ਕਿਸਾਨਾਂ ਦਾ ਤੇ ਆੜ੍ਹਤੀਆਂ ਦਾ ਵੀ ਨੁਕਸਾਨ ਹੋਵਗਾ । ਉਨ੍ਹਾਂ ਕਿਹਾ ਕਿ ਉਹ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਕਿਸਾਨਾਂ ਨੂੰ ਲਾਅਬੰਦ ਕਰਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਕਿਸਮਾਂ ਹੀ ਲਗਾਉਣ ਅਤੇ ਨਾਲ ਹੀ ਕਿਸਾਨਾਂ ਨੂੰ ਇਹ ਵੀ ਅਪੀਲ ਕਰਦਾ ਹਾਂ ਕਿ ਜਿਸ ਵੀ ਬੀਜ ਵਿਕਰੇਤਾ ਤੋਂ ਉਹ ਬੀਜ ਲੈਂਦੇ ਹਨ ਉਨ੍ਹਾਂ ਨੂੰ ਉਸ ਦਾ ਬਿੱਲ ਲੈਣਾ ਜ਼ਰੂਰੀ ਹੋਵੇਗਾ ਕਿਉਂਕਿ ਪਿਛਲੀ ਵਾਰ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਭਰਾ ਕਿਸੇ ਵੀ ਦੁਕਾਨਦਾਰ ਤੋਂ ਬਿੱਲ ਨਹੀਂ ਲੈਂਦੇ ਕਿਉਂਕਿ ਉਨ੍ਹਾਂ ਨੇ ਬਹੁਤ ਸਾਰੇ ਆੜ੍ਹਤੀਆਂ ਰਾਹੀਂ ਬਹੁਰਾਸ਼ਟਰੀ ਕੰਪਨੀਆਂ ਦਾ ਬੀਜ ਲੈ ਲਿਆ ਅਤੇ ਉਹ ਕੰਪਨੀਆਂ ਡੀਲਰਾਂੇਆੜ੍ਹਤੀਆਂ ਨੂੰ ਵੀ ਬਹੁਤ ਮੋਟਾ ਕਮਿਸ਼ਨ ਦੇ ਰਹੀਆਂ ਹਨ ਅਤੇ ਕਿਸਾਨ ਉਨ੍ਹਾਂ ਲੋਕਾਂ ਦੇ ਭਰੋਸੇ ਬੀਜ ਲੈ ਕੇ ਬੀਜ ਲੈਂਦੇ ਹਨ। ਪੰਜਾਬ ਸਰਕਾਰ ਇਸ ਨੂੰ ਸਖਤੀ ਨਾਲ ਲਾਗੂ ਕਰੇ ਨਹੀਂ ਤਾਂ ਇਸ ਦਾ ਖਮਿਆਜਾ ਸਭ ਨੂੰ ਭੁਗਤਨਾ ਪਵੇਗਾ ।
Punjab Bani 19 February,2025
ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਨੂੰ ਹੁਲਾਰਾ ਦੇਣ ਲਈ ਕਿਸਾਨ ਜਥੇਬੰਦੀ ਦੇਵੇਗੀ ਹਰ ਸੰਭਵ ਸਹਿਯੋਗ : ਬਹਿਰੂ
ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਨੂੰ ਹੁਲਾਰਾ ਦੇਣ ਲਈ ਕਿਸਾਨ ਜਥੇਬੰਦੀ ਦੇਵੇਗੀ ਹਰ ਸੰਭਵ ਸਹਿਯੋਗ : ਬਹਿਰੂ ਪਟਿਆਲਾ : ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਦਾ ਸਵਾਗਤ ਕਰਦਿਆਂ ਤੇ ਕਿਸਾਨ ਜਥੇਬੰਦੀ ਵਲੋਂ ਭਰਪੂਰ ਸਾਥ ਦਿੱਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਇੱਕ ਵਫਦ ਚੌਕਸੀ ਵਿਭਾਗ ਦੇ ਨਵੇਂ ਬਣੇ ਮੁੱਖੀ ਨੂੰ ਮਿਲਕੇ ਮੰਗ ਕਰੇਗਾ ਕਿ ਜਿਹੜੇ ਅਧਿਕਾਰੀ ਕਰਮਚਾਰੀ ਰੰਗੇ ਹੱਥੀ ਫੜੇ ਗਏ ਹਨ ਅਤੇ ਬਹੁਤ ਸਾਰਿਆਂ ਦੇ ਖਿਲਾਫ ਬੇਨਾਮੀ ਜਾਇਦਾਦਾਂ ਦੀਆਂ ਜਾਚਾਂ ਮੁਕੰਮਲ ਹੋ ਚੁੱਕੀਆਂ ਹਨ ਉਹਨਾਂ ਦੇ ਚਲਾਨ ਅਦਾਲਤਾਂ ਵਿੱਚ ਪੇਸ਼ ਕੀਤੇ ਜਾਣ । ਸਤਨਾਮ ਸਿੰਘ ਬਹਿਰੂ ਨੇ ਮੁੱਖ ਮੰਤਰੀ ਪੰਜਾਬ ਵਲੋਂ ਭ੍ਰਿਸ਼ਟਾਚਾਰ ਰੋਕੂ ਸ਼ੁਰੂ ਕੀਤੀ ਮੁਹਿੰਮ ਨੂੰ ਤਾਕਤਵਰ ਬਣਾਉਣ ਲਈ ਜੋ ਪੰਜਾਬ ਦੇ ਜਿਲਿਆਂ ਦੇ ਡਿਪਟੀ ਕਮਿਸ਼ਨਰਜ, ਐਸ. ਐਸ. ਪੀਜ., ਸਬ ਡਵੀਜਨਾਂ, ਤਸੀਲਦਾਰਾਂ ਅਤੇ ਥਾਣਿਆਂ ਦੇ ਮੁੱਖ ਅਫਸਰਾਂ ਨੂੰ ਇੱਕ ਲਿਖਤੀ ਹੁਕਮ ਜਾਰੀ ਕਰਕੇ ਜਵਾਬਦੇਹੀ ਤੈਅ ਕੀਤੀ ਹੈ ਇਕ ਸ਼ਲਾਘਾਯੋਗ ਕਦਮ ਹੈ ਤੇ ਜੋ ਚੌਕਸੀ ਵਿਭਾਗ ਦੇ ਚੀਫ ਡਾਇਰੈਕਟਰ ਨੂੰ ਬਦਲ ਕੇ ਉਹਨਾਂ ਦੀ ਥਾਂ ਇੱਕ ਇਮਾਨਦਾਰ ਆਈ. ਪੀ. ਐਸ. ਅਧਿਕਾਰੀ ਜੀ. ਨਗੇਸ਼ਵਰ ਰਾਓ ਨੂੰ ਚੌਕਸੀ ਵਿਭਾਗ ਦਾ ਮੁੱਖੀ ਲਾਇਆ ਅਤੇ ਜਿਲ੍ਹਾ ਮੁਕਤਸਰ ਸਾਹਿਬ ਦੇ ਡੀ. ਸੀ. ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਹੈ ਲਗਦਾ ਹੈ ਕਿ ਹੁਣ ਭ੍ਰਿਸ਼ਟਾਚਾਰੀ ਅਧਿਕਾਰੀਆਂ ਅਤੇ ਕਰਮਚਾਰੀ ਖਿਲਾਫ ਸ਼ੁਰੂ ਕੀਤੀ ਪੰਜਾਬ ਸਰਕਾਰ ਦੀ ਮੁਹਿਮ ਕਿਸੇ ਤਨ ਪਤਨ ਲੱਗੇਗੀ। ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਜਦੋਂ ਭਗਵੰਤ ਸਿੰਘ ਮਾਨ ਪੰਜਾਬ ਦੇ ਬਤੌਰ ਮੁੱਖ ਮੰਤਰੀ ਦੀ ਸ਼ਹੀਦਾਂ ਦੀ ਸਮਾਧ ਖੜਕਲਕਲਾਂ ਹਲਫ ਲੈ ਕੇ ਭ੍ਰਿਸ਼ਟਾਚਾਰੀਆਂ ਖਿਲਾਫ ਐਲਾਨ ਕੀਤਾ ਸੀ ਪਰ ਦੋ ਚਾਰ ਮਹੀਨੇ ਬਾਅਦ ਉਸ ਦੀ ਹਵਾ ਨਿਕਲ ਗਈ ਸੀ, ਜੇਕਰ ਹੁਣ ਫਿਰ ਪੰਜਾਬ ਸਰਕਾਰ ਨੇ ਜਨਤਾ ਨੂੰ ਇਨਸਾਫ ਦਿਵਾਉਣ ਲਈ ਬੀੜਾ ਚੁੱਕਿਆ ਹੈ ਤਾਂ ਸਾਡੀ ਕਿਸਾਨ ਜਥੇਬੰਦੀ ਸਰਕਾਰ ਨੂੰ ਸਹਿਯੋਗ ਦੇਣ ਤੋਂ ਪਿੱਛੇ ਨਹੀਂ ਹਟੇਗੀ ।
Punjab Bani 19 February,2025
ਭਾਕਿਯੂ ਉਗਰਾਹਾਂ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਹੋਈ
ਭਾਕਿਯੂ ਉਗਰਾਹਾਂ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਹੋਈ -ਜਥੇਬੰਦਕ ਢਾਂਚਾ ਮਜ਼ਬੂਤ ਕਰਨ, ਆਉਂਦੇ ਸ਼ੰਘਰਸ਼ ਦੀ ਲਾਮਬੰਦੀ ਲਈ ਹੋਈ ਵਿਚਾਰ ਚਰਚਾ ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਗਤਾਰ ਸਿੰਘ ਕਾਲਾਝਾੜ ਸੂਬਾ ਆਗੂ ਪਹੁੰਚੇ । ਇਸ ਮੋਕੇ ਆਗੂਆਂ ਵੱਲੋਂ ਜਥੇਬੰਦੀ ਢਾਂਚੇ ਨੂੰ ਮਜ਼ਬੂਤ ਕਰਨ, ਜਥੇਬੰਦੀ ਵੱਲੋਂ ਲੜੇ ਜਾ ਰਹੇ ਘੋਲ ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕੀਤੀਆਂ ਸਰਗਰਮੀਆਂ ਦੀ ਸਮੀਖਿਆ ਕੀਤੀ ਗਈ । ਆਗੂਆਂ ਵੱਲੋਂ ਜਿਉਂਦ ਪਿੰਡ ਦੇ ਜ਼ਮੀਨੀ ਵਿਵਾਦ ਦੀ ਚਰਚਾ ਕੀਤੀ ਗਈ ਤੇ ਨਵੀਂ ਖੇਤੀਬਾੜੀ ਨੀਤੀ ਦੇ ਮਾਰੂ ਤੇ ਦੋਸ਼ ਪੂਰਨ ਬਿੰਦੂਆਂ ਬਾਰੇ, ਜਿਲ੍ਹਾ ਆਗੂਆਂ ਨੂੰ ਸਮਝਾਇਆ ਗਿਆ । ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਵੱਜੋਂ ਬਲਾਕਾਂ ਤੇ ਪਿੰਡਾਂ ਵਿੱਚ ਵੱਡੀਆਂ ਮੀਟਿੰਗਾਂ ਕਰਕੇ ਮੋਰਚੇ ਦੀ ਵੱਡੀ ਤਿਆਰੀ ਕਰਨ ਲਈ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ । ਇਸ ਮੌਕੇ ਜਿਲ੍ਹਾ ਪ੍ਰਧਾਨ ਜਸਵਿੰਦਰ ਬਰਾਸ, ਜਿਲ੍ਹਾ ਸਕੱਤਰ ਸੁਖਮਿੰਦਰ ਬਾਰਨ, ਜਗਦੀਪ ਛੰਨਾਂ, ਬਲਰਾਜ ਜੋਸੀ, ਜਗਮੇਲ ਗਾਜੇਵਾਸ, ਹਰਦੇਵ ਘੱਗਾ ਜਿਲ੍ਹਾ ਕਮੇਟੀ ਆਗੂ ਤੋਂ ਇਲਾਵਾ ਅਮਰੀਕ ਘੱਗਾ, ਜਸਵਿੰਦਰ ਬਿਸ਼ਨਪੁਰਾ, ਗੁਰਦੀਪ ਸਨੌਰ, ਹਰਜਿੰਦਰ ਗੱਜੂਮਾਜਰਾ, ਅਵਤਾਰ ਫੱਗਣ ਮਾਜਰਾ, ਰਜਿੰਦਰ ਕਕਰਾਲਾ ਆਦਿ ਬਲਾਕ ਪ੍ਰਧਾਨ ਸੁਖਵਿੰਦਰ ਸਵਾਜਪੁਰ, ਅਵਤਾਰ ਬੁਰੜ, ਬਲਮ ਨਿਆਲ, ਭਰਪੂਰ ਗਾਜੇਵਾਸ, ਹਰਮਨਦੀਪ ਨੰਦਪੁਰ ਕੇਸ਼ੋ, ਜਸਵਿੰਦਰ ਸਾਲੂਵਾਲ ਆਦਿ ਸਮੇਤ ਆਗੂ ਸ਼ਾਮਲ ਹੋਏ ।
Punjab Bani 19 February,2025
ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ
ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ - ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਕਰਨਦੀਪ ਸਿੰਘ, ਖਜਾਨਚੀ ਭੁਪਿੰਦਰ ਸਿੰਘ ਨੂੰ ਲਗਾਇਆ ਘਨੌਰ : ਅੱਜ ਗੁਰਦੁਆਰਾ ਦੀਵਾਨ ਹਾਲ ਘਨੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਘਨੌਰ ਦੀ ਮੀਟਿੰਗ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਸਬੰਧੀ ਸੂਬਾ ਖਜਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਅਤੇ ਹਜੂਰਾ ਸਿੰਘ ਮਿਰਜ਼ਾਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਬਲਾਕ ਦੀ ਚੋਣ ਸਬੰਧੀ ਸੀ, ਜਿਸ ਵਿਚ ਸਰਬਸੰਮਤੀ ਨਾਲ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਦੋਂ ਕਿ ਮੀਟਿੰਗ ਦੀ ਕਾਰਵਾਈ ਜਿਲਾ ਪ੍ਰਧਾਨ ਦੀ ਇਜਾਜਤ ਨਾਲ ਸ਼ੁਰੂ ਕੀਤੀ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਨੇ ਸੰਖੇਪ ਵਿੱਚ ਜਥੇਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਉਸ ਤੋਂ ਬਾਅਦ ਹਰਦੀਪ ਸਿੰਘ ਘਨੁੜਕੀ ਸੂਬਾ ਸਕੱਤਰ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ । ਜਿਲਾ ਜਨਰਲ ਸਕੱਤਰ ਹਜੂਰਾ ਸਿੰਘ ਮਿਰਜਾਪੁਰ ਨੇ ਕਮੇਟੀ ਅਹੁਦੇਦਾਰਾਂ ਦੇ ਨਾਮ ਪੇਸ਼ ਕੀਤੇ, ਜਿਨ੍ਹਾਂ ਵਿੱਚ ਪਰਮਜੀਤ ਸਿੰਘ ਸੰਜਰਪੁਰ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਜਨਰਲ ਸਕੱਤਰ ਕਰਨਦੀਪ ਸਿੰਘ ਸੰਧਾਰਸੀ, ਖਜਾਨਚੀ ਭੁਪਿੰਦਰ ਸਿੰਘ ਪਿੰਡ ਰੁੜਕੀ, ਮੀਤ ਪ੍ਰਧਾਨ ਜਗਵਿੰਦਰ ਸਿੰਘ ਕਾਮੀ ਕਲਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ ਪਿੰਡ ਮਰਦਾਪੁਰ, ਸਕੱਤਰ ਮੋਹਣ ਸਿੰਘ ਪਿੰਡ ਲਾਛੜੂ ਕਲਾਂ ਅਤੇ ਅਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ ਸਲੇਮਪੁਰ ਜੱਟਾਂ ਨੂੰ ਲਗਾਇਆ ਗਿਆ। ਇਸ ਮੌਕੇ ਚੁਣੇ ਗਏ ਨਵੇਂ ਉਕਤ ਮੈਂਬਰਾਂ ਨੂੰ ਕਮੇਟੀ ਦਾ ਵਿਸਥਾਰ ਕਰਨ ਲਈ ਅਧਿਕਾਰ ਦਿੱਤੇ ਗਏ । ਮੀਟਿੰਗ ਵਿਚ ਨਾਭਾ ਬਲਾਕ ਤੋਂ ਬਲਾਕ ਪ੍ਰਧਾਨ ਅੱਛਰ ਸਿੰਘ, ਅਵਤਾਰ ਸਿੰਘ ਕੈਦਪੁਰ, ਜਗਜੀਤ ਸਿੰਘ ਮੋਹਲ ਗੁਆਰਾ, ਅਵਤਾਰ ਸਿੰਘ ਬੰਧਨ ਬਲਾਕ ਭੁਨਰਹੇੜੀ ਅਤੇ ਗੁਰਚਰਨ ਸਿੰਘ ਪਰੋੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਮਲਕੀਤ ਸਿੰਘ, ਲਾਭ ਸਿੰਘ, ਹਰੀ ਸਿੰਘ, ਹਰਵਿੰਦਰ ਸਿੰਘ, ਭਾਗ ਸਿੰਘ, ਬਾਲ ਸਿੰਘ, ਗੁਰਨਾਮ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਸੰਧਾਰਸੀ, ਮਨਜੀਤ ਸਿੰਘ ਸਰਪੰਚ ਪਿੰਡ ਪਿੱਪਲ ਮੰਗੋਲੀ, ਰਾਮ ਲਾਲ ਕਾਮੀਕਲਾਂ, ਗੁਰਦੀਪ ਸਿੰਘ ਪਿੰਡ ਕਾਮੀ ਖੁਰਦ, ਅੰਗਰੇਜ ਸਿੰਘ, ਲਖਮੀਰ ਸਿੰਘ, ਹਰਕੇਸ ਸਿੰਘ, ਸੁਰਿੰਦਰ ਸਿੰਘ ਸਲੇਮਪੁਰ ਜੱਟਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਰੁੜਕੀ, ਦਰਸਨ ਸਿੰਘ ਰੁੜਕੀ, ਦਲੇਰ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ, ਹਰਮਨਦੀਪ ਸਿੰਘ ਸੱਜਰਪੁਰ ਤੋਂ ਇਲਾਵਾ ਪਿੰਡਾਂ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਸਨ ।
Punjab Bani 19 February,2025
ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 17 ਫਰਵਰੀ : ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇਕੇ ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਆਕੜ ਦੇ ਗੁਰਦੁਆਰਾ ਨਿੰਮ ਸਾਹਿਬ ਵਿਚ ਕੁਦਰਤੀ ਖੇਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਇਸ ਕੈਂਪ ਦੇ ਮੁੱਖ ਮਹਿਮਾਨ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਸਨ ਅਤੇ ਉਹਨਾਂ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘੱਟ ਕਰਨ ਲਈ ਅਤੇ ਕੁਦਰਤੀ ਖੇਤੀ ਅਪਣਾਉਣ ਲਈ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਉਣ ਵਾਲੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ, ਰਵਿੰਦਰਪਾਲ ਸਿੰਘ ਚੱਠਾ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਸੀ. ਆਰ. ਐਮ. ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਨੂੰ ਝੋਨੇ ਦੀ ਕਾਸ਼ਤ ਸਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਕਿਸਾਨ ਜੈ ਸਿੰਘ ਅਜਰੋਰ, ਗੁਰਮੀਤ ਸਿੰਘ ਬਿਹਾਵਲਪੁਰ, ਗੁਰਵਿੰਦਰ ਸਿੰਘ ਗੋਪਾਲਪੁਰ ਕੁਲਵਿੰਦਰ ਸਿੰਘ ਆਕੜ ਅਤੇ ਗੁਰਨਾਮ ਸਿੰਘ ਸ਼ੰਕਰਪੁਰ ਅਤੇ ਪਿੰਡ ਕੌਲੀ, ਮੁਹੱਬਤਪੁਰ, ਦੌਣ ਕਲਾਂ, ਫ਼ਤਿਹਪੁਰ ਅਤੇ ਜਾਫਰਨਗਰ ਦੇ ਕਿਸਾਨਾਂ ਨੇ ਵੀ ਭਾਗ ਲਿਆ ।
Punjab Bani 17 February,2025
ਐਸ. ਕੇ. ਐਮ. ਦੀ ਮੀਟਿੰਗ ਵਿਚ ਹੋਇਆ 5 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦੇ ਨਾਲ ਚੰਡੀਗੜ੍ਹ ਵਿਚ ਲਗਾਇਆ ਜਾਵੇਗਾ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫ਼ੈਸਲਾ
ਐਸ. ਕੇ. ਐਮ. ਦੀ ਮੀਟਿੰਗ ਵਿਚ ਹੋਇਆ 5 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦੇ ਨਾਲ ਚੰਡੀਗੜ੍ਹ ਵਿਚ ਲਗਾਇਆ ਜਾਵੇਗਾ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫ਼ੈਸਲਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ 5 ਮਾਰਚ ਨੂੰ ਜਿਥੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ, ਉਥੇ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ । ਉਕਤ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਕਿਸਾਨ ਆਗੂਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਲਿਆਂਦੀਆਂ ਜਾਣਗੀਆਂ। ਐਸ. ਕੇ. ਐਮ. ਆਗੂਆਂ ਆਖਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ। ਉਨ੍ਹਾਂ ਕਿਹਾ ਕਿ ਕਮੇਟੀ ਮੰਗ ਪੱਤਰ ਤਿਆਰ ਕਰ ਰਹੀ ਹੈ ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਖਰੜੇ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਰੱਦ ਕੀਤਾ ਜਾਵੇ । ਕਿਸਾਨ ਆਗੂਆਂ ਨੇ ਮੰਗ ਕਰਦੇ ਕਰਦਿਆਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਦੁਆਬੇ ਵਿੱਚ ਮੱਕੀ ਬੀਜੀ ਜਾਂਦੀ ਹੈ ਪਰ ਮੱਕੀ ਦਾ ਬੀਜ ਦੀ ਥੈਲੀ ਜੋ 1800 ਰੁਪਏ ਦੀ ਹੈ ਓਹੀ 3000 ਰੁਪਏ ਦੀ ਮਿਲ ਰਹੀ ਹੈ ਤੇ ਦੁਆਬੇ ਵਿੱਚ ਕਿਸਾਨਾਂ ਨੂੰ ਡੀ. ਏ. ਪੀ. ਨਾ ਮਿਲਣ ਕਰਕੇ ਉਨ੍ਹਾਂ ਦੀ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ।
Punjab Bani 15 February,2025
ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ
ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 15 ਫਰਵਰੀ : ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ । ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ. ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂਆਂ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਕਰ ਰਹੇ ਹਨ, ਨਾਲ ਇੱਕ ਅਹਿਮ ਮੀਟਿੰਗ ਕੀਤੀ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟੀਮ ਦਾ ਸਵਾਗਤ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਸ੍ਰੀ ਜੋਸ਼ੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ, ਅਗਲੀ ਮੀਟਿੰਗ 22 ਫਰਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਕੀਤੀ । ਸ. ਡੱਲੇਵਾਲ ਨੇ ਕਿਹਾ ਕਿ ਉਹ ਡਾਕਟਰੀ ਸਹਾਇਤਾ ਲੈਂਦੇ ਰਹਿਣਗੇ, ਪਰ ਪਿਛਲੇ 81 ਦਿਨਾਂ ਤੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਕਰਨਗੇ, ਜਦੋਂ ਤੱਕ ਸਰਕਾਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਕਰਦੀ । ਮੀਟਿੰਗ ਦੌਰਾਨ, ਸ੍ਰੀ ਜੋਸ਼ੀ ਨੇ ਪਿਛਲੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਸੰਬੰਧੀ ਅੰਕੜੇ ਵੀ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਆਗਾਮੀ ਕਣਕ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕੇਂਦਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਅਤੇ ਦਾਲਾਂ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਾਨਣਾ ਪਾਇਆ । ਇਸ ਤੋਂ ਪਹਿਲਾਂ, ਸ੍ਰੀ ਜੋਸ਼ੀ ਅਤੇ ਪੰਜਾਬ ਦੇ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੇ ਸ. ਡੱਲੇਵਾਲ ਦੀ ਭੈਣ ਦੀ ਪੋਤੀ ਦੇ ਦੇਹਾਂਤ 'ਤੇ ਵੀ ਦੁੱਖ ਪ੍ਰਗਟ ਕੀਤਾ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੇ ਸਕੱਤਰ ਸ੍ਰੀ ਦੇਵੇਸ਼ ਚਤੁਰਵੇਦੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਵਿਕਾਸ ਗਰਗ, ਵਧੀਕ ਸਕੱਤਰ ਖੇਤੀਬਾੜੀ (ਭਾਰਤ ਸਰਕਾਰ) ਮਨਿੰਦਰ ਕੌਰ, ਸੰਯੁਕਤ ਸਕੱਤਰ (ਨੀਤੀ ਅਤੇ ਐਫ. ਸੀ. ਆਈ.) ਸ੍ਰੀਮਤੀ ਸੀ. ਸ਼ਿਖਾ, ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮ. ਡੀ. ਪਨਸਪ ਸ੍ਰੀਮਤੀ ਸੋਨਾਲੀ ਗਿਰਿ, ਚੇਅਰਮੈਨ ਪੰਜਾਬ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਸ੍ਰੀ ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ. ਐਸ. ਗੋਸਲ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 15 February,2025
ਕੇਂਦਰੀ ਖੇਤੀਬ੍ਾੜੀ ਮੰਤਰੀ ਨਾਲ ਕਿਸਾਨਾਂ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਜਾਣਗੇ ਕਿਹੜੇ ਕਿਹੜੇ ਕਿਸਾਨ
ਕੇਂਦਰੀ ਖੇਤੀਬ੍ਾੜੀ ਮੰਤਰੀ ਨਾਲ ਕਿਸਾਨਾਂ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਜਾਣਗੇ ਕਿਹੜੇ ਕਿਹੜੇ ਕਿਸਾਨ ਚੰਡੀਗੜ੍ਹ : ਫਸਲੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਦੀ ਇਕ ਮੀਟਿੰਗ ਕੇਂਦਰ ਸਰਕਾਰ ਵਲੋਂ ਦਿੱਤੇ 14 ਫਰਵਰੀ ਦੀ ਮੀਟਿੰਗ ਦੇ ਸੱਦੇ ਦੇ ਚਲਦਿਆਂ ਮੀਟਿੰਗ ਲਈ ਵਫਦ ਵਿੱਚ ਕਿਸਾਨ ਮਜ਼ਦੂਰ ਮੋਰਚਾ ( ਭਾਰਤ) ਵੱਲੋਂ ਸਰਵਣ ਸਿੰਘ ਪੰਧੇਰ (ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ) ਜਸਵਿੰਦਰ ਸਿੰਘ ਲੋਂਗੋਵਾਲ (ਬੀ. ਕੇ. ਯੂ. ਏਕਤਾ ਅਜ਼ਾਦ), ਮਨਜੀਤ ਸਿੰਘ ਰਾਏ (ਬੀਕੇਯੂ ਦੋਆਬਾ), ਬਲਵੰਤ ਸਿੰਘ ਬਹਿਰਾਮਕੇ (ਬੀ. ਕੇ. ਯੂ. ਬਹਿਰਾਮਕੇ), ਬੀਬੀ ਸੁਖਵਿੰਦਰ ਕੌਰ (ਬੀ. ਕੇ. ਯੂ. ਕ੍ਰਾਂਤੀਕਾਰੀ), ਦਿਲਬਾਗ ਸਿੰਘ ਗਿੱਲ ( ਬੀ. ਕੇ. ਐਮ. ਯੂ ), ਰਣਜੀਤ ਸਿੰਘ ਰਾਜੂ (ਜੀ. ਕੇ. ਐੱਸ. ਰਾਜਸਥਾਨ), ਉਕਾਰ ਸਿੰਘ ਭੰਗਾਲਾ (ਕਿਸਾਨ ਮਜ਼ਦੂਰ ਹਿਤਕਾਰੀ ਸਭਾ), ਨੰਦ ਕੁਮਾਰ (ਪ੍ਰੋਗਰੈਸਿਵ ਫਾਰਮਰਜ਼ ਫ੍ਰੰਟ, ਤਾਮਿਲਨਾਡੂ), ਪੀ. ਟੀ. ਜੋਨ ਕੇਰਲਾ, ਮਲਕੀਤ ਸਿੰਘ ਗੁਲਾਮੀ ਵਾਲਾ (ਕਿਸਾਨ ਮਜ਼ਦੂਰ ਮੋਰਚਾ), ਤੇਜਵੀਰ ਸਿੰਘ ਪੰਜੋਖੜਾ ( ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਹਰਿਆਣਾ), ਜੰਗ ਸਿੰਘ ਭਟੇੜੀ (ਬੀ. ਕੇ. ਯੂ. ਭਟੇੜੀ), ਸਤਨਾਮ ਸਿੰਘ ਬਹਿਰੂ (ਇੰਡੀਅਨ ਫਾਰਮਰਜ਼ ਅਸੋਸੀਏਸ਼ਨ) ਸ਼ਾਮਿਲ ਹੋਣਗੇ । ਐੱਸ. ਕੇ. ਐੱਮ. (ਗੈਰ ਰਾਜਨੀਤਿਕ) ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਾ ਵਫ਼ਦ ਕਾਕਾ ਸਿੰਘ ਕੋਟੜਾ (ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ), ਅਭਿਮਨਿਊ ਕੋਹਾੜ (ਕਨਵੀਨਰ, ਭਾਰਤੀ ਕਿਸਾਨ ਨੌਜਵਾਨ ਯੂਨੀਅਨ), ਸੁਖਜੀਤ ਸਿੰਘ ਹਰਦੋਝੰਡੇ (ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ), ਇੰਦਰਜੀਤ ਸਿੰਘ ਕੋਟਬੁੱਢਾ (ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ), ਸੁਖਜਿੰਦਰ ਸਿੰਘ ਖੋਸਾ (ਪ੍ਰਧਾਨ, ਬੀਕੇਯੂ ਖੋਸਾ), ਪੀ. ਆਰ. ਪਾਂਡੀਅਨ, ਤਾਮਿਲਨਾਡੂ, ਕੁਰਬਰੂ ਸ਼ਾਂਤਕੁਮਾਰ, ਕਰਨਾਟਕ, ਲਖਵਿੰਦਰ ਸਿੰਘ ਔਲਖ (ਪ੍ਰਧਾਨ, ਭਾਰਤੀ ਕਿਸਾਨ ਏਕਤਾ), ਸੁਖਦੇਵ ਸਿੰਘ ਭੋਜਰਾਜ (ਪ੍ਰਧਾਨ ਕਿਸਾਨ ਤੇਜਵਾਨ ਭਲਾਈ ਯੂਨੀਅਨ), ਬਚਿਤਰ ਸਿੰਘ ਕੋਟਲਾ (ਪ੍ਰਧਾਨ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ), ਅਰੁਣ ਸਿਨਹਾ, ਬਿਹਾਰ, ਹਰਪਾਲ ਸਿੰਘ ਬਲਾੜੀ, ਉੱਤਰ ਪ੍ਰਦੇਸ਼, ਇੰਦਰਜੀਤ ਸਿੰਘ ਪੰਨੀਵਾਲਾ, ਰਾਜਿਸਥਾਨ ਜਾਣਗੇ ।
Punjab Bani 13 February,2025
ਕਿਸਾਨੀ ਮੰਗਾਂ ਦੇ ਸਰਕਾਰ ਵਲੋਂ ਨਾ ਮੰਨੇ ਜਾਣ ਤੱਕ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖੀ ਜਾਵੇ : ਕਿਸਾਨ ਆਗੂ ਸਿਰਸਾ
ਕਿਸਾਨੀ ਮੰਗਾਂ ਦੇ ਸਰਕਾਰ ਵਲੋਂ ਨਾ ਮੰਨੇ ਜਾਣ ਤੱਕ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖੀ ਜਾਵੇ : ਕਿਸਾਨ ਆਗੂ ਸਿਰਸਾ ਪਟਿਆਲਾ : ਦਿਲ ਦੇ ਦੌਰੇ ਤੋਂ ਬਾਅਦ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ਼ ਲਈ ਦਾਖਲ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਆਖਿਆ ਹੈ ਕਿ ਜੇਕਰ ਉਹ ਮਰ ਵੀ ਗਏ ਤਾਂ ਲਾਸ਼ ਨੂੰ ਘਰ ਨਾ ਲਿਜਾ ਕੇ ਖਨੌਰੀ ਬਾਰਡਰ ਤੇ ਉਦੋਂ ਤੱਕ ਰੱਖਿਆ ਜਾਵੇ ਜਦੋਂ ਤੱਕ ਕਿਸਾਨੀ ਮੰਗਾਂ ਨੂੰ ਸਰਕਾਰ ਮੰਨ ਨਹੀਂ ਲੈਂਦੀ ।
Punjab Bani 13 February,2025
ਮਹਾ ਪੰਚਾਇਤ : ਰਤਨਪੁਰਾ ਮੋਰਚੇ ਦੇ ਹਜਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਕੀਤਾ ਪਿਟ ਸਿਆਪਾ
ਮਹਾ ਪੰਚਾਇਤ : ਰਤਨਪੁਰਾ ਮੋਰਚੇ ਦੇ ਹਜਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਕੀਤਾ ਪਿਟ ਸਿਆਪਾ - ਅੱਜ ਖਨੌਰੀ ਬਾਰਡਰ ਵਿਖੇ ਮਹਾ ਪੰਚਾਇਤ 'ਚ ਪੁਜਣਗੇ ਹਜਾਰਾਂ ਕਿਸਾਨ ਪਟਿਆਲਾ, 12 ਫਰਵਰੀ : ਕਿਸਾਨਾ ਦੀਆਂ ਮੰਗਾਂ ਮਨਵਾਉਣ ਲਈ ਖਨੌਰੀ, ਸੰਭੂ ਅਤੇ ਰਤਨਪੁਰਾ ਬਾਰਡਰ'ਤੇ ਚਲ ਰਹੇ ਕਿਸਾਨ ਮੋਰਚਿਆਂ ਦੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਅੱਜ ਹੋਏ ਐਲਾਨ ਅਨੁਸਾਰ ਹਰਿਆਣਾ ਰਾਜਸਥਾਨ ਦੀ ਸਰਹਦ 'ਤੇ ਰਤਨਪੁਰਾ ਕਿਸਾਨ ਮੋਰਚੇ ਵਿਚ ਮਹਾ ਪੰਚਾਇਤ ਵਿਚ ਪੁਜੇ ਹਜਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਜੋਰਦਾਰ ਪਿਟ ਸਿਆਪਾ ਕੀਤਾ। ਕਿਸਾਨਾ ਨੇ ਐਲਾਨ ਕੀਤਾ ਕਿ ਜਦੋ ਤੱਕ ਉਨ੍ਹਾ ਦੀਆਂ ਮੰਗਾਂ ਨਹੀ ਮੱਲੀਆਂ ਜਾਂਣੀਆਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨ ਨੇਤਾਵਾਂ ਨੇ ਆਖਿਆ ਕਿ 12 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਖਨੌਰੀ ਬਾਰਡਰ ਵਿਖੇ ਮਹਾ ਪੰਚਾਇਤ ਹੋਵੇਗੀ, ਜਿਸ ਵਿਚ ਹਜਾਰਾਂ ਕਿਸਾਨ ਪੁਜਣਗੇ। ਇਸਦੇ ਨਾਲ ਹੀ 13 ਮਾਰਚ ਨੂੰ ਸੰਭੂ ਬਾਰਡਰ ਵਿਖੇ ਮਹਾ ਪੰਚਾਇਤ ਹੋਵੇਗੀ ਅਤੇ 14 ਮਾਰਚ ਨੂੰ ਚੰਡੀਗੜ ਵਿਖੇ ਸਿਕਾਨਾ ਦੀ ਸਰਕਾਰ ਨਾਲ ਗੱਲਬਾਤ ਹੈ, ਉਧਰੋ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 78ਵੇ ਦਿਨ ਵਿਚ ਸ਼ਾਮਲ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਪਿੱਛਲੇ ਇੱਕ ਸਾਲ ਤੋਂ ਕਿਸਾਨਾਂ ਨੇ ਕੜਾਕੇ ਦੀ ਗਰਮੀ, ਮੋਹਲੇਧਾਰ ਮੀਂਹ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕੀਤਾ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਦਾ ਮਨੋਬਲ ਅਜੇ ਵੀ ਬੁਲੰਦ ਹੈ ਅਤੇ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਪਾਰਟੀ ਵਿਸ਼ੇਸ਼ ਨਾਲ ਨਹੀਂ ਸਗੋਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਹੈ ਜਦੋਂ ਸਿਆਸੀ ਪਾਰਟੀਆਂ ਵਿਰੋਧੀ ਧਿਰ ਵਿੱਚ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਬੋਲੀ ਹੋਰ ਹੁੰਦੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਆਪਣੀਆਂ ਹੀ ਗੱਲਾਂ ਤੋਂ 180 ਡਿਗਰੀ ਦਾ ਯੂ-ਟਰਨ ਲੈ ਲੈਂਦੀਆ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਮੂਹ ਬੁੱਧੀਜੀਵੀਆਂ ਨਾਲ ਸਲਾਹ ਮਸ਼ਵਰਾ ਕਰਕੇ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤੱਥਾਂ ਸਮੇਤ ਠੋਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਮਜ਼ਬੂਤੀ ਨਾਲ ਗੱਲਬਾਤ ਦੇ ਟੇਬਲ ਤੇ ਰੱਖਿਆ ਜਾ ਸਕੇ। ਕੱਲ 12 ਫਰਵਰੀ ਨੂੰ ਕਿਸਾਨ ਅੰਦੋਲਨ 2.0 ਦੇ ਇੱਕ ਸਾਲ ਪੂਰੇ ਹੋਣ 'ਤੇ ਦਾਤਾਸਿੰਘਵਾਲਾਖਨੌਰੀ ਕਿਸਾਨ ਮੋਰਚੇ ਉੱਪਰ ਇਤਿਹਾਸਕ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ ਜਿਸ ਵਿੱਚ 50 ਹਜ਼ਾਰ ਤੋਂ ਵੱਧ ਕਿਸਾਨ ਭਾਗ ਲੈਣਗੇ ਅਤੇ ਮਰਨ ਵਰਤ ੋਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਦੇਸ਼ ਵਾਸੀਆਂ ਨੂੰ ਇੱਕ ਅਹਿਮ ਸੰਦੇਸ਼ ਦੇਣਗੇ।
Punjab Bani 12 February,2025
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਖੇਤੀ ਸੰਕਟ ਅਤੇ ਐਮ. ਐਸ. ਪੀ. ਦੇ ਸਵਾਲ ਉੱਪਰ ਕਰਵਾਇਆ ਸੈਮੀਨਾਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਖੇਤੀ ਸੰਕਟ ਅਤੇ ਐਮ. ਐਸ. ਪੀ. ਦੇ ਸਵਾਲ ਉੱਪਰ ਕਰਵਾਇਆ ਸੈਮੀਨਾਰ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੀ. ਐਸ. ਯੂ. ਵੱਲੋਂ 'ਖੇਤੀ ਸੰਕਟ ਅਤੇ ਮਨੁੱਖੀ ਭੋਜਨ ਉੱਪਰ ਕਾਰਪੋਰੇਟ ਦੇ ਹਮਲੇ' ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ । ਇਸ ਪ੍ਰੋਗਰਾਮ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਰਮਿੰਦਰ ਸਿੰਘ ਪਟਿਆਲਾ, ਖੇਤੀ ਅਰਥ-ਸ਼ਾਸਤਰ ਦੇ ਮਾਹਿਰ ਡਾ.ਗਿਆਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੀ. ਐਸ. ਯੂ. ਦੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਸ਼ਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਵੱਖ-ਵੱਖ ਵਿਸ਼ਿਆਂ ਤੇ ਹਮਲਾ ਕਰ ਰਹੀ ਹੈ । ਖੇਤੀ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਤੇ ਸਾਰੀਆਂ ਸ਼ਕਤੀਆਂ ਕੇਂਦਰ ਆਪਣੇ ਹੱਥ ਹੇਠ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਰਗੇ ਅਧਾਰਿਆਂ ਵਿੱਚ ਸਮਾਜ ਦੇ ਚਲੰਤ ਵਿਸ਼ਿਆਂ ਤੇ ਸੰਵਾਦ ਰਚਾਉਣਾ ਬਹੁਤ ਅਹਿਮ ਹੈ । ਡਾ. ਗਿਆਨ ਸਿੰਘ ਨੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ, ਐਮ. ਐਸ. ਪੀ. ,ਬਦਲਵੇਂ ਖੇਤੀ ਮਾਡਲ ਅਤੇ ਸਹਿਕਾਰੀ ਖੇਤੀ ਬਾਰੇ ਗੱਲ ਕੀਤੀ । ਬਲਵੀਰ ਸਿੰਘ ਰਾਜੇਵਾਲ ਏ. ਪੀ. ਐਮ. ਸੀ. ਮੰਡੀਆਂ ਦੀ ਮਹੱਤਤਾ ਅਤੇ ਫਸਲੀ ਵਿਭਿੰਨਤਾ ਦੇ ਵਿਸ਼ੇ ਉੱਪਰ ਗੱਲ ਰੱਖੀ । ਉਨਾਂ ਨੇ ਨਾਲ ਹੀ ਕਿਹਾ ਕਿ ਪਾਣੀਆਂ ਦੇ ਮਸਲੇ ਤੇ ਲੜਨਾ ਬਹੁਤ ਜਰੂਰੀ ਹੈ । ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਅੰਤਰਰਾਸ਼ਟਰੀ ਪੱਧਰ ਉੱਪਰ ਭਾਰਤ ਦੀਆਂ ਸੰਦੀਆਂ ਜਿਵੇਂ ਗੈਟਸ, ਵਿਸ਼ਵ ਵਪਾਰ ਸੰਸਥਾ ਵਿੱਚ ਭਾਰਤ ਦੀਆਂ ਸੰਧੀਆਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਅਤੇ ਉਨਾਂ ਦੱਸਿਆ ਕਿ ਐਮ. ਐਸ. ਪੀ. ਦੇ C2+50% ਅਤੇ A2+FL ਦੇ ਫਾਰਮੂਲੇ ਕੀ ਹਨ । ਉਨਾਂ ਦੱਸਿਆ ਕਿ ਐਮ. ਐਸ. ਪੀ. ਦੀ ਲੜਾਈ ਪੂਰੇ ਭਾਰਤ ਪੱਧਰ ਦੀ ਲੜਾਈ ਹੈ, ਜਿਸ ਨੂੰ ਇਕੱਠਿਆ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ । ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗੁਰਦਾਸ ਸਿੰਘ ਨੇ ਨਿਭਾਈ ਅਤੇ ਧੰਨਵਾਦੀ ਸ਼ਬਦ ਜਸ਼ਨਪ੍ਰੀਤ ਸਿੰਘ ਨੇ ਕਹੇ । ਅਖੀਰ ਵਿੱਚ ਮੁੱਖ ਬੁਲਾਰਿਆਂ ਦਾ ਸਨਮਾਨ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੀਤਾ ਗਿਆ ।
Punjab Bani 07 February,2025
74ਵੇਂ ਦਿਨ 'ਚ ਪੁਜਾ ਜਗਜੀਤ ਡਲੇਵਾਲ ਦਾ ਮਰਨ ਵਰਤ : 11, 12 ਤੇ 13 ਫਰਵਰੀ ਨੂੰ ਹੋਣਗੀਆਂ ਮਹਾ ਪੰਚਾਇਤਾਂ
74ਵੇਂ ਦਿਨ 'ਚ ਪੁਜਾ ਜਗਜੀਤ ਡਲੇਵਾਲ ਦਾ ਮਰਨ ਵਰਤ : 11, 12 ਤੇ 13 ਫਰਵਰੀ ਨੂੰ ਹੋਣਗੀਆਂ ਮਹਾ ਪੰਚਾਇਤਾਂ - ਡਲੇਵਾਲ ਨੇ ਵੀਡਿਓ ਜਾਰੀ ਕਰ ਮਹਾ ਪੰਚਾਇਤਾਂ 'ਚ ਪੁੱਜਣ ਦੀ ਕੀਤੀ ਅਪੀਲ - ਹਰਿਆਣਾ ਤੋਂ ਕਿਸਾਨਾਂ ਦਾ ਵੱਡਾ ਜਥਾ ਪੁੱਜਾ ਖਨੌਰੀ ਪਟਿਆਲਾ : ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਜਿਥੇ 74ਵੇਂ ਦਿਨ ਵੀ ਜਾਰੀ ਰਿਹਾ, ਉਥੇ ਉਨ੍ਹਾਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸਮੂਹ ਕਿਸਾਨਾਂ ਨੂੰ 11 ਫਰਵਰੀ ਨੂੰ ਰਤਨਪੁਰਾ ਮੋਰਚੇ ਉੱਪਰ, 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਮੋਰਚੇ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਉੱਪਰ ਹੋਣ ਵਾਲੀਆਂ ਮਹਾਂਪੰਚਾਇਤਾਂ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ । ਅੱਜ ਹਰਿਆਣਾ ਤੋਂ ਕਿਸਾਨਾਂ ਦਾ ਦੂਜਾ ਜੱਥਾ ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਆਪਣੇ ਖੇਤਾਂ ਵਿੱਚੋਂ ਪਾਣੀ ਲੈ ਕੇ ਪਹੁੰਚਿਆ । ਅੱਜ ਬਿੰਜੌਲ, ਤਾਹਰਪੁਰ, ਕੱਕਦੋੜ, ਤੀਤਰਮ, ਕੁਰਾੜ, ਉਮਰਾ, ਦੇਪਲ, ਖਰੜ ਅਲੀਪੁਰ, ਢੰਢੇਰੀ, ਖੋਖਾ, ਗੁਹਨਾ, ਸੋਗੜ੍ਹੀ, ਫੁੱਲਾਂ, ਰਤੀਆ, ਢਾਣੀ ਬਦਨਪੁਰ, ਢਾਣੀ ਦਾਦੂਪੁਰ, ਅਮਰਗੜ੍ਹ, ਹੁਕਮਾਂਵਾਲੀ, ਮਾਲੇਵਾਲਾ, ਮਹਿਮੜਾ, ਲਠੈਰਾ, ਲਾਮਬਾ, ਕਮਾਨਾ, ਚਿਮੋ, ਗੜੀ ਭਲੌਰ, ਧਨੌਰੀ, ਅਮਰਗੜ੍ਹ, ਫਾਕਲ, ਨੇਪੇਵਾਲਾ, ਹਰਸੌਲਾ, ਖੇੜੀ ਚੌਪਟਾ, ਛਾਤਰ, ਸਿੰਘਨਾਲ, ਅਹਰਵਾ, ਹਡੌਲੀ, ਅਜੀਤਨਗਰ, ਪਿਲਚੀਆਂ, ਲਘੂਵਾਸ, ਬ੍ਰਾਹਮਣਵਾਲਾ, ਰੋਜ਼ਾਂਵਾਲੀ, ਭੈਣੀ ਖੇੜਾ, ਲੱਕੜਵਾਲੀ, ਜੰਡਵਾਲਾ, ਸੁਖਚੈਨ, ਕਸਾਨ, ਹਮੀਰਗੜ੍ਹ ਸਮੇਤ 50 ਤੋਂ ਵੱਧ ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਕਿਸਾਨ ਮੋਰਚੇ ਉੱਪਰ ਪੁੱਜੇ । ਅੱਜ ਦੋ ਪਿੰਡਾਂ ਦੇ ਨੌਜਵਾਨ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਕਿਸਾਨ ਮੋਰਚੇ ਵਿੱਚ ਪੁੱਜੇ । ਕਿਸਾਨ ਆਗੂਆਂ ਨੇ ਕਿਹਾ ਕਿ 8 ਅਤੇ 10 ਫਰਵਰੀ ਨੂੰ ਕਿਸਾਨਾਂ ਦਾ ਅਗਲਾ ਜੱਥਾ ਹਰਿਆਣਾ ਤੋਂ ਆਵੇਗਾ ਅਤੇ 12 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨਾਂ ਨੂੰ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ । ਦਿੱਲੀ ਅੰਦੋਲਨ-2, ਸ਼ੰਭੂ ਬਾਡਰ ਮੋਰਚੇ 'ਤੇ ਕਿਸਾਨਾਂ ਮਜਦੂਰਾਂ ਨੇ ਦੀ ਆਮਦ ਜਾਰੀ : ਕੀਤੀ ਨਾਅਰੇਬਾਜ਼ੀ - ਮਾਨ ਸਰਕਾਰ ਜਮੀਨਾਂ ਤੇ ਹਮਲੇ ਕਰਨ ਤੋਂ ਬਾਜ਼ ਆਵੇ : ਡਿਪੋਰਟ ਕੀਤੇ ਭਾਰਤੀਆਂ ਤੇ ਮੋਦੀ ਸਰਕਾਰ ਦੀ ਚੁੱਪੀ ਸ਼ਰਮਨਾਕ ਪਟਿਆਲਾ : ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਦਿੱਲੀ ਅੰਦੋਲਨ 2 ਨੂੰ ਇੱਕ ਹਫ਼ਤੇ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਮੌਕੇ ਸ਼ੰਭੂ ਬਾਰਡਰ ਮੋਰਚੇ 'ਤੇ ਲਗਾਤਾਰ ਕਿਸਾਨਾਂ ਮਜਦੂਰਾਂ ਦੀ ਆਮਦ ਜਿਥੇ ਵਧੀ, ਉੱਥੇ ਉਨ੍ਹਾ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਵੀ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪਿਛਲੀ 13 ਫਰਵਰੀ ਤੋਂ ਦਿੱਲੀ ਕੂਚ ਨਾਲ ਸ਼ੁਰੂ ਹੋਏ ਕੇਂਦਰ ਸਰਕਾਰ ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਓਣ ਸਬੰਧੀ ਅੰਦੋਲਨ 3 ਬਾਡਰਾਂ 'ਤੇ ਜਾਰੀ ਹਨ ਅਤੇ ਸਾਰੇ ਥਾਵਾਂ ਤੇ, ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਮੌਕੇ ਸਾਲਾਨਾ ਇੱਕਠ ਕੀਤੇ ਜਾ ਰਹੇ ਹਨ, ਜਿਸ ਲਈ ਸ਼ੰਭੂ ਬਾਰਡਰ ਮੋਰਚੇ ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਉਹਨਾਂ ਕਿਹਾ ਕਿ ਸਰਕਾਰ ਨਾਲ 14 ਤਰੀਕ ਨੂੰ ਮੀਟਿੰਗ ਹੋਣ ਜਾ ਰਹੀ ਹੈ, ਸੋ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੀਟਿੰਗ ਵਿੱਚ ਕੋਈ ਠੋਸ ਪ੍ਰਸਤਾਵ ਲੈ ਕੇ ਆਵੇ ਜਿਸ ਨਾਲ ਕਿਸਾਨਾਂ ਮਜਦੂਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਸਹਾਇਤਾ ਮਿਲੇ ਹਾਲਾਂਕਿ ਜ਼ੋ ਉਦਾਸੀਨ ਰਵਈਆ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਖੇਤੀਬਾੜੀ ਸੈਕਟਰ ਸਬੰਧੀ ਦਿਖਾਇਆ ਗਿਆ ਹੈ, ਉਸ ਤੋਂ ਕੋਈ ਬਹੁਤੀ ਉਮੀਦ ਦੀ ਕਿਰਨ ਦਿਖਾਈ ਨਹੀਂ ਦਿੰਦੀ । ਉਹਨਾਂ ਕਿਹਾ ਕਿ ਸ਼ੰਭੂ ਮੋਰਚੇ ਤੇ ਲਗਾਤਾਰ ਕਿਸਾਨਾਂ ਮਜ਼ਦੂਰਾਂ ਦੀ ਆਮਦ ਵਧ ਰਹੀ ਹੈ ਅਤੇ ਜਥੇਬੰਦੀਆਂ ਇਸ ਗੱਲ ਲਈ ਵਚਨਬੱਧ ਹਨ ਕਿ ਮੰਗਾਂ ਦੇ ਸਾਰਥਕ ਹੱਲ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਵਾਲਾ ਘਟਨਾਕਰਮ ਵਾਪਰਿਆ ਹੈ ਉਸ ਲਈ ਅਮਰੀਕਨ ਸਰਕਾਰ ਦੇ ਨਾਲ ਨਾਲ ਭਾਰਤ ਅਤੇ ਪੰਜਾਬ ਸਰਕਾਰ ਦੀ ਵੱਡੇ ਦੋਸ਼ੀ ਹਨ ਕਿਉਕਿ ਦੇਸ਼ ਦੀ ਸਰਕਾਰ ਨੇ ਅਜਿਹੀਆਂ ਨੀਤੀਆਂ ਬਣਾਈਆਂ ਹਨ, ਜਿਸ ਨਾਲ ਦੇਸ਼ ਵਿੱਚ ਨੌਜਵਾਨ ਨੂੰ ਰੁਜ਼ਗਾਰ, ਨੌਕਰੀ, ਖੇਤੀ ਸੈਕਟਰ ਜਾਂ ਹੋਰ ਕਿਸੇ ਵੀ ਤਰੀਕੇ ਦੀ ਕਮਾਈ ਦਾ ਕੋਈ ਵਸੀਲਾ ਦਿਖਾਈ ਨਹੀਂ ਦਿੰਦਾ, ਜਿਸ ਦੇ ਚਲਦੇ ਉਸ ਨੂੰ ਨਾ ਚਾਹੁੰਦੇ ਹੋਏ ਵੀ ਜਾਨ ਖਤਰੇ ਵਿੱਚ ਪਾ ਕੇ ਵਿਦੇਸ਼ ਵੱਲ ਮੂੰਹ ਕਰਨਾ ਪੈ ਰਿਹਾ ਹੈ । ਉਨਾਂ ਕੇਂਦਰ, ਪੰਜਾਬ ਅਤੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਗਈ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਮਾਲੀ ਸਹਾਇਤਾ ਦੇ ਨਾਲ-ਨਾਲ ਜੀਵਨ ਗੁਜਰ ਬਸਰ ਕਰਨ ਲਈ ਨੌਕਰੀਆਂ ਵੀ ਦਿੱਤੀਆਂ ਜਾਣ ਤਾਂ ਜੋ ਉਹਨਾਂ ਦੇ ਹੋਏ ਭਾਰੇ ਨੁਕਸਾਨ ਦੀ ਕੁਝ ਭਰਪਾਈ ਕੀਤੀ ਜਾ ਸਕੇ । 13 ਦੇ ਪ੍ਰੋਗਰਾਮ ਨੂੰ ਲੈ ਕੇ ਬਾਰਡਰ 'ਤੇ ਚਲਾਈ ਸਫਾਈ ਮੁਹਿੰਮ ਇਸ ਮੌਕੇ ਸ਼ੰਭੂ ਬਾਰਡਰ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ 13 ਦੇ ਪ੍ਰੋਗਰਾਮ ਦੀ ਤਿਆਰੀ ਕਰਦਿਆਂ ਪੂਰੇ ਜ਼ੋਰ ਸ਼ੋਰ ਨਾਲ ਸਫਾਈ ਮੁਹਿੰਮ ਚਲਾਈ ਗਈ, ਜਿਸ ਵਿੱਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਵਲੰਟੀਅਰ ਤੌਰ ਤੇ ਹਿੱਸਾ ਲਿਆ। ਅੰਤ ਵਿੱਚ ਉਹਨਾਂ ਨੇ ਪੰਜਾਬ ਹਰਿਆਣਾ ਸਮੇਤ ਉੱਤਰ ਭਾਰਤ ਦੇ ਸਾਰੇ ਰਾਜਾਂ ਦੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ 13 ਫਰਵਰੀ ਵਾਲੇ ਦਿਨ ਸ਼ੰਭੂ ਬਾਰਡਰ ਤੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪਹੁੰਚਣ ਦੀ ਅਪੀਲ ਕੀਤੀ । ਇਸ ਮੌਕੇ ਕੰਵਰ ਦਲੀਪ ਸੈਦੋਲੇਹਲ, ਬਲਦੇਵ ਸਿੰਘ ਬੱਗਾ, ਜਰਮਨਜੀਤ ਸਿੰਘ ਬੰਡਾਲਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਦਿਲਬਾਗ ਸਿੰਘ ਗਿੱਲ, ਹਰਪ੍ਰੀਤ ਸਿੰਘ ਬਹਿਰਾਮਕੇ ਤੋਂ ਇਲਾਵਾ ਸੈਂਕੜੇ ਕਿਸਾਨ, ਮਜ਼ਦੂਰ ਹਾਜ਼ਰ ਰਹੇ ।
Punjab Bani 07 February,2025
ਕਿਸਾਨਾਂ ਵੱਲੋਂ ਵਿਆਹਾਂ ਦੇ ਕਾਰਡਾਂ ਤੇ ਡੱਲੇਵਾਲ ਦੀ ਫ਼ੋਟੋ ਲਗਾਨੀ ਕੀਤੀ ਸ਼ੁਰੂ
ਕਿਸਾਨਾਂ ਵੱਲੋਂ ਵਿਆਹਾਂ ਦੇ ਕਾਰਡਾਂ ਤੇ ਡੱਲੇਵਾਲ ਦੀ ਫ਼ੋਟੋ ਲਗਾਨੀ ਕੀਤੀ ਸ਼ੁਰੂ ਹੁਣ ਡੱਲੇਵਾਲ ਬਣੇ ਕਿਸਾਨਾਂ ਦਾ ਆਈਕੋਨ ਢਾਬੀ ਗੁੱਜਰਾਂ, ਪਟਿਆਲਾ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 74ਵੇਂ ਦਿਨ ‘ਚ ਦਾਖਲ ਹੋ ਗਿਆ ਹੈ । ਕਿਸਾਨ ਆਗੂ ਡੱਲੇਵਾਲ ਹੁਣ ਕਿਸਾਨਾਂ ਦਾ ਆਈਕੋਨ ਬਣ ਰਹੇ ਹਨ।ਕਿਸਾਨਾਂ ਨੇ ਵਿਆਹ ਵਾਲੇ ਕਾਰਡਾਂ ‘ਤੇ ਕਿਸਾਨ ਆਗੂ ਡੱਲੇਵਾਲ ਦੀ ਫੋਟੋ ਲਾਉਣੀ ਸ਼ੁਰੂ ਕਰ ਦਿੱਤੀ ਹੈ । ਹਰਿਆਣਾ ਦੇ ਕੈਥਲ ਦੇ ਇੱਕ ਕਿਸਾਨ ਨੇ ਆਪਣੇ ਵਿਆਹ ਦੇ ਕਾਰਡ ‘ਤੇ ਡੱਲਵਾਲ ਦੀ ਫੋਟੋ ਲਗਾਈ ਹੈ ਜਿਸ ਦੀ ਚਰਚਾ ਹਰਿਆਣਾ ਦੇ ਨਾਲ ਨਾਲ ਪੰਜਾਬ ਵਿੱਚ ਵੀ ਹੋ ਰਹੀ ਹੈ । ਕੈਥਲ ਦੇ ਰਹਿਣ ਵਾਲੇ ਵਿਕਰਮ ਦਾ 16 ਫਰਵਰੀ ਨੂੰ ਵਿਆਹ ਹੋ ਰਿਹਾ ਹੈ । ਉਸ ਨੇ ਆਪਣੇ ਵਿਆਹ ਦੇ ਕਾਰਡ ‘ਤੇ ਜਗਜੀਤ ਸਿੰਘ ਡੱਲੇਵਾਲ ਦੀ ਫੋਟੋ ਛਾਪੀ ਹੈ । ਉਸ ਨੇ ਮੋਰਚੇ ‘ਤੇ ਪਹੁੰਚ ਕੇ ਖੁਦ ਡੱਲੇਵਾਲ ਨੂੰ ਇਹ ਕਾਰਡ ਦਿੱਤਾ ਅਤੇ ਵਿਆਹ ‘ਤੇ ਬੁਲਾਇਆ । ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਵਿਕਰਮ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਹਨ। 13 ਫਰਵਰੀ ਤੋਂ ਲਗਾਤਾਰ ਮੋਰਚੇ ‘ਤੇ ਆ ਰਹੇ ਹਨ । ਪਿਛਲੇ ਸਾਲ ਪੁਲਸ ਨਾਲ ਝੜਪ ਦੌਰਾਨ ਉਸ ਦੇ ਪਿੰਡ ਦੇ ਕਿਸਾਨਾਂ ਦੇ ਟਰੈਕਟਰ ਵੀ ਤੋੜ ਦਿੱਤੇ ਗਏ ਸਨ ਪਰ ਉਸਨੇ ਕਦੇ ਹਾਰ ਨਹੀਂ ਮੰਨੀ । ਇਸ ਦੇ ਨਾਲ ਹੀ ਹਰਿਆਣੇ ਤੋਂ ਕਿਸਾਨ ਆਪਣੇ ਖੇਤਾਂ ਅਤੇ ਹੁਣ ਗੰਗਾ ਦਾ ਪਾਣੀ ਲੈ ਕੇ ਅੱਗੇ ਪਹੁੰਚ ਰਹੇ ਹਨ । ਕਿਸਾਨਾਂ ਦਾ ਮੰਨਣਾ ਹੈ ਕਿ ਇਸ ਨੂੰ ਪੀਣ ਨਾਲ ਡੱਲੇਵਾਲ ਦੇ ਸਰੀਰ ਨੂੰ ਤਾਕਤ ਮਿਲੇਗੀ । ਹੁਣ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ 14 ਫਰਵਰੀ ਨੂੰ ਤੈਅ ਕੀਤੀ ਗਈ ਹੈ । ਅਗਲੇ ਸ਼ੁੱਕਰਵਾਰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੈ ।
Punjab Bani 07 February,2025
ਭਾਰਤੀ ਕਿਸਾਨ ਯੂਨੀਅਨ ਏਕਤਾ (ਸ਼ਾਦੀਪੁਰ) ਨੇ ਕੀਤੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਸ਼ਾਦੀਪੁਰ) ਨੇ ਕੀਤੀ ਮੀਟਿੰਗ 9 ਫਰਵਰੀ ਨੂੰ ਕੇ.ਦਰ ਸਰਕਾਰ ਦੇ ਖਿਲਾਫ ਦਿਤੇ ਜਾਣਗੇ ਮੰਗ ਪੱਤਰ : ਬੂਟਾ ਸਿੰਘ ਪਟਿਆਲਾ : ਕਸਬਾ ਸਨੌਰ ਦੇ ਫਤਿਹਪੁਰ ਰੋਡ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸ਼ਾਦੀਪੁਰ) ਦੇ ਮੁੱਖ ਦਫਤਰ ਦੇ ਇੰਚਾਰਜ ਨਿਰਮਲ ਸਿੰਘ ਦੀ ਅਗਵਾਈ ਹੇਠ ਬੈਠਕ ਹੋਈ, ਜਿਸ ਵਿਚ ਐਸ. ਕੇ. ਐੱਮ. ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ । ਇਸ ਮੌਕੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਦੱਸਿਆ ਕਿ ਇਸ ਬੈਠਕ ਵਿਚ ਜਥੇਬੰਦੀ ਨੂੰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਹੈ, ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੁੱਦਾ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਚ ਵਾਅਦਾ ਕੀਤਾ ਸੀ ਕਿ ਅਸੀਂ ਕਰਜਾ ਮੁਆਫੀ ਵੀ ਕਰਾਂਗੇ । ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਵੀ ਲਾਗੂ ਕੀਤਾ ਜਾਵੇਗਾ । ਉਨ੍ਹਾਂ ਹੈਰਾਨੀਜਨਕ ਹੁੰਦਿਆਂ ਕਿਹਾ ਕਿ ਬੀਤੇ ਦਿਨ ਕੇਂਦਰ ਸਰਕਾਰ ਵਲੋਂ ਕਰਜੇ ਮੁਆਫੀ ਲਈ ਕੋਈ ਵਿਚਾਰ ਨਹੀਂ ਹੈ ਅਜਿਹਾਂ ਬਿਆਨ ਦਿੱਤਾ ਗਿਆ, ਜਿਸਦੀ ਅਸੀਂ ਨਿੰਦਾ ਕਰਦੇ ਹਾਂ। ਸ. ਸ਼ਾਦੀਪੁਰ ਤੇ ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਕਿਹਾ ਕਿ ਅਸੀ ਕੇਂਦਰ ਤੇ ਪੰਜਾਬ ਸਰਕਾਰ ਤੋ ਕਿਸਾਨਾਂ ਦੇ ਹੱਕਾਂ ਦੀਆਂ ਮੰਗਾਂ ਲਈ ਸੰਘਰਸ਼ ਕਰਾਂਗੇ । ਉਨ੍ਹਾਂ ਦੱਸਿਆ ਕਿ ਇਸਦੇ ਸੰਬੰਧ ਵਿਚ ਅਸੀਂ 9 ਤਰੀਖ ਨੂੰ ਕੇਂਦਰ ਸਰਕਾਰ ਦੇ ਖਿਲਾਫ ਮੰਗ ਪੱਤਰ ਦੇਵਾਂਗੇ । ਇਸ ਮੌਕੇ ਸੰਸਾਰ ਸਿੰਘ , ਹਾਕਮ ਸਿੰਘ ਥੂਹੀ ਬਲਾਕ ਪ੍ਰਧਾਨ ਨਾਭਾ, ਡਾ. ਬਲਵਿੰਦਰ ਸਿੰਘ ਖੁੱਡਾਂ ,ਬਬੀ ਸ਼ਾਦੀਪੁਰ,ਕੁਲਦੀਪ ਸਿੰਘ ਸਨੌਰ, ਦੇਵ ਚੰਦ ਸ਼ਰਮਾ, ਮੇਜਰ ਸਿੰਘ ਕੈਪਟਨ, ਮਲਕੀਤ ਸਿੰਘ ਗਾਂਧੀ, ਗੁਰਚਰਨ ਸਿੰਘ ਹੰਜਰਾਅ, ਕਿਰਪਾਲ ਸਿੰਘ, ਅਵਤਾਰ ਸਿੰਘ ਖੇਰਾ, ਭਗਵੰਤ ਸਿੰਘ ਤੇ ਹੋਰ ਕਈ ਮੌਜੂਦ ਸਨ ।
Punjab Bani 06 February,2025
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ -ਖੇਤੀਬਾੜੀ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਪਟਿਆਲਾ, 5 ਫਰਵਰੀ : ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ । ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ । ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਐਗਰੋਨੋਮਿਸਟ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਅਤੇ ਸੰਗਰੂਰ ਤੋਂ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਸ਼ੋਕ ਕੁਮਾਰ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ । ਇਸ ਉਪਰੰਤ ਡਾ. ਹਰਦੀਪ ਸਿੰਘ ਸਭਿਖੀ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ । ਕੇ. ਵੀ. ਕੇ. ਦੇ ਵੱਖ-ਵੱਖ ਵਿਗਿਆਨੀਆਂ ਨੇ ਆਪਣੇ ਵਿਸ਼ੇ ਵਿਚ ਹੋਈ ਕਾਰਵਾਈ ਅਤੇ ਸਾਲ 2025-26 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਖੇਤੀ ਵਿਗਿਆਨੀਆਂ ਨੂੰ ਸਥਾਈ ਖੇਤੀਬਾੜੀ ਲਈ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ । ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਅਤੇ ਕਿਸਾਨਾਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਰਣਧੀਰ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਅਤੇ ਉੱਦਮੀ ਬੀਬੀਆਂ ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਮਧੂ-ਮੱਖੀ ਪਾਲਣ, ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ । ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਅੰਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਇਸ ਮੀਟਿੰਗ ਵਿਚ ਹਾਜ਼ਰ ਮਾਹਿਰਾਂ, ਕਮੇਟੀ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ।
Punjab Bani 05 February,2025
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 72ਵੇ ਦਿਨ ਵਿੱਚ ਜਾਰੀ
ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 72ਵੇ ਦਿਨ ਵਿੱਚ ਜਾਰੀ 50 ਪਿੰਡ ਦੇ ਕਿਸਾਨ ਪੁੱਜੇ ਪਵਿੱਤਰ ਜਲ ਲੈ ਕੇ ਪਟਿਆਲਾ : ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਜਿਥੇ 72ਵੇਂ ਦਿਨ ਵੀ ਜਾਰੀ ਰਿਹਾ, ਉਥੇ ਦੂਸਰੇ ਪਾਸੇ ਅੱਜ ਹਰਿਆਣਾ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨ ਟਿਊਬਵੈੱਲਾਂ ਦਾ ਪਵਿੱਤਰ ਜਲ ਜਗਜੀਤ ਸਿੰਘ ਡੱਲੇਵਾਲ ਲਈ ਲੈ ਕੇ ਮੋਰਚੇ ਤੇ ਪੁੱਜੇ । ਇਨਾ ਪਿੰਡਾਂ ਵਿਚ ਹਰਿਆਣਾ ਤੋਂ ਨਾਰਨੌਂਦ, ਰਾਜਪੁਰਾ, ਮਾਜਰੀ, ਡਿਡਵੜੀ, ਸੋਹਟੀ, ਫੱਗੂ, ਧਰਮਪੁਰਾ, ਖਰੈਤੀ ਖੇੜਾ, ਦਾਦੂ, ਤਿਲੋਕੇਵਾਲਾ, ਬੀਸਲਾ, ਕਰਨੌਲੀ, ਖੁੰਬਰ, ਜੰਡਵਾਲਾ, ਆਇਲਕੀ, ਚਿਨੌਲੀ, ਮਟਿੰਦੂ, ਗੋਪਾਲਪੁਰ, ਨਲਠਾ, ਮਾਜਰਾ, ਖੁਰਾਣਾ, ਰਾਜਖੇੜਾ ਜੁਲਹੇੜਾ। ਧਾਣੀ ਚਤਰੀਆ, ਧਾਣੀ ਥੋਬਾ, ਤਾਮਸਪੁਰਾ, ਭਰਪੂਰ, ਲੱਕੜਵਾਲੀ,ਚਮਾਰੜਾ, ਮਾੜਾ, ਮਸਤਗੜ੍ਹ, ਖਰਲ, ਲੋਧਰ, ਫਤਿਹਪੁਰੀ, ਫੁਲਾਂ, ਅੱਕਾਂਵਾਲੀ, ਸੁੰਦਰਨਗਰ ਹਮਜਾਪੁਰ ਸਮੇਤ 50 ਤੋਂ ਵੱਧ ਪਿੰਡਾਂ ਦੇ ਖੇਤਾਂ ਵਿੱਚੋਂ ਪਾਣੀ ਲੈ ਕੇ ਕਿਸਾਨ ਮੋਰਚੇ 'ਤੇ ਪੁੱਜੇ । ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ 71 ਦਿਨਾਂ ਤੋਂ ਸਿਰਫ਼ ਪਾਣੀ ਪੀ ਕੇ ਆਪਣੇ ਸਰੀਰ ੋਤੇ ਦੁੱਖ ਝੱਲ ਰਹੇ ਹਨ ਤਾਂ ਜੋ ਖੇਤੀ ਵਾਲੀ ਜ਼ਮੀਨ ਅਤੇ ਕਿਸਾਨਾਂ ਦੀ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ, ਕਿਸਾਨਾਂ ਨੂੰ ਦਿਲੀ ਇੱਛਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਉਸੇ ਖੇਤ ਦੇ ਪਵਿੱਤਰ ਪਾਣੀ ਪੀਣ ਜਿਨਾਂ ਨੂੰ ਬਚਾਉਣ ਲਈ ਉਹ ਸਤਿਆਗ੍ਰਹਿ ਕਰ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਪਾਣੀ ਨਹੀਂ ਸਗੋਂ ਹਜ਼ਾਰਾਂ ਕਿਸਾਨਾਂ ਦੀਆਂ ਭਾਵਨਾਵਾਂ ਦੀ ਗੱਲ ਹੈ ਜਿਨਾਂ ਨੂੰ ਮਹਿਸੂਸ ਹੁੰਦਾ ਹੈ ਕਿ ਝਛਸ਼ ਗਾਰੰਟੀ ਕਾਨੂੰਨ ਬਣਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ 2 ਵਿੱਚ ਸਹਿਯੋਗ ਕਰਨਾ ਜ਼ਰੂਰੀ ਹੈ । ਇਸੇ ਤਰ੍ਹਾਂ 6, 8 ਅਤੇ 10 ਫਰਵਰੀ ਨੂੰ ਹਰਿਆਣਾ ਦੇ ਕਿਸਾਨਾਂ ਦੇ ਵੱਡੇ ਜੱਥੇ ਪਾਣੀ ਲੈ ਕੇ ਦਾਤਾਸਿੰਘਵਾਲਾਖਨੌਰੀ ਮੋਰਚੇ ੋਤੇ ਪਹੁੰਚਣਗੇ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੋਰਚੇ ਦੇ 1 ਸਾਲ ਪੂਰੇ ਹੋਣ ੋਤੇ 11 ਫਰਵਰੀ ਨੂੰ ਰਤਨਾਪੁਰਾ,12 ਫਰਵਰੀ ਨੂੰ ਦਾਤਾਸਿੰਘਵਾਲਾਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਉੱਪਰ ਹੋਣ ਵਾਲੀਆ ਮਹਾਂਪੰਚਾਇਤਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣਾ ਹੈ ।
Punjab Bani 05 February,2025
ਸੰਸਦ 'ਚ ਬੈਨੀਵਾਲ ਵਲੋ ਦਿੱਤੇ ਬਿਆਨ ਦੀ ਕਿਸਾਨਾਂ ਨੇ ਕੀਤੀ ਸਖਤ ਨਿੰਦਾ
ਸੰਸਦ 'ਚ ਬੈਨੀਵਾਲ ਵਲੋ ਦਿੱਤੇ ਬਿਆਨ ਦੀ ਕਿਸਾਨਾਂ ਨੇ ਕੀਤੀ ਸਖਤ ਨਿੰਦਾ - 2014 ਦੇ ਚੋਣ ਵਾਅਦੇ ਤੋਂ ਕੇਂਦਰ ਸਰਕਾਰ ਹੋਈ ਪੂਰੀ ਤਰ੍ਹਾਂ ਭਗੌੜੀ : ਪੰਧੇਰ - ਕਿਸਾਨਾਂ ਮਜਦੂਰਾਂ ਦੇ ਕਰਜ਼ੇ ਬਾਰੇ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਬਿਆਨ ਨਿਰਾਸ਼ਾਜਨਕ ਪਟਿਆਲਾ : ਦਿੱਲੀ ਅੰਦੋਲਨ-2 ਨੂੰ ਜਿਥੇ ਚਲਦੇ ਸਾਲ ਪੂਰਾ ਹੋਣ ਜਾ ਰਿਹਾ ਹੈ, ਉਥੇ ਕਿਸਾਨਾਂ ਅੰਦਰ ਵੀ ਰੋਸ਼ ਭਖਦਾ ਜਾ ਰਿਹਾ ਹੈ । ਅੱਜ ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਸਦ ਵਿਚ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਚਰਚਾ ਦੌਰਾਨ ਰਾਜਿਸਥਾਨ ਦੇ ਸੰਸਦ ਮੈਂਬਰ ਹਨੂੰਮਾਨ ਬੈਨੀਵਾਲ ਵੱਲੋਂ ਕਿਸਾਨਾਂ ਦੇ ਕਰਜ਼ਾ ਮਾਫ ਕਰਨ ਦਾ ਸਵਾਲ ਪੁਛਣ ਦੇ ਜਵਾਬ ਵਿੱਚ ਕੇਂਦਰ ਵੱਲੋਂ ਇਹ ਕਹਿ ਕੇ ਸਾਫ ਪੱਲਾ ਝਾੜ ਲਿਆ ਗਿਆ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ, ਜਿਸਦੀ ਦਿੱਲੀ ਅੰਦੋਲਨ 2 ਦੀ ਲੀਡਰਸ਼ਿਪ ਵੱਲੋਂ ਤਿਖੀ ਨਿੰਦਿਆ ਕੀਤੀ ਗਈ । ਉਨਾਂ ਕਿਹਾ ਕਿ 2014 ਦੇ ਚੋਣ ਵਾਅਦੇ ਤੋਂ ਕੇਂਦਰ ਸਰਕਾਰ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ । ਉਹਨਾਂ ਕਿਹਾ ਕਿ ਕੁੱਲ ਦੇਸ਼ ਦੇ ਕਿਸਾਨ ਦਾ ਕਰਜ਼ਾ 33।5 ਲੱਖ ਕਰੋੜ ਹੋ ਚੁੱਕਾ ਹੈ, ਜਿਸ ਵਿੱਚ ਮਹਾਰਾਸ਼ਟਰ ਦੇ ਸਿਰ ਲਗਭਗ 8 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਪੰਜਾਬ ਦੇ ਵਿੱਚ ਪ੍ਰਾਈਵੇਟ ਬੈਂਕਾਂ ਦਾ ਕਿਸਾਨਾਂ ਤੇ ਇੱਕ ਲੱਖ ਰੁਪਏ ਤੋਂ ਵੱਧ ਕਰਜ਼ਾ ਹੈ, ਜਿਸ ਵਿੱਚ 85 ਹਜ਼ਾਰ ਕਰੋੜ ਦਾ ਕਰਜ਼ਾ ਕੋਆਪਰੇਟਿਵ ਬੈਂਕਾਂ ਦਾ ਕਰਜ਼ਾ 10 ਹਜ਼ਾਰ ਕਰੋੜ ਤੋਂ ਵੱਧ ਹੈ ਅਤੇ ਬਾਕੀ ਪੇਂਡੂ ਬੈਂਕਾ ਦਾ ਕਰਜ਼ਾ ਹੈ । ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਜਿੰਨਾ ਮੰਗਾਂ ਤੇ ਅੰਦੋਲਨਕਾਰੀ ਜਥੇਬੰਦੀਆਂ ਨਾਲ ਗੱਲਬਾਤ ਲਈ ਮੀਟਿੰਗ ਸੱਦੀ ਗਈ ਹੈ ਉਹਨਾਂ ਮੰਗਾਂ ਵਿੱਚ ਕਿਸਾਨਾਂ ਮਜਦੂਰਾਂ ਦੀ ਕੁਲ ਕਰਜ਼ਾ ਮੁਕਤੀ ਦੀ ਅਹਿਮ ਮੰਗ ਸ਼ਾਮਿਲ ਹੈ ਕਿਉਕਿ ਅੱਜ ਤੱਕ ਸਰਕਾਰੀ ਅੰਕੜਿਆਂ ਅਨੁਸਾਰ 4 ਲੱਖ ਤੋਂ ਵੱਧ ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਅੱਜ ਵੀ ਜਾਰੀ ਹਨ । ਉਹਨਾਂ ਕਿਹਾ ਕਿ ਸਰਕਾਰ ਦੇ ਬਿਆਨ ਨੇ ਸਪਸ਼ਟ ਕਰ ਦਿੱਤਾ ਗਿਆ ਕਿ ਸਰਕਾਰ ਕਰਜ਼ਾ ਮੁਕਤੀ ਬਾਰੇ ਕੋਈ ਵਿਚਾਰ ਨਹੀ, ਪੰਜਾਬ ਵਿੱਚ ਕਿਸਾਨਾਂ ਤੇ ਕਰਜਾ ਅੰਕੜਾ ਇਕ ਲੱਖ ਕਰੋੜ ਤੋਂ ਪਾਰ ਹੋ ਚੁੱਕਿਆ ਹੈ । ਉਹਨਾਂ ਕਿਹਾ ਕਿ ਸਰਕਾਰ ਦੇ ਅੰਕੜੇ ਅਨੁਸਾਰ ਦੇਸ਼ ਦਾ ਕਰਜ਼ਾ 200 ਲੱਖ ਕਰੋੜ ਰੁਪਏ ਪਾਰ ਕਰ ਚੁੱਕਾ ਹੈ ਅਤੇ ਇਸ ਵਾਰ ਵੀ 15 ਲੱਖ ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ, ਜਿਸ ਤੋਂ ਸਾਫ ਹੈ ਕਿ ਸਰਕਾਰ ਦੇਸ਼ ਨੂੰ ਆਰਥਿਕ ਤੌਰ ਤੇ ਦੀਵਾਲੀਆ ਕਰਨ ਵਾਲੇ ਹਾਲਾਤਾਂ ਵੱਲ ਧੱਕ ਰਹੀ ਹੈ । ਉਹਨਾਂ ਕਿਹਾ ਕਿ ਕਾਰਪੋਰੇਟ ਦੇ ਲੱਖਾਂ ਕਰੋੜ ਰੁਪਏ ਦੇ ਕਰਜ਼ੇ ਵੱਟੇ ਖਾਤੇ ਪਾ ਦਿੱਤੇ ਗਏ ਪਰ ਆਮ ਜਨਤਾਂ ਲਈ ਸਿਵਾਏ ਗੱਲਾਂ ਦੇ ਕੁਝ ਵੀ ਨਹੀਂ ਕੀਤਾ । ਉਹਨਾਂ ਕਿਹਾ ਕਿ ਖੇਤੀਬਾੜੀ ਅਰਥਸ਼ਾਸਤਰੀਆ ਦੇ ਅਨੁਸਾਰ ਖੇਤੀ ਸੈਕਟਰ ਲਈ ਰੱਖਿਆ ਗਿਆ ਬਜ਼ਟ ਵੀ ਨਿਗੂਣਾ ਹੈ, ਜਦਕਿ ਉਹਨਾਂ ਦੇ ਅਨੁਸਾਰ ਖੇਤੀ ਸੈਕਟਰ ਲਈ ਵੱਖਰਾ ਬਜ਼ਟ ਪੇਸ਼ ਕਰਨਾ ਚਾਹੀਦਾ ਹੈ ਅਤੇ ਕੁਲ ਦਾ 5× ਬਜ਼ਟ ਰੱਖਣਾ ਚਾਹੀਦਾ ਹੈ ਅਤੇ ਹਰ ਸਾਲ ਇਸ ਵਿੱਚ 5× ਦਾ ਵਾਧਾ ਕਰਦੇ ਹੋਏ ਇਸਨੂੰ 50× ਤੱਕ ਲੈ ਕੇ ਜਾਣਾ ਚਾਹੀਦਾ ਹੈ। ਕਿਸਾਨ ਆਗੂ ਨੇ ਕਿਹਾ ਕਿ 13 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੇ ਮੋਰਚੇ ਦਾ 1 ਸਾਲ ਪੂਰਾ ਹੋਣ ਦੇ ਮੌਕੇ ਵਿਸ਼ਾਲ ਇੱਕਠ ਕੀਤਾ ਜਾਵੇਗਾ, ਉਹਨਾਂ ਪੰਜਾਬ ਹਰਿਆਣਾ ਉਤਰ ਪ੍ਰਦੇਸ਼ ਰਾਜਿਸਥਾਨ ਦੇ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ।
Punjab Bani 05 February,2025
ਕੇਂਦਰ ਨਾਲ 14 ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਕਿਸਾਨ ਆਗੂ ਕਰ ਰਹੇ ਹਨ ਪਿੰਡ ਪਿੰਡ ਜਾ ਕੇ ਮੀਟਿੰਗ
ਕੇਂਦਰ ਨਾਲ 14 ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਕਿਸਾਨ ਆਗੂ ਕਰ ਰਹੇ ਹਨ ਪਿੰਡ ਪਿੰਡ ਜਾ ਕੇ ਮੀਟਿੰਗ ਪਟਿਆਲਾ : ਕੇਂਦਰ ਨਾਲ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਆਪਣਾ ਪੱਖ ਰੱਖਣ ਅਤੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਨ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਪਿੰਡ ਪਿੰਡ ਜਾ ਕੇ ਮੀਟਿੰਗਾਂ ਦਾ ਦੌਰ ਜਾਰੀ ਰੱਖਿਆ ਜਾ ਰਿਹਾ ਹੈ।ਇਥੇ ਹੀ ਬਸ ਨਹੀਂ ਖਨੌਰੀ ਬਾਰਡਰ ਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਧਰਨੇ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਜਿਨ੍ਹਾਂ ਦੀ ਭੁੱਖ ਹੜ੍ਹਤਾਲ ਅੱਜ 71ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ ਦੇ ਅੰਦਰ ਸਿਰਫ਼ ਤੇ ਸਿਰਫ਼ ਪਾਣੀ ਹੀ ਜਾ ਰਿਹਾ ਹੈ ਨੂੰ ਪਾਣੀ ਪਿਲਾਉਣ ਲਈ ਹਰਿਆਣਾਦੇ 50 ਤੋਂ ਵਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਵਿਚੋਂ ਪਾਣੀ ਲੈ ਕੇ ਪਹੁੰਚਣਗੇ ਅਤੇ ਡੱਲੇਵਾਲ ਵਲੋਂ ਵੀ ਇਹ ਪਾਣੀ ਹੀ ਪੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ 14 ਫਰਵਰੀ ਦੀ ਮੀਟਿੰਗ ਤੋਂ ਪਹਿਲਾਂ 11 ਫ਼ਰਵਰੀ ਨੂੰ ਰਤਨਪੁਰਾ ਮੋਰਚਾ ਵਿਖੇ ਇਕ ਮਹਾਪੰਚਾਇਤ ਹੋਵੇਗੀ, ਜਦਕਿ 12 ਫ਼ਰਵਰੀ ਨੂੰ ਖਨੌਰੀ ਬਾਰਡਰ ਵਿਖੇ ਅਤੇ 13 ਫ਼ਰਵਰੀ ਨੂੰ ਸ਼ੰਭੂ ਮੋਰਚਾ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਇਨ੍ਹਾਂ ਮਹਾਂਪੰਚਾਇਤਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਖਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਅਪਣੇ ਘਰਾਂ ਤੋਂ ਬਾਹਰ ਆਉਣਾ ਚਾਹੀਦਾ ਹੈ ਤਾਂ ਜੋ ਇਸ ਲੜਾਈ ਨੂੰ ਸਫ਼ਲ ਬਣਾਇਆ ਜਾ ਸਕੇ । ਇਨ੍ਹਾਂ ਮਹਾਪੰਚਾਇਤਾਂ ਤੋਂ ਪਹਿਲਾਂ, ਕਿਸਾਨ 11 ਫ਼ਰਵਰੀ ਨੂੰ ਫ਼ਿਰੋਜ਼ਪੁਰ ਵਿਚ ਐਸ.ਐਸ.ਪੀ ਦਫ਼ਤਰ ਦਾ ਘਿਰਾਉ ਕਰਨਗੇ ।
Punjab Bani 04 February,2025
ਡਲੇਵਾਲ ਦਾ ਮਰਨ ਵਰਤ 71ਵੇਂ ਦਿਨ 'ਚ
ਡਲੇਵਾਲ ਦਾ ਮਰਨ ਵਰਤ 71ਵੇਂ ਦਿਨ 'ਚ ਮਹਾ ਪੰਚਾਇਤਾਂ ਲਈ ਕਿਸਾਨਾਂ ਨੇ ਵਿੱਢੀਆਂ ਤਿਆਰੀਆਂ -ਕਿਸਾਨ ਵਿਰੋਧੀ ਬਜਟ ਪੇਸ਼ ਕਰਕੇ ਕੇਂਦਰ ਨੇ ਕਿਸਾਨਾਂ ਦੇ ਜਖਮਾਂ 'ਤੇ ਨਮਕ ਛਿੜਕਿਆ ਪਟਿਆਲਾ : ਖਨੌਰੀ ਕਿਸਾਨ ਮੋਰਚੇ ਉੱਪਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 71ਵੇਂ ਦਿਨ ਵੀ ਜਾਰੀ ਰਿਹਾ ਤੇ ਉਨ੍ਹਾ ਦੇ ਹਾਲਾਤ ਚਿੰਤਾਜਨਕ ਹਨ । ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੋਨਾਂ ਫੋਰਮਾਂ ਦੀ ਸ਼ੰਭੂ ਮੋਰਚੇ ਉੱਪਰ ਕੱਲ ਦੇਰ ਰਾਤ ਮੀਟਿੰਗ ਹੋਈ, ਜਿਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਬਾਰਡਰਾਂ ਉੱਪਰ ਲੜੇ ਜਾ ਰਹੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਸਮੇਂ 11 ਫਰਵਰੀ ਰਤਨਪੁਰਾ, 12 ਫਰਵਰੀ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਹੋ ਰਹੀਆਂ ਕਿਸਾਨ ਮਹਾਂ ਪੰਚਾਇਤਾਂ ਦੇ ਪ੍ਰਬੰਧਾਂ ਸੰਬੰਧੀ ਡਿਊਟੀਆਂ ਲਗਾਈਆਂ ਗਈਆਂ ਅਤੇ ਮੋਰਚੇ ਦੀ ਅੱਗੇ ਦੀ ਰਣਨੀਤੀ ਅਤੇ ਅੱਗੇ ਦੇ ਪ੍ਰੋਗਰਾਮਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ । ਕਿਸਾਨ ਨੇਤਾ ਸਰਵਨ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਯੂ ਕੋਹਾੜ ਨੇ ਦੱਸਿਆ ਕਿ 14 ਫਰਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਸੰਬੰਧੀ ਰਣਨੀਤੀ ਉਡੀਕਣ ਵਾਸਤੇ ਜਲਦ ਹੀ ਦੋਨੋਂ ਫੋਰਮਾਂ ਦੀ ਮੀਟਿੰਗ ਦੁਬਾਰਾ ਤੋ ਕੀਤੀ ਜਾਵੇਗੀ ਅਤੇ ਉਸ ਮੀਟਿੰਗ ਵਿੱਚ ਸਰਕਾਰ ਨਾਲ ਗੱਲਬਾਤ ਲਈ ਜਾਣ ਵਾਲੇ ਡੈਲੀਗੇਸ਼ਨ ਦੇ ਨਾਮ ਤੈਅ ਕੀਤੇ ਜਾਣਗੇ । ਕਿਸਾਨ ਆਗੂ ਦੱਸਿਆ ਕਿ ਰਤਨਪੁਰਾ ਮੋਰਚੇ ਉੱਪਰ 11 ਫਰਵਰੀ ਨੂੰ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਜਾਣ ਵਾਸਤੇ ਪੰਜਾਬ ਅਤੇ ਹਰਿਆਣਾ ਵਿੱਚ, ਰਤਨਪੁਰਾ ਕਿਸਾਨ ਮੋਰਚੇ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਟਿੰਗਾਂ ਕਰਕੇ ਮੋਰਚਿਆਂ ਵੱਲੋਂ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਦੇ ਵਿੱਚ 11 ਤਰੀਕ ਨੂੰ ਰਤਨਪੁਰਾ (ਰਾਜਸਥਾਨ) ਮਹਾਂ ਪੰਚਾਇਤ ਵਿੱਚ ਕਿਸਾਨ ਪਹੁੰਚਣਗੇ ।
Punjab Bani 04 February,2025
ਸਿਰਸਾ (ਹਰਿਆਣਾ) ਦੇ ਪਿੰਡ ਮਲੜੀ ਤੋਂ ਦੁੱਧ ਸੇਵਾ ਲੈ ਕੇ ਕਿਸਾਨ ਪਹੁੰਚੇ ਖਨੋਰੀ ਬਾਰਡਰ : ਲਖਵਿੰਦਰ ਸਿੰਘ ਸਿਰਸਾ
ਸਿਰਸਾ (ਹਰਿਆਣਾ) ਦੇ ਪਿੰਡ ਮਲੜੀ ਤੋਂ ਦੁੱਧ ਸੇਵਾ ਲੈ ਕੇ ਕਿਸਾਨ ਪਹੁੰਚੇ ਖਨੋਰੀ ਬਾਰਡਰ : ਲਖਵਿੰਦਰ ਸਿੰਘ ਸਿਰਸਾ -ਸੰਗਤਾਂ ਦੇ ਸਹਿਯੋਗ ਨਾਲ ਹੀ ਲੰਬੇ ਅੰਦੋਲਨ ਜਿੱਤੇ ਜਾਂਦੇ ਹਨ : ਕਿਸਾਨ ਪਟਿਆਲਾ : ਖਨੌਰੀ ਬਾਰਡਰ ਵਿਖੇ ਬੀ. ਕੇ. ਈ. ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਬਾਰਡਰਾਂ 'ਤੇ ਪਿਛਲੇ ਲਗਭਗ ਇਕ ਸਾਲ ਤੋਂ ਘੱਟੋ-ਘੱਟ ਸਮਰਥਨ ਮੁੱਲ ਖਰੀਦ ਗਾਰੰਟੀ ਕਾਨੂੰਨ ਸਮੇਤ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਲੰਗਰਾਂ ਦੀ ਸੇਵਾ ਲਗਾਤਾਰ ਚੱਲ ਰਹੀ ਹੈ, ਜਿਸ ਵਿੱਚ ਹਰਿਆਣਾ ਤੋਂ ਸੁੱਖੀ ਲੱਕੜ, ਦੁੱਧ ਤੇ ਰਾਸ਼ਨ ਲਗਾਤਾਰ ਖਨੌਰੀ ਬਾਰਡਰ ਭੇਜਿਆ ਜਾ ਰਿਹਾ ਹੈ । ਅੱਜ ਸਿਰਸਾ ਜ਼ਿਲ੍ਹੇ ਦੇ ਪਿੰਡ ਮਲੜੀ ਦੀ ਸੰਗਤ ਦੇ ਸਹਿਯੋਗ ਨਾਲ ਦੁੱਧ ਦੀ ਸੇਵਾ ਖਨੌਰੀ ਬਾਰਡਰ 'ਤੇ ਭੇਜੀ ਗਈ । ਜਿਕਰਯੋਗ ਹੈ ਕਿ ਮਲੜੀ ਪਿੰਡ ਵੱਲੋਂ ਤੰਬੂ ਲਗਾ ਕੇ 13 ਫਰਵਰੀ ਤੋਂ ਖਨੌਰੀ ਮੋਰਚੇ ਵਿੱਚ ਲਗਾਤਾਰ ਹਾਜ਼ਰੀ ਭਰੀ ਜਾ ਰਹੀ ਹੈ । ਇਸ ਤੋਂ ਪਹਿਲਾਂ ਵੀ ਪਿੰਡ ਮਲੜੀ ਵੱਲੋਂ ਕਈ ਵਾਰ ਸੁੱਕੀ ਲੱਕੜ, ਦੁੱਧ ਅਤੇ ਰਾਸ਼ਨ ਦੀ ਸੇਵਾ ਪਿੰਡ ਵਾਸੀਆਂ ਵੱਲੋਂ ਖਨੌਰੀ ਮੋਰਚੇ ਤੇ ਭੇਜੀ ਗਈ । ਇਸ ਮੋਕੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਲੰਗਰਾਂ ਦੀ ਬਦੌਲਤ ਹੀ ਲੰਬੇ ਅੰਦੋਲਨ ਲੜੇ ਅਤੇ ਜਿੱਤੇ ਜਾਂਦੇ ਹਨ। ਉਹਨਾਂ ਨੇ ਖਨੋਰੀ ਮੋਰਚੇ ਵੱਲੋਂ ਪਿੰਡ ਮਲੜੀ ਦੀ ਸੰਗਤ ਦਾ ਧੰਨਵਾਦ ਵੀ ਕੀਤਾ ।
Punjab Bani 04 February,2025
ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਗਾਏ ਜਾਗਰੂਕਤਾ ਕੈਂਪ
ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਗਾਏ ਜਾਗਰੂਕਤਾ ਕੈਂਪ ਸੰਗਰੂਰ, 31 ਜਨਵਰੀ : ਪੀ. ਏ. ਯੂ. ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਫਰਵਰੀ ਮਹੀਨੇ ਦੌਰਾਨ ਕਣਕ ਦੇ ਖੇਤਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ਵਿਖੇ ਦੋ ਜਾਗਰੂਕਤਾ ਕੈਂਪ ਲਗਾਏ ਗਏ । ਇਹਨਾਂ ਕੈਂਪਾਂ ਦਾ ਉਦੇਸ਼ ਫਸਲ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਦਾ ਪ੍ਰਸਾਰ ਕਰਨਾ ਸੀ । ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਖੁਰਾਕੀ ਤੱਤਾਂ ਜਿਵੇਂ ਕਿ ਮੈਂਗਨੀਜ਼ ਅਤੇ ਜ਼ਿੰਕ ਦੀ ਕਮੀ ਦੇ ਲੱਛਣਾਂ ਦੀ ਪਛਾਣ ਕਰਨ ਅਤੇ ਇਲਾਜ 'ਤੇ ਚਰਚਾ ਕੀਤੀ । ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਦੇ ਨਮੂਨੇ ਲੈਣ, ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਣਕ ਵਿੱਚ ਬੋਰਾਨ, ਮੈਗਨੀਸ਼ੀਅਮ ਅਤੇ ਨੈਨੋ-ਯੂਰੀਆ ਦੀ ਵਰਤੋਂ ਵਰਗੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ । ਉਨ੍ਹਾਂ ਕਿਸਾਨਾਂ ਨੂੰ ਸਿਹਤਮੰਦ ਪਰਿਵਾਰਕ ਜੀਵਨ ਲਈ ਆਪਣੇ ਹੀ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾਉਣ ਦੀ ਵੀ ਅਪੀਲ ਕੀਤੀ । ਕੈਂਪਾਂ ਦੌਰਾਨ ਪੀ. ਏ. ਯੂ. ਦੀਆਂ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ ਦਾ ਪ੍ਰਚਾਰ ਵੀ ਕੀਤਾ ਗਿਆ । ਕੈਂਪ ਦੌਰਾਨ ਰਾਏ ਸਿੰਘ ਵਾਲਾ ਤੋਂ ਜਗਮੇਲ ਸਿੰਘ (ਸਰਪੰਚ) ਅਤੇ ਗੁਰਜੀਵਨ ਸਿੰਘ ਅਤੇ ਹੋਰ ਹਾਜ਼ਰ ਸਨ । ਇਸੇ ਤਰ੍ਹਾਂ ਪਿੰਡ ਹਰਕਿਸ਼ਨਪੁਰਾ ਤੋਂ ਗੁਰਤੇਜ ਸਿੰਘ (ਸਰਪੰਚ), ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਕੈਂਪ ਵਿੱਚ ਸ਼ਿਰਕਤ ਕੀਤੀ। ਕੈਂਪ ਦੌਰਾਨ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਟ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ ।
Punjab Bani 31 January,2025
ਸ਼ੰਭੂ ਬਾਰਡਰ `ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ
ਸ਼ੰਭੂ ਬਾਰਡਰ `ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ ਸ਼ੰਭੂ : ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਜੋੜਦੇ ਸ਼ੰਭੂ ਬਾਰਡਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਵਿੱਚ ਪੰਹੁਚੇ ਕਿਸਾਨ ਦੀ ਹੋਈ ਸ਼ਹੀਦੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ । ਸ਼ਹੀਦ ਕਿਸਾਨ ਦਾ ਨਾਮ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ ਸੀ ਅਤੇ ਉਹ ਪਿੰਡ ਕੱਕੜ ਤਹਿਸੀਲ ਲੋਪੋਕੇ, ਜਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ।
Punjab Bani 31 January,2025
ਹਜਾਰਾਂ ਕਿਸਾਨ ਟ੍ਰੈਕਟਰ ਟਰਾਲੀਆਂ ਸਣੇ ਪੁਜੇ ਸੰਭੂ ਬਾਰਡਰ : ਸੰਘਰਸ਼ ਨੂੰ ਮਿਲੇਗਾ ਹੋਰ ਬਲ
ਹਜਾਰਾਂ ਕਿਸਾਨ ਟ੍ਰੈਕਟਰ ਟਰਾਲੀਆਂ ਸਣੇ ਪੁਜੇ ਸੰਭੂ ਬਾਰਡਰ : ਸੰਘਰਸ਼ ਨੂੰ ਮਿਲੇਗਾ ਹੋਰ ਬਲ - ਕਿਸਾਨਾਂ ਨੇ ਮੋਦੀ ਸਰਕਾਰ ਦਾ ਪਿਟ ਸਿਆਪਾ ਕਰਕੇ ਕੀਤੀ ਜੋਰਦਾਰ ਰੋਸ ਰੈਲੀ ਪਟਿਆਲਾ : ਕਿਸਾਨੀ ਸੰਘਰਸ਼ ਨੂੰ ਹੋਰ ਬਲ ਦੇਣ ਲਈ ਅੱਜ ਅੰਮ੍ਰਿਤਸਰ ਤੇ ਕਈ ਹੋਰ ਜਿਲਿਆਂ ਤੋਂ ਹਜਾਰਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਨਵੀਨਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਟ੍ਰੈਕਟਰ ਟਰਾਲੀਆਂ ਸਣੇ ਸੰਭੂ ਬਾਰਡਰ ਪੁਜ ਗਏ ਹਨ, ਜਿਥੇ ਕਿਸਾਨਾਂ ਨੇ ਰੋਸ਼ ਰੈਲੀ ਕਰਕੇ ਮੋਦੀ ਸਰਕਾਰ ਦਾ ਪਿਟ ਸਿਆਪਾ ਕੀਤਾ ਹੈ । ਦੂਸਰੇ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 66ਵੇ ਦਿਨ ਵਿਚ ਪਹੁਚ ਗਿਆ ਹੈ ਤੇ ਅੱਜ ਉਨ੍ਹਾਂ ਨੂੰ ਬੁਖਾਰ ਚੜ ਗਿਆ, ਜਿਸ ਕਾਰਨ ਡਾਕਟਰਾਂ ਦੀ ਟੀਮ ਅੰਦਰ ਵੱਡੀ ਚਿੰਤਾ ਦਿਖੀ ਹੈ। ਕਿਸਾਨ ਨੇਤਾ ਸਰਵਨ ਸਿੰਘ ਪੰਧੇਰ, ਬੀ ਕੇ ਯੂ ਦੋਆਬਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦਸਿਆ ਕਿ ਅੱਜ ਦਾ ਕਾਫ਼ਲਾ ਸਰਕਾਰ ਜਾਂ ਮੋਰਚੇ ਪ੍ਰਤੀ ਉਦਾਸੀਨ ਨਜ਼ਰੀਆ ਰੱਖਣ ਵਾਲੇ ਸਰਕਾਰ ਦੇ ਪੱਖ ਚ ਭੁਗਤਣ ਵਾਲੇ ਤਥਾਕਥਿਤ ਬੁੱਧੀਜੀਵੀਆਂ ਦੇ ਭਰਮ ਦੂਰ ਕਰਨ ਦਾ ਕੰਮ ਕਰੇਗਾ । ਉਹਨਾਂ ਕਿਹਾ ਕਿ ਪਹਿਲਾਂ ਮੋਰਚੇ ਬਾਰੇ ਇਹ ਅਫਵਾਹ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਕਿ ਇਹ ਸਿਰਫ 2 ਜਥੇਬੰਦੀਆਂ ਦਾ ਹੈ, ਜਿਨਾ ਅਫਵਾਹਾਂ ਨੂੰ ਮੋਰਚੇ ਵਿਚ ਪੁਜੇ ਲੱਖਾਂ ਕਿਸਾਨਾਂ ਨੇ ਫੇਲ ਕਰ ਦਿੱਤਾ । ਉਨ੍ਹਾ ਕਿਹਾ ਕਿ ਪੂਰਾ ਪੰਜਾਬ ਅੰਦੋਲਨ ਨਾਲ ਨਹੀਂ, ਫਿਰ ਇਨਾ ਅਫਵਾਹਾਂ ਨੂੰ ਪੂਰੇ ਪੰਜਾਬ ਨੇ 30 ਦੇ ਬੰਦ ਨਾਲ ਹਵਾ ਕੱਢ ਦਿੱਤੀ । ਉਨ੍ਹਾ ਆਖਿਆ ਕਿ ਕਿਸਾਨਾਂ ਲਈ ਸਿਰ ਧੜ ਦੀ ਬਾਜੀ ਂਨਾਲ ਸੰਘਰਸ਼ ਜਾਰੀ ਰਹੇਗਾ । ਮਰਨ ਵਰਤ 66ਵੇਂ ਦਿਨ ਵਿਚ : ਡਲੇਵਾਲ ਨੂੰ ਹੋਇਆ ਬੁਖਾਰ ਪਟਿਆਲਾ : ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਹੋਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 26 ਨਵੰਬਰ 2024 ਤੋਂ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 66ਵੇ ਦਿਨ ਵਿਚ ਵੀ ਜਾਰੀ ਰਿਹਾ ਅਤੇ ਅੱਜ ਉਨ੍ਹਾਂ ਨੂੰ ਬੁਖਾਰ ਹੋ ਗਿਆ, ਜਿਸ ਕਾਰਨ ਡਾਕਟਰਾਂ ਦੀ ਟੀਮ ਵਿਚ ਭਾਰੀ ਚਿੰਤਾ ਪਾਈ ਗਈ । ਇਸ ਮੌਕੇ ਖਨੌਰੀ ਅੱਜ ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀਏ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਨਾਲ ਮੁਲਾਕਾਤ ਕਰਕੇ ਉਹਨਾਂ ਦੀ ਸਿਹਤ ਦਾ ਪਤਾ ਲੈਣ ਲਈ ਪਹੁੰਚੇ, ਸਿੰਘ ਸਾਹਿਬ ਵੱਲੋਂ 66 ਦਿਨ ਤੋਂ ਮਰਨ ਵਰਤ ਉਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਚੰਗੀ ਸਿਹਤ ਲਈ ਅਰਦਾਸ ਬੇਨਤੀ ਕੀਤੀ ਗਈ। ਕਿਸਾਨ ਆਗੂਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਦਿੱਲੀ ਇੱਛਾ ਸੀ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਉਸ ਅਕਾਲ ਪੁਰਖ ਦੇ ਅੱਗੇ ਆਪਣਾ ਸੀਸ ਨਿਵਾਉਂਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਜਦੋਂ ਮੱਥਾ ਟੇਕਣ ਤੋਂ ਬਾਅਦ ਉਹਨਾਂ ਨੂੰ ਵਾਪਸ ਟਰਾਲੀ ਵਿੱਚ ਲਿਆਂਦਾ ਗਿਆ ਤਾਂ ਸਰੀਰਕ ਕਮਜ਼ੋਰੀ ਹੋਣ ਕਾਰਨ ਥੋੜੀ ਜਿਹੀ ਵੀ ਹਲਚਲ ਨਾਂ ਸਹਾਰਦੇ ਹੋਏ ਉਹਨਾਂ ਨੂੰ ਬੁਖਾਰ ਹੋ ਗਿਆ ਹੈ। ਕਿਸਾਨ ਆਗੂਆਂ ਕਿਹਾ ਕਿ ਹੱਕੀ ਮੰਗਾਂ ਲਈ 13 ਫਰਵਰੀ 2024 ਤੋਂ ਚੱਲ ਰਹੀ ਮੋਰਚੇ ਦੇ ਬਾਰਡਰਾਂ ਉੱਪਰ ਇੱਕ ਸਾਲ ਪੂਰਾ ਹੋਣ ਤੇ 11 ਫਰਵਰੀ ਨੂੰ ਰਤਨਪੁਰਾ ਕਿਸਾਨ ਮੋਰਚੇ ਉੱਪਰ, 12 ਫਰਵਰੀ ਨੂੰ ਖਨੌਰੀ ਕਿਸਾਨ ਮੋਰਚੇ ਉੱਪਰ ਅਤੇ 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਹੋਣ ਵਾਲੀਆਂ ਕਿਸਾਨ ਮਹਾਂ ਪੰਚਾਇਤਾਂ ਵਿੱਚ ਪੂਰੇ ਦੇਸ਼ ਤੋਂ ਲੱਖਾਂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਜਿਸ ਸਬੰਧੀ ਦੇਸ਼ ਭਰ ਵਿੱਚ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ।
Punjab Bani 31 January,2025
ਕਣਕ ਲਈ ਤਾਪਮਾਨ ਦਾ ਵੱਧਣਾ ਨੁਕਸਾਨਦੇਹ : ਮੁੱਖ ਖੇਤੀਬਾੜੀ ਅਫਸਰ
ਕਣਕ ਲਈ ਤਾਪਮਾਨ ਦਾ ਵੱਧਣਾ ਨੁਕਸਾਨਦੇਹ : ਮੁੱਖ ਖੇਤੀਬਾੜੀ ਅਫਸਰ ਪਟਿਆਲਾ 30 ਜਨਵਰੀ : ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ: ਜਸਵਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਬੀਜੀ ਕਣਕ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਬਲਾਕ ਪੱਧਰ’ਤੇ ਟੀਮਾਂ ਦਾ ਗਠਨ ਕੀਤਾ ਤਾਂ ਜੋ ਕਣਕ ਦੀ ਤਾਜਾ ਸਥਿਤੀ ਅਨੁਸਾਰ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਜਾ ਸਕੇ । ਉਹਨਾਂ ਦੱਸਿਆ ਕਿ ਮੌਜੂਦਾ ਦਿਨਾਂ ਵਿੱਚ ਦਿਨ ਦਾ ਤਾਪਮਾਨ 21-23 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 5-6 ਡਿਗਰੀ ਸੈਲਸੀਅਸ ਚੱਲ ਰਿਹਾ ਹੈ । ਉਹਨਾਂ ਦੱਸਿਆ ਕਿ ਜੇਕਰ ਤਾਪਮਾਨ ਇਸੇ ਤਰ੍ਹਾਂ ਵੱਧਦਾ ਰਿਹਾ ਤਾਂ ਕਣਕ ਦਾ ਝਾੜ ਘੱਟਣ ਦਾ ਖਦਸਾ ਹੋ ਸਕਦਾ ਹੈ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਤਾਪਮਾਨ ਦੇ ਵਾਧੇ ਦੇ ਅਸਰ ਨੂੰ ਘੱਟ ਕਰਨ ਲਈ ਆਪਣੀ ਕਣਕ ਦੀ ਫ਼ਸਲ ਉਪੱਰ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ (13:0:45) ਨੂੰ 200 ਲੀਟਰ ਪਾਣੀ ਵਿੱਚ ਮਿਲਾ ਕੇ ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨ ਜਾਂ 15 ਗ੍ਰਾਮ ਸੈਲੀਸਿਲਕ ਐਸਿਡ ਨੂੰ 450 ਮਿਲੀਲੀਟਰ ਈਥਾਈਲ ਆਲਕੋਹਲ ਵਿੱਚ ਘੋਲਣ ਉਪਰੰਤ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲਾਂ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜਾ ਛਿੱਟੇ ਵਿੱਚ ਦੁੱਧ ਪੈਣ ਸਮੇਂ ਕਰਨ । ਉਹਨਾਂ ਕਿਸਾਨਾਂ ਨੂੰ ਪੀਲੀ ਕੂੰਗੀ ਦੀ ਰੋਕਥਾਮ ਲਈ ਵੀ ਆਪਣੀ ਫ਼ਸਲ ਦਾ ਨਿਰੀਖਣ ਕਰਨ ਲਈ ਕਿਹਾ ਅਤੇ ਦੱਸਿਆ ਕਿ ਬਿਮਾਰੀ ਨਜ਼ਰ ਆਉਣ ‘ਤੇ 120 ਗ੍ਰਾਮ ਨਟੀਵੋ ਜਾਂ 200 ਮਿਲੀਲੀਟਰ ਟੀਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੈਵੀਅਟ ਨੂੰ 200 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਸਪਰੇਅ ਕੀਤਾ ਜਾਵੇ ।
Punjab Bani 30 January,2025
12 ਫਰਵਰੀ ਨੂੰ ਖਨੌਰੀ ਵਿਖੇ ਅਤੇ 13 ਫਰਵਰੀ ਨੂੰ ਸੰਭੂ ਮੋਰਚੇ ਵਿਖੇ ਹੋਣਗੀਆਂ ਕਿਸਾਨ ਮਹਾ ਪੰਚਾਇਤਾਂ
12 ਫਰਵਰੀ ਨੂੰ ਖਨੌਰੀ ਵਿਖੇ ਅਤੇ 13 ਫਰਵਰੀ ਨੂੰ ਸੰਭੂ ਮੋਰਚੇ ਵਿਖੇ ਹੋਣਗੀਆਂ ਕਿਸਾਨ ਮਹਾ ਪੰਚਾਇਤਾਂ - ਕਿਸਾਨਾਂ ਨੂੰ 14 ਫਰਵਰੀ ਦੀ ਮੀਟਿੰਗ ਤੋਂ ਵੱਡੀਆਂ ਆਸਾਂ ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡਲੇਵਾਲ ਆਪਣੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਵੀ ਲੰਬੇ ਸਮੇਂ ਬਾਅਦ ਉਨ੍ਹਾਂ ਨੇ ਸਮੁਚੇ ਦੇਸ ਦੇ ਨਾਮ ਇਕ ਸੰਦੇਸ਼ ਜਾਰੀ ਕਰਦਿਆਂ ਸਮੁਚੇ ਕਿਸਾਨਾਂ ਦਾ ਲੋਕਾਂ ਦਾ, ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ, ਜਿਨਾ ਨੇ ਇਸ ਮੋਰਚੇ ਨੂੰ ਅੱਜ ਤੱਕ ਕਾਮਯਾਬ ਕੀਤਾ ਹੈ । ਜਿਕਰਯੋਗ ਹੈ ਕਿ ਕਿਸਾਨਾਂ ਵਲੋ 12 ਫਰਵਰੀ ਨੂੰ ਖਨੌਰੀ ਵਿਖੇ ਅਤੇ 13 ਫਰਵਰੀ ਨੂੰ ਸੰਭੂ ਮੋਰਚਾ ਵਿਖੇ ਕਿਸਾਨ ਮਹਾ ਪੰਚਾਇਤਾਂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ । ਅੱਜ ਖਨੌਰੀ ਮੋਰਚੇ ਉੱਪਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਏ ਅਤੇ 30 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਜਿਸ ਦਿਨ ਕਿਸਾਨ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਪਹੁੰਚਣਗੇ । ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂਨੂੰ ਮੇਰਾ ਸਰੀਰ ਸਰੀਰਕ ਤੌਰ 'ਤੇ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦੇ ਰਿਹਾ ਪਰ ਸਾਰਿਆਂ ਦੀਆਂ ਭਾਵਨਾਵਾਂ ਅਨੁਸਾਰ ਮੈਂ ਖੁਦ ਮੀਟਿੰਗ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਾਂਗਾ ਅਤੇ ਮੈਂ ਸਮੂਹ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਮੋਰਚੇ ਦੇ 1 ਸਾਲ ਪੂਰੇ ਹੋਣ 'ਤੇ 12 ਫਰਵਰੀ ਨੂੰ ਦਾਤਾ ਸਿੰਘਵਾਲਾ-ਖਨੌਰੀ ਮੋਰਚੇ ਵਿੱਚ ਹੋਣ ਵਾਲੀ ਕਿਸਾਨ ਮਹਾ-ਪੰਚਾਇਤ ਵਿੱਚ ਪਹੁੰਚ ਕੇ ਮੈਂਨੂੰ ਆਪਣੇ ਦਰਸ਼ਨ ਦੇਣ ਤਾਂ ਜੋ ਮੈਨੂੰ ਊਰਜਾ ਮਿਲ ਸਕੇ ਤਾਂ ਜੋ ਅਸੀਂ ਸਾਰੇ ਮਿਲ ਕੇ ਕੇਂਦਰ ਸਰਕਾਰ ਦਾ ਨਾਲ 14 ਫਰਵਰੀ ਨੂੰ ਗੱਲਬਾਤ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖ ਸਕੀਏ। 11 ਫਰਵਰੀ ਨੂੰ ਰਤਨਾਪੁਰਾ ਮੋਰਚੇ ਉੱਪਰ 12 ਫਰਵਰੀ ਨੂੰ ਦਾਤਾ ਸਿੰਘ ਵਾਲਾ-ਖਨੌਰੀ ਮੋਰਚੇ ਉੱਪਰ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਉੱਪਰ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ।
Punjab Bani 29 January,2025
ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਹੋਏ ਪੂਰੇ, ਭਲਕੇ ਦੇਸ਼ ਭਰ ‘ਚ ਕੱਢੇ ਜਾਣਗੇ ਟਰੈਕਟਰ ਮਾਰਚ
ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਹੋਏ ਪੂਰੇ, ਭਲਕੇ ਦੇਸ਼ ਭਰ ‘ਚ ਕੱਢੇ ਜਾਣਗੇ ਟਰੈਕਟਰ ਮਾਰਚ ਪਟਿਆਲਾ : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 61ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਚੱਲ ਰਹੇ ਇਸ ਇਤਿਹਾਸਿਕ ਸਤਿਆਗ੍ਰਹਿ ਨੂੰ ਦੋ ਮਹੀਨੇ ਪੂਰੇ ਹੋ ਚੁੱਕੇ ਹਨ । ਕਿਸਾਨ ਨੇਤਾਵਾਂ ਨੇ ਦੱਸਿਆ ਕਿ ਇਹ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ’ਤੇ ਕੇਂਦ੍ਰਿਤ ਹੈ ਅਤੇ ਕਿਸੇ ਹੋਰ ਮੁੱਦੇ ਨਾਲ ਇਸਦਾ ਕੋਈ ਲੈਣਾ-ਦੇਣਾ ਨਹੀਂ ਹੈ । ਉਨ੍ਹਾਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਪਵਿੱਤਰ ਅੰਦੋਲਨ ਨੂੰ ਅਪਵਿੱਤਰ ਕਰਨ ਦੀ ਕੋਈ ਵੀ ਕੋਸ਼ਿਸ਼ ਨਾ ਕੀਤੀ ਜਾਵੇ । ਹੁਣ ਡੱਲੇਵਾਲ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਸੁਪਰੀਮ ਕੋਰਟ ਵੱਲੋਂ ਪੀ. ਜੀ. ਆਈ. ਵਿੱਚ ਇਲਾਜ ਕਰਵਾਉਣ ਦੇ ਸੁਝਾਅ ਨੂੰ ਡੱਲੇਵਾਲ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਦੇ ਨਾਲ ਹੀ, ਬੀਤੇ ਦਿਨ ਡੱਲੇਵਾਲ ਲੰਮੇ ਸਮੇਂ ਬਾਅਦ ਧੂਪ ਵਿੱਚ ਨਿਕਲੇ । ਡਾਕਟਰੀ ਟੀਮ ਦੀ ਕੋਸ਼ਿਸ਼ ਹੈ ਕਿ ਡੱਲੇਵਾਲ ਨੂੰ 14 ਫਰਵਰੀ ਤੱਕ ਪੂਰੀ ਤਰ੍ਹਾਂ ਤੰਦਰੁਸਤ ਕੀਤਾ ਜਾਵੇ, ਤਾਂ ਜੋ ਉਹ ਮੀਟਿੰਗ ਵਿੱਚ ਮੇਜ਼ ’ਤੇ ਬੈਠ ਕੇ ਗੱਲਬਾਤ ਕਰ ਸਕਣ । ਕਿਸਾਨ ਨੇਤਾਵਾਂ ਨੇ ਦੱਸਿਆ ਕਿ 26 ਜਨਵਰੀ ਨੂੰ ਪੂਰੇ ਦੇਸ਼ ਵਿੱਚ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਕਿਸਾਨਾਂ ਦੇ ਟ੍ਰੈਕਟਰ ਸੜਕਾਂ ’ਤੇ ਹੋਣਗੇ ਅਤੇ ਟ੍ਰੈਕਟਰ ਮਾਰਚ ਕੱਢੇ ਜਾਣਗੇ । ਪੰਜਾਬ ਅਤੇ ਹਰਿਆਣਾ ਵਿੱਚ ਸੈਂਕੜੇ ਥਾਂਵਾਂ ’ਤੇ ਵੱਡੇ ਪੱਧਰ ’ਤੇ ਕਿਸਾਨ ਆਪਣੇ ਟ੍ਰੈਕਟਰ ਲੈ ਕੇ ਸੜਕਾਂ ’ਤੇ ਉਤਰਣਗੇ । ਤਮਿਲਨਾਡੂ ਅਤੇ ਕਰਨਾਟਕ ਵਿੱਚ 70 ਤੋਂ ਵੱਧ ਜਗ੍ਹਾਂ ’ਤੇ ਕਿਸਾਨ ਟ੍ਰੈਕਟਰ ਮਾਰਚ ਆਯੋਜਿਤ ਕਰਨਗੇ । ਮੱਧ ਪ੍ਰਦੇਸ਼ ਦੇ ਅਸ਼ੋਕਨਗਰ ਵਿੱਚ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ।
Punjab Bani 25 January,2025
ਹਜਾਰਾਂ ਕਿਸਾਨਾਂ, ਮਜਦੂਰਾਂ ਨੇ ਵਿਸ਼ਾਲ ਰੈਲੀ ਕਰਕੇ ਮੋਦੀ ਸਰਕਾਰ ਦਾ ਕੀਤਾ ਪਿਟ ਸਿਆਪਾ
ਹਜਾਰਾਂ ਕਿਸਾਨਾਂ, ਮਜਦੂਰਾਂ ਨੇ ਵਿਸ਼ਾਲ ਰੈਲੀ ਕਰਕੇ ਮੋਦੀ ਸਰਕਾਰ ਦਾ ਕੀਤਾ ਪਿਟ ਸਿਆਪਾ -29 ਜਨਵਰੀ ਦੇ ਸ਼ੰਭੂ ਮੋਰਚੇ ਵੱਲ ਅੰਮ੍ਰਿਤਸਰ ਤੋਂ ਕੂਚ ਕਰੇਗਾ ਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ - ਜੰਡਿਆਲਾ ਰੈਲੀ ਵਿਚ 5 ਮਤੇ ਕੀਤੇ ਪਾਸ - 26 ਜਨਵਰੀ ਨੂੰ ਸਮੁਚੇ ਦੇਸ ਦੇ ਲੱਖਾਂ ਟ੍ਰੈਕਟਰ ਸੜਕਾਂ 'ਤੇ ਹੋਣਗੇ ਪਟਿਆਲਾ : ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ, ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ ਤੇ ਚੱਲ ਰਹੇ ਦਿੱਲੀ ਅੰਦੋਲਨ 2 ਨੂੰ ਹੋਰ ਮਜਬੂਤ ਕਰਨ ਲਈ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਸ਼ੰਭੂ ਬਾਰਡਰ ਨੂੰ ਕੂਚ ਕਰਨ ਦੀਆਂ ਤਿਆਰੀਆਂ ਲਈ ਅੱਜ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਹਜਾਰਾਂ ਕਿਸਾਨਾਂ ਨੇ ਵਿਸਾਲ ਰੈਲੀ ਕਰਕੇ ਮੋਦੀ ਸਰਕਾਰ ਦਾ ਪਿਟ ਸਿਆਪਾ ਕੀਤਾ । ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਦੱਸਿਆ ਕਿ ਇੱਕ ਸਾਲ ਦੇ ਡੈੱਡਲਾਕ ਤੋਂ ਬਾਅਦ, ਲੱਖਾਂ ਕਿਸਾਨਾਂ ਮਜਦੂਰਾਂ ਨੂੰ ਸਾਲ ਭਰ ਸੜਕਾਂ ਤੇ ਬੈਠਣ ਲਈ ਮਜਬੂਰ ਕਰਨ, ਸ਼ੁੱਭਕਰਨ ਸਿੰਘ ਸਮੇਤ ਦਰਜ਼ਨਾਂ ਕਿਸਾਨਾਂ ਮਜਦੂਰਾਂ ਦੀ ਜਾਨ ਲੈਣ, ਸੈਕੜੇ ਫੱਟੜ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਖਤਰੇ ਵਿੱਚ ਪਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ, ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਮੰਗਾਂ ਤੇ ਸਾਰਥਕ ਹੱਲ ਨਿਕਲਣਾ ਚਾਹੀਦਾ ਪਰ ਇਹ ਪੂਰੀ ਤਰ੍ਹਾਂ ਅੰਦੋਲਨ ਦੀ ਮਜ਼ਬੂਤੀ ਤੇ ਨਿਰਭਰ ਹੋਵੇਗਾ । ਇੱਕਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਅੱਜ ਦਾ ਇੱਕਠ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਅੰਦੋਲਨ 2 ਚਲਾ ਰਹੀਆਂ ਜਥੇਬੰਦੀਆਂ ਨਾਲ ਪੂਰੀ ਤਰ੍ਹਾਂ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਕਿ 26 ਜਨਵਰੀ ਨੂੰ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਟਰੈਕਟਰ ਸੜਕਾਂ ਤੇ ਉਤਾਰ ਕੇ ਸਰਕਾਰ ਨੂੰ ਸਿੱਧ ਕਰ ਦਿੱਤਾ ਜਾਵੇਗਾ ਕਿ ਇਹ ਅੰਦੋਲਨ ਪੂਰੇ ਦੇਸ਼ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲਾ ਹੈ ਅਤੇ ਪੂਰੇ ਦੇਸ਼ ਦਾ ਕਿਸਾਨ ਮਜ਼ਦੂਰ ਆਪਣੇ ਹੱਕਾਂ ਦੀ ਲੜਾਈ ਲਈ ਤਿਆਰ ਹੈ । ਉਨਾਂ ਕਿਹਾ ਕਿ 12 ਤੋਂ 1:30 ਵਜੇ ਤੱਕ ਲੱਖਾਂ ਟਰੈਕਟਰ, ਵੱਖ ਵੱਖ ਕਾਰਪੋਰੇਟ ਘਰਾਣਿਆਂ ਦੇ ਸੈਲੋ ਗੁਦਾਮਾਂ, ਸ਼ੌਪਿੰਗ ਮਾਲਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ, ਖੜੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਸੂ ਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੱਤੀ ਕਿ ਇਸੇ ਤਰ੍ਹਾਂ 24 ਅਤੇ 25 ਜਨਵਰੀ ਨੂੰ ਕੱਥੂਨੰਗਲ ਨਜ਼ਦੀਕ ਪਿੰਡ ਅਬਦਾਲ, ਲੋਪੋਕੇ ਦੇ ਗੁਰਦੁਆਰਾ ਸਾਧੂ ਸਿੱਖ ਅਤੇ ਅਜਨਾਲਾ ਨਜ਼ਦੀਕ ਕਸਬਾ ਪੱਕਾ ਸ਼ਹਿਰ ਵਿੱਚ ਵਿਸ਼ਾਲ ਇਕੱਠ ਕਰਕੇ ਤਿਆਰੀ ਪ੍ਰੋਗਰਾਮ ਕੀਤੇ ਜਾਣਗੇ ਅਤੇ 29 ਜਨਵਰੀ ਨੂੰ ਸੈਕੜੇ ਟਰਾਲੀਆਂ ਬਿਆਸ ਵਿਖੇ ਇੱਕਠੀਆਂ ਹੋਣਗੀਆਂ ਤੇ 30 ਦੀ ਸਵੇਰ ਨੂੰ ਕਾਫਲੇ ਦੇ ਰੂਪ ਵਿੱਚ ਸ਼ੰਭੂ ਮੋਰਚੇ ਨੂੰ ਕੂਚ ਕੀਤਾ ਜਾਵੇਗਾ । ਇਸ ਮੌਕੇ ਅੱਜ ਦੇ ਇੱਕਠ ਵੱਲੋਂ ਹੱਥ ਖੜੇ ਕਰਕੇ 5 ਮਤੇ ਪਾਸ ਕੀਤੇ ਗਏ ਜਿੰਨਾ ਵਿੱਚ ਪਹਿਲਾ ਮਤਾ, ਜਥੇਬੰਦੀਆਂ ਦੀ ਪੂਰਨ ਏਕਤਾ ਕਰਨ ਦਾ ਮਤਾ ਪਾਸ ਕਰਦਾ ਹੈ । ਦੂਜਾ ਮਤਾ, ਅੰਦੋਲਨ ਦੀਆਂ ਮੰਗਾਂ ਦੀ ਪ੍ਰਾਪਤੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕਰਦਾ ਹੈ। ਤੀਜਾ ਮਤਾ, ਇਕੱਠ ਪੰਜਾਬ ਅਤੇ ਦੇਸ਼ ਦੇ ਬੁੱਧੀਜੀਵੀਆਂ ਨੂੰ ਅਪੀਲ ਕਰਦਾ ਹੈ ਕਿ ਸੰਘਰਸ਼ੀ ਜਥੇਬੰਦੀਆਂ ਦੀ ਏਕਤਾ ਅਤੇ ਸੰਘਰਸ਼ ਦੀ ਮੌਜੂਦਾ ਸਮੇਂ ਵਿੱਚਲੀ ਅਹਿਮੀਅਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਆਪਣੇ ਪ੍ਰਚਾਰ ਦਾ ਨਿਸ਼ਾਨਾ ਤਹਿ ਕੀਤਾ ਜਾਵੇ। ਚੌਥਾ ਮਤਾ, ਪੰਜਾਬ ਦੇ ਲੋਕ ਗਾਇਕਾਂ, ਧਾਰਮਿਕ ਪ੍ਰਚਾਰਕਾਂ, ਸਮਾਜ ਸੇਵੀਆਂ ਨੂੰ ਸੱਦਾ ਦਿੰਦਾ ਹੈ ਕਿ ਅੰਦੋਲਨ ਦੀ ਮਜਬੂਤੀ ਅਤੇ ਜਥੇਬੰਦੀਆਂ ਦੀ ਏਕਤਾ ਲਈ ਪੂਰਨ ਸਹਿਯੋਗ ਕੀਤਾ ਜਾਵੇ। ਪੰਜਵਾਂ ਮਤਾ, ਸੰਘਰਸ਼ ਕਰ ਰਹੀਆਂ ਸਾਰੀਆਂ ਹੀ ਧਿਰਾਂ ਜਿਵੇਂ ਬੇਰੁਜ਼ਗਾਰ ਅਧਿਆਪਕ, ਬਿਜਲੀ ਮੁਲਾਜ਼ਮ, ਬੱਸ ਮੁਲਾਜ਼ਮ, ਨਰਸਾਂ, ਆਗਣਵਾੜੀ ਵਰਕਰਾਂ, ਵਕੀਲਾਂ, ਵਿਦਿਆਰਥੀ ਯੂਨੀਅਨਾਂ ਸਮੇਤ ਹਰ ਤਰ੍ਹਾਂ ਦਾ ਜਨਤਕ ਘੋਲ ਕਰ ਰਹੀਆਂ ਯੂਨੀਅਨਾਂ ਦੇ ਸੰਘਰਸ਼ ਦੀ ਹਿਮਾਇਤ ਦਾ ਮਤਾ ਪਾਸ ਕੀਤਾ ਗਿਆ । ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਬਲਵਿੰਦਰ ਸਿੰਘ ਬਿੰਦੂ, ਸੁਖਦੇਵ ਸਿੰਘ ਚਾਟੀਵਿੰਡ, ਸਵਰਨ ਸਿੰਘ ਉਦੋਨੰਗਲ, ਅਮਰੀਕ ਸਿੰਘ ਜਮਾਲਪੁਰ, ਚਰਨ ਸਿੰਘ ਕਲੇਰ ਘਮਾਣ, ਅਮਰਿੰਦਰ ਸਿੰਘ ਮਾਲੋਵਾਲ, ਚਰਨਜੀਤ ਸਿੰਘ ਸਫੀਪੁਰ, ਬਲਜਿੰਦਰ ਸਿੰਘ ਸਭਰਾ, ਕਮਲਜੀਤ ਸਿੰਘ ਵਨਚੜੀ, ਰਣਜੀਤ ਸਿੰਘ ਚਾਟੀਵਿੰਡ ਹਾਜ਼ਿਰ ਰਹੇ। ਡਲੇਵਾਲ ਦਾ ਮਰਨ ਵਰਤ 59ਵੇਂ ਦਿਨ ਵਿਚ : 30 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਹੋਣਗੇ ਵਿਸ਼ਾਲ ਇੱਕਠ : ਪਟਿਆਲਾ () : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 59ਵੇਂ ਦਿਨ ਵੀ ਜਾਰੀ ਰਿਹਾ । ਡਾਕਟਰਾਂ ਨੇ ਇਸ ਮੌਕੇ ਕਿਹਾ ਕਿ ਤਾਜ਼ੀ ਹਵਾ ਅਤੇ ਧੁੱਪ ਨਾਲ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਮੂਰਤੀ ਚੜ੍ਹਦੀ ਕਲਾ ਲਈ ਅਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ 28 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਜਨਵਰੀ ਨੂੰ ਸ੍ਰੀਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਜਿਸ ਦਿਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਹੁਣ ਤੱਕ ਦੀ ਕਾਮਯਾਬੀ ਪ੍ਰਮਾਤਮਾ, ਵਾਹਿਗੁਰੂ ਅਤੇ ਗੁਰੂ ਸਾਹਿਬਾਨ ਨੂੰ ਸਮਰਪਿਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀ ਕਿਰਪਾ ਨਾਲ ਮੋਰਚਾ ਪੂਰਨ ਸਫਲਤਾ ਦੇ ਮੁਕਾਮ 'ਤੇ ਪਹੁੰਚੇਗਾ । ਉਨ੍ਹਾਂ ਕਿਹਾ ਕਿ ਮੈ ਖੁਦ ਕੁੱਝ ਵੀ ਨਹੀਂ ਕੀਤਾ ਜੋ ਇਹ ਕੇਂਦਰ ਸਰਕਾਰ ਨੂੰ ਸਿੱਧਾ ਰਸਤਾ ਦਿਖਾਉਣ ਦਾ ਤੇ ਸੱਤ ਬੁੱਧੀ ਬਖਸ਼ਣ ਦਾ ਕੰਮ ਕੀਤਾ ਇਹ ਸਭ ਕੁੱਝ ਉਸ ਪਰਮਾਤਮਾ,ਅਕਾਲ ਪੁਰਖ, ਵਾਹਿਗੁਰੂ ਜੀ ਦੀ ਹੀ ਦੇਣ ਹੈ ਅਤੇ ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਮੋਰਚੇ ਨੂੰ ਇਸੇ ਤਰ੍ਹਾਂ ਮਜ਼ਬੂਤੀ ਬਖਸ਼ਣ ।
Punjab Bani 24 January,2025
ਡਲੇਵਾਲ ਦੇ ਇਲਾਜ ਵਿਚ ਵੱਡੀ ਅਣਗਹਿਲੀ ; ਡਰਿਪ ਨਾ ਲੱਗਣ ਕਾਰਨ ਸਥਿਤੀ ਹੋਈ ਵਿਸਫੋਟਕ
ਡਲੇਵਾਲ ਦੇ ਇਲਾਜ ਵਿਚ ਵੱਡੀ ਅਣਗਹਿਲੀ ; ਡਰਿਪ ਨਾ ਲੱਗਣ ਕਾਰਨ ਸਥਿਤੀ ਹੋਈ ਵਿਸਫੋਟਕ - ਸਿਹਤ ਮੰਤਰੀ ਦੀ ਦਖਲ ਅੰਦਾਜੀ ਤੋਂ ਬਾਅਦ ਡਾਕਟਰਾਂ ਦੀ ਟੀਮ ਬਦਲੀ - ਕਿਸਾਨਾਂ ਨੇ ਜੂਨੀਅਰ ਡਾਕਟਰਾਂ ਨੂੰ ਕਿਹਾ ਕਿ ਡਲੇਵਾਲ ਕੋਈ ਤਜੁਰਬਾ ਕਰਨ ਦੀ ਮਸ਼ੀਨ ਨਹੀ - ਜੂਨੀਅਰ ਡਾਕਟਰਾਂ ਨੇ ਆਪਣੀ ਡਿਊਟੀ ਬਦਲਣ ਲਈ ਰਾਜਿੰਦਰਾ ਹਸਪਤਾਲ ਨੂੰ ਭੇਜਿਆ ਪੱਤਰ - ਸਵੇਰੇ ਹੀ ਸਿਵਲ ਸਰਜਨ ਆਪਣੀ ਟੀਮ ਲੈ ਕੇ ਪੁੱਜੇ ਡਲੇਵਾਲ ਦੀ ਚੈਕਿੰਗ ਲਈ ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡਲੇਵਾਲ ਦੇ ਇਲਾਜ ਵਿਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ । ਮਰਨ ਵਰਤ ਦੇ 58ਵੇ ਦਿਨ ਲੰਘੀ ਦੇਰ ਰਾਤ ਡਲੇਵਾਲ ਨੂੰ ਮੌਜੂਦ ਜੂਨੀਅਰ ਡਾਕਟਰਾਂ ਵਲੋ ਡਰਿਪ ਹੀ ਨਹੀ ਲਗਾਈ ਜਾ ਸਕੀ, ਜਿਸ ਕਾਰਨ ਉਨ੍ਹਾ ਦੀਬਾਂਹ ਉਪਰ ਜਖਮ ਹੋ ਗਿਆ ਤੇ ਸਥਿਤੀ ਵਿਸਫੋਟਕ ਬਣ ਗਈ । ਕਿਸਾਨਾਂ ਨੇ ਇਸ ਮੌਕੇ ਇਨਾ ਡਾਕਟਰਾਂ ਨੂੰ ਕਹਿ ਦਿਤਾ ਕਿ ਤੁਸੀ ਵਾਪਸ ਜਾਓ, ਉਧਰੋ ਡਾਕਟਰਾਂ ਨੇ ਵੀ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਨੂੰ ਪੱਤਰ ਲਿਖਕੇ ਆਖਿਆ ਹੈ ਕਿ ਉਹ ਕਿਸਾਨ ਮੋਰਚੇ ਉਪਰ ਡਿਊਟੀ ਨਹੀ ਕਰ ਸਕਦੇ, ਇਸ ਲਈ ਸਾਡੀ ਡਿਊਟੀ ਬਦਲੀ ਜਾਵੇ । ਸਥਿਤੀ ਵਿਸਫੋਟਕ ਹੋਣ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੇ ਖੁਦ ਦਖਲ ਅੰਦਾਜੀ ਕਰਕੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕੀਤੀ, ਜਿਥੇ ਉਨ੍ਹਾ ਨੇ ਜੂਨੀਅਰ ਡਾਕਟਰਾਂ ਦੀ ਡਿਊਟੀ ਨੂੰ ਬਦਲ ਦਿੱਤਾ, ਉਥੇ ਬਕਾਇਦਾ ਤੋਰ 'ਤੇ ਪਟਿਆਲਾ ਦੇ ਸਿਵਲ ਸਰਜਨ ਸੀਨੀਅਰ ਡਾਕਟਰਾਂ ਦੀ ਟਂੀਮ ਲੈ ਕੇ ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲਕੋਲ ਪੁਜੇ ਅਤੇ ਉਨ੍ਹਾ ਦਾ ਸਹੀ ਇਲਾਜ ਸ਼ੁਰੂ ਕੀਤਾ । ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡਲੇਵਾਲ ਦੀ ਹਾਲਤ ਇਸ ਵੇਲੇ ਵੀ ਬਹੁਤੀ ਵਧੀਆ ਨਹੀ ਹੈ, ਜਿਸ ਕਾਰਨ ਡਰਿਪ ਵਗੈਰਾ ਲਗਾਉਣ ਲਈ ਉਨ੍ਹਾਂ ਕੋਲ ਸੀਨੀਅਰ ਡਾਕਟਰ ਦੀ ਹਰ ਸਮੇ ਜਰੂਰਤ ਹੈ ਪਰ ਰਾਤ ਸਮੇ ਉਥੇ ਪੀਜੀ ਮੈਡੀਕਲ ਸਟੂਡੈਂਟਾਂ ਨੂੰ ਤੈਨਾਤ ਕਰ ਦਿਤਾ ਗਿਆ ਸੀ । ਇਹ ਉਹ ਡਾਕਟਰ ਹਨ ਜਿਹੜੇ ਐ੍ਮ. ਬੀ. ਬੀ. ਐਸ. ਕਰਨ ਤੋ ਬਾਅਦ ਐਮਡੀ ਕਰ ਰਹੇ ਹਨ । ਇਨਾ ਡਾਕਟਰਾਂ ਦੀ ਡਰਿਪ ਨਾਲ ਡਲੇਵਾਲ ਦੀ ਬਾਂਹ ਜਖਮੀ ਹੋ ਗਈ ਤੇ ਉਨ੍ਹਾਂ ਨੇ ਰਾਤ ਨੂੰ ਡਰਿਪ ਲਗਵਾਉਣ ਤੋਂ ਕੋਰਾ ਜਵਾਬ ਦੇ ਦਿੱਤਾ। ਕਿਸਾਨਾਂ ਨੇ ਇਸ ਗੱਲ ਦਾ ਜਬਰਦਸਤ ਰੋਸ ਜਾਹਿਰ ਕੀਤਾ ਕਿ ਇਥੇ ਉਹ ਹੀ ਡਾਕਟਰ ਲਗਾਇਆ ਜਾਵੇ, ਜਿਸਦੀ ਬਹੁਤ ਸੀਰੀਅਸ ਸਥਿਤੀ ਵਿਚ ਵੀ ਪਕੜ ਮਜਬੂਤ ਹੋਵੇ । ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਦੀ ਦਖਲ ਤੋਂ ਬਾਅਦ ਇਹ ਮਾਮਲਾ ਸ਼ਾਂਤ ਹੋਇਆ ਹੈ ਅਤੇ ਡਲੇਵਾਲ ਕੋਲ ਸੀਨੀਅਰ ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ । ਸੀਨੀਅਰ ਡਾਕਟਰ ਹੋਏ ਤੈਨਾਤ : ਡਰਿਪ ਮੁੜ ਕੀਤੀ ਗਈ ਚਾਲੂ ਇਸ ਮੌਕੇ ਗੱਲਬਾਤ ਕਰਦਿਆਂ ਪਟਿਆਲਾ ਦੇ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਆਖਿਆ ਕਿ ਉਹ ਖੁਦ ਅਤੇ ਉਨ੍ਹਾਂਦ ੀ ਪੂਰੀ ਟੀਮ ਨੇ ਕਿਸਾਨ ਨੇਤਾ ਡਲੇਵਾਲ ਨਾਲ ਮੁਲਾਕਾਤ ਕੀਤੀ ਹੈ । ਉਸਤੋ ਬਾਅਦ ਡਲੇਵਾਲ ਨੂੰ ਸੰਤੁਸ਼ਟ ਕਰਨ ਤੋਂ ਬਾਅਦ ਉਨਾ ਦੇ ਡਰਿਪ ਮੁੜ ਚਾਲੂ ਕੀਤੀ ਗਈ ਹੈ ਅਤੇ ਪੁਰਾਣੀ ਟੀਮ ਵਿਚੋ ਕਈ ਡਾਕਟਰਾਂ ਦੀਆਂ ਡਿਊਟੀਆਂ ਬਦਲ ਦਿੱਤੀਆਂ ਗਈਆਂ ਹਨ । ਹੁਣ ਨਵੀ ਟੀਮ ਵਿਚ ਇਕ ਸੀਨੀਅਰ ਮੋਸਟ ਡਾਕਟਰ ਵੀ ਤੈਨਾਤ ਰਹੇਗਾ । ਡਾਕਟਰਾਂ ਦੀ ਰਾਏ ਅਨੁਸਾਰ ਡਲੇਵਾਲ ਨੂੰ ਧੁੱਪ ਵਿਚ ਲੈ ਕੇ ਆਊਂਦਾ - ਨਵੇ ਬਣਾਏ ਕਮਰੇ ਵਿਚ ਜਲਦ ਕੀਤਾ ਜਾਵੇਗਾ ਸਿਫ਼ਟ ਪਟਿਆਲਾ () : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰਾਂ ਦੀ ਰਾਏ ਤੋਂ ਬਾਅਦ ਖੁੱਲ੍ਹੀ ਹਵਾ ਅਤੇ ਰੌਸ਼ਨੀ ਵਿੱਚ ਬਾਹਰ ਆਏ ਹਨ । ਦੁਪਹਿਰ 2 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ਵਿੱਚੋਂ ਸਟਰੈਚਰ ੋਤੇ ਬੈਠ ਕੇ ਬਾਹਰ ਆਏ ਅਤੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ ਚਾਹੁੰਦਾ ਹਾਂ ਕਿਉਂਕਿ ਗੁਰੂਆਂ ਦੀ ਬਖਸ਼ਿਸ਼ ਸਦਕਾ ਹੀ ਅਸੀਂ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ਉੱਪਰ ਆਉਣ ਮਜਬੂਰ ਕਰਨ ਡਜਫੀ ਸਫ਼ਲਤ ਹੋਏ ਹਾ। ਜਗਜੀਤ ਸਿੰਘ ਡੱਲੇਵਾਲ ਜੀ ਲਈ ਨਵਾਂ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਪੂਰੀ ਤਰ੍ਹਾਂ ਤਿਆਰ ਹੋਣ ਵਿੱਚ 2-3 ਦਿਨ ਲੱਗਣਗੇ । ਚੇਨਈ ਵਿਚ ਡਲੇਵਾਲ ਦੇ ਹਕ ਵਿਚ ਹੋਈ ਭੁੱਖ ਹੜਤਾਲ ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਸੈਂਕੜੇ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸੰਕੇਤਿਕ ਭੁੱਖ ਹੜਤਾਲ ਕੀਤੀ। ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 26 ਜਨਵਰੀ ਨੂੰ ਐਲਾਨੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਜ਼ੋਰਾਂਸ਼ੋਰਾਂ ਨਾਲ ਚੱਲ ਰਹੀਆਂ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਮਹੀਨੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਉੱਪਰ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ, ਜਿਸ ਦੀ ਰੂਪਰੇਖਾ ਦੋਵਾਂ ਮੋਰਚਿਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ ।
Punjab Bani 23 January,2025
26 ਜਨਵਰੀ ਨੂੰ ਟ੍ਰੈਕਟਰ ਮਾਰਚ ਅਤੇ 29 ਜਨਵਰੀ ਨੂੰ ਸ਼ੰਭੂ ਬਾਰਡਰ 'ਤੇ ਪਹੁੰਚਣਗੇ ਹਜ਼ਾਰਾਂ ਕਿਸਾਨ
26 ਜਨਵਰੀ ਨੂੰ ਟ੍ਰੈਕਟਰ ਮਾਰਚ ਅਤੇ 29 ਜਨਵਰੀ ਨੂੰ ਸ਼ੰਭੂ ਬਾਰਡਰ 'ਤੇ ਪਹੁੰਚਣਗੇ ਹਜ਼ਾਰਾਂ ਕਿਸਾਨ -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਦਾਣਾ ਮੰਡੀ ਵਿੱਚ ਹੋਵੇਗੀ ਵਿਸ਼ਾਲ ਰੈਲੀ - 26 ਨੂੰ ਵੱਡੇ ਮਾਲਾਂ, ਸਾਏਲੋ ਗੋਦਾਮਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਜਾਣਗੇ ਹਜ਼ਾਰਾਂ ਟਰੈਕਟਰ ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਨ ਸਿੰਘ ਪੰਧੇਰ ਨੇ ਆਖਿਆ ਹੈ ਕਿ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕੇਂਦਰ ਸਰਕਾਰ ਨੂੰ ਜਗਾਉਣ ਲਈ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਅਤੇ 29 ਜਨਵਰੀ ਨੂੰ ਸ਼ੰਭੂ ਬਾਡਰ ਮੋਰਚੇ ਵੱਲ ਹਜ਼ਾਰਾਂ ਟਰੈਕਟਰ ਟਰਾਲੀਆਂ ਰਾਹੀਂ ਕੂਚ ਕਰਨਗੀਆਂ । ਉਨ੍ਹਾਂ ਆਖਿਆ ਕਿ ਪ੍ਰੋਗਰਾਮਾਂ ਦੀ ਤਿਆਰੀ ਲਈ 23 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਜਿਲ੍ਹੇ ਦੀਆਂ ਅੱਠ ਜੋਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਤਾਵਾਂ ਹਿੱਸਾ ਲੈਣਗੀਆਂ । ਉਹਨਾਂ ਦੱਸਿਆ ਕਿ ਦਿੱਲੀ ਅੰਦੋਲਨ 2 ਦੇ ਐਲਾਨ ਅਨੁਸਾਰ ਦੇਸ਼ ਭਰ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਟਰੈਕਟਰ ਕੱਢ ਕੇ ਦੇਸ਼ ਭਰ ਵਿਚ ਕਾਰਪੋਰੇਟ ਘਰਾਣਿਆਂ ਦੇ ਸ਼ੌਪਿੰਗ ਮਾਲਾ, ਸੈਲੋ ਗੁਦਾਮਾ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਖੜੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਜਿਸ ਤਰੀਕੇ ਪਰਚੂਨ ਦੁਕਾਨਦਾਰੀ ਨੂੰ ਖਤਮ ਕਰਨ ਲਈ ਜਮੈਟੋ, ਜੈਪਟੋ, ਐਮਾਜੋਨ, ਸਵਿੱਗੀ ਆਦਿ ਆਨਲਾਈਨ ਖਰੀਦੋ ਫਰੋਖਤ ਦੀਆਂ ਕੰਪਨੀਆਂ ਕੰਮ ਕਰ ਰਹੀਆਂ ਹਨ, ਉਹਨਾਂ ਨੇ ਲੋਕਲ ਦੁਕਾਨਦਾਰ ਦੇ ਕਾਰੋਬਾਰ ਨੂੰ ਭਾਰੀ ਸੱਟ ਮਾਰੀ ਹੈ, ਇਸ ਲਈ ਸਾਡਾ ਮੰਨਣਾ ਹੈ ਕਿ 26 ਜਨਵਰੀ ਦੇ ਸਾਡੇ ਐਕਸ਼ਨ ਸਿਰਫ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਉਭਾਰਨ ਵਾਲਾ ਨਾ ਹੋ ਕੇ ਪੂਰੇ ਸਮਾਜ ਦਾ ਬਚਾਅ ਕਰਨ ਵਾਲਾ ਐਕਸ਼ਨ ਹੈ । ਇਸ ਲਈ ਖਾਸ ਕਰਕੇ ਸ਼ਹਿਰੀ ਦੁਕਾਨਦਾਰ ਵਰਗ ਨੂੰ ਇਸ ਐਕਸ਼ਨ ਦੇ ਵਿੱਚ ਖੁੱਲ ਕੇ ਸਪੋਰਟ ਕਰਨੀ ਚਾਹੀਦੀ ਹੈ । ਉਹਨਾਂ ਪ੍ਰਵੇਸ਼ ਵਰਮਾ ਭਾਜਪਾ ਆਗੂ ਦੇ ਪੰਜਾਬੀਆਂ ਅਤੇ ਸਿੱਖਾਂ ਬਾਰੇ ਦਿੱਤੇ ਗਏ ਬਿਆਨ ਦੀ ਨਿਖੇਦੀ ਕਰਦਿਆਂ ਕਿਹਾ ਕਿ ਪ੍ਰਵੇਸ਼ ਵਰਮਾ ਵੱਲੋਂ ਸਿੱਖਾਂ ਤੇ ਪੰਜਾਬੀਆਂ ਨੂੰ ਇਸ ਤਰੀਕੇ ਪੇਸ਼ ਕੀਤਾ ਹੈ ਜਿਵੇਂ ਕੋਈ ਅੱਤਵਾਦੀ ਦਿੱਲੀ ਦੇ ਵਿੱਚ ਆ ਗਏ ਹੋਣ, ਸੋ ਭਾਜਪਾ ਨੂੰ ਇਸ ਬਿਆਨ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਕੀ ਇਹ ਭਾਜਪਾ ਦਾ ਬਿਆਨ ਹੈ ਜਾਂ ਪ੍ਰਵੇਸ਼ ਵਰਮਾ ਦਾ ਨਿੱਜੀ ਬਿਆਨ ਹੈ ਅਤੇ ਪ੍ਰਵੇਸ਼ ਵਰਮਾ ਨੂੰ ਗਲਤੀ ਦਾ ਅਹਿਸਾਸ ਕਰਦੇ ਹੋਏ ਪੂਰੀ ਸਿੱਖ ਕੌਮ ਅਤੇ ਪੰਜਾਬੀਆਂ ਕੋਲੋਂ ਮਾਫੀ ਮੰਗਣੀ ਚਾਹੀਦੀ ਹੈ। ਉਹਨਾਂ ਸਪਸ਼ਟ ਕੀਤਾ ਕਿ ਇਹ ਅੰਦੋਲਨ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ ।
Punjab Bani 23 January,2025
ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼
ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 21 ਜਨਵਰੀ : ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ । ਇਸ ਦਾ ਉਦੇਸ਼ ਸੂਬੇ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ । ਇੱਥੇ ਕਿਸਾਨ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ ਸੱਤ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ ਅਤੇ ਬਾਕੀ ਰਹਿੰਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਅੱਜ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਬੁਲਾਇਆ ਗਿਆ ਸੀ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਵੀ ਕਿਹਾ । ਉਨ੍ਹਾਂ ਨੇ ਵਿਭਾਗ ਨੂੰ ਦਰਪੇਸ਼ ਚੁਣੌਤੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਨ ਲਈ ਨਿਯਮਤ ਰਿਪੋਰਟਿੰਗ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਪੰਦਰਵਾੜਾ ਰਿਪੋਰਟਿੰਗ ਪ੍ਰਣਾਲੀ ਨਾਲ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧੇਗੀ, ਜਿਸ ਨਾਲ ਕਾਰਜਕੁਸ਼ਲਤਾ ਵਿੱਚ ਸੁਧਾਰ ਹੋਵੇਗਾ ਅਤੇ ਸੂਬੇ ਭਰ ਦੇ ਕਿਸਾਨਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲ ਸਕਣਗੀਆਂ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਅਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਅਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਅਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। ਵਿਭਾਗ ਨੇ ਉਹਨਾਂ ਡੀਲਰਾਂ/ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ 'ਤੇ ਖਰੇ ਨਹੀਂ ਉਤਰੇ । ਪੰਜਾਬ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਪਾਂਸਰਡ ਖੇਤੀਬਾੜੀ ਸਕੀਮਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਫ਼ੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਇਸ ਸਬੰਧੀ ਮੌਜੂਦਾ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਵੀ ਕਿਹਾ ।
Punjab Bani 21 January,2025
ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ
ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਸੰਗਰੂਰ, 20 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਅੱਜ ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਕੀੜਿਆਂ, ਨਦੀਨਾਂ ਅਤੇ ਖੁਰਾਕੀ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ । ਇਹਨਾਂ ਕੈਂਪਾਂ ਦਾ ਉਦੇਸ਼ ਫਸਲ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਦਾ ਪ੍ਰਸਾਰ ਕਰਨਾ ਸੀ । ਇਸ ਮੌਕੇ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਖੁਰਾਕੀ ਤੱਤਾਂ ਜਿਵੇਂ ਕਿ ਮੈਂਗਨੀਜ਼ ਅਤੇ ਜ਼ਿੰਕ ਦੀ ਕਮੀ ਦੇ ਲੱਛਣਾਂ ਦੀ ਪਛਾਣ ਕਰਨ ਅਤੇ ਇਲਾਜ 'ਤੇ ਚਰਚਾ ਕੀਤੀ। ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਦੇ ਨਮੂਨੇ ਲੈਣ, ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ । ਪਿੰਡ ਖੇੜੀ ਚੰਦਵਾਂ ਦੇ ਸਾਬਕਾ ਸਰਪੰਚ ਨੇ ਸਰਫੇਸ ਸੀਡਰ ਮਸ਼ੀਨ ਨਾਲ ਅੱਧਾ ਏਕੜ ਕਣਕ ਦੀ ਬਿਜਾਈ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਉਹ ਤਕਨੀਕ ਤੋਂ ਸੰਤੁਸ਼ਟ ਹਨ । ਇਸੇ ਤਰ੍ਹਾਂ ਇੱਕ ਹੋਰ ਕਿਸਾਨ ਰਾਂਝਾ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਇਸ ਦਾ ਪ੍ਰਬੰਧਨ ਕਰਨ ਲਈ ਵੱਖ-ਵੱਖ ਤਰੀਕਿਆਂ ਦੀ ਵਰਤੋਂ ਕੀਤੀ । ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਸੰਭਾਵਨਾ ਸਬੰਧੀ ਪੁੱਛੇ ਵੱਖ-ਵੱਖ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਕੈਂਪ ਵਿਚ ਪਿੰਡ ਆਲੋਅਰਖ ਦੇ ਦਰਸ਼ਨ ਸਿੰਘ, ਗੁਰਮੁੱਖ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ । ਕੈਂਪਾਂ ਦੌਰਾਨ ਧਾਤਾਂ ਦੇ ਚੂਰੇ, ਬਾਈਪਾਸ ਫੈਟ ਅਤੇ ਪਸ਼ੂ ਚਾਟ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ ।
Punjab Bani 20 January,2025
ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ : ਪੰਧੇਰ
ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ : ਪੰਧੇਰ ਰਾਜਪੁਰਾ : ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਜੋੜਦੇ ਬਾਰਡਰ ਸ਼ੰਭੁ ਬਾਰਡਰ ਵਿਖੇ ਕਿਸਾਨ ਮੋਰਚੇ ਤੇ ਕਿਸਾਨਾ ਨਾਲ ਡਟੇ ਕਿਸਾਨ ਮਜ਼ਦੂਰ ਮੋਰਚਾ ਦੇ ਪਧਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੋ 21 ਜਨਵਰੀ ਨੂੰ ਕਿਸਾਨਾਂ ਦੇ ਜਥੇ ਵਲੋਂ ਦਿੱਲੀ ਕੂਚ ਕੀਤਾ ਜਾਣਾ ਸੀ ਹੁਣ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ । ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਜਗਜੀਤ ਡੱਲਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ । ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ । ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰ ਦੇਣ। ਡੱਲੇਵਾਲ ਨੂੰ ਖਾਣਾ-ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਗੱਲ ਸਰਕਾਰ ਸਾਹਮਣੇ ਰੱਖ ਸਕਣ ।
Punjab Bani 20 January,2025
ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ
ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਮੰਨੇ ਪਟਿਆਲਾ 19 ਜਨਵਰੀ : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ, ਜਿਸ ਨਾਲ ਸਾਲ ਭਰ ਤੋਂ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਖਤਮ ਕੀਤਾ ਜਾ ਸਕਦਾ ਹੈ । ਪ੍ਰਿਆ ਰੰਜਨ, ਸੰਯੁਕਤ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਡੱਲੇਵਾਲ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਗੱਲਬਾਤ ਲਈ ਸੱਦਾ ਦਿੱਤਾ । ਕਾਕਾ ਸਿੰਘ ਕੋਟੜਾ, ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਅਜਿਹਾ ਨਾ ਕਰਨ ’ਤੇ ਮਰਨ ਵਰਤ ’ਤੇ ਬੈਠਣ ਦੀ ਭਾਵਨਾਤਮਕ ਅਪੀਲ ਕਰਨ ਤੋਂ ਬਾਅਦ ਡੱਲੇਵਾਲ ਨੇ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ।ਹਰਿਆਣਾ ਦੇ 10 ਤੋਂ ਇਲਾਵਾ ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ 111 ਕਿਸਾਨ ਐਤਵਾਰ ਦੁਪਹਿਰ ਨੂੰ ਆਪਣਾ ਮਰਨ ਵਰਤ ਸਮਾਪਤ ਕਰਨਗੇ । ਕੋਟੜਾ ਨੇ ਕਿਹਾ ਕਿ ਡੱਲੇਵਾਲ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਪਹਿਲੀ ਮੀਟਿੰਗ ਚੰਡੀਗੜ੍ਹ ਅਤੇ ਦੂਜੀ ਦਿੱਲੀ ਵਿੱਚ ਹੋਣੀ ਚਾਹੀਦੀ ਹੈ । ਅੱਜ ਖਨੌਰੀ ਵਿਖੇ ਭਾਰੀ ਸਰਗਰਮੀ ਦੇਖਣ ਨੂੰ ਮਿਲੀ ਜਦੋਂ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਗਾਂ ਬਾਰੇ ਕੇਂਦਰ ਤੋਂ ਇੱਕ “ਉੱਚਿਤ ਪ੍ਰਸਤਾਵ” ਮਿਲਿਆ ਹੈ, ਭਾਵੇਂ ਕਿਸਾਨ ਸਮੂਹ ਆਪਣੀ ਗੱਲਬਾਤ ਦੇ ਦੂਜੇ ਦੌਰ ਦੌਰਾਨ ਏਕਤਾ ਦੀ ਯੋਜਨਾ ਨਹੀਂ ਬਣਾ ਸਕੇ । ਸੂਤਰਾਂ ਨੇ ਕਿਹਾ ਕਿ ਕੇਂਦਰ ਨੇ ਇਹ ਸ਼ਰਤ ਰੱਖੀ ਸੀ ਕਿ ਜੇਕਰ ਉਹ ਪ੍ਰਸਤਾਵ ਨੂੰ ਅਮਲੀ ਰੂਪ ਦੇਣਾ ਚਾਹੁੰਦੇ ਹਨ ਤਾਂ ਡੱਲੇਵਾਲ ਦਾ ਇਲਾਜ ਸਵੀਕਾਰ ਕਰਨਾ ਹੋਵੇਗਾ । ਇਸ ਤੋਂ ਪਹਿਲਾਂ ਪ੍ਰਿਆ ਰੰਜਨ ਨੇ ਖਨੌਰੀ ਦਾ ਦੌਰਾ ਕਰਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ । ਮਰਨ ਵਰਤ ‘ਤੇ ਬੈਠੇ ਨੇਤਾਵਾਂ ਨੂੰ ਮਿਲਣ ਤੋਂ ਬਾਅਦ ਰੰਜਨ ਦੀ ਅਗਵਾਈ ‘ਚ ਕੇਂਦਰ ਦੇ ਨੁਮਾਇੰਦਿਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕਰੀਬ ਦੋ ਘੰਟੇ ਗੱਲਬਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਪੇਸ਼ਕਸ਼ ਕੀਤੀ । ਪ੍ਰਸਤਾਵ ਦੇ ਵੇਰਵਿਆਂ ਦਾ ਖੁਲਾਸਾ ਕੀਤੇ ਬਿਨਾਂ, ਕਿਸਾਨ ਆਗੂ ਕੋਟੜਾ ਨੇ ਕਿਹਾ ਕਿ ਸਾਨੂੰ ਇੱਕ ਵਧੀਆ ਪ੍ਰਸਤਾਵ ਮਿਲਿਆ ਹੈ ਅਤੇ ਇਸ ਦੇ ਰੂਪਾਂ ਬਾਰੇ ਵਿਚਾਰ ਕਰ ਰਹੇ ਹਾਂ । ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਡੀਆਈਜੀ ਨਰਿੰਦਰ ਭਾਰਗਵ ਅਤੇ ਸਾਬਕਾ ਏਡੀਜੀਪੀ ਜਸਕਰਨ ਸਿੰਘ ਨੇ ਮੀਟਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।ਕੋਟੜਾ ਦਾ ਇਹ ਬਿਆਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਦੋ ਘੰਟੇ ਚੱਲੀ ਬੈਠਕ ਅਤੇ ਕਿਸਾਨ ਆਗੂਆਂ ਦੀ ਆਪਸੀ ਬੈਠਕ ਤੋਂ ਬਾਅਦ ਆਇਆ । ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਵਫ਼ਦ ਨੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਪੁਛਿਆ । ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ ਪਿਛਲੇ ਸਾਲ 13 ਫ਼ਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡੇਰਾ ਲਾਏ ਹੋਏ ਹਨ । ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਅਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਮਾਰਚ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਹੱਦ ’ਤੇ ਡੇਰਾ ਲਾਇਆ ਹੋਇਆ ਸੀ ।
Punjab Bani 19 January,2025
ਐਸ. ਕੇ. ਐਮ. ਨੇ ਲਿਆ ਕੇ. ਐਮ. ਐਮ. ਦੀ ਮੀਟਿੰਗ ਵਿਚ 20 ਤੋਂ 26 ਜਨਵਰੀ ਤੱਕ ਪ੍ਰੋਗਰਾਮ ਸਾਂਝੇ ਕਰਨ ਦਾ ਫ਼ੈਸਲਾ
ਐਸ. ਕੇ. ਐਮ. ਨੇ ਲਿਆ ਕੇ. ਐਮ. ਐਮ. ਦੀ ਮੀਟਿੰਗ ਵਿਚ 20 ਤੋਂ 26 ਜਨਵਰੀ ਤੱਕ ਪ੍ਰੋਗਰਾਮ ਸਾਂਝੇ ਕਰਨ ਦਾ ਫ਼ੈਸਲਾ ਪਾਤੜਾਂ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਮੀਟਿੰਗ ਅੱਜ ਹੋਈ, ਜਿਸ ਵਿਚ ਲਏ ਗਏ ਫ਼ੈਸਲਿਆਂ ਸਬੰਧੀ ਜਾਣਕਾਰੀ ਅੱਜ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਏਕਤਾ ਵਿੱਚ ਵਿਸ਼ਵਾਸ ਰੱਖਣ ਦੇ ਚਲਦਿਆਂ 20 ਤੋਂ 26 ਜਨਵਰੀ ਦੇ ਪ੍ਰੋਗਰਾਮ ਸਾਂਝੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਦੇ ਚਲਦਿਆਂ 20 ਨੂੰ ਦੇਸ਼ ਦੇ ਸਮੁੱਚੇ ਸੰਸਦ ਮੈਂਬਰਾਂ ਦੇ ਘਰਾਂ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਇਸਦੇ ਨਾਲ ਹੀ 26 ਨੂੰ ਜਨਵਰੀ ਨੂੰ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟੈ੍ਰਕਟਰ ਮਾਰਚ ਕੱਢੇ ਜਾਣ ਦਾ ਫ਼ੈਸਲਾ ਪਹਿਲਾਂ ਤੋਂ ਹੀ ਹੈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 20 ਜਨਵਰੀ ਨੂੰ ਜੋ ਦੇਸ਼ ਦੇ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਨਾਲ ਸਿਆਸੀ ਦਬਾਅ ਬਣਾਇਆ ਜਾ ਸਕੇਗਾ ਤਾਂ ਜੋ ਕੇਂਦਰ ਸਰਕਾਰ ਗੱਲਬਾਤ ਲਈ ਅੱਗੇ ਆਵੇ । ਕਿਸਾਨ ਆਗੂਆਂ ਆਖਿਆ ਕਿ ਉਨ੍ਹਾਂ ਕੇਂਦਰ ਨੂੰ ਚਿੱਠੀ ਲਿਖੀ ਸੀ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ, ਜਿਸਦੇ ਚਲਦਿਆਂ ਕੇਂਦਰ ਸਰਕਾਰ ਗੱਲਬਾਤ ਦੁਆਰਾ ਮਸਲਾ ਹੱਲ ਕਰ ਸਕੇ । ਕਿਸਾਨ ਆਗੂਆਂ ਆਖਿਆ ਕਿ ਕਿਸਾਨ ਇਕੱਠੇ ਹਨ ਅਤੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਮੀਟਿੰਗ ਦਾ ਦੌਰ ਤੇ ਵਿਚਾਰ ਵਟਾਂਦਰਾ ਜਾਰੀ ਹੈ । ਉਨ੍ਹਾਂ ਕਿਹਾ ਕਿ ਐਮ. ਐਸ. ਪੀ. ਤਾਂ ਹੀ ਰਹੇਗੀ ਜੇਕਰ ਮੰਡੀਆਂ ਰਹਿਣਗੀਆਂ । ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੀਟਿੰਗਾਂ ਵਿਚੋਂ ਰਣਨੀਤੀ ਬਣ ਰਹੀ ਹੈ । ਉਨ੍ਹਾਂ ਕਿਹਾ ਕਿ 24 -25 ਨੂੰ ਦਿੱਲੀ ਵਿੱਚ ਮੀਟਿੰਗ ਹੋਣੀ ਹੈ ਉਥੇ ਜਾ ਕੇ ਸਾਰੀਆਂ ਮੰਗਾਂ ਰੱਖੀਆਂ ਜਾਣਗੀਆਂ ।
Punjab Bani 18 January,2025
ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ
ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ ਭਗਤਾ ਭਾਈ : ਹਰਿਆਣਾ ਦੇ ਸ਼ਹਿਰ ਟੋਹਾਣਾ ਵਿਖੇ ਕਿਸਾਨ ਮਹਾਪੰਚਾਇਤ ਵਿਚ ਭਾਗ ਲੈਣ ਜਾਂਦੇ ਸਮੇਂ ਬਰਨਾਲਾ ਨੇੜੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਕੋਠਾ ਗੁਰੂ ਦੀ ਬੱਸ ਨਾਲ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਕਰਮਾ (38) ਵਾਸੀ ਕੋਠਾ ਗੁਰੂ ਦੀ ਇਸ ਹਾਦਸੇ ਦੌਰਾਨ ਬਾਂਹ ਕੱਟਣ ਕਰਕੇ ਉਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਸੀ । ਇਲਾਜ ਦੌਰਾਨ ਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੁੰਦੀ ਚਲੀ ਗਈ ਜਿਸ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ । ਇਲਾਜ ਦੌਰਾਨ ਸ਼ੁੱਕਰਵਾਰ ਨੂੰ ਕਰਮਜੀਤ ਸਿੰਘ ਦੀ ਮੌਤ ਹੋ ਗਈ । ਕਰਮਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੀਕੇਯੂ (ਉਗਰਾਹਾਂ) ਨਾਲ ਜੁੜਿਆ ਹੋਇਆ ਸੀ । ਉਹ ਘਰ ਵਿੱਚ ਇਕੋ ਇਕ ਕਮਾਊਂ ਮੈਂਬਰ ਸੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿ਼ਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਮ੍ਰਿਤਕ ਕਿਸਾਨ ਪਰਿਵਾਰਾਂ ਦੇ ਜੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ ।
Punjab Bani 18 January,2025
ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ !
ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ ! ਪਟਿਆਲਾ : ਅੱਜ ਇਥੇ ਗੁਰੂਦੁਆਰਾ ਸਾਹਿਬ ਮਲੋਮਜਰਾ ਵਿੱਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਿਲ੍ਹਾ ਪਟਿਆਲਾ ਦੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਅਤੇ 21 ਜਨਵਰੀ ਨੂੰ ਸ਼ੰਭੂ ਬਾਰਡਰ ਤੇ 101 ਜੱਥੇ ਦੇ ਪੈਦਲ ਮਾਰਚ ਜੱਥੇ ਪਹੁੰਚਣਗੇ ਅਤੇ 26 ਜਨਵਰੀ ਨੂੰ ਹੋ ਰਹੇ ਟਰੈਕਟਰ ਮਾਰਚ ਵਿੱਚ ਸੈਂਕੜੇ ਟਰੈਕਟਰ ਸ਼ਾਮਿਲ ਹੋਣਗੇ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਵਿਚਾਰ ਚਰਚਾ ਹੋਈ, ਜਿਸ ਵਿੱਚ ਪਿਛਲੇ ਦਿਨਾਂ ਤੋਂ ਫਿਰੋਜ਼ਪੁਰ ਕੋਰਟ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਦੇ ਗ੍ਰਿਫਤਾਰੀ ਲਈ ਵਰੰਟ ਜਾਰੀ ਕੀਤੇ ਗਏ ਹਨ । ਆਗੂਆਂ ਨੇ ਦੱਸਿਆ ਕਿ ਇਹ ਕੇਸ ਇੱਕ ਸਾਜਿਸ਼ ਦਾ ਹਿੱਸਾ ਹੈ । ਜਦੋਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਫੇਰੀ ਤੇ ਆਇਆ ਸੀ ਅਤੇ ਹੈਲੀਕਾਪਟਰ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਪੁੱਜਣਾ ਸੀ ਪਰ ਬਿਨਾਂ ਕਿਸੇ ਪਬਲਿਕ ਜਾਣਕਾਰੀ ਤੋਂ ਪ੍ਰਧਾਨ ਮੰਤਰੀ ਨੇ ਰੂਟ ਬਦਲ ਕੇ ਸੜਕ ਰਾਹੀਂ ਜਾਣ ਦਾ ਫੈਸਲਾ ਕਰ ਲਿਆ ਸੀ ਇਸ ਫੇਰੀ ਦਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜਿਲਾ ਹੈਡ ਕੁਆਰਟਰਾਂ ਤੇ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ । ਇਸ ਫੈਸਲੇ ਤਹਿਤ ਹੀ ਬੀ. ਕੇ. ਯੂ. ਕ੍ਰਾਂਤੀਕਾਰੀ ਦਾ ਜੱਥਾ ਫਿਰੋਜਪੁਰ ਵੱਲ ਜਾ ਰਿਹਾ ਸੀ ਅਤੇ ਰਸਤੇ ਵਿੱਚ ਪੁਲਿਸ ਵੱਲੋਂ ਰੋਕ ਲਿਆ ਗਿਆ ਸੀ, ਜਿਸ ਕਾਰਨ ਜਥਾ ਸੜਕ ਤੇ ਬੈਠ ਗਿਆ ਸੀ । ਇਸ ਜਥੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਪਿੱਛੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ ਤੇ ਵਾਪਸ ਹੋ ਗਿਆ, ਉੱਥੇ ਕਿਸੇ ਕਿਸਮ ਦਾ ਟਕਰਾਓ ਨਹੀਂ ਹੋਇਆ । ਇਥੋਂ ਤੱਕ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਵਿੱਚ ਸ਼ਾਮਿਲ ਕਿਸੇ ਸੁਰੱਖਿਆ ਕਰਮਚਾਰੀ ਨਾਲ ਗੱਲਬਾਤ ਵੀ ਨਹੀਂ ਹੋਈ । ਕਿਉਂਕਿ ਉਹ ਇਕ ਕਿਲੋਮੀਟਰ ਪਿੱਛੇ ਖੜੇ ਸਨ।ਉਥੋਂ ਹੀ ਕਿਸੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫੈਸਲਾ ਲੈ ਲਿਆ ਸੀ । ਹੁਣ ਕਿਸਾਨ ਮੋਰਚੇ ਦੇ ਉਭਾਰ ਕਾਰਨ ਸਾਜਿਸ਼ ਤਹਿਤ ਕਿਸਾਨ ਮਜਦੂਰ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂਆਂ ਨੂੰ ਸਮੇਤ ਮਜਦੂਰ ਆਗੂਆਂ ਦੇ ਝੂਠੇ ਇਰਾਦਾ ਕਤਲ ਕੇਸ ਵਿੱਚ ਪਾ ਦਿੱਤਾ ਗਿਆ ਹੈ । ਅਸਲ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਨਾਲ ਰਲ ਕੇ ਯੂਨੀਅਨ ਉੱਤੇ ਜਬਰ ਦਾ ਕੁਹਾੜਾ ਵਾਹੁਣ ਦੀ ਤਿਆਰੀ ਵਿੱਚ ਹੈ । ਜਿਲ੍ਹਾ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਹੈ ਕਿ ਝੂਠੇ ਕੇਸ ਵਿੱਚ ਆਗੂਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਜ ਆਵੇ ਅਤੇ ਇਸ ਝੂਠੀ ਐਫਆਈਆਰ ਨੂੰ ਕੈਂਸਲ ਕਰੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਤਕੜੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਸਤਵੰਤ ਸਿੰਘ ਵਜੀਦਪੁਰ, ਸੂਬਾ ਪ੍ਰੈੱਸ ਸਕੱਤਰ ਡਾਕਟਰ ਜਰਨੈਲ ਸਿੰਘ ਕਾਲੇਕੇ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਆਪੋ ਆਪਣੇ ਵਿਚਾਰ ਰੱਖੇ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਜਗਤਾਰ ਸਿੰਘ ਬਰਸਟ, ਨਾਜ਼ਰ ਸਿੰਘ ਕਕਰਾਲਾ, ਬਲਦੇਵ ਸਿੰਘ ਭਾਨਰੀ, ਭਾਗ ਸਿੰਘ ਫਤੇਪੁਰ,ਅੰਗਰੇਜ ਸਿੰਘ ਰਤਨਹੇੜੀ, ਜਗਵੰਤ ਸਿੰਘ ਦਾਉਣ, ਬਲਜਿੰਦਰ ਸਿੰਘ ਢੀਂਡਸਾ,ਪਵਨ ਪਸਿਆਣਾ ,ਰਾਮ ਸਿੰਘ ਬੁਧਨਪੁਰ, ਗੁਰਪ੍ਰੀਤ ਸਿੰਘ ਜਾਹਲਾਂ,ਜੱਸੀ ਢਿੱਲੋਂ, ਯਾਦਵਿੰਦਰ ਸਿੰਘ ਕੂਕਾ, ਨਰਿੰਦਰ ਸਿੰਘ ਗੌਂਸਪੁਰ, ਇੰਦਰਜੀਤ ਦਿਓਗੜ੍ਹ ਆਦਿ ਸ਼ਾਮਿਲ ਸਨ ।
Punjab Bani 17 January,2025
ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ : ਮੁੱਖ ਖੇਤੀਬਾੜੀ ਅਫ਼ਸਰ
ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 17 ਜਨਵਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ ਲਈ ਆਪਣੇ ਖੇਤਾਂ ਦਾ ਨਿਰੀਖਣ ਸਵੇਰੇ ਸ਼ਾਮ ਕਰਦੇ ਰਹਿਣ । ਉਨ੍ਹਾਂ ਨੇ ਦੱਸਿਆ ਕਿ ਪੀਲੀ ਕੂੰਗੀ ਦੇ ਹਮਲੇ ਲਈ ਦਿਨ ਦਾ ਤਾਪਮਾਨ 13-24 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 7-13 ਡਿਗਰੀ ਸੈਲਸੀਅਸ ਅਤੇ ਨਮੀ ਦੀ ਮਾਤਰਾ 85 ਫ਼ੀਸਦੀ ਅਨੁਕੂਲ ਹੁੰਦੀ ਹੈ । ਇਸ ਬਿਮਾਰੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਤੋਂ ਸ਼ੁਰੂ ਹੋ ਕੇ ਮੈਦਾਨੀ ਇਲਾਕਿਆਂ ਵਿੱਚ ਫੈਲਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਕਿਹਾ ਕਿ ਇਸ ਬਿਮਾਰੀ ਨਾਲ ਕਣਕ ਦੀ ਫ਼ਸਲ ਦੇ ਪੱਤੇ ਹਲਦੀ ਰੰਗ ਦੇ ਹੋ ਜਾਂਦੇ ਹਨ ਅਤੇ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਇਸ ਦਾ ਨਿਰੀਖਣ ਕਰਦੇ ਹਨ ਤਾਂ ਉਨ੍ਹਾਂ ਦੇ ਕੱਪੜਿਆਂ ਉੱਪਰ ਹਲਦੀ ਰੰਗ ਸਾਫ਼ ਨਜ਼ਰ ਆਉਂਦਾ ਹੈ। ਜੇਕਰ ਕਿਸੇ ਕਿਸਾਨ ਦੇ ਖੇਤ ਵਿੱਚ ਇਸ ਬਿਮਾਰੀ ਦਾ ਹਮਲਾ ਦੇਖਣ ਵਿੱਚ ਆਵੇ ਤਾਂ ਉਹ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰਨ ਤਾਂ ਜੋ ਇਸ ਬਿਮਾਰੀ ਨੂੰ ਹਵਾ ਰਾਹੀ ਹੋਰ ਖੇਤਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ । ਉਨ੍ਹਾਂ ਨੇ ਦੱਸਿਆ ਕਿ ਇਸ ਬਿਮਾਰੀਆਂ ਦੀਆਂ ਨਿਸ਼ਾਨੀਆਂ ਮੈਗਨੀਜ, ਯੂਰੀਆ ਅਤੇ ਸਲਫ਼ਰ ਦੀ ਕਮੀ ਨਾਲ ਮੇਲ ਖਾਂਦੀਆਂ ਹਨ, ਪ੍ਰੰਤੂ ਇਸ ਬਿਮਾਰੀ ਦੇ ਹਮਲੇ ਦਾ ਪਤਾ ਕੱਪੜਿਆਂ ਉੱਪਰ ਪੀਲੇ ਰੰਗ ਦੇ ਨਿਸ਼ਾਨ ਤੋਂ ਆਸਾਨੀ ਨਾਲ ਪਤਾ ਲੱਗ ਜਾਂਦਾ ਹੈ ।
Punjab Bani 17 January,2025
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਆਯੋਜਿਤ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਆਯੋਜਿਤ ਪਟਿਆਲਾ : ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਦੀਪ ਸਿੰਘ ਪਹਾੜਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਲਾਕ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਜਾਹਲਾ ਜਿਲਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਅਤੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ ਹੋਈ ਮੀਟਿੰਗ ਵਿੱਚ ਬਲਾਕ ਦੇ ਪ੍ਰਧਾਲ ਜਗਦੀਪ ਸਿੰਘ ਨੇ ਸਰਪੰਚ ਬਣ ਜਾਣ ਤੇ ਬਲਾਕ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਅਤੇ ਉਹਨਾਂ ਦੀ ਜਗ੍ਹਾਂ ਤੇ ਸਰਬ ਸੰਮਤੀ ਨਾਲ ਜਗਰੂਪ ਸਿੰਘ ਫਤਿਹਪੁਰ ਨੂੰ ਬਲਾਕ ਪ੍ਰਧਾਨ ਚੁਣ ਲਿਆ ਗਿਆ ਨਾਲ ਹੀ ਵੱਖ ਵੱਖ ਅਹੁਦਿਆਂ ਤੇ ਗੁਰਮੀਤ ਸਿੰਘ ਖੇੜੀਮੱਲਾਂ ਨੇ ਦੁਬਾਰਾ ਬਲਾਕ ਮੀਤ ਪ੍ਰਧਾਨ ਦੇ ਆਹੁਦੇ ਤੇ ਚੁਣ ਲਿਆ ਗਿਆ ਨਾਲ ਹੀ ਪਹਿਲੀ ਟੀਮ ਵਿਚੋਂ ਸਤਵੰਤ ਸਿੰਘ ਦਦਹੇੜਾ, ਕਰਮਜੀਤ ਪਹਾੜਪੁਰ, ਗੁਰਮੇਲ ਸਿੰਘ ਸੈਸਰਵਾਲ, ਲਾਭ ਸਿੰਘ ਖੇੜੀ ਮਾਨੀਆ, ਬਲਵਿੰਦਰ ਸਿੰਘ ਸੁਲਤਾਨਪੁਰ ਅਤੇ ਮੋਤੀ ਲਾਲ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਮ ਕਿਸ਼ਨ ਪਸਿਆਣਾ, ਮਨਜੀਤ ਸਿੰਘ ਸੈਸਰਵਾਲ, ਜਗਰੂਪ ਸਿੰਘ ਜਾਹਲਾ ਨੂੰ ਯੂਨੀਅਨ ਵਿੱਚ ਕਾਨੂੰਨੀ ਸਲਾਹਕਾਰ ਦੇ ਦੌਰ ਤੇ ਚੁਣ ਲਿਆ ਗਿਆ । ਮੀਟਿੰਗ ਵਿੱਚ ਬਲਾਕ ਵਿਚੋਂ ਲਗਭਗ 15 ਪਿੰਡ ਤੋਂ ਸੈਂਕੜੇ ਕਿਸਾਨ ਸ਼ਾਮਲ ਹੋਏ। ਆਪਣੇ ਵਿਚਾਰ ਰੱਖਦਿਆ ਡਾ. ਦਰਸ਼ਨ ਪਾਲ ਨੇ ਚੱਲ ਰਹੇ ਮੋਰਚਿਆਂ ਦੀ ਜਾਣਕਾਰੀ ਦਿੰਦਿਆ 26 ਜਨਵਰੀ ਨੂੰ ਸਾਰੇ ਦੇਸ਼ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕਰਦਿਆਂ ਤਿੰਨੋ ਫੋਰਮਾਂ ਵੱਲੋਂ ਰਲਕੇ ਕਿਸਾਨੀ ਮੰਗਾਂ ਮਨਵਾਉਣ ਵਾਲੀ ਜਤਨ ਕਰਨੇ ਪੈਣਗੇ । ਮੀਟਿੰਗ ਵਿੱਚ ਫਤਿਹਪੁਰ, ਪਹਾੜਪੁਰ ਤੋਂ ਸਿਰਵਾਰਾ ਸਿੰਘ, ਚਰਨਜੀਤ ਸਿੰਘ, ਨਿਧਾਨ ਸਿੰਘ (ਬਲਾਕ ਖਜਾਨਚੀ), ਨਿਰਮਲ ਸਿੰਘ, ਬਲਵੀਰ ਸਿੰਘ, ਭਗਵਾਨ ਸਿੰਘ ਪ੍ਰਧਾਨ ਕਰਮਜੀਤ ਸਿੰਘ ਛੰਨਾ, ਕੁਲਵੰਤ ਸਿੰਘ, ਇਸ ਤੋਂ ਇਲਾਵਾ ਰਣਬੀਰਪੁਰਾ ਜਾਹਲਾ, ਸੁਲਤਾਨਪੁਰ , ਸ਼ੇਖੂਪੁਰ ਛੰਨਾ, ਦਦਹੇੜਾ, ਬੀਬੀਪੁਰ, ਖੇੜੀ ਮੱਲਾਂ, ਪਸਿਆਣਾ ਤੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।
Punjab Bani 16 January,2025
ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇ. ਵੀ. ਕੇ. ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ
ਟਮਾਟਰ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੇਵੀਕੇ ਨੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ -ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਅਸਰਪੁਰ ਵਿਖੇ ਮਨਾਇਆ ਖੇਤ ਦਿਵਸ ਪਟਿਆਲਾ, 16 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅਸਰਪੁਰ ਵਿਖੇ ਟਮਾਟਰ ਦੀ ਫ਼ਸਲ ਦੀਆਂ ਬਿਮਾਰੀਆਂ ਦੀ ਰੋਕਥਾਮ ਦੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਖੇਤ ਦਿਵਸ ਮਨਾਇਆ ਗਿਆ । ਇਸ ਖੇਤ ਦਿਵਸ ਵਿਚ ਪਿੰਡ ਅਸਰਪੁਰ, ਜੋਗੀਪੁਰ, ਫਤਿਹਪੁਰ, ਕਰਤਾਰਪੁਰ ਅਤੇ ਪੂਨੀਆ ਦੇ ਤਕਰੀਬਨ 80 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ । ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਦੇ ਨਾਲ-ਨਾਲ ਪੀ. ਏ. ਯੂ., ਲੁਧਿਆਣਾ ਦੇ ਸਬਜ਼ੀ ਵਿਭਾਗ ਅਤੇ ਪੌਦਾ ਰੋਗ ਵਿਭਾਗ ਦੇ ਵਿਗਿਆਨੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ । ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੇ. ਵੀ. ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ ਅਤੇ ਕਿਸਾਨ ਮੇਲਿਆਂ ਆਦਿ ਬਾਰੇ ਜਾਣਕਾਰੀ ਦਿੱਤੀ । ਪੀ. ਏ. ਯੂ. ਤੋਂ ਆਏ ਪ੍ਰਿੰਸੀਪਲ ਸਬਜ਼ੀ ਬਰੀਡਰ ਡਾ. ਸ਼ੈਲੇਸ਼ ਜਿੰਦਲ ਨੇ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਵਿਕਸਿਤ ਕੀਤੀਆਂ ਟਮਾਟਰ ਦੀਆਂ ਸੁਧਰੀਆਂ ਕਿਸਮਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਦੀਆਂ ਵਿਗਿਆਨਕ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੱਤੀ । ਇਸੇ ਤਰ੍ਹਾਂ ਡਾ. ਸੰਦੀਪ ਜੈਨ ਨੇ ਟਮਾਟਰ ਦੀ ਫ਼ਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਸਰਵਪੱਖੀ ਰੋਕਥਾਮ ਦੇ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ । ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਨੇ ਪੌਸ਼ਟਿਕ ਖ਼ੁਰਾਕ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਵਿਚ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਟਮਾਟਰ ਦੀ ਸਿਹਤਮੰਦ ਨਰਸਰੀ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਇਸ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਦੇ ਨੁਕਤਿਆਂ ਬਾਰੇ ਜਾਗਰੂਕ ਕਰਵਾਇਆ । ਇਸ ਪ੍ਰੋਗਰਾਮ ਵਿਚ ਅਸਰਪੁਰ ਅਤੇ ਨਾਲ ਦੇ ਪਿੰਡਾਂ ਤੋਂ ਆਏ ਅਗਾਂਹਵਧੂ ਕਿਸਾਨਾਂ ਗੁਰਮੀਤ ਸਿੰਘ, ਬਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਹੱਲ ਜਾਣੇ। ਪਿੰਡ ਦੇ ਕਿਸਾਨਾਂ ਨੇ ਵਿਗਿਆਨੀਆਂ ਦੀ ਟੀਮ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਧੰਨਵਾਦ ਕੀਤਾ ।
Punjab Bani 16 January,2025
ਕਿਸਾਨ ਕਰਨਗੇ 21 ਨੂੰ ਦਿੱਲੀ ਲਈ 101 ਕਿਸਾਨਾਂ ਨਾਲ ਕੂਚ
ਕਿਸਾਨ ਕਰਨਗੇ 21 ਨੂੰ ਦਿੱਲੀ ਲਈ 101 ਕਿਸਾਨਾਂ ਨਾਲ ਕੂਚ ਰਾਜਪੁਰਾ : ਪੰਜਾਬ ਹਰਿਆਣਾ ਦੇ ਬਾਰਡਰ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਨੇ ਅੱਜ ਇਕ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ 101 ਕਿਸਾਨ 21 ਜਨਵਰੀ ਨੂੰ ਦਿੱਲੀ ਲਈ ਕੂਚ ਕਰਨਗੇ।ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂੜ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੱਤੀ ਕਿ ਜਿਵੇਂ ਹੀ ਉਹ ਪ੍ਰਧਾਨ ਮੰਤਰੀ ਬਣੇ ਰਹਿਣਗੇ, ਦੇਸ਼ ਵਿੱਚ ਘੱਟੋ-ਘੱਟ ਸਮਰਥਨ ਮੁੱਲ `ਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ । ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ । ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸਿ਼ਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਸ ਨੇ ਉਨ੍ਹਾਂ ਨੂੰ ਬੈਰੀਕੇਡਾਂ `ਤੇ ਰੋਕ ਦਿੱਤਾ । ਦੱਸਣਯੋਗ ਹੈ ਕਿ ਸ਼ੰਭੂ ਅਤੇ ਖਨੌਰੀ 11 ਮਹੀਨਿਆਂ ਤੋਂ ਐਮ. ਐਸ. ਪੀ. ਗਾਰੰਟੀ ਕਾਨੂੰਨ ਨੂੰ ਲੈ ਕੇ ਸਰਹੱਦ `ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ `ਤੇ 52 ਦਿਨਾਂ ਤੋਂ ਭੁੱਖ ਹੜਤਾਲ `ਤੇ ਹਨ। ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਹੈ । ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ `ਤੇ ਹਨ ।
Punjab Bani 16 January,2025
ਪੰਜਾਬ ਭਾਜਪਾ ਪ੍ਰਧਾਨ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ
ਪੰਜਾਬ ਭਾਜਪਾ ਪ੍ਰਧਾਨ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ : ਭਾਰਤ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨਾਲ ਅੱਜ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕੀਤੀ । ਇਸ ਦੌਰਾਨ ਵੱਖ ਵੱਖ ਤਰ੍ਹਾਂ ਦੇ ਮੁੱਦਿਆਂ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਨ ਦੇ ਨਾਲ ਨਾਲ ਕਿਸਾਨੀ ਮੰਗਾਂ ਸਬੰਧੀ ਵੀ ਗੱਲ ਕੀਤੀ। ਇਥੇ ਹੀ ਬਸ ਨਹੀਂ ਫਸਲੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਿਛਲੇ 50 ਦੇ ਕਰੀਬ ਦਿਨਾਂ ਤੋਂ ਮਰਨ ਵਰਤ ਅਤੇ ਧਰਨੇ ਤੇ ਬੈਠੇ ਕਿਸਾਨ ਆਗੂਆਂ ਦੇ ਸੰਘਰਸ਼ ਤਹਿਤ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਕਰਵਾਉਣ ਲਈ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਵੀ ਕਿਹਾ । ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਮੁੱਚੇ ਮੁੱਦਿਆਂ ਤੇ ਸਾਰੀ ਗੱਲਬਾਤ ਸੁਣ ਮੰਗਾਂ ਪੂਰੀਆਂ ਕਰਨ ਅਤੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ।
Punjab Bani 14 January,2025
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਡਾਕਟਰ ਕਰਨਸ਼ੇਰ ਰੰਧਾਵਾ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਡਾਕਟਰ ਕਰਨਸ਼ੇਰ ਰੰਧਾਵਾ ਡਾਕਟਰ ਤੋਂ ਪਹਿਲਾਂ ਕਿਸਾਨ ਦਾ ਪੁੱਤ ਹਾਂ : ਰੰਧਾਵਾ ਪਟਿਆਲਾ : ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੇ ਪੁੱਤਰ ਡਾਕਟਰ ਕਰਨਸ਼ੇਰ ਸਿੰਘ ਰੰਧਾਵਾ ਨੇ ਅੱਜ ਖਨੌਰੀ ਬਾਡਰ ਪਹੁੰਚਕੇ ਮਰਨਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਬਾਰੇ ਬਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਡਾਕਟਰ ਰੰਧਾਵਾ ਨੇ ਕਿਹਾ ਕਿ ਡੱਲੇਵਾਲ ਸਾਹਿਬ ਦੀ ਸਿਹਤ ਦਾ ਹਾਲ ਬੇਹੱਦ ਚਿੰਤਾਜਨਕ ਹੈ ਜਿਸ ਨੂੰ ਮੁੱਖ ਰੱਖਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਸੀ ਮੱਤਭੇਦ ਦੂਰ ਕਰਕੇ ਕਿਸਾਨ ਆਗੂਆਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਜੇਕਰ ਦੋਨੋਂ ਸਰਕਾਰਾਂ ਇਸੇ ਤਰ੍ਹਾਂ ਢਿੱਲ ਵਰਤਦੀਆਂ ਰਹੀਆਂ ਤਾਂ ਇਸ ਦੇ ਨਤੀਜੇ ਵੀ ਚਿੰਤਾਜਨਕ ਹੋ ਸਕਦੇ ਹਨ । ਇਸੇ ਦੌਰਾਨ ਡਾਕਟਰ ਰੰਧਾਵਾ ਕਈ ਹੋਰ ਬਿਮਾਰ ਤੇ ਲੋੜਵੰਦ ਕਿਸਾਨਾਂ ਦੀ ਸੇਵਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੇਵਾ ਲਈ ਉਹ ਹਮੇਸ਼ਾ ਹਾਜ਼ਰ ਹਨ ਕਿਉੰਕਿ ਉਹ ਡਾਕਟਰ ਨਾਲੋ ਪਹਿਲਾਂ ਕਿਸਾਨ ਦੇ ਪੁੱਤਰ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਡਾਕਟਰ ਲਵਪ੍ਰੀਤ ਸਿੰਘ ਖਹਿਰਾ ਵੀ ਹਾਜ਼ਰ ਸਨ ।
Punjab Bani 11 January,2025
ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ : ਇੱਕ ਵਿਆਹ ਸਮਾਗਮ ਵਿੱਚ ਸਮੂਲੀਅਤ ਕਰਨ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਧਾਰਮਿਕ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ । ਨਿਹੰਗ ਮੁਖੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ । ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ । ਉਨ੍ਹਾਂ ਕੇਂਦਰ ਸਰਕਾਰ ਨੂੰ ਕੁੰਭ ਕਰਨ ਦੀ ਨੀਂਦ ਤੋਂ ਉਠਾਦਿਆਂ ਕਿਹਾ ਕਿ ਕਿਸਾਨਾਂ ਨਾਲ ਜੋ ਸਲੂਕ ਕੀਤਾ ਜਾ ਰਿਹਾ ਹੈ, ਇਸ ਦੇ ਸਾਰਥਿਕ ਸਿੱਟੇ ਨਹੀਂ ਸਗੋਂ ਦੁਖਦ ਮਾਹੌਲ ਸਿਰਜਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਕੇ ਕੇਂਦਰ ਸਰਕਾਰ ਭੁੱਖ ਹੜਤਾਲ ਤੋ ਬੈਠੇ ਕਿਸਾਨਾਂ ਨੂੰ ਸੁਖੀਸਾਂਦੀ ਘਰਾਂ ਨੂੰ ਤੋਰਨਾ ਚਾਹੀਦਾ ਹੈ। ਆਏ ਦਿਨ ਹੜਤਾਲ ਤੇ ਬੈਠੇ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਇਨ੍ਹਾਂ ਦਾ ਇਵਜਾਨਾਂ ਸਰਕਾਰਾਂ ਨੂੰ ਭੁਗਤਨਾ ਪਵੇਗਾ। ਕਿਸਾਨ ਆਗੂ ਸ. ਡੱਲੇਵਾਲ ਦੀ ਸਿਹਤ ਨਾਜੁਕ ਹੈ ਉਸ ਨੂੰ ਬਚਾਉਣ ਲਈ ਸਰਕਾਰ ਸਾਰਥਿਕ ਹੱਲ ਕੱਢੇ ।
Punjab Bani 11 January,2025
ਐਸ. ਕੇ. ਐਮ. ਦੀ ਛੇ ਮੈਂਬੁਰੀ ਕਮੇਟੀ ਨੇ ਕੀਤੀ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਐਸ. ਕੇ. ਐਮ. ਦੀ ਛੇ ਮੈਂਬੁਰੀ ਕਮੇਟੀ ਨੇ ਕੀਤੀ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਸੰਗਰੂਰ, ਖਨੌਰੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਦੀ 6 ਮੈਂਬਰਾਂ ਤੇ ਆਧਾਰਤ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ । ਉਕਤ 6 ਮੈਂਬਰੀ ਕਮੇਟੀ ਜਿਸਦੀ ਅਗਵਾਈ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਹ ਐਸ. ਕੇ. ਐਮ. ਵੱਲੋਂ ਸੰਪੂਰਨ ਸਾਥ ਦਿੰਦੇ ਹਨ ਅਤੇ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਨਗੀਆਂ । ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ ।ਉਨ੍ਹਾਂ ਏਕਤਾ ਮਤਾ ਪੇਸ਼ ਕਰਦਿਆਂ ਕਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ ਪਰ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਉਨ੍ਹਾਂ 6 ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ । ਉਨ੍ਹਾਂ ਕਿਹਾ ਕਿ ਇਕੱਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਦੂਜੇ ਹੋਰ ਕਿਸੇ ਫੋਰਮ ਦਾ ਆਗੂ ਦਾਖਲ ਨਾ ਦੇਵੇ । ਉਨ੍ਹਾਂ ਕਿਹਾ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ । ਇਸ ਮੌਕੇ ਕਾਕਾ ਕੋਟੜਾ ਨੇ ਕਿਹਾ ਕਿ ਸਾਰੇ ਆਗੂ ਇਕੱਠੇ ਹਨ ਅਤੇ ਮੋਰਚਾ ਜਿੱਤਣ ਲਈ ਲੜਿਆ ਜਾਵੇਗਾ । ਰਾਜੇਵਾਲ ਨੇ ਸਰਕਾਰ ਨੂੰ ਦੱਸਿਆ ਕਿ ਮੰਗਾਂ ਨੂੰ ਲੈ ਕੇ ਸਾਰੇ ਇਕ ਹਾਂ ਤੇ ਸਾਡੇ ਵਿੱਚ ਕੋਈ ਮਤਭੇਦ ਵੀ ਨਹੀਂ ਹੈ । ਕਿਸਾਨ ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ ਨੂੰ ਮੋਰਚੇ ਲਈ ਨਵੀਂ ਰਣਨੀਤੀ ਘੜਾਂਗੇ ।
Punjab Bani 10 January,2025
ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ : ਡੱਲੇਵਾਲ
ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ : ਡੱਲੇਵਾਲ ਸੰਗਰੂਰ, ਖਨੌਰੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਦੇ ਆਗੂ ਵਲੋਂ ਹਾਲ ਹੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਜਾ ਕੇ ਕੀਤੀ ਗਈ ਅਪੀਲ ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਬੀ. ਜੇ. ਪੀ. ਦੇ ਆਗੂ ਜਥੇਦਾਰ ਕੋਲ ਜਾਣ ਦੀ ਬਜਾਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣ।ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਪੀ. ਐੱਮ. ਮੋਦੀ ਤੋਂ ਮੰਗਾਂ ਮਨਵਾ ਦੇਣ ਮੈਂ ਮਰਨ ਵਰਤ ਖਤਮ ਕਰ ਦੇਵਾਂਗਾ । ਉਨ੍ਹਾਂ ਕਿਹਾ ਕਿ ਚੱਲ ਰਿਹਾ ਸੰਘਰਸ਼ ਕਿਸਾਨੀ ਨੂੰ ਬਚਾਉਣ ਲਈ ਹੈ। ਦੱਸਣਯੋਗ ਹੈ ਕਿ ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ 46 ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ ।
Punjab Bani 10 January,2025
‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ
‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ ਚੰਡੀਗੜ੍ਹ : ਕੇਂਦਰ ਸਰਕਾਰ ਦੇ ‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਵਿਚਾਰ ਚਰਚਾ ਕਰਨ ਮਗਰੋਂ ਲਿਖਤੀ ਪੱਤਰ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਪੰਜਾਬ ਜਿਨ੍ਹਾਂ ਵਲੋਂ ਕੇਂਦਰੀ ਖਰੜੇ ਨੂੰ ਰੱਦ ਕਰਨ ਦੀ ਗੱਲ ਪਹਿਲਾਂ ਹੀ ਆਖਿਆ ਜਾ ਚੁੱਕਿਆ ਹੈ ਨੂੰ ਕੇਂਦਰ ਵਲੋਂ 10 ਜਨਵਰੀ ਤੱਕ ਕੇਂਦਰੀ ਖੇਤੀ ਮੰਡੀ ਨੀਤੀ ’ਤੇ ਸੁਝਾਅ ਅਤੇ ਟਿੱਪਣੀਆਂ ਭੇਜਣ ਦਾ ਸਮਾਂ ਪ੍ਰਦਾਨ ਕੀਤਾ ਗਿਆ ਸੀ । ਸੂਬਾ ਸਰਕਾਰ ਨੇ ਕੇਂਦਰ ਵੱਲੋਂ ਜਾਰੀ ਖਰੜੇ ਨੂੰ ਪੂਰਨ ਰੂਪ ਵਿਚ ਰੱਦ ਕਰਦਿਆਂ ਕੇਂਦਰੀ ਡਰਾਫ਼ਟ ਕਮੇਟੀ ਦੇ ਕਨਵੀਨਰ ਐੱਸ. ਕੇ. ਸਿੰਘ ਨੂੰ ਪੱਤਰ ਭੇਜ ਦਿੱਤਾ ਹੈ । ਪੰਜਾਬ ਸਰਕਾਰ ਨੇ ਪੱਤਰ ’ਚ ਸਪੱਸ਼ਟ਼ ਲਿਖਿਆ ਹੈ ਕਿ ਕੇਂਦਰੀ ਖਰੜਾ 2021 ’ਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ । ਸੂਬਾਈ ਅਧਿਕਾਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੱਤਵੀਂ ਅਨੁਸੂਚੀ-2 ਦੀ ਐਂਟਰੀ 28, ਭਾਰਤੀ ਸੰਵਿਧਾਨ ਦੀ ਧਾਰਾ 246 ਤਹਿਤ ਖੇਤੀਬਾੜੀ ਰਾਜ ਦਾ ਵਿਸ਼ਾ ਹੈ । ਕੇਂਦਰ ਨੂੰ ਅਜਿਹੀ ਨੀਤੀ ਨਾ ਲਿਆਉਣ ਦੀ ਗੱਲ ਕਰਦਿਆਂ ਇਸ ਮਾਮਲੇ ਨੂੰ ਸੂਬੇ ਦੀਆਂ ਲੋੜਾਂ ਤੇ ਜ਼ਰੂਰਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ’ਤੇ ਛੱਡ ਦੇਣ ਲਈ ਕਿਹਾ ਗਿਆ ਹੈ । ਪੱਤਰ ’ਚ ਕਿਹਾ ਗਿਆ ਹੈ ਕਿ ਨਵਾਂ ਖਰੜਾ ਮੰਡੀ ਫ਼ੀਸਾਂ ’ਤੇ ਕੈਪਿੰਗ ਲਾਉਂਦਾ ਹੈ, ਜਿਸ ਨਾਲ ਪੰਜਾਬ ’ਚ ਮੰਡੀਆਂ ਦੇ ਨੈੱਟਵਰਕ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਨੁਕਸਾਨ ਪੁੱਜੇਗਾ। ਪੱਤਰ ’ਚ ਇਹ ਵੀ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ ’ਚ ਠੇਕਾ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਾਈਵੇਟ ਸਾਇਲੋਜ਼ ਨੂੰ ਓਪਨ ਮਾਰਕੀਟ ਯਾਰਡ ਘੋਸ਼ਿਤ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਹੈ। ਪੱਤਰ ’ਚ ਆੜ੍ਹਤੀਆਂ ਦੇ ਕਮਿਸ਼ਨ ਪ੍ਰਭਾਵਿਤ ਹੋਣ ਦੇ ਹਵਾਲੇ ਨਾਲ ਵੀ ਕੇਂਦਰੀ ਖਰੜੇ ਨੂੰ ਰੱਦ ਕੀਤਾ ਗਿਆ ਹੈ। ਕੇਂਦਰੀ ਖੇਤੀ ਮੰਤਰਾਲੇ ਨੇ 25 ਨਵੰਬਰ ਨੂੰ ਇਸ ਨੀਤੀ ਦਾ ਖਰੜਾ ਜਾਰੀ ਕਰਕੇ ਸੂਬਾ ਸਰਕਾਰਾਂ ਤੋਂ 15 ਦਸੰਬਰ ਤੱਕ ਟਿੱਪਣੀਆਂ ਤੇ ਸੁਝਾਅ ਮੰਗੇ ਸਨ ਪ੍ਰੰਤੂ ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਜਨਵਰੀ ਤੱਕ ਦਾ ਸਮਾਂ ਲਿਆ ਸੀ। ਪੰਜਾਬ ਸਰਕਾਰ ਨੇ ਇਤਰਾਜ਼ ਕੀਤਾ ਹੈ ਕਿ ਇਸ ਖਰੜੇ ਨਾਲ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਹੋਵੇਗੀ ਅਤੇ ਖੇਤੀ ’ਚ ਠੇਕਾ ਪ੍ਰਣਾਲੀ ਨੂੰ ਉਤਸ਼ਾਹਿਤ ਕੀਤਾ ਜਾਵੇ। ਸਰਕਾਰ ਨੇ ਕਿਹਾ ਹੈ ਕਿ ਸਾਇਲੋਜ਼ ਨੂੰ ਓਪਨ ਮਾਰਕੀਟ ਯਾਰਡ ਘੋਸ਼ਿਤ ਕਰਨਾ ਅਤੇ ਮੰਡੀ ਫੀਸਾਂ ਉੱਤੇ ਅਸਰ ਪਵੇਗਾ। ਇਸ ਨੀਤੀ ਨਾਲ ਆੜ੍ਹਤੀਆਂ ਨੂੰ ਦਿੱਤੇ ਜਾਂਦਾ ਕਮਿਸ਼ਨ ਖਤਮ ਹੋ ਜਾਵੇਗਾ ।
Punjab Bani 10 January,2025
ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਜਾਰੀ ਰੱਖਣਾ : ਡੱਲੇਵਾਲ
ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਜਾਰੀ ਰੱਖਣਾ : ਡੱਲੇਵਾਲ ਖਨੌਰੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਕਿਸਾਨ ਕਾਨਫਰੰਸ ਤੋਂ ਬਾਅਦ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਕਾਕਾ ਕੋਟੜਾ ਨੇ ਕਿਹਾ ਹੈ ਕਿ ਭਲਕੇ 10 ਜਨਵਰੀ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ । ਉਨ੍ਹਾਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਖਰਾਬ ਹੈ ਪਰ ਉਹ ਮਾਨਸਿਕ ਤੌਰ ਪੂਰੇ ਮਜ਼ਬੂਤ ਹਨ । ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਧਰਨਾ ਜਿੱਤਿਆ ਨਹੀਂ ਜਾਂਦਾ ਉਦੋਂ ਸਾਰੇ ਮਜ਼ਬੂਤ ਰਹਿਣਾ । ਕਾਕਾ ਕੋਟੜਾ ਨੇ ਕਿਹਾ ਹੈ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਹੈ ਕਿ ਜੇਕਰ ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਉਦੋਂ ਤੱਕ ਜਾਰੀ ਰੱਖਣਾ ਜਦੋਂ ਤੱਕ ਮੋਰਚਾ ਜਿੱਤਿਆ ਨਹੀਂ ਜਾਂਦਾ । ਉਨ੍ਹਾਂ ਕਿਹਾ ਹੈ ਕਿ ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਪੂਰੇ ਦੇਸ਼ ਵਾਸੀਆਂ ਦੀ ਹੈ । ਕਿਸਾਨ ਆਗੂ ਦਾ ਕਹਿਣਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਵ ਵਿਚੋਂ ਕਿਸਾਨਾਂ ਦੇ ਜਥੇ ਆਉਣਗੇ ਅਤੇ ਮੋਰਚੇ ਦਾ ਹਿੱਸਾ ਬਣਨਗੇ । ਉਨ੍ਹਾਂ ਨੇਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਪੁਤਲੇ ਫੂਕੇ ਜਾਣਗੇ । ਉਨ੍ਹਾਂ ਕਿਹਾ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਜਥੇਬੰਦੀਆ ਅਤੇ ਕਿਰਤੀ ਵਰਗ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ ।
Punjab Bani 09 January,2025
ਖਨੌਰੀ ਬਾਰਡਰ ਵਿਖੇ ਦੇਸੀ ਲੱਕੜਾਂ ਵਾਲਾ ਗੀਜ਼ਰ ਫਟਣ ਨਾਲ ਨੌਜਵਾਨ ਝੁਲਸਿਆ
ਖਨੌਰੀ ਬਾਰਡਰ ਵਿਖੇ ਦੇਸੀ ਲੱਕੜਾਂ ਵਾਲਾ ਗੀਜ਼ਰ ਫਟਣ ਨਾਲ ਨੌਜਵਾਨ ਝੁਲਸਿਆ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਦੇਸੀ ਲੱਕੜਾਂ ਵਾਲਾ ਗੀਜਰ ਫਟਣ ਕਾਰਨ ਇੱਕ ਨੌਜਵਾਨ ਗੁਰਦਿਆਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਸਮਾਣਾ ਦਾ ਵਸਨੀਕ ਹੈ ਅਤੇ ਕਾਫੀ ਸਮੇਂ ਤੋਂ ਫਸਲੀ ਮੰਗਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਧਰਨੇ ਵਿਚ ਹੀ ਸੀ ।ਗੀਜਰ ਫਟਣ ਕਾਰਨ ਝੁਲਸੇ ਨੌਜਵਾਨ ਦਾ ਇਲਾਜ ਜਾਰੀ ਹੈ ।
Punjab Bani 09 January,2025
ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸ
ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰਾਜਪੁਰਾ : ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਜੋੜਨ ਵਾਲੇ ਸ਼ੰਭੁ ਬਾਰਡਰ ਤੇ ਫਸਲੀ ਮੰਗਾਂ ਪੂਰੀਆਂ ਕਰਵਾਉਣ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚਲਦਿਆਂ ਅੱਜ ਜਿ਼ਲਾ ਤਰਨਤਾਰਨ ਦੇ ਪਿੰਡ ਪਹੁਵਿੰਗ ਦੇ ਵਸਨੀਕ ਕਿਸਾਨ ਰੇਸ਼ਮ ਸਿੰਘ ਨੇ ਸਲਫਾਸ ਨਿਗਲ ਲਿਆ, ਜਿਸ ਕਾਰਨ ਇਲਾਜ ਲਈ ਉਸਨੂੰ ਰਾਜਪੁਰਾ ਵਿਖੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।
Punjab Bani 09 January,2025
ਕਣਕ ਦੀ ਫ਼ਸਲ ਵਿੱਚ ਕੀੜਿਆਂ, ਨਦੀਨਾਂ ਅਤੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ
ਕਣਕ ਦੀ ਫ਼ਸਲ ਵਿੱਚ ਕੀੜਿਆਂ, ਨਦੀਨਾਂ ਅਤੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਵਾਨੀਗੜ੍ਹ, 8 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਲਗਾਏ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਸ਼ਾਹਪੁਰ ਅਤੇ ਚੰਨੋ ਵਿਖੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਕੀੜਿਆਂ, ਨਦੀਨਾਂ ਅਤੇ ਖੁਰਾਕੀ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ । ਇਹਨਾਂ ਕੈਂਪਾਂ ਦਾ ਉਦੇਸ਼ ਫਸਲ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਦਾ ਪ੍ਰਸਾਰ ਕਰਨਾ ਸੀ । ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਨਿਯੰਤਰਿਤ ਕਰਨ, ਖੁਰਾਕੀ ਤੱਤਾਂ ਜਿਵੇਂ ਕਿ ਮੈਂਗਨੀਜ਼ ਅਤੇ ਜ਼ਿੰਕ ਦੀ ਕਮੀ ਦੇ ਲੱਛਣਾਂ ਦੀ ਪਛਾਣ ਕਰਨ ਅਤੇ ਇਲਾਜ 'ਤੇ ਚਰਚਾ ਕੀਤੀ । ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਦੇ ਨਮੂਨੇ ਲੈਣ, ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਅਤੇ ਜਿਪਸਮ ਅਤੇ ਗੰਧਕ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ । ਇਸ ਤੋਂ ਇਲਾਵਾ, ਹਾਜ਼ਰੀਨ ਨੇ ਟਿਸ਼ੂ ਕਲਚਰ ਤਕਨੀਕਾਂ ਦੀ ਵਰਤੋਂ ਨਾਲ ਚੰਨੋ ਵਿਖੇ ਉਗਾਈਆਂ ਗਈਆਂ ਕਿਸਮਾਂ ਦੀ ਵਿਸ਼ੇਸ਼ਤਾ ਵਾਲੇ ਆਲੂ (ਐਲ. ਆਰ. ਅਤੇ ਡਾਇਮੰਡ) ਦੀ ਕਾਸ਼ਤ ਵਾਲੀ ਥਾਂ ਦਾ ਦੌਰਾ ਕੀਤਾ । ਇਸ ਤੋਂ ਇਲਾਵਾ ਪਿੰਡ ਨਦਾਮਪੁਰ ਵਿੱਚ ਕਣਕ ਦੇ ਖੇਤ ਦਾ ਵੀ ਦੌਰਾ ਕੀਤਾ ਗਿਆ । ਪੀ. ਏ. ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਗੁਲਾਬੀ ਸੁੰਡੀ ਤੋਂ ਬਚਾਅ ਲਈ ਕਿਸਾਨ ਦਾ ਮਾਰਗਦਰਸ਼ਨ ਕੀਤਾ ਗਿਆ ।
Punjab Bani 08 January,2025
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ : ਅਮਨ ਅਰੋੜਾ
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ : ਅਮਨ ਅਰੋੜਾ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ । ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੀਤਾ । ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ. ਵੀ. ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ । ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ । ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ. ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ ਆਦਿ ਸਥਾਪਤ ਕੀਤੀਆਂ ਹੋਈਆਂ ਹਨ । ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ । ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ. ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ ।
Punjab Bani 07 January,2025
ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ
ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ ਪਟਿਆਲਾ, 7 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਪਿਛਲੇ ਲਗਭਗ 43 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋਂ ਉਠਾਉਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਰਾਸ਼ਟਰਪਤੀ ਨੂੰ ਫੌਰਨ ਹਰਕਤ ਵਿੱਚ ਆਉਂਦਿਆਂ ਹੋਇਆਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਅਤੇ ਕਿਸਾਨ ਜਥੇਬੰਦੀਆਂ ਨੂੰ ਸਮਾਂ ਦੇ ਕੇ ਉਨਾਂ ਦੀਆਂ ਮੰਗਾਂ ਹੱਲ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰਾਂ ਤੁਰੰਤ ਹਰਕਤ ਵਿੱਚ ਆਉਣ ।
Punjab Bani 07 January,2025
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕੀਤੀ ਕਿਸਾਨ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕੀਤੀ ਕਿਸਾਨ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਖਨੌਰੀ ਬਾਰਡਰ : ਪੰਜਾਬ ਦੇ ਜਿ਼ਲਾ ਸੰਗਰੂਰ ਦੇ ਖਨੌਰੀ ਬਾਰਡਰ ਵਿਖੇ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ । ਉਨ੍ਹਾਂ ਦੁਆ ਕੀਤੀ ਕਿ ਉਹ ਜਲਦੀ ਠੀਕ ਹੋ ਜਾਣ । ਨਵਾਬ ਸਿੰਘ ਨੇ ਕਿਹਾ ਕਿ ਡੱੱਲੇਵਾਲ ਜਦੋਂ ਚਾਹੰੁਣਗੇ ਅਸੀਂ ਹਾਜ਼ਰ ਹੋ ਜਾਵਾਂਗੇ । ਨਵਾਬ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ । ਕਮੇਟੀ ਨੇ ਇਸ ਮੌਕੇ ਕਿਹਾ ਕਿ ਅਸੀਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਇਲਾਜ ਲੈਣ ਦੀ ਜਿਥੇ ਬੇਨਤੀ ਕੀਤੀ ਹੈ, ਉਥੇ ਹੀ ਅਸੀਂ ਅਰਦਾਸ ਵੀ ਕਰਦੇ ਹਾਂ ਕਿ ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਬਿਲਕੁੱਲ ਠੀਕ ਰਹੇ । ਉਨ੍ਹਾਂ ਕਿਹਾ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ ਤੇ ਇਸ ਸਮੱਸਿਆ ਦਾ ਹੱਲ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ । ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਅਗਵਾਈ ਕਰ ਰਹੇ ਨਵਾਬ ਸਿੰਘ ਨੇ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਤੇ ਸ਼ੁਰੂਆਤੀ ਮੁੱਦਿਆਂ ਨੰੁ ਅਦਾਲਤ ਦੇ ਸਾਹਮਣੇ ਰੱਖਿਆ ਵੀ ਗਿਆ ਹੈ ਪਰ ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਰਿਪੋਰਟ ਸੌਂਪ ਦਿੱਤੀ ਜਾਵੇਗੀ ਤੇ ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ । ਉਨ੍ਹਾਂ ਕਿਹਾ ਕਿ ਇਸ ਮੁੱਦੇ `ਤੇ ਨਵੀਂ ਮੀਟਿੰਗ ਹੋਵੇਗੀ ਤੇ ਕਮੇਟੀ ਉਸਾਰੂ ਪੁਲ ਬਣਾਏਗੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ ।
Punjab Bani 06 January,2025
ਕਿਸਾਨ ਨੇਤਾ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਸਬੰਧੀ ਸੁਣਵਾਈ ਟਲੀ
ਕਿਸਾਨ ਨੇਤਾ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਸਬੰਧੀ ਸੁਣਵਾਈ ਟਲੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵਿਚ ਅੱਜ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਹੋਣ ਵਾਲੀ ਸੁਣਵਾਈ ਟਲ ਗਈ । ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਜੋ ਇਹ ਸੁਣਵਾਈ ਅੱਜ ਟਲ ਗਈ ਹੈ ਹੁਣ 10 ਜਨਵਰੀ ਨੂੰ ਹੋਵੇਗੀ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਵਲੋਂ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੈਂਤੜੇ ’ਤੇ ਸਵਾਲ ਖੜੇ ਕੀਤੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ । ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ? ਸੁਪਰੀਮ ਕੋਰਟ ਨੇ ਕੁਝ ਕਿਸਾਨ ਆਗੂਆਂ ਦੇ ਬਿਆਨਾਂ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਸੁਨੇਹਾ ਦਿਤਾ ਜਾਵੇ ਕਿ ਇਹ ਸਹੀ ਨਹੀਂ ਹੈ। ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਡੱਲੇਵਾਲ ਅਪਣਾ ਮਰਨ ਵਰਤ ਤੋੜ ਲਵੇ, ਪਰ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ ।
Punjab Bani 06 January,2025
ਢਾਬੀ ਗੁੱਜਰਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਲੈ ਰਹੇ ਨੇ ਸਿਹਤ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ
ਢਾਬੀ ਗੁੱਜਰਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ, ਲੈ ਰਹੇ ਨੇ ਸਿਹਤ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ -ਡਿਪਟੀ ਕਮਿਸ਼ਨਰ ਸਮੇਤ ਏ. ਡੀ. ਸੀਜ਼ ਤੇ ਐਸ. ਡੀ. ਐਮ. ਲਗਾਤਾਰ ਧਰਨੇ ਵਾਲੇ ਸਥਾਨਾਂ ’ਤੇ ਮੌਜੂਦ -ਉੱਚ ਪੱਧਰੀ ਮੈਡੀਕਲ ਟੀਮ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਰੱਖ ਰਹੀ ਹੈ ਨਿਗਰਾਨੀ ਢਾਬੀ ਗੁੱਜਰਾਂ/ਪਾਤੜਾਂਟਿਆਲਾ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਲਗਾਤਾਰ ਮੁਲਾਕਾਤ ਕਰ ਰਿਹਾ ਹੈ ਤੇ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਉੱਚ ਪੱਧਰੀ ਮੈਡੀਕਲ ਟੀਮ ਦੇ ਨਾਲ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਜਾਣਕਾਰੀ ਲੈ ਰਹੇ ਹਨ ਤੇ ਜ਼ਰੂਰੀ ਮੈਡੀਕਲ ਟੈਸਟ ਵੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਰਦਿਆਂ ਕਿਹਾ ਕਿ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਏ. ਡੀ. ਸੀ. ਪੱਧਰ ਦੇ ਅਧਿਕਾਰੀ ਢਾਬੀ ਗੁੱਜਰਾਂ ਜਾ ਰਹੇ ਹਨ ਤੇ ਉਹ ਖੁਦ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਰਹੇ ਹਨ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਟੀਮ 24 ਘੰਟੇ ਢਾਬੀ ਗੁੱਜਰਾਂ ਵਿਖੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ. ਐੱਲ. ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ । ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ । ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੂਪ੍ਰਿਤਾ ਜੌਹਲ ਤੇ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਧਰਨੇ ਵਾਲੇ ਸਥਾਨ ’ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ।
Punjab Bani 05 January,2025
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਮੰਗ ਰੱਖੀ ਝੋਨੇ ਦੀ ਥਾਂ ਬਦਲਵੀਆਂ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ 'ਗੈਪ ਫੰਡਿੰਗ' ਵਜੋਂ 15,000 ਰੁਪਏ ਪ੍ਰਤੀ ਏਕੜ ਦੇਣ ਲਈ ਵੀ ਕਿਹਾ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਰੋਧਕ ਕਪਾਹ ਦੇ ਬੀ.ਜੀ. 3 ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨੂੰ ਮਨਜ਼ੂਰੀ ਦੇਣ ਦੀ ਵੀ ਕੀਤੀ ਅਪੀਲ ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ । ਸ੍ਰੀ ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਅਤੇ ਬਾਗ਼ਬਾਨੀ ਮੰਤਰੀਆਂ ਨਾਲ ਖੇਤੀਬਾੜੀ ਸੈਕਟਰ ‘ਚ ਸੁਧਾਰਾਂ ਬਾਰੇ ਚਰਚਾ ਕਰ ਰਹੇ ਸਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 40 ਦਿਨਾਂ ਤੋਂ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ, ਇਸ ਲਈ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਕੇਂਦਰ ਸਰਕਾਰ ਕਿਸਾਨ ਆਗੂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੱਢਣ ਲਈ ਕੋਈ ਮਿਸਾਲੀ ਫੈਸਲਾ ਲਵੇ । ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਖੁਸ਼ਹਾਲ ਖੇਤੀ ਦੇ ਟੀਚੇ ਦੀ ਪ੍ਰਾਪਤੀ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਪੂਰੀ ਤਰ੍ਹਾਂ ਤਤਪਰ ਹੈ । ਇੱਕ ਹੋਰ ਵੱਡਾ ਮੁੱਦਾ ਉਠਾਉਂਦਿਆਂ ਉਨ੍ਹਾਂ ਨੇ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫਸਲ ਤੋਂ ਛੁਟਕਾਰਾ ਦਿਵਾਉਣ ਲਈ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਦੀ ਲਾਗਤ ਦੇ ਪਾੜੇ ਨੂੰ ਪੂਰਨ ਲਈ ਗੈਪ ਫੰਡਿੰਗ ਵਜੋਂ 15,000 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਅਤੇ ਜਲਵਾਯੂ ਤਬਦੀਲੀ ਚਿੰਤਾ ਦਾ ਮੁੱਖ ਵਿਸ਼ਾ ਹੈ, ਜਿਸ ਦੇ ਹੱਲ ਲਈ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਵੱਧ ਤੋਂ ਵੱਧ ਰਕਬੇ ਨੂੰ ਝੋਨੇ ਦੀ ਥਾਂ ਮੱਕੀ, ਕਪਾਹ, ਸਾਉਣੀ ਸੀਜ਼ਨ ਦੀਆਂ ਦਾਲਾਂ ਅਤੇ ਤੇਲ ਬੀਜ ਵਾਲੀਆਂ ਫਸਲਾਂ ਆਦਿ ਦੀ ਕਾਸ਼ਤ ਹੇਠਾਂ ਲਿਆਉਣ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੇ ਬਰਾਬਰ ਮੁਨਾਫ਼ਾ ਮਿਲ ਸਕੇ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਵਾਹੁੰਦੇ ਹਨ ਤਾਂ ਉਨ੍ਹਾਂ ਨੂੰ 3000-4000 ਰੁਪਏ ਪ੍ਰਤੀ ਏਕੜ ਦਾ ਵਾਧੂ ਖ਼ਰਚਾ ਝੱਲਣਾ ਪੈਂਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਅਜਿਹੀ ਸਥਿਤੀ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਪਰਾਲੀ ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਲਈ 2500 ਰੁਪਏ ਪ੍ਰਤੀ ਏਕੜ (2000 ਰੁਪਏ ਪ੍ਰਤੀ ਏਕੜ ਕੇਂਦਰ ਵੱਲੋਂ ਅਤੇ 500 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ) ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਹਾਲਾਂਕਿ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਰਿਆਇਤੀ ਦਰਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਪਰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਜੁੜੀ ਵਾਧੂ ਲਾਗਤ ਕਿਸਾਨਾਂ ਵੱਲੋਂ ਅਜਿਹੀਆਂ ਤਕਨੀਕਾਂ ਨੂੰ ਅਪਣਾਉਣ ਦੇ ਰਾਹ ਵਿੱਚ ਅੜਿੱਕਾ ਬਣ ਰਹੀ ਹੈ । ਉਨ੍ਹਾਂ ਤਜਵੀਜ਼ ਰੱਖੀ ਕਿ ਪਰਾਲੀ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐਮ.) ਮਸ਼ੀਨਾਂ 'ਤੇ ਸਬਸਿਡੀ ਦੇਣ ਤੋਂ ਇਲਾਵਾ, ਸੂਬਾ ਸਰਕਾਰ ਨੂੰ ਸਬਸਿਡੀ ਦੀ ਰਕਮ ਦੀ ਵਰਤੋਂ ਦੀ ਇਜਾਜ਼ਤ ਵੱਖ-ਵੱਖ ਉਦੇਸ਼ਾਂ ਜਿਵੇਂ ਕਿ ਸੀ.ਬੀ.ਜੀ. ਪਲਾਂਟ, ਬਾਇਓ-ਫਿਊਲ ਪਲਾਂਟ, ਪੈਲੇਟਾਈਜ਼ੇਸ਼ਨ ਯੂਨਿਟਾਂ ਆਦਿ ਲਈ ਵੀ ਦਿੱਤੀ ਜਾਣੀ ਚਾਹੀਦੀ ਹੈ। ਸ.ਗੁਰਮੀਤ ਸਿੰਘ ਖੁੱਡੀਆਂ ਨੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਰੋਧਕ ਬੀ. ਜੀ.-3 ਹਾਈਬ੍ਰਿਡ ਨਰਮੇ ਦੇ ਬੀਜਾਂ ਦੀ ਸੂਬੇ ਵਿੱਚ ਕਾਸ਼ਤ ਨੂੰ ਮਨਜ਼ੂਰੀ ਦੇਣ ਦੀ ਮੰਗ ਵੀ ਕੀਤੀ ਕਿਉਂਕਿ ਬੀਤੇ ਕਈ ਸਾਲਾਂ ਦੌਰਾਨ ਨਰਮੇ ‘ਤੇ ਕੀਟਾਂ ਦੇ ਹਮਲੇ ਨੇ ਕਿਸਾਨਾਂ ‘ਚ ਬੇਚੈਨੀ ਪੈਦਾ ਕਰ ਦਿੱਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਕਪਾਹ ਦੇ ਉਤਪਾਦਨ ਨੂੰ ਮੁੜ ਉਤਸ਼ਾਹਿਤ ਕਰਨ ਲਈ ਕਪਾਹ ਤੇ ਨਰਮੇ ਦੇ ਚੰਗੀ ਗੁਣਵੱਤਾ ਵਾਲੇ ਹਾਈਬ੍ਰਿਡ ਬੀਜਾਂ 'ਤੇ ਕੇਂਦਰੀ ਸਪਾਂਸਰਡ ਸਕੀਮਾਂ ਤਹਿਤ ਸਬਸਿਡੀ ਵੀ ਦਿੱਤੀ ਜਾਣੀ ਚਾਹੀਦੀ ਹੈ । ਇਸ ਉੱਚ ਪੱਧਰੀ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ ।
Punjab Bani 04 January,2025
ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਨਾਲ 3 ਔਰਤ ਕਿਸਾਨ ਕਾਰਕੁਨਾਂ ਦੀ ਮੌਤ ; ਦਰਜਨਾਂ ਗੰਭੀਰ ਜ਼ਖ਼ਮੀ
ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਾਫਲੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਨਾਲ 3 ਔਰਤ ਕਿਸਾਨ ਕਾਰਕੁਨਾਂ ਦੀ ਮੌਤ ; ਦਰਜਨਾਂ ਗੰਭੀਰ ਜ਼ਖ਼ਮੀ ਬਰਨਾਲਾ : ਟੋਹਾਣਾ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਰਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਭਿਆਨਕ ਹਾਦਸੇ ਵਿੱਚ ਤਿੰਨ ਕਿਸਾਨ ਕਾਰਕੁਨਾਂ ਜਸਵੀਰ ਕੌਰ ਪਤਨੀ ਜੀਤ ਸਿੰਘ, ਸਰਬਜੀਤ ਕੌਰ ਪਤਨੀ ਸੁੱਖਾ ਨੰਬਰਦਾਰ, ਬਲਵੀਰ ਕੌਰ ਪਤਨੀ ਬੰਤ ਸਿੰਘ ਦੀ ਮੌਤ ਹੋ ਗਈ ਹੈ। 6 ਕਿਸਾਨ ਕਾਰਕੁਨਾਂ ਦੀ ਹਾਲਤ ਗੰਭੀਰ ਹੋਣ ਕਰਕੇ ਬਠਿੰਡਾ ਏਮਜ਼ ਵਿੱਚ ਰੈਫਰ ਕਰ ਦਿੱਤਾ ਹੈ । ਇੱਕ ਭਾਕਿਯੂ ਏਕਤਾ ਸਿੱਧੂਪੁਰ ਦੀ ਡੱਲੇਵਾਲ ਤੋਂ ਖਨੌਰੀ ਜਾ ਰਹੀ ਬੱਸ ਵੀ ਬਰਨਾਲਾ ਜੇਲ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਵਿੱਚ ਕਈ ਕਿਸਾਨ ਫੱਟੜ ਹੋਏ ਹਨ । 11 ਕਿਸਾਨਾਂ ਨੂੰ ਗੰਭੀਰ ਹੋਣ ਕਰਕੇ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ । 30 ਤੋਂ ਵੱਧ ਫੱਟੜਾਂ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਮੇਂ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੇ ਮਰੀਜ਼ਾਂ ਦੀ ਸਾਂਭ ਸੰਭਾਲ ਕੀਤੀ । ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨਰਾਇਣ ਦੱਤ, ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ, ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਹਰਚਰਨ ਚਹਿਲ, ਨਰਿੰਦਰ ਸਿੰਗਲਾ ਤਰਕਸ਼ੀਲ ਸੁਸਾਇਟੀ ਭਾਰਤ ਦੇ ਆਗੂ ਅਮਿੱਤ ਮਿੱਤਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ, ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਆਗੂ ਅਮਰੀਕ ਸਿੰਘ ਆਦਿ ਆਗੂਆਂ ਨੇ ਪ੍ਰਸ਼ਾਸ਼ਨ ਦੇ ਕਿਸੇ ਵੀ ਅਧਿਕਾਰੀ ਦੇ ਨਾਂ ਪਹੁੰਚਣ ਦੀ ਸਖ਼ਤ ਨਿਖੇਧੀ ਕੀਤੀ । ਆਗੂਆਂ ਨੇ ਕਿਸਾਨ ਕਾਫਲੇ ਨਾਲੋਂ ਬੇਵਕਤੀ ਵਿਛੜ ਗਈਆਂ ਕਿਸਾਨ ਕਾਰਕੁਨਾਂ ਅਤੇ ਫੱਟੜ ਕਿਸਾਨਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸੜਕ ਦੁਰਘਟਨਾਵਾਂ ਇਸ ਪ੍ਰਬੰਧ ਦੀ ਅਣਗਹਿਲੀ ਉੱਪਰ ਉਂਗਲ ਧਰਦੀਆਂ ਹਨ। ਕੇਂਦਰ ਦੀ ਮੋਦੀ ਹਕੂਮਤ ਅਜਿਹੇ ਹਾਦਸਿਆਂ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਹੈ ਜਿਸ ਨੇ 9 ਦਸੰਬਰ 2021 ਨੂੰ ਐੱਸਕੇਐੱਮ ਨਾਲ ਕੀਤੇ ਸਮਝੌਤੇ ਦੀਆਂ ਐਮ. ਐਸ. ਪੀ. ਸਮੇਤ ਬਾਕੀ ਮੰਗਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਲਾਗੂ ਨਹੀਂ ਕੀਤਾ । ਆਗੂਆਂ ਨੇ ਮ੍ਰਿਤਕ ਕਾਰਕੁਨਾਂ ਨੂੰ ਸ਼ਹੀਦ ਦਾ ਦਰਜਾ ਦੇਕੇ ਢੁੱਕਵਾਂ ਮੁਆਵਜ਼ਾ ਅਤੇ ਪ੍ਰੀਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ।
Punjab Bani 04 January,2025
ਮਹਾਪੰਚਾਇਤ ਵਿਚ ਸ਼ਾਮਲ ਹੋਣ ਜਾ ਰਹੀ ਕਿਸਾਨਾਂ ਦੀ ਮਿੰਨੀ ਬਸ ਪਲਟੀ
ਮਹਾਪੰਚਾਇਤ ਵਿਚ ਸ਼ਾਮਲ ਹੋਣ ਜਾ ਰਹੀ ਕਿਸਾਨਾਂ ਦੀ ਮਿੰਨੀ ਬਸ ਪਲਟੀ ਬਠਿੰਡਾ : ਟੋਹਾਣਾ ਵਿਖੇ ਹੋਣ ਜਾ ਰਹੀ ਮਹਾਪੰਚਾਇਤ ਵਿਚ ਸ਼ਾਮਲ ਹੋਣ ਜਾ ਰਹੀ ਕਿਸਾਨਾਂ ਦੀ ਮਿੰਨੀ ਬੱਸ ਧੁੰਦ ਦੇ ਚਲਦਿਆਂ ਬਠਿੰਡਾ ਵਿਖੇ ਜੀ. ਟੀ. ਰੋਡ ਤੇ ਡਿਵਾਈਡਰ ਨਾਲ ਟਕਰਾਉਣ ਕਾਰਨ ਪਲਟ ਗਈ, ਜਿਸ ਕਾਰਨ 7 ਜਣੇ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬਸ ਵਿਚ 22 ਜਣੇ ਕਿਸਾਨ ਭਰਾ ਸਵਾਰ ਸਨ।ਸੜਕੀ ਹਾਦਸੇ ਵਿਚ ਮਿੰਨੀ ਬੱਸ ਦੇ ਡਿਵਾਈਡਰ ਨਾਲ ਜਾ ਕੇ ਟਕਰਾਉਣ ਦੇ ਕਾਰਨ ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ।
Punjab Bani 04 January,2025
ਖਨੌਰੀ ਬਾਰਡਰ ਤੇ ਕਿਸਾਨ ਮਹਾਪੰਚਾਇਤ ਨੂੰ ਅੱਜ ਸੰਬੋਧਨ ਕਰਨਗੇ ਕਿਸਾਨ ਨੇਤਾ ਡੱਲੇਵਾਲ
ਖਨੌਰੀ ਬਾਰਡਰ ਤੇ ਕਿਸਾਨ ਮਹਾਪੰਚਾਇਤ ਨੂੰ ਅੱਜ ਸੰਬੋਧਨ ਕਰਨਗੇ ਕਿਸਾਨ ਨੇਤਾ ਡੱਲੇਵਾਲ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ 40 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅੱਜ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ।ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਸ ਵਲੋਂ ਜੀਂਦ `ਚ ਹਾਈ ਅਲਰਟ `ਤੇ ਕੀਤਾ ਗਿਆ ਹੈ ਅਤੇ ਬੀ. ਐਨ. ਐਸ. ਦੀ ਧਾਰਾ 163 ਵੀ ਜਿ਼ਲ੍ਹੇ ਵਿੱਚ ਲਾਗੂ ਕੀਤੀ ਗਈ ਹੈ । ਸਰਹੱਦ `ਤੇ ਪੁਲਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ. ਐਸ. ਪੀਜ਼ ਵੀ ਡਿਊਟੀ `ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ। ਮਹਾਪੰਚਾਇਤ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਦੀਆਂ ਕੋਸਿਸ਼ਾਂ `ਤੇ ਵੀ ਪੁਲਸ ਨਜ਼ਰ ਰੱਖ ਰਹੀ ਹੈ ।
Punjab Bani 04 January,2025
ਐਲਫਾਲਫਾ ਚਾਰੇ ਦੀ ਕਾਸ਼ਤ ਨਾਲ ਵਧਾਈ ਜਾਵੇਗੀ ਪਸ਼ੂਧਨ ਦੀ ਉਤਪਾਦਕਤਾ : ਗੁਰਮੀਤ ਸਿੰਘ ਖੁੱਡੀਆਂ
ਐਲਫਾਲਫਾ ਚਾਰੇ ਦੀ ਕਾਸ਼ਤ ਨਾਲ ਵਧਾਈ ਜਾਵੇਗੀ ਪਸ਼ੂਧਨ ਦੀ ਉਤਪਾਦਕਤਾ : ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰੇ ਦੀ ਕਮੀ ਨਾਲ ਨਜਿੱਠਣ ਅਤੇ ਪਸ਼ੂਆਂ ਦੇ ਦੁੱਧ ਉਤਪਾਦਨ ਵਿੱਚ ਵਾਧੇ ਲਈ ਨਵੀਨਤਾਕਾਰੀ ਉਪਾਵਾਂ ਦੀ ਮਹੱਤਤਾ 'ਤੇ ਦਿੱਤਾ ਜ਼ੋਰ ਪੰਜਾਬ ਐਗਰੋ ਨੇ ਚਾਰੇ ਦੇ ਸਥਾਈ ਹੱਲ ਬਾਰੇ ਸਟੇਕਹੋਲਡਰਜ਼ ਦੀ ਕਾਨਫਰੰਸ ਕਰਵਾਈ ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਾਰੇ ਦੀ ਪੈਦਾਵਾਰ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਐਲਫਾਲਫਾ ਨੂੰ ਸੂਬੇ ਦੀ ਚਾਰਾ ਪ੍ਰਣਾਲੀ ਵਿੱਚ ਸ਼ਾਮਲ ਕਰਨ ਲਈ ਸਹਿਯੋਗੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਇਹ ਜਾਣਕਾਰੀ ਅੱਜ ਇੱਥੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ । ਉਹ ਅੱਜ ਇੱਥੇ ਸੀ. ਆਈ. ਆਈ. ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ (ਪੀ. ਏ. ਆਈ. ਸੀ.) ਵੱਲੋਂ ਨਮੋਸਟੂਟ ਇਨੋਵੇਟਰਜ਼ ਐਲ. ਐਲ. ਪੀ. (ਐਨ. ਐਸ. ਆਈ.) ਅਤੇ ਟੀਮ ਐਥੀਨਾ ਦੇ ਸਹਿਯੋਗ ਨਾਲ ਸਸਟੇਨੇਬਲ ਫੌਰੇਜ ਸਲਿਊਸ਼ਨ: ਐਲਫਾਲਫਾ-ਮੈਕਨਾਈਜ਼ੇਸ਼ਨ, ਪ੍ਰੋਡੱਕਸ਼ਨ ਅਤੇ ਮਾਰਕੀਟਿੰਗ ਬਾਰੇ ਕਰਵਾਈ ਸਟੇਕਹੋਲਡਰਜ਼ ਦੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ । ਚਾਰੇ ਦੀ ਘਾਟ ਨਾਲ ਨਜਿੱਠਣ ਅਤੇ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਲਈ ਨਵੀਨਤਮ ਉਪਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਾਡੋਵਾਲ (ਲੁਧਿਆਣਾ) ਵਿਖੇ 60 ਏਕੜ ਵਿੱਚ ਐਲਫਾਲਫਾ ਦੀ ਖੇਤੀ ਕੀਤੀ ਗਈ ਹੈ । ਇਸਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਪਿੱਛੇ ਸੂਬਾ ਸਰਕਾਰ ਦਾ ਮੰਤਵ ਕਿਸਾਨਾਂ ਨੂੰ ਟਿਕਾਊ ਅਤੇ ਕਿਫ਼ਾਇਤੀ ਚਾਰੇ ਦੀ ਪੇਸ਼ਕਸ਼ ਕਰਨਾ ਹੈ, ਜਿਸ ਦੇ ਨਤੀਜੇ ਵਜੋਂ ਪਸ਼ੂ ਸਿਹਤਮੰਦ ਹੋਣਗੇ ਅਤੇ ਦੁੱਧ ਦੇ ਉਤਪਾਦਨ ਵਿੱਚ ਵਾਧਾ ਹੋਵੇਗਾ । ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਸ਼ੂਆਂ ਦੇ ਸਹੀ ਪੋਸ਼ਣ ਬਾਰੇ ਜਾਣਕਾਰੀ ਦਿੱਤੀ ਜਾ ਸਕੇ । ਉਨ੍ਹਾਂ ਕਿਹਾ ਕਿ ਐਲਫਾਲਫਾ ਚਾਰੇ ਦੀ ਕਾਸ਼ਤ ਦੇ ਬਹੁਤ ਸਾਰੇ ਲਾਭ ਹਨ, ਜਿਹਨਾਂ ਵਿੱਚ ਉੱਚ ਪੋਸ਼ਣ ਵਾਲੇ ਤੱਤ ਅਤੇ ਪਸ਼ੂਆਂ ਦੀ ਸਿਹਤ ਵਿੱਚ ਸੁਧਾਰ ਕਰਨਾ ਸ਼ਾਮਲ ਹੈ । ਇਸ ਤੋਂ ਇਲਾਵਾ ਇਹ ਨਾਈਟ੍ਰੋਜਨ ਨੂੰ ਜ਼ਜਬ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਆਪਣੀਆਂ ਡੂੰਘੀਆਂ ਜੜ੍ਹਾਂ ਨਾਲ ਮਿੱਟੀ ਦੀਆਂ ਡੂੰਘੀਆਂ ਪਰਤਾਂ ਤੋਂ ਨਮੀ ਹਾਸਲ ਕਰਦੀ ਹੈ । ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ਤਾ ਐਲਫਾਲਫਾ ਨੂੰ ਸੋਕੇ ਦੀ ਸਥਿਤੀ ਲਈ ਵਧੇਰੇ ਅਨੁਕੂਲ ਬਣਾਉਂਦੀ ਹੈ, ਜਿਸ ਨਾਲ ਖੁਸ਼ਕ ਮੌਸਮ ਦੌਰਾਨ ਵੀ ਭਰੋਸੇਮੰਦ ਚਾਰੇ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ । ਖੇਤੀਬਾੜੀ ਖੇਤਰ ਦੇ ਟਿਕਾਊ ਵਿਕਾਸ ਅਤੇ ਚਾਰੇ ਸਬੰਧੀ ਚਣੌਤੀਆਂ ਨੂੰ ਹੱਲ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੀ. ਏ. ਆਈ. ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਜਗਨੂਰ ਸਿੰਘ ਗਰੇਵਾਲ ਨੇ ਐਲਫਾਲਫਾ ਨੂੰ ਉੱਚ ਪੌਸ਼ਟਿਕ ਚਾਰੇ ਵਾਲੀ ਫਸਲ ਦੱਸਿਆ ਹੈ ਜੋ ਪਸ਼ੂਆਂ ਲਈ ਸਾਲ ਭਰ ਚਾਰੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਈਲੇਜ ਦੀ ਪੂਰਤੀ ਕਰਦੀ ਹੈ । ਉਨ੍ਹਾਂ ਕਿਹਾ ਕਿ ਐਲਫਾਲਫਾ ਨੂੰ ਇਸਦੇ ਉੱਚ ਪੌਸ਼ਟਿਕ ਮੁੱਲ ਲਈ ਜਾਣਿਆ ਜਾਂਦਾ ਹੈ, ਜੋ ਇਸ ਨੂੰ ਘੋੜਿਆਂ, ਪਸ਼ੂਆਂ, ਭੇਡਾਂ ਅਤੇ ਬੱਕਰੀਆਂ ਵਰਗੇ ਪਸ਼ੂਆਂ ਲਈ ਇੱਕ ਆਦਰਸ਼ ਚਾਰਾ ਬਣਾਉਂਦਾ ਹੈ । ਉਨ੍ਹਾਂ ਦੱਸਿਆ ਕਿ ਇਸ ਚਾਰੇ ਨੂੰ ਇਕ ਵਾਰ ਬੀਜ ਕੇ ਤਿੰਨ ਸਾਲਾਂ ਤੱਕ ਪ੍ਰਤੀ ਸਾਲ ਛੇ ਤੋਂ ਅੱਠ ਵਾਰ ਕਟਾਈ ਕੀਤੀ ਜਾ ਸਕਦੀ ਹੈ ਅਤੇ ਇਹ ਸਮੁੱਚੇ ਤੌਰ ‘ਤੇ ਖੇਤੀ ਪ੍ਰਣਾਲੀ ਵਿੱਚ ਸੁਧਾਰ ਕਰ ਸਕਦੀ ਹੈ । ਇਹ ਕੀੜਿਆਂ ਅਤੇ ਬਿਮਾਰੀਆਂ ਦੇ ਚੱਕਰ ਨੂੰ ਤੋੜਨ ਵਿੱਚ ਮਦਦ ਕਰਦੀ ਹੈ ਅਤੇ ਅਗਲੀਆਂ ਫਸਲਾਂ ਦੇ ਉਤਪਾਦਨ ਨੂੰ ਵਧਾਉਂਦੀ ਹੈ । ਕੈਲੀਫੋਰਨੀਆ ਯੂਨੀਵਰਸਿਟੀ, ਡੇਵਿਸ ਤੋਂ ਐਲਫਾਲਫਾ ਐਂਡ ਫੌਰੇਜ ਐਕਸਟੈਂਸ਼ਨ ਸਪੈਸ਼ਲਿਸਟ ਡਾ. ਡੈਨੀਅਲ ਐਚ. ਪੁਟੰਮ ਨੇ ਐਲਫਾਲਫਾ ਚਾਰੇ ਦੀ ਕਾਸ਼ਤ ਵਿੱਚ ਵਿਸ਼ਵ ਪੱਧਰ ‘ਤੇ ਅਪਣਾਏ ਜਾਂਦੇ ਸਰਵੋਤਮ ਅਭਿਆਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਇਸ ਕਾਨਫਰੰਸ ਵਿੱਚ ਡੇਅਰੀ ਫਾਰਮਾਂ, ਸਟੱਡ ਫਾਰਮਾਂ, ਬੱਕਰੀ ਫਾਰਮਾਂ, ਸੂਰ ਪਾਲਣ ਯੂਨਿਟਾਂ, ਅਤੇ ਪੋਲਟਰੀ ਫਾਰਮਾਂ ਦੇ ਪ੍ਰਤੀਨਿਧਾਂ ਸਮੇਤ ਵੱਖ-ਵੱਖ ਭਾਈਵਾਲਾਂ ਨੇ ਸ਼ਮੂਲੀਅਤ ਕੀਤੀ । ਡੇਅਰੀ ਅਤੇ ਐਗਰੀ-ਫੂਡ ਉਦਯੋਗਾਂ ਦੇ ਪ੍ਰਮੁੱਖ ਦਿੱਗਜਾਂ ਜਿਵੇਂ ਕਿ ਨੈਸਲੇ, ਅਮੂਲ, ਮਿਲਕਫੈੱਡ, ਆਈ. ਟੀ. ਸੀ., ਯੂਨੀਲੀਵਰ ਅਤੇ ਬਾਨੀ ਮਿਲਕ ਨੇ ਵੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਅਕਾਦਮਿਕ, ਵਿਗਿਆਨੀ ਅਤੇ ਸੀਨੀਅਰ ਖੋਜਕਾਰਾਂ ਨੇ ਫਸਲ ਵਿਗਿਆਨ ਅਤੇ ਪਸ਼ੂਆਂ ਦੇ ਪੋਸ਼ਣ ਬਾਰੇ ਦ੍ਰਿਸ਼ਟੀਕੋਣ ਸਬੰਧੀ ਵਿਚਾਰ ਵਟਾਂਦਰੇ ਵਿੱਚ ਅਹਿਮ ਭੂਮਿਕਾ ਨਿਭਾਈ ।
Punjab Bani 03 January,2025
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ -ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ -ਕਿਸਾਨ ਆਗੂ ਦੀ ਵਿਗੜਦੀ ਸਿਹਤ ਤੋਂ ਚਿੰਤਤ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਮੁੜ ਅਪੀਲ ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ । ਇਸ ਟੀਮ ਵਿੱਚ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਸ਼ਾਮਲ ਸਨ । ਇਸੇ ਦੌਰਾਨ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਵੀ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਉਨ੍ਹਾਂ ਨੂੰ ਤੁਰੰਤ ਆਪਣੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ ਹੈ । ਟੀਮ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਢੁਕਵਾਂ ਇਲਾਜ ਕਰਵਾਉਣ ਦੀ ਮੁੜ ਤੋਂ ਪੇਸ਼ਕਸ਼ ਕੀਤੀ । ਉਨ੍ਹਾਂ ਨੇ ਕਿਸਾਨ ਆਗੂ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ । ਕਿਸਾਨ ਆਗੂ ਡੱਲੇਵਾਲ ਅਤੇ ਉਸ ਦੇ ਸਾਥੀਆਂ ਨੇ ਸਰਕਾਰ ਦੀ ਟੀਮ ਦੀ ਪੇਸ਼ਕਸ਼ ਨੂੰ ਮੁੜ ਠੁਕਰਾ ਦਿੱਤਾ । ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ । ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ. ਐੱਲ. ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ । ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ ਤੇ ਐਸੋਸੀਏਟ ਪ੍ਰੋਫੈਸਰ ਐਨਸਥੀਸੀਆ ਡਾ. ਗੁਰਜੀਤ ਸਿੰਘ ਗਾਂਧੀ, ਐਸੋਸੀਏਟ ਪ੍ਰੋਫੈਸਰ ਸਰਜਰੀ ਡਾ. ਦਿਨੇਸ਼ ਕੁਮਾਰ ਪਾਸੀ, ਐਸੋਸੀਏਟ ਪ੍ਰੋਫੈਸਰ ਮੈਡੀਵਾਈਨ ਡਾ. ਮਨਜਿੰਦਰ ਸਿੰਘ ਮਾਨ, ਮੈਡੀਕਲ ਅਫਸਰ ਆਰਥੋਪੈਡਿਕਸ ਡਾ. ਨਿਰਮਲ ਦਾਸ ਸਮੇਤ ਮਾਤਾ ਕੌਸ਼ੱਲਿਆ ਹਸਪਤਾਲ ਦੇ ਐਸ. ਐਮ. ਓ. ਡਾ. ਵਿਕਾਸ ਗੋਇਲ, ਸੀ. ਐਚ. ਸੀ. ਬਾਦਸ਼ਾਹਪੁਰ ਦੇ ਐਸ. ਐਮ. ਓ. ਡਾ. ਸ਼ੈਲੀ ਜੇਤਲੀ, ਏ. ਈ. ਸੀ. ਜੀ. ਟੈਕਨੀਸ਼ੀਅਨ ਮਨਦੀਪ ਸਿੰਘ ਅਤੇ ਲੈਬ ਟੈਕਨੀਸ਼ੀਅਨ ਯੋਗੇਸ਼ ਸ਼ਰਮਾ ਵੀ ਮੌਜੂਦ ਸਨ ।
Punjab Bani 03 January,2025
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ-ਐਗਰੀਕਲਚਰ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ ਰੂਰਲ ਡਿਵੈਲਪਮੈਂਟ ਫੰਡ ਤੁਰੰਤ ਕੀਤਾ ਜਾਵੇ ਜਾਰੀ ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਇਹ ਡਰਾਫਟ ਸੂਬਾ ਸਰਕਾਰਾਂ ਦੇ ਅਧਿਕਾਰਾਂ ਉੱਤੇ ਸਿੱਧਾ ਡਾਕਾ ਹੈ । ਐਗਰੀਕਲਚਰ ਸਪਸ਼ਟ ਰੂਪ ਵਿੱਚ ਸੂਬਾ ਸਰਕਾਰਾਂ ਦਾ ਅਧਿਕਾਰ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਡਰਾਫਟ ਨੂੰ ਮੁਢ ਤੋਂ ਹੀ ਰੱਦ ਕਰਨ ਦੇ ਕੁੱਝ ਲੋਕ ਪੱਖੀ ਨੁਖਤੇ ਹਨ । ਕਿਉਂਕਿ ਫ਼ਲਾਂ ਅਤੇ ਸਬਜੀਆਂ ਦਾ ਜੋ ਆੜ੍ਹਤੀਆਂ ਕਮਿਸ਼ਨ ਹੁਣ 5 ਪ੍ਰਤੀਸ਼ਤ ਹੈ, ਕੇਂਦਰ ਸਰਕਾਰ ਇਸ ਨੂੰ ਘਟਾ ਕੇ 4 ਪ੍ਰਤੀਸ਼ਤ ਤੇ ਕੈਪ ਲਗਾਉਣਾ ਚਾਹੁੰਦੀ ਹੈ । ਇਸੇ ਤਰ੍ਹਾਂ ਕੇਂਦਰ ਸਰਕਾਰ ਹੋਰ ਜਿਣਸਾਂ ਤੇ ਆੜ੍ਹਤੀਆਂ ਦਾ ਕਮਿਸ਼ਨ ਵੀ 2.5 ਪ੍ਰਤੀਸ਼ਤ ਤੋਂ ਘਟਾ ਕੇ 2 ਪ੍ਰਤੀਸ਼ਤ ਕਰਨਾ ਚਾਹੁੰਦੀ ਹੈ, ਜੋ ਕਿ ਆੜ੍ਹਤੀਆਂ ਦੇ ਕਾਰੋਬਾਰ ਤੇ ਬੜਾ ਅਸਰ ਪਾਵੇਗਾ, ਕਿਉਂਕਿ ਇਨ੍ਹਾਂ ਚੀਜਾਂ ਦੀ ਸੰਭਾਲ ਕਰਨਾ ਅਤੇ ਖਰੀਦੋ-ਫਰੋਖਤ ਵਿੱਚ ਯੋਗਦਾਨ ਪਾਉਣਾ ਆੜ੍ਹਤੀਆਂ ਦੀ ਹੀ ਜਿੰਮੇਵਾਰੀ ਹੁੰਦੀ ਹੈ । ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਮਾਰਕਿਟ ਫੀਸ ਨੂੰ ਵੀ ਘਟਾਉਣ ਦੀ ਤਜਵੀਜ਼ ਭੇਜੀ ਗਈ ਹੈ । ਜਿਣਸਾ ਉੱਤੇ 3 ਫੀਸਦੀ ਤੋਂ 2 ਫੀਸਦੀ ਤੇ ਕੈਪ ਲਗਾਉਣਾ ਚਾਹੁੰਦੇ ਹਨ ਅਤੇ ਫ਼ਲਾਂ ਅਤੇ ਸਬਜੀਆਂ ਤੇ 1 ਫੀਸਦੀ ਕਰਨਾ ਚਾਹੁੰਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 28 ਹਜਾਰ ਆੜ੍ਹਤੀਆਂ ਅਤੇ ਕਰੀਬ 15 ਲੱਖ ਕਿਸਾਨ ਹਨ । ਪੰਜਾਬ ਦੇ ਆੜ੍ਹਤੀਆਂ ਨੂੰ ਲੱਗਭਗ 1650 ਕਰੋੜ ਰੁਪਏ ਆੜ੍ਹਤ ਵੱਜੋਂ ਆਉਂਦੇ ਹਨ, ਜੋ ਕਿ ਪ੍ਰਤੀ ਕਿਸਾਨ ਤਕਰੀਬਨ ਇੱਕ ਹਜਾਰ ਰੁਪਏ ਹੀ ਬੈਠਦਾ ਹੈ । ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਪੰਜਾਬ ਦੇ ਆੜ੍ਹਤੀਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਅਤੇ ਕਿਸਾਨਾਂ ਦੇ ਜਿਣਸ ਦੇ ਮੰਡੀਕਰਨ ਵਿੱਚ ਕੀਤੀ ਜਾਂਦੀ ਸਹਾਇਤਾ ਦੇ ਇਵਜ਼ ਵਿੱਚ ਇਹ ਰਕਮ ਬਹੁਤ ਹੀ ਮਾਮੂਲੀ ਹੈ । ਇਸੇ ਤਰ੍ਹਾਂ ਕੇਂਦਰ ਸਰਕਾਰ ਰੂਰਲ ਡਿਵਲਪਮੈਂਟ ਫੰਡ (ਆਰ. ਡੀ. ਐਫ.) ਨੂੰ ਜੋ ਕਿ ਜਿਣਸਾਂ ਤੇ 3 ਫੀਸਦੀ ਅਤੇ ਫ਼ਲਾਂ ਤੇ ਸਬਜੀਆਂ ਤੇ 1 ਫੀਸਦੀ ਹੈ, ਨੂੰ ਮੁਕੰਮਲ ਤੌਰ ਤੇ ਖ਼ਤਮ ਕਰਨਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਤਾਂ ਮੰਡੀਆਂ ਦਾ ਰੱਖ-ਰਖਾਅ ਅਤੇ ਸੰਭਾਲ ਵੀ ਮੁਸ਼ਕਲ ਹੋ ਜਾਵੇਗੀ । ਸਭ ਤੋਂ ਵੱਡੀ ਗੱਲ ਇਹ ਹੈ ਕਿ ਸੂਬੇ ਵਿੱਚ ਮੰਡੀਆਂ ਨੂੰ ਜੋੜਨ ਵਾਲੀ 64,878 ਕਿ. ਮੀ. ਲੰਬਾਈ ਦੀਆਂ ਲਿੰਕ ਸੜਕਾਂ ਹਨ, ਉਨ੍ਹਾਂ ਦੀ ਰਿਪੇਅਰ ਅਤੇ ਸਾਂਭ-ਸੰਭਾਲ ਵੀ ਮੁਸ਼ਕਲ ਹੋ ਜਾਵੇਗੀ । ਕੇਂਦਰ ਵੱਲੋਂ ਜੋ ਗੋਦਾਮ ਅਤੇ ਸਾਈਲੋ ਨੂੰ ਸਬ-ਯਾਰਡ ਘੋਸ਼ਿਤ ਕਰਨ ਅਤੇ ਪ੍ਰਾਇਵੇਟ ਮੰਡੀਆਂ ਖੋਲਣ ਦੀ ਤਜਵੀਜ ਹੈ, ਉਹ ਪੂਰੀ ਤਰ੍ਹਾਂ ਮੰਡੀ ਸਿਸਟਮ ਨੂੰ ਤਬਾਹ ਅਤੇ ਖਤਮ ਕਰਨ ਦੀ ਨਿਅਤ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਵਿੱਚ ਲੱਗਭਗ ਹਰ 4 ਕਿਲੋਮੀਟਰ ਤੇ ਮੰਡੀ ਹੈ, ਇਸ ਲਈ ਪ੍ਰਾਇਵੇਟ ਮੰਡੀਆਂ ਦੀ ਪੰਜਾਬ ਨੂੰ ਕੋਈ ਜਰੂਰਤ ਨਹੀਂ ਹੈ । ਕੇਂਦਰ ਸਰਕਾਰ ਵੱਲੋਂ ਜੋ ਤਜਵੀਜ਼ ਭੇਜੀ ਗਈ ਹੈ, ਉਸ ਅਨੁਸਾਰ ਘੱਟੋਂ-ਘੱਟ 80 ਸੁਕੈਅਰ ਕਿ. ਮੀ. ਦੇ ਦਾਇਰੇ ਵਿੱਚ ਇੱਕ ਰੈਗੁਲੇਟਿਡ ਮਾਰਕਿਟ (ਮੁੱਖ ਯਾਰਡ ਜਾ ਸਬ-ਯਾਰਡ) ਹੋਵੇ, ਜਦਕਿ ਪੰਜਾਬ ਵਿੱਚ ਪਹਿਲਾ ਹੀ 115 ਸੁਕੈਅਰ ਕਿ. ਮੀ. ਪਿੱਛੇ ਮੁੱਖ ਯਾਰਡ ਜਾਂ ਸਬ-ਯਾਰਡ ਹੈ, ਇਸ ਨਾਲ ਪੰਜਾਬ ਪੂਰੇ ਭਾਰਤ ਵਿੱਚ ਸਭ ਤੋਂ ਮੋਹਰੀ ਸੂਬਾ ਹੈ। ਕੇਂਦਰ ਸਰਕਾਰ ਵੱਲੋਂ ਜੋ ਤਜਵੀਜ਼ ਭੇਜੀ ਗਈ ਹੈ, ਇਸ ਵਿੱਚ ਐਮ. ਐਸ. ਪੀ. ਦੀ ਕੋਈ ਗੱਲ ਨਹੀਂ ਕੀਤੀ ਗਈ। ਕੇਂਦਰ ਦੀ ਤਜਵੀਜ਼ ਅਨੁਸਾਰ ਕੰਟਰੈਕਟ ਫਾਰਮਿੰਗ ਨੂੰ ਤਰਜੀਹ ਦੇਣੀ ਹੈ । ਇਹ ਗੱਲ ਕਿਸ ਏਜੰਡੇ ਤਹਿਤ, ਕਿਸ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ, ਇਹ ਸਪਸ਼ਟ ਨਹੀਂ ਹੈ। ਇਸ ਲਈ ਅਸੀਂ ਇਸ ਤਜਵੀਜ਼ ਨੂੰ ਮੂਲ ਰੂਪ ਵਿੱਚ ਰੱਦ ਕਰਦੇ ਹਾਂ । ਉਪਰੋਕਤ ਤੋਂ ਸਪਸ਼ਟ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਮੰਡੀ ਸਿਸਟਮ ਨੂੰ ਤਬਾਹ ਕਰਨਾ ਚਾਹੁੰਦੀ ਹੈ, ਜਦਕਿ ਪੰਜਾਬ ਦਾ ਮੰਡੀ ਸਿਸਟਮ ਭਾਰਤ ਹੀ ਨਹੀਂ, ਦੁਨਿਆ ਦੇ ਮੰਡੀ ਸਿਸਟਮਾਂ ਵਿੱਚੋਂ ਸਭ ਤੋਂ ਵਧਿਆ ਸਿਸਟਮ ਹੈ, ਇਸ ਲਈ ਅਸੀਂ ਕੇਂਦਰ ਸਰਕਾਰ ਦੀਆਂ ਸਾਰੀਆਂ ਤਜਵੀਜਾਂ ਨੂੰ ਰੱਦ ਕਰਦੇ ਹਾਂ ਅਤੇ ਸੁਝਾਅ ਦਿੰਦੇ ਹਾਂ ਕਿ ਪੰਜਾਬ ਦੇ ਮੰਡੀ ਸਿਸਟਮ ਨੂੰ ਹੋਰ ਅੱਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਵੱਲੋਂ ਜੋ ਰੂਰਲ ਡਿਵੈਲਪਮੈਂਟ ਫੰਡ ਰੋਕਿਆ ਗਿਆ ਹੈ, ਉਹ ਤੁਰੰਤ ਜਾਰੀ ਕੀਤਾ ਜਾਵੇ ਅਤੇ ਨਾਲ ਹੀ ਪੰਜਾਬ ਦੇ ਮੰਡੀ ਸਿਸਟਮ ਨੂੰ ਹੋਰ ਮਜਬੂਤ ਬਣਾਉਣ ਲਈ ਘਟੋਂ-ਘੱਟ 10 ਹਜਾਰ ਕਰੋੜ ਦਾ ਪੈਕੇਜ ਵੀ ਦਿੱਤਾ ਜਾਵੇ, ਤਾਂਕਿ ਪੰਜਾਬ ਦੇ ਕਿਸਾਨ, ਮਜਦੂਰ, ਆੜ੍ਹਤੀ ਅਤੇ ਵਪਾਰੀ ਵਰਗ ਨੂੰ ਲਾਭ ਹੋ ਸਕੇ ।
Punjab Bani 03 January,2025
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਹੋਰ ਸਮਾਂ ਮਿਲ ਗਿਆ ਹੈ। ਪੰਜਾਬ ਸਰਕਾਰ ਨੂੰ ਸੋਮਵਾਰ ਤਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂਆਂ ਵਲੋਂ ਗੈਰ-ਜਿ਼ੰਮੇਵਾਰਾਨਾ ਬਿਆਨ ਦਿੱਤੇ ਜਾ ਰਹੇ ਹਨ, ਜਿਸ ‘ਤੇ ਪੰਜਾਬ ਸਰਕਾਰ ਦੇ ਏ. ਜੀ .ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਇਸਦੀ ਜਾਂਚ ਕੀਤੀ ਜਾਵੇਗੀ। ਏ. ਜੀ. ਨੇ ਕਿਹਾ ਕਿ ਉਹ ਗਰਾਉਂਡ ‘ਤੇ ਹਨ ਤੇ ਕੁਝ ਸਮਾਂ ਹੋਰ ਦਿੱਤਾ ਜਾਵੇ । ਏ. ਜੀ. ਨੇ ਕਿਹਾ ਕਿ ਉਨ੍ਹਾਂ ਦੇ ਅਧਿਕਾਰੀ ਇੱਥੇ ਹਨ । ਦੱਸਣਯੋਗ ਹੈ ਕਿ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਸੀ, ਜਿਸ ਵਿਚ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਣਾ ਸੀ ਕਿ ਡੱਲੇਵਾਲ ਨੂੰ ਇਲਾਜ ਮੁਹਈਆ ਕਰਵਾਉਣ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਤੋਂ ਪਹਿਲਾ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ ।
Punjab Bani 02 January,2025
ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨਵੀਂ ਦਿੱਲੀ : ਭਾਰਤ ਦੇਸ਼ ਦੇ ਭਾਰਤੀ ਜਨਤਾ ਪਾਰਟੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕਦਮ ਚੁੱਕੇ ਜਾਣ ਸਬੰਧੀ ਸਪੱਸ਼ਟ ਕੀਤਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ ।ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨੇ ਇਹ ਸਵਾਲ ਪੁੱਛੇ ਜਾਣ ਤੇ ਕਿ ਕੀ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਬਾਰੇ ਵੀ ਆਪਣਾ ਸਪੱਸ਼ਟੀਕਰਨ ਦਿੰਦਿਆਂ ਇਕ ਵਾਰ ਫਿਰ ਕਿਹਾ ਕਿ ਸੁਪਰੀਮ ਕੋਰਟ ਵਲੋਂ ਦਿਤੇ ਗਏ ਫੈਸਲੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ । ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਹ ਪੁੱਛੇ ਜਾਣ ਤੇ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਜਿਥੇ ਵਾਰ ਵਾਰ ਕੇਂਦਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਸਬੰਧੀ ਵੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸਿ਼ਵਰਾਜ ਚੌਹਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਸੰਸਥਾਵਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਜਾਂਦਾ ਹੈ । ਦੱਸਣਯੋਗ ਹੈ ਕਿ ਕਿਸਾਨ ਨੇਤਾ ਕਿਸਾਨੀ ਹਿਤੈਸ਼ੀ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਪੰਜਾਬ ਦੇ ਖਨੌਰੀ ਬਾਰਡਰ ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ ।
Punjab Bani 02 January,2025
ਸ਼ੰਭੂ ਮੋਰਚੇ ’ਤੇ ਕੇ. ਐਮ. ਐਮ. ਦੀ ਮੀਟਿੰਗ `ਚ ਜਥੇਬੰਦੀਆਂ ਨੇ ਕੀਤੀ ਅਪੀਲ
ਸ਼ੰਭੂ ਮੋਰਚੇ ’ਤੇ ਕੇ. ਐਮ. ਐਮ. ਦੀ ਮੀਟਿੰਗ `ਚ ਜਥੇਬੰਦੀਆਂ ਨੇ ਕੀਤੀ ਅਪੀਲ ਰਾਜਪੁਰਾ : ਪੰਜਾਬ ਹਰਿਆਣਾ ਹੱਦ ਤੇ ਬਣੇ ਸ਼ੰਭੂ ਬਾਡਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੀ ਇਕ ਅਹਿਮ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇ. ਐਮ. ਐਮ. ਦੀ ਪੂਰੀ ਲੀਡਰਸਿ਼ਪ ਨੇ ਦਿੱਲੀ 2 ਚੱਲ ਰਹੇ ਅੰਦੋਲਨ ਦੀ ਮੁਕੰਮਲ ਸਰਗਰਮੀਆਂ ’ਤੇ ਚਰਚਾ ਕੀਤੀ ਹੈ । ਸਰਵਣ ਪੰਧੇਰ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੋ ਵੱਡੇ ਐਲਾਨ ਹੋਏ ਕਿ ਦਿੱਲੀ ਕੂਚ ਪੈਦਲ ਅਤੇ ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ । ਦੋਨੋਂ ਲਗਾਤਾਰ ਚੱਲਦੇ ਰੱਖਾਂਗੇ। ਸਰਵਣ ਪੰਧੇਰ ਨੇ ਅੱਗੇ ਕਿਹਾ ਕਿ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ । ਪਟਿਆਲੇ ਦੇ ਨੇੜੇਲੇ ਪਿੰਡਾਂ ਨੂੰ ਬੇਨਤੀ ਹੈ ਕਿ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਸੰਗਤਾਂ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ । ਇਸ ਮੌਕੇ ਜਥੇਬੰਦੀਆਂ ਵੀ ਆਪਣਾ ਕੈਡਰ ਲੈ ਕੇ ਆਉਣਗੀਆਂ । ਮੀਟਿੰਗ ’ਚ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵਿਧਾਨ ਵਾਲਾ ਸੈਸ਼ਨ ਬੁਲਾ ਕੇ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਰੱਦ ਕਰੇ ਅਤੇ ਨਾਲ ਹੀ ਕਿਸਾਨਾਂ ਦੀਆ 12 ਮੰਗਾਂ ਦੇ ਹੱਕ ਵਿਚ ਮਤਾ ਪਾਸ ਕਰੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੰਭੂ ਮੋਰਚੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ।
Punjab Bani 01 January,2025
ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੁਪਰੀਮ ਕੋਰਟ ਦੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਾਲ ਹੋਣ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸੁਪਰੀਮ ਕੋਰਟ ਦੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਾਲ ਹੋਣ ਦਾ ਐਲਾਨ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਗੇ ਪੇਸ਼ ਨਹੀਂ ਹੋਵੇਗਾ। ਮੋਰਚੇ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਕੋਈ ਭੂਮਿਕਾ ਨਹੀਂ ਹੈ । ਇਸ ਲਈ ਤਾਲਮੇਲ ਕਮੇਟੀ ਕਰਨ ਦਾ ਕੋਈ ਮਤਲਬ ਹੀ ਨਹੀਂ ਹੈ । ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵੱਲੋਂ ਬਣਾਈ ਤਾਲਮੇਲ ਕਮੇਟੀ ਅੱਗੇ ਪੇਸ਼ ਹੋਵੇਗਾ ਅਤੇ ਕਮੇਟੀ ਅੱਗੇ ਫ਼ਸਲਾਂ `ਤੇ ਲਾਗਤ ਖ਼ਰਚੇ ਦਾ ਖਰੜਾ ਪੇਸ਼ ਕਰੇਗਾ ਪਰ ਅੱਜ ਮੋਰਚੇ ਦੇ ਆਗੂ ਇਹ ਕਹਿੰਦੇ ਹੋਏ ਪਿੱਛੇ ਹਟ ਗਏ ਕਿ ਉਨ੍ਹਾਂ ਦੀ ਖਨੌਰੀ ਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਜਦੋਂ ਕੋਈ ਭੂਮਿਕਾ ਹੀ ਨਹੀਂ ਤਾਂ ਕਮੇਟੀ ਅੱਗੇ ਪੇਸ਼ ਹੋਣ ਦਾ ਮਤਲਬ ਹੀ ਨਹੀਂ ਬਣਦਾ । ਜਿ਼ਕਰਯੋਗ ਹੈ ਕਿ ਜਦੋਂ ਸੰਭੂ ਤੇ ਖਨੌਰੀ ਬਾਰਡਰ ਤੇ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਤਾਂ ਉਸ ਵੇਲੇ ਸੁਪਰੀਮ ਕੋਰਟ ਵਿਚ ਕੁਝ ਪਟੀਸ਼ਨਾਂ ਦਾਇਰ ਹੋਈਆਂ, ਜਿਨ੍ਹਾਂ ਵਿਚ ਉਹ ਮੰਗ ਕੀਤੀ ਗਈ ਸੀ ਕਿ ਸ਼ੰਭੂ ਤੇ ਖਨੌਰੀ ਦੇ ਰਸਤੇ ਖੁਲ੍ਹਵਾਏ ਜਾਣ।ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਕ ਤਾਲਮੇਲ ਕਮੇਟੀ ਦਾ ਗਠਨ ਕਰਕੇ ਇਹ ਆਦੇਸ਼ ਦਿੱਤਾ ਸੀ ਕਿ ਕਮੇਟੀ ਕਿਸਾਨਾਂ ਅਤੇ ਸਰਕਾਰਾਂ ਵਿਚਕਾਰ ਵਿਚੌਲਗੀ ਕਰੇ ਅਤੇ ਸਮੱਸਿਆ ਦਾ ਹੱਲ ਕੱਢੇ ਪਰ ਧਰਨਾਕਾਰੀ ਕਿਸਾਨਾਂ ਨੇ ਤਾਲਮੇਲ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿੱਤਾ ਇਸ ਦਾ ਅਰਥ ਇਹ ਸੀ ਕਿ ਇਹ ਕਮੇਟੀ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਗਈ ਸੀ ਤੇ ਬਾਕੀ ਕਿਸਾਨਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਸੀ ।
Punjab Bani 01 January,2025
ਕਿਸਾਨ ਨੇਤਾ ਨੂੰ ਚੁੱਕਣ ਲਈ ਪੰਜਾਬ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗੱਡੀਆਂ ਲਗਾਈਆਂ
ਕਿਸਾਨ ਨੇਤਾ ਨੂੰ ਚੁੱਕਣ ਲਈ ਪੰਜਾਬ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗੱਡੀਆਂ ਲਗਾਈਆਂ ਪਾਤੜਾਂ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਪਿੰਡ ਢਾਬੀ ਗੁੱਜਰਾਂ (ਖਨੰਗੇ) ਬਾਰਡਰ `ਤੇ 36 ਦਿਨਾਂ ਤੋਂ ਮਰਨ ਵਰਤ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਇਲਾਜ ਲਈ ਚੁੱਕਣ ਵਾਸਤੇ ਪੰਜਾਬ ਪੁਲਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ । ਇਸ ਸਬੰਧੀ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸੋਮਵਾਰ ਸਵੇਰੇ ਹੀ ਪਾਤੜਾਂ ਸ਼ਹਿਰ ਵਿੱਚ ਜਲ ਤੋਪਾਂ ਦੀਆਂ ਗੱਡੀਆਂ, ਅੱਥਰੂ ਗੈਸ ਦੇ ਗੋਲੇ ਦਾਗਣ ਵਾਲੀਆਂ ਗੱਡੀਆਂ ਅਤੇ ਹੋਰ ਪੁਲਸ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ ।ਦੱਸਣਯੋਗ ਹੈ ਕਿ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਫੇਸਬੁੱਕ ਉਤੇ ਲਾਈਵ ਹੋ ਕੇ ਕਿਸਾਨਾਂ ਨੂੰ ਢਾਬੀ ਗੁਜਰਾਂ ਬਾਰਡਰ `ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ । ਜਿਕਰਯੋਗ ਹੈ ਕਿ ਉਕਤ ਬਾਰਡਰ `ਤੇ ਕਿਸਾਨਾਂ ਨੇ ਪਦਾਰਥਪੁਰੇ ਨੂੰ ਜਾਂਦੀ ਸੜਕ ਤੋਂ ਥੋੜਾ ਜਿਹਾ ਅੱਗੇ ਟਰਾਲੀਆਂ ਲਗਾ ਕੇ ਪੱਕੇ ਤੱਰ `ਤੇ ਸਟੇਜ ਵੱਲ ਜਾਣ ਵਾਲੇ ਵਾਹਨ ਰੋਕ ਦਿੱਤੇ ਹਨ ਅਤੇ ਸਟੇਜ ਵੱਲ ਜਾਣ ਵਾਲੇ ਹਰ ਵਿਅਕਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ।
Punjab Bani 31 December,2024
ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕੀਤਾ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਪੰਚਾਇਤ ਬੁਲਾਉਣ ਦਾ ਐਲਾਨ
ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕੀਤਾ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਪੰਚਾਇਤ ਬੁਲਾਉਣ ਦਾ ਐਲਾਨ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਅੱਜ ਕਿਸਾਨ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿਚ ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਖਨੌਰੀ ਬਾਰਡਰ ਤੋਂ ਵੱਡਾ ਐਲਾਨ ਜਾਰੀ ਕਰਦਿਆਂ ਕਿਹਾ ਕਿ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਪੰਚਾਇਤ ਬੁਲਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕੇਂਦਰ ਸਰਕਾਰ ਵਿਰੁੱਧ ਸਾਡੀਆਂ ਮੰਗਾਂ ਨੂੰ ਲੈ ਕੇ ਲਿਆ ਗਿਆ ਹੈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਮੁੱਖ ਹੈ । ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ 4 ਜਨਵਰੀ ਨੂੰ ਆਪਣੇ ਬੱਚਿਆਂ ਸਮੇਤ ਖਨੌਰੀ ਬਾਰਡਰ ‘ਤੇ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ । ਇਸ ਮਹਾ ਪੰਚਾਇਤ ’ਚ ਲੱਖਾਂ ਦੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ । ਕਿਸਾਨ ਆਗੂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਹੈ । ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਹੋ ਚੁੱਕੀ ਹੈ, ਉਨ੍ਹਾਂ ਦੀ ਜਿਹੜੀ ਸਥਿਤੀ ਬਣੀ ਹੋਈ ਹੈ ਉਸ ਦੇ ਬਾਵਜੂਦ ਵੀ ਡੱਲੇਵਾਲ ਦੇ ਇਰਾਦੇ ਤੇ ਹੌਸਲੇ ਬੁਲੰਦ ਹਨ । ਕਿਸਾਨ ਆਗੂ ਅਭਿਮਨਿਊ ਨੇ ਦੱਸਿਆ ਕਿ ਡੱਲੇਵਾਲ ਦੀ ਭਾਵਨਾ ਹੈ ਕਿ 40 -42 ਸਾਲ ਉਨ੍ਹਾਂ ਨੇ ਕਿਸਾਨਾਂ ਲਈ ਕੰਮ ਕੀਤਾ ਹੈ, ਉਹ ਹੁਣ ਪਿੱਛੇ ਨਹੀਂ ਹੱਟਣਗੇ । ਉਨ੍ਹਾਂ ਕਿਹਾ ਕਿ ਭਲਕੇ ਕਰਨਾਟਕਾ ਤੋਂ ਵੱਡਾ ਜੱਥਾ ਖਨੌਰੀ ਬਾਰਡਰ ਪਹੁੰਚ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਡੀਆਂ ਸੂਬਾ ਪੱਧਰ ’ਤੇ ਪੂਰੀਆਂ ਤਿਆਰੀਆਂ ਚੱਲ ਰਹੀਆਂ ਹਨ । ਮੀਟਿੰਗਾਂ ਕਰ ਕੇ ਹਰਿਆਣੇ ਦੀਆਂ ਡਿਊਟੀਆਂ ਵੀ ਲਗਾਈਆਂ ਹਨ । ਪੰਜਾਬ ਵਿਚ ਜ਼ਿਲ੍ਹੇ ਪੱਧਰ ’ਤੇ ਪ੍ਰਚਾਰ ਕਰਨ ਲਈ ਰਣਨੀਤੀ ਬਣਾਈ ਗਈ ਹੈ। ਰਾਜਸਥਾਨ ਨੇ ਵੀ ਪੂਰੀ ਰਣਨੀਤੀ ਬਣਾ ਲਈ ਹੈ ।
Punjab Bani 31 December,2024
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਵੱਖ ਵੱਖ ਮੁੱਦਿਆਂ `ਤੇ ਕੀਤਾ ਵਿਚਾਰ ਵਟਾਂਦਰਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਵੱਖ ਵੱਖ ਮੁੱਦਿਆਂ `ਤੇ ਕੀਤਾ ਵਿਚਾਰ ਵਟਾਂਦਰਾ ਚੰਡੀਗੜ੍ਹ : ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਅੱਜ ਹਰਿਆਣਾ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ `ਚ ਸੈਣੀ ਵੱਲੋਂ ਕਿਸਾਨਾਂ ਨਾਲ ਕਈ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਸੰਬੰਧੀ ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਉਹ ਮੈਂ ਇੱਕ ਕਿਸਾਨ ਪਰਿਵਾਰ ਤੋਂ ਹਾਂ ਅਤੇ ਖੁਦ ਖੇਤਾਂ ਵਿੱਚ ਵਾਹੀ ਕੀਤੀ ਹੈ, ਮੈਂ ਹਰ ਕਦਮ `ਤੇ ਕਿਸਾਨ ਭਰਾਵਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਦਾ ਹਾਂ ਅਤੇ ਉਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕਰਦਾ ਹਾਂ।ਅੱਜ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕਿਸਾਨ ਹਿੱਤਾਂ ਦੇ ਕਈ ਮੁੱਦਿਆਂ `ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਖੇਤੀ ਦੇ ਵਿਕਾਸ ਅਤੇ ਕਿਸਾਨ ਖੁਸ਼ਹਾਲ ਹੋਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਚਰਚਾ `ਚ ਕਈ ਸੁਝਾਅ ਵੀ ਆਏ, ਜਿਨ੍ਹਾਂ `ਤੇ ਅਸੀਂ ਕੰਮ ਕਰਾਂਗੇ।ਕਿਸਾਨ ਲਗਾਤਾਰ ਵਧਣਾ ਚਾਹੀਦਾ ਹੈ, ਸਾਡਾ ਦੇਸ਼ ਵਧਣਾ ਚਾਹੀਦਾ ਹੈ ਅਤੇ ਭਾਰਤ ਵਿਕਸਤ ਹੋਣਾ ਚਾਹੀਦਾ ਹੈ; ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਾਡੀ ਨਿਰਵਿਘਨ ਸਰਕਾਰ ਦਾ ਸੰਕਲਪ ਹੈ ।
Punjab Bani 31 December,2024
ਪੰਜਾਬ ਬੰਦ ਦੌਰਾਨ ਕਿਸ਼ਾਨ ਸੰਘਰਸ਼ ਦੀ ਹਮਾਇਤ ਵਿੱਚ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਵਿੱਚ ਸਬ ਡਵੀਜ਼ਨ ਪੱਧਰ ਤੇ ਰੈਲੀਆਂ ਕੀਤੀਆਂ : ਮਨਜੀਤ ਸਿੰਘ ਚਾਹਲ
ਪੰਜਾਬ ਬੰਦ ਦੌਰਾਨ ਕਿਸ਼ਾਨ ਸੰਘਰਸ਼ ਦੀ ਹਮਾਇਤ ਵਿੱਚ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਵਿੱਚ ਸਬ ਡਵੀਜ਼ਨ ਪੱਧਰ ਤੇ ਰੈਲੀਆਂ ਕੀਤੀਆਂ : ਮਨਜੀਤ ਸਿੰਘ ਚਾਹਲ ਪਟਿਆਲਾ : ਬਿਜਲੀ ਨਿਗਮ ਦੀਆਂ ਪ੍ਰਮੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਇੰਪਲਾਈਜ਼ ਸਾਂਝਾ ਫੋਰਮ,ਬਿਜਲੀ ਮੁਲਾਜ਼ਮ ਏਕਤਾ ਮੰਚ,ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰ ਦੇ ਸੱਦੇ ਤੇ ਅਮ੍ਰਿੰਤਸਰ, ਤਰਨਤਾਰਨ, ਗੁਰਦਾਸਪੁਰ, ਹੁਸਿਆਰਪੁਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੁਹਾਲੀ, ਫਿਰੋਜਪੁਰ, ਫਰੀਦਕੋਟ, ਬਠਿਡਾ, ਬਰਨਾਲਾ ਸਰਕਲ ਦੀਆਂ ਸਬ ਡਵੀਜ਼ਨਾਂ ਤੋ ਇਲਾਵਾ ਲਹਿਰਾ ਮਹੁੱਬਤ ਥਰਮਲ ਪਲਾਟ ਤੇ ਬਿਜਲੀ ਮੁਲਾਜ਼ਮਾਂ ਨੇ ਰੈਲੀਆਂ ਕਰਕੇ ਕਿਸ਼ਾਨਾ ਦੇ ਸੰਘਰਸਾਂ ਵਿੱਚ ਸਮੂਲੀਅਤ ਕੀਤੀ । ਜਥੇਬੰਦੀਆ ਦੇ ਸੁਬਾਈ ਆਗੂਆ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਣਜੀਤ ਸਿੰਘ ਢਿਲੋ,ਗੁਰਵੇਲ ਸਿੰਘ ਬੱਲਪੁਰੀਆ, ਮਨਜੀਤ ਸਿੰਘ ਚਾਹਲ ਅਤੇ ਹਰਪਾਲ ਸਿੰਘ ਨੇ ਦੱਸਿਆਂ ਕਿ ਸਯੁੰਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤੇ ਕਿਸ਼ਾਨ ਜਥੇਬੰਦੀਆਂ ਦੇ ਜਿਲਾਂ੍ਹ ਅਤੇ ਤਹਿਸੀਲ ਪੱਧਰ ਹੋਣ ਵਾਲੇ ਪ੍ਰਗੋਰਾਮਾਂ ਵਿੱਚ ਬਿਜਲੀ ਕਾਮੇ ਸਮੂਲੀਅਤ ਕੀਤੀ । ਉਨ੍ਹਾਂ ਕਿਹਾ ਕਿ ਕਿਸਾਨਾ ਦੇ ਆਉਣ ਵਾਲੇ ਸੰਘਰਸ਼ ਪ੍ਰੋਗਰਾਮਾ ਦੀ ਬਿਜਲੀ ਕਾਮੇ ਹਿਮਾਇਤ ਕਰਨਗੇ ।
Punjab Bani 30 December,2024
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ : ਰਾਜੇਵਾਲ
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ : ਰਾਜੇਵਾਲ ਜਲੰਧਰ : ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ) (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਸਿਆ ਕਿ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨਾਲ ਮੀਟਿੰਗ 3 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਉਹ ਕਮੇਟੀ ਅੱਗੇ ਵੱਖ-ਵੱਖ ਫ਼ਸਲਾਂ ’ਤੇ ਹੋਣ ਵਾਲੇ ਖ਼ਰਚੇ ਅਤੇ ਆਮਦਨ ਦੇ ਅੰਕੜੇ ਸਬੂਤਾਂ ਸਣੇ ਰਖਣਗੇ। ਕਮੇਟੀ ਅੱਗੇ ਕਿਸਾਨਾਂ ਦਾ ਕੇਸ ਮਜ਼ਬੂਤੀ ਨਾਲ ਰੱਖਣ ਦਾ ਦਾਅਵਾ ਕਰਦੇ ਹੋਏ ਰਾਜੇਵਾਲ ਨੇ ਦਸਿਆ ਕਿ ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਚਿੱਠੀ ਵੀ ਲਿਖੀ ਹੈ, ਜਿਸ ਵਿਚ ਉਨ੍ਹਾਂ ਉਹ ਧਾਰਾ ਪੁੱਛੀ ਹੈ, ਜਿਸ ਤਹਿਤ ਹਰਿਆਣਾ ਸਰਕਾਰ ਸ਼ਾਂਤਮਈ ਤਰੀਕੇ ਨਾਲ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਰੋਕ ਰਹੀ ਹੈ । ਜ਼ਿਕਰਯੋਗ ਹੈ ਕਿ ਬੀਤੇ ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਇਕ ਕਮੇਟੀ ਬਣਾਈ ਸੀ ਜਿਸ ਨੂੰ ਆਦੇਸ਼ ਦਿਤਾ ਸੀ ਕਿ ਉਹ ਕਿਸਾਨਾਂ ਤੇ ਸਰਕਾਰ ਨਾਲ ਤਾਲਮੇਲ ਕਰ ਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਵੇ ਪਰ ਧਰਨਾਕਾਰੀ ਕਿਸਾਨਾਂ ਨੇ ਉਸ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿਤਾ ਸੀ ਤੇ ਕਿਹਾ ਸੀ ਕਿ ਉਹ ਗੱਲਬਾਤ ਕੇਂਦਰ ਸਰਕਾਰ ਨਾਲ ਹੀ ਕਰਨਗੇ। ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਉਸ ਕਮੇਟੀ ਨਾਲ ਗੱਲਬਾਤ ਕਰਨਗੇ ਅਤੇ ਉਹ ਫ਼ਸਲਾਂ `ਤੇ ਆਉਂਦੇ ਲਾਗਤ ਖ਼ਰਚੇ ਬਾਰੇ ਦਸਣਗੇ ।
Punjab Bani 30 December,2024
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ, ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਮਿਲ ਰਿਹਾ ਲਾਂਘਾ
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ, ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਮਿਲ ਰਿਹਾ ਲਾਂਘਾ ਚੰਡੀਗੜ੍ਹ, 30 ਦਸੰਬਰ : ਸਮੁੱਚੀਆਂ ਫਸਲਾਂ ਨੂੰ ਐਮ. ਐਸ. ਪੀ. ਤੇ ਖਰੀਦ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਗਏ ਅੱਜ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਸਵੇਰੇ 7 ਵਜੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੂਬੇ ਵਿੱਚ ਇੱਕ 140 ਤੋਂ ਵੱਧ ਥਾਵਾਂ ਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਸੜਕੀ ਅਤੇ ਰੇਲ ਆਵਾਜਾਈ ਬੰਦ ਕਰ ਦਿੱਤੀ ਗਈ । ਜਿ਼ਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਸੂਬੇ ਦੀਆਂ ਵੱਡੀ ਗਿਣਤੀ ਵਿੱਚ ਵਪਾਰੀ, ਧਾਰਮਿਕ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ, ਜਿਨ੍ਹਾਂ ਵੱਲੋਂ ਅੱਜ ਪੰਜਾਬ ਬੰਦ ਵਿੱਚ ਸਹਿਯੋਗ ਕੀਤਾ ਜਾ ਹਿਰਾ ਹੈ । ਆਈ. ਏ. ਐੱਨ. ਐੱਸ. ਦੀ ਰਿਪੋਰਟ ਅਨੁਸਾਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸੋਮਵਾਰ ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲਿਆ । ਹਾਲਾਂਕਿ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹੀਆਂ। ਬੰਦ ਵਿੱਚ ਸ਼ਾਮਲ ਹੋਣ ਵਾਲੇ ਨਿੱਜੀ ਬੱਸ ਟਰਾਂਸਪੋਰਟਰਾਂ ਤੋਂ ਇਲਾਵਾ ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ 200 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ । ਜ਼ਿਕਰਯੋਗ ਹੈ ਕਿ ਬੰਦ ਦਾ ਸੱਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਦਿੱਤਾ ਗਿਆ ਜੋ ਕਿਸਾਨ ਮੰਗਾਂ ਨੂੰ ਲਾਗੂ ਕਰਵਾਉਣ ਲਈ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ ’ਤੇ ਹਨ। ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਜ਼ਿਆਦਾਤਰ ਕੌਮੀ ਮਾਰਗ ਹਨ, ਜਿਸ ਨਾਲ ਰੋਜ਼ਾਨਾ ਯਾਤਰੀਆਂ ਅਤੇ ਦਫਤਰ ਜਾਣ ਵਾਲਿਆਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ । ਇਹ ਨੌਂ ਘੰਟੇ ਦਾ ਬੰਦ ਸ਼ਾਮ 4 ਵਜੇ ਤੱਕ ਲਾਗੂ ਰਹੇਗਾ।ਹਾਲਾਂਕਿ, ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਨਹੀਂ ਹੈ ਕਿਉਂਕਿ ਪੁਲਿਸ ਵਾਹਨ ਚਾਲਕਾਂ ਨੂੰ ਸਫ਼ਰ ਕਰਨ ਤੋਂ ਬਚਣ ਜਾਂ ਉਨ੍ਹਾਂ ਦੀਆਂ ਮੰਜ਼ਿਲਾਂ ਤੇ ਪਹੁੰਚਣ ਲਈ ਲਿੰਕ ਸੜਕਾਂ ਤੇ ਚੱਲਣ ਲਈ ਮਦਦ ਕਰ ਰਹੀ ਸੀ । ਮੋਹਾਲੀ, ਪਟਿਆਲਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਹੋਰ ਥਾਵਾਂ ਤੋਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਹੋਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ । ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦੇ ਹੜਤਾਲ ਵਿੱਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਜ਼ਿਆਦਾਤਰ ਪ੍ਰਾਈਵੇਟ ਬੱਸਾਂ ਸੜਕਾਂ ਤੋਂ ਬੰਦ ਰਹੀਆਂ । ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਸਕੂਲਾਂ ਅਤੇ ਦਫ਼ਤਰਾਂ ਨੇ ਛੁੱਟੀ ਦਾ ਐਲਾਨ ਕੀਤਾ ਗਿਆ ਸੀ । ਦੂਜੇ ਪਾਸੇ ਚੰਡੀਗੜ੍ਹ ਵਿੱਚ ਬੰਦ ਦਾ ਅਸਰ ਦੇਖਣ ਨੂੰ ਨਹੀਂ ਮਿਲਿਆ ।
Punjab Bani 30 December,2024
ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ
ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ ਲੁਧਿਆਣਾ : ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਪੈਂਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਬੰਦ ਕਰ ਕੇ ਰੋਡ ਮੁਕੰਮਲ ਠੱਪ ਕਰ ਦਿੱਤੀ ਹੈ । ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਹਾਜ਼ਰ ਹੈ । ਕਿਸਾਨਾਂ ਨੇ ਟਿੱਪਰ ਲਗਾ ਕੇ ਰੋਡ ਜਾਮ ਕਰ ਦਿੱਤੀ ਹੈ ।
Punjab Bani 30 December,2024
ਪੰਜਾਬ ਬੰਦ ਤੋਂ ਬਾਅਦ ਕੀਤੀ ਜਾਵੇਗੀ 4 ਜਨਵਰੀ ਨੂੰ ਮਹਾਪੰਚਾਇਤ
ਪੰਜਾਬ ਬੰਦ ਤੋਂ ਬਾਅਦ ਕੀਤੀ ਜਾਵੇਗੀ 4 ਜਨਵਰੀ ਨੂੰ ਮਹਾਪੰਚਾਇਤ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਵੱਲੋਂ ਸ਼ਨੀਵਾਰ ਪੰਜਾਬ ਵਿੱਚ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ । ਕਿਸਾਨ ਆਗੂਆਂ ਵੱਲੋਂ ਕੀਤਾ ਗਿਆ ਕਿ 4 ਜਨਵਰੀ ਨੂੰ ਖਨੌਰੀ ਬਾਰਡਰ `ਤੇ ਇੱਕ ਵੱਡੀ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਲੱਖਾਂ ਲੋਕਾਂ ਦਾ ਵੱਡਾ ਇਕੱਠ ਹੋਵੇਗਾ । ਜਨਵਰੀ ਦੀ ਮਹਾਂਪੰਚਾਇਤ ਬਾਰੇ ਕਿਸਾਨ ਆਗੂਆਂ ਨੇ ਖਨੌਰੀ ਬਾਰਡਰ `ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਸੱਦਣ ਲਈ ਕਿਹਾ ਹੈ । ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕੀ ਮੇਰੀ ਇਹ ਭਾਵਨਾਵਾਂ ਹੈ ਕਿ ਪੂਰੇ ਦੇਸ਼ ਵਿੱਚੋਂ ਕਿਸਾਨਾਂ ਨੂੰ ਇੱਥੇ ਬੁਲਾਓ, ਮੈਂ ਉਨ੍ਹਾਂ ਦੇ ਦਰਸ਼ਨ ਕਰਨੇ ਹਨ। ਆਗੂਆਂ ਨੇ ਕਿਹਾ ਕਿ ਡੱਲੇਵਾਲ ਦੀ ਇਸ ਅਪੀਲ `ਤੇ ਹੀ 4 ਜਨਵਰੀ ਨੂੰ ਖਨੌਰੀ ਬਾਰਡਰ `ਤੇ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ ਅਤੇ ਦੇਸ਼ ਭਰ ਵਿਚੋਂ ਕਿਸਾਨਾਂ ਨੂੰ ਵੱਧ ਚੜ੍ਹ ਕੇ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਂਪੰਚਾਇਤ ਦੌਰਾਨ ਡੱਲੇਵਾਲ, ਕਿਸਾਨਾਂ ਦੇ ਨਾਮ ਸੰਦੇਸ਼ ਵੀ ਜਾਰੀ ਕਰ ਸਕਦੇ ਹਨ । ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 30 ਤਰੀਕ ਨੂੰ `ਪੰਜਾਬ ਬੰਦ` ਦੀ ਕਾਲ ਨੂੰ ਲੈ ਕੇ ਉਨ੍ਹਾਂ ਨੂੰ ਹਰ ਵਰਗ ਦਾ ਭਰਵਾਂ ਸਮਰਥਨ ਵੀ ਮਿਲ ਰਿਹਾ ਹੈ, ਜਿਸ ਨਾਲ ਕੇਂਦਰ ਸਰਕਾਰ `ਤੇ ਦਬਾਅ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੇ ਕੋਨੇ-ਕੋਨੇ ਵਿੱਚ ਦੁਕਾਨਾਂ ਵੀ ਬੰਦ ਰਹਿਣਗੀਆਂ । ਉਨ੍ਹਾਂ ਕਿਹਾ ਕਿ ਸਰਕਾਰ ਇਕ ਗਹਿਰੀ ਨੀਂਦ ਸੁੱਤੀ ਹੈ, ਇਸ ਲਈ ਇਹ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ । ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ 26 ਨਵੰਬਰ ਤੋਂ ਮਰਨ ਵਰਤ `ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੈ । ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ ਅਤੇ ਲਗਾਤਾਰ ਸੁਣਵਾਈ ਚੱਲ ਰਹੀ ਹੈ ।
Punjab Bani 28 December,2024
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਸਾਉਣੀ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 48.8 ਫੀਸਦੀ ਵਾਧਾ; ਪਾਣੀ ਬਚਾਉਣ ਵਾਲੀ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਹੋਇਆ 14 ਫੀਸਦ ਵਾਧਾ ਚੰਡੀਗੜ੍ਹ, 28 ਦਸੰਬਰ : ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ । ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ । ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐਸ. ਏ. ਪੀ.) ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ । ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦਾ ਪਿੜਾਈ ਸੀਜ਼ਨ 2023-24 ਲਈ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ । ਇਨ੍ਹਾਂ ਪਹਿਲਕਦਮੀਆਂ ਸਦਕਾ 2024-25 ਦੌਰਾਨ ਗੰਨੇ ਦੀ ਫਸਲ ਅਧੀਨ ਰਕਬੇ ਵਿੱਚ 5000 ਹੈਕਟੇਅਰ ਦਾ ਵਾਧਾ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦੇ ਇਸ ਉਪਰਾਲੇ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਸਾਉਣੀ ਸੀਜ਼ਨ-2024 ਦੌਰਾਨ ਕੁੱਲ 2.53 ਲੱਖ ਏਕੜ ਰਕਬੇ ਵਿੱਚ ਡੀ. ਐਸ. ਆਰ. ਅਧੀਨ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ-2023 ਦੌਰਾਨ 1.70 ਲੱਖ ਏਕੜ ਰਕਬੇ ਵਿੱਚ ਬਿਜਾਈ ਕੀਤੀ ਗਈ ਸੀ । ਇਸ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੀ. ਐਸ. ਆਰ. ਅਧੀਨ 48.8 ਫੀਸਦ ਰਕਬੇ ਦਾ ਵਾਧਾ ਹੋਇਆ ਹੈ । ਖੇਤੀਬਾੜੀ ਵਿਭਾਗ ਵੱਲੋਂ ਸਾਲ 2023 ਦੌਰਾਨ 17,112 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਟਿਊਬਵੈੱਲਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਜਾਰੀ ਰੱਖਿਆ ਹੈ ਅਤੇ ਇਸ ਮੰਤਵ ਲਈ 2024-25 ਦੌਰਾਨ 9331 ਕਰੋੜ ਰੁਪਏ ਰੱਖੇ ਗਏ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਘੱਟੋ-ਘੱਟ 14 ਫੀਸਦੀ ਵਾਧਾ ਹੋਇਆ ਹੈ । ਇਸ ਸਾਉਣੀ ਸੀਜ਼ਨ ਦੌਰਾਨ 6.80 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 5.96 ਲੱਖ ਹੈਕਟੇਅਰ ਸੀ । ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਨ ਦੇ ਯੋਗ ਬਣਾਉਣ ਲਈ ਬਾਸਮਤੀ 'ਤੇ ਵਰਤੀਆਂ ਜਾਣ ਵਾਲੀਆਂ 10 ਕੀਟਨਾਸ਼ਕਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ । ਉਹਨਾਂ ਦੱਸਿਆ ਕਿ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ. ਪੀ. ਈ. ਡੀ. ਏ.) ਦੇ ਤਾਲਮੇਲ ਨਾਲ ਬਾਸਮਤੀ ਐਕਸਟੈਂਸ਼ਨ-ਰਿਸਰਚ ਸੈਂਟਰ ਅਤੇ ਰੈਜ਼ੀਡਿਊ ਟੈਸਟਿੰਗ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਬਾਸਮਤੀ ਨਿਰਯਾਤ ਨੂੰ ਵੱਡਾ ਹੁਲਾਰਾ ਮਿਲੇਗਾ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਸੀਜ਼ਨ-2024 ਦੌਰਾਨ ਮੱਕੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ 0.94 ਲੱਖ ਹੈਕਟੇਅਰ ਤੋਂ ਵਧਾ ਕੇ 0.98 ਲੱਖ ਹੈਕਟੇਅਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਸੂਬਾ ਸਰਕਾਰ ਵੱਲੋਂ ਪੀ. ਏ. ਯੂ., ਲੁਧਿਆਣਾ ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਮੱਕੀ ਦੇ ਬੀਜਾਂ ਦੀਆਂ ਹਾਈਬ੍ਰਿਡ ਕਿਸਮਾਂ 'ਤੇ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਮਕਸਦ ਲਈ 2.30 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ । ਉਹਨਾਂ ਦੱਸਿਆ ਕਿ ਸੂਬੇ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਸ ਵਿੱਚ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੱਕੀ ਦੇ ਬੀਜ ਅਤੇ ਹੋਰ ਸਮੱਗਰੀ ਜਿਵੇਂ ਕਿ ਖਾਦਾਂ, ਕੀਟਨਾਸ਼ਕਾਂ ਆਦਿ ਲਈ ਸਹਾਇਤਾ ਵਜੋਂ ਦਿੱਤੇ ਗਏ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐਮ.) ਮਸ਼ੀਨਾਂ ਲਈ ਕਿਸਾਨ ਸਮੂਹਾਂ/ਗ੍ਰਾਮ ਪੰਚਾਇਤਾਂ/ਐਫ. ਪੀ. ਓਜ਼. ਨੂੰ 80 ਫੀਸਦ ਸਬਸਿਡੀ ਅਤੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2024-25 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 16,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ । ਇਸ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਗਿਣਤੀ ਇਸ ਸਾਲ 10,909 ਰਹਿ ਗਈਆਂ, ਜੋ ਸਾਲ 2023 ਦੌਰਾਨ 36,663 ਸਨ । ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦ ਕਮੀ ਆਈ ਹੈ ।
Punjab Bani 28 December,2024
ਜਗਜੀਤ ਸਿੰਘ ਡੱਲੇਵਾਲ ਦੀ ਜਿਵੇਂ ਦੀ ਸਥਿਤੀ ਹੈ ਦੇ ਚਲਦਿਆਂ ਉਨ੍ਹਾਂ ਨੂੰ ਆਈ. ਸੀ. ਯੂ. ਦੀ ਲੋੜ ਹੈ : ਡਾਕਟਰ ਅਵਤਾਰ ਸਿੰਘ
ਜਗਜੀਤ ਸਿੰਘ ਡੱਲੇਵਾਲ ਦੀ ਜਿਵੇਂ ਦੀ ਸਥਿਤੀ ਹੈ ਦੇ ਚਲਦਿਆਂ ਉਨ੍ਹਾਂ ਨੂੰ ਆਈ. ਸੀ. ਯੂ. ਦੀ ਲੋੜ ਹੈ : ਡਾਕਟਰ ਅਵਤਾਰ ਸਿੰਘ ਸੰਗਰੂਰ : ਪੰਜਾਬ ਦੇ ਜਿਲਾ ਸੰਗਰੂਰ ਦੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਡਾਕਟਰ ਅਵਤਾਰ ਸਿੰਘ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਵੇਂ ਦੀ ਸਥਿਤੀ ਹੈ ਉਨ੍ਹਾਂ ਨੂੰ ਆਈਸੀਯੂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਦੇ ਵੀ ਡੱਲੇਵਾਲ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਦਾ ਸਰੀਰ ਬਹੁਤ ਜ਼ਿਆਦਾ ਨਾਜ਼ੁਕ ਹੋ ਚੁੱਕਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਲਾਹ ਹੈ ਕਿ ਜ਼ਿਆਦਾ ਲੋਕ ਨਾ ਮਿਲਣ ਤੇ ਇਹੀ ਉਹਨਾਂ ਲਈ ਚੰਗਾ ਹੋਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਡੱਲੇਵਾਲ ਹੁਣ ਜ਼ਿਆਦਾ ਗੱਲ ਵੀ ਨਹੀਂ ਕਰ ਸਕਦੇ ਤੇ ਉਹ ਡਾਕਟਰਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਆਪਣੀ ਗੱਲ ਦੱਸ ਰਹੇ ਹਨ।ਡਾਕਟਰ ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਬਣਿਆ ਹੋਇਆ। ਉਨ੍ਹਾਂ ਨੂੰ ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਉਲਟੀ ਆ ਜਾਂਦੀ ਹੈ ।
Punjab Bani 28 December,2024
‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ : ਹਰਵਿੰਦਰ ਸਿੰਘ ਮਸਾਣੀਆਂ
‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ : ਹਰਵਿੰਦਰ ਸਿੰਘ ਮਸਾਣੀਆਂ ਬਟਾਲਾ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਜੋ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੈ ਉਹ ਕੇਵਲ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ । ਇਹ ਵਿਚਾਰ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ 10 ਮਹੀਨਿਆਂ ਤੋਂ ਸ਼ੰਭੂ ਬਾਰਡਰ ਅਤੇ 13 ਮਹੀਨੇ ਦਿੱਲੀ ਅੰਦੋਲਨ ਚੱਲਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਤੋਂ ਮੁਕਰ ਗਈ ਹੈ । ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਜੋ ਸੱਦਾ ਦਿੱਤਾ ਗਿਆ ਹੈ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ । ਇਸ ਨੂੰ ਲੈ ਕੇ ਬਟਾਲਾ ਵਿਖੇ ਵੱਖ-ਵੱਖ ਇਲਾਕਿਆਂ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਕੇ ਪੂਰਾ ਪੰਜਾਬ ਬੰਦ ਕੀਤਾ ਜਾਵੇ । ਉਨ੍ਹਾਂ 33 ਦਿਨਾਂ ਡੱਲੇਵਾਲ ਦੇ ਮਰਨ ਵਰਤ ’ਤੇ ਚਿੰਤਾ ਪ੍ਰਗਟਾਉਣ ਪਰ ਮੰਗਾਂ ਬਾਰੇ ਕੋਈ ਗੱਲ ਨਹੀਂ ਕਰਨਾ ਅਤੇ ਸੂਬਾ ਸਰਕਾਰ ਭਾਈਵਾਲ ਦੇ ਰੂਪ ਵਿਚ ਨਿਭਣਾ, ਉਸ ਦੇ ਵਿਰੋਧ ਵਿਚ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਕਿਸਾਨ ਤੇ ਮਜ਼ਦੂਰ ਦੇ ਤੱਕ ਸੀਮਤ ਨਹੀਂ ਹੈ। ਇਸ ਵਿਚ ਹਰ ਹਰ ਵਰਗ ਦੇ ਲੋਕਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ। ਲੋਕ ਸਾਡੇ ਨਾਲ ਜੁੜ ਕੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣਗੇ । ਉਹਨਾਂ ਕਿਹਾ ਕਿ ਜੇਕਰ ਇਹ ਪੰਜਾਬ ਬੰਦ ਤੋਂ ਬਾਅਦ ਵੀ ਕੇਂਦਰ ਦੀ ਸਰਕਾਰ ’ਤੇ ਕੋਈ ਅਸਰ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ ।
Punjab Bani 28 December,2024
ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ : ਸੁਪਰੀਮ ਕੋਰਟ
ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਜਾਣ ਤੋਂ ਰੋਕਣਾ ਉਹਨਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਬਰਾਬਰ ਹੈ । ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਜੇਕਰ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ । ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ।
Punjab Bani 28 December,2024
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ ਚੀਮਾ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਕੀਤੀ ਆਲੋਚਨਾ, ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਬਿਨਾਂ ਦੇਰੀ ਤੋਂ ਜਵਾਬ ਦੇਣ ਦੀ ਕੀਤੀ ਅਪੀਲ ਆਪ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੀ ਕੀਤੀ ਪੁਸ਼ਟੀ, ਆਪ ਆਗੂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲ ਰਹੇ ਹਨ ਲਗਾਤਾਰ ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਖਨੌਰੀ ਬਾਰਡਰ ਦਾ ਦੌਰਾ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ । ਮੰਤਰੀ ਚੀਮਾ ਨੇ ਡੱਲੇਵਾਲ ਦੀ ਕਿਸਾਨਾਂ ਦੇ ਹਿੱਤਾਂ ਪ੍ਰਤੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੱਲ ਰਹੇ ਸੰਘਰਸ਼ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ । ਚੀਮਾ ਦੇ ਨਾਲ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰੀ, ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਹਾਜ਼ਰ ਸਨ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਇਸ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਦ੍ਰਿੜ ਇਰਾਦੇ ਨਾਲ ਲੜ ਰਹੇ ਹਨ। ਅਸੀਂ 21ਵੀਂ ਸਦੀ ਵਿੱਚ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਸ ਅਹਿਮ ਲੜਾਈ ਦੀ ਅਗਵਾਈ ਕਰਨ ਲਈ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ । ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੀ ਇਤਿਹਾਸਕ ਕਿਸਾਨ ਲਹਿਰ ਨੂੰ ਯਾਦ ਕਰਦਿਆਂ ਚੀਮਾ ਨੇ ਇਸੇ ਤਰ੍ਹਾਂ ਦੇ ਨਤੀਜੇ ਦੀ ਆਸ ਪ੍ਰਗਟਾਈ। ਉਨ੍ਹਾਂ ਕਿਹਾ, "ਜਦੋਂ ਕਿਸਾਨ ਆਪਣੇ ਪਹਿਲੇ ਸੰਘਰਸ਼ ਵਿੱਚ ਇੱਕਜੁੱਟ ਹੋਏ ਤਾਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ। ਮੇਰਾ ਪੂਰਾ ਵਿਸ਼ਵਾਸ ਹੈ ਕਿ ਕੇਂਦਰ ਸਰਕਾਰ ਨੂੰ ਅਜਿਹੇ ਮੁੱਦਿਆਂ ਦੇ ਹੱਲ ਲਈ ਇੱਕ ਵਾਰ ਫਿਰ ਝੁਕਣਾ ਪਵੇਗਾ ਅਤੇ ਸਾਰਥਕ ਗੱਲਬਾਤ ਕਰਨੀ ਪਵੇਗੀ। ਅਜਿਹੇ ਮਸਲੇ ਹਮੇਸ਼ਾ ਗੱਲਬਾਤ ਰਾਹੀਂ ਹੱਲ ਹੁੰਦੇ ਹਨ, ਜਿੱਦ ਨਾਲ ਨਹੀਂ । ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਅੜੀਅਲ ਰੁਖ਼ ਦੀ ਸਖ਼ਤ ਆਲੋਚਨਾ ਕਰਦਿਆਂ ਉਸ ਨੂੰ ਆਪਣੀ ਜ਼ਿੱਦ ਛੱਡ ਕੇ ਤੁਰੰਤ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਡੱਲੇਵਾਲ ਦੀ ਡਾਕਟਰੀ ਦੇਖਭਾਲ ਸਬੰਧੀ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਦਿੱਤੇ ਨਿਰਦੇਸ਼ਾਂ ਦਾ ਵੀ ਹਵਾਲਾ ਦਿੱਤਾ । ਚੀਮਾ ਨੇ ਕਿਹਾ ਕਿ ਅਸੀਂ ਨਿਆਂਪਾਲਿਕਾ ਦੀ ਚਿੰਤਾ ਦਾ ਸਤਿਕਾਰ ਕਰਦੇ ਹਾਂ, ਪਰ ਮੇਰਾ ਮੰਨਣਾ ਹੈ ਕਿ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦਾ ਨਿਰਦੇਸ਼ ਦੇਣਾ ਚਾਹੀਦਾ ਹੈ । ਅਜਿਹੀ ਕਾਰਵਾਈ ਨਾਲ 24 ਘੰਟਿਆਂ ਦੇ ਅੰਦਰ ਸਮੱਸਿਆ ਦਾ ਹੱਲ ਹੋ ਜਾਵੇਗਾ । ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਕਦਮੀ ਕਰਨ ਅਤੇ ਡੈੱਡਲਾਕ ਨੂੰ ਤੋੜਨ ਲਈ ਕਿਹਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਪੱਤਰ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਉਸਾਰੂ ਗੱਲਬਾਤ ਕਰਨੀ ਚਾਹੀਦੀ ਹੈ । ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਅਤੇ ਮੈਨੂੰ ਭਰੋਸਾ ਹੈ ਕਿ ਇਸ ਨਾਲ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਗੇ । ਕਿਸਾਨ ਭਾਈਚਾਰੇ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਹਮਾਇਤ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ ਕਿ 'ਆਪ' ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਨਾਲ ਖੜ੍ਹੀ ਹੈ ਅਤੇ ਅਸੀਂ ਇਸ ਨੂੰ ਜਾਰੀ ਰੱਖਾਂਗੇ। ਜਗਜੀਤ ਸਿੰਘ ਡੱਲੇਵਾਲ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਲੜਾਈ ਨੂੰ ਹੋਰ ਮਜਬੂਤੀ ਮਿਲੇਗੀ । ਸਾਡੇ ਸਪੀਕਰ ਅਤੇ ਕਈ ਕੈਬਨਿਟ ਮੰਤਰੀਆਂ ਦੇ ਨਾਲ-ਨਾਲ ਵਿਧਾਇਕਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਮੁਲਾਕਾਤ ਕੀਤੀ ਹੈ ।
Punjab Bani 27 December,2024
ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ
ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ । ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਇਸ਼ਾ ਸਿੰਗਲ ਤੇ ਹੋਰਾਂ ਦੀ ਟੀਮ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ । ਡੱਲੇਵਾਲ ਦੀ ਸਿਹਤ ਸੰਭਾਲ ਲਈ ਗਠਿਤ ਕੀਤੀ ਸਿਹਤ ਮਾਹਿਰਾਂ ਅਤੇ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਨੇ ਕਿਸਾਨ ਆਗੂ ਨੂੰ ਢੁਕਵਾਂ ਇਲਾਜ ਕਰਵਾਉਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਕਿਸਾਨ ਆਗੂ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ । ਭਾਵੇਂ ਕਿਸਾਨ ਆਗੂ ਡੱਲੇਵਾਲ ਅਤੇ ਉਸ ਦੇ ਸਾਥੀਆਂ ਨੇ ਸਰਕਾਰ ਦੀ ਟੀਮ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ, ਪਰ ਉੱਚ ਪੱਧਰੀ ਟੀਮ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਸਾਨ ਆਗੂ ਨੂੰ ਆਪਣਾ ਅੰਦੋਲਨ ਜਾਰੀ ਰੱਖਣ ਲਈ ਕਿਹਾ ਪਰ ਆਪਣੀ ਸਿਹਤ ਸੰਭਾਲ ਲਈ ਲੋੜੀਂਦੀ ਦਵਾਈ ਅਤੇ ਤਰਲ ਪਦਾਰਥ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਉਨ੍ਹਾਂ ਦੀ ਜਾਨ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਸਾਨ ਆਗੂ ਨੂੰ ਕਿਸੇ ਵਲੰਟੀਅਰ ਦੇ ਨਾਲ ਰਾਜਿੰਦਰਾ ਮੈਡੀਕਲ ਕਾਲਜ ਜਾਂ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਤਬਦੀਲ ਕਰਨ ਦਾ ਵਿਕਲਪ ਵੀ ਦਿੱਤਾ । ਉੱਚ ਪੱਧਰੀ ਟੀਮ ਨੇ ਕਿਸਾਨ ਆਗੂ ਨੂੰ ਇਹ ਵੀ ਦੱਸਿਆ ਕਿ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਧਰਨੇ ਵਾਲੀ ਸਥਾਨ 'ਤੇ ਮੌਜੂਦ ਹਨ। ਇਸ ਐਂਬੂਲੈਂਸ ਵਿੱਚ ਜੀਵਨ ਸਹਾਇਤਾ ਤੇ ਦੇਖਭਾਲ ਦੇ ਅਨੁਸਾਰ ਲੋੜੀਂਦੀਆਂ ਸਾਰੀਆਂ ਦਵਾਈਆਂ ਅਤੇ ਉਪਕਰਨ ਮੌਜੂਦ ਹਨ, ਜਿਨ੍ਹਾਂ ਵਿੱਚ ਈਸੀਜੀ ਮਾਨੀਟਰ, ਡੀਫਿਬ੍ਰਿਲੇਟਰ, ਵੈਂਟੀਲੇਟਰ, ਸਕਿੰਗ ਮਸ਼ੀਨ, ਮਾਸਕ ਆਕਸੀਜਨ, ਨਾੜੀ ਰਾਹੀਂ ਤਰਲ ਪਦਾਰਥ ਦੇਣ ਲਈ ਸਾਜ਼ੋ-ਸਮਾਨ, ਸਾਹ ਲੈਣ ਵਾਲੇ ਇਨਟੂਬੇਸ਼ਨ ਉਪਕਰਨ, ਕੈਥੀਟਰਾਈਜ਼ੇਸ਼ਨ ਸਮੱਗਰੀ ਉਪਲਬਧ ਅਤੇ ਕਾਰਜਸ਼ੀਲ ਹੈ। ਉਨ੍ਹਾਂ ਨੇ ਕਿਸਾਨ ਆਗੂ ਨੂੰ ਆਰਜ਼ੀ ਹਸਪਤਾਲ ਵਿੱਚ ਸ਼ਿਫਟ ਹੋਣ ਦੀ ਅਪੀਲ ਵੀ ਕੀਤੀ ਜੋ ਕਿ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਹੈ ਅਤੇ ਇਹ ਹਸਪਤਾਲ ਉਨ੍ਹਾਂ ਦੇ ਮੰਚ ਤੋਂ ਮਹਿਜ਼ 700 ਮੀਟਰ ਦੀ ਦੂਰੀ 'ਤੇ ਸਥਾਪਤ ਕੀਤਾ ਗਿਆ ਹੈ । ਉੱਚ ਪੱਧਰੀ ਟੀਮ ਨੇ ਦੱਸਿਆ ਕਿ ਮੇਕ ਸ਼ਿਫਟ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਮੇਕ ਸ਼ਿਫਟ ਹਸਪਤਾਲ ਸਾਰੇ ਲੋੜੀਂਦੇ ਉਪਕਰਨਾਂ ਜਿਵੇਂ ਕਿ ਵੈਂਟੀਲੇਟਰ, ਮਲਟੀਪੈਰਾ ਮਾਨੀਟਰ, ਆਕਸੀਜਨ, ਐਂਬੂਬੈਗ, ਇੰਟਿਊਬੇਸ਼ਨ ਕਿੱਟ, ਈ. ਟੀ. ਟੀ. ਟਿਊਬਾਂ, ਬੀਪੀ ਉਪਕਰਣ, ਈਸੀਜੀ ਮਸ਼ੀਨ ਨਾਲ ਲੈਸ ਹੈ, ਡੀਫਿਬਰੀਲੇਟਰ, ਸੈਚੂਰੇਸ਼ਨ ਜਾਂਚ, ਸੱਕਿੰਗ ਮਸ਼ੀਨ, ਰਾਈਲਜ਼ ਟਿਊਬ, ਗਲੂਕੋਮੀਟਰ ਅਤੇ ਸਾਰੇ ਜ਼ਰੂਰੀ ਟੀਕੇ ਅਤੇ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ । ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਤੇ ਬੋਰਡ ਦੇ ਚੇਅਰਮੈਨ ਡਾ. ਗਿਰੀਸ਼ ਸਾਹਨੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ ।
Punjab Bani 27 December,2024
ਪੰਜਾਬ ਬੰਦ ਦੇ ਸੱਦੇ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਚਾਰ ਮੁਹਿੰਮ
ਪੰਜਾਬ ਬੰਦ ਦੇ ਸੱਦੇ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਚਾਰ ਮੁਹਿੰਮ ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਦਿੱਤੇ ਗਏ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਅੰਮ੍ਰਿਤਸਰ ਸਮੇਤ ਨਾਲ ਲਗਦੇ ਬਾਜ਼ਾਰਾਂ ਵਿੱਚ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਛੋਟੇ ਵਪਾਰੀਆਂ, ਆਟੋ ਰਿਕਸ਼ਾ ਚਾਲਕਾਂ ਅਤੇ ਬਾਜ਼ਾਰਾਂ ਵਿੱਚ ਮਿਲਣ ਵਾਲੀ ਆਮ ਜਨਤਾ ਨੂੰ 30 ਦੇ ਪੰਜਾਬ ਬੰਦ ਪ੍ਰਤੀ ਜਾਗਰੂਕ ਕੀਤਾ ਅਤੇ ਸਮਝਾਉਣ ਦਾ ਯਤਨ ਕੀਤਾ ਕਿ ਚੱਲ ਰਹੇ ਦਿੱਲੀ ਅੰਦੋਲਨ ਕਿਵੇਂ ਹਰ ਵਰਗ ਨਾਲ ਸਬੰਧ ਰੱਖਦਾ ਹੈ ਅਤੇ ਕਿਸ ਤਰ੍ਹਾਂ ਸਰਕਾਰ ਕਾਰਪੋਰੇਟ ਘਰਾਣਿਆਂ ਹੱਥੋਂ ਸਭ ਦੇ ਹੱਕ ਵੇਚਣ ਦਾ ਸੌਦਾ ਕਰੀ ਜਾ ਰਹੀ ਹੈ । ਉਹਨਾਂ ਨੇ ਅੰਤਰਰਾਜੀ ਬੱਸ ਅੱਡੇ ਤੇ ਆ ਕੇ ਬੱਸ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਦੂਰ ਦੁਰਾਡੇ ਜਾਣ ਵਾਲੀਆਂ ਬੱਸਾਂ ਤੇ 30 ਦੇ ਪੰਜਾਬ ਬੰਦ ਸਬੰਧੀ ਜਾਣਕਾਰੀ ਦੇ ਪੋਸਟਰ ਲਗਾਏ ਤਾਂ ਜੋ ਬੰਦ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ ਅਤੇ ਆਮ ਜਨਤਾਂ ਨੂੰ ਘੱਟ ਤੋਂ ਘੱਟ ਖੱਜਲ ਖੁਆਰੀ ਦਾ ਸਹਾਮਣਾ ਕਰਨ ਪਵੇ ।
Punjab Bani 27 December,2024
ਸੁਪਰੀਮ ਕੋਰਟ ਨੇ ਕੀਤਾ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਸੁਪਰੀਮ ਕੋਰਟ ਨੇ ਕੀਤਾ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਸੁਪਰੀਮ ਕੋਰਟ ਨੇ ਦਿੱਤੇ ਪੰਜਾਬ ਸਰਕਾਰ ਨੂੰ ਸ਼ਨੀਵਾਰ ਤਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਨਵੀਂ ਦਿੱਲੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਦਿਤੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਸ਼ਨੀਵਾਰ ਤਕ ਪਾਲਣਾ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿਤੇ ਹਨ । ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਸਰਕਾਰ ਨੂੰ ਉਸ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਣੇ ਚਾਹੀਦੇ ਹਨ । ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਦੀ ਸਥਿਤੀ ਹੈ ਤਾਂ ਤੁਹਾਨੂੰ ਇਸ ਨਾਲ ਸਖ਼ਤੀ ਨਾਲ ਨਜਿੱਠਣਾ ਹੋਵੇਗਾ । ਕਿਸੇ ਦੀ ਜਾਨ ਦਾਅ ’ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ । ਡਾਕਟਰੀ ਸਹਾਇਤਾ ਦਿਤੀ ਜਾਣੀ ਹੈ ਅਤੇ ਅਜਿਹਾ ਲਗਦਾ ਹੈ ਕਿ ਤੁਸੀਂ ਇਸਦਾ ਪਾਲਣ ਨਹੀਂ ਕਰ ਰਹੇ ਹੋ । ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮੁੱਖ ਸਕੱਤਰ ਵਿਰੁਧ ਮਾਣਹਾਨੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਸ਼ਨੀਵਾਰ ਤਕ ਅਨੁਪਾਲਨ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿਤਾ, ਜਦੋਂ ਉਹ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗੀ । ਵਰਨਣਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ 26 ਨਵੰਬਰ 2024 ਤੋਂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਹਨ ਤਾਂ ਜੋ ਕੇਂਦਰ ’ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਸਕੇ ।
Punjab Bani 27 December,2024
ਜਗਜੀਤ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ
ਜਗਜੀਤ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ ਸੰਗਰੂਰ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ `ਤੇ ਕਿਸਾਨ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ ਤੇ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫੀ ਜਿ਼ਆਦਾ ਨਾਜ਼ੁਕ ਬਣੀ ਹੋਈ ਹੈ । ਇਸ ਤੋਂ ਬਾਅਦ ਵੀ ਉਨ੍ਹਾਂ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ `ਤੇ ਬਣੇ ਰਹਿਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਸਮੁੱਚੇ ਜਿ਼ਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗਾਂ ਹੋਣਗੀਆਂ, ਜਿਸ ਵਿੱਚ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ । ਕਿਸਾਨ ਆਗੂ ਅਭਿਮਨਿਊ ਕੋਹਾੜ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਸਥਿਤੀ ਬਾਰੇ ਦੱਸਦਿਆਂ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਦੱਸਿਆ ਹੈ, ਜੋ ਕਿ ਬਹੁਤ ਘੱਟ ਹੈ ਤੇ ਕੱਲ੍ਹ ਸ਼ਾਮ ਤੋਂ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ ਕਿਉਂਕਿ ਉਨ੍ਹਾਂ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆਉਂਦੀਆਂ ਹਨ, ਉਸ ਦੀ ਨਬਜ਼ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਬਹੁਤ ਕਮਜ਼ੋਰ ਹੈ। ਅਜਿਹੇ `ਚ ਡਾਕਟਰ ਆਪਣੀ ਸਿਹਤ ਨੂੰ ਲੈ ਕੇ ਜਿ਼ਆਦਾ ਚਿੰਤਤ ਹਨ ।
Punjab Bani 27 December,2024
ਕੇਂਦਰ ਸਰਕਾਰ ਦੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰਿਆ
ਕੇਂਦਰ ਸਰਕਾਰ ਦੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰਿਆ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਜਿਥੇ ਪਹਿਲਾਂ ਪੰਜਾਬ ਦੇ ਕਿਸਾਨਾਂ ਨੇ ਹੀ ਨਕਾਰ ਦਿੱਤਾ ਸੀ ਤੋਂ ਬਾਅਦ ਹੁਣ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰ ਦਿੱਤਾ ਹੈ। ਸੂਬੇ ਦੇ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਦੇ ਇਕ ਵਫ਼ਦ ਨੇ ਇਥੇ ਪੰਜਾਬ ਭਵਨ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਐਲਾਨ ਕੀਤਾ । ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਖ਼ਦਸ਼ਾ ਜਤਾਇਆ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਸੂਬੇ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰ ਦੇਵੇਗਾ । ਵਫ਼ਦ ਨੇ ਸੂਬਾ ਸਰਕਾਰ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਨਵੀਂ ਨੀਤੀ ਰੱਦ ਕਰਨ ਦੀ ਮੰਗ ਕੀਤੀ । ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਕੇਂਦਰ ਸਰਕਾਰ ਨਵੀਂ ਨੀਤੀ ਰਾਹੀਂ ਪੁਰਾਣੇ ਤਿੰਨ ਕਾਨੂੰਨ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਣੇ ਸਾਰਿਆਂ ਦਾ ਨੁਕਸਾਨ ਹੋਵੇਗਾ । ਉਨ੍ਹਾਂ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਉਦੇਸ਼ ਮੰਡੀਆਂ ਵਿੱਚੋਂ ਅਨਾਜ ਦੀ ਖ਼ਰੀਦ ਦਾ ਕੰਮ ਕਾਰਪੋਰੇਟਾਂ ਦੇ ਹੱਥਾਂ ’ਚ ਦੇਣਾ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਵੀ ਪ੍ਰਭਾਵਿਤ ਹੋਵੇਗੀ । ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਵਿੱਚ ਪ੍ਰਾਈਵੇਟ ਮਾਰਕੀਟ ਯਾਰਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਇਸ ਨਾਲ ਪਹਿਲਾਂ ਤੋਂ ਸਥਾਪਤ ਮੰਡੀਆਂ ਨੂੰ ਕੋਈ ਕੇਂਦਰੀ ਸਹਾਇਤਾ ਨਹੀਂ ਮਿਲੇਗੀ । ਇਹ ਨੀਤੀ ਸਪਸ਼ਟ ਤੌਰ ’ਤੇ ਨਿੱਜੀ ਸੰਸਥਾਵਾਂ ਵੱਲੋਂ ਬਣਾਏ ਸਾਈਲੋਜ਼ ਨੂੰ ਉਤਸ਼ਾਹਿਤ ਕਰਦੀ ਹੈ, ਜੋ ਪ੍ਰਾਈਵੇਟ ਖ਼ਰੀਦਦਾਰਾਂ ਨੂੰ ਸਿੱਧੇ ਤੌਰ ’ਤੇ ਕਿਸਾਨਾਂ ਤੋਂ ਫਸਲ ਖ਼ਰੀਦਣ ਦਾ ਅਧਿਕਾਰ ਦਿੰਦੀ ਹੈ । ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਆੜ੍ਹਤੀਆਂ ਨੂੰ ਫ਼ਸਲਾਂ ਦੇ ਖ਼ਰੀਦ ਦੇ ਕੰਮ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ, ਜਿਸ ਨਾਲ ਹਜ਼ਾਰਾਂ ਆੜ੍ਹਤੀਆਂ ਦਾ ਕਾਰੋਬਾਰ ਖੁੱਸ ਜਾਵੇਗਾ । ਰਾਈਸ ਮਿੱਲਰ ਐਸੋਸੀਏਸ਼ਨ ਦੇ ਆਗੂ ਤਰਸੇਮ ਸੈਣੀ ਨੇ ਵੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦਾ ਵਿਰੋਧ ਕੀਤਾ । ਉਨ੍ਹਾਂ ਕਿਹਾ ਕਿ ਨੀਤੀ ਵਿੱਚ ਨਿੱਜੀ ਕੰਪਨੀਆਂ ਵੱਲੋਂ ਬਿਨਾਂ ਕਿਸੇ ਫੀਸ ਦੇ ਸਿੱਧੇ ਫ਼ਸਲ ਦੀ ਖ਼ਰੀਦ ਕੀਤੀ ਜਾਵੇਗੀ ।
Punjab Bani 27 December,2024
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ. ਐਸ. ਪੀ. ਬਾਰੇ ਸਪੱਸ਼ਟਤਾ ਨਹੀਂ
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ. ਐਸ. ਪੀ. ਬਾਰੇ ਸਪੱਸ਼ਟਤਾ ਨਹੀਂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ ਚੰਡੀਗੜ੍ਹ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ । ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ । ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏ. ਪੀ. ਐਮ. ਸੀ.) ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ । ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ. ਪੀ. ਐਮ. ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ. ਡੀ. ਐਫ. ਅਤੇ ਐਮ. ਡੀ. ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ । ਖੇਤੀਬਾੜੀ ਮੰਤਰੀ ਨੇ ਸ੍ਰੀ ਵਿਜੈ ਕਾਲੜਾ ਅਤੇ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ । ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ. ਏ. ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 26 December,2024
ਖਨੌਰੀ ਬਾਰਡਰ ਪਹੁੰਚ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀਆਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਖਨੌਰੀ ਬਾਰਡਰ ਪਹੁੰਚ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀਆਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਸੰਗਰੂਰ : ਅੱਜ ਖਨੌਰੀ ਬਾਰਡਰ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ‘ਆਪ’ ਦਾ ਵਫ਼ਦ ਪਹੁੰਚਿਆ ।ਜਿਸ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਵੀਰ ਸਿੰਘ , ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ, ਸ਼ੈਰੀ ਕਲਸੀ ਮੌਜੂਦ ਸਨ ਨੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਪੰਜਾਬ ਸਰਕਾਰ ਵਲੋਂ ਖਨੌਰੀ ਬਾਰਡਰ ਮੰਗ ਪੱਤਰ ਲੈ ਕੇ ਪਹੁੰਚੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਡੱਲੇਵਾਲ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦਾ ਸੰਘਰਸ਼ ਵੀ ਤਾਂ ਹੀ ਚੱਲੇਗਾ ਜੇਕਰ ਤੁਹਾਡੀ ਸਿਹਤ ਠੀਕ ਰਹੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਤੁਸੀਂ ਜੇਕਰ ਉਹ ਭੁੱਖ ਹੜਤਾਲ ਖ਼ਤਮ ਨਹੀਂ ਕਰਨੀ ਤਾਂ ਘੱਟੋ-ਘੱਟ ਮੈਡੀਕਲ ਸਹੂਲਤਾਂ ਹੀ ਲੈ ਲਵੋ । ਇਸ ਮੌਕੇ ਨਾਜ਼ੁਕ ਸਥਿਤੀ ’ਚ ਡੱਲੇਵਾਲ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਡੱਲੇਵਾਲ ਨੇ ਕਿਹਾ ਸਵਾਲ ਜਾਨ ਦਾ ਨਹੀਂ ਹੈ ਸਵਾਲ ਕਿਸਾਨਾਂ ਦੇ ਹੱਕਾਂ ਮੰਗਾਂ ਦਾ ਹੈ ।
Punjab Bani 25 December,2024
ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਦਾ ਆਯੋਜਨ
ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਦਾ ਆਯੋਜਨ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਮਿੱਟੀ ਦੀ ਜਾਂਚ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਸੰਗਰੂਰ, 25 ਦਸੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਡਾ: ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਪੀ. ਏ. ਯੂ. ਲੁਧਿਆਣਾ ਸ਼ਾਮਿਲ ਹੋਏ। ਉਹਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਵਧਕੇ ਕਿਸਾਨੀ ਵੱਲ ਆਉਣਾ ਚਾਹੀਦਾ ਹੈ ਤਾਂ ਜੋ ਪੀ. ਏ. ਯੂ. ਵੱਲੋਂ ਸਿਫਾਰਸ਼ ਨਵੀਆਂ ਤਕਨੀਕਾਂ ਅਪਣਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ । ਉਹਨਾਂ ਮਿੱਟੀ ਦੀ ਜਾਂਚ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਅਪਣਾਏ ਪਿੰਡ ਰਾਮਨਗਰ ਛੰਨਾਂ ਦੇ ਖੇਤਾਂ ਦੇ ਮਿੱਟੀ ਦੇ ਨਤੀਜਿਆਂ ਦੀ ਵਿਆਖਿਆ ਕਰਦੇ ਹੋਏ ਦੱਸਿਆ ਕਿ 67% ਨਮੂਨਿਆਂ ਵਿੱਚ ਫ਼ਾਸਫੋਰਸ ਤੱਤ ਦੀ ਮਾਤਰਾ ਜ਼ਿਆਦਾ ਪਾਈ ਗਈ ਤੇ ਕਿਸਾਨ ਵੀਰ ਡੀ. ਏ. ਪੀ. ਖਾਦ ਦੀ ਘੱਟ ਵਰਤੋਂ ਨਾਲ ਵੀ ਚੰਗੀ ਪੈਦਾਵਾਰ ਵੀ ਲੈ ਸਕਦੇ ਹਨ। ਉਹਨਾਂ ਜ਼ਮੀਨ ਦੀ ਸਿਹਤ ਵਧਾਉਣ ਲਈ ਰੂੜੀ ਖਾਦ, ਹਰੀ ਖਾਦ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਤੇ ਜੋਰ ਦਿੱਤਾ। ਲਗਾਤਾਰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਤੀਜੇ ਸਾਲ ਰਸਾਇਣਕ ਖਾਦਾਂ ਦੀ ਖਪਤ ਨੂੰ ਘਟਾਇਆ ਜਾ ਸਕਦਾ ਹੈ। ਉਹਨਾਂ ਖੇਤੀ ਖਰਚਿਆਂ ਦਾ ਹਿਸਾਬ ਕਿਤਾਬ ਰੱਖਣ ਲਈ ਕਿਸਾਨਾਂ ਨੂੰ ਵਹੀ-ਖਾਤਾ ਲਗਾਉਣ ਬਾਰੇ ਵੀ ਪ੍ਰੇਰਿਆ । ਡਾ. ਹਰਬੰਸ ਸਿੰਘ ਚਹਿਲ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਅਤੇ ਜਿਪਸਮ ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਚੰਗਾ ਝਾੜ ਲੈਣ ਲਈ ਖੁਰਾਕੀ ਨੁਕਤੇ ਸਾਂਝੇ ਕੀਤੇ । ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਿਗਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਕਿਸਾਨਾਂ ਨਾਲ ਨਦੀਨਾਂ ਦੀ ਸਮੱਸਿਆ ਅਤੇ ਰੋਕਥਾਮ ਬਾਰੇ ਨੁਕਤੇ ਸਾਂਝੇ ਕੀਤੇ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਕੇ.ਵੀ.ਕੇ. ਖੇੜੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਕੇ. ਵੀ. ਕੇ. ਖੇੜੀ ਨੇ ਕਿਸਾਨਾਂ ਨੂੰ ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਅਤੇ ਹੋਰ ਬਿਮਾਰੀਆਂ ਬਾਰੇ ਚਾਣਨਾ ਪਾਇਆ । ਡਾ. ਨਰਪਿੰਦਰਜੀਤ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਜਾਣੂ ਕਰਵਾਇਆ । ਅੰਤ ਵਿੱਚ ਅਗਾਂਹਵਧੂ ਕਿਸਾਨ ਕੁਲਦੀਪ ਸ਼ਰਮਾ, ਹਰਦੀਪ ਸਿੰਘ, ਧੰਨਾ ਸਿੰਘ ਗੋਰਾ, ਸਹਿਜਪ੍ਰੀਤ ਸਿੰਘ, ਜਗਪਾਲ ਸਿੰਘ, ਭਗਵਾਨ ਸਿੰਘ, ਬਾਲ ਕ੍ਰਿਸ਼ਨ, ਪਰਗਟ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਮੱਖਣ ਸਿੰਘ, ਰਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਆਦਿ ਨੇ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸਾਂਝੇ ਕੀਤੇ ।
Punjab Bani 25 December,2024
ਮਰਨ ਵਰਤ ਦੇ 30ਵੇਂ ਦਿਨ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚਣਗੇ ਅਮਨ ਅਰੋੜਾ
ਮਰਨ ਵਰਤ ਦੇ 30ਵੇਂ ਦਿਨ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚਣਗੇ ਅਮਨ ਅਰੋੜਾ ਪੰਜਾਬ, 25 ਦਸੰਬਰ : ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁਧਵਾਰ ਨੂੰ 30ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਡੱਲੇਵਾਲ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਹਨ । ਇਸੇ ਦੌਰਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅੱਜ ਦੁਪਹਿਰ 2 ਵਜੇ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਖਨੌਰੀ ਬਾਰਡਰ ਪਹੁੰਚਣਗੇ ।
Punjab Bani 25 December,2024
ਕਿਸਾਨੀ ਤੇ ਕਿਸਾਨਾਂ ਨੂੰ ਰੋਲਣਾ ਬੰਦ ਕਰਨ ਸਰਕਾਰਾਂ : ਪ੍ਰੋ. ਬਡੂੰਗਰ
ਕਿਸਾਨੀ ਤੇ ਕਿਸਾਨਾਂ ਨੂੰ ਰੋਲਣਾ ਬੰਦ ਕਰਨ ਸਰਕਾਰਾਂ : ਪ੍ਰੋ. ਬਡੂੰਗਰ ਜਗਜੀਤ ਸਿੰਘ ਡੱਲਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਪ੍ਰਤੀ ਸਰਕਾਰਾਂ ਸੰਜੀਦਾ ਹੋਣ : ਪ੍ਰੋ. ਬਡੂੰਗਰ ਪਟਿਆਲਾ 24 ਦਸੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਵਿਚ ਹਨ, ਪ੍ਰੰਤੂ ਸਰਕਾਰਾਂ ਜਿਥੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਸੰਜੀਦਾ ਨਹੀਂ ਹਨ, ਉਥੇ ਹੀ ਕਿਸਾਨੀ ਮੰਗਾਂ ਨੂੰ ਵੀ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਕਿਸਾਨੀ ਤੇ ਕਿਸਾਨਾਂ ਨੂੰ ਰੋਲਦਾ ਬੰਦ ਕਰਨ । ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ, ਮੰਡੀਆਂ ਵਿਚ ਫਸਲਾਂ ਰੁਲਦੀਆਂ ਪ੍ਰੰਤੂ ਹੈਰਾਨੀ ਹੈ ਕਿ ਸਰਕਾਰਾਂ ਆਪਣੀ ਬਣਦੀ ਭੂਮਿਕਾ ਤੋਂ ਭੱਜਦੀਆਂ ਨਜ਼ਰ ਆ ਰਹੀਆਂ ਹਨ । ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਾਤ ਦਿਨ ਬ ਦਿਨ ਅਸਥਿਰ ਹੁੰਦੀ ਜਾ ਰਹੀ ਹੈ, ਜੋ ਕੋਈ ਮਾੜਾ ਅਣਹੋਣੀ ਵਾਪਰਦੀ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰੀ ਹੋਵੇਗੀ। ਪ੍ਰੋ. ਬਡੂੰਗਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਣਵਾਉਣ ਲਈ ਸਰਕਾਰਾਂ ਨਾਲ ਕੋਈ ਗੱਲਬਾਤ ਵਾਲਾ ਰਾਹ ਅਪਨਾਉਣ ਤਾਂ ਕਿ ਜਗਜੀਤ ਸਿੰਘ ਡੱਲੇਵਾਲੀ ਦੀ ਜਾਨ ਬਚਾਈ ਜਾ ਸਕੇ ।
Punjab Bani 24 December,2024
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖ਼ਲ ਹੋਣ ਦੇ ਚਲਦਿਆਂ ਤੇਜ਼ੀ ਨਾਲ ਵਿਗੜ ਰਹੀ ਹਾਲਤ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ : ਯੂ. ਕੇ. ਐਮ.
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖ਼ਲ ਹੋਣ ਦੇ ਚਲਦਿਆਂ ਤੇਜ਼ੀ ਨਾਲ ਵਿਗੜ ਰਹੀ ਹਾਲਤ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ : ਯੂ. ਕੇ. ਐਮ. ਚੰਡੀਗੜ੍ਹ : ਯੂਨਾਈਟਿਡ ਕਿਸਾਨ ਮੋਰਚਾ (ਐਸ. ਕੇ. ਐਮ) ਦੀ ਬੈਠਕ ਮਗਰੋਂ ਕਿਸਾਨ ਆਗੂਆਂ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖ਼ਲ ਹੋ ਚੁੱਕਾ ਹੈ । ਉਨ੍ਹਾਂ ਦੀ ਤੇਜ਼ੀ ਨਾਲ ਵਿਗੜ ਰਹੀ ਹਾਲਤ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ । ਉਸ ਬਾਰੇ ਆਗੂ ਵੱਲੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ ਅਤੇ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ । ਕਾਨਫਰੰਸ ਦੌਰਾਨ ਕਿਸਾਨ ਆਗੂ ਪ੍ਰੇਮ ਭੰਗੂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਲਈ ਬਹੁਤ ਹੀ ਅੜੀਅਲ ਵਤੀਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੇ 29 ਦਿਨਾਂ ਤੋਂ ਇਸ ਮੋਰਚੇ ’ਤੇ ਮੰਗਾਂ ਬਾਰੇ ਵੱਡੇ ਆਗੂ ਜੋ ਦਿੱਲੀ ਦੇ ਅੰਦੋਲਨ ਵਿਚ ਵੀ ਰਹੇ ਅਤੇ ਜਿਹੜੇ ਆਗੂ ਚੁਪ ਕਰਕੇ ਬੈਠੇ ਹਨ ਉਨ੍ਹਾਂ ਦੀ ਬਹੁਤ ਨਿੰਦਾ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਦਖ਼ਲ ਦੇ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਸੀ ਅਤੇ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਕੋਈ ਪਹਿਲਕਦਮੀ ਕਰਨੀ ਚਾਹੀਦੀ ਹੈ ਪਰ ਬਹੁਤ ਮੰਦਭਾਗੀ ਗੱਲ ਹੈ ਕਿ ਸਰਕਾਰਾਂ ਚੁੱਪ ਕਰ ਕੇ ਬੈਠੀਆਂ ਹਨ । ਉਨ੍ਹਾਂ ਕਿਹਾ ਕਿ ਤੁਹਾਨੂੰ ਯਾਦ ਹੋਣਾ ਜਦੋਂ ਇਹ ਮੋਰਚਾ ਸ਼ੁਰੂ ਹੋਇਆ ਸੀ ਤਾਂ ਪੰਜਾਬ ਸਰਕਾਰ ਨੇ ਕੁਝ ਦਿਨਾਂ ਬਾਅਦ ਕੇਂਦਰ ਦੇ ਤਿੰਨ ਬੰਦਿਆਂ ਦੀ ਟੀਮ ਲੈ ਕੇ ਤਿੰਨ ਮੀਟਿੰਗਾਂ ਕਰਵਾਈਆਂ ਸੀ ਪਰ ਅੱਜ ਮੋਰਚਾ ਨੂੰ ਚੱਲਦੇ ਨੂੰ 10 ਮਹੀਨੇ ਹੋ ਗਏ ਹਨ ਅਤੇ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠਿਆਂ ਨੂੰ 29 ਦਿਨ ਹੋ ਚੁੱਕੇ ਹਨ ਪਰ ਅੱਜ ਪੰਜਾਬ ਦਾ ਮੁੱਖ ਮੰਤਰੀ ਲੱਭਦਾ ਹੀ ਨਹੀਂ। ਕੱਲ ਪ੍ਰਧਾਨ ਮੰਤਰੀ ਮੋਦੀ ਨੇ ‘ਕਿਸਾਨ ਦਿਵਸ’ ’ਤੇ ਬਹੁਤ ਗੱਲਾਂ ਕੀਤੀਆਂ ਪਰ ਇਸ ਮੋਰਚੇ ਦਾ ਇੱਕ ਜ਼ਿਕਰ ਤੱਕ ਨਹੀਂ ਕੀਤਾ ਜੋ ਬਹੁਤ ਨਿੰਦਣਯੋਗ ਹੈ । ਮੀਟਿੰਗ ’ਚ ਨੇ ਇਹ ਫੈਸਲਾ ਕੀਤਾ ਹੈ ਕਿ ਜੋ ਏਕਤਾ ਦਾ ਪ੍ਰਤੀਕਰਮ ਚੱਲ ਰਿਹਾ ਸੀ ਕਿ ਇਸ ਪ੍ਰਤੀਕਰਮ ਨੂੰ ਅੱਗੇ ਤੋਰਿਆ ਜਾਵੇ, ਭਾਵ ਚੱਲਦਾ ਰੱਖਿਆ ਜਾਵੇ ਪਰ ਜੋ ਲੰਮੇ ਸਮੇਂ ਤੋਂ ਪ੍ਰਤੀਕਰਮ ਟੁੱਟਿਆ ਹੁੰਦਾ ਹੈ ਉਹ ਏਕਤਾ ਸੰਭਵ ਨਹੀਂ ਹੁੰਦੀ, ਪਰ ਫ਼ਿਕਰਮੰਦੀ ਦੋਨੋਂ ਪਾਸਿਆਂ ਤੋਂ ਸਾਰਥਕ ਹੈ । ਅੱਜ ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ ਡੱਲੇਵਾਲ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਏਕਤਾ ਦੇ ਅਮਲ ਨੂੰ ਅੱਗੇ ਵਧਾਉਣਾ ਚਾਹੀਦਾ ਹੈ।ਦੂਜਾ ਫੈਸਲਾ ਇਹ ਵੀ ਕੀਤਾ ਕਿ ਦੇਸ਼ ਦੇ ਰਾਸ਼ਟਰਪਤੀ ਜਾਂ ਖੇਤੀਬਾੜੀ ਮੰਤਰੀ ਨੂੰ ਮਿਲਣ ਲਈ ਨੂੰ ਇੱਕ ਵਫ਼ਦ ਕਿਸਾਨ ਮੋਰਚਾ ਪੰਜਾਬ ਉਸ ’ਚ ਸੰਯੁਕਤ ਕਿਸਾਨ ਮੋਰਚੇ ਦੇ ਸਾਥੀ ਵੀ ਮੌਜੂਦ ਹੋ ਸਕਦੇ ਹਨ ਜਨਵਰੀ ਦੇ ਪਹਿਲੇ ਹਫ਼ਤੇ ਸਮਾਂ ਮੰਗਣਗੇ। ਅਸੀਂ ਮੰਗ ਕਰਾਂਗੇ ਕਿ ਤੁਸੀ ਜਲਦੀ ਤੋਂ ਜਲਦੀ ਇਸ ਵਿਚ ਆਪਣਾ ਦਖ਼ਲ ਦੇਵੋ, ਕਿਉਂਕਿ ਸਥਿਤੀ ਬਹੁਤ ਗੰਭੀਰ ਹੈ, ਜੇਕਰ ਖੁਦਾ ਨਾ ਖਾਦਸ਼ਾ ਕੋਈ ਅਜਿਹੀ ਗੱਲ ਹੋ ਗਈ ਤਾਂ ਪੰਜਾਬ ਵਿਚ ਸਥਿਤੀ ਬਹੁਤ ਨਾਜ਼ੁਕ ਹੋ ਸਕਦੀ ਹੈ । ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਿਹੜੀਆਂ ਰਹਿੰਦੀਆਂ ਮੰਗਾਂ ਹਨ ਜਿਵੇਂ ਖੇਤੀਬਾੜੀ ਨੀਤੀ ਆਈ ਹੈ, ਪਿੱਛੇ ਜਿਹੜੀਆਂ ਮੋਰਚੇ ’ਚ ਮੰਗਾਂ ਰਹਿ ਗਈਆਂ ਹਨ ਉਸ ਲਈ ਅਗਲਾ ਪ੍ਰੋਗਰਾਮ ਤੈਅ ਕੀਤਾ ਹੈ । ਮੀਟਿੰਗਾਂ ਦਾ ਦੌਰਾ ਜਾਰੀ ਰਹੇਗਾ ।
Punjab Bani 24 December,2024
ਮੁੱਖ ਖੇਤੀਬਾੜੀ ਅਫਸਰ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਸਬੰਧੀ ਡੀਲਰਾਂ ਨਾਲ ਮੀਟਿੰਗ
ਮੁੱਖ ਖੇਤੀਬਾੜੀ ਅਫਸਰ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਸਬੰਧੀ ਡੀਲਰਾਂ ਨਾਲ ਮੀਟਿੰਗ ਸੰਗਰੂਰ, 24 ਦਸੰਬਰ : ਡਿਪਟੀ ਕਮਿਸ਼ਨਰ, ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ ਸੀਜ਼ਨ-2024-25 ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵੰਡ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਹੋਲਸੇਲ ਅਤੇ ਰਿਟੇਲ ਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਫਸਲ ਲਈ ਕਿਸੇ ਕਿਸਮ ਦੀ ਖਾਦ ਖਾਸ ਕਰਕੇ ਯੂਰੀਆ ਖਾਦ ਦੀ ਕਿਸੇ ਕਿਸਮ ਦੀ ਘਾਟ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਸਪਲਾਈ ਮੰਗ ਅਨੁਸਾਰ ਨਿਰੰਤਰ ਜਾਰੀ ਹੈ । ਜ਼ਿਲਾ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਲਗਭਗ ਇੱਕ ਲੱਖ ਮੈਟ੍ਰਿਕ ਟਨ ਯੂਰੀਆ ਖਾਦ ਹੁਣ ਤੱਕ ਸਪਲਾਈ ਹੋ ਚੁੱਕਾ ਹੈ । ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਦੀ ਵਿਕਰੀ ਯਕੀਨੀ ਬਣਾਉਣ ਅਤੇ ਖਾਦ ਕੰਟਰੋਲ ਆਰਡਰ 1985 ਮੁਤਾਬਕ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਏ ਆਪਣੀ ਖਾਦ ਦੀ ਵਿਕਰੀ ਸਬੰਧੀ ਸੇਲ ਸਟਾਕ ਬੋਰਡ ਭਰ ਕੇ ਰੱਖਣ ਅਤੇ ਨਿਰਧਾਰਤ ਕੀਮਤ ਤੇ ਹੀ ਬਿਨਾਂ ਕਿਸੇ ਬੇਲੋੜੀਆਂ ਖੇਤੀ ਉਤਪਾਦ ਵਸਤੂਆਂ ਟੈਗਿੰਗ ਦੇ ਰੂਪ ਵਿੱਚ ਕਿਸਾਨਾਂ ਨੂੰ ਨਾ ਵੇਚਣ। ਜੇਕਰ ਕੋਈ ਵੀ ਖਾਦ ਵਿਕ੍ਰੇਤਾ ਟੈਗਿੰਗ/ਵੱਧ ਰੇਟ ਤੇ ਖਾਦ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਖਾਦ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੇ ਬਲਾਕ ਦੇ ਸਬੰਧਤ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ ਦੇ ਧਿਆਨ ਵਿੱਚ ਲਿਆਉਣ । ਉਨ੍ਹਾਂ ਦੱਸਿਆ ਕਿ ਕਿਸਾਨ ਖਾਦ ਨਾਲ ਸਬੰਧਤ ਕਿਸੇ ਕਿਸਮ ਦੀ ਸਮੱਸਿਆ ਦੀ ਸੂਰਤ ਵਿੱਚ ਬਲਾਕ ਸੰਗਰੂਰ ਨਾਲ ਸਬੰਧਤ ਕਿਸਾਨ ਡਾ. ਅਮਰਜੀਤ ਸਿੰਘ, ਖੇਤੀਬਾੜੀ ਅਫਸਰ, (98158—96755), ਡਾ. ਪਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਜ.ਕ.), (81462—20281) ਬਲਾਕ ਸੰਗਰੂਰ, ਬਲਾਕ ਭਵਾਨੀਗੜ੍ਹ ਨਾਲ ਸਬੰਧਤ ਕਿਸਾਨ ਡਾ. ਮਨਦੀਪ ਸਿੰਘ, ਖੇਤੀਬਾੜੀ ਅਫਸਰ, ਭਵਾਨੀਗੜ੍ਹ (70092—27488), ਡਾ. ਅਨਮੋਲਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਭਵਾਨੀਗੜ੍ਹ (80544—97261) ਬਲਾਕ ਸੁਨਾਮ ਨਾਲ ਸਬੰਧਤ ਕਿਸਾਨ ਡਾ. ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫਸਰ, ਸੁਨਾਮ (97791—98080), ਡਾ. ਦਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਜ.ਕ.), ਸੁਨਾਮ (99157—27855), ਡਾ. ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (70092—88405), ਡਾ. ਨਵਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫਸਰ (87280—80802), ਬਲਾਕ ਲਹਿਰਾਗਾਗਾ ਅਤੇ ਮੂਨਕ ਨਾਲ ਸਬੰਧਤ ਕਿਸਾਨ ਡਾ. ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫਸਰ, ਲਹਿਰਾਗਾਗਾ(97791—98080), ਡਾ. ਲਵਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਜ.ਕ.), ਲਹਿਰਾਗਾਗਾ (97806—70068), ਬਲਾਕ ਧੂਰੀ ਨਾਲ ਸਬੰਧਤ ਕਿਸਾਨ ਡਾ. ਅਮਨਦੀਪ ਕੌਰ, ਖੇਤੀਬਾੜੀ ਅਫਸਰ, ਧੂਰੀ (97810—21914) ਨਾਲ ਸੰਪਰਕ ਕਰਨ ਤਾਂ ਜੋ ਖਾਦਾਂ ਦੀ ਸਹੀ ਤਰੀਕੇ ਨਾਲ ਕਿਸਾਨਾਂ ਨੂੰ ਵੰਡ ਕੀਤੀ ਜਾ ਸਕੇ ਅਤੇ ਇਸ ਨਾਲ ਬੇਲੋੜੀਆਂ ਖੇਤੀ ਵਸਤਾਂ ਦੀ ਟੈਗਿੰਗ ਅਤੇ ਖਾਦਾਂ ਦੀ ਵੱਧ ਰੇਟ ਉੱਤੇ ਵਿੱਕਰੀ ਨੂੰ ਰੋਕਿਆ ਜਾ ਸਕੇ । ਇਸ ਮੌਕੇ ਡਾ. ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਇੰਨਫੋ.), ਸੰਗਰੂਰ ਵੀ ਮੌਜੂਦ ਸਨ ।
Punjab Bani 24 December,2024
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਚੰਡੀਗੜ੍ਹ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਚੈਕਅੱਪ ਕਰਨ ਵਾਲੀ ਡਾਕਟਰਾਂ ਦੀ ਟੀਮ ਅਨੁਸਾਰ ਡੱਲੇਵਾਲ ਦਾ ਕੋਈ ਵੀ ਅੰਗ ਕਿਸੇ ਵੀ ਸਮੇਂ ਫੇਲ ਹੋ ਸਕਦਾ ਹੈ, ਕਿਉਂਕਿ ਲਗਾਤਾਰ ਭੁੱਖੇ ਰਹਿਣ ਕਾਰਨ ਉਨ੍ਹਾਂ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ । ਮਰਨ ਵਰਤ ਦੇ ਚਲਦਿਆਂ ਕਿਸਾਨ ਆਗੂ ਡੱਲੇਵਾਲ ਨੂੰ ਅੱਜ ਖਨੌਰੀ ਬਾਰਡਰ ਸਟੇਜ ’ਤੇ ਲਿਆਂਦਾ ਗਿਆ । ਇਸ ਦੌਰਾਨ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਦੋਸਤੋ, ਜਿਨ੍ਹਾਂ ਨੇ ਮੋਰਚੇ ‘ਚ ਸਾਥ ਦਿੱਤਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ । ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ । ਇਹ ਲੜਾਈ ਆਪਾਂ ਜਿੱਤਣੀ ਹੈ । ਹੁਣ ਵੱਡਾ ਭਰਾ ਮੈਦਾਨ ‘ਚ ਹੈ। ਛੋਟੇ ਭਰਾ ਬਾਕੀ ਸੂਬਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨ। ਜੇ ਸਰਕਾਰ ਸਾਨੂੰ ਉਠਾਉਣ ਆਈ ਫ਼ਿਰ ਜਾਂ ਤਾਂ ਜਿਤਾਂਗੇ ਜਾਂ ਫ਼ਿਰ ਮਰਾਂਗੇ ।
Punjab Bani 24 December,2024
ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ
ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ ਹਰਿਆਣਾ : ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਵਾਂਗ ਸੰਸਦ ਕੰਪਲੈਕਸ ’ਚ ਧਰਨਾ ਦੇਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ । ਨਰੇਸ਼ ਟਿਕੈਤ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਦੇ ਮੌਕੇ ’ਤੇ ਇੰਦਰਾ ਚੌਕ, ਗਜਰੌਲਾ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿਸ ਨੂੰ ਬੀ. ਕੇ. ਯੂ. ਵਲੋਂ ਹਵਨ-ਯੱਗ ਕਰ ਕੇ ‘ਕਿਸਾਨ ਸ਼ਕਤੀ ਦਿਵਸ’ ਵਜੋਂ ਮਨਾਇਆ ਗਿਆ ਸੀ। ਟਿਕੈਤ ਨੇ ਕਿਹਾ ਕਿ ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਲੋਂ ਬੇਲੋੜੇ ਵਿਰੋਧ ਪ੍ਰਦਰਸ਼ਨਾਂ ਅਤੇ ਰੁਕਾਵਟਾਂ ਕਾਰਨ ਕਿਸਾਨਾਂ ਦੇ ਮੁੱਦੇ ਛਾਏ ਰਹੇ । ਟਿਕੈਤ ਨੇ ਦੋਸ਼ ਲਗਾਇਆ ਕਿ ਸਰਦ ਰੁੱਤ ਸੈਸ਼ਨ ’ਚ ਕੋਈ ਵੀ ਸਿਆਸੀ ਪਾਰਟੀ ਪੇਂਡੂ ਭਾਰਤ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਵਿਖਾਈ ਦਿਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ’ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ। ਟਿਕੈਤ ਨੇ ਕਿਹਾ ਕਿ ਪਿੰਡਾਂ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਅਪਣੀਆਂ ਪਾਰਟੀਆਂ ਦੇ ਆਗੂ ਹਨ, ਪਰ ਉਹ ਚੌਧਰੀ ਚਰਨ ਸਿੰਘ ਵਰਗੇ ਪਿੰਡਾਂ ਅਤੇ ਕਿਸਾਨਾਂ ਦੇ ਆਗੂ ਨਹੀਂ ਹਨ ।
Punjab Bani 24 December,2024
ਜਥੇ.ਧਿਆਨ ਸਿੰਘ ਮੰਡ ਨੇ ਪ੍ਰਧਾਨ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ
ਜਥੇ.ਧਿਆਨ ਸਿੰਘ ਮੰਡ ਨੇ ਪ੍ਰਧਾਨ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ - ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀ ਮੰਨਦੀ ਤਾਂ ਅਗਲੀ ਰੂਪ ਰੇਖਾ ਤਿਆਰ ਕਰਾਂਗੇ-ਜਥੇ.ਧਿਆਨ ਸਿੰਘ ਮੰਡ ਬਲਬੇੜ੍ਹਾ 23 ਦਸੰਬਰ ()ਦੇਸ਼ ਦੀ ਕੇਂਦਰ ਸਰਕਾਰ ਖਿਲਾਫ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੀਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਇਸ ਦੇ ਮੱਦੇਜਜ਼ਰ ਖਨੌਰੀ ਬਾਰਡਰ ਉੱਪਰ ਪਿਛਲੇ 26 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕਰਕੇ ਮਰਨ ਵਰਤ ਤੇ ਬੈਠੇ ਬਜੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਧਰਨਾ ਲਗਾ ਕੇ ਰੋਸ਼ ਪ੍ਰਗਟ ਕਰ ਰਹੇ ਹਨ ਜਿੱਤੈ ਤੁਹਨਾਂ ਦੀ ਸਿਰਹਤ ਵੀ ਕਾਫੀ ਖਰਾਬ ਹੋ ਚੱਕੀ ਹੈ ਇਸ ਵੇਲੇ ਦੇਸ਼ ਦੇ ਵੱਖ ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਆਪਣੀ ਹਾਜ਼ਰੀ ਲਵਾ ਰਹੀਆਂ ਹਨ। ਉੱਥੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤੱਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਅਤੇ ਪੰਜਾਬ ਸਿੱਖ ਕੌਂਸਲ ਦੇ ਸੂਬਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਆਦਿ ਆਗੂਆਂ ਨੇ ਖਨੌਰੀ ਬਾਰਡਰ ਤੇ ਪਹੁੰਚ ਕੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ । ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸਖਤ ਸ਼ਬਦਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆੜੇ ਹੱਥੀ ਲੈਂਦਿਆਂ ਉਹਨਾਂ ਕਿਹਾ ਕਿ ਦੇਸ਼ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹੀ ਤੇ ਉੱਤਰੀ ਹੋਈ ਹੈ ਪ੍ਰੰਤੂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਜਾਣਾ ਘੋਰ ਅਪਰਾਧ ਦੱਸਿਆ।ਜਥੇਦਾਰ ਮੰਡ ਨੇ ਕਿਹਾ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀ ਮੰਨਦੀ ਤਾਂ ਦੇਸ਼ ਦੀਆਂ ਸਮੁਚੀਆਂ ਜਥੇਬੰਦੀਆਂ ,ਸੰਪਰਦਾਵਾਂ ਨਾਲ ਵਿਚਾਰ ਵਟਾਂਦਰਾ ਕਰਕੇ ਸਰਕਾਰ ਖਿਲਾਫ ਸੰਘਰਸ ਦੀ ਅਗਲੀ ਰੂਪ ਰੇਖਾ ਤਿਆਰ ਕਰਾਂਗੇ। ਜਥੇਦਾਰ ਮੋਹਣ ਸਿੰਘ ਕਰਤਾਰਪੁਰ ਸੂਬਾ ਪ੍ਰਧਾਨ ਪੰਜਾਬ ਪੰਜਾਬ ਸਿੱਖ ਕੌਂਸਲ ਨੇ ਪ੍ਰਧਾਨ ਡੱਲੇਵਾਲ ਦੀ ਸਿਹਤਜਾਬੀ ਦੀ ਅਰਦਾਸ ਕਰਦਿਆਂ ਦੇਸ਼ ਦੇ ਪ੍ਰਧਾਨ ਨਰੇਂਦਰ ਮੋਦੀ ਤੋਂ ਕਿਸਾਨੀ ਮੰਗਾਂ ਨੂੰ ਜਲਦ ਮੰਨਣ ਦੀ ਗੁਹਾਰ ਲਗਾਈ। ਇਸ ਮੋਕੇ ਜਥੇਦਾਰ ਸੰਤੋਖ ਸਿੰਘ ਮਵੀ ਸੀਨੀਅਰ ਆਗੂ ਪਮਜਾਬ ਸੱਖ ਕੌਂਸਲ,ਸਤਪਾਲ ਸਿੰਘ ਬਲਬੇੜ੍ਹਾ ਤੇ ਹੋਰ ਆਗੂ ਮੋਜੂਦ ਸਨ। ਫੋਟੋ-ਜਥੇਦਾਰ ਧਿਆਨ ਸਿੰਘ ਮੰਡ ,ਜਥੇਦਾਰ ਮੋਹਣ ਸਿੰਘ ਸਿੰਘ ਕਰਤਾਰਪੁਰ ,ਜਥੇ.ਸੰਤੋਖ ਸਿੰਘ ਮਵੀਸੱਪਾਂ ਤੇ ਹੋਰ ਆਗੂ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਮੰਨਣ ਦੀ ਗੁਹਾਰ ਲਗਾਉਂਦੇ ਹੋਏ।
Punjab Bani 23 December,2024
ਕਿਸਾਨੀ ਮੰਗਾਂ ਦਾ ਨਿਪਟਾਰਾ ਕਰਕੇ ਕਿਸਾਨ ਆਗੂ ਦੀ ਜਾਨ ਬਚਾਉਣ ਦੀ ਕੀਤੀ ਮੰਗ
ਕਿਸਾਨੀ ਮੰਗਾਂ ਦਾ ਨਿਪਟਾਰਾ ਕਰਕੇ ਕਿਸਾਨ ਆਗੂ ਦੀ ਜਾਨ ਬਚਾਉਣ ਦੀ ਕੀਤੀ ਮੰਗ ਦਿੱਲੀ ਜਾ ਰਹੇ ਕਿਸਾਨਾਂ ਲਈ ਰਾਹ ਖੋਲ ਕੇ ਤੁਰੰਤ ਗੱਲਬਾਤ ਕਰਨ ਦੀ ਵੰਗਾਰ ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤੇ ਡੀ. ਸੀ. ਪਟਿਆਲਾ ਦੇ ਦਫਤਰ ਅੱਗੇ ਕਿਸਾਨਾਂ ਵੱਲੋਂ ਰੋਹ ਭਰਪੂਰ ਧਰਨਾ ਦਿੱਤਾ ਗਿਆ । ਇਸ ਮੌਕੇ ਸਮੂਹ ਕਿਸਾਨ ਆਗੂਆਂ ਵੱਲੋਂ ਤਿੱਖੇ ਸੁਰ ਵਿਚ ਕੇਂਦਰ ਸਰਕਾਰ ਨੂੰ ਤਾੜਦਿਆਂ , ਕਿਸਾਨੀ ਮੰਗਾਂ ਦਾ ਤੁਰੰਤ ਨਿਪਟਾਰਾ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਕੀਮਤੀ ਜਾਨ ਬਚਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਦਿੱਲੀ ਜਾ ਰਹੇ ਕਿਸਾਨਾਂ ਦੇ ਅਸੰਵਿਧਾਨਕ ਤੌਰ ਤੇ ਰੋਕੇ ਰਸਤੇ ਖੋਲ ਕੇ ਗੱਲਬਾਤ ਕਰਨ, ਨੋਇਡਾ ਗਰੇਟਰ ਜੇਲ ਵਿਚ ਬੰਦ ਕਿਸਾਨਾਂ ਦੀ ਰਿਹਾਈ , ਨਵੀਂ ਜਾਰੀ ਕੀਤੀ ਰਾਸ਼ਟਰੀ ਮੰਡੀਕਰਨ ਨੀਤੀ ਦੀ ਵਾਪਸੀ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਕੇ ਮੰਨੀਆਂ ਗਈਆਂ ਮੰਗਾਂ ਬਿਨਾ ਦੇਰੀ ਲਾਗੂ ਕਰਨ ਲਈ ਅਪੀਲ ਕੀਤੀ ਗਈ । ਇਸ ਉਪਰੰਤ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦੇ ਨਾਮ, ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਪਿਆ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮਿੰਦਰ ਸਿੰਘ ਪਟਿਆਲਾ, ਧਰਮਪਾਲ ਸੀਲ, ਬੂਟਾ ਸਿੰਘ ਸ਼ਾਦੀਪੁਰ, ਬਲਰਾਜ ਜੋਸ਼ੀ, ਜਗਮੇਲ ਸਿੰਘ ਸੁੱਧੇਵਾਲ, ਬਰਿੱਜ ਲਾਲ, ਗੁਰਮੀਤ ਦਿੱਤੂਪੁਰ, ਗੁਲਜ਼ਾਰ ਸਿੰਘ ਸਲੇਮਪੁਰ, ਦਰਸ਼ਨ ਬੇਲੂਮਾਜਰਾ, ਪਵਨ ਸੋਗਲਪੁਰ, ਲਸ਼ਕਰ ਸਿੰਘ, ਜਗਪਾਲ ਸਿੰਘ ਊਧਾ, ਜਸਵੀਰ ਸਿੰਘ ਖੇੜੀ, ਦਵਿੰਦਰ ਸਿੰਘ ਪੂਨੀਆ, ਜਸਵਿੰਦਰ ਸਿੰਘ ਬਰਾਸ, ਹਰਿੰਦਰ ਸਿੰਘ ਲਾਖਾ, ਸੁਖਵਿੰਦਰ ਸਿੰਘ ਤੁੱਲੇਵਾਲ, ਇਕਬਾਲ ਸਿੰਘ ਮੰਡੌਲੀ, ਸੁਖਮਿੰਦਰ ਸਿੰਘ ਬਾਰਨ ਆਦਿ ਕਿਸਾਨਾਂ ਨੇ ਸੰਬੋਧਨ ਕੀਤਾ। ਅੱਜ ਦਾ ਐਕਸ਼ਨ ਵਰਦੇ ਮੀਂਹ ਵਿਚ ਅਨਾਜ ਮੰਡੀ ਦੇ ਸ਼ੈਡਾਂ ਹੇਠ ਸਫਲਤਾ ਪੂਰਬਕ ਕੀਤਾ ਗਿਆ ਜੋ ਕਿ ਕਿਸਾਨਾਂ ਵੱਲੋਂ ਸ਼ੰਘਰਸ਼ਾਂ ਦੀ ਪਰਿਤੀਬੱਧਤਾ ਦਾ ਪਰਮਾਣ ਕਿਹਾ ਜਾ ਸਕਦਾ ਹੈ ।
Punjab Bani 23 December,2024
ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ
ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ ਸ਼ੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਵਿਖੇ ਫਸਲੀ ਮੰਗਾਂ ਤੇ ਕਿਸਾਨਾਂ ਦੀ ਭਲਾਈ ਲਈ ਲਏ ਜਾਣ ਵਾਲੇ ਫਾਇਦਿਆਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਤੇ ਬੈਠਣ ਕਾਰਨ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਰੀਰ ਨੂੰ ਜੋ ਹੁਣ ਨੁਕਸਾਨ ਹੋ ਰਿਹਾ ਹੈ ਉਸ ਦੀ ਭਰਪਾਈ ਨਹੀਂ ਹੋ ਪਾਵੇਗੀ । ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਦਿਵਸ ਹੈ, ਜਿਸ ਦਿਨ ਸਾਡੇ ਦੇਸ਼ ਵਿੱਚ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਉਹਦੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਪਰ ਅੱਜ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਪੂਰੇ ਹੋ ਗਏ ਹਨ ਨੇ ਜਿਸ ਦੇ ਬਾਵਜੂਦ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਅਤੇ ਕਿਸਾਨ ਦਿਵਸ ਦੇ ਮੌਕੇ ਸਰਕਾਰ ਵੱਲੋਂ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਕੋਈ ਨਹੀਂ ਹੋ ਸਕਦਾ । ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿੱਚ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁੱਝ ਬੰਦ ਰਹੇਗਾ । ਅੱਜ ਸਿਰਸਾ ਤੋਂ ਕਿਸਾਨਾਂ ਦਾ ਇੱਕ ਜੱਥਾ ਖਨੌਰੀ ਬਾਰਡਰ ਲਈ ਪੈਦਲ ਰਵਾਨਾ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹਨ। ਅੱਜ ਤੜਕੇ 3 ਵਜੇ ਤੋਂ ਕਿਸਾਨਾਂ ਮੋਰਚੇ ਉੱਪਰ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਡ ਕਾਫੀ ਵੱਧ ਗਈ ਹੈ ਅਤੇ ਟਰਾਲੀਆਂ `ਚ ਪਾਣੀ ਟਪਕ ਰਿਹਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਮਜਬੂਤ ਨਾਲ ਮੋਰਚੇ ਵਿੱਚ ਡਟੇ ਹੋਏ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ । ਭਲਕੇ 24 ਦਸੰਬਰ ਨੂੰ ਸ਼ਾਮ 5.30 ਵਜੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਅਤੇ ਤਹਿਸੀਲ ਪੱਧਰ `ਤੇ ਧਰਨੇ ਦਿੱਤੇ ਜਾਣਗੇ ਅਤੇ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ । ਅੱਜ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਹੁਦੇਦਾਰ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਉਨ੍ਹਾਂ ਦਾ ਸਮਰਥਨ ਕਰਨ ਲਈ ਖਨੌਰੀ ਬਾਰਡਰ ਉੱਪਰ ਪਹੁੰਚੇ ।
Punjab Bani 23 December,2024
ਸੁਪਰੀਮ ਕੋਰਟ ਕੇਂਦਰ ਨੂੰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਕਹੇ : ਡੱਲੇਵਾਲ, ਕਿਸਾਨ ਯੂਨੀਅਨਾਂ
ਸੁਪਰੀਮ ਕੋਰਟ ਕੇਂਦਰ ਨੂੰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਕਹੇ : ਡੱਲੇਵਾਲ, ਕਿਸਾਨ ਯੂਨੀਅਨਾਂ ਚੰਡੀਗੜ੍ਹ : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵ ਉਚ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਨੂੰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਆਖੇ। ਇਹ ਗੱਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨੇ ਆਖੀ । ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਈ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨੂੰ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਸਮਰਥਨ ਮੁੱਲ ਲਈ ਸੰਸਦੀ ਸਟੈਂਡਿੰਗ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਕਹੇ। ਖੇਤੀਬਾੜੀ, ਪਸ਼ੂ ਪਾਲਣ ਅਤੇ ਫ਼ੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਨੇ ਹਾਲ ਹੀ ਵਿਚ ਸਮਾਪਤ ਹੋਏ ਸੰਸਦ ਸੈਸ਼ਨ ’ਚ ਪੇਸ਼ ਕੀਤੀ ਗ੍ਰਾਂਟਾਂ ਦੀ ਮੰਗ (2024-25) ਬਾਰੇ ਅਪਣੀ ਰਿਪੋਰਟ ’ਚ ਖੇਤੀਬਾੜੀ ਉਤਪਾਦਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੇ ਵਿਚਾਰ ਦਾ ਸਮਰਥਨ ਕੀਤਾ ਹੈ ਤੇ ਇਸ ਨੂੰ ਜ਼ਰੂਰੀ ਕਿਹਾ ਗਿਆ ਹੈ । ਸਥਾਈ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਖੇਤੀਬਾੜੀ ਮੰਤਰਾਲਾ ਐਮ. ਐਸ. ਪੀ. ਪ੍ਰਸਤਾਵ ਨੂੰ ਲਾਗੂ ਕਰਨ ਲਈ ਇਕ ਰੋਡਮੈਪ ਤਿਆਰ ਕਰੇ, ਜੋ ਕਿ 2021 ਤੋਂ ਕਈ ਕਿਸਾਨ ਯੂਨੀਅਨਾਂ ਦੀ ਮੁੱਖ ਮੰਗ ਰਹੀ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਸੁਪਰੀਮ ਕੋਰਟ ਦੇ ਬੈਂਚ ਨੂੰ ਸ਼ਨੀਵਾਰ ਨੂੰ ਲਿਖੇ ਇਕ ਪੱਤਰ ’ਚ ਡੱਲੇਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸੰਸਦੀ ਕਮੇਟੀ ਦੀ ਰਿਪੋਰਟ ਤੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਐਮ. ਐਸ. ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰੋ। ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਪਟੀਸ਼ਨ ’ਤੇ ਦਸਤਖ਼ਤ ਕੀਤੇ, ਜੋ ਇਸ ਸਮੇਂ ਕਾਨੂੰਨੀ ਤੌਰ ’ਤੇ ਸਮਰਥਨ ਪ੍ਰਾਪਤ ਐਮ. ਐਸ. ਪੀ. ਲਈ ਵਿਰੋਧ ਕਰ ਰਹੀਆਂ ਦੋ ਜਥੇਬੰਦੀਆਂ ਹਨ। ਡੱਲੇਵਾਲ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਮੰਨਣ ਲਈ ਕੇਂਦਰ ’ਤੇ ਦਬਾਅ ਬਣਾਉਣ ਲਈ 26 ਨਵੰਬਰ ਤੋਂ ਪੰਜਾਬ-ਹਰਿਆਣਾ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਹਨ। ਡੱਲੇਵਾਲ ਨੇ ਅਪਣੀ ਪਟੀਸ਼ਨ ’ਚ ਕਿਹਾ ਕਿ ਹੁਣ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਨੇ ਵੀ ਅਪਣੀ ਰਿਪੋਰਟ ’ਚ ਜ਼ੋਰ ਦਿਤਾ ਹੈ ਕਿ ਅਜਿਹਾ ਕਾਨੂੰਨ (ਐਮ. ਐਸ. ਪੀ. ’ਤੇ) ਬਣਾਇਆ ਜਾਣਾ ਚਾਹੀਦਾ ਹੈ, ਡੱਲੇਵਾਲ ਨੇ ਆਪਣੀ ਪਟੀਸ਼ਨ ’ਚ ਕਿਹਾ । ਬੁਲਾਰੇ ਹਰਪਾਲ ਸਿੰਘ ਅਨੁਸਾਰ, ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵਰਗੇ ਹੋਰਾਂ ਨੇ ਸੰਸਦੀ ਪੈਨਲ ਦੀਆਂ ਸਿਫ਼ਾਰਸ਼ਾਂ ’ਤੇ ਵਿਚਾਰ ਕਰਨ ਲਈ ਖੇਤਰੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਹੈ। ਸੰਸਦੀ ਕਮੇਟੀ ਨੇ ਇਸ ਮੁੱਦੇ ਦੀਆਂ ਖੂਬੀਆਂ ਅਤੇ ਕਮੀਆਂ ਦੋਵਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਹੈ । ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਐਮ. ਐਸ. ਪੀ. ਦੀ ਸਿਫ਼ਾਰਸ਼ ਦਾ ਦੇਸ਼ ਭਰ ਦੇ ਕਿਸਾਨਾਂ ਦੁਆਰਾ ਸਵਾਗਤ ਕੀਤਾ ਗਿਆ ਹੈ, ਸੁਧੀਰ ਪੰਵਾਰ ਜੋ ਇਕ ਖੇਤੀਬਾੜੀ ਮਾਹਰ ਅਤੇ ਯੂ. ਪੀ. ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਨੇ ਕਿਹਾ ਕਿ ਅਗਸਤ ਵਿਚ, ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਬੈਂਚ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਸਾਨਾਂ ਨਾਲ ਹਮਦਰਦੀ ਰੱਖਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਇਕ ‘ਨਿਰਪੱਖ ਪੈਨਲ’ ਬਣਾਉਣ ਦਾ ਹੁਕਮ ਦਿਤਾ ਸੀ ।
Punjab Bani 23 December,2024
ਬਿਨਾਂ ਮੁਆਵਜ਼ਾ ਦਿੱਤਿਆ ਹੀ ਕੰਪਨੀ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਤੇ ਭੜਕੇ ਕਿਸਾਨਾਂ ਕੀਤਾ ਵਿਰੋਧ
ਬਿਨਾਂ ਮੁਆਵਜ਼ਾ ਦਿੱਤਿਆ ਹੀ ਕੰਪਨੀ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਤੇ ਭੜਕੇ ਕਿਸਾਨਾਂ ਕੀਤਾ ਵਿਰੋਧ ਤਲਵੰਡੀ ਸਾਬੋ : ਪੰਜਾਬ ਦੇ ਤਲਵੰਡੀ ਸਾਬੋ ਵਿਖੇ ਗੈਸ ਪਾਈਪ ਕੰਪਨੀ ਵੱਲੋਂ ਸਮਝੌਤਾ ਛਿੱਕੇ ਟੰਗ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਹੀ ਐਤਵਾਰ ਸਵੇਰੇ ਮੁੜ ਭਾਰੀ ਪੁਲਸ ਬਲ ਨਾਲ ਪਿੰਡ ਲੇਲੇਵਾਲਾ ਦੇ ਖੇਤਾਂ ’ਚ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਨ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਪੁਲਸ ਦਾ ਵਿਰੋਧ ਕਰ ਦਿੱਤਾ, ਜਿਸ ਨੂੰ ਲੈ ਕੇ ਲੰਮਾ ਸਮਾਂ ਹੰਗਾਮੇ ਵਾਲੀ ਸਥਿਤੀ ਬਣੀ ਰਹੀ । ਹਾਲਾਂਕਿ ਬਾਅਦ ਵਿੱਚ ਬਠਿੰਡਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਅਦਾਲਤੀ ਹੁਕਮਾਂ ਦਾ ਹਵਾਲਾ ਦੇ ਕੇ ਗੱਲ ਸੋਮਵਾਰ ਤੇ ਫੈਸਲੇ ਤੇ ਮੁਕਾ ਦਿੱਤੀ ਪਰ ਕਿਸਾਨ ਅਜੇ ਵੀ ਇਸ ਮਾਮਲੇ ਨੂੰ ਲੈ ਕੇ ਪੂਰੀ ਚੌਕਸੀ ਵਰਤ ਰਹੇ ਹਨ । ਇਸ ਤੋਂ ਪਹਿਲਾਂ ਅੱਜ ਸਵੇਰੇ ਕਿਸਾਨਾਂ ਨੇ ਗੁਰਦੁਆਰਾ ਸਾਹਿਬ ਕੋਲ ਕੰਪਨੀ ਦਾ ਪਾਈਪਾਂ ਨਾਲ ਲੱਦਿਆ ਟਰੱਕ ਘੇਰ ਲਿਆ ਪਰ ਉਨ੍ਹਾਂ ਦੀ ਗਿਣਤੀ ਘੱਟ ਹੋਣ ਕਰਕੇ ਐੱਸਪੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਟਰੱਕ ਛੁਡਾ ਕੇ ਕੰਮ ਵਾਲੀ ਜਗ੍ਹਾ ਵੱਲ ਭੇਜ ਦਿੱਤਾ । ਦੂਜੇ ਪਾਸੇ ਕੰਪਨੀ ਨੇ ਖੇਤਾਂ ’ਚ ਦੋ ਥਾਵਾਂ ’ਤੇ ਵੱਡੀਆਂ ਮਸ਼ੀਨਾਂ ਤੇ ਮੁਲਾਜ਼ਮ ਲਿਆ ਕੇ ਪਾਈਪਲਾਈਨ ਪਾਉਣ ਦਾ ਕੰਮ ਜਾਰੀ ਰੱਖਿਆ, ਜਿਸ ਖ਼ਿਲਾਫ਼ ਕਿਸਾਨਾਂ ਨੇ ਗੁਰਦੁਆਰਾ ਸਾਹਿਬ ਕੋਲ ਧਰਨਾ ਦਿੱਤਾ । ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ ਆਦਿ ਨੇ ਕਿਹਾ ਕਿ ਕੰਪਨੀ ਤੇ ਪ੍ਰਸ਼ਾਸਨ ਨਾਲ ਪੀੜਤ ਕਿਸਾਨਾਂ ਨੂੰ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਸਮਝੌਤਾ ਹੋਇਆ ਸੀ ਪਰ ਕੰਪਨੀ ਨੇ ਅੱਜ ਬਿਨਾਂ ਮੁਆਵਜ਼ਾ ਦਿੱਤੇ ਪੁਲੀਸ ਦੇ ਜ਼ੋਰ ’ਤੇ ਕੰਮ ਸ਼ੁਰੂ ਕਰ ਦਿੱਤਾ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲੀਸ ਪ੍ਰਸ਼ਾਸ਼ਨ ਨੇ ਕਿਸਾਨਾਂ ਨਾਲ ਨਜਿੱਠਣ ਲਈ ਜਲ ਤੋਪਾਂ ਤੇ ਫਾਇਰ ਬ੍ਰਿਗੇਡਾਂ ਸਣੇ ਹੋਰ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਜਦੋਂ ਕਿਸਾਨ ਧਰਨੇ ਤੋਂ ਉੱਠ ਕੇ ਪਾਈਪਲਾਈਨ ਦਾ ਕੰਮ ਰੋਕਣ ਲਈ ਖੇਤਾਂ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਪਿੰਡ ਦੇ ਬਾਹਰ ਹੀ ਉਨ੍ਹਾਂ ਨੂੰ ਰੋਕ ਲਿਆ, ਜਿੱਥੇ ਅਧਿਕਾਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਬਹਿਸ ਵੀ ਹੋਈ। ਦੂਜੇ ਪਾਸੇ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅਗਲੇ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਕਿਉਂਕਿ ਪ੍ਰਸ਼ਾਸਨ ਕਿਸੇ ਵੀ ਵੇਲੇ ਉਹਨਾਂ ਨਾਲ ਪਹਿਲਾਂ ਵਾਂਗ ਧੋਖਾ ਕਰ ਸਕਦਾ ਹੈ । ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਅੱਗੇ ਧਰਨਾ ਲਾਉਣਗੇ ।
Punjab Bani 23 December,2024
ਖਨੌਰੀ ਬਾਰਡਰ ਤੇ ਮੋਰਚੇ ਨੇੜੇ ਪ੍ਰਸ਼ਾਸਨ ਦੇ ਹੈਲੀਪੈਡ ਬਣਾ ਕੇ ਮਰਨ ਵਰਤ ਤੇ ਬੈਠੇ ਡੱਲੇਵਾਲੇ ਨੂੰ ਏਅਰਲਿਫਟ ਕਰਨ ਦੀ ਕੋਸਿ਼ਸ਼ ਕਰ ਸਕਦੀ ਹੈ ਸਰਕਾਰ : ਕਿਸਾਨ ਆਗੂ
ਖਨੌਰੀ ਬਾਰਡਰ ਤੇ ਮੋਰਚੇ ਨੇੜੇ ਪ੍ਰਸ਼ਾਸਨ ਦੇ ਹੈਲੀਪੈਡ ਬਣਾ ਕੇ ਮਰਨ ਵਰਤ ਤੇ ਬੈਠੇ ਡੱਲੇਵਾਲੇ ਨੂੰ ਏਅਰਲਿਫਟ ਕਰਨ ਦੀ ਕੋਸਿ਼ਸ਼ ਕਰ ਸਕਦੀ ਹੈ ਸਰਕਾਰ : ਕਿਸਾਨ ਆਗੂ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਕਿਸੇ ਵੇਲੇ ਵੀ ਏਅਰਲਿਫਟ ਕਰ ਸਕਦਾ ਹੈ ਕਿਉਂਕਿ ਮੋਰਚੇ ਵਾਲੀ ਜਗ੍ਹਾ ਨੇੜੇ ਹੈਲੀਪੇਡ ਬਣਾਏ ਜਾ ਰਹੇ ਹਨ। ਇਨ੍ਹਾਂ ਹੈਲੀਪੇਡਾਂ ਤੋਂ ਪ੍ਰਸ਼ਾਸਨ ਦੀ ਮਨਸਾ ਜ਼ਾਹਰ ਹੁੰਦੀ ਹੈ ਕਿ ਪ੍ਰਸ਼ਾਸਨ ਕਿਸੇ ਢੰਗ ਨਾਲ ਵੀ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਦੀ ਕੋਸ਼ਿਸ਼ ਕਰੇਗਾ।ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵਿਚ ਸਰਗਰਮੀ ਵਧੀ ਹੈ ਇਸ ਲਈ ਸਾਨੂੰ ਡਰ ਹੈ ਕਿ ਪ੍ਰਸ਼ਾਸਨ ਧੱਕੇ ਨਾਲ ਡੱਲੇਵਾਲ ਦਾ ਮਰਨ ਵਰਤ ਖੁੱਲਵਾ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਸੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾ ਸਕਦਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਸੜਕਾਂ ਬੰਦ ਕਰਨ ਦੇ ਸਵਾਲ `ਤੇ ਕੋਹਾੜ ਨੇ ਕਿਹਾ ਕਿ ਪੂਰੀ ਦੁਨੀਆ ਨੂੰ ਇਹ ਪਤਾ ਹੈ ਕਿ ਸੜਕਾਂ ਕਿਸ ਨੇ ਬੰਦ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਕੱਲ਼੍ਹ ਜਿੱਥੇ ਪ੍ਰਧਾਨ ਮੰਤਰੀ ਨਿਵਾਸ ਹੈ ਉਥੇ ਕਿਸੇ ਸਮੇਂ ਕਿਸਾਨ ਰਹਿੰਦੇ ਸਨ ਤੇ ਉਨ੍ਹਾਂ ਨੂੰ ਉਥੋਂ ਉਜਾੜ ਕੇ ਹੋਰਾਂ ਥਾਵਾਂ `ਤੇ ਵਸਾਇਆ ਗਿਆ। ਅੱਜ ਬੜੇ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿਚ ਜਾਨ ਲਈ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
Punjab Bani 21 December,2024
ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ
ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ ਸੰਗਰੂਰ : ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 25ਵਾਂ ਦਿਨ ਹੈ। ਵੀਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਤੇ ਦੋਵਾਂ ਫੋਰਮਾ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਉਹ ਸੁਪਰੀਮ ਕੋਰਟ `ਚ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕਰਨਗੇ । ਅਚਾਨਕ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਜ਼ਿਆਦਾ ਨਾਜ਼ੁਕ ਹੋ ਗਈ ਤੇ ਉਹ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੂੰ ਹੋਸ਼ ਆਇਆ ਤਾਂ ਪੁੱਛਿਆ ਕਿ ਵੀਡੀਓ ਕਾਨਫਰੰਸਿੰਗ ਦੀਆਂ ਤਿਆਰੀਆਂ ਕੀ ਹਨ, ਜਦੋਂ ਉਹ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕਰਨ ਲੱਗੇ ਤਾਂ ਆਡੀਓ ਆਪਸ਼ਨ ਚਾਲੂ ਨਹੀਂ ਹੋਈ ਜਿਸ ਤੋਂ ਬਾਅਦ ਅੱਜ ਅਸੀਂ ਫੈਸਲਾ ਕੀਤਾ ਹੈ ਕਿ ਡੱਲੇਵਾਲ ਜੋ ਆਪਣੀਆਂ ਭਾਵਨਾਵਾਂ ਸੁਪਰੀਮ ਕੋਰਟ ਅੱਗੇ ਪੇਸ਼ ਕਰਨਾ ਚਾਹੁੰਦੇ ਸਨ, ਉਹ ਈਮੇਲ, ਫੈਕਸ ਤੇ ਡਾਕ ਰਾਹੀਂ ਨੂੰ ਭੇਜ ਰਹੇ ਹਾਂ । ਇਸ ਵਿੱਚ ਕੁੱਝ ਸਬੂਤ ਵੀ ਨਾਲ ਲਗਾਏ ਗਏ ਹਨ ਕਿ ਸਰਕਾਰ ਕਿਸਾਨਾਂ ਨਾਲ ਵਾਅਦੇ ਕਰ ਕੇ ਉਨ੍ਹਾਂ ਨੂੰ ਵਾਅਦਿਆਂ ਨੂੰ ਲਾਗੂ ਕਰਨ ਤੋਂ ਕਦੋਂ ਕਦੋਂ ਪਿੱਛੇ ਹਟੀ ਹੈ ।
Punjab Bani 20 December,2024
ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਹਲਫਨਾਮਾ ਦਾਖਲ ਕਰਨ : ਸੁਪਰੀਮ ਕੋਰਟ
ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਹਲਫਨਾਮਾ ਦਾਖਲ ਕਰਨ : ਸੁਪਰੀਮ ਕੋਰਟ ਚੰਡੀਗੜ੍ਹ : ਪੰਜਾਬ ਦੇ ਜਿ਼ਲਾ ਸੰਗਰੂਰ ਵਿਖੇ ਪੈਂਦੇ ਖਨੌਰੀ ਬਾਰਡਰ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ‘ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਜੁੜੀ ਤਾਜ਼ਾ ਰਿਪੋਰਟ ਅਦਾਲਤ ਨੂੰ ਸੌਪੀ । ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਦੇ ਆਦੇਸ਼ ਦਿੱਤੇ ਹਨ । ਮਾਮਲੇ ‘ਤੇ ਮੁੜ ਸੁਣਵਾਈ ਅੱਜ ਬਾਅਦ ਦੁਪਹਿਰ 2.30 ਵਜੇ ਹੋਵੇਗੀ । ਅਦਾਲਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮੁੱਖ ਸਕੱਤਰ ਅਤੇ ਡੀ. ਜੀ. ਪੀ. ਦੋਵੇਂ ਅੱਜ ਹਲਫ਼ਨਾਮਾ ਦਾਖ਼ਲ ਕਰਨ । ਇਸ ਵਾਅਦੇ ਨਾਲ ਕਿ ਤੁਸੀਂ ਉਨ੍ਹਾਂ ਨੂੰ ਅਸਥਾਈ ਹਸਪਤਾਲ ਵਿੱਚ ਸਿ਼ਫਟ ਕਰੋਗੇ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰੋਗੇ ।
Punjab Bani 20 December,2024
ਜਗਜੀਤ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਚਿੱਠੀ ਲਿਖ ਕੀਤੀ ਕੇਂਦਰ ਸਰਕਾਰ ਨੂੰ ਐਮ. ਐਸ. ਪੀ. ਗਾਰੰਟੀ ਕਾਨੂੰਨ ਬਣਾਉਣ ਦੇ ਹੁਕਮ ਜਾਰੀ ਕੀਤੇ ਜਾਣ ਦੀ ਮੰਗ
ਜਗਜੀਤ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਚਿੱਠੀ ਲਿਖ ਕੀਤੀ ਕੇਂਦਰ ਸਰਕਾਰ ਨੂੰ ਐਮ. ਐਸ. ਪੀ. ਗਾਰੰਟੀ ਕਾਨੂੰਨ ਬਣਾਉਣ ਦੇ ਹੁਕਮ ਜਾਰੀ ਕੀਤੇ ਜਾਣ ਦੀ ਮੰਗ ਸੰਗਰੂਰ : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ’ਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ 25ਵੇਂ ਦਿਨ ਐਮ. ਐਸ. ਪੀ. ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਸੁਪਰੀਮ ਕੋਰਟ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਅੱਜ ਮੇਰੇ ਮਰਨ ਵਰਤ ਦਾ 25ਵਾਂ ਦਿਨ ਹੈ ਤੇ ਮੈਨੂੰ ਖ਼ਬਰਾਂ ਰਾਹੀਂ ਪਤਾ ਲੱਗਿਆ ਹੈ ਕਿ ਤੁਸੀਂ ਮੇਰੀ ਸਿਹਤ ਬਾਰੇ ਬਹੁਤ ਚਿੰਤਤ ਹੋ ਤੇ ਮੈਂ ਤੁਹਾਡੀ ਭਾਵਨਾ ਦਾ ਸਤਿਕਾਰ ਕਰਦਾ ਹਾਂ । ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਨੀ ਚਾਹਾਂਗਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੀ ਵਧ ਅਹਿਮ ਹੈ । ਪਹਿਲਾਂ ਸਿਰਫ਼ ਕਿਸਾਨ ਅਤੇ ਖੇਤ ਮਜ਼ਦੂਰ ਹੀ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਸਨ, ਪਰ ਹੁਣ ਖੇਤੀਬਾੜੀ ਦੇ ਵਿਸ਼ੇ ’ਤੇ ਸੰਸਦ ਦੀ ਸਥਾਈ ਕਮੇਟੀ ਨੇ ਵੀ ਅਪਣੀ ਰਿਪੋਰਟ (ਪਹਿਲੀ ਜਿਲਦ, ਅੰਕ 7, ਪੰਨਾ 54) ’ਚ ਸਪੱਸ਼ਟ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਰਾਹੀਂ ਕਿਸਾਨਾਂ, ਪਿੰਡਾਂ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਬਹੁਤ ਫ਼ਾਇਦਾ ਹੋਵੇਗਾ । ਐਮ. ਐਸ. ਪੀ. ਗਾਰੰਟੀ ਕਾਨੂੰਨ ਕਿਸਾਨਾਂ ਦੀ ਖ਼ਰੀਦ ਸ਼ਕਤੀ ਨੂੰ ਵਧਾਏਗਾ, ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਬਹੁਤ ਫ਼ਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ, ‘ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸੰਸਦੀ ਕਮੇਟੀ ਦੀ ਰਿਪੋਰਟ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਲੋੜੀਂਦੇ ਨਿਰਦੇਸ਼ ਦਿਤੇ ਜਾਣ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ। ਮੈਂ ਤੁਹਾਡੇ ਧਿਆਨ ਵਿਚ ਇਹ ਵੀ ਲਿਆਉਣਾ ਚਾਹੁੰਦਾ ਹਾਂ ਕਿ ਜਿਨ੍ਹਾਂ ਮੁੱਦਿਆਂ ’ਤੇ ਅਸੀਂ ਅੰਦੋਲਨ ਕਰ ਰਹੇ ਹਾਂ, ਉਹ ਸਿਰਫ਼ ਸਾਡੀਆਂ ਮੰਗਾਂ ਨਹੀਂ ਹਨ, ਸਗੋਂ ਵੱਖ-ਵੱਖ ਸਰਕਾਰਾਂ ਵਲੋਂ ਸਾਡੇ ਨਾਲ ਕੀਤੇ ਵਾਅਦੇ ਹਨ । ਉਨ੍ਹਾਂ ਕਿਹਾ ਕਿ 2011 ਵਿਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੋਏ ਖਪਤਕਾਰ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਸਨ ਤਾਂ ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਿਪੋਰਟ ਭੇਜ ਕੇ ਕਿਹਾ ਸੀ ਕਿ ਕਿਸੇ ਵੀ ਵਪਾਰੀ ਵਲੋਂ ਕਿਸੇ ਵੀ ਕਿਸਾਨ ਦੀ ਫ਼ਸਲ ਸਰਕਾਰ ਦੁਆਰਾ ਨਿਰਧਾਰਤ ਐਮ. ਐਸ. ਪੀ. ਤੋਂ ਘੱਟ ਨਹੀਂ ਖ਼ਰੀਦੀ ਜਾਣੀ ਚਾਹੀਦੀ ਅਤੇ ਇਸ ਲਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਪਰ 2014 ਵਿਚ ਸੱਤਾ ’ਚ ਆਉਣ ਤੋਂ ਬਾਅਦ, ਪੀ. ਐਮ. ਮੋਦੀ ਨੇ ਅਜੇ ਤਕ ਖ਼ੁਦ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ । ਉਨ੍ਹਾਂ ਕਿਹਾ ਕਿ ਕਿਸਾਨ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਬਣਾਏ ਗਏ ਡਾ. ਸਵਾਮੀਨਾਥਨ ਕਮਿਸ਼ਨ ਨੇ 2006 ’ਚ ਅਪਣੀ ਰਿਪੋਰਟ ਦਿਤੀ ਸੀ, 2014 ਤਕ ਯੂ. ਪੀ. ਏ. ਸਰਕਾਰ ਸੱਤਾ ’ਚ ਰਹੀ ਪਰ ਉਨ੍ਹਾਂ ਨੇ ਰਿਪੋਰਟ ਲਾਗੂ ਨਹੀਂ ਕੀਤੀ, 2014 ਦੀਆਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੇ ਤਾਂ ਸਵਾਮੀਨਾਥਨ ਕਮਿਸ਼ਨ 32+50% ਫ਼ਾਰਮੂਲੇ ਅਨੁਸਾਰ ਫ਼ਸਲਾਂ ’ਤੇ ਐਮ. ਐਸ. ਪੀ. ਤੈਅ ਕਰਨਗੇ । 2014 ’ਚ ਸੱਤਾ ’ਚ ਆਉਣ ਤੋਂ ਬਾਅਦ 2015 ’ਚ ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਲਫ਼ਨਾਮਾ ਦੇ ਕੇ ਕਿਹਾ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਸਕਦੀ । ਉਨ੍ਹਾ ਕਿਹਾ ਕਿ 2018 ਵਿਚ ਪੰਜਾਬ ਦੀ ਚੀਮਾ ਮੰਡੀ ’ਚ 35 ਦਿਨਾਂ ਦੇ ਧਰਨੇ ਤੋਂ ਬਾਅਦ ਅੰਨਾ ਹਜ਼ਾਰੇ ਅਤੇ ਮੈਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਰਨ ਵਰਤ ’ਤੇ ਬੈਠੇ ਸਨ, ਉਸ ਸਮੇਂ ਦੇ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪ੍ਰਧਾਨ ਮੰਤਰੀ ਦਫ਼ਤਰ ਦੀ ਤਰਫ਼ੋਂ ਡਾ. ਜਤਿੰਦਰ ਸਿੰਘ ਦੇ ਦਸਤਖ਼ਤਾਂ ਵਾਲਾ ਇਕ ਪੱਤਰ ਅੰਦੋਲਨਕਾਰੀ ਆਗੂਆਂ ਨੂੰ ਸੌਂਪਿਆ ਸੀ, ਜਿਸ ਵਿਚ ਸਪੱਸ਼ਟ ਲਿਖਿਆ ਗਿਆ ਸੀ ਕਿ ਕੇਂਦਰ ਸਰਕਾਰ ਤਿੰਨ ਮਹੀਨੇ ਦੇ ਅੰਦਰ ਸਵਾਮੀਨਾਥਨ ਕਮਿਸ਼ਨ ਦੇ 32+50% ਫ਼ਾਰਮੂਲੇ ਲਾਗੂ ਕਰੇਗੀ ਪਰ 6 ਸਾਲ ਬਾਅਦ ਵੀ ਅੱਜ ਤਕ ਉਸ ਨੂੰ ਲਾਗੂ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ 2020-2021 ਵਿਚ 378 ਦਿਨਾਂ ਤਕ ਚੱਲੇ ਅੰਦੋਲਨ ਨੂੰ ਮੁਅੱਤਲ ਕਰਦੇ ਸਮੇਂ 9 ਦਸੰਬਰ 2021 ਨੂੰ ਖੇਤੀਬਾੜੀ ਮੰਤਰਾਲੇ ਵਲੋਂ ਇਕ ਪੱਤਰ ਸਾਨੂੰ ਸੌਂਪਿਆ ਗਿਆ ਸੀ, ਜਿਸ ਵਿਚ ਹਰ ਕਿਸਾਨ ਲਈ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ, ਖੇਤੀ ਦੇ ਕੰਮਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਕੱਢਣ, ਲਖੀਮਪੁਰ ਖੇੜੀ ਦੇ ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣ, ਬਿਜਲੀ ਬਿਲ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਅੰਦੋਲਨਕਾਰੀ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲੈਣ ਸਮੇਤ ਕਈ ਲਿਖਤੀ ਵਾਅਦੇ ਕੀਤੇ ਗਏ ਸਨ, ਜੋ ਅੱਜ ਤਕ ਪੂਰੇ ਨਹੀਂ ਹੋਏ । ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਾਂ ਕਿ ਕਿਰਪਾ ਕਰ ਕੇ ਕੇਂਦਰ ਸਰਕਾਰ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿਤੇ ਜਾਣ ਕਿ ਕੇਂਦਰ ਸਰਕਾਰ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ, ਕਿਸਾਨਾਂ ਦੀਆਂ ਭਾਵਨਾਵਾਂ ਅਤੇ ਵੱਖ-ਵੱਖ ਸਰਕਾਰਾਂ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦਾ ਸਤਿਕਾਰ ਕਰਦੇ ਹੋਏ ਐਮਐਸਪੀ ਦੀ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ।
Punjab Bani 20 December,2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੰਗਰੂਰ, 19 ਦਸੰਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੀ ਰਹਿਨੁਮਾਈ ਹੇਠ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤਾਜ ਪੈਲੇਜ, ਮਾਨਸਾ ਰੋਡ, ਸੁਨਾਮ ਵਿਖੇ ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਕੀਤਾ ਗਿਆ। ਕੈਂਪ ਵਿੱਚ ਡਾ. ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਸਾਰ ਵਿਗਿਆਨੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਕਣਕ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ । ਡਾ. ਰਕਿੰਦਰਪ੍ਰੀਤ ਸਿੰਘ, ਖੇਤੀਬਾੜੀ ਮਾਹਿਰ, ਕੇ. ਵੀ. ਕੇ., ਖੇੜੀ ਦੁਆਰਾ ਕਿਸਾਨਾਂ ਨੂੰ ਕਣਕ ਦੀ ਫਸਲ ਦੀਆਂ ਪਛੇਤੀਆਂ ਕਿਸਮਾਂ ਤੋਂ ਇਲਾਵਾ ਹਾੜ੍ਹੀ ਦੀਆਂ ਹੋਰ ਫਸਲਾਂ ਜਿਵੇਂ ਕਿ ਜੌਂ ਆਦਿ ਬਾਰੇ ਜਾਣਕਾਰੀ ਦਿੰਦੇ ਹੋਏ ਫਸਲਾਂ ਵਿੱਚ ਨਦੀਨਨਾਸ਼ਕਾਂ ਦੀ ਸਹੀ ਵਰਤੋਂ ਲਈ ਮਾਹਿਰਾਂ ਦੀ ਸਲਾਹ ਅਨੁਸਾਰ ਸਪਰੇਅ ਕਰਨ ਲਈ ਅਪੀਲ ਕੀਤੀ, ਇਸ ਦੇ ਨਾਲ ਹੀ ਡਾ. ਗੁਰਵੀਰ ਕੌਰ, ਸਹਾਇਕ ਪ੍ਰੋਫੈਸਰ, ਕੇ. ਵੀ. ਕੇ., ਖੇੜੀ ਦੁਆਰਾ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ । ਇੰਜਨੀਅਰ ਗੁਰਿੰਦਰਜੀਤ ਸਿੰਘ, ਵੱਲੋਂ ਖੇਤੀਬਾੜੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ. ਹਰਬੰਸ ਸਿੰਘ ਚਹਿਲ, ਮੁੱਖ ਖੇਤਬਾੜੀ ਅਫਸਰ, ਸੰਗਰੂਰ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਮਾਹਿਰਾਂ ਦੀ ਸਲਾਹ ਅਨੁਸਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਬੇਲੋੜੇ ਖੇਤੀ ਖਰਚੇ ਘਟਾਏ ਜਾ ਸਕਣ । ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 1 ਲੱਖ ਮੀ. ਟਨ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਅੰਦਰ ਇਸਦੀ ਕਿਸੇ ਵੀ ਤਰ੍ਹਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੁਈ ਦੁਕਾਨਦਾਰ ਉਨ੍ਹਾਂ ਨੂੰ ਯੂਰੀਆ ਖਾਦ ਨਾਲ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੇਤੀ ਵਸਤੂ ਦੀ ਟੈਗਿੰਗ ਕਰਦਾ ਹੈ ਤਾਂ ਇਸ ਸਬੰਧੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਕਿ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ, ਇਸ ਦੇ ਨਾਲ ਹੀ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਖਰੀਦ ਕਰਦੇ ਸਮੇਂ ਦੁਕਾਨਦਾਰਾਂ ਤੋਂ ਇਨ੍ਹਾਂ ਦੇ ਪੱਕੇ ਬਿੱਲ ਜ਼ਰੂਰ ਲੈਣ ਤਾਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ । ਕੈਂਪ ਵਿੱਚ ਗਰੀਨ ਟੀ. ਵੀ. ਇੰਡੀਆ, ਏ. ਆਰ. ਡੀ. ਐੱਫ., ਸਵਰਾਜ ਟਰੈਕਟਰ ਅਤੇ ਮਥੂਟ ਫਾਈਨਾਂਸ ਵਿਸ਼ੇਸ਼ ਯੋਗਦਾਨ ਰਿਹਾ। ਸ਼੍ਰੀਮਤੀ ਸੁਮਿੱਥਾ ਸਿੰਘ ਅਤੇ ਸਚਿਨ ਤ੍ਰਿਪਾਠੀ ਵੱਲੋਂ ਗ੍ਰੀਨ ਟੀ. ਵੀ. ਇੰਡੀਆਂ ਚੈਨਲ ਵੱਲੋਂ ਕਿਸਾਨਾਂ ਦੀ ਭਲਾਈ ਲਈ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਮਥੂਟ ਫਾਈਨਾਂਸ ਦੇ ਸੀਨੀਅਰ ਮੈਨੇਜਰ ਨੱਥਾ ਸਿੰਘ ਵੱਲੋਂ ਕਿਸਾਨ ਭਲਾਈ ਲਈ ਮਥੂਟ ਫਾਈਨਾਂਸ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ, ਇਸ ਦੇ ਨਾਲ ਹੀ ਰਵਜੀਤ ਸਿੰਘ ਵਾਲੀਆ, ਸੀਨੀਅਰ ਸੇਲਜ਼ ਮੈਨੇਜਰ ਸਵਰਾਜ ਟਰੈਕਟਰ ਵੱਲੋਂ ਮਸ਼ੀਨਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਡਾ. ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫਸਰ, ਸੁਨਾਮ ਵੱਲੋਂ ਕੈਂਪ ਵਿੱਚ ਆਏ ਕਿਸਾਨਾਂ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਡਾ. ਅਮਰਜੀਤ ਸਿੰਘ, ਖੇਤੀਬਾੜੀ ਅਫਸਰ, ਸੰਗਰੂਰ, ਡਾ. ਮਨਦੀਪ ਸਿੰਘ, ਖੇਤੀਬਾੜੀ ਅਫਸਰ, ਭਵਾਨੀਗੜ੍ਹ ਤੋਂ ਇਲਾਵਾ ਡਾ. ਦਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸੁਨਾਮ, ਡਾ. ਨਰਿੰਦਰਪਾਲ ਸਿੰਘ ਚੀਮਾ, ਖੇਤੀਬਾੜੀ ਵਿਕਾਸ ਅਸਫਰ, ਡਾ. ਲਵਦੀਪ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ, ਡਾ. ਪਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸੰਗਰੂਰ, ਡਾ. ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਇੰਨਫੋ.), ਸੰਗਰੂਰ, ਡਾ. ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ. ਪੀ.), ਸੰਗਰੂਰ ਅਤੇ ਡਾ. ਮਨਮੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਭੌਂ ਪਰਖ), ਸੰਗਰੂਰ ਆਦਿ ਤੋਂ ਇਲਾਵਾ ਮਹਿਕਮੇ ਦੇ ਹੋਰ ਅਧਿਕਾਰੀ/ ਕਰਮਚਾਰੀ ਮੌਜੂਦ ਸਨ ।
Punjab Bani 19 December,2024
ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ
ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ । ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ ਸਰਕਾਰ ਚਿੰਤਤ ਹੈ ਕਿਉਂਕਿ ਇਸ ਦਾ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ, ਜਿਸ ਕਾਰਨ ਉਹ ਇਸ ਨੀਤੀ ਦੇ ਖਰੜੇ ਦੇ ਹਰੇਕ ਪਹਿਲੂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ । ਉਹਨਾਂ ਕਿਹਾ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਗਾਮੀ ਦਿਨਾਂ ਵਿੱਚ ਖੇਤੀਬਾੜੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ਵਿਚਾਰ ਖੁਣੋ ਨਾ ਰਹਿ ਜਾਵੇ । ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਵੀ ਮੌਜੂਦ ਸਨ, ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ । ਕਿਸਾਨ ਯੂਨੀਅਨਾਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ. ਡਾ. ਸਤਨਾਮ ਸਿੰਘ ਅਜਨਾਲਾ ਅਤੇ ਹੋਰ ਆਗੂਆਂ ਨੇ ਇਸ ਨੀਤੀ ਦੀ ਆੜ ਵਿੱਚ ਸੰਭਾਵੀ ਨਿੱਜੀਕਰਨ, ਅਜ਼ਾਰੇਦਾਰੀ ਦੇ ਅਮਲਾਂ ’ਤੇ ਡੂੰਘੀ ਚਿੰਤਾ ਜਤਾਈ । ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ । ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਨੂੰ ਜਵਾਬ ਭੇਜਣ ਤੋਂ ਪਹਿਲਾਂ ਇਸ ਨੀਤੀ ਦੇ ਸਾਰੇ ਪਹਿਲੂਆਂ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਲਈ ਜਾਵੇ ਤਾਂ ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ । ਇਸ ਉੱਚ ਪੱਧਰੀ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੋਜ ਨਿਰਦੇਸ਼ਕ ਡਾ. ਅਜਮੇਰ ਸਿੰਘ ਢੱਟ ਅਤੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 19 December,2024
ਐਸ. ਕੇ. ਐਮ. ਤੇ ਕੇ. ਐਮ. ਐਮ. ਨੇ ਮੀਟਿੰਗ ਕਰਕੇ ਲਿਆ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਫੈਸਲਾ
ਐਸ. ਕੇ. ਐਮ. ਤੇ ਕੇ. ਐਮ. ਐਮ. ਨੇ ਮੀਟਿੰਗ ਕਰਕੇ ਲਿਆ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਫੈਸਲਾ ਜਗਜੀਤ ਸਿੰਘ ਡੱਲੇਵਾਲ ਵੀਡੀਓ ਕਾਨਫਰੰਸ ਰਾਹੀਂ ਰੱਖਣਗੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ : ਕਿਸਾਨ ਆਗੂ ਅਭਿਮਨਿਊ ਕੋਟੜਾ ਸੰਗਰੂਰ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐਮ. ਐਮ.) ਨੇ ਸਾਂਝੀ ਮੀਟਿੰਗ ਕਰਕੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਭਿਮਨਿਊ ਕੋਟੜਾ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਬੇਸ਼ੱਕ ਜਗਜੀਤ ਸਿੰਘ ਡੱਲੇਵਾਲ ਆਪਣੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਅੱਗੇ ਜ਼ੁਬਾਨੀ ਤੌਰ `ਤੇ ਆਪਣਾ ਪੱਖ ਪੇਸ਼ ਨਹੀਂ ਕਰ ਸਕਣਗੇ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਕਿਸਾਨਾਂ ਦਾ ਪੱਖ ਸੁਪਰੀਮ ਕੋਰਟ ਤੱਕ ਪਹੁੰਚਾਇਆ ਜਾਵੇਗਾ ਪਰ ਡੱਲੇਵਾਲ ਅੱਗੇ ਆਪਣੀਆਂ ਭਾਵਨਾਵਾਂ ਪੇਸ਼ ਕਰਨਗੇ। ਵੀਸੀ ਰਾਹੀਂ ਸੁਪਰੀਮ ਕੋਰਟ ਉਨ੍ਹਾਂ ਕਿਹਾ ਕਿ ਅਹਿਮ ਗਰੁੱਪਾਂ ਦੇ ਆਧਾਰ ’ਤੇ ਉਨ੍ਹਾਂ ਦਾ ਪੱਖ ਸੁਪਰੀਮ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਅਸੀਂ ਮਾਣਯੋਗ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਾਂ ਅਤੇ ਸਮੱਗਰੀ ਜਾਂ ਤੱਥਾਂ ਦੇ ਆਧਾਰ `ਤੇ ਕਮਜ਼ੋਰੀ ਦਾ ਕੋਈ ਸੰਦੇਸ਼ ਨਹੀਂ ਭੇਜਿਆ ਜਾਣਾ ਚਾਹੀਦਾ ਹੈ। ਡੱਲੇਵਾਲ ਦੀ ਸਿਹਤ ਕੁਝ ਸਮਾਂ ਪਹਿਲਾਂ ਕਾਫੀ ਨਾਜ਼ੁਕ ਹੋ ਗਈ ਸੀ, ਜਦੋਂ ਉਸ ਨੂੰ ਨਹਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਡੱਲੇਵਾਲ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਮੌਕੇ `ਤੇ ਤਾਇਨਾਤ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ। ਡਾਕਟਰੀ ਟੀਮ ਨੇ ਡਾਕਟਰੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਡੱਲੇਵਾਲ ਨਹੀਂ ਮੰਨੇ।
Punjab Bani 19 December,2024
ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਵਿਗੜਣ ਤੇ ਖਨੌਰੀ ਮੋਰਚੇ `ਤੇ ਸਟੇਜ ਕੀਤੀ ਬੰਦ
ਕਿਸਾਨ ਨੇਤਾ ਡੱਲੇਵਾਲ ਦੀ ਸਿਹਤ ਵਿਗੜਣ ਤੇ ਖਨੌਰੀ ਮੋਰਚੇ `ਤੇ ਸਟੇਜ ਕੀਤੀ ਬੰਦ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ । ਡੱਲੇਵਾਲ ਦਾ ਇਕਦਮ ਬਲੱਡ ਪ੍ਰੈਸ਼ਰ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚ ਗਈ । ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ । ਡੱਲੇਵਾਲ ਦੀ ਸਿਹਤ ਨੂੰ ਵੇਖਦੇ ਹੋਏ ਖਨੌਰੀ ਮੋਰਚੇ `ਤੇ ਸਟੇਜ ਬੰਦ ਕਰ ਦਿੱਤੀ ਗਈ ਹੈ । ਸੰਗਤ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ ।
Punjab Bani 19 December,2024
ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਖੇਤੀਬਾੜੀ ਮਾਰਕੀਟਿੰਗ ਖਰੜਾ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ : ਐਸ. ਕੇ. ਐਮ.
ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਖੇਤੀਬਾੜੀ ਮਾਰਕੀਟਿੰਗ ਖਰੜਾ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ : ਐਸ. ਕੇ. ਐਮ. ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਮਾਰਕੀਟਿੰਗ ਖਰੜੇ ਨੂੰ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ ਕਰਾਰ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਦੇ ਆਗੂਆਂ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਕੋਲ ਬਿਹਤਰੀਨ ਮਾਰਕੀਟਿੰਗ ਸਿਸਟਮ ਹੈ ਤੇ ਇਸ ਨੂੰ ਨਾ ਤੋੜਿਆ ਜਾਵੇ। ਇਸ ਖਰੜੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮਾਰਕੀਟਿੰਗ ਨੀਤੀ ਦਾ ਖਰੜਾ ਲਾਗੂ ਕੀਤਾ ਤਾਂ ਉਹ ਪਹਿਲਾਂ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੁਆਂ ਵਲੋਂ ਜਦੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ ਤਾਂ ਹਰਿਆਣਾ ਦੀਆਂ ਹੱਦਾਂ ’ਤੇ ਚਲ ਰਹੇ ਗ਼ੈਰ-ਸਿਆਸੀ ਧੜੇ ਦੇ ਅੰਦੋਲਨ, ਖੇਤੀਬਾੜੀ ਮਾਰਕੀਟਿੰਗ ਖਰੜੇ ਸਮੇਤ ਕਈ ਮੁੱਦਿਆਂ ’ਤੇ ਅਪਣੀਆਂ ਮੰਗਾਂ ਰਖੀਆਂ ਗਈਆਂ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਅਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਾਰੇ ਛੇਤੀ ਕੇਂਦਰ ਸਰਕਾਰ ਨੂੰ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਅੰਦੋਲਨ ਕਰ ਰਹੇ ਗ਼ੈਰ-ਸਿਆਸੀ ਧੜੇ ਨਾਲ ਨਾ ਰਲਣ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਖ਼ਿਆਲਾਂ ਦੇ ਮਤਭੇਦ ਅਪਣੀ ਥਾਂ ਹਨ ਪਰ ਅਸੀਂ ਗ਼ੈਰ-ਸਿਆਸੀ ਧੜੇ ਦਾ ਵਿਰੋਧ ਨਹੀਂ ਕਰਦੇ। 21 ਦਸੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ ਅਤੇ ਗ਼ਲਤਫਹਿਮੀਆਂ ਦੂਰ ਕੀਤੀਆਂ ਜਾਣਗੀਆਂ । ਐਸ. ਕੇ. ਐਮ. ਨੇ ਜਿਥੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਉਥੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ’ਤੇ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਦੀ ਚੁਪੀ ਦਾ ਮੁੱਦਾ ਵੀ ਰਾਜਪਾਲ ਕੋਲ ਚੁਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਦਾ ਰੋਲ ਨਿੰਦਣਯੋਗ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਕੋਲ ਵਿਰੋਧ ਵੀ ਦਰਜ ਨਹੀਂ ਕਰਵਾਇਆ ।
Punjab Bani 19 December,2024
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਤਿੰਨ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਤਿੰਨ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ ਪਟਿਆਲਾ : ਅੱਜ ਇਥੇ ਰੇਲਵੇ ਸਟੇਸ਼ਨ ਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਅਗਵਾਈ ਵਿੱਚ ਕਿਸਾਨਾਂ ਨੇ 12.00 ਤੋਂ 3.00 ਤੱਕ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ । ਕਿਸਾਨ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਸ਼ੰਭੂ,ਖਨੌਰੀ ਅਤੇ ਰਤਨਪੁਰਾ ਬਾਰਡਰਾਂ ਸੰਘਰਸ਼ ਕਰ ਰਹੇ ਹਨ, ਜਿੱਥੇ ਪੈਦਲ ਜਾ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਖਨੌਰੀ ਬਾਰਡਰ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ ਪਰ ਕੇਂਦਰ ਸਰਕਾਰ ਤੇ ਕੋਈ ਅਸਰ ਨਹੀਂ । ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ. ਐੱਸ. ਪੀ. ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ, ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ । ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਵਧਾਕੇ 200 ਦਿਨ ਕੀਤੀ ਜਾਵੇ । ਉਹਨਾਂ ਅੱਗੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਮੰਗਵਾਉਣ ਅਤੇ ਲਾਗੂ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੈਲੀ ਦੀ ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਜਰਨੈਲ ਸਿੰਘ ਕਾਲੇਕੇ ਨੇ ਨਿਭਾਈ ਅਤੇ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸਵਾਜਪੁਰ, ਸੁਖਵਿੰਦਰ ਸਿੰਘ ਸਪੇੜ੍ਹਾ, ਗੁਰਨਾਮ ਸਿੰਘ ਢੈਂਠਲ, ਅਜਾਇਬ ਸਿੰਘ ਟਿਵਾਣਾ, ਬਹਾਦੁਰ ਸਿੰਘ ਦਦਹੇੜਾ, ਗੁਰਧਿਆਨ ਸਿੰਘ ਸਿਓਨਾ, ਇੰਦਰਮੋਹਨ ਸਿੰਘ ਘੁਮਾਣ, ਸੁਰਿੰਦਰ ਕਕਰਾਲਾ, ਪਵਨ ਪਸਿਆਣਾ, ਮੁਖਤਿਆਰ ਸਿੰਘ ਦੁਲੜ , ਜੋਗਿੰਦਰ ਸਿੰਘ , ਪ੍ਰੀਤਮੋਹਿੰਦਰ ਸਿੰਘ, ਪਵਨ ਕੁਮਾਰ ਪਸਿਆਣਾ ਆਦਿ ਨੇ ਸੰਬੋਧਨ ਕੀਤਾ ।
Punjab Bani 18 December,2024
ਰੇਲ ਰੇਕੋ ਅੰਦੋਲਨ ਮਗਰੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਪੰਜਾਬ ਬੰਦ ਦਾ ਐਲਾਨ
ਰੇਲ ਰੇਕੋ ਅੰਦੋਲਨ ਮਗਰੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਪੰਜਾਬ ਬੰਦ ਦਾ ਐਲਾਨ ਰਾਜਪੁਰਾ : ਪੰਜਾਬ ਭਰ ’ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ । ਤਿੰਨ ਘੰਟੇ ਪੂਰੇ ਹੋਣ ਮਗਰੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਖਾਲੀ ਕਰ ਦਿੱਤਾ ਹੈ । ਇਸ ਮਗਰੋਂ ਹੁਣ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ । ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ । ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ । ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ । ਇਸ ਦੌਰਾਨ ਉਨ੍ਹਾਂ ਨੇ ਚਿਤਾਵਨੀ ਵੀ ਦਿੰਦੇ ਹੋਏ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਕਿਸਾਨਾਂ ਦੇ ਖੂਨ ਖਰਾਬੇ ਤੋਂ ਬਿਨਾਂ ਨਹੀਂ ਜਾ ਸਕੇਗਾ। ਜੋ ਅੱਖ ਖਨੌਰੀ ਬਾਰਡਰ ਵੱਲ ਦਿਖੇਗੀ ਤਾਂ ਉਹ ਅੱਖ ਕੱਢ ਦਿੱਤੀ ਜਾਵੇਗੀ । ਜੋ ਹੱਥ ਇੱਥੇ ਵਧੇਗਾ ਉਸਨੂੰ ਵੱਢ ਦਿੱਤਾ ਜਾਵੇਗਾ ।
Punjab Bani 18 December,2024
ਕਿਸਾਨਾਂ ਦੁਆਰਾ ਸਿੱਧੇ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੁਆਰਾ ਦਿਤੇ ਗਏ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ : ਸੁਪਰੀਮ ਕੋਰਟ
ਕਿਸਾਨਾਂ ਦੁਆਰਾ ਸਿੱਧੇ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੁਆਰਾ ਦਿਤੇ ਗਏ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ : ਸੁਪਰੀਮ ਕੋਰਟ ਚੰਡੀਗੜ੍ਹ : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਖਨੌਰੀ ਸਰਹੱਦ `ਤੇ ਮਰਨ ਵਰਤ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨਾਲ ਲਗਾਤਾਰ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਦੁਆਰਾ ਗਠਿਤ ਉਚ ਕਮੇਟੀ ਦੇ ਨਾਲ ਗਲਬਾਤ ਕਰਨ ਤੋਂ ਇਨਕਾਰ ਕਰ ਦਿਤਾ । ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੇ ਬੈਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਕਮੇਟੀ ਨੇ ਉਨ੍ਹਾਂ ਨੇ 17 ਦਸੰਬਰ ਨੂੰ ਸੱਦਾ ਦਿਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ । ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਮਨਾਉਣ ਲਈ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਨੇ ਸੁਝਾਅ ਦਿਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਨੂੰ ਸਿੱਧੇ ਅਦਾਲਤ ਵਿਚ ਰਖਣ ਦੀ ਇਜਾਜ਼ਤ ਦਿਤੀ ਜਾ ਸਕਦੀ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਦੁਆਰਾ ਸਿੱਧੇ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੁਆਰਾ ਦਿਤੇ ਗਏ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ।
Punjab Bani 18 December,2024
ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ
ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ । ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ । ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ।
Punjab Bani 18 December,2024
ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਇਲਾਜ ਦੌਰਾਨ ਮੌਤ
ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਇਲਾਜ ਦੌਰਾਨ ਮੌਤ ਮੁਹਾਲੀ : ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ `ਤੇ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ `ਤੇ ਸਲਫ਼ਾਸ ਨਿਗਲ ਲਈ ਸੀ । ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਰਣਜੋਧ ਸਿੰਘ (ਉਮਰ 57 ਸਾਲ) ਵਜੋਂ ਹੋਈ ਹੈ । ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ । ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣੇ ਜਾਣ ਕਾਰਨ ਉਸ ਨੂੰ ਬਹੁਤ ਦੁੱਖ ਹੋਇਆ ਹੈ । ਜਦੋਂ ਕਿਸਾਨਾਂ `ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ । ਇਸ ਦੌਰਾਨ ਨੌਜਵਾਨ ਕਿਸਾਨ ਨੇ ਸਲਫਾਸ ਨਿਗਲ ਲਈ ।
Punjab Bani 18 December,2024
ਮਨੀਪੁਰ ਦੇ ਉਖਰੁਲ ਜਿ਼ਲ੍ਹੇ ’ਚ ਪੋਸਤ ਦੀ 70 ਏਕੜ ਫਸਲ ਨਸ਼ਟ ਕੀਤੀ
ਮਨੀਪੁਰ ਦੇ ਉਖਰੁਲ ਜਿ਼ਲ੍ਹੇ ’ਚ ਪੋਸਤ ਦੀ 70 ਏਕੜ ਫਸਲ ਨਸ਼ਟ ਕੀਤੀ ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਵਿੱਚ ਪੈਂਦੇ ਉੁਖਰੁਲ ਜਿ਼ਲ੍ਹੇ ਦੇ ਤਿੰਨ ਪਿੰਡਾਂ ’ਚ ਲਗਭਗ 70 ਏਕੜ ’ਚ ਨਾਜਾਇਜ਼ ਤੌਰ ’ਤੇ ਬੀਜੀ ਗਈ ਪੋਸਤ ਦੀ ਫ਼ਸਲ ਨੂੰ ਨਸ਼ਟ ਕਰ ਦਿੱਤਾ ਗਿਆ ਸਬੰਧੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ । ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਇੱਕ ਮੁਹਿੰਮ ਤਹਿਤ ਪੋਸਤ ਦੀ ਕਾਸ਼ਤ ਵਾਲੇ ’ਚ ਖੇਤਾਂ ’ਚ ਬਣੀਆਂ 13 ਝੌਂਪੜੀਆਂ ਵੀ ਸਾੜ ਦਿੱਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਇਸ ਨਾਜਾਇਜ਼ ਖੇਤੀ ’ਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਮਨੀਪੁਰ ਪੁਲਸ, ਜੰਗਲਾਤ ਵਿਭਾਗ ਤੇ ਅਸਾਮ ਰਾਈਫਲਸ ਦੀ ਟੀਮ ਵੱਲੋਂ ਉਖਰੁਲ ਦੇ ਲੁੰਗਚੋਂਗ ਮਾਈਫੇਈ (ਐੱਲ. ਐੱਮ.) ਥਾਣਾ ਖੇਤਰ ਦੇ ਫਾਲੀ, ਤੋਰਾ ਤੇ ਚਾਮਫੁੰਗ ਪਿੰਡਾਂ ’ਚ ਲਗਪਗ 70 ਏਕੜ ਜ਼ਮੀਨ ’ਤੇ ਪੋਸਤ ਦੀ ਫਸਲ ਨਸ਼ਟ ਕੀਤੀ ਗਈ। ਇੱਕ ਅਧਿਕਾਰਤ ਰਿਪੋਰਟ ਮੁਤਾਬਕ ਮਨੀਪੁਰ ਸਰਕਾਰ ਵੱਲੋਂ ਸਾਲ 2017 ਤੋਂ ਲੈ ਕੇ ਘੱਟੋ-ਘੱਟ 12 ਜ਼ਿਲ੍ਹਿਆਂ ਵਿੱਚ ਕੁੱਲ 19,135.6 ਏਕੜ ਰਕਬੇ ’ਚ ਪੋਸਤ ਦੀ ਫਸਲ ਨਸ਼ਟ ਕੀਤੀ ਗਈ ਹੈ ।
Punjab Bani 18 December,2024
ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ
ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 18 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੇਲਵੇ ਸਟੇਸ਼ਨਾਂ ਉਤੇ ਧਰਨੇ ਦਿੱਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰੇਲਵੇ ਸਟੇਸ਼ਨਾਂ ‘ਤੇ 3 ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ’ਚ ਐਲਾਨ ਕੀਤਾ ਕਿ 18 ਦਸੰਬਰ ਨੂੰ ਕਿਸਾਨ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਤਹਿਤ ਟਰੈਕ ’ਤੇ ਧਰਨੇ ਦੇਣਗੇ । 18 ਦੇ ਰੇਲ ਰੋਕੋ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣ ਵਾਲੇ - ਜਿਲ੍ਹਾ ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ - ਜਿਲ੍ਹਾ ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ - ਜਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, -ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ - ਜਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ - ਜਿਲ੍ਹਾ ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ - ਜਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ - ਜਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ - ਜਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ - ਜਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ - ਜਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ 11 ਫੇਸ ਮੁਹਾਲੀ - ਜਿਲ੍ਹਾ ਸੰਗਰੂਰ ਵਿੱਚ ਸੁਨਾਮ - ਜਿਲ੍ਹਾ ਮਲੇਰਕੋਟਲੇ ਵਿੱਚ ਅਹਿਮਦਗੜ੍ਹ - ਜਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ - ਜਿਲ੍ਹਾ ਰੂਪ ਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ - ਜਿਲ੍ਹਾ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ - ਜਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ - ਜਿਲ੍ਹਾ ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ - ਜਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ - ਜਿਲ੍ਹਾ ਬਠਿੰਡਾ ਵਿੱਚ ਰਾਮਪੁਰਾ - ਜਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ - ਜਿਲ੍ਹਾ ਮੁਕਤਸਰ ਵਿੱਚ ਮਲੋਟ
Punjab Bani 17 December,2024
ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਵਿਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ : ਗਿਆਨੀ ਹਰਪ੍ਰੀਤ ਸਿੰਘ
ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਵਿਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ : ਗਿਆਨੀ ਹਰਪ੍ਰੀਤ ਸਿੰਘ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੋ ਕਿ ਅੱਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਪਹੁੰਚੇ ਨੇ ਕਿਹਾ ਕਿ ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਵਿਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ । ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ ।ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ । ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ । ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ, ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ । ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਐਮ. ਪੀ. ਮਿਲ ਕੇ ਪਾਰਲੀਮੈਂਟ ਵਿਚ ਇਕੱਠੇ ਹੋ ਕੇ ਆਵਾਜ਼ ਉਠਾਉਣ, ਤਾਹੀਓਂ ਸਾਡੀ ਆਵਾਜ਼ ਸੁਣੀ ਜਾਵੇਗੀ ਅਤੇ ਤਾਂ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾ ਪਵਾਂਗੇ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ ।
Punjab Bani 17 December,2024
18 ਦਸੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ
18 ਦਸੰਬਰ ਨੂੰ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ ਕਿਸਾਨਾਂ ਨੇ ਪੰਜਾਬ ਦੇ ਗਾਇਕਾਂ, ਰਾਗੀ ਜਥਿਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ : ਐਸ. ਕੇ. ਐਮ. (ਨੋਨ ਪੋਲੀਟੀਕਲ) ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ । ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਮਿਸ਼ਨਰ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ਉਹਨਾਂ ਕਿਹਾ ਕਿ 18 ਦਸੰਬਰ ਨੂੰ ਅੰਮ੍ਰਿਤਸਰ ਚ ਨੌ ਥਾਵਾਂ ਤੇ ਅਤੇ ਪੂਰੇ ਪੰਜਾਬ ਚ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਤਿੰਨ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਕਿਹਾ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਜੰਮੂ ਰੇਲਵੇ ਲਾਈਨ, ਡੇਰਾ ਬਾਬਾ ਨਾਨਕ ਰੇਲਵੇ ਲਾਈਨ, ਸਭ ਥਾਂ ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਵਕੀਲਾਂ ਦੁਕਾਨਦਾਰਾਂ ਟਰਾਂਸਪੋਰਟਾਂ ਨੂੰ ਵੀ ਅਸੀਂ ਅਪੀਲ ਕਰਦੇ ਹਾਂ ਕਿ ਉਹ ਸਾਡੇ ਨਾਲ ਰੇਲਵੇ ਟਰੈਕਟਰਾਂ ਤੇ ਆ ਕੇ ਬੈਠਣ ਅਤੇ ਇਸ ਸੰਘਰਸ਼ ਦਾ ਸਾਥ ਦੇਣ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਕਿਸੇ ਟਾਈਮ ਤਾਲੀਬਾਨ ਕਹਿੰਦਾ ਸੀ ਅਤੇ ਹੁਣ ਖੁਦ ਕਿਸਾਨਾਂ ਦੀ ਮਦਦ ਕਰਨ ਲਈ ਕਹਿ ਰਿਹਾ ਉਹਨਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਆਪਣੀ ਗੱਲ ਤੇ ਕਾਇਮ ਨਹੀਂ ਰਹਿੰਦੇ ਕਿਹਾ ਕਿ ਪੰਜਾਬੀ ਗਾਇਕਾਂ ਨੇ ਸਾਡੇ ਨਾਲ ਨਰਾਜ਼ਗੀ ਜ਼ਹਿਰ ਕੀਤੀ ਸੀ ਕਿ ਜਦੋਂ ਈ. ਡੀ. ਤੇ ਐਨਆਈਏ ਦੀਆਂ ਰੇਡਾਂ ਗਾਇਕਾਂ ਦੇ ਉੱਪਰ ਪਈਆਂ ਤੇ ਉਦੋਂ ਕਿਸਾਨਾਂ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਕਲਾਕਾਰਾਂ ਨੂੰ ਜਾਨੇ ਹਾਂ ਕਿ ਕਿਸਾਨ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਗਰ ਕਿਸਾਨਾ ਦੀ ਜਰੂਰਤ ਪੈਂਦੀ ਹੈ ਤਾਂ ਕਿਸਾਨ ਵੀ ਉਹਨਾਂ ਦੇ ਨਾਲ ਖੜੇ ਹਨ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਬਸਿੰਦੇ ਨੂੰ ਅਪੀਲ ਕਰਦੇ ਹਾਂ ਕਿ ਕੱਲ ਦਾ ਤਿੰਨ ਘੰਟੇ ਦਾ ਪ੍ਰਦਰਸ਼ਨ ਕਾਮਯਾਬ ਕਰੋ ਤਾਂ ਜੋ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕੇ ਅਤੇ ਰੇਲਵੇ ਸਟੇਸ਼ਨਾਂ ਤੇ ਜੋ ਯਾਤਰੀਆਂ ਨੂੰ ਪਰੇਸ਼ਾਨੀ ਆਵੇਗੀ ਉਹਨਾਂ ਦੇ ਲਈ ਖਾਣ ਪੀਣ ਦਾ ਇੰਤਜ਼ਾਮ ਕਿਸਾਨਾਂ ਵੱਲੋਂ ਕੀਤਾ ਜਾਵੇਗਾ, ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਤੇ ਕਿਸਾਨ ਮੋਰਚਾ ਵੱਲੋਂ ਐਮਰਜੰਸੀ ਮੀਟਿੰਗ ਸੱਦੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ।
Punjab Bani 17 December,2024
ਐਸ. ਕੇ. ਐਮ. ਪੋਲੀਟੀਕਲ ਨੇ ਸੱਦੀ ਐਮਰਜੈਂਸੀ ਮੀਟਿੰਗ
ਐਸ. ਕੇ. ਐਮ. ਪੋਲੀਟੀਕਲ ਨੇ ਸੱਦੀ ਐਮਰਜੈਂਸੀ ਮੀਟਿੰਗ ਜਲੰਧਰ : ਸੰਯੁਕਤ ਕਿਸਾਨ ਮੋਰਚੇ ਸਿਆਸੀ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਭਲਕੇ ਐਮਰਜੈਂਸੀ ਮੀਟਿੰਗ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਹੈ, ਜਿਸ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਕੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ । ਦੱਸਣਯੋਗ ਹੈ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਰੱਖੀ ਗਈ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਦੇਖਦਿਆਂ ਐਮਰਜੈਂਸੀ ਸੱਦੀ ਗਈ ਹੈ । ਕਿਸਾਨਾਂ ਦੀ ਇਹ ਮੀਟਿੰਗ 18 ਦਸੰਬਰ ਨੂੰ ਕਿਸਾਨ ਭਵਨ ਵਿਖੇ ਹੋਵੇਗੀ, ਜਿਸ ’ਚ ਸੰਯੁਕਤ ਕਿਸਾਨ ਮੋਰਚਾ ਸਿਆਸੀ ਦੇ ਤਮਾਮ ਨੁਮਾਇੰਦੇ ਪਹੁੰਚਣਗੇ । ਇਸ ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਤੇ ਪੰਜਾਬ ਦੇ ਬਾਰਡਰਾਂ ’ਤੇ ਚਲ ਰਹੇ ਮੋਰਚਿਆਂ ਨੂੰ ਲੈਕੇ ਗੱਲਬਾਤ ਕੀਤੀ ਜਾਵੇਗੀ । ਇਸ ਦੌਰਾਨ 24 ਦਸੰਬਰ ਤੋਂ ਪਹਿਲਾਂ ਮੀਟਿੰਗ ਸੱਦਣ ਬਾਰੇ ਸਵਾਲ ਕੀਤਾ ਸੀ । ਹਾਲਾਂਕਿ ਮੀਟਿੰਗ ਸੰਬਧੀ ਪੁੱਛੇ ਸਵਾਲ ’ਤੇ ਰੁਲਦੂ ਸਿੰਘ ਮਾਨਸਾ ਭੜ ਗਏ ਸੀ ।
Punjab Bani 17 December,2024
ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ : ਗੁਰਮੀਤ ਖੁੱਡੀਆਂ
ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ : ਗੁਰਮੀਤ ਖੁੱਡੀਆਂ ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੇਂਦਰ ਵਲੋਂ ਤਿਆਰ ਕੀਤੇ ਖਰੜੇ ਸਬੰਧੀ ਆਪਣੀ ਪ੍ਰਤੀਕਿਰਆ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਲਈ ਖਰੜਾ ਤਿਆਰ ਕੀਤਾ ਗਿਆ ਹੈ ਬੇਸ਼ਕ ਸੂਬਿਆਂ ਤੱਕ ਭੇਜ ਦਿੱਤਾ ਗਿਆ ਹੈ ਪਰ ਇਹ ਖਰੜਾ ਖੇਤੀ ਨੂੰ ਪ੍ਰਭਾਵਿਤ ਕਰਨ ਲਈ ਵੀ ਕਿਹਾ ਜਾ ਸਕਦਾ ਹੈ । ਮੰਤਰੀ ਖੱਡੀਆ ਨੇ ਕਿਹਾ ਕਿ ਇਸ ਖਰੜੇ ਵਿਚ ਕਾਲੇ ਕਾਨੂੰਨ ਨੂੰ ਦੁਬਾਰਾ ਨਵਾਂ ਰੰਗ ਢੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ । ਖਰੜੇ ਵਿਚ ਮੁਲਤਵੀ ਕੀਤੇ ਕਾਨੂੰਨਾਂ ਨੂੰ ਕਿਤੇ ਨਾ ਕਿਤੇ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਖਰੜੇ ’ਚ ਅਜਿਹੀ ਕੋਈ ਗੱਲ ਪੇਸ਼ ਨਹੀਂ ਕੀਤੀ ਗਈ ਜਿਹੜੀ ਕਿਸਾਨਾਂ ਦੇ ਹਿੱਤ ’ਚ ਹੋਵੇ। ਖੱਡੀਆ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾਂ ਹੀ ਧੱਕਾ ਕਰਦੀ ਰਹੀ ਹੈ ਜੋ ਅਸੀਂ ਨਹੀਂ ਹੋਣ ਦੇਵਾਂਗੇ ।
Punjab Bani 17 December,2024
ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ 'ਚ ਆਉਣ : ਸਰਵਨ ਸਿੰਘ ਪੰਧੇਰ
ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ 'ਚ ਆਉਣ : ਸਰਵਨ ਸਿੰਘ ਪੰਧੇਰ ਅੰਮ੍ਰਿਤਸਰ : ਐਸ. ਕੇ. ਐਮ. ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ । ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ । ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਵੀਸ਼ਰਾਂ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ।
Punjab Bani 17 December,2024
ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਨਾਜ਼ੁਕ ਹੁੰਦੀ ਜਾ ਰਹੀ ਸਿਹਤ ਅਤੇ ਵਧਦੀ ਜਾ ਰਹੀ ਇਨਫੈਕਸ਼ਨ ਤੋਂ ਬਚਾਅ ਲਈ ਬਣਾਇਆ ਜਾਵੇਗਾ ਸ਼ੀਸ਼ੇ ਦਾ ਕਮਰਾ
ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਨਾਜ਼ੁਕ ਹੁੰਦੀ ਜਾ ਰਹੀ ਸਿਹਤ ਅਤੇ ਵਧਦੀ ਜਾ ਰਹੀ ਇਨਫੈਕਸ਼ਨ ਤੋਂ ਬਚਾਅ ਲਈ ਬਣਾਇਆ ਜਾਵੇਗਾ ਸ਼ੀਸ਼ੇ ਦਾ ਕਮਰਾ ਖਨੌਰੀ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਆਉਂਦੇ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਤੋਂ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਜਿਥੇ ਲਗਾਤਾਰ ਜਾਰੀ ਹੈ, ਉਥੇ ਅਜਿਹਾ ਕਰਨ ਨਾਲ ਲਗਾਤਾਰ ਉਨ੍ਹਾਂ ਦੀ ਸਿਹਤ ’ਤੇ ਵੀ ਨਾਜ਼ੁਕ ਹੁੰਦੀ ਜਾ ਰਹੀ ਹੈ, ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਹੈ ਕਿ ਮੰਚ ’ਤੇ ਹੀ ਜਗਜੀਤ ਸਿੰਘ ਡੱਲੇਵਾਲ ਲਈ ਸ਼ੀਸ਼ੇ ਦਾ ਕਮਰਾ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ । ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਡੱਲੇਵਾਲ ਦਾ ਬੀਬੀ 110/70, ਪਲਸ ਰੇਟ 74, ਆਕਸੀਜਨ ਦਾ ਲੈਵਲ 98, ਤਾਪਮਾਨ 97.3 ਤੇ ਸ਼ੁਗਰ ਦਾ ਪੱਧਰ ਵੀ ਘੱਟ ਦਰਜ ਕੀਤਾ ਗਿਆ ਹੈ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ’ਚ ਐਲਾਨ ਕੀਤਾ ਕਿ 18 ਦਸੰਬਰ ਨੂੰ ਕਿਸਾਨ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਤਹਿਤ ਟਰੈਕ ’ਤੇ ਧਰਨੇ ਦੇਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਲੰਗਰ ਪ੍ਰਸਾਦ ਤੇ ਪਾਣੀ ਦਾ ਵੀ ਪ੍ਰਬੰਧ ਘਰੋਂ ਕਰ ਕੇ ਲਿਆਉਣ ਤਾਂ ਜੋ ਸਟੇਸ਼ਨਾਂ ’ਤੇ ਕੋਈ ਵੀ ਭੁੱਖ ਤੇ ਪਿਆਸ ਨਾਲ ਪਰੇਸ਼ਾਨ ਨਾ ਹੋਵੇ । ਉਨ੍ਹਾਂ ਵੀਡੀਓ ਅਪਲੋਡ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਜੜਾਂ ਹਿਲਾਉਣੀਆਂ ਹਨ ਤਾਂ ਸਾਰਿਆਂ ਨੂੰ ਇਕ ਹੋ ਕੇ ਇਸ ਅੰਦੋਲਨ ’ਚ ਹਿੱਸਾ ਲੈਣਾ ਪਵੇਗਾ। ਪੰਧੇਰ ਨੇ ਇਹ ਵੀ ਦੋਸ਼ ਲਗਾਇਆ ਕਿ ਵਿਰੋਧੀ ਧਿਰ ਕਿਸਾਨਾਂ ਦੀ ਆਵਾਜ਼ ਸੰਸਦ ’ਚ ਨਹੀਂ ਚੁੱਕ ਰਹੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਸਵਾਲ ਕੀਤਾ ਕਿ ਉਹ ਕਿਸਾਨਾਂ ਲਈ ਕੀ ਕਰ ਰਹੇ ਹਨ? ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਚੱਲ ਰਿਹਾ ਕਿਸਾਨ ਅੰਦੋਲਨ ਤੇਜ਼ ਹੋਣ ਲੱਗਾ ਹੈ । ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ’ਚ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਆਗੂ ਖਨੌਰੀ ਪੁੱਜ ਰਹੇ ਹਨ ।
Punjab Bani 17 December,2024
ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ
ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ ਚੰਡੀਗੜ੍ਹ : ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ, ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਪੰਥਕ ਆਗੂ, ਭਾਈ ਜਰਨੈਲ ਸਿੰਘ ਸਖੀਰਾ ਨੇ ਇੱਕ ਸਾਂਝੇ ਲਿਖਤੀ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਜੇਕਰ ਕਿਸਾਨੀ ਹਿੱਤਾਂ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਜਿਨ੍ਹਾਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ । ਉਹ ਮੰਗਾਂ ਕੇਂਦਰ ਸਰਕਾਰ ਨੂੰ ਤੁਰੰਤ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣੀ ਚਾਹੀਦੀ । ਉਹਨਾਂ ਕਿਹਾ ਜੇਕਰ ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਜਾਂ ਮੈਂ ਨਾ ਮਾਨੂੰ ਦੀ ਨੀਤੀ ਤਹਿਤ ਜਗਜੀਤ ਸਿੰਘ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰੇ ਦੇਸ਼ ਦਾ ਕਿਸਾਨੀ ਸੰਘਰਸ਼ ਇੱਕ ਵਾਰ ਫਿਰ ਦਿੱਲੀ ਦੀਆਂ ਬਰੂਹਾਂ ਤੇ ਆ ਜਾਵੇਗਾ । ਉਹਨਾਂ ਕਿਹਾ ਡੱਲੇਵਾਲ ਪਹਿਲਾਂ ਹੀ ਕੈਂਸਰ ਦਾ ਮਰੀਜ਼ ਹੈ ਮਰਨ ਵਰਤ ਕਰਕੇ ਉਸ ਦਾ ਕਦੇ ਵੀ ਹਾਰਟ ਅਟੈਕ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ । ਉਹਨਾਂ ਕਿਹਾ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਤਹਿਤ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਜਿਥੇ ਅੱਜ ਖ਼ੁਦਕੁਸ਼ੀਆਂ ਦੇ ਰਾਹ ਪਿਆ ਹੈ, ਉਥੇ ਉਹਨਾਂ ਦੇ ਕਿਸਾਨ ਆਗੂ ਸ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਕਿਸਾਨੀ ਹਿੱਤਾਂ ਕਾਰਨ ਆਪਣੀ ਜਾਨ ਵੀ ਦਾਅ ਤੇ ਲਾਉਂਣੀ ਪੈ ਰਹੀ ਹੈ । ਉਨ੍ਹਾਂ ਸਮੁੱਚੀਆਂ ਕਿਸਾਨ ਜਥੇਬੰਦੀਆਂ, ਸੰਤਾਂ ਮਹਾਪੁਰਸ਼ਾਂ, ਪੰਥਕ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਬੁਧੀਜੀਵੀਆਂ, ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਆਪਸੀ ਨੂੰ ਮੱਤਾਦੇਣ ਦੀ ਬਜਾਏ ਸਾਰੇ ਮਤਭੇਦ ਭੁਲਾ ਕੇ ਸੰਕਟ ਦੀ ਘੜੀ ਇੱਕ ਮੁਠਤਾ ਦਾ ਪ੍ਰਗਟਾਵਾ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਪਿੱਠ ਤੇ ਆ ਕੇ ਉਸ ਨਾਲ਼ ਚਟਾਨ ਵਾਂਗ ਖੜ੍ਹਨ ਤੇ ਉਸਦੇ ਗੋਡੇ ਨਾਲ ਆ ਕੇ ਬੈਠਣ, ਬਾਅਦ ਵਿੱਚ ਸ਼ਰਧਾਂਜਲੀਆਂ ਦੇਣ ਦਾ ਕੋਈ ਫਾਇਦਾ ਨਹੀਂ । ਉਹਨਾਂ ਦੱਸਿਆ ਕਿ ਸਵੇਰੇ 17 ਦਸੰਬਰ ਨੂੰ ਇੱਕ ਵਜੇ ਪੰਥਕ ਆਗੂਆਂ ਦਾ ਇੱਕ ਉੱਚ ਪੱਧਰੀ ਵਫ਼ਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇਗਾ ।
Punjab Bani 16 December,2024
ਸਰਕਾਰ ਐਮ. ਐਸ. ਪੀ. ਤੋਂ ਵੱਧ ਦੇ ਰਹੀ ਤਾਂ ਐਮ. ਐਸ. ਪੀ. ’ਤੇ ਕਾਨੂੰਨੀ ਗਰੰਟੀ ਦੇਣ ’ਚ ਦਿੱਕਤ ਕੀ ਹੈ : ਜਗਜੀਤ ਸਿੰਘ ਡੱਲੇਵਾਲ
ਸਰਕਾਰ ਐਮ. ਐਸ. ਪੀ. ਤੋਂ ਵੱਧ ਦੇ ਰਹੀ ਤਾਂ ਐਮ. ਐਸ. ਪੀ. ’ਤੇ ਕਾਨੂੰਨੀ ਗਰੰਟੀ ਦੇਣ ’ਚ ਦਿੱਕਤ ਕੀ ਹੈ : ਜਗਜੀਤ ਸਿੰਘ ਡੱਲੇਵਾਲ ਸ਼ੰਭੂ : ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਇਸ ਦੌਰਾਨ ਉਹ ਕੁਝ ਵੀ ਖਾ ਪੀ ਨਹੀਂ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਇਸ ਸਮੇਂ ਬੇਹੱਦ ਨਾਜ਼ੁਕ ਹੋ ਗਈ ਹੈ । ਉਨ੍ਹਾਂ ਨੇ ਡਾਕਟਰੀ ਇਲਾਜ ਤੋਂ ਸਾਫ ਇਨਕਾਰ ਕਰ ਦਿੱਤਾ ਹੈ । ਹਾਲਾਂਕਿ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ । ਫਿਲਹਾਲ ਅੱਜ ਮੁੜ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਿਆਨ ’ਤੇ ਵੀ ਅੰਕੜੇ ਦਿਖਾਉਂਦੇ ਹੋਏ ਨਜ਼ਰ ਆਏ । ਕਿਸਾਨਾਂ ਨੂੰ ਇੱਕ ਵਾਰ ਫਿਰ ਤੋਂ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐਮ. ਐਸ. ਪੀ. ਨੂੰ ਲੈ ਕੇ ਸੰਵਿਧਾਨਕ ਅਹੁਦੇ ਤੇ ਬੈਠੇ ਲੋਕਾਂ ਨੂੰ ਗਲਤ ਜਾਣਕਾਰੀ ਨਹੀਂ ਦੇਣੀ ਚਾਹੀਦੀ । ਮੋਦੀ ਸਰਕਾਰ ਦੇ ਕਾਰਜਕਾਲ ਚ ਕਣਕ ਚ ਸਿਰਫ 825 ਰੁਪਏ ਦਾ ਵਾਧਾ ਹੋਇਆ ਹੈ । ਡੱਲੇਵਾਲ ਨੇ ਅੱਗੇ ਕਿਹਾ ਕਿ ਇਨਪੁੱਟ ਕੋਸਟ 56.5 ਫੀਸਦ ਵਧੀ ਹੈ, ਜੇਕਰ ਸਰਕਾਰ ਐਮ. ਐਸ. ਪੀ. ਤੋਂ ਵੱਧ ਦੇ ਰਹੀ ਤਾਂ ਐਮ. ਐਸ. ਪੀ. ’ਤੇ ਕਾਨੂੰਨੀ ਗਰੰਟੀ ਦੇਣ ’ਚ ਦਿੱਕਤ ਕੀ ਹੈ । ਗ੍ਰਹਿ ਮੰਤਰੀ ਕਿਸ ਹਿਸਾਬ ਨਾਲ ਕਹਿ ਰਹੇ ਹਨ ਕਿ ਸਾਢੇ ਤਿੰਨ ਗੁਣਾ ਐਮ. ਐਸ. ਪੀ. ਦਿੱਤੀ ਜਾ ਰਹੀ ਹੈ । ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਮਦ ਵਧੀ ਹੈ ਜਦਕਿ ਆਮਦਨ ਘੱਟ ਗਈ ਹੈ । ਇਸ ਵਾਰ ਤਾਂ ਝੋਨੇ ਦੀ ਖਰੀਦ ’ਚ ਦਿੱਕਤ ਆਈ ਹੈ ।
Punjab Bani 16 December,2024
ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ
ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ-ਵੱਖ ਖੇਤਾਂ ਦਾ ਨਿਰੀਖਣ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ - ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ, 16 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ.ਹਰਬੰਸ ਸਿੰਘ ਚਹਿਲ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਮੁਆਇਨਾ ਕੀਤਾ।ਉਨ੍ਹਾਂ ਵੱਲੋਂ ਫਸਲ ਦਾ ਨਿਰੀਖਣ ਕਰਦੇ ਹੋਏ ਦੱਸਿਆ ਕਿ ਅਗੇਤੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ ਜਦੋਂ ਕਿ ਪਿਛੇਤੀ ਬੀਜੀ ਗਈ ਫਸਲ ਉਤੇ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ । ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ ਹੈ ਕਿਉਂਕਿ ਗੁਲਾਬੀ ਸੁੰਡੀ ਦਾ ਹਮਲਾ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਬੀਜੀ ਗਈ ਕਣਕ ਉੱਪਰ ਵੀ ਪਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਮੌਸਮ ਵਿੱਚ ਚੱਲ ਰਹੀ ਤਬਦੀਲੀ ਗੁਲਾਬੀ ਸੁੰਡੀ ਦੇ ਹਮਲੇ ਦਾ ਵੱਡਾ ਕਾਰਨ ਹੈ ਕਿਉਂਕਿ ਜਿ਼ਆਦਾ ਤਾਪਮਾਨ ਹੋਣ ਕਾਰਨ ਗੁਲਾਬੀ ਸੁੰਡੀ ਹਾਲੇ ਤੱਕ ਐਕਟਿਵ ਸਟੇਜ ਵਿੱਚ ਹੈ, ਜੇਕਰ ਤਾਪਮਾਨ ਘੱਟ ਹੋ ਜਾਂਦਾ ਹੈ ਤਾਂ ਸੁੰਡੀ ਆਪਣੀ ਸੁਸਤ ਅਵਸਥਾ ਵਿੱਚ ਚਲੀ ਜਾਂਦੀ।ਪਰੰਤੂ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਜਿਸ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ, ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰੇ ਤਾਂ ਜੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਇਸ ਨੂੰ ਰੋਕਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ 7 ਕਿਲੋ ਫਿਪ੍ਰੋਨਿੱਲ 0.3 ਜੀ ਆਰ ਜਾ 1 ਲੀਟਰ ਕਲੋਰਪੈਰੀਂਫੋਸ 20 ਪ੍ਰਤੀਸ਼ਤ ਮਿੱਟੀ ਵਿੱਚ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਾਉਣ ਤੋਂ ਪਹਿਲਾਂ ਸਿੱਟਾ ਦੇ ਕੇ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ 50 ਮਿਲੀ ਲੀਟਰ ਕਲੋਰਐਂਟਰਾਨਿਲੀਪ੍ਰੋਲ 18.5 ਪ੍ਰਤੀਸ਼ਤ ਐੱਸ ਸੀ ਦਾ 100 ਲੀਟਰ ਪਾਣੀ ਵਿਚ ਘੋਲ ਬਣਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਵੀ ਕੀਤੀ ਜਾ ਸਕਦੀ ਹੈ । ਮੌਕੇ ਤੇ ਮੌਜੂਦ ਅਗਾਂਹਵਧੂ ਕਿਸਾਨ ਦਲਜਿੰਦਰ ਸਿੰਘ ਵਾਸੀ ਚੱਠੇ ਨਕਟੇ ਨੇ ਦੱਸਿਆ ਕਿ ਉਹ ਲਗਭਗ ਪਿਛਲੇ 10 ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਕਣਕ ਬਿਜਾਈ ਕਰ ਰਿਹਾ ਹੈ ਅਤੇ ਇਸ ਸਾਲ ਵੀ ਲਗਭਗ 17 ਏਕੜ ਕਣਕ ਦੀ ਫਸਲ ਬਿਨ੍ਹਾ ਅੱਗ ਲਗਾਏ ਹੈਪੀ ਸੀਡਰ ਅਤੇ ਮਲਚਿੰਗ ਵਿਧੀ ਨਾਲ ਬਿਜਾਈ ਕੀਤੀ ਹੋਈ ਹੈ ਜੋ ਕਿ ਵਧੀਆ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ ਦਾ ਕੋਈ ਹਮਲਾ ਫ਼ਸਲ ਉਪਰ ਨਹੀਂ ਹੋਇਆ ।
Punjab Bani 16 December,2024
ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ : ਰਾਕੇਸ਼ ਟਿਕੈਤ
ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ : ਰਾਕੇਸ਼ ਟਿਕੈਤ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ਚਲ ਰਹੇ ਕਿਸਾਨ ਅੰਦੋਲਨ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ।ਉਨ੍ਹਾਂ ਕਿਹਾ ਕਿ ਅਕਸਰ ਟੁੱਟੇ ਹੋਏ ਲੁੱਟੇ ਜਾਂਦੇ ਹਨ, ਇਸ ਲਈ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੋਚਣਾ ਪਵੇਗਾ ਕਿ ਭਵਿੱਖ ਵਿਚ ਕਿਸਾਨ ਅਤੇ ਮਜ਼ਦੂਰ ਦੇ ਹੱਕ ਕਿਵੇਂ ਲੈਣੇ ਹਨ । ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਬਾਰੇ ਸਾਰੇ ਲੋਕ ਹੀ ਚਿੰਤਤ ਹਨ ਪਰ ਮੰਗਾਂ ਮੰਨਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਤੇ ਡੱਲੇਵਾਲ ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਆਪਣਾ ਮਰਨ ਵਰਤ ਨਹੀਂ ਤਿਆਗਣਗੇ । ਇਸ ਅੰਦੋਲਨ ਬਾਰੇ ਅੱਗੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦਾ ਕੇਂਦਰ ਸਰਕਾਰ ਨੂੰ ਫ਼ਾਇਦਾ ਹੋ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਪਤਾ ਹੈ ਕਿ ਡੱਲੇਵਾਲ ਮਰਨ ਵਰਤ ਉਤੇ ਪੰਜਾਬ ਦੀ ਜ਼ਮੀਨ ਉਤੇ ਬੈਠੇ ਹਨ ਅਤੇ ਉਨ੍ਹਾਂ ਦੇ ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਦੀ ‘ਆਪ’ ਸਰਕਾਰ ਉਤੇ ਆਵੇਗੀ । ਇਸ ਦੇ ਨਾਲ ਹੀ ਸਿੱਖ ਕੌਮ ਦੀ ਵੀ ਬਦਨਾਮੀ ਹੋ ਰਹੀ ਹੈ ਕਿਉਂਕਿ ਕੌਮੀ ਪੱਧਰ ਉਤੇ ਲੋਕਾਂ ਨੂੰ ਲਗਦਾ ਹੈ ਕਿ ਸਿੱਖ ਕਿਸਾਨ ਜਦੋਂ ਮਰਜ਼ੀ ਸੜਕਾਂ ਰੋਕ ਲੈਂਦੇ ਹਨ। ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਵਲੋਂ ਦਿਤੇ ਬਿਆਨ ਉਤੇ ਪ੍ਰਤੀਕਰਮ ਦਿੰਦਿਆਂ ਟਿਕੈਤ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਲਾਪਤਾ ਲੜਕੀਆਂ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਸਰਕਾਰ ਨਾਲ ਸਾਂਝੀ ਕਰਨ ਨਹੀਂ ਤਾਂ ਝੂਠ ਬੋਲ ਕੇ ਗੁੰਮਰਾਹ ਨਾ ਕਰਨ । ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਸਦ ਮੈਂਬਰ ਝੂਠੇ ਤੱਥ ਪੇਸ਼ ਕਰਦਾ ਹੈ ਤਾਂ ਉਸ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ । ਹਰਿਆਣਾ ਸਰਕਾਰ ਵਲੋਂ 24 ਫ਼ਸਲਾਂ ਉਤੇ ਐਮ. ਐਸ. ਪੀ. ਦੇਣ ਵਾਲੀ ਖ਼ਬਰ ਉਤੇ ਟਿਕੈਤ ਨੇ ਕਿਹਾ ਕਿ ਭਾਜਪਾ ਝੂਠ ਬੋਲਣ ਵਿਚ ਮਾਹਰ ਹੈ ਤੇ ਉਨ੍ਹਾਂ ਕਦੇ ਨਹੀਂ ਸੁਣਿਆ ਕਿ ਹਰਿਆਣਾ ਵਿਚ 24 ਫ਼ਸਲਾਂ ਉਤੇ ਐਮਐਸਪੀ ਮਿਲਦੀ ਹੈ।ਜਦੋਂ ਪੱਤਰਕਾਰਾਂ ਨੇ ਟਿਕੈਤ ਨੂੰ ਪੁਛਿਆ ਕਿ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਕਹਿਣਾ ਹੈ ਕਿ ਉਹ ਲਗਾਤਾਰ ਕਿਸਾਨਾਂ ਨੂੰ ਮਿਲਦੇ ਹਨ ਤਾਂ ਟਿਕੈਤ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਮੰਤਰੀ ਨੂੰ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਮਿਲਦੇ ਨਹੀਂ ਦੇਖਿਆ । ਦਿੱਲੀ ਜਾਣ ਬਾਰੇ ਉਨ੍ਹਾਂ ਦੀ ਜਥੇਬੰਦੀ ਦਾ ਕੀ ਇਰਾਦਾ ਹੈ ਤਾਂ ਟਿਕੈਤ ਨੇ ਕਿਹਾ ਕਿ ਦਿੱਲੀ 61000 ਵੋਲਟ ਵਾਂਗ ਹੈ ਤੇ ਉਨ੍ਹਾਂ ਦਾ ਅਜੇ ਦਿੱਲੀ ਜਾਣ ਦਾ ਕੋਈ ਇਰਾਦਾ ਨਹੀਂ ਹੈ। ਦੂਜੇ ਪਾਸੇ ਪਿਤਾ ਬਾਰੇ ਗੱਲ ਕਰਦਿਆਂ ਭਾਵੁਕ ਹੋਏ ਜਗਜੀਤ ਸਿੰਘ ਡੱਲੇਵਾਲ ਦਾ ਪੁੱਤਰ ਗੁਰਪਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਵਿਗੜ ਰਹੀ ਹੈ। ਉਨ੍ਹਾਂ ਦੇ ਹੌਸਲੇ ਅੱਜ ਵੀ ਬੁਲੰਦ ਹਨ। ਉਨ੍ਹਾਂ ਨੇ ਸਾਡੀ ਗੁਹਾਰ ਨੂੰ ਲੈ ਕੇ ਆਪਣਾ ਘਰ-ਬਾਰ ਛੱਡ ਕੇ ਇਸ ਮੋਰਚੇ ਨੂੰ ਆਪਣਾ ਪਰਿਵਾਰ ਬਣਾਇਆ ਹੈ । ਉਨ੍ਹਾਂ ਨੇ ਪਹਿਲੇ ਦਿਨ ਤੋਂ ਕਹਿ ਦਿਤਾ ਸੀ ਕਿ ਜਾਂ ਤਾਂ ਸ਼ਹਾਦਤ ਹੋਵੇਗੀ ਜਾਂ ਮੰਗਾਂ ਮੰਨੀਆਂ ਜਾਣਗੀਆਂ ।
Punjab Bani 16 December,2024
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਨੀਤੀ ਦੇ ਖਰੜੇ 'ਤੇ ਟਿੱਪਣੀਆਂ ਭੇਜਣ ਲਈ ਡਰਾਫਟਿੰਗ ਕਮੇਟੀ ਨੂੰ ਤਿੰਨ ਹਫਤਿਆਂ ਦਾ ਸਮਾਂ ਦੇਣ ਵਾਸਤੇ ਪੱਤਰ ਲਿਖਿਆ ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ । ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ । ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ. ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ । ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸਟੈਂਡ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੀ ਇੱਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ਵਿੱਚ ਮਹਿੰਗਾ ਸਾਬਤ ਹੋਵੇ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਬੋਰਡ ਵਿਸ਼ੇਸ਼ ਕਰਕੇ ਸੂਬੇ ਦੇ ਖੇਤੀ ਮੰਡੀਕਰਨ ਢਾਂਚੇ ਦੀ ਮਜ਼ਬੂਤੀ ਲਈ ਘੱਟੋ-ਘੱਟ ਸਮਰਥਨ ਮੁੱਲ, ਮੰਡੀ ਫੀਸ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ । ਇਸ ਉੱਚ ਪੱਧਰੀ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਆਰਥਿਕ ਅਤੇ ਸਮਾਜ ਸ਼ਾਸਤਰ (ਪੀ. ਏ. ਯੂ.) ਵਿਭਾਗ ਦੇ ਮੁਖੀ ਡਾ. ਜਤਿੰਦਰ ਮੋਹਨ ਸਿੰਘ ਅਤੇ ਪੰਜਾਬ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 16 December,2024
ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਲੀਡਰਸ਼ਿਪ ਨਾਲ ਖਨੌਰੀ ਬਾਰਡਰ ਪਹੁੰਚ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ
ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਲੀਡਰਸ਼ਿਪ ਨਾਲ ਖਨੌਰੀ ਬਾਰਡਰ ਪਹੁੰਚ ਕੀਤੀ ਕਿਸਾਨ ਨੇਤਾ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਸਰਹੱਦ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਪਹੁੰਚੇ ਹਨ । ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਮੌਜੂਦ ਸਨ । ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ । ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ ।
Punjab Bani 16 December,2024
ਕੇ. ਐਮ. ਐਮ. ਨੇ ਭੇਜਿਆ ਐਸ. ਕੇ. ਐਮ. ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਕਿਸਾਨੀ ਸੰਘਰਸ਼ ਵਿਚ ਸਹਿਯੋਗ ਦੇਣ ਲਈ ਸੱਦਾ
ਕੇ. ਐਮ. ਐਮ. ਨੇ ਭੇਜਿਆ ਐਸ. ਕੇ. ਐਮ. ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਕਿਸਾਨੀ ਸੰਘਰਸ਼ ਵਿਚ ਸਹਿਯੋਗ ਦੇਣ ਲਈ ਸੱਦਾ ਸ਼ੰਭੂ : ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਮੂਹ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਦਿਆਂ ਲਿਖਿਆ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ-2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਕੀਤੇ ਗਏ ਸਨ ਭਾਵੇਂ ਕਈ ਕਾਰਨਾਂ ਕਰ ਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ ਪਰ ਅਸੀਂ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰਖਦਿਆਂ ਆਪ ਨੂੰ ਦੁਬਾਰਾ ਸੱਦਾ ਦਿੱਤਾ ਹੈ ਤੇ ਸੱਦਾ ਪ੍ਰਵਾਨ ਹੋਣ ਤੇ ਅੱਗੇ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹੈ।
Punjab Bani 15 December,2024
20ਵੇਂ ਦਿਨ ਵੀ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ
20ਵੇਂ ਦਿਨ ਵੀ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਸੰਗਰੂਰ : ਕਿਸਾਨੀ ਮੰਗਾਂ ਲਈ ਖਨੌਰੀ ਬਾਰਡਰ ਤੇ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਿਥੇ 20ਵੇਂ ਦਿਨ ਵਿਚ ਦਾਖਲ ਹੋ ਗਿਆ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਜੇਕਰ ਸਰਕਾਰ ਨੂੰ ਉਨ੍ਹਾਂ ਦੀ ਸਿਹਤ ਦੀ ਚਿੰਤਾ ਹੈ ਤਾਂ ਮੰਗਾਂ ਮੰਨ ਲਵੇ । ਜਗਜੀਤ ਸਿੰਘ ਡੱਲੇਵਾਲ ਨਾਲ ਇਸ ਮੌਕੇ ਉਨ੍ਹਾਂ ਦਾ ਪੋਤਰਾ ਵੀ ਮੌਜੂਦ ਸੀ । ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਣ ਪਹੁੰਚੇ ਸਰਕਾਰੀ ਅਧਿਕਾਰੀਆਂ ਨੇ ਬੇਸ਼ਕ ਕਿਸਾਨ ਨੇਤਾ ਡੱਲੇਵਾਲ ਨੂੰ ਉਨ੍ਹਾਂ ਦੀ ਮੌਜੂਦਾ ਸਿਹਤ ਦਾ ਹਵਾਲਾ ਦਿੰਦਿਆਂ ਟ੍ਰੀਟਮੈਂਟ ਕਰਵਾਉਣ ਲਈ ਆਖਿਆ ਪਰ ਜਗਜੀਤ ਡੱਲੇਵਾਲ ਨੇ ਸਪੱਸ਼ਟ ਤੌਰ ਤੇ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕੀਤਾ । ਹਾਲਾਂਕਿ ਪ੍ਰਸ਼ਾਸਨ ਨੇ ਇਸ ਮੌਕੇ ਕਿਹਾ ਕਿ ਦੋ ਐਂਬੂਲੈਂਸ ਖੜੀ ਕਰ ਰਹੇ ਹਾਂ ਤਾਂ ਜੋ ਲੋੜ ਪੈਣ ਉਪਰ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ ਤਾਂ ਉਸਨੂੰ ਅਸੀ ਸਵੀਕਾਰ ਕਰ ਲਿਆ ਹੈ । ਜਗਜੀਤ ਡੱਲੇਵਾਲ ਨੇ ਡੀ. ਜੀ. ਪੀ. ਨੂੰ ਕਿਹਾ ਕਿ ਉਨ੍ਹਾਂ ਦੀ ਜਾਨ ਤੋਂ ਜ਼ਰੂਰੀ 700 ਕਿਸਾਨਾਂ ਦੀਆਂ ਜਾਨਾਂ ਹਨ, ਜੇਕਰ ਇੰਨੀ ਚਿੰਤਾ ਉਹਨਾਂ ਦੀ ਸਿਹਤ ਦੀ ਹੈ ਤਾਂ ਸਰਕਾਰ ਮੰਗਾਂ ਨੂੰ ਮੰਨੇ । ਵਿਨੇਸ਼ ਫੋਗਾਟ ਨੇ ਵੀ ਡੱਲੇਵਾਲ ਨਾਲ ਕੀਤੀ ਮੁਲਾਕਾਤ : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਖਨੌਰੀ ਸਰਹੱਦ `ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਮੁਲਾਕਾਤ ਉਪਰੰਤ ਮਹਿਲਾ ਪਹਿਲਵਾਨ ਨੇ ਕਿਹਾ ਕਿ ਉਹ ਇਥੇ ਡੱਲੇਵਾਲ ਦੀ ਸਿਹਤ ਦਾ ਹਾਲ ਜਾਨਣ ਪਹੁੰਚੀ ਹੈ ਅਤੇ ਡੱਲੇਵਾਲ ਦਾ ਸਾਥ ਦੇਣ ਆਈ ਹੈ । ਉਸ ਨੇ ਸਾਰਿਆਂ ਧਿਰਾਂ ਅਤੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਕਿਸਾਨ ਆਗੂ ਦਾ ਸਾਥ ਦੇਣ ਲਈ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਭਵਿੱਖ ਲਈ ਮਰਨ ਵਰਤ `ਤੇ ਬੈਠੇ ਹਨ । ਉਸ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਪਹਿਲ ਦੇ ਆਧਾਰ `ਤੇ ਕਿਸਾਨਾਂ ਦੇ ਮਸਲੇ ਹੱਲ ਕਰੇ ।
Punjab Bani 15 December,2024
ਸੰਯੁਕਤ ਕਿਸਾਨ ਮੋਰਚੇ ਕਰੇਗਾ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ
ਸੰਯੁਕਤ ਕਿਸਾਨ ਮੋਰਚੇ ਕਰੇਗਾ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 23 ਦਸੰਬਰ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ, ਇਹ ਐਲਾਨ ਕਰਦਿਆਂ ਉਨ੍ਹਾਂ ਸ਼ੰਭੂ ਤੇ ਖਨੌਰੀ ਬਾਰਡਰ `ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ । ਹੁਣ ਸੰਯੁਕਤ ਕਿਸਾਨ ਮੋਰਚਾ ਵੀ ਕਿਸਾਨ ਅੰਦੋਲਨ ਦੇ ਹੱਕ ਵਿਚ ਨਿਤਰ ਗਿਆ ਹੈ । ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਬੋਲਦਿਆਂ ਕਿਹਾ ਕਿ ਕੱਲ੍ਹ ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਦੀ ਆਨ ਲਾਈਨ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਸੂਬਿਆਂ ਦੇ 30 ਨੁਮਾਇੰਦੇ ਸ਼ਾਮਲ ਹੋਏ ਹੋਏ। ਮੀਟਿੰਗ ਵਿਚ ਕਿਸਾਨੀ ਅੰਦੋਲਨ ਬਾਰੇ ਗੱਲਬਾਤ ਕੀਤੀ ਗਈ । ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰ ਅੰਦਾਜ਼ ਕੀਤਾ ਹੈ ਤੇ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਹੈ । ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ।
Punjab Bani 15 December,2024
ਖਨੌਰੀ ਬਾਰਡਰ `ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ
ਖਨੌਰੀ ਬਾਰਡਰ `ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸੰਗਰੂਰ : ਖਨੌਰੀ ਬਾਰਡਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਲਈ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਹੁੰਚੇ । ਉਹਨਾਂ ਨੇ ਡੱਲੇਵਾਲ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਅੰਦੋਲਨ ਦੀਆਂ ਮੰਗਾਂ ਇੱਕੋ ਜਿਹੀਆਂ ਹਨ, ਕਿਸਾਨ ਸ਼ਾਂਤੀਪੂਰਨ ਧਰਨਾ ਦੇ ਰਹੇ ਹ, ਪਰ ਉਨ੍ਹਾਂ ਦੀ ਕੋਈ ਨਹੀਂ ਸੁਣ ਰਿਹਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਬੁਲਾ ਕੇ ਹੱਲ ਲੱਭਣਾ ਚਾਹੀਦਾ ਹੈ । ਇੱਕ ਹੱਲ ਇਹ ਵੀ ਹੈ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਪਹਿਲੇ ਕਿਸਾਨ ਅੰਦੋਲਨ ਵਿਚ ਸ਼ਾਮਲ ਰਹੇ ਸਾਰੇ ਕਿਸਾਨ ਸੰਗਠਨ ਇਕਜੁੱਟ ਹੋ ਕੇ ਇਸ ਅੰਦੋਲਨ ਵਿਚ ਸ਼ਾਮਲ ਹੋ ਜਾਣ ਤਾਂ ਸਰਕਾਰ ’ਤੇ ਦਬਾਅ ਵਧੇਗਾ, ਇਸ ਲੜਾਈ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਉਹਨਾਂ ਦੀ ਤਬੀਅਤ ਕਾਫੀ ਜ਼ਿਆਦਾ ਨਾਜ਼ੁਕ ਹੈ। ਇਸ ਤੋਂ ਇਲਾਵਾ ਅੱਜ ਡੱਲੇਵਾਲ ਦਾ ਹਾਲ ਜਾਣਨ ਲਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ, ਪਹਿਲਵਾਨ ਵਿਨੇਸ਼ ਫੋਗਾਟ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂ ਪਹੁੰਚੇ ਹਨ ।
Punjab Bani 15 December,2024
ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਨੇ ਢਾਬੀ ਗੁੱਜਰਾਂ ਬਾਰਡਰ ਪਹੁੰਚ ਕੇ ਖੁਦ ਕੀਤੀ ਜਗਜੀਤ ਸਿੰਘ ਡੱਲੇਵਾਲ ਮੁਲਾਕਾਤ ਤੇ ਕੀਤੀ ਮਰਨ ਵਰਤ ਤੋੜਨ ਦੀ ਅਪੀਲ
ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਨੇ ਢਾਬੀ ਗੁੱਜਰਾਂ ਬਾਰਡਰ ਪਹੁੰਚ ਕੇ ਖੁਦ ਕੀਤੀ ਜਗਜੀਤ ਸਿੰਘ ਡੱਲੇਵਾਲ ਮੁਲਾਕਾਤ ਤੇ ਕੀਤੀ ਮਰਨ ਵਰਤ ਤੋੜਨ ਦੀ ਅਪੀਲ ਸੰਗਰੂਰ : ਪੰਜਾਬ ਪੁਲਸ ਮੁਖੀ (ਡੀ. ਜੀ. ਪੀ) ਪੰਜਾਬਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਹੀ ਨਹੀਂ ਕੀਤੀ ਬਲਕਿ ਉਨ੍ਹਾਂ ਨੂੰ ਮਰਨ ਵਰਤ ਤੋੜਨ ਦੀ ਅਪੀਲ ਵੀ ਕੀਤੀ । ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪਟਿਆਲਾ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਅਤੇ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ । ਉਨ੍ਹਾਂ ਦਾ ਕਹਿਣਾ ਸੀ ਕਿ ਉਹ ਅੱਜ ਇੱਥੇ ਜਿੱਥੇ ਡੀ. ਜੀ. ਪੀ. ਹੋਣ ਨਾਤੇ ਆਏ ਹਨ ਕਿਉਂਕਿ ਉਨ੍ਹਾਂ ਨੂੰ ਖ਼ਾਸ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇੱਥੇ ਭੇਜਿਆ ਗਿਆ ਹੈ । ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵੀ ਰਾਬਤਾ ਸਾਧਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਲਦੀ ਕੋਈ ਉਸਾਰੂ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਵੀ ਜਤਾਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਸੀ ਕਿ ਡੱਲੇਵਾਲ ਹੋਣਹਾਰ, ਸੁਲਝੇ ਅਤੇ ਸੀਨੀਅਰ ਨੇਤਾ ਹਨ, ਜਿਸ ਕਰ ਕੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਜਾਰੀ ਇਸ ਸੰਘਰਸ਼ ਨੂੰ ਨੇਪਰੇ ਚੜ੍ਹਾਉਣ ਲਈ ਡੱਲੇਵਾਲ ਵਰਗੇ ਸੁਲਝੇ ਕਿਸਾਨ ਆਗੂਆਂ ਦੀ ਅਗਵਾਈ ਦੀ ਦੇਸ਼, ਪੰਜਾਬ ਅਤੇ ਖ਼ਾਸਕਰ ਕਿਸਾਨੀ ਨੂੰ ਬਹੁਤ ਜ਼ਰੂਰਤ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਨਹੀਂ ਚਾਹੁੰਦੀ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਕੋਈ ਜ਼ੋਰ-ਜ਼ਬਰਦਸਤੀ ਕੀਤੀ ਜਾਵੇ । ਇਸ ਕਰਕੇ ਹੀ ਉਹ ਅੱਜ ਇੱਥੇ ਉਚੇਚੇ ਤੌਰ ‘ਤੇ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਤਿਆਗਣ ਦੀ ਅਪੀਲ ਕਰਨ ਆਏ ਹਨ, ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ । ਉਨ੍ਹਾਂ ਹੋਰ ਕਿਹਾ ਕਿ ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਵੀ ਸ੍ਰੀ ਡੱਲੇਵਾਲ ਦਾ ਪੂਰਾ ਖਿਆਲ ਰੱਖਣ ਦੀ ਹਦਾਇਤ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਕੀਤੀ ਗਈ ਹੈ, ਜਿਸ ਦੇ ਚਲਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਇਸੇ ਸਭ ਕਾਸੇ ਦਾ ਮੁਆਇਨਾ ਲੈਣਵੀ ਉਹ ਇਥੇ ਪੁੱਜੇ ਹਨ । ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੀ ਜਾਨ ਨੂੰ ‘ਬੇਹੱਦ ਕੀਮਤੀ’ ਕਰਾਰ ਦਿੰਦਿਆਂ ਉਨ੍ਹਾਂ ਦੀ ਸਿਹਤ ਵਿਚ ਨਿਘਾਰ ਉਤੇ ਫ਼ਿਕਰਮੰਦੀ ਦਾ ਇਜ਼ਾਹਰ ਕੀਤਾ ਸੀ । ਸਿਖਰਲੀ ਅਦਾਲਤ ਨੇ ਦੋਵਾਂ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਉਨ੍ਹਾਂ ਨੂੰ ਮਿਲਣ ਤੇ ਆਪਣਾ ਮਰਨ ਵਰਤ ਖ਼ਤਮ ਕਰਨ ਵਾਸਤੇ ਮਨਾਉਣ ਲਈ ਕਿਹਾ ਸੀ।ਸਮਝਿਆ ਜਾਦਾ ਹੈ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੇ ਅਧਿਕਾਰੀ ਇਸੇ ਸਬੰਧ ਵਿਚ ਡੱਲੇਵਾਲ ਨੂੰ ਮਿਲਣ ਤੇ ਉਨ੍ਹਾਂ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਵਾਸਤੇ ਰਾਜ਼ੀ ਕਰਨ ਲਈ ਇਥੇ ਆਏ ਹਨ । ਸ੍ਰੀ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਡੀ. ਜੀ. ਪੀ. ਨੇ ਮੋਰਚੇ ਵਿੱਚ ਸ਼ਾਮਿਲ ਸੀਨੀਅਰ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਤੇ ਹੋਰਨਾਂ ਨਾਲ ਵੀ ਮੀਟਿੰਗ ਕੀਤੀ । ਖ਼ਬਰ ਲਿਖੇ ਜਾਣ ਤੱਕ ਇਹ ਮੀਟਿੰਗ ਜਾਰੀ ਸੀ । ਦੱਸਣਯੋਗ ਹੈ ਕਿ ਡੱਲੇਵਾਲ ਕਿਸਾਨ ਮੰਗਾਂ ਨੂੰ ਲੈ ਕੇ ਬੀਤੀ 26 ਨਵੰਬਰ ਤੋਂ ਇਥੇ ਮਰਨ ਵਰਤ ਉਤੇ ਬੈਠੇ ਹਨ । ਉਨ੍ਹਾਂ ਦੇ ਮਰਨ ਵਰਤ ਨੂੰ 20 ਦਿਨ ਹੋ ਚੁੱਕੇ ਹਨ ਤੇ ਇਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਨਿਘਾਰ ਆ ਰਿਹਾ ਹੈ । ਦੂਜੇ ਪਾਸੇ ਡੱਲੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਰਨ ਵਰਤ ਕਿਸਾਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਾਉਣਾ ਚਾਹੁੰਦੀਆਂ ਹਨ ਤਾਂ ਫ਼ੌਰੀ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ । ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਆਪਣੀ ਜਾਨ ਦੀ ਕੁਰਬਾਨੀ ਲਈ ਤਿਆਰ ਹਨ ।
Punjab Bani 15 December,2024
ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਭਾਵੁਕ ਸਪੀਚ, ਜਿੰਦਗੀ ਮੌਤ ਦੀ ਜੰਗ ਲੜ ਰਹੇ ਡੱਲੇਵਾਲ ਨੇ ਆਖੀ ਇਹ ਮੰਗ
ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਭਾਵੁਕ ਸਪੀਚ, ਜਿੰਦਗੀ ਮੌਤ ਦੀ ਜੰਗ ਲੜ ਰਹੇ ਡੱਲੇਵਾਲ ਨੇ ਆਖੀ ਇਹ ਮੰਗ ਖਨੌਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਇਸ ਸਮੇਂ ਬੇਹੱਦ ਹੀ ਨਾਜ਼ੁਕ ਬਣੀ ਪਈ ਹੈ ਪਰ ਉਨ੍ਹਾਂ ਨੇ ਆਪਣੇ ਮਰਨ ਵਰਤ ਨੂੰ ਜਾਰੀ ਰੱਖਿਆ ਹੋਇਆ ਹੈ । ਡਾਕਟਰਾਂ ਵੱਲੋਂ ਉਨ੍ਹਾਂ ਨੂੰ ਸਾਊਲੈਂਟ ਅਟੈਕ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੱਜ ਜਗਜੀਤ ਸਿੰਘ ਡੱਲੇਵਾਲ ਸਟੇਜ ’ਤੇ ਪਹੁੰਚੇ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਨੂੰ ਸਟੇਜ ਕੋਲ ਲੈ ਕੇ ਆਇਆ ਗਿਆ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੂਰੀ ਤਰ੍ਹਾਂ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ । ਸਟੇਜ ਕੋਲ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਕਰੀਬਨ 7 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ । ਸਰਕਾਰ ਨੂੰ ਚਾਹੀਦਾ ਹੈ ਕਿ ਇੱਕ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ । ਡਾ. ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨਾ ਚਾਹੀਦਾ ਹੈ । ਕਿਸਾਨਾਂ ਨੂੰ ਖੁਦਕੁਸ਼ੀ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ । ਬੀਤੇ 18 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਇਸ ਸਮੇਂ ਡੱਲੇਵਾਲ ਦੀ ਸਿਹਤ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਡਨੀ, ਲੀਵਰ ਨੇ ਜਵਾਬ ਦੇ ਦਿੱਤਾ ਹੈ । ਹਾਲਾਂਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ।
Punjab Bani 14 December,2024
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸਿਸ਼
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸਿਸ਼ ਗੰਭੀਰ ਹਾਲਤ ਦੇ ਚਲਦਿਆ ਰਾਜਿੰਦਰ ਹਸਪਤਾਲ ਪਟਿਆਲਾ ਕੀਤਾ ਰੈਫਰ ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੌਫਨਾਕ ਕਦਮ ਚੁੱਕਿਆ । ਉਸਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ । ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਕਿਸਾਨ ਆਗੂ ਹਸਪਤਾਲ ਪਹੁੰਚ ਰਹੇ ਹਨ । ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ । ਮ੍ਰਿਤਕ ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾ, ਲੁਧਿਆਣਾ ਵਜੋਂ ਹੋਈ ਹੈ । ਦੱਸ ਦਈਏ ਕਿ ਕਿਸਾਨ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕ ਲਿਆ । ਪੁਲਸ ਨਾਲ ਬਹਿਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ।
Punjab Bani 14 December,2024
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ, 14 ਦਸੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ ਕੀਤੀ । ਝਿੰਝਰ ਨੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਭਾਜਪਾ ਸਰਕਾਰ ਦੀ ਬੇਰੁਖ਼ੀ ਦੀ ਸਖ਼ਤ ਨਿਖੇਧੀ ਕੀਤੀ। ਝਿੰਜਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਭਾਜਪਾ ਸਰਕਾਰ ਦੀ ਉਦਾਸੀਨਤਾ ਭਿਆਨਕ ਹੈ । ਉਨ੍ਹਾਂ ਨੇ ਸਾਡੇ ਕਿਸਾਨਾਂ ਦੇ ਦੁੱਖਾਂ ਅਤੇ ਮੰਗਾਂ ਵਲੋਂ ਮੂੰਹ ਮੋੜ ਲਿਆ ਹੈ, ਅਤੇ ਇਹ ਹੁਣ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਕਰਨ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਡੀ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਮੰਗ ਨੂੰ ਤੁਰੰਤ ਮੰਨਣ ਤਾਂਜੋ ਹਰਿਆਣਾ ਪੁਲਸ ਵੱਲੋਂ ਵਰਤੇ ਜਾ ਰਹੇ ਵਹਿਸ਼ੀ ਬਲ ਕਾਰਨ ਜ਼ਖ਼ਮੀ ਹੋ ਰਹੇ ਕਿਸਾਨ ਅਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ । ਸਾਡੇ ਕਿਸਾਨਾਂ ਦਾ ਹੋਰ ਕੋਈ ਵੀ ਨੁਕਸਾਨ ਹੋਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ । ਉਨ੍ਹਾਂ ਨੂੰ ਵਾਅਦੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ । ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਬਲ, ਅੱਥਰੂ ਗੈਸ, ਪਾਣੀ ਦੀਆਂ ਤੋਪਾਂ ਅਤੇ ਗੋਲਿਆਂ ਦੀ ਵਰਤੋਂ ਅਸਵੀਕਾਰਨਯੋਗ ਹੈ ਅਤੇ ਹਰਿਆਣਾ ਸਰਕਾਰ ਨੂੰ ਇਸਦਾ ਜਵਾਬਦੇਹ ਹੋਣਾ ਪਵੇਗਾ । ਝਿੰਜਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇੱਕ ਕਿਸਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੇ ਨਾਲ ਇੱਕਮੁੱਠ ਹਨ। ਝਿੰਜਰ ਨੇ ਅੱਗੇ ਕਿਹਾ ਕਿ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਅਸੀਂ ਪਿੱਛੇ ਨਹੀਂ ਹਟਾਂਗੇ । ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ । ਝਿੰਜਰ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ 'ਤੇ ਵਹਿਸ਼ੀ ਤਾਕਤ ਦੀ ਵਰਤੋਂ ਕਰਨ ਲਈ ਹਰਿਆਣਾ ਪੁਲਸ ਅਤੇ ਹਰਿਆਣਾ ਸਰਕਾਰ ਦੀ ਵੀ ਨਿੰਦਾ ਕੀਤੀ । ਝਿੰਜਰ ਨੇ ਕਿਹਾ ਕਿ ਕਿਸਾਨ ਸਿਰਫ਼ ਆਪਣੇ ਹੱਕਾਂ ਦੀ ਮੰਗ ਕਰਨ ਲਈ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਨ । ਉਨ੍ਹਾਂ ਵਿਰੁੱਧ ਬਲ ਦੀ ਵਰਤੋਂ ਬਰਦਾਸ਼ਤਯੋਗ ਨਹੀਂ ਹੈ ਅਤੇ ਹਰਿਆਣਾ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ । ਇਸ ਤੋਂ ਇਲਾਵਾ ਝਿੰਜਰ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮ ਚੰਦਰ ਜਾਂਗੜਾ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਅਪਮਾਨਜਨਕ ਟਿੱਪਣੀ ਦੀ ਨਿਖੇਧੀ ਕੀਤੀ । ਜੰਗੜਾ ਦੀ ਸਾਡੇ ਕਿਸਾਨਾਂ ਵਿਰੁੱਧ ਭੱਦੀ ਟਿੱਪਣੀ ਪੂਰੀ ਤਰ੍ਹਾਂ ਘਿਣਾਉਣੀ ਹੈ । 2021 ਦੇ ਕਿਸਾਨ ਅੰਦੋਲਨ ਦੌਰਾਨ ਨਸ਼ਿਆਂ ਦੀ ਵਰਤੋਂ ਵਿੱਚ ਵਾਧਾ ਅਤੇ ਔਰਤਾਂ ਨੂੰ ਲਾਪਤਾ ਕਰਨ ਦੇ ਉਸ ਦੇ ਬੇਬੁਨਿਆਦ ਦਾਅਵੇ ਨਾ ਸਿਰਫ ਅਪਮਾਨਜਨਕ ਹਨ, ਬਲਕਿ ਸਾਡੇ ਅੰਨਦਾਤਾਵਾਂ ਪ੍ਰਤੀ ਭਾਜਪਾ ਦੀ ਮਾਨਸਿਕਤਾ ਨੂੰ ਵੀ ਨੰਗਾ ਕਰਦੇ ਹਨ । ਇਹ ਭਿਆਨਕ ਹੈ ਕਿ ਭਾਜਪਾ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ, ਜੋਕਿ ਕਿਸਾਨ ਭਾਈਚਾਰੇ ਪ੍ਰਤੀ ਉਹਨਾਂ ਦੇ ਨਫ਼ਰਤ ਨੂੰ ਹੋਰ ਉਜਾਗਰ ਕਰਦਾ ਹੈ । ਝਿੰਜਰ ਨੇ ਅੱਗੇ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਕੁਝ ਵੀ ਹੁੰਦਾ ਹੈ ਤਾਂ ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ।
Punjab Bani 14 December,2024
ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ
ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ ਰਾਜਪੁੁਰਾ : ਪੰਜਾਬ ਹਰਿਆਣਾ ਬਾਰਡਰ ਤੇ ਬਣੇ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦੇ ਰੂਪ ਵਿੱਚ 101 ਕਿਸਾਨਾਂ ਦਾ ਤੀਜਾ ਜਥਾ ਜੋ ਕਿ ਅੱਜ ਦਿੱਲੀ ਵੱਲ ਰਵਾਨਾ ਹੋਇਆ ਸੀ ਨੂੰ ਸ਼ੰਭੂ ਬਾਰਡਰ ’ਤੇ ਪੁਲਸ ਨੇ ਅੱਗੇ ਨਾ ਵਧਣ ਦਿੱਤਾ, ਜਿਸ ਤੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਸਖਤੀ ਕਰਦਿਆਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਕਾਰਨ 15 ਕਿਸਾਨ ਜ਼ਖ਼ਮੀ ਹੋ ਗਏ। ਪ੍ਰਾਪਤਜਾਣਕਾਰੀ ਅਨੁਸਾਰ ਇਕ ਕਿਸਾਨ ਦੇ ਰਬੜ ਦੀ ਗੋਲੀ ਵੀ ਵੱਜੀ ਹੈ। ਕਿਸਾਨ ਯੂਨੀਅਨ ਦੇ ਬੁਲਾਰੇ ਤੇਜਵੀਰ ਸਿੰਘ ਪੰਜੋਖਰਾ ਨੇ ਅੰਬਾਲਾ ਪੁਲਸ ਵੱਲੋਂ ਇੱਕ ਕਿਸਾਨ ਦੇ ਸਿੱਧੀ ਗੋਲੀ ਮਾਰਨ ਦਾ ਦੋਸ਼ ਲਾਇਆ ਹੈ । ਇਸ ਤੋਂ ਪਹਿਲਾਂ ਹਰਿਆਣਾ ਪੁਲਸ ਨੇ ਕਿਸਾਨਾਂ ਦਾ ਤੀਜਾ ਜਥਾ ਵੀ ਰੋਕ ਲਿਆ ਹੈ ਪਰ ਕਿਸਾਨਾਂ ਦੇ ਨਾ ਰੁਕਣ ’ਤੇ ਹਰਿਆਣਾ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਐਸਪੀ ਅੰਬਾਲਾ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹਵਾਲਾ ਦਿੱਤਾ । ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿਚ ਹੋਵੇਗੀ । ਅਗਲੀ ਸੁਣਵਾਈ 18 ਤਰੀਖ਼ ਰੱਖੀ ਗਈ ਹੈ । ਐਸ. ਪੀ. ਅੰਬਾਲਾ ਸੁਰਿੰਦਰ ਸਿੰਘ ਭੋਰੀਆ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਦੀ ਮਨਜ਼ੂਰੀ ਮਿਲੇਗੀ ਉਹ ਆਪ ਦਿੱਲੀ ਛੱਡ ਕੇ ਆਉਣਗੇ । ਗ਼ੌਰਤਲਬ ਹੈ ਕਿ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਢਾਬੀ ਗੁਜਰਾਂ ਸਰਹੱਦਾਂ ਉਤੇ ਕਿਸਾਨ ਫਰਵਰੀ ਤੋਂ ਰੋਸ ਜਤਾ ਰਹੇ ਹਨ । ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਤੇ ਬਿਨਾਂ ਟਰੈਕਟਰਾਂ-ਟਰਾਲੀਆਂ ਤੋਂ ਪੈਦਲ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਸੀ । ਇਸ ਤਹਿਤ ਪਹਿਲਾਂ 6 ਦਸੰਬਰ ਨੂੰ 101 ਕਿਸਾਨ ਗਏ ਸਨ ਪਰ ਹਰਿਆਣਾ ਪੁਲਸ ਨੇ ਕਿਸਾਨਾਂ ਦੇ ਜਥੇ ਨੂੰ ਸ਼ੰਭੂ ਬਾਰਡਰ ਨਾ ਟੱਪਣ ਦਿੱਤਾ ਅਤੇ ਉਨ੍ਹਾਂ ਸਖ਼ਤੀ ਨਾਲ ਰੋਕ ਦਿੱਤਾ । ਇਸ ਤੋਂ ਬਾਅਦ 8 ਦਸੰਬਰ ਨੂੰ ਫਿਰ 101 ਕਿਸਾਨਾਂ ਦੇ ਜਥੇ ਨੇ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਇਸ ਕੋਸ਼ਿਸ਼ ਨੂੰ ਵੀ ਹਰਿਆਣਾ ਪੁਲੀਸ ਨੇ ਸਖ਼ਤੀ ਨਾਲ ਨਾਕਾਮ ਕਰ ਦਿੱਤਾ । ਇੱਕ ਕਿਸਾਨ ਆਗੂ ਨੇ ਬੈਰੀਕੇਡਾਂ ਰਾਹੀਂ ਪੁਲਸ ਨਾਲ ਗੱਲ ਕਰਦਿਆਂ ਕਿਹਾ ਕਿ ਐਸ. ਪੀ. ਸਾਹਿਬ ਅਸੀਂ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਾਂ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਧਰਨੇ ਨੂੰ ਨਾ ਰੋਕੋ, ਕਿਰਪਾ ਕਰਕੇ ਸਾਨੂੰ ਸੜਕ ’ਤੇ ਲਾਂਘਾ ਦਿਓ, ਸਾਨੂੰ ਅੱਗੇ ਵਧਣ ਦਿੱਤਾ ਜਾਵੇ । ਸਾਡੀ ਆਵਾਜ਼ ਨੂੰ ਇਨ੍ਹਾਂ ਲੋਹੇ ਅਤੇ ਪੱਥਰ ਦੀਆਂ ਰੁਕਾਵਟਾਂ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 50 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ।
Punjab Bani 14 December,2024
ਕਿਸਾਨਾਂ ਨੇ ਦਿੱਲੀ ਕੂਚ ਦੇ ਚਲਦਿਆਂ ਸ਼ੰਭੂ ਬਾਰਡਰ ਤੋਂ 101 ਕਿਸਾਨ ਕੀਤੇ ਰਵਾਨਾ
ਕਿਸਾਨਾਂ ਨੇ ਦਿੱਲੀ ਕੂਚ ਦੇ ਚਲਦਿਆਂ ਸ਼ੰਭੂ ਬਾਰਡਰ ਤੋਂ 101 ਕਿਸਾਨ ਕੀਤੇ ਰਵਾਨਾ ਹਰਿਆਣਾ : ਪੰਜਾਬ ਦੇ ਸ਼ੰਭੂ ਬਾਰਡਰ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਪਰ ਉਨ੍ਹਾਂ ਨੂੰ ਹਰਿਆਣਾ ਪੁਲਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ । ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਮੋੜ ਚੁੱਕੀ ਹੈ ।
Punjab Bani 14 December,2024
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿਚ ਦਾਖਲ ਸੰਗਰੂਰ : ਖਨੌਰੀ ਸਰਹੱਦ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ ਹੈ। ਵਰਤ ਕਾਰਨ ਉਸ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕਰ ਰਹੇ ਹਨ। ਕਿਉਂਕਿ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੁੰਦੀ ਜਾ ਰਹੀ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਸਾਇਲੈਂਟ ਅਟੈਕ ਆਉਣ ਦਾ ਖਦਸ਼ਾ ਜਤਾਇਆ ਹੈ। ਯੂਐਸਏ ਤੋਂ ਡਾਕਟਰ ਸਵੈਮਾਨ ਨੇ ਵੀਡੀਓ ਜਾਰੀ ਕਰ ਡੱਲੇਵਾਲ ਦੀ ਸਿਹਤ ਦਾ ਹਾਲ ਦੱਸਿਆ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀਆਂ ਅੱਖਾਂ ਵੀ ਜਿਆਦਾਤਰ ਖੁੱਲ੍ਹੀਆਂ ਨਹੀਂ ਰਹਿ ਸਕਦੀਆਂ। ਉਨ੍ਹਾਂ ਨੂੰ ਅੱਖਾਂ ਖੋਲ੍ਹਣ ’ਚ ਵੀ ਮੁਸ਼ਕਿਲਾ ਹੋ ਰਹੀ ਹੈ। ਪਿਛਲੇ ਚਾਰ ਦਿਨ ਤੋਂ ਅਸੀਂ ਭਾਰ ਵੀ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਡਾਕਟਰਾਂ ਦੀ ਇੱਕ ਵੱਡੀ ਟੀਮ ਬੈਕ ’ਤੇ ਕੰਮ ਕਰ ਰਹੀ ਹੈ ਪਰ ਉਹ ਮਜਬੂਰਨ ਇਲਾਜ ਨਹੀਂ ਕਰ ਪਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਦੇਰ ਰਾਤ ਖਨੌਰੀ ਬਾਰਡਰ ’ਤੇ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਨਾਲ ਹੀ ਉਨ੍ਹਾਂ ਦੀ ਹੌਂਸਲਾ ਅਫਜਾਈ ਵੀ ਕੀਤੀ। ਪੰਜਾਬੀ ਗਾਇਕ ਬੱਬੂ ਮਾਨ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੀ ਸਾਰੀਆਂ ਜਥੇਬੰਦੀਆਂ ਨੂੰ ਇੱਥੇ ਆਉਣਾ ਚਾਹੀਦਾ ਹੈ। ਪਿਛਲੇ 18 ਦਿਨਾਂਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ।
Punjab Bani 14 December,2024
ਕਾਂਗਰਸ ਨੇਤਾ ਬਜਰੰਗ ਪੂਨੀਆਂ ਕਿਸਾਨਾਂ ਦੀ ਹਮਾਇਤ ਲਈ ਸ਼ੰਭੂ ਮੋਰਚੇ ਲਈ ਹੋਏ ਰਵਾਨਾ
ਕਾਂਗਰਸ ਨੇਤਾ ਬਜਰੰਗ ਪੂਨੀਆਂ ਕਿਸਾਨਾਂ ਦੀ ਹਮਾਇਤ ਲਈ ਸ਼ੰਭੂ ਮੋਰਚੇ ਲਈ ਹੋਏ ਰਵਾਨਾ ਨਵੀਂ ਦਿੱਲੀ : ਕਾਂਗਰਸ ਨੇਤਾ ਬਜਰੰਗ ਪੁਨੀਆ ਸ਼ੰਭੂ ਬਾਰਡਰ ਜਾ ਰਹੇ ਹਨ। ਉਨ੍ਹਾਂ ਐਕਸ ਤੇ ਜਾਣਕਾਰੀ ਦਿੱਤੀ ਕਿ ਉਹ ਕਿਸਾਨਾਂ ਨਾਲ ਸ਼ੰਭੂ ਮੋਰਚੇ ਲਈ ਰਵਾਨਾ ਹੋ ਗਏ ਹਨ ਅਤੇ ਜੋ ਵੀ ਕਿਸਾਨ ਉਨ੍ਹਾਂ ਨਾਲ ਜਾਣਾ ਚਾਹੁੰਦਾ ਹੈ, ਉਹ ਆਪਣੇ ਨੇੜਲੇ ਟੋਲ ਪਲਾਜ਼ਾ ’ਤੇ ਕਾਫ਼ਲੇ ਵਿੱਚ ਸ਼ਾਮਲ ਹੋ ਸਕਦਾ ਹੈ । ਇਸ ਤੋਂ ਪਹਿਲਾਂ ਪੂਨੀਆ ਨੇ ਦੱਸਿਆ ਕਿ ਕਿਸਾਨ ਅੰਦੋਲਨ ਬਾਰੇ ਕਾਂਗਰਸ ਨੇਤਾ ਅਤੇ ਕੁਸ਼ਤੀ ਖਿਡਾਰੀ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸ਼ਾਂਤੀ ਨਾਲ ਜਾ ਰਹੇ ਹਾਂ। ਸਾਡੀ ਜੋ ਡਿਊਟੀ ਲਗਾਈ ਜਾਵੇਗੀ, ਅਸੀਂ ਉਸ ਦੇ ਨਾਲ ਖੜ੍ਹੇ ਹਾਂ। ਬੋਲਣ ਅਤੇ ਕਰਨ ਵਿੱਚ ਫਰਕ ਹੁੰਦਾ ਹੈ ।
Punjab Bani 14 December,2024
ਸ਼ੰਭੂ ਬਾਰਡਰ ਤੋਂ ਕਿਸਾਨ ਕਰਨਗੇ ਅੱਜ ਫਿਰ ਦਿੱਲੀ ਕੂਚ
ਸ਼ੰਭੂ ਬਾਰਡਰ ਤੋਂ ਕਿਸਾਨ ਕਰਨਗੇ ਅੱਜ ਫਿਰ ਦਿੱਲੀ ਕੂਚ ਪਟਿਆਲਾ : ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ । ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ `ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ । ਦਿੱਲੀ ਵੱਲ ਮਾਰਚ ਕਰਨ ਦੀ ਕਿਸਾਨਾਂ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ ।
Punjab Bani 14 December,2024
ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਸੰਜੀਦਗੀ ਨਾਲ ਲੈ ਕੋਈ ਗੌਰ ਨਹੀਂ ਕਰ ਰਹੀ ਅਤੇ ਪੈਦਲ ਦਿੱਲੀ ਵੱਲ ਜਾ ਰਹੇ ਕਿਸਾਨਾਂ ਤੇ ਅੱਤਿਅਚਾਰ ਕਰ ਰਹੀ ਹੈ : ਸੰਯੁਕਤ ਕਿਸਾਨ ਮੋਰਚੇ
ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਸੰਜੀਦਗੀ ਨਾਲ ਲੈ ਕੋਈ ਗੌਰ ਨਹੀਂ ਕਰ ਰਹੀ ਅਤੇ ਪੈਦਲ ਦਿੱਲੀ ਵੱਲ ਜਾ ਰਹੇ ਕਿਸਾਨਾਂ ਤੇ ਅੱਤਿਅਚਾਰ ਕਰ ਰਹੀ ਹੈ : ਸੰਯੁਕਤ ਕਿਸਾਨ ਮੋਰਚੇ ਲੁਧਿਆਣਾ : ਬੀਤੇ ਦਿਨੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੰਘਰਸ਼ ਨੂੰ ਆਰ-ਪਾਰ ਦੀਆਂ ਛੋਹਾਂ ਦੇਂਦਿਆਂ ਕਿਸਾਨੀ ਮੰਗਾਂ ਨੂੰ ਮੁੱਖ ਰੱਖਦਿਆਂ ਬੀਤੀ 26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕੀਤਾ ਸੀ ਉਸ ਦਾ ਅੱਜ 18 ਵਾਂ ਦਿਨ ਹੈ ਅਤੇ ਡੱਲੇਵਾਲ ਦੀ ਸਿਹਤ ਨਾਜ਼ੁਕ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪਿਛਲ਼ੇ ਦਿਨੀ ਲੁਧਿਆਣਾ ’ਚ ਇੱਕ ਮੀਟਿੰਗ ਕਰਕੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕੇ ਜਾਂ ਤਾਂ ਕਿਸਾਨਾਂ ਦੀਆਂ ਮੰਗਾਂ ਮੰਨਕੇ ਡੱਲੇਵਾਲ ਦਾ ਮਰਨ-ਵਰਤ ਖੁਲਵਾਇਆ ਜਾਵੇ ਨਹੀਂ ਆਉਣ ਵਾਲੇ ਦਿਨਾਂ ’ਚ ਸੰਯੁਕਤ ਕਿਸਾਨ ਮੋਰਚਾ ਕੋਈ ਸਖ਼ਤ ਫੈਸਲਾ ਲੈ ਸਕਦਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੈਸ ਬਿਆਨ ਸਾਂਝਾ ਕਰਦਿਆਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ,ਕਿਸਾਨ ਆਗੂ ਚੌਧਰੀ ਰਾਕੇਸ਼ ਟਕੈਤ, ਮਨਜੀਤ ਸਿੰਘ ਧਨੇਰ, ਸੁੱਖ ਗਿੱਲ ਮੋਗਾ ਬੀਕੇਯੂ ਤੋਤੇਵਾਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਿੰਦਰ ਸਿੰਘ ਗੋਲੇਵਾਲ, ਬੂਟਾ ਸਿੰਘ ਸ਼ਾਦੀਪੁਰ, ਕਿਰਪਾ ਸਿੰਘ ਡਾਲੇਕੇ ਅਤੇ ਰਤਨ ਮਾਨ ਨੇ ਕੀਤਾ । ਆਗੂਆਂ ਨੇ ਕਿਹਾ ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਸੰਜੀਦਗੀ ਨਾਲ ਲੈ ਕੋਈ ਗੌਰ ਨਹੀਂ ਕਰ ਰਹੀ ਅਤੇ ਪੈਦਲ ਦਿੱਲੀ ਵੱਲ ਜਾ ਰਹੇ ਕਿਸਾਨਾਂ ਤੇ ਅੱਤਿਅਚਾਰ ਕਰ ਰਹੀ ਹੈ। ਜਿਵੇਂ ਉਹ ਕਿਸੇ ਵਿਰੋਧੀ ਦੇਸ਼ ਦੇ ਬਾਸ਼ਿੰਦੇ ਹੋਣ,ਆਗੂਆਂ ਨੇ ਅੱਗੇ ਬੋਲਦਿਆਂ ਕਿਹਾ ਕੇ ਕਿਸਾਨ ਆਪਣੀਆਂ ਹੱਕੀ ਮੰਗਾਂ ਜਿਵੇਂ ਸਾਰੀਆਂ ਫ਼ਸਲਾਂ ’ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਲਖੀਮਪੁਰ ਖੀਰੀ ਦਾ ਇਨਸਾਫ, ਦਿੱਲੀ ਅੰਦੋਲਨ ਦੇ ਹੋਏ ਨਾਜਾਇਜ਼ ਪਰਚੇ ਰੱਦ ਹੋਣ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਸ ਹਜ਼ਾਰ ਰੁਪੈ ਸਰਕਾਰ ਬੁਢਾਪਾ ਪੈਂਸ਼ਨ ਦਵੇ, ਸ਼ਹੀਦ ਹੋਏ ਕਿਸਾਨਾਂ ਦੇ ਰਹਿਦੇ ਪਰਿਵਾਰਾਂ ਨੂੰ ਮੁਅਵਜਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ, ਚਿੱਪ ਵਾਲੇ ਮੀਟਰ ਬੰਦ ਕੀਤੇ ਜਾਣ, ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ,ਪਰਾਲੀ ਦੇ ਪਰਚੇ ਰੱਦ ਕੀਤੇ ਜਾਣ ਵਰਗੀਆਂ ਮੰਗਾਂ ’ਤੇ ਲੜ ਰਹੇ ਹਨ, ਪਰ ਸਰਕਾਰ ਨੇ ਇੱਕ ਵੀ ਮੀਟਿੰਗ ਸੰਜੀਦਗੀ ਨਾਲ ਨਹੀਂ ਕੀਤੀ ਉਲਟਾ ਦਿੱਲੀ ਵੱਲ ਜਾਂਦੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾਂਦੇ ਹਨ । ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਖਨੌਰੀ ਬਾਰਡਰ ਤੇ ਕੁਲਦੀਪ ਸਿੰਘ ਬਜੀਦਪੁਰ, ਜੰਗਵੀਰ ਸਿੰਘ ਚੌਹਾਨ, ਜਿੰਦੂ ਖੋਖਰ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ ।
Punjab Bani 13 December,2024
ਅਮਰਕੋਟ ਚੌਂਕ ਬੰਦ ਕਰਕੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ
ਅਮਰਕੋਟ ਚੌਂਕ ਬੰਦ ਕਰਕੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਕੇਂਦਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਤਰਨਤਾਰਨ : ਜਿਲ੍ਹਾ ਤਰਨ ਤਾਰਨ ਨੇ ਵਿਧਾਨ ਸਭਾ ਹਲਕਾ ਖੇਮਕਰਾਨਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਚੌਂਕ ਬੰਦ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜੋਨ ਪ੍ਰਧਾਨ ਦੀਦਾਰ ਸਿੰਘ ਲਾਖਣਾ ਅਤੇ ਆਤਮਾ ਸਿੰਘ ਪਲੋਮਪਤੀ, ਮਨਜੀਤ ਸਿੰਘ ਮਦਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵੱਡੇ ਪੱਧਰ ’ਤੇ ਧਰਹੋ ਕਰਨ ਵਿਚ ਲੱਗੀ ਹੋਈ ਹੈ, ਕਿਉਂਕਿ ਇੱਕ ਪਾਸੇ ਕਿਸਾਨ 10 ਮਹੀਨੇ ਤੋਂ ਬਾਰਡਰਾਂ ਉੱਪਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੈਠੇ ਹੋਏ ਹਨ, ਉਤੋਂ ਕੇਂਦਰ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਕਿਸਾਨਾਂ ਉੱਪਰ ਤਸ਼ੱਦਦ ਕਰ ਰਹੀ ਹੈ। ਇਸੇ ਗੱਲ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਜਿਨਾਂ ਨੂੰ ਪੰਜਾਬ ਸਰਕਾਰ ਜਬਰਨ ਚੁੱਕਣਾ ਚਾਹੁੰਦੀ ਹੈ ਉਹਨਾਂ ਕਿਹਾ ਕਿ ਇਸੇ ਰੋਸ ’ਚ ਅੱਜ ਉਹਨਾਂ ਵੱਲੋਂ ਇਹ ਪੁਤਲਾ ਸਾੜ ਕੇ ਆਪਣਾ ਰੋਸ ਜਾਹਿਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਜਦ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਇਸੇ ਤਰ੍ਹਾਂ ਹੀ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
Punjab Bani 13 December,2024
ਕਣਕ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ
ਕਣਕ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਵਾਨੀਗੜ੍ਹ, 13 ਦਸੰਬਰ : ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਜਾਗਰੁਕਤਾ ਕੈਂਪਾਂ ਦੀ ਲੜੀ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਰਾਜਪੁਰਾ ਵਿੱਚ ਮਟਰ, ਕਣਕ ਅਤੇ ਤੇਲ ਬੀਜ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਸਭ ਤੋਂ ਪਹਿਲਾਂ ਪਿੰਡ ਵਿੱਚ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ: ਅਸ਼ੋਕ ਕੁਮਾਰ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਕਣਕ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀਆਂ ਸਿਫਾਰਸ਼ ਬਾਰੇ ਵਿਸਥਾਰਪੂਰਵਕ ਲੈਕਚਰ ਦਿੱਤਾ। ਉਨ੍ਹਾਂ ਦਸਿਆ ਕਿ ਕੁਝ ਖੇਤਾਂ ਵਿੱਚ, ਗੁਲਾਬੀ ਸੁੰਡੀ ਦਾ ਹਮਲਾ ਨੋਟ ਕੀਤਾ ਗਿਆ ਅਤੇ ਹਮਲੇ ਦੀ ਗੰਭੀਰਤਾ ਦੀ ਸਥਿਤੀ ਵਿੱਚ ਪਹਿਲੀ ਸਿੰਚਾਈ ਤੋਂ ਪਹਿਲਾਂ ਇੱਕ ਏਕੜ ਵਿੱਚ 7 ਕਿਲੋ ਮੋਰਟੇਲ/ਰੀਜੈਂਟ 0.3 ਜੀ (ਫਾਈਪਰੋਨਿਲ) ਜਾਂ 1 ਲੀਟਰ ਡਰਸਬਨ 20 ਈਸੀ (ਕਲੋਰਪਾਈਰੀਫੋਸ) ਨੂੰ 20 ਕਿਲੋ ਨਮੀ ਵਾਲੀ ਰੇਤ ਵਿੱਚ ਮਿਲਾ ਕੇ ਛੱਟਾ ਦੇਣ ਲਈ ਪ੍ਰੇਰਿਤ ਕੀਤਾ। ਜਾਂ ਫਿਰ 50 ਮਿਲੀਲੀਟਰ ਕੋਰਾਜਨ 18.5 ਐਸ.ਸੀ. (ਕਲੋਰੈਂਟ੍ਰਾਨਿਲੀਪ੍ਰੋਲ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ। ਮਟਰ ਦੀ ਫ਼ਸਲ ਦੀ ਹਾਲਤ ਕਾਫ਼ੀ ਚੰਗੀ ਹੈ ਕਿਉਂਕਿ ਕਿਸਾਨਾਂ ਨੇ ਸਿਫ਼ਾਰਸ਼ ਕੀਤੀਆਂ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਹੈੈ। ਡਾ: ਕੁਮਾਰ ਨੇ ਤੇਲ ਬੀਜਾਂ ਦੀਆਂ ਫ਼ਸਲਾਂ ਦਾ ਦੌਰਾ ਵੀ ਕੀਤਾ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਦੇ ਹਮਲੇ ਅਤੇ ਖੁਰਾਕੀ ਤੱਤਾਂ ਦੀ ਘਾਟ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ।
Punjab Bani 13 December,2024
ਕਿਸਾਨਾਂ ਦਾ ਤੀਸਰੀ ਵਾਰ ਦਿੱਲੀ ਕੂਚ ਅੱਜ
ਕਿਸਾਨਾਂ ਦਾ ਤੀਸਰੀ ਵਾਰ ਦਿੱਲੀ ਕੂਚ ਅੱਜ ਪਟਿਆਲਾ : ਸੰਭੂ ਮੋਰਚੇ 'ਤੇ ਡਟੇ ਬੈਠੇ ਕਿਸਾਨ ਕੇਂਦਰ ਸਰਕਾਰ ਵਲੋ ਕੋਈ ਵੀ ਗੱਲਬਾਤ ਦਾ ਸੱਦਾ ਨਾ ਆਉਣ ਕਾਰਨ ਅੱਜ 14 ਦਸੰਰ ਨੂੰ ਮੁੜ ਤੀਸਰੀ ਵਾਰ ਸਹੀ 12 ਵਜੇ 101 ਮੈਂਬਰਾਂ ਦਾ ਜੱਥਾ ਦਿੱਲੀ ਵੱਲ ਭੇਜਣਗੇ । ਉਧਰੋ ਹਰਿਆਣਾ ਸਰਕਾਰ ਮੋੜਵਾਂ ਜਵਾਬ ਦੇਣ ਲਈ ਤਿਆਰ ਹੈ । ਪੁਲਸ ਤੇ ਕੇਂਦਰੀ ਫੋਰਸਾਂ ਨੇ ਬੈਰੀਕੇਟਿੰਗ ਹੋਰ ਮਜਬੂਤ ਕਰ ਦਿੱਤੀ ਹੈ ਤੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਅੱਗੇ ਨਹੀ ਜਾਣ ਦਿੱਤਾ ਜਾਵੇਗਾ । ਸੰਭੂ ਤੇ ਖਨੌਰੀ ਬਾਰਡਰਾਂ 'ਤੇ ਪੁਜੇ ਹਜਾਰਾਂ ਕਿਸਾਨਾਂ ਨੇ ਅੱਜ ਜੋਰਦਾਰ ਰੋਸ਼ ਰੈਲੀਆਂ ਕਰਕੇ ਕੇਂਦਰ ਸਰਕਾਰ ਦਾ ਪਿਟ ਸਿਆਪਾ ਕੀਤਾ ਹੈ । ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਅਤੇ ਹੋਰਨਾਂ ਨੇ ਆਖਿਆ ਕਿ ਮਰਜੀਵੜਿਆਂ ਦਾ ਇਹ ਜਥਾ ਕਫਨ ਬੰਨ ਕੇ ਅੱਗੇ ਵਧੇਗਾ ਅਤੇ ਜਦੋਂ ਤੱਕ ਅਸੀ ਇਹ ਜੰਗ ਨਹੀ ਜਿਤਦੇ ਉਦੋ ਤੱਕ ੲਹ ਜਥੇ ਲਗਾਤਾਰ ਜਾਂਦੇ ਰਹਿਣਗੇ। ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਮੋਰਚੇ ਦਾ 306ਵਾਂ ਦਿਨ ਹੋ ਗਿਆ ਹੈ । ਖਨੌਰੀ ਬਾਰਡਰ 'ਤੇ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 18ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਜਿਨਾ ਦੀ ਹਾਲਤ ਬੇਹਦ ਨਾਜੁਕ ਹੈ ਪਰ ਫਿਰ ਵੀ ਕੇਂਦਰ ਸਰਕਾਰ ਕੁੰਭਕਰੀਨ ਨੀਂਦ ਸੁਤੀ ਪਈ ਹੈ । ਪੰਧੇਰ ਨੇ ਆਖਿਆ ਕਿ ਕੇਂਦਰ ਨੈਤਿਕ ਤੌਰ 'ਤੇ ਹਰ ਮੰਨ ਚੁਕਾ ਹੈ । ਊਨ੍ਹਾਂ ਆਖਿਆ ਕਿ ਅਸੀ ਸੰਘਰਸ਼ ਜਾਰੀ ਰਖਾਂਗੇ ਭਾਂਵੇ ਕੇਂਦਰ ਤੇ ਹਰਿਆਣਾ ਸਰਕਾਰ ਸਾਡੇ ਉਪਰ ਜਿਨਾ ਮਰਜੀ ਤਸੱਦਦ ਕਰ ਲਵੇ। ਸਰਵਨ ਸਿੰਘ ਪੰਧੇਰ ਨੇ ਡੀਸੀ ਅੰਬਾਲਾ ਵਲੋ ਡੀ. ਸੀ. ਸੰਗਰੂਰ ਨੂੰ ਡਲੇਵਾਲ ਸਾਹਿਬ ਦੀ ਸਿਹਤ ਦੀ ਚਿੰਤਾ 'ਤੇ ਲਿਖੀ ਚਿੱਠੀ 'ਤੇ ਸਖਤ ਇਤਰਾਜ ਜਤਾਉਂਦਿਆਂ ਆਖਿਆ ਕਿ ਇਹ ਵੀ ਇੱਕ ਵੱਡੀ ਸਾਜਿਸ਼ ਹੈ । ਕਿਸਾਨ ਨੇਤਾਵਾਂ ਨੇ ਇਸ ਮੌਕੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ 16 ਦਸੰਬਰ ਨੂੰ ਪੰਜਾਬ ਨੂੰ ਛਡਕੇ ਸਾਰੇ ਰਾਜਾਂ ਤੇ ਤਹਿਸੀਲਾਂ ਵਿਚਟ੍ਰੈਕਟਰ ਮਾਰਚ ਹੋਵੇ । 18 ਨੂੰ ਕਿਸਾਨ ਰੇਲਾਂ ਵੀ ਰੋਕ ਸਕਦੇ ਹਨ ।
Punjab Bani 13 December,2024
'ਦੇਸ਼ 'ਚ ਇਕ ਵਾਰ ਫਿਰ ਹੋਵੇਗਾ ਵੱਡਾ ਸੰਘਰਸ਼
'ਦੇਸ਼ 'ਚ ਇਕ ਵਾਰ ਫਿਰ ਹੋਵੇਗਾ ਵੱਡਾ ਸੰਘਰਸ਼ ਡੱਲੇਵਾਲ ਨੂੰ ਮਿਲੇ ਰਾਕੇਸ਼ ਟਿਕੈਤ (ਸੰਗਰੂਰ) : ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅਠਾਰਵੇਂ ਦਿਨ ਵੀ ਜਾਰੀ ਰਿਹਾ। ਸ਼ੁੱਕਰਵਾਰ ਨੂੰ ਐੱਸਕੇਐੱਮ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ ਸਮੇਤ ਪੰਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਪੁੱਜੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਕਲਯੁਗ ਦੀ ਪੇਸ਼ੇਵਰ ਸਰਕਾਰ ਹੈ। ਦੇਸ਼ ਵਿੱਚ ਇੱਕ ਵਾਰ ਫਿਰ ਵੱਡਾ ਟਕਰਾਅ ਹੋਵੇਗਾ। ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਚੱਲ ਰਿਹਾ ਅੰਦੋਲਨ ਦਿੱਲੀ ਅੰਦੋਲਨ ਤੋਂ ਵੀ ਵੱਡਾ ਹੋਵੇਗਾ। ਪਰ ਅਜਿਹਾ ਉਦੋਂ ਹੀ ਹੋਵੇਗਾ ਜਦੋਂ ਸਾਰੀਆਂ ਜਥੇਬੰਦੀਆਂ ਇਕਜੁੱਟ ਹੋਣਗੀਆਂ।ਉਨ੍ਹਾਂ ਕਿਹਾ ਕਿ ਇਹ ਸਰਮਾਏਦਾਰਾਂ ਦੀ ਸਰਕਾਰ ਹੈ। ਕਤਲੋਗਾਰਤ 'ਤੇ ਬਣੀ ਸਰਕਾਰ ਨੂੰ ਕੋਈ ਦਰਦ ਮਹਿਸੂਸ ਨਹੀਂ ਹੁੰਦਾ। ਦਰਦ ਉਹਨਾਂ ਨੂੰ ਮਹਿਸੂਸ ਹੁੰਦਾ ਹੈ ਜੋ ਹਮਦਰਦੀ ਰੱਖਦੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਐਸ.ਕੇ.ਐਮ ਅਤੇ ਹੋਰ ਸੰਗਠਨਾਂ ਨੂੰ ਇਸ ਕਿਸਾਨ ਅੰਦੋਲਨ 'ਤੇ ਬੈਠ ਕੇ ਚਰਚਾ ਕਰਨੀ ਚਾਹੀਦੀ ਹੈ। ਦੇਸ਼ ਦੀ ਨਜ਼ਰ ਇੱਥੇ ਹੀ ਟਿਕੀ ਹੋਈ ਹੈ । ਇਸ 'ਤੇ ਚਰਚਾ ਕਰੋ ਕਿ ਫਰੰਟਲਾਈਨ ਲੜਾਈਆਂ ਕਿਵੇਂ ਲੜੀਆਂ ਜਾਣਗੀਆਂ। ਸਾਰੇ ਰਾਜਾਂ ਦੇ ਕਿਸਾਨਾਂ ਨੂੰ ਇੱਕਜੁੱਟ ਹੋਣਾ ਪਵੇਗਾ । ਇਸ ਨੂੰ ਪੂਰੇ ਦੇਸ਼ ਦਾ ਅੰਦੋਲਨ ਬਣਾਉਣਾ ਹੋਵੇਗਾ । ਅਸੀਂ ਸਾਰੇ ਇਕੱਠੇ ਹਾਂ। ਜੇ ਸਰਕਾਰ ਆਪਣੇ ਸਟੈਂਡ 'ਤੇ ਅੜੀ ਹੋਈ ਹੈ ਤਾਂ ਅਸੀਂ ਵੀ ਆਪਣੇ ਸਟੈਂਡ 'ਤੇ ਅਡੋਲ ਹਾਂ । ਉਨ੍ਹਾਂ ਕਿਹਾ ਕਿ ਇਹ ਸਰਮਾਏਦਾਰਾਂ ਦੀ ਸਰਕਾਰ ਹੈ। ਕਤਲੋਗਾਰਤ 'ਤੇ ਬਣੀ ਸਰਕਾਰ ਨੂੰ ਕੋਈ ਦਰਦ ਮਹਿਸੂਸ ਨਹੀਂ ਹੁੰਦਾ । ਦਰਦ ਉਹਨਾਂ ਨੂੰ ਮਹਿਸੂਸ ਹੁੰਦਾ ਹੈ ਜੋ ਹਮਦਰਦੀ ਰੱਖਦੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਐਸ. ਕੇ. ਐਮ. ਅਤੇ ਹੋਰ ਸੰਗਠਨਾਂ ਨੂੰ ਇਸ ਕਿਸਾਨ ਅੰਦੋਲਨ 'ਤੇ ਬੈਠ ਕੇ ਚਰਚਾ ਕਰਨੀ ਚਾਹੀਦੀ ਹੈ । ਦੇਸ਼ ਦੀ ਨਜ਼ਰ ਇੱਥੇ ਹੀ ਟਿਕੀ ਹੋਈ ਹੈ । ਇਸ 'ਤੇ ਚਰਚਾ ਕਰੋ ਕਿ ਫਰੰਟਲਾਈਨ ਲੜਾਈਆਂ ਕਿਵੇਂ ਲੜੀਆਂ ਜਾਣਗੀਆਂ। ਸਾਰੇ ਰਾਜਾਂ ਦੇ ਕਿਸਾਨਾਂ ਨੂੰ ਇੱਕਜੁੱਟ ਹੋਣਾ ਪਵੇਗਾ । ਇਸ ਨੂੰ ਪੂਰੇ ਦੇਸ਼ ਦਾ ਅੰਦੋਲਨ ਬਣਾਉਣਾ ਹੋਵੇਗਾ। ਅਸੀਂ ਸਾਰੇ ਇਕੱਠੇ ਹਾਂ। ਜੇ ਸਰਕਾਰ ਆਪਣੇ ਸਟੈਂਡ 'ਤੇ ਅੜੀ ਹੋਈ ਹੈ ਤਾਂ ਅਸੀਂ ਵੀ ਆਪਣੇ ਸਟੈਂਡ 'ਤੇ ਅਡੋਲ ਹਾਂ । ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ । ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਮਰਨ ਵਰਤ ਤੋੜਨ ਦੀ ਹਦਾਇਤ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ । ਸੁਪਰੀਮ ਕੋਰਟ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਗਾਂਧੀਵਾਦੀ ਢੰਗ ਨਾਲ ਵਿਰੋਧ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਐਮ. ਐਸ. ਪੀ. ਗਰੰਟੀ ਐਕਟ ਸਮੇਤ 13 ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ । ਕਿਸਾਨ ਆਗੂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਉਨ੍ਹਾਂ ਦੀ ਪਹਿਲੀ ਅਤੇ ਆਖ਼ਰੀ ਚਿੱਠੀ ਹੈ ।
Punjab Bani 13 December,2024
ਪੰਜਾਬ ਅਤੇ ਕੇਂਦਰ ਸਰਕਾਰਾਂ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਏ ਜਾਣ ਦੇ ਨਾਲ ਨਾਲ ਦੋਵਾਂ ਸਰਕਾਰਾਂ ਦੇ ਨੁਮਾਇੰਦੇ ਉਨ੍ਹਾਂ ਨਾਲ ਮੁਲਾਕਾਤ ਅਤੇ ਸੰਘਰਸ਼ ਤੋੜਨ ਲਈ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ : ਸੁਪਰੀਮ ਕੋਰਟ
ਪੰਜਾਬ ਅਤੇ ਕੇਂਦਰ ਸਰਕਾਰਾਂ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਏ ਜਾਣ ਦੇ ਨਾਲ ਨਾਲ ਦੋਵਾਂ ਸਰਕਾਰਾਂ ਦੇ ਨੁਮਾਇੰਦੇ ਉਨ੍ਹਾਂ ਨਾਲ ਮੁਲਾਕਾਤ ਅਤੇ ਸੰਘਰਸ਼ ਤੋੜਨ ਲਈ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ : ਸੁਪਰੀਮ ਕੋਰਟ ਨਵੀਂ ਦਿੱਲੀ 13 ਦਸੰਬਰ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਆਪਣੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਿੱਘਰਦੀ ਹਾਲਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਸਿਖਰਲੀ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਦੋਵਾਂ ਸਰਕਾਰਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਜਾਵੇ, ਪਰ ਉਨ੍ਹਾਂ ਦਾ ਸੰਘਰਸ਼ ਤੋੜਨ ਲਈ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ । ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ । ਇਹ ਹੁਕਮ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਜਾਰੀ ਕੀਤੇ ਹਨ ।ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੰਜਾਬ ਦੇ ਕਿਸਾਨ ਆਗੂ ਡੱਲੇਵਾਲ ਦੇ ਵਿਰੋਧ ਨੂੰ ਤੋੜਨ ਲਈ ਕਿਸੇ ਵੀ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਇਸ ਸਬੰਧ ਵਿਚ ਫ਼ੌਰੀ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ । ਬੈਂਚ ਨੇ ਮਹਿਤਾ ਤੇ ਗੁਰਮਿੰਦਰ ਸਿੰਘ ਨੂੰ ਕਿਹਾ, “ਤੁਸੀਂ ਦੋਵੇਂ ਇਸ ਮੁੱਦੇ ਨੂੰ ਤੁਰੰਤ ਦੇਖੋ ਅਤੇ ਯਕੀਨੀ ਬਣਾਓ ਕਿ ਇਸ ਦਾ ਹੱਲ ਹੋ ਜਾਵੇ।ਬੈਂਚ ਨੇ ਨਾਲ ਹੀ ਹਦਾਇਤ ਦਿੱਤੀ ਕਿ ਜੇ ਲੋੜ ਪਈ ਤਾਂ ਡੱਲੇਵਾਲ ਨੂੰ ਤੁਰੰਤ ਡਾਕਟਰੀ ਮਦਦ ਲਈ ਪੀਜੀਆਈ ਚੰਡੀਗੜ੍ਹ ਜਾਂ ਪਟਿਆਲਾ ਦੇ ਹਸਪਤਾਲ ਵਿੱਚ ਲਿਜਾਇਆ ਜਾ ਸਕਦਾ ਹੈ।
Punjab Bani 13 December,2024
ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪੰਧੇਰ ਨੇ ਕੀਤੀ ਅਪੀਲ
ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪੰਧੇਰ ਨੇ ਕੀਤੀ ਅਪੀਲ ਸ਼ੰਭੂ, 13 ਦਸੰਬਰ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਕਿਸਾਨਾਂ ਦੇ ਧਰਨੇ ਨੂੰ 10 ਮਹੀਨੇ ਪੂਰੇ ਹੋਣ ‘ਤੇ ਵੱਡੀ ਗਿਣਤੀ ਵਿੱਚ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਗੱਲਬਾਤ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਾ ਕਰਦਿਆਂ ਕਿਹਾ ਕਿ ਉਹ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪਹੁੰਚਣ ਕਿਉਂਕਿ ਸਾਡੇ ਵਿਰੋਧ ਪ੍ਰਦਰਸ਼ਨ ਨੂੰ 10 ਮਹੀਨੇ ਪੂਰੇ ਹੋ ਚੁੱਕੇ ਹਨ । ਸਰਕਾਰੀ ਏਜੰਸੀਆਂ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ । ਉਨ੍ਹਾਂ ਕਿਹਾ ਹਰਿਆਣਾ ਦੇ ਸਾਂਸਦ ਰਾਮ ਚੰਦਰ ਜਾਂਗੜਾ ਪ੍ਰਦਰਸ਼ਨ ’ਤੇ ਗੈਰ-ਜਿ਼ੰਮੇਵਾਰਾਨਾ ਬਿਆਨ ਦੇ ਰਹੇ ਹਨ ਅਤੇ ਮੈਂ ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੂੰ ਅਪੀਲ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਜਾਂ ਉਨ੍ਹਾਂ ਦੇ ਖਿ਼ਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਆਪਣੀ ਕੀਤੀ ਗਈ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ । ਇਸ ਤੋਂ ਇਲਾਵਾ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਭਾਰਤ ਦੇ ਲੋਕਾਂ ਲਈ ਹੈ ਅਤੇ ਭਾਜਪਾ ਕਿਸਾਨਾਂ ਦੇ ਵਿਰੋਧ ਨੂੰ ਅਸਫਲ ਨਹੀਂ ਕਰ ਸਕਦੀ ਹੈ, ਭਾਰਤ ਦੇ ਲੋਕ ਸਭ ਤੋਂ ਵੱਡੇ ਹਨ। ਆਗੂ ਨੇ ਕਿਹਾ ਕਿ ਭਾਜਪਾ ਭੁੱਲ ਰਹੀ ਹੈ ਕਿ ਉਹ ਕਿਸਾਨਾਂ ਦੇ ਧਰਨੇ ਨੂੰ ਅਸਫਲ ਨਹੀਂ ਕਰ ਸਕਦੀ, ਅਸੀਂ ਭਾਜਪਾ ਸਰਕਾਰ ਦਾ ‘ਕਾਲਾ ਚਿਹਰਾ’ ਦਿਖਾਵਾਂਗੇ। ਪੰਧੇਰ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਜੋ ਖੁੱਲ੍ਹਾ ਪੱਤਰ ਲਿਖਿਆ ਹੈ, ਉਸ ਨੇ ਉਨ੍ਹਾਂ ਨੂੰ ਚਿੰਤਤ ਕਰ ਦਿੱਤਾ ਹੈ । ਲੋਕ ਵੱਡੀ ਗਿਣਤੀ ’ਚ ਧਰਨੇ ‘ਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਭਾਜਪਾ ਸਰਕਾਰ ਹੋਰ ਵੀ ਚਿੰਤਤ ਹੈ। 101 ਕਿਸਾਨ ਦੇਸ਼ ਲਈ ਆਪਣੀ ਜਾਨ ਦੇਣ ਲਈ ਤਿਆਰ ਹਨ । ਸਰਕਾਰ ਦੇ ਇਸ ਤਸ਼ੱਦਦ ਦਾ ਅਸੀਂ ਸਬਰ ਨਾਲ ਲੜਾਂਗੇ । ਇਸ ਤੋਂ ਪਹਿਲਾਂ 12 ਦਸੰਬਰ ਨੂੰ ਪੰਧੇਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਸੀ । ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ’ਤੇ ਗੱਲਬਾਤ ਲਈ ਕੇਂਦਰ ਤੋਂ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ । ਪੰਧੇਰ ਨੇ ਏਐਨਆਈ ਨੂੰ ਦੱਸਿਆ, “ਦਿੱਲੀ ਅੰਦੋਲਨ 2.0 ਨੂੰ ਸ਼ੁਰੂ ਹੋਏ 305 ਦਿਨ ਹੋ ਗਏ ਹਨ ਅਤੇ ‘ਅਮਰ ਅੰਨਸ਼ਨ’ ਨੂੰ ਸੱਤ ਦਿਨ ਹੋ ਗਏ ਹਨ ।
Punjab Bani 13 December,2024
ਕੇਂਦਰ ਨੇ ਫ਼ਸਲਾਂ ਸਬੰਧੀ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰਕੇ ਮਾਹਰਾਂ ਤੇ ਸੂਬਾ ਸਰਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਸ਼ੁਰੂ
ਕੇਂਦਰ ਨੇ ਫ਼ਸਲਾਂ ਸਬੰਧੀ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰਕੇ ਮਾਹਰਾਂ ਤੇ ਸੂਬਾ ਸਰਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਸ਼ੁਰੂ ਚੰਡੀਗੜ੍ਹ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੈਸ਼ਨਲ ਪੱਧਰ ਦੇ ਮੰਡੀਕਰਨ ਮਾਹਰਾਂ ਦੀ ਸਲਾਹ ਨਾਲ ਮੌਜੂਦਾ ਕੇਂਦਰ ਸਰਕਾਰ ਨੇ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰ ਕੇ ਵਿਚਾਰ ਤੇ ਚਰਚਾ ਕਰਨ ਲਈ ਜਾਰੀ ਕਰ ਦਿਤਾ ਹੈ। ਇਸ ਖਰੜੇ ਨੇ ਖੇਤੀ ਨਾਲ ਸਬੰਧਤ ਕਿਸਾਨ ਯੂਨੀਅਨਾਂ, ਵਿਸ਼ੇਸ਼ ਕਰ ਕੇ ਪੰਜਾਬ ਹਰਿਆਣਾ ਵਿਚ ਮਾਹਰਾਂ ਵਲੋਂ ਬਹਿਸਾਂ ਦਾ ਦੌਰ ਸ਼ੁਰੂ ਹੋ ਗਿਆ ਹੈ । ਇਸ ਨਵੀਂ ਨੀਤੀ ਦਾ ਖਰੜਾ ਜਾਰੀ ਕਰਨ ਦਾ ਵਕਤ ਕਾਫ਼ੀ ਨਾਜ਼ੁਕ ਹੈ ਕਿਉਂਕਿ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਦੀ ਸਖ਼ਤ ਸੁਰੱਖਿਆ ਪੁਲਿਸ, ਪੈਦਲ ਵੀ ਦਿੱਲੀ ਵਲ ਕੂਚ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਪੰਜਾਬ ਹਰਿਆਣਾ ਦੇ ਖੇਤੀ ਤੇ ਮੰਡੀਕਰਨ ਮਾਹਰਾਂ ਨੂੰ ਡਰ ਹੈ ਕਿ ਕੇਂਦਰ ਸਰਕਾਰ ਕਿਤੇ ਆਉਂਦੇ ਕੁੱਝ ਦਿਨਾਂ ਵਿਚ ਸੰਸਦ ਰਾਹੀਂ ਹੀ ਖਰੜੇ ਨੂੰ ਪ੍ਰਵਾਨਗੀ ਨਾ ਦੁਆ ਲਵੇ । ਪੰਜਾਬ ਕੇਡਰ ਆਈ. ਏ. ਐਸ. ਸੇਵਾ ਮੁਕਤ, ਸੀਨੀਅਰ ਅਧਿਕਾਰੀ ਕੇ. ਬੀ. ਐਸ. ਸਿੱਧੂ ਨੇ ਇਕ ਅੰਗਰੇਜ਼ੀ ਅਖ਼ਬਾਰ ਵਿਚ ਛਾਪੇ ਇਕ ਲੇਖ ਵਿਚ ਕਿਹਾ ਹੈ ਕਿ ਭਾਵੇਂ ਸੰਵਿਧਾਨ ਵਿਚ ਫ਼ਸਲਾਂ ਦੀ ਮੰਡੀਕਰਨ ਦਾ ਅਧਿਕਾਰ, ਸੂਬਾ ਸਰਕਾਰਾਂ ਦਾ ਅਧਿਕਾਰ ਹੁੰਦਾ ਹੈ ਅਤੇ ਨਵੇਂ ਬੀਜਾਂ ਜਾਂ ਹੋਰ ਸਬੰਧਤ ਖੋਜ ਹੀ ਕੇਂਦਰ ਕੋਲ ਹੈ, ਪਰ ਇਹ ਬਹੁਤ ਜ਼ਰੂਰੀ ਹੈ ਕਿ ਫ਼ਸਲਾਂ ਦੀ ਖ਼ਰੀਦ ਅਤੇ ਵਿਕਰੀ ਸਬੰਧੀ ਜੁੜੇ ਮੁੱਦਿਆਂ ’ਤੇ ਨਵੀਂ ਨੀਤੀ ਤਾਂ ਹੀ ਕਿਸਾਨਾਂ ਲਈ ਲਾਹੇਵੰਦ ਰਹੇਗੀ ਜੇ ਫ਼ਸਲਾਂ ਦੀ ਐਮ. ਐਸ. ਪੀ. ਬਾਰੇ ਕੇਂਦਰ, ਕਾਨੂੰਨੀ ਗਰੰਟੀ ਦੇੇਵੇ । ਸਿੱਧੂ ਦਾ ਕਹਿਣਾ ਹੈ ਕਿ ਡਰਾਫ਼ਟ ਪਾਲਿਸੀ ਵਿਚ ਮੰਡੀਕਰਨ ਢਾਂਚੇ ਵਿਚ ਬਹੁਤ ਸਾਰੇ ਸੁਧਾਰਾਂ, ਜੀ. ਐਸ. ਟੀ. ਵਾਂਗ, ਸਥਾਨਕ ਖੇਤੀ ਕਮੇਟੀ ਜਾਂ ਕੌਂਸਲਾਂ, ਆਜ਼ਾਦ ਤੇ ਮਜ਼ਬੂਤ ਔਟੋਨੋਮਸ ਸਿਸਟਮ ਅਤੇ ਸਹਿਕਾਰੀ ਕੌਂਸਲਾਂ ਗਠਤ ਕਰਨ ਦਾ ਜ਼ਿਕਰ ਹੈ । ਪੰਜਾਬ ਹਰਿਆਣਾ ਵਿਚ ਮੌਜੂਦਾ ਮੰਡੀਆਂ ਤੇ ਐਮ. ਐਸ. ਪੀ. ਰਾਹੀਂ ਫ਼ਸਲਾਂ ਵੇਚਣ ਦਾ ਪੱਕਾ ਬੰਦੋਬਸਤ ਹੈ ਜਿਸ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਫ਼ੀਸਾ ਨੂੰ ਘੱਟ ਵੱਧ ਕਰਨ ਅਤੇ ਵਪਾਰ ਕਰਨ ਦੀ ਖੁਲ੍ਹ ਦੇਣ ਸਮੇਤ ਲਾਇਸੈਂਸ ਜਾਰੀ ਕਰਨ ਤੇ ਡਿਜੀਟਲ ਸਿਸਟਮ ਰਾਹੀਂ ਕੇਂਦਰੀ ਪੋਰਟਲ ਨਾਲ ਜੋੜਨ ਜਾਂ ਇਸ ਨਵੇਂ ਡਰਾਫ਼ਟ ਵਿਚ ਜ਼ਿਕਰ ਹੈ । ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਨਵੀਂ ਨੀਤੀ ਦੇ ਡਰਾਫ਼ਟ ਵਿਚ ਉਪਰੋਂ ਤਾਂ ਕਿਸਾਨਾਂ ਨੂੰ ਸੇਧ ਦੇਣ ਯਾਨੀ ਕੀਮਤਾਂ ਦੇ ਵਧਣ ਬਾਰੇ ਜਾਣੂੰ ਕਰਵਾਉਣ ਅਤੇ ਹੋਰ ਸਬੰਧਤ ਫ਼ਸਲਾਂ ਦੇ ਘੱਟ ਜਾਂ ਵੱਧ ਮੁੱਲ ਸਬੰਧੀ ਦਿਸ਼ਾ ਨਿਰਦੇਸ਼ਾਂ ਦਾ ਜ਼ਿਕਰ ਜ਼ਰੂਰ ਹੈ। ਉਨ੍ਹਾਂ ਦਾ ਇਹ ਵੀ ਤੌਖਲਾ ਹੈ ਕਿ ਕਣਕ ਝੋਨੇ ਦੀ ਮੰਡੀਆਂ ਵਿਚ ਵੇਚ ਖ਼ਰੀਦ ਦਾ ਸਿਸਟਮ ਕਿਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦੀ ਅਣਹੋਂਦ ਵਿਚ ਕਿਸਾਨਾਂ ਨਾਲ ਧੋਖਾ ਨਾ ਹੋ ਜਾਵੇ। ਉਨ੍ਹਾਂ ਸੁਝਾਅ ਦਿਤਾ ਹੈ ਕਿ ਕੇਂਦਰ ਜ਼ਰੂਰੀ ਹੀ ਕਿਸਾਨਾਂ, ਆੜ੍ਹਤੀਆਂ ਤੇ ਹੋਰ ਇਸ ਨਾਲ ਜੁੜੇ ਮਾਹਰਾਂ ਨੂੰ ਤਸੱਲੀ ਜ਼ਰੂਰ ਦੇਵੇ ।
Punjab Bani 13 December,2024
ਡਿਪਟੀ ਕਮਿਸ਼ਨਰ ਅੰਬਾਲਾ ਨੇ ਲਿਖਿਆ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ
ਡਿਪਟੀ ਕਮਿਸ਼ਨਰ ਅੰਬਾਲਾ ਨੇ ਲਿਖਿਆ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਅੰਬਾਲਾ : ਹਰਿਆਣਾ ਸੂਬੇ ਦੇ ਜਿ਼ਲ੍ਹਾ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਢੁੱਕਵੀਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ । ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਦਿੱਲੀ ਵੱਲ ਮਾਰਚ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਬਾਰਡਰ, ਅੰਬਾਲਾ ਅਤੇ ਖਨੌਰੀ ਬਾਰਡਰ, ਜੀਂਦ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੇ ਸਬੰਧ ਵਿੱਚ ਸੁਪਰੀਮ ਕੋਰਟ ਦਿੱਲੀ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 6 ਦਸੰਬਰ 2024 ਨੂੰ ਪੈਦਲ ਸ਼ੰਭੂ ਬਾਰਡਰ ਅੰਬਾਲਾ ਤੋਂ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕਰ ਦਿੱਤਾ। ਹੁਣ, 14 ਦਸੰਬਰ, 2024 ਨੂੰ ਦਿੱਲੀ ਵੱਲ ਮਾਰਚ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸ਼ੰਭੂ ਸਰਹੱਦ `ਤੇ ਇਕੱਠੇ ਹੋਣ ਲਈ ਬੁਲਾਇਆ ਜਾ ਰਿਹਾ ਹੈ । ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ (ਸੰਯੁਕਤ ਕਿਸਾਨ ਮੋਰਚਾ) ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ `ਤੇ ਬੈਠੇ ਹਨ। ਕਿਸਾਨ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਰਾਹੀਂ ਇਹ ਗੱਲ ਸਾਹਮਣੇ ਆਈ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਕਾਫੀ ਘੱਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਢੁਕਵੀਂ ਡਾਕਟਰੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣ ਅਤੇ ਹਰ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸ਼ੰਭੂ ਬਾਰਡਰ, ਅੰਬਾਲਾ ਵਿਖੇ ਚੱਲ ਰਹੇ ਕਿਸਾਨ ਅੰਦੋਲਨ `ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਜਾਵੇ। ਅੰਬਾਲਾ ਜ਼ਿਲੇ `ਚ ਰੱਖਿਆ ਗਿਆ ਹੈ ।
Punjab Bani 13 December,2024
ਰਾਕੇਸ਼ ਟਿਕੈਤ ਭਲਕੇ ਪਹੁੰਚਣਗੇ ਖਨੌਰੀ ਬਾਰਡਰ, ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਜਾਣਨਗੇ ਹਾਲ
ਰਾਕੇਸ਼ ਟਿਕੈਤ ਭਲਕੇ ਪਹੁੰਚਣਗੇ ਖਨੌਰੀ ਬਾਰਡਰ, ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਜਾਣਨਗੇ ਹਾਲ ਬਠਿੰਡਾ : ਕਿਸਾਨ ਜਥੇਬੰਦੀਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਭਾਰਤੀ ਕਿਸਾਨ ਯੂਨੀਅਨ ਟਿਕੈਤ ਨੇ ਵੀ ਆਪਣਾ ਸਮਰਥਨ ਦੇ ਦਿੱਤਾ ਹੈ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ ’ਤੇ ਪੁੱਜਣਗੇ ਅਤੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨਗੇ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਪੰਜਾਬ ਦੇ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਨੌਰੀ ਬਾਰਡਰ 'ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋ ਰੱਖੇ ਮਰਨ ਵਰਤ 'ਤੇ ਸਰਕਾਰ ਵੱਲੋ ਧਾਰੀ ਚੁੱਪ ਕਾਰਨ ਕਿਸਾਨਾਂ ਵਿਚ ਸਖਤ ਰੋਸ ਹੈ । ਉਨ੍ਹਾਂ ਦੱਸਿਆ ਕਿ ਟਿਕੈਤ ਮਰਨ ’ਤੇ ਬੈਠੇ ਹੋਏ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਅੱਜ ਸ਼ੁੱਕਰਵਾਰ ਨੂੰ ਸਵੇਰੇ 12 ਵਜੇ ਖਨੌਰੀ ਬਾਡਰ ਵਿਖੇ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅਤੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਪਹੁੰਚਣਗੇ । ਰਾਮਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਨੇ ਇਸ ਗੰਭੀਰ ਮਸਲੇ ’ਤੇ ਚੁੱਪ ਧਾਰੀ ਹੋਈ ਹੈ, ਜਿਸਨੂੰ ਕਿਸਾਨ ਬਰਦਾਸ਼ਤ ਨਹੀ ਕਰਨਗੇ । ਉਨ੍ਹਾਂ ਕਿਹਾ ਕਿ ਮਰਨ ਵਰਤ ਕਾਰਨ ਡੱਲੇਵਾਲ ਦਾ ਕਰੀਬ 12 ਕਿਲੋ ਭਾਰ ਘਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਹੋਈਆਂ ਹਨ ।
Punjab Bani 12 December,2024
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਆਪਣੇ ਖੂਨ ਦਾ ਅੰਗੂਠਾ ਲਗਾ ਕੇ ਕੀਤਾ ਤਸਦੀਕ
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਆਪਣੇ ਖੂਨ ਦਾ ਅੰਗੂਠਾ ਲਗਾ ਕੇ ਕੀਤਾ ਤਸਦੀਕ ਸੰਗਰੂਰ : ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਨੂੰ ਅੱਜ ਮਰਨ ਵਰਤ ਕੇ ਬੈਠੇ ਆ 17 ਦਿਨ ਪੂਰੇ ਹੋ ਗਏ ਹਨ । ਇਹਨਾਂ ਦਿਨਾਂ ਵਿੱਚ ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ ਅੰਦੋਲਨ ਦੀ ਸੁਣਵਾਈ ਨਾ ਹੋਣ ਕਾਰਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਲਿਖੀ ਗਈ ਹੈ ਚਿੱਠੀ ਦੇ ਅਖੀਰ ਵਿੱਚ ਰੋਸ ਦਿਖਾਉਣ ਲਈ ਆਪਣੇ ਖੂਨ ਨਾਲ ਅੰਗੂਠਾ ਲਗਾਇਆ ਗਿਆ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਗਈ ਚਿੱਠੀ ਹੇਠ ਲਿਖੇ ਅਨੁਸਾਰ ਹੈ । ਪ੍ਰਧਾਨ ਮੰਤਰੀ, ਭਾਰਤ ਵਿਸ਼ਾ: 17 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਲਿਖੀ ਖੁੱਲ੍ਹੀ ਚਿੱਠੀ। ਸ਼੍ਰੀਮਾਨ ਜੀ, ਮੈਂ ਦੇਸ਼ ਦਾ ਇੱਕ ਸਾਧਾਰਨ ਕਿਸਾਨ "ਜਗਜੀਤ ਸਿੰਘ ਡੱਲੇਵਾਲ" ਬਹੁਤ ਹੀ ਦੁਖੀ ਅਤੇ ਭਰੇ ਮਨ ਨਾਲ ਤੁਹਾਨੂੰ ਇਹ ਪੱਤਰ ਲਿਖ ਰਿਹਾ ਹਾਂ, ਐਮ.ਐਸ.ਪੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਜਦੋਂ ਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ "ਭਾਰਤ" ਦੀ ਸਰਕਾਰ ਟਸ ਤੋ ਮਸ ਨਹੀ ਹੋਈ ਤਾਂ ਦੋਹਾਂ ਮੋਰਚਿਆਂ ਦੇ ਫੈਸਲਿਆਂ ਅਨੁਸਾਰ ਮੈਂ 26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ। ਅੱਜ ਮੇਰੇ ਮਰਨ ਵਰਤ ਦਾ 17ਵਾਂ ਦਿਨ ਹੈ, ਮੈਨੂੰ ਉਮੀਦ ਹੈ ਕਿ ਤੁਹਾਡੇ ਸਲਾਹਕਾਰਾਂ ਨੇ ਤੁਹਾਨੂੰ ਮੇਰੀ ਸਿਹਤ ਅਤੇ ਅੰਦੋਲਨ ਦੀ ਸਥਿਤੀ ਬਾਰੇ ਸੂਚਿਤ ਕੀਤਾ ਹੋਵੇਗਾ। ਜਿਨ੍ਹਾਂ ਮੰਗਾਂ 'ਤੇ ਸਾਡਾ ਅੰਦੋਲਨ ਚੱਲ ਰਿਹਾ ਹੈ, ਉਹ ਸਿਰਫ਼ ਸਾਡੀਆਂ ਮੰਗਾਂ ਨਹੀਂ ਹਨ, ਸਗੋਂ ਸਰਕਾਰਾਂ ਵੱਲੋਂ ਵੱਖ-ਵੱਖ ਸਮੇਂ 'ਤੇ ਕੀਤੇ ਵਾਅਦੇ ਹਨ। ਤੁਹਾਨੂੰ ਯਾਦ ਹੋਣਾ ਚਾਹੀਦਾ ਹੈ ਕਿ 2011 ਵਿੱਚ ਜਦੋਂ ਤੁਸੀਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਖਪਤਕਾਰ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਸੀ ਤਾਂ ਤੁਸੀਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਾਣਯੋਗ ਡਾ: ਮਨਮੋਹਨ ਸਿੰਘ ਨੂੰ ਇੱਕ ਚਿੱਠੀ ਭੇਜ ਕੇ ਕਿਹਾ ਸੀ ਕਿ ਕਿਸਾਨਾਂ ਅਤੇ ਵਪਾਰੀਆਂ ਵਿਚਕਾਰ ਫਸਲ ਦੀ ਖਰੀਦ ਨਾਲ ਸਬੰਧਤ ਕੋਈ ਵੀ ਲੈਣ-ਦੇਣ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (MSP) ਤੋਂ ਘੱਟ ਨਹੀਂ ਹੋਣਾ ਚਾਹੀਦਾ ਅਤੇ ਇਸ ਲਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ, ਪਰ 2014 'ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਤੁਸੀਂ ਅੱਜ ਤੱਕ ਤੁਹਾਡਾ ਆਪਣੇ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ। 2014 ਲੋਕ ਸਭਾ ਚੋਣ ਪ੍ਰਚਾਰ ਦੌਰਾਨ ਤੁਸੀਂ ਕਿਹਾ ਸੀ ਕਿ ਜੇਕਰ ਤੁਸੀਂ ਪ੍ਰਧਾਨ ਮੰਤਰੀ ਬਣਦੇ ਹੋ ਤਾਂ ਤੁਸੀਂ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਨੂੰ ਪਹਿਲੇ (ਦਿਨ ਹੀ) ਕਲਮ ਤੋਂ ਲਾਗੂ ਕਰੋਗੇ, ਪਰ 2015 ਵਿੱਚ ਤੁਹਾਡੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਤੁਸੀਂ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਨੂੰ ਲਾਗੂ ਨਹੀਂ ਕਰ ਸਕਦੇ। ਪੰਜਾਬ ਦੀ ਚੀਮਾ ਮੰਡੀ ਵਿਖੇ 32 ਦਿਨਾਂ ਦੇ ਧਰਨੇ ਤੋਂ ਬਾਅਦ, 2018 ਵਿੱਚ, ਮੈਂ ਅਤੇ ਅੰਨਾ ਹਜ਼ਾਰੇ ਜੀ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਰਨ ਵਰਤ ਰੱਖਿਆ ਅਤੇ ਪ੍ਰਧਾਨ ਮੰਤਰੀ ਦਫਤਰ ਦੀ ਤਰਫੋਂ ਤਤਕਾਲੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਜੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਮੰਤਰੀ ਦੇਵੇਂਦਰ ਫੜਨੀਵਾਸ ਜੀ ਸਾਨੂੰ ਡਾ: ਜਤਿੰਦਰ ਸਿੰਘ ਦੇ ਦਸਤਖਤ ਵਾਲਾ ਪੱਤਰ ਸੌਂਪ ਕੇ ਗਏ ਸੀ ਜਿਸ ਵਿੱਚ ਲਿਖਿਆ ਸੀ ਕਿ ਸਵਾਮੀਨਾਥਨ ਕਮਿਸ਼ਨ ਦਾ C2+50% ਫਾਰਮੂਲਾ ਅਗਲੇ 3 ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ ਪਰ 6 ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ। 2020-21 ਵਿੱਚ 378 ਦਿਨਾਂ ਤੱਕ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਦਿਆਂ ਕੇਂਦਰ ਸਰਕਾਰ ਨੇ ਹਰ ਕਿਸਾਨ ਲਈ MSP ਨੂੰ ਯਕੀਨੀ ਬਣਾਉਣ ਸਮੇਤ ਕਈ ਵਾਅਦੇ ਕੀਤੇ ਸਨ, ਜੋ ਅੱਜ ਤੱਕ ਪੂਰੇ ਨਹੀਂ ਹੋਏ। ਮਾਣਯੋਗ ਪ੍ਰਧਾਨ ਮੰਤਰੀ ਜੀ, ਹਰ ਕਿਸਾਨ ਲਈ MSP ਜਿਉਣ ਦੇ ਮੌਲਿਕ ਅਧਿਕਾਰ ਦੀ ਤਰ੍ਹਾਂ ਹੈ,MSP ਕਾਨੂੰਨ ਨਾਂ ਬਣਾ ਕੇ ਕੇਂਦਰ ਸਰਕਾਰ ਕਰੋੜਾਂ ਕਿਸਾਨਾਂ ਨੂੰ ਗਰੀਬੀ, ਕਰਜ਼ੇ ਅਤੇ ਮੌਤ ਵੱਲ ਧੱਕ ਰਹੀ ਹੈ। ਦੋਹਾਂ ਮੋਰਚਿਆਂ ਦੇ ਫੈਸਲਿਆਂ ਅਨੁਸਾਰ ਮੈਂ ਫੈਸਲਾ ਕੀਤਾ ਕਿ ਕਿਸਾਨਾਂ ਦੀ ਮੌਤ ਨੂੰ ਰੋਕਣ ਲਈ ਆਪਣੀ ਸ਼ਹਾਦਤ ਦੇਵਾ। ਮੈਨੂੰ ਉਮੀਦ ਹੈ ਕਿ ਮੇਰੀ ਸ਼ਹਾਦਤ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਨੀਂਦ ਤੋਂ ਜਾਗੇਗੀ ਅਤੇ MSP ਗਾਰੰਟੀ ਕਾਨੂੰਨ ਸਮੇਤ ਸਾਡੀਆਂ 13 ਮੰਗਾਂ ਨੂੰ ਪੂਰਾ ਕਰਨ ਵੱਲ ਅੱਗੇ ਵਧੇਗੀ। ਹੁਣ ਤੁਹਾਡੇ ਕੋਲ 2 ਵਿਕਲਪ ਹਨ, ਜਾਂ ਤਾਂ 2011 ਵਿੱਚ ਕੀਤਾ ਆਪਣਾ ਵਾਅਦਾ ਪੂਰਾ ਕਰੋ ਅਤੇ ਦੇਸ਼ ਦੇ ਕਿਸਾਨਾਂ ਲਈ MSP ਗਾਰੰਟੀ ਕਾਨੂੰਨ ਬਣਾਓ। ਜਾਂ ਤੁਸੀਂ ਮੇਰੇ ਮਰਨ ਵਰਤ ਦੁਆਰਾ ਮੇਰੀ ਕੁਰਬਾਨੀ ਨੂੰ ਸਵੀਕਾਰ ਕਰਨ ਲਈ ਤਿਆਰ ਹੋਵੋ। ਮਾਣਯੋਗ ਨਰਿੰਦਰ ਮੋਦੀ ਜੀ, ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜੇਕਰ ਮੇਰੀ ਮੌਤ ਹੋ ਜਾਂਦੀ ਹੈ ਤਾਂ ਇਸਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ ਕਿਉਂਕਿ ਮੈਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਰ-ਵਾਰ ਕੀਤੇ ਵਾਅਦਿਆਂ ਤੋਂ ਦੁਖੀ ਹੋ ਕੇ ਮਰਨ ਵਰਤ ਸ਼ੁਰੂ ਕੀਤਾ ਹੈ। ਅੱਜ 17 ਦਿਨ ਹੋ ਗਏ ਹਨ, ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜੇਕਰ ਸ਼ੰਭੂ, ਖਨੌਰੀ ਜਾਂ ਰਤਨਾਪੁਰਾ ਮੋਰਚਿਆਂ 'ਤੇ ਹਿੰਸਕ ਪੁਲਿਸ ਕਾਰਵਾਈ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਵੀ ਤੁਹਾਡੀ ਹੋਵੇਗੀ। ਪ੍ਰਧਾਨ ਮੰਤਰੀ ਜੀ, ਇਹ ਮੇਰੀ ਤੁਹਾਨੂੰ ਪਹਿਲੀ ਅਤੇ ਆਖਰੀ ਚਿੱਠੀ ਹੈ, ਹੁਣ ਤੁਸੀਂ ਫੈਸਲਾ ਕਰਨਾ ਹੈ ਕਿ ਤੁਸੀਂ MSP ਗਾਰੰਟੀ ਕਾਨੂੰਨ ਬਣਾਉਣਗੇ ਜਾਂ ਤੁਸੀਂ ਮੇਰੇ ਵਰਗੇ ਇੱਕ ਆਮ ਕਿਸਾਨ ਜਗਜੀਤ ਸਿੰਘ ਡੱਲੇਵਾਲ, ਜੋ ਦੇਸ਼ ਦਾ ਢਿੱਡ ਭਰਦੇ ਹਨ, ਦੀ ਬਲੀ ਲਵੋਗੇ।
Punjab Bani 12 December,2024
ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ, ਅਮਰੀਕਾ ਤੋਂ ਆਏ ਡਾਕਟਰਾਂ ਨੇ ਕੀਤਾ ਚੈੱਕਅਪ
ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ, ਅਮਰੀਕਾ ਤੋਂ ਆਏ ਡਾਕਟਰਾਂ ਨੇ ਕੀਤਾ ਚੈੱਕਅਪ ਸੰਗਰੂਰ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ । ਅਮਰੀਕਾ ਤੋਂ ਆਏ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਚੈੱਕਅਪ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਸਥਿਤੀ ਬਣ ਸਕਦੀ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਖੂਨ ਨਾਲ ਦਸਤਖਤ ਵਾਲਾ ਖੁੱਲ੍ਹਾ ਖਤ ਲਿਖਿਆ ਹੈ । ਇਸ ਚਿੱਠੀ ਦੀ ਇੱਕ ਕਾਪੀ ਇਸ ਨਾਲ ਨੱਥੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਦੋਵੇਂ ਮੋਰਚਿਆਂ ਨੇ ਅਪੀਲ ਕੀਤੀ ਹੈ ਕਿ ਭਲਕੇ ਦੇਸ਼ ਭਰ ਦੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣ ਅਤੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ 16 ਦਸੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ ਤੋਂ ਬਾਅਦ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਦਸਤਖਤ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ । ਖਨੌਰੀ ਮੋਰਚੇ ਨੂੰ ਮਜਬੂਤ ਕਰਨ ਦੀ ਜਿੰਮੇਵਾਰੀ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ ਅਤੇ ਕੱਲ ਤੋਂ ਔਰਤਾਂ ਦੇ ਵੱਡੇ ਜੱਥੇ ਖਨੌਰੀ ਮੋਰਚੇ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ ।
Punjab Bani 12 December,2024
ਹਿਊਮਨ ਸਰਵਿਸ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਹਿਊਮਨ ਸਰਵਿਸ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਪਟਿਆਲਾ : ਹਿਊਮਨ ਸਰਵਿਸ ਸੋਸਾਇਟੀ ਵਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ । ਇਸ ਮੌਕੇ ਕਿਸਾਨ ਨੇਤਾ ਡੱਲੇਵਾਲ ਨੂੰ ਮਿਲਣ ਪਹੁੰਚੇ ਰਿਟਾਇਰ ਐਸ. ਐਸ. ਪੀ. ਸੁਸ਼ੀਲ ਕੁਮਾਰ ਅਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਤੇ ਉਹਨਾਂ ਦੀ ਟੀਮ ਵਲੋਂ ਖਨੋਰੀ ਬਾਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਨਾਲ ਮਿਲ ਕੇ ਉਹਨਾਂ ਦੀ ਸਿਹਤ ਦਾ ਹਾਲ ਚਾਲ ਪੁਛਿਆ ਗਿਆ ਅਤੇ ਰੱਬ ਅੱਗੇ ਉਹਨਾਂ ਦੀ ਸਿਹਤ ਵਿੱਚ ਸੁਧਾਰ ਵਾਸਤੇ ਰੱਬ ਅੱਗੇ ਅਰਦਾਸ ਕੀਤੀ ਗਈ । ਐਸ. ਐਸ. ਪੀ. ਸੁਸ਼ੀਲ ਕੁਮਾਰ ਨੇ ਦੱਸਿਆ ਉਹਨਾਂ ਦੀ ਹਾਲਤ ਵਿਗੜ ਰਹੀ ਹੈ ਪਰ ਉਹਨਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਹਿਊਮਨ ਸਰਵਿਸ ਸੁਸਾਹਿਟੀ ਦੀ ਸਮੁੱਚੀ ਟੀਮ ਵਲੋਂ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਤੇ ਭਰੋਸਾ ਦਿੱਤਾ ਗਿਆ ਕਿ ਪੂਰੇ ਪੰਜਾਬ ਵਿੱਚ ਸਾਡੀ ਟੀਮ ਕਿਸਾਨਾਂ ਨਾਲ ਖੜੀ ਹੈ ਕਿਉਂਕਿ ਇਹ ਲੜਾਈ ਇਕੱਲੇ ਉਹਨਾਂ ਦੀ ਨਹੀਂ ਬਲਕਿ ਸਭ ਦੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ । ਪੰਜਾਬ ਅਤੇ ਪੰਜਾਬੀਅਤ ਦੀ ਜਵਾਨੀਆਂ ਅਤੇ ਕਿਸਾਨਾ ਨੂੰ ਬਚਾਇਆ ਜਾਵੇ ਕਿਉਂਕਿ ਕਿਸਾਨ ਇਕੱਲਾ ਨਹੀਂ ਕਿਸਾਨਾਂ ਨਾਲ ਹਰ ਵਰਗ ਜੁੜਿਆ ਹੈ । ਕਿਸਾਨਾਂ ਦਾ ਮਸਲਾ ਹੱਲ ਕਰਕੇ ਪੰਜਾਬ ਵਿੱਚ ਅਮਲ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ । ਸਾਨੂੰ ਸਭ ਸੰਸਥਾਵਾਂ ਅਤੇ ਲੋਕਾਂ ਨੂੰ ਕਿਸਾਨ ਮੋਰਚੇ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਰਿਟਾਇਰਡ ਐਸ. ਐਸ. ਪੀ. ਸੁਸ਼ੀਲ ਕੁਮਾਰ ਸਟੇਟ ਪ੍ਰਧਾਨ, ਜਤਿੰਦਰ ਸ਼ਰਮਾ ਐਸ. ਸੀ. ਸੈਲ ਦੇ ਚੇਅਰਮੈਨ ਪੰਜਾਬ, ਕਰਮਜੀਤ ਲਚਕਾਣੀ, ਸਰਪੰਚ ਦਰਸ਼ਨ ਸਿੰਘ ਮੈਣ, ਰਤਨ ਮੱਟੂ, ਗੋਲਡੀ ਵਾਲਿਆ, ਅਸ਼ੋਕ ਕੁਮਾਰ ਰਾਜੇਸ਼ਵਰ ਕੁਮਾਰ ਅਤੇ ਹੋਰ ਟੀਮ ਮੈਂਬਰ ਮੌਜੂਦ ਰਹੇ ।
Punjab Bani 12 December,2024
ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਖੁਦ ਹੋਏ ਲਾਈਵ
ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਖੁਦ ਹੋਏ ਲਾਈਵ ਸੰਗਰੂਰ : ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਹੋ ਕੇ ਕਿਹਾ ਕਿ ਜੋ ਇਹ ਲੜਾਈ ਲੜੀ ਜਾ ਰਹੀ ਹੈ ਇਹ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਤੇ ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਚਲਦਿਆਂ ਇਸ ਲੜਾਈ ਨੂੰ ਜਿੱਤਣਾ ਬਹੁਤ ਹੀ ਜ਼ਰੂਰੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।ਡੱਲੇਵਾਲ ਨੇ ਕਿਹਾ ਕਿ ਬੀਤੀ ਰਾਤ ਸਰਕਾਰ ਨੇ ਇਕ ਹੋਰ ਕੋਸ਼ਿਸ ਕੀਤੀ ਮੋਰਚੇ ਨੂੰ ਕਿਵੇਂ ਫੇਲ੍ਹ ਕੀਤਾ ਜਾਵੇ। ਸਰਕਾਰ ਮੋਰਚੇ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਮੀਡੀਆ ਦਾ ਜਿਨ੍ਹਾਂ ਨੇ ਇਸ ਗੱਲ ਨੂੰ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਸਿ਼ਸ ਪਹਿਲਾ ਵੀ ਕੀਤੀ ਗਈ ਸੀ ।
Punjab Bani 12 December,2024
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ ਸੰਗਰੂਰ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ `ਤੇ ਬੈਠੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵਾਂ ਦਿਨ ਵਿਚ ਦਾਖਲ ਹੋ ਗਿਆ ਹੈ। ਅੱਜ ਉਹ ਸੰਦੇਸ਼ ਜਾਰੀ ਕਰ ਸਕਦੇ ਹਨ।ਸੂਤਰਾਂ ਮੁਤਾਬਕ ਕਿਸਾਨ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋਣ ਜਾ ਰਹੇ ਹਨ, ਇਸ ਬਾਰੇ ਡੱਲੇਵਾਲ ਦਾ ਸੰਦੇਸ਼ ਹੋ ਸਕਦਾ ਹੈ। ਉਹ ਕਿਸਾਨਾਂ ਨੂੰ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋਣ ਦਾ ਸੁਨੇਹਾ ਦੇ ਸਕਦੇ ਹਨ। ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ `ਚ ਵੀ ਸਮੱਸਿਆ ਹੋ ਸਕਦੀ ਹੈ । ਕੱਲ੍ਹ ਕਿਸਾਨਾਂ ਨੇ ਡੱਲੇਵਾਲ ਦਾ ਚੈਕਅੱਪ ਕਰਨ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਵੀ ਰੋਕ ਲਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਡਾਕਟਰਾਂ ਨੂੰ ਪਹਿਲਾਂ ਡੱਲੇਵਾਲ ਦੀ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਦੇਣੀ ਪਵੇਗੀ, ਉਸ ਤੋਂ ਬਾਅਦ ਹੀ ਸਰਕਾਰੀ ਡਾਕਟਰਾਂ ਨੂੰ ਡੱਲੇਵਾਲ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ, ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਪਕਾਉਣ ਅਤੇ ਆਪਣੇ ਪਰਿਵਾਰ ਨਾਲ ਫੋਟੋਆਂ ਸੋਸ਼ਲ ਮੀਡੀਆ `ਤੇ # ਨਾਲ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣੇ ਚਾਹੀਦੇ ਹਨ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ । ਬੁੱਧਵਾਰ (11 ਦਸੰਬਰ) ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ `ਤੇ ਗੱਲਬਾਤ ਲਈ ਤਿਆਰ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੱਖ ਤੋਂ ਵੀ ਗੱਲਬਾਤ ਦੇ ਰਾਹ ਹਮੇਸ਼ਾ ਖੁੱਲ੍ਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਿੱਟੂ ਮੀਟਿੰਗ ਦੀ ਤਰੀਕ ਅਤੇ ਸਮਾਂ ਤੈਅ ਕਰੇ।ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਸੂਝਵਾਨ ਕਿਸਾਨ ਆਗੂ ਹਨ। ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਸ ਮਸਲੇ ਦੇ ਹੱਲ ਲਈ ਕੰਮ ਕਰਨਾ ਚਾਹੀਦਾ ਹੈ ।
Punjab Bani 12 December,2024
ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ
ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ ਸਮਾਰਟ ਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਅਤੇ ਲਾਗਤ ਵੀ ਘਟਦੀ ਹੈ: ਡਾ. ਹਰਬੰਸ ਸਿੰਘ ਚਹਿਲ ਸੰਗਰੂਰ, 11 ਦਸੰਬਰ : ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਇਲਾਵਾ ਅਗਲੀ ਫ਼ਸਲ ਦੀ ਬਿਜਾਈ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਤਹਿਤ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਨੇ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਰਹਿਣ ਵਾਲੇ ਅਗਾਂਹਵਧੂ ਕਿਸਾਨ ਮਿਹਰ ਚੰਦ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਕਿਸਾਨ ਵੱਲੋਂ ਲਗਭਗ 03 ਏਕੜ ਕਣਕ ਦੀ ਬਿਜਾਈ ਸਮਾਰਟ ਸੀਡਰ ਮਸ਼ੀਨ ਨਾਲ ਕੀਤੀ ਗਈ ਸੀ । ਇਸ ਮੌਕੇ ਨਿਰੀਖਣ ਕਰਦਿਆਂ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਇਸ ਤਕਨੀਕ ਜ਼ਰੀਏ ਬੀਜੀ ਕਣਕ ਦੀ ਫਸਲ ਬਿਲਕੁਲ ਠੀਕ ਹੈ ਅਤੇ ਕਿਸੇ ਕਿਸਮ ਦੀ ਬਿਮਾਰੀ ਜਾਂ ਕੀੜੇ—ਮਕੌੜਿਆਂ ਦਾ ਹਮਲਾ ਆਦਿ ਨਹੀਂ ਪਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਹੈ ਅਤੇ ਇਸ ਤਕਨੀਕ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਲਾਗਤ ਵੀ ਘੱਟ ਆਉਂਦੀ ਹੈ । ਇਸ ਮੌਕੇ ਕਿਸਾਨ ਮਿਹਰ ਚੰਦ ਨੇ ਵੀ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਕਦੇ ਵੀ ਝੋਨੇ ਦੇ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸਗੋਂ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕੀਤੀ ਜਾਂਦੀ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸਾਲ ਸਮਾਰਟ ਸੀਡਰ ਨਾਲ ਬੀਜੀ ਕਣਕ ਦੀ ਹਾਲਤ ਬਹੁਤ ਵਧੀਆ ਹੈ ਅਤੇ ਆਮ ਖੇਤਾਂ ਦੀ ਤਰ੍ਹਾਂ ਇਸ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੀ ਨਹੀਂ ਹੋਇਆ । ਉਨ੍ਹਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਵੀਆਂ ਤਕਨੀਕਾਂ ਨਾਲ ਕਣਕ ਦੀ ਬਿਜਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ । ਇਸ ਮੌਕੇ ਖੇਤੀਬਾੜੀ ਅਫਸਰ ਭਵਾਨੀਗੜ੍ਹ ਡਾ. ਮਨਦੀਪ ਸਿੰਘ ਨੇ ਵੀ ਕਿਸਾਨ ਮਿਹਰ ਚੰਦ ਦੀ ਅਗਾਂਹ ਵਧੂ ਸੋਚ ਤੋਂ ਸਾਰੇ ਕਿਸਾਨਾਂ ਨੂੰ ਸੇਧ ਲੈਣ ਦੀ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਨਾਲ ਡਾ. ਅਨਮੋਲਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਭਵਾਨੀਗੜ੍ਹ, ਹਰਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ, ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਰਜੀਤ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ, ਰਜਿੰਦਰ ਸਿੰਘ ਅਤੇ ਦੁਆਰਕਾ ਦਾਸ ਮੌਜੂਦ ਸਨ ।
Punjab Bani 11 December,2024
ਡਲੇਵਾਲ ਦੇ ਨੁਕਸ਼ਾਨ ਲਈ ਕੇਦਰ ਤੇ ਪੰਜਾਬ ਸਰਕਾਰ ਜਿਮੇਵਾਰ ਹੋਵੇਗੀ
ਡਲੇਵਾਲ ਦੇ ਨੁਕਸ਼ਾਨ ਲਈ ਕੇਦਰ ਤੇ ਪੰਜਾਬ ਸਰਕਾਰ ਜਿਮੇਵਾਰ ਹੋਵੇਗੀ ਸਰਕਾਰ ਮਹਿਨਤਕਸ਼ ਲੋਕਾਂ ਦੇ ਮਸਲੇ ਹੱਲ ਕਰੇ : ਚਾਹਲ ਪਟਿਆਲਾ : 11 ਦਸੰਬਰ, ਬਿਜਲੀ ਮੁਲਾਜਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਕਾਰਜ਼ਕਾਰੀ ਕਮੇਟੀ ਦੀ ਮੀਟਿੰਗ ਅੱਜ ਇਥੇ ਜਥੇਬੰਦੀ ਦੇ ਸੁਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਕਾਰਵਾਈ ਬਾਰੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾ਼ਨਾਂ ਦੀਆਂ ਮੰਗਾ ਨੂੰ ਲਗਾਤਾਰ ਅਣਗੋਲਿਆਂ ਕਰ ਰਹੀ ਹੈ । ਸਰਕਾਰ ਨੇ ਸੰਭੂ ਤੇ ਖਨੋਰੀ ਬਾਰਡਰ ਤੇ ਅਣ-ਐਲਾਨੀ ਐਮਰਜੇਸ਼ੀ ਲਗਾਈ ਹੋਈ ਹੈ । ਪੰਜਾਬ ਦਾ ਮਹਿਨਤਕਸ਼ ਵਰਗ ਲਗਾਤਾਰ ਸੰਘਰਸ਼ ਕਰ ਰਿਹਾ ਹੈ।ਕਿਸਾ਼ਨ ਆਗੂ ਡੱਲੇਵਾਲ ਪਿਛਲੇ 16 ਦਿਨ੍ਹਾਂ ਤੋ ਮਰਨ ਵਰਤ ਤੇ ਚਲ ਰਿਹਾ ਹੈ । ਉ੍ਰਨਾਂ ਦੀ ਸਿਹਤ ਲਗਾਤਾਰ ਗਿਰਾਵਟ ਵੱਲ ਜਾ ਰਹੀ ਹੈ । ਪੰਜਾਬ ਸਰਕਾਰ ਆਪਣੀ ਸਰਹੱਦ ਅੰਦਰ ਕਿਸਾਨਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਅਸਮੱਰਥ ਹੋ ਰਹੀ ਹੈ । ਉਨਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਦੇ ਨੁਕਸਾਨ ਲਈ ਦੋਵੇ ਸਰਕਾਰਾ ਜਿਮੇਵਾਰ ਹੋਣਗੀਆਂ । ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋ ਚੰਡੀਗੜ੍ਹ ਬਿਜਲੀ ਨਿਗਮ ਨੂੰ ਪ੍ਰਾਈਵੇਟ ਹੱਥਾ ਵਿੱਚ ਦੇਣ ਦੀ ਸਖਤ ਨਿਖੇਧੀ ਕੀਤੀ । ਉਨ੍ਹਾਂ ਖਦਸਾ ਜਾਹਰ ਕੀਤਾ ਕਿ ਪੰਜਾਬ ਦੇ ਵੱਡੇ ਸਹਿਰ ਵੀ ਜਲਦੀ ਹੀ ਪ੍ਰਾਈਵੇਟ ਹੱਥਾ ਵਿੱਚ ਦੇਣ ਦੇ ਮਨਸੂਬੇ ਘੜੇ ਜਾ ਰਹੇ ਹਨ । ਉਨਾਂ ਕਿ ਪੰਜਾਬ ਦੇ ਬਿਜਲੀ ਕਾਮੇ ਸਰਕਾਰ ਦੀ ਨੀਤੀ ਦਾ ਸਖਤ ਵਿਰੋਧ ਕਰਨਗੇ । ਜਥੇਬੰਦੀ ਨੇ ਫੈਸਲਾ ਕੀਤਾ ਕਿ 8 ਮਾਰਚ ਨੂੰ ਸੁਬਾਈ ਇਜਲਾਸ ਕਰਕੇ ਨਵੀ ਸੁਬਾਈ ਕਮੇਟੀ ਦੀ ਚੋਣ ਕੀਤੀ ਜਾਵੇਗੀ । ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਸੁਬਾਈ ਆਗੂ ਪੂਰਨ ਸਿੰਘ ਖਾਈ, ਹਰਵਿੰਦਰ ਸਿੰਘ ਚੱਠਾ ਸੰਗਰੂਰ, ਬਲਜੀਤ ਸਿੰਘ ਬਰਾੜ ਲਹਿਰਾ ਮਹੁੱਬਤ, ਰਘਬੀਰ ਸਿੰਘ ਘੱਗਾ, ਜ਼ਸਵੰਤ ਸਿੰਘ ਪੰਨੂੰ ਅ਼ਮ੍ਰਿੰਤਸਰ, ਹਰਬੰਸ ਸਿੰਘ ਦੀਦਾਰਗੜ੍ਹ,ਦਰਸ਼ਨ ਸਿੰਘ ਰਾਜੀਆ ਬਰਨਾਲਾ,ਗੁਰਦੀਪ ਸਿੰਘ ਬੋਲੜਕਲਾ, ਪ੍ਰਰਿਪਾਲ ਸੁਨਾਮ, ਪ੍ਰਤਾਪ ਸਿੰਘ ਅਮ੍ਰਿੰਤਸਰ, ਸਲਵਿੰਦਰ ਕੁਮਾਰ ਪਠਾਨਕੋਟ, ਰਾਮ ਚੰਦਰ ਸਿੰਘ ਖਾਈ, ਗੁਰਬਖਸੀਸ ਸਿੰਘ ਅਤੇ ਰਿਸੂ ਅਰੋੜਾ ਆਦਿ ਨੇ ਸੰਬੋਧਨ ਕੀਤਾ ।
Punjab Bani 11 December,2024
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਸੰਗਰੂਰ : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ, ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ । ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ 24 ਘੰਟੇ ਨਜ਼ਰ ਰੱਖਣ ਲਈ ਡਾਕਟਰਾਂ ਵੱਲੋਂ ਮਸ਼ੀਨਾਂ ਲਗਾਈਆਂ ਗਈਆਂ ਹਨ।ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਇੰਝ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੀ ਸਮੇਂ ਵਿਗੜ ਸਕਦੀ ਹੈ, ਜਿਸ ਕਾਰਨ ਮੋਰਚੇ ’ਤੇ ਬੈਠੇ ਕਿਸਾਨ ਆਗੂਆਂ ਵੱਲੋਂ ਚਿੰਤਾ ਜਤਾਈ ਗਈ ਹੈ । ਬੀਤੇ ਦਿਨ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ `ਚ ਖਨੌਰੀ ਸਰਹੱਦ `ਤੇ ਮੌਜੂਦ ਸਮੂਹ ਕਿਸਾਨਾਂ ਨੇ ਮੰਗਲਵਾਰ ਸਵੇਰ ਤੋਂ ਹੀ ਭੁੱਖ ਹੜਤਾਲ ਕੀਤੀ । ਇਨ੍ਹਾਂ ਤੋਂ ਇਲਾਵਾ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ’ਚ ਵੀ ਪੂਰੇ ਪਿੰਡ ਵੱਲੋਂ ਭੁੱਖ ਹੜਤਾਲ ਕੀਤੀ ਗਈ ।
Punjab Bani 11 December,2024
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਸੰਗਰੂਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੱਜ ਡਾਕਟਰਾਂ ਨੇ ਉਹਨਾ ਦੀ ਦਿਲ ਦੀ ਧੜਕਨ, ਬਲੱਡ ਪ੍ਰੈਸ਼ਰ, ਪਲਸ ਆਦਿ ਦੀ ਲਗਾਤਾਰ ਨਿਗਰਾਨੀ ਕਰਨ ਲਈ ਮਸ਼ੀਨਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਿਸੇ ਵੇਲੇ ਵੀ ਕਾਬੂ ਤੋਂ ਬਾਹਰ ਹੋ ਸਕਦੀ ਹੈ । ਅੱਜ ਫਰੀਦਕੋਟ ਦੇ ਐਮ. ਪੀ ਸਰਬਜੀਤ ਸਿੰਘ ਖਾਲਸਾ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਖਨੌਰੀ ਮੋਰਚੇ ਵਿੱਚ ਪਹੁੰਚੇ। ਕਿਸਾਨ ਆਗੂਆਂ ਨੇ ਸਾਰੇ ਦੇਸ਼ ਨੂੰ ਬੇਨਤੀ ਕੀਤੀ ਕਿ ਉਹ ਕਿਸਾਨੀ ਮੋਰਚੇ ਦੀ ਮਜ਼ਬੂਤੀ, ਜਗਜੀਤ ਸਿੰਘ ਡੱਲੇਵਾਲ ਜੀ ਦੀ ਤੰਦਰੁਸਤੀ ਅਤੇ ਜ਼ਖਮੀ ਕਿਸਾਨਾਂ ਦੀ ਤੰਦਰੁਸਤੀ ਲਈ ਕੱਲ੍ਹ ਸਾਰੇ ਧਾਰਮਿਕ ਸਥਾਨਾਂ ਵਿੱਚ ਅਰਦਾਸ ਬੇਨਤੀ ਕਰਨ।ਕਿਸਾਨ ਆਗੂਆਂ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ 12 ਦਸੰਬਰ ਨੂੰ ਸ਼ਾਮ ਦਾ ਖਾਣਾ ਨਾਂ ਬਣਾਉਣ ਅਤੇ ਸੋਸ਼ਲ ਮੀਡੀਆ `ਤੇ ਵੁਈ ਸੁਪੋਰਟ ਜਗਜੀਤ ਸਿੰਘ ਡੱਲੇਵਾਲ ਦੇ ਹੈਸ਼ਟੈਗ ਨਾਲ ਆਪਣੇ ਪਰਿਵਾਰ ਨਾਲ ਫੋਟੋ ਸਾਂਝੀ ਕਰਨ ਅਤੇ ਭਲਕੇ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਵੱਡੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।
Punjab Bani 10 December,2024
14 ਦਸੰਬਰ ਨੂੰ ਕਿਸਾਨ ਪੂਰੀ ਮਜਬੂਤੀ ਨਾਲ ਦਿੱਲੀ ਵੱਲ ਕੂਚ ਕਰਨਗੇ : ਪੰਧੇਰ
14 ਦਸੰਬਰ ਨੂੰ ਕਿਸਾਨ ਪੂਰੀ ਮਜਬੂਤੀ ਨਾਲ ਦਿੱਲੀ ਵੱਲ ਕੂਚ ਕਰਨਗੇ : ਪੰਧੇਰ ਪਟਿਆਲਾ : ਕੇਂਦਰ ਸਰਕਾਰ ਵਲੋ ਪਿਛਲੇ ਦੋ ਦਿਨਾਂ ਤੋਂ ਕਈ ਵੀ ਗੱਲਬਾਤ ਦਾ ਸੱਦਾ ਨਾ ਆਉਣ `ਤੇ ਅੱਜ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਤੇ ਹੋਰਨਾਂ ਨੇ ਐਲਾਨ ਕੀਤਾ ਹੈ ਕਿ 14 ਦਸੰਬਰ ਨੂੰ ਕਿਸਾਨ ਪੂਰੀ ਮਜਬੂਤੀ ਨਾਲ ਦਿੱਲੀ ਵੱਲ ਕੂਚ ਕਰਨਗੇ । ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਪ੍ਰਸ਼ਾਸ਼ਨਿਕ ਅਧਿਕਾਰੀ ਕੇਂਦਰ ਵਾਂਗ ਲਗਾਤਾਰ ਵਾਅਦਿਆਂ ਤੋਂ ਮੁਕਰ ਰਹੇ ਹਨਤੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਸਮਾਂ ਲੰਘਾਉਣ ਦੀ ਕੋਸ਼ਿਸ਼ ਵਿਚ ਹਨ।ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ 11 ਦਸੰਬਰ ਨੂੰ ਸੰਭੂ ਤੇ ਖਨੋਰੀ ਬਾਰਡਰਾਂ ਉਪਰ ਮੋਰਚੇ ਦੀ ਜਿੱਤ ਲਈ ਅਰਦਾਸ ਸਮਾਗਮ ਹੋਣਗੇ । ਇਸਦੇ ਨਾਲ ਹੀ ਉਨ੍ਹਾਂ ਸਮੁਚੇ ਦੇਸ ਵਾਸੀਆਂਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ, ਮੰਦਰਾਂ, ਮਸਜਿਦਾਂ ਤੇ ਗਿਰਜਾਘਰਾਂ ਅੰਦਰ ਅਤੇ ਹੋਰ ਧਾਰਮਿਕ ਸੰਸਥਾਨਾ ਵਿਚ ਮੋਰਚੇ ਦੀ ਜਿੱਤ ਲਈ ਅਰਦਾਸ ਕਰਨ ਅਤੇ ਖਨੌਰੀ ਬਾਰਡਰ `ਤੇ ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡਲੇਵਾਲ ਦੀ ਸਿਹਤਬੰਦੀ ਲਈ ਵੀ ਅਰਦਾਸ ਕਰਨ। ਸਰਵਨ ਸਿੰਘ ਪੰਧੇਰ ਨੇ ਆਖਿਆ ਕਿ 12 ਦਸੰਬਰ ਨੂੰ ਮਰਨ ਵਰਤ`ਤੇ ਬੈਠੇ ਕਿਸਾਨ ਨੇਤਾ ਜਗੀਜਤ ਸਿੰਘ ਡਲੇਵਾਲ ਦੇ ਹਕ ਵਿਚ ਸਾਰੇ ਦੇਸ਼ ਵਾਸੀ ਰਾਤਨੂੰ ਇੱਕ ਵੇਲੇ ਦਾ ਖਾਣਾ ਤਿਆਗਣ ਤੇ ਖਾਣਾ ਨਾ ਬਣਾਉਣ ਅਤੇ ਆਪਣੇ ਪਰਿਵਾਰ ਨਾਲ ਆਪਣੀ ਫੋਟੋ ਨੂੰ ਸੋਸਲ ਮੀਡੀਆ ਉਪਰ ਸ਼ੇਅਰ ਕਰਨ । ਪੰਧੇਰ ਨੇ ਆਖਿਆ ਕਿ 13 ਸਦੰਬਰ ਨੂੰ ਦੋਵੇ ਬਾਰਡਰਾਂ `ਤੇ ਰੋਸ ਪ੍ਰਦਰਸ਼ਲ ਕਰਾਂਗੇ ਤੇ ਇਸਤੋ ਬਾਅਦ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਸਵਰਨ ਸਿੰਘ ਪੰਧੇਰ ਤੇ ਹੋਰ ਨੇਤਾਵਾਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਕਿਸਾਨਾਂ ਨੂੰ ਮਾਰਨ `ਤੇ ਉਤਾਰੂ ਹੋ ਚੁਕੀ ਹੈ । ਸਾਡੇ ਨੇਤਾਵਾਂ ਨੂੰ ਜਿਨਾ ਦੇ ਹੰਝੂ ਗੈਸ ਦੇ ਗੋਲੇ ਲਗੇ ਸਨ, ਉਹ ਗੰਭੀਰ ਜਖਮੀ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸਦਾ ਦਿੱਤਾ ਕਿ ਪਹਿਲਾਂ ਦੀ ਤਰ੍ਹਾਂ ਜਿਹੜੀਆਂ ਚੋਣਾਂ ਆ ਰਹੀਆਂ ਹਨ, ਉਨ੍ਹਾ ਵਿਚ ਭਾਜਪਾ ਦੇ ਨੇਤਾਵਾਂ ਨੂੰ ਕਰਾਰੀ ਹਾਰ ਦਿਤੀ ਜਾਵੇ। ਪੰਧੇਰ ਨੇ ਆਖਿਆ ਕਿ ਹਰਿਆਣਾ ਪੁਲਸ ਕਦੇ ਲਿਸਟ ਮੰਗਦੀ ਹੈ ਤੇ ਕਦੇ ਕੁੱਝ ਮੰਗਦੀ ਹੈ । ਅਸੀ ਲਿਸਟ ਦੇਣ ਲਈ ਤਿਆਰ ਹਾਂ, ਬਸਰਤੇ ਉਹ ਕਿਸਾਂਨਾਂ ਨੂੰ ਪੂਰੀ ਜਾਣਕਾਰੀ ਦੇਣ । ਪੰਧੇਰ ਨੇ ਆਖਿਆ ਕਿ ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਦਾ ਪੇਜ ਵੀ ਕੇਂਦਰ ਸਰਕਾਰ ਨੇ ਬੰਦ ਕਰਵਾ ਦਿਤਾ ਹੈ ਅਤੇ ਕਿਸਾਨ ਨੇਤਾਵਾਂ ਨੂੰ ਵੀ ਅਸਿਧੇ ਢੰਗ ਨਾਲ ਧਮਕੀਆਂ ਆ ਰਹੀਆਂ ਹਨ। ਪੰਧੇਰ ਨੇ ਅਾਿਖਆ ਕਿ ਅਸੀ ਜਿਤਣ ਤੱਕ ਲੜਾਈ ਜਾਰੀ ਰਖਾਂਗੇ ਤੇ 14 ਦਸੰਬਰ ਨੂੰ ਪੂਰੀ ਮਜਬੂਤੀ ਨਾਲ ਦਿਲੀ ਵੱਲ ਕੂਚ ਕੀਤਾ ਜਾਵੇਗਾ ।
Punjab Bani 10 December,2024
ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਵੱਲੋਂ 5 ਪਿੰਡਾਂ ਵਿੱਚ ਮਟਰ, ਕਣਕ ਅਤੇ ਸਟਰਾਬੈਰੀ ਦੇ ਖੇਤਾਂ ਦਾ ਦੌਰਾ
ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਵੱਲੋਂ 5 ਪਿੰਡਾਂ ਵਿੱਚ ਮਟਰ, ਕਣਕ ਅਤੇ ਸਟਰਾਬੈਰੀ ਦੇ ਖੇਤਾਂ ਦਾ ਦੌਰਾ ਸੰਗਰੂਰ, 10 ਦਸੰਬਰ : ਨਿਰਦੇਸ਼ਕ ਪਸਾਰ ਸਿੱਖਿਆ, ਪੀ. ਏ. ਯੂ. ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪੰਜ ਪਿੰਡਾਂ ਵਿੱਚ ਮਟਰ, ਕਣਕ ਅਤੇ ਸਟਰਾਬੈਰੀ ਫ਼ਸਲਾਂ ਦੀ ਕਾਸ਼ਤ ਦਾ ਨਰੀਖਣ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਅਤੇ ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਹਿਲੀ ਸਿੰਚਾਈ ਵਾਲੀ ਕਣਕ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਕੋਈ ਘਟਨਾ ਨਹੀਂ ਦੇਖੀ । ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਕੁਝ ਖੇਤਾਂ ਵਿੱਚ ਦੈੜੀਆਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਮਾਮੂਲੀ ਕੇਸ ਸਾਹਮਣੇ ਆਏ, ਜਿਨ੍ਹਾਂ ਨੂੰ ਸਿਫਾਰਸ਼ ਕੀਤੇ ਕੀਟਨਾਸ਼ਕਾਂ ਪਾਉਣ ਨਾਲ ਅਤੇ ਪਹਿਲਾ ਪਾਣੀ ਲਾਉਣ ਨਾਲ ਕਿਸਾਨਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰ ਲਿਆ । ਉਹਨਾਂ ਦੱਸਿਆ ਕਿ ਮਟਰਾਂ ਦੀ ਫ਼ਸਲ ਦੀ ਹਾਲਤ ਕਾਫ਼ੀ ਚੰਗੀ ਹੈ ਕਿਉਂਕਿ ਕਿਸਾਨਾਂ ਨੇ ਸਿਫ਼ਾਰਸ਼ ਕੀਤੀਆਂ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਹੈ ਅਤੇ ਬਿਜਾਈ ਦੇ ਬੈੱਡਾਂ ਤੋਂ ਨਦੀਨਾਂ ਨੂੰ ਸਾਫ਼ ਵੀ ਕੀਤਾ ਹੈ । ਡਾ. ਕੁਮਾਰ ਨੇ ਖੇਤ ਵਿੱਚ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਦਾ ਮੌਕੇ ਤੇ ਹੀ ਪ੍ਰਦਰਸ਼ਨ ਵੀ ਕੀਤਾ । ਪਿੰਡ ਮਾਝੀ ਵਿੱਚ ਸਟ੍ਰਾਬੇਰੀ ਫਾਰਮ ਦਾ ਨਿਰੀਖਣ ਕੀਤਾ ਗਿਆ ਅਤੇ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੀਆਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਦੇ ਹਮਲੇ ਅਤੇ ਖੁਰਾਕੀ ਤੱਤਾਂ ਦੀ ਕਮੀ ਦੀ ਲਗਾਤਾਰ ਜਾਂਚ ਕਰਦੇ ਰਹਿਣ ।
Punjab Bani 10 December,2024
ਐਸ. ਡੀ. ਐਮ. ਰਵਿੰਦਰ ਬਾਂਸਲ ਵੱਲੋਂ 25 ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਐਸ. ਡੀ. ਐਮ ਰਵਿੰਦਰ ਬਾਂਸਲ ਵੱਲੋਂ 25 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਭਵਾਨੀਗੜ੍ਹ, 10 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਭਵਾਨੀਗੜ ਦੇ ਐਸ. ਡੀ. ਐਮ. ਸ਼੍ਰੀ ਰਵਿੰਦਰ ਬਾਂਸਲ ਦੁਆਰਾ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 25 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਦਾ ਹੌਂਸਲਾ ਵਧ ਸਕੇ ਅਤੇ ਹੋਰ ਕਿਸਾਨ ਵੀ ਇਸ ਨਾਲ ਪ੍ਰੇਰਿਤ ਹੋ ਕਿ ਪਰਾਲੀ ਨੂੰ ਅੱਗ ਨਾ ਲਾਉਣ ਦਾ ਨਿਸ਼ਚਾ ਕਰ ਸਕਣ । ਸ਼੍ਰੀ ਰਵਿੰਦਰ ਬਾਂਸਲ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਸਾਨਾਂ ਦੁਆਰਾ ਝੋਨੇ ਦੀ ਰਹਿੰਦ ਖੂਹੰਦ ਦੀ ਸਾਂਭ ਸੰਭਾਲ ਲਈ ਵਰਤੇ ਜਾਂਦੇ ਵੱਖ ਵੱਖ ਤਰੀਕਿਆਂ ਬਾਰੇ ਪੱਖ ਜਾਣਿਆ। ਉਨਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਨਾਂ ਅਗਾਂਹਵਧੂ ਕਿਸਾਨਾ ਤੋਂ ਪ੍ਰੇਰਿਤ ਹੋ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਆਪਣਾ ਯੋਗਦਾਨ ਪਾਉਣ । ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫ਼ਸਰ ਅਨਮੋਲਦੀਪ ਸਿੰਘ ਵੱਲੋ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਮਿੱਟੀ ਵਿੱਚ ਮਿਲਾਉਣ ਨਾਲ ਉਨਾਂ ਦੀ ਜ਼ਮੀਨ ਵਿਚਲੇ ਤੱਤਾਂ ਦਾ ਵਾਧਾ ਹੋਇਆ ਹੈ ਜਿਸਦੇ ਸਿੱਟੇ ਵੱਜੋਂ ਘੱਟ ਖਾਦਾਂ ਪਾਉਣ ਨਾਲ ਖੇਤੀ ਖਰਚਾ ਵੀ ਘਟਿਆ ਹੈ । ਸਨਮਾਨ ਪੱਤਰ ਹਾਸਿਲ ਕਰਨ ਵਾਲੇ ਕਿਸਾਨ ਗੁਰਸੇਵਕ ਸਿੰਘ, ਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਦਲਬੀਰ ਸਿੰਘ, ਗੁਰਮੀਤ ਸਿੰਘ, ਅਜੈਬ ਸਿੰਘ, ਗੌਰਵਜੀਤ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ, ਪ੍ਰਭਜੀਤ ਸਿੰਘ, ਬਿੱਕਰ ਸਿੰਘ, ਨਰਿੰਦਰ ਸਿੰਘ, ਲਖਵੀਰ ਸਿੰਘ, ਇਕਬਾਲ ਸਿੰਘ, ਮਿਹਰ ਚੰਦ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਅਮਨਪਾਲ ਸਿੰਘ, ਗੁਰਤੇਜ ਸਿੰਘ, ਸਵਰਨਜੀਤ ਸਿੰਘ, ਬਿਅੰਤ ਸਿੰਘ, ਪੁਸ਼ਪਿੰਦਰ ਸਿੰਘ, ਹਰਦੀਪ ਸਿੰਘ ਕਿਸਾਨਾਂ ਨੇ ਵਿਸ਼ੇਸ਼ ਸਨਮਾਨ ਲਈੇ ਐਸ.ਡੀ.ਐਮ ਭਵਾਨੀਗੜ ਅਤੇ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ।
Punjab Bani 10 December,2024
ਪਿੰਡ ਫੈਜਗੜ ਤੇ ਛੀਟਾਵਾਲ ਵਿਖੇ ਬਿਨਾਂ ਪਰਾਲੀ ਨੂੰ ਅੱਗ ਲਾਏ ਬੀਜੀ ਕਣਕ, ਮਟਰਾ ਤੇ ਸੁੰਡੀ ਦਾ ਹਮਲਾ
ਪਿੰਡ ਫੈਜਗੜ ਤੇ ਛੀਟਾਵਾਲ ਵਿਖੇ ਬਿਨਾਂ ਪਰਾਲੀ ਨੂੰ ਅੱਗ ਲਾਏ ਬੀਜੀ ਕਣਕ, ਮਟਰਾ ਤੇ ਸੁੰਡੀ ਦਾ ਹਮਲਾ -ਕਈ ਏਕਣ ਕਣਕ ਤੇ ਮਟਰਾਂ ਦੀ ਫ਼ਸਲ ਤਬਾਹ ਪੀੜਤ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨਾਭਾ : ਨਾਭਾ ਬਲਾਕ ਦੇ ਪਿੰਡ ਫੈਜਗੜ੍ਹ ਦੇ ਵਿੱਚ ਕਿਸਾਨਾਂ ਦੀ 50 ਏਕੜ ਤੋਂ ਉੱਪਰ ਪਰਾਲੀ ਨੂੰ ਬਿਨਾਂ ਅੱਗ ਲਾਏ ਬੀਜੀ ਕਣਕ ਦੀ ਫਸਲ, ਤੇ ਸੁੰਡੀ ਨੇ ਹਮਲਾ ਕਰ ਦਿੱਤਾ ਹੈ। ਕਣਕ ਬੁਰੀ ਤਰਹਾਂ ਖਤਮ ਹੋ ਚੁੱਕੀ ਹੈ ਕਿਸਾਨ ਮੰਗ ਕਰ ਰਹੇ ਹਨ ਕਿ ਇੱਕ ਏਕੜ ਤੇਦ ਹਜਾਰ ਰੁਪਏ ਦਾ ਕਣਕ ਬੀਜਣ ਤੇ ਖਰਚ ਹੋਇਆ ਹੈ । ਹੁਣ ਕਣਕ ਦੀ ਵਜਾਈ ਦਾ ਸਮਾਂ ਵੀ ਲੰਘ ਚੁੱਕਿਆ ਹੈ, ਕਣਕ ਦੀ ਫਸਲ ਵਿਲ ਕੁਲ ਨਸ਼ਟ ਹੋ ਚੁੱਕੀ ਹੈ ਦਵਾਈਆਂ ਦੀ ਸਪਰੇ ਵੀ ਕੀਤੀ ਪਰ ਕੋਈ ਅਸਰ ਨਹੀਂ ਹੋਇਆ । ਇਸ ਮੋਕੇ ਪੀੜਤ ਕਿਸਾਨਾਂ ਨੇ ਆਖਿਆ ਕਿ ਖੇਤੀਬਾੜੀ ਵਿਭਾਗ ਦਾ ਕੋਈ ਵੀ ਅਧਿਕਾਰੀ ਸਾਡੀ ਸਾਰ ਲੈਣ ਨਹੀਂ ਪਹੁੰਚਿਆ । ਉਹਨਾਂ ਕਿਹਾ ਕਿ ਸਾਡੇ ਲਈ ਕੋਈ ਨਾ ਕੋਈ ਮੁਆਵਜੇ ਦਾ ਐਲਾਨ ਕੀਤਾ ਜਾਵੇ, ਜਦੋਂ ਅੱਗ ਲਗਾਉਣੀ ਸੀ ਤਾਂ ਉਦੋਂ ਚਾਰ ਚਾਰ ਮੁਲਾਜ਼ਮ ਖੇਤਾਂ ਵਿੱਚ ਖੜ ਜਾਂਦੇ ਸੀ ਪਰ ਹੁਣ ਸਾਡਾ ਨੁਕਸਾਨ ਹੋਇਆ ਹੁਣ ਕੋਈ ਵੀ ਸਰਕਾਰ ਦਾ ਨੁਮਾਇੰਦਾ ਜਾ ਅਧਿਕਾਰੀ ਉਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ । ਇਸ ਮੋਕੇ ਪੀੜਤ ਕਿਸਾਨ ਜੋਗਿੰਦਰ ਸਿੰਘ ਫੈਜਗੜ, ਚਰਨਜੀਤ ਸਿੰਘ ਸਰਪੰਚ ਫੈਜਗੜ, ਨਾਹਰ ਸਿੰਘ ਫੈਜਗੜ, ਜਸਵਿੰਦਰ ਸਿੰਘ ,ਜੈ ਭਗਵਾਨ ਸਿੰਘ ਛੀਟਾਵਾਲਾ, ਸ਼ਿੰਦਰ ਸਿੰਘ ਅਲੀਪੁਰ,ਅਮਰਜੀਤ ਸਿੰਘ ਫੈਜਗੜ, ਗੁਲਜ਼ਾਰ ਸਿੰਘ ਫੈਜਗੜ ਤੋਂ ਇਲਾਵਾ ਸਵਰਨਜੀਤ ਸਿੰਘ ਛੀਟਾਵਾਲਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਹਰਜਿੰਦਰ ਸਿੰਘ ਫੈਜਗੜ, ਕਰਨ ਸਿੰਘ ਛੀਟਾਵਾਲਾ, ਹਰਦੇਵ ਸਿੰਘ ਫੈਜਗੜ, ਬਲਜਿੰਦਰ ਸਿੰਘ ਫੈਜਗੜ, ਗੁਰਜੰਟ ਸਿੰਘ ਫੈਜਗੜ, ਜਸਵੰਤ ਸਿੰਘ ਕੋਟ, ਅਮਰਜੀਤ ਸਿੰਘ ਫੈਜਗੜ, ਗੁਲਜ਼ਾਰ ਸਿੰਘ ਫੈਜਗੜ ਆਦਿ ਹਾਜ਼ਰ ਸਨ ।
Punjab Bani 10 December,2024
ਖਨੌਰੀ ਬਾਰਡਰ `ਤੇ ਚੁੱਲ੍ਹੇ ਨਹੀਂ ਬਲੇ ਪਰ ਕਿਸਾਨਾਂ ਦਾ ਮਰਨ ਵਰਤ ਰਿਹਾ ਜਾਰੀ
ਖਨੌਰੀ ਬਾਰਡਰ `ਤੇ ਚੁੱਲ੍ਹੇ ਨਹੀਂ ਬਲੇ ਪਰ ਕਿਸਾਨਾਂ ਦਾ ਮਰਨ ਵਰਤ ਰਿਹਾ ਜਾਰੀ ਕਿਸਾਨ ਨੇਤਾ ਡੱਲੇਵਾਲ ਦਾ 11 ਕਿਲੋ ਭਾਰ ਘਟਿਆ ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਖਨੌਰੀ ਸਰਹੱਦ ਵਿਖੇ ਚੱਲ ਰਹੇ ਮਰਨ ਵਰਤ ਨੂੰ ਅੱਜ 15 ਦਿਨ ਪੂਰੇ ਹੋ ਗਏ ਹਨ। ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ `ਚ ਖਨੌਰੀ ਸਰਹੱਦ `ਤੇ ਮੌਜੂਦ ਸਮੂਹ ਕਿਸਾਨਾਂ ਨੇ ਮੰਗਲਵਾਰ ਸਵੇਰ ਤੋਂ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ । ਅੱਜ ਸਵੇਰ ਤੋਂ ਹੀ ਖਨੌਰੀ ਸਰਹੱਦ ਵਿਖੇ ਕਿਸਾਨਾਂ ਨੇ ਟਰਾਲੀ ਵਿੱਚ ਪਏ ਚੁੱਲ੍ਹਿਆਂ `ਚ ਅੱਗ ਨਹੀਂ ਬਾਲ਼ੀ । ਕਿਸੇ ਵੀ ਟਰਾਲੀ ਵਿੱਚ ਲੰਗਰ ਨਹੀਂ ਪਕਾਇਆ ਗਿਆ ਤੇ ਸਮੂਹ ਕਿਸਾਨ ਅੱਜ ਭੁੱਖੇ ਰਹਿ ਗਏ ਤੇ ਜਗਜੀਤ ਸਿੰਘ ਡੱਲੇਵਾਲ ਦੀ ਹੌਸਲਾ ਅਫਜ਼ਾਈ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਜਗਜੀਤ ਸਿੰਘ ਡੱਲੇਵਾਲ ਦੇ ਪੰਦਰਾਂ ਦਿਨਾਂ ਤੋਂ ਮਰਨ ਵਰਤ ਕਾਰਨ ਉਸ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ । ਗਿਆਰਾਂ ਕਿੱਲੋ ਭਾਰ ਘਟ ਗਿਆ ਹੈ, ਜਦੋਂ ਕਿ ਗੁਰਦੇ ਤੇ ਲੀਵਰ ਵੀ ਪ੍ਰਭਾਵਿਤ ਹੋ ਰਹੇ ਹਨ । ਉਹ ਦੋ ਦਿਨ ਤੱਕ ਨਾ ਤਾਂ ਸਟੇਜ `ਤੇ ਆਇਆ ਤੇ ਨਾ ਹੀ ਇਸ਼ਨਾਨ ਕੀਤਾ । ਸਗੋਂ ਬੰਦ ਟਰਾਲੀ ਵਿੱਚ ਆਰਾਮ ਕਰ ਰਿਹਾ ਹੈ । ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਟਰਾਲੀ ਵਿੱਚ ਹੀ ਉਸ ਦੀ ਸੇਵਾ ਕਰਨ ਵਿੱਚ ਲੱਗੇ ਹੋਏ ਹਨ । ਖਨੌਰੀ ਸਰਹੱਦ `ਤੇ 65 ਸਾਲਾ ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਗਰੁੱਪ ਕਿਸਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮਰਨ ਵਰਤ `ਤੇ ਬੈਠ ਕੇ ਆਪਣੀ ਜਾਨ ਦਾਅ `ਤੇ ਲਗਾ ਰਿਹਾ ਹੈ । ਅਜਿਹੇ ਵਿੱਚ ਸਮੂਹ ਕਿਸਾਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਅੱਜ ਭੁੱਖ ਹੜਤਾਲ ਕਰ ਕੇ ਉਨ੍ਹਾਂ ਦਾ ਸਾਥ ਦੇਣ । ਜਦੋਂ ਇਸ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਤਾਂ ਹਰ ਕਿਸੇ ਨੇ ਕਿਸਾਨ ਆਗੂਆਂ `ਤੇ ਸਵਾਲ ਖੜ੍ਹੇ ਕੀਤੇ ਕਿ ਕਿਸਾਨ ਆਗੂ ਨੌਜਵਾਨਾਂ ਨੂੰ ਅੱਗੇ ਕਰ ਕੇ ਬਲੀ ਦਾ ਬੱਕਰਾ ਬਣਾ ਰਹੇ ਹਨ ਪਰ ਜਗਜੀਤ ਸਿੰਘ ਡੱਲੇਵਾਲ ਨੇ ਫ਼ੈਸਲਾ ਕੀਤਾ ਕਿ ਉਹ ਕਿਸੇ ਹੋਰ ਨੌਜਵਾਨਾਂ ਨੂੰ ਬਲੀ ਦਾ ਬੱਕਰਾ ਨਹੀਂ ਬਣਨ ਦੇਣਗੇ ਪਰ ਕਿਸਾਨਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਆਪਣੀ ਜਾਨ ਕੁਰਬਾਨ ਕਰ ਦੇਣਗੇ, ਜਿਸ ਕਾਰਨ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ । ਉਸ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਮਰਨ ਵਰਤ ਜਾਰੀ ਰਹੇਗਾ, ਜੇਕਰ ਡੱਲੇਵਾਲ ਆਪਣੀ ਜਾਨ ਕੁਰਬਾਨ ਕਰ ਦਿੰਦਾ ਹੈ ਤਾਂ ਉਸ ਦੀ ਥਾਂ ਸੁਖਜੀਤ ਸਿੰਘ ਹਰਦੋ ਮਰਨ ਵਰਤ ਸ਼ੁਰੂ ਕਰੇਗਾ ਪਰ ਅੱਜ ਵੀ ਕਿਸਾਨਾਂ ਦਾ ਸਮੂਹ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕਰ ਰਿਹਾ ਹੈ ਤਾਂ ਜੋ ਇਹ ਅੰਦੋਲਨ ਖ਼ਤਮ ਹੋ ਸਕੇ । ਮੋਰਚੇ ਵਿੱਚ ਖੜ੍ਹੀਆਂ ਔਰਤਾਂ ਨੇ ਵੀ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ਕਰਦਿਆਂ ਕਿਹਾ ਕਿ ਅੱਜ ਉਹ ਵੀ ਮੋਰਚੇ ਵਿੱਚ ਦਿਨ ਭਰ ਭੁੱਖੀਆਂ ਰਹਿਣਗੀਆਂ। ਕੋਈ ਚੁੱਲ੍ਹਾ ਨਹੀਂ ਜਗਾਇਆ ਜਾਵੇਗਾ । ਅੱਜ ਨੇੜੇ ਦੇ ਪਿੰਡਾਂ ਤੋਂ ਲੰਗਰ ਨਹੀਂ ਮੰਗਵਾਇਆ ਜਾਵੇਗਾ, ਜੋ ਵੀ ਆਵੇਗਾ ਵਾਪਸ ਭੇਜ ਦਿੱਤਾ ਜਾਵੇਗਾ ।
Punjab Bani 10 December,2024
ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਹੋਈ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਵਲ ਮਾਰਚ ਕਰਨ ਬਾਰੇ ਹੁਕਮ ਦੇਣ ਦੀ ਮੰਗ ਕਰਦੀ ਪਟੀਸ਼ਨ
ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਹੋਈ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਵਲ ਮਾਰਚ ਕਰਨ ਬਾਰੇ ਹੁਕਮ ਦੇਣ ਦੀ ਮੰਗ ਕਰਦੀ ਪਟੀਸ਼ਨ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੋਮਵਾਰ ਨੂੰ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਚ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਬੈਰੀਕੇਡ ਹਟਾਉਣ ਅਤੇ ਕਿਸਾਨਾਂ ਨੂੰ ਪੈਦਲ ਦਿੱਲੀ ਵਲ ਸ਼ਾਂਤਮਈ ਮਾਰਚ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ । ਪਟੀਸ਼ਨ ’ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਸ਼ਾਂਤੀਪੂਰਵਕ ਇਕੱਠੇ ਹੋਣ ਅਤੇ ਰਾਜਧਾਨੀ ਵਲ ਮਾਰਚ ਕਰਨ ਤੋਂ ਰੋਕਣ ਦੀ ਕਾਰਵਾਈ ਦੇਸ਼ ਦੇ ਲੋਕਤੰਤਰੀ ਢਾਂਚੇ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਗੰਭੀਰ ਰੂਪ ਨਾਲ ਕਮਜ਼ੋਰ ਕਰ ਰਹੀ ਹੈ । ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਜਿਹੇ ਵਿਰੋਧ ਪ੍ਰਦਰਸ਼ਨਾਂ ’ਚ ਰੁਕਾਵਟ ਪਾਉਣਾ ਨਾ ਸਿਰਫ ਕਿਸਾਨਾਂ ਦੇ ਸੰਵਿਧਾਨਕ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੈ, ਬਲਕਿ ਇਨ੍ਹਾਂ ਅਧਿਕਾਰਾਂ ਦਾ ਸਨਮਾਨ ਅਤੇ ਰੱਖਿਆ ਕਰਨਾ ਰਾਜ ਦੇ ਸੰਵਿਧਾਨਕ ਫਰਜ਼ ਨਾਲ ਵੀ ਧੋਖਾ ਹੈ । ਪਟੀਸ਼ਨ ਅਨੁਸਾਰ ਰਾਜ ਨੇ ਅਪਣੇ ਦੇਸ਼ ਦੇ ਨਾਗਰਿਕਾਂ ਵਿਰੁਧ ਜ਼ਾਲਮ ਤਰੀਕਿਆਂ ਦੀ ਵਰਤੋਂ ਕੀਤੀ । ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ, ਹਰਿਆਣਾ ’ਚ ਅਧਿਕਾਰੀਆਂ ਵਲੋਂ ਕੁੰਡਲੀ, ਸ਼ੰਭੂ ਅਤੇ ਖਨੌਰੀ ਵਿਖੇ ਖੜੀਆਂ ਰੁਕਾਵਟਾਂ ਵੀ ਦੇਸ਼ ਦੇ ਕੌਮੀ ਰਾਜਮਾਰਗਾਂ ਦੀ ਵਰਤੋਂ ਕਰਨ ਦੇ ਆਮ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰ ਰਹੀਆਂ ਹਨ । ਅੰਬਾਲਾ ਜ਼ਿਲ੍ਹੇ ’ਚ ਇੰਟਰਨੈੱਟ ਸੇਵਾਵਾਂ ਨੂੰ ਦੁਬਾਰਾ ਮੁਅੱਤਲ ਕਰਨ ਦਾ ਹਰਿਆਣਾ ਦਾ ਕਦਮ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।ਇਹ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਦੇ ਵਸਨੀਕ 30 ਸਾਲ ਦੇ ਗੁਰਪ੍ਰੀਤ ਸਿੰਘ ਵਲੋਂ ਦਾਇਰ ਪਟੀਸ਼ਨ ਦੇ ਮੱਦੇਨਜ਼ਰ ਹਾਈ ਕੋਰਟ ਪਹੁੰਚਿਆ ਸੀ । ਪਟੀਸ਼ਨਕਰਤਾ ਨੇ ਪਟੀਸ਼ਨ ’ਚ ਗ੍ਰਹਿ ਮੰਤਰਾਲੇ, ਹਰਿਆਣਾ ਅਤੇ ਪੰਜਾਬ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਹਰਿਆਣਾ ਦੇ ਡੀ. ਜੀ. ਪੀ. ਨੂੰ ਜਵਾਬਦੇਹ ਧਿਰ ਬਣਾਇਆ ਹੈ।ਪਟੀਸ਼ਨ ਮੁਤਾਬਕ ਕਿਸਾਨ ਅਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ਾ ਮੁਆਫੀ, ਭੂਮੀ ਪ੍ਰਾਪਤੀ ਐਕਟ, 2013 ਦੀ ਬਹਾਲੀ ਅਤੇ 2020-21 ’ਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣ ਵਰਗੀਆਂ ਅਪਣੀਆਂ ਜਾਇਜ਼ ਮੰਗਾਂ ਲਈ ਮਾਰਚ ਕਰ ਰਹੇ ਹਨ । ਪਿਛਲੇ ਅੰਦੋਲਨ ਤੋਂ ਬਾਅਦ ਕੇਂਦਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਸੀ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਤਿੰਨ ਖੇਤੀ ਬਿੱਲ, 2020 ਨੂੰ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਦੀ ਕੋਈ ਵੀ ਮੰਗ ਅੱਜ ਤਕ ਪੂਰੀ ਨਹੀਂ ਕੀਤੀ ਗਈ ਹੈ । ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ 19 ਜੂਨ, 2024 ਨੂੰ ਕਿਸਾਨਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 6 ਦਸੰਬਰ ਤੋਂ ਛੋਟੇ ਜੱਥਿਆਂ ’ਚ ਪੈਦਲ ਦਿੱਲੀ ਵਲ ਮਾਰਚ ਕਰਨ ਦਾ ਐਲਾਨ ਕੀਤਾ ਹੈ । ਕਿਸਾਨਾਂ ਨੇ 26 ਨਵੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ । ਕੇਂਦਰ ਸਰਕਾਰ ਦੇ ਇਕ ਰਾਜ ਮੰਤਰੀ ਨੇ ਵੀ ਬਿਆਨ ਦਿਤਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਦਿੱਲੀ ਆ ਸਕਦੇ ਹਨ ਅਤੇ ਕੇਂਦਰ ਸਰਕਾਰ ਗੱਲਬਾਤ ਅਤੇ ਟੇਬਲ ਗੱਲਬਾਤ ਲਈ ਤਿਆਰ ਹੈ । ਸ਼ੰਭੂ ਬਾਰਡਰ ’ਤੇ 101 ਕਿਸਾਨਾਂ ਦੇ ਇਕ ਸਮੂਹ ਨੇ ਬਿਨਾਂ ਕਿਸੇ ਹਥਿਆਰ ਦੇ ਪੈਦਲ ਦਿੱਲੀ ਵਲ ਮਾਰਚ ਕਰਨਾ ਸ਼ੁਰੂ ਕਰ ਦਿਤਾ, ਪਰ ਹਰਿਆਣਾ ਦੇ ਅਧਿਕਾਰੀਆਂ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ ਅਤੇ ਕਿਸਾਨਾਂ ਨੂੰ ਦਿੱਲੀ ਵਲ ਜਾਣ ਤੋਂ ਰੋਕ ਦਿਤਾ ।
Punjab Bani 10 December,2024
ਹਰਿਆਣਾ ਪ੍ਰਸ਼ਾਸਨ ਦੇ ਗੱਲਬਾਤ ਲਈ ਦੋ ਦਿਨ ਦਾ ਸਮਾਂ ਮੰਗਣ ਦੇ ਚਲਦਿਆਂ ਕਿਸਾਨ ਨਹੀਂ ਕਰਨਗੇ ਅੱਜ ਦਿੱਲੀ ਕੂਚ : ਪੰਧੇਰ
ਹਰਿਆਣਾ ਪ੍ਰਸ਼ਾਸਨ ਦੇ ਗੱਲਬਾਤ ਲਈ ਦੋ ਦਿਨ ਦਾ ਸਮਾਂ ਮੰਗਣ ਦੇ ਚਲਦਿਆਂ ਕਿਸਾਨ ਨਹੀਂ ਕਰਨਗੇ ਅੱਜ ਦਿੱਲੀ ਕੂਚ : ਪੰਧੇਰ ਰਾਪਜੁਰਾ : ਕਿਸਾਨੀ ਮੰਗਾਂ ਲਈ ਦੋ ਵਾਰ ਸ਼ੰਭੂ ਤੋਂ ਦਿੱਲੀ ਕੂਚ ਦੀ ਕੋਸ਼ਿਸ਼ ਕਰ ਚੁੱਕੇ ਕਿਸਾਨਾਂ ਨੇ ਸੋਮਵਾਰ ਨੂੰ ਕੋਈ ਜਥਾ ਦਿੱਲੀ ਕੂਚ ਲਈ ਨਹੀਂ ਤੋਰਿਆ । ਭਾਰਤੀ ਕਿਸਾਨ ਯੂਨੀਅਨ (ਗ਼ੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੰਗਲਵਾਰ ਨੂੰ ਵੀ ਕੋਈ ਜਥਾ ਦਿੱਲੀ ਕੂਚ ਲਈ ਨਹੀਂ ਜਾਵੇਗਾ। ਸਾਰੇ ਖਨੌਰੀ ’ਚ ਇਕੱਠੇ ਹੋ ਕੇ ਅਗਲੀ ਰਣਨੀਤੀ ਬਣਾਉਣਗੇ । ਸ਼ੰਭੂ ਬੈਰੀਅਰ ’ਤੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਐਤਵਾਰ ਨੂੰ ਰਾਜਪੁਰਾ ਵਿਖੇ ਅੰਬਾਲਾ ਦੇ ਉੱਚ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸੀ । ਇਸ ਮੀਟਿੰਗ ’ਚ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੀ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੰਦਿਆਂ ਦੋ ਦਿਨਾਂ ਦਾ ਸਮਾਂ ਮੰਗਿਆ ਸੀ । ਕਿਸਾਨ ਆਗੂਆਂ ਨੇ ਸਲਾਹ ਮਸ਼ਵਰਾ ਕਰ ਕੇ ਹਰਿਆਣਾ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਦੇ ਦਿੱਤਾ । ਪੰਧੇਰ ਨੇ ਕਿਹਾ ਕਿ ਇਸ ਲਈ 10 ਦਸੰਬਰ ਸ਼ਾਮ ਤੱਕ ਉਹ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਗੱਲਬਾਤ ਦੇ ਸੱਦੇ ਦੀ ਉਡੀਕ ਕਰਨਗੇ । ਇਸ ਤੋਂ ਬਾਅਦ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕਰ ਅਗਲੀ ਰਣਨੀਤੀ ਦੀ ਜਾਣਕਾਰੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਮੰਗਲਵਾਰ ਨੂੰ ਖਨੌਰੀ ’ਚ ਇਕੱਠੇ ਹੋਣਗੇ ਤੇ ਉੱਥੇ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ । ਪੰਧੇਰ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਲੀਵਰ ’ਚ ਇਨਫੈਕਸ਼ਨ ਆਇਆ ਹੈ ਤੇ ਸਾਢੇ ਨੌਂ ਕਿੱਲੋ ਦੇ ਕਰੀਬ ਉਨ੍ਹਾਂ ਦਾ ਵਜ਼ਨ ਵੀ ਘੱਟ ਹੋ ਚੁੱਕਾ ਹੈ, ਜੋ ਕੀ ਕਾਫ਼ੀ ਚਿੰਤਾ ਦਾ ਵਿਸ਼ਾ ਹੈ । ਇਸ ਮੌਕੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਬਲਵੰਤ ਸਿੰਘ ਬਹਿਰਾਮਕੇ, ਜੰਗ ਸਿੰਘ ਭਟੇੜੀ ਅਤੇ ਪਰਮਜੀਤ ਸਿੰਘ ਬਿਹਾਰ ਨੇ ਵੀ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ।
Punjab Bani 10 December,2024
ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ
ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ ਚੰਡੀਗੜ੍ਹ : ਖਨੌਰੀ ਬਾਰਡਰ `ਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ । ਡੱਲੇਵਾਲ ਪਿਛਲੇ 14 ਦਿਨਾਂ ਤੋਂ ਮਰਨ ਵਰਤ `ਤੇ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਹੁਣ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਅੱਜ 10 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਬੈਠੇ ਹੋਣ ਦੇ 15 ਦਿਨ ਪੂਰੇ ਹੋ ਰਹੇ ਹਨ। ਜਿਸ ਦੇ ਚੱਲਦੇ ਖਨੌਰੀ ਮੋਰਚੇ ’ਤੇ ਕਿਸੇ ਵੀ ਚੁੱਲ੍ਹੇ ’ਚ ਅੱਗ ਨਹੀਂ ਬਲੇਗੀ । ਯਾਨੀ ਕਿ ਅੱਜ ਸਾਰੇ ਕਿਸਾਨ ਭੁੱਖ ਹੜਤਾਲ ’ਤੇ ਬੈਠਣਗੇ । ਜਿਕਰਯੋਗ ਹੈ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਉਸ ਦਾ ਭਾਰ ਲਗਾਤਾਰ ਘਟਦਾ ਜਾ ਰਿਹਾ ਹੈ। ਇਸ ਕਾਰਨ ਉਹ ਹੁਣ ਸਟੇਜ ਤੋਂ ਸੰਬੋਧਨ ਨਹੀਂ ਕਰ ਪਾ ਰਹੇ ਹਨ । ਡਾਕਟਰ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਚੈਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ ।
Punjab Bani 10 December,2024
ਹਰਿਆਣਾ ਸਰਕਾਰ ਵੱਲੋਂ ਅਗਲੀ ਗਲਬਾਤ ਦੇ ਲਈ ਸੱਦੇ ਪੱਤਰ ਦਾ ਰਹੇਗਾ ਇੰਤਜ਼ਾਰ : ਪੰਧੇਰ
ਹਰਿਆਣਾ ਸਰਕਾਰ ਵੱਲੋਂ ਅਗਲੀ ਗਲਬਾਤ ਦੇ ਲਈ ਸੱਦੇ ਪੱਤਰ ਦਾ ਰਹੇਗਾ ਇੰਤਜ਼ਾਰ : ਪੰਧੇਰ ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਉੱਤੇ ਭਾਰਤੀ ਕਿਸਾਨ ਯੂਨੀਅਨ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ, ਜਿਸ ਵਿਚ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਰਾਤ ਰਾਜਪੁਰਾ ਵਿਖੇ ਅੰਬਾਲਾ (ਹਰਿਆਣਾ) ਦੇ ਉੱਚ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸੀ ਜਿਸ ਵਿਚ ਉਹਨਾਂ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਦੋ ਦਿਨਾਂ ਦਾ ਸਮਾਂ ਮੰਗਿਆ ਸੀ, ਜਿਸ ਕਾਰਨ ਕਿਸਾਨ ਆਗੂਆਂ ਨੇ ਮੀਟਿੰਗ ਕਰ ਦੋ ਦਿਨਾਂ ਦਾ ਸਮਾਂ ਦੇ ਦਿੱਤਾ ਸੀ । ਹੁਣ 10 ਦਸੰਬਰ ਸ਼ਾਮ ਤਕ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਸੱਦੇ ਪੱਤਰ ਦਾ ਇੰਤਜਾਰ ਕੀਤਾ ਜਾਵੇਗਾ ਅਤੇ ਫਿਰ 10 ਦਸੰਬਰ ਨੂੰ ਹੀ ਸ਼ਾਮ ਨੂੰ ਪ੍ਰੈਸ ਕਾਨਫਰੰਸ ਕਰ ਅਗਲੀ ਰਣਨੀਤੀ ਦੀ ਜਾਣਕਾਰੀ ਦਿੱਤੀ ਜਾਵੇਗੀ । ਇਸ ਪ੍ਰੈਸ ਵਾਰਤਾ ਨੂੰ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਬਲਵੰਤ ਸਿੰਘ ਬਹਿਰਾਮਕੇ, ਜੰਗ ਸਿੰਘ ਭਟੇੜੀ ਅਤੇ ਪਰਮਜੀਤ ਸਿੰਘ ਬਿਹਾਰ ਨੇ ਵੀ ਸੰਬੋਧਨ ਕੀਤਾ । ਉਹਨਾਂ ਦੱਸਿਆ ਕਿ ਉਹ ਅੱਜ ਰਾਜਪੁਰਾ ਅਤੇ ਪਟਿਆਲਾ ਦੇ ਹਸਪਤਾਲਾਂ ਵਿਚ ਜ਼ਖ਼ਮੀ ਹੋਏ ਕਿਸਾਨਾਂ ਦਾ ਹਾਲ ਚਾਲ ਜਾਨਣ ਤੋਂ ਬਾਅਦ ਖਨੌਰੀ ਸਰਹੱਦ ਤੇ ਜਾਣਗੇ ਅਤੇ ਕਿਸਾਨ ਆਗੂ ਜੋ ਕਿ ਮਰਨ ਵਰਤ ਤੇ ਬੈਠੇ ਹਨ ਦਾ ਹਾਲ ਜਾਣਨਗੇ ਤੇ ਉੱਥੇ ਵੀ ਪ੍ਰੈਸ ਨਾਲ ਗਲਬਾਤ ਕਰਨਗੇ । ਜ਼ਿਕਰਯੋਗ ਹੈ ਕਿ ਐਤਵਾਰ ਨੂੰ ਦੁਪਹਿਰ 12 ਵਜੇ ਜਦੋਂ 101 ਮਰਜੀਵੜਿਆਂ ਦਾ ਦੂਜਾ ਜੱਥਾ ਦਿੱਲੀ ਵੱਲ ਕੂਚ ਕਰਨ ਦੇ ਲਈ ਰਵਾਨਾ ਹੋਇਆ ਤਾਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਤਾਂ ਕਿਸਾਨਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਸ ਤੋਂ ਬਾਅਦ ਕਿਸਾਨਾਂ ਉੱਤੇ ਅਥਰੂ ਗੈਸ ਦੇ ਗੋਲੇ ਦਾਗਦਿਆਂ ਫਿਰ ਉਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ।
Punjab Bani 09 December,2024
ਭਾਜਪਾ ਦੇ ਕੇਂਦਰੀ ਆਗੂਆਂ ਤੇ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ : ਪੰਧੇਰ
ਭਾਜਪਾ ਦੇ ਕੇਂਦਰੀ ਆਗੂਆਂ ਤੇ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ : ਪੰਧੇਰ ਰਾਜਪੁਰਾ : ਅੱਜ ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖ਼ੁਦ ਦੁਚਿੱਤੀ ਵਿਚ ਹੈ । ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਖੱਟਰ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਿਆ ਗਿਆ ਪਰ ਮੁੱਖ ਮੰਤਰੀ ਨਾਇਬ ਸੈਣੀ ਕਹਿ ਰਹੇ ਹਨ ਕਿ ਕਿਸਾਨਾਂ ਕੋਲ ਦਿੱਲੀ ਜਾਣ ਦੀ ਆਗਿਆ ਨਹੀਂ । ਅਨਿਲ ਵਿਜ ਨੇ ਕਿਹਾ ਕਿ ਇਸ ਤਰ੍ਹਾਂ ਆਉਗੇ ਤਾਂ ਪੁਲਿਸ ਇਸੇ ਤਰ੍ਹਾਂ ਸਵਾਗਤ ਕਰੇਗੀ । ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਹਿ ਰਹੇ ਹਨ ਪੈਦਲ ਦਿੱਲੀ ਆਉ ਤੁਹਾਡਾ ਸਵਾਗਤ ਹੈ ਪਰ ਉਥੇ ਹੀ ਸਰਕਾਰਾਂ ਵਲੋਂ ਖਨੌਰੀ ਤੇ ਡੱਬਵਾਲੀ ਸਰਹੱਦਾਂ `ਤੇ ਫ਼ੋਰਸ ਵਧਾ ਦਿੱਤੀ ਗਈ ਹੈ । ਭਾਜਪਾ ਦੇ ਕੇਂਦਰੀ ਆਗੂਆਂ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ ਤਾਂ ਕਿਸ ਨਾਲ ਗੱਲ ਕਰੀਏ ਤੇ ਕਿਸ ਤੋਂ ਦਿੱਲੀ ਜਾਣ ਦੀ ਆਗਿਆ ਲਈਏ। ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ ।
Punjab Bani 09 December,2024
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨ ਦਾ ਪਤਾ ਚਲਿਆਂ ਹੀ ਡੀ. ਆਈ. ਜੀ. ਪਟਿਆਲਾ ਰੇਂਜ ਪਹੁੰਚੇ ਹਾਲ-ਚਾਲ ਪੁੱਛਣ
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨ ਦਾ ਪਤਾ ਚਲਿਆਂ ਹੀ ਡੀ. ਆਈ. ਜੀ. ਪਟਿਆਲਾ ਰੇਂਜ ਪਹੁੰਚੇ ਹਾਲ-ਚਾਲ ਪੁੱਛਣ ਸੰਗਰੂਰ : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨ ਕਾਰਨ ਖਨੌਰੀ ਬਾਰਡਰ `ਤੇ ਮਨਦੀਪ ਸਿੰਘ ਸਿੱਧੂ ਡੀ. ਆਈ. ਜੀ. ਪਟਿਆਲਾ ਰੇਂਜ ਅਤੇ ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 10 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉੱਪਰ 15 ਦਿਨ ਪੂਰੇ ਹੋਣ ਤੇ ਖਨੌਰੀ ਮੋਰਚੇ ਉੱਪਰ ਕਿਸੇ ਵੀ ਚੁੱਲੇ ਵਿੱਚ ਅੱਗ ਨਹੀਂ ਬਾਲੀ ਜਾਵੇਗੀ । ਉਹਨਾਂ ਨੇੜਲੇ ਪਿੰਡਾਂ ਨੂੰ ਵੀ ਅਪੀਲ ਕੀਤੀ ਕਿ ਕੱਲ੍ਹ ਦੇ ਦਿਨ ਮੋਰਚੇ ਵਿੱਚ ਕੋਈ ਲੰਗਰ ਨਾ ਪਹੁੰਚਾਇਆ ਜਾਵੇ ।
Punjab Bani 09 December,2024
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਮਹੀਨਾਵਾਰ ਮੀਟਿੰਗ ਆਯੋਜਿਤ ਨਾਭਾ : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨਾਭਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਵੱਖ ਵੱਖ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕਣਕ ਦੀ ਫਸਲ ਵਿਚ ਗੁਲਾਬੀ ਸੁੰਡੀ ਦਾ ਹਮਲਾ, ਕੋਆਪ੍ਰੇਟਿਵ ਸੁਸਾਇਟੀਆਂ ਵਿਚ ਯੂਰੀਆ ਖਾਦ ਦੀ ਕਮੀ, ਆਲੂ ਅਤੇ ਮਟਰਾਂ ਦੀ ਫਸਲ ਨੂੰ ਬਲਾਈਟ ਕਾਰਨ ਹੋਏ ਨੁਕਸਾਨ ਆਦਿ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਯੂਨੀਅਨ ਵਲੋਂ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਇਨ੍ਹਾਂ ਮੁੱਦਿਆਂ ਦਾ ਹੱਲ ਜਲਦ ਕੀਤਾ ਜਾਵੇ ਨਹੀਂ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ । ਇਸ ਤੋਂ ਇਲਾਵਾ ਸੂਬਾ ਕਮੇਟੀ ਵਲੋਂ ਆਈਆਂ ਹਦਾਇਤਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਵਰਨਜੀਤ ਸਿੰਘ ਛੀਂਟਵਾਲਾ ਸੀਨੀਅਰ ਮੀਤ ਪ੍ਰਧਾਨ, ਲਖਵੀਰ ਸਿੰਘ ਦੁਲੱਦੀ ਖਜਾਨਚੀ, ਭਗਵਾਨ ਸਿੰਘ ਚੱਠਾ ਜਨਰਲ ਸਕੱਤਰ, ਅਮਰ ਸਿੰਘ ਤੂੰਗਾ, ਹਰਜਿੰਦਰ ਸਿੰਘ ਫੈਜਗੜ੍ਹ, ਮਹਿੰਦਰ ਸਿੰਘ ਬਿਨਾਹੇੜੀ, ਸਰਦਾਰਾ ਸਿੰਘ ਛੀਂਟਾਵਾਲਾ, ਕੇਸਰ ਸਿੰਘ ਦੁਲੱਦੀ, ਜੱਸਾ ਕੋਟਕਲਾਂ, ਜਗਦੀਸ਼ ਸਿੰਘ ਬਨੇਰਾ ਕਲਾਂ, ਪਿਆਰਾ ਸਿੰਘ ਅਗੇਤੀ, ਬੰਤ ਸਿੰਘ ਘਮਰੌਦਾ, ਗਰਜਾ ਸਿੰਘ ਘਮਰੌਦਾ, ਗੁਰਜੰਟ ਸਿੰਘ ਲੱਧਾਹੇੜੀ, ਦਰਬਾਰਾ ਸਿੰਘ ਲਲੋਡਾ, ਨਰਿੰਦਰ ਸਿੰਘ ਬਨੇਰਾ ਖੁਰਦ ਆਦਿ ਹਾਜ਼ਰ ਸਨ ।
Punjab Bani 09 December,2024
ਸੁਪਰੀਮ ਕੋਰਟ ਨੇ ਕੀਤਾ ਸ਼ੰਭੂ ਬਾਰਡਰ ਖੋਲ੍ਹਣ ਦੀ ਇਕ ਹੋਰ ਜਨ ਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਨੇ ਕੀਤਾ ਸ਼ੰਭੂ ਬਾਰਡਰ ਖੋਲ੍ਹਣ ਦੀ ਇਕ ਹੋਰ ਜਨ ਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵੁਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ `ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਇਸ ਪਟੀਸ਼ਨ `ਚ ਪੰਜਾਬ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ ਤੋਂ ਤੁਰੰਤ ਰੋਕਾਂ ਹਟਾਉਣ ਤੇ ਆਮ ਲੋਕਾਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਇਸੇ ਮੁੱਦੇ `ਤੇ ਇਕ ਜਨਹਿੱਤ ਪਟੀਸ਼ਨ ਪਹਿਲਾਂ ਹੀ ਪੈਂਡਿੰਗ ਹੈ ਤੇ ਇਸ ਮਾਮਲੇ `ਚ ਕੁਝ ਪਹਿਲ ਕੀਤੀ ਗਈ ਹੈ । ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ `ਚ ਵਿਚਾਰ ਅਧੀਨ ਹੈ ਅਤੇ ਉਹ ਉਸੇ ਮੁੱਦੇ `ਤੇ ਵਾਰ-ਵਾਰ ਪਟੀਸ਼ਨਾਂ `ਤੇ ਵਿਚਾਰ ਨਹੀਂ ਕਰ ਸਕਦੇ ।
Punjab Bani 09 December,2024
ਡਾਕਟਰੀ ਚੈਕਅਪ ਦੌਰਾਨ ਲੱਗਿਆ ਪਤਾ ਜਗਜੀਤ ਸਿੰਘ ਡੱਲੇਵਾਲ ਦੀਆਂ ਕਿਡਨੀਆਂ ਹੋ ਰਹੀਆਂ ਨੇ ਖਰਾਬ
ਡਾਕਟਰੀ ਚੈਕਅਪ ਦੌਰਾਨ ਲੱਗਿਆ ਪਤਾ ਜਗਜੀਤ ਸਿੰਘ ਡੱਲੇਵਾਲ ਦੀਆਂ ਕਿਡਨੀਆਂ ਹੋ ਰਹੀਆਂ ਨੇ ਖਰਾਬ ਸੰਗਰੂਰ : ਪੰਜਾਬ ਦੇ ਖਨੌਰੀ ਬਾਰਡਰ `ਤੇ ਮਰਨ ਵਰਤ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਡਾਕਟਰਾਂ ਦੀ ਟੀਮ ਵੱਲੋਂ ਚੈੱਕਅਪ ਕੀਤਾ ਗਿਆ ਤਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਦੀ ਟੀਮ ਤੋਂ ਹੀ ਪਤਾ ਲੱਗਿਆ ਕਿ ਪਾਣੀ ਦੀ ਘਾਟ ਕਾਰਨ ਉਹਨਾਂ ਦੀਆਂ ਕਿਡਨੀਆਂ `ਤੇ ਅਸਰ ਪੈ ਰਿਹਾ ਹੈ । ਕਿਡਨੀ ਦੂਸਰੀ ਸਟੇਜ ਵਿੱਚ ਚਲੀ ਗਈ ਹੈ। ਉਹਨਾਂ ਦਾ ਭਾਰ ਵੀ 8 ਕਿਲੋ ਤੋਂ ਜਿਆਦਾ ਘਟ ਚੁੱਕਿਆ ਹੈ।ਮਰਨ ਵਰਤ ਦੇ ਅੱਜ ਬਾਰਵੇਂ ਦਿਨ ਭਾਵੇਂ ਕੁਝ ਬੀ. ਪੀ. ਵੀ ਵਧਿਆ ਹੋਇਆ ਸੀ ਪਰ ਸਰੀਰ ਦੇ ਅੰਦਰੂਨੀ ਹਿੱਸਿਆਂ `ਤੇ ਖੁਰਾਕ ਨਾ ਲੈਣ ਕਾਰਨ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਡੱਲੇਵਾਲ ਜੀ ਚੜਦੀ ਕਲਾ ਵਿੱਚ ਹਨ ਪਰ ਫਿਰ ਵੀ ਵੱਡੀ ਉਮਰ ਅਤੇ 12 ਦਿਨਾਂ ਦੇ ਵਰਤ ਕਰਨ ਸਰੀਰ ਕਮਜ਼ੋਰ ਹੋ ਰਿਹਾ ਹੈ।
Punjab Bani 07 December,2024
ਸੁਰੱਖਿਆ ਕਰਮੀਆਂ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਅਤੇ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕੀਤਾ ਪ੍ਰਦਰਸ਼ਨਕਾਰੀਆਂ ਦਿੱਲੀ ਪੈਦਲ ਮਾਰਚ ਮੁਲਤਵੀ
ਸੁਰੱਖਿਆ ਕਰਮੀਆਂ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਅਤੇ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕੀਤਾ ਪ੍ਰਦਰਸ਼ਨਕਾਰੀਆਂ ਦਿੱਲੀ ਪੈਦਲ ਮਾਰਚ ਮੁਲਤਵੀ ਰਾਜਪੁਰਾ : ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੁਰੱਖਿਆ ਕਰਮੀਆਂ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਪੈਦਲ ਮਾਰਚ ਮੁਲਤਵੀ ਕਰ ਦਿੱਤਾ । ਪੰਧੇਰ ਨੇ ਕਿਹਾ ਕਿ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਅਸੀਂ ਅੱਜ ਲਈ ਸਮੂਹ ਨੂੰ ਵਾਪਸ ਬੁਲਾ ਲਿਆ ਹੈ । ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਦੋਨੋਂ ਫੋਰਮ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਮੀਟਿੰਗ ਕਰਕੇ ਅਗਲਾ ਕਦਮ ਤੈਅ ਕਰਨਗੇ । 101 ਕਿਸਾਨਾਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਦੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਪਰ ਉਨ੍ਹਾਂ ਨੂੰ ਕੁਝ ਮੀਟਰ ਬਾਅਦ ਬਹੁ-ਪੱਧਰੀ ਬੈਰੀਕੇਡ ਦੁਆਰਾ ਰੋਕ ਦਿੱਤਾ ਗਿਆ । ਸੁਰੱਖਿਆ ਕਰਮੀਆਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਕਈ ਗੋਲੇ ਛੱਡੇ ਅਤੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਾਲੀ ਥਾਂ `ਤੇ ਵਾਪਸ ਜਾਣ ਲਈ ਮਜ਼ਬੂਰ ਕੀਤਾ । ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਕਿਸਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ । ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਲਈ ਕਿਹਾ ਅਤੇ ਭਾਰਤੀ ਸਿਵਲ ਡਿਫੈਂਸ ਕੋਡ (ਬੀ. ਐਨ. ਐਸ. ਐਸ.) ਦੀ ਧਾਰਾ 163 ਦੇ ਤਹਿਤ ਲਗਾਏ ਗਏ ਮਨਾਹੀ ਦੇ ਹੁਕਮਾਂ ਦਾ ਹਵਾਲਾ ਦਿੱਤਾ । ਅੰਬਾਲਾ ਜਿ਼ਲ੍ਹਾ ਪ੍ਰਸ਼ਾਸਨ ਨੇ ਜਿ਼ਲ੍ਹੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਇਕੱਠੇ ਹੋਣ `ਤੇ ਪਾਬੰਦੀ ਲਗਾ ਦਿੱਤੀ ਹੈ। ਕਿਸਾਨ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ `ਤੇ ਦਬਾਅ ਬਣਾਉਣ ਲਈ ਮਾਰਚ ਕਰ ਰਹੇ ਹਨ । ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਝੰਡੇ ਫੜ ਕੇ ਕੁਝ ਕਿਸਾਨਾਂ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਲਾਏ ਲੋਹੇ ਦੇ ਜਾਲ ਨੂੰ ਹੇਠਾਂ ਧੱਕ ਦਿੱਤਾ ।
Punjab Bani 06 December,2024
ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਏ ਪਹਿਲੇ ਜੱਥੇ ਨੰੁ ਪਹਿਲੀ ਲੇਅਰ ਟੱਪਣ ਤੋਂ ਬਾਅਦ ਹਰਿਆਣਾ ਪੁਲਸ ਨੇ ਬੈਰੀਕੇਟਿੰਗ ਲਗਾ ਰੋਕਿਆ
ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਏ ਪਹਿਲੇ ਜੱਥੇ ਨੰੁ ਪਹਿਲੀ ਲੇਅਰ ਟੱਪਣ ਤੋਂ ਬਾਅਦ ਹਰਿਆਣਾ ਪੁਲਸ ਨੇ ਬੈਰੀਕੇਟਿੰਗ ਲਗਾ ਰੋਕਿਆ ਸ਼ੰਭੂ : ਪੰਜਾਬ ਨੂੰ ਹਰਿਆਣਾ ਨਾਲ ਜੋੜਨ ਵਾਲੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਕਿਸਾਨਾਂ ਤੇ ਪਹਿਲੇ 101 ਕਿਸਾਨਾਂ ਨਾਲ ਭਰਪੂਰ ਜਥੇ ਨੰੁ ਹਰਿਆਣਾ ਪੁਲਸ ਨੇ ਜਿਥੇ ਬੈਰੀਕੇਟਿੰਗ ਅਤੇ ਹੋਰ ਸਾਜੋ ਸਮਾਨ ਲਗਾ ਕੇ ਰੋਕਿਆ ਪਿਆ ਹੈ, ਉਥੇ ਬੈਰੀਕੇਟਿੰਗ ਦੇ ਉਪਰ ਲੱਗੀਆਂ ਜਾਲੀਆਂ ਤੇ ਚੜ੍ਹਨ ਤੇ ਕਿਸਾਨਾਂ ਦੀਆਂ ਅੱਖਾਂ ਵਿਚ `ਤੇ ਮਿਰਚਾਂ ਵਾਲਾ ਸਪਰੇਅ ਛਿੜਕਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਦਿੱਲੀ ਵੱਲ ਅੱਗੇ ਵਧਣ ਦੇ ਚਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਜਾਪ ਵੀ ਲਗਾਤਾਰ ਕੀਤਾ ਜਾ ਰਿਹਾ ਹੈ ।
Punjab Bani 06 December,2024
ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ
ਅੱਜ ਦਿੱਲੀ ਵੱਲ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ ਦੁਪਹਿਰ ਦੇ ਇਕ ਵਜੇ ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਦੁਪਹਿਰ ਦੇ ਇਕ ਵਜੇ ਰਵਾਨਾ ਹੋਣਗੇ । ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ, ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਪੁਲਸ ਇਸ ਸਬੰਧੀ ਅਲਰਟ `ਤੇ ਹੈ। ਸ਼ੰਭੂ ਸਰਹੱਦ `ਤੇ ਸੁਰੱਖਿਆ ਵਧਾਉਣ ਦੇ ਚਲਦਿਆਂ ਨਵੀਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ । ਅੰਬਾਲਾ ਜਿ਼ਲ੍ਹੇ ਅਤੇ ਖਨੌਰੀ ਸਰਹੱਦ `ਤੇ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ `ਚ ਜੇਕਰ ਇੱਥੇ 5 ਜਾਂ 5 ਤੋਂ ਜਿ਼ਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ।
Punjab Bani 06 December,2024
ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਐਲਾਨ
ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਐਲਾਨ 6 ਦਸੰਬਰ ਨੂੰ ਦਿੱਲੀ ਲਈ 101 ਕਿਸਾਨਾਂ ਦਾ ਪਹਿਲਾ ਜੱਥਾ ਪੈਦਲ ਮਾਰਚ ਕਰੇਗਾ : ਕਿਸਾਨ ਆਗੂ ਸਰਵਣ ਸਿੰਘ ਪੰਧੇਰ - ਖਨੌਰੀ - ਸ਼ੰਭੂ ਬਾਰਡਰ ਉੱਤੇ ਹਜਾਰਾਂ ਕਿਸਾਨਾਂ ਦਾ ਇਕੱਠ ਹੋਣਾ ਲਗਾਤਾਰ ਜਾਰੀ ਰਾਜਪੁਰਾ, 5 ਦਸੰਬਰ : ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 6 ਦਸੰਬਰ ਨੂੰ ਦਿੱਲੀ ਪੈਦਲ ਕੂਚ ਦਾ ਐਲਾਨ ਕੀਤਾ ਹੈ ਅਤੇ ਇਸਦੇ ਲਈ 5 ਦਸੰਬਰ ਨੂੰ ਕਿਸਾਨਾਂ ਦਾ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਹਜ਼ਾਰਾ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਕਿਸਾਨ ਟਰੈਕਟਰ ਟ੍ਰਾਲੀ ਦੇ ਬਿਨਾਂ ਦਿੱਲੀ ਦੇ ਵੱਲ ਵਧਣਗੇ । ਦਿੱਲੀ ਕੂਚ ਉੱਤੇ ਨਿਕਲਣ ਵਾਲੇ ਕਿਸਾਨਾਂ ਵਲੋਂ ਮਰਜੀਵੜਿਆਂ ਦੀ ਫੌਜ ਦੇ ਆਨਲਾਇਨ ਫ਼ਾਰਮ ਭਰਾਏ ਜਾ ਰਹੇ ਹਨ । ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚੇ ਦੇ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿੱਚ ਕਿਸਾਨਾਂ ਦਾ ਦਿੱਲੀ ਕੂਚ 6 ਦਸੰਬਰ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਸਭ ਤੋਂ ਪਹਿਲਾਂ 101 ਕਿਸਾਨਾਂ ਦਾ ਪਹਿਲਾ ਜੱਥਿਆ ਦਿੱਲੀ ਲਈ ਦੁਪਹਿਰ 1 ਵਜੇ ਸ਼ੰਭੂ ਬਾਰਡਰ ਵਲੋਂ ਨਿਕਲੇਗਾ । ਉਹਨਾਂ ਕਿਹਾ ਕਿ ਕੱਲ ਗੁਰੂ ਤੇਗ ਬਹਾਦੁਰ ਦਾ ਸ਼ਹੀਦੀ ਦਿਵਸ ਹੈ । ਸਾਡਾ 101 ਲੋਕਾਂ ਦਾ ਜੱਥਿਆ ਦਿੱਲੀ ਲਈ ਇੱਥੋਂ ਪੈਦਲ ਰਵਾਨਾ ਹੋਵੇਗਾ । ਪਹਿਲਾ ਜੱਥਿਆ ਨਿਹੱਥੇ ਅਤੇ ਪੈਦਲ ਦਿੱਲੀ ਜਾਣਗੇ, ਉਹ ਦੁਪਹਿਰ 1 ਵਜੇ ਇੱਥੋਂ ਨਿਕਲਣਗੇ । ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ਵਲੋਂ ਸਾਡਾ ਕੋਈ ਐਲਾਨ ਨਹੀਂ ਹੈ। ਪਰ ਹਰਿਆਣਾ ਪੁਲਸ ਪ੍ਰਸ਼ਾਸਨ ਵੱਲੋਂ ਸ਼ੰਭੂ ਬਾਰਡਰ ਉੱਤੇ ਪੁਲਿਸ ਲਗਾ ਕੇ ਪੂਰੀ ਸਿਕਿਉਰਟੀ ਟਾਈਟ ਕਰ ਦਿੱਤੀ ਗਈ ਹੈ ਇਸ ਤੋਂ ਇਲਾਵਾ ਸ਼ੰਭੂ ਬਾਰਡਰ ਉੱਤੇ ਜਾਲ ਅਤੇ ਨਿਕਲੀ ਕੰਡਿਆਲੀ ਤਾਰ ਲਗਾ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਜੇਕਰ ਸਾਨੂੰ ਦਿੱਲੀ ਨਾ ਜਾਣ ਦਿੱਤਾ ਤਾਂ ਸਾਡੀ ਦੋਨਾਂ ਮੋਰਚੀਆਂ ਦੀ ਨੈਤਿਕ ਜਿੱਤ ਹੋਵੇਗੀ । ਜ਼ਿਕਰਯੋਗ ਹੈ ਕਿ ਸਾਰੇ ਫਸਲਾਂ ਲਈ ਐਮ. ਐੱਸ .ਪੀ ਦੀ ਗਾਰੰਟੀ ਕਨੂੰਨ ਦੀ ਮੰਗ ਸਮੇਤ ਕਿਸਾਨਾਂ ਦੇ ਕਈ ਮੁੱਦੀਆਂ ਨੂੰ ਲੈ ਕੇ 13 ਫਰਵਰੀ ਵਲੋਂ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੇ 6 ਦਿਸੰਬਰ ਨੂੰ ਦਿੱਲੀ ਕੂਚ ਦੀ ਘੋਸ਼ਣਾ ਕੀਤੀ ਹੈ । ਪਹਿਲਾਂ ਕਹਿ ਰਹੇ ਸਨ ਪੈਦਲ ਦਿੱਲੀ ਜਾਓ ਅਤੇ ਹੁਣ ਧਾਰਾ 144 ਲਗਾ ਕੇ ਰੋਕਿਆ ਜਾ ਰਿਹਾ : ਪੰਧੇਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਅੰਦੋਲਨ ਦੋ ਦੇ ਅੱਜ 297 ਦਿਨ ਹੋ ਗਏ ਹਨ । ਤੁਸੀ ਜਾਣਦੇ ਹਨ ਅਸੀ ਫਸਲਾਂ ਉਤੇ ਐੱਮ. ਐੱਸ. ਪੀ. ਖਰੀਦ ਦੀ ਲੀਗਲ ਗਾਰੰਟੀ ਕਾਨੂੰਨ , ਕਿਸਾਨ-ਮਜਦੂਰ ਦੀ ਕਰਜਮਾਫੀ ਅਤੇ ਹੋਰ 12 ਮੰਗਾਂ ਲਈ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਦੇ ਹਿੱਤ ਵਿੱਚ ਅੰਦੋਲਨ ਕਰ ਰਹੇ ਹਨ । ਜਿਸ ਤਰ੍ਹਾਂ ਵਲੋਂ ਕੱਲ ਦੇਸ਼ ਦੇ ਉਪ ਰਾਸ਼ਟਰਪਤੀ ਜੀ ਨੇ ਜੋ ਕੁਝ ਵੀ ਬੋਲਿਆ ਹੈ ਉਹਨਾਂ ਦੀ ਅੰਤਰ ਆਤਮਾ ਦੀ ਆਵਾਜ਼ ਹੈ । ਉਨ੍ਹਾਂ ਕਿਹਾ ਕਿ ਕੱਲ ਹਰਿਆਣੇ ਦੇ ਡੀ. ਸੀ. ਨੇ ਸਾਨੂੰ ਨੋਟਿਸ ਭੇਜ ਦਿੱਤਾ ਕਿ ਹਰਿਆਣਾ ਵਿੱਚ ਧਾਰਾ 144 ਲਾਗੂ ਹੈ । ਉੱਥੇ ਸਭ ਕੁੱਝ ਇੱਕੋ ਜਿਹੇ ਚੱਲ ਰਿਹਾ ਹੈ ਪਰ ਦੇਸ਼ ਦੇ ਕਿਸਾਨ ਮਜਦੂਰ ਲਈ ਧਾਰਾ 144 ਹੈ । ਪੰਧੇਰ ਨੇ ਕਿਹਾ ਕਿ ਲੱਗਭੱਗ 10 ਮਹੀਨੇ ਵਲੋਂ ਕੇਂਦਰ ਸਰਕਾਰ ਦੇ ਮੰਤਰੀ ਅਤੇ ਲੋਕ ਸੁਪ੍ਰੀਮ ਕੋਰਟ ਵਿੱਚ ਅਤੇ ਹਾਈਕੋਰਟ ਵਿੱਚ ਕਹਿ ਰਹੇ ਹਨ ਕਿ ਕਿਸਾਨ ਪੈਦਲ ਦਿੱਲੀ ਚਲੇ ਜਾਓ ਅਤੇ ਹੁਣ ਜਦੋਂ ਅਸੀਂ ਪੈਦਲ ਜਾਣ ਦਾ ਫ਼ੈਸਲਾ ਕੀਤਾ ਤਾਂ ਧਾਰਾ 144 ਲਗਾ ਕੇ ਪੈਦਲ ਜਾਣ ਉੱਤੇ ਵੀ ਰੋਕ ਲਗਾਈ ਜਾ ਰਹੀ ਹੈ। ਇਸਦਾ ਮਤਲੱਬ ਹੈ ਕਿ ਇਹ ਲੋਕ ਕਿਸਾਨ ਨੂੰ ਦੇਸ਼ ਦਾ ਵਾਸੀ ਹੀ ਨਹੀਂ ਮੰਣਦੇ ਹਨ । ਸਾਨੂੰ ਕਿਸੇ ਦੁਸ਼ਮਨ ਦੇਸ਼ ਦੀ ਤਰ੍ਹਾਂ ਟਰੀਟ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਕੱਲ ਦੁਪਹਿਰ ਦੇ ਬਾਅਦ ਪਹਿਲੇ ਜਥੇ ਨੂੰ ਦਿੱਲੀ ਵੱਲ ਰਵਾਨਾ ਕਰਣਗੇ। ਇਸ ਮੌਕੇ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ, ਬਲਵੰਤ ਸਿੰਘ ਬਹਿਰਾਮਕੇ, ਜਸਵਿੰਦਰ ਸਿੰਘ ਲੋਂਗੋਵਾਲ, ਸੁਰਜੀਤ ਸਿੰਘ ਫੂਲ, ਜੰਗ ਸਿੰਘ ਭਟੇੜੀ, ਤੇਜਬੀਰ ਸਿੰਘ ਪੰਜੋਖੜਾ ਸਾਹਿਬ ਅਤੇ ਬਲਵਿੰਦਰ ਸਿੰਘ ਕਾਦੀਆਂ, ਬਲਕਾਰ ਸਿੰਘ ਬੈਂਸ, ਜ਼ਿਲ੍ਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ ।
Punjab Bani 05 December,2024
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ –ਨਵੇਂ ਹੁਕਮ ਕੀਤੇ ਜਾਰੀ, ਵੱਡੀ ਗਿਣਤੀ ‘ਚ ਫੋਰਸ ਵੀ ਤਾਇਨਾਤ ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ 6 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ । ਜ਼ਿਲ੍ਹਾ ਪ੍ਰਸ਼ਾਸਨ ਨੇ ਅੰਬਾਲਾ ਜ਼ਿਲ੍ਹੇ ਵਿੱਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਵੀ ਲਾਗੂ ਕਰ ਦਿੱਤੀ ਹੈ, ਜਿਸ ਵਿੱਚ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ, ਜੇਕਰ ਇਕੱਠ ਦੇ ਰੂਪ ਵਿੱਚ ਕੋਈ ਰੋਸ ਪ੍ਰਦਰਸ਼ਨ ਕਰਨਾ ਹੋਵੇ ਤਾਂ ਇਸ ਸੰਬੰਧੀ ਲਿਖਤੀ ਇਜਾਜ਼ਤ ਲੈਣੀ ਪਵੇਗੀ । ਓਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੇ ਪ੍ਰੋਗਰਾਮ ਅਨੁਸਾਰ ਸ਼ੁੱਕਰਵਾਰ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ।
Punjab Bani 05 December,2024
ਕਿਸਾਨਾਂ ਦੀ ਰਿਹਾਈ ਲੋਕਤੰਤਰ ਦੀ ਜਿੱਤ : ਸੰਯੁਕਤ ਕਿਸਾਨ ਮੋਰਚਾ
ਕਿਸਾਨਾਂ ਦੀ ਰਿਹਾਈ ਲੋਕਤੰਤਰ ਦੀ ਜਿੱਤ : ਸੰਯੁਕਤ ਕਿਸਾਨ ਮੋਰਚਾ ਅਲੀਗੜ੍ਹ, 5 ਦਸੰਬਰ : ਰਾਕੇਸ਼ ਟਿਕੈਤ ਸਮੇਤ ਨਜ਼ਰਬੰਦ ਕਿਸਾਨ ਆਗੂਆਂ ਦੀ ਰਿਹਾਈ ਤਾਨਾਸ਼ਾਹੀ ਵਿਰੁੱਧ ਜਮਹੂਰੀਅਤ ਦੀ ਜਿੱਤ ਹੈ, ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਟਿਕੈਤ ਨੂੰ ਬੁੱਧਵਾਰ ਨੂੰ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਉਸਦੇ ਮੌਲਿਕ ਅਧਿਕਾਰਾਂ ਤੋਂ ਰੋਕਣਾ ਹੈ । ਇਸ ਵਿਚ ਕਿਹਾ ਗਿਆ ਹੈ ਕਿ ਯੋਗੀ ਆਦਿਤਿਆਨਾਥ ਸਰਕਾਰ ਕਿਸਾਨ ਅੰਦੋਲਨ ਦੀ ਏਕਤਾ ਕਾਰਨ ਟਿਕੈਤ, ਰੂਪੇਸ਼ ਵਰਮਾ, ਸੁਖਬੀਰ ਖਲੀਫਾ ਅਤੇ ਸੁਨੀਲ ਫੌਜੀ ਨੂੰ ਰਿਹਾਅ ਕਰਨ ਲਈ ਮਜਬੂਰ ਹੋਈ । ਇਸ ਵਿਚ ਕਿਹਾ ਗਿਆ ਹੈ ਕਿ ਗ੍ਰੇਟਰ ਨੋਇਡਾ ਵਿਚ ‘ਜ਼ੀਰੋ ਪੁਆਇੰਟ’ ‘ਤੇ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ । ਬੀਕੇਯੂ-ਟਿਕੈਤ ਦੇ ਨੇਤਾ ਰਾਕੇਸ਼ ਟਿਕੈਤ ਅਤੇ ਕਈ ਹੋਰ ਨੇਤਾਵਾਂ ਨੂੰ ਬੁੱਧਵਾਰ ਨੂੰ ਅਲੀਗੜ੍ਹ ਦੇ ਤਪਲ ਪੁਲਸ ਸਟੇਸ਼ਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਸੇ ਸ਼ਾਮ ਨੂੰ ਛੱਡ ਦਿੱਤਾ ਗਿਆ। ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਅਤੇ ਹੋਰ ਲਾਭ ਦੇਣ ਤੋਂ ਕਥਿਤ ਇਨਕਾਰ ਕਰਨ ਨੂੰ ਲੈ ਕੇ ਕਿਸਾਨ ਸੂਬਾ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ । ਉਨ੍ਹਾਂ ਨੇ ਸੋਮਵਾਰ ਨੂੰ ‘ਦਿੱਲੀ ਚਲੋ’ ਮਾਰਚ ਕੱਢਿਆ ਪਰ ਪੁਲੀਸ ਨੇ ਰੋਕ ਦਿੱਤਾ ਜਿਸ ਤੋਂ ਬਾਅਦ ਉਹ ਦਲਿਤ ਪ੍ਰੇਰਨਾ ਸਥਲ ’ਤੇ ਧਰਨੇ ’ਤੇ ਬੈਠ ਗਏ ।
Punjab Bani 05 December,2024
ਕਿਸਾਨਾਂ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸੰਭੂ ਬੈਰੀਅਰ ਤੋਂ ਦਿੱਲੀ ਵੱਲ ਸ਼ਾਂਤਮਈ ਪੈਦਲ ਮਾਰਚ ਦੀਆਂ ਤਿਆਰੀਆਂ ਪੂਰੀਆਂ : ਸਰਵਨ ਸਿੰਘ ਪੰਧੇਰ
ਕਿਸਾਨਾਂ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸੰਭੂ ਬੈਰੀਅਰ ਤੋਂ ਦਿੱਲੀ ਵੱਲ ਸ਼ਾਂਤਮਈ ਪੈਦਲ ਮਾਰਚ ਦੀਆਂ ਤਿਆਰੀਆਂ ਪੂਰੀਆਂ : ਸਰਵਨ ਸਿੰਘ ਪੰਧੇਰ ਹਰਿਆਣਾ ਪ੍ਰਸ਼ਾਸ਼ਨ ਨੇ ਸੰਭੂ ਬੈਰੀਅਰ ਨੇੜੇ ਅੰਬਾਲਾ *ਚ ਧਾਰਾ 144 ਦੇ ਪੋਸਟਰ ਚਿਪਕਾਏ ਪਹਿਲਾ ਜੱਥਾ ਬਲਵੰਤ ਸਿੰਘ ਬਹਿਰਾਮਕੇ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਪੰਨੂ ਅਤੇ ਸੁਰਿੰਦਰ ਸਿੰਘ ਚਤਾਲਾ ਦੀ ਅਗਵਾਈ ਵਿਚ ਹੋਵੇਗਾ ਰਵਾਨਾ ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਸੰਯੁਕਤ ਕਿਸਾਨ ਮੋਰਚਾ (ਗੈਰ^ਸਿਆਸੀ) ਅਤੇ ਕਿਸਾਨ ਮਜਦੂਰ ਮੋਰਚੇ ਦੇ ਆਗੂਆਂ ਸਰਵਨ ਸਿੰਘ ਪੰਧੇਰ, ਬਲਵੰਤ ਸਿੰਘ ਬਹਿਰਾਮਕੇ, ਜਸਵਿੰਦਰ ਸਿੰਘ ਲੋਂਗੋਵਾਲ, ਸੁਰਜੀਤ ਸਿੰਘ ਫੂਲ, ਜੰਗ ਸਿੰਘ ਭਟੇੜੀ, ਤੇਜਬੀਰ ਸਿੰਘ ਪੰਜੋਖੜਾ ਸਾਹਿਬ ਅਤੇ ਬਲਵਿੰਦਰ ਸਿੰਘ ਕਾਦੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਸ਼ੰਭੂ ਸਰਹੱਦ ਉਤੇ ਕਿਸਾਨੀ ਮੋਰਚੇ ਨੂੰ ਅੱਜ 296 ਦਿਨ ਹੋ ਗਏ ਹਨ ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਰੱਖੇ ਮਰਨ ਵਰਤ ਦਾ ਵੀ 9ਵਾਂ ਦਿਨ ਹੈ । ਉਨ੍ਹਾਂ ਕਿਹਾ ਕਿ 6 ਦਸੰਬਰ ਨੂੰ ਜੱਥੇ ਨੂੰ ਦਿੱਲੀ ਰਵਾਨਾ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਪਹਿਲੇ ਜੱਥੇ *ਚ 16 ਜਥੇਬੰਦੀਆਂ ਦਾ ਸ਼ਾਂਤਮਈ ਮਾਰਚ ਬਲਵੰਤ ਸਿੰਘ ਬਹਿਰਾਮਕੇ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਪੰਨੂ ਅਤੇ ਸੁਰਿੰਦਰ ਸਿੰਘ ਚਤਾਲਾ ਦੀ ਅਗਵਾਈ ਕਰਨਗੇ। ਕਿਸਾਨ ਆਗੂਆਂ ਦੱਸਿਆ ਕਿ ਇਹ ਮਾਰਚ ਅੰਬਾਲਾ ਨੂੰ ਜਾਣ ਵਾਲੇ ਘੱਗਰ ਦਰਿਆ ਦੇ ਪੁੱਲ ਦੇ ਖੱਬੇ ਪਾਸਿਓ ਜਿੱਥੇ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਕੰਕਰੀਟ ਦੀ ਕੰਧ ਕੀਤੀ ਗਈ ਹੈ ਵੱਲੋਂ ਜੱਥਾ ਪੈਦਲ ਰਵਾਨਾ ਹੋਵੇਗਾ। ਪੈਦਲ ਜਾਣ ਦੀ ਜੋ ਪਹਿਲਾਂ ਹਰਿਆਣਾ ਸਰਕਾਰ ਦੀ ਪਹਿਲਾਂ ਮੰਗ ਸੀ । ਇਸ ਦੋਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਅੰਬਾਲਾ ਦੇ ਐੱਸਪੀ ਪੁਲਿਸ ਨਾਲ ਉਹਨਾਂ ਦੀ ਮੁਲਾਕਾਤ ਹੋਈ ਸੀ ਤੇ ਉਸਨੇ ਮਾਰਚ ਦੇ ਰੋਡ ਮੈਪ ਬਾਰੇ ਪੁੱਛਿਆ ਸੀ ਤੇ ਉਹਨਾਂ ਦੱਸ ਦਿੱਤਾ ਸੀ ਕਿ ਉਹ ਮੁੱਖ ਸੜਕ ਰਾਹੀਂ ਹੀ ਦਿੱਲੀ ਵੱਲ ਸ਼ਾਂਤਮਈ ਢੰਗ ਨਾਲ ਜਾਣਗੇ। ਕਿਸਾਨ ਆਗੂਆਂ ਨੇ ਉਹਨਾਂ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਧਰਨੇ ਨੂੰ ਉਖਾੜਣ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ । ਸਾਰੀਆਂ ਕਿਸਾਨ ਜਥੇਬੰਦੀਆਂ ਨੂੰ 5 ਦਸੰਬਰ ਨੂੰ ਸ਼ਾਮ 6 ਵਜ਼ੇ ਸੰਭੂ ਬੈਰੀਅਰ ਪਹੁੰਚਣ ਦਾ ਦਿੱਤਾ ਸੱਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਦੇ ਸਾਰੇ ਕੈਡਰ ਨੂੰ ਅਪੀਲ ਕੀਤੀ ਗਈ ਹੈ ਕਿ 5 ਦਸੰਬਰ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਪੰਜਾਬ ਅਤੇ ਹਰਿਆਣੇ ਦੇ ਬਾਰਡਰ ਉੱਤੇ ਪਹੁੰਚ ਜਾਣ ਅਤੇ ਕੋਈ ਵੀ ਵਿਅਕਤੀ ਘਰ ਵਿੱਚ ਨਹੀ ਰਹਿਣਾ ਚਾਹੀਦਾ । ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ, ਮਜਦੂਰ ਸੀਮਾਵਾਂ ਉੱਤੇ ਪਹੁਂਚ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਿਸਾਨ ਅੰਦੋਲਨ ਨੂੰ ਖਾਪ ਪੰਚਾਇਤਾਂ, ਕਿਸਾਨ ਸੰਗਠਨ ਬੀਕੇਯੂ ਏਕਤਾ ਆਜ਼ਾਦ, ਬੀਕੇਯੂ ਦੋਆਬਾ, ਬੀਕੇਯੂ ਸ਼ਹੀਦ ਭਗਤ ਸਿੰਘ ਹਰਿਆਣਾ, ਰਾਸ਼ਟਰੀ ਕਿਸਾਨ ਸਭਾ ਮੱਧ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਦੇ ਕਿਸਾਨ ਸੰਗਠਨਾਂ ਸਮਰਥਨ ਦੇ ਰਹੇ ਹਨ ਦੇ ਲਈ ਸਾਰਿਆਂ ਦਾ ਧੰਨਵਾਦ ਕੀਤਾ ।
Punjab Bani 05 December,2024
ਮਾਨਸਾ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, 3 ਐਸ ਐਚ ਓ ਤੇ ਕਿਸਾਨ ਜ਼ਖ਼ਮੀ
ਮਾਨਸਾ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, 3 ਐਸ ਐਚ ਓ ਤੇ ਕਿਸਾਨ ਜ਼ਖ਼ਮੀ ਮਾਨਸਾ : ਮਾਨਸਾ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦੀ ਖਬਰ ਹੈ। ਝੜਪ ਵਿਚ ਤਿੰਨ ਐਸ ਐਚ ਓ ਤੇ ਕੁਝ ਕਿਸਾਨ ਵੀ ਜ਼ਖ਼ਮੀ ਹੋਏ ਹਨ ।
Punjab Bani 05 December,2024
ਸਮਾਰਟ ਸੀਡਰ ਨਾਲ ਬੀਜੀ ਕਣਕ ਦਾ ਨਿਰੀਖਣ
ਸਮਾਰਟ ਸੀਡਰ ਨਾਲ ਬੀਜੀ ਕਣਕ ਦਾ ਨਿਰੀਖਣ ਭਵਾਨੀਗੜ੍ਹ, 3 ਦਸੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੇ ਮਾਹਿਰਾਂ ਵੱਲੋਂ ਭਵਾਨੀਗੜ੍ਹ ਨੇੜਲੇ ਪਿੰਡ ਪੰਨਵਾਂ ਵਿਖੇ ਕਿਸਾਨ ਮੇਹਰ ਚੰਦ ਦੇ ਖੇਤ ਵਿੱਚ ਸਮਾਰਟ ਸੀਡਰ ਮਸ਼ੀਨ ਨਾਲ ਬੀਜੀ ਗਈ ਕਣਕ ਦਾ ਨਿਰੀਖਣ ਕੀਤਾ ਗਿਆ । ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ ਨੇ ਦਸਿਆ ਕਿ ਕਣਕ ਦੀ ਫ਼ਸਲ ਦਾ ਵਾਧਾ ਸ਼ਾਨਦਾਰ ਹੋ ਰਿਹਾ ਹੈ ਅਤੇ ਕੋਈ ਵੀ ਗੁਲਾਬੀ ਸੁੰਡੀ ਦਾ ਹਮਲਾ ਨਜ਼ਰ ਨਹੀਂ ਆਇਆ । ਉਨ੍ਹਾਂ ਦੱਸਿਆ ਕਿ ਕਣਕ ਨੂੰ ਬਿਜਾਈ ਸਮੇਂ ਸਿਫ਼ਾਰਸ਼ ਕੀਤੀ ਫਾਸਫੋਰਸ ਖਾਦ ਹੀ ਪਾਈ ਗਈ ਹੈ ਅਤੇ ਕਿਸਾਨ ਪੌਦਿਆਂ ਦੀ ਗਿਣਤੀ ਅਤੇ ਫ਼ਸਲ ਦੇ ਸਮੁੱਚੇ ਵਿਕਾਸ ਦੋਵਾਂ ਤੋਂ ਬਹੁਤ ਸੰਤੁਸ਼ਟ ਹਨ। ਉਹਨਾਂ ਨੂੰ ਪਹਿਲੀ ਸਿੰਚਾਈ ਤੋਂ ਪਹਿਲਾਂ 0.5% ਮੈਂਗਨੀਜ਼ ਸਲਫੇਟ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਨਾਲ ਹੀ ਰੋਜ਼ਾਨਾ ਦੇ ਅਧਾਰ 'ਤੇ ਫਸਲ ਦੀ ਨਿਗਰਾਨੀ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘਰੇਲੂ ਬਗੀਚੀ ਵਿੱਚ ਬੀਜੀ ਪੀਏਯ, ਲੁਧਿਆਣਾ ਦੀ ਨਵੀਂ ਛੋਲਿਆਂ ਦੀ ਕਿਸਮ (ਪੀਬੀਜੀ 10) ਅਤੇ ਹੋਰ ਸਬਜ਼ੀਆਂ ਦੀਆਂ ਫਸਲਾਂ ਦਾ ਵੀ ਦੌਰਾ ਕੀਤਾ ਗਿਆ । ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਦੇ ਬੈਗ ਵੀ ਸਪਲਾਈ ਕੀਤੇ ਗਏ। ਖੇਤਾਂ ਦਾ ਦੌਰੇ ਸਮੇਂ ਰਜਿੰਦਰ ਸਿੰਘ, ਮੇਹਰ ਚੰਦ, ਰਾਜਿੰਦਰ ਸਿੰਘ, ਜਗਦੇਵ ਸਿੰਘ ਅਤੇ ਹੋਰ ਮੋਜੂਦ ਸਨ ।
Punjab Bani 03 December,2024
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 8ਵੇਂ ਦਿਨ ਵਿਚ ਦਾਖਲ
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 8ਵੇਂ ਦਿਨ ਵਿਚ ਦਾਖਲ ਪਟਿਆਲਾ : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਅਠਵਾਂ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ । ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਮਰਨ ਵਰਤ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਮਜੋਰ ਹੋਣੀ ਸ਼ੁਰੂ ਹੋ ਗਈ ਹੈ । ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਸ਼ੁਗਰ, ਬਲੱਡ ਪ੍ਰੈਸ਼ਰ ਉੱਚ ਪੱਧਰ ’ਤੇ ਪਹੁੰਚ ਗਿਆ ਹੈ । ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ । ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਦਾ ਅੱਠ ਕਿਲੋ ਭਾਰ ਘੱਟ ਗਿਆ ਹੈ । ਡਾਕਟਰਾਂ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਘੱਟ ਵੱਧ ਰਿਹਾ ਹੈ ਅਤੇ ਸ਼ੂਗਰ ਪੱਧਰ ਘਟਨਾ ਵੱਧਣਾ ਵੀ ਕਾਫੀ ਚਿੰਤਾਜਨਕ ਹੈ । ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਈ ਵੱਡੇ ਖੁਲਾਸੇ ਕੀਤੇ । ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਬਚਾਉਣ ਲਈ ਅਸੀਂ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਦੇ ਲਈ ਤਿਆਰ ਹਾਂ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਿਸਾਨਾਂ ਨੂੰ ਕੋਈ ਉਮੀਦ ਨਹੀਂ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਅਡਾਨੀ ਨਾਲ ਹੈ ਅਤੇ ਉਹ ਕਿਸਾਨਾਂ ਬਾਰੇ ਨਹੀਂ ਸੋਚ ਸਕਦੇ। ਜੇਕਰ ਪੀਐੱਮ ਮੋਦੀ ਕਿਸਾਨਾਂ ਦੇ ਬਾਰੇ ਸੋਚਦੇ ਤਾਂ ਕਿਸਾਨਾਂ ਨੂੰ ਬਾਰਡਰਾਂ ’ਤੇ ਬੈਠਣ ਦੀ ਲੋੜ ਨਾ ਹੁੰਦੀ । ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਲਰਾਈ ਦੇ ਲਈ ਮਰਨ ਤੋਂ ਨਹੀਂ ਡਰਦੇ ਹਨ । ਆਪਣੇ ਬੱਚਿਆਂ ਦੀ ਜਾਨ ਦੀ ਆਹੂਤੀ ਕਿਸਾਨ ਨਹੀਂ ਦੇਣਗੇ । ਕਿਸਾਨ ਆਪਣੀ ਫਸਲਾਂ ਦੀ ਲੜਾਈ ਜਾਰੀ ਰੱਖਣਗੇ ।
Punjab Bani 03 December,2024
ਖੇਤੀਬਾੜੀ ਵਿਭਾਗ ਨੇ ਖਾਦ ਵਿਕਰੇਤਾਵਾਂ ਦੇ ਰਿਕਾਰਡ ਦੀ ਕੀਤੀ ਚੈਕਿੰਗ
ਖੇਤੀਬਾੜੀ ਵਿਭਾਗ ਨੇ ਖਾਦ ਵਿਕਰੇਤਾਵਾਂ ਦੇ ਰਿਕਾਰਡ ਦੀ ਕੀਤੀ ਚੈਕਿੰਗ -ਖਾਦ ਦੇ ਸਟਾਕ ਦਾ ਰਿਕਾਰਡ ਤੇ ਕੀਮਤ ਸਟਾਕ ਬੋਰਡ ਦੇ ਰੋਜ਼ਾਨਾ ਲਗਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 3 ਦਸੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਰੇਟ ਤੋਂ ਜ਼ਿਆਦਾ ਯੂਰੀਆ ਖਾਦ ਦਿੰਦਾ ਹੈ ਅਤੇ ਯੂਰੀਆ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਨੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਜੋ ਖਾਦ ਦੀ ਮਾਤਰਾ ਉਪਲਬੱਧ ਹੈ, ਉਸ ਨੂੰ ਰੋਜ਼ਾਨਾ ਸਟਾਕ ਬੋਰਡ ਵਿੱਚ ਸਮੇਤ ਕੀਮਤ ਭਰ ਕੇ ਦੁਕਾਨ ਅੱਗੇ ਡਿਸਪਲੇ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 03 December,2024
ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ ਨੇ : ਧਨਖੜ
ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ ਨੇ : ਧਨਖੜ ਨਵੀਂ ਦਿੱਲੀ : ਭਾਰਤ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਕੇ ਇਕ ਖੁੱਲ੍ਹੀ ਤੇ ਸਹਿਯੋਗੀ ਪਹੁੰਚ ਅਪਨਾਉਣ। ਉਨ੍ਹਾਂ ਮਸਲਿਆਂ ਦੇ ਛੇਤੀ ਹੱਲ ਲਈ ਇਕ ਰਚਨਾਤਮਕ ਗੱਲਬਾਤ ਕਰਨ ਦੀ ਅਪੀਲ ਵੀ ਕੀਤੀ । ਬੀਤੇ ਦਿਨੀਂ ਰਾਜਾ ਮਹੇਂਦਰ ਪ੍ਰਤਾਪ ਦੇ 138ਵੇਂ ਜਨਮ ਦਿਵਸ ਸਬੰਧੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਧਨਖੜ ਨੇ ਕਿਹਾ ਕਿ ਭਾਰਤ ਦੀ ਤਾਕਤ ਇਸ ਦੀਆਂ ਦਿਹਾਤੀ ਜੜ੍ਹਾਂ ਅਤੇ ਇਸ ਦੇ ਕਿਸਾਨਾਂ ਵਿੱਚ ਹੈ, ਜੋ ਕਿ ਦੇਸ਼ ਦੇ ਵਿਕਾਸ ਦਾ ਆਧਾਰ ਹਨ । ਧਨਖੜ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮਸਲੇ ਟਕਰਾਅ ਦੀ ਥਾਂ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਵਾਉਣ ਦੀ ਅਪੀਲ ਕੀਤੀ । ਉਨ੍ਹਾਂ ਆਪਸੀ ਸਮਝ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ਾਂ ਤੋਂ ਇਕ ਖੁਸ਼ਹਾਲ ਭਾਰਤ ਦੀਆਂ ਵੱਡੀਆਂ ਇੱਛਾਵਾਂ ਝਲਕਦੀਆਂ ਹਨ । ਉਨ੍ਹਾਂ ਕਿਹਾ ਕਿ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਅਸੀਂ ਆਪਣਿਆਂ ਨਾਲ ਨਹੀਂ ਲੜਦੇ ਹਾਂ ਬਲਕਿ ਆਪਣਿਆਂ ਨੂੰ ਗਲੇ ਲਾਇਆ ਜਾਂਦਾ ਹੈ। ਜੇਕਰ ਕਿਸਾਨਾਂ ਦੇ ਮਸਲੇ ਤੇਜ਼ੀ ਨਾਲ ਹੱਲ ਨਹੀਂ ਹੋਣਗੇ ਤਾਂ ਕੋਈ ਆਰਾਮ ਨਾਲ ਕਿਵੇਂ ਸੌਂ ਸਕਦਾ ਹੈ?’’ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਵਾਸਤੇ ਪਹਿਲਾਂ ਹੀ ਗੱਲਬਾਤ ਸ਼ੁਰੂ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਸ਼ਲਾਘਾ ਕੀਤੀ ।
Punjab Bani 03 December,2024
ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ
ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ ! ਜਾਣੋ ਕੀ ਹੈ ਪੂਰੀ ਰਣਨੀਤੀ ਪਟਿਆਲਾ : 6 ਦਸੰਬਰ ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ `ਤੇ ਹਨ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੋਵਾਂ ਜਥੇਬੰਦੀਆਂ ਵੱਲੋਂ ਦਿੱਲੀ ਚਲੋ ਨੂੰ ਲੈ ਕੇ ਅਗਲੀ ਰਣਨੀਤੀ ਲਈ ਐਤਵਾਰ ਸਾਂਝੀ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਕਿਸਾਨ ਦਿੱਲੀ ਪੈਦਲ ਮੋਰਚੇ ਵਿੱਚ ਜਾਣਗੇ । ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਹੈ ਕਿ ਇਹ ਮੋਰਚਾ, ਹਰਿਆਣਾ ਵਿੱਚ ਚਾਰ ਥਾਵਾਂ ’ਤੇ ਰੁਕੇਗਾ, ਜਿਸ ਵਿੱਚ ਅੰਬਾਲਾ, ਮੋੜ ਮੰਡੀ, ਖਾਨਪੁਰ ਜੱਟਾਂ ਅਤੇ ਪਿੱਪਲੀ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਰੋਜ਼ਾਨਾ ਦਿੱਲੀ ਲਈ ਮਾਰਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ, ਜੇਕਰ ਉਹ ਨਿਰਧਾਰਤ ਸਥਾਨ `ਤੇ ਸਮੇਂ ਸਿਰ ਨਾ ਪਹੁੰਚ ਸਕੇ ਤਾਂ ਫਿਰ ਉਹ ਸੜਕ `ਤੇ ਹੀ ਧਰਨਾ ਦੇਣਗੇ । ਇਸੇ ਤਰ੍ਹਾਂ ਵਲੰਟੀਅਰਾਂ ਨੂੰ ਜੋੜਨ ਲਈ ਸੋਮਵਾਰ ਤੋਂ ਮੋਰਚੇ ਵੱਲੋਂ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ । ਇਸ ਸਬੰਧੀ ਫਾਰਮ ਸ਼ਾਮ 3 ਵਜੇ ਤੋਂ ਬਾਅਦ ਮੋਰਚੇ ਦੇ ਸੋਸ਼ਲ ਮੀਡੀਆ ਅਕਾਊਂਟ `ਤੇ ਉਪਲਬਧ ਕਰਵਾਏ ਜਾਣਗੇ । ਪੰਧੇਰ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹਰਿਆਣਾ ਦੇ ਭਾਜਪਾ ਮੰਤਰੀਆਂ ਨੇ ਵੀ ਕਿਹਾ ਸੀ ਕਿ ਜੇਕਰ ਕਿਸਾਨ ਬਿਨਾਂ ਟਰੈਕਟਰ ਟਰਾਲੀ ਦੇ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ । ਮੈਂ ਉਨ੍ਹਾਂ ਨੂੰ ਦਿੱਲੀ ਮਾਰਚ ਦੌਰਾਨ ਆਪਣੇ ਬਿਆਨ `ਤੇ ਕਾਇਮ ਰਹਿਣ ਦੀ ਅਪੀਲ ਕਰਦਾ ਹਾਂ, ਜੇਕਰ ਕਿਸਾਨਾਂ `ਤੇ ਕਿਸੇ ਤਰ੍ਹਾਂ ਦੀ ਕੋਈ ਦੁਰਦਸ਼ਾ ਹੋਈ ਤਾਂ ਸਰਕਾਰ ਦੇ ਇਰਾਦੇ ਸਾਫ਼ ਹੋ ਜਾਣਗੇ । ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਜਾਵੇਗਾ ਅਤੇ ਉਹ ਸਾਰੇ ਜ਼ੁਲਮਾਂ ਨੂੰ ਸਹਿਣ ਲਈ ਸਿਰ `ਤੇ ਕਫ਼ਨ ਬੰਨ੍ਹ ਕੇ ਅੱਗੇ ਵਧਣਗੇ ।
Punjab Bani 01 December,2024
ਕਿੰਨੂ ਦੇ ਛਿਲਕਿਆਂ ਵਿਚਲੇ ਗੁਣਕਾਰੀ ਤੱਤ ਮਨੁੱਖੀ ਸਿਹਤ ਲਈ ਹੋ ਸਕਦੇ ਹਨ ਲਾਭਦਾਇਕ: ਪੰਜਾਬੀ ਯੂਨੀਵਰਸਿਟੀ ਦੀ ਖੋਜ
ਕਿੰਨੂ ਦੇ ਛਿਲਕਿਆਂ ਵਿਚਲੇ ਗੁਣਕਾਰੀ ਤੱਤ ਮਨੁੱਖੀ ਸਿਹਤ ਲਈ ਹੋ ਸਕਦੇ ਹਨ ਲਾਭਦਾਇਕ : ਪੰਜਾਬੀ ਯੂਨੀਵਰਸਿਟੀ ਦੀ ਖੋਜ -ਖੋਜ ਉਪਰੰਤ ਡੀ. ਐੱਮ. ਸੀ. ਲੁਧਿਆਣਾ ਵਿੱਚ ਫੈਟੀ ਲਿਵਰ ਦੇ ਮਰੀਜ਼ਾਂ ਉੱਤੇ ਹੋਇਆ ਪ੍ਰਯੋਗ; ਸਾਹਮਣੇ ਆਏ ਸਾਕਾਰਾਤਮਕ ਨਤੀਜੇ - ਕਿੰਨੂ ਇੰਡਸਟਰੀ ਦੀ ਵਿਅਰਥ ਸਮੱਗਰੀ ਦੇ ਪ੍ਰਬੰਧਨ ਦੇ ਲਿਹਾਜ਼ ਨਾਲ਼ ਵਾਤਾਵਰਣ ਪੱਖੋਂ ਵੀ ਲਾਹੇਵੰਦ ਹੈ ਖੋਜ ਪਟਿਆਲਾ, 1 ਦਸੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਖੋਜ ਵਿੱਚ ਕਿੰਨੂ ਦੇ ਛਿਲਕਿਆਂ ਵਿਚਲੇ ਗੁਣਕਾਰੀ ਤੱਤਾਂ ਨੂੰ ਲੱਭ ਕੇ ਇਨ੍ਹਾਂ ਨੂੰ ਸਿਹਤ ਦੇ ਫਾਇਦੇ ਲਈ ਵਰਤੇ ਜਾ ਸਕਣ ਦੇ ਯੋਗ ਬਣਾਇਆ ਗਿਆ ਹੈ । ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਐਂਡ ਫੁਡ ਟੈਕਨੌਲਜੀ ਵਿਭਾਗ ਵਿੱਚ ਪ੍ਰੋ. ਮਿੰਨੀ ਸਿੰਘ ਦੀ ਅਗਵਾਈ ਵਿੱਚ ਖੋਜਾਰਥੀ ਨਿਹਾਰਿਕਾ ਕੌਸ਼ਲ ਵੱਲੋਂ ਕੀਤੀ ਇਸ ਖੋਜ ਰਾਹੀਂ ਨੈਨੋਟੈਕਨੌਲਜੀ ਦੀ ਮਦਦ ਨਾਲ਼ ਕਿੰਨੂ ਛਿਲਕੇ ਦੇ ਗੁਣਕਾਰੀ ਤੱਤਾਂ ਨੂੰ ਇਸ ਵਿਚਲੇ ਨੁਕਸਾਨਦਾਇਕ ਤੱਤਾਂ ਤੋਂ ਅਲੱਗ ਕਰ ਕੇ ਪਾਣੀ ਵਿੱਚ ਘੁਲਣਸ਼ੀਲ ਫਾਰਮੂਲੇਸ਼ਨ ਤਿਆਰ ਕੀਤੀਆਂ ਗਈਆਂ ਹਨ, ਜਿਸ ਦੇ ਬਹੁਤ ਹੀ ਸਾਕਰਾਤਮਕ ਨਤੀਜੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰੋ. ਮਿੰਨੀ ਸਿੰਘ ਵੱਲੋਂ ਹਲਦੀ ਵਿਚਲੇ ਗੁਣਕਾਰੀ ਤੱਤਾਂ ਨੂੰ ਦੁੱਧ ਵਿੱਚ ਘੁਲਣਸ਼ੀਲ ਬਣਾਉਣ ਲਈ ਖੋਜੇ ਗਏ ਫਾਰਮੂਲੇ ਨੂੰ ਵੀ ਵੱਡੇ ਪੱਧਰ ਉੱਤੇ ਪ੍ਰਸ਼ੰਸ਼ਾ ਹਾਸਿਲ ਹੋਈ ਸੀ ਅਤੇ ਇਸ ਟੈਕਨੌਲਜੀ ਨੂੰ ‘ਵੇਰਕਾ’ ਵੱਲੋਂ ਖਰੀਦ ਕੇ ਹੁਣ ਆਪਣਾ ‘ਹਲਦੀ ਦੁੱਧ’ ਪ੍ਰੋਡਕਟ ਤਿਆਰ ਕਰਨ ਲਈ ਵਰਤਿਆ ਜਾ ਰਿਹਾ ਹੈ । ਤਾਜ਼ਾ ਖੋਜ ਬਾਰੇ ਖੋਜਾਰਥੀ ਨਿਹਾਰਿਕਾ ਨੇ ਦੱਸਿਆ ਕਿ ਇਹ ਖੋਜ ਕਾਰਜ ਯੂਨੀਵਰਸਿਟੀ ਅਤੇ ਇੰਡਸਟਰੀ ਦੀ ਸਾਂਝੇਦਾਰੀ ਨਾਲ਼ ਸੰਭਵ ਹੋਇਆ ਹੈ । ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਸੰਬੰਧ ਵਿੱਚ ਪੰਜਾਬ ਐਗਰੋ ਲਿਮਿਟਡ ਚੰਡੀਗੜ੍ਹ ਨਾਲ਼ ਇਕਰਾਰਨਾਮਾ ਕੀਤਾ ਗਿਆ ਸੀ । ਇਸ ਇਕਰਾਰਨਾਮੇ ਤਹਿਤ ਹੀ ਛਿਲਕਿਆਂ ਦੇ ਨਮੂਨੇ ਪ੍ਰਾਪਤ ਕਰ ਕੇ ਉਸ ਉੱਤੇ ਅਧਿਐਨ ਕੀਤਾ ਗਿਆ । ਖੋਜ ਅਧਿਐਨ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਛਿਲਕਿਆਂ ਵਿੱਚ ਕੁੱਝ ਅਜਿਹੇ ਤੱਤ ਸਨ ਜੋ ਸਿਹਤ ਲਈ ਲਾਭਦਾਇਕ ਹਨ । ਇਸ ਬਾਰੇ ਪ੍ਰਯੋਗਸ਼ਾਲਾ ਵਿੱਚ ਲੰਬਾ ਅਧਿਐਨ ਚਲਦਾ ਰਿਹਾ, ਜਿਸ ਉਪਰੰਤ ਇਸ ਗੱਲ ਦੀ ਵਿਗਿਆਨਕ ਪੁਸ਼ਟੀ ਹੋਈ ਕਿ ਲਾਜ਼ਮੀ ਤੌਰ ਉੱਤੇ ਇਨ੍ਹਾਂ ਛਿਲਕਿਆਂ ਵਿੱਚ ਅਜਿਹੇ ਤੱਤ ਹਨ ਜੋ ਕੁੱਝ ਹਾਲਤਾਂ ਵਿੱਚ ਕਿੰਨੂ ਤੋਂ ਵੀ ਜ਼ਿਆਦਾ ਲਾਭਦਾਇਕ ਹੋ ਸਕਦੇ ਹਨ । ਪ੍ਰੋ. ਮਿੰਨੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਿਹਾਰਿਕਾ ਕੌਸ਼ਲ ਦੀ ਖੋਜ ਉਪਰੰਤ ਵੀ ਇਸ ਦਿਸ਼ਾ ਵਿੱਚ ਕੰਮ ਜਾਰੀ ਰੱਖਿਆ ਹੈ। ਜਿਸ ਤਹਿਤ ਖੋਜ ਦੌਰਾਨ ਛਿਲਕੇ ਵਿੱਚੋਂ ਲੱਭੇ ਗਏ ਇਨ੍ਹਾਂ ਪਦਾਰਥਾਂ ਨੂੰ ਫੈਟੀ ਲਿਵਰ ਦੇ ਮਰੀਜ਼ਾਂ ਲਈ ਵਰਤ ਕੇ ਵੇਖਿਆ ਗਿਆ, ਜਿਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆਏ । ਇਸ ਮਕਸਦ ਲਈ ਡੀ. ਐੱਮ. ਸੀ. ਲੁਧਿਆਣਾ ਨਾਲ ਇਕਰਾਰਨਾਮਾ ਕੀਤਾ ਗਿਆ ਸੀ । ਇਸ ਤਹਿਤ ਪਹਿਲੇ ਪੜਾਅ ਵਿੱਚ ਫੈਟੀ ਲਿਵਰ ਦੇ ਨੌਂ ਮਰੀਜ਼ਾਂ ਉੱਤੇ ਇਸ ਦਾ ਪ੍ਰਯੋਗ ਕੀਤਾ ਗਿਆ ਹੈ। ਅਗਲੇ ਪੜਾਅ ਵਿੱਚ 40 ਮਰੀਜ਼ਾਂ ਉੱਤੇ ਪ੍ਰਯੋਗ ਕੀਤਾ ਗਿਆ । ਇਸ ਪ੍ਰਯੋਗ ਵਿੱਚ ਪ੍ਰਾਪਤ ਹੋਏ ਚੰਗੇ ਨਤੀਜਿਆਂ ਨੇ ਇਸ ਦੇ ਲਾਹੇਵੰਦ ਹੋਣ ਦੀ ਪੁਸ਼ਟੀ ਕਰ ਦਿੱਤੀ । ਪ੍ਰੋ. ਮਿੰਨੀ ਸਿੰਘ ਨੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਕਿ ਇਸ ਖੋਜ ਦਾ ਮਤਲਬ ਇਹ ਨਹੀਂ ਕਿ ਸਿੱਧਾ ਛਿਲਕਾ ਹੀ ਖਾ ਲੈਣ ਨਾਲ਼ ਲਾਭ ਪਹੁੰਚ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਛਿਲਕੇ ਵਿੱਚ ਬਹੁਤ ਸਾਰੇ ਜ਼ਹਿਰੀਲੇ ਹਾਨੀਕਾਰਕ ਤੱਤ ਵੀ ਹੁੰਦੇ ਹਨ ਜੋ ਸਰੀਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ । ਇਸ ਮੰਤਵ ਲਈ ਖੋਜ ਦੌਰਾਨ ਨੈਨੋਟੈਕਨੌਲਜੀ ਦੀ ਵਰਤੋਂ ਨਾਲ਼ ਕੁੱਝ ਫਾਰਮੂਲੇਸ਼ਨ ਤਿਆਰ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਛਿਲਕਿਆਂ ਨੂੰ ਪੀਸ ਕੇ ਪਾਊਡਰ ਬਣਾਇਆ ਜਾਂਦਾ ਹੈ । ਫਿਰ ਨੈਨੋਟੈਕਨੌਲਜੀ ਦੀ ਮਦਦ ਨਾਲ਼ ਉਸ ਵਿੱਚੋਂ ਵੱਖ-ਵੱਖ ਤੱਤਾਂ ਦੀ ਨਿਸ਼ਾਨਦੇਹੀ ਕਰਨੀ ਹੁੰਦੀ ਹੈ । ਇਸ ਉਪਰੰਤ ਇਸ ਵਿੱਚੋਂ ਹਾਨੀਕਾਰਕ ਤੱਤਾਂ ਨੂੰ ਟੈਕਨੌਲਜੀ ਨਾਲ਼ ਬਾਹਰ ਕੱਢ ਦਿੱਤਾ ਜਾਂਦਾ ਹੈ । ਇਸ ਉਪਰੰਤ ਅਗਲੇ ਪੜਾਅ ਉੱਤੇ ਨੈਨੋਟੈਕਨੌਲਜੀ ਦੀ ਮਦਦ ਨਾਲ਼ ਇਨ੍ਹਾਂ ਲਾਭਦਾਇਕ ਕੰਪਾਊਂਡਜ਼ ਨੂੰ ਪਾਣੀ ਵਿੱਚ ਵਿੱਚ ਘੁਲਣਸ਼ੀਲ ਬਣਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਇਸ ਲਈ ਲਾਜ਼ਮੀ ਹੈ ਕਿਉਂਕਿ ਮਨੁੱਖੀ ਸ਼ਰੀਰ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕੋਈ ਵੀ ਪਦਾਰਥ ਜਦੋਂ ਪਾਣੀ ਵਿੱਚ ਘੁਲਣਸ਼ੀਲ ਹੋਵੇਗਾ ਤਾਂ ਉਹ ਸ਼ਰੀਰ ਵਿੱਚ ਰਚ ਕੇ ਜਲਦੀ ਅਤੇ ਵਧੇਰੇ ਅਸਰਦਇਕ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿੰਨੂ ਦਾ ਉਤਪਾਦਨ ਬਹੁਤ ਹੁੰਦਾ ਹੈ, ਇਸ ਲਈ ਇਹ ਖੋਜ ਪੰਜਾਬ ਲਈ ਹੋਰ ਵੀ ਅਹਿਮੀਅਤ ਰਖਦੀ ਹੈ । ਪੰਜਾਬ ਦੇ ਅਬੋਹਰ ਅਤੇ ਹੁਸ਼ਿਆਰਪੁਰ ਵਿੱਚ ਇਸ ਨਾਲ਼ ਸੰਬੰਧਤ ਇੰਡਸਟਰੀ ਹੈ ਜਿੱਥੇ ਕਿੰਨੂ ਤੋਂ ਜੂਸ ਬਣਾ ਕੇ ਇਸ ਨੂੰ ਦੁਨੀਆਂ ਭਰ ਦੀਆਂ ਵੱਖ-ਵੱਖ ਥਾਵਾਂ ਲਈ ਨਿਰਯਾਤ ਕੀਤਾ ਜਾਂਦਾ ਹੈ । ਖੋਜ ਦਾ ਇੱਕ ਮਹੱਤਵ ਇਹ ਵੀ ਹੈ ਕਿ ਇੰਡਸਟਰੀ ਵੱਲੋਂ ਪੈਦਾ ਕੀਤੀ ਜਾਂਦੀ ਜਾਂ ਕਹਿ ਲਓ ਕਿ ਛੱਡੇ ਜਾਂਦੀ ਵਿਅਰਥ ਸਮੱਗਰੀ (ਵੇਸਟ) ਨੂੰ ਕਿਸ ਤਰ੍ਹਾਂ ਵਿਗਿਆਨ ਦੀ ਮਦਦ ਨਾਲ਼ ਲਾਹੇਵੰਦ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਵਾਰ ਵਾਰ ਦਿੱਤੀਆਂ ਜਾਂਦੀਆਂ ਸੇਧਾਂ ਵੀ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲ਼ੇ ਉਸਾਰੂ ਭਾਵ ਸਸਟੇਨੇਬਲ ਵਿਕਾਸ ਲਈ ਹੀ ਪ੍ਰੇਰਦੀਆਂ ਹਨ । ਏਨੇ ਵੱਡੇ ਪੱਧਰ ਉੱਤੇ ਵਿਅਰਥ ਬਚੇ ਛਿਲਕੇ ਨੂੰ ਡੰਪ ਕਰਨ ਦੀ ਪ੍ਰਕਿਰਿਆ ਨਾਲ਼ ਬਹੁਤ ਸਾਰੇ ਵਾਤਾਵਰਣ ਨਾਲ਼ ਸੰਬੰਧਤ ਮਸਲੇ ਵੀ ਪੈਦਾ ਹੁੰਦੇ ਹਨ । ਸੋ ਇਸ ਨਾਲ਼ ਪ੍ਰਦੂਸ਼ਣ ਦੇ ਮੁੱਦੇ ਉੱਤੇ ਵੀ ਅਹਿਮ ਪਹਿਲਕਦਮੀ ਹੈ । ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਕੇ. ਕੇ. ਯਾਦਵ, ਆਈ. ਏ. ਐੱਸ. ਵੱਲੋਂ ਇਸ ਖੋਜ ਲਈ ਪ੍ਰੋ. ਮਿੰਨੀ ਸਿੰਘ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਖੋਜਾਂ ਨਾਲ਼ ਸਮਾਜ ਨੂੰ ਸਿੱਧੇ ਤੌਰ ਉੱਤੇ ਲਾਭ ਮਿਲਦਾ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਵੱਲੋਂ ਇਸ ਖੋਜ ਕਾਰਜ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ ।
Punjab Bani 01 December,2024
ਦੇਰ ਰਾਤ ਡੀ ਐਮ ਸੀ ਵਿਚੋਂ ਛੁੱਟੀ ਮਿਲਣ ਮਗਰੋਂ ਖਨੌਰੀ ਬਾਰਡਰ ਪਹੁੰਚੇ ਡੱਲੇਵਾਲ
ਦੇਰ ਰਾਤ ਡੀ ਐਮ ਸੀ ਵਿਚੋਂ ਛੁੱਟੀ ਮਿਲਣ ਮਗਰੋਂ ਖਨੌਰੀ ਬਾਰਡਰ ਪਹੁੰਚੇ ਡੱਲੇਵਾਲ ਖਨੌਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਡੀ ਐਮ ਸੀ ਹਸਪਤਾਲ ਲੁਧਿਆਣਾ ਵਿਚੋਂ ਦੇਰ ਰਾਤ ਨੂੰ ਛੁੱਟੀ ਮਿਲਣ ਮਗਰੋਂ ਖਨੌਰੀ ਬਾਰਡਰ ’ਤੇ ਪਹੁੰਚੇ। ਉਹਨਾਂ ਨੇ ਆਪਣਾ ਮਰਨ ਵਰਤ ਜਾਰੀ ਰੱਖਣ ਦਾ ਐਲਾਨ ਕੀਤਾ ਹੈ । ਉਹਨਾਂ ਦੱਸਿਆ ਕਿ ਡੀ ਐਮ ਸੀ ਹਸਪਤਾਲ ਵਿਚ ਤਾਂ ਉਹਨਾਂ ਦਾ ਬਲੱਡ ਪ੍ਰੈਸ਼ਰ ਤੱਕ ਵੀ ਚੈਕ ਨਹੀਂ ਕੀਤਾ ਗਿਆ ਤੇ ਨਾ ਹੀ ਕੋਈ ਟੈਸਟ ਕੀਤਾ ਗਿਆ । ਉਹਨਾਂ ਕਿਹਾ ਕਿ ਉਹਨਾਂ ਨੂੰ ਸਿਰਫ ਹਿਰਾਸਤ ਵਿਚ ਰੱਖਿਆ ਗਿਆ ਤੇ ਕੋਈ ਵੀ ਮੈਡੀਕਲ ਇਲਾਜ ਨਹੀਂ ਕੀਤਾ ਗਿਆ। ਉਹਨਾਂ ਇਹ ਵੀ ਕਿਹਾ ਕਿ ਐਮ ਐਸ ਪੀ ਸਮੇਤ ਹੋਰ ਕਿਸਾਨੀ ਮੰਗਾਂ ਬਾਰੇ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ ।
Punjab Bani 30 November,2024
ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ
ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ ਚੰਡੀਗੜ੍ਹ : ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ । ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ, SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਸਨ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ ਮੁੜ ਮੋਰਚੇ ‘ਚ ਸ਼ਾਮਿਲ ਹੋ ਸਕਦੇ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਡਿਸਚਾਰਜ ਕਰਨ ਤੇ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਹੁਣ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨ ਆਗੂ ਡੱਲੇਵਾਲ ਜਲਦ ਕਿਸਾਨ ਮੋਰਚੇ ਚ ਸ਼ਾਮਿਲ ਹੋ ਸਕਦੇ ਹਨ । ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈਣ ਤੋਂ ਬਾਅਦ ਲੁਧਿਆਣਾ ਡੀ. ਐਮ. ਸੀ. ਲਿਜਾਇਆ ਗਿਆ ਸੀ ।
Punjab Bani 29 November,2024
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ ਪਟਿਆਲਾ, 29 ਨਵੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਬੀਜੀ ਕਣਕ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਬਲਾਕ ਦੇ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ ਨਿਰੀਖਣ ਖੇਤਾਂ ਵਿੱਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਖੇਤਾਂ ਵਿਚ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਦਾ ਸਰਵੇਖਣ ਕੀਤਾ ਗਿਆ । ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡ ਭਾਂਖਰ, ਹੁਸੈਨਪੁਰ, ਝੰਡੀ, ਅਮਾਮਨਗਰ, ਦੁਲਬਾ, ਡੰਡੋਆ, ਲਹਿਲਾ ਜੰਗੀਰ, ਭਾਨਰੀ ਅਤੇ ਸੱਸੀ ਬ੍ਰਾਹਮਣਾਂ ਦਾ ਦੌਰਾ ਕੀਤਾ ਗਿਆ ਜਿਥੇ ਗੁਲਾਬੀ ਸੁੰਡੀ ਦਾ ਹਮਲਾ ਕਣਕ ਦੇ ਖੇਤ ਵਿਚ ਦੋਗੀਆਂ ਵਿਚ ਦੇਖਣ ਨੂੰ ਮਿਲਿਆ । ਡਾ. ਗੁਰਮੀਤ ਸਿੰਘ ਖੇਤੀਬਾੜੀ ਅਫ਼ਸਰ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਧਬਲਾਨ ਵਿਖੇ ਕਿਸਾਨ ਹਰਮੀਤ ਸਿੰਘ ਅਤੇ ਜਗਮੇਲ ਸਿੰਘ ਦੇ ਖੇਤਾਂ ਵਿਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਪਾਇਆ ਗਿਆ । ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਵੱਲੋਂ ਬਲਾਕ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਕਿਸਾਨ ਬਘੇਲ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ ਦੇ ਖੇਤਾਂ ਵਿਚ ਵੀ ਗੁਲਾਬੀ ਸੁੰਡੀ ਦੇ ਹਮਲਾ ਦੇਖਣ ਨੂੰ ਮਿਲਿਆ। ਕਿਸਾਨਾਂ ਵੱਲੋਂ ਪੀ. ਏ. ਯੂ. ਦੀ ਸਿਫ਼ਾਰਿਸ਼ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਗਈ ਹੈ । ਬਲਾਕ ਘਨੌਰ ਦੇ ਪਿੰਡ ਅਜਰਾਵਰ ਵਿਖੇ ਦੌਰੇ ਦੌਰਾਨ ਡਾ. ਗੁਰਮੇਲ ਸਿੰਘ, ਡਾ. ਅਮਨਪ੍ਰੀਤ ਸਿੰਘ ਸੰਧੂ, ਡਾ. ਰਸ਼ਪਿੰਦਰ ਸਿੰਘ, ਡਾ. ਅਨੁਰਾਗ ਅੱਤਰੀ ਅਤੇ ਡਾ. ਜ਼ਸਨੀਨ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਮੌਕੇ ਤੇ ਕਿਸਾਨਾਂ ਨੂੰ ਲੋੜੀਂਦੀ ਸਲਾਹ ਦਿੱਤੀ ਗਈ । ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਨੂੰ ਲੋੜੀਂਦਾ ਪਾਣੀ ਦਿਨ ਦੇ ਸਮੇਂ ਹੀ ਲਗਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਦੁਸ਼ਮਣ ਕੀਤੇ ਪੰਛੀਆਂ ਦਾ ਸ਼ਿਕਾਰ ਬਣ ਸਕਣ। ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹਮੇਸ਼ਾ ਬੀਜ ਨੂੰ ਕੀਟਨਾਸ਼ਕ ਜਿਵੇ ਕਿ 160 ਮਿ. ਲਿ. ਕਲੋਰੋਪਾਇਫਰੀਫਾਸ ਜਾਂ 80 ਮਿ. ਲਿ. ਇਮਿਡਾਕਲੋਪਰਿਡ ਤੇ ਹੈਪਸਾਕੋਨਾਜੋਲ ਪ੍ਰਤੀ 40 ਕਿਲੋ ਬੀਜ ਨਾਲ ਸੋਧ ਕੇ ਬਿਜਾਈ ਕੀਤੀ ਜਾਵੇ, ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਫਿਪਰੋਨਿਲ ਜਾਂ ਇਕ ਲਿਟਰ ਕਲੋਰੇਪਾਇਫਰੀਫਾਸ 20 ਈ. ਸੀਂ. ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛਿੱਟਾ ਦਿੱਤਾ ਜਾ ਸਕਦਾ ਹੈ ਜਾਂ ਇਸ ਦੇ ਬਦਲ ਵਜੋਂ 50 ਮਿ. ਲਿ. ਪ੍ਰਤੀ ਏਕੜ ਕੋਰਾਜ਼ਿਨ 18.5 ਐਸ. ਸੀ. (ਕਲੋਰਐਟਰਾਨਿਲੀਪਰੋਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 29 November,2024
ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਿਚ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦਾ ਵਜ਼ਨ 5 ਕਿਲੋ ਘਟਿਆ
ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਿਚ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦਾ ਵਜ਼ਨ 5 ਕਿਲੋ ਘਟਿਆ ਖਨੌਰੀ : ਕਿਸਾਨ ਆਗੂ ਸੁਖਜੀਤ ਸਿੰਘ ਦੀ ਖਨੋਰੀ ਸਰਹੱਦ `ਤੇ ਮਰਨ ਵਰਤ ਦੇ ਚੌਥੇ ਦਿਨ ਵਜ਼ਨ 5 ਕਿਲੋ ਘਟ ਗਿਆ ਹੈ । ਸੁਖਜੀਤ ਸਿੰਘ ਹਰਦੋਝੰਡੇ ਵਲੋਂ ਲਗਾਤਾਰ ਸਟੇਜ `ਤੇ ਵਿਰੋਧ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਵੱਲੋਂ ਕੁਝ ਸਮੇਂ ਬਾਅਦ ਸੁਖਜੀਤ ਸਿੰਘ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਹੁਣ ਐਂਬੂਲੈਂਸ ਹਰ ਸਮੇਂ ਸੁਖਜੀਤ ਸਿੰਘ ਦੇ ਨਾਲ ਰਹੇਗੀ ।ਦੱਸਣਯੋਗ ਹੈ ਕਿ ਹਰ ਕੁਝ ਕੁਝ ਘੰਟਿਆਂ ਬਾਅਦ ਡਾਕਟਰਾਂ ਵੱਲੋਂ ਬਲੱਡ ਪ੍ਰੈਸ਼ਰ, ਆਕਸੀਜਨ, ਸਰੀਰ ਦਾ ਭਾਰ ਅਤੇ ਸਰੀਰ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ । ਡਾਕਟਰਾਂ ਦੀ ਟੀਮ ਕਿਸਾਨਾਂ ਨੂੰ ਵੀ ਹਰ ਤਰ੍ਹਾਂ ਦੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਮੁਫ਼ਤ ਦਵਾਈਆਂ ਦਾ ਲੰਗਰ ਵੀ ਲਗਾਇਆ ਗਿਆ ਹੈ। ਸਰਕਾਰੀ ਡਾਕਟਰਾਂ ਵੱਲੋਂ ਕੱਲ 28 ਨਵੰਬਰ ਨੂੰ ਅਤੇ ਅੱਜ 29 ਨਵੰਬਰ ਨੂੰ ਵੀ ਸਿਵਲ ਹਸਪਤਾਲ ਸੁਤਰਾਣਾ ਵੱਲੋਂ ਮੈਡੀਕਲ ਚੈਕਅੱਪ ਕੀਤਾ ਗਿਆ ।
Punjab Bani 29 November,2024
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦੇ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦੇ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ ਸੰਗਰੂਰ, 28 ਨਵੰਬਰ : ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ ਕਣਕ ਦੀ ਬਿਜਾਈ ਤਕਰੀਬਨ 95% ਹੋ ਚੁੱਕੀ ਹੈ । ਇਸ ਸਾਲ (2024—25) ਸਾਉਣੀ ਸੀਜ਼ਨ ਥੋੜਾ ਜਿ਼ਆਦਾ ਲੰਮਾ ਜਾਣ ਕਾਰਨ, ਝੋਨੇ ਦੀ ਕਟਾਈ ਦੇ ਲੇਟ ਹੋਣ ਕਾਰਨ ਅਤੇ ਨਾਲ ਹੀ ਕਣਕ ਦੀ ਬਿਜਾਈ ਦੇ ਸ਼ੁਰੂ ਹੋਣ ਕਾਰਨ ਅਤੇ ਦਿਨ ਦਾ ਤਾਪਮਾਨ ਜਿ਼ਆਦਾ ਹੋਣ ਕਾਰਨ ਕੁਝ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ । ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਵੱਲੋਂ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦੇ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ ਦਿੱਤੀ ਗਈ ਹੈ । ਉਨ੍ਹਾਂ ਵੱਲੋਂ ਵਿਭਾਗ ਦੇ ਸਮੁੱਚੇ ਸਟਾਫ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਫਸਲ ਨੂੰ ਦੇਖਣ ਦੀ ਹਦਾਇਤ ਕੀਤੀ ਗਈ, ਜਿਸ ਦੇ ਚੱਲਦੇ ਬਲਾਕ ਸੰਗਰੂਰ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ਪਰਮਿੰਦਰ ਸਿੰਘ ਵੱਲੋਂ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਨੇ ਇਸ ਸਬੰਧ ਵਿੱਚ ਆਪਣੇ ਦੌਰੇ ਦੌਰਾਨ ਪਿੰਡ ਬੱਡਰੁੱਖਾਂ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਬੀਜੇ ਨੂੰ ਤਕਰੀਬਨ 20 ਕੁ ਦਿਨ ਹੋ ਗਏ ਹਨ ਤਾਂ ਸੁੰਡੀ ਦੀ ਰੋਕਥਾਮ ਲਈ ਕਿਸਾਨ ਵੀਰ ਸਿਫ਼ਾਰਸਸ਼ੁਦਾ ਕੀਟਨਾਸ਼ਕ ਜਹਿਰਾਂ ਜਿਵੇਂ ਕਿ ਫਿਪਰੋਨਿੱਲ 0.3% (ਰੀਜੈਂਟ ਜਾਂ ਮੌਰਟਲ) 7 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਾਉਣ ਤੋਂ ਪਹਿਲਾਂ ਛੱਟਾ ਲਾਉਣ ਜਾਂ ਇੱਕ ਲੀਟਰ ਕਲੋਰਪਾਈਰੀਫਾਸ 20% ਨੂੰ 20 ਕਿਲੋ ਸਿੱਲੇ ਰੇਤੇ ਵਿੱਚ ਛੱਟਾ ਦੇਣ ਅਤੇ ਬਾਅਦ ਵਿੱਚ ਜੇਕਰ ਸਪਰੇਅ ਦੀ ਜ਼ਰੂਰਤ ਮਹਿਸੂਸ ਹੋਵੇ ਤਾਂ ਮਾਹਿਰਾਂ ਦੀ ਸਲਾਹ ਨਾਲ ਕਲੋਰਐਂਟਰਾਨਿਲੀਪਰੋਲ 18.5% ਐਸ ਸੀ (ਕੋਰਾਜ਼ਨ) 50 ਮਿਲੀਲੀਟਰ 100 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰ ਸਕਦੇ ਹਨ । ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਦਾ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਸਦੀ ਵਿਸਤ੍ਰਿਤ ਰਿਪੋਰਟ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਭੇਜੀ ਜਾ ਸਕੇ । ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਕੀਟਨਾਸ਼ਕ ਦਵਾਈ ਦੀ ਖਰੀਦ ਕਰਨ ਸਮੇਂ ਪੱਕੇ ਬਿੱਲ ਆਦਿ ਜ਼ਰੂਰ ਪ੍ਰਾਪਤ ਕਰਨ ਤਾਂ ਜੋ ਮਿਆਰੀ ਕਿਸਮ ਦੀ ਦਵਾਈ ਦੀ ਵਰਤੋਂ ਕਰਕੇ ਹਮਲੇ ਨੂੰ ਕੰਟਰੋਲ ਕੀਤਾ ਜਾ ਸਕੇ । ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸ੍ਰੀ ਕਰਮਜੀਤ ਸਿੰਘ ਤੋਂ ਇਲਾਵਾ ਪਿੰਡ ਬੱਡਰੁੱਖਾਂ ਦੇ ਕਿਸਾਨ ਕੁਲਜੀਤ ਸਿੰਘ,ਜਗਦੀਸ਼ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ।
Punjab Bani 28 November,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਹਦਾਇਤ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 28 ਨਵੰਬਰ : ਪੰਜਾਬ ਵਿੱਚ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਯਤਨਾਂ ਅਧੀਨ ਬਾਗਬਾਨੀ ਵਿਭਾਗ ਵੱਲੋਂ ਮਹਿੰਦਰ ਭਗਤ ਬਾਗਬਾਨੀ ਮੰਤਰੀ, ਪੰਜਾਬ ਦੀ ਅਗਵਾਈ ਅਤੇ ਸ਼੍ਰੀਮਤੀ ਸੈਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਲਈ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਕਿੱਤੇ ਨਾਲ ਜੁੜੇ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਵਿਕਾਸ ਸਕੀਮਾਂ ਸਬੰਧੀ ਮੀਟਿੰਗ ਵਿੱਚ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸੰਗਰੂਰ ਵਿੱਚ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨ ਪੀੜੀ ਨੂੰ ਪ੍ਰੇਰਿਤ ਕੀਤਾ ਜਾਵੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ਤੇ ਬਾਗਬਾਨੀ ਮਿਸ਼ਨ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ, ਫੁੱਲ ਅਤੇ ਸਬਜ਼ੀਆਂ ਦੀ ਖੇਤੀ ਲਈ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਲਈ, ਵਰਮੀ ਕੰਪੋਸਟ ਯੂਨਿਟ ਲਗਾਉਣ ਲਈ 40 % ਤੋਂ 50 % ਸਬਸਿਡੀ ਦਿੱਤੀ ਜਾਂਦੀ ਹੈ । ਇਸ ਤੋਂ ਇਲਾਵਾ ਸਹਾਇਕ ਧੰਦੇ ਜਿਵੇਂ ਕਿ ਸ਼ਹਿਦ ਦੀਆਂ ਮੱਖੀ ਪਾਲਣ ਲਈ 1600 ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ, ਖੁੰਬਾਂ ਦਾ ਬੀਜ ਤਿਆਰ ਕਰਨ ਲਈ, ਕੰਪੋਸਟ ਲਗਾਉਣ ਲਈ, ਬਾਗਬਾਨੀ ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ, ਪਾਵਰ ਟਿੱਲਰ, ਸਪਰੇ ਪੰਪ ਤੇ 40% ਸਬਸਿਡੀ ਦਿੱਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਫਲ,ਸਬਜੀਆਂ ਦੀ ਤੋੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪੈਕਿੰਗ ਲਈ ਪੈਕ ਹਾਊਸ ਬਣਾਉਣ ਲਈ 2 ਲੱਖ ਰੁਪਏ ਸਬਸਿਡੀ, ਕੋਲਡ ਸਟੋਰ ਤੇ ਰਾਈਪਨਿੰਗ ਚੈਂਬਰ ਬਣਾਉਣ ਲਈ 35 % ਸਬਸਿਡੀ ਦਿੱਤੀ ਜਾ ਰਹੀਂ ਹੈ । ਇਸ ਸਬੰਧੀ ਨਿਰਵੰਤ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕਿ ਇਨ੍ਹਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਗਬਾਨ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਗਾਂ ਅਧੀਨ ਰਕਬਾ ਵਧਾਉਣ ਲਈ ਤੁਪਕਾ ਸਿੰਚਾਈ ਅਧੀਨ ਨਵੇਂ ਬਾਗ ਲਗਾਉਣ ਤੇ 10000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਨਸੈਂਟਿਵ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਬਾਗਬਾਨ ਮਾਇਕਰੋ ਇਰੀਗੇਸ਼ਨ ਸਕੀਮ ਅਧੀਨ ਸਬਸਿਡੀ ਲੈਣ ਤੋਂ ਬਾਅਦ ਵੀ ਇਸ ਇੰਨਸੈਟਿਵ ਦਾ ਲਾਭ ਲੈ ਸਕਦੇ ਹਨ ਅਤੇ ਇਸ ਇਨਸੈਟਿਵ ਲਈ ਨਵੇਂ ਬਾਗ ਅਧੀਨ ਰਕਬੇ ਦੀ ਵੱਧ ਤੋਂ ਵੱਧ ਕੋਈ ਸੀਮਾਂ ਨਹੀਂ ਰੱਖੀ ਗਈ ਹੈ । ਦੂਜੀ ਨਵੀਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਜਿਮੀਦਾਰਾਂ ਵੱਲੋਂ ਸੁਰੱਖਿਤ ਖੇਤੀ ਤਹਿਤ ਪੋਲੀ ਹਾਊਸ ਅਧੀਨ ਹਾਈ ਵੈਲਯੂ ਸਬਜੀਆਂ ਜਾਂ ਫੁੱਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪੋਲੀ ਹਾਊਸ ਦੀ ਸ਼ੀਟ ਫੱਟ ਚੁੱਕੀ ਹੈ ਅਤੇ ਚਾਰ ਸਾਲ ਤੋਂ ਜਿਆਦਾ ਪੁਰਾਣੇ ਹਨ, ਉਨ੍ਹਾਂ ਜਿਮੀਦਾਰਾਂ ਨੂੰ ਸ਼ੀਟ ਬਦਲਾਉਣ ਲਈ ਕੁੱਲ ਖਰਚੇ ਤੇ 50 ਫੀਸਦੀ ਸਬਸਿਡੀ ਜਾਰੀ ਕੀਤੀ ਜਾਵੇਗੀ । ਇਸ ਦੇ ਨਾਲ ਹੀ ਸਰਕਾਰ ਵੱਲੋਂ ਫਲਾਂ ਅਤੇ ਸਬਜੀਆਂ ਦੇ ਮੰਡੀਕਰਣ ਲਈ ਵੀ ਜਿਮੀਦਾਰਾਂ ਨੂੰ ਕਰੇਟਾਂ ਅਤੇ ਡੱਬਿਆਂ ਤੇ 50 ਫੀਸਦੀ ਸਬਸਿਡੀ ਦੇਣ ਦੀ ਸਕੀਮ ਨਵੀਂ ਸ਼ੁਰੂ ਕੀਤੀ ਗਈ ਹੈ ਅਤੇ ਫੁੱਲਾਂ ਦੇ ਬੀਜ ਪੈਦਾਵਾਰ ਲਈ ਵੀ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ 40 ਫੀਸਦੀ ਦੇ ਹਿਸਾਬ ਨਾਲ ਪ੍ਰਤੀ ਏਕੜ 14000 ਰੁਪਏ ਸਬਸਿਡੀ ਦੀ ਸਹੂਲਤ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਖੇਤੀ ਵਿਭਿੰਨਤਾ ਰਾਹੀਂ ਕਣਕ ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਇਹਨਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਆਪਣੇ ਬਲਾਕਾਂ ਦੇ ਸਬੰਧਤ ਬਾਗਬਾਨੀ ਵਿਕਾਸ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ।
Punjab Bani 28 November,2024
ਲੁਧਿਆਣਾ ਡੀ. ਐਮ. ਸੀ ਵਿਖੇ ਡੱਲੇਵਾਲ ਨੂੰ ਮਿਲਣ ‘ਤੇ ਅੜੇ ਕਿਸਾਨ ਆਗੂ
ਲੁਧਿਆਣਾ ਡੀ. ਐਮ. ਸੀ ਵਿਖੇ ਡੱਲੇਵਾਲ ਨੂੰ ਮਿਲਣ ‘ਤੇ ਅੜੇ ਕਿਸਾਨ ਆਗੂ ਪੁਲਿਸ ਨੇ ਕਈਆਂ ਨੂੰ ਲਿਆ ਹਿਰਾਸਤ ‘ਚ ਲੁਧਿਆਣਾ: ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠਣ ਤੋਂ ਪਹਿਲਾ ਹੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਲੁਧਿਆਣਾ ਡੀ. ਐਮ. ਸੀ. ਵਿਖੇ ਦਾਖਲ ਕਰਵਾ ਦਿੱਤਾ ਸੀ । ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ । ਇਸ ਦੌਰਾਨ ਪੁਲਿਸ ਨੇ ਕਈ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਕਿਸਾਨ ਜਥੇਬੰਦੀਆਂ ਡੱਲੇਵਾਲ ਨੂੰ ਮਿਲਣ ‘ਤੇ ਅੜੇ ਹੋਏ ਹਨ ।
Punjab Bani 28 November,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਸਬੰਧੀ ਕਿੱਤਾ- ਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਸਬੰਧੀ ਕਿੱਤਾ- ਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 27 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਕੋਰਸ ਵਿਚ ਪਿੰਡ ਬਨੇਰਾ ਖ਼ੁਰਦ, ਸਕੌਹਾਂ, ਗੌਂਸਪੁਰ, ਕਲਿਆਣ, ਜਿੰਦਲਪੁਰ ਤੋਂ 30 ਕਿਸਾਨਾਂ ਨੇ ਭਾਗ ਲਿਆ । ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ । ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ. ਟੀ. ਸੀ., ਸੁਕੈਸ਼, ਸੋਇਆਬੀਨ ਦੁੱਧ, ਪਨੀਰ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ । ਅਗਾਂਹਵਧੂ ਕਿਸਾਨ ਨਰਿੰਦਰ ਸਿੰਘ, ਪਿੰਡ ਦਿੱਤੂਪੁਰ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ । ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ. ਵੀ. ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਫਲ਼ਾਂ ਅਤੇ ਸਬਜ਼ੀਆਂ ਦੇ ਖੁਰਾਕੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ । ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਕੇ. ਵੀ. ਕੇ. ਦੀਆ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਇਸ ਕੋਰਸ ਨੂੰ ਵਪਾਰਕ ਪੱਧਰ ਤੇ ਵਰਤਣ ਲਈ ਵੀ ਪ੍ਰੇਰਿਆ। ਇਸ ਕੋਰਸ ਦੌਰਾਨ ਪਿੰਡ ਕਲਿਆਣ ਵਿਖੇ ਸਿੱਖਿਆਰਥੀਆਂ ਨੂੰ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ । ਫੂਡ ਪ੍ਰੋਸੈਸਰ ਬੀਬੀ ਗੁਰਪ੍ਰੀਤ ਕੌਰ (ਕੇ. ਐਸ. ਐਗਰੋ) ਨੇ ਆਪਣੇ ਸਫਲਤਾ ਦੇ ਨੁਕਤੇ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ. ਏ. ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖਰੀਦੀਆਂ ।
Punjab Bani 27 November,2024
ਖਨੌਰੀ ਬਾਰਡਰ ’ਤੇ ਪੁਲਿਸ ਅਧਿਕਾਰੀਆਂ ਤੇ ਕਿਸਾਨ ਆਗੂਆਂ ਦੀ ਮੀਟਿੰਗ ਸਮਾਪਤ
ਖਨੌਰੀ ਬਾਰਡਰ ’ਤੇ ਪੁਲਿਸ ਅਧਿਕਾਰੀਆਂ ਤੇ ਕਿਸਾਨ ਆਗੂਆਂ ਦੀ ਮੀਟਿੰਗ ਸਮਾਪਤ ਕਿਸਾਨ ਆਗੂਆਂ ਨੇ ਕਰਤਾ ਵੱਡਾ ਐਲਾਨ ਚੰਡੀਗੜ੍ਹ : ਪੰਜਾਬ ਪੁਲਸ ਦੇ ਡੀ. ਆਈ. ਜੀ. ਮਨਦੀਪ ਸਿੰਘ ਸੰਧੂ, ਪਟਿਆਲਾ ਦੇ ਐਸ. ਐਸ. ਪੀ. ਨਾਨਕ ਸਿੰਘ ਅਤੇ ਇੰਟੈਲੀਜੈਂਸ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਲਈ ਖਨੌਰੀ ਬਾਰਡਰ ’ਤੇ ਪੁੱਜੇ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਡੱਲੇਵਾਲ ਦਾ ਮੁੱਦਾ ਉਠਾਇਆ ਗਿਆ ਤੇ ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਡੱਲੇਵਾਲ ਮੋਰਚੇ ‘ਤੇ ਨਹੀਂ ਆਉਂਦੇ ਉਦੋਂ ਤੱਕ ਕੋਈ ਹੋਰ ਗੱਲਬਾਤ ਨਹੀਂ ਹੋਵੇਗੀ । ਇਸ ’ਤੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਆਗੂਆਂ ਦਾ ਪੱਖ ਸੁਣ ਲਿਆ ਹੈ। ਇਹ ਸੰਦੇਸ਼ ਉੱਚ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ, ਜਿਸ ਤੋਂ ਬਾਅਦ ਇਸ ਬਾਰੇ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ ।
Punjab Bani 27 November,2024
ਹੜ੍ਹਾਂ ਨਾਲ ਆਏ ਰੇਤੇ ਦੇ ਚੜ੍ਹਨ ਨਾਲ ਬੇਅਬਾਦ ਹੋਈ ਕਿਸਾਨ ਦੀ ਜ਼ਮੀਨ ਨੂੰ ਸੰਤ ਸੀਚੇਵਾਲ ਨੇ ਕੀਤਾ 3 ਦਿਨਾਂ ਵਿੱਚ ਵਾਹੀਯੋਗ ਜ਼ਮੀਨ ਵਿਚ ਅਬਾਦ
ਹੜ੍ਹਾਂ ਨਾਲ ਆਏ ਰੇਤੇ ਦੇ ਚੜ੍ਹਨ ਨਾਲ ਬੇਅਬਾਦ ਹੋਈ ਕਿਸਾਨ ਦੀ ਜ਼ਮੀਨ ਨੂੰ ਸੰਤ ਸੀਚੇਵਾਲ ਨੇ ਕੀਤਾ 3 ਦਿਨਾਂ ਵਿੱਚ ਵਾਹੀਯੋਗ ਜ਼ਮੀਨ ਵਿਚ ਅਬਾਦ ਸੁਲਤਾਨਪੁਰ ਲੋਧੀ : ਹੜ੍ਹਾਂ ਦੌਰਾਨ ਪਿੰਡ ਮੁੰਡਾ ਦੇ ਕਿਸਾਨ ਪਰਗਟ ਸਿੰਘ ਦੀ 5 ਏਕੜ ਜ਼ਮੀਨ ਰੇਤਾਂ ਹੇਠ ਦੱਬੀ ਗਈ ਸੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਉਕਤ ਕਿਸਾਨ ਦੀ ਬਾਂਹ ਫੜਦਿਆ ਜ਼ਮੀਨ ਪੱਧਰੀ ਕਰਨ ਲਈ ਉਹਨਾਂ ਦੀ ਅਗਵਾਈ ਹੇਠ 3 ਟਰੈਕਟਰ ਅਤੇ ਵੱਡੀ ਐਕਸਾਵੇਟਰ ਮਸ਼ੀਨ ਲਗਾਤਾਰ ਚੱਲ ਰਹੀ ਹੈ। ਤਿੰਨਾਂ ਦਿਨਾਂ ਵਿੱਚ ਤਿੰਨਾਂ ਖੇਤਾਂ ਵਿੱਚੋਂ ਰੇਤਾਂ ਚੁੱਕੀ ਜਾ ਚੁੱਕੀ ਗਈ ਹੈ ਤੇ ਜ਼ਮੀਨ ਵਾਹੀਯੋਗ ਬਣਾ ਦਿੱਤਾ ਗਿਆ ਹੈ। ਸੰਤ ਸੀਚੇਵਾਲ ਵੱਲੋਂ ਖੁਦ ਘੰਟਿਆਬੱਧੀ ਮਸ਼ੀਨ ਚਲਾਈ ਜਾ ਰਹੀ ਹੈ ਤੇ ਕਿਸਾਨ ਦੀ ਜ਼ਮੀਨ ਨੂੰ ਪੱਧਰਾ ਕੀਤਾ ਜਾ ਰਿਹਾ ਹੈ। ਹੜ੍ਹ ਨਾਲ ਰੇਤਾਂ ਇੰਨੀ ਜ਼ਿਆਦਾ ਆਈ ਹੋਈ ਸੀ ਕਿ ਉਸਨੂੰ ਪੱਧਰਾ ਕਰਨਾ ਕਿਸਾਨ ਪਰਗਟ ਸਿੰਘ ਦੀ ਸਮਰੱਥਾ ਤੋਂ ਬਾਹਰ ਸੀ। ਕਿਸਾਨ ਪਰਗਟ ਸਿੰਘ ਨੇ ਦੱਸਿਆ ਕਿ ਜਿੱਥੇ ਸਾਰੀ ਮਸ਼ਨੀਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲਿਆਂਦੀ ਗਈ ਉੱਥੇ ਡੀਜ਼ਲ ਦਾ ਖਰਚਾ ਵੀ ਉਹਨਾਂ ਵੱਲੋਂ ਹੀ ਸੰਗਤਾਂ ਦੇ ਸਹਿਯੋਗ ਨਾਲ ਚੁੱਕਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਆਪਣੀਆਂ ਅੱਖਾਂ ਪੂੰਝਦਿਆਂ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਹੁਣ ਉਸਨੂੰ ਉਮੀਦ ਬੱਝ ਗਈ ਹੈ ਕਿ ਉਸਦੀ ਜ਼ਮੀਨ ਪੱਧਰੀ ਹੋ ਜਾਵੇਗੀ ਤੇ ਉਹ ਮੁੜ ਤੋਂ ਆਪਣੀ ਜ਼ਮੀਨ ਵਿੱਚ ਫਸਲ ਉਗਾ ਸਕੇਗਾ । ਕਿਸਾਨ ਪਰਗਟ ਸਿੰਘ ਨੇ ਆਪਣੇ ਦੁੱਖ ਨੂੰ ਬਿਆਨ ਕਰਦਿਆ ਹੋਇਆ ਦੱਸਿਆ ਕਿ ਪਿਛਲੇ 1 ਸਾਲ ਤੋਂ ਰੇਤਾਂ ਹੇਠ ਦੱਬੀ ਜ਼ਮੀਨ ਕਾਰਣ ਉਸਦਾ ਪਰਿਵਾਰ ਰੋਟੀ ਲਈ ਵੀ ਮੁਹਤਾਜ਼ ਹੋਇਆ ਪਿਆ ਸੀ। ਉਸਨੂੰ ਮਜ਼ਬੂਰੀ ਵੱਸ ਇਸ ਬੁੱਢਾਪੇ ਦੀ ਉਮਰ ਵਿੱਚ ਵੀ ਦਿਹਾੜੀਆਂ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਪੈ ਰਿਹਾ ਸੀ। ਪੀੜਤ ਕਿਸਾਨ ਪਰਗਟ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਦਾ ਪੂਰੀ ਤਰ੍ਹਾਂ ਨਾਲ ਉਸ 5 ਏਕੜ ਜ਼ਮੀਨ ਤੇ ਹੀ ਨਿਰਭਰ ਸੀ । ਪਿਛਲੇ ਸਾਲ ਆਏ ਹੜ੍ਹ ਕਾਰਣ ਉਹਨਾਂ ਦੀ ਜ਼ਮੀਨ ਰੇਤਾਂ ਹੇਠ ਏਨੀ ਜ਼ਿਆਦਾ ਦੱਬੀ ਗਈ ਸੀ ਕਿ ਉਹ ਆਪਣੇ ਤੌਰ ਤੇ ਜ਼ਮੀਨ ਨੂੰ ਪੱਧਰੀ ਕਰਨ ਤੋਂ ਬੇਬੱਸ ਸੀ । ਕਿਸਾਨ ਪਰਗਟ ਨੇ ਦੱਸਿਆ ਕਿ ਉਹਨਾਂ ਦੇ ਨਾਲ ਲਗਦੀ ਜ਼ਮੀਨ ਵਿੱਚ ਵੀ ਰੇਤਾਂ ਵੱਡੇ ਪੱਧਰ ਤੇ ਆਈ ਸੀ ਪਰ ਉਹ ਕਿਸਾਨ ਆਰਥਿਕ ਤੌਰ ਤੇ ਮਜ਼ਬੂਤ ਹੋਣ ਕਾਰਣ ਤੇ ਉਹਨਾਂ ਦੇ ਚੰਗੇ ਸੰਪਰਕ ਹੋਣ ਕਾਰਣ ਉਹ ਆਪਣੀ ਜ਼ਮੀਨ ਪੱਧਰੀ ਕਰਨ ਵਿੱਚ ਕਾਮਜਾਬ ਰਹੇ ਸਨ ਪਰ ਉਹਨਾਂ ਦੀ 5 ਏਕੜ ਜ਼ਮੀਨ ਨੂੰ ਕਿਸੇ ਵੀ ਹੋਰ ਸਮਾਜ ਸੇਵੀ ਸੰਸਥਾ ਨੇ ਸਾਫ ਨਹੀ ਕੀਤਾ। ਜਦਕਿ ਇਸ ਬਾਰੇ ਉਹ ਵਾਰ-ਵਾਰ ਸ਼ੋਸ਼ਲ ਮੀਡੀਆ ਤੇ ਅਪੀਲਾਂ ਕਰਦਾ ਰਿਹਾ । ਸੰਤ ਬਲਬੀਰ ਸਿੰਘ ਸੀਚੇਵਾਲ ਜੋ ਹਮੇਸ਼ਾ ਹੀ ਗਰੀਬਾਂ ਤੇ ਕਿਸਾਨਾਂ ਦੇ ਹੱਕ ਵਿੱਚ ਰਹੇ ਹਨ। ਉਹਨਾਂ ਦੱਸਿਆ ਕਿ ਪਰਗਟ ਸਿੰਘ ਇੱਕ ਮੇਹਨਤੀ ਤੇ ਕਿਰਤੀ ਕਿਸਾਨ ਹੈ। ਜਿਹੜਾ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਇਹਨਾਂ 5 ਏਕੜਾਂ ਵਿੱਚ ਖੇਤੀ ਕਰਕੇ ਕਰ ਰਿਹਾ ਸੀ। ਪਰ ਹੜ੍ਹਾਂ ਕਾਰਣ ਉਸਦੀ ਜ਼ਮੀਨ ਇਕ ਤਰ੍ਹਾਂ ਨਾਲ ਬਰਬਾਦ ਹੀ ਹੋ ਗਈ ਸੀ। ਉਸਦੀ ਇਸ ਲਚਾਰੀ ਤੇ ਬੇਬਸੀ ਨੂੰ ਦੇਖਦਿਆ ਹੀ ਸੇਵਾਦਾਰਾਂ ਨਾਲ ਮਿਲ ਕੇ ਪੀੜਤ ਕਿਸਾਨ ਦੀ ਇਸ ਜ਼ਮੀਨ ਨੂੰ ਪੱਧਰੀ ਕਰਨ ਦਾ ਕਾਰਜ਼ ਆਰੰਭ ਕਰ ਦਿੱਤਾ ਗਿਆ ।
Punjab Bani 27 November,2024
ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 94 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 94 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ — 170.92 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 169.59 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ — ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਲਿਆ ਜਾਇਜਾ ਮੋਹਾਲੀ / ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾ ਦਾ ਜਾਇਜਾ ਲਿਆ ਗਿਆ । ਇਸ ਉਪਰੰਤ ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਖਰੀਦ ਹੋ ਚੁੱਕੀ ਹੈ, ਇਸਦੇ ਨਾਲ ਹੀ 94 ਫੀਸਦੀ ਝੋਨੇ ਦੀ ਲਿਫਟਿੰਗ ਦਾ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ । ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਝੋਨੇ ਦੀ ਫਸਲ ਦੀ ਰੋਜਾਨਾ ਆਮਦ ਵਿੱਚ ਕਮੀ ਆ ਰਹੀ ਹੈ । ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੇ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਸੂਬੇ ਦੀਆਂ ਸਮੂੰਹ ਮੰਡੀਆਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚਲਦਿਆਂ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ । ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 170.92 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 169.59 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 158.77 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 169.19 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 69,67,446 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 1,46,721 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 43,15,088 ਮੀਟ੍ਰਿਕ ਟਨ, ਪਨਸਪ ਵੱਲੋਂ 35,70,177 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 19,19,332 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 40,506 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 82,166 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 1,00,566 ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 3. 11 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 16,15,221 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਸੰਗਰੂਰ ਵਿੱਚ 13,10,872 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਬਠਿੰਡਾ ਵਿੱਚ 12,31,876 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ ।
Punjab Bani 26 November,2024
ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ‘ਤੇ ਗਰਮਾਇਆ ਮਾਹੌਲ
ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ‘ਤੇ ਗਰਮਾਇਆ ਮਾਹੌਲ –ਹੁਣ ਡੱਲੇਵਾਲ ਦੀ ਜਗ੍ਹਾ ਇਹ ਆਗੂ ਬੈਠੇਗਾ ਭੁੱਖ ਹੜਤਾਲ ‘ਤੇ ਚੰਡੀਗੜ੍ਹ : ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਤੇ ਮਾਹੌਲ ਗਰਮਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠਣਗੇ । ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦੀ ਲਾਸ਼ ਨੂੰ ਉਥੋਂ ਨਾ ਲਿਜਾਇਆ ਜਾਵੇ । ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ । ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ, ਬਦਲਿਆ ਨਹੀਂ ਜਾਵੇਗਾ ।
Punjab Bani 26 November,2024
ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਕਰੇਗਾ ਪ੍ਰੈਸ ਕਾਨਫਰੰਸ ਕਕੇ ਅਗਲੀ ਰਣਨੀਤੀ ਤੈਅ
ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਕਰੇਗਾ ਪ੍ਰੈਸ ਕਾਨਫਰੰਸ ਕਕੇ ਅਗਲੀ ਰਣਨੀਤੀ ਤੈਅ ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਚ ਲੈਣ ਦੇ ਵਿਰੋਧ ਚ ਵੱਡੀ ਗਿਣਤੀ ‘ਚ ਕਿਸਾਨ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ । ਖਨੌਰੀ ਸਰਹੱਦ ਤੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਵੀ ਹੋਈ । ਦੱਸਿਆ ਜਾ ਰਿਹਾ ਹੈ ਕਿ ਦੋਵਾਂ ਫੋਰਮਾਂ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਖਨੌਰੀ ਸਰਹੱਦ ਤੋਂ ਬਾਅਦ ਕਰੀਬ ਤਿੰਨ ਵਜੇ ਕੀਤਾ ਜਾਵੇਗਾ । ਕਿਸਾਨ ਆਗੂ 3 ਵਜੇ ਤੋਂ ਬਾਅਦ ਭੁੱਖ ਹੜਤਾਲ ਬਾਰੇ ਫੈਸਲਾ ਲੈਣਗੇ ਅਤੇ ਅਗਲੀ ਰਣਨੀਤੀ ਤੈਅ ਕਰਨਗੇ ।
Punjab Bani 26 November,2024
ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ
ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਦੇ ਅੱਜ ਪਹਿਲੇ ਦਿਨ ਸਾਲ 2024-25 ਲਈ ਗੰਨੇ ਦੀ ਕੀਮਤ ਵਿਚ 10 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ,ਜਿਸਦੇ ਚਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ । ਸੂਬਾ ਸਰਕਾਰ ਨੇ ਅਗੇਤੀਆਂ ਕਿਸਮਾਂ ਲਈ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ 401 ਰੁਪਏ ਅਤੇ ਦਰਮਿਆਨੀਆਂ ਤੇ ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ । ਨਵੇਂ ਵਾਧੇ ਮਗਰੋਂ ਪੰਜਾਬ ਵਿਚ ਗੰਨੇ ਦਾ ਭਾਅ ਹਰਿਆਣਾ ਨਾਲੋਂ ਵਧ ਹੋ ਗਿਆ ਹੈ। ਹਰਿਆਣਾ ਵਿਚ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਹੈ। ਦੱਸਣਯੋਗ ਹੈ ਕਿ ਗੰਨੇ ਦੀ ਪਿੜਾਈ ਸੀਜ਼ਨ ਵੀ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ । ਉਂਜ ਕਿਸਾਨ ਧਿਰਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਸੀ । ‘ਆਪ’ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਗੰਨੇ ਦੇ ਭਾਅ ਵਿਚ ਇਹ ਤੀਸਰੀ ਵਾਰ ਵਾਧਾ ਕੀਤਾ ਗਿਆ ਹੈ। ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਅਗੇਤੀਆਂ ਕਿਸਮਾਂ ਲਈ ਗੰਨੇ ਦੇ ਤੈਅ ਸਟੇਟ ਐਗਰੀਡ ਪ੍ਰਾਈਸ ਵਜੋਂ 339.50 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣਗੇ ਜਦੋਂ ਕਿ ਬਾਕੀ ਦੇ 61.50 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਸੂਬਾ ਸਰਕਾਰ ਵੱਲੋਂ ਬਤੌਰ ਸਬਸਿਡੀ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿਚ ਟਰਾਂਸਫ਼ਰ ਕੀਤੀ ਜਾਵੇਗੀ । ਸਰਕਾਰੀ ਅਦਾਇਗੀ ਤੋਂ ਪਹਿਲਾਂ ਪ੍ਰਾਈਵੇਟ ਖੰਡ ਮਿੱਲਾਂ ਅਦਾਇਗੀ ਕਰਨਗੀਆਂ । ਪਿਛੇਤੀਆਂ ਤੇ ਦਰਮਿਆਨੀ ਕਿਸਮਾਂ ਦੇ ਗੰਨੇ ਦੇ ਭਾਅ ਵਿਚ ਵੀ ਪੰਜਾਬ ਸਰਕਾਰ ਵੱਲੋਂ 61.50 ਰੁਪਏ ਪ੍ਰਤੀ ਕੁਇੰਟਲ ਦੀ ਹਿੱਸੇਦਾਰੀ ਪਾਈ ਜਾਵੇਗੀ । ਰਾਣਾ ਸ਼ੂਗਰਜ਼ ਦੇ ਰਾਣਾਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਐਤਕੀਂ ਕਰਨਾਟਕ ਅਤੇ ਮਹਾਰਾਸ਼ਟਰ ਵਿਚ ਗੰਨੇ ਦੀ ਪੈਦਾਵਾਰ ਜ਼ਿਆਦਾ ਹੋਈ ਹੈ, ਜਿਸ ਕਰਕੇ ਗੰਨੇ ਦੇ ਥੋਕ ਭਾਅ ਵਿਚ ਗਿਰਾਵਟ ਆਈ ਹੈ । ਵੇਰਵਿਆਂ ਅਨੁਸਾਰ ਐਤਕੀਂ ਗੰਨੇ ਹੇਠਲਾ ਰਕਬਾ ਕਰੀਬ ਇੱਕ ਲੱਖ ਹੈਕਟੇਅਰ ਹੈ ਜਦੋਂ ਕਿ ਪਿਛਲੇ ਵਰ੍ਹੇ 95 ਹਜ਼ਾਰ ਹੈਕਟੇਅਰ ਸੀ । ਗੰਨੇ ਦੇ ਇਸ ਸੀਜ਼ਨ ’ਚ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦਾ ਅਨੁਮਾਨ ਹੈ, ਜਿਸ ਤੋਂ 62 ਲੱਖ ਕੁਇੰਟਲ ਖੰਡ ਪੈਦਾ ਹੋਣ ਦੀ ਉਮੀਦ ਹੈ । ਸੂਬੇ ਵਿਚ ਇਸ ਵੇਲੇ ਛੇ ਪ੍ਰਾਈਵੇਟ ਖੰਡ ਮਿੱਲਾਂ ਹਨ ਜਦੋਂ ਕਿ 9 ਖੰਡ ਮਿੱਲਾਂ ਸਹਿਕਾਰੀ ਖੇਤਰ ਦੀਆਂ ਹਨ । ਸਹਿਕਾਰੀ ਖੰਡ ਮਿੱਲਾਂ ਦੀ ਪਿੜਾਈ ਸਮਰੱਥਾ 210 ਲੱਖ ਕੁਇੰਟਲ ਹੋ ਜਾਵੇਗੀ, ਜਦੋਂ ਕਿ 500 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦਾ ਅਨੁਮਾਨ ਹੈ । ਦੁਆਬਾ ਖਿੱ਼ੱਤੇ ਦੀ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਸਤਨਾਮ ਸਿੰਘ ਨੇ ਗੰਨੇ ਦੇ ਭਾਅ ’ਤੇ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਮਾਲਵਾ ਖ਼ਿੱਤੇ ਵਿਚ ਬੰਦ ਹੋਈਆਂ ਗੰਨਾ ਮਿੱਲਾਂ ਨੂੰ ਮੁੜ ਚਲਾਏ ਅਤੇ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਾਏ । ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਸਿਰਫ਼ 30 ਫ਼ੀਸਦੀ ਹੀ ਪਿੜਾਈ ਕੀਤੀ ਜਾਂਦੀ ਹੈ ਜਦੋਂ ਕਿ 70 ਫ਼ੀਸਦੀ ਪਿੜਾਈ ਪ੍ਰਾਈਵੇਟ ਮਿੱਲਾਂ ਕਰਦੀਆਂ ਹਨ ।
Punjab Bani 26 November,2024
ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ
ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ ਪਟਿਆਲਾ : ਖਪਤਕਾਰ ਮਾਮਲਿਆਂ ਦੀ ਸਕੱਤਰ ਨਿਧੀ ਖਰੇ ਦਾ ਕਹਿਣਾ ਹੈ ਕਿ ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ। ਇਸ ਦਾ ਉਦੇਸ਼ ਖਪਤਕਾਰਾਂ ਨੂੰ ਸਸਤੇ ਭਾਅ ‘ਤੇ ਟਮਾਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਅਤੇ ਟਮਾਟਰ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲਣਾ ਯਕੀਨੀ ਬਣਾਉਣਾ ਸੀ।ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਹੈ। ਇਸ ਦੇ ਕਈ ਕਾਰਨ ਹਨ। ਕਈ ਵਾਰ ਬਹੁਤ ਜ਼ਿਆਦਾ ਮੀਂਹ ਜਾਂ ਗਰਮੀ ਫਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਕਈ ਵਾਰ ਕੀੜੇ-ਮਕੌੜਿਆਂ ਦੇ ਹਮਲੇ ਕਾਰਨ ਫਸਲ ਬਰਬਾਦ ਹੋ ਜਾਂਦੀ ਹੈ, ਜਿਸ ਕਾਰਨ ਕੀਮਤਾਂ ਤੇਜ਼ੀ ਨਾਲ ਵਧ ਜਾਂਦੀਆਂ ਹਨ। ਨਿਧੀ ਖਰੇ ਦਾ ਕਹਿਣਾ ਹੈ ਕਿ ਸਾਲ ‘ਚ ਘੱਟੋ-ਘੱਟ 2-3 ਵਾਰ ਕੀਮਤਾਂ ‘ਚ 100 ਫੀਸਦੀ ਤੱਕ ਅਚਾਨਕ ਵਾਧਾ ਹੁੰਦਾ ਹੈ। ਕਈ ਵਾਰ ਰੇਟ ਬਹੁਤ ਘੱਟ ਹੋ ਜਾਂਦੇ ਹਨ, ਜਿਸ ਨਾਲ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੁੰਦੀ ਹੈ। ਖਰੇ ਨੇ ਜ਼ੋਰ ਦੇ ਕੇ ਕਿਹਾ ਕਿ ਸਪਲਾਈ ਲੜੀ ਨੂੰ ਮਜ਼ਬੂਤ ਕਰਨ, ਵਾਢੀ ਤੋਂ ਪਹਿਲਾਂ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣ ਅਤੇ ਪ੍ਰੋਸੈਸਿੰਗ ਪੱਧਰ ਵਧਾਉਣ ਦੀ ਲੋੜ ਹੈ, ਤਾਂ ਜੋ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਫਾਇਦੇ ਲਈ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 28 ਵਿਚਾਰਾਂ ਵਿੱਚੋਂ 14 ਪੇਟੈਂਟ ਰਜਿਸਟਰਡ ਹੋ ਚੁੱਕੇ ਹਨ। ਸਟਾਰਟਅੱਪਸ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਕਿਵੇਂ ਨਿਵੇਸ਼ਕਾਂ ਅਤੇ ਵੱਡੀਆਂ ਕੰਪਨੀਆਂ ਨੂੰ ਆਪਣੇ ਨਵੇਂ ਵਿਚਾਰ ਪੇਸ਼ ਕਰਨੇ ਹਨ।
Punjab Bani 25 November,2024
ਪਾਣੀ ਦੀ ਬੱਚਤ ਲਈ ਜ਼ਮੀਨ 'ਚ ਬਣਾਏ ਕਿਆਰੇ ਵੀ ਨਿਭਾਉਂਦੇ ਨੇ ਅਹਿਮ ਭੂਮਿਕਾ : ਮੁੱਖ ਖੇਤੀਬਾੜੀ ਅਫ਼ਸਰ
ਪਾਣੀ ਦੀ ਬੱਚਤ ਲਈ ਜ਼ਮੀਨ 'ਚ ਬਣਾਏ ਕਿਆਰੇ ਵੀ ਨਿਭਾਉਂਦੇ ਨੇ ਅਹਿਮ ਭੂਮਿਕਾ : ਮੁੱਖ ਖੇਤੀਬਾੜੀ ਅਫ਼ਸਰ -ਕਣਕ-ਝੋਨੇ ਦੇ ਫ਼ਸਲੀ ਚੱਕਰ ਵਾਲੀਆਂ ਜ਼ਮੀਨਾਂ 'ਚ ਮੈਂਗਨੀਜ਼ ਦੀ ਘਾਟ ਨੂੰ ਦੂਰ ਕਰਨਾ ਜ਼ਰੂਰੀ : ਡਾ. ਜਸਵਿੰਦਰ ਸਿੰਘ ਪਟਿਆਲਾ, 24 ਨਵੰਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਕਣਕ ਦੀ ਬਿਜਾਈ ਤੇਜ਼ੀ ਨਾਲ ਹੋ ਰਹੀ ਹੈ ਤੇ ਕਿਸਾਨਾਂ ਵੱਲੋਂ ਜਲਦੀ ਹੀ ਕਣਕ ਨੂੰ ਪਹਿਲਾਂ ਪਾਣੀ ਲਗਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਕਣਕ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਕਿਸਾਨ ਜ਼ਮੀਨ ਦੀ ਕਿਸਮ ਅਨੁਸਾਰ ਜੇਕਰ ਕਿਆਰੇ ਬਣਾਉਦੇ ਹਨ ਤਾਂ ਇਸ ਨਾਲ ਪਾਣੀ ਦੀ ਵੀ ਬਚਤ ਹੁੰਦੀ ਹੈ ਤੇ ਫ਼ਸਲ ਵੀ ਚੰਗੀ ਹੁੰਦੀ ਹੈ । ਉਨ੍ਹਾਂ ਦੱਸਿਆ ਕਿ ਭਾਰੀਆਂ ਜ਼ਮੀਨਾਂ ਵਿੱਚ ਪ੍ਰਤੀ ਏਕੜ 8 ਕਿਆਰੇ ਅਤੇ ਰੇਤਲੀਆਂ ਜ਼ਮੀਨਾਂ ਵਿੱਚ ਪ੍ਰਤੀ ਏਕੜ 16 ਕਿਆਰੇ ਬਣਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ । ਇਸ ਤਰੀਕੇ ਨਾਲ ਬਣਾਏ ਗਏ ਕਿਆਰਿਆਂ ਵਿੱਚ ਲੋੜ ਮੁਤਾਬਕ ਕਣਕ ਨੂੰ ਹਲਕਾ ਪਾਣੀ ਲੱਗਦਾ ਹੈ । ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਬੀਜੀ ਕਣਕ ਨੂੰ ਤਿੰਨ ਹਫ਼ਤੇ ਬਾਅਦ ਅਤੇ ਇਸ ਤੋਂ ਬਾਅਦ ਬੀਜੀ ਕਣਕ ਨੂੰ ਚਾਰ ਹਫ਼ਤੇ ਬਾਅਦ ਪਾਣੀ ਦੇਣਾ ਚਾਹੀਦਾ ਹੈ । ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁੱਲੀ ਡੰਡੇ ਨੂੰ ਖਤਮ ਕਰਨ ਲਈ ਕਿਸਾਨ ਪਹਿਲੀ ਸਿੰਚਾਈ ਤੋਂ 2 ਤੋਂ 3 ਦਿਨ ਪਹਿਲਾਂ ਐਰੀਲੋਨ, ਡੈਲੀਰੋਨ, ਰੌਨਕ ਵਰਗੇ ਨਦੀਨ ਨਾਸ਼ਕਾਂ ਦੀ 150 ਲੀਟਰ ਪਾਣੀ ਵਿੱਚ 300 ਤੋਂ 500 ਗ੍ਰਾਮ (ਜ਼ਮੀਨ ਦੀ ਕਿਸਮ ਅਨੁਸਾਰ) ਵਰਤੋਂ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨ ਜ਼ਮੀਨ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ 'ਤੇ ਹੀ ਕਰਨ । ਉਨ੍ਹਾਂ ਦੱਸਿਆ ਕਿ ਕਣਕ ਵਿੱਚ ਮੈਂਗਨੀਜ਼ ਦੀ ਘਾਟ ਆਮ ਤੌਰ 'ਤੇ ਝੋਨਾ-ਕਣਕ ਫ਼ਸਲੀ ਚੱਕਰ ਵਾਲੀਆਂ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ, ਇਸ ਵਿੱਚ ਬੂਟੇ ਦੇ ਵਿਚਕਾਰਲੇ ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ । ਬਹੁਤ ਜ਼ਿਆਦਾ ਘਾਟ ਆਉਣ ਨਾਲ ਬੂਟੇ ਬਿਲਕੁਲ ਸੁੱਕ ਜਾਂਦੇ ਹਨ । ਮੈਂਗਨੀਜ਼ ਦੀ ਘਾਟ ਨੂੰ ਦੂਰ ਕਰਨ ਲਈ ਕਿਸਾਨ ਪਹਿਲੇ ਪਾਣੀ ਤੋਂ 2 ਤੋਂ 4 ਦਿਨ ਪਹਿਲਾਂ 0.5 ਪ੍ਰਤੀਸ਼ਤ ਮੈਂਗਨੀਜ਼ ਸਲਫੇਟ (1 ਕਿਲੋ ਮੈਂਗਨੀਜ਼ ਸਲਫੇਟ 200 ਲੀਟਰ ਪਾਣੀ ਵਿੱਚ) ਦੀ ਇੱਕ ਸਪਰੇਅ ਕਰ ਸਕਦੇ ਹਨ । ਇਸ ਤੋਂ ਬਾਅਦ ਹਫ਼ਤੇ ਦੇ ਫਰਕ 'ਤੇ ਤਿੰਨ ਹੋਰ ਸਪਰੇਆਂ ਕਰਨ ਨਾਲ ਇਸ ਤੱਤ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਮਾਹਰਾਂ ਦੀ ਕਿਸੇ ਵੀ ਤਰ੍ਹਾਂ ਦੀ ਰਾਏ ਲੈਣ ਲਈ ਕਿਸਾਨ ਆਪਣੇ ਖੇਤਰ ਦੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫੇਰ ਪਟਿਆਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਸਹੂਲਤ ਲਈ 24 ਘੰਟੇ ਸੱਤੇ ਦਿਨ ਹਾਜ਼ਰ ਹੈ ।
Punjab Bani 24 November,2024
ਪਿੰਡ ਦੁੱਨੇਵਾਲਾ ਵਿਖੇ ਕਿਸਾਨਾਂ ਨੇ ਧਰਨਾ ਲਗਾ ਕੀਤੀ ਜੰਮ ਕੇ ਰੋਸਮਈ ਨਾਅਰੇਬਾਜੀ
ਪਿੰਡ ਦੁੱਨੇਵਾਲਾ ਵਿਖੇ ਕਿਸਾਨਾਂ ਨੇ ਧਰਨਾ ਲਗਾ ਕੀਤੀ ਜੰਮ ਕੇ ਰੋਸਮਈ ਨਾਅਰੇਬਾਜੀ ਬਠਿੰਡਾ : ਭਾਰਤਮਾਲਾ ਰੋਡ ਪ੍ਰਾਜੈਕਟ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਾਮਨਗਰ ਤਕ ਬਣਨ ਵਾਲੀ ਸੜਕ ਲਈ ਪਿੰਡ ਦੁੱਨੇਵਾਲਾ ਵਿਚ ਪ੍ਰਸ਼ਾਸਨ ਵੱਲੋਂ ਅਕੁਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਸ਼ਨੀਵਾਰ ਦਿਨ ਭਰ ਪਿੰਡ ਵਿਚ ਤਣਾਅਪੂਰਨ ਸਥਿਤੀ ਬਣੀ ਰਹੀ । ਇਕ ਪਾਸੇ ਪੁਲਿਸ ਵੱਲੋਂ ਪਿੰਡ ਨੂੰ ਚਾਰੇ ਪਾਸਿਓ ਸੀਲ ਕੀਤਾ ਹੋਇਆ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪਿੰਡ ਵਿਚ ਧਰਨਾ ਦਿੱਤਾ ਜਾ ਰਿਹਾ ਹੈ । ਇਸ ਮਾਹੌਲ ਵਿਚ ਕਿਸਾਨਾਂ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਮੀਟਿੰਗਾਂ ਦਿਨ ਭਰ ਚੱਲਦੀਆਂ ਰਹੀਆਂ । ਉਂਝ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਸਵੇਰੇ ਤੋਂ ਹੀ ਪਿੰਡ ਵਿਚ ਡੇਰੇ ਲਾਏ ਹੋਏ ਸਨ। ਸ਼ੁੱਕਰਵਾਰ ਨੂੰ ਪਿੰਡ `ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਕਿਸਾਨਾਂ ਨੇ ਦੇਰ ਸ਼ਾਮ ਪਿੰਡ `ਚ ਧਰਨਾ ਲਗਾ ਦਿੱਤਾ ਸੀ। ਇਸ ਝੜਪ ਵਿਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ । ਇਸ ਤੋਂ ਬਾਅਦ ਜਦੋਂ ਕਿਸਾਨਾਂ ਨੇ ਇਕੱਠੇ ਹੋਣ ਦਾ ਐਲਾਨ ਕੀਤਾ ਤਾਂ ਬਠਿੰਡਾ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੀ ਪੁਲਿਸ ਨੂੰ ਵੀ ਪਿੰਡ ਦੁੱਨੇਵਾਲਾ ਵਿਚ ਤੈਨਾਤ ਕੀਤਾ ਗਿਆ ਹੈ । ਕਿਸਾਨਾਂ ਦੇ ਪਿੰਡ ਦੁੱਨੇਵਾਲਾ ਵੱਲ ਮਾਰਚ ਕਰਨ ਦੀ ਸੰਭਾਵਨਾ ਤੋਂ ਬਾਅਦ ਸ਼ਨੀਵਾਰ ਸਵੇਰ ਤੋਂ ਹੀ ਪਿੰਡ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਸੀ । ਪਿੰਡ `ਚ ਆਉਣ-ਜਾਣ ਵਾਲੇ ਲੋਕਾਂ `ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ । ਸਾਰੀ ਸਥਿਤੀ ਉੱਪਰ ਨਜ਼ਰ ਰੱਖਣ ਲਈ ਡਰੋਨ ਕੈਮਰੇ ਵੀ ਲਗਾਏ ਗਏ ਸਨ । ਇਸ ਦੌਰਾਨ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ । ਅੱਜ ਸਵੇਰੇ ਹੋਈ ਪਲੇਠੀ ਮੀਟਿੰਗ ਵਿਚ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਕਰਨ ਤੋਂ ਇਲਾਵਾ ਪੁਲਿਸ ਵੱਲੋਂ ਖੋਹੇ ਗਏ ਮੋਬਾਈਲ ਫੋਨ ਅਤੇ ਵਾਹਨ ਵੀ ਵਾਪਸ ਕੀਤੇ ਜਾ। ਅਧਿਕਾਰੀਆਂ ਨੇ ਇਸ ’ਤੇ ਹਾਮੀ ਭਰਦਿਆਂ ਕਿਹਾ ਕਿ ਦੋ ਘੰਟਿਆਂ ਵਿਚ ਹਿਰਾਸਤ ਵਿਚ ਲਏ ਸਾਰੇ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ । ਇਸ ਦੌਰਾਨ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਪਿੰਡ ਦੁੱਨੇਵਾਲਾ ਆ ਰਹੇ ਹਨ, ਉਹ ਉਦੋਂ ਤਕ ਉਥੇ ਹੀ ਰੁਕ ਜਾਣ ਜਦੋਂ ਤਕ ਸੂਬਾ ਕਮੇਟੀ ਕੋਈ ਅਗਲਾ ਐਲਾਨ ਨਹੀਂ ਕਰਦੀ । ਇਸ ਕਾਰਨ ਬਾਅਦ ਦੁਪਹਿਰ ਕਿਸਾਨਾਂ ਨਾਲ ਪ੍ਰਸ਼ਾਸ਼ਨ ਦੀ ਦੂਜੀ ਮੀਟਿੰਗ ਸ਼ੁਰੂ ਹੋ ਗਈ। ਪਿੰਡ ਦੁੱਨੇਵਾਲਾ ਵਿਚ ਤਣਾਅਪੂਰਨ ਸਥਿਤੀ ਕਾਰਨ ਏ. ਡੀ. ਜੀ. ਪੀ. ਐਸ. ਪੀ. ਐਸ. ਪਰਮਾਰ, ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ, ਡੀ. ਸੀ. ਸ਼ੌਕਤ ਅਹਿਮਦ ਪਰੇ, ਐਸਐਸਪੀ ਅਮਨੀਤ ਕੌਂਡਲ, ਕਾਊਂਟਰ ਇੰਟੈਲੀਜੈਂਸ ਏਆਈਜੀ ਅਵਨੀਤ ਕੌਰ ਸਿੱਧੂ, ਏ. ਡੀ. ਸੀ. ਪੂਨਮ ਸਿੰਘ, ਏਡੀਸੀ ਆਰਪੀ ਸਿੰਘ ਅਤੇ ਐਸ. ਡੀ. ਐਮ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਪੁਲੀਸ ਅਤੇ ਪਿੰਡ ਵਿੱਚ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਸਨ। ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪ੍ਰਸ਼ਾਸ਼ਨ ਉਨ੍ਹਾਂ ਨਾਲ ਧੱਕਾ ਕਰ ਰਿਹਾ ਹੈ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਮਸਲੇ ਦੇ ਹੱਲ ਲਈ ਮੀਟਿੰਗ ਦਾ ਸੱਦਾ ਦਿੱਤਾ ਹੈ । ਦੂਜੇ ਪਾਸੇ ਡੀਸੀ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਇਹ ਤਰੀਕਾ ਸਹੀ ਨਹੀਂ ਹੈ। ਜੇਕਰ ਉਸ ਨੂੰ ਕੋਈ ਇਤਰਾਜ਼ ਹੈ ਤਾਂ ਉਹ ਅਦਾਲਤ ਵਿੱਚ ਕੇਸ ਦਾਇਰ ਕਰ ਸਕਦਾ ਹੈ ।
Punjab Bani 23 November,2024
ਖੇਤੀਬਾੜੀ ਵਿਭਾਗ ਵੱਲੋਂ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਤਾ ਰਿਹੈ ਜਾਗਰੂਕ
ਖੇਤੀਬਾੜੀ ਵਿਭਾਗ ਵੱਲੋਂ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਤਾ ਰਿਹੈ ਜਾਗਰੂਕ -ਬਿਜਾਈ ਸਮੇਂ, ਸਿੰਚਾਈ ਤੋਂ ਪਹਿਲਾਂ ਤੇ ਬਾਅਦ ਨਦੀਨ ਨਾਸ਼ਕਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 23 ਨਵੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਨੁੱਕੜ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ 'ਤੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਬਿਜਾਈ ਸਮੇਂ, ਸਿੰਚਾਈ ਤੋਂ ਪਹਿਲਾਂ ਤੇ ਸਿੰਚਾਈ ਤੋਂ ਬਾਅਦ ਨਦੀਨਾਂ ਦੀ ਰੋਕਥਾਮ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਦੋ ਗੋਡੀਆਂ, ਪਹਿਲੀ ਗੋਡੀ ਕਣਕ ਨੂੰ ਪਹਿਲਾਂ ਪਾਣੀ ਲਾਉਣ ਤੋਂ ਪਹਿਲਾਂ ਅਤੇ ਦੂਜੀ ਗੋਡੀ ਖੇਤ ਵਿੱਚ ਵੱਤਰ ਆਉਣ 'ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਾਈ ਸਮੇਂ (ਨਦੀਨ ਉੱਗਣ ਤੋਂ ਪਹਿਲਾਂ) ਨਦੀਨ ਨਾਸ਼ਕਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਇਸ ਲਈ ਸਟੌਂਪ, ਦੋਸਤ, ਮਾਰਕਪੈਂਡੀ, ਪੈਂਡਾ, ਪੈਂਡਿਨ, ਬੰਕਰ, ਜ਼ਾਕੀਯਾਮਾਂ 30 ਈ ਸੀ ਦੀ ਵਰਤੋਂ ਪ੍ਰਤੀ ਏਕੜ 1.5 ਲੀਟਰ ਕੀਤੀ ਜਾ ਸਕਦੀ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪਹਿਲੀ ਸਿੰਚਾਈ ਤੋਂ ਪਹਿਲਾਂ (ਨਦੀਨ ਉੱਗਣ ਤੋਂ ਬਾਅਦ) ਐਰੀਲੋਨ, ਡੈਲਰੋਨ, ਹਿਲਪਰੋਟਯੂਰਾਨ, ਰੋਨਕ, ਵੰਡਰ ਆਦਿ ਦੀ ਜਮੀਨ ਦੀ ਕਿਸਮ ਅਨੁਸਾਰ 300 ਗ੍ਰਾਮ ਤੋਂ 500 ਗ੍ਰਾਮ ਵਰਤੋਂ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਪਹਿਲੀ ਸਿੰਚਾਈ ਤੋਂ ਬਾਅਦ (ਨਦੀਨ ਉੱਗਣ ਤੋਂ ਬਾਅਦ) ਆਈਸੋਪ੍ਰੋਟਯੂਰਾਨ 75 ਡਬਲਯੂ ਪੀ ਦੀ 500 ਗ੍ਰਾਮ ਦੀ ਵਰਤੋਂ ਕੀਤੀ ਜਾ ਸਕਦੀ ਹੈ । ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਵਿੱਚ ਖਾਦਾਂ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਹੀ ਕੀਤੀ ਜਾਵੇ ਤਾਂ ਕਿ ਕਿਸਾਨਾਂ ਦਾ ਆਰਥਿਕ ਨੁਕਸਾਨ ਵੀ ਨਾ ਹੋਵੇ ਅਤੇ ਫ਼ਸਲ ਦੇ ਗੁਣਵੱਤਾ 'ਤੇ ਵੀ ਕੋਈ ਮਾੜਾ ਅਸਰ ਨਾ ਹੋਵੇ । ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਦੀਨਾਂ ਦੇ ਹਮਲੇ ਦਾ ਕੋਈ ਮਾਮਲਾ ਨਹੀਂ ਹੈ ਪਰ ਮਾਹਰਾਂ ਵੱਲੋਂ ਇਹਤਿਆਤ ਦੇ ਤੌਰ 'ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
Punjab Bani 23 November,2024
ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਤਹਿਤ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿੰਡ ਦੁਨੇਵਾਲਾ `ਚ ਪੁਲਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ
ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਤਹਿਤ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿੰਡ ਦੁਨੇਵਾਲਾ `ਚ ਪੁਲਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਬਠਿੰਡਾ : ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁਨੇਵਾਲਾ `ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ । ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ `ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ `ਚ ਲੈਣ ਕਾਰਨ ਕਿਸਾਨਾਂ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਦੇ ਵਿਰੋਧ `ਚ ਕਿਸਾਨਾਂ ਵੱਲੋਂ ਸ਼ੁੱਕਰਵਾਰ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ । ਜਾਣਕਾਰੀ ਅਨੁਸਾਰ ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਸੀ, ਜਿਸ `ਤੇ ਵੱਡੀ ਗਿਣਤੀ `ਚ ਕਿਸਾਨ ਪਹੁੰਚ ਗਏ ਹਨ ਅਤੇ ਜ਼ਮੀਨ ਤੋਂ ਕਬਜ਼ਾ ਹਟਾਉਣ ਲਈ ਅੱਗੇ ਵਧਣ ਲੱਗੇ ਹਨ । ਇਸ ਦੌਰਾਨ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਧੱਕਾ-ਮੁੱਕੀ ਸ਼ੁਰੂ ਹੋ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਜਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਸੰਘਰਸ਼ ਕੀਤਾ ਜਾ ਰਿਹਾ ਪਰ ਉਨ੍ਹਾਂ ਨੂੰ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ । ਕਿਸਾਨਾਂ ਵੱਲੋਂ ਇਕੱਠ ਕਰਕੇ ਕਬਜ਼ਾ ਛੁਡਾਉਣ ਦੀ ਕੋਸ਼ਿਸ਼ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਭਾਰੀ ਪ੍ਰਬੰਧ ਕੀਤੇ ਹੋਏ ਹਨ । ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲਿਸ ਨੇ ਵੱਡੀ ਗਿਣਤੀ ਵਿੱਚ ਕੰਪਨੀਆਂ ਤੈਨਾਤ ਕੀਤੀਆਂ ਹੋਈਆਂ ਹਨ ਅਤੇ ਥਾਂ-ਥਾਂ `ਤੇ ਨਾਕੇ ਲਾ ਕੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਪਿੰਡ ਵੱਲ ਕਿਸੇ ਵੀ ਕਿਸਾਨ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ । ਮੌਕੇ `ਤੇ ਏ. ਡੀ. ਸੀ. ਸਮੇਤ ਪੁਲਿਸ ਦੇ ਉਚ ਅਧਿਕਾਰੀ ਵੀ ਹਾਜ਼ਰ ਹਨ ਅਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਬਠਿੰਡਾ ਦੇ ਘਨਈਆ ਚੌਂਕ ਵਿੱਚ ਬਾਹਰੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ । ਇਸ ਮੌਕੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੇ ਧੱਕੇਸ਼ਾਹੀ ਦੇ ਵੀ ਆਰੋਪ ਲਾਏ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੀਟਿੰਗ ਵਿੱਚ ਜਾ ਰਹੇ ਸੀ ਪਰ ਪੁਲਿਸ ਵੱਲੋਂ ਉਹਨਾਂ ਨੂੰ ਜਬਰੀ ਰੋਕਿਆ ਜਾ ਰਿਹਾ ਹੈ । ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਕੀਤੀ ਗਈ ਹੈ ਨਾਕਾਬੰਦੀ ਕਿਸੇ ਨੂੰ ਨਜਾਇਜ਼ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ । ਜ਼ਿਕਰਯੋਗ ਹੈ ਕਿ ਬੀਤੇ ਦਿਨ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਦੇ ਵਿੱਚੋਂ ਪੁਲਿਸ ਫੋਰਸ ਬੁਲਾ ਕੇ ਪਿੰਡ ਦੁਨੇਵਾਲਾ `ਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨ ਐਕਵਾਇਰ ਕੀਤੀ ਗਈ ਸੀ । ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਸੀ ਕਿ ਪ੍ਰੋਜੈਕਟ ਅਧੀਨ ਬਠਿੰਡਾ ਦੇ ਪਿੰਡ ਦੁਨੇਵਾਲ, ਸੰਗਤ ਕਲਾਂ ਅਤੇ ਸ਼ੇਰਗੜ੍ਹ ਪਿੰਡ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਕਬਜ਼ਾ ਲਿਆ ਗਿਆ ਸੀ ।
Punjab Bani 22 November,2024
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ -ਕਿਸਾਨ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਹੀ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 22 ਨਵੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਬੀਜੀ ਕਣਕ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਬਲਾਕ ਦੇ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ ਨਿਰੀਖਣ ਖੇਤਾਂ ਵਿੱਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਾਮਾਤਰ ਹੀ ਹੈ, ਪਰ ਅਹਿਤਿਆਤ ਵਜੋਂ ਕਿਸਾਨ ਆਪਣੀ ਫ਼ਸਲ ਦਾ ਸਰਵੇਖਣ ਕਰਦੇ ਰਹਿਣ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੇ ਖੇਤ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦਾ ਪਤਾ ਲੱਗੇ ਤਾਂ ਉਹ ਤੁਰੰਤ ਆਪਣੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ । ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹਮੇਸ਼ਾ ਬੀਜ ਨੂੰ ਕੀਟਨਾਸ਼ਕ ਜਿਵੇ ਕਿ 160 ਮਿ. ਲਿ. ਕਲੋਰੋਪਾਇਫਰੀਫਾਸ ਜਾਂ 80 ਮਿ. ਲਿ. ਇਮਿਡਾਕਲੋਪਰਿਡ ਤੇ ਹੈਪਸਾਕੋਨਾਜੋਲ ਪ੍ਰਤੀ 40 ਕਿਲੋ ਬੀਜ ਨਾਲ ਸੋਧ ਕੇ ਬਿਜਾਈ ਕੀਤੀ ਜਾਵੇ। ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਫਿਪਰੋਨਿਲ ਜਾਂ ਇਕ ਲਿਟਰ ਕਲੋਰੇਪਾਇਫਰੀਫਾਸ 20 ਈ.ਸੀਂ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛਿੱਟਾ ਦਿੱਤਾ ਜਾ ਸਕਦਾ ਹੈ ਜਾਂ ਇਸ ਦੇ ਬਦਲ ਵਜੋਂ 50 ਮਿ. ਲਿ. ਪ੍ਰਤੀ ਏਕੜ ਕੋਰਾਜ਼ਿਨ 18.5 ਐਸ.ਸੀ (ਕਲੋਰਐਟਰਾਨਿਲੀਪਰੋਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਖੇਤਾਂ ਵਿੱਚ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਹੀ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 22 November,2024
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ ਮਹਿਲ ਕਲਾਂ : ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਅਗਵਾਈ ਵਿੱਚ ਖਨੌਰੀ ਬਾਰਡਰ ’ਤੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ । ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਵਜੀਦਕੇ ਖ਼ੁਰਦ ਵਿੱਚ ਜੱਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਕਹੀਆਂ । ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨੇ ਤੋਂ ਵੱਧ ਸਮੇਂ ਤੋਂ ਉਹ ਬਾਰਡਰਾਂ ਉਪਰ ਬੈਠੇ ਹਨ, ਪ੍ਰੰਤੂ ਸਰਕਾਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਅਤੇ ਨਾ ਹੀ ਅੱਗੇ ਦਿੱਲੀ ਸ਼ਾਂਤਮਈ ਸੰਘਰਸ਼ ਕਰਨ ਲਈ ਜਾਣ ਦੇ ਰਹੀ ਹੈ ਜਿਸ ਕਰ ਕੇ ਉਨ੍ਹਾਂ ਨੇ ਇਹ ਤਿੱਖੇ ਸੰਘਰਸ਼ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐਸਪੀ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਦੀ ਰਿਪਰੋਟ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ, ਕਿਸਾਨਾਂ ਦੇ ਸਾਰੇ ਕੇਸ ਰੱਦ ਕਰਨ, ਲਖੀਮਪੁਰ ਖ਼ੀਰੀ ਦੇ ਇਨਸਾਫ਼, ਬਿਜਲੀ ਬਿੱਲ ਰੱਦ ਕਰਨ, ਸ਼ੁਭਕਰਨ ਦੀ ਮੌਤ ਸਬੰਧੀ ਸੇਵਾਮੁਕਤ ਜੱਜ ਦੀ ਕਮੇਟੀ ਤੋਂ ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂਕਿਹਾ ਕਿ ਇਸ ਮਰਨ ਵਰਤ ਵਿੱਚ ਉਨ੍ਹਾਂ ਦੀ ਜੱਥੇਬੰਦੀ ਦੇ ਹਰ ਜ਼ਿਲ੍ਹੇ ਵਿੱਚੋਂ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ। ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਉਹ ਆਪਣੀ ਸ਼ਹਾਦਤ ਤੋਂ ਵੀ ਪਿੱਛੇ ਨਹੀਂ ਹੱਟਣਗੇ । ਸ੍ਰੀ ਡੱਲੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਝੋਨੇ ਦੀ ਫ਼ਸਲ ਸਬੰਧੀ ਕਾਟ ਲਗਾਉਣ ਵਾਲੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ।
Punjab Bani 22 November,2024
ਪਟਿਆਲਾ ਜ਼ਿਲ੍ਹੇ 'ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ 'ਤੇ ਪਾਬੰਦੀ
ਪਟਿਆਲਾ ਜ਼ਿਲ੍ਹੇ 'ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ 'ਤੇ ਪਾਬੰਦੀ -ਖੇਤੀਬਾੜੀ ਅਫ਼ਸਰ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾ ਸਕੇਗੀ ਪਟਿਆਲਾ, 21 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 30 ਅਤੇ 34 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 19 ਜਨਵਰੀ 2025 ਤੱਕ ਲਾਗੂ ਰਹਿਣਗੇ । ਜਿਹੜੇ ਕਿਸਾਨਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ, ਉਹ ਸਬੰਧਤ ਖੇਤੀਬਾੜੀ ਵਿਕਾਸ ਅਫ਼ਸਰ/ਬਲਾਕ ਖੇਤੀਬਾੜੀ ਅਫ਼ਸਰ ਤੋਂ ਪਹਿਲਾਂ ਮਨਜੂਰੀ ਲੈ ਕੇ ਹੀ ਰੀਪਰ ਚਲਾ ਸਕਦੇ ਹਨ । ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਜੋ ਝੋਨੇ ਦੇ ਮੁੱਢ (ਰਹਿੰਦ-ਖੁਹੰਦ) ਰਹਿ ਜਾਂਦੀ ਹੈ, ਕਿਸਾਨ ਉਨ੍ਹਾਂ ਨੂੰ ਟਰੈਕਟਰ ਨਾਲ ਚਲਣ ਵਾਲੇ ਰੀਪਰ ਦੇ ਨਾਲ ਵੱਢਦੇ ਹਨ । ਇਸ ਤੋਂ ਬਾਅਦ ਉਹ ਸਾਰੇ ਨਾੜ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਬਹੁਤ ਪ੍ਰਦੂਸ਼ਣ ਹੋ ਜਾਂਦਾ ਹੈ ਕਿਉਂਕਿ ਨਾੜ ਗਿਲ੍ਹਾ ਅਤੇ ਸਲਾਬਾ ਹੁੰਦਾ ਹੈ । ਇਸ ਧੂੰਏਂ ਕਰਕੇ ਬਹੁਤ ਸਾਰੇ ਐਕਸੀਡੈਂਟ ਹੁੰਦੇ ਹਨ ਅਤੇ ਕੀਮਤੀ ਜਾਨਾਂ ਜਾਂਦੀਆਂ ਹਨ। ਇਸ ਧੂੰਏਂ ਨਾਲ ਜ਼ਹਿਰੀਲੀਆਂ ਗੈਸਾਂ ਵੀ ਪੈਦਾ ਹੁੰਦੀਆਂ ਹਨ ਜੋ ਕਿ ਬਿਮਾਰੀਆਂ ਵਿੱਚ ਵਾਧਾ ਕਰਦੀਆਂ ਹਨ। ਛੋਟੇ ਬੱਚਿਆਂ ਦੇ ਤਾਂ ਦਿਮਾਗੀ ਵਿਕਾਸ ਉਤੇ ਬਹੁਤ ਬੁਰਾ ਅਸਰ ਪੈਦਾ ਹੈ। ਅੱਗ ਲਾਉਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਜੈਵਿਕ ਮਾਦਾ ਸੜ ਜਾਂਦਾ ਹੈ। ਜ਼ਮੀਨ ਸਖਤ ਅਤੇ ਸੁੱਕੀ ਹੋ ਜਾਂਦੀ ਹੈ ਅਤੇ ਇਸ ਦੀ ਪਾਣੀ ਨੂੰ ਸੋਖਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ। ਤਾਪਮਾਨ ਵੱਧਣ ਕਰਕੇ ਨਾਈਟਰੋਜ਼ਨ, ਫਾਸਫੋਰਸ, ਸਲਫਰ ਪੋਟਾਸ਼ ਵਰਗੇ ਜ਼ਰੂਰੀ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਤਰ ਕੀਤੇ ਵੀ ਮਰ ਜਾਂਦੇ ਹਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ । ਉਕਤ ਕਾਰਨਾਂ ਨੂੰ ਦੇਖਦੇ ਹੋਏ ਪਤਾ ਲਗਦਾ ਹੈ ਕਿ ਐਨੇ ਵੱਡੇ ਧੂੰਏ/ਪ੍ਰਦੂਸ਼ਣ ਦਾ ਕਾਰਨ ਰੀਪਰ ਹੀ ਹੈ ਅਤੇ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਰੀਪਰ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ ਜਿਨ੍ਹਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ ।
Punjab Bani 21 November,2024
ਕਿਸਾਨਾਂ ਅਤੇ ਵਿਗਿਆਨੀਆਂ ਵੱਲੋਂ ਫ਼ਸਲਾਂ , ਸਬਜ਼ੀਆਂ ਅਤੇ ਬਾਗ਼ਬਾਨੀ ਬਾਰੇ ਵਿਚਾਰ-ਵਟਾਂਦਰਾ
ਕਿਸਾਨਾਂ ਅਤੇ ਵਿਗਿਆਨੀਆਂ ਵੱਲੋਂ ਫ਼ਸਲਾਂ , ਸਬਜ਼ੀਆਂ ਅਤੇ ਬਾਗ਼ਬਾਨੀ ਬਾਰੇ ਵਿਚਾਰ-ਵਟਾਂਦਰਾ ਡੀ. ਏ. ਪੀ. ਖਾਦ ਦੇ ਵੱਖ-ਵੱਖ ਬਦਲ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰਤ ਖੁਰਾਕੀ ਤੱਤਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਸ਼ੇਰਪੁਰ/ਸੰਗਰੂਰ, 20 ਨਵੰਬਰ : ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਹੇੜੀਕੇ, ਬਲਾਕ ਸ਼ੇਰਪੁਰ ਵਿਖੇ ਕਿਸਾਨਾਂ ਅਤੇ ਵਿਗਿਆਨੀਆਂ ਦਾ ਵਿਚਾਰ-ਵਟਾਂਦਰਾ ਕਰਵਾਇਆ ਗਿਆ। ਸ਼ੁਰੂਆਤ ਵਿੱਚ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਿਵੇਂ ਕਿ ਝੋਨੇ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ, ਮਿੱਟੀ ਪਰਖ ਅਧਾਰਤ ਖੁਰਾਕੀ ਤੱਤਾਂ ਦੀ ਵਰਤੋਂ, ਕਣਕ ਦੇ ਬਾਇਓ-ਫਰਟੀਲਾਈਜ਼ਰ ਕੰਸੋਰਟੀਅਮ ਨਾਲ ਮਿੱਟੀ ਦੀ ਜੈਵਿਕ ਸਿਹਤ ਨੂੰ ਵਧਾਉਣਾ, ਹਾੜ੍ਹੀ ਦੀਆਂ ਫ਼ਸਲਾਂ ਵਿੱਚ ਲਘੂ ਤੱਤਾਂ ਦੀ ਘਾਟ ਦਾ ਪ੍ਰਬੰਧਨ ਆਦਿ। ਉਨ੍ਹਾਂ ਹਲਕੀਆਂ ਜ਼ਮੀਨਾਂ ਵਿੱਚ ਮੈਗਨੀਜ਼ ਦੀ ਸਪਰੇਅ, ਪੋਟਾਸ਼ੀਅਮ ਨਾਈਟ੍ਰੇਟ ਦੀ ਮਹੱਤਤਾ, ਡੀ. ਏ. ਪੀ. ਖਾਦ ਦੇ ਵੱਖ-ਵੱਖ ਬਦਲ ਆਦਿ 'ਤੇ ਜ਼ੋਰ ਦਿੱਤਾ । ਡਾ. ਅਮਨਪ੍ਰੀਤ ਕੌਰ, ਬਾਗਬਾਨੀ ਵਿਕਾਸ ਅਫ਼ਸਰ, ਧੂਰੀ ਨੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਨੂੰ ਵਿਭਿੰਨਤਾ ਦੇ ਵਿਕਲਪ ਵਜੋਂ ਅਪਣਾਉਣ ਦੀ ਅਪੀਲ ਕੀਤੀ । ਉਨ੍ਹਾਂ ਵਿਭਾਗ ਵੱਲੋਂ ਖੇਤੀ ਸੰਦਾਂ ਅਤੇ ਮਸ਼ੀਨਰੀ 'ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਡਾ. ਹਰੀਸ਼ ਗੋਇਲ, ਵੈਟਰਨਰੀ ਅਫ਼ਸਰ, ਹੇੜੀਕੇ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਮੂੰਹ-ਖੁਰ ਦੀ ਬਿਮਾਰੀ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਪਸ਼ੂਆਂ ਦੀ ਚੰਗੀ ਸਿਹਤ ਲਈ ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਨੂੰ ਵਰਤਣ ਦੀ ਸਲਾਹ ਦਿੱਤੀ । ਸ਼੍ਰੀ ਮੁਹੰਮਦ ਆਰਿਫ਼, ਭੂਮੀ ਅਤੇ ਜਲ ਸੰਭਾਲ ਵਿਭਾਗ, ਧੂਰੀ ਬਲਾਕ ਨੇ ਅਡੰਰਗਰਾਉਂਡ ਪਾਈਪ ਲਾਈਨ ਸਬਸਿਡੀ ਸਕੀਮ ਅਤੇ ਹੋਰ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ । ਕੈਂਪ ਦੌਰਾਨ ਗੱਲਬਾਤ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਨੈਨੋ-ਯੂਰੀਆ ਬਾਰੇ, ਸਿੰਚਾਈ ਦੇ ਪਾਣੀ ਦੀਆਂ ਸ਼੍ਰੇਣੀਆਂ, ਜਿਪਸਮ ਦੀ ਵਰਤੋਂ ਦੇ ਲਾਭਾਂ ਬਾਰੇ, ਗੁੱਲੀ ਡੰਡੇ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ । ਡਾ. ਅਸ਼ੋਕ ਕੁਮਾਰ ਦੁਆਰਾ ਸਾਰੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਅੰਤ ਵਿੱਚ ਪਿੰਡ ਦੇ ਨਵ-ਨਿਯੁਕਤ ਸਰਪੰਚ ਸ. ਗੁਰਪ੍ਰੀਤ ਸਿੰਘ, ਅਗਾਂਹਵਧੂ ਕਿਸਾਨ ਸ. ਰਵਿੰਦਰ ਸਿੰਘ, ਅਗਾਂਹਵਧੂ ਕਿਸਾਨ ਸ. ਜਸਪਾਲ ਸਿੰਘ ਨੇ ਇਸ ਕਿਸਾਨਾਂ ਅਤੇ ਵਿਗਿਆਨੀਆਂ ਦਾ ਵਿਚਾਰ-ਵਟਾਂਦਰਾ ਦੇ ਪ੍ਰਬੰਧ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਹੋਰ ਮਾਹਿਰਾਂ ਦਾ ਧੰਨਵਾਦ ਕੀਤਾ ।
Punjab Bani 20 November,2024
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ 22 ਹਜ਼ਾਰ ਮੀਟ੍ਰਿਕ ਟਨ ਹੋਈ : ਡਿਪਟੀ ਕਮਿਸ਼ਨਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ 22 ਹਜ਼ਾਰ ਮੀਟ੍ਰਿਕ ਟਨ ਹੋਈ : ਡਿਪਟੀ ਕਮਿਸ਼ਨਰ -ਕਿਹਾ, ਅਗਲੇ ਦੋ ਦਿਨਾਂ 'ਚ ਲਿਫ਼ਟਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ -ਕਿਸਾਨਾਂ ਨੂੰ 2800 ਕਰੋੜ ਰੁਪਏ ਦੀ ਹੋਈ ਅਦਾਇਗੀ ਪਟਿਆਲਾ, 14 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਜਿਣਸ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਅਤੇ ਹੁਣ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਅਗਲੇ ਦੋ ਦਿਨਾਂ ਅੰਦਰ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਜਾਵੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 12 ਲੱਖ 22 ਹਜ਼ਾਰ 553 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 12 ਲੱਖ 2 ਹਜ਼ਾਰ 459 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਵਿੱਚੋਂ 11 ਲੱਖ 65 ਹਜ਼ਾਰ 911 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 549194 ਮੀਟਰਿਕ ਟਨ, ਮਾਰਕਫੈਡ ਵੱਲੋਂ 296628 ਮੀਟਰਿਕ ਟਨ, ਪਨਸਪ ਵੱਲੋਂ 232319 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 140067 ਅਤੇ ਐਫ. ਸੀ. ਆਈ. ਵੱਲੋਂ 3225 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵਾਪਰੀਆਂ ਵੱਲੋਂ ਹੁਣ ਤੱਕ 900 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ।
Punjab Bani 19 November,2024
ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਿਆ ਖਰੀਦ ਕਾਰਜਾਂ ਦਾ ਜਾਇਜਾ ਮੋਹਾਲੀ / ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲੱਗਭੱਗ 98 ਫੀਸਦੀ ਦੀ ਖਰੀਦ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਲੱਗਭੱਗ 83 ਫੀਸਦੀ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ । ਉਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਸੂਬੇ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਲਿਫਟਿੰਗ ਦਾ ਕਾਰਜ ਤੇਜੀ ਨਾਲ ਚੱਲ ਰਿਹਾ ਹੈ । ਮੌਜੂਦਾ ਝੋਨਾ ਖਰੀਦ ਸੀਜਨ ਦੌਰਾਨ 185 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦਣ ਦਾ ਟੀਚਾ ਹੈ । ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 159.88 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 159.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁੱਣ ਤੱਕ ਮੰਡੀਆਂ ਵਿੱਚੋਂ 133.44 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ । ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 65,58,577 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 1,41,554 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40,73,787 ਮੀਟ੍ਰਿਕ ਟਨ, ਪਨਸਪ ਵੱਲੋਂ 33,61,429 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 18,14,086 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 38,708 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 15,13,808 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,95,969 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 11,87,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ । ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 1.72 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 2.13 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.12 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ ।
Punjab Bani 19 November,2024
ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ : ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ
ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ : ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਖੇਤੀਬਾੜੀ ਅਫਸਰ ਕਰਦੇ ਰਹਿਣਗੇ ਅਚਨਚੇਤ ਚੈਕਿੰਗ ਸਮਾਣਾ/ਪਟਿਆਲਾ 19 ਨਵੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾ ਨੂੰ ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ । ਉਹਨਾ ਕਿਹਾ ਕਿ ਡੀ. ਏ. ਪੀ. ਖਾਦ ਵਿਕਰੇਤਾ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ । ਉਹਨਾ ਨੇ ਬਲਾਕ ਖੇਤੀਬਾੜੀ ਅਫਸਰਾਂ ਨੂੰ ਸਟਾਕ ਸਬੰਧੀ ਅਚਨਚੇਤ ਚੈਕਿੰਗ ਦੀ ਹਦਾਇਤ ਵੀ ਕੀਤੀ । ਉਹਨਾਂ ਖਾਦ ਵਿਕਰੇਤਾਵਾਂ ਨੂੰ ਕਿਹਾ ਕਿ ਡੀ. ਏ. ਪੀ. ਖਾਦ ਕਿਸਾਨਾਂ ਨੂੰ ਸਮੇ ਸਿਰ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਕਿਸਾਨ ਨੂੰ ਖਾਦ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਮੇਂ-ਸਮੇਂ ‘ਤੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਖੇਤੀਬਾੜੀ ਵਿਭਾਗ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਏਗਾ । ਉਹਨਾਂ ਅਗੋਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਖਾਦ ਵਿਕਰੇਤਾ ਦਾ ਰਿਕਾਰਡ ਸਟਾਕ ਮੁਤਾਬਿਕ ਨਹੀ ਪਾਇਆ ਜਾਂਦਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਬਲਾਕ ਖੇਤੀਬਾੜੀ ਅਫਸਰ ਸਤੀਸ਼ ਕੁਮਾਰ ਵੱਲੋਂ ਬਲਾਕ ਸਮਾਣਾ ਦੇ ਸਮਾਣਾ ਖਾਦ ਭੰਡਾਰ, ਸਮਾਣਾ ਐਗਰੋ ਸੈਂਟਰ, ਅਗਰਸੈਨ ਜਵਾਹਰ ਲਾਲ, ਡੀ.ਆਰ. ਫਰਟੀਲਾਈਜ਼ਰ, ਅਗਰਵਾਲ ਫਰਟੀਲਾਈਜ਼ਰ ਅਤੇ ਆਰ. ਐਸ. ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ ।
Punjab Bani 19 November,2024
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਵਾਉਣ 'ਤੇ ਜ਼ੋਰ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮ ਲਾਗੂ ਕਰਵਾਉਣ 'ਤੇ ਜ਼ੋਰ -ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਲਿਆ ਜਾਇਜ਼ਾ ਪਟਿਆਲਾ, 19 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਮੌਕੇ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸਖ਼ਤੀ ਨਾਲ ਰੋਕ ਲਾਉਣ ਦੇ ਹੁਕਮਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਵੇਂ ਕਿ ਸੀਜ਼ਨ ਮੁਕਣ ਕਰਕੇ ਜ਼ਿਲ੍ਹੇ ਅੰਦਰ 100 ਫੀਸਦੀ ਦੇ ਕਰੀਬ ਝੋਨੇ ਦੀ ਕਟਾਈ ਹੋ ਚੁੱਕੀ ਹੈ ਅਤੇ 95 ਫੀਸਦੀ ਖੇਤਾਂ ਵਿੱਚ ਕਣਕ ਆਦਿ ਅਗਲੀਆਂ ਫ਼ਸਲਾਂ ਦੀ ਬਿਜਾਈ ਵੀ ਹੋ ਚੁੱਕੀ ਹੈ ਪਰੰਤੂ ਫਿਰ ਵੀ ਕੁਝ ਪਿੰਡਾਂ ਅੰਦਰ ਕਈ ਖੇਤਾਂ 'ਚ ਅਜੇ ਝੋਨੇ ਦੀ ਕਟਾਈ ਬਾਕੀ ਹੈ, ਇਸ ਲਈ ਅਜਿਹੇ ਪਿੰਡਾਂ ਵਿੱਚ ਖਾਸ ਨਜ਼ਰ ਰੱਖੀ ਜਾਵੇ । ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਅੰਦਰ ਪਰਾਲੀ ਨੂੰ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਸੰਭਾਲਣ ਲਈ ਵਾਧੂ ਮਸ਼ੀਨਰੀ ਉਪਲਬਧ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਖੇਤ ਵਿੱਚ ਹੁਣ ਕੋਈ ਅੱਗ ਨਾ ਲੱਗੇ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖ਼ੁਦ ਪਿੰਡਾਂ ਵਿੱਚ ਜਾਣ ਦੇ ਆਦੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਨਿਜੀ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਨਾਇਆ ਜਾਵੇ ਤਾਂ ਕਿ ਹੁਣ ਕੋਈ ਵੀ ਅੱਗ ਲੱਗਣ ਦੀ ਘਟਨਾਂ ਨਾ ਵਾਪਰੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ 'ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ । ਇਸ ਮੌਕੇ ਏ. ਡੀ. ਸੀਜ. ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਮਨਜੀਤ ਕੌਰ, ਕਿਰਪਾਲਵੀਰ ਸਿੰਘ, ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਤੇ ਸਹਿਕਾਰੀ ਵਿਭਾਗਾਂ ਸਮੇਤ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Punjab Bani 19 November,2024
ਪੰਜਾਬ ’ਚ ਪਰਾਲੀ ਸਾੜਨ ਦੇ ਇਕ ਦਿਨ ’ਚ ਸਭ ਤੋਂ ਵੱਧ 1251 ਮਾਮਲੇ
ਪੰਜਾਬ ’ਚ ਪਰਾਲੀ ਸਾੜਨ ਦੇ ਇਕ ਦਿਨ ’ਚ ਸਭ ਤੋਂ ਵੱਧ 1251 ਮਾਮਲੇ ਚੰਡੀਗੜ੍ਹ : ਪੰਜਾਬ ਵਿਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੀਆਂ ਜਾਰੀ ਘਟਨਾਵਾਂ ਦੇ ਚਲਦਿਆਂ ਪ੍ਰਦੂਸ਼ਣ ਰੋਕਥਾਮ ਬੋਰਡ ਅਨੁਸਾਰ ਅੱਜ ਇਕੋ ਦਿਨ ਪੰਜਾਬ ਭਰ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ 1251 ਮਾਮਲੇ ਸਾਹਣੇ ਆਏ ਹਨ, ਜੋ ਸੀਜ਼ਨ ਵਿੱਚ ਸਭ ਤੋਂ ਵੱਧ ਹਨ । ਇਨ੍ਹਾਂ ਵਿੱਚ ਮੁਕਤਸਰ ਜ਼ਿਲ੍ਹਾ ਸਭ ਤੋਂ ਉੱਪਰ ਰਿਹਾ ਜਿੱਥੇ 247 ਮਾਮਲੇ ਪਰਾਲੀ ਨੂੰ ਸਾੜਨ ਦਾ ਸਾਹਮਣੇ ਆਏ ਹਨ, ਜਦੋਂ ਕਿ ਮੋਗਾ ਦੂਜੇ ਨੰਬਰ ’ਤੇ ਰਿਹਾ ਹੈ । ਮੋਗਾ ਵਿੱਚ ਅੱਜ ਪਰਾਲੀ ਸਾੜਨ ਦੇ 149 ਮਾਮਲੇ ਸਾਹਮਣੇ ਆਏ ਹਨ, ਇਸ ਦੇ ਨਾਲ ਹੀ ਪੰਜਾਬ ਵਿੱਚ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਕੁੱਲ ਮਾਮਲੇ 9655 ਹੋ ਗਏ ਹਨ, ਹਾਲਾਂਕਿ ਇਹ ਆਂਕੜਾ ਪਿਛਲੇ ਸਾਲ ਨਾਲੋਂ ਵਧੇਰੇ ਘੱਟ ਹੈ । ਪ੍ਰਦੂਸ਼ਣ ਰੋਕਥਾਮ ਬੋਰਡ ਅਨੁਸਾਰ ਅੱਜ ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ ਮਾਮਲੇ 130, ਬਠਿੰਡਾ ਵਿੱਚ 129, ਫਾਜ਼ਿਲਕਾ ਵਿੱਚ 94, ਫਰੀਦਕੋਟ ਵਿੱਚ 88, ਤਰਨ ਤਾਰਨ ਵਿੱਚ 77, ਸੰਗਰੂਰ ਵਿੱਚ 73, ਲੁਧਿਆਣਾ ਵਿੱਚ 52, ਬਰਨਾਲਾ ਵਿੱਚ 42, ਮਾਨਸਾ ਵਿੱਚ 40, ਅੰਮ੍ਰਿਤਸਰ ਵਿੱਚ 36, ਮਾਲੇਰਕੋਟਲਾ ਵਿੱਚ 34, ਜਲੰਧਰ ਵਿੱਚ 30, ਕਪੂਰਥਲਾ ਵਿੱਚ 12, ਪਟਿਆਲਾ ਵਿੱਚ 8, ਫਤਿਹਗੜ੍ਹ ਸਾਹਿਬ ਵਿੱਚ 6, ਗੁਰਦਾਸਪੁਰ ਅਤੇ ਨਵਾਂ ਸ਼ਹਿਰ ਵਿੱਚ 2-2 ਮਾਮਲੇ ਪਰਾਲੀ ਸਾੜਨ ਦੇ ਸਾਹਮਣੇ ਆਏ ਹਨ । ਦੱਸਣਯੋਗ ਹੈ ਕਿ ਪਿਛਲੇ ਸਾਲ 18 ਨਵੰਬਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 637 ਅਤੇ ਸਾਲ 2022 ਵਿੱਚ 18 ਨਵੰਬਰ ਨੂੰ 701 ਮਾਮਲੇ ਪਰਾਲੀ ਸਾੜਨ ਦੇ ਸਾਹਮਣੇ ਆਏ ਸਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਦੌਰਾਨ ਪੁਲੀਸ ਵੱਲੋਂ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਜੁਰਮਾਨੇ ਵੀ ਲਗਾਏ ਜਾ ਰਹੇ ਹਨ ਅਤੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਵੀ ਪਾਈਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਨ ਦਾ ਨਾਮ ਨਹੀਂ ਲੈ ਰਹੀਆਂ ਹਨ। ਪਰਾਲੀ ਸਾੜਨ ਕਰਕੇ ਸੂਬੇ ਦੀ ਆਬੋ-ਹਵਾ ਵੀ ਗੰਧਲੀ ਹੋਈ ਪਈ ਹੈ ।
Punjab Bani 19 November,2024
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ : ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਸੁਨਾਮ ਊਧਮ ਸਿੰਘ ਵਾਲਾ ਸਬਡਵੀਜਨ ਵਿੱਚ ਸੰਜੀਦਗੀ ਨਾਲ ਲਾਗੂ ਕਰਦਿਆਂ ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਅੱਜ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਗਈ। ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਸ਼ੇਰੋਂ-ਅਮਰੂ ਕੋਟੜਾ ਸੜਕ ‘ਤੇ ਲੱਗੀ ਅੱਗ ਬੁਝਾਉਣ ਦੇ ਨਾਲ-ਨਾਲ ਮੌਕੇ ‘ਤੇ ਹੀ ਕਿਸਾਨ ਨੂੰ ਪਰਾਲੀ ਖੇਤ ਵਿੱਚ ਵਾਹ ਕੇ ਕਣਕ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿੱਚ ਮਿਲਾਉਣ ਦੇ ਫਾਇਦੇ ਜਾਣਨ ਤੋਂ ਬਾਅਦ ਕਿਸਾਨ ਵੱਲੋਂ ਸੁਪਰਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਦਾ ਫ਼ੈਸਲਾ ਕੀਤਾ ਗਿਆ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ । ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ । ਐਸ. ਡੀ. ਐਮ. ਨੇ ਕਿਹਾ ਕਿ ਸਾਡੇ ਰਹਿਣ ਯੋਗ ਅਨੁਕੂਲ ਵਾਤਾਵਰਨ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ਸਿਰਜਿਆ ਜਾ ਸਕੇ ।
Punjab Bani 18 November,2024
ਖੇਤਾਂ ਵਿੱਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ ਅਤੇ ਕਿਸੇ ਵੀ ਕੀਮਤ ‘ਤੇ ਹੁਣ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਐਸ. ਡੀ. ਐਮ. ਸੂਬਾ ਸਿੰਘ
ਖੇਤਾਂ ਵਿੱਚ ਬਚੀ ਪਰਾਲੀ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ ਅਤੇ ਕਿਸੇ ਵੀ ਕੀਮਤ ‘ਤੇ ਹੁਣ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਐਸ. ਡੀ. ਐਮ. ਸੂਬਾ ਸਿੰਘ ਲਹਿਰਾ/ਸੰਗਰੂਰ, 18 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਐਸ. ਡੀ. ਐਮ ਲਹਿਰਾ ਸੂਬਾ ਸਿੰਘ ਵੱਲੋਂ ਪਰਾਲੀ ਨੂੰ ਸਾੜੇ ਜਾਣ ਦੀ ਮਾੜੀ ਪ੍ਰਥਾ ਨੂੰ ਠੱਲ੍ਹਣ ਲਈ ਪਿੰਡਾਂ ਅਤੇ ਖੇਤਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਦੀ ਲਗਾਤਾਰ ਨਿੱਜੀ ਤੌਰ ‘ਤੇ ਅਗਵਾਈ ਕੀਤੀ ਜਾ ਰਹੀ ਹੈ । ਅੱਜ ਐਸ. ਡੀ. ਐਮ. ਸੂਬਾ ਸਿੰਘ ਵੱਲੋਂ ਆਪਣੀਆਂ ਟੀਮਾਂ ਸਮੇਤ ਬਖੌਰਾ ਕਲਾਂ, ਬਖੌਰਾ ਖੁਰਦ, ਗੋਬਿੰਦਪੁਰਾ ਜਵਾਹਰਵਾਲਾ, ਰਾਮਪੁਰਾ ਜਵਾਹਰਵਾਲਾ, ਲੇਲ੍ਹ ਕਲਾਂ, ਲੇਲ੍ਹ ਖੁਰਦ, ਚੂੜਲ ਕਲਾਂ, ਬੱਲਰਾਂ, ਭੁਟਾਲ ਕਲਾਂ, ਢੀਂਡਸਾ, ਡੂਡੀਆਂ ਅਤੇ ਹਮੀਰਗੜ੍ਹ ਪਿੰਡਾਂ ਦਾ ਦੌਰਾ ਕੀਤਾ ਗਿਆ । ਐਸ. ਡੀ. ਐਮ. ਸੂਬਾ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਸਦਕਾ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੇ ਪੱਧਰ ‘ਤੇ ਕਮੀਂ ਆਈ ਹੈ । ਉਨ੍ਹਾਂ ਕਿਹਾ ਕਿ ਸਬਡਵੀਜਨ ਦੇ ਵੱਡੇ ਰਕਬੇ ‘ਤੇ ਪਰਾਲੀ ਦਾ ਕੁਦਰਤੀ ਢੰਗ ਨਾਲ ਨਿਬੇੜਾ ਕਰਕੇ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਚੁੱਕੀ ਹੈ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਹੁਣ ਪਛੇਤੇ ਝੋਨੇ ਦੀ ਵਾਢੀ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕੀਮਤ ‘ਤੇ ਹੁਣ ਇਸ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਪਿੰਡ-ਪਿੰਡ ਅਤੇ ਖੇਤ-ਖੇਤ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਉਨ੍ਹਾਂ ਦੇ ਖੇਤਾਂ ਦੀ ਮਿੱਟੀ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਮਸ਼ੀਨਰੀ ਪਹਿਲਾਂ ਹੀ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧ ਲਈ ਮਸ਼ੀਨਰੀ ਦੀ ਲੋੜ ਹੋਵੇ ਤਾਂ ਉਨ੍ਹਾਂ ਦੇ ਦਫ਼ਤਰ ਜਾਂ ਆਪਣੇ ਨੇੜਲੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਪਰਚਾ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵਸੂਲਣ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 18 November,2024
6 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਨੂੰ ਕੂਚ : ਕਿਸਾਨ ਆਗੂ ਸਰਵਣ ਸਿੰਘ ਪੰਧੇਰ
6 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਨੂੰ ਕੂਚ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਚੰਡੀਗੜ੍ਹ `ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ `ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ । ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ । ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਉਹ ਚੁੱਪ ਬੈਠੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ । ਕਿਹਾ ਕਿ ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਜਥਿਆਂ ਦੇ ਰੂਪ `ਚ ਜਾਣਗੇ । ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇਗੀ । ਦੂਜੇ ਪਾਸੇ, ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ `ਤੇ ਬੈਠਣ ਜਾ ਰਹੇ ਹਨ। ਬੀਤੇ ਦਿਨ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਜਿਸ ਕਾਰਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ਮੋਰਚੇ `ਤੇ ਮਰਨ ਵਰਤ `ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ ।
Punjab Bani 18 November,2024
ਡੀ. ਏ. ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ
ਡੀ. ਏ. ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਭੁਨਰਹੇੜੀ/ਪਟਿਆਲਾ : ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ. ਏ. ਪੀ. ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ । ਮੀਟਿੰਗ ਵਿੱਚ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ । ਮੀਟਿੰਗ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤਰ ਦੇਵੀਗੜ੍ਹ ਅਤੇ ਡਕਾਲਾ ਵਿਖੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਵੀ ਚੈੱਕ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖਾਦ ਸਮੱਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਟੀਮ ਵੱਲੋਂ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਡੀ. ਏ. ਪੀ. ਖਾਦ ਦੇ ਭੰਡਾਰ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਖਾਦ ਵਿਕਰੇਤਾ ਵੱਲੋਂ ਖਾਦ ਜਮ੍ਹਾਂ ਕੀਤੀ ਜਾਂਦੀ ਹੈ ਜਾਂ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ , ਡਾ. ਵਿਮਲਪ੍ਰੀਤ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਰੰਧਾਵਾ ਸ਼ਾਮਲ ਸਨ ।
Punjab Bani 18 November,2024
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ -ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਵੀ ਕਰਨ ਕਿਸਾਨ ਰਾਜਪੁਰਾ, 16 ਨਵੰਬਰ : ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇ. ਸੀ. ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ ਗੁੱਜੂ ਸਮੇਤ ਖਾਦ ਵਿਕਰੇਤਾ ਅੰਸ਼ੂ ਫਰਟੀਲਾਈਜ਼ਰ ਏਜੰਸੀ, ਦੀਪਕ ਟਰੇਡਰਜ਼, ਦੰਦਰਾਲਾਂ ਫਰਟੀਲਾਈਜ਼ਰ ਤੇ ਪੈਸਟੀਸਾਈਡ, ਗੁਰੂ ਨਾਨਕ ਪੈਸਟੀਸਾਈਡ, ਗੁਪਤਾ ਫਰਟੀਲਾਈਜ਼ਰ, ਵੀਨੇ ਟਰੇਡ ਤੇ ਸਾਹਨੀ ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ. ਏ. ਪੀ. ਦੇ ਬਦਲ ਦੇ ਤੌਰ 'ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ. ਏ. ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਵਿਚੋਂ ਫ਼ਸਲ ਨੂੰ 18 ਫ਼ੀਸਦੀ ਨਾਈਟ੍ਰੋਜਨ ਅਤੇ 46 ਫ਼ੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਹੀ ਕਰਨ, ਇਸ ਲਈ ਕਿਸਾਨ ਆਪਣੇ ਖੇਤ ਦੀ ਮਿੱਟੀ ਦਾ ਟੈਸਟ ਵੀ ਜ਼ਰੂਰ ਕਰਵਾਉਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਜ਼ਰੂਰ ਕਰਨ । ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲ੍ਹੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਖਾਦ ਅਤੇ ਦਵਾਈ ਵਿਕਰੇਤਾ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਧੱਕੇ ਨਾਲ ਦਵਾਈ ਦਿੰਦਾ ਹੈ ਜਾਂ ਬਿੱਲ ਨਹੀਂ ਦਿੰਦਾ ਤਾਂ ਉਸ ਖਿਲਾਫ਼ ਕਾਰਵਾਈ ਕਰਵਾਉਣ ਲਈ ਸਬੰਧਤ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ ।
Punjab Bani 16 November,2024
ਐਸ. ਡੀ. ਐਮ. ਸੂਬਾ ਸਿੰਘ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਖੁਦ ਕੀਤਾ ਦੌਰਾ
ਐਸ. ਡੀ. ਐਮ. ਸੂਬਾ ਸਿੰਘ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਖੁਦ ਕੀਤਾ ਦੌਰਾ ਲਹਿਰਾਗਾਗਾ, 16 ਨਵੰਬਰ : ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਅੱਜ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਕੋਟੜਾ ਲਹਿਲ, ਡਸਕਾ, ਹਰਿਆਊ, ਅੜਕਵਾਸ, ਸੰਗਤਪੁਰਾ, ਫਤਿਹਗੜ੍ਹ ਆਦਿ ਵਿੱਚ ਖੁਦ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਤੇ ਖੇਤਾਂ ਵਿੱਚ ਹੀ ਇਸ ਨੂੰ ਰਲਾਉਣ ਦੀ ਪ੍ਰਕਿਰਿਆ ਨੂੰ ਅਪਣਾਉਣ ਕਿਉਂਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅੱਜ ਦੇ ਸਮੇਂ ਦੀ ਬਹੁਤ ਜਰੂਰੀ ਲੋੜ ਬਣ ਗਿਆ ਹੈ । ਉਹਨਾਂ ਕਿਹਾ ਕਿ ਜ਼ਹਿਰੀਲੇ ਧੂਏਂ ਨੇ ਸਭ ਨੂੰ ਖਤਰੇ ਵਿੱਚ ਪਾ ਦਿੱਤਾ ਹੈ ਜਿਸ ਤੋਂ ਬਚਾਅ ਲਈ ਪਰਾਲੀ ਸਾੜਨ ਜਿਹੇ ਰੁਝਾਨ ਨੂੰ ਸਭ ਦੀ ਸਾਂਝੇਦਾਰੀ ਸਦਕਾ ਹੀ ਰੋਕਿਆ ਜਾ ਸਕਦਾ ਹੈ। ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਵੀ ਪਿਛਲੇ ਦਿਨਾਂ ਵਿੱਚ ਸਬ ਡਵੀਜ਼ਨ ਲਹਿਰਾ ਦੇ ਕਈ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਕਿਸਾਨ ਪੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ । ਐਸ. ਡੀ. ਐਮ. ਨੇ ਵੱਖ-ਵੱਖ ਪਿੰਡਾਂ ਵਿੱਚ ਕਾਰਜਸ਼ੀਲ ਪ੍ਰਸ਼ਾਸਨਿਕ ਚੌਕਸੀ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਲਈ ਆਖਿਆ ਅਤੇ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ।
Punjab Bani 16 November,2024
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਨੋਡਲ ਅਫਸਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰਾ
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਨੋਡਲ ਅਫਸਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰਾ ਦਿੜ੍ਹਬਾ /ਸੰਗਰੂਰ, 16 ਨਵੰਬਰ : ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਅੱਜ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦੀ ਸਮਸਿਆ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਲਗਾਤਾਰ ਇਸ ਜਾਗਰੂਕਤਾ ਮੁਹਿੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਕਿਸਾਨ ਵੀਰਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਦੇ ਹੋਏ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਉੱਤੇ ਠੱਲ੍ਹ ਪਾਉਣਾ ਸਮੇਂ ਦੀ ਲੋੜ ਹੈ । ਤਹਿਸੀਲਦਾਰ ਸੁਮਿਤ ਢਿੱਲੋਂ ਸਮੇਤ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਹਰੇਕ ਪਿੰਡ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੂਰੀ ਚੌਕਸੀ ਨਾਲ ਨਿਗਰਾਨੀ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਖੇਤ ਵਿੱਚ ਨਾੜ ਨੂੰ ਸਾੜੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਫੌਰੀ ਕਾਰਵਾਈ ਕਰਦੇ ਹੋਏ ਅੱਗ ਨੂੰ ਬੁਝਾਇਆ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ । ਐਸ. ਡੀ. ਐਮ. ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੇ ਰਹਿਣ ਲਈ ਵੀ ਆਦੇਸ਼ ਦਿੱਤੇ ।
Punjab Bani 16 November,2024
ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ ਸਮੇਤ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਰਿਹਾ ਜਾਰੀ
ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ ਸਮੇਤ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਰਿਹਾ ਜਾਰੀ ਦਿੜ੍ਹਬਾ/ਸੰਗਰੂਰ, 16 ਨਵੰਬਰ : ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਅੱਜ ਵੀ ਚੌਕਸੀ ਟੀਮਾਂ ਪਰਾਲੀ ਸਾੜਨ ਤੋਂ ਰੋਕਣ ਲਈ ਮੁਸਤੈਦ ਰਹੀਆਂ । ਐਸ. ਡੀ. ਐਮ. ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ, ਲਾਡ ਬੰਜਾਰਾ ਕਲਾਂ, ਲਾਡ ਬੰਜਾਰਾ ਖੁਰਦ, ਕਾਕੂ ਵਾਲਾ, ਰਾਮਪੁਰ ਗੁੱਜਰਾਂ ਅਤੇ ਦਿੜ੍ਹਬਾ ਵਿਖੇ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਵਾਸਤੇ ਸੁਹਿਰਦ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਅਤੇ ਪਰਾਲੀ ਸਾੜਨ ਤੋਂ ਰੋਕਿਆ ਗਿਆ । ਇਸ ਮੌਕੇ ਬੀ. ਡੀ. ਪੀ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਪ੍ਰਸ਼ਾਸ਼ਨਿਕ ਤੌਰ ਉੱਤੇ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸੰਭਾਲਣ ਅਤੇ ਕਣਕ ਦੀ ਬਿਜਾਈ ਲਈ ਸਬਸਿਡੀ ਵਾਲੀਆਂ ਖੇਤੀ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
Punjab Bani 16 November,2024
ਕਿਸਾਨ ਆਗੂ ਡੱਲੇਵਾਲ ਕੀਤਾ 26 ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣ ਦਾ ਐਲਾਨ
ਕਿਸਾਨ ਆਗੂ ਡੱਲੇਵਾਲ ਕੀਤਾ 26 ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣ ਦਾ ਐਲਾਨ ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਉਹ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣਗੇ । ਦੱਸਣਯੋਗ ਹੈ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਮੋਰਚਾ ਲਾਈ ਬੈਠੇ ਹਨ ।
Punjab Bani 16 November,2024
ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ
ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਭਵਾਨੀਗੜ੍ਹ, 15 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਉਪ ਮੰਡਲ ਮੈਜਿਸਟਰੇਟ ਰਵਿੰਦਰ ਬਾਂਸਲ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੁਹਿੰਮ ਚਲਾਈ ਜਾ ਰਹੀ ਹੈ । ਇਸ ਤਹਿਤ ਅੱਜ ਵੀ ਐਸ.ਡੀ.ਐਮ. ਦੀ ਅਗਵਾਈ ਹੇਠ ਖੇਤੀਬਾੜੀ, ਸਹਿਕਾਰਤਾ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ, ਖੇਤਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਮਨੁੱਖੀ ਸਿਹਤ, ਪਸ਼ੂ ਪੰਛੀਆਂ ਅਤੇ ਜ਼ਮੀਨ ਦਾ ਹੁੰਦਾ ਪਿਆ ਹੈ । ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ । ਉਨ੍ਹਾਂ ਅਪੀਲ਼ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਥਾਂ ਉੱਤੇ ਯੋਗ ਪ੍ਰਬੰਧਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ ।
Punjab Bani 15 November,2024
ਲੱਖੇਵਾਲ ਅਤੇ ਖੇੜੀ ਗਿੱਲਾਂ ਵਿਖੇ ਫਸਲੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਬਾਰੇ ਜਾਗਰੂਕਤਾ ਕੈਂਪ ਲਗਾਏ
ਲੱਖੇਵਾਲ ਅਤੇ ਖੇੜੀ ਗਿੱਲਾਂ ਵਿਖੇ ਫਸਲੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਬਾਰੇ ਜਾਗਰੂਕਤਾ ਕੈਂਪ ਲਗਾਏ ਡੀ. ਏ. ਪੀ. ਖਾਦ ਤੋਂ ਇਲਾਵਾ ਫਾਸਫੋਰਸ ਤੱਤ ਵਾਲੀਆਂ ਵੱਖ-ਵੱਖ ਖਾਦਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਸੰਗਰੂਰ, 15 ਨਵੰਬਰ : ਪੰਜਾਬ ਖੇਤੀਬਾੜੀ ਯਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਲੱਖੇਵਾਲ ਅਤੇ ਖੇੜੀ ਗਿੱਲਾਂ ਵਿਖੇ ਫਸਲੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਅਤੇ ਡੀ. ਏ. ਪੀ. ਖਾਦ ਤੋਂ ਇਲਾਵਾ ਫਾਸਫੋਰਸ ਤੱਤ ਵਾਲੀਆਂ ਵੱਖ-ਵੱਖ ਖਾਦਾਂ ਸਬੰਧੀ ਪਿੰਡ ਪੱਧਰੀ ਕੈਂਪ ਲਗਾਏ ਗਏ । ਡਾ. ਅਸ਼ੋਕ ਕੁਮਾਰ, ਜਿਲ੍ਹਾ ਪਸਾਰ ਮਾਹਰ (ਭੂਮੀ ਵਿਗਿਆਨ) ਅਤੇ ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਦੱਸਿਆ ਕਿ ਫਾਸਫੋਰਸ ਤੱਤ ਲਈ ਡੀ.ਏ.ਪੀ ਖਾਦ ਤੋਂ ਇਲਾਵਾ ਵੱਖ ਵੱਖ ਬਦਲ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ (ਐਸ. ਐਸ. ਪੀ.), ਟ੍ਰਿਪਲ ਸੁਪਰ ਫਾਸਫੇਟ (ਟੀ. ਐਸ. ਪੀ.), ਐਨ. ਪੀ. ਕੇ. (12:32:16) ਆਦਿ ਉਹਨਾਂ ਦੀ ਫਾਸਫੋਰਸ ਤੱਤ ਦੀ ਮਾਤਰਾ ਦੇ ਹਿਸਾਬ ਨਾਲ ਪਾਏ ਜਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਤਿੰਨ ਥੈਲੇ ਐਸ. ਐਸ. ਪੀ. ਜਾਂ ਇੱਕ ਥੈਲਾ ਟੀ. ਐਸ. ਪੀ. ਜਾਂ 1.5 ਥੈਲੇ (12:32:16) ਡੀਏਪੀ ਦੇ ਇੱਕ ਥੈਲੇ ਦੇ ਬਰਾਬਰ ਫਾਸਫੋਰਸ ਤੱਤ ਦੇ ਦਿੰਦੇ ਹਨ। ਐਸਐਸਪੀ ਅਤੇ ਟੀਐਸਪੀ ਦੇ ਮਾਮਲੇ ਵਿੱਚ ਕਿਸਾਨਾਂ ਨੂੰ 20 ਕਿਲੋ ਵਾਧੂ ਯੂਰੀਆ ਪ੍ਰਤੀ ਏਕੜ ਪਾਉਣਾ ਪੈਂਦਾ ਹੈ । ਉਨ੍ਹਾਂ ਕਣਕ ਦੇ ਕਨਸੋਰਸ਼ੀਅਮ ਬਾਇਓ-ਫਰਟੀਲਾਈਜ਼ਰ ਨੂੰ ਬੀਜ ਦੇ ਇਲਾਜ ਵਜੋਂ ਵਰਤਣ 'ਤੇ ਵੀ ਜ਼ੋਰ ਦਿੱਤਾ। ਕਣਕ ਲਈ ਕਨਸੋਰਸ਼ੀਅਮ ਬੈਕਟੀਰੀਅਲ ਕਲਚਰ ਨਾਈਟ੍ਰੋਜਨ-ਫਿਕਸਿੰਗ ਅਤੇ ਫਾਸਫੋਰਸ ਘੁਲਣਸ਼ੀਲ ਬੈਕਟੀਰੀਆ ਅਤੇ ਪੌਦਿਆਂ ਦੇ ਵਿਕਾਸ ਨੂੰ ਪ੍ਰਮੋਟਰ ਨਾਲ ਭਰਪੂਰ ਕੀਤਾ ਜਾਂਦਾ ਹੈ ਜੋ ਪੌਦਿਆਂ ਦੇ ਵਿਕਾਸ ਨੂੰ ਵਧਾਉਂਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਫਾਸਫੋਰਸ ਨੂੰ ਘੁਲਣਸ਼ੀਲ ਬਣਾਉਂਦਾ ਹੈ । ਇਸ ਤੋਂ ਇਲਾਵਾ ਮਿੱਟੀ ਦੀ ਜੈਵਿਕ ਸਿਹਤ ਵੀ ਵਧਾਉਂਦਾ ਹੈ । ਰਹਿੰਦ-ਖੂੰਹਦ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਜਿਵੇਂ ਕਿ ਨਾਈਟ੍ਰੋਜਨ ਅਤੇ ਸਲਫਰ ਵਰਗੇ ਪੌਸ਼ਟਿਕ ਤੱਤਾਂ ਦਾ ਪੂਰਾ ਨੁਕਸਾਨ ਅਤੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਲਈ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ, ਸੜਕ ਦੁਰਘਟਨਾਵਾਂ ਦਾ ਵਧਣਾ ਆਦਿ 'ਤੇ ਜ਼ੋਰ ਦਿੱਤਾ । ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਘੱਟ ਲਾਗਤ ਵਾਲੀਆਂ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਨਾਲ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ ।
Punjab Bani 15 November,2024
ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ
ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ -ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 15 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਦਾ ਹੈ । ਉਨ੍ਹਾਂ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਸਮੇਂ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ । ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਵੱਲ ਵੱਖ-ਵੱਖ ਥਾਵਾਂ 'ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ । ਉਨ੍ਹਾਂ ਕਿਹਾ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ. ਏ. ਪੀ. ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵੱਜੋ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ । ਉਨ੍ਹਾਂ ਜ਼ਿਲ੍ਹੇ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।
Punjab Bani 15 November,2024
ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ : ਰਵਨੀਤ ਬਿੱਟੂ
ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ : ਰਵਨੀਤ ਬਿੱਟੂ ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਕੇਂਦਰ ਸਰਕਾਰ ਅਤੇ ਕਿਸਾਨ ਲੀਡਰਸ਼ਿਪ ਇਨ੍ਹਾਂ ਸਾਰਿਆਂ ਨੂੰ ਸਿਰ ਜੋੜ ਕੇ ਬੈਠਣਾ ਪੈਣਾ ਹੈ ਅਤੇ ਇਸ ਦਾ ਹੱਲ ਕੱਢਣਾ ਪੈਣਾ ਹੈ । ਇਹ ਹੱਲ ਉਦੋਂ ਹੀ ਨਿਕਲੇਗੀ ਜਦੋਂ ਕਿਸਾਨ ਦੀ ਜੇਬ ਵਿਚ ਕੁਝ ਪਵੇਗਾ । ਦੇਖਿਆ ਜਾਵੇ ਤਾਂ ਕਿਸਾਨ ਜੇ ਪਰਾਲੀ ਨੂੰ ਸਾੜੇ ਨਾ ਤਾਂ ਉਸਦਾ ਕੀ ਕਰੇ। ਜੇਕਰ ਦੋਵੇਂ ਸਰਕਾਰਾਂ ਉਸ ਦਾ ਹੱਲ ਲੱਭ ਕੇ ਉਨ੍ਹਾਂ ਨੂੰ ਖੇਤੀ ਦਾ ਬਦਲ ਦੇਣ ਜਾਂ ਫਿਰ ਕਿਸਾਨਾਂ ਨੂੰ ਪਰਾਲੀ ਦੇ ਪੈਸੇ ਦੇਣ। ਇਸ ਲਈ ਮੁੱਖ ਮੰਤਰੀ ਪੰਜਾਬ ਪਹਿਲ ਕਰਨ ਅਤੇ ਬੈਠ ਕੇ ਐਗਰੀਕਲਚਰ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਹੱਲ ਕੱਢਣ।ਇਹ ਨਹੀਂ ਹੈ ਕਿ ਹਰ ਵਾਰ ਅਸੀਂ ਹੀ ਬਦਨਾਮੀ ਕਰਵਾਈ ਜਾਈਏ। ਕਦੇ ਪਾਕਿਸਤਾਨ ਵਾਲੇ, ਕਦੇ ਚੰਡੀਗੜ੍ਹ ਵਾਲੇ ਬੋਲ ਪੈਂਦੇ ਹਨ। ਇਸ ਕਰਕੇ ਇਹ ਗੱਲ ਨਹੀਂ ਚੱਲਣੀ। ਪਰ ਇਸ ਮਸਲੇ ’ਤੇ ਸਾਂਝੀ ਰਾਏ ਬਣਾ ਕੇ ਕੰਮ ਕਰਨਾ ਪੈਣਾ ਹੈ ।
Punjab Bani 15 November,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ -ਕਿਸਾਨਾਂ ਨੂੰ ਸੁਚੇਤ ਕਰਨ ਲਈ ਚਲਾਈ ਜਾਗਰੂਕਤਾ ਮੁਹਿੰਮ -ਪਰਾਲੀ ਨਾ ਸਾੜਨ ਲਈ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ ਪਟਿਆਲਾ, 14 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਜਿਥੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਵੀ. ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈੱਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਵੀ ਜਾਗਰੂਕ ਕਰਨ ਲਈ ਸਕੂਲ ਪੱਧਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਰਮਨਜੀਤ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਥੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ, ਲੇਖ ਰਚਨਾ, ਪੇਂਟਿੰਗ ਅਤੇ ਸੰਦੇਸ਼ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ । ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕੇ. ਵੀ. ਕੇ., ਪਟਿਆਲਾ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਖੇਤੀਬਾੜੀ ਵਸਤਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਿੰਗ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਦੱਸਿਆ । ਇਸ ਮੌਕੇ ਲੈਕਚਰਾਰ ਡਾ. ਜਸਵਿੰਦਰ ਸਿੰਘ, ਸ੍ਰੀਮਤੀ ਬਲਜੀਤ ਕੌਰ ਸਿੱਧੂ ਅਤੇ ਸ੍ਰੀਮਤੀ ਅਰਪਨਜੋਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੰਦੇਸ਼ ਦਿੱਤਾ ।
Punjab Bani 14 November,2024
ਪੰਜਾਬ ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ ਲਿਫਟਿੰਗ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ ਲਿਫਟਿੰਗ : ਹਰਚੰਦ ਸਿੰਘ ਬਰਸਟ 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 146.80 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ ਮੋਹਾਲੀ / ਚੰਡੀਗੜ੍ਹ, : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ । ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਲਿਫਟਿੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 146.80 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ । ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 146.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 108.15 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 60,00,858 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 1,29,978 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 37,49,297 ਮੀਟ੍ਰਿਕ ਟਨ, ਪਨਸਪ ਵੱਲੋਂ 30,86,363 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 16,77,089 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 36,546 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 13,89,022 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,45,832 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 10,40,191 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ । ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 4.03 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 3.97 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.86 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
Punjab Bani 14 November,2024
ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਲਹਿਰਾਗਾਗਾ, 14 ਨਵੰਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਡੀ. ਐਸ. ਪੀ. ਲਹਿਰਾਗਾਗਾ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਨਿਰੰਤਰ ਜਾਗਰੂਕਤਾ ਅਭਿਆਨ ਜਾਰੀ ਹੈ । ਉਹਨਾਂ ਨੇ ਅੱਜ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਜਿਵੇਂ ਗਾਗਾ, ਸੰਗਤਪੁਰਾ, ਲਦਾਲ, ਹਰਿਆਊ, ਡਸਕਾ ਆਦਿ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਡੀ. ਐਸ. ਪੀ. ਨੇ ਕਿਸਾਨਾਂ ਨੂੰ ਦੱਸਿਆ ਕਿ ਫਸਲਾਂ ਦੇ ਨਾੜ ਨੂੰ ਸਾੜਨ ਨਾਲ ਪੈਦਾ ਹੋ ਰਿਹਾ ਜ਼ਹਿਰੀਲਾ ਧੂਆਂ ਮਨੁੱਖਤਾ ਲਈ ਨੁਕਸਾਨਦੇਹ ਸਾਬਤ ਹੋ ਰਿਹਾ ਹੈ, ਜਿਸ ਨਾਲ ਸੜਕ ਦੁਰਘਟਨਾਵਾਂ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਉਪਲਬਧ ਕਰਵਾਏ ਗਏ ਖੇਤੀ ਸੰਦਾਂ ਦੀ ਵਰਤੋਂ ਕਰਨ ਅਤੇ ਪਰਾਲੀ ਸਾੜਨ ਤੋਂ ਗੁਰੇਜ ਕਰਨ । ਡੀ. ਐਸ. ਪੀ. ਦੀਪਿੰਦਰਪਾਲ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਲਈ ਸੁਪਰ ਐਸ. ਐਮ. ਐਸ, ਹੈਪੀਸੀਡਰ ਆਦਿ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ ।
Punjab Bani 14 November,2024
ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਵਾਲੇ ਕਿਸਾਨ ਹਰਦੀਪ ਸਿੰਘ ਚੱਠਾ ਸੇਖਵਾਂ ਦੀ ਸ਼ਲਾਘਾ
ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਵਾਲੇ ਕਿਸਾਨ ਹਰਦੀਪ ਸਿੰਘ ਚੱਠਾ ਸੇਖਵਾਂ ਦੀ ਸ਼ਲਾਘਾ ਸੰਗਰੂਰ, 14 ਨਵੰਬਰ : ਸਬ ਡਵੀਜ਼ਨ ਸੰਗਰੂਰ ਦੇ ਪਿੰਡ ਚੱਠਾ ਸੇਖਵਾਂ ਦਾ ਅਗਾਂਹ ਵਧੂ ਕਿਸਾਨ ਹਰਦੀਪ ਸਿੰਘ ਪਿਛਲੇ ਕਰੀਬ ਸੱਤ ਸਾਲਾਂ ਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਦੀ ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਹਰਦੀਪ ਸਿੰਘ ਵਰਗੇ ਤਜਰਬੇਕਾਰ ਕਿਸਾਨ ਹੋਰਨਾ ਕਿਸਾਨਾਂ ਲਈ ਰਾਹ ਦਸੇਰਾ ਸਾਬਤ ਹੋ ਰਹੇ ਹਨ । ਉਹਨਾਂ ਦੱਸਿਆ ਕਿ ਹਰਦੀਪ ਸਿੰਘ ਲਗਭਗ 10 ਏਕੜ ਰਕਬੇ ਵਿੱਚ ਹੈਪੀ ਸੀਡਰ ਦਾ ਇਸਤੇਮਾਲ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਤੇ ਪਿਛਲੇ ਸਾਲਾਂ ਦੌਰਾਨ ਉਸ ਨੂੰ ਇਸ ਕਾਰਜ ਵਿੱਚ ਕਿਸੇ ਵੀ ਤਰਾਂ ਦੀ ਵਿੱਤੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ । ਉਹਨਾਂ ਨੇ ਹਰਦੀਪ ਸਿੰਘ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਦਿੱਤਾ ਹੈ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਕਿਸਾਨ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਸ਼ਿਰਕਤ ਕੀਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਵਾਤਾਵਰਣ ਨੂੰ ਸੰਭਾਲਣ ਦੀ ਮਹਿਮ ਵਿੱਚ ਕਿਸਾਨ ਵੀਰ ਆਪਣਾ ਵਿਲੱਖਣ ਯੋਗਦਾਨ ਪਾ ਸਕਦੇ ਹਨ ਕਿਉਂਕਿ ਪ੍ਰਦੂਸ਼ਿਤ ਹੋ ਰਿਹਾ ਵਾਤਾਵਰਣ ਸਾਰਿਆਂ ਲਈ ਹੀ ਨੁਕਸਾਨਦਾਇਕ ਸਾਬਤ ਹੋਵੇਗਾ । ਉਹਨਾਂ ਕਿਹਾ ਕਿ ਹਰਦੀਪ ਸਿੰਘ ਵਰਗੇ ਅਗਾਹਾਂਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਕੇ ਮਿਸਾਲ ਕਾਇਮ ਕੀਤੀ ਹੈ ।
Punjab Bani 14 November,2024
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ ਸੰਗਰੂਰ , 13 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਡੀਏਪੀ ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਪਿਛਲੇ ਕਈ ਦਿਨਾਂ ਤੋਂ ਸਾਰੇ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਪ੍ਰਕਿਰਿਆ ਲਗਾਤਾਰ ਜਾਰੀ ਰੱਖੀ ਜਾਵੇਗੀ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ. ਏ. ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ । ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਕਰੇਤਾ ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਦੀ ਬਿਜਾਈ ਕਰ ਸਕਦੇ ਹਨ ।
Punjab Bani 13 November,2024
ਆਧੁਨਿਕ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਬਾਰੇ ਕਰਵਾਇਆ ਸੈਮੀਨਾਰ
ਆਧੁਨਿਕ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਬਾਰੇ ਕਰਵਾਇਆ ਸੈਮੀਨਾਰ ਤਬਦੀਲੀ ਤੋਂ ਬਿਨਾ ਵਿਕਾਸ ਸੰਭਵ ਨਹੀਂ: ਪ੍ਰੋ ਮੁਲਤਾਨੀ ਪਟਿਆਲਾ, 13 ਨਵੰਬਰ : ਤਬਦੀਲੀ ਤੋਂ ਬਿਨਾ ਵਿਕਾਸ ਸੰਭਵ ਨਹੀਂ। ਤਬਦੀਲੀ ਕੁਦਰਤ ਦਾ ਅਟੱਲ ਨੇਮ ਹੈ। ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਸੰਕਲਪ ਨਾਲ਼ ਵੀ ਸਾਨੂੰ ਹਰ ਖੇਤਰ ਵਿੱਚ ਤਬਦੀਲ ਹੋਣਾ ਪਵੇਗਾ । ਖੇਤੀ ਦਾ ਖੇਤਰ ਵੀ ਇਸ ਤੋਂ ਬਾਹਰ ਨਹੀਂ, ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵੱਲੋਂ ਕਰਵਾਏ ਗਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪ੍ਰਗਟਾਏ। 'ਆਧੁਨਿਕ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ' ਵਿਸ਼ੇ ਉੱਤੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਪਲਾਸਕਾ ਯੂਨੀਵਰਸਿਟੀ ਮੋਹਾਲੀ ਦੇ ਸੈਂਟਰ ਆਫ਼ ਸਸਟਨੇਬਲ ਐਂਡ ਪ੍ਰੀਸੀਜ਼ਨ ਐਗਰੀਕਲਚਰ ਦੇ ਡਾਇਰੈਕਟਰ ਪ੍ਰੋ. ਸ਼ਾਸ਼ਾਂਕ ਤਾਮਸਕਰ ਵੱਲੋਂ ਮੁੱਖ-ਸੁਰ ਭਾਸ਼ਣ ਦਿੱਤਾ ਗਿਆ । ਪ੍ਰੋ. ਸ਼ਾਸ਼ਾਂਕ ਤਾਮਸਕਰ ਨੇ ਆਪਣੇ ਭਾਸ਼ਣ ਦੌਰਾਨ ਬਹੁਤ ਸਾਰੀਆਂ ਤਕਨੀਕਾਂ ਅਤੇ ਵਿਧੀਆਂ ਬਾਰੇ ਚਾਨਣਾ ਪਾਇਆ ਜਿਨ੍ਹਾਂ ਦੀ ਮਦਦ ਨਾਲ ਖੇਤੀਬਾੜੀ ਨੂੰ ਆਰਟੀਫਿਸ਼ਅਲ ਇੰਟੈਲੀਜਨਸ ਦੀ ਮਦਦ ਸਹਿਤ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਆਧੁਨਿਕ ਸਮੇਂ ਦੀ ਖੇਤੀਬਾੜੀ ਨੂੰ ਰਵਾਇਤੀ ਅਤੇ ਪੁਰਾਤਨ ਢੰਗ ਨਾਲ ਜਾਰੀ ਨਹੀਂ ਰੱਖਣਾ ਚਾਹੀਦਾ ਬਲਕਿ ਇਸ ਨੂੰ ਬਿਹਤਰ, ਸੁਖਾਲਾ ਅਤੇ ਲਾਹੇਵੰਦ ਬਣਾਉਣ ਲਈ ਸਾਨੂੰ ਅੱਜ ਦੇ ਸਮੇਂ ਦੀਆਂ ਤਕਨੀਕਾਂ ਨੂੰ ਇਸ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ । ਆਈ. ਆਈ. ਟੀ. ਰੋਪੜ ਤੋਂ ਪੁੱਜੇ ਬੁਲਾਰੇ ਪ੍ਰੋ. ਜਗਪ੍ਰੀਤ ਸਿੰਘ ਨੇ ਵੀ ਇਸ ਵਿਸ਼ੇ ਉੱਤੇ ਆਪਣੇ ਅਹਿਮ ਵਿਚਾਰ ਪ੍ਰਗਟਾਏ । ਵਿਭਾਗ ਮੁਖੀ ਪ੍ਰੋ. ਹਿਮਾਂਸ਼ੂ ਨੇ ਵਿਸ਼ੇ ਸੰਬੰਧੀ ਗੱਲ ਕਰਦਿਆਂ ਇਸ ਦਿਸ਼ਾ ਵਿੱਚ ਪੈਦਾ ਹੋ ਰਹੇ ਨਵੇਂ ਮੌਕਿਆਂ ਅਤੇ ਚੁਣੌਤੀਆਂ ਬਾਰੇ ਗੱਲ ਕੀਤੀ। ਉਨ੍ਹਾਂ ਖੇਤੀਬਾੜੀ ਖੇਤਰ ਦੀ ਭਲਾਈ ਲਈ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ । ਸੈਮੀਨਾਰ ਕਨਵੀਨਰ ਡਾ. ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਵੱਖ ਵੱਖ ਖੋਜਾਰਥੀਆਂ ਵੱਲੋਂ 25 ਖੋਜ-ਪੱਤਰ ਪੜ੍ਹੇ ਗਏ ਜਿਨ੍ਹਾਂ ਰਾਹੀਂ ਖੋਜਾਰਥੀਆਂ ਨੇ ਇਸ ਦਿਸ਼ਾ ਵਿੱਚ ਖੋਜ ਲੱਭਤਾਂ ਅਤੇ ਸੁਝਾਅ ਪੇਸ਼ ਕੀਤੇ । ਸਵਾਗਤੀ ਸ਼ਬਦ ਡਾ. ਨਵਜੋਤ ਕੌਰ ਨੇ ਬੋਲੇ ਜਦੋਂ ਕਿ ਧੰਨਵਾਦੀ ਭਾਸ਼ਣ ਡਾ. ਨਵਨੀਤ ਕੌਰ ਵੱਲੋਂ ਦਿੱਤਾ ਗਿਆ।
Punjab Bani 13 November,2024
ਧੂਰੀ ‘ਚ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਾ ਰਹੇ ਹਨ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ
ਧੂਰੀ ‘ਚ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਾ ਰਹੇ ਹਨ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਧੂਰੀ, 13 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਧੂਰੀ ਸਬਡਵੀਜਨ ਵਿੱਚ ਵੱਖ-ਵੱਖ ਮਹਿਕਮਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਹਰ ਕਿਸਾਨ ਤੱਕ ਪਹੁੰਚਾਉਣ ਲਈ ਨਿਯਮਤ ਤੌਰ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵੱਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਹੁੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਮਾਰੂ ਬਿਮਾਰੀਆਂ ਦੇ ਅਸਰ ਹੇਠੋਂ ਲੰਘਣਾ ਪੈਂਦਾ ਹੈ । ਉਨ੍ਹਾਂ ਦੱਸਿਆ ਕਿ ਅੱਗ ਕਰਕੇ ਪੈਦਾ ਹੋਣ ਵਾਲੇ ਧੂੰਏਂ ਕਰਕੇ ਇੱਕ ਪਾਸੇ ਮਨੁੱਖੀ ਸਰੀਰ ਲਈ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਜਦਕਿ ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਅਨੇਕ ਕਾਰਨਾਂ ਦੇ ਮੱਦੇਨਜ਼ਰ ਇਸ ਮਾੜੇ ਰੁਝਾਨ ਨੂੰ ਰੋਕਣਾ ਅਤਿ ਜ਼ਰੂਰੀ ਹੈ ।
Punjab Bani 13 November,2024
ਪਰਾਲੀ ਨੂੰ ਬਿਨਾਂ ਸਾੜੇ 35 ਏਕੜ ਰਕਬੇ ‘ਤੇ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਦੀ ਵਰਤੋਂ ਕਰਦੈ ਹਰੀਗੜ੍ਹ ਦਾ ਕਿਸਾਨ ਬਲਵੀਰ ਸਿੰਘ
ਪਰਾਲੀ ਨੂੰ ਬਿਨਾਂ ਸਾੜੇ 35 ਏਕੜ ਰਕਬੇ ‘ਤੇ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਦੀ ਵਰਤੋਂ ਕਰਦੈ ਹਰੀਗੜ੍ਹ ਦਾ ਕਿਸਾਨ ਬਲਵੀਰ ਸਿੰਘ ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਸਲਾਹ ਹਰੀਗੜ੍ਹ/ਦਿੜ੍ਹਬਾ/ਸੰਗਰੂਰ, 13 ਨਵੰਬਰ : ਸਬ ਡਵੀਜਨ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਵਿਖੇ ਕਿਸਾਨ ਬਲਵੀਰ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ 35 ਏਕੜ ਰਕਬੇ ‘ਤੇ ਕਣਕ ਦੀ ਫ਼ਸਲ ਦੀ ਬਿਜਾਈ ਹੈਪੀ ਸੀਡਰ ਮਸ਼ੀਨ ਨਾਲ ਕਰਦੇ ਹਨ । ਕਿਸਾਨ ਬਲਵੀਰ ਸਿੰਘ ਦੱਸਦੇ ਹਨ ਕਿ ਕਣਕ ਦੀ ਬਿਜਾਈ ਦਾ ਇਹ ਤਰੀਕਾ ਪੂਰਾ ਕਾਮਯਾਬ ਹੈ ਅਤੇ ਇਸ ਨਾਲ ਬਿਜਾਈ ‘ਤੇ ਆਉਣ ਵਾਲਾ ਖਰਚਾ ਵੀ ਘੱਟਦਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ‘ਤੇ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਵਾਤਾਵਰਨ ਦੀ ਰੱਖਿਆ ਅਤੇ ਆਬੋ-ਹਵਾ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪਰਾਲੀ ਨੁੰ ਅੱਗ ਨਾ ਲਗਾ ਕੇ ਇਸਨੂੰ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਹੀ ਨਿਪਟਾਰਾ ਕਰਨ ਦੀ ਤਰਜੀਹ ਕਰਨੀ ਚਾਹੀਦੀ ਹੈ । ਐਸ. ਡੀ. ਐਮ. ਨੇ ਦੱਸਿਆ ਕਿ ਝੋਨੇ ਦੇ ਵੱਢ ਵਿਚ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਿਨਾਂ ਕਣਕ ਦੀ ਸਿਧੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਹੈਪੀ ਸੀਡਰ ਮਸ਼ੀਨ ਵਿਕਸਿਤ ਕੀਤੀ ਗਈ ਹੈ। ਇਸ ਨਾਲ ਕਣਕ ਦੀ ਬਿਜਾਈ ਬਿਨਾਂ ਪਰਾਲੀ ਸਾੜੇ ਹੋ ਜਾਂਦੀ ਹੈ । ਇਸ ਮਸ਼ੀਨ ਵਿਚ ਬਲੇਡ ਲਗੇ ਹੋਏ ਹਨ ਜ਼ੋ ਕਿ ਡਰਿਲ ਦੇ ਬਿਜਾਈ ਕਰਨ ਫਾਲੇ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੇ ਹਨ ਅਤੇ ਪਿਛੇ ਵੱਲ ਧੰਕਦੇ ਹਨ, ਜਿਸ ਨਾਲ ਮਸ਼ੀਨ ਦੇ ਫਾਲਿਆਂ ਵਿਚ ਪਰਾਲੀ ਨਹੀ ਫਸਦੀ ਅਤੇ ਬੀਜ ਸਹੀ ਤਰੀਕੇ ਨਾਲ ਪੋਰਿਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਮਾਹਿਰਾਂ ਦਾ ਮੰਨਣਾ ਹੈ ਕਿ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਫਾਇਦਾ ਇਹ ਵੀ ਹੈ ਕਿ ਕਣਕ ਦੀ ਫਸਲ ਵਿਚ ਨਦੀਨ ਵੀ 50 ਤੋਂ 60 ਫੀਸਦੀ ਘਟ ਉਗਦੇ ਹਨ, ਬਿਜਾਈ ਤੋਂ ਪਹਿਲਾਂ ਰੌਣੀ ਲਈ ਵਰਤੇ ਜਾਣ ਵਾਲੇ ਪਾਣੀ ਦੀ ਬਚਤ ਹੁੰਦੀ ਹੈ। ਕਿਉਂਕਿ ਝੋਨੇ ਦੀ ਫਸਲ ਕਟਣ ਤੋਂ ਬਾਅਦ ਖੇਤ ਦੇ ਵਤਰ ਵਿਚ ਕਣਕ ਦੀ ਬਿਜਾਈ ਹੋ ਜਾਂਦੀ ਹੈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਅਪੀਲ ਕੀਤੀ ਕਿ ਕਿਸਾਨ ਵੀਰ ਵਾਤਾਵਰਨ ਪੱਖੀ ਸਲਾਹ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਬਿਨਾਂ ਅਗ ਲਗਾਏ ਫਸਲ ਦੀ ਬਿਜਾਈ ਕਰਨ ਅਤੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਨੰਬਰਦਾਰ ਹਰਵੀਰ ਸਿੰਘ, ਚੌਂਕੀਦਾਰ ਤੇ ਫੀਲਡ ਸਟਾਫ ਵੀ ਹਾਜ਼ਰ ਸੀ ।
Punjab Bani 13 November,2024
ਕਿਸਾਨਾਂ ਨੂੰ ਡੀ. ਏ. ਪੀ. ਖਾਦ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਸਰਗਰਮ
ਕਿਸਾਨਾਂ ਨੂੰ ਡੀ. ਏ. ਪੀ. ਖਾਦ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਸਰਗਰਮ ਸਮਾਣਾ/ਪਟਿਆਲਾ, 13 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ, ਸਬਜ਼ੀਆਂ ਤੇ ਹੋਰ ਫ਼ਸਲਾਂ ਦੀ ਬਿਜਾਈ ਲਈ ਖਾਦਾਂ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਅ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ । ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਆਪਣੀ ਨਿਗਰਾਨੀ ਹੇਠ ਖਾਦ ਵਿਕਰੇਤਾਵਾਂ ਤੋਂ ਬਿਨਾਂ ਕਿਸੇ ਪੱਖਪਾਤ ਅਤੇ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਨੂੰ ਖਾਦ ਦੀ ਵੰਡ ਵਾਜਬ ਭਾਅ 'ਤੇ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਡੀ. ਏ. ਪੀ ਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਨਾ ਹੋ ਸਕੇ । ਇਸੇ ਲਈ ਹਰ ਖਾਦ ਵਿਕਰੇਤਾ ਦੇ ਸਟਾਕ ਰਜਿਸਟਰ ਦੀ ਵੀ ਨਿਯਮਤ ਰੂਪ ਵਿੱਚ ਚੈਕਿੰਗ ਕੀਤਾ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ ਡਾ. ਸਤੀਸ਼ ਕੁਮਾਰ ਵੱਲੋਂ ਸਮਾਣਾ ਵਿਖੇ ਅਤੇ ਭੁਨਰਹੇੜੀ, ਪਾਤੜਾਂ, ਨਾਭਾ, ਰਾਜਪੁਰਾ ਆਦਿ ਸਾਰੇ ਬਲਾਕਾਂ ਵਿੱਚ ਖਾਦਾਂ ਦੀ ਸਪਲਾਈ ਨਿਰਵਿਘਨ ਕਰਵਾਈ ਜਾ ਰਹੀ ਹੈ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਬੇਲੋੜੇ ਖਰਚ ਤੋਂ ਬਚਿਆ ਜਾ ਸਕੇ ਅਤੇ ਫ਼ਸਲ ਦੀ ਕੁਆਲਿਟੀ ਵੀ ਚੰਗੀ ਰਹੇ ।
Punjab Bani 13 November,2024
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਗਤਪੁਰਾ ਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਬੇਲਰ ਮਸ਼ੀਨ
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਗਤਪੁਰਾ ਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਬੇਲਰ ਮਸ਼ੀਨ ਐਸ. ਡੀ. ਐਮ. ਰਵਿੰਦਰ ਬਾਂਸਲ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਬੇਲਰ ਦੀ ਮਦਦ ਨਾਲ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਦੀ ਅਪੀਲ ਭਵਾਨੀਗੜ੍ਹ/ਸੰਗਰੂਰ, 12 ਨਵੰਬਰ : ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸੰਗਤਪੁਰਾ ਅਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਬੇਲਰ ਮਸ਼ੀਨ ਮੁਹੱਈਆ ਕਰਵਾਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਭਵਾਨੀਗੜ੍ਹ ਰਵਿੰਦਰ ਬਾਂਸਲ ਨੇ ਦੱਸਿਆ ਕਿ ਅੱਜ ਜਦੋਂ ਪਰਾਲੀ ਪ੍ਰਬੰਧਨ ਲਈ ਤੈਨਾਤ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਸਨ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਦੋਵਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਪਾਈਆਂ ਗਈਆਂ । ਉਨ੍ਹਾਂ ਕਿਹਾ ਕਿ ਅੱਗਾਂ ਨੂੰ ਤੁਰੰਤ ਬੁਝਾਇਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਦੀ ਮਦਦ ਨਾਲ ਤੁਰੰਤ ਬੇਲਰ ਮਸ਼ੀਨ ਉਪਲਬਧ ਕਰਵਾਈ ਗਈ । ਇਸ ਮੌਕੇ ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬੇਲਰ ਮਸ਼ੀਨ ਉੱਪਰ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜੋ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਹ ਆਪਣੇ ਨੇੜੇ-ਤੇੜੇ ਚਲਦੇ ਬੇਲਰ ਨਾਲ ਸੰਪਰਕ ਕਰਨ ਜੋ ਮੁਫ਼ਤ ਵਿੱਚ ਹੀ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਲੈ ਕੇ ਜਾਣਗੇ । ਐਸ. ਡੀ. ਐਮ. ਨੇ ਕਿਹਾ ਕਿ ਵਾਤਾਵਰਨ ਸਾਫ-ਸੁਥਰਾ ਰੱਖਣ ਲਈ ਬੇਲਰ ਚਲਾ ਰਹੇ ਅਗਾਂਹਵਧੂ ਕਿਸਾਨਾਂ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਵਾਤਾਵਰਨ ਬਚਾਉਣ ਦੇ ਨਾਲ-ਨਾਲ ਆਪਣੀ ਕਮਾਈ ਦੇ ਸਾਧਨਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਇਲਾਕੇ ਦੇ ਕਈ ਕਿਸਾਨ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਮਦਦ ਕਰਨ ਦੇ ਨਾਲ-ਨਾਲ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਰਹੇ ਹਨ ।
Punjab Bani 12 November,2024
ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ ਸੁਨਾਮ ਊਧਮ ਸਿੰਘ ਵਾਲਾ, 12 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਸਬਡਵੀਜਨ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ, ਖੇਤਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ । ਐਸ. ਡੀ. ਐਮ ਵੱਲੋਂ ਅੱਜ ਖਡਿਆਲ, ਤਰੰਜੀ ਖੇੜਾ, ਮਹਿਲਾਂ, ਰਟੌਲਾਂ, ਮੌੜਾਂ, ਗੌਂਦਪੁਰਾ ਅਤੇ ਨਾਗਰੀ ਪਿੰਡਾਂ ਦਾ ਦੌਰਾ ਕੀਤਾ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਆਪਣੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨਾ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ । ਐਸ. ਡੀ. ਐਮ. ਨੇ ਕਿਹਾ ਕਿ ਸਾਡੇ ਰਹਿਣ ਯੋਗ ਵਾਤਾਵਰਣ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ । ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ’ਤੇ ਜ਼ੁਰਮਾਨੇ ਤੋਂ ਇਲਾਵਾ ਜ਼ਮੀਨੀ ਰਿਕਾਰਡ ਵਿਚ ਰੈੱਡ ਐਂਟਰੀ ਕਰਨ ਦਾ ਕਾਨੂੰਨ ਹੈ, ਇਸ ਲਈ ਹਰ ਕਿਸਾਨ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪੱਖੀ ਹੋਣ ਦਾ ਸੁਨੇਹਾ ਦੇਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ।
Punjab Bani 12 November,2024
ਡੀ. ਐਸ. ਪੀ. ਪਰਮਿੰਦਰ ਸਿੰਘ ਗਰੇਵਾਲ ਨੇ ਮੂਨਕ ਅਤੇ ਖਨੌਰੀ ਦੇ ਪਿੰਡਾਂ ਵਿੱਚ ਕੀਤੀ ਚੌਕਸੀ ਟੀਮਾਂ ਦੀ ਅਗਵਾਈ
ਡੀ. ਐਸ. ਪੀ. ਪਰਮਿੰਦਰ ਸਿੰਘ ਗਰੇਵਾਲ ਨੇ ਮੂਨਕ ਅਤੇ ਖਨੌਰੀ ਦੇ ਪਿੰਡਾਂ ਵਿੱਚ ਕੀਤੀ ਚੌਕਸੀ ਟੀਮਾਂ ਦੀ ਅਗਵਾਈ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਮੂਨਕ/ ਖਨੌਰੀ, 12 ਨਵੰਬਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਮੂਨਕ ਪਰਮਿੰਦਰ ਸਿੰਘ ਗਰੇਵਾਲ ਨੇ ਵੱਖ-ਵੱਖ ਚੌਕਸੀ ਟੀਮਾਂ ਦੀ ਅਗਵਾਈ ਕਰਦਿਆਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਸਰਕਾਰ ਵੱਲੋਂ ਜਾਰੀ ਸਖਤ ਆਦੇਸ਼ਾਂ ਦੀ ਪਾਲਣਾ ਕਰਨ ਲਈ ਆਖਿਆ । ਡੀ. ਐਸ. ਪੀ. ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਮੂਨਕ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਜਿਵੇਂ ਸੁਰਜਨ ਭੈਣੀ, ਗਨੌਟਾ, ਘਮੂਰਘਾਟ, ਰਾਮਪੁਰਾ ਗੁੱਜਰਾਂ, ਕੁਦਨੀ, ਮਨਿਆਣਾ, ਫੂਲਦ, ਮਕਰੋੜ ਸਾਹਿਬ, ਭੂੰਦੜ ਭੈਣੀ ਆਦੀ ਦਰਜਨਾ ਪਿੰਡਾਂ ਵਿੱਚ ਪੁਲਿਸ ਤੇ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਡੀ. ਐਸ. ਪੀ. ਪਰਮਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਖਨੋਰੀ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਜਿਵੇਂ ਗੁਲਾੜੀ, ਭੂਲਣ, ਕਰੋਦਾ, ਚੱਠਾ ਗੋਬਿੰਦਪੁਰਾ, ਮੰਡਵੀ, ਮੰਡਵੀ ਖੁਰਦ ਵਿੱਚ ਵੀ ਜਾਗਰੂਕਤਾ ਮੁਹਿੰਮ ਜਾਰੀ ਰਹੀ ਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਗਿਆ। ਉਹਨਾਂ ਦੱਸਿਆ ਕਿ ਹਦਾਇਤਾਂ ਦੇ ਬਾਵਜੂਦ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।
Punjab Bani 12 November,2024
ਐਸ. ਡੀ. ਐਮ ਵਿਕਾਸ ਹੀਰਾ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਕੀਤਾ ਹੋਰ ਤੇਜ਼
ਐਸ. ਡੀ. ਐਮ ਵਿਕਾਸ ਹੀਰਾ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਕੀਤਾ ਹੋਰ ਤੇਜ਼ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਸ਼ੇਰਪੁਰ/ ਧੂਰੀ/ ਸੰਗਰੂਰ, 12 ਨਵੰਬਰ : ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਵੀ ਐਸ. ਡੀ. ਐਮ. ਵਿਕਾਸ ਹੀਰਾ ਨੇ ਧੂਰੀ ਤੇ ਸ਼ੇਰਪੁਰ ਬਲਾਕਾਂ ਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ । ਉਹਨਾਂ ਦੱਸਿਆ ਕਿ ਇਸ ਦੌਰਾਨ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਝੋਨੇ ਦੀ ਨਾੜ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ । ਐਸ. ਡੀ. ਐਮ. ਵਿਕਾਸ ਹੀਰਾ ਨੇ ਸ਼ੇਰਪੁਰ ਸੋਢੀਆ, ਘਨੌਰੀ ਕਲਾਂ, ਕਾਤਰੋਂ, ਮੀਮਸਾ ਸਮੇਤ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਾਜ਼ਮੀ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਵਿੱਚ ਸਭ ਨੂੰ ਯੋਗਦਾਨ ਪਾਣਾ ਚਾਹੀਦਾ ਹੈ ਤਾਂ ਜੋ ਚੌਗਿਰਦੇ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ।
Punjab Bani 12 November,2024
ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ 'ਤੇ ਖਤਮ ਕਰਨ ਦੀ ਲੋੜ : ਰਾਜੇਸ਼ ਸ਼ਰਮਾ
ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ 'ਤੇ ਖਤਮ ਕਰਨ ਦੀ ਲੋੜ : ਰਾਜੇਸ਼ ਸ਼ਰਮਾ ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਐਸ.ਡੀ.ਐਮ ਨੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਿਆ ਦਿੜ੍ਹਬਾ / ਸੰਗਰੂਰ, 12 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਅੱਜ ਵੀ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਰਾਜੇਸ਼ ਸ਼ਰਮਾ ਨੇ ਸੂਲਰ, ਢੰਡੋਲੀ ਕਲਾਂ, ਜਨਾਲ, ਢੰਡੋਦੀ ਖੁਰਦ, ਤੂਰ ਬੰਜਾਰਾ, ਕੈਂਪਰ, ਰੋਗਲਾ, ਉਭਿਆ, ਹਰੀਗੜ, ਸ਼ਾਦੀਹਰੀ, ਨਿਹਾਲਗੜ੍ਹ ਅਤੇ ਖੇਤਲਾ ਆਦਿ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ 'ਤੇ ਖਤਮ ਕਰਨ ਦਾ ਸੱਦਾ ਦਿੱਤਾ । ਉਹਨਾਂ ਨੇ ਇਸ ਦੌਰਾਨ ਕਈ ਥਾਈ ਨਾੜ ਨੂੰ ਲੱਗੀ ਹੋਈ ਅੱਗ ਵੀ ਆਪਣੀ ਨਿਗਰਾਨੀ ਹੇਠ ਬੁਝਵਾਈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਕਈ ਹਫਤਿਆਂ ਤੋਂ ਜਾਰੀ ਹੈ । ਉਹਨਾਂ ਕਿਹਾ ਕਿ ਵੱਖ-ਵੱਖ ਚੌਕਸੀ ਟੀਮਾਂ ਸਾਰਾ ਦਿਨ ਹੀ ਖੇਤ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀਆਂ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਐਸ. ਡੀ. ਐਮ. ਨੇ ਸਾਰਾ ਦਿਨ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਭਖਾਈ ਰੱਖੀ ਅਤੇ ਹਰ ਕਿਸਾਨ ਤੱਕ ਰਾਬਤਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਮਸ਼ੀਨਾਂ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।
Punjab Bani 12 November,2024
ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ
ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ -ਖੇਤੀਬਾੜੀ ਵਿਭਾਗ ਵਲੋਂ ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਪਟਿਆਲਾ, 12 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਵਿਭਾਗ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਦਾਂ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਜ਼ਮੀਨ ਤੋਂ ਚੰਗੀ ਪੈਦਾਵਾਰ ਕਰ ਰਹੇ ਹਨ, ਪ੍ਰੰਤੂ ਹੁਣ ਪਾਣੀ, ਰਸਾਇਣਾਂ ਤੇ ਖਾਦਾਂ ਦੀ ਸੰਜਮ ਨਾਲ ਵਰਤੋਂ ਕਰਨ ਦੀ ਵੀ ਜ਼ਰੂਰਤ ਹੈ । ਖੇਤਾਂ ਵਿੱਚ ਫਸਲਾਂ ਦੇ ਨਿਪਟਾਰੇ ਉਪਰੰਤ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਵੱਖੋ ਵੱਖਰੇ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਈਆਂ ਜਾ ਸਕਦੀਆਂ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ਖਰਾਬ ਨਹੀ ਹੁੰਦੀ ਅਤੇ ਉਪਜਾਊ ਸ਼ਕਤੀ ਵੱਧ ਜਾਂਦੀ ਹੈ । ਉਨ੍ਹਾਂ ਨੇ ਖਾਦਾਂ ਬਾਰੇ ਦੱਸਿਆ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ ਪੀ ਕੇ (12:32:16) ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ। ਐਨ ਪੀ ਕੇ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਨੇ ਕਿਹਾ ਕਿ ਸਾਡੇ ਕਿਸਾਨ ਨਵੀਂਆਂ ਤਕਨੀਕਾਂ ਅਪਨਾ ਕੇ ਅਗਾਂਹਵਧੂ ਬਣ ਰਹੇ ਹਨ ਤੇ ਦੇਸ਼ ਦੇ ਕਿਸਾਨਾਂ ਦਾ ਰਾਹ ਦਸੇਰਾ ਬਣੇ ਹਨ ।
Punjab Bani 12 November,2024
ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ
ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ ਬਠਿੰਡਾ : ਪੰਜਾਬ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਸੇਕ ਬਠਿੰਡਾ ਜ਼ਿਲ੍ਹੇ 'ਚ ਵੇਖਣ ਨੂੰ ਮਿਲਿਆ ਹੈ, ਜਿਥੇ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ । ਲਾਠੀਚਾਰਜ 'ਚ ਕਈ ਕਿਸਾਨਾਂ ਦੇ ਫੱਟੜ ਹੋਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੀ। ਇਸ ਹੰਗਾਮੇ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਵੱਲੋਂ ਕੀਤੇ ਗਏ ਹਮਲੇ ’ਚ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 5 ਕਿਸਾਨਾਂ ਤੇ ਨਾਵਾਂ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਤੋਂ 40 ਦੇ ਕਰੀਬ ਅਣਪਛਾਤਿਆਂ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਪੁਲਿਸ ਨੇ ਇਹ ਕਾਰਵਾਈ ਪਨਗ੍ਰੇਨ ਇੰਸਪੈਕਟਰ ਨੂੰ ਘੇਰਨ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ । ਝੜਪ ਦੌਰਾਨ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ । ਉੱਥੇ ਹੀ ਦੂਜੇ ਪਾਸੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਪਿਛਲੇ ਦਿਨ ਹੀ ਕਿਸਾਨਾਂ ਨੇ ਉਹਨਾਂ ਦਾ ਦਫਤਰ ਅਤੇ ਘਰ ਘੇਰ ਕੇ ਉਹਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਕਿਸਾਨਾਂ ਨੂੰ ਉਹਨਾਂ ਨੇ ਹਰ ਮੰਡੀ ਵਿੱਚੋਂ ਝੋਨਾ ਚੁੱਕਣ ਦਾ ਜਿੱਥੇ ਭਰੋਸਾ ਦਿੱਤਾ ਸੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਬਾਰੇ ਵੀ ਸਾਰੀ ਜਾਣਕਾਰੀ ਦਿੱਤੀ ਗਈ ਸੀ ਕਿ ਕਿਸ ਮੰਡੀ ਵਿੱਚ ਕਿੰਨਾ ਝੋਨਾ ਹੁਣ ਤੱਕ ਚੁੱਕਿਆ ਜਾ ਚੁੱਕਿਆ ਤੇ ਕਿੰਨਾ ਰਹਿੰਦਾ ਹੈ ਡਿਪਟੀ ਕਮਿਸ਼ਨਰ ਨੇ ਮੰਨਿਆ ਕਿ ਇੱਕ ਦੋ ਮੰਡੀਆਂ ਨੂੰ ਛੱਡ ਕੇ ਬਾਕੀ ਮੰਡੀਆਂ ਵਿੱਚ ਨਿਰਵਿਘਨ ਕੰਮ ਚੱਲ ਰਿਹਾ ਹੈ ਅਤੇ ਹਰ ਮੰਡੀ ਵਿੱਚ ਲਿਫਟਿੰਗ ਦੇ ਨਾਲ ਨਾਲ ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਏ ਕੇ ਕਲਾਂ ਦੀ ਮੰਡੀ ਵਿੱਚ 4750 ਟਨ ਝੋਨਾ ਆਇਆ ਸੀ, ਉਸ ਵਿੱਚੋਂ 44 00 ਟਨ ਝੋਨਾ ਖਰੀਦ ਕਰ ਲਿਆ ਖਰੀਦ ਕੀਤਾ ਜਾ ਚੁੱਕਿਆ ਹੈ ਅਤੇ 3200 ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਸੀ,350 ਟਨ ਝੋਨਾ ਮੰਡੀ ਵਿੱਚ ਪਿਆ ਹੋਇਆ ਹੈ ਜਿਸ ਦੀ ਨਵੀਂ ਜਿਆਦਾ ਹੋਣ ਕਾਰਨ ਅਗਲੇ ਦਿਨ ਖਰੀਦ ਕਰਨ ਦਾ ਵਾਅਦਾ ਕੀਤਾ ਸੀ ।
Punjab Bani 12 November,2024
ਪਿੰਡ ਪਿੰਡ ਜਾ ਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਕੀਤਾ ਜਾ ਰਿਹੈ ਜਾਗਰੂਕ : ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ
ਪਿੰਡ ਪਿੰਡ ਜਾ ਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਕੀਤਾ ਜਾ ਰਿਹੈ ਜਾਗਰੂਕ : ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸੰਗਰੂਰ , 11 ਨਵੰਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਵਾਢੀ ਉਪਰੰਤ ਪਰਾਲੀ ਦਾ ਸੁਚੱਜਾ ਨਿਬੇੜਾ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਸੰਗਰੂਰ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ, ਇਹ ਪ੍ਰਗਟਾਵਾ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਲਈ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸ਼ਨ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ, ਸਹਿਕਾਰੀ ਵਿਭਾਗ ਆਦਿ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਸਬਡਵੀਜਨ ਦੇ ਸਮੂਹ ਪਿੰਡਾਂ ਲਈ ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ ਤਹਿਤ ਕਾਰਵਾਈ ਲਈ ਨੋਡਲ ਅਧਿਕਾਰੀਆਂ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ । ਐਸ. ਡੀ. ਐਮ. ਵਾਲੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਵੱਖ ਵੱਖ ਤਕਨੀਕਾਂ ਦਾ ਇਸਤੇਮਾਲ ਕਰਕੇ ਕਣਕ ਦੀ ਬਿਜਾਈ ਕਰਨ ਤਾਂ ਜੋ ਵਾਤਾਵਰਨ ਨੂੰ ਸਾਫ ਸੁੱਥਰਾ ਰੱਖਿਆ ਜਾ ਸਕੇ ।
Punjab Bani 11 November,2024
14 ਏਕੜ ਰਕਬੇ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤੀ ਕਰਦਾ ਹੈ ਕਿਸਾਨ ਨਰਿੰਦਰ ਸਿੰਘ ਦੁੱਗਾਂ
14 ਏਕੜ ਰਕਬੇ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤੀ ਕਰਦਾ ਹੈ ਕਿਸਾਨ ਨਰਿੰਦਰ ਸਿੰਘ ਦੁੱਗਾਂ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਤੋਂ ਪ੍ਰਭਾਵਿਤ ਹੋ ਕੇ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਕਰ ਰਿਹੈ ਪ੍ਰਬੰਧਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਸੰਗਰੂਰ, 11 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਗਰੂਕਤਾ ਕੈਂਪ ਲਗਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਖੇਤੀ ਮਾਹਿਰਾਂ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਖੇਤੀਬਾੜੀ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਸਦਕਾ ਹੁਣ ਬਹੁ-ਗਿਣਤੀ ਕਿਸਾਨ ਵੀਰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਨੂੰ ਤਰਜੀਹ ਦੇਣ ਲੱਗੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਪਿੰਡ ਦੁੱਗਾਂ ਦਾ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਪਿਛਲੇ ਛੇ ਸਾਲਾਂ ਤੋਂ 14 ਏਕੜ ਰਕਬੇ ਵਿਚ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਬਿਨ੍ਹਾਂ ਅੱਗ ਲਗਾਇਆਂ ਖੇਤੀਬਾੜੀ ਕਰਦਾ ਹੈ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਅਜਿਹੇ ਅਗਾਂਹਵਧੂ ਕਿਸਾਨ ਹੋਰਨਾਂ ਲਈ ਚਾਨਣ ਮੁਨਾਰੇ ਵੱਜੋਂ ਕੰਮ ਕਰਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਰਾਖੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਦਿਸ਼ਾ ਵਿੱਚ ਸਾਰਥਕ ਯੋਗਦਾਨ ਪਾਉਂਦੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਨਰਿੰਦਰ ਸਿੰਘ ਜਿਹੇ ਉੱਦਮੀ ਅਤੇ ਅਗਾਂਹਵਧੂ ਕਿਸਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ ਵਾਲੇ ਇਹਨਾਂ ਵਾਤਾਵਰਨ ਦੇ ਰਾਖਿਆਂ ਦੀ ਜਿੰਨੀ ਵੀ ਸਲਾਘਾ ਕੀਤੀ ਜਾਵੇ ਉਹ ਘੱਟ ਹੈ । ਉਹਨਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਥਾਂ ਤੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਆਪਣੀ ਹਿੰਮਤ ਸਦਕਾ ਹੋਰਨਾਂ ਲਈ ਮਿਸਾਲ ਕਾਇਮ ਕਰ ਰਹੇ ਹਨ । ਸੰਗਰੂਰ ਦੇ ਬਲਾਕ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਪਰਮਿੰਦਰ ਸਿੰਘ ਬੁੱਟਰ ਦੀ ਮੌਜੂਦਗੀ ਵਿੱਚ ਕਿਸਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਲ 2018 ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਫਲ ਕਾਸ਼ਤ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ-ਸਮੇ ਤੇ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ, ਮਿੱਤਰ ਕੀੜੇ ਅਤੇ ਧਰਤੀ ਦੀ ਉਪਜਾਉੂ ਸ਼ਕਤੀ ਨੂੰ ਹੁੰਦੇ ਨੁਕਸਾਨ ਸਬੰਧੀ ਦਿੱਤੀ ਜਾਣਕਾਰੀ ਤੋਂ ਪ੍ਰਭਾਵਿਤ ਹੋ ਕਿ ਉਸ ਨੇ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਪ੍ਰਬੰਧਨ ਕਰਨ ਦਾ ਫੈਸਲਾ ਕੀਤਾ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ । ਕਿਸਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਤੋਂ ਝੋਨੇ ਦੀ ਵਾਢੀ ਕਰਵਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਅਤੇ ਕਣਕ ਦੀ ਬਿਜਾਈ ਕੀਤੀ। ਕਿਸਾਨ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਮਿੱਟੀ ਦੀ ਉਪਜਾਊ ਸਕਤੀ ਵਧਣ ਨਾਲ ਖੇਤ ਵਿੱਚ ਖਾਦਾਂ ਦੀ ਜਰੂਰਤ ਘੱਟ ਜਾਂਦੀ ਹੈ ਅਤੇ ਕਣਕ ਦਾ ਝਾੜ ਵੀ ਬਰਾਬਰ ਰਹਿੰਦਾ ਹੈ । ਇਸ ਅਗਾਂਹਵਧੂ ਕਿਸਾਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰੇਗਾ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰੇਗਾ ।
Punjab Bani 11 November,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ ਲਗਭਗ 15 ਤੋਂ 20 ਕਿਲੋਮੀਟਰ ਦਾਇਰੇ ਵਿੱਚ ਆਉਂਦੇ ਖੇਤਾਂ ਤੋਂ ਲਿਆਂਦੀਆਂ ਜਾਂਦੀਆਂ ਹਨ ਪਰਾਲੀ ਦੀਆਂ ਗੱਠਾਂ ਡੀ. ਸੀ. ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਭੁਟਾਲ ਕਲਾਂ /ਲਹਿਰਾਗਾਗਾ, 11 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਾਰਜਸ਼ੀਲ ਵਰਬੀਓ ਦੇ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ) ਪਲਾਂਟ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਲਾਨਾ ਕਰੀਬ 70 ਹਜ਼ਾਰ ਟਨ ਪਰਾਲੀ ਖਪਤ ਦੀ ਸਮਰੱਥਾ ਵਾਲਾ ਇਹ ਪਲਾਂਟ ਆਪਣੇ ਆਲੇ ਦੁਆਲੇ ਦੇ ਲਗਭਗ 15 ਤੋਂ 20 ਕਿਲੋਮੀਟਰ ਦੇ ਦਾਇਰੇ ਅਧੀਨ ਆਉਂਦੇ ਪਿੰਡਾਂ ਵਿੱਚ ਪਰਾਲੀ ਸਾੜਨ ਜਿਹੀਆਂ ਮਾੜੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਕਾਫੀ ਹੱਦ ਤੱਕ ਸਫਲ ਸਾਬਤ ਹੋ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਪਨੀ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਸਹਾਇਤਾ ਪ੍ਰਦਾਨ ਕਰਨ ਵੱਜੋਂ 50 ਤੋਂ ਵਧੇਰੇ ਬੇਲਰ ਉਪਲਬਧ ਕਰਵਾਏ ਜਾਂਦੇ ਹਨ ਅਤੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਨੂੰ ਮੁਫ਼ਤ ਚੁਕਵਾ ਕੇ ਕੰਪਨੀ ਵਿੱਚ ਲਿਆਉਣ ਦੇ ਪ੍ਰਬੰਧ ਕੀਤੇ ਹੋਏ ਹਨ, ਜਿਸ ਨਾਲ ਨੇੜਲੇ ਪਿੰਡਾਂ ਦੇ ਕਿਸਾਨਾਂ ਵਿੱਚ ਪਰਾਲੀ ਨੂੰ ਸਾੜਨ ਦਾ ਰੁਝਾਨ ਕਾਫ਼ੀ ਘਟਿਆ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਕਈ ਹਫਤਿਆਂ ਤੋਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਿੱਚ ਸਰਗਰਮ ਹੈ ਅਤੇ ਅਜਿਹੇ ਵੇਲੇ ਵਰਬੀਓ ਕੰਪਨੀ ਦਾ ਇਹ ਯੋਗਦਾਨ ਵੀ ਅਹਿਮ ਸਾਬਤ ਹੋ ਰਿਹਾ ਹੈ, ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਹੁੰਗਾਰਾ ਮਿਲਿਆ ਹੈ । ਉਹਨਾਂ ਦੱਸਿਆ ਕਿ ਇਸ ਪਲਾਂਟ ਰਾਹੀਂ ਝੋਨੇ ਦੀ ਪਰਾਲੀ ਨੂੰ ਅਤਿ ਆਧੁਨਿਕ ਪ੍ਰੋਸੈਸਿੰਗ ਪ੍ਰਣਾਲੀ ਨਾਲ ਸੀਬੀਜੀ ਵਿੱਚ ਤਬਦੀਲ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਰੋਕੇ ਜਾ ਸਕੇ ਹਨ ਅਤੇ ਦੂਸ਼ਿਤ ਤੱਤਾਂ ਅਤੇ ਫਲਾਈ ਐਸ਼ ਦੀ ਰੋਕਥਾਮ ਵੀ ਯਕੀਨੀ ਬਣਾਈ ਜਾ ਰਹੀ ਹੈ । ਡੀ. ਸੀ. ਨੇ ਦੱਸਿਆ ਕਿ ਪਰਾਲੀ ਤੋਂ ਸੀ. ਬੀ. ਜੀ. ਉਤਪਾਦਨ ਦੀ ਪ੍ਰਕਿਰਿਆ ਦੌਰਾਨ ਪੈਦਾ ਹੋਣ ਵਾਲੀ ਖਾਦ, ਜਿਸਨੂੰ ਕਿ ਬਾਇਓ ਮੈਨਿਊਰ ਕਿਹਾ ਜਾਂਦਾ ਹੈ, ਕੰਪਨੀ ਵੱਲੋਂ ਕਿਸਾਨਾਂ ਨੂੰ ਮੁਫਤ ਦਿੱਤੀ ਜਾਂਦੀ ਹੈ, ਜਿਸ ਨਾਲ ਮਿੱਟੀ ਦੇ ਊਪਜਾਊ ਤੱਤਾਂ ਵਿੱਚ ਵਾਧਾ ਹੁੰਦਾ ਹੈ । ਇਸ ਦੌਰਾਨ ਕੰਪਨੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਵਰਬੀਓ ਦੇ ਇਸ ਯੂਨਿਟ ਵਿੱਚ 130 ਕਾਮੇ ਰੁਜ਼ਗਾਰ ਹਾਸਲ ਕਰ ਰਹੇ ਹਨ ਅਤੇ ਹਰ ਸੀਜਨ ਵਿੱਚ 100 ਦੇ ਕਰੀਬ ਹੋਰ ਕਾਮਿਆਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਲਿਆ ਕੇ ਪਲਾਂਟ ਵਿੱਚ ਸਟੋਰ ਕੀਤੀਆਂ ਜਾਂਦੀਆਂ ਹਨ ਜਿੱਥੋਂ ਕਿ ਪ੍ਰੋਸੈਸਿੰਗ ਸੈਕਸ਼ਨ ਵਿੱਚ ਭੇਜ ਕੇ ਬਾਇਓ ਗੈਸ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਗੈਸ ਕਿੱਟਾਂ ਵਿੱਚ ਭਰ ਕੇ ਸਪਲਾਈ ਕੀਤੀ ਜਾਂਦੀ ਹੈ । ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਦੌਰੇ ਦੌਰਾਨ ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 11 November,2024
ਏ. ਡੀ. ਸੀ. ਵੱਲੋਂ ਇਨ ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ
ਏ. ਡੀ. ਸੀ. ਵੱਲੋਂ ਇਨ ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ -ਪਰਾਲੀ ਨਾ ਸਾੜ ਕੇ ਕਿਸਾਨ ਬਣੇ ਵਾਤਾਵਰਣ ਦੇ ਰਾਖੇ : ਅਨੁਪ੍ਰਿਤਾ ਜੌਹਲ ਕਿਹਾ, ਸੁਪਰ ਸੀਡਰ, ਹੈਪੀ ਸੀਡਰ ਪਰਾਲੀ ਨੂੰ ਜ਼ਮੀਨ 'ਚ ਮਿਲਾਕੇ ਮਿੱਟੀ ਦੀ ਤਾਕਤ ਵਧਾਉਣ ਲਈ ਲਾਹੇਵੰਦ ਪਟਿਆਲਾ, 11 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਇਨ ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਜਾਇਜ਼ਾ ਲਿਆ । ਪਿੰਡ ਪੰਜੋਲਾ, ਖੇੜਕੀ, ਲਚਕਾਣੀ, ਕਸਿਆਣਾ, ਲੰਗ ਸਮੇਤ ਹੋਰਨਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਏਡੀਸੀ ਨੇ ਕਿਹਾ ਕਿ ਵਾਤਾਵਰਣ ਦੇ ਰਾਖੇ ਕਿਸਾਨਾਂ ਨੇ ਪਰਾਲੀ ਨੂੰ ਇਨ ਸੀਟੂ ਤਕਨੀਕਾਂ ਨਾਲ ਖੇਤ ਵਿੱਚ ਹੀ ਮਿਲਾਕੇ ਜਿਥੇ ਆਪਣੇ ਖੇਤ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਹੈ, ਉਥੇ ਹੀ ਅਜਿਹੇ ਕਿਸਾਨਾਂ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਵੀ ਬਣੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਦੋਵੇਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਐਕਸ ਸੀਟੂ ਤਕਨੀਕ ਰਾਹੀਂ ਬੇਲਰ ਨਾਲ ਪਰਾਲੀ ਦੀ ਗੰਢਾਂ ਬਣਾ ਕੇ ਇਸ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ । ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਵਰਗੀਆਂ ਤਕਨੀਕਾਂ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਤਾਕਤ ਵਧਦੀ ਹੈ ਤੇ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਹੁੰਦਾ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਂਦੇ ਹੋਏ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ ਅਤੇ ਆਪਾਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਪ੍ਰਦਾਨ ਕਰ ਸਕੀਏ ।
Punjab Bani 11 November,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਲਈ ਪਿੰਡ ਪੱਧਰੀ ’ਤੇ ਲਗਾਏ ਜਾ ਰਹੇ ਨੇ ਕੈਂਪ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਲਈ ਪਿੰਡ ਪੱਧਰੀ ’ਤੇ ਲਗਾਏ ਜਾ ਰਹੇ ਨੇ ਕੈਂਪ -ਪਿੰਡ ਹਰਪਾਲਪੁਰ ਵਿਖੇ ਕੈਂਪ ਦੌਰਾਨ ਮਾਹਰਾਂ ਨੇ ਕਿਸਾਨਾਂ ਨੂੰ ਦਿੱਤੇ ਸੁਝਾਅ ਪਟਿਆਲਾ, 11 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ. ਸੀ. ਏ. ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਸਨੌਰ ਦੇ ਪਿੰਡ ਹਰਪਾਲਪੁਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ । ਉਨ੍ਹਾਂ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ ਅਤੇ ਹਵਾ, ਮਿੱਟੀ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਪ੍ਰੋਫੈਸਰ (ਬਾਗ਼ਬਾਨੀ) ਡਾ. ਰਚਨਾ ਸਿੰਗਲਾ ਨੇ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਬਾਗ਼ਬਾਨੀ ਦੀਆਂ ਫ਼ਸਲਾਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਫਲ਼ਾਂ ਅਤੇ ਸਬਜ਼ੀਆਂ ਦੀ ਮਹੱਤਤਾ ਬਾਰੇ ਦਸ ਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲ਼ਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਜੁੜਨ ਲਈ ਅਤੇ ਖੇਤੀ ਸਾਹਿਤ ਵੱਧ ਤੋਂ ਵੱਧ ਪੜ੍ਹਨ ਲਈ ਵੀ ਪ੍ਰੇਰਿਆ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ।
Punjab Bani 11 November,2024
ਸ਼ਾਦੀਹਰੀ, ਗੁੱਜਰਾਂ ਸਮੇਤ ਕਈ ਪਿੰਡਾਂ ਵਿੱਚ ਮੌਕੇ ਉੱਤੇ ਹੀ ਬੁਝਾਈ ਨਾੜ ਨੂੰ ਲੱਗੀ ਅੱਗ
ਸ਼ਾਦੀਹਰੀ, ਗੁੱਜਰਾਂ ਸਮੇਤ ਕਈ ਪਿੰਡਾਂ ਵਿੱਚ ਮੌਕੇ ਉੱਤੇ ਹੀ ਬੁਝਾਈ ਨਾੜ ਨੂੰ ਲੱਗੀ ਅੱਗ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਐਸ. ਡੀ. ਐਮ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਚੌਕਸੀ ਟੀਮਾਂ ਪਿੰਡਾਂ ਵਿੱਚ ਮੁਸਤੈਦ ਦਿੜ੍ਹਬਾ/ਸੰਗਰੂਰ, 11 ਨਵੰਬਰ : ਸਬ ਡਿਵੀਜ਼ਨ ਦਿੜਬਾ ਦੇ ਪਿੰਡਾਂ ਵਿੱਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਚੌਕਸੀ ਟੀਮਾਂ ਪਿੰਡਾਂ ਵਿੱਚ ਮੁਸਤੈਦ ਨਜ਼ਰ ਆ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਤੜਕ ਸਾਰ ਤੋਂ ਹੀ ਟੀਮਾਂ ਵੱਖ-ਵੱਖ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀਆਂ ਹਨ ਅਤੇ ਸ਼ਾਦੀਹਰੀ, ਗੁੱਜਰਾਂ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਫਸਲਾਂ ਦੀ ਨਾੜ ਨੂੰ ਲਗਾਈ ਗਈ ਅੱਗ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਅੱਗ ਲਗਾਉਣ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਗਈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪਰਾਲੀ ਨੂੰ ਸਾੜਨਾ ਇੱਕ ਖਤਰਨਾਕ ਰੁਝਾਨ ਹੈ ਜਿਸ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ । ਉਹਨਾਂ ਕਿਹਾ ਕਿ ਦਿਆਲਗੜ੍ਹ ਜੇਜੀਆਂ, ਜਨਾਲ, ਢੰਡੋਲੀ ਕਲਾਂ, ਕਡਿਆਲ, ਰਾਮਪੁਰ ਗੁੱਜਰਾਂ, ਕਾਕੁਵਾਲਾ ਸਮੇਤ ਦਰਜਨ ਤੋਂ ਵੱਧ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਦੱਸਿਆ ਗਿਆ । ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਸਬ ਡਿਵੀਜ਼ਨ ਪੱਧਰ ਤੇ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਾਲ ਹੀ ਕਿਸਾਨਾਂ ਨੂੰ ਇਹਨਾਂ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
Punjab Bani 11 November,2024
ਠੇਕੇ ਉੱਤੇ ਦਿੱਤੀ ਜ਼ਮੀਨ ਵਿੱਚ ਪਰਾਲੀ ਸਾੜੀ ਤਾਂ ਜਮੀਨ ਮਾਲਕ ਵਿਰੁੱਧ ਹੀ ਹੋਵੇਗੀ ਕਾਰਵਾਈ : ਵਿਕਾਸ ਹੀਰਾ
ਠੇਕੇ ਉੱਤੇ ਦਿੱਤੀ ਜ਼ਮੀਨ ਵਿੱਚ ਪਰਾਲੀ ਸਾੜੀ ਤਾਂ ਜਮੀਨ ਮਾਲਕ ਵਿਰੁੱਧ ਹੀ ਹੋਵੇਗੀ ਕਾਰਵਾਈ : ਵਿਕਾਸ ਹੀਰਾ ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਸਬ ਡਵੀਜ਼ਨ ਧੂਰੀ ਦੇ ਕਈ ਪਿੰਡਾਂ ਵਿੱਚ ਚਲਾਇਆ ਜਾਗਰੂਕਤਾ ਅਭਿਆਨ ਕਈ ਥਾਈ ਨਾੜ ਨੂੰ ਲੱਗੀ ਅੱਗ ਮੌਕੇ 'ਤੇ ਹੀ ਬੁਝਾਈ ਧੂਰੀ/ ਸੰਗਰੂਰ, 10 ਨਵੰਬਰ : ਸਬ ਡਵੀਜ਼ਨ ਧੂਰੀ ਦੇ ਐਸਡੀਐਮ ਵਿਕਾਸ ਹੀਰਾ ਦੀ ਅਗਵਾਈ ਹੇਠ ਅੱਜ ਸਾਰਾ ਦਿਨ ਸਮੂਹ ਕਲਸਟਰ ਤੇ ਨੋਡਲ ਅਫਸਰ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ ਪਿੰਡ ਵਿੱਚ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਪਾਲਣਾ ਕਰਨ ਦੀ ਹਦਾਇਤ ਕੀਤੀ । ਐਸ. ਡੀ. ਐਮ. ਵਿਕਾਸ ਹੀਰਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਠੇਕੇ ਉੱਤੇ ਜਮੀਨ ਦਿੱਤੀ ਗਈ ਹੈ ਅਤੇ ਠੇਕੇ ਵਾਲੀ ਜ਼ਮੀਨ ਉੱਤੇ ਪਰਾਲੀ ਸਾੜਨ ਜਿਹੀ ਕੋਈ ਮਾੜੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਜਮੀਨ ਦੇ ਮਾਲਕ ਵਿਰੁੱਧ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤਾ ਜਾਵੇਗਾ । ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖਤਾ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਤੇ ਖੇਤਾਂ ਵਿੱਚ ਹੀ ਰਲਾਉਣ ਲਈ ਪ੍ਰੇਰਿਤ ਕੀਤਾ ਗਿਆ ।
Punjab Bani 10 November,2024
ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ : ਐਸ. ਡੀ. ਐਮ. ਸੂਬਾ ਸਿੰਘ
ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ : ਐਸ. ਡੀ. ਐਮ. ਸੂਬਾ ਸਿੰਘ ਲਹਿਰਾ, 10 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਵਿੱਢੀ ਮੁਹਿੰਮ ਦੀ ਸਬਡਵੀਜਨ ਲਹਿਰਾ ਅਤੇ ਮੂਣਕ ਵਿੱਚ ਐਸ. ਡੀ. ਐਮ. ਸੂਬਾ ਸਿੰਘ ਖੁਦ ਪਿੰਡਾਂ ਅਤੇ ਖੇਤਾਂ ਵਿੱਚ ਪਹੁੰਚ ਕੇ ਪ੍ਰਸ਼ਾਸਨਿਕ ਅਤੇ ਪੁਲਿਸ ਟੀਮਾਂ ਦੀ ਅਗਵਾਈ ਕਰ ਰਹੇ ਹਨ । ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਕਾਰਨ ਸਾਨੂੰ ਸਭ ਨੂੰ ਭਵਿੱਖ ਵਿੱਚ ਖਤਰਨਾਕ ਨਤੀਜੇ ਭੁਗਤਣੇ ਪੈਣਗੇ । ਐਸ. ਡੀ. ਐਮ ਸੂਬਾ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਰਵੱਈਆ ਅਪਣਾਉਂਦਿਆਂ ਹੋਇਆਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਪਰਚੇ ਦਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮਾਲ ਮਹਿਕਮਾਂ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦਾ ਪ੍ਰਤੀ ਏਕੜ ਪੰਜ ਹਜ਼ਾਰ ਰੁਪਏ ਦਾ ਚਾਲਾਨ ਵੀ ਕੀਤਾ ਜਾ ਰਿਹਾ ਹੈ । ਐਸ ਡੀ ਐਮ ਨੇ ਦੱਸਿਆ ਕਿ ਸਬਡਵੀਜਨਾਂ ਦੇ ਸਾਰੇ ਪਿੰਡਾਂ ਵਿੱਚ ਕਲੱਸਟਰ ਕੋਆਰਡੀਨੇਟਰ ਅਤੇ ਨੋਡਲ ਅਸਿਸਟੈਂਟ ਲਗਾਏ ਗਏ ਹਨ, ਜਿੰਨਾਂ ਨੂੰ ਫੀਲਡ ਵਿੱਚ ਪੂਰੀ ਤਰਾਂ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ । ਐਸ. ਡੀ. ਐਮ. ਸੂਬਾ ਸਿੰਘ ਅਤੇ ਐਸ. ਐਚ. ਓ. ਵਿਨੋਦ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਵਾਹਿਆ ਜਾਵੇ ।
Punjab Bani 10 November,2024
ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਭਿੰਡਰਾਂ, ਘਾਬਦਾਂ, ਉੱਪਲੀ ਸਮੇਤ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ
ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਭਿੰਡਰਾਂ, ਘਾਬਦਾਂ, ਉੱਪਲੀ ਸਮੇਤ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਸੰਗਰੂਰ, 10 ਨਵੰਬਰ : ਸਬ ਡਿਵੀਜ਼ਨ ਸੰਗਰੂਰ ਅਧੀਨ ਆਉਂਦੇ ਪਿੰਡਾਂ ਵਿੱਚ ਅੱਜ ਵੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈਆਂ । ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਫਸਲਾਂ ਦੀ ਰਹਿੰਦ ਖੂਹੰਦ ਮਿੱਟੀ ਵਿੱਚ ਹੀ ਰਲਾ ਕੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਗਿਆ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜਾਗਰੂਕਤਾ ਅਭਿਆਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਫਲਾਇੰਗ ਸਕੂਐਡ ਜਿੱਥੇ ਨਾੜ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਫੌਰੀ ਅੱਗ ਨੂੰ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆ ਰਹੇ ਹਨ, ਉਥੇ ਹੀ ਜਾਗਰੂਕਤਾ ਗਤੀਵਿਧੀਆਂ ਵੀ ਚੱਲ ਰਹੀਆਂ ਹਨ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦੇ ਨੇੜੇ ਵਸਦੇ ਪਿੰਡਾਂ ਦੇ ਖੇਤਾਂ ਵਿੱਚ ਜਾਣ ਦੇ ਨਾਲ ਨਾਲ ਪਿੰਡ ਭਿੰਡਰਾਂ, ਘਾਬਦਾਂ, ਉਪਲੀ, ਉਭਾਵਾਲ, ਕਿਲਾ ਭਰੀਆਂ ਆਦਿ ਵਿੱਚ ਵੀ ਉਹਨਾਂ ਨੇ ਦੌਰਾ ਕੀਤਾ ਅਤੇ ਭਰਵੀਆਂ ਇਕੱਤਰਤਾਵਾਂ ਦੌਰਾਨ ਕਿਸਾਨਾਂ ਨੂੰ ਫਸਲੀ ਰਹਿੰਦ ਖੂਹਦ ਸੰਭਾਲਣ ਲਈ ਸਰਕਾਰ ਵੱਲੋਂ ਸਬਸਿਡੀ ਉੱਤੇ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਆਖਿਆ ।
Punjab Bani 10 November,2024
ਐਸ. ਡੀ. ਐਮ. ਰਵਿੰਦਰ ਬਾਂਸਲ ਤੇ ਡੀ. ਐਸ. ਪੀ. ਰਾਹੁਲ ਕੌਸ਼ਲ ਨੇ ਵੱਖ-ਵੱਖ ਪਿੰਡਾਂ ‘ਚ ਪਹੁੰਚ ਕੇ ਬੁਝਵਾਈ ਪਰਾਲੀ ਨੂੰ ਲਗਾਈ ਅੱਗ
ਐਸ. ਡੀ. ਐਮ. ਰਵਿੰਦਰ ਬਾਂਸਲ ਤੇ ਡੀ. ਐਸ. ਪੀ. ਰਾਹੁਲ ਕੌਸ਼ਲ ਨੇ ਵੱਖ-ਵੱਖ ਪਿੰਡਾਂ ‘ਚ ਪਹੁੰਚ ਕੇ ਬੁਝਵਾਈ ਪਰਾਲੀ ਨੂੰ ਲਗਾਈ ਅੱਗ ਭਵਾਨੀਗੜ੍ਹ, 10 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਰਾਲੀ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਸੁਚੇਤ ਕਰਨ ਲਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਿਆ ਜਾ ਰਿਹਾ ਹੈ । ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸੇ ਮੁਹਿੰਮ ਤਹਿਤ ਐਸ. ਡੀ. ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ ਅਤੇ ਡੀ. ਐਸ. ਪੀ. ਰਾਹੁਲ ਕੌਸ਼ਲ ਅੱਜ ਜਦੋਂ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਮੱਟਰਾਂ, ਬਲਿਆਲ ਅਤੇ ਰਾਮਪੁਰਾ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ । ਐਸ. ਡੀ. ਐਮ. ਤੇ ਡੀ. ਐਸ. ਪੀ. ਆਪਣੀ ਟੀਮ ਸਮੇਤ ਤੁਰੰਤ ਖੇਤਾਂ ਵਿੱਚ ਗਏ ਤੇ ਪਰਾਲੀ ਨੂੰ ਲਗਾਈਆਂ ਗਈਆਂ ਅੱਗਾਂ ਨੂੰ ਬੁਝਵਾਇਆ । ਉਨ੍ਹਾਂ ਕਿਸਾਨਾਂ ਨਾਲ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਗੱਲਬਾਤ ਕੀਤੀ ਅਤੇ ਕਿਸਾਨਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਮੁੜ ਅਜਿਹਾ ਨਹੀਂ ਕਰਨਗੇ । ਇਸ ਮੌਕੇ ਪਿੰਡ ਵਾਸੀਆਂ ਨਾਲ ਨਾਲ ਕਰਦਿਆਂ ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਲਗਾਏ ਗਏ ਹਨ । ਐਸ. ਡੀ. ਐਮ. ਨੇ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਸਿੱਧਾ ਐਸ. ਡੀ. ਐਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ।
Punjab Bani 10 November,2024
ਪਟਿਆਲਾ ਜ਼ਿਲ੍ਹੇ ਅੰਦਰ 99 ਫੀਸਦੀ ਮੁਕੰਮਲ ਹੋਈ ਝੋਨੇ ਦੀ ਕਟਾਈ-ਡਾ. ਪ੍ਰੀਤੀ ਯਾਦਵ
ਪਟਿਆਲਾ ਜ਼ਿਲ੍ਹੇ ਅੰਦਰ 99 ਫੀਸਦੀ ਮੁਕੰਮਲ ਹੋਈ ਝੋਨੇ ਦੀ ਕਟਾਈ-ਡਾ. ਪ੍ਰੀਤੀ ਯਾਦਵ -ਜ਼ਿਲ੍ਹੇ 'ਚ ਅਣ-ਅਧਿਕਾਰਤ ਝੋਨੇ ਦੀ ਬਾਹਰੋਂ ਆਮਦ 'ਤੇ 24 ਘੰਟੇ ਨਿਗਰਾਨੀ ਰੱਖਣਗੀਆਂ ਟੀਮਾਂ -ਜ਼ਿਲ੍ਹੇ 'ਚ ਬਾਹਰਲੇ ਰਾਜਾਂ ਨਾਲ ਲੱਗਦੇ 7 ਬੈਰੀਅਰਾਂ ਤੇ ਨਿਗਰਾਨੀ ਟੀਮਾਂ ਸਮੇਤ ਸਬ ਡਵੀਜਨ ਵਾਰ ਫਲਾਇੰਗ ਸੁਕੈਡ ਵੀ ਮੁਸਤੈਦ ਪਟਿਆਲਾ, 10 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ 99 ਫ਼ੀਸਦੀ ਹੋ ਚੁੱਕੀ ਹੈ ਤੇ ਜ਼ਿਲ੍ਹੇ ਅੰਦਰ ਮੰਡੀਆਂ ਵਿੱਚ ਝੋਨੇ ਦੀ ਆਮਦ 'ਚ ਵੀ ਮੁਕੰਮਲ ਹੋਣ ਨੇੜੇ ਹੈ । ਉਨ੍ਹਾਂ ਨੇ ਅੱਜ ਏ. ਡੀ. ਸੀ. ਨਵਰੀਤ ਕੌਰ ਸੇਖੋਂ, ਸਮੂਹ ਐਸ. ਡੀ. ਐਮਜ਼, ਖੇਤੀਬਾੜੀ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗਾਂ, ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਅਣ-ਅਧਿਕਾਰਤ ਆਮਦ ਨੂੰ ਰੋਕਣ ਲਈ 24 ਘੰਟੇ ਨਿਗਰਾਨੀ ਰੱਖੀ ਜਾਵੇ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 2 ਲੱਖ 33 ਹੈਕਟੇਅਰ ਦੇ ਕਰੀਬ ਰਕਬਾ ਝੋਨੇ ਦੇ ਹੇਠ ਸੀ, ਜਿਸ ਵਿੱਚੋਂ 99 ਫੀਸਦੀ ਦੇ ਕਰੀਬ ਝੋਨੇ ਦੀ ਫ਼ਸਲ ਦੀ ਕਟਾਈ ਕਰ ਲਈ ਗਈ ਹੈ, ਜਿਸ ਕਰਕੇ ਝੋਨੇ ਦੀ ਮੰਡੀਆਂ ਵਿੱਚ ਆਮਦ ਵੀ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਨੇ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੇ ਝੋਨੇ ਦੀ ਲਿਫਟਿੰਗ ਕਰੀਬ 80 ਫੀਸਦੀ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ 11 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿੱਚ ਹੋ ਚੁੱਕੀ ਹੈ ਤੇ ਸਾਰੇ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ 2500 ਕਰੋੜ ਦੇ ਕਰੀਬ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ ਨੂੰ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਅਣਅਧਿਕਾਰਤ ਝੋਨੇ ਤੇ ਚਾਵਲਾਂ 'ਤੇ ਨਿਗਰਾਨੀ ਰੱਖਣ ਲਈ ਸਾਰੀਆਂ ਟੀਮਾਂ ਨੂੰ ਮੁਸਤੈਦ ਕੀਤਾ ਜਾਵੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਬਾਹਰਲੇ ਰਾਜਾਂ ਨਾਲ ਲੱਗਦੇ ਰਸਤਿਆਂ 'ਤੇ 7 ਬੈਰੀਅਰਾਂ ਤੇ ਨਿਗਰਾਨੀ ਟੀਮਾਂ 24 ਘੰਟੇ ਨਿਗਰਾਨੀ ਰੱਖਣਗੀਆਂ ਤੇ ਸਬ ਡਵੀਜਨ ਵਾਰ ਫਲਾਇੰਗ ਸੁਕੈਡ ਵੀ ਅਚਨਚੇਤ ਚੈਕਿੰਗ ਕਰਦੇ ਰਹਿਣਗੇ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀ ਬੋਰਡ ਵੱਲੋਂ ਫੜੇ ਗਏ ਅਣਅਧਿਕਾਰਤ ਝੋਨੇ ਦੇ ਟਰੱਕ ਬਾਬਤ ਪੁਲਿਸ ਕੇਸ ਦਰਜ ਹੋ ਚੁੱਕਾ ਹੈ, ਇਸ ਲਈ ਜੇਕਰ ਕੋਈ ਵੀ ਗੱਡੀ ਜਾਂ ਕੋਈ ਹੋਰ ਵਾਹਨ ਅਜਿਹਾ ਅਣਅਧਿਕਾਰਤ ਝੋਨਾ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਦਾਖਲ ਹੁੰਦਾ ਹੈ ਤਾਂ ਉਸਦੀ ਤੁਰੰਤ ਚੈਕਿੰਗ ਕਰਕੇ ਕਾਰਵਾਈ ਕੀਤੀ ਜਾਵੇ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਆਉਂਦੇ ਇੱਕ-ਦੋ ਦਿਨਾਂ ਵਿੱਚ ਲਿਫ਼ਟਿੰਗ 'ਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਏ. ਈ. ਓ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ ।
Punjab Bani 10 November,2024
ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ
ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ -ਖਾਦ ਦੀ ਜਮ੍ਹਾਖ਼ੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਾਜ ਅੱਖ ਪਟਿਆਲਾ, 10 ਨਵੰਬਰ : ਡੀ. ਏ. ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਦੌਰਾਨ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ ਕੀਤੀ ਗਈ ਤੇ ਸੈਂਪਲ ਭਰਨ ਤੋਂ ਇਲਾਵਾ ਦੁਕਾਨਾਂ ’ਚ ਪਿਆ ਖਾਦਾਂ ਦਾ ਸਟਾਕ ਚੈੱਕ ਕੀਤਾ ਗਿਆ । ਇਸ ਦੌਰਾਨ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਨੇ ਸਹਿਕਾਰੀ ਸਭਾਵਾਂ ਦੇ ਸਟਾਕ ਦੀ ਜਾਂਚ ਕੀਤੀ । ਜਦਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਸਮੇਸ਼ ਫਰਟੀਲਾਈਜ਼ਰ ਪਾਤੜਾਂ, ਜ਼ਿਮੀਂਦਾਰਾਂ ਫਰਟੀਲਾਈਜ਼ਰ ਤੇ ਕੀਟਨਾਸ਼ਕ ਪਾਤੜਾਂ, ਭਿੰਡਰ ਪੈਸਟੀਸਾਈਡ ਤੇ ਮੁਕੇਸ਼ ਖਾਦ ਸਟੋਰ ਪਾਤੜਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ। ਚੈਕਿੰਗ ਟੀਮਾਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਾਤੜਾਂ ਕਰਮਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਮਨਪ੍ਰੀਤ ਸਿੰਘ ਸੰਧੂ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਚੱਠਾ ਤੇ ਹੋਰ ਸਟਾਫ਼ ਸ਼ਾਮਲ ਸੀ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵਿਭਾਗ ਵੱਲੋਂ ਖਾਦ ਦੇ ਸੈਂਪਲ ਵੀ ਭਰੇ ਜਾ ਰਹੇ ਹਨ ਜੋ ਲੈਬੋਰੇਟਰੀ ’ਚ ਟੈੱਸਟ ਲਈ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ’ਤੇ ਰੇਟ ਲਿਖਿਆ ਜਾਵੇ ਤੇ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਤੇ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਇਹ ਮੁਹਿੰਮ ਜਾਰੀ ਰਹੇਗੀ ਤੇ ਜੇਕਰ ਕੋਈ ਖਾਦ ਵਿਕਰੇਤਾ/ਡੀਲਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ ।
Punjab Bani 10 November,2024
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਤੇ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਤੇ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ -ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਮੌਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ -ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਪ੍ਰਸ਼ਾਸਨ ਨਾਲ ਸੰਪਰਕ ਕਰਨ ਪਟਿਆਲਾ, 10 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅੱਜ ਸਮੂਹ, ਐਸ.ਪੀਜ, ਐਸ. ਡੀ. ਐਮਜ ਤੇ ਡੀ. ਐਸ. ਪੀਜ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਤੇ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ ਦਿੱਤਾ । ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼ ਸਮੇਤ ਪੁਲਿਸ ਅਧਿਕਾਰੀਆਂ ਤੇ ਸਮੂਹ ਥਾਣਾ ਮੁਖੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ 'ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ । ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ. ਐਮ. ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕਰਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ. ਐਮ. ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ । ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਸਾਰੇ ਕਲਸੱਟਰ ਅਫ਼ਸਰ, ਨੋਡਲ ਅਫ਼ਸਰ ਤੇ ਸਬੰਧਤ ਇਲਾਕੇ ਦਾ ਥਾਣਾ ਮੁਖੀ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ । ਇਸ ਮੌਕੇ ਐਸ. ਪੀ. ਸਰਫਰਾਜ ਆਲਮ, ਏ. ਡੀ. ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਸਮੂਹ ਐਸ. ਡੀ. ਐਮਜ, ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਤੇ ਸਹਿਕਾਰੀ ਵਿਭਾਗਾਂ ਸਮੇਤ ਥਾਣਾ ਮੁਖੀਆਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Punjab Bani 10 November,2024
ਮੁੱਖ ਖੇਤੀਬਾੜੀ ਅਫਸਰ ਵੱਲੋਂ ਲੌਂਗੋਵਾਲ ਵਿੱਚ ਖਾਦ ਡੀਲਰਾਂ ਦੀ ਚੈਕਿੰਗ
ਮੁੱਖ ਖੇਤੀਬਾੜੀ ਅਫਸਰ ਵੱਲੋਂ ਲੌਂਗੋਵਾਲ ਵਿੱਚ ਖਾਦ ਡੀਲਰਾਂ ਦੀ ਚੈਕਿੰਗ ਡੀ. ਏ. ਪੀ. ਖਾਦ ਦੀ ਸਹੀ ਵੰਡ ਨੂੰ ਯਕੀਨੀ ਬਣਾਉਣ ਦੇ ਆਦੇਸ਼ ਲੌਂਗੋਵਾਲ /ਸੰਗਰੂਰ, 9 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਅੱਜ ਖੇਤੀਬਾੜੀ ਵਿਭਾਗ ਦੀ ਟੀਮ ਸਮੇਤ ਲੌਂਗੋਵਾਲ ਵਿੱਚ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ । ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਨੂੰ ਡੀ. ਏ. ਪੀ. ਖਾਦ ਦੀ ਕਿਸਾਨਾਂ ਨੂੰ ਸਹੀ ਵੰਡ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਡੀ. ਏ. ਪੀ. ਖਾਦ ਦੀਆਂ ਬਦਲਵੀਆਂ ਖਾਦਾਂ ਦੀ ਵਰਤੋਂ ਸਬੰਧੀ ਜਾਰੀ ਸਲਾਹਕਾਰੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕਰਦੇ ਰਹਿਣ ਲਈ ਕਿਹਾ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਨਿਯਮਤ ਤੌਰ ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀਆਂ ਸਾਂਝੀਆਂ ਟੀਮਾਂ ਸਮੇਂ ਸਮੇਂ ਤੇ ਅਚਨਚੇਤ ਛਾਪਾਮਾਰੀ ਕਰਕੇ ਖਾਦ ਡੀਲਰਾਂ ਕੋਲ ਉਪਲਬਧ ਖਾਦ ਦੇ ਰਿਕਾਰਡ ਦੀ ਜਾਂਚ ਕਰ ਰਹੀਆਂ ਹਨ ਅਤੇ ਜੇਕਰ ਕੋਈ ਅਨਿਯਮਤਤਾ ਜਾਂ ਖਾਮੀ ਪਾਈ ਗਈ ਤਾਂ ਸੰਬੰਧਿਤ ਖਾਦ ਡੀਲਰ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 09 November,2024
ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖਿ਼ਲਾਫ਼ ਪੰਜਾਬ ਸਰਕਾਰ ਕੀਤਾ ਹੈਲਪਲਾਈਨ ਨੰਬਰ ਜਾਰੀ
ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖਿ਼ਲਾਫ਼ ਪੰਜਾਬ ਸਰਕਾਰ ਕੀਤਾ ਹੈਲਪਲਾਈਨ ਨੰਬਰ ਜਾਰੀ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ. ਏ .ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖਿ਼ਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ । ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ. ਏ. ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ । ਇਹ ਜਾਣਕਾਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦਿੱਤੀ । ਵਿਧਾਇਕ ਰਾਏ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ । ਵਿਧਾਇਕ ਰਾਏ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 09 November,2024
ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਪਰਾਲੀ ਨੂੰ ਅੱਗ ਲਗਾ ਕੇ ਕੁਦਰਤ ਨਾਲ ਖਿਲਵਾੜ ਨਾ ਕਰਨ ਕਿਸਾਨ - ਰਾਜੇਸ਼ ਸ਼ਰਮਾ ਦਿੜ੍ਹਬਾ, 9 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਠੱਲ੍ਹਣ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਖੁਦ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਕਰਕੇ ਵਾਤਾਵਰਣ ਲਈ ਪੈਦਾ ਹੁੰਦੇ ਖਤਰਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਹਨਾਂ ਨੇੜੇ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜ ਕੇ ਕੁਦਰਤ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕੀਤਾ ਜਾਵੇ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕਿ ਅੱਜ ਉਨ੍ਹਾਂ ਨੇ ਪਿੰਡ ਦਿਵਾਨਗੜ੍ਹ ਕੈਂਪਰ, ਰੋਗਲਾ, ਉਭਿਆ, ਹਰੀਗੜ੍ਹ, ਸ਼ਾਦੀਹਰੀ, ਨਿਹਾਲਗੜ੍ਹ, ਲਾਡਬੰਜਾਰਾ ਖੁਰਦ, ਕਾਕੂਵਾਲਾ, ਰਤਨਗੜ੍ਹ ਸਿੰਧੜਾਂ ਅਤੇ ਦਿੜ੍ਹਬਾ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਜਾਰੀ ਰੱਖਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਦੀ ਅਗਵਾਈ ਵਿੱਚ ਪ੍ਰਸ਼ਾਸਕੀ ਤੇ ਪੁਲਿਸ ਟੀਮਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਸਮਝਾਇਆ। ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਭਰੋਸਾ ਦਿੱਤਾ ਗਿਆ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਪਿੰਡ ਅਤੇ ਆਲੇ-ਦੁਆਲੇ ਪਿੰਡਾਂ ਵਿੱਚ ਬਹੁਤ ਸਾਰੀ ਖੇਤੀ ਮਸ਼ੀਨਰੀ ਉਨ੍ਹਾਂ ਦੀ ਵਰਤੋਂ ਲਈ ਉਪਲਬਧ ਹੈ। ਪਿੰਡ ਵਾਸੀਆਂ ਨੂੰ ਇਸ ਵਿਸ਼ੇ 'ਤੇ ਸੁਪਰੀਮ ਕੋਰਟ, ਐਨ. ਜੀ. ਟੀ. ਅਤੇ ਸੀ. ਏ. ਕਿਊ. ਐਮ. (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੇ ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ।
Punjab Bani 09 November,2024
ਐਸ. ਡੀ. ਐਮ. ਪ੍ਰਮੋਦ ਸਿੰਗਲਾ ਅਤੇ ਡੀ. ਐਸ. ਪੀ ਹਰਵਿੰਦਰ ਸਿੰਘ ਖਹਿਰਾ ਨੇ ਸੁਨਾਮ ਵਿਖੇ ਤੇਜ ਕੀਤੀਆਂ ਜਾਗਰੂਕਤਾ ਗਤੀਵਿਧੀਆਂ
ਐਸ. ਡੀ. ਐਮ. ਪ੍ਰਮੋਦ ਸਿੰਗਲਾ ਅਤੇ ਡੀ. ਐਸ. ਪੀ ਹਰਵਿੰਦਰ ਸਿੰਘ ਖਹਿਰਾ ਨੇ ਸੁਨਾਮ ਵਿਖੇ ਤੇਜ ਕੀਤੀਆਂ ਜਾਗਰੂਕਤਾ ਗਤੀਵਿਧੀਆਂ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਮੁਕੰਮਲ ਤੌਰ 'ਤੇ ਖਤਮ ਕਰਨਾ ਸਮੇਂ ਦੀ ਅਹਿਮ ਲੋੜ- ਪ੍ਰਮੋਦ ਸਿੰਗਲਾ ਸੁਨਾਮ ਉਧਮ ਸਿੰਘ ਵਾਲਾ, 9 ਨਵੰਬਰ : ਸੁਨਾਮ ਉਧਮ ਸਿੰਘ ਵਾਲਾ ਸਬ ਡਿਵੀਜ਼ਨ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੇ ਪਾਸੇ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਐਸ. ਡੀ. ਐਮ. ਪ੍ਰਮੋਦ ਸਿੰਗਲਾ ਅਤੇ ਡੀ. ਐਸ. ਪੀ. ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਟੀਮਾਂ ਪਿੰਡਾਂ ਵਿੱਚ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਂਦੀਆਂ ਰਹੀਆਂ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਡੀ. ਸੀ. ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਪਰਾਲੀ ਪ੍ਰਬੰਧਨ ਹਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਅੱਜ ਪਿੰਡ ਸ਼ੇਰੋਂ ਸ਼ਾਹਪੁਰ ਭਗਵਾਨਪੁਰਾ ਚੀਮਾ ਆਦ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪਰਾਲੀ ਸਾੜਨ ਦੀ ਰਵਾਇਤ ਨੂੰ ਮੁਕੰਮਲ ਤੌਰ ਉੱਤੇ ਰੋਕਣ ਦੀ ਅਪੀਲ ਕੀਤੀ । ਐਸ. ਡੀ. ਐਮ. ਨੇ ਕਿਹਾ ਕਿ ਪਰਾਲੀ ਸਾੜਨ ਨਾਲ ਅਸੀਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਖਤਰੇ ਵਿੱਚ ਪਾਉਂਦੇ ਹਾਂ ਅਤੇ ਇਸ ਰਿਵਾਇਤ ਨੂੰ ਪੰਜਾਬ ਵਿੱਚ ਪੂਰਨ ਤੌਰ ਤੇ ਖਤਮ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ ।
Punjab Bani 09 November,2024
ਡੀ. ਏ. ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ 'ਤੇ ਪ੍ਰਸ਼ਾਸਨ ਦੀ ਤਿੱਖੀ ਨਜ਼ਰ
ਡੀ. ਏ. ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ 'ਤੇ ਪ੍ਰਸ਼ਾਸਨ ਦੀ ਤਿੱਖੀ ਨਜ਼ਰ -ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਜ਼ ਤੇ ਖੇਤੀਬਾੜੀ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ -ਡੀ. ਏ. ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡਾ. ਪ੍ਰੀਤੀ ਯਾਦਵ ਪਟਿਆਲਾ, 9 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਹਦਾਇਤਾਂ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਦ ਵਿਕਰੇਤਾ ਡੀ. ਏ. ਪੀ. ਖਾਦ ਦਾ ਭੰਡਾਰਨ ਨਾ ਕਰੇ ਅਤੇ ਕਿਸਾਨਾਂ ਨੂੰ ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ । ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਉਹ ਖੁਦ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕਰਨ ਲਈ ਅਚਨਚੇਤ ਦੌਰੇ ਕਰਨਗੇ ਅਤੇ ਸਮੂਹ ਐਸ. ਡੀ. ਐਮਜ਼ ਵੀ ਆਪਣੀ ਸਬ ਡਵੀਜ਼ਨ ਅੰਦਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਖਾਦ ਵਿਕਰੇਤਾ ਵੱਲੋਂ ਖਾਦ ਦੀ ਜਮ੍ਹਾਖੋਰੀ ਜਾ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ, ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ । ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਡੀ. ਏ. ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ 20:20:0:13, ਐਨ. ਪੀ. ਕੇ. 12:32:16, 15:15:15, 16:16:16 ਅਤੇ ਸੁਪਰ ਫਾਸਫੇਟ (ਸਿੰਗਲ), ਟ੍ਰਿਪਲ ਫਾਸਫੇਟ ਆਦਿ ਦੀ ਵਰਤੋਂ ਬਾਰੇ ਵੱਡੇ ਪੱਧਰ 'ਤੇ ਜਾਗਰੂਕਤਾ ਫਲਾਉਣ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੀਟਿੰਗਾਂ/ਸੈਮੀਨਾਰ/ਕੈਂਪ/ਸੋਸ਼ਲ ਮੀਡੀਆ ਆਦਿ ਰਾਹੀਂ ਡੀ. ਏ. ਪੀ. ਦੇ ਬਦਲਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਬਦਲਵੇਂ ਸਰੋਤਾਂ ਦੀ ਵਰਤੋਂ ਵੀ ਕਰ ਸਕਣ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ 24 ਘੰਟੇ ਤਾਇਨਾਤ ਹੈ ਤੇ ਜੇਕਰ ਕਿਸਾਨਾਂ ਨੂੰ ਡੀ.ਏ.ਪੀ ਖਾਦ ਲੈਣ ਸਮੇਂ ਖਾਦ ਵਿਕਰੇਤਾ ਵੱਲੋਂ ਹੋਰ ਸਾਮਾਨ ਦਿੱਤਾ ਜਾਂਦਾ ਹੈ, ਮੁੱਲ ਜ਼ਿਆਦਾ ਵਸੂਲਿਆ ਜਾ ਰਿਹਾ ਹੈ ਜਾ ਫੇਰ ਖਰੀਦੇ ਸਾਮਾਨ ਦਾ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਇਸ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਨੂੰ ਦੇਣ ਤਾਂ ਜੋ ਅਜਿਹੇ ਖਾਦ ਵਿਕਰੇਤਾਵਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਏ.ਪੀ ਖਾਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਡੀ. ਏ. ਪੀ. ਖਾਦ ਸਬੰਧੀ ਆਪਣੀ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ ।
Punjab Bani 09 November,2024
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ -ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ ਪਟਿਆਲਾ, 9 ਨਵੰਬਰ : ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ. ਏ. ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਕੀਤੀ ਜਾ ਰਹੀ ਚੈਕਿੰਗ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼, ਘੱਗਾ ਵੱਲੋਂ ਖਾਦ ਦਾ ਬਿਨ੍ਹਾਂ ਪ੍ਰਵਾਨਗੀ ਸਟਾਕ ਰੱਖਣ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਰਿਕਾਰਡ ਦੀ ਜਦ ਜਾਂਚ ਕੀਤੀ ਗਈ ਤਾਂ ਫ਼ਰਮ ਵੱਲੋਂ ਆਪਣੇ ਕੋਲ ਮੌਜੂਦ ਖਾਦ ਦੀ ਅਡੀਸ਼ਨ ਆਪਣੇ ਫਰਟੀਲਾਈਜ਼ਰ ਲਾਇਸੈਂਸ ਵਿੱਚ ਨਹੀਂ ਕਰਵਾਈ ਗਈ ਸੀ ਅਤੇ ਦੁਕਾਨ ਅਤੇ ਗੋਦਾਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫ਼ਰਮ ਵੱਲੋਂ ਬਿਨ੍ਹਾਂ ਅਡੀਸ਼ਲ ਕਰਵਾਏ ਵੱਡੀ ਮਾਤਰਾ ਵਿੱਚ ਯੂਰੀਆ ਖਾਦ ਅਤੇ ਕੁਝ ਹੋਰ ਖਾਦਾਂ ਸਟੋਰ ਕੀਤੀ ਹੋਈਆਂ ਸਨ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫ਼ਰਮ ਦੀ ਸੇਲ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ ਤੇ ਫ਼ਰਮ ਖਿਲਾਫ਼ ਖਾਦ ਲਾਇਸੈਂਸ ਦੀਆਂ ਸ਼ਰਤਾਂ ਅਤੇ ਖਾਦ ਕੰਟਰੋਲ ਆਰਡਰ 1985 ਦੀ ਧਾਰਾ 8 ਦੀ ਉਲੰਘਣਾ ਦੀ ਕਾਰਵਾਈ ਕਰਦਿਆਂ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਤੇ ਸਪਲਾਈ 'ਤੇ ਨੇੜਿਓਂ ਨਜ਼ਰ ਰੱਖਣ ਲਈ ਪਟਿਆਲਾ ਜ਼ਿਲ੍ਹੇ ਵਿੱਚ ਟੀਮਾਂ ਖਾਦਾਂ ਦੇ ਸਟਾਕ ਦੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 09 November,2024
ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਅੰਦਰ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ
ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਅੰਦਰ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਅਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਕਰਨਬੀਰ ਰੰਧਾਵਾ ਨੇ ਕੀਤੀ ਜਾਂਚ ਭਵਾਨੀਗੜ੍ਹ/ਸੰਗਰੂਰ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਧਾਰਿਤ ਕੀਮਤ ਉੱਤੇ ਡੀ. ਏ. ਪੀ. ਖਾਦ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਪੂਰੇ ਚੌਕਸ ਨਜ਼ਰ ਆ ਰਹੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਹਦਾਇਤ ਉੱਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਥਾਂ ਤੇ ਕਿਸਾਨਾਂ ਤੋਂ ਡੀ. ਏ. ਪੀ. ਖਾਦ ਦੀ ਵੱਧ ਕੀਮਤ ਵਸੂਲ ਨਾ ਕੀਤੀ ਜਾ ਸਕੇ ਅਤੇ ਨਾ ਹੀ ਬੇਲੋੜੀਆਂ ਵਸਤਾਂ ਦੀ ਟੈਗਿੰਗ ਜਾਂ ਕਾਲਾਬਜ਼ਾਰੀ ਹੋ ਸਕੇ । ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਅਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਕਰਨਬੀਰ ਰੰਧਾਵਾ ਨੇ ਦੱਸਿਆ ਕਿ ਅੱਜ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਬ ਡਿਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਪਿੰਡ ਚੰਨੋ, ਨਦਾਮਪੁਰ ਅਤੇ ਭੜੋ ਵਿਖੇ ਸਥਿਤ ਖਾਦ ਦੀਆਂ ਵੱਖ-ਵੱਖ ਦੁਕਾਨਾਂ ਅਤੇ ਗੋਦਾਮਾਂ ਵਿੱਚ ਜਾ ਕੇ ਡੀ. ਏ. ਪੀ. ਖਾਦ ਸਬੰਧੀ ਸਟੋਕ ਰਜਿਸਟਰਾਂ ਅਤੇ ਮਾਲ ਦੀ ਜਾਂਚ ਕੀਤੀ ਗਈ ਅਤੇ ਸਰਕਾਰ ਦੇ ਵੰਡ ਸਬੰਧੀ ਮਾਪਦੰਡਾਂ ਨੂੰ ਘੋਖਿਆ ਗਿਆ । ਉਹਨਾਂ ਦੱਸਿਆ ਕਿ ਇਹਨਾਂ ਖਾਦ ਡੀਲਰਾਂ ਕੋਲ ਵੰਡ ਸਹੀ ਪਾਈ ਗਈ ਪਰ ਫਿਰ ਵੀ ਸਾਰੇ ਡੀਲਰਾਂ ਨੂੰ ਇਹ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਵੀ ਥਾਂ ਉੱਤੇ ਕਿਸੇ ਡੀਲਰ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਜਾਂਚ ਟੀਮ ਵਿੱਚ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਮਨਜੀਤ ਸਿੰਘ ਅਤੇ ਖੇਤੀ ਵਿਕਾਸ ਅਧਿਕਾਰੀ ਸ਼ਵਿੰਦਰਜੀਤ ਸਿੰਘ ਵੀ ਮੌਜੂਦ ਸਨ ।
Punjab Bani 08 November,2024
ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਨੋਡਲ ਅਫਸਰਾਂ ਨੂੰ ਪਿੰਡਾਂ ਵਿੱਚ ਚੌਕਸੀ ਵਧਾਉਣ ਦੀ ਹਦਾਇਤ
ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਨੋਡਲ ਅਫਸਰਾਂ ਨੂੰ ਪਿੰਡਾਂ ਵਿੱਚ ਚੌਕਸੀ ਵਧਾਉਣ ਦੀ ਹਦਾਇਤ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਨਿਯਮਤ ਦੌਰੇ ਜਾਰੀ ਰੱਖੇ ਜਾਣ : ਵਿਕਾਸ ਹੀਰਾ ਧੂਰੀ/ਸੰਗਰੂਰ, 8 ਨਵੰਬਰ : ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਨੇ ਧੂਰੀ ਅਤੇ ਸ਼ੇਰਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਵਾਲੀਆਂ ਵੱਖ-ਵੱਖ ਚੌਕਸੀ ਟੀਮਾਂ ਵਿੱਚ ਸ਼ਾਮਿਲ ਅਧਿਕਾਰੀਆਂ ਨਾਲ ਹੁਣ ਤੱਕ ਦੀ ਕਾਰਵਾਈ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਚੌਕਸੀ ਅਤੇ ਜਾਗਰੂਕਤਾ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ । ਐਸ. ਡੀ. ਐਮ. ਵਿਕਾਸ ਹੀਰਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਲਗਾਤਾਰ ਸਬ ਡਵੀਜ਼ਨ ਧੂਰੀ ਵਿੱਚ ਖੁਦ ਵੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪ੍ਰੇਰਿਤ ਕਰਨ ਲਈ ਸਮੇਂ ਸਮੇਂ ਤੇ ਦੌਰਾ ਕਰ ਰਹੇ ਹਨ ਅਤੇ ਸਬ ਡਵੀਜ਼ਨ ਵਿੱਚ ਤੈਨਾਤ ਕੀਤੇ ਗਏ ਸਮੂਹ ਕਲਸਟਰ ਅਫਸਰ, ਨੋਡਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਅਤੇ ਹਰ ਕਿਸਾਨ ਤੱਕ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ । ਮੀਟਿੰਗ ਵਿੱਚ ਸ਼ੇਰਪੁਰ ਅਤੇ ਧੂਰੀ ਦੇ ਸਮੂਹ ਅਧਿਕਾਰੀ ਸ਼ਾਮਿਲ ਹੋਏ ਜਿਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣਗੇ ।
Punjab Bani 08 November,2024
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ ਵੱਡੀ ਗਿਣਤੀ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਨੂੰ ਅਪਣਾਇਆ: ਪ੍ਰਮੋਦ ਸਿੰਗਲਾ ਡੀ. ਐਸ. ਪੀ. ਦਿੜਬਾ ਸਮੇਤ ਛਾਜਲੀ ਵਿਖੇ ਕੀਤੀ ਪੰਚਾਂ, ਸਰਪੰਚਾਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੁਨਾਮ ਊਧਮ ਸਿੰਘ ਵਾਲਾ, 8 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਨਾਮ ਉਧਮ ਸਿੰਘ ਵਾਲਾ ਦੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਿੰਡ ਮਹਿਲਾਂ, ਨਾਗਰੀ, ਮੋੜਾ, ਤਰੰਜਲੀ ਖੇੜਾ, ਰਟੋਲਾਂ, ਚੱਠਾ ਨਨਹੇੜਾ, ਛਾਹੜ, ਛਾਜਲੀ, ਮੈਦੇਵਾਸ, ਮੋਜੋਵਾਲ, ਉਗਰਾਹਾਂ ਅਤੇ ਬਖਸ਼ੀਵਾਲਾ ਵਿਖੇ ਕੀਤੇ ਗਏ ਦੋਰਿਆਂ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਯਕੀਨ ਦਿਵਾਇਆ ਹੈ ਕਿ ਉਹ ਪਰਾਲੀ ਨੂੰ ਨਹੀਂ ਸਾੜਨਗੇ । ਐਸ. ਡੀ. ਐਮ. ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਸੁਹਿਰਦ ਯਤਨ ਚੁੱਕਣ ਦੀ ਲੋੜ ਹੈ ਕਿਉਂਕਿ ਵਧ ਰਿਹਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਖਤਰੇ ਦੀ ਘੰਟੀ ਹੈ । ਉਹਨਾਂ ਕਿਹਾ ਕਿ ਅੱਜ ਇਸ ਵਿਸ਼ੇ ਉੱਤੇ ਹੀ ਪੁਲਿਸ ਸਟੇਸ਼ਨ ਛਾਜਲੀ ਵਿਖੇ ਡੀਐਸਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਮੌਜੂਦਗੀ ਵਿੱਚ ਵੱਖ-ਵੱਖ ਪਿੰਡਾਂ ਦੇ ਨਵੇਂ ਬਣੇ ਪੰਚਾਂ, ਸਰਪੰਚਾਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪਰਾਲੀ ਨੂੰ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਸਾਰੇ ਹੀ ਨਾਗਰਿਕਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਹਰ ਕਿਸਾਨ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਸਾਰਥਕ ਭੂਮਿਕਾ ਨਿਭਾਉਣਗੇ ।
Punjab Bani 08 November,2024
ਐਸ. ਡੀ. ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਲਹਿਰਾ ਅਤੇ ਮੂਣਕ ਵਿਖੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ
ਐਸ. ਡੀ. ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਲਹਿਰਾ ਅਤੇ ਮੂਣਕ ਵਿਖੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਐਸ. ਡੀ. ਐਮ. ਸੂਬਾ ਸਿੰਘ ਨੇ ਲਹਿਰਾ ਵਿਖੇ ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਅਤੇ ਮੂਣਕ ਵਿਖੇ ਡੀ. ਐਸ. ਪੀ. ਪਰਮਿੰਦਰ ਸਿੰਘ ਸਮੇਤ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਕੀਤਾ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਲਹਿਰਾ/ਮੂਣਕ, 8 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਹਿਰਾਗਾਗਾ ਅਤੇ ਮੂਣਕ ਦੇ ਐਸ. ਡੀ. ਐਮ. ਸੂਬਾ ਸਿੰਘ ਨੇ ਅੱਜ ਦੋਵੇਂ ਹੀ ਸਬ ਡਵੀਜ਼ਨਾਂ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਸੂਬਾ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਕਈ ਹਫਤਿਆਂ ਤੋਂ ਜਾਰੀ ਹੈ ਅਤੇ ਪਿਛਲੇ ਸਾਲਾਂ ਨਾਲੋਂ ਇਸ ਵਾਰ ਕਿਸਾਨ ਪਰਾਲੀ ਸਾੜਨ ਦੇ ਰੁਝਾਨ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ । ਉਹਨਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਪੁਲਿਸ ਉੱਤੇ ਅਧਾਰਤ ਵੱਖ-ਵੱਖ ਚੌਕਸੀ ਟੀਮਾਂ ਸਾਰਾ ਦਿਨ ਹੀ ਹਰ ਖੇਤ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀਆਂ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ । ਐਸ. ਡੀ. ਐਮ. ਸੂਬਾ ਸਿੰਘ ਨੇ ਸਬ ਡਿਵੀਜ਼ਨ ਮੂਨਕ ਵਿੱਚ ਡੀਐਸਪੀ ਪਰਮਿੰਦਰ ਸਿੰਘ ਸਮੇਤ ਪਿੰਡ ਸਲੇਮਗੜ੍ਹ, ਹਮੀਰਗੜ੍ਹ, ਮਕਰੋੜ ਸਾਹਿਬ, ਮੰਡਵੀ, ਬੰਗਾ, ਬਸ਼ਹਿਰਾ ਆਦਿ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਉਹਨਾਂ ਨੇ ਸਬ ਡਿਵੀਜ਼ਨ ਲਹਿਰਾ ਵਿਖੇ ਡੀ. ਐਸ. ਪੀ. ਦੀਪ ਇੰਦਰ ਪਾਲ ਸਿੰਘ ਜੇਜੀ ਦੇ ਸਹਿਯੋਗ ਨਾਲ ਪਿੰਡ ਜਵਾਹਰਵਾਲਾ, ਰਾਮਗੜ੍ਹ ਸੰਧੂਆਂ, ਸੇਖੂਵਾਸ, ਗਾਗਾ, ਹਰਿਆਊ, ਡਸਕਾ, ਫਤਿਹਗੜ੍ਹ, ਕਾਲ ਵੰਜਾਰਾ ਆਦਿ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਭਖਾਈ ਰੱਖੀ ਅਤੇ ਹਰ ਕਿਸਾਨ ਤੱਕ ਰਾਬਤਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।
Punjab Bani 08 November,2024
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ -ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ : ਇਸ਼ਾ ਸਿੰਗਲ ਪਾਤੜਾਂ, 8 ਨਵੰਬਰ : ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਰਹੇ ਕਿਸਾਨਾਂ ਦੇ ਖੇਤਾਂ 'ਚ ਜਾ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਵਾਤਾਵਰਣ ਪੱਖੀ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ । ਪਿੰਡ ਬਕਰਾਹਾ, ਕਰਤਾਰਪੁਰ, ਕਲਵਾਣੂ, ਸ਼ਾਦੀਪੁਰ, ਮੋਮੀਆ, ਸ਼ੁਤਰਾਣਾ, ਬਾਦਸ਼ਾਹਪੁਰ, ਸ਼ਾਦੀਪੁਰਮੋਮੀਆ ਤੇ ਦਫਤਰੀਵਾਲਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ ਹਨ, ਜੋ ਵਾਤਾਵਰਣ ਪ੍ਰਤੀ ਤਾਂ ਸੁਚੇਤ ਹਨ ਹੀ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਅ ਰਹੇ ਹਨ । ਇਸ਼ਾ ਸਿੰਗਲ ਨੇ ਕਿਹਾ ਕਿ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਤੇ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ । ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਰਲ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਨਾਲ ਹੋ ਰਹੇ ਨੁਕਸਾਨ ਤੋਂ ਬਚਾਉਣ ਲਈ ਹੰਭਲਾ ਮਾਰੀਏ ।
Punjab Bani 08 November,2024
ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ -ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਵੀ ਕਰਨ ਕਿਸਾਨ ਪਟਿਆਲਾ, 8 ਨਵੰਬਰ : ਪਟਿਆਲਾ ਜ਼ਿਲੇ ਵਿੱਚ ਝੋਨੇ ਦੀ ਕਟਾਈ ਮੁਕੰਮਲ ਹੋਣ ਨੇੜੇ ਹੈ ਤੇ ਕਿਸਾਨਾਂ ਵੱਲੋਂ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ । ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦੇ ਫਾਸਫੋਰਸ ਤੱਤਾਂ ਦੀ ਪੂਰਤੀ ਡੀ. ਏ. ਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ. ਏ. ਪੀ. ਦੇ ਬਦਲ ਦੇ ਤੌਰ ’ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜੀ ਦੀਆਂ ਫ਼ਸਲਾਂ ਲਈ ਡੀ. ਏ. ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ । ਉਨਾਂ ਦੱਸਿਆ ਕਿ ਡੀ.ਏ.ਪੀ. ਵਿਚੋਂ ਫ਼ਸਲ ਨੂੰ 18 ਫ਼ੀਸਦੀ ਨਾਈਟ੍ਰੋਜਨ ਅਤੇ 46 ਫ਼ੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ । ਉਨਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟਿ੍ਰਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲਬਧ ਹਨ, ਜਿਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ । ਉਨਾਂ ਕਿਹਾ ਕਿ ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਹੀ ਕਰਨ, ਇਸ ਲਈ ਕਿਸਾਨ ਆਪਣੇ ਖੇਤ ਦੀ ਮਿੱਟੀ ਦਾ ਟੈਸਟ ਵੀ ਜ਼ਰੂਰ ਕਰਵਾਉਣ । ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਜ਼ਰੂਰ ਕਰਨ । ਉਨਾਂ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ । ਉਨਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਖਾਦ ਅਤੇ ਦਵਾਈ ਵਿਕਰੇਤਾ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਧੱਕੇ ਨਾਲ ਦਵਾਈ ਦਿੰਦਾ ਹੈ ਜਾਂ ਬਿੱਲ ਨਹੀਂ ਦਿੰਦਾ ਤਾਂ ਉਸ ਖਿਲਾਫ਼ ਕਾਰਵਾਈ ਕਰਵਾਉਣ ਲਈ ਸਬੰਧਤ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
Punjab Bani 08 November,2024
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਜਾਇਜ਼ਾ, ਅਧਿਕਾਰੀਆਂ ਨਾਲ ਬੈਠਕ
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਜਾਇਜ਼ਾ, ਅਧਿਕਾਰੀਆਂ ਨਾਲ ਬੈਠਕ -ਮੰਡੀਆਂ 'ਚ ਆ ਰਹੇ ਝੋਨੇ ਦੀ ਨਾਲੋਂ ਨਾਲ ਕੀਤੀ ਜਾ ਰਹੀ ਹੈ ਖ਼ਰੀਦ : ਡਾ. ਪ੍ਰੀਤੀ ਯਾਦਵ -ਕਿਹਾ, ਮੰਡੀਆਂ 'ਚ ਆਏ 1040262 ਮੀਟਰਿਕ ਟਨ ਚੋਂ 1030803 ਮੀਟਰਿਕ ਟਨ ਦੀ ਹੋਈ ਖ਼ਰੀਦ, 2286 ਕਰੋੜ ਰੁਪਏ ਦੀ ਹੋਈ ਅਦਾਇਗੀ ਪਟਿਆਲਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾਵੇ । ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਆ ਰਹੇ ਝੋਨੇ ਅਤੇ ਹੋ ਰਹੀ ਲਿਫ਼ਟਿੰਗ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਮੰਡੀਆਂ ਵਿੱਚ ਲਿਫ਼ਟਿੰਗ ਹੋਰ ਤੇਜ਼ੀ ਨਾਲ ਕੀਤੀ ਜਾ ਸਕਦੀ ਹੈ, ਉਥੇ ਅਧਿਕਾਰੀ ਖੁਦ ਹਾਜ਼ਰ ਰਹਿਕੇ ਕੰਮ ਨੂੰ ਹੋਰ ਤੇਜ਼ ਕਰਨ । ਉਨ੍ਹਾਂ ਅਧਿਕਾਰੀਆਂ ਨੂੰ ਵੱਖ ਵੱਖ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ । ਡਾ. ਪ੍ਰੀਤੀ ਯਾਦਵ ਨੇ ਹੁਣ ਤੱਕ ਦੀ ਹੋਈ ਖ਼ਰੀਦ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1040262 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1030803 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2286.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 100 ਫ਼ੀਸਦ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਵਿੱਚ ਪਨਗਰੇਨ ਨੇ 464346 ਮੀਟਰਿਕ ਟਨ, ਮਾਰਕਫੈੱਡ ਨੇ 250195 ਮੀਟਰਿਕ ਟਨ, ਪਨਸਪ ਨੇ 193022 ਮੀਟਰਿਕ ਟਨ, ਪੀ. ਐਸ. ਡਬਲਿਯੂ. ਸੀ. ਨੇ 119928 ਮੀਟਰਿਕ ਟਨ, ਐਫ. ਸੀ. ਆਈ ਨੇ 2600 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 712 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤੇ ਬੀਤੇ ਦਿਨ ਤੱਕ 752354 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਤੇ ਰੋਜ਼ਾਨਾ ਕਰੀਬ 55 ਹਜ਼ਾਰ ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ ਦੇ ਮੁਕਾਬਲੇ ਝੋਨੇ ਦੀ ਮੰਡੀਆਂ ਵਿੱਚ ਆਮਦ ਹੁਣ ਅੱਧੀ ਤੋਂ ਵੀ ਘੱਟ ਹੈ ਤੇ ਬੀਤੇ ਦਿਨ ਮੰਡੀਆਂ ਵਿੱਚ 26265 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ।
Punjab Bani 08 November,2024
ਪੰਜਾਬ ਸਰਕਾਰ ਨੇ ਕੀਤੇ ਪਰਾਲੀ ਸਾੜਨ ਤੋਂ ਰੋਕਣ ਵਿਚ ਨਾਕਾਮਯਾਬ 1019 ਨੋਡਲ ਅਧਿਕਾਰੀਆਂ ਤੇ ਸੁਪਰਵਾਈਜਰਾਂ ਨੂੰ ਨੋਟਿਸ ਜਾਰੀ
ਪੰਜਾਬ ਸਰਕਾਰ ਨੇ ਕੀਤੇ ਪਰਾਲੀ ਸਾੜਨ ਤੋਂ ਰੋਕਣ ਵਿਚ ਨਾਕਾਮਯਾਬ 1019 ਨੋਡਲ ਅਧਿਕਾਰੀਆਂ ਤੇ ਸੁਪਰਵਾਈਜਰਾਂ ਨੂੰ ਨੋਟਿਸ ਜਾਰੀ ਪਟਿਆਲਾ : ਪੰਜਾਬ ਸੂਬੇ ਵਿਚ ਪਰਾਲੀ ਸਾੜਨ ਦੇ ਲਗਾਤਾਰ ਵਧਦੇ ਹੀ ਜਾ ਰਹੇ ਰੂਝਾਨ ਤੇ ਸੁਪਰੀਮ ਕੋਰਟ ਦੀਆਂ ਝਾੜਾਂ ਮਗਰੋਂ ਪ੍ਰਸ਼ਾਸਨ ਨੇ ਐਕਸ਼ਨ ਮੋਡ ਵਿਚ ਆਉਂਦਿਆਂ ਸਖ਼ਤ ਕਾਰਵਾਈ ਕਰਦਿਆਂ ਜਿੱਥੇ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਐੱਫ. ਆਈ. ਆਰ., ਰੈੱਡ ਐਂਟਰੀ ਦਰਜ ਕਰਨ ਅਤੇ ਜੁਰਮਾਨਾ ਕਰਨ ਦੇ ਨਾਲ-ਨਾਲ ਉਸ ਦੀ ਵਸੂਲੀ ਵੀ ਸ਼ੁਰੂ ਕਰ ਦਿੱਤੀ ਹੈ ਉੱਥੇ ਕਾਰਵਾਈ ਰੋਕਣ ਤੋਂ ਅਸਫਲ ਅਧਿਕਾਰੀਆਂ ’ਤੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਤਹਿਤ ਹੁਣ ਤੱਕ ਸੂਬੇ ਵਿਚ 1,019 ਨੋਡਲ ਅਧਿਕਾਰੀਆਂ ਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ । ਇਹੀ ਨਹੀਂ, ਖੇਤਾਂ ਵਿਚ ਲੱਗੀ ਅੱਗ ਬੁਝਾਉਣ ਦੇ ਮਾਮਲੇ ਵਿਚ ਸਮੇਂ ’ਤੇ ਐਕਸ਼ਨ ਨਾ ਲੈਣ ਵਾਲੇ 56 ਅਧਿਕਾਰੀਆਂ ਖਿ਼ਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ । ਸੂਬੇ ਵਿਚ ਸਭ ਤੋਂ ਵੱਧ 165, ਤਰਨਤਾਰਨ ਵਿਚ 160 ਅਤੇ ਕਪੂਰਥਲਾ ਵਿਚ 128 ਨੋਡਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ । ਇਸ ਤੋਂ ਇਲਾਵਾ ਅੰਮ੍ਰਿਤਸਰ ਦੇ 11 ਅਤੇ ਫ਼ਿਰੋਜ਼ਪੁਰ ਦੇ 10 ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ । ਵੀਰਵਾਰ ਨੂੰ ਸੂਬੇ ਵਿਚ ਪਰਾਲੀ ਸਾੜਨ ਦੇ 258 ਮਾਮਲੇ ਰਿਪੋਰਟ ਹੋਏ ਹਨ । ਇਨ੍ਹਾਂ ਵਿਚੋਂ ਸਭ ਤੋਂ ਵੱਧ 78 ਕੇਸ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਹਨ । ਸੂਬੇ ਵਿਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 5,299 ਤੱਕ ਪਹੁੰਚ ਚੁੱਕੀ ਹੈ, ਇਸਦੇ ਨਾਲ ਹੀ ਵੀਰਵਾਰ ਨੂੰ ਮੰਡੀ ਗੋਬਿੰਦਗੜ੍ਹ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ । ਇੱਥੇ ਹਵਾ ਗੁਣਵੱਤਾ ਸੂਚਕਾਂਕ (252) ਦਰਜ ਕੀਤਾ ਗਿਆ ।
Punjab Bani 08 November,2024
ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ
ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ ਮੋਗਾ, 7 ਨਵੰਬਰ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। ਪਿੰਡ ਖੋਟੇ, ਪੱਤੋ ਹੀਰਾ ਸਿੰਘ, ਰੌਂਤਾ, ਗਾਜੀਆਣਾ, ਬੌਡੇ ਅਤੇ ਤਖ਼ਤੂਪੁਰਾ ਸਾਹਿਬ ਦੇ ਕਿਸਾਨ ਇਹਨਾਂ ਵਿੱਚ ਸ਼ਾਮਿਲ ਹਨ। ਐਸ ਡੀ ਐਮ ਵੱਲੋਂ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੌਦੇ, ਮਠਿਆਈ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ । ਉਹਨਾਂ ਦੱਸਿਆ ਕਿ ਉਹ ਪਹਿਲਾਂ ਵੀ ਪੰਚਾਇਤਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਅਣਥੱਕ ਮਿਹਨਤ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੀਟਿੰਗਾਂ ਕਰ ਚੁੱਕੇ ਹਨ, ਇਸ ਤਰਾਂ ਦੇ ਰੁਝਾਨ ਆਉਣਾ ਉਹਨਾਂ ਮੀਟਿੰਗਾਂ ਦੇ ਨਤੀਜੇ ਹਨ । ਉਹਨਾਂ ਕਿਹਾ ਕਿ ਉਹ ਹਰ ਦਿਨ 3-3 ਕਿਸਾਨਾਂ ਨੂੰ ਸਨਮਾਨਿਤ ਕਰ ਰਹੇ ਹਨ । ਉਹਨਾਂ ਇਹ ਵੀ ਕਿਹਾ ਕਿ ਉਹ ਖੁਦ ਅਗਲੇ 15 ਦਿਨ ਰੋਜ਼ਾਨਾ ਅਜਿਹੇ ਕਿਸਾਨਾਂ ਦਾ ਸਨਮਾਨ ਕਰਨਗੇ ਜਿਹੜੇ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਕਰ ਰਹੇ ਹਨ । ਉਹਨਾਂ ਦੱਸਿਆ ਕਿ ਅਜਿਹੇ ਕਿਸਾਨ ਜਿਹੜੇ ਵਾਤਾਵਰਨ ਨੂੰ ਪਿਆਰ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਆਪਣੀ ਧਰਤੀ ਮਾਤਾ ਅਤੇ ਵਾਤਾਵਰਨ ਸ਼ੁੱਧਤਾ ਲਈ ਵਡਮੁੱਲਾ ਯੋਗਦਾਨ ਦੇ ਰਹੇ ਹਨ । ਐਸ ਡੀ ਐਮ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜਰੂਰਤ ਹੈ ਜਾਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ ਉਹਨਾਂ ਲਈ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿਸਦੇ ਨੰਬਰਾਂ ਤੋਂ ਕਿਸਾਨ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ।
Punjab Bani 07 November,2024
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਧੂਰੀ ਵਿੱਚ ਵੱਖ-ਵੱਖ ਖਾਦ ਡੀਲਰਾਂ ਦੇ ਸਟਾਕ ਦੀ ਕੀਤੀ ਅਚਨਚੇਤ ਜਾਂਚ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਧੂਰੀ ਵਿੱਚ ਵੱਖ-ਵੱਖ ਖਾਦ ਡੀਲਰਾਂ ਦੇ ਸਟਾਕ ਦੀ ਕੀਤੀ ਅਚਨਚੇਤ ਜਾਂਚ ਧੂਰੀ/ ਸੰਗਰੂਰ, 7 ਨਵੰਬਰ : ਪੰਜਾਬ ਸਰਕਾਰ ਵੱਲੋਂ ਰੱਬੀ ਦੀ ਬਿਜਾਈ ਵਾਸਤੇ ਡੀਏਪੀ ਖਾਦ ਸੂਬੇ ਦੇ ਕਿਸਾਨਾਂ ਨੂੰ ਉਪਲਬਧ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਜਿਲ੍ਹਾ ਸੰਗਰੂਰ ਵਿੱਚ ਵੱਖ ਵੱਖ ਥਾਈ ਖਾਦ ਡੀਲਰਾਂ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ । ਇਸ ਸਬੰਧ ਵਿੱਚ ਅੱਜ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਧੂਰੀ ਸਬ ਡਿਵੀਜ਼ਨ ਵਿੱਚ ਸਥਿਤ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਵਿੱਚ ਡੀ. ਏ. ਪੀ/ ਖਾਦ ਦੇ ਸਟਾਕ ਦੀ ਚੈਕਿੰਗ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡੀਏਪੀ ਦੀ ਕਮੀ ਦਾ ਬਹਾਨਾ ਬਣਾ ਕੇ ਕੁਝ ਡੀਲਰਾਂ ਵੱਲੋਂ ਸੂਬੇ ਵਿੱਚ ਡੀਏਪੀ ਦੀ ਨਿਰਧਾਰਿਤ ਕੀਮਤ ਤੋਂ ਵੱਧ ਕੀਮਤ ਵਸੂਲਣ ਦੇ ਯਤਨ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਇਸ ਮਸਲੇ ਨੂੰ ਬੜੀ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਅਜਿਹੇ ਡੀਲਰਾਂ ਨੂੰ ਸਖਤੀ ਨਾਲ ਠੱਲ੍ਹ ਪਾਉਣ ਦੀ ਹਦਾਇਤ ਕੀਤੀ ਗਈ ਹੈ । ਮੁੱਖ ਖੇਤੀਬਾੜੀ ਅਫਸਰ ਨੇ ਚੈਕਿੰਗ ਦੌਰਾਨ ਸਾਰੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਜਾਂਚ ਪੜਤਾਲ ਦੌਰਾਨ ਕਿਸੇ ਵੀ ਖਾਦ ਡੀਲਰ ਦੁਆਰਾ ਵੱਧ ਕੀਮਤ ਵਸੂਲ ਕਰਨ, ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਨ ਜਾਂ ਕਾਲਾਬਜ਼ਾਰੀ ਕਰਨ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 07 November,2024
ਖੇਤੀਬਾੜੀ ਸਹਿਕਾਰੀ ਸਭਾਵਾਂ 'ਚ ਡੀ. ਏ. ਪੀ. ਦੀ ਸਪਲਾਈ ਯਕੀਨੀ ਬਣਾਉਣ ਲਈ ਚੈਕਿੰਗ ਨਿਰੰਤਰ ਜਾਰੀ
ਖੇਤੀਬਾੜੀ ਸਹਿਕਾਰੀ ਸਭਾਵਾਂ 'ਚ ਡੀ. ਏ. ਪੀ. ਦੀ ਸਪਲਾਈ ਯਕੀਨੀ ਬਣਾਉਣ ਲਈ ਚੈਕਿੰਗ ਨਿਰੰਤਰ ਜਾਰੀ -ਕਿਸਾਨ ਖੇਤੀਬਾੜੀ ਮਾਹਰਾਂ ਦੀ ਸਲਾਹ ਮੁਤਾਬਕ ਹੀ ਵਰਤਣ ਡੀ. ਏ. ਪੀ. : ਸੰਗਰਾਮ ਸਿੰਘ ਸੰਧੂ -ਕਿਹਾ, ਕਿਸਾਨ ਡੀ. ਏ. ਪੀ. ਦੀ ਥਾਂ ਐਨ. ਪੀ. ਕੇ. ਵੀ ਵਰਤ ਸਕਦੇ ਹਨ ਪਟਿਆਲਾ, 7 ਨਵੰਬਰ : ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਕਿਸਾਨਾਂ ਨੂੰ ਲੋੜੀਂਦੀ ਡੀ. ਏ. ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਰੰਤਰ ਚੈਕਿੰਗ ਜਾਰੀ ਹੈ । ਡੀ. ਏ. ਪੀ. ਦੀ ਸਭਾਵਾਂ ਅੰਦਰ ਕਿਸੇ ਤਰ੍ਹਾਂ ਦੀ ਬਲੈਕਮਾਰਕੀਟਿੰਗ ਅਤੇ ਜਮ੍ਹਾਂਖੋਰੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ । ਪਟਿਆਲਾ ਜ਼ਿਲ੍ਹੇ 'ਚ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੀ. ਏ. ਪੀ. ਦੀ ਆ ਰਹੀ ਸਪਲਾਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਮੈਬਰਾਂ ਨੂੰ ਤਕਸੀਮ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਇਸੇ ਦੌਰਾਨ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਰਾਏ ਮੁਤਾਬਕ ਹੀ ਡੀ. ਏ. ਪੀ. ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ । ਉਨ੍ਹਾਂ ਕਿਹਾ ਕਿ ਡੀ. ਏ. ਪੀ. ਦੇ ਬਦਲ ਵਜੋਂ ਕਿਸਾਨ ਐਨ. ਪੀ. ਕੇ. ਦੀ ਵੀ ਵਰਤੋਂ ਕਰ ਸਕਦੇ ਹਨ, ਜੋਕਿ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਵਾਧੂ ਉਪਲਬੱਧ ਕਰਵਾਇਆ ਜਾ ਰਿਹਾ ਹੈ । ਉਪ ਰਜਿਸਟਰਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ. ਏ. ਪੀ. ਦੀ ਬਲੈਕਮਾਰਕੀਟਿੰਗ, ਜਮ੍ਹਾਂਖੋਰੀ ਤੇ ਕਿਸਾਨਾਂ ਨੂੰ ਇਸ ਦੀ ਵੰਡ ਹੱਦ ਕਰਜੇ ਮੁਤਾਬਕ ਕੀਤੇ ਜਾਣ ਦੀ ਚੈਕਿੰਗ ਉਹ ਖ਼ੁਦ ਅਤੇ ਉਨ੍ਹਾਂ ਦੇ ਸਹਾਇਕ ਰਜਿਸਟਰਾਰ ਸਮੇਤ ਸਾਰੇ ਇੰਸਪੈਕਟਰ ਕਰ ਰਹੇ ਹਨ । ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 263 ਖੇਤੀਬਾੜੀ ਸਹਿਕਾਰੀ ਸਭਾਵਾਂ ਹਨ, ਇਨ੍ਹਾਂ ਵਿੱਚ ਲਗਾਤਾਰ ਡੀ. ਏ. ਪੀ. ਦੀ ਸਪਲਾਈ ਆ ਰਹੀ ਹੈ ਅਤੇ ਮਾਰਕਫੈਡ ਅਤੇ ਇਫਕੋ ਵੱਲੋਂ ਹੁਣ ਤੱਕ 7843.9 ਮੀਟ੍ਰਿਕ ਟਨ ਡੀ. ਏ. ਪੀ. ਦੀ ਸਪਲਾਈ ਆ ਚੁੱਕੀ ਹੈ, ਜੋ ਕਿ ਕਿਸਾਨ ਮੈਂਬਰਾਂ ਨੂੰ ਉਨ੍ਹਾਂ ਦੀ ਹੱਦ ਕਰਜੇ ਮੁਤਾਬਕ ਸਭਾਵਾਂ ਵੱਲੋਂ ਵੰਡੀ ਜਾ ਰਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਐਨ. ਪੀ. ਕੇ. ਦੀ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਮੰਗ 230 ਮੀਟ੍ਰਿਕ ਟਨ ਦੀ ਹੈ ਜਦਕਿ ਇਸ ਦੀ ਸਪਲਾਈ 1730 ਮੀਟ੍ਰਿਕ ਟਨ ਦੀ ਕੀਤੀ ਜਾ ਚੁੱਕੀ ਹੈ, ਇਸ ਲਈ ਕਿਸਾਨ ਡੀ. ਏ. ਪੀ. ਦੀ ਥਾਂ ਐਨ. ਪੀ. ਕੇ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।
Punjab Bani 07 November,2024
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ -10 ਲੱਖ 5 ਹਜ਼ਾਰ 3884 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ -ਕਿਸਾਨਾਂ ਨੂੰ ਹੁਣ ਤੱਕ 2210 ਕਰੋੜ ਰੁਪਏ ਦੀ ਕੀਤੀ ਅਦਾਇਗੀ ਪਟਿਆਲਾ, 7 ਨਵੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 10 ਲੱਖ 13 ਹਜ਼ਾਰ 997 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 5 ਹਜ਼ਾਰ 384 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 451556 ਮੀਟਰਿਕ ਟਨ, ਮਾਰਕਫੈਡ ਵੱਲੋਂ 244797 ਮੀਟਰਿਕ ਟਨ, ਪਨਸਪ ਵੱਲੋਂ 188100 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 117807 ਅਤੇ ਐਫ. ਸੀ. ਆਈ. ਵੱਲੋਂ 2438 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਜਦਕਿ ਵਾਪਰੀਆਂ ਵੱਲੋਂ 686 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 2210.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ ਖਰੀਦ ਕੀਤੇ ਝੋਨੇ ਦੀ 100 ਫ਼ੀਸਦੀ ਹੈ । ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਮੰਡੀਆਂ ਵਿਚੋਂ ਹੁਣ ਤੱਕ 7 ਲੱਖ ਮੀਟਿਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਤੇ ਰੋਜ਼ਾਨਾ 50 ਹਜ਼ਾਰ ਮੀਟਰਿਕ ਟਨ ਤੋਂ ਜ਼ਿਆਦਾ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਲਈ ਕਿਸਾਨ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਤਕਨੀਕ ਦੀ ਵਰਤੋਂ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਵਾਤਾਵਰਣ ਪ੍ਰਦੂਸ਼ਣ ਤੋਂ ਬਚਾਅ ਹੁੰਦਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਇਹ ਜ਼ਰੂਰੀ ਹੈ ਕਿ ਅਸੀਂ ਵਾਤਾਵਰਣ ਪ੍ਰਤੀ ਸੁਚੇਤ ਹੋਈ ।
Punjab Bani 07 November,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨ ਦੇ ਚਲਦਿਆਂ ਪਠਾਨਕੋਟ ਦੀ ਲੀਚੀ ਇੰਗਲੈਂਡ ਪਹੁੰਚਾ ਤੈਅ ਕੀਤਾ ਨਵਾਂ ਮਾਅਰਕਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨ ਦੇ ਚਲਦਿਆਂ ਪਠਾਨਕੋਟ ਦੀ ਲੀਚੀ ਇੰਗਲੈਂਡ ਪਹੁੰਚਾ ਤੈਅ ਕੀਤਾ ਨਵਾਂ ਮਾਅਰਕਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਫਸਲੀ ਵੰਨ-ਸੁਵੰਨਤਾ ਸਕੀਮ, ਖਾਸ ਕਰਕੇ ਬਾਗਬਾਨੀ ਵਿੱਚ ਮਹੱਤਵਪੂਰਨ ਨਤੀਜੇ ਦਿਖਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਅਪਨਾਉਣ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕੁੱਝ ਮਹੀਨੇ ਪਹਿਲਾਂ ਹੀ ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ’ਚ ਪੈਦਾ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਰਵਾਨਾ ਕਰ ਦਿਤੀ ਗਈ । ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ । ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਪੰਜਾਬ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਸੂਬਿਆਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ। ਵਿਦੇਸ਼ਾਂ ’ਚ ਭੇਜਣ ਨਾਲ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ। ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ । ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸ਼ਾਂ ਤੱਕ ਬਣੇਗੀ । ਪਿਛਲੇ 28 ਮਹੀਨਿਆਂ ਵਿੱਚ ਬਾਗਬਾਨੀ ਖੇਤਰ ਵਿੱਚ 42,406 ਹੈਕਟੇਅਰ ਦਾ ਵਾਧਾ ਹੋਇਆ ਹੈ, ਜੋ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ। ਫਲਾਂ ਦੀ ਕਾਸ਼ਤ ਲਈ 6,475 ਹੈਕਟੇਅਰ ਦੇ ਵਾਧੇ ਨਾਲ ਬਾਗਾਂ ਦੀ ਕਵਰੇਜ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਈ ਹੈ, ਜਦੋਂ ਕਿ ਸਬਜ਼ੀਆਂ ਦੀ ਕਾਸ਼ਤ ਵਿੱਚ 35,009 ਹੈਕਟੇਅਰ ਦਾ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਪਿਛਲੇ 28 ਮਹੀਨਿਆਂ ਵਿੱਚ ਕੁੱਲ ਰਕਬਾ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। ਸਜਾਵਟੀ ਪੌਦਿਆਂ ਦੀ ਕਾਸ਼ਤ ਦਾ ਰਕਬਾ 1,728 ਹੈਕਟੇਅਰ ਤੋਂ ਵਧ ਕੇ 2,050 ਹੈਕਟੇਅਰ ਹੋ ਗਿਆ ਹੈ । ਬਾਗਬਾਨੀ ਫਸਲਾਂ ਖੇਤੀਬਾੜੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਸੂਬੇ ਦੇ ਬਜਟ ’ਚ ਵੀ ਅਗਲੇ ਵਿੱਤੀ ਸਾਲ ਲਈ 253 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ। ਕੁਦਰਤੀ ਪੈਦਾਵਾਰ ਵਾਲੇ ਖੇਤਰਾਂ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਫਸਲਾਂ ਦੇ ਅਧੀਨ ਖੇਤਰ ਨੂੰ ਉਤਸ਼ਾਹਤ ਕਰਨ ਲਈ 5 ਨਵੇਂ ਬਾਗਬਾਨੀ ਅਸਟੇਟ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਸਥਾਪਿਤ ਕੀਤੇ ਜਾਣਗੇ। ਇਸ ਦੇ ਲਈ 40 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ। ਬਾਗਬਾਨੀ ਉਤਪਾਦਕਾਂ ਦੇ ਨਵੇਂ ਜੋਖ਼ਮ ਘਟਾਉਣ ਦੀ ਯੋਜਨਾ ‘ਭਾਵ ਅੰਤਰ ਭੁਗਤਾਨ ਯੋਜਨਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਉਦੇਸ਼ ਲਈ 15 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਉਚੇਚੇ ਤੌਰ ਤੇ ਉਪਰਾਲੇ ਕੀਤਾ ਜਾ ਰਹੇ ਹਨ। ਜਿਸ ਤਹਿਤ ਤੁਪਕਾ ਸਿੰਚਾਈ ਅਪਣਾ ਕੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਉਪਦਾਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਤੀ ਏਕੜ ਬਾਗ ਲਾਉਣ ਨਾਲ ਕਣਕ ਝੋਨੇ ਦੇ ਫਸਲੀ ਚੱਕਰ ਨਾਲੋਂ ਲਗਭਗ 80.00 ਲੱਖ ਲਿਟਰ ਪਾਣੀ ਦੀ ਬੱਚਤ ਹੁੰਦੀ ਹੈ। ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਜਿੰਮੀਦਾਰਾਂ ਨੂੰ ਪਲਾਸਟਿਕ ਕਰੇਟਸ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 35 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਉਪਦਾਨ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਫਲ ਵੀ ਮਿਲਿਆ ਹੈ। ਸੂਬੇ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਨ੍ਹਾਂ ਪੁਰਸਕਾਰਾਂ ’ਚ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਿਆ ਹੈ। ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰ ਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਸੂਬੇ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ `ਤੇ ਛੇਤੀ ਭਰਤੀ ਕੀਤੀ ਜਾਵੇਗੀ। ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਪੰਜਾਬ ਦੀ ਕਿਰਸਾਨੀ ਨੂੰ ਕੱਢਣਾਂ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਦਿਨੋ ਦਿਨ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਅਤੇ ਪਲੀਤ ਹੋ ਰਹੀ ਧਰਤੀ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ।
Punjab Bani 07 November,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਆਦੇਸ਼
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਆਦੇਸ਼ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਜਾਗਰੂਕਤਾ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਸੰਗਰੂਰ, 6 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਹਰ ਪਿੰਡ ਤੱਕ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਠੋਸ ਅਤੇ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣ । ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੌਕਸੀ ਹੋਰ ਤੇਜ਼ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੇ ਮਾਮਲੇ ਚਿੰਤਾਜਨਕ ਹਨ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਣ ਨਾਲ ਮਨੁੱਖੀ ਸਿਹਤ, ਧਰਤੀ ਦੀ ਉਪਜਾਊ ਸ਼ਕਤੀ, ਬਨਸਪਤੀ ਅਤੇ ਪਸ਼ੂ ਪੰਛੀਆਂ ਉੱਤੇ ਮਾਰੂ ਪ੍ਰਭਾਵ ਪੈ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ । ਉਹਨਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਕਿ ਹਰ ਇੱਕ ਕਿਸਾਨ ਤੱਕ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਪਹੁੰਚ ਸਕੇ । ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ, ਕਲਸਟਰ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਹਨਾਂ ਨੇ ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਖੇਤੀ ਮਸ਼ੀਨਾਂ ਦੀ ਹਰ ਲੋੜਵੰਦ ਕਿਸਾਨ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸਪੀ ਪਲਵਿੰਦਰ ਸਿੰਘ ਚੀਮਾ, ਐਸ. ਪੀ. ਨਵਰੀਤ ਸਿੰਘ ਵਿਰਕ, ਐਸ. ਪੀ. ਮਨਦੀਪ ਸਿੰਘ ਸੰਧੂ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਧੂਰੀ ਵਿਕਾਸ ਹੀਰਾ, ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ, ਐਸਡੀਐਮ ਲਹਿਰਾ ਤੇ ਮੂਣਕ ਸੂਬਾ ਸਿੰਘ, ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ ਤੋਂ ਇਲਾਵਾ ਸਾਰੇ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੇ ਵੀ ਸ਼ਿਰਕਤ ਕੀਤੀ।
Punjab Bani 06 November,2024
ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਅਸਥਿਰ ਕਰਨਾ ਚਾਹੁੰਦੀ ਹੈ : ਬਾਜਵਾ
ਕਣਕ ਦੇ ਬੀਜ ਦੀ ਸਬਸਿਡੀ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਅਸਥਿਰ ਕਰਨਾ ਚਾਹੁੰਦੀ ਹੈ : ਬਾਜਵਾ ਚੰਡੀਗੜ੍ਹ, 6 ਨਵੰਬਰ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਅਸਥਿਰ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ 68 ਫ਼ੀਸਦੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਿਰਫ਼ ਇੱਕ ਏਕੜ ਲਈ ਸਬਸਿਡੀ ਵਾਲੇ ਬੀਜ ਮਿਲਣਗੇ । ਇਸ ਤੋਂ ਪਹਿਲਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੰਜ ਏਕੜ ਲਈ ਸਬਸਿਡੀ ਵਾਲੇ ਬੀਜ ਦਿੱਤੇ ਜਾਂਦੇ ਸਨ । ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਸੰਕਟ ਪੈਦਾ ਕੀਤਾ ਅਤੇ ਕਿਸਾਨ ਅਜੇ ਤੱਕ ਇਸ ਤੋਂ ਬਾਹਰ ਨਹੀਂ ਨਿਕਲ ਸਕੇ ਹਨ । ਜਿਵੇਂ ਕਿ ਕਣਕ ਦੀਆਂ ਫ਼ਸਲਾਂ ਦੀ ਬਿਜਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਇਸ ਨੇ ਕਣਕ ਦੀ ਬਿਜਾਈ ਲਈ ਸਭ ਤੋਂ ਮਹੱਤਵਪੂਰਨ ਖਾਦ ਡੀਏਪੀ ਦੀ ਸਪਲਾਈ ਨੂੰ ਸਖ਼ਤ ਕਰ ਦਿੱਤਾ । ਇਸ ਦੌਰਾਨ ਸਰਕਾਰ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦੇ ਬੀਜ ਦੇਣ ਦੀ ਆਪਣੀ ਯੋਜਨਾ 'ਚ ਬਦਲਾਅ ਕੀਤਾ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਲਗਾਤਾਰ ਆਰਥਿਕ ਮੁਸ਼ਕਲਾਂ ਪੈਦਾ ਕਰ ਰਹੀ ਹੈ। ਇਹ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਮੁਸੀਬਤ ਵਿੱਚ ਫਸਾ ਰਹੀ ਹੈ । ਇਨ੍ਹਾਂ ਘਟਨਾਵਾਂ ਤੋਂ ਭਾਜਪਾ ਦੇ ਮਾੜੇ ਇਰਾਦੇ ਸਪਸ਼ਟ ਹੋ ਜਾਂਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਸਨ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਪਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਇੱਕ ਸਾਲ ਤੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ । ਕਿਸਾਨਾਂ ਨੇ ਭਾਜਪਾ ਨੂੰ ਗੋਡਿਆਂ 'ਤੇ ਲਿਆ ਦਿੱਤਾ ਅਤੇ ਉਸ ਨੂੰ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ। ਹੁਣ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈਣ 'ਤੇ ਤੁਲੀ ਹੋਈ ਹੈ । ਬਾਜਵਾ ਨੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਪੰਜਾਬ ਕਾਂਗਰਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਡਟ ਕੇ ਖੜੀ ਰਹੇਗੀ। ਇਹ ਭਗਵਾ ਪਾਰਟੀ ਦੇ ਨਾਪਾਕ ਏਜੰਡਿਆਂ ਵਿਰੁੱਧ ਆਵਾਜ਼ ਉਠਾਉਂਦੀ ਰਹੇਗੀ ।
Punjab Bani 06 November,2024
ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਲੌਂਗੋਵਾਲ ਵਿਖੇ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਮੁੱਖ ਖੇਤੀਬਾੜੀ ਅਫਸਰ ਸੰਗਰੂਰ ਵੱਲੋਂ ਲੌਂਗੋਵਾਲ ਵਿਖੇ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਣਕ ਦੀ ਬਿਜਾਈ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ : ਹਰਬੰਸ ਸਿੰਘ ਚਹਿਲ ਲੌਂਗੋਵਾਲ/ਸੰਗਰੂਰ, 6 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਚਹਿਲ ਦੀ ਅਗਵਾਈ ਵਾਲੀ ਟੀਮ ਵੱਲੋਂ ਲੌਂਗੋਵਾਲ ਵਿਖੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ 'ਤੇ ਸ਼ਿਕਾਇਤ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕੀਤੀ ਜਾਵੇ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵਿਕ੍ਰੇਤਾਵਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਜ਼ਰੂਰਤ ਮੁਤਾਬਕ ਡੀ. ਏ. ਪੀ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ. ਏ. ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ, ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿਚ ਡੀ. ਏ. ਪੀ ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ ਅਤੇ ਇਹ ਡੀ. ਏ. ਪੀ ਤੋਂ ਸਸਤੀ ਵੀ ਹੈ । ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ. ਏ. ਪੀ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ ।
Punjab Bani 06 November,2024
ਲਹਿਰਾਗਾਗਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਅਭਿਆਨ ਜਾਰੀ
ਲਹਿਰਾਗਾਗਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਅਭਿਆਨ ਜਾਰੀ ਪੁਲਿਸ ਤੇ ਪ੍ਰਸ਼ਾਸਨ ਦੇ ਸਾਂਝੇ ਐਕਸ਼ਨ ਨਾਲ ਲਗਭਗ 50 ਏਕੜ ਰਕਬੇ ਵਿੱਚ ਨਾੜ ਨੂੰ ਸਾੜਨ ਤੋਂ ਰੋਕਿਆ ਗਿਆ ਲਹਿਰਾਗਾਗਾ, 6 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਇਨੀ ਦਿਨੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ, ਜਿਸ ਦੇ ਚਲਦਿਆਂ ਚੌਕਸੀ ਟੀਮਾਂ ਲਗਾਤਾਰ ਸਰਗਰਮ ਨਜ਼ਰ ਆ ਰਹੀਆਂ ਹਨ । ਲਹਿਰਾਗਾਗਾ ਦੇ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਡੀ. ਐਮ. ਸੂਬਾ ਸਿੰਘ ਦੇ ਸਹਿਯੋਗ ਨਾਲ ਪੁਲਿਸ ਤੇ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਲਗਭਗ ਹਰ ਪਿੰਡ ਵਿੱਚ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਦੇ ਹੋਏ ਪਰਾਲੀ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਨੂੰ ਉਤਸਾਹਿਤ ਕਰਨ ਵਿੱਚ ਸਰਗਰਮ ਹਨ । ਉਹਨਾਂ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਇਹ ਮੁਹਿੰਮ ਨਿਰੰਤਰ ਜਾਰੀ ਹੈ ਅਤੇ ਪਿਛਲੇ ਦੋ ਤਿੰਨ ਦਿਨਾਂ ਵਿੱਚ ਲਗਭਗ 50 ਏਕੜ ਰਕਬੇ ਵਿੱਚ ਨਾੜ ਨੂੰ ਲਗਾਈ ਗਈ ਅੱਗ ਬੁਝਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ । ਉਹਨਾਂ ਨੇ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਨਾਲ ਹੀ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਲਹਿਲ ਕਲਾਂ, ਘੋੜੇਨਾਬ, ਫਤਿਹਗੜ੍ਹ ਆਦਿ ਪਿੰਡਾਂ ਵਿੱਚ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਸਾਰਥਕ ਹੁੰਗਾਰਾ ਦਿੱਤਾ ਹੈ ।
Punjab Bani 06 November,2024
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਦੇਵੀਗੜ੍ਹ, 6 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਭੁਨਰਹੇੜੀ ਦੇ ਪਿੰਡ ਸਵਾਈ ਸਿੰਘ ਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 60ਤੋਂ ਵੱਧ ਕਿਸਾਨਾਂ ਨੇ ਭਾਗ ਲਿਆ । ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ.ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ,ਸਮਾਰਟ ਸੀਡਰ,ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ । ਉਹਨਾਂ ਕਣਕ ਵਿਚ ਨਦੀਨ ਪ੍ਰਬੰਧਨ ਵੇਲੇ ਪਾਣੀ ਦੀ ਮਾਤਰਾ ਅਤੇ ਨੋਜ਼ਲ ਦੀ ਸਹੀ ਚੋਣ ਦੇ ਮਹੱਤਵ ਬਾਰੇ ਦੱਸਿਆ । ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਘਰੇਲੂ ਪੱਧਰ ਦੇ ਬਣੇ ਉਤਪਾਦਾਂ ਦੀ ਵਰਤੋਂ ਦੇ ਮਹੱਤਵ ਬਾਰੇ ਦੱਸਦਿਆਂ ਕਣਕ ਦੇ ਨਾਲ ਨਾਲ ਤੇਲ ਬੀਜ ਫ਼ਸਲਾਂ, ਦਾਲਾਂ ਅਤੇ ਫਲ਼ਾਂ ਦੀ ਕਾਸ਼ਤ ਨੂੰ ਅਪਣਾਉਣ ਉੱਪਰ ਜ਼ੋਰ ਦਿੱਤਾ । ਉਹਨਾਂ ਤੇਲ ਬੀਜ ਫ਼ਸਲਾਂ, ਦਾਲਾਂ, ਹਲਦੀ, ਗੰਨੇ ਅਤੇ ਫਲ਼ਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਉਹਨਾਂ ਨੇ ਭੋਜਨ ਪਦਾਰਥਾਂ ਵਿਚ ਹਾਨੀਕਾਰਕ ਰਸਾਇਣਾਂ ਦੀ ਰਹਿੰਦ-ਖੂੰਹਦ ਦੇ ਮਨੁੱਖੀ ਸਿਹਤ ਉੱਪਰ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਰਸਾਇਣਾਂ ਦੀ ਸਹੀ ਮਿਕਦਾਰ ਸਹੀ ਸਮੇਂ ਤੇ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ । ਇੱਕ ਦਹਾਕੇ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨ ਸ. ਜਗੀਰ ਸਿੰਘ ਨੇ ਪਰਾਲੀ ਪ੍ਰਬੰਧਨ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ । ਇਸ ਮੌਕੇ ਅਜੀਤ ਸਿੰਘ, ਸਾਬਕਾ ਚੇਅਰਮੈਨ, ਮਾਰਕਿਟ ਕਮੇਟੀ, ਮਲਕੀਤ ਸਿੰਘ, ਭਜਨ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਰ ਰਹੇ। ਡਾ. ਰਜਨੀ ਗੋਇਲ ਨੇ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ।
Punjab Bani 06 November,2024
ਖਾਦ ਵਿਕਰੇਤਾਵਾਂ ਦੇ ਸਟਾਕ ਦੀ ਖੇਤੀਬਾੜੀ ਵਿਭਾਗ ਨੇ ਕੀਤੀ ਚੈਕਿੰਗ
ਖਾਦ ਵਿਕਰੇਤਾਵਾਂ ਦੇ ਸਟਾਕ ਦੀ ਖੇਤੀਬਾੜੀ ਵਿਭਾਗ ਨੇ ਕੀਤੀ ਚੈਕਿੰਗ -ਕਿਸਾਨ ਖਾਦ ਜਾਂ ਹੋਰ ਸਮਾਨ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ : ਮੁੱਖ ਖੇਤੀਬਾੜੀ ਅਫ਼ਸਰ -ਕਿਹਾ, ਖਾਦ ਵਿਕਰੇਤਾ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ ਪਾਤੜਾਂ, 6 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਾਦਾਂ ਦੀ ਜਮ੍ਹਾਖੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ 'ਤੇ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਖੇਤੀਬਾੜੀ ਵਿਕਾਸ ਅਫ਼ਸਰ ਅਮਨਪ੍ਰੀਤ ਸਿੰਘ ਸੰਧੂ ਵੱਲੋਂ ਪਾਤੜਾਂ ਤੇ ਘੱਗਾ ਦੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ ਵੱਲੋਂ ਨਿਊ ਸਤਿਕਾਰ ਖੇਤੀ ਸੈਂਟਰ ਪਾਤੜਾਂ, ਭਾਰਤ ਐਗਰੋ ਕੈਮੀਕਲਜ਼ ਪਾਤੜਾਂ, ਨਾਗਰਾ ਖਾਦ ਸਟੋਰ ਪਾਤੜਾਂ, ਜ਼ਿਮੀਂਦਾਰਾਂ ਐਗਰੀ ਕਲਚਰ ਸਟੋਰ ਪਾਤੜਾਂ, ਗੋਇਲ ਐਗਰੀ ਕਲਚਰ ਸਟੋਰ ਪਾਤੜਾਂ, ਦਸਮੇਸ਼ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਪਾਤੜਾਂ, ਗਣੇਸ਼ ਟਰੇਡਿੰਗ ਕੰਪਨੀ ਘੱਗਾ ਤੇ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ. ਏ. ਪੀ ਖਾਦ ਉਪਲਬੱਧ ਹੋਣ ਦੇ ਬਾਵਜੂਦ ਮਨਾ ਕਰੇਗਾ ਜਾਂ ਡੀ. ਏ. ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨੂੰ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਕਰੇਤਾ ਦਾ ਸਟਾਕ ਰਿਕਾਰਡ ਨਾਲ ਮੇਲ ਨਾ ਖਾਇਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖਾਦ ਜਾ ਹੋਰ ਕੋਈ ਵੀ ਖੇਤੀਬਾੜੀ ਦਾ ਸਾਮਾਨ ਖਰੀਦਣ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ ਤਾਂ ਜੋ ਉਪਭੋਗਤਾ ਕੋਲ ਵੀ ਖ਼ਰੀਦ ਦਾ ਪੂਰਾ ਰਿਕਾਰਡ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਸਾਮਾਨ 'ਚ ਖਰਾਬੀ ਹੋਣ 'ਤੇ ਵਿਕਰੇਤਾ 'ਤੇ ਕਾਰਵਾਈ ਕੀਤੀ ਜਾ ਸਕੇ ।
Punjab Bani 06 November,2024
ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ
ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਕੀਤੀ ਅਦਾਇਗੀ ਗੁਰਦਾਸਪੁਰ : ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ । ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 5 ਨਵੰਬਰ ਤੱਕ 575833 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 552872ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 76 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 208718 ਮੀਟਰਕ ਟਨ, ਮਾਰਕਫੈੱਡ ਵਲੋਂ 147965 ਮੀਟਰਕ ਟਨ, ਪਨਸਪ ਵਲੋਂ 129143 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 62781 ਐੱਫ. ਸੀ. ਆਈ. ਵੱਲੋਂ 4222 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ।
Punjab Bani 06 November,2024
ਬੇਨੜਾ ਵਿਖੇ ਝੋਨੇ ਦੀ ਰਹਿੰਦ-ਖੂਹੰਦ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ
ਬੇਨੜਾ ਵਿਖੇ ਝੋਨੇ ਦੀ ਰਹਿੰਦ-ਖੂਹੰਦ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ ਮੁੱਖ ਖੇਤੀਬਾੜੀ ਅਫ਼ਸਰ ਨੇ ਆਪਣੀ ਨਿਗਰਾਨੀ ਹੇਠ ਕਰਵਾਈ ਬਿਜਾਈ ਕਿਸਾਨ ਝੋਨੇ ਦੀ ਰਹਿੰਦ—ਖੂਹੰਦ ਨੂੰ ਬਿਨਾਂ ਅੱਗ ਲਗਾਏ ਸਬਸਿਡੀ ਉਤੇ ਦਿੱਤੀਆਂ ਮਸ਼ੀਨਾਂ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰਨ: ਡਾ. ਹਰਬੰਸ ਸਿੰਘ ਚਹਿਲ ਬੇਨੜਾ/ਧੂਰੀ/ਸੰਗਰੂਰ, 6 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਰਹਿਨੁਮਾਈ ਹੇਠ ਝੋਨੇ ਦੀ ਰਹਿੰਦ—ਖੂਹੰਦ ਦੀ ਬਿਨਾਂ ਅੱਗ ਲਗਾਏ ਸੰਭਾਲ ਕਰਨ ਸਬੰਧੀ ਜੋਸ਼ੋ ਖਰੋਸ਼ ਨਾਲ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਆਪਣੀ ਨਿਗਰਾਨੀ ਹੇਠ ਪਿੰਡ ਬੇਨੜਾ ਵਿਖੇ ਅਗਾਂਹਵਧੂ ਕਿਸਾਨ ਮੱਘਰ ਸਿੰਘ ਦੇ ਖੇਤ ਵਿੱਚ ਝੋਨੇ ਦੀ ਰਹਿੰਦ—ਖੂਹੰਦ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਸਾਨ ਮੱਘਰ ਸਿੰਘ ਵੱਲੋਂ ਲਗਭਗ 19 ਏਕੜ ਰਕਬੇ ਉੱਤੇ ਖੇਤੀ ਕੀਤੀ ਜਾਂਦੀ ਹੈ ਅਤੇ ਉਸ ਵੱਲੋਂ ਪਿਛਲੇ ਲਗਭਗ 10 ਸਾਲਾਂ ਤੋਂ ਕਦੇ ਵੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਗਾਈ ਗਈ । ਮੱਘਰ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਮਹਿੰਗੀਆਂ ਮਸ਼ੀਨਾਂ ਵਰਤਣ ਦੀ ਬਜਾਏ ਹੈਪੀ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਦਾ ਹੈ ਜਿਸ ਕਾਰਨ ਉਸ ਦੀ ਬਿਜਾਈ ਸਬੰਧੀ ਲਾਗਤ ਘੱਟ ਆਉਂਦੀ ਹੈ ਅਤੇ ਉਸ ਦਾ ਸਮਾਂ ਵੀ ਬਚਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ—ਖੂਹੰਦ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉੱਤੇ ਦਿੱਤੀ ਗਈ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਸੰਭਾਲਣ ਸਬੰਧੀ ਅਪੀਲ ਕੀਤੀ । ਉਨ੍ਹਾਂ ਨੇ ਦੱਸਿਆ ਕਿ ਲਗਭਗ 20 ਪ੍ਰਤੀਸ਼ਤ ਰਕਬੇ ਉੱਪਰ ਹੀ ਗੱਠਾਂ ਬਣਾ ਕੇ ਪਰਾਲੀ ਦੀ ਸੰਭਾਲ ਕੀਤੀ ਜਾ ਸਕਦੀ ਹੈ ਅਤੇ ਬਾਕੀ ਬਚਦੇ 80 ਪ੍ਰਤੀਸ਼ਤ ਰਕਬੇ ਦੀ ਸੰਭਾਲ ਇਨਸੀਟੂ ਮਸ਼ੀਨਾਂ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਕਰਨੀ ਪਵੇਗੀ । ਉਨ੍ਹਾਂ ਦੱਸਿਆ ਕਿ ਖੇਤ ਵਿੱਚ ਹੀ ਪਰਾਲੀ ਦੀ ਸੰਭਾਲ ਸਬੰਧੀ ਵੱਖ—ਵੱਖ ਤਰ੍ਹਾਂ ਦੀ ਇਨ-ਸੀਟੂ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ ਉਪਲਬਧ ਹਨ ਅਤੇ ਜੇਕਰ ਕਿਸੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ । ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਡੀ. ਏ. ਪੀ. ਖਾਦ ਦੀ ਬੇਲੋੜੀ ਵਰਤੋਂ ਨੂੰ ਘਟਾਉਂਦੇ ਹੋਏ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਪ੍ਰਤੀ ਏਕੜ ਇੱਕ ਬੈਗ ਹੀ ਵਰਤਿਆ ਜਾਵੇ ਅਤੇ ਇਸ ਤਰ੍ਹਾਂ ਕਰਨ ਨਾਲ ਜੇਕਰ ਉਨ੍ਹਾਂ ਕੋਲ ਡੀ. ਏ. ਪੀ. ਖਾਦ ਵਧਦੀ ਹੈ ਤਾਂ ਉਹ ਛੋਟੇ ਕਿਸਾਨਾਂ ਨੂੰ ਦੇ ਕੇ ਉਨ੍ਹਾਂ ਦੀ ਵੀ ਬਿਜਾਈ ਵਿੱਚ ਮਦਦ ਕਰਨ ਕਿਉਂਕ ਲਗਾਤਾਰ ਮਿੱਟੀ ਪਰਖ ਵਿੱਚ ਫਾਸਫੋਰਸ ਤੱਤ ਮੀਡੀਅਮ ਤੋਂ ਹਾਈ ਆ ਰਿਹਾ ਹੈ ਜਿਸ ਕਾਰਨ ਵੱਧ ਡੀ. ਏ. ਪੀ. ਖਾਦ ਦੀ ਵਰਤੋਂ ਕਾਰਨ ਕਿਸਾਨ ਦਾ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੀ ਹੁੰਦਾ ਹੈ ਕਿਉਂਕਿ ਵਧੇਰੇ ਫਾਸਫੋਰਸ ਤੱਤ ਮਿੱਟੀ ਵਿੱਚ ਮੌਜੂਦ ਜਿੰਕ ਨਾਲ ਮਿਲ ਕੇ ਫਸਲ ਨੂੰ ਨਾ ਮਿਲਣਯੋਗ ਹਾਲਤ ਵਿੱਚ ਚਲਾ ਜਾਂਦਾ ਹੈ ।
Punjab Bani 06 November,2024
ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ
ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਨਿਰਵਿਘਨ ਖਰੀਦ ਲਈ ਨਵਾਂ ਮਾਅਰਕਾ ਕਾਇਮ ਕੀਤਾ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਚੰਡੀਗੜ੍ਹ, 6 ਨਵੰਬਰ : ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ । ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ । ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ । ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ. ਸੀ. ਐਲ.) ਜਾਰੀ ਕਰ ਚੁੱਕੀ ਹੈ । ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 5 ਨਵੰਬਰ (ਮੰਗਲਵਾਰ) ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ । ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਝੋਨੇ ਦੀ ਆਮਦ ਵਿੱਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ ਹੈ ਜਿੱਥੇ 9.42 ਲੱਖ ਮੀਟ੍ਰਿਕ ਟਨ ਫਸਲ ਪਹੁੰਚੀ ਹੈ । ਇਸ ਤੋਂ ਬਾਅਦ ਫਿਰੋਜ਼ਪੁਰ (8.14 ਐਲ. ਐਮ. ਟੀ.), ਤਰਨ ਤਾਰਨ (7.26 ਐਲ. ਐਮ. ਟੀ.), ਜਲੰਧਰ (7.16 ਐਲ. ਐਮ. ਟੀ.) ਅਤੇ ਸੰਗਰੂਰ (7.10 ਐਲ. ਐਮ. ਟੀ.) ਸ਼ਾਮਲ ਹਨ । ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕਰਦਿਆਂ ਸੂਬਾ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀ ਹੋਈਆਂ ਹਨ ।
Punjab Bani 06 November,2024
ਪੰਜਾਬ ਵਿੱਚ ਕਣਕ ਦੀ ਬਿਜਾਈ ਪੱਛੜਨ ਬਾਰੇ ਚਰਚਾ ਕਰਾਂਗੇ : ਜੋਸ਼ੀ
ਪੰਜਾਬ ਵਿੱਚ ਕਣਕ ਦੀ ਬਿਜਾਈ ਪੱਛੜਨ ਬਾਰੇ ਚਰਚਾ ਕਰਾਂਗੇ: ਜੋਸ਼ੀ ਨਵੀਂ ਦਿੱਲੀ : ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਕਿਹਾ ਕਿ ਉਹ ਪੰਜਾਬ ਵਿਚ ਝੋਨੇ ਦੀ ਖਰੀਦ ’ਚ ਦੇਰੀ ਕਰਕੇ ਕਣਕ ਦੀ ਬਿਜਾਈ ਪੱਛੜਨ ਬਾਰੇ ਸੂਬੇ ਦੇ ਖੇਤੀ ਮੰਤਰੀ ਨਾਲ ਚਰਚਾ ਕਰਨਗੇ। ਜੋੋਸ਼ੀ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਮੰਡੀ ਵਿਚ ਲਿਆਂਦੇ ‘ਇਕ ਇਕ ਦਾਣੇ’ ਦੀ ਖਰੀਦ ਕੀਤੀ ਜਾਵੇਗੀ। ਮੱਧ ਨਵੰਬਰ ਵਿਚ ਹੋਣ ਵਾਲੀ ਕਣਕ ਦੀ ਬਿਜਾਈ ਤੋਂ ਪਹਿਲਾਂ ਖੇਤ ਤਿਆਰ ਕਰਨ ਲਈ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਜੁੜੇ ਫ਼ਿਕਰਾਂ ਦਰਮਿਆਨ ਜੋਸ਼ੀ ਨੇ ਕਿਹਾ ਕਿ ਹਾਲ ਦੀ ਘੜੀ ਸਰਕਾਰ ਦੀ ਪਹਿਲੀ ਤਰਜੀਹ ਝੋਨੇ ਦੀ ਖਰੀਦ ਹੈ। ਸਬਸਿਡੀ ਦਰਾਂ ਉੱਤੇ ਭਾਰਤ ਬਰਾਂਡ ਹੇਠ ਕਣਕ ਦਾ ਆਟਾ ਤੇ ਚਾਵਲ ਵੇਚਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਕਿਹਾ, ‘‘ਇਸ ਵੇਲੇ ਸਾਡੀ ਤਰਜੀਹ ਝੋਨੇ ਦੀ ਖਰੀਦ ਹੈ। ਪਰਾਲੀ ਸਾੜਨ ਤੇ ਕਣਕ ਦੀ ਬਿਜਾਈ ਨਾਲ ਜੁੜੇ ਮਸਲੇ ਦੀ ਦੇਖ-ਰੇਖ ਖੇਤੀ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਹੈ । ਜੋਸ਼ੀ ਨੇ ਕਿਹਾ ਕਿ ਦੋਵੇਂ ਮੰਤਰਾਲੇ ਇਕ ਦੂਜੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਕੇਂਦਰੀ ਮੰਤਰੀ ਨੇ ਕਿਹਾ, ‘‘ਅਸੀਂ ਉਸ ਪਹਿਲੂ ਉੱਤੇ ਵੀ ਨਜ਼ਰ ਮਾਰਾਂਗੇ। ਇਸ ਵੇਲੇ ਸਾਡੀ ਤਰਜੀਹ ਝੋਨੇ ਦੀ ਖਰੀਦ ਹੈ। ਮੇਰਾ ਪ੍ਰਮੁੱਖ ਸਰੋਕਾਰ ਇਹ ਹੈ ਕਿ ਕਿਸਾਨ ਇਸ ਵੇਲੇ ਕਿਸੇ ਤਰ੍ਹਾਂ ਦੀ ਫ਼ਿਕਰ ਨਾ ਕਰਨ।’’ ਕਣਕ ਦੀ ਬਿਜਾਈ ਪਛੜਨ ਨਾਲ ਉਤਪਾਦਨ ਅਸਰਅੰਦਾਜ਼ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਜੋਸ਼ੀ ਨੇ ਕਿਹਾ, ‘‘ਮੇਰੇ ਕੋਲ ਬਹੁਤੇ ਵੇਰਵੇ ਨਹੀਂ ਹਨ। ਅਗਲੇ ਦੋ ਤਿੰਨ ਦਿਨਾਂ ਵਿਚ ਮੈਂ (ਪੰਜਾਬ ਦੇ) ਖੇਤੀ ਮੰਤਰੀ ਨੂੰ ਮਿਲਾਂਗਾ। ਮੈਨੂੰ ਵੀ ਓਨੀ ਹੀ ਫ਼ਿਕਰ ਹੈ ਕਿਉਂਕਿ ਅਸੀਂ ਕਣਕ ਦੀ ਵੰਡ ਜਨਤਕ ਵੰਡ ਸਕੀਮ ਤਹਿਤ ਕਰਦੇ ਹਾਂ।’’ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਖਰੀਦ ਨੇ ਰਫ਼ਤਾਰ ਫੜ ਲਈ ਹੈ, 4 ਨਵੰਬਰ ਨੂੰ ਇਕ ਦਿਨ ਵਿਚ 6.29 ਲੱਖ ਟਨ ਝੋਨੇ ਦੀ ਖਰੀਦ ਹੋਈ, ਜਦੋਂਕਿ ਸਾਲ ਪਹਿਲਾਂ ਇਹ ਅੰਕੜਾ 5.34 ਲੱਖ ਟਨ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ 119 ਲੱਖ ਟਨ ਦੇ ਮੁਕਾਬਲੇ ਕੁਲ ਖਰੀਦ 98.42 ਲੱਖ ਟਨ ਨੂੰ ਪਹੁੰਚ ਗਈ ਹੈ। 20-28 ਲੱਖ ਟਨ ਦੀ ਜਿਹੜੀ ਕਮੀ ਰਹੀ ਉਹ ਮੀਂਹ ਕਰਕੇ ਸੀ ।
Punjab Bani 06 November,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ ਕਿਸਾਨਾਂ ਨੂੰ ਡੀਏਪੀ ਖਾਦ ਦੇ ਚਾਰ ਬਦਲਵੇਂ ਸਰੋਤਾਂ ਬਾਰੇ ਵੀ ਦਿੱਤੀ ਜਾਣਕਾਰੀ ਖੇਤ ਵਿੱਚ ਪਰਾਲੀ ਸੰਭਾਲਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ: ਡਾ. ਮਨਦੀਪ ਸਿੰਘ ਖੇੜੀ/ਸੰਗਰੂਰ, 5 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ ਏ ਯੂ ਲੁਧਿਆਣਾ ਅਤੇ ਡਾਇਰੈਕਟਰ, ਆਈ ਸੀ ਏ ਆਰ-ਅਟਾਰੀ ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਅਗਵਾਈ ਹੇਠ ਇਨ-ਸਿਟੁ ਪਰਾਲੀ ਪ੍ਰਬੰਧਨ ਪ੍ਰੋਜੈਕਟ (2024-25) ਅਧੀਨ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਮਨਦੀਪ ਸਿੰਘ ਨੇ ਆਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਪਰਾਲੀ ਨੂੰ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਉਹਨਾਂ ਦੱਸਿਆ ਕਿ ਇੱਕ ਟਨ ਪਰਾਲੀ ਨੂੰ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ । ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ । ਉਨ੍ਹਾਂ ਕਿਸਾਨਾਂ ਨੂੰ ਪੀ. ਏ. ਯੂ. ਦੀਆਂ ਸਿਫਾਰਿਸ਼ਾਂ ਅਨੁਸਾਰ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਪੁਰਜ਼ੋਰ ਅਪੀਲ ਕੀਤੀ । ਉਹਨਾਂ ਦੱਸਿਆ ਕਿ ਲਗਾਤਾਰ ਕਈ ਸਾਲ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਘਟਦੀ ਹੈ, ਜਿਸ ਨਾਲ ਖੇਤੀ ਖਰਚਾ ਵੀ ਘਟਦਾ ਹੈ। ਉਹਨਾਂ ਕੇ ਵੀ ਕੇ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਮੁਹਈਆ ਕਰਵਾਉਣ ਬਾਰੇ ਵੀ ਦੱਸਿਆ । ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਪ੍ਰਮਾਣਿਤ ਕਣਕ ਦੀਆਂ ਉੱਨਤ ਕਿਸਮਾਂ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕੇਵੀਕੇ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ ਦੇ ਕੀਤੇ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ । ਇਸ ਤੋਂ ਇਲਾਵਾ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਉੱਪਰ ਵੀ ਚਾਨਣਾ ਪਾਇਆ । ਉਹਨਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਧੰਦੇ ਸ਼ੁਰੂ ਕਰ ਕੇ ਆਮਦਨ ਵਧਾਉਣ ਵੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੇ ਚਾਰ ਬਦਲਵੇਂ ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਡਾ. ਹਰਬੰਸ ਸਿੰਘ ਚਾਹਲ, ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ । ਉਹਨਾਂ ਪਰਾਲੀ ਪ੍ਰਬੰਧਨ ਸਕੀਮ ਅਧੀਨ ਖੇਤੀ ਮਸ਼ੀਨਰੀ ਉਪਰ ਦਿੱਤੀ ਜਾ ਰਹੀ ਸਬਸਿਡੀ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਭਾਵੁਕ ਅਪੀਲ ਕੀਤੀ । ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਕਿਸਾਨਾਂ ਲਈ 35000 ਮੀਟ੍ਰਿਕ ਟਨ ਤੋਂ ਵੱਧ ਡੀ. ਏ. ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਬਾਕੀ 5000 ਮੀਟ੍ਰਿਕ ਟਨ ਡੀ. ਏ. ਪੀ. ਖਾਦ ਦਾ ਪ੍ਰਬੰਧ ਛੇਤੀ ਹੀ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਇਸ ਸਾਲ ਸੰਗਰੂਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦਰਜ ਕੀਤੀ ਗਈ ਹੈ । ਡਾ. ਸੁਨੀਲ ਕੁਮਾਰ, ਫਾਰਮ ਮਸ਼ੀਨਰੀ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨ ਵੀਰਾਂ ਨਾਲ ਬਿਨਾਂ ਅੱਗ ਲਗਾਏ ਖੇਤ ਵਿੱਚ ਪਰਾਲੀ ਦੀ ਸਾਂਭ-ਸੰਭਾਲ ਕਰਦੇ ਹੋਏ ਕਣਕ ਦੀ ਬਿਜਾਈ ਲਈ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਨਵੀਆਂ ਮਸ਼ੀਨਾਂ ਸਮਾਰਟ ਸੀਡਰ ਅਤੇ ਸਰਫੇਸ ਸੀਡਰ ਤਕਨੀਕ ਉੱਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੰਦੇ ਹੋਏ ਇਹਨਾਂ ਤਕਨੀਕਾਂ ਦੇ ਫ਼ਾਇਦਿਆਂ ਉੱਪਰ ਚਾਨਣਾ ਪਾਇਆ । ਡਾ. ਗੁਰਬੀਰ ਕੌਰ, ਪੌਦ ਸੁਰੱਖਿਆ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਸਮੇਂ ਬੀਜ ਦੀ ਸੋਧ ਕਰਨ ਲਈ ਜਾਣਕਾਰੀ ਦਿੱਤੀ । ਉਹਨਾਂ ਨੇ ਕਿਸਾਨਾਂ ਨੂੰ ਕਣਕ ਵਿੱਚ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਅਤੇ ਕੀਟਾਂ ਦੇ ਸਰਵਪੱਖੀ ਪ੍ਰਬੰਧ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ । ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਫ਼ਸਲ ਵਿਗਿਆਨ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨਾਲ ਕਣਕ ਵਿੱਚ ਯੂਰੀਆ, ਡੀ ਏ ਪੀ ਅਤੇ ਛੋਟੇ ਖੁਰਾਕੀ ਤੱਤਾਂ ਦੇ ਪ੍ਰਬੰਧਨ ਸਬੰਧੀ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਦਿੱਤੀ । ਉਹਨਾਂ ਨੇ ਨਦੀਨਸ਼ਕਾਂ ਦੀ ਵਰਤੋਂ ਕਰਦੇ ਸਮੇਂ ਧਿਆਨ ਦੇਣ ਯੋਗ ਗੱਲਾਂ ਬਾਰੇ ਵੀ ਜਾਣਕਾਰੀ ਦਿੱਤੀ । ਗੁਰਪ੍ਰੀਤ ਸਿੰਘ ਵਾਲੀਆ, ਆਰ ਜੀ ਆਰ ਸੈੱਲ, ਲੁਧਿਆਣਾ ਨੇ ਕਿਸਾਨਾਂ ਨੂੰ ਮਿੱਟੀ, ਪਾਣੀ ਅਤੇ ਹਵਾ ਦੀ ਸਿਹਤ ਸੰਭਾਲ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਦੌਰਾਨ ਡਾ ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫ਼ਸਰ, ਸੰਗਰੂਰ ਅਤੇ ਰਮਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੈਂਪ ਦੌਰਾਨ ਸਮੂਹ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸੀਨਰੀ ਦੀ ਨੁਮਾਇਸ਼ ਦਿਖਾਈ ਗਈ ਅਤੇ ਕਿਸਾਨਾਂ ਦੇ ਮਸ਼ੀਨਰੀ ਸਬੰਧੀ ਸੁਆਲਾਂ ਦੇ ਜਵਾਬ ਦਿੱਤੇ ਗਏ । ਅਖੀਰ ਵਿੱਚ ਪਰਾਲੀ ਦੀ ਖੇਤ ਵਿੱਚ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਕਿਸਾਨਾਂ ਨੂੰ ਹਾੜ੍ਹੀ ਦੀਆਂ ਕਿਤਾਬਾਂ ਅਤੇ ਪਰਾਲੀ ਪ੍ਰਬੰਧਨ ਦਾ ਸਾਹਿਤ ਵੀ ਮੁਹਈਆ ਕਰਵਾਇਆ ਗਿਆ ।
Punjab Bani 05 November,2024
ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ -ਕਿਹਾ, ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ -ਡੀਸੀ ਨੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਇਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ ਪਟਿਆਲਾ, 5 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਸਰਫੇਸ ਸੀਡਰ, ਸੁਪਰ ਸੀਡਰ ਅਤੇ ਰੇਕ ਮਸ਼ੀਨਾਂ ਦੇਖੀਆਂ ਅਤੇ ਇਨ੍ਹਾਂ ਨਾਲ ਪਰਾਲੀ ਸੰਭਾਲਣ ਲਈ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ ਹੋਈਆਂ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇਨਸੀਟੂ ਮੈਨੇਜਮੈਂਟ ਤਹਿਤ 175 ਬੇਲਰ, 4100 ਸੁਪਰ ਸੀਡਰ, 425 ਹੈਪੀ ਸੀਡਰ, 400 ਮਲਚਰ ਅਤੇ ਇਸੇ ਤਰ੍ਹਾਂ ਐਕਸ ਸੀਟੂ ਮੈਨੇਜਮੈਂਟ ਦੀਆਂ ਬੇਲਰ, ਰੇਕਰ ਆਦਿ ਸਮੇਤ ਕੁੱਲ 7000 ਮਸ਼ੀਨਾਂ ਕਿਸਾਨਾਂ ਲਈ ਉਪਲਬਧ ਹਨ । ਉਨ੍ਹਾਂ ਕਿਹਾ ਕਿ ਸਾਰੀ ਸੀ ਆਰ ਐਮ ਮਸ਼ੀਨਰੀ ਇੱਕ ਮੰਚ ਉਤੇ ਆਕੇ ਪਰਾਲੀ ਪ੍ਰਬੰਧਨ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੁਸਾਇਟੀਆਂ ਰਾਹੀਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਸਬੰਧਤਾਂ ਤੇ ਕਿਸਾਨਾਂ ਨੇ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਹੱਥ ਮਿਲਾਏ ਹੋਏ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਪਟਿਆਲੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੀ ਬੇਨਤੀ ਕੀ ਕੀਤੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਰਵਿੰਦਰ ਪਾਲ ਸਿੰਘ ਚੱਠਾ ਤੇ ਦੌਣ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਦਰਸ਼ਨ ਸਿੰਘ ਤੇ ਕਿਸਾਨ ਵੀ ਮੌਜੂਦ ਸਨ ।
Punjab Bani 05 November,2024
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ 'ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 5 ਨਵੰਬਰ : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ । ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ । ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ । ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ । ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ । ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ । ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀ ਏ ਪੀ ਜਿੰਨੇ ਹੀ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਡੀ ਏ ਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ. ਪੀ. ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (ਐਸ. ਐਸ. ਪੀ.) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (ਟੀ. ਐਸ. ਪੀ.) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ ਐਨ. ਪੀ. ਕੇ. (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ । ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ।
Punjab Bani 05 November,2024
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 5 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ. ਸੀ. ਏ. ਆਰ-ਅਟਾਰੀ ਜ਼ੋਨ-1 ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਨਾਭਾ ਦੇ ਪਿੰਡ ਚਲੈਲਾ (ਭਾਦਸੋਂ) ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ । ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਦਿੱਤਾ । ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫ਼ਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ਦੀ ਸਲਾਹ ਦਿੱਤੀ । ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਕੇ.ਵੀ.ਕੇ. ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ ਦੇ ਕੀਤੇ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਸਬਜ਼ੀਆਂ ਅਤੇ ਫੱਲਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਨਾਲ ਹੀ ਉਹਨਾਂ ਨੇ ਬਾਗਬਾਨੀ ਫ਼ਸਲਾਂ ਵਿਚ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ । ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਖੇਤ ਵਿੱਚ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਨਦੀਨਾਂ ਅਤੇ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਕਿਸਾਨਾਂ ਨੂੰ ਪੀਏਯੂ ਵੱਲੋਂ ਪ੍ਰਮਾਣਿਤ ਕਣਕ ਦੀਆਂ ਉੱਨਤ ਕਿਸਮਾਂ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ । ਉਹਨਾਂ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਲਈ ਨੋਜ਼ਲ ਦੀ ਚੋਣ ਕਰਨ ਅਤੇ ਸਹੀ ਛਿੜਕਾਅ ਵਿਧੀ ਬਾਰੇ ਵੀ ਦੱਸਿਆ । ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਤੇਲ ਬੀਜ ਫ਼ਸਲਾਂ ਅਤੇ ਦਾਲਾਂ ਦੀ ਕਾਸ਼ਤ ਸਬੰਧੀ ਵੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਸ. ਅਵਤਾਰ ਸਿੰਘ ਨੇ ਪਰਾਲੀ ਪ੍ਰਬੰਧਨ ਅਤੇ ਸਰਫੇਸ ਸੀਡਰ ਤਕਨੀਕ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ।
Punjab Bani 05 November,2024
ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹੈ ਪਿੰਡ ਉਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ
ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹੈ ਪਿੰਡ ਉਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਸੰਗਰੂਰ, 5 ਨਵੰਬਰ : ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ । ਇਸੇ ਸੰਦਰਭ ਵਿੱਚ ਜ਼ਿਲ੍ਹੇ ਦੇ ਪਿੰਡ ਉਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਢੀਂਡਸਾ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਹੈ । ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਕੋਲ 30 ਏਕੜ ਕੁੱਲ ਰਕਬੇ ਦੀ ਮਾਲਕੀ ਹੈ ਅਤੇ ਸਾਲ 2021—22 ਵਿੱਚ ਇਨ੍ਹਾਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸੁਪਰਸੀਡਰ ਉਪਰ ਸਬਸਿਡੀ ਲਈ ਗਈ ਸੀ ਜਿਸ ਦੀ ਉਹ ਭਰਪੂਰ ਵਰਤੋਂ ਕਰ ਰਹੇ ਹਨ। ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਸੁਪਰ ਸੀਡਰ ਦੀ ਮਦਦ ਨਾਲ ਮਿੱਟੀ ਵਿੱਚ ਹੀ ਰਲਾ ਰਿਹਾ ਹੈ, ਜਿਸ ਨਾਲ ਨਾ ਕੇਵਲ ਕਣਕ ਦੀ ਫਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ ਬਲਕਿ ਮਿੱਟੀ ਦੇ ਕਾਰਬਨ ਆਰਗੈਨਿਕ ਤੱਤਾਂ ਵਿੱਚ ਵੀ ਸੁਧਾਰ ਹੋਇਆ ਹੈ । ਅਮਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਝੋਨੇ ਦੀ ਵਾਢੀ ਸੁਪਰ ਐਸ ਐਮ ਐਸ ਲੱਗੀ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਬਾਅਦ ਵਿਚ ਕਣਕ ਦੀ ਬਿਜਾਈ ਸੁਪਰਸੀਡਰ ਨਾਲ ਆਸਾਨੀ ਨਾਲ ਹੋ ਜਾਂਦੀ ਹੈ। ਇਸ ਕਿਸਾਨ ਵੱਲੋਂ ਇਸ ਵਾਰ ਪੀ ਆਰ—126, ਪੀ ਆਰ 131 ਅਤੇ ਪੂਸਾ ਬਾਸਮਤੀ 1847 ਵਰਾਇਟੀ ਲਗਾਈ ਗਈ ਸੀ, ਜਿਸ ਦਾ 30 ਤੋਂ 32 ਕੁਇੰਟਲ ਔਸਤ ਝਾੜ ਪ੍ਰਾਪਤ ਹੋਇਆ ਹੈ । ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ, ਜਿਵੇਂ ਦੁਧਾਰੂ ਪਸ਼ੂ ਵੀ ਰੱਖਦਾ ਹੈ ਅਤੇ ਸਬਜੀਆਂ ਦੀ ਕਾਸ਼ਤ ਵੀ ਕਰਦਾ ਹੈ । ਅਮਰਜੀਤ ਸਿੰਘ ਵੱਲੋਂ ਲਗਾਤਾਰ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਵੱਲੋਂ ਕੋਈ ਵੀ ਫਸਲ ਖੇਤੀਬਾੜੀ ਵਿਭਾਗ ਦੇ ਪ੍ਰਸਾਰ ਮਾਹਿਰਾਂ ਅਤੇ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਬੀਜੀ ਜਾਂਦੀ ਹੈ । ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦੇ ਸਾਂਭ ਸੰਭਾਲ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ । ਉਹਨਾਂ ਇਸ ਅਗਾਂਹਵਧੂ ਕਿਸਾਨ ਦੀ ਤਾਰੀਫ ਕਰਦਿਆਂ ਆਖਿਆ ਕਿ ਅਜਿਹੇ ਕਿਸਾਨ ਨਾ ਕੇਵਲ ਸਾਡੇ ਸਮਾਜ ਨੂੰ ਸਹੀ ਸੇਧ ਪ੍ਰਦਾਨ ਕਰਦੇ ਹਨ ਬਲਕਿ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰਦੇ ਹਨ । ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਅਮਰਜੀਤ ਸਿੰਘ ਵਾਂਗੂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੁੰ ਮਿੱਟੀ ਵਿੱਚ ਹੀ ਦਬਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਵਿਭਾਗ ਦੇ ਸਮੂਹ ਫੀਲਡ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਜੇਕਰ ਕੋਈ ਵੀ ਕਿਸਾਨ ਵੀਰ ਪਰਾਲੀ ਦੀ ਸਾਂਭ ਸੰਭਾਲ ਨਾਲ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਮਦਦ ਚਾਹੁੰਦਾ ਹੈ ਤਾਂ ਉਹ ਆਪਣੇ ਸਬੰਧਤ ਬਲਾਕ ਦੇ ਖੇਤੀਬਾੜੀ ਅਫਸਰ ਜਾਂ ਸਿੱਧੇ ਤੋਰ ਤੇ ਦਫਤਰ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦਾ ਹੈ ।
Punjab Bani 05 November,2024
ਖੇਤੀਬਾੜੀ ਵਿਭਾਗ ਵੱਲੋਂ ਖਾਦਾਂ ਦੀ ਵਰਤੋਂ ਸਬੰਧੀ ਕਿਸਾਨਾਂ ਨੂੰ ਦਿੱਤੀ ਗਈ ਜਾਣਕਾਰੀ
ਖੇਤੀਬਾੜੀ ਵਿਭਾਗ ਵੱਲੋਂ ਖਾਦਾਂ ਦੀ ਵਰਤੋਂ ਸਬੰਧੀ ਕਿਸਾਨਾਂ ਨੂੰ ਦਿੱਤੀ ਗਈ ਜਾਣਕਾਰੀ -ਬੇਲੋੜੀ ਖਾਦਾਂ ਦੀ ਵਰਤੋਂ ਨਾਲ ਕਿਸਾਨਾਂ ਦਾ ਹੁੰਦੇ ਆਰਥਿਕ ਨੁਕਸਾਨ : ਏ. ਡੀ. ਸੀ. -ਕਿਸਾਨ ਖੇਤਾਂ ’ਚ ਜ਼ਮੀਨ ਦੀ ਲੋੜ ਅਨੁਸਾਰ ਹੀ ਖਾਦ ਦੀ ਵਰਤੋਂ ਕਰਨ : ਖੇਤੀਬਾੜੀ ਅਫ਼ਸਰ ਪਟਿਆਲਾ, 5 ਨਵੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਇਸ ਸਬੰਧੀ ਵਿਭਾਗ ਵੱਲੋਂ ਪਿੰਡ ਲਲੌਛੀ, ਰਾਜਗੜ ਤੇ ਕੁਤਬਨਪੁਰ ਸਮੇਤ ਕਰੀਬ ਜ਼ਿਲੇ ਦੇ ਹਰੇਕ ਬਲਾਕ ਵਿੱਚ ਕੈਂਪ ਲਗਾਏ ਗਏ। ਇਨਾਂ ਕੈਂਪਾਂ ਵਿੱਚ ਖੇਤੀਬਾੜੀ ਮਾਹਰਾਂ ਨਾਲ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪਿ੍ਰਤਾ ਜੌਹਲ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜੇ । ਕੈਂਪ ਦੌਰਾਨ ਏਡੀਸੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਲਈ ਖਾਦਾਂ ਦੀ ਵਰਤੋਂ ਕਿਸਾਨ ਮਾਹਰਾਂ ਦੀ ਸਲਾਹ ਨਾਲ ਹੀ ਕਰਨ, ਤਾਂ ਜੋ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਹੁੰਦੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਜ਼ਿਆਦਾ ਖਾਦਾਂ ਅਤੇ ਸਪਰੇਆਂ ਨਾਲ ਫ਼ਸਲ ਦੀ ਗੁਣਵੱਤਾ ’ਤੇ ਵੀ ਮਾੜਾ ਅਸਰ ਪੈਦਾ ਹੈ ਤੇ ਕਈ ਵਾਰ ਅਨਾਜ ਖਾਣਯੋਗ ਵੀ ਨਹੀਂ ਰਹਿੰਦਾ, ਇਸ ਲਈ ਇਹ ਜ਼ਰੂਰੀ ਹੈ ਕਿ ਖਾਦਾਂ ਦੀ ਵਰਤੋਂ ਮਾਹਰਾਂ ਦੀ ਸਲਾਹ ਅਨੁਸਾਰ ਲੋੜ ਮੁਤਾਬਕ ਹੀ ਕੀਤੀ ਜਾਵੇ । ਕੈਂਪ ਵਿੱਚ ਖੇਤੀਬਾੜੀ ਅਫ਼ਸਰ ਅਜੈ ਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਜ਼ਮੀਨ ਦੀ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ. ਏ. ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ । ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ । ਉਨਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨਾਂ ਦੀ ਲੋੜੀਂਦੀ ਮਾਤਰਾ ਡੀ. ਏ. ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ. ਪੀ. ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ । ਇੱਕ ਬੋਰਾ ਡੀ.ਏ.ਪੀ. ਦੀ ਜਗਾ 1.5 ਬੋਰਾ ਐਨ. ਪੀ. ਕੇ. (12:32:16) ਵਰਤੀ ਜਾ ਸਕਦੀ ਹੈ । ਉਨਾਂ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟਿ੍ਰਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ. ਏ. ਪੀ. ਖਾਦ ਦੇ ਇੱਕ ਬੋਰੇ ਦੀ ਜਗਾ ਕਰ ਸਕਦੇ ਹਨ ।
Punjab Bani 05 November,2024
ਐਸ. ਡੀ. ਐਮ. ਰਵਿੰਦਰ ਬਾਂਸਲ ਅਤੇ ਡੀ. ਐਸ. ਪੀ. ਰਾਹੁਲ ਕੌਸ਼ਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ
ਐਸ. ਡੀ. ਐਮ. ਰਵਿੰਦਰ ਬਾਂਸਲ ਅਤੇ ਡੀ. ਐਸ. ਪੀ. ਰਾਹੁਲ ਕੌਸ਼ਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਬਾਲਦ ਕਲਾਂ , ਬਲਿਆਲ ਅਤੇ ਘਰਾਚੋਂ ਵਿੱਚ ਕੀਤਾ ਦੌਰਾ ਭਵਾਨੀਗੜ੍ਹ, 5 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿਛਲੇ ਕਈ ਹਫਤਿਆਂ ਤੋਂ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ। ਉਪ ਮੰਡਲ ਮੈਜਿਸਟਰੇਟ ਰਵਿੰਦਰ ਬਾਂਸਲ ਅਤੇ ਡੀਐਸਪੀ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਰੋਜਾਨਾ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤਾਂ ਵਿੱਚ ਹੀ ਅਤੇ ਜਾਂ ਫਿਰ ਸਾਂਝੀਆਂ ਥਾਵਾਂ ਉੱਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦੇ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਸਕੇ । ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਦੱਸਿਆ ਕਿ ਪਿੰਡ ਬਾਲਦ ਕਲਾਂ, ਬਲਿਆਲ ਅਤੇ ਘਰਾਚੋਂ ਵਿੱਚ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਉਤਸਾਹ ਨਾਲ ਚਲਾਉਂਦੇ ਹੋਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਮੁਲਾਜ਼ਮ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰ ਰਹੇ ਹਨ ਅਤੇ ਇਸ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਦੱਸਿਆ ਜਾ ਰਿਹਾ ਹੈ । ਇਸ ਦੌਰਾਨ ਡੀਐਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਲਗਾਤਾਰ ਪਿੰਡਾਂ ਵਿੱਚ ਚੌਕਸੀ ਰੱਖ ਰਹੇ ਹਨ ਅਤੇ ਕਿਸੇ ਵੀ ਪਿੰਡ ਵਿੱਚ ਨਾੜ ਨੂੰ ਸਾੜਨ ਜਿਹੀ ਘਟਨਾ ਸਾਹਮਣੇ ਆਉਣ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਅੱਗ ਨੂੰ ਮੌਕੇ ਤੇ ਹੀ ਬੁਝਾਇਆ ਜਾਂਦਾ ਹੈ ਅਤੇ ਨਾੜ ਸਾੜਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।
Punjab Bani 05 November,2024
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਐਸਡੀਐਮ ਪ੍ਰਮੋਦ ਸਿੰਗਲਾ ਦੀਆਂ ਹਦਾਇਤਾਂ 'ਤੇ ਹੋਈ ਚੈਕਿੰਗ ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ : ਬੀਤੇ ਦਿਨੀ ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਮਾਂ ਨੇ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡੀਏਪੀ ਖਾਦ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ । ਸੁਨਾਮ ਸ਼ਹਿਰ ਵਿੱਚ ਚੈਕਿੰਗ ਦੀ ਅਗਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਦਮਨਪ੍ਰੀਤ ਸਿੰਘ ਨੇ ਖਾਦ ਡੀਲਰਾਂ ਨੂੰ ਕਿਹਾ ਕਿ ਕਿਸੇ ਵੀ ਖਰੀਦਦਾਰ ਦੁਆਰਾ ਖਰੀਦੀ ਜਾਣ ਵਾਲੀ ਵਸਤ ਦਾ ਬਿੱਲ ਜਰੂਰ ਦਿੱਤਾ ਜਾਵੇ ਅਤੇ ਡੀਏਪੀ ਖਾਦ ਦੀ ਵਿਕਰੀ ਦੌਰਾਨ ਬੇਲੋੜੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਅਜਿਹਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਕਾਰਵਾਈ ਕੀਤੀ ਜਾਵੇਗੀ ।
Punjab Bani 05 November,2024
ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਜਵਾਬ ਦੇਣ : ਸੁਪਰੀਮ ਕੋਰਟ
ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਜਵਾਬ ਦੇਣ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਦੋਵੇਂ ਹੀ ਸੂਬਿਆਂ ਦੀਆਂ ਸਰਕਾਰਾਂ ਤੋਂ 14 ਨਵੰਬਰ ਤੱਕ ਜਵਾਬ ਮੰਗਿਆ ਹੈ। ਦਿੱਲੀ-ਐੱਨ ਸੀ ਆਰ ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੁਣਵਾਈ ਦੌਰਾਨ ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀਐੱਸਈ) ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਵਾਲੀ ਤੋਂ ਇਕ ਦਿਨ ਪਹਿਲਾਂ ਖੇਤਾਂ ’ਚ ਅੱਗ ਲਾਉਣ ਦੀਆਂ 160 ਘਟਨਾਵਾਂ ਵਾਪਰੀਆਂ ਸਨ ਜੋ ਦੀਵਾਲੀ ਵਾਲੇ ਦਿਨ ਵੱਧ ਕੇ 605 ਹੋ ਗਈਆਂ। ਉਨ੍ਹਾਂ ਸੀ ਐੱਸ ਈ ਦੀ ਰਿਪੋਰਟ ਦਾ ਵੀ ਨੋਟਿਸ ਲਿਆ ਜਿਸ ’ਚ ਕਿਹਾ ਗਿਆ ਕਿ 2022 ਅਤੇ 2023 ਦੇ ਮੁਕਾਬਲੇ ’ਚ ਐਤਕੀਂ ਦੀਵਾਲੀ ਵਧੇਰੇ ਪ੍ਰਦੂਸ਼ਿਤ ਅਤੇ ਗਰਮ ਸੀ । ਦੀਵਾਲੀ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧਣ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲੀਸ ਕਮਿਸ਼ਨਰ ਤੋਂ ਇਕ ਹਫ਼ਤੇ ਅੰਦਰ ਦੀਵਾਲੀ ਮੌਕੇ ਆਤਿਸ਼ਬਾਜ਼ੀ ’ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਹੋਣ ਬਾਰੇ ਵੀ ਜਵਾਬ ਮੰਗਿਆ ਹੈ। ਬੈਂਚ ਨੇ ਅਖ਼ਬਾਰਾਂ ਦੀਆਂ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਅਦਾਲਤੀ ਆਦੇਸ਼ਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ’ਚ ਆਤਿਸ਼ਬਾਜ਼ੀ ’ਤੇ ਪਾਬੰਦੀ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ, ਆਤਿਸ਼ਬਾਜ਼ੀ ਬਣਾਉਣ ਅਤੇ ਇਨ੍ਹਾਂ ਨੂੰ ਚਲਾਉਣ ’ਤੇ ਪਾਬੰਦੀ ਦੇ ਸਾਰੇ ਆਦੇਸ਼ ਰਿਕਾਰਡ ’ਤੇ ਰੱਖੇ ਜਾਣ। ਅਸੀਂ ਦਿੱਲੀ ਪੁਲਸ ਕਮਿਸ਼ਨਰ ਨੂੰ ਵੀ ਨੋਟਿਸ ਜਾਰੀ ਕਰ ਰਹੇ ਹਾਂ ਕਿ ਉਸ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਅਤੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕਿਹੜੇ ਕਦਮ ਚੁੱਕੇ ਗਏ। ਉਨ੍ਹਾਂ ਦਿੱਲੀ ਸਰਕਾਰ ਅਤੇ ਪੁਲਸ ਕਮਿਸ਼ਨਰ ਨੂੰ ਇਕ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਆਖਿਆ। ਬੈਂਚ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ । ਇਸ ਮਾਮਲੇ ’ਚ ਸਹਿਯੋਗ ਲਈ ਅਦਾਲਤੀ ਮਿੱਤਰ ਵਜੋਂ ਨਿਯੁਕਤ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਹੋਈ ਹੈ । ਉਨ੍ਹਾਂ ਸੀ ਐੱਸ ਈ ਦੀ ਰਿਪੋਰਟ ਪੇਸ਼ ਕੀਤੀ ਜਿਸ ’ਚ ਦੱਸਿਆ ਗਿਆ ਹੈ ਕਿ ਦੀਵਾਲੀ ਵਾਲੇ ਦਿਨ ਪ੍ਰਦੂਸ਼ਣ ਦਾ ਪੱਧਰ ਕਰੀਬ 30 ਫ਼ੀਸਦੀ ਤੱਕ ਵੱਧ ਗਿਆ ਸੀ।
Punjab Bani 05 November,2024
ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ
ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਬੇਨਤੀਜਾ ਰਹੀ । ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ । ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਰੱਖੀਆਂ । ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ । ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ । ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ । ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ । ਜਦਕਿ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ ।
Punjab Bani 04 November,2024
ਪਰਾਲੀ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਲਈ ਹੰਭਲਾ ਮਾਰ ਰਹੇ ਪਿੰਡ ਗੁੱਜਰਾਂ ਦੇ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਹੌਸਲਾ ਅਫ਼ਜ਼ਾਈ
ਪਰਾਲੀ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਲਈ ਹੰਭਲਾ ਮਾਰ ਰਹੇ ਪਿੰਡ ਗੁੱਜਰਾਂ ਦੇ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਹੌਸਲਾ ਅਫ਼ਜ਼ਾਈ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਦੀ ਕੀਤੀ ਅਪੀਲ ਗੁੱਜਰਾਂ/ਸੰਗਰੂਰ, 4 ਨਵੰਬਰ : ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਦੇ ਉਲਟ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਦੇ ਕਿਸਾਨ ਇਸਦੀਆਂ ਗੱਠਾਂ ਬਣਾ ਕੇ ਵਾਤਾਵਰਨ ਬਚਾਉਣ ਲਈ ਹੰਭਲੇ ਮਾਰ ਰਹੇ ਹਨ । ਇਨ੍ਹਾਂ ਕਿਸਾਨਾਂ ਦੇ ਇਨ੍ਹਾਂ ਸਾਰਥਕ ਉਪਰਾਲਿਆਂ ਦੀ ਹੌਸਲਾ ਅਫ਼ਜ਼ਾਈ ਲਈ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ‘ਤੇ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਵੱਲੋਂ ਅੱਜ ਸਥਾਨਕ ਪਿੰਡ ਦੇ ਖੇਤਾਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬੇਲਰ ਮਸ਼ੀਨ ਉੱਪਰ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜੋ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ । ਉਨ੍ਹਾਂ ਕਿਹਾ ਕਿ ਬੇਲਰ ਨਾਲ ਪਰਾਲੀ ਇਕੱਠੀ ਕਰਨ ਨਾਲ ਸਿਰਫ਼ ਕਿਸਾਨਾਂ ਨੂੰ ਹੀ ਵਾਧੂ ਆਮਦਨ ਨਹੀਂ ਹੋ ਰਹੀ ਸਗੋਂ ਉਨ੍ਹਾਂ ਨਾਲ ਜੁੜੇ ਮਜਦੂਰਾਂ ਨੂੰ ਵੀ ਚੋਖੀ ਆਮਦਨੀ ਹੋ ਰਹੀ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਹ ਆਪਣੇ ਨੇੜੇ-ਤੇੜੇ ਚਲਦੇ ਬੇਲਰੇ ਨਾਲ ਸੰਪਰਕ ਕਰਨ ਜੋ ਮੁਫ਼ਤ ਵਿੱਚ ਹੀ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਲੈ ਕੇ ਜਾਣਗੇ । ਐਸ. ਡੀ. ਐਮ. ਨੇ ਕਿਹਾ ਕਿ ਇਨ੍ਹਾਂ ਅਗਾਂਹਵਧੂ ਕਿਸਾਨਾਂ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਦੇ ਨਾਲ-ਨਾਲ ਆਪਣੀ ਕਮਾਈ ਦੇ ਸਾਧਨਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਲਰ ਉੱਪਰ ਵੱਡੀ ਸਬਸਿਡੀ ਦਿੱਤੀ ਜਾਂਦੀ ਹੈ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸਦਾ ਲਾਭ ਲੈਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਇਲਾਕੇ ਦੇ ਕਈ ਕਿਸਾਨ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਮਦਦ ਕਰਨ ਦੇ ਨਾਲ-ਨਾਲ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਰਹੇ ਹਨ ।
Punjab Bani 04 November,2024
ਐਸ. ਡੀ. ਐਮ. ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ
ਐਸ. ਡੀ. ਐਮ. ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਪਰਾਲੀ ਨੂੰ ਸਾੜਨ ਦੀ ਥਾਂ ਤੇ ਯੋਗ ਪ੍ਰਬੰਧਨ ਦੇ ਤਰੀਕਿਆ ਬਾਰੇ ਕਰਵਾਇਆ ਜਾਣੂ ਸੁਪਰ ਐਸ. ਐਮ. ਐਸ. ਤੋਂ ਬਿਨਾਂ ਕੰਬਾਈਨਾਂ ਨਾ ਚਲਾਈਆਂ ਜਾਣ- ਸੂਬਾ ਸਿੰਘ ਲਹਿਰਾਗਾਗਾ, 4 ਨਵੰਬਰ : ਸਬ ਡਵੀਜ਼ਨ ਲਹਿਰਾਗਾਗਾ ਦੇ ਐਸ. ਡੀ. ਐਮ. ਸੂਬਾ ਸਿੰਘ ਨੇ ਅੱਜ ਵੀ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਭਾਰੀ ਨੁਕਸਾਨ ਪੁੱਜ ਰਿਹਾ ਹੈ ਜਿਸ ਦਾ ਖਮਿਆਜ਼ਾ ਨਾ ਕੇਵਲ ਸਾਨੂੰ ਬਲਕਿ ਆਉਣ ਵਾਲੀਆਂ ਪੀੜੀਆਂ ਨੂੰ ਵੀ ਭੁਗਤਣਾ ਪਵੇਗਾ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਬਹੁਤ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੁਹਈਆ ਕਰਵਾਈ ਗਈ ਹੈ ਜਿਸ ਦਾ ਫਾਇਦਾ ਲੈ ਕੇ ਕਿਸਾਨ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕਰ ਸਕਦੇ ਹਨ । ਉਹਨਾਂ ਕਿਹਾ ਕਿ ਸਬ ਡਵੀਜ਼ਨ ਵਿੱਚ ਨੋਡਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ ਜਿਹੜੇ ਕਿ ਕਿਸਾਨਾਂ ਨੂੰ ਸਬਸਿਡੀ ਵਾਲੇ ਮਸ਼ੀਨਰੀ ਦੇਣ ਲਈ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰ ਰਹੇ ਹਨ । ਐਸ. ਡੀ. ਐਮ. ਸੂਬਾ ਸਿੰਘ ਨੇ ਪੁਲਿਸ, ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਪਿੰਡ ਲਹਿਲ ਖੁਰਦ, ਲਹਿਲ ਕਲਾਂ, ਬਲਰਾਂ, ਭੂਟਾਲ ਕਲਾਂ, ਝਲੂਰ, ਕਾਲ ਬੰਜਾਰਾ ਆਦਿ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਸੁਪਰ ਐਸ. ਐਮ. ਐਸ. ਤੋਂ ਕੰਬਾਈਨਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ ਅਤੇ ਜੇਕਰ ਸਬ ਡਵੀਜ਼ਨ ਵਿੱਚ ਅਜਿਹੀ ਕੋਈ ਕੰਬਾਈਨ ਚਲਦੀ ਪਾਈ ਜਾਵੇਗੀ ਤਾਂ ਸੰਬੰਧਿਤ ਵਿਅਕਤੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 04 November,2024
ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ : ਹਰਚੰਦ ਸਿੰਘ ਬਰਸਟ — ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਜੋਰਾਂ ਤੇ — 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 48 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਲਿਫਟਿੰਗ ਐਸ. ਏ. ਐਸ. ਨਗਰ : ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101. 15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ ਅਤੇ 48 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਸਮੇਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਚੁੱਕਾਈ ਵੀ ਕਰਵਾਈ ਜਾਵੇਗੀ । ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਲਈ ਪੰਜਾਬ ਰਾਜ ਦੀਆਂ 1818 ਮੰਡੀਆਂ ਅਤੇ 1340 ਆਰਜੀ ਖਰੀਦ ਕੇਂਦਰਾਂ ਸਮੇਤ ਕੁੱਲ 3158 ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 95.59 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਅਤੇ 32,326 ਮੀਟ੍ਰਿਕ ਟਨ ਦੀ ਖਰੀਦ ਪ੍ਰਾਇਵੇਟ ਪੱਧਰ ਤੇ ਹੋਈ ਹੈ । ਮੰਡੀਆਂ ਵਿੱਚੋਂ 48 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 38,27,084 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 81,631 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24,98,871 ਮੀਟ੍ਰਿਕ ਟਨ, ਪਨਸਪ ਵੱਲੋਂ 20, 45, 348 ਮਿਟ੍ਰਿਕ ਟਨ, ਵੇਅਰ ਹਾਉਸ ਵੱਲੋਂ 11,05,652 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 6.31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਦਕਿ 6.47 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ।
Punjab Bani 04 November,2024
ਪਰਾਲੀ ਸਾੜਨ ਤੋਂ ਰੋਕਣ ਲਈ ਤਹਿਸੀਲਦਾਰ ਮਨਮੋਹਨ ਕੋਸ਼ਿਕ ਵੱਲੋਂ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ
ਪਰਾਲੀ ਸਾੜਨ ਤੋਂ ਰੋਕਣ ਲਈ ਤਹਿਸੀਲਦਾਰ ਮਨਮੋਹਨ ਕੋਸ਼ਿਕ ਵੱਲੋਂ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਪਿੰਡ ਮੀਰਹੇੜੀ ਵਿੱਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਫੌਰੀ ਬੁਝਵਾਈ ਅੱਗ ਧੂਰੀ, 4 ਨਵੰਬਰ : ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਸ਼੍ਰੀ ਕੌਸ਼ਿਕ ਨੇ ਪਿੰਡ ਮੀਰਹੇੜੀ, ਬੁੱਗਰਾਂ, ਰਾਜੋਮਾਜਰਾ, ਧੂਰਾ, ਭਲਵਾਨ, ਪਲਾਸੋਰ ਆਦਿ ਪਿੰਡਾਂ ਵਿੱਚ ਜਾ ਕੇ ਸੱਥਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਸਾੜਨ ਨਾਲ ਪੈਦਾ ਹੁੰਦੇ ਜ਼ਹਿਰੀਲੇ ਧੂਏ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ। ਤਹਿਸੀਲਦਾਰ ਨੇ ਪਿੰਡ ਮੀਰਹੇੜੀ ਵਿੱਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ । ਤਹਿਸੀਲਦਾਰ ਨੇ ਕਿਸਾਨਾਂ ਨੂੰ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਯੋਗ ਪ੍ਰਬੰਧਨ ਲਈ ਕਿਹਾ ਅਤੇ ਇਸ ਕਾਰਜ ਨੂੰ ਪਹਿਲਾਂ ਤੋਂ ਹੀ ਸਫਲਤਾ ਨਾਲ ਨੇਪਰੇ ਚੜਾ ਰਹੇ ਕਿਸਾਨਾਂ ਦੀ ਹੋਂਸਲਾ ਅਫਜਾਈ ਵੀ ਕੀਤੀ । ਮਨਮੋਹਨ ਕੋਸ਼ਿਕ ਨੇ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਫਸਲਾਂ ਦੀ ਰਹਿੰਦ ਖੂਹਦ ਨੂੰ ਮਿੱਟੀ ਵਿੱਚ ਰਲਾ ਕੇ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ ਜਿਨਾਂ ਨੇ ਵਾਤਾਵਰਨ ਦੀ ਸੁਰੱਖਿਆ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ ।
Punjab Bani 04 November,2024
ਡੀ.ਸੀ. ਦੀ ਹਦਾਇਤ ਲਿਫਟਿੰਗ 'ਚ ਹੋਰ ਤੇਜੀ ਲਿਆਉਣ ਲਈ ਇਕੱਲੀ-ਇਕੱਲੀ ਮੰਡੀ 'ਚ ਖ਼ੁਦ ਜਾਣਗੇ ਜ਼ਿਲ੍ਹਾ ਮੈਨੇਜਰ
ਡੀ.ਸੀ. ਦੀ ਹਦਾਇਤ ਲਿਫਟਿੰਗ 'ਚ ਹੋਰ ਤੇਜੀ ਲਿਆਉਣ ਲਈ ਇਕੱਲੀ-ਇਕੱਲੀ ਮੰਡੀ 'ਚ ਖ਼ੁਦ ਜਾਣਗੇ ਜ਼ਿਲ੍ਹਾ ਮੈਨੇਜਰ -ਇੱਕ ਦਿਨ 'ਚ 54 ਹਜ਼ਾਰ ਮੀਟ੍ਰਿਕ ਟਨ ਲਿਫਟਿੰਗ ਨਾਲ ਪਟਿਆਲਾ ਪੰਜਾਬ ਭਰ 'ਚ ਮੋਹਰੀ -ਸ਼ੈਲਰਾਂ ਨਾਲ ਤਾਲਮੇਲ ਕਰਕੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਲਿਫਟਿੰਗ 'ਚ ਤੇਜੀ ਬਰਕਰਾਰ ਰੱਖਣ -ਡਾ. ਪ੍ਰੀਤੀ ਯਾਦਵ ਪਟਿਆਲਾ, 4 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਉਣ ਲਈ ਰੋਜ਼ਾਨਾ ਇਕੱਲੀ-ਇਕੱਲੀ ਮੰਡੀ 'ਚ ਜਾ ਕੇ ਖ਼ੁਦ ਮੁਆਇਨਾ ਕਰਨਗੇ । ਉਹ ਅੱਜ ਇੱਥੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਣ ਲਈ ਏ. ਡੀ. ਸੀ. ਨਵਰੀਤ ਕੌਰ ਸੇਖੋਂ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰ ਰਹੇ ਸਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਮੈਨੇਜਰ ਸ਼ੈਲਰਾਂ ਨਾਲ ਤਾਲਮੇਲ ਕਰਕੇ ਚੱਲ ਰਹੀ ਲਿਫਟਿੰਗ 'ਚ ਤੇਜੀ ਬਰਕਰਾਰ ਰੱਖਣ, ਕਿਉਂਕਿ ਇਸ ਸਮੇਂ ਪਟਿਆਲਾ ਜ਼ਿਲ੍ਹਾ ਇੱਕ ਦਿਨ ਵਿੱਚ 54 ਹਜ਼ਾਰ 320 ਮੀਟ੍ਰਿਕ ਟਨ ਦੀ ਲਿਫਟਿੰਗ ਕਰਕੇ ਪੰਜਾਬ ਭਰ 'ਚੋਂ ਮੋਹਰੀ ਰਿਹਾ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਲਿਫਟਿੰਗ ਦੀ ਕੋਈ ਦਿਕਤ ਨਹੀਂ ਰਹੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੇ ਖਰੀਦੇ ਝੋਨੇ ਦੀ ਨਾਲੋ-ਨਾਲ ਚੁਕਾਈ ਹੋ ਰਹੀ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਆਉਂਦੇ ਇੱਕ-ਦੋ ਦਿਨਾਂ ਵਿੱਚ ਲਿਫ਼ਟਿੰਗ 'ਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ । ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 5 ਲੱਖ 36 ਹਜ਼ਾਰ 998 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਕੁਲ ਆਮਦ ਕਰੀਬ 8 ਲੱਖ 95 ਹਜ਼ਾਰ 696 ਮੀਟ੍ਰਿਕ ਟਨ, ਇਸ ਵਿੱਚੋਂ ਹੁਣ ਤੱਕ 8.87 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ 1903.86 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਹੋ ਚੁੱਕੀ ਹੈ ।
Punjab Bani 04 November,2024
ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ - ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਦੀ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਲਈ ਡੀ.ਸੀ ਵੱਲੋਂ ਸ਼ਲਾਘਾ ਪਟਿਆਲਾ, 4 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬੀਤੀ ਸ਼ਾਮ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ 'ਚ ਜਾ ਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ ਕੇ ਨਿਰੀਖਣ ਕੀਤਾ ਤੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕੀਤੀ । ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਪਿੰਡ ਧਬਲਾਨ, ਸ਼ੇਰਮਾਜਰਾ ਅਤੇ ਜਾਹਲਾਂ ਦਾ ਦੌਰਾ ਕਰਦਿਆਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਵੱਡੀ ਗਿਣਤੀ 'ਚ ਇਨ ਸੀਟੂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿਲ ਡਰਿੱਲ, ਮਲਚਰ, ਆਰਐਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ । ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ 'ਉੱਨਤ ਕਿਸਾਨ' ਐਪ ਦੀ ਵੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਪਿੰਡ ਜਾਹਲਾਂ ਦੇ ਅਗਾਂਹਵਧੂ ਕਿਸਾਨ ਰਤਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ 15 ਏਕੜ ਜ਼ਮੀਨ ਵਿੱਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਮਲਚਰ ਦੀ ਵਰਤੋਂ ਕੀਤੀ ਗਈ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ।
Punjab Bani 04 November,2024
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ -ਡੀ. ਏ. ਪੀ. ਖਾਦ ਦੀ ਜਮ੍ਹਾਖੋਰੀ ਕਰਨ ਵਾਲੇ ਤੇ ਕੀਮਤ ਵੱਧ ਵਸੂਲਣ ਵਾਲੇ ਖਾਦ ਵਿਕਰੇਤਾਵਾਂ 'ਤੇ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ ਨਾਭਾ, 4 ਨਵੰਬਰ : ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਾਦਾਂ ਦੀ ਜਮ੍ਹਾਖ਼ੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ 'ਤੇ ਕਾਰਵਾਈ ਕੀਤੀ ਜਾ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਨਾਭਾ ਬਲਾਕ ਦੇ ਮੈਸ: ਨਿਊ ਨਾਭਾ ਖਾਦ ਸਟੋਰ, ਮੈਸ: ਬਾਂਸਲ ਐਗਰੋ ਸਰਵਿਸ ਨਾਭਾ, ਮੈਸ: ਜੇ. ਕੇ. ਖਾਦ ਸਟੋਰ ਨਾਭਾ, ਮੈਸ: ਸਾਈ ਖਾਦ ਸਟੋਰ ਤੇ ਮੈਸ: ਸਾਈ ਟਰੇਡਿੰਗ ਕੰਪਨੀ ਨਾਭਾ, ਮੈਸ: ਐਮ.ਐਸ. ਗੁਪਤਾ ਐਗਰੋ, ਮੈਸ: ਪਾਲ ਖਾਦ ਸਟੋਰ, ਮੈਸ: ਕਮਲ ਐਗਰੋ ਕੈਮੀਕਲਜ਼, ਮੈਸ: ਨਿਊ ਕਿਸਾਨ ਐਗਰੋ, ਮੈਸ: ਓਕਾਰ ਪੈਸਟੀਸਾਈਡ, ਨਾਭਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ. ਏ. ਪੀ ਖਾਦ ਉਪਲਬੱਧ ਹੋਣ ਦੇ ਬਾਵਜੂਦ ਮਨਾ ਕਰੇਗਾ ਜਾਂ ਡੀ. ਏ. ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਦੀ ਜਾਂਚ ਕਰਵਾਉਣ ਤੇ ਮਿੱਟੀ ਨੂੰ ਜਿਹੜੇ ਤੱਤਾਂ ਦੀ ਜ਼ਰੂਰਤ ਹੈ ਉਸ ਹਿਸਾਬ ਨਾਲ ਹੀ ਖਾਦ ਦੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਇਹ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਦੇਖਾ-ਦੇਖੀ ਵਿੱਚ ਹੀ ਖਾਦਾਂ ਦੀ ਵੱਧ ਵਰਤੋਂ ਕਰ ਲੈਂਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ ।
Punjab Bani 04 November,2024
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਬਾਰੇ ਜਾਣਕਾਰੀ ਦਿੱਤੀ
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਬਾਰੇ ਜਾਣਕਾਰੀ ਦਿੱਤੀ ਫ਼ਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਕੀਤੀ ਜਾਵੇ - ਮਨਦੀਪ ਸਿੰਘ ਸੰਗਰੂਰ, 4 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਵਿਗਿਆਨੀਆਂ ਨੇ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਉੱਤੇ ਵਰਤੀ ਜਾਂਦੀ ਡੀ. ਏ. ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਹੈ । ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ ਅਤੇ ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ । ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨ੍ਹਾਂ ਵਿੱਚ ਤੱਤਾਂ ਦੀ ਲੋੜੀਂਦੀ ਮਾਤਰਾ ਡੀ. ਏ. ਪੀ. ਨਾਲੋਂ ਵੱਖਰੀ ਹੋ ਸਕਦੀ ਹੈ । ਉਨ੍ਹਾਂ ਦੱਸਿਆ ਕਿ ਇਹੋ ਜਿਹੀ ਇਕ ਖਾਦ, ਐਨ. ਪੀ. ਕੇ. (12:32:16) ਹੈ, ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ, ਇਸ ਲਈ ਇੱਕ ਥੈਲਾ ਡੀ. ਏ. ਪੀ. ਦੀ ਜਗ੍ਹਾ 1.5 ਥੈਲਾ ਐਨ. ਪੀ. ਕੇ. (12:32:16) ਵਰਤੀ ਜਾ ਸਕਦੀ ਹੈ। ਡਾ. ਧਾਲੀਵਾਲ ਨੇ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਥੈਲੇ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਥੈਲੇ ਦੀ ਵਰਤੋਂ ਡੀ. ਏ. ਪੀ. ਖਾਦ ਦੇ ਇੱਕ ਥੈਲੇ ਦੀ ਜਗ੍ਹਾ ਕਰ ਸਕਦੇ ਹਨ । ਕੇ. ਵੀ. ਕੇ., ਖੇੜੀ ਦੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਡਾ. ਮਨਦੀਪ ਸਿੰਘ ਨੇ ਕਿਹਾ ਕਿ ਫ਼ਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਕੀਤੀ ਜਾਣੀ ਚਾਹੀਦੀ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ. ਪੀ. ਕੇ. (12:32:16), ਡੀ. ਏ. ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਦੇ 1.5 ਬੋਰੇ ਵਿੱਚ ਡੀ. ਏ. ਪੀ. ਜਿੰਨੇ ਫਾਸਫੋਰਸ ਤੇ ਨਾਈਟ੍ਰੋਜਨ ਤੱਤ ਤਾਂ ਹੁੰਦੇ ਹੀ ਹਨ, ਬਲਕਿ 9 ਕਿਲੋ ਨਾਈਟ੍ਰੋਜਨ ਅਤੇ 12 ਕਿਲੋਗ੍ਰਾਮ ਪੋਟਾਸ਼ ਵੀ ਹੁੰਦੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਟ੍ਰਿਪਲ ਸੁਪਰਫਾਸਫੇਟ ਬਾਜ਼ਾਰ ਵਿੱਚ ਉਪਲਬਧ ਇੱਕ ਨਵੀਂ ਖਾਦ ਹੈ ਜਿਸ ਵਿੱਚ ਡੀ. ਏ. ਪੀ. ਦੇ ਬਰਾਬਰ ਫਾਸਫੋਰਸ ਤੱਤ ਮੌਜੂਦ ਹੁੰਦਾ ਹੈ । ਉਹਨਾਂ ਦੱਸਿਆ ਕਿ ਇੱਕ ਥੈਲਾ ਡੀ ਏ ਪੀ ਦੀ ਜਗ੍ਹਾ 3 ਥੈਲੇ ਸਿੰਗਲ ਸੁਪਰ ਫਾਸਫੇਟ ਵੀ ਪਾਈ ਜਾ ਸਕਦੀ ਹੈ । ਇਸ ਨਾਲ ਫ਼ਸਲ ਨੂੰ 18 ਕਿਲੋ ਗੰਧਕ ਤੱਤ ਵੀ ਮਿਲ ਜਾਂਦਾ ਹੈ । ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਸਿੰਗਲ ਸੁਪਰਫਾਸਫੇਟ ਜਾਂ ਟ੍ਰਿਪਲ ਸੁਪਰਫਾਸਫੇਟ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕਰਦੇ ਹਨ ਤਾਂ ਉਨ੍ਹਾਂ ਨੂੰ 20 ਕਿਲੋ ਯੂਰੀਆ ਪ੍ਰਤੀ ਏਕੜ ਵੀ ਬਿਜਾਈ ਸਮੇਂ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੇਕਰ ਐਨ ਪੀ ਕੇ (10:26:26) ਪਾਉਣੀ ਹੋਵੇ ਤਾਂ ਇੱਕ ਥੈਲਾ ਡੀ ਏ ਪੀ ਦੀ ਜਗ੍ਹਾ ਐਨ ਪੀ ਕੇ (10:26:26) ਦਾ 1.8 ਥੈਲਾ ਪਾਉਣਾ ਚਾਹੀਦਾ ਹੈ, ਇਸ ਨਾਲ ਫ਼ਸਲ ਨੂੰ ਫਾਸਫੋਰਸ ਦੀ ਪੂਰੀ ਮਾਤਰਾ ਦੇ ਨਾਲ ਨਾਲ 9 ਕਿਲੋ ਨਾਈਟ੍ਰੋਜਨ ਅਤੇ 23 ਕਿਲੋ ਪੋਟਾਸ਼ ਮਿਲ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।
Punjab Bani 04 November,2024
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਸਖ਼ਤ ਐਕਸ਼ਨ ਲੈਣ ਦੇ ਚੱਲਦਿਆਂ ਸੈਂਕੜਿਆਂ ਦੇ ਹਿਸਾਬ ਨਾਲ ਰੈੱਡ ਐਂਟਰੀ ਤੇ ਕੇਸ ਦਰਜ ਕੀਤੇ ਗਏ ਹਨ । ਪੰਜਾਬ ਭਰ ’ਚ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾ ਦਿੱਤੀ ਗਈ ਹੈ । ਸਭ ਤੋਂ ਵੱਧ ਜ਼ਿਲ੍ਹਾ ਪਟਿਆਲਾ ਵਿਚ 264 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ। ਇਸ ਤੋਂ ਬਾਅਦ ਤਰਨਤਾਰਨ ਵਿਚ 241 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ । ਦੱਸਣਯੋਗ ਹੈ ਕਿ ਪਰਾਲੀ ਦੇ ਧੂੰਏਂ ਕਾਰਨ ਲੋਕਾਂ ਅਤੇ ਖੇਤਾਂ ਦੀ ਸਿਹਤ ਵੀ ਦਾਅ ’ਤੇ ਲੱਗ ਗਈ ਹੈ । ਸੜਕੀ ਹਾਦਸੇ ਵੀ ਵਧ ਗਏ ਹਨ । ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਸੁਪਰੀਮ ਕੋਰਟ ਦਾ ਵੱਡਾ ਡਰ ਸੂਬਾ ਸਰਕਾਰ ਨੂੰ ਹੈ । ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ । ਇਵੇਂ ਹੀ 1717 ਕੇਸਾਂ ਵਿਚ ਕਿਸਾਨਾਂ ਨੂੰ 45.05 ਲੱਖ ਰੁਪਏ ਦੇ ਜੁਰਮਾਨੇ ਪਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਅੱਗਾਂ ਦੀਆਂ 3537 ਘਟਨਾਵਾਂ ਦੇ ਅਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ ।
Punjab Bani 04 November,2024
ਖੇਤੀਬਾੜੀ ਵਿਭਾਗ ਵੱਲੋਂ 21,958 ਸੀ. ਆਰ. ਐਮ. ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ. ਆਰ. ਐਮ. ਮਸ਼ੀਨਾਂ ਖਰੀਦੀਆਂ
ਖੇਤੀਬਾੜੀ ਵਿਭਾਗ ਵੱਲੋਂ 21,958 ਸੀ. ਆਰ. ਐਮ. ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ. ਆਰ. ਐਮ. ਮਸ਼ੀਨਾਂ ਖਰੀਦੀਆਂ ਮੌਜੂਦਾ ਸਾਲ ਸੀ.ਆਰ.ਐਮ. ਮਸ਼ੀਨਾਂ ਵਿੱਚ 9010 ਯੂਨਿਟਾਂ ਦੀ ਵਿਕਰੀ ਨਾਲ ਸੁਪਰ ਸੀਡਰ ਸਭ ਤੋਂ ਅੱਗੇ : ਗੁਰਮੀਤ ਸਿੰਘ ਖੁੱਡੀਆਂ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ ਚੰਡੀਗੜ੍ਹ, 3 ਨਵੰਬਰ : ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ । ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ । ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ. ਐਮ. ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ । ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ. ਆਰ. ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ. ਐਚ. ਸੀ.) ਵੀ ਕਾਇਮ ਕੀਤੇ ਗਏ ਹਨ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ । ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ । ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ. ਆਰ. ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ. ਪੀ. ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ । ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ ।
Punjab Bani 03 November,2024
ਮੋਗਾ ਜ਼ਿਲ੍ਹਾ ਮੈਜਿਸਟਰੇਟ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਕੀਤੇ ਪੀ. ਸੀ. ਐਸ. ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ
ਮੋਗਾ ਜ਼ਿਲ੍ਹਾ ਮੈਜਿਸਟਰੇਟ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਕੀਤੇ ਪੀ. ਸੀ. ਐਸ. ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ - ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋ ਐੱਸ ਡੀ ਐੱਮਜ਼, ਇਕ ਬੀ. ਡੀ. ਪੀ. ਓ. ਅਤੇ 2 ਐਸ. ਐਚ. ਓਜ਼. ਨੂੰ ਕਾਰਨ ਦੱਸੋ ਨੋਟਿਸ ਜਾਰੀ - ਪਰਾਲੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਬ ਡਿਵੀਜ਼ਨ ਪੱਧਰ ਉਪਰ ਕੰਟਰੋਲ ਰੂਮ ਸਥਾਪਿਤ - ਕੰਟਰੋਲ ਰੂਮ ਦੇ ਨੰਬਰਾਂ ਜਰੀਏ ਕਿਸਾਨ ਪਰਾਲੀ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਬਾਰੇ ਲੈ ਸਕਦੇ ਜਾਣਕਾਰੀ - ਡਿਪਟੀ ਕਮਿਸ਼ਨਰ ਨੇ ਕਿਹਾ ਕਿਸਾਨ ਕਾਨੂੰਨੀ ਕਾਰਵਾਈ, ਰੈਡ ਐਂਟਰੀ ਤੇ ਜੁਰਮਾਨੇ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਮੋਗਾ : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ । ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਉਥੇ ਹੀ ਪੀ ਸੀ ਐਸ ਪੱਧਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪੱਧਰ ਦੇ ਅਧਿਕਾਰੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਹੈ । ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 105 ਕੇਸ ਦਰਜ ਕੀਤੇ ਗਏ ਹਨ, ਜਿਨਾਂ ਦੇ ਵਿੱਚੋਂ 87 ਕੇਸ ਅੱਗ ਲੱਗਣ ਦੇ ਹਨ ਅਤੇ 18 ਕੇਸ ਅੱਗ ਲੱਗਣ ਦੇ ਨਹੀਂ ਪਾਏ ਗਏ ਹਨ । ਉਹਨਾਂ ਦੱਸਿਆ ਕਿ ਇਸ ਸਬੰਧੀ 61 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਸਬੰਧਤ ਕਿਸਾਨਾਂ ਨੂੰ ਬਣਦਾ ਜੁਰਮਾਨਾ 1 ਲੱਖ 72 ਹਜਾਰ 500 ਰੁਪਏ ਵੀ ਕੀਤਾ ਗਿਆ ਹੈ । ਇਸ ਤੋਂ ਇਲਾਵਾ ਕੁਝ ਅਧਿਕਾਰੀਆਂ, ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ । ਇਹਨਾਂ ਅਧਿਕਾਰੀਆਂ ਵਿੱਚ ਐਸ. ਡੀ. ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ. ਡੀ. ਐਮ. ਬਾਘਾਪੁਰਾਣਾ ਬੇਅੰਤ ਸਿੰਘ ਸਿੱਧੂ, ਬੀ. ਡੀ. ਪੀ. ਓ. ਨਿਹਾਲ ਸਿੰਘ ਵਾਲਾ ਸ਼੍ਰੀਮਤੀ ਰੁਪਿੰਦਰ ਕੌਰ, ਜਸਵਰਿੰਦਰ ਸਿੰਘ ਐਸ. ਐਚ. ਓ ਬਾਘਾਪੁਰਾਣਾ, ਜਤਿੰਦਰ ਸਿੰਘ ਐਸ. ਐਚ. ਓ. ਧਰਮਕੋਟ, ਕਲੱਸਟਰ ਅਫ਼ਸਰ ਸੁਖਵਿੰਦਰ ਸਿੰਘ ਤਹਿਸੀਲ ਮੋਗਾ,ਕਲੱਸਟਰ ਅਫ਼ਸਰ ਮਨਮੋਹਨ ਸਿੰਘ ਤਹਿਸੀਲ ਮੋਗਾ, ਨੋਡਲ ਅਫ਼ਸਰ ਪ੍ਰਭਦੀਪ ਸਿੰਘ ਪਿੰਡ ਭਿੰਡਰ ਕਲਾਂ ਤਹਿਸੀਲ ਧਰਮਕੋਟ, ਨੋਡਲ ਅਫ਼ਸਰ ਰਕੇਸ਼ ਕੁਮਾਰ ਪਿੰਡ ਉਮਰਪੁਰਾ ਤਹਿਸੀਲ ਧਰਮਕੋਟ, ਨੋਡਲ ਅਫ਼ਸਰ ਰਕੇਸ਼ ਕੁਮਾਰ ਪਿੰਡ ਕਿਸ਼ਨਪੁਰਾ ਕਲਾਂ ਤਹਿਸੀਲ ਧਰਮਕੋਟ, ਨੋਡਲ ਅਫ਼ਸਰ ਸੰਜੀਵਨ ਕੁਮਾਰ ਪਿੰਡ ਗਿੱਲ ਤਹਿਸੀਲ ਬਾਘਾਪੁਰਾਣਾ, ਨੋਡਲ ਅਫ਼ਸਰ ਪਰਗਟਜੀਤ ਸਿੰਘ ਪਿੰਡ ਕਿਸ਼ਨਪੁਰਾ ਕਲਾਂ ਤਹਿਸੀਲ ਧਰਮਕੋਟ, ਨੋਡਲ ਅਫ਼ਸਰ ਬਲਵਿੰਦਰ ਸਿੰਘ ਤਹਿਸੀਲ ਨਿਹਾਲ ਸਿੰਘ ਵਾਲਾ, ਨੋਡਲ ਅਫ਼ਸਰ ਦਵਿੰਦਰ ਸਿੰਘ ਤਹਿਸੀਲ ਨਿਹਾਲ ਸਿੰਘ ਵਾਲਾ, ਨੋਡਲ ਅਫ਼ਸਰ ਤਹਿਸੀਲ ਮੋਗਾ ਜਗਸੀਰ ਸਿੰਘ ਸ਼ਾਮਿਲ ਹਨ । ਇਥੋਂ ਤੱਕ ਕਿ ਇਕ ਅਧਿਕਾਰੀ ਨੋਡਲ ਅਫ਼ਸਰ ਪਰਗਟਜੀਤ ਸਿੰਘ ਪਿੰਡ ਕਿਸ਼ਨਪੁਰਾ ਕਲਾਂ ਤਹਿਸੀਲ ਧਰਮਕੋਟ ਦੇ ਖਿਲਾਫ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਇੰਨ ਨੈਸ਼ਨਲ ਕੈਪੀਟਲ ਐਂਡ ਐਡਜੁਆਇੰਨਿੰਗ ਏਰੀਆਜ਼ ਐਕਟ ਦੀ ਧਾਰਾ 14 (1) ਅਧੀਨ ਕਾਰਵਾਈ ਲਈ ਸੀ ਜੇ ਐਮ ਮੋਗਾ ਦੀ ਅਦਾਲਤ ਵਿੱਚ ਮਾਮਲਾ ਦਾਇਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਅਧੀਨ ਦੋਸ਼ੀ ਪਏ ਜਾਣ ਉੱਤੇ ਦੋਸ਼ੀ ਨੂੰ ਇਕ ਕਰੋੜ ਰੁਪਏ ਜੁਰਮਾਨਾ ਅਤੇ 5 ਸਾਲ ਕੈਦ ਜਾਂ ਫਿਰ ਦੋਵੇਂ ਵੀ ਹੋ ਸਕਦੇ ਹਨ। ਉਹਨਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਰਾਤ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ. ਐਸ. ਪੀ. ਸ਼੍ਰੀ ਅਜੈ ਗਾਂਧੀ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਉਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜ਼ਿਲ੍ਹਾ ਮੋਗਾ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ।ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ 7401 ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ। ਕੋਈ ਵੀ ਲੋੜਵੰਦ ਇਹ ਮਸ਼ੀਨਰੀ ਪਰਾਲੀ ਨੂੰ ਸਾਂਭਣ ਲਈ ਵਰਤ ਸਕਦਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਦੇ ਸਮੂਹ ਪਿੰਡਾਂ ਲਈ 23 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 146 ਨੋਡਲ ਅਧਿਕਾਰੀ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆ ਰਹੇ ਹਨ । ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰੀਆਂ ਕੰਬਾਈਨਾਂ ਨੂੰ ਸੁਪਰ ਐਸ. ਐਮ. ਐਸ. ਨਾਲ ਲਗਾ ਕੇ ਕਟਾਈ ਕਰਨ ਲਈ ਕਿਹਾ ਗਿਆ ਹੈ ਤੇ ਚੈਕਿੰਗ ਦੌਰਾਨ ਹਾਲੇ ਤੱਕ ਕੋਈ ਵੀ ਮਸ਼ੀਨ ਬਿਨ੍ਹਾਂ ਸੁਪਰ ਐਸਐਮਐਸ ਤੋਂ ਨਹੀਂ ਪਾਈ ਗਈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਕੇਕ ਪ੍ਰਕਾਰ ਦੀ ਮੱਦਦ ਕਰ ਰਹੇ ਹਨ ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਇਹਨਾਂ ਕਿਸਾਨਾਂ ਉਪਰ ਸਬੰਧਤ ਟੀਮਾਂ ਕਾਰਵਾਈ ਵੀ ਕਰ ਰਹੀਆਂ ਹਨ । ਉਹਨਾਂ ਦੱਸਿਆ ਕਿ ਕਿਸਾਨ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਜਿਹੜੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਉਹਨਾਂ ਦੀ ਜਮੀਨ ਦੀ ਗਿਰਦਾਵਰੀ ਵਿੱਚ ਸੁਰਖ ਅੱਖਰਾਂ ਵਿੱਚ ਇੰਦਰਾਜ ਕੀਤੇ ਜਾ ਰਹੇ ਹਨ ਅਤੇ ਚਲਾਨ ਕੱਟ ਕੇ ਜੁਰਮਾਨੇ ਪਾਏ ਜਾ ਰਹੇ ਹਨ । ਸਬ ਡਵੀਜ਼ਨ ਪੱਧਰ ਉੱਤੇ ਕੰਟਰੋਲ ਰੂਮ ਸਥਾਪਤ ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਇਸਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਪੁਰਜੋਰ ਯਤਨਸ਼ੀਲ ਰਹਿ ਰਿਹਾ ਹੈ । ਜਿੱਥੇ 146 ਨੋਡਲ ਅਫਸਰ ਅਤੇ 23 ਕਲਸਟਰ ਅਫਸਰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉਪਰ ਨਜ਼ਰ ਰੱਖ ਕੇ ਇਹਨਾਂ ਉਪਰ ਨਿਯਮਾਂ ਅਨੁਸਾਰ ਕਾਰਵਾਈ ਕਰ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਹਰੇਕ ਸਬ ਡਿਵੀਜ਼ਨਲ ਪੱਧਰ ਉਪਰ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਹਨ । ਕੰਟਰੋਲ ਰੂਮਾਂ ਦੀਆਂ ਇਹ ਟੀਮਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚਨਾ ਨੂੰ ਅੱਗੇ ਸਬੰਧਤ ਫੀਲਡ ਟੀਮ ਨੂੰ ਤੁਰੰਤ ਪ੍ਰਭਾਵ ਨਾਲ ਦੇਣ ਦੀਆਂ ਜਿੰਮੇਵਾਰ ਹੋਣਗੀਆਂ ਤਾਂ ਕਿ ਇਸ ਉਪਰ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਕੰਟਰੋਲ ਰੂਮਾਂ ਦੇ ਨੰਬਰਾਂ ਜਰੀਏ ਕਿਸਾਨ ਪਰਾਲੀ ਪ੍ਰਬੰਧਨ ਲਈ ਸੋਸਾਇਟੀਆਂ ਵਿੱਚ ਮੌਜੂਦ ਮਸ਼ੀਨਰੀ ਲਈ ਵੀ ਜਾਣਕਾਰੀ ਲੈ ਸਕਦੇ ਹਨ । ਇਹਨਾਂ ਕੰਟਰੋਲ ਰੂਮਾਂ ਉੱਤੇ ਪੁਲਿਸ ਅਫਸਰ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਮੁਲਾਜ਼ਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਤੁਰੰਤ ਬਣਦਾ ਐਕਸ਼ਨ ਲਿਆ ਜਾ ਸਕੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਟਰੋਲ ਰੂਮ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਸੁਵਿਧਾ ਬਾਰੇ ਵੀ ਜਾਣਕਾਰੀ ਦੇਣਗੇ । ਉਹਨਾਂ ਇਹਨਾਂ ਕੰਟਰੋਲ ਰੂਮ ਦੇ ਨੰਬਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਿਵੀਜ਼ਨ ਮੋਗਾ ਦੇ ਕੰਟਰੋਲ ਰੂਮ ਦੇ ਨੰਬਰ 7973058352, 9878576038, 8968510000, 9780100872, ਸਬ ਡਿਵੀਜ਼ਨ ਬਾਘਾਪੁਰਾਣਾ ਦੇ ਕੰਟਰੋਲ ਰੂਮ ਦੇ ਨੰਬਰ 9814481581, 7009034364, 9815117302, 9780005208 ਹਨ। ਇਸੇ ਤਰ੍ਹਾਂ ਸਬ ਡਿਵੀਜ਼ਨ ਧਰਮਕੋਟ ਦੇ ਕੰਟਰੋਲ ਰੂਮ ਦੇ ਨੰਬਰ 8390200013, 7837600502, 9878525552, 9870002034 ਅਤੇ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਦੇ ਕੰਟਰੋਲ ਰੂਮ ਦੇ ਨੰਬਰ 7009047446, 9780633830, 9876369701, 9780007417 ਹਨ ।
Punjab Bani 03 November,2024
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਾ ਰੋਕਣ `ਤੇ ਫਿਰੋਜਪੁਰ ਵਿਚ ਹੋਏ ਪੰਜ ਕਰਮਚਾਰੀ ਮੁਅੱਤਲ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਾ ਰੋਕਣ `ਤੇ ਫਿਰੋਜਪੁਰ ਵਿਚ ਹੋਏ ਪੰਜ ਕਰਮਚਾਰੀ ਮੁਅੱਤਲ ਫਿਰੋਜਪੁਰ : ਪੰਜਾਬ `ਚ ਪਰਾਲੀ ਸਾੜਨ ਦੇ ਮਾਮਲਿਆਂ `ਚ ਲਗਾਤਾਰ ਵਾਧਾ ਹੋ ਰਿਹਾ ਹੈ । ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਲਗਾਤਾਰ ਕਾਰਵਾਈ ਵੀ ਕੀਤੀ ਜਾ ਰਹੀ ਹੈ ਪਰ ਇਹ ਮਾਮਲੇ ਘੱਟ ਨਹੀਂ ਹੋ ਰਹੇ ਹਨ । ਹੁਣ ਫਿਰੋਜ਼ਪੁਰ `ਚ ਡਿਪਟੀ ਕਮਿਸ਼ਨਰ ਵੱਲੋਂ ਇੱਕ ਹੁਕਮ ਜਾਰੀ ਕਰਕੇ 5 ਕਰਮਚਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ । ਇਨ੍ਹਾਂ ਕਰਮਚਾਰੀਆਂ ਨੂੰ ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਨਾ ਰੋਕਣ ਦਾ ਇਲਜ਼ਾਮ ਹੈ, ਜਿਸ ਕਾਰਨ ਡੀਸੀ ਵੱਲੋਂ ਇਨ੍ਹਾਂ ਖਿਲਾਫ਼ ਇਹ ਵੱਡੀ ਕਾਰਵਾਈ ਕੀਤੀ ਗਈ । ਜਾਣਕਾਰੀ ਅਨੁਸਾਰ ਇਨ੍ਹਾਂ 5 ਕਰਮਚਾਰੀਆਂ ਨੂੰ ਦੀਪਸ਼ਿਖਾ ਸ਼ਰਮਾ ਨੇ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ । ਦੱਸ ਦਈਏ ਕਿ ਹੁਣ ਤੱਕ ਫਿਰੋਜ਼ਪੁਰ ’ਚ 296 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 172 ਕਿਸਾਨਾਂ ਦੀ ਰੈੱਡ ਐਂਟਰੀ ਕੀਤੀ ਜਾ ਚੁੱਕੀ ਹੈ । ਦੱਸ ਦਈਏ ਕਿ 15 ਸਤੰਬਰ ਤੋਂ ਲੈ ਕੇ 1 ਨਵੰਬਰ ਤੱਕ ਪੰਜਾਬ `ਚ ਕੁੱਲ 3,357 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ, ਇਸਦੇ ਨਾਲ ਹੀ ਲੰਘੀ ਸ਼ੁੱਕਰਵਾਰ ਦੀ ਗੱਲ ਕੀਤੀ ਜਾਵੇ ਤਾਂ ਇਸ ਇੱਕ ਦਿਨ ਵਿੱਚ ਹੀ ਪਰਾਲੀ ਸਾੜਨ ਦੇ 587 ਮਾਮਲੇ ਸਾਹਮਣੇ ਆਏ, ਜਿਸ ਵਿੱਚ ਫਿਰੋਜ਼ਪੁਰ ’ਚ 70, ਤਰਨਤਾਰਨ ’ਚ 59, ਅੰਮ੍ਰਿਤਸਰ ’ਚ 40 ਕੇਸ ਦਰਜ ਕੀਤੇ ਗਏ ।
Punjab Bani 03 November,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਾਮਬੰਦ ਕੀਤਾ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ ਐਸ. ਡੀ. ਐਮ ਵਿਕਾਸ ਹੀਰਾ ਸਮੇਤ ਮੂਲੋਵਾਲ, ਸ਼ੇਰਪੁਰ, ਟਿੱਬਾ, ਫਤਿਹਗੜ੍ਹ ਪੰਜਗਰਾਈਆਂ ਆਦਿ ਅਨਾਜ ਮੰਡੀਆਂ ਦਾ ਦੌਰਾ ਧੂਰੀ/ਸੰਗਰੂਰ, 3 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸਬ ਡਵੀਜ਼ਨ ਧੂਰੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਮੂਲੋਵਾਲ, ਸ਼ੇਰਪੁਰ, ਟਿੱਬਾ, ਫਤਿਹਗੜ੍ਹ ਪੰਜਗਰਾਈਆਂ ਆਦਿ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਸ. ਡੀ. ਐਮ ਵਿਕਾਸ ਹੀਰਾ ਸਮੇਤ ਝੋਨੇ ਦੀ ਫਸਲ ਲਈ ਅਨਾਜ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਾਮਬੰਦ ਕੀਤਾ। ਸਬ ਡਵੀਜ਼ਨ ਧੂਰੀ ਦੇ ਵੱਖ-ਵੱਖ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਸਬਸਿਡੀ ‘ਤੇ ਮਿਲੀ ਮਸ਼ੀਨਰੀ ਦੀ ਮਦਦ ਨਾਲ ਬਿਨਾਂ ਅੱਗ ਲਗਾਏ ਅਗਲੀ ਫਸਲ ਬੀਜਣ ਨੂੰ ਤਰਜੀਹ ਦੇਣੀ ਚਾਹੀਦੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਬੀਤੀ 2 ਨਵੰਬਰ ਦੀ ਸ਼ਾਮ ਤੱਕ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,45,837 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 6,09,030 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਫਸਲ ਦੀ ਲਿਫਟਿੰਗ ਵੀ ਤੇਜ਼ੀ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ’ਚੋਂ ਪਨਗ੍ਰੇਨ ਨੇ ਹੁਣ ਤੱਕ 2,06,503 ਮੀਟਿਰਕ ਟਨ, ਮਾਰਕਫੈਡ ਨੇ 1,43,206 ਮੀਟਿਰਕ ਟਨ, ਪਨਸਪ ਨੇ 1,00,164 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 53,401 ਮੀਟਿਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1,05,756 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਜ਼ਰੂਰਤ ਮੁਤਾਬਿਕ ਬਾਰਦਾਨੇ ਦੀਆਂ ਗੱਠਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਹਰ ਸਮੇਂ ਪੁਖਤਾ ਪ੍ਰਬੰਧ ਯਕੀਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਨੂੰ ਵੀ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਯੋਗ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਹੀ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਨ ਵਾਲਿਆਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ । ਉਨ੍ਹਾਂ ਕਿਸਾਨਾਂ ਨੂੰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਨਾ ਚਲਾਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਮੁੜ ਅਪੀਲ ਕੀਤੀ ।
Punjab Bani 03 November,2024
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ -ਪਿੰਡਾਂ ਦੀਆਂ ਸੱਥਾਂ ਤੇ ਖੇਤਾਂ ਜਾ ਕੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਰੱਖਿਆ ਰਾਬਤਾ ਪਟਿਆਲਾ, 3 ਨਵੰਬਰ : ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਜਿੰਨੀ ਤੇਜ਼ੀ ਨਾਲ ਹੋ ਰਹੀ ਹੈ, ਉਸੇ ਤੇਜ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੱਢਣ ਤੋਂ ਬਾਅਦ ਤੁਰੰਤ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਲੋੜੀਂਦੀ ਮੁਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ । ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ । ਅੱਜ ਐਤਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਿੰਡ ਫ਼ਤਿਗੜ੍ਹ ਛੰਨਾ, ਬਮਣਾ, ਕੁਲਾਰਾ, ਕਕਰਾਲਾ ਤੇ ਪਿੰਡ ਗੰਗਰੋਲੀ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਉਨ੍ਹਾਂ ਪਰਾਲੀ ਪ੍ਰਬੰਧਨ ਕਰਨ ਵਾਲੇ ਪਿੰਡ ਫ਼ਤਿਹਗੜ੍ਹ ਛੰਨਾ ਤੇ ਬੁਜ਼ਰਕ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਪਿੰਡ ਮੰਡੋਲੀ, ਗੁਰਦਿੱਤਪੁਰਾ ਸਮੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਸੱਥ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ । ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਨੇ ਪਿੰਡ ਲੰਗ ਸਮੇਤ ਕਰੀਬ ਅੱਧਾ ਦਰਜਨ ਪਿੰਡਾਂ ਦਾ ਦੌਰਾ ਕੀਤਾ । ਜਦਕਿ ਐਸ. ਡੀ. ਐਮ. ਨਾਭਾ ਡਾ ਇਸਮਤ ਵਿਜੈ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧਨੌਰਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਐਸਡੀਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਪਿੰਡ ਪਠਾਣਮਾਜਰਾ, ਜਲਾਲਬਾਦ, ਕੋਟਲਾ ਸਮੇਤ ਅੱਧੀ ਦਰਜ਼ ਪਿੰਡਾਂ ਦੇ ਕਿਸਾਨਾਂ ਨਾਲ ਖੇਤ ਵਿੱਚ ਜਾ ਕੇ ਮੁਲਾਕਾਤ ਕੀਤੀ । ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਬੈਠਕਾ ਕੀਤੀਆਂ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਸਕੀਏ ।
Punjab Bani 03 November,2024
ਸ਼ੰਭੂ ਬਾਰਡਰ ਉੱਤੇ ਸ਼ਹੀਦ ਹੋਏ ਕਿਸਾਨ ਬਲਵਿੰਦਰ ਸਿੰਘ ਪੰਜ ਤੱਤਾਂ ਵਿੱਚ ਵਿਲੀਨ
ਸ਼ੰਭੂ ਬਾਰਡਰ ਉੱਤੇ ਸ਼ਹੀਦ ਹੋਏ ਕਿਸਾਨ ਬਲਵਿੰਦਰ ਸਿੰਘ ਪੰਜ ਤੱਤਾਂ ਵਿੱਚ ਵਿਲੀਨ ਸ਼ੰਭੂ ਬਾਰਡਰ : ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ । ਸੰਘਰਸ਼ ਦੇ ਪਹਿਲੇ ਪੜਾਅ `ਚ ਦਿੱਲੀ ਬਾਰਡਰ `ਤੇ 780 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਦਕਿ ਪੰਜਾਬ ਦੇ ਸ਼ੰਭੂ ਬਾਰਡਰ `ਤੇ ਫਰਵਰੀ `ਚ ਸ਼ੁਰੂ ਹੋਏ ਦੂਜੇ ਸੰਘਰਸ਼ `ਚ 32 ਹੁਣ ਤੱਕ ਕਿਸਾਨ ਸ਼ਹੀਦ ਹੋ ਚੁੱਕੇ ਹਨ, ਉਨ੍ਹਾਂ ਵਿੱਚ ਇੱਕ ਹੋਰ ਨਾਮ ਜੁੜ ਰਿਹਾ ਹੈ, ਉਹ ਹੈ ਮੋਗਾ ਦੇ ਕਿਸਾਨ ਬਲਵਿੰਦਰ ਸਿੰਘ, ਜੋ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੋਗਾ ਇਕਾਈ ਦੇ ਮੁਖੀ ਸਨ, ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਹਿੱਸਾ ਲੈ ਰਹੇ ਹਨ । 30 ਅਕਤੂਬਰ ਨੂੰ ਮੋਗਾ ਤੋਂ ਸ਼ੰਭੂ ਆਪਣੀ ਵਾਰੀ ਅਨੁਸਾਰ ਸਰਹੱਦ `ਤੇ ਗਿਆ ਸੀ ਅਤੇ ਅਚਾਨਕ ਦਿਲ ਦੀ ਤਕਲੀਫ਼ ਕਾਰਨ ਬਲਵਿੰਦਰ ਸਿੰਘ ਨੂੰ ਪਹਿਲਾਂ ਰਾਜਪੁਰਾ ਦੇ ਹਸਪਤਾਲ ਅਤੇ ਫਿਰ ਪਟਿਆਲਾ ਅਤੇ ਪਟਿਆਲਾ ਤੋਂ ਪੀ. ਜੀ. ਆਈ. ਜਿੱਥੇ ਉਨ੍ਹਾਂ ਨੂੰ ਇਲਾਜ ਲਈ ਰੈਫਰ ਕੀਤਾ ਗਿਆ, ਉੱਥੇ ਹੀ ਅੱਜ ਕਿਸਾਨਾਂ ਦੀ ਅਗਵਾਈ `ਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਸ ਮੌਕੇ `ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਵੀ ਉਸਦੇ ਮੋਢੇ ਅਤੇ ਉਸਦੇ ਪੁੱਤਰ ਨੇ ਅਗਨੀ ਭੇਟ ਕੀਤੀ । ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਤਾਂ ਜੋ ਹੜਤਾਲ `ਤੇ ਬੈਠੇ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਰੋਕਿਆ ਜਾ ਸਕੇ ।
Punjab Bani 03 November,2024
ਕਿਸਾਨ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ਿਫਾਰਸ਼ ਕੀਤੀ ਗਈ ਮਾਤਰਾ ਤੱਕ ਹੀ ਖਾਦਾਂ ਦੀ ਵਰਤੋਂ ਕਰਨ : ਸੰਧਵਾ
ਕਿਸਾਨ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ਿਫਾਰਸ਼ ਕੀਤੀ ਗਈ ਮਾਤਰਾ ਤੱਕ ਹੀ ਖਾਦਾਂ ਦੀ ਵਰਤੋਂ ਕਰਨ : ਸੰਧਵਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਨੂੰ ਲੈ ਕੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ਿਫਾਰਸ਼ ਕੀਤੀ ਗਈ ਮਾਤਰਾ ਤੱਕ ਹੀ ਖਾਦਾਂ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ 55 ਕਿਲੋਂ ਪਾਉਣ ਦੀ ਸ਼ਿਫਾਰਸ਼ ਕੀਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਵਲੋਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਲੋੜ ਨਾਲੋਂ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਪਰ ਕਈ ਸਾਥੀ ਪਰ ਬੋਰੀ ਪਰ ਡੇਢ ਏਕੜ ਪਾਉਂਦੇ ਹਨ । ਉਸ ਨਾਲ ਅੱਗੇ ਜਾ ਕੇ ਉਪਜਾਊ ਸ਼ਕਤੀ ਘਟਦੀ ਹੈ । ਇਸ ਲਈ ਕਿਸਾਨ ਭਰਾ ਦੀ ਥਾਂ ਹੋਰ ਵਿਕਲਪਾਂ ਦੀ ਵੀ ਵਰਤੋਂ ਕਰ ਸਕਦੇ ਹਨ । ਸੋ ਸ਼ਿਫਾਰਸਾਂ ਕੀਤੀਆਂ ਗਈਆਂ ਖਾਦਾਂ ਦੀ ਉਸ ਹਿਸਾਬ ਨਾਲ ਸਾਨੂੰ ਵਰਤੋਂ ਕਰਨੀ ਚਾਹੀਦੀ ਹੈ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਬਾਜ਼ਾਰ ਵਿਚ ਡੀ. ਏ. ਪੀ. ਦੇ ਹੋਰ ਵਿਕਲਪ ਉਪਲਬਧ ਹਨ, ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਵਲੋਂ ਟੀਮਾਂ ਵੀ ਲਗਾਈਆਂ ਗਈਆਂ ਹਨ ਤਾਂ ਕਿ ਤੁਹਾਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਇਹ ਖਾਦਾਂ ਉਪਲਬਧ ਕਰਵਾਈਆਂ ਜਾਣ । ਡੀ. ਏ. ਪੀ. ਦੇ ਨਾਲ ਹੋਰ ਖਾਦਾਂ ਦੇ ਨਾਲ ਬੇਲੋੜੇ ਉਤਪਾਦ ਤੁਹਾਨੂੰ ਧੱਕੇ ਨਾਲ ਤਾਂ ਨਹੀਂ ਵੇਚੇ ਜਾ ਰਹੇ ਉਹ ਟੀਮਾਂ ਸਪੈਸ਼ਲੀ ਚੈਕ ਵੀ ਕਰ ਰਹੀਆਂ ਹਨ । ਸੋ ਸਰਕਾਰ ਹਰ ਪਾਸੇ ਤੋਂ ਤੁਹਾਡੇ ਨਾਲ ਹੈ ।
Punjab Bani 03 November,2024
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਨਿਯਮਤ ਜਾਂਚ ਕਰਨ ਦੇ ਆਦੇਸ਼ ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬ ਡਵੀਜ਼ਨ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੌਰਾਨ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਉਹ ਡੀਏਪੀ ਖਾਦ ਦੇ ਬਦਲਵੇਂ ਸਰੋਤਾਂ ਵਜੋਂ ਉਨ੍ਹਾਂ ਖਾਦਾਂ ਦੀ ਵਰਤੋਂ ਕਰ ਸਕਦੇ ਹਨ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਸਹੀ ਹਨ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਮੇਂ ਤੇ ਸਬ ਡਵੀਜ਼ਨ ਵਿੱਚ ਸਥਿਤ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਵਿੱਚ ਜਾਂਚ ਕਰਨ ਅਤੇ ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਦੇ ਨਾਲ ਨਾਲ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਤੌਰ ਤੇ ਦਿੱਤੇ ਜਾਣ ਵਾਲੇ ਹੋਰ ਸਮਾਨ ਸਬੰਧੀ ਵੀ ਚੌਕਸੀ ਰੱਖਣ । ਉਹਨਾਂ ਕਿਹਾ ਕਿ ਕਿਸੇ ਵੀ ਖਾਦ ਡੀਲਰ ਦੁਆਰਾ ਕਿਸਾਨਾਂ ਦਾ ਵਿੱਤੀ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਸਬੰਧੀ ਪਹਿਲਾਂ ਤੋਂ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ । ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਏ.ਡੀ.ਓ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਵਿੱਚ ਖਾਦ ਡੀਲਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਕਿਸਮ ਦੀ ਊਣਤਾਈ ਸਾਹਮਣੇ ਆਉਣ 'ਤੇ ਸਬੰਧਤ ਡੀਲਰਾਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ ।
Punjab Bani 03 November,2024
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜਿ਼ਲ੍ਹਾ ਪ੍ਰਸਾਸ਼ਨ ਨੇ ਸਖਤੀ ਕਰਦਿਆਂ ਕੀਤੇ 18 ਵਿਅਕਤੀਆਂ ਵਿਰੁੱਧ ਕੇਸ ਦਰਜ
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜਿ਼ਲ੍ਹਾ ਪ੍ਰਸਾਸ਼ਨ ਨੇ ਸਖਤੀ ਕਰਦਿਆਂ ਕੀਤੇ 18 ਵਿਅਕਤੀਆਂ ਵਿਰੁੱਧ ਕੇਸ ਦਰਜ ਫ਼ਰੀਦਕੋਟ : ਪੰਜਾਬ ਦੇ ਜਿ਼ਲਾ ਫ਼ਰੀਦਕੋਟ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜਿਲ੍ਹੇ ਦੇ ਸਮੂਹ ਪਿੰਡਾਂ ਲਈ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 91 ਨੋਡਲ ਅਧਿਕਾਰੀ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 51 ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 18 ਕੇਸ ਅੱਗ ਲੱਗਣ ਦੇ ਹਨ, ਅਤੇ 33 ਕੇਸ ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 18 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 50 ਹਜਾਰ ਰੁਪਏ ਵੀ ਕੀਤਾ ਗਿਆ ਹੈ। ਜ਼ਿਲ੍ਹਾ ਮਜਿਸਟਰੇਟ ਵੱਲੋਂ ਸਾਰੀਆਂ ਕੰਬਾਈਨਾਂ ਨੂੰ ਸੁਪਰ ਐਸਐਮਐਸ ਨਾਲ ਲਗਾ ਕੇ ਕਟਾਈ ਕਰਨ ਲਈ ਕਿਹਾ ਗਿਆ ਸੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਛੇ ਕੰਬਾਈਨਾਂ ਜਿਹਨਾਂ ਤੇ ਸੁਪਰ ਐਸਐਮਐਸ ਨਹੀਂ ਲੱਗਿਆ ਹੋਇਆ ਸੀ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਠ ਨੋਡਲ ਅਫਸਰ ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
Punjab Bani 02 November,2024
ਦਿੜ੍ਹਬਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਜਾਰੀ : ਰਾਜੇਸ਼ ਸ਼ਰਮਾ
ਦਿੜ੍ਹਬਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਜਾਰੀ : ਰਾਜੇਸ਼ ਸ਼ਰਮਾ ਦਿੜ੍ਹਬਾ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ ਖਰੀਦੇ ਝੋਨੇ ਵਿੱਚੋਂ 78 ਪ੍ਰਤੀਸ਼ਤ ਦੀ ਹੋਈ ਲਿਫਟਿੰਗ : ਐਸ. ਡੀ. ਐਮ. ਕਿਸਾਨਾਂ ਦੀ ਸੁਵਿਧਾ ਲਈ ਐਸ. ਡੀ. ਐਮ. ਦਫ਼ਤਰ ਗਜਟਿਡ ਛੁੱਟੀਆਂ ਦੌਰਾਨ ਵੀ ਰਹਿੰਦਾ ਹੈ ਖੁੱਲ੍ਹਾ, ਅਧਿਕਾਰੀ ਵੀ ਕੀਤੇ ਤਾਇਨਾਤ : ਰਾਜੇਸ਼ ਸ਼ਰਮਾ ਦਿੜ੍ਹਬਾ, 2 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਉਪ-ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਅਨਾਜ ਮੰਡੀਆਂ ਦਾ ਜਾਇਜ਼ਾ ਲੈਂਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਅਤੇ ਡੀ. ਐਸ. ਪੀ. ਪ੍ਰਿਥਵੀ ਸਿੰਘ ਚਾਹਲ ਨੇ ਦੱਸਿਆ ਕਿ ਸਾਰੇ ਖਰੀਦ ਕਾਰਜਾਂ ਨਾਲ ਸੰਬੰਧਿਤ ਸਮੂਹ ਅਧਿਕਾਰੀਆਂ ਨੂੰ ਇਹ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਨਾਲੋਂ ਨਾਲ ਖਰੀਦ ਕਰਨ ਨੂੰ ਯਕੀਨੀ ਬਣਾਉਣ ਅਤੇ ਖਰੀਦਿਆ ਗਿਆ ਝੋਨਾ ਸਬੰਧਤ ਸਰਕਾਰੀ ਖਰੀਦ ਏਜੰਸੀਆਂ ਰਾਹੀਂ ਮੰਡੀਆਂ ਵਿੱਚੋਂ ਚੁਕਵਾਇਆ ਜਾਵੇ ਤਾਂ ਕਿ ਮੰਡੀਆਂ ਵਿੱਚ ਬਿਨਾਂ ਵਜਾ ਝੋਨੇ ਦੇ ਅੰਬਾਰ ਨਾ ਲੱਗ ਸਕਣ । ਐਸ. ਡੀ. ਐਮ. ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਦਿੜ੍ਹਬਾ ਦੀਆਂ ਅਨਾਜ ਮੰਡੀਆਂ ਵਿੱਚ ਅੱਜ 2 ਨਵੰਬਰ ਤੱਕ ਆਈ ਝੋਨੇ ਦੀ ਕੁੱਲ 48 ਹਜ਼ਾਰ 475 ਮੀਟਰਕ ਟਨ ਫਸਲ ਵਿੱਚੋਂ 45 ਹਜ਼ਾਰ 931 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ 39 ਹਜ਼ਾਰ 33 ਮੀਟ੍ਰਿਕ ਟਨ ਖਰੀਦੇ ਝੋਨੇ ਵਿੱਚੋਂ 78 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜੋ ਕਿ 30 ਹਜ਼ਾਰ 360 ਮੀਟਰਿਕ ਟਨ ਬਣਦੀ ਹੈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਸਬ ਡਵੀਜ਼ਨ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉਹਨਾਂ ਦੇ ਦਫਤਰ ਵਿੱਚ ਵੀ ਸੰਪਰਕ ਕਰ ਸਕਦੇ ਹਨ। ਐਸਡੀਐਮ ਨੇ ਦੱਸਿਆ ਕਿ ਕਿਸਾਨਾਂ ਦੀ ਸੁਵਿਧਾ ਲਈ ਉਹਨਾਂ ਦਾ ਦਫਤਰ ਗਜਟਿਡ ਛੁੱਟੀਆਂ ਦੇ ਦਿਨਾਂ ਦੌਰਾਨ ਵੀ ਖੁੱਲਾ ਰਹਿੰਦਾ ਹੈ ਅਤੇ ਬਕਾਇਦਾ ਕਿਸਾਨਾਂ ਦੇ ਝੋਨੇ ਦੀ ਖਰੀਦ ਨਾਲ ਸੰਬੰਧਿਤ ਮਸਲਿਆਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਤਾਇਨਾਤ ਰਹਿੰਦੇ ਹਨ ।
Punjab Bani 02 November,2024
ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ
ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਭਵਾਨੀਗੜ, 2 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਅੱਜ ਭਵਾਨੀਗੜ੍ਹ ਦੇ ਬਲਾਕ ਖੇਤੀਬਾੜੀ ਅਫਸਰ ਅਤੇ ਏਡੀਓ ਵੱਲੋਂ ਅਚਨਚੇਤ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ । ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਖਾਦ ਡੀਲਰਾਂ ਨੂੰ ਇਸ ਬਾਰੇ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ ਕਿ ਉਹ ਡੀਏਪੀ ਖਾਦ ਦੀ ਕਾਲਾਬਜ਼ਾਰੀ ਬਿਲਕੁਲ ਵੀ ਨਾ ਕਰਨ ਅਤੇ ਜੇਕਰ ਕੋਈ ਡੀਲਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਬਲਾਕ ਖੇਤੀਬਾੜੀ ਅਫਸਰ ਮਨਦੀਪ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਅਨਮੋਲਦੀਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਭਵਾਨੀਗੜ੍ਹ ਵਿੱਚ ਵੱਖ ਵੱਖ ਖਾਦ ਡੀਲਰਾਂ ਦੀ ਜਾਂਚ ਪੜਤਾਲ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ । ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਨਿਰਧਾਰਿਤ ਕੀਮਤ ਤੋਂ ਜ਼ਿਆਦਾ ਕੀਮਤ ਉਤੇ ਡੀ. ਏ. ਪੀ. ਖਾਦ ਦਿੰਦਾ ਪਾਇਆ ਜਾਂਦਾ ਹੈ ਅਤੇ ਜਾਂ ਫਿਰ ਡੀ. ਏ. ਪੀ. ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਉਸ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾਵੇਗੀ ।
Punjab Bani 02 November,2024
ਏ. ਡੀ. ਸੀ. ਅਮਿਤ ਬੈਂਬੀ ਨੇ ਪਿੰਡ ਉਭਾਵਾਲ ਵਿੱਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ
ਏ. ਡੀ. ਸੀ. ਅਮਿਤ ਬੈਂਬੀ ਨੇ ਪਿੰਡ ਉਭਾਵਾਲ ਵਿੱਚ ਖੁਦ ਬੁਝਾਈ ਨਾੜ ਨੂੰ ਲੱਗੀ ਅੱਗ ਐਸ. ਪੀ. ਪਲਵਿੰਦਰ ਸਿੰਘ ਚੀਮਾ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਮੌਕੇ ਉੱਤੇ ਪਹੁੰਚੇ ਏ. ਡੀ. ਸੀ. ਅਮਿਤ ਬੈਂਬੀ ਪਰਾਲੀ ਸਾੜਨ ਵਾਲਿਆਂ ਖਿਲਾਫ ਹੁਣ ਤੱਕ 80 ਐਫ. ਆਈ. ਆਰ ਦਰਜ ਕਿਸਾਨਾਂ ਨੂੰ ਅਪੀਲ ਕਰਦਿਆਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਸਹਿਯੋਗ ਮੰਗਿਆ ਉਭਾਵਾਲ ਦੇ ਨਾਲ ਨਾਲ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਵੀ ਕਿਸਾਨਾਂ ਨਾਲ ਕੀਤੀਆਂ ਭਰਵੀਂਆਂ ਮੀਟਿੰਗਾਂ ਸੰਗਰੂਰ, 2 ਨਵੰਬਰ : ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਐਸ.ਪੀ ਪਲਵਿੰਦਰ ਸਿੰਘ ਚੀਮਾ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਸਬ ਡਵੀਜ਼ਨ ਦੇ ਪਿੰਡ ਉਭਾਵਾਲ ਵਿਖੇ ਇੱਕ ਖੇਤ ਵਿੱਚ ਨਾੜ ਨੂੰ ਲੱਗੀ ਅੱਗ ਖੁਦ ਬੁਝਾਈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਜਿਲਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਏ. ਡੀ. ਸੀ. ਅਮਿਤ ਬੈਂਬੀ ਨੇ ਅੱਜ ਐਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਅਨੇਕਾਂ ਪਿੰਡਾਂ ਦੇ ਦੌਰੇ ਕੀਤੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਫਸਲਾਂ ਦੀ ਰਹਿੰਦ ਖੂਹਦ ਨੂੰ ਮਿੱਟੀ ਵਿੱਚ ਹੀ ਰਲਾ ਦੇਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ । ਏ. ਡੀ. ਸੀ. ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਾਂ ਦੀਆਂ ਹੋਰ ਤਕਨੀਕਾਂ ਨੂੰ ਵੀ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ । ਸਬ ਡਿਵੀਜ਼ਨ ਸੰਗਰੂਰ ਦੇ ਪਿੰਡ ਉਭਾਵਾਲ ਵਿੱਚ ਇੱਕ ਖੇਤ ਵਿੱਚ ਨਾੜ ਨੂੰ ਸਾੜਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਫਾਇਰ ਬ੍ਰਿਗੇਡ ਦੀ ਗੱਡੀ ਰਾਹੀਂ ਪਾਣੀ ਵਾਲੀ ਪਾਈਪ ਚੁੱਕ ਕੇ ਨਾੜ ਉੱਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ । ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਵਾਤਾਵਰਣ ਅਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਸ ਰੁਝਾਨ ਨੂੰ ਮੁਕੰਮਲ ਤੌਰ ਤੇ ਰੋਕਣ ਦੀ ਲੋੜ ਹੈ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਜਿਲਾ ਸੰਗਰੂਰ ਵਿੱਚ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖਿਲਾਫ ਹੁਣ ਤੱਕ ਪੁਲਿਸ ਵੱਲੋਂ 80 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ । ਇਸ ਤੋਂ ਇਲਾਵਾ ਪਰਾਲੀ ਸਾੜਨ ਲਈ ਜਿੰਮੇਵਾਰ ਵਿਅਕਤੀਆਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਕਰਦੇ ਹੋਏ ਇਨਵਾਇਰਮੈਂਟ ਕੰਪਨਸੇਸ਼ਨ ਵੀ ਲਗਾਇਆ ਗਿਆ ਹੈ । ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਅਧਿਕਾਰੀਆਂ ਵੱਲੋਂ ਪਿੰਡ ਖੇੜੀ ਅਤੇ ਕੁਲਾਰ ਖੁਰਦ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ ।
Punjab Bani 02 November,2024
ਡੀ. ਸੀ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ
ਡੀ. ਸੀ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਸਮੀਖਿਆ ਮੀਟਿੰਗ -ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਯਕੀਨੀ ਬਣਾਈ ਜਾਵੇ : ਡਾ. ਪ੍ਰੀਤੀ ਯਾਦਵ -ਕਿਹਾ, ਡਿਊਟੀ 'ਤੇ ਤਾਇਨਾਤ ਸਟਾਫ਼ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਤੁਰੰਤ ਰਿਪੋਰਟ ਕਰੇ -ਡੀ. ਐਸ. ਪੀ. ਤੇ ਐਸਐਚਓ ਫ਼ੀਲਡ 'ਚ ਰਹਿਣ, ਕਿਸਾਨਾਂ ਨਾਲ ਰੱਖਣ ਰਾਬਤਾ : ਐਸ. ਐਸ. ਪੀ. -ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਨਾਲ ਰੱਖੀ ਜਾ ਰਹੀ ਹੈ ਨਜ਼ਰ ਪਟਿਆਲਾ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਜ਼ਿਲ੍ਹੇ ਦੇ ਸਮੂਹ ਏ. ਡੀ. ਸੀਜ਼., ਐਸ. ਪੀਜ਼, ਐਸ. ਡੀ. ਐਮਜ਼., ਡੀ. ਐਸ. ਪੀਜ਼ ਤੇ ਪਰਾਲੀ ਪ੍ਰਬੰਧਨ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਵਾਢੀ ਤੇਜ਼ੀ ਨਾਲ ਹੋ ਰਹੀ ਹੈ ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੁੱਚਾ ਪ੍ਰਸ਼ਾਸਨ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਦੇ ਹੋਏ ਕਿਸਾਨਾਂ ਨਾਲ ਰਾਬਤਾ ਬਣਾਉਂਦਿਆਂ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਯਕੀਨੀ ਬਣਾਏ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਤਾਇਨਾਤ ਵਿਲੇਜ਼ ਲੈਵਲ ਅਫ਼ਸਰ, ਕਲੱਸਟਰ ਤੇ ਨੋਡਲ ਅਫ਼ਸਰ ਪਿੰਡਾਂ ਵਿੱਚ ਪੂਰੀ ਸਰਗਰਮੀ ਨਾਲ ਹਾਜ਼ਰ ਰਹਿੰਦੇ ਹੋਏ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਤੁਰੰਤ ਰਿਪੋਰਟ ਕਰਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਆਪਸੀ ਤਾਲਮੇਲ ਨਾਲ ਮਸ਼ੀਨਰੀ ਕਿਸਾਨਾਂ ਤੱਕ ਪੁੱਜਦੀ ਕਰਨ । ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਕੀਤੇ ਵੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸੈਟੇਲਾਈਟ ਵੱਲੋਂ ਲੋਕੇਸ਼ਨ ਨਾਲ ਇਸ ਦੀ ਸੂਚਨਾ ਭੇਜ ਦਿੱਤੀ ਜਾਂਦੀ ਹੈ, ਇਸ ਲਈ ਜ਼ਰੂਰੀ ਹੈ ਕਿ ਫ਼ੀਲਡ 'ਚ ਤਾਇਨਾਤ ਸਟਾਫ਼ ਪੂਰੀ ਤਰ੍ਹਾਂ ਸੁਚੇਤ ਰਹਿਕੇ ਆਪਣੀ ਡਿਊਟੀ ਦੇਵੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਡੀ. ਐਸ. ਪੀਜ਼. ਤੇ ਐਸ. ਐਚ. ਓਜ਼. ਨੂੰ ਫ਼ੀਲਡ ਵਿੱਚ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਕਿਸਾਨਾਂ ਨਾਲ ਰਾਬਤਾ ਰੱਖਣ ਅਤੇ ਫ਼ੀਲਡ ਵਿੱਚ ਤਾਇਨਾਤ ਸਟਾਫ਼ ਨੂੰ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਣੀ ਹੈ ਤਾਂ ਬਣਦੀ ਯੋਗ ਕਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ । ਮੀਟਿੰਗ ਵਿੱਚ ਐਸ. ਪੀ. ਮੁਹੰਮਦ ਸਰਫ਼ਰਾਜ਼ ਆਲਮ, ਏ. ਡੀ. ਸੀ. ਇਸ਼ਾ ਸਿੰਗਲ, ਏ. ਡੀ. ਸੀ. ਨਵਰੀਤ ਕੌਰ ਸੇਖੋਂ, ਏ. ਡੀ. ਸੀ. ਅਨੁਪ੍ਰਿਤਾ ਜੌਹਲ, ਐਸਪੀ ਹਰਵੰਤ ਕੌਰ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਨਾਭਾ ਇਸਮਤ ਵਿਜੈ ਸਿੰਘ, ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ, ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਐਸਡੀਐਮ ਪਾਤੜਾਂ ਅਸ਼ੋਕ ਕੁਮਾਰ, ਐਸ. ਡੀ. ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਸਮੇਤ ਸਮੂਹ ਡੀਐਸਪੀਜ਼ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Punjab Bani 02 November,2024
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਦਿਵਾਲੀ ਦੀ ਰਾਤ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਦੀ ਖੇਤਾਂ 'ਚ ਪੁੱਜ ਕੇ ਕੀਤੀ ਸ਼ਲਾਘਾ
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਦਿਵਾਲੀ ਦੀ ਰਾਤ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਦੀ ਖੇਤਾਂ 'ਚ ਪੁੱਜਕੇ ਕੀਤੀ ਸ਼ਲਾਘਾ -ਪਿੰਡ ਹਿਰਦਾਪੁਰ ਵਿਖੇ ਪਰਾਲੀ ਸੰਭਾਲਣ ਲਈ ਚੱਲ ਰਹੀ ਮਸ਼ੀਨ ਦਾ ਲਿਆ ਜਾਇਜ਼ਾ -ਕਿਸਾਨ ਪਰਾਲੀ ਪ੍ਰਬੰਧਨ ਕਰਨ, ਮੁਹੱਈਆ ਹੋਵੇਗੀ ਮਸ਼ੀਨਰੀ : ਡਾ. ਪ੍ਰੀਤੀ ਯਾਦਵ -ਐਸ. ਐਸ. ਪੀ. ਡਾ. ਨਾਨਕ ਸਿੰਘ ਵੱਲੋਂ ਸੱਦਾ, ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ -ਏ. ਡੀ. ਸੀ. ਇਸ਼ਾ ਸਿੰਗਲ ਨੇ ਵੀ ਪਿੰਡਾਂ ਦਾ ਕੀਤਾ ਦੌਰਾ ਪਟਿਆਲਾ, 2 ਨਵੰਬਰ : ਬੀਤੀ ਰਾਤ ਦਿਵਾਲੀ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਰਾਲੀ ਸੰਭਾਲ ਰਹੇ ਕਿਸਾਨਾਂ ਦੀ ਉਨ੍ਹਾਂ ਦੇ ਖੇਤਾਂ 'ਚ ਜਾ ਕੇ ਪ੍ਰਸ਼ੰਸਾ ਕੀਤੀ । ਡੀ. ਸੀ. ਅਤੇ ਐਸ. ਐਸ. ਪੀ. ਪਿੰਡ ਹਿਰਦਾਪੁਰ ਪੁੱਜੇ, ਜਿੱਥੇ ਕਿ ਇੱਕ ਵੱਡੀ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਵੱਡੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ, ਉਨ੍ਹਾਂ ਨੇ ਇਸ ਮਸ਼ੀਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੱਦਾ ਕਿ ਉਹ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਪ੍ਰਦੂਸ਼ਣ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਨੇ ਪਿੰਡ ਕਿਸ਼ਨਗੜ੍ਹ ਦਾ ਵੀ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਉਣ ਜਾਂ ਪਰਾਲੀ ਸੰਭਾਲਣ ਲਈ ਪ੍ਰੇਰਿਤ ਕੀਤਾ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਰਿੰਦਰ ਸਿੰਘ ਚੌਧਰੀ ਵੱਲੋਂ ਚਲਾਏ ਜਾ ਰਹੇ ਵੱਡੀ ਮਸ਼ੀਨ ਦੇ ਬੇਲਰ ਨਾਲ ਇੱਕ ਦਿਨ ਵਿੱਚ ਇੱਕ ਸੌ ਏਕੜ ਦੇ ਕਰੀਬ ਜਮੀਨ ਵਿੱਚ ਪਰਾਲੀ ਇਕੱਠੀ ਕਰਕੇ ਐਕਸ-ਸੀਟੂ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਵੱਡੀਆਂ ਗੱਠਾਂ ਬਣਾ ਦਿੱਤੀਆਂ ਜਾਂਦੀਆਂ ਹਨ । ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਪਿੰਡ ਬਖ਼ਸ਼ੀਵਾਲ, ਹਿਰਦਾਪੁਰ, ਲਚਕਾਣੀ ਤੇ ਸਿੱਧੂਵਾਲ ਆਦਿ ਪਿੰਡਾਂ ਵਿੱਚ ਕੰਮ ਕਰ ਰਹੀ ਹੈ, ਇਸ ਲਈ ਕਿਸਾਨ ਇਸ ਦਾ ਲਾਭ ਲੈਣ ਤੇ ਅੱਗ ਨਾ ਲਗਾਉਣ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਸੰਭਾਲਣ ਲਈ ਬੇਲਰ ਤੇ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ ਜਾਂ ਉਨਤ ਕਿਸਾਨ ਐਪ ਦਾ ਲਾਭ ਲੈਣ । ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ । ਇਸ ਮੌਕੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਲਈ ਅੱਗੇ ਆਉਣ। ਇਸੇ ਦੌਰਾਨ ਏ. ਡੀ. ਸੀ. ਇਸ਼ਾ ਸਿੰਗਲ ਨੇ ਏ.ਈ.ਓ. ਰਵਿੰਦਰ ਸਿੰਘ ਚੱਠਾ ਨੂੰ ਨਾਲ ਲੈਕੇ ਡਕਾਲਾ, ਕਰਹਾਲੀ, ਪੰਜੋਲਾ, ਬਲਬੇੜਾ, ਰਾਮਨਗਰ, ਤਰੈਂ, ਮਰਦਾਹੇੜੀ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡਕਾਲਾ ਵਿਖੇ ਇੱਕ ਖੇਤ ਨੂੰ ਲੱਗੀ ਅੱਗ ਵੀ ਬੁਝਾਈ ਗਈ ।
Punjab Bani 02 November,2024
ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ
ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ ਬਟਾਲਾ : ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ 457615 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 66 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ । ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 176865 ਮੀਟਰਕ ਟਨ, ਮਾਰਕਫੈੱਡ ਵਲੋਂ 188921 ਮੀਟਰਕ ਟਨ, ਪਨਸਪ ਵਲੋਂ 107937 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 52341 ਐੱਫ.ਸੀ.ਆਈ ਵੱਲੋਂ 1508 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ।
Punjab Bani 02 November,2024
ਫ਼ਸਲ ’ਚ ਖਾਦ ਦੀ ਵਰਤੋਂ ਮਿੱਟੀ ਟੈਸਟ ਦੇ ਆਧਾਰ ’ਤੇ ਕੀਤੀ ਜਾਵੇ : ਡਾ. ਹਰਦੀਪ ਸਿੰਘ ਸਭਿਖੀ
ਫ਼ਸਲ ’ਚ ਖਾਦ ਦੀ ਵਰਤੋਂ ਮਿੱਟੀ ਟੈਸਟ ਦੇ ਆਧਾਰ ’ਤੇ ਕੀਤੀ ਜਾਵੇ : ਡਾ. ਹਰਦੀਪ ਸਿੰਘ ਸਭਿਖੀ -ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਣਕ ਦੀ ਫ਼ਸਲ ਲਈ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਜਾਣਕਾਰੀ ਪਟਿਆਲਾ, 2 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਗਿਆਨੀਆਂ ਨੇ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ. ਏ. ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੱਤੀ ਹੈ । ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ ਡੀ. ਏ. ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ. ਏ. ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ. ਪੀ. ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ । ਇੱਕ ਬੋਰਾ ਡੀ. ਏ. ਪੀ. ਦੀ ਜਗ੍ਹਾ 1.5 ਬੋਰਾ ਐਨ. ਪੀ. ਕੇ. (12:32:16) ਵਰਤੀ ਜਾ ਸਕਦੀ ਹੈ। ਡਾ. ਸਿੱਧੂ ਨੇ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਬੋਰੇ ਦੀ ਜਗ੍ਹਾ ਕਰ ਸਕਦੇ ਹਨ । ਕੇ. ਵੀ. ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ । ਉਨ੍ਹਾਂ ਜਾਣਕਾਰੀ ਦਿੱਤੀ ਕਿ ਐਨ. ਪੀ. ਕੇ. (12:32:16), ਡੀ. ਏ. ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਦੇ 1.5 ਬੋਰੇ ਵਿੱਚ ਡੀ. ਏ. ਪੀ. ਜਿੰਨੇ ਫਾਸਫੋਰਸ ਤੇ ਨਾਈਟ੍ਰੋਜਨ ਤੱਤ ਤਾਂ ਹੁੰਦੇ ਹੀ ਹਨ, ਬਲਕਿ 23 ਕਿਲੋਗ੍ਰਾਮ ਪੋਟਾਸ਼ ਵੀ ਹੁੰਦੀ ਹੈ । ਡਾ. ਸਭਿਖੀ ਨੇ ਦੱਸਿਆ ਕਿ ਟ੍ਰਿਪਲ ਸੁਪਰਫਾਸਫੇਟ ਬਾਜ਼ਾਰ ਵਿੱਚ ਉਪਲਬਧ ਇੱਕ ਨਵੀਂ ਖਾਦ ਹੈ, ਜਿਸ ਵਿੱਚ ਡੀ. ਏ. ਪੀ. ਦੇ ਬਰਾਬਰ ਫਾਸਫੋਰਸ ਤੱਤ ਦੇ ਨਾਲ-ਨਾਲ ਕੈਲਸ਼ੀਅਮ ਤੱਤ ਵੀ ਮੌਜੂਦ ਹੁੰਦਾ ਹੈ । ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਸਿੰਗਲ ਸੁਪਰਫਾਸਫੇਟ ਜਾਂ ਟ੍ਰਿਪਲ ਸੁਪਰਫਾਸਫੇਟ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕਰਦੇ ਹਨ ਤਾਂ ਉਨ੍ਹਾਂ ਨੂੰ 20 ਕਿਲੋ ਯੂਰੀਆ ਪ੍ਰਤੀ ਏਕੜ ਵੀ ਬਿਜਾਈ ਸਮੇਂ ਪਾਉਣਾ ਚਾਹੀਦਾ ਹੈ ।
Punjab Bani 02 November,2024
ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 2 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਨਾਮ ਉਧਮ ਸਿੰਘ ਵਾਲਾ ਦੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਆਪਣੇ ਦਫ਼ਤਰ ਵਿਖੇ ਸਬ ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵੱਡੀ ਗਿਣਤੀ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਐਸ. ਡੀ. ਐਮ. ਨੇ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਹੰਭਲਿਆਂ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ । ਐਸ. ਡੀ. ਐਮ. ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਤੇ ਉਹਨਾਂ ਦੇ ਪਰਿਵਾਰਿਕ ਮੈਂਬਰ, ਆਪਣੀਆਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਗੁਰੇਜ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਨੰਬਰਦਾਰਾਂ ਆਦਿ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲਗਾਤਾਰ ਚੌਕਸੀ ਟੀਮਾਂ ਪਿੰਡਾਂ ਵਿੱਚ ਅਭਿਆਨ ਚਲਾ ਰਹੀਆਂ ਹਨ । ਉਹਨਾਂ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਦੇ ਰਹਿਣ । ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਹ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਭਰਵਾਂ ਸਹਿਯੋਗ ਦੇਣਗੇ ।
Punjab Bani 02 November,2024
ਬੱਬਨਪੁਰ ਦੇ ਨੰਬਰਦਾਰ ਦਾ ਪਰਿਵਾਰ ਪਰਾਲੀ ਨਾ ਸਾੜਨ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ : ਵਿਕਾਸ ਹੀਰਾ
ਬੱਬਨਪੁਰ ਦੇ ਨੰਬਰਦਾਰ ਦਾ ਪਰਿਵਾਰ ਪਰਾਲੀ ਨਾ ਸਾੜਨ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ : ਵਿਕਾਸ ਹੀਰਾ ਉੱਚ ਅਧਿਕਾਰੀਆਂ ਨੂੰ ਨੰਬਰਦਾਰ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਸੂਚਿਤ ਕੀਤਾ: ਐਸ. ਡੀ. ਐਮ. ਧੂਰੀ, 2 ਨਵੰਬਰ : ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਰੋਕਥਾਮ ਲਈ ਸਬ ਡਵੀਜ਼ਨ ਧੂਰੀ ਵਿੱਚ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ । ਵਿਕਾਸ ਹੀਰਾ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਬੱਬਨਪੁਰ ਵਿਖੇ ਖੇਤਾਂ ਦੇ ਦੌਰੇ ਦੌਰਾਨ ਪਿੰਡ ਦੇ ਮੌਜੂਦਾ ਨੰਬਰਦਾਰ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪਰਾਲੀ ਨੂੰ ਅੱਗ ਲਗਾਉਂਦੇ ਪਾਇਆ ਗਿਆ ਜਿਸ ਦੇ ਮੱਦੇਨਜ਼ਰ ਇਹ ਪਾਇਆ ਗਿਆ ਕਿ ਨੰਬਰਦਾਰ ਆਪਣੇ ਖੁਦ ਦੇ ਪਰਿਵਾਰ ਨੂੰ ਹੀ ਇਸ ਬਾਰੇ ਜਾਗਰੂਕ ਕਰਨ ਵਿੱਚ ਅਸਫਲ ਰਿਹਾ ਹੈ, ਜਿਸ ਕਾਰਨ ਨੰਬਰਦਾਰ ਦੀ ਨਿਯੁਕਤੀ ਖਾਰਜ ਕਰਨ ਸਮੇਤ ਹੋਰ ਬਣਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਵੀ ਅਧਿਕਾਰੀ, ਕਰਮਚਾਰੀ, ਨੰਬਰਦਾਰ ਆਦਿ ਖੁਦ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਰਾਲੀ ਜਾਂ ਨਾੜ ਨੂੰ ਸਾੜਦੇ ਪਾਏ ਜਾਣਗੇ ਤਾਂ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਲਗਾਤਾਰ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪਰਾਲੀ ਦਾ ਪ੍ਰਬੰਧਨ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਕਿਉਂਕਿ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂਆਂ ਮਨੁੱਖਤਾ, ਬਨਸਪਤੀ ਅਤੇ ਵਾਤਾਵਰਨ ਲਈ ਬਹੁਤ ਹੀ ਘਾਤਕ ਹੈ, ਜਿਸ ਤੋਂ ਮਾਰੂ ਰੋਗ ਵੀ ਪੈਦਾ ਹੁੰਦੇ ਹਨ । ਇਸ ਦੌਰਾਨ ਐਸ. ਡੀ. ਐਮ. ਨੇ ਬਰੜਵਾਲ ਅਤੇ ਬੇਨੜਾ ਦਾ ਦੌਰਾ ਕਰਕੇ ਵੀ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ।
Punjab Bani 02 November,2024
ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ
ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ ਪਰਾਲੀ ਪ੍ਰਬੰਧਨ ਬਾਰੇ ਤਹਿਸੀਲ ਲਹਿਰਾ ਦੇ ਪਿੰਡਾਂ ਵਿੱਚ ਭਖਾਈ ਜਾਗਰੂਕਤਾ ਮੁਹਿੰਮ ਲਹਿਰਾਗਾਗਾ, 2 ਨਵੰਬਰ : ਐਸ. ਡੀ. ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ ਵੱਲੋਂ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਹਿਸੀਲ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮੁਹਿੰਮ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ । ਤਹਿਸੀਲਦਾਰ ਵੱਲੋਂ ਹਰਿਆਊ, ਕੋਟੜਾ ਲਹਿਲ, ਖੋਖਰ, ਫ਼ਲੇੜਾ ਆਦਿ ਪਿੰਡਾਂ ਵਿੱਚ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਸਬ ਡਿਵੀਜ਼ਨ ਵਿੱਚ ਉਪਲਬਧ ਕਰਵਾਈ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਝੋਨੇ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ । ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੇ ਮੁਹਿੰਮ ਨੂੰ ਸਾਰਥਕ ਹੁੰਗਾਰਾ ਦਿੱਤਾ ਹੈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਤੇ ਪਰਾਲੀ ਪ੍ਰਬੰਧਨ ਪ੍ਰਤੀ ਦਿਲਚਸਪੀ ਦਿਖਾਈ ਹੈ । ਉਹਨਾਂ ਦੱਸਿਆ ਕਿ ਐਸ. ਡੀ.ਐਮ. ਸੂਬਾ ਸਿੰਘ ਦੀ ਅਗਵਾਈ ਹੇਠ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰੱਖੀ ਜਾਵੇਗੀ ।
Punjab Bani 02 November,2024
ਪੰਜਾਬ ਸਰਕਾਰ ਨੇ ਡੀ. ਏ. ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ
ਪੰਜਾਬ ਸਰਕਾਰ ਨੇ ਡੀ. ਏ. ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ ਕਿਸਾਨ 1100 `ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 `ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸਿ਼ਕਾਇਤ ਦਰਜ ਕਰਵਾਉਣ : ਵਿਧਾਇਕ ਸਵਨਾ ਫਾਜ਼ਿਲਕਾ , 2 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ । ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ । ਇਹ ਜਾਣਕਾਰੀ ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਾਂਝੀ ਕੀਤੀ ।ਵਿਧਾਇਕ ਸਵਨਾ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 `ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 `ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ `ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ ।
Punjab Bani 02 November,2024
ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ
ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ ਰਾਜਪੁਰਾ : ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ `ਤੇ ਕਿਸਾਨ ਮੋਰਚੇ `ਤੇ ਗਏ ਇੱਕ ਹੋਰ ਕਿਸਾਨ ਬਲਵਿੰਦਰ ਸਿੰਘ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ । ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ `ਚ ਭਰਤੀ ਕਰਵਾਇਆ ਗਿਆ । ਜਿੱਥੇ ਉਸ ਦੀ ਮੌਤ ਹੋ ਗਈ । ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ । ਉਹ ਮੋਗਾ ਦਾ ਰਹਿਣ ਵਾਲਾ ਸੀ । ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ । ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ । ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ । ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ `ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ ।
Punjab Bani 02 November,2024
ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ
ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ ਨਾਭਾ, 2 ਨਵੰਬਰ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਪਿੰਡ ਮੰਡੌੜ ਵਿਖੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੀਤ ਸਿੰਘ, ਕਰਨੈਲ ਸਿੰਘ ਪੁੱਤਰਾਨ ਬਚਨ ਸਿੰਘ, ਲਖਵਿੰੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਪਿੰਡ ਮੰਡੋੜ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਾਨੂੰਗੋ ਸੋਨੂੰ ਗੁਪਤਾ ਕਲਸਟਰ ਅਫਸਰ ਨਾਭਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰ ਕੀਤੀ ਪੀ. ਆਰ. ਐਸ. ਸੀ. ਤੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਮੰਡੋੜ ਵਿਖੇ ਉਪਰੋਕਤ ਵਿਅਕਤੀਆਂ ਨੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਜਿਸ ਤੇ ਉਪਰੋਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਕਾਨੂੰਗੋ ਅਮਨਦੀਪ ਸ਼ਰਮਾ ਕਲਸਟਰ ਅਫਸਰ ਨਾਭਾ ਵਲੋਂ ਥਾਣਾ ਸਦਰ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਦੇ ਆਧਾਰ ਤੇਦੋ ਜਣਿਆਂ ਵਿਰੁੱਧ ਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਭਗਵੰਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਨ ਪਿੰਡ ਥੂਹੀ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਗਈ ਼ਿਸਕਾਇਤ ਵਿਚ ਕਾਨੂੰਗੋਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਪੀ. ਆਰ. ਐਸ. ਸੀ. ਐਪ ਤੇ ਪ੍ਰਾਪਤ ਹੋਈ ਸੂਚਨਾ ਕਿ ਪਿੰਡ ਥੂਹੀ ਵਿਖੇ ਉਪਰੋਕਤ ਵਿਅਕਤੀਆਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਜਿਲਾ ਮੈਜਿਸਟੇ੍ਰਟ ਦੇ ਹੁਕਮਾ ਦੀ ਉਲੰਘਣਾ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 02 November,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਿੱਚ ਮੋਹਰੀ ਬਣਨ ਦਾ ਸੱਦਾ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਿੱਚ ਮੋਹਰੀ ਬਣਨ ਦਾ ਸੱਦਾ ਐਸ. ਐਸ. ਪੀ ਅਤੇ ਏ. ਡੀ. ਸੀ ਸਮੇਤ ਹੋਰ ਅਧਿਕਾਰੀਆਂ ਨਾਲ ਪਿੰਡ ਲੌਂਗੋਵਾਲ, ਸ਼ੇਰੋ ਅਤੇ ਛਾਜਲੀ ਵਿਖੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪ੍ਰੇਰਿਆ ਸੜਕਾਂ ਕਿਨਾਰੇ ਖੜੇ ਰੁੱਖਾਂ, ਰਾਹਗੀਰਾਂ, ਬੱਚਿਆਂ ਤੇ ਬਜ਼ੁਰਗਾਂ ਦੀ ਜਾਨ ਨੂੰ ਜੋਖਮ ਵਿੱਚ ਨਾ ਪਾਉਣ ਕਿਸਾਨ: ਸੰਦੀਪ ਰਿਸ਼ੀ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 49 ਕੇਸ ਦਰਜ, ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਵੀ ਦਰਜ ਲੌਂਗੋਵਾਲ /ਸ਼ੇਰੋ / ਛਾਜਲੀ, 1 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਸੂਬੇ ਵਿੱਚੋਂ ਮੋਹਰੀ ਬਣਨ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਲੌਂਗੋਵਾਲ, ਸ਼ੇਰੋ ਅਤੇ ਛਾਜਲੀ ਵਿਖੇ ਭਰਵੀਂਆਂ ਕਿਸਾਨ ਇੱਕਤਰਤਾਵਾਂ ਦੌਰਾਨ ਕਿਸਾਨਾਂ ਨੂੰ ਕਿਹਾ ਕਿ ਜਿਵੇਂ ਜ਼ਿਲ੍ਹਾ ਸੰਗਰੂਰ, ਫਸਲਾਂ ਦੀ ਪੈਦਾਵਾਰ ਵਿੱਚ ਪੰਜਾਬ ਭਰ ਵਿੱਚੋਂ ਵੱਧ ਉਤਪਾਦਨ ਨਾਲ ਮੋਹਰੀ ਸਾਬਤ ਹੁੰਦਾ ਹੈ, ਠੀਕ ਉਸੇ ਤਰ੍ਹਾਂ ਵਾਤਾਵਰਣ ਨੂੰ ਸੰਭਾਲਣ ਦੀ ਮੁਹਿੰਮ ਦੇ ਸਿੱਟਿਆਂ ਵੱਜੋਂ ਜਿਲ੍ਹਾ ਸੰਗਰੂਰ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਵੀ ਮੋਹਰੀ ਬਣਨਾ ਚਾਹੀਦਾ ਹੈ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਸਮੇਤ ਇਹਨਾਂ ਪਿੰਡਾਂ ਵਿੱਚ ਅਗਾਹਵਧੂ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਇਹ ਪਿੰਡ ਪਰਾਲੀ ਨੂੰ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਦੀ ਸੂਚੀ ਵਿੱਚ ਸ਼ਾਮਿਲ ਸਨ ਪਰ ਇਸ ਵਾਰ ਕਿਸਾਨਾਂ ਨੂੰ ਮਨੁੱਖਤਾ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਸੁਹਿਰਦ ਯੋਗਦਾਨ ਦਿੰਦੇ ਹੋਏ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਨੂੰ ਖਤਰੇ ਵਿੱਚ ਨਹੀਂ ਪਾਉਣਗੇ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਲੋਕ ਸੇਵਾ ਦੀ ਮਿਸਾਲ ਕਾਇਮ ਕਰਨਗੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਸੜਕਾਂ ਦੇ ਕਿਨਾਰੇ ਖੜੇ ਰੁੱਖਾਂ ਅਤੇ ਹੋਰ ਬਨਸਪਤੀ ਨੂੰ ਨੁਕਸਾਨ ਪੁੱਜਦਾ ਹੈ ਉਥੇ ਹੀ ਸੜਕਾਂ ਉੱਤੇ ਚੱਲਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨਾਲ ਸੜਕ ਦੁਰਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਅਤੇ ਜਾਨੀ ਤੇ ਮਾਲੀ ਨੁਕਸਾਨ ਦਾ ਡਰ ਲਗਾਤਾਰ ਬਣਿਆ ਰਹਿੰਦਾ ਹੈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਸੰਭਾਲਣ ਵਾਸਤੇ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਕਿ ਆਪਣੇ ਆਲੇ ਦੁਆਲੇ ਫੈਲੇ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ । ਅਧਿਕਾਰੀਆਂ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪਰਾਲੀ ਸਾੜਨ ਦੇ ਮਸਲੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜਾਰੀ ਹਦਾਇਤਾਂ ਤਹਿਤ ਹੁਣ ਤੱਕ ਪਰਾਲੀ ਸਾੜਨ ਵਾਲਿਆਂ ਖਿਲਾਫ 49 ਐਫ. ਆਈ. ਆਰ. ਦਰਜ ਕਰਕੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਕੀਤੇ ਜਾ ਚੁੱਕੇ ਹਨ ਅਤੇ ਇਨਵਾਇਰਮੈਂਟ ਕੰਪਨਸੇਸ਼ਨ ਵਜੋਂ ਇੱਕ ਲੱਖ 22 ਹਜ਼ਾਰ 500 ਰੁਪਏ ਜ਼ੁਰਮਾਨਾ ਲਗਾਇਆ ਗਿਆ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸਪੀ ਪਲਵਿੰਦਰ ਸਿੰਘ ਚੀਮਾ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਡੀਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 01 November,2024
ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਵੀ ਲਿਆ ਜਾਇਜ਼ਾ ਦਿੜ੍ਹਬਾ, 1 ਨਵੰਬਰ : ਸਬ ਡਵੀਜ਼ਨ ਦਿੜ੍ਹਬਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਦੀ ਚੱਲ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਹੋਰਨਾਂ ਅਧਿਕਾਰੀਆਂ ਸਮੇਤ ਪਿੰਡ ਢੰਡੋਲੀ ਖੁਰਦ ਅਤੇ ਜਨਾਲ ਵਿਖੇ ਕਿਸਾਨਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦੀ ਥਾਂ ਉੱਤੇ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਦੱਸਿਆ ਗਿਆ ਹੈ ਕਿ ਉਹ ਕਿਹੜੇ ਢੰਗਾਂ ਨਾਲ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਸਕਦੇ ਹਨ । ਐਸ. ਡੀ. ਐਮ. ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਇਹਨਾਂ ਬਿਮਾਰੀਆਂ ਤੋਂ ਬਚਾਅ ਲਈ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ ਗਿਆ । ਇਸ ਉਪਰੰਤ ਐਸਡੀਐਮ ਵੱਲੋਂ ਦਿੜਬਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਗਿਆ । ਉਹਨਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਸੁੱਕੇ ਝੋਨੇ ਦੀ ਨਾਲੋ ਨਾਲ ਖਰੀਦ ਅਤੇ ਲਿਫਟਿੰਗ ਤੇ ਅਦਾਇਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ।
Punjab Bani 01 November,2024
ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ
ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ, ਖਾਦ ਡੀਲਰਾਂ ਦੀ ਕੀਤੀ ਚੈਕਿੰਗ -ਖਾਦ ਵਿਕਰੇਤਾ ਜ਼ਿਆਦਾ ਰੇਟ ਜਾਂ ਕੋਈ ਵਸਤੂ ਖ਼ਰੀਦਣ ਲਈ ਪਾਉਂਦਾ ਹੈ ਜ਼ੋਰ ਤਾਂ ਕਰੋ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ : ਡਾ. ਜਸਵਿੰਦਰ ਸਿੰਘ ਪਟਿਆਲਾ, 1 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖਾਦ ਡੀਲਰ ਮੈਸ. ਗੁਪਤਾ ਐਗਰੋ ਸਰਵਿਸ ਸੈਂਟਰ, ਨਾਭਾ, ਮੈਸ. ਦੰਦਰਾਲਾ ਫਰਟੀਲਾਈਜ਼ਰ ਅਤੇ ਪੈਸਟੀਸਾਈਡਜ, ਰਾਜਪੁਰਾ, ਮੈਸ. ਵਿਨੈਜ ਟੇਡ ਲਿੰਕਜ, ਰਾਜਪੁਰਾ ਅਤੇ ਮੈਸ. ਅੰਸ਼ੁਲ ਫਰਟੀਲਾਈਜ਼ਰ, ਰਾਜਪੁਰਾ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਕੀਮਤ ਤੋਂ ਜ਼ਿਆਦਾ ਡੀ.ਏ.ਪੀ ਖਾਦ ਦਿੰਦਾ ਹੈ ਅਤੇ ਡੀ. ਏ. ਪੀ. ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਡੀ.ਏ.ਪੀ ਖਾਦ ਸਬੰਧੀ ਆਪਣੀ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ ।
Punjab Bani 01 November,2024
ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ -ਜ਼ਿਲ੍ਹੇ ਦੀਆਂ ਮੰਡੀਆਂ 'ਚ 7 ਲੱਖ 80 ਹਜ਼ਾਰ ਮੀਟ੍ਰਿਕ ਟਨ ਝੋਨਾ ਪੁੱਜਿਆ ਪਟਿਆਲਾ, 1 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ 1633.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 100 ਫ਼ੀਸਦੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 780034 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 765851 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 12767 ਮੀਟ੍ਰਿਕ ਟਨ ਦੀ ਆਮਦ ਹੋਈ ਤੇ 24146 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 340459 ਮੀਟਰਿਕ ਟਨ, ਮਾਰਕਫੈਡ ਵੱਲੋਂ 186226 ਮੀਟਰਿਕ ਟਨ, ਪਨਸਪ ਵੱਲੋਂ 143945 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 93536 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਜਦਕਿ ਐਫਸੀਆਈ ਵੱਲੋਂ 1685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰ ਸਕਦੇ ਹਨ ।
Punjab Bani 01 November,2024
ਖਾਦ ਡੀਲਰਾਂ ਦੀ ਨਿਗਰਾਨੀ ਲਈ 14 ਟੀਮਾਂ ਬਣਾਈਆਂ
ਖਾਦ ਡੀਲਰਾਂ ਦੀ ਨਿਗਰਾਨੀ ਲਈ 14 ਟੀਮਾਂ ਬਣਾਈਆਂ ਲੁਧਿਆਣਾ : ਖਾਦਾ ਅਤੇ ਖਾਸ ਕਰਕੇ ਡਾਇਮੇਨੀਅਮ ਰਾਸਰੇਟ (ਡੀ. ਏ. ਪੀ.) ਦੀ ਨਿਰੰਤਰ ਅਤੇ ਲੋੜੀਂਦੀ ਸਪਲਾਈ ਯਕੀਨੀ ਬਣਾਉਣ, ਕਿਸਾਨਾਂ ਦਾ ਬੇਸ਼ਣ ਅਤੇ ਡੀਲਰਾਂ ਰਾਹੀਂ ਮੁਨਾਰਾਖੋਰੀ ਰੋਕਣ ਲਈ ਡੀਸੀ ਜਤਿੰਦਰ ਜਰਦਾਲ ਨੇ 56 ਅਧਿਕਾਰੀਆਂ ਦੀਆਂ 14 ਟੀਮਾਂ ਬਣਾਈਆਂ ਹਨ । ਇਹ ਟੀਮਾਂ ਰੋਜ਼ਾਨਾ ਖਾਦ ਡੀਲਰਾਂ ਦੀ ਚੈਕਿੰਗ ਕਰਨਗੀਆਂ ਅਤੇ ਜੇਕਰ ਕੋਈ ਗਲਤ ਕੰਮ ਹੁੰਦਾ ਦਿਖਾਈ ਦਿੰਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਨ੍ਹਾਂ ਟੀਮਾਂ ਵਿੱਚ ਖੇਤੀਬਾੜੀ, ਸਹਿਕਾਗੋ ਸਭਾਵਾਂ, ਮਾਲ ਅਤੇ ਪੰਚਾਇਤਾਂ ਦੇ ਅਧਿਕਾਰੀ ਸ਼ਾਮਲ ਹਨ । ਉਹ ਰੋਜ਼ਾਨਾ ਦੀ ਰਿਪੋਰਟ ਸ਼ਾਮ ਨੂੰ ਨੋਡਲ ਅਫਸਰ ਨੂੰ ਸੱਪਣਗੇ । ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ । ਲੁਧਿਆਣਾ ਪੁਰਬੀ, ਲੁਧਿਆਣਾ ਪੱਛਮੀ, ਸਮਰਾਲਾ, ਪਾਇਲ, ਖੰਨਾ, ਰਾਏਕੋਟ, ਸਾਹਨੇਵਾਲ, ਡੇਹਲੋਂ, ਕੂੰਮ ਕਲਾਂ, ਮੁੱਲਾਂਪੁਰ, ਮਲਦ, ਮਾਛੀਵਾੜਾ, ਸਿੱਧਵਾਂ ਬੇਟ ਆਦਿ ਖੇਤਰਾਂ ਵਿੱਚ ਡੀਏਪੀ ਦੀ ਖਾਦ ਸਬੰਧੀ ਜਾਂਚ ਕੀਤੀ ਜਾਵੇਗੀ । ਡੀ. ਏ. ਪੀ. 1,350 ਰੁਪਏ ਪ੍ਰਤੀ 50 ਕਿਲੋਗ੍ਰਾਮ ਝੰਗ ਦੀ ਨਿਯਮਿਤ ਕੀਮਤ 'ਤੇ ਉਪਲਬਧ ਹੈ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਟੀਮਾਂ ਸਥਾਨਕ ਡੀਲਰਾਂ ਦੀ ਅਚਨਚੇਤ ਜਾਂਚ ਕਰਨਗੀਆਂ ਤਾਂ ਜੇ ਡੀ. ਏ. ਪੀ. ਖਾਦ ਦੀਆ ਕੀਮਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਨਿਰਪੱਖ ਵਪਾਰਕ ਅਮਲਾਂ ਦੀ ਪਾਲਣਾ ਕੀਤੀ ਜਾ ਸਕੇ। ਇਹ ਟੀਮਾਂ ਡੀ. ਏ. ਪੀ. ਬੇਗਾਂ ਨਾਲ ਬੇਲੋੜੇ ਉਤਪਾਦਾਂ ਦੀ ਵਿਕਰੀ ਰੋਕਣ ਵਿੱਚ ਮਦਦ ਕਰਨਗੀਆਂ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਕਾਨੂੰਨਾਂ ਰਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ । ਡੀ. ਸੀ. ਜੋਰਵਾਲ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਰਨਬੱਧਤਾ ਨੂੰ ਦੁਹਰਾਇਆ ।
Punjab Bani 01 November,2024
ਡੀਲਰਾਂ ਵੱਲੋਂ ਡੀ. ਏ. ਪੀ ਦੇ ਨਾਲ ਕਿਸਾਨਾਂ ਨੂੰ ਬੇਲੋੜੀਆਂ ਵਸਤਾਂ ਦੀ ਵਿਕਰੀ ਬਰਦਾਸ਼ਤ ਨਹੀਂ ਕਰਾਂਗੇ : ਸੰਦੀਪ ਰਿਸ਼ੀ
ਡੀਲਰਾਂ ਵੱਲੋਂ ਡੀ. ਏ. ਪੀ ਦੇ ਨਾਲ ਕਿਸਾਨਾਂ ਨੂੰ ਬੇਲੋੜੀਆਂ ਵਸਤਾਂ ਦੀ ਵਿਕਰੀ ਬਰਦਾਸ਼ਤ ਨਹੀਂ ਕਰਾਂਗੇ : ਸੰਦੀਪ ਰਿਸ਼ੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ, ਡੀਲਰਾਂ ਦੀ ਜਾਂਚ ਲਈ ਚੌਕਸੀ ਟੀਮਾਂ ਤਾਇਨਾਤ ਸੰਗਰੂਰ, 1 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਕੇ ਅਜਿਹੇ ਡੀਲਰਾਂ ਨੂੰ ਠੱਲ ਪਾਉਣ ਦੇ ਹੁਕਮ ਦਿੱਤੇ ਹਨ ਜਿਹੜੇ ਡੀਏਪੀ ਦੀ ਕਮੀ ਦਾ ਬਹਾਨਾ ਬਣਾ ਕੇ ਡੀ. ਏ. ਪੀ. ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲਣ ਦੀ ਕੋਸ਼ਿਸ਼ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਕੁਝ ਬੇਲੋੜੀਆਂ ਵਸਤਾਂ ਵੀ ਡੀਏਪੀ ਦੇ ਨਾਲ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ । ਡਿਪਟੀ ਕਮਿਸ਼ਨਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਮੂਹ ਕਾਰਜਕਾਰੀ ਮੈਜਿਸਟਰੇਟ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਾਂਝੀਆਂ ਟੀਮਾਂ ਬੜਾ ਕੇ ਡੀਲਰਾਂ ਦੀ ਅਚਨਚੇਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਕਿਸਾਨਾਂ ਨੂੰ ਰੱਬੀ ਦੀ ਬਿਜਾਈ ਵਾਸਤੇ ਡੀ.ਏ.ਪੀ ਅਤੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤ ਮੁਹਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨੂੰ ਕਣਕ ਦੀ ਫ਼ਸਲ ਲਈ ਲੋੜੀਦੀਆਂ ਖਾਦਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਡੀਲਰਾਂ ਵੱਲੋਂ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਖਾਦ ਦੀ ਕਾਲਾਬਜ਼ਾਰੀ ਕੀਤੀ ਜਾਂਦੀ ਹੈ ਜਿਸ ਨਾਲ ਕਿਸਾਨਾਂ ਦਾ ਜਿੱਥੇ ਵਿੱਤੀ ਨੁਕਸਾਨ ਹੁੰਦਾ ਹੈ ਓਥੇ ਹੀ ਮਾਹੌਲ ਵਿੱਚ ਵੀ ਅਸ਼ਾਂਤੀ ਪੈਦਾ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਬਿਲਕੁਲ ਨਾ ਕਰਨ ਅਤੇ ਜੇਕਰ ਜ਼ਿਲ੍ਹਾ ਸੰਗਰੂਰ ਵਿੱਚ ਚੌਕਸੀ ਟੀਮਾਂ ਦੀ ਜਾਂਚ ਪੜਤਾਲ ਦੌਰਾਨ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।
Punjab Bani 01 November,2024
ਐਸ. ਡੀ. ਐਮ ਸੂਬਾ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਪਿੰਡ ਲਦਾਲ ਵਿੱਚ ਕੀਤਾ ਐਕਸ਼ਨ
ਐਸ. ਡੀ. ਐਮ ਸੂਬਾ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਪਿੰਡ ਲਦਾਲ ਵਿੱਚ ਕੀਤਾ ਐਕਸ਼ਨ ਕਰੀਬ 9 ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਿਆ ਲਹਿਰਾਗਾਗਾ, 1 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿਛਲੇ ਕਈ ਹਫਤਿਆਂ ਤੋਂ ਸਬ ਡਵੀਜ਼ਨ ਲਹਿਰਾਗਾਗਾ ਵਿੱਚ ਪ੍ਰਸ਼ਾਸਨ ਤੇ ਪੁਲਿਸ ਦੀਆਂ ਟੀਮਾਂ ਸਾਂਝੇ ਤੌਰ ਤੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀਆਂ ਹਨ। ਇਹ ਟੀਮਾਂ ਐਸ. ਡੀ. ਐਮ ਸੂਬਾ ਸਿੰਘ ਅਤੇ ਡੀ. ਐਸ. ਪੀ. ਦੀਪਿੰਦਰਪਾਲ ਸਿੰਘ ਜੇਜੀ ਦੀ ਅਗਵਾਈ ਹੇਠ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਸੁਚੇਤ ਕਰ ਰਹੀਆਂ ਹਨ । ਇਸ ਤੋਂ ਇਲਾਵਾ ਜੇਕਰ ਕਿਸੇ ਖੇਤ ਵਿੱਚ ਪਰਾਲੀ ਨੂੰ ਸਾੜਨ ਜਿਹੀ ਘਟਨਾ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਟੀਮਾਂ ਉਥੇ ਪਹੁੰਚ ਕੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਵਾਸਤੇ ਕਾਰਵਾਈ ਅਮਲ ਵਿੱਚ ਲਿਆਉਂਦੀਆਂ ਹਨ ਅਤੇ ਇਸ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ । ਐਸ. ਡੀ. ਐਮ. ਸੁਬਾ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਹਨਾਂ ਨੂੰ ਸਬ ਡਵੀਜ਼ਨ ਦੇ ਪਿੰਡ ਲਦਾਲ ਵਿੱਚ ਇੱਕ ਕਿਸਾਨ ਵੱਲੋਂ ਪਰਾਲੀ ਸਾੜੇ ਜਾਣ ਦੀ ਕਾਰਵਾਈ ਆਰੰਭ ਹੋਣ ਦਾ ਪਤਾ ਲੱਗਿਆ ਤਾਂ ਉਹ ਨਾਇਬ ਤਹਿਸੀਲਦਾਰ, ਖੇਤੀ ਵਿਕਾਸ ਅਧਿਕਾਰੀ, ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਮਲੇ ਸਮੇਤ ਮੌਕੇ ਉੱਤੇ ਪੁੱਜੇ ਅਤੇ ਪਾਣੀ ਦੀਆਂ ਬੁਛਾਰਾਂ ਨਾਲ ਖੇਤ ਵਿੱਚ ਨਾੜ ਸਾੜਨ ਦੀ ਪ੍ਰਕਿਰਿਆ ਨੂੰ ਸ਼ੁਰੂਆਤੀ ਸਮੇਂ ਵਿੱਚ ਹੀ ਰੋਕ ਦਿੱਤਾ ਗਿਆ । ਐਸ. ਡੀ. ਐਮ. ਸੂਬਾ ਸਿੰਘ ਨੇ ਸਖਤ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਵਾਤਾਵਰਣ ਅਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਪੁਲਿਸ ਕੇਸ ਦਰਜ ਕਰਨ ਅਤੇ ਵੱਖ-ਵੱਖ ਐਕਟਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਲੋਕ ਵਾਰ-ਵਾਰ ਅਜਿਹਾ ਕਰਕੇ ਮਨੁੱਖੀ ਸਿਹਤ ਨੂੰ ਖਤਰੇ ਵਿੱਚ ਪਾ ਰਹੇ ਹਨ ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਦੱਸਿਆ ਕਿ ਲਦਾਲ ਦੇ ਖੇਤਾਂ ਦੇ ਲਗਭਗ ਨੌ ਏਕੜ ਰੱਖਦੇ ਰਕਬੇ ਵਿੱਚ ਪਰਾਲੀ ਨੂੰ ਸੜਨ ਤੋਂ ਰੋਕਿਆ ਗਿਆ ਹੈ ਅਤੇ ਵਾਤਾਵਰਨ ਨੂੰ ਬਚਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ।
Punjab Bani 01 November,2024
ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦਿਖਾਈ ਮੁਸਤੈਦੀ ਫਾਇਰ ਬ੍ਰਿਗੇਡ ਰਾਹੀਂ ਤੁਰੰਤ ਬੁਝਾਈ ਨਾੜ ਨੂੰ ਲੱਗੀ ਅੱਗ
ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦਿਖਾਈ ਮੁਸਤੈਦੀ ਫਾਇਰ ਬ੍ਰਿਗੇਡ ਰਾਹੀਂ ਤੁਰੰਤ ਬੁਝਾਈ ਨਾੜ ਨੂੰ ਲੱਗੀ ਅੱਗ ਲੋਕਾਂ ਦੀ ਫੀਡਬੈਕ ਉੱਤੇ ਪ੍ਰਸ਼ਾਸਨ ਵੱਲੋਂ ਫੌਰੀ ਐਕਸ਼ਨ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਵੱਡੀ ਕਮੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਅਸਫਲ ਸਾਬਤ ਹੋਣ ਵਾਲੇ 8 ਸਸਪੈਂਡ, 3 ਅਧਿਕਾਰੀਆਂ ਅਤੇ 3 ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਦੀ ਪ੍ਰਕਿਰਿਆ ਆਰੰਭ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਪਿੰਡਾਂ ਦੇ ਲੋਕਾਂ ਤੋਂ ਵੀ ਸਹਿਯੋਗ ਮੰਗਿਆ, ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਉਭਾਵਾਲ/ ਸੰਗਰੂਰ 30 ਅਕਤੂਬਰ : ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇ ਰਹੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਅੱਜ ਬਾਅਦ ਦੁਪਹਿਰ ਜਿਵੇਂ ਹੀ ਪਿੰਡ ਉਭਾਵਾਲ ਦੇ ਇੱਕ ਖੇਤ ਵਿੱਚ ਪਰਾਲੀ ਨੂੰ ਸਾੜੇ ਜਾਣ ਦੀ ਘਟਨਾ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਤੁਰੰਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਮੌਕਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਤੇ ਫਲਾਇੰਗ ਸਕੂਐਡ ਰਾਹੀਂ ਪਰਾਲੀ ਨੂੰ ਸੜਨ ਤੋਂ ਰੋਕਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਵਿੱਚ ਵੱਡੀ ਗਿਣਤੀ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਫਸਲਾਂ ਦੀ ਰਹਿੰਦ ਖੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨ ਵੀਰਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ ਪਰ ਫਿਰ ਵੀ ਕੁਝ ਥਾਵਾਂ ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਤੇ ਫੌਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਲਗਾਤਾਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਸਦਕਾ ਜ਼ਿਲ੍ਹੇ ਵਿੱਚ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨਾਂ ਦੱਸਿਆ ਕਿ ਸਾਲ 2023 ਦੌਰਾਨ 30 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 738 ਘਟਨਾਵਾਂ ਸਾਹਮਣੇ ਆਈਆਂ ਸਨ ਜਦ ਕਿ ਮੌਜੂਦਾ ਸਾਲ ਵਿੱਚ ਇਹ ਗਿਣਤੀ 259 ਉਤੇ ਆ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਅਸਫਲ ਸਾਬਤ ਹੋਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਵੀ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲਾ ਸੰਗਰੂਰ ਵਿੱਚ 8 ਜਣਿਆਂ ਨੂੰ ਸਸਪੈਂਡ ਕੀਤਾ ਗਿਆ ਹੈ ਜਦਕਿ 3 ਕਰਮਚਾਰੀਆਂ ਵਿਰੁੱਧ ਕਮਿਸਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ (ਸੀ.ਏ.ਕਿਊ.ਐਮ) ਦੀ ਧਾਰਾ 14 ਤਹਿਤ ਕੇਸ ਜ਼ੁਡੀਸ਼ੀਅਲ ਮੈਜਿਸਟਰੇਟ ਨੂੰ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰਨ ਲਈ ਸਬੰਧਿਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਲਿਖਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲੇ 34 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਦਰਜ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਅੱਜ ਜਿਵੇਂ ਹੀ ਇਸ ਖੇਤ ਵਿੱਚ ਨਾੜ ਨੂੰ ਸਾੜਨ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਰਾਹੀਂ ਪਿੰਡ ਦੇ ਗੁਰਦੁਆਰਾ ਸਾਹਿਬ ਰਾਹੀਂ ਅਨਾਊਂਸਮੈਂਟ ਕਰਵਾਈ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਦਿਆਂ ਅੱਗ ਨੂੰ ਬੁਝਾਇਆ ਗਿਆ । ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸਡੀਐਮ ਚਰਨਜੋਤ ਸਿੰਘ ਵਾਲੀਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਉਭਾਵਾਲ ਵਿਖੇ ਖੇਤ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਨੇ ਉੱਥੇ ਮੌਜੂਦ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਪਰਾਲੀ ਨੂੰ ਅੱਗ ਲਗਾ ਕੇ ਮਨੁੱਖਤਾ, ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਥਾਂ ਉੱਤੇ ਕਿਸਾਨਾਂ ਨੂੰ ਇਹ ਰਹਿੰਦ ਖੂਹੰਦ ਜ਼ਮੀਨ ਵਿਚ ਹੀ ਰਲਾ ਦੇਣੀ ਚਾਹੀਦੀ ਹੈ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਹੁਤੇ ਕਿਸਾਨਾਂ ਨੂੰ ਇਹ ਲਗਦਾ ਹੈ ਕਿ ਪਰਾਲੀ ਸਾੜਨ ਨਾਲ ਵਿੱਤੀ ਬੱਚਤ ਹੁੰਦੀ ਹੈ ਪਰ ਅਜਿਹਾ ਨਹੀਂ ਹੈ ਕਿਉ ਕਿ ਜੇਕਰ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਲਿਆ ਜਾਵੇ ਤਾਂ ਲਗਭਗ ਇੱਕ ਏਕੜ ਰਕਬੇ ਵਿੱਚ ਲਗਭਗ 6000 ਰੁਪਏ ਦੀ ਖਾਦ ਦੇ ਮੁੱਲ ਦੇ ਬਰਾਬਰ ਹੋ ਜਾਂਦੀ ਹੈ ਜਿਸ ਨਾਲ ਮਿੱਟੀ ਦੇ ਪੋਸ਼ਕ ਤੱਤਾਂ ਵਿੱਚ ਵਾਧਾ ਹੁੰਦਾ ਹੈ ਅਤੇ ਵਧੇਰੇ ਝਾੜ ਪੈਦਾ ਹੁੰਦਾ ਹੈ ।
Punjab Bani 30 October,2024
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼ : ਡਿਪਟੀ ਕਮਿਸ਼ਨਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼ : ਡਿਪਟੀ ਕਮਿਸ਼ਨਰ ਸੰਗਰੂਰ, 30 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ. ਏ. ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ । ਡਿਪਟੀ ਕਮਿਸ਼ਨਰ ਨੇ ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਜਾਰੀ ਹੋਰ ਵੇਰਵੇ ਜਿਲਾ ਸੰਗਰੂਰ ਦੇ ਕਿਸਾਨਾਂ ਨਾਲ ਸਾਂਝੇ ਕੀਤੇ ਹਨ, ਜਿਸ ਤਹਿਤ ਪੀ. ਏ. ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ । ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ । ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ । ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ। ਮੌਜੂਦਾ ਸਮੇਂ ਡੀ. ਏ. ਪੀ. ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ । ਮਾਹਿਰਾਂ ਨੇ ਕਿਹਾ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ। ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ । ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ। ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ । ਮਾਹਿਰਾਂ ਨੇ ਕਿਹਾ ਕਿ ਟਿ੍ਰਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ । ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ । ਮਾਹਿਰਾਂ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ ਏ ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ । ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟਿ੍ਰਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ । ਪੀ. ਏ. ਯੂ. ਕਣਕ ਦੀ ਫਸਲ ਲਈ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ’ਤੇ ਜੋਰ ਦਿੰਦੀ ਹੈ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਤੋਂ ਅਧਾਰਿਤ ਖਾਦਾਂ ਪਾਉਣ ਦੀ ਸਲਾਹ ਦਿੰਦੀ ਹੈ ਕਿਉਂਕਿ ਇਹ ਕਣਕ ਦੇ ਝਾੜ ਨਾਲ ਸਮਝੌਤਾ ਕੀਤੇ ਬਿਨਾਂ ਲਾਗਤ ਨੂੰ ਘਟਾ ਸਕਦੀ ਹੈ। ਮਾਹਿਰਾਂ ਨੇ ਕਣਕ ਵਿੱਚ ਡੀ. ਏ. ਪੀ. ਦੀ ਵਰਤੋਂ ਲਈ ਸਪੱਸਟ ਅਤੇ ਵਿਵਹਾਰਕ ਢੰਗ ਦੱਸਦਿਆਂ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25% ਤੱਕ ਘਟਾਈ ਜਾ ਸਕਦੀ ਹੈ । ਦਰਮਿਆਨੀ ਜੈਵਿਕ ਕਾਰਬਨ ਮਾਤਰਾ (0.4 ਤੋਂ 0.75%) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ/ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50% ਕਟੌਤੀ ਕੀਤੀ ਜਾ ਸਕਦੀ ਹੈ। ਜੈਵਿਕ ਖਾਦਾਂ ਦੀ ਵਰਤੋਂ ਨਾਲ ਵੀ ਫਾਸਫੋਰਸ ਤੱਤ ਦੀ ਪੂਰਤੀ ਹੋ ਸਕਦੀ ਹੈ। ਜੇਕਰ ਝੋਨਾ-ਕਣਕ ਫਸਲੀ ਚੱਕਰ ਵਿਚ ਝੋਨੇ ਦੀ ਫਸਲ ਵਿਚ ਪੋਲਟਰੀ ਖਾਦ (2.5 ਟਨ ਪ੍ਰਤੀ ਏਕੜ) ਜਾਂ ਸੁੱਕੀ ਹੋਈ ਗੋਬਰ ਗੈਸ ਪਲਾਂਟ ਦੀ ਸਲਰੀ (2.5 ਟਨ ਪ੍ਰਤੀ ਏਕੜ) ਨੂੰ ਆਖਰੀ ਵਾਹੀ ਤੋਂ ਪਹਿਲਾਂ ਪਾਇਆ ਜਾਂਦਾ ਹੈ ਤਾਂ ਫਾਸਫੋਰਸ ਦੀ ਵਰਤੋਂ ਨੂੰ ਅੱਧਾ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਖਾਦ ਦੀ ਮਾਤਰਾ 1 ਕਿਲੋ ਫਾਸਫੋਰਸ ਪ੍ਰਤੀ ਟਨ ਚੰਗੀ ਤਰ੍ਹਾਂ ਸੜੀ ਹੋਈ ਖਾਦ ਨਾਲ ਘਟਾਈ ਜਾ ਸਕਦੀ ਹੈ । ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਫੱਕ ਦੀ ਸੁਆਹ ਜਾਂ ਗੰਨੇ ਦੀ ਗੁੱਦੀ ਦੀ ਸਵਾਹ (4 ਟਨ ਪ੍ਰਤੀ ਏਕੜ) ਵਰਤਣ ਨਾਲ ਫਾਸਫੋਰਸ ਦੀ ਮਾਤਰਾ ਨੂੰ ਅੱਧਾ ਕੀਤਾ ਜਾ ਸਕਦਾ ਹੈ, ਜਿਨ੍ਹਾਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਤਾਰ ਵਾਹੁਣ ਤੋਂ ਬਾਅਦ ਮਿੱਟੀ ਦੀ ਜੈਵਿਕ ਕਾਰਬਨ ਮਾਤਰਾ ਉੱਚ ਸ੍ਰੇਣੀ ਵਿੱਚ ਆਉਂਦੀ ਹੈ, ਫਾਸਫੋਰਸ ਵਾਲੀ ਖਾਦ ਨੂੰ 50% ਤੱਕ ਘਟਾਇਆ ਜਾ ਸਕਦਾ ਹੈ । ਪੀ. ਏ. ਯੂ. ਦੀਆਂ ਸਿਫ਼ਾਰਸ਼ਾਂ ਦਾ ਉਦੇਸ਼ ਡੀ. ਏ. ਪੀ. ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨਾ ਅਤੇ ਅੰਤ ਵਿੱਚ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ ਹੈ ।
Punjab Bani 30 October,2024
ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ ਰਾਜਪੁਰਾ/ਪਟਿਆਲਾ, 30 ਅਕਤੂਬਰ : ਵਾਤਾਵਰਣ ਲਈ ਸਮਾਜ ਦੇ ਹਰੇਕ ਵਰਗ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੇਡੀਓ ਚਿਤਕਾਰਾ ਵੱਲੋਂ ਰੋਜ਼ਾਨਾ ਅੱਧੇ ਘੰਟੇ ਦਾ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ ’ਤੇ ਕੀਤਾ ਜਾ ਰਿਹਾ ਹੈ । ਚਿਤਕਾਰਾ ਐਫ ਐਮ 107.8 ਰਾਹੀਂ ਚਿਤਕਾਰਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਿਲਣ ਵਾਲੀ ਮਸ਼ੀਨਰੀ ਸਮੇਤ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਜ਼ਮੀਨ, ਵਾਤਾਵਰਣ, ਪਸ਼ੂ-ਪੰਛੀਆਂ ਅਤੇ ਮਨੁੱਖੀ ਸਰੀਰ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ । ਰੇਡੀਓ ਚਿਤਕਾਰਾ ਦੇ ਅਨਾਊਸਰ ਤੇ ਪ੍ਰੋਫੈਸਰ ਆਸ਼ੂਤੋਸ਼ ਮਿਸ਼ਰਾ ਨੇ ਦੱਸਿਆ ਕਿ ਇਸ ਮੁਹਿੰਮ ਰਾਹੀ ਕਿਸਾਨਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੇਡੀਓ ਵੱਲੋਂ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਹਰੇਕ ਵਰਗ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਤੇ ਰੇਡੀਓ ਵੱਡੀ ਗਿਣਤੀ ਲੋਕਾਂ ਤੱਕ ਸੁਨੇਹਾ ਪਹੁੰਚਾਉਣ ਦਾ ਚੰਗਾ ਸਾਧਨ ਹੈ ਤੇ ਇਸ ਨਾਲ ਵਿਦਿਆਰਥੀਆਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦਾ ਮੌਕਾ ਮਿਲਦਾ ਹੈ ।
Punjab Bani 30 October,2024
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ
ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ, ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ’ਚ ਨਾ ਰਹੇ -ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ ਤੇ ਝੋਨੇ ਦੀਆਂ ਢੇਰੀਆਂ ਦੀ ਨਮੀ ਖ਼ੁਦ ਕੀਤੀ ਚੈਕ -ਮੰਡੀ ’ਚ ਸਵੇਰੇ ਜਿਣਸ ਲੈ ਕੇ ਪੁੱਜੇ ਕਿਸਾਨਾਂ ਨੇ ਤੁਰੰਤ ਵਿੱਕਰੀ ਕਰਵਾਉਣ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ ਪਟਿਆਲਾ, 30 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੰਡੀ ਵਿਖੇ ਹੀ ਮੀਟਿੰਗ ਕੀਤੀ ਅਤੇ ਸਖ਼ਤ ਹਦਾਇਤ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ਵਿੱਚ ਬੈਠਕੇ ਆਪਣੀ ਫ਼ਸਲ ਵਿਕਣ ਦੀ ਉਡੀਕ ਨਾ ਕਰੇ । ਡਿਪਟੀ ਕਮਿਸ਼ਨਰ ਨੇ ਮੰਡੀ ’ਚ ਵਿਕਣ ਆਏ ਝੋਨੇ ਦੀਆਂ ਢੇਰੀਆਂ ਦਾ ਖ਼ੁਦ ਮੁਆਇਨਾ ਕਰਦਿਆਂ ਮੀਟਰ ਨਾਲ ਨਮੀ ਚੈਕ ਕੀਤੀ ਅਤੇ ਨਿਰਧਾਰਤ ਨਮੀ ਵਾਲੀਆਂ ਸਾਰੀਆਂ ਢੇਰੀਆਂ ਦੀ ਤੁਰੰਤ ਬੋਲੀ ਲਗਾਉਣ ਦੀ ਹਦਾਇਤ ਕੀਤੀ । ਡਾ. ਪ੍ਰੀਤੀ ਯਾਦਵ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਬਲਵੰਤ ਰਾਏ ਪਿੰਡ ਹਸਨਪੁਰ, ਗੁਰਜੀਤ ਸਿੰਘ ਪਿੰਡ ਜਾਫ਼ਰਪੁਰ ਨਾਲ ਗੱਲਬਾਤ ਕਰਕੇ ਮੰਡੀ ਪ੍ਰਬੰਧਾਂ ਦੀ ਫੀਡ ਬੈਕ ਲਈ ਤਾਂ ਕਿਸਾਨਾਂ ਨੇ ਮੰਡੀ ਪ੍ਰਬੰਧਾਂ ’ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਉਹ ਅੱਜ ਹੀ ਆਪਣਾ ਝੋਨਾ ਮੰਡੀ ਵਿੱਚ ਲੈ ਕੇ ਆਏ ਸੀ, ਜਿਸ ਦੀ ਤੁਰੰਤ ਵਿੱਕਰੀ ਹੋ ਗਈ । ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਤੇ ਖ਼ੁਰਾਕ ਸਪਲਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆੜ੍ਹਤੀਆਂ ਅਤੇ ਕਿਸਾਨਾਂ ਤੋਂ ਪ੍ਰਾਪਤ ਫੀਡ ਬੈਕ ਦੇ ਹਵਾਲੇ ਨਾਲ ਕਿਹਾ ਕਿ ਜਿਥੇ ਸ਼ੈਲਰ ਅਲਾਟਮੈਂਟ ਹੋ ਗਈ ਹੈ ਉਥੇ ਬਾਰਦਾਨਾ ਸ਼ੈਲਰ ਵੱਲੋਂ ਪ੍ਰਦਾਨ ਕੀਤਾ ਜਾਵੇਗਾ ਅਤੇ ਜਿਥੇ ਹਾਲੇ ਅਲਾਟਮੈਂਟ ਨਹੀਂ ਹੋਈ ਉਥੇ ਸਰਕਾਰ ਵੱਲੋਂ ਬਾਰਦਾਨਾ ਦਿੱਤਾ ਜਾ ਰਿਹਾ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਨਮੀ ਘੱਟ-ਵੱਧ ਦੇ ਨਾਮ ’ਤੇ ਕਿਸੇ ਕਿਸਾਨ ਦੀ ਜਿਣਸ ਦੀ ਬੋਲੀ ਨਾ ਰੁਕੇ ਅਤੇ ਉਸ ਨੂੰ ਤਿਉਹਾਰ ਮੌਕੇ ਮੰਡੀਆਂ ਵਿੱਚ ਨਾ ਬੈਠਣਾ ਪਵੇ । ਇਸ ਮੌਕੇ ਏ. ਡੀ. ਸੀ. ਨਵਰੀਤ ਕੌਰ ਸੇਖੋਂ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 30 October,2024
ਝੋਨੇ ਦੀ ਖ਼ਰੀਦ ਤੇ ਸਟੋਰੇਜ ਸਬੰਧੀ ਮੁਸ਼ਕਲਾਂ ਦਾ ਨਿਪਟਾਰਾ ਪੰਜਾਬ ਤੇ ਕੇਂਦਰ ਆਪਸੀ ਸਹਿਮਤੀ ਨਾਲ ਮੀਟਿੰਗ ਕਰਕੇ ਕਰਨ : ਹਾਈਕੋਰਟ
ਝੋਨੇ ਦੀ ਖ਼ਰੀਦ ਤੇ ਸਟੋਰੇਜ ਸਬੰਧੀ ਮੁਸ਼ਕਲਾਂ ਦਾ ਨਿਪਟਾਰਾ ਪੰਜਾਬ ਤੇ ਕੇਂਦਰ ਆਪਸੀ ਸਹਿਮਤੀ ਨਾਲ ਮੀਟਿੰਗ ਕਰਕੇ ਕਰਨ : ਹਾਈਕੋਰਟ ਚੰਡੀਗੜ੍ਹ : ਝੋਨੇ ਦੀ ਖ਼ਰੀਦ ਤੇ ਸਟੋਰੇਜ ਬਾਰੇ ਦਾਖ਼ਲ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਵੀਰਵਾਰ ਨੂੰ ਬੈਠਕ ਕਰ ਕੇ ਆਪਸੀ ਸਹਿਮਤੀ ਨਾਲ ਸਬੰਧਤ ਮੁਸ਼ਕਲਾਂ ਦਾ ਨਿਪਟਾਰਾ ਕਰਨ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮਾਰਚ 2025 ਤੱਕ ਸਟੋਰੇਜ ਸਮਰੱਥਾ ਨੂੰ 80 ਲੱਖ ਮੀਟ੍ਰਿਟਕ ਟਨ ਤੱਕ ਪਹੁੰਚਾ ਦਿੱਤਾ ਜਾਵੇਗਾ, ਜਦਕਿ ਮਾਰਚ ਤੱਕ ਤਾਂ 125 ਲੱਖ ਮੀਟ੍ਰਿਕ ਟਨ ਝੋਨਾ ਆ ਜਾਵੇਗਾ। ਐਡਵੋਕੇਟ ਸਨਪ੍ਰੀਤ ਸਿੰਘ ਨੇ ਪਟੀਸ਼ਨ ’ਚ ਦੱਸਿਆ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ। ਜੇਕਰ ਖ਼ਰੀਦ ਸਮੇਂ ’ਤੇ ਨਹੀਂ ਹੁੰਦੀ ਤਾਂ ਕਿਸਾਨਾਂ ਨੂੰ ਭੁਗਤਾਨ ਨਹੀਂ ਮਿਲੇਗਾ। ਇਸ ਤਰ੍ਹਾਂ ਫ਼ਸਲ ਲਈ ਰਸਮੀਂ ਤੇ ਗ਼ੈਰ ਰਸਮੀ ਸਰੋਤਾਂ ਜ਼ਰੀਏ ਲਏ ਗਏ ਕਰਜ਼ ਦੀ ਅਦਾਇਗੀ ’ਚ ਦੇਰ ਹੋਵੇਗੀ। ਨਵੀਂ ਫ਼ਸਲ ਲਈ ਨਕਦੀ ਮਿਲਣ ’ਚ ਵੀ ਹੋਰ ਦੇਰੀ ਹੋਵੇਗੀ। ਇਸ ਦੇਰੀ ਨਾਲ ਕਿਸਾਨਾਂ ’ਤੇ ਵਾਧੂ ਵਿਆਜ ਦਰ ਦਾ ਬੋਝ ਪਵੇਗਾ, ਜਿਹੜਾ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਹਨ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪੰਜਾਬ ’ਚ ਝੋਨੇ ਦੀ ਖ਼ਰੀਦ ’ਚ ਦੇਰੀ ਹੁੰਦੀ ਹੈ ਤਾਂ ਅਗਲੀ ਫ਼ਸਲ ਯਾਨੀ ਕਣਕ ਦੀ ਬਿਜਾਈ ’ਚ ਵੀ ਦੇਰੀ ਹੋਵੇਗੀ। ਬੀਜ ਬੀਜਣ ਦੀ ਤਰੀਕ ਪਹਿਲੀ ਨਵੰਬਰ ਤੈਅ ਕੀਤੀ ਗਈ ਹੈ ਤੇ ਇਸ ਲਈ ਕਿਸਾਨਾਂ ਕੋਲ ਅਗਲੀ ਬਿਜਾਈ ਲਈ ਆਪਣੇ ਖੇਤ ਤਿਆਰ ਕਰਨ ਲਈ ਬਹੁਤ ਘੱਟ ਸਮਾਂ ਹੈ। ਇਸ ਕਾਰਨ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਕੋਈ ਬਦਲ ਨਹੀਂ ਹੋਵੇਗਾ, ਜਿਸ ਦਾ ਵਾਤਾਵਰਨ ’ਤੇ ਤਬਾਹਕੁੰਨ ਅਸਰ ਪਵੇਗਾ। ਪਟੀਸ਼ਨਰ ਨੇ ਕਿਹਾ ਕਿ ਐੱਫਸੀਆਈ ਦੇ ਗੁਦਾਮਾਂ ’ਚ ਸਟੋਰੇਜ ਲਈ ਥਾਂ ਦੀ ਕਮੀ ਤੇ ਮੰਡੀਆਂ ’ਚ ਨਵੇਂ ਝੋਨੇ ਦੀ ਆਮਦ ਨੇ ਸੂਬੇ ’ਚ ਸੰਕਟ ਹੋਰ ਵਧਾ ਦਿੱਤਾ ਹੈ।
Punjab Bani 30 October,2024
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ ਚੰਡੀਗੜ੍ਹ, 29 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ । ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ । ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ 'ਤੇ ਖਰੀਦੀਆਂ ਜਾ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ । ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ ।
Punjab Bani 29 October,2024
ਖਰੀਦੇ ਝੋਨੇ ਦੀ ਮੰਡੀਆਂ 'ਚੋਂ ਚੁਕਾਈ 'ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚ ਮੋਹਰੀ
ਖਰੀਦੇ ਝੋਨੇ ਦੀ ਮੰਡੀਆਂ 'ਚੋਂ ਚੁਕਾਈ 'ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ 'ਚ ਮੋਹਰੀ -50 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਲਿਫ਼ਟਿੰਗ ਹੋਣ ਲੱਗੀ ਰੋਜ਼ਾਨਾ-ਡਾ. ਪ੍ਰੀਤੀ ਯਾਦਵ ਪਟਿਆਲਾ, 29 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਲਿਫਟਿੰਗ ਦੀ ਕੋਈ ਦਿਕਤ ਨਹੀਂ ਰਹੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੇ ਖਰੀਦੇ ਝੋਨੇ ਦੀ ਨਾਲੋ-ਨਾਲ ਚੁਕਾਈ ਹੋ ਰਹੀ ਹੈ ਅਤੇ ਇਸ 'ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਦੀਆਂ ਮੰਡੀਆਂ 'ਚੋਂ ਮੋਹਰੀ ਹੈ । ਡਿਪਟੀ ਕਮਿਸ਼ਨਰ, ਜੋ ਕਿ ਰੋਜ਼ਾਨਾ ਹੀ ਮੰਡੀਆਂ 'ਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲੈਂਦੇ ਹਨ, ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਇੱਕ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ 'ਚ ਤੇਜੀ ਆਈ ਹੈ ਅਤੇ ਮਿਥੇ ਟੀਚੇ ਮੁਤਾਬਕ ਹੁਣ 50 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਰਹੀ ਹੈ । ਉਨ੍ਹਾਂ ਨੇ ਅੱਜ ਮੁੜ ਤੋਂ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਸ ਬਾਬਤ ਸਖ਼ਤ ਹਦਾਇਤ ਕੀਤੀ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਆਉਂਦੇ ਇੱਕ-ਦੋ ਦਿਨਾਂ ਵਿੱਚ ਲਿਫ਼ਟਿੰਗ 'ਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ । ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ 3 ਲੱਖ 35 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਚੁਕਾਈ ਹੋ ਚੁੱਕੀ ਹੈ । ਕੁਲ ਆਮਦ ਕਰੀਬ 7 ਲੱਖ ਮੀਟ੍ਰਿਕ ਟਨ ਦੀ ਹੈ, ਇਸ ਵਿੱਚੋਂ ਹੁਣ ਤੱਕ 6.60 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੀ 100 ਫੀਸਦੀ ਅਦਾਇਗੀ ਵੀ ਹੋ ਚੁੱਕੀ ਹੈ ।
Punjab Bani 29 October,2024
ਫ਼ਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਫ਼ਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 29 ਅਕਤੂਬਰ : ਫਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਵਿਸ਼ੇ ਤੇ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਕੇ. ਵੀ. ਕੇ. ਫਾਰਮ ਵਿਖੇ ਲਗਾਇਆ। ਇਸ ਕੈਂਪ ਵਿਚ 212 ਦੇ ਕਰੀਬ ਕਿਸਾਨਾਂ, ਕਿਸਾਨ ਬੀਬੀਆਂ ਅਤੇ ਸਕੂਲੀ ਬੱਚਿਆਂ ਨੇ ਭਾਗ ਲਿਆ। ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਫਸਲਾਂ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਾਉਣ ਦੇ ਮਹੱਤਵ ਬਾਰੇ ਦੱਸਿਆ ਅਤੇ ਅੱਗ ਲਾਉਣ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕੇ. ਵੀ. ਕੇ., ਪਟਿਆਲਾ ਦੇ ਮਾਹਿਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਦੀ ਸ਼ੁਰੁਆਤ ਵਿੱਚ ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਬਾਗਬਾਨੀ ਦੀਆਂ ਫ਼ਸਲਾਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਸਬਜ਼ੀਆਂ ਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਬਾਰੇ ਜਾਣਕਾਰੀ ਦਿੱਤੀ । ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਸਾਂਭਣ ਉੱਤੇ ਜ਼ੋਰ ਦਿੰਦਿਆ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿਤੀ।ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.), ਫਾਰਮ ਸਲਾਹਕਾਰ ਸੇਵਾ ਕੇਂਦਰ ਡਾ. ਗੁਰਪ੍ਰੀਤ ਕੌਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਆਰਥਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਚਾਨਣਾ ਪਾਇਆ । ਮਿੱਟੀ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ ਡਾ. ਗੁਰਪ੍ਰੀਤ ਸਿੰਘ ਨੇ ਪਰਾਲੀ ਦੀ ਸੰਭਾਲ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਹੋਣ ਵਾਲੇ ਵਾਧੇ ਬਾਰੇ ਜਾਣਕਾਰੀ ਦਿੱਤੀ । ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਭਾਗ ਲੈਣ ਵਾਲੇ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਨੇ ਕਿਸਾਨਾਂ ਨੂੰ ਆਪਣੇ ਅਦਾਰੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਖੇਤੀਬਾੜੀ ਵਿਕਾਸ ਅਫਸਰ ਡਾ. ਅਜੇਪਾਲ ਸਿੰਘ ਵੀ ਹਾਜ਼ਿਰ ਰਹੇ। ਅਗਾਂਹਵਧੂ ਕਿਸਾਨ ਨਰਿੰਦਰ ਸਿੰਘ, ਦਿੱਤੂਪੁਰ ਨੇ ਝੋਨੇ ਦੀ ਪਰਾਲੀ ਸਾਂਭਣ ਬਾਰੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਬਾਬਤ ਕਿਸਾਨ ਵੀਰਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਨੂੰ ਸਾਂਭਣ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਵੀ ਹੋਇਆ । ਇਸ ਮੌਕੇ ਕੇ.ਵੀ.ਕੇ., ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਆਪਣੀਆਂ ਗਤੀਵਿਧਿਆਂ ਬਾਰੇ ਦਿਲ ਖਿੱਚਵੀਂ ਪ੍ਰਦਰਸ਼ਨੀ ਵੀ ਲਗਾਈ। ਕੈਂਪ ਦੌਰਾਨ ਪਟਿਆਲੇ ਜ਼ਿਲ੍ਹੇ ਵਿੱਚ ਪਰਾਲੀ ਸਾਂਭਣ ਨੂੰ ਲੈ ਕੇ ਚਾਨਣ ਮੁਨਾਰਾ ਸਾਬਿਤ ਹੋ ਰਹੇ ਕਿਸਾਨ ਵੀਰਾਂ ਦਾ ਸਨਮਾਨ ਵੀ ਕੀਤਾ ਗਿਆ ।
Punjab Bani 29 October,2024
ਐਸ. ਡੀ. ਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਐਸ. ਡੀ. ਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਸੱਦਾ ਛਾਜਲੀ /ਸੁਨਾਮ ਊਧਮ ਸਿੰਘ ਵਾਲਾ, : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪ੍ਰੇਰਿਤ ਕੀਤਾ। ਉਹਨਾਂ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਦੇ ਹੋਏ ਪਰਾਲੀ ਪ੍ਰਬੰਧਨ ਵੱਲ ਕਦਮ ਵਧਾਉਣਾ ਚਾਹੀਦਾ ਹੈ ਤਾਂ ਕਿ ਬੱਚਿਆਂ ਤੇ ਬਜ਼ੁਰਗਾਂ ਸਮੇਤ ਸਮੁੱਚੀ ਮਨੁੱਖਤਾ ਅਤੇ ਚੌਗਿਰਦੇ ਨੂੰ ਰਹਿੰਦ ਖੂਹੰਦ ਸਾੜਨ ਨਾਲ ਪੈਦਾ ਹੋਣ ਵਾਲੇ ਜ਼ਹਿਰੀਲੇ ਧੂਏਂ ਦੀ ਮਾਰ ਤੋਂ ਬਚਾਇਆ ਜਾ ਸਕੇ । ਉਪ ਮੰਡਲ ਮੈਜਿਸਟਰੇਟ ਨੇ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਫਸਲ ਵਿੱਚ ਨਮੀ ਦੀ ਮਾਤਰਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮੰਡੀਆਂ ਵਿੱਚ ਕੇਵਲ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਫਸਲ ਲਿਆਉਣ ਦਾ ਸੱਦਾ ਦਿੱਤਾ ਤਾਂ ਕਿ ਮੰਡੀਆਂ ਵਿੱਚ ਲਿਆਂਦੀ ਜਿਣਸ ਦੀ ਨਾਲੋਂ ਨਾਲ ਖਰੀਦ ਹੋ ਸਕੇ। ਇਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਨੂੰ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ । ਐਸ. ਡੀ. ਐਮ. ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਬੇਲੋੜੀਆਂ ਖਾਦਾਂ ਪਾਉਣ ਦੀ ਲੋੜ ਵੀ ਨਹੀਂ ਪੈਂਦੀ । ਉਹਨਾਂ ਦੱਸਿਆ ਕਿ ਪਿੰਡ ਵਿੱਚ ਕਿਸਾਨਾਂ ਦੀ ਲੋੜ ਮੁਤਾਬਕ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ ਜਿਸ ਦੀ ਕਿਸਾਨਾਂ ਨੂੰ ਲਾਜ਼ਮੀ ਤੌਰ ਤੇ ਵਰਤੋਂ ਕਰਨੀ ਚਾਹੀਦੀ ਹੈ ।
Punjab Bani 29 October,2024
ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ
ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਦਿੜ੍ਹਬਾ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਦੇ ਯੋਗ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸੁਵਿਧਾ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਹਰੇਕ ਪਿੰਡ ਵਿੱਚ ਕਿਸਾਨਾਂ ਦੀ ਲੋੜ ਮੁਤਾਬਕ ਖੇਤੀ ਸੰਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਦਰਪੇਸ਼ ਹਰੇਕ ਕਿਸਮ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ । ਉਹਨਾਂ ਦੱਸਿਆ ਜਿੱਥੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਲਗਾਤਾਰ ਨਿਗਰਾਨੀ ਪ੍ਰਕਿਰਿਆ ਜਾਰੀ ਹੈ ਉੱਥੇ ਨਾਲ ਹੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ । ਇਸ ਮੌਕੇ ਖੇਤੀ ਵਿਕਾਸ ਅਫਸਰ ਸਮੇਤ ਹੋਰ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸੰਬੰਧੀ ਤਕਨੀਕਾਂ ਤੋਂ ਜਾਣੂ ਕਰਵਾਇਆ ਅਤੇ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।
Punjab Bani 29 October,2024
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਦਾ ਲਾਇਆ ਦੋਸ਼ ਝੋਨੇ ਦੇ ਖਰੀਦ ਸੰਕਟ ਦੌਰਾਨ ਕਿਸਾਨਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ: ਚੀਮਾ ਕਿਹਾ, ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ; ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਪੰਜਾਬ ਨੇ ਕੇਂਦਰੀ ਅਨਾਜ ਭੰਡਾਰ ਵਿੱਚ ਲਗਾਤਾਰ ਸਭ ਤੋਂ ਵੱਧ ਯੋਗਦਾਨ ਪਾਇਆ ਹੈ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ । ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪਏ ਦੀ ਸੀ.ਸੀ.ਐਲ ਲਿਮਟ ਬਾਰੇ ਭਾਜਪਾ ਆਗੂਆਂ ਦਾ ਦਾਅਵਾ ਜ਼ਮੀਨੀ ਹਕੀਕਤ ਨੂੰ ਸਮਝਣ ਦੀ ਘਾਟ ਨੂੰ ਦਰਸਾਉਂਦਾ ਹੈ, ਕਿਉਂਕਿ ਸੀ.ਸੀ.ਐਲ ਲਿਮਟ ਹਰ ਸਾਲ ਝੋਨੇ-ਕਣਕ ਦੇ ਖਰੀਦ ਸੀਜ਼ਨ ਦੌਰਾਨ ਸਥਾਪਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਐਲ ਸੀਮਾ ਵਿੱਚ ਪਾੜਾ ਕਈ ਵਾਰ 600 ਕਰੋੜ ਰੁਪਏ ਤੋਂ 1,000 ਕਰੋੜ ਰੁਪਏ ਤੱਕ ਹੁੰਦਾ ਹੈ, ਜਿਸਦਾ ਨੁਕਸਾਨ ਪੰਜਾਬ ਸਰਕਾਰ, ਆੜ੍ਹਤੀਆਂ ਜਾਂ ਟਰਾਂਸਪੋਰਟਰਾਂ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਲਗਭਗ 800 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਪੱਤਰਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੁੰਦਿਆਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਜੇ.ਪੀ.ਨੱਡਾ ਨਾਲ ਵੀ ਮੁਲਾਕਾਤ ਕਰਕੇ ਸੂਬੇ ਵਿੱਚ ਡੀਏਪੀ ਦੀ ਘਾਟ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ । ਕੈਬਨਿਟ ਮੰਤਰੀ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਪ੍ਰਤੀਸ਼ਤ ਕਣਕ ਅਤੇ 22 ਪ੍ਰਤੀਸ਼ਤ ਚੌਲਾਂ ਦਾ ਯੋਗਦਾਨ ਪਾਉਂਦੇ ਹਨ, ਜੋ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਕੇਂਦਰ ਸਰਕਾਰ ਕੋਲ ਸੂਬੇ ਦੇ ਹਿਤਾਂ ਦੀ ਜ਼ੋਰਦਾਰ ਵਕਾਲਤ ਕਰਨਗੇ ।
Punjab Bani 28 October,2024
59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ ਕਿਸਾਨਾਂ ਦੇ ਖਾਤਿਆਂ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ ਡੀ. ਐਫ. ਐਸ. ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ. ਐਫ. ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ । ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ । ਡੀ. ਐਫ. ਐਸ. ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ ।
Punjab Bani 28 October,2024
ਐਸ. ਡੀ. ਐਮ. ਵਿਕਾਸ ਹੀਰਾ ਅਤੇ ਚੇਅਰਮੈਨ ਦਲਵੀਰ ਸਿੰਘ ਢਿਲੋਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਐਸ. ਡੀ. ਐਮ. ਵਿਕਾਸ ਹੀਰਾ ਅਤੇ ਚੇਅਰਮੈਨ ਦਲਵੀਰ ਸਿੰਘ ਢਿਲੋਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਅਨਾਜ ਮੰਡੀਆਂ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਕਿਹਾ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਧੂਰੀ, 28 ਅਕਤੂਬਰ : ਐਸ.ਡੀ.ਐਮ ਵਿਕਾਸ ਹੀਰਾ ਅਤੇ ਪੰਜਾਬ ਸਮਾਲ ਇੰਡਸਟਰੀਜ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ. ਐਸ. ਆਈ. ਈ. ਸੀ.) ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਸਾਂਝੇ ਤੌਰ ਤੇ ਸਬ ਡਵੀਜ਼ਨ ਧੂਰੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਐਸ. ਡੀ. ਐਮ. ਵਿਕਾਸ ਹੀਰਾ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਨਮੀ ਰਹਿਤ ਫਸਲ ਹੀ ਲਿਆਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਵਾਢੀ ਸੁਪਰ ਐਸ. ਐਮ. ਐਸ. ਕੰਬਾਈਨਾਂ ਰਾਹੀਂ ਹੀ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ । ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਅਨਾਜ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਦੀ ਵਿਕਰੀ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ । ਇਸੇ ਤਰ੍ਹਾਂ ਸ਼ੇਰਪੁਰ ਦੀ ਮੁੱਖ ਮੰਡੀ ਅਤੇ ਕਾਤਰੋ ਸਬ ਯਾਰਡ ਵਿਖੇ ਵੀ ਦੌਰਾ ਕਰਕੇ ਝੋਨੇ ਦੀ ਸਮੁੱਚੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ।
Punjab Bani 28 October,2024
ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ
ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਅਧਿਕਾਰੀਆਂ ਨੂੰ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਆੜ੍ਹਤੀ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਦੀ ਤਰਫੋਂ ਪ੍ਰਸ਼ਾਸਨ ਨੂੰ ਦਿੱਤਾ ਜਾ ਰਿਹਾ ਹੈ ਪੂਰਨ ਸਹਿਯੋਗ - ਨਰਿੰਦਰ ਕੌਰ ਭਰਾਜ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਬੀਤੀ ਸ਼ਾਮ ਤੱਕ 2 ਲੱਖ 48 ਹਜ਼ਾਰ 442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕਿਸਾਨਾਂ ਨੂੰ ਖਰੀਦੇ ਝੋਨੇ ਦੀ 426.88 ਕਰੋੜ ਦੀ ਅਦਾਇਗੀ ਕੀਤੀ ਭਵਾਨੀਗੜ੍ਹ/ਸੰਗਰੂਰ, 28 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਕੀਤੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਝੋਨੇ ਦੇ ਸੀਜ਼ਨ ਨਾਲ ਸੰਬੰਧਿਤ ਹਰ ਵਰਗ ਨੂੰ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹੋਏ ਹਨ, ਜਿਨ੍ਹਾਂ ਨੂੰ ਯਕੀਨੀ ਬਣਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ । ਆਪਣੇ ਦੌਰੇ ਦੌਰਾਨ ਉਹਨਾਂ ਨੇ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲਿਆ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆੜਤੀ ਐਸੋਸੀਏਸ਼ਨ ਅਤੇ ਸੈਲਰ ਮਾਲਕਾਂ ਦੀ ਤਰਫੋਂ ਵੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਛੇਤੀ ਹੀ ਵਿਧਾਨ ਸਭਾ ਹਲਕਾ ਸੰਗਰੂਰ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ੀ ਨਾਲ ਨੇਪਰੇ ਚੜਾਈ ਜਾਵੇਗੀ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 2 ਲੱਖ 77 ਹਜ਼ਾਰ 542 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ਵਿੱਚੋਂ 2 ਲੱਖ 48 ਹਜ਼ਾਰ 442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ ਖਰੀਦੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 426.88 ਕਰੋੜ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ 1 ਲੱਖ 6 ਹਜ਼ਾਰ 290 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ । ਡੀ.ਸੀ ਨੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਮੁੜ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਖਰੀਦੀ ਜਾਣ ਵਾਲੀ ਜਿਣਸ ਦੀ ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਆਮਦ ਦੀ ਸੰਭਾਵਨਾ ਵਧਣ ਦੇ ਮੱਦੇਨਜ਼ਰ ਲੋੜੀਦੇ ਢੁਕਵੇ ਪ੍ਰਬੰਧ ਕੀਤੇ ਜਾਣ । ਇਸ ਮੌਕੇ ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਪ੍ਰਦੀਪ ਮਿੱਤਲ, ਨਰਿੰਦਰ ਹਾਕੀ, ਸ਼ਿੰਦਰਪਾਲ ਕੌਰ, ਕਰਨੈਲ ਮਾਝੀ, ਸੁੱਖੀ ਮਾਝੀ ਅਤੇ ਗੁਰਪ੍ਰੀਤ ਸਿੰਘ ਫੱਗੂਵਾਲਾ ਵੀ ਹਾਜ਼ਰ ਸਨ ।
Punjab Bani 28 October,2024
ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਸਾਂਝੀਆਂ ਟੀਮਾਂ ਨੇ ਡੀ. ਏ. ਪੀ. ਖਾਦ ਡੀਲਰਾਂ ਦੀ ਕੀਤੀ ਚੈਕਿੰਗ
ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੀਆਂ ਸਾਂਝੀਆਂ ਟੀਮਾਂ ਨੇ ਡੀ. ਏ. ਪੀ. ਖਾਦ ਡੀਲਰਾਂ ਦੀ ਕੀਤੀ ਚੈਕਿੰਗ -ਡੀ.ਏ.ਪੀ. ਖਾਦ ਦੀ ਕੀਮਤ ਵੱਧ ਵਸੂਲਣ ਵਾਲਿਆਂ ਤੇ ਖਾਦ ਨਾਲ ਹੋਰ ਵਸਤੂ ਖਰੀਦਣ ਦਾ ਜ਼ੋਰ ਪਾਉਣ ਵਾਲੇ ਵਿਕਰੇਤਾਵਾਂ ਦੀ ਸੂਚਨਾ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ : ਡਾ. ਜਸਵਿੰਦਰ ਸਿੰਘ ਪਟਿਆਲਾ, 28 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰਾਮ ਸਿੰਘ ਸੰਧੂ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ. ਏ. ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖਾਦ ਡੀਲਰ ਮੈਸ. ਗੁਪਤਾ ਐਗਰੋ ਸੇਲਜ਼ ਏਜੰਸੀ, ਭੁਨਰਹੇੜੀ, ਮੈਸ. ਕ੍ਰਿਸ਼ਨਾ ਪੈਸਟੀਸਾਈਡਜ, ਸਮਾਣਾ, ਮੈਸ. ਨਵੀਨ ਪੈਸਟੀਸਾਈਡਜ, ਸਮਾਣਾ, ਮੈਸ. ਗਰਗ ਫਰਟੀਲਾਈਜ਼ਰ, ਸਮਾਣਾ, ਮੈਸ. ਸਮਾਣਾ ਐਗਰੋ ਸੈਂਟਰ, ਸਮਾਣਾ ਅਤੇ ਮੈਸ. ਅਗਰਵਾਲ ਫਰਟੀਲਾਈਜ਼ਰ, ਸਮਾਣਾ ਅਤੇ ਸਹਿਕਾਰੀ ਸਭਾ ਘਮਰੌਦਾ, ਸੌਜਾ ਅਤੇ ਰੋਹਟੀ ਮੌੜਾ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਰੇਟ ਤੋਂ ਜ਼ਿਆਦਾ ਡੀ. ਏ. ਪੀ ਖਾਦ ਦਿੰਦਾ ਹੈ ਅਤੇ ਡੀ.ਏ.ਪੀ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸ੍ਰੀ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਸ੍ਰੀ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਸ੍ਰੀ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਸ੍ਰੀ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਸ੍ਰੀ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਸ੍ਰੀ ਅਨੁਰਾਗ ਅੱਤਰੀ (97819-90390) ਨਾਲ ਸੰਪਰਕ ਕਰ ਸਕਦੇ ਹਨ ।
Punjab Bani 28 October,2024
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਵੀ ਕੀਤੀ ਗੱਲਬਾਤ, ਹਰੇਕ ਤਰ੍ਹਾਂ ਦੇ ਪ੍ਰਸ਼ਾਸਨਿਕ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਭਵਾਨੀਗੜ੍ਹ, 28 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਸਥਾਨਕ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਹੁਣ ਤੱਕ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਉਹਨਾਂ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਕਿਸਾਨਾਂ, ਆੜਤੀਆਂ, ਮਜ਼ਦੂਰਾਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਆਦਿ ਸਾਰੇ ਵਰਗਾਂ ਨਾਲ ਸੁਚੱਜਾ ਤਾਲਮੇਲ ਰੱਖਣ ਦੀ ਹਦਾਇਤ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਰੋਜ਼ਾਨਾ ਦੇ ਆਧਾਰ ਤੇ ਝੋਨੇ ਦੇ ਸਮੁੱਚੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਕੇ ਜਾਇਜ਼ਾ ਲੈ ਰਹੇ ਹਨ ਇਸ ਲਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤਣ । ਇਸ ਮੌਕੇ ਏਡੀਸੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਕਿਉਂਕਿ 17% ਤੋਂ ਵੱਧ ਨਮੀ ਵਾਲਾ ਝੋਨਾ ਮਾਪਦੰਡਾਂ ਉੱਤੇ ਖਰਾ ਨਹੀਂ ਉਤਰਦਾ ਅਤੇ ਖਰੀਦ ਨਾ ਹੋਣ ਕਾਰਨ ਮੰਡੀਆਂ ਵਿੱਚ ਹੀ ਝੋਨੇ ਦੇ ਅੰਬਾਰ ਲੱਗ ਜਾਂਦੇ ਹਨ ਜਿਸ ਕਾਰਨ ਸਾਰੇ ਹੀ ਖਰੀਦ ਕਾਰਜ ਪ੍ਰਭਾਵਿਤ ਹੁੰਦੇ ਹਨ । ਇਸ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।
Punjab Bani 28 October,2024
ਪੰਜਾਬ `ਚ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਨਾਲ ਪ੍ਰਦੁਸ਼ਣ ਦਾ ਪੱਧਰ ਵੀ ਰਿਹੈ ਵਧ
ਪੰਜਾਬ `ਚ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਨਾਲ ਪ੍ਰਦੁਸ਼ਣ ਦਾ ਪੱਧਰ ਵੀ ਰਿਹੈ ਵਧ ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਹਾਲ ਦੀ ਘੜੀ ਵੱਧ ਰਹੇ ਹਨ ਜਿਸ ਕਾਰਨ ਪ੍ਰਦੂਸ਼ਨ ਦਾ ਪਧੱਰ ਵੀ ਵਧ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਵੀ ਪ੍ਰਦੂਸ਼ਨ ਵੱਧ ਗਿਆ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ `ਚ 1 ਡਿਗਰੀ ਅਤੇ ਚੰਡੀਗੜ੍ਹ `ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਤਰਨ ਤਾਰਨ `ਚ ਅੱਗ ਲੱਗਣ ਦੀਆਂ 24 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 19, ਪਟਿਆਲਾ ਵਿੱਚ 11, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 10-10 ਮਾਮਲੇ ਸਾਹਮਣੇ ਆਏ ਹਨ। ਕੁੱਲ ਮਿਲਾ ਕੇ ਇਸ ਸਾਲ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,857 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜੋ ਪਿਛਲੇ ਸਾਲ ਦੇ 3,293 ਦੇ ਮੁਕਾਬਲੇ ਬਹੁਤ ਘੱਟ ਹਨ।
Punjab Bani 28 October,2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ ਕੋਟਕਪੂਰਾ 'ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ । ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ । ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦੇ ਗਏ ਕੁੱਲ ਝੋਨੇ ਵਿੱਚੋਂ 134635 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ ।
Punjab Bani 27 October,2024
ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. ਦੀ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਵਿਚ ਜਾਮ ਖੋਲ੍ਹਣ ਦਾ ਲਿਆ ਫ਼ੈਸਲਾ
ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. ਦੀ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਵਿਚ ਜਾਮ ਖੋਲ੍ਹਣ ਦਾ ਲਿਆ ਫ਼ੈਸਲਾ ਅੰਦੋਲਨ ਜਿਉਂ ਦਾ ਤਿਉਂ ਰਹੇਗਾ ਜਾਰੀ : ਕਿਸਾਨ ਆਗੂ ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. (ਗ਼ੈਰ-ਰਾਜਨੀਤਕ) ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਐਤਵਾਰ ਮੀਟਿੰਗ ਹੋਈ, ਜਿਸ ਪਿੱਛੋਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਜਦਕਿ ਅੰਦੋਲਨ ਜਿਉਂ ਦਾ ਤਿਉਂ ਜਾਰੀ ਰਹੇਗਾ। ਿਿਕਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਦੀ ਅਗਵਾਈ ਵਿੱਚ ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਅੰਦਰ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਕੱਲ੍ਹ ਤੋਂ ਸ਼ੁਰੂ ਧਰਨਾ ਪ੍ਰਦਰਸ਼ਨ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਮੀਟਿੰਗ ਕੀਤੀ ਗਈ।ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਮੀਡੀਆ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜ਼ਬਰਦਸਤ ਤਰੀਕੇ ਨਾਲ ਮਸਲਾ ਰੱਖੇ ਜਾਣ ਤੇ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਤੇ ਵੀ ਘਟ ਰੇਟ ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜ਼ਾਇਜ਼ ਕੱਟ ਦੀ ਭਰਪਾਈ ਆੜਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਆੜ੍ਹਤੀਏ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੀਫ਼ ਮੰਡੀ ਬੋਰਡ ਵੱਲੋਂ ਕਿਹਾ ਗਿਆ ਕਿ 140 ਲੱਖ ਮੀਟ੍ਰਿਕ ਟਨ ਝੋਨੇ ਲਈ 3850 ਸ਼ੈਲਰਾਂ ਨਾਲ ਸਮਝੌਤੇ ਕੀਤੇ ਗਏ ਹਨ ਅਤੇ ਜਿੰਨਾ ਵਿੱਚੋਂ 2900 ਕਾਰਜ਼ਸ਼ੀਲ ਹਨ ਅਤੇ ਆਗੂਆਂ ਵੱਲੋਂ ਇਸਤੇ ਮੰਗ ਕੀਤੀ ਗਈ ਕਿ ਐਗਰੀਮੈਂਟ ਨੂੰ ਅਖਬਾਰ ਪ੍ਰੈਸ ਰਲੀਜ਼ ਰਾਹੀਂ ਜਨਤਕ ਕੀਤਾ ਜਾਵੇ, ਜਿਸਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਦੱਸਿਆ ਗਿਆ ਕਿ 40 ਲੱਖ ਮੀਟ੍ਰਿਕ ਟਨ ਲਈ ਆਰ ਓ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਕਿਸਾਨ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਇਹਨਾਂ ਮੰਤਰੀਆਂ ਮੰਨਿਆ ਕਿ ਅੱਜ ਦੀ ਤਰੀਕ ਤੱਕ 19 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ ਜਿਸਤੇ ਕਿਸਾਨ ਆਗੂਆਂ ਕਿਹਾ ਕਿ ਅੱਜ ਸਰਕਾਰੀ ਅੰਕੜਿਆਂ ਅਨੁਸਾਰ 49 ਲੱਖ ਟਨ ਝੋਨਾ ਮੰਡੀਆਂ ਚ ਆ ਚੁੱਕਾ ਹੈ ਜਾਨੀਕੇ 30 ਲੱਖ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ, ਜਿਸ ਕਰਕੇ ਮੰਡੀਆਂ ਬਲਾਕ ਹੋਈਆਂ ਪਈਆਂ ਹਨ। ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਦੁਆਰਾ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ । ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ ਏ ਪੀ ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਦਿਖਾ ਕੇ ਨਕਦ ਡੀ. ਏ. ਪੀ. ਲੈ ਸਕਦਾ ਹੈ। ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਆਸ਼ਵਾਸਨ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦੇ ਆਸ਼ਵਾਸਨ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਪਰ ਰੋਡ ਸਾਈਡ `ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਅਗਰ ਆਉਂਦੇ ਦਿਨਾਂ ਵਿੱਚ ਹਾਲਾਤਾਂ ਸੁਧਾਰ ਨਾ ਹੋਇਆ ਤਾਂ ਫਿਰ ਤੋਂ ਤਿੱਖੇ ਐਕਸ਼ਨ ਕੀਤੇ ਜਾਣਗੇ ।
Punjab Bani 27 October,2024
ਅਨਾਜ ਮੰਡੀ ਧੂਰੀ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 60 ਫੀਸਦੀ ਝੋਨੇ ਦੀ ਲਿਫਟਿੰਗ : ਐਸ. ਡੀ. ਐਮ. ਧੂਰੀ
ਅਨਾਜ ਮੰਡੀ ਧੂਰੀ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 60 ਫੀਸਦੀ ਝੋਨੇ ਦੀ ਲਿਫਟਿੰਗ : ਐਸ. ਡੀ. ਐਮ. ਧੂਰੀ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਚੌਕਸੀ ਰੱਖਣ ਲਈ ਡਰੋਨ ਰਾਹੀਂ ਹੋਵੇਗੀ ਨਿਗਰਾਨੀ : ਵਿਕਾਸ ਹੀਰਾ ਸਬ ਡਵੀਜ਼ਨ ਧੂਰੀ ਵਿੱਚ ਪਰਾਲੀ ਪ੍ਰਬੰਧਨ ਲਈ ਸਹਿਯੋਗ ਦੇਣ ਵਾਲੇ ਕਿਸਾਨਾਂ ਦਾ ਕੀਤਾ ਧੰਨਵਾਦ, ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰਦਾਨ ਕੀਤਾ ਜਾ ਰਿਹਾ ਹੈ ਸੁਖਾਵਾਂ ਮਾਹੌਲ ਐਸ. ਡੀ. ਐਮ ਵਿਕਾਸ ਹੀਰਾ ਵੱਲੋਂ ਅਨਾਜ ਮੰਡੀ ਧੂਰੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਨੂੰ ਨਮੀ ਰਹਿਤ ਫਸਲ ਹੀ ਲਿਆਉਣ ਦੀ ਕੀਤੀ ਅਪੀਲ ਧੂਰੀ/ ਸੰਗਰੂਰ, 27 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸ਼ਾਮ ਐਸਡੀਐਮ ਵਿਕਾਸ ਹੀਰਾ ਨੇ ਅਨਾਜ ਮੰਡੀ ਧੂਰੀ ਦਾ ਦੌਰਾ ਕਰਦਿਆਂ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ । ਉਹਨਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ ਖਰੀਦੇ ਗਏ ਝੋਨੇ ਵਿੱਚੋਂ ਲਗਭਗ 60 ਫੀਸਦੀ ਝੋਨੇ ਦੀ ਲਿਫਟਿੰਗ ਅਨਾਜ ਮੰਡੀ ਵਿੱਚੋਂ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ । ਐਸ. ਡੀ. ਐਮ. ਵਿਕਾਸ ਹੀਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅਨਾਜ ਮੰਡੀ ਧੂਰੀ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਉਹ ਨਿਯਮਿਤ ਤੌਰ ਤੇ ਅਧਿਕਾਰੀਆਂ ਤੋਂ ਇਸਦਾ ਜਾਇਜ਼ਾ ਲੈਂਦੇ ਰਹਿੰਦੇ ਹਨ। ਐਸ. ਡੀ. ਐਮ. ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਨਾਜ ਮੰਡੀਆਂ ਵਿੱਚ ਕੇਵਲ ਨਮੀ ਰਹਿਤ ਝੋਨਾ ਹੀ ਲਿਆਉਣ ਤਾਂ ਜੋ ਉਹਨਾਂ ਦੁਆਰਾ ਲਿਆਂਦੀ ਜਾਣ ਵਾਲੀ ਜਿਣਸ ਦੀ ਨਾਲੋ ਨਾਲ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਸਬ ਡਵੀਜ਼ਨ ਧੂਰੀ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਉੱਤੇ ਨਿਗਰਾਨੀ ਰੱਖਣ ਲਈ ਡਰੋਨ ਦੀ ਸਹਾਇਤਾ ਲਈ ਜਾ ਰਹੀ ਹੈ ਅਤੇ ਇਥੋਂ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਵਾਤਾਵਰਣ ਦੇ ਰਾਖੇ ਵਜੋਂ ਪ੍ਰਸ਼ਾਸਨਿਕ ਯਤਨਾਂ ਦਾ ਸਹਿਯੋਗ ਦਿੰਦੇ ਹੋਏ ਪਰਾਲੀ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਿਛਲੇ 13 ਦਿਨਾਂ ਵਿੱਚ ਸਬ ਡਵੀਜ਼ਨ ਧੂਰੀ ਦੇ ਪਿੰਡਾਂ ਅੰਦਰ ਪਰਾਲੀ ਜਾਂ ਰਹਿੰਦ ਖੂਹੰਦ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਜਿਸ ਲਈ ਪ੍ਰਸ਼ਾਸਨ, ਕਿਸਾਨਾਂ ਦਾ ਧੰਨਵਾਦੀ ਹੈ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਉਪਲਬਧ ਕਰਾਉਣ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ ਜਿਸ ਲਈ ਬਕਾਇਦਾ ਪਿੰਡਾਂ ਵਿੱਚ ਕਲਸਟਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸਾਨਾਂ ਦੀ ਲੋੜ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੇ ਹਨ । ਐਸ. ਡੀ. ਐਮ. ਵਿਕਾਸ ਹੀਰਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੀਜਨ ਦੌਰਾਨ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜਾਂ ਤਹਿਸੀਲ ਵਿਖੇ ਵੀ ਸੰਪਰਕ ਕਰ ਸਕਦਾ ਹੈ ।
Punjab Bani 27 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਧਿਕਾਰੀ- ਸੰਦੀਪ ਰਿਸ਼ੀ ਸੁਪਰ ਐਸ. ਐਮ. ਐਸ. ਤੋਂ ਬਿਨਾਂ ਕੰਬਾਈਨਾਂ ਦੀ ਵਰਤੋਂ ਨਾ ਕਰਨ ਕਿਸਾਨ ਪਰਾਲੀ ਪ੍ਰਬੰਧਨ ਲਈ ਸੀ.ਆਰ.ਐਮ ਮਸ਼ੀਨਰੀ ਦੀ ਵਰਤੋਂ ਲਈ ਕਿਸਾਨਾਂ ਨੂੰ ਕੀਤਾ ਜਾਵੇ ਉਤਸ਼ਾਹਿਤ ਸੰਗਰੂਰ, 27 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਸਾਂਝੇ ਹੰਭਲਿਆਂ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ਤੇ ਠੱਲ ਪਾਈ ਜਾ ਸਕਦੀ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸੀ.ਏ.ਕਿਊ.ਐਮ ਟੀਮਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਜਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਦੀਆਂ ਜਿੰਨੀਆਂ ਵੀ ਘਟਨਾਵਾਂ ਦੇ ਮਾਮਲੇ ਸਾਹਮਣੇ ਲਿਆਂਦੇ ਗਏ ਹਨ, ਉਹਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਂਦੇ ਹੋਏ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੁਸ਼ਟੀ ਪਾਏ ਜਾਣ 'ਤੇ ਜ਼ਿੰਮੇਵਾਰ ਵਿਅਕਤੀਆਂ ਦੇ ਚਲਾਨ ਕੱਟੇ ਜਾਣ ਅਤੇ ਨਿਯਮਾਂ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚ ਲਾਲ ਇੰਦਰਾਜ਼ ਦਰਜ ਕਰਦੇ ਹੋਏ ਐਫ.ਆਈ.ਆਰ ਦਰਜ ਕਰਵਾਈਆਂ ਜਾਣ । ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹਈਆ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ.ਐਮ) ਮਸ਼ੀਨਾਂ ਦੀ ਲਾਜ਼ਮੀ ਤੌਰ ਤੇ ਵਰਤੋਂ ਕਰਨ ਲਈ ਕਿਸਾਨਾਂ ਨੂੰ ਨਿਯਮਤ ਤੌਰ ਤੇ ਪ੍ਰੇਰਿਤ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਝੋਨੇ ਦੀ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸੁਪਰ ਐਸਐਮਐਸ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਜੇਕਰ ਜਾਂਚ ਦੌਰਾਨ ਚੌਕਸੀ ਟੀਮਾਂ ਵੱਲੋਂ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ. ਐਮ. ਐਸ. ਪ੍ਰਣਾਲੀ ਤੋਂ ਵਾਢੀ ਕਰਦੀ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨੋਡਲ ਅਫਸਰ, ਕਲਸਟਰ ਅਫਸਰ, ਫਲਾਇੰਗ ਸਕੁਐਡ ਹੁਣ ਵਧੇਰੇ ਚੌਕਸੀ ਵਰਤਣ ਅਤੇ ਖੇਤਾਂ ਵਿੱਚ ਜੇਕਰ ਰਹਿੰਦ ਖੂਹੰਦ ਨੂੰ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਅੱਗ ਨੂੰ ਬੁਝਾਉਣ ਲਈ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮਨੁੱਖੀ ਸਿਹਤ, ਧਰਤੀ ਦੀ ਸਿਹਤ, ਵਾਤਾਵਰਣ ਸੰਭਾਲ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਪਰਾਲੀ ਨੂੰ ਸਾੜਨ ਦੀ ਥਾਂ ਉੱਤੇ ਪਰਾਲੀ ਪ੍ਰਬੰਧਨ ਵਾਲਾ ਰਸਤਾ ਚੁਣਨ । ਮੀਟਿੰਗ ਦੌਰਾਨ ਏ. ਡੀ. ਸੀ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸ. ਡੀ. ਐਮ. ਅਤੇ ਡੀ. ਐਸ. ਪੀਜ਼, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰਤਾ ਕਰਨਵੀਰ ਸਿੰਘ ਰੰਧਾਵਾ, ਐਕਸੀਅਨ ਗੁਨੀਤ ਸੇਠੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 27 October,2024
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ : ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ । ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ । ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ 'ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਹਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੀ. ਐਸ. ਟੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 27 October,2024
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਮੰਡੀਆਂ ਦਾ ਲਗਾਤਾਰ ਦੌਰਾ ਜਾਰੀ
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਮੰਡੀਆਂ ਦਾ ਲਗਾਤਾਰ ਦੌਰਾ ਜਾਰੀ -ਕਿਸਾਨਾਂ ਦੇ ਖਰੀਦੇ ਝੋਨੇ ਦੀ 100 ਫ਼ੀਸਦੀ ਅਦਾਇਗੀ ਕੀਤੀ-ਡਾ. ਪ੍ਰੀਤੀ ਯਾਦਵ -ਡੀ.ਸੀ. ਤੇ ਐਸ. ਐਸ. ਪੀ. ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ 'ਚ ਹੋਰ ਤੇਜੀ ਲਿਆਉਣ ਦੀ ਹਦਾਇਤ ਪਟਿਆਲਾ, 27 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਲਗਾਤਾਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6 ਲੱਖ 26 ਹਜ਼ਾਰ 757 ਮੀਟ੍ਰਿਕ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 5 ਲੱਖ 85 ਹਜ਼ਾਰ 705 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੇ ਇੱਕ ਦਿਨ ਵਿੱਚ ਹੀ 37 ਹਜ਼ਾਰ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਹੁਣ ਤੱਕ 2 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਚੁਕਾਈ ਵਿਚ ਲਗਾਤਾਰ ਤੇਜੀ ਆ ਰਹੀ ਹੈ ਤੇ ਹੁਣ ਕੋਈ ਸਮੱਸਿਆ ਨਹੀਂ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ 100 ਫ਼ੀਸਦੀ 1213 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਕਿਸੇ ਵੀ ਖਰੀਦ ਏਜੰਸੀਆਂ ਵੱਲ ਕੋਈ ਬਕਾਇਆ ਨਹੀਂ ਹੈ । ਆਪਣੇ ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਨਾਭਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਅਤੇ ਇੱਥੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਕਿਸੇ ਵੀ ਮੰਡੀ ਦਾ ਅਚਾਨਕ ਦੌਰਾ ਕਰਕੇ ਇਸੇ ਤਰ੍ਹਾਂ ਆਉਂਦੇ ਦਿਨਾਂ ਵਿੱਚ ਵੀ ਜਾਇਜ਼ਾ ਲੈਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਐਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ ਵੀ ਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ । ਇਸ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ ।
Punjab Bani 27 October,2024
ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ 'ਚ ਹੋਣ ਲੱਗੀ ਵਾਤਾਵਰਣ ਦੀ ਗੱਲ
ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ 'ਚ ਹੋਣ ਲੱਗੀ ਵਾਤਾਵਰਣ ਦੀ ਗੱਲ -ਸਵੇਰ-ਸ਼ਾਮ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ : ਅਨੁਪ੍ਰਿਤਾ ਜੌਹਲ ਪਟਿਆਲਾ, 27 ਅਕਤੂਬਰ :ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ 'ਚ ਹੁਣ ਸਵੇਰੇ-ਸ਼ਾਮ ਵਾਤਾਵਰਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਤੋਂ ਲੈ ਕੇ ਨੌਜਵਾਨ ਤੇ ਬੱਚੇ ਵੀ ਸ਼ਾਮਲ ਹੋ ਰਹੇ ਹਨ ਤੇ ਦਿਨ ਪ੍ਰਤੀ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈ ਕੇ ਪਰਾਲੀ ਪ੍ਰਬੰਧਨ ਲਈ ਨਵੀਂਆਂ ਤਕਨੀਕਾਂ ਸਬੰਧੀ ਮਾਹਰਾਂ ਪਾਸੋਂ ਜਾਣਕਾਰੀ ਲੈ ਰਹੇ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ 'ਸੱਥ 'ਚ ਗੱਲ ਅਤੇ ਹੱਲ' ਪ੍ਰੋਗਰਾਮ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਰੋਜਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾ ਅਤੇ ਸਾਂਝੀਆਂ ਥਾਵਾਂ 'ਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨਾਲ ਹੋਣ ਵਾਲੇ ਨੁਕਸਾਨ ਪ੍ਰੀਤ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਦੋਵੇਂ ਤਕਨੀਕਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੀ ਇਸ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਆਪਣੇ ਸ਼ੰਕੇ ਵੀ ਦੂਰ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ ਦੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਵਲੋਂ ਪਿੰਡ ਤਰੋੜਾ ਕਲਾਂ ਅਤੇ ਤਰੋੜਾ ਖੁਰਦ, ਬਲਾਕ ਭੁਨਰਹੇੜੀ ਦੇ ਬੀ. ਡੀ. ਪੀ. ਓ. ਮੋਹਿੰਦਰ ਸਿੰਘ ਵਲੋਂ ਪਿੰਡ ਕਾਠਗੜ੍ਹ, ਬਲਾਕ ਸਨੌਰ ਦੇ ਐਸ. ਈ.ਪੀ. ਓ. ਪ੍ਰਿੰਸ ਜਿੰਦਲ ਵਲੋਂ ਪਿੰਡ ਨਨਾਨਸੁ, ਬਲਾਕ ਰਾਜਪੁਰਾ ਦੇ ਜੇ.ਈ. ਸਤਿੰਦਰਪਾਲ ਸਿੰਘ ਵਲੋਂ ਪਿੰਡ ਨਰਾਇਣਗੜ੍ਹ ਝੁੰਗੀਆਂ, ਬਲਾਕ ਘਨੌਰ ਦੇ ਪੰਚਾਇਤ ਸੈਕਟਰੀ ਜਗਜੀਤ ਸਿੰਘ ਵਲੋਂ ਪਿੰਡ ਲਾਛੜੂ ਕਲਾਂ, ਬਲਾਕ ਸ਼ੰਭੂ ਕਲਾਂ ਦੇ ਪੰਚਾਇਤ ਸੈਕਟਰੀ ਵਿਕਰਾਂਤ ਸਿੰਘ ਵਲੋਂ ਪਿੰਡ ਗੁਰੂ ਤੇਗ ਬਹਾਦਰ ਕਾਲੋਨੀ, ਬਲਾਕ ਸਮਾਣਾ ਦੇ ਐਸ. ਈ. ਪੀ. ਓ. ਗੁਰਤੇਜ ਸਿੰਘ ਵਲੋਂ ਪਿੰਡ ਖੱਤਬੀਵਾਲ, ਬਲਾਕ ਪਾਤੜਾਂ ਦੇ ਬੀ. ਡੀ. ਪੀ. ਓ. ਬਗੇਲ ਸਿੰਘ ਵਲੋਂ ਪਿੰਡ ਕਰਤਾਰਪੁਰ, ਬਲਾਕ ਨਾਭਾ ਦੇ ਐਸ. ਈ. ਪੀ. ਓ. ਕਰਨਵੀਰ ਸਿੰਘ ਵਲੋਂ ਪਿੰਡ ਘਣੀਵਾਲ, ਥੂਹੀ ਅਤੇ ਥੁਹਾ ਪੱਤੀ, ਬਲਾਕ ਪਟਿਆਲਾ ਦਿਹਾਤੀ ਦੇ ਬੀ. ਡੀ. ਪੀ. ਓ. ਕ੍ਰਿਸ਼ਨ ਸਿੰਘ ਵਲੋਂ ਪਿੰਡ ਲੁਬਾਣਾ ਟੇਕੂ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ ।
Punjab Bani 27 October,2024
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ -ਲਿਫਟਿੰਗ 'ਚ ਆਈ ਤੇਜੀ, ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ -ਡਾ. ਪ੍ਰੀਤੀ ਯਾਦਵ -ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ -ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਝੋਨੇ ਦੀ ਖਰੀਦ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਨਾਭਾ/ਭਾਦਸੋਂ/ਪਟਿਆਲਾ, 26 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਵਿੱਚ ਹੁਣ ਤੇਜੀ ਆ ਗਈ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ ਹੋ ਰਹੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਪਿੰਡ ਲੌਟ ਦੀ ਮੰਡੀ ਦਾ ਅਚਨਚੇਤ ਦੌਰਾ ਕਰਨ ਮੌਕੇ ਪ੍ਰਦਾਨ ਕੀਤੀ। ਇਸ ਮੌਕੇ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 5 ਲੱਖ 76 ਹਜ਼ਾਰ 412 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 45 ਹਜ਼ਾਰ 562 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ ਪਿਛਲੇ 72 ਘੰਟਿਆਂ ਵਿੱਚ 40 ਫੀਸਦੀ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ ।
Punjab Bani 26 October,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ -ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ -ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ -ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ -'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਕਰੇਗੀ ਰਾਖੀ' ਪਟਿਆਲਾ, 26 ਅਕਤੂਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਕਿਸਾਨੀ ਦੇ ਸੰਕਟ ਦੇ ਹੱਲ ਲਈ ਪਹਿਲਕਦਮੀ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਿਸਾਨਾਂ, ਆੜਤੀਆਂ ਤੇ ਸੈਲਰ ਮਾਲਕਾਂ ਨਾਲ ਬੈਠਕ ਕਰਨ। ਸਿਹਤ ਮੰਤਰੀ ਨੇ ਪਟਿਆਲਾ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ 'ਚ ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਬਰਬਾਦ ਕਰਨ ਲਈ ਲੂੰਬੜ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ, ਆੜਤੀਆਂ, ਸੈਲਰ ਮਾਲਕਾਂ ਤੇ ਮਜ਼ਦੂਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਕੇਂਦਰ ਦੀਆਂ ਚਾਲਾਂ ਦਾ ਡੱਟ ਕੇ ਮੁਕਾਬਲਾ ਕਰ ਰਹੀ ਹੈ । ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਤੇਜੀ ਆਈ ਹੈ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੀ 40 ਫੀਸਦੀ ਤੋਂ ਵੱਧ ਚੁਕਾਈ ਹੋ ਚੁੱਕੀ ਹੈ । ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਅੰਦੋਲਣ ਦਾ ਬਦਲਾ ਲਿਆ ਜਾ ਰਿਹਾ ਹੈ ਅਤੇ ਅੰਬਾਨੀ ਤੇ ਅਡਾਨੀ ਵਰਗੇ ਵੱਡੇ ਉਦਯੋਗਿਕ ਘਰਾਣਿਆ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਲਈ ਗੁਜਰਾਤ, ਮਹਾਰਾਸ਼ਟਰ ਤੇ ਹੋਰ ਰਾਜਾਂ ਵਿੱਚੋਂ ਨਸ਼ਾ ਭੇਜਿਆ ਜਾ ਰਿਹਾ ਹੈ ਪਰੰਤੂ ਕੇਂਦਰੀ ਏਜੰਸੀਆਂ ਹੱਥ 'ਤੇ ਹੱਥ ਧਰਕੇ ਬੈਠੀਆਂ ਹੋਈਆਂ ਹਨ । ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਮੰਡੀ ਬੋਰਡ ਦੇ ਫੰਡ ਰੋਕਣ ਕਰਕੇ ਅਜਿਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਇਸਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ । ਸਿਹਤ ਮੰਤਰੀ ਨੇ ਪਟਿਆਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ, ਅਸ਼ੋਕ ਕੁਮਾਰ ਮੋਢੀ, ਚਰਨਦਾਸ ਗੋਇਲ, ਖਰਦਮਨ ਰਾਏ ਗੁਪਤਾ, ਅਸ਼ੋਕ ਕੁਮਾਰ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਬਹਾਲ ਸਿੰਘ, ਦਰਬਾਰਾ ਸਿੰਘ ਜਾਹਲਾਂ, ਵਿਕਰਮਜੀਤ ਸਿੰਘ ਸੈਣੀ, ਤੀਰਥ ਬਾਂਸਲ, ਹਰਦੇਵ ਸਿੰਘ ਸਰਪੰਚ, ਰਕੇਸ਼ ਭਾਨਰਾ ਅਤੇ ਹੋਰ ਨੁਮਾਇੰਦਿਆਂ ਨਾਲ ਬੈਠਕ ਵੀ ਕੀਤੀ । ਇਸ ਮੌਕੇ ਐਸ. ਡੀ. ਐਮ. ਮਨਜੀਤ ਕੌਰ, ਡੀ. ਐਫ. ਐਸ. ਸੀ. ਰੂਪਪ੍ਰੀਤ ਕੌਰ, ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਚੀਮਾ, ਰੁਪਿੰਦਰ ਸਿੰਘ ਟਿਵਾਣਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।
Punjab Bani 26 October,2024
ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ
ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ -ਏ. ਡੀ. ਸੀ. ਨੇ ਪਾਤੜਾਂ ਸਬ ਡਵੀਜ਼ਨ ਦੇ ਸਟਾਫ਼ ਨਾਲ ਕੀਤੀ ਬੈਠਕ, ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਕੀਤੀ ਗੱਲਬਾਤ ਪਾਤੜਾਂ/ਪਟਿਆਲਾ, 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਪਾਤੜਾਂ ਸਬ ਡਵੀਜ਼ਨ ਵਿੱਚ ਤਾਇਨਾਤ ਸਟਾਫ਼ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਫ਼ੀਲਡ ’ਚ ਤਾਇਨਾਤ ਸਟਾਫ਼ ਪਰਾਲੀ ਪ੍ਰਬੰਧਨ ਕਰਵਾਉਣ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਸਮੇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਸਕੇ । ਇਸ ਮੌਕੇ ਐਸ. ਡੀ. ਐਮ ਅਸ਼ੋਕ ਕੁਮਾਰ ਤੇ ਐਸ.ਪੀ. ਜਸਵੀਰ ਸਿੰਘ ਵੀ ਮੌਜੂਦ ਸਨ । ਇਸ਼ਾ ਸਿੰਗਲਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਵਾਢੀ ਤੇਜ਼ੀ ਨਾਲ ਹੋ ਰਹੀ ਹੈ ਤੇ ਕਿਸਾਨਾਂ ਵੱਲੋਂ ਅਗਲੀ ਫ਼ਸਲ ਲਈ ਖੇਤ ਤਿਆਰ ਕੀਤੇ ਜਾਣੇ ਹਨ, ਇਸ ਲਈ ਕਿਸਾਨਾਂ ਨੂੰ ਬੇਲਰ, ਸੁਪਰ ਸੀਡਰ ਤੇ ਸਰਫੇਸ ਸੀਡਰ ਆਦਿ ਵਰਗੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪਿੰਡਾਂ ਵਿੱਚ ਤਾਇਨਾਤ ਸਟਾਫ਼ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖੇ ਤੇ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਏ । ਉਨ੍ਹਾਂ ਕਿਹਾ ਕਿ ਸਟਾਫ਼ ਵੱਲੋਂ ਬਿਹਤਰ ਯੋਜਨਾ ਨਾਲ ਕੀਤੇ ਕੰਮ ਦੇ ਸਾਰਥਕ ਨਤੀਜੇ ਆਉਂਦੇ 15 ਦਿਨਾਂ ਵਿੱਚ ਦੇਖਣ ਨੂੰ ਮਿਲਣਗੇ । ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਸਬੰਧੀ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ਅਤੇ ਜੇਕਰ ਕਿਸਾਨਾਂ ਨੂੰ ਬੁਕਿੰਗ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਪਟਿਆਲਾ ਜ਼ਿਲ੍ਹੇ ਦੇ ਕੰਟਰੋਲ ਰੂਮ ਨੰਬਰ 0175-2350550 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀ ਖੇਤਾਂ ਵਿੱਚ ਜਾ ਕੇ ਹੌਸਲਾ ਅਫ਼ਜ਼ਾਈ ਵੀ ਕੀਤੀ ।
Punjab Bani 26 October,2024
ਐਸ. ਡੀ. ਐਮ ਦੂਧਨਸਾਧਾਂ ਪਰਾਲੀ ਪ੍ਰਬੰਧਨ ਕਰਵਾਉਣ ਲਈ ਐਕਸ਼ਨ ’ਚ, ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
ਐਸ. ਡੀ. ਐਮ ਦੂਧਨਸਾਧਾਂ ਪਰਾਲੀ ਪ੍ਰਬੰਧਨ ਕਰਵਾਉਣ ਲਈ ਐਕਸ਼ਨ ’ਚ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ -ਕ੍ਰਿਪਾਲਵੀਰ ਸਿੰਘ ਨੇ ਪਿੰਡ ਮੀਰਾਂਪੁਰ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ -ਬਿਨਾਂ ਸੁਪਰ ਐਸ. ਐਮ. ਐਸ ਦੇ ਚੱਲਣ ਵਾਲੀ ਕੰਬਾਈਨ ’ਤੇ ਕੀਤੀ ਕਾਰਵਾਈ ਤੇ ਖੇਤਾਂ ’ਚ ਲੱਗੀ ਅੱਗ ਨੂੰ ਬੁਝਵਾਇਆ ਪਟਿਆਲਾ, 26 ਅਕਤੂਬਰ : ਉਪ ਮੰਡਲ ਮੈਜਿਸਟਰੇਟ ਦੂਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ । ਇਸ ਮੌਕੇ ਉਨ੍ਹਾਂ ਪਿੰਡ ਮੀਰਾਂਪੁਰ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਦੀ ਖੇਤਾਂ ਵਿੱਚ ਜਾ ਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਪਿੰਡ ਮਸੀਂਗਣ ਵਿਖੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ’ਤੇ ਜਾ ਕੇ ਬੁਝਵਾਇਆ ਤੇ ਬਿਨਾਂ ਸੁਪਰ ਐਸ. ਐਮ. ਐਸ ਦੇ ਵਾਢੀ ਕਰਨ ਵਾਲੀ ਕੰਬਾਈਨ ’ਤੇ ਕਰਵਾਈ ਕੀਤੀ । ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਦੂਧਨਸਾਧਾਂ ਅੰਦਰ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਪ੍ਰਸ਼ਾਸਨ ਫ਼ੀਲਡ ਵਿੱਚ ਤਾਇਨਾਤ ਹੈ ਤੇ ਪਿੰਡ ਵਿੱਚ ਨੋਡਲ ਅਫ਼ਸਰਾਂ ਵੱਲੋਂ ਜਿਥੇ ਸੱਥਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਪਰਾਲੀ ਪ੍ਰਬੰਧਨ ਵਿੱਚ ਉਪਯੋਗ ਆਉਣ ਵਾਲੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਿਸਾਨਾਂ ਦਾ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੀ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਦਾ ਉਪਯੋਗ ਕੀਤਾ ਜਾ ਰਿਹਾ ਹੈ । ਉਨ੍ਹਾਂ ਪਿੰਡ ਮੀਰਾਂਪੁਰ ਵਿਖੇ ਸੁਪਰ ਸੀਡਰ ਨਾਲ ਬਿਜਾਈ ਕਰ ਰਹੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਨਵੀਨਤਮ ਤਕਨੀਕਾਂ ਅਪਣਾਉਂਦੇ ਹੋਏ ਪਰਾਲੀ ਦਾ ਨਿਪਟਾਰਾ ਕਰਨ ਤੇ ਅਗਲੀ ਫ਼ਸਲ ਦੀ ਬਿਜਾਈ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਇਹ ਜ਼ਰੂਰੀ ਹੈ ਕਿ ਹੁਣ ਅਸੀਂ ਵਾਤਾਵਰਣ ਪ੍ਰਤੀ ਸੁਚੇਤ ਹੋਈਏ ਤੇ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦਈਏ ।
Punjab Bani 26 October,2024
ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਜਿਹੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜਨ ਲਈ ਪੂਰੀ ਤਰ੍ਹਾਂ ਸਰਗਰਮ : ਸੰਦੀਪ ਰਿਸ਼ੀ
ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਜਿਹੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜਨ ਲਈ ਪੂਰੀ ਤਰ੍ਹਾਂ ਸਰਗਰਮ : ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਨੇ ਸਾਰੇ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਪ੍ਰੇਰਿਆ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਰੋਜ਼ਾਨਾ ਜਾਰੀ ਰੱਖੀ ਜਾਵੇ, ਜਲਦੀ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ ਸੰਗਰੂਰ, 26 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦੀ ਮੁਹਿੰਮ ਨੂੰ ਨੇਪਰੇ ਚੜਾਉਣ ਵਿੱਚ ਭਰਪੂਰ ਯੋਗਦਾਨ ਪਾ ਰਹੇ ਸਾਰੇ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਰੋਜਾਨਾ ਦੇ ਆਧਾਰ ਉਤੇ ਜਾਰੀ ਰੱਖਿਆ ਜਾਵੇ ਅਤੇ ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਲਈ ਨਿਰੰਤਰ ਪ੍ਰੇਰਿਤ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਜਾਰੀ ਇਸ ਚੌਕਸੀ ਮੁਹਿੰਮ ਦੇ, ਆਉਣ ਵਾਲੇ ਦਿਨਾਂ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਪ੍ਰਸ਼ਾਸਨ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਵੇਂ ਪਿੰਡ ਪਿੰਡ ਜਾ ਕੇ ਅਤੇ ਹਰ ਕਿਸਾਨ ਤੱਕ ਪਹੁੰਚ ਬਣਾ ਕੇ ਜਾਗਰੂਕਤਾ ਪੈਦਾ ਕਰ ਰਹੀ ਹੈ, ਉਸ ਨਾਲ ਇਹ ਪੂਰੀ ਉਮੀਦ ਹੈ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜ ਲਿਆ ਜਾਵੇਗਾ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨਿੱਕੇ ਨਿੱਕੇ ਕਦਮਾਂ ਨਾਲ ਹੀ ਵੱਡੀਆਂ ਪੈੜਾਂ ਪੈਂਦੀਆਂ ਹਨ ਅਤੇ ਸਮੂਹ ਸਬ ਡਵੀਜ਼ਨ ਵਿੱਚ ਐਸ.ਡੀ.ਐਮ ਅਤੇ ਡੀ.ਐਸ.ਪੀ ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਅਤੇ ਹਰੇਕ ਕਿਸਾਨ ਨੂੰ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਮਾਹਿਰ ਪਰਾਲੀ ਸਾੜਨ ਨਾਲ ਪੈਂਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਪ੍ਰਦਾਨ ਕਰ ਰਹੇ ਹਨ । ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਹੀ ਰਲਾ ਕੇ ਜਾਂ ਖੇਤੀ ਮਸ਼ੀਨਰੀ ਰਾਹੀਂ ਯੋਗ ਪ੍ਰਬੰਧਨ ਕਰਕੇ ਕਿਸਾਨ ਮਨੁੱਖਤਾ ਤੇ ਵਾਤਾਵਰਣ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ ।
Punjab Bani 26 October,2024
ਐਸ. ਡੀ. ਐਮ ਸੂਬਾ ਸਿੰਘ ਨੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ
ਐਸ. ਡੀ. ਐਮ ਸੂਬਾ ਸਿੰਘ ਨੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ ਲਹਿਰਾਗਾਗਾ/ ਸੰਗਰੂਰ, 26 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ ਨੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਢੀ ਮੁਹਿਮ ਦਾ ਸਰਗਰਮ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਆਪਣੇ ਦਫ਼ਤਰ ਵਿਖੇ ਤਹਿਸੀਲ ਲਹਿਰਾਗਾਗਾ ਦੇ ਸਾਰੇ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਐਸ. ਡੀ. ਐਮ ਸੂਬਾ ਸਿੰਘ ਨੇ ਕਿਹਾ ਕਿ ਇਹ ਹਰੇਕ ਨਾਗਰਿਕ ਦਾ ਸਾਂਝਾ ਉੱਦਮ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ । ਉਹਨਾਂ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀਆਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਗੁਰੇਜ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਨੰਬਰਦਾਰਾਂ ਆਦਿ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ । ਸੂਬਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਖ਼ਰਾਬ ਹੁੰਦਾ ਹੈ, ਉਥੇ ਹੀ ਖੇਤਾਂ ’ਚ ਮਿੱਤਰ ਕੀੜੇ ਵੀ ਮਰ ਜਾਂਦੇ ਹਨ । ਐਸ. ਡੀ. ਐਮ ਨੇ ਕਿਹਾ ਕਿ ਧੂੰਆਂ ਭਿਆਨਕ ਬਿਮਾਰੀਆਂ ਲਈ ਵੀ ਜ਼ਿੰਮੇਵਾਰ ਹੈ ਅਤੇ ਇਸ ਧੂੰਏ ਨਾਲ ਕਈ ਹਾਦਸੇ ਵੀ ਵਾਪਰਦੇ ਹਨ। ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਕਰਨਗੇ ।
Punjab Bani 26 October,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਕੀਤਾ ਗਿਆ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਕੀਤਾ ਗਿਆ ਜਾਗਰੂਕ -ਪਰਾਲੀ ਨਾ ਸਾੜਨ ਨੂੰ ਲੋਕ ਲਹਿਰ ਬਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਲਾਮਬੰਦ ਪਟਿਆਲਾ, 25 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ, ਪਟਿਆਲਾ ਵਿਖੇ ਕਰਵਾਇਆ ਗਿਆ । ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ, ਲੇਖ ਰਚਨਾ, ਪੇਂਟਿੰਗ ਅਤੇ ਸੰਦੇਸ਼ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ। ਇਹ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਰਜ ਵੈਦ ਦੀ ਯੋਗ ਅਗਵਾਈ ਅਧੀਨ ਹੋਏ । ਇਨ੍ਹਾਂ ਮੁਕਾਬਲਿਆਂ ਵਿਚ ਕੋਮਲਪ੍ਰੀਤ ਕੌਰ (ਭਾਸ਼ਣ ਮੁਕਾਬਲਾ), ਅਵਤਾਰ ਕੌਰ (ਪੋਸਟਰ ਮੇਕਿੰਗ), ਤਜਿੰਦਰ ਸਿੰਘ (ਸੰਦੇਸ਼ ਲਿਖਣਾ) ਅਤੇ ਪਰਵਿੰਦਰ ਸਿੰਘ (ਲੇਖ ਰਚਨਾ) ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਅਤੇ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਕੇ. ਵੀ. ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ । ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ । ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਜਰਨੈਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਸ੍ਰੀਮਤੀ ਨੀਰਜ ਵੈਦ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।
Punjab Bani 25 October,2024
’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਰਾਹੀਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਘਰਾਂ ਤੱਕ ਪੁੱਜਿਆਂ ਜ਼ਿਲ੍ਹਾ ਪ੍ਰਸ਼ਾਸਨ
’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਰਾਹੀਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਘਰਾਂ ਤੱਕ ਪੁੱਜਿਆਂ ਜ਼ਿਲ੍ਹਾ ਪ੍ਰਸ਼ਾਸਨ -ਪਰਾਲੀ ਪ੍ਰਬੰਧਨ ਬਾਰੇ ਸਮਝਾਉਣ ਲਈ ਪਿੰਡਾਂ ਦੀਆਂ ਸੱਥਾਂ ’ਚ ਪੁੱਜੇ ਅਧਿਕਾਰੀ -ਸਵੇਰ ਤੇ ਸ਼ਾਮ ਸਮੇਂ ਪਿੰਡਾਂ ਦੀਆਂ ਸੱਥਾਂ ’ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕੀਤਾ ਜਾ ਰਿਹੈ ਜਾਗਰੂਕ : ਡਿਪਟੀ ਕਮਿਸ਼ਨਰ ਪਟਿਆਲਾ, 25 ਅਕਤੂਬਰ : ਪਟਿਆਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲਾਮਬੰਦ ਕਰਨ ਲਈ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅਧਿਕਾਰੀ ਕਿਸਾਨਾਂ ਕੋਲ ਸਵੇਰ ਤੇ ਸ਼ਾਮ ਸਮੇਂ ਸੱਥਾਂ ’ਚ ਪਹੁੰਚ ਕਰਕੇ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਜਾਣਕਾਰੀ ਦੇ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਧਿਕਾਰੀ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾ ਅਤੇ ਸਾਂਝੀਆਂ ਥਾਵਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨਾਲ ਹੋਣ ਵਾਲੇ ਨੁਕਸਾਨ ਪ੍ਰੀਤ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਦੋਵੇਂ ਤਕਨੀਕਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੱਥਾਂ ਵਿੱਚ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਕਸਤ ’ਉੱਨਤ ਕਿਸਾਨ’ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਮੌਕੇ ’ਤੇ ਵੀ ਸਬੰਧਤ ਵਿਭਾਗ ਵੱਲੋਂ ਮਸ਼ੀਨਰੀ ਦੀ ਬੁਕਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ’ਸੱਥ ’ਚ ਗੱਲ ਅਤੇ ਹੱਲ’ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੋਡਲ ਅਫ਼ਸਰ ਲਗਾਇਆ ਗਿਆ ਹੈ । ਏ. ਡੀ. ਸੀ. (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੱਥਾਂ ’ਚ ਪਹੁੰਚ ਬਣਾਉਣ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ ਉਸ ਅਨੁਸਾਰ ਅਧਿਕਾਰੀ ਸਵੇਰੇ ਤੇ ਸ਼ਾਮ ਪਿੰਡਾਂ ਵਿੱਚ ਜਾ ਰਹੇ ਹਨ । ਇਸ ਤੋਂ ਇਲਾਵਾ ਪਿੰਡਾਂ ਦੇ ਗੁਰਦੁਆਰਿਆਂ ਅਤੇ ਮੰਦਿਰਾ ਦੇ ਲਾਊਡ ਸਪੀਕਰ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਵੀ ਬੈਠਕਾਂ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਵੀ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ ।
Punjab Bani 25 October,2024
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਮੰਡੀ ਪਹੁੰਚ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਮੰਡੀ ਪਹੁੰਚ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਖੰਨਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਹਾਲ ਜਾਨਣ ਲਈ ਖੰਨਾ ਮੰਡੀ ਵਿਚ ਪਹੁੰਚੇ ਹਨ। ਉਹਨਾਂ ਦੱਸਿਆ ਕਿ ਉਹਨਾਂ ਨੇ ਕਿਸਾਨਾਂ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੋਇਆ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਵਿਚ ਕਿਸਾਨਾਂ ਦੀ ਪ੍ਰੇਸ਼ਾਨੀ ਲਈ ਭਗਵੰਤ ਮਾਨ ਸਰਕਾਰ ਜਿੰਮੇਵਾਰ ਹੈ ।
Punjab Bani 25 October,2024
ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ
ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਰਾਜ ਨਾਲੋਂ ਦੁੱਗਣੀ : ਗੁਰਮੀਤ ਸਿੰਘ ਖੁੱਡੀਆਂ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਪੂਰੀ ਤਰ੍ਹਾਂ ਸਰਗਰਮ ਚੰਡੀਗੜ੍ਹ, 24 ਅਕਤੂਬਰ : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ । ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ । ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ । ਸਰਕਾਰੀ ਅੰਕੜਿਆਂ ਅਨੁਸਾਰ ਸਾਲ 2020 ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ 13, 894 ਮਾਮਲੇ ਸਾਹਮਣੇ ਆਏ ਸਨ ਜੋ ਇਸ ਸਾਲ ਬਹੁਤ ਹੱਦ ਤੱਕ ਘਟ ਕੇ ਮਹਿਜ਼ 1638 ਰਹਿ ਗਏ ਹਨ । ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸਾਲਾਂ ਵਿੱਚ ਸਿਰਫ਼ 56 ਫੀਸਦ ਗਿਰਾਵਟ ਹੀ ਦਰਜ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਥੇ ਇਸ ਤੱਥ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਅਧੀਨ 32 ਲੱਖ ਹੈਕਟੇਅਰ ਤੋਂ ਵੱਧ ਰਕਬਾ ਹੈ, ਜੋ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ । ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13,616 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ । ਸ. ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ‘ਤੇ ਕਾਬੂ ਪਾਉਣ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 8000 ਤੋਂ ਵੱਧ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ । ਮੰਤਰੀ ਨੇ ‘ਉਨਤ ਕਿਸਾਨ’ ਮੋਬਾਈਲ ਐਪ ਸ਼ੁਰੂ ਕਰਨ ਬਾਰੇ ਵੀ ਦੱਸਿਆ, ਜਿਸ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਖਾਲੀ ਪਹੁੰਚ ਬਣਾਉਣ ਲਈ 1.30 ਲੱਖ ਸੀ. ਆਰ. ਐਮ. ਮਸ਼ੀਨਾਂ ਨੂੰ ਇਸ ਐਪ ਨਾਲ ਜੋੜਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣਾ, ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਤੱਖ ਸਬੂਤ ਹੈ । ਉਨ੍ਹਾਂ ਕਿਹਾ ਕਿ ਸਾਡੀਆਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ਸੀ.ਆਰ.ਐਮ. ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ‘ਉਨਤ ਕਿਸਾਨ’ ਮੋਬਾਈਲ ਐਪ ਸਾਡੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ ।
Punjab Bani 24 October,2024
ਐਸ. ਡੀ. ਐਮ. ਮੂਣਕ ਸੂਬਾ ਸਿੰਘ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ
ਐਸ. ਡੀ. ਐਮ. ਮੂਣਕ ਸੂਬਾ ਸਿੰਘ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਪਿੰਡ ਹਾਂਡਾ, ਕੁਦਨੀ, ਫੂਲੜ, ਭੂਲਣ, ਚੱਠਾ ਗੋਬਿੰਦਪੁਰਾ ਆਦਿ ਪਿੰਡਾਂ ਵਿੱਚ ਅਧਿਕਾਰੀਆਂ ਸਮੇਤ ਕੀਤਾ ਦੌਰਾ ਮੂਣਕ 24 ਅਕਤੂਬਰ : ਉਪ-ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਡੀ. ਐਸ. ਪੀ. ਪਰਮਿੰਦਰ ਸਿੰਘ ਸਮੇਤ ਅੱਜ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨ ਵੀਰਾਂ ਨੂੰ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਪਰਾਲੀ ਨਾ ਸਾੜਨ ਦਾ ਪ੍ਰਣ ਲੈਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਜਿਸ ਨਾਲ ਵੱਖ-ਵੱਖ ਤਰ੍ਹਾਂ ਦੇ ਰੋਗ ਫੈਲਦੇ ਹਨ । ਐਸ. ਡੀ. ਐਮ. ਸੂਬਾ ਸਿੰਘ ਨੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਇਹ ਮੁਹਿੰਮ ਸਭ ਦੀ ਸਾਂਝੀ ਹੈ ਅਤੇ ਹਰ ਨਾਗਰਿਕ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਆਪੋ ਆਪਣੇ ਪੱਧਰ ਤੇ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਸੁਰੱਖਿਅਤ ਰਹਿ ਸਕਣ । ਅੱਜ ਪਿੰਡਾਂ ਦੇ ਦੌਰੇ ਦੌਰਾਨ ਉਹਨਾਂ ਨਾਲ ਮੌਜੂਦ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ । ਵਿਭਾਗੀ ਮਾਹਿਰਾਂ ਨੇ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ ।
Punjab Bani 24 October,2024
ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ
ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ ਖਰੀਦ ਕਾਰਜਾਂ ਵਿੱਚ ਕਿਸੇ ਵੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਸਾਨਾਂ ਦੇ ਖਾਤਿਆਂ ਵਿੱਚ 5600 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕੀਤੀ ਚੰਡੀਗੜ੍ਹ, 24 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ, ਜਿਨ੍ਹਾਂ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਆਏ ਦਿਨ ਖਰੀਦ ਕਾਰਜਾਂ ਵਿੱਚ ਹੋਰ ਤੇਜ਼ੀ ਆ ਰਹੀ ਹੈ । ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਖਰੀਦ ਸੀਜ਼ਨ ਦੀ ਨਿਰਵਿਘਨ ਰਫ਼ਤਾਰ ਇਸ ਤੱਥ ਤੋਂ ਲਗਾਈ ਜਾ ਸਕਦੀ ਹੈ ਕਿ ਇਸ ਸਾਲ ਵਾਢੀ ਦਾ ਸੀਜ਼ਨ ਇਕ ਹਫ਼ਤਾ ਪਛੜ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਤਕਰੀਬਨ 38.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰੋਜ਼ਾਨਾ 4.88 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 10.25 ਲੱਖ ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਰੋਜ਼ਾਨਾ 2 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 5600 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਜਦੋਂ ਝੋਨੇ ਦੀ ਆਮਦ 38 ਲੱਖ ਮੀਟਰਕ ਟਨ ਸੀ ਤਾਂ ਉਸ ਸਮੇਂ ਲਿਫਟਿੰਗ ਦਾ ਅੰਕੜਾ ਲਗਭਗ 10 ਲੱਖ ਮੀਟਰਕ ਟਨ ਸੀ ਅਤੇ ਰੋਜ਼ਾਨਾ ਚੁਕਾਈ ਲਗਭਗ 1.34 ਲੱਖ ਮੀਟਰਕ ਟਨ ਸੀ, ਜਿਸ ਲਈ ਕਿਸਾਨਾਂ ਨੂੰ ਸਿਰਫ਼ 5066 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਇਸ ਲਈ, ਇਸ ਸਾਲ ਸੀਜ਼ਨ ਦੇਰ ਨਾਲ ਸ਼ੁਰੂ ਹੋਣ ਦੇ ਬਾਵਜੂਦ ਸਰਕਾਰੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀਆਂ ਦੀ ਰਫ਼ਤਾਰ ਨਿਸ਼ਚਿਤ ਤੌਰ ’ਤੇ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ । ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਮਾਲਵਾ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਆਮਦ ਥੋੜ੍ਹੀ ਘੱਟ ਹੋਈ ਹੈ, ਪਰ ਮਿੱਲ ਮਾਲਕ ਸਰਕਾਰ ਨਾਲ ਸਹਿਮਤ ਹਨ ਅਤੇ ਜਿਵੇਂ ਹੀ ਆਮਦ ਵਿੱਚ ਤੇਜ਼ੀ ਆਵੇਗੀ, ਖ਼ਰੀਦ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ । ਇਸੇ ਤਰ੍ਹਾਂ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਕੁੱਲ 5037 ਮਿੱਲਾਂ ਵਿੱਚੋਂ 3297 ਨੇ ਰਜਿਸਟਰੇਸ਼ਨ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ 2670 ਮਿੱਲਾਂ ਅਲਾਟ ਕਰ ਦਿੱਤੀਆਂ ਗਈਆਂ ਹਨ । ਕਿਸਾਨਾਂ, ਮਿੱਲ ਮਾਲਕਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਖਰੀਦ ਸੀਜ਼ਨ ਦੀ ਰੀੜ੍ਹ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਖ਼ਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਲਈ ਕਿਹਾ । ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਜੁਆਇੰਟ ਡਾਇਰੈਕਟਰ ਅਜੇਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਵੀ ਹਾਜ਼ਰ ਸਨ ।
Punjab Bani 24 October,2024
ਅੰਨਦਾਤਾ ਦੀ ਸਹੂਲਤ ਲਈ ਡੀਸੀ ਤੇ ਐਸ. ਐਸ. ਪੀ. ਸਮੇਤ ਸਮੁੱਚਾ ਪ੍ਰਸ਼ਾਸਨ ਮੰਡੀਆਂ 'ਚ
ਅੰਨਦਾਤਾ ਦੀ ਸਹੂਲਤ ਲਈ ਡੀਸੀ ਤੇ ਐਸ. ਐਸ. ਪੀ. ਸਮੇਤ ਸਮੁੱਚਾ ਪ੍ਰਸ਼ਾਸਨ ਮੰਡੀਆਂ 'ਚ -ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਪੂਰੀ ਸਮਰੱਥਾ ਨਾਲ ਜਾਰੀ : ਡਿਪਟੀ ਕਮਿਸ਼ਨਰ -ਕਿਹਾ, ਲਿਫ਼ਟਿੰਗ 'ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ -ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਖ਼ਰੀਦ ਕੇਂਦਰਾਂ ਦੇ ਦੌਰੇ ਲਗਾਤਾਰ ਜਾਰੀ,ਅਨਾਜ ਮੰਡੀ ਭਾਦਸੋਂ, ਹੱਲਾ ਤੇ ਪਾਲੀਆਂ ਮੰਡੀ ਦਾ ਕੀਤਾ ਦੌਰਾ ਪਟਿਆਲਾ/ਭਾਦਸੋਂ/ਨਾਭਾ, 24 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾ ਰਹੀ ਹੈ ਤੇ ਆਉਂਦੇ ਦਿਨਾਂ ਵਿੱਚ ਲਿਫ਼ਟਿੰਗ 'ਚ ਹੋਰ ਤੇਜ਼ੀ ਲਿਆਂਦੀ ਜਾਵੇਗੀ । ਉਹਨਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ 25 ਹਜ਼ਾਰ ਮੀਟ੍ਰਿਕ ਟਨ ਦੀ ਸਮਰੱਥਾ ਨਾਲ ਰੋਜ਼ਾਨਾ ਲਿਫ਼ਟਿੰਗ ਯਕੀਨੀ ਬਣਾਈ ਜਾ ਰਹੀ, ਜਿਸ ਨੂੰ ਹੋਰ ਵੀ ਵਧਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਾਰਦਾਨਾ ਵੀ ਲੋੜ ਅਨੁਸਾਰ ਪੂਰਾ ਹੈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਕੁਝ ਹੀ ਦਿਨਾਂ ਅੰਦਰ ਕਾਫ਼ੀ ਮਾਤਰਾ ਵਿੱਚ ਇਕੱਠਾ ਝੋਨਾ ਮੰਡੀਆਂ ਵਿੱਚ ਆਇਆ ਹੈ ਜਿਸ ਦੀ ਲਿਫ਼ਟਿੰਗ ਵੀ ਹੁਣ ਉਸੇ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕੇ ਅੰਨਦਾਤਾ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਸਮੁੱਚਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਏ. ਡੀ. ਸੀਜ਼. ਤੇ ਐਸ. ਡੀ. ਐਮਜ਼. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਤਾਇਨਾਤ ਹਨ । ਡਾ. ਪ੍ਰੀਤੀ ਯਾਦਵ ਨੇ ਹਾਜ਼ਰ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਂਦੇ ਹੋਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਤਾਂ ਜੋ ਆਪਾਂ ਸਾਰੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਦੇ ਸਕੀਏ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੋਜ਼ਾਨਾ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸਰਹਾਨਾ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਡਾ. ਨਾਨਕ ਸਿੰਘ ਵੱਲੋਂ ਭਾਦਸੋਂ ਅਨਾਜ ਮੰਡੀ, ਹੱਲਾ ਤੇ ਪਾਲੀਆਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ।
Punjab Bani 24 October,2024
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਪਰਾਲੀ ਸਾੜਨ ਵਿਰੁੱਧ ਉਪਰਾਲਾ, ਖੇਤਾਂ 'ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਪਰਾਲੀ ਸਾੜਨ ਵਿਰੁੱਧ ਉਪਰਾਲਾ, ਖੇਤਾਂ 'ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ -ਪਿੰਡ ਘੰਗਰੋਲੀ ਵਿਖੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਖੇਤਾਂ 'ਚ ਕੀਤਾ ਸਨਮਾਨ -ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ-ਡੀ.ਸੀ -ਪਰਾਲੀ ਨੂੰ ਅੱਗ ਨਾ ਲਗਾ ਕੇ ਕਿਸਾਨ ਵਾਤਾਵਰਣ ਬਚਾਉਣ : ਐਸ.ਐਸ.ਪੀ. -ਪਰਾਲੀ ਤੋਂ ਬਾਇਓਮਾਸ ਪੈਲੇਟਸ ਬਣਾਉਣ ਵਾਲੀ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ਼ ਫੈਕਟਰੀ ਦਾ ਵੀ ਦੌਰਾ ਸਮਾਣਾ/ਪਟਿਆਲਾ, 24 ਅਕਤੂਬਰ : ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੀ ਸਮਾਣਾ ਸਬ ਡਵੀਜਨ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਘੰਗਰੋਲੀ ਵਿਖੇ ਜਿੱਥੇ ਇੱਕ ਖੇਤ ਵਿੱਚ ਲੱਗੀ ਅੱਗ ਖ਼ੁਦ ਕੋਲ ਖੜ੍ਹਕੇ ਬੁਝਵਾਈ, ਉਥੇ ਹੀ ਇਸੇ ਪਿੰਡ ਦੇ ਦੋ ਕਿਸਾਨਾਂ ਵੱਲੋਂ ਪਰਾਲੀ ਸੰਭਾਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਇਨ੍ਹਾਂ ਦਾ ਖੇਤਾਂ ਵਿੱਚ ਜਾ ਕੇ ਸਨਮਾਨ ਵੀ ਕੀਤਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸਮਾਣਾ-ਚੀਕਾ ਰੋਡ 'ਤੇ ਪਿੰਡ ਬਦਨਪੁਰ ਵਿਖੇ ਪਰਾਲੀ ਤੋਂ ਬਾਇਓਮਾਸ ਪੈਲੇਟਸ ਬਣਾਉਣ ਵਾਲੀ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ਼ ਦਾ ਦੌਰਾ ਵੀ ਕੀਤਾ, ਜਿੱਥੇ ਰਾਜੀਵ ਸ਼ੰਟੀ, ਮੁਨੀਸ਼ ਕੁਮਾਰ ਅਤੇ ਅਜੇ ਕੁਮਾਰ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੂਰੀ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਅਤੇ ਪਰਾਲੀ ਦਾ ਪੱਕਾ ਹੱਲ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦੀ ਮੌਜੂਦਗੀ 'ਚ ਪਿੰਡ ਘੰਗਰੋਲੀ ਦੇ ਪਰਾਲੀ ਨਾ ਸਾੜਨ ਵਾਲੇ ਤੇ ਬੇਲਰ ਨਾਲ ਸੰਭਾਲ ਕੇ ਇਸਦੀਆਂ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਅਵਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ, ਨੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਲਈ ਅੱਗੇ ਆਉਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤੇ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਮੇਂ ਸਿਰ ਉਨ੍ਹਾਂ ਨੂੰ ਮਸ਼ੀਨਰੀ ਉਪਬਲੱਧ ਕਰਵਾ ਦਿੱਤੀ ਹੈ । ਇਸੇ ਦੌਰਾਨ ਇੱਕ ਖੇਤ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਖ਼ੁਦ ਅਗਵਾਈ ਕੀਤੀ, ਥਾਣਾ ਸਦਰ ਸਮਾਣਾ ਦੇ ਐਸ.ਐਚ.ਓ. ਅਵਤਾਰ ਸਿੰਘ ਨੇ ਟ੍ਰੈਕਟਰ ਚਲਾ ਕੇ ਅਤੇ ਚੌਂਕੀ ਇੰਚਾਰਜ ਮਵੀ ਕਲਾਂ ਏ.ਐਸ.ਆਈ. ਹਰਦੀਪ ਸਿੰਘ ਤੇ ਹੋਰ ਮੁਲਾਜਮਾਂ ਨੇ ਪਰਾਲੀ ਨੂੰ ਲੱਗੀ ਅੱਗ ਬੁਝਾਈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ। ਕਿਸਾਨ ਪਰਾਲੀ ਸੰਭਾਲਣ ਲਈ ਬੇਲਰ ਤੇ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ ਜਾਂ ਉਨਤ ਕਿਸਾਨ ਐਪ ਦਾ ਲਾਭ ਲੈਣ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ । ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਉਨ੍ਹਾਂ ਦੇ ਨਾਲ ਡੀ. ਐਸ. ਪੀ. ਸਮਾਣਾ ਜੀ.ਐਸ. ਸਿਕੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਵੀ ਮੌਜੂਦ ਸਨ। ****
Punjab Bani 24 October,2024
ਕਿਸਾਨਾਂ ਨੇ ਲਾਏ ਥਾਣੇ ਦੇ ਅੰਦਰ ਬਾਹਰ ਪਰਾਲੀ ਦੇ ਢੇਰ
ਕਿਸਾਨਾਂ ਨੇ ਲਾਏ ਥਾਣੇ ਦੇ ਅੰਦਰ ਬਾਹਰ ਪਰਾਲੀ ਦੇ ਢੇਰ ਅੰਮ੍ਰਿਤਸਰ : ਪਰਾਲੀ ਨੂੰ ਅੱਗ ਲਾਉਣ ਮਾਮਲੇ ਦੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ `ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪਰਾਲੀ ਦੀਆਂ ਟਰਾਲੀਆਂ ਭਰ ਕੇ ਥਾਣੇ ਦੇ ਅੰਦਰ ਅਤੇ ਬਾਹਰ ਢੇਰੀ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਕਿਸਾਨਾਂ ਤੇ ਪਰਚੇ ਕੀਤੇ ਜਾ ਰਹੇ ਹਨ।
Punjab Bani 24 October,2024
ਝੋਨੇ ਦੀ ਖਰੀਦ ਨਾ ਹੋਣ ਕਾਰਨ ਹਾਈਵੇ ਜਾਮ ਕਰਨ ਦਾ ਕਿਸਾਨਾਂ ਕੀਤਾ ਐਲਾਨ
ਝੋਨੇ ਦੀ ਖਰੀਦ ਨਾ ਹੋਣ ਕਾਰਨ ਹਾਈਵੇ ਜਾਮ ਕਰਨ ਦਾ ਕਿਸਾਨਾਂ ਕੀਤਾ ਐਲਾਨ ਚੰਡੀਗੜ੍ਹ : ਪੰਜਾਬ `ਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਲਗਾਤਾਰ ਵਧਦੇ ਜਾ ਰਹੇ ਰੋਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਇਕ ਵੱਡਾ ਐਲਾਨ ਕਰਦਿਆਂ ਹੈ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਨਾ ਕੀਤਾ ਤਾਂ ਉਹ 25 ਅਕਤੂਬਰ ਤੋਂ ਸੂਬੇ ਭਰ ਵਿੱਚ ਹਾਈਵੇ ਜਾਮ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦਾ ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਕਿਸਾਨਾਂ ਆਖਿਆ ਕਿ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 29 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਡੀ. ਸੀ. ਦਫ਼ਤਰਾਂ ਦਾ ਘੇਰਾਓ ਕਰਨ ਤੋਂ ਇਲਾਵਾ ਧਰਨੇ ਦੌਰਾਨ ਕਿਸੇ ਵੀ ਮੰਤਰੀ ਜਾਂ ਵਿਧਾਇਕ ਦੇ ਮੰਡੀ ਵਿੱਚ ਆਉਣ ਤੇ ਉਸਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ ।
Punjab Bani 24 October,2024
ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਚੁਕਾਈ : ਲਾਲ ਚੰਦ ਕਟਾਰੂਚੱਕ
ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਚੁਕਾਈ : ਲਾਲ ਚੰਦ ਕਟਾਰੂਚੱਕ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ 90 ਫੀਸਦੀ ਝੋਨਾ ਅਣਵਿਕਿਆ ਝੋਨਾ ਇੱਕ ਦਿਨ ਦੀ ਆਮਦ ਤੋਂ ਵੀ ਘੱਟ ਲਗਭਗ 5,683 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਗਏ ਟਰਾਂਸਫਰ ਚੰਡੀਗੜ੍ਹ, 23 ਅਕਤੂਬਰ : ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ 2024-25 ਬਾਬਤ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ 50 ਫੀਸਦੀ ਤੋਂ ਵੱਧ ਚੌਲ ਮਿੱਲਾਂ ਅਲਾਟ ਹੋਣ ਦੇ ਨਾਲ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ, ਜਿਸ ਨਾਲ ਹੁਣ ਤੱਕ ਕੁੱਲ 10 ਲੱਖ ਮੀਟਰਕ ਟਨ (266 ਲੱਖ ਬੋਰੀਆਂ) ਝੋਨੇ ਦੀ ਚੁਕਾਈ ਹੋ ਚੁੱਕੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਲਾਟਮੈਂਟ ਅਤੇ ਮਿਲਿੰਗ ਲਈ ਕੁਝ ਚੌਲ ਮਿੱਲਰ ਗਰੁੱਪਾਂ ਦੀ ਅਣਗਿਹਲੀ ਕਾਰਨ ਸ਼ੁਰੂਆਤੀ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਚੁਕਾਈ ਪ੍ਰਕਿਰਿਆ ਤੇਜ਼ ਹੋ ਗਈ ਹੈ। ਸੂਬੇ ਵਿੱਚ ਅੱਜ ਇੱਕੋ ਦਿਨ ਵਿੱਚ 2 ਲੱਖ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਚੁਕਾਈ ਕੀਤੀ ਗਈ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 5000 ਚੌਲ ਮਿੱਲਾਂ ਵਿੱਚੋਂ 3,120 ਮਿੱਲਾਂ ਨੇ ਪਹਿਲਾਂ ਹੀ ਅਲਾਟਮੈਂਟ ਲਈ ਅਪਲਾਈ ਕੀਤਾ ਹੋਇਆ ਹੈ, ਜਿਨ੍ਹਾਂ ਵਿੱਚੋਂ 2522 ਚੌਲ ਮਿੱਲਾਂ ਅਲਾਟ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 100 ਹੋਰ ਮਿੱਲਾਂ ਦੀ ਅਲਾਟਮੈਂਟ, ਜੋ ਕਿ ਪ੍ਰਕਿਰਿਆ ਅਧੀਨ ਹੈ, ਅੱਜ ਸ਼ਾਮ ਤੱਕ ਮੁਕੰਮਲ ਕਰ ਲਈ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਲਗਭਗ 1550 ਚੌਲ ਮਿੱਲਾਂ ਵੱਲੋਂ ਖਰੀਦੇ ਜਾ ਰਹੇ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ ਸਟੇਟ ਏਜੰਸੀਆਂ ਨਾਲ ਸਮਝੌਤੇ ਕੀਤੇ ਗਏ ਹਨ, ਜਦਕਿ ਲਗਭਗ 150 ਪ੍ਰਕਿਰਿਆ ਅਧੀਨ ਹਨ । ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ । ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਤੱਕ ਕੁੱਲ 38 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 34.5 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਭਗ 4.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਪਹੁੰਚ ਗਈ ਹੈ, ਅਤੇ ਰਾਜ ਵਿਚ ਝੋਨੇ ਦੀ ਰੋਜ਼ਾਨਾ ਖਰੀਦ ਦੀ ਔਸਤ ਵੀ 4.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਹੈ । ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ, ਸੂਬੇ ਵਿੱਚ ਅਣਵਿਕਿਆ ਝੋਨਾ ਇੱਕ ਦਿਨ ਦੀ ਆਮਦ ਤੋਂ ਵੀ ਘੱਟ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਭਰ ਵਿੱਚ ਬਾਰਦਾਨਾ, ਲੇਬਰ ਅਤੇ ਆਵਾਜਾਈ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ । ਘੱਟੋ ਘੱਟ ਸਮਰਥਨ ਮੁੱਲ ਦੇ ਭੁਗਤਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਲਗਭਗ 5,683 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਜਾ ਚੁੱਕੇ ਹਨ । ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਏ ਹਰ ਅਨਾਜ ਨੂੰ ਖਰੀਦਣ ਲਈ ਸੂਬੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦੀ ਚੁਕਾਈ ਜਲਦੀ ਹੀ 4 ਲੱਖ ਮੀਟਰਕ ਟਨ ਪ੍ਰਤੀ ਦਿਨ ਤੱਕ ਪਹੁੰਚ ਜਾਵੇਗੀ ।
Punjab Bani 23 October,2024
ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ : ਹਰਜੋਤ ਸਿੰਘ ਬੈਂਸ
ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ : ਹਰਜੋਤ ਸਿੰਘ ਬੈਂਸ 'ਭਾਜਪਾ ਦੀ ਕਿਸਾਨ ਅਤੇ ਆੜ੍ਹਤੀਏ ਵਿਰੋਧੀ ਸਾਜ਼ਿਸ਼ ਨਾਕਾਮ' ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੈਬਨਿਟ ਮੰਤਰੀ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਚੰਡੀਗੜ੍ਹ, 23 ਅਕਤੂਬਰ : ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ ਸੋ਼ਰ ਨਾਲ ਚਲ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ । ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ । ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਨਾ ਚੁੱਕਣ ਕਾਰਨ ਭੰਡਾਰਨ ਦੀ ਸਮਰੱਥਾ ਘਟ ਗਈ ਸੀ, ਜਿਸ ਕਾਰਨ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋਏ । ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਦੂਜੇ ਰਾਜਾਂ ਵਿਚ ਤਬਦੀਲ ਕਰਨ ਲਈ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਗਿਆ । ਉਨ੍ਹਾਂ ਸੂਬੇ ਦੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੇਂਦਰ ਸਰਕਾਰ ਵੱਲੋਂ ਖੜ੍ਹੀ ਕੀਤੀ ਗਈ ਇਸ ਚੁਣੌਤੀ ਦਾ ਟਾਕਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਹਿਯੋਗ ਕਰਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕਈ ਵਾਰ ਸੈਲਰਾਂ ਵਿਚੋਂ ਚਾਵਲ ਦੀ ਚੁਕਾਈ ਲਈ ਬੇਨਤੀਆਂ ਕੀਤੀਆਂ ਗਈਆਂ ਪ੍ਰੰਤੂ ਕੇਂਦਰ ਸਰਕਾਰ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ।
Punjab Bani 23 October,2024
ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ : ਡਿਪਟੀ ਕਮਿਸ਼ਨਰ -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ‘ਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ ਸਮਾਣਾ, 23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਚੱਲਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਚੁਕਾਈ ਵੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ । ਡੀ.ਸੀ. ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਨੇ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁੱਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਹੈ ਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਪੂਰੀ ਲਿਫ਼ਟਿੰਗ ਕਰ ਲਈ ਜਾਵੇਗੀ । ਡੀ.ਸੀ. ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ । ਇਸ ਮੌਕੇ ਐਸਡੀਐਮ ਤਰਸੇਮ ਚੰਦ ਅਤੇ ਡੀਐਸਪੀ ਜੀ.ਐਸ ਸਿਕੰਦ ਸਮੇਤ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ ।
Punjab Bani 23 October,2024
ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ
ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ ਹੁਣ ਕਿਸਾਨ ਬੀਜਾਂ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਬੀਜ ਬਾਰੇ ਮੁਕੰਮਲ ਜਾਣਕਾਰੀ ਹਾਸਲ ਸਕਣਗੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਅਕਤੂਬਰ : ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ । ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ । ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ । ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ । ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਨੂੰ ਸਕੈਨ ਕਰਦੇ ਸਾਰ ਬੀਜਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਹੋ ਜਾਵੇਗੀ। ਇਸ ਦੇ ਨਾਲ ਹੀ ਬੀਜ ਉਤਪਾਦਕ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਨਿਰੀਖਣ ਰਿਪੋਰਟਾਂ ਅਤੇ ਲੈਬ ਟੈਸਟਾਂ ਦੇ ਨਤੀਜਿਆਂ ਦੇ ਵੇਰਵੇ ਵੀ ਹੋਣਗੇ । ਉਨ੍ਹਾਂ ਦੱਸਿਆ ਕਿ ਇਸ ਨਾਲ ਲਾਇਸੰਸਸ਼ੁਦਾ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਰਟੀਫਾਈਡ ਬੀਜ ਹੀ ਵੇਚੇ ਜਾਣਗੇ, ਜਿਸ ਨਾਲ ਬੀਜਾਂ ਦੀ ਸਪਲਾਈ ਦੇ ਮਿਆਰ ਦੀ ਇਕਸਾਰਤਾ ਯਕੀਨੀ ਬਣੇਗੀ । ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਕਿਊ.ਆਰ. ਕੋਡ ਪ੍ਰਣਾਲੀ ਵਿਸ਼ੇਸ਼ ਤੌਰ 'ਤੇ ਬੀਜ ਉਤਪਾਦਨ, ਗੁਣਵੱਤਾ ਵਾਲੇ ਬੀਜ ਦੀ ਪਛਾਣ ਅਤੇ ਬੀਜ ਪ੍ਰਮਾਣੀਕਰਣ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ । ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਥੀ (ਸੀਡ ਟਰੇਸੇਬਿਲਟੀ, ਔਥੈਂਟੀਕੇਸ਼ਨ ਐਂਡ ਹੌਲਿਸਟਿਕ ਇਨਵੈਂਟਰੀ) ਪੋਰਟਲ ਨੂੰ ਲਾਗੂ ਕਰਨ ਵਾਲੀ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਦੇਸ਼ ਦੀ ਪਹਿਲੀ ਸੰਸਥਾ ਹੈ। ਦੱਸਣਯੋਗ ਹੈ ਕਿ ਇਸ ਪੋਰਟਲ ਨੂੰ 17 ਜਨਵਰੀ, 2023 ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੈਦਾ ਕੀਤੇ ਗਏ ਸਾਰੇ ਬੀਜ "ਸਾਥੀ" ਪੋਰਟਲ 'ਤੇ ਆਨਲਾਈਨ ਰਜਿਸਟਰਡ ਹਨ ਅਤੇ ਇਹ ਆਨਲਾਈਨ ਪ੍ਰਣਾਲੀ ਬੀਜਾਂ ਦੀ ਜਾਂਚ ਤੋਂ ਲੈ ਕੇ ਪੈਕਿੰਗ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪ੍ਰਬੰਧਿਤ ਕਰਦੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਵੱਲੋਂ ਇਸ ਸਮੇਂ ਬੀਜ ਪੈਦਾ ਕਰਨ ਵਾਲੀਆਂ ਫ਼ਸਲਾਂ ਦੇ ਸੱਤਵੇਂ ਸੀਜ਼ਨ ਦੀ ਲਗਾਤਾਰ ਆਨਲਾਈਨ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਰਹੀ ਹੈ । ਮੌਜੂਦਾ ਸਮੇਂ ਇਸ ਪੋਰਟਲ 'ਤੇ 360 ਬੀਜ ਉਤਪਾਦਕ ਏਜੰਸੀਆਂ, 341 ਬੀਜ ਪ੍ਰੋਸੈਸਿੰਗ ਪਲਾਂਟ ਅਤੇ ਤਿੰਨ ਟੈਸਟਿੰਗ ਲੈਬਾਂ ਸਮੇਤ 10,669 ਬੀਜ ਉਤਪਾਦਕਾਂ ਦੀ ਜਾਣਕਾਰੀ ਅਪਡੇਟ ਕੀਤੀ ਗਈ ਹੈ ।
Punjab Bani 23 October,2024
ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ : ਮਹਿੰਦਰ ਭਗਤ
ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ : ਮਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਚੰਡੀਗੜ, 23 ਅਕਤੂਬਰ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ । ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ । ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ । ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ । ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਹਰ ਕੱਢਣ ਲਈ ਬਾਗਬਾਨੀ ਕਿੱਤਾ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਲੂ ਬੀਜ ਹੱਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿੱਤਿਆਂ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ ।
Punjab Bani 23 October,2024
ਡਵੀਜ਼ਨਲ ਕਮਿਸ਼ਨਰ ਡੀ. ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ
ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ -ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ : ਡਵੀਜ਼ਨਲ ਕਮਿਸ਼ਨਰ ਨਾਭਾ, 23 ਅਕਤੂਬਰ : ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ । ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਨਾਭਾ ਅਨਾਜ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ । ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਨਾਭਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ । ਇਸ ਮੌਕੇ ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ । ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ । ਇਸ ਮੌਕੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ, ਮਾਰਕੀਟ ਕਮੇਟੀ ਸਕੱਤਰ ਅਸ਼ਵਨੀ ਮਹਿਤਾ, ਏ. ਐਫ. ਐਸ. ਓ. ਪੰਕਜ ਠਾਕਰ, ਬਰਿੰਦਰ ਸਿੰਘ ਇੰਸਪੈਕਟਰ ਪਨਗ੍ਰੇਨ, ਮੰਡੀ ਸੁਪਰਵਾਈਜ਼ਰ ਗੁਰਮਾਣਕ ਸਿੰਘ, ਦਲਜੀਤ ਸਿੰਘ ਖੱਟੜਾ ਆਦਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ ।
Punjab Bani 23 October,2024
ਹੈਲੋ... ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਸਾਂਭਣ ਲਈ ਮਸ਼ੀਨਰੀ ਦੀ ਲੋੜ ਹੈ ?
ਹੈਲੋ... ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਸਾਂਭਣ ਲਈ ਮਸ਼ੀਨਰੀ ਦੀ ਲੋੜ ਹੈ ? -ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ -ਕੰਟਰੋਲ ਰੂਮ 'ਚੋਂ ਜ਼ਿਲ੍ਹੇ ਦੇ 63 ਹਜ਼ਾਰ ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ -ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਬੁਕਿੰਗ ਲਈ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ ਪਟਿਆਲਾ, 23 ਅਕਤੂਬਰ : ਹੈਲੋ ਅਸੀਂ ਡੀ.ਸੀ. ਦਫ਼ਤਰ ਪਟਿਆਲਾ ਤੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ? ਇਹ ਸ਼ਬਦ ਪਟਿਆਲਾ ਜ਼ਿਲ੍ਹੇ ਦੇ 63 ਹਜ਼ਾਰ ਕਿਸਾਨਾਂ ਨੂੰ ਸੁਣਨ ਨੂੰ ਮਿਲ ਰਹੇ ਹਨ, ਜਿਨ੍ਹਾਂ ਵੱਲੋਂ ਝੋਨੇ ਦੀ ਵਾਢੀ ਕਰ ਲਈ ਹੈ ਜਾਂ ਕਿਸਾਨ ਆਉਂਦੇ ਦਿਨਾਂ ਅੰਦਰ ਵਾਢੀ ਕਰਨ ਵਾਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਇਤੀ ਤਕਨੀਕਾਂ ਦੇ ਨਾਲ ਨਾਲ ਨਵੀਨਤਮ ਤਕਨੀਕਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਥੋਂ ਕਿਸਾਨਾਂ ਨੂੰ 'ਉੱਨਤ ਕਿਸਾਨ' ਐਪ ਸਬੰਧੀ ਜਾਣਕਾਰੀ ਦੇਣ ਸਮੇਤ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਵੀ ਬੁਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਐਪ ਰਾਹੀਂ ਮਸ਼ੀਨਰੀ ਬੁੱਕ ਕਰਨ ਵਿੱਚ ਸਮੱਸਿਆ ਆਉਂਦੀ ਹੈ, ਉਨ੍ਹਾਂ ਦੀ ਮਸ਼ੀਨਰੀ ਦੀ ਬੁਕਿੰਗ ਵੀ ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ਼ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕਰ ਸਕਦੇ ਹਨ। ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਮਸ਼ੀਨਰੀ ਦੀ ਬੁਕਿੰਗ ਕਰਨ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਵੀ ਸੈਟੇਲਾਈਟ ਰਾਹੀਂ ਪ੍ਰਾਪਤ ਹੁੰਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੱਕ ਜੀਪੀਐਸ ਲੋਕੇਸ਼ਨ ਸਮੇਤ ਪਹੁੰਚਾਈ ਜਾਂਦੀ ਹੈ ਅਤੇ ਅਧਿਕਾਰੀਆਂ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਵੀ 'ਉੱਨਤ ਕਿਸਾਨ' ਐਪ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਕਿਸਾਨ ਵੀ ਪਰਾਲੀ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੁਚੇਤ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।
Punjab Bani 23 October,2024
ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ
ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ ਸੂਲਰ ਘਰਾਟ ਸਮੇਤ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਉਤਸਾਹਿਤ ਦਿੜ੍ਹਬਾ, 23 ਅਕਤੂਬਰ : ਸਬ ਡਵੀਜ਼ਨ ਦਿੜਬਾ ਅਧੀਨ ਆਉਂਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨਿਕ ਅਤੇ ਪੁਲਿਸ ਉੱਤੇ ਅਧਾਰਤ ਟੀਮਾਂ ਵੱਲੋਂ ਜਾਗਰੂਕਤਾ ਮਹਿ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤੇ ਉਹਨਾਂ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ ਅਤੇ ਰੋਜ਼ਾਨਾ ਹੀ ਵੱਖ-ਵੱਖ ਵਿਭਾਗਾਂ ਤੇ ਅਧਾਰਤ ਕਰਮਚਾਰੀ ਅਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਾਲ, ਸਫੀਪੁਰ ਖੁਰਦ, ਸਫੀਪੁਰ ਕਲਾਂ, ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਥਾਂ ਉਤੇ ਖੇਤਾਂ ਵਿੱਚ ਹੀ ਰਲਾ ਕੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਸਕਦੇ ਹਨ ਉਥੇ ਹੀ ਪਰਾਲੀ ਸੰਭਾਲਣ ਦੀਆਂ ਹੋਰ ਤਕਨੀਕਾਂ ਵੀ ਅਮਲ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ । ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਖੇਤੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬਲਾਕ ਦੇ ਖੇਤੀਬਾੜੀ ਵਿਕਾਸ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ ।
Punjab Bani 23 October,2024
ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ
ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ ਧੂਰੀ, 23 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਸੁਚੇਤ ਕਰਨ ਲਈ ਉਪ ਕਪਤਾਨ ਪੁਲਿਸ ਧੂਰੀ, ਤਹਿਸੀਲਦਾਰ ਧੂਰੀ ,ਨਾਇਬ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼ ਅਤੇ ਐਸ.ਐਚ.ਓਜ਼ ਅਤੇ ਸਬ ਡਵੀਜ਼ਨ ਧੂਰੀ ਦੀ ਨੰਬਰਦਾਰ ਯੂਨੀਅਨ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਹੁਣ ਤੱਕ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤੀ ਜਾਵੇ ਕਿਉਂਕਿ ਇਸ ਨਾਲ ਜ਼ਮੀਨ ਵਿੱਚ ਰਹਿਣ ਵਾਲੇ ਜੀਵ ਜੰਤੂਆਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ । ਐਸ.ਡੀ.ਐਮ. ਵਿਕਾਸ ਹੀਰਾ ਨੇ ਕਿਹਾ ਕਿ ਪਰਾਲੀ ਦੀ ਅੱਗ ਤੋਂ ਪੈਦਾ ਹੋਏ ਜ਼ਹਿਰੀਲੇ ਧੂੰਏ ਨਾਲ ਸਿਹਤ ‘ਤੇ ਵੀ ਬੁਰਾ ਅਸਰ ਪੈਂਦਾ ਹੈ ਤੇ ਕਈ ਵਾਰ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ, ਅਧਿਕਾਰੀ, ਨੰਬਰਦਾਰ, ਪੰਚ ਜਾਂ ਸਰਪੰਚ ਪਰਾਲੀ ਨੂੰ ਅੱਗ ਲਗਾਉਣਗੇ ਤਾਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਐਸ.ਡੀ.ਐਮ. ਨੇ ਦੱਸਿਆ ਕਿ ਧੂਰੀ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਵਲੋਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਅਗਰ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਮਸ਼ੀਨਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਪਟਵਾਰੀ ਹਲਕਾ, ਸਬੰਧਤ ਖੇਤੀਬਾੜੀ ਅਫ਼ਸਰ ਜਾਂ ਤਹਿਸੀਲਦਾਰ ਤੋਂ ਮਦਦ ਲਈ ਜਾ ਸਕਦੀ ਹੈ ।
Punjab Bani 23 October,2024
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ ਗ੍ਰਹਿ ਮੰਤਰੀ ਪਾਸੋਂ ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਬੁੱਧਵਾਰ ਨੂੰ ਕੇਂਦਰ ਸਰਕਾਰ ਦੀ ਮਿੱਲ ਮਾਲਕਾਂ ਨਾਲ ਮੀਟਿੰਗ ਦੇ ਸਕਾਰਾਤਮਕ ਸਿੱਟੇ ਨਿਕਲਣ ਦੀ ਉਮੀਦ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ । ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿੰਗ ਸਹੀ ਢੰਗ ਨਾਲ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ 185 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਮਿੱਲਰਾਂ ਦੇ ਕੁਝ ਮੁੱਦੇ ਜਿਵੇਂ ਕਿ ਝੋਨੇ ਨੂੰ ਭੰਡਾਰ ਕਰਨ ਲਈ ਜਗ੍ਹਾ, ਡਰਾਈਏਜ ਅਤੇ ਟਰਾਂਸਪੋਰਟੇਸ਼ਨ ਕੇਂਦਰ ਸਰਕਾਰ ਨਾਲ ਸਬੰਧਤ ਹਨ ਜਿਸ ਕਾਰਨ ਲਿਫਟਿੰਗ ਦੀ ਪ੍ਰਕਿਰਿਆ ਥੋੜ੍ਹੀ ਹੌਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਕੋਲ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 23 ਅਕਤੂਬਰ (ਬੁੱਧਵਾਰ) ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਮਿੱਲ ਮਾਲਕਾਂ ਦੀ ਮੀਟਿੰਗ ਹੋਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮੰਡੀਕਰਨ ਸੀਜ਼ਨ ਦੌਰਾਨ ਮਿਲਿੰਗ ਦੇਰੀ ਨਾਲ ਹੋਣ ਕਰਕੇ 120 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਅਜੇ ਤੱਕ ਖਾਲੀ ਨਹੀਂ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੂੰ ਇਹ ਜਗ੍ਹਾ ਖਾਲੀ ਕਰਨ ਲਈ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਇਸ ਵਾਰ ਮਿਲਿੰਗ ਸ਼ੁਰੂ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਅਤੇ ਜਨਤਕ ਵੰਡ ਪ੍ਰਣਾਲੀ ਦੀ ਸੁਚਾਰੂ ਵਿਵਸਥਾ ਲਈ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅੱਗੇ ਕਣਕ ਦਾ ਸੀਜ਼ਨ ਵੀ ਆ ਰਿਹਾ ਹੈ, ਇਸ ਲਈ ਦੇਸ਼ ਦੇ ਵਡੇਰੇ ਹਿੱਤ ਵਿੱਚ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਕ ਹੋਰ ਮੁੱਦੇ 'ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਲੋੜੀਂਦੀਆਂ ਰਸਮਾਂ ਵੀ ਪੂਰੀਆਂ ਕਰ ਚੁੱਕੀ ਹੈ ਅਤੇ ਹੁਣ ਕੇਂਦਰ ਨੂੰ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਿਖਾਰੀ ਨਹੀਂ ਹਨ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਕੇਂਦਰ ਨੂੰ ਫੰਡਾਂ ਵਿੱਚ ਉਨ੍ਹਾਂ ਦਾ ਬਣਦਾ ਹਿੱਸਾ ਦੇਣਾ ਚਾਹੀਦਾ ਹੈ।”
Punjab Bani 22 October,2024
ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਗਰੂਰ ਜ਼ਿਲ੍ਹੇ ‘ਚ ਝੋਨੇ ਦੇ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਗਰੂਰ ਜ਼ਿਲ੍ਹੇ ‘ਚ ਝੋਨੇ ਦੇ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਸੰਗਰੂਰ, 22 ਅਕਤੂਬਰ : ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਧੀਕ ਮੁੱਖ ਸਕੱਤਰ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ਅਦਾਇਗੀ ਦੇ ਨਾਲ-ਨਾਲ ਅਧਿਕਾਰੀਆਂ ਨੂੰ ਝੋਨੇ ਚੁਕਾਈ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਖਰੀਦ ਨਾਲ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਕਿਹਾ ਕਿ ਐਮ.ਐਸ.ਪੀ. ਤੋਂ ਘੱਟ ਖਰੀਦ ਕਿਸੇ ਕੀਮਤ ‘ਤੇ ਨਾ ਹੋਣ ਦਿੱਤੀ ਜਾਵੇ । ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਲਈ ਢੁਕਵੀਂ ਵਿਵਸਥਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਕਰਨ ਲਈ ਵਿਸ਼ੇਸ਼ ਵਿਧੀ ਵਿਕਸਿਤ ਕੀਤੀ ਗਈ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ । ਉਨ੍ਹਾਂ ਵਧੀਕ ਮੁੱਖ ਸਕੱਤਰ ਨੂੰ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਕੰਗ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਵੀ ਹਾਜ਼ਰ ਸਨ ।
Punjab Bani 22 October,2024
ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ : ਬਰਿੰਦਰ ਕੁਮਾਰ ਗੋਇਲ
ਪੰਜਾਬ ਦੇ ਕਿਸਾਨਾਂ ਦਾ ਭਲਾ ਨਹੀ ਚਾਹੁੰਦੀ ਕੇਂਦਰ ਸਰਕਾਰ : ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਕਿਸਾਨਾਂ ਦਾ ਕੇਂਦਰ ਸਰਕਾਰ ਭਲਾ ਨਹੀ ਚਾਹੁੰਦੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਚੰਡੀਗੜ੍ਹ ਵਿਖੇ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਹਮੇਸ਼ਾ ਹੀ ਵਿਤਕਰਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਨੇ ਪੰਜਾਬ ਦੇ ਗੋਦਾਮ ਖਾਲੀ ਨਹੀ ਕੀਤੇ । ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਅੱਜ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ । ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕੋਝੇ ਮਜਾਕ ਕਾਰਣ ਅੱਜ ਪੰਜਾਬ ਦਾ ਕਿਸਾਨ ਧਰਨੇ ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭੁੱਲ ਗਈ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਆਏ ਆਨਾਜ਼ ਦੇ ਸੰਕਟ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬ ਹਰ ਗੱਲ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਅਦਾ ਕਰਨੇ ਚਾਹੀਦੇ ਹਨ ।
Punjab Bani 22 October,2024
ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ
ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ : ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ ਵੀ ਬਹੁਤ ਜ਼ਿਆਦਾ ਹੋਈ ਹੈ, ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਨਾ ਮੰਡੀ ਦਾ ਦੌਰਾ ਕਰਨ ਮਗਰੋਂ ਕੀਤਾ । ਇਸ ਮੌਕੇ ਉੱਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੁਲ ਅੰਦਰ 185 ਲੱਖ ਐਮ.ਟੀ. ਦਾ ਟੀਚਾ ਮਿਲਿਆ ਹੈ ਅਤੇ ਸਾਡੇ ਵੱਲੋਂ 190 ਲੱਖ ਐਮ.ਟੀ. ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 26 ਲੱਖ ਮੀਟਰਿਕ ਟਨ ਤੋਂ ਜਿਆਦਾ ਝੋਨਾ ਆ ਗਿਆ ਹੈ ਅਤੇ 24 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੇ ਵੀ ਤੇਜੀ ਫੜ ਗਈ ਹੈ 6 ਲੱਖ ਐਮ.ਟੀ. ਦੇ ਕਰੀਬ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਹਜਾਰ ਕਰੋੜ ਤੋਂ ਜਿਆਦਾ ਰਾਸੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਕੇਂਦਰੀ ਪੁੂਲ ਵਿੱਚ ਭੇਜਦੇ ਹਾਂ। ਪੰਜਾਬ ਅੰਦਰ ਜੋ ਗੋਦਾਮ ਭਰੇ ਪਏ ਹਨ ਉਹ ਕੇਂਦਰ ਦੇ ਹਨ ਅਤੇ ਉਨ੍ਹਾਂ ਵੱਲੋਂ ਕੇਂਦਰ ਨੂੰ ਪਿਛਲੇ 6 ਮਹੀਨਿਆਂ ਤੋਂ ਕਿਹਾ ਜਾ ਰਿਹਾ ਹੈ ਕਿ ਗੋਦਾਮਾਂ ਵਿੱਚੋਂ ਅਪਣਾ ਮਾਲ ਚੁੱਕਿਆ ਜਾਵੇ ਤਾਂ ਜੋ ਅਸੀਂ ਨਵੇਂ ਮਾਲ ਨੂੰ ਗੋਦਾਮਾਂ ਅੰਦਰ ਸਟੋਰ ਕਰ ਸਕੀਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਂਣ ਦਿੱਤੀ ਜਾਵੇਗੀ ।
Punjab Bani 22 October,2024
ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ
ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ ਡੇਰਾਬਸੀ, 22 ਅਕਤੂਬਰ : ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ । ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ । ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਇਸ ਮੌਕੇ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ ।
Punjab Bani 22 October,2024
ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ
ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਲਈ ਕੇਂਦਰ ਸਰਕਾਰ ਦੀ ਢਿੱਲ ਨੂੰ ਜਿੰਮੇਵਾਰ ਠਹਿਰਾਇਆ ਹੈ । ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਮਾਪੇ- ਅਧਿਆਪਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਕਮੀ-ਪੇਸ਼ੀ ਨਹੀਂ ਹੈ ਅਤੇ ਅੱਜ ਮੁੱਖ ਮੰਤਰੀ ਸਮੇਤ ਸੂਬੇ ਦੀ ਸਮੁੱਚੀ ਵਜ਼ਾਰਤ ਮੰਡੀਆਂ ਵਿਚ ਗਰਾਊਂਡ 'ਤੇ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ ਕਿਸਾਨੀ ਅਤੇ ਸ਼ਾਂਤੀ ਨੂੰ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਤਾਂ ਦੂਰ, ਹੁਣ ਉਹ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੇ, ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ, ਮੁੱਖ ਮੰਤਰੀ ਖ਼ੁਦ ਉਨ੍ਹਾਂ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਉਹ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਹੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਿਫਟਿੰਗ ਦਾ ਇਹ ਮਸਲਾ ਛੇਤੀ ਤੋਂ ਛੇਤੀ ਸੁਲਝਾਇਆ ਜਾਵੇ ।
Punjab Bani 22 October,2024
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ 'ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ 'ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਸੂਬੇ ਦੇ ਗੋਦਾਮਾਂ ‘ਚ ਪਈ ਫ਼ਸਲ ਨੂੰ ਤਬਦੀਲ ਕਰਨ ‘ਚ ਕੇਂਦਰ ਸਰਕਾਰ ਦੇ ਅਸਫ਼ਲ ਰਹਿਣ ਕਰਕੇ ਭੰਡਾਰਨ ਦੀ ਦਿੱਕਤ ਆਈ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ । ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ ਦੀ ਲਿਫ਼ਟਿੰਗ ਵਿੱਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਕਰਕੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 31 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਵਿੱਚੋਂ 28 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਚੁੱਕਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਭੰਡਾਰਨ ਸਮਰੱਥਾ ਦੀ ਘਾਟ ਹੋਣ ਕਾਰਨ ਫ਼ਸਲ ਦੀ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਤਬਦੀਲ ਕਰਨ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ । ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਹੱਲ ਲੱਭਣ ਲਈ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਕੀਤੀਆਂ ਗਈਆਂ ਨਿੱਜੀ ਬੇਨਤੀਆਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕੀ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ।
Punjab Bani 22 October,2024
ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਨੇ ਕੇਂਦਰ 'ਤੇ ਸੂਬੇ ਦੇ ਖੇਤੀ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਦੋਸ਼ ਲਾਇਆ ਚੰਡੀਗੜ੍ਹ, 22 ਅਕਤੂਬਰ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੀਆਂ ਮੰਡੀਆਂ 'ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ਵਿੱਚ ਜਾਣਬੁੱਝ ਕੇ ਅੜਿੱਕੇ ਡਾਹੁਣ ਦਾ ਦੋਸ਼ ਲਾਇਆ ਹੈ, ਜਿਸ ਕਰਕੇ ਸੂਬੇ ਦੀ ਸ਼ਾਂਤੀ ਭੰਗ ਹੋਣ ਦੇ ਨਾਲ-ਨਾਲ ਖੇਤੀ ਸੈਕਟਰ ਨੂੰ ਨੁਕਸਾਨ ਹੋ ਰਿਹਾ ਹੈ । ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ‘ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ‘ਚ ਦੇਰੀ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਸਬੰਧੀ ਰਚੀ ਗਈ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਨਾ ਸਿਰਫ਼ ਨਿਰਧਾਰਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾ ਰਹੀ ਹੈ, ਸਗੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਕੇਂਦਰ ਸਿਆਸੀ ਲਾਹਾ ਲੈਣ ਨੀਵੇਂ ਦਰਜੇ ਦੀ ਰਾਜਨੀਤੀ ਕਰ ਰਿਹਾ ਹੈ, ਜੋ ਕਿ ਸਰਾਸਰ ਮੰਦਭਾਗਾ ਹੈ । ਸ. ਧਾਲੀਵਾਲ ਨੇ ਕਿਹਾ ਕਿ ਉਹ ਇਸ ਗੰਭੀਰ ਮੁੱਦੇ 'ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਲੈ ਕੇ ਬੇਹੱਦ ਹੈਰਾਨ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਦੇ ਹੱਲ ਲਈ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਗੁਦਾਮਾਂ ਨੂੰ ਖਾਲੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ 'ਚੋਂ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਦਾਮਾਂ ਦੇ ਖਾਲੀ ਹੋਣ ਨਾਲ ਹੀ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਸੰਭਵ ਹੋ ਸਕਦੀ ਹੈ ।
Punjab Bani 22 October,2024
ਕੇਂਦਰੀ ਰਾਜ ਮੰਤਰੀ ਬਿੱਟੂ ਨੇ ਮੋਦੀ ਅੱਗੇ ਗੋਡੇ ਟੇਕਕੇ ਪੰਜਾਬ ਦੇ ਕਿਸਾਨਾਂ ਨੂੰ ਵਿਸਾਰਿਆ : ਡਾ. ਬਲਬੀਰ ਸਿੰਘ
ਕੇਂਦਰੀ ਰਾਜ ਮੰਤਰੀ ਬਿੱਟੂ ਨੇ ਮੋਦੀ ਅੱਗੇ ਗੋਡੇ ਟੇਕਕੇ ਪੰਜਾਬ ਦੇ ਕਿਸਾਨਾਂ ਨੂੰ ਵਿਸਾਰਿਆ-ਡਾ. ਬਲਬੀਰ ਸਿੰਘ -ਕੇਂਦਰੀ ਰਾਜ ਮੰਤਰੀ ਨੂੰ ਸਵਾਲ, ਬਿੱਟੂ ਦੱਸੇ ਕਿ ਉਹ ਕਿੱਥੇ ਹੈ ? -ਕਿਹਾ, ਕੇਂਦਰ ਸਰਕਾਰ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਕੇ ਸੋਨੇ ਵਰਗੀ ਫ਼ਸਲ ਲੈਕੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋਏ -ਸਿਹਤ ਮੰਤਰੀ ਨੇ ਲੰਗ, ਲੌਟ ਤੇ ਪਟਿਆਲਾ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਕੀਤੀ ਗੱਲਬਾਤ ਪਟਿਆਲਾ, 22 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਹੈ ਕਿ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਗੋਡੇ ਟੇਕ ਕੇ ਪੰਜਾਬ ਅਤੇ ਸੂਬੇ ਦੇ ਕਿਸਾਨਾਂ ਦੇ ਹਿਤਾਂ ਨੂੰ ਵਿਸਾਰ ਦਿੱਤਾ ਹੈ। ਸਿਹਤ ਮੰਤਰੀ ਨੇ ਅੱਜ ਸ਼ਾਮ ਲੰਗ, ਲੌਟ ਤੇ ਪਟਿਆਲਾ ਅਨਾਜ ਮੰਡੀਆਂ ਤੇ ਹੋਰ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਰਹੀ ਹੈ ਤਾਂ ਕਿ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਖਰੀਦਣ ਮਗਰੋਂ ਮੰਡੀਆਂ ਵਿੱਚੋਂ ਲਿਫਟਿੰਗ ਵੀ ਨਾਲੋ-ਨਾਲ ਕੀਤੀ ਜਾਵੇ । ਸਿਹਤ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖੁਦ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਸੂਬੇ ਦੇ ਸਾਰੇ ਮੰਤਰੀ ਅਤੇ ਐਮਐਲਏਜ ਮੰਡੀਆਂ ਵਿੱਚ ਪੁੱਜੇ ਹੋਏ ਹਨ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ।ਉਨ੍ਹਾਂ ਸਵਾਲ ਕੀਤਾ ਕਿ ਬਿੱਟੂ ਦੱਸੇ ਕਿ ਉਹ ਕਿੱਥੇ ਹੈ ? ਉਨ੍ਹਾਂ ਕਿਹਾ ਕਿ ਜਦੋਂ ਤੋਂ ਰਵਨੀਤ ਬਿੱਟੂ ਮੰਤਰੀ ਬਣਿਆ ਹੈ ਪੰਜਾਬ ਨਾਲ ਧੱਕਾ ਵੱਧ ਗਿਆ ਹੈ । ਉਨ੍ਹਾਂ ਕਿਹਾ ਕਿ ਬਿੱਟੂ ਦੱਸੇ ਕਿ ਉਹ ਤਿੰਨ ਵਾਰ ਪੰਜਾਬ ਤੋਂ ਪਾਰਲੀਮੈਂਟ ਜਾ ਕੇ ਪੰਜਾਬ ਲਈ ਕੀ ਲੈ ਕੇ ਆਏ? ਇਸ ਲਈ ਜਦੋਂ ਉਹ ਮੋਦੀ ਸਰਕਾਰ ਵਿੱਚ ਕੁਝ ਬਣੇ ਹਨ ਤਾਂ ਹੁਣ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਲਈ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ । ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਤਨਜ਼ ਕਸਦਿਆਂ ਕਿਹਾ ਕਿ ਰੇਲ ਵਿਭਾਗ ਤੇ ਫੂਡ ਪ੍ਰੋਸੈਸਿੰਗ ਵਿਭਾਗ ਹੋਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕਿਸਾਨਾਂ ਦੀ ਬਾਂਹ ਨਹੀਂ ਫੜੀ ਗਈ ਹੈ ਅਤੇ ਨਾ ਹੀ ਬਿੱਟੂ ਤੇ ਨਾ ਹੀ ਕੋਈ ਹੋਰ ਕੇਂਦਰ ਦਾ ਮੰਤਰੀ ਜਾਂ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਆਦਿ ਮੰਡੀਆਂ ਵਿੱਚ ਕਿਸਾਨਾਂ ਦੀ ਸਾਰ ਲੈਣ ਪੁੱਜਿਆ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਆੜਤੀਏ, ਲੇਬਰ, ਸ਼ੈਲਰ ਮਿਲਰਜ ਤੇ ਟਰਾਂਸਪੋਰਟਰ ਸਾਡੀ ਰੀਡ ਦੀ ਹੱਡੀ ਹਨ ਪਰ ਮੋਦੀ ਸਰਕਾਰ ਮੰਡੀਕਰਨ ਸਿਸਟਮ ਦੀ ਦੁਸ਼ਮਣ ਬਣਕੇ ਇਨ੍ਹਾਂ ਰੋਲਣ ‘ਤੇ ਲੱਗੀ ਹੋਈ ਹੈ ਤੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਬਿੱਟੂ ਕੋਲ ਕਿਸਾਨਾਂ ਨਾਲ ਸਬੰਧਤ ਮੰਤਰਾਲਾ ਹੈ ਪਰ ਉਹ ਸੂਬੇ ਵਿੱਚ ਪਾਣੀ ਬਚਾਉਣ ਲਈ ਲਿਆਂਦੀ ਝੋਨੇ ਦੀ ਕਿਸਮ ਵਿੱਚ ਨਮੀ ਦੀ ਕੋਈ ਰਿਆਇਤ ਨਹੀਂ ਦੇ ਰਹੇ ਤੇ ਨਾ ਹੀ ਰੇਲਵੇ ਨੇ ਸਮੇਂ ਸਿਰ ਪੰਜਾਬ ਦੇ ਸ਼ੈਲਰਾਂ ਵਿੱਚ ਪਿਆ ਅਨਾਜ ਚੁੱਕਿਆ ਹੈ ਜਦਕਿ ਮੰਡੀਆਂ ਵਿੱਚ ਬਾਰਦਾਨਾ ਨਹੀਂ ਮਿਲ ਰਿਹਾ ਅਤੇ ਕਿਸਾਨਾਂ ਨੂੰ ਡੀਏਪੀ ਦੀ ਵੀ ਸਪਲਾਈ ਨਹੀਂ ਦਿੱਤੀ ਜਾ ਰਹੀ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਕੇ ਸੋਨੇ ਵਰਗੀ ਫ਼ਸਲ ਲੈਕੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋਏ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਐਸ ਡੀ ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਐਸ ਡੀ ਐਮ ਪਟਿਆਲਾ ਮਨਜੀਤ ਕੌਰ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ ।
Punjab Bani 22 October,2024
ਸੀਨੀਅਰ ਆਈ. ਏ. ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ’ ਸਬੰਧੀ ਕੀਤੀ ਸਖ਼ਤ ਹਦਾਇਤ ਪਟਿਆਲਾ 22 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
Punjab Bani 22 October,2024
ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ
ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ ਚੰਡੀਗੜ੍ਹ : ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਹ ਕਾਰਵਾਈ ਪਰਾਲੀ ਸਾੜਨ ਦੇ ਕਈ ਮਾਮਲਿਆਂ ਨੂੰ ਲੈ ਕੇ ਕੀਤੀ ਗਈ ਹੈ। ਹਰਿਆਣਾ ਖੇਤੀਬਾੜੀ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ । ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਾਣੀਪਤ ਤੋਂ ਦੋ, ਹਿਸਾਰ ਤੋਂ ਦੋ, ਜੀਂਦ ਤੋਂ ਦੋ, ਕੈਥਲ ਤੋਂ ਤਿੰਨ, ਕਰਨਾਲ ਤੋਂ ਤਿੰਨ, ਫਤਿਹਾਬਾਦ ਤੋਂ ਤਿੰਨ, ਕੁਰੂਕਸ਼ੇਤਰ ਤੋਂ ਚਾਰ, ਅੰਬਾਲਾ ਤੋਂ ਤਿੰਨ ਅਤੇ ਸੋਨੀਪਤ ਤੋਂ ਦੋ ਸ਼ਾਮਲ ਹਨ । ਦੱਸ ਦੇਈਏ ਕਿ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ 656 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਨੇ ਪਰਾਲੀ ਸਾੜਨ ਲਈ ਕਈ ਕਿਸਾਨਾਂ ਵਿਰੁੱਧ ਕੇਸ ਵੀ ਦਰਜ ਕੀਤੇ ਹਨ । ਕੁਝ ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪਰਾਲੀ ਸਾੜਨ ਕਾਰਨ ਦਿੱਲੀ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਨ੍ਹਾਂ ਅਧਿਕਾਰੀਆਂ `ਤੇ ਲਾਪ੍ਰਵਾਹੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਇਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ । ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਘਰੌਂਡਾ ਦੇ ਬੀ.ਏ.ਓ ਗੌਰਵ, ਫਤਿਹਾਬਾਦ ਦੇ ਭੂਨਾ ਦੇ ਬੀ.ਏ.ਓ ਕ੍ਰਿਸ਼ਨ ਕੁਮਾਰ, ਇੰਸਪੈਕਟਰ ਸੁਨੀਲ ਸ਼ਰਮਾ, ਕੁਰੂਕਸ਼ੇਤਰ ਤੋਂ ਓਮਪ੍ਰਕਾਸ਼, ਰਾਮੇਸ਼ਵਰ ਸ਼ਿਓਕੰਦ, ਏ.ਡੀ.ਓ ਪਿਪਲੀ ਪ੍ਰਤਾਪ ਸਿੰਘ, ਥਾਨੇਸਰ ਦੇ ਬੀ.ਏ.ਓ ਵਿਨੋਦ ਕੁਮਾਰ, ਥਾਨੇਸਰ ਤੋਂ ਅਮਿਤ ਕੰਬੋਜ ਸ਼ਾਮਿਲ ਹਨ। ਲਾਡਵਾ ਨੇ ਕਾਰਵਾਈ ਕੀਤੀ ਹੈ। ਪਾਣੀਪਤ ਜ਼ਿਲ੍ਹੇ ਦੇ ਮਤਲੋਧਾ ਵਿੱਚ ਸੁਲਤਾਨਾ ਦੇ ਏਡੀਓ ਸੰਗੀਤਾ ਯਾਦਵ, ਇਸਰਾਨਾ ਏਟੀਐਮ ਸਤਿਆਵਾਨ, ਜੀਂਦ ਦੇ ਖੇਤੀਬਾੜੀ ਸੁਪਰਵਾਈਜ਼ਰ ਪੁਨੀਤ ਕੁਮਾਰ ਅਤੇ ਖੇਤੀਬਾੜੀ ਸੁਪਰਵਾਈਜ਼ਰ ਸੰਜੀਤ (ਜੀਂਦ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਇਸੇ ਤਰ੍ਹਾਂ ਵਿਸ਼ਾਲ ਗਿੱਲ, ਸ਼ੇਖਰ ਕੁਮਾਰ, ਅੰਬਾਲਾ ਤੋਂ ਰਮੇਸ਼, ਸੋਨੀਪਤ ਤੋਂ ਐਗਰੀਕਲਚਰ ਸੁਪਰਵਾਈਜ਼ਰ ਨਿਤਿਨ, ਗਨੌਰ ਤੋਂ ਐਗਰੀਕਲਚਰ ਸੁਪਰਵਾਈਜ਼ਰ ਕਿਰਨ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿੱਚ ਓਏਓ ਏਏਈ ਹੈਲਪਰ ਗੋਬਿੰਦ, ਹਿਸਾਰ ਵਿੱਚ ਹੈਲਪਰ ਪੂਜਾ, ਐਗਰੀਕਲਚਰ ਸੁਪਰਵਾਈਜ਼ਰ ਦੀਪ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਹਰਪ੍ਰੀਤ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਯਾਦਵਿੰਦਰ ਸਿੰਘ, ਕੈਥਲ ਵਿੱਚ ਏਐਸਓ ਸੁਨੀਲ ਕੁਮਾਰ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ ।
Punjab Bani 22 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਚੌਕਸੀ ਟੀਮਾਂ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਚੌਕਸੀ ਟੀਮਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਸੰਗਰੂਰ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਸੰਗਰੂਰ ਵਿੱਚ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਚੌਕਸੀ ਟੀਮਾਂ ਵੱਲੋਂ ਪਿੰਡ ਪਿੰਡ ਵਿੱਚ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਖੁਦ ਇਸ ਮੁਹਿੰਮ ਦੀ ਕਮਾਨ ਸੰਭਾਲ ਰਹੇ ਹਨ ਅਤੇ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਅਤੇ ਡੀਐਸਪੀ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਹਰ ਕਿਸਾਨ ਤੱਕ ਰਾਬਤੇ ਨੂੰ ਯਕੀਨੀ ਬਣਾ ਰਹੇ ਹਨ । ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਇਹ ਮੁਹਿੰਮ ਦਿਨ ਭਰ ਜੋਸ਼ ਖਰੋਸ਼ ਨਾਲ ਜਾਰੀ ਰੱਖੀ ਗਈ ਅਤੇ ਉਪ ਮੰਡਲ ਮੈਜਿਸਟਰੇਟ ਤੇ ਡੀਐਸਪੀ ਵੱਲੋਂ ਸਬ ਡਿਵੀਜ਼ਨਾਂ ਵਿੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ ਮੁਹਿਮ ਨੂੰ ਹੋਰ ਤੇਜ਼ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ । ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਡੀਐਮ ਸੁਨਾਮ ਪਰਮੋਦ ਸਿੰਗਲਾ, ਐਸਡੀਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ ਡੀ ਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਸਡੀਐਮ ਧੂਰੀ ਵਿਕਾਸ ਹੀਰਾ ਅਤੇ ਐਸ ਡੀ ਐਮ ਦਿੜਬਾ ਰਜੇਸ਼ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਅਤੇ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਇਸ ਦੌਰਾਨ ਚੌਕਸੀ ਟੀਮਾਂ ਨੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਜਾਰੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੜਤਾਲ ਸਬੰਧੀ ਮੌਕਾ ਦੇਖਿਆ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਦੌਰਾਨ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਵੱਢਣ ਲਈ ਉਤਸਾਹਿਤ ਕੀਤਾ ਗਿਆ ।
Punjab Bani 21 October,2024
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਆਦੇਸ਼ ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ, 21 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ । ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਜੁਟੀ ਹੋਈ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੰਡੀਆਂ ਵਿੱਚ ਮਿਹਨਤ ਨਾਲ ਪਾਲੀ ਝੋਨੇ ਦੀ ਫਸਲ ਦੀ ਖੱਜਲ-ਖੁਆਰੀ ਹੋਣ ਦੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਤਹਿਤ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਜੰਗੀ ਪੱਧਰ ’ਤੇ ਕਰਨ ਲਈ ਕਦਮ ਚੁੱਕੇ ਜਾਣ । ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 24.88 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 22.22 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ ਪਹਿਲਾਂ ਹੀ 4027 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ।
Punjab Bani 21 October,2024
ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ
ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ - ਡੀਜੀਪੀ ਪੰਜਾਬ ਗੌਰਵ ਯਾਦਵ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਰੱਖ ਰਹੇ ਨਿਗਰਾਨੀ - 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਰੈੱਡ ਐਂਟਰੀਆਂ ਦਰਜ ਕੀਤੀਆਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - 471 ਰੋਜ਼ਾਨਾ ਡਾਇਰੀ ਰਿਪੋਰਟਾਂ ਵੀ ਕੀਤੀਆਂ ਦਰਜ - ਪੰਜਾਬ ਪੁਲਿਸ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਅਕਤੂਬਰ : ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ । ਡੀ ਜੀ ਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ ਐੱਚ ਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ । ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਮੀਨੀ ਪੱਧਰ 'ਤੇ ਅਣਥੱਕ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਸੀਜ਼/ਐਸਐਸਪੀਜ਼ ਅਤੇ ਐਸਡੀਐਮਜ਼/ਡੀਐਸਪੀਜ਼ ਵੱਲੋਂ ਪਰਾਲੀ ਸਾੜਨ ਸਬੰਧੀ ਹੌਟਸਪਾਟ ਵਜੋਂ ਦਰਜ ਕੀਤੇ ਗਏ ਪਿੰਡਾਂ ਦੇ ਸਾਂਝੇ ਦੌਰੇ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਪਿਛਲੇ ਕੁਝ ਦਿਨਾਂ ਵਿੱਚ ਡੀਸੀਜ਼/ਐਸਐਸਪੀਜ਼ ਵੱਲੋਂ 522 ਅਤੇ ਐਸ ਡੀ ਐਮਜ਼ /ਡੀ ਐਸ ਪੀਜ਼ ਵੱਲੋਂ 981 ਸਾਂਝੇ ਦੌਰੇ ਕੀਤੇ ਗਏ ਹਨ, ਜਿਸ ਦੌਰਾਨ ਉਨ੍ਹਾਂ ਵੱਲੋਂ 2504 ਜਨ ਜਾਗਰੂਕਤਾ ਮੀਟਿੰਗਾਂ ਅਤੇ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ ਗਈਆਂ ਹਨ । ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ 'ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 874 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ‘ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ। ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਸਬੰਧਤ ਪੁਲਿਸ ਸਟੇਸ਼ਨਾਂ ਵਿੱਚ ਦਰਜ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਐਫਆਈਆਰ ਦਰਜ ਕਰਨ ਤੋਂ ਇਲਾਵਾ 397 ਕੇਸਾਂ ਵਿੱਚ 10.55 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ, ਕਿਉਂ ਕਿ ਇਸ ਨਾਲ ਨਾ ਸਿਰਫ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਬਲਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ । ਦੱਸਣਯੋਗ ਹੈ ਕਿ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਤੇ ਮੁਲਾਜ਼ਮਾਂ ਦੀ ਗਿਣਤੀ ਦੇ ਅਧਾਰ 'ਤੇ ਢੁੱਕਵੀਂ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਅਤੇ ਉੱਡਣ ਦਸਤੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਚੌਕਸੀ ਰੱਖ ਰਹੇ ਹਨ ।
Punjab Bani 21 October,2024
ਪੰਜਾਬੀ ਯੂਨੀਵਰਸਿਟੀ ਵਿਖੇ 'ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ' ਦੀ ਵਰਤੋਂ ਬਾਰੇ ਵਰਕਸ਼ਾਪ ਕਰਵਾਈ
ਪੰਜਾਬੀ ਯੂਨੀਵਰਸਿਟੀ ਵਿਖੇ 'ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ' ਦੀ ਵਰਤੋਂ ਬਾਰੇ ਵਰਕਸ਼ਾਪ ਕਰਵਾਈ -ਕੰਪਿਊਟਰ ਸਾਇੰਸ ਵਿਭਾਗ ਵਿਖੇ 'ਭਾਰਤ ਵਿੱਚ ਭਵਿੱਖ ਦੀ ਹਰੀ ਕ੍ਰਾਂਤੀ ਵਿੱਚ ਏ.ਆਈ. ਅਤੇ ਡੇਟਾ ਸਾਇੰਸ ਦੀ ਭੂਮਿਕਾ' ਬਾਰੇ ਹੋਈ ਚਰਚਾ ਪਟਿਆਲਾ, 21 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ 'ਭਾਰਤ ਵਿੱਚ ਭਵਿੱਖ ਦੀ ਹਰੀ ਕ੍ਰਾਂਤੀ ਵਿੱਚ ਏ.ਆਈ. ਅਤੇ ਡੇਟਾ ਸਾਇੰਸ ਦੀ ਭੂਮਿਕਾ' ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਆਈ.ਟੀ ਹੈੱਡ ਅਤੇ ਸਿਸਟਮ ਐਨਾਲਿਸਟ ਡਾ. ਨਿਤਿਨ ਬਾਂਸਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਭਾਰਤ ਦੇ ਖੇਤੀ ਕਰਨ ਦੇ ਤਰੀਕੇ ਵਿੱਚ ਕ੍ਰਾਂਤੀ ਲਿਆ ਰਹੀ ਹੈ ਅਤੇ ਇੱਕ ਟਿਕਾਊ ਅਤੇ ਤਕਨੀਕੀ ਤੌਰ 'ਤੇ ਉੱਨਤ ਹਰੀ ਕ੍ਰਾਂਤੀ ਲਈ ਰਾਹ ਪੱਧਰਾ ਕਰ ਰਹੀ ਹੈ। ਮੰਡੀਆਂ ਦੇ ਪ੍ਰਬੰਧਨ ਵਿੱਚ ਡੇਟਾ ਦੀ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਅਜਿਹਾ ਕਰਨਾ ਸਰੋਤਾਂ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਲਈ ਫੈਸਲੇ ਲੈਣ ਵਿੱਚ ਮਦਦ ਕਰਦਾ ਹੈ। ਸੀ. ਐੱਸ. ਆਈ. ਆਰ.- ਸੀ. ਐੱਸ. ਆਈ. ਓ. ਚੰਡੀਗੜ੍ਹ ਤੋਂ ਪ੍ਰਮੁੱਖ ਵਿਗਿਆਨੀ ਡਾ. ਨੀਰਜਾ ਗਰਗ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਏ. ਆਈ. ਨਿਯੰਤਰਿਤ ਰੋਬੋਟ ਵਾਢੀ, ਛਾਂਟਣ ਅਤੇ ਸਿੰਚਾਈ ਪ੍ਰਬੰਧਨ ਵਰਗੇ ਕੰਮਾਂ ਨੂੰ ਸੁਚਾਰੂ ਬਣਾਉਂਦੇ ਹਨ । ਸਕਿੱਲਨੈੱਟ ਸੋਲਿਊਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਲਾਹਕਾਰ ਸ੍ਰੀ ਰਜਿੰਦਰ ਕੁਮਾਰ ਗਰਗ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਲਈ ਵਿਦਿਆਰਥੀਆਂ ਨੂੰ ਇਨੋਵੇਟਿਵ ਏ.ਆਈ.-ਅਧਾਰਿਤ ਸਟਾਰਟਅੱਪਸ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਏ.ਆਈ.-ਪਾਵਰ ਖੇਤੀ ਸੰਦਾਂ ਨੂੰ ਵਿਕਸਤ ਕਰਨ ਲਈ ਐਗਰੀ-ਟੈਕ ਕੰਪਨੀਆਂ ਨਾਲ਼ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ । ਵਿਭਾਗ ਦੇ ਮੁਖੀ ਡਾ. ਗਗਨਦੀਪ ਨੇ ਸੁਆਗਤੀ ਭਾਸ਼ਣ ਦਿੰਦੇ ਹੋਏ ਡਾਟਾ ਐਨਾਲਿਟਿਕਸ ਦੇ ਸੰਕਲਪ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਅਜਿਹੀ ਵਰਕਸ਼ਾਪ ਦੀ ਲੋੜ ਦਾ ਜ਼ਿਕਰ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਅਜਿਹੀਆਂ ਹੋਰ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਮੌਕੇ ਵਿਭਾਗ ਤੋਂ ਫੈਕਲਟੀ ਮੈਂਬਰ ਡਾ. ਗੁਰਪ੍ਰੀਤ ਸਿੰਘ ਜੋਸਨ ਅਤੇ ਡਾ. ਰਜਨੀਸ਼ ਰੰਧਾਵਾ ਹਾਜ਼ਰ ਸਨ। ਅੰਤ ਵਿੱਚ ਕੋਆਰਡੀਨੇਟਰ ਅਮਰਵੀਰ ਸਿੰਘ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ ।
Punjab Bani 21 October,2024
ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ : ਵਿਕਾਸ ਗਰਗ
ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ : ਵਿਕਾਸ ਗਰਗ -ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਤੇ ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਰਾਜਪੁਰਾ, 21 ਅਕਤੂਬਰ : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਕਿਹਾ ਕਿ ਝੋਨੇ ਦੀ ਸਟੋਰੇਜ ਲਈ ਲੋੜ ਅਨੁਸਾਰ ਥਾਂ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਟੋਰੇਜ ਸਬੰਧੀ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਸੀ ਤੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਵਾਧੂ ਸਟੋਰੇਜ ਸਮਰੱਥਾ ਵਧਾਉਣ ਲਈ ਦਬਾਅ ਪਾਇਆ ਸੀ, ਜਿਸ 'ਤੇ ਕੇਂਦਰ ਸਰਕਾਰ ਵੱਲੋਂ ਹਾਮੀ ਭਰੀ ਗਈ ਹੈ । ਉਹ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈ ਰਹੇ ਸਨ । ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਮੰਡੀ ਬੋਰਡ ਰਾਮਬੀਰ ਸਿੰਘ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸਐਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ । ਆਪਣੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਲਿਫ਼ਟਿੰਗ ਆਦਿ ਲਈ ਸਾਰੇ ਟੈਂਡਰ ਮੁਕੰਮਲ ਹਨ । ਉਨ੍ਹਾਂ ਕਿਹਾ ਕਿ ਜੋ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਰੱਖੀਆਂ ਗਈ ਸਨ, ਉਨ੍ਹਾਂ ਦਾ ਹੱਲ ਕੀਤਾ ਗਿਆ ਹੈ ਤੇ ਸਾਰੀਆਂ ਮੰਗਾਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਥਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ 120 ਲੱਖ ਮੀਟਰਿਕ ਟਨ ਅਨਾਜ ਚੁੱਕਿਆ ਜਾਵੇਗਾ ਅਤੇ ਜੇਕਰ ਸਪੇਸ ਨਾ ਮਿਲਣ ਕਾਰਨ ਫ਼ਸਲ ਨੂੰ ਬਾਹਰ ਸਟੋਰ ਕਰਨਾ ਪੈਦਾ ਹੈ ਤਾਂ ਉਸ ਦੀ ਟਰਾਸਪੋਰਟੇਸ਼ਨ ਦੇ ਖ਼ਰਚੇ ਦੀ ਪੂਰਤੀ ਵੀ ਭਾਰਤ ਸਰਕਾਰ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਫ਼ਸਲ ਮੰਡੀਆਂ ਵੀ ਦੇਰੀ ਨਾਲ ਆਈ ਹੈ ਜਿਸ ਕਾਰਨ ਸੀਜ਼ਨ 'ਚ ਦੇਰੀ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਹਾਲੇ ਕੁਝ ਹਜ਼ਾਰ ਮੀਟਰਿਕ ਟਨ ਹੀ ਝੋਨੇ ਦੀ ਆਮਦ ਹੋਈ ਹੈ । ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਦਾ ਸਪੇਸ ਨਾ ਹੋਣ ਕਾਰਨ ਮਾਲ ਨਾ ਲੱਗਣ ਦਾ ਖ਼ਦਸ਼ਾ ਵੀ ਦੂਰ ਕਰ ਦਿੱਤਾ ਗਿਆ ਹੈ । ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਜ਼ਿਲ੍ਹਾ ਅਧਿਕਾਰੀਆਂ ਪਾਸੋਂ ਮੰਡੀਆਂ ਵਿੱਚ ਚੱਲ ਰਹੀ ਖ਼ਰੀਦ ਸਬੰਧੀ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਅਵੀਕੇਸ਼ ਗੁਪਤਾ, ਖੁਰਾਕ ਤੇ ਸਿਵਲ ਸਪਲਾਈ ਦੇ ਸੰਯੁਕਤ ਡਾਇਰੈਕਟਰ ਅਨਜ਼ੁਮਨ ਭਾਸਕਰ, ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੌਪੜਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 21 October,2024
ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼. ਸੀ. ਆਈ. ਤੋਂ ਮੰਗਿਆ ਜਵਾਬ
ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼. ਸੀ. ਆਈ. ਤੋਂ ਮੰਗਿਆ ਜਵਾਬ ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਜੇ ਤਕ ਝੋਨੇ ਦੀ ਖ਼ਰੀਦ ਸ਼ੁਰੂ ਨਾ ਕਰਨ ਦਾ ਦੋਸ਼ ਲਗਾਉਂਦਿਆਂ ਦਾਖ਼ਲ ਇਕ ਲੋਕਹਿਤ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜੇਕਰ ਫ਼ਸਲਾਂ ਦੀ ਖ਼ਰੀਦ ਸਮੇਂ ਸਿਰ ਨਾ ਹੋਈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਫ਼ਸਲ ਲਈ ਰਸਮੀ ਅਤੇ ਗ਼ੈਰ-ਰਸਮੀ ਸਰੋਤਾਂ ਤੋਂ ਲਏ ਗਏ ਕਰਜ਼ੇ ਦੀ ਅਦਾਇਗੀ ਵਿਚ ਦੇਰੀ ਹੋਵੇਗੀ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਨਵੀਂ ਫ਼ਸਲ ਲਈ ਨਕਦ ਕਰਜ਼ਾ ਮਿਲਣ ਵਿਚ ਹੋਰ ਦੇਰੀ ਹੋਵੇਗੀ। ਸੋਨਪ੍ਰੀਤ ਸਿੰਘ ਨਾਮ ਦੇ ਇਕ ਵਿਅਕਤੀ ਵਲੋਂ ਦਾਖ਼ਲ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਐਫ਼ਸੀਆਈ ਤੋਂ ਜਵਾਬ ਮੰਗ ਲਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਦੀ ਝੋਨੇ ਦੀ ਫ਼ਸਲ ਨੂੰ ਗੁਦਾਮਾਂ ਤੋਂ ਹਟਾਉਣ ਅਤੇ 2024-25 ਦੀ ਨਵੀਂ ਝੋਨੇ ਦੀ ਫ਼ਸਲ ਲਈ ਥਾਂ ਬਣਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਭਾਰਤੀ ਖ਼ੁਰਾਕ ਨਿਗਮ (ਐਫ਼ਸੀਆਈ) ਨੂੰ ਜਵਾਬ ਦੇਣ ਦਾ ਹੁਕਮ ਦਿਤਾ ਹੈ। ਪਟੀਸ਼ਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਜੇ ਤਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਹੈ। ਜੇਕਰ ਫ਼ਸਲਾਂ ਦੀ ਖ਼ਰੀਦ ਸਮੇਂ ਸਿਰ ਨਾ ਹੋਈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਨਹੀਂ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ, ਤਾਂ ਫ਼ਸਲ ਲਈ ਰਸਮੀ ਅਤੇ ਗ਼ੈਰ-ਰਸਮੀ ਸਰੋਤਾਂ ਤੋਂ ਲਏ ਗਏ ਕਰਜ਼ੇ ਦੀ ਅਦਾਇਗੀ ਵਿਚ ਦੇਰੀ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਨਵੀਂ ਫ਼ਸਲ ਲਈ ਨਕਦ ਕਰਜ਼ਾ ਮਿਲਣ ਵਿਚ ਹੋਰ ਦੇਰੀ ਹੋਵੇਗੀ। ਸੁਣਵਾਈ ਦੌਰਾਨ ਰਾਜ ਦੇ ਵਕੀਲ ਨੇ ਕਿਹਾ ਕਿ ਸਰਕਾਰ ਖ਼ਰੀਦ ਦੀ ਪ੍ਰਕਿਰਿਆ ’ਚ ਹੈ। ਹਾਈ ਕੋਰਟ ਨੇ ਇਸ ਸਬੰਧੀ ਅਗਲੀ ਸੁਣਵਾਈ ’ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ।
Punjab Bani 21 October,2024
ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ : ਡੀ ਸੀ
ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ : ਡੀ ਸੀ - ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸੀਨੀਅਰ ਅਧਿਕਾਰੀ ਜ਼ਮੀਨੀ ਪੱਧਰ ’ਤੇ ਲਾਏ ਗਏ - ਕਮਿਸ਼ਨ ਏਜੰਟ, ਨੰਬਰਦਾਰ, ਪੰਚਾਇਤ ਮੈਂਬਰ, ਪੰਚਾਇਤੀ ਜ਼ਮੀਨ ਦੇ ਚਕੋਤੇਦਾਰਾਂ, ਸਰਕਾਰੀ ਕਰਮਚਾਰੀਆਂ ਨਾਲ ਸਬੰਧਤ ਮਾਲਕੀ ਵਾਲਿਆਂ ਖੇਤਾਂ ਚ ਅੱਗ ਦੀਆਂ ਘਟਨਾਵਾਂ ਦੀ ਸੂਚੀ ਬਣਾਉਣ ਦੇ ਆਦੇਸ਼ - ਪਰਾਲੀ ਦੇ ਨਿਪਟਾਰੇ ਲਈ ਮਕੈਨੀਕਲ ਅਤੇ ਜੈਵਿਕ ਉਪਾਅ ਕੀਤੇ ਜਾ ਰਹੇ ਹਨ ਐਸ.ਏ.ਐਸ.ਨਗਰ : ਮੁਹਾਲੀ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰੋਕਥਾਮ ਲਈ ’ਤੇ ਤਾਇਨਾਤ ਕਰ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡੀ ਸੀ ਤੋਂ ਸ਼ੁਰੂ ਹੋ ਕੇ ਏ ਡੀ ਸੀਜ਼, ਐਸ ਡੀ ਐਮਜ਼, ਡੀ ਆਰ ਕੋਆਪਰੇਟਿਵ ਅਤੇ ਪੀ ਪੀ ਸੀ ਬੀ ਦੇ ਅਧਿਕਾਰੀ ਫੀਲਡ ਏਰੀਏ ਦਾ ਦੌਰਾ ਕਰਕੇ ਨੋਡਲ ਅਫਸਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਤਾਇਨਾਤ ਫੀਲਡ ਅਫਸਰਾਂ ਦੀ ਮੌਜੂਦਗੀ ਦੀ ਜਾਂਚ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਟੀਮਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦੀ ਸੂਰਤ ਵਿੱਚ ਫਾਇਰ ਟੈਂਡਰਾਂ ਜਾਂ ਹੋਰ ਉਪਾਵਾਂ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕਿਸਾਨ ਵੱਲੋਂ ਵਿਰੋਧ ਕਰਨ ਦੀ ਸੂਰਤ ਵਿੱਚ ਕਿਸੇ ਵੀ ਸਮੇਂ ਖੇਤ ਦਾ ਦੌਰਾ ਕਰਨ ਲਈ ਪੁਲੀਸ ਨੂੰ ਵੀ ਚੌਕਸ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਵਿਕਾਸ), ਉਪ ਮੰਡਲ ਮੈਜਿਸਟਰੇਟ ਰੋਜ਼ਾਨਾ ਨੋਡਲ ਅਤੇ ਕਲੱਸਟਰ ਅਫਸਰਾਂ ਦੀ ਫੀਲਡ ਵਿੱਚ ਮੌਜੂਦਗੀ ਦੀ ਜਾਂਚ ਕਰਕੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਇਸੇ ਤਰਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਡੀ.ਐਮਜ਼ ਰੋਜ਼ਾਨਾ ਉਨ੍ਹਾਂ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚੀ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਕਿ ਜੇਕਰ ਇਹ ਕਮਿਸ਼ਨ ਏਜੰਟ, ਨੰਬਰਦਾਰ, ਪੰਚਾਇਤ ਮੈਂਬਰ, ਪੰਚਾਇਤੀ ਜ਼ਮੀਨ ਦੇ ਲੀਜ਼ ਹੋਲਡਰਾਂ ਜਾਂ ਪਿੰਡਾਂ ਦੀ ਸ਼ਾਮਲਾਟ ਜ਼ਮੀਨ, ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਦੇ ਕਰਮਚਾਰੀ ਹਨ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਸਾਡੇ ਕੋਲ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 26 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਕੇਵਲ 07 ਦੀ ਪੁਸ਼ਟੀ ਖੇਤਾਂ ਦਾ ਦੌਰਾ ਕਰਨ ’ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਤੋਂ 20,000 ਰੁਪਏ ਦਾ ਵਾਤਾਵਰਣ ਜੁਰਮਾਨਾ ਵਸੂਲ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਮਸ਼ੀਨੀ ਸੰਭਾਲ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਨਾਲ ਹੀ ਪੂਸਾ ਬਾਇਓ-ਡਿਸਕੰਪੋਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਇਆ ਜਾ ਸਕੇ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨਾਂ ਨਿਪਟਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਵਿੱਚ ਸਹਿਯੋਗ ਦੇਣ ।
Punjab Bani 20 October,2024
ਡੀ. ਸੀ. ਉਮਾ ਸ਼ੰਕਰ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਦਿਆ ਹੀ ਖੁਦ ਜਾ ਕੇ ਬੁਝਾਇਆ
ਡੀ. ਸੀ. ਉਮਾ ਸ਼ੰਕਰ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਦਿਆ ਹੀ ਖੁਦ ਜਾ ਕੇ ਬੁਝਾਇਆ ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਜਿਨ੍ਹਾਂ ਵਲੋਂ ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਆਇਆ ਜਾ ਰਿਹਾ ਸੀ ਨੇ ਜਦੋਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ ਤਾਂ ਖੁਦ ਹੀ ਖੇਤਾਂ ਵਿਚ ਜਾ ਕੇ ਬੁਝਾ ਦਿੱਤਾ। ਐਤਵਾਰ ਨੂੰ ਜਿਥੇ ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ, ਉਥੇ ਉਨਾਂ ਵਲੋਂ ਪਿੰਡ ਡੇਅਰੀਵਾਲ, ਧਾਰੀਵਾਲ ਕਲਾਂ, ਛੀਨਾ ਰੇਤ ਵਾਲਾ, ਗਿੱਲ ਮੰਜ, ਮੱਲੀਆਂ, ਕਾਲਾ ਬਾਲਾ, ਕੋਟ ਯੋਗਰਾਜ, ਸਠਿਆਲੀ , ਬੁੱਟਰ ਕਲਾਂ ਅਤੇ ਠੱਕਰ ਸੰਧੂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ।
Punjab Bani 20 October,2024
ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ
ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ ਕਿਸਾਨ ਪਰਾਲੀ ਸਾੜਨ 'ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣ : ਚਰਨਜੋਤ ਸਿੰਘ ਵਾਲੀਆ ਸੰਗਰੂਰ, 20 ਅਕਤੂਬਰ ï ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਅੱਜ ਵੀ ਸਬ ਡਵੀਜ਼ਨ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਚਰਨਜੋਤ ਸਿੰਘ ਵਾਲੀਆ ਨੇ ਪਿੰਡ ਦੁੱਗਾਂ, ਉਭਾਵਾਲ ਤੇ ਚੱਠੇ ਸੇਖਵਾਂ ਵਿਖੇ ਕਿਸਾਨਾਂ ਦੇ ਰੁਬਰੂ ਹੁੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਕਿਸਾਨਾਂ ਦੀ ਸੁਵਿਧਾ ਲਈ ਬੇਲਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ ਹਲ, ਮਲਚਰ, ਸੁਪਰ ਐਸ.ਐਮ.ਐਸ, ਫਸਲ ਰੀਪਰ ਅਤੇ ਟਰੈਕਟਰਾਂ ਸਮੇਤ ਹੋਰ ਮਸ਼ੀਨਰੀ ਸਬਸਿਡੀ ਤੇ ਉਪਲਬਧ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਜਿਸ ਦਾ ਕਿਸਾਨਾਂ ਨੂੰ ਜਰੂਰ ਲਾਭ ਉਠਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਦੇ ਰਾਖੇ ਵਜੋਂ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ।
Punjab Bani 20 October,2024
ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ
ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਐਸ.ਡੀ.ਐਮ ਵਿਕਾਸ ਹੀਰਾ ਕਰ ਰਹੇ ਹਨ ਮੁਹਿੰਮ ਦੀ ਨਿਗਰਾਨੀ ਧੂਰੀ, 20 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਟੀਮਾਂ, ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਸਰਗਰਮ ਨਜ਼ਰ ਆ ਰਹੀਆਂ ਹਨ । ਅੱਜ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਵਿੱਚ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪਾਵਰ ਕੌਮ ਦੇ ਮੁਲਾਜ਼ਮ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ ਵਿੱਚ ਜੁਟੇ ਰਹੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਧੂਰੀ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਰਕਬੇ ‘ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦਿਆਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਜਿਸ ਵਿੱਚ ਕਿਸਾਨ ਵੀਰਾਂ ਦੇ ਸਰਗਰਮ ਯੋਗਦਾਨ ਦੀ ਜ਼ਰੂਰਤ ਹੈ । ਉਨ੍ਹਾਂ ਦੀ ਅਗਵਾਈ ਹੇਠ ਰੰਗੀਆਂ, ਕੁੰਭੜਵਾਲ, ਪੁੰਨਾਵਾਲ ਆਦਿ ਪਿੰਡਾਂ ਵਿੱਚ ਟੀਮਾਂ ਸਰਗਰਮ ਰਹੀਆਂ ।
Punjab Bani 20 October,2024
ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ
ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਚੌਕਸੀ ਟੀਮਾਂ ਰਹੀਆਂ ਕਾਰਜਸ਼ੀਲ ਦਿੜ੍ਹਬਾ, 20 ਅਕਤੂਬਰ : ਪਿਛਲੈ ਕਈ ਦਿਨਾਂ ਤੋਂ ਸਬ ਡਵੀਜ਼ਨ ਦਿੜਬਾ ਦੇ ਪਿੰਡਾਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਚਲਾਈ ਗਈ ਜਾਗਰੂਕਤਾ ਮੁਹਿੰਮ ਅੱਜ ਵੀ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜਾਰੀ ਰਹੀ। ਐਤਵਾਰ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਲਸਟਰ ਅਧਿਕਾਰੀ ਅਤੇ ਨੋਡਲ ਅਧਿਕਾਰੀ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦੇ ਰਹੇ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ.ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਲਗਾਤਾਰ ਇਸ ਜਾਗਰੂਕਤਾ ਮੁਹਿੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਸਾਡਾ ਮੁੱਖ ਟੀਚਾ ਕਿਸਾਨ ਵੀਰਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਦੇ ਹੋਏ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਉੱਤੇ ਠੱਲ੍ਹ ਪਾਉਣਾ ਹੈ । ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਅੱਜ ਚੌਕਸੀ ਟੀਮਾਂ ਨੇ ਸਰਗਰਮ ਯੋਗਦਾਨ ਪਾਇਆ ਅਤੇ ਰਤਨਗੜ੍ਹ ਸਿੰਧਰਾਂ, ਲਾਡ ਬੰਜਾਰਾ, ਮੁਨਸ਼ੀਵਾਲਾ, ਰੋਗਲਾ, ਖੇਤਲਾ, ਢੰਡਿਆਲ , ਖਨਾਲ ਕਲਾਂ, ਨਿਹਾਲਗੜ੍ਹ ਆਦਿ ਪਿੰਡਾਂ ਵਿੱਚ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੇ ਇਸ ਮੁਹਿੰਮ ਦੀ ਅਗਵਾਈ ਕੀਤੀ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਵੱਖ-ਵੱਖ ਥਾਈ ਜਿਲਾ ਪ੍ਰਸ਼ਾਸਨ ਵੱਲੋਂ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਪਹੁੰਚ ਲੋੜਵੰਦ ਕਿਸਾਨਾਂ ਤੱਕ ਯਕੀਨੀ ਬਣਾ ਰਹੇ ਹਨ ।
Punjab Bani 20 October,2024
ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ. ਏ. ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ
ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ. ਏ. ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ -ਵਿਵੇਕ ਪ੍ਰਤਾਪ ਸਿੰਘ ਨੇ ਮੈਰਾਥਨ ਮੀਟਿੰਗ ਦੌਰਾਨ ਹਰੇਕ ਮੰਡੀ ਦੇ ਖ਼ਰੀਦ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਸਮੀਖਿਆ -ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ : ਵਿਵੇਕ ਪ੍ਰਤਾਪ ਸਿੰਘ - ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਮਿੱਥਿਆ ਰੋਜ਼ਾਨਾ ਦਾ ਟੀਚਾ ਪੂਰਾ ਕਰਨ ਦੀ ਹਦਾਇਤ ਪਟਿਆਲਾ, 20 ਅਕਤੂਬਰ : ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਹਰੇਕ ਮੰਡੀ 'ਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕੀਤੇ। ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸੂਬੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਮੋਨੀਟਰਿੰਗ ਕਰਕੇ ਰੋਜ਼ਾਨਾ ਜ਼ਿਲ੍ਹੇ ਵਾਰ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਸਭ ਤੋਂ ਜ਼ਰੂਰੀ ਇਹ ਹੈ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਸਾਨਾਂ ਵੱਲੋਂ ਮਿਹਨਤ ਨਾਲ ਪਾਲੀ ਫ਼ਸਲ ਨੂੰ ਵੇਚਣ ਸਮੇਂ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਮੂਹ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਮੰਡੀ 'ਚ ਆਪਣੀ ਜਿਣਸ ਲੈਕੇ ਆਏ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਵੇ ਤੇ ਖ਼ਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਵਿਵੇਕ ਪ੍ਰਤਾਪ ਸਿੰਘ ਨੇ ਐਫ.ਸੀ.ਆਈ., ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਤੋਂ ਖਰੀਦ ਤੇ ਲਿਫਟਿੰਗ ਸਬੰਧੀ ਜਾਣਕਾਰੀ ਲੈਂਦਿਆਂ ਸਖ਼ਤ ਹਦਾਇਤ ਕੀਤੀ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਮਿੱਥਿਆ ਤੇ ਕਿਹਾ ਕਿ ਉਹ ਇਸ ਦਾ ਰੋਜ਼ਾਨਾ ਜਾਇਜ਼ਾ ਲੈਣਗੇ। ਉਨ੍ਹਾਂ ਐਫ.ਸੀ.ਆਈ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ। ਬੈਠਕ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ.ਡੀ.ਸੀ. (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ, ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈਜ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।
Punjab Bani 20 October,2024
ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ ਕੀਤੀ ਵਿਚਾਰ ਵਟਾਂਦਰਾ
ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ ਕੀਤੀ ਵਿਚਾਰ ਵਟਾਂਦਰਾ ਚੰਡੀਗੜ੍ਹ : ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ `ਚ ਮੁੱਖ ਮੰਤਰੀ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂੰ ਕਰਵਾਇਆ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ, ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਉੱਤੇ ਹੀ ਵਿਕੇਗੀ, ਕਿਸਾਨਾਂ ਨੂੰ ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ-ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ, ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 16.37 ਲੱਖ ਮੀਟ੍ਰਿਕ ਟਨ ਖਰੀਦਿਆ, ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਖਰੀਦੀ ਅਤੇ ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Punjab Bani 19 October,2024
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ ਕਿਸਾਨਾਂ ਦੇ ਖਾਤਿਆਂ ’ਚ 3000 ਕਰੋੜ ਰੁਪਏ ਦੀ ਅਦਾਇਗੀ ਹੋਈ ਇਸ ਸਾਲ ਦਸੰਬਰ ਤੱਕ 30 ਲੱਖ ਮੀਟਰਿਕ ਟਨ ਸਟੋਰੇਜ ਸਪੇਸ ਹੋਵੇਗੀ ਉਪਲਬਧ ਚੌਲ ਮਿੱਲ ਮਾਲਕਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਈਆਂ ਚੰਡੀਗੜ੍ਹ, 19 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦ ਬਣਦੀ ਹੈ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਹਨ । ਭੰਡਾਰਨ ਸਬੰਧੀ ਥਾਂ (ਸਟੋਰੇਜ ਸਪੇਸ) ਦੀ ਉਪਲਬਧਤਾ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਦੇ ਅਨੁਸਾਰ ਇਸ ਸਮੇਂ 9.5 ਐਲ.ਐਮ.ਟੀ. ਥਾਂ ਉਪਲਬਧ ਹੈ। ਸੂਬੇ ਵਿੱਚ ਦਸੰਬਰ ਮਹੀਨੇ ’ਚ ਮਿਲਿੰਗ ਸ਼ੁਰੂ ਹੁੰਦੀ ਹੈ, ਇਸ ਲਈ ਦਸੰਬਰ 2024 ਤੱਕ ਲਗਭਗ 30 ਲੱਖ ਮੀਟਰਕ ਟਨ ਜਗ੍ਹਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 4 ਲੱਖ ਮੀਟਰਕ ਟਨ ਜ਼ਿਆਦਾ ਅਨਾਜ ਦੀ ਮੂਵਮੈਂਟ ਦਰਜ ਕੀਤੀ ਗਈ ਹੈ। ਇਸ ਸਾਲ ਅਪ੍ਰੈਲ ਤੋਂ ਸਤੰਬਰ ਤੱਕ 85.53 ਲੱਖ ਮੀਟਰਕ ਟਨ ਮੂਵਮੈਂਟ ਦਰਜ ਕੀਤੀ ਗਈ ਜਦੋਂ ਕਿ 2023 ਵਿੱਚ ਅਪ੍ਰੈਲ ਤੋਂ ਸਤੰਬਰ ਦੀ ਮਿਆਦ ਦੌਰਾਨ ਇਹੋ ਅੰਕੜਾ 81.73 ਲੱਖ ਮੀਟਰਕ ਟਨ ਸੀ । ਚੌਲ ਮਿੱਲ ਮਾਲਕਾਂ ਦੀਆਂ ਮੰਗਾਂ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਖ਼ਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਦੌਰਾਨ ਚੌਲ ਮਿੱਲਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ । ਸੂਬਾ ਸਰਕਾਰ ਵੱਲੋਂ ਚੌਲ ਮਿੱਲਰਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਕਦਮਾਂ ਦੀ ਸੂਚੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਰੁਕੀਆਂ ਕਸਟਮ ਮਿਲਿੰਗ ਰਾਈਸ (ਸੀ.ਐਮ.ਆਰ.) ਸਕਿਓਰਿਟੀਜ਼, ਇੱਕ ਸਾਲ ਨੂੰ ਛੱਡ ਕੇ, ਬਾਕੀ, ਮਿੱਲਰਾਂ ਨੂੰ ਵਾਪਸ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਚੌਲ ਮਿੱਲਰਾਂ ਨੂੰ 150 ਕਰੋੜ ਰੁਪਏ ਦੀ ਰਾਹਤ ਮਿਲੀ ਹੈ । ਇਸ ਦੇ ਨਾਲ ਹੀ, ਪਹਿਲੋਂ ਲਈ ਜਾਂਦੀ 175 ਪ੍ਰਤੀ ਟਨ ਸੀ.ਐਮ.ਆਰ. ਸਕਿਓਰਿਟੀ ਦੀ ਥਾਂ , ਹੁਣ ਸਿਰਫ ਰੁ. 10 ਪ੍ਰਤੀ ਟਨ ਸਕਿਉਰਿਟੀ ਵਸੂਲੀ ਜਾਵੇਗੀ, ਜਿਸ ਨਾਲ ਮਿੱਲਰਾਂ ਨੂੰ 300 ਕਰੋੜ ਰੁਪਏ ਦਾ ਲਾਭ ਹੋਵੇਗਾ। ਇਸ ਤੋਂ ਇਲਾਵਾ, ਇਸ ਸਾਲ ਦੀ ਨੀਤੀ ਤਹਿਤ ਸਕਿਓਰਿਟੀ ਦਰ ਟਨ ਸਮਰੱਥਾ ਦੇ ਅਨੁਸਾਰ ਨਿਰਧਾਰਤ ਕੀਤੀ ਗਈ ਹੈ, ਜਦੋਂ ਕਿ ਪਿਛਲੇ ਸਾਲਾਂ ਦੌਰਾਨ, ਹਰ ਮਿੱਲ ਤੋਂ ਇਹ ਸਕਿਓਰਿਟੀ 11 ਲੱਖ ਰੁਪਏ ਦੀ ਸਮਾਨ ਦਰ ਨਾਲ ਵਸੂਲੀ ਗਈ ਸੀ। ਪਰ ਹੁਣ, 2 ਮੀਟਰਕ ਟਨ ਤੱਕ ਸਮਰੱਥਾ ਵਾਲੀਆਂ ਮਿੱਲਾਂ ਤੋਂ 5 ਲੱਖ, 2 ਤੋਂ 5 ਮੀਟਰਕ ਟਨ ਤੱਕ ਸਮਰੱਥਾ ਵਾਲੀਆਂ ਮਿੱਲਾਂ ਤੋਂ 7.5 ਲੱਖ, ਜਦਕਿ 5 ਮੀਟਰਿਕ ਟਨ ਤੋਂ ਵੱਧ ਸਮਰੱਥਾ ਵਾਲੀਆਂ ਮਿੱਲਾਂ ਤੋਂ 11 ਲੱਖ ਰੁਪਏ ਵਸੂਲੇ ਜਾਣਗੇ । ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ/ਪਲੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੋਰੀ ਦੀ ਲੋਡਿੰਗ ਦੀ ਦਰ ਸੋਧ ਕੇ ਹੁਣ 1.94 ਰੁਪਏ ਤੋਂ 2.34 ਰੁਪਏ ਕਰ ਦਿੱਤੀ ਹੈ । ਮੰਤਰੀ ਨੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ।
Punjab Bani 19 October,2024
ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੇ ਵੀ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਭਖਾਇਆ
ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੇ ਵੀ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਭਖਾਇਆ ਥਲੇਸ, ਅਕੋਈ ਸਾਹਿਬ, ਹਰੇੜੀ, ਸੋਹੀਆਂ ਸਮੇਤ ਦਰਜਨਾਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਸੰਗਰੂਰ, 19 ਅਕਤੂਬਰ : ਸਬ ਡਵੀਜ਼ਨ ਸੰਗਰੂਰ ਦੇ ਦਰਜਨਾਂ ਪਿੰਡਾਂ ਵਿੱਚ ਅੱਜ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਅਤੇ ਡੀ.ਐਸ.ਪੀ ਸੁਖਦੇਵ ਸਿੰਘ ਦੀ ਅਗਵਾਈ ਹੇਠਲੀਆਂ ਚੌਕਸੀ ਟੀਮਾਂ ਸਰਗਰਮ ਰਹੀਆਂ । ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋ ਲਗਾਤਾਰ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਰੋਜ਼ਾਨਾ ਨਿਯਮਤ ਤੌਰ ਤੇ ਪ੍ਰਸ਼ਾਸਨਿਕ ਅਤੇ ਪੁਲਿਸ ਦੇ ਅਧਿਕਾਰੀ ਪਿੰਡ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਉਤਸ਼ਾਹਿਤ ਕਰ ਰਹੇ ਹਨ। ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਕਿਸਾਨ ਵੀਰ ਇਸ ਮੁਹਿੰਮ ਨੂੰ ਸਮਰਥਨ ਦੇ ਰਹੇ ਹਨ ਅਤੇ ਅੱਜ ਥੱਲੇ ਇਸ ਅਕੋਈ ਸਾਹਿਬ, ਹਰੇੜੀ, ਸੋਹੀਆ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਹੈ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਨੂੰ ਵਰਤੋਂ ਵਿੱਚ ਲਿਆਉਣਗੇ । ਇਸੇ ਦੌਰਾਨ ਐਸ.ਡੀ.ਐਮ ਦੀਆਂ ਹਦਾਇਤਾਂ ਤੇ ਤਹਿਸੀਲਦਾਰ ਗੁਰਵਿੰਦਰ ਕੌਰ ਅਤੇ ਨਾਇਬ ਤਹਿਸੀਲਦਾਰ ਗੌਰਵ ਕੁਮਾਰ ਨੇ ਵੱਖ-ਵੱਖ ਪਿੰਡਾਂ ਭੰਮਾਂ ਬੱਦੀ, ਗੱਗੜਪੁਰ ਆਦਿ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਦੀ ਨਾੜ ਨਾ ਸਾੜਨ ਲਈ ਅਪੀਲ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸ਼ਾਮ 6 ਵਜੇ ਤੋਂ ਅਗਲੀ ਸਵੇਰ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਬਿਲਕੁਲ ਵੀ ਨਾ ਕੀਤੀ ਜਾਵੇ ਕਿਉਂ ਜੋ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ।
Punjab Bani 19 October,2024
ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਸੰਭਾਲਣ ਲਈ ਪ੍ਰੇਰਿਤ
ਡੀ. ਐਸ.ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਸੰਭਾਲਣ ਲਈ ਪ੍ਰੇਰਿਤ ਲਹਿਰਾਗਾਗਾ, 19 ਅਕਤੂਬਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਡੀ. ਐਸ. ਪੀ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਬ ਡਵੀਜ਼ਨ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਖੋਖਰ, ਫਤਿਹਗੜ੍ਹ, ਚੂੜਲ ਖੁਰਦ, ਡਸਕਾ, ਰੱਤਾ ਖੇੜਾ, ਨੰਗਲਾਂ, ਅੜਕਵਾਸ, ਲਹਿਲ ਖੁਰਦ, ਕਾਲ ਬੰਜਾਰਾ, ਫਲੇੜਾ ਆਦਿ ਵੱਡੀ ਗਿਣਤੀ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂਹਦ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਕਾਰਜ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ ਵੱਖ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਵੱਖ ਵੱਖ ਥਾਣਿਆਂ ਦੇ ਮੁਖੀ ਅਤੇ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਵੀ ਜਾਗਰੂਕਤਾ ਮੁਹਿੰਮ ਦਾ ਸਰਗਰਮ ਹਿੱਸਾ ਬਣ ਰਹੇ ਹਨ ਅਤੇ ਯਕੀਨੀ ਤੌਰ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਕਿਉਂਕਿ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਹ ਝੋਨੇ ਦੀ ਵਾਢੀ ਕਰਨ ਤੋਂ ਬਾਅਦ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ।
Punjab Bani 19 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਪਰਾਲੀ ਸਾੜਨ ਵਾਲਿਆਂ ਖਿਲਾਫ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਅਤੇ ਏਅਰ ਐਕਟ ਅਧੀਨ ਕਾਰਵਾਈ ਕਰਨ ਦੀ ਹਦਾਇਤ ਸੈਟੇਲਾਈਟ ਤੋਂ ਪ੍ਰਾਪਤ ਹੁੰਦੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਤੱਥ ਅਧਾਰਤ ਪੜਤਾਲ 24 ਘੰਟਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ, ਸਮੂਹ ਚੌਕਸੀ ਟੀਮਾਂ ਨੂੰ ਆਪਣੀ ਜਿੰਮੇਵਾਰੀ ਮੁਸਤੈਦੀ ਨਾਲ ਨਿਭਾਉਣ ਦੀ ਹਦਾਇਤ ਸੰਗਰੂਰ, 19 ਅਕਤੂਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਇੰਨ ਬਿੰਨ ਲਾਗੂ ਕਰਨ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲਗਾਤਾਰ ਸਰਗਰਮ ਹਨ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨਾਲ ਜੁੜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਉਪ ਮੰਡਲ ਮੈਜਿਸਟਰੇਟ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਹੋਰ ਵੀ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾਵੇ ਅਤੇ ਹਰ ਪਿੰਡ ਦੇ ਹਰ ਕਿਸਾਨ ਤੱਕ ਰਾਬਤਾ ਕਾਇਮ ਕਰਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰਨ ਤੌਰ ਤੇ ਠੱਲ੍ਹ ਪਾਉਣ ਲਈ ਕਮਰ ਕੱਸੀ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਪੰਜਾਬ ਰਿਮੋਟ ਸੈਂਸਿੰਗ ਤੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਣ ਵਾਲੇ, ਅੱਗ ਲੱਗਣ ਦੀਆਂ ਘਟਨਾਵਾਂ ਦੇ ਵੇਰਵੇ, 24 ਘੰਟਿਆਂ ਦੇ ਅੰਦਰ ਅੰਦਰ ਵੈਰੀਫਾਈ ਕੀਤੇ ਜਾਣ ਅਤੇ ਉਲੰਘਣਾ ਪਾਏ ਜਾਣ ਉਤੇ ਸਬੰਧਤ ਵਿਅਕਤੀਆਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਕਰਦੇ ਹੋਏ ਇਨਵਾਇਰਮੈਂਟ ਕੰਪਨਸੇਸ਼ਨ ਅਤੇ ਐਫ.ਆਈ.ਆਰ ਦਰਜ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਕਿਸੇ ਵੀ ਢਿੱਲ ਦੀ ਸਥਿਤੀ ਵਿੱਚ ਕਿਸੇ ਵੀ ਪੱਧਰ ਦੇ ਅਧਿਕਾਰੀ, ਨੋਡਲ ਅਫਸਰ, ਨੋਡਲ ਅਫਸਰ ਕਲਸਟਰ ਅਫਸਰ ਜਾਂ ਚੌਕਸੀ ਟੀਮਾਂ ਦੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਨੇ ਕਿਹਾ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਣ ਵਾਲੇ ਵੇਰਵਿਆਂ ਤਹਿਤ ਹਰੇਕ ਪੜਤਾਲੀਆ ਟੀਮਾਂ ਸਬੰਧਤ ਸਥਾਨਾਂ ਦੇ ਨੇੜਲੇ ਦਾਇਰੇ ਵਿੱਚ ਵੀ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਵੇਗੀ ਤਾਂ ਜੋ ਕਿਸੇ ਵੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਉਹਨਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਅਤੇ ਏਅਰ ਐਕਟ ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਇੰਨੀ ਦਿਨੀ ਬਿਨਾਂ ਸੁਪਰ ਐਸਐਮਐਸ ਤੋਂ ਕੰਬਾਈਨਾਂ ਰਾਹੀਂ ਝੋਨੇ ਦੀ ਵਾਢੀ ਕਰਨ ਵਾਲਿਆਂ ਦੀ ਜਾਂਚ ਪੜਤਾਲ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਦਾਇਤਾਂ ਦੀ ਉਲੰਘਣਾ ਪਾਏ ਜਾਣ 'ਤੇ ਚਲਾਨ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਇਸ ਮਾਮਲੇ ਪ੍ਰਤੀ ਬਹੁਤ ਗੰਭੀਰ ਹਨ ਅਤੇ ਅਜਿਹੀਆਂ ਉਲੰਘਣਾਵਾਂ ਦੇ ਮਾਮਲਿਆਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਭਾਰੀ ਜੁਰਮਾਨੇ ਅਤੇ ਸਜ਼ਾ ਦੀ ਵੀ ਵਿਵਸਥਾ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਐਸ.ਡੀ.ਐਮ ਨੂੰ ਹਦਾਇਤ ਕੀਤੀ ਕਿ ਉਹ ਜਿੱਥੇ ਸਬ ਡਵੀਜ਼ਨ ਵਿੱਚ ਅਧਿਕਾਰੀਆਂ ਨਾਲ ਇਸ ਮਸਲੇ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਸਮੀਖਿਆ ਮੀਟਿੰਗ ਕਰਨ ਉਥੇ ਨਾਲ ਹੀ ਪਿੰਡਾਂ ਵਿੱਚ ਜਨਤਕ ਸਥਾਨਾਂ, ਸੱਥਾਂ ਅਤੇ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਸਬਸਿਡੀ ਤੇ ਸਰਕਾਰ ਵੱਲੋਂ ਉਪਲਬਧ ਕਰਵਾਈ ਗਈ ਖੇਤੀ ਮਸ਼ੀਰੀ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਲਈ ਨਿਰੰਤਰ ਪ੍ਰੇਰਿਤ ਕਰਨ ਤਾਂ ਜੋ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸ.ਡੀ.ਐਮ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੁੱਖ ਖੇਤੀਬਾੜੀ ਅਫਸਰ, ਕਲਸਟਰ ਅਫਸਰ ਆਦਿ ਵੀ ਹਾਜ਼ਰ ਸਨ ।
Punjab Bani 19 October,2024
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ : ਰਾਜੇਸ਼ ਸ਼ਰਮਾ
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ : ਰਾਜੇਸ਼ ਸ਼ਰਮਾ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਚੌਕਸੀ ਟੀਮਾਂ ਦੀ ਅਗਵਾਈ ਕਰਦਿਆਂ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਦਿੜ੍ਹਬਾ, 19 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁੰਦੇ ਹੋਏ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ । ਸਬ ਡਵੀਜ਼ਨ ਦਿੜਬਾ ਦੇ ਪਿੰਡਾਂ ਖੇੜੀ ਨਾਗਾ, ਰੋਗਲਾ ਅਤੇ ਉਭਿਆ ਵਿਖੇ ਕਿਸਾਨਾਂ ਦੀਆਂ ਭਰਵੀਂਆਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ ਹੈ ਅਤੇ ਕਿਸਾਨ ਵੀਰ ਮਨੁੱਖਤਾ, ਬਨਸਪਤੀ ਅਤੇ ਪਸ਼ੂ ਪੰਛੀਆਂ ਦੀਆਂ ਕੀਮਤੀ ਜਾਨਾਂ ਨੂੰ ਸੁਰੱਖਿਅਤ ਰੱਖਣ ਦੀ ਇਸ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਬ ਡਵੀਜ਼ਨ ਦੇ ਅਨੇਕਾਂ ਪਿੰਡਾਂ ਵਿੱਚ ਅਜਿਹੇ ਅਗਾਹਵਧੂ ਕਿਸਾਨ ਵੀ ਹਨ ਜਿਹੜੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਪ੍ਰਬੰਧਨ ਦੀ ਮਿਸਾਲ ਕਾਇਮ ਕਰ ਰਹੇ ਹਨ ਅਤੇ ਅਜਿਹੇ ਕਿਸਾਨਾਂ ਨੂੰ ਵੱਧ ਚੜ ਕੇ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਹੋਰ ਕਿਸਾਨਾਂ ਨੂੰ ਵੀ ਇਹ ਰਸਤਾ ਚੁਣਨ ਲਈ ਸਰਗਰਮ ਰਹਿਣਾ ਚਾਹੀਦਾ ਹੈ। ਰਾਜੇਸ਼ ਸ਼ਰਮਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦਾ ਧੂਆਂ ਪਿਛਲੇ ਸਮਿਆਂ ਦੌਰਾਨ ਅਨੇਕਾਂ ਕੀਮਤੀ ਜਾਨਾਂ ਨੂੰ ਖਤਰੇ ਵਿੱਚ ਪਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਆਪਣੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਅਵੇਸਲਾ ਨਹੀਂ ਹੋਣਾ ਚਾਹੀਦਾ । ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਫਸਲੀ ਪ੍ਰਬੰਧਨ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਪੱਧਰ ਉੱਤੇ ਪ੍ਰਸ਼ਾਸਨ ਵੱਲੋਂ ਕੀਤੇ ਮਸ਼ੀਨਰੀ ਉਪਲਬਧ ਕਰਵਾਉਣ ਦੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਿਆ ।
Punjab Bani 19 October,2024
ਪੰਜਾਬ `ਚ ਪਰਾਲੀ ਸਾੜਨ ਦੇ ਲਗਾਤਾਰ ਵਧਦੇ ਜਾ ਰਹੇ ਮਾਮਲਿਆਂ ਦੇ ਚਲਦਿਆਂ ਕੇਸਾਂ ਦੀ ਗਿਣਤੀ ਹੋਈ 1348
ਪੰਜਾਬ `ਚ ਪਰਾਲੀ ਸਾੜਨ ਦੇ ਲਗਾਤਾਰ ਵਧਦੇ ਜਾ ਰਹੇ ਮਾਮਲਿਆਂ ਦੇ ਚਲਦਿਆਂ ਕੇਸਾਂ ਦੀ ਗਿਣਤੀ ਹੋਈ 1348 ਚੰਡੀਗੜ੍ਹ : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ। ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ। ਪਿਛਲੇ ਸਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ 1407 ਤੱਕ ਪਹੁੰਚ ਗਏ ਹਨ। ਹਾਲਾਂਕਿ, ਸਾਲ 2022 ਵਿੱਚ ਇਸ ਸਮੇਂ ਦੌਰਾਨ, ਪਰਾਲੀ ਸਾੜਨ ਦੇ 2189 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਅੱਜ ਪੰਜਾਬ ਵਿੱਚ ਸਾਲ 2022 ਵਿੱਚ ਪਰਾਲੀ ਸਾੜਨ ਦੇ 342 ਅਤੇ ਸਾਲ 2023 ਵਿੱਚ 18 ਮਾਮਲੇ ਸਾਹਮਣੇ ਆਏ ਹਨ। ਪਰਾਲੀ ਨੂੰ ਲਗਾਤਾਰ ਸਾੜਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਛੇ ਸ਼ਹਿਰਾਂ ਦਾ ਯੈਲੋ ਜ਼ੋਨ ਵਿੱਚ ਰਿਹਾ। ਇਨ੍ਹਾਂ ਵਿੱਚੋਂ ਮੰਡੀ ਗੋਬਿੰਦਗੜ੍ਹ ਵਿੱਚ ਸਭ ਤੋਂ ਵੱਧ 174 ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 154, ਬਠਿੰਡਾ ਵਿੱਚ 115, ਜਲੰਧਰ ਵਿੱਚ 110, ਖੰਨਾ ਵਿੱਚ 109 ਅਤੇ ਪਟਿਆਲਾ ਵਿੱਚ 114 ਰਿਕਾਰਡ ਕੀਤਾ ਗਿਆ। ਜਦਕਿ ਲੁਧਿਆਣਾ ਦਾ 98 ਦਰਜ ਕੀਤਾ ਗਿਆ। ਇਹ ਮੱਧਮ ਸ਼੍ਰੇਣੀ ਵਿੱਚ ਹੈ। ਡਾਕਟਰਾਂ ਦੇ ਅਨੁਸਾਰ, ਇਹ ਸਾਹ ਲੈਣ ਵਿੱਚ ਸਮੱਸਿਆ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਦਮੇ, ਫੇਫੜਿਆਂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 59 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 13 ਪਟਿਆਲਾ ਜ਼ਿਲ੍ਹੇ ਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਤੋਂ 11, ਸੰਗਰੂਰ ਤੋਂ ਸੱਤ, ਅੰਮ੍ਰਿਤਸਰ ਤੋਂ ਛੇ, ਬਠਿੰਡਾ ਤੋਂ ਇੱਕ, ਫਤਿਹਗੜ੍ਹ ਸਾਹਿਬ ਤੋਂ ਦੋ, ਫ਼ਿਰੋਜ਼ਪੁਰ ਤੋਂ ਪੰਜ, ਗੁਰਦਾਸਪੁਰ ਤੋਂ ਇੱਕ, ਜਲੰਧਰ ਤੋਂ ਦੋ, ਕਪੂਰਥਲਾ ਤੋਂ ਤਿੰਨ, ਲੁਧਿਆਣਾ ਤੋਂ ਦੋ, ਮਾਨਸਾ ਤੋਂ ਚਾਰ। ਮੋਗਾ ਤੋਂ ਇੱਕ, ਮੁਕਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਹੁਣ ਤੱਕ 423 ਕੇਸਾਂ ਨਾਲ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ, ਤਰਨਤਾਰਨ ਵਿੱਚ 285, ਸੰਗਰੂਰ ਵਿੱਚ 123, ਐਸਏਐਸ ਨਗਰ ਵਿੱਚ 26, ਮਲੇਰਕੋਟਲਾ ਵਿੱਚ 23, ਪਟਿਆਲਾ ਵਿੱਚ 155, ਰੂਪਨਗਰ ਵਿੱਚ ਦੋ, ਐਸਬੀਐਸ ਨਗਰ ਵਿੱਚ ਤਿੰਨ, ਮੁਕਤਸਰ ਵਿੱਚ ਦੋ, ਮੋਗਾ ਵਿੱਚ ਅੱਠ, ਮਾਨਸਾ ਵਿੱਚ 25, ਲੁਧਿਆਣਾ ਵਿੱਚ 27, ਕਪੂਰਥਲਾ ਵਿੱਚ 61 ਜਲੰਧਰ `ਚ ਪਰਾਲੀ ਸਾੜਨ ਦੇ 15, ਗੁਰਦਾਸਪੁਰ `ਚ 43, ਫ਼ਿਰੋਜ਼ਪੁਰ `ਚ 81, ਫ਼ਾਜ਼ਿਲਕਾ `ਚ 8, ਫ਼ਤਹਿਗੜ੍ਹ ਸਾਹਿਬ `ਚ 24, ਫ਼ਰੀਦਕੋਟ `ਚ 2, ਬਠਿੰਡਾ ਤੇ ਬਰਨਾਲਾ `ਚ 6-6 ਮਾਮਲੇ ਸਾਹਮਣੇ ਆਏ ਹਨ। ਪੀਪੀਸੀਬੀ ਦੇ ਚੇਅਰਮੈਨ ਆਦਰਸ਼ ਪਾਲ ਵਿਗ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਫੀਲਡ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਮੰਨਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ ਪਰ ਬੋਰਡ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਇਸ ਲਈ ਸਖ਼ਤੀ ਕਰਨੀ ਪਈ ਤਾਂ ਉਹ ਵੀ ਕੀਤੀ ਜਾਵੇਗੀ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੀ ਸਮੱਸਿਆ `ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਮਾਨ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਪਰਾਲੀ ਦਾ ਧੂੰਆਂ ਕਿਉਂ ਨਹੀਂ ।ਸੀਐਮ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਇਸ ਦੇ ਲਈ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨੂੰ ਸਮੁੱਚੇ ਉੱਤਰ ਭਾਰਤ ਦੇ ਰਾਜਾਂ ਦੀ ਮੀਟਿੰਗ ਬੁਲਾ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਝੋਨਾ ਨਹੀਂ ਲਗਾਉਣਾ ਚਾਹੁੰਦੇ ਕਿਉਂਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਸੂਬੇ ਦੇ ਕਿਸਾਨ ਝੋਨੇ ਦੀ ਥਾਂ ਬਦਲਵੀਂ ਖੇਤੀ ਦੀ ਭਾਲ ਕਰ ਰਹੇ ਹਨ ਪਰ ਇਸ ਵਿੱਚ ਵੱਡੀ ਸਮੱਸਿਆ ਇਹ ਹੈ ਕਿ ਉਨ੍ਹਾਂ ਨੂੰ ਇਸ `ਤੇ ਸਹੀ ਸਮਰਥਨ ਮੁੱਲ ਨਹੀਂ ਦਿੱਤਾ ਜਾ ਰਿਹਾ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਅਜਿਹਾ ਨਾ ਕਰਨ। ਉਨ੍ਹਾਂ ਕਿਹਾ- ਦਿੱਲੀ ਵਿੱਚ ਬੈਠੇ ਕਈ ਲੋਕ ਕਹਿੰਦੇ ਹਨ ਕਿ ਪਰਾਲੀ ਸਾੜਨ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਹੁੰਦਾ ਹੈ, ਜਦੋਂ ਕਿ ਐਨਜੀਟੀ ਦੇ ਇੱਕ ਸਾਬਕਾ ਸੇਵਾਮੁਕਤ ਜਸਟਿਸ ਨੇ ਹਾਲ ਹੀ ਵਿੱਚ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਨਹੀਂ ਹੁੰਦਾ ਹੈ।
Punjab Bani 19 October,2024
ਹਰਿਆਣਾ ਵਿਚ ਕਿਸਾਨ ਨਹੀਂ ਸਾੜਨਗੇ ਪਰਾਲੀ ਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਉਣਗੇ : ਮੁੱਖ ਮੰਤਰੀ ਸੈਣੀ
ਹਰਿਆਣਾ ਵਿਚ ਕਿਸਾਨ ਨਹੀਂ ਸਾੜਨਗੇ ਪਰਾਲੀ ਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਉਣਗੇ : ਮੁੱਖ ਮੰਤਰੀ ਸੈਣੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਕਿਹਾ ਹੈ ਕਿ ਹਰਿਆਣਾ ਵਿਚ ਕਿਸਾਨਾਂ ਵਲੋਂ ਪਰਾਲੀ ਨਹੀਂ ਸਾੜੀ ਜਾਵੇਗੀ ਅਤੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਇਆ ਜਾਵੇਗਾ, ਇਹ ਗੱਲ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਆਖੀ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਵਾਲੇ ਜਾਂ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਕਾਰਵਾਈ 15 ਸਤੰਬਰ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਕਿਸਾਨਾਂ ਦੇ ਖੇਤਾਂ ਦੇ ਰਿਕਾਰਡ ਵਿੱਚ ‘ਰੈੱਡ ਐਂਟਰੀ’ ਕੀਤੀ ਜਾਵੇਗੀ, ਜਿਸ ਕਾਰਨ ਉਹ ਅਗਲੇ ਦੋ ਸੀਜ਼ਨਾਂ ਲਈ ਈ-ਖਰੀਦ ਪੋਰਟਲ ਰਾਹੀਂ ਮੰਡੀਆਂ ਵਿੱਚ ਆਪਣੀ ਫ਼ਸਲ ਨਹੀਂ ਵੇਚ ਸਕਣਗੇ। ਹਰਿਆਣਾ ਸਰਕਾਰ ਨੇ ਦੋ ਦਿਨ ਪਹਿਲਾਂ ਹੁਕਮ ਜਾਰੀ ਕੀਤਾ ਸੀ ਕਿ ਜੋ ਵੀ ਕਿਸਾਨ ਪਰਾਲੀ ਸਾੜਦਾ ਹੈ, ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਨਹੀਂ ਵੇਚ ਸਕੇਗਾ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਸਖ਼ਤ ਹੁਕਮ ਜਾਰੀ ਕੀਤਾ ਸੀ ਕਿ ਜੇਕਰ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਨਹੀਂ ਵੇਚ ਸਕੇਗਾ। ਇਸ ਤਰ੍ਹਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਨਹੀਂ ਵਿਕਣਗੀਆਂ। ਸਰਕਾਰ ਦੇ ਇਸ ਹੁਕਮ ਦਾ ਮਕਸਦ ਸੂਬੇ ਵਿੱਚ ਪਰਾਲੀ ਸਾੜਨ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣਾ ਹੈ, ਤਾਂ ਜੋ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਹੁਕਮਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਉਪ ਖੇਤੀਬਾੜੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗੀ ਹੈ, ਉਨ੍ਹਾਂ ਦੇ ਨਾਂ ਤੁਰੰਤ ਰਿਕਾਰਡ ਵਿੱਚ ਸ਼ਾਮਲ ਕੀਤੇ ਜਾਣ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਤੋਂ ਰੋਕਿਆ ਜਾ ਸਕੇ।
Punjab Bani 19 October,2024
ਏ. ਡੀ. ਸੀ. ਅਮਿਤ ਬੈਂਬੀ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ
ਏ.ਡੀ.ਸੀ ਅਮਿਤ ਬੈਂਬੀ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਪਿੰਡ ਸਕਰੋਦੀ ਅਤੇ ਖੇੜੀ ਗਿੱਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ ਭਵਾਨੀਗੜ੍ਹ, 18 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਐਸ.ਡੀ.ਐਮ ਭਵਾਨੀਗੜ੍ਹ ਰਵਿੰਦਰ ਬਾਂਸਲ ਅਤੇ ਡੀ.ਐਸ.ਪੀ ਰਾਹੁਲ ਕੌਸ਼ਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਸਕਰੋਦੀ ਅਤੇ ਖੇੜੀ ਗਿੱਲਾਂ ਵਿਖੇ ਆਯੋਜਿਤ ਕਿਸਾਨ ਜਾਗਰੂਕਤਾ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣਨ ਦਾ ਸੱਦਾ ਦਿੱਤਾ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀ ਸੰਦਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਅਤੇ ਆਲੇ ਦੁਆਲੇ ਦੇ ਰੁੱਖ ਅਤੇ ਮਿੱਤਰ ਕੀੜੇ ਵੀ ਸੜਨ ਤੋਂ ਬਚ ਜਾਂਦੇ ਹਨ । ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਰੋਕ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਕਾਰਾਤਮਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸਾਹਿਤ ਕੀਤਾ । ਅਮਿਤ ਬੈਂਬੀ ਨੇ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ ਹੈ ਜਿਸ ਦੇ ਸੁਖਾਵੇਂ ਨਤੀਜੇ ਸਾਹਮਣੇ ਆਉਣਗੇ ।
Punjab Bani 18 October,2024
ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਵੀ ਕੀਤਾ ਜਾਗਰੂਕ ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਅੱਜ ਵੀ ਲਗਾਤਾਰ ਪਿੰਡਾਂ ਵਿੱਚ ਦੌਰੇ ਜਾਰੀ ਰੱਖੇ ਗਏ। ਪਿੰਡ ਖੜਿਆਲ, ਰਾਮਗੜ੍ਹ ਜਵੰਦਾ, ਛਾਜਲੀ, ਸ਼ੇਰੋਂ, ਰਤਨਗੜ੍ਹ ਪੱਟਿਆਂਵਾਲੀ ਅਤੇ ਝਾੜੋਂ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਉੱਤੇ ਅਧਾਰਿਤ ਟੀਮਾਂ ਪਿੰਡਾਂ ਵਿੱਚ ਲਗਾਤਾਰ ਚੌਕਸੀ ਰੱਖ ਰਹੀਆਂ ਹਨ ਅਤੇ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਹਨਾਂ ਇਹ ਵੀ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਬ ਡਵੀਜ਼ਨ ਅਧੀਨ ਆਉਂਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਯੋਗ ਢੰਗਾਂ ਬਾਰੇ ਖੇਤੀ ਮਾਹਿਰ ਜਾਗਰੂਕ ਕਰ ਰਹੇ ਹਨ ਅਤੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਦੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ। ਐਸ ਡੀ ਐਮ ਨੇ ਕਿਹਾ ਕਿ ਪਿੰਡਾਂ ਵਿੱਚ ਨੋਡਲ ਅਫਸਰਾਂ ਦੀ ਤੈਨਾਤੀ ਕੀਤੀ ਗਈ ਹੈ ਜੋ ਕਿ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਦੇ ਬਲਾਕ ਵਿਕਾਸ ਅਧਿਕਾਰੀਆਂ ਨਾਲ ਤਾਲਮੇਲ ਰੱਖ ਕੇ ਕਿਸਾਨਾਂ ਨੂੰ ਉਹਨਾਂ ਦੀ ਜਰੂਰਤ ਮੁਤਾਬਕ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਕਾਰਜਸ਼ੀਲ ਹਨ । ਇਸ ਤੋਂ ਪਹਿਲਾਂ ਸਬ ਡਵੀਜ਼ਨ ਕੰਪਲੈਕਸ ਵਿੱਚ ਐਸਡੀਐਮ ਨੇ ਤਹਿਸੀਲਦਾਰ ਸੁਮਿਤ ਢਿੱਲੋ ਸਮੇਤ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪਾਵਰਕੌਮ, ਫਾਇਰ ਬ੍ਰਿਗੇਡ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਣ ਤੱਕ ਕੀਤੇ ਉਦਮ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।
Punjab Bani 18 October,2024
ਡੀ. ਐਸ. ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ
ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ ਚੰਨੋ, ਲੱਖੇਵਾਲ, ਨੂਰਪੁਰ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਭਵਾਨੀਗੜ੍ਹ, 18 ਅਕਤੂਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਪੁਲਿਸ ਦੇ ਐਸਪੀ, ਡੀ ਐਸ ਪੀ, ਐਸ ਐਚ ਓ ਸਮੇਤ ਹੋਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਨਜ਼ਰ ਆ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਤਹਿਤ ਡੀ ਐਸ ਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਵੱਲੋਂ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਕਰਮਚਾਰੀਆਂ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਖੇਤਾਂ ਵਿੱਚ ਵਾਢੀ ਕਰ ਰਹੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਮਿਲਿਆ ਗਿਆ ਹੈ ਅਤੇ ਸ਼ਾਮ 6 ਵਜੇ ਤੋਂ ਅਗਲੀ ਸਵੇਰ 10 ਵਜੇ ਤੱਕ ਵਾਢੀ ਨਾ ਕਰਨ ਬਾਰੇ ਸਰਕਾਰ ਦੀਆਂ ਹਦਾਇਤਾਂ ਸਬੰਧੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਹਦਾਇਤ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪਿੰਡ ਚੰਨੋ, ਲੱਖੇਵਾਲ, ਨੂਰਪੁਰ, ਮਾਝੀ, ਭੜੋ ਅਤੇ ਨੇੜਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸੀਨਰੀ ਬਾਰੇ ਦੱਸਿਆ ਗਿਆ ਹੈ ਅਤੇ ਸਬੰਧਿਤ ਪਿੰਡਾਂ ਦੇ ਨਾਲ ਨਾਲ ਨੇੜਲੇ ਹੋਰ ਪਿੰਡਾਂ ਵਿੱਚ ਮੌਜੂਦ ਸੰਦਾਂ ਬਾਰੇ ਵੀ ਸੁਚੇਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਕਿਸਾਨਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਵਾਤਾਵਰਣ ਦੀ ਰਾਖੀ ਵਿੱਚ ਸੁਹਿਰਦ ਯੋਗਦਾਨ ਪਾਉਣਗੇ ।
Punjab Bani 18 October,2024
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਤੇ ਹੋਰ ਕਿਸਾਨ ਆਗੂ ਪੁਲਸ ਵਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਲਗਾਏ ਗਏ ਧਰਨੇ ਦੌਰਾਨ ਗਿ੍ਫ਼ਤਾਰ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਤੇ ਹੋਰ ਕਿਸਾਨ ਆਗੂ ਪੁਲਸ ਵਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਲਗਾਏ ਗਏ ਧਰਨੇ ਦੌਰਾਨ ਗਿ੍ਫ਼ਤਾਰ ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗਿ੍ਫਤਾਰ ਕਰ ਲਿਆ ਗਿਆ ਹੈ। ਉਕਤ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਇਥੇ ਦੱਸਿਆ ਕਿ ਅੱਜ ਸਵੇਰੇ ਕਿਸਾਨ ਆਗੂਆਂ ਦੇ ਜੱਥੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਸਨ ਜਿਨਾਂ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਘ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸ਼ਾਮਲ ਸਨ ਨੂੰ ਸਮੇਤ ਸੈਂਕੜੇ ਕਿਸਾਨ ਆਗੂਆਂ ਦੇ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ । ਐਡਵੋਕੇਟ ਬੱਲੀ ਨੇ ਕਿਸਾਨਾਂ ਦੀ ਗਿਰਫਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਾਉਣ ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇ ਕੇ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨ ਦੀ ਥਾਂ ਤੇ ਉਹਨਾਂ ਸਮੱਸਿਆਵਾਂ ਦਾ ਹੱਲ ਕਰੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸੇ ਤਰ੍ਹਾਂ ਗਿਰਫਤਾਰ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਦੀਆਂ ਇਹਨਾਂ ਗਿਰਫਤਾਰੀਆਂ ਦੇ ਖਿਲਾਫ ਪੰਜਾਬ ਦੇ ਵਿੱਚ ਕਿਸਾਨੀ ਅੰਦੋਲਨ ਹੋਰ ਤਿੱਖਾ ਹੋਵੇਗਾ ਉਹਨਾਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਕਿਸਾਨਾਂ ਦੀ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਚਾਲੂ ਕੀਤਾ ਜਾਵੇ ।
Punjab Bani 18 October,2024
ਛੂੱਟੀ ਦੇ ਬਾਵਜੂਦ ਵੀ ਡੀ ਸੀ ਪਟਿਆਲਾ ਨੇ ਕਿਸਾਨਾਂ ਦੀ ਸਮੱਸਿਆਂ ਨੂੰ ਸੁਣਿਆ
ਛੂੱਟੀ ਦੇ ਬਾਵਜੂਦ ਵੀ ਡੀ ਸੀ ਪਟਿਆਲਾ ਨੇ ਕਿਸਾਨਾਂ ਦੀ ਸਮੱਸਿਆਂ ਨੂੰ ਸੁਣਿਆ - ਮੰਡੀਆਂ 'ਚ ਕਿਸਾਨਾਂ ਦੀ ਖੱਜਲਖੁਆਰੀ ਨੂੰ ਲੈਕੇ ਬੀਕੇਯੂ ਰਾਜੇਵਾਲ ਦਾ ਵਫਦ ਡੀ ਸੀ ਪਟਿਆਲਾ ਨੂੰ ਮਿਲਿਆ ਘਨੌਰ : ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜਿਲ੍ਹਾ ਪਟਿਆਲਾ ਦਾ ਵਫਦ ਡੀ.ਸੀ.ਮੈਡਮ ਪ੍ਰੀਤੀ ਯਾਦਵ ਨੂੰ ਉਨਾਂ ਦੀ ਰਿਹਾਇਸ਼ ਤੇ ਜਾ ਕੇ ਮਿਲਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਖਜਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਜੱਟਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਜੂਰਾ ਸਿੰਘ ਮਿਰਜ਼ਾਪੁਰ ਆਦਿ ਆਗੂਆਂ ਦੇ ਵਫਦ ਨੇ ਅਨਾਜ ਮੰਡੀ ਘਨੌਰ ਵਿਖੇ ਕਿਸਾਨਾਂ ਦੀ ਮੰਡੀ ਵਿੱਚ ਹੋ ਰਹੀ ਖੱਜਲਖੁਆਰੀ ਬਾਰੇ ਜਾਣੂ ਕਰਵਾਇਆ । ਜਿਸ ਨੂੰ ਮੈਡਮ ਪ੍ਰੀਤੀ ਯਾਦਵ ਡੀ. ਸੀ ਪਟਿਆਲਾ ਨੇ ਕਿਸਾਨਾਂ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਅੱਜ ਤੋਂ ਹੀ ਸਾਰੇ ਜਿਲ੍ਹੇ ਦੀਆ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੋਂ ਮੰਡੀਆਂ ਦੇ ਹਲਾਤਾਂ ਦਾ ਜਾਇਜਾ ਲਿਆ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਆ ਰਹੀ ਸਮੱਸਿਆ ਨੂੰ ਹੱਲ ਕਰਨ ਦੇ ਆਦੇਸ਼ ਵੀ ਦਿੱਤੇ ਗਏ । ਇਸ ਮੌਕੇ ਕਿਸਾਨੀ ਵਫਦ ਨੇ ਜਿਲ੍ਹੇ ਵਿੱਚ ਡੀ ਏ ਪੀ ਖਾਦ ਦੀ ਘਾਟ ਅਤੇ ਪਰਾਲੀ ਸਾੜਨ ਦੇ ਮਸਲੇ ਵੀ ਡੀ.ਸੀ ਕੋਲ ਉਠਾਏ। ਮੈਡਮ ਡੀ. ਸੀ. ਨੇ ਖਾਦ ਦੇ ਮਸਲੇ ਤੇ ਕਿਹਾ ਕਿ 2 ਨਵੰਬਰ ਤੱਕ ਡੀ.ਏ.ਪੀ ਖਾਦ ਸਾਰੇ ਜਿਲ੍ਹੇ ਵਿੱਚ ਪਹੁੰਚਦੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਡੀ.ਏ.ਪੀ ਖਾਦ ਦੀ ਕਿਸੇ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ । ਪਰਾਲੀ ਸਾੜਨ ਦੇ ਮੁੱਦੇ ਤੇ ਡੀ. ਸੀ ਪਟਿਆਲਾ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਲੌੜਵੰਦ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀ ਮਸੀਨਰੀ ਮੁਹੱਇਆ ਕਰਵਾ ਦਿੱਤੀ ਜਾਵੇਗੀ । ਇਸ ਮੌਕੇ ਨਰਿੰਦਰ ਸਿੰਘ ਲੇਹਲਾ ਜਿਲ੍ਹਾ ਪ੍ਰਧਾਨ, ਗੁਲਜਾਰ ਸਿੰਘ ਖਜਾਨਚੀ ਪੰਜਾਬ, ਘੁੰਮਣ ਸਿੰਘ ਰਾਜਗੜ੍ਹ,ਹਰਦੀਪ ਸਿੰਘ ਘਨੁੜਕੀ ਦੋਵੇ ਸਕੱਤਰ ਪੰਜਾਬ, ਹਜੂਰਾ ਸਿੰਘ ਮਿਰਜਾਪੁਰ ਸੰਧਾਰਸੀ ਜਨਰਲ ਸਕੱਤਰ ਜਿਲਾ ਪਟਿਆਲਾ, ਅਵਤਾਰ ਸਿੰਘ ਕੈਦਪੁਰ ਪ੍ਰਧਾਨ ਬਲਾਕ ਨਾਭਾ, ਗੁਰਚਰਨ ਸਿੰਘ ਪਰੌੜ ਬਲਾਕ ਪ੍ਰਧਾਨ ਭੁਨਰਹੇੜੀ ਸਾਮਲ ਸਨ ।
Punjab Bani 17 October,2024
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ : ਹਰਚੰਦ ਸਿੰਘ ਬਰਸਟ ਕੇਂਦਰ ਸਰਕਾਰ ਵੱਲੋਂ ਸਮੇਂ ਸਿਰ ਚਾਵਲ ਅਤੇ ਕਣਕ ਦਾ ਭੰਡਾਰ ਜਲਦੀ ਚੁੱਕੇ, ਗੋਦਾਮ ਕਰੇ ਖਾਲੀ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ, ਮੰਡੀ ਬੋਰਡ ਦੇ ਕਰੀਬ 7727 ਕਰਮਚਾਰੀ ਦਿਨ - ਰਾਤ ਕਰ ਰਹੇ ਹਨ ਮਿਹਨਤ ਸਮਾਜਿਕ ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਨੂੰ ਕਿਸਾਨਾਂ ਦੀ ਫਸਲ ਚੁਕਾਉਣ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ ਮੋਹਾਲੀ / ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਭਾਵੇਂ ਇਸ ਵਾਰ ਪਿਛਲੇ ਸੀਜਨ ਨਾਲੋਂ ਫਸਲ 10-12 ਦਿਨ ਲੇਟ ਹੈ, ਪਰ ਹੁਣ ਮੰਡੀਆਂ ਵਿੱਚ ਭਾਰੀ ਮਾਤਰਾ ਵਿੱਚ ਫਸਲ ਆ ਰਹੀ ਹੈ। ਉਨ੍ਹਾਂ ਸਾਰੇ ਆੜ੍ਹਤੀਆਂ, ਮੰਡੀਆਂ ਨਾਲ ਸਬੰਧਿਤ ਏਜੰਸੀਆਂ ਖਾਸ ਤੌਰ ਤੇ ਐਫ.ਸੀ.ਆਈ., ਪਨਗਰੇਨ, ਪਨਸਪ ਸਮੇਤ ਸਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨੇ ਪਿਛਲੇ ਪੰਜ ਮਹੀਨੇ ਤੋਂ ਬਹੁਤ ਮਿਹਨਤ ਕਰਕੇ ਆਪਣੀ ਫਸਲ ਨੂੰ ਪੁੱਤਾ ਵਾਂਗ ਪਾਲਿਆ ਅਤੇ ਇਸਦੀ ਖਰੀਦ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਾ ਆਵੇ । ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਿਤਕਰੇ ਦੀ ਵਜ੍ਹਾਂ ਕਾਰਨ ਹੀ ਅੱਜ ਪੰਜਾਬ ਦੇ ਸੈਲਰਾਂ ਵਿੱਚ ਤਕਰੀਬਨ 20 ਹਜਾਰ ਮੀਟ੍ਰਿਕ ਟਨ ਚੌਲ ਸਟੋਰ ਦੇ ਵਿੱਚ ਪਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਗੁਦਾਮਾਂ ਵਿੱਚ ਭਾਵੇਂ ਉਹ ਗੁਦਾਮ ਐਫ.ਸੀ.ਆਈ., ਵੇਅਰਹਾਊਸ ਜਾਂ ਕੋਈ ਹੋਰ ਗੁਦਾਮ ਹਨ, ਉਹਨਾਂ ਵਿੱਚ ਤਕਰੀਬਨ 150 ਲੱਖ ਮੀਟ੍ਰਿਕ ਟਨ ਚਾਵਲ ਤੇ ਕਣਕ ਦਾ ਭੰਡਾਰ ਪਿਆ ਹੈ। ਇਹ ਸਾਰਾ ਭੰਡਾਰ ਭਾਵੇਂ ਸੈਲਰਾਂ ਦਾ ਹੋਵੇ ਜਾਂ ਗੁਦਾਮਾਂ ਦਾ, ਇਹ ਸਾਰਾ ਐਫ.ਸੀ.ਆਈ. ਦਾ ਭੰਡਾਰ ਹੈ, ਕੇਂਦਰ ਸਰਕਾਰ ਦਾ ਭੰਡਾਰ ਹੈ ਤੇ ਕੇਂਦਰ ਸਰਕਾਰ ਦੀ ਜਿੰਮੇਵਾਰੀ ਸੀ ਕਿ ਇਸ ਭੰਡਾਰ ਨੂੰ ਸਮੇਂ ਸਿਰ ਚੁਕਦੇ, ਪਰ ਕੇਂਦਰ ਵੱਲੋਂ ਇਸ ਨੂੰ ਨਹੀਂ ਚੁਕਿਆ ਗਿਆ। ਇਸ ਕਾਰਣ ਸ਼ੈਲਰ ਮਾਲਕਾਂ ਨੂੰ ਸਮੱਸਿਆ ਹੋ ਰਹੀ ਹੈ ਕਿ ਉਹ ਨਵੇਂ ਝੋਨੇ ਦਾ ਚਾਵਲ ਕੱਢ ਕੇ ਕਿਥੇ ਸਟੋਰ ਕਰਨਗੇ । ਸ. ਬਰਸਟ ਨੇ ਭਰੋਸਾ ਦਵਾਉਂਦਿਆਂ ਦੱਸਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕੇਂਦਰ ਸਰਕਾਰ ਨਾਲ ਤਾਲਮੇਲ ਕਰਦੇ ਰਹੇ ਹਨ, ਪਰੰਤੁ ਪਿਛਲੇ ਸਮੇਂ ਦੌਰਾਨ ਖਾਸ ਤੌਰ ਤੇ ਪ੍ਰਹਿਲਾਦ ਜੋਸ਼ੀ, ਕੇਂਦਰੀ ਖੁਰਾਕ ਸਪਲਾਈ ਮੰਤਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਭਰੋਸਾ ਦਵਾਇਆ ਗਿਆ ਹੈ ਕਿ ਜਲਦ ਹੀ ਇਹ ਸਾਰਾ ਭੰਡਾਰ ਇੱਥੋਂ ਚੁਕਾਇਆ ਜਾਵੇਗਾ, ਜਿਸਦੇ ਲਈ ਸਪੈਸ਼ਲ 20 ਟਰੇਨਾਂ ਹਰ ਰੋਜ਼ ਚਲਾਇਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਆੜ੍ਹਤੀ ਭਰਾਵਾਂ ਦੀ ਆੜ੍ਹਤ 2% ਤੋਂ ਵਧਾ ਕੇ 2.5% ਕਰਨ ਦਾ ਵੀ ਭਰੋਸਾ ਦਵਾਇਆ ਗਿਆ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਜਿਹੜੀ ਚਾਵਲਾਂ ਦੀ ਆਊਟ ਟਰਨ ਹੈ, ਉਸਨੂੰ 67% ਤੋਂ 62% ਕੀਤੀ ਜਾਵੇਗੀ, ਕਿਉਂਕਿ ਜਿਹੜੀ ਪੀਆਰ 126 ਨਵੀਂ ਕਿਸਮ ਆਈ ਹੈ, ਇਹਦਾ ਚਾਵਲ ਘੱਟ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਵੇਂ ਸਾਨੂੰ ਇਹ ਭਰੋਸਾ ਦਵਾਇਆ ਗਿਆ, ਪ੍ਰੰਤੂ ਅਸੀਂ ਚਾਹੁੰਦੇ ਹਾਂ ਕਿ ਕੇਂਦਰ ਸਰਕਾਰ ਪੂਰੀ ਜੋਰ ਤੇ ਜੋਸ਼ ਨਾਲ ਇਹ ਸਾਰੇ ਸਟੋਰਾਂ/ਗੋਦਾਮਾਂ ਨੂੰ ਖਾਲੀ ਕਰੇ ਅਤੇ ਆੜ੍ਹਤੀਆਂ ਦਾ ਬਕਾਇਆ ਦੇਵੇ ਅਤੇ ਕਿਸਾਨਾਂ, ਮਜਦੂਰਾਂ ਨੂੰ ਸਹੂਲਤਾਂ ਦੇਵੇ, ਕਿਊਂਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਮੰਤਰੀ, ਵਿਧਾਇਕ ਅਤੇ ਸੰਗਠਨ ਦੇ ਆਗੂ ਇਸ ਕੰਮ ਵਿੱਚ ਲੱਗੇ ਹੋਏ ਹਨ ਕਿ ਮੰਡੀਆਂ ਵਿੱਚੋਂ ਫਸਲ ਵਧੀਆ ਢੰਗ ਨਾਲ ਚੁੱਕਾਈ ਜਾਵੇ। ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 156 ਪੱਕੀਆ ਮਾਰਕਿਟ ਕਮੇਟੀਆਂ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ 152 ਖਰੀਦ ਕੇਂਦਰ ਹਨ ਅਤੇ 283 ਸਬਯਾਰਡ ਹਨ ਅਤੇ ਖਰੀਦ ਕੇਂਦਰ 1383 ਹਨ ਅਤੇ ਇਸ ਫਸਲ ਦੀ ਖਰੀਦ ਸਹੀ ਢੰਗ ਨਾਲ ਹੋਣ ਵਾਸਤੇ 401 ਹੋਰ ਖਰੀਦ ਕੇਂਦਰ ਬਣਾਏ ਗਏ ਹਨ। ਇਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਕੁੱਲ 2219 ਖਰੀਦ ਕੇਂਦਰ ਚੱਲ ਰਹੇ ਹਨ। ਇਹਨਾਂ ਸਾਰੇ ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁੱਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਕੋਲੇ ਲਗਭਗ 41,300 ਕਰੋੜ ਰੁਪਏ ਦੀ ਸੀਸੀ ਲਿਮਿਟ ਵੀ ਆ ਚੁੱਕੀ ਹੈ, ਤਾਂ ਕਿ ਕਿਸਾਨਾਂ ਨੂੰ ਫਸਲ ਦਾ ਭੁਗਤਾਨ 24 ਘੰਟਿਆਂ ਵਿੱਚ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਤਕਰੀਬਨ 1275 ਪੱਕੇ ਕਰਮਚਾਰੀ, ਆਊਟਸੋਰਸ ਦੇ 452 ਕਰਮਚਾਰੀ ਅਤੇ ਸੀਜਨ ਪ੍ਰਬੰਧਾਂ ਵਾਸਤੇ 6 ਹਜਾਰ ਹੋਰ ਕਰਮਚਾਰੀ, ਕਰੀਬ 7727 ਕਰਮਚਾਰੀ ਇਸ ਮੰਡੀ ਸਿਸਟਮ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨ, ਤਾਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਖੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਰਾਈਸ ਮਿਲਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸਾਰੀਆਂ ਸਮਾਜਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਫਸਲ ਚੁਕਾਉਣ ਵਿੱਚ ਸਰਕਾਰ ਅਤੇ ਵੱਖ-ਵੱਖ ਏਜੰਸੀਆਂ ਦਾ ਵੱਧ ਚੜ ਕੇ ਸਹਿਯੋਗ ਦੇਣ ।
Punjab Bani 17 October,2024
ਐਸ. ਡੀ. ਐਮ ਸੂਬਾ ਸਿੰਘ ਤੇ ਡੀ.ਐਸ.ਪੀ ਪਰਮਿੰਦਰ ਸਿੰਘ ਨੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਐਸ.ਡੀ.ਐਮ ਸੂਬਾ ਸਿੰਘ ਤੇ ਡੀ.ਐਸ.ਪੀ ਪਰਮਿੰਦਰ ਸਿੰਘ ਨੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਸਬ ਡਵੀਜ਼ਨ ਮੂਨਕ ਦੇ ਪਿੰਡਾਂ ਵਿੱਚ ਲਗਾਤਾਰ ਮੁਸਤੈਦ ਰਹੀਆਂ ਚੌਕਸੀ ਟੀਮਾਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਫੌਰੀ ਬੁਝਾਈ ਅੱਗ ਬੰਗਾ, ਬੁਸ਼ਹਰਾ, ਨਵਾਂ ਗਾਓਂ, ਅੰਨ ਦਾਣਾ, ਚਾਂਦੂ, ਮੰਡਵੀ, ਮਕਰੋੜ ਸਾਹਿਬ ਵਿਖੇ ਕੀਤਾ ਦੌਰਾ ਮੂਨਕ, 17 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਬ ਡਵੀਜ਼ਨ ਮੂਨਕ ਦੇ ਪਿੰਡਾਂ ਵਿੱਚ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਅਤੇ ਡੀ.ਐਸ.ਪੀ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਚੌਕਸੀ ਟੀਮਾਂ ਕਾਫ਼ੀ ਮੁਸਤੈਦ ਰਹੀਆਂ ਅਤੇ ਖੇਤਾਂ ਵਿੱਚ ਝੋਨੇ ਦੀ ਨਾੜ ਤੇ ਪਰਾਲੀ ਨੂੰ ਸਾੜਨ ਜਿਹੀਆਂ ਮਾੜੀਆਂ ਕਾਰਵਾਈਆਂ ਨੂੰ ਫੌਰੀ ਠੱਲ੍ਹ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਸਹਾਇਤਾ ਲਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸੂਬਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਹ ਪਿਛਲੇ ਕਈ ਦਿਨਾਂ ਤੋਂ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰ ਰਹੇ ਹਨ । ਐਸ.ਡੀ.ਐਮ ਸੂਬਾ ਸਿੰਘ ਨੇ ਦੱਸਿਆ ਕਿ ਅੱਜ ਡੀਐਸਪੀ ਪਰਮਿੰਦਰ ਸਿੰਘ ਅਤੇ ਸਬੰਧਤ ਥਾਣਾ ਮੁਖੀ ਸਮੇਤ ਉਨ੍ਹਾਂ ਵੱਲੋਂ ਮੂਨਕ ਦੇ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਨੂੰ ਜਾਰੀ ਰੱਖਿਆ ਗਿਆ ਅਤੇ ਇਸ ਦੌਰਾਨ ਪਿੰਡ ਨਵਾਂ ਗਾਓਂ ਅਤੇ ਅੰਨ ਦਾਣਾ ਵਿਖੇ ਕਿਸੇ ਖੇਤ ਵਿੱਚ ਨਾੜ ਨੂੰ ਸਾੜੇ ਜਾਣ ਦੀ ਕਾਰਵਾਈ ਸਾਹਮਣੇ ਆਈ ਤਾਂ ਫੌਰੀ ਫਾਇਰ ਬਿਗ੍ਰੇਡ ਅਮਲੇ ਰਾਹੀਂ ਮੌਕੇ ਉਤੇ ਹੀ ਅੱਗ ਬੁਝਾਉਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਨੇ ਪਿੰਡ ਬੰਗਾ, ਬੁਸ਼ਹਰਾ, ਨਵਾਂ ਗਾਓਂ, ਅੰਨ ਦਾਣਾ, ਚਾਂਦੂ, ਮੰਡਵੀ, ਮਕਰੋੜ ਸਾਹਿਬ ਆਦਿ ਪਿੰਡਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ। ਇਸ ਸਮੇਂ ਨਾਇਬ ਤਹਿਸੀਲਦਾਰ ਖਨੌਰੀ ਰਾਜੇਸ਼ ਕੁਮਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ।
Punjab Bani 17 October,2024
ਬੀ. ਐੱਸ. ਐੱਫ. ਨੇ ਕੀਤਾ ਤਿੰਨ ਕਿਸਾਨਾਂ ਨੂੰ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ
ਬੀ. ਐੱਸ. ਐੱਫ. ਨੇ ਕੀਤਾ ਤਿੰਨ ਕਿਸਾਨਾਂ ਨੂੰ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ ਕੋਲਕਾਤਾ : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜਿਲ੍ਹੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ਨਜ਼ਦੀਕ ਬੀ. ਐੱਸ. ਐੱਫ. ਨੇ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਤਿੰਨ ਭਾਰਤੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐੱਸਐੱਫ਼ ਦੇ ਡੀਆਈਜੀ ਨੀਲੋਤਪਾਲ ਕੁਮਾਰ ਪਾਂਡੇ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਲਗਭਗ 1.98 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਭਾਰਤ ਵਨ ਬਾਰਡਰ ਚੌਕੀ ’ਤੇ ਤੈਨਾਤ 73 ਬਿਲੀਅਨ ਬੀਐਸਐਫ ਦੇ ਜਵਾਨਾਂ ਨੂੰ ਸਾਈਕਲ ਫਰੇਮਾਂ ਦੇ ਅੰਦਰ ਸਰਹੱਦ ਪਾਰੋਂ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ ਇੱਕ ਖੁਫੀਆ ਸੂਚਨਾ ਮਿਲੀ ਸੀ। ਇਸ ਦੌਰਾਨ ਜਵਾਨਾਂ ਨੇ ਕੁੱਝ ਵਿਅਕਤੀਆਂ ਦੇ ਸਾਈਕਲਾਂ ਦੀ ਤਲਾਸ਼ੀ ਲਈ, ਜਿਸ ਵਿੱਚ 15 ਸੋਨੇ ਦੇ ਬਿਸਕੁਟ ਅਤੇ 8 ਸੋਨੇ ਦੇ ਟੁਕੜੇ ਮਿਲੇ ਹਨ।
Punjab Bani 16 October,2024
ਪੰਜਾਬ ਵਿਚ ਪਰਾਲੀ ਸਾੜਨ ਦੇ ਆਏ ਸਤੰਬਰ ਤੋਂ ਅਕਤੂਬਰ ਤੱਕ ਤਕਰੀਬਨ 115 ਮਾਮਲੇ ਸਾਹਮਣੇ
ਪੰਜਾਬ ਵਿਚ ਪਰਾਲੀ ਸਾੜਨ ਦੇ ਆਏ ਸਤੰਬਰ ਤੋਂ ਅਕਤੂਬਰ ਤੱਕ ਤਕਰੀਬਨ 115 ਮਾਮਲੇ ਸਾਹਮਣੇ ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਔਸਤਨ ਹਰ ਦਿਨ 100 ਤੇ ਸਤੰਬਰ ਤੋਂ ਲੈ ਕੇ ਅਕਤੂਬਰ ਤੱਕ ਦੇ ਅੰਕੜਿਆਂ ਤੇ ਨਜ਼ਰ ਮਾਰੀ ਜਾਵੇ ਤਾਂ ਪੰਜਾਬ ਵਿੱਚੋਂ ਪਰਾਲੀ ਸਾੜਨ ਦੇ ਤਕਰੀਬਨ 1115 ਮਾਮਲੇ ਸਾਹਮਣੇ ਆਏ ਹਨ।ਇਥੇ ਹੀ ਬਸ ਨਹੀਂ ਪਰਾਲੀ ਸਾੜਨ ਵਿਚ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਨੇ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਹਰਿਆਣਾ ’ਚ 559 ਮਾਮਲੇ ਸਾਹਮਣੇ ਆਏ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਵਿਚੋਂ 528 ਮਾਮਲੇ ਸਾਹਮਣੇ ਆਏ ਹਨ, ਮੱਧਪ੍ਰਦੇਸ਼ ਵਿਚੋਂ 99, ਰਾਜਸਥਾਨ ਵਿਚੋਂ 93 ਅਤੇ ਦਿੱਲੀ ਵਿਚੋਂ ਸਿਰਫ 7 ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਇਸ ਤਰ੍ਹਾਂ ਵਧਦੇ ਮਾਮਲਿਆਂ ਦੇ ਚਲਦਿਆਂ ਹਾਲ ਹੀ ਵਿਚ ਸ਼ੁਰੂਆਤੀ ਦੌਰ ਵਿਚ ਪਹੁੰਚੇ ਸਰਦੀਆਂ ਦੇ ਮੌਸਮ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਹਵਾ ਗੁਣਵੱਤਾ ਸੂਚਕ ਅੰਕ ਵਧਿਆ ਹੈ। ਇੱਕ ਪਾਸੇ ਪ੍ਰਦੂਸ਼ਣ ਵਧ ਰਿਹਾ ਹੈ, ਉਥੇ ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਾਫੀ ਵਾਧਾ ਹੋਇਆ ਹੈ ।
Punjab Bani 16 October,2024
ਪ੍ਰਧਾਨ ਮੰਤਰੀ ਦਿੱਤੀ ਮਾਰਕੀਟਿੰਗ ਸੀਜ਼ਨ 2025-26 ਲਈ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ
ਪ੍ਰਧਾਨ ਮੰਤਰੀ ਦਿੱਤੀ ਮਾਰਕੀਟਿੰਗ ਸੀਜ਼ਨ 2025-26 ਲਈ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ ਤਾਂ ਜੋ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਭਾਅ ਯਕੀਨੀ ਬਣਾਇਆ ਜਾ ਸਕੇ।ਰੈਪਸੀਡ ਅਤੇ ਸਰ੍ਹੋਂ ਲਈ 300 ਰੁਪਏ ਪ੍ਰਤੀ ਕੁਇੰਟਲ, ਦਾਲ (ਮਸੂਰ) ਲਈ 275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਮਐਸਪੀ ਵਿੱਚ ਸਭ ਤੋਂ ਵੱਧ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ। ਛੋਲੇ, ਕਣਕ, ਕੇਸਫਲਾਵਰ ਅਤੇ ਜੌਂ ਲਈ ਕ੍ਰਮਵਾਰ 210 ਰੁਪਏ ਪ੍ਰਤੀ ਕੁਇੰਟਲ, 150 ਰੁਪਏ ਪ੍ਰਤੀ ਕੁਇੰਟਲ, 140 ਰੁਪਏ ਪ੍ਰਤੀ ਕੁਇੰਟਲ ਅਤੇ 130 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।
Punjab Bani 16 October,2024
ਮੋਦੀ ਕੈਬਨਿਟ ਨੇ ਕੀਤਾ ਹਾੜੀ ਦੀਆਂ ਫਸਲਾਂ ਦੀ ਐਮ. ਐਸ. ਪੀ. ਵਿਚ ਪ੍ਰਤੀ ਕੁਇੰਟਲ 150 ਰੁਪਏ ਦਾ ਵਾਧਾ
ਮੋਦੀ ਕੈਬਨਿਟ ਨੇ ਕੀਤਾ ਹਾੜੀ ਦੀਆਂ ਫਸਲਾਂ ਦੀ ਐਮ. ਐਸ. ਪੀ. ਵਿਚ ਪ੍ਰਤੀ ਕੁਇੰਟਲ 150 ਰੁਪਏ ਦਾ ਵਾਧਾ ਨਵੀਂ ਦਿੱਲੀ : ਕੇਂਦਰ ਦੀ ਮੋਦੀ ਕੈਬਨਿਟ ਨੇ ਤਿਉਹਾਰਾਂ ਦੇ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ। ਮੋਦੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੀ ਵਿਚ ਵਾਧਾ ਕਰ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਕਰ ਗੱਲ ਛੋਲੇ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀਤੀ ਜਾਵੇ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੂਜੇ ਪਾਸੇ ਐੱਮਐੱਸਪੀ ਦੀਆਂ ਖ਼ਬਰਾਂ ਤੋਂ ਇਲਾਵਾ ਕੈਬਨਿਟ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
Punjab Bani 16 October,2024
ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ
ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵ ਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ `ਚ ਦੋਸ਼ੀ ਪਾਏ ਗਏ ਲੋਕਾਂ ਖਿ਼ਲਾਫ਼ ਮੁਕੱਦਮਾ ਨਹੀਂ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਬੁੱਧਵਾਰ ਨੂੰ ਫਟਕਾਰ ਲਗਾਈ ਅਤੇ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਅਦਾਲਤ `ਚ ਪੇਸ਼ ਹੋਣ ਲਈ ਕਿਹਾ। ਜੱਜ ਅਭੈ ਐੱਸ. ਓਕਾ ਦੀ ਅਗਵਾਈ ਵਾਲੀ ਬੈਂਚ ਨੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ `ਚ ਅਸਫ਼ਲ ਰਹਿਣ ਲਈ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਦੰਡਕਾਰੀ ਕਾਰਵਾਈ ਕਰਨ ਦਾ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਨੂੰ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸੀ.ਏ.ਕਿਊ.ਐੱਮ. ਦੀ ਤੁਲਨਾ ਬਿਨਾਂ ਦੰਦ ਵਾਲੇ ਟਾਈਗਰ ਨਾਲ ਕੀਤੀ। ਅਦਾਲਤ ਨੇ ਪਰਾਲੀ ਸਾੜਨ ਦੇ ਮਾਮਲੇ `ਤੇ ਹਰਿਆਣਾ ਸਰਕਾਰ ਦੇ ਰੁਖ `ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਕੋਈ ਰਾਜਨੀਤਕ ਮਾਮਲਾ ਨਹੀਂ ਹੈ, ਜੇਕਰ ਮੁੱਖ ਸਕੱਤਰ ਕਿਸੇ ਦੇ ਇਸ਼ਾਰੇ `ਤੇ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਸ ਮੁੱਦੇ `ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਸੂਬੇ `ਚ ਪਿਛਲੇ 3 ਸਾਲਾਂ `ਚ ਪਰਾਲੀ ਸਾੜਨ ਨੂੰ ਲੈ ਕੇ ਇਕ ਵੀ ਮੁਕੱਦਮਾ ਨਹੀਂ ਚਲਾਇਆ ਗਿਆ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 23 ਅਕਤੂਬਰ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਅਤੇ ਪਾਲਣਾ ਨਾ ਕਰਨ ਲਈ ਸਪੱਸ਼ਟੀਕਰਨ ਦੇਣ ਦਾ ਨਿਰਦੇਸ਼ ਦਿੱਤਾ।
Punjab Bani 16 October,2024
17 ਤੋਂ ਸਮੁੱਚੇ ਟੋਲ ਪਲਾਜ਼ੇ ਤੇ 18 ਤੋਂ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ : ਉਗਰਾਹਾਂ
17 ਤੋਂ ਸਮੁੱਚੇ ਟੋਲ ਪਲਾਜ਼ੇ ਤੇ 18 ਤੋਂ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ : ਉਗਰਾਹਾਂ ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਵਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਤੋਂ ਸਮੁੱਚੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ ਤੇ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਅ ਕਿ ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਗਾਇਆ ਜਾਵੇਗਾ। ਦੱਸਣਯੋਗ ਹੈ ਕਿ ਉਪਰੋਕਤ ਦੋਵੇਂ ਫ਼ੈਸਲੇ ਝੋਨੇ ਦੀ ਸਹੀ ਢੰਗ ਨਾਲ ਖਰੀਦ ਦੇ ਵਿਰੋਧ ਵਿੱਚ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲਏ ਗਏ ਫੈਸਲੇ ਅਨੁਸਾਰ ਸੰਘਰਸ਼ ਦਿਨ ਦਿਨ-ਰਾਤ ਜਾਰੀ ਰਹੇਗਾ।ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ, ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ `ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਆਦਿ। ਉਨ੍ਹਾਂ ਦੱਸਿਆ ਕਿ ਪ੍ਰੰਤੂ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ `ਆਪ` ਸਰਕਾਰ ਵਲੋਂ ਇਸ ਪਾਸੇ ਭੋਰਾ ਵੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ।
Punjab Bani 16 October,2024
ਦੋਵੇਂ ਅੰਦੋਲਨਕਾਰੀ ਜਥੇਬੰਦੀਆਂ ਨਹੀਂ ਮਿਲਣਗੀਆਂ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ
ਦੋਵੇਂ ਅੰਦੋਲਨਕਾਰੀ ਜਥੇਬੰਦੀਆਂ ਨਹੀਂ ਮਿਲਣਗੀਆਂ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਰਾਜਪੁਰਾ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੂੰ ਨਾ ਮਿਲਣ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਨੇ ਸੁਪਰੀਮ ਕੋਰਟ ਨੂੰ ਕਿਸੇ ਕਿਸਮ ਦੀ ਕਮੇਟੀ ਬਣਾਉਣ ਦੀ ਕੋਈ ਮੰਗ ਨਹੀਂ ਕੀਤੀ ਸੀ ਅਤੇ ਨਾ ਹੀ ਉਹ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਧਿਰ ਹੈ। ਉਨ੍ਹਾਂ ਦੁਹਰਾਇਆ ਕਿ ਸੜਕ ਨੂੰ ਹਰਿਆਣਾ ਸਰਕਾਰ ਨੇ ਨਾਜਾਇਜ਼ ਤੌਰ `ਤੇ ਬੰਦ ਕੀਤਾ ਹੋਇਆ ਹੈ ਨਾ ਕਿ ਕਿਸਾਨਾਂ ਨੇ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਦੇ ਜਵਾਬ ਵਿੱਚ ਕੇ. ਐੱਮ. ਐੱਮ. ਅਤੇ ਐੱਸ. ਕੇ. ਐੱਮ. ਨੇ ਉਨ੍ਹਾਂ ਦੀ ਮੀਟਿੰਗ ਲਈ ਸੱਦੇ ਨੂੰ ਠੁਕਰਾਉਂਦੇ ਹੋਏ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਕਿਸਾਨਾਂ ਨੇ ਆਪਣਾ ਜਵਾਬ ਭੇਜ ਕੇ 7 ਨੁਕਤਿਆਂ ਵਿੱਚ ਪੱਖ ਪੇਸ਼ ਕੀਤਾ ਹੈ। ਕਿਸਾਨ ਆਗੂਆਂ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਇੱਕ ਵਿਅਕਤੀ ਦੇ ਕਤਲ, ਸਰਕਾਰੀ ਅੱਤਿਆਚਾਰ, ਸਰਕਾਰ ਵੱਲੋਂ 433 ਵਿਅਕਤੀਆਂ ਦੇ ਜ਼ਖ਼ਮੀ ਹੋਣ ਅਤੇ ਪੰਜ ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਗੁਆਉਣ ਦੀਆਂ ਘਟਨਾਵਾਂ ਨੂੰ ਕਿਵੇਂ ਨਜ਼ਰਅੰਦਾਜ਼ ਕਰ ਸਕਦੀ ਹੈ। ਜਥੇਬੰਦੀ ਨੇ ਕਿਹਾ ਕਿ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਕਤਲੇਆਮ ਵਿੱਚ ਤਜਿੰਦਰ ਸਿੰਘ ਵਿਰਕ ਨੂੰ ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਥਾਰ ਕਾਰ ਨੇ ਕੁਚਲ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
Punjab Bani 16 October,2024
ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ ਹੋਣ ਤੇ ਬੀ. ਕੇ. ਯੂ ਉਗਰਾਹਾ ਕਰੇਗੀ ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਕੇ ਸੰਘਰਸ਼ ਸ਼ੁਰੂ
ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ ਹੋਣ ਤੇ ਬੀ. ਕੇ. ਯੂ ਉਗਰਾਹਾ ਕਰੇਗੀ ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਕੇ ਸੰਘਰਸ਼ ਸ਼ੁਰੂ ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਜਥੇਬੰਦੀ ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਕੇ ਸੰਘਰਸ਼ ਸ਼ੁਰੂ ਕਰੇਗੀ। ਸ਼ੁੱਕਰਵਾਰ ਤੋਂ `ਆਪ` ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਨਾ ਕੀਤੇ ਜਾਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਬੇਹੱਦ ਔਕੜਾਂ ਦਾ ਸਾਹਮਣਾ ਕਰਕੇ ਕਿਸਾਨ ਖੇਤੀ ਧੰਦੇ ਨੂੰ ਕਰ ਰਿਹਾ ਹੈ ਬਾਵਜੂਦ ਇਸਦੇ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਸੂਬੇ ਦੀ ਭਗਵੰਤ ਮਾਨ ਅਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪੀ.ਆਰ.126 ਕਿਸਮ ਦੀ ਬਿਜਾਈ ਦੀ ਸਿਫ਼ਾਰਸ਼ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ ਅਤੇ ਕਿਸਾਨਾਂ ਨੇ ਮੁੱਖ ਮੰਤਰੀ `ਤੇ ਭਰੋਸਾ ਕਰਕੇ ਫ਼ਸਲਾਂ ਬੀਜੀਆਂ ਪਰੰਤੂ ਹੁਣ ਸਰਕਾਰ ਖ਼ਰੀਦ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨ ਕੀਤੇ ਸੰਘਰਸ਼ ਝੋਨੇ ਦੀ ਨਿਰਵਿਘਨ ਖਰੀਦ ਤੱਕ ਜਾਰੀ ਰਹਿਣਗ ਜੇਕਰ ਇਸ ਤੋਂ ਬਾਅਦ ਵੀ ਸਰਕਾਰਾਂ ਕੁੰਭਕਰਨੀ ਨੀਂਦ ਤੋਂ ਨਾ ਜਾਗੀਆਂ ਤਾਂ ਜਥੇਬੰਦੀਆਂ ਹੋਰ ਵੀ ਤਿੱਖਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੀਆਂ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਚਾਇਤੀ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਾਰਿਆਂ ਨੂੰ ਆਪਣੇ ਹਿੱਤਾਂ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਕਿਸਾਨ ਮਜ਼ਦੂਰਾਂ ਨਾਲ ਕਿਸੇ ਵੀ ਕੀਮਤ `ਤੇ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ 13 ਅਕਤੂਬਰ ਨੂੰ ਰੇਲਾਂ ਰੋਕਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਲੇਕਿਨ ਦੋਵੇਂ ਸਰਕਾਰਾਂ ਅਵੇਸਲੀਆਂ ਹੋਕੇ ਸਾਰਾ ਕੁਝ ਦੇਖ ਰਹੀਆਂ ਹਨ।
Punjab Bani 15 October,2024
ਮੁੱਖ ਮੰਤਰੀ ਮਾਨ ਵਲੋਂ ਚੁੱਕੀਆਂ ਮੰਗਾਂ ਮੀਟਿੰਗ ਦੌਰਾਨ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨੇ ਮੰਨੀਆਂ
ਮੁੱਖ ਮੰਤਰੀ ਮਾਨ ਵਲੋਂ ਚੁੱਕੀਆਂ ਮੰਗਾਂ ਮੀਟਿੰਗ ਦੌਰਾਨ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨੇ ਮੰਨੀਆਂ ਨਵੀਂ ਦਿੱਲੀ : ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ।ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲੱਖ ਟਨ ਮੀਟਰਿਕ ਟਨ ਸਮਰੱਥਾ ਹੀ ਉਪਲਬਧ ਹੈ, ਜਿਸ ਕਾਰਨ ਮਿਲਿੰਗ ਕਰ ਰਹੇ ਸੂਬੇ ਦੇ ਮਿੱਲ ਮਾਲਕਾਂ ਵਿੱਚ ਵਿਆਪਕ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ/ਚੁਕਾਈ ਉਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚਕਾਰ ਵੀ ਰੋਸ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਅਪੀਲ ਕੀਤੀ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ 31 ਮਾਰਚ 2025 ਸੂਬੇ ਤੋਂ ਘੱਟੋ-ਘੱਟ 20 ਫੀਸਦੀ ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ। ਇਸ ਲਈ ਓ.ਐਮ.ਐਸ.ਐਸ./ਇਥਾਨੋਲ ਲਈ ਨਿਰਧਾਰਨ/ਬਰਾਮਦ/ਭਲਾਈ ਸਕੀਮਾਂ ਤੇ ਹੋਰ ਸ਼ੇ੍ਰਣੀਆਂ ਅਧੀਨ ਚੌਲ ਦੀ ਚੁਕਾਈ ਵਧਾਈ ਜਾਵੇ। ਮੁੱਖ ਮੰਤਰੀ ਵੱਲੋਂ ਚੁੱਕੇ ਮੁੱਦਿਆਂ ਦੇ ਜਵਾਬ ਵਿੱਚ ਸ੍ਰੀ ਜੋਸ਼ੀ ਨੇ ਮਾਰਚ 2025 ਤੱਕ ਸੂਬੇ ਵਿੱਚੋਂ 120 ਲੱਖ ਮੀਟਰਿਕ ਟਨ ਝੋਨੇ ਦੀ ਚੁਕਾਈ ਕਰਵਾਉਣ ਦੀ ਸਹਿਮਤੀ ਦਿੱਤੀ।ਚਾਵਲ ਦੀ ਡਿਲਵਰੀ ਲਈ ਮਿੱਲ ਮਾਲਕਾਂ ਨੂੰ ਟਰਾਂਸਪੋਰੇਟਸ਼ਨ ਖ਼ਰਚੇ ਦੀ ਅਦਾਇਗੀ ਦਾ ਮਸਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਕਈ ਵਾਰ ਲਿੰਕ ਕੀਤੇ ਮਿਲਿੰਗ ਸੈਂਟਰਾਂ ਵਿੱਚ ਸਟੋਰੇਜ ਲਈ ਥਾਂ ਨਾ ਹੋਣ ਕਾਰਨ ਐਫ.ਸੀ.ਆਈ. ਵੱਲੋਂ ਮਿੱਲ ਮਾਲਕਾਂ ਨੂੰ ਆਪਣੇ ਡਿੱਪੂਆਂ ਉਤੇ ਚੌਲ ਡਿਲਵਰ ਕਰਨ ਲਈ ਕਿਹਾ ਜਾਂਦਾ ਹੈ, ਜਿਹੜੇ ਕਿ ਜ਼ਿਆਦਾਤਰ ਮਾਮਲਿਆਂ ਵਿੱਚ 50 ਤੋਂ 100 ਕਿਲੋਮੀਟਰ ਦੇ ਘੇਰੇ ਵਿੱਚ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਤਾਂ ਅਜਿਹੇ ਡਿੱਪੂ ਸੂਬੇ ਤੋਂ ਬਾਹਰ ਵੀ ਸਥਿਤ ਹਨ, ਜਿਸ ਕਾਰਨ ਮਿੱਲ ਮਾਲਕਾਂ ਉਤੇ ਟਰਾਂਸਪੋਰਟੇਸ਼ਨ ਦੀ ਲਾਗਤ ਵਜੋਂ ਵਾਧੂ ਵਿੱਤੀ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਲਾਗਤ ਚੌਲ ਮਿੱਲ ਮਾਲਕਾਂ ਤੇ ਸੂਬਾਈ ਖ਼ਰੀਦ ਏਜੰਸੀਆਂ ਵਿਚਾਲੇ ਹੋਏ ਦੁਵੱਲੇ ਸਮਝੌਤਿਆਂ ਵਿੱਚ ਸ਼ਾਮਲ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਐਫ.ਸੀ.ਆਈ. ਦੇ ਡਿੱਪੂਆਂ ਤੱਕ ਚੌਲ ਦੀ ਡਿਲਵਰੀ ਲਈ ਆਉਂਦੇ ਵਾਧੂ ਟਰਾਂਸਪੋਰਟੇਸ਼ਨ ਖ਼ਰਚੇ ਦੀ ਪੂਰਤੀ ਕਰਨ ਦੀ ਮੰਗ ਜਾਇਜ਼ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਮਿੱਲ ਮਾਲਕਾਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟੇਸ਼ਨ ਦੇ ਖ਼ਰਚੇ ਦੀ ਅਦਾਇਗੀ ਚੌਲ ਦੀ ਡਿਲਵਰੀ ਲਈ ਬਣਦੀ ਅਸਲ ਦੂਰੀ ਦੇ ਹਿਸਾਬ ਨਾਲ ਕੀਤੀ ਜਾਵੇ ਅਤੇ ਇਸ ਵਿੱਚ ਬੈਕਵਰਡ ਚਾਰਜਿਜ ਤੇ ਹੋਰ ਖ਼ਰਚਿਆਂ ਦੀ ਕਟੌਤੀ ਨਾ ਹੋਵੇ। ਇਸ ਮੁੱਦੇ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਭਗਵੰਤ ਸਿੰਘ ਮਾਨ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਮਿੱਲ ਮਾਲਕਾਂ ਨੂੰ ਆਉਂਦਾ ਟਰਾਂਸਪੋਰਟੇਸ਼ਨ ਖ਼ਰਚਾ ਕੇਂਦਰ ਸਰਕਾਰ ਚੁੱਕੇਗੀ। ਝੋਨੇ ਦੀ ਡਰਾਈਏਜ਼ ਦਾ ਮੁੱਦਾ ਚੁੱਕਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਐਮ.ਐਸ.ਪੀ. ਉਤੇ ਖ਼ਰੀਦ ਲਈ ਇਕ ਫੀਸਦੀ ਡਰਾਈਏਜ਼ ਦੀ ਇਜਾਜ਼ਤ ਸੀ, ਜਿਸ ਨੂੰ ਬਿਨਾਂ ਕਿਸੇ ਵਿਚਾਰ-ਵਟਾਂਦਰੇ ਤੇ ਬਿਨਾਂ ਵਿਗਿਆਨਕ ਸਰਵੇਖਣ ਤੋਂ ਸਾਉਣੀ ਖ਼ਰੀਦ ਸੀਜ਼ਨ 2023-24 ਵਿੱਚ ਡੀ.ਐਫ.ਪੀ.ਡੀ. ਵੱਲੋਂ ਇਕਤਰਫ਼ਾ ਤੌਰ ਉਤੇ ਘਟਾ ਕੇ 0.5 ਫੀਸਦੀ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਚੌਲ ਮਿੱਲ ਮਾਲਕਾਂ ਨੂੰ ਬੇਲੋੜਾ ਵਿੱਤੀ ਨੁਕਸਾਨ ਹੋਇਆ ਹੈ, ਜੋ ਪਹਿਲਾਂ ਹੀ ਸਟੋਰੇਜ ਲਈ ਜਗ੍ਹਾ ਦੀ ਕਿੱਲਤ ਕਾਰਨ ਵਿੱਤੀ ਦਬਾਅ ਹੇਠ ਸਨ ਅਤੇ ਇਸ ਨਾਲ ਉਨ੍ਹਾਂ ਵਿੱਚ ਨਾਰਾਜ਼ਗੀ ਹੋਰ ਵਧ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਜਗ੍ਹਾ ਦੀ ਕਮੀ ਕਾਰਨ ਪਿਛਲੇ ਮਿਲਿੰਗ ਸੀਜ਼ਨ ਨੂੰ 31 ਮਾਰਚ ਤੋਂ ਅੱਗੇ ਵਧਾਇਆ ਗਿਆ ਸੀ, ਉਸ ਦੇ ਨਤੀਜੇ ਵਜੋਂ ਗਰਮੀ ਦੇ ਮੌਸਮ ਕਾਰਨ ਅਪਰੈਲ ਤੋਂ 24 ਜੁਲਾਈ ਤੱਕ ਝੋਨੇ ਦੇ ਸੁੱਕਣ/ਵਜ਼ਨ ਘਟਣ/ਬਦਰੰਗ ਹੋਣ ਕਾਰਨ ਵਧੇਰੇ ਨੁਕਸਾਨ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਉਣੀ ਸੀਜ਼ਨ 2023-24 ਤੋਂ ਪਹਿਲਾਂ ਵਾਂਗ ਡਰਾਈਏਜ ਨੂੰ ਐਮ.ਐਸ.ਪੀ. ਦੇ ਇਕ ਫੀਸਦੀ ਤੱਕ ਬਹਾਲ ਕੀਤਾ ਜਾ ਸਕਦਾ ਹੈ ਅਤੇ ਜਿੱਥੇ ਐਫ.ਸੀ.ਆਈ ਨੂੰ ਦਿੱਤੇ ਗਏ ਸੀ.ਐਮ.ਆਰ/ਐਫ.ਆਰ. ਵਿੱਚ ਨਮੀ ਦੀ ਮਾਤਰਾ 14 ਫੀਸਦੀ ਤੋਂ ਘੱਟ ਸੀ, ਉਥੇ 31 ਮਾਰਚ ਤੋਂ ਬਾਅਦ ਡਿਲੀਵਰੀ ਲਈ ਮਿੱਲਰਾਂ ਨੂੰ ਹੋਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਡਰਾਈਏਜ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਨੇ ਆਈ.ਆਈ.ਟੀ. ਖੜਗਪੁਰ ਰਾਹੀਂ ਪਹਿਲਾਂ ਹੀ ਇਕ ਸਰਵੇਖਣ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਵਿੱਚ ਪੰਜਾਬ ਦੇ ਨਜ਼ਰੀਏ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਆਊਟ-ਟਰਨ ਅਨੁਪਾਤ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਗ੍ਰੇਡ-ਏ ਝੋਨੇ ਲਈ ਆਊਟ-ਟਰਨ ਅਨੁਪਾਤ 67 ਫੀਸਦੀ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰੇਡ-ਏ ਝੋਨੇ ਦੀਆਂ ਰਵਾਇਤੀ ਕਿਸਮਾਂ ਲਈ ਪਾਣੀ ਦੀ ਜ਼ਿਆਦਾ ਖਪਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਰਾਜ ਵਿੱਚ ਕੁਝ ਹਾਈਬ੍ਰਿਡ ਕਿਸਮਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਇਹ ਕਿਸਮਾਂ ਪਾਣੀ ਦੀ ਘੱਟ ਖਪਤ ਕਰਦੀਆਂ ਹਨ ਅਤੇ ਵੱਧ ਝਾੜ ਦਿੰਦੀਆਂ ਹਨ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਸੁਭਾਵਿਕ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮਿੱਲ ਮਾਲਕਾਂ ਨੇ ਜਾਣੂ ਕਰਵਾਇਆ ਹੈ ਕਿ ਇਨ੍ਹਾਂ ਕਿਸਮਾਂ ਦਾ ਆਊਟ-ਟਰਨ ਅਨੁਪਾਤ 67 ਫੀਸਦੀ ਤੋਂ ਘੱਟ ਹੈ, ਜਿਸ ਦਾ ਮੁੜ ਮੁਲਾਂਕਣ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀਆਂ ਇਨ੍ਹਾਂ ਕਿਸਮਾਂ ਦੇ ਆਊਟ-ਟਰਨ ਅਨੁਪਾਤ ਦਾ ਅਧਿਐਨ ਕਰਨ ਲਈ ਕੇਂਦਰੀ ਟੀਮਾਂ ਨੂੰ ਤਾਇਨਾਤ ਕਰਨ। ਇਸ ਦੌਰਾਨ ਕੇਂਦਰੀ ਮੰਤਰੀ ਨੇ ਝੋਨੇ ਦੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਲਿਆਉਣ ਦੀ ਲੀਕ ਤੋਂ ਹਟਵੀਂ ਪਹਿਲਕਦਮੀ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਅਜਿਹੀ ਹੋਰ ਕਿਸਮਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਪੂਰੀ ਹਮਾਇਤ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪੰਜਾਬ ਏ.ਪੀ.ਐਮ.ਸੀ. ਐਕਟ ਅਨੁਸਾਰ ਆੜ੍ਹਤੀਆਂ ਨੂੰ ਕਮਿਸ਼ਨ ਭੱਤਾ ਦੇਣ ਦੀ ਜ਼ੋਰਦਾਰ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ/2019-20 ਤੋਂ ਆੜ੍ਹਤੀਆਂ ਨੂੰ ਦਿੱਤੇ ਜਾ ਰਹੇ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਇਨ੍ਹਾਂ ਸਾਲਾਂ ਦੌਰਾਨ ਉਨ੍ਹਾਂ ਦੇ ਖ਼ਰਚੇ ਕਈ ਗੁਣਾ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਹਰ ਸਾਲ ਵਧਾਇਆ ਜਾਂਦਾ ਹੈ ਜਦਕਿ 2019-20 ਤੋਂ ਹੀ ਆੜ੍ਹਤੀਆਂ ਨੂੰ 45.38 ਤੋਂ 46 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਮਿਸ਼ਨ ਦਿੱਤਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਰਾਜ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ ਐਕਟ ਦੇ ਨਿਯਮ ਅਤੇ ਉਪ-ਨਿਯਮਾਂ ਤਹਿਤ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ `ਤੇ 2.5% ਕਮਿਸ਼ਨ ਦੇਣ ਦੀ ਵਿਵਸਥਾ ਹੈ, ਜੋ ਮੌਜੂਦਾ ਸਾਉਣੀ ਸੀਜ਼ਨ ਵਿੱਚ 58 ਰੁਪਏ ਪ੍ਰਤੀ ਕੁਇੰਟਲ ਬਣਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਖਰੀਦ ਵਿੱਚ ਕੋਵਿਡ-19 ਮਹਾਂਮਾਰੀ ਆਦਿ ਜਿਹੀਆਂ ਚੁਣੌਤੀਆਂ ਦੇ ਬਾਵਜੂਦ ਲੇਬਰ ਦੀ ਘਾਟ, ਸੀਜ਼ਨ ਦੌਰਾਨ ਮੌਸਮ ਵਿੱਚ ਗੜਬੜੀ ਅਤੇ ਮਸ਼ੀਨੀ ਕਟਾਈ ਕਾਰਨ ਮੰਡੀਆਂ ਵਿੱਚ ਤੇਜ਼ੀ ਨਾਲ ਆਮਦ ਨੂੰ ਯਕੀਨੀ ਬਣਾਉਣ ਦੇ ਬਾਵਜੂਦ ਆੜ੍ਹਤੀਆਂ ਨੇ ਕੇਂਦਰੀ ਪੂਲ ਅਧੀਨ ਅਨਾਜ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਹਰ ਸਾਲ ਕੇਂਦਰੀ ਪੂਲ ਵਿੱਚ 45-50 ਫੀਸਦੀ ਕਣਕ ਦਾ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਣਕ ਦੇ ਬਫ਼ਰ ਸਟਾਕ ਨੂੰ ਬਰਕਰਾਰ ਰੱਖਣ, ਖੁੱਲ੍ਹੀ ਮੰਡੀ ਵਿੱਚ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਅਤੇ ਮਹਿੰਗਾਈ ਨੂੰ ਰੋਕਣ ਵਿੱਚ ਮਦਦ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਕੋਈ ਵਾਧਾ ਨਾ ਹੋਣ ਕਾਰਨ ਜ਼ਮੀਨੀ ਪੱਧਰ ’ਤੇ ਆੜ੍ਹਤੀਆਂ ਵਿੱਚ ਭਾਰੀ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਆੜ੍ਹਤੀਆਂ ਦੇ ਕਮਿਸ਼ਨ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫੀਸਦੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰੀ ਮੰਤਰੀ ਨੇ ਭਗਵੰਤ ਸਿੰਘ ਮਾਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਤੇ ਆੜ੍ਹਤੀਆਂ ਦੀ ਇਸ ਮੰਗ ਨੂੰ ਅਗਲੀ ਮੀਟਿੰਗ ਵਿੱਚ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
Punjab Bani 14 October,2024
ਸੰਯੁਕਤ ਕਿਸਾਨ ਮੋਰਚੇ ਕੀਤਾ 18 ਨੂੰ ਚੰਡੀਗੜ੍ਹ `ਚ ਸੀ ਐਮ ਦੀ ਰਿਹਾਇਸ਼ ਅੱਗੇ ਧਰਨਾ ਲਾਉਣ ਦਾ ਫੈਸਲਾ
ਸੰਯੁਕਤ ਕਿਸਾਨ ਮੋਰਚੇ ਕੀਤਾ 18 ਨੂੰ ਚੰਡੀਗੜ੍ਹ `ਚ ਸੀ ਐਮ ਦੀ ਰਿਹਾਇਸ਼ ਅੱਗੇ ਧਰਨਾ ਲਾਉਣ ਦਾ ਫੈਸਲਾ ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਨੂੰ ਲੈ ਕੇ ਪਾਏ ਜਾ ਰਹੇ ਰੋਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਾ ਤਾਂ ਝੋਨੇ ਦੀ ਸਹੀ ਖਰੀਦ ਕੀਤੀ ਜਾ ਰਹੀ ਹੈ ਅਤੇ ਜੇਕਰ ਝੋਨੇ ਦੀ ਖਰੀਦ ਕੁੱਝ ਕੀਤੀ ਜਾ ਰਹੀ ਹੈ ਤਾਂ ਲਿਫਟਿੰਗ ਨਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਉਪਰੋਕਤ ਕਦਮ ਚੁੱਕਣ ਪੈ ਰਿਹਾ ਹੈ।
Punjab Bani 14 October,2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਸਬੰਧੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਸਬੰਧੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਹਨ। ਉਹ ਝੋਨੇ ਦੀ ਖਰੀਦ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਲਈ ਕ੍ਰਿਸ਼ੀ ਭਵਨ ਪੁੱਜੇ ਹਨ। ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਇਸ ਮੁੱਦੇ `ਤੇ ਮੁੱਖ ਮੰਤਰੀ ਦੀ ਤਰਫੋਂ ਕੇਂਦਰ ਨੂੰ ਪੱਤਰ ਵੀ ਲਿਖਿਆ ਗਿਆ ਸੀ। ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਵਿਚਾਲੇ ਚੱਲ ਰਹੀ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੀ ਤਰਫੋਂ ਪੰਜਾਬ ਦੇ ਰਾਈਸ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਅੱਗੇ ਉਠਾਇਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਮਿਸ਼ਨ ਏਜੰਟਾਂ ਨਾਲ ਮੀਟਿੰਗ ਕੀਤੀ ਸੀ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਭਾਗ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਹਨ।
Punjab Bani 14 October,2024
ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ
ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ -ਸਿਹਤ ਮੰਤਰੀ ਦੂਜੇ ਦਿਨ ਵੀ ਮੰਡੀਆਂ 'ਚ ਪੁੱਜੇ, ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ 'ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ -ਕਿਹਾ, ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ ਨਾਭਾ, ਭਾਦਸੋਂ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ । ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ ਆਦਿ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੇ ਦੌਰੇ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਨੇ ਵਿਹਾਰਕ ਵਿਧੀ ਵਿਕਸਿਤ ਕੀਤੀ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ ਗਏ ਹਨ । ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਲਿਫ਼ਟਿੰਗ ਦੀ ਥੋੜੀ ਸਮੱਸਿਆ ਆਈ ਸੀ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਨੇ ਪੁਰਜ਼ੋਰ ਯਤਨ ਕਰਕੇ ਇਸ ਨੂੰ ਹੱਲ ਕਰਨ ਦਾ ਬੀੜਾ ਉਠਾਇਆ ਤੇ ਹੁਣ ਲਿਫਟਿੰਗ ਵਿੱਚ ਵੀ ਤੇਜੀ ਆ ਰਹੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਨੂੰ ਆਪਣਾ ਫ਼ਰਜ ਸਮਝ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਆੜ੍ਹਤੀਆਂ, ਮਜ਼ਦੂਰਾਂ ਤੇ ਪੰਜਾਬ ਰਾਈਸ ਮਿੱਲਰਜ ਐਸੋਸੀਏਸਨ ਸਮੇਤ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ ਤੇ ਕਿਸਾਨ ਵੀ ਮੌਜੂਦ ਸਨ ।
Punjab Bani 14 October,2024
ਐਸ. ਡੀ. ਐਮ ਪਟਿਆਲਾ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਖੇਤਾਂ 'ਚ ਜਾ ਕੇ ਸਨਮਾਨ
ਐਸ. ਡੀ. ਐਮ ਪਟਿਆਲਾ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਖੇਤਾਂ 'ਚ ਜਾ ਕੇ ਸਨਮਾਨ -ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ : ਮਨਜੀਤ ਕੌਰ ਪਟਿਆਲਾ, 12 ਅਕਤੂਬਰ : ਪਟਿਆਲਾ ਦੇ ਐਸ.ਡੀ.ਐਮ ਮਨਜੀਤ ਕੌਰ ਵੱਲੋਂ ਪਿੰਡ ਬਖ਼ਸ਼ੀਵਾਲ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਉਨ੍ਹਾਂ ਸ਼ਲਾਘਾ ਕੀਤੀ । ਇਸ ਮੌਕੇ ਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ ਹਨ ਜੋ ਆਪਣੇ ਫ਼ਾਇਦੇ ਤੋਂ ਉਪਰ ਉਠਕੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਪਹਿਲਾਂ ਸੋਚਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਸੀ, ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ । ਇਸ ਦੌਰਾਨ ਐਸ. ਡੀ. ਐਮ ਮਨਜੀਤ ਕੌਰ ਨੇ ਬਖਸ਼ੀਵਾਲ ਪਿੰਡ ਦੀ ਮੰਡੀ ਦਾ ਦੌਰਾ ਵੀ ਕੀਤਾ ਅਤੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ ਮਨੋਜ ਗੋਰਸੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ. ਡੀ. ਓ ਮੋਹਿਤ ਸਿੰਗਲਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪ੍ਰਭਦੀਪ ਸਿੰਘ ਵੀ ਮੌਜੂਦ ਸਨ।
Punjab Bani 12 October,2024
ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਘਾਤਕ-ਸਿਹਤ ਮੰਤਰੀ
ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਘਾਤਕ-ਸਿਹਤ ਮੰਤਰੀ -ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਗੁਦਾਮਾਂ 'ਚੋਂ ਅਨਾਜ ਵੀ ਨਹੀਂ ਚੁੱਕਿਆ ਗਿਆ ਤੇ ਢਾਈ ਸਾਲਾਂ ਤੋਂ ਮੰਡੀ ਬੋਰਡ ਦਾ ਫੰਡ ਵੀ ਰੋਕਿਆ -ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਅਨਾਜ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ, ਮੰਡੀ ਪ੍ਰਬੰਧਾਂ 'ਤੇ ਤਸੱਲੀ ਜਤਾਈ -ਕਿਹਾ, ਸੋਨੇ ਵਰਗਾ ਝੋਨਾ ਮੰਡੀਆਂ 'ਚ ਆਇਆ, ਦਾਣਾ-ਦਾਣਾ ਖਰੀਦ ਕਰਵਾਏਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ -'ਕਿਸਾਨਾਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਪੰਜਾਬ ਸਰਕਾਰ' ਪਟਿਆਲਾ, 12 ਅਕਤੂਬਰ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ 'ਚ ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਘਾਤਕ ਹੈ। ਸਿਹਤ ਮੰਤਰੀ ਨੇ ਸਮੁੱਚੇ ਮੰਡੀ ਪ੍ਰਬੰਧਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਦੱਸਿਆ ਕਿ ਦੇਸ਼ ਤੇ ਦੁਨੀਆਂ ਭਰ 'ਚ ਅਨਾਜ ਦੀ ਭਾਰੀ ਮੰਗ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸ਼ੈਲਰਾਂ ਤੇ ਗੁਦਾਮਾਂ 'ਚ ਪਿਆ ਅਨਾਜ਼ ਸਮੇਂ ਸਿਰ ਨਾ ਚੁੱਕਣ ਕਰਕੇ ਲਿਫਟਿੰਗ ਦੀ ਸਮੱਸਿਆ ਆਈ ਹੈ ਜਦਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ 'ਤੇ ਦਬਾਅ ਬਣਾ ਰਹੀ ਹੈ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਮੰਡੀਆਂ ਬੰਦ ਕਰਕੇ ਕਿਸਾਨਾਂ ਤੇ ਆੜਤੀਆਂ ਦਾ ਭਾਈਚਾਰਾ ਖਤਮ ਕਰਨਾ ਚਾਹੁੰਦੀ ਹੈ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਕਿਸਾਨਾਂ, ਮਜ਼ਦੂਰਾਂ, ਸ਼ੈਲਰਾਂ ਤੇ ਆੜਤੀਆਂ ਦੇ ਨਾਲ ਸਾਰੇ ਇੱਕ ਮੰਚ 'ਤੇ ਇਕੱਠੇ ਹਨ ਤੇ ਕੇਂਦਰ ਦੇ ਨਾਦਰਸ਼ਾਹੀ ਫੁਰਮਾਨ ਨਹੀਂ ਚੱਲਣ ਦਿੱਤੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਮੰਡੀ ਬੋਰਡ ਦੇ ਫੰਡ ਰੋਕਣ ਕਰਕੇ ਅਜਿਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਮੰਡੀਆਂ 'ਚ ਨਵੇਂ ਫੜ੍ਹ, ਵੱਡੇ-ਵੱਡੇ ਸ਼ੈਡ, ਕਿਸਾਨਾਂ-ਮਜ਼ਦੂਰਾਂ ਲਈ ਵਾਸ਼ਰੂਮਜ਼ ਤੇ ਆਰਾਮ ਘਰ ਬਣਾਉਣ ਦੀ ਤਜਵੀਜ਼ ਬਣਾਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪਿਛਲੇ ਸੀਜ਼ਨ 'ਚ 40 ਆਰਜ਼ੀ ਖਰੀਦ ਕੇਂਦਰ ਸਨ ਤੇ ਇਸ ਵਾਰ 109 ਮਨਜੂਰ ਕੀਤੇ ਗਏ ਹਨ ਅਤੇ ਮੰਡੀਆਂ 'ਚ ਆ ਰਿਹਾ ਕਿਸਾਨਾਂ ਦੇ ਸੋਨੇ ਵਰਗੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੁਜ਼ਰਾਤ ਤੇ ਮਹਾਰਾਸ਼ਟਰ ਦੀਆਂ ਪੋਰਟਾਂ 'ਤੇ ਵਪਾਰ ਹੋ ਰਿਹਾ ਹੈ ਪਰੰਤੂ ਦੁਨੀਆਂ 'ਚ ਮੰਗ ਦੇ ਬਾਵਜੂਦ ਪੰਜਾਬ ਦੇ ਅਨਾਜ ਦੇ ਨਿਰਯਾਤ 'ਤੇ ਪਾਬੰਦੀ ਕਰਕੇ ਸੂਬੇ ਦੇ ਗੁਦਾਮਾਂ 'ਚੋਂ ਅਨਾਜ ਨਹੀਂ ਚੁੱਕਿਆ ਗਿਆ, ਜਿਸ ਕਰਕੇ ਸਾਡੇ ਕਿਸਾਨਾਂ ਤੇ ਸ਼ੈਲਰ ਮਾਲਕਾਂ ਨੂੰ ਵੱਡਾ ਘਾਟਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਉਨ੍ਹਾਂ ਸਮੇਤ ਹੋਰ ਕੈਬਨਿਟ ਮੰਤਰੀਆਂ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕੇਂਦਰ ਦੇ ਮੰਤਰੀਆਂ ਤੋਂ ਮੀਟਿੰਗਾਂ ਲਈ ਸਮਾਂ ਨਹੀਂ ਮਿਲ ਰਿਹਾ। ਸਿਹਤ ਮੰਤਰੀ ਨੇ ਆੜਤੀ ਭਾਈਚਾਰਾ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ, ਅਸ਼ੋਕ ਕੁਮਾਰ ਗੋਇਲ, ਚਰਨਦਾਸ ਗੋਇਲ, ਖਰਦਮਨ ਰਾਏ ਗੁਪਤਾ, ਦਵਿੰਦਰ ਕੁਮਾਰ ਬੱਗਾ, ਹਰਦੇਵ ਸਿੰਘ ਸਰਪੰਚ ਤੇ ਪ੍ਰੇਮ ਚੰਦ ਬਾਂਸਲ, ਦਰਬਾਰਾ ਸਿੰਘ ਜਾਹਲਾਂ, ਪ੍ਰਗਟ ਸਿਘ ਜਾਹਲਾਂ, ਨਰੇਸ਼ ਮਿੱਤਲ, ਤੀਰਥ ਬਾਂਸਲ, ਰਤਨ ਗੋਇਲ ਸੁਰੇਸ਼ ਡਕਾਲਾ ਅਤੇ ਹੋਰ ਨੁਮਾਇੰਦਿਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਪਰੰਤੂ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ. ਮਨਜੀਤ ਕੌਰ, ਡੀ.ਐਸ.ਪੀ ਮਨੋਜ ਗੋਰਸੀ, ਖੁਰਾਕ ਤੇ ਸਿਵਲ ਸਪਲਾਈਜ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ, ਡੀ.ਐਫ.ਐਸ.ਸੀ. ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਚੀਮਾ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।
Punjab Bani 12 October,2024
ਜ਼ਿਲ੍ਹੇ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 4615 ਮੀਟ੍ਰਿਕ ਟਨ ਦੀ ਕੀਤੀ ਖਰੀਦ : ਹਿਮਾਂਸ਼ੁ ਕੁੱਕੜ
ਜ਼ਿਲ੍ਹੇ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 4615 ਮੀਟ੍ਰਿਕ ਟਨ ਦੀ ਕੀਤੀ ਖਰੀਦ : ਹਿਮਾਂਸ਼ੁ ਕੁੱਕੜ 48 ਘੰਟੇ ਪਹਿਲਾਂ ਖਰੀਦ ਫਸਲ ਤੋਂ ਵਧੇਰੇ ਦੀ ਅਦਾਇਗੀ ਕਿਸਾਨਾਂ ਨੁੰ ਕੀਤੀ, ਲਿਫਟਿੰਗ ਵੀ ਜ਼ੋਰਾਂ ਤੇ ਫਾਜ਼ਿਲਕਾ, 12 ਅਕਤੂਬਰ : ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟਿਆਂ ਪਹਿਲਾਂ ਖਰੀਦੀ ਫਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ—ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ । ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਫਸਲ ਦੀ ਨਾਲੋ—ਨਾਲ ਖਰੀਦ ਕਰਨ, ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਤੇਜੀ ਲਿਆਉਣ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਵੀ 48 ਘੰਟਿਆਂ ਦੇ ਅੰਦਰ—ਅੰਦਰ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੁੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫਸਲ ਦੀ ਨਾਲੋ—ਨਾਲ ਖਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ ।
Punjab Bani 12 October,2024
ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ
ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਵਾਤਾਵਰਣ ਜੁਰਮਾਨਾ ਲਗਾ ਕੇ ਜਮ੍ਹਾਂਬੰਦੀਆਂ ਵਿੱਚ ਕੀਤੇ ਲਾਲ ਇੰਦਰਾਜ: ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੁੜ ਕੀਤੀ ਅਪੀਲ, ਪਰਾਲੀ ਨੂੰ ਸਾੜਨ ਤੋਂ ਕੀਤਾ ਜਾਵੇ ਗੁਰੇਜ਼ ਸੰਗਰੂਰ, 11 ਅਕਤੂਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਸਰਗਰਮ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਅੱਜ ਸ਼ਾਮ ਵਿਸਤ੍ਰਿਤ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਫ਼ਸਲ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਸੂਚਨਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਪ੍ਰਾਪਤ ਹੋ ਰਹੀ ਹੈ ਜਿਸ ਦੇ ਆਧਾਰ ’ਤੇ ਅਜਿਹੇ ਕੇਸਾਂ ਦੀ ਪੜਤਾਲ ਦੌਰਾਨ ਅੱਗ ਲੱਗਣ ਦੀਆਂ ਘਟਨਵਾਂ ਦੀ ਪੁਸ਼ਟੀ ਹੋਣ ’ਤੇ ਟੀਮਾਂ ਤੁਰੰਤ ਐਕਸ਼ਨ ਲੈ ਰਹੀਆਂ ਹਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜਿਥੇ ਵਾਤਾਵਰਣ ਜੁਰਮਾਨਾ ਲਗਾਇਆ ਜਾ ਰਿਹਾ ਹੈ ਉਥੇ ਹੀ ਜਮ੍ਹਾਂਬੰਦੀਆਂ ਵਿੱਚ ਲਾਲ ਇੰਦਰਾਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਰਾਲੀ ਸਾੜਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ ਇਨਸਾਨਾਂ, ਪਸ਼ੂ ਪੰਛੀਆਂ ਤੇ ਬਨਸਪਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਬਕਾਇਦਾ ਇਸ ਮਸ਼ੀਨਰੀ ਦੀ ਕਿਸਾਨਾਂ ਤੱਕ ਪਹੁੰਚ ਨੂ ੰਯਕੀਨੀ ਬਣਾਉਣ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਲਈ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣ ਲਈ ਜਿਥੇ ਮੋਬਾਇਲਾਂ ਰਾਹੀਂ ਆਡੀਓ ਤੇ ਵੀਡੀਓ ਅਪੀਲ ਸੁਨੇਹੇ ਭੇਜੇ ਜਾ ਰਹੇ ਹਨ ਉਥੇ ਹੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨਾਲ ਝੋਨੇ ਦੀ ਖਰੀਦ ਉਪਰੰਤ ਮੋਬਾਇਲ ’ਤੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਰਾਬਤਾ ਕਰਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਮਾਲ ਵਿਭਾਗ, ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਪੰਚਾਇਤ ਸਕੱਤਰ, ਨੰਬਰਦਾਰ, ਪਟਵਾਰੀ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਵੀ ਲਗਾਤਾਰ ਕਿਸਾਨਾਂ ਤੇ ਉਨਾਂ ਦੇ ਪਰਿਵਾਰਾਂ ਨਾਲ ਤਾਲਮੇਲ ਰੱਖ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 11 October,2024
ਕਿਸਾਨ ਮੋਰਚੇ ਨੇ ਕੀਤਾ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦਾ ਐਲਾਨ
ਕਿਸਾਨ ਮੋਰਚੇ ਨੇ ਕੀਤਾ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦਾ ਐਲਾਨ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨੇ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦੇ ਕੀਤੇ ਗਏ ਐਲਾਨ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੱਸਿਆ ਕਿ ਇਸ ਐਲਾਨ ਦੌਰਾਨ 13 ਅਕਤੂਬਰ ਨੂੰ 3 ਘੰਟੇ ਲਈ ਪੰਜਾਬ ਦੀਆਂ ਸੜਕਾਂ ਠੱਪ ਕੀਤੀਆਂ ਜਾਣਗੀਆਂ। ਚੰਡੀਗੜ੍ਹ `ਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਕੇ ਖਰੀਦ ਸ਼ੁਰੂ ਨਹੀਂ ਹੋਈ ਹੈ, ਜਿਸ ਲਈ ਪੰਜਾਬ ਅਤੇ ਦਿੱਲੀ ਦੋਵੇਂ ਸਰਕਾਰਾਂ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਤੀਰਾ ਕਿਸਾਨ ਨੂੰ ਮਾਰਨਾ ਹੈ।ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਪੰਜਾਬ ਤੋਂ ਸ਼ਿਫਟ ਨਹੀਂ ਕੀਤਾ ਤਾਂ ਪੰਜਾਬ ਤਬਾਹ ਹੋ ਜਾਵੇਗਾ। ਇਸਦੇ ਮੱਦੇਨਜ਼ਰ 13 ਤਰੀਕ ਨੂੰ ਅਸੀਂ ਪੰਜਾਬ ਦਾ 12 ਤੋਂ 3 ਵਜੇ ਤੱਕ ਸੜਕੀ ਆਵਾਜਾਈ ਠੱਪ ਕਰਾਂਗੇ ਅਤੇ 14 ਤਰੀਕ ਨੂੰ ਸਾਰੀਆਂ ਜਥੇਬੰਦੀਆਂ ਨਾਲ ਇੱਕ ਸਾਂਝੀ ਮੀਟਿੰਗ ਕਿਸਾਨ ਭਵਨ `ਚ ਸਰਕਾਰ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਕੀਤੀ ਜਾਵੇਗੀ।
Punjab Bani 11 October,2024
ਐਸ. ਡੀ. ਐਮ ਨੇ ਸਬ ਡਵੀਜਨ ਪਾਤੜਾਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਐਸ. ਡੀ. ਐਮ ਨੇ ਸਬ ਡਵੀਜਨ ਪਾਤੜਾਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ -ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਅਸ਼ੋਕ ਕੁਮਾਰ -ਕਿਹਾ, ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਪਾਤੜਾਂ, 11 ਅਕਤੂਬਰ : ਉਪ ਮੰਡਲ ਮੈਜਿਸਟਰੇਟ ਅਸ਼ੋਕ ਕੁਮਾਰ ਨੇ ਪਾਤੜਾਂ ਸਬ ਡਵੀਜਨ ਦੀਆਂ ਵੱਖ ਵੱਖ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਤੜਾਂ ਸਬ ਡਵੀਜ਼ਨ ਦੀਆਂ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਐਸ.ਡੀ.ਐਮ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ 'ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ। ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ।
Punjab Bani 11 October,2024
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੇ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ -ਗੋਦਾਮਾਂ 'ਚ ਗਏ ਟਰੱਕਾਂ 'ਚੋਂ ਤੁਰੰਤ ਉਤਾਰੀਆਂ ਜਾਣ ਝੋਨੇ ਦੀਆਂ ਬੋਰੀਆਂ, ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ-ਡਾ. ਪ੍ਰੀਤੀ ਯਾਦਵ -ਡੀ.ਸੀ. ਵੱਲੋਂ ਏ.ਡੀ.ਸੀ., ਐਸ.ਡੀ.ਐਮਜ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈਜ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਪਟਿਆਲਾ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ਨਾਲੋ-ਨਾਲ ਕਰਵਾਉਣ ਲਈ ਏ.ਡੀ.ਸੀ. (ਜ) ਇਸ਼ਾ ਸਿੰਗਲ, ਸਮੂਹ ਐਸ.ਡੀ.ਐਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖੇਤੀਬਾੜੀ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਖਰੀਦੀ ਜਾ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਲਿਫਟਿੰਗ 'ਚ ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀਆਂ ਨੂੰ ਫੀਲਡ 'ਚ ਜਾ ਕੇ ਖ਼ੁਦ ਚੈਕਿੰਗ ਕਰਨ ਦੇ ਵੀ ਆਦੇਸ਼ ਦਿੱਤੇ ਤੇ ਕਿਹਾ ਕਿ ਖਰੀਦੇ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇ ਤਾਂ ਕਿ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਨਾ ਆਵੇ ਪਰੰਤੂ ਜੇਕਰ ਕੋਈ ਦਿੱਕਤ ਪੈਦਾ ਕਰੇ ਤਾਂ ਉਸ ਨਾਲ ਸਖ਼ਤੀ ਵਰਤੀ ਜਾਵੇ। ਡਾ. ਪ੍ਰੀਤੀ ਯਾਦਵ ਨੇ ਨਿਰਦੇਸ਼ ਦਿੱਤੇ ਕਿ ਮੰਡੀਆਂ 'ਚੋਂ ਟਰੱਕਾਂ 'ਚ ਭਰੀਆਂ ਗਈਆਂ ਬੋਰੀਆਂ ਨੂੰ ਗੋਦਾਮਾਂ ਵਿੱਚ ਲਿਜਾ ਕੇ ਤੁਰੰਤ ਉਤਾਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਪਈਆਂ ਨਾ ਰਹਿਣ ਤੇ ਉਨ੍ਹਾਂ ਨੂੰ ਨਾਲੋ-ਨਾਲ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ, ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ 'ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਆਦੇਸ਼ ਦਿੱਤੇ ਕਿ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ ਆਦਿ ਵਿਭਾਗ ਸਬੰਧਤ ਐਸ.ਡੀ.ਐਮ ਤੇ ਡੀ.ਐਸ.ਪੀਜ਼ ਨਾਲ ਤਾਲਮੇਲ ਕਰਦੇ ਹੋਏ ਆਪਣਾ ਕੰਮ ਨਿਪਟਾਉਣ ਤਾਂ ਕਿ ਸਾਡੇ ਕਿਸਾਨਾਂ ਨੂੰ ਮੰਡੀਆਂ 'ਚ ਘੱਟ ਤੋਂ ਘੱਟ ਸਮੇਂ ਲਈ ਰੁਕਣਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ।
Punjab Bani 11 October,2024
ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ -ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 'ਤੇ ਸੰਪਰਕ ਕਰਨ -ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ-ਡੀ.ਸੀ -ਪਰਾਲੀ ਸੜਨੋ ਰੋਕਣ ਲਈ ਸਿਵਲ ਪ੍ਰਸ਼ਾਸਨ ਤੇ ਅੱਗ ਬੁਝਾਊ ਟੀਮਾਂ ਨਾਲ ਪਟਿਆਲਾ ਪੁਲਿਸ ਵੀ ਸਰਗਰਮ-ਐਸ.ਐਸ.ਪੀ. ਪਟਿਆਲਾ, 11 ਅਕਤੂਬਰ : ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਉਲੀਕੀ । ਡਿਪਟੀ ਕਮਿਸ਼ਨਰ ਤੇ ਐਸ. ਐਸ.ਪੀ. ਨੇ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸਮੇਤ ਪੁਲਿਸ ਅਧਿਕਾਰੀਆਂ ਤੇ ਸਮੂਹ ਥਾਣਾ ਮੁਖੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਤਾਇਨਾਤ ਪਿੰਡ ਪੱਧਰ ਤੇ ਕਲਸਟਰ ਪੱਧਰ ਦੇ ਨੋਡਲ ਅਫ਼ਸਰਾਂ ਦੀ ਜੇਕਰ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਕਾਰਵਾਈ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ, ਇਸ ਲਈ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ ਕੀਤੀਆਂ ਗਈਆਂ ਹਨ, ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਤੇ ਖਾਸ ਕਰਕੇ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਲਈ ਕਿਸਾਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਸਦੇ ਬਾਵਜੂਦ ਜੇਕਰ ਕਿਸੇ ਖੇਤ ਵਿੱਚ ਅੱਗ ਲੱਗਦੀ ਹੈ ਤਾਂ ਇਸ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਸਬੰਧਤ ਕਲਸੱਟਰ ਅਫ਼ਸਰ, ਨੋਡਲ ਅਫ਼ਸਰ ਤੇ ਸਬੰਧਤ ਇਲਾਕੇ ਦਾ ਥਾਣਾ ਮੁਖੀ ਜਿੰਮੇਵਾਰ ਹੋਵੇਗਾ, ਇਸ ਲਈ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪਟਿਆਲਾ ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਲਗਾਤਾਰ ਪਹੁੰਚ ਬਣਾਈ ਜਾ ਰਹੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Punjab Bani 11 October,2024
ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ
ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਨੇ ਕੀਤਾ ਸਨਮਾਨਿਤ ਦਿੜ੍ਹਬਾ/ਸੰਗਰੂਰ, 10 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਬ ਡਵੀਜ਼ਨਾਂ ਦੇ ਪਿੰਡਾਂ ਅੰਦਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋ ਵੱਧ ਕਿਸਾਨ ਇਨ੍ਹਾਂ ਅਗਾਂਹਵਧੂ ਕਿਸਾਨਾਂ ਤੋ ਪ੍ਰੇਰਨਾ ਲੈ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ । ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਕੈਂਪਰ, ਲਾਡ ਵੰਜਾਰਾ ਖੁਰਦ, ਨਿਹਾਲਗੜ੍ਹ, ਕਾਕੂਵਾਲਾ, ਖੇਤਲਾ ਦਿੜਬਾ, ਗੁੱਜਰਾਂ , ਜਨਾਲ ਆਦਿ ਦੇ 25 ਅਗਾਂਹਵਧੂ ਕਿਸਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਸਾਰੇ ਹੀ ਕਿਸਾਨ ਵੀਰਾਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ । ਸਬ ਡਵੀਜ਼ਨ ਦਿੜ੍ਹਬਾ ਦੇ 25 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰਨ ਦੀ ਰਸਮ ਅਦਾ ਕਰਨ ਤੋਂ ਬਾਅਦ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਦਿਸ਼ਾ ਵਿੱਚ ਉਹ ਨਿਰੰਤਰ ਹੋਰਨਾਂ ਕਿਸਾਨਾਂ ਨੂੰ ਵੀ ਆਪਣੇ ਖੇਤੀ ਸਬੰਧੀ ਸਫ਼ਲ ਤਜਰਬਿਆਂ ਤੋਂ ਜਾਣੂ ਕਰਵਾਉਂਦੇ ਰਹਿਣ । ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਨਾ ਕੇਵਲ ਸਬ ਡਵੀਜ਼ਨ ਦਿੜ੍ਹਬਾ ਬਲਕਿ ਪੂਰੇ ਹੀ ਜਿਲ੍ਹੇ ਵਿੱਚ ਲਗਾਤਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਾਰ ਜਿਲ੍ਹੇ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਅਜਿਹੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਉਚਿਤ ਉਪਰਾਲੇ ਕੀਤੇ ਜਾ ਰਹੇੇ ਹਨ। ਇਸ ਮੋੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।
Punjab Bani 10 October,2024
ਖੇਤੀਬਾੜੀ ਵਿਭਾਗ ਵੱਲੋਂ ਡੀ ਏ ਪੀ ਖਾਦ ਡੀਲਰਾਂ ਦੀ ਚੈਕਿੰਗ
ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਖਾਦ ਡੀਲਰਾਂ ਦੀ ਚੈਕਿੰਗ -ਡੀਏਪੀ ਖਾਦ ਦੀ ਕੀਮਤ ਵੱਧ ਵਸੂਲਣ ਵਾਲਿਆਂ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਦੀ ਸੂਚਨਾ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 10 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰਾਮ ਸਿੰਘ ਸੰਧੂ ਨੂੰ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਐਕਟ 1985 ਅਧੀਨ ਬਣਦੀ ਕਾਰਵਾਈ ਕੀਤੀ ਜਾਵੇ। ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਅੱਜ ਸੱਚਦਾਨੰਦ ਫਰਟੀਲਾਈਜ਼ਰ, ਗੋਇਲ ਕੈਮੀਕਲ ਅਤੇ ਫਰਟੀਲਾਈਜ਼ਰ, ਮਿੱਤਲ ਖਾਦ ਸਟੋਰ ਅਤੇ ਸਿੰਗਲਾ ਐਗਰੀਕਲਚਰ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਡੀਏਪੀ ਖਾਦ ਦੇ ਮੌਜੂਦਾ ਸਟਾਕ ਦਾ ਵੇਰਵਾ ਇਕੱਤਰ ਕੀਤਾ। ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਡੀਲਰ ਉਹਨਾਂ ਨੂੰ ਮਹਿੰਗੇ ਰੇਟ ਡੀਏਪੀ ਖਾਦ ਦਿੰਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਜਾਵੇ । ਉਹਨਾਂ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਗੁਰਮੀਤ ਸਿੰਘ (9779160950), ਬਲਾਕ ਭੁਨਰਹੇੜੀ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਅਵਨਿੰਦਰ ਸਿੰਘ ਮਾਨ (8054704471), ਬਲਾਕ ਨਾਭਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਜਪਿੰਦਰ ਸਿੰਘ ਗਿੱਲ (9780560004), ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਸਤੀਸ਼ ਕੁਮਾਰ (9758900047), ਬਲਾਕ ਰਾਜਪੁਰਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਜਪਿੰਦਰ ਸਿੰਘ ਪੰਨੂ (7307059201) ਅਤੇ ਬਲਾਕ ਘਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ ਅਨੁਰਾਗ ਅੱਤਰੀ (97781993090) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 10 October,2024
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ -ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ-ਇਸ਼ਾ ਸਿੰਗਲ ਪਟਿਆਲਾ, 10 ਅਕਤੂਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਡੀਲਾਇਟ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਐਲ.ਈ.ਡੀਜ ਲੱਗੀਆਂ ਇਹ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ, ਜੋ ਕਿ 'ਕੱਲ ਦਾ ਉਨਤ ਸਿੰਘ' ਪਾਤਰ ਰਾਹੀਂ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਤੋਂ ਵਿਸ਼ੇਸ਼ ਵੀਡੀਓਜ ਨਾਲ ਲੋਕਾਂ ਨੂੰ ਜਾਗਰੂਕ ਕਰਨੀਆਂ । ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਇਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨਤ ਕਿਸਾਨ ਐਪ ਵੀ ਬਣਾਈ ਹੈ, ਇਸ ਐਪ ਰਾਹੀਂ ਕਿਸਾਨ ਆਪਣੀ ਲੋੜ ਮੁਤਾਬਕ ਖੇਤੀ ਮਸ਼ੀਨਰੀ ਬੁਕ ਕਰਵਾ ਕੇ ਮਸ਼ੀਨਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ । ਇਸ਼ਾ ਸਿੰਗਲ ਨੇ ਦੱਸਿਆ ਕਿ ਡੀਲਾਇਟ ਇੰਡੀਆ ਵੱਲੋਂ ਪਰਾਲੀ ਪ੍ਰਬੰਧਨ 'ਤੇ ਅਧਿਐਨ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਮੰਗ ਮੁਤਾਬਕ ਉਨ੍ਹਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਪਾਇਲਟ ਪ੍ਰਾਜੈਕਟ ਵਜੋਂ 17 ਪਿੰਡ ਵੀ ਜ਼ਿਲ੍ਹੇ ਵਿੱਚੋਂ ਚੁਣੇ ਗਏ ਹਨ। ਇਨ੍ਹਾਂ ਪਿੰਡਾਂ ਨੂੰ ਮਸ਼ੀਨਰੀ ਡੀਲਾਇਟ ਵੱਲੋਂ ਵੱਖਰੇ ਤੌਰ 'ਤੇ ਮੁਹੱਈਆ ਕਰਵਾਈ ਜਾਵੇਗੀ। ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਮੀਨ ਵਿੱਚ ਹੀ ਪਰਾਲੀ ਨੂੰ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਤੇ ਡੀਲਾਇਟ ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ ।
Punjab Bani 10 October,2024
ਕਿਸਾਨਾਂ ਖ਼ਿਲਾਫ਼ ਦਰਜ 25 ਐਫ. ਆਈ. ਆਰਜ਼. ਰੱਦ : ਗੁਰਮੀਤ ਸਿੰਘ ਖੁੱਡੀਆਂ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ : ਗੁਰਮੀਤ ਸਿੰਘ ਖੁੱਡੀਆਂ ਪੰਜਾਬ ਖੇਤੀਬਾੜੀ ਨੀਤੀ ਨੂੰ ਛੇਤੀ ਦਿੱਤਾ ਜਾਵੇਗਾ ਅੰਤਿਮ ਰੂਪ: ਖੇਤੀਬਾੜੀ ਮੰਤਰੀ ਬੀ.ਕੇ.ਯੂ. (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ। ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ਼ਾਮਲ ਸਨ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਚਿਰਕੋਣੇ ਮੁੱਦਿਆਂ ਨੂੰ ਹੱਲ ਕਰਨ ਲਈ ਤਿਆਰ ਕੀਤੀ ਵਿਆਪਕ ਪੰਜਾਬ ਖੇਤੀਬਾੜੀ ਨੀਤੀ ਦੀ ਸ਼ਲਾਘਾ ਕੀਤੀ। ਵਫ਼ਦ ਨੇ ਨੀਤੀ ਵਿੱਚ ਪ੍ਰਸਤਾਵਿਤ ਨਵੀਨਤਾਕਾਰੀ ਉਪਾਵਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨਾ, ਕਿਸਾਨਾਂ ਲਈ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੀ ਪੇਸ਼ਕਸ਼, ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਯੋਜਨਾ ਸ਼ੁਰੂ ਕਰਨਾ, ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵਿਸ਼ੇਸ਼ ਕਰਜ਼ਾ ਮੁਆਫੀ ਸਮੇਤ ਹੋਰ ਪਹਿਲਕਦਮੀਆਂ ਸ਼ਾਮਲ ਹਨ । ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਗੌਰ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰੇ ਉਪਰੰਤ ਜਲਦ ਹੀ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ । ਸਬੰਧਤ ਅਧਿਕਾਰੀਆਂ ਨੂੰ ਮਗਨਰੇਗਾ ਕਾਮਿਆਂ ਦੀ ਹਾਜ਼ਰੀ ਸਬੰਧੀ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਹਦਾਇਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਤੋਂ ਅਸਮਰਥ ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਏ.ਆਈ.ਜੀ. ਇੰਟੈਲੀਜੈਂਸ ਸੰਦੀਪ ਗਰਗ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Punjab Bani 10 October,2024
ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦੀ ਜਲਦ ਤੋਂ ਜਲਦ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮੁੱਚੇ ਖਰੀਦ ਕਾਰਜਾਂ 'ਤੇ ਨੇੜਿਓਂ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਵਾਧੂ ਅਨਾਜ ਨਾ ਇਕੱਠਾ ਹੋਵੇ ਅਤੇ ਇਸ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਭੇਜ ਕੇ ਖਰੀਦ ਕਾਰਜਾਂ ਬਾਰੇ ਅਪਡੇਟ ਦੇਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਾਣਾ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਚੁਕਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
Punjab Bani 09 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜਾਰੀ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜਾਰੀ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗਾਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਨੁੱਕੜ ਨਾਟਕਾਂ ਰਾਹੀਂ ਵੀ ਦਿੱਤਾ ਜਾ ਰਿਹਾ ਹੈ ਪਰਾਲੀ ਨਾ ਸਾੜਨ ਦਾ ਸੰਦੇਸ਼ ਸੰਗਰੂਰ, 9 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵੀ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨ ਵੀਰਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵੱਖ ਵੱਖ ਥਾਵਾਂ ਉੱਤੇ ਨੁੱਕੜ ਨਾਟਕਾਂ ਦਾ ਮੰਚਨ ਕੀਤਾ ਗਿਆ ਅਤੇ ਪਰਾਲੀ ਸਾੜਨ ਨਾਲ ਮਨੁੱਖ ਤੇ ਵਾਤਾਵਰਨ ਨੂੰ ਪਹੁੰਚਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦੇ ਹੋਏ ਇਸ ਮਾੜੀ ਰਵਾਇਤ ਨੂੰ ਜਿਲਾ ਸੰਗਰੂਰ ਵਿੱਚ ਮੁਕੰਮਲ ਤੌਰ ਤੇ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ ਗਿਆ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲਾ ਪੁਲਿਸ ਦੇ ਸਹਿਯੋਗ ਨਾਲ ਵੱਡੇ ਪੱਧਰ ਉਤੇ ਕਿਸਾਨ ਵੀਰਾਂ ਨਾਲ ਰਾਬਤਾ ਕਰਕੇ ਸਰਕਾਰ ਦੁਆਰਾ ਸਬਸਿਡੀ ਉਤੇ ਉਪਲਬਧ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਕਿਸਾਨਾਂ ਨੇ ਵੀ ਪ੍ਰਸ਼ਾਸਨ ਨੂੰ ਇਸ ਵਾਰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ । ਉਨ੍ਹਾਂ ਦੱਸਿਆ ਕਿ ਭਰਵੇਂ ਇਕੱਠਾਂ ਦੌਰਾਨ ਅਗਾਹਵਧੂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਅਪਣਾਏ ਢੰਗਾਂ ਬਾਰੇ ਵੀ ਹੋਰਨਾਂ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਜਾ ਰਹੇ ਹਨ।
Punjab Bani 09 October,2024
ਐਸ. ਡੀ. ਐਮ ਇਸਮਤ ਵਿਜੈ ਸਿੰਘ ਨੇ ਨਾਭਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਐਸ.ਡੀ.ਐਮ ਇਸਮਤ ਵਿਜੈ ਸਿੰਘ ਨੇ ਨਾਭਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ -ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਇਸਮਤ ਵਿਜੈ ਸਿੰਘ -ਕਿਹਾ, ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਨਾਭਾ, 9 ਅਕਤੂਬਰ: ਉਪ ਮੰਡਲ ਮੈਜਿਸਟਰੇਟ ਡਾ. ਇਸਮਤ ਵਿਜੈ ਸਿੰਘ ਨੇ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਭਾ ਸਬ ਡਵੀਜ਼ਨ ਦੀਆਂ ਮੰਡੀਆਂ ’ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਐਸ.ਡੀ.ਐਮ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ’ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ’ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ। ਡਾ. ਇਸਮਤ ਵਿਜੈ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ’ਉੱਨਤ ਕਿਸਾਨ’ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ।
Punjab Bani 09 October,2024
ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਖੇਤੀ ਨੀਤੀ ਖਰੜੇ 'ਚ ਸੁਝਾਵਾਂ ਦਾ ਪੱਤਰ
ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਖੇਤੀ ਨੀਤੀ ਖਰੜੇ 'ਚ ਸੁਝਾਵਾਂ ਦਾ ਪੱਤਰ ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਜਥੇਬੰਦੀਆਂ ਨੇ ਜਤਾਇਆ ਰੋਸ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੁਜਾਰਿਆਂ ਦਾ ਐਲਾਨ ਚੰਡੀਗੜ੍ਹ 9 ਅਕਤੂਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਵੱਲੋਂ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਪੰਜਾਬ ਅਤੇ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਨਾਲ ਖੇਤੀ ਨੀਤੀ ਦੇ ਖਰੜੇ ਬਾਰੇ ਆਪਣੇ ਸਰੋਕਾਰ ਸਾਂਝੇ ਕੀਤੇ ਗਏ ਅਤੇ ਇਸ ਬਾਰੇ 9 ਪੰਨਿਆਂ ਦਾ 25 ਸੁਝਾਵਾਂ ਦਾ ਇੱਕ ਪੱਤਰ ਸਰਕਾਰ ਨੂੰ ਸੌਂਪਿਆ ਗਿਆ। ਇਸ ਪੱਤਰ ਰਾਹੀਂ ਦੋਹਾਂ ਜਥੇਬੰਦੀਆਂ ਵੱਲੋਂ ਖਰੜੇ ਵਿੱਚ ਵਾਧਿਆਂ ਲਈ ਠੋਸ ਮੁੱਦਿਆਂ ਸਬੰਧੀ ਸੁਝਾਅ ਪੇਸ਼ ਕੀਤੇ ਗਏ ਅਤੇ ਇਹਨਾਂ ਸੁਝਾਵਾਂ ਨੂੰ ਮਾਹਰਾਂ ਵਾਲੇ ਖੇਤੀ ਨੀਤੀ ਖਰੜੇ ਵਿੱਚ ਸ਼ਾਮਿਲ ਕਰਕੇ ਬਕਾਇਦਾ ਸਰਕਾਰੀ ਖੇਤੀ ਨੀਤੀ ਛੇਤੀ ਜਾਰੀ ਕਰਨ ਤੇ ਲਾਗੂ ਕਰਨ ਦਾ ਅਮਲ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾਈ ਆਗੂ ਰੂਪ ਸਿੰਘ ਛੰਨਾ ਸਮੇਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਸ਼ਾਮਲ ਹੋਏ। ਮੀਟਿੰਗ ਤੋਂ ਮਗਰੋਂ ਪ੍ਰੈੱਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਤੇ ਖੇਤ ਮਜ਼ਦੂਰ ਆਗੂਆਂ ਨੇ ਕਿਹਾ ਕਿ ਖੇਤੀ ਨੀਤੀ ਖਰੜੇ ਵਿੱਚ ਚਾਹੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਵਾਤਾਵਰਨ ਦੇ ਨਜ਼ਰੀਏ ਤੋਂ ਕਈ ਹਾਂ-ਪੱਖੀ ਨੁਕਤੇ ਆਏ ਹਨ ਅਤੇ ਕਈ ਖੇਤਰਾਂ ਵਿੱਚ ਸਰਕਾਰੀ ਪਹਿਲਕਦਮੀਆਂ ਲੈਣ ਤੇ ਸਰਕਾਰੀ ਦਖਲ ਵਧਾਉਣ ਦੀ ਹਾਂ ਪੱਖੀ ਪਹੁੰਚ ਜ਼ਾਹਰ ਹੋਈ ਹੈ। ਪਰੰਤੂ ਇਸ ਖਰੜੇ 'ਚੋਂ ਖੇਤੀ ਸੰਕਟ ਦੇ ਹੱਲ ਲਈ ਲੋੜੀਂਦੇ ਬੁਨਿਆਦੀ ਕਦਮਾਂ ਨੂੰ ਸੰਬੋਧਿਤ ਹੋਣ ਦੀ ਪਹੁੰਚ ਜ਼ਾਹਿਰ ਨਹੀਂ ਹੁੰਦੀ। ਇਹ ਬੁਨਿਆਦੀ ਕਦਮ ਜ਼ਮੀਨੀ ਸੁਧਾਰਾਂ ਰਾਹੀਂ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦੀ ਜਮੀਨ ਦੀ ਕਮੀ ਪੂਰਤੀ ਕਰਨ, ਕਿਸਾਨ ਖੇਤ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ ਰਾਹੀਂ ਸ਼ਾਹੂਕਾਰਾਂ ਬੈਂਕਾਂ ਤੇ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਘਾਤਕ ਕਰਜ਼ ਜਾਲ ਤੋਂ ਮੁਕਤੀ ਦਿਵਾਉਣ ਅਤੇ ਖੇਤੀ ਲਾਗਤ ਵਸਤਾਂ ਦੇ ਖੇਤਰ 'ਚੋਂ ਬਹੁ-ਕੌਮੀ ਕੰਪਨੀਆਂ ਨੂੰ ਬਾਹਰ ਕਰਕੇ ਸਰਕਾਰੀ ਕੰਟਰੋਲ ਰੇਟਾਂ 'ਤੇ ਇਹ ਵਸਤਾਂ ਮੁਹੱਈਆ ਕਰਾਉਣ ਆਦਿ ਖੇਤਰਾਂ ਨਾਲ ਸੰਬੰਧਤ ਹਨ। ਇਸ ਖਰੜੇ ਦੀ ਦੂਸਰੀ ਸੀਮਤਾਈ ਇਹ ਹੈ ਕਿ ਜਿਨ੍ਹਾਂ ਖੇਤਰਾਂ ਵਿੱਚ ਨਵੀਆਂ ਸਰਕਾਰੀ ਪਹਿਲਕਦਮੀਆਂ ਲੈਣ ਅਤੇ ਪਹਿਲਾਂ ਮੌਜੂਦ ਸਰਕਾਰੀ ਦਖਲ ਅੰਦਾਜੀ ਨੂੰ ਵਧਾਉਣ ਦੇ ਸੁਝਾਅ ਦਿੱਤੇ ਗਏ ਹਨ, ਉਹਨਾਂ ਲਈ ਬਜਟਾਂ ਦੇ ਠੋਸ ਇੰਤਜ਼ਾਮਾਂ ਦੀ ਪੇਸ਼ਬੰਦੀ ਗੈਰ-ਹਾਜ਼ਰ ਹੈ। ਸੂਬੇ ਦੇ ਜਗੀਰਦਾਰਾਂ, ਸੂਦਖੋਰਾਂ ਤੇ ਵੱਡੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ 'ਤੇ ਸਿੱਧੇ ਭਾਰੀ ਟੈਕਸ ਲਾ ਕੇ ਇਹ ਰਕਮਾਂ ਜਟਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਖੇਤੀ ਖੇਤਰ ਲਈ ਵੱਖਰਾ ਬਜਟ ਰੱਖ ਕੇ ਖੇਤੀ 'ਚ ਭਾਰੀ ਸਰਕਾਰੀ ਪੂੰਜੀ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਹੋਰਨਾ ਪੱਖਾਂ ਬਾਰੇ ਜਥੇਬੰਦੀਆਂ ਵੱਲੋਂ ਪੇਸ਼ ਕੀਤੇ ਗਏ ਪੱਤਰ ਵਿੱਚ ਵਿਸਥਾਰੀ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਖੇਤੀ ਨੀਤੀ ਦੀ ਬੁਨਿਆਦੀ ਮਹੱਤਤਾ ਵਾਲੇ ਮੁੱਦਿਆਂ ਤੋਂ ਇਲਾਵਾ ਫੌਰੀ ਮੰਗਾਂ 'ਤੇ ਵੀ ਚਰਚਾ ਹੋਈ ਅਤੇ ਪੰਜਾਬ ਸਰਕਾਰ ਵੱਲੋਂ ਕਈ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਦਾ ਮਸਲਾ ਕਿਸਾਨ ਮਜ਼ਦੂਰ ਆਗੂਆਂ ਵੱਲੋਂ ਮੀਟਿੰਗ ਵਿੱਚ ਜੋਰ ਨਾਲ ਰੱਖਿਆ ਗਿਆ। ਉਹਨਾਂ ਨੇ ਖੇਤੀਬਾੜੀ ਮੰਤਰੀ ਕੋਲ ਸਖ਼ਤ ਇਤਰਾਜ਼ ਜਤਾਇਆ ਕਿ ਸਰਕਾਰ ਵੱਲੋਂ ਸ਼ਨਾਖਤ ਕੀਤੇ ਜਾ ਚੁੱਕੇ ਖੁਦਕੁਸ਼ੀ ਪੀੜਤਾਂ ਨੂੰ ਵੀ ਕੋਈ ਮੂਆਵਜਾ ਨਹੀਂ ਦਿੱਤਾ ਜਾ ਰਿਹਾ। ਜ਼ਮੀਨਾਂ ਐਕਵਾਇਰ ਕਰਨ ਦੇ ਮਾਮਲੇ 'ਚ ਪੁਲਿਸ ਦਖਲਅੰਦਾਜ਼ੀ ਨਾ ਕਰਨ ਦਾ ਵਾਅਦਾ ਲਾਗੂ ਨਹੀਂ ਕੀਤਾ ਗਿਆ, ਮਜ਼ਦੂਰਾਂ ਨੂੰ ਕੱਟੇ ਪਲਾਟਾਂ ਦੇ ਕਬਜ਼ੇ ਨਹੀਂ ਦਿੱਤੇ ਜਾ ਰਹੇ, ਨਾਂ ਹੀ ਖੇਤ ਮਜ਼ਦੂਰਾਂ ਨੂੰ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਕੇ ਕਰਜ਼ੇ ਦਿੱਤੇ ਜਾ ਰਹੇ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਖੇਤੀ ਨੀਤੀ ਖਰੜੇ ਉਤੇ ਹੋਰਨਾਂ ਹਿੱਸਿਆਂ ਦੇ ਸੁਝਾਅ ਆਉਣ ਉਪਰੰਤ ਇਸਨੂੰ ਜਲਦੀ ਸਰਕਾਰ ਦੀ ਖੇਤੀ ਨੀਤੀ ਵਜੋਂ ਜਾਰੀ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਮੰਗਾਂ ਬਾਰੇ ਦੋ ਹਫ਼ਤਿਆਂ ਚ ਵਿਭਾਗੀ ਪੱਤਰ ਜਾਰੀ ਕਰਕੇ ਇਹਨਾਂ ਨੂੰ ਫੌਰੀ ਲਾਗੂ ਕੀਤਾ ਜਾਵੇਗਾ। ਕਿਸਾਨ ਤੇ ਖੇਤ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਖੇਤੀ ਨੀਤੀ ਖਰੜੇ ਨੂੰ ਸਰਕਾਰੀ ਨੀਤੀ ਵਜੋਂ ਜ਼ਾਰੀ ਕਰਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਦੇ ਅਗਲੇ ਪੜਾਅ ਤਹਿਤ 6 ਨਵੰਬਰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਮੁਜ਼ਾਹਰੇ ਕੀਤੇ ਜਾਣਗੇ। ਜੇਕਰ ਸਰਕਾਰ ਨੇ ਫਿਰ ਵੀ ਮਸਲੇ ਹੱਲ ਨਾ ਕੀਤੇ ਤਾਂ ਉਸੇ ਦਿਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Punjab Bani 09 October,2024
ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਯਕੀਨੀ ਬਣਾਉਣ ਕਲੱਸਟਰ ਅਤੇ ਨੋਡਲ ਅਫ਼ਸਰ: ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ
ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਯਕੀਨੀ ਬਣਾਉਣ ਕਲੱਸਟਰ ਅਤੇ ਨੋਡਲ ਅਫ਼ਸਰ: ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਸੰਗਰੂਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਜ਼ਿਲ੍ਹੇ ਦੇ ਵੱਖ-ਵੱਖ ਮਹਿਕਮਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਨਿਯਮਤ ਤੌਰ ‘ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਅੱਜ ਇਨ੍ਹਾਂ ਗਤੀਵਿਧੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਟੀਮਾਂ ਬਣਾ ਕੇ ਸਬੰਧਤ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਹੋਰ ਨੁਕਸਾਨਾਂ ਬਾਰੇ ਸੰਜੀਦਗੀ ਨਾਲ ਜਾਗਰੂਕ ਕਰਨ ਦੀ ਹਦਾਇਤ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਅਤੇ ਜ਼ੋਨ ਵਾਈਜ਼ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਵੰਡ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਗਲੀ ਫਸਲ ਲਈ ਸਮੇਂ ਸਿਰ ਖੇਤ ਤਿਆਰ ਕਰਨ ਦੀ ਕਾਹਲ 'ਚ ਕਿਸਾਨਾਂ ਵੱਲੋਂ ਪਰਾਲੀ ਦਾ ਕੋਈ ਸਾਰਥਕ ਹੱਲ ਕੱਢੇ ਬਗੈਰ ਇਸ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜੋ ਬਹੁਤ ਮਾੜਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਹੁੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੇ ਆਪਣੇ ਪਰਵਾਰਾਂ ਨੂੰ ਮਾਰੂ ਬਿਮਾਰੀਆਂ ਦੇ ਅਸਰ ਹੇਠੋਂ ਲੰਘਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਕਰਕੇ ਪੈਦਾ ਹੋਣ ਵਾਲੇ ਧੂੰਏਂ ਕਰਕੇ ਇੱਕ ਪਾਸੇ ਮਨੁੱਖੀ ਸਰੀਰ ਲਈ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਜਦਕਿ ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨੇਕ ਕਾਰਨਾਂ ਦੇ ਮੱਦੇਨਜ਼ਰ ਇਸ ਮਾੜੇ ਰੁਝਾਨ ਨੂੰ ਰੋਕਣਾ ਅਤਿ ਜ਼ਰੂਰੀ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਵੀ ਰੋਜ਼ਾਨਾ ਪਿੰਡਾਂ 'ਚ ਮੀਟਿੰਗਾਂ ਵੀ ਕਰ ਰਹੇ ਹਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਵੀ ਦੇ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਪਲਵਿੰਦਰ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਹਾਜ਼ਰ ਸਨ ।
Punjab Bani 09 October,2024
ਐਸ. ਡੀ. ਐਮ ਵਿਕਾਸ ਹੀਰਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ
ਐਸ.ਡੀ.ਐਮ ਵਿਕਾਸ ਹੀਰਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਧੂਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਧੂਰੀ ਸਬ ਡਵੀਜਨ਼ ਦੇ ਪਿੰਡ ਭਲਵਾਨ ਵਿਖੇ ਝੋਨੇ ਦੀ ਪਰਾਲੀ ਤੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਐਸਡੀਐਮ ਧੂਰੀ ਵਿਕਾਸ ਹੀਰਾ ਦੀ ਪ੍ਰਧਾਨਗੀ ਹੇਠ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੁੰਨਾਵਾਲ, ਭਲਵਾਨ ਅਤੇ ਮੀਂਮਸਾ ਦੇ ਮੋਹਤਬਰ ਵਿਅਕਤੀ, ਨੰਬਰਦਾਰ ਅਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਕਾਨੂੰਗੋ, ਪਟਵਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਅਤੇ ਵਾਤਾਵਰਨ ਉਪਰ ਪੈਣ ਵਾਲੇੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਵਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਧੂਰੀ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ/ਨਾੜ ਦੇ ਯੋਗ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਲਈ ਸਬੰਧਤ ਪਟਵਾਰੀ ਹਲਕਾ ਜਾਂ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
Punjab Bani 09 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਭਵਾਨੀਗੜ੍ਹ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਭਵਾਨੀਗੜ੍ਹ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਖਰੀਦ ਕਾਰਜਾਂ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ, 48 ਘੰਟਿਆਂ ਅੰਦਰ ਹੋਵੇਗੀ ਅਦਾਇਗੀ ਭਵਾਨੀਗੜ੍ਹ/ਸੰਗਰੂਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਆਰੰਭ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਜਿਣਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਨੂੰ ਨਿਰੰਤਰ ਮੰਡੀਆਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ 17 ਫੀਸਦੀ ਤੋਂ ਘੱਟ ਨਮੀ ਵਾਲੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋਂ ਨਾਲ ਖਰੀਦ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਨਾਜ ਮੰਡੀਆਂ ਦੇ ਗੇਟ ’ਤੇ ਹੀ ਝੋਨੇ ਦੀ ਨਮੀ ਸਬੰਧੀ ਮਸ਼ੀਨ ਰਾਹੀਂ ਜਾਂਚ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਸੌ ਫੀਸਦੀ ਸੁੱਕੀ ਫਸਲ ਦੀ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ 24 ਘੰਟਿਆਂ ਅੰਦਰ ਖਰੀਦ ਕਰਦੇ ਹੋਏ 48 ਘੰਟਿਆਂ ਦੇ ਅੰਦਰ ਅੰਦਰ ਸਬੰਧਤ ਕਿਸਾਨ ਨੂੰ ਬਣਦੀ ਅਦਾਇਗੀ ਕਰਵਾ ਕੇ 72 ਘੰਟਿਆਂ ਅੰਦਰ ਫਸਲ ਦੀ ਚੁਕਾਈ ਕਰਵਾਈ ਜਾ ਸਕੇ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਅੰਬਾਰ ਨਾ ਲੱਗਣ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕੀਤੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਸੀਜ਼ਨ ਦੌਰਾਨ ਐਸ.ਡੀ.ਐਮ ਭਵਾਨੀਗੜ੍ਹ ਨਾਲ ਤਾਲਮੇਲ ਰੱਖਦੇ ਹੋਏ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਝੋਨੇ ਦੀ ਖਰੀਦ ਪ੍ਰਕਿਰਿਆ ਨਾਲ ਸਬੰਧਤ ਹੋਰ ਵਰਗਾਂ ਦੀਆਂ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਵਿਖੇ ਮੌਜੂਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ, ਲੇਬਰ ਐਸੋਸੀਏਸ਼ਨ ਦੇ ਪ੍ਰਧਾਨ, ਕਿਸਾਨ ਵੀਰਾਂ ਦਾ ਧੰਨਵਾਦ ਕਰਦਿਆਂ ਪ੍ਰਸ਼ਾਸਨ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ, ਐਸ.ਡੀ.ਐਮ ਰਵਿੰਦਰ ਬਾਂਸਲ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਤਹਿਸੀਲਦਾਰ ਗੁਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 09 October,2024
ਐਸ. ਡੀ. ਐਮ. ਕਿਰਪਾਲਵੀਰ ਸਿੰਘ ਵੱਲੋਂ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਨਿਰਵਿਘਨ ਜਾਰੀ
ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਨਿਰਵਿਘਨ ਜਾਰੀ -ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇਵੀਗੜ੍ਹ, 8 ਅਕਤੂਬਰ : ਦੂਧਨ ਸਾਧਾਂ ਦੇ ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਅੱਜ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਸਮੇਤ ਸਬ ਡਵੀਜਨ ਦੇ ਹੋਰ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਖਰੀਦ ਕਰਕੇ ਅਦਾਇਗੀ ਨਾਲੋ-ਨਾਲ ਅਤੇ ਲਿਫ਼ਟਿੰਗ ਵੀ ਤੁਰੰਤ ਕਰਵਾਉਣ ਦੇ ਆਦੇਸ਼ ਕੀਤੇ ਗਏ ਹਨ। ਐਸ.ਡੀ.ਐਮ. ਨੇ ਇਸ ਦੌਰਾਨ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਝੋਨੇ ਦੀ ਫ਼ਸਲ ਖਰੀਦ ਦੇ ਮਾਪਦੰਡਾਂ ਮੁਤਾਬਕ ਸੁੱਕੀ ਹੀ ਲੈਕੇ ਆਉਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਬ ਡਵੀਜ਼ਨ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ। ਕਿਰਪਾਲਵੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਕੱਟਣ ਬਾਅਦ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਸਾਡਾ ਵਾਤਾਵਰਨ ਸਾਫ਼ ਸੁਥਰਾ ਰਹੇ ਤੇ ਧਰਤੀ ਦੀ ਸਿਹਤ ਤੇ ਮਨੁੱਖਾਂ ਸਮੇਤ ਪਸ਼ੂ ਪੰਛੀਆਂ ਉਪਰ ਵੀ ਮਾੜਾ ਪ੍ਰਭਾਵ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।
Punjab Bani 08 October,2024
ਐਸ. ਡੀ. ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ
ਐਸ.ਡੀ.ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ -ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਤਰਸੇਮ ਚੰਦ -ਕਿਹਾ, ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈਕੇ ਆਉਣ ਸਮਾਣਾ, 8 ਅਕਤੂਬਰ : ਉਪ ਮੰਡਲ ਮੈਜਿਸਟਰੇਟ ਸਮਾਣਾ ਤਰਸੇਮ ਚੰਦ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ 'ਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ। ਐਸ.ਡੀ.ਐਮ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਈ ਜਾਵੇ। ਤਰਸੇਮ ਚੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ 'ਉੱਨਤ ਕਿਸਾਨ' ਮੋਬਾਇਲ ਐਪ ਤਿਆਰ ਕੀਤੀ ਗਈ ਹੈ ਜਿਸ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਫੋਟੋ: ਐਸ.ਡੀ.ਐਮ ਤਰਸੇਮ ਚੰਦ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ।
Punjab Bani 08 October,2024
ਪਿੰਡ ਤੇਈਪੁਰ ਦੇ ਚੀਮਾ ਭਰਾ ਪਰਾਲੀ ਦਾ ਨਿਪਟਾਰਾ ਖੇਤਾਂ 'ਚ ਹੀ ਕਰਕੇ ਹੋਰਨਾਂ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ
ਪਿੰਡ ਤੇਈਪੁਰ ਦੇ ਚੀਮਾ ਭਰਾ ਪਰਾਲੀ ਦਾ ਨਿਪਟਾਰਾ ਖੇਤਾਂ 'ਚ ਹੀ ਕਰਕੇ ਹੋਰਨਾਂ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ -ਪਰਾਲੀ ਖੇਤਾਂ 'ਚ ਮਿਲਾਉਣ ਨਾਲ ਕੱਲਰ ਖਤਮ ਹੋਇਆ, ਉਪਜਾਊ ਸ਼ਕਤੀ ਵਧੀ, ਯੂਰੀਆ ਦੀ ਵਰਤੋਂ ਅੱਧੀ ਹੋਣ ਲੱਗੀ : ਕਿਸਾਨ ਗੁਰਮੁਖ ਸਿੰਘ -10 ਏਕੜ ਜ਼ਮੀਨ 'ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ -ਪਰਾਲੀ ਖੇਤਾਂ 'ਚ ਮਿਲਾਉਣ ਨਾਲ ਫ਼ਸਲ ਦੀ ਕੁਆਲਿਟੀ ਤੇ ਰੰਗਤ 'ਚ ਹੋਇਆ ਸੁਧਾਰ ਪਟਿਆਲਾ, 8 ਅਕਤੂਬਰ : ਵਧਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕਿਸਾਨਾਂ ਵੱਲੋਂ ਵੀ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਤੇਈਪੁਰ ਦੇ ਚੀਮਾ ਭਰਾ ਗੁਰਮੁਖ ਸਿੰਘ ਅਤੇ ਜਤਿੰਦਰ ਸਿੰਘ ਪਿਛਲੇ ਨੌਂ ਸਾਲਾਂ ਤੋਂ ਆਪਣੀ 10 ਏਕੜ ਜ਼ਮੀਨ 'ਚ ਖੇਤਾਂ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਕੇ ਜਿਥੇ ਚੰਗੀ ਆਮਦਨ ਕਰ ਰਹੇ ਹਨ ਉਥੇ ਵਾਤਾਵਰਣ ਨੂੰ ਦੂਸ਼ਿਤ ਨਾ ਕਰਕੇ ਸਕੂਨ ਵੀ ਮਹਿਸੂਸ ਕਰਦੇ ਹਨ। ਕਿਸਾਨ ਗੁਰਮੁਖ ਸਿੰਘ ਨੇ ਦੱਸਿਆ ਕਿ ਉਹ ਸਾਲ 2015 ਤੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ 'ਚ ਹੀ ਮਿਲਾ ਕੇ ਖੇਤੀ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕੰਬਾਈਨ 'ਤੇ ਲੱਗੇ ਸੁਪਰ ਐਸ.ਐਮ.ਐਸ. ਅਤੇ ਫੇਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਆਪਣੇ ਖੇਤੀ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ 'ਚ ਹੀ ਮਿਲਾਉਣ ਸਦਕਾ ਜ਼ਮੀਨ ਦਾ ਕੱਲਰ ਖਤਮ ਹੋ ਗਿਆ ਹੈ ਤੇ ਉਪਜਾਊ ਸ਼ਕਤੀ ਵਧਣ ਦੇ ਨਾਲ ਨਾਲ ਯੂਰੀਆ ਖਾਦ ਦੀ ਵਰਤੋਂ ਵੀ ਪਹਿਲਾਂ ਨਾਲੋਂ ਅੱਧੀ ਰਹਿ ਗਈ ਹੈ। ਗੁਰਮੁਖ ਸਿੰਘ ਨੇ ਦੱਸਿਆ ਕਿ ਫ਼ਸਲਾਂ ਦਾ ਝਾੜ ਵਧਣ ਸਮੇਤ ਫ਼ਸਲ ਦੀ ਕੁਆਲਿਟੀ ਤੇ ਰੰਗਤ ਵਿੱਚ ਵੀ ਫਰਕ ਪਿਆ ਹੈ ਤੇ ਉੱਲੀ ਲੱਗਣਾ ਘਟਿਆਂ ਤੇ ਜ਼ਮੀਨ ਵਿੱਚ ਪੋਲਾਪਣ ਆਉਣ ਨਾਲ ਜ਼ਮੀਨ ਦਾ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਇਆ ਹੈ ਤੇ ਹੁਣ ਖੇਤਾਂ 'ਚ ਨਦੀਨ ਵੀ ਨਹੀਂ ਪੈਦਾ ਹੁੰਦੇ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਵਾਤਾਵਰਣ ਸਹਿਯੋਗੀ ਤਕਨੀਕ ਹੋਣ ਦੇ ਨਾਲ-ਨਾਲ ਇਸ ਦੇ ਹੋਰ ਵੀ ਕਈ ਲਾਭ ਹਨ ਜਿਸ ਵਿਚ ਪ੍ਰਮੁੱਖ ਤੌਰ 'ਤੇ ਇਸ ਦੀ ਵਰਤੋਂ ਨਾਲ ਜਿਥੇ ਕਣਕ ਦੀ ਬਿਜਾਈ ਇਕ ਵਾਰ ਵਿਚ ਹੀ ਹੋ ਜਾਂਦੀ ਹੈ ਉਥੇ ਹੀ ਸਮੇਂ ਦੀ ਬਹੁਤ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਨਾਲ ਬੀਜੀ ਕਣਕ ਨੂੰ ਅੱਗ ਲਗਾਕੇ ਬੀਜੀ ਕਣਕ ਨਾਲੋਂ ਪਾਣੀ ਵੀ ਘੱਟ ਲੱਗਦਾ ਹੈ। ਅਗਾਂਹਵਧੂ ਕਿਸਾਨ ਗੁਰਮੁਖ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖੇਤੀ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਸਾਨੂੰ ਸਾਰਿਆ ਨੂੰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਮਸ਼ੀਨਰੀ ਨਾਲ ਜਿਥੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੋਵੇਗਾ।
Punjab Bani 08 October,2024
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ. ਏ. ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ ਡੀ.ਏ.ਪੀ. ਸਮੇਤ ਹੋਰ ਖਾਦਾਂ ਨਾਲ ਹੋਰ ਕੋਈ ਉਤਪਾਦ ਦੀ ਟੈਗਿੰਗ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ । ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ । ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।
Punjab Bani 07 October,2024
ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ
ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ -ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ -ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ -ਕਿਹਾ, ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ ਪਟਿਆਲਾ, 7 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਅੱਜ ਸ਼ਾਮ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿੰਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ । ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ ।
Punjab Bani 07 October,2024
ਕਿਸਾਨਾਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਦੀਆਂ ਗੱਠਾਂ ਨੂੰ ਸਟੋਰ ਕਰਨ ਲਈ ਲਗਭਗ 100 ਏਕੜ ਜਗ੍ਹਾ ਦੀ ਪਛਾਣ ਕੀਤੀ : ਸੰਦੀਪ ਰਿਸ਼ੀ
ਕਿਸਾਨਾਂ ਨੂੰ ਵੱਡੀ ਰਾਹਤ, ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਦੀਆਂ ਗੱਠਾਂ ਨੂੰ ਸਟੋਰ ਕਰਨ ਲਈ ਲਗਭਗ 100 ਏਕੜ ਜਗ੍ਹਾ ਦੀ ਪਛਾਣ ਕੀਤੀ : ਸੰਦੀਪ ਰਿਸ਼ੀ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵੱਲੋ ਆਰੰਭੀ 'ਫਸਲਾਂ ਦੀ ਰਹਿੰਦ ਖੂਹੰਦ ਕਰਜ਼ਾ ਯੋਜਨਾ ' ਦਾ ਲਾਭ ਲੈਣ ਦੀ ਅਪੀਲ ਸਰਕਾਰ ਨੇ ਇਸ ਵਾਰ ਪਿਛਲੇ ਸਾਲ ਨਾਲੋਂ ਵੱਧ ਬੇਲਰ ਸਬਸਿਡੀ ਉਤੇ ਉਪਲਬਧ ਕਰਵਾਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਹੌਟ ਸਪੋਟ ਪਿੰਡਾਂ ਵਿੱਚ ਜਾਗਰੂਕਤਾ ਦੌਰੇ ਜਾਰੀ ਦਿੜ੍ਹਬਾ/ਸੁਨਾਮ/ਸੰਗਰੂਰ, 7 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਅੱਜ ਸਬ ਡਵੀਜ਼ਨ ਸੁਨਾਮ ਅਤੇ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਆਪਣਾ ਕਦਮ ਅੱਗੇ ਵਧਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਲਗਭਗ 100 ਏਕੜ ਅਜਿਹੀ ਗੈਰ-ਖੇਤੀ ਯੋਗ ਅਣ ਵਰਤੀ ਜਗ੍ਹਾ ਦੀ ਪਛਾਣ ਕੀਤੀ ਹੈ ਜਿਸ ਨੂੰ ਕਿਸਾਨਾਂ ਦੇ ਵਿਆਪਕ ਹਿੱਤਾਂ ਦੇ ਮੱਦੇਨਜ਼ਰ ਪਰਾਲੀ ਦੀਆਂ ਗੱਠਾਂ ਨੂੰ ਆਰਜ਼ੀ ਤੌਰ ਉੱਤੇ ਭੰਡਾਰ ਕਰਕੇ ਰੱਖਣ ਲਈ ਵਰਤਿਆ ਜਾ ਸਕੇਗਾ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕਿਸਾਨਾਂ ਨੇ ਇਸ ਮਾਮਲੇ ਨੂੰ ਤਰਜੀਹ ਨਾਲ ਉਠਾਇਆ ਸੀ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਬੇਲਰ ਮਾਲਕਾਂ ਵੱਲੋਂ ਦੇਰੀ ਨਾਲ ਚੁੱਕਿਆ ਗਿਆ ਸੀ ਜਿਸ ਕਾਰਨ ਉਹਨਾਂ ਨੂੰ ਅਗਲੀ ਫਸਲ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਕਿਸਾਨਾਂ ਦੀ ਇਸ ਮੁਸ਼ਕਿਲ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਉਣ ਲਈ ਇਸ ਵਾਰ ਜਿੱਥੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਪਿਛਲੇ ਸਾਲ ਨਾਲੋਂ ਵੱਧ ਗਿਣਤੀ ਵਿੱਚ ਬੇਲਰ ਉਪਲਬਧ ਕਰਵਾਏ ਗਏ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਹਰੇਕ ਸਬ ਡਵੀਜ਼ਨ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਅਜਿਹੀ ਅਣਵਰਤੀ ਜ਼ਮੀਨ ਨੂੰ ਵਰਤੋਂ ਵਿੱਚ ਲਿਆਉਣ ਦਾ ਉਦਮ ਕੀਤਾ ਹੈ ਤਾਂ ਜੋ ਕਿਸਾਨਾਂ ਦੇ ਖੇਤਾਂ ਵਿੱਚੋਂ ਸਮੇਂ ਸਿਰ ਗੱਠਾਂ ਚੁਕਵਾ ਕੇ ਸਬੰਧਤ ਜ਼ਮੀਨ ਉੱਤੇ ਸਟੋਰ ਕੀਤਾ ਜਾ ਸਕੇ ਅਤੇ ਬੇਲਰ ਚਾਲਕ ਆਪਣੀ ਸੁਵਿਧਾ ਅਨੁਸਾਰ ਉਥੋਂ ਗੱਠਾਂ ਨੂੰ ਵੱਖ-ਵੱਖ ਫੈਕਟਰੀਆਂ ਵਿੱਚ ਲਿਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਲਰ ਮਾਲਕਾਂ ਅਤੇ ਕਿਸਾਨਾਂ ਵਿਚਾਲੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਤਿੰਨ ਚਾਰ ਪਿੰਡਾਂ ਦੇ ਕਲਸਟਰ ਬਣਾ ਕੇ ਨੋਡਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ ਜੋ ਕਿ ਸਮੁੱਚੇ ਸੀਜਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਵਾਢੀ ਉਪਰੰਤ ਦਰਪੇਸ਼ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਪਾਬੰਦ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਹੋਰ ਅਗਾਂਹਵਧੂ ਕਿਸਾਨ, ਪ੍ਰਾਇਮਰੀ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ 'ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨ, ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ 'ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ ਅਤੇ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅੱਜ ਸੁਨਾਮ ਸਬ ਡਵੀਜ਼ਨ ਦੇ ਪਿੰਡ ਮੌੜਾ ਅਤੇ ਦਿੜ੍ਹਬਾ ਸਬ ਡਵੀਜ਼ਨ ਦੇ ਪਿੰਡ ਗੁੱਜਰਾਂ, ਖਨਾਲ, ਦਿੜ੍ਹਬਾ, ਢਡਿਆਲ ਤੇ ਲਾਡ ਬੰਜਾਰਾ ਵਿਖੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਨਾਲ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਡਿਪਟੀ ਰਜਿਸਟਰਾਰ ਸਹਿਕਾਰਤਾ ਕਰਨਬੀਰ ਸਿੰਘ ਰੰਧਾਵਾ, ਡੀਐਸਪੀ ਦਲਜੀਤ ਸਿੰਘ ਵਿਰਕ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ
Punjab Bani 07 October,2024
ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ
ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ -ਕਿਸਾਨਾਂ ਨੂੰ ’ਉੱਨਤ ਕਿਸਾਨ’ ਐਪ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 7 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਦੇ ਪਿੰਡ ਦੌਣਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਤੇ ਨੁੱਕੜ ਨਾਟਕ ਕਰਵਾਇਆ ਗਿਆ, ਜਿਸ ਵਿੱਚ ਆਲੇ ਦੁਆਲੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਮੌਕੇ ’ਤੇ ਹੀ ਐਪ ਕਿਸਾਨਾਂ ਦੇ ਮੋਬਾਈਲ ’ਤੇ ਅੱਪਲੋਡ ਕਰਕੇ ਦੱਸਿਆ ਕਿ ਕੋਈ ਵੀ ਕਿਸਾਨ ਇਸ ਐਪ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਮੰਗ ਕਰ ਸਕਦਾ ਹੈ । ਕੈਂਪ ਦੌਰਾਨ ਮਾਹਰਾਂ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਨੂੰ ਪੱਕਣ ਵਿੱਚ ਹਾਲੇ ਸਮਾਂ ਲੱਗਣਾ ਹੈ ਉਹ ਕਿਸਾਨ ਤੇਲੇ ਦੀ ਰੋਕਥਾਮ ਲਈ ਮਾਹਰਾਂ ਦੀ ਸਲਾਹ ਅਨੁਸਾਰ ਦਵਾਈਆਂ ਦੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਹਲਦੀ ਰੋਗ ਦੀ ਸਮੱਸਿਆ ਨੂੰ ਖਤਮ ਕਰਨ ਸਬੰਧੀ ਉੱਲੀ ਨਾਸਕ ਦਵਾਈਆਂ ਦੀ ਸਿਫ਼ਾਰਿਸ਼ ਕੀਤੀ। ਇਸ ਮੌਕੇ ਪਿੰਡ ਦੌਣ ਕਲਾਂ ਸਹਿਕਾਰੀ ਸੁਸਾਇਟੀ ਵਿਖੇ ਉਪਲਬਧ ਮਸ਼ੀਨਰੀ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ । ਸਹਿਕਾਰੀ ਸਭਾ ਦੇ ਇੰਸਪੈਕਟਰ ਪਰਗਟਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਬੇਲਰ, ਸੁਪਰ ਸੀਡਰ ਆਦਿ ਦੀ ਵਰਤੋਂ ਕਰਨ। ਇਸ ਮੌਕੇ ਮਾਨਵ ਵਿਕਾਸ ਸੰਸਥਾਨ ਅਤੇ ਦਾ ਨੇਚਰ ਕੰਜ਼ਰਵੇਸ਼ਨ ਦੇ ਬੁਲਾਰਿਆਂ ਨੇ ਕਿਸਾਨਾਂ ਨੂੰ ਖੇਤ ਵਿੱਚ ਚੱਲਣ ਸਮੇਂ ਮਸ਼ੀਨਾਂ ਨੂੰ ਆਉਣ ਵਾਲੀਆਂ ਔਕੜਾਂ ਦਾ ਹੱਲ ਕੱਢਣ ਲਈ ਇੱਕ ਸੈਸ਼ਨ ਰੱਖਿਆ ਅਤੇ ਇਸ ਸੈਸ਼ਨ ਦੌਰਾਨ ਉਹਨਾਂ ਨੇ ਉਪਲਬਧ ਮਸ਼ੀਨਰੀ ਸਬੰਧੀ ਟੁੱਟ ਭੱਜ ਹੋਣ ਵੇਲੇ ਵਰਤੇ ਜਾਣ ਵਾਲੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਇਸ ਮੌਕੇ ਸਹਿਕਾਰੀ ਸਭਾ ਦੌਣ ਕਲਾ ਦੇ ਪਰਗਟ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ, ਪਿੰਡ ਆਲਮਪੁਰ, ਭਟੇੜੀ ਕਲਾਂ ਤੇ ਜਨੇੜੀਆਂ ਦੇ ਕਿਸਾਨਾਂ ਨੇ ਭਾਗ ਲਿਆ ।
Punjab Bani 07 October,2024
ਐਸ. ਕੇ. ਐਮ. ਦਾ ਵਫ਼ਦ ਪਹੁੰਚਿਆ ਮੁੱਖ ਮੰਤਰੀ ਦੇ ਗ੍ਰਹਿ ਅਸਥਾਨ ਵੱਲ
ਐਸ. ਕੇ. ਐਮ. ਦਾ ਵਫ਼ਦ ਪਹੁੰਚਿਆ ਮੁੱਖ ਮੰਤਰੀ ਦੇ ਗ੍ਰਹਿ ਅਸਥਾਨ ਵੱਲ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਿਸਾਨ ਬਲਬੀਰ ਸਿੰਘ ਰਾਜੇਵਾਲ ਦੀ ਅਵਾਈ ਹਠ ਪਹੁੰਚ ਗਏ ਹਨ।ਦੱਸਣਯੋਗ ਹੈ ਕਿ ਕਿਸਾਨਾਂ ਜਿਨ੍ਹਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਦੀ ਫਸਲ ਦੀ ਖਰੀਦ ਕਰਵਾਉਣ ਨੂੰ ਲੈ ਕੇ ਪਹੁੰਚ ਕੀਤੀ ਗਈ ਹੈ ਤਾਂ ਜੋ ਮੁੱਖ ਮੰਤਰੀ ਨੂੰ ਮਿਲ ਕੇ ਅਸਲ ਸਥਿਤੀ ਬਾਰੇ ਪਤਾ ਕੀਤਾ ਜਾ ਸਕੇ। ਕਿਸਾਨਾਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਤੋਂ 200 ਮੀਟਰ ਪਹਿਲਾਂ ਕਿਸਾਨਾਂ ਨੂੰ ਜਿਥੇ ਰੋਕ ਦਿੱਤਾ ਗਿਆ ਹੈ, ਉਥੇ ਚੁਫੇਰੇਓਂ ਬੈਰੀਕੇਟਿੰਗ ਵੀ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗੱਲਬਾਤ ਦੌਰਾਨ ਆਖਿਆ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਹਨ ਤੇ ਉਨ੍ਹਾਂ ਦੇ ਸੁਨੇਹੇ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਗੱਲਬਾਤ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਮੰਡੀ ਵਿੱਚ ਬਰਬਾਦ ਹੋ ਰਹੀਆਂ ਹਨ। ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ, ਮੀਟਿੰਗਾਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਹਫ਼ਤੇ ਬਾਅਦ ਵੀ ਕਿਸਾਨਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਸੜਕਾਂ `ਤੇ ਨਾ ਬੈਠਣ ਜੇ ਕੋਈ ਪ੍ਰੇਸ਼ਾਨੀ ਹੈ ਤਾਂ ਉਨ੍ਹਾਂ ਕੋਲ ਆ ਜਾਣ, ਇਸ ਲਈ ਅੱਜ ਉਹ ਮੁੱਖ ਮੰਤਰੀ ਨੂੰ ਇਥੇ ਮਿਲਣ ਪਹੁੰਚੇ ਹਨ।
Punjab Bani 07 October,2024
ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਕਰਵਾਏਗੀ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ : ਮੁੱਖ ਮੰਤਰੀ
ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਕਰਵਾਏਗੀ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ : ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕਰਦਿਆਂ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਥੇ ਹੀ ਬਸ ਨਹੀਂ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ `ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ` ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਦੱਸਣਯੋਗ ਹੈ ਕਿ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਸਕੀਮ ਤਹਿਤ ਕਰਜ਼ੇ ਦੀ ਰਕਮ ਦਸ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਰਜ਼ਾ ਚੁਕਾਉਣ ਦਾ ਵੱਧ ਤੋਂ ਵੱਧ ਸਮਾਂ ਪੰਜ ਸਾਲ ਹੋਵੇਗਾ।
Punjab Bani 06 October,2024
ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ 'ਤੇ ਬਣੀ ਆਮ ਸਹਿਮਤੀ
ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ 'ਤੇ ਬਣੀ ਆਮ ਸਹਿਮਤੀ ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਭਗ ਸਾਰੇ ਨਾਜ਼ੁਕ ਮੁੱਦਿਆਂ 'ਤੇ ਆਮ ਸਹਿਮਤੀ ਬਣਾਈ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ । ਪੰਜਾਬ ਭਵਨ ਵਿਖੇ ਉਸਾਰੂ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਕਾਸ ਗਰਗ, ਪ੍ਰਸ਼ਾਸਨਿਕ ਸਕੱਤਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਪ੍ਰਿਯਾਂਕ ਭਾਰਤੀ, ਪ੍ਰਸ਼ਾਸਨਿਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਦਿਲਰਾਜ ਸਿੰਘ ਸੰਧਾਵਾਲੀਆ, ਏਡੀਜੀਪੀ ਇੰਟੈਲੀਜੈਂਸ ਆਰ.ਕੇ.ਜੈਸਵਾਲ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ਕਿਸਾਨ ਯੂਨੀਅਨ ਦੀ ਨੁਮਾਇੰਦਗੀ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸਤਨਾਮ ਸਿੰਘ ਸਾਹਨੀ, ਗੁਰਵਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋ ਝੰਡੇ, ਹਰਪ੍ਰੀਤ ਸਿੰਘ ਸਿੱਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਕੰਵਰਦਲੀਪ ਸੈਦੋਲੇਹਲ, ਕੰਧਾਰ ਸਿੰਘ ਭੋਏਵਾਲ ਆਦਿ ਆਗੂਆਂ ਨੇ ਕੀਤੀ । ਕਿਸਾਨ ਸੰਘਰਸ਼ਾਂ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਮੁੱਖ ਤੌਰ ਤੇ ਵਿਚਾਰਿਆ ਗਿਆ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਅਜਿਹੇ 856 ਕਿਸਾਨਾਂ ਵਿੱਚੋਂ 99 ਫੀਸਦੀ ਦੇ ਕਰੀਬ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਮਾਮਲੇ ਕਾਰਵਾਈ ਅਧੀਨ ਹਨ ਜਿੰਨਾਂ ਨੂੰ ਜਲਦੀ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ । ਝੋਨੇ ਦੀ ਖਰੀਦ ਸਬੰਧੀ ਯਕੀਨ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਹਰ ਦਾਣੇ ਦੀ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧ ਵਿੱਚ ਆੜਤੀਆਂ ਅਤੇ ਰਾਈਸ ਮਿੱਲ ਮਾਲਕਾਂ ਨਾਲ ਮਸਲਿਆਂ ਦੇ ਹੱਲ ਲਈ ਗੱਲਬਾਤ ਜਾਰੀ ਹੈ। ਗੰਨਾ ਮਿੱਲਾਂ ਵੱਲੋਂ ਕਿਸਾਨਾਂ ਨੂੰ ਬਕਾਇਆ ਅਦਾਇਗੀਆਂ ਦੇ ਮਾਮਲੇ 'ਤੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਫਗਵਾੜਾ ਗੰਨਾ ਮਿੱਲ ਨੂੰ ਛੱਡ ਕੇ ਬਾਕੀ ਸਾਰੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਭਰੋਸਾ ਦਿਵਾਇਆ ਗਿਆ ਕਿ ਇਹ ਅਦਾਇਗੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ । ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਵਾਰਾ ਪਸ਼ੂਆਂ ਦੇ ਮੁੱਦੇ ਨੂੰ ਸਰਕਾਰ ਜਲਦੀ ਹੀ ਹੱਲ ਕਰਨ ਜਾ ਰਹੀ ਹੈ, ਅਤੇ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਵਿਆਪਕ ਤੌਰ 'ਤੇ ਨਜਿੱਠਣ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ। ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ 26,000 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਸਮਾਜਿਕ ਰੁਤਬੇ ਦਾ ਹੋਵੇ । ਸਮਾਰਟ ਬਿਜਲੀ ਮੀਟਰਾਂ ਸਬੰਧੀ ਚਿੰਤਾਵਾਂ ਨੂੰ ਵੀ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕਿਸਾਨਾਂ ਦੇ ਖਦਸ਼ੇ ਨੂੰ ਦੂਰ ਕੀਤਾ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਅਜਿਹੀ ਕੋਈ ਯੋਜਨਾ ਪਾਈਪਲਾਈਨ ਵਿੱਚ ਹੈ । ਇਹ ਮੀਟਿੰਗ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਪੰਜਾਬ ਵਿੱਚ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਰਹੀ ।
Punjab Bani 06 October,2024
ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਨਾਬਾਡ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਦਿੱਤੀ ਗਈ ਸਿਖਲਾਈ
ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਨਾਬਾਡ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਦਿੱਤੀ ਗਈ ਸਿਖਲਾਈ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਵੱਲੋਂ ਇਕ ਰੋਜ਼ਾ ਜ਼ੀਰੋ ਐਨਰਜੀ ਕੂਲ ਚੈਂਬਰ ਸਿਖਲਾਈ ਟਰੇਨਿੰਗ ਪ੍ਰੋਗਰਾਮ ਕੈਂਪਸ ਫਾਰ ਐਡਵਾਂਸ ਸਟੱਡੀਜ਼ ਧਬਲਾਨ ਵਿਖੇ ਅਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨਾਬਾਡ ਪ੍ਰੋਜੈਕਟ ਦੇ ਅੰਤਰਗਤ ਸ਼੍ਰੀਮਤੀ ਪਰਵਿੰਦਰ ਕੌਰ ਏ. ਜੀ.ਐਮ. ਨਾਬਾਰਡ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਪੂਰਨ ਕੀਤਾ ਗਿਆ । ਇਸ ਸਬੰਧੀ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਕਾਲਜ ਦਾ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਇਲਾਕੇ ਦੇ ਕਿਸਾਨਾਂ ਦੀ ਰਹਿਨੁਮਾਈ ਕਰਨ ਅਤੇ ਉਨਾਂ ਦੀ ਆਮਦਨ ਨੂੰ ਵਧਾਉਣ ਵਾਲੇ ਢੰਗ ਤਰੀਕਿਆਂ ਦੀ ਖੋਜ ਕਰਦਾ ਰਹਿੰਦਾ ਹੈ ਅਤੇ ਸਮੇਂ-ਸਮੇਂ ਖੇਤੀ ਖੇਤਰ ਵਿੱਚ ਹੋਈਆਂ ਨਵੀਆਂ ਖੋਜਾਂ ਨੂੰ ਕਿਸਾਨਾਂ ਨਾਲ ਸਾਂਝਾ ਵੀ ਕਰਦਾ ਇਸੇ ਤਹਿਤ ਅੱਜ ਕਿਸਾਨਾਂ ਨੂੰ ਜ਼ੀਰੋ ਐਨਰਜੀ ਕੂਲ ਚੈਂਬਰ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਆਸ ਪ੍ਰਗਟ ਕੀਤੀ ਕਿ ਇਸ ਤਕਨੀਕ ਰਾਹੀਂ ਕਿਸਾਨ ਆਪਣੇ ਫਲਾਂ ਅਤੇ ਸਬਜ਼ੀਆਂ ਨੂੰ ਲੰਬੇ ਸਮੇਂ ਤੱਕ ਸੁਰੱਖਿਅਤ ਰੱਖ ਸਕਣਗੇ । ਇਸ ਮੌਕੇ ਕਿਸਾਨਾਂ ਅਤੇ ਬੀ.ਐਸ ਸੀ. ਐਗਰੀਕਲਚਰ ਭਾਗ ਚੌਥਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਪ੍ਰਦੀਪ ਕੁਮਾਰ ਸ੍ਰੀਵਾਸਤਵਾ ਨੇ ਇਸ ਪ੍ਰੋਜੈਕਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਆਮ ਤੌਰ ’ਤੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਛੋਟੇ ਅਤੇ ਦਰਮਿਆਨੇ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ ਅਤੇ ਉਸਦੀ ਸਾਫ-ਸੰਭਾਲ ਲਈ ਕੋਲਡ ਸਟੋਰ ਤਿਆਰ ਕਰਨਾ ਬਹੁਤ ਮਹਿੰਗਾ ਪੈਂਦਾ ਹੈ। ਉਨਾਂ ਨੇ ਇਸ ਮੁਸ਼ਕਲ ਦਾ ਹੱਲ ਦੱਸਦੇ ਹੋਏ ਕਿਹਾ ਕਿ ਕਿਵੇਂ ਅਸੀਂ ਜੀਰੋ ਐਨਰਜੀ ਕੂਲ ਚੈਂਬਰਾਂ ਦੀ ਬਿਨਾਂ ਕਿਸੇ ਖਰਚੇ ਅਤੇ ਊਰਜਾ ਤੋਂ ਵਰਤੋਂ ਕਰ ਸਕਦੇ ਹਾਂ ਅਤੇ ਕਿਵੇਂ ਇਹ ਛੋਟੇ ਕਿਸਾਨਾਂ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਮੌਕੇ ਪ੍ਰੋ. ਮਹਿੰਦਰ ਲਾਲ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਸਾਨਾਂ ਨੂੰ ਇਸ ਪ੍ਰੋਜੈਕਟ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸੰਬੋਧਨ ਵਿੱਚ ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਦੀਪਕ ਬਾਵਾ ਨੇ ਦੱਸਿਆ ਕਿ ਕਿਵੇਂ ਇਸ ਨੂੰ ਵਰਤ ਕੇ ਕਿਸਾਨ ਆਪਣੀਆਂ ਸਬਜ਼ੀਆਂ ਅਤੇ ਫਲਾਂ ਨੂੰ ਲੰਬੇ ਸਮੇਂ ਤੱਕ ਤਾਜ਼ਾ ਰੱਖ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੁਦਰਤੀ ਢੰਗ ਨਾਲ ਖੇਤੀ ਕਰਨ ਅਤੇ ਮਿੱਟੀ ਦੀ ਜਾਂਚ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਆਪਣੀਆਂ ਸਮੱਸਿਆਵਾਂ ਖੇਤੀਬਾੜੀ ਵਿਭਾਗ ਦੇ ਪ੍ਰੋਫੈਸਰਾਂ ਨਾਲ ਸਾਂਝੀਆਂ ਕੀਤੀਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਆਏ ਤਕਰੀਬਨ 50 ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਇਸ ਨੂੰ ਲਾਭਦਾਇਕ ਦੱਸਿਆ ।
Punjab Bani 05 October,2024
ਕਣਕ ਦੀ ਬਿਜਾਈ ਕਰਨ ਲਈ ਕਿਸਾਨ ਡੀ. ਏ. ਪੀ ਦੇ ਬਦਲ ਵਜੋਂ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਹੋਰ ਫਾਸਫੋਟਿਕ ਖਾਦਾਂ ਵੀ ਅਪਣਾਉਣ : ਡਿਪਟੀ ਕਮਿਸ਼ਨਰ
ਕਣਕ ਦੀ ਬਿਜਾਈ ਕਰਨ ਲਈ ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਹੋਰ ਫਾਸਫੋਟਿਕ ਖਾਦਾਂ ਵੀ ਅਪਣਾਉਣ : ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਪ੍ਰਾਈਵੇਟ ਡੀਲਰਾਂ ਕੋਲੋਂ ਖਰੀਦ ਸਮੇਂ ਬਿੱਲ ਜਰੂਰ ਲੈਣ ਦੀ ਅਪੀਲ ਕਿਸਾਨਾਂ ਨੂੰ ਖਾਦਾਂ ਦੇ ਨਾਲ ਹੋਰ ਵਾਧੂ ਉਤਪਾਦ ਖਰੀਦਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ ਸੰਗਰੂਰ, 5 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਡੀਏਪੀ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ ਪਰ ਕਿਸਾਨ ਵੀਰ ਕਣਕ ਦੀ ਬਿਜਾਈ ਕਰਨ ਲਈ ਡੀਏਪੀ ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਦੀ ਵੀ ਵਰਤੋ ਕਰ ਸਕਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੀਏਪੀ ਖਾਦ, ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਜਾਂ ਅਣ-ਅਧਿਕਾਰਤ ਵਸੀਲੇ ਰਾਹੀਂ ਨਾ ਖਰੀਦਣ ਤਾਂ ਜੋ ਗੈਰ-ਮਿਆਰੀ ਡੀਏਪੀ ਖਾਦ ਨਾਲ ਹੋਣ ਵਾਲੇ ਵਿੱਤੀ ਨੁਕਸਾਨਾਂ ਤੋਂ ਬਚ ਸਕਣ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੀ.ਏ.ਪੀ ਦੇ ਨਾਲ-ਨਾਲ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ, ਸਿੰਗਲ ਸੁਪਰ ਫਾਸਫੇਟ ਖਾਦ ਦਾ ਵੀ ਉਪਯੋਗ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਸਿਫਾਰਸ਼ਾਂ ਮੁਤਾਬਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਖੇਤੀ ਦੀ ਲਾਗਤ ਘਟੇਗੀ ਬਲਕਿ ਇਹ ਮਿੱਟੀ ਵਿੱਚ ਪੋਸ਼ਣ ਤੱਤਾਂ ਦਾ ਸੰਤੁਲਨ ਤੇ ਸਪਲਾਈ ਵੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਖਾਦਾਂ ਫਸਲਾਂ ਦੀ ਚੰਗੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਲਈ ਲਾਭਕਾਰੀ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਉਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੀਆਂ ਕੰਬਾਇਨਾਂ ਵਿੱਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਜ਼ਰੂਰੀ ਕਰ ਦਿੱਤਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੰਡੀ ਵਿੱਚ ਗਿੱਲਾ ਝੋਨਾ ਲੈ ਕੇ ਨਾ ਆਉਣ ਤਾਂ ਜੋ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਡਿਪਟੀ ਕਮਿਸ਼ਨਰ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਨਾਲ ਸੰਬੰਧਿਤ ਕਿਸੇ ਵੀ ਸਮਾਨ ਦੀ ਖਰੀਦ ਮੌਕੇ ਸਬੰਧਿਤ ਡੀਲਰ ਤੋਂ ਬਿੱਲ ਜਰੂਰ ਪ੍ਰਾਪਤ ਕਰਨ। ਨਾਲ ਹੀ ਉਹਨਾਂ ਨੇ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦਾ ਕਿਸੇ ਵੀ ਤਰ੍ਹਾਂ ਨਾਲ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਡੀਲਰ ਕਿਸਾਨਾਂ ਨੂੰ ਖਾਦਾਂ ਦੇ ਨਾਲ ਹੋਰ ਵਾਧੂ ਉਤਪਾਦ ਖਰੀਦਣ ਲਈ ਮਜਬੂਰ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਡੀ.ਏ.ਪੀ ਦੇ ਵਿਕਲਪ ਦੇ ਰੂਪ ਵਿੱਚ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ 16:16:16 ਅਤੇ ਐੱਨ.ਪੀ.ਕੇ 20:20:13 ਵਰਗੀ ਖਾਦ ਫਸਲਾਂ ਲਈ ਬਹੁਤ ਉਪਯੋਗੀ ਹੈ ਅਤੇ ਮਿੱਟੀ ਵਿੱਚ ਜ਼ਰੂਰੀ ਪੋਸ਼ਟਿਕ ਤੱਤਾਂ ਦੀ ਪੂਰਤੀ ਕਰਦੀ ਹੈ । ਉਨ੍ਹਾਂ ਨੇ ਵੱਖ-ਵੱਖ ਖਾਦਾਂ ਦੇ ਮਹੱਤਵ ਨੂੰ ਦੱਸਦੇ ਹੋਏ ਕਿਹਾ ਕਿ ਐੱਨ.ਪੀ.ਕੇ 12:32:16 ਵਿੱਚ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦਾ ਸੰਤੁਲਨ ਮਿਸ਼ਰਨ ਹੁੰਦਾ ਹੈ ਜੋ ਕਿ ਫਸਲਾਂ ਦੇ ਸ਼ੁਰੂਆਤੀ ਵਿਕਾਸ ਅਤੇ ਫੁੱਲ ਆਉਣ ਸਮੇਂ ਲਈ ਆਦਰਸ਼ ਹੈ। ਇਹ ਡੀ.ਏ.ਪੀ ਦਾ ਚੰਗਾ ਵਿਕਲਪ ਹੈ ਅਤੇ ਮਿੱਟੀ ਦੀ ਗੁਣਵੱਤਾ ਨੂੰ ਬਣਾਏ ਰੱਖਣ ਵਿੱਚ ਸਹਾਇਕ ਹੈ। ਸਿੰਗਲ ਸੁਪਰ ਫਾਸਫੇਟ ਵਿੱਚ 16 ਫੀਸਦੀ ਫਾਸਫੋਰਸ ਹੁੰਦਾ ਹੈ ਜੋ ਕਿ ਹੌਲੀ-ਹੌਲੀ ਪੌਦਿਆਂ ਨੂੰ ਉਪਲੱਬਧ ਹੁੰਦਾ ਹੈ। ਇਸ ਵਿੱਚ ਸਲਫਰ ਦੀ ਵੀ ਚੰਗੀ ਮਾਤਰਾ ਹੁੰਦੀ ਹੈ ਜੋ ਪੌਦਿਆਂ ਦੀ ਪੋਸ਼ਣ ਸਮਰੱਥਾ ਵਿੱਚ ਸੁਧਾਰ ਕਰਦਾ ਹੈ। ਇਸ ਤਰ੍ਹਾਂ ਐੱਨ.ਪੀ.ਕੇ 16:16:16 ਵਿੱਚ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਦਾ ਸਮਾਨ ਅਨੁਪਾਤ (16 ਫੀਸਦੀ ਹਰੇਕ) ਹੁੰਦਾ ਹੈ ਜੋ ਪੌਦਿਆਂ ਦੇ ਸੰਪੂਰਨ ਵਿਕਾਸ ਲਈ ਉਪਯੋਗੀ ਹੈ। ਇਹ ਖਾਦ ਪੌਦਿਆਂ ਦੀਆਂ ਜੜ੍ਹਾਂ, ਤਣੇ ਅਤੇ ਫਲਾਂ ਦੇ ਵਿਕਾਸ ਵਿੱਚ ਸਹਾਇਤਾ ਕਰਦਾ ਹੈ ਅਤੇ ਡੀ.ਏ.ਪੀ ਦਾ ਬਿਹਤਰ ਵਿਕਲਪ ਹੈ। ਇਸੇ ਤਰ੍ਹਾਂ ਟ੍ਰਿੱਪਲ ਸੁਪਰ ਫਾਸਫੇਟ 0:46:0 ਵਿੱਚ ਡੀ.ਏ.ਪੀ ਦੇ ਜਿੰਨੀ ਹੀ 46 ਫੀਸਦੀ ਫਾਸਫੇਟ ਦੀ ਮਾਤਰਾ ਹੁੰਦੀ ਹੈ ਜੋ ਕਿ ਕਣਕ ਦੀ ਬਿਜਾਈ ਲਈ ਇੱਕ ਚੰਗੀ ਉਪਯੋਗੀ ਖਾਦ ਹੈ। ਉਹਨਾਂ ਦੱਸਿਆ ਕਿ ਐੱਨ.ਪੀ.ਕੇ 20:20:13 ਵਿੱਚ 20 ਫੀਸਦੀ ਨਾਈਟ੍ਰੋਜਨ, 20 ਫੀਸਦੀ ਫਾਸਫੋਰਸ ਅਤੇ 13 ਫੀਸਦੀ ਪੋਟਾਸ਼ ਹੁੰਦਾ ਹੈ। ਇਹ ਉਹਨਾਂ ਖੇਤਾਂ ਲਈ ਬਿਹਤਰੀਨ ਹੈ ਜਿੱਥੇ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਧ ਜ਼ਰੂਰਤ ਹੁੰਦੀ ਹੈ। ਸਲਫਰ ਪੌਦਿਆਂ ਦੀ ਕੁੱਲ ਪੋਸ਼ਣ ਪ੍ਰਕਿਰਿਆ ਨੂੰ ਤੇਜ ਕਰਦਾ ਹੈ । ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਜਿਲ੍ਹੇ ਅੰਦਰ ਅਗਾਮੀ ਹਾੜੀ ਸੀਜਨ ਲਈ ਲੋੜੀਂਦੀ ਮਾਤਰਾ ਵਿੱਚ ਟ੍ਰਿੱਪਲ ਸੁਪਰ ਫਾਸਫੇਟ/ਡੀ.ਏ.ਪੀ/ਐੱਨ.ਪੀ.ਕੇ/ਐੱਸ.ਐੱਸ.ਪੀ ਉਪਲਬਧ ਹੈ ਕਿਉਂਕਿ ਜਿਲ੍ਹੇ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ ਅਤੇ ਹੋਰ ਫਾਸਫੇਟ ਖਾਦਾਂ ਪ੍ਰਾਪਤ ਹੋ ਰਹੀਆਂ ਹਨ ।
Punjab Bani 05 October,2024
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ ਪਟਿਆਲਾ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਭੱਠਲਾਂ ਵਿਖੇ ਕਰਨਲ ਭੁਪਿੰਦਰਪਾਲ ਸਿੰਘ ਦੇ ਖੇਤਾਂ 'ਚ ਪਰਾਲੀ ਪ੍ਰਬੰਧਨ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ । ਮਾਨਵ ਵਿਕਾਸ ਸੰਸਥਾਨ ਦੇ ਸਹਿਯੋਗ ਨਾਲ ਮਨਾਏ ਗਏ ਇਸ ਖੇਤ ਦਿਵਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਝੋਨੇ ਦੇ ਸਿੱਧੀ ਬਿਜਾਈ ਅਤੇ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਲਾਭ ਅਤੇ ਝੋਨੇ ਦੀਆਂ ਬਿਮਾਰੀਆਂ ਅਤੇ ਇਸ ਮੌਕੇ ਤੇਲੇ ਦੇ ਹੋ ਰਹੇ ਹਮਲੇ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਅਗਾਂਹਵਧੂ ਕਿਸਾਨ ਕਰਨਲ ਭੁਪਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਵਾਢੀ ਉਪਰੰਤ ਪਰਾਲੀ ਨੂੰ ਖੇਤਾਂ ਵਿੱਚ ਮਲਚ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਥੇ ਪਰਾਲੀ ਪਾਣੀ ਦੀ ਬੱਚਤ ਕਰਨ ਵਿੱਚ ਸਹਾਈ ਹੁੰਦੀ ਹੈ ਅਤੇ ਜਦ ਅਸੀਂ ਪਰਾਲੀ ਨੂੰ ਮਲਚਿੰਗ ਰਾਹੀਂ ਖੇਤਾਂ ਵਿੱਚ ਮਿਲਾਉਂਦੇ ਹਾਂ ਤਾਂ ਜ਼ਮੀਨ ਦਾ ਜੈਵਿਕ ਮਾਦਾ ਵਧਦਾ ਹੈ ਤੇ ਖਾਦਾਂ ਦੀ ਵਰਤੋਂ ਘੱਟ ਕਰਨੀ ਪੈ ਦੀ ਹੈ । ਉਨ੍ਹਾਂ ਦੱਸਿਆ ਕਿ ਉਹ ਸੀਮਤ ਖਾਦਾਂ ਦੀ ਅਤੇ ਸੀਮਤ ਹੀ ਪਾਣੀ ਦੀ ਵਰਤੋਂ ਕਰਦੇ ਹਨ, ਜਿਸ ਸਦਕਾ ਫ਼ਸਲ 'ਤੇ ਕੀੜੇ ਮਕੌੜਿਆਂ ਦਾ ਹਮਲਾ ਬਹੁਤ ਘੱਟ ਹੁੰਦਾ ਹੈ ਤੇ ਦਾਣਿਆਂ ਦਾ ਭਾਰ ਤੇ ਸਾਈਜ਼ ਰਵਾਇਤੀ ਫ਼ਸਲ ਨਾਲ ਵੱਧ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਵੀ ਹਾਜ਼ਰ ਸਨ । ਇਸ ਮੌਕੇ ਪਿੰਡ ਭੱਠਲਾਂ, ਮਿੱਠੂ ਮਾਜਰਾ, ਚਮਾਰਹੇੜੀ ਤੇ ਰਾਏਪੁਰ ਮੰਡਲਾ ਦੇ ਕਿਸਾਨ ਵੀ ਮੌਜੂਦ ਸਨ ।
Punjab Bani 05 October,2024
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੁਪਹਿਰ 2 ਵਜੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣਗੇ ਅਤੇ ਆਪਣੀਆਂ ਮੰਗਾਂ ਰੱਖਣਗੇ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ- ਅੱਜ ਕਿਸਾਨ ਆਗੂਆਂ ਦਾ ਵਫ਼ਦ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣ ਜਾਵੇਗਾ। ਵਫ਼ਦ ਵਿੱਚ ਕਾਕਾ ਸਿੰਘ ਕੋਟਲਾ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜ਼ੀਰਾ, ਹਰਪ੍ਰੀਤ ਸਿੰਘ ਸਿੰਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਸਤਨਾਮ ਸਿੰਘ ਸਾਹਨੀ ਆਦਿ ਸ਼ਾਮਲ ਹੋਣਗੇ।ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਜੋ ਵੀ ਸਮੱਸਿਆਵਾਂ ਆ ਰਹੀਆਂ ਸਨ, ਉਨ੍ਹਾਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡੀ.ਏ.ਪੀ ਅਤੇ ਪਰਾਲੀ ਪ੍ਰਬੰਧਨ, ਕਿਸਾਨਾਂ ਵੱਲੋਂ ਕੱਢੇ ਗਏ ਮਾਰਚ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਪੱਕੀ ਨੀਤੀ ਬਣਾਉਣ, ਭਾਰਤ ਮਾਲਾ ਸਕੀਮ ਤਹਿਤ ਜ਼ਮੀਨ ਐਕੁਆਇਰ ਕਰਨ ਦੀ ਨੀਤੀ ਸਮੇਤ ਕਈ ਮੁੱਦਿਆਂ `ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ । ਸਾਰੇ ਕਿਸਾਨ ਭਰਾ ਸੋਚ ਸਮਝ ਕੇ ਹੀ ਵੋਟ ਪਾਉਣ। ਕਿਉਂਕਿ ਸੂਬੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ `ਤੇ ਕਈ ਜੁਲਮ ਕੀਤੇ ਹਨ। ਅਜਿਹੇ `ਚ ਸੋਚ ਸਮਝ ਕੇ ਹੀ ਵੋਟ ਪਾਓ। ਕਿਉਂਕਿ ਸਾਡੇ ਕਿਸਾਨ ਸ਼ਹੀਦ ਹੋਏ ਸਨ ।
Punjab Bani 05 October,2024
ਡੀ. ਸੀ ਤੇ ਐਸ. ਐਸ. ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ
ਡੀ.ਸੀ ਤੇ ਐਸ.ਐਸ.ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ ਵਾਤਾਵਰਨ ਨੂੰ ਸਵੱਛ ਅਤੇ ਧਰਤੀ ਮਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਉੱਤੇ ਪੂਰੀ ਜ਼ਿੰਮੇਵਾਰੀ ਨਾਲ ਪਹਿਰਾ ਦੇਣ ਦੀ ਲੋੜ ਪਰਾਲੀ ਸਾੜ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਜਾਨ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ : ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਕੀਤੀ ਹੌਸਲਾ ਅਫਜਾਈ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੇਣ ਲਈ ਪਿੰਡਾਂ ਵਿੱਚ ਨੋਡਲ ਅਫ਼ਸਰ ਤਾਇਨਾਤ ਧੂਰੀ/ ਸੰਗਰੂਰ, 4 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਸਬ ਡਵੀਜ਼ਨ ਧੂਰੀ ਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕੀਤਾ । ਸਬ ਡਵੀਜ਼ਨ ਧੂਰੀ ਅਧੀਨ ਆਉਂਦੇ ਲੱਡਾ, ਕਾਂਝਲਾ, ਹਸਨਪੁਰ, ਮੂਲੋਵਾਲ, ਕੁੰਭੜਵਾਲ, ਬਾਲੀਆਂ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਵਾਤਾਵਰਨ ਨੂੰ ਸਵੱਛ ਅਤੇ ਧਰਤੀ ਮਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬਧਤਾ ਉੱਤੇ ਪੂਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਪਹਿਰਾ ਦੇਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਕੌੜੇ ਸੜ ਜਾਂਦੇ ਹਨ ਅਤੇ ਅਜਿਹਾ ਹੋਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਉੱਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ । ਉਹਨਾਂ ਕਿਹਾ ਕਿ ਜਿਵੇਂ ਇਨਸਾਨੀ ਸਰੀਰ ਨੂੰ ਤੰਦਰੁਸਤ ਰਹਿਣ ਲਈ ਕਈ ਪ੍ਰਕਾਰ ਦੇ ਵਿਟਾਮਿਨ ਅਤੇ ਖਣਿਜਾਂ ਦੀ ਲੋੜ ਹੈ ਠੀਕ ਉਸੇ ਤਰ੍ਹਾਂ ਫਸਲ ਨੂੰ ਵੀ 17 ਤੱਤਾਂ ਦੀ ਲੋੜ ਹੁੰਦੀ ਹੈ ਪਰ ਅੱਗ ਲਗਾਉਣ ਨਾਲ ਇਹ ਨਸ਼ਟ ਹੋ ਜਾਂਦੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾਉਣ ਨਾਲ ਫੈਲਣ ਵਾਲਾ ਜ਼ਹਿਰੀਲਾ ਧੂਆਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਮਾਰੂ ਨੁਕਸਾਨ ਪਹੁੰਚਾਉਂਦਾ ਹੈ ਜਿਸ ਨਾਲ ਸਾਹ ਅਤੇ ਦਮੇ ਦੀਆਂ ਬਿਮਾਰੀਆਂ ਉਹਨਾਂ ਨੂੰ ਆਪਣੇ ਕਲਾਵੇ ਵਿੱਚ ਲੈ ਲੈਂਦੀਆਂ ਹਨ ਅਤੇ ਕਈ ਵਾਰ ਕੀਮਤੀ ਜਾਨਾਂ ਵੀ ਅਜਿਹੀ ਅਣਗਹਿਲੀ ਅਤੇ ਲਾਪਰਵਾਹੀ ਕਾਰਨ ਗੁਆਚ ਜਾਂਦੀਆਂ ਹਨ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਵੀ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਪਿਛਲੇ ਲਗਭਗ ਇੱਕ ਹਫਤੇ ਤੋਂ ਉਹ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕਰ ਰਹੇ ਹਨ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜਿਹੜੇ ਕਿ ਲੋੜਵੰਦ ਕਿਸਾਨਾਂ ਨੂੰ ਉਹਨਾਂ ਦੀ ਜਰੂਰਤ ਮੁਤਾਬਕ ਸਬਸਿਡੀ ਉੱਤੇ ਖੇਤੀ ਮਸ਼ੀਨਰੀ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਐਸ.ਐਸ.ਪੀ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਵਾਸੀ ਨੂੰ ਨੋਡਲ ਅਧਿਕਾਰੀ ਦੇ ਪੱਧਰ 'ਤੇ ਵੀ ਕੋਈ ਦਿੱਕਤ ਪੇਸ਼ ਆਵੇਗੀ ਤਾਂ ਉਹ ਸੰਬੰਧਿਤ ਸਬ ਡਵੀਜ਼ਨ ਦੇ ਤਹਿਸੀਲਦਾਰ, ਥਾਣਾ ਮੁਖੀ, ਐਸਡੀਐਮ ਜਾਂ ਡੀਐਸਪੀ ਨਾਲ ਤਾਲਮੇਲ ਕਰ ਸਕਦਾ ਹੈ ਤਾਂ ਜੋ ਉਸ ਨੂੰ ਦਰਪੇਸ਼ ਮੁਸ਼ਕਿਲ ਦਾ ਫੌਰੀ ਹੱਲ ਹੋ ਸਕੇ । ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਭਰਵੇਂ ਇਕੱਠਾਂ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਉਹ ਪਿਛਲੇ ਕਈ ਸਾਲਾਂ ਤੋਂ ਖੇਤਾਂ ਵਿੱਚ ਹੀ ਰਲਾਉਣ ਨੂੰ ਤਰਜੀਹ ਤੇ ਰਹੇ ਹਨ ਅਤੇ ਉਹਨਾਂ ਦੀਆਂ ਫਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਜਿਹੇ ਕਿਸਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਮਨੁੱਖਤਾ ਅਤੇ ਵਾਤਾਵਰਣ ਦੀ ਰਾਖੀ ਲਈ ਅਜਿਹੇ ਕਿਸਾਨਾਂ ਵੱਲੋ ਅਪਣਾਏ ਢੰਗਾਂ ਨੂੰ ਅਪਣਾਉਣ ਦੀ ਲੋੜ ਉਤੇ ਜੋਰ ਦਿੱਤਾ । ਇਸ ਮੌਕੇ ਐਸ.ਡੀ.ਐਮ ਧੂਰੀ ਵਿਕਾਸ ਹੀਰਾ, ਤਹਿਸੀਲਦਾਰ ਮਨਮੋਹਨ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰਤਾ ਕਰਨਬੀਰ ਸਿੰਘ ਰੰਧਾਵਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 04 October,2024
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ ਸੰਗਰੂਰ, 4 ਅਕਤੂਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਅਣਥੱਕ ਯਤਨਾਂ ਸਦਕਾ ਅੱਜ ਸਥਾਨਕ ਅਨਾਜ ਮੰਡੀ ਵਿੱਚ ਬਾਸਮਤੀ ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਆੜ੍ਹਤੀਆਂ ਅਤੇ ਮਜ਼ਦੂਰਾਂ ਵਿੱਚ ਬਾਸਮਤੀ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀਆਂ ਮੁਸ਼ਕਲਾਂ ਤੇ ਮਸਲੇ ਪੂਰੇ ਪਾਰਦਰਸ਼ੀ ਢੰਗ ਨਾਲ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਸੂਬਾ ਪੱਧਰ ਦੇ ਮਸਲੇ ਵੀ ਮੁੱਖ ਮੰਤਰੀ ਵੱਲੋਂ ਜਲਦ ਹੱਲ ਕਰਵਾਏ ਜਾਣਗੇ ਅਤੇ ਕੇਂਦਰ ਦੇ ਪੱਧਰ ਦੇ ਮਸਲੇ ਹੱਲ ਕਰਵਾਉਣ ਲਈ ਵੀ ਲੋੜੀਂਦੇ ਯਤਨ ਜਾਰੀ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੀਰਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹਰ ਹੀਲੇ ਪ੍ਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਬੇੜੇ ਲਈ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜਿਸਦਾ ਫਾਇਦਾ ਚੁੱਕ ਕੇ ਕਿਸਾਨ ਕੁਦਰਤੀ ਢੰਗ ਨਾਲ ਹੀ ਅਗਲੀ ਫਸਲ ਲਈ ਖੇਤ ਤਿਆਰ ਕਰ ਸਕਦੇ ਹਨ । ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁੱਖਾ ਮਾਨ, ਪਰਦੀਪ ਸਿੰਗਲਾ ਅਤੇ ਪ੍ਰਾਈਵੇਟ ਵਪਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ।
Punjab Bani 04 October,2024
ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ
ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਚੰਡੀਗੜ੍ਹ : ਪੰਜਾਬ ਵਿਚ ਸਾਉਣੀ ਦੇ ਸੀਜ਼ਨ ਦੇ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਦੇ ਚਲਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਵਲੋਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਇਨ੍ਹਾਂ ਸ਼ਹਿਰਾਂ ਨੂੰ ਕੇਂਦਰ ਨੇ ਗੈਰ-ਪ੍ਰਾਪਤੀ ਵਾਲੇ ਸ਼ਹਿਰਾਂ ਦੀ ਸੂਚੀ `ਚ ਸ਼ਾਮਲ ਕੀਤਾ ਸੀ।ਇਹੋ ਕਾਰਨ ਹੈ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਸੂਬੇ ਵਿੱਚ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਇਹ 9 ਸ਼ਹਿਰ ਡੇਰਾਬੱਸੀ, ਗੋਬਿੰਦਗੜ੍ਹ, ਜਲੰਧਰ, ਖੰਨਾ, ਲੁਧਿਆਣਾ, ਨੰਗਲ, ਪਠਾਨਕੋਟ, ਪਟਿਆਲਾ ਅਤੇ ਅੰਮ੍ਰਿਤਸਰ ਹਨ।ਇਸ ਤੋਂ ਇਲਾਵਾ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵੀ 16 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਹੈ, ਜੋ ਪਰਾਲੀ ਸਾੜਨ ਦੇ ਮੁੱਦੇ `ਤੇ ਨਜ਼ਰ ਰੱਖਣਗੀਆਂ। ਇਹ ਟੀਮਾਂ 16 ਜ਼ਿਲ੍ਹਿਆਂ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਵਿੱਚ ਕੰਮ ਕਰਨਗੀਆਂ।ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੀ ਝੋਨੇ ਦੀ ਪਰਾਲੀ ਪ੍ਰਬੰਧਨ ਸੈੱਲ ਸਥਾਪਿਤ ਕੀਤੇ ਜਾ ਰਹੇ ਹਨ। ਇਸ ਰਾਹੀਂ ਕਮਿਸ਼ਨ ਸਾਉਣੀ ਦੇ ਸੀਜ਼ਨ ਦੌਰਾਨ ਹੀ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਦਾ ਕੰਮ ਕਰੇਗਾ। ਫਲਾਇੰਗ ਸਕੁਐਡ ਵੱਲੋਂ ਜ਼ਮੀਨੀ ਪੱਧਰ `ਤੇ ਰੋਜ਼ਾਨਾ ਸਥਿਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਪਰਾਲੀ ਸਾੜਨ ਦੀ ਸੂਚਨਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਮਿਸ਼ਨ ਨੂੰ ਦਿੱਤੀ ਜਾਵੇਗੀ। ਹਰਿਆਣਾ ਦੇ 10 ਜ਼ਿਲ੍ਹਿਆਂ ਲਈ ਵੀ ਟੀਮਾਂ ਬਣਾਈਆਂ ਗਈਆਂ ਹਨ। ਇਸ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਰਾਜ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਨਗੀਆਂ ਕਿ ਉਹ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਕਿਵੇਂ ਕੰਮ ਕਰ ਰਹੇ ਹਨ। ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਹੌਟਸਪੌਟ ਜ਼ਿਲ੍ਹਿਆਂ ਦੀ ਪਛਾਣ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।ਕੇਂਦਰ ਨੇ 9 ਸ਼ਹਿਰਾਂ ਨੂੰ ਗੈਰ ਪ੍ਰਾਪਤੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਗੈਰ-ਪ੍ਰਾਪਤੀ ਵਾਲੇ ਸ਼ਹਿਰਾਂ ਨੂੰ ਘੋਸ਼ਿਤ ਕੀਤਾ ਜਾਂਦਾ ਹੈ ਜੋ 5 ਸਾਲਾਂ ਦੀ ਮਿਆਦ ਵਿੱਚ ਲਗਾਤਾਰ 10 ਹਵਾ ਗੁਣਵੱਤਾ ਪੱਧਰਾਂ ਲਈ ਰਾਸ਼ਟਰੀ ਅੰਬੀਨਟ ਏਅਰ ਕੁਆਲਿਟੀ ਸਟੈਂਡਰਡ ਨੂੰ ਪੂਰਾ ਨਹੀਂ ਕਰਦੇ ਹਨ। 10 ਹਵਾ ਪ੍ਰਦੂਸ਼ਣ ਦਾ ਇੱਕ ਪੱਧਰ ਹੈ ਜੋ ਹਰ ਕਿਸੇ ਦੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਹਵਾ ਵਿਚ ਪ੍ਰਦੂਸ਼ਣ ਦੇ ਕਣਾਂ ਦਾ ਪੱਧਰ ਵਧਣ ਨਾਲ ਸਾਹ ਲੈਣ ਵਿਚ ਤਕਲੀਫ਼, ਅੱਖਾਂ ਵਿਚ ਜਲਨ ਆਦਿ ਹੋ ਜਾਂਦੀ ਹੈ।ਕੇਂਦਰ ਸਰਕਾਰ ਨੇ 131 ਸ਼ਹਿਰਾਂ ਵਿੱਚ ਪ੍ਰਦੂਸ਼ਣ ਪੱਧਰ ਨੂੰ ਸੁਧਾਰਨ ਲਈ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ, ਜਿਸ ਵਿੱਚ ਰਾਜ ਦੇ ਉਪਰੋਕਤ 9 ਸ਼ਹਿਰ ਸ਼ਾਮਲ ਹਨ। ਇਸ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ ਪਰ ਹਾਲ ਹੀ ਵਿੱਚ ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਵਧੇਰੇ ਪ੍ਰਦੂਸ਼ਣ ਵਾਲੇ ਟਾਪ 10 ਸ਼ਹਿਰਾਂ ਵਿੱਚ ਰਿਹਾ। ਇਸ ਲਈ ਸੂਬੇ ਵਿੱਚ ਹੋਰ ਕੰਮ ਕਰਨ ਦੀ ਲੋੜ ਹੈ। ਮਿਉਂਸਪਲ ਸੰਸਥਾਵਾਂ ਦੁਆਰਾ ਮਸ਼ੀਨੀ ਸਵੀਪਿੰਗ ਅਤੇ ਹਰਿਆਲੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ `ਚ ਵੀਰਵਾਰ ਨੂੰ ਫਿਰ ਤੋਂ ਪਰਾਲੀ ਸਾੜੀ ਗਈ। ਅੱਠ ਨਵੇਂ ਕੇਸਾਂ ਨਾਲ ਕੁੱਲ ਗਿਣਤੀ 179 ਹੋ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਤਿੰਨ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਦੇ, ਦੋ ਗੁਰਦਾਸਪੁਰ, ਇੱਕ ਜਲੰਧਰ ਅਤੇ ਦੋ ਤਰਨਤਾਰਨ ਜ਼ਿਲ੍ਹੇ ਦੇ ਹਨ। ਪਿਛਲੇ ਦੋ ਸਾਲਾਂ ਵਿੱਚ, ਇਸ ਦਿਨ 2023 ਵਿੱਚ, ਪਰਾਲੀ ਸਾੜਨ ਦੇ ਰਿਕਾਰਡ 105 ਮਾਮਲੇ ਸਾਹਮਣੇ ਆਏ ਸਨ। ਸਾਲ 2022 ਵਿੱਚ 79 ਮਾਮਲੇ ਸਨ। ਪੰਜਾਬ ਵਿੱਚ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 179 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਸਾਲ 2023 ਵਿੱਚ ਇਸ ਸਮੇਂ ਦੌਰਾਨ 561 ਅਤੇ ਸਾਲ 2022 ਵਿੱਚ 350 ਕੇਸ ਸਨ। ਇਸ ਵਾਰ ਅੰਮ੍ਰਿਤਸਰ ਜ਼ਿਲ੍ਹਾ 86 ਕੇਸਾਂ ਨਾਲ ਪਰਾਲੀ ਸਾੜਨ ਵਿੱਚ ਪਹਿਲੇ ਨੰਬਰ ’ਤੇ ਹੈ।
Punjab Bani 04 October,2024
ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ
ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ ਨਵੀਂ ਦਿੱਲੀ : ਕੇਂਦਰੀ ਕੈਬਨਿਟ ਨੇ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਸਥਾਈ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਯਕੀਨੀ ਬਣਾਉਣ ਦੇ ਇਰਾਦੇ ਨਾਲ ਕੇਂਦਰ ਨੇ ਪੀਐੱਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕ੍ਰਿਸ਼ੋਨਤੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੋਵੇਂ ਯੋਜਨਾਵਾਂ ’ਤੇ ਕੁੱਲ 1,01,321.61 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਨੇ ਖੇਤੀ ਮੰਤਰਾਲੇ ਤਹਿਤ ਚੱਲ ਰਹੀਆਂ ਸਾਰੀਆਂ ਕੇਂਦਰੀ ਸਪਾਂਸਰਡ ਯੋਜਨਾਵਾਂ ਨੂੰ ਦੋ ਪ੍ਰਮੁੱਖ ਯੋਜਨਾਵਾਂ ’ਚ ਤਰਕਸੰਗਤ ਬਣਾਉਣ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਨੇ ਖਾਣ ਯੋਗ ਤੇਲਾਂ-ਤੇਲ ਬੀਜਾਂ ਬਾਰੇ ਕੌਮੀ ਮਿਸ਼ਨ ਤਹਿਤ 10,103 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਹਨ। ਸਰਕਾਰ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਕਿਹਾ ਕਿ ਅਗਲੇ ਸੱਤ ਸਾਲਾਂ ’ਚ ਤੇਲ ਬੀਜਾਂ ਦੇ ਉਤਪਾਦਨ ’ਚ ਮੁਲਕ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਖਾਣ ਯੋਗ ਤੇਲਾਂ ਬਾਰੇ ਕੌਮੀ ਮਿਸ਼ਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮਿਸ਼ਨ ਤਹਿਤ ਤੇਲ ਬੀਜਾਂ ਦਾ ਉਤਪਾਦਨ 2022-23 ਦੇ 3.9 ਕਰੋੜ ਟਨ ਤੋਂ ਵਧਾ ਕੇ 2030-31 ਤੱਕ 6.97 ਕਰੋੜ ਟਨ ਕਰਨ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਇਸ ਸਮੇਂ ਪਾਮ ਤੇਲ ਇੰਡੋਨੇਸ਼ੀਆ ਅਤੇ ਮਲੇਸ਼ੀਆ ਤੋਂ ਮੰਗਵਾਉਂਦਾ ਹੈ ਜਦਕਿ ਸੋਇਆਬੀਨ ਤੇਲ ਬ੍ਰਾਜ਼ੀਲ ਅਤੇ ਅਰਜਨਟੀਨਾ ਤੋਂ ਆਉਂਦਾ ਹੈ। ਇਸੇ ਤਰ੍ਹਾਂ ਸੂਰਜਮੁਖੀ ਤੇਲ ਰੂਸ ਅਤੇ ਯੂਕਰੇਨ ਤੋਂ ਮੰਗਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀਆ ਅਤੇ ਬਾਂਗਲਾ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦਾ ਵੀ ਫ਼ੈਸਲਾ ਕੀਤਾ ਹੈ।
Punjab Bani 04 October,2024
ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ
ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ ਬੀਜਾਪੁਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਨਕਸਲਵਾਦ ਇਕ ਵਿਚਾਰਧਾਰਾ ਹੈ, ਜਿਸ ਨੂੰ ਵਿਚਾਰਧਾਰਾ ਰਾਹੀਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਇਸ ਸਮੱਸਿਆ ਤੋਂ ਨਿਪਟਣ ਦੇ ਨਾਮ ’ਤੇ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਦੀ ਬੀਜਾਪੁਰ ਜ਼ਿਲ੍ਹਾ ਇਕਾਈ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਸੂਬੇ ਦੇ ਨਕਸਲ ਪ੍ਰਭਾਵਿਤ ਬਸਤਰ ਖੇਤਰ ਵਿੱਚ ਪੇਂਡੂ ਸੈਰ ਸਪਾਟਾ ਨੀਤੀ ਸ਼ੁਰੂ ਕਰਨ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਕਬਾਇਲੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਮੁਕਾਬਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਪਿੰਡ ਵਾਸੀਆਂ ਨੂੰ ਦੋਵੇਂ ਧਿਰਾਂ (ਸੁਰੱਖਿਆ ਬਲਾਂ ਤੇ ਨਕਸਲੀਆਂ) ਦੀ ਮਾਰ ਝੱਲਣੀ ਪੈਂਦੀ ਹੈ। ਉਹ ਹਥਿਆਰ ਲੈ ਕੇ ਨਹੀਂ ਲੜ ਸਕਦੇ। ਉਨ੍ਹਾਂ ਨੂੰ ਸੁਰੱਖਿਆ ਬਲਾਂ ਦੇ ਨਾਲ-ਨਾਲ ਨਕਸਲੀਆਂ ਤੋਂ ਵੀ ਆਪਣੀ ਰੱਖਿਆ ਕਰਨੀ ਹੁੰਦੀ ਹੈ।
Punjab Bani 04 October,2024
ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਡੀ.ਸੀ ਅਤੇ ਐਸ.ਐਸ.ਪੀ. ਵੱਲੋਂ ਮਾਲ ਤੇ ਪੁਲਿਸ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 3 ਅਕਤੂਬਰ : ਸੰਗਰੂਰ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਜ਼ਿਲ੍ਹੇ ਨੂੰ ਕਲੱਸਟਰਾਂ ਵਿੱਚ ਵੰਡ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਹਰੇਕ ਪਿੰਡ ਵਿੱਚ ਇੱਕ ਨੋਡਲ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਕਲੱਸਟਰ ਅਧਿਕਾਰੀਆਂ, ਸਰਕਲ ਰੈਵੇਨਿਊ ਅਫ਼ਸਰਾਂ, ਖੇਤੀਬਾੜੀ, ਪੁਲਿਸ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਸਬੰਧਤ ਇਲਾਕੇ ਵਿੱਚ ਅੱਜ ਤੋਂ ਹੀ ਸਰਗਰਮ ਕਦਮ ਪੁੱਟੇ ਜਾਣ ਦੀ ਲੋੜ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸਮੂਹ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਿੰਡਾਂ ਵਿੱਚ ਨੋਡਲ ਅਫ਼ਸਰਾਂ ਨਾਲ ਤਾਲਮੇਲ ਰੱਖਦੇ ਹੋਏ ਅਗੇਤੇ ਤੌਰ ’ਤੇ ਜਾ ਕੇ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਦਾ ਜਾਇਜ਼ਾ ਲੈ ਲੈਣ ਤਾਂ ਜੋ ਕਿਸੇ ਪਿੰਡ ਵਿੱਚ ਕੋਈ ਕਮੀ ਪਾਏ ਜਾਣ ’ਤੇ ਪ੍ਰਸ਼ਾਸਨਿਕ ਪੱਧਰ ’ਤੇ ਢੁਕਵੇਂ ਕਦਮ ਪੁੱਟੇ ਜਾ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਇਸਦੇ ਯੋਗ ਨਿਬੇੜੇ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੇ ਸਬਸਿਡੀ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ । ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤ ਸਕੱਤਰਾਂ ਰਾਹੀਂ ਘਰ-ਘਰ ਇਹ ਸੁਨੇਹਾ ਪਹੁੰਚਾਇਆ ਜਾਵੇ ਕਿ ਪਰਾਲੀ ਦਾ ਯੋਗ ਪ੍ਰਬੰਧਨ ਸਮੇਂ ਦੀ ਅਹਿਮ ਲੋੜ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਖਤਰੇ ਵਿੱਚ ਪੈਂਦੀ ਹੈ ਅਤੇ ਵਾਤਾਵਰਣ ਨੂੰ ਵੀ ਜ਼ਹਿਰੀਲੇ ਧੂੰਏ ਕਾਰਨ ਭਾਰੀ ਨੁਕਸਾਨ ਪਹੁੰਚਦਾ ਹੈ ਇਸ ਲਈ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਵੀ ਜ਼ਿਲ੍ਹੇ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਦਾਇਤ ਕੀਤੀ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਰਾਹੀਂ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਦੀ ਸਾਰੀਆਂ ਧਿਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਸਬੰਧਤ ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਧੂਰੀ ਵਿਕਾਸ ਹੀਰਾ, ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਤੋਂ ਇਲਾਵਾ ਸਮੂਹ ਕਲੱਸਟਰ ਅਫ਼ਸਰ ਵੀ ਹਾਜ਼ਰ ਸਨ ।
Punjab Bani 03 October,2024
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ ਪਟਿਆਲਾ : ਇਥੇ ਰੇਲਵੇ ਸਟੇਸ਼ਨ ਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਅਗਵਾਈ ਵਿੱਚ ਕਿਸਾਨਾਂ ਨੇ 12.30 ਤੋਂ 2.30 ਤੱਕ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ। ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਵਧਾਕੇ 200 ਦਿਨ ਕੀਤੀ ਜਾਵੇ।ਉਹਨਾਂ ਅੱਗੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਮੰਗਵਾਉਣ ਅਤੇ ਲਾਗੂ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੈਲੀ ਦੀ ਸਟੇਜ ਸਕੱਤਰ ਦੀ ਭੂਮਿਕਾ ਗੁਰਨਾਮ ਸਿੰਘ ਢੈਂਠਲ ਨੇ ਨਿਭਾਈ ਅਤੇ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸਵਾਜਪੁਰ, ਪਰਵਿੰਦਰ ਸਿੰਘ ਬਾਬਰਪੁਰ, ਜੰਗ ਸਿੰਘ ਭਤੇੜੀ, ਬਲਕਾਰ ਸਿੰਘ, ਗੁਰਧਿਆਨ ਸਿੰਘ ਸਿਓਨਾ, ਜਰਨੈਲ ਸਿੰਘ ਕਾਲੇਕੇ, ਸੁਰਿੰਦਰ ਕਕਰਾਲਾ, ਪਵਨ ਪਸਿਆਣਾ, ਗੁਰਵਿੰਦਰ ਸਿੰਘ ਸਦਰਪੁਰਾ, ਚਮਕੌਰ ਸਿੰਘ ਭੇਡਪੁਰਾ ਆਦਿ ਨੇ ਸੰਬੋਧਨ ਕੀਤਾ।
Punjab Bani 03 October,2024
ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀ ਏ ਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ
ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀਏਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ -ਸਹਿਕਾਰੀ ਸਭਾਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਡੀਏਪੀ ਖਾਦ ਦੀ ਸਪਲਾਈ : ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 2 ਲੱਖ 30 ਹਜ਼ਾਰ ਹੈਕਟੇਅਰ ਰਕਬੇ ’ਚ ਬੀਜੀ ਜਾਣ ਵਾਲੀ ਫ਼ਸਲ ਲਈ ਕਿਸਾਨਾਂ ਨੂੰ ਡੀਏਪੀ ਖਾਦ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀਏਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਪਲਾਈ ਹੋ ਰਹੀ ਖਾਦ ਪਹਿਲ ਦੇ ਆਧਾਰ ’ਤੇ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਨੂੰ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਖਾਦ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਹਾੜੀ ਸੀਜ਼ਨ ਦੌਰਾਨ 2 ਲੱਖ 30 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਆਲੂ, ਸਰ੍ਹੋਂ ਤੇ ਸਬਜ਼ੀਆਂ ਦੀ ਬਿਜਾਈ ਕੀਤੀ ਜਾਂਦੀ ਹੈ, ਇਸ ਲਈ 30 ਹਜ਼ਾਰ ਐਮ.ਟੀ. ਡੀਏਪੀ ਖਾਦ ਦੀ ਲੋੜ ਹੁੰਦੀ ਹੈ ਤੇ ਜ਼ਿਲ੍ਹੇ ਅੰਦਰ ਲਗਾਤਾਰ ਡੀਏਪੀ ਦੇ ਰੈਕ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਕਿਸਾਨਾਂ ਨੂੰ ਖਾਦ ਦੀ ਸਪਲਾਈ ਕੀਤੀ ਜਾ ਰਹੀ ਹੈ । ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸੰਗਰਾਮ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ 263 ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਨੂੰ ਖਾਦ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹਾਲੇ ਵਾਢੀ ਸ਼ੁਰੂ ਹੋਈ ਹੈ ਪਰ ਸਹਿਕਾਰੀ ਸਭਾਵਾਂ ਵਿੱਚ ਖਾਦ ਪੁੱਜਣੀ ਸ਼ੁਰੂ ਹੋ ਚੁੱਕੀ ਹੈ ਤੇ ਜਦ ਕਿਸਾਨਾਂ ਨੂੰ ਖਾਦ ਦੀ ਜ਼ਰੂਰਤ ਹੋਵੇਗੀ ਉਸ ਸਮੇਂ ਤੱਕ ਖਾਦ ਪੂਰੀ ਉਪਲਬੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਖਾਦ ਦੀ 75 ਫ਼ੀਸਦੀ ਸਪਲਾਈ ਮਾਰਕਫੈੱਡ ਵੱਲੋਂ ਤੇ 25 ਫ਼ੀਸਦੀ ਈਫਕੋ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੀ ਨੇੜਲੀ ਸਹਿਕਾਰੀ ਸਭਾ ਨਾਲ ਰਾਬਤਾ ਰੱਖਣ ਦੀ ਅਪੀਲ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਵਾਢੀ ਕਰ ਰਹੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਸਹਿਯੋਗ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਕਿਸਾਨ ਪਰਾਲੀ ਦੀ ਨਿਪਟਾਰੇ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਤਾਂ ਜੋ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧ ਸਕੇ ਤੇ ਖਾਦਾਂ ਦੀ ਵਰਤੋਂ ’ਚ ਕਮੀ ਆਵੇ ।
Punjab Bani 03 October,2024
ਐਸ. ਡੀ. ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ
ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ -ਕਿਸਾਨ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ : ਐਸ.ਡੀ.ਐਮ ਪਟਿਆਲਾ, 3 ਅਕਤੂਬਰ : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਐਸ.ਡੀ.ਐਮ ਪਟਿਆਲਾ ਮਨਜੀਤ ਕੌਰ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਪਟਿਆਲਾ ਸਬ ਡਵੀਜ਼ਨ ਦੇ ਪਿੰਡ ਲੰਗ, ਚਲੈਲਾ, ਕਸਿਆਣਾ ਤੇ ਫੱਗਣ ਮਾਜਰਾ ਸਮੇਤ ਦਰਜਨ ਦੇ ਕਰੀਬ ਪਿੰਡ ਦਾ ਦੌਰਾ ਕਰਦਿਆਂ ਐਸ.ਡੀ.ਐਮ ਨੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਮਸ਼ੀਨਰੀ ਲਈ ਆਪਣੇ ਪਿੰਡ ਦੇ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾ ਫੇਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬਣਾਈ ਗਈ ’ਉੱਨਤ ਕਿਸਾਨ’ ਐਪ ਰਾਹੀਂ ਲੋੜੀਂਦੀ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਮੌਕੇ ਉਨ੍ਹਾਂ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ । ਇਸ ਦੌਰਾਨ ਐਸ.ਡੀ.ਐਮ ਮਨਜੀਤ ਕੌਰ ਨੇ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦਾ ਅਤੇ ਧਰਤੀ ਸਮੇਤ ਪੌਣ-ਪਾਣੀ ਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਮਸ਼ੀਨਰੀ ਉਪਲਬੱਧ ਹੈ, ਕਿਸਾਨ ਆਪਣੇ ਖੇਤ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਦਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਪਰਮਜੀਤ ਕੌਰ ਵੀ ਮੌਜੂਦ ਸਨ ।
Punjab Bani 03 October,2024
ਸੂਬਾ ਸਰਕਾਰਾਂ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਕਿਸਾਨ ਵੀ ਹੋਣਗੇ ਅੰਦੋਲਨ ਵਿੱਚ ਸ਼ਾਮਲ
ਸੂਬਾ ਸਰਕਾਰਾਂ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਮੰਨੇ ਨਹੀਂ ਤਾਂ ਕਿਸਾਨ ਵੀ ਹੋਣਗੇ ਅੰਦੋਲਨ ਵਿੱਚ ਸ਼ਾਮਲ ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਨੇ ਦੇਵੀਦਾਸਪੁਰਾ ਰੇਲਵੇ ਫਾਟਕ ’ਤੇ ਦੁਪਹਿਰ 12:30 ਵਜੇ ਧਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਟ੍ਰੈਕ `ਤੇ ਬੈਠਣ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ `ਤੇ ਆਪਣਾ ਗੁੱਸਾ ਕੱਢਿਆ। ਉਨ੍ਹਾਂ ਕਿਹਾ ਕਿ ਜੇਕਰ ਲਖੀਮਪੁਰ ਕਾਂਡ ਵਿੱਚ ਬਿੱਟੂ ਦੇ ਸਾਥੀਆਂ ਦੀ ਮੌਤ ਹੋ ਜਾਂਦੀ ਤਾਂ ਉਨ੍ਹਾਂ ਦਾ ਕੀ ਹਾਲ ਹੋਣਾ ਸੀ। ਉਨ੍ਹਾਂ ਕੰਗਨਾ ਨੂੰ ਮੂਰਖ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਭਾਜਪਾ ਨੇਤਾਵਾਂ ਦੇ ਇਸ਼ਾਰੇ `ਤੇ ਕੰਗਣਾ ਅਤੇ ਬਿੱਟੂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਵਣ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਮਿਸ਼ਨ ਏਜੰਟਾਂ ਅਤੇ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਸਮੇਂ ਸਿਰ ਮੰਨ ਕੇ ਹੜਤਾਲ ਖਤਮ ਨਾ ਕੀਤੀ ਤਾਂ ਕਿਸਾਨ ਵੀ ਇਸ ਅੰਦੋਲਨ ਵਿੱਚ ਕੁੱਦਣਗੇ ਅਤੇ ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਸਮੇਤ ਹੜਤਾਲ ਵਿੱਚ ਸ਼ਾਮਲ ਹੋਣਗੇ ।
Punjab Bani 03 October,2024
ਕਿਸਾਨਾਂ ਦੁਪਹਿਰ 12:30 ਵਜੇ ਤੋ਼ ਪੰਜਾਬ `ਚ ਕਰੀਬ 35 ਥਾਵਾਂ `ਤੇ ਰੇਲ ਪਟੜੀਆਂ `ਤੇ ਬੈਠ ਕੇ ਰੇਲਾਂ ਰੋਕ ਕੇ ਕੀਤਾ ਰੋਸ ਪ੍ਰਗਟ
ਕਿਸਾਨਾਂ ਦੁਪਹਿਰ 12:30 ਵਜੇ ਤੋ਼ ਪੰਜਾਬ `ਚ ਕਰੀਬ 35 ਥਾਵਾਂ `ਤੇ ਰੇਲ ਪਟੜੀਆਂ `ਤੇ ਬੈਠ ਕੇ ਰੇਲਾਂ ਰੋਕ ਕੇ ਕੀਤਾ ਰੋਸ ਪ੍ਰਗਟ ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ `ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੇਰਕਾ ਰੇਲਵੇ ਸਟੇਸ਼ਨ `ਤੇ ਧਰਨਾ ਦੇਣਾ ਆਪਣੇ ਮਿਥੇ ਸਮੇਂ 12. 30 ਵਜੇ ਤੋਂ ਜਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਵੱਲਾ ਅਤੇ ਹੋਰ ਰੇਲਵੇ ਫਾਟਕਾਂ `ਤੇ ਵੀ ਟ੍ਰੈਕ ਜਾਮ ਕੀਤੇ ਹਨ। ਕਿਸਾਨਾਂ ਦੇ ਧਰਨੇ ਦੀ ਚਿਤਾਵਨੀ ਤੋਂ ਬਾਅਦ ਜੀ. ਆਰ. ਪੀ. ਅਤੇ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦੀ ਹੜ੍ਹਤਾਲ ਕਾਰਨ ਰੇਲਵੇ ਸਟੇਸ਼ਨ `ਤੇ ਆਉਣ-ਜਾਣ ਵਾਲੀਆਂ ਗੱਡੀਆਂ `ਤੇ ਕੋਈ ਖਾਸ ਅਸਰ ਨਹੀਂ ਪਵੇਗਾ। ਕਿਸਾਨ 12:30 ਤੋਂ 2:30 ਤੱਕ ਪ੍ਰਦਰਸ਼ਨ ਕਰਨਗੇ । ਇਸ ਸਮੇਂ ਦੌਰਾਨ ਅੰਮ੍ਰਿਤਸਰ ਤੋਂ ਦੁਪਹਿਰ 01:05 ਵਜੇ ਰਵਾਨਾ ਹੋਣ ਵਾਲੀ ਸਿਰਫ ਫਲਾਇੰਗ (14650) ਰੇਲਗੱਡੀ ਪ੍ਰਭਾਵਿਤ ਹੋਵੇਗੀ। ਜਲੰਧਰ ਰੇਲਵੇ ਸਟੇਸ਼ਨ `ਤੇ ਚੱਲ ਰਹੇ ਕੰਮ ਕਾਰਨ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਸ਼ਤਾਬਦੀ ਐਕਸਪ੍ਰੈਸ ਪਹਿਲਾਂ ਹੀ ਫਗਵਾੜਾ ਪਹੁੰਚ ਰਹੀ ਹੈ ਅਤੇ ਇੱਥੋਂ ਹੀ ਵਾਪਸ ਪਰਤ ਰਹੀ ਹੈ । ਇਸ ਤੋਂ ਇਲਾਵਾ ਦੁਪਹਿਰ 03:05 ਵਜੇ ਰਵਾਨਾ ਹੋਣ ਵਾਲੀ ਸ਼ਾਨ-ਏ-ਪੰਜਾਬ ਐਕਸਪ੍ਰੈਸ ਅਤੇ ਦੁਪਹਿਰ 02.05 ਵਜੇ ਰਵਾਨਾ ਹੋਣ ਵਾਲੀ ਨੰਗਲ ਡੈਮ ਐਕਸਪ੍ਰੈਸ ਨੂੰ 9 ਅਕਤੂਬਰ ਤੱਕ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਹੈ।ਜਿ਼ਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਟਰੈਕ ਨੂੰ ਜਾਮ ਕਰ ਰਹੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਲਖੀਮਪੁਰ ਖੇੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਐਮਐਸਪੀ ਸਮੇਤ ਕਰੀਬ 12 ਮੰਗਾਂ ਪੈਂਡਿੰਗ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Punjab Bani 03 October,2024
ਕਿਸਾਨ ਰੋਕਣਗੇ ਅੱਜ 12 ਤੋਂ 2.30 ਵਜੇ ਤੱਕ ਰੇਲ ਗੱਡੀਆਂ
ਕਿਸਾਨ ਰੋਕਣਗੇ ਅੱਜ 12 ਤੋਂ 2.30 ਵਜੇ ਤੱਕ ਰੇਲ ਗੱਡੀਆਂ ਚੰਡੀਗੜ੍ਹ : ਆਪਣੀਆਂ ਮੰਗਾਂ ਦੇ ਹੱਕ ਵਿਚ ਦੁਪਹਿਰ 12 ਤੋਂ ਦੁਪਹਿਰ ਦੇ 2.30 ਵਜੇ ਤੱਕ 38 ਥਾਵਾਂ ’ਤੇ ਆਪਣੀਆਂ ਮੰਗਾਂ ਦੀ ਪੂਰਤੀ ਕਰਵਾਉਣ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਰੇਲ ਗੱਡੀਆਂ ਰੋਕੀਆਂ ਜਾਣਗੀਆਂ।ਦੱਸਣਯੋਗ ਹੈ ਕਿ ਉਕਤ ਪ੍ਰੋਗਰਾਮ ਦੇਸ਼ ਭਰ ਵਿਚ ਰੇਲ ਰੋਕੋ ਪ੍ਰੋਗਰਾਮ ਦੇ ਹਿੱਸੇ ਵਜੋਂ ਹੋਵੇਗਾ।ਕਿਸਾਨ ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਦੇਣ ਅਤੇ ਯੂ ਪੀ ਦੇ ਲਖੀਮਪੁਰ ਖੀਰੀ ਮਾਮਲੇ ਵਿਚ ਨਿਆਂ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
Punjab Bani 03 October,2024
ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ
ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਹਰੇਕ ਕਿਸਾਨ ਤੱਕ ਬਣਾਈ ਪਹੁੰਚ -ਜ਼ਿਲ੍ਹੇ ਦੇ 2.32 ਲੱਖ ਹੈਕਟੇਅਰ ਰਕਬੇ ਚੋਂ 13.70 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਨਿਪਟਾਰੇ ਲਈ ਪੁਖਤਾ ਪ੍ਰਬੰਧ -ਖੇਤੀਬਾੜੀ ਵਿਭਾਗ ਨੇ 242 ਪਿੰਡ ਪੱਧਰ 'ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾਏ -ਤਿੰਨ ਮੋਬਾਇਲ ਵੈਨਾਂ, ਨੁੱਕੜ ਨਾਟਕ, ਆਸ਼ਾ ਵਰਕਰਾਂ ਤੇ ਸਕੂਲੀ ਵਿਦਿਆਰਥੀਆਂ ਰਾਹੀ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਪਟਿਆਲਾ, 2 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ 2 ਲੱਖ 32 ਹਜ਼ਾਰ ਹੈਕਟੇਅਰ ਵਿਚੋਂ ਪੈਦਾ ਹੋਣ ਵਾਲੀ 13.70 ਲੱਖ ਮੀਟਰਿਕ ਟਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਕਿਸਾਨ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਰਾਹੀਂ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ 'ਚ 242 ਪਿੰਡ ਪੱਧਰ 'ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਕਿਸਾਨਾਂ ਦੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਵਿਧੀਆਂ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦਾ ਕਿਸਾਨਾਂ ਵੱਲੋਂ ਵੀ ਭਰਵਾਂ ਸਵਾਗਤ ਗਿਆ ਹੈ। ਇਸ ਸਬੰਧੀ ਵਿਸਥਾਰਪੂਰਵਕ ਵੇਰਵੇ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕ ਕੈਂਪ ਤੋਂ ਇਲਾਵਾ ਤਿੰਨ ਮੋਬਾਇਲ ਵੈਨਾਂ ਵੀ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਜਾ ਰਹੀਆਂ ਹਨ ਜੋ ਨਵੀਨਤਮ ਤਕਨੀਕਾਂ ਸਮੇਤ ਕਰੀਬ 1 ਲੱਖ ਲਿਟਰੇਚਰ ਦੀ ਵੰਡ ਕਰ ਰਹੀਆਂ ਹਨ ਤਾਂ ਜੋ ਹਰੇਕ ਕਿਸਾਨ ਕੋਲ ਪਰਾਲੀ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਉਪਲਬੱਧ ਹੋਵੇ। ਇਸ ਤੋਂ ਇਲਾਵਾ ਨੁੱਕੜ ਨਾਟਕ ਤੇ ਆਸ਼ਾ ਵਰਕਰਾਂ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਸਵੇਰੇ-ਸ਼ਾਮ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਤਕਨੀਕਾਂ ਰਾਹੀਂ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ, ਸਰਫੇਸ ਸੀਡਰ ਸਮੇਤ ਕਾਫ਼ੀ ਤਰਾਂ ਦੀ ਮਸ਼ੀਨਰੀ ਉਪਲਬੱਧ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤ ਦੀ ਰਹਿੰਦ ਖੂੰਹਦ ਦਾ ਆਸਾਨੀ ਨਾਲ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਨੂੰ ਹੁੰਦਾ ਹੈ ਜੋ ਧੂੰਏਂ ਵਿੱਚ ਸਾਹ ਲੈਂਦਾ ਹੈ, ਜਿਸ ਨਾਲ ਕਈ ਹੋਰ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਹਰ ਤਰਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਹੈ।
Punjab Bani 02 October,2024
ਪੰਜਾਬ ਦੇ ਗੋਦਾਮ ਚੋਲਾਂ ਅਤੇ ਕਣਕ ਨਾਲ ਨੱਕੋਨੱਕ ਭਰੇ ਪਏ ਹਨ : ਬਹਿਰੂ
ਪੰਜਾਬ ਦੇ ਗੋਦਾਮ ਚੋਲਾਂ ਅਤੇ ਕਣਕ ਨਾਲ ਨੱਕੋਨੱਕ ਭਰੇ ਪਏ ਹਨ : ਬਹਿਰੂ ਪਟਿਆਲਾ : ਪੰਜਾਬ ਦੇ ਗੋਦਾਮ ਚੋਲਾਂ ਅਤੇ ਕਣਕ ਨਾਲ ਨੱਕੋਨੱਕ ਭਰੇ ਪਏ ਹਨ। ਇਸ ਗੰਭੀਰ ਮਸਲੇ ਵੱਲ ਨਾ ਕੇਂਦਰ ਸਰਕਾਰ ਨਾ ਹੀ ਪੰਜਾਬ ਸਰਕਾਰ ਇਸ ਪਾਸੇ ਧਿਆਨ ਦਿੱਤਾ ਹੈ। ਹੁਣ ਜਦੋਂ ਜੀਰੀ ਦੀ ਫਸਲ ਮੰਡੀਆ ਵਿੱਚ ਆਉਂਣੀ ਸ਼ੁਰੂ ਹੋਈ ਤਾਂ ਆੜਤੀਆਂ ਅਤੇ ਸੈਲਰ ਐਸੋਸੀਏਸ਼ਨਾਂ ਅਤੇ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਹੈ ਤਾਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਆਪਣੀ ਜਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ ਇਸ ਵਿਸਫੋਟਿਕ ਮਸਲੇ ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਨੱਕੋ ਨੱਕ ਭਰੇ ਸਟੌਰਾਂ ਬਾਰੇ ਕੇਂਦਰ ਸਰਕਾਰ ਤੱਕ ਪਹੁੰਚ ਨਹੀ ਕੀਤੀ ਜਦੋਂ ਕਿ ਪਿਛਲੇ 3 ਮਹੀਨਿਆਂ ਤੋਂ ਕਿਸਾਨ ਆੜਤੀ ਸੈਲਰ ਮਾਲਕ ਦੁਹਾਈ ਦੇ ਰਹੇ ਹਨ ਕਿ ਜੇਕਰ ਗੋਦਾਮ ਖਾਲੀ ਨਾ ਹੋਏ ਤਾਂ ਜੀਰੀ ਦੀ ਖਰੀਦੀ ਫਰੋਖਤ ਵਿੱਚ ਵੱਡਾ ਵਿਘਨ ਪਵੇਗਾ। ਸ੍ਰ. ਬਹਿਰੂ ਨੇ ਆੜਤੀਆਂ ਸੈਲਰ ਐਸੋਸੀਏਸ਼ਨਾਂ ਅਤੇ ਮਜਦੂਰ ਜਥੇਬੰਦੀਆਂ ਦੀਆਂ ਜਾਇਜ ਮੰਗਾਂ ਦੀ ਹਮਾਇਤ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਨੂੰ ਖਬਰਦਾਰ ਕੀਤਾ ਹੈ ਕਿ ਜੇਕਰ ਸਰਕਾਰਾਂ ਨੇ ਟਾਲ ਮਟੋਲ ਦੀ ਨੀਤੀ ਨਾ ਬਦਲੀ ਤਾਂ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਮੱਸਿਆ ਖਤਰਨਾਕ ਹੋ ਸਕਦੀ ਹੈ। ਇਸ ਲਈ ਫੋਰੀ ਤੌਰ ਤੇ ਸਰਕਾਰਾਂ ਇਸ ਗੰਭੀਰ ਮਸਲੇ ਵੱਲ ਧਿਆਨ ਦੇਣ ਤਾਂ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਖਜਲ ਖੁਆਰੀ ਨਾ ਹੋਵੇ। ਸ੍ਰ. ਬਹਿਰੂ ਨੇ ਹੜਤਾਲ ਤੇ ਗਏ ਆੜਤੀਆਂ ਅਤੇ ਸੈਲਰ ਮਾਲਕਾਂ ਨੂੰ ਵੀ ਸੁਆਲ ਕੀਤਾ ਕਿ ਜਦੋਂ ਤੁਹਾਡੀਆਂ ਜਾਇਜ ਮੰਗਾਂ ਅਤੇ ਸਟੋਰੇਜ਼ ਸਮੱਸਿਆ ਆਉਣ ਵਾਲੀ ਸੀ ਤਾਂ ਤੁਸੀਂ ਜਨਤਕ ਤੌਰ ਤੇ ਕਿਸਾਨਾਂ ਜੱਥੇਬੰਦੀਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਅਤੇ ਦਿੱਲੀ ਵਿਖੇ ਸਰਕਾਰਾਂ ਦਾ ਪਿੱਟ ਸਿਆਪਾ ਕਿਉਂ ਨਹੀਂ ਕੀਤਾ। ਉਹਨਾ ਕਿਹਾ ਕਿ ਹਰ ਵਾਰ ਜਦੋਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੁੰਦੀ ਹੈ ਉਦੋਂ ਹੀ ਤੁਸੀਂ ਹੜਤਾਲ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਦੇ ਹੋ। ਉਹਨਾਂ ਆੜਤੀ ਵੀਰਾਂ ਨੂੰ ਯਾਦ ਕਰਵਾਇਆ ਕਿ ਜਦੋਂ ਦੇਸ਼ ਦੇ ਹੈਂਕੜਬਾਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਕਾਲੇ ਕਾਨੂੰਨ ਲਿਆ ਕੇ ਪੂਰੇ ਮੰਡੀਕਰਨ ਨੂੰ ਤਬਾਹ ਕਰਨ ਵਾਲੇ ਸਨ ਤਾਂ ਉਦੋ ਪੰਜਾਬ ਦੇ ਕਿਸਾਨਾਂ ਨੇ ਲੰਬਾ ਅੰਦੋਲਨ ਕਰਕੇ ਮੰਡੀਕਰਨ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਕੀਤੀ ਸੀ।
Punjab Bani 02 October,2024
ਡੀ.ਸੀ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਕਈ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ
ਡੀ.ਸੀ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਕਈ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਲੋੜੀਂਦੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੌਜੂਦ, ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਡੀਸੀ, ਐਸਐਸਪੀ, ਐਸਡੀਐਮ ਸਮੇਤ ਹੋਰ ਅਧਿਕਾਰੀਆਂ ਨੇ ਪਿੰਡ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਕੀਤੀ ਅਪੀਲ ਸੰਗਰੂਰ, 2 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਛੁੱਟੀ ਹੋਣ ਦੇ ਬਾਵਜੂਦ ਵੀ ਸਬ ਡਵੀਜ਼ਨ ਸੰਗਰੂਰ ਦੇ ਵੱਖ-ਵੱਖ ਪਿੰਡਾਂ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਦਾ ਦੌਰਾ ਕਰਦੇ ਹੋਏ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਅਤੇ ਜ਼ਮੀਦਾਰਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਤੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਪੂਰੀ ਸ਼ਿੱਦਤ ਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ ਅਤੇ ਇਸ ਸੀਜਨ ਦੌਰਾਨ ਆਪਾਂ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਆਪਾਂ ਮਨੁੱਖਤਾ, ਬਨਸਪਤੀ ਅਤੇ ਜੀਵ ਜੰਤੂਆਂ ਦੇ ਭਲੇ ਨੂੰ ਯਕੀਨੀ ਬਣਾਉਣ ਲਈ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਾਂਗੇ ਅਤੇ ਪਰਾਲੀ ਨੂੰ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਨੂੰ ਤਰਜੀਹ ਦੇਵਾਂਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ ਜ਼ਿਲੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਭਗ 11, 200 ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ ਅਤੇ ਇਹ ਗਿਣਤੀ ਪਿਛਲੇ ਸਾਲ ਨਾਲੋ ਜਿਆਦਾ ਹੈ, ਜਿਨਾਂ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਚੌਪਰ ਸਟਰਾਅ ਰਿਪਰ ਆਦਿ ਵੀ ਸ਼ਾਮਿਲ ਹਨ। ਉਹਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਪੱਖੋਂ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਤੇ ਜਿਮੀਂਦਾਰਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਕੋਲ ਉਪਲਬਧ ਮਸ਼ੀਨਰੀ ਬਾਰੇ ਸੂਚਨਾ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਨੇ ਕਿਸਾਨਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ। ਉਹਨਾਂ ਕਿਹਾ ਕਿ ਵਾਤਾਵਰਣ ਸੰਭਾਲ ਦੀ ਇਸ ਮੁਹਿਮ ਤਹਿਤ ਹਰੇਕ ਪਿੰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਸਕੇ ਅਤੇ ਸਰਕਾਰ ਦੁਆਰਾ ਸਬਸਿਡੀ ਤੇ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਸਕੇ। ਵੱਖ-ਵੱਖ ਥਾਈਂ ਹੋਏ ਇਕੱਠਾਂ ਦੌਰਾਨ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਰਾਖੀ ਲਈ ਵਧ ਚੜ ਕੇ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸੰਗਰੂਰ ਜ਼ਿਲ੍ਹੇ ਦੀ ਧਰਤੀ ਉੱਤੇ ਸਾਰੇ ਕਿਸਾਨਾਂ ਵੱਲੋਂ ਇਹ ਮਿਸਾਲ ਕਾਇਮ ਕੀਤੀ ਜਾਣੀ ਚਾਹੀਦੀ ਹੈ ਕਿ ਉਹਨਾਂ ਵੱਲੋਂ ਮਨੁੱਖਤਾ ਦੀ ਭਲਾਈ ਦੇ ਵੱਡੇ ਸੰਕਲਪ ਨੂੰ ਪੂਰਾ ਕਰਦੇ ਹੋਏ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਧਰਤੀ ਮਾਤਾ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਭਰਪੂਰ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਿਸਾਨ ਪੱਖੀ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਿਸ ਤਰ੍ਹਾਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਪ੍ਰਦਾਨ ਕੀਤੀ ਜਾ ਸਕਦੀ ਹੈ। ਇਸ ਮੌਕੇ ਡੀਐਸਪੀ ਸੰਗਰੂਰ ਸੁਖਦੇਵ ਸਿੰਘ, ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਸਹਿਕਾਰਤਾ ਵਿਭਾਗ ਤੋਂ ਕਰਨਵੀਰ ਸਿੰਘ ਰੰਧਾਵਾ ਤੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 02 October,2024
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ -ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ -ਕਿਸਾਨ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈਕੇ ਆਉਣ : ਡਿਪਟੀ ਕਮਿਸ਼ਨਰ -ਕਿਹਾ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ ਨਾਭਾ, 2 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਮੰਡੀ ਦਾ ਦੌਰਾ ਕੀਤਾ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ 'ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਾਵੇਂ ਹਾਲੇ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਹੈ ਪਰ ਆਉਂਦੇ ਦਿਨ ਅੰਦਰ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਅਤੇ ਮੰਡੀ ਵਿੱਚ ਆਪਣੀ ਜਿਣਸ ਲੈਕੇ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਪੀਣ ਵਾਲੇ ਪਾਣੀ, ਲਾਈਟਾਂ, ਤਰਪਾਲਾਂ, ਬਾਥਰੂਮਾਂ ਦੀ ਸਫ਼ਾਈ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਐਸਡੀਐਮਜ਼ ਤੇ ਮੰਡੀ ਬੋਰਡ ਦੇ ਅਧਿਕਾਰੀ ਮੰਡੀ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਉਪਲਬੱਧ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਲੈਣ ਲਈ ’ਊਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 02 October,2024
ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ
ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਪਟਿਆਲਾ : ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹੁਣ ਤੱਕ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਨ੍ਹਾਂ ਵਿੱਚੋਂ 107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 52 ਥਾਂਵਾਂ ’ਤੇ ਨਿਰੀਖਣ ਦੇ ਦੌਰਾਨ ਵਾਤਾਵਰਣ ਮੁਆਵਜ਼ਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕੀਤੀ ਗਈ ਹੈ। ਟੀਮ ਨੇ ਨਿਰੀਖਣ ਦੌਰਾਨ 1 ਲੱਖ 50 ਹਜ਼ਾਰ ਰੁਪਏ ਤੱਕ ਅੱਗ ਲਾਉਣ ਵਾਲਿਆਂ ’ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1 ਲੱਖ 15 ਹਜ਼ਾਰ ਰੁਪਏ ਬਰਾਮਦ ਵੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 30 ਕਿਸਾਨਾਂ ਦੀ ਜ਼ਮੀਨਾਂ ਨੂੰ ਰੈੱਡ ਐਂਟਰੀ ’ਚ ਪਾਇਆ ਗਿਆ ਹੈ । ਜਿਕਰਯੋਗ ਹੈ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਸਬੰਧੀ ਸਮੁੱਚੀ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਜਾ ਰਹੀ ਹੈ ।
Punjab Bani 02 October,2024
ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ
ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ ਪਹਿਲੇ ਦਿਨ ਹੀ ਹੋਈ ਅਦਾਇਗੀ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ । ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੇਬਰ ਅਤੇ ਟਰਾਂਸਪੋਰਟ ਦੇ ਸਾਰੇ ਠੇਕੇ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪੱਕੀ ਅਤੇ ਸੁੱਕੀ ਫ਼ਸਲ ਦੀ ਹੀ ਵਾਢੀ ਕਰਨ ਤਾਂ ਜੋ ਨਮੀ ਨਿਰਧਾਰਤ ਸੀਮਾ ਦੇ ਅੰਦਰ ਹੋਵੇ ਅਤੇ ਮੰਡੀਆਂ ਵਿੱਚ ਲਿਆਉਂਦੇ ਸਾਰ ਹੀ ਉਨ੍ਹਾਂ ਦੀ ਫ਼ਸਲ ਦੀ ਖਰੀਦ ਹੋ ਜਾਵੇ । ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ।
Punjab Bani 02 October,2024
ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ
ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ ਨਵੀਂ ਦਿੱਲੀ : ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ। ਇਹ ਫੈਸਲਾ ਉਦੋਂ ਕੀਤਾ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸੀਏਕਿਊਐਮ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਸੀਏਕਿਊਐਮ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ 2024 ਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਇਸ ਤੋਂ ਇਲਾਵਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਰਾਜਾਂ ਵਿੱਚ ਤਾਇਨਾਤ ਕੀਤੇ ਗਏ ਹਨ। ਇਹ ਦਸਤੇ ਸੂਬਾ ਸਰਕਾਰ ਨਾਲ ਤਾਲਮੇਲ ਕਰਨਗੇ। ਪੰਜਾਬ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਸ਼ਾਮਲ ਹਨ।
Punjab Bani 02 October,2024
ਡੀ. ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਫ਼ੀਲਡ 'ਚ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭਾਂਖਰ, ਡਕਾਲਾ ਤੇ ਦੇਵੀਨਗਰ ਦੇ ਕਿਸਾਨਾਂ ਨਾਲ ਗੱਲਬਾਤ -ਡੀ.ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਉਤਰਿਆ ਹੋਇਆ ਹੈ । ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਭਾਖਰ, ਡਕਾਲਾ ਤੇ ਦੇਵੀਨਗਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ 'ਚ ਜਾ ਕੇ ਗੱਲਬਾਤ ਕੀਤੀ ਅਤੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਖੇਤ 'ਚ ਮੌਜੂਦ ਛੋਟੇ ਬੱਚੇ ਪ੍ਰਵਾਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਦਾ ਹੈ ।
Punjab Bani 01 October,2024
ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ
ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼ ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 1 ਅਕਤੂਬਰ : ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ । ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 01 October,2024
ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਡਿਪਟੀ ਕਮਿਸ਼ਨਰ ਨੇ ਸਨੌਰ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਡਿਪਟੀ ਕਮਿਸ਼ਨਰ ਨੇ ਸਨੌਰ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ -ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ -ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ : ਡਾ. ਪ੍ਰੀਤੀ ਯਾਦਵ ਪਟਿਆਲਾ, 1 ਅਕਤੂਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ । ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ ।
Punjab Bani 01 October,2024
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 1 ਅਕਤੂਬਰ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ । ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ । ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
Punjab Bani 01 October,2024
ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਕੀਤਾ 3 ਨੂੰ ਰੇਲ ਗੱਡੀਆਂ ਰੋਕਣ ਦਾ ਐਲਾਨ
ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਕੀਤਾ 3 ਨੂੰ ਰੇਲ ਗੱਡੀਆਂ ਰੋਕਣ ਦਾ ਐਲਾਨ ਜਲੰਧਰ : ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਨੇ 3 ਅਕਤੂਬਰ ਨੂੰ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਸਤਨਾਮ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ `ਚ ਵੀ ਟ੍ਰੇਨਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Punjab Bani 01 October,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ: ਡੀ.ਸੀ. ਸੰਦੀਪ ਰਿਸ਼ੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ: ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਸੰਗਰੂਰ, 30 ਸਤੰਬਰ : ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਹੋਰਨਾਂ ਅਧਿਕਾਰੀਆਂ ਸਮੇਤ ਪਿੰਡਾਂ ਵਿੱਚ ਪਹੁੰਚ ਰਹੇ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਵਰਤ ਕੇ ਸੰਜੀਦਗੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਸੰਭਾਲਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਨਾਗਰਾ, ਮਹਿਲਾਂ, ਖੋਖਰ ਅਤੇ ਹਰਿਆਊ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਵਰਜਿਆ ਗਿਆ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਮਾੜੀ ਪ੍ਰਥਾ ਨੂੰ ਰੋਕਣ ਲਈ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਦੀ ਜ਼ਿਲ੍ਹੇ ਦੇ ਕਿਸਾਨਾਂ ਲਈ ਉਪਲਬਧਤਾ ਯਕੀਨੀ ਬਣਾਉਣ ਲਈ ਪੂਰੇ ਪਾਰਦਰਸ਼ੀ ਢੰਗ ਨਾਲ ਮੈਪਿੰਗ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ‘ਤੇ ਕੋਈ ਵੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਇਹ ਮਸ਼ੀਨਰੀ ਵਰਤ ਕੇ ਪਰਾਲੀ ਸੰਭਾਲ ਸਕਦਾ ਹੈ । ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਸੰਜੀਦਗੀ ਨਾਲ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਪ੍ਰਦੂਸ਼ਣ ਸਭ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਡੀ.ਐਸ.ਪੀ. ਦੀਪਇੰਦਰ ਸਿੰਘ ਜੇਜੀ ਅਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਵੀ ਹਾਜ਼ਰ ਸਨ।
Punjab Bani 30 September,2024
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ, ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ, ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ -ਖੇਤਾਂ 'ਚ ਬੇਲਰ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ -ਡੀ.ਏ.ਪੀ. ਖਾਦ ਦੀ ਕਿਸਾਨਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ ਪਟਿਆਲਾ, 30 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਦਿਆਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦਦਹੇੜੀਆ ਤੇ ਫ਼ਤਿਹਪੁਰ ਵਿਖੇ ਬੇਲਰ ਨਾਲ ਗੰਢਾ ਬਣਾਉਣ ਦਾ ਜਾਇਜ਼ਾ ਵੀ ਲਿਆ। ਪਟਿਆਲਾ ਜ਼ਿਲ੍ਹੇ ਦੇ ਪਿੰਡ ਗੰਢਾ ਖੇੜੀ, ਖਾਨਪੁਰ, ਦਦਹੇੜੀਆ ਤੇ ਫਤਿਹਪੁਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜਨ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਜਦ ਸਾਡੇ ਕੋਲ ਪਰਾਲੀ ਪ੍ਰਬੰਧਨ ਲਈ ਤਕਨੀਕਾਂ ਮੌਜੂਦ ਹਨ ਤਾਂ ਸਾਨੂੰ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਇਸ ਨਾਲ ਜਿਥੇ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਖਾਦਾਂ ਦੀ ਵਰਤੋਂ 'ਚ ਵੀ ਕਮੀ ਆਉਂਦੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਉਪਲਬਧ ਹੈ ਤੇ ਕਿਸਾਨ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ 'ਉੱਨਤ ਕਿਸਾਨ' ਐਪ 'ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ ਅਤੇ ਕਿਸਾਨ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਰੈਕ ਲੱਗਿਆ ਹੋਇਆ ਹੈ ਤੇ ਜ਼ਿਲ੍ਹੇ 'ਚ ਲੋੜ ਮੁਤਾਬਕ ਡੀ.ਏ.ਪੀ ਖਾਦ ਉਪਲਬਧ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
Punjab Bani 30 September,2024
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜਤੀਆਂ ਨਾਲ ਕੀਤੀ ਗੱਲਬਾਤ -ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ : ਡਾ. ਪ੍ਰੀਤੀ ਯਾਦਵ -'ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ' ਰਾਜਪੁਰਾ/ਪਟਿਆਲਾ, 30 ਸਤੰਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ ਤੇ ਜ਼ਿਲ੍ਹੇ ਦੀਆਂ 109 ਮੰਡੀਆਂ 'ਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਸਭ ਤੋਂ ਪਹਿਲਾਂ ਝੋਨੇ ਦੀ ਆਮਦ ਰਾਜਪੁਰਾ ਵਿਖੇ ਸ਼ੁਰੂ ਹੁੰਦੀ ਹੈ, ਇਸ ਲਈ ਉਨ੍ਹਾਂ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 109 ਮੰਡੀਆਂ ਤੇ 126 ਆਰਜ਼ੀ ਯਾਰਡ ਬਣਾਏ ਗਏ ਹਨ ਤੇ ਸਭ ਵਿੱਚ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ । ਰਾਜਪੁਰਾ ਮੰਡੀ ਵਿਖੇ ਦੌਰਾ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪਿਛਲੇ ਸਾਲ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਾਰ ਵੀ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਮਸ਼ੀਨਰੀ ਹੈ ਤੇ ਇਹ ਕੋਸ਼ਿਸ਼ ਵੀ ਕੀਤੀ ਜਾਵੇਗੀ ਕਿ ਹਰ ਕਿਸਾਨ ਤੱਕ ਸਮੇਂ ਸਿਰ ਮਸ਼ੀਨਰੀ ਪੁੱਜਦੀ ਕੀਤੀ ਜਾ ਸਕੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ । ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵੀਕੇਸ਼ ਗੁਪਤਾ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ, ਨਿਊ ਗਰੇਨ ਮਾਰਕਿਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਗਰੋਵਰ, ਮਨੀਸ਼ ਜਿੰਦਲ, ਸੰਜੇ ਕੱਕੜ, ਰਾਕੇਸ਼ ਕੁਕਰੇਜਾ, ਸ਼ਰਨਜੀਤ ਸਿੰਘ, ਹਰੀਸ਼ ਨਰੂਲਾ, ਵੀ ਮੌਜੂਦ ਸਨ ।
Punjab Bani 30 September,2024
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਬੇਲਰ ਆਪਰੇਟਰਾਂ ਅਤੇ ਸਬੰਧਤ ਸਨਅਤਕਾਰਾਂ ਨਾਲ ਮੀਟਿੰਗ
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਬੇਲਰ ਆਪਰੇਟਰਾਂ ਅਤੇ ਸਬੰਧਤ ਸਨਅਤਕਾਰਾਂ ਨਾਲ ਮੀਟਿੰਗ ਸੰਗਰੂਰ, 30 ਸਤੰਬਰ : ਸੰਗਰੂਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਨਿਬੇੜੇ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਵੱਲੋਂ ਬੇਲਰ ਆਪਰੇਟਰਾਂ ਅਤੇ ਸਬੰਧਤ ਸਨਅਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਬੇਲਰ ਆਪਰੇਟਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਰਾਲੀ ਇਕੱਠੀ ਕਰਨ ਲਈ ਮਸ਼ੀਨਾਂ ਚਲਾਉਣ ਮੌਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ । ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਸਨਅਤੀ ਖੇਤਰ ਵਿੱਚ ਪਰਾਲੀ ਦੀ ਵਰਤੋਂ ਹੋਣ ਨਾਲ ਇਸਦੀ ਮੰਗ ਵੱਧ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਮਜਬੂਤ ਹੋਣ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਫੈਕਟਰੀਆਂ ਜਿੱਥੇ ਪਰਾਲੀ ਸਾੜਨ ਵਰਗੀਆਂ ਅਲਾਮਤਾਂ ਨੂੰ ਠੱਲ੍ਹਣ ਵਿੱਚ ਸਹਿਯੋਗ ਦੇ ਰਹੀਆਂ ਹਨ ਉੱਥੇ ਹੀ ਇਲਾਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾ ਰਹੀਆਂ ਹਨ। ਏ. ਡੀ. ਸੀ. ਅਮਿਤ ਬੈਂਬੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਬੇਲਰ ਮਸ਼ੀਨਾਂ ਦੇ ਆਪ੍ਰੇਟਰ ਮੁਫ਼ਤ ਵਿੱਚ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਲੈ ਕੇ ਜਾਂਦੇ ਹਨ ਜਿਸ ਲਈ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ‘ਤੇ ਮਾਣਯੋਗ ਸੁਪਰੀਮ ਕੋਰਟ ਅਤੇ ਐਨ.ਜੀ.ਟੀ. ਵੱਲੋਂ ਲਗਾਏ ਬੈਨ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਵਾਤਾਵਰਨ ਨੂੰ ਗੰਧਲਾ ਨਹੀਂ ਹੋਣ ਦਿੱਤਾ ਜਾਵੇਗਾ।
Punjab Bani 30 September,2024
ਮੁੱਖ ਮੰਤਰੀ ਨੇ ਕੀਤੀ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ
ਮੁੱਖ ਮੰਤਰੀ ਨੇ ਕੀਤੀ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ . ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਝੋਨੇ ਦੇ ਵਾਢੀ ਸੀਜ਼ਨ-2024 ਤੋਂ ਪਹਿਲਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਐਪ ਰਾਹੀਂ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਇਹ ਮਸ਼ੀਨਾਂ ਵਧੇਰੇ ਪਹੁੰਚ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੋਬਾਈਲ ਐਪਲੀਕੇਸ਼ਨ ਨਾਲ ਕਿਸਾਨ ਆਪਣੇ ਆਸ-ਪਾਸ ਦੇ ਉਪਲਬਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ ਅਤੇ ਵਧੇਰੇ ਸਹੂਲਤ ਲਈ ਗ੍ਰਾਮ ਪੱਧਰੀ ਨੋਡਲ ਅਫ਼ਸਰ/ਕਲੱਸਟਰ ਹੈੱਡ ਕਿਸਾਨਾਂ ਨੂੰ ਉਨ੍ਹਾਂ ਦੀ ਪਸੰਦੀਦਾ ਮਸ਼ੀਨ ਪਹਿਲਾਂ ਹੀ ਨਿਰਧਾਰਤ ਕਰ ਦੇਣਗੇ ਤਾਂ ਜੋ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸਦਕਾ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ 2021-22 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 76,929 ਘਟਨਾਵਾਂ ਦੇ ਮੁਕਾਬਲੇ 2022-23 ਇਨ੍ਹਾਂ ਘਟਨਾਵਾਂ (71,159) ਵਿੱਚ 30 ਫ਼ੀਸਦ ਦੀ ਕਮੀ ਆਈ ਹੈ ਅਤੇ 2022-23 ਵਿੱਚ ਅੱਗ ਲਗਾਉਣ ਦੀਆਂ 71,159 ਘਟਨਾਵਾਂ ਦੇ ਮੁਕਾਬਲੇ 2023-24 ਵਿੱਚ 26 ਫ਼ੀਸਦ ਕਮੀ ਨਾਲ ਇਹ ਘਟਨਾਵਾਂ 49,922 ਰਹਿ ਗਈਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2020-21 ਦੇ ਮੁਕਾਬਲੇ 2023-24 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕੁੱਲ 52 ਫ਼ੀਸਦੀ ਕਮੀ ਆਈ ਹੈ।
Punjab Bani 30 September,2024
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ.ਡੀ.ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ. ਡੀ. ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ -ਐਸ.ਡੀ.ਐਮ ਕਿਰਪਾਲ ਵੀਰ ਸਿੰਘ ਤੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਹੀ ਮਿਲਾਉਣ ਦੀ ਕੀਤੀ ਅਪੀਲ ਦੇਵੀਗੜ੍ਹ, 29 ਸਤੰਬਰ : ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਦੁੱਧਨਸਾਧਾਂ ਦੇ ਉਪ ਮੰਡਲ ਮੈਜਿਸਟੇਰਟ, ਕਿਰਪਾਲ ਵੀਰ ਸਿੰਘ ਨੇ ਉਪ ਕਪਤਾਨ ਪੁਲਿਸ (ਰੂਰਲ) ਰਾਜੇਸ਼ ਛਿੱਬੜ ਨੂੰ ਨਾਲ ਲੈ ਕੇ ਤਹਿਸੀਲ ਦੁੱਧਨਸਾਧਾਂ ਅਧੀਨ ਆਉਂਦੇ ਪਿੰਡਾਂ ਸਾਹਨੀਪੁਰ ਟਾਂਡਾ, ਅਲੀਪੁਰ ਵਜੀਰ ਸਾਹਿਬ, ਤਾਜਲਪੁਰ, ਐਹਰੂ ਕਲਾਂ, ਖਾਂਸਾ ਦਾ ਦੌਰਾ ਕੀਤਾ। ਇਸ ਦੌਰਾਨ ਐਸ. ਡੀ. ਐਮ ਕਿਰਪਾਲ ਵੀਰ ਸਿੰਘ ਨੇ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦਾ ਅਤੇ ਧਰਤੀ ਸਮੇਤ ਪੌਣ-ਪਾਣੀ ਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਇਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ, ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨਾ ਸਾੜਨ ਅਤੇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ।ਇਸ ਤੋਂ ਇਲਾਵਾ ਐਸ.ਡੀ.ਐਮ ਨੇ ਮੰਡੀਆਂ ਦਾ ਵੀ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Punjab Bani 29 September,2024
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਸੰਗਰੂਰ, 28 ਸਤੰਬਰ : ਸਾਲ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ ਦੇਰ ਰਾਤ ਤੱਕ ਚੱਲਦੀਆਂ ਹਨ। ਰਾਤ ਸਮੇਂ ਕੱਟਿਆ ਗਿੱਲਾ ਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਲੱਗ ਜਾਂਦੇ ਹਨ । ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ, ਆਈ.ਏ.ਐਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 06:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫਸਰ) ਤੋਂ ਇੰਸਪੈਕਸ਼ਨ ਕਰਵਾਈ ਜਾਵੇ ਤਾਂ ਕਿ ਝੋਨੇ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ ਐਮ ਐਸ) ਹਾਰਵੈਸਟਰ ਕੰਬਾਈਨਾਂ ਵਿੱਚ ਫਿੱਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਹਾਰਵੈਸਟਰ ਕੰਬਾਈਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐਸ) ਲਗਾਏ ਬਗੈਰ ਨਾ ਵਰਤੀ ਜਾਵੇ । ਇਸੇ ਤਰ੍ਹਾਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ/ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ। ਇਸ ਤੋ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਇਨਾਂ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹਾ ਝੋਨਾ ਖਰੀਦ ਕਰਨ ਤੋਂ ਹਿਚਕਚਾਂਉਦੀਆਂ ਹਨ । ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਇਸ ਨਾਲ ਅਮਨ ਕਾਨੂੰਨ ਦੀ ਸਥਿੱਤੀ ਨੂੰ ਖਤਰਾ ਪੈਦਾ ਹੁੰਦਾ ਹੈ । ਅਜਿਹਾ ਉਪਰੋਕਤ ਦਰਸਾਈਆਂ ਗਈਆਂ ਸਥਿਤੀਆਂ ਕਾਰਨ ਹੁੰਦਾ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਸੰਗਰੂਰ, ਸਮੂਹ ਉਪ ਮੰਡਲ ਮੈਜਿਸਟਰੇਟ ਸੰਗਰੂਰ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ । ਇਹ ਹੁਕਮ 22 ਨਵੰਬਰ 2024 ਤੱਕ ਲਾਗੂ ਰਹੇਗਾ।
Punjab Bani 28 September,2024
ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ
ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ ਪਟਿਆਲਾ, 28 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਦੇ ਪੱਤਰ ਨੰਬਰ 8209-8246/ਐਮ.2 ਮਿਤੀ 20-09-2024 ਦੀ ਲਗਾਤਾਰ ਵਿੱਚ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 25 ਨਵੰਬਰ 2024 ਤੱਕ ਲਾਗੂ ਰਹਿਣਗੇ।
Punjab Bani 28 September,2024
ਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ
ਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਐਨ. ਜੀ. ਟੀ. ਵਲੋਂ ਵੇਰਵੇ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਉਂਦਿਆਂ ਪਰਾਲੀ ਸਾੜਨ ਵਾਲੇ 28 ਕਿਸਾਨਾਂ ਖਿ਼ਲਾਫ ਕਾਰਵਾਈ ਕਰਦਿਆਂ਼ ਰੈੱਡ ਐਂਟਰੀਆਂ ਕੀਤੀਆਂ ਜਦੋਂ ਕਿ ਪੰਜ ਖਿ਼ਲਾਫ਼ ਕੇਸ ਦਰਜ ਕੀਤੇ ਗਏ ਤੇ ਨਾਲ ਹੀ ਕਿਸਾਨਾਂ ਨੂੰ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਪਰਾਲੀ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਦੀ ਕਾਰਜ ਯੋਜਨਾ `ਤੇ ਉਂਗਲਾਂ ਉੱਠ ਰਹੀਆਂ ਹਨ, ਜਿਸ ਕਾਰਨ ਸਰਕਾਰ ਹੁਣ ਐਕਸ਼ਨ ਲੈਣ ਦੇ ਮੂੜ ਵਿੱਚ ਆ ਗਈ ਹੈ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਨੇ ਪਰਾਲੀ ਸਾੜਨ ਵਾਲੇ 28 ਕਿਸਾਨਾਂ ਖਿਲਾਫ ਰੈੱਡ ਐਂਟਰੀਆਂ ਕੀਤੀਆਂ ਹਨ। ਰੇਡ ਐਂਟਰੀ ਵਾਲੇ ਕਿਸਾਨ ਨਾ ਤਾਂ ਆਪਣੀ ਜ਼ਮੀਨ ਵੇਚ ਸਕਦੇ ਹਨ ਅਤੇ ਨਾ ਹੀ ਗਿਰਵੀ ਰੱਖ ਸਕਦੇ ਹਨ। ਇਸ ਤੋਂ ਇਲਾਵਾ ਰੈੱਡ ਐਂਟਰੀ ਕਾਰਨ ਪ੍ਰਭਾਵਿਤ ਕਿਸਾਨ ਖੇਤੀ ਕਰਜ਼ਾ ਨਹੀਂ ਲੈ ਸਕਦਾ। ਇਸ ਦੇ ਨਾਲ ਹੀ ਪੰਜ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪਰਾਲੀ ਸਾੜਨ ਦੇ ਦੋਸ਼ੀ ਕਿਸਾਨਾਂ ਨੂੰ ਕੁੱਲ 1 ਲੱਖ 5000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।ਪੀਪੀਸੀਬੀ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿੱਗ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਗਾਏ ਗਏ ਜੁਰਮਾਨੇ ਵਿੱਚੋਂ 75 ਹਜ਼ਾਰ ਰੁਪਏ ਦੀ ਵਸੂਲੀ ਵੀ ਕਰ ਲਈ ਗਈ ਹੈ। ਬਾਕੀ ਵੀ ਜਲਦੀ ਹੀ ਬਰਾਮਦ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿੱਚ ਵੀ ਕਾਨੂੰਨ ਅਨੁਸਾਰ ਅਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਇਸ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਹੇਠਲੇ ਪੱਧਰ `ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕਿਤੇ ਵੀ ਪਰਾਲੀ ਨਹੀਂ ਸਾੜੀ ਗਈ । ਇਸ ਕਾਰਨ ਪਰਾਲੀ ਸਾੜਨ ਦੇ ਕੁੱਲ ਮਾਮਲੇ ਸਿਰਫ਼ 98 ਰਹਿ ਗਏ ਹਨ। ਸਾਲ 2022 ਵਿੱਚ ਵੀ ਇਸ ਦਿਨ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਸੀ ਪਰ 2023 ਵਿੱਚ 21 ਮਾਮਲੇ ਸਾਹਮਣੇ ਆਏ ਸਨ। ਜ਼ਿਲ੍ਹਾ ਅੰਮ੍ਰਿਤਸਰ 59 ਮਾਮਲਿਆਂ ਨਾਲ ਪੰਜਾਬ ਵਿੱਚ ਪਰਾਲੀ ਸਾੜਨ ਵਿੱਚ ਪਹਿਲੇ ਸਥਾਨ `ਤੇ ਰਿਹਾ। ਜ਼ਿਲ੍ਹਾ ਗੁਰਦਾਸਪੁਰ 15 ਸਤੰਬਰ ਤੋਂ ਬਾਅਦ ਸੱਤ ਕੇਸਾਂ ਨਾਲ ਦੂਜੇ ਨੰਬਰ `ਤੇ ਹੈ। ਇਸ ਤੋਂ ਇਲਾਵਾ ਤਰਨਤਾਰਨ ਤੋਂ 6, ਫ਼ਿਰੋਜ਼ਪੁਰ ਤੋਂ 4, ਜਲੰਧਰ ਤੋਂ 4, ਕਪੂਰਥਲਾ ਤੋਂ 6, ਐੱਸ.ਬੀ.ਐੱਸ.ਨਗਰ ਤੋਂ 1, ਫਤਹਿਗੜ੍ਹ ਸਾਹਿਬ ਤੋਂ 1, ਪਟਿਆਲਾ ਤੋਂ 1, ਰੂਪਨਗਰ ਤੋਂ 1, ਐੱਸਏਐੱਸ ਨਗਰ ਤੋਂ 5, ਸੰਗਰੂਰ ਤੋਂ 3 ਮਾਮਲੇ ਸਾਹਮਣੇ ਆਏ ਹਨ। ਆ ਗਏ ਹਨ। ਮੀਂਹ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਹਿਰਾਂ ਦੇ ਵਿੱਚ ਪਿਛਲੇ ਦਿਨਾਂ ਦੇ ਮੁਕਾਬਲੇ ਸੁਧਾਰ ਹੋਇਆ ਹੈ। ਬਠਿੰਡਾ ਦਾ ਸਭ ਤੋਂ ਵੱਧ 82, ਅੰਮ੍ਰਿਤਸਰ ਦਾ 68, ਮੰਡੀ ਗੋਬਿੰਦਗੜ੍ਹ ਦਾ 67, ਖੰਨਾ ਦਾ 46, ਜਲੰਧਰ ਦਾ 44, ਪਟਿਆਲਾ ਦਾ 36 ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਰੈੱਡ ਐਂਟਰੀਆਂ ਦੇ ਫ਼ੈਸਲੇ ਖ਼ਿਲਾਫ਼ ਅਗਲੇ ਹਫ਼ਤੇ ਮੀਟਿੰਗ ਕਰਕੇ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦੇ ਹਨ, ਉਨ੍ਹਾਂ ਖ਼ਿਲਾਫ਼ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਪਰਾਲੀ ਦੀ ਸਮੱਸਿਆ ਦਾ ਹੱਲ ਫ਼ਸਲੀ ਵਿਭਿੰਨਤਾ ਨਾਲ ਹੀ ਹੋਵੇਗਾ। ਕਿਸਾਨ ਝੋਨੇ ਨੂੰ ਛੱਡ ਕੇ ਹੋਰ ਫ਼ਸਲਾਂ ਉਦੋਂ ਹੀ ਬੀਜਣਗੇ ਜਦੋਂ ਇਨ੍ਹਾਂ ਫ਼ਸਲਾਂ ਨੂੰ ਝੋਨੇ ਦੇ ਬਰਾਬਰ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਹੈ ਅਤੇ ਕੇਂਦਰ ਵੱਲੋਂ ਖ਼ਰੀਦ ਦੀ ਗਾਰੰਟੀ ਦਿੱਤੀ ਜਾਂਦੀ ਹੈ। ਸਰਕਾਰ ਨੇ 2024 ਦੇ ਸਾਉਣੀ ਸੀਜ਼ਨ ਲਈ ਪੰਜਾਬ ਵਿੱਚ 663 ਹੌਟ ਸਪਾਟ ਪਿੰਡਾਂ ਦੀ ਪਛਾਣ ਕੀਤੀ ਹੈ। ਸਰਕਾਰ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ ਇਨ੍ਹਾਂ ਪਿੰਡਾਂ ਵਿੱਚੋਂ ਤਕਰੀਬਨ 75 ਫੀਸਦੀ ਵਿੱਚ ਪਰਾਲੀ ਸਾੜੀ ਗਈ ਹੈ। ਐਕਸ਼ਨ ਪਲਾਨ ਅਨੁਸਾਰ ਇਨ੍ਹਾਂ ਪਿੰਡਾਂ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਕਲੱਸਟਰ ਅਤੇ ਨੋਡਲ ਅਫ਼ਸਰਾਂ ਦੀ ਨਿਗਰਾਨੀ ਹੇਠ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨਾਲ ਪਰਾਲੀ ਸਾੜਨ `ਤੇ ਪਾਬੰਦੀ ਲਗਾਈ ਜਾਵੇਗੀ। ਸਥਿਤੀ ਪ੍ਰਬੰਧਨ, ਸਾਬਕਾ ਸਥਿਤੀ ਪ੍ਰਬੰਧਨ ਤੋਂ ਲੈ ਕੇ ਉਦਯੋਗਾਂ, ਥਰਮਲ ਪਲਾਂਟਾਂ, ਇੱਟ-ਭੱਠਿਆਂ, ਬਾਇਓਮਾਸ ਪਾਵਰ ਪਲਾਂਟਾਂ ਤੱਕ, 2023 ਤੱਕ ਪਿਛਲੇ ਸਾਲ ਦੇ ਮੁਕਾਬਲੇ 3.66 ਲੱਖ ਟਨ ਪਰਾਲੀ ਦੀ ਵਰਤੋਂ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ। ਟੀਚਾ ਹੈ ਕਿ ਇਸ ਵਾਰ ਪੈਦਾ ਹੋਣ ਵਾਲੀ 19.52 ਲੱਖ ਟਨ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ। ਪਿੰਡ ਪੱਧਰ `ਤੇ 2800 ਜਾਗਰੂਕਤਾ ਕੈਂਪਾਂ ਤੋਂ ਇਲਾਵਾ ਪਰਾਲੀ ਪ੍ਰਬੰਧਨ ਮਸ਼ੀਨਾਂ ਨੂੰ ਚਲਾਉਣਾ ਸਿਖਾਉਣ ਲਈ 500 ਕੈਂਪ ਵੀ ਲਗਾਏ ਜਾਣਗੇ।
Punjab Bani 28 September,2024
ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਲਈ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ
ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਲਈ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ ਅੱਜ ਆਈ ਪੀ ਐਸ ਫਾਉਂਡੇਸ਼ਨ ਵੱਲੋਂ ਕੇ. ਕੇ ਬਿਰਲਾ ਮੈਮੇਰੀਅਲ ਸੋਸਾਇਟੀ ਅਤੇ ਚੰਬਲ ਫਰਟੀਲਾਈਜ਼ਰ ਐਂਡ ਕੈਮੀਕਲ ਲਿਮਟਿਡ ਦੇ ਸਹਿਯੋਗ ਨਾਲ ਪਿੰਡ ਅਗੇਤੀ ਜਿਲਾ ਪਟਿਆਲਾ ਵਿੱਚ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਰਵਿਸ ਪ੍ਰੋਵਾਇਡਰਾਂ ਨੇ ਭਾਗ ਲਿਆ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ ਤੇ ਸੌਖੇ ਪ੍ਰਬੰਧ ਬਾਰੇ ਆਪਣੇ ਆਪਣੇ ਸੁਝਾਅ ਦਿੱਤੇ। ਜਿਨ੍ਹਾਂ ਵਿੱਚ ਜਸਦੇਵ ਸਿੰਘ ਚੇਅਰਮੈਨ, ਬਿਕਰਮਜੀਤ ਸਿੰਘ , ਨਾਇਬ ਸਿੰਘ ਨੰਬਰਦਾਰ, ਹਰਜੀਤ ਸਿੰਘ ਸਰਪੰਚ ਅਗੇਤਾ ਨੇ ਆਪਣੇ ਤਜਰਬੇ ਸਾਂਝੇ ਕੀਤੇ। ਅਮ੍ਰਿਤਪਾਲ ਸਿੰਘ ਨੇ ਮਿੱਟੀ ਦੀ ਗੁਣਵੱਤਾ ਵਧਾਉਣ ਲਈ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਆਤਮਾ ਵਿਭਾਗ ਤੋਂ ਡਾ ਸੁਰਿੰਦਰ ਸ਼ਰਮਾਂ ਜੀ ਨੇ ਪਰਾਲੀ ਪ੍ਰਬੰਧਨ ਦੇ ਮਾਹਿਰ ਵਜੋਂ ਸਿਰਕਤ ਕੀਤੀ । ਡਾ ਸਾਹਿਬ ਨੇ ਪਰਾਲੀ ਪ੍ਰਬੰਧਨ ਦੇ ਵੱਖ ਵੱਖ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਚਰਚਾ ਕਰਕੇ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੁਝਾਅ ਦਿੱਤੇ। ਇਸ ਮੌਕੇ ਹਰਦੀਪ ਸਿੰਘ ਜ਼ਿਲਾ ਕੁਆਰਡੀਨੇਟਰ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਭੂਮੀ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕੀਤੀ। ਗੁਰਪ੍ਰੀਤ ਸਿੰਘ ਫੀਲਡ ਕੁਆਰਡੀਨੇਟਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦਾ ਪ੍ਰਣ ਕੀਤਾ।
Punjab Bani 27 September,2024
ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ
ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 26 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ । ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ । ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਐਫ.ਸੀ.ਆਈ. ਦੀ ਸੀ.ਐਮ.ਡੀ. ਵਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ ਜਿਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਪੰਜਾਬ ਦੇ ਮਿੱਲਰਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਵੱਲੋਂ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦੇਣ ਤੋਂ ਬਾਅਦ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਉਠਾਈ ਗਈ ਸੀ। ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਜਾਣਕਾਰੀ ਦਿੱਤੀ ਕਿ ਸੀਜ਼ਨ ਦੌਰਾਨ 185 ਲੱਖ ਮੀਟਰਿਕ ਟਨ ਝੋਨੇ ਦੀ ਸੰਭਾਵਿਤ ਖਰੀਦ ਲਈ 5 ਲੱਖ ਬੇਲਜ਼ (ਬਾਰਦਾਨੇ ਦੀਆਂ ਗੱਠਾਂ) ਦੀ ਜ਼ਰੂਰਤ ਹੈ ਜਿਸ ਵਿੱਚੋਂ ਵਿਭਾਗ ਨੇ ਹੁਣ ਤੱਕ 4.74 ਲੱਖ ਬਰਦਾਨੇ ਦੀਆਂ ਗੱਠਾਂ ਦਾ ਇਸ ਵੇਲੇ ਪ੍ਰਬੰਧ ਕਰ ਲਿਆ ਹੈ ਅਤੇ 35 ਹਜ਼ਾਰ ਹੋਰ ਗੱਠਾਂ ਦਾ ਪ੍ਰਬੰਧ ਪ੍ਰਕਿਰਿਆ ਅਧੀਨ ਹੈ ਜੋ ਕਿ ਜਲਦ ਪੂਰਾ ਕਰ ਲਿਆ ਜਾਵੇਗਾ । ਸ੍ਰੀ ਅਨੁਰਾਗ ਵਰਮਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਖੁਦ ਅਤੇ ਐਸ.ਡੀ.ਐਮਜ਼ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਦੇ ਚੱਲਣ ਉਤੇ ਪਾਬੰਦੀ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ । ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਬਰਾੜ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਾਮਵੀਰ ਸਿੰਘ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਅਤੇ ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ ਵੀ ਹਾਜ਼ਰ ਸਨ ।
Punjab Bani 26 September,2024
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ ਉੱਨਤ ਕਿਸਾਨ ਐਪ ਪੰਜਾਬ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵਰਦਾਨ ਹੋਵੇਗੀ ਸਾਬਤ: ਗੁਰਮੀਤ ਸਿੰਘ ਖੁੱਡੀਆਂ ਮਸ਼ੀਨਾਂ ਦੀ ਸੌਖੀ ਉਪਲੱਬਧਤਾ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਕੀਤਾ ਮੈਪ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5 ਹਜ਼ਾਰ ਤੋਂ ਵੱਧ ਫੈਸਿਲੀਟੇਟਰ/ਨੋਡਲ ਅਧਿਕਾਰੀ ਤਾਇਨਾਤ ਚੰਡੀਗੜ੍ਹ, 26 ਸਤੰਬਰ : ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ, ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ‘ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ। ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਆਈ.ਟੀ. ਵਿੰਗ ਦੀ ਟੀਮ ਵੀ ਮੌਜੂਦ ਸੀ।
Punjab Bani 26 September,2024
ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਕੀਤਾ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ
ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਕੀਤਾ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ ਪਟਿਆਲਾ : ਸੂਬੇ ਭਰ ਵਿੱਚ ਕਿਸਾਨ ਆਗੂਆਂ ਵੱਲੋਂ ਸਰਕਾਰ ਖਿਲਾਫ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਧਰਨੇ ਪ੍ਰਦਰਸ਼ਨਾਂ ਦੇ ਚਲਦਿਆਂ ਭਾਰਤੀ ਕਿਸਾਨ ਏਕਤਾ ਯੂਨੀਅਨ ਸਿੱਧੂਪੁਰ ਨੇ ਪਟਿਆਲਾ ਰਾਜਪੁਰਾ ਰੋਡ ’ਤੇ ਬਣੇ ਟੋਲ ਪਲਾਜ਼ਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।ਯੂਨੀਅਨ ਆਗੂਆਂ ਆਖਿਆ ਕਿ ਮੁਸਤਰਕਾ ਦੀ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਡੀਸੀ ਦਫ਼ਤਰ ਅੱਗੇ ਇੱਕ ਮਹੀਨੇ ਤੋਂ ਭੁੱਖ ਹੜਤਾਲ `ਤੇ ਬੈਠੇ ਸਾਡੇ ਕਿਸਾਨ ਦਾਰਾ ਸਿੰਘ ਨੂੰ ਜ਼ਬਰਦਸਤੀ ਪੁਲਿਸ ਵੱਲੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਕਾਰਾਂ ਨੇ ਕਿਸਾਨਾਂ ਨੂੰ ਜ਼ਮੀਨਾਂ ਵਾਹੁਣ ਅਤੇ ਵੱਧ ਤੋਂ ਵੱਧ ਫ਼ਸਲਾਂ ਪੈਦਾ ਕਰਨ ਲਈ ਕਿਹਾ ਸੀ। ਉਸੇ ਸਮੇਂ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਪਰ ਅੱਜ ਕਿਸਾਨਾਂ ਤੋਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਤੇ ਧੱਕਾ ਵੀ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਸਰਕਾਰ ਵੱਲੋਂ ਪੈਸੇ ਭਰਨ ਲਈ ਵੀ ਕਿਹਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।ਕਿਸਾਨ ਆਗੂਆਂ ਨੇ ਕਿਹਾ ਕਿ 70-70 ਸਾਲ ਪੁਰਾਣੀਆਂ ਗਰਦੋਰੀਆਂ ਤੋੜੀਆਂ ਜਾ ਰਹੀਆਂ ਹਨ। ਉੱਥੇ ਧਾਰਾ 45 ਲਗਾ ਦਿੱਤੀ ਗਈ ਹੈ। ਸ਼ਰੇਆਮ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਮਜਬੂਰਨ ਸਾਨੂੰ ਰੋਡ ਜਾਮ ਕਰਨੇ ਪੈ ਰਹੇ ਹਨ ।
Punjab Bani 26 September,2024
ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ -ਪਰਾਲੀ ਖੇਤ 'ਚ ਵਾਹੁਣਾ ਜ਼ਮੀਨ ਲਈ ਦੇਸੀ ਘਿਉ ਵਰਗਾ : ਅਮਰਿੰਦਰ ਸਿੰਘ -ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਕਰ ਰਿਹੈ ਵਰਤੋਂ ਪਟਿਆਲਾ, 26 ਸਤੰਬਰ : ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ 'ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ । ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 19 ਏਕੜ ਜ਼ਮੀਨ 'ਚ ਖੇਤੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਿਛਲੇ ਸਾਲ ਮਲਚਿੰਗ ਕਰਕੇ ਕਣਕ ਦੀ ਬਿਜਾਈ ਕੀਤੀ ਸੀ, ਜਿਸ 'ਤੇ ਪ੍ਰੀਤ ਏਕੜ ਸਿਰਫ਼ 300 ਰੁਪਏ ਦਾ ਖ਼ਰਚ ਆਇਆ । ਉਨ੍ਹਾਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ 6 ਸਾਲਾਂ ਦੇ ਖੇਤੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਖੇਤ 'ਚ ਹੀ ਵਾਹੁਣਾ ਜਮੀਨ ਲਈ ਦੇਸੀ ਘਿਉ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧੀ ਹੈ, ਉਥੇ ਹੀ ਖਾਦਾਂ ਦੀ ਵਰਤੋਂ 'ਚ ਕਮੀ ਆਈ ਹੈ, ਕਣਕ ਦੀ ਫ਼ਸਲ ਗਿਰਦੀ ਨਹੀਂ ਅਤੇ ਜ਼ਮੀਨ ਦੀ ਪਾਣੀ ਜ਼ਜਬ ਕਰਨ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਹ 10 ਏਕੜ 'ਚ ਮਲਚਿੰਗ ਕਰਨਗੇ ਅਤੇ 10 ਏਕੜ ਵਿੱਚ ਸੁਪਰ ਸੀਡਰ ਨਾਲ ਬਿਜਾਈ ਕੀਤੀ ਜਾਵੇਗੀ। ਵਾਤਾਵਰਣ ਪ੍ਰੇਮੀ 44 ਸਾਲਾਂ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਉਨ੍ਹਾਂ ਆਪਣੇ ਖੇਤ ਵਿੱਚ 100 ਫੁੱਟ ਚੌੜਾ ਤੇ 15 ਫੁੱਟ ਡੂੰਘਾ ਟੋਭਾ ਵੀ ਬਣਾਇਆ ਹੈ, ਜਿਸ ਵਿੱਚ ਬਰਸਾਤੀ ਪਾਣੀ ਨੂੰ ਸਾਂਭ ਲਿਆ ਜਾਂਦਾ ਹੈ ਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਨਾਲ ਜਮੀਨ ਹੇਠਲੇ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ। ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ 'ਚ ਹੀ ਵਾਹੁਣ ਨੂੰ ਤਰਜੀਹ ਦੇਣ ਜਿਸ ਨਾਲ ਜਿਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ ।
Punjab Bani 26 September,2024
ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ
ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ 29 ਨੂੰ ਐਕਵਾਇਰ ਜ਼ਮੀਨ ’ਤੇ ਹੋਵੇਗਾ ਵਿਸ਼ਾਲ ਇਕੱਠ ਜਾਂ ਜ਼ਮੀਨ ਕਿਸਾਨਾਂ ਨੂੰ ਵਾਪਸ ਮੋੜੇ ਸਰਕਾਰ ਨਹੀਂ ਤਾਂ ਨਵੇਂ ਐਕਟ ਮੁਤਾਬਕ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ: ਸੰਯੁਕਤ ਕਿਸਾਨ ਮੋਰਚਾ ਪਟਿਆਲਾ, 26 ਸਤੰਬਰ : ਸੰਯੁਕਤ ਕਿਸਾਨ ਮੋਰਚਾ ਨੇ ਰਾਜਪੁਰਾ ਕੋਲ 1993 ਵਿਚ ਐਕਵਾਇਰ ਕੀਤੀ 1119 ਏਕੜ ਜ਼ਮੀਨ ਵਿਚ ਵਾਰ-ਵਾਰ ਇਕਰਾਰ ਕਰਨ ਦੇ ਬਾਵਜੂਦ ਵੀ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਾਂ ਤਾਂ ਇਹ ਉਜਾੜੇ ਦਾ ਸ਼ਿਕਾਰ ਜ਼ਮੀਨ ਕਿਸਾਨਾਂ ਨੂੰ ਵਾਪਸ ਦਿੱਤੀ ਜਾਵੇ ਜਾਂ ਫਿਰ ਨਵੇਂ ਲੈਂਡ ਐਕਵਾਜ਼ੀਸ਼ਨ ਐਕਟ ਮੁਤਾਬਕ ਕਿਸਾਨਾਂ ਨੂੰ ਨਵੇਂ ਸਿਰੇ ਤੋਂ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ 29 ਸਤੰਬਰ ਨੂੰ ਇਸ ਜ਼ਮੀਨ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਪਰਿਵਾਰਾਂ ਸਮੇਤ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ, ਸਬੰਧਤ ਕਿਸਾਨ ਜਥੇਬੰਦੀਆਂ ਅਤੇ ਉਜਾੜਾ ਰੋਕੂ ਸੰਘਰਸ਼ ਕਮੇਟੀ ਤੇ ਹੋਰ ਕਿਸਾਨ ਜਥੇਬੰਦੀਆਂ ਨੇ ਆਗੂਆਂ ਨੇ ਕੀਤਾ ਹੈ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪ੍ਰੇਮ ਸਿੰਘ ਭੰਗੂ ਪ੍ਰਧਾਨ ਆਲ ਇੰਡੀਆ ਕਿਸਾਨ ਫੈਡਰੇਸ਼ਨ, ਗੁਰਮੀਤ ਸਿੰਘ ਦਿੱਤੂਪੁਰ ਸੂਬਾ ਕਮੇਟੀ ਮੈਂਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਲਸ਼ਕਰ ਸਿੰਘ ਸਰਦਾਰਗੜ੍ਹ ਕਨਵੀਨਰ ਉਜਾੜਾ ਰੋਕੂ ਸੰਘਰਸ਼ ਕਮੇਟੀ ਸੀਲ ਕੈਮੀਕਲ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ 1993 ਵਿਚ ਬੇਅੰਤ ਸਿੰਘ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਰਦਾਰਗੜ੍ਹ, ਭੱਦਤ, ਖੜੋਲੀ, ਪਬਰੀ, ਦਮਨਹੇੜੀ, ਖੇੜੀ ਗੰਢਿਆਂ, ਜੱਖੜਾਂ ਅਤੇ ਬਡੋਲੀ ਗੁੱਜਰਾਂ ਦੀ 1119 ਏਕੜ ਜ਼ਮੀਨ ਇਕ ਪ੍ਰਾਈਵੇਟ ਫਰਮ ਵਾਸਤੇ ਐਕਵਾਇਰ ਕੀਤੀ ਗਈ ਸੀ। ਬਾਅਦ ਵਿਚ ਸਰਕਾਰ ਨੇ ਖੁਦ ਇਹ ਕਹਿ ਕੇ 488 ਏਕੜ ਜ਼ਮੀਨ ਡੀਨੋਟੀਫਾਈ ਕਰ ਦਿੱਤੀ ਕਿ ਗਲਤੀ ਨਾਲ ਵੱਧ ਜ਼ਮੀਨ ਐਕਵਾਇਰ ਹੋ ਗਈ ਹੈ। ਉਹਨਾਂ ਦੱਸਿਆ ਕਿ ਉਸ ਵੇਲੇ ਕਿਸਾਨਾਂ ਨੂੰ 1.45 ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਗਿਆ ਸੀ ਤੇ ਸਰਕਾਰ ਨੇ ਪੁਰਾਣੇ ਐਕਟ ਅਧੀਨ ਜ਼ਮੀਨ ਧੱਕੇ ਨਾਲ ਐਕਵਾਇਰ ਕਰ ਕੇ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤੀ ਸੀ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਜੋ ਇਕਰਾਰਨਾਮਾ (ਐਮ ਓ ਯੂ) ਹਸਤਾਖ਼ਰ ਕੀਤਾ ਗਿਆ ਸੀ, ਉਸ ਮੁਤਾਬਕ 10 ਸਾਲਾਂ ਦੇ ਅੰਦਰ-ਅੰਦਰ ਇਹ ਇੰਡਸਟਰੀਅਲ ਅਸਟੇਟ ਵਿਕਸਤ ਹੋਣਾ ਸੀ ਜਿਸ ਵਿਚ ਥਰਮਲ ਪਲਾਂਟ ਸਮੇਤ ਹੋਰ ਉਦਯੋਗ ਲੱਗਣੇ ਸਨ ਜਿਸ ਨਾਲ ਰੋਜ਼ਗਾਰ ਪੈਦਾ ਹੋਣੇ ਸਨ। ਉਹਨਾਂ ਦੱਸਿਆ ਕਿ 10 ਸਾਲ ਮਗਰੋਂ 2003 ਤੱਕ ਇਸ ਜ਼ਮੀਨ ’ਤੇ ਕੁਝ ਨਾ ਹੋਇਆ ਅਤੇ 533 ਏਕੜ ਜ਼ਮੀਨ ਅਣਵਰਤੀ ਰਹਿ ਗਈ। ਉਹਨਾਂ ਦੱਸਿਆ ਕਿ ਲੰਘੇ 30 ਸਾਲਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਵਾਰ-ਵਾਰ ਕੰਪਨੀ ਨੂੰ ਐਕਸਟੈਂਸ਼ਨ ਦਿੰਦੀ ਰਹੀ ਪਰ ਹੁਣ ਤੱਕ ਇਸ ਜ਼ਮੀਨ ’ਤੇ ਕੱਖ ਵੀ ਨਹੀਂ ਹੋਇਆ ਤੇ ਜੰਗਲ ਖੜ੍ਹਾ ਹੋਇਆ ਹੈ। ਉਹਨਾਂ ਦੱਸਿਆ ਕਿ ਹੁਣ ਉਕਤ ਕੰਪਨੀ ਇਕ ਵੱਡੇ ਘੁਟਾਲੇ ਦੇ ਰੂਪ ਵਿਚ ਇਕ ਹੋਰ ਬਿਲਡਰ ਕੰਪਨੀ ਨਾਲ ਮਿਲ ਕੇ ਜ਼ਮੀਨ ’ਤੇ ਪਲਾਟ ਕੱਟ ਕੇ ਵੇਚਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2013 ਵਿਚ ਬਣਾਏ ਨਵੇਂ ਲੈਂਡ ਐਕਵੀਜੀਸ਼ਨ ਐਕਟ ਦੀ ਧਾਰਾ 101 ਮੁਤਾਬਕ ਜੇਕਰ 5 ਸਾਲਾਂ ਦੇ ਅੰਦਰ-ਅੰਦਰ ਜ਼ਮੀਨ ਜਿਸ ਪ੍ਰਾਜੈਕਟ ਲਈ ਐਕਵਾਇਰ ਹੋਵੇ, ਉਹ ਮੁਕੰਮਲ ਨਾ ਹੋਵੇ ਤਾਂ ਜ਼ਮੀਨ ਵਾਪਸ ਕਿਸਾਨਾਂ ਦੇ ਨਾਂ ਕਰ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਅਸੀਂ ਪਿਛਲੇ 30 ਸਾਲਾਂ ਵਿਚ ਵਾਰ-ਵਾਰ ਸਮੇਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਬਤ ਮੰਗ ਪੱਤਰ ਵੀ ਦਿੱਤੇ ਪਰ ਸਾਡੀ ਮੰਗ ਕਿਸੇ ਵੀ ਸਰਕਾਰ ਨੇ ਨਹੀਂ ਸੁਣੀ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਬਣਨ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਚੋਣਾਂ ਵੇਲੇ ਸਾਡੇ ਨਾਲ ਵੱਡੇ-ਵੱਡੇ ਵਾਅਦੇ ਵੀ ਕੀਤੇ ਸਨ ਪਰ ਸਰਕਾਰ ਬਣਨ ਦੇ ਢਾਈ ਸਾਲ ਗੁਜ਼ਰਨ ਮਗਰੋਂ ਵੀ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਅਸੀਂ ਕਾਨੂੰਨ ਮੁਤਾਬਕ ਆਪਣੀ ਮੰਗ ਰੱਖ ਰਹੇ ਹਾਂ ਜਿਸ ਮੁਤਾਬਕ ਜ਼ਮੀਨ ਵਾਪਸ ਕਿਸਾਨਾਂ ਨੂੰ ਮਿਲਣੀ ਚਾਹੀਦੀ ਹੈ ਜਾਂ ਫਿਰ ਨਵੇਂ ਐਕਟ ਮੁਤਾਬਕ ਨਵੇਂ ਸਿਰੇ ਤੋਂ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਤੋਂ 1.45 ਲੱਖ ਰੁਪਏ ਪ੍ਰਤੀ ਏਕੜ ਐਕਵਾਇਰ ਕੀਤੀ ਜ਼ਮੀਨ ਅੱਜ 5-5 ਕਰੋੜ ਰੁਪਏ ਪ੍ਰਤੀ ਏਕੜ ਨੂੰ ਵੇਚਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜੋ ਕਿਸਾਨ ਜਥੇਬੰਦੀਆਂ ਕਦੇ ਵੀ ਸਫਲ ਨਹੀਂ ਹੋਣ ਦੇਣਗੀਆਂ। ਉਹਨਾਂ ਦੱਸਿਆ ਕਿ 29 ਸਤੰਬਰ ਨੂੰ ਉਕਤ ਜ਼ਮੀਨ, ਜਿਥੇ ਪਹਿਲਾਂ ਹੀ ਪੱਕਾ ਕਿਸਾਨ ਮੋਰਚਾ ਲੱਗਾ ਹੋਇਆ ਹੈ, ’ਤੇ ਸੰਯੁਕਤ ਕਿਸਾਨ ਮੋਰਚ ਦੇ ਬੈਨਰ ਹੇਠ ਵਿਸ਼ਾਲ ਇਕੱਠ ਕੀਤਾ ਜਾਵੇਗਾ ਜਿਸ ਵਿਚ ਕਿਸਾਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਣਗੇ ਤੇ ਆਪਣੀਆਂ ਜਾਇਜ਼ ਮੰਗਾਂ ਮੰਨਣ ਲਈ ਸਰਕਾਰ ’ਤੇ ਦਬਾਅ ਬਣਾਉਣਗੇ। ਉਹਨਾਂ ਕਿਹਾ ਕਿ ਸਾਡੀਆਂ ਮੰਗਾਂ ਨਾ ਮੰਨੇ ਜਾਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ’ਤੇ ਕਿਰਤੀ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਲੋਕ ਹਿਤ ਕਮੇਟੀ ਦੇ ਮੈਂਬਰ ਪਵਨ ਕੁਮਾਰ ਸੋਗਲਪੁਰ, ਚਰਨਜੀਤ ਸਿੰਘ ਲਾਛੜੂ, ਕਰਮ ਸਿੰਘ ਖੜੋਲੀ, ਦਰਬਾਰਾ ਸਿੰਘ ਖੇੜੀ ਗੰਢਿਆਂ, ਗੁਰਮੁੱਖ ਸਿੰਘ ਢੀਂਡਸਾ, ਸਤਵੰਤ ਸਿੰਘ ਦਦਹੇੜਾ, ਗੁਰਸ਼ਮਿੰਦਰ ਸਿੰਘ ਅਤੇ ਪ੍ਰਗਟ ਸਿੰਘ ਜੱਖੜਾਂ ਆਦਿ ਹਾਜ਼ਰ ਸਨ।
Punjab Bani 26 September,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੰਗਰੂਰ, 26 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਾਰੇ ਮਸਲੇ ਸੁਣੇ ਅਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸਰਕਾਰ ਪੱਧਰ ਤੱਕ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਖਰੀਦ ਸੰਬੰਧੀ ਸਭ ਤੋਂ ਵੱਡਾ ਮਸਲਾ ਮੰਡੀਆਂ ਵਿੱਚ ਥਾਂ ਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮੰਡੀ ਵਿੱਚ ਫਸਲ ਵੇਚਣ ਤੇ ਖਰੀਦਣ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਢੁੱਕਵੀਆਂ ਥਾਂਵਾਂ ਨੂੰ ਜਲਦ ਮੰਡੀ ਯਾਰਡ ਨੋਟੀਫਾਈ ਕਰ ਦਿੱਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ ਹੈ ਪਰ ਇਸਨੂੰ ਨਿਰਵਿਘਨ ਸ਼ੁਰੂ ਕਰਨ ਅਤੇ ਜਾਰੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸੰਭਵ ਹੀਲਾ-ਵਸੀਲਾ ਕੀਤਾ ਜਾਵੇਗਾ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਆਉਣ ਵਾਲੀ ਫਸਲ ’ਚ ਨਮੀ ਦੀ ਮਾਤਰਾ ਲਗਾਤਾਰ ਚੈਕ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਅਤੇ ਕਿਸਾਨਾਂ ਨੂੰ ਵੀ ਚੰਗੀ ਤਰ੍ਹਾਂ ਪੱਕੀ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇਕਰ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਤੁਰੰਤ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਸ਼ੈਲਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 26 September,2024
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ ਅੰਮ੍ਰਿਤਸਰ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ `ਚ ਰੇਲਵੇ ਟਰੈਕ ਰੋਕਣ ਨੂੰ ਟਾਲ ਦਿੱਤਾ ਗਿਆ ਹੈ। ਇਹ ਫੈਸਲਾ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਮੰਗਾਂ `ਤੇ ਸਹਿਮਤੀ ਬਣਨ ਪਿੱਛੋਂ ਲਿਆ ਗਿਆ। ਕਿਸਾਨਾਂ ਦੀ ਬੁੱਧਵਾਰ ਪ੍ਰਸ਼ਾਸਨ ਨਾਲ ਮੰਗਾਂ ਨੂੰ ਲੈ ਕੇ 2 ਘੰਟੇ ਤੱਕ ਮੀਟਿੰਗ ਹੋਈ, ਜਿਸ ਪਿੱਛੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਰਾਹ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ 3 ਅਕਤੂਬਰ ਨੂੰ 2 ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਕੁਝ ਮੰਗ `ਤੇ ਸਹਿਮਤੀ ਬਣੀ ਹੈ, ਜਿਸ ਪਿੱਛੋਂ ਇਸ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ 32 ਜ਼ਖਮੀ ਕਿਸਾਨਾਂ ਵਿੱਚੋਂ 23 ਕਿਸਾਨਾਂ ਦਾ ਮੁਆਵਜ਼ਾਂ ਮਿਲੇਗਾ। ਕਿਸਾਨਾਂ ਦੇ ਪੈਂਡਿੰਗ ਕੇਸਾਂ `ਤੇ ਵੀ ਗੱਲਬਾਤ ਹੋਈ ਹੈ। ਮੀਟਿੰਗ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਦੇ ਬਕਾਇਆ ਕੇਸਾਂ `ਤੇ 5-5 ਲੱਖ ਰੁਪਏ ਦਾ ਮੁਆਵਜ਼ਾ ਬੀਤੀ ਰਾਤ ਹੀ ਉਨ੍ਹਾਂ ਨੂੰ ਦਿੱਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨੂੰ 3 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਸੀ ਮਿਲੇ, ਉਹ ਵੀ ਦੇਣ ਦੀ ਸਹਿਮਤੀ ਬਣ ਗਈ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ 3 ਅਕਤੂਬਰ ਨੂੰ ਦੇਸ਼ ਭਰ `ਚ 2 ਘੰਟਿਆਂ ਵਾਸਤੇ ਰੇਲ ਜਾਮ ਕੀਤੀਆਂ ਜਾਣਗੀਆਂ ।
Punjab Bani 25 September,2024
ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ
ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ ਚੰਡੀਗੜ੍ਹ : ਹਰਿਆਣਾ ਵਿੱਚ ਹੋ ਰਹੀ ਚੋਣ ਨੂੰ ਲੈ ਕੇ ਹੁਣ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਚੁੱਕੀ ਹੈ ਅਤੇ ਸਭ ਤੋਂ ਜਿਆਦਾ ਇਸ ਵੇਲੇ ਮੁੱਦਾ ਕਿਸਾਨੀ ਅੰਦੋਲਨ ਬਣਿਆ ਹੋਇਆ ਹੈ ਅਤੇ ਇਸ ਅੰਦੋਲਨ ਦੇ ਦੌਰਾਨ ਜਿੱਥੇ ਹੁੱਡਾ ਵਲੋ ਪੰਜਾਬ-ਹਰਿਆਣਾ ਬਾਰਡਰ ਤੇ ਬੈਠੇ ਕਿਸਾਨਾਂ ਦੇ ਹੱਥ ਦੇ ਵਿੱਚ ਨੇਤਰਦੇ ਹੋਏ ਨਜ਼ਰ ਆ ਰਹੇ ਨੇ ਓਥੇ ਹੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਸਰਕਾਰ ਕਿਸਾਨਾਂ ਨੂੰ ਵੱਖਵਾਦੀ ਕਹਿ ਕੇ ਸੰਬੋਧਨ ਕਰ ਰਹੇ ਨੇ ਉੱਥੇ ਹੀ ਹੁਣ ਮਲੋਹਰ ਲਾਲ ਖੱਟਰ ਦੇ ਬਿਆਨ ਦਾ ਜਵਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਦਿੱਤਾ ਗਿਆ ਹੈ ਉਹਨਾਂ ਨੇ ਕਿਹਾ ਕਿ ਸਿਰਫ ਚੋਣਾਂ ਨੂੰ ਮੱਦੇ ਨਜ਼ਰ ਰੱਖ ਕੇ ਹੀ ਇਹ ਬਿਆਨਬਾਜੀ ਦਿੱਤੀ ਜਾ ਰਹੀ ਹੈ।ਬੀਤੇ ਦਿਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਵੱਲੋਂ ਕਿਹਾ ਗਿਆ ਕਿ ਚੋਣਾਂ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਹਰਿਆਣਾ ਬਾਰਡਰ ਤੇ ਬੈਠੇ ਕਿਸਾਨਾਂ ਅੱਗੇ ਬਣੇ ਬੈਰੀਗੇਟਿੰਗ ਨੂੰ ਦੂਰ ਕਰਨ ਦੀ ਗੱਲ ਕੀਤੀ ਗਈ ਉਸ ਤੋਂ ਬਾਅਦ ਮਨੋਹਰ ਲਾਲ ਖੱਟਰ ਵੱਲੋਂ ਦੁਬਾਰਾ ਤੋਂ ਕਿਸਾਨਾਂ ਦੇ ਉੱਤੇ ਤਿੱਖਾ ਤੰਜ ਕਸਿਆ ਗਿਆ ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੀ ਮਨੋਹਰ ਲਾਲ ਖੱਟਰ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਖੱਟਰ ਅਤੇ ਭਾਜਪਾ ਸਰਕਾਰ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਬਿਆਨ ਦੇ ਰਹੀ ਹੈ ਇਸ ਤੋਂ ਪਹਿਲਾਂ ਵੀ ਉਹਨਾਂ ਵੱਲੋਂ ਬਹੁਤ ਸਾਰੇ ਇਸ ਤਰ੍ਹਾਂ ਦੇ ਬਿਆਨ ਦਿੱਤੇ ਜਾਂਦੇ ਰਹੇ ਹਨ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਖੁਦ ਹੁਣ ਮੰਨ ਚੁੱਕੀ ਹੈ ਕਿ ਜੋ ਬੈਰੀਗੇਟਿੰਗ ਕੀਤੀ ਗਈ ਸੀ ਉਹ ਉਹਨਾਂ ਵੱਲੋਂ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਹੀ ਇਹ ਰਸਤੇ ਰੋਕੇ ਗਏ ਸਨ ਉਹਨਾਂ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਵੱਲੋਂ ਕਿਸਾਨਾਂ ਨੂੰ ਡਾਂਗਾਂ ਨਾਲ ਕੁੱਟਣ ਦੇ ਆਦੇਸ਼ ਵੀ ਦਿੱਤੇ ਗਏ ਸਨ ਉਹਨਾਂ ਨੇ ਕਿਹਾ ਕਿ ਇਹ ਜਾਣ ਬੁਝ ਕੇ ਫਿਰਕੂ ਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ ਅਤੇ ਹਰਿਆਣਾ ਦੀ ਚੋਣਾਂ ਨੂੰ ਵੇਖਦੇ ਹੋਏ ਹੀ ਇਹ ਬਿਆਨਬਾਜ਼ੀ ਦਿੱਤੀ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕਈ ਵੱਡੇ ਆਗੂ ਕਿਸਾਨਾਂ ਦੇ ਖਿਲਾਫ ਬਿਆਨ ਦੇ ਰਹੇ ਹਨ ਅਤੇ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਖੁਦ ਆਗੂ ਉਸਨੂੰ ਡਿਫੈਂਡ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਦੋਹਰੀ ਨੀਤੀ ਕਿਸੇ ਜਗ੍ਹਾ ਤੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਹੁਣ ਹਰਿਆਣਾ ਦੇ ਵਿੱਚ ਚੋਣਾਂ ਹਨ ਅਤੇ ਉਸ ਤੋਂ ਬਾਅਦ ਮੁੰਬਈ ਵਿੱਚ ਵੀ ਚੋਣਾਂ ਹਨ ਲੇਕਿਨ ਬਿਆਨ ਸਿਰਫ ਔਰ ਸਿਰਫ ਕਿਸਾਨਾਂ ਨੂੰ ਵੇਖ ਕੇ ਹੀ ਦਿੱਤੇ ਜਾ ਰਹੇ ਹਨ। ਇੱਥੇ ਦੱਸਣ ਯੋਗ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰ ਤੇ ਬੈਠ ਕੇ 13 ਮਹੀਨੇ ਪ੍ਰਦਰਸ਼ਨ ਕਰਨ ਤੋਂ ਬਾਅਦ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਗਏ ਸਨ। ਲੇਕਿਨ ਹੁਣ ਇੱਕ ਵਾਰ ਫਿਰ ਤੋਂ ਦਿੱਲੀ ਉਹਨਾਂ ਵੱਲੋਂ ਕੂਚ ਕੀਤੀ ਗਈ ਸੀ ਜਿਸ ਤੋਂ ਬਾਅਦ ਹਰਿਆਣਾ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਬੈਰੀਗੇਟਿੰਗ ਕਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਸੀ ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਖੁਦ ਮੱਲ ਲਿੱਤਾ ਹੈ ਕਿ ਉਹਨਾਂ ਵੱਲੋਂ ਹੀ ਬੈਰੀਗੇਟਿੰਗ ਕਰ ਕਿਸਾਨਾਂ ਨੂੰ ਰੋਕਿਆ ਗਿਆ ਸੀ ਅਤੇ ਉਹਨਾਂ ਨੂੰ ਅੱਗੇ ਵੱਲ ਨਹੀਂ ਵਧਣ ਦਿੱਤਾ ਗਿਆ ਜਿਸ ਤੇ ਹੁਣ ਕਿਸਾਨ ਆਗੂਆਂ ਵੱਲੋਂ ਵੀ ਇਸ ਦਾ ਬਿਆਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਬਾਰਡਰ ਤੇ ਵਾਪਰੀ ਘਟਨਾਵਾਂ ਦਾ ਦੋਸ਼ੀ ਹਰਿਆਣਾ ਦੀ ਉਸ ਵੇਲੇ ਦੀ ਸਰਕਾਰ ਨੂੰ ਕਿਹਾ ਗਿਆ ਹੈ ਹੁਣ ਵੇਖਣਾ ਹੋਵੇਗਾ ਕਿ ਪੰਜ ਤਰੀਕ ਨੂੰ ਪੈਣ ਵਾਲੀਆਂ ਵੋਟਾਂ ਵਿੱਚ ਹਰਿਆਣਾ ਦੇ ਵਿੱਚ ਕਿਹੜੀ ਸਰਕਾਰ ਬਣਦੀ ਹੈ ਅਤੇ ਜੇਕਰ ਹੁੱਡਾ ਸਰਕਾਰ ਹੋਂਦ ਵਿੱਚ ਆਉਂਦੀ ਹੈ ਤੇ ਕੀ ਪੰਜਾਬ ਹਰਿਆਣਾ ਬਾਰਡਰ ਨੂੰ ਖੋਲਿਆ ਜਾਂਦਾ ਹੈ ਜਾਂ ਨਹੀਂ ਇਹ ਤਾਂ ਸਮਝ ਦੱਸੇਗਾ ਲੇਕਿਨ ਚੋਣਾਂ ਦੇ ਮੱਦੇ ਨਜ਼ਰ ਕਿਸਾਨਾਂ ਨੂੰ ਲੈ ਕੇ ਹੁਣ ਇੱਕ ਵਾਰ ਫਿਰ ਤੋਂ ਮੁੱਦਾ ਪੂਰੀ ਤਰਹਾਂ ਨਾਲ ਗਰਮਾ ਚੁੱਕਾ ਹੈ।
Punjab Bani 25 September,2024
ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ
ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ ਪਾਤੜਾਂ : ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ `ਤੇ ਮਾਨਸਾ ਦੇ ਇਕ ਕਿਸਾਨ ਗੁਰਮੀਤ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ `ਤੇ ਡਟਿਆ ਹੋਇਆ ਸੀ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ।ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫੀ ਗੰਭੀਰ ਸੀ। ਉਹ ਘੱਟ ਹੀ ਘਰ ਜਾਂਦਾ ਸੀ। ਸੂਤਰ ਦੱਸਦੇ ਹਨ ਕਿ ਉਸ ਦੇ ਸਿਰ `ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ।ਹਾਲਾਂਕਿ ਕਿਸਾਨ ਨੇ ਖੁਦਕੁਸ਼ੀ ਕਿਉਂ ਕੀਤੀ, ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
Punjab Bani 25 September,2024
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ ਸੰਗਰੂਰ, 25 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੁਆਰਾ ਲਿਆਂਦੀ ਗਈ ਜਿਣਸ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਨਮੀ ਰਹਿਤ ਫ਼ਸਲ ਦੀ ਨਾਲੋ ਨਾਲ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁੱਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਵਿਕਰੀ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਦੀ ਪਾਲਣਾ ਬਾਰੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਪਾਏ ਜਾਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਤੋਂ ਇਨਕਾਰ ਕਰ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮੰਡੀ ਬੋਰਡ, ਮਾਰਕੀਟ ਕਮੇਟੀਆਂ, ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਤਾਂ ਜੋ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਸ ਬਾਰੇ ਅਗੇਤੇ ਤੌਰ ’ਤੇ ਜਾਣੂ ਕਰਵਾਇਆ ਜਾ ਸਕੇ।
Punjab Bani 25 September,2024
ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ
ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ ਪਟਿਆਲਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦੋਂ ਕਿ ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ ਕਮਿਸ਼ਨਰ, ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਡਾ. ਦਵਿੰਦਰ ਸਿੰਘ ਚੀਮਾ, ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ., ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਡਾ. ਜਸਵਿੰਦਰ ਸਿੰਘ, ਪ੍ਰਮੁੱਖ ਖੇਤੀਬਾੜੀ ਅਫਸਰ, ਪਟਿਆਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਰਹੇ । ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਮੌਜੂਦਾ ਸਮੇਂ ਧਰਤੀ, ਪੌਣ-ਪਾਣੀ ਅਤੇ ਵਾਤਾਵਰਣ ਵਿਚ ਵੱਧ ਰਹੇ ਪ੍ਰਦੂਸ਼ਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਕੁਦਰਤੀ ਸੋਮੇਂ ਅੱਜ ਸੰਕਟ ਗ੍ਰਸਤ ਹਾਲਾਤਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਨੂੰ ਬਚਾਉਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਖੇਤੀ ਨਿਰੰਤਰਤਾ ਨੂੰ ਕਾਇਮ ਰੱਖਣ ਅਤੇ ਖੇਤੀ ਵਿਰਾਸਤ ਨੂੰ ਅਗਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਕੁਦਰਤੀ ਸੋਮਿਆਂ ਦੇ ਰੱਖ-ਰਖਾਅ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿਚ ਹੀ ਵਾਹੁਣਾ ਚਾਹੀਦਾ ਹੈ, ਕਿਉਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਵਾਤਾਵਰਣ ਵੀ ਪਲੀਤ ਹੋਣੋਂ ਬਚਿਆ ਰਹਿੰਦਾ ਹੈ। ਜਲ-ਸੋਮਿਆਂ ਦੀ ਬਚਤ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਦੀ ਵਰਤੋਂ ਕਰਨ, ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਅਤੇ ਤੁਪਕਾ ਸਿੰਚਾਈ ਵਰਗੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਫਸਲਾਂ ਦੀਆਂ ਕਿਸਮਾਂ ਬੀਜਣ ਦੀਆਂ ਸਿਫਾਰਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਕਣਕ ਦੀ ਵੱਧ ਝਾੜ ਦੇਣ ਵਾਲੀ ਕਿਸਮ ਪੀ.ਬੀ.ਡਬਲਯੂ. 826 ਨੇ ਜੰਮੂ ਤੋਂ ਲੈ ਕੇ ਕਲਕੱਤੇ ਤੱਕ ਪੂਰੀ ਧਾਂਕ ਜਮਾਈ। ਖੇਤੀ ਖਰਚੇ ਘਟਾ ਕੇ ਅਤੇ ਸਹਾਇਕ ਧੰਦੇ ਅਪਣਾ ਕੇ ਖੇਤੀ ਆਮਦਨ ਵਿਚ ਵਾਧਾ ਕਰਨ ਦੀ ਸਿਫਾਰਿਸ਼ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਐਗਰੀ ਬਿਜ਼ਨੈੱਸ ਵਾਲੇ ਪਾਸੇ ਤੁਰਨਾ ਪਵੇਗਾ। ਖੇਤੀ ਸਬੰਧੀ ਸਮੁੱਚੀ ਜਾਣਕਾਰੀ ਰੇਡੀਓ ਅਤੇ ਟੀ.ਵੀ. ਪ੍ਰੋਗਰਾਮਾਂ ਤੋਂ ਹਾਸਿਲ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਦੇ ਫੇਸਬੁੱਕ ਲਾਈਵ ਪ੍ਰੋਗਰਾਮ, ਯੂ.ਟਿਉਬ ਚੈਨਲਜ਼ ਅਤੇ ਖੇਤੀ ਸੰਦੇਸ਼ ਨਾਲ ਜੁੜਣ ਦੀ ਅਪੀਲ ਕੀਤੀ ਅਤੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਤੇਲ ਬੀਜਾਂ, ਦਾਲ ਬੀਜਾਂ ਅਤੇ ਚਾਰੇ ਦੀਆਂ ਕਿੱਟਾਂ ਘਰਾਂ ਵਿਚ ਲੈ ਕੇ ਜਾਣ ਨੂੰ ਕਿਹਾ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜ ਕੇ ਵਾਤਾਵਰਣ ਨੂੰ ਦੂਸ਼ਿਤ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਇਸ ਦੀ ਸਾਭ-ਸੰਭਾਲ ਲਈ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਤਕਨੀਕਾਂ ਅਤੇ ਖੇਤ ਮਸ਼ੀਨਰੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਮੌਕੇ ਸਰਕਾਰ ਵੱਲੋਂ ਖੇਤ ਮਸ਼ੀਨਰੀ ਦੀ ਖਰੀਦੋ-ਫਰੋਖਤ ਲਈ ਮੁਹੱਈਆ ਕੀਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵੀ ਚਾਨਣਾ ਪਾਇਆ । ਇਸ ਮੌਕੇ ਉੱਘੇ ਸਬਜ਼ੀ ਵਿਗਿਆਨੀ ਡਾ. ਦਵਿੰਦਰ ਸਿੰਘ ਚੀਮਾ ਨੇ ਕਿਸਾਨਾਂ ਨੂੰ ਕਣਕ, ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਸਿਫਾਰਸ਼ ਕਰਦਿਆਂ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਨੂੰ ਲਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਨਾਲ ਅਸੀ ਆਪਣੇ ਕੁਦਰਤੀ ਸੌਮਿਆਂ ਦੀ ਸਾਂਭ-ਸੰਭਾਲ ਵੀ ਕਰ ਸਕਾਂਗੇ ਅਤੇ ਨਾਲ ਹੀ ਪੋਸ਼ਟਿਕਤਾ ਨੂੰ ਵੀ ਵਧਾ ਸਕਾਗੇ। ਉਨ੍ਹਾਂ ਨੇ ਸਬਜ਼ੀਆਂ ਦੀਆਂ ਹਾਈਬ੍ਰਿਡ ਕਿਸਮਾਂ ਲਈ ਨਿੱਜੀ ਅਦਾਰਿਆਂ ਦੀ ਥਾਂ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਜਾਦੀਆਂ ਕਿਸਮਾਂ ਤੇ ਹੀ ਭਰੋਸਾ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਬੀਜ ਦੀ ਥੁੜ ਨੂੰ ਪੂਰਿਆਂ ਕਰਨ ਲਈ ਪੀ.ਏ.ਯੂ. ਵੱਲੋਂ ਕਈ ਕੰਪਨੀਆਂ ਨਾਲ ਐਮ.ਓ.ਯੂ. ਵੀ ਸਹੀਬੱਧ ਕੀਤੇ ਗਏ ਹਨ ਅਤੇ ਸਾਨੂੰ ਸਿਰਫ ਖੇਤੀ ਵਿਗਿਆਨੀਆਂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਹਾਈਬ੍ਰਿਡ ਬੀਜ ਹੀ ਖਰੀਦਣੇ ਚਾਹੀਦੇ ਹਨ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਕਿਸਾਨ ਮੇਲਿਆਂ ਨੂੰ ਗਿਆਨ ਵਿਗਿਆਨ ਦੇ ਮੇਲੇ ਦੱਸਦਿਆਂ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਰਾਸ਼ਟਰੀ ਪੱਧਰ ਤੇ ਪਛਾਣ ਕਾਇਮ ਕੀਤੀ ਹੈ। ਉਨ੍ਹਾ ਨੇ ਸਰ੍ਹੋਂ ਦੀ ਨਵੀਂ ਕਿਸਮ ਪੀ.ਐਚ.ਆਰ. 127, ਗੋਭੀ ਸਰ੍ਹੋਂ ਦੀ ਹਾਈਬ੍ਰਿਡ ਪੀ.ਜੀ.ਐਸ.ਐਚ 2155, ਜਵੀ ਦੀ ਕਿਸਮ ਓ ਐਲ 17, ਬੇਕਰੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੀ.ਬੀ.ਡਬਲਯੂ ਬਿਸਕੁਟ – 1 ਤੇ ਰੋਟੀ ਲਈ ਢੁਕਵੀ ਕਿਸਮ ਪੀ.ਬੀ. ਡਬਲਯੂ ਚਪਾਤੀ-1 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਉਨ੍ਹਾਂ ਨੇ ਕਣਕ ਵਿੱਚ ਪੀਲੀ ਕੁੰਗੀ ਦੀ ਰੋਕਥਾਮ ਲਈ ‘ਤਾਕਤ’ ਨਾਂ ਦੀ ਦਵਾਈ ਦੀ ਵਰਤੋਂ ਕਰਨ ਦੇ ਨਾਲ-ਨਾਲ ਜੈਵਿਕ ਬਿਜਾਈ ਤੋਂ ਇੱਕ ਮਹੀਨੇ ਬਾਅਦ ਖੱਟੀ ਲੱਸੀ ਦਾ ਛਿੜਕਾਅ ਅਤੇ ਗਰਮ ਰੁੱਤ ਦੀ ਮੂੰਗੀ ਵਿਚ ਜੂੰ ਦਾ ਹਮਲਾ ਹੋਣ ਤੇ ਨੀਲੇ ਟਰੈਪ ਵਰਤਣ ਅਤੇ ਪੀ.ਏ.ਯੂ. ਨਿੰਮ ਦੇ ਘੋਲ ਦਾ ਛਿੜਕਾਅ ਕਰਨ ਲਈ ਕਿਹਾ । ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ ਖੇਤੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਪੀ.ਏ.ਯੂ. ਦਾ ਲਗਾਤਾਰ ਦੂਜੇ ਸਾਲ ਵੀ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣਨ ਦਾ ਸਮੁੱਚਾ ਸਿਹਰਾ ਖੇਤੀ ਵਿਗਿਆਨੀਆਂ ਦੇ ਨਾਲ-ਨਾਲ ਸਾਡੇ ਕਿਸਾਨਾਂ ਨੂੰ ਵੀ ਜਾਂਦਾ ਹੈ ਜਿਨ੍ਹਾਂ ਨੇ ਯੂਨੀਵਰਸਿਟੀ ਦੀਆਂ ਖੋਜਾਂ ਪ੍ਰਤੀ ਹਮੇਸ਼ਾਂ ਅਥਾਹ ਵਿਸ਼ਵਾਸ਼ ਜਤਾਇਆ ਹੈ। ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ‘ਚੰਗੀ ਖੇਤੀ’ ਅਤੇ ‘ਪ੍ਰੋਗਰੈਸਿਵ ਫਾਰਮਿੰਗ’ ਦੇ ਵੱਧ ਤੋਂ ਵੱਧ ਮੈਂਬਰ ਬਣਨ ਦੀ ਸਿਫਾਰਸ਼ ਕੀਤੀ । ਇਸ ਮੌਕੇ ਡਾ. ਜਸਵਿੰਦਰ ਸਿੰਘ ਨੇ 13-14 ਮੀਟਰ ਟਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤ ਮਸ਼ੀਨਰੀ ਅਤੇ ਹਾੜ੍ਹੀ ਦੀਆਂ ਫਸਲਾਂ ਲਈ ਖਾਦਾਂ ਦੀ ਉਪਲਬਧਤਾ ਦੇ ਸਬੰਧ ਵਿਚ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪਰਾਲੀ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਬੇਲਰ ਦੇ ਨਾਲ-ਨਾਲ ਸੁਪਰ ਸੀਡਰ ਅਤੇ ਹੈਪੀ ਸੀਡਰ ਆਦਿ ਮਸ਼ੀਨਰੀ ਦੀ ਵਰਤੋਂ ਦੀ ਵੀ ਅਪੀਲ ਕੀਤੀ । ਇਸ ਮੌਕੇ ਅਗਾਂਹਵੱਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚੋਂ ਫੁੱਲਕਾਰੀ ਅਤੇ ਕਿੱਤਾਕਾਰੀ ਵਿਚ ਸ਼ੇਰੌ ਰਾਣੀ ਪਿੰਡ ਮਸਿੰਗਣ; ਸੁਰੱਖਿਅਤ ਸਫਾਈ ਪਦਾਰਥ ਵਿਚ ਜਸਵੀਰ ਕੌਰ ਨਾਭਾ; ਗੁੜ, ਸ਼ੱਕਰ,ਤੇਲ, ਹਲਦੀ ਵਿਚ ਗੁਰਮੁੱਖ ਸਿੰਘ ਪਿੰਡ ਬਾਰਨ; ਸ਼ਹਿਦ ਵਿਚ ਭੁਪਿੰਦਰ ਸਿੰਘ ਪਟਿਆਲਾ; ਖੁੰਬਾਂ ਦੀ ਕਾਸ਼ਤ ਵਿਚ ਕੁਲਵਿੰਦਰ ਸਿੰਘ ਪਿੰਡ ਪਬਰਾ; ਫੁੱਲਾਂ ਦੀ ਕਾਸ਼ਤ ਵਿਚ ਗੁਰਵਿੰਦਰ ਸਿੰਘ ਪਿੰਡ ਖੇੜੀ ਮਲਾਂ; ਵਰਮੀਕਮਪੋਸਟ ਵਿਚ ਗੁਰਪ੍ਰੀਤ ਸਿੰਘ, ਪਿੰਡ ਹਰਦਾਸਪੁਰ; ਬੀਜ ਉਤਪਾਦਨ ਵਿਚ ਕੁਲਵਿੰਦਰ ਸਿੰਘ ਪਿੰਡ ਮਰਦਾਪੁਰ; ਸਬਜ਼ੀ ਉਤਪਾਦਕ (ਪਿਆਜ਼) ਵਿਚ ਰਸ਼ਪਾਲ ਸਿੰਘ ਪਿੰਡ ਮੰਡੋਰ; ਵਾਤਾਵਰਣ ਸੁਰੱਖਿਆ ਵਿਚ ਡਾ. ਸੋਨਿੰਦਰ ਕੌਰ ਸਹਾਇਕ ਨਿਰਦੇਸ਼ਕ (ਪਸ਼ੂ ਪਾਲਣ), ਪਟਿਆਲਾ ਅਤੇ ਡਰੈਗਨ ਫਰੂਟ ਵਿਚ ਜਸਪ੍ਰੀਤ ਸਿੰਘ ਪਿੰਡ ਸ਼ੇਰੌਂ ਮਾਜਰਾ ਸ਼ਾਮਿਲ ਸਨ । ਇਸ ਮੌਕੇ ਡਾ. ਹਰਦੀਪ ਸਿੰਘ ਸਭੀਖੀ, ਡਿਪਟੀ ਡਾਇਰੈਕਟਰ (ਸਿਖਲਾਈ),ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਦੱਸਿਆ ਕਿ ਕੇਂਦਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੇ ਬੀਜ ਅਤੇ ਫਲਾਂ ਦੇ ਪੌਦੇ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਹੁਨਰ ਵਿਕਾਸ ਕੇਂਦਰ ਵੱਲੋਂ ਲਗਾਈਆਂ ਜਾਂਦੀਆਂ ਖੇਤੀ ਸਿਖਲਾਈਆਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਅਤੇ ਹਾੜ੍ਹੀ ਦੀਆਂ ਫਸਲਾਂ ਦੀਆਂ ਸਿਫਾਰਸ਼ਾਂ ਪੁਸਤਕ ਨੂੰ ਪੜ੍ਹ ਕੇ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਕਿਹਾ। ਉਨ੍ਹਾਂ ਨੇ ਖੇਤੀ ਸਾਹਿਤ ਨੂੰ ਆਪਣੇ ਘਰਾਂ ਵਿਚ ਮੰਗਵਾਉਣ ਅਤੇ ਅਤੇ ਸਮੇਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਨਾਲ ਜੁੜਨ ਵਾਸਤੇ ਪੀ.ਏ.ਯੂ., ਵੱਟਸਐਪ ਗਰੁੱਪਾਂ ਦੇ ਸੰਪਰਕ ਨੰਬਰ ਵੀ ਕਿਸਾਨਾਂ ਨਾਲ ਸਾਂਝੇ ਕੀਤੇ । ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਨਿੱਜੀ ਕੰਪਨੀਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ।
Punjab Bani 24 September,2024
ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ
ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ -ਕੇ.ਵੀ.ਕੇ. ਰੌਣੀ ਕਿਸਾਨ ਮੇਲੇ 'ਚ ਭਾਵੁਕਤਾ ਨਾਲ ਕਿਸਾਨਾਂ ਨੂੰ ਮਿਲੇ ਡਿਪਟੀ ਕਮਿਸ਼ਨਰ -ਧਰਤੀ ਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਲਾਈ ਜਾਵੇ ਅੱਗ ਪਟਿਆਲਾ, 24 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇ.ਵੀ.ਕੇ. ਰੌਣੀ ਕਿਸਾਨ ਮੇਲੇ ਵਿਖੇ ਕਿਸਾਨਾਂ ਨੂੰ ਭਾਵੁਕਤਾ ਨਾਲ ਮਿਲਦਿਆਂ ਉਨ੍ਹਾਂ ਨੇ ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀ ਮੁਸ਼ਕਲ ਸਬੰਧੀ ਜਾਣਿਆ ਅਤੇ ਉਥੇ ਹੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਦੇ ਅਗੇਤੇ ਪ੍ਰਬੰਧ ਕੀਤੀ ਹੋਏ ਹਨ । ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਕਿਸਾਨ ਹਨ, ਜਿਨ੍ਹਾਂ ਨੇ ਲੰਘੇ ਵਰ੍ਹੇ ਪਿਛਲੇ ਸਾਲਾਂ ਨਾਲੋਂ ਖੇਤਾਂ ਵਿੱਚ 50 ਫ਼ੀਸਦੀ ਘੱਟ ਅੱਗ ਲਗਾਈ, ਜਿਸ ਲਈ ਉਹ ਕਿਸਾਨ ਦੇ ਧੰਨਵਾਦੀ ਹਨ। ਪ੍ਰੰਤੂ ਉਨ੍ਹਾਂ ਨੂੰ ਕਿਸਾਨਾਂ ਤੋਂ ਹੁਣ ਪੂਰੀ ਉਮੀਦ ਹੈ ਕਿ ਉਹ ਇਸ ਵਾਰ ਪਰਾਲੀ ਨੂੰ ਬਿਲਕੁਲ ਹੀ ਅੱਗ ਨਹੀਂ ਲਗਾਉਣਗੇ, ਕਿਉਂਕਿ ਕਿਸਾਨ ਅੰਨਦਾਤਾ ਹੋਣ ਕਰਕੇ ਹਰ ਮਨੁੱਖ ਦੀ ਮੁਢਲੀ ਲੋੜ ਰੋਟੀ ਤੇ ਹੋਰ ਅਨਾਜ ਪੈਦਾ ਕਰਦੇ ਹੋਏ ਸਾਡੇ ਜੀਵਨ ਨਾਲ ਬਹੁਤ ਨੇੜਿਓਂ ਜੁੜੇ ਹੋਏ ਹੁੰਦੇ ਹਨ । ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਦੀ ਕਿਸਮ ਦੇ ਮੁਤਾਬਕ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਵਰਤਦੇ ਹੋਏ ਜਿਥੇ ਪਰਾਲੀ ਨੂੰ ਜ਼ਮੀਨ 'ਚ ਹੀ ਮਿਲਾਉਣ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਪੈਲੇਟਸ ਤੇ ਹੋਰ ਵਸਤਾਂ ਬਣਾਉਣ ਦੀ ਇੰਡਸਟਰੀ ਦਾ ਵੀ ਲਾਭ ਲੈਣ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਦੀ ਵਰਤੋਂ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਅਸੀ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਬਚਦੇ ਹਾਂ। ਕਿਉਂਕਿ ਬੱਚੇ, ਬਜ਼ੁਰਗ ਤੇ ਜਵਾਨ ਅਤੇ ਪਸ਼ੂ-ਪੰਛੀਆਂ ਨੂੰ ਵੀ ਪ੍ਰਦੂਸ਼ਣ ਤੋਂ ਬਹੁਤ ਨੁਕਸਾਨ ਹੁੰਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦੀ ਅਗਲੀ ਫ਼ਸਲਾਂ ਬੀਜਣ ਸਮੇਤ ਹੋਰ ਮੁਸ਼ਕਲਾਂ ਤੋਂ ਭਲੀ ਭਾਂਤ ਜਾਣੂ ਹੈ, ਇਸ ਲਈ ਕਿਸਾਨ ਤੇ ਕਿਸਾਨ ਯੂਨੀਅਨਾਂ ਸਾਡਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਜਿਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਕਿਸਾਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨਾਲ ਨਿੱਜੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਦੇ ਫ਼ੋਨ ਨੰਬਰ ਖੁਦ ਨੋਟ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨ ਮੇਲੇ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ, ਡਾ. ਗੁਰਉਪਦੇਸ਼ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ, ਖੋਜਾਰਥੀ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ ।
Punjab Bani 24 September,2024
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ 2025 ਦੇ ਅਖ਼ੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਸਿਲਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ, 21 ਸਤੰਬਰ : ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ । ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਐਲਾਨ ਵੀ ਕੀਤਾ ਹੈ ਕਿ ਸਾਲ 2025 ਦੇ ਅਖੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਦੇ ਲਗਭਗ 230 ਪਿੰਡਾਂ ਵਿੱਚ ਰੇਸ਼ਮ ਪਾਲਣ ਦਾ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ 1200 ਤੋਂ 1400 ਰੇਸ਼ਮ ਕੀਟ ਪਾਲਕ ਇਸ ਕਿੱਤੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਮੁੱਖ ਤੌਰ 'ਤੇ 2 ਕਿਸਮ ਦਾ ਰੇਸ਼ਮ ਬਾਇਵੋਲਟਾਈਨ ਮਲਬਰੀ ਅਤੇ ਏਰੀ ਰੇਸ਼ਮ ਤਿਆਰ ਕੀਤਾ ਜਾਂਦਾ ਹੈ। ਸਾਲਾਨਾ 1000 ਤੋਂ 1100 ਔਂਸ ਮਲਬਰੀ ਰੇਸ਼ਮ ਬੀਜ ਦੀ ਪਾਲਣਾ ਕਰਕੇ 30,000 ਤੋਂ 35,000 ਕਿਲੋਗ੍ਰਾਮ ਮਲਬਰੀ ਰੇਸ਼ਮ (ਟੂਟੀ) ਦਾ ਉਤਪਾਦਨ ਅਤੇ ਸਾਲਾਨਾ 200 ਔਂਸ ਏਰੀ ਰੇਸ਼ਮ ਬੀਜ ਦੀ ਪਾਲਣਾ ਕਰਕੇ 5,000 ਤੋਂ 8,000 ਕਿਲੋਗ੍ਰਾਮ ਏਰੀ ਰੇਸ਼ਮ (ਟੂਟੀ) ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ, ਬੇ-ਜ਼ਮੀਨੇ ਜਾਂ ਘੱਟ ਜ਼ਮੀਨਾਂ ਵਾਲੇ ਲੋਕਾਂ ਵੱਲੋਂ ਇਹ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ ਇਕ ਰੇਸ਼ਮ ਕੀਟ ਪਾਲਕ ਨੂੰ ਸਾਲਾਨਾ 40,000 ਤੋਂ 50,000 ਰੁਪਏ ਦੀ ਆਮਦਨ ਹੁੰਦੀ ਹੈ, ਜੋ ਬਹੁਤ ਘੱਟ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਰੇਸ਼ਮ ਪਾਲਣ ਲਈ ਬਹੁਤ ਮਿਹਨਤ ਲਗਦੀ ਹੈ ਅਤੇ ਉਸ ਮੁਤਾਬਕ ਰੇਸ਼ਮ ਪਾਲਕਾਂ ਨੂੰ ਮੁੱਲ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਇਸ ਲਈ ਲਾਗਤ ਖ਼ਰਚੇ ਘਟਾਉਣ ਲਈ ਸਰਕਾਰੀ ਫਾਰਮਾਂ ਵਿੱਚ ਰੇਸ਼ਮ ਬੀਜ ਤਿਆਰ ਕਰਕੇ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਲਹੌਜ਼ੀ ਸਥਿਤ ਪੰਜਾਬ ਸਰਕਾਰ ਦੇ ਇੱਕੋ-ਇੱਕ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਚਾਲੂ ਕਰਨਾ ਇਸ ਦਿਸ਼ਾ ਵਿੱਚ ਪੁੱਟਿਆ ਗਿਆ ਅਹਿਮ ਕਦਮ ਹੈ । ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਰੇਸ਼ਮ ਉਪਜ ਦੇ ਵਾਜਬ ਮੁੱਲ ਸਬੰਧੀ ਗੱਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਰੀਲਿੰਗ ਯੂਨਿਟਾਂ ਲਾ ਕੇ ਕੁਕੂਨ ਨੂੰ ਪ੍ਰੋਸੈਸ ਕਰੇਗੀ ਤਾਂ ਜੋ ਰੇਸ਼ਮ ਪਾਲਕਾਂ ਨੂੰ ਉਪਜ ਦਾ ਵੱਧ ਮੁੱਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਕੁਕੂਨ ਤੋਂ ਰੇਸ਼ਮ ਦਾ ਧਾਗਾ ਬਨਾਉਣ ਲਈ ਰੀਲਿੰਗ ਯੂਨਿਟ, ਪਠਾਨਕੋਟ ਵਿਖੇ ਸਥਾਪਿਤ ਕੀਤਾ ਜਾ ਹੈ ਜਿਸ ਦੇ ਚਾਲੂ ਹੋਣ ਨਾਲ ਰੇਸ਼ਮ ਪਾਲਕਾਂ ਦੀ ਆਮਦਨ ਵਿੱਚ 1.5 ਤੋਂ 2 ਗੁਣਾਂ ਵਾਧਾ ਕੀਤਾ ਜਾ ਸਕਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ (ਬਾਗ਼ਬਾਨੀ) ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਰਾਜ ਵਿੱਚ ਕੁੱਲ 13 ਸਰਕਾਰੀ ਸੈਰੀਕਲਚਰ ਫਾਰਮ ਹਨ। ਇਨ੍ਹਾਂ ਫਾਰਮਾਂ ਵਿਖੇ ਬੁਨਿਆਦੀ ਢਾਂਚਾ ਸਥਾਪਿਤ ਹੋਣ ਕਰਕੇ ਵਿਭਾਗ ਦੇ ਤਕਨੀਕੀ ਸਟਾਫ਼ ਰੇਸ਼ਮ ਕੀਟ ਪਾਲਕਾਂ ਨੂੰ ਲੋੜੀਂਦੀਆਂ ਸਹੂਲਤਾਂ ਜਿਵੇਂ ਪਲਾਂਟੇਸ਼ਨ, ਕੀਟ ਪਾਲਕਾਂ ਨੂੰ ਰੇਸ਼ਮ ਬੀਜ ਵੰਡਣਾ, ਚਾਕੀ ਕੀਟ ਪਾਲਣਾ ਅਤੇ ਕਕੂਨ ਮੰਡੀਕਰਨ ਸਬੰਧੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੈਰੀਕਲਚਰ ਦਾ ਕਿੱਤਾ ਗ਼ਰੀਬ ਲੋਕਾਂ ਦੀ ਮਿਹਨਤ 'ਤੇ ਆਧਾਰਿਤ ਹੈ ਅਤੇ ਇਸ ਕਿੱਤੇ ਨੂੰ ਵੱਡੀ ਪੱਧਰ 'ਤੇ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਸ ਕਿੱਤੇ ਦੇ ਵਿਕਾਸ ਲਈ ਅਤੇ ਰੇਸ਼ਮ ਪਾਲਕਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਜਿਵੇਂ ਵਿਭਾਗ ਵਲੋਂ ਏਰੀਕਲਚਰ ਦਾ ਕੰਮ ਮੁੜ ਤੋਂ ਚਾਲੂ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਟੱਸਰ ਸਿਲਕ ਦੀ ਪੈਦਾਵਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਰੇਸ਼ਮ ਕੀਟ ਪਾਲਕਾਂ ਨੂੰ ਇਸ ਕਿੱਤੇ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੇਸ਼ਮ ਕੀਟ ਪਾਲਕਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਭਾਗ ਵਲੋਂ ਰੇਸ਼ਮ ਦਾ ਧਾਗਾ ਬਣਾਉਣ ਅਤੇ ਇਸ ਦੀ ਵਧੀਆ ਮੁੱਲ ਦਿਵਾਉਣ ਸਬੰਧੀ ਅਹਿਮ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਪੰਜਾਬ ਸਿਲਕ ਨਾਮ ਦਾ ਬ੍ਰਾਂਡ ਤਿਆਰ ਕੀਤਾ ਜਾ ਸਕੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਰੇਸ਼ਮ ਉਤਪਾਦਨ ਦਾ ਕਿੱਤਾ ਕਰ ਰਹੇ ਕੰਢੀ ਖੇਤਰ ਦੇ ਰੇਸ਼ਮ ਕੀਟ ਪਾਲਕਾਂ ਨੂੰ ਵੀ ਸਨਮਾਨਿਤ ਕੀਤਾ। ਬਾਗ਼ਬਾਨੀ ਮੰਤਰੀ ਰੇਸ਼ਮ ਕੀਟ ਪਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਰਾਜ ਵਿੱਚ ਆਪਣਾ ਰੇਸ਼ਮ ਬੀਜ ਉਤਪਾਦਨ ਸੈਂਟਰ ਸ਼ੁਰੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਹ ਬੀਜ ਲਾਗਤ ਮੁੱਲ 'ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਹੋਰ ਰਾਜਾਂ ਤੋਂ ਬੀਜ ਮੰਗਵਾਉਣ ਲਈ ਤਕਨੀਕੀ ਸਮੱਸਿਆਵਾਂ/ਆਵਾਜਾਈ ਲਾਗਤ, ਟਰਾਂਸਪੋਰਟ ਸਮੇਂ ਬੀਜ ਖ਼ਰਾਬ ਹੋਣ ਆਦਿ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ । ਕੈਬਨਿਟ ਮੰਤਰੀ ਦੇ ਲੋਗੋ ਡਿਜ਼ਾਈਨ ਕਰਨ ਵਾਲੇ ਅਧਿਕਾਰੀਆਂ ਸ. ਦਲਬੀਰ ਸਿੰਘ, ਉਪ ਡਾਇਰੈਕਟਰ-ਕਮ-ਸਟੇਟ ਸੈਰੀਕਲਚਰ ਨੋਡਲ ਅਫਸਰ, ਸ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ, ਮਿਸ ਮੀਨੂੰ, ਸਹਾਇਕ ਸੈਰੀਕਲਚਰ ਨੋਡਲ ਅਫਸਰ, ਸ੍ਰੀ ਯੁਵਰਾਜ ਸਿੰਘ, ਫ਼ੇਜ਼ ਸਕੀਮ ਕੰਸਲਟੈਟ ਸੈਰੀਕਲਚਰ ਨੂੰ ਵੀ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਰੇਸ਼ਮ ਦੇ ਕਿੱਤੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਇੱਕ ਡਾਕੂਮੈਂਟਰੀ ਫ਼ਿਲਮ ਅਤੇ ਪੈੰਫ਼ਲੈਟ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਸ੍ਰੀ ਮਿੱਤਲ ਅਸ਼ੋਕ ਭਲੇਰਾੳ, ਅਸਿਸਟੈਟ ਸੁਪਰਡੰਟ (ਟੈਕਨੀਕਲ) ਕੇਂਦਰੀ ਰੇਸ਼ਮ ਬੋਰਡ, ਨਵੀਂ ਦਿੱਲੀ, ਸ੍ਰੀ ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ-ਕਮ-ਸੈਰੀਕਲਚਰ ਅਫਸਰ, ਮੁਕੇਰੀਆਂ (ਹੁਸ਼ਿਆਰਪੁਰ), ਸ. ਅਵਤਾਰ ਸਿੰਘ, ਸੈਰੀਕਲਚਰ ਮੈਨੇਜਰ, ਸ. ਜਸਪਾਲ ਸਿੰਘ, ਸੁਪਰਡੰਟ ਸੈਰੀਕਲਚਰ, ਸ੍ਰੀਮਤੀ ਰਮਨਦੀਪ ਕੌਰ, ਐਸ.ਪੀ.ੳ, ਸ੍ਰੀਮਤੀ ਸ਼ਿਵਾਨੀ ਚਗਤੀ, ਐਸ.ਐਸ.ਪੀ.ੳ. ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਸ਼ਾਮਲ ਸਨ।
Punjab Bani 21 September,2024
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ ਪਟਿਆਲਾ : “ਕੁਦਰਤੀ ਸੋਮੇ ਬਚਾਓ, ਸਭ ਲਈ ਖ਼ੁਸ਼ਹਾਲੀ ਲਿਆਓ” ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 24 ਸਤੰਬਰ, 2024 ਨੂੰ ਲਗਾਇਆ ਜਾ ਰਿਹਾ ਹੈ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ । ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 24 ਸਤੰਬਰ, 2024 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
Punjab Bani 21 September,2024
ਪ੍ਰਸ਼ਾਸਨ ਨੇ ਸੰਗਰੂਰ ਅਨਾਜ ਮੰਡੀ ਵਿਖੇ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਪ੍ਰਸ਼ਾਸਨ ਨੇ ਸੰਗਰੂਰ ਅਨਾਜ ਮੰਡੀ ਵਿਖੇ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੰਗਰੂਰ, 20 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਦਖਲ ਨਾਲ ਅੱਜ ਸਥਾਨਕ ਅਨਾਜ ਮੰਡੀਆਂ ਵਿੱਚ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਅਤੇ ਬਾਸਮਤੀ ਮਿਲਰ ਐਸੋਸੀਏਸ਼ਨ ਨਾਲ ਸਬੰਧਤ ਪ੍ਰਾਈਵੇਟ ਵਪਾਰੀਆਂ ਵਿੱਚ ਬਾਸਮਤੀ ਦੀ ਖਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ । ਇਸ ਮੌਕੇ ਚੇਅਰਮੈਨ ਈਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ । ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦੀ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹਰ ਹੀਲੇ ਪ੍ਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਬੇੜੇ ਲਈ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜਿਸਦਾ ਫਾਇਦਾ ਚੁੱਕ ਕੇ ਕਿਸਾਨ ਕੁਦਰਤੀ ਢੰਗ ਨਾਲ ਹੀ ਅਗਲੀ ਫਸਲ ਲਈ ਖੇਤ ਤਿਆਰ ਕਰ ਸਕਦੇ ਹਨ । ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ, ਬਘੇਲ ਸਿੰਘ ਤੇ ਗੁਰਪ੍ਰੀਤ ਸਿੰਘ ਦੋਵੇਂ ਮੰਡੀ ਸੁਪਰਵਾਈਜ਼ਰ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਤੇ ਨੁਮਾਇੰਦੇ, ਅਕਸ਼ੇ ਕੁਮਾਰ, ਦੀਪਕ ਕੁਮਾਰ, ਸੁਭਾਸ਼ ਚੰਦ ਤੇ ਪ੍ਰਾਈਵੇਟ ਵਪਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ ।
Punjab Bani 20 September,2024
ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ
ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਵੱਲੋਂ ਇੱਕ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਨਵੇਂ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ। ਲੈਕਚਰ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸ. ਸੁਖਜੀਤ ਸਿੰਘ ਭੰਗੂ ਨੇ ਖੇਤੀਬਾੜੀ ਵਿੱਚ ਚੱਲ ਰਹੀਆਂ ਨਵੀਆਂ ਤਕਨੀਕਾਂ ਅਤੇ ਨਵੇਂ ਤਰੀਕੇ ਵਿਦਿਆਰਥੀਆਂ ਨੂੰ ਅਪਣਾਉਣ ਲਈ ਕਿਹਾ ਉਹਨਾਂ ਨੇ ਝੋਨੇ ਅਤੇ ਕਣਕ ਦੇ ਨਵੇਂ ਬੀਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਵੀ ਦਿੱਤੀ ਇਸ ਤੋਂ ਇਲਾਵਾ ਉਨ੍ਹਾਂ ਨੇ ਕੰਪਨੀ ਵਿੱਚ ਚੱਲ ਰਹੇ ਵੱਖ-ਵੱਖ ਟਰੇਨਿੰਗ ਪ੍ਰੋਗਰਾਮਾਂ ਦਾ ਵੇਰਵਾ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ । ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹੋ ਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਅੱਗੇ ਵਧਣ ਵਿੱਚ ਸਹਾਇਤਾ ਕਰਦੇ ਹਨ। ਉਨਾਂ ਇਹ ਵੀ ਦੱਸਿਆ ਕਿ ਅਸੀਂ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇ ਦੇ ਮਾਹਿਰਾਂ ਨੂੰ ਸਮੇਂ-ਸਮੇਂ ਕਾਲਜ ਵਿੱਚ ਸੱਦਾ ਦਿੰਦੇ ਹਾਂ ਤਾਂ ਜੋ ਸਾਡੇ ਵਿਦਿਆਰਥੀ ਸਮੇਂ ਦੇ ਹਾਣੀ ਬਣਨ । ਇਸ ਮੌਕੇ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਗੈਸਟ ਲੈਕਚਰ ਦੇਣ ਪਹੁੰਚੇ ਸ. ਸੁਖਜੀਤ ਸਿੰਘ ਭੰਗੂ ਮੁਖੀ ਏ ਵਨ ਸੀਡਸ ਨੂੰ ਜੀ ਆਇਆ ਕਿਹਾ। ਅਤੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਪ੍ਰੋਗਰਾਮ ਵਿੱਚ ਬੀਐਸਸੀ ਐਗਰੀਕਲਚਰ ਅਤੇ ਐਮਐਸਸੀ ਐਗਰੀਕਲਚਰ ਦੇ ਨਾਲ ਨਾਲ ਬੀ ਵਾਕ ਐਗਰੀਕਲਚਰ ਦੇ ਵਿਦਿਆਰਥੀ ਵੀ ਸ਼ਾਮਿਲ ਸਨ। ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਮਹਿੰਦਰ ਲਾਲ, ਪ੍ਰੋ. ਲਖਵਿੰਦਰ ਸਿੰਘ, ਡਾ. ਪ੍ਰਦੀਪ ਕੁਮਾਰ, ਪ੍ਰੋ. ਪਰਵਿੰਦਰ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਦੀਪਕ ਬਾਵਾ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਵੀ ਹਾਜ਼ਰ ਸਨ ।
Punjab Bani 20 September,2024
ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ
ਘਰੇਲੂ ਬਗੀਚੀ ਵਿਚ ਸਬਜ਼ੀਆਂ ਜ਼ਰੂਰ ਬੀਜੋ ਡਿਪਟੀ ਕਮਿਸ਼ਨਰ ਵੱਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ -ਕਿੱਟਾਂ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਦੇ ਦਫ਼ਤਰ ਪਟਿਆਲਾ, ਸਮਾਣਾ, ਰਾਜਪੁਰਾ ਅਤੇ ਨਾਭਾ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ, 20 ਸਤੰਬਰ : ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਘਰੇਲੂ ਬਗੀਚੀ ਵਾਸਤੇ ਸਰਦੀ ਰੁੱਤ 2024 ਦੀਆਂ ਮਿੰਨੀ ਕਿੱਟਾਂ ਜਾਰੀ ਕਰਦੇ ਹੋਏ ਕੀਤਾ । ਡਿਪਟੀ ਡਾਇਰੈਕਟਰ ਬਾਗਬਾਨੀ ਸੰਦੀਪ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮਿੰਨੀ ਕਿੱਟਾਂ ਵਿੱਚ ਪਾਲਕ, ਮੇਥੀ, ਧਨੀਆ, ਮੂਲੀ, ਗਾਜਰ, ਸ਼ਲਗਮ, ਮਟਰ, ਸਾਗ, ਚੀਨੀ ਸਰ੍ਹੋਂ ਆਦਿ ਬੀਜ ਉਪਲਬਧ ਹਨ ਅਤੇ ਇੱਕ ਕਿੱਟ ਦਾ ਮੁੱਲ ਸਿਰਫ਼ 80 ਰੁਪਏ ਹੈ। ਇਸ ਕਿੱਟ ਦੇ ਬੀਜ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਵਿਚੋਂ 400 ਕਿਲੋ ਤਾਜ਼ੀ ਸਬਜ਼ੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਹ 7 ਜੀਆਂ ਦੇ ਪਰਿਵਾਰ ਲਈ ਕਾਫ਼ੀ ਹੈ । ਉਨ੍ਹਾਂ ਦੱਸਿਆ ਕਿਇਹ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਦਫ਼ਤਰ ਉਪ ਡਾਇਰੈਕਟਰ ਬਾਗਬਾਨੀ ਪਟਿਆਲਾ, ਬਾਗਬਾਨੀ ਵਿਕਾਸ ਅਫ਼ਸਰ ਭੱਦਕ ਫਾਰਮ (ਰਾਜਪੁਰਾ), ਸਮਾਣਾ. ਭੁਨਰਹੇੜੀ ਅਤੇ ਨਾਭਾ ਦੇ ਦਫ਼ਤਰਾਂ ਵਿਖੇ ਵੀ ਉਪਲਬਧ ਹਨ। ਉਨ੍ਹਾਂ ਜ਼ਿਮੀਂਦਾਰ ਭਰਾਵਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਬਜ਼ੀਆਂ ਆਪਣੇ ਖੇਤਾਂ, ਖਾਲੀ ਪਲਾਟਾਂ, ਘਰਾਂ ਵਿਚ ਪਈ ਖਾਲੀ ਥਾਂ ਜਾਂ ਟਿਊਬਵੈੱਲ ਉੱਤੇ ਜ਼ਰੂਰ ਬੀਜੀ ਜਾਵੇ। ਜੈਵਿਕ ਤਰੀਕੇ ਨਾਲ ਸਬਜ਼ੀ ਪੈਦਾ ਕਰਨ ਲਈ ਆਪਣੇ ਬਲਾਕ ਦੇ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 20 September,2024
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ : ਗੁਰਮੀਤ ਖੁੱਡੀਆਂ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਮਾਝਾ ਕਿਸਾਨ ਸੰਘਰਸ਼ ਕਮੇਟੀ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਦੀ ਲੋੜੀਂਦੀ ਸਪਲਾਈ ਦਾ ਭਰੋਸਾ ਗੰਨਾ ਕੰਟਰੋਲ ਬੋਰਡ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ । ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ । ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ । ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸਾਨਾਂ ਨੂੰ ਖਾਦਾਂ ਦੇ ਨਾਲ-ਨਾਲ ਹੋਰ ਵਾਧੂ ਉਤਪਾਦ ਖਰੀਦਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਅਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਲਈ ਖਾਦਾਂ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ । ਖੇਤੀਬਾੜੀ ਮੰਤਰੀ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬੇ ਨੇ 27 ਸਤੰਬਰ ਨੂੰ ਸੂਬਾਈ ਗੰਨਾ ਕੰਟਰੋਲ ਬੋਰਡ ਨਾਲ ਮੀਟਿੰਗ ਤੈਅ ਕੀਤੀ ਹੈ ਅਤੇ ਸਾਰੀਆਂ ਮਿੱਲਾਂ ਨਿਰਧਾਰਤ ਸਮੇਂ ’ਤੇ ਪਿੜਾਈ ਸ਼ੁਰੂ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 1500 ਪਿੜਾਈ ਪ੍ਰਤੀ ਦਿਨ (ਟੀ.ਸੀ.ਡੀ.) ਤੋਂ ਵਧਾ ਕੇ 3500 ਟਨ ਟੀ.ਸੀ.ਡੀ. ਕਰ ਦਿੱਤੀ ਗਈ ਹੈ । ਮੀਟਿੰਗ ਵਿੱਚ ਸ਼ੂਗਰਫੈੱਡ ਦੇ ਐਮ.ਡੀ. ਸ੍ਰੀਮਤੀ ਸੇਨੂੰ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।
Punjab Bani 19 September,2024
ਪਿੰਡ ਮੰਡੌੜ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ
ਪਿੰਡ ਮੰਡੌੜ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ ਨਾਭਾ 19 ਸਤਬੰਰ () : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਪਿੰਡਾਂ ਵਿਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ ਨਾਭਾ ਜੀ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਮੰਡੌੜ ਦੀ ਸਹਿਕਾਰੀ ਸਭਾ-। ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿਚ ਖੇਤੀਬਾੜੀ ਮਾਹਿਰਾਂ ਸਮੇਤ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਐਸ.ਡੀ.ਐਮ ਤਰਸੇਮ ਚੰਦ ਜੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਅਤੇ ਹਦਾਇਤ ਵੀ ਕੀਤੀ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾਵੇਗਾ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਬਾਇਨ ਮਾਲਕਾਂ ਨੂੰ ਐਸ.ਐਮ.ਐਸ ਨਾਲ ਕੰਬਾਇਨ ਚਲਾਉਣ ਦੀ ਹਦਾਇਤ ਕੀਤੀ ਗਈ । ਇਸ ਉਪਰੰਤ ਡਾ. ਸਤੀਸ਼ ਕੁਮਾਰ ਚੌਧਰੀ ਬਲਾਕ ਖੇਤੀਬਾੜੀ ਅਫਸਰ ਨਾਭਾ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ ਵੱਖ ਮਸੀਨਰੀ ਸਬਸਿਡੀ ਉਪਰ ਮਹੁੱਈਆ ਕਰਵਾਈ ਜਾਦੀ ਹੈ, ਇਸ ਲਈ ਪਰਾਲੀ ਨੂੰ ਅੱਗ ਨਾ ਲਾਕੇ ਉਸ ਨੂੰ ਖੇਤ ਵਿਚ ਹੀ ਵਾਹੁਣ ਨਾਲ ਮਿਟੀ ਨੂੰ ਕਈ ਤਰਾਂ ਦੇ ਉਪਜਾਊ ਤੱਤ ਮਿਲਦੇ ਹਨ। ਉਨ੍ਹਾਂ ਕਿਹਾ ਕਿ ਉਪਜਾਊ ਸ਼ਕਤੀ 'ਚ ਵਾਧਾ ਕਰ ਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਅਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ 'ਚ ਵਾਧਾ ਕੀਤਾ ਜਾ ਸਕੇ । ਕੈਂਪ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਰਸ਼ਪਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਅਮਨਦੀਪ ਸਿੰਘ ਸੰਧੂ, ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ.ਐਮ ਕਿਸਾਨ ਨਿਧੀ ਯੋਜਨਾ, । ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿਤੀ ਗਈ। ਇਸ ਮੌਕੇ ਹਾਜਰ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਝੋਨੇ ਦੀ ਸਿਧੀ ਬਿਜਾਈ ਦੇ ਤਜਾਰਬੇ ਸਾਂਝੇ ਕੀਤੇ ਅਤੇ ਵਿਸਵਾਸ ਦਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਵਿਭਾਗ ਅਤੇ ਜਿਲਾ ਪ੍ਰਸਾਸਨ ਨੂੰ ਪੂਰਨ ਸਹਿਯੋਗ ਦੇਵੇਗੀ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਸੁਰਿੰਦਰ ਕੁਮਾਰ ਬੀ.ਟੀ.ਐਮ, ਜਸਵੀਰ ਦਾਸ, ਹਰਭਿੰਦਰ ਸਿੰਘ ਏ.ਟੀ.ਐਮ ਅਤੇ ਬਲਾਕ ਨਾਭਾ ਦੇ ਸਮੂਹ ਸਟਾਫ ਵਲੋਂ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
Punjab Bani 19 September,2024
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ, ਫ਼ਲ ਤੇ ਸਬਜੀ ਮੰਡੀਆਂ ਦੇ ਵਿਕਾਸ ਕਾਰਜਾਂ, ਮਾਰਕਿਟ ਕਮੇਟੀਆਂ ਅਤੇ ਈ-ਨੈਮ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਚੇਅਰਮੈਨ ਨੇ ਸਾਰੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਵੱਲੋਂ ਪਟਿਆਲਾ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜੀ ਮੰਡੀ ਦੇ ਮੁੱਖ ਗੇਟ ਉੱਤੇ ਲਗਾਏ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਅਤੇ ਵੇ-ਬ੍ਰਿਜ ਰਾਹੀਂ ਆਨਲਾਈਨ ਐਂਟਰੀ ਦੀ ਤਰਜ਼ ਤੇ ਪੰਜਾਬ ਦੀਆਂ ਹੋਰਨਾਂ ਫ਼ਲ ਅਤੇ ਸਬਜੀ ਮੰਡੀਆਂ ਵਿੱਚ ਵੀ ਆਨਲਾਈਨ ਗੇਟ ਐਂਟਰੀ ਦੇ ਕਾਰਜਾਂ ਨੂੰ ਤੇਜੀ ਨਾਲ ਪੂਰਾ ਕਰਨ ਦੀ ਹਦਾਇਤ ਦਿੱਤੀ ਗਈ, ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਾਰਕਿਟ ਕਮੇਟੀ ਮਹਿਤਪੁਰ ਅਤੇ ਜਲੰਧਰ ਵਿਖੇ ਮੰਡੀਆਂ ਵਿੱਚ ਏ.ਟੀ.ਐਮਜ਼. ਲਗਾਏ ਜਾ ਚੁੱਕੇ ਹਨ ਤੇ ਹੋਰਨਾਂ ਮੰਡੀਆਂ ਵਿੱਚ ਵੀ ਜਲਦ ਤੋਂ ਜਲਦ ਏ.ਟੀ.ਐਮਜ਼ ਲਗਵਾਏ ਜਾਣ, ਤਾਂ ਕਿ ਇਨ੍ਹਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਖਰੀਦਦਾਰੀ ਸਮੇਂ ਪੈਸਿਆਂ ਦਾ ਲੈਣ-ਦੇਣ ਸੌਖਾ ਹੋ ਜਾਵੇ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜਦੂਰਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਸਾਰੇ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ ਹਵੇਲੀ, ਸ਼੍ਰੀ ਆਨੰਦਪੁਰ ਸਾਹਿਬ ਦੀ ਰੈਨੋਵੇਸ਼ਨ ਦਾ ਕਾਰਜ ਲੱਗਭਗ ਪੂਰਾ ਹੋ ਚੁੱਕਾ ਹੈ। ਚੇਅਰਮੈਨ ਵੱਲੋਂ ਆਫ਼ ਸੀਜ਼ਨ ਦੌਰਾਨ ਮੰਡੀਆਂ ਵਿੱਚ ਖਾਲੀ ਪਏ ਕਵਰ ਸ਼ੈੱਡਾਂ ਨੂੰ ਬਹੁਤ ਵਾਜਬ ਰੇਟਾਂ ਤੇ ਵਿਆਹ, ਸਮਾਜਿਕ ਪ੍ਰੋਗਰਾਮਾਂ ਆਦਿ ਲਈ ਕਿਰਾਏ ਤੇ ਦੇਣ ਸਬੰਧੀ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦੀ ਹਿਦਾਇਤ ਦਿੱਤੀ ਗਈ। ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਾਰੀਆਂ ਨੂੰ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਤੇ ਜੋਰ ਦੇਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ. ਸਮੇਤ ਸਮੂਹ ਉੱਚ ਅਧਿਕਾਰੀ ਮੌਜੂਦ ਰਹੇ।
Punjab Bani 19 September,2024
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ -ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ -ਕਿਹਾ, ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ ਤੇ ਲਾਈਟਾਂ ਦੇ ਪ੍ਰਬੰਧ ਹੁਣੇ ਯਕੀਨੀ ਬਣਾਏ ਜਾਣ -ਜ਼ਿਲ੍ਹੇ ਦੀਆਂ ਮੰਡੀਆਂ 'ਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਪਟਿਆਲਾ, 19 ਸਤੰਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਆਉਂਦੇ ਖਰੀਫ਼ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ 'ਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ, ਜੋ ਲੋੜ ਮੁਤਾਬਕ ਜਨਤਕ ਸਥਾਨਾਂ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ । ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ 'ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ 'ਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ, ਇਸ ਲਈ ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ ਆਦਿ ਦੇ ਪ੍ਰਬੰਧ ਹੁਣੇ ਤੋਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ 'ਤੇ 'ਕੈਲੀਬ੍ਰੇਸ਼ਨ' ਕਰਨ ਲਈ ਆਖਿਆ ਤਾਂ ਜੋ ਮੰਡੀਆਂ 'ਚ ਆਉਣ ਵਾਲੀ ਜਿਣਸ 'ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ । ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ ।
Punjab Bani 19 September,2024
ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ : ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ 2024-25 ਦੇ ਹਾੜ੍ਹੀ ਦੇ ਸੀਜ਼ਨ ਵਾਸਤੇ 24475.53 ਕਰੋੜ ਰੁਪਏ ਦੀ ਸਬਸਿਡੀ ਦੇਣ ਲਈ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਫ਼ਸਲਾਂ ਲਈ ਇਹ ਜ਼ਰੂਰੀ ਤੱਤ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ ਉਤੇ ਮਿਲਦੇ ਰਹਿਣ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਇਸ ਸਬੰਧੀ ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ 2024 ਦੇ ਹਾੜ੍ਹੀ ਸੀਜ਼ਨ ਲਈ ਸੰਭਾਵਿਤ ਬਜਟ ਲੋੜ ਅੰਦਾਜ਼ਨ 24475.53 ਕਰੋੜ ਰੁਪਏ ਰਹੇਗੀ।ਦੱਸਣਯੋਗ ਹੈ ਕਿ ਪੀ ਐਂਡ ਕੇ ਖਾਦਾਂ ਲਈ ਸਬਸਿਡੀ 1 ਅਪਰੈਲ, 2010 ਤੋਂ ਲਾਗੂ ਐੱਨਬੀਐੱਸ ਸਕੀਮ ਤਹਿਤ ਦਿੱਤੀ ਜਾਂਦੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਖਾਦਾਂ ਅਤੇ ਹੋਰ ਵਸਤਾਂ ਜਿਵੇਂ ਯੂਰੀਆ, ਡੀਏਪੀ, ਐੱਮਓਪੀ ਅਤੇ ਸਲਫਰ ਦੀਆਂ ਕੌਮਾਂਤਰੀ ਕੀਮਤਾਂ ਦੇ ਹਾਲੀਆ ਰੁਝਾਨਾਂ ਨੂੰ ਦੇਖਦਿਆਂ ਸਰਕਾਰ ਨੇ ਪੀ ਐਂਡ ਕੇ ਖਾਦਾਂ ਉਤੇ 2024 ਦੇ ਹਾੜ੍ਹੀ ਸੀਜ਼ਨ ਲਈ ਐੱਨਬੀਐਸ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਕੀਤਾ ਹੈ।’
Punjab Bani 18 September,2024
ਪਰਾਲੀ ਖੇਤਾਂ ’ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੁੰਦੇ ਵਾਧਾ : ਮੁੱਖ ਖੇਤੀਬਾੜੀ ਅਫ਼ਸਰ
ਪਰਾਲੀ ਖੇਤਾਂ ’ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੁੰਦੇ ਵਾਧਾ : ਮੁੱਖ ਖੇਤੀਬਾੜੀ ਅਫ਼ਸਰ -ਕਿਹਾ, ਖਾਦਾਂ ਦੀ ਵਰਤੋਂ ’ਚ ਆਵੇਗੀ ਕਮੀ, ਆਮਦਨ ’ਚ ਹੋਵੇਗਾ ਵਾਧਾ ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਪਿੰਡ ਕਾਮੀ ਖ਼ੁਰਦ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਪਟਿਆਲਾ, 18 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕਾਮੀ ਖ਼ੁਰਦ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਉਨ੍ਹਾਂ ਦੱਸਿਆ ਕਿ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਨੂੰ ਵੱਢਣ ਉਪਰੰਤ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿਚ ਮਿਲਾਉਣ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਅਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ ਵਿਚ ਵਾਧਾ ਕੀਤਾ ਜਾ ਸਕੇ । ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਸ਼ਪਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਅਮਨਪ੍ਰੀਤ ਸਿੰਘ ਸੰਧੂ, ਡਾ. ਅਮਨਦੀਪ ਕੌਰ ਅਤੇ ਬਲਾਕ ਘਨੌਰ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ, ਡਾ. ਜ਼ਸਨੀਨ ਕੌਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੰਜੀਵ ਕੁਮਾਰ ਅਤੇ ਡਾ. ਮਨਪ੍ਰੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ.ਐਮ.ਕਿਸਾਨ ਨਿਧੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਬਲਜਿੰਦਰ ਸਿੰਘ ਏ.ਐਸ.ਆਈ. ਅਤੇ ਦਲਜੀਤ ਸਿੰਘ ਏ.ਟੀ.ਐਮ., ਬੇਲਦਾਰ ਮਨਜੋਤ ਸਿੰਘ, ਪਲਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਸਰਵਜੀਤ ਸਿੰਘ ਨੇ ਭਾਗ ਲਿਆ। ਇਸ ਕੈਂਪ ਵਿਚ ਡਾ. ਅਨੁਰਾਗ ਅੱਤਰੀ ਨੇ ਕਿਸਾਨਾਂ ਨੂੰ ਮਸ਼ੀਨਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਕਿਸਾਨ ਇਸ ਕੰਮ ਵਿਚ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਕੈਂਪ ਵਿਚ ਨਰ ਸਿੰਘ, ਸਰਦੂਲ ਸਿੰਘ, ਗੁਰਜੰਟ ਸਿੰਘ, ਨਰਿੰਦਰ ਸਿੰਘ, ਗੁਰਮੇਲ ਸਿੰਘ ਅਤੇ ਲਗਭਗ 105 ਕਿਸਾਨਾਂ ਨੇ ਭਾਗ ਲਿਆ ।
Punjab Bani 18 September,2024
ਕਿਸਾਨ ਜਾਗਰੂਕਤਾ ਕੈਂਪ ’ਚ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਦਿੱਤੀ ਜਾਣਕਾਰੀ
ਕਿਸਾਨ ਜਾਗਰੂਕਤਾ ਕੈਂਪ ’ਚ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਦਿੱਤੀ ਜਾਣਕਾਰੀ ਖੇਤੀਬਾੜੀ ਵਿਭਾਗ ਨੇ ਪਿੰਡ ਚਲੈਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਕੈਂਪ ’ਚ ਲੰਗ, ਦੌੜਕਲਾਂ, ਧਬਲਾਨ ਤੇ ਗੱਜੂਮਾਜਰਾ ਦੇ ਕਿਸਾਨਾਂ ਨੇ ਲਿਆ ਹਿੱਸਾ ਪਟਿਆਲਾ, 17 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਪਿੰਡ ਚਲੈਲਾ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਬਲਾਕ ਪਟਿਆਲਾ ਦੇ ਸਰਕਲ ਲੰਗ, ਦੌਣਕਲਾਂ, ਧਬਲਾਨ ਅਤੇ ਗੱਜੂਮਾਜਰਾ ਦੇ ਕਿਸਾਨਾਂ ਨੇ ਭਾਗ ਲਿਆ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਨੂੰ ਵੱਢਣ ਉਪਰੰਤ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਅਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ ਵਿਚ ਵਾਧਾ ਕੀਤਾ ਜਾ ਸਕੇ । ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ, ਡਾ. ਰਸ਼ਪਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਜਸਪਿੰਦਰ ਕੌਰ ਅਤੇ ਡਾ. ਅਮਨਦੀਪ ਕੌਰ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ.ਐਮ. ਕਿਸਾਨ ਨਿਧੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ । ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਮਸ਼ੀਨਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਕਿਸਾਨ ਇਸ ਕੰਮ ਵਿਚ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ । ਇਸ ਕੈਂਪ ਵਿਚ ਅਵਤਾਰ ਸਿੰਘ, ਬੁੱਧ ਸਿੰਘ, ਚਰਨਜੀਤ ਸਿੰਘ, ਰਾਮ ਸਿੰਘ, ਜਰਨੈਲ ਸਿੰਘ, ਹਰਿੰਦਰ ਸਿੰਘ, ਧੰਨਾ ਸਿੰਘ, ਰਣਜੀਤ ਸਿੰਘ, ਗੁਰਧਿਆਨ ਸਿੰਘ, ਜਗਜੀਤ ਸਿੰਘ ਅਤੇ ਅਜੈਬ ਸਿੰਘ ਨੇ ਇਸ ਕੰਮ ਵਿਚ ਵਿਭਾਗ ਦਾ ਸਾਥ ਦੇਣ ਲਈ ਹਾਮੀ ਭਰੀ ਅਤੇ ਹੋਰਨਾਂ ਕਿਸਾਨਾਂ ਨਾਲ ਆਪਣੇ ਖੇਤੀ ਤਜਰਬੇ ਸਾਂਝੇ ਕੀਤੇ। ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਘਨੌਰ ਪਿੰਡ ਕਾਮੀ ਖੁਰਦ ਵਿਖੇ ਅਜਿਹਾ ਕੈਂਪ ਮਿਤੀ 18 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ।
Punjab Bani 17 September,2024
ਐਸ. ਡੀ. ਐਮ ਸੂਬਾ ਸਿੰਘ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ
ਐਸ.ਡੀ.ਐਮ ਸੂਬਾ ਸਿੰਘ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਲਹਿਰਾਗਾਗਾ, 17 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਡੀ.ਐਮ. ਸੂਬਾ ਸਿੰਘ ਵੱਲੋ ਅਗਾਮੀ ਸਾਉਣੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਫਸਲ ਦੀ ਖਰੀਦ ਅਤੇ ਖਰੀਦ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਲਹਿਰਾਗਾਗਾ ਵਿਖੇ ਸਕੱਤਰ ਮਾਰਕਿਟ ਕਮੇਟੀ , ਇੰਸਪੈਕਟਰ ਫੂਡ ਏਜੰਸੀਜ, ਪ੍ਰਧਾਨ ਆੜਤੀਆ ਐਸੋਸੀਏਸ਼ਨ, ਪ੍ਰਧਾਨ ਸ਼ੈਲਰ ਐਸੋਸੀਏਸਨ, ਪ੍ਰਧਾਨ ਟਰੱਕ ਯੂਨੀਅਨ ਅਤੇ ਪ੍ਰਧਾਨ ਲੇਬਰ ਯੂਨੀਅਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਕੱਤਰ ਮਾਰਕਿਟ ਕਮੇਟੀ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਨੂੰ ਹਦਾਇਤ ਕੀਤੀ ਗਈ ਕਿ ਅਨਾਜ ਮੰਡੀਆਂ ਵਿੱਚ ਜੀਰੀ ਦੀ ਸੁੱਕੀ ਫਸਲ ਹੀ ਕਿਸਾਨਾਂ ਵੱਲੋਂ ਲਿਆਂਦੀ ਜਾਵੇ ਤਾਂ ਜੋ ਸੀਜ਼ਨ ਦੌਰਾਨ ਵੱਧ ਨਮੀ ਕਾਰਨ ਆਉਣ ਵਾਲੀਆਂ ਦਿੱਕਤਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਕੱਤਰ ਮਾਰਕਿਟ ਕਮੇਟੀ ਨੂੰ ਅਨਾਜ ਮੰਡੀਆਂ ਵਿੱਚ ਸਫਾਈ, ਬਿਜਲੀ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਹਦਾਇਤ ਕੀਤੀ ਗਈ। ਖਰੀਦ ਏਜੰਸੀ ਦੇ ਇੰਸਪੈਕਟਰਾਂ ਨੂੰ ਸੀਜ਼ਨ ਦੌਰਾਨ ਸਮੇਂ ਸਿਰ ਬੋਲੀ ਕਰਵਾਉਣ ਅਤੇ ਬਾਰਦਾਨੇ ਦੀ ਘਾਟ ਨੂੰ ਮੁਕੰਮਲ ਕਰਵਾਉਣ ਸਬੰਧੀ ਹਦਾਇਤ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਲਹਿਰਾ ਸੁਰਿੰਦਰਪਾਲ ਸਿੰਘ ਪੰਨੂ, ਚੇਅਰਮੈਨ ਮਾਰਕਿਟ ਕਮੇਟੀ ਸ਼ੀਸ਼ਪਾਲ ਆਨੰਦ, ਸਕੱਤਰ ਮਾਰਕਿਟ ਕਮੇਟੀ ਅਮਨਦੀਪ ਸਿੰਘ ਸੰਧੂ, ਏ.ਐਫ.ਐਸ.ਓ ਸੁਖਦੀਪ ਕੌਰ, ਐਸ.ਐਚ.ਓ. ਵਿਨੋਦ ਕੁਮਾਰ, ਪ੍ਰਧਾਨ ਆੜ੍ਹਤੀਆ ਐਸਸੀਏਸਨ ਜੀਵਨ ਕੁਮਾਰ ਤੱਬਤ, ਪ੍ਰਧਾਨ ਸੈਲਰ ਐਸੋਸੀਏਸ਼ਨ ਚਰਨਜੀਤ ਸ਼ਰਮਾ ਆਦਿ ਮੌਜੂਦ ਸਨ।
Punjab Bani 17 September,2024
ਪਾਣੀ ਦੇ ਸੰਕਟ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਲਿਆਂਦਾ ਅਰਥ ਸ਼ਾਸਤਰੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਖੇਤੀ ਨੀਤੀ ਦਾ ਖਰੜਾ
ਪਾਣੀ ਦੇ ਸੰਕਟ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਲਿਆਂਦਾ ਅਰਥ ਸ਼ਾਸਤਰੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਖੇਤੀ ਨੀਤੀ ਦਾ ਖਰੜਾ ਚੰਡੀਗੜ੍ਹ : ਦਿਨੋਂ ਦਿਨ ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦੇ ਪੈਦਾ ਹੁੰਦੇ ਜਾ ਰਹੇ ਗੰਭੀਰ ਸੰਕਟ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਅਰਥ ਸ਼ਾਸਤਰੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਖੇਤੀ ਨੀਤੀ ਦਾ ਖਰੜਾ ਲਿਆਂਦਾ ਹੈ।ਇਸ ਨੀਤੀ ਤਹਿਤ ਸਰਕਾਰ ਨੂੰ ਪੱਕਣ ਵਿਚ ਲੰਬਾ ਸਮਾਂ ਲੈਣ ਅਤੇ ਸੂਬੇ ਦੇ 15 ਬਲਾਕਾਂ ਵਿੱਚ ਝੋਨੇ ਦੀ ਕਾਸ਼ਤ ‘ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੀ ਕਾਸ਼ਤ ਵਿੱਚ ਵਾਟਰ ਰੀਚਾਰਜ ਰੇਟ ਨਾਲੋਂ 300 ਪ੍ਰਤੀਸ਼ਤ ਵੱਧ ਪਾਣੀ ਖਰਾਬ ਕੀਤਾ ਜਾਂਦਾ ਹੈ। ਸਰਕਾਰ ਨੇ ਝੋਨੇ ਦੀ ਥਾਂ ਬਦਲਵੀਂ ਖੇਤੀ ਦੇ ਵਿਕਲਪ ‘ਤੇ ਵਿਚਾਰ ਕਰਨ ਦੀ ਗੱਲ ਕਹੀ ਹੈ।ਸਰਕਾਰ ਨੇ ਇਹ ਨੀਤੀ ਕਿਸਾਨ ਆਗੂਆਂ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਤਾਜ਼ਾ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਨੀਤੀ ਵਿੱਚ ਰਾਜ ਦੀ ਕੁੱਲ ਪਾਣੀ ਦੀ ਮੰਗ (66.12 ਬੀਸੀਐਮ) ਦਾ ਘੱਟੋ ਘੱਟ 30 ਪ੍ਰਤੀਸ਼ਤ (20 ਬੀਸੀਐਮ) ਬਚਾਉਣ ਦਾ ਟੀਚਾ ਰੱਖਿਆ ਹੈ। ਜਿਨ੍ਹਾਂ ਬਲਾਕਾਂ ਵਿੱਚ ਝੋਨੇ ਦੀ ਕਾਸ਼ਤ ‘ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ, ਉੱਥੇ ਉਨ੍ਹਾਂ ਨੂੰ ਕਪਾਹ, ਮੱਕੀ, ਗੰਨਾ, ਸਬਜ਼ੀਆਂ ਅਤੇ ਬਾਗਾਂ ਵਰਗੀਆਂ ਬਦਲਵੀਂ ਫ਼ਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਗਈ ਤਾਂ ਜੋ ਜ਼ਮੀਨਾਂ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕੇ। ਇਨ੍ਹਾਂ ਬਲਾਕਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਵੀ ਕੀਤੀ ਗਈ ਹੈ ਤਾਂ ਜੋ ਉਹ ਝੋਨੇ ਦੀ ਕਾਸ਼ਤ ਨਾਲੋਂ ਵੱਧ ਮੁਨਾਫ਼ਾ ਕਮਾ ਸਕਣ। ਸਰਕਾਰ ਦੀ ਇਸ ਨੀਤੀ ਵਿੱਚ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਬੀਜਣ ਦੀ ਗੱਲ ਕਹੀ ਗਈ ਹੈ। ਬਾਸਮਤੀ, ਕਪਾਹ, ਗੰਨਾ, ਦਾਲਾਂ, ਤੇਲ ਬੀਜਾਂ ਅਤੇ ਬਾਗਬਾਨੀ ਫਸਲਾਂ ਦੀ ਸਿਫਾਰਸ਼ ਕੀਤੀ ਗਈ ਹੈ। ਇਨ੍ਹਾਂ ਫ਼ਸਲਾਂ ਲਈ ਸੂਬੇ ਵਿੱਚ 13 ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਦੇ ਕੁਦਰਤੀ ਖੇਤਰਾਂ ਵਿੱਚ ਫਸਲਾਂ ਉਗਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਨਾਲ ਹੀ, ਇਨ੍ਹਾਂ ਫ਼ਸਲਾਂ ਦਾ ਬਾਜ਼ਾਰ ਵਿੱਚ ਭਾਅ ਘੱਟ ਹੋਣ ਦੀ ਸੂਰਤ ਵਿੱਚ ਸਰਕਾਰ ਨੇ ਦਖ਼ਲ ਦੇਣ ਦੀ ਗੱਲ ਕੀਤੀ ਹੈ, ਯਾਨੀ ਸੌਖੀ ਭਾਸ਼ਾ ਵਿੱਚ ਸਮਝੋ ਕਿ ਤੁਹਾਡੀ ਬਦਲਵੀਂ ਖੇਤੀ ਵਿੱਚ ਮੁਨਾਫ਼ੇ ਦੀ ਜਿ਼ੰਮੇਵਾਰੀ ਸਰਕਾਰ ਲੈ ਰਹੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੇ ਕਣਕ ਲਈ ਨਵੀਂ ਨੀਤੀ ਦੀ ਵੀ ਗੱਲ ਕੀਤੀ ਹੈ। ਸਰਕਾਰ ਨੇ ਇਸ ਨੀਤੀ ਵਿਚ ਕਿਹਾ ਹੈ ਕਿ ਉੱਚ ਗੁਣਵੱਤਾ ਵਾਲੀ ਅਤੇ ਪੌਸ਼ਟਿਕ ਕਣਕ ਪੈਦਾ ਕੀਤੀ ਜਾਵੇ। ਇਹ ਵੱਖ-ਵੱਖ ਬ੍ਰਾਂਡਾਂ ਜਿਵੇਂ ਕਿ ਪੀਬੀਡਬਲਯੂ 1 ਚਪਾਤੀ, ਪੀਬੀਡਬਲਯੂ, ਆਰਐਸ1 ਅਤੇ ਡਬਲਯੂਐਚਡੀ 943 ਦੀ ਕਣਕ ਦੇ ਉਤਪਾਦਨ ਬਾਰੇ ਗੱਲ ਕਰਦਾ ਹੈ। ਨਾਲ ਹੀ ਕਰਜ਼ੇ ਕਾਰਨ ਕਿਸਾਨਾਂ ਵਿੱਚ ਖੁਦਕੁਸ਼ੀਆਂ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਆਰਥਿਕ ਸੰਕਟ ਨੂੰ ਘੱਟ ਕਰਨ ਲਈ ਮੁਫਤ ਸਿਹਤ ਸੰਭਾਲ ਅਤੇ ਕਰਜ਼ਾ ਨਿਪਟਾਰਾ ਯੋਜਨਾਵਾਂ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।
Punjab Bani 17 September,2024
ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਹੀ ਸੂਬੇ ਵਿਚ ਆਏ 11 ਮਾਮਲੇ ਸਾਹਮਣੇ
ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਹੀ ਸੂਬੇ ਵਿਚ ਆਏ 11 ਮਾਮਲੇ ਸਾਹਮਣੇ ਪਟਿਆਲਾ : ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਫੂਕਣ ਵਾਲਿਆਂ ’ਤੇ ਰੋਕ ਲਾਉਣ ਲਈ ਚੁਕੇ ਗਏ ਕਦਮਾਂ ਦੇ ਚਲਦਿਆਂ ਪਰਾਲੀ ਸਾੜਨ ਦੀ ਨਿਗਰਾਨੀ ਦੇ ਪਹਿਲੇ ਦਿਨ ਐਤਵਾਰ ਨੂੰ ਸੂਬੇ ਵਿਚ ਪਰਾਲੀ ਫੂਕਣ ਦੇ ਕੁੱਲ 11 ਮਾਮਲੇ ਸਾਹਮਣੇ ਆਏ। ਇਨ੍ਹਾਂ ਵਿਚੋਂ ਨੌਂ ਮਾਮਲੇ ਅੰਮ੍ਰਿਤਸਰ ਅਤੇ ਇਕ-ਇਕ ਮਾਮਲਾ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਮਿਲਿਆ। ਬੋਰਡ ਮੁਤਾਬਕ ਸੋਮਵਾਰ ਨੂੰ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪ੍ਰਦੂਸ਼ਣ ਕੰਟਰੋਲ ਬੋਰਡ ਹਰ ਸਾਲ 15 ਸਤੰਬਰ ਤੋਂ 30 ਨਵੰਬਰ ਤੱਕ ਸੂਬੇ ਵਿਚ ਪਰਾਲੀ ਫੂਕਣ ਦੀ ਨਿਗਰਾਨੀ ਕਰਦਾ ਹੈ। ਲੰਘੇ ਸਾਲ 15 ਤੇ 16 ਸਤੰਬਰ ਨੂੰ ਦੋ ਮਾਮਲੇ ਸਾਹਮਣੇ ਆਏ ਸਨ। ਵੈਸੇ ਤਾਂ ਪੰਜਾਬ ਵਿਚ ਝੋਨੇ ਦੀ ਵਾਢੀ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਅੰਮ੍ਰਿਤਸਰ ਬੈਲਟ ਵਿਚ ਝੋਨੇ ਦੀਆਂ ਕੁਝ ਵਰਾਇਟੀਆਂ 15 ਦਿਨ ਪਹਿਲਾਂ ਬੀਜੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਵੀ ਪਹਿਲਾਂ ਹੀ ਹੋ ਜਾਂਦੀ ਹੈ, ਜਿਸ ਨਾਲ ਉੱਥੇ ਇਨ੍ਹੀਂ ਦਿਨੀਂ ਪਰਾਲੀ ਫੂਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਾਲ 2022 ਵਿਚ ਪਰਾਲੀ ਫੂਕਣ ਦੇ 49,922 ਮਾਮਲੇ ਸਨ ਤਾਂ ਸਾਲ 2023 ਵਿਚ 36,663 ਮਾਮਲੇ ਸਾਹਮਣੇ ਆਏ। ਪੰਜਾਬ ਸਰਕਾਰ ਨੇ ਪਰਾਲੀ ਫੂਕਣ ਵਾਲੇ ਕਿਸਾਨਾਂ ਲਈ ਆਰਥਿਕ ਸਜ਼ਾ ਦੀ ਤਜਵੀਜ਼ ਵੀ ਕੀਤੀ ਗਈ ਹੈ। ਦੋ ਏਕੜ ਤੱਕ ਜ਼ਮੀਨ ’ਤੇ ਪਰਾਲੀ ਫੂਕਣ ’ਤੇ 2500 ਰੁਪਏ, ਦੋ ਤੋਂ ਪੰਜ ਏਕੜ ’ਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਂਦਾ ਹੈ। ਲੰਘੇ ਸਾਲ ਦਸ ਹਜ਼ਾਰ ਤੋਂ ਵੱਧ ਮਾਮਲਿਆਂ ਵਿਚ ਢਾਈ ਕਰੋੜ ਤੋਂ ਵੱਧ ਦਾ ਜੁਰਮਾਨਾ ਕੀਤਾ ਗਿਆ ਪਰ ਇਸ ਵਿਚੋਂ ਵਸੂਲੀ ਸਿਰਫ਼ 1.88 ਕਰੋੜ ਰੁਪਏ ਦੀ ਹੀ ਹੋ ਸਕੀ।
Punjab Bani 17 September,2024
ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ
ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਸਮਤੀ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਲਈ, ਡੀਏਪੀ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈ ਕੇ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਪਟਿਆਲਾ, 16 ਸਤੰਬਰ : ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਹਟਾਉਣ ਨੂੰ ਕਿਸਾਨੀ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ਹੈ । ਜੱਥੇਬੰਦੀ ਨੇ ਇਸ ਸ਼ਰਤ ਵਿਰੁੱਧ ਧਰਨੇ ਲਾਉਣ ਦਾ ਐਲਾਨ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ । ਇਸ ਸ਼ਰਤ ਦੇ ਹਟਣ ਮਗਰੋਂ ਬਾਸਮਤੀ 1509 ਦਾ ਰੇਟ 3000 ਰੁਪਏ ਪ੍ਰਤੀ ਕੁਇੰਟਲ ਤੋਂ ਟੱਪ ਜਾਣ ਤੇ ਟਿੱਪਣੀ ਕਰਦਿਆਂ ਜੱਥੇਬੰਦੀ ਨੇ ਕਿਹਾ ਕਿ ਰੇਟ ਦਾ ਉਛਾਲ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਵਲੋਂ ਥੋਪੀ ਗਈ ਨਜਾਇਜ਼ ਸ਼ਰਤ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਭਾਅ ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਸੀ ਇਸ ਲਈ ਕਿਸਾਨਾਂ ਵਲੋਂ ਬਾਸਮਤੀ ਦਾ ਐਮ ਐਸ ਪੀ ਨਿਰਧਾਰਤ ਕਰਕੇ ਖ੍ਰੀਦ ਦੀ ਗਾਰੰਟੀ ਦੀ ਮੰਗ ਬਿਲਕੁਲ ਜਾਇਜ਼ ਅਤੇ ਹੱਕੀ ਮੰਗ ਹੈ ਜਿਸ ਕਾਰਨ 25 ਸਤੰਬਰ ਦਾ ਧਰਨਾ ਪ੍ਰਦਰਸ਼ਨ ਬਰਕਰਾਰ ਰੱਖਿਆ ਗਿਆ ਹੈ । ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਦੌਰਾਨ ਹੁਣ ਬਾਸਮਤੀ ਦਾ ਐਮ ਐਸ ਪੀ ਲੈਣ ਅਤੇ ਇਸ ਦੇ ਨਿਰਯਾਤ ਲਈ ਸੜਕੀ ਰਸਤੇ ਅਟਾਰੀ ਤੇ ਹੁਸੈਨੀਵਾਲਾ ਰਾਹੀਂ ਵਪਾਰ ਸ਼ੁਰੂ ਕਰਵਾਉਣ, ਡੀਏਪੀ ਦੀ ਸਪਲਾਈ ਯਕੀਨੀ ਬਣਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਵਾਉਣ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਚਲਾਏ ਜਾਣ ਆਦਿ ਮੰਗਾਂ ਉਠਾਈਆਂ ਜਾਣਗੀਆਂ । ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਬਿਜਾਈ ਲਈ ਡੀਏਪੀ ਦੇ ਸਟਾਕ ਦਾ ਅਗਾਊਂ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋ ਗਈ ਹੈ ਜਿਸ ਕਾਰਨ ਪ੍ਰਾਈਵੇਟ ਡਿਸਟ੍ਰੀਬਿਊਟਰ ਨੈਨੋ ਪੈਕਿੰਗ ਕਿਸਾਨਾਂ ਨੂੰ ਧੱਕੇ ਨਾਲ ਮੜ ਕੇ ਉਨ੍ਹਾਂ ਦੀ ਲੁੱਟ ਕਰ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਗੰਨੇ ਦਾ ਰੇਟ ਨੂੰ 450 ਰੁਪਏ ਕਰਨ ਅਤੇ ਖੰਡ ਮਿੱਲਾਂ ਨੂੰ ਨਵੰਬਰ ਦੇ ਪਹਿਲੇ ਹਫਤੇ ਚਲਾਉਣ ਦੀ ਮੰਗ ਵੀ 25 ਸਤੰਬਰ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ । ਸ਼ੈਲਰਾਂ ਅਤੇ ਗੋਦਾਮਾਂ ਵਿਚੋਂ ਝੋਨੇ ਦੀ ਲਿਫਟਿੰਗ ਦੇ ਮਾਮਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਲਿਫਟਿੰਗ ਦਾ ਮਾਮਲਾ ਹੱਲ ਨਾ ਹੋਇਆ ਤਾਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਕਿਸਾਨੀ ਰੋਹ ਦਾ ਸਾਹਮਣਾ ਕਰਨਾ ਪਵੇਗਾ ।
Punjab Bani 16 September,2024
ਖੇਤੀਬਾੜੀ ਵਿਭਾਗ ਨੇ ਪਿੰਡ ਮੰਡੋਲੀ ਅਤੇ ਕੋਟਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਖੇਤੀਬਾੜੀ ਵਿਭਾਗ ਨੇ ਪਿੰਡ ਮੰਡੋਲੀ ਅਤੇ ਕੋਟਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੰਡੋਲੀ ਬਲਾਕ ਘਨੌਰ ਅਤੇ ਪਿੰਡ ਕੋਟਲਾ ਬਲਾਕ ਰਾਜਪੁਰਾ ਵਿਖੇ ਸਾਉਣੀ 2024 ਦੌਰਾਨ ਪਰਾਲੀ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਰਾਜ ਪੱਧਰ ਤੇ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਦੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਕਸ਼ਨ ਪਲਾਨ ਮੁਤਾਬਿਕ ਵਾਲ ਪੇਂਟਿੰਗਜ਼, ਆਸ਼ਾਂ ਵਰਕਰ, ਨੁੱਕੜ ਨਾਟਕਾਂ, ਮੋਬਾਇਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਰਾਹੀਂ ਜ਼ਮੀਨੀ ਜੈਵਿਕ ਕਾਰਬਨ ਵਧਾਉਣ ਲਈ ਅਤੇ ਇਸ ਤੋਂ ਤਿਆਰ ਹੋਣ ਵਾਲੀਆਂ ਵਸਤੂਆਂ ਸਬੰਧੀ ਡਾ. ਨੀਤੂ ਰਾਣੀ, ਡਾ. ਅਨੁਰਾਗ ਅੱਤਰੀ ਅਤੇ ਏ.ਈ.ਓ ਮਨਪ੍ਰੀਤ ਸਿੰਘ, ਸੰਜੀਵ ਕੁਮਾਰ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਪਿੰਡ ਪੱਧਰ ’ਤੇ ਉਪਲਬੱਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 17.09.2024 ਨੂੰ ਪਿੰਡ ਚਲੇਲਾ ਬਲਾਕ ਪਟਿਆਲਾ ਅਤੇ ਮਿਤੀ 18.09.2024 ਨੂੰ ਪਿੰਡ ਕਾਮੀ ਖੁਰਦ ਬਲਾਕ ਘਨੌਰ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ । ਇਹਨਾਂ ਕੈਂਪਾਂ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਜਰਨੈਲ ਸਿੰਘ, ਹਰਨੇਕ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ, ਗੁਰਸੇਵਕ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ, ਸੁਰਜਨ ਸਿੰਘ ਸਮੇਤ ਲਗਭਗ 80 ਕਿਸਾਨਾਂ ਨੇ ਭਾਗ ਲਿਆ ।
Punjab Bani 16 September,2024
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ ਕਿਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 13 ਸਤੰਬਰ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ । ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ ।
Punjab Bani 13 September,2024
ਡਿਪਟੀ ਕਮਿਸ਼ਨਰ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ
ਡਿਪਟੀ ਕਮਿਸ਼ਨਰ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ -ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡੀ.ਸੀ. -ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪਿੰਡਾਂ 'ਚ ਜਾ ਸਨਮਾਨਿਆ ਪਟਿਆਲਾ, 12 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਮੀ ਸੀਜ਼ਨ ਦੌਰਾਨ ਬਿਨਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਲਈ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਆ । ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਗੁਰਕਰਨ ਸਿੰਘ ਵੀ ਮੌਜੂਦ ਸਨ । ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਪਿਛਲੇ ਸਾਲ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਵਾਲੇ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ ਚਰਚਾ ਕੀਤੀ ਅਤੇ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਫੇਰ ਉਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਨ ਸਹਿਯੋਗ ਕਰੇਗਾ। ਉਨ੍ਹਾਂ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨੂੰ ਕਿਹਾ ਕਿ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਕਰਨ ਲਈ ਬੇਲਰ ਤੇ ਇੰਨ ਸੀਟੂ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਵੀ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ । ਡਿਪਟੀ ਕਮਿਸ਼ਨਰ ਨੇ ਦੋਵੇਂ ਪਿੰਡਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਸ ਵਾਰ ਡੇਮੋ ਦੇ ਤੌਰ 'ਤੇ 25 ਤੋਂ 30 ਏਕੜ ਰਕਬੇ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ । ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ । ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਅਮਰਿੰਦਰ ਸਿੰਘ, ਕੁਲਦੀਪ ਸਿੰਘ, ਕਰਨਦੀਪ ਸਿੰਘ, ਕੁਲਦੀਪ ਕੁਮਾਰ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ । ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ, ਪੀ.ਪੀ.ਸੀ.ਬੀ ਦੇ ਐਸ.ਡੀ.ਓ. ਮੋਹਿਤ ਸਿੰਗਲਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਪ੍ਰਭਦੀਪ ਸਿੰਘ ਵੀ ਮੌਜੂਦ ਸਨ ।
Punjab Bani 12 September,2024
ਡੀ.ਸੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਾਲ ਨੇ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ
ਡੀ.ਸੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਾਲ ਨੇ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਕੀਤੀ ਅਪੀਲ, ਫ਼ਸਲਾਂ ਦੀ ਰਹਿੰਦ ਖੂੰਹਦ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਕਰਨ ਕਿਸਾਨ ਕਿਸਾਨਾਂ ਤੋਂ ਲਈ ਫੀਡਬੈਕ, ਲੋੜੀਂਦੀ ਮਾਤਰਾ ਵਿੱਚ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਪ੍ਰੇਰਿਆ ਲੌਂਗੋਵਾਲ/ਸ਼ੇਰੋਂ/ਛਾਜਲੀ/ਸੁਨਾਮ ਊਧਮ ਸਿੰਘ ਵਾਲਾ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂ ੰਸਾੜਨ ਦੀ ਬਜਾਏ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਇਨ੍ਹਾਂ ਦੋਵੇਂ ਹੀ ਉੱਚ ਅਧਿਕਾਰੀਆਂ ਨੇ ਜਾਗਰੂਕਤਾ ਮੁਹਿੰਮ ਦੀ ਵਾਗਡੋਰ ਸੰਭਾਲਦਿਆਂ ਵੱਖ-ਵੱਖ ਥਾਈਂ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਸਮੇਤ ਕਿਸਾਨਾਂ ਨਾਲ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਰਾਖੀ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਸ਼ੇਰੋਂ ਵਿਖੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਵੀ ਕਿਸਾਨਾਂ ਨੂੰ ਜੋਰਦਾਰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ। ਲੌਂਗੋਵਾਲ, ਸ਼ੇਰੋਂ ਤੇ ਛਾਜਲੀ ਆਦਿ ਪਿੰਡਾਂ ਵਿੱਚ ਕੀਤੇ ਸਾਂਝੇ ਇਕੱਠਾ ਦੌਰਾਨ ਕਿਸਾਨਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਜਿਮੀਂਦਾਰਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਕੋਲ ਉਪਲਬਧ ਮਸ਼ੀਨਰੀ ਬਾਰੇ ਸੂਚਨਾ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰਨ ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਨੇ ਕਿਸਾਨਾਂ ਤੋਂ ਫੀਡਬੈਕ ਵੀ ਹਾਸਲ ਕੀਤੀ ਅਤੇ ਸਮੇਂ ਸਮੇਂ ’ਤੇ ਕਿਸਾਨਾਂ ਦੇ ਹਿੱਤਾਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਦੇ ਯੋਗ ਪ੍ਰਬੰਧਨ ਦੀਆਂ ਤਕਨੀਕਾਂ ਨੂੰ ਅਪਣਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਦੇ ਨਾਲ ਨਾਲ ਚੌਗਿਰਦੇ ਦੀ ਸਾਂਭ ਸੰਭਾਲ ਦੇ ਯਤਨਾਂ ਨੂੰ ਵੀ ਬੂਰ ਪੈ ਸਕੇ। ਇਸ ਦੌਰਾਨ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਵਰਿ੍ਹਆਂ ਤੋਂ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦੀ ਥਾਂ ’ਤੇ ਧਰਤੀ ਵਿੱਚ ਹੀ ਰਲਾਉਣ ਜਾਂ ਯੋਗ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ ਜਿਸ ਤੋਂ ਹੋਰਨਾਂ ਕਿਸਾਨਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ। ਇਸ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਡਿਪਟੀ ਰਜਿਸਟਰਾਰ ਕੋਆਪਰੇਟਿਵ ਕਰਨਬੀਰ ਰੰਧਾਵਾ, ਬੀਡੀਪੀਓ ਗੁਰਦਰਸ਼ਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 12 September,2024
ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਦਿੜ੍ਹਬਾ, 12 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਡਵੀਜ਼ਨ ਦਿੜਬਾ ਦੇ ਪਿੰਡ ਘਨੌੜ ਰਾਜਪੂਤਾਂ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਦਿੜਬਾ ਰਾਜੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਇਸ ਕਿਸਾਨ ਸਿਖਲਾਈ ਕੈਂਪ ਦੌਰਾਨ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਨੁਕਤਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਸਮੇਂ ਖੇਤੀਬਾੜੀ ਵਿਕਾਸ ਅਫਸਰ ਸੁਨਾਮ ਡਾ. ਦਮਨਪ੍ਰੀਤ ਸਿੰਘ ਵਲੋਂ ਸੀ.ਆਰ.ਐਮ ਸਕੀਮ ਤਹਿਤ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਜਿਸ ਵਿੱਚ ਸੁਪਰ ਸੀਡਰ, ਹੈਡੀ ਸੀਡਰ, ਚੋਪਰ, ਜੀਰੋ ਡਰਿੱਲ, ਮਲਚਰ, ਸੁਪਰ ਐਸ.ਐਮ .ਐਸ ਆਦਿ ਬਾਰੇ ਵਿਸਥਾਰ ਵਿੱਚ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਤਾਂ ਜੋ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕੀਤਾ ਜਾ ਸਕੇ। ਉਹਨਾਂ ਵਲੋਂ ਪਿੰਡਾਂ ਦੀਆਂ ਕੋ-ਆਪਰੇਟਿਵ ਸੁਸਾਇਟੀਆ ਨੂੰ ਵੀ ਇਹ ਖੇਤੀ ਮਸ਼ੀਨਰੀ ਵਿਭਾਗ ਵਲੋਂ ਮੁਹੱਈਆ ਕਰਵਾਉਣ ਲਈ ਕਿਸਾਨਾਂ ਨਾਲ ਗੱਲ ਸਾਂਝੀ ਕੀਤੀ ਗਈ। ਇਸ ਉਪਰੰਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਸ ਵਿੱਚ ਕਣਕ ਦਾ ਬੀਜ ਮੁਹੱਈਆ ਕਰਵਾਉਣ ਬਾਰੇ, ਹਰੀ ਖਾਦ ਲਈ ਬੀਜੇ ਜਾਣ ਵਾਲ ਜੰਤਰ/ਮੂੰਗੀ ਉਪਲਬਧ ਕਰਵਾਉਣ ਬਾਰੇ, ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ, ਫਸਲੀ ਵਿਭਿੰਨਤਾ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ । ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੇ ਰਾਖੇ ਬਣ ਕੇ ਜਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਇਸ ਸੀਜਨ ਦੌਰਾਨ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ ਕੀਤਾ ਜਾਵੇ।
Punjab Bani 12 September,2024
ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ ਪਟਿਆਲਾ, 11 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰ੍ਹੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਖ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਫ਼ਤਿਹਪੁਰ ਰਾਜਪੂਤਾਂ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਬਲਾਕ ਪੱਧਰੀ ਕੈਂਪ ਵਿਚ ਬਹੁਗਿਣਤੀ ਵਿਚ ਦਿਲਚਸਪੀ ਦਿਖਾਈ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ । ਇਸ ਬਲਾਕ ਪੱਧਰੀ ਕੈਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਦਿਲਦਾਰ ਸਿੰਘ, ਹਰਪਾਲ ਸਿੰਘ, ਤੇਜਿੰਦਰ ਸਿੰਘ, ਹਰਵਿੰਦਰ ਸਿੰਘ, ਭਗਵਾਨ ਸਿੰਘ ਅਤੇ ਬਲਦੇਵ ਸਿੰਘ ਨੇ ਹਾਜ਼ਰ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਕੀਤੇ ਗਏ ਤਜਰਬਿਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇਗੀ । ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਫ਼ਸਲੀ ਵਿਭਿੰਨਤਾ ਅਤੇ ਸੀ.ਆਰ.ਸਕੀਮ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ । ਇਸ ਕੈਂਪ ਵਿਚ ਮੁੱਖ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਜਿੰਦਰ ਸਿੰਘ ਵੱਲੋਂ ਹਾਜ਼ਰ ਕਿਸਾਨਾਂ ਦੀਆਂ ਪੀ.ਐਮ ਕਿਸਾਨ ਨਿਧੀ ਸਕੀਮ ਤਹਿਤ ਮੁਸ਼ਕਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਅਤੇ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਹਰਮਨ ਸਿੰਘ ਅਤੇ ਬੀ ਟੀ ਐਮ ਨੇਹਾ ਕਥੂਰੀਆ ਨੇ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਕੈਪ ਵਿਚ ਹਾਜ਼ਰ ਲਗਭਗ 100 ਕਿਸਾਨਾਂ ਨੂੰ ਜਾਣਕਾਰੀ ਦਿੱਤੀ ।
Punjab Bani 11 September,2024
ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ : ਗੁਰਮੀਤ ਸਿੰਘ ਖੁੱਡੀਆਂ
ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ ਹੁਣ ਤੱਕ 11000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ; ਕਿਸਾਨਾਂ ਨੇ 5534 ਮਸ਼ੀਨਾਂ ਖਰੀਦੀਆਂ 4,945 ਮਨਜ਼ੂਰੀ ਪੱਤਰਾਂ ਨਾਲ ਸੀ.ਆਰ.ਐਮ. ਮਸ਼ੀਨਾਂ ਵਿੱਚ ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ: ਖੇਤੀਬਾੜੀ ਮੰਤਰੀ ਛੋਟੇ ਤੇ ਸੀਮਾਂਤ ਕਿਸਾਨਾਂ ਲਈ 163 ਕਸਟਮਰ ਹਾਇਰਿੰਗ ਸੈਂਟਰ ਬਣਾਏ ਚੰਡੀਗੜ੍ਹ, 10 ਸਤੰਬਰ : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਸਕੇ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਹੁਣ ਤੱਕ 5,534 ਸੀ.ਆਰ.ਐਮ ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 4,640 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਵੱਲੋਂ, 745 ਰਜਿਸਟਰਡ ਕਿਸਾਨ ਸਮੂਹਾਂ ਵੱਲੋਂ, 119 ਸਹਿਕਾਰੀ ਸਭਾਵਾਂ ਵੱਲੋਂ ਅਤੇ 30 ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇ਼ਨਜ਼ ਵੱਲੋਂ ਖਰੀਦੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਮਸ਼ੀਨਾਂ ਵਿੱਚ ਸੁਪਰ ਸੀਡਰ ਮਸ਼ੀਨਾਂ ਦੀ ਮੰਗ ਸਭ ਤੋਂ ਵੱਧ ਹੈ ਅਤੇ ਇਹਨਾਂ ਮਸ਼ੀਨਾਂ ਲਈ 4,945 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਜ਼ੀਰੋ ਟਿਲ ਡਰਿੱਲ ਲਈ 1,164 ਮਨਜ਼ੂਰੀ ਪੱਤਰ, ਹਾਈਡ੍ਰੌਲਿਕ ਰਿਵਰਸੀਬਲ ਐਮ.ਬੀ. ਪਲੌਅ ਲਈ 637, ਸਟਰਾਅ ਰੇਕ ਲਈ 630, ਬੇਲਿੰਗ ਮਸ਼ੀਨ ਲਈ 607 ਅਤੇ ਪੈਡੀ ਸਟਰਾਅ ਚੌਪਰ ਲਈ 591 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਸ਼ੀਨਾਂ ਲੈਸ ਕਰਨ ਅਤੇ ਹੋਰ ਰਣਨੀਤੀਆਂ ਲਾਗੂ ਕਰਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024-25 ਦੌਰਾਨ ਸਬਸਿਡੀ ‘ਤੇ ਵੱਖ-ਵੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲੈਣ ਲਈ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਵੱਲੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਰੀ ਤੱਕ ਪਹੁੰਚ ਆਸਾਨ ਕਰਨ ਲਈ ਸੂਬੇ ਭਰ ਵਿੱਚ 163 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀਜ਼) ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਆਰਐਮ ਮਸ਼ੀਨਾਂ ਮਿੱਟੀ ਦੀ ਗੁਣਵੱਤਾ ਅਤੇ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣ ਦੇ ਨਾਲ ਖੇਤਾਂ ਨੂੰ ਸੁਚੱਜੇ ਢੰਗ ਨਾਲ ਸਾਫ਼ ਕਰਨ ਵਿੱਚ ਕਿਸਾਨਾਂ ਦੀ ਸਹਾਇਤਾ ਕਰਕੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੀ.ਆਰ.ਐਮ ਮਸ਼ੀਨਾਂ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ। ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੀ.ਆਰ.ਐਮ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
Punjab Bani 10 September,2024
ਖੇਤੀਬਾੜੀ ਵਿਭਾਗ ਨੇ ਪਿੰਡ ਬਖਸ਼ੀਵਾਲਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਖੇਤੀਬਾੜੀ ਵਿਭਾਗ ਨੇ ਪਿੰਡ ਬਖਸ਼ੀਵਾਲਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ -ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 10 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਰਾਜਪੁਰਾ ਦੇ ਪ੍ਰਬੰਧਾਂ ਤਹਿਤ ਸੀ.ਆਰ.ਐਮ.ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਰਾਜਪੁਰਾ ਦੇ ਪਿੰਡ ਬਖਸ਼ੀਵਾਲਾ ਵਿਖੇ ਅੱਜ ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਨੈਣਾਂ, ਉਗਾਣਾ, ਉਗਾਣੀ, ਬਸੰਤਪੁਰਾ, ਅਲੂਣਾ, ਚੱਕ ਕੱਲਾ, ਭੇਡਵਾਲ, ਹਰਿਆਉ, ਰੰਗੀਆ ਅਤੇ ਨੇੜੇ ਦੇ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਕੈਂਪ ਵਿਚ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤੀ ਵਿੱਚ ਨਵੀਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਇੱਕ ਵਪਾਰ ਦੀ ਤਰਾ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੂਪਰਸੀਡਰ, ਸੂਪਰ ਐਸ.ਐਮ.ਐਸ, ਸਮਾਰਟ ਸੀਡਰ, ਹੈਪੀ ਸੀਡਰ, ਚੋਪਰ ਮਲਚਰ ਕਸਟਮ ਹਾਇਰਿੰਗ ਸੈਂਟਰ ਰਾਹੀਂ, ਸਹਿਕਾਰੀ ਸਭਾਵਾਂ, ਗਰਾਮ ਪੰਚਾਇਤਾਂ ਅਤੇ ਨਿੱਜੀ ਪੱਧਰ ਤੇ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੌਰਾਨ ਡਾ. ਨੀਤੂ ਰਾਣੀ ਖੇਤੀਬਾੜੀ ਵਿਕਾਸ ਅਫ਼ਸਰ ਰਾਜਪੁਰਾ ਵੱਲੋਂ ਸਟੇਜ ਦੇ ਸੰਚਾਲਨ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕੀ ਅੱਜ ਦਾ ਸਮਾਂ ਵਾਤਾਵਰਨ ਨੂੰ ਸਵੱਛ ਰੱਖਣ ਦਾ ਸਮਾਂ ਹੈ ਅਤੇ ਕਿਸਾਨ ਵੀਰ ਵਾਤਾਵਰਨ ਨੂੰ ਸੰਭਾਲਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਮਿਲਾ ਕੇ ਅਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਖੇਤੀਬਾੜੀ ਵਿਸਥਾਰ ਅਫ਼ਸਰ ਰਾਜਪੁਰਾ ਸੰਜੀਵ ਕੁਮਾਰ ਵੱਲੋ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧ ਦੀ ਹੈ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋ ਵੀ ਛੁਟਕਾਰਾ ਮਿਲਦਾ ਹੈ। ਡਾ. ਅਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਵੱਲੋਂ ਕਿਸਾਨਾਂ ਨੂੰ ਮਿੱਟੀ ਪਾਣੀ ਦੀ ਪਰਖ ਬਾਰੇ ਜਾਗਰੂਕ ਕੀਤਾ ਗਿਆ । ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦੱਸਿਆਂ ਗਿਆ ਕਿ ਮਿੱਟੀ ਪਾਣੀ ਪਰਖ ਕਰਵਾਉਣਾ ਕਿਉਂ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਕਿਸਾਨ ਮਿੱਟੀ ਦੀ ਸਿਹਤ ਬਾਰੇ ਜਾਣ ਸਕਦੇ ਹਨ ਅਤੇ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਦੀ ਵਰਤੋਂ ਕਰਕੇ ਖੇਤੀ ਖ਼ਰਚੇ ਘਟਾ ਸਕਦੇ ਹਨ। ਡਾ. ਅਮਨਪ੍ਰੀਤ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫ਼ਸਰ,ਵੱਲੋਂ ਕਿਸਾਨਾਂ ਨੂੰ ਝੋਨੇ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਜੇਕਰ ਅਸੀਂ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਇਕ ਤਾਂ ਖੇਤੀ ਖ਼ਰਚੇ ਵੱਧ ਦੇ ਹਨ, ਦੂਜਾ ਕੀੜੇ ਮਕੌੜਿਆਂ ਦਾ ਹਮਲਾ ਵੀ ਵੱਧ ਦਾ ਹੈ। ਡਾ. ਰਵਿੰਦਰਪਾਲ ਸਿੰਘ ਚੱਠਾ ਖੇਤੀਬਾੜੀ ਵਿਸਥਾਰ ਅਫ਼ਸਰ, ਵੱਲੋਂ ਝੋਨੇ ਦੇ ਕੀੜੇ ਮਕੌੜੇ, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਕੇਂਦਰ ਵੱਲੋਂ ਚੱਲ ਰਹਿਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਡਾ.ਸਿਕੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ , ਕਰਜ਼ਾ ਮਾਫ਼ੀ ਸਕੀਮ, ਅਤੇ ਕੇਂਦਰ ਦੀਆਂ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ ਪੁਨੀਤ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਪੀ.ਏ.ਯੂ ਵੱਲੋਂ ਦੱਸਿਆ ਕੀਟਨਾਸ਼ਕ ਦਵਾਇਆ ਹੀ ਝੋਨੇ ਵਿੱਚ ਵਰਤਣ ਲਈ ਅਤੇ ਬਾਸਮਤੀ ਉੱਤੇ ਪਾਬੰਦੀ ਸ਼ੁਦਾ ਦਵਾਇਆ ਦੀ ਵਰਤੋ ਤੋ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਖੇਤੀਬਾੜੀ ਵਿਭਾਗ ਰਾਜਪੁਰਾ ਵੱਲੋਂ ਮਨਦੀਪ ਸਿੰਘ ਪੋਲਾ, ਰਣਵੀਰ ਸਿੰਘ ਰਾਣਾ ਵੱਲੋਂ ਕਿਸਾਨੀ ਹਿਤ ਕੰਮਾਂ ਅਤੇ ਜਰਨੈਲ ਸਿੰਘ,ਬਲਜੀਤ ਸਿੰਘ ਚੀਮਾ, ਪੂਰਨ ਸਿੰਘ, ਅਤੇ ਰਸ਼ਕਿੰਦਰ ਸਿੰਘ ਨੂੰ ਕੁਲਵਿੰਦਰ ਸਿੰਘ ਸੈਕਟਰੀ ਕੋਆਪਰੇਟਿਵ ਸੋਸਾਇਟੀ ਨੂੰ ਕਿਸਾਨੀ ਵਿੱਚ ਵੱਖ ਵੱਖ ਤਰੀਕੇ ਰਾਹੀ ਜਿਵੇਂ ਝੋਨੇ ਦੀ ਸਿੱਧੀ ਬਿਜਾਈ , ਬਿਨਾ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰਨ ਵਿੱਚ ਅਪਣਾ ਹਿੱਸਾ ਪਾਉਣ ਤੇ ਸਨਮਾਨਿਤ ਕਿੱਤਾ ਗਿਆ।
Punjab Bani 10 September,2024
ਪਰਾਲੀ ਨੂੰ ਅੱਗ ਨਾ ਲਾਈਏ, ਖੇਤਾਂ ਦੀ ਉਪਜ ਵਧਾਈਏ
ਪਰਾਲੀ ਨੂੰ ਅੱਗ ਨਾ ਲਾਈਏ, ਖੇਤਾਂ ਦੀ ਉਪਜ ਵਧਾਈਏ - ਪਿੰਡ ਹਿਰਦਾਪੁਰ ਦੇ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਬਿਨਾਂ ਅੱਗ ਲਗਾਏ ਕੀਤਾ ਪਰਾਲੀ ਦਾ ਨਿਪਟਾਰਾ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ - ਚਾਰ ਏਕੜ ਜ਼ਮੀਨ 'ਚ ਸੱਤ ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਕਰ ਰਿਹਾ ਪਰਾਲੀ ਦਾ ਨਿਪਟਾਰਾ: ਅਮਰਜੀਤ ਸਿੰਘ -ਕਿਹਾ, ਪਰਾਲੀ ਨੂੰ ਖੇਤਾਂ 'ਚ ਮਿਲਾਉਣ ਨਾਲ ਗੁੱਲੀ ਡੰਡੇ ਦੀ ਸਮੱਸਿਆ ਖਤਮ ਹੋਈ -ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ 'ਚ ਹੋਇਆ ਵਾਧਾ, ਝਾੜ 'ਚ ਪ੍ਰਤੀ ਇੱਕ ਬਿੱਘਾ ਇੱਕ ਕੁਇੰਟਲ ਦਾ ਹੋਇਆ ਵਾਧਾ ਪਟਿਆਲਾ : ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਹਿਰਦਾਪੁਰ ਦਾ ਨੌਜਵਾਨ ਕਿਸਾਨ ਅਮਰਜੀਤ ਸਿੰਘ ਹੈ, ਜੋ ਆਪਣੀ ਚਾਰ ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਹੈਪੀ ਸੀਡਰ ਨਾਲ ਪਰਾਲੀ ਨੂੰ ਖੇਤਾਂ 'ਚ ਹੀ ਮਿਲਾਕੇ ਕਰਦਾ ਆ ਰਿਹਾ ਹੈ। ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਕਿਹਾ ਕਿ ਉਸਨੇ ਆਪਣੀ ਚਾਰ ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾਂ ਦੌਰਾਨ ਕਦੇ ਅੱਗ ਨਹੀਂ ਲਗਾਈ ਸਗੋਂ ਹੈਪੀ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਂਦਾ ਆ ਰਿਹਾ ਹੈ । 25 ਸਾਲਾਂ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਖੇਤ ਵਿੱਚ ਗੁੱਲੀ ਡੰਡੇ ਦੀ ਬਹੁਤ ਸਮੱਸਿਆ ਸੀ ਖੇਤਾਂ ਵਿੱਚ ਕਣਕ ਤੋਂ ਪਹਿਲਾਂ ਗੁੱਲੀ ਡੰਡਾ ਹੋ ਜਾਂਦਾ ਸੀ ਅਤੇ ਕਣਕ ਦਾ ਝਾੜ ਵੀ ਪ੍ਰਤੀ ਬਿੱਘਾ ਸਾਢੇ ਤਿੰਨ ਕੁਇੰਟਲ ਹੁੰਦਾ ਸੀ। ਪਰ ਜਦੋਂ ਤੋਂ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨਾ ਸ਼ੁਰੂ ਕੀਤਾ ਹੈ ਤਾਂ ਹੋਲੀ ਹੋਲੀ ਖੇਤ ਵਿੱਚੋਂ ਗੁੱਲੀ ਡੰਡੇ ਦੀ ਸਮੱਸਿਆ ਬਿਲਕੁਲ ਖਤਮ ਹੋ ਗਈ ਹੈ ਅਤੇ ਹੁਣ ਤਾਂ ਗੁੱਲੀ ਡੰਡੇ ਦੀ ਸਪਰੇਅ ਕਰਨ ਦੀ ਵੀ ਜ਼ਰੂਰਤ ਨਹੀਂ ਪੈਂਦੀ ਹੈ ਅਤੇ ਝਾੜ ਵਿੱਚ ਵੀ ਪ੍ਰਤੀ ਬਿੱਘਾ ਇੱਕ ਕੁਇੰਟਲ ਦਾ ਵਾਧਾ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ 'ਚ ਕਮੀ ਆਈ ਹੈ, ਉਥੇ ਹੀ ਖੇਤਾਂ 'ਚ ਪਾਣੀ ਨਹੀਂ ਖੜਦਾ ਤੇ ਕਣਕ ਦੀ ਫ਼ਸਲ ਦੇ ਗਿਰਨ ਦੀ ਸਮੱਸਿਆ ਵੀ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਉਹ ਹੁਣ ਖੇਤਾਂ ਵਿੱਚ ਕਿਆਰਾ ਵੀ ਨਹੀਂ ਪਾਉਂਦੇ ਜਿਸ ਸਦਕਾ ਤੂੜੀ ਵੀ ਵੱਧ ਨਿਕਲਦੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ 'ਚ ਯੋਗਦਾਨ ਪਾਵਾਂਗੇ । ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮ ਪਰੇ ਨੇ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨ ਕਿਸਾਨ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ ।
Punjab Bani 09 September,2024
ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ : ਚੀਮਾ
ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ : ਚੀਮਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ ਹੋਈ। ਕਿਸਾਨ ਲੀਡਰਾਂ ਨਾਲ ਨੀਤੀ ‘ਤੇ ਚਰਚਾ ਕਰਾਂਗੇ ਅਤੇ ਉਨ੍ਹਾਂ ਤੋਂ ਸੁਝਾਅ ਲਵਾਂਗੇ। ਇਸ ਤੋਂ ਇਲਾਵਾ ਨਵੀਂ ਪੰਜਾਬ ਸਿੱਖਿਆ ਨੀਤੀ ਤੇ ਵੀ ਚਰਚਾ ਹੋਈ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਸਕਿਲ ਬੇਸਡ ਸਿਖਿਆ ਨੀਤੀ ਦੀ ਲੋੜ ਹੈ
Punjab Bani 05 September,2024
ਖੇਤੀਬਾੜੀ ਵਿਭਾਗ ਐਨ.ਜੀ.ਟੀ. ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਰ ਰਿਹਾ ਜਾਗਰੂਕ
ਖੇਤੀਬਾੜੀ ਵਿਭਾਗ ਐਨ.ਜੀ.ਟੀ. ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਰ ਰਿਹਾ ਜਾਗਰੂਕ ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਸਿਫਰ ਕਰਨ ਲਈ ਸਟੇਟ ਪੱਧਰ ’ਤੇ ਬਣਾਏ ਗਏ ਐਕਸ਼ਨ ਪਲਾਨ ਨੂੰ ਜ਼ਿਲ੍ਹੇ ’ਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ ਅਤੇ ਐਕਟੀਵਿਟੀ ਕੈਲੰਡਰ ਅਨੁਸਾਰ ਹਰੇਕ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਨ.ਜੀ.ਟੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਆਰ ਐਕਸ਼ਨ ਪਲਾਨ ਮੁਤਾਬਿਕ ਵਾਲ ਪੇਂਟਿੰਗਜ਼, ਆਸ਼ਾ ਵਰਕਰ, ਨੁੱਕੜ ਨਾਟਕਾਂ, ਮੋਬਾਇਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਬਲਾਕ ਪਟਿਆਲਾ ਦੇ ਪਿੰਡ ਧਬਲਾਨ, ਲੰਗ, ਹਰਦਾਸਪੁਰ, ਅਮਾਮਪੁਰਾ ਅਤੇ ਸੈਂਸਰਵਾਲ ਅਤੇ ਬਲਾਕ ਘਨੌਰ ਵੱਲੋਂ ਪਿੰਡ ਸੋਗਲਪੁਰ, ਰਾਮਪੁਰ, ਸਰਾਲਾ ਕਲਾਂ ਵਿਖੇ ਅਤੇ ਬਲਾਕ ਨਾਭਾ ਵੱਲੋਂ ਪਿੰਡ ਦਿੱਤੂਪੁਰ, ਕਿਸ਼ਨਗੜ੍ਹ ਵਿਖੇ ਅਤੇ ਬਲਾਕ ਭੂਨਰਹੇੜੀ ਵੱਲੋਂ ਰੌਸ਼ਨਪੁਰ ਝੁੰਗੀਆਂ ਵਿਖੇ ਕਿਸਾਨਾਂ ਨੂੰ ਪਰਾਲੀ ਰਾਹੀਂ ਜ਼ਮੀਨੀ ਜੈਵਿਕ ਕਾਰਬਨ ਵਧਾਉਣ ਲਈ ਅਤੇ ਇਸ ਤੋਂ ਤਿਆਰ ਹੋਣ ਵਾਲੀਆਂ ਵਸਤੂਆਂ ਸਬੰਧੀ ਡਾ. ਪਰਮਜੀਤ ਕੌਰ, ਡਾ. ਅਜੈਪਾਲ ਸਿੰਘ ਬਰਾੜ ਅਤੇ ਡਾ. ਜਸਪਿੰਦਰ ਕੌਰ, ਡਾ. ਜਸਪ੍ਰੀਤ ਸਿੰਘ ਢਿੱਲੋਂ, ਡਾ. ਵਿਮਲਪ੍ਰੀਤ ਸਿੰਘ, ਡਾ. ਰਸ਼ਪਿੰਦਰ ਸਿੰਘ, ਏ.ਈ.ਓ ਮਨਪ੍ਰੀਤ ਸਿੰਘ, ਸੰਜੀਵ ਕੁਮਾਰ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਪਿੰਡ ਪੱਧਰ ’ਤੇ ਉਪਲਬੱਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿਚ ਪਿੰਡਾਂ ਦੇ ਅਗਾਂਹਵਧੂ ਕਿਸਾਨ ਸਤਵੀਰ ਸਿੰਘ, ਸੁਰਜੀਤ ਸਿੰਘ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ, ਜਗਮੇਲ ਸਿੰਘ, ਬਲਵਿੰਦਰ ਸਿੰਘ, ਮੇਵਾ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ, ਨਰਿੰਦਰ ਸਿੰਘ, ਭਾਗ ਸਿੰਘ, ਜੁਝਾਰ ਸਿੰਘ ਅਤੇ ਗੁਰਧਿਆਨ ਸਿੰਘ ਸਮੇਤ ਲਗਭਗ 500 ਕਿਸਾਨਾਂ ਨੇ ਭਾਗ ਲਿਆ ।
Punjab Bani 04 September,2024
ਅੰਮ੍ਰਿਤਸਰ `ਚ ਜ਼ਮੀਨ ਐਕਵਾਇਰ ਕਰਨ ਲਈ ਟੀਮ ਦੀ ਕਾਰਵਾਈ ਦੌਰਾਨ ਕਿਸਾਨਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਹੋਇਆ ਟਕਰਾਅ ਅੰਮ੍ਰਿਤਸਰ : ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ
ਅੰਮ੍ਰਿਤਸਰ `ਚ ਜ਼ਮੀਨ ਐਕਵਾਇਰ ਕਰਨ ਲਈ ਟੀਮ ਦੀ ਕਾਰਵਾਈ ਦੌਰਾਨ ਕਿਸਾਨਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਹੋਇਆ ਟਕਰਾਅ ਅੰਮ੍ਰਿਤਸਰ : ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਸੂਬਾ ਸਰਕਾਰ ਵਿਚਾਲੇ ਅਜੇ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ `ਚ ਜ਼ਮੀਨ ਐਕੁਆਇਰ ਕਰਨ ਆਈਆਂ ਕਿਸਾਨਾਂ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵਿਚਾਲੇ ਇਕ ਵਾਰ ਫਿਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਧਰਨੇ ਤੋਂ ਬਾਅਦ ਟੀਮਾਂ ਨੂੰ ਖਾਲੀ ਹੱਥ ਪਰਤਣਾ ਪਿਆ। ਦਰਅਸਲ, ਅੰਮ੍ਰਿਤਸਰ ਦੇ ਪਿੰਡ ਕੋਟਲੀ ਵਿੱਚ ਕਟੜਾ-ਅੰਮ੍ਰਿਤਸਰ-ਨਵੀਂ ਦਿੱਲੀ ਨੈਸ਼ਨਲ ਹਾਈਵੇਅ ਲਈ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਜਿਸ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ ਕੋਟਲੀ ਵਿਖੇ ਪੁੱਜੀਆਂ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦੀ ਹਵਾ ਮਿਲੀ ਤਾਂ ਉਹ ਉੱਥੇ ਪਹੁੰਚ ਗਏ ਅਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਦੋਸ਼ ਲਾਇਆ ਕਿ ਜ਼ਮੀਨਾਂ ਦੇ ਦਿੱਤੇ ਜਾ ਰਹੇ ਮੁਆਵਜ਼ੇ ਵਿੱਚ ਖਾਮੀਆਂ ਹਨ। ਜਦੋਂ ਤੱਕ ਇਨ੍ਹਾਂ ਕਮੀਆਂ ਨੂੰ ਦੂਰ ਨਹੀਂ ਕੀਤਾ ਜਾਂਦਾ, ਇਹ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਨਹੀਂ ਦਿੱਤੀ ਜਾਵੇਗੀ।ਕਿਸਾਨਾਂ ਦਾ ਦੋਸ਼ ਹੈ ਕਿ ਕਈ ਥਾਵਾਂ ’ਤੇ ਕਈ ਸਾਲ ਪਹਿਲਾਂ ਜ਼ਮੀਨਾਂ ਦੀ ਵੰਡ ਹੋ ਚੁੱਕੀ ਹੈ। ਪਰ ਮੁਆਵਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਜਿਨ੍ਹਾਂ ਕੋਲ ਮਾਲਕੀ ਦੇ ਅਧਿਕਾਰ ਨਹੀਂ ਸਨ। ਕਿਸਾਨਾਂ ਦੇ ਪੈਸੇ ਕਿਸੇ ਹੋਰ ਨੂੰ ਦੇ ਦਿੱਤੇ ਗਏ। ਇਹ ਮਸਲੇ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਕੋਲ ਉਠਾਏ ਗਏ ਹਨ ਪਰ ਹੱਲ ਨਹੀਂ ਹੋਏ। ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਹੋਣ ਤੱਕ ਜ਼ਮੀਨਾਂ ਨਹੀਂ ਸੌਂਪੀਆਂ ਜਾਣਗੀਆਂ।
Punjab Bani 03 September,2024
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ -ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ ਪਟਿਆਲਾ, 3 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ 'ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਜਿਥੇ ਹਰ ਪਿੰਡ 'ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 'ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ 'ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ 'ਤੇ ਪੁੱਜ ਜਾਂਦੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ 'ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਜਦੋਂਕਿ ਅੱਗ ਲਾਉਣ ਨਾਲ ਇਹੋ ਤੱਤ ਸੜ ਜਾਣ ਕਰਕੇ ਮਿਟੀ ਦੇ ਖੁਰਾਕੀ ਤੱਤ ਵੀ ਖ਼ਤਮ ਹੋ ਜਾਂਦੇ ਹਨ। ਐਨਾ ਹੀ ਨਹੀਂ ਸਮੁੱਚਾ ਵਾਤਾਵਰਣ ਵੀ ਗੰਧਲਾ ਹੋਣ ਕਰਕੇ ਸਾਡੇ ਜੀਵਨ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ (ਸੀ.ਆਰ.ਐਮ) ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀਂ ਸਕੀਮ ਹੇਠਾਂ ਮਸ਼ੀਨਰੀ ਉਪਰ ਸਬਸਿਡੀ ਸਕੀਮ ਤਹਿਤ ਇਹ ਮਸ਼ੀਨਰੀ ਹੈਪੀ ਸੀਡਰ, ਸਮਰਾਟ ਸੀਡਰ, ਸੁਪਰ ਸੀਡਰ, ਮਲਚਰ, ਜ਼ੀਰੋ ਟਿਲ, ਸੁਪਰ ਸਟਰਾ ਐਸ.ਐਮ.ਐਸ., ਰਿਵਰਸਲ ਮੋਲਡ ਬੋਰਡ ਹਲ ਅਤੇ ਚੌਪਰ ਆਦਿ ਇਕੱਲੇ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਸਮੂਹਾਂ ਨੂੰ ਸਬਸਿਡੀ 'ਤੇ ਉਪਲਬਧ ਕਰਵਾਈ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।
Punjab Bani 03 September,2024
ਚੰਡੀਗੜ੍ਹ ਦੀਆਂ ਸੜਕਾਂ `ਤੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਨੇ ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ ਦੀਆਂ ਸੜਕਾਂ `ਤੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਨੇ ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਦੀ ਅਗਵਾਈ ਹੇਠ ਅੱਜ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ ਕੇ ਮਟਕਾ ਚੌਂਕ ਤੱਕ ਚੰਡੀਗੜ੍ਹ ਦੀਆਂ ਸੜਕਾਂ ਤੇ ਹੜ੍ਹ ਬਣ ਕੇ ਵਗ ਤੁਰਿਆ। ਇਸ ਮੌਕੇ ਮਾਰਚ `ਚ ਸ਼ਾਮਲ ਔਰਤਾਂ ਵੱਲੋਂ ਖੇਤੀ ਸੰਕਟ ਦੀ ਭੇਟ ਚੜ੍ਹ ਕੇ ਖੁਦਕਸ਼ੀਆਂ ਕਰ ਚੁੱਕੇ ਤੇ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਆਪਣੇ ਪਰਿਵਾਰਿਕ ਜੀਆਂ ਦੀਆਂ ਤਸਵੀਰਾਂ ਹੱਥਾਂ `ਚ ਫੜੀਆਂ ਹੋਈਆਂ ਸਨ। ਇਸ ਮਾਰਚ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੇ ਜਥੇਬੰਦੀਆਂ ਦਰਮਿਆਨ ਕੱਲ੍ਹ ਤੋਂ ਰੇੜਕਾ ਬਣਿਆ ਹੋਇਆ ਸੀ। ਪ੍ਰਸ਼ਾਸਨ ਮਾਰਚ ਕਰਨ ਨੂੰ ਕਿਸੇ ਕੀਮਤ ਤੇ ਪ੍ਰਵਾਨਗੀ ਦੇਣ ਲਈ ਤਿਆਰ ਨਹੀਂ ਸੀ ਦੂਜੇ ਪਾਸੇ ਜਥੇਬੰਦੀਆਂ ਦੇ ਨੁਮਾਇੰਦੇ ਮਾਰਚ ਕਰਨ ਦੇ ਆਪਣੇ ਜਮਹੂਰੀ ਹੱਕ ਨੂੰ ਪੁਗਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸਨ। ਅੱਜ ਸਵੇਰੇ ਮੁੜ ਚੰਡੀਗੜ੍ਹ ਤੇ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਕਿਸਾਨ ਆਗੂਆਂ ਝੰਡਾ ਸਿੰਘ ਤੇ ਰੂਪ ਸਿੰਘ ਛੰਨਾ ਤੇ ਅਧਾਰਿਤ ਵਫ਼ਦ ਨਾਲ਼ ਲੰਮੀ ਮੀਟਿੰਗ ਕੀਤੀ ਗਈ। ਆਖਰ ਦੋਹਾਂ ਧਿਰਾਂ ਦਰਮਿਆਨ ਇੱਕ ਹਜ਼ਾਰ ਲੋਕਾਂ ਵੱਲੋਂ ਮਟਕਾ ਚੌਂਕ ਤੱਕ ਮਾਰਚ ਕਰਨ `ਤੇ ਸਹਿਮਤੀ ਬਣ ਗਈ। ਮਟਕਾ ਚੌਂਕ ਤੇ ਪਹੁੰਚ ਕੇ ਕਿਸਾਨਾਂ ਮਜ਼ਦੂਰਾਂ ਦੀ ਕਾਫੀ ਜੱਦੋਜਹਿਦ ਤੋਂ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਹੁੰਚ ਕੇ ਦੋਹਾਂ ਜਥੇਬੰਦੀਆਂ ਦਾ ਖੇਤੀ ਨੀਤੀ ਸਬੰਧੀ ਮੰਗ ਪੱਤਰ ਸਰਕਾਰ ਅਤੇ ਵਿਰੋਧੀ ਧਿਰ ਲਈ ਹਾਸਿਲ ਕੀਤਾ ਗਿਆ। ਅੱਜ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਖੇਤੀ ਖੇਤਰ `ਚ ਲੱਗੇ ਕਿਸਾਨ ਤੇ ਖੇਤ ਮਜ਼ਦੂਰ ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਅਤੇ ਸਿਰ ਚੜ੍ਹੇ ਭਾਰੀ ਕਰਜ਼ਿਆਂ ਕਾਰਨ ਲੱਖਾਂ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਧਰਤੀ ਹੇਠਲਾ ਪਾਣੀ ਬੇਹੱਦ ਡੂੰਘਾ ਹੋ ਚੁੱਕਿਆ ਹੈ, ਸਮੁੱਚੇ ਜਲ ਸੋਮੇ ਗੰਧਲਾ ਹੋ ਚੁੱਕੇ ਹਨ ਅਤੇ ਹਵਾ ਵੀ ਪ੍ਰਦੂਸ਼ਿਤ ਹੋ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਨਵੀਂ ਖੇਤੀ ਨੀਤੀ ਬਨਾਉਣ ਦੇ ਵਾਅਦੇ ਤੋਂ ਭੱਜ ਗਈ ਹੈ। ਉਹਨਾਂ ਆਖਿਆ ਕਿ ਖੇਤੀ ਸੰਕਟ ਦੇ ਹੱਲ ਲਈ ਖੇਤੀ ਖੇਤਰ ਤੋਂ ਕਾਰਪੋਰੇਟ ਘਰਾਣਿਆਂ, ਸਾਮਰਾਜੀਆਂ, ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਤੋੜੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਅੰਦਰ ਬਣਾਈ ਜਾਣ ਵਾਲੀ ਖੇਤੀ ਨੀਤੀ ਦਾ ਮੂਲ ਮੰਤਵ ਖੇਤੀ ਖੇਤਰ ਦਾ ਵਿਕਾਸ, ਖੇਤੀ ਖੇਤਰ `ਚ ਲੱਗੇ ਦਹਿ ਕ੍ਰੋੜਾਂ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਦੀ ਖੁਸ਼ਹਾਲੀ ਤੇ ਵਿਕਾਸ ਅਤੇ ਸਮੁੱਚੇ ਸੂਬੇ ਦੀ ਆਰਥਿਕਤਾ ਦਾ ਵਿਕਾਸ ਹੋਣਾ ਚਾਹੀਦਾ ਹੈ। ਖੇਤੀ ਖੇਤਰ ਦੀ ਬਿਹਤਰੀ ਤੇ ਵਿਕਾਸ ਲਈ ਬਣਨ ਵਾਲੀ ਕੋਈ ਵੀ ਨੀਤੀ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੇ ਸਰੋਕਾਰਾਂ ਨੂੰ ਸੰਬੋਧਿਤ ਹੋਏ ਬਿਨਾਂ ਸਾਰਥਿਕ ਨਹੀਂ ਹੋ ਸਕਦੀ। ਪੰਜਾਬ ਦੀ ਖੇਤੀ ਨੀਤੀ ’ਚ ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਰੋਕਾਰਾਂ ਨੂੰ ਕੇਂਦਰੀ ਸਥਾਨ ਦਿੰਦਿਆਂ ਮੁਲਕ ਦੀ ਆਨਾਜ `ਚ ਸਵੈ ਨਿਰਭਰਤਾ, ਪੈਦਾਵਾਰ ਦਾ ਵਿਕਾਸ, ਰੁਜ਼ਗਾਰ ਦਾ ਵਧਾਰਾ, ਮਿੱਟੀ ਤੇ ਪਾਣੀ ਸੋਮਿਆਂ ਦੀ ਸੰਭਾਲ, ਵਾਤਾਵਰਨ ਸਰੁੱਖਿਆ, ਰਸਾਇਣਾਂ ਮੁਕਤ ਫਸਲੀ ਪੈਦਾਵਾਰ ਤੱਕ ਦੇ ਸਰੋਕਾਰਾਂ ਨੂੰ ਸੰਬੰਧਿਤ ਹੋਣਾ ਚਾਹੀਦਾ ਹੈ। ਅਜਿਹਾ ਕਰਨ ਲਈ ਖੇਤੀ ਖੇਤਰ `ਚ ਜਗੀਰਦਾਰਾਂ , ਵੱਡੇ ਸਰਮਾਏਦਾਰਾਂ, ਸ਼ਾਹੂਕਾਰਾਂ ਤੇ ਸਾਮਰਾਜੀ ਕੰਪਨੀਆਂ ਦੀ ਪੁੱਗਤ ਖਤਮ ਕਰਨ ਦੀ ਜ਼ਰੂਰਤ ਹੈ ਤੇ ਖੇਤੀ `ਚ ਲੱਗੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਪੁੱਗਤ ਬਣਾਉਣ ਦੀ ਜ਼ਰੂਰਤ ਹੈ। ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਪੁੱਗਤ ਬਣਾਉਣ ਦਾ ਅਰਥ ਹੈ ਜ਼ਮੀਨਾਂ ਦੀ ਮਾਲਕੀ, ਸਰਕਾਰੀ ਬੱਜਟਾਂ ਤੇ ਗਰਾਟਾਂ ਰਾਹੀਂ ਖੇਤੀ `ਚ ਵੱਡਾ ਨਿਵੇਸ਼, ਸਸਤੇ ਬੈਂਕ ਕਰਜ਼ੇ , ਲਾਗਤ ਵਸਤਾਂ ਦੇ ਕੰਟਰੋਲ ਰੇਟ ਆਦਿ ਰਾਹੀਂ ਖੇਤੀ ਦੀ ਉਪਜ ਦੇ ਲਾਭ ਖੇਤੀ ਕਿਰਤੀਆਂ ਨੂੰ ਮਿਲਣ ਤੇ ਉਹ ਖੇਤੀ ਦੇ ਵਿਕਾਸ ਲਈ ਹੋਰ ਜੀਅ ਜਾਨ ਨਾਲ ਕੰਮ ਕਰਨ। ਮਾਰਚ ਤੋਂ ਪਹਿਲਾਂ 34 ਸੈਕਟਰ `ਚ ਲੱਗੇ ਵਿਸ਼ਾਲ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ, ਹਰਮੇਸ਼ ਮਾਲੜੀ, ਗੁਰਪਾਲ ਸਿੰਘ ਨੰਗਲ, ਮਨਦੀਪ ਕੌਰ ਬਾਰਨ, ਜਸਵਿੰਦਰ ਸਿੰਘ ਬਰਾਸ, ਰਾਮ ਸਿੰਘ ਭੈਣੀਬਾਘਾ, ਅਮਰਜੀਤ ਸਿੰਘ ਸੈਦੋਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਚੰਡੀਗੜ੍ਹ ਮਟਕਾ ਚੌਂਕ ਤੇ ਪਹੰਚੇ ਇਕੱਠ ਚ ਵਿਸ਼ੇਸ਼ ਤੌਰ `ਤੇ ਪਹੁੰਚੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸੰਬੋਧਨ ਕੀਤਾ। ਉਹਨਾਂ ਆਖਿਆ ਕਿ ਖੇਤੀ ਸੰਕਟ ਦੇ ਹੱਲ ਲਈ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣਾ ਬੇਹੱਦ ਜ਼ਰੂਰੀ ਹੈ। ਉਹਨਾਂ ਆਪਣੇ ਵੱਲੋਂ ਇਸ ਖੇਤੀ ਨੀਤੀ ਮੋਰਚੇ ਨੂੰ ਸਮਰਥਨ ਦਾ ਐਲਾਨ ਕੀਤਾ।
Punjab Bani 02 September,2024
ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀਐੱਮ ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ : ਮੰਤਰੀ ਖੁੱਡੀਆਂ ਨੇ ਕੀਤਾ ਐਲਾਨ
ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀਐੱਮ ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ : ਮੰਤਰੀ ਖੁੱਡੀਆਂ ਨੇ ਕੀਤਾ ਐਲਾਨ ਚੰਡੀਗੜ੍ਹ : ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ ਪੱਤਰ ਲੈਂਦਿਆਂ ਇਹ ਐਲਾਨ ਕੀਤਾ ਕਿ, ਮੈਂ ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਗਾ। ਮੰਗ ਪੱਤਰ ਲੈਣ ਮਗਰੋਂ ਮੰਤਰੀ ਖੁੱਡੀਆਂ ਨੇ ਕਿਹਾ ਕਿ, ਕਿਸਾਨਾਂ-ਮਜ਼ਦੂਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ, ਜੋ ਉਹ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਮੰਗਾਂ ਤੇ ਨਜ਼ਰਸਾਨੀ ਕਰਕੇ, ਇਨ੍ਹਾਂ ਦਾ ਵਾਰੋਂ ਵਾਰੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ, ਕਿਸਾਨ ਸਾਡੇ ਪੰਜਾਬ ਦੇ ਹਨ, ਸਾਡੇ ਭਰਾ ਹਨ ਅਤੇ ਖੇਤੀ ਖਾਤਰ ਲੜ ਰਹੇ ਹਨ, ਸਾਡੀ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ। ਖੁੱਡੀਆਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ, ਉਹ ਕਿਸਾਨਾਂ ਦਾ ਵਕੀਲ ਬਣ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।
Punjab Bani 02 September,2024
ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ
ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸ਼ਨੀਵਾਰ ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਸ਼ਨੀਵਾਰ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।
Punjab Bani 01 September,2024
ਸੰਸਥਾ ਨੇ ਅੱਧਾ ਦਰਜਨ ਸਕੂਲਾਂ ’ਚ ਲਗਾਏ ਸੈਂਕੜੇ ਪੌਦੇ
ਸੰਸਥਾ ਨੇ ਅੱਧਾ ਦਰਜਨ ਸਕੂਲਾਂ ’ਚ ਲਗਾਏ ਸੈਂਕੜੇ ਪੌਦੇ - ਕਰੂ ਦਾ ਹੈਲਪ ਸੰਸਥਾ ਨੇ ਮਾਰਿਆ ਹੰਭਲਾ ਪਟਿਆਲਾ : ਸਮਾਜ ਸੇਵੀ ਸੰਸਥਾ ਕਰੂ ਦਾ ਹੈਲਪ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ 'ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ। ਇਸ ਦੇ ਨਾਲ ਹੀ ਉਕਤ ਸੰਸਥਾ ਨੇ ਅੱਧਾ ਦਰਜਨ ਪਿੰਡਾਂ ਦੇ ਸਕੂਲਾਂ ਅੰਦਰ ਸੈਂਕੜੇ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਇੰਜੀ. ਅਮਰਜੀਤ ਸਿੰਘ, ਗੁਰਮੁੱਖ ਸਿੰਘ ਫੱਗਣ ਮਾਜਰਾ, ਗੁਰਮੁਖ ਸਿੰਘ ਰੁੜਕੀ, ਕਰਮ ਸਿੰਘ ਲੰਗ ਤੇ ਤਰਵਿੰਦਰ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਸੰਸਥਾ ਨੇ ਨੇੜਲੇ ਪਿੰਡ ਕਰਮਗੜ, ਫੱਗਣ ਮਾਜਰਾ, ਭੁਨਰਹੇੜੀ, ਸ਼ੇਰਮਾਜਰਾ ਅਤੇ ਅਜਰਾਵਰ ਦੇ ਸਰਕਾਰੀ ਸਕੂਲਾਂ ਅੰਦਰ ਸੈਂਕੜੇ ਪੌਦੇ ਲਗਾਏ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਜਿੰਨੀ ਵੱਡੀ ਗਿਣਤੀ ਰੁੱਖਾਂ ਦੀ ਕਟਾਈ ਹੋ ਰਹੀ ਹੈ ਉਨੀਂ ਗਿਣਤੀ ਵਿੱਚ ਨਵੇਂ ਪੌਦੇ ਨਹੀ ਲਗਾਏ ਜਾ ਰਹੇ। ਜਿਸ ਕਾਰਨ ਲਗਾਤਾਰ ਰੁੱਖਾਂ ਦੀ ਗਿਣਤੀ ਘਟ ਰਹੀ ਹੈ। ਜਿਸ ਦੇ ਨਤੀਜੇ ਵਜੋਂ ਗਰਮੀ ਵਿੱਚ ਅਥਾਹ ਵਾਧਾ ਹੋ ਰਿਹਾ ਹੈ ਤੇ ਨਵੀਂਆਂ ਨਵੀਂਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਇਸ ਤੋਂ ਇਲਾਵਾ ਪਸ਼ੂ ਪੰਛੀਆਂ ਦੇ ਰਹਿਣ ਬਸੇਰੇ ਵੀ ਲਗਾਤਾਰ ਖਤਮ ਹੋ ਰਹੇ ਹਨ। ਪ੍ਰਧਾਨ ਇੰਜੀ. ਅਮਰਜੀਤ ਸਿੰਘ ਨੇ ਕਿਹਾ ਕਿ ਹਰ ਇੱਕ ਮਨੁੱਖ ਨੂੰ ਚਾਹੀਦਾ ਹੈ ਕਿ ਉਹ ਘੱਟੋ ਘੱਟ ਇੱਕ ਪੌਦਾ ਲਗਾ ਕੇ ਉਸਦੀ ਵੱਡੇ ਹੋਣ ਤੱਕ ਦੇਖਭਾਲ ਜਰੂਰ ਕਰੇ। ਉਨ੍ਹਾਂ ਆਖਿਆ ਕਿ ਕਰਿਊ ਦਾ ਹੈਲਪ ਸੰਸਥਾ ਵੱਲੋਂ ਚੁੱਕਿਆ ਗਿਆ ਇਹ ਬੀੜਾ ਭਵਿੱਖ ਵਿੱਚ ਵੀ ਜਾਰੀ ਰਹੇਗਾ।
Punjab Bani 31 August,2024
ਬਾਸਮਤੀ ਚਾਵਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ
ਬਾਸਮਤੀ ਚਾਵਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ । ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ ਲਈ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਨੇ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸੀਫੇਟ, ਪ੍ਰੋਪੀਕੋਨਾਜ਼ੋਲ, ਥਾਇਆਮਿਥੋਕਸਮ, ਬੁਪਰੋਫੇਜਿਨ, ਪਰੋਫੀਨੋਫੋਸ, ਇਮਿਡਾਕਲੋਪਰੀਡ, ਕਾਰਬੈਡਿਜਮ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, ਟਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ’ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਨਾਲ ਬਾਸਮਤੀ ਚੌਲਾਂ ਵਿੱਚ ਨਿਰਧਾਰਿਤ ‘ਮੈਕਸੀਮਮ ਰੈਜ਼ੀਡਿਊਲ ਲੈਵਲ’ (ਐਮ ਆਰ ਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਇਸ ਲਈ ਇਹ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਵੱਧ ਮੁੱਲ ਮਿਲ ਸਕੇ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ । ਡਾ. ਗੁਰਮੇਲ ਸਿੰਘ ਨੇ ਕੀਟਨਾਸ਼ਕ ਵਿਕ੍ਰੇਤਾਵਾਂ ਅਤੇ ਬਾਸਮਤੀ ਉਤਪਦਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੀਟਨਾਸ਼ਕਾਂ ਦੀ ਵਿਕਰੀ/ਵਰਤੋਂ ਬਾਸਮਤੀ ਦੀ ਫ਼ਸਲ ਲਈ ਨਾ ਕੀਤੀ ਜਾਵੇ। ਜੇਕਰ ਕੋਈ ਕਿਸਾਨ ਇਨ੍ਹਾਂ ਕੀਟਨਾਸ਼ਕਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪੀ.ਏ.ਯੂ ਲੁਧਿਆਣਾ ਵੱਲੋਂ ਸ਼ਿਫ਼ਾਰਿਸ਼ ਕੀਤੀਆਂ ਬਦਲਵੀਆਂ ਰਸਾਇਣਾਂ ਦਿੱਤੀਆ ਜਾਣ ।
Punjab Bani 31 August,2024
ਕਿਸਾਨਾਂ ਵਲੋਂ 200 ਦਿਨ ਪੂਰੇ ਹੋਣ ਤੇ ਦਿੱਤੇ ਜਾਣ ਵਾਲੇ ਧਰਨੇ ਵਿਚ ਕਿਸਾਨ ਹੀ ਨਹੀਂ ਬਲਕਿ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਕਰ ਰਹੀ ਹੈ ਸਿ਼ਰਕਤ
ਕਿਸਾਨਾਂ ਵਲੋਂ 200 ਦਿਨ ਪੂਰੇ ਹੋਣ ਤੇ ਦਿੱਤੇ ਜਾਣ ਵਾਲੇ ਧਰਨੇ ਵਿਚ ਕਿਸਾਨ ਹੀ ਨਹੀਂ ਬਲਕਿ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਕਰ ਰਹੀ ਹੈ ਸਿ਼ਰਕਤ ਪਟਿਆਲਾ : ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਸਰਹੱਦ `ਤੇ ਚੱਲ ਰਹੇ ਕਿਸਾਨ ਧਰਨੇ ਦੇ 200 ਦਿਨ ਪੂਰੇ ਹੋਣ ਤੇ ਹਰਿਆਣਾ, ਪੰਜਾਬ ਅਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ `ਤੇ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਪ੍ਰੋਗਰਾਮ ਅਤੇ ਧਰਨੇ ਵਿਚ ਜਿਥੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਰਹੇ ਹਨ ਵਿਚ ਇਸ ਮੌਕੇ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ, ਜਿਸਦਾ ਕਿਸਾਨ ਜਥੇਬੰਦੀਆਂ ਸਟੇਜ `ਤੇ ਬੁਲਾ ਕੇ ਸਨਮਾਨ ਵੀ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ `ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।
Punjab Bani 31 August,2024
ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ
ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਖਾਦਾਂ ਦੀ ਸਪਲਾਈ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਉੱਤੇ ਕੇਂਦਰੀ ਮੰਤਰੀ ਨੂੰ ਡੀ.ਏ.ਪੀ. ਦੀ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਸਬੰਧੀ ਹੋਈ ਗੱਲਬਾਤ ਉਪਰੰਤ ਕੀਤੀ ਮੀਟਿੰਗ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਖਾਦਾਂ ਸਮੇਤ ਲੋੜੀਂਦੀ ਖੇਤੀ ਵਸਤਾਂ ਦੀ ਸਪਲਾਈ ਸਮੇਂ ਸਿਰ ਯਕੀਨੀ ਬਣਾਏਗੀ: ਕੇ.ਏ.ਪੀ. ਸਿਨਹਾ ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਟੀਮ ਦਿੱਲੀ ਗਈ । ਇਸ ਮੁਲਾਕਾਤ ਦੌਰਾਨ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ, ਸ੍ਰੀ ਕੇ.ਏ.ਪੀ. ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ 'ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ 'ਤੇ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀ ਲੋੜ ਹੈ । ਸੂਬੇ ਦੇ ਕਿਸਾਨਾਂ ਨੂੰ ਖਾਦਾਂ ਸਮੇਤ ਖੇਤੀ ਲਈ ਲੋੜੀਂਦੀ ਹੋਰ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨਾਲ ਮੀਟਿੰਗ ਸਫ਼ਲ ਰਹੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਆਗਾਮੀ ਹਾੜ੍ਹੀ ਸੀਜ਼ਨ ਦੌਰਾਨ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ । ਜ਼ਿਕਰਯੋਗ ਹੈ ਕਿ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਪੂਲ ਵਿੱਚ ਕਣਕ ਦਾ 46 ਫ਼ੀਸਦੀ ਹਿੱਸਾ ਪਾਇਆ ਹੈ ਅਤੇ ਇਸ ਸਾਲ ਕਣਕ ਦੀ ਵਧੇਰੇ ਪੈਦਾਵਾਰ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਕੀਤੀ ਜ਼ੋਨਲ ਕਾਨਫ਼ਰੰਸ ਦੌਰਾਨ ਹਾੜ੍ਹੀ ਸੀਜ਼ਨ 2024-25 ਲਈ ਪੰਜਾਬ ਸੂਬੇ ਨੂੰ 4.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ, 1.50 ਲੱਖ ਮੀਟ੍ਰਿਕ ਟਨ ਐਨ.ਪੀ.ਕੇ. (ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ) ਅਤੇ 1.50 ਲੱਖ ਮੀਟ੍ਰਿਕ ਟਨ ਐਸ.ਐਸ.ਪੀ. (ਸਿੰਗਲ ਸੁਪਰਫਾਸਫੇਟ) ਖਾਦ ਦੀ ਐਲੋਕੇਸ਼ਨ ਕੀਤੀ ਹੈ । ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨੇ ਭਰੋਸਾ ਦਿੱਤਾ ਹੈ ਕਿ ਡੀ.ਏ.ਪੀ. ਖਾਦ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਗ ਅਨੁਸਾਰ ਅਗਲੇ ਦੋ ਮਹੀਨਿਆਂ ਵਿੱਚ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਖਾਦ ਦੀ ਸਪਲਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਵੰਡ ਖਾਦਾਂ ਸਬੰਧੀ ਸਾਡੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ । ਇਸ ਦੌਰਾਨ ਸ੍ਰੀ ਕੇ.ਏ.ਪੀ. ਸਿਨਹਾ ਨੇ ਪੰਜਾਬ ਵਿੱਚ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦੇ ਸਕੱਤਰ ਸ੍ਰੀ ਰਜਤ ਕੁਮਾਰ ਮਿਸ਼ਰਾ ਨਾਲ ਵੀ ਮੀਟਿੰਗ ਕੀਤੀ ।
Punjab Bani 30 August,2024
ਬਾਰਡਰਾਂ ਤੇ ਕਿਸਾਨਾਂ ਦੇ 200 ਦਿਨ ਦਾ ਲੇਖਾ ਜੋਖਾ ਕਰਨ ਲਈ ਪ੍ਰੋਗਰਾਮ 31 ਨੂੰ
ਬਾਰਡਰਾਂ ਤੇ ਕਿਸਾਨਾਂ ਦੇ 200 ਦਿਨ ਦਾ ਲੇਖਾ ਜੋਖਾ ਕਰਨ ਲਈ ਪ੍ਰੋਗਰਾਮ 31 ਨੂੰ ਪਟਿਆਲਾ : ਪਟਿਆਲਾ ਦੇ ਨੇੜੇ ਪੈਂਦੇ ਬਾਰਡਰ ਸ਼ੰਭੂ ਵਿਖੇ ਕਿਸਾਨੀ ਹੱਕਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕੀਤੇ ਜਾ ਰਹੇ ਸੰਘਰਸ਼ ਦੇ 200 ਦਿਨ ਪੂਰੇ ਹੋਣ ਤੇ ਕਿਸਾਨਾਂ ਵੱਲੋਂ 31 ਅਗਸਤ ਨੂੰ ਬਾਰਡਰਾਂ ਉੱਤੇ ਵੱਡੇ ਇਕੱਠ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਇਸ ਰੈਲੀ ਦੀਆਂ ਸ਼ੰਭੂ ਬਾਰਡਰ ’ਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 31 ਅਗਸਤ ਨੂੰ ਬਾਰਡਰਾਂ ’ਤੇ ਕਿਸਾਨ ਦੋ ਸੌ ਦਿਨਾਂ ਦਾ ਲੇਖਾ ਜੋਖਾ ਕਰਨਗੇ, ਜਿਸ ਦੀਆਂ ਤਿਆਰੀਆਂ ਅੱਜ ਮੀਂਹ ਪੈਂਦੇ ’ਚ ਵੀ ਬੇਰੋਕ ਕੀਤੀਆਂ ਜਾ ਰਹੀਆਂ ਹਨ।
Punjab Bani 29 August,2024
ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਣੇ ਤੋਂ ਮੁਸਤੈਦ
ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਣੇ ਤੋਂ ਮੁਸਤੈਦ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ -ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ ਪਟਿਆਲਾ, 29 ਅਗਸਤ : ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ । ਮੈਡਮ ਕੰਚਨ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਸੀਜ਼ਨ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਲਈ ਬਣਾਈ ਰਣਨੀਤੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇੰਡਸਟਰੀ ਵੱਲੋਂ ਪਰਾਲੀ ਲੈਣ ਲਈ ਜੋ ਪਲਾਨ ਤਿਆਰ ਕੀਤਾ ਗਿਆ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀ ਇੰਡਸਟਰੀ ਨੇ ਹਾਲੇ ਤੱਕ ਆਪਣਾ ਪਲਾਨ ਨਹੀਂ ਬਣਾਇਆ ਹੈ ਉਹ ਵੀ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਰਹਿੰਦੇ ਕੰਮ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਅੰਗਦ ਸਿੰਘ ਸੋਹੀ, ਡੀ.ਡੀ.ਪੀ.ਓ. ਵਨੀਤ ਜੋਸ਼ੀ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਗੁਰਕਰਨ ਸਿੰਘ, ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।
Punjab Bani 29 August,2024
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਪਿੰਡਾਂ ’ਚ ਜਾਗਰੂਕਤਾ ਕੈਂਪ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਪਿੰਡਾਂ ’ਚ ਜਾਗਰੂਕਤਾ ਕੈਂਪ ਪਟਿਆਲਾ, 29 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਅਰਵਿੰਦ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਬਰਸਟ, ਰਣਬੀਰ ਪੁਰਾ, ਜਾਹਲਾਂ, ਆਸੇ ਮਾਜਰਾ, ਨੰਦਪੁਰ ਕੇਸੋਂ, ਰੌਂਗਲਾ, ਬਖਸ਼ੀਵਾਲਾ, ਫਹਿਤਪੁਰ, ਲਲੋਛੀ, ਕੌਲੀ ਅਤੇ ਰਾਏਪੁਰ ਮੰਡਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੋਰ ਬਲਾਕਾਂ ਵਿਚ ਵੀ ਅਜਿਹੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾ ਸਕੇ ਅਤੇ ਦੱਸਿਆ ਕਿ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਇਹਨਾਂ ਕੈਂਪਾਂ ਵਿਚ ਡਾ. ਪਰਮਜੀਤ ਕੌਰ, ਡਾ. ਅਜੈਪਾਲ ਸਿੰਘ ਬਰਾੜ, ਡਾ. ਜਸਪਿੰਦਰ ਕੌਰ ਅਤੇ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਦੀ ਵਰਤੋਂ ਸਬੰਧੀ ਅਤੇ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਸਬੰਧੀ ਜਾਣਕਾਰੀ ਦੇ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੇ ਹਨ । ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਦਲਜਿੰਦਰ ਸਿੰਘ, ਗੁਰਦੀਪ ਸਿੰਘ, ਕਮਲਦੀਪ ਸਿੰਘ, ਅਭਿਸ਼ੇਕ ਕੁਮਾਰ, ਸ਼ੰਟੀ ਅਤੇ ਹਰਪਾਲ ਸਿੰਘ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਵਿਚ ਯੋਗਦਾਨ ਪਾਉਂਦੇ ਹੋਏ ਛਾਂ ਅਤੇ ਫਲਦਾਰ ਬੂਟੇ ਵੰਡੇ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਰਾਜਵੀਰ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਬਲਰਾਜ ਸਿੰਘ ਸਮੇਤ ਲਗਭਗ 550 ਕਿਸਾਨਾਂ ਨੇ ਭਾਗ ਲਿਆ ।
Punjab Bani 29 August,2024
ਝੋਨੇ ਦੀ ਤਿਆਰ ਹੋ ਚੁੱਕੀ ਪੀ. ਆਰ. 126 ਕਿਸਮ ਖੜ੍ਹੀ ਕਰ ਸਕਦੀ ਹੈ ਸ਼ੈਲਰ ਮਾਲਕਾ ਲਈ ਸਮੱਸਿਆ
ਝੋਨੇ ਦੀ ਤਿਆਰ ਹੋ ਚੁੱਕੀ ਪੀ. ਆਰ. 126 ਕਿਸਮ ਖੜ੍ਹੀ ਕਰ ਸਕਦੀ ਹੈ ਸ਼ੈਲਰ ਮਾਲਕਾ ਲਈ ਸਮੱਸਿਆ ਜਲੰਧਰ : ਪਾਣੀ ਦੀ ਘੱਟ ਖ਼ਪਤ ਅਤੇ ਜਲਦੀ ਤਿਆਰ ਹੋਣ ਵਾਲੇ ਝੋਨੇ ਦੀ ਕਿਸਮ ਪੀ. ਆਰ. 126 ਦੀ ਬਿਜਾਈ ਇਸ ਵਾਰ ਪੰਜਾਬ ਵਿਚ ਕਾਫ਼ੀ ਜਿ਼ਆਦਾ ਹੋਈ ਹੈ ਅਤੇ ਇਹ ਫ਼ਸਲ ਜਲਦ ਹੀ ਪੰਜਾਬ ਦੀਆਂ ਮੰਡੀਆਂ ਵਿਚ ਆਉਣ ਵਾਲੀ ਹੈ ਪਰ ਸੂਬੇ ਦੇ ਜ਼ਿਆਦਾਤਰ ਸ਼ੈਲਰ ਮਾਲਕ ਇਸ ਕਿਸਮ ਦਾ ਝੋਨਾ ਲੈਣ ਵਿਚ ਆਨਾਕਾਨੀ ਕਰ ਸਕਦੇ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਸਾਹਮਣੇ ਮੁਸ਼ਕਲ ਹਾਲਾਤ ਪੈਦਾ ਹੋ ਸਕਦੇ ਹਨ। ਇਸ ਸਬੰਧੀ ਪੰਜਾਬ ਰਾਈਸ ਮਿੱਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਜੈਨ ਨੇ ਦੱਸਿਆ ਕਿ ਇਸ ਕਿਸਮ ਦੇ ਇਕ ਕੁਇੰਟਲ ਝੋਨੇ ਵਿਚੋਂ 60 ਕਿਲੋ ਚੌਲ ਨਿਕਲਦੇ ਹਨ, ਜਦਕਿ ਸ਼ੈਲਰ ਮਾਲਕਾਂ ਨੂੰ ਸਰਕਾਰ ਨੂੰ 67 ਕਿਲੋ ਚੌਲ ਵਾਪਸ ਕਰਨੇ ਹੁੰਦੇ ਹਨ। ਇੰਨਾ ਘਾਟਾ ਸ਼ੈਲਰ ਮਾਲਕ ਸਹਿਣ ਨਹੀਂ ਕਰ ਸਕਣਗੇ।
Punjab Bani 29 August,2024
ਭਾਰਤ ਸਰਕਾਰ ਦੇ 3 ਰੋਜ਼ਾ ਪ੍ਰੋਗਰਾਮ ਦੌਰਾਨ ਪ੍ਰਦੂਸ਼ਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਭਾਰਤ ਸਰਕਾਰ ਦੇ 3 ਰੋਜ਼ਾ ਪ੍ਰੋਗਰਾਮ ਦੌਰਾਨ ਪ੍ਰਦੂਸ਼ਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਸਰਕਾਰੀ ਮਹਿੰਦਰਾ ਕਾਲਜ ਵਿੱਚ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ ਕਲਾਕਾਰਾਂ ਤੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਸਮਾਂ ਪਟਿਆਲਾ, 28 ਅਗਸਤ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੇ ਦੂਜੇ ਦਿਨ ਵੱਖੋ ਵੱਖ ਬੁਲਾਰਿਆਂ ਨੇ ਮੰਚ ਤੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਇਸ ਸਾਲ ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਏ ਹਨ, ਅਜਿਹੇ ਪ੍ਰੋਗਰਾਮਾਂ ਦੀ ਮਦਦ ਨਾਲ ਲੋਕਾਂ ਨੂੰ ਨਵੇਂ ਕਾਨੂੰਨਾਂ ਦੇ ਤਕਨੀਕੀ ਪਹਿਲੂ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਗੁਰਕਰਨ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਇਸਦਾ ਬਦਲ ਅਪਣਾਉਣ ਲਈ ਕਿਹਾ। ਉਹਨਾਂ ਕਿਹਾ ਕਿ ਕੁਝ ਲੋਕ ਆਪਣੇ ਘਰ ਦਾ ਕੂੜਾ ਦੂਜੇ ਵਿਅਕਤੀ ਦੇ ਘਰ ਦੇ ਬਾਹਰ ਸੁੱਟਣ ਨੂੰ ਸਫਾਈ ਸਮਝਦੇ ਹਨ, ਜੋ ਕਿ ਸਰਾਸਰ ਗਲਤ ਹੈ। ਇਸ ਤੋਂ ਠੀਕ ਉਲਟ ਪੂਰੇ ਮੁਹੱਲੇ, ਸ਼ਹਿਰ, ਪਿੰਡ ਅਤੇ ਦੇਸ਼ ਨੂੰ ਆਪਣੇ ਘਰ ਦੀ ਤਰ੍ਹਾਂ ਸਾਫ ਰੱਖਣ ਦੀ ਲੋੜ ਹੈ ਤਾਂ ਹੀ ਸਫਾਈ ਅਭਿਆਨ ਨੂੰ ਸਫਲਤਾ ਦੇ ਸਿਖਰ ਤੇ ਪਹੁੰਚਾਇਆ ਜਾ ਸਕਦਾ ਹੈ। ਭਾਰਤ ਸਰਕਾਰ ਦੇ ਇਸ ਪ੍ਰੋਗਰਾਮ ਵਿੱਚ ਮੋਹਿੰਦਰਾ ਕਾਲਜ ਦੇ ਮੁੱਖ ਨੋਡਲ ਅਫਸਰ ਪ੍ਰੋਫੈਸਰ ਸਵਿੰਦਰ ਰੇਖੀ ਦੀ ਅਗੁਵਾਈ ਹੇਠ ਕਈ ਬੁਲਾਰਿਆਂ ਨੇ ਵੱਖੋ ਵੱਖ ਵਿਸ਼ਿਆਂ ਉੱਤੇ ਮੰਚ ਤੋਂ ਸੰਬੋਧਨ ਕੀਤਾ। ਸਵਿੰਦਰ ਰੇਖੀ ਨੇ ਕਿਹਾ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨਾ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਇੱਕ ਚੰਗੀ ਪਹਿਲ ਹੈ, ਜਿਸਨੂੰ ਮਿਸ਼ਨ ਦੇ ਤਹਿਤ ਜਾਰੀ ਰੱਖਣਾ ਚਾਹੀਦਾ ਹੈ। ਪ੍ਰੋਗਰਾਮ ਦੌਰਾਨ ਪ੍ਰੋਫੈਸਰ ਰਮਨੀਤ ਕੌਰ ਨੇ ਜਿਥੇ ਪੋਸ਼ਣ ਅਭਿਆਨ ਨੂੰ ਇੱਕ ਕ੍ਰਾਂਤੀਕਾਰੀ ਯੋਜਨਾ ਕਰਾਰ ਦਿੱਤਾ, ਉੱਥੇ ਹੀ ਪ੍ਰੋਫੈਸਰ ਮੁਹੰਮਦ ਸੋਹੇਲ ਨੇ ਮੰਚ ਤੋਂ ਪਾਣੀ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੱਤਾ। ਇਸਦੇ ਨਾਲ ਹੀ ਪ੍ਰੋਫੈਸਰ ਪਰਮਵੀਰ ਨੇ ਫਿਟ ਇੰਡੀਆ, ਪ੍ਰੋਫੈਸਰ ਰਾਜੀਵ ਸ਼ਰਮਾ ਨੇ ਸਵੱਛ ਭਾਰਤ ਉੱਤੇ ਅਤੇ ਪ੍ਰੋਫੈਸਰ ਰਾਏ ਬਹਾਦੁਰ ਸਿੰਘ ਨੇ ਗੀਤ ਰਾਹੀਂ ਅਪਣੇ ਵਿਚਾਰ ਰੱਖੇ। ਬਹਿਰਹਾਲ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਲੋਕਾਂ ਦੇ ਖਿੱਚ ਦਾ ਕੇਂਦਰ ਬਣੀਆਂ, ਜਿਸ ਵਿੱਚ ਖ਼ਾਸ ਤੌਰ ਉੱਤੇ ਗਰੁੱਪ ਸੋਂਗ ਅਤੇ ਸਭਿਆਚਾਰਕ ਲੋਕ ਨਾਚ ਸ਼ਾਮਲ ਸਨ। ਇਸਦੇ ਨਾਲ ਹੀ ਨੂਰ ਨਾਟ ਕਲਾ ਕੇਂਦਰ ਵੱਲੋਂ ਨੁੱਕੜ ਨਾਟਕ ਦੇ ਜ਼ਰੀਏ ਸਵੱਛਤਾ ਦਾ ਸੁਨੇਹਾ ਵੀ ਦਿੱਤਾ ਗਿਆ।
Punjab Bani 28 August,2024
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ ਸੂਬੇ ਵਿੱਚੋਂ ਚੌਲ ਲਿਜਾਣ ਸਬੰਧੀ ਆਵਾਜਾਈ ਵਧਾਉਣ 'ਤੇ ਦਿੱਤਾ ਜ਼ੋਰ ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ : ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਲਈ ਥਾਂ ਦੀ ਭਾਰੀ ਘਾਟ ਹੈ ਅਤੇ ਪਿਛਲੇ 5 ਮਹੀਨਿਆਂ ਤੋਂ/24 ਅਪ੍ਰੈਲ ਤੋਂ ਸੂਬੇ ਵਿੱਚੋਂ ਸਿਰਫ਼ 3-4 ਲੱਖ ਮੀਟ੍ਰਿਕ ਟਨ ਚੌਲਾਂ ਦੀ ਸੀਮਤ ਆਵਾਜਾਈ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ । ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ (ਕੇ. ਐਮ. ਐੱਸ.)-2024 ਸ਼ੁਰੂ ਹੋਣ ਵਾਲਾ ਹੈ, ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾਵੇਗੀ ਜਿਸ ਨਾਲ 125-128 ਲੱਖ ਮੀਟਰਕ ਟਨ ਚੌਲਾਂ ਦੀ ਪੈਦਾਵਾਰ ਹੋਵੇਗੀ । ਉਨ੍ਹਾਂ ਨੇ ਇਸ ਮੁੱਦੇ ਦਾ ਜਲਦ ਤੋ ਜਲਦ ਹੱਲ ਕਰਨ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੇ ਰਾਈਸ ਮਿੱਲਰਾਂ ਵਿੱਚ ਥਾਂ ਦੀ ਘਾਟ ਨਾਲ ਪੈਦਾ ਹੋਣ ਵਾਲੀ ਸਮੱਸਿਆ ਕਾਰਨ ਪਹਿਲਾਂ ਹੀ ਚਿੰਤਾ ਹੈ ਅਤੇ ਇਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਪ੍ਰਭਾਵਿਤ ਹੋ ਸਕਦੀ ਹੈ । ਕੇਂਦਰੀ ਮੰਤਰੀ ਦੇ ਨਿੱਜੀ ਦਖਲ 'ਤੇ ਜ਼ੋਰ ਦਿੰਦਿਆਂ, ਸ੍ਰੀ ਕਟਾਰੂਚੱਕ ਨੇ ਉਨ੍ਹਾਂ ਨੂੰ ਕਵਰਡ ਸਟੋਰੇਜ ਸਪੇਸ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਐਫ.ਸੀ.ਆਈ. ਨੂੰ ਨਿਰਦੇਸ਼ ਦੇਣ ਅਤੇ ਸਤੰਬਰ 2024 ਤੋਂ ਮਾਰਚ 2025 ਤੱਕ ਪੰਜਾਬ ਦੇ ਕਵਰਡ ਗੋਦਾਮਾਂ ਤੋਂ ਚੌਲਾਂ ਅਤੇ ਕਣਕ ਦੀਆਂ ਰੋਜ਼ਾਨਾ ਘੱਟੋ-ਘੱਟ 25 ਵਿਸ਼ੇਸ਼ ਰੇਲਗੱਡੀਆਂ ਮੰਗਵਾ ਕੇ ਮਹੀਨਾਵਾਰ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਦੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024 ਲਈ ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਜਾ ਸਕੇ । ਕੇਂਦਰੀ ਮੰਤਰੀ ਨੇ ਥਾਂ ਸਬੰਧੀ ਮੁੱਦਾ ਅਤੇ ਸੂਬੇ ਨੂੰ ਦਰਪੇਸ਼ ਹੋਰ ਮੁੱਦਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ ਵੀ ਮੌਜੂਦ ਸਨ ।
Punjab Bani 28 August,2024
ਸ਼ੰਭੂ ਬਾਰਡਰ ਤੇ 31 ਨੂੰ ਹੋ ਰਹੀ ਮਹਾਂ-ਪੰਚਾਇਤਾਂ 'ਚ ਕਿਸਾਨਾਂ ਨੂੰ ਆਗੂਆਂ ਦੇ ਵਿਚਾਰ ਸੁਣਨ ਦੀ ਅਪੀਲ
ਸ਼ੰਭੂ ਬਾਰਡਰ ਤੇ 31 ਨੂੰ ਹੋ ਰਹੀ ਮਹਾਂ-ਪੰਚਾਇਤਾਂ 'ਚ ਕਿਸਾਨਾਂ ਨੂੰ ਆਗੂਆਂ ਦੇ ਵਿਚਾਰ ਸੁਣਨ ਦੀ ਅਪੀਲ ਸ਼ੰਭੂ ਬਾਰਡਰ ਤੇ 31 ਅਗਸਤ ਨੂੰ ਵੱਡੀ ਗਿਣਤੀ ਕਿਸਾਨ ਹੋਣਗੇ ਸ਼ਾਮਲ :- ਰਣਜੀਤ ਸਿੰਘ ਘਨੌਰ : ਅੱਜ ਗੁਰਦੁਆਰਾ ਕਾਰ ਸੇਵਾ ਘਨੌਰ ਵਿਖੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਆਕੜ ਦੀ ਅਗਵਾਈ ਹੇਠ ਕਿਸਾਨਾਂ ਦੀ ਲਾਮਬੰਦੀ ਲਈ ਇਕ ਹੰਗਾਮੀ ਮੀਟਿੰਗ ਹੋਈ । ਜਿਸ ਵਿੱਚ ਵਿਸ਼ੇਸ਼ ਤੌਰ ਤੇ ਜੱਥੇਬੰਦੀ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵੀ ਸ਼ਾਮਿਲ ਹੋਏ ਅਤੇ ਆਲ਼ੇ ਦੁਆਲ਼ੇ ਦੇ ਪਿੰਡਾਂ ਵਿੱਚੋਂ ਕਿਸਾਨ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਕਿਸਾਨਾਂ ਨੂੰ ਜੱਥੇਬੰਦੀ ਦੇ ਕੌਮੀ ਪ੍ਰਧਾਨ ਬਹਿਰੂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨ ਪਿਛਲੇ 6 ਮਹੀਨਿਆਂ ਤੋਂ ਖੇਤੀਬਾੜੀ ਨਾਲ ਸਬੰਧਤ ਮੰਗਾਂ ਮਨਵਾਉਣ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਅੰਦੋਲਨ 'ਚ ਹਾਜ਼ਰਾ ਕਿਸਾਨ ਡਟੇ ਹੋਏ ਹਨ । ਜਦੋਂ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਇਸ ਲਈ 31 ਅਗਸਤ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਦੋਵੇਂ ਕਿਸਾਨ ਫੋਰਮਾਂ ਵੱਲੋਂ ਵੱਡੀਆਂ ਕਿਸਾਨ ਮਹਾਂ-ਪੰਚਾਇਤਾਂ ਕੀਤੀ ਜਾ ਰਹੀਆਂ ਹਨ ਅਤੇ ਇਹਨਾਂ ਕਿਸਾਨ ਪੰਚਾਇਤਾਂ ਨੂੰ ਕਿਸਾਨਾਂ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਸੰਬੋਧਨ ਕਰਨਗੇ। ਇਸ ਮੌਕੇ ਸ.ਬਹਿਰੂ ਨੇ ਦੱਸਿਆ ਕਿ ਇਸ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੁੱਖ 14 ਮੰਗਾਂ ਹਨ। ਜਿਨ੍ਹਾਂ ਵਿੱਚੋ ਦੇਸ਼ ਦੇ ਕਿਸਾਨਾਂ ਦੀਆਂ ਫਸਲਾਂ ਲਈ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਲੈਣੀ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਤੇ ਲਕੀਰ ਮਰਵਾਉਣਾ। ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਆਕੜ ਨੇ ਦੱਸਿਆ ਕਿ ਇਲਾਕੇ ਦੇ ਕਿਸਾਨਾਂ ਦੀ ਸਹਿਮਤੀ ਨਾਲ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਘਨੌਰ ਬਲਾਕ ਦੇ ਪ੍ਰਧਾਨ ਨਵਤੇਜ ਸਿੰਘ ਉਕਸੀ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਛੇਤੀ ਹੀ ਉਹ ਆਪਣੇ ਬਲਾਕ ਦੇ ਹੋਰ ਅਹੁਦੇਦਾਰਾਂ ਦੀ ਚੋਣ ਜਲਦੀ ਕਰ ਲੈਣਗੇ। ਇਲਾਕੇ ਦੇ ਕਿਸਾਨਾਂ ਨੇ ਸ੍ਰ ਬਹਿਰੂ ਨੂੰ ਵਿਸ਼ਵਾਸ ਦਿਵਾਇਆ ਹੈ ਕਿ 31 ਅਗਸਤ ਨੂੰ ਸ਼ੰਭੂ ਬਾਰਡਰ ਵਿਖੇ ਹੋ ਰਹੀ ਕਿਸਾਨ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬਲਿਹਾਰ ਸਿੰਘ ਰੁੜਕੀ, ਮੁਖਤਿਆਰ ਸਿੰਘ, ਮਨਜੀਤ ਸਿੰਘ ਖਲਾਸਪੁਰ, ਮਲਕੀਤ ਸਿੰਘ ਉਕਸੀ, ਅਮਰੀਕ ਸਿੰਘ ਸਿਆਲੂ, ਗੋਬਿੰਦਰ ਸਿੰਘ ਰਾਜਪੁਰਾ, ਗੁਰਵਿੰਦਰ ਸਿੰਘ ਮਰਦਾਂਪੁਰ, ਅਵਤਾਰ ਸਿੰਘ ਮਰਦਾਂਪੁਰ, ਯੂਥ ਵਿੰਗ ਦੇ ਪ੍ਰਧਾਨ ਦਲਜੀਤ ਸਿੰਘ ਸੰਧੂ ਸ਼ਾਮਿਲ ਸਨ ।
Punjab Bani 28 August,2024
ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਭਾਕਿਯੂ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ
ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਭਾਕਿਯੂ ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਟੱਲੇਵਾਲ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ‘ਤੇ ਪਹਿਲੀ 5 ਸਤੰਬਰ ਤੱਕ ਲਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਪਿੰਡ ਚੀਮਾ ਵਿਖੇ ਵਿਸ਼ਾਲ ਸੂਬਾਈ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਨੌਜਵਾਨਾਂ ਅਤੇ ਔਰਤਾਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਜ਼ਿਲ੍ਹਾ, ਬਲਾਕ ਪਿੰਡ ਪੱਧਰ ਦੇ ਜੱਥੇਬੰਦਕ ਆਗੂ ਕਿਸਾਨ ਸ਼ਾਮਲ ਹੋਏ। ਜੱਥੇਬੰਦੀ ਆਗੂ ਝੰਡਾ ਸਿੰਘ ਜੇਠੂਕੇ ਨੇ ਜ਼ੋਰ ਦਿੱਤਾ ਕਿ ਪਿੰਡ-ਪਿੰਡ ਬੱਸਾਂ ਦਾ ਪ੍ਰਬੰਧ ਕਰਕੇ ਚੰਡੀਗੜ੍ਹ ਵੱਲ ਵਹੀਰਾਂ ਘੱਤੀਆਂ ਜਾਣ। ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਖੇਤਰ ਨੂੰ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜਿਆਂ ਤੋਂ ਮੁਕਤ ਕਰਨ ਵਾਲੀ ਨਵੀਂ ਖੇਤੀ ਨੀਤੀ ਦਾ ਐਲਾਨ ਵਾਅਦੇ ਅਨੁਸਾਰ ਤੁਰੰਤ ਕੀਤਾ ਜਾਵੇ। ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਕਿਸਾਨ ਜਮਾਤ ਦੇ ਸਭ ਤੋਂ ਵੱਧ ਪੀੜਤ ਹਿੱਸੇ ਖੇਤ ਮਜ਼ਦੂਰਾਂ ਦੀ ਜਥੇਬੰਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਖੇਤੀ ਨੀਤੀ ਮੋਰਚੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ।
Punjab Bani 27 August,2024
10 ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾ 'ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ
ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ -ਪਿੰਡ ਬਲੀਪੁਰ ਦਾ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਪਰਾਲੀ ਦਾ ਨਿਪਟਾਰਾ ਖੇਤਾਂ 'ਚ ਹੀ ਕਰਕੇ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ -10 ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾ 'ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ -ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ 'ਚ ਹੋਇਆ ਵਾਧਾ, ਖਾਦ ਦਾ ਖਰਚਾ 50 ਫ਼ੀਸਦੀ ਘੱਟ ਹੋਇਆ ਪਟਿਆਲਾ, 24 ਅਗਸਤ : ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲੀਪੁਰ ਦੇ ਕਿਸਾਨ ਨਾਜ਼ਰ ਸਿੰਘ ਹਨ, ਜੋ ਆਪਣੀ 10 ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਪਿਛਲੇ ਸੱਤ ਸਾਲਾ ਤੋਂ ਖੇਤ ਵਿੱਚ ਹੀ ਕਰਦੇ ਆ ਰਹੇ ਹਨ। ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ 6 ਏਕੜ ਆਪਣੀ ਅਤੇ 4 ਏਕੜ ਠੇਕੇ 'ਤੇ ਜ਼ਮੀਨ ਹੈ, ਜਿਸ 'ਤੇ ਉਨ੍ਹਾਂ ਪਿਛਲੇ ਸੱਤ ਸਾਲਾ ਦੌਰਾਨ ਕਦੇ ਅੱਗ ਨਹੀਂ ਲਗਾਈ ਹੈਪੀ ਸੀਡਰ ਤੇ ਸਮਾਰਟ ਸੀਡਰ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਇਆ ਹੈ। ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਸਦਕਾ ਉਹ ਝੋਨੇ ਦੀ ਕਟਾਈ ਤੋਂ ਬਾਅਦ ਤੁਰੰਤ ਖੇਤਾਂ ਨੂੰ ਕਣਕ ਬੀਜਣ ਲਈ ਤਿਆਰ ਕਰ ਲੈਦੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ 'ਚ 50 ਫ਼ੀਸਦੀ ਤੱਕ ਕਮੀ ਆਈ ਹੈ, ਉਥੇ ਹੀ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜਿਥੇ ਜਮੀਨ ਦੇ ਖੁਰਾਕ ਤੱਤ ਨਸ਼ਟ ਹੁੰਦੇ ਹਨ, ਉਥੇ ਉਪਜਾਊ ਸ਼ਕਤੀ ਵੀ ਘੱਟਦੀ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ 'ਚ ਮਿਲਾਉਣ ਨਾਲ ਨਦੀਨ ਵੀ ਘੱਟ ਹੁੰਦੇ ਹਨ ਤੇ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਖਾਦਾਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ 'ਚ ਯੋਗਦਾਨ ਪਾਵਾਂਗੇ । ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ।
Punjab Bani 24 August,2024
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ -ਮਸ਼ੀਨਰੀ ਦੀ ਮੈਪਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ : ਏ.ਡੀ.ਸੀ. ਪਟਿਆਲਾ, 23 ਅਗਸਤ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਈਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਰੰਭੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਨ ਲਾਈਨ ਬੈਠਕ ਕਰਕੇ ਹੁਣ ਤੱਕ ਕੀਤੀ ਗਈ ਤਿਆਰੀ ਦਾ ਜਾਇਜ਼ਾ ਲਿਆ ਗਿਆ। ਮੈਡਮ ਕੰਚਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਦੀ ਮੈਪਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਜਿਹੜੀ ਮਸ਼ੀਨਰੀ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਕੋਲ ਮੌਜੂਦ ਹੈ ਉਸ ਦੀ ਮੁਰੰਮਤ ਦਾ ਕੰਮ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਉਪਲਬੱਧ ਮਸ਼ੀਨਰੀ ਸਬੰਧੀ ਵੀ ਖੇਤੀਬਾੜੀ ਵਿਭਾਗ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੈਪਿੰਗ ਨੂੰ ਕਰਨਾ ਯਕੀਨੀ ਬਣਾਉਣ । ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਕਰਨ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਨਿਰੰਤਰ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਂਦੇ ਕੈਂਪਾਂ ਵਿੱਚ ਐਸ.ਡੀ.ਐਮਜ਼ ਵੀ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨਾਲ ਹੁੰਦੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾਵੇ । ਮੀਟਿੰਗ ਦੌਰਾਨ ਐਸ.ਡੀ.ਐਮ. ਸਮਾਣਾ ਰੀਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਡੀ.ਡੀ.ਪੀ.ਓ., ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 23 August,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ ਪਟਿਆਲਾ, 23 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਗਾਜਰ ਘਾਹ ਦੇ ਖਾਤਮੇ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭੀਖੀ ਦੀ ਅਗਵਾਈ ਹੇਠ ਗਾਜਰ ਘਾਹ ਦੇ ਖਾਤਮੇ ਲਈ ਮਿਤੀ 16 ਤੋ 22 ਅਗਸਤ, 2024 ਤੱਕ ਮੁfਹੰਮ ਚਲਾਈ ਗਈ। ਇਹ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਅਤੇ ਕਿਸਾਨਾਂ ਅਤੇ ਸਥਾਨਕ ਵਿਅਕਤੀਆਂ ਨੂੰ ਗਾਜਰ ਘਾਹ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ । ਡਾ. ਹਰਦੀਪ ਸਿੰਘ ਸਭੀਖੀ ਨੇ ਦੱਸਿਆ ਕਿ ਗਾਜਰ ਘਾਹ ਦਾ ਬੂਟਾ ਹਰ ਤਰ੍ਹਾਂ ਦੇ ਵਾਤਾਵਰਣ ਵਿਚ ਉੱਗਣ ਦੀ ਸਮਰੱਥਾ ਰੱਖਦਾ ਹੈ, ਇਸ ਲਈ ਇਹ ਇੱਕ ਸਾਲ ਵਿੱਚ 2-3 ਪੀੜ੍ਹੀਆਂ ਪੂਰੀਆਂ ਕਰ ਲੈਂਦਾ ਹੈ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਗਾਜਰ ਘਾਹ ਦੇ ਉੱਗਣ ਅਤੇ ਫੈਲਣ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਦੱਸਿਆ ਕਿ ਜਿਥੇ ਵੀ ਕਿਸੇ ਨੂੰ ਗਾਜਰ ਘਾਹ ਦਾ ਬੂਟਾ ਨਜ਼ਰ ਆਵੇ, ਉਸ ਨੂੰ ਜੜ੍ਹ ਸਮੇਤ ਪੁੱਟ ਦਿੱਤਾ ਜਾਵੇ ਜਾ ਫੇਰ ਨਦੀਨ ਨਾਸ਼ਕ ਦੀ ਸਪਰੇਅ ਕੀਤੀ ਜਾਵੇ । ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਾਜਰ ਘਾਹ ਨਾ ਕੇਵਲ ਮਨੁੱਖਾਂ ਨੂੰ, ਬਲਕਿ ਪਸ਼ੂਆਂ ਦੀ ਵੀ ਸਿਹਤ ਲਈ ਹਾਨੀਕਾਰਕ ਹੈ। ਇਸ ਲਈ ਇਸ ਜ਼ਹਿਰੀਲੀ ਬੂਟੀ ਦਾ ਖਾਤਮਾ ਬੇਹੱਦ ਜ਼ਰੂਰੀ ਹੈ ।
Punjab Bani 23 August,2024
ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ -ਬਲਾਕ ਪੱਧਰੀ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 23 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੰਜੌਲੀ ਵਿਖੇ ਖੇਤੀਬਾੜੀ ਵਿਭਾਗ ਬਲਾਕ ਘਨੌਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ। ਬਲਾਕ ਪੱਧਰੀ ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਰਣਜੋਧ ਸਿੰਘ, ਮੁਕੰਦ ਸਿੰਘ, ਉਜਾਗਰ ਸਿੰਘ, ਭੀਮ ਸਿੰਘ ਅਤੇ ਬਲਵੀਰ ਸਿੰਘ ਨੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਡਾ. ਗੁਰਮੇਲ ਸਿੰਘ ਨੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਕੈਂਪ ਵਿਚ ਡਾ. ਜੁਪਿੰਦਰ ਸਿੰਘ ਪੰਨੂ ਅਤੇ ਡਾ. ਜਸਨੀਨ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਮਨਪ੍ਰੀਤ ਸਿੰਘ ਅਤੇ ਸੰਜੀਵ ਕੁਮਾਰ ਨੇ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਹੋਏ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਬਲਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਮਨਦੀਪ ਸਿੰਘ ਸਮੇਤ ਲਗਭਗ ਪਿੰਡ ਦੇ 100 ਕਿਸਾਨਾਂ ਨੇ ਭਾਗ ਲਿਆ
Punjab Bani 23 August,2024
18 ਰਾਜਾਂ ਦੇ ਕਿਸਾਨ ਆਗੂਆਂ ਨੇ ਜੈਨੇਟਿਕਲੀ ਮੋਡੀਫਾਈਡ ਫਸਲਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ
18 ਰਾਜਾਂ ਦੇ ਕਿਸਾਨ ਆਗੂਆਂ ਨੇ ਜੈਨੇਟਿਕਲੀ ਮੋਡੀਫਾਈਡ ਫਸਲਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਚੰਡੀਗੜ੍ਹ : 22 ਸਾਲਾਂ ਤੋਂ ਕਿਸਾਨਾਂ ਨੇ ਦੇਸ਼ ਵਿੱਚ ਜੈਨੇਟਿਕਲੀ ਮੋਡੀਫਾਈਡ (ਜੀਐਮ) ਫਸਲਾਂ ਦੇ ਦਾਖਲੇ `ਤੇ ਰੋਕ ਲਗਾਈ ਹੋਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਵਿੱਖ ਵਿੱਚ ਵੀ ਇਸ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਫਸਲਾਂ ਦੀਆਂ ਕਿਸਮਾਂ ਕਿਸਾਨਾਂ ਲਈ ਅਸੁਰੱਖਿਅਤ ਅਤੇ ਅਣਚਾਹੇ ਹਨ। ਜਿਵੇਂ ਕਿ 18 ਰਾਜਾਂ ਦੇ 90 ਕਿਸਾਨ ਨੇਤਾ ਜੈਨੇਟਿਕ ਤੌਰ `ਤੇ ਸੋਧੀਆਂ ਫਸਲਾਂ ਅਤੇ ਵਾਤਾਵਰਣ, ਵਸਤੂਆਂ ਦੇ ਵਪਾਰ, ਖੇਤੀਬਾੜੀ ਵਿਭਿੰਨਤਾ ਅਤੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ `ਤੇ ਇਸ ਦੇ ਪ੍ਰਭਾਵਾਂ ਬਾਰੇ ਰਾਸ਼ਟਰੀ ਸੰਮੇਲਨ ਲਈ ਇਕੱਠੇ ਹੋਏ, ਉਹ ਅਜਿਹੀਆਂ ਫਸਲਾਂ ਦੇ ਵਿਰੋਧ ਵਿੱਚ ਇੱਕਮਤ ਸਨ। ਇਸ ਸਬੰਧੀ ਇੱਕ ਮਤੇ ’ਤੇ ਸਾਰੇ ਆਗੂਆਂ ਵੱਲੋਂ ਹਸਤਾਖਰ ਕੀਤੇ ਗਏ। ਇਹ ਕੇਂਦਰੀ ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੂੰ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮੰਤਰਾਲੇ ਨੂੰ ਜੀਐਮ ਫਸਲਾਂ ਬਾਰੇ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਲਈ ਕਿਹਾ ਸੀ।ਗੁਜਰਾਤ ਦੇ ਇੱਕ ਕਿਸਾਨ ਆਗੂ ਕਪਿਲ ਸ਼ਾਹ ਨੇ ਕਿਹਾ ਕਿ ਜੀਐਮ ਬੀਜ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਨੂੰ ਦੂਰ ਕਰ ਦਿੰਦੇ ਹਨ ਅਤੇ ਫਸਲਾਂ ਮੀਲੀਬੱਗ, ਚਿੱਟੀ ਮੱਖੀ ਅਤੇ ਗੁਲਾਬੀ ਕੀੜੇ ਦੇ ਹਮਲੇ ਲਈ ਸੰਵੇਦਨਸ਼ੀਲ ਨਹੀਂ ਹੋਣਗੀਆਂ। ਅਸਲ ਵਿੱਚ, ਕੀਟਨਾਸ਼ਕਾਂ ਦੀ ਵਰਤੋਂ ਕਈ ਗੁਣਾ ਵਧ ਗਈ ਹੈ ਕਿਉਂਕਿ ਕੀੜੇ-ਮਕੌੜਿਆਂ ਦੇ ਹਮਲੇ ਆਮ ਹਨ, ਇਸ ਲਈ ਇਸਨੇ ਕਪਾਹ ਦੀ ਖੇਤੀ ਨੂੰ ਆਰਥਿਕ ਤੌਰ `ਤੇ ਅਸਮਰਥ ਬਣਾ ਦਿੱਤਾ ਹੈ।
Punjab Bani 23 August,2024
ਪਿੰਡ ਰੱਖੜਾ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਿੰਡ ਰੱਖੜਾ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ ਪਟਿਆਲਾ, 22 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਦੀ ਯੋਗ ਅਗਵਾਈ ਹੇਠ ਪਿੰਡ ਰੱਖੜਾ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਬਲਾਕ ਪੱਧਰੀ ਕੈਂਪ ਵਿਚ ਬਹੁਗਿਣਤੀ ਵਿਚ ਦਿਲਚਸਪੀ ਦਿਖਾਈ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ । ਇਸ ਬਲਾਕ ਪੱਧਰੀ ਕੈਪ ਵਿਚ ਪਿੰਡ ਦੇ ਸਰਪੰਚ ਸ. ਹਰਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ ਅਤੇ ਸਤਵੰਤ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਤਜਰਬਿਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇਗੀ। ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਫ਼ਸਲੀ ਵਿਭਿੰਨਤਾ ਅਤੇ ਸੀ.ਆਰ.ਸਕੀਮ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ । ਕੈਂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਿੰਦਰ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਦਿੱਤੇ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਹਰਪਾਲ ਸਿੰਘ ਅਤੇ ਦਲਜਿੰਦਰ ਸਿੰਘ, ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ ਅਤੇ ਜੂਨੀਅਰ ਤਕਨੀਸ਼ੀਅਨ ਅਭਿਸ਼ੇਕ ਕੁਮਾਰ ਸਮੇਤ ਲਗਭਗ ਪਿੰਡ ਦੇ 150 ਕਿਸਾਨਾਂ ਨੇ ਭਾਗ ਲਿਆ ।
Punjab Bani 22 August,2024
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 21 ਅਗਸਤ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ । ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ ।
Punjab Bani 21 August,2024
ਐਗਰੀ ਇਨਪੁਟ ਡੀਲਰ ਐਸੋਸੀਏਸ਼ਨ ਦੀ ਹੋਈ ਵਰਚੂਅਲ ਮੀਟਿੰਗ -ਮਾਮਲਾ ਕੋਆਪਰੇਟਿਵ ਸੋਸਾਇਟੀਆ ਚ ਡੀ ਏ ਪੀ ਖਾਦ ਦੇ ਨਮੂਨੇ ਦੇ ਸੈਂਪਲਾਂ ਦਾ
ਐਗਰੀ ਇਨਪੁਟ ਡੀਲਰ ਐਸੋਸੀਏਸ਼ਨ ਦੀ ਹੋਈ ਵਰਚੂਅਲ ਮੀਟਿੰਗ ਮਾਮਲਾ ਕੋਆਪਰੇਟਿਵ ਸੋਸਾਇਟੀਆ ਚ ਡੀ ਏ ਪੀ ਖਾਦ ਦੇ ਨਮੂਨੇ ਦੇ ਸੈਂਪਲਾਂ ਦਾ ਨਾਭਾ 18 ਅਗਸਤ () : ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਇੱਕ ਜ਼ਰੂਰੀ ਵਰਚੂਅਲ ਮੀਟਿੰਗ ਪੰਜਾਬ ਪ੍ਰਧਾਨ ਸ. ਬੀਰਇੰਦਰ ਸਿੰਘ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁੱਖ ਮੁੱਦਾ ਬੀਤੇ ਦਿਨੀਂ ਮਹਿਕਮਾ ਖੇਤੀਬਾੜੀ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਦੇ ਡੀ.ਏ.ਪੀ ਖਾਦ ਦੇ ਲਏ ਗਏ ਨਮੂਨੇ ਰਿਹਾ । ਵਰਨਣਯੋਗ ਹੈ ਕਿ ਪਿਛਲੇ ਦਿਨੀਂ ਮਹਿਕਮਾ ਖੇਤੀਬਾੜੀ ਵੱਲੋਂ ਪਹਿਲੀ ਵਾਰ ਵੱਖ ਵੱਖ ਕੋਆਪਰੇਟਿਵ ਸੁਸਾਇਟੀਆਂ ਵਿੱਚੋਂ ਡੀ.ਏ.ਪੀ ਖਾਦ ਦੇ ਨਮੂਨੇ ਲਏ ਗਏ ਸਨ। ਸਰਕਾਰੀ ਪਰਖ਼ ਪ੍ਰਯੋਗਸ਼ਾਲਾ ਵਿੱਚ ਟੈਸਟ ਕਰਨ ਉਪਰੰਤ ਇਹਨਾਂ ਨਮੂਨਿਆਂ ਵਿੱਚੋਂ ਤਕਰੀਬਨ 60 ਫੀ ਸਦੀ ਨਮੂਨੇ ਗੈਰ ਮਿਆਰੀ ਪਾਏ ਗਏ ਹਨ,ਜੋ ਕਿ ਲੋੜੀਂਦੀ ਮਾਤਰਾ ਨਾਲੋਂ ਅੱਧ ਤੋਂ ਵੀ ਘੱਟ ਪਾਏ ਗਏ ਹਨ।ਪੰਜਾਬ ਪ੍ਰਧਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਪਿਛਲੇ ਲੰਬੇ ਸਮੇਂ ਤੋਂ ਮੰਗ ਕਰਦੀ ਆ ਰਹੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਮੁਹਈਆ ਕਰਵਾਉਣ ਲਈ ਪ੍ਰਾਈਵੇਟ ਡੀਲਰਾਂ ਦੇ ਨਾਲ ਨਾਲ ਕੋਆਪਰੇਟਿਵ ਸੁਸਾਇਟੀਆਂ ਅਤੇ ਹੋਰ ਅਦਾਰਿਆਂ ਦੀ ਵੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਨਮੂਨੇ ਲੈਕੇ ਟੈਸਟ ਕਰਵਾਉਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਵਾਰ ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਡੀਲਰਾਂ ਦੀਆਂ ਸਮੱਸਿਆਂਵਾਂ ਅਤੇ ਸੁਝਾਅ ਸੁਣਨ ਲਈ ਕੋਈ ਟਾਇਮ ਨਹੀਂ ਦਿੱਤਾ ਜਾ ਰਿਹਾ,ਜਿਸ ਨਾਲ ਖੇਤੀਬਾੜੀ ਵਪਾਰ ਨਾਲ ਜੁੜੇ ਸਮੁੱਚੇ ਭਾਈਚਾਰੇ ਵਿੱਚ ਭਾਰੀ ਬੇਚੈਨੀ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਵਿਭਾਗ ਦੇ ਸੂਬਾ ਪੱਧਰੀ ਅਧਿਕਾਰੀਆਂ ਨੂੰ ਵਾਰ ਵਾਰ ਮਿਲਣ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ।ਜਨਰਲ ਸਕੱਤਰ ਗੋਕਲ ਪ੍ਰਕਾਸ਼ ਗੁਪਤਾ ਨੇ ਕਿਹਾ ਕਿ ਕੁੱਝ ਕੀੜੇਮਾਰ ਦਵਾਈਆਂ ਅਤੇ ਬੀਜ ਕੰਪਨੀਆਂ ਦੇ ਉੱਚ ਅਧਿਕਾਰੀ ਡੀਲਰਾਂ ਨਾਲ ਵਪਾਰ ਸਬੰਧੀ ਵਾਅਦਾ ਕਰਨ ਦੇ ਬਾਅਦ ਹਿਸਾਬ ਕਰਨ ਸਮੇਂ ਆਪਣੇ ਵਾਅਦੇ ਤੇ ਪੂਰੇ ਨਹੀਂ ਉੱਤਰਦੇ, ਜਿਸ ਕਰਕੇ ਵਪਾਰੀਆਂ ਦਾ ਭਾਰੀ ਆਰਥਿਕ ਨੁਕਸਾਨ ਹੋਣ ਦੇ ਨਾਲ ਨਾਲ ਮਾਨਸਿਕ ਪ੍ਰੇਸ਼ਾਨੀ ਹੁੰਦੀ ਹੈ।ਉਸ ਸਬੰਧੀ ਕੰਪਨੀ ਨੂੰ ਚਾਹੀਦਾ ਹੈ ਕਿ ਆਪਣੇ ਵਾਅਦੇ ਨੂ ਪੂਰਾ ਕਰਨ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਸਮੂਹ ਮੈਂਬਰਾਂ ਨੇ ਬੀਤੇ ਦਿਨੀਂ ਮਹਿਕਮਾ ਖੇਤੀਬਾੜੀ ਵੱਲੋਂ ਮਾਨਸਾ ਦੇ ਬੀਜ ਡੀਲਰਾਂ ਨਾਲ ਕੀਤੀ ਧੱਕੇਸ਼ਾਹੀ ਅਤੇ ਰਾਮਾ ਮੰਡੀ ਵਿਖੇ ਕਿਸਾਨਾਂ ਵੱਲੋਂ ਡੀਲਰ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਬੰਦੀ ਬਣਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।ਇਸ ਮੌਕੇ ਮੀਤ ਪ੍ਰਧਾਨ ਧਰਮ ਬਾਂਸਲ ਪਟਿਆਲਾ, ਖਜਾਨਚੀ ਅਰਵਿੰਦ ਬਾਂਸਲ ਬਨੂੰੜ,ਰਾਜ ਕੁਮਾਰ ਗਰਗ ਲਹਿਰਾਗਾਗਾ,ਵਿਕਾਸ ਗਿਲਹੋਤਰਾ ਗੁਰੂ ਹਰਸਹਾਏ, ਦਰਸ਼ਨ ਸਿੰਗਲਾ ਨਿਹਾਲ ਸਿੰਘ ਵਾਲਾ, ਸੁਨੀਲ ਅੱਗਰਵਾਲ ਸਮਰਾਲਾ ਬਹਾਦਰ ਸਿੰਘ ਅਮਲੋਹ ,ਰਾਕੇਸ਼ ਜੀ ਮਾਲੇਰਕੋਟਲਾ ਤੋਂ ਇਲਾਵਾ ਹੋਰ ਡੀਲਰ ਵੀ ਹਾਜ਼ਰ ਸਨ।
Punjab Bani 18 August,2024
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ
ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ 1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ । ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ 'ਤੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ ।
Punjab Bani 18 August,2024
ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ
ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ ਪਟਿਆਲਾ, 16 ਅਗਸਤ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਡਾ. ਜਸਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਪਿੰਡ ਗਾਜੇਵਾਸ ਵਿਖੇ ਲਗਾਇਆ ਗਿਆ । ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਸਤੀਸ਼ ਕੁਮਾਰ ਨੇ ਦੱਸਿਆ ਕਿ ਬਲਾਕ ਸਮਾਣਾ ਵਿੱਚ ਸਾਲ 2022 ਨਾਲੋਂ 2023 ਵਿੱਚ ਅੱਗ ਵਿੱਚ ਘਟਨਾਵਾਂ ਬਹੁਤ ਹੱਦ ਤੱਕ ਘੱਟ ਹੋਇਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫ਼ਸਲੀ ਰਹਿੰਦ –ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਉਹਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ । ਇਸ ਮੌਕੇ ਡਾ . ਗੁਰਮੇਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਬੀਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਆਪਣਾ ਬੀਜ ਘਰ ਤਿਆਰ ਕਰਨ ਦੇ ਤਰੀਕੇ ਸਬੰਧੀ ਦੱਸਿਆ ਗਿਆ ਅਤੇ ਡਾ.ਅਮਨ ਸੰਧੂ ਵੱਲੋਂ ਖਾਦਾ ਦੀ ਸੁਚੱਜੀ ਵਰਤੋ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਡਾ.ਅਮਨਦੀਪ ਕੋਰ ਵੱਲੋਂ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਗਿਆ। ਡਾ. ਲਵਪ੍ਰੀਤ ਸਿੰਘ ਵੱਲੋਂ ਝੋਨੇ/ਬਾਸਮਤੀ ਤੇ/ਕੀੜੇ ਮਕੌੜਿਆਂ ਦੇ ਹਮਲੇ ਤੇ ਰੋਕਥਾਮ ਸੰਬੰਧੀ ਜਾਣੂ ਕਰਵਾਇਆ ਅਤੇ ਡਾ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਪੀ.ਐਮ ਕਿਸਾਨ ਨਿਧੀ ਯੋਜਨਾ ਸਕੀਮ ਅਤੇ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਣ ਸਬੰਧੀ ਸਹੁੰ ਚਕਵਾਈ ਗਈ। ਇਸ ਮੌਕੇ ਹੋਰਨਾ ਤੋ ਇਲਾਵਾ ਹਰਜਿੰਦਰ ਸਿੰਘ, ਗੁਰਦੇਵ ਸਿੰਘ ਟਿਵਾਣਾ ਅਤੇ ਅਗਾਂਹਵਧੂ ਕਿਸਾਨ ਪ੍ਰਭਜੀਤ ਸਿੰਘ, ਭਗਵਾਨ ਸਿੰਘ, ਗੁਰਚਰਨ ਸਿੰਘ ਨਮਾਦਾ, ਚਮਕੌਰ ਸਿੰਘ ਖੱਤਰੀਵਾਲਾ, ਮਨਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਖੇਤੀਬਾੜੀ ਵਿਭਾਗ ਸਮਾਣਾ ਦਾ ਸਟਾਫ਼ ਹਾਜ਼ਰ ਸੀ ।
Punjab Bani 16 August,2024
ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 16 ਅਗਸਤ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਫ਼ਸਲ ਵਿਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ-ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ । ਡਾ. ਕੇ.ਐਸ.ਸੂਰੀ ਪ੍ਰਮੁੱਖ ਕੀਟ ਵਿਗਿਆਨੀ, ਪੀ.ਏ.ਯੂ. ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫ਼ਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗ੍ਹਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲੀਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।
Punjab Bani 16 August,2024
ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼
ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼ ਖੇਤੀਬਾੜੀ ਮੰਤਰੀ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਮਹੀਨੇ ਦੇ ਅੰਦਰ ਜਗ੍ਹਾ ਫਾਈਨਲ ਕਰਨ ਲਈ ਕਿਹਾ ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ । ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਸਨ । ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪਟਿਆਲਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ ਕਰਨ ਸਬੰਧੀ ਪ੍ਰਗਤੀ ਬਾਰੇ ਜਾਣੂ ਕਰਵਾਇਆ । ਇਸ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰੇ ਉਪਰੰਤ ਖੇਤੀਬਾੜੀ ਮੰਤਰੀ ਨੇ ਪਟਿਆਲਾ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਤੜਾਂ ਅਤੇ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਸਥਾਪਤ ਕਰਨ ਲਈ ਢੁਕਵੀਆਂ ਥਾਵਾਂ ਬਾਰੇ 15 ਦਿਨਾਂ ਦੇ ਅੰਦਰ-ਅੰਦਰ ਨਵੇਂ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਬੰਧੀ ਪਹਿਲਾਂ ਸੁਝਾਈਆਂ ਗਈਆਂ ਥਾਵਾਂ ਚੋਣ ਕਮੇਟੀ ਮੁਤਾਬਕ ਢੁਕਵੀਆਂ ਨਹੀਂ ਸਨ। ਉਨ੍ਹਾਂ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸਾਈਟਾਂ ਨੂੰ ਫਾਈਨਲ ਕਰਨ ਦੇ ਨਿਰਦੇਸ਼ ਵੀ ਦਿੱਤੇ । ਨਵੀਆਂ ਅਨਾਜ ਮੰਡੀਆਂ ਲਈ ਜਗ੍ਹਾ ਦੀ ਚੋਣ ਸਬੰਧੀ ਪ੍ਰਕਿਰਿਆ ਵਿੱਚ ਸਥਾਨਕ ਵਿਧਾਇਕਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਨਵੀਆਂ ਅਨਾਜ ਮੰਡੀਆਂ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉਨ੍ਹਾਂ ਦੀ ਉਪਜ ਨੂੰ ਆਸਾਨੀ ਨਾਲ ਵੇਚਣ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣਗੀਆਂ । ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਮਿਸ ਗੀਤਿਕਾ ਸਿੰਘ ਅਤੇ ਖੇਤੀਬਾੜੀ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 August,2024
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ ਡਾਇਰੈਕਟਰ ਬਾਗ਼ਬਾਨੀ ਵੱਲੋਂ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਚੰਡੀਗੜ੍ਹ, 7 ਅਗਸਤ : ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ ਕਮੇਟੀ (ਪੀ.ਐਮ.ਸੀ.) ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਇਸ ਦੌਰਾਨ ਸੂਬੇ ਦੇ ਕੰਢੀ ਖੇਤਰ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਰਫੁੱਲਿਤ ਕਰਨ, ਪੰਜਾਬ ਸਿਲਕ ਬਰਾਂਡ ਲਾਂਚ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿੱਤੇ ਨਾਲ ਜੋੜਨ ਸਬੰਧੀ ਬਾਗ਼ਬਾਨੀ ਮੰਤਰੀ ਵੱਲੋਂ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਡਾਇਰੈਕਟਰ ਬਾਗ਼ਬਾਨੀ ਨੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਦੱਸ ਦੇਈਏ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਰਾਜ ਵਿੱਚ ਮੁੱਖ ਤੌਰ 'ਤੇ ਕੰਢੀ ਏਰੀਏ ਵਿੱਚ ਛੋਟੇ ਕਿਸਾਨਾਂ, ਖ਼ਾਸ ਤੌਰ 'ਤੇ ਔਰਤਾਂ ਵਲੋਂ ਕੀਤਾ ਜਾ ਰਿਹਾ ਹੈ । ਸ੍ਰੀਮਤੀ ਸ਼ੈਲਿੰਦਰ ਕੌਰ ਨੇ ਵੱਖ-ਵੱਖ ਸਕੀਮਾਂ ਅਧੀਨ ਰੇਸ਼ਮ ਪਾਲਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਸਕੀਮਾਂ ਨੂੰ ਰਾਜ ਵਿੱਚ ਸਹੀਬੱਧ ਤਰੀਕੇ ਨਾਲ ਲਾਗੂ ਕਰਨ ਅਤੇ ਰਾਜ ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਹੋਰ ਉਤਸ਼ਾਹਤ ਕਰਨ ਲਈ ਨਵੇਂ ਉਪਰਾਲੇ ਅਤੇ ਪਹਿਲਕਦਮੀਆਂ ਉਲੀਕਣ ਲਈ ਕਿਹਾ । ਮੀਟਿੰਗ ਦੌਰਾਨ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਡਾ. ਸੰਤੋਸ਼, ਸਾਇੰਟਿਸਟ-ਡੀ, ਆਰ.ਐਸ.ਆਰ.ਐਸ. ਜੰਮੂ, ਸ੍ਰੀ ਅਨਿਲ ਕੁਮਾਰ ਮੰਨਾ, ਅਸਿਸਟੈਂਟ ਸੈਕਟਰੀ, ਕੇਂਦਰ ਰੇਸ਼ਮ ਬੋਰਡ, ਨਵੀਂ ਦਿੱਲੀ ਅਤੇ ਸ੍ਰੀ ਆਲੋਕ ਸਿੰਘ, ਸਾਇੰਸਟਿਸਟ-ਬੀ ਆਰ.ਐਸ.ਆਰ.ਐਸ. ਜੰਮੂ ਵੱਲੋਂ ਮੁੱਖ ਤੌਰ ਤੇ ਸ਼ਿਰਕਤ ਕੀਤੀ ਗਈ । ਸੂਬੇ ਵਿੱਚ ਪੈਦਾ ਕੀਤੇ ਜਾਂਦੇ ਵਧੀਆ ਗੁਣਵੱਤਾ ਵਾਲੇ ਰੇਸ਼ਮ ਦੀ ਸ਼ਲਾਘਾ ਕਰਦਿਆਂ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਸਕੀਮਾਂ ਅਧੀਨ ਸੈਰੀਕਲਚਰ ਵਿਭਾਗ ਪੰਜਾਬ ਨੂੰ ਰੇਸ਼ਮ ਉਤਪਾਦਕਾਂ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਰੇਰਿੰਗ ਉਪਕਰਣ, ਟ੍ਰੇਨਿੰਗ ਐਕਸਪੋਜ਼ਰ ਵਿਜ਼ਿਟ ਅਧੀਨ ਤਕਨੀਕੀ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਅਤੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਰਾਜ ਵਿੱਚ ਰੇਸ਼ਮ ਕੀਟ ਪਾਲਕਾਂ ਨੂੰ ਸਮਾਜਿਕ ਅਤੇ ਆਰਥਿਕ ਪੱਖੋਂ ਉੱਚਾ ਚੁੱਕਣ ਵਿੱਚ ਇਹ ਕਿੱਤਾ ਮੁੱਖ ਤੌਰ 'ਤੇ ਸਹਾਈ ਹੋ ਸਕੇ । ਮੀਟਿੰਗ ਵਿੱਚ ਸ੍ਰੀ ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ-ਕਮ-ਸਟੇਟ ਨੋਡਲ ਅਫ਼ਸਰ (ਸੈਰੀਕਲਚਰ), ਸ੍ਰੀ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਸ੍ਰੀ ਹਰਦੀਪ ਸਿੰਘ, ਓ.ਡ.ਬ.-ਕਮ-ਮੰਡਲ ਰੇਸ਼ਮ ਅਫਸਰ, ਸੁਜਾਨਪੁਰ (ਪਠਾਨਕੋਟ), ਸ੍ਰੀ ਬਲਵਿੰਦਰ ਸਿੰਘ, ਸ.ਡ.ਬ.-ਕਮ-ਸੈਰੀਕਲਚਰ ਅਫਸਰ, ਹੁਸ਼ਿਆਰਪੁਰ, ਮੈਨੇਜਰ ਸ੍ਰੀ ਅਵਤਾਰ ਸਿੰਘ, ਐਸ.ਪੀ.ਓ-ਕਮ-ਅਸਿਸਟੈੰਟ ਮਿਸ ਮੀਨੂੰ, ਐਸ.ਪੀ.ਓ ਸ੍ਰੀਮਤੀ ਰਮਨਦੀਪ ਕੌਰ ਅਤੇ ਅਰਸ਼ਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
Punjab Bani 07 August,2024
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 7 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਆਲੋਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਸਤ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਸਕੂਲਾਂ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਵਿਚ ਪਰਾਲੀ ਪ੍ਰਬੰਧਨ ਸਬੰਧੀ ਵਾਲ ਪੇਂਟਿੰਗਜ ਕੀਤੀਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨੇ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਪਿੰਡ ਦੇ ਅਗਾਂਹਵਧੂ ਕਿਸਾਨ ਰਾਮ ਸਿੰਘ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਰਣਜੋਧ ਸਿੰਘ, ਧਰਮਜੀਤ ਸਿੰਘ ਅਤੇ ਨਰਿੰਦਰ ਸਿੰਘ ਨੇ ਹਾਜ਼ਰ ਹੋਰ ਕਿਸਾਨਾਂ ਨਾਲ ਸਿੱਧੀ ਬਿਜਾਈ ਅਤੇ ਪਰਾਲੀ ਨੂੰ ਖੇਤਾਂ ਵਿਚ ਵਰਤਣ ਲਈ ਆਪਣੇ ਤਜਰਬੇ ਸਾਂਝੇ ਕੀਤੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਢਿੱਲੋਂ, ਡਾ. ਗਰੀਮਾ ਅਤੇ ਡਾ. ਰਸ਼ਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਇਹ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਕੈਂਪ ਵਿਚ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਟੈਸਟ ਦੀ ਰਿਪੋਰਟ ਅਨੁਸਾਰ ਕਿਸਾਨ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਮੇਲ ਸਿੰਘ ਨੇ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਧੀਨ ਦਿੱਤੀਆਂ ਜਾਣ ਵਾਲੀਆਂ ਇਨਪੁਟਸ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਤਹਿਤ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਉੱਪਰ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਬੀ.ਟੀ.ਐਮ. ਸੁਰਿੰਦਰ ਕੁਮਾਰ, ਏ.ਟੀ.ਐਮ. ਜਸਵੀਰ ਦਾਸ ਅਤੇ ਹਰਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਾਂ ਵਿਚ ਛਾਂ ਵਾਲੇ ਬੂਟੇ ਦੇ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਦੇਣ ਲਈ ਕਿਹਾ।
Punjab Bani 07 August,2024
2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ
2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ ਕੁਸ਼ਲ ਸਿੰਜਾਈ ਪ੍ਰਣਾਲੀਆਂ ਲਈ ਦਿੱਤੀ ਜਾ ਰਹੀ ਹੈ 90 ਫ਼ੀਸਦੀ ਸਬਸਿਡੀ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ‘ਚ ਵਗਿਆ ਪਾਣੀ, ਜਿਸ ਸਦਕਾ 916 ਮਾਈਨਰਾਂ ਅਤੇ ਖਾਲਿਆਂ 'ਚ ਆਇਆ ਪਾਣੀ ਨਵੀਨ ਸਿੰਜਾਈ ਪ੍ਰਾਜੈਕਟਾਂ ਅਤੇ ਨਹਿਰੀ ਨੈਟਵਰਕ ਦੀ ਬਹਾਲੀ ਨਾਲ ਨਹਿਰੀ ਪਾਣੀ ਦੀ ਵਰਤੋਂ ਅਤੇ ਟਿਕਾਊ ਖੇਤੀ ਨੂੰ ਮਿਲ ਰਿਹੈ ਹੁਲਾਰਾ ਚੰਡੀਗੜ੍ਹ, 7 ਅਗਸਤ : ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ । ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਸਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਾਸਤੇ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ ਜਿਸ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ 15,914 ਖਾਲ ਬਹਾਲ ਕੀਤੇ ਗਏ ਹਨ, ਜੋ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ਵਿੱਚੋਂ ਪਾਣੀ ਵਗਿਆ ਹੈ, ਜਿਸ ਨਾਲ 916 ਮਾਈਨਰਾਂ ਅਤੇ ਖਾਲਿਆਂ ਵਿੱਚ ਪਾਣੀ ਆਇਆ ਹੈ। ਉਨ੍ਹਾਂ ਦੱਸਿਆ ਕਿ ਕੁਝ ਖੇਤਰਾਂ ਨੂੰ ਤਾਂ 35-40 ਸਾਲਾਂ ਬਾਅਦ ਸਿੰਜਾਈ ਲਈ ਪਾਣੀ ਨਸੀਬ ਹੋਇਆ ਹੈ, ਜੋ ਲੰਬੇ ਸਮੇਂ ਤੋਂ ਸੁੱਕੀਆਂ ਪਈਆਂ ਜ਼ਮੀਨਾਂ ਲਈ ਇੱਕ ਵੱਡੀ ਰਾਹਤ ਹੈ। ਡਾਰਕ ਜ਼ੋਨ ਅਧੀਨ ਸੂਬੇ ਦੇ 150 ਵਿੱਚੋਂ 114 ਬਲਾਕ ਹੋਣ ਦੇ ਮੱਦੇਨਜ਼ਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਕਮੀ ਦੇ ਗੰਭੀਰ ਮੁੱਦੇ ਬਾਰੇ ਗੱਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਧਰਤੀ ਹੇਠਲੇ ਪਾਣੀ ਦੀ ਕੁਸ਼ਲ ਵਰਤੋਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ ਨਹਿਰੀ ਅਤੇ ਉਪ-ਸਤਹੀ ਜਲ ਸਰੋਤਾਂ ਦੀ ਸੁਚੱਜੀ ਵਰਤੋਂ, ਨਵੀਆਂ ਸਕੀਮਾਂ, ਬਜਟ ਵਿੱਚ ਵਾਧੇ ਅਤੇ ਸਮੇਂ ਸਿਰ ਫੰਡ ਜਾਰੀ ਕਰਨਾ ਸ਼ਾਮਲ ਹੈ। ਸ. ਜੌੜਾਮਾਜਰਾ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਬਦਲਵੀਂ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 300 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਪਾਣੀ ਦੀ ਸਿੰਜਾਈ ਲਈ ਵਰਤੋਂ ਵਾਸਤੇ 28 ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਤੋਂ ਇਲਾਵਾ 125 ਪਿੰਡਾਂ ਵਿੱਚ ਸੋਲਰ-ਲਿਫਟ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਿੰਜਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ, ਜਿਸ ਨਾਲ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ। ਉਨ੍ਹਾਂ ਦੱਸਿਆ ਕਿ ਨੀਮ ਪਹਾੜੀ ਕੰਢੀ ਖੇਤਰ ਵਿੱਚ ਬਰਸਾਤੀ ਪਾਣੀ ਦੀ ਸੰਭਾਲ, ਮਿੱਟੀ ਦੇ ਖੁਰਣ ਨੂੰ ਰੋਕਣ ਅਤੇ ਹੜ੍ਹਾਂ ਤੋਂ ਬਚਾਅ ਲਈ 160 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਢਾਂਚੇ ਅਤੇ ਚੈਕ ਡੈਮ ਉਸਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈਟਵਰਕ ਦੇ ਵਿਸਥਾਰ ਲਈ ਨਾਬਾਰਡ ਦੇ 277.57 ਕਰੋੜ ਰੁਪਏ ਦੀ ਫੰਡਿੰਗ ਵਾਲੇ ਦੋ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ, ਜਿਸ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਹੋਵੇਗਾ । ਸ. ਜੌੜਾਮਾਜਰਾ ਨੇ ਦੱਸਿਆ ਕਿ ਕਿਸਾਨ ਭਾਈਚਾਰੇ ਨੂੰ ਸਿੱਧੇ ਤੌਰ 'ਤੇ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਪਹਿਲੀ ਵਾਰ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮਾਂ ਦੀ ਉਸਾਰੀ, ਮਿੱਟੀ/ਭੋਂ ਸੁਰੱਖਿਆ ਅਤੇ ਫਲੱਡ ਪਰੂਫਿੰਗ (ਹੜ੍ਹਾਂ ਤੋਂ ਬਚਾਅ), ਮੀਂਹ ਦੇ ਪਾਣੀ ਲਈ ਰੂਫ-ਟਾਪ ਰੀਚਾਰਜਿੰਗ ਢਾਂਚੇ ਦੀ ਸਥਾਪਨਾ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
Punjab Bani 07 August,2024
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ : ਉਪ ਮੰਡਲ ਮੈਜਿਸਟ੍ਰੇਟ
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ: ਉਪ ਮੰਡਲ ਮੈਜਿਸਟ੍ਰੇਟ ਸੰਗਰੂਰ, 7 ਅਗਸਤ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਹਦਾਇਤਾਂ ਤਹਿਤ ਉਪ-ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਸੈਕਟਰ ਅਫਸਰਾਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਸੈਕਟਰ ਅਫਸਰਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਸਮਾਂ ਰਹਿੰਦੇ ਸੁਚੇਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਜ਼ਿਆਦਾ ਅੱਗ ਲਗਾਉਣ ਦੀਆਂ ਘਟਨਾਵਾਂ ਜ਼ਿਆਦਾ ਹੋਣ ਵਾਲੇ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਕੇ ਉਨ੍ਹਾਂ ਪਿੰਡਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨ ਦੀ ਹਦਾਇਤ ਕੀਤੀ। ਐਸ. ਡੀ. ਐਮ ਵਾਲੀਆ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦਾ ਲਾਭ ਜ਼ਰੂਰ ਲੈਣ ਅਤੇ ਫਸਲਾਂ ਦੀ ਰਹਿੰਦ ਖੂਹੰਦ ਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮਾੜਾ ਰੁਝਾਨ ਹਰ ਕਿਸਾਨ ਦੇ ਨਿੱਜੀ ਯੋਗਦਾਨ ਸਦਕਾ ਹੀ ਰੋਕਿਆ ਜਾ ਸਕਦਾ ਹੈ ਅਤੇ ਸਮਾਜ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਾਂ ਸਾਰਿਆਂ ਨੂੰ ਮਨੁੱਖਤਾ ਦੇ ਭਲੇ ਲਈ ਅਜਿਹੀਆਂ ਕਾਰਵਾਈਆਂ ਤੋਂ ਮੂੰਹ ਮੋੜਨ ਦੀ ਲੋੜ ਹੈ। ਇਸ ਮੀਟਿੰਗ ਵਿੱਚ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਨੁਮਾਇੰਦੇ ਹਾਜ਼ਰ ਹੋਏ।
Punjab Bani 07 August,2024
ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ
ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ ਰਾਜਪੁਰਾ, 6 ਅਗਸਤ () ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਭੂ ਬਾਰਡਰ ਵਿਖੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਨੰਬਰਦਾਰ, ਬਲਾਕ ਪ੍ਰਧਾਨ ਸੰਭੂ ਮਹਿੰਦਰ ਸਿੰਘ, ਬਲਾਕ ਪ੍ਰਧਾਨ ਘਨੋਰ ਬਖਸ਼ੀਸ਼ ਸਿੰਘ, ਬਲਾਕ ਪ੍ਰਧਾਨ ਰਾਜਪੁਰਾ ਗੁਰਦੇਵ ਸਿੰਘ ਜੰਡੋਲੀ, ਬਲਾਕ ਪ੍ਰਧਾਨ ਸਨੋਰ ਕਰਮਜੀਤ ਸਿੰਘ ਕਕਰਾਲਾ, ਮੀਤ ਪ੍ਰਧਾਨ ਰਾਜਪੁਰਾ ਦਲਜੀਤ ਸਿੰਘ ਚਮਾਰੂ, ਪ੍ਰੈਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਵਰਿੰਦਰ ਸਿੰਘ ਚੱਕ, ਬੂਟਾ ਸਿੰਘ, ਟਹਿਲ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਮਨਿੰਦਰ ਸਿੰਘ, ਰੋਸ਼ਨ ਸਿੰਘ ਸਮੇਤ ਹੋਰਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨੀ ਅਤੇ ਮਜਦੂਰਾਂ ਦੇ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਦੋਵਂ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜਦੂਰ ਮੋਰਚਾ ਦੇ ਸੱਦੇ ਉਤੇ 15 ਅਗਸਤ ਨੂੰ ਟਰੈਕਟਰ ਮਾਰਚ ਦੀ ਕਾਲ ਦਿੱਤੀ ਗਈ ਹੈ। ਜਿਸ ਨੂੰ ਸਫਲ ਬਣਾਉਣ ਦੇ ਲਈ ਵੱਡੀ ਗਿੱਣਤੀ ਵਿੱਚ ਟਰੈਕਟਰ ਲੈ ਕੇ ਪਹੁੰਚਣ ਲਈ ਸੱਦਾ ਦਿੱਤਾ ਗਿਆ। ਇਸ ਦਿਨ ਟਰੈਕਟਰ ਮਾਰਚ ਪੂਰੇ ਦੇਸ਼ ਭਰ ਵਿੱਚ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕੱਢਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੋਰਚਾ ਸੰਭੂ, ਖਨੋਰੀ, ਰਤਨਪੁਰਾ ਰਾਜਸਥਾਨ ਵਿੱਚ ਚੱਲ ਰਿਹਾ ਹੈ ਤੇ ਇਨ੍ਹਾਂ ਮੋਰਚਿਆਂ ਦੇ 200 ਦਿਨ੍ਹ ਪੂਰ ਹੋਣ ਉਤੇ ਬਾਰਡਰਾਂ ਉਤੇ ਭਰਵਾ ਇਕੱਠ ਕੀਤਾ ਜਾਵੇਗਾ ਤਾਂ ਜੋ ਸਰਕਾਰ ਨੂੰ ਸੁਨੇਹਾ ਦਿੱਤਾ ਜਾ ਸਕੇ ਕਿ ਕਿਸਾਨ ਉਸੇ ਤਰ੍ਹਾਂ ਪਹਿਲਾਂ ਵਾਗੂ ਆਪਣੇ ਮੋਰਚਿਆਂ ਦੇ ਨਾਲ ਜੁੜੇ ਹੋਏ ਹਨ। ਇਸ ਲਈ ਵੱਡੀ ਗਿੱਣਤੀ ਵਿੱਚ ਮੋਰਚਿਆਂ ਵਿੱਚ ਪਹੁੰਚਣ ਦੇ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਵੱਡੀ ਗਿੱਣਤੀ ਵਿੱਚ ਕਿਸਾਨ ਆਗੂ ਹਾਜਰ ਸਨ।
Punjab Bani 06 August,2024
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਵਾਤਾਵਰਣ ਨੂੰ ਬਚਾਉਣ ਅਤੇ ਆਲਮੀ ਤਪਸ਼ ਉਤੇ ਕਾਬੂ ਪਾਉਣ ਲਈ 45 ਕਰੋੜ ਰੁਪਏ ਦੀ ਲਾਗਤ ਵਾਲੀ ‘ਕਾਰਬਨ ਕਰੈਡਿਟ ਸਕੀਮ’ ਦੀ ਸ਼ੁਰੂਆਤ ਕਿਸਾਨਾਂ ਨੂੰ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਨਵੀਂ ਕੰਢੀ ਨਹਿਰ ਨਾਲ 11000 ਏਕੜ ਰਕਬੇ ਨੂੰ ਹੋਵੇਗਾ ਲਾਭ, ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰਾਂਗੇ ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਦੇ ਗੁਨਾਹਾਂ ਵਿੱਚ ਬਰਾਬਰ ਜ਼ਿੰਮੇਵਾਰ ਹੁਸ਼ਿਆਰਪੁਰ, 6 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ । ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ । ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਸਕੀਮ ਗਰੀਨਹਾਊਸ ਗੈਸਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰਥਕ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਦੂਸ਼ਣ ਫੈਲਾਉਣ ਵਾਲੀਆਂ ਜ਼ਿੰਮੇਵਾਰ ਧਿਰਾਂ ਦੇ ਸਿਧਾਂਤ ਉਤੇ ਅਧਾਰਿਤ ਹੈ ਜਿੱਥੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਧਿਰਾਂ ਪ੍ਰਦੂਸ਼ਣ ਘਟਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਜਾਂ ਕਿਸਾਨਾਂ ਨੂੰ ਵਿੱਤੀ ਤੌਰ ਉਤੇ ਮੁਆਵਜ਼ਾ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੂਟੇ ਲਾਉਣ ਵਾਲੇ ਕਿਸਾਨਾਂ ਵੱਲੋਂ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਿੱਚ ਸਰਗਰਮ ਰੋਲ ਨਿਭਾਅ ਰਹੇ ਹਨ ਜਿਸ ਕਰਕੇ ਇਹ ਕਿਸਾਨ ਇਸ ਸਕੀਮ ਦੇ ਯੋਗ ਲਾਭਪਾਤਰੀ ਬਣ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 72 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਕੰਢੀ ਨਹਿਰ ਬਣਾਈ ਜਾ ਰਹੀ ਹੈ ਜਿਸ ਨਾਲ 11,000 ਏਕੜ ਰਕਬੇ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਵੀ ਛੇਤੀ ਹੀ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰੋਜੈਕਟ 'ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ ਜੋ ਕਿ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਜ਼ਮੀਨ ਦੀ ਸਿੰਜਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਬਾਦਲ ਪਰਿਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ਼ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ਼ ਨਹੀਂ ਹੁੰਦੇ। ਬਾਦਲ ਪਰਿਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਨਾਲ ਘਿਓ-ਖਿਚੜੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ । ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਸਲ ਮਾਲਕ ਲੋਕ ਹੁੰਦੇ ਹਨ ਅਤੇ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਲਈ ਹੁਣ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਹਾਜ਼ਰ ਸਨ।
Punjab Bani 06 August,2024
ਜ਼ਿਲ੍ਹਾ ਪ੍ਰਸ਼ਾਸਨ ਨੇ ਰੌਸ਼ਨਵਾਲਾ ਵਿਖੇ ਮਨਾਇਆ ਵਣ ਮਹਾਂਉਤਸਵ
ਜ਼ਿਲ੍ਹਾ ਪ੍ਰਸ਼ਾਸਨ ਨੇ ਰੌਸ਼ਨਵਾਲਾ ਵਿਖੇ ਮਨਾਇਆ ਵਣ ਮਹਾਂਉਤਸਵ ਡੀ.ਸੀ ਜਤਿੰਦਰ ਜੋਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਅਸ਼ੋਕ ਸਿੰਗਲਾ, ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਲਾਏ ਬੂਟੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਕੀਤੀ ਅਪੀਲ ਰੌਸ਼ਨਵਾਲਾ/ਭਵਾਨੀਗੜ੍ਹ, 6 ਅਗਸਤ : ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ ਹੈ ਅਤੇ ਇਸ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਰੌਸ਼ਨਵਾਲਾ ‘ਚ ਬਣੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸਰਕਾਰੀ ਕਾਲਜ ਵਿੱਚ ਜ਼ਿਲਾ ਪੱਧਰੀ ਵਣਮਹਾਂਉਤਸਵ ਮੌਕੇ ਬੂਟੇ ਲਾਉਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਵੀ ਬੂਟੇ ਲਾਉਣ ਦੀ ਮੁਹਿੰਮ ਵਿੱਚ ਹਿੱਸਾ ਪਾਇਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੀ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਤੇ ਹਰਿਆਵਲ ਭਰਪੂਰ ਵਾਤਾਵਰਨ ਮਿਲ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ, ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸੰਗਰੂਰ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ, ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਗ੍ਰੀਨ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਸਾਂਭ ਸੰਭਾਲ ਵਿੱਚ ਸਹਿਯੋਗ ਵੀ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਆਦਿੱਤਿਆ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਕਾਲਜ ਪ੍ਰਿੰਸੀਪਲ ਤੇ ਸਟਾਫ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Punjab Bani 06 August,2024
ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ
ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ -ਕਿਹਾ, ਮਨੁੱਖੀ ਗ਼ਲਤੀਆਂ ਕਰਕੇ ਵਾਤਾਵਰਣ ਹੋਇਆ ਗੰਧਲਾ, ਸਾਫ਼ ਕਰਨ ਲਈ ਬੂਟੇ ਲਾਉਣੇ ਜਰੂਰ -ਪਟਿਆਲਾ ਜ਼ਿਲ੍ਹੇ ਅੰਦਰ 15 ਲੱਖ ਬੂਟੇ ਲਾਉਣ ਦੇ ਟੀਚੇ 'ਚੋਂ 75 ਫੀਸਦੀ ਟੀਚਾ ਮੁਕੰਮਲ ਕੀਤਾ -73ਵਾਂ ਵਣ ਮਹਾਂਉਤਸਵ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਨਾਇਆ -ਡੀ.ਸੀ., ਚੇਅਰਮੈਨ ਸ਼ੇਰਮਾਜਰਾ, ਡੀ.ਐਫ.ਓ., ਸੰਯੁਕਤ ਕਮਿਸ਼ਨਰ ਤੇ ਈ.ਡੀ.ਸੀਜ ਨੇ ਲਾਏ ਬੂਟੇ ਪਟਿਆਲਾ, 6 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਨਾਏ ਗਏ 73ਵੇਂ ਰਾਜ ਪੱਧਰੀ ਵਣ ਮਹਾਂਉਤਸਵ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਣ ਮੰਡਲ ਪਟਿਆਲਾ ਵੱਲੋਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀਜ ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨਾਲ ਰੂਬਰੂ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਸੱਦਾ ਦਿੱਤਾ ਕਿ ਹਰੇਕ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਗਾਵੇ ਤੇ ਘੱਟੋ ਘੱਟ ਤਿੰਨ ਸਾਲ ਇਨ੍ਹਾਂ ਦੀ ਸੰਭਾਲ ਵੀ ਕਰੇ। ਉਨ੍ਹਾਂ ਕਿਹਾ ਕਿ ਸਾਡੀਆਂ ਗ਼ਲਤੀਆਂ ਕਰਕੇ ਹੀ ਸਾਡਾ ਵਾਤਾਵਰਨ ਖ਼ਤਰਨਾਕ ਹੱਦ ਤੱਕ ਗੰਧਲਾ ਹੋ ਚੁੱਕਾ ਹੈ, ਜਿਸ ਲਈ ਸਾਂਝੇ ਵਾਤਾਵਰਣ ਨੂੰ ਬਚਾਉਣ ਅਤੇ ਆਪਣੇ ਲਈ ਸਾਂਹ ਲੈਣ ਵਾਸਤੇ ਹਰੇਕ ਨਾਗਰਿਕ ਕੁਦਰਤ ਪ੍ਰਤੀ ਆਪਣਾ ਫ਼ਰਜ ਪਛਾਣਦੇ ਹੋਏ ਵੱਧ ਤੋਂ ਵੱਧ ਬੂਟੇ ਲਾਵੇ ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਸੇਵਾ ਦੀ ਭਾਵਨਾ ਤੇ ਵਾਤਾਵਰਣ ਦੀ ਸੰਭਾਲ ਦਾ ਰੁਝਾਨ ਪਹਿਲਾਂ ਹੀ ਮੌਜੂਦ ਹੈ ਪਰੰਤੂ ਇਸ ਨੂੰ ਮੁੜ ਤੋਂ ਜਗਾਉਣ ਦੀ ਲੋੜ ਹੈ ਤਾਂ ਹ ਅਸੀਂ ਆਪਣਾ ਵਾਤਾਵਰਣ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਬਚਾ ਸਕਾਂਗੇ। ਸ਼ੌਕਤ ਅਹਿਮਦ ਪਰੇ ਨੇ ਆਖਿਆ ਕਿ ਵਣਾਂ ਹੇਠ ਰਕਬਾ ਦਿਨੋ-ਦਿਨ ਘੱਟ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਵਿੱਚ ਸਾਢੇ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਅਤੇ ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ ਵੀ 15 ਲੱਖ ਬੂਟੇ ਲਗਾਏ ਜਾਣੇ ਸਨ, ਜਿਸ ਵਿੱਚੋਂ ਕਰੀਬ 75 ਫੀਸਦੀ ਟੀਚਾ ਪੂਰਾ ਕਰਕੇ 12 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਵਾਤਾਵਰਣ ਬਚਾਉਣ ਪ੍ਰਤੀ ਕਵਿਤਾ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਅਤੇ ਬੂਟੇ ਲਾਉਣ ਪ੍ਰਤੀ ਸੁਚੇਤ ਕਰਦੇ ਪੋਸਟਰ ਵੀ ਬਣਾਏ ਗਏ । ਸਮਾਗਮ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਸੁਖਦੇਵ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਵਣ ਰੇਂਜ ਅਫ਼ਸਰ ਸਵਰਨ ਸਿੰਘ, ਸਕੂਲ ਪ੍ਰਿੰਸੀਪਲ ਵਿਜੈ ਕਪੂਰ, ਲੈਕਚਰਾਰ ਸੁਖਵਿੰਦਰ ਸਿੰਘ, ਸਕੂਲ ਈਕੋ ਕਲੱਬ ਇੰਚਾਰਜ ਜਤਿੰਦਰਪਾਲ ਸਿੰਘ, ਰਣਜੀਤ ਸਿੰਘ ਬੀਰੋਕੇ, ਅਮਨਿੰਦਰ ਸਿੰਘ, ਕੋਚ ਅਮਰਜੋਤ ਸਿੰਘ, ਜਪਇੰਦਰਪਾਲ ਸਿੰਘ, ਪੁਸ਼ਵਿੰਦਰ ਕੌਰ, ਹਰਿੰਦਰ ਕੌਰ, ਸੁਖਵਿੰਦਰ ਕੌਰ, ਰਵਿੰਦਰ ਕੌਰ, ਪ੍ਰੀਤੀ ਗਰਗ, ਮਨਪ੍ਰੀਤ ਕੌਰ ਤੇ ਬਲਵਿੰਦਰ ਸਿੰਘ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।
Punjab Bani 06 August,2024
ਸਿੰਘ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਸਾਹਿਬ ਦੇ ਪਾਰਕਾਂ ’ਚ ਲਗਾਏ ਬੂਟੇ
ਸਿੰਘ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਸਾਹਿਬ ਦੇ ਪਾਰਕਾਂ ’ਚ ਲਗਾਏ ਬੂਟੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਾਉਣ ਦੀ ਮੁਹਿੰਮ ’ਚ ਯੋਗਦਾਨ ਪਾਵੇ ਸੰਗਤ : ਮੈਨੇਜਰ ਨਿਸ਼ਾਨ ਸਿੰਘ ਪਟਿਆਲਾ 6 ਅਗਸਤ () : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਰਕਾਂ ’ਚ ਵਾਤਾਵਰਣ ਦੀ ਪ੍ਰਫੁੱਲਤਾ ਲਈ ਛਾਂ ਦਾਰ ਬੂਟੇ ਲਗਾਏ ਗਏ। ਗੁਰਦੁਆਰਾ ਸਾਹਿਬ ਦੇ ਪਾਰਕਾਂ ਨੂੰ ਵਧੇਰੇ ਹਰਿਆ ਭਰਿਆ ਰੱਖਣ ਲਈ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਂਦਾਰ ਅਤੇ ਫੱਲਦਾਰ ਬੂਟੇ ਲਗਾਏ ਅਤੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਦੇਸ਼ ਜਾਰੀ ਕੀਤੇ ਸਨ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਏ ਜਾਣ ਅਤੇ ਇਸ ਮੁਹਿੰਮ ਵਿਚ ਸਿੱਖ ਸਭਾਵਾਂ, ਸੁਸਾਇਟੀਆਂ ਵੱਲੋਂ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੀ ਵੱਧ ਰਹੀ ਤਪਸ਼ ਦਾ ਪ੍ਰਭਾਵ ਮਨੁੱਖਤਾ ’ਤੇ ਪੈਂਦਾ ਹੈ ਇਸ ਕਰਕੇ ਸਮੇਂ ਅਨੁਸਾਰ ਛਾਂਦਾਰ ਅਤੇ ਫੱਲਦਾਰ ਰੁੱਖਾਂ ਦੀ ਵੱਡੇ ਪੱਧਰ ’ਤੇ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਾਉਣ ਦੀ ਇਸ ਮੁਹਿੰਮ ਵਿਚ ਸੰਗਤ ਵਿਚ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਗਿਆਨੀ ਅਕਾਲੀ ਫੂਲਾ ਸਿੰਘ ਨੇ ਕਿਹਾ ਕਿ ਸਮੇਂ ਅਨੁਸਾਰ ਦਰੱਖਤਾਂ ਦੀ ਵੱਧ ਕਟਾਈ ਹੋਣ ਕਾਰਨ ਸਾਡਾ ਆਲਾ ਦੁਆਲਾ ਪ੍ਰਭਾਵਤ ਹੋ ਰਿਹਾ ਹੈ ਮੀਂਹ ਨਾ ਆਉਣੇ, ਗਰਮੀ ਕਾਰਨ ਦਾ ਤਪਸ਼ ਦਾ ਵੱਧਣਾ ਮਨੁੱਖਤਾ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪਾਰਕਾਂ ਵਿਚ ਅਜਿਹੇ ਛਾਂਦਾਰ ਅਤੇ ਫੱਲਦਾਰ ਬੂਟੇ ਲਗਾਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਤੇ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਛਾਂ ਦੂਰ ਬੂਟੇ ਲਗਾਏ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਪ੍ਰੀਤ ਸਿੰਘ ਕੌਲੀ, ਬਾਬਾ ਹਾਕਮ ਸਿੰਘ ਥੂਹੀ, ਬਾਬਾ ਜੈਮਲ ਸਿੰਘ, ਕਰਨੈਲ ਸਿੰਘ ਵਿਰਕ, ਜਰਨੈਲ ਸਿੰਘ ਮਕਰੌੜ ਸਾਹਿਬ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਆਦਿ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 06 August,2024
ਪਿੰਡ ਸਲੇਮਪੁਰ ਜੱਟਾ ਵਿਖੇ ਮਾਨਵ ਵਿਕਾਸ ਸੰਸਥਾਨ ਵੱਲੋ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਪਿੰਡ ਸਲੇਮਪੁਰ ਜੱਟਾ ਵਿਖੇ ਮਾਨਵ ਵਿਕਾਸ ਸੰਸਥਾਨ ਵੱਲੋ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਘਨੌਰ, 5 ਅਗਸਤ () ਪਿੰਡ ਸਲੇਮਪੁਰ ਜੱਟਾਂ ਵਿਖੇ ਦਾ ਨੇਚਰ ਕਂਜਰਵੇਨਸੀ ਦੇ ਪ੍ਰਾਜੈਕਟ- ਪ੍ਰਾਣਾ (ਪ੍ਰਮੋਟਿਗ ਰੀਜਨਰੇਟਿਵ ਐਡ ਨੋ ਬਰਨ ਐਗਰੀਕਲਚਰਲ) ਮਾਨਵ ਵਿਕਾਸ ਸੰਸਥਾਨ ਵੱਲੋ ਇੱਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਪਟਿਆਲਾ ਤੋਂ ਖੇਤੀਬਾੜੀ ਸੁਪਰਵਾਈਜ਼ਰ ਹਰਪ੍ਰੀਤ ਕੌਰ ਵੱਲੋ ਕਰਵਾਇਆ ਗਿਆ। ਕੈਂਪ ਦੌਰਾਨ ਮਾਨਵ ਵਿਕਾਸ ਸੰਸਥਾਨ ਵੱਲੋ ਜਿਲਾ ਕੋਆਰਡੀਨੇਟਰ ਖੁਸ਼ਪ੍ਰੀਤ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕਾਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਅਤੇ ਖੇਤੀ ਵਿੱਚ ਖਰਚੇ ਘਟਾਉਣ ਬਾਰੇ ਚਰਚਾ ਕੀਤੀ। ਕੈਂਪ ਦੌਰਾਨ ਖੇਤੀਬਾੜੀ ਸੁਪਰਵਾਈਜ਼ਰ ਹਰਪ੍ਰੀਤ ਕੌਰ ਅਤੇ ਤਰਨਵੀਰ ਵੱਲੋ ਅਲਟਰਨੇਟ ਵੇਟਿੰਗ ਅਤੇ ਡਰਾਇੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਇਕ ਪਾਣੀ ਬਚਾਉਣ ਵਾਲੀ ਤਕਨੀਕ ਹੈ। ਜਿਸ ਨੂੰ ਕਿਸਾਨ ਬਿਨਾਂ ਝੋਨੇ ਦੀ ਫ਼ਸਲ ਦੀ ਉਪਜ ਨੂੰ ਨੁਕਸਾਨ ਦਿੱਤੇ ਖੇਤਾਂ ਵਿੱਚ ਆਪਣੇ ਸਿੰਚਾਈ ਵਾਲੇ ਪਾਣੀ ਦੀ ਵਰਤੋਂ ਨੂੰ ਘਟਾਉਣ ਲਈ ਲਾਗੂ ਕਰ ਸਕਦੇ ਹਨ। ਇਸ ਕੈਂਪ ਵਿੱਚ ਪਿੰਡ ਦੇ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰ ਅਤੇ ਕਈ ਕਿਸਾਨ ਆਗੂ ਵੀ ਸ਼ਾਮਲ ਹੋਏ। ਜਿਸ ਵਿੱਚ ਪਿੰਡ ਰੁੜਕਾ ਤੋ ਅਗਾਂਹ ਵਧੂ ਕਿਸਾਨ ਸਿਮਰਨਜੀਤ ਸਿੰਘ ਵੀ ਹਾਜ਼ਰ ਹੋਏ। ਮਾਨਵ ਵਿਕਾਸ ਸੰਸਥਾਨ ਦੇ ਸੁਪਰਵਾਈਜ਼ਰ ਨਵਦੀਪ ਕੌਰ ਨੇ ਵੀ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਕੈਂਪ ਨੂੰ ਸਫਲ ਬਣਾਉਣ ਲਈ ਮਾਨਵ ਵਿਕਾਸ ਸੰਸਥਾਨ ਦੇ ਨਾਲ ਕਿਸਾਨ ਮਿੱਤਰ ਦਲਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਅਜੇ ਕੁਮਾਰ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
Punjab Bani 05 August,2024
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ ਇਕੱਲੇ ਮੁਕਤਸਰ ਜ਼ਿਲ੍ਹੇ ਵਿੱਚ 78,468 ਏਕੜ ਰਕਬਾ ਸਿੱਧੀ ਬਿਜਾਈ ਹੇਠ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਅਗਸਤ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ ਕਿ ਸਾਲ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਡੀ.ਐਸ.ਆਰ. ਵਿਧੀ ਦੀ ਵਰਤੋਂ ਕਰਨ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ ਰਿਹਾ ਹੈ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 78,468 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਵਿੱਚ ਮੋਹਰੀ ਰਿਹਾ ਹੈ। ਇਸ ਬਾਅਦ ਫਾਜ਼ਿਲਕਾ (75,824 ਏਕੜ), ਅੰਮ੍ਰਿਤਸਰ (17,913 ਏਕੜ), ਫਿਰੋਜ਼ਪੁਰ (17,644 ਏਕੜ) ਅਤੇ ਬਠਿੰਡਾ (12,760 ਏਕੜ) ਵਿੱਚ ਕ੍ਰਮਵਾਰ ਝੋਨੇ ਦੀ ਸਭ ਤੋਂ ਵੱਧ ਸਿੱਧੀ ਬਿਜਾਈ ਹੋਈ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੱਦੂ ਕਰਕੇ ਝੋਨੇ ਦੀ ਲੁਆਈ ਵਾਲੇ ਰਵਾਇਤੀ ਢੰਗ, ਜਿਸ ਨਾਲ ਪਾਣੀ ਦੀ ਜ਼ਿਆਦਾ ਖਪਤ ਹੁੰਦੀ ਹੈ, ਦੀ ਥਾਂ ਡੀ.ਐਸ.ਆਰ. ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਵਿੱਤੀ ਵਰ੍ਹੇ 2023-24 ਦੌਰਾਨ ਡੀ.ਐਸ.ਆਰ. ਵਿਧੀ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਗਈ ਸੀ। ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 50 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਰੱਖੀ ਗਈ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ 24,120 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 2.48 ਲੱਖ ਏਕੜ ਜ਼ਮੀਨ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਖੇਤੀਬਾੜੀ ਵਿਭਾਗ ਦੇ ਫ਼ੀਲਡ ਅਧਿਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਡੀਐਸਆਰ-ਰਜਿਸਟਰਡ ਰਕਬੇ ਦੀ ਪੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਸਦੀਕ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ ।
Punjab Bani 05 August,2024
ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖਤਰਾ ਮੰਡਰਾ ਰਿਹਾ ਹੈ : ਡੀ ਐਸ ਪੀ ਕਰਨੈਲ ਸਿੰਘ
ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖਤਰਾ ਮੰਡਰਾ ਰਿਹਾ ਹੈ : ਡੀ ਐਸ ਪੀ ਕਰਨੈਲ ਸਿੰਘ ਪਟਿਆਲਾ : ਨਹਿਰੂ ਪਾਰਕ ਵਿੱਚ ਵਣ-ਮਹਾਉਤਸਵ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਡੀ ਐਸ ਪੀ ਟ੍ਰੈਫਿਕ ਕਰਨੈਲ ਸਿੰਘ ਨੇ "ਹਰ ਮਨੁੱਖ ਲਾਵੇ ਦੋ ਰੁੱਖ"ਲਹਿਰ ਜੋ ਗਿਆਨ ਜਯੋਤੀ ਐਜੂਕੇਸਨ ਸੁਸਾਇਟੀ ਵਲੋ ਚਲਾਈ ਹੋਈ ਹੈ ਉਸ ਤਹਿਤ ਸਾਗਵਾਨ ਦੇ ਪੋਦੇ ਲਗਾ ਕੇ ਵਣ-ਮਹਾ ਉਤਸ਼ਵ ਦੀ ਸੁਰੂਆਤ ਕੀਤੀ।ਵਾਤਾਵਰਨ ਦੀ ਸੁੱਧਤਾ ਲਈ ਪੋਦੇ /ਬੂਟੇ ਲਗਾਉਣਾ ਬਹੁਤ ਜਰੂਰੀ ਹੈ।ਕਿਉਕਿਂ ਅੱਜ ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖਤਰਾ ਮੰਡਰਾ ਰਿਹਾ ਹੈ।ਜੇ ਸਾਡਾ ਵਾਤਾਵਰਨ ਸੁੱਧ ਹੋਵੇਗਾ ਤਾ ਲੋਕਾ ਦੀ ਸਿਹਤ ਵੀ ਠੀਕ ਹੋਵੇਗੀ।ਪੋਦੇ/ ਬੂਟੇ ਉਥੇ ਹੀ ਲਗਾਏ ਜਾਣ ਜਿਥੇ ਇਹਨਾ ਦੀ ਪਾਲਨ-ਪੋਸ਼ਨ ਵੀ ਹੋਵੇ।ਇਹ ਵਿਚਾਰ ਸਨ ਡੀ ਐਸ ਪੀ ਕਰਨੈਲ ਸਿੰਘ ਦੇ ਇਸ ਦੀ ਪ੍ਰਧਾਨਗੀ ਉਘੇ ਸਮਾਜ ਸੇਵੀ ਜਤਵਿੰਦਰ ਗਰੇਵਾਲ ਨੇ ਕੀਤੀ ਤੇ ਉਹਨਾ ਦੱਸਿਆ ਕਿ ਇਹ ਜਿਲ੍ਹੇ ਦੀ ਨਾਮਵਾਂਰ ਸੰਸਥਾ ਉਪਕਾਰ ਸਿੰਘ ਦੀ ਅਗਵਾਈ ਵਿੱਚ ਵਾਤਾਵਰਨ ਦੀ ਸੁੱਧਤਾ ਲਈ ਕੰਮ ਕਰ ਰਹੇ ਹਨ।ਇਸ ਤੋ ਇਲਾਵਾ ਅੱਖਾ ਦੇ ਚੈਕ ਅੱਪ,ਮੈਡੀਕਲ ਕੈਂਪ,ਯੋਗਾ ਕੈਂਪ,ਸੰਵਿਧਾਨ ਦਿਵਸ ਤੇ ਦੋੜ ਕਰਵਾਉਣਾ,ਬਲੱਡ ਡਨੇਸ਼ਨ ਕੈਂਪ,ਕਵੀ ਦਰਬਾਰ,ਤੀਆਂ ਦਾ ਤਿਉਹਾਰ,ਅੰਤਰਾਸ਼ਟਰੀ ਇਸਤਰੀ ਦਿਵਸ,ਅਧਾਅਪਕ ਦਿਵਸ,ਛੋਟੇ ਸਹਿਬਜਾਦਿਆ ਦੀ ਯਾਦ ਵਿਚੱ ਪ੍ਰੈਗਰਾਮ ਕਰਵਾਉਣੇ,ਨਸਿਆ ਵਿਰੁੱਧ,ਸਕੂਲਾ ਵਿੱਚ ਬੱਚਿਆ ਦੇ ਖੇਡ ਮੁਕਾਬਲੇ,ਸਮੇਂ ਸਮੇਂ ਦੇਸ ਦੇ ਮਹਾਨ ਸਪੁੱਤਰਾ ਦੇ ਨਾਮ ਤੇ ਮੁਕਾਬਲੇ ਕਰਵਾਉਣਾ ਟ੍ਰੈਫਿਕ ,ਫੱਸਟ ਏਡ,ਸੈਮੀਨਾਰ ਕਰਵਾਉਣਾ ਆਦਿ ਸਮਾਜ ਨੂੰ ਅੱਛੀ ਸੇਧ ਦੇ ਰਹੇ ਹਨ ਸਾਡੇ ਸਮਾਜ ਨੂੰ ਉਪਕਾਰ ਸਿੰਘ ਵਰਗੇ ਸਮਾਜ ਸੇਵੀ ਚਾਹੀਦੇ ਹਨ।ਇਹ ਕਿਹਾ ਗਰੇਵਾਲ ਨੇ।ਸੁਸਾਇਟੀ ਦੇ ਮੀਤ ਪ੍ਰਧਾਨ ਚਰਨਪਾਲ ਸਿੰਘ ਦੇ ਸਪੁੱਤਰ ਰਿਸਮੀਤ ਸਿੰਘ ਦੇ ਜਨਮ ਦਿਨ ਨੂੰ ਮਨਾਊਂਦੇ ਹੋਏ ਛਾਂਦਾਰ ਸਾਗਵਾਨ,ਪਿੱਪਲ,ਸਹਾਂਜਣਾ,ਜਾਮਨ,ਨਿੰਮ ਆਦਿ ਦੇ ਪੋਦੇ/ਬੂਟੇ ਲਾਏ ਗਏ।ਸੁਸਾਇਟੀ ਪਹਿਲਾ ਵੀ ਮੈਂਬਰਜ ਤੇ ਉਹਨਾ ਦੇ ਬੱਚਿਆ ਦੇ ਜਨਮ ਦਿਨ ਪਿੰਗਲਾ ਆਸ਼ਰਮ,ਬਿਰਧ ਆਸ਼ਰਮ, ਆਦਿ ਨਾਲ ਤੇ ਪੋਦੇ ਲਗਾਕੇ ਮਨਾਉਂਦੇ ਹਾਂ। ਇਸ ਸਮੇ ਸਾਬਕਾ ਐਮ ਸੀ ਮੀਨਾਂ ਸਰਮਾ ਸਪੈਸਲਤੋਰ ਤੇ ਅਸੀਰਵਾਦ ਦੇਣ ਲਈ ਖਾਸ ਤੋਰ ਤੇ ਐਡਵੋਕੇਟ ਹਰਜਿੰਦਰ ਸਿੰਘ ਜਰਮਨੀ ਤੋ ਬਿਸਨ ਕੁਮਾਰ ਐਕਸੀਅਨ ਤਜਿੰਦਰ ਤੇਜੀ ਪ੍ਰਿੰਸੀਪਲ ਪ੍ਰਦੀਪ ਬਾਂਸਲ ਹਰਮੀਤ ਕੋਰ,ਅਮਨਜੋਤ ਕੋਰ ਮਾਸਟਰ ਕਾਰਜ ਡਾ ਰਿਸ਼ਮਾ ਕੋਹਲੀ ਡਾ ਕੋਹਲੀ ,ਮਾਣਿਕ ਕਪੂਰ ਗੁਰਵਿੰਦਰਪਾਲ ਸੰਧੂ,ਬੀ ਐਲ ਸਰਮਾਂ,ਮਨਜੀਤ ਕੋਰ,ਹਰਪ੍ਰੀਤ ਕੋਰ, ਨੇਵੀ ਪੋਦੇ ਲਗਾਉਣ ਵਿੱਚ ਖਾਸ ਤੋਰ ਤੇ ਮਾਲੀਰਾਮ ਬਲਾਸ ਨੇ ਸਹਿਯੋਗ ਕੀਤਾ।
Punjab Bani 05 August,2024
ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ- ਜੌੜਾਮਾਜਰਾ
ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ- ਜੌੜਾਮਾਜਰਾ -ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ -ਕਿਹਾ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ -ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣਾ ਮੰਦਭਾਗਾ ਸਮਾਣਾ, 3 ਅਗਸਤ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਨਵੇਂ ਬਣਾਏ ਗਏ ਡਿਵਾਇਡਰ ਉਤੇ ਬੂਟੇ ਲਾਏ।ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀੰ ਮੁੱਲ ਦੀ ਆਕਸੀਜਨ ਲੈ ਰਹੇ ਹਾਂ ਪਰ ਜੇਕਰ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਾਉਣੇ ਹੀ ਪੈਣਗੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹਰੇਕ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਕੀਤੀ ਅਪੀਲ ਮੁਤਾਬਕ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਜਰੂਰ ਲਾਵੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਇਸ ਮੌਕੇ ਦੱਸਿਆ ਕਿ ਨੇ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਰਾਜ ਵਿੱਚ ਕੁੱਲ 1.2 ਕਰੋੜ ਪੌਦੇ ਲਾਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਤਾਂ ਧੱਕਾ ਕਰ ਹੀ ਰਿਹਾ ਹੈ ਬਲਕਿ ਜਿੱਥੇ ਕਿਤੇ ਵੀ ਵਿਰੋਧੀ ਸਰਕਾਰ ਹੈ ਉਥੇ ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਸੰਦੀਪ ਗਰਗ, ਸੁਰਜੀਤ ਫੌਜੀ, ਰਵਿੰਦਰ ਸੋਹਲ, ਅਮਿਤ ਧਾਲੀਵਾਲ, ਸੰਜੇ ਸਿੰਗਲਾ, ਰਵੀ ਰੰਧਾਵਾ, ਪਾਰਸ ਸ਼ਰਮਾ, ਸੰਦੀਪ ਸ਼ਰਮਾ, ਹਰਮੇਸ਼ ਕੁਲਾਰਾਂ, ਰਵਿੰਦਰ ਬੱਲੀ, ਦੀਪਕ ਵਧਵਾ ਤੇ ਸੋਨੀ ਘੁੰਮਣ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 03 August,2024
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਹਰ ਪਿੰਡ ਦੇ ਹਰ ਕਿਸਾਨ ਨੂੰ ਜਾਗਰੂਕ ਕਰਨ ਲਈ ਕੀਤੇ ਜਾਣ ਸਾਰਥਕ ਉਪਰਾਲੇ, ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ, ਸਹਿਕਾਰਤਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਇਸ ਸੀਜ਼ਨ ਵਿੱਚ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਜਾਗਰੂਕਤਾ ਗਤੀਵਿਧੀਆਂ ਸਮੇਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਹਰ ਆਦੇਸ਼ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਸਾੜਨ ਤੋਂ ਰੋਕਣ ਲਈ ਸਮੂਹ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਸਬ ਡਵੀਜ਼ਨ ਪੱਧਰ ’ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੰਡੀ ਬੋਰਡ, ਸਰਕਲ ਰੈਵੇਨਿਊ ਅਫ਼ਸਰ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦੇ ਨਿਯਮਿਤ ਉਪਰਾਲੇ ਕਰਨਗੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਵਿੱਚ ਪਿਛਲੇ ਸਾਲ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਸਨ ਉਥੇ ਵਧੇਰੇ ਧਿਆਨ ਕੇਂਦਰਤ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਕਿਸਾਨ ਨੂੰ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਪੈਡੀ ਚੋਪਰ ਸ਼ਰੈਡਰ, ਆਰਐਮਵੀ ਹੱਲ ਆਦਿ ਦੇ ਨਾਲ Çਲੰਕ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਸਾੜਨ ਦੇ ਮਾੜੇ ਰੁਝਾਨ ਦਾ ਹਿੱਸਾ ਨਾ ਬਣ ਸਕੇ। ਜਤਿੰਦਰ ਜੋਰਵਾਲ ਨੇ ਕਿਹਾ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਹਰ ਪਿੰਡ, ਹਰ ਅਨਾਜ ਮੰਡੀ, ਹਰ ਪੇਂਡੂ ਜਨਤਕ ਸਥਾਨ ’ਤੇ ਪਹੁੰਚ ਕਰਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਖਿਆ ਕਿ ਹਰ ਹਫ਼ਤੇ ਸਬ ਡਵੀਜ਼ਨਾਂ ਅੰਦਰ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਵਿੱਚ ਵੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਤੇ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਦੱਸਿਆ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਿਸਾਨ ਨਾਲ ਮੋਬਾਇਲ ਫੋਨ ਅਤੇ ਮੈਸੇਜ ਰਾਹੀਂ ਰਾਬਤਾ ਕਰਦੇ ਹੋਏ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਪਿੰਡ ਜਾਂ ਕਲੱਸਟਰ ਪੱਧਰ ’ਤੇ ਉਪਲਬਧ ਹੋਣ ਬਾਰੇ ਪੁਖਤਾ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕਿਸਾਨ ਵਾਢੀ ਮਗਰੋਂ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪ੍ਰਾਰਥਨਾ ਸਭਾਵਾਂ ਦੌਰਾਨ ਅਤੇ ਪ੍ਰਤੀਯੋਗਤਾਵਾਂ ਰਾਹੀਂ ਫਸਲੀ ਰਹਿੰਦ ਖੂੰਹਦ ਨੂ ੰਸਾੜਨ ਤੋਂ ਰੋਕਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਘਰਾਂ ਵਿੱਚ ਤੇ ਆਲੇ ਦੁਆਲੇ ਇਸ ਸਬੰਧੀ ਜਾਗਰੂਕਤਾ ਮÇੁਹੰਮ ਦਾ ਹਿੱਸਾ ਬਣ ਸਕਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ ਵੀ ਹਾਜ਼ਰ ਸਨ।
Punjab Bani 02 August,2024
ਝੋਨੇ ਦੇ ਬੂਟਿਆਂ ਦੇ ਮਧਰੇਪਣ ਤੋਂ ਸੁਚੇਤ ਰਹਿਣ ਦੀ ਲੋੜ
ਝੋਨੇ ਦੇ ਬੂਟਿਆਂ ਦੇ ਮਧਰੇਪਣ ਤੋਂ ਸੁਚੇਤ ਰਹਿਣ ਦੀ ਲੋੜ ਕਿਸਾਨ ਬੂਟਿਆਂ ਦੇ ਮਧਰੇਪਣ ਹੋਣ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰਨ : ਡਾ. ਗੁਰਉਪਦੇਸ਼ ਕੌਰ ਪਟਿਆਲਾ, 1 ਅਗਸਤ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ‘ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ ਅਤੇ ਇਸ ਦਾ ਹੱਲ ਜ਼ਿੰਕ ਦੀ ਪੂਰਤੀ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ। ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਜਿਵੇਂ ਕਿ ਰੋਪੜ, ਮੋਹਾਲੀ, ਪਟਿਆਲ਼ਾ, ਫ਼ਤਿਹਗੜ੍ਹ ਸਾਹਿਬ ਦੇ ਨਾਲ਼ ਲਗਦੇ ਇਲਾਕਿਆਂ ਵਿੱਚੋਂ ਝੋਨੇ ਦੇ ਕਈ ਸੈਂਪਲਾਂ ਵਿੱਚੋਂ ਕੁਝ ਕੁ ਵਿੱਚ ਇਹ ਰੋਗ ਵਾਲ਼ਾ ਵਾਇਰਸ ਪਾਇਆ ਗਿਆ ਹੈ। ਡਾ. ਪੀ. ਐਸ. ਸੰਧੂ, ਮੁਖੀ, ਪੌਦਾ ਰੋਗ ਵਿਭਾਗ ਨੇ ਦੱਸਿਆ ਕਿ ਅਜੇ ਤੱਕ ਇਹ ਰੋਗ ਸਿਰਫ਼ ਕੁਝ ਕੁ ਖੇਤਾਂ ਵਿੱਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉਪਰ ਚਿੱਟੀ ਪਿੱਠ ਵਾਲ਼ੇ ਟਿੱਡੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ। ਡਾ. ਕੇ. ਐਸ. ਸੂਰੀ, ਪ੍ਰਮੁੱਖ ਕੀਟ ਵਿਗਿਆਨੀ, ਪੀਏਯੂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿੱਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਿਊ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਿਊ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲੀਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ ।ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ। ਬਿਮਾਰੀ ਵਾਲ਼ੇ ਬੂਟਿਆਂ ਨੂੰ ਪੁੱਟ ਕੇ ਖੇਤ ਵਿੱਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਮਧਰੇਪਣ ਵਾਲ਼ੀ ਸੰਭਾਵਿਤ ਬਿਮਾਰੀ ਜੇਕਰ ਕਿਸਾਨਾਂ ਨੂੰ ਖੇਤ ਵਿਚ ਦਿਖਾਈ ਦਿੰਦੀ ਹੈ ਤਾਂ ਉਹ ਇਸ ਬਾਰੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਪੌਦਾ ਰੋਗ ਵਿਗਿਆਨੀ ਡਾ. ਹਰਦੀਪ ਸਿੰਘ ਸਭੀਖੀ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
Punjab Bani 01 August,2024
ਪੀ ਐਸ ਪੀ ਸੀ ਐਲ ਦੇ ਏਆਰਆਰ ਅਤੇ ਟੀਆਰ ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਪੀ ਐਸ ਪੀ ਸੀ ਐਲ ਦੇ ਏਆਰਆਰ ਅਤੇ ਟੀਆਰ ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਪਟਿਆਲਾ, 1 ਅਗਸਤ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਐਗਰੀਗੇਟ ਰੇਵੇਨਿਊ ਰਿਕੁਆਇਰਮੈਂਟ ਐਂਡ ਟੈਰਿਫ ਰੈਗੂਲੇਸ਼ਨ (ਏਆਰਆਰ & ਟੀਆਰ) ਵਿੰਗ ਨੇ ਅੱਜ ਸ਼ਕਤੀ ਵਿਹਾਰ, ਪਟਿਆਲਾ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਵਾਤਾਵਰਣ ਸਥਿਰਤਾ ਪ੍ਰਤੀ ਪੀਐਸਪੀਸੀਐਲ ਦੀ ਲਗਾਤਾਰ ਵਚਨਬੱਧਤਾ ਦੇ ਹਿੱਸੇ ਵਜੋਂ, ਇਸ ਪਹਿਲਕਦਮੀ ਵਿੱਚ 150 ਰੁੱਖ ਲਗਾਏ ਗਏ, ਜਿਨ੍ਹਾਂ ਵਿੱਚ ਛਾਂ ਦੇਣ ਵਾਲੇ, ਫੁੱਲਾਂ ਵਾਲੇ, ਫਲਦਾਰ ਅਤੇ ਸਜਾਵਟੀ ਕਿਸਮਾਂ ਸ਼ਾਮਲ ਹਨ । ਇਸ ਮੁਹਿੰਮ ਦੀ ਅਗਵਾਈ ਇੰਜੀ: ਹਰਮੋਹਨ ਕੌਰ, ਮੁੱਖ ਇੰਜੀਨੀਅਰ/ਏਆਰਆਰ & ਟੀਆਰ ਨੇ ਕੀਤੀ, ਜਿਨ੍ਹਾਂ ਦੇ ਨਾਲ ਇੰਜੀ: ਐਸ.ਪੀ. ਸਿੰਘ, ਇੰਜੀ: ਹਰਜੀਤ ਸਿੰਘ, ਡਾ. ਸਚਿਨ ਕਪੂਰ, ਅਤੇ ਵਿੰਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਇਹ ਸਮਾਗਮ ਪੀ ਐਸ ਪੀ ਸੀ ਐਲ ਦੇ ਸੀਐਮਡੀ, ਇੰਜੀ: ਬਲਦੇਵ ਐਸ. ਸਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਰਿਆਵਲ ਪਹਿਲਕਦਮੀਆਂ ਪ੍ਰਤੀ ਸਮਰਪਣ ਨੂੰ ਉਜਾਗਰ ਕਰਦਾ ਹੈ । ਸਮਾਗਮ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਇੰਜੀ: ਹਰਮੋਹਨ ਕੌਰ ਨੇ ਕਿਹਾ, "ਇਹ ਰੁੱਖ ਲਗਾਉਣ ਦੀ ਮੁਹਿੰਮ ਵਾਤਾਵਰਣ ਸੰਭਾਲ ਪ੍ਰਤੀ ਪੀਐਸਪੀਸੀਐਲ ਦੀ ਵਚਨਬੱਧਤਾ ਦਾ ਸਬੂਤ ਹੈ। ਅਸੀਂ ਸਿਰਫ਼ ਘਰਾਂ ਨੂੰ ਰੋਸ਼ਨ ਨਹੀਂ ਕਰ ਰਹੇ; ਅਸੀਂ ਕੁਦਰਤ ਦੀ ਪਰਵਰਿਸ਼ ਕਰ ਰਹੇ ਹਾਂ।" ਉਨ੍ਹਾਂ ਨੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਕਾਮਿਆਂ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸਮਰਪਣ ਅਤੇ ਮਿਹਨਤ ਦੀ ਕਦਰ ਵਜੋਂ ਮਿਠਾਈਆਂ ਵੰਡੀਆਂ । ਲਗਾਏ ਗਏ ਰੁੱਖਾਂ ਦੀ ਵਿਭਿੰਨ ਕਿਸਮ ਨਾ ਸਿਰਫ਼ ਸ਼ਕਤੀ ਵਿਹਾਰ ਕੈਂਪਸ ਦੀ ਸੁੰਦਰਤਾ ਵਧਾਏਗੀ, ਸਗੋਂ ਇਲਾਕੇ ਵਿੱਚ ਹਵਾ ਦੀ ਗੁਣਵੱਤਾ ਅਤੇ ਜੈਵ-ਵਿਭਿੰਨਤਾ ਨੂੰ ਸੁਧਾਰਨ ਵਿੱਚ ਵੀ ਯੋਗਦਾਨ ਪਾਵੇਗੀ । ਪੀ ਐਸ ਪੀ ਸੀ ਐਲ ਪੰਜਾਬ ਲਈ ਵਧੇਰੇ ਟਿਕਾਊ ਅਤੇ ਵਾਤਾਵਰਣ ਪੱਖੀ ਭਵਿੱਖ ਬਣਾਉਣ ਦੇ ਉਦੇਸ਼ ਨਾਲ ਅਜਿਹੀਆਂ ਹਰੀਆਂ ਪਹਿਲਕਦਮੀਆਂ ਪ੍ਰਤੀ ਵਚਨਬੱਧ ਰਹਿੰਦਾ ਹੈ।
Punjab Bani 01 August,2024
ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ
ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ ਪਟਿਆਲਾ : ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਈਕੋ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਸਾਂਝੇ ਤੌਰ ਤੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਾਲਜ ਦੇ ਪਾਰਕ ਵਿੱਚ ਪੌਦੇ ਲਗਾਏ ਗਏ। ਪ੍ਰਿੰਸੀਪਲ ਡਾ. ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰੇਕ ਨਾਗਰਿਕ ਨੂੰ ਇੱਕ-ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਕਿ ਬਦਲ ਰਹੇ ਜਲਵਾਯੂ ਦੇ ਦੁਸ਼ਪ੍ਰਭਾਵਾਂ ਤੋਂ ਇਸ ਧਰਤੀ ਅਤੇ ਮਨੁੱਖਤਾ ਨੂੰ ਬਚਾਇਆ ਜਾ ਸਕੇ। ਇਸ ਅਵਸਰ ਤੇ ਕਾਲਜ ਕੌਸਲ ਮੈਬਰ ਡਾ.ਸ਼ਵਿੰਦਰ ਸਿੰਘ ਰੇਖੀ, ਡਾ.ਮਨਪ੍ਰੀਤ ਕੌਰ, ਰੁਪਿੰਦਰ ਸਿੰਘ (ਲਾਇਬ੍ਰੇਰੀਅਨ) ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਅਸਿ. ਪ੍ਰੋ. ਮੰਜੂ ਬਾਲਾ, ਈਕੋ ਕਲੱਬ ਮੈਬਰ ਡਾ. ਯੋਗਿਤਾ ਸਾਰਵਾਲ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਹੋਏ।
Punjab Bani 30 July,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ 'ਸਰਕਾਰੀ ਨਰਸਰੀਆਂ ਤੋਂ ਫਲਦਾਰ ਬੂਟੇ ਵਾਜਬ ਕੀਮਤਾਂ 'ਤੇ ਲੈਣ ਲਈ ਕਿਸਾਨ ਮੋਬਾਈਲ ਨੰਬਰ 7508018803 'ਤੇ ਸੰਪਰਕ ਕਰਨ' ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ । ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ । ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ 'ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ 'ਤੇ ਉਪਲਬਧ ਹਨ । ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਨੇ ਕਿਹਾ ਕਿ ਨਰਸਰੀਆਂ ਤੋਂ ਬੂਟੇ ਲੈਣ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ, ਬਾਗ਼ਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫਲਦਾਰ ਬੂਟੇ ਲਗਾਉਣ ਨਾਲ ਜਿਥੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਹੋਵੇਗੀ, ਉਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਣ ਸਣੇ ਕਿਸਾਨਾਂ ਦੀ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ। ਸ੍ਰੀਮਤੀ ਸ਼ੈਲਿੰਦਰ ਕੌਰ ਨੇ ਵਧੇਰੇ ਟਿਕਾਊ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੂਰਣ ਸਹਿਯੋਗ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀ ਖੇਤਰ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਂਦੇ ਹੋਏ ਵਾਤਾਵਰਣ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ।
Punjab Bani 30 July,2024
ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ
ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਹੋਰ ਤੇਜ਼ ਕਰਨ ਦੇ ਹੁਕਮ, ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ । ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਨੇ 18 ਜੁਲਾਈ, 2024 ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚਆਰ), ਕੈਥਲ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਢੁਕਵਾਂ ਲਾਇਸੰਸ ਪ੍ਰਾਪਤ ਕੀਤੇ ਬਿਨਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਡਿਲਿਵਰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
Punjab Bani 30 July,2024
ਪੀ.ਐਮ. ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ.ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ
ਪੀ.ਐਮ. ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ.ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 29 ਜੁਲਾਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪਟਿਆਲਾ ਵਿਚ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ । ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਜ਼ਿਲ੍ਹਾ ਪਟਿਆਲਾ ਵਿਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਕੁਝ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ. ਨਹੀਂ ਕਰਵਾਈ ਗਈ ਜਿਸ ਕਾਰਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋ ਰਿਹਾ । ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਖੇਤੀਬਾੜੀ ਵਿਭਾਗ ਬਲਾਕ ਪਟਿਆਲਾ ਦੇ ਡਾ. ਜਸਪਿੰਦਰ ਕੌਰ (95017-39428), ਬਲਾਕ ਭੂਨਰਹੇੜੀ ਦੇ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਡਾ. ਨੀਤੂ ਰਾਣੀ (87289-56448), ਬਲਾਕ ਨਾਭਾ ਦੇ ਡਾ. ਰਸ਼ਪਿੰਦਰ ਸਿੰਘ (98789-86603) ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂ (73070-59201) ਤੇ ਸੰਪਰਕ ਕਰਨ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਈ.ਕੇ.ਵਾਈ.ਸੀ. ਦਾ ਕੰਮ 1 ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
Punjab Bani 29 July,2024
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ । ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ । ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ ।
Punjab Bani 27 July,2024
ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੇ ਕੀਤਾ ਵਣ ਮਹਾਉਤਸਵ ਦਾ ਉਦਘਾਟਨ
ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੇ ਕੀਤਾ ਵਣ ਮਹਾਉਤਸਵ ਦਾ ਉਦਘਾਟਨ ਬਸੰਤ ਰਿਤੂ ਕਲੱਬ ਨੇ ਪੌਦਿਆਂ ਤੇ ਕੀਤਾ 1 ਲੱਖ ਰੁਪਏ ਦਾ ਖਰਚ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਪਿੰਡ ਪਿੰਡ ਸ਼ਹਿਰ ਸ਼ਹਿਰ ਆਓ ਰਲ ਕੇ ਲਾਈਏ ਪੌਦੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸੀ ਮੁਹਿੰਮ ਤਹਿਤ ਅੱਜ ਤ੍ਰਿਪੜੀ ਟਾਊਨ ਪਟਿਆਲਾ ਵਿਖੇ ਵਣ ਮਹਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸਾਬਕਾ ਐਮ.ਸੀ. ਸ਼ੰਕਰ ਲਾਲ ਖੁਰਾਣਾ ਅਤੇ ਜਗਦੀਸ਼ ਸ਼ੋਰੀ ਚੇਅਰਮੈਨ ਤ੍ਰਿਪੜੀ ਗੀਤਾ ਭਵਨ ਮਾਰਕੀਟ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਤ੍ਰਿਪੜੀ ਮੇਨ ਬਜ਼ਾਰ ਦੇ ਪ੍ਰਧਾਨ ਚਿੰਟੂ ਨਾਸਰਾ, ਜ਼ਸਬੀਰ ਗਾਂਧੀ, ਹਰੀ ਚੰਦ ਬਾਂਸਲ ਵੀ ਪੁੱਜੇ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਪੌਦਾ ਲਗਾ ਕੇ ਵਣ ਮਹਾ ਊਤਸਵ ਦਾ ਉਦਘਾਟਨ ਕੀਤਾ ਅਤੇ ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਅਤੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਤ੍ਰਿਪੜੀ ਵਿਖੇ ਜਿੱਥੇ ਛਾਂਦਾਰ ਪੌਦੇ ਲਗਾਏ ਗਏ ਹਨ ਉਸ ਦੇ ਨਾਲ ਨਾਲ ਉਹਨਾਂ ਦੀ ਸੁਰੱਖਿਆ ਵਾਸਤੇ ਲੋਹੇ ਦੇ ਜੰਗਲੇ ਵੀ ਲਗਾਏ ਗਏ ਅਤੇ ਇਨ੍ਹਾਂ ਪੌਦਿਆਂ ਤੇ ਕਲੱਬ ਵੱਲੋਂ ਇੱਕ ਲੱਖ ਰੁਪਏ ਖਰਚ ਕੀਤੇ ਗਏ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੇ ਵਿਚਾਰ ਰੱਖਦੇ ਹੋਏ ਆਖਿਆ ਕਿ ਸਾਡੇ ਜੀਵਨ ਦੇ ਸਾਹਾਂ ਲਈ ਪੌਦੇ ਲਗਾਉਣਾ ਅਤੀ ਜਰੂਰੀ ਹੈ ਅਤੇ ਪੰਜਾਬ ਅੰਦਰ ਛੇ ਪ੍ਰਤੀਸ਼ਤ ਜੰਗਲ ਦਾ ਰਕਬਾ ਹੈ ਜਦੋਂ ਕਿ ਇਹ ਰਕਬਾ 25 ਪ੍ਰਤੀਸ਼ਤ ਹੋਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਪੋਦਾ ਲਗਾਉਣ ਲਈ ਲੋਕਾਂ ਨੂੰ ਜਾਰਗੂਕ ਵੀ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਵਧੇਰੇ ਪੌਦੇ ਲਗਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਸਰਕਾਰ ਦੇ ਇਸ ਕੰਮ ਵਿੱਚ ਲੋਕਾਂ ਨੂੰ ਆਪਣੀ ਸ਼ਮੂਲੀਅਤ ਦੇਣ ਦੀ ਲੋੜ ਹੈ ਤਾਂ ਉਹ ਦਿਨ ਜਲਦੀ ਆ ਜਾਵੇਗਾ ਜਦੋਂ ਅਸੀਂ 25 ਪ੍ਰਤੀਸ਼ਤ ਰਕਬੇ ਤੇ ਪੌਦੇ ਲਗਾਉਣ ਵਿੱਚ ਕਾਮਯਾਬ ਹੋ ਜਾਵਾਗੇ। ਡਾ. ਬਲਬੀਰ ਸਿੰਘ ਬਸੰਤ ਰਿਤੂ ਯੂਥ ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਸਬੰਧੀ ਆਖਿਆ ਕਿ ਉਹ ਇੱਕ ਲੰਮੇ ਸਮੇਂ ਤੋਂ ਪੰਜਾਬ ਵਿੱਚ ਪਿੰਡ—ਪਿੰਡ, ਸ਼ਹਿਰ—ਸ਼ਹਿਰ ਜਾ ਕੇ ਪੌਦੇ ਲਗਾ ਰਹੇ ਹਨ ਅਤੇ ਇੱਕ ਕਰਮਯੋਗੀ ਦੀ ਉਦਾਹਰਨ ਪੇਸ਼ ਕਰਦੇ ਹੋਏ ਲੋਕਾਂ ਨੂੰ ਪੌਦੇ ਲਗਾਉਣ ਅਤੇ ਜਲ ਬਚਾਉਣ ਸਬੰਧੀ ਜਾਗਰੂਕ ਵੀ ਕਰ ਰਹੇ ਹਨ। ਉਹਨਾਂ ਇਹ ਵੀ ਆਖਿਆ ਕਿ ਪੌਦੇ ਲਗਾਉਣ ਦੇ ਨਾਲ ਨਾਲ ਪੌਦਿਆਂ ਨੂੰ ਸਿੰਚਣਾ, ਉਹਨਾਂ ਨੂੰ ਪਾਣੀ ਦੇਣਾ ਅਤੇ ਉਹਨਾਂ ਨੂੰ ਬਚਾਉਣਾ ਹੀ ਅਸਲੀ ਸੇਵਾ ਹੈ। ਇਸ ਪ੍ਰੋਗਰਾਮ ਵਿੱਚ ਜਗਦੀਸ਼ ਸੋਹੀ, ਅਮਰਜੀਤ ਸ਼ਰਮਾ ਭਾਂਖਰ, ਸਰਦੂਲ ਸਿੰਘ ਲਾਛੜੂ, ਸੰਜੀਵ ਸ਼ਰਮਾ ਸਨੌਰ, ਅਮਰਪ੍ਰੀਤ ਵਾਲੀਆ, ਅਮਰੀਸ਼ ਸ਼ਰਮਾ, ਅਸ਼ੋਕ ਨਾਸਰਾ, ਪ੍ਰਭਦਿਆਲ ਛਾਬੜਾ, ਗਵਰਧਨ ਲਾਲ ਸ਼ਰਮਾ, ਮੋਨੂੰ ਸਿੰਧੀ, ਵਿਨੈ ਸਿੰਧੀ, ਪੰਮੀ ਅਹੂਜਾ, ਸੁਰੇਸ਼ ਆਰਿਆ, ਵਿਰਧੀ, ਦੀਪਕ ਮਿੱਤਲ, ਕਰਮਜੀਤ ਸਿੰਘ, ਗਗਨ ਕਸ਼ਮੀਰੀ, ਸੁਖਦੇਵ ਢਿੱਲੋਂ, ਰਾਜਨ ਸਿੰਘ, ਹਰੀ ਚੰਦ ਬਾਂਸਲ, ਜਗਦੀਸ਼ ਕੁਮਾਰ, ਓਮ ਪ੍ਰਕਾਸ਼, ਰਾਕੇਸ਼ ਸ਼ਰਮਾ, ਅਸ਼ੋਕ ਮਹਿਤਾ, ਸੰਤੋਸ਼ ਲਾਲਵਾਨੀ, ਮੇਹਰਵਾਨ ਸਿੰਘ ਮਗੋਂ, ਪ੍ਰਦੀਪ ਸ਼ਰਮਾ, ਸਾਬਕਾ ਐਮ.ਸੀ. ਵੇਦ ਕਪੂਰ ਆਦਿ ਹਾਜਰ ਸਨ।
Punjab Bani 27 July,2024
ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਾਰੋਂ-ਪਲਾਸੌਰ ਰੋਡ ‘ਤੇ 4000 ਬੂਟੇ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਾਰੋਂ-ਪਲਾਸੌਰ ਰੋਡ ‘ਤੇ 4000 ਬੂਟੇ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਸੰਗਰੂਰ, 26 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਨਾਲ-ਨਾਲ ਹਰਿਆ-ਭਰਿਆ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ ਇਸ ਸਾਲ ਲੱਖਾਂ ਦੀ ਗਿਣਤੀ ‘ਚ ਬੂਟੇ ਲਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਸਾਰੋਂ ਤੋਂ ਪਲਾਸੌਰ ਨੂੰ ਜੋੜਦੀ ਸੜਕ ‘ਤੇ 4000 ਬੂਟੇ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲੋੜ ਨੂੰ ਸੰਜੀਦਗੀ ਨਾਲ ਮਹਿਸੂਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਹਲਕਾ ਸੰਗਰੂਰ ਵਿੱਚ ਖਾਲੀ ਪਈਆਂ ਥਾਂਵਾਂ ‘ਤੇ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਰਫ ਬੂਟੇ ਲਾਉਣ ‘ਤੇ ਹੀ ਜ਼ੋਰ ਨਹੀਂ ਦਿੱਤਾ ਗਿਆ ਸਗੋਂ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਮਗਨਰੇਗਾ ਸਕੀਮ ਤਹਿਤ ਵਣ ਮਿੱਤਰ ਵੀ ਤੈਨਾਤ ਕੀਤੇ ਜਾ ਰਹੇ ਹਨ ਜੋ ਸਮੇਂ ਸਿਰ ਪਾਣੀ ਪਾਉਣ ਦੇ ਨਾਲ-ਨਾਲ ਹੋਰ ਲੋੜੀਂਦੀ ਦੇਖਭਾਲ ਦਾ ਵੀ ਖ਼ਾਸ ਧਿਆਨ ਰੱਖਦੇ ਹਨ । ਵਿਧਾਇਕ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਹੋਰਨਾਂ ਵਿਭਾਗਾਂ ਦੀ ਵੀ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਣ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਬੀ.ਡੀ.ਪੀ.ਓਜ਼, ਸਰਕਾਰੀ ਸਕੂਲਾਂ, ਪੰਚਾਇਤਾਂ ਅਤੇ ਹੋਰਨਾਂ ਮਹਿਕਮਿਆਂ ਨੂੰ ਬੂਟੇ ਮੁਫ਼ਤ ਵੰਡੇ ਗਏ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਰੁੱਖਾਂ ਹੇਠ ਰਕਬੇ ਵਿੱਚ ਵਾਧਾ ਹੋ ਸਕੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਣ ਮੰਡਲ ਅਫ਼ਸਰ ਸੰਗਰੂਰ ਮੋਨਿਕਾ ਦੇਵੀ ਯਾਦਵ, ਵਣ ਰੇਂਜ ਅਫ਼ਸਰ ਸੰਗਰੂਰ ਸੁਖਬੀਰ ਸਿੰਘ, ਬੀਟ ਇੰਚਾਰਜ ਸਰਬਜੀਤ ਕੌਰ ਵੀ ਹਾਜ਼ਰ ਸਨ ।
Punjab Bani 26 July,2024
ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ
ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ ਸੂਬੇ ਵਿੱਚ ਬਾਗ਼ਬਾਨੀ ਅਧੀਨ ਰਕਬਾ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋਇਆ ਚੰਡੀਗੜ੍ਹ, 26 ਜੁਲਾਈ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ । ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ । ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ ਸਬਜ਼ੀਆਂ ਦੀ ਕਾਸ਼ਤ ਅਧੀਨ ਰਕਬਾ 35,009 ਹੈਕਟੇਅਰ ਦੇ ਵੱਡੇ ਵਾਧੇ ਨਾਲ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੁੰਬਾਂ ਦੀ ਕਾਸ਼ਤ, ਮੇਂਥਾ ਤੇਲ ਅਤੇ ਹਲਦੀ ਦੇ ਉਤਪਾਦਨ ਵਿੱਚ ਵਾਧੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਜਾਵਟੀ ਫੁੱਲਾਂ ਦੀ ਕਾਸ਼ਤ ਅਧੀਨ ਰਕਬਾ 1,728 ਹੈਕਟੇਅਰ ਤੋਂ ਵੱਧ ਕੇ 2,050 ਹੈਕਟੇਅਰ ਹੋ ਗਿਆ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਬਾਗ਼ਬਾਨੀ ਵਿਭਾਗ ਦੇ ਅਣਥੱਕ ਯਤਨਾਂ ਅਤੇ ਪੰਜਾਬ ਵਿੱਚ ਖੇਤੀਬਾੜੀ ਵਿਭਿੰਨਤਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰ-ਦਰਸ਼ੀ ਸੋਚ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਧੀਨ ਬਾਗ਼ਬਾਨੀ ਦੀ ਕਾਸ਼ਤ ਵਿੱਚ ਵਾਧਾ ਟਿਕਾਊ ਖੇਤੀ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਅਹਿਮ ਸਿੱਧ ਹੋਵੇਗਾ । ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਸਬੂਤ ਹੈ । ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਸੋਧੇ ਹੋਏ ਨਵੇਂ ਨਰਸਰੀ ਨਿਯਮ ਵੀ ਜਾਰੀ ਕੀਤੇ ਹਨ ।
Punjab Bani 26 July,2024
ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ
ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ -ਜਨ ਸੁਵਿਧਾ ਕੈਂਪ ਚ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਭ -ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪਿੰਡ-ਪਿੰਡ ਜਾਣਗੇ ਅਧਿਕਾਰੀ-ਏ.ਡੀ.ਸੀ ਕੰਚਨ ਨਾਭਾ, 26 ਜੁਲਾਈ :'ਆਪ ਦੀ ਸਰਕਾਰ ਆਪ ਦੇ ਦੁਆਰ' ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋੰ ਕੀਤੇ ਉਪਰਾਲੇ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਰੋਹਟੀ ਬਸਤਾ ਵਿਖੇ ਲਗਾਏ ਜਨ ਸੁਵਿਧਾ ਕੈੰਪ ਮੌਕੇ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ 'ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਨ ਨਾਭਾ ਤਰਸੇਮ ਚੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਅਿਾ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ, ਜਿਸ ਕਰਕੇ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ। ਜਦੋਂਕਿ ਏ.ਡੀ.ਸੀ. ਕੰਚਨ ਨੇ ਕੈਂਪ ਦਾ ਜਾਇਜਾ ਲੈਂਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।ਮੈਡਮ ਕੰਚਨ ਨੇ ਕਿਹਾ ਕਿ ਕੈਂਪ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ। ਲੋਕਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਲੋਕਾਂ ਵਿੱਚ ਜਾ ਰਿਹਾ ਹੈ। ਜਨ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਪੁੱਤਰ ਐਡਵੋਕੇਟ ਰਾਹੁਲ ਸੈਣੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ 'ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਇਸ ਮੌਕੇ ਬੂਟੇ ਵੀ ਲਗਾਏ ਗਏ। ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ, ਜਨਮ ਤੇ ਮੌਤ ਦੇ ਸਰਟੀਫਿਕੇਟ, ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਕਿਰਤ ਵਿਭਾਗ ਦੀ ਲਾਲ ਕਾਪੀ ਬਣਵਾਉਣ ਸਮੇਤ ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ। ਇਸ ਮੌਕੇ ਤਹਿਸੀਲਦਾਰ ਨਾਭਾ ਸ਼ੀਸਪਾਲ ਸਿੰਗਲਾ, ਬੀ.ਡੀ.ਪੀ.ਓ. ਪਟਿਆਲਾ ਦਿਹਾਤੀ ਬਲਜੀਤ ਸਿੰਘ ਸੋਹੀ, ਨਾਇਬ ਤਹਿਸੀਲਦਾਰ ਗੁਰਮਨ ਗੋਲਡੀ, ਸੀ.ਡੀ.ਪੀ.ਓ. ਜਸਵੀਰ ਕੌਰ, ਅਮਨਦੀਪ ਸਿੰਘ ਭੁੱਲਰ, ਜੈ ਸ਼ਰਮਾ, ਸੁਰੇਸ਼ ਰਾਏ, ਹਰਪਾਲ ਸਿੰਘ ਵਿਰਕ ਅਤੇ ਪਿੰਡ ਵਾਸੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 26 July,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ ਪਟਿਆਲਾ, 26 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅਸਰਪੁਰ ਵਿਖੇ ਟਮਾਟਰ ਦੀ ਫਸਲ ਦੀਆਂ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਕਿਸਾਨ ਵਿਗਿਆਨੀ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਵਿਚ ਪਿੰਡ ਅਸਰਪੁਰ, ਜੋਗੀਪੁਰ, ਫਤਿਹਪੁਰ, ਕਰਤਾਰਪੁਰ ਅਤੇ ਪੂਨੀਆਂ ਦੇ ਤਕਰੀਬਨ 80 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਗਿਆਨੀਆਂ ਦੇ ਨਾਲ-ਨਾਲ ਪੀ.ਏ.ਯੂ., ਲੁਧਿਆਣਾ ਦੇ ਸਬਜ਼ੀ ਵਿਭਾਗ ਦੇ ਵਿਗਿਆਨੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ। ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਕਮ ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੇ.ਵੀ.ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ, ਖੇਤ ਦਿਵਸ ਅਤੇ ਕਿਸਾਨ ਮੇਲਿਆਂ ਆਦਿ ਬਾਰੇ ਜਾਣਕਾਰੀ ਦਿੱਤੀ। ਪੀ.ਏ.ਯੂ. ਤੋਂ ਆਏ ਸਬਜ਼ੀ ਬਰੀਡਰ ਡਾ. ਸ਼ੈਲੇਸ਼ ਜਿੰਦਲ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਟਮਾਟਰ ਦੀਆਂ ਸੁਧਰੀਆਂ ਕਿਸਮਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਦੀਆਂ ਵਿਗਿਆਨਕ ਸਿਫਾਰਸ਼ਾਂ ਬਾਰੇ ਜਾਣਕਾਰੀ ਦਿੱਤੀ । ਇਸੇ ਤਰ੍ਹਾਂ ਡਾ. ਅਭਿਸ਼ੇਕ, ਪੌਦਾ ਰੋਗ ਵਿਗਿਆਨੀ (ਸਬਜ਼ੀਆਂ), ਪੀ.ਏ.ਯੂ. ਨੇ ਟਮਾਟਰ ਦੀ ਫਸਲ ਤੇ ਹਮਲਾ ਕਰਨ ਵਾਲੇ ਵਿਸ਼ਾਣੂ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਸੁਚੱਜੀ ਰੋਕਥਾਮ ਦੀਆਂ ਤਕਨੀਕਾਂ ਬਾਰੇ ਚਾਨਣਾ ਪਾਇਆ। ਡਾ. ਐਚ. ਐਸ. ਭੁੱਲਰ, ਕੀਟ ਵਿਗਿਆਨੀ (ਸਬਜ਼ੀਆਂ) ਨੇ ਟਮਾਟਰ ਦੇ ਹਾਨੀਕਾਰਕ ਕੀੜਿਆਂ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ ਬਾਰੇ ਦੱਸਿਆ। ਇਸ ਪ੍ਰੋਗਰਾਮ ਵਿਚ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਟਮਾਟਰ ਦੀ ਸਿਹਤਮੰਦ ਨਰਸਰੀ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਟਮਾਟਰ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੇ ਮੁੱਲ ਵਾਧੇ ਵਾਸਤੇ ਵੀ ਉਪਰਾਲੇ ਕਰਨ । ਇਸ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਟਮਾਟਰ ਦੀ ਫਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਸਰਵਪੱਖੀ ਰੋਕਥਾਮ ਦੇ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਕਿਸਾਨ ਮਿਲਣੀ ਵਿਚ ਅਸਰਪੁਰ ਅਤੇ ਨਾਲ ਦੇ ਪਿੰਡਾਂ ਤੋਂ ਆਏ ਅਗਾਂਹਵੱਧੂ ਕਿਸਾਨਾਂ ਗੁਰਮੀਤ ਸਿੰਘ, ਬਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਟਮਾਟਰ ਦੀ ਫਸਲ ਦੇ ਉਤਪਾਦਨ ਸਬੰਧੀ ਦਰਪੇਸ਼ ਮੁਸ਼ਕਿਲਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਹੱਲ ਜਾਣੇ। ਪਿੰਡ ਦੇ ਕਿਸਾਨਾਂ ਨੇ ਵਿਗਿਆਨੀਆਂ ਦੀ ਟੀਮ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਧੰਨਵਾਦ ਵੀ ਕੀਤਾ।
Punjab Bani 26 July,2024
ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ
ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ ਚੰਡੀਗੜ੍ਹ, 25 ਜੁਲਾਈ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ । ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਕਾਇਆ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਉਨ੍ਹਾਂ ਨੇ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਜਿਨ੍ਹਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਜੇ ਬਕਾਇਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਵਾਸਤੇ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲਦ ਵੈਰੀਫਿਕੇਸ਼ਨ ਕਰਵਾ ਲੈਣ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਸੂਬੇ ਵਿੱਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਲਾਗੂ ਕਰ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕੁੱਝ ਕਿਸਾਨ ਨਿੱਜੀ ਕਾਰਨਾਂ ਕਰਕੇ 01 ਨਵੰਬਰ ਤੇ 08 ਦਸੰਬਰ, 2023 ਅਤੇ ਬਾਅਦ ਵਿੱਚ 18 ਮਾਰਚ, 2024 ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾ ਸਕੇ ਸਨ, ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਦੁਬਾਰਾ ਸਮਾਂ ਦਿੱਤਾ ਗਿਆ ਹੈ ।
Punjab Bani 25 July,2024
ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ
ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ ਪਟਿਆਲਾ, 25 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸਾਹਿਬ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ "ਵਣ ਮਹਾਂਉਤਸਵ " ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਨੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ ਗਏ ਜਿਨ੍ਹਾਂ ਵਿੱਚ ਗੁਲਮੋਹਰ,ਅਮਲਤਾਸ, ਨਿੰਮ, ਪਿੱਪਲ,ਬੋਹੜ, ਅਮਰੂਦ, ਜਾਮਣ, ਟਾਹਲੀ ਆਦਿ ਦੇ ਬੂਟੇ ਸਕੂਲ ਦੇ ਵਿਹੜੇ ਵਿੱਚ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ, ਸਾਫ਼ ਸੁਥਰਾ ਅਤੇ ਕੁਦਰਤ ਦੀ ਗੋਦ ਨੂੰ ਹਰਿਆ ਭਰਿਆ ਰੱਖਣ ਲਈ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ, ਜਿਸ ਵਿੱਚ ਸਭ ਨੂੰ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ । ਇਸ ਮੌਕੇ ਸਕੂਲ ਇੰਚਾਰਜ ਗਗਨਦੀਪ ਬਾਂਸਲ ਅਤੇ ਈਕੋ ਕਲੱਬ ਦੇ ਇੰਚਾਰਜ ਮੈਡਮ ਵਿਪਨੀਤ ਕੌਰ, ਸਮੂਹ ਸਟਾਫ ਅਤੇ ਵਿਦਆਰਥੀ ਵੀ ਸ਼ਾਮਿਲ ਹੋਏ। ਬੂਟਿਆਂ ਦੇ ਪਾਲਣਹਾਰ ਮਾਲੀ ਜਗਤਾਰ ਸਿੰਘ ਤੇ ਰਾਜੇਸ਼ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਬੱਚਿਆਂ ਨੂੰ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ।
Punjab Bani 25 July,2024
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 24 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ । ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ । ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।
Punjab Bani 24 July,2024
ਪੀ.ਐਸ.ਟੀ.ਸੀ.ਐਲ. ਨੇ ਵਣ ਮਹਾਂਉਤਸਵ ਸਮਾਗਮ ਦੌਰਾਨ 'ਗਰੀਨ ਪੀ.ਐਸ.ਟੀ.ਸੀ.ਐਲ. ਮੁਹਿੰਮ ਦਾ ਜਸ਼ਨ ਮਨਾਇਆ
ਪੀ.ਐਸ.ਟੀ.ਸੀ.ਐਲ. ਨੇ ਵਣ ਮਹਾਂਉਤਸਵ ਸਮਾਗਮ ਦੌਰਾਨ 'ਗਰੀਨ ਪੀ.ਐਸ.ਟੀ.ਸੀ.ਐਲ. ਮੁਹਿੰਮ ਦਾ ਜਸ਼ਨ ਮਨਾਇਆ ਪਟਿਆਲਾ 24 ਜੁਲਾਈ : 2016 ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ 'ਗਰੀਨ ਪੀ.ਐਸ.ਟੀ.ਸੀ.ਐਲ" ਪਹਿਲ ਕਦਮੀ ਦੇ ਨਾਲ, ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ 19 ਜੁਲਾਈ, 2024 ਤੋਂ 31 ਜੁਲਾਈ, 2024 ਤੱਕ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਪੀ.ਐਸ.ਟੀ.ਸੀ.ਐਲ ਦੇ ਨਿਰਦੇਸ਼ਕ ਪ੍ਰਬੰਧਕੀ, ਨੇਮ ਚੰਦ ਵੱਲੋਂ 400 kV ਸਬ- ਸਟੇਸ਼ਨ ਬਹਿਮਣ ਜੱਸਾ ਸਿੰਘ ਵਿੱਚ 24 ਜੁਲਾਈ, 2024 ਨੂੰ ਵਣ ਮਹਾਂਉਤਸਵ ਦੇ ਜਸ਼ਨ ਨੂੰ ਮਨਾਉਂਦੇ ਹੋਏ ਬੂਟੇ ਲਗਾਏ ਗਏ। ਇਹ ਪੌਦੇ ਲਗਾਉਣ ਦੀ ਪਹਿਲਕਦਮੀ ਸੰਸਥਾ ਦੀ ਸਥਿਰਤਾ ਅਤੇ ਹਰਿਆਲੀ ਵਾਲੇ ਪੀ.ਐਸ.ਟੀ.ਸੀ.ਐਲ ਦੇ ਪ੍ਰਚਾਰ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇੰਜੀ. ਰਾਜੀਵ ਕੁਮਾਰ ਗੁਪਤਾ, ਪ੍ਰਮੁੱਖ ਇੰਜੀ/ਐਚ.ਆਈ.ਐਸ ਤੇ ਡੀ, ਇੰਜੀ: ਉਦੈਦੀਪ ਸਿੰਘ ਢਿੱਲੋਂ, ਉਪ ਮੁੱਖ ਇੰਜੀ:/ਪੀ ਤੇ ਐੱਮ ਬਠਿੰਡਾ, ਇੰਜੀ: ਮੋਹਿਤ ਗੁਪਤਾ, ਸੀਨੀ.ਕਾ.ਕਾ.ਇੰਜੀ. ਟੂ ਨਿਰਦੇਸ਼ਕ/ਪ੍ਰਬੰਧਕੀ ਅਤੇ ਇੰਜੀ: ਫਤਿਹਪਾਲ ਸਿੰਘ, ਵਧੀਕ ਨਿਗਰਾਨ ਇੰਜੀ/ਪੀ ਤੇ ਐਮ ਬਠਿੰਡਾ, ਵੱਲੋਂ ਗਰਮ ਜੋਸ਼ੀ ਨਾਲ ਇਸ ਸਮਾਗਮ ਵਿੱਚ ਹਿੱਸਾ ਲਿਆ ਗਿਆ। ਪੀ.ਐਸ.ਟੀ.ਸੀ.ਐਲ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਵਣ ਮਹਾਂਉਤਸਵ ਦੇ ਸਮਾਗਮ ਵਿੱਚ ਹਿੱਸਾ ਲਿਆ। ਦੱਸਣਯੋਗ ਹੈ ਕਿ 400 kV ਸਬ-ਸਟੇਸ਼ਨ ਬਹਿਮਣ ਜੱਸਾ ਸਿੰਘ ਵਿੱਚ ਪਹਿਲਾਂ ਹੀ ਵਣ ਮਹਾਂਉਤਸਵ ਮੁਹਿੰਮ ਦੇ ਚਲਦੇ ਕਾਫੀ ਬੂਟੇ ਲਗਾਏ ਹੋਏ ਸਨ। ਜਿਸ ਨੂੰ ਦੇਖਦੇ ਹੋਏ ਨਿਰਦੇਸ਼ਕ/ਪ੍ਰਬੰਧਕੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਭਰਪੂਰ ਸਲਾਘਾਂ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਵਧੀਆਂ ਕੰਮ ਕਰਨ ਲਈ ਹੱਲਾ-ਸ਼ੇਰੀ ਦਿੱਤੀ ਅਤੇ ਪ੍ਰੇਰਿਤ ਕੀਤਾ। ਪੀ.ਐਸ.ਟੀ.ਸੀ.ਐਲ. ਦੇ ਸਾਰੇ ਅਫਸਰ ਸਹਿਬਾਨਾਂ ਨੂੰ ਵੱਖ-ਵੱਖ ਸਬ ਸਟੇਸ਼ਨਾਂ, ਦਫ਼ਤਰਾਂ ਅਤੇ ਰਿਹਾਇਸ਼ੀ ਕਲੋਨੀਆਂ ਵਿਖੇ ਖਾਲੀ ਪਈ ਜ਼ਮੀਨ 'ਤੇ ਬੂਟੇ ਲਗਾਉਣ ਦਾ ਕੰਮ ਸੌਂਪਿਆ ਗਿਆ ਹੈ। ਇਹ ਪਹਿਲ ਵਾਤਾਵਰਣ ਨੂੰ ਅਨੁਕੂਲ ਬਣਾਉਣ ਵਿੱਚ ਯੋਗਦਾਨ ਪਾਉਂਦੀ ਹੈ। ਇਸ ਮੌਕੇ ਤੇ ਨਿਰਦੇਸ਼ਕ/ਪ੍ਰਬੰਧਕੀ, ਨੇਮ ਚੰਦ ਵੱਲੋਂ ਲੋਕਾਂ ਨੂੰ ਘੱਟੋ- ਘੱਟ ਦੋ ਬੂਟੇ ਲਗਾ ਕੇ ਵਣ ਮਹਾਂਉਤਸਵ ਦੀ ਮੁਹਿੰਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਵਾਤਾਵਰਨ ਸੰਭਾਲ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜੋ ਕਿ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ।
Punjab Bani 24 July,2024
ਆਈ. ਪੀ. ਐਸ. ਫਾਊਂਡੇਸ਼ਨ ਨੇ ਕੀਤੀ ਚੰਬਲ ਫਰਟੀਲਾਈਜ਼ਰ ਅਤੇ ਕੇ. ਕੇ. ਬਿਰਲਾ ਮੌਮੋਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਆਈ. ਪੀ. ਐਸ. ਫਾਊਂਡੇਸ਼ਨ ਨੇ ਕੀਤੀ ਚੰਬਲ ਫਰਟੀਲਾਈਜ਼ਰ ਅਤੇ ਕੇ. ਕੇ. ਬਿਰਲਾ ਮੌਮੋਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਪਟਿਆਲਾ, 24 ਜੁਲਾਈ : ਅੱਜ ਆਈ. ਪੀ. ਐਸ. ਫਾਊਂਡੇਸ਼ਨ ਵੱਲੋਂ ਚੰਬਲ ਫਰਟੀਲਾਈਜ਼ਰ ਅਤੇ ਕੇਕੇ ਬਿਰਲਾ ਮੌਮੋਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਟਿਆਲਾ ਅਤੇ ਸੰਗਰੂਰ ਦੇ ਪਿੰਡਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਪਿੰਡ ਗਾਜੇਵਾਸ 350, ਦਿਆਲਗੜ੍ਹ 350 ਰੌਸ਼ਨ ਸਿੰਘ ਵਾਲਾ 340,ਡੇਲੇਵਾਲ 300, ਸ਼ਾਹਪੁਰ 350,ਭਾਨਰਾ326,ਖੇੜੀ ਮੱਲਾਂ 300, ਤ੍ਰੌੜਾ ਖੁਰਦ ਵਿੱਚ 300 ਬੂਟੇ ਲਗਾਏ ਗਏ ਇਹਨਾਂ ਬੂਟਿਆਂ ਦੀ ਦੇਖਰੇਖ ਪਿੰਡ ਵਾਸੀਆਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਕੀਤੀ ਜਾਵੇਗੀ ਅਤੇ ਸਮੇਂ ਸਮੇਂ ਤੇ ਆਈਪੀਐਸ ਫਾਊਂਡੇਸ਼ਨ ਦੇ ਫੀਲਡ ਆਫਿਸਰ ਨਿਗਰਾਨੀ ਕਰਨਗੇ ਇਸ ਮੁਹਿੰਮ ਵਿੱਚ ਲੱਗਣ ਵਾਲੇ ਬੂਟਿਆਂ ਦੀਆਂ ਕਿਸਮਾਂ ਮੂਲ ਪੰਜਾਬ ਦੇ ਰੁੱਖਾਂ ਦੀਆਂ ਕਿਸਮਾਂ ਹਨ ਜਿਨਾਂ ਵਿੱਚ ਬੋਹੜ,ਪਿੱਪਲ, ਲਸੂੜਾ ,ਪਿਲਖਣ , ਜੰਡ ਨਿੰਮ, ਕਰੀਰ, ਦੇਸੀ ਅੰਬ, ਆਦਿ ਰੁੱਖ ਹਨ ਜੋ ਕਿ ਪੰਜਾਬ ਦੇ ਵਾਤਾਵਰਨ ਦੇ ਅਨੁਕੂਲ ਹਨ। ਆਈਪੀਐਸ ਫਾਊਂਡੇਸ਼ਨ ਤੋਂ ਜਿਲਾ ਕੋਆਰਡੀਨੇਟਰ ਹਰਦੀਪ ਸਿੰਘ ਨੇ ਕਿਹਾ ਕਿ ਰੁੱਖਾਂ ਦਾ ਸਾਡੇ ਜੀਵਨ ਵਿੱਚ ਬਹੁਤ ਹੀ ਮਹੱਤਵਪੂਰਨ ਰੋਲ ਹੈ ਜਿਵੇਂ ਕਿ ਪੰਜਾਬ ਵਿੱਚ ਤਕਰੀਬਨ 6 ਪ੍ਰਤੀਸ਼ਤ ਜੰਗਲ ਹੀ ਬਚਿਆ ਹੈ ਇਸ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਜਿਸ ਨਾਲ ਧਰਤੀ ਦਾ ਤਾਪਮਾਨ ਅਤੇ ਵਾਤਾਵਰਨ ਵਿੱਚ ਸੰਤੁਲਨ ਪੈਦਾ ਕੀਤਾ ਜਾ ਸਕੇ। "ਸਾਡਾ ਮੰਨਣਾ ਹੈ ਕਿ ਲਗਾਇਆ ਗਿਆ ਹਰ ਰੁੱਖ ਇੱਕ ਸਿਹਤਮੰਦ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਇੱਕ ਕਦਮ ਹੈ। ਸਾਡਾ ਟੀਚਾ ਸਿਰਫ਼ ਰੁੱਖ ਲਗਾਉਣਾ ਨਹੀਂ ਹੈ, ਸਗੋਂ ਸਮਾਜ ਨੂੰ ਵਾਤਾਵਰਨ ਸੰਭਾਲ ਵਿੱਚ ਸਰਗਰਮ ਭਾਗੀਦਾਰੀ ਲੈਣ ਲਈ ਪ੍ਰੇਰਿਤ ਕਰਨਾ ਹੈ," ਰੁੱਖ ਲਾਉਣ ਦੀ ਮੁਹਿੰਮ ਨੂੰ ਪਿੰਡਾਂ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਅਤੇ ਸਥਾਨਕ ਲੋਕ ਹੁੰਮ ਹੁੰਮਾ ਕੇ ਸਭ ਮੁਹਿੰਮ ਵਿੱਚ ਹਿੱਸਾ ਲੈ ਰਹੇ ਹਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰਤੀ ਸਮਾਜ ਨੂੰ ਪ੍ਰੇਰਿਤ ਕਰ ਰਹੇ ਹਨ ਆਈਪੀਐਸ ਫਾਊਂਡੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਚੰਬਲ ਫਰਟੀਲਾਈਜ਼ਰ ਦੇ ਸਹਿਯੋਗ ਨਾਲ ਭੂਮੀ ਪ੍ਰੋਜੈਕਟ ਰਾਹੀਂ ਚਲਾਈ ਜਾ ਰਹੀ ਹੈ । ਇਸ ਸੀਜ਼ਨ ਵਿਚ 25 ਪਿੰਡਾਂ ਵਿਚ ਰੁੱਖ ਲਗਾਉਣ ਦਾ ਟੀਚਾ ਹੈ।
Punjab Bani 24 July,2024
ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ
ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦਾ ਇੰਨ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਲਈ ਰਣਨੀਤੀ ਉਲੀਕਣ ਸਬੰਧੀ ਬੈਠਕ ਵਟਸ ਐਪ ਅਤੇ ਹੋਰ ਆਧੁਨਿਕ ਐਪਸ ਰਾਹੀਂ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ ਮਸ਼ੀਨਰੀ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ ਡੇਲਾਇਟ ਕੰਪਨੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਬਣਾਈ ਜਾਣ ਵਾਲੀ ਰਣਨੀਤੀ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਚਰਚਾ ਪਰਾਲੀ ਪ੍ਰਬੰਧਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ: ਸ਼ੌਕਤ ਅਹਿਮਦ ਪਰੇ ਪਟਿਆਲਾ, 23 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਡੇਲਾਇਟ ਕੰਪਨੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਯੋਜਨਾ 'ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚਤਿੰਨ ਲੱਖ 22 ਹਜ਼ਾਰ ਹੈਕਟੇਅਰਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਅਤੇ ਇਸ ਵਿਚੋਂ 6 ਫ਼ੀਸਦੀ ਰਕਬਾ ਬਾਸਮਤੀ ਹੇਠ ਅਤੇ 94 ਫ਼ੀਸਦੀ 'ਚ ਝੋਨੇ ਦੀਆਂ ਹੋਰ ਕਿਸਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਤਕਰੀਬਨ 15 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ਦਾ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਜ਼ਰੂਰੀ ਹੈ ਕਿ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਡੇਲਾਇਟ ਕੰਪਨੀ ਜਿਸ ਵੱਲੋਂ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ ਕਿ ਕਿਹੜੇ ਦਿਨ ਕਿਹੜਾ ਕੰਮ ਕੀਤਾ ਜਾਣਾ ਹੈ ਤਾਂ ਜੋ ਵਾਢੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਟਸ ਐਪ ਰਾਹੀਂ ਅਤੇ ਹੋਰ ਆਧੁਨਿਕ ਐਪਸ ਦੀ ਮਦਦ ਨਾਨ ਕਿਸਾਨਾਂ ਤੱਕ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਪਹੁੰਚਾਉਣ ਲਈ ਡੇਲਾਇਟ ਕੰਪਨੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਕਿਸਾਨਾਂ ਲਈ ਲਾਂਚ ਕੀਤਾ ਜਾਵੇ ਜਾਵੇਗਾ। ਇਸ ਮੌਕੇ ਡੇਲਾਇਟ ਕੰਪਨੀ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਮਸ਼ੀਨਰੀ ਬੁੱਕ ਕਰਵਾਉਣ ਸਬੰਧੀ ਤਿਆਰ ਕੀਤੀ ਗਈ ਐਪ ਸਬੰਧੀ ਡੈਮੋ ਦਿੱਤਾ ਗਿਆ, ਜਿਸ ਨਾਲ ਜਿਥੇ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ, ਉਥੇ ਹੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਸੀ.ਆਰ.ਐਮ. ਗਤੀਵਿਧੀਆਂ ਸਬੰਧੀ ਤਿਆਰ ਕੀਤੀ ਗਈ ਆਪਣੀ ਰਿਪੋਰਟ ਵੀ ਮੀਟਿੰਗ ਦੌਰਾਨ ਪੇਸ਼ ਕੀਤੀ। ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੇ ਸੁਝਾਓ ਵੀ ਜਾਣੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਪੀ.ਐਸ.ਸੀ.ਬੀ ਤੋਂ ਮੋਹਿਤ ਕੁਮਾਰ, ਡੇਲਾਈਟ ਕੰਪਨੀ ਤੋਂ ਵੀਰਾਲ ਠੱਕਰ, ਦੇਬਾਸ਼ੀਸ਼ ਬਿਸਵਾਸ, ਵਿਵੇਕ ਮਿੱਤਲ, ਪ੍ਰਤੀਕ ਕੰਵਲ, ਐਸ. ਸੈਨਗੁਪਤਾ, ਸ਼ੇਨੀਲਾ ਕੰਨੂਮਲੀ, ਸਵਰਨੀਮ ਨੇਵਾ, ਗਰੀਮਾ ਰਾਵਤ ਤੇ ਪ੍ਰਕਾਸ਼ ਝਾਅ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
Punjab Bani 23 July,2024
ਸਰਕਾਰੀ ਸਕੂਲ ਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ
ਸਰਕਾਰੀ ਸਕੂਲ ਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ ਬਸੰਤ ਰਿਤੁ ਕਲੱਬ ਨੇ 500 ਪਿੰਡਾ ਵਿੱਚ 3,50,000 ਪੌਦੇ ਲਗਾਏ ਪਟਿਆਲਾ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਪਿੰਡ—ਪਿੰਡ, ਸ਼ਹਿਰ ਸ਼ਹਿਰ ਪੌਦੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ ਤੇ ਚਲਾਈ ਜਾ ਰਹੀ ਹੈ। ਇਸੀ ਮੁਹਿਮ ਤਹਿਤ ਪਿੰਡ ਮਨੋਲੀ ਸੂਰਤ ਦੇ ਸਰਕਾਰੀ ਸਕੂਲ ਅਤੇ ਪਿੰਡ ਦੇ ਸ਼ਮਸ਼ਾਨ ਘਾਟ ਅਤੇ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ ਗਏ। ਪ੍ਰੋਗਰਾਮ ਦਾ ਉਦਘਾਟਨ ਪਿੰਡ ਦੇ ਸਰਕਾਰੀ ਸਕੂਲ ਵਿਖੇ ਕੀਨੂੰ ਦਾ ਪੌਦਾ ਲਗਾ ਕੇ ਕੀਤਾ ਗਿਆ ਅਤੇ ਅੱਜ ਦੇ ਇਸ ਵਣ ਮਹਾ ਉਤਸਵ ਪ੍ਰੋਗਰਾਮ ਦੀ ਪ੍ਰਧਾਨਗੀ ਮਾਰਕੀਟ ਕਮੇਟੀ ਲਾਲੜੂ ਦੇ ਸਕੱਤਰ ਗੁਰਮੀਤ ਸਿੰਘ ਨੇ ਕੀਤੀ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਬਸੰਤ ਰਿਤੂ ਕਲੱਬ ਵਲੋਂ ਸਾਲ 2000 ਤੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਤੱਕ ਕਲੱਬ ਵੱਲੋਂ ਪੰਜਾਬ ਦੇ 5 ਜਿਲਿਆ ਦੇ 500 ਪਿੰਡਾਂ ਵਿੱਚ 3,50,000 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਕਲੱਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਨਾਲ ਜ਼ੋੜ ਕੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਅਰੰਭਿਆ ਜਾ ਰਿਹਾ ਹੈ ਅਤੇ ਉਹਨਾਂ ਇਹ ਵੀ ਆਖਿਆ ਕਿ ਕਲੱਬ ਦੀ ਕੋਸ਼ਿਸ਼ ਹੈ ਕਿ ਜਿੱਥੇ ਉਹ ਪੌਦੇ ਲਗਾ ਰਹੇ ਹਨ ਉਸ ਦੇ ਨਾਲ ਨਾਲ ਲੋਕਾਂ ਨੂੰ ਜਲ ਬਚਾਉਣ ਲਈ ਵੀ ਜਾਗਰੂਕ ਕੀਤਾ ਜਾਵੇ। ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਨੇ ਆਪਣੇ ਵਿਚਾਰ ਰੱਖਦੇ ਹੋਏ ਆਖਿਆ ਕਿ ਬਸੰਤ ਰਿਤੂ ਕਲੱਬ ਵੱਲੋਂ ਪਿੰਡ—ਪਿੰਡ, ਸ਼ਹਿਰ ਸ਼ਹਿਰ ਜ਼ੋ ਮੁਹਿੰਮ ਚਲਾਈ ਜਾ ਰਹੀ ਹੈ ਉਹ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਸਾਨੂੰ ਸਾਰਿਆ ਨੂੰ ਆਪਣੇ ਜੀਵਨ ਵਿੱਚ ਘੱਟੋ—ਘੱਟ ਦਸ ਪੌਦੇ ਲਗਾ ਕੇ ਉਹਨਾਂ ਨੂੰ ਸਿੰਚਣ ਦੀ ਲੋੜ ਹੈ। ਸਕੂਲ ਦੀ ਹੈਡ ਟੀਚਰ ਅਨੀਤਾ ਗਰਗ ਨੇ ਆਖਿਆ ਕਿ ਸਾਡੇ ਪਿੰਡ ਵਿੱਚ ਅੱਜ ਜ਼ੋ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ ਉਸ ਲਈ ਉਹ ਨਿਜੀ ਤੌਰ ਤੇ ਪਿੰਡ ਦੀ ਪੰਚਾਇਤ, ਪਿੰਡ ਦੇ ਯੂਥ ਕਲੱਬ ਅਤੇ ਬਸੰਤ ਰਿਤੂ ਯੂਥ ਕਲੱਬ ਦੀ ਨਿੱਘੇ ਸ਼ਬਦਾਂ ਵਿੱਚ ਸ਼ਲਾਘਾ ਕਰਦੇ ਹਨ। ਇਸ ਪ੍ਰੋਗਰਾਮ ਵਿੱਚ ਹਰਜਿੰਦਰ ਕੋਰ, ਜ਼ਸਵਿੰਦਰ ਸਿੰਘ, ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ।
Punjab Bani 22 July,2024
ਪੀ ਐਸ ਟੀ ਸੀ ਐਲ ਵੱਲੋਂ ਵਣ ਮਹਾਂਉਤਸਵ ਮੁਹਿੰਮ ਸ਼ੁਰੂ
ਪੀ ਐਸ ਟੀ ਸੀ ਐਲ ਵੱਲੋਂ ਵਣ ਮਹਾਂਉਤਸਵ ਮੁਹਿੰਮ ਸ਼ੁਰੂ ਪਟਿਆਲਾ : ‘ਰੁੱਖ ਲਗਾਉ, ਪੰਜਾਬ ਨੂੰ ਸਵਰਗ ਬਣਾਉ' ਦੇ ਨਾਰੇ ਹੇਠ ਪੀ.ਐੱਸ.ਟੀ.ਸੀ.ਐੱਲ ਵੱਲੋ ‘ਵਣ- ਮਹਾਂਉਤਸਵ' 2024 ਦਾ ਸਮਾਰੋਹ ਸਾਲ 2016 ਦੌਰਾਨ ਸ਼ੁਰੂ ਕੀਤੀ ਮੁਹਿੰਮ ਅਭਿਆਨ (ਗਰੀਨ ਪੀ.ਐਸ.ਟੀ.ਸੀ.ਐਲ) ਦੇ ਹਿੱਸੇ ਵਜੋਂ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ 19 ਤੋਂ 31 ਜੁਲਾਈ 2024 ਤੱਕ ਵਣ-ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਅਧੀਨ ਪੀ.ਐਸ.ਟੀ.ਸੀ.ਐਲ ਦੇ ਵੱਖ-ਵੱਖ ਸਬ-ਸਟੇਸ਼ਨਾਂ ਅਤੇ ਰਿਹਾਇਸ਼ੀ ਕਲੌਨੀਆਂ ਵਿੱਖੇ ਖਾਲੀ ਪਈ ਥਾਂਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਟਿੱਚਾ ਮਿਥਿਆ ਗਿਆ ਹੈ। ਸੀ.ਏ. ਵਿਨੋਦ ਬਾਂਸਲ, ਨਿਰਦੇਸ਼ਕ/ਵਿੱਤ ਤੇ ਵਣਜ, ਪੀ.ਐਸ.ਟੀ.ਸੀ.ਐਲ. ਅਤੇ ਇੰਜ: ਵਰਦੀਪ ਸਿੰਘ ਮੰਡੇਰ, ਨਿਰਦੇਸ਼ਕ/ਤਕਨੀਕੀ, ਪੀ.ਐਸ.ਟੀ.ਸੀ.ਐਲ. ਵਲੋਂ ਅੱਜ 20 ਜੁਲਾਈ 2024 ਨੂੰ 400 ਕੇ.ਵੀ. ਸਬ-ਸਟੇਸ਼ਨ, ਰੋਪੜ ਵਿੱਖੇ ਰੁੱਖ ਲਗਾ ਕੇ ਇਸ ਮੁੰਹਿਮ ਦੀ ਸੁਰੂਆਤ ਕੀਤੀ ਗਈ। ਪੀ.ਐਸ.ਟੀ.ਸੀ.ਐਲ. ਦੇ ਸਾਰੇ ਸੀਨੀਅਰ ਅਫ਼ਸਰਾਂ ਨੂੰ ਵੱਖ ਵੱਖ ਸਬ ਸਟੇਸ਼ਨਾਂ ਵਿੱਖੇ ਵਣ-ਮਹਾਂਉਤਸਵ ਸਫਲਤਾ ਪੂਰਵਕ ਮਨਾਉਣਾ ਯਕੀਨੀ ਬਣਾਉਣ ਲਈ ਕਿਹਾ ਕੀਤਾ ਗਿਆ ਹੈ ਤਾਂ ਜੋ ਇਸ ਮੁੰਹਿਮ ਦੌਰਾਨ ਪੀ.ਐਸ.ਟੀ.ਸੀ.ਐਲ. ਦੇ ਵੱਖ ਵੱਖ ਸਬ ਸਟੇਸ਼ਨਾਂ, ਦਫਤਰਾਂ ਅਤੇ ਰਿਹਾਇਸੀ ਕਲੌਨੀਆਂ ਵਿੱਖੇ ਖਾਲੀ ਪਈਆਂ ਥਾਵਾਂ ਉਤੇ ਵਿਆਪਕ ਰੂਪ ਵਿਚ ਰੁੱਖ ਲਗਾਏ ਜਾਣ ਦਾ ਟੀਚਾ ਪੂਰਾ ਕੀਤਾ ਜਾ ਸਕੇ। ਇਸ ਮੌਕੇ ਤੇ ਸੀ.ਏ. ਵਿਨੋਦ ਬਾਂਸਲ, ਨਿਰਦੇਸ਼ਕ/ਵਿੱਤ ਤੇ ਵਣਜ, ਪੀ.ਐਸ.ਟੀ.ਸੀ.ਐਲ. ਅਤੇ ਇੰਜ: ਵਰਦੀਪ ਸਿੰਘ ਮੰਡੇਰ,ਨਿਰਦੇਸ਼ਕ/ਤਕਨੀਕੀ, ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਜੀ ਨੇ ਸੰਬੋਧਿਤ ਕਰਦੇ ਹੋਏ ਵਾਤਾਵਰਣ ਨੂੰ ਹੋਰ ਸਾਫ ਅਤੇ ਸੁੱਥਰਾ ਬਣਾਉਣ ਲਈ ਸਭ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੋਕੇ ਤੇ ਪੀ.ਐਸ.ਟੀ.ਸੀ.ਐਲ ਦੀ ਪੀ ਤੇ ਐਮ ਸ਼ਾਖਾ ਦੇ ਉੱਚ- ਅਧਿਕਾਰੀ ਵੀ ਮੋਜੂਦ ਸਨ।
Punjab Bani 20 July,2024
ਵਾਤਾਵਰਣ ਦੀ ਸੁਧਤਾ ਲਈ ਹਰੇਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਪਾਰਕਾਂ ਵਿੱਚ ਬੂਟੇ ਲਗਾ ਰਹੀ ਹੈ : ਵਿਧਾਇਕ ਕੋਹਲੀ
ਵਾਤਾਵਰਣ ਦੀ ਸੁਧਤਾ ਲਈ ਹਰੇਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਪਾਰਕਾਂ ਵਿੱਚ ਬੂਟੇ ਲਗਾ ਰਹੀ ਹੈ : ਵਿਧਾਇਕ ਕੋਹਲੀ ਪਟਿਆਲਾ, 19 ਜੁਲਾਈ : ਵਾਤਾਵਰਣ ਦੀ ਸੁਧਤਾ ਲਈ ਹਰੇਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਪਾਰਕਾਂ ਵਿੱਚ ਬੂਟੇ ਲਗਾ ਰਹੀ ਹੈ। ਬਰਸਾਤਾਂ ਦੇ ਸਮੇਂ ਇਸ ਦੀ ਮੁਹਿੰਮ ਚਲ ਰਹੀ ਹੈ। ਅਗਰਵਾਲ ਚੇਤਨਾ ਸਭਾ ਵਲੋਂ ਅੱਜ ਸਾਈ ਮਾਰਕੀਟ ਦੇ ਪਾਰਕ ਵਿੱਚ ਬੂਟੇ ਲਗਾਏ ਗਏ ਜ਼ੋ ਸ਼ਲਾਘਾਯੋਗ ਕਦਮ ਹੈ। ਇਹ ਵਿਚਾਰ ਸ੍ਰ. ਅਜੀਤ ਪਾਲ ਸਿੰਘ ਕੋਹਲੀ ਐਮ.ਐਲ.ਏ. ਪਟਿਆਲਾ ਨੇ ਬੂਟਾ ਲਗਾਉਂਦੇ ਹੋਏ ਕਹੇ। ਉਹਨਾਂ ਕਿਹਾ ਕਿ ਇਹ ਕਾਰਜ ਸੰਸਥਾਵਾਂ ਰਾਹੀਂ ਹੈ ਪੂਰੇ ਹੁੰਦੇ ਹਨ ਸਰਕਾਰ ਦੇ ਕੰਮ ਵਿੱਚ ਸੰਸਥਾਵਾਂ ਦਾ ਵਧਿਆ ਕਾਰਜਾਂ ਲਈ ਬਹੁਤ ਯੋਗਦਾਨ ਹੁੰਦਾ ਹੈ ਡਾ. ਪ੍ਰਸ਼ੋਤਮ ਗੋਇਲ ਪ੍ਰਧਾਨ ਅਤੇ ਵਿਜੈ ਕੁਮਾਰ ਗੋਇਲ ਪੈਟਰਨ ਵਰਗੇ ਵਿਅਕਤੀ ਸਮਾਜ ਲਈ ਨਿਯਾਮਤ ਹਨ। ਅੱਜ ਕਲ ਸੰਸਾਰ ਵਿੱਚ ਗਲੋਬਲ ਵਾਰਮਿੰਗ ਦਾ ਖਤਰਾ ਮੰਡਰਾ ਰਿਹਾ ਹੈ। ਮੌਸਮ ਵਿੱਚ ਤਬਦੀਲੀ ਆ ਰਹੀ ਹੈ। ਵਿਕਾਸ ਦੇ ਨਾਮ ਤੇ ਦਰਖਤ ਕੱਟੇ ਜਾ ਰਹੇ ਹਨ ਉਹਨੇ ਲਗਾਏ ਨਹੀਂ ਜਾ ਰਹੇ। ਸਾਡਾ ਫਰਜ ਹੈ ਕਿ ਅਸੀਂ ਜਨਮ ਦਿਨ, ਵਿਵਾਹ, ਸਾਲਗਿਰਾ ਦੇ ਅਵਸਰ ਤੇ ਵੀ ਬੂਟੇ ਲਗਾਈਏ। ਆਪਣੇ ਆਲੇ ਦੁਆਲੇ ਨੂੰ ਸਾਫ ਸੁੱਥਰਾ ਰੱਖੀਏ। ਕੱਪੜੇ ਦੇ ਥੈਲੇ ਦੀ ਵਰਤੋ ਕਰੀਏ। ਸਿਹਤਮੰਦ ਰਹੀਏ ਇਹ ਇੱਕ ਵੱਡੀ ਗੱਲ ਹੈ। ਵਿਜੇ ਕੁਮਾਰ ਗੋਇਲ ਪੈਟਰਨ ਨੇ ਸ੍ਰ. ਅਜੀਤ ਪਾਲ ਸਿੰਘ ਕੋਹਲੀ ਐਮ.ਐਲ.ਏ. ਦਾ ਜੀ ਆਇਆ ਕਿਹਾ ਕਿ ਉਹ ਵਾਤਾਵਰਨ ਲਈ ਵਧੀਆ ਕਾਰਜ ਕਰ ਰਹੇ ਹਨ। ਅਗਰਵਾਲ ਚੇਤਨਾ ਸਭਾ ਪਟਿਆਲਾ ਦੇ ਪਾਰਕ ਵਿੱਚ ਬੂਟੇ ਲਗਾਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਅਗਰਵਾਲ ਚੇਤਨਾ ਸਭਾ ਦੇ ਮੈਂਬਰਾਂ ਸ੍ਰੀ ਹਰਬੰਸ ਬਾਂਸਲ, ਲਕਸ਼ਮੀ ਗੁਪਤਾ, ਅਰਵਿੰਦ ਅਗਰਵਾਲ, ਸਕੱਤਰ ਤਰਸੇਮ ਬਾਂਸਲ, ਜ਼ਸਪਾਲ, ਅਸ਼ੋਕ ਗਰਗ, ਸ਼ੰਕਰ ਲਾਲ, ਸੰਜੀਵਨ ਕੁਮਾਰ ਨੇ ਵੀ ਬੂਟੇ ਲਗਾਏ। ਇਸ ਅਵਸਰ ਤੇ ਕੱਪੜੇ ਦੇ ਥੈਲੇ ਵੀ ਵੰਡੇ ਗਏ।
Punjab Bani 19 July,2024
ਬਸੰਤ ਰਿਤੂ ਕਲੱਬ ਨੇ ਲਗਾਏ 150 ਪੌਦੇ
ਬਸੰਤ ਰਿਤੂ ਕਲੱਬ ਨੇ ਲਗਾਏ 150 ਪੌਦੇ ਪਿੰਡਾਂ ਦੀ ਫਿਰਨੀ ਤੇ ਅਤੇ ਸਾਂਝੀ ਥਾਵਾਂ ਤੇ ਲਗਾਏ ਪੌਦੇ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਸ਼ਹੀਦ ਉੱਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਚਤਰ ਨਗਰ ਰਾਜਪੁਰਾ ਵਿਖੇ ਵਣ ਮਹਾ ਉਤਸਵ ਦਾ ਉਦਘਾਟਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਇਸ ਵਣ ਮਹਾ ਉਤਸਵ ਦੀ ਪ੍ਰਧਾਨਗੀ ਕੀਤੀ ਅਤੇ ਪ੍ਰਧਾਨ ਗੁਰਜੀਤ ਸਿੰਘ ਨੇ ਆਖਿਆ ਕਿ ਯੂਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਯੂਥ ਕਲੱਬ ਪਟਿਆਲਾ ਜਿਲੇ ਵਿੱਚ ਪਿੰਡ ਪਿੰਡ ਪੌਦੇ ਲਗਾ ਰਹੇ ਹਨ। ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਅਤੇ ਸੰਸਥਾਪਕ ਇੰਜੀ: ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਵਲੋਂ ਪਿੰਡ ਪਿੰਡ ਸ਼ਹਿਰ ਸ਼ਹਿਰ “ਪੌਦੇ ਲਗਾਓ ਵਾਤਾਵਰਨ ਬਚਾਓ” ਮੁਹਿੰਮ ਪਿੰਡਾਂ ਦੇ ਕਲੱਬਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ਕਲੱਬ ਵੱਲੋਂ ਲਗਭਗ 550 ਪਿੰਡਾਂ ਵਿੱਚ ਵਣ ਮਹਾ ਉਤਸਵ ਪ੍ਰੋਗਰਾਮਾਂ ਤਹਿਤ 350 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਜਿਸ ਤੇ ਲਗਭਗ 36 ਲੱਖ ਰੁਪਏ ਖਰਚ ਕੀਤਾ ਜਾ ਚੁੱਕਾ ਹੈ। ਕਲੱਬ ਦੇ ਪ੍ਰਧਾਨ ਆਕਰਸ਼ ਸ਼ਰਮਾ ਨੇ ਇਹ ਵੀ ਆਖਿਆ ਕਿ ਕਲੱਬ ਵੱਲੋਂ ਪਿੰਡਾਂ ਦੀਆਂ ਕਿਸਾਨਾਂ ਦੀਆਂ ਮੌਟਰਾ ਤੇ ਫੱਲਦਾਰ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਉਚੇਚੇ ਤੌਰ ਤੇ ਇਹ ਵੀ ਦੱਸਿਆ ਕਿ ਕਲੱਬ ਵੱਲੋਂ ਹੁਣ ਤੱਕ ਪੰਜਾਬ ਦੇ ਪੰਜ ਜਿਲਾ ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਜਿਲਾ ਮੁਹਾਲੀ ਦੇ ਵੱਖ—ਵੱਖ ਪਿੰਡਾਂ ਵਿੱਚ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਕਲੱਬ ਵੱਲੋਂ ਜਾਰੀ ਹੈ। ਅੱਜ ਦੇ ਮਹਾਉਤਸਵ ਪ੍ਰੋਗਰਾਮ ਤਹਿਤ ਪਿੰਡ ਚਤਰ ਨਗਰ ਰਾਜਪੁਰਾ ਵਿਖੇ 150 ਪੌਦੇ ਪਿੰਡ ਦੀ ਫਿਰਨੀ, ਕਿਸਾਨਾਂ ਦੀਆਂ ਮੋਟਰਾਂ ਅਤੇ ਸ਼ਮਸ਼ਾਨ ਘਾਟ ਵਿਖੇ ਲਗਾਏ ਗਏ।
Punjab Bani 19 July,2024
ਪੀ ਐਸ ਪੀ ਸੀ ਐਲ ਸੀ ਐਮ ਡੀ ਵੱਲੋਂ ਬੂਟੇ ਲਗਾਏ: ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ
ਪੀ ਐਸ ਪੀ ਸੀ ਐਲ ਸੀ ਐਮ ਡੀ ਵੱਲੋਂ ਬੂਟੇ ਲਗਾਏ: ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਪਟਿਆਲਾ, 19 ਜੁਲਾਈ : ਇੰਜੀ. ਬਲਦੇਵ ਸਿੰਘ ਸਰਾਂ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ ਐਸ ਪੀ ਸੀ ਐਲ) ਨੇ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਗ੍ਰਿਡਾਂ ਅਤੇ ਹੋਰ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਸੂਬੇ ਵਿੱਚ ਵਾਤਾਵਰਣ ਸੰਤੁਲਨ ਬਣਾਈ ਰੱਖਣ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਸਕੇ । ਸਰਾਂ ਨੇ ਸ਼ੁੱਕਰਵਾਰ ਨੂੰ ਇੱਥੇ ਪੀਐਸਪੀਸੀਐਲ ਹੈੱਡ ਆਫਿਸ ਵਿੱਚ ਬੂਟੇ ਲਗਾਉਂਦੇ ਹੋਏ ਇਹ ਅਪੀਲ ਕੀਤੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਵੀ ਆਪਣੇ ਟਿਊਬਵੈੱਲ ਇਲੈਕਟ੍ਰਿਕ ਮੋਟਰਾਂ ਅਤੇ ਖੇਤਾਂ ਵਿੱਚ ਹੋਰ ਖਾਲੀ ਥਾਵਾਂ ਦੇ ਆਲੇ-ਦੁਆਲੇ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਅਤੇ ਵਸੀਲਿਆਂ ਦੀ ਅਤਿ-ਵਰਤੋਂ ਕਾਰਨ ਹੋਣ ਵਾਲੇ ਵਾਤਾਵਰਣ ਅਸੰਤੁਲਨ ਦੇ ਕਾਰਕਾਂ ਨੂੰ ਨਿਰਪੱਖ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ । ਇਸ ਤੋਂ ਇਲਾਵਾ, ਸਰਾਂ ਨੇ ਕਿਹਾ ਕਿ ਸੂਬੇ ਵਿੱਚ ਹਰ ਕੋਈ, ਜਿਸ ਵਿੱਚ ਐਨਜੀਓ, ਸਮਾਜ ਭਲਾਈ ਸੰਸਥਾਵਾਂ ਅਤੇ ਮੀਡੀਆ ਸ਼ਾਮਲ ਹਨ, ਸੂਬੇ ਦੇ ਵਾਤਾਵਰਣ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਰਿਹਾ ਹੈ, ਜਿਸ ਕਾਰਨ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਘਾਟ ਹੋ ਰਹੀ ਹੈ । ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਥਿਤੀ ਨੂੰ ਕਾਬੂ ਕਰਨ ਦਾ ਸਹੀ ਸਮਾਂ ਹੈ। ਉਨ੍ਹਾਂ ਨੇ ਪੀਐਸਪੀਸੀਐਲ ਦੇ ਅਧਿਕਾਰੀਆਂ, ਕਿਸਾਨਾਂ ਅਤੇ ਹੋਰਨਾਂ ਨੂੰ ਨਾ ਸਿਰਫ ਬੂਟੇ ਲਗਾਉਣ ਦੀ ਅਪੀਲ ਕੀਤੀ, ਸਗੋਂ ਉਨ੍ਹਾਂ ਦੀ ਦੇਖਭਾਲ ਵੀ ਕਰਨ ਦੀ ਅਪੀਲ ਕੀਤੀ ਜਦੋਂ ਤੱਕ ਬੂਟੇ ਪੂਰੀ ਤਰ੍ਹਾਂ ਰੁੱਖ ਨਹੀਂ ਬਣ ਜਾਂਦੇ । ਸਰਾਂ ਨੇ ਕਿਹਾ ਕਿ ਗੁਰੂਆਂ ਦਾ ਫ਼ਲਸਫ਼ਾ ਸਾਨੂੰ ਹਮੇਸ਼ਾ ਕੁਦਰਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੰਦਾ ਹੈ। ਪੰਜਾਬੀਆਂ ਨੂੰ ਰੁੱਖ ਲਗਾ ਕੇ ਅਤੇ ਕੁਦਰਤੀ ਸਰੋਤਾਂ ਨੂੰ ਬਚਾ ਕੇ ਆਪਣੇ ਗੁਰੂਆਂ ਦੇ ਸੱਚੇ ਅਨੁਯਾਈ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਕੀਤੀ । ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ (ਵੰਡ) ਇੰਜੀ. ਡੀ.ਪੀ.ਐੱਸ. ਗਰੇਵਾਲ, ਡਾਇਰੈਕਟਰ (ਉਤਪਾਦਨ) ਇੰਜੀ. ਪਰਮਜੀਤ ਸਿੰਘ, ਡਾਇਰੈਕਟਰ (ਵਿੱਤ) ਸੀ.ਏ. ਐੱਸ.ਕੇ. ਬੇਰੀ, ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਡਾਇਰੈਕਟਰ (ਤਕਨੀਕੀ) ਇੰਜੀ. ਵਰਦੀਪ ਸਿੰਘ ਮੰਡੇਰ, ਸੀ.ਈ. (ਸਿਵਲ) ਇੰਜੀ. ਗੁਰਪਾਲ ਸਿੰਘ ਰਾਹਿਲ, ਸੀ.ਈ. (ਦੱਖਣ) ਪਟਿਆਲਾ ਇੰਜੀ. ਆਰ.ਕੇ. ਮਿੱਤਲ, ਸੀ.ਈ. (ਐੱਮ.ਐੱਮ.) ਇੰਜੀ. ਕਮਲ ਜੋਸ਼ੀ, ਸੀ.ਈ. (ਐੱਚ.ਆਰ.ਡੀ.) ਇੰਜੀ. ਇੰਦਰਜੀਤ ਸਿੰਘ, ਸੀ.ਈ. (ਈਂਧਨ) ਇੰਜੀ. ਸਰਬਜੀਤ ਸਿੰਘ ਸੇਖੋਂ, ਸੀ.ਈ. (ਵਪਾਰਕ) ਇੰਜੀ. ਹਰਜੀਤ ਸਿੰਘ ਗਿੱਲ, ਸੀ.ਈ. (ਯੋਜਨਾ) ਇੰਜੀ. ਬੀ.ਐੱਸ. ਚਾਵਲਾ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਹੈੱਡ ਆਫਿਸ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ।
Punjab Bani 19 July,2024
ਫ਼ਲ ਅਤੇ ਸਬਜੀਆਂ ਸਾਡੇ ਜੀਵਨ ਦਾ ਅਹਿਮ ਹਿੱਸਾ- ਸ. ਹਰਚੰਦ ਸਿੰਘ ਬਰਸਟ
ਫ਼ਲ ਅਤੇ ਸਬਜੀਆਂ ਸਾਡੇ ਜੀਵਨ ਦਾ ਅਹਿਮ ਹਿੱਸਾ- ਸ. ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਕਾਉਂਸਲ ਆਫ ਸਟੇਟ ਐਗਰੀਕਲਚਰ ਮਾਰਕਿਟਿੰਗ ਬੋਰਡ (ਕੋਸਾਂਬ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਕੀਤਾ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਸਬੰਧੀ ਇੱਕ ਦਿਨਾਂ ਵਿਚਾਰ ਗੋਸ਼ਟੀ ਦਾ ਆਯੋਜਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ, ਪੰਜਾਬ ਅਤੇ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ ਚੰਡੀਗੜ੍ਹ, 18 ਜੁਲਾਈ : ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਕਾਉਂਸਲ ਆਫ ਸਟੇਟ ਐਗਰੀਕਲਚਰ ਮਾਰਕਿਟਿੰਗ ਬੋਰਡ (ਕੋਸਾਂਬ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਕਿਸਾਨ ਭਵਨ, ਚੰਡੀਗੜ੍ਹ ਵਿਖੇ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਸਬੰਧੀ ਇੱਕ ਦਿਨਾਂ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ, ਪੰਜਾਬ ਅਤੇ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਤਰੀ ਪੰਜਾਬ ਨੇ ਸ਼ਿਰਕਤ ਕੀਤੀ। ਜਦਕਿ ਸ੍ਰੀ ਆਦਿਤਯ ਦੇਵੀਲਾਲ ਚੌਟਾਲਾ ਚੇਅਰਮੈਨ ਕੋਸਾਂਬ ਤੇ ਸਟੇਟ ਐਗਰੀਕਲਚਰਲ ਮਾਰਕਿਟਿੰਗ ਬੋਰਡ, ਹਰਿਆਣਾ ਅਤੇ ਨੀਲੀਮਾ ਆਈ.ਏ.ਐਸ. ਕਮਿਸ਼ਨਰ ਐਗਰੀਕਲਚਰ, ਪੰਜਾਬ ਸਰਕਾਰ ਨੇ ਸਨਮਾਨਤ ਸ਼ਖਸਿਅਤਾਂ ਵੱਜੋਂ ਸ਼ਮੂਲਿਅਤ ਕੀਤੀ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਜੀ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ। ਉਨ੍ਹਾਂ ਕਿਹਾ ਕਿ ਫ਼ਲ ਤੇ ਸਬਜੀਆਂ ਸਾਡੇ ਜੀਵਨ ਦਾ ਹਿੱਸਾ ਹਨ ਅਤੇ ਇਨ੍ਹਾਂ ਤੋਂ ਬਿਨਾਂ ਜੀਵਨ ਜਿਉਣ ਬਾਰੇ ਸੋਚੀਆਂ ਵੀ ਨਹੀਂ ਜਾ ਸਕਦਾ। ਪਰ ਸਬਜੀਆਂ ਮੰਡੀਆਂ ਵਿੱਚ ਸਬਜੀਆਂ ਦੀ ਚੰਗੇ ਤਰੀਕੇ ਨਾਲ ਸਾਂਭ-ਸੰਭਾਲ ਨਹੀਂ ਕੀਤੀ ਜਾਂਦੀ। ਇਸ ਲਈ ਸਾਨੂੰ ਸਾਰਿਆਂ ਨੂੰ ਫ਼ਲ ਅਤੇ ਸਬਜੀ ਮੰਡੀਆਂ ਨੂੰ ਚੰਗੇ ਤਰੀਕੇ ਨਾਲ ਡਿਵਲਪ ਕਰਨ ਦੀ ਜਰੂਰਤ ਹੈ, ਤਾਂ ਜੋ ਲੋਕਾਂ ਨੂੰ ਇੱਕ ਚੰਗਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਅੱਜ ਦੀ ਇਸ ਵਿਚਾਰ ਗੋਸ਼ਟੀ ਨੂੰ ਆਯੋਜਤ ਕਰਨ ਦਾ ਮੁੱਖ ਉਦੇਸ਼ ਹੀ ਇਹ ਹੈ ਕਿ ਅੱਜ ਦੇ ਸਮੇਂ ਵਿੱਚ ਫ਼ਲ ਅਤੇ ਸਬਜੀ ਮੰਡੀਆਂ ਦਾ ਅਧੁਨਿਕੀਕਰਨ ਕੀਤਾ ਜਾਵੇ ਅਤੇ ਇਸਦੇ ਲਈ ਕਾਨਫਰੰਸ ਵਿੱਚ ਆਏ ਸਾਰੇ ਡੈਲੀਗੇਟ੍ਸ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਮੰਡੀਆਂ ਦੇ ਵਿਕਾਸ ਅਤੇ ਕਿਸਾਨਾਂ ਦੀ ਬਿਹਤਰੀ ਲਈ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਸਾਲ ਹੜ ਆਉਣ ਤੇ ਮੰਡੀ ਬੋਰਡ ਦੇ ਮੁਲਾਜਮਾਂ ਨੇ ਪਹਿਲਾ ਤਾਂ ਫੀਲਡ ਪੱਧਰ ਤੇ ਕੰਮ ਕੀਤਾ, ਫਿਰ ਆਪਣੀ ਇੱਕ ਦਿਨ ਦੀ ਤਨਖਾਹ ਅਤੇ ਮੇਰੇ ਵੱਲੋਂ ਇੱਕ ਮਹੀਨੇ ਦੀ ਤਨਖਾਹ ਮਿਲਾ ਕੇ ਕਰੀਬ 47 ਲੱਖ 15 ਹਜਾਰ ਰੁਪਏ ਸੀਐਮ. ਰਲੀਫ ਫੰਡ ਵਿੱਚ ਯੋਗਦਾਨ ਪਾਇਆ ਸੀ। 2014 ਵਿੱਚ ਬਣੀ ਆਧੁਨਿਕ ਫ਼ਲ ਅਤੇ ਸਬਜੀ ਮੰਡੀ ਮੋਹਾਲੀ ਨੂੰ ਚਾਲੂ ਕੀਤਾ ਗਿਆ ਤੇ ਹੁਣ ਇਸ ਵੱਲੋਂ ਵੀ ਸਾਨੂੰ ਕਮਾਈ ਹੋਣੀ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਸਮੂਹ ਮਾਰਕਿਟ ਕਮੇਟੀਆਂ, ਫੀਲਡ ਦਫ਼ਤਰਾਂ ਅਤੇ ਮੰਡੀਆਂ ਦੇ ਕਵਰ ਸੈੱਡਾਂ ਤੇ ਸੋਲਰ ਸਿਸਟਮ ਲਗਾਉਣ ਦੀ ਸ਼ੁਰੂਆਤ, ਮੰਡੀਆਂ ਵਿੱਚ ਏ.ਟੀ.ਐਮਜ਼ ਲਗਾਉਣਾ, ਮੰਡੀਆਂ ਦੇ ਕਵਰ ਸੈੱਡਾਂ ਨੂੰ ਆਫ਼ ਸੀਜ਼ਨ ਵਿੱਚ ਵਿਆਰ ਸ਼ਾਦੀਆਂ ਤੇ ਹੋਰ ਗਤੀ ਵਿਧੀਆਂ ਲਈ ਦੇ ਲਈ ਕਿਰਾਏ ਤੇ ਮੁਹੱਇਆ ਕਰਵਾਉਣਾ,ਬਚਿੱਆਂ ਦੇ ਵਿਕਾਸ ਲਈ ਆਫ਼ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਇੰਨਡੋਰ ਗੇਮਜ਼ ਲਈ ਮੁਹੱਇਆ ਕਰਵਾਉਣਾ, ਕਿਸਾਨ ਭਵਨ ਰਾਹੀਂ 1 ਜੁਲਾਈ 2023 ਤੋਂ 30 ਜੂਨ 2024 ਤੱਕ ਬੀਤੇ ਇੱਕ ਸਾਲ ਵਿੱਚ 4 ਕਰੋੜ 13 ਲੱਖ 19 ਹਜਾਰ ਰੁਪਏ ਦੀ ਆਮਦਨ ਹੋਈ ਹੈ। ਇਸ ਦੌਰਾਨ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ, ਪੰਜਾਬ ਨੇ ਕਿਹਾ ਕਿ ਕਿਸਾਨ ਦੀ ਉਪਜ ਤੋਂ ਲੈ ਕੇ ਫਸਲ ਦੇ ਮੰਡੀ ਵਿੱਚ ਆਉਣਾ ਅਤੇ ਕੰਜੀਯੂਮਰ ਦੇ ਘਰ ਤੱਕ ਪਹੁੰਚਾਉਣ ਦਾ ਕੰਮ ਸਾਫ਼ ਤਰੀਕੇ ਨਾਲ ਹੋਣਾ ਬਹੁਤ ਜਰੂਰੀ ਹੈ। ਅੱਜ ਸਾਰਿਆਂ ਦੇ ਖਾਣ-ਪੀਣ ਦਾ ਢੰਗ ਬਦਲ ਰਿਹਾ ਹੈ, ਇਸ ਲਈ ਅਧੁਨਿਕੀਕਰਨ ਦੀ ਬੇਹਦ ਜਰੂਰਤ ਹੈ। ਇੱਕ ਸਵਸਥ ਜੀਵਨ ਜਿਉਣ ਦੇ ਲਈ ਲੋਕਾਂ ਦੇ ਜੀਵਨ ਵਿੱਚ ਫ਼ਲਾਂ ਤੇ ਸਬਜੀਆਂ ਦੀ ਬਹੁਤ ਜਰੂਰਤ ਹੈ, ਇਸ ਲਈ ਫ਼ਲਾਂ ਅਤੇ ਸਬਜੀਆਂ ਦਾ ਸਾਫ਼-ਸੁਥਰਾਂ ਹੋਣਾ ਬਹੁਤ ਜਰੂਰੀ ਹੈ। ਉਨ੍ਹਾ ਕਿਹਾ ਕਿ ਪੰਜਾਬ ਦਾ ਮੰਡੀਕਰਨ ਸਿਸਟਮ ਭਾਰਤ ਵਿੱਚ ਬਹੁਤ ਵਧੀਆ ਹੈ। ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੀ ਸਹੁਲਤਾਂ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਪੰਜਾਬ ਦੇ ਮੰਡੀਕਰਨ ਸਿਸਟਮ ਨੂੰ ਸੁਚਾਰੂ ਝੰਗ ਨਾਲ ਚਲਾਉਣ ਅਤੇ ਇਸਦੇ ਅਧੁਨਿਕੀਕਰਨ ਕਰਨ ਸਬੰਧੀ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬ ਨੇ ਦੇਸ਼ ਦੇ ਅਨਾਜ਼ ਭੰਡਾਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਸਮੇਂ ਦੇ ਨਾਲ-ਨਾਲ ਖੇਤੀਬਾੜੀ ਦੀਆਂ ਤਕਨੀਕਾਂ ਵਿੱਚ ਵੀ ਵਧੇਰਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦਾ ਮੰਡੀਕਰਨ ਸਿਸਟਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਪਰ ਅੱਜ ਲੋੜ ਹੈ ਫ਼ਲਾਂ ਤੇ ਸਬਜੀਆਂ ਦੀ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਲੋਕਾਂ ਨੂੰ ਚੰਗਾ ਵਾਤਾਵਰਨ ਮੁਹੱਇਆ ਕਰਵਾਇਆ ਜਾਵੇ, ਚੰਗਾ ਖਾਣ-ਪੀਣ ਦਾ ਸਮਾਣ ਮੁਹੱਇਆ ਕਰਵਾਇਆ। ਜਿਸਦੇ ਲਈ ਪੰਜਾਬ ਮੰਡੀ ਬੋਰਡ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪੰਜਾਬ ਵਰਗੀ ਧਰਤੀ ਕਿਥੇ ਨਹੀਂ, ਇੱਥੇ ਵਰਗਾ ਮੌਸਮ ਕਿਥੇ ਨਹੀਂ। ਇੱਥੇ 24 ਘੰਟੇ, 12 ਮਹੀਨੇ ਕੰਮ ਕਰ ਸਕਦੇ ਹਾਂ, ਫਿਰ ਚਾਹੇ ਗਰਮੀ ਹੋਵੇ ਜਾਂ ਸਰਦੀ। ਤੇ ਹੁਣ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਵੱਲ ਪਹਿਲ ਕਦਮੀ ਕਰਨੀ ਬੜੀ ਸ਼ਲਾਘਾ ਯੋਗ ਹੈ। ਸ੍ਰੀ ਆਦਿਤਯ ਦੇਵੀਲਾਲ ਚੌਟਾਲਾ ਚੇਅਰਮੈਨ ਕੋਸਾਂਬ ਤੇ ਸਟੇਟ ਐਗਰੀਕਲਚਰਲ ਮਾਰਕਿਟਿੰਗ ਬੋਰਡ, ਹਰਿਆਣਾ ਨੇ ਕਿਹਾ ਕਿ ਅਨਾਜ ਉਤਪਾਦਨ ਲਈ ਹਮੇਸ਼ਾ ਤੋਂ ਹੀ ਪੰਜਾਬ ਅਤੇ ਹਰਿਆਣੇ ਦਾ ਨਾਮ ਸਭ ਤੋਂ ਅੱਗੇ ਰਿਹਾ ਹੈ। ਜਦੋਂ ਵੀ ਖੇਤੀ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਤੇ ਹਰਿਆਣੇ ਦਾ ਨਾਮ ਹੀ ਲਿਆ ਜਾਂਦਾ ਹੈ। ਪੰਜਾਬ ਦਾ ਕਿਸਾਨ ਅਧੁਨਿਕੀਕਰਨ ਨੂੰ ਅਪਣਾ ਰਿਹਾ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਫ਼ਲ ਅਤੇ ਸਬਜੀ ਮੰਡੀਆਂ ਦਾ ਅਧੁਨਿਕੀਕਰਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਹਰਿਆਣੇ ਵਿੱਚ ਅਧੁਨਿਕ ਫ਼ਲ ਅਤੇ ਸਬਜੀ ਮੰਡੀ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ ਦੀ ਹਰ ਸਹੁਲਤ ਨੂੰ ਮੁੱਖ ਰੱਖ ਕੇ ਇੰਤਜਾਮ ਕੀਤੇ ਜਾ ਰਹੇ ਹਨ। ਡਾ. ਜੇ.ਐਸ. ਯਾਦਵ ਐਮ.ਡੀ. ਕੋਸਾਂਬ ਨੇ ਵੀ ਆਪਣੇ ਵਿਚਾਰ ਰਖੇ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਯਰ, ਸ. ਮਨਜੀਤ ਸਿੰਘ ਸੰਧੂ ਜੀ.ਐਮ., ਬੀ.ਐਸ. ਚਹਿਲ (ਆਈ.ਏ.ਐਸ.) ਐਮ.ਡੀ. ਸਟੇਟ ਐਗਰੀਕਲਚਰਲ ਮਾਰਕਿਟਿੰਗ ਬੋਰਡ, ਉਤਰਾਖੰਡ, ਰਕੇਸ਼ ਸੰਧੂ (ਐਸ.ਸੀ.ਐਸ.) ਹਰਿਆਣਾ, ਡਾ. ਰਮਨਦੀਪ ਸਿੰਘ ਪੰਜਾਬ ਐਗਰੀਕਲਰ ਯੂਨੀਵਰਸਿਟੀ ਲੁਧਿਆਣਾ, ਰਾਹੁਲਲ ਤਿਵਾਰੀ ਰਿਜ਼ਨਲ ਡਾਇਰੈਕਟਰ, ਡਾ. ਬੀ.ਵੀ.ਸੀ. ਮਹਾਜਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਕ੍ਰਿਸ਼ਨੇਨਦੂ ਕੁਨਦੂ, ਸੀਨਿਅਰ ਪ੍ਰਿੰਸੀਪਲ, ਨਿਤੀਨ ਬੰਸਲ ਸਿਸਟਮ ਐਨਾਲਿਸਟ ਪੰਜਾਬ ਮੰਡੀ ਬੋਰਡ, ਨੀਰਜ਼ ਚੋਪੜਾ ਐਸੋਸਿਏਟ੍ਸ, ਰਾਘਵ ਸੂਦ ਸੈਕਟਰੀ ਏਪੀਐਮਸੀ ਬਿਲਾਸਪੁਰ ਹਿਮਾਚਲ ਪ੍ਰਦੇਸ਼, ਵਿਜੇ ਤਪਲੀਆਲ ਡੀ.ਜੀ.ਐਮ. ਮਾਰਕਿਟਿੰਗ ਬੋਰਡ ਉਤਰਾਖੰਡ, ਮੁਕੇਸ਼ ਕੁਮਾਰ ਤਕ ਐਸ.ਈ. ਮੌਜੂਦ ਰਹੇ।
Punjab Bani 18 July,2024
ਬਾਬਾ ਬਲਬੀਰ ਸਿੰਘ ਦੇ ਨਿਰਦੇਸ਼ਾਂ ਤੇ ਵਾਤਾਵਰਣ ਨੂੰ ਸਮਰਪਿਤ
ਬਾਬਾ ਬਲਬੀਰ ਸਿੰਘ ਦੇ ਨਿਰਦੇਸ਼ਾਂ ਤੇ ਵਾਤਾਵਰਣ ਨੂੰ ਸਮਰਪਿਤ ਬੁੱਢਾ ਦਲ ਦੀ ਛਾਉਣੀ ਵਿਖੇ ਛਾਂਦਾਰ ਫੱਲਦਾਰ ਬੂਟੇ ਲਗਾਏ ਅੰਮ੍ਰਿਤਸਰ:- 18 ਜੁਲਾਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੁੱਢਾ ਦਲ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਮੌਜੂਦਾ ਦੌਰ ਵਿੱਚ ਗਲੋਬਲ ਪੱਧਰ ਤੇ ਬੜੀ ਤੇਜ਼ੀ ਨਾਲ ਵਾਤਾਵਰਣ ਕਰਵਟ ਬਦਲ ਰਿਹਾ ਜੋ ਜੀਵ ਪ੍ਰਾਣੀ ਲਈ ਵੱਡੀ ਚਨੌਤੀਆਂ ਸਾਹਮਣੇ ਆ ਰਹੀਆਂ ਹਨ। ਜੇਕਰ ਮਨੁੱਖ ਸ਼ੁਧਤਾ ਵਾਲਾ ਸਾਹ ਲੈਣਾ ਚਾਹੁੰਦਾ ਹੈ ਤਾਂ ਹਰ ਮਨੁੱਖ ਨੂੰ ਬੂਟੇ ਲਗਾ ਕੇ ਹਰ ਥਾਂ ਨੂੰ ਹਰਿਆਵਲੀ ਭਰਿਆ ਬਨਾਉਣਾ ਜ਼ਰੂਰੀ ਹੈ । ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਵਾਤਾਵਰਣ ਦੇ ਪ੍ਰਥਾਏ ਵੱਖ-ਵੱਖ ਕਿਸਮ ਬੂਟੇ ਜਿਨ੍ਹਾਂ ਵਿੱਚ ਛਾਂਦਾਰ ਅਤੇ ਫੁੱਲਦਾਰ ਲਗਾਏ ਗਏ ਹਨ। ਇਸ ਮੌਕੇ ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਬਨਾਏ ਜਾ ਰਹੇ ਨਵੇਂ ਮਾਰਗਾਂ ਤੇ ਇੱਕ ਵੀ ਬੂਟਾ ਨਹੀਂ ਲਗਾਇਆ ਗਿਆ ਸਗੋਂ ਬਹੁਮਾਰਗੀ ਸੜਕਾਂ ਬਨਾਉਣ ਲਈ ਪਹਿਲਾਂ ਲੱਗੇ ਛਾਂਦਾਰ, ਫੱਲਦਾਰ ਪੁਰਾਤਨ ਬੂਟੇ ਵੀ ਕੱਟ ਦਿਤੇ ਗਏ ਹਨ, ਕਈ ਕਈ ਮੀਲਾਂ ਤੀਕ ਕੋਈ ਦਰੱਖਤ ਨਜ਼ਰ ਨਹੀਂ ਆਉਂਦਾ, ਜਿਸ ਦੇ ਫੱਲ ਸਰੂਪ ਜੋ ਵਾਤਾਵਰਣ ਪੈਦਾ ਹੋ ਰਿਹਾ ਉਹ ਮਨੁੱਖੀ ਪ੍ਰਾਣੀ ਲਈ ਘਾਤਕ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਵਾਤਾਵਰਣ ਦੀ ਸ਼ੁੱਧਤਾ, ਪਾਣੀ ਦਾ ਘੱਟ ਜਾਣਾ, ਗਰਮੀ ਸਰਦੀ ਦਾ ਬੇਰੋਕ ਵਾਧਾ ਤੇ ਬਿਮਾਰੀਆਂ ਦਾ ਵਧਣਾ ਇਹ ਸਾਰਾ ਕੁੱਝ ਮਨੁੱਖ ਨੇ ਤਰੱਕੀ ਨਾਲ ਜੋੜ ਕੇ ਆਪ ਸਹੇੜਿਆਂ ਹੈ। ਛਾੳਣੀ ਵਿੱਚ ਬੂਟੇ ਲਾਉਣ ਦੀ ਅਰੰਭਤਾ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਕੰਵਰ ਸ. ਹਰਮੀਤ ਸਿੰਘ ਸਲੂਜਾ, ਬਾਬਾ ਭਗਤ ਸਿੰਘ ਮਹੰਤ ਬੁਰਜ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
Punjab Bani 18 July,2024
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ ਵਿਭਾਗ ਬੂਟੇ ਲਗਾਉਣ ਲਈ ਜਗ੍ਹਾ ਦੀ ਪਹਿਚਾਣ ਕਰਨ ਤੇ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ : ਡਿਪਟੀ ਕਮਿਸ਼ਨਰ ਸਮੂਹ ਵਿਭਾਗਾਂ ਨੂੰ ਬੂਟੇ ਲਗਾਉਣ ਦੇ ਦਿੱਤੇ ਟੀਚੇ ਕਿਹਾ, ਮਾਨਸੂਨ ਸੀਜ਼ਨ ਨਵੇਂ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ -ਪਟਿਆਲਾ ਜ਼ਿਲ੍ਹੇ 'ਚ ਲਗਾਏ ਜਾ ਰਹੇ ਨੇ 15 ਲੱਖ ਬੂਟੇ ਪਟਿਆਲਾ, 18 ਜੁਲਾਈ : ਪਟਿਆਲਾ ਜ਼ਿਲ੍ਹੇ ਵਿੱਚ 15 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ ਤੇ ਮਾਨਸੂਨ ਸੀਜ਼ਨ ਵਿੱਚ ਬੂਟਿਆਂ ਨੂੰ ਢੁਕਵੇਂ ਸਥਾਨ 'ਤੇ ਲਗਾਇਆ ਜਾਵੇ। ਮੀਟਿੰਗ 'ਚ ਡੀ.ਐਫ.ਓ. ਵਿੱਦਿਆ ਸਾਗਰੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਕੋਲ ਇੱਕ ਕਨਾਲ ਜਾ ਫੇਰ ਇਸ ਤੋਂ ਵੱਧ ਦੀ ਖਾਲੀ ਜਗ੍ਹਾ ਹੈ ਉਹ ਜੰਗਲਾਤ ਵਿਭਾਗ ਨਾਲ ਰਾਬਤਾ ਕਰਕੇ ਉਥੇ ਨਾਨਕ ਬਗੀਚੀ ਸਥਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਗੀਚੀ ਸਥਾਪਤ ਕਰਨ ਵਿੱਚ ਜੰਗਲਾਤ ਵਿਭਾਗ ਵੱਲੋ ਪੂਰਨ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 15 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ ਤੇ ਸਿੱਖਿਆ ਵਿਭਾਗ ਇਸ ਮੁਹਿੰਮ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਈ.ਓਜ਼, ਸਿੱਖਿਆ ਅਧਿਕਾਰੀਆਂ ਤੇ ਸਮੂਹ ਵਿਭਾਗਾਂ ਨੂੰ ਬੂਟੇ ਲਗਾਉਣ ਦੇ ਟੀਚੇ ਨਿਰਧਾਰਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਜ਼ਿਲ੍ਹੇ ਦੇ 75 ਹਜ਼ਾਰ ਟਿਊਬਵੈਲਾਂ 'ਤੇ ਬੂਟੇ ਲਗਾਉਣ ਸਮੇਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ 270 ਪੈਟਰੋਲ ਪੰਪਾਂ 'ਤੇ, ਪੁਲਿਸ ਵਿਭਾਗ ਥਾਣਿਆਂ ਅੰਦਰ, ਸਿਹਤ ਵਿਭਾਗ ਆਮ ਆਦਮੀ ਕਲੀਨਿਕ ਤੇ ਡਿਸਪੈਂਸਰੀਆਂ 'ਚ ਅਤੇ ਸਿੱਖਿਆ ਵਿਭਾਗ ਸਾਰੇ ਸਕੂਲਾਂ ਸਮੇਤ ਪੰਚਾਇਤ ਤੇ ਸਥਾਨਕ ਸਰਕਾਰਾਂ ਵਿਭਾਗ ਜਨਤਕ ਸਥਾਨਾਂ 'ਤੇ ਬੂਟੇ ਲਗਾਉਣ ਲਈ ਕੰਮ ਕਰਨ। ਇਸ ਮੌਕੇ ਡੀ.ਐਫ.ਓ. ਵਿੱਦਿਆ ਸਾਗਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 3 ਲੱਖ ਤੋਂ ਵਧੇਰੇ ਬੂਟੇ ਵੰਡੇ ਜਾ ਚੁੱਕੇ ਹਨ ਅਤੇ ਹਰੇਕ ਵਿਭਾਗ ਵੱਲੋਂ ਕੀਤੀ ਗਈ ਮੰਗ ਅਨੁਸਾਰ ਬੂਟੇ ਉਪਲਬੱਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਬੂਟੇ ਦੀ ਦੇਖਭਾਲ ਕਰਨਾ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ 'ਚ ਸਮੂਹ ਬੀ.ਡੀ.ਪੀ.ਓਜ਼, ਈ.ਓਜ਼ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 18 July,2024
ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ 65ਵਾਂ ਸਥਾਪਨਾ ਦਿਵਸ
ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ 65ਵਾਂ ਸਥਾਪਨਾ ਦਿਵਸ ਪਟਿਆਲਾ, 18 ਜੁਲਾਈ : ਖ਼ਾਲਸਾ ਕਾਲਜ ਪਟਿਆਲਾ ਦੇ 65ਵੇਂ ਸਥਾਪਨਾ ਦਿਵਸ ਦੇ ਮੁਬਾਰਕ ਮੌਕੇ ’ਤੇ ਅੱਜ ਖ਼ਾਲਸਾ ਕਾਲਜ ਪਟਿਆਲਾ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ ਜਗਜੀਤ ਸਿੰਘ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਈਕੋ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਕੈਂਪਸ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਫ਼ਲਦਾਰ ਪੌਦੇ ਲਗਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸੰਗਤੀ ਰੂਪ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਦੀ ਸਥਾਪਨਾ 1960 ਈਸਵੀ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕੀਤੀ ਗਈ ਸੀ। ਇਸ ਦੀ ਸਥਾਪਨਾ ਵਿੱਚ ਪਦਮ ਸ਼੍ਰੀ ਡਾਕਟਰ ਖੁਸ਼ਦੇਵਾ ਸਿੰਘ ਅਤੇ ਉੱਘੇ ਇਤਿਹਾਸਕਾਰ ਡਾ. ਗੰਡਾ ਸਿੰਘ ਦਾ ਮਹੱਤਵਪੂਰਨ ਯੋਗਦਾਨ ਰਿਹਾ। ਉਹਨਾਂ ਇਹ ਵੀ ਦੱਸਿਆ ਕਿ ਵਰਤਮਾਨ ਸਮੇਂ ਖ਼ਾਲਸਾ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ਅਧੀਨ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਤੈਅ ਸਰ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਖ਼ਾਲਸਾ ਕਾਲਜ ਪਟਿਆਲਾ ਉੱਤਰੀ ਭਾਰਤ ਦੀਆਂ ਸਿਰਮੌਰ ਵਿੱਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੈ। ਉਨਾਂ ਮਾਣ ਨਾਲ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਦਾ ਕਾਲਜ ਵਿੱਚ ਨਵੇਂ ਦਾਖਲਿਆਂ ਪ੍ਰਤੀ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਇਹ ਸਾਬਤ ਕਰਦਾ ਹੈ ਕਿ ਖ਼ਾਲਸਾ ਕਾਲਜ ਪਟਿਆਲਾ ਇਲਾਕੇ ਦੀਆਂ ਹੋਰ ਸੰਸਥਾਵਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਕਾਲਜ ਕੈਂਪਸ ਨੂੰ ਹੋਰ ਖੂਬਸੂਰਤ ਬਣਾਉਣ ਬਾਰੇ ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਲਜ ਕੈਂਪਸ ਵਿਖੇ 200 ਵੱਖ-ਵੱਖ ਤਰ੍ਹਾਂ ਦੇ ਪੌਦੇ ਹੋਰ ਲਗਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Punjab Bani 18 July,2024
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਮੁਤਾਬਕ ਡਿਜ਼ੀਟਲ ਢੰਗ ਨਾਲ ਕਰਵਾਈ ਜਾਵੇਗੀ ਗਣਨਾ: ਗੁਰਮੀਤ ਸਿੰਘ ਖੁੱਡੀਆਂ ਪਹਿਲੀ ਵਾਰ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਉਨ੍ਹਾਂ ਦੀਆਂ ਨਸਲ ਅਨੁਸਾਰ ਕੀਤੀ ਜਾਵੇਗੀ ਗਣਨਾ ਪਸ਼ੂ ਪਾਲਣ ਮੰਤਰੀ ਨੇ ਇਸ ਵਿਆਪਕ ਸਰਵੇਖਣ ਨੂੰ ਨੇਪੜੇ ਚਾੜ੍ਹਨ ਲਈ ਵਿਭਾਗ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲਿਆਂ ਵੱਲੋਂ ਪਾਲੇ ਜਾ ਰਹੇ ਪਸ਼ੂਧਨ ਦੀ ਪਹਿਲੀ ਵਾਰ ਵੱਖਰੇ ਤੌਰ 'ਤੇ ਗਣਨਾ ਕੀਤੀ ਜਾਵੇਗੀ । ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਲਈ ਇੱਕ ਸਟੇਟ ਨੋਡਲ ਅਫ਼ਸਰ, ਪੰਜ ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਗਿਣਤੀਕਾਰ ਹਰੇਕ ਘਰ ਦਾ ਦੌਰਾ ਕਰਕੇ ਪਸ਼ੂਧਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਉਨ੍ਹਾਂ ਦੀ ਗਣਨਾ ਕਰਨਗੇ । ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਗਣਨਾ ਨੂੰ ਕਰਵਾਉਣ ਲਈ ਸਾਰੇ ਸਬੰਧਤ ਅਧਿਕਾਰੀ ਸਿਖਲਾਈ ਲੈ ਰਹੇ ਹਨ ਅਤੇ ਉਨ੍ਹਾਂ ਦੀ ਸਿਖਲਾਈ ਅਗਸਤ ਵਿੱਚ ਮੁਕੰਮਲ ਹੋਵੇਗੀ। ਉਹਨਾਂ ਨੇ ਨਿਰਵਿਘਨ ਗਣਨਾ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਭਰੋਸਾ ਵੀ ਦਿੱਤਾ । ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਸਿਹਤ ਸਹੂਲਤਾਂ, ਓ.ਪੀ.ਡੀ., ਟੀਕਾਕਰਨ ਅਤੇ ਮਸਨੂਈ ਗਰਭਧਾਰਨ ਸਬੰਧੀ ਕੰਮਕਾਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਭਲਾਈ ਵਿਭਾਗ ਦੀ ਪ੍ਰਮੁੱਖ ਤਰਜ਼ੀਹ ਹੋਣੀ ਚਾਹੀਦੀ ਹੈ । ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਸਾਹਿਤ ਛਾਪ ਕੇ ਪੰਜਾਬ ਦੇ ਪਿੰਡਾਂ ਵਿੱਚ ਵੰਡਿਆ ਜਾਵੇਗਾ ।
Punjab Bani 17 July,2024
ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ । ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ । ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ 'ਸੋਲਰ ਟ੍ਰੀਜ਼' ਲਗਾਉਣ ਦੀ ਪੀ.ਐਸ.ਪੀ.ਸੀ.ਐਲ ਦੀ ਨਵੀਨਤਾਕਾਰੀ ਪਹੁੰਚ ਦੀ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਸਲਾਨਾ 52,000 ਯੂਨਿਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ 41 ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਦੀ ਬਚਤ ਹੋਵੇਗੀ ਜੋ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਵੱਲੋਂ ਸੋਖੀ ਜਾਣ ਵਾਲੀ ਕਾਰਬਨ ਡਾਈਆਕਸਾਈਡ ਦੇ ਬਰਾਬਰ ਹੈ । ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਬੋਰਡ ਨੇ 2023-24 ਵਿੱਚ 30,000 ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ 33,000 ਤੋਂ ਵੱਧ ਫਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ 35,000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ । ਸਮਾਗਮ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਜੀ.ਐਮ. ਮਨਜੀਤ ਸਿੰਘ ਸੰਧੂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ ।
Punjab Bani 17 July,2024
ਖੂਨਦਾਨ ਸਭ ਤੋਂ ਉੱਤਮ ਦਾਨ,ਅਸੀ ਇਕ ਖੂਨ ਦੇ ਯੂਨਿਟ ਨਾਲ ਚਾਰ ਅਨਮੋਲ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ : ਬਲਜਿੰਦਰ ਸਿੰਘ ਢਿੱਲੋਂ
ਖੂਨਦਾਨ ਸਭ ਤੋਂ ਉੱਤਮ ਦਾਨ,ਅਸੀ ਇਕ ਖੂਨ ਦੇ ਯੂਨਿਟ ਨਾਲ ਚਾਰ ਅਨਮੋਲ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ : ਬਲਜਿੰਦਰ ਸਿੰਘ ਢਿੱਲੋਂ ਸਨੌਰ,ਪਟਿਆਲਾ 17 ਜੁਲਾਈ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਦੇ ਵਿਸੇਸ਼ ਸਹਿਯੋਗ ਸਦਕਾ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਵਿਖੇ,ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਖੂਨਦਾਨ ਕੈਂਪ ਵਿੱਚ ਰਵੀ ਕੁਮਾਰ ਰਾਜਪੁਰਾ ਨੇ 98ਵੀਂ ਵਾਰ,ਫੌਜੀ ਗੁਰਦੀਪ ਗਿਰ,ਦਲੇਰ ਸਿੰਘ ਖੇੜਕੀ,ਪਰਮਵੀਰ ਸਿੰਘ,ਪਰਮਜੀਤ ਸਿੰਘ ਬਿਸਨਗੜ,ਹਰਕ੍ਰਿਸ਼ਨ ਸਿੰਘ ਸੁਰਜੀਤ,ਰਾਹੁਲ,ਵਿਸ਼ਾਲ,ਸਾਗਰ,ਫੌਜੀ ਧਰਮਵੀਰ ਸਿੰਘ,ਸਨਵੀਰ ਸਿੰਘ ਘੇਲ,ਕੁਲਵਿੰਦਰ ਸਿੰਘ ਮੰਡੌਰ,ਮਨਿੰਦਰਜੀਤ ਸਿੰਘ ਨਾਭਾ,ਰਮਨਜੀਤ ਸਿੰਘ ਸਮੇਤ ਰਾਜਿੰਦਰਾ ਹਸਪਤਾਲ ਬਲੱਡ ਬੈਕ ਅਤੇ ਵਰਧਮਾਨ ਬਲੱਡ ਬੈਕ ਵੱਲੋਂ 101 ਯੂਨਿਟ ਖੂਨ ਇਕੱਤਰ ਕੀਤਾ ਗਿਆ।ਆਪ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ, ਹੈ,ਅਸੀਂ ਇੱਕ ਖੂਨ ਦੇ ਯੂਨਿਟ ਨਾਲ ਚਾਰ ਅਨਮੋਲ ਜਿੰਦਗੀਆਂ ਬਚਾ ਸਕਦੇ ਹਾਂ।ਜੋ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਦਾਨ ਕਰਨਾ ਚਾਹੀਦਾ ਹੈ।ਇਸ ਸਮੇਂ ਬਲੱਡ ਬੈਕਾ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ,ਕਿਉਂਕਿ ਗਰਮੀ ਦੇ ਕਾਰਨ ਖੂਨਦਾਨ ਕੈਂਪ ਘੱਟ ਲੱਗ ਰਹੇ ਹਨ। ਖੂਨ ਇਕ ਅਜਿਹਾ ਤਰਲ ਪਦਾਰਥ ਹੈ,ਜਿਸ ਨੂੰ ਕਦੇ ਵੀ ਬਨਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ, ਇਹ ਸਿਰਫ਼ ਮਨੁੱਖੀ ਸ਼ਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ।ਉਨ੍ਹਾਂ ਕਿਹਾ ਕਿ ਢਿੱਲੋਂ ਪਰਿਵਾਰ ਸਮਾਜ ਸੇਵਾ ਨੂੰ ਹਮੇਸ਼ਾ ਸਮਰਪਿਤ ਰਹੇਗਾ। ਜਾਗਦੇ ਰਹੋ ਕਲੱਬ ਨਾਲ ਜੁੜ ਕੇ ਹੋਰ ਵੀ ਸਮਾਜ ਸੇਵਾ ਦੇ ਪ੍ਰੋਗਰਾਮ ਉਲੀਕੇ ਜਾਣਗੇ।ਕਲੱਬ ਵੱਲੋ ਖੂਨਦਾਨ ਕੈਂਪ ਲਗਾ ਕੇ ਐਮਰਜੈਂਸੀ ਮਰੀਜ਼ਾਂ ਦੀ ਮੱਦਦ ਕਰਨਾ ਸਲਾਘਾਯੋਗ ਉਪਰਾਲੇ ਹਨ।ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ,ਚਾਚਾ ਗੁਰਸ਼ਰਨ ਸਿੰਘ ਢਿੱਲੋ,ਉਪਿੰਦਰ ਸਿੰਘ ਢਿੱਲੋਂ,ਜਸਪ੍ਰੀਤ ਕੌਰ,ਰਾਜਿੰਦਰ ਸਿੰਘ ਕੋਹਲੀ ਮੀਡੀਆ ਸਲਾਹਕਾਰ,ਮੈਨੇਜਰ ਕੇਵਲ ਕ੍ਰਿਸਨ,ਸਮਾਜ ਸੇਵਿਕਾ ਮੈਡਮ ਮੀਨੂਪੁਰੀ,ਜਤਿੰਦਰ ਕੁਮਾਰ ਮਨਜੀਤ ਸਿੰਘ ਢਿੱਲੋਂ,ਦੀਦਾਰ ਸਿੰਘ ਬੋਸਰ,ਸੰਜੀਵ ਕੁਮਾਰ ਸਨੌਰ,ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਤੇਜਿੰਦਰ ਸਿੰਘ ਮੰਡੌਰ, ਗੁਰਵਿੰਦਰ ਸਿੰਘ ਖਾਂਸਿਆ,ਅਮਰਜੀਤ ਸਿੰਘ ਭਾਂਖਰ,ਸਰਪੰਚ ਅਵਤਾਰ ਸਿੰਘ ਰੁੜਕੀ,ਸੰਦੀਪ ਕੌਰ,ਮਨਪ੍ਰੀਤ ਸਿੰਘ, ਕਰਮਵੀਰ ਸਿੰਘ,ਸੁਮਨਜੀਤ ਕੌਰ,ਮਾਤਾ ਕੌੜੀ ਕੌਰ,ਅਤੇ ਰਣਜੀਤ ਸਿੰਘ ਬੋਸਰ ਹਾਜ਼ਰ ਸੀ।
Punjab Bani 17 July,2024
ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਵੱਲੋਂ ਲਗਾਏ ਗਏ ਬੂਟੇ
ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਵੱਲੋਂ ਲਗਾਏ ਗਏ ਬੂਟੇ ਪਟਿਆਲਾ, 16 ਜੁਲਾਈ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਮਪਰੂਵਮੈਂਟ ਟਰਸੱਟ ਨਾਭਾ ਦੇ ਸਹਿਯੋਗ ਨਾਲ਼ ਯੁਵਕ ਭਲਾਈ ਦਫ਼ਤਰ ਦੇ ਬਾਹਰ ਬੂਟੇ ਲਗਾਏ ਗਏ । ਵਿਭਾਗ ਦੇ ਡਾਇਰੈਕਟਰ ਪ੍ਰੋ.ਵਰਿੰਦਰ ਕੁਮਾਰ ਕੌਸ਼ਿਕ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਰੁੱਖ ਹਨ ਤਾਂ ਹੀ ਧਰਤੀ ਉਪਰ ਜੀਵਨ ਸੰਭਵ ਹੈ । ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਹਰ ਇੱਕ ਮਨੁੱਖ ਦਾ ਨੈਤਿਕ ਫ਼ਰਜ਼ ਹੈ । ਇੰਮਪਰੂਵਮੈਂਟ ਟਰਸੱਟ ਨਾਭਾ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਪਾਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਦਿਆਂ 'ਹੋਵੇ ਚਾਰੇ ਪਾਸੇ ਹਰਿਆਲੀ, ਵਾਤਾਵਰਣ ਲਈ ਇਹੀ ਖੁਸ਼ਹਾਲੀ' ਨਾਅਰੇ ਦੀ ਵਰਤੋਂ ਕੀਤੀ। ਇਸ ਮੌਕੇ ਪ੍ਰੋ. ਭੀਮਇੰਦਰ, ਸ਼੍ਰੀ ਯਾਦਵਿੰਦਰ ਸ਼ਰਮਾ ਅਤੇ ਯੁਵਕ ਭਲਾਈ ਵਿਭਾਗ ਤੋਂ ਡਾ. ਹਰਿੰਦਰ ਹੁੰਦਲ, ਡਾ. ਡੈਨੀ ਸ਼ਰਮਾ, ਸ਼੍ਰੀਮਤੀ ਸ਼ਮਸੇ਼ਰ ਕੌਰ, ਸ਼੍ਰੀਮਤੀ ਰਮਨਜੀਤ ਕੌਰ, ਸ਼੍ਰੀ ਪਰਦੀਪ ਸਿੰਘ, ਸ਼੍ਰੀ ਗੁਰਦੇਵ ਸਿੰਘ ਅਤੇ ਸ਼੍ਰੀ ਜਤਿੰਦਰ ਕੁਮਾਰ ਵੀ ਮੌਜੂਦ ਰਹੇ ।
Punjab Bani 16 July,2024
ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ
ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਕਿਹਾ, ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ ਚੰਡੀਗੜ੍ਹ, 16 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ । ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ। ਉਨ੍ਹਾਂ ਹਰ ਮਨੁੱਖ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਧ ਤੋ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ । ਸਪੀਕਰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਮਾਂ ਨੂੰ ਸਿਹਤਮੰਦ, ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਤੇ ਉਨ੍ਹਾਂ ਦਾ ਸਾਂਭ-ਸੰਭਾਲ ਕਰਨੀ ਬਹੁਤ ਜ਼ਰੂਰੀ ਹੈ । ਸ. ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਡੇਰੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਨੂੰ ਸੰਤੁਲਿਤ ਕਰਨ ‘ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆਂ ਵਾਤਾਵਰਨ ਪ੍ਰਤੀ ਚਿੰਤਤ ਹੈ ਅਤੇ ਵਾਤਾਵਰਨ ਦੀਆਂ ਤਬਦੀਲੀਆਂ ਸਬੰਧੀ ਚਰਚਾ ਕਰ ਰਹੀ ਹੈ ਤਾਂ ਹਰੇਕ ਮਨੁੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਪ੍ਰਤੀ ਸੁਚੇਤ ਹੋਵੇ ਅਤੇ ਵਾਤਾਵਰਨ ਦੀ ਸੰਭਾਲ ‘ਚ ਆਪਣਾ ਬਣਦਾ ਯੋਗਦਾਨ ਪਾਵੇ । ਸ. ਸੰਧਵਾਂ ਨੇ ਪੰਜਾਬ ‘ਚ ਵਣਾਂ ਹੇਠ ਰਕਬਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਈਕੋ ਤੇ ਯੂਥ ਕਲੱਬਾਂ ਤੇ ਹੋਰਨਾਂ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੇ ਭਲਾਈ ਵਾਲੇ ਇਸ ਕਾਰਜ ‘ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ । ਇਸ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ, ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ ।
Punjab Bani 16 July,2024
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ ਟੀਮਾਂ ਵੱਲੋਂ ਨਰਮੇ ਦੀ ਫ਼ਸਲ ਦੀ ਨਿਗਰਾਨੀ ਤੋਂ ਇਲਾਵਾ ਕਿਸਾਨਾਂ ਨੂੰ ਕੀਟਾਂ ਦੀ ਰੋਕਥਾਮ ਲਈ ਦਿੱਤੀ ਜਾਵੇਗੀ ਸਲਾਹ: ਗੁਰਮੀਤ ਸਿੰਘ ਖੁੱਡੀਆਂ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ ਸਬੰਧਤ ਅਧਿਕਾਰੀਆਂ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦਾ ਛਿੜਕਾਅ ਆਪਣੀ ਮੌਜ਼ੂਦਗੀ ਵਿੱਚ ਕਰਵਾਉਣ ਦੇ ਨਿਰਦੇਸ਼ ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ । ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ । ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਦੀ ਪਾਲਣਾ ਕਰਨ ਅਤੇ ਫਸਲ ਉੱਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਫਸਲੀ ਵਿਭਿੰਨਤਾ ਯੋਜਨਾ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਇਨ੍ਹਾਂ ਪ੍ਰਦਰਸ਼ਨੀਆਂ ਲਈ ਕਿਸਾਨਾਂ ਨੂੰ ਲਾਭ ਵੀ ਦਿੱਤੇ ਜਾਣਗੇ । ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਦੱਸਿਆ ਹੈ ਕਿ ਵਿਭਾਗ ਦੀ ਟੀਮ ਵੱਲੋਂ ਪਿੰਡ ਸਾਹਨੇਵਾਲੀ ਵਿਖੇ ਕਿਸਾਨ ਬਲਕਾਰ ਸਿੰਘ ਦੇ ਨਰਮੇ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਮਾਮੂਲੀ ਹਮਲਾ ਵੇਖਣ ਨੂੰ ਮਿਲਿਆ ਅਤੇ ਕਿਸਾਨ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ, ਜਿਸ ਦੇ ਚਲਦਿਆਂ ਸਥਿਤੀ ਕਾਬੂ ਹੇਠ ਹੈ। ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਗਦੇਵ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਗੁਲਾਬੀ ਸੁੰਡੀ ਦਾ ਕੋਈ ਵੀ ਹਮਲਾ ਨਹੀਂ ਪਾਇਆ ਗਿਆ ਅਤੇ ਚਿੱਟੀ ਮੱਖੀ ਦੀ ਗਿਣਤੀ ਇਕਨਾਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਹੇਠਾਂ (ਪ੍ਰਤੀ ਪੱਤਾ 4 ਮੱਖੀਆਂ) ਵੇਖਣ ਨੂੰ ਮਿਲੀ। ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪਟੀ ਸਦੀਕ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਦੇ ਨਰਮੇ ਦੇ ਖੇਤ ਦਾ ਵੀ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਫ਼ਸਲ ਚੰਗੀ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਕੀਟਾਂ ਦੀ ਗਿਣਤੀ ਵੀ ਈ.ਟੀ.ਐਲ. ਪੱਧਰ ਤੋਂ ਹੇਠਾਂ ਸੀ ।
Punjab Bani 15 July,2024
ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਕੀਤੀ ਸ਼ੁਰੂਆਤ
ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਕੀਤੀ ਸ਼ੁਰੂਆਤ ਕਾਰਗਿਲ ਜੰਗ ਦੀ 25ਵੀਂ ਵਰ੍ਹੇਗੰਢ ਮਨਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਚੰਡੀਗੜ੍ਹ, 15 ਜੁਲਾਈ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੈ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ 'ਏਕ ਪੇਡ ਮਾਂ ਕੇ ਨਾਮ' (ਇੱਕ ਰੁੱਖ ਮਾਂ ਲਈ) ਨੂੰ ਵੀ ਹੁਲਾਰਾ ਦੇਵੇਗੀ। ਦੱਸਣਯੋਗ ਹੈ ਕਿ ਪੰਜਾਬ ਰਾਜ ਭਵਨ ਵਿਖੇ ਪੌਦਾ ਲਗਾਉਣ ਲਈ ਮਿੱਟੀ ਜੰਮੂ ਕਸ਼ਮੀਰ ਸਟੱਡੀ ਸੈਂਟਰ (ਜੇ.ਕੇ.ਐਸ.ਸੀ.) ਚੰਡੀਗੜ੍ਹ ਵੱਲੋਂ ਵਿਸੇਸ਼ ਤੌਰ 'ਤੇ ਕਾਰਗਿਲ ਯੁੱਧ ਦੇ ਸ਼ੁਰੂ ਹੋਣ ਵਾਲੇ ਸਥਾਨ ਬਜਰੰਗ ਪੋਸਟ ਤੋਂ ਲਿਆਂਦੀ ਗਈ ਹੈ । ਇਹ ਉਹ ਥਾਂ ਸੀ ਜਿੱਥੇ ਜਾਟ ਰੈਜੀਮੈਂਟ ਦੇ ਕੈਪਟਨ ਸੌਰਭ ਕਾਲੀਆ ਅਤੇ ਉਨ੍ਹਾਂ ਦੇ ਸਿਪਾਹੀਆਂ ਨੂੰ ਮਈ 1999 ਵਿੱਚ ਗਸ਼ਤ ਦੌਰਾਨ ਪਾਕਿਸਤਾਨ ਰੇਂਜਰਾਂ ਨੇ ਬੰਦੀ ਬਣਾ ਲਿਆ ਸੀ, ਜਿਨ੍ਹਾਂ ਨੇ ਪੋਸਟ ਵਾਪਸ ਲੈਣ ਦੀ ਕੋਸ਼ਿਸ਼ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ । ਰਾਜਪਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਤੇ ਦ੍ਰਿੜ ਹੌਸਲੇ ਦਾ ਵੀ ਜ਼ਿਕਰ ਕੀਤਾ । ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਜੋ ਨਾ ਸਿਰਫ਼ ਵਾਤਾਵਰਨ ਨੂੰ ਬਚਾਉਣ ਵਿੱਚ ਮਦਦ ਕਰਨ ਬਲਕਿ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਸਹਾਈ ਹੋਣ। ਬੂਟੇ ਲਗਾਉਣ ਦੀ ਇਹ ਮੁਹਿੰਮ ਜੰਮੂ ਕਸ਼ਮੀਰ ਸਟੱਡੀ ਸੈਂਟਰ, ਚੰਡੀਗੜ੍ਹ ਵੱਲੋਂ ਕਾਰਗਿਲ ਜੰਗ ਦੀ 25ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਅਗਲੇ ਦੋ ਹਫ਼ਤਿਆਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ਚਲਾਈ ਗਈ ਸੀ। ਸਮਾਗਮਾਂ ਦੀ ਲੜੀ ਅਧੀਨ ਸਭ ਤੋਂ ਪਹਿਲਾਂ ਯੂ.ਟੀ., ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ । ਇਸ ਮੌਕੇ ਜੇ.ਕੇ.ਐਸ.ਸੀ. ਚੰਡੀਗੜ੍ਹ ਦੇ ਪ੍ਰਧਾਨ ਵਿਵੇਕ ਚੌਹਾਨ ਅਤੇ ਸਕੱਤਰ ਸਿਮਰਤ ਕਾਹਲੋਂ, ਨੇ ਇਸ ਪੰਦਰਵਾੜੇ ਦੌਰਾਨ ਜੇ.ਕੇ.ਐਸ.ਸੀ. ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਪਹਿਲਕਦਮੀ ਦਾ ਹਿੱਸਾ ਬਣਨ ਲਈ ਰਾਜਪਾਲ ਅਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਰੇਣੂ ਵਿਜ, ਪ੍ਰੋ. ਸ਼ਿਵਾਨੀ ਸ਼ਰਮਾ, ਸ੍ਰੀ ਦੀਪਕ ਬੱਤਰਾ, ਸ੍ਰੀ ਚੇਤਨ ਮਿੱਤਲ, ਸ੍ਰੀ ਦਵਿੰਦਰ ਠਾਕੁਰ, ਸ੍ਰੀ ਵਿਜੇ ਵੈਸ਼ਨਵੀ, ਸ੍ਰੀ ਜੈ ਕੁਮਾਰ, ਸ੍ਰੀ ਜਸਵਿੰਦਰ ਅਤੇ ਸ੍ਰੀ ਰਾਕੇਸ਼ ਸ਼ਰਮਾ ਵੀ ਹਾਜ਼ਰ ਸਨ ।
Punjab Bani 15 July,2024
ਵੱਧ ਤੋਂ ਵੱਧ ਬੂਟੇ ਲਗਾਓ ਤੇ ਸੰਭਾਲ ਕਰੋ : ਹਰਚੰਦ ਸਿੰਘ ਬਰਸਟ
ਵੱਧ ਤੋਂ ਵੱਧ ਬੂਟੇ ਲਗਾਓ ਤੇ ਸੰਭਾਲ ਕਰੋ : ਹਰਚੰਦ ਸਿੰਘ ਬਰਸਟ -ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਅਨਾਜ ਮੰਡੀ ਪਟਿਆਲਾ ਵਿਖੇ ਲਗਾਏ ਬੂਟੇ -ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ ਪਟਿਆਲਾ, 15 ਜੁਲਾਈ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਅਨਾਜ ਮੰਡੀ ਪਟਿਆਲਾ ਵਿੱਚ ਬੂਟੇ ਲਗਾਏ ਗਏ। ਜਿਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਆਮ ਲੋਕਾਂ ਨੂੰ ਵਾਤਾਵਰਨ ਦੇ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਬੂਟੇ ਵੀ ਵੰਡੇ ਗਏ । ਇਸ ਤੋਂ ਬਾਅਦ ਮੰਡੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆਂ ਕਰੀਬ 60 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਗਰਮੀ ਵਿੱਚ ਹੋ ਰਹੇ ਵਾਧਾ ਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵੱਧ ਲਾਭਕਾਰੀ ਹੈ, ਕਿਉਂਕਿ ਇਹਨਾਂ ਦਿਨਾਂ ਵਿੱਚ ਲਗਾਏ ਪੌਦੇ ਬੜੀ ਆਸਾਨੀ ਨਾਲ ਚੱਲ ਪੈਂਦੇ ਹਨ। ਪਰ ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਵੀ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ ਦੇ ਸਹਿਯੋਗ ਨਾਲ ਕਰੀਬ 33 ਹਜ਼ਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜ਼ਨ ਵਿੱਚ 35 ਹਜ਼ਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਨੁੱਖ, ਪਸ਼ੂ, ਪੰਛੀਆਂ ਦੀ ਜ਼ਿੰਦਗੀ ਵਿੱਚ ਰੁੱਖਾਂ ਦਾ ਬੜਾ ਮਹੱਤਤਾ ਹੈ। ਇਸ ਲਈ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਜਿੱਥੇ ਸਾਨੂੰ ਆਕਸੀਜਨ ਦਿੰਦੇ ਹਨ, ਉੱਥੇ ਪੰਛੀਆਂ ਦੇ ਬੈਠਣ ਲਈ ਵੀ ਸਹਾਈ ਹੁੰਦੇ ਹਨ । ਇਸ ਮੌਕੇ ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਜਸਪਾਲ ਸਿੰਘ ਬੁੱਟਰ ਨਿਗਰਾਨ ਇੰਜੀਨੀਅਰ, ਸ. ਅਜੇਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ, ਸ. ਮਨਦੀਪ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਮੁੱਖ ਦਫ਼ਤਰ, ਸ. ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ ਪਟਿਆਲਾ, ਪ੍ਰਭਲੀਨ ਸਿੰਘ ਡੀ.ਡੀ.ਐਮ.ਓ. ਪਟਿਆਲਾ, ਬਲਵਿੰਦਰ ਸਿੰਘ ਸੈਣੀ, ਸਤਵਿੰਦਰ ਸੈਣੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪਟਿਆਲਾ, ਨਰੇਸ਼ ਭੋਲਾ, ਸੁਰੇਸ਼ ਕੁਮਾਰ ਡਕਾਲਾ, ਸੰਜੀਵਨ ਕੁਮਾਰ ਸਮੇਤ ਸਮੂਹ ਅਧਿਕਾਰੀ, ਕਰਮਚਾਰੀ ਅਤੇ ਆੜ੍ਹਤੀ ਮੌਜੂਦ ਰਹੇ । ਕਰੀਬ 60 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ ਸ. ਹਰਚੰਦ ਸਿੰਘ ਬਰਸਟ ਅਤੇ ਡਾ. ਬਲਬੀਰ ਸਿੰਘ ਵੱਲੋਂ ਅੱਜ ਮੰਡੀ ਦੇ ਵਿਕਾਸ ਵੱਲ ਇੱਕ ਹੋਰ ਕਦਮ ਵਧਾਇਆ ਗਿਆ। ਜਿਸ ਦੇ ਤਹਿਤ ਕਰੀਬ 60 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਚਲਦਿਆਂ ਮੰਡੀ ਦੀ ਚਾਰ ਦੀਵਾਰੀ, ਗੇਟ ਲਗਾਉਣੇ, ਸਟਰੀਟ ਲਾਈਟਾਂ ਨੂੰ ਠੀਕ ਕੀਤਾ ਜਾਵੇਗਾ।
Punjab Bani 15 July,2024
ਧਰਤੀ ਨੂੰ ਮਾਨਵਤਾ ਲਈ ਸਵਰਗ ਬਣਾਉਂਣ ਵਾਲੇ, ਬ੍ਰਾਜ਼ੀਲ ਸੀਨੀਅਰ ਸਿਟੀਜਨ
ਧਰਤੀ ਨੂੰ ਮਾਨਵਤਾ ਲਈ ਸਵਰਗ ਬਣਾਉਂਣ ਵਾਲੇ ਬ੍ਰਾਜ਼ੀਲ ਸੀਨੀਅਰ ਸਿਟੀਜਨ ਪਟਿਆਲਾ : ਬ੍ਰਾਜ਼ੀਲ ਵਿਖੇ ਇੱਕ ਸੀਨੀਅਰ ਸਿਟੀਜਨ ਜੋੜੀ, ਲੇਲੀਆ ਅਤੇ ਸਬਸਟੀਓ ਨੇ ਵਿਸ਼ਵ ਵਿੱਚ, ਆਪਣੇ ਪਿਆਰੇ ਦੇਸ਼ ਦੀ ਧਰਤੀ ਮਾਤਾ ਨੂੰ ਸਵਰਗ ਬਣਾਉਣ ਦਾ ਰਿਕਾਰਡ ਬਣਾਇਆ ਹੈ ਜਿਨ੍ਹਾਂ ਨੇ ਹਰਰੋਜ ਲਗਾਤਾਰ ਦਿਲੋਂ ਯਤਨ ਕਰਦੇ ਹੋਏ, 18 ਸਾਲਾਂ ਵਿੱਚ ਆਪਣੇ ਦੇਸ਼ ਦੀ ਧਰਤੀ ਤੇ 20 ਲੱਖ ਪੋਦੇ ਲਗਾਏ ਅਤੇ ਉਨ੍ਹਾਂ ਦੀ ਦੇਖਭਾਲ ਕਰਕੇ ਆਪਣੇ ਦੇਸ਼ ਦੀ ਹਜ਼ਾਰਾਂ ਏਕੜ ਬੰਜਰ ਜ਼ਮੀਨਾਂ, ਪਹਾੜਾਂ ਅਤੇ ਰੇਤਲੇ ਇਲਾਕਿਆ ਨੂੰ ਹਰਿਆਵਲ ਨਾਲ ਭਰ ਦਿੱਤਾ। ਜਿਸ ਸਦਕਾ, 172 ਕਿਸਮਾਂ ਦੇ ਪੰਛੀਆਂ ਨੂੰ ਆਪਣੇ ਇਨ੍ਹਾਂ ਦੇ ਦਰਖਤਾਂ ਤੇ, ਆਲਣੇ ਬਣਾਕੇ, ਘਰ ਪਰਿਵਾਰ ਸਮਾਜ ਮਿਲੇ। ਦੋ ਲੱਖ ਤੋਂ ਵੱਧ ਜਾਨਵਰਾਂ, ਪਸ਼ੂਆਂ ਨੂੰ ਘਰ ਪਰਿਵਾਰ, ਭੋਜ਼ਨ, ਪਾਣੀ, ਹਵਾਵਾਂ ਆਕਸੀਜਨ ਫਲ ਸਬਜ਼ੀਆਂ ਦਾਲਾਂ ਮਿਲ ਰਹੀਆਂ ਹਨ। ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇ ਅਤੇ ਬ੍ਰਾਜ਼ੀਲ ਦੇਸ਼ ਨੂੰ 293 ਦੁਰਲੱਭ ਕਿਸਮਾਂ ਦੇ ਬੀਜ ਪਨੀਰੀਆਂ ਅਤੇ ਪੋਦੇ ਮਿਲੇ ਹਨ।ਇਨ੍ਹਾਂ ਸੀਨੀਅਰ ਸਿਟੀਜਨ ਦੇ ਬੱਚੇ ਪੜ੍ਹਾਈ ਅਤੇ ਨੋਕਰੀਆ ਲਈ ਵਿਦੇਸ਼ਾਂ ਵਿੱਚ ਚਲੇ ਗਏ। ਇਹ ਆਪਣੇ ਘਰ ਵਿਚ ਆਰਾਮਦਾਇਕ ਜ਼ਿੰਦਗੀ ਬਤੀਤ ਕਰਨ ਦੀ ਥਾਂ,ਸਰਕਾਰਾਂ ਵਲੋਂ ਸੱਭ ਸੁੱਖ, ਸਨਮਾਨ, ਸਿਹਤ, ਤਦੰਰੁਸਤੀ, ਤਾਕ਼ਤ, ਇਲਾਜ ਲਈ ਧੰਨ ਦੌਲਤ ਅਤੇ ਸਹੂਲਤਾਂ ਦੇ ਬਾਵਜੂਦ ਆਪਣੇ ਦੇਸ਼, ਮਾਨਵਤਾ ਅਤੇ ਸੁਰਖਿਅੱਤ ਖੁਸ਼ਹਾਲ ਸਿਹਤਮੰਦ ਤਦਰੁੰਸਤ ਭਵਿੱਖ ਲਈ ਲੋੜ ਅਤੇ ਜ਼ਰੂਰਤਾਂ ਅਨੁਸਾਰ ਸਮਾਜ ਸੇਵਾ ਦੇ ਕਾਰਜ ਲੱਭੇ, ਉਥੇ ਦੇ ਲੋਕ, ਬਹੁਤ ਛੋਟੇ ਛੋਟੇ ਘਰਾਂ ਵਿੱਚ ਰਹਿੰਦੇ ਹਨ ਤਾਂ ਜੋਂ ਫਾਲਤੂ ਜ਼ਮੀਨ ਤੇ ਫੁੱਲ, ਫਲ, ਸਬਜ਼ੀਆਂ ਦਾਲਾਂ ਅਤੇ ਦਰਖਤ ਲਗਾਏ ਜਾਣ। ਆਪਣੇ ਦੇਸ਼, ਪ੍ਰਤੀ ਸੱਚੇ ਪਿਆਰ, ਸਤਿਕਾਰ, ਹਮਦਰਦੀ, ਵਫ਼ਾਦਾਰੀਆ ਦੀਆਂ ਆਦਤਾਂ, ਭਾਵਨਾਵਾਂ, ਵਿਚਾਰ, ਇਰਾਦੇ ਅਤੇ ਮਾਹੋਲ, ਬਚਪਨ ਤੋਂ ਹੀ ਸਕੂਲਾਂ ਵਿਖੇ ਪੈਦਾ ਹੋਣ ਕਾਰਨ, ਇਨ੍ਹਾਂ ਵਲੋਂ ਆਪਣੇ ਦੇਸ਼, ਬੱਚਿਆਂ, ਨੋਜਵਾਨਾ ਦੀ ਸੇਵਾ ਸੰਭਾਲ, ਸਿਖਲਾਈ, ਸਿਹਤ, ਤਦੰਰੁਸਤੀ, ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ। ਵਾਤਾਵਰਨ ਦੀ ਸੰਭਾਲ ਲਈ ਲੋਕਾਂ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਵਲੋਂ ਆਪਣੇ ਆਪ ਪਨੀਰੀਆਂ, ਜੰਗਲ ਅਤੇ ਵਾਤਾਵਰਨ ਪਾਰਕ ਤਿਆਰ ਕਰਨ ਲਈ ਜਦੋਜਹਿਦ ਕੀਤੀ ਜਾਂਦੀ ਹੈ।ਵਿਦਿਆਰਥੀ, ਅਧਿਆਪਕ, ਨਾਗਰਿਕ ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ ਦੀ ਉਨਤੀ ਖੁਸ਼ਹਾਲੀ ਸੁਰੱਖਿਆ ਲਈ ਇੱਕ ਦੂਜੇ ਦਾ ਸਾਥ ਦਿੰਦੇ ਹਨ।ਸੱਭ ਦੀ ਸਹਾਇਤਾ ਨਾਲ, ਇਸ ਸੀਨੀਅਰ ਸਿਟੀਜਨ ਜੋੜੀ ਨੇ 18 ਸਾਲਾਂ ਵਿੱਚ ਆਪਣੇ ਦੇਸ਼, ਧਰਤੀ ਮਾਤਾ, ਵਾਤਾਵਰਨ ਨੂੰ ਸ਼ੁੱਧ ਸਵੱਛ ਪਵਿੱਤਰ ਸੋਹਣੇ ਬਣਾਕੇ, ਆਪਣੇ ਦੇਸ਼ ਅਤੇ ਦੁਨੀਆ ਵਿੱਚ ਸਨਮਾਨ ਇੱਜ਼ਤ ਪ੍ਰਾਪਤ ਕੀਤੇ। ਉਨ੍ਹਾਂ ਦੇ ਦੇਸ਼ ਵਿੱਚ ਸੀਨੀਅਰ ਸਿਟੀਜਨ ਹੋਕੇ ਵੀ ਹਰੇਕ ਇਨਸਾਨ ਦਾ ਆਪਣੇ ਦੇਸ਼, ਸਮਾਜ, ਸਰਕਾਰਾਂ, ਵਾਤਾਵਰਨ, ਪਬਲਿਕ ਸੁਰੱਖਿਆ, ਬਚਾਉ ਮਦਦ ਪ੍ਰਤੀ ਵੱਧ ਜ਼ੁਮੇਵਾਰੀਆਂ ਭਾਵਨਾਵਾਂ ਵਿਚਾਰ ਇਰਾਦੇ ਅਤੇ ਆਦਤਾਂ ਹਨ, ਇਸੇ ਕਰਕੇ ਉਹ ਲੋੜ ਤੋਂ ਵੱਧ ਪੈਨਸ਼ਨਾਂ ਅਤੇ ਸਹੂਲਤਾਂ ਨਹੀਂ ਲੈਂਦੇ। ਬੈਂਕਾਂ ਵਿੱਚ ਧੰਨ ਦੌਲਤ ਸੋਨਾ ਚਾਂਦੀ ਹੀਰੇ ਇਕੱਠੇ ਨਹੀਂ ਕਰਦੇ।ਉਨ੍ਹਾਂ ਕੋਲ ਜ਼ਿੰਦਗੀ ਦੇ ਗਿਆਨ, ਤਜਰਬੇ, ਅਭਿਆਸ, ਭਾਵਨਾਵਾਂ ਵਿਚਾਰ, ਇਰਾਦੇ ਅਤੇ ਆਦਤਾਂ ਹੁੰਦੇ ਹਨ ਪਰ ਲਾਲਚ, ਇਛਾਵਾਂ, ਖਾਹਿਸ਼ਾਂ, ਫੈਸ਼ਨ, ਮੋਜ਼ ਮਸਤੀਆਂ, ਐਸ਼ ਪ੍ਰਸਤੀਆਂ ਸੰਵਾਦ ਅਤੇ ਦਿਖਾਵੇ ਨਹੀਂ ਹੁੰਦੇ।ਹਰੇਕ ਦੇਸ਼ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਬੱਚਿਆਂ, ਨੋਜਵਾਨਾਂ, ਮਜ਼ਦੂਰਾਂ ਅਤੇ ਕਰਮਚਾਰੀਆਂ ਤੋਂ ਟੈਕਸ ਦੇ ਰੂਪ ਵਿੱਚ ਪ੍ਰਾਪਤ ਕੀਤੇ ਧੰਨ ਦੌਲਤ ਰਾਹੀਂ, ਸਰਕਾਰਾਂ ਵਲੋਂ ਸੀਨੀਅਰ ਸਿਟੀਜਨ ਨੂੰ ਘਰਾਂ ਵਿੱਚ ਹਰ ਪ੍ਰਕਾਰ ਦੀਆ ਸਹੂਲਤਾਂ, ਆਰਾਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ ਪਰ ਉਥੇ ਕੋਈ ਵੀ ਸੀਨੀਅਰ ਸਿਟੀਜਨ, ਭਾਰਤੀਆਂ ਵਾਂਗ ਸੇਵਾ ਮੁਕਤ ਹੋਕੇ, ਸਵਰਗਾਂ ਵਿੱਚ ਜਾਣ ਲਈ, ਧਰਮ, ਧਾਰਮਿਕ ਸਥਾਨਾਂ ਅਤੇ ਧਾਰਮਿਕ ਲੀਡਰਾਂ, ਡੈਰਿਆ ਦਾ ਸਹਾਰਾ ਨਹੀਂ ਲੈਂਦੇ, ਉਹ ਆਪਣੇ ਦੇਸ਼ ਸਮਾਜ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਫਰਜ਼ਾਂ ਪ੍ਰਤੀ ਹਮੇਸ਼ਾ ਵਫ਼ਾਦਾਰ ਅਤੇ ਇਮਾਨਦਾਰ ਰਹਿੰਦੇ ਹਨ।ਮਿਲਣ ਵਾਲੀ ਪੈਨਸ਼ਨਾਂ ਰਾਹੀਂ ਆਰਾਮ ਨਾਲ ਜੀਵਨ ਬਤੀਤ ਕਰਦੇ ਹੋਏ ਮੌਤਾਂ ਨਹੀਂ ਉਡੀਕਦੇ ਸਗੋਂ ਮਰਦੇ ਦਮ ਤੱਕ, ਹਰ ਨਾਗਰਿਕ ਅਤੇ ਸੀਨੀਅਰ ਸਿਟੀਜ਼ਨ ਲੋੜ ਅਨੁਸਾਰ ਸਿੱਖਿਆ ਸੰਸਥਾਵਾਂ, ਸਮਾਜ, ਬੱਚਿਆਂ , ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ ਨੂੰ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੇ ਸਨਮਾਨ ਬਚਾਓ ਮਦਦ, ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਪ੍ਰਤੀ ਜਾਗਰੂਕ ਅਤੇ ਸਿਖਿਅਤ ਕਰਨ ਅਤੇ ਆਪਣੇ ਦੇਸ਼ ਨੂੰ ਸੁਰੱਖਿਅਤ,ਸ਼ਕਤੀਸ਼ਾਲੀ, ਤਾਕਤਵਰ, ਸਿਹਤਮੰਦ, ਤਦਰੁੰਸਤ, ਖੁਸ਼ਹਾਲ ਬਣਾਉਣ ਲਈ ਯਤਨਸ਼ੀਲ ਰਹਿੰਦੇ ਹਨ। ਵਾਤਾਵਰਨ ਦੀ ਸ਼ੁੱਧਤਾ, ਸਵੱਛਤਾ, ਸੰਭਾਲ ਲਈ, ਸੁਰੱਖਿਆ, ਬਚਾਉ, ਸਨਮਾਨ, ਉੱਨਤੀ, ਖੁਸ਼ਹਾਲੀ ਲਈ ਅਤੇ ਕਿਸੇ ਕੁਦਰਤੀ ਜਾਂ ਮਨੁੱਖੀ ਆਫ਼ਤ ਸਮੇਂ ਪੀੜਤਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਯਤਨਸ਼ੀਲ ਰਹਿੰਦੇ ਹਨ। ਸਰਕਾਰੀ ਪੈਨਸ਼ਨਾਂ ਅਤੇ ਸਹੂਲਤਾਂ ਲੈਕੇ, ਘਰਾਂ ਗਲੀਆਂ, ਮੁਹੱਲਿਆਂ ਜਾ ਧਾਰਮਿਕ ਸਥਾਨਾਂ ਤੇ ਵਹਿਲੇ ਬੈਠ ਕੇ, ਮੌਤਾਂ ਉਡੀਕਣ ਦੀ ਬਜਾਇ, ਆਪਣੇ ਦੇਸ਼, ਸਮਾਜ, ਵਿਦਿਆਰਥੀਆਂ, ਨਾਗਰਿਕਾਂ, ਕਰਮਚਾਰੀਆਂ, ਮਜ਼ਦੂਰਾਂ ਅਤੇ ਵਾਤਾਵਰਨ ਨੂੰ ਸੁਰੱਖਿਅਤ, ਖੁਸ਼ਹਾਲ, ਸਿਹਤਮੰਦ, ਉੱਨਤ ਕਰਨ ਲਈ ਤਿਆਰ ਬਰ ਤਿਆਰ ਰਹਿੰਦੇ ਹਨ।ਇਸੇ ਕਰਕੇ ਇਹ ਛੋਟਾ ਜਿਹਾ ਦੇਸ਼, ਦੁਨੀਆਂ ਵਿੱਚ ਸਨਮਾਨਿਤ, ਉੱਨਤ, ਸੁਰਖਿਅੱਤ, ਖੁਸ਼ਹਾਲ, ਸਿਹਤਮੰਦ, ਤਦਰੁੰਸਤ, ਤਾਕਤਵਰ, ਸ਼ਕਤੀਸ਼ਾਲੀ ਹੋਕੇ, ਅੰਤਰਰਾਸ਼ਟਰੀ ਪੱਧਰ ਤੇ ਮਹਾਨ ਪ੍ਰਾਪਤੀਆਂ ਕਰ ਰਿਹਾ ਹੈ। ਸਰਕਾਰਾਂ ਵਲੋਂ ਹਰੇਕ ਵਿਦਿਆਰਥੀ, ਅਧਿਆਪਕ, ਨਾਗਰਿਕ, ਕਰਮਚਾਰੀ ਨੂੰ ਆਤਮ ਰੱਖਿਆ, ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਅਧੁਨਿਕ ਟੈਕਨਾਲੋਜੀ,ਸਾਇੰਸ, ਵਿਗਿਆਨ, ਖੇਡਾਂ ਲਈ ਉਤਸ਼ਾਹਿਤ ਕੀਤਾ ਜਾਦਾ ਹੈ। ਜੰਗਾਂ, ਮਹਾਂਮਾਰੀਆਂ, ਆਫਤਾਵਾਂ, ਆਉਣ ਸਮੇਂ ਆਪਣੇ ਦੇਸ਼, ਸਮਾਜ ਲੋਕਾਂ ਅਤੇ ਪੀੜਤਾਂ ਨੂੰ ਬਚਾਉਣ ਲਈ ਟਰੇਨਿੰਗ, ਅਭਿਆਸ, ਮੌਕ ਡਰਿੱਲਾਂ, ਕਰਵਾਈਆਂ ਜਾਂਦੀਆਂ ਹਨ,ਉਥੇ ਦੇ ਲੋਕਾਂ, ਕਰਮਚਾਰੀਆਂ, ਨੋਕਰਾਂ ਵਲੋਂ ਸਹੂਲਤਾਂ, ਸਨਮਾਨਾਂ ਅਤੇ ਵੱਧ ਧੰਨ ਦੌਲਤ ਸ਼ੋਹਰਤ, ਲੈਣ ਲਈ ਧਰਨੇ, ਜਲਸੇ, ਜਲੂਸ, ਹੜਤਾਲਾਂ ਨਹੀਂ ਕੀਤੀਆਂ ਜਾਂਦੀਆਂ, ਸਗੋਂ ਉਹ ਹਮੇਸ਼ਾ ਆਪਣੇ ਦੇਸ਼, ਸਮਾਜ ਬੱਚਿਆਂ, ਨੋਜਵਾਨਾਂ, ਬਜ਼ੁਰਗਾਂ, ਦੀ ਉਨਤੀ, ਖੁਸ਼ਹਾਲੀ, ਸੁਰੱਖਿਆ, ਸਨਮਾਨ, ਸਿਹਤ ਤਦੰਰੁਸਤੀ ਲਈ ਯਤਨਸ਼ੀਲ ਰਹਿੰਦੇ ਹਨ।ਜਦਕਿ ਭਾਰਤੀਆਂ ਦੇ ਦਿਲ ਦਿਮਾਗ, ਭਾਵਨਾਵਾਂ, ਵਿਚਾਰਾਂ, ਆਦਤਾਂ ਵਿੱਚ ਆਪਣੇ ਪਿਆਰੇ ਦੇਸ਼, ਸਮਾਜ, ਘਰ ਪਰਿਵਾਰਾਂ, ਸਰਕਾਰਾਂ ਅਤੇ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ ਪ੍ਰਤੀ ਨਫ਼ਰਤਾਂ ਅਤੇ ਵਿਰੋਧ ਹੁੰਦੇ ਹਨ।ਭਾਰਤੀ ਵਿਦਿਆਰਥੀ, ਅਧਿਆਪਕ, ਨਾਗਰਿਕ, ਕਰਮਚਾਰੀ ਕੇਵਲ ਅਧਿਕਾਰਾਂ ਹੱਕਾਂ ਅਤੇ ਸਹੂਲਤਾਂ ਲਈ ਜਦੋਜਹਿਦ ਕਰਦੇ ਰਹਿੰਦੇ ਹਨ ਪਰ ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ, ਵਾਤਾਵਰਨ, ਦੇਸ਼ ਦੀ ਪ੍ਰਭੂਸੱਤਾ, ਮਾਨਵਤਾ, ਨਿਯਮਾਂ ਕਾਨੂੰਨਾਂ, ਅਸੂਲਾਂ, ਪ੍ਰਤੀ ਵਫ਼ਾਦਾਰੀਆਂ, ਜ਼ੁਮੇਵਾਰੀਆਂ, ਸਹਿਣਸ਼ੀਲਤਾ, ਨਿਮਰਤਾ, ਸਬਰ ਸ਼ਾਂਤੀ ਵਾਲੇ ਫਰਜ਼ ਡਿਊਟੀਆਂ ਭੁੱਲ ਗਏ ਹਨ। ਦੇਸ਼ ਅਤੇ ਦੇਸ਼ ਦੀ ਉੱਨਤੀ, ਖੁਸ਼ਹਾਲੀ, ਸੁਰੱਖਿਆ ਅਤੇ ਸਨਮਾਨ, ਦੇਸ਼ ਵਿੱਚ ਵਸਦੇ ਘਰਾਂ, ਪਰਿਵਾਰਾਂ, ਸਮਾਜ ਅਤੇ ਧਾਰਮਿਕ ਸਥਾਨਾਂ ਤੋਂ ਉਪਰ ਹੁੰਦਾ ਹੈ ਕਿਉਂਕਿ ਜਿਸ ਦੇਸ਼ ਦੇ ਨਾਗਰਿਕਾਂ, ਨੋਜਵਾਨਾਂ, ਵਿਦਿਆਰਥੀਆਂ, ਕਰਮਚਾਰੀਆਂ ਵਿੱਚ ਆਪਣੇ ਦੇਸ਼ ਨੂੰ ਖੁਸ਼ਹਾਲ, ਸੁਰੱਖਿਅਤ ਉੱਨਤ, ਸ਼ਕਤੀਸ਼ਾਲੀ, ਤਾਕਤਵਰ, ਸਿਹਤਮੰਦ, ਤਦਰੁੰਸਤ ਬਣਾਉਣ ਦੀਆਂ ਭਾਵਨਾਵਾਂ ਵਿਚਾਰ ਇਰਾਦੇ ਅਤੇ ਆਦਤਾਂ ਬਚਪਨ ਤੋਂ ਹੀ ਉਜਾਗਰ ਹੋ ਜਾਂਦੀਆਂ ਹਨ ਉਨ੍ਹਾਂ ਵਲੋਂ ਆਪਣੇ ਦੇਸ਼ ਲਈ ਹਰ ਪ੍ਰਕਾਰ ਦੀ ਕੁਰਬਾਨੀਆਂ, ਤਿਆਗ, ਸਹਿਣਸ਼ੀਲਤਾ, ਨਿਮਰਤਾ, ਪ੍ਰੇਮ, ਹਮਦਰਦੀ ਵਾਲੇ ਇਰਾਦੇ ਹੁੰਦੇ ਹਨ ਪਰ ਜਿਥੇ ਲੋਕ ਆਪਣੇ ਦੇਸ਼ , ਦੇਸ਼ ਦੀ ਪ੍ਰਾਪਟੀਆ, ਘਰ ਪਰਿਵਾਰਾਂ, ਹਵਾਵਾਂ ਪਾਣੀ ਭੋਜਨ, ਆਪਣੀਆਂ ਸਹੂਲਤਾਂ, ਖਾਹਿਸ਼ਾਂ ਦੀ ਪੂਰਤੀ, ਸਨਮਾਨ, ਉੱਨਤੀ, ਖੁਸ਼ਹਾਲੀ ਅਤੇ ਅਧਿਕਾਰਾਂ ਹੱਕਾਂ ਲਈ ਹੀ ਲੜਦੇ ਰਹਿਣ, ਉਹ ਦੇਸ਼ ਹਮੇਸ਼ਾ ਤਬਾਹੀ, ਬਰਬਾਦੀ, ਬਿਮਾਰੀਆਂ, ਲੜਾਈਆਂ, ਝਗੜਿਆਂ, ਧਰਨਿਆਂ, ਜਲਸੇ ਜਲੂਸਾਂ, ਲੁਟਮਾਰਾ, ਰਿਸ਼ਵਤਖੋਰੀਆਂ, ਹੇਰਾਫੇਰੀਆਂ, ਬੇਇਮਾਨੀਆ, ਹਿੰਸਾਂ ਅਤਿਆਚਾਰ ਆਦਿ ਵਲ਼ ਵੱਧਦਾ ਜਾਂਦਾ ਅਤੇ ਆਪਣੇ ਆਪ ਹੀ ਖ਼ਤਮ ਹੋ ਜਾਂਦਾ ਹੈ।
Punjab Bani 15 July,2024
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ । ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ 'ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸ੍ਰੀ ਸਵੈਨ ਨੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਖੁਲ੍ਹੀ ਵਿਚਾਰ-ਚਰਚਾ ਕੀਤੀ । ਮੀਟਿੰਗ ਦੌਰਾਨ ਦੋਹਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਪੋ-ਆਪਣੇ ਖੇਤਰਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ 'ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕੀਤੀ ਗਈ, ਜਿਸ ਵਿੱਚ ਟਿਕਾਊ ਖੇਤੀ ਅਤੇ ਬਾਗ਼ਬਾਨੀ ਖੇਤਰ ‘ਚ ਨਵੀਨ ਤਕਨੀਕਾਂ, ਫ਼ੂਡ ਪ੍ਰੋਸੈਸਿੰਗ, ਬਾਇਓਗੈਸ ਖੇਤਰ ਦੇ ਵਿਕਾਸ, ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ, ਕੁਸ਼ਲ ਸਿੰਜਾਈ ਤਕਨੀਕਾਂ, ਜਲ ਸੰਭਾਲ ਉਦਮਾਂ ਅਤੇ ਡੇਅਰੀ ਖੇਤਰ ਵਿੱਚ ਸਹਿਯੋਗ ਆਦਿ ਸ਼ਾਮਲ ਰਿਹਾ । ਬਾਗ਼ਬਾਨੀ ਮੰਤਰੀ ਨੇ ਪੰਜਾਬ ਦੀ ਅਮੀਰ ਖੇਤੀ ਵਿਰਾਸਤ ਅਤੇ ਬਾਗ਼ਬਾਨੀ ਖੇਤਰ ਦੇ ਆਧੁਨਿਕੀਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਭਾਈਵਾਲੀ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਵਚਨਬੱਧ ਹੈ, ਜੋ ਸੂਬੇ ਦੇ ਖੇਤੀ ਅਤੇ ਆਰਥਿਕ ਵਿਕਾਸ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਬਾਇਓਗੈਸ ਦੇ ਖੇਤਰ 'ਚ ਵਿਕਾਸ, ਜ਼ਮੀਨ ਹੇਠਲੇ ਪਾਣੀ ਦਾ ਪ੍ਰਬੰਧਨ ਅਤੇ ਕੁਸ਼ਲ ਸਿੰਜਾਈ ਤਕਨੀਕਾਂ 'ਤੇ ਧਿਆਨ ਕੇਂਦਰਤ ਕਰਨ ਨਾਲ ਦੋਵਾਂ ਖੇਤਰਾਂ ਦੀਆਂ ਟਿਕਾਊ ਵਿਕਾਸ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾਵਾਂ ਨੂੰ ਪੂਰਾ ਕੀਤਾ ਜਾ ਸਕੇਗਾ । ਡੈਨਿਸ਼ ਰਾਜਦੂਤ ਸ੍ਰੀ ਸਵੈਨ ਨੇ ਟਿਕਾਊ ਖੇਤੀ ਤਕਨੀਕਾਂ, ਨਵਿਆਉਣਯੋਗ ਊਰਜਾ ਤਕਨੀਕਾਂ ਅਤੇ ਜਲ ਪ੍ਰਬੰਧਨ ਵਿੱਚ ਡੈਨਮਾਰਕ ਦੀ ਮੁਹਾਰਤ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਨਾਲ ਸੰਭਾਵੀ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ । ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਅਤੇ ਡੈਨਮਾਰਕ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਅਗਲੇ ਦਿਨਾਂ ਦੌਰਾਨ ਸ੍ਰੀ ਫਰੈਡੀ ਸਵੈਨ ਦੀ ਮੁਲਾਕਾਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਕਰਵਾਉਣ ਲਈ ਉਪਰਾਲੇ ਕਰਨਗੇ । ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸੂਬਾ ਪੱਧਰ ‘ਤੇ ਇੰਡੋ-ਡੈਨਿਸ਼ ਸਬੰਧਾਂ ਦੀ ਮਜ਼ਬੂਤੀ ਲਈ ਇੱਕ ਅਹਿਮ ਕਦਮ ਸਾਬਿਤ ਹੋਵੇਗੀ, ਜੋ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਖੇਤਰਾਂ 'ਚ ਆਪਸੀ ਸਹਿਯੋਗ ਲਈ ਰਾਹ ਪੱਧਰਾ ਕਰੇਗੀ। ਇਸ ਦੇ ਨਾਲ ਹੀ ਇਹ ਕਦਮ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਡੈਨਮਾਰਕ ਦੇ ਕਾਰੋਬਾਰ ਦੋਹਾਂ ਲਈ ਵੀ ਲਾਹੇਵੰਦ ਹੋਵੇਗਾ ।
Punjab Bani 14 July,2024
ਰਾਜਧਾਨੀ ਦਿੱਲੀ `ਚ ਆਉਣ ਵਾਲੇ ਹਫਤੇ `ਚ ਟਮਾਟਰ ਦੀਆਂ ਕੀਮਤਾਂ `ਚ ਨਰਮੀ ਆਵੇਗੀ : ਸਰਕਾਰੀ ਅਧਿਕਾਰੀ
ਰਾਜਧਾਨੀ ਦਿੱਲੀ `ਚ ਆਉਣ ਵਾਲੇ ਹਫਤੇ `ਚ ਟਮਾਟਰ ਦੀਆਂ ਕੀਮਤਾਂ `ਚ ਨਰਮੀ ਆਵੇਗੀ : ਸਰਕਾਰੀ ਅਧਿਕਾਰੀ ਨਵੀਂ ਦਿੱਲੀ : ਦੇਸ਼ ਦੇ ਕਈ ਇਲਾਕਿਆਂ `ਚ ਟਮਾਟਰ ਦਾ ਭਾਅ 100 ਰੁਪਏ ਨੂੰ ਪਾਰ ਕਰ ਗਿਆ ਹੈ । ਆਮ ਲੋਕ ਮਹਿੰਗੇ ਟਮਾਟਰਾਂ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਹਨ। ਕਈ ਲੋਕ ਕਹਿੰਦੇ ਹਨ ਕਿ ਉਨ੍ਹਾਂ ਨੇ ਟਮਾਟਰ ਖਾਣਾ ਛੱਡ ਦਿੱਤਾ ਹੈ। ਆਮ ਲੋਕ ਟਮਾਟਰ ਦੀਆਂ ਕੀਮਤਾਂ `ਚ ਨਰਮੀ ਦਾ ਇੰਤਜ਼ਾਰ ਕਰ ਰਹੇ ਹਨ । ਟਮਾਟਰ ਦੀਆਂ ਕੀਮਤਾਂ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਸਰਕਾਰੀ ਅਧਿਕਾਰੀ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ `ਚ ਆਉਣ ਵਾਲੇ ਹਫਤੇ `ਚ ਟਮਾਟਰ ਦੀਆਂ ਕੀਮਤਾਂ `ਚ ਨਰਮੀ ਆਵੇਗੀ। ਹਾਲਾਂਕਿ ਰਾਜਧਾਨੀ ਦਿੱਲੀ `ਚ ਫਿਲਹਾਲ ਟਮਾਟਰ ਦੀ ਕੀਮਤ 75 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਦੱਖਣੀ ਰਾਜਾਂ ਤੋਂ ਆਉਣ ਵਾਲੇ ਟਮਾਟਰ ਦੀ ਸਪਲਾਈ ਵਿੱਚ ਸੁਧਾਰ ਤੋਂ ਬਾਅਦ ਟਮਾਟਰ ਦੀਆਂ ਕੀਮਤਾਂ ਮੱਧਮ ਹੋਣਗੀਆਂ । ਇੱਕ ਸਰਕਾਰੀ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਵਿੱਚ ਵੀ ਜਲਦੀ ਨਰਮੀ ਆਉਣ ਦੀ ਉਮੀਦ ਹੈ। ਸਪਲਾਈ ਘਟਣ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਧ ਗਈਆਂ ਸਨ। ਦਿੱਲੀ ਸਮੇਤ ਕਈ ਸ਼ਹਿਰਾਂ `ਚ ਆਲੂ, ਟਮਾਟਰ ਅਤੇ ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੀਟਵੇਵ ਅਤੇ ਭਾਰੀ ਮੀਂਹ ਕਾਰਨ ਇਨ੍ਹਾਂ ਦੀ ਸਪਲਾਈ ਠੀਕ ਤਰ੍ਹਾਂ ਨਹੀਂ ਹੋ ਸਕੀ ਅਤੇ ਕਈ ਥਾਵਾਂ `ਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਸਹੀ ਮਾਤਰਾ ਵਿੱਚ ਉਤਪਾਦਨ ਨਾ ਹੋਣ ਅਤੇ ਸਪਲਾਈ ਨਾ ਹੋਣ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਧ ਗਈਆਂ ਸਨ । ਨਵੀਂ ਦਿੱਲੀ `ਚ ਟਮਾਟਰ ਦੀ ਕੀਮਤ 75 ਰੁਪਏ ਪ੍ਰਤੀ ਕਿਲੋ ਹੋ ਗਈ ਹੈ ਪਰ ਜੇਕਰ ਭਾਰੀ ਮੀਂਹ ਕਾਰਨ ਸਪਲਾਈ `ਤੇ ਕੋਈ ਅਸਰ ਨਹੀਂ ਪੈਂਦਾ ਤਾਂ ਇਨ੍ਹਾਂ ਦੀਆਂ ਕੀਮਤਾਂ `ਚ ਨਰਮੀ ਆਉਣ ਦੀ ਸੰਭਾਵਨਾ ਹੈ ।
Punjab Bani 13 July,2024
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਸ਼ਿਕਾਇਤ ਮਿਲਣ ਉੱਤੇ ਫੌਰੀ ਕਾਰਵਾਈ ਕਰਨ ਦੇ ਦਿੱਤੇ ਹੁਕਮ ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਚੰਡੀਗੜ੍ਹ, 13 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ । ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ । ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆਰੀ ਪਾਏ ਗਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਢੁਕਵੀਂ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਗਿਆ ਹੈ । ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਹੁਣ ਤੱਕ ਖਾਦਾਂ ਦੇ 1004 ਸੈਂਪਲ ਲੈ ਕੇ ਜਾਂਚ ਲਈ ਵੱਖ-ਵੱਖ ਲੈਬਾਰਟਰੀਆਂ ਵਿੱਚ ਭੇਜੇ ਗਏ ਹਨ । ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਨੂੰ ਖੇਤੀ ਸਮੱਗਰੀ ਦੀ ਸਪਲਾਈ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਡਾਇਰੈਕਟਰ, ਖੇਤੀਬਾੜੀ ਨੇ ਅੱਗੇ ਦੱਸਿਆ ਕਿ ਮਿੱਥੇ ਗਏ ਟੀਚਿਆਂ ਅਨੁਸਾਰ ਜ਼ਿਲ੍ਹਿਆਂ ਵਿੱਚ ਖਾਦਾਂ ਦੇ ਬਕਾਇਦਾ ਨਮੂਨੇ ਲੈਣ ਦੇ ਨਾਲ-ਨਾਲ ਡੀਏਪੀ (18:46) ਅਤੇ ਹੋਰ ਖਾਦਾਂ ਦੀ ਆਮਦ ‘ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗ਼ੈਰ-ਮਿਆਰੀ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਪੱਧਰ ‘ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
Punjab Bani 13 July,2024
ਭਾਸ਼ਾ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਰੁੱਖ ਲਗਾਉਣ ਦੀ ਪ੍ਰੀਕ੍ਰਿਆ ਦਾ ਆਰੰਭ
ਭਾਸ਼ਾ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਲਈ ਰੁੱਖ ਲਗਾਉਣ ਦੀ ਪ੍ਰੀਕ੍ਰਿਆ ਦਾ ਆਰੰਭ ਪਟਿਆਲਾ,13 ਜੁਲਾਈ : ਗਲੋਬਲ ਵਾਰਮਿੰਗ ਦੇ ਚਲਦਿਆਂ ਸੰਸਾਰ ਭਰ ਵਿਚ ਵਾਤਾਵਰਣ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਵੱਲੋਂ ਸਮੁੱਚੇ ਪੰਜਾਬ ਵਿਚ ਸਮੂਹ ਵਿਭਾਗਾਂ/ਸਰਕਾਰੀ ਦਫ਼ਤਰੀ ਵਿਚ ਖ਼ਾਲੀ ਪਈਆਂ ਥਾਵਾਂ ਦਾ ਨਿਰੀਖਣ ਕਰਨ ਉਪਰੰਤ ਰੁੱਖ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਜਸਵੰਤ ਸਿੰਘ ਜ਼ਫ਼ਰ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਸੁਯੋਗ ਅਗਵਾਈ ਅਧੀਨ ਭਾਸ਼ਾ ਭਵਨ, ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਰੁੱਖ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਸਮੇਂ ਵਿਭਾਗ ਦੇ ਸਮੂਹ ਅਧਿਕਾਰੀ ਮੌਜੂਦ ਸਨ। ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸਮੇਤ ਸਮੂਹ ਅਧਿਕਾਰੀਆਂ ਨੇ ਭਾਸ਼ਾ ਭਵਨ ਕੰਪਲੈਕਸ ਦੇ ਅਹਾਤੇ ਵਿਚ ਖ਼ਾਲੀ ਪਈਆਂ ਥਾਵਾਂ ਤੇ ਸੌ ਤੋਂ ਵੱਧ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾਏ। ਇਸ ਮੌਕੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਦੌਰਾਨ ਸਮੁੱਚਾ ਸੰਸਾਰ ਅਤਿ ਦੀ ਗਰਮੀ ਦੇ ਨਾਲ ਨਾਲ ਸ਼ੁੱਧ ਹਵਾ ਅਤੇ ਪਾਣੀ ਦੀਆਂ ਸਮੱਸਿਆਂਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਕਾਰਨ ਵੱਡੀਆਂ-2 ਇਮਾਰਤਾਂ ਬਣਾੳਣ ਲਈ ਰੁੱਖਾਂ ਦੀ ਕਟਾਈ ਹੈ। ਇਸ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਪੰਜਾਬ ਵਿਚ ਹੀ ਨਹੀਂ ਸਗੋਂ ਸਮੁੱਚੇ ਭਾਰਤ ਵਿਚ ਵੀ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਹੋਰਨਾਂ ਨੂੰ ਵੀ ਇਸ ਕਾਰਜ ਲਈ ਪ੍ਰੇਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਵਧੀਆ ਤੇ ਸਾਫ਼ ਸੁਥਰੇ ਵਾਤਾਵਰਣ ਦੀ ਸਿਰਜਨਾ ਕਰ ਸਕੀਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਸਾਨੂੰ ਗਲੋਬਲ ਵਾਰਮਿੰਗ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ ਉਥੇ ਹੀ ਅਸੀਂ ਘਟ ਰਹੇ ਜ਼ਮੀਨੀ ਪਾਣੀ ਦੀ ਵੀ ਸੰਭਾਲ ਕਰ ਸਕਣ ਦੇ ਸਮਰੱਥ ਬਣਾਂਗੇ। ਅੰਤ ਵਿਚ ਉਨ੍ਹਾਂ ਨੇ ਮਾਣਯੋਗ ਮੁੱਖ ਮੰਤਰੀ ਜੀ ਵੱਲੋਂ ਵਾਤਾਵਰਣ ਸੰਭਾਲਣ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਮੁੱਚੇ ਜਨ ਸਮੂਹ ਨੂੰ ਇਸ ਕਾਰਜ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਕੀਤੀ।
Punjab Bani 13 July,2024
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ‘ਬੌਟਲ ਪਾਮ’ ਦਾ ਬੂਟਾ
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ‘ਬੌਟਲ ਪਾਮ’ ਦਾ ਬੂਟਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਚੰਡੀਗੜ੍ਹ, 12 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਨ ਪੱਖੀ ਪਹੁੰਚ ਕਰਾਰਦਿਆਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ । ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਬਦਲਣ ਲਈ ਪੰਜਾਬ ਪੁਲਿਸ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਡੀਜੀਪੀ ਪੰਜਾਬ ਤੋਂ ਬਾਅਦ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਹਿਊਮਨ ਰਿਸੋਰਸ ਡਿਵੈਲਪਮੈਂਟ (ਐਚਆਰਡੀ) ਈਸ਼ਵਰ ਸਿੰਘ, ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ (ਏਡੀਜੀਜ਼ਪੀ) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐਸ.ਐਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐਲ ਕੇ ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ। ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ। ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ । ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ ।
Punjab Bani 12 July,2024
ਜ਼ਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਂਉਤਸਵ ਮਨਾਉਂਦੇ ਹੋਏ 1100 ਬੂਟੇ ਲਗਾਏ
ਜ਼ਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਂਉਤਸਵ ਮਨਾਉਂਦੇ ਹੋਏ 1100 ਬੂਟੇ ਲਗਾਏ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ ਸੰਗਰੂਰ, 12 ਜੁਲਾਈ : “ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ ” ਦੇ ਨਾਅਰੇ ਹੇਠ ਅੱਜ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ । ਜ਼ਿਲਾ ਪੁਲਿਸ ਲਾਈਨ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾਇਆ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੌਗਿਰਦਾ ਹਰਿਆਵਲ ਭਰਪੂਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪੁਲਿਸ ਲਾਈਨ ਸੰਗਰੂਰ ਤੇ ਥਾਣਾ ਪੱਧਰ ਉਤੇ ਕਰੀਬ 1100 ਬੂਟੇ ਲਗਾਏ ਗਏ ਅਤੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਪਬਲਿਕ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ । ਪੁਲਿਸ ਲਾਈਨ ਵਿਖੇ ਇਸ ਮੁਹਿੰਮ ਤਹਿਤ ਰਾਕੇਸ਼ ਕੁਮਾਰ, ਕਪਤਾਨ ਪੁਲਿਸ (ਸਥਾਨਕ) ਸੰਗਰੂਰ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ, ਉਪ ਕਪਤਾਨ ਪੁਲਿਸ (ਸਪੈਸ਼ਲ ਕਰਾਇਮ) ਸੰਗਰੂਰ ਅਤੇ ਹੋਰ ਕਰਮਚਾਰੀਆਂ ਨੇ ਭਾਗ ਲਿਆ ।
Punjab Bani 12 July,2024
ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ : ਮੁੱਖ ਮੰਤਰੀ
ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ : ਮੁੱਖ ਮੰਤਰੀ ਚੰਡੀਗੜ੍ਹ/ਜਲੰਧਰ : ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ’ਚ ਤਕਰੀਬਨ 3 ਕਰੋੜ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ’ਚ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਲਈ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ’ਚ ਹਰਿਆਵਲ ਅਧੀਨ ਰਕਬਾ ਵਧਾਉਣ ’ਚ ਵੀ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਬੂਟੇ ਲਾਏ ਗਏ ਸਨ ਤੇ ਇਸ ਸਾਲ ਇਹ ਟੀਚਾ ਵਧਾ ਕੇ 3 ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ’ਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ।
Punjab Bani 12 July,2024
ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ
ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ ਚੰਡੀਗੜ੍ਹ, 11 ਜੁਲਾਈ : ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਜਿੰਮੇਦਾਰ ਠਹਿਰਾਉਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਲਗਾਤਾਰ ਤੀਜੀ ਵਾਰ ਐਮ. ਐਸ. ਪੀ. ’ਤੇ ਮੱਕੀ ਦੀ ਫਸਲ ਖਰੀਣ ਤੋਂ ਇਨਕਾਰ ਕਰ ਕੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਾਲਾਂਕਿ ਉਹਨਾਂ ਨੇ ਫਸਲ ਖਰੀਦਣ ਦਾ ਵਾਅਦਾ ਕੀਤਾ ਸੀ ਤੇ ਉਹ ਕਿਸਾਨਾਂ ਨੂੰ ਹੋਏ ਵੱਡੇ ਆਰਥਿਕ ਨੁਕਸਾਨ ਲਈ ਇਕੱਲੇ ਹੀ ਜਿ਼ੰਮੇਵਾਰ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ. ਐਸ. ਪੀ. ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ।
Punjab Bani 11 July,2024
ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ- ਸ. ਹਰਚੰਦ ਸਿੰਘ ਬਰਸਟ
ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ- ਸ. ਹਰਚੰਦ ਸਿੰਘ ਬਰਸਟ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਰਾਜਪੁਰਾ ਅਤੇ ਲਾਲੜੂ ਮੰਡੀ ਵਿੱਚ ਲਗਾਏ ਬੂਟੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖ-ਰੇਖ ਕਰਨ ਲਈ ਕੀਤਾ ਪ੍ਰੇਰਿਤ ਪਟਿਆਲਾ, 11 ਜੁਲਾਈ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਮਾਰਕਿਟ ਕਮੇਟੀ ਰਾਜਪੁਰਾ ਅਧੀਨ ਆਉਂਦੀ ਮੰਡੀ ਵਿੱਚ ਬੂਟੇ ਲਗਾਏ ਗਏ। ਇਨ੍ਹਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਅੱਜ ਮੌਸਮ ਵਿੱਚ ਕਾਫੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਗਰਮੀ ਵਿੱਚ ਵਾਧਾ ਹੋ ਰਿਹਾ ਹੈ, ਜਿਸਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਵੱਧ ਰਿਹਾ ਪ੍ਰਦੂਸ਼ਣ ਅਤੇ ਤਾਪਮਾਨ ਸਮੁੱਚੀ ਮਨੁੱਖਤਾ ਲਈ ਬਹੁਤ ਵੱਡੀ ਚੁਣੌਤੀ ਬਣ ਗਿਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਕਰੀਬ 33 ਹਜਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਜੇਪਾਲ ਸਿੰਘ ਬਰਾੜ ਜਿਲ੍ਹਾ ਮੰਡੀ ਅਫਸਰ ਪਟਿਆਲਾ, ਸ. ਮਨਦੀਪ ਸਿੰਘ ਜਿਲਾ ਮੰਡੀ ਅਫਸਰ ਮੁੱਖ ਦਫ਼ਤਰ, ਸ. ਜਸਪਾਲ ਸਿੰਘ ਬੁੱਟਰ ਨਿਗਰਾਨ ਇੰਜੀਨਿਅਰ ਪਟਿਆਲਾ, ਸ. ਅਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨਿਅਰ, ਸ. ਹਰਿੰਦਰ ਸਿੰਘ ਸਕੱਤਰ ਮਾਰਕਿਟ ਕਮੇਟੀ ਰਾਜਪੁਰਾ, ਸ. ਰੁਪਿੰਦਰ ਸਿੰਘ ਲੇਖਾਕਾਰ, ਸ. ਦਵਿੰਦਰ ਸਿੰਘ ਬੈਦਵਾਨ ਪ੍ਰਧਾਨ ਆੜ੍ਹਤੀ ਐਸੋਸਿਏਸ਼ਨ ਰਾਜਪੁਰਾ, ਵਿਨੋਦ ਹੰਸ ਸਮੇਤ ਨਿਊ ਗਰੇਨ ਮਾਰਕਿਟ ਵੈਲਫੇਅਰ ਐਸੋਸਿਏਸ਼ਨ ਦੇ ਮੈਂਬਰ ਅਤੇ ਸਮੂਹ ਅਧਿਕਾਰੀ, ਕਰਮਚਾਰੀ ਅਤੇ ਆੜਤ੍ਹੀ ਮੌਜੂਦ ਰਹੇ। ਇਸ ਤੋਂ ਬਾਅਦ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਾਰਕਿਟ ਕਮੇਟੀ ਲਾਲੜੂ ਦੀ ਨਵੀਂ ਦਾਣਾ ਮੰਡੀ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਫ਼ਲਦਾਰ, ਛਾਂ ਵਾਲੇ ਅਤੇ ਰਵਾਇਤੀ ਬੂਟੇ ਲਗਾਉਣ ਦੀ ਸ਼ੁਰੂਆਤ ਕੀਤਾ ਗਈ। ਇਸ ਮੌਕੇ ਸ. ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ., ਸ. ਵੀਰਕਰਨ ਸਿੰਘ ਬਰਾੜ ਤਹਿਸੀਲਦਾਰ, ਸ. ਹਰਿੰਦਰਜੀਤ ਸਿੰਘ ਨਾਇਬ ਤਹਿਸੀਲਦਾਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਸ. ਸਵਰਨ ਸਿੰਘ ਡੀ.ਜੀ.ਐਮ. (ਮਾਰਕਿਟਿੰਗ), ਸ. ਗਗਨਦੀਪ ਸਿੰਘ ਜਿਲ੍ਹਾ ਮੰਡੀ ਅਫ਼ਸਰ, ਸ. ਸੁਖਵਿੰਦਰ ਸਿੰਘ ਕਾਰਜਕਾਰੀ ਇੰਜੀਨਿਅਰ, ਸ. ਗੁਰਮੀਤ ਸਿੰਘ ਸਕੱਤਰ ਮਾਰਕਿਟ ਕਮੇਟੀ ਲਾਲੜੂ, ਅਸ਼ੋਕ ਕੁਮਾਰ ਲੇਖਾਕਾਰ, ਜਗਦੀਪ ਸਿੰਘ ਮੰਡੀ ਸੁਪਰਵਾਇਜਰ, ਅਸ਼ਵਨੀ ਕੁਮਾਰ, ਸਤੀਸ਼ ਰਾਣਾ, ਹਰੀਸ਼ ਮਦਾਨ ਪ੍ਰਧਾਨ, ਸੁਖਵਿੰਦਰ ਸਿੰਘ ਫੌਜੀ, ਕਵਲ ਨੈਣ ਪ੍ਰਧਾਨ ਆੜ੍ਹਤੀ ਐਸੋਸਿਏਸ਼ਨ, ਅਸ਼ੋਕ ਕੁਮਾਰ ਬੱਤਰਾ, ਰਕੇਸ਼ ਕੁਮਾਰ ਸਮੇਤ ਸਮੂਹ ਅਧਿਕਾਰੀ, ਕਰਮਚਾਰੀ ਅਤੇ ਆੜ੍ਹਤੀ ਮੌਜੂਦ ਰਹੇ।
Punjab Bani 11 July,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ ਪਟਿਆਲਾ, 11 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ । ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਪੈਰਾ ਲੀਗਲ ਵਲੰਟੀਅਰਾਂ ਅਤੇ ਸਟਾਫ਼ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਵਣ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ 200 ਦੇ ਕਰੀਬ ਬੂਟੇ ਵੰਡੇ ਗਏ। ਇਹ ਬੂਟੇ ਪਟਿਆਲਾ ਦੇ ਵੱਖ-ਵੱਖ ਸਕੂਲਾਂ, ਪਾਰਕਾਂ ਅਤੇ ਹੋਰ ਖਾਲੀ ਥਾਵਾਂ 'ਤੇ ਲਗਾਏ ਜਾਣਗੇ। ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਅਤੇ ਰੁੱਖ ਲਗਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰ. 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
Punjab Bani 11 July,2024
ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਲਗਾਏ ਕੇ. ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ
ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਲਗਾਏ ਕੇ. ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ ਪਟਿਆਲਾ, 11 ਜੁਲਾਈ : ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲੋਂ ਕੇ.ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ ਲਗਾਏ ਗਏ। ਜਤਿੰਦਰ ਸ਼ਰਮਾ ਨੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਵਾਤਾਵਰਣ ਦੀ ਸੰਭਾਲ ਵਾਸਤੇ ਵਧ ਤੇ ਵਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਧਦੀ ਗਰਮੀ ਅਤੇ ਆਕਸੀਜਨ ਦੀ ਕਮੀ ਪਾਣੀ ਦੀ ਕਮੀ ਦੂਰ ਹੋ ਸਕੇ। ਸਾਨੂੰ ਸਭ ਨੂੰ ਘਰ ਦੇ ਬਾਹਰ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਸ ਮੌਕੇ ਤੇ ਬੱਚਿਆਂ ਨੂੰ ਨਸ਼ੇ ਤੇ ਦੂਰ ਰਹਿਣ ਅਤੇ ਕੋਈ ਵੀ ਅਗਰ ਨਸ਼ਾ ਕਰਦਾ ਜਾਂ ਸਕੂਲ ਨੇੜੇ ਵੇਚਦਾ ਨਜਰ ਆਏ ਤਾਂ ਸਾਡੀ ਟੀਮ ਨੂੰ ਦੱਸਣ ਅਸੀਂ ਪੁਲਿਸ ਨਾਲ ਮਿਲ ਕੇ ਕਾਰਵਾਈ ਕਰਾਵਾਂਗੇ ਅਤੇ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਬੁਰੇ ਪ੍ਰਭਾਵ ਤੋਂ ਜਾਣੂ ਕੀਤਾ ਗਿਆ। ਬੱਚਿਆਂ ਨੂੰ ਖੇਡਾਂ ਵਿੱਚ ਰੁਚੀ ਲੈਣ ਵਾਸਤੇ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਟੇਟ ਪ੍ਰਧਾਨ ਹਿਊਮਨ ਸਰਵਿਸ ਸੋਸਾਇਟੀ ਜਤਿੰਦਰ ਸ਼ਰਮਾ ਸਟੇਟ ਮਹਿਲਾ ਵਿੰਗ ਪ੍ਰਧਾਨ ਨਿਰਮਲ ਜੈਨ ਪ੍ਰਿੰਸੀਪਲ, ਡਾਕਟਰ ਹਰਜੀਤ ਕੌਰ, ਸਿਮੀ ਖੁਰਾਨਾ ਪ੍ਰਧਾਨ, ਰੰਧਾਵਾ ਸਿੰਘ ਪ੍ਰਧਾਨ, ਗੋਲਡੀ ਕਰਮਵੀਰ ਸਿੰਘ ਸਪੋਰਟਸ ਸੈਲ ਚੈਅਰਪਰਸਨ, ਪੂਨਮ ਬਾਲਾ ਅਤੇ ਸਕੂਲ ਸਟਾਫ ਨੇ ਪੌਦੇ ਲਗਾਉਣ ਦੀ ਸੇਵਾ ਨਿਭਾਈ।
Punjab Bani 11 July,2024
ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਦਰਸ਼ ਪਾਰਕ ਭਾਦਸੋਂ ਰੋਡ ਪਟਿਆਲਾ ਵਿੱਚ 250 ਬੂਟੇ ਲਗਾਏ
ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਆਦਰਸ਼ ਪਾਰਕ ਭਾਦਸੋਂ ਰੋਡ ਪਟਿਆਲਾ ਵਿੱਚ 250 ਬੂਟੇ ਲਗਾਏ ਪਟਿਆਲਾ:- ਪੰਜਾਬ ਸਰਕਾਰ ਤੋ ਪ੍ਰੋਜੈਕਟ ਮਨਜੂਰ ਕਰਵਾ ਕੇ ਮਾਣਯੋਗ ਡਾਕਟਰ ਬਲਬੀਰ ਸਿੰਘ ਜੀ ਸਿਹਤ ਮੰਤਰੀ ਪੰਜਾਬ ਵੱਲੋ ਇਲਾਕਾ ਨਿਵਾਸੀਆਂ ਦੀ ਮੰਗ ਤੇ ਮਾਡਲ ਟਾਊਨ ਡਰੇਨ ਨੂੰ ਕਵਰ ਕਰਕੇ ਪਿਛਲੇ ਸਾਲ ਦੋ ਕਿਲੋਮੀਟਰ ਲੰਬਾ ਪਾਰਕ ਬਣਾਇਆ ਗਿਆ ਹੈ। ਇਸ ਪਾਰਕ ਦੀ ਸਾਂਭ ਸੰਭਾਲ ਅਤੇ ਪਲਾਂਟੇਸ਼ਨ ਕਰਨ ਲਈ ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਬਣਾ ਕੇ ਰਜਿਸਟਡ ਕਾਰਵਾਈ ਗਈ ਹੈ,ਹੁਣ ਤੱਕ ਪਾਰਕ ਵਿੱਚ ਲਗਭੱਗ 5000 ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਅੱਜ ਪੰਜਾਬ ਸਰਕਾਰ ਵੱਲੋਂ ਵੱਧ ਤੋ ਵੱਧ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਾਰਕ ਵਿੱਚ ਵੈਲਫੇਅਰ ਸੁਸਾਇਟੀ ਵੱਲੋਂ ਬਸੰਤ ਰਿਤੂ ਕਲੱਬ ਤ੍ਰਿਪੜੀ ਦੇ ਪ੍ਰਧਾਨ ਰਾਜੇਸ਼ ਸ਼ਰਮਾ ਜੀ ਦੇ ਸਹਿਯੋਗ ਨਾਲ 250 ਬੂਟੇ ਲਗਾਏ ਗਏ ਹਨ। ਅੱਜ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਚ ਵੈਲਫੇਅਰ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਆਰ.ਪੀ .ਸਿੰਘ,ਜਨਰਲ ਸਕੱਤਰ ਬਚਿੱਤਰ ਸਿੰਘ, ਨਿਰਮਲ ਸਿੰਘ ਜਥੇਬੰਦਕ ਸਕੱਤਰ,ਮੁਖ਼ਤਿਆਰ ਸਿੰਘ ਗਿੱਲ , ਗੁਲਜ਼ਾਰ ਸਿੰਘ,ਸੁਸ਼ੀਲ ਕੁਮਾਰ ਜੈਨ, ਚਰਨ ਸਿੰਘ , ਡਾਕਟਰ ਅਜੇ ਭਾਸਕਰ,ਸੁਖਦੇਵ ਸਿੰਘ,ਅਰਜਨ ਸਿੰਘ,ਰਵਿੰਦਰ ਸਿੰਘ ਸੇਖੋਂ ਅਤੇ ਰਾਜੇਸ਼ ਸ਼ਰਮਾ ਪ੍ਰਧਾਨ ਬਸੰਤ ਰਿਤੂ ਕਲੱਬ ਹਾਜ਼ਿਰ ਸਨ। ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਬਚਿੱਤਰ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋ ਵੱਧ ਬੂਟੇ ਲਗਾਉਣੇ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਬਹੁਤ ਹੀ ਪਵਿਤਰ ਕੰਮ ਹੈ, ਹਰ ਇਨਸਾਨ ਨੂੰ ਘੱਟੋ ਘੱਟ ਇੱਕ ਬੂਟਾ ਲੱਗਾ ਕੇ ਗੋਦ ਲੈਣਾ ਚਾਹੀਦਾ ਹੈ। ਸ੍ਰੀ ਰਾਜੇਸ਼ ਸ਼ਰਮਾ ਪ੍ਰਧਾਨ ਬਸੰਤ ਰਿਤੂ ਕਲੱਬ ਨੇ ਆਦਰਸ਼ ਪਾਰਕ ਵੈਲਫੇਅਰ ਸੁਸਾਇਟੀ ਦੀ ਪਾਰਕ ਵਿੱਚ ਬੂਟੇ ਲਗਾਉਣ ਅਤੇ ਬੂਟਿਆਂ ਦੀ ਸਾਂਭ ਸੰਭਾਲ ਕਰਨ ਦੀ ਭਰਪੂਰ ਸਲਾਘਾ ਕੀਤੀ ।
Punjab Bani 11 July,2024
ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 11 ਜੁਲਾਈ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ । ਪੰਜਾਬ ਤੋਂ ਖੇਤੀਬਾੜੀ ਨਾਲ ਸਬੰਧਤ ਨਿਰਯਾਤ ਸੰਭਾਵਨਾਵਾਂ ਨੂੰ ਵਧਾਉਣ ਅਤੇ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਕੇਂਦਰਿਤ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਬਣਦੀ ਥਾਂ ਦਿਵਾਉਣ ਦੀ ਦੂਰ-ਦਰਸ਼ੀ ਸੋਚ ਰੱਖਦੀ ਹੈ। ਇਸ ਦਿਸ਼ਾ 'ਚ ਹਾਲ ਹੀ ਵਿੱਚ ਸੂਬੇ ਤੋਂ ਲੀਚੀ ਐਕਸਪੋਰਟ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਉਤਪਾਦਾਂ ਨੂੰ ਦੁਨੀਆਂ ਭਰ ਦੇ ਨਵੇਂ ਬਾਜ਼ਾਰਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਮੱਦੇਨਜ਼ਰ ਸਰਕਾਰ ਦੀ ਇਹ ਪਹਿਲਕਦਮੀ ਇੱਕ ਨਵੇਕਲੀ ਉਦਾਹਰਣ ਹੈ । ਮੀਟਿੰਗ ਦੌਰਾਨ ਪੰਜਾਬ ਦੇ ਨਿਰਯਾਤ ਲਈ ਏਕੀਕ੍ਰਿਤ ਬ੍ਰਾਂਡ ਦੇ ਵਿਕਾਸ ਸਣੇ ਸੂਰਜੀ ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਰੋਨ ਮੈਪਿੰਗ, ਖੇਤੀ ਦੀਆਂ ਉੱਨਤ ਤਕਨੀਕਾਂ, ਖੇਤੀ ਕਾਰੋਬਾਰ ਉੱਦਮਾਂ ਸਬੰਧੀ ਮੌਕੇ ਅਤੇ ਕਾਰਬਨ ਅਤੇ ਵਾਟਰ ਕ੍ਰੈਡਿਟ ਦੀ ਖੋਜ ਬਾਰੇ ਸੰਭਾਵੀ ਸਹਿਯੋਗ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ । ਸ੍ਰੀਮਤੀ ਰੋਵੇਟ ਨੇ ਲੀਚੀ ਨਿਰਯਾਤ ਪ੍ਰੋਗਰਾਮ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਬਰਤਾਨੀਆ ਦਰਮਿਆਨ ਭਵਿੱਖੀ ਸਹਿਯੋਗ ਲਈ ਅਗਲੇਰੀ ਰੂਪ-ਰੇਖਾ ਉਲੀਕਣ ਦਾ ਭਰੋਸਾ ਦਿੱਤਾ । ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਤੋਂ ਲੀਚੀ ਦੀ ਅਗਲੀ ਵੱਡੀ ਖੇਪ ਛੇਤੀ ਇੰਗਲੈਂਡ ਨੂੰ ਐਕਸਪੋਰਟ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ ਲੀਚੀ ਨਿਰਯਾਤ ਪੰਜਾਬ ਦੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਇਆ ਹੈ। ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਐਕਸਪੋਰਟ ਕੀਤੀ ਗਈ ਲੀਚੀ ਇਸ ਖੇਤਰ ਦੇ ਅਨੁਕੂਲ ਮਾਹੌਲ ਕਰਕੇ ਆਪਣੇ ਗੂੜ੍ਹੇ ਲਾਲ ਰੰਗ ਅਤੇ ਚੋਖੀ ਮਿਠਾਸ ਕਾਰਨ ਮਸ਼ਹੂਰ ਹੈ । ਦੱਸ ਦੇਈਏ ਕਿ ਪੰਜਾਬ ਵਿੱਚ ਲੀਚੀ ਦੀ ਕਾਸ਼ਤ 3,250 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ, ਜਿਥੋਂ ਲਗਭਗ 13,000 ਮੀਟਰਕ ਟਨ ਸਾਲਾਨਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਸਦਕਾ ਪੰਜਾਬ ਨੂੰ ਵਿਸ਼ਵ ਲੀਚੀ ਮੰਡੀ ਵਿੱਚ ਵੱਡੇ ਕਾਸ਼ਤਕਾਰ ਵਜੋਂ ਸਥਾਨ ਪ੍ਰਾਪਤ ਹੈ। ਮੀਟਿੰਗ ਵਿੱਚ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 11 July,2024
ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮਕਸਦ ਨਾਲ ਇਸ ਵਾਰ ਸੰਗਰੂਰ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਗਾਉਣ ਦਾ ਮਿੱਥਿਆ ਟੀਚਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮਕਸਦ ਨਾਲ ਇਸ ਵਾਰ ਸੰਗਰੂਰ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਗਾਉਣ ਦਾ ਮਿੱਥਿਆ ਟੀਚਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ 01672-234196 ‘ਤੇ ਫੋਨ ਕਰਕੇ ਨੇੜਲੀ ਸਰਕਾਰੀ ਨਰਸਰੀ ਤੋਂ ਜ਼ਿਲ੍ਹਾ ਵਾਸੀ ਪ੍ਰਾਪਤ ਕਰ ਸਕਦੇ ਹਨ ਮੁਫ਼ਤ ਬੂਟੇ: ਡੀ.ਸੀ. ਜਤਿੰਦਰ ਜੋਰਵਾਲ ਹਰ 200 ਬੂਟਿਆਂ ਦੀ ਸੰਭਾਲ ਲਈ ਪੰਚਾਇਤਾਂ ਵੱਲੋਂ ਲਗਾਏ ਜਾਣਗੇ ਵਣ ਮਿੱਤਰ: ਡਿਪਟੀ ਕਮਿਸ਼ਨਰ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ 'ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਸੰਗਰੂਰ, 11 ਜੁਲਾਈ: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮਕਸਦ ਨਾਲ ਇਸ ਵਾਰ ਜ਼ਿਲ੍ਹੇ ਵਿੱਚ ਤਕਰਬੀਨ 11 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲ ਹੇਠਲਾ ਰਕਬਾ ਵਧਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇਹ ਬੂਟੇ ਲਗਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਾਲੀ ਪਈਆਂ ਥਾਂਵਾਂ ਉੱਪਰ ਇਹ 11 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਸਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਚਾਇਤਾਂ ਨੂੰ ਬੂਟੇ ਲਗਾਉਣ ਦੇ ਟੀਚੇ ਦੇ ਨਾਲ-ਨਾਲ ਅੰਮ੍ਰਿਤ ਵਣ ਦੇ ਰੂਪ ਵਿੱਚ ਵੱਡੇ ਰਕਬੇ ਉਪਰ ਸੰਘਣੇ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸੜਕਾਂ ਕਿਨਾਰੇ ਵੀ ਬੂਟੇ ਲਗਾਏ ਜਾਣਗੇ ਤੇ ਇਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਕੂੜਾ ਸੁੱਟਣ ਵਾਲੀਆਂ ਥਾਂਵਾਂ ਉੱਪਰ ਵੀ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ, ਲੋਕ ਨਿਰਮਾਣ, ਫੂਡ ਸਪਲਾਈ, ਜਲ ਸਪਲਾਈ, ਡਰੇਨੇਜ਼ ਆਦਿ ਵਿਭਾਗਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਦਿੱਤਾ ਜਾ ਰਿਹਾ ਹੈ । ਡੀ.ਸੀ. ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਾਤਾਵਰਨ ਨੂੰ ਬਚਾਉਣ ਲਈ ਵਿੱਢੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਵਾਸੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ 01672-234196 ‘ਤੇ ਫੋਨ ਕਰਕੇ ਸਰਕਾਰੀ ਨੇੜੇ ਦੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਵਿੱਚ ਬੂਟੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉੱਤੇ ਬੂਟੇ ਲਗਾਏ ਜਾਣ ਸਦਕਾ ਜਿੱਥੇ ਵਾਤਾਵਰਨ 'ਚ ਫੈਲ ਰਹੇ ਪ੍ਰਦੂਸ਼ਣ ਨੂੰ ਕਾਬੂ ਕਰਨ ਵਿੱਚ ਮਦਦ ਮਿਲੇਗੀ, ਉਥੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਥੱਲੇ ਡਿੱਗਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਲੋਕਾਂ, ਖ਼ਾਸਕਰ ਨੌਜਵਾਨਾਂ, ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਵਿੱਚ ਵੱਧ ਚੜ੍ਹ ਕੇ ਯੋਗਦਾਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੁੱਖਾਂ ਦੀ ਸੰਭਾਲ ਬਾਰੇ ਜਾਗਰੂਕ ਕਰਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਨੂੰ ਮੁੜ ਹਰਿਆ ਭਰਿਆ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਗਰਮੀ ਨਾਲ ਕੀਤੇ ਜਾ ਰਹੇ ਉਪਰਾਲਿਆਂ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ ਸੰਜੀਦਗੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਵਲ ਬੂਟੇ ਲਾਉਣ 'ਤੇ ਹੀ ਜ਼ੋਰ ਨਹੀਂ ਦਿੱਤਾ ਜਾ ਰਿਹਾ ਸਗੋਂ ਇਨ੍ਹਾਂ ਦੀ ਸੰਭਾਲ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ 200 ਬੂਟਿਆਂ ਦੀ ਸੰਭਾਲ ਲਈ ਪੰਚਾਇਤਾਂ ਵੱਲੋਂ ਮਗਨਰੇਗਾ ਸਕੀਮ ਤਹਿਤ ਵਣ ਮਿੱਤਰ ਵੀ ਲਗਾਏ ਜਾ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਡੀ.ਡੀ.ਪੀ.ਓ. ਸੁਖਚੈਨ ਸਿੰਘ ਵੀ ਹਾਜ਼ਰ ਸਨ।
Punjab Bani 11 July,2024
ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਵਾਈ
ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਵਾਈ -ਕਿਹਾ, ਰੁੱਖਾਂ ਬਿਨ੍ਹਾਂ ਸਾਡੇ ਜੀਵਨ ਦਾ ਕੋਈ ਅਧਾਰ ਨਹੀਂ, ਇਸ ਲਈ ਮਨੁੱਖ ਜਰੂਰ ਲਾਵੇ ਰੁੱਖ ਪਟਿਆਲਾ, 10 ਜੁਲਾਈ : ਵਣ ਮਹਾ ਉਤਸਵ ਸਪਤਾਹ ਮੌਕੇ ਇੱਥੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ "ਰੁੱਖ ਲਗਾਓ ਮੁਹਿੰਮ" ਦੀ ਸ਼ੁਰੂਆਤ ਕਰਨ ਪੁੱਜੇ ਡੀ.ਆਈ.ਜੀ. ਕਮਾਂਡੋਂ ਐਸ.ਕੇ. ਰਾਮਪਾਲ ਨੇ ਕਿਹਾ ਕਿ ਰੁੱਖਾਂ ਬਿਨ੍ਹਾਂ ਸਾਡੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਇਸ ਲਈ ਹਰੇਕ ਮਨੁੱਖ ਆਪਣੇ ਤੇ ਆਪਣੇ ਪਰਿਵਾਰ ਦੇ ਜੀਵਨ ਲਈ ਵੱਧ ਤੋਂ ਵੱਧ ਰੁੱਖ ਜਰੂਰ ਲਾਵੇ । ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਇਸ ਬੂਟੇ ਲਾਉਣ ਦੀ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਏ.ਡੀ.ਜੀ.ਪੀ./ਕਮਾਂਡੋ, ਪੰਜਾਬ ਏ.ਕੇ.ਪਾਂਡੇ ਦੀ ਰਹਿਨੁਮਾਈ ਹੇਠ ਕਮਾਂਡੋ ਕੰਪਲੈਕਸ, ਬਹਾਦਰਗੜ੍ਹ, ਪਟਿਆਲਾ ਵਿਖੇ "ਰੁੱਖ ਲਗਾਓ ਮੁਹਿੰਮ" ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਕਮਾਂਡੋ ਜਵਾਨਾਂ ਵੱਲੋਂ ਜਿੱਥੇ ਵੀ ਕਿਤੇ ਜਗ੍ਹਾ ਮਿਲੇਗੀ ਉਥੇ ਹੀ ਬੂਟੇ ਜਰੂਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਤੇ ਤੰਦਰੁਸਤ ਜੀਵਨ ਲਈ ਰੁੱਖਾਂ ਦੀ ਬਹੁਤ ਮਹੱਤਤਾ ਹੈ, ਇਸ ਲਈ ਹਰੇਕ ਵਿਅਕਤੀ ਨੂੰ ਰੁੱਖ ਲਗਾਕੇ ਇਨ੍ਹਾਂ ਦਾ ਪਾਲਣ ਪੋਸ਼ਣ ਵੀ ਆਪਣੇ ਬੱਚਿਆਂ ਦੀ ਤਰ੍ਹਾਂ ਹੀ ਕਰਨਾ ਚਾਹੀਦਾ ਹੈ । ਇਸ ਮੌਕੇ ਪਹਿਲੀ ਕਮਾਂਡੋ ਬਟਾਲੀਅਨ ਦੇ ਕਮਾਂਡੈਂਟ ਸੁਨੀਤਾ ਰਾਣੀ, ਦੂਜੀ ਕਮਾਂਡੋ ਬਟਾਲੀਅਨ ਦੇ ਕਮਾਂਡੈਟ ਜਗਵਿੰਦਰ ਸਿੰਘ ਚੀਮਾ, ਕਮਾਂਡੋ ਟ੍ਰੇਨਿੰਗ ਸੈਂਟਰ ਦੇ ਕਮਾਂਡੈਂਟ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਮੈਡੀਕਲ ਅਫਸਰ, ਕਮਾਂਡੋ ਅਤੇ ਪੀਏਪੀ ਬਟਾਲੀਅਨਾਂ ਦੇ ਸਟਾਫ ਅਤੇ ਜਵਾਨਾਂ ਨੇ ਇਸ ਮੌਕੇ ਕਮਾਂਡੋ ਕੰਪਲੈਕਸ ਅਤੇ ਇਸ ਦੇ ਆਸ-ਪਾਸ ਵਿਖੇ ਵੱਖ-ਵੱਖ ਤਰ੍ਹਾਂ ਦੇ 500 ਬੂਟੇ ਲਗਾਏ।
Punjab Bani 10 July,2024
ਗਿਆਨ ਜਯੋਤੀ ਐਜੂਕੇਸਨ ਸੁਸਾਈਟੀ ਪਟਿਆਲਾ ਨੇ ਕੀਤੀ 21 ਰੋਜ਼ਾ "ਹਰ ਮਨੱਖ ਲਾਵੇ ਦੋ ਰੁੱਖ " ਰੁੱਖ ਲਗਾਉਣ ਦੀ ਲਹਿਰ ਦੀ ਸ਼ੁਰੂਆਤ
ਗਿਆਨ ਜਯੋਤੀ ਐਜੂਕੇਸਨ ਸੁਸਾਈਟੀ ਪਟਿਆਲਾ ਨੇ ਕੀਤੀ 21 ਰੋਜ਼ਾ "ਹਰ ਮਨੱਖ ਲਾਵੇ ਦੋ ਰੁੱਖ " ਰੁੱਖ ਲਗਾਉਣ ਦੀ ਲਹਿਰ ਦੀ ਸ਼ੁਰੂਆਤ ਪਟਿਆਲਾ, 10 ਜੁਲਾਈ () : ਗਿਆਨ ਜਯੋਤੀ ਐਜੂਕੇਸਨ ਸੁਸਾਈਟੀ ਪਟਿਆਲਾ ਨੇ ਕੀਤੀ 21 ਰੋਜ਼ਾ "ਹਰ ਮਨੱਖ ਲਾਵੇ ਦੋ ਰੁੱਖ " ਰੁੱਖ ਲਗਾਉਣ ਦੀ ਲਹਿਰ ਦੀ ਸ਼ੁਰੂਆਤ ਅੱਜ ਤੋਂ 30 ਸਤੰਬਰ ਤੱਕ ਫੁਲਕੀਆ ਇਨਕਲੇਵ ਵਿਖੇ ਪੌਦੇ ਲਗਾ ਕੇ ਕੀਤੀ।ਇਸ ਮੋਕੇ ਉਪਕਾਰ ਸਿੰਘ ਨੇ ਦੱਸਿਆ ਸਹਿਰ ਪਟਿਆਲਾ ਦੇ ਆਸ ਪਾਸ ਇਲਾਕੇ ਵੱਖ ਵੱਖ ਸਕੂਲਾ, ਥਾਣਿਆ, ਜੇਲਾਂ, ਸੜਕਾਂ ਦੇ ਕਨਾਰ, ਆਈ. ਟੀ. ਆਈ. ਲੜਕੇ, ਕਾਲਜਾਂ, ਸਾਕੇਤ ਹਸਪਤਾਲ, ਰਜਿੰਦਰਾ ਹਸਪਤਾਲ ਆਦਿ ਥਾਵਾਂ ਤੇ ਜੰਗਲਾਤ ਮਹਿਕਮੇ ਦੀ ਸਹਾਇਤਾ ਨਾਲ ਲਗਾਏ ਜਾਣਗੇ।ਇਸ ਮੌਕੇ ਸ਼ਾਮ ਲਾਲ ਨੇ ਕਿਹਾ ਇਹ ਸੁਸਾਇਟੀ ਹਰ ਸਾਲ ਅਲੱਗ ਅਲੱਗ ਥਾਵਾਂ ਤੇ ਪੋਦੇ ਲਗਾਉਂਦੇ ਹਨ।ਪੋਦੇ ਆਕਸੀਜਨ ਦਾ ਸਰੋਤ ਹਨ।ਅਤੇ ਵਾਤਾਵਰਨ ਸੁੱਧ ਰੱਖਦੇ।ਬਨਵਾਰੀ ਲਾਲ ਸਰਮਾ ਨੇ ਕਿਹਾ ਰੁੱਖ ਸਾਨੂੰ ਕੇਈ ਹੋਰ ਲਾਭ ਵੀ ਦੇਂਦੇ ਹਨ।ਵੱਧ ਤੋ ਵੱਧ ਰੁੱਖ ਲਗਾ ਕੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ, ਪ੍ਰਦੂਸ਼ਨ ਵਰਗੀਆ ਚਣੋਤੀਆ ਨਾਲ ਪ੍ਰਭਵਸਾਲੀ ਢੰਗ ਨਾਲ ਨੱਜਿਠਿਆ ਜਾ ਸਕਦਾ ਹੈ।ਚਰਨਪਾਲ ਸਿੰਘ ਨੇ ਦੱਸਿਆ ਵਾਤਾਵਰਨ,ਪ੍ਰਦੂਸਨ ਤੇ ਨਸਿਆ ਸਬੰਧੀ ਲੋਕਾ ਨੂੰ ਜਾਣੂ ਕਰਵਾਇਆ।ਸਤੀਸ ਸੇਤਿਆ ਨੇਦੱਸਿਆ ਇਹ ਸੁਸਾਇਟੀ ਨਾਟਕਾ ਰਾਹੀ ਪੋਦਿਆ ਬਾਰੇ,ਪਾਣੀ ਬਚਾਓ ਤੇ ਖਾ।ਸ ਤੋਰ ਤੇ ਨਸਿਆ ਤੋ ਦੂਰ ਬਾਰੇ ਜਾਗੂਰਕ ਕੀਤਾ।ਆਖੀਰ ਵਿੱਚ ਉਪਕਾਰ ਸਿੰਘ ਨੇ ਲੋਕਾ ਨੂੰ ਅਪੀਲ ਕੀਤੀ ਹੈ।
Punjab Bani 10 July,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ ਪਟਿਆਲਾ, 9 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪਟਿਆਲਾ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰ ਵੱਲੋਂ ਸ਼ਹਿਰ ਪਟਿਆਲਾ ਦੇ ਆਸ-ਪਾਸ ਦੇ ਇਲਾਕੇ, ਵੱਖ-ਵੱਖ ਸਕੂਲਾਂ, ਜ਼ਿਲ੍ਹਾ ਅਦਾਲਤਾਂ ਕੰਪਲੈਕਸ ਪਟਿਆਲਾ, ਸਬ-ਡਵੀਜ਼ਨ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਸਥਿਤ ਕੋਰਟ ਕੰਪਲੈਕਸਾਂ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਅਹਾਤੇ ਵਿੱਚ ਬੂਟੇ ਲਗਾਏ ਗਏ । ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਅਥਾਰਟੀ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਿੰਮ, ਬੋਹੜ ਅਤੇ ਪਿੱਪਲ ਦੇ ਬੂਟੇ ਵਿਸ਼ੇਸ਼ ਤੌਰ 'ਤੇ ਲਗਾਏ ਗਏ ਹਨ। ਮੈਡਮ ਅਰੋੜਾ ਨੇ ਅੱਗੇ ਦੱਸਿਆ ਕਿ ਹਰ ਸਾਲ ਰੁੱਖ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਆਕਸੀਜਨ ਦਾ ਸਰੋਤ ਹਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਦੇ ਹਨ। ਰੁੱਖ ਸਾਨੂੰ ਕਈ ਹੋਰ ਲਾਭ ਵੀ ਦਿੰਦੇ ਹਨ। ਵੱਧ ਤੋਂ ਵੱਧ ਰੁੱਖ ਲਗਾ ਕੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰਬਰ 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
Punjab Bani 09 July,2024
ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਨੇ ਪਿੰਡ ਮਰਦਾਂਪੁਰ 'ਚ ਪਹੁੰਚ ਕੇ ਝੋਨੇ ਦੀ ਪਨੀਰੀ 126 ਦਾ ਲਿਆ ਜਾਇਜ਼ਾ
ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਨੇ ਪਿੰਡ ਮਰਦਾਂਪੁਰ 'ਚ ਪਹੁੰਚ ਕੇ ਝੋਨੇ ਦੀ ਪਨੀਰੀ 126 ਦਾ ਲਿਆ ਜਾਇਜ਼ਾ - 126 ਘੱਟ ਸਮੇਂ ਘੱਟ ਪਾਣੀ ਤੇ ਘੱਟ ਲਾਗਤ ਨਾਲ ਤਿਆਰ ਅਤੇ ਵੱਧ ਝਾੜ ਦੇਣ ਵਾਲੀ ਪਨੀਰੀ :- ਡਾ ਸਤਵੀਰ ਸਿੰਘ ਗੋਸਲ - ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਨੈਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਐਨ ਰਵੀ ਸ਼ੰਕਰ ਨੇ ਕਿਸਾਨਾਂ ਨੂੰ ਨਵੀਂ ਫਸਲਾਂ ਸਬੰਧੀ ਕਰਾਇਆ ਜਾਣੂ ਘਨੌਰ, 8 ਜੁਲਾਈ () ਆਲ ਇੰਡੀਆ ਕੋਡੀਨੇਟਰ ਰਿਸਰਚ ਸਿਸਟਮ ਸੰਯੁਕਤ ਖੇਤੀ ਪ੍ਰਣਾਲੀ ਅਤੇ ਓਐਫ ਆਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਹਲਕਾ ਘਨੌਰ ਦੇ ਪਿੰਡ ਮਰਦਾਂਪੁਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਜਸਵਿੰਦਰ ਸਿੰਘ ਅਤੇ ਪ੍ਰੀਤ ਐਗਰੀਟੈਕ ਫਾਰਮ ਤੋਂ ਅਗਾਹੂਵਧੂ ਕਿਸਾਨ ਕੁਲਵਿੰਦਰ ਸਿੰਘ ਮਰਦਾਂਪੁਰ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਆਈ ਸੀ ਏ ਆਰ- ਆਈ ਆਈ ਐਫ ਐਸ ਆਰ ਨੈਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਐਨ ਰਵੀ ਸ਼ੰਕਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾਕਟਰ ਸਤਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਪੀ.ਆਰ 126 ਅਤੇ ਪੀ.ਆਰ 131 ਬੀਜਣ ਦੀ ਸਲਾਹ ਦਿੱਤੀ ਗਈ ਉਹਨਾਂ ਕਿਹਾ ਕਿ ਪੀ.ਆਰ 131 ਦਾ ਝਾੜ ਵੱਧ ਹੈ ਅਤੇ ਪੀ ਆਰ 126 ਜੋ ਘੱਟ ਪਾਣੀ ਘੱਟ ਸਮਾਂ ਅਤੇ ਘੱਟ ਲਾਗਤ ਦੇ ਨਾਲ ਜਿਆਦਾ ਚਾੜ ਦੇਣ ਵਾਲਾ ਬੀਜ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਪੀ ਆਰ 126 ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾ ਕਿਹਾ ਕਿ ਯੂਨੀਵਰਸਿਟੀ ਦੇ ਵੱਲੋਂ ਸਮੇਂ-ਸਮੇਂ ਤੇ ਖੋਜਾਂ ਕੀਤੀਆਂ ਜਾਂਦੀਆਂ ਹਨ। ਕਿ ਕਿਸਾਨਾਂ ਨੂੰ ਵਧੀਆ ਬੀਜ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਵੱਲੋਂ ਇੱਕ ਅਜਿਹਾ ਸੁਪਰਸੀਡਰ ਤਿਆਰ ਕੀਤਾ ਗਿਆ ਹੈ ਜੋ ਪਹਿਲਾਂ ਨਾਲੋਂ ਘੱਟ ਲਾਗਤ ਦਾ ਹੈ ਜੋ ਪਰਾਲੀ ਨੂੰ ਖੇਤ ਦੇ ਵਿੱਚ ਹੀ ਮਿਲਾ ਦਿੰਦਾ ਹੈ ਜਿਸ ਕਾਰਨ ਅੱਗ ਲਾਉਣ ਦੀਆਂ ਘਟਨਾਵਾਂ ਦੇ ਵਿੱਚ ਵੀ ਘਾਟਾ ਹੋਇਆ ਹੈ। ਅਤੇ ਧਰਤੀ ਦੇ ਵਿੱਚ ਜੋ ਉਪਜਾਊ ਸ਼ਕਤੀ 33% ਰਹਿ ਜਾਂਦੀ ਹੈ ਉਹ ਵੀ ਵਾਪਸ ਦੂਜੀ ਫਸਲ ਤਿਆਰ ਕਰਨ ਦੇ ਵਿੱਚ ਸਹਾਇਕ ਸਿੱਧ ਹੁੰਦਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੀ ਨਹਿਰੀ ਪਾਣੀ ਦੇ ਉੱਪਰ ਫੋਕਸ ਕੀਤਾ ਜਾ ਰਿਹਾ ਹੈ ਪਰੰਤੂ ਹਾਲੇ ਵੀ ਕਈ ਥਾਵਾਂ ਦੇ ਉੱਪਰ ਟਿਊਬਵੈਲ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੱਥੇ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇ ਉਥੇ ਮੋਟਰ ਦੇ ਪਾਣੀ ਦੀ ਵਰਤੋਂ ਨਹੀਂ ਕਰਨਾ ਚਾਹੁੰਦੀ। ਉਹਨਾਂ ਥਾਵਾਂ ਦੇ ਉੱਪਰ ਟਿਊਬਵੈਲ ਦੀ ਵਰਤੋਂ ਘੱਟ ਕੀਤੀ ਜਾਵੇ ਤਾਂ ਜੋ ਪਾਣੀ ਦਾ ਪੱਧਰ ਹੋਰ ਨੀਵਾਂ ਨਾ ਹੋ ਸਕੇ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਝੋਨੇ ਦੇ ਨਾਲ ਨਾਲ ਸਬਜ਼ੀਆਂ ਵੱਲ ਵੀ ਜਾਣਾ ਚਾਹੀਦਾ ਹੈ। ਕਿਉਂਕਿ ਇਸ ਸਮੇਂ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਤਾਂ ਪਾਣੀ ਦਾ ਪੱਧਰ ਬਹੁਤ ਨੀਵਾਂ ਜਾ ਚੁੱਕਾ ਹੈ। ਨਾਲ ਹੀ ਉਹਨਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਜਿੱਥੇ ਝੋਨੇ ਦੀ ਪਨੀਰੀ ਪੀ.ਆਰ 126 ਬਾਰੇ ਜਾਣਕਾਰੀ ਦਿੱਤੀ ਗਈ ਹੈ ਉਥੇ ਹੀ ਵੱਖ-ਵੱਖ ਕਿਸਾਨਾਂ ਨੂੰ ਬੱਕਰੀਆ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕੁਝ ਕਿਸਾਨਾਂ ਨੂੰ ਬੱਕਰੀਆਂ ਵੀ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਅੱਜ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਅਧਿਕਾਰੀਆਂ ਦੇ ਵੱਲੋਂ ਕਿਸਾਨਾਂ ਨੂੰ ਗੰਡੋਇਆਂ ਦੀ ਖੇਤੀ ਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਆਈ ਸੀ ਏ ਆਰ- ਆਈ ਆਈ ਐਫ ਐਸ ਆਰ ਨੈਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਐਨ ਰਵੀ ਸ਼ੰਕਰ ਨੇ ਕਿਸਾਨਾਂ ਨੂੰ ਰਾਸ਼ਟਰੀ ਪੱਧਰ ਤੇ ਖੇਤੀਬਾੜੀ ਮੰਤਰਾਲੇ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਉਹ ਖੁਦ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਰਿਸਰਚ ਕਰ ਰਹੇ ਹਨ ਕਿ ਕਿਸਾਨਾਂ ਨੂੰ ਕਿਸ ਤਰ੍ਹਾਂ ਖੇਤੀ ਦੇ ਵਿੱਚ ਹੋਰ ਮੁਨਾਫਾ ਦਿੱਤਾ ਜਾ ਸਕੇ। ਇਸ ਮੌਕੇ ਤੇ ਉਹਨਾਂ ਨਾਲ ਡਾ ਸੋਹਣ ਸਿੰਘ ਵਾਲੀਆ ਡਾਇਰੈਕਟਰ ਜੈਵਿਕ ਖੇਤੀ ਸਕੂਲ ਪੰਜਾਬ, ਡਾ.ਏ ਕੇ ਪਰੂਸਤੀ ਆਈ ਸੀ ਏ ਆਰ- ਆਈ ਆਈ ਐਫ ਐਸ ਆਰ ਮੋਦੀ ਪੂਰਮ, ਡਾ. ਰਘਵੀਰ ਸਿੰਘ ਮੋਦੀਪੂਰਮ, ਡਾ ਨੀਰਜ ਰਾਣੀ, ਡਾ ਅਜੇ ਚੌਧਰੀ, ਲਾਲ ਸਿੰਘ ਮਰਦਾਂਪੁਰ, ਰਣਧੀਰ ਸਿੰਘ, ਕੁਲਦੀਪ ਸਿੰਘ, ਹਰਮੇਲ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਹਰਮੇਸ਼ ਸਿੰਘ, ਮਲਕੀਤ ਸਿੰਘ ਉਕਸੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਕਿਸਾਨ ਮੌਜੂਦ ਸਨ।
Punjab Bani 08 July,2024
ਕਿਸਾਨਾਂ ਨੇ ਦਿੱਤਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੂੰ ਮੰਗ ਪੱਤਰ ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨੇ : ਡਾ. ਗਾਂਧੀ ਆਉਣ ਵਾਲੇ ਬਜਟ ਵਿਚ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਕੀ ਲੈ ਕੇ ਆਉਂਦੀ ਹੈ ਅਡਾਨੀ ਅੰਬਾਨੀ ਦਾ 16 ਲੱਖ ਕਰੋੜ ਦਾ ਕਰਜ਼ਾ ਮੁਆਫ ਕਰਨ ਵਾਲੀ ਕੇਂਦਰ ਸਰਕਾਰ ਕੀ ਕਿਸਾਨਾਂ ਦਾ ਕਰਜ਼ਾ ਜੋ ਕਿ ਸਿਰਫ਼ 8 ਲੱਖ ਕਰੋੜ ਹੈ ਨੂੰ ਮੁਆਫ ਕਿਉਂ ਨਹੀਂ ਕਰ ਰਹੀ।
Punjab Bani 08 July,2024
ਅਮਰਜੀਤ ਸਿੰਘ ਵੜੈਚ ਛੋਟੀ ਵੱਡੀ ਨਦੀ ਦੇ ਮੌਜੂਦਾ ਹਾਲਾਤਾਂ ਸਬੰਧੀ ਅਤੇ ਪਾਣੀ ਆਉਣ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ।
ਅਮਰਜੀਤ ਸਿੰਘ ਵੜੈਚ ਛੋਟੀ ਵੱਡੀ ਨਦੀ ਦੇ ਮੌਜੂਦਾ ਹਾਲਾਤਾਂ ਸਬੰਧੀ ਅਤੇ ਪਾਣੀ ਆਉਣ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਵੱਡੀ ਨਦੀ ਛੋਟੀ ਨਦੀ ਦੇ ਬਾਹਰੀ ਪਾਸਿਆਂ ਤੇ ਬਣੇ ਕੰਢਿਆਂ, ਵਾਲਬਾਲਵ, ਉਸਦਾ ਲੈਵਲ ਚੈਕ ਕਰਨ ਸਬੰਧੀ ਜਾਣਕਾਰੀ ਦੇਣ ਮੌਕੇ ਦੇ ਦ੍ਰਿਸ਼ ਸ਼ਾਹੀ ਸ਼ਹਿਰ ਹੀ ਨਹੀਂ ਬਲਕਿ ਆਲੇ ਦੁਆਲੇ ਦੇ ਵੱਡੀ ਗਿਣਤੀ ਵਿਚ ਖੇਤਰਾਂ ਤੋਂ ਬਾਅਦ ਘੱਗਰ ਦੇ ਨਾਲ ਮਿਲ ਕੇ ਤਬਾਹੀ ਮਚਾਉਣ ਵਾਲੀ ਛੋਟੀ ਵੱਡੀ ਨਦੀ ਦੀਆਂ ਵੱਖ ਵੱਖ ਤਸਵੀਰਾਂ ਜੋ ਦਿੰਦੀਆਂ ਸਨ ਹੜ੍ਹਾਂ ਤੋਂ ਬਚਾਅ ਦੇ ਕੀਤੇ ਗਏ ਇੰਤਜਾਮਾਂ ਨੂੰ ਦਰਸਾਅ
Punjab Bani 08 July,2024
ਜ਼ਿਲ੍ਹੇ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਏ. ਡੀ. ਸੀਜ਼ ਨੇ ਲਿਆ ਜਾਇਜ਼ਾ
ਜ਼ਿਲ੍ਹੇ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਏ.ਡੀ.ਸੀਜ਼ ਨੇ ਲਿਆ ਜਾਇਜ਼ਾ -ਬਰਸਾਤੀ ਮੌਸਮ ਨਵੇਂ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ : ਏ.ਡੀ.ਸੀ. -ਪਟਿਆਲਾ ਜ਼ਿਲ੍ਹੇ 'ਚ ਲਗਾਏ ਜਾ ਰਹੇ ਨੇ 11 ਲੱਖ ਬੂਟੇ -ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ ਪਟਿਆਲਾ, 8 ਜੁਲਾਈ : ਪਟਿਆਲਾ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰਜ਼ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਬੂਟੇ ਲਗਾਉਣ ਦੀ ਕਾਰਵਾਈ ਅਰੰਭਣ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਮੌਜੂਦ ਸਨ । ਵਧੀਕ ਡਿਪਟੀ ਕਮਿਸ਼ਨਰਜ਼ ਨੇ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ। ਇਸ ਮੌਕੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਨੇ ਬੂਟੇ ਲਗਾਉਣ ਦੀ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਟੇ ਲਈ ਟੋਆ ਪੱਟਣ ਸਮੇਂ ਕਹੀ ਦੀ ਵਰਤੋਂ ਕੀਤੀ ਜਾਵੇ ਅਤੇ ਟੋਅੇ ਦਾ ਸਾਈਜ਼ ਡੇੜ ਫੁੱਟ ਚੌੜਾ ਤੇ ਡੇਟ ਫੁੱਟ ਡੂੰਘਾ ਰੱਖਿਆ ਜਾਵੇ ਅਤੇ ਫੇਰ ਦੁਬਾਰਾ ਟੋਅੇ ਨੂੰ ਅੱਧਾ ਮਿੱਟੀ ਨਾਲ ਭਰ ਦਿੱਤਾ ਜਾਵੇ ਇਸ ਨਾਲ ਬੂਟੇ ਨੂੰ ਜੜ ਲਗਾਉਣ ਲਈ ਨਰਮ ਮਿੱਟੀ ਪ੍ਰਾਪਤ ਹੋਵੇਗੀ ਅਤੇ ਬੂਟਾ ਜਲਦੀ ਵੱਡਾ ਹੋਵੇਗਾ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਦੇ ਨਾਲ ਨਾਲ ਉਸ ਦੀ ਸੰਭਾਲ ਵੀ ਉਨ੍ਹੀ ਹੀ ਜ਼ਿਆਦਾ ਜ਼ਰੂਰੀ ਹੈ, ਇਸ ਲਈ ਲਗਾਏ ਬੂਟਿਆਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ 'ਚ ਐਸ.ਡੀ.ਐਮ. ਨਾਭਾ ਤਰਸੇਮ ਚੰਦ ਸਮੇਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 08 July,2024
ਬਸੰਤ ਰਿਪੂ ਕਲੱਬ ਨੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਪੌਦੇ
ਬਸੰਤ ਰਿਪੂ ਕਲੱਬ ਨੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਪੌਦੇ ਕਲੱਬ ਵੱਲੋਂ 10000 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਦੀਪ ਨਗਰ ਤ੍ਰਿਪੜੀ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਣ ਮਹਾ ਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਖਾਲਸਾ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਚੱਕਰੱਸੀਆ ਦਾ ਪੌਦਾ ਲਗਾ ਕੇ ਵਣ ਮਹਾ ਉਤਸਵ ਦਾ ਉਦਘਾਟਨ ਕੀਤਾ ਗਿਆ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਕਿਹਾ ਕਿ ਕਲੱਬ ਵਲੋਂ ਇਸ ਸਾਲ ਬਰਸਾਤ ਦੇ ਮੌਸਮ ਵਿੱਚ 10 ਹਜਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਲੱਬ ਵੱਲੋਂ ਕਿਸਾਨਾਂ ਦੀਆਂ ਮੋਟਰਾਂ, ਸਰਕਾਰੀ ਸਕੂਲਾਂ, ਸ਼ਮਸ਼ਾਨ ਘਾਟਾਂ, ਸੜਕਾਂ ਦੇ ਕਿਨਾਰੇ ਅਤੇ ਸਰਕਾਰੀ ਦਫਤਰਾਂ ਵਿਖੇ ਫੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ ਅਤੇ ਇਸ ਪ੍ਰੋਗਰਾਮ ਤੇ ਕਲੱਬ ਵੱਲੋਂ ਲਗਭਗ ਡੇਢ ਲੱਖ ਰੁਪਏ ਖਰਚ ਕੀਤੇ ਜਾਣਗੇ। ਅੱਜ ਦੀ ਪ੍ਰੋਗਰਾਮ ਵਿੱਚ ਗੁਰਦੁਆਰਾ ਸਾਹਿਬ ਦੀਪ ਨਗਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਨੇ ਆਖਿਆ ਕਿ ਬਸੰਤ ਰਿਤੂ ਕਲੱਬ ਤ੍ਰਿਪੜੀ ਪਟਿਆਲਾ ਪਿਛਲੇ ਕਾਫੀ ਲੰਮੇ ਸਮੇਂ ਤੋਂ ਪਟਿਆਲਾ ਜਿਲੇ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾ ਰਿਹਾ ਹੈ। ਜ਼ੋ ਕਿ ਸ਼ਲਾਘਾਯੋਗ ਕਦਮ ਹੈ। ਸਾਨੂੰ ਵੀ ਬਸੰਤ ਰਿਤੂ ਕਲੱਬ ਦੇ ਨਾਲ ਮਿਲ ਕੇ ਵਣ ਮਹਾ ਉਤਸਵ ਪ੍ਰੋਗਰਾਮ ਆਯੋਜਿਤ ਕਰਕੇ ਛਾਂਦਾਰ ਅਤੇ ਫੱਲਦਾਰ ਪੌਦੇ ਲਗਾਉਣ ਦੀ ਸਖਤ ਲੋੜ ਹੈ। ਕਲੱਬ ਵਲੋਂ ਗੁਰਦੁਆਰਾ ਸਾਹਿਬ ਵਿਖੇ 30 ਛਾਂਦਾਰ ਪੌਦੇ ਲਗਾਏ ਗਏ।
Punjab Bani 08 July,2024
ਪੰਜਾਬ ਸਰਕਾਰ ਦਾ ਖ਼ਜਾਨਾ ਭਰਨ ਦਾ ਵਣ ਵਿਭਾਗ ਤੋ ਆਸ,ਬੂਟੇ ਵੇਚ ਕੇ-ਉਪਕਾਰ ਸਿੰਘ
ਪੰਜਾਬ ਸਰਕਾਰ ਦਾ ਖ਼ਜਾਨਾ ਭਰਨ ਦਾ ਵਣ ਵਿਭਾਗ ਤੋ ਆਸ,ਬੂਟੇ ਵੇਚ ਕੇ-ਉਪਕਾਰ ਸਿੰਘ ਪਿਛਲੇ ਦਿਨ ਪੰਜਾਬ ਸਰਕਾਰ ਇੱਕ ਐਪ ਸੁਰੂ ਕੀਤੀ ਸੀ ਇੱਕ ਆਧਾਰ ਕਾਡ ਤੇ 15 ਬੂਟੇ ਤੇ ਸਮਾਜ ਸੇਵੀ ਸੰਸਥਾਵਾ ਨੁੰ ਮੁਫਤ ਬੂਟੇ ਦਿੱਤੇ ਜਾਦੇ ਸੀ ਵਣ ਵਿਭਾਗ ਵਲੋ ਹੁਣ ਇਹ ਯੋਜਨਾ ਬੰਦ ਕਰਕੇ ਸਮਾਜ ਸੇਵੀ ਸੰਸਥਾਵਾਂ ਤੇ ਆਮ ਲੋਕਾ ਨੂੰ ਬੂਟੇ ਵੇਚਣ ਦਾ ਹੁਕਮ ਜਾਰੀ ਕੀਤਾ ਗਿਆ ਹੈ।ਉਘੇ ਸਮਾਜ ਸੇਵੀ ਵਾਤਾਵਰਨ ਪਰੇਮੀ ਜੋ ਪਿਛਲੇ ਸਾਲਾ ਤੋ ਵੱਖ ਸਕੂਲਾ,ਕਾਲਜਾ,ਜੇਲ੍ਹ,ਥਾਣਿਆ,ਸੜਕਾ ਕਿਨਾਰੇ ਪੋਦੇ ਲਗਾ ਰਹੇ ਹਨ।ਉਹਨਾ ਦੱਸਿਆ ਪੰਜਾਬ ਸਰਕਾਰ ਦੇ ਵਣ ਵਿਭਾਗ ਵਲੋ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਹਰ ਸਾਲ ਸਮਾਜ ਸੇਵੀ ਸੰਸਥਾਵਾ ਅਤੇ ਆਮ ਲੈਕਾ ਨੂੰ ਸਰਕਾਰੀ ਨਰਸਰੀਆ ਵਿਚੋ ਹਰਿਆਲੀ ਭਰ ਬੂਟੇ ਮੁਫ਼ਤ ਦਿੱਤੇ ਜਾਦੇ ਸਨ ।ਹਣ ਪੋਦੇ ਦੀ ਕੀਮਤ 50,35,20, ਰਪੱਏ ਬੂਟਿਆ ਦੀ ਤੈਆ ਕੀਤੀ ਗ ਈ ਹੈ।ਸਰਕਾਰ ਵਲੋ ਇੱਕ ਪੱਤਰ ਜਾਰੀ ਕੀਤਾ ਗਿਆ ਹੈ।ਪੱਤਰ ਵਿੱਚ ਇਹ ਵੀ ਹਦਾਇਤ ਕੀਤੀ ਗ ਈ ਹੈ।ਪੋਦੇ/ਬੂਟੇ ਵੇਚ ਕੇ ਹੋਈ ਆਮਦਨ ਨੂੰ ਖਜਾ਼ਨੇ ਵਿੱਚ ਜਮਾਂ ਕਰਵਾਈ ਜਾਵੇ।ਲੋਕਾ ਵਿੱਚ ਪੋਦੇ ਲਗਾਉਣ ਤੇ ਜਾਗੂਰਕ ਕਰਨ ਲ ਈ ਪੋਦੇ ਗਿਆਨ ਜਯੋਤੀ ਐਜਕੇਸਨ ਸੁਸਾਇਟੀ ਤੇ ਨੁਕੱੜ ਨਾਟਕ "ਅਨਮੋਲ ਰਤਨ" ਹਰ ਮਨੁੱਖ ਲਾਵੇ ਦੋ ਰੁੱਖ ਤੇ ਜੱਲ ਸ਼ਕਤੀ"ਵਾਤਾਵਰਨ ਤੇ ਪਾਣੀ ਬਚਾਓ ਸਬੰਧੀ ਲਹਿਰ ਚਲਾਈ ਹੋਈ ਹੈ। ਉਪਕਾਰ ਸਿੰਘ ਦੀ ਅਗਵਾਈ ਵਿੱਚ ਰਮੇਸ ਧਿਮਾਨ,ਸਤੀਸ ਸੇਤਿਆ,ਕਾਲੂ ਰਾਮ,ਤੀਰਥ ਸਿੰਘ,ਕਾਕਾ ਸਿੰਘ,ਬਲਵਿੰਦਰ ਕੋਰ ਮਨਜੀਤ ਕੋਰ,ਮਨਜੀਤ ਅਜਾਦ,ਗੁਰਵਿੰਦਰ ਸਿੰਘ,ਬੱਬਲੂ,ਬੰਟੀ,ਪਿੰਟੂ ਇਹ ਸਾਰੇ ਸਮਾਜ ਸੇਵੀ ਲੋਕਾ ਨੇ ਸਰਕਾਰ ਦੇ ਇਸ ਫੁਰਮਾਨ ਦੀ ਨਿਖੇਦੀ ਕੀਤੀ ਹੈ।ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ ਹੈ।
Punjab Bani 08 July,2024
ਸੈਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਮਨਾਇਆ ਵਨ ਮਹਾ ਉਤਸਵ
ਸੈਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਮਨਾਇਆ ਵਨ ਮਹਾ ਉਤਸਵ ਪਟਿਆਲਾ, 8 ਜੁਲਾਈ : ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਸੈਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਵਨ ਮਹਾ ਉਤਸਵ ਮਨਾਇਆ ਗਿਆ ਅਤੇ 65 ਤੋਂ ਉਪਰ ਬੂਟੇ ਲਗਾਏ ਗਏ ਅਤੇ ਅੱਜ ਦੇ ਸਮੇਂ ਵਿੱਚ ਵਾਤਾਵਰਨ ਨੂੰ ਸ਼ੁੱਧ ਰੱਖਣਾ ਬਹੁਤ ਜਰੂਰੀ ਹੈ। ਸੋਸਇਟੀ 24 ਸਾਲਾਂ ਤੋਂ ਵਧਿਆ ਕਾਰਜ ਕਰ ਰਹੀ ਹੈ। ਗਲੋਬਲ ਵਾਰਮਿੰਗ ਦਾ ਖਤਰਾ ਮੰਡਰਾ ਰਿਹਾ ਹੈ। ਜਿਆਦਾ ਤੋਂ ਜਿਆਦਾ ਬੂਟੇ ਲਗਾਉਣਾ ਬਹੁਤ ਜਰੂਰੀ ਹੈ ਇਹ ਵਿਚਾਰ ਡਾ. ਸੰਜੇ ਗੋਇਲ ਸਿਵਲ ਸਰਜਨ ਪਟਿਆਲਾ ਨੇ ਬੂਟੇ ਲਗਾਉਂਦੇ ਹੋਏ ਸਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਕਹੇ। ਉਨ੍ਹਾਂ ਨੇ ਕਿਹਾ ਕਿ ਬਰਸਾਤਾਂ ਵਿੱਚ ਮਲੇਰੀਆ ਅਤੇ ਡੇਂਗੂ ਵਰਗੀ ਬਿਮਾਰੀ ਤੋਂ ਬਚੇ ਰਹਿਣਾ ਹੈ। ਸਾਫ ਸੁੱਥਰਾ ਪਾਣੀ ਲੈਣਾ ਚਾਹੀਦਾ ਹੈ ਸਮੇਂ ਤੇ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ ਅਤੇ ਆਲੇਦੁਆਲੇ ਨੂੰ ਸਾਫ ਸੁੱਥਰਾ ਰੱਖੋ। ਸ੍ਰੀ ਰੋਹਿਤ ਸਿੰਗਲਾ ਇੰਨਵਾਇਰਮੈਂਟ ਇੰਜੀਨੀਅਰ ਨੇ ਕਿਹਾ ਕਿ ਵਾਤਾਵਰਨ ਸ਼ੁੱਧ ਰੱਖਣ ਲਈ ਜਿਆਦਾ ਤੋਂ ਜਿਆਦਾ ਬੂਟੇ ਲਗਾਓ ਸਿੰਗਲ ਵਰਤੋ ਵਾਲੇ ਪਲਾਸਟਿਕ ਨੂੰ ਬੰਦ ਕਰਕੇ ਕੱਪੜੇ ਦੇ ਥੈਲੇ ਦੀ ਵਰਤੋ ਕਰੋ। ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹਰਾ ਭਰਾ ਬਣਾਉਣ ਲਈ ਅਤੇ ਪ੍ਰਦੂਸ਼ਨ ਮੁਕਤ ਸਮਾਜ ਬਣਾਉਣ ਲਈ ਕੰਮ ਕਰ ਰਿਹਾ ਹੈ। ਸ੍ਰ. ਮਨਜੀਤ ਸਿੰਘ ਨਾਰੰਗ ਆਈ.ਏ.ਐਸ. ਰਿਟਾਇਰਡ ਨੇ ਕਿਹਾ ਕਿ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਹਮੇਸ਼ਾਂ ਹੀ ਵਿਜੇ ਕੁਮਾਰ ਗੋਇਲ ਪ੍ਰਧਾਨ ਦੀ ਅਗਵਾਈ ਹੇਠ 24 ਸਾਲਾਂ ਤੋਂ ਵਧੀਆ ਕਾਰਜਾਂ, ਮੈਡੀਕਲ ਕੈਂਪ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੀ ਵਰਤੋ ਰੋਕਣ ਹਿੱਤ, ਕੱਪੜੇ ਦੇ ਥੈਲੇ ਵੰਡੇ ਜਾ ਰਹੇ ਹਨ। ਅੱਜ ਡਾ. ਸੰਜੇ ਗੋਇਲ ਸਿਵਲ ਸਰਜਨ ਪਟਿਆਲਾ, ਡਾ. ਵੀਨੂੰ ਗੋਇਲ, ਹਾਕਮ ਸਿੰਘ ਰਿਟਾਇਰਡ ਨਿਗਰਾਨ ਇੰਜੀਨੀਅਰ, ਸ੍ਰ. ਰੁਪਿੰਦਰ ਸਿੰਘ ਲਾਇਬਰੇਰੀਅਨ, ਰਾਜੇਸ਼ ਵਰਮਾ ਰਿਟਾਇਰਡ ਪ੍ਰਿੰਸੀਪਲ ਆਰਟੀਸਟ ਅਤੇ ਯੁਵਰਾਜ ਚਿਤਕਾਰਾ ਯੂਨੀਵਰਸਿਟੀ ਨੂੰ ਸਨਮਾਨ ਕੀਤਾ ਗਿਆ। ਸ੍ਰੀ ਉਦੇ ਭਾਰਦਵਾਜ ਦਾ ਵੀ ਸਨਮਾਨ ਕੀਤਾ ਗਿਆ। ਕਮਲ ਗੋਇਲ, ਅਜੀਤ ਸਿੰਘ ਭੱਟੀ, ਕੌਸਲ ਰਾਓ ਸਿੰਗਲਾ, ਲਕਸ਼ਮੀ ਗੁਪਤਾ, ਨਰੇਸ਼ ਮਿੱਤਲ, ਸੁਰਿੰਦਰ ਗੁਪਤਾ, ਡਾ. ਕਿਰਨਜੋਤ ਕੌਰ ਸੀਨੀਅਰ ਮੈਡੀਕਲ ਅਫਸਰ, ਡਾ. ਸੁਨੰਦਾ, ਡਾ. ਮਨਪ੍ਰੀਤ ਕੌਰ, ਅਸ਼ੋਕ ਗਰਗ, ਰਮੇਸ਼ ਮਿੱਤਲ, ਇੰਦਰ ਕੁਮਾਰ , ਮੋਹਿਤ ਸਿੰਗਲਾ, ਰਵਿੰਦਰ ਸਭਰਵਾਲ, ਆਦਿ ਹਾਜਰ ਸਨ।
Punjab Bani 08 July,2024
ਸਿਹਤ ਕੇਂਦਰ ਕੌਲੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਲਗਾਏ ਫੱਲਦਾਰ ਅਤੇ ਛਾਂਦਾਰ ਪੌਦੇ
ਸਿਹਤ ਕੇਂਦਰ ਕੌਲੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਲਗਾਏ ਫੱਲਦਾਰ ਅਤੇ ਛਾਂਦਾਰ ਪੌਦੇ ਦਿਨ ਪ੍ਰਤੀ ਦਿਨ ਵਧ ਰਹੇ ਪ੍ਰਦੂਸਣ ਦੀ ਰੋਕਥਾਮ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਐਸਐਮਓ ਡਾ: ਨਾਗਰਾ ਪਟਿਆਲਾ, 6 ਜੁਲਾਈ : ਸਿਵਲ ਸਰਜਨ ਪਟਿਆਲਾ ਡਾ: ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਸਮੂਹ ਸਟਾਫ ਦੇ ਸਹਿਯੋਗ ਨਾਲ ਫੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ । ਇਸ ਦੌਰਾਨ ਐਸਐਮਓ ਡਾ: ਨਾਗਰਾ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੇ ਪ੍ਰਦੂਸਣ ਕਾਰਣ ਵਾਤਾਵਰਣ ਗੰਧਲਾ ਹੋ ਰਿਹਾ ਹੈ ਤੇ ਇਸ ਨਾਲ ਸਾਂਹ ਦਿਲ, ਅੱਖਾਂ ਅਤੇ ਚਮੜ੍ਹੀ ਨਾਲ ਸਬੰਧਤ ਬਿਮਾਰੀਆਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੀ ਰੋਕਥਾਮ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸ਼ੁਧ ਵਾਤਾਵਰਣ ਦੇ ਸਕੀਏ । ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ ਆਈਈਸੀ ਨੇ ਦੱਸਿਆ ਕਿ ਸਿਹਤ ਕੇਂਦਰ ਕੌਲੀ ਨੂੰ ਹਰਾ ਭਰਾ ਬਣਾਉਣ ਦੇ ਮਕਸਦ ਅਤੇ ਵਾਤਾਵਰਣ ਦੀ ਸ਼ੁਧਤਾ ਦੇ ਲਈ ਸਮੂਹ ਸਟਾਫ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ ਹਨ। ਉਨ੍ਹਾਂ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਪਣੇ ਘਰ੍ਹਾਂ ’ਚ ਅਤੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋਂ ਵਾਤਾਵਰਣ ਨੂੰ ਸ਼ੁਧ ਰੱਖਣ ’ਚ ਆਪਣਾ ਬਣਦਾ ਸਹਿਯੋਗ ਦੇ ਸਕੀਏ। ਇਸ ਮੌਕੇ ਮੈਡੀਕਲ ਅਫਸਰ ਡਾ: ਰਵਨੀਤ ਕੌਰ ਚੱਕਲ, ਏਐਮਓ ਡਾ: ਮੁਨੀਸ਼ ਕੁਮਾਰ, ਡਾ: ਗਗਨਦੀਪ ਕੌਰ, ਡਾ: ਪ੍ਰੀਤੀ, ਸੀਨੀਅਰ ਫਾਰਮੇਸੀ ਅਫਸਰ ਰਾਜ ਵਰਮਾ, ਫਾਰਮੇਸੀ ਅਫਸਰ ਕਿਰਨਦੀਪ ਸ਼ਰਮਾ, ਐਲਟੀ ਇੰਦਰਜੀਤ, ਐਸਟੀਐਸ ਅਮਨਪ੍ਰੀਤ ਕੌਰ, ਐਲਐਚਵੀ ਪੂਨਮ ਵਾਲੀਆ, ਸਟਾਫ ਨਰਸ ਵਨੀਤਾ ਰਾਣੀ, ਸਿਮਰਨਜੀਤ ਕੌਰ, ਗੁਰਪ੍ਰੀਤ ਕੌਰ, ਏਐਨਐਮ ਪਰਮਜੀਤ ਕੌਰ, ਵਿਮਲ ਢੀਂਗਰਾ, ਕਰਣ ਕੁਮਾਰ, ਦੀਪ ਸਿੰਘ, ਕੁਲਦੀਪ ਕੌਰ, ਸੁਨੀਲ ਕੁਮਾਰ, ਮਨਜੀਤ ਕੌਰ, ਦਰਸ਼ਨਾਂ ਰਾਣੀ ਸਮੇਤ ਸਿਹਤ ਸਟਾਫ ਹਾਜਰ ਸੀ।
Punjab Bani 06 July,2024
ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ
ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ -ਡੀ.ਸੀ. ਵੱਲੋਂ ਪਰਾਲੀ ਵਰਤਣ ਵਾਲੀ ਇੰਡਸਟਰੀ, ਭੱਠਾ ਤੇ ਬੇਲਰ ਐਸੋਸੀਏਸ਼ਨ ਨਾਲ ਬੈਠਕ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਗੰਭੀਰ ਪਟਿਆਲਾ, 5 ਜੁਲਾਈ : ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਉਤੇ 100 ਫੀਸਦੀ ਰੋਕ ਲਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਜਵੀਜ ਤਿਆਰ ਕੀਤੀ ਹੈ। ਇਸ ਤਜਵੀਜ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਰੂਪਾਂ 'ਚ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ, ਭੱਠਾ ਮਾਲਕਾਂ ਅਤੇ ਬੇਲਰ ਐਸੋਸੀਏਸ਼ਨ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਰਾਲੀ ਤੋਂ ਪੈਲੇਟਸ ਤੇ ਬ੍ਰਿਕੇਟਸ ਬਣਾਉਣ ਦੀ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਤਾਂ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣੀ ਪਵੇ ਅਤੇ ਪਰਾਲੀ ਖੇਤਾਂ ਵਿੱਚੋਂ ਚੁੱਕ ਕੇ ਕਿਸੇ ਹੋਰ ਕੰਮਾਂ ਵਾਸਤੇ ਵਰਤ ਲਈ ਜਾਵੇ। ਜਦੋਂਕਿ ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਅ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ । ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੰਘੇ ਸੀਜਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 43 ਫੀਸਦੀ ਕਮੀ ਆਈ ਸੀ ਅਤੇ ਇਸ ਵਾਰ ਅੱਗ ਲੱਗਣ ਦੇ ਮਾਮਲਿਆਂ ਉਪਰ ਪੂਰਨ ਕੰਟਰੋਲ ਕਰਕੇ ਇਸਨੂੰ ਜੀਰੋ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੇ ਖੇਤਾਂ ਵਿੱਚੋਂ 13.70 ਲੱਖ ਮੀਟ੍ਰਿਕ ਟਨ ਪਰਾਲੀ ਨਿਕਲਣ ਦਾ ਅਨੁਮਾਨ ਹੈ, ਜਿਸ 'ਚੋਂ 4.16 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਐਕਸ-ਸੀਟੂ ਮੈਨੇਜਮੈਂਟ ਨਾਲ ਖੇਤਾਂ ਵਿੱਚੋਂ ਬਾਹਰ ਕੱਢਕੇ ਬਾਲਣ ਦੇ ਰੂਪ ਵਿੱਚ ਜਾਂ ਕਿਸੇ ਹੋਰ ਤਰੀਕੇ ਨਾਲ ਵਰਤਣ ਲਈ ਤਜਵੀਜ ਬਣਾਈ ਗਈ ਹੈ ਅਤੇ ਬਾਕੀ ਦੀ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਇਨਸੀਟੂ ਮੈਨੇਜਮੈਂਟ ਉਪਰ ਕੰਮ ਕੀਤਾ ਜਾ ਰਿਹਾ ਹੈ। ਜਦੋਂਕਿ ਪਿਛਲੇ ਸੀਜਨ ਵਿੱਚ ਕਰੀਬ 2.5 ਲੱਖ ਮੀਟ੍ਰਿਕ ਟਲ ਪਰਾਲੀ ਨੂੰ ਖੇਤਾਂ ਵਿੱਚੋਂ ਬਾਹਰ ਕੱਢਕੇ ਵਰਤਿਆ ਜਾ ਸਕਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਬੈਠਕ ਮੌਕੇ ਪਰਾਲੀ ਦੇ ਪੈਲੇਟਸ ਤੇ ਬ੍ਰਿਕੇਟਸ ਬਣਾ ਕੇ ਇਸ ਨੂੰ ਬਾਲਣ ਦੇ ਰੂਪ ਵਿੱਚ ਵਰਤਣ ਵਾਲੀ ਇੰਡਸਟਰੀ, ਬੁਆਇਲਰਾਂ ਤੇ ਖਾਸ ਕਰਕੇ ਨਾਭਾ ਪਾਵਰ ਲਿਮਟਿਡ ਦੇ ਨੁਮਾਇੰਦਿਆਂ ਨੂੰ ਆਪਣਾ ਟੀਚਾ ਵਧਾਉਣ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੇਲਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣਕੇ ਪਰਾਲੀ ਖੇਤਾਂ ਵਿੱਚੋਂ ਬਾਹਰ ਕੱਢਕੇ ਇੰਡਸਟਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਪਾਏ ਯੋਗਦਾਨ ਲਈ ਸ਼ਲਾਘਾ ਕਰਦੇ ਹੋਏ ਇਸ ਸੀਜਨ ਵਿੱਚ ਹੋਰ ਵਧੇਰੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਉਂਦੇ ਹੋਏ ਪਰਾਲੀ ਦੀ ਐਕਸ-ਸੀਟੂ ਮੈਨੈਜਮੈਂਟ ਦੀ ਤਜਵੀਜ ਤੋਂ ਜਾਣੂ ਕਰਵਾਇਆ। ਮੀਟਿੰਗ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।
Punjab Bani 05 July,2024
ਏਸ਼ੀਅਨ ਕਾਲਜ ਵਿਖੇ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਏਸ਼ੀਅਨ ਕਾਲਜ ਵਿਖੇ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਮਿੱਤੀ 5 ਜੁਲਾਈ : ਨੂੰ ਏਸ਼ੀਅਨ ਗਰੁੱਪ ਆਫ ਕਾਲਜਿਜ਼ ਪਟਿਆਲਾ ਵਿਖੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਵੱਲੋਂ ਚਲਾਈ ਗਈ ਮੁਹਿੰਮ “ਇਕ ਰੁੱਖ ਮਾਂ ਦੇ ਨਾਮ” ਅਧੀਨ ਕਾਲਜ ਵਿੱਚ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੁਹਿੰਮ ਵਿੱਚਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਅਤੇ ਪ੍ਰਿੰਸੀਪਲ ਡਾ.ਮੀਨੂੰ ਸਚਾਨ ਜੀ ਨੇ ਕਾਲਜ ਵਿੱਚ ਛਾਂ-ਦਾਰ ਬੂਟੇ ਲਗਾ ਕੇ ਆਪਣਾ ਯੋਗਦਾਨ ਪਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਲੋਬਲ ਵਾਰਮਿੰਗ ਵੱਧਣ ਦੇ ਕਾਰਨ ਚਾਰ-ਚੁਫੇਰਿਓ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ। ਜਿਸ ਨਾਲ ਕੁਦਰਤ, ਸਾਡੀ ਜੀਵਨ-ਸ਼ੈਲੀ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੇ ਮਾੜੇ ਪ੍ਰਭਾਵ ਪੈਣਗੇ। ਸੋ ਕੁਦਰਤ ਮਾਂ ਦੀ ਰੱਖਿਆ ਕਰਨ ਲਈ ਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਲਈ ਅਤੇ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ “ਇਕ ਰੁੱਖ ਮਾਂ ਦੇ ਨਾਮ” ਮੁਹਿੰਮ ਤਹਿਤ ਬੂਟੇ ਲਗਾ ਕੇ ਆਪਣੇ ਗ੍ਰਹਿ ਧਰਤੀ ਮਾਂ ਨੂੰ ਬਿਹਤਰ ਬਣਾਉਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਅਸੀਂ ਵੱਧ ਤੋਂ ਵੱਧ ਰੁੱਖ ਲੱਗਾ ਕੇ ਲੱਖਾਂ ਰੁਪਏ ਦੀ ਆਕਸੀਜਨ ਪੈਂਦਾ ਕਰ ਸਕਦੇ ਹਾਂ ਤੇ ਧਰਤੀ ਤੇ ਵੱਧ ਰਹੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਮੁਕਤੀ ਪਾ ਸਕਦੇ ਹਾਂ। ਅੰਤ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦੀ ਜ਼ਿੰਮੇਵਾਰੀ ਸੌਪੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।
Punjab Bani 05 July,2024
ਪਸ਼ੂ ਪਾਲਣ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ
ਪਸ਼ੂ ਪਾਲਣ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ ਪਟਿਆਲਾ, 4 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਭਾਗ ਦੇ ਮੁਖੀ ਸ੍ਰੀ ਵਿਕਾਸ ਪ੍ਰਤਾਪ ਆਈ.ਏ.ਐੱਸ ਅਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਅੱਜ ਸਿਵਲ ਪਸ਼ੂ ਹਸਪਤਾਲ ਜੋਗੀਪੁਰ ਵਿਖੇ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਪਟਿਆਲਾ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਮ.ਐਲ.ਏ ਸਨੌਰ ਸ. ਹਰਮੀਤ ਸਿੰਘ ਪਠਾਣ ਮਾਜਰਾ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੀਆਂ ਪਸ਼ੂ ਸਿਹਤ ਸੰਸਥਾਵਾਂ ਵਿੱਚ ਇਹ ਬੂਟੇ ਲਗਾਏ ਜਾਣੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਸਮਾਗਮ ਦਾ ਪੂਰਾ ਪ੍ਰਬੰਧ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ, ਸਹਾਇਕ ਡਾਇਰੈਕਟਰ ਡਾ. ਰਜਨੀਕ ਭੌਰਾ, ਸੀਨੀਅਰ ਵੈਟਨਰੀ ਅਫ਼ਸਰ ਡਾ ਸੋਨਿੰਦਰ ਕੌਰ ਅਤੇ ਡਾ ਰਾਜ ਕੁਮਾਰ ਗੁਪਤਾ ਨੇ ਕਰਵਾਇਆ ਅਤੇ ਵਣ ਵਿਭਾਗ ਵੱਲੋਂ ਬਲਾਕ ਇੰਚਾਰਜ ਅਮਨ ਅਰੋੜਾ ਵਣ ਵਿਸਥਾਰ ਰੇਂਜ ਪਟਿਆਲਾ ਵੱਲੋਂ ਬੂਟੇ ਉਪਲਬਧ ਕਰਵਾਏ ਗਏ। ਇਸ ਮੌਕੇ ਪਿੰਡ ਜੋਗੀਪੁਰ ਦੇ ਪਤਵੰਤੇ ਸੱਜਣ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਿੰਦਰ ਸਿੰਘ, ਗੁਰਦੀਪ ਸਿੰਘ, ਲਾਭ ਸਿੰਘ, ਪਵਿੱਤਰ ਸਿੰਘ ਨੰਬਰਦਾਰ ਅਤੇ ਪਿੰਡ ਪੂਨੀਆ ਜੱਟਾਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਲਾਜਪਤ ਸਿੰਘ ਗੁਰਚਰਨ ਸਿੰਘ ਨੰਬਰਦਾਰ ਅਤੇ ਸਵਰਨ ਸਿੰਘ ਅਤੇ ਹੋਰ ਨਾਲ ਲੱਗਦੇ ਪਿੰਡ ਦੇ ਪਤਵੰਤੇ ਸੱਜਣ ਆਦਿ ਹਾਜ਼ਰ ਸਨ। ਇਸ ਮੌਕੇ ਤਹਿਸੀਲ ਪਟਿਆਲਾ ਦੇ ਹੋਰ ਵੈਟਨਰੀ ਅਫਸਰ, ਵੈਟਨਰੀ ਇੰਸਪੈਕਟਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਡਾ ਅਮਿਤ ਵੀਓ ਜੋਗੀਪੁਰ ਅਤੇ ਸਰਬਜੀਤ ਸਿੰਘ ਵੈਟਨਰੀ ਇੰਸਪੈਕਟਰ ਸੀ ਵੀ ਐਚ ਸਨੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Punjab Bani 04 July,2024
ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲੇ ਪਲਾਂਟ ਦਾ ਕੀਤਾ ਦੌਰਾ
ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲੇ ਪਲਾਂਟ ਦਾ ਕੀਤਾ ਦੌਰਾ ਝੋਨੇ ਦੀ ਪਰਾਲੀ ਨੂੰ ਸੀ.ਬੀ.ਜੀ. ਪਲਾਂਟਾਂ ਵਿੱਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦਾ ਵਾਤਾਵਰਨ ਸਾਫ਼ ਰੱਖਣ ਵਿੱਚ ਮਿਲ ਸਕਦੀ ਹੈ ਵੱਡੀ ਮਦਦ: ਸਕੱਤਰ ਵਿਨੀ ਮਹਾਜਨ ਸੀ.ਬੀ.ਜੀ. ਪਲਾਂਟਾਂ ਤੋਂ ਨਿਕਲਣ ਵਾਲੀ ਫਰਮੈਂਟਿਡ ਆਰਗੈਨਿਕ ਖਾਦ ਤੇ ਲੋੜੀਂਦੀ ਖੋਜ ਕਰਕੇ ਕਿਸਾਨਾਂ ਨੂੰ ਇਸਦੀ ਵਰਤੋਂ ਲਈ ਉਤਸ਼ਾਹਿਤ ਕਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ: ਸਕੱਤਰ ਵਿਨੀ ਮਹਾਜਨ ਸੰਗਰੂਰ, 4 ਜੁਲਾਈ: ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਮੈਡਮ ਵਿਨੀ ਮਹਾਜਨ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੂਟਾਲ ਕਲਾਂ ਵਿੱਚ ਇੱਕ ਪ੍ਰਾਇਵੇਟ ਕੰਪਨੀ ਵਰਬਿਓ ਵੱਲੋਂ ਪਰਾਲੀ ਤੋਂ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ.) ਬਣਾਉਣ ਵਾਲੇ ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਤੋਂ ਬਾਅਦ ਸਕੱਤਰ ਵਿਨੀ ਮਹਾਜਨ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੀ.ਬੀ.ਜੀ. ਪਲਾਂਟਾਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ ਅਵਧ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਐਮ.ਡੀ. ਜਿਤੇਂਦਰ ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਾਇਰੈਕਟਰ ਕਰਨਜੀਤ ਸਿੰਘ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਿਪਟੀ ਸਕੱਤਰ ਰਵਿੰਦਰ ਕੁਮਾਰ ਵੀ ਹਾਜ਼ਰ ਸਨ । ਇਸ ਮੌਕੇ ਬੋਲਦਿਆਂ ਮੈਡਮ ਵਿਨੀ ਮਹਾਜਨ ਨੇ ਕਿਹਾ ਕਿ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੁਚੱਜੀ ਵਿਵਸਥਾ ਲਈ ਲੋੜੀਂਦੇ ਉਪਰਾਲੇ ਕਰਨੇ ਯਕੀਨੀ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਖੇਤੀ ਫਸਲਾਂ ਦੀ ਬਚੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਮੇਤ ਹੋਰਨਾਂ ਕਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਸੀ.ਬੀ.ਜੀ. ਪਲਾਂਟਾਂ ਵਿੱਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਵੱਡੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਆਰਗੈਨਿਕ ਤਰੀਕੇ ਨਾਲ ਵਰਤ ਕੇ ਸਾਫ਼ ਸੁਥਰੀ ਊਰਜਾ ਵਜੋਂ ਜਾਣੀ ਜਾਣ ਵਾਲੀ ਬਾਇਓ ਗੈਸ ਤਿਆਰ ਕੀਤੀ ਜਾਂਦੀ ਹੈ ਜਿਸ ਨਾਲ ਬਹੁਤ ਵੱਡੇ ਰਕਬੇ ਉੱਪਰ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਰਹੀ ਹੈ । ਇਸ ਮੌਕੇ ਸਕੱਤਰ ਵਿਨੀ ਮਹਾਜਨ ਵੱਲੋਂ ਸੀ.ਬੀ.ਜੀ. ਪਲਾਂਟਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਪਲਾਂਟਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਭੂਟਾਲ ਕਲਾਂ ਵਿੱਚ ਬਣੇ ਪਲਾਂਟ ਵਿਚੋਂ ਗੈਸ ਦੀ ਢੋਆ-ਢੁਆਈ ਲਈ ਪਾਇਪਲਾਈਨ ਪ੍ਰੋਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਪੂਰੀ ਸੰਜੀਦਗੀ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਵਿੱਚੋਂ ਨਿਕਲਣ ਵਾਲੀ ਫਰਮੈਂਟਿਫ ਆਰਗੈਨਿਕ ਖਾਦ ਨੂੰ ਚੰਗੀ ਤਰ੍ਹਾਂ ਪਰਖ ਕੇ ਅਤੇ ਇਸ ਉਪਰ ਲੋੜੀਂਦੀ ਖੋਜ ਕਰਕੇ ਉਹ ਕਿਸਾਨਾਂ ਨੂੰ ਇਸਦੀ ਵਰਤੋਂ ਖੇਤਾਂ ਵਿੱਚ ਵਰਤਣ ਲਈ ਉਤਸ਼ਾਹਤ ਕਰਨ । ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਕੱਤਰ ਵਿਨੀ ਮਹਾਜਨ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਦੇ ਸਰਕਾਰ ਦੇ ਮਕਸਦ ਨੂੰ ਜ਼ਮੀਨੀ ਪੱਧਰ ਉੱਪਰ ਪੂਰੀ ਸੰਜੀਦਗੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਯਕੀਨੀ ਬਣਾਇਆ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਤਰੀ ਜ਼ੋਨ ਦੇ ਚੀਫ਼ ਇੰਜੀਨੀਅਰ ਜੇ.ਐਸ. ਚਾਹਲ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ, ਪੀ.ਏ.ਯੂ. ਲੁਧਿਆਣਾ, ਕੇ.ਵੀ.ਕੇ., ਇੰਡੀਅਨ ਆਇਲ, ਗੇਲ, ਸੀ.ਜੀ.ਡੀ, ਵਰਬਿਓ, ਆਰ.ਐਨ.ਜੀ. ਪ੍ਰਾਇਵੇਟ ਲਿਮਟਿਡ ਦੇ ਨੁਮਾਇੰਦੇ ਹਾਜ਼ਰ ਸਨ ।
Punjab Bani 04 July,2024
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ ਹੁਣ ਤੱਕ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਝੋਨੇ ਦੀ ਸਿੱਧੀ ਬਿਜਾਈ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਰੱਖੇ: ਗੁਰਮੀਤ ਸਿੰਘ ਖੁੱਡੀਆਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ 'ਤੇ ਰਜਿਸਟਰੇਸ਼ਨ ਚੰਡੀਗੜ੍ਹ, 4 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ । ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ ਡੀ.ਐਸ.ਆਰ. ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2023-24 ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ । ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਸੂਬੇ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 15 ਜੁਲਾਈ, 2024 ਤੱਕ ਪੋਰਟਲ agrimachinerypb.com ਉਤੇ ਰਜਿਸਟਰ ਕਰਨਾ ਹੋਵੇਗਾ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ.ਐਸ.ਆਰ. ਤਕਨੀਕ ਨਾ ਸਿਰਫ਼ ਪਾਣੀ ਦੀ ਸੰਭਾਲ ਵਿੱਚ ਸਹਾਈ ਹੁੰਦੀ ਹੈ, ਸਗੋਂ ਇਸ ਨਾਲ ਮਜ਼ਦੂਰੀ ਦੀ ਲਾਗਤ ਵੀ ਘਟਦੀ ਹੈ ਅਤੇ ਵਧੇਰੇ ਝਾੜ ਪ੍ਰਾਪਤ ਹੁੰਦਾ ਹੈ।
Punjab Bani 04 July,2024
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 3 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ Agrimachinerypb.com ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30.06.2024 ਤੋਂ ਵਧਾ ਕੇ 15.07.2024 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਸਮੇਂ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਬਰਾਬਰ ਰਹਿੰਦਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ, ਖਾਦਾਂ, ਕੀਟਨਾਸ਼ਕਾਂ ਉਪਰ ਆਉਣ ਵਾਲੇ ਖ਼ਰਚੇ ਘੱਟ ਹੁੰਦੇ ਹਨ। ਉਹਨਾਂ ਨੇ ਕਿਸਾਨਾਂ ਦੱਸਿਆ ਕਿ ਇਸ ਦੀ ਬਿਜਾਈ ਸਬੰਧੀ ਵਰਤੀ ਜਾਂਦੀ ਮਸ਼ੀਨ ਲੱਕੀ ਸੀਡ ਡਰਿੱਲ ਉੱਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਡਾ. ਜਸਪਿੰਦਰ ਕੌਰ (95017-39428), ਬਲਾਕ ਨਾਭਾ ਦੇ ਕਿਸਾਨ ਡਾ. ਰਸ਼ਪਿੰਦਰ ਸਿੰਘ (98789-86603), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਨੀਤੂ ਰਾਣੀ (62833-74098) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201), ਡਾ. ਅਨੁਰਾਗ ਅੱਤਰੀ (97819-93090) ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕੰਮ ਨੂੰ ਕਿਸਾਨ ਹਿਤ ਵਿਚ ਕਰਨ ਲਈ ਉਪਲਬਧ ਰਹਿਣਗੇ। ਇਸ ਸਬੰਧੀ ਕਿਸਾਨਾਂ ਨੂੰ ਪਿੰਡ ਪੱਧਰ ਦੇ ਕੈਂਪ, ਵੱਟਸਐਪ ਗਰੁੱਪਾਂ ਰਾਹੀਂ, ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ।
Punjab Bani 03 July,2024
ਬੀ ਕੇ ਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਵਿਚ 4 ਨੂੰ ਸੀ. ਐਮ. ਮਾਨ ਦੀ ਰਿਹਾਇਸ਼ ਵਲ ਵੱਡਾ ਮਾਰਚ ਕਰਨ ਦਾ ਲਿਆ ਗਿਆ ਫ਼ੈਸਲਾ
ਬੀ ਕੇ ਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਵਿਚ 4 ਨੂੰ ਸੀ. ਐਮ. ਮਾਨ ਦੀ ਰਿਹਾਇਸ਼ ਵਲ ਵੱਡਾ ਮਾਰਚ ਕਰਨ ਦਾ ਲਿਆ ਗਿਆ ਫ਼ੈਸਲਾ ਬਰਨਾਲਾ, 1 ਜੁਲਾਈ : 4 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਡਾ ਮਾਰਚ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 9 ਜੁਲਾਈ ਨੂੰ ਐਸ. ਐਸ. ਪੀ. ਫਿਰੋਜ਼ਪੁਰ ਦੇ ਦਫ਼ਤਰ ਦਾ ਘਰਾਓ ਕੀਤਾ ਜਾਵੇਗਾ, ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾਈ ਪ੍ਰੈਸ ਸਕੱਤਰ ਅੰਗ੍ਰੇਜ਼ ਸਿੰਘ ਭਦੌੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਇਸ ਵਿੱਚ 14 ਜ਼ਿਲਿ੍ਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਵਾਲੇ ਮਾਰਚ ਵਿੱਚ ਪਿੰਡ ਕੁੱਲਰੀਆਂ ਦੇ ਪੀੜਤ ਕਿਸਾਨਾਂ ਦੇ ਜ਼ਮੀਨੀ ਹੱਕ ਬਹਾਲ ਕਰਨ ਅਤੇ ਕਿਸਾਨਾਂ ‘ਤੇ ਹਮਲੇ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦੇਣ ਦੀ ਮੰਗ ਵੀ ਉਠਾਈ ਜਾਵੇਗੀ।
Punjab Bani 01 July,2024
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਵਿਭਾਗ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 72 ਕਲਰਕ, 2 ਉਪਰੇਂਜਰ, 2 ਫਾਰੈਸਟਰ ਅਤੇ 199 ਵਣਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕ, ਉਪਰੇਂਜਰ, ਫਾਰੈਸਟਰ, ਵਣ ਗਾਰਡਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਪਾਲੀਥੀਨ ਬੈਗ ਫੈਕਟਰੀ ਵਿੱਚ ਨਵੀਆਂ ਮਸ਼ੀਨਾਂ ਲਗਵਾਕੇ ਵਧੀਆ ਕਿਸਮ ਦੇ ਪਾਲੀਥੀਨ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਣ ਨਿਗਮ ਵੱਲੋਂ ਸਾਲ 2023-24 ਦੌਰਾਨ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
Punjab Bani 30 June,2024
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਚੰਡੀਗੜ੍ਹ, 30 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ। ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ਵਿੱਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਅਤੇ ਮੌਜੂਦਾ ਸਰਕਾਰੀ ਇਮਾਰਤਾਂ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬ ਭਰ ਵਿੱਚ ਲੋਕ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਇਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
Punjab Bani 30 June,2024
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ * ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ * 4700 ਹੈਕਟੇਅਰ ਰਕਬੇ ਉਤੇ ਲਗਾਈਆਂ ਜਾਣਗੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਅਤੇ ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ 6000 ਰੁਪਏ ਦੀ ਵਿੱਤੀ ਸਹਾਇਤਾ * ਪੰਜਾਬ ਨੇ ਸਾਉਣੀ ਦੀ ਮੱਕੀ ਦੀ ਕਾਸ਼ਤ ਦੇ ਟੀਚੇ ਨੂੰ ਦੁੱਗਣਾ ਕਰਕੇ ਰਿਕਾਰਡ 2 ਲੱਖ ਹੈਕਟੇਅਰ ਤੱਕ ਵਧਾਇਆ ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੱਲ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ 'ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ। ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਸਕੀਮ ਰਾਹੀਂ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ ਲੈਣ ਲਈ ਇਛੁੱਕ ਕਿਸਾਨ ਆਨਲਾਈਨ ਪੋਰਟਲ agrimachinerypb.com ਉਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਹੀ ਉਪਲਬਧ ਕਰਵਾਏ ਜਾਣ।
Punjab Bani 30 June,2024
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ * ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ * ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ * 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ * ਕੇਂਦਰ ਤੋਂ ਫੰਡ ਨਹੀਂ ਮੰਗਾਂਗੇ ਆਪਣੇ ਸਰੋਤ ਪੈਦਾ ਕਰਾਂਗੇ * ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਲਵਾ ਨਹਿਰ ਬਣਾਉਣ ਦਾ ਐਲਾਨ * ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਮਿਲੇਗੀ ਸੰਗਰੂਰ, 29 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾਂ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਪਵਿੱਤਰ ਧਰਤੀ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਆਦਿ ਮਹਾਨ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ ਜਦਕਿ ਸੂਬੇ ਦੇ ਪਿਛਲੇ ਸ਼ਾਸਕਾਂ ਨੇ ਸੂਬੇ ਨੂੰ ਲੁੱਟਣ ਅਤੇ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। । ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਖੇਤਰ ਦਾ ਵੱਡੇ ਪੱਧਰ 'ਤੇ ਵਿਕਾਸ ਹੋਵੇਗਾ ਕਿਉਂਕਿ ਹੁਣ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਿਲ ਕੇ ਤਾਲਮੇਲ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਹ ਦਾਅਵਾ ਕਰਕੇ ਹਵਾ ਕਿਲ੍ਹੇ ਉਸਾਰ ਰਹੇ ਹਨ ਕਿ ਪੰਜਾਬ ਸਰਕਾਰ ਅਸਥਿਰ ਹੈ, ਜੋ ਜਲਦੀ ਹੀ ਡਿੱਗ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਮਰਥਨ ਨਾਲ ਆਪਣਾ ਕਾਰਜਕਾਲ ਪੂਰਾ ਕਰੇਗੀ, ਜਿਨ੍ਹਾਂ ਨੇ 92 ਸੀਟਾਂ ਨਾਲ ਲੋਕ ਪੱਖੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1920 ਵਿੱਚ ਹੋਂਦ ‘ਚ ਆਏ ਅਕਾਲੀ ਦਲ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ, ਜੋ 2020 ਤੋਂ ਬਾਅਦ ਲਗਾਤਾਰ ਨਿਘਾਰ ਵੱਲ ਵਧ ਰਿਹਾ ਹੈ ਅਤੇ ਹੁਣ ਖ਼ਤਮ ਹੋਣ ਦੇ ਕਿਨਾਰੇ ਹੈ, ਜਦਕਿ ਇਸ ਦੇ ਆਗੂ ਸੱਚ ਤੋਂ ਮਨਫ਼ੀ ਹੋ ਕੇ 25 ਸਾਲ ਰਾਜ ਕਰਨ ਦਾ ਦਾਅਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘੋਰ ਪਾਪ ਕੀਤਾ ਹੈ, ਜੋ ਮੁਆਫ਼ੀ ਦੇ ਕਾਬਿਲ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਫੰਡ ਨਹੀਂ ਮੰਗਣਗੇ, ਸਗੋਂ ਸੂਬਾ ਆਪਣੇ ਖੁਦ ਦੇ ਸਾਧਨ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਵੀ ਸੀਟ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਖਵਾਜ਼ਾ ਪੀਰ’ ਦੀ ਪੂਜਾ ਕਰਦੇ ਹਨ ਪਰ ਕੈਪਟਨ ਅਤੇ ਸੁਖਬੀਰ ਵਰਗੇ ਆਗੂਆਂ ਨੂੰ ਇਸ ਜਲ ਦੇਵਤਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਕਦੇ ਜ਼ਮੀਨੀ ਪੱਧਰ ‘ਤੇ ਕੋਈ ਕੰਮ ਹੀ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਦੋਂਕਿ ਪਹਿਲਾਂ ਦੇ ਹੁਕਮਰਾਨਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਾਰਨ ਉਹ ਰੋਜ਼ਾਨਾ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜੋ ਇਹ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਭਾਅ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਅਤੇ ਇੱਕ ਇਤਿਹਾਸਕ ਪਹਿਲਕਦਮੀ ਹੈ ਪਰ 90 ਫੀਸਦੀ ਬਿਜਲੀ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵਿਰੋਧੀ ਧਿਰ ਨੇ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਬਣਨ ਵਾਲੀ ਪਹਿਲੀ ਨਹਿਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਨੇ ਕਦੇ ਵੀ ਇਨ੍ਹਾਂ ਮੁੱਦਿਆਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਮਾਮਲਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰਨਾਂ ਆਗੂਆਂ ਨੂੰ ਪੰਜਾਬੀ ਦੀ ਮੁੱਢਲੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਵੰਗਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਾਂ ਯਕੀਨੀ ਹੈ ਕਿ ਇਨ੍ਹਾਂ ਸੱਤਾ ਪਿੱਛੇ ਪਾਗਲ ਹੋਏ ਸਿਆਸਤਦਾਨਾਂ ਨੂੰ ਸੂਬੇ ਦੀ ਰਾਜਧਾਨੀ ਦਾ ਨਾਂ ਜ਼ਰੂਰ ਪਤਾ ਹੋਵੇਗਾ ਪਰ ਉਹ ਇਸ ਨੂੰ ਪੰਜਾਬੀ ਵਿੱਚ ਨਹੀਂ ਲਿਖ ਸਕਦੇ। ਉਨ੍ਹਾਂ ਕਿਹਾ ਕਿ ਸਨਾਵਰ ਅਤੇ ਦੂਨ ਸਕੂਲ ਤੋਂ ਪੜ੍ਹੇ ਇਨ੍ਹਾਂ ਆਗੂਆਂ ਨੂੰ ਮੁੱਢਲੀ ਪੰਜਾਬੀ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਇਹ ਪ੍ਰੀਖਿਆ ਪਾਸ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਰਪਿਤ ਅਧਿਕਾਰੀ ਇਸ ਡੈਸਕ 'ਤੇ ਬੈਠ ਕੇ ਰੁਟੀਨ ਪ੍ਰਸ਼ਾਸਨਿਕ ਕੰਮਾਂ ਲਈ ਆਮ ਲੋਕਾਂ ਤੋਂ ਅਰਜ਼ੀਆਂ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਸਬੰਧੀ ਅਰਜ਼ੀਆਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਦੀਆਂ ਅਰਜ਼ੀਆਂ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਿਆ ਜਾਵੇਗਾ, ਜਿੱਥੋਂ ਅੱਗੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਡੈਸ਼ਬੋਰਡ ਜ਼ਿਲ੍ਹਿਆਂ ਵਿੱਚ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ ਅਤੇ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ 'ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੀਆਂ ਵਿਕਾਸ ਵਿਰੋਧੀ ਤਾਕਤਾਂ ਨੇ ਇਸ ਅਹਿਮ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਦਿਲਚਸਪੀ ਨਹੀਂ ਹੈ, ਸਗੋਂ ਇਹ ਹਮੇਸ਼ਾ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਨ ਵਿੱਚ ਹੀ ਲੱਗੇ ਰਹਿੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਸਥਿਤ ਸਮਾਰਕ 'ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ।
Punjab Bani 29 June,2024
ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ
ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ 16.34 ਲੱਖ ਦੀ ਲਾਗਤ ਨਾਲ ਖਰੀਦੀ ਮਸ਼ੀਨ ਨਾਲ ਸੜਕਾਂ ਦੁਆਲਿਓਂ ਗੰਦਗੀ ਦਾ ਹੋਵੇਗਾ ਮੁਕੰਮਲ ਨਿਪਟਾਰਾ: ਅਮਨ ਅਰੋੜਾ ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਕਰਦੀ ਹੈ ਆਪਣੇ ਅੰਦਰ ਜਜ਼ਬ, ਨਾਲੋ ਨਾਲ ਹੁੰਦਾ ਹੈ ਪਾਣੀ ਦਾ ਛਿੜਕਾਅ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦੇ ਹੋਏ ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ ਨੂੰ ਹਰੀ ਝੰਡੀ ਦਿਖਾ ਕੇ ਸ਼ਹਿਰ ਦੇ ਸਫ਼ਾਈ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਵਿਦੇਸ਼ਾਂ ਤੇ ਮਹਾਂਨਗਰਾਂ ਵਿੱਚ ਵਰਤੋਂ ਵਿੱਚ ਲਿਆਉਂਦੀ ਜਾਣ ਵਾਲੀ ਅਤਿ ਆਧੁਨਿਕ ਸਫਾਈ ਮਸ਼ੀਨ ਵੀ ਸੁਨਾਮ ਵਾਸੀਆਂ ਨੂੰ ਸਮਰਪਿਤ ਕਰਨ, ਜਿਸ ਨਾਲ ਸ਼ਹਿਰ ਵਿੱਚੋਂ ਗੰਦਗੀ ਦਾ ਨਾਮੋ ਨਿਸ਼ਾਨ ਮਿਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਲਟਰਾ ਮਾਡਰਨ ਤਕਨੀਕਾਂ ਵਾਲੀ ਇਸ ਮਸ਼ੀਨ ਦੀ ਖੂਬੀ ਇਹ ਹੈ ਕਿ ਇਹ ਸੜਕਾਂ ਦੇ ਆਲੇ ਦੁਆਲੇ ਪਈ ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਆਪਣੀ ਅੰਦਰ ਜਜ਼ਬ ਕਰ ਲੈਂਦੀ ਹੈ ਅਤੇ ਮਸ਼ੀਨ ਦੇ ਪਿਛਲੇ ਪਾਸੇ ਪਾਣੀ ਦਾ ਹਲਕਾ ਛਿੜਕਾਅ ਹੁੰਦਾ ਰਹਿੰਦਾ ਹੈ ਜਿਸ ਨਾਲ ਨਾ ਤਾਂ ਪ੍ਰਦੂਸ਼ਣ ਪੈਂਦਾ ਹੈ ਅਤੇ ਨਾ ਹੀ ਮਿੱਟੀ ਆਦਿ ਉਡ ਕੇ ਰਾਹਗੀਰਾਂ ਦੀਆਂ ਅੱਖਾਂ ਵਿੱਚ ਪੈਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਵਿਚਾਲੇ ਬਣੇ ਡਿਵਾਈਡਰਾਂ ਦੇ ਕੋਨਿਆਂ ’ਤੇ ਜੰਮੀ ਰਹਿਣ ਵਾਲੀ ਮਿੱਟੀ ਦੀ ਸਫਾਈ ਵੀ ਇਸ ਮਸ਼ੀਨ ਨਾਲੋਂ ਨਾਲ ਹੁੰਦੀ ਰਹੇਗੀ ਜਿਸ ਨਾਲ ਸੜਕਾਂ ਸਾਫ਼ ਸੁਥਰੀਆਂ ਨਜ਼ਰ ਆਉਣਗੀਆਂ ਅਤੇ ਕੂੜੇ ਕਰਕਟ ਦੇ ਪਾਸਾਰ ਨੂੰ ਮੁਕੰਮਲ ਰੋਕ ਲੱਗ ਸਕੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਇਹ ਮਸ਼ੀਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਤੇ ਸਮੂਹ ਕੌਂਸਲਰਾਂ ਦੀ ਹਾਜ਼ਰੀ ਵਿੱਚ ਸੌਂਪ ਦਿੱਤੀ ਗਈ ਹੈ ਅਤੇ ਸੁਨਾਮ ਵਾਸੀ ਇਸ ਨਾਲ ਕਾਫ਼ੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦੋ ਵਰਿ੍ਹਆਂ ਤੋਂ ਹੀ ਇਸ ਮਸ਼ੀਨ ਦੀ ਖਰੀਦ ਕਰਵਾਉਣ ਦੇ ਇੱਛੁਕ ਸਨ ਪਰ ਮਸ਼ੀਨ ਦੀ ਖਰੀਦ ’ਤੇ ਲਗਭਗ 30-32 ਲੱਖ ਦਾ ਵਿੱਤੀ ਖਰਚ ਹੋਣ ਦੀ ਸੰਭਾਵਨਾ ਦੇ ਚਲਦਿਆਂ ਖਰੀਦ ਪ੍ਰਕਿਰਿਆ ਨਹੀਂ ਕੀਤੀ ਗਈ ਸੀ ਅਤੇ ਹੁਣ ਇਸ ਸਬੰਧੀ ਟੈਂਡਰ ਲਗਾ ਕੇ ਜਿਹੜੀ ਕੰਪਨੀ ਨੂੰ ਟੈਂਡਰ ਅਲਾਟ ਹੋਇਆ ਹੈ ਉਸ ਵੱਲੋਂ ਇਹੀ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਮਸ਼ੀਨ ਉਸ ਰਾਸ਼ੀ ਨਾਲੋਂ ਕਰੀਬ ਅੱਧੇ ਮੁੱਲ ’ਤੇ ਮਹਿਜ਼ 16.34 ਲੱਖ ਵਿੱਚ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਹਲਕਿਆਂ ਵਿੱਚ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦਾ ਤਹੱਈਆ ਕੀਤਾ ਗਿਆ ਹੈ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਨੂੰ ਵੀ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮੀਤ ਪ੍ਰਧਾਨ ਆਸ਼ਾ ਬਜਾਜ, ਰਵੀ ਕਮਲ ਗੋਇਲ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਮਨੀ ਸਰਾਓ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਨੀ ਖਟਕ, ਕੁਲਵੀਰ ਭੰਗੂ, ਕਨ੍ਹਈਆ ਲਾਲ, ਸਾਹਿਲ ਗਿੱਲ ਤੇ ਸਾਰੇ ਹੀ ਕੌਂਸਲਰ ਮੌਜੂਦ ਸਨ।
Punjab Bani 29 June,2024
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ ਸੂਬੇ 'ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਲਾਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 29 ਜੂਨ: ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ। ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ - ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ। ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲੋਂ ਪੰਜਾਬ ਨਾਲ ਸਬੰਧਤ ਬਾਗ਼ਬਾਨੀ ਫ਼ਸਲਾਂ ਦੀ ਖੇਤੀ, ਨਵੀਆਂ ਤਕਨੀਕਾਂ ਦੀ ਵਰਤੋਂ ਦੀ ਜਾਣਕਾਰੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਨਾਖ, ਆੜੂ, ਅਲੂਚੇ ਅਤੇ ਸੇਬ ਦੀਆਂ ਲੋਅ ਚਿਲਿੰਗ ਵਾਲੀਆਂ ਕਿਸਮਾਂ ਅਤੇ ਰੇਸ਼ਮ ਸਬੰਧੀ ਰਿਲਿੰਗ ਯੂਨਿਟ ਸਥਾਪਿਤ ਕਰਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਮੌਜੂਦਾ ਸਮੇਂ ਮੁਤਾਬਕ ਵੱਧ ਮੁਨਾਫ਼ੇ ਵਾਲੇ ਫਲ ਤੇ ਫੁੱਲ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲੜੀ ਨੂੰ ਅੱਗੇ ਵਧਾਉਣ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਖੇਤਰ 'ਚ ਮੌਸਮ ਬਾਕੀ ਸੂਬੇ ਦੇ ਮੁਕਾਬਲੇ ਠੰਢਾ ਹੋਣ ਕਰਕੇ ਇਨ੍ਹਾਂ ਖੇਤਰਾਂ ਵਿੱਚ ਨਵੇਂ ਸੰਭਾਵੀ ਫਲ ਤੇ ਫੁੱਲ ਪੈਦਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜੰਮੂ-ਕਸ਼ਮੀਰ ਤੋਂ ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਸਹਾਇਤਾ ਲਈ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਗ਼ਬਾਨੀ ਮੰਤਰੀ ਅਤੇ ਅਧਿਕਾਰੀਆਂ ਨੇ ਪੰਜਾਬ ਵਿੱਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਨੂੰ ਲੈ ਕੇ ਆਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਸੂਬੇ ਦੇ ਸਾਜ਼ਗਾਰ ਮਾਹੌਲ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਬਾਗ਼ਬਾਨੀ ਮੰਤਰੀ ਨਾਲ ਗਏ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਬਾਗ਼ਬਾਨੀ ਵਿਭਾਗ ਦੇ ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਸੰਦੀਪ ਗਰੇਵਾਲ ਸਹਾਇਕ ਡਾਇਰੈਕਟਰ ਬਾਗ਼ਬਾਨੀ (ਪਟਿਆਲਾ), ਡਾ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਹੁਸ਼ਿਆਰਪੁਰ) ਸ਼ਾਮਿਲ ਸਨ।
Punjab Bani 29 June,2024
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ * ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ * 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ 'ਚ ਪਾਣੀ ਦਾ ਵਹਾਅ ਹੋਇਆ ਸ਼ੁਰੂ * ਇਸ ਵਰ੍ਹੇ ਕਰੀਬ 1,573 ਜਲ ਪ੍ਰਵਾਹ ਕੀਤੇ ਬਹਾਲ ਚੰਡੀਗੜ੍ਹ, 28 ਜੂਨ: ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਖੇਤਾਂ ਤੱਕ ਪਾਣੀ ਪਹੁੰਚਾਉਣ ਦੀਆਂ ਪਹਿਲਕਦਮੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ 'ਤੇ ਪਾਣੀ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਥਾਵਾਂ 35-40 ਵਰ੍ਹਿਆਂ ਤੋਂ ਸੁੱਕੀਆਂ ਸਨ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ, "ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਅਸੀਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ 'ਤੇ ਖਾਲਿਆਂ ਨੂੰ ਬਹਾਲ ਕੀਤਾ ਹੈ। ਇਨ੍ਹਾਂ ਵਿਚੋਂ 13 ਖੇਤਰਾਂ ਨੂੰ 40 ਸਾਲਾਂ ਤੋਂ ਬਾਅਦ, ਦੋ ਖੇਤਰਾਂ ਨੂੰ 35 ਸਾਲਾਂ ਬਾਅਦ, ਪੰਜ ਖੇਤਰਾਂ ਨੂੰ 25 ਸਾਲਾਂ ਬਾਅਦ ਅਤੇ ਲਗਭਗ 50 ਥਾਵਾਂ ਨੂੰ 18 ਸਾਲਾਂ ਬਾਅਦ ਪਾਣੀ ਮਿਲਿਆ ਹੈ। ਇਹ ਖੇਤਰ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ, ਰੋਪੜ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਹਨ। ਇਸ ਤੋਂ ਇਲਾਵਾ ਖਾਲਿਆਂ ਦੀ ਬਹਾਲੀ ਲਈ ਪਿਛਲੇ ਸਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਇਸ ਸਾਲ ਵੀ ਲਗਭਗ 1573 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਸਿੰਜਾਈ ਦੇ ਬੁਨਿਆਦੀ ਢਾਂਚੇ ਵਿੱਚ ਅਹਿਮ ਪ੍ਰਾਪਤੀਆਂ ਉਜਾਗਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੰਢੀ ਨਹਿਰ ਪ੍ਰਾਜੈਕਟ ਦੋ ਦਹਾਕੇ ਪਹਿਲਾਂ ਸ਼ੁਰੂ ਹੋਇਆ ਸੀ ਪਰ ਕਿਸਾਨਾਂ ਤੱਕ ਪਾਣੀ ਨਹੀਂ ਸੀ ਪਹੁੰਚ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨੇ ਕੰਢੀ ਨਹਿਰੀ ਨੈਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਪੁਨਰ-ਨਿਰਮਾਣ ਮੁਹਿੰਮ ਚਲਾਈ ਜਿਸ ਦੇ ਸਿੱਟੇ ਵਜੋਂ 18 ਸਾਲਾਂ ਦੇ ਸੁੱਕੇ ਦੌਰ ਉਪਰੰਤ ਆਖ਼ਰਕਾਰ ਕੰਢੀ ਨਹਿਰ ਵਿੱਚ ਪਾਣੀ ਦਾ ਵਹਾਅ ਸ਼ੁਰੂ ਹੋਇਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਪਿਛਲੇ ਵਰ੍ਹੇ ਬਹਾਲ ਕੀਤੇ ਨਹਿਰੀ ਖਾਲੇ ਸਰਕਾਰੀ ਜ਼ਮੀਨਾਂ 'ਤੇ ਸਨ, ਉਥੇ ਹੀ ਇਸ ਸਾਲ ਕਿਸਾਨਾਂ ਦੀ ਸਹਿਮਤੀ ਨਾਲ ਨਿੱਜੀ ਜ਼ਮੀਨਾਂ 'ਚ ਵਗਦੇ ਖਾਲਿਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਇਹ ਕੰਮ ਅਸੰਭਵ ਮੰਨਿਆ ਜਾਂਦਾ ਸੀ ਅਤੇ ਇਸ ਸਬੰਧੀ ਕੋਈ ਉਪਰਾਲਾ ਵੀ ਨਹੀਂ ਸੀ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਨੈੱਟਵਰਕ ਨੂੰ ਮੁੜ ਸੁਰਜੀਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਲ ਸਰੋਤ ਪ੍ਰਬੰਧਨ ਅਤੇ ਪਾਣੀ ਦੀ ਸੁਜੱਚੀ ਵੰਡ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੂਰੇ ਖੇਤਰ ਵਿੱਚ ਖੇਤੀਬਾੜੀ ਪੈਦਾਵਾਰ ਨੂੰ ਹੁਲਾਰਾ ਮਿਲੇਗਾ।
Punjab Bani 28 June,2024
ਸਪੈਸ਼ਲ ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 8 ਜੁਲਾਈ ਨੂੰ
ਸਪੈਸ਼ਲ ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 8 ਜੁਲਾਈ ਨੂੰ -ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 3500 ਰੁਪਏ ਦਿੱਤਾ ਜਾਵੇਗਾ ਵਜ਼ੀਫ਼ਾ ਪਟਿਆਲਾ, 28 ਜੂਨ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਅਗਾਂਹਵਧੂ ਸਕੀਮਾਂ ਨਾਲ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਭਰਪੂਰ ਵਿੱਤੀ ਲਾਭ ਦਿੱਤਾ ਜਾ ਸਕੇ। ਇਸੇ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਮਿਤੀ 15-07-2024 ਨੂੰ ਦੋ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਸੰਗਰੂਰ, ਬੀਜਾ (ਲੁਧਿਆਣਾ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ । ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 08-07-2024 ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, 1 ਫ਼ੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਹ ਸਕੀਮ ਮਰਦ ਅਤੇ ਔਰਤ ਦੋਨਾਂ ਲਈ ਹੋਵੇਗੀ ਪਰ ਵਿਆਹੀਆਂ ਔਰਤਾਂ ਹੀ ਇਹ ਟ੍ਰੇਨਿੰਗ ਲਈ ਹੱਕਦਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਅਤੇ ਪਿੰਡ ਦਾ ਵਸਨੀਕ ਹੋਣਾ ਜ਼ਰੂਰੀ ਹੈ ।ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਅਨੁਸੂਚਿਤ ਜਾਤੀ ਦੇ ਉਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ।
Punjab Bani 28 June,2024
ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ
ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਪੱਖ ਤੋਂ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ: ਵਿਧਾਇਕ ਨਰਿੰਦਰ ਕੌਰ ਭਰਾਜ ਚੰਨੋ/ਭਵਾਨੀਗੜ੍ਹ, 28 ਜੂਨ: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਪਿੰਡ ਚੰਨੋ ਵਿਖੇ ਲਗਭਗ 50 ਕਿਲੋਮੀਟਰ ਲੰਬਾਈ ਵਾਲੇ ਨਮਾਦਾਂ ਰਜਬਾਹੇ ਦੇ ਤਕਰੀਬਨ 18.11 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਦੇ ਕੰਮ ਤੋਂ ਬਾਅਦ ਪਾਣੀ ਛੱਡੇ ਜਾਣ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਪੱਖ ਤੋਂ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਪਹਿਲੀ ਮੰਗ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਭਰਾਜ ਨੇ ਦੱਸਿਆ ਕਿ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਨਹਿਰੀ ਪਾਣੀ ਦਾ ਇਹ ਬਹੁਤ ਵੱਡਾ ਪ੍ਰੋਜੈਕਟ ਹੈ ਜਿਸ ਨਾਲ ਭਵਾਨੀਗੜ੍ਹ ਇਲਾਕੇ ਦੇ 20-22 ਪਿੰਡਾਂ ਦੇ ਨਾਲ-ਨਾਲ ਨਾਭਾ, ਸਮਾਣਾ ਅਤੇ ਦਿੜ੍ਹਬਾ ਦੇ ਲਗਭਗ 40 ਪਿੰਡਾਂ ਦੇ ਖੇਤਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਨਾਲ ਸਿੰਜਿਆ ਜਾਵੇ ਤਾਂ ਜੋ ਧਰਤੀ ਹੇਠਲਾ ਪਾਣੀ ਅਤੇ ਬਿਜਲੀ ਨੂੰ ਵੱਡੇ ਪੱਧਰ ਤੇ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ, ਖੇਤੀਬਾੜੀ ਲਈ ਬੋਰਾਂ ਰਾਹੀਂ ਕੱਢੇ ਜਾਣ ਵਾਲੇ ਧਰਤੀ ਹੇਠਲੇ ਪਾਣੀ ਤੋਂ ਬਹੁਤ ਵਧੀਆ ਹੁੰਦਾ ਹੈ ਅਤੇ ਇਸ ਦੀ ਵਰਤੋਂ ਨਾਲ ਬਹੁਤੀਆਂ ਫ਼ਸਲਾਂ ਦਾ ਝਾੜ ਵੀ ਵਧਦਾ ਹੈ। ਵਿਧਾਇਕ ਨੇ ਕਿਹਾ ਕਿ ਇਸਦੇ ਨਾਲ ਹੀ ਮਾਨ ਸਰਕਾਰ ਲੋਕਾਂ ਦੇ ਮਸਲੇ ਅਤੇ ਉਨ੍ਹਾਂ ਦੀਆਂ ਮੰਗਾਂ ਲੋਕਾਂ ਦੇ ਵਿੱਚ ਪਹੁੰਚ ਕੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਵਾਇਦ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ-ਪਿੰਡ ਜਾ ਸਕੇ ਸੁਵਿਧਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦੇ ਨਾਲ-ਨਾਲ ਹੋਰ ਵੀ ਮਸਲੇ ਪਿੰਡਾਂ ਵਿੱਚ ਪਹੁੰਚ ਕੇ ਹੀ ਹੱਲ ਕੀਤੇ ਜਾਣਗੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ, ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੀ ਹਾਜਰ ਰਹੇ।
Punjab Bani 28 June,2024
ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖੰਤਰਾ ਮੰਡਰਾ ਰਿਹਾ ਹੈ- ਪੁਨੀਤ ਗੁਪਤਾ ਗੋਪੀ
ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖੰਤਰਾ ਮੰਡਰਾ ਰਿਹਾ ਹੈ- ਪੁਨੀਤ ਗੁਪਤਾ ਗੋਪੀ ਵਾਤਾਵਰਨ ਦੀ ਸੁੱਧਤਾ ਲ ਈ ਪੋਦੇ ਲਗਾਉਣਾ ਬਹੁਤ ਜਰੂਰੀ ਹੈ।ਕਿਉਕਿ ਅੱਜ ਕੱਲ ਗਲੋਬਲ ਵਾਰਮਿੰਗ ਦਾ ਸੰਸਾਰ ਤੇ ਖਤਰਾ ਮੰਡਰਾ ਰਿਹਾ ਹੈ।ਜੇ ਸਾਡਾ ਵਾਤਾਵਰਨ ਸੁੱਧ ਹੋਵੇਗਾ ਤਾਂ ਲੋਕਾ ਦੀ ਸਿਹਤ ਵੀ ਠੀਕ ਹੋਵੇਗੀ।ਪੋਦੇ ਉਥੇ ਹੀ ਲਗਾਏ ਜਾਣ ਜਿਥੇ ਇਹਨਾ ਦੀ ਪਾਲਣਾ ਵੀ ਕੀਤੀ ਜਾਵੇ।ਇਸੇ ਮੰਤਵ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ) ਪਟਿਆਲਾ ਸਮਾਜ ਲ ਈ ਭਲਾਈ ਦੇ ਕੰਮ ਕਰ ਰਹੀ ਹੈ।ਜੋ ਸਲਾਘਾਯੌਗ ਕਦਮ ਹੈ।ਇਹਨਾ ਵਲੋ ਸਮੇਂ ਸਮੇਂ ਵਾਤਾਵਰਨ ਨੂੰ ਸੰਭਾਲਣ ਵਾਸਤੇ ਸਹਿਰ ਤੇ ਪਿੰਡਾ ਦੇ ਸਕੂਲਾ ਵਿੱਚ ਅਤੇ ਪਾਸੀ ਰੋਡ,ਸਸਸਸ ਮਲਟੀਪਰਪਜ ਸਕੂਲ ਵਿੱਚ ,ਚਾਰਦਿਵਾਰੀ ਤੋ ਥਾਪਰ ਯੂਨੀਵਰਸਟੀ ਤੱਕ,ਸਟੇਟ ਕਾਲਜ,ਸਰਿਰਕ ਸਿੱਖਿਆ ਕਾਲਜ,ਵਿਕਰਮ ਕਾਲਜ,ਦੀ ਬਾਹਰਲੀ ਦਿਵਾਰ,ਮੋਦੀ ਮੰਦਿਰ ਦੀ ਦਿਵਾਰ,ਬਹਾਵਲਪੁਰ ਪੈਲੇਸ ਦੇ ਸਾਹਮਣੇ,ਸੈਂਟਰ ਜੇਲ ਵਿੱਚ,ਸਿਵਲ ਲਾਇਨ,ਤ੍ਰੀਪੜੀ,ਸਕੂਲ,ਵਿੱਚ,ਥਾਣਿਆ,ਲੀਲਾ ਭਵਨ ਮਾਰਕਿਟ,ਭਾਸਾ ਵਿਭਾਗ,ਆਮ ਆਦਮੀ ਕਲਿਨਕ,ਨੋਲਥ ਜੋਨ ਕਲਚਰਲ,ਗੁਰਦੁਆਰਾ ਦੁਖਨਿਵਾਰਨ ਸਾਹਿਬ,ਨਹਿਰੂ ਪਾਰਕ,ਰੋਜ ਗਾਰਡਨ ਆਦਿ ਪੋਦੇ ਉਪਕਾਰ ਸਿੰਘ ਦੀ ਅਗਵਾਈ ਵਿੱਚ ।ਲਗਾਉਦੇ ਹਨ।ਇਹਨਾ ਵਲੋ ਚਲਾਈ ਲਹਿਰ " ਹਰ ਮਨੁੱਖ ਲਾਵੇ ਦੋ ਰੁੱਖ" ਪਿਛਲੇ ਦੋ ਦਹਾਕਿਆ ਚੱਲ ਰਹੀ ਹੈ।ਇਹਨਾ ਵਲੋ ਅੱਜ ਨਵੀ ਸੁਰੁਆਤ ਤਮਾਸਾ ਆਰਟ ਥੇਅਟਰ ਗਰੁਪ ਨਾਲ ਮਿਲਕੇ ਵਾਤਾਵਰਨ ਤੇ ਪਾਣੀ ਨੂੰ ਬਚਾਉਣ ਲ ਈ ਨੁਕੜ ਨਾਟਕਾ ਰਾਹੀ ਆਮ ਪਬਲਿਕ ਨੂੰ ਹੋਕਾ ਦਿਤਾ ਜਾ ਰਿਹਾ ਹੈ। ਆਉਣ ਵਾਲੀ ਪਿੜੀ ਲ ਈ ਵਾਤਾਵਰਨ ਤੇ ਪਾਣੀ ਦੀ ਕਿਵੇਂ ਸੰਭਾਲ ਕਰਿਏ।ਇਹ ਟੀਮ ਸੱਨੀ ਸਿੱਧੂ ਡਾਇਰੈਕਟਰ ਦੀ ਆਗਵਾਈ ਵਿੱਚ ਲਵਦੀਪ ਕੁਮਾਰ,ਵਿੱਕੀ ਚੁਹਾਨ,ਰਿੱਪਨ ਖੁੱਲਰ,ਰਵਿੰਦਰ ਸਿੰਘ ਨਵਤੇਜ ਸਿੰਘ ਬਤੋਰ ਕਲਕਾਰ ਕੰਮ ਕਰ ਰਹੇ ਹਨ। ਪਟਿਆਲਾ ਜਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਤੇ ਧਰਤੀ ਹੇਠਲਾ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ ਪਾਵਣ ਦੇ ਮਹੱਤਵ ਨਾਲ ਆਉਂਦੇ ਬਰਸਾਤੀ ਸੀਜਨ ਦੋਰਾਨ ਜਿਲੇ ਭਰ ਵਿੱਚ ਵੱਧ ਤੋ ਵੱਧ ਪੋਦੇ ਲਗਾਉਣ ਦਾ ਟੀਚਾ ਹੈ।ਮੈ ਇਸ ਸੁਸਾਇਟੀ ਨਾਲ ਪੋਦੇ ਲਗਾਉਣ ਵਿੱਚ ਮਨ ਧੰਨ ਨਾਲ ਸੇਵਾ ਕਰਾਗਾ ਇਹ ਵਿਚਾਰ ਪੂਨੀਤ ਗੁਪਤਾ (ਗੋਪੀ) ਨੈਸਨਲ ਜੁਆਇੰਟ ਸਕੱਤਰ ਵਿਜਨ ਇੰਟਰਨੈਨਲ ਫੰਡਰੇਸਨ ਨੇ ਨਹਿਰੂ ਪਾਰਕ ਵਿੱਚ ਬੋਲਦੇ ਕਹੇ।
Punjab Bani 28 June,2024
ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਸੁਕੇਸ਼ ਗੁਪਤਾ ਜੀ ਦੇ 72ਵੇਂ ਜਨਮ ਦਿਨ ਮੌਕੇ ਬੂਟੇ ਲਗਾਏ
ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਸੁਕੇਸ਼ ਗੁਪਤਾ ਜੀ ਦੇ 72ਵੇਂ ਜਨਮ ਦਿਨ ਮੌਕੇ ਬੂਟੇ ਲਗਾਏ ਅੱਜ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਸੁਕੇਸ਼ ਗੁਪਤਾ ਜੀ ਦਾ 72ਵਾਂ ਜਨਮ ਦਿਨ ਸੀ ਇਸ ਮੌਕੇ ਉਹਨਾਂ ਨੇ ਪਰਿਵਾਰ ਸਮੇਤ ਪਹੁੰਚ ਕੇ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਮੱਥਾ ਟੇਕਿਆ ਇਸ ਉਪਰੰਤ ਮੰਦਿਰ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਉਹਨਾਂ ਵੱਲੋਂ 9 ਬੂਟੇ ਜਿਵੇਂ ਬਰੋਟਾ, ਨਿੰਮ, ਪਿੱਪਲ ਆਦਿ ਦੇ ਆਕਸੀਜਨ ਵਾਲੇ ਬੂਟੇ ਲਗਾਏ। ਇਸ ਮੌਕੇ ਉਹਨਾਂ ਵੱਲੋਂ ਮੰਦਿਰ ਵਿਖੇ ਪਹੁੰਚੇ ਸਾਰੇ ਬੱਚਿਆਂ ਨੂੰ ਚੋਕਲੇਟਾਂ, ਚਿਪਸ ਅਤੇ ਦੁੱਧ ਸ਼ਰਬਤ ਦੀ ਛਬੀਲ ਵਰਤਾਈ ਗਈ। ਉਹਨਾਂ ਨੇ ਮੰਦਿਰ ਵਿਖੇ ਲਗਾਏ ਛੋਟੇ ਝੂਲਿਆਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹ ਜ਼ੋ ਕਦਮ ਸੁਧਾਰ ਸਭਾ ਵੱਲੋਂ ਉਠਾਇਆ ਗਿਆ ਹੈ ਇਹ ਬਹੁਤ ਸ਼ਲਾਘਾਯੋਗ ਕਦਮ ਹੈ ਇਸ ਨਾਲ ਬੱਚਿਆਂ ਵਿੱਚ ਉਤਸ਼ਾਹ ਵਧਦਾ ਹੈ ਅਤੇ ਬੱਚੇ ਰੋਜਾਨਾਂ ਹੀ ਮੰਦਿਰ ਆਉਂਦੇ ਹਨ ਅਤੇ ਪਾਠ ਪੁਜਾ ਕਰਕੇ ਉਸ ਉਪਰੰਤ ਝੂਲੇ ਲੈ ਕੇ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ। ਇਸ ਨਾਲ ਬੱਚੇ ਬਹੁਤ ਖੁਸ਼ੀ ਮਹਿਸੂਸ ਕਰਦੇ ਹਨ ਅਤੇ ਦੁਆਵਾ ਦਿੰਦੇ ਹਨ। ਇਸ ਮੌਕੇ ਸੁਧਾਰ ਸਭਾ ਵਲੋਂ ਕਿਹਾ ਗਿਆ ਕਿ ਜਦੋਂ ਕਿ ਕਿਸੇ ਦਾ ਜਨਮ ਦਿਨ ਜਾਂ ਸਾਲਗਿਰਾ ਹੋਵੇ ਉਹ ਖਾਲੀ ਜਗ੍ਹਾਂ ਤੇ ਬੂਟੇ ਲਗਾਉਣ ਅਤੇ ਵਾਤਾਵਰਨ ਸ਼ੁੱਧ ਬਣਾਉਣ।
Punjab Bani 27 June,2024
ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂ
ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂ ਕਿਹਾ, ਪੰਜਾਬ ਨੇ ਦੇਸ਼ ਦੀ ਆਜ਼ਾਦੀ ਅਤੇ ਅਨਾਜ ਦੇ ਉਦਪਾਦਨ ‘ਚ ਅਗਵਾਈ ਕੀਤੀ ਅਤੇ ਹੁਣ ਜ਼ਹਿਰਾਂ ਦੀ ਵਰਤੋਂ ਘਟਾਉਣ ਲਈ ਵੀ ਪੰਜਾਬ ਮੋਹਰੀ ਸਾਬਿਤ ਹੋਵੇਗਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਸਬੰਧੀ ਇਕ ਦਿਨਾ ਵਰਕਯਾਪ ਦਾ ਆਯੋਜਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 26 ਜੂਨ : ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ ਗਿਆ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਚੰਗੀ ਸਿਹਤ ਦੇ ਹਵਾਲੇ ਵਿੱਚ ਇਹ ਅਤੀ ਜ਼ਰੂਰੀ ਮੁੱਦਾ ਬਣ ਗਿਆ ਹੈ, ਜਿਸ ਨੂੰ ਸੁਚੱਜਾ ਢੰਗ ਤਰੀਕਾ ਅਪਣਾ ਕੇ ਹੱਲ ਕੀਤਾ ਜਾਣਾ ਲਾਜ਼ਮੀ ਹੋ ਗਿਆ ਹੈ । ਅੱਜ ਇੱਕ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਵਿਸ਼ੇ ‘ਤੇ ਆਯੋਜਿਤ ਵਰਕਸ਼ਾਪ ‘ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਅਤੇ ਅਨਾਜ ਦੇ ਉਦਪਾਦਨ ਤੇ ਵੱਧ ਝਾੜ ਪੈਂਦਾ ਕਰਨ ‘ਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਹੁਣ ਪੰਜਾਬ ਜ਼ਹਿਰਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਕੁਆਲਿਟੀ ਅਨਾਜ ਅਤੇ ਫਸਲਾਂ ਪੈਦਾ ਕਰਨ ‘ਚ ਵੀ ਮੋਹਰੀ ਸਾਬਿਤ ਹੋਵੇਗਾ। ਜੈਵਿਕ ਖੇਤੀ ਅਤੇ ਵਿਰਾਸਤੀ ਖੇਤੀ ਤਕਨੀਕਾਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੀਟਨਾਸ਼ਕ ਦਵਾਈਆਂ ਤੇ ਕੈਮੀਕਲਾਂ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਹੌਲੀ-ਹੌਲੀ ਖਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ ਅਤੇ ਇਸ ਬਾਰੇ ਕਿਸਾਨਾਂ, ਲੋਕਾਂ ਅਤੇ ਸਮਾਜ ਨੂੰ ਜਾਗਰੂਕ ਕੀਤੇ ਜਾਣ ਦੀ ਬੇਹੱਦ ਜ਼ਰੂਰਤ ਹੈ। ਸ. ਸੰਧਵਾਂ ਨੇ ਕਿਹਾ ਕਿ ਕੀਟਨਾਸ਼ਕਾਂ ਦਵਾਈਆਂ ਦੀ ਖਪਤ ਪੰਜਾਬ ਵਿੱਚ ਘਟਾਉਣੀ ਜਾਂ ਬੰਦ ਕਰਨੀ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਕੀਟਨਾਸ਼ਕ ਦਵਾਈਆਂ ਹਵਾ, ਧਰਤੀ, ਬੂਟਿਆਂ ਅਤੇ ਪਾਣੀ ਜ਼ਰੀਏ ਮਨੁੱਖ ਸਿਹਤ ਤੱਕ ਪਹੁੰਚ ਰਹੀਆਂ ਹਨ ਅਤੇ ਆਪਣਾ ਬੁਰਾ ਪ੍ਰਭਾਵ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਦੀਨ ਨਾਸ਼ਕ ਵੀ ਸਿਰਫ ਨਦੀਨਾਂ ‘ਤੇ ਅਸਰ ਨਹੀਂ ਕਰਦੇ ਸਗੋਂ ਮਨੁੱਖਾਂ ‘ਤੇ ਵੀ ਮਾੜਾ ਪ੍ਰਭਾਵ ਪਾ ਰਹੇ ਹਨ। ਇਨ੍ਹਾਂ ਮਾਰੂ ਪ੍ਰਭਾਵਾਂ ਦਾ ਸੁਨੇਹਾ ਹੇਠਲੇ ਪੱਧਰ ਤੱਕ ਕਿਸਾਨਾਂ ਅਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੈਨ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨੂੰ ਹੋਰ ਸਖਤੀ ਨਾਲ ਨਜਿੱਠਿਆ ਜਾਣਾ ਜ਼ਰੂਰੀ ਬਣ ਗਿਆ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਨਾਲ ਭਾਵੇਂ ਉਤਪਾਦਨ ਵਧਦਾ ਹੈ ਪਰ ਇਹ ਵਰਤਾਰਾ ਹੌਲੀ-ਹੌਲੀ ਮਨੁੱਖ ਦੀ ਹੋਂਦ ਲਈ ਖਤਰਾ ਵੀ ਬਣਦਾ ਜਾ ਰਿਹਾ ਹੈ।ਬੈਨ ਕੀਤੇ ਗਏ ਕੀਟਨਾਸ਼ਕਾਂ ਦੀ ਵਰਤੋਂ ਵਿਰੁੱਧ ਸਖਤੀ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਹੋਰ ਵੱਧ ਮੁਨਾਫਾ ਲੈਣ ਦੀ ਖਾਤਿਰ ਕੀਟਨਾਸ਼ਕਾ ਦੀ ਵਰਤੋਂ ਬੇਹੱਦ ਖਤਰਨਾਕ ਰੁਝਾਨ ਹੈ, ਜਿਸਤੋਂ ਸਰਕਾਰ, ਸਵੈ ਮੇਵੀ ਸੰਸਥਾਵਾਂ, ਕਿਸਾਨਾਂ ਅਤੇ ਸਮਾਜ ਦੀ ਮਦਦ ਦੇ ਨਾਲ ਨਿਜਾਤ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਜਾਂ ਬੰਦ ਕਰਨ ਸਬੰਧੀ ਹੇਠਲੇ ਪੱਧਰ ਤੱਕ ਸੰਦੇਸ਼ ਪਹੁੰਚਾਏ ਜਾਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਿਊਣ ਲਈ ਚੰਗਾ ਵਾਤਾਵਰਨ ਮਿਲ ਸਕੇ। ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮਨੁੱਖੀ ਸਿਹਤ ਲਈ ਕੀਟਨਾਸ਼ਕਾਂ ਦੀ ਵਰਤੋਂ ਬਹੁਤ ਖਤਰਨਾਕ ਹੱਦ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਤੋਂ ਆ ਰਹੇ ਪਾਣੀ ਕਾਰਨ ਧਰਤੀ ਹੇਠਾਂ ਯੂਰੇਨੀਅਮ ਅਤੇ ਖਤਰਨਾਕ ਕੈਮੀਕਲਾਂ ਦਾ ਪੱਧਰ ਵਧ ਰਿਹਾ ਹੈ, ਜਿਸ ਨਾਲ ਕੈਂਸਰ ਜਿਹੀਆਂ ਜਾਨਲੇਵਾ ਬਿਮਾਰੀਆਂ ਵਧ ਰਹੀਆਂ ਹਨ। ਉਨ੍ਹਾਂ ਕੈਮੀਕਲਾਂ ਦੀ ਵਰਤੋਂ ਘਟਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਅਤੀ ਜ਼ਰੂਰੀ ਹੋ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਦਵਾਈਆਂ ਅਤੇ ਕਟਨਾਸ਼ਕਾਂ ਦੀ ਵਰਤੋ ਘਟਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਦਵਾਈ ਵਿਕਰੇਤਾ ਅਤੇ ਕੰਪਨੀਆਂ ਵੱਧ ਮੁਨਾਫਾ ਕਮਾਉਣ ਲਈ ਯਤਨ ਕਰ ਰਹੀਆਂ ਹਨ ਜਦਕਿ ਉਪਭੋਗਤਾ ਨੂੰ ਸਹੀ ਭੋਜਨ ਲਈ ਸ਼ੁੱਧ ਅਨਾਜ ਤੇ ਸਬਜੀਆਂ ਆਦਿ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 10 ਕੀਟਨਾਸ਼ਕ ਦਵਾਈਆਂ ਨੂੰ ਬੈਨ ਕੀਤਾ ਹੈ, ਜੋ ਕਿ ਬਾਸਮਤੀ ਦੀ ਫਸਲ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬੈਨ ਕੀਤੀਆਂ ਦਵਾਈਆਂ ਦੀ ਵਰਤੋਂ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਘਟਾਉਣ ਲਈ ਲੋੜੀਂਦੇ ਖੋਜ ਕਾਰਜਾਂ ਹਿੱਤ ਫੰਡਾਂ ਦੀ ਕੋਈ ਘਾਟ ਨਹੀਂ ਹੈ । ਇਸ ਮੌਕੇ ਸ੍ਰੀ ਕੁਮਾਰ ਅਮਿਤ ਐਮ.ਡੀ. ਪੰਜਾਬ ਐਗਰੋ ਐਕਸਪੋਰਟ ਕਾਪੋਰੇਸ਼ਨ, ਸ੍ਰੀ ਓਮਿੰਦਰਾ ਦੱਤ ਮਿਸ਼ਨ ਕਾਰਜਕਾਰੀ ਡਾਇਰੈਕਟਰ ਖੇਤੀ ਵਿਰਾਸਤ ਮਿਸ਼ਨ, ਸ੍ਰੀ ਸਤੀਸ਼ ਸਿਨਹਾ ਐਸੋਸੀਏਟ ਡਾਇਰੈਕਟਰ ਟੌਸਿਕਸ ਲਿੰਕ, ਡਾ. ਬੀ.ਐਸ. ਘੁੰਮਣ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸੁਖਪਾਲ ਸਿੰਘ ਚੇਅਰਮੈਨ ਪੰਜਾਬ ਸਟੇਟ ਫਾਰਮਰ ਕਮਿਸ਼ਨ, ਡਾ. ਸੋਹਨ ਸਿੰਘ ਵਾਲੀਆ ਡਾਇਰੈਕਟਰ ਸਕੂਲ ਆਫ ਆਰਗੈਨਿਕ ਫਾਰਮਿੰਗ ਪੀ.ਏ.ਯੂ., ਸ੍ਰੀ ਜਸਵੰਤ ਸਿੰਘ ਖੇਤੀਬਾੜੀ ਡਾਇਰੈਕਟਰ, ਸ੍ਰੀ ਪਿਊਸ਼ ਮੋਹਾਪਟਰਾ ਅਤੇ ਅਲਕਾ ਦੂਬੇ ਪ੍ਰੋਗਰਾਮ ਕੋਆਰਡੀਨੇਟਰ ਟੌਸਿਕਸ ਲਿੰਕ, ਪ੍ਰੋਫੈਸਰ ਰਮੇਸ਼ ਅਰੋੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ, ਡਾ. ਅਜਮੇਰ ਸਿੰਘ ਭੱਟ ਡਾਇਰੈਕਟਰ ਰਿਸਰਚ ਪੀ.ਏ.ਯੂ. ਲੁਧਿਆਣਾ, ਡਾ ਗੁਰਵਿੰਦਰ ਕੌਰ, ਸ੍ਰੀ ਗੁਰਸਿਮਰਨ ਧਨੋਆ, ਡਾ. ਸਚਿਨ ਗੁਪਤਾ, ਡਾ. ਅਰੁਣਜੀਤ ਸਿੰਘ, ਡਾ. ਸੁਭਾਸ਼ ਵਰਮਾ, ਡਾ. ਐਮ.ਐਸ. ਭੁੱਲਰ, ਸ੍ਰੀ ਸੁਖਵਿੰਦਰ ਪੱਪੀ, ਸ੍ਰੀ ਸੁਰਿੰਦਰ ਮਹੇਸ਼ਵਰੀ, ਸ੍ਰੀ ਕਰਨ ਭੁੱਟੀਵਾਲਾ, ਸ੍ਰੀ ਬਲਜੀਤ ਕੰਗ, ਸ੍ਰੀ ਮਨਬੀਰ ਰੇਡੂ, ਸ੍ਰੀ ਧਰਮਜੀਤ ਸਿੰਘ ਮਾਵੀ, ਪ੍ਰੋਫੈਸਰ ਬਲਜੀਤ ਸਹਾਰਨ, ਸ੍ਰੀ ਅਸ਼ੀਸ਼ ਗੁਪਤਾ, ਡਾ. ਭੁਪੇਸ਼ ਗੁਪਤਾ, ਡਾ. ਰਜਿੰਦਰਾ ਥਾਪਰ ਅਤੇ ਸ੍ਰੀ ਰਸਪਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
Punjab Bani 26 June,2024
ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ
ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐਸ.ਐਮ.ਐਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ 'ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨਾਲੋਜੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕਰੇਗਾ ਅਤੇ ਸੂਬਾ ਸਰਕਾਰ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
Punjab Bani 26 June,2024
ਪਰਾਲੀ ਸਾੜਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਸ਼ੁਕਰ ਹੈ ਪ੍ਰਮਾਤਮਾ ਦਾ ਪਰਾਲੀ ਸਾੜਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ ਚੰਡੀਗੜ੍ਹ : ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਕਿਸਾਨਾਂ ਵਲੋਂ ਸਾੜੇ ਜਾਣ ਦੀ ਪੇਸ਼ ਆ ਰਹੀ ਸਮੱਸਿਆ ਅਤੇ ਇਸ ਕਾਰਨ ਹੋਰ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਹੁਣ 500 ਕਰੋੜ ਰੁਪਏ ਨਾਲ ਬਣਾਈ ਯੋਜਨਾ ਨਾਲ ਠੱਲ੍ਹ ਪੈ ਸਕੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।
Punjab Bani 26 June,2024
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ .60 ਲੱਖ ਟਿਊਬਵੈੱਲਾਂ 'ਤੇ 8 ਲੱਖ ਤੋਂ ਵੱਧ ਬੂਟੇ ਲਗਾਏ ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖਾਨੇ ਤਿਆਰ ਹੋ ਜਾਣਗੇ।
Punjab Bani 26 June,2024
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ ਚੰਡੀਗੜ੍ਹ, 23 ਜੂਨ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ । ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ । ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
Punjab Bani 23 June,2024
ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟਿਆਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਅਮਰੂਦ ਦੇ ਫ਼ਲ ਨੂੰ ਕਾਣਾ
ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟਿਆਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਅਮਰੂਦ ਦੇ ਫ਼ਲ ਨੂੰ ਕਾਣਾ ਹੋਣ ਤੋਂ ਬਚਾਉਣ ਲਈ ਫਲਾਈ ਟਰੈਪ ਦੀ ਵਰਤੋਂ ਕੀਤੀ ਜਾਵੇ : ਬਾਗਬਾਨੀ ਵਿਕਾਸ ਅਫ਼ਸਰ ਪਟਿਆਲਾ, 21 ਜੂਨ : ਬਾਗਬਾਨੀ ਵਿਭਾਗ ਵੱਲੋਂ ਗਰਮੀਆਂ ਵਿੱਚ ਬਾਗਾਂ ਦੀ ਸੰਭਾਲ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਬਾਗਬਾਨੀ ਵਿਕਾਸ ਅਫ਼ਸਰ ਪਟਿਆਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਚੱਲ ਰਹੇ ਗਰਮ ਮੌਸਮ ਕਾਰਨ ਫ਼ਲਾਂ ਦਾ ਕੇਰਾ ਵਧ ਸਕਦਾ ਹੈ। ਇਸ ਲਈ ਅੰਬ, ਲੀਚੀ, ਨਾਸ਼ਪਾਤੀ, ਨਿੰਬੂ ਜਾਤੀ ਦੇ ਬਾਗਾਂ ਆਦਿ ਵਿੱਚ ਲਗਾਤਾਰ ਸਿੱਲ ਬਣਾਈ ਰੱਖੋ ਅਤੇ ਸਿੰਚਾਈਆਂ ਕਰਦੇ ਰਹੋ। ਫ਼ਲਦਾਰ ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਛੋਟੇ ਫ਼ਲਦਾਰ ਬੂਟਿਆਂ ਨੂੰ ਤੇਜ ਗਰਮੀ ਤੋਂ ਬਚਾਉਣ ਲਈ ਪਰਾਲੀ ਜਾਂ ਖ਼ਜ਼ੂਰ ਦੇ ਪੱਤਿਆਂ ਨਾਲ ਛਾ ਕੀਤੀ ਜਾ ਸਕਦੀ ਹੈ ਅਤੇ ਇਹਨਾਂ ਨੂੰ ਲਗਾਤਾਰ ਹਲਕਾ ਪਾਣੀ ਦਿੱਤਾ ਜਾਵੇ। ਅਮਰੂਦ ਦੇ ਫਲਾਂ ਨੂੰ ਕਾਣੇ ਹੋਣ ਤੋਂ ਬਚਾਉਣ ਲਈ ਜੂਨ ਜੁਲਾਈ ਮਹੀਨੇ ਦੌਰਾਨ ਫ਼ਲ ਦੀ ਮੱਖੀ ਨੂੰ ਕੰਟਰੋਲ ਕਰਨ ਲਈ ਟਰੈਪ ਲਗਾਇਆ ਜਾ ਸਕਦਾ ਹੈ। ਇਹ ਟਰੈਪ ਬਾਗਬਾਨੀ ਵਿਭਾਗ ਦੇ ਬਾਰਾਂਦਰੀ ਬਾਗ਼ ਵਿਖੇ ਸਥਿਤ ਦਫਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੱਕ ਏਕੜ ਅਮਰੂਦ ਦੇ ਬਾਗ਼ ਵਿੱਚ 16 ਟਰੈਪ ਲਗਦੇ ਹਨ।
Punjab Bani 21 June,2024
ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਐਲਾਨ
ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਐਲਾਨ ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਬਾਗ਼ਬਾਨੀ ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਲੀਚੀ ਸ਼ੋਅ ਅਤੇ ਵਿਚਾਰ ਗੋਸ਼ਟੀ ਵਿੱਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਪਠਾਨਕੋਟ, 20 ਜੂਨ () : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਨਾਲ ਕਾਸ਼ਤਕਾਰਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਨਾਲ-ਨਾਲ ਧਰਤੀ ਹੇਠਲੇ ਪਾਣੀ 'ਤੇ ਕਿਸਾਨਾਂ ਦੀ ਨਿਰਭਰਤਾ ਨੂੰ ਵੀ ਘਟਾਇਆ ਜਾ ਸਕੇਗਾ । ਇਹ ਐਲਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੁਜਾਨਪੁਰ ਸਥਿਤ ਲੀਚੀ ਜ਼ੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸ਼ਨੀ ਅਤੇ ਵਿਚਾਰ ਗੋਸ਼ਟੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵਧੀਆ ਕੁਆਲਿਟੀ ਦੀ ਲੀਚੀ ਜ਼ਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਫ਼ੀਸਦੀ ਯੋਗਦਾਨ ਜ਼ਿਲ੍ਹਾ ਪਠਾਨਕੋਟ ਦਾ ਹੈ। ਕਿਸਾਨਾਂ ਨੂੰ ਲੀਚੀ ਦੀ ਪੈਦਾਵਾਰ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਉਪਰਾਲਾ ਕਰੇਗੀ ਕਿ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਵਿਦੇਸ਼ ਤੱਕ ਪਹੁੰਚੇ ਅਤੇ ਇਸ ਕਾਰਜ ਲਈ ਛੇਤੀ ਹੀ ਲੀਚੀ ਦੀ ਖੇਪ ਵਿਦੇਸ਼ ਲਈ ਰਵਾਨਾ ਕੀਤੀ ਜਾਵੇਗੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅੱਜ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਇਸ ਤੋਂ ਬਚਾਅ ਦਾ ਇੱਕ ਹੀ ਹੱਲ ਹੈ ਕਿ ਕਿਸਾਨਾਂ ਨੂੰ ਝੋਨਾ ਅਤੇ ਕਣਕ ਦੀ ਖੇਤੀ ਤੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨੇ ਜ਼ਿਆਦਾ ਬਾਗ਼ ਲਗਾਏ ਜਾਣਗੇ, ਉਨੀ ਹੀ ਤਪਸ਼ ਘੱਟ ਹੋਵੇਗੀ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਲੀਚੀ ਦੀ ਖੇਤੀ ਲਈ ਵਰਦਾਨ ਹੈ ਅਤੇ ਇੱਥੋਂ ਦੇ ਕਿਸਾਨਾਂ ਨੂੰ ਲੀਚੀ ਪੈਦਾ ਕਰਕੇ ਉਸ ਦੀ ਵਿਕਰੀ ਕਰਨ 'ਤੇ ਵਧੇਰੇ ਲਾਭ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਲੀਚੀ ਦੀ ਪਹਿਲੀ ਖੇਪ ਵਿਦੇਸ਼ ਲਈ ਰਵਾਨਾ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਅਤੇ ਉਤਪਾਦਕਾਂ ਨੂੰ ਲੀਚੀ ਦੀ ਫ਼ਸਲ ਤੋਂ ਹੋਰ ਮੁਨਾਫ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਲੀਚੀ ਨੂੰ ਵਿਦੇਸ਼ ਤੱਕ ਪਹੁੰਚਾਉਣ ਲਈ ਕਾਫ਼ੀ ਖ਼ਰਚ ਆਉਣ ਦੀ ਸੰਭਾਵਨਾ ਹੈ। ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੀ ਤਨਖ਼ਾਹ ਵਿੱਚੋਂ ਇੱਕ ਲੱਖ ਰੁਪਏ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ ਤੱਕ ਪਹੁੰਚਾਉਣ ਲਈ ਯੋਗਦਾਨ ਵਜੋਂ ਦਿੱਤੇ। ਸ. ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਕਰੀਬ 3900 ਹੈਕਟੇਅਰ ਰਕਬਾ ਲੀਚੀ ਅਧੀਨ ਹੈ ਜਿਸ ਵਿੱਚੋਂ ਲਗਭਗ 2200 ਹੈਕਟੇਅਰ ਰਕਬਾ ਪਠਾਨਕੋਟ ਜ਼ਿਲ੍ਹੇ ਵਿੱਚ ਹੈ, ਜੋ ਪੰਜਾਬ ਦਾ ਤਕਰੀਬਨ 60 ਫ਼ੀਸਦੀ ਬਣਦਾ ਹੈ। ਜ਼ਿਲ੍ਹੇ ਵਿੱਚ ਲੀਚੀ ਦੀ ਕਾਸ਼ਤ ਵੱਡੀ ਪੱਧਰ 'ਤੇ ਕੀਤੀ ਜਾ ਰਹੀ ਹੈ ਅਤੇ ਹਰ ਸਾਲ ਨਵੇਂ ਬਾਗ਼ ਲੱਗ ਰਹੇ ਹਨ ਅਤੇ ਕਿਸਾਨਾਂ ਨੂੰ ਵਧੀਆ ਆਮਦਨ ਹੋ ਰਹੀ ਹੈ। ਲੀਚੀ ਦੀ ਪਲਾਂਟੇਸ਼ਨ ਅਤੇ ਪੈਦਾਵਾਰ ਆਉਣ ਵਾਲੇ ਸਮੇਂ ਅਧੀਨ ਹੋਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਲੀਚੀ ਦੀ ਖੇਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਲੀਚੀ ਅਸਟੇਟ ਸੁਜਾਨਪੁਰ ਵਿਖੇ ਸਥਾਪਿਤ ਕੀਤੀ ਗਈ ਹੈ ਜਿਸ ਵਿੱਚ ਇਲਾਕੇ ਦੇ ਬਾਗ਼ਬਾਨਾਂ ਨੂੰ ਇੱਕ ਛੱਤ ਹੇਠ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲ੍ਹੇ ਵਿੱਚ ਬਾਗ਼ਬਾਨੀ ਖੇਤਰ ਅਧੀਨ ਛੋਟੇ ਕਿਸਾਨਾਂ ਵੱਲੋਂ ਕਈ ਸਹਾਇਕ ਕਿੱਤੇ ਜਿਵੇਂ ਖੁੰਬ ਦੀ ਕਾਸ਼ਤ ਅਤੇ ਰੇਸ਼ਮ ਕੀਟ ਪਾਲਣ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਕੀਟ ਪਾਲਕਾਂ ਨੂੰ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਹਰ ਪੱਖੋਂ ਤਕਨੀਕੀ ਸਹਾਇਤਾ ਅਤੇ ਵਿੱਤੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਸਦਕਾ ਬਾਗ਼ਬਾਨੀ ਵਿਭਾਗ ਵੱਲੋਂ ਮੌਜੂਦਾ ਸਾਲ ਦੌਰਾਨ ਬਿਜਲੀ ਅਤੇ ਨਹਿਰੀ ਵਿਭਾਗ ਨਾਲ ਬਾਗ਼ਾਂ ਨੂੰ ਲਗਾਤਾਰ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਰਾਬਤਾ ਕਾਇਮ ਕੀਤਾ ਗਿਆ ਹੈ ਜਿਸ ਦੇ ਫਲਸਰੂਪ ਬਾਗ਼ਬਾਨਾਂ ਦੇ ਬਾਗ਼ਾਂ ਵਿਚ ਲਗਾਤਾਰ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਪ੍ਰਾਪਤ ਹੋਇਆ। ਇਸ ਮੌਕੇ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਬਾਗ਼ਬਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੋਰ ਨਵੇਂ ਉਪਰਾਲਿਆਂ ਸਦਕਾ ਇਸ ਸਾਲ ਤੋਂ ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਦੀਆਂ ਲੋੜਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸਕੀਮਾਂ ਤਿਆਰ ਕਰਕੇ ਲਾਗੂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਸਟੇਟ ਪਲਾਨ ਸਕੀਮ ਤਹਿਤ ਲੀਚੀ ਦੀ ਪੈਕਿੰਗ ਲਈ 10 ਕਿਲੋ ਦੇ ਗੱਤੇ ਦੇ ਬਕਸੇ 'ਤੇ 50 ਫ਼ੀਸਦੀ ਉਪਦਾਨ ਦਿੱਤਾ ਜਾਵੇਗਾ, ਜੋ ਇੱਕ ਜ਼ਿਮੀਂਦਾਰ ਨੂੰ ਵੱਧ ਤੋਂ ਵੱਧ 500 ਬਕਸਿਆਂ ਲਈ ਦਿੱਤਾ ਜਾਵੇਗਾ। ਇਸ ਦੇ ਨਾਲ ਫਲ-ਸਬਜ਼ੀ ਉਤਪਾਦਕਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਪਲਾਸਟਿਕ ਕਰੇਟ ਦਿੱਤੇ ਜਾਣਗੇ। ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਤਿੰਨ ਸਾਲ ਤੋਂ ਪੁਰਾਣੇ ਪੌਲੀ ਹਾਊਸ ਸਟਰਕਚਰ ਦੀ ਪੌਲੀਸ਼ੀਟ ਬਦਲਣ 'ਤੇ 50 ਫ਼ੀਸਦੀ ਉਪਦਾਨ ਦਿੱਤਾ ਜਾਵੇਗਾ। ਡਰਿਪ ਸਿਸਟਮ 'ਤੇ ਨਵੇਂ ਬਾਗ਼ ਲਗਾਉਣ ਵਾਲੇ ਕਿਸਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਰਾਜ ਸਰਕਾਰ ਵਲੋਂ ਦਿੱਤੀ ਜਾਵੇਗੀ। ਫੁੱਲ ਬੀਜ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਲਈ 14000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਖੁੰਬਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਹਿੱਤ 50 ਫ਼ੀਸਦੀ ਸਬਸਿਡੀ 'ਤੇ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਇਸ ਦੇ ਨਾਲ 250 ਨਵੇਂ ਮਲਬਰੀ ਅਤੇ ਏਰੀ ਰੇਸ਼ਮ ਉਤਪਾਦਕਾਂ ਖਾਸ ਕਰਕੇ ਔਰਤਾਂ ਨੂੰ ਰੇਸ਼ਮ ਕੀਟ ਪਾਲਣ ਘਰ, ਲੋੜੀਂਦੀਆਂ ਦਵਾਈਆਂ ਅਤੇ ਤਕਨੀਕੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ । ਇਸ ਮੌਕੇ ਲੀਚੀ ਅਸਟੇਟ ਸੁਜਾਨਪੁਰ ਵਿਖੇ ਵੱਖ-ਵੱਖ ਖੇਤਰਾਂ ਵਿੱਚ ਪੈਦਾ ਹੋਣ ਵਾਲੀ ਲੀਚੀ ਨੂੰ ਲਿਆ ਕੇ ਲੀਚੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਦੂਰ-ਦੁਰਾਡੇ ਖੇਤਰਾਂ ਤੋਂ ਅਤੇ ਜ਼ਿਲ੍ਹਾ ਪਠਾਨਕੋਟ ਦੇ ਬਾਗ਼ਬਾਨਾਂ ਵੱਲੋਂ ਲੀਚੀ ਦੀਆਂ ਵੱਖ-ਵੱਖ ਕਿਸਮਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਮਾਹਿਰਾਂ ਵਲੋਂ ਵਧੀਆ ਕਿਸਮ ਦੀ ਲੀਚੀ ਦੀ ਚੋਣ ਕਰਕੇ ਬਾਗ਼ਬਾਨਾਂ ਦਾ ਪਹਿਲਾ ਅਤੇ ਦੂਜਾ ਸਥਾਨ ਐਲਾਨਿਆ ਗਿਆ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਲੀਚੀ ਅਤੇ ਰੇਸ਼ਮ ਨਾਲ ਸਬੰਧਤ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੂੰ ਬਾਗ਼ਬਾਨੀ ਕਿੱਤੇ ਨਾਲ ਜੁੜਨ ਲਈ ਜਾਗਰੂਕ ਕੀਤਾ ਗਿਆ । ਸਮਾਗਮ ਦੌਰਾਨ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਸੁਹੇਲ ਮੀਰ ਐਸ.ਐਸ.ਪੀ. ਪਠਾਨਕੋਟ, ਅਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਠਾਨਕੋਟ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਸੰਯੁਕਤ ਡਾਇਰੈਕਟਰ ਬਾਗ਼ਬਾਨੀ ਵਿਭਾਗ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਬਾਗ਼ਬਾਨ, ਮੱਧੂ ਮੱਖੀ ਪਾਲਕ ਆਦਿ ਹਾਜ਼ਰ ਸਨ।
Punjab Bani 20 June,2024
ਪੰਜਾਬ ਸਰਕਾਰ ਦਾ ਨਹਿਰੀ ਵਿਭਾਗ ਕਰ ਰਿਹਾ ਹੈ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਡਰਾਮਾ-ਕੈਦੂਪੁਰ
ਪੰਜਾਬ ਸਰਕਾਰ ਦਾ ਨਹਿਰੀ ਵਿਭਾਗ ਕਰ ਰਿਹਾ ਹੈ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਡਰਾਮਾ-ਕੈਦੂਪੁਰ ਨਾਭਾ 20 ਜੂਨ : ਗੁਰਦੁਆਰਾ ਭਗਤ ਧੰਨਾ ਜੀ ਨਵੀਂ ਅਨਾਜ ਮੰਡੀ ਨਾਭਾ ਵਿੱਚ ਬੀ ਕੇ ਯੂ (ਰਾਜੇਵਾਲ) ਬਲਾਕ ਨਾਭਾ ਦੀ ਮੀਟਿੰਗ ਬਲਾਕ ਦੇ ਪ੍ਰਧਾਨ ਅਵਤਾਰ ਸਿੰਘ ਕੈਦੂਪੁਰ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਦੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਹਿਰੀ ਵਿਭਾਗ ਸਿਰਫ ਅੰਕੜਿਆ ਦੀ ਖੇਡ ਖੇਡ ਰਿਹਾ ਹੈ। ਬਿਰਧਨੋ ਮਾਈਨਰ ਨੂੰ ਪੱਕਾ ਕਰਨ ਵੇਲੇ ਜਥੇਬੰਦੀ ਵੱਲੋਂ ਸੰਬੰਧਿਤ ਮਹਿਕਮੇ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਗਿਆ ਸੀ ਕਿ ਜਿਸ ਲੈਵਲ ਤੇ ਮਾਈਨਰ ਬਣਾਇਆ ਜਾ ਰਿਹਾ ਹੈ ਖੇਤਾਂ ਵਿੱਚ ਪਾਣੀ ਨਹੀਂ ਚੜ੍ਹੇਗਾ। 17 ਜੂਨ ਨੂੰ ਜਦੋਂ ਮਾਈਨਰ ਵਿੱਚ ਪਾਣੀ ਛੱਡਿਆ ਗਿਆ ਤਾਂ ਇਹ ਖਦਸਾ ਸੱਚ ਸਾਬਤ ਹੋਇਆ। ਬਿਰਧਨੋ ਤੋਂ ਜਲਾਲਾਬਾਦ ਤੱਕ ਤਕਰੀਬਨ ਪੰਜ ਮੋਘੇ ਅਜਿਹੇ ਹਨ ਜਿਨਾਂ ਤੱਕ ਪੂਰਾ ਪਾਣੀ ਨਹੀਂ ਪਹੁੰਚ ਰਿਹਾ। ਪਾਣੀ ਦਾ ਲੈਵਲ ਮੋਘਿਆਂ ਤੋਂ ਨੀਵਾਂ ਰਹਿ ਜਾਂਦਾ ਹੈ। ਇਸ ਲਈ ਜਿਆਦਾਤਰ ਪਾਣੀ ਟੇਲ ਤੇ ਪਹੁੰਚ ਜਾਂਦਾ ਹੈ। ਟੇਲ ਤੇ ਪਾਣੀ ਜਿਆਦਾ ਪਹੁੰਚਣ ਕਰਕੇ ਟੇਲ ਵਾਲੇ ਕਿਸਾਨਾਂ ਦੀਆਂ ਫਸਲਾਂ ਪਾਣੀ ਨਾਲ ਡੁੱਬ ਕੇ ਮਰ ਰਹੀਆਂ ਹਨ। ਕਿਤੇ ਡੋਬਾ ਤੇ ਕਿਤੇ ਸੋਕੇ, ਵਾਲੀ ਸਥਿਤੀ ਬਣੀ ਹੋਈ ਹੈ। ਉਹਨਾਂ ਨੇ ਕਿਹਾ ਕਿ ਜੇਕਰ ਮਹਿਕਮੇ ਨੇ ਇਸ ਦਾ ਕੋਈ ਪੱਕਾ ਹੱਲ ਨਾ ਕੀਤਾ ਤਾਂ ਅਸੀਂ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ। ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਖੋਖ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੇ ਰੇਟ ਵਿੱਚ ਕੀਤਾ ਗਿਆ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ ਹੈ। ਇਸ ਵਾਧੇ ਨੂੰ ਮੂਲੋਂ ਹੀ ਰੱਦ ਕਰਦਿਆਂ ਉਹਨਾਂ ਨੇ ਆਖਿਆ ਕਿ ਮਹਿੰਗਾਈ ਕਈ ਗੁਣਾ ਵਧਣ ਕਰਕੇ ਲਾਗਤ ਕੀਮਤਾਂ ਦੇ ਵਿੱਚ ਬੇਤਹਾਸ਼ਾ ਵਾਧਾ ਹੋ ਗਿਆ ਹੈ। ਇਸ ਲਈ ਕਿਸਾਨ ਦੇ ਪੱਲੇ ਕੁੱਝ ਨਹੀਂ ਪੈ ਰਿਹਾ। ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਮੁਤਾਬਕ ਸੀ ਟੂ ਪਲਸ 50% ਦੇ ਹਿਸਾਬ ਨਾਲ ਫਸਲਾਂ ਦਾ ਰੇਟ ਤੈਅ ਕੀਤਾ ਜਾਵੇ। ਸੂਬਾ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਕਿਹਾ ਕਿ ਜ਼ਮੀਨਦੋਜ਼ ਪਾਣੀ ਲਗਭਗ ਖਤਮ ਹੋ ਗਿਆ ਹੈ। ਦਰਿਆਈ ਪਾਣੀ ਜਿਸ ਤੇ ਪੰਜਾਬ ਦਾ ਸੌ ਫੀਸਦੀ ਹੱਕ ਹੈ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਦੂਜੇ ਰਾਜਾਂ ਨੂੰ ਲੁਟਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਉਹਨਾਂ ਨੇ ਦੱਸਿਆ ਕਿ ਬੀ ਕੇ ਯੂ (ਰਾਜੇਵਾਲ) ਬਹੁਤ ਜਲਦੀ ਪਾਣੀਆਂ ਦੇ ਮਸਲੇ ਤੇ ਵੱਡੀ ਲੜਾਈ ਵਿੱਢਣ ਜਾ ਰਹੀ ਹੈ। ਕਿਸਾਨਾਂ ਦੇ ਨਾਲ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਵੀ ਵੱਡੀ ਲੜਾਈ ਲੜਨ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ ਜੇਕਰ ਸਾਰੇ ਇਕੱਠੇ ਹੋ ਕੇ ਨਾ ਲੜੇ ਤਾਂ ਪੰਜਾਬ ਨੂੰ ਬੰਜਰ ਹੋਣ ਤੋਂ ਕੋਈ ਨਹੀਂ ਬਚਾ ਸਕੇਗਾ। ਇਸ ਤੋਂ ਇਲਾਵਾ ਹਰਦੀਪ ਸਿੰਘ ਘਨੁੜਕੀ, ਜਗਜੀਤ ਸਿੰਘ ਮੋਹਲਗੁਆਰਾ, ਨਿਰਭੈ ਸਿੰਘ ਬਿਰਧਨੋ ਅਤੇ ਇੰਦਰਜੀਤ ਸਿੰਘ ਸਹੌਲੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Punjab Bani 20 June,2024
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ ਸਾਉਣੀ ਦੀਆਂ ਸਾਰੀਆਂ 14 ਫਸਲਾਂ ’ਤੇ ਸੀ-2 ਅਤੇ 50 ਫੀਸਦੀ ਮੁਨਾਫਾ ਗਿਣਨ ਲਈ ਕਿਸਾਨਾਂ ਦੇ ਪ੍ਰਤੀਨਿਧਾਂ ਸਮੇਤ ਕਮੇਟੀ ਗਠਿਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੈਅ ਕਰਨ ਲਈ ਵਿਗਿਆਨਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਤੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਐਮ ਐਸ ਪੀ ਵਿਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮੂੰਗੀ ਤੇ ਮੱਕੀ ਦੀ ਐਮ ਐਸ ਪੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਕਿਸਾਨਾਂ ਨੂੰ ਉਦੋਂ ਵੱਡਾ ਘਾਟਾ ਝੱਲਣਾ ਪਿਆ ਜਦੋਂ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ’ਤੇ ਵੱਡੀ ਪੱਧਰ ’ਤੇ ਮੂੰਗੀ ਬੀਜ ਲਈ ਸੀ ਪਰ ਇਸਦੀ ਐਮ ਐਸ ਪੀ ਖਰੀਦ ਨਹੀਂ ਕੀਤੀ ਗਈ ਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਜਿਸ ਤਰੀਕੇ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕੀਤਾ ਗਿਆ ਹੈ, ਉਸਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਮ ਐਸ ਪੀ ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨ ਸਹੀ ਮਹਿਸੂਸ ਕਰਦੇ ਹਨ ਕਿ ਉਹਨਾਂ ਦਾ ਸਹੀ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਜੇਕਰ ਇਹ ਸੀ-2 ਸਹੀ ਤਰੀਕੇ ਨਾ ਗਿਣੀ ਗਈ ਤਾਂ ਉਹਨਾਂ ਨੂੰ ਸੀ-2 ’ਤੇ 50 ਫੀਸਦੀ ਮੁਨਾਫੇ ਸਮੇਤ ਬਣਦੀ ਐਮ ਐਸ ਪੀ ਦਾ ਲਾਭ ਨਹੀਂ ਮਿਲੇਗਾ। ਉਹਨਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲ ਕੀਤੀ ਜੋ ਸੀ-2 ਦੇ ਨਾਲ 50 ਫੀਸਦੀ ਮੁਨਾਫਾ ਗਿਣ ਕੇ ਸਾਉਣੀ ਦੀਆਂ 14 ਫਸਲਾਂ ’ਤੇ ਆਈ ਲਾਗਤ ਮੁਤਾਬਕ ਐਮ ਐਸ ਪੀ ਗਿਣੇ ਅਤੇ ਇਸ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸਨੂੰ ਆਪਣੀਆਂ ਸਿਫਾਰਸ਼ਾਂ ਦੇਣ ਲਈ ਇਕ ਸਮਾ ਨਿਰਧਾਰਿਤ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਸਹੀ ਤਰੀਕੇ ਤੈਅ ਹੋ ਸਕਦੀ ਹੈ। ਜਿਣਸ ਦੀ ਪੈਦਾਵਾਰ ਦੀ ਲਾਗਤ ਸਹੀ ਤਰੀਕੇ ਗਿਣੇ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ ਖੇਤੀਬਾੜੀ ਸੈਕਟਰ ਆਰਥਿਕ ਸੰਕਟ ਵਿਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।
Punjab Bani 20 June,2024
ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ
ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ ਪਟਿਆਲਾ, 20 ਜੂਨ : ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਫਲਾਂ ਤੋਂ ਸਕੁਐਸ਼ ਤਿਆਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, ਪਟਿਆਲਾ ਡਾ. ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਲੀਚੀ, ਅੰਬ, ਕਿਨੂੰ ਅਤੇ ਬਿੱਲ ਆਦਿ ਫਲਾਂ ਦੇ ਰਸ ਤੋਂ ਤਿਆਰ ਕੀਤੇ ਗਏ ਸਕੁਐਸ਼ ਬਹੁਤ ਹੀ ਵਾਜਬ ਕੀਮਤ 'ਤੇ ਆਮ ਲੋਕਾਂ ਲਈ ਉਪਲਬਧ ਹਨ। ਲੈਬਾਰਟਰੀ ਦੇ ਇੰਚਾਰਜ ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਰਾਂਦਰੀ ਬਾਗ਼ ਪਟਿਆਲਾ ਵਿਖੇ ਸਥਿਤ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ਵਿੱਚ ਤਿਆਰ ਵਧੀਆ ਅਤੇ ਸ਼ੁੱਧ ਫਲਾਂ ਦੇ ਸ਼ਰਬਤ ਤੇ ਸਕੁਐਸ਼ ਦੀ ਪੰਜਾਬ ਭਰ ਵਿੱਚ ਬਹੁਤ ਮੰਗ ਹੈ। ਪਟਿਆਲਾ ਦੀ ਇਸ ਫਲ ਲੈਬ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਸਕੁਐਸ਼ ਸਪਲਾਈ ਕੀਤੇ ਜਾਂਦੇ ਹਨ। ਸਹਾਇਕ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਗਰੇਵਾਲ ਨੇ ਦੱਸਿਆ ਨੇ ਕਿਹਾ ਕਿ ਨੌਜਵਾਨਾਂ, ਵਿਦਿਆਰਥੀਆਂ ਅਤੇ ਪੇਂਡੂ ਸੁਆਣੀਆਂ ਨੂੰ ਫਲ੍ਹਾ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਸਾਂਭ ਸੰਭਾਲ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਵੱਖ ਵੱਖ ਫਲਾਂ ਤੋਂ ਜੂਸ, ਜੈਮ, ਚਟਣੀਆਂ ਤੇ ਅਚਾਰ ਆਦਿ ਤਿਆਰ ਕਰਨ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਕਤ ਫਲ਼ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦਾ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀਂ ਵਰਤਿਆ ਜਾਂਦਾ।
Punjab Bani 20 June,2024
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ ਚੰਡੀਗੜ੍ਹ, 19 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ।ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ । ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਹਰੇਕ ਲੈਣ-ਦੇਣ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ 13145 ਈ-ਪੀਓਐਸ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਈ-ਸ਼੍ਰਮ ਪੋਰਟਲ 'ਤੇ 42 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ ਤਾਂ ਜੋ ਉਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭ ਲੈ ਸਕਣ । ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਵਿਭਾਗ ਇਸ ਸਾਲ ਹੋਰ ਵੀ ਬਿਹਤਰ ਕਾਰਗੁਜ਼ਾਰੀ ਪੇਸ਼ ਕਰੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਸਮੂਹ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਹਾਜ਼ਰ ਸਨ ।
Punjab Bani 19 June,2024
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ ਦਿੱਲੀ : ਭਾਰਤ ਦੇਸ਼ ਭਰ ਦੇ ਸਮੁੱਚੇ ਕਿਸਾਨਾਂ ਵਲੋਂ ਭਾਜਪਾ ਦੀਆਂ ਕਿਸਾਨ ਤੇ ਖੇਤੀ ਵਿਰੋਧੀ ਨੀਤੀਆਂ ਦਾ ਇਕ ਪਾਸੇ ਜ਼ਬਰਦਸਤ ਵਿਰੋਧ ਜਾਰੀ ਹੈ ਪਰ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਕੇਂਦਰ ਵਿਚ ਪ੍ਰਧਾਨ ਮੰਤਰੀ ਵਜੋਂ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 9.26 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਯੋਜਨਾ ਸਬੰਧੀ ਸਮਾਗਮ ਵਾਰਾਣਸੀ ਵਿੱਚ ਕਿਸਾਨ ਸੰਮੇਲਨ ਦੇ ਨਾਮ ਹੇਠ ਰੱਖਿਆ ਗਿਆ ਸੀ।ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ 9.26 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ 17ਵੀਂ ਕਿਸ਼ਤ ਵਜੋਂ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਹੋਈ ਹੈ ਤੇ ਇਸ ਵਿੱਚ ਵਾਰਾਣਸੀ ਦੇ 2 ਲੱਖ 74 ਹਜ਼ਾਰ 615 ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।
Punjab Bani 18 June,2024
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਸੂਬੇ ਦੀ ਵਿੱਤੀ ਪ੍ਰਬੰਧਨ ਅਤੇ ਸੰਸਥਾਗਤ ਸਮਰੱਥਾ ਨੂੰ ਵਧਾਉਣਾ ਹੈ। ਸ੍ਰੀ ਵਰਮਾ ਨੇ ਇਸ ਸਬੰਧੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਾਜੈਕਟ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਹਿਯੋਗ ਅਤੇ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਉਂਸਪਲ ਸੰਸਥਾਵਾਂ ਦੀ ਸਮਰੱਥਾ ਨੂੰ ਵਧਾਉਣ ਲਈ ਈ-ਗਵਰਨੈਂਸ ਪਲੇਟਫਾਰਮਾਂ ਦੇ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਫੰਡਾਂ ਦੀ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਸ੍ਰੀ ਵਰਮਾ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬਾ ਸਰਕਾਰ ਦਾ ਇਕ-ਇਕ ਪੈਸਾ ਸੂਬੇ ਦੀ ਭਲਾਈ ਲਈ ਪੂਰੀ ਸੂਝ-ਬੂਝ ਨਾਲ ਵਰਤਿਆ ਜਾਵੇ। ਇਸ ਤੋਂ ਪਹਿਲਾਂ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੇ ਪ੍ਰਗਤੀ, ਵਿੱਤੀ ਪ੍ਰਬੰਧਨ, ਸਮਰੱਥਾ ਨਿਰਮਾਣ ਅਤੇ ਲਾਗੂਕਰਨ ਦੌਰਾਨ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਇਹ ਮੀਟਿੰਗ ਪ੍ਰਾਜੈਕਟ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਵਿੱਤੀ ਜਵਾਬਦੇਹੀ ਅਤੇ ਸੰਸਥਾਗਤ ਲਚਕਤਾ ਨੂੰ ਵਧਾਉਣ ਦੀ ਵਚਨਬੱਧਤਾ ਨਾਲ ਸਮਾਪਤ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਰਾਜੀ ਪੀ ਸ਼੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਵਿੱਤ ਦੀਪਰਵਾ ਲਾਕੜਾ, ਸਕੱਤਰ ਯੋਜਨਾ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖਰਚਾ ਮੁਹੰਮਦ ਤਈਅਬ, ਵਿਸ਼ਵ ਬੈਂਕ ਦੀ ਪ੍ਰੋਗਰਾਮ ਲੀਡਰ ਭਾਵਨਾ ਭਾਟੀਆ ਅਤੇ ਸੀਨੀਅਰ ਅਰਥ ਸ਼ਾਸਤਰੀ ਧਰੁਵ ਸ਼ਰਮਾ ਸ਼ਾਮਲ ਸਨ।
Punjab Bani 14 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ -ਪੀ.ਡੀ.ਏ. ਨੂੰ ਰਿਹਾਇਸ਼ੀ ਕਲੋਨੀਆਂ ਦੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ -ਚੋਣ ਜਾਬਤੇ ਕਰਕੇ ਰੁਕੇ ਕੰਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਤੇਜੀ ਨਾਲ ਕੀਤਾ ਜਾਵੇਗਾ ਮੁਕੰਮਲ-ਡਾ. ਬਲਬੀਰ ਸਿੰਘ ਪਟਿਆਲਾ, 14 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਅਧਿਕਾਰੀਆਂ ਨੂੰ ਅਰਬਨ ਅਸਟੇਟ ਦੀਆਂ ਕਲੋਨੀਆਂ ਤੇ ਓਮੈਕਸ ਸਿਟੀ ਵਿਖੇ ਸਾਰੇ ਵਿਕਾਸ ਕਾਰਜ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਕਰਕੇ ਰੁਕੇ ਸਾਰੇ ਕੰਮ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਹੁਣ ਤੇਜੀ ਨਾਲ ਨਿਪਟਾਏ ਜਾਣੇ ਯਕੀਨੀ ਬਣਾਏ ਜਾਣ। ਸਿਹਤ ਮੰਤਰੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ ਅਧੀਨ ਆਉਂਦੀਆਂ ਪਟਿਆਲਾ ਦੇ ਅਰਬਨ ਅਸਟੇਟ ਦੇ ਸਾਰੇ ਫ਼ੇਜਾਂ ਤੇ ਓਮੈਕਸ ਦੀਆਂ 22 ਦੇ ਕਰੀਬ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਅਰਬਨ ਅਸਟੇਟ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਇਸ ਵਾਰ ਕੋਈ ਢਿਲਮੱਠ ਨਾ ਵਰਤੀ ਜਾਵੇ। ਉਨ੍ਹਾਂ ਨੇ ਸਾਰੀਆਂ ਹੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਠਰ੍ਹੰਮੇ ਨਾਲ ਸੁਣਦਿਆਂ ਇਕੱਲੀ-ਇਕੱਲੀ ਗੱਲ ਦਾ ਨੋਟਿਸ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਤੁਰੰਤ ਹੱਲ ਲਈ ਯੋਗ ਆਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਵੱਲੋਂ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਨਾਗਰਿਕ ਨੂੰ ਬਿਨ੍ਹਾਂ ਵਜ੍ਹਾ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਬੈਠਕ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਠੋਸ ਪ੍ਰਬੰਧਾਂ ਤੋਂ ਇਲਾਵਾ ਸੜਕਾਂ, ਫੁਟਪਾਥਾਂ, ਪਾਰਕਾਂ, ਸਟਰੀਟ ਲਾਇਟਾਂ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸੀਵਰੇਜ, ਬਿਜਲੀ, ਸਫ਼ਾਈ ਆਦਿ ਸਮੇਤ ਸਥਾਨਕ ਵਸਨੀਕਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਉਪਰ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਹਦਾਇਤ ਕੀਤੀ। ਬੈਠਕ ਦੌਰਾਨ ਕਰਨਲ ਜੇ.ਵੀ ਸਿੰਘ, ਪੀ.ਡੀ.ਏ. ਦੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਸੰਧੂ, ਪਰਮਿੰਦਰ ਸਿੰਘ ਔਲਖ, ਡਰੇਨੇਜ ਦੇ ਐਕਸੀਐਨ ਰਾਜਿੰਦਰ ਘਈ, ਨਗਰ ਨਿਗਮ ਦੇ ਸਕੱਤਰ ਸੁਨੀਲ ਮਹਿਤਾ, ਪੀ.ਡੀ.ਏ. ਦੇ ਐਸ.ਡੀ.ਓਜ ਗੁਣਪ੍ਰੀਤ ਬਿੰਦਰਾ, ਮੁਨੀਸ਼ ਮਹਿਤਾ, ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ ਤੇ ਪ੍ਰਿਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਡਾ. ਭੀਮਇੰਦਰ ਸਿੰਘ, ਉਜਾਗਰ ਸਿੰਘ, ਅਮਰਜੀਤ ਸਿੰਘ ਵੜੈਚ, ਰਜਿੰਦਰ ਸਿੰਘ ਥਿੰਦ ਤੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Punjab Bani 14 June,2024
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ - ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ - ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ - ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ - ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ ਚੰਡੀਗੜ੍ਹ, 14 ਜੂਨ: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਫੀਲਡ ਅਫਸਰਾਂ (ਪਟਵਾਰੀ/ਕਾਨੂੰਨਗੋ/ਨਾਇਬ ਤਹਿਸੀਲਦਾਰ/ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਜਨਤਾ ਦੀ ਸੁਵਿਧਾ ਲਈ ਰੋਜ਼ਾਨਾ ਇਕ ਨਿਸ਼ਚਿਤ ਸਮੇਂ ਉੱਤੇ ਆਪਣੇ ਦਫਤਰ ਵਿਚ ਬੈਠਣ ਅਤੇ ਇਸ ਦੀ ਜਾਣਕਾਰੀ ਸਾਰੇ ਦਫਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਬਤ ਜਲਦ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਾਲ 6 ਜਨਵਰੀ ਅਤੇ 15 ਜਨਵਰੀ ਨੂੰ ਪੈਂਡਿੰਗ ਪਏ ਇੰਤਕਾਲਾਂ ਦੇ ਮਾਮਲੇ ਨਿਪਟਾਉਣ ਲਈ ਲਗਾਏ ਵਿਸ਼ੇਸ਼ ਕੈਂਪਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਤੋਂ ਪੰਜਾਬ ਵਿਚ ਜਨ ਲੋਕ ਅਦਾਲਤਾਂ ਸ਼ੁਰੂ ਕਰਨ ਲਈ ਕਿਹਾ ਹੈ। ਜਿੰਪਾ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਲੋਕ ਅਦਾਲਤਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਸੁਣਨਗੇ ਅਤੇ ਮੌਕੇ ਉੱਤੇ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੈਂਡਿੰਗ ਇੰਤਕਾਲਾਂ ਨੂੰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਨਿਪਟਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਲਗਾਏ ਦੋ ਕੈਂਪਾਂ ਵਿਚ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਸਨ। ਮੀਟਿੰਗ ਦੌਰਾਨ ਮਾਲ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ 8184900002 ਅਤੇ 9464100168 (ਐਨ.ਆਰ.ਆਈਜ਼ ਲਈ) ‘ਤੇ ਪ੍ਰਾਪਤ ਸ਼ਿਕਾਇਤਾਂ ਬਾਬਤ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 13 ਜੂਨ, 2024 ਤੱਕ ਦੋਵਾਂ ਨੰਬਰਾਂ ਉੱਤੇ 4387 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 3064 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜਿੰਪਾ ਨੇ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੋਈ ਵੀ ਢਿੱਲ ਜਾਂ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਹਰ ਹਫਤੇ ਇਸ ਬਾਰੇ ਸਮੀਖਿਆ ਕਰਿਆ ਕਰਨਗੇ। ਇਸ ਤੋਂ ਇਲਾਵਾ ਜਿੰਪਾ ਨੇ ਵੱਖ-ਵੱਖ ਤਹਿਸੀਲਾਂ/ਸਬ ਤਹਿਸੀਲਾਂ ਅਤੇ ਐਸ.ਡੀ.ਐਮ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਲਈ ਜਾਰੀ ਕੀਤੇ ਫੰਡਾਂ ਬਾਬਤ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਇਨ੍ਹਾਂ ਇਮਾਰਤਾਂ ਨੂੰ ਉੱਚ ਦਰਜੇ ਦੀਆਂ ਬਣਾਇਆ ਜਾਵੇ ਜਿੱਥੇ ਆਉਣ ਵਾਲੇ ਲੋਕਾਂ ਨੂੰ ਸਭ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਵਿਕਾਸ ਕੰਮਾਂ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾਂ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਦੇ ਹੋਰ ਵੀ ਕਈ ਕੰਮਾਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨ੍ਹਾ, ਸਕੱਤਰ ਅਲਕਨੰਦਾ ਦਿਆਲ ਤੇ ਅਰਸ਼ਦੀਪ ਸਿੰਘ ਥਿੰਦ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Punjab Bani 14 June,2024
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਬੂਟੇ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ -ਜ਼ਿਲ੍ਹੇ ਦੀਆਂ 400 ਪੰਚਾਇਤਾਂ 'ਚ ਇੱਕ ਕਨਾਲ ਜਮੀਨ 'ਚ ਬੂਟੇ ਲਗਾਏ ਜਾਣਗੇ -ਜ਼ਿਲ੍ਹੇ ਦਾ ਹਰੇਕ ਵਿਦਿਆਰਥੀ ਸ਼ੁੱਧ ਵਾਤਾਵਰਣ ਲਈ ਇੱਕ ਬੂਟਾ ਲਗਾਏ ਤੇ ਬੂਟੇ ਦੀ ਸਾਂਭ ਸੰਭਾਲ ਕਰੇ : ਡਿਪਟੀ ਕਮਿਸ਼ਨਰ -ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ ਪਟਿਆਲਾ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਬਰਸਾਤੀ ਸੀਜ਼ਨ ਦੌਰਾਨ 11 ਲੱਖ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੌਨਸੂਨ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਘੱਟੋ ਘੱਟ 400 ਪੰਚਾਇਤਾਂ ਵਿੱਚ 1 ਕਨਾਲ ਪ੍ਰਤੀ ਪੰਚਾਇਤ ਦੇ ਹਿਸਾਬ ਨਾਲ ਬੂਟੇ ਲਗਵਾਏ ਜਾਣਗੇ। ਜਦਕਿ ਸਿੱਖਿਆ ਵਿਭਾਗ ਵੱਲੋਂ ਹਰੇਕ ਵਿਦਿਆਰਥੀ ਨੂੰ ਇੱਕ ਬੂਟਾ ਲਗਾਉਣ ਦੇ ਉਸ ਦੀ ਸਾਂਭ ਸੰਭਾਲ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਜ਼ਿਲ੍ਹੇ 'ਚ 73 ਹਜ਼ਾਰ ਤੋਂ ਵੱਧ ਟਿਊਬਵੈੱਲਾਂ 'ਤੇ ਤਿੰਨ ਤਿੰਨ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਬੂਟੇ ਲਗਾਉਣ ਲਈ 60 ਰੁਪਏ ਪ੍ਰਤੀ ਬੂਟਾ ਦੇ ਹਿਸਾਬ ਨਾਲ ਦਿੱਤੀ ਜਾਦੀ ਰਾਸ਼ੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਈ ਹਰਿਆਲੀ ਐਪ ਰਾਹੀਂ ਮੁਫ਼ਤ ਦਿੱਤੇ ਜਾਂਦੇ ਬੂਟਿਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੂਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ। ਮੀਟਿੰਗ 'ਚ ਵਣਪਾਲ ਸਾਊਥ ਸਰਕਲ ਅਜੀਤ ਕੁਲਕਰਨੀ, ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਵਣ ਮੰਡਲ ਅਫ਼ਸਰ ਰਾਕੇਸ਼ ਗੁਲਹਾਟੀ, ਐਚ.ਪੀ.ਐਸ. ਲਾਂਬਾ ਸਮੇਤ ਸਮੂਹ ਵਣ ਰੇਂਜ ਅਫ਼ਸਰ ਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ -ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ -ਡਰੇਨੇਜ਼ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਹਦਾਇਤ ਪਟਿਆਲਾ, 14 ਜੂਨ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਡਰੇਨੇਜ਼ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਅਧੀਨ ਚੱਲ ਰਹੇ ਸਾਰੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹ ਆਏ ਸਨ, ਉਨ੍ਹਾਂ ਖੇਤਰਾਂ 'ਚ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇ। ਉਨ੍ਹਾਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਤ ਹਰੇਕ ਸਬ ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਸ਼ੀਟ ਫਲੋਅ ਰੋਕਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ, ਇਸ ਸਬੰਧੀ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ ਕਿ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਪਾਉਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕਰਨ ਲਈ ਕਿਹਾ ਜਿਸ ਵਿੱਚ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਦਾ ਪੂਰਾ ਵੇਰਵਾ ਹੋਵੇ ਤਾਂ ਜੋ ਲੋੜ ਪੈਣ 'ਤੇ ਸੈਕਟਰ ਪਲਾਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ 'ਤੇ ਕੰਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ। ਮੀਟਿੰਗ 'ਚ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਐਸ.ਪੀ. ਹਰਵੰਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 June,2024
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੂੰ ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ 70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਜਨਰਲ ਵਰਗ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਨੂੰ 70 ਫੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
Punjab Bani 14 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ -ਅਧਿਕਾਰੀਆਂ ਨੂੰ ਤਿੰਨ ਹਫ਼ਤੇ 'ਚ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਹੋਰ ਤੇਜ ਹੋਣਗੇ ਪਟਿਆਲਾ, 13 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਤੇ ਸਥਾਨਕ ਵਸਨੀਕਾਂ ਦੇ ਨੁਮਾਇੰਦਿਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਪਟਿਆਲਾ ਦਿਹਾਤੀ ਹਲਕੇ 'ਚ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ, ਵਿਕਾਸ ਕਾਰਜਾਂ ਤੇ ਸਥਾਨਕ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਜਾਇਜ਼ਾ ਲਿਆ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਹੋਰ ਅਧਿਕਾਰੀਆਂ ਸਮੇਤ ਹਲਕੇ ਦੇ ਪਤਵੰਤੇ ਵੀ ਵੱਡੀ ਗਿਣਤੀ 'ਚ ਮੌਜੂਦ ਰਹੇ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਬਾਰੇ ਉਹ ਖ਼ੁਦ ਹਰ ਹਫ਼ਤੇ ਅਧਿਕਾਰੀਆਂ ਤੋਂ ਜਾਣਕਾਰੀ ਲੈਕੇ ਲਗਾਤਾਰ ਜਾਇਜ਼ਾ ਲੈ ਰਹੇ ਹਨ ਇਸ ਬਾਰੇ ਆਪਣੇ ਲੋਕਾਂ ਨੂੰ ਵੀ ਅਪਡੇਟ ਕਰਨਗੇ। ਮੀਟਿੰਗ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਵਾਉਣ ਲਈ ਦ੍ਰਿੜ ਸੰਕਲਪ ਹੈ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਜੰਗੀ ਪੱਧਰ 'ਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਇਸ ਦੌਰਾਂਨ ਪੁੱਜੇ ਸਥਾਨਕ ਨੁਮਾਇੰਦਿਆਂ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੰਘੇ ਵਰ੍ਹੇ ਆਏ ਹੜ੍ਹਾਂ ਕਰਕੇ ਪਟਿਆਲਾ ਤੇ ਨੇੜਲੇ ਇਲਾਕਿਆਂ ਵਿੱਚ ਕਾਫ਼ੀ ਨੁਕਸਾਨ ਹੋਇਆ ਸੀ, ਇਸ ਲਈ ਵੱਡੀ ਨਦੀ ਦੇ ਬੰਨ੍ਹ (ਖਾਸ ਕਰਕੇ ਚੜ੍ਹਦੇ ਪਾਸੇ ਵਾਲੇ ਕਿਨਾਰੇ) ਅਗਲੇ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਮਜ਼ਬੂਤ ਕੀਤੇ ਜਾਣ। ਉਨ੍ਹਾਂ ਨੇ ਪਿੰਡਾਂ ਵਿੱਚ ਜਿਥੇ ਕਿਤੇ ਡਰੇਨਾਂ ਤੇ ਸਾਇਫਨਾਂ ਦੀ ਸਫਾਈ ਦੀ ਲੋੜ ਹੈ ਬਾਰੇ ਵੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਰੇਨਾਂ ਨੂੰ ਹੋਰ ਡੂੰਘਾ ਕੀਤਾ ਜਾਵੇ ਤੇ ਇਨ੍ਹਾਂ ਦੁਆਲਿਉਂ ਨਾਜਾਇਜ਼ ਕਬਜ਼ੇ ਛੁਡਵਾ ਕੇ ਦਰਖ਼ਤ ਲਗਾਏ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਲਿਜਾਣ ਦੀ ਸਮਰੱਥਾ ਵਧਾਈ ਜਾਣ ਸਮੇਤ ਘੱਟ ਸਮੇਂ 'ਚ ਹੰਗਾਮੀ ਹਾਲਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਤੇ ਲੰਬੇ ਸਮੇਂ ਦੇ ਹੱਲ ਕੱਢਣ ਵੱਲ ਤਵੱਜੋ ਦਿੱਤੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਕੰਮਾਂ ਵਿੱਚ ਜਾਣ ਬੁੱਝਕੇ ਦੇਰੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡ ਲੌਟ, ਨੰਦਪੁਰ ਕੇਸ਼ੋ, ਸਿੰਬੜੋ, ਬਾਰਨ ਤੇ ਹੋਰ ਪਿੰਡਾਂ 'ਚ ਛੱਪੜਾਂ ਦੇ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਕਈ ਕਲੋਨੀਆਂ, ਫੈਕਟਰੀ ਏਰੀਆ, ਰਾਮ ਬਾਗ ਆਦਿ ਵਿੱਚ ਪਾਣੀ ਦੀ ਨਿਕਾਸੀ, ਪੀਣ ਵਾਲੇ ਦੀ ਸਮੱਸਿਆ ਸਮੇਤ ਅਵਾਰਾ ਕੁੱਤਿਆਂ ਦੀਆਂ ਸਾਹਮਣੇ ਆਈਆਂ ਸ਼ਿਕਾਇਤਾਂ ਬਾਬਤ ਸਿਹਤ ਮੰਤਰੀ ਨੇ ਨਗਰ ਨਿਗਮ ਨੂੰ ਲੋੜੀਂਦੇ ਕਦਮ ਤੁਰੰਤ ਉਠਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਫੂਲਕੀਆਂ ਇਨਕਲੇਵ-ਪੁਲਿਸ ਲਾਈਨ ਸਮੇਤ ਫੈਕਟਰੀ ਏਰੀਆ, ਮਨਜੀਤ ਨਗਰ ਤੇ ਡੀ.ਐਲ.ਐਫ਼ ਕਲੋਨੀ ਵਿਖੇ ਬਰਸਾਤ ਦੇ ਖੜ੍ਹੇ ਹੁੰਦੇ ਪਾਣੀ ਦੀ ਸਮੱਸਿਆ ਦਾ ਵੀ ਸਥਾਈ ਹੱਲ ਕਰਨ ਲਈ ਸਟਰੌਮ ਵਾਟਰ ਚੈਨਲ ਪਾਉਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੁਲਕੀਆਂ ਇਨਕਲੇਵ ਤੋਂ ਅਨੰਦ ਨਗਰ-ਰਣਜੀਤ ਨਗਰ ਤੱਕ ਪਈ ਪਾਈਪ ਕਰਕੇ ਖਰਾਬ ਹੋਈ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਇਸੇ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਸਮੇਤ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਕ ਮੌਕੇ ਏ.ਡੀ.ਸੀ. (ਜ) ਕੰਚਨ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਡਾ. ਭੀਮਇੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੂਬਾ ਆਗੂ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਲਾਲ ਸਿੰਘ, ਮਨਦੀਪ ਸਿੰਘ ਵਿਰਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 13 June,2024
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ । ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ। ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ । ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸਮੇਂ ਸਮੇਂ ਉਤੇ ਨਮੂਨੇ ਲੈ ਕੇ ਕਿਸਾਨਾਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਖੇਤੀਬਾੜੀ ਸਮੱਗਰੀਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਹਨਾਂ ਸਮੱਗਰੀਆਂ ਦੀ ਗੁਣਵੱਤਾ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ । ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਫੈਰੋਮੋਨ ਟਰੈਪ ਦੀ ਖਰੀਦ ਲਈ ਲਗਭਗ 2 ਕਰੋੜ ਰੁਪਏ ਰੱਖੇ ਗਏ ਹਨ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ (ਅੰਕੜਾ) ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਈ ਐਂਡ ਟੀ) ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 12 June,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 12 ਜੂਨ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇੰਤਕਾਲ ਦੇ ਬਕਾਇਆ ਮਾਮਲਿਆਂ, ਕੋਰਟ ਕੇਸਾਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਰਾ ਮਾਲ ਅਫ਼ਸਰ ਬਾਦਲ ਦੀਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 12 June,2024

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ
ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ।
Punjab Bani 11 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ -ਕਿਹਾ, ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਵਚਨਬੱਧ -ਆਗਾਮੀ ਮਾਨਸੂਨ ਸੀਜ਼ਨ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਸ਼ੌਕਤ ਅਹਿਮਦ ਪਰੇ ਪਟਿਆਲਾ, 11 ਜੂਨ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ, ਟਾਂਗਰੀ ਤੇ ਮਾਰਕੰਡਾ ਦਰਿਆਵਾਂ ਸਮੇਤ ਪੱਚੀ ਦਰਾ, ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਰਾਲਾ ਹੈਡ ਸਮੇਤ ਰਸੌਲੀ, ਸਾਗਰਾ, ਅਰਨੇਟੂ ਵਿਖੇ ਘੱਗਰ ਦਾ ਜਾਇਜ਼ਾ ਲਿਆ। ਦੇਵੀਗੜ੍ਹ ਨੇੜੇ ਟਾਂਗਰੀ ਤੇ ਦੂਧਨ ਗੁੱਜਰਾਂ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੌਕੇ 'ਤੇ ਜਾ ਕੇ ਦੇਖਣ ਸਮੇਤ ਉਨ੍ਹਾਂ ਨੇ ਸਰਾਲਾ ਸਾਇਫ਼ਨ, ਖ਼ਰਾਜਪੁਰਾ, ਰਾਜਪੁਰਾ ਸਮੇਤ ਵੱਡੀ ਨਦੀ ਤੇ ਛੋਟੀ ਨਦੀ ਦਾ ਜਾਇਜ਼ਾ ਲੈਣ ਲਈ ਦੌਲਤ ਪੁਰ, ਵੱਡੀ ਨਦੀ 'ਤੇ ਰੇਲਵੇ ਪੁਲ ਤੇ ਰਾਜਪੁਰਾ ਰੋਡ ਪੁਲ ਦਾ ਵੀ ਦੌਰਾ ਕੀਤਾ। ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਇਸ ਵਾਰ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਅਗੇਤੇ ਮੁਕੰਮਲ ਕੀਤੇ ਜਾ ਰਹੇ ਹਨ, ਇਸ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ ਉਨ੍ਹਾਂ ਨੇ ਘੱਗਰ ਤੇ ਹੋਰਨਾਂ ਦਰਿਆਵਾਂ ਦੀਆਂ ਨਾਜ਼ੁਕ ਥਾਵਾਂ ਦਾ ਖ਼ੁਦ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਆਗਾਮੀ ਮਾਨਸੂਨ ਸੀਜ਼ਨ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਸੌਲੀ ਤੇ ਅਰਨੇਟੂ ਵਿਖੇ ਜਿੱਥੇ ਪਿਛਲੇ ਸਾਲ ਬੰਨ੍ਹ ਟੁੱਟੇ ਸਨ, ਦਾ ਵੀ ਜਾਇਜ਼ਾ ਲੈ ਕੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਨੇਟੂ ਵਿਖੇ ਸੜਕ ਦੀ ਲੋੜੀਂਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਕੀਤੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਏ.ਸੀ. ਥੈਲਿਆਂ ਦਾ ਸਟਾਕ ਜਮ੍ਹਾਂ ਕਰਨ ਸਮੇਤ ਮਗਨਰੇਗਾ ਤੇ ਜਲ ਸਰੋਤ ਵਿਭਾਗ ਵੱਲੋਂ ਲੋਂੜੀਦੇ ਬਚਾਅ ਕਾਰਜ ਪਹਿਲਾਂ ਹੀ ਅਰੰਭੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਆਉਣ ਵਾਲੀਆਂ ਰੁਕਾਵਟਾਂ, ਜੋਕਿ ਪਿਛਲੇ ਸਾਲ ਪਛਾਣੀਆਂ ਗਈਆਂ ਸਨ, ਨੂੰ ਵੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਡਰੇਨਾਂ ਦੀ ਸਫ਼ਾਈ ਤੇ ਹੋਰ ਪ੍ਰਬੰਧ ਵੀ ਪੁਖ਼ਤਾ ਕੀਤੇ ਜਾ ਰਹੇ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜਲ ਸਰੋਤ ਵਿਭਾਗ ਦੇ ਐਕਸੀਐਨ ਰਾਜਿੰਦਰ ਘਈ, ਐਸ.ਡੀ.ਓ. ਨਿਸ਼ਾਤ ਗਰਗ, ਵਰੁਣ ਗਰਗ ਤੇ ਰਾਘਵ ਗਰਗ ਸਮੇਤ ਸਬੰਧਤ ਇਲਾਕਿਆਂ ਦੇ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 June,2024
ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ
ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ ਸਮੂਹ ਵਿਭਾਗਾਂ ਨੂੰ ਖਾਲੀ ਥਾਵਾਂ ਦੀ ਚੋਣ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਆ ਬੂਟੇ ਲਗਾਉਣ ਤੇ ਸਹੀ ਸਾਂਭ ਸੰਭਾਲ ਕਰਨ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸੰਗਰੂਰ, 11 ਜੂਨ () : ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ । ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ ।
Punjab Bani 11 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ -ਕਿਹਾ, ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਵਚਨਬੱਧ -ਆਗਾਮੀ ਮਾਨਸੂਨ ਸੀਜ਼ਨ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਸ਼ੌਕਤ ਅਹਿਮਦ ਪਰੇ ਪਟਿਆਲਾ, 11 ਜੂਨ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ, ਟਾਂਗਰੀ ਤੇ ਮਾਰਕੰਡਾ ਦਰਿਆਵਾਂ ਸਮੇਤ ਪੱਚੀ ਦਰਾ, ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਰਾਲਾ ਹੈਡ ਸਮੇਤ ਰਸੌਲੀ, ਸਾਗਰਾ, ਅਰਨੇਟੂ ਵਿਖੇ ਘੱਗਰ ਦਾ ਜਾਇਜ਼ਾ ਲਿਆ। ਦੇਵੀਗੜ੍ਹ ਨੇੜੇ ਟਾਂਗਰੀ ਤੇ ਦੂਧਨ ਗੁੱਜਰਾਂ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੌਕੇ 'ਤੇ ਜਾ ਕੇ ਦੇਖਣ ਸਮੇਤ ਉਨ੍ਹਾਂ ਨੇ ਸਰਾਲਾ ਸਾਇਫ਼ਨ, ਖ਼ਰਾਜਪੁਰਾ, ਰਾਜਪੁਰਾ ਸਮੇਤ ਵੱਡੀ ਨਦੀ ਤੇ ਛੋਟੀ ਨਦੀ ਦਾ ਜਾਇਜ਼ਾ ਲੈਣ ਲਈ ਦੌਲਤ ਪੁਰ, ਵੱਡੀ ਨਦੀ 'ਤੇ ਰੇਲਵੇ ਪੁਲ ਤੇ ਰਾਜਪੁਰਾ ਰੋਡ ਪੁਲ ਦਾ ਵੀ ਦੌਰਾ ਕੀਤਾ। ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਇਸ ਵਾਰ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਅਗੇਤੇ ਮੁਕੰਮਲ ਕੀਤੇ ਜਾ ਰਹੇ ਹਨ, ਇਸ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ ਉਨ੍ਹਾਂ ਨੇ ਘੱਗਰ ਤੇ ਹੋਰਨਾਂ ਦਰਿਆਵਾਂ ਦੀਆਂ ਨਾਜ਼ੁਕ ਥਾਵਾਂ ਦਾ ਖ਼ੁਦ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਆਗਾਮੀ ਮਾਨਸੂਨ ਸੀਜ਼ਨ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਸੌਲੀ ਤੇ ਅਰਨੇਟੂ ਵਿਖੇ ਜਿੱਥੇ ਪਿਛਲੇ ਸਾਲ ਬੰਨ੍ਹ ਟੁੱਟੇ ਸਨ, ਦਾ ਵੀ ਜਾਇਜ਼ਾ ਲੈ ਕੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਨੇਟੂ ਵਿਖੇ ਸੜਕ ਦੀ ਲੋੜੀਂਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਕੀਤੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਏ.ਸੀ. ਥੈਲਿਆਂ ਦਾ ਸਟਾਕ ਜਮ੍ਹਾਂ ਕਰਨ ਸਮੇਤ ਮਗਨਰੇਗਾ ਤੇ ਜਲ ਸਰੋਤ ਵਿਭਾਗ ਵੱਲੋਂ ਲੋਂੜੀਦੇ ਬਚਾਅ ਕਾਰਜ ਪਹਿਲਾਂ ਹੀ ਅਰੰਭੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਆਉਣ ਵਾਲੀਆਂ ਰੁਕਾਵਟਾਂ, ਜੋਕਿ ਪਿਛਲੇ ਸਾਲ ਪਛਾਣੀਆਂ ਗਈਆਂ ਸਨ, ਨੂੰ ਵੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਡਰੇਨਾਂ ਦੀ ਸਫ਼ਾਈ ਤੇ ਹੋਰ ਪ੍ਰਬੰਧ ਵੀ ਪੁਖ਼ਤਾ ਕੀਤੇ ਜਾ ਰਹੇ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜਲ ਸਰੋਤ ਵਿਭਾਗ ਦੇ ਐਕਸੀਐਨ ਰਾਜਿੰਦਰ ਘਈ, ਐਸ.ਡੀ.ਓ. ਨਿਸ਼ਾਤ ਗਰਗ, ਵਰੁਣ ਗਰਗ ਤੇ ਰਾਘਵ ਗਰਗ ਸਮੇਤ ਸਬੰਧਤ ਇਲਾਕਿਆਂ ਦੇ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 June,2024
ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ * ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈਃ ਮੁੱਖ ਮੰਤਰੀ * 'ਆਪ' ਦੀ ਕਾਰਗੁਜ਼ਾਰੀ ਨੂੰ ਪਿਛਲੀਆਂ ਚੋਣਾਂ ਨਾਲੋਂ ਬਿਹਤਰ ਦੱਸਿਆ * ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ * ਜਲੰਧਰ (ਪੱਛਮੀ) ਜ਼ਿਮਨੀ ਚੋਣ ਲਈ 'ਆਪ' ਪੂਰੀ ਤਰ੍ਹਾਂ ਤਿਆਰ * ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਨਿੰਦਾ * ਐਨ.ਡੀ.ਏ. ਸਰਕਾਰ ਪਿਛਲੀਆਂ ਮੋਦੀ ਸਰਕਾਰਾਂ ਨਾਲੋਂ ਵੱਧ ਜਮਹੂਰੀ ਸਾਬਤ ਹੋਵੇਗੀ * ਅਮਿਤ ਸ਼ਾਹ ਨੂੰ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀ ਚਿੰਤਾ ਕਰਨ ਦੀ ਬਜਾਏ ਆਪਣਾ ਪੁਰਾਣਾ ਮੰਤਰਾਲਾ ਬਰਕਰਾਰ ਰੱਖਣ ਦੀ ਚਿੰਤਾ ਕਰਨੀ ਚਾਹੀਦੀ ਹੈ * ਸੂਬੇ ਦੇ ਬਕਾਇਆ ਫੰਡ ਕੇਂਦਰ ਸਰਕਾਰ ਕੋਲ ਜਾਰੀ ਕਰਵਾਏ ਬਿੱਟੂ ਐਸ.ਏ.ਐਸ. ਨਗਰ (ਮੁਹਾਲੀ), 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ਵਿੱਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਦਾ ਵੋਟ ਫੀਸਦ ਘਟਿਆ ਹੈ ਅਤੇ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੰਮਕਾਜ ਵਿੱਚ ਕੋਈ ਕਮੀਆਂ ਹਨ ਤਾਂ ਪਾਰਟੀ ਉਨ੍ਹਾਂ ਦਾ ਨਿਸ਼ਚਿਤ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਬਹੁਤ ਲੰਮਾ ਹੋਣ ਕਾਰਨ ਸੂਬੇ ਦੇ ਵਿਕਾਸ ਵਿਚ ਰੁਕਾਵਟ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੇ ਨੇਕ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਪੂਰੀ ਤਾਕਤ ਨਾਲ ਲੜੇਗੀ ਅਤੇ ਵਿਧਾਇਕ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਇਸ ਸੀਟ 'ਤੇ ਜਿੱਤ ਦਰਜ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਭਾਰੀ ਬਿਆਨਬਾਜ਼ੀ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨ.ਡੀ.ਏ. ਸਰਕਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਰੂਪ ਵਿੱਚ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤਾ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਚਲਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੇਸ਼ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ ਕਿਉਂਕਿ ਭਾਜਪਾ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਅਸਫ਼ਲ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਅਗਨੀਵੀਰ ਦੀ ਲੋਕ ਵਿਰੋਧੀ ਸਕੀਮ ਨੂੰ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗਣ ਬਾਰੇ ਪੁੱਛੇ ਜਾਣ 'ਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਹ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਨਵੀਂ ਸਰਕਾਰ 'ਚ ਆਪਣਾ ਵਿਭਾਗ ਬਰਕਰਾਰ ਰੱਖਣ 'ਤੇ ਧਿਆਨ ਦੇਣਾ ਚਾਹੀਦਾ ਹੈ।
Punjab Bani 10 June,2024
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ ਨਵੀਂ ਦਿੱਲੀ, 9 ਜੂਨ ਕਾਂਗਰਸ ’ਤੇ ਤਿੱਖਾ ਹਮਲਾ ਬੋਲਦਿਆਂ ਜਨਤਾ ਦਲ (ਸੈਕੁਲਰ) ਦੇ ਮੁਖੀ ਐੱਚਡੀ ਦੇਵਗੌੜਾ ਨੇ ਅੱਜ ਵਿਰੋਧੀ ਧਿਰ ਉੱਤੇ ਉਸ ਦੇ ‘ਹੰਕਾਰੀ ਤੇ ਨਾਂਹ ਪੱਖੀ ਰਵੱਈਏ’ ਨੂੰ ਲੈ ਕੇ ਨਿਸ਼ਾਨਾ ਸੇਧਿਆ। ਉਨ੍ਹਾਂ ਆਪਣੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਨੂੰ ਪੂਰਾ ਸਮਰਥਨ ਦਿੱਤਾ।ਦੇਵਗੌੜਾ ਨੇ ਜੇਡੀ (ਐੱਸ) ਨੂੰ ਕੈਬਨਿਟ ਵਿੱਚ ਥਾਂ ਦੇਣ ਦੀ ਪੇਸ਼ਕਸ਼ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਮੰਤਰੀ ਵੱਲੋਂ ਗੱਠਜੋੜ ਨਾਲ ਮਿਲ ਕੇ ‘ਪੂਰੀ ਦ੍ਰਿੜ੍ਹਤਾ’ ਨਾਲ ਕੰਮ ਕੀਤਾ ਜਾਵੇਗਾ।
Punjab Bani 09 June,2024
ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ
ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ ਸ੍ਰੀਨਗਰ, 9 ਜੂਨ ਕਾਂਗਰਸ ਆਗੂ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਆਪਣੇ ਤੀਸਰੇ ਕਾਰਜਕਾਲ ਦੌਰਾਨ ਇੱਕ ‘ਕਮਜ਼ੋਰ ਪ੍ਰਧਾਨ ਮੰਤਰੀ’ ਸਾਬਤ ਹੋਣਗੇ ਕਿਉਂਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੇ ਦਮ ’ਤੇ ਬਹੁਮਤ ਨਹੀਂ ਮਿਲਿਆ। ਲਾਂਬਾ ਇੱਥੇ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰ ਰਹੀ ਸੀ। ਉਨ੍ਹਾਂ ਕਿਹਾ, ‘‘ਇੱਕ ਕਮਜ਼ੋਰ ਪ੍ਰਧਾਨ ਮੰਤਰੀ ਹਲਫ਼ ਲੈ ਰਿਹਾ ਹੈ, ਇਸ ਪ੍ਰਧਾਨ ਮੰਤਰੀ ਕੋਲ ਬਹੁਮੱਤ ਨਹੀਂ ਹੈ।
Punjab Bani 09 June,2024
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ ਨਵੀਂ ਦਿੱਲੀ, 9 ਜੂਨ ਅੱਜ ਸ਼ਾਮੀਂ ਰਾਸ਼ਟਰਪਤੀ ਭਵਨ ਵਿਚ ਰੱਖੇ ਹਲਫਦਾਰੀ ਸਮਾਗਮ ਵਿਚ ਕੇਂਦਰੀ ਮੰਤਰੀ ਵਜੋਂ ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਹਲਫ ਲੈਣਗੇ। ਬਿੱਟੂ ਨੂੰ ਕਾਂਗਰਸ ਦੇ ਰਾਜਾ ਵੜਿੰਗ ਨੇ ਹਰਾਇਆ ਸੀ। ਬਿੱਟੂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਧਰ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਮੋਦੀ ਸਰਕਾਰ 3.0 ਵਿਚ ਮੁੜ ਮੰਤਰੀ ਵਜੋਂ ਸਹੁੰ ਚੁੱਕਣਗੇ।
Punjab Bani 09 June,2024
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ, 8 ਜੂਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਐਤਵਾਰ ਨੂੰ ਅਹੁਦੇ ਅਤੇ ਰਾਜ਼ਦਾਰੀ ਦਾ ਹਲਫ਼ ਲੈ ਲਿਆ ਹੈ। ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹਨ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਵੱਖ-ਵੱਖ ਭਾਈਵਾਲਾਂ ਵਾਸਤੇ ਮੰਤਰੀ ਮੰਡਲ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਡੂੰਘੀ ਚਰਚਾ ਚੱਲ ਰਹੀ ਹੈ। ਇਸ ਸਮਾਗਮ ਦੌਰਾਨ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਤੋਂ ਇਲਾਵਾ ਪਾਰਟੀ ਪ੍ਰਧਾਨ ਜੇਪੀ ਨੱਢਾ ਵਰਗੇ ਸੀਨੀਅਰ ਭਾਜਪਾ ਆਗੂ ਤੇ ਹੋਰ ਨੇਤਾ ਸਾਹਿਬਾਨ ਵੀ ਮੌਜੂਦ ਰਹੇ।
Punjab Bani 09 June,2024
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 09 June,2024
'ਜਨਤਕ ਸੇਵਾ ਲਈ ਉਪਲੱਬਧ ਰਹੋ', ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼
'ਜਨਤਕ ਸੇਵਾ ਲਈ ਉਪਲੱਬਧ ਰਹੋ', ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼ - ਡੀਜੀਪੀ ਗੌਰਵ ਯਾਦਵ ਵੱਲੋਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼ - ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸਪੈਸ਼ਲ ਡੀਜੀਪੀਜ਼ /ਐਡੀਸ਼ਨਲ ਡੀਜੀਪੀਜ਼ ਨੂੰ ਨਾਗਰਿਕਾਂ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ: ਡੀਜੀਪੀ ਪੰਜਾਬ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੇਵਾ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ, ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਰਹਿਣ ਵੀ ਦਿਨ ਨਿਰਧਾਰਤ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਸਪੈਸ਼ਲ ਡੀਜੀਪੀ ਭਲਾਈ ਈਸ਼ਵਰ ਸਿੰਘ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸੇ ਤਰ੍ਹਾਂ, ਏਡੀਜੀਪੀ ਸੁਰੱਖਿਆ ਐਸ.ਐਸ. ਸ੍ਰੀਵਾਸਤਵ ਮੰਗਲਵਾਰ ਨੂੰ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਬੁੱਧਵਾਰ ਨੂੰ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ ਵੀਰਵਾਰ ਨੂੰ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। 'ਨਾਗਰਿਕਾਂ ਤੱਕ ਪਹੁੰਚ' ਨੂੰ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਫੋਨ 'ਤੇ ਉਪਲਬਧ ਰਹਿਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸ਼ਾਂਤੀਪੂਰਵਕ ਨਾਲ ਸੁਣਨ ਲਈ ਉਨ੍ਹਾਂ ਨਾਲ ਫੋਨ 'ਤੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ।
Punjab Bani 09 June,2024
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 08 June,2024
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀਆਂ ਨੂੰ ਮਿਲ ਰਿਹਾ ਰਾਸ਼ਨ ਚੰਡੀਗੜ੍ਹ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।
Punjab Bani 08 June,2024
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ ਚੰਡੀਗੜ੍ਹ, 8 ਜੂਨ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।
Punjab Bani 08 June,2024
ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ
ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ-ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕੀਤੀ ਜਾਵੇ ਕੁਲਵਿੰਦਰ ਕੌਰ ਅਤੇ ਉਸ ਦੇ ਪਰਿਵਾਰ ਤੇ ਜਬਰ ਢਾਹੁਣ ਦੀ ਇਜਾਜ਼ਤ ਨਹੀਂ ਦਿਆਂਗੇ ਪਟਿਆਲਾ 7 ਜੂਨ - ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ਤੇ ਸੀ ਆਈ ਐਸ ਐਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਅਤੇ ਕੰਗਣਾ ਰਣੌਤ ਵਿਚਕਾਰ ਹੋਏ ਤਕਰਾਰ ਵਿੱਚ ਜੋ ਵਾਪਰਿਆ ਹੈ ਉਸ ਲਈ ਕੰਗਣਾ ਰਣੌਤ ਨੂੰ ਖੁਦ ਜ਼ਿੰਮੇਵਾਰ ਕਰਾਰ ਦਿੰਦਿਆਂ ਉਸਦੇ ਹਵਾਈ ਅੱਡੇ ਤੇ ਹੰਕਾਰ ਨਾਲ ਭਰੇ ਵਿਵਹਾਰ ਨੂੰ ਘਟੀਆ ਸੰਘੀ ਸਿਆਸਤ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਜੱਥੇਬੰਦੀ ਨੇ ਘਟਨਾਕ੍ਰਮ ਮਗਰੋਂ ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਪੰਜਾਬ ਅਤੇ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਨੂੰ ਉਕਸਾਊ ਅਤੇ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਬਿਆਨਬਾਜ਼ੀ ਕਰਾਰ ਦਿੰਦਿਆਂ ਇਸ ਲਈ ਕੰਗਣਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਨੇ ਸਿਪਾਹੀ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕਰਨੀ ਚਾਹੀਦੀ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਘਟਨਾ ਬਾਰੇ ਜੋ ਜਾਣਕਾਰੀ ਸਾਹਮਣੇ ਆ ਰਹੀ ਹੈ ਉਸ ਅਨੁਸਾਰ ਸਿਪਾਹੀ ਕੁਲਵਿੰਦਰ ਕੌਰ ਨੇ ਆਪਣੀ ਡਿਊਟੀ ਤਹਿਤ ਕੰਗਣਾ ਰਣੌਤ ਨੂੰ ਆਪਣਾ ਮੋਬਾਈਲ ਅਤੇ ਪਰਸ ਵਗੈਰਾ ਸਿਕਿਉਰਟੀ ਚੈੱਕ ਵਾਸਤੇ ਟਰੇਅ ਵਿੱਚ ਰੱਖਣ ਲਈ ਕਿਹਾ ਸੀ ਪਰ ਹੰਕਾਰ ਵਿੱਚ ਗੜੁੱਚ ਕੰਗਣਾ ਵੱਲੋਂ ਕੁਲਵਿੰਦਰ ਕੌਰ ਨਾਲ ਦੁਰਵਿਹਾਰ ਕਰਦੇ ਹੋਏ ਉਸਨੂੰ "ਕੌਰ ਖਾਲਿਸਤਾਨੀ' ਤੱਕ ਕਿਹਾ। ਜਿਸ ਦੇ ਪ੍ਰਤੀਕਰਮ ਵਜੋਂ ਕੁਲਵਿੰਦਰ ਕੌਰ ਨੇ ਹੱਥ ਚੁੱਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੰਗਣਾ ਰਣੌਤ ਵਲੋਂ ਪਹਿਲਾ ਵੀ ਅੰਦੋਲਨਕਾਰੀ ਔਰਤਾਂ ਬਾਰੇ ਵਰਤੀ ਗਈ ਘਟੀਆ ਸ਼ਬਦਾਵਲੀ ਕਰਕੇ ਪੰਜਾਬ ਦੇ ਲੋਕਾਂ ਵਿੱਚ ਉਸ ਪ੍ਰਤੀ ਵਿਆਪਕ ਗੁੱਸਾ ਹੈ। ਦਿੱਲੀ ਮੋਰਚੇ ਵੇਲੇ ਵੀ ਰੋਪੜ ਵਿਖੇ ਉਸਦੀ ਕਾਰ ਘੇਰੇ ਜਾਣ ਤੇ ਉਸਨੇ ਆਪਣੀ ਘਟੀਆ ਸ਼ਬਦਾਵਲੀ ਲਈ ਮਾਫੀ ਮੰਗ ਕੇ ਖਹਿੜਾ ਛੁਡਾਇਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਘਟਨਾ ਮਗਰੋਂ ਕੰਗਣਾ ਵਲੋਂ ਦਿੱਲੀ ਜਾਕੇ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਖਾਲਿਸਤਾਨ ਸਬੰਧੀ ਦਿੱਤਾ ਬਿਆਨ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਭਾਜਪਾ ਅਤੇ ਨਰਿੰਦਰ ਮੋਦੀ ਦੀ ਧਾਰਮਿਕ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਧਰੁਵੀਕਰਨ ਦੀ ਰਾਜਨੀਤੀ ਦਾ ਹਿੱਸਾ ਹੈ। ਇਨ੍ਹਾਂ ਬਿਆਨਾਂ ਦੇ ਅਧਾਰ ਤੇ ਕੰਗਣਾ ਰਣੌਤ ਤੇ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਕੰਗਣਾ ਰਣੌਤ ਦੀ ਜਬਾਨ ਨੂੰ ਲਗਾਮ ਲਗਾਕੇ ਨਫਰਤ ਦੀ ਰਾਜਨੀਤੀ ਕਰਨੀ ਬੰਦ ਕਰੇ। ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਜੱਥੇਬੰਦੀ ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਤੇ ਜਬਰ ਢਾਹਕੇ ਬੇਇਨਸ਼ਾਫੀ ਕਰਨ ਦੀ ਇਜਾਜਤ ਨਹੀ ਦੇਵੇਗੀ।
Punjab Bani 07 June,2024
ਡਾ. ਉੱਭਾ ਰਚਿਤ ਕਾਵਿ ਸੰਗ੍ਰਹਿ 'ਈਕੋ ਆਫ਼ ਦਾ ਸੋਲ' ਕੀਤਾ ਗਿਆ ਲੋਕ ਅਰਪਣ
ਡਾ. ਉੱਭਾ ਰਚਿਤ ਕਾਵਿ ਸੰਗ੍ਰਹਿ 'ਈਕੋ ਆਫ਼ ਦਾ ਸੋਲ' ਕੀਤਾ ਗਿਆ ਲੋਕ ਅਰਪਣ ਪਟਿਆਲਾ : ਸਮਕਾਲੀ ਕਵਿਤਾ ਦੇ ਖੇਤਰ ਵਿੱਚ ਡਾ. ਧਰਮਿੰਦਰ ਸਿੰਘ ਉੱਭਾ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੀ ਸ਼ਾਇਰਾਨਾ ਸ਼ਖਸ਼ੀਅਤ ਹਨ। ਜਿਨ੍ਹਾਂ ਦੀ ਕਵਿਤਾ ਨੇ ਵੀ ਉਨਾਂ ਦੀ ਸ਼ਖਸ਼ੀਅਤ ਵਾਂਗ ਹੀ ਬੂੰਦ ਤੋਂ ਸਾਗਰ ਤੱਕ ਦਾ ਸਫਰ ਤੈਅ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਰੰਗ ਕਰਮੀ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਵੱਲੋਂ ਡਾ. ਧਰਮਿੰਦਰ ਸਿੰਘ ਉੱਭਾ ਦੀਆਂ ਚੋਣਵੀਆਂ ਕਵਿਤਾਵਾਂ ਦੇ ਅੰਗਰੇਜ਼ੀ ਵਿੱਚ ਛਪੇ ਕਾਵਿ-ਸੰਗ੍ਰਹਿ 'ਈਕੋ ਆਫ਼ ਦਾ ਸੋਲ' (ਰੂਹ ਦੀਆਂ ਗੂੰਜਾਂ) ਦੇ ਲੋਕ ਅਰਪਣ ਕਰਨ ਮੌਕੇ ਕੀਤਾ ਗਿਆ। ਵਰਨਣਯੋਗ ਹੈ ਕਿ ਡਾ. ਧਰਮਿੰਦਰ ਸਿੰਘ ਉੱਭਾ ਦੇ ਹੁਣ ਤੱਕ ਪੰਜਾਬੀ ਵਿੱਚ ਸੱਤ ਕਾਵਿ-ਸੰਗ੍ਰਹਿ ਛਪ ਚੁੱਕੇ ਹਨ, ਜਿਨ੍ਹਾਂ ਵਿੱਚੋਂ 101 ਚੋਣਵੀਆਂ ਰਚਨਾਵਾਂ ਨੂੰ ਪ੍ਰੋ. ਜਸਪ੍ਰੀਤ ਕੌਰ ਵੱਲੋਂ ਅੰਗਰੇਜ਼ੀ ਭਾਸ਼ਾ ਵਿੱਚ ਢਾਲਿਆ ਗਿਆ ਹੈ। ਜੋ ਕਿ ਇਸ ਕਾਵਿ ਸੰਗ੍ਰਹਿ ਵਿੱਚ ਛਾਪੀਆਂ ਗਈਆਂ ਹਨ। ਇਹ ਕਾਵਿ-ਸੰਗ੍ਰਹਿ ਡਾ. ਉੱਭਾ ਦੇ ਮੌਲਿਕ ਅਨੁਭਵ ਨੂੰ ਹੀ ਆਪਣੇ ਆਪੇ ਵਿੱਚ ਸਮੋਈ ਬੈਠਾ ਹੈ ਕਿਉਂਕਿ ਡਾ. ਉੱਭਾ ਵੱਲੋਂ ਇਨ੍ਹਾਂ ਕਵਿਤਾਵਾਂ ਦੇ ਅੰਗਰੇਜ਼ੀ ਰੂਪ ਨੂੰ ਵੀ ਆਪਣੀ ਮੌਲਿਕ ਛੁਹ ਨਾਲ ਸ਼ਿੰਗਾਰਿਆ ਗਿਆ ਹੈ। ਅੱਜ ਡਾ. ਧਰਮਿੰਦਰ ਸਿੰਘ ਉੱਭਾ ਦੇ 56ਵੇਂ ਜਨਮ ਦੇ ਵਿਸ਼ੇਸ਼ ਮੌਕੇ ਇਸ ਕਾਵਿ-ਸੰਗ੍ਰਹਿ ਨੂੰ ਲੋਕ ਅਰਪਣ ਕਰਦੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਡਾ. ਉੱਭਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਅਨੁਵਾਦਿਤ ਕਾਵਿ-ਸੰਗ੍ਰਹਿ ਰਾਹੀਂ ਡਾ. ਉੱਭਾ ਦਾ ਕਾਵਿਕ ਅਨੁਭਵ ਪੰਜਾਬੀ ਪਾਠਕਾਂ ਜਾਂ ਸਰੋਤਿਆਂ ਤੋਂ ਪਰਵਾਜ਼ ਕਰਦਾ ਹੋਇਆ ਸਮੁੱਚੇ ਵਿਸ਼ਵ ਨਾਲ ਆਪਣਾ ਰਾਬਤਾ ਕਾਇਮ ਕਰੇਗਾ ਅਤੇ ਵਿਸ਼ਵ ਦਾ ਪਾਠਕ ਵਰਗ ਡਾ. ਉੱਭਾ ਦੀ ਕਾਵਿ ਸੰਵੇਦਨਾ ਦੇ ਰੂ-ਬਾ-ਰੂ ਹੋਵੇਗਾ। ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਡਾ. ਉੱਭਾ ਨੂੰ ਜਿੱਥੇ ਕਾਵਿ ਸੰਗ੍ਰਹਿ ਦੇ ਲੋਕ ਅਰਪਣ ਹੋਣ ਦੀ ਵਧਾਈ ਦਿੱਤੀ ਉੱਥੇ ਨਾਲ ਦੀ ਨਾਲ ਉਨਾਂ ਆਸ ਵੀ ਪ੍ਰਗਟ ਕੀਤੀ ਕਿ ਇਹ ਕਾਵਿ ਸੰਗ੍ਰਹਿ ਵਿਸ਼ਵ ਦੇ ਪਾਠਕ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੇਗਾ। ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਕਾਵਿਕ ਅਨੁਭਵ ਨਾਲ ਸਬੰਧਿਤ ਕੁੱਝ ਤਜ਼ਰਬੇ ਵੀ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਕਵਿਤਾ ਨਾਲ ਮੇਰਾ ਰਿਸ਼ਤਾ ਸੂਰਜ ਦੀ ਪਹਿਲੀ ਕਿਰਨ ਤੇ ਘਾਹ ਦੀਆਂ ਪੱਤੀਆਂ ਤੇ ਪਈ ਤਰੇਲ ਵਰਗਾ ਹੀ ਹੈ ਜਿਸ ਦੇ ਆਵੇਸ਼ ਨਾਲ ਮੇਰਾ ਕਾਵਿਕ ਆਪਾ ਲਿਸ਼ਕ ਉੱਠਦਾ ਹੈ। ਇਸ ਮੌਕੇ ਉਨਾਂ ਆਪਣੀਆਂ ਕਵਿਤਾਵਾਂ ਦੇ ਅੰਗਰੇਜ਼ੀ ਰੂਪਾਂਤਰਨ ਲਈ ਪ੍ਰੋ. ਜਸਪ੍ਰੀਤ ਕੌਰ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਪ੍ਰੋ. ਜਸਪ੍ਰੀਤ ਵੱਲੋਂ ਬਾਖੂਬੀ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
Punjab Bani 07 June,2024
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ। ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ ’ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ ’ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ ’ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।
Punjab Bani 07 June,2024
ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ
ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ ਚੰਡੀਗੜ੍ਹ : ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਮਾਮਲੇ ਵਿੱਚ ਅੱਜ ਕਿਸਾਨ ਯੂਨੀਅਨਾਂ ਨੇ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਾਲੀਵੁੱਡ ਅਦਾਕਾਰਾ ਰਣੌਤ ਨੇ ਕੁਲਵਿੰਦਰ ਨੂੰ ‘ਖਾਲਿਸਤਾਨ ਕੌਰ’ ਕਿਹਾ ਸੀ। ਕੁਲਵਿੰਦਰ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ 2020 ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤੀ ਨੇ ਟਿੱਪਣੀ ਕੀਤੀ ਸੀ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ ’ਤੇ ਲਿਆ ਜਾ ਸਕਦਾ ਹੈ।
Punjab Bani 07 June,2024
ਹਨ੍ਹੇਰੀ, ਤੂਫਾਨ ਤੇ ਮੀਹ ਨੇ ਲੋਕਾਂ ਦਾ ਜਨ ਜੀਵਨ ਕੀਤਾ ਅਸਤ ਵਿਅਸਤ
ਹਨ੍ਹੇਰੀ, ਤੂਫਾਨ ਤੇ ਮੀਹ ਨੇ ਲੋਕਾਂ ਦਾ ਜਨ ਜੀਵਨ ਕੀਤਾ ਅਸਤ ਵਿਅਸਤ ਚੰਡੀਗੜ੍ਹ, 6 ਜੂਨ ਬੀਤੀ ਰਾਤ ਆਈ ਹਨ੍ਹੇਰੀ, ਤੂਫਾਨ ਤੇ ਮੀਹ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ, ਟਾਵਰ ਡਿੱਗ ਗਏ ਤੇ ਦਰੱਖਤ ਪੁੱਟੇ ਗਏ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਮੀਂਹ ਤੇ ਝੱਖੜ ਕਾਰਨ ਚੰਡੀਗੜ੍ਹ, ਪੰਚਕੂਲਾ, ਮੁਹਾਲੀ, ਪਟਿਆਲਾ ਅਤੇ ਲੁਧਿਆਣਾ ਦੇ ਕਈ ਇਲਾਕਿਆ ’ਚ ਬਿਜਲੀ ਗੁੱਲ ਰਹੀ। ਇਸ ਦੌਰਾਨ ਲੋਕਾਂ ਨੂੰ ਵੱਡੇ ਪੱਧਰ ਤੇ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸਤੋ ਇਲਾਵਾ ਸਾਹਨੇਵਾਲ ਖੇਤਰ ਵਿੱਚ 62 ਬਿਜਲੀ ਦੇ ਖੰਭੇ ਤੇਜ਼ ਹਨੇਰੀ ਕਾਰਨ ਡਿੱਗ ਗਏ, ਜਿਸ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਗੁਲ ਰਹੀ।
Punjab Bani 06 June,2024
ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼
ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ, 6 ਜੂਨ ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ ਵਾਧੂ ਪਾਣੀ ਛੱਡਣ ਲਈ ਤਿਆਰ ਹੈ। ਬੈਂਚ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਵੱਲੋਂ ਛੱਡੇ ਵਾਧੂ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਪਾਣੀ ਕੌਮੀ ਰਾਜਧਾਨੀ ਤੱਕ ਪਹੁੰਚ ਸਕੇ।
Punjab Bani 06 June,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਪਟਿਆਲਾ, 5 ਜੂਨ () : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ। ਇਸ ਮੌਕੇ ਮੈਡਮ ਨਵਦੀਪ ਗਿੱਲ, ਸੀ.ਜੇ.ਐਮ, ਪਟਿਆਲਾ, ਸ੍ਰੀ ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡੀਵੀਜਨ), ਪਟਿਆਲਾ ਅਤੇ ਮੈਡਮ ਮੰਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਮੈਡਮ ਅਰੋੜਾ ਨੇ ਕਿਹਾ ਕਿ ਵਿਸ਼ਵ ਪੱਧਰ 'ਤੇ ਵੱਡੀ ਗਿਣਤੀ 'ਚ ਰੁੱਖਾਂ ਦੀ ਕਟਾਈ ਨਾਲ ਪ੍ਰਦੂਸ਼ਣ ਦੇ ਪੱਧਰ 'ਚ ਵਾਧਾ ਸਾਡੇ ਮੌਸਮ 'ਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ। ਇਸ ਮੌਕੇ ਸ. ਪਰਮਜੀਤ ਸਿੰਘ, ਪੀ.ਐਲ.ਵੀ., ਸ਼. ਗੁਰਕੀਰਤ ਸਿੰਘ, ਪੀ.ਐਲ.ਵੀ. ਅਤੇ ਸ਼. ਜਸਪਾਲ ਸਿੰਘ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਅਜੀਤ ਨਗਰ, ਪਟਿਆਲਾ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਪਟਿਆਲਾ, ਅਤੇ ਤ੍ਰਿਕੋਣਾ ਪਾਰਕ ਮਾਡਲ ਟਾਊਨ, ਪਟਿਆਲਾ ਦੇ ਸਾਹਮਣੇ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਵੀ ਲਗਾਏ ਗਏ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ, ਸਮਾਣਾ, ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਅਤੇ ਰਾਜਪੁਰਾ ਸ਼ਹਿਰ ਵਿਖੇ ਵੀ ਬੂਟੇ ਲਗਾਏ ਗਏ।
Punjab Bani 05 June,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ‘ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਬੂਟੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ‘ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਬੂਟੇ ਸੰਗਰੂਰ, 5 ਜੂਨ () : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਜੇਲ੍ਹ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਉਤੇ ਵਾਤਾਵਰਨ ਦੀ ਸਾਂਭ—ਸੰਭਾਲ ਲਈ ਬੂਟੇ ਲਗਾਏ ਗਏ। ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਰੁੱਖਾਂ ਦੀ ਬਹੁਤ ਮਹੱਤਤਾ ਹੈ, ਇਹਨਾਂ ਨਾਲ ਸਾਨੂੰ ਸਾਫ ਪਾਣੀ ਅਤੇ ਹਵਾ ਮਿਲਦੀ ਹੈ ਜੋ ਕਿ ਸਾਨੂੰ ਬਿਮਾਰੀ ਰਹਿਤ ਜ਼ਿੰਦਗੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਤਾਂ ਜੋ ਖੁਦ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਹਨਾਂ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਰੁੱਖ ਲਗਾਉਣ ਉਪਰੰਤ ਜ਼ਿੰਮੇਵਾਰੀ ਨਾਲ ਉਸਦੀ ਸਾਂਭ—ਸੰਭਾਲ ਬਹੁਤ ਜ਼ਰੂਰੀ ਹੈ। ਉਹਨਾਂ ਨੇ ਬੰਦੀਆਂ ਨੂੰ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।
Punjab Bani 05 June,2024
ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀਂ ਦਿੱਲੀ, 3 ਜੂਨ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 ਰੁਪਏ ਪ੍ਰਤੀ ਲੀਟਰ, ਟੋਨਡ ਦੁੱਧ ਲਈ 56 ਰੁਪਏ ਪ੍ਰਤੀ ਲੀਟਰ ਅਤੇ ਡਬਲ-ਟੋਨਡ ਦੁੱਧ ਲਈ 50 ਰੁਪਏ ਪ੍ਰਤੀ ਲੀਟਰ ਹੋਣਗੀਆਂ।
Punjab Bani 03 June,2024
ਕਾਮੇਡੀਅਨ ਭਾਰਤੀ ਸਿੰਘ ਨਵੇ ਸੋ ਲਈ ਤਿਆਰ
ਕਾਮੇਡੀਅਨ ਭਾਰਤੀ ਸਿੰਘ ਨਵੇ ਸੋ ਲਈ ਤਿਆਰ ਨਵੀਂ ਦਿੱਲੀ: ਕਾਮੇਡੀਅਨ ਭਾਰਤੀ ਸਿੰਘ ਨਵੇਂ ਸ਼ੋਅ 'ਲਾਫਟਰ ਸ਼ੈੱਫਜ਼ ਅਨਲਿਮਟਿਡ ਇੰਟਰਟੇਨਮੈਂਟ' ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੋਅ ਦਾ ਵਿਸ਼ਾ ਰਸੋਈ ਦੇ ਨਾਲ ਕਾਮੇਡੀ ਹੈ ਅਤੇ ਇਸ ਵਿੱਚ ਕ੍ਰਿਸ਼ਨਾ ਅਭਿਸ਼ੇਕ ਅਤੇ ਕਸ਼ਮੀਰਾ ਸ਼ਾਹ, ਵਿੱਕੀ ਜੈਨ ਅਤੇ ਅੰਕਿਤਾ ਲੋਖੰਡੇ, ਰਾਹੁਲ ਵੈਦਿਆ ਅਤੇ ਅਲੀ ਗੋਨੀ, ਰੀਮ ਸਮੀਰ ਸ਼ੇਖ ਅਤੇ ਜੰਨਤ ਜ਼ੁਬੈਰ, ਕਰਨ ਕੁੰਦਰਾ ਅਤੇ ਅਰਜੁਨ ਬਿਜਲਾਨੀ, ਸੁਦੇਸ਼ ਲਹਿਰੀ ਅਤੇ ਨਿਆ ਸ਼ਰਮਾ ਵਰਗੀਆਂ ਮਸ਼ਹੂਰ ਹਸਤੀਆਂ ਸ਼ਾਮਲ ਹਨ।
Punjab Bani 31 May,2024
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ ਗੁਰਦਾਸਪੁਰ, 31 ਮਈ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਗਈ। ਕਿਸਾਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਾਈਵ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪਵਨਦੀਪ ਨੇ ਕਿਹਾ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਉਕਤ ਆੜਤੀ ਹੋਵੇਗਾ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਉਹ ਬੇਹੱਦ ਪ੍ਰੇਸ਼ਾਨ ਰਿਹਾ। ਥਾਣਾ ਡੇਰਾ ਬਾਬਾ ਨਾਨਕ ਵੱਲੋਂ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨ ’ਤੇ ਆੜ੍ਹਤੀ ਬੰਟੀ ਭਾਟੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjab Bani 31 May,2024
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਸੰਗਰੂਰ, 30 ਮਈ - ਸ਼੍ਰੀ ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜ਼ਨ) ਵੀ ਹਾਜ਼ਰ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਸਮੇਤ ਰਸੋਈ ਘਰ, ਈ-ਮੁਲਾਕਾਤ ਸਿਸਟਮ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸਾਫ਼—ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸ੍ਰੀਮਤੀ ਦਲਜੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸੀ.ਜੇ. (ਸੀਨੀਅਰ ਡਵੀਜ਼ਨ) ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਸੰਗਰੂਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ ਅਤੇ ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।
Punjab Bani 30 May,2024
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ 31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਲਈ ਐਮ.ਸੀ.ਐਮ.ਸੀ ਤੋਂ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਸੰਗਰੂਰ, 29 ਮਈ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਵਾਲੇ ਦਿਨ 1 ਜੂਨ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਤੇ ਇਸ਼ਤਿਹਾਰਾਂ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ ਜਾਂ ਪ੍ਰੀ-ਰਿਕਾਰਡਡ ਐਸ.ਐਮ.ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਨਿਰਧਾਰਿਤ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦੀ ਅਗੇਤੇ ਤੌਰ ਉੱਤੇ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।
Punjab Bani 29 May,2024
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ -ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਵੀ ਹੋਵੇਗਾ ਡਰਾਈ ਡੇਅ ਪਟਿਆਲਾ, 29 ਮਈ: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਚੋਣਾਂ ਤੋਂ ਪਹਿਲਾਂ ਮਿਤੀ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ (ਵੋਟਾਂ ਵਾਲੇ ਦਿਨ) ਨੂੰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ 4 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਮਿਤੀ 1 ਜੂਨ 2024 ਅਤੇ ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।
Punjab Bani 29 May,2024
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ -ਪੂਰੀ ਗੰਭੀਰਤਾ ਨਾਲ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ : ਦੀਪਕ ਮਿਸ਼ਰਾ -ਕਿਹਾ, ਚੋਣ ਪ੍ਰਕਿਰਿਆ 'ਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ -ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਨਿਯੁਕਤ ਆਬਜ਼ਰਵਰਾਂ, ਡੀ.ਸੀ. ਅਤੇ ਐਸ.ਐਸ.ਪੀ ਨਾਲ ਕੀਤੀ ਉਚ ਪੱਧਰੀ ਮੀਟਿੰਗ -ਵੋਟ ਪਾਉਣ ਦੌਰਾਨ ਮੋਬਾਇਲ ਲਿਜਾਣ 'ਤੇ ਹੋਵੇਗੀ ਮਨਾਹੀ, ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ-ਵਿਜ਼ਲ ਐਪ ਦੀ ਕੀਤੀ ਜਾ ਸਕਦੀ ਹੈ ਵਰਤੋਂ ਪਟਿਆਲਾ, 29 ਮਈ: ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ-13 ਲਈ ਤਾਇਨਾਤ ਕੀਤੇ ਗਏ ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਤੇ ਸਪੈਸ਼ਲ ਖਰਚਾ ਅਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਦ ਜਾਵੇਦ, ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ, ਪਟਿਆਲਾ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਕ ਉਚ ਪੱਧਰੀ ਮੀਟਿੰਗ ਕਰਕੇ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਵਿੱਚ ਹੁਣ ਕੁਝ ਘੰਟੇ ਹੀ ਬਾਕੀ ਰਹਿ ਗਏ ਹਨ, ਇਸ ਲਈ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਜੀ.ਐਸ.ਟੀ. ਵਿੰਗ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਦੇ ਆਖਰੀ 72 ਘੰਟਿਆਂ ਵਿੱਚ ਸ਼ਰਾਬ ਅਤੇ ਪੈਸੇ ਦੇ ਲੈਣ ਦੇਣ 'ਤੇ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੈਅ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੁਲਿਸ ਵਿਭਾਗ ਪੂਰੀ ਮੁਸਤੈਦੀ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ ਹੋਵੇਗਾ, ਇਸ ਲਈ ਅਮਲੇ ਦਾ ਹਰੇਕ ਮੁਲਾਜ਼ਮ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਵੇ। ਮੀਟਿੰਗ ਦੌਰਾਨ ਸਪੈਸ਼ਲ ਆਬਜ਼ਰਵਰ ਦੀਪਕ ਮਿਸ਼ਰਾ ਨੇ ਮੀਡੀਆ ਸਰਟੀਫਿਕੇਸ਼ਨ ਮੋਨੀਟਰਿੰਗ ਕਮੇਟੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀ ਕੋਈ ਵੀ ਗਲਤ ਅਫਵਾਹ ਵੋਟਰਾਂ ਅੰਦਰ ਭਰਮ ਪੈਦਾ ਕਰ ਸਕਦੀ ਹੈ, ਇਸ ਲਈ ਗੰਭੀਰਤਾ ਨਾਲ ਇਸ ਦੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਲਤ ਅਫਵਾਹਾਂ ਸਬੰਧੀ ਤੁਰੰਤ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਬੂਥ 'ਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਮੇਤ ਬਜ਼ੁਰਗਾਂ ਲਈ ਵੀਲ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਲਿਜਾਣ 'ਤੇ ਰੋਕ ਸਬੰਧੀ ਵੀ ਵੋਟਰਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕੋਈ ਵੀ ਵਿਅਕਤੀ ਸੀ-ਵਿਜ਼ਲ ਐਪ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਇਸ ਐਪ ਰਾਹੀਂ ਪ੍ਰਾਪਤ ਹੁੰਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ-13 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਨੂੰ 18 ਲੱਖ 6 ਹਜ਼ਾਰ 424 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਮਲੇ ਦੀਆਂ ਤਿੰਨ ਰਿਹਰਸਲਾਂ ਸਮੇਤ ਵਿਸ਼ੇਸ਼ ਟਰੇਨਿੰਗ ਵੀ ਕਰਵਾਈ ਗਈ ਹੈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਗਰਗ ਆਨ ਲਾਈਨ ਸ਼ਮੂਲੀਅਤ ਕੀਤੀ। ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।
Punjab Bani 29 May,2024
ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ
ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ ਸਂਗਰੂਰ, 28 ਮਈ: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਅਤੇ ਬਚਾਅ ਲਈ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਤਹਿਤ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।
Punjab Bani 28 May,2024
ਪਟਿਆਲਾ ਜ਼ਿਲ੍ਹੇ 'ਚ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀਆਂ ਗਠਿਤ
ਪਟਿਆਲਾ ਜ਼ਿਲ੍ਹੇ 'ਚ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀਆਂ ਗਠਿਤ -ਕਿਹਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਤੇ ਸ਼ਹਿਰਾਂ 'ਚ ਭੰਗ ਦੀ ਬੂਟੀ ਦਾ ਹੋਵੇਗਾ ਸਫ਼ਾਇਆ ਪਟਿਆਲਾ, 27 ਮਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਸਬ ਡਵੀਜਨ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਬਲਬੀਰ ਸਿੰਘ ਉਰਫ਼ ਪੰਜੂ ਬਨਾਮ ਸਟੇਟ ਆਫ਼ ਪੰਜਾਬ ਮਾਮਲੇ ਵਿੱਚ ਉਚ ਅਦਾਲਤ ਵੱਲੋਂ ਜਾਰੀ ਹਦਾਇਤਾਂ ਤਹਿਤ ਭੰਗ ਦੇ ਬੂਟੇ ਦੀ ਕਾਸ਼ਤ ਉਪਰ ਕੰਟਰੋਲ ਕਰਨ ਲਈ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਬ ਡਵੀਜਨ ਪੱਧਰ 'ਤੇ ਸਬੰਧਤ ਐਸ.ਡੀ.ਐਮਜ, ਡੀ.ਐਸ.ਪੀਜ, ਬੀ.ਡੀ.ਪੀ.ਓਜ (ਪੇਂਡੂ ਖੇਤਰ ਲਈ) ਤੇ ਸਬੰਧਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ (ਸ਼ਹਿਰੀ ਖੇਤਰਾਂ ਲਈ) ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੰਗ ਦੀ ਬੂਟੀ ਬਾਰੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਕਰਨ ਲਈ ਸ਼ਹਿਰੀ ਖੇਤਰ ਵਿੱਚ ਸਬੰਧਤ ਪਟਵਾਰੀ, ਪੁਲਿਸ ਤੇ ਨਗਰ ਕੌਂਸਲ ਦੇ ਮੁਲਾਜਮ ਡਿਊਟੀ ਨਿਭਾਉਣਗੇ। ਜਦੋਂਕਿ ਪਿੰਡਾਂ ਵਿੱਚ ਪਟਵਾਰੀ ਸਮੇਤ ਸਬੰਧਤ ਪੁਲਿਸ ਥਾਣੇ ਜਾਂ ਚੌਂਕੀ ਦੇ ਮੁਲਾਜਮ ਤੇ ਪਿੰਡ ਦੇ ਨੰਬਰਦਾਰ ਵੱਲੋਂ ਇਹ ਕੰਮ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਦੀ ਮਲਕੀਤੀ ਵਾਲੀ ਥਾਂ ਵਿੱਚ ਸਬੰਧਤ ਵਿਭਾਗ ਦੇ ਮੁਖੀ ਵੱਲੋਂ ਨਾਮਜਦ ਮੁਲਾਜਮ ਅਤੇ ਸਬੰਧਤ ਥਾਣੇ ਦਾ ਮੁਲਾਜਮ ਇਸ ਸਰਵੇ ਲਈ ਡਿਊਟੀ ਕਰਨਗੇ। ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮ, ਜੋਕਿ ਐਸ.ਐਸ.ਪੀ., ਸਮੂਹ ਐਸ.ਡੀ.ਐਮਜ, ਬੀ.ਡੀ.ਪੀ.ਓਜ, ਸਾਰੇ ਕਾਰਜ ਸਾਧਕ ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਸਾਰੇ ਵਿਭਾਗੀ ਮੁਖੀਆਂ ਨੂੰ ਭੇਜੇ ਗਏ ਹਨ, ਵਿੱਚ ਕਿਹਾ ਗਿਆ ਹੈ ਕਿ ਇਹ ਟੀਮਾਂ ਆਪਣਾ ਸਰਵੇ 4 ਹਫ਼ਤਿਆਂ ਵਿੱਚ ਮੁਕੰਮਲ ਕਰਨਗੀਆਂ। ਭੰਗ ਦੀ ਬੂਟੀ ਦੀ ਕਾਸ਼ਤ ਰੋਕਣ ਲਈ ਸਥਾਨਕ ਧਾਰਮਿਕ ਅਸਥਾਨਾਂ ਤੋਂ ਰੋਜ਼ਾਨਾ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ। ਕਿਉਂਕਿ ਬਰਸਾਤਾਂ ਵਿੱਚ ਭੰਗ ਦੀ ਬੂਟੀ ਹੋਰ ਵੀ ਜਿਆਦਾ ਫੈਲਦੀ ਹੈ, ਇਸ ਲਈ ਇਸ ਨੂੰ ਨਸ਼ਟ ਕਰਨ ਵਾਲੀਆਂ ਟੀਮਾਂ ਸਰਵੇ ਇਹ ਯਕੀਨੀ ਬਨਾਉਣਗੀਆਂ ਕਿ ਭੰਗ ਦੇ ਬੂਟੇ ਨੂੰ ਕਾਨੂੰਨ ਮੁਤਾਬਕ ਹੁਣੇ ਹੀ ਨਸ਼ਟ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨ.ਡੀ.ਪੀ.ਐਸ. ਐਕਟ 1985 ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਜਾਰੀ ਡਰੱਗ ਲਾਅ ਇਨਫੋਰਸਮੈਂਟ ਅਫ਼ਸਰ ਦੀ ਹੈਂਡਬੁਕ 'ਚ ਦਿੱਤੇ ਨਿਰਦੇਸ਼ਾਂ ਨੂੰ ਗਠਿਤ ਟੀਮਾਂ ਲਾਗੂ ਕਰਨਾ ਯਕੀਨੀ ਬਨਾਉਣਗੀਆਂ। ਉਪਰੰਤ ਇਹ ਸਾਰੀਆਂ ਟੀਮਾਂ ਆਪਣੀ ਐਕਸ਼ਨ ਟੇਕਨ ਰਿਪੋਰਟ ਵੀ ਐਸ.ਡੀ.ਐਮਜ਼ ਕੋਲ ਜਮ੍ਹਾਂ ਕਰਵਾਉਣਗੀਆਂ। ਜੇਕਰ ਇਨ੍ਹਾਂ ਟੀਮਾਂ ਨੂੰ ਭੰਗ ਦੇ ਬੂਟੇ ਮਿਲਦੇ ਹਨ ਤਾਂ ਇਨ੍ਹਾਂ ਨੂੰ ਤੁਰੰਤ ਨਿਯਮਾਂ ਮੁਤਾਬਕ ਨਸ਼ਟ ਕੀਤਾ ਜਾਵੇਗਾ ਅਤੇ ਇਹ ਟੀਮਾਂ ਇਹ ਵੀ ਯਕੀਨੀ ਬਨਾਉਣਗੀਆਂ ਕਿ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿ ਭੰਗ ਦੇ ਬੂਟੇ ਉਗਾਉਣ ਵਾਲੇ ਵਿਰੁੱਧ ਨਿਯਮਾਂ ਮੁਤਾਬਕ ਅਤੇ ਐਨ.ਡੀ.ਪੀ.ਐਸ. ਐਕਟ 1985 ਤਹਿਤ ਕਾਰਵਾਈ ਕੀਤੀ ਜਾਵੇਗੀ।
Punjab Bani 27 May,2024
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਦੋ ਰੈਲੀਆਂ ਕਰਨ ਤੋਂ ਕੁਝ ਘੰਟੇ ਪਹਿਲਾਂ ਪੁਲੀਸ ਨੇ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਕੁੱਝ ਨੂੰ ਗ੍ਰਿਫਤਾਰ ਕਰ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ 3.30 ਵਜੇ ਗੁਰਦਾਸਪੁਰ ਅਤੇ ਸ਼ਾਮ 5.30 ਵਜੇ ਜਲੰਧਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਰੈਲੀਆਂ ’ਚ ਵਿਘਨ ਨਹੀਂ ਪਾਉਂਣਗੇ ਪਰ ਜਦੋਂ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣਗੇ ਤਾਂ ਕਾਲੇ ਝੰਡੇ ਦਿਖਾਏ ਜਾਣਗੇ। ਗੁਰਦਾਸਪੁਰ ‘ਚ ਕਿਸਾਨ ਨੇਤਾ ਤਰਲੋਕ ਸਿੰਘ ਅਤੇ ਕਿਸਾਨ ਅਤੇ ਜਵਾਨ ਭਲਾਈ ਮੋਰਚਾ ਦੇ ਮੈਂਬਰ ਸੁਖਦੇਵ ਸਿੰਘ ਭੋਜਰਾਜ, ਤਰਲੋਕ ਸਿੰਘ ਅਤੇ ਸਤਬੀਰ ਸਿੰਘ ਸੁਲਤਾਨੀ, ਟਰੇਡ ਯੂਨੀਅਨ ਨੇਤਾ ਮੱਖਣ ਕੋਹਾੜ ਦੇ ਘਰਾਂ ‘ਤੇ ਪੁਲੀਸ ਨੇ ਛਾਪੇਮਾਰੀ ਕੀਤੀ। ਇਹ ਛਾਪੇ ਕੱਲ੍ਹ ਦੇਰ ਰਾਤ ਅਤੇ ਅੱਜ ਤੜਕੇ ਮਾਰੇ ਗਏ। ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਕਿਉਂਕਿ ਪੁਲੀਸ ਕਾਰਵਾਈ ਤੋਂ ਪਹਿਲਾਂ ਹੀ ਆਗੂ ਪਹਿਲਾਂ ਹੀ ਆਪਣੇ ਘਰਾਂ ’ਚੋਂ ਜਾ ਚੁੱਕੇ ਸਨ।
Punjab Bani 24 May,2024
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ - ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨ ਦਾ ਵਾਅਦਾ - ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ ਪਟਿਆਲਾ, 23 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਹੈ ਕਿ ਵਿਕਸਿਤ ਪਟਿਆਲਾ ਅਤੇ ਵਿਕਸਿਤ ਪੰਜਾਬ ਤੋਂਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਿਤ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਨੀਤ ਕੌਰ ਦੀ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਪਟਿਆਲਾ ਦੀ ਧਰਤੀ ਤੋਂ ਕਰਨ ਦਾ ਮੌਕਾ ਮਿਲਿਆ, ਜੋ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਹੈ ਅਤੇ ਇਸ ਪਵਿੱਤਰ ਧਰਤੀ ਨੂੰ ਸ਼੍ਰੀ ਕਾਲੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ 2024 ਦੀ ਇਹ ਚੋਣ ਦੇਸ਼ ਦੀ ਚੋਣ ਹੈ। ਇਹ ਦੇਸ਼ ਨੂੰ ਮਜ਼ਬੂਤ ਕਰਨ ਦੀ ਚੋਣ ਹੈ ਅਤੇ ਇੱਕ ਪਾਸੇ ਦੇਸ਼ ਭਾਜਪਾ ਅਤੇ ਐਨਡੀਏ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀ ਗਠਜੋੜ ਹੈ। ਇੱਕ ਇੰਡੀ ਗੱਠਜੋੜ ਜਿਸਦਾ ਕੋਈ ਆਗੂ ਅਤੇ ਕੋਈ ਏਜੰਡਾ ਨਹੀਂ ਹੈ। ਇੱਕ ਪਾਸੇ ਮੋਦੀ ਹੈ ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ, ਇੰਡੀ ਗੱਠਜੋੜ ਹੈ ਜੋ ਲਿਖਤੀ ਰੂਪ ਵਿੱਚ ਕਹਿੰਦਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬੁੱਧ ਪੂਰਨਿਮਾ ਦੇ ਦਿਨ, ਭਾਰਤ ਨੇ ਧਮਾਕੇ ਕਰਕੇ ਦੁਨੀਆ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਫਿਰ ਬੁੱਧ ਪੂਰਨਿਮਾ ਹੈ। ਇਕ ਪਾਸੇ ਘਰ ੋਚ ਦਾਖਲ ਹੋਏ ਅੱਤਵਾਦੀਆਂ ਨੂੰ ਮਾਰਨ ਦੀ ਹਿੰਮਤ ਹੈ, ਦੂਜੇ ਪਾਸੇ ਅੱਤਵਾਦੀਆਂ ਦੇ ਮੁਕਾਬਲੇ ੋਤੇ ਹੰਝੂ ਵਹਾਉਣ ਵਾਲੇ ਹਨ। ਇੱਕ ਪਾਸੇ ਮੋਦੀ ਸਰਕਾਰ ਹੈ, ਜਿਸ ਨੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ। ਦੂਜੇ ਪਾਸੇ, ਇੰਡੀ ਕੋਲੀਸ਼ਨ ਦਾ ਕਹਿਣਾ ਹੈ ਕਿ ਤੁਹਾਡੀ ਆਮਦਨ ਦਾ ਅੱਧਾ ਹਿੱਸਾ ਤੁਹਾਡੇ ਤੋਂ ਲੈ ਲਿਆ ਜਾਵੇਗਾ। ਇੰਡੀ ਗਠਜੋੜ ਸਮਾਜ ਅਤੇ ਦੇਸ਼ ਨੂੰ ਵੰਡਣਾ ਚਾਹੁੰਦਾ ਹੈ। ਪਰ ਮੋਦੀ ਭਾਰਤ ਨੂੰ ਵਿਕਸਤ ਭਾਰਤ ਬਣਾਉਣਾ ਚਾਹੁੰਦੇ ਹਨ। ਇਸ ਲਈ ਅੱਜ ਮੈਂ ਆਪਣੇ ਪੰਜਾਬ ਦੇ ਵੀਰਾਂਭੈਣਾਂ ਤੋਂ ਅਸ਼ੀਰਵਾਦ ਲੈਣ ਪੰਜਾਬ ਦੀ ਧਰਤੀ ੋਤੇ ਆਇਆ ਹਾਂ। ਮੈਂ ਗੁਰੂਆਂ ਦੀ ਧਰਤੀ ਤੇ ਸਿਰ ਝੁਕਾ ਕੇ ਅਸੀਸ ਲੈਣ ਆਇਆ ਹਾਂ। ਦੇਸ਼ ਦਾ ਵਿਕਾਸ ਹੋਵੇ ਜਾਂ ਦੇਸ਼ ਦੀ ਸੁਰੱਖਿਆ, ਸਿੱਖ ਕੌਮ ਨੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਇੱਥੋਂ ਦੇ ਲੋਕਾਂ ਨੇ ਖੇਤੀ ਤੋਂ ਲੈ ਕੇ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਕਠੋਰ ਭ੍ਰਿਸ਼ਟਾਂ ਨੇ ਪੰਜਾਬ ਦੀ ਹਾਲਤ ਖਰਾਬ ਕਰ ਦਿੱਤੀ ਹੈ। ਵਪਾਰ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਭਾਰਤ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਪਟਿਆਲਾ ਵਰਗਾ ਸ਼ਹਿਰ ਖੁਸ਼ਹਾਲ ਹੋਵੇਗਾ। ਪੰਜਾਬ ਨੂੰ ਸਿੱਖਿਆ ਕੇਂਦਰ ਬਣਾਇਆ ਜਾਵੇਗਾ ਅਤੇ ਵਿਦੇਸ਼ੀ ਸੰਸਥਾਵਾਂ ਲਈ ਖੋਲ੍ਹਿਆ ਜਾਵੇਗਾ। ਪਟਿਆਲਾ ਦੇਸ਼ ਦਾ ਸਿੱਖਿਆ ਕੇਂਦਰ ਬਣੇਗਾ। ਭਾਰਤ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਮੋਦੀ ਸਰਕਾਰ ਦੇਸ਼ ਦੇ ਹਰ ਕੋਨੇ ਵਿੱਚ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਧਰਤੀ ੋਤੇ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲਈ ਖਿਡਾਰੀਆਂ ਅਤੇ ਮੈਦਾਨਾਂ ਨੂੰ ਅਤਿ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ। 1 ਜੂਨ ਨੂੰ ਤੁਸੀਂ ਵਿਕਸਤ ਪੰਜਾਬ, ਵਿਕਸਤ ਭਾਰਤ ਲਈ ਵੋਟ ਪਾਉਣੀ ਹੈ। ਪਟਿਆਲਾ ਤੋਂ ਪ੍ਰਨੀਤ ਕੌਰ ਜੀ, ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਬਾਲਮੀਕ ਜੀ, ਸੰਗਰੂਰ ਤੋਂ ਅਰਵਿੰਦ ਖੰਨਾ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਵੋਟ ਪਾਉਣੀ ਹੈ ਅਤੇ ਇਹ ਸਿੱਧੇ ਮੋਦੀ ਦੇ ਖਾਤੇ ੋਚ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਤੋਂ ਇਹ ਮੇਰੀ ਪਹਿਲੀ ਚੋਣ ਰੈਲੀ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ੋਤੇ ਲਿਜਾਇਆ ਜਾਵੇ ਅਤੇ ਇਹ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਮੈਨੂੰ ਤੁਹਾਡਾ ਸਮਰਥਨ ਚਾਹੀਦਾ ਹੈ। ਉਹਨਾਂ ਕਿਹਾ ਮੋਦੀ ਦੀ ਗਾਰੰਟੀ ਤੇ ਤੁਹਾਡਾ ਸੁਪਨਾ ਮੋਦੀ ਦਾ ਸੰਕਲਪ ਹੈ। ਮੇਰਾ ਹਰ ਪਲ ਤੁਹਾਡੇ ਲਈ ਹੈ। ਮੇਰਾ ਹਰ ਪਲ ਦੇਸ਼ ਲਈ ਹੈ। ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਗਰੰਟੀਸ਼ੁਦਾ ਮੋਦੀ ਦੇਸ਼ ਨੂੰ ਨਵੀਂ ਉਚਾਈ ਤੇ ਲੈ ਕੇ ਜਾਵੇਗਾ।
Punjab Bani 23 May,2024
ਲੋਕ ਸਭਾ ਚੋਣ 2024: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਲਈ ਕੀਤੀ ਵੀਡਿਓ ਕਾਨਫ਼ਰੰਸ
ਲੋਕ ਸਭਾ ਚੋਣ 2024: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਲਈ ਕੀਤੀ ਵੀਡਿਓ ਕਾਨਫ਼ਰੰਸ ਅਮਨ-ਸ਼ਾਂਤੀ ਤੇ ਪਾਰਦਰਸ਼ੀ ਢੰਗ ਨਾਲ ਪੂਰਾ ਚੋਣ ਅਮਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਆਰ.ਓ. ਸੰਗਰੂਰ ਜਤਿੰਦਰ ਜੋਰਵਾਲ ਸੰਗਰੂਰ, 22 ਮਈ: ਆਗਾਮੀ 1 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਲਈ ਹੋਣ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਮੁੱਚੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਅਮਨ-ਸ਼ਾਂਤੀ ਤੇ ਪਾਰਦਰਸ਼ੀ ਢੰਗ ਨਾਲ ਪੂਰਾ ਚੋਣ ਅਮਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ, ਗਿਣਤੀ ਕੇਂਦਰਾਂ, ਸਿਖਲਾਈ ਕੇਂਦਰਾਂ ਆਦਿ ਥਾਵਾਂ ਤੇ ਚੋਣ ਡਿਊਟੀ ਤੇ ਸਟਾਫ਼ ਦੀ ਤੈਨਾਤੀ ਅਤੇ ਤੈਨਾਤ ਸਟਾਫ਼ ਤੇ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਸਬੰਧਤ ਉਪ ਚੋਣਕਾਰ ਅਫ਼ਸਰ ਠੰਡੇ ਮਿੱਠੇ ਪਾਣੀ ਦੀ ਛਬੀਲ ਦਾ ਪ੍ਰਬੰਧ ਅਤੇ ਪੋਲਿੰਗ ਸਟਾਫ਼ ਲਈ ਖਾਣੇ ਦਾ ਪ੍ਰਬੰਧ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਲਈ ਸਮਾਂ ਰਹਿੰਦੇ ਕੈਮਰੇ ਲਗਵਾਉਣੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੋਲਿੰਗ ਪਾਰਟੀਆਂ, ਸੈਕਟਰ ਅਫ਼ਸਰਾਂ ਅਤੇ ਵੋਟਿੰਗ ਮਸ਼ੀਨਾਂ ਦੀ ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਤੇ ਜੀ.ਪੀ.ਐਸ. ਲਗਵਾਉਣਾ ਵੀ ਯਕੀਨੀ ਬਣਾਇਆ ਜਾਵੇ ਅਤੇ ਸਮਾਂ ਰਹਿੰਦੇ ਲੋੜ ਮੁਤਾਬਕ ਬੱਸਾਂ, ਟਰੱਕ ਤੇ ਹੋਰਨਾਂ ਗੱਡੀਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਆਰ.ਓ. ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਸਟਲ ਬੈਲੇਟ, ਇਲੈਕਸ਼ਨ ਡਿਊਟੀ ਕਾਰਡ, ਵੋਟਰ ਸੁਵਿਧਾ ਕੇਂਦਰ ਤੇ ਵੋਟਰਾਂ ਨੂੰ ਘਰਾਂ ਵਿੱਚ ਨਿਸ਼ਚਤ ਸੁਵਿਧਾਵਾਂ ਦੀ ਪਹੁੰਚ ਹਰ ਹੀਲੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਿੰਗ ਲਈ ਲੋੜੀਂਦੀਆਂ ਵੋਟਿੰਗ ਮਸ਼ੀਨਾਂ ਦੀ ਪੋਲਿੰਗ ਸਟੇਸ਼ਨਾਂ ਤੱਕ ਪਹੁੰਚ ਅਤੇ ਪੋਲਿੰਗ ਸਟੇਸ਼ਨਾਂ ਤੋਂ ਗਿਣਤੀ ਕੇਂਦਰਾਂ ਤੱਕ ਪਹੁੰਚ ਲਈ ਲੋੜੀਂਦਾ ਹਰ ਪ੍ਰਬੰਧ ਸਮਾਂ ਰਹਿੰਦੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਤੱਕ ਵੋਟਰ ਸੂਚੀਆਂ ਦੀ ਪਹੁੰਚ ਅਤੇ ਹਰ ਵੋਟਰ ਨੂੰ ਵੋਟਰ ਸੂਚਨਾ ਪਰਚੀਆਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।
Punjab Bani 22 May,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 21 ਮਈ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿਚ ਵੱਖ-ਵੱਖ ਪਿੰਡਾਂ ਜਿਵੇਂ ਕਿ ਬਡਲਾ, ਜਲਬੇੜਾ, ਮਲਕੋਂ, ਭਵਾਨੀਗੜ, ਦੇਵੀਗੜ੍ਹ, ਗਾਜੇਵਾਸ ਆਦਿ ਤੋਂ 32 ਕਿਸਾਨਾਂ ਨੇ ਭਾਗ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫਲਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ.ਟੀ.ਸੀ., ਸਕੈਸ਼, ਸੋਇਆਬੀਨ ਦੁੱਧ, ਪਨੀਰ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਅਗਾਂਹਵਧੂ ਕਿਸਾਨ ਗੁਰਪ੍ਰੀਤ ਕੌਰ ਪਿੰਡ ਕਲਿਆਣ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਫਲ਼ਾਂ ਅਤੇ ਸਬਜ਼ੀਆਂ ਦੇ ਖੁਰਾਕੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਨਾਭਾ ਵਿਖੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ। ਫੂਡ ਪ੍ਰੋਸੈਸਰ ਹਰਪ੍ਰੀਤ ਕੌਰ (ਪਟਿਆਲਾ ਕਿੰਗ) ਨੇ ਆਪਣੇ ਸਫਲਤਾ ਦੇ ਨੁਕਤੇ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖ਼ਰੀਦੀਆਂ।
Punjab Bani 21 May,2024
ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ
ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ ਨਵੀਂ ਦਿੱਲੀ, 11 ਮਈ ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।
Punjab Bani 11 May,2024
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ ਗੁਰੂਸਰ ਸੁਧਾਰ, 9 ਮਈ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਕਿਲਾ ਰਾਏਪੁਰ ਤੋਂ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਜੁਟੇ ਤਾਂ ਭਾਜਪਾ ਉਮੀਦਵਾਰ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਬਿਹਤਰ ਸਮਝਿਆ।
Punjab Bani 10 May,2024
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ ਪਟਿਆਲਾ,10 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੇ ਇੱਕ ਵਾਰੀ ਫਿਰ ਪੂਰੇ ਭਾਰਤ ਦੀ ਰਾਜਨੀਤੀ ਵਿੱਚ ਉਬਾਲ ਲੈ ਆਂਦਾ ਹੈ। ਭਾਰਤੀ ਜਨਤਾ ਪਾਰਟੀ ਦੀ ਸਮੁੱਚੇ ਮੀਡੀਆ ਨੂੰ ਕਾਬੂ ਕਰਕੇ ਕਦੇ ਧਰਮ ਦੇ ਨਾਂ ਤੇ, ਕਦੇ ਜਾਤ ਫਿਰਕੇਆਂ ਦੇ ਨਾਂ ਤੇ ਆਮ ਜਨਤਾ ਨੂੰ ਗੁੰਮਰਾਹ ਕਰਨ ਅਤੇ ਭਟਕਾਉਂਣ ਦੀ ਨੀਤੀ ਭਾਰਤ ਵਾਸੀ ਸਮਝ ਚੁੱਕੇ ਹਨ। ਸਾਲ 2014 ਵਿੱਚ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਾਂ ਜਿਸ ਢੰਗ ਨਾਲ ਵਿਦੇਸ਼ਾਂ ਵਿੱਚੋ ਕਾਲਾ ਧੰਨ ਵਾਪਿਸ ਲਿਆਉਣ ਦਾ ਡੰਕਾ ਵਜਾਇਆ ਗਿਆ, ਹਰ ਸਾਲ ਦੋ ਕਰੋੜ ਨੋਕਰੀ ਦੇਣ ਦਾ ਵਾਅਦਾ ਕੀਤਾ ਗਿਆ, ਸਾਰਿਆਂ ਦੇ ਖਾਤੇ ਵਿੱਚ 15-15 ਲੱਖ ਪਾਉਣ ਦੀ ਦੁਹਾਈ ਦਿੱਤੀ ਗਈ, ਮੀਡੀਏ ਤੇ ਮੋਦੀ, ਮੋਦੀ, ਮੋਦੀ ਅਤੇ ਮੋਦੀ ਦੇ ਬਿਆਨਾ ਰਾਹੀਂ ਆਮ ਜਨ ਮਾਣਸ ਨੂੰ ਗੁੰਮਰਾਹ ਕੀਤਾ ਗਿਆ। ਫਿਰ 2019 ਤੋਂ ਰਾਮ ਮੰਦਿਰ ਦਾ ਮਾਮਲਾ, ਇੱਕ ਦੇਸ਼ ਇੱਕ ਭਾਸ਼ਾ, ਲਵ ਜਿਹਾਦ, ਤੀਨ ਤਲਾਕ ਵਰਗੇ ਮਸਲੇ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਨਾ ਕਾਮਯਾਬ ਹੋਣ ਵਾਲਾ ਰਵੱਈਆਂ ਅਪਣਾ ਰੱਖਿਆ ਹੈ। ਦੂਜੇ ਪਾਸੇ ਵਧ ਰਹੀ ਮਹਿੰਗਾਈ ਬੇਰੋਜਗਾਰੀ ਵਰਗੇ ਮਸਲਿਆਂ ਤੇ ਕੋਈ ਬਿਆਨ ਨਹੀ, ਧਿਆਨ ਨਹੀ। ਪਿਛਲੇ 10 ਸਾਲਾ ਤੋਂ ਅਮੀਰ ਤੇ ਗਰੀਬ ਦਾ ਪਾੜਾ ਵੱਡਾ ਹੋ ਰਿਹਾ ਹੈ ਦੇਸ਼ ਦੇ ਕੁਝ ਪੂੰਜੀਪਤੀਆਂ ਨੂੰ ਸਰਕਾਰ ਵੱਲੋ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਪਬਲਿਕ ਸੈਕਟਰ ਦੇ ਅਦਾਰੇ ਰੇਲ, ਭੇਲ, ਡਾਕ, ਤਾਰ, ਬੀ.ਐਸ.ਐਨ.ਐਲ., ਹਵਾਈ ਅੱਡੇ, ਬੰਦਰਗਾਹਾਂ, ਕੋਇਲੇ ਦੀਆਂ ਖਾਨਾਂ ਸਭ ਵੱਡੇ ਘਰਾਣਿਆਂ ਨੂੰ ਲੀਜ ਕਰ ਦਿੱਤੀਆਂ ਹਨ ਜੋ ਕਿ ਲਗਾਤਾਰ ਨੋਕਰੀਆਂ ਤੇ ਕਟੋਤੀ ਲਗਾ ਰਹੇ ਹਨ। ਅਡਾਨੀ, ਅੰਬਾਨੀ ਵਰਗੇ ਹੋਰ 22 ਵੱਡੇ ਪੂੰਜੀਪਤੀਆਂ ਨੂੰ ਬੈਂਕ ਡੈਟ ਕਰਜਾ ਪਿਛਲੇ ਸਾਢੇ 9 ਸਾਲਾਂ ਵਿੱਚ 16 ਲੱਖ ਕਰੋੜ ਤੋ ਵੱਧ ਦਾ ਮੁਆਫ ਕਰ ਦਿੱਤਾ ਗਿਆ। ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਲੋਕਤੰਤਰ ਅਤੇ ਸੰਵਿਧਾਨ ਤੋਂ ਉਲਟ ਜਾ ਕੇ ਫੈਸਲੇ ਲਏ ਜਾ ਰਹੇ ਹਨ। ਵਿਜੀਲੈਂਸ, ਈ.ਡੀ., ਸੀ.ਬੀ.ਆਈ. ਵਰਗੇ ਅਦਾਰਿਆਂ ਨੂੰ ਵਿਰੋਧੀ ਦੀ ਬਾਹ ਮਰੋੜਣ ਦਾ ਹਥਿਆਰ ਬਣਾ ਲਿਆ ਗਿਆ ਹੈ। ਇਸੇ ਹਥਿਆਰ ਰਾਹੀ ਬਾਹ ਮਰੋੜ ਕੇ ਇਲੈਕਟਰੋਲ ਬੋਂਡ ਦੇ ਨਾਂ ਤੇ ਵੱਡੀਆਂ ਕੰਪਨੀਆਂ ਤੋਂ ਫਿਰੋਤੀਆਂ ਲਈਆਂ ਜਾ ਰਹੀਂਆਂ ਹਨ। ਅੱਜ ਰਿਜ਼ਰਵ ਬੈਂਕ, ਇਲੈਕਸ਼ਨ ਕਮਿਸ਼ਨ, ਕੰਟਰੋਲਰ ਜਨਰਲ ਦੇ ਨਾਲ ਨਾਲ ਨਿਆ ਪਾਲਕਾ ਵੀ ਦਬਾਅ ਅਧੀਨ ਹੈ। ਪਹਿਲੀ ਵਾਰੀ ਭਾਰਤ ਦੇ ਇਤਿਹਾਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਜੱਜਜ਼ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਹੈ ਕਿ ਸਾਡੇ ਤੇ ਦਬਾਅ ਹੈ। ਮੀਡੀਆਂ ਤਾਂ ਪੂਰੀ ਤਰਾਂ ਇੱਕ ਹੀ ਰਾਜਨੀਤਕ ਪਾਰਟੀ ਦੇ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਪ੍ਰਚਾਰਕ ਚੈਨਲ ਭੋਪੂ, ਅਖਬਾਰ ਇਸ਼ਤਿਹਾਰ ਬਣ ਚੁੱਕੇ ਹਨ। ਭਾਰਤ ਵਾਸੀ ਅਤੇ ਪੰਜਾਬ ਵਾਸੀ ਸਾਰੇ ਹਾਲਤਾਂ ਤੋਂ ਭਲੀ ਭਾਂਤੀ ਜਾਣੂ ਹਨ ਇਹ ਸਮਝ ਰਹੇ ਹਨ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਉਹ ਸੁਚੇਤ ਹੋ ਕੇ ਕੰਮ ਕਰ ਰਹੇ ਹਨ । ਹੋਰ ਹੰਬਲਾ ਮਾਰਨ ਦੀ ਲੋੜ ਹੈ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਹੁਤ ਜੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਜਿਨਾਂ ਵਿੱਚ ਮੁਫਤ ਬਿਜਲੀ, 43,000 ਸਰਕਾਰੀ ਨੋਕਰੀਆਂ, ਭੈਣਾਂ ਲਈ ਮੁਫਤ ਬੱਸ ਸਫਰ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਤੋਂ ਪੰਜਾਬ ਵਾਸੀ ਖੁਸ਼ ਹਨ। ਇਸ ਲਈ ਸਾਰੀਆਂ ਸੀਟਾਂ ਸ.ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਜਿੱਤੇਗੀ।
Punjab Bani 10 May,2024
ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ
ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ ਨਵੀਂ ਦਿੱਲੀ, 10 ਮਈ ਭਾਰਤ ਵਿੱਚ ਚੀਨ ਦੇ ਨਵ-ਨਿਯੁਕਤ ਰਾਜਦੂਤ ਸ਼ੂ ਫੀਹੋਂਗ ਅੱਜ ਆਪਣਾ ਅਹੁਦਾ ਸੰਭਾਲਣ ਲਈ ਨਵੀਂ ਦਿੱਲੀ ਪਹੁੰਚੇ। ਭਾਰਤ ਵਿੱਚ ਚੀਨੀ ਦੂਤਘਰ ਵੱਲੋਂ ਜਾਰੀ ਬਿਆਨ ਅਨੁਸਾਰ ਹਵਾਈ ਅੱਡੇ ‘ਤੇ ਉਨ੍ਹਾਂਦੀ ਪਤਨੀ ਦਾ ਵੀ ਸੁਆਗਤ ਕੀਤਾ ਗਿਆ। ਫੀਹੋਂਗ ਭਾਰਤ ਵਿੱਚ ਚੀਨ ਦੇ 17ਵੇਂ ਰਾਜਦੂਤ ਹਨ। ਭਾਰਤ ਵਿੱਚ ਚੀਨ ਦੇ ਪਿਛਲੇ ਰਾਜਦੂਤ ਵੇਇਦੋਂਗ ਸਨ, ਜੋ ਦਿੱਲੀ ਵਿੱਚ ਤਿੰਨ ਸਾਲ ਸੇਵਾ ਕਰਨ ਤੋਂ ਬਾਅਦ ਅਕਤੂਬਰ 2022 ਵਿੱਚ ਚਲੇ ਗਏ ਸਨ ਅਤੇ ਚੀਨ ਦੇ ਉਪ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
Punjab Bani 10 May,2024
ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ
ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ ਚੰਡੀਗੜ੍ਹ: ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ 'ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।
Punjab Bani 08 May,2024
ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ
ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਪਟਿਆਲਾ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ,ਪਾਣੀ ਦੀ ਸੁਰੱਖਿਆ ਹੀ ਜੀਵਨ ਦੀ ਸੁਰੱਖਿਆ ਹੈ। ਪੀ.ਐਸ.ਪੀ.ਸੀ.ਐਲ. ਵੱਲੋਂ ਕਣਕ ਦੀ ਵਾਢੀ ਲਗਭਗ ਪੂਰੀ ਹੋਣ ਉਪਰੰਤ ਇਹਨਾਂ ਟਿਊਬਵੈਲਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਦਿਨ ਵੇਲੇ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਨੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਜਲ ਸਰੋਤ ਸੀਮਤ ਹੈ,ਚਾਹੇ ਬਿਜਲੀ ਦੀ ਕੋਈ ਥੁੜ ਨਹੀ ਹੈ ਫਿਰ ਵੀ ਪਾਣੀ ਦੀ ਵਰਤੋਂ ਸੰਜਮ ਨਾਲ ਕਰਨਾ ਸਮੇਂ ਦੀ ਮੰਗ ਹੈ।ਕਿਸਾਨਾਂ ਨੂੰ ਪਾਣੀ ਦੀ ਵਰਤੋਂ ਜਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਪਾਣੀ ਦੀ ਹਰ ਬੂੰਦ ਕੀਮਤੀ ਹੈ ਅਤੇ ਗੁਰਬਾਣੀ ਵਿੱਚ ਵੀ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਰਾਹੀਂ ਪਾਣੀ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ ਹੈ। ਹਾਲਾਂਕਿ ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਪੀਐਸਪੀਸੀਐਲ ਕੋਲ ਬਿਜਲੀ ਦੀ ਕਮੀ ਨਹੀਂ ਹੈ, ਲੇਕਿਨ ਸੂਬੇ ਅੰਦਰ ਜਮੀਨ ਹੇਠਲੇ ਪਾਣੀ ਦੀ ਸਥਿਤੀ ਵੀ ਕਿਸੇ ਤੋਂ ਛਿਪੀ ਨਹੀਂ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਜਰੂਰਤ ਮੁਤਾਬਿਕ ਟਿਊਬਵੈਲ ਚਲਾਉਣੇ ਚਾਹੀਦੇ ਹਨ। ਉਹਨਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣਾ ਪਵੇਗਾ,ਜਲ ਸੰਭਾਲ ਜ਼ਰੂਰਤ ਤੇ ਸਾਡਾ ਫਰਜ਼ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ।
Punjab Bani 06 May,2024
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 05 May,2024
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।
Punjab Bani 04 May,2024
ਸਰਕਾਰ ਨੇ ਹਟਾਈ ਪਿਆਜ ਦੀ ਬਰਾਮਦ ਤੋ ਪਾਬੰਦੀ
ਸਰਕਾਰ ਨੇ ਹਟਾਈ ਪਿਆਜ ਦੀ ਬਰਾਮਦ ਤੋ ਪਾਬੰਦੀ ਨਵੀਂ ਦਿੱਲੀ, 4 ਮਈ ਭਾਰਤ ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ। ਉਸ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਨਿਰਯਾਤ ਮੁੱਲ ਘੱਟੋ ਘੱਟ 550 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ।
Punjab Bani 04 May,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 1 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਬ ਡਵੀਜ਼ਨਾਂ ਤੇ ਪਿੰਡਾਂ ਸ਼ੁਤਰਾਣਾ, ਨਾਭਾ, ਮੂੰਡਖੇੜਾ, ਧਰਮਕੋਟ, ਗਲਵੱਟੀ, ਮਸੀਂਗਣ ਤੋਂ 17 ਪੇਂਡੂ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ। ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਕੱਪੜਿਆਂ ਦੀ ਸਾਜ਼-ਸਜਾਵਟ ਲਈ ਫੁਲਕਾਰੀ ਕਢਾਈ ਕੱਢਣ ਦੇ ਗੁਰ ਦੱਸੇ ਅਤੇ ਵੱਖ-ਵੱਖ ਸਜਾਵਟੀ ਸਮਾਨ ਜਿਵੇਂ ਕਿ ਦੁਪੱਟੇ, ਪੋਟਲੀ ਪਰਸ, ਬਟੂਆ ਅਤੇ ਸੀਨਰੀਆਂ ਬਣਾਉਣ ਦੀ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ। ਡਾ. ਵੰਦਨਾ ਕੰਵਰ, ਸਹਿਯੋਗੀ ਪ੍ਰੋਫੈਸਰ, ਮਾਨਵ ਵਿਕਾਸ ਨੇ ਸਿਖਲਾਈ ਦੌਰਾਨ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਖੇਡਾਂ ਦੇ ਦੁਆਰਾ ਸਮੂਹ ਦੀ ਤਾਕਤ ਬਾਰੇ ਦੱਸਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਔਰਤਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਘਰ ਵਿੱਚ ਫਲ਼ਾਂ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਪੰਜਾਬ ਦੀ ਦਸਤਕਾਰੀ ਜਿਵੇਂ ਕਿ ਫੁਲਕਾਰੀ, ਕਰੋਸ਼ੀਆ, ਹੱਥ ਦੀ ਬੁਣਾਈ ਆਦਿ ਕੰਮਾਂ ਨੂੰ ਵਪਾਰਕ ਪੱਧਰ ਤੇ ਤੋਰਨ ਲਈ ਪ੍ਰੇਰਿਤ ਕੀਤਾ।
Punjab Bani 01 May,2024
ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 1 ਮਈ: ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੋਰਸ ਵਿਸ਼ੇਸ਼ ਤੌਰ ’ਤੇ ਇੰਡੋ ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਅਧਿਕਾਰੀਆਂ ਅਤੇ ਜਵਾਨਾਂ ਲਈ ਕਰਵਾਇਆ ਗਿਆ, ਤਾਂ ਕਿ ਭਾਰਤ ਸਰਕਾਰ ਦੇ ਆਦੇਸ਼ ਅਨੁਸਾਰ ਆਈ.ਟੀ.ਬੀ.ਪੀ. ਕੈਂਪ ਵਿਚ ਮਧੂਮੱਖੀ ਪਾਲਣ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ ਅਤੇ ਫੋਰਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀ ਸਿਹਤ ਬਰਕਰਾਰ ਰੱਖਣ ਲਈ ਉਨ੍ਹਾਂ ਨੂੰ ਸ਼ੁੱਧ ਸ਼ਹਿਦ ਉਪਲਬਧ ਕਰਵਾਇਆ ਜਾ ਸਕੇ। ਇਸ ਟਰੇਨਿੰਗ ਵਿਚ ਇੰਡੋ ਤਿੱਬਤੀ ਬਾਰਡਰ ਪੁਲਿਸ ਦੇ 30 ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਦਿੱਤੀ ਕਿ ਮਧੂਮੱਖੀ ਪਾਲਣ ਇਕ ਅਜਿਹਾ ਲਾਹੇਵੰਦ ਧੰਦਾ ਹੈ ਜਿਸ ਨੂੰ ਘੱਟ ਖਰਚੇ ਨਾਲ ਸ਼ੁਰੂ ਕਰਕੇ ਜਲਦੀ ਆਮਦਨ ਕਮਾਈ ਜਾ ਸਕਦੀ ਹੈ। ਇਸ ਧੰਦੇ ਲਈ ਜ਼ਿਆਦਾ ਸਮਾਂ ਜਾ ਮਿਹਨਤ ਦੀ ਜ਼ਰੂਰਤ ਨਾ ਹੋਣ ਕਰਕੇ ਇਸ ਨੂੰ ਪੁਲਿਸ ਫੋਰਸ ਦੇ ਜਵਾਨ ਆਪਣੀ ਡਿਊਟੀ ਦੇ ਨਾਲ-ਨਾਲ ਵੀ ਅਸਾਨੀ ਨਾਲ ਕਰ ਸਕਦੇ ਹਨ। ਇਸ ਸਿਖਲਾਈ ਕੋਰਸ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਆਏ ਹੋਏ ਜਵਾਨਾਂ ਨੂੰ ਚੰਗੀ ਸਿਹਤ ਬਰਕਰਾਰ ਰੱਖਣ ਲਈ ਸ਼ਹਿਦ ਦੀ ਭੂਮਿਕਾ ਬਾਰੇ ਦੱਸਦਿਆਂ ਹੋਇਆ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਜੰਮੇ ਹੋਏ ਸ਼ਹਿਦ ਦੀ ਗੁਣਵੱਤਾ ਬਾਰੇ ਚਾਨਣਾ ਪਾਇਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਮਧੂਮੱਖੀਆਂ ਲਈ ਲੋੜੀਂਦੇ ਫੁੱਲ-ਫਲਾਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਵਾਨਾਂ ਨਾਲ ਆਰਗੈਨਿਕ ਸ਼ਹਿਦ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਸ਼ਹਿਦ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਦੀ ਤਕਨੀਕ ਬਾਰੇ ਸਿਖਲਾਈ ਦਿੱਤੀ। ਇਸ ਟਰੇਨਿੰਗ ਵਿਚ ਡਾ. ਜੀ.ਪੀ.ਐਸ. ਸੋਢੀ, ਵਧੀਕ ਨਿਰਦੇਸ਼ਕ (ਪਸਾਰ ਸਿੱਖਿਆ), ਪੀ.ਏ.ਯੂ., ਲੁਧਿਆਣਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਆਈ.ਟੀ.ਬੀ.ਪੀ. ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਦੇਸ਼ ਦੀ ਸੁਰੱਖਿਆ ਕਰਨ ਵਿਚ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮਧੂਮੱਖੀ ਪਾਲਣ ਦੁਆਰਾ ਭਾਰਤ ਦੀ ਪੋਸਣ ਸੁਰੱਖਿਆ ਵਿਚ ਵੀ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਸਿਖਲਾਈ ਵਿਚ ਭਾਗ ਲੈਣ ਵਾਲੇ ਸਿੱਖਿਆਰਥੀਆਂ ਨੇ ਕੇ.ਵੀ.ਕੇ. ਸੈਂਟਰ ਦੇ ਮਧੂਮੱਖੀ ਪਾਲਣ ਦੇ ਪ੍ਰਦਰਸ਼ਨੀ ਯੂਨਿਟ ਵਿਖੇ ਆਪਣੇ ਹੱਥੀ ਮਧੂਮੱਖੀ ਪਾਲਣ ਦੀਆਂ ਬਰੀਕੀਆਂ ਨੂੰ ਸਿੱਖਿਆ। ਇਸ ਦੇ ਨਾਲ-ਨਾਲ ਆਈ.ਟੀ.ਬੀ.ਪੀ. ਦੇ ਅਧਿਕਾਰੀ ਸ੍ਰੀ ਰਾਕੇਸ਼ ਕੁਮਾਰ ਨੇ ਕੇ.ਵੀ.ਕੇ. ਸਟਾਫ਼ ਵੱਲੋਂ ਮਧੂਮੱਖੀ ਪਾਲਣ ਦੀ ਸਿਖਲਾਈ ਲਈ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।
Punjab Bani 01 May,2024
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ 'ਤੇ, ਉੱਤਰੀ ਬਾਈਪਾਸ 'ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ ਕਰੀਬ 500 ਤੋਂ ਜਿਆਦਾ ਕਿਸਾਨਾਂ ਨੂੰ ਪੈਸੇ ਦੀ ਆਦਾਇਗੀ ਕਰਨਾ ਤਾਂ ਦੂਰ ਐਕਵਾਇਰ ਜਮੀਨ ਦੇ ਅਵਾਰਡ ਤੱਕ ਜਾਰੀ ਨਹੀਂ ਕਰ ਸਕੇ। ਕਿਸਾਨਾਂ ਨੂੰ ਅਜੇ ਤੱਕ ਇਹ ਹੀ ਨਹੀਂ ਪਤਾ ਕਿ ਉਹਨਾਂ ਦੀ ਜਮੀਨ ਨੂੰ ਕਿਸਾਨ ਕਿਸ ਰੇਟ ਤੇ ਖਰੀਦ ਕਰੇਗੀ। ਪਿੱਡ ਜਸੋਵਾਲ ਵਿਖੇ ਵੀਰਵਾਰ ਨੂੰ ਰਖੇ ਇਕ ਪ੍ਰੋਗ੍ਰਾਮ ਵਿੱਚ ਪਹੁੰਚੇ ਮਹਾਰਾਣੀ ਪਰਨੀਤ ਕੌਰ ਨੇ ਨਾਰਦਨ ਬਾਈਪਾਸ ਦੇ ਪੈਂਦੇ 24 ਪਿੰਡਾ ਦੇ ਕਿਸਾਨਾਂ ਨਾਮ ਮੁਲਾਕਾਤ ਕੀਤੀ। ਉਹਨਾਂ ਕਿਸਾਨਾਂ ਨਾਲ ਉਹਨਾਂ ਦੀ ਪਰੇਸ਼ਾਨੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਨਾਂ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਭਗਵੰਤ ਮਾਨ ਸਰਕਾਰ ਬੀਤੇ ਤਿੰਨ ਸਾਲਾਂ ਵਿੱਚ ਐਕਵਾਇਰ ਜਮੀਨਾਂ ਦੇ ਅਵਾਰਡ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 24 ਅਪ੍ਰੈਲ 2024 ਨੂੰ ਉੱਤਰੀ ਬਾਈਪਾਸ ਲਈ ਟੈਂਡਰ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨ ਚਿੰਤਤ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਖ਼ੁਦ ਭਾਜਪਾ ਖ਼ਿਲਾਫ਼ 24 ਪਿੰਡਾਂ ਵਿੱਚ ਬਾਈਕਾਟ ਦੀਆਂ ਅਫ਼ਵਾਹਾਂ ਫੈਲਾ ਕੇ ਬੈਕਫੁੱਟ ’ਤੇ ਚਲਾ ਗਿਆ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਤਿੰਨ ਸਾਲਾਂ ਤੋਂ ਲਟਕ ਰਹੇ ਨਾਰਦਰਨ ਬਾਈਪਾਸ ਪ੍ਰਾਜੈਕਟ ਨੂੰ ਪਾਸ ਕਰਵਾ ਕੇ ਇਸ ਦਾ ਟੈਂਡਰ ਜਾਰੀ ਕਰਵਾਇਆ ਗਿਆ ਹੈ, ਉਸ ਲਈ ਇਲਾਕੇ ਦੇ ਕਿਸਾਨ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਮੁੱਚਾ ਇਲਾਕਾ ਉਨ੍ਹਾਂ ਦੇ ਮੁੜ ਐਮ.ਪੀ ਬਣਨ ਲਈ ਪੂਰੀ ਵਾਹ ਲਾ ਦੇਵੇਗਾ, ਤਾਂ ਜੋ ਕੇਂਦਰ ਦਾ ਹਿੱਸਾ ਬਣ ਕੇ ਮਹਾਰਾਣੀ ਪਰਨੀਤ ਕੌਰ ਇਲਾਕੇ ਦੇ ਵਿਕਾਸ ਨੂੰ ਨਵੀਂ ਰਫਤਾਰ ਦੇ ਕਰਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 18 ਅਗਸਤ 2021 ਨੂੰ ਕੇਂਦਰ ਸਰਕਾਰ ਨੇ ਉੱਤਰੀ ਬਾਈਪਾਸ ਬਣਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ। 3 ਦਸੰਬਰ, 2021 ਨੂੰ, ਜ਼ਮੀਨ ਐਕੁਆਇਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਅਤੇ ਲੋੜੀਂਦੇ ਖਰਚੇ ਦੀ ਇਜਾਜ਼ਤ ਦਿੱਤੀ ਗਈ ਸੀ। 3 ਨਵੰਬਰ, 2022 ਨੂੰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਸਰਕਾਰ ਨੂੰ ਐਕੁਆਇਰ ਕੀਤੀ ਜਾਣ ਵਾਲੀ ਕੁੱਲ ਜ਼ਮੀਨ ਦਾ 50 ਪ੍ਰਤੀਸ਼ਤ ਦੇਣ ਲਈ ਕਿਹਾ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਰਾਣੀ ਪ੍ਰਨੀਤ ਕੌਰ ਨੇ 10 ਨਵੰਬਰ 2022 ਨੂੰ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਸੀ। ਪਰਨੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦੋ ਸਾਲ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੇ ਸਾਲ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਤੇਜ਼ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 9 ਫਰਵਰੀ 2024 ਨੂੰ ਜ਼ਿਲ੍ਹਾ ਮਾਲ ਅਫਸਰ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਪਾਸ ਕਰਨ ਲਈ ਕਿਹਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੀ। ਪਿੰਡ ਜੱਸੋਵਾਲ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉੱਤਰੀ ਬਾਈਪਾਸ ’ਤੇ ਸਥਿਤ ਪਿੰਡਾਂ ਦੇ ਕਿਸਾਨ ਗੁਰਮੀਤ ਸਿੰਘ, ਬਲਕਾਰ ਸਿੰਘ ਸਿੱਧੂਵਾਲ, ਜੱਸੋਵਾਲ ਤੋਂ ਚਮਕੌਰ ਸਿੰਘ, ਪਰਮਿੰਦਰ ਸਿੰਘ ਦਾਊਂ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਿਕਾ, ਅਮਰ ਸਿੰਘ ਸਾਬਕਾ ਸਰਪੰਚ ਪਿੰਡ ਕਲਿਆਣ, ਧਰਮਿੰਦਰ। ਆਸੇਮਾਜਰਾ ਤੋਂ ਪੱਪੀ ਸਿੰਘ, ਗਾ ਰਣਬੀਰਪੁਰਾ ਤੋਂ ਪੱਪੀ ਸਿੰਘ, ਰੋਂਗਲਾ ਤੋਂ ਸਾਬਕਾ ਡੀਸੀ ਹਰਕੇਸ਼ ਸਿੱਧੂ, ਛੋਟੀ ਦਾਊਂ ਤੋਂ ਸੁਰਜੀਤ ਸਿੰਘ ਰਹਿਲ, ਮਾਜਰੀ ਅਕਾਲੀਆਂ ਤੋਂ ਹਰਭਜਨ ਸਿੰਘ ਸਾਬਕਾ ਸਰਪੰਚ, ਭਟੇੜੀ ਤੋਂ ਕਰਮਜੀਤ ਸਿੰਘ, ਸਿੱਧੂਵਾਲ ਤੋਂ ਹਰਭਜਨ ਸਿੰਘ, ਪਿੰਡ ਲਚਕਾਣੀ ਤੋਂ ਜਸਵਿੰਦਰ ਸਿੰਘ, ਡਾ. ਫਰੀਦਪੁਰ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰ ਕਈ ਕਿਸਾਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਰਕਾਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ 'ਤੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ। .
Punjab Bani 26 April,2024
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ ਚੰਡੀਗੜ੍ਹ, 26 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।
Punjab Bani 26 April,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦਾ ਮਾਮਲਾ ਸੰਗਰੂਰ, 26 ਅਪ੍ਰੈਲ: ਸੰੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿ਼ਲ੍ਹਾ ਮੰਡੀ ਅਫ਼ਸਰ ਸੰਗਰੂਰ ਨੂੰ ਜਸਰਾਓ ਟਰੇfਡੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ।ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹਾ ਮੰਡੀ ਅਫ਼ਸਰ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਦਰਜ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ 24 ਅਪ੍ਰੈਲ 2024 ਨੂੰ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਿਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਵੱਲੋਂ ਮਿਤੀ 24 ਅਪ੍ਰੈਲ ਨੂੰ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਜਾਂਚ ਕਮੇਟੀ ਨੇ ਅਗਲੇ ਹੀ ਦਿਨ 25 ਅਪ੍ਰੈਲ ਨੂੰ ਪੜਤਾਲੀਆ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਇਸ ਪੜਤਾਲੀਆ ਰਿਪੋਰਟ ਦੇ ਮੱਦੇਨਜ਼ਰ ਇਹ ਨਤੀਜਾ ਸਾਹਮਣੇ ਆਇਆ ਕਿ ਡਾਇਰੈਕਟ ਡਿਲੀਵਰੀ ਦੌਰਾਨ ਟਰੱਕ ਵਿੱਚ ਫੂਸ ਵਾਲੀ ਕਣਕ ਤੇ ਨਾਨ—ਸਟੈਂਡਰਡ ਵਜ਼ਨ ਵਾਲੀਆਂ ਬੋਰੀਆਂ ਬਿਨਾਂ ਆੜ੍ਹਤੀਆਂ ਦੀ ਮਰਜ਼ੀ ਤੋਂ ਨਹੀਂ ਭੇਜੀਆਂ ਜਾਂਦੀਆਂ ਹਨ। ਪੜਤਾਲੀਆ ਰਿਪੋਰਟ ਦੇ ਆਧਾਰ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ (SNG/SGR/103) ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।
Punjab Bani 26 April,2024
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਸੰਗਰੂਰ, 26 ਅਪ੍ਰੈਲ - ਮਾਨਯੋਗ ਜੱਜ ਸਾਹਿਬ ਸ੍ਰੀਮਤੀ ਦਲਜੀਤ ਕੌਰ ਜੀ ਵੱਲੋਂ ਅੱਜ ਮਿਤੀ 26/04/2024 ਨੂੰ ਬਤੌਰ ਸਿਵਲ ਜੱਜ(ਸ.ਡ.)/ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਹੁਦਾ ਸੰਭਾਲਿਆ ਗਿਆ। ਮਾਨਯੋਗ ਸ਼੍ਰੀ ਮੁਨੀਸ਼ ਸਿੰਗਲ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਦੀ ਰਹਿਨੁਮਈ ਤਹਿਤ ਮਿਤੀ 11/05/2024 ਨੂੰ ਹੋਣ ਵਾਲੀ ਕੌਮੀ ਲੋਕ ਅਦਾਲਤ ਦੇ ਸੰਬੰਧ ਵਿੱਚ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਲੀਗਲ ਏਡ ਡਿਫੈਂਸ ਕੌਂਸਲਾਂ ਅਤੇ ਸਥਾਈ ਲੋਕ ਅਦਾਲਤ ਦੇ ਮੈਬਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾਂ ਉਨ੍ਹਾਂ ਮਿਤੀ 11 ਮਈ ਨੂੰ ਆਯੋਜਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੇਏ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੇ ਨਿਪਟਾਰੇ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਮ ਲੋਕ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋ ਜਿਆਦਾ ਲਾਭ ਲੈਂਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਾਉਣ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸੰਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਫੋਨ ਨੰਬਰ 01672-230725 ਜਾਂ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 26 April,2024
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਪਟਿਆਲਾ, 25 ਅਪ੍ਰੈਲ ():- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਨਿਹਾਲ ਬਾਗ ਸਥਿਤ ਜਥੇਬੰਦੀ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂੰਹ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਵੱਖੋ-ਵੱਖ ਯੂਨੀਅਨਾਂ ਦੇ ਅਹੁਦੇਦਾਰਾਂ ਨੇ ਆਗੂਆਂ ਨੇ ਭਾਗ ਲੈ ਕੇ 1 ਮਈ ਮਜ਼ਦੂਰ ਦਿਵਸ 'ਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸਮਾਗਮ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਟੇਟ ਕਰਮਚਾਰੀ ਦਲ ਦੇ ਝੰਡੇ ਹੇਠ ਇਸ ਸਾਲ ਵੀ ਸੂਬਾ ਪੱਧਰ 'ਤੇ ਪਟਿਆਲਾ ਵਿਖੇ 1 ਮਈ ਨੂੰ ਮਨਾਏ ਜਾ ਰਹੇ ਮਜ਼ਦੂਰ ਦਿਹਾੜੇ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਮੁਲਾਜ਼ਮ ਤੇ ਮਜ਼ਦੂਰ ਇਕੱਠੇ ਹੋ ਕੇ ਇਸ ਦਿਨ 1886 ਵਿਚ ਸ਼ਿਕਾਗੋ ਦੀ ਧਰਤੀ 'ਤੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਕਿਰਤੀ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਪ੍ਰਣ ਕਰਨ ਲਈ ਪਹੁੰਚ ਰਹੇ ਹਨ। ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਸ੍ਰ. ਟੌਹੜਾ ਨੇ ਦੱਸਿਆ ਕਿ ਸਮਾਗਮ ਵਿਚ ਸੰਘਰਰਸ਼ੀਲ ਵਰਗ ਦੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਜਿੱਥੇ ਆਪਣੀਆਂ ਮੰਗਾਂ ਨੂੰ ਉਭਾਰਨਗੇ, ਉਥੇ ਹੀ ਸਮਾਜ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੋਜ਼ਗਾਰੀ, ਲੁੱਟ-ਖਸੁੱਟ ਸਮੇਤ ਸਮਰਾਜਵਾਦੀ ਕੜੀ ਨੂੰ ਤੋੜਨ ਲਈ ਵਚਨਬੱਧਤਾ ਪ੍ਰਗਟਾਉਣਗੇ ਅਤੇ ਸਮਾਗਮ ਵਿਚ ਟ੍ਰੇਡ ਯੂਨੀਅਨਾਂ ਦੇ ਆਗੂ ਇਸ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਲੰਬੇ ਅਰਸੇ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਸਬੰਧੀ ਦੱਸਣਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਉਭਾਰਨ ਉਪਰੰਤ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਜਾਵੇਗਾ। ਸ੍ਰ. ਟੌਹੜਾ ਨੇ ਪੰਜਾਬ ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਮੁਲਾਜ਼ਮ ਤੇ ਮਜ਼ਦੂਰ ਵਰਗ ਲਈ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਜ਼ੋ ਕਿ ਸਿੱਧੇ ਰੂਪ ਵਿਚ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਮੁਲਾਜਮ ਵਰਗ ਨਾਲ ਕੀਤੀ ਗਈ ਵਾਅਦਾ ਖਿਲਾਫੀ ਹੈ।
Punjab Bani 25 April,2024
ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ
ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ ਨਵੀਂ ਦਿੱਲੀ, 24 ਅਪਰੈਲ ਤਾਮਿਲਨਾਡੂ ਦੇ ਕੁਝ ਕਿਸਾਨਾਂ, ਜਿਨ੍ਹਾਂ ਵਿੱਚ ਔਰਤ ਵੀ ਸ਼ਾਮਲ ਹੈ, ਨੇ ਅੱਜ ਇਥੇ ਮੋਬਾਈਲ ਟਾਵਰ ਉੱਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਇਹ ਕਿਸਾਨ ਆਪਣੀਆਂ ਫਸਲਾਂ ਦੇ ਬਿਹਤਰ ਭਾਅ ਅਤੇ ਨਦੀ ਨੂੰ ਜੋੜਨ ਦੇ ਮੁੱਦੇ ’ਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਪੁਲੀਸ ਨੇ ਦੱਸਿਆ ਕਿ ਤਾਮਿਲਨਾਡੂ ਦੇ ਬਹੁਤ ਸਾਰੇ ਕਿਸਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਨੇ ਨੇੜਲੇ ਦਰੱਖਤਾਂ ਅਤੇ ਮੋਬਾਈਲ ਟਾਵਰ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚੋਂ ਇੱਕ ਨੂੰ ਮੋਬਾਈਲ ਟਾਵਰ ਤੋਂ ਉਤਾਰਨ ਲਈ ਫਾਇਰ ਬ੍ਰਿਗੇਡ ਕਰੇਨ ਦੀ ਵਰਤੋਂ ਕੀਤੀ।
Punjab Bani 24 April,2024
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ -ਕਿਹਾ, ਸਬੰਧਤ ਅਧਿਕਾਰੀ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ ਪਟਿਆਲਾ, 23 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਐਸ.ਡੀ.ਐਮਜ ਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ 'ਚ ਵਿਕਣ ਲਈ ਪੁੱਜੀ ਕਣਕ ਦੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਇੰਤਜਾਮ ਪੁਖ਼ਤਾ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਖਰੀਦ ਕੇਂਦਰ ਵਿੱਚ ਤਰਪਾਲਾਂ ਦੇ ਅਗੇਤੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਪਰੰਤੂ ਫਿਰ ਵੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਤਾਂ ਕਿ ਮੰਡੀਆਂ ਵਿੱਚ ਪੁੱਜੀ ਕਣਕ ਨੂੰ ਅਚਾਨਕ ਪੈਣ ਵਾਲੇ ਮੀਂਹ ਦੇ ਪਾਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ 'ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀ ਖਰੀਦ ਪ੍ਰਬੰਧਾਂ ਸਮੇਤ ਬਰਸਾਤ ਦੀ ਸੂਰਤ 'ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਕੇ ਰਿਪੋਰਟ ਵੀ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ੌਕਤ ਅਹਿਮਦ ਪਰੇ, ਜਿਨ੍ਹਾਂ ਨੇ ਬੀਤੇ ਦਿਨੀਂ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਨੇ ਅੱਗੇ ਦੱਸਿਆ ਕਿ ਬਰਸਾਤ ਦੀ ਸੰਭਾਵਨਾ ਕਰਕੇ ਅੱਜ ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਸਮੂਹ ਐਸ.ਡੀ.ਐਮਜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਜਿਣਸ ਦੀ ਨਾਲੋ-ਨਾਲ ਕਿਸਾਨਾਂ ਨੂੰ ਅਦਾਇਗੀ ਅਤੇ ਨਾਲੋ-ਨਾਲ ਮੰਡੀਆਂ ਵਿੱਚੋਂ ਲਿਫਟਿੰਗ ਯਕੀਨੀ ਬਣਾਈ ਜਾਵੇ।
Punjab Bani 23 April,2024
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ ਜਲੰਧਰ, 21 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
Punjab Bani 22 April,2024
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ ਚੰਡੀਗੜ : ਪਿੰਡ ਦੌਦੜਾ ਵਿਚ ਅੱਗ ਲੱਗਣ ਕਾਰਨ 3 ਏਕੜ ਕਣਕ ਦੀ ਫਸਲ ਸੜ ਗਈ। ਇਸ ਤੋਂ ਇਲਾਵਾ 7 ਏਕੜ ਨਾੜ ਵੀ ਸੁਆਹ ਹੋ ਗਿਆ। ਪੁਲਿਸ ਅਤੇ ਫਾਇਰਬ੍ਰਿਗੇਡ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਸਵੀਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਨਾਲ ਦੇ ਖੇਤਾਂ ਵਿੱਚ ਕੰਬਾਈਨ ਚੱਲ ਰਹੀ ਸੀ। ਅਚਾਨਕ ਕੰਬਾਈਨ ਵਿੱਚ ਕੋਈ ਸਪਾਰਕਿੰਗ ਹੋਈ ਜਿਸ ਦੇ ਨਾਲ ਖੇਤਾਂ ਵਿੱਚ ਅੱਗ ਲੱਗ ਗਈ। ਕਿਸਾਨ ਜਸਵੀਰ ਸਿੰਘ ਦੀ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋਈ ਹੈ। ਇਸ ਤੋਂ ਇਲਾਵਾ ਨਾਲ ਲੱਗਦੇ ਖੇਤਾਂ ਵਿਚ ਨਾੜ ਵੀ ਸੜ ਗਿਆ।
Punjab Bani 21 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ ਦਿਲੀ : ਲੋਕ ਸਭਾ ਚੋਣਾਂ ਦੇ ਦੂਜੇ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਜਲੌਰ-ਸਿਰੋਹੀ ਲੋਕ ਸਭਾ ਹਲਕੇ ਦੇ ਭਿੰਮਾਲ ਵਿੱਚ ਕਿਹਾ ਕਿ ਕਾਂਗਰਸ ਅਸਥਿਰਤਾ ਦਾ ਪ੍ਰਤੀਕ ਹੈ। ਅੱਜ ਕਾਂਗਰਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਸ ਕੋਲ ਉਮੀਦਵਾਰ ਵੀ ਨਹੀਂ ਹਨ। ਭੀਨਮਾਲ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀਆਂ ਉੱਜਵਲਾ ਗੈਸ ਯੋਜਨਾ ਅਤੇ ਪੀਐਮ ਆਵਾਸ ਸਮੇਤ ਵੱਖ-ਵੱਖ ਯੋਜਨਾਵਾਂ ਦਾ ਵੇਰਵਾ ਦਿੱਤਾ। ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਸਰਕਾਰ ਰਿਮੋਟ ਕੰਟਰੋਲ ਨਾਲ ਚਲਦੀ ਸੀ। ਉਨ੍ਹਾਂ ਨੇ ਉਨ੍ਹਾਂ ਦਾ ਨਾਂ ਲਏ ਬਿਨਾਂ ਸੋਨੀਆ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਚੋਣਾਂ ਨਹੀਂ ਜਿੱਤ ਸਕਦੇ, ਉਨ੍ਹਾਂ ਨੂੰ ਰਾਜ ਸਭਾ ਰਾਹੀਂ ਜਿਤਾ ਕੇ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਗਾਰੰਟੀ ਨੂੰ ਦੁਹਰਾਇਆ।
Punjab Bani 21 April,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਪਟਿਆਲਾ, 19 ਅਪ੍ਰੈਲ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖਾਸ ਤੌਰ ਤੇ ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਤਕਨੀਕ ਨਾਲ ਬੀਜੇ ਪਲਾਟ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਖੇਤ ਦਿਵਸ ਵਿਚ ਪਟਿਆਲਾ ਜ਼ਿਲ੍ਹੇ ਦੇ ਕਰੀਬ 52 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਅਤੇ ਸਰਫੇਸ ਸੀਡਰ ਤਕਨੀਕ ਨਾਲ ਕਣਕ ਬੀਜਣ ਦੇ ਫ਼ਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਜ਼ਮੀਨ ਵਿਚ ਹੀ ਵਾਹੁਣ ਨਾਲ ਮਿੱਟੀ ਵਿਚ ਬੂਟਿਆਂ ਲਈ ਉਪਲਬਧ ਹੋਣ ਵਾਲੇ ਉਪਜਾਊ ਤੱਤਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਸਰਫੇਸ ਸੀਡਰ ਨਾਲ ਬੀਜੀ ਕਣਕ ਵਿਚ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਨਦੀਨ-ਨਾਸ਼ਕਾਂ ਦੀ ਵਰਤੋਂ ਤੋਂ ਬਗੈਰ ਹੀ ਫ਼ਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਵੀ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਸ਼ ਅਨੁਸਾਰ ਬੀਜ ਸੋਧ ਕੇ ਹੀ ਹਰ ਫ਼ਸਲ ਬੀਜੀ ਜਾਵੇ। ਸਰਫੇਸ ਸੀਡਿੰਗ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਟ ਦੇ ਦੌਰੇ ਸਮੇਂ ਕਿਸਾਨਾਂ ਵੱਲੋਂ ਇਸ ਤਕਨੀਕ ਬਾਰੇ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ। ਆਏ ਹੋਏ ਕਿਸਾਨਾਂ ਨੇ ਇਸ ਪ੍ਰਦਰਸ਼ਨੀ ਪਲਾਟ ਵਿਚ ਬੀਜੀ ਕਣਕ ਦੀ ਪ੍ਰਸ਼ੰਸਾ ਕਰਦਿਆਂ ਅਗਲੇ ਸਾਲ ਇਸ ਤਰੀਕੇ ਨੂੰ ਅਪਣਾਉਣ ਦਾ ਇਰਾਦਾ ਵੀ ਜ਼ਾਹਿਰ ਕੀਤਾ। ਸ. ਨਰਿੰਦਰ ਸਿੰਘ ਦਿੱਤੂਪੁਰ ਨੇ ਵੀ ਪਰਾਲੀ ਸਾਂਭਣ ਦੀਆਂ ਤਕਨੀਕਾਂ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਕੇ.ਵੀ.ਕੇ. ਮਾਹਿਰਾਂ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।
Punjab Bani 19 April,2024
ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ
ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ ਚੰਡੀਗੜ੍ਹ, 17 ਅਪਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾ ਦਿੱਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।
Punjab Bani 17 April,2024
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ -ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਸੌਂਪੇ ਪ੍ਰਸ਼ੰਸਾ ਪੱਤਰ -ਖੇਤੀਬਾੜੀ ਅਧਿਕਾਰੀਆਂ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਸਰਫੇਸ ਸੀਡਰ ਵਾਲੇ ਪ੍ਰਦਰਸ਼ਨੀ ਪਲਾਂਟਾਂ ਦਾ ਦੌਰਾ ਕਰਵਾਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 16 ਅਪ੍ਰੈਲ: ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਪੱਕ ਚੁੱਕੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਥੇ (ਪਿੰਡ ਬਡੂੰਗਰ) ਪਰਤਾਪ ਨਗਰ ਵਿਖੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਵਾਤਾਵਰਣ, ਧਰਤੀ ਤੇ ਪਾਣੀ ਨੂੰ ਬਚਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਸੌਂਪੇ । ਸ਼ੌਕਤ ਅਹਿਮਦ ਪਰੇ ਨੇ ਇਨ੍ਹਾਂ ਅਗਾਂਹਵਧੂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਗੈਰ ਕਣਕ ਦੀ ਬਿਜਾਈ ਸਰਫੇਸ ਸੀਡਰ, ਹੈਪੀ ਸੀਡਰ ਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਰਨ ਲਈ ਵਧਾਈ ਦਿੱਤੀ ਅਤੇ ਇਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਅਤੇ ਹੋਰਨਾਂ ਲਈ ਰਾਹ ਦਸੇਰਾ ਦੱਸਿਆ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਵਾਲੇ ਪ੍ਰਦਰਸ਼ਨੀ ਪਲਾਂਟਾਂ ਦਾ ਦੌਰਾ ਕਰਵਾਉਣ ਤਾਂ ਕਿ ਬਾਕੀ ਕਿਸਾਨਾਂ ਨੂੰ ਵੀ ਪਤਾ ਲੱਗੇ ਕਿ ਸਰਫੇਸ ਸੀਡਰ ਉਨ੍ਹਾਂ ਲਈ ਲਾਹੇਵੰਦ ਹਨ। ਇਸ ਮੌਕੇ ਆਪਣੇ ਤਜਰਬੇ ਸਾਂਝੇ ਕਰਦਿਆਂ ਪ੍ਰਤਾਪ ਨਗਰ ਵਿਖੇ ਕਰੀਬ 14 ਏਕੜ ਜਮੀਨ 'ਚ ਕਣਕ ਦੀ ਬਿਜਾਈ ਪਰਾਲੀ ਨੂੰ ਬਗੈਰ ਸਾੜੇ ਹੀ ਸਰਫੇਸ ਸੀਡਰ ਨਾਲ ਕਰਨ ਵਾਲੇ ਕਿਸਾਨ ਜਗਤਬੀਰ ਸਿੰਘ ਤੇ ਦਲਾਨਪੁਰ ਸੀਡ ਫਾਰਮ ਦੇ ਮੈਨੇਜਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਉਨ੍ਹਾਂ ਨੇ ਮਲਚਿੰਗ ਕਰਕੇ ਕਣਕ ਬੀਜੀ ਸੀ ਅਤੇ ਇਸ ਵਾਰ ਸਰਫੇਸ ਸੀਡਰ ਨਾਲ ਕਣਕ ਬੀਜੀ ਹੈ। ਉਸਨੇ ਦੱਸਿਆ ਕਿ ਉਸਨੇ 40 ਤੋਂ 45 ਕਿਲੋ ਪ੍ਰਤੀ ਏਕੜ ਬੀਜ ਪਾਇਆ, ਇਸ ਨਾਲ ਖ਼ਰਚੇ ਵੀ ਕਾਫ਼ੀ ਘਟੇ ਹਨ, ਨਦੀਨ ਘੱਟ ਹੋਇਆ ਤੇ ਇਸ ਵਿੱਚ ਪਈ ਪਰਾਲੀ ਖਾਦ ਦਾ ਕੰਮ ਕਰਦੀ ਹੈ, ਜਿਸ ਕਰਕੇ ਦਵਾਈਆਂ ਦੀ ਮਾਤਰਾ ਬਹੁਤ ਘੱਟ ਜਾਣ ਕਰਕੇ ਇਹ ਇੱਕ ਤਰ੍ਹਾਂ ਦੀ ਆਰਗੈਨਿਕ ਕਣਕ ਬਣ ਜਾਂਦੀ ਹੈ। ਕਿਸਾਨ ਜਸਪਾਲ ਸਿੰਘ ਸਵਾਜਪੁਰ ਨੇ ਦੱਸਿਆ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਪਰਾਲੀ ਨੂੰ ਅੱਗ ਨਾ ਲਗਾਕੇ ਸੁਪਰ ਸੀਡਰ, ਹੈਪੀ ਸੀਡਰ, ਰੋਟਾਵੇਟਰ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ ਤੇ ਇਸ ਵਾਰ ਸਰਫੇਸ ਸੀਡਰ ਨਾਲ ਕੁਝ ਜਮੀਨ 'ਤੇ ਕਣਕ ਦੀ ਬਿਜਾਈ ਦਾ ਤਜਰਬਾ ਵੀ ਸਫ਼ਲ ਰਿਹਾ ਹੈ। ਕੁਲੇਮਾਜਰਾ ਵਿਖੇ 25 ਏਕੜ ਜਮੀਨ 'ਚ ਪਰਾਲੀ ਬਿਨ੍ਹਾਂ ਸਾੜੇ ਕਣਕ ਬੀਜਣ ਵਾਲੇ ਕਿਸਾਨ ਤਰਸੇਮ ਕਾਂਸਲ ਨੇ ਦੱਸਿਆ ਕਿ ਕਣਕ ਦੇ ਛੱਟੇ ਨਾਲ ਬਿਜਾਈ ਜਾਦੂ ਦਾ ਕੰਮ ਕਰਦੀ ਹੈ। ਇਸੇ ਤਰ੍ਹਾਂ ਕਿਸਾਨ ਅਵਤਾਰ ਸਿੰਘ ਚਲੈਲਾ, ਲਖਵਿੰਦਰ ਸਿੰਘ ਖਲੀਫ਼ੇਵਾਲਾ, ਕਰਮਜੀਤ ਸਿੰਘ ਕਲਿਆਣ, ਯਾਦਵਿੰਦਰ ਸਿੰਘ ਸੌਜਾ ਸਮੇਤ ਹੋਰ ਕਿਸਾਨਾਂ ਨੇ ਵੀ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਗੁਰਦੇਵ ਸਿੰਘ, ਵਿਮਲਪ੍ਰੀਤ ਸਿੰਘ ਤੇ ਕਿਸਾਨ ਵੀ ਮੌਜੂਦ ਸਨ।
Punjab Bani 16 April,2024
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ ਪਟਿਆਲਾ 16 ਅਪ੍ਰੈਲ ਦੇਸ਼ ਵਿੱਚ ਹੋ ਰਹੀਆਂ ਪਾਰਲੀਮੈਂਟ ਚੋਣਾਂ ਦੌਰਾਨ ਕੇਂਦਰੀ ਅਤੇ ਖੇਤਰੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਤਰ੍ਹਾਂ—ਤਰ੍ਹਾਂ ਦੇ ਆਪਣੇ ਚੋਣ—ਮਨੋਰਥ ਪੱਤਰਾਂ ਰਾਹੀਂ ਵਾਅਦੇ ਅਤੇ ਸਬਜਬਾਗ ਵਿਖਾਏ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਸੰਕਲਪ ਰਾਹੀਂ ਦੇਸ਼ ਦੇ ਵੋਟਰਾਂ ਵਾਸਤੇ ਵਾਅਦੇ ਕੀਤੇ ਹਨ ਉਸ ਉੱਤੇ ਪ੍ਰਤੀਕਰਮ ਦਿੰਦਿਆ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਦੇਸ਼ ਦੇ ਲੋਕਾਂ, ਕਿਸਾਨਾਂ ਅਤੇ ਮਜਦੂਰਾਂ ਨਾਲ ਵੱਡੀਆਂ ਵਾਅਦਾ ਖਿਲਾਫੀਆਂ ਕੀਤੀਆਂ ਹਨ ਅਤੇ ਹੁਣ ਆਏ ਬੇ.ਜੇ.ਪੀ. ਦੇ ਚੋਣ ਮਨੋਰਥ ਪੱਤਰ ਨੇ ਦੇਸ਼ ਦੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਣ ਤੋਂ ਵੱਧ ਕੁੱਝ ਨਹੀਂ ਕੀਤਾ। ਜਦੋਂ ਕਿ ਦੇਸ਼ ਦੇ ਕਿਸਾਨ ਦਿੱਲੀ ਵਿਖੇ ਸਾਲ ਤੋਂ ਵੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਮੌਜੂਦਾ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਤੇ ਲਿਖਤੀ ਸਮਝੌਤੇ ਕੀਤੇ ਸਨ ਅਤੇ ਕਿਸਾਨ ਕੇਂਦਰ ਸਰਕਾਰ ਨੂੰ 13 ਫਰਵਰੀ ਨੂੰ ਦਿੱਲੀ ਚਲੋਂ ਨਾਅਰੇ ਤਹਿਤ ਮੰਨੀਆਂ ਹੋਈਆਂ ਲਿਖਤੀ ਮੰਗਾਂ ਦੇਸ਼ ਦੇ ਹੁਕਮਰਾਨਾਂ ਨੂੰ ਯਾਦ ਕਰਵਾਉਣ ਜਾ ਰਹੇ ਸਨ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਵੱਡੀਆਂ ਰੁਕਾਵਟਾਂ ਖੜੀਆਂ ਕਰਕੇ 400 ਤੋਂ ਵੱਧ ਸ਼ਾਂਤਮਈ ਕਿਸਾਨਾਂ ਉੱਤੇ ਗੋਲੀਆਂ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੇ ਅੰਧਾ ਧੁੰਦ ਵਰਤੋ ਕਰਕੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਹੈ। ਸ੍ਰ. ਬਹਿਰੂ ਨੇ ਚੋਣ ਦੌਰਾਨ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਆਪਣੇ ਝੂਠੇ ਚੋਣ ਵਾਅਦਿਆਂ ਰਾਹੀਂ ਪਿਛਲੇ 40—50 ਸਾਲਾਂ ਤੋਂ ਵੋਟਰਾਂ ਦੇ ਅੱਖੀ ਘੱਟਾ ਪਾਇਆ ਜਾ ਰਿਹਾ ਹੈ। ਇਸ ਲਈ ਦੇਸ਼ ਦੇ ਕਰੋੜਾਂ ਲੋਕਾਂ ਦੀ ਮੰਗ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆ ਕੇ ਲੋਕਾਂ ਨਾਲ ਵੱਜਦੀ ਰਾਜਨੀਤਕ ਠੱਗੀ ਬੰਦ ਕਰਾਵੇ ਜੇਕਰ ਕੋਈ ਰਾਜਨੀਤਕ ਪਾਰਟੀ ਆਪਣੇ ਵਾਅਦੇ ਤੇ ਖਰਾ ਨਹੀਂ ਉਤਰਦੀ ਤਾਂ ਉਸ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ।
Punjab Bani 16 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’
Punjab Bani 15 April,2024
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸੰਕਲਪ ਪੱਤਰ ਲਾਂਚ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਸੱਚਮੁੱਚ ਦੂਰਅੰਦੇਸ਼ੀ ਅਤੇ ਵਿਕਾਸ ਕੇਂਦਰਿਤ ਹੈ। ਸਾਡਾ ਚੋਣ ਮਨੋਰਥ ਪੱਤਰ ਭਾਰਤ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਹੈ ਅਤੇ ਸਾਡੇ ਦੇਸ਼ ਨੂੰ ਵਿਕਸਿਤ ਭਾਰਤ @2047 ਵੱਲ ਲੈਕੇ ਜਾਵੇਗਾ ਅਤੇ ਇਹ ਕਿਸੇ ਵੀ ਫਰਜ਼ੀ ਵਾਅਦਿਆਂ ਤੋਂ ਬਿਨਾਂ ਪੂਰੀ ਤਰ੍ਹਾਂ ਵਾਸਤਵਿਕ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸੰਕਲਪ ਪੱਤਰ ਸਮਾਜ ਦੇ ਹਰ ਵਰਗ ਨੂੰ ਕਵਰ ਕਰਦਾ ਹੈ ਜੋ ਮੁੱਖ ਤੌਰ 'ਤੇ 15 ਸ਼੍ਰੇਣੀਆਂ 'ਤੇ ਧਿਆਨ ਕੇਂਦ੍ਰਤ ਕਰਦਾ ਹੈ। ਭਾਵੇਂ ਇਹ ਸਾਡੀਆਂ ਔਰਤਾਂ ਹੋਣ ਜਿਵੇਂ ਕਿ ਲਖਪਤੀ ਦੀਦੀ, ਨਾਰੀ ਸ਼ਕਤੀ ਵੰਦਨ ਅਧਿਨਿਯਮ ਵਰਗੀਆਂ ਯੋਜਨਾਵਾਂ ਜਾਂ ਇਹ ਈ-ਸ਼ਰਮਿਕ ਸਕੀਮ ਨਾਲ ਸਾਡੇ ਕਾਮੇ ਹੋਣ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕਵਰ ਕਰਕੇ ਭਾਰਤੀ ਜਨਤਾ ਪਾਰਟੀ ਨੇ ਸਭ ਦਾ ਧਿਆਨ ਰੱਖਿਆ ਹੈ। ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਹੀ ਹੈ ਜੌ ਸਾਡੇ ਦੇਸ਼ ਨੂੰ ਅੱਗੇ ਲੈ ਜਾ ਸਕਦੀ ਹੈ।" ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ, "ਕਿਸਾਨਾਂ ਲਈ 5 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੇਂਦਰੀ ਪੈਨਲ ਦੁਆਰਾ ਅਜੇ ਵੀ ਮੇਜ਼ 'ਤੇ ਹੈ, ਸਾਡੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਜ਼ਰੂਰਤ ਹੈ ਕਿ ਉਹ ਕਿਹੜੀਆਂ ਫਸਲਾਂ ਬੀਜਣ ਜਾ ਰਹੇ ਹਨ ਅਤੇ ਮੈਂ ਨਿੱਜੀ ਤੌਰ 'ਤੇ ਉਨ੍ਹਾਂ ਫ਼ਸਲਾਂ ਦੇ ਐਮ ਐਸ ਪੀ ਲਈ ਹਮਾਇਤ ਕਰਾਂਗੀ। ਪਰ ਸਾਰੀ ਫ਼ਸਲਾਂ ਤੇ ਐਮਐਸਪੀ ਪ੍ਰਦਾਨ ਕਰਨਾ ਬਹੁਤ ਮੁਸ਼ਕਲ ਹੈ ਅਤੇ ਮੈਂ ਉਸ ਮੌਕੇ ਤੇ 'ਆਪ' ਸਰਕਾਰ ਨੂੰ ਵੀ ਸਵਾਲ ਕਰਨਾ ਚਾਹੁੰਦਾ ਹਾਂ, ਜੋ ਕਹਿੰਦੀ ਸੀ ਕਿ ਸਾਨੂੰ ਵੋਟ ਦਿਓ ਅਤੇ ਅਸੀਂ 2 ਮਿੰਟਾਂ ਵਿੱਚ ਚੁਟਕੀਆਂ ਵਿੱਚ ਐਮਐਸਪੀ ਪ੍ਰਦਾਨ ਕਰਾਂਗੇ, ਮੈਂ ਹੁਣ ਪੁੱਛਣਾ ਚਾਹੁੰਦੀ ਇਹ ਕਿੱਥੇ ਹਨ? ਕਿੱਥੇ ਹਨ ਉਹ ਮੰਤਰੀ ਅਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਨੇ ਅੱਗੇ ਕਿਹਾ, "ਮੈਂ ਅਤੇ ਮੇਰੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਚੁੱਕੀਆਂ ਹਨ ਹੈ, ਇੱਥੋਂ ਤੱਕ ਕਿ ਸੰਸਦ ਵਿੱਚ ਵੀ ਅਤੇ ਜੇਕਰ ਮੈਨੂੰ ਦੁਬਾਰਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੀ।" ਕੈਪਟਨ ਅਮਰਿੰਦਰ ਸਿੰਘ ਦੇ ਸਵਾਲ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮੇਰੇ ਲਈ ਅਤੇ ਸੂਬੇ ਵਿਚ ਹੋਰ ਕਿਤੇ ਜਿੱਥੇ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੈ, ਜ਼ਰੂਰ ਪ੍ਰਚਾਰ ਕਰਨਗੇ।' ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ, "ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਭਾਵੇਂ ਉਹ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ, ਇਸ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸਾਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਨੇ ਅੱਜ ਕਿਹਾ ਹੈ ਕਿ ਕੇਜਰੀਵਾਲ ਠੀਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕੀ ਉਨ੍ਹਾਂ ਨੂੰ ਜੇਲ੍ਹ ਵਿੱਚ 5 ਤਾਰਾ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ?"
Punjab Bani 15 April,2024
ਕਿਸਾਨਾਂ ਨੇ ਕੀਤੀ ਹੰਸ ਰਾਜ ਹੰਸ ਵਿਰੁਧ ਨਾਅਰੇਬਾਜ਼ੀ
ਕਿਸਾਨਾਂ ਨੇ ਕੀਤੀ ਹੰਸ ਰਾਜ ਹੰਸ ਵਿਰੁਧ ਨਾਅਰੇਬਾਜ਼ੀ ਫਰੀਦਕੋਟ : ਫਰੀਦਕੋਟ ਤੋਂ ਭਾਜਪਾ ਉਮੀਦਵਾਰ ਨੂੰ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਕਾਰ ਰੋਕ ਕੇ ਹੰਸ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਹੰਸ ਵਰਕਰਾਂ ਦੀ ਮੀਟਿੰਗ ਲਈ ਇੱਕ ਹੋਟਲ ਪੁੱਜੇ ਸਨ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਕਰ ਲਈਆਂ ਸਨ। ਜਿਵੇਂ ਹੀ ਹੰਸ ਦਾ ਕਾਫਲਾ ਮੀਟਿੰਗ ਵਾਲੀ ਥਾਂ 'ਤੇ ਪੁੱਜਾ ਤਾਂ ਪਹਿਲਾਂ ਕਿਸਾਨਾਂ ਨੇ ਗੱਡੀ ਰੋਕ ਕੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਸਾਨਾਂ ਨੂੰ ਹਟਾ ਦਿੱਤਾ, ਕਿਸਾਨਾਂ ਨੇ ਹੰਸ ਦੇ ਕਾਫਲੇ ਨੂੰ ਘੇਰ ਲਿਆ ਅਤੇ ਭਾਜਪਾ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਕਾਰਨ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ, ਪਰ ਉਸ ਮੋਰਚੇ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਸ਼ਰਤਾਂ ਮੰਨਣੀਆਂ ਪਈਆਂ। ਪਰ ਫਿਰ ਵੀ ਉਹ ਸ਼ਰਤਾਂ ਅੱਜ ਤੱਕ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ, ਉਲਟਾ ਜਦੋਂ ਕਿਸਾਨਾਂ ਨੇ ਮੁੜ ਦਿੱਲੀ ਜਾ ਕੇ ਆਪਣੀ ਮੰਗ ਨੂੰ ਯਾਦ ਕਰਾਉਣਾ ਚਾਹਿਆ ਤਾਂ ਉਨ੍ਹਾਂ ਨੂੰ ਹਰਿਆਣਾ ਦੀ ਸਰਹੱਦ 'ਤੇ ਰੋਕ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਵੇਂ ਉਹ ਕਿਸੇ ਹੋਰ ਦੇਸ਼ ਦੇ ਨਾਗਰਿਕ ਹੋਣ।
Punjab Bani 12 April,2024
ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ
ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ ਪਟਿਆਲ਼ਾ :08-04-24 ( ) ਅੱਜ ਇੱਥੇ ਗੁਰਦੁਆਰਾ ਸਾਹਿਬ ਦੁੱਖ ਨਿਵਾਰਨ ਦੇ ਸਾਹਮਣੇ ਖੰਡਾ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਤਕਿਸਾਨ ਯੂਨੀਅਨ ਏਕਤਾ ਅਜ਼ਾਦ , ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਧੂੱਪੁਰ , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ 13 ਫ਼ਰਵਰੀ ਤੋਂ ਹਰਿਆਣੇ ਦੇ ਬਾਰਡਰਾਂ ਤੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਦਸੱਦਦ ਕੀਤਾ ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਹੋ ਗਈ ਕਈਆਂ ਦੀਆਂ ਅੱਖਾ ਚਲੀਆਂ ਗਈਆਂ , ਲੱਤਾਂ ਟੁੱਟ ਗਈਆਂ ਤੇ ਫੱਟੜ ਹੋਏ ਅਤੇ ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਬੁਖਲਾਈ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਅਰਧ ਸੈਨਿਕ ਦਲਾਂ ਨੇ ਨਿਹੱਥੇ ਕਿਸਾਨਾਂ ਤੇ ਹਮਲਾ ਕਰਕੇ ਕਿਸਾਨਾਂ ਦੇ ਟਰੈਕਟਰਾਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਨਵਦੀਪ ਸਿੰਘ ਜਲਬੇੜ੍ਹਾ ਬਾਰਡਰਾਂ ਤੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾਂ ਰਿਹਾ ਸੀ ਜਿਸ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਰੜਕਦਾ ਸੀ ਇਸ ਕਰਕੇ ਕੇਂਦਰ ਦੀ ਸਹਿ ਤੇ ਹਰਿਆਣਾ ਸਰਕਾਰ ਨੇ ਉਸ ਤੇ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਤੇ ਝੂਠਾ ਕੇਸ ਪਾਕੇ ਮੋਹਾਲੀ ਏਅਰਪੋਰਟ ਤੋਂ ਗਿਰਫਤਾਰ ਕਰ ਲਿਆ ਅਤੇ ਉਹਨਾਂ ਤੇ ਅਨਮਨੁੱਖੀ ਤਸੱਦਦ ਢਾਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇ ਸਰਕਾਰ ਨੇ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਤਾਂ 9 ਅਪ੍ਰੈਲ ਨੂੰ ਸੰਭੂ ਵਿਖੇ ਦਿੱਲੀ ਨੂੰ ਜਾਣ ਵਾਲੀ ਰੇਲਵੇ ਲਾਈਨ ਨੂੰ ਜਾਮ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ। ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਦੇ ਦਿਨ ਵਧਾਕੇ 200 ਦਿਨ ਕੀਤੀ ਜਾਵੇ। ਪੰਜਾਬ ਵਿੱਚ ਗੜਿਆ ਦੀ ਮਾਰ ਨਾਲ ਹੋਏ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਸੁਬਾ ਆਗੂ ਮਨਜੀਤ ਸਿੰਘ ਨਿਆਲ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ,ਬੀ ਕੇ ਯੂ ਸਿੱਧੂ ਪੁਰ ਦੇ ਮਨਪ੍ਰੀਤ ਸਿੰਘ,ਬੀ ਕੇ ਯੂ ਭਟੇੜੀ ਕਲਾਂ ਦੇ ਜਸਵੰਤ ਸਿੰਘ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਨਜੀਤ ਸਿੰਘ ਨੇ ਸੰਬੋਧਨ ਕੀਤਾ।
Punjab Bani 08 April,2024
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।
Punjab Bani 05 April,2024
ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ
ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਪਟਿਆਲਾ, 5 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ 'ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 3 ਜੂਨ 2024 ਤੱਕ ਲਾਗੂ ਰਹਿਣਗੇ।
Punjab Bani 05 April,2024
ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ :
ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ : ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ: ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸਦੇ ਨਾਲ ਹੀ ਪੀ ਐਸ ਪੀ ਸੀ ਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਹਨਾਂ ਇਲਾਕਿਆਂ ਵਿੱਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਹਨਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ। ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।
Punjab Bani 02 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ ਨਵੀਂ ਦਿੱਲੀ, 31 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।
Punjab Bani 31 March,2024
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ ਨਵੀਂ ਦਿੱਲੀ, 31 ਮਾਰਚ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।
Punjab Bani 31 March,2024
ਹਰਿਆਣਾ ਸਰਕਾਰ ਵੱਲੋਂ ਗੋਲੀ ਮਾਰ ਸ਼ਹੀਦ ਕਿਤੇ ਸੁਭਕਾਰਨ ਸਿੰਘ ਮਾਨ ਨੂੰ ਸ਼ਰਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਹਪੁਰ ਮੋਹਡਾ ਮੰਡੀ ਅੰਬਾਲਾ ਵਿੱਚ ਪਹੁੰਚੇ
ਹਰਿਆਣਾ ਸਰਕਾਰ ਵੱਲੋਂ ਗੋਲੀ ਮਾਰ ਸ਼ਹੀਦ ਕਿਤੇ ਸੁਭਕਾਰਨ ਸਿੰਘ ਮਾਨ ਨੂੰ ਸ਼ਰਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਹਪੁਰ ਮੋਹਡਾ ਮੰਡੀ ਅੰਬਾਲਾ ਵਿੱਚ ਪਹੁੰਚੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਫਰਜ਼ੀ ਮੁਕਦਮਿਆਂ ਵਿਚ ਫੜੇ ਕਿਸਾਨਾਂ ਦੀ ਰਿਹਾਈ ਲਈ 7 ਅਪ੍ਰੈਲ ਨੂੰ ਹੋਵੇਗਾ ਵੱਡਾ ਐਕਸ਼ਨ, ਕੱਲ ਪ੍ਰੈੱਸ ਕਾਨਫਰੰਸ ਵਿੱਚ ਕਿੱਤਾ ਜਾਵੇਂਗਾ ਐਲਾਨ ਸਰਕਾਰਾਂ ਅੱਤੇ ਕੁੱਛ ਵਿਦਵਾਨਾਂ ਵੱਲੋਂ MSP ਦੇ ਵਾਰੇ ਕਿੱਤਾ ਜਾ ਰਿਹਾ ਗ਼ਲਤ ਪ੍ਰਚਾਰ, ਤਾਜ਼ਾ ਸਰਕਾਰੀ ਆਂਕੜਿਆਂ ਦੇ ਹਿਸਾਬ ਨਾਲ ਕਿਸਾਨ ਦੀ ਆਮਦਨ ਮਨਰੇਗਾ ਮਜ਼ਦੂਰਾਂ ਨਾਲੋਂ ਵੀ ਘੱਟ: ਡਾ. ਦਵਿੰਦਰ ਸ਼ਰਮਾ ਭਾਜਪਾ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਕਰੇ ਬੰਦ, ਦੇਸ਼ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ। ਹਰਿਆਣਾ- ਸ਼ਹੀਦ ਸੁਭਕਾਰਨ ਸਿੰਘ ਦੀ ਕਲਸ਼ ਯਾਤਰਾ ਜੌ 16 ਮਾਰਚ 2024 ਨੂੰ ਸ਼ੰਭੂ ਬਾਰਡਰ ਤੋਂ ਸ਼ਰੂ ਹੋ ਹਰਿਆਣਾ ਦੇ ਵੱਖ ਵੱਖ ਪਿੰਡਾਂ ਵਿਚੋਂ ਹੋ ਅੱਜ ਅੰਬਾਲਾ ਦੀ ਸ਼ਾਹਪੁਰ ਮੋਹਡਾ ਮੰਡੀ ਵਿੱਚ ਸਮਾਪਤ ਹੋਈ, ਜਿੱਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਯਾਦ ਰਹੇ ਕਿ 21 ਫਰਵਰੀ ਨੂੰ ਖਨੌਰੀ ਬਾਰਡ ਤੇ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਿਸ ਵੱਲੋਂ ਸਿਰ ਵਿਚ ਗੋਲ਼ੀ ਮਾਰ ਕੇ ਸ਼ੁਭਕਾਰਨ ਸਿੰਘ ਜਿਸਦੀ ਉਮਰ ਸਿਰਫ 22 ਸਾਲ ਸੀ ਦਾ ਕਤਲ ਕਰ ਦਿੱਤਾ ਗਿਆ ਸੀ। ਇੱਸ ਮੌਕੇ ਤੇ ਕਿਸਾਨ ਲੀਡਰਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅੰਦੋਲਨ ਦੇਸ਼ ਨੂੰ ਬਚਾਉਣ ਦਾ ਅੰਦੋਲਣ ਹੈ, ਉਨਾਂ ਕਿਹਾ ਭਾਰਤ ਦੀ ਮੋਦੀ ਹਕੂਮਤ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਜਥੇਬੰਦੀਆਂ ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਵਾਸਤੇ ਪੁਰਾ ਸੰਘਰਸ਼ ਕਰਨਗੀਆਂ, ਉਨਾਂ ਕਿਹਾ ਕਿ ਇਹ ਉਹੀ ਮੋਦੀ ਹੈ ਜਿਹੜਾ ਇਹ ਵਾਅਦੇ ਕਰਕੇ ਪ੍ਰਧਾਨ ਮੰਤਰੀ ਬਣਿਆ ਕਿ ਮੈਂ ਤੁਹਾਡੇ ਕਰਜ਼ੇ ਉੱਤੇ ਲਕੀਰ ਮਾਰ ਦੇਸ਼ ਦੇ ਕਿਸਾਨਾਂ ਨੂੰ ਕਰਜ ਮੁਕਤ ਕਰੂਗਾ, ਇਹ ਉਹੀ ਪ੍ਰਧਾਨ ਮੰਤਰੀ ਹ ਜਿਹੜਾ ਇਹ ਕਹਿੰਦਾ ਸੀ ਕਿ ਮੈਂ ਦੇਸ਼ ਦੇ ਕਿਸਾਨਾਂ ਦੀ ਆਮਦਨ 2023 ਤੱਕ ਦੋਗੁਣੀ ਕਰੂਗਾ। ਪਰ ਅੱਜ ਸਾਨੂੰ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਸ਼ਹੀਦ ਸੁਭਕਰਨ ਨੂੰ ਸ਼ਰਾਂਜਲੀ ਦੇਣ ਆਏ ਕ੍ਰਿਸ਼ੀ ਮਾਹਿਰ ਡਾਕਟਰ ਦਵਿੰਦਰ ਸ਼ਰਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੁੱਛ ਵਿਦਵਾਨਾਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਕਰਕੇ ਕਿਸਾਨਾਂ ਨੂੰ ਫ਼ਸਲ ਤੇ MSP ਮਿਲਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇਸ਼ ਦੇ ਕਿਸਾਨ ਦੀ ਆਮਦਨ ਮਨਰੇਗਾ ਮਜ਼ਦੂਰਾਂ ਨਾਲੋਂ ਵੀ ਘੱਟ ਹੈ। ਡਾ. ਦਵਿੰਦਰ ਸ਼ਰਮਾ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਿਉਂ ਸਰਕਾਰ ਹਰ ਸਾਲ 45 ਲੱਖ ਕਰੋੜ ਦੇ ਬਜ਼ਟ ਵਿੱਚੋ ਸਿਰਫ 1.25 ਲੱਖ ਕਰੋੜ ਕਿਸਾਨਾਂ ਅਤੇ ਕਿਸਾਨੀ ਉੱਤੇ ਖਰਚ ਕਰਦੀ ਹੈ? ਉਨ੍ਹਾਂ ਕਿਹਾ ਕਿ ਜਦਕਿ ਦੇਸ ਵਿਚ ਕਿਸਾਨਾਂ ਦੀ ਆਬਾਦੀ 55% ਹੈ, ਜਿੱਸ ਕਰਕੇ ਸਿੱਧੇ ਤੌਰ ਤੇ ਕਿਸਾਨਾਂ ਦਾ ਬਜ਼ਟ ਵਿੱਚ 50% ਹਿੱਸਾ ਬਣਦਾ ਹੈ। ਸ਼ਰਧਾਂਜਲੀ ਦੇਣ ਆਏ ਸਮਾਜ ਸੇਵੀ ਭਾਣਾ ਸਿੱਧੂ ਨੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਫਰਜ਼ੀ ਮੁਕਦਮੇ ਪਾ ਜੇਲਾਂ ਵਿੱਚ ਬੰਦ ਕਰਨ ਨੂੰ ਸਿਧੇ ਤੌਰ ਤੇ ਲੋਕਤੰਤਰ ਦੀ ਹੱਤਿਆ ਦੱਸਿਆ, ਸਿੱਧੂ ਨੇ ਕਿਹਾ ਕਿ ਜੌ ਕਿਸਾਨ ਜਥਬੰਦੀਆ ਐਲਾਨ ਕਰਨਗੀਆਂ ਉਹ ਉਸ ਨੂੰ ਪੁਰਾ ਕਰਨਗੇ। ਮੰਚ ਨੇ ਐਲਾਨ ਕੀਤਾ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਫਰਜ਼ੀ ਮੁਕੱਦਮੇ ਲਾ ਕੇ ਪ੍ਰੇਸ਼ਾਨ ਨਾ ਕਰੇ, ਕਿਸਾਨ ਡਰਨ ਵਾਲੇ ਨਹੀਂ ਨੇ। ਕਿਸਾਨਾਂ ਵਿੱਚ ਦਹਿਸ਼ਤ ਪਾਉਣ ਦੇ ਇਰਦੇ ਨਾਲ ਹਰਿਆਣਾ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਨਵਦੀਪ ਸਿੰਘ ਜਲਵੇੜਾ, ਗੁਰਕਿਰਤ ਸਿੰਘ, ਰਵਿੰਦਰ ਰਵੀ ਤੇ ਅਨੀਸ਼ ਖਟਕੜ ਦੀ ਰਿਹਾਈ ਲਈ ਕੱਲ ਪ੍ਰੈੱਸ ਕਾਨਫਰੰਸ ਕਰ 7 ਮਾਰਚ ਨੂੰ ਇਕ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਮੰਚ ਨੇ ਕਿਹਾ ਕਿ ਭਾਜਪਾ ਯਾਦ ਰੱਖੇ ਕੀ ਦਿੱਲੀ ਦੀ ਸੱਤਾ ਦਾ ਰਾਸਤਾ ਪਿੰਡਾ ਵਿੱਚੋ ਹੀ ਹੋਕੇ ਜਾਂਦਾ ਹੈ। ਕਿਸਾਨ ਆਉਣ ਆਲੇ ਸਮੇਂ ਵਿੱਚ ਇਸ ਜ਼ੁਲਮ ਦਾ ਜਬਾਬ ਦੇਣਗੇ। ਸ਼ਰਧਾਂਜਲੀ ਸਮਾਗਮ ਵਿੱਚ BKU ਸ਼ਹੀਦ ਭਗਤ ਸਿੰਘ ਦੀ ਪੂਰੀ ਟੀਮ ਤੋਂ ਇਲਾਵਾਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹੜੀ, ਸੁਖਜਿੰਦਰ ਸਿੰਘ ਖੋਸਾ, ਰਣਜੀਤ ਸਿੰਘ ਰਾਜੂ, ਮਨਿੰਦਰ ਸਿੰਘ ਨੌਟੀ, ਅਭਿਮਨਯੂ ਕੋਹਾੜ, ਜੈ ਸਿੰਘ, ਧਰਮਵੀਰ ਸਿੰਘ ਢੀਂਡਸਾ, ਬਲਵੰਤ ਸਿੰਘ ਬਹਿਰਮਕੇ, ਬੀਬੀ ਸੁਖਵੀਰ ਕੌਰ, ਮਲਕੀਤ ਸਿੰਘ ਗ਼ੁਲਾਮੀਵਾਲਾ, ਸਤਨਾਮ ਸਿੰਘ ਬਹਿਰੂ, ਗੁਰਵਿੰਦਰ ਸਿੰਘ ਭੰਗੂ, ਰਮਨਦੀਪ ਸਿੰਘ ਮਾਨ, ਮਹਿੰਗਾ ਸਿੱਧੂ, ਸੁਖਜੀਤ ਸਿੰਘ, ਗੁਰਧਿਆਨ ਸਿੰਘ, ਮਨਜੀਤ ਸਿੰਘ ਘੁਮਾਣ, ਜਗਜੀਤ ਸਿੰਘ ਮੰਡ, ਗੁਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਅਮਨੀਤ ਸਿੰਘ ਮਾਂਗਟ, ਬਲਦੇਵ ਸਿੰਘ ਜ਼ੀਰਾ, ਸਤਨਾਮ ਸਿੰਘ ਸਾਹਨੀ ਤੇ ਚਮਕੌਰ ਸਿੰਘ ਉਸਮਨਵਾਲਾ ਹਾਜਰ ਰਹੇ ਅਤੇ ਸ਼ਹੀਦ ਸੁਭਕਰਨ ਨੂੰ ਸ਼ਰਧਾਂਜਲੀ ਦਿੱਤੀ।
Punjab Bani 31 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ - ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।
Punjab Bani 31 March,2024
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।
Punjab Bani 27 March,2024
ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ ਰਾਜਪੁਰਾ, 26 ਮਾਰਚ ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਤਹਿਤ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਇਹ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲ਼ਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਉਹ ਕਈ ਦਿਨਾ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ। ਪਰ 25 ਮਾਰਚ ਨੂੰ ਅਚਾਨਕ ਹੀ ਉਸ ਦਾ ਸ਼ੂਗਰ ਲੈਵਲ ਵਧਣ ਸਮੇਤ ਉਸ ਨੂੰ ਬੁਖਾਰ ਵੀ ਹੋ ਗਿਆ। ਜਿਸ ਕਾਰਨ ਉਸ ਨੂੰ ਤੁੰਰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ। ਪਰ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ, ਉਥੋਂ ਦੇ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਰੈਫਰ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ। ਇਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਉਸ ਦਾ ਇਲਾਜ ਕੀਤਾ, ਪਰ ਅੱਜ ਉਸਨੇ ਦਮ ਤੋੜ ਦਿੱਤਾ।
Punjab Bani 26 March,2024
ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ
ਰਾਜਸਥਾਨ ਵਿਖੇ 27 ਮਾਰਚ ਨੂੰ ਹੋਵੇਗਾ ਸ਼ਹੀਦ ਸ਼ੁਭਕਰਨ ਦੀ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ - ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ - ਸ਼ੁਭਕਰਨ ਨੂੰ ਰਾਜਸਥਾਨ ਵਿਖੇ ਪਹੁੰਚ ਦਿੱਤੀ ਜਾਵੇ ਸ਼ਰਧਾਂਜਲੀ
Punjab Bani 26 March,2024
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ - ਦੇਸ਼ ਦੇ 140 ਕਰੋੜ ਲੋਕ ਭਾਜਪਾ ਨੂੰ ਇਸ ਵਾਰ ਕਰਨਗੇ ਸੱਤਾ ਤੋਂ ਬਾਹਰ - ਹਾਰ ਦੇ ਡਰ ਤੋਂ ਦੇ ਰਹੇ ਹਨ ਫਿਲਮੀ ਸਟਾਰਾਂ ਨੂੰ ਟਿਕਟਾਂ, ਲੋਕ ਦੇਣਗੇ ਜਵਾਬ
Punjab Bani 26 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ ਪਟਿਆਲਾ, 23 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਚੱਲ ਰਹੇ ਮਿਸ਼ਨ ਸਮਰੱਥ ਬਲਾਕ ਪੱਧਰ ਦੇ ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਵੱਲੋਂ ਅਧਿਆਪਕਾ ਨੂੰ ਮਾਪਿਆ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਮਾਪਿਆ ਨੂੰ ਆਪਣੀ ਸਮਝ ਨਾਲ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਅਤੇ ਵੋਟਾਂ ਵਿੱਚ ਲੋਕਾਂ ਦੀ 100 ਫ਼ੀਸਦੀ ਭਾਗੀਦਾਰੀ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਾਲਜ ਦੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ। ਸਵੀਪ ਟੀਮ ਵੱਲੋਂ 96 ਸਾਲਾ ਦੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਬੀਰ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਬੀਰ ਜੀ ਨੇ ਵੀਡੀਉ ਸੁਨੇਹੇ ਰਾਹੀ ਵੋਟਰਾਂ ਨੂੰ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਢਿੱਲੋਂ, ਪਟਿਆਲਾ-115 ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਅਵਤਾਰ ਸਿੰਘ ਅਤੇ ਟ੍ਰੇਨਿੰਗ ਅਧਿਆਪਕ ਮੌਜੂਦ ਸਨ।
Punjab Bani 23 March,2024
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ - ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੰਭੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। - ਕੇਦਰ ਸਰਕਾਰ ਵਿਰੁੱਧ ਜਤਾਇਆ ਭਾਰੀ ਰੋਸ਼
Punjab Bani 23 March,2024
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ ਚੰਡੀਗੜ੍ਹ , 22 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।
Punjab Bani 23 March,2024
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਨਿਰੰਤਰ ਆਮਦਨ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਓ-ਡਾ. ਗੋਸਲ ਪਟਿਆਲਾ, 22 ਮਾਰਚ: ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ (ਪਟਿਆਲਾ) ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ। 'ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ ਚੰਗਾ' ਦੇ ਉਦੇਸ਼ ਨਾਲ ਲਗਾਏ ਗਏ ਕਿਸਾਨ ਮੇਲੇ ਵਿੱਚ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਅਮਰੀਕਾ ਤੋਂ ਅਗਾਂਹਵਧੂ ਕਿਸਾਨ ਮਿਜ਼ ਹੋਪ ਪਜਿਸਕੀ ਵੀ ਸ਼ਾਮਲ ਹੋਏ। ਇਸ ਮੌਕੇ ਬੀਜ ਵਿੱਕਰੀ ਕੇਂਦਰ, ਖੇਤ ਨੁਮਾਇਸ਼ਾਂ ਅਤੇ ਪ੍ਰਦਰਸ਼ਨੀਆਂ ਤੇ ਕਿਸਾਨਾਂ ਦੇ ਠਾਠਾਂ ਮਾਰਦੇ ਸਮੁੰਦਰ ਨੂੰ ਦੇਖ ਕੇ ਖੁਸ਼ੀ ਪ੍ਰਗਟ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਕਿਸਾਨੀ ਨੂੰ ਉੱਚਾ ਚੁੱਕਣ ਲਈ ਪੀ.ਏ.ਯੂ. ਹਮੇਸ਼ਾ ਹੀ ਤਤਪਰ ਰਹਿੰਦੀ ਹੈ ਅਤੇ ਯੂਨੀਵਰਸਿਟੀ ਵੱਲੋਂ ਕੀਤੀਆਂ ਜਾਂਦੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਸਾਡੇ ਵਿਗਿਆਨੀਆਂ ਅਤੇ ਪਸਾਰ ਮਾਹਿਰਾਂ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। ਕਿਸਾਨ ਮੇਲਿਆਂ ਨੂੰ ਇੱਕ ਦੂਜੇ ਕੋਲੋਂ ਸਿੱਖਣ ਸਿਖਾਉਣ ਦਾ ਵਧੀਆ ਮੌਕਾ ਦੱਸਦਿਆਂ ਉਹਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਕਿਸਾਨ ਮੇਲੇ ਦੇ ਉਦੇਸ਼ ਮੁਤਾਬਿਕ ਨਿਰੰਤਰ ਆਮਦਨ ਲਈ ਵੱਧ ਤੋਂ ਵੱਧ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਕਿਹਾ। ਪਿਛਲੇ ਸਾਲ ਹੜ੍ਹਾਂ ਦੇ ਬਾਵਜੂਦ ਝੋਨੇ ਦਾ ਝਾੜ 4 ਲੱਖ ਟਨ ਵੱਧ ਰਿਹਾ ਹੋਣ ਦਾ ਸਿਹਰਾ ਉਹਨਾਂ ਨੇ ਖੇਤੀ ਮਾਹਿਰਾਂ ਵੱਲੋਂ ਵਿਕਸਤ ਕੀਤੀਆਂ ਕਿਸਮਾਂ ਸਿਰ ਬੰਨ੍ਹਦਿਆਂ ਇਸ ਵਾਰ ਝੋਨੇ ਦੀਆਂ ਪੀ ਆਰ-126 ਅਤੇ ਪੀ ਆਰ-131 ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕੀਤੀ। ਘਰੇਲੂ ਲੋੜਾਂ ਵਾਸਤੇ ਸਬਜ਼ੀਆਂ ਅਤੇ ਫਲਾਂ ਲਈ ਪੌਸ਼ਟਿਕ ਬਗੀਚੀ ਲਗਾਉਣ ਦਾ ਸੁਝਾਅ ਦਿੰਦਿਆਂ ਡਾ. ਗੋਸਲ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਗਈਆਂ ਸਬਜ਼ੀਆਂ, ਚਾਰੇ, ਤੇਲ ਬੀਜ ਅਤੇ ਦਾਲਾਂ ਦੇ ਬੀਜਾਂ ਦੀਆਂ ਕਿੱਟਾਂ ਖ਼ਰੀਦਣ ਦੀ ਸਿਫ਼ਾਰਸ਼ ਕੀਤੀ। ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਸਿਫ਼ਾਰਸ਼ ਕਰਦਿਆਂ ਉਹਨਾਂ ਕਿਹਾ ਕਿ ਇਸ ਨਾਲ ਕਣਕ ਨੂੰ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਨਿਜਾਤ ਮਿਲੇਗੀ ਅਤੇ ਜਲ ਸੋਮਿਆਂ ਦੀ ਵੀ ਬੱਚਤ ਹੋ ਸਕੇਗੀ। ਸੰਘਰਸ਼ ਕਰਕੇ ਬਾਹਰਲੇ ਮੁਲਕਾਂ ਵਿੱਚ ਆਪਣੀ ਧਾਕ ਜਮਾਉਣ ਵਾਲੇ ਪੰਜਾਬੀ ਕਿਸਾਨਾਂ ਦਾ ਹਵਾਲਾ ਦਿੰਦਿਆਂ ਡਾ. ਗੋਸਲ ਨੇ ਕਿਹਾ ਕਿ ਕਿਰਤ ਅਤੇ ਕਿਰਸ ਦੇ ਨਾਲ-ਨਾਲ ਪੀ.ਏ.ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਇੰਨਕੂਬੇਸ਼ਨ ਸੈਂਟਰ ਨਾਲ ਜੁੜ ਕੇ ਜਿਣਸਾਂ ਦਾ ਮੁੱਲ ਵਾਧਾ ਕਰਕੇ ਖੇਤੀ ਨੂੰ ਖੇਤੀ ਕਾਰੋਬਾਰ ਵਿੱਚ ਬਦਲ ਕੇ ਹੀ ਅਸੀਂ ਆਉਣ ਵਾਲੀਆਂ ਪੀੜੀਆਂ ਨੂੰ ਖੇਤੀ ਧੰਦੇ ਨਾਲ ਜੋੜ ਸਕਾਂਗੇ। ਪੀ.ਏ.ਯੂ ਦੀਆਂ ਖੇਤੀ ਸਿਫ਼ਾਰਸ਼ਾਂ ਬਾਰੇ ਨਿਰੰਤਰ ਜਾਣਕਾਰੀ ਹਾਸਲ ਕਰਨ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਕਿਊ ਆਰ ਕੋਡ ਸਕੈਨ ਕਰਕੇ ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਨਾਲ ਜੁੜਣ ਦੀ ਅਪੀਲ ਕੀਤੀ। ਇਸ ਮੌਕੇ ਖੇਤੀ ਨੂੰ ਪੰਜਾਬ ਦੀ ਆਣ-ਸ਼ਾਨ ਅਤੇ ਪਹਿਚਾਣ ਦੱਸਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਪੰਜਾਬ ਭਰ ਵਿੱਚ ਕਿਸਾਨ ਮੇਲਿਆਂ ਰਾਹੀਂ ਨਵੇਂ ਦਿਸ਼ਾ ਨਿਰਦੇਸ਼ ਦੇਣ ਲਈ ਪੀ.ਏ.ਯੂ. ਮਾਹਿਰਾਂ ਦੀ ਤਾਰੀਫ਼ ਕਰਦਿਆਂ ਖੇਤੀ ਨੂੰ ਸਦਾਬਹਾਰ ਕਿੱਤੇ ਵਜੋਂ ਪ੍ਰਫੁੱਲਤ ਕਰਨ ਲਈ ਪੜ੍ਹੀ ਲਿਖੀ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਪਿਤਾ ਪੁਰਖੀ ਧੰਦੇ ਨਾਲ ਜੁੜਣ ਦੀ ਅਪੀਲ ਕੀਤੀ। ਸਬਜ਼ੀਆਂ ਅਤੇ ਫ਼ਲਾਂ ਰਾਹੀਂ ਪੋਸ਼ਟਿਕਤਾ ਵਧਾਉਣ ਦੀ ਸਿਫ਼ਾਰਸ਼ ਕਰਦਿਆਂ ਉਹਨਾਂ ਨੇ ਜੈਵਿਕ ਖੇਤੀ ਵੱਲ ਮੁੜਣ ਤੇ ਜ਼ੋਰ ਦਿੰਦਿਆਂ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਜਾਂਦੀਆਂ ਖੇਤੀ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ ਲਈ ਕਿਹਾ। ਇਸ ਮੌਕੇ ਡਾ. ਗੁਰਜੀਤ ਸਿੰਘ ਮਾਂਗਟ, ਅਪਰ ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਜਲਵਾਯੂ ਪਰਿਵਰਤਨ ਨਾਲ ਖੇਤੀਬਾੜੀ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਯੂਨੀਵਰਸਿਟੀ ਵੱਲੋਂ ਮੌਜੂਦਾ ਸਮੇਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ 7 ਨਵੀਂਆਂ ਕਿਸਮਾਂ, 10 ਫ਼ਸਲ ਉਤਪਾਦਨ ਤਕਨੀਕਾਂ, 9 ਪੌਦ ਸੁਰੱਖਿਆ ਅਤੇ 4 ਪ੍ਰੋਸੈਸਿੰਗ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਖੇਤੀ ਮਾਹਿਰਾਂ ਵੱਲੋਂ ਹੁਣ ਤੱਕ ਫ਼ਸਲਾਂ ਦੀਆਂ 950 ਤੋਂ ਵੱਧ ਕਿਸਮਾਂ ਵਿਕਸਤ ਅਤੇ ਹਜ਼ਾਰਾਂ ਤਕਨੀਕਾਂ ਸਿਫ਼ਾਰਸ਼ ਕੀਤੀਆਂ ਜਾ ਚੁੱਕੀਆਂ ਹਨ। ਡਾ. ਮਾਂਗਟ ਨੇ ਖੇਤੀ ਮਾਹਿਰਾਂ ਵੱਲੋਂ ਝੋਨੇ ਦੀਆਂ ਘੱਟ ਸਮਾਂ ਲੈਣ ਅਤੇ ਵੱਧ ਝਾੜ ਦੇਣ ਵਾਲੀਆਂ ਵਿਕਸਿਤ ਕੀਤੀਆਂ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਬਾਸਮਤੀ ਦੀ ਨਵੀਂ ਕਿਸਮ ਪੂਸਾ ਬਾਸਮਤੀ-1847 ਦੇ ਇਲਾਵਾ ਚਾਰਾ ਮੱਕੀ ਜੇ-1008, ਬਾਜਰੇ ਦੀ ਦਾਣਿਆਂ ਵਾਲੀ ਕਿਸਮ ਪੀ.ਸੀ.ਬੀ-167 ਅਤੇ ਮੋਟੇ ਅਨਾਜਾਂ ਦੀ ਕਿਸਮ ਪੰਜਾਬ ਚੀਨਾ-1, ਬੈਂਗਣਾਂ ਦੀ ਹਾਈਬ੍ਰਿਡ, ਤਰਬੂਜ਼ ਦੀ ਨਵੀਂ ਕਿਸਮ ਪੰਜਾਬ ਮਿਠਾਸ-1, ਖ਼ਰਬੂਜ਼ੇ ਵਿੱਚ ਬੌਬੀ ਵੰਨਗੀ ਦੀ ਪੰਜਾਬ ਅੰਮ੍ਰਿਤ ਤੋਂ ਇਲਾਵਾ ਜਾਮਣਾਂ ਦੀਆਂ ਨਵੀਂਆਂ ਕਿਸਮਾਂ ਕੋਕਣ ਅਤੇ ਗੋਮਾ ਦਾ ਵੀ ਜ਼ਿਕਰ ਕੀਤਾ। ਜ਼ਮੀਨਾਂ ਪੱਧਰ ਕਰਕੇ ਮਲਚਿੰਗ ਵਿਧੀ ਰਾਹੀਂ ਕਣਕ ਬੀਜਣ ਦੀ ਸਿਫ਼ਾਰਸ਼ ਕਰਦਿਆਂ ਡਾ. ਮਾਂਗਟ ਨੇ ਛੱਪੜਾਂ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਅਤੇ ਮੋਟੇ ਅਨਾਜਾਂ ਤੋਂ ਵੱਖ-ਵੱਖ ਕਿਸਮ ਦੇ ਪਦਾਰਥ ਤਿਆਰ ਕਰਨ ਦੀਆਂ ਪ੍ਰੋਸੈਸਿੰਗ ਤਕਨੀਕਾਂ ਦੇ ਨਾਲ-ਨਾਲ ਡਰੋਨ ਅਤੇ ਮਸ਼ੀਨੀ ਬੋਧਿਕਤਾ ਰਾਹੀਂ ਖੇਤੀ ਕਰਨ ਦੀਆਂ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਵਿਗਿਆਨੀਆਂ ਅਤੇ ਕਿਸਾਨਾਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜ੍ਹ ਕੇ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਕਿਹਾ। ਪੀ.ਏ.ਯੂ. ਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਵੱਧ ਤੋਂ ਵੱਧ ਮੈਂਬਰ ਬਣਨ ਦੀ ਤਾਕੀਦ ਕਰਦਿਆਂ ਡਾ. ਭੁੱਲਰ ਨੇ ਖੇਤੀਬਾੜੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਹਾੜ੍ਹੀ/ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ਾਂ ਪੁਸਤਕਾਂ ਨੂੰ ਪੜ੍ਹਨ, ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਖਾਦਾਂ ਅਤੇ ਹੋਰ ਲਾਗਤਾਂ ਦੀ ਸੁਯੋਗ ਵਰਤੋਂ ਕਰਨ ਦੀ ਸਿਫ਼ਾਰਸ਼ ਕੀਤੀ। ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਹੇਠ ਰਕਬੇ ਨੂੰ ਘਟਾ ਕੇ ਖੇਤੀ ਵੰਨ-ਸੁਵੰਨਤਾ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਉਹਨਾਂ ਨੇ ਖੁੰਬਾਂ ਦੀ ਕਾਸ਼ਤ, ਮਧੂ ਮੱਖੀ ਪਾਲਣ, ਡੇਅਰੀ ਪਾਲਣ, ਮੁਰਗ਼ੀ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਅਪਣਾਓ ਲਈ ਕਿਹਾ। ਇਸ ਮਨੋਰਥ ਨੂੰ ਪੂਰਿਆਂ ਕਰਨ ਲਈ ਉਹਨਾਂ ਨੇ ਪੰਜਾਬ ਭਰ ਵਿੱਚ ਪੀ.ਏ.ਯੂ. ਦੇ 18 ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਦੇ ਮਾਹਿਰਾਂ ਅਤੇ ਪੀ.ਏ.ਯੂ. ਅਧਿਕਾਰੀਆਂ ਵੱਲੋਂ ਡਾ. ਸਤਿਬੀਰ ਸਿੰਘ ਗੋਸਲ ਅਤੇ ਡਾ. ਹਰਜਿੰਦਰ ਸਿੰਘ ਬੇਦੀ ਦਾ ਵਿਸ਼ੇਸ਼ ਮਾਣ ਸਨਮਾਨ ਵੀ ਕੀਤਾ ਗਿਆ। ਵੱਖ-ਵੱਖ ਉੱਦਮਾਂ ਅਤੇ ਖੇਤੀ ਵਿੱਚ ਵਿਸ਼ੇਸ਼ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ; ਹਰਪ੍ਰੀਤ ਕੌਰ ਪਿੰਡ ਅਲੋਹਰਾਂ, ਸੁਖਦੇਵ ਸਿੰਘ ਪਿੰਡ ਮੀਰਾਂਪੁਰ, ਪ੍ਰਦੀਪ ਸਿੰਘ ਪਿੰਡ ਬਿਰੜਵਾਲ, ਨਰਿੰਦਰ ਸਿੰਘ ਪਿੰਡ ਦਿੱਤੂਪੁਰ, ਹਰਜੀਤ ਕੌਰ ਪਿੰਡ ਰੋੜਗੜ੍ਹ, ਗੁਰਪ੍ਰੀਤ ਸਿੰਘ ਪਿੰਡ ਗੰਡਾਖੇੜੀ, ਲਖਵਿੰਦਰ ਸਿੰਘ ਪਿੰਡ ਕਲਿਆਣ, ਗੁਰਦਾਸ ਸਿੰਘ ਪਿੰਡ ਕਲੇਰ, ਮਹੇਸ਼ ਕੁਮਾਰ ਪਿੰਡ ਕਲਿਆਣ ਤੋਂ ਇਲਾਵਾ ਆਲ ਇੰਡੀਆ ਰੇਡੀਓ, ਪਟਿਆਲਾ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਵਿਕਸਤ ਸੰਯੁਕਤ ਖੇਤੀ ਪ੍ਰਣਾਲੀ ਦਾ ਮਾਡਲ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਖੇਤੀ ਲਾਗਤਾਂ ਨੂੰ ਘਟਾ ਕੇ ਸ਼ੁੱਧ ਮੁਨਾਫ਼ਾ ਵਧਾਇਆ ਜਾ ਸਕੇ। ਡਾ. ਗੁਰਉਪਦੇਸ਼ ਕੌਰ, ਇੰਚਾਰਜ ਕੇ.ਵੀ.ਕੇ. ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹੇ।
Punjab Bani 22 March,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਨਾਲ ਭਾਰਤ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋ ਦਿਨਾਂ ਦੌਰੇ ‘ਤੇ ਅੱਜ ਇੱਥੇ ਪੁੱਜੇ। ਇਹ ਦੌਰਾ 21 ਤੋਂ 22 ਮਾਰਚ ਤੱਕ ਹੋਣਾ ਸੀ ਪਰ ਭੂਟਾਨ ਦੇ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ। ਆਪਣੇ ਇਸ ਦੌਰੇ ਬਾਰੇ ਪ੍ਰਧਾਨ ਮੰਤਰੀ ਨੇ ਐਕਸ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੌਰੇ ਮੌਕੇ ਭੂਟਾਨ ਦੇ ਨੇਤਾਵਾਂ ਨਾਲ ਅਹਿਮ ਗੱਲਬਾਤ ਕਰਨਗੇ।
Punjab Bani 22 March,2024
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਸੰਗਰੂਰ ਜ਼ਿਲ੍ਹੇ ‘ਚ ਜਲਦ ਕਰਵਾਈ ਜਾਵੇਗੀ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਸੰਗਰੂਰ, 20 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ ਡੀਲਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਗੰਨ ਹਾਊਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ-12 ਦੀ ਆਮ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਕਿਸੇ ਅਣਹੋਣੀ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਸਲਾ ਧਾਰਕਾਂ ਪਾਸੋਂ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਅਸਲਾ ਜਮ੍ਹਾ ਕਰਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਸਲਾ ਡੀਲਰ ਰੋਜ਼ਾਨਾ ਪੱਧਰ ‘ਤੇ ਜਮ੍ਹਾਂ ਕਰਵਾਏ ਗਏ ਅਸਲੇ ਦੀ ਮੇਕ ਅਤੇ ਨੰਬਰ ਸਮੇਤ ਵਿਸਥਾਰਤ ਰਿਪੋਰਟ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਦੇ ਦਫ਼ਤਰ ਅਤੇ ਸਬੰਧਿਤ ਥਾਣਿਆਂ ਨੂੰ ਨਿਯਮਤ ਤੌਰ ‘ਤੇ ਭੇਜਣੀ ਯਕੀਨੀ ਬਣਾਉਣਗੇ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ‘ਚ ਜਲਦ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਅਸਲਾ ਵਿਕਰੇਤਾ ਵੱਲੋਂ ਕਿਸੇ ਵੀ ਹਦਾਇਤ ਦੀ ਉਲੰਘਣਾ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਅਸਲਾ ਵਿਕਰੇਤਾ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਗੰਨ ਹਾਊਸ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਗੰਨ ਹਾਊਸ ਮਾਲਕ ਹਾਜ਼ਰ ਸਨ।
Punjab Bani 20 March,2024
ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ -ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਪਟਿਆਲਾ, 19 ਮਾਰਚ: ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਮਣਕੂ ਵੱਲੋਂ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਦੇ ਸੀ.ਐਸ.ਆਰ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹੋਰ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਸੁਖਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਮਣਕੂ ਐਗਰੋਟੈਕ ਸਮਾਣਾ ਨੇ ਕੋਵਿਡ ਸਮੇਂ 20 ਲੱਖ ਰੁਪਏ ਰੈਡ ਕਰਾਸ ਸੁਸਾਇਟੀ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਸੌਂਪੇ ਸਨ, ਇਸ ਤੋਂ ਬਾਅਦ ਸਿਵਲ ਹਸਪਤਾਲ ਸਮਾਣਾ ਲਈ ਡਾਇਲਾਸਿਸ ਯੂਨਿਟ, ਜੈਨਰੇਟਰ ਸੈਟ ਤੇ ਲਾਂਡਰੀ ਲਈ 54 ਲੱਖ ਰੁਪਏ ਦੇਣ ਸਮੇਤ ਹੋਰ ਵੀ ਕਈ ਕੰਮਾਂ ਲਈ ਆਪਣਾ ਯੋਗਦਾਨ ਪਾਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੀ.ਏ. ਰਾਜੇਸ਼ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
Punjab Bani 19 March,2024
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ ਪਟਿਆਲਾ, 19 ਮਾਰਚ: ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ,ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ,ਆਉਂਦੀ ਸਾਉਣੀ ਰੁੱਤ ਦੀਆਂ ਫਸਲਾਂ ਦੇ ਸਿਫਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ। ਉਹਨਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ,ਕਿਸਾਨ ਨਿਰਮਾਤਾ ਸੰਗਠਨ,ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਗੁਰਉਪਦੇਸ਼ ਕੌਰ,ਇੰਚਾਰਜ,ਕੇ.ਵੀ.ਕੇ.,ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਦੇ ਵਿਹੜੇ ਵਿਚ 22 ਮਾਰਚ, 2024 ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਅਤੇ ਕਿਸਾਨ ਮੇਲੇ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।
Punjab Bani 19 March,2024
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਈਡੀ ਵੱਲੋਂ 9ਵੇਂ ਸੰਮਨ ਨੂੰ ਲੈ ਕੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਹ ਲੋਕ ਚਾਹੁੰਦੇ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇ। ਤਾਜ਼ਾ ਮਾਮਲੇ ਵਿੱਚ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਨੋਟਿਸ ਭੇਜੇ ਗਏ ਹਨ, ਨੌਵਾਂ ਸੰਮਨ ਆਬਕਾਰੀ ਮਾਮਲੇ ਵਿੱਚ ਭੇਜਿਆ ਗਿਆ ਹੈ ਅਤੇ ਪਹਿਲਾ ਸੰਮਨ ਦਿੱਲੀ ਜਲ ਬੋਰਡ ਦੇ ਇੱਕ ਮਾਮਲੇ ਵਿੱਚ ਭੇਜਿਆ ਗਿਆ ਹੈ। ਭਾਜਪਾ ਅਤੇ ਮੋਦੀ ਜੀ ਅਦਾਲਤ ਦਾ ਇੰਤਜ਼ਾਰ ਨਹੀਂ ਕਰ ਰਹੇ ਹਨ, ਉਹ ਕੇਜਰੀਵਾਲ ਨੂੰ ਕਿਸੇ ਨਾ ਕਿਸੇ ਤਰੀਕੇ ਜੇਲ੍ਹ ਵਿੱਚ ਡੱਕਣਾ ਚਾਹੁੰਦੇ ਹਨ ਤਾਂ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦਾ ਪ੍ਰਚਾਰ ਨਾ ਕਰ ਸਕਣ।
Punjab Bani 17 March,2024
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਲੋਕਾਂ ਦੇ ਜੀਵਨ ਨੂੰ ਬਦਲਣਾ ਇਸ ਕਦਮ ਦਾ ਉਦੇਸ਼ ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।
Punjab Bani 16 March,2024
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਕੀਤਾ ਜ਼ਿਕਰ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਨੀਂਹ ਪੱਥਰ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਬਾਂਹ ਮਰੋੜ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ, ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਅਸਲ ਚਿਹਰਾ ਨੰਗਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਲੋਕਾਂ ਦੀ ਸੇਵਾ ਕਰਨ ਦੀ ਨਾ ਤਾਂ ਦੂਰਦਰਸ਼ੀ ਸੋਚ ਸੀ ਅਤੇ ਨਾ ਹੀ ਨੇਕ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਇੱਕੋ-ਇੱਕ ਮਕਸਦ ਸੂਬੇ ਦੀ ਦੌਲਤ ਨੂੰ ਲੁੱਟਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਭਲਾਈ ਲਈ ਟੈਕਸ ਚਾਹੁੰਦੇ ਹਾਂ, ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਮੋਹਰੀ ਕੰਪਨੀਆਂ ਰਾਹੀਂ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਅਤੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵੱਡਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਵਾਲੀਆਂ ਸਰਕਾਰਾਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਸਨ ਜਿਸ ਨੂੰ ਅਣਗੌਲਿਆਂ ਕਰਦਿਆਂ ਇਹਨਾਂ ਸਰਕਾਰਾਂ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਸੂਬੇ ਵਿੱਚ ਝਾਕੀਆਂ ਨੂੰ ਰੱਦ ਕਰਨ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਹੁਣ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਅਕਾਲੀ ਦਲ 'ਚ ਪਰਤਣ ਵਾਲੇ ਕੁਝ ਆਗੂਆਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਆਗੂਆਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ, ਜਿਨ੍ਹਾਂ ਨੂੰ ਲੋਕਾਂ ਨੇ ਕਈ ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਕਾਲੀ ਦਲ 'ਚ 'ਘਰ ਵਾਪਸ' ਤਾਂ ਕਰ ਸਕਦੇ ਹਨ ਪਰ ਆਮ ਲੋਕਾਂ ਦਾ ਦਿਲ ਕਦੇ ਨਹੀਂ ਜਿੱਤ ਸਕਦੇ, ਜੋ ਜਾਣਦੇ ਹਨ ਕਿ ਇਹ ਆਗੂ ਸਿਰਫ ਆਪਣਾ ਫਾਇਦਾ ਸੋਚਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਅਤੇ ਨਾ ਹੀ ਸੂਬੇ ਦੀ ਕੋਈ ਚਿੰਤਾ ਹੈ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਭਗਵੰਤ ਸਿੰਘ ਮਾਨ ਨੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਵੀ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ।
Punjab Bani 16 March,2024
ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 16 ਮਾਰਚ: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ 'ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
Punjab Bani 16 March,2024
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 15 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ। ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।
Punjab Bani 15 March,2024
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ - 2 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਕੰਮ ਵੀ ਜ਼ੋਰਾਂ ’ਤੇ - ਹੁਸੈਨੀਵਾਲਾ ਸ਼ਹੀਦੀ ਸਮਾਰਕ ਦੀ ਕਾਇਆ ਕਲਪ ਲਈ 25 ਕਰੋੜ ਖਰਚੇ ਜਾਣਗੇ ਫਿਰੋਜ਼ਪੁਰ, 15 ਮਾਰਚ : ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫੈਕਟਸ, ਇਕਿਊਪਮੈਂਟ, ਕੋਡਿੰਗ, ਡਿਕੋਡਿੰਗ ਨੂੰ ਦਰਸਾਇਆ ਗਿਆ ਹੈ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰ ਸਕੂਲੀ ਵਿਦਿਆਰਥੀਆਂ ਨੂੰ ਇਤਿਹਾਸਕ ਦੇ ਨਾਲ-ਨਾਲ ਤਕਨੀਕੀ ਗਿਆਨ ਵੀ ਮਿਲੇਗਾ। ਇਸ ਮਿਊਜ਼ੀਅਮ ਵਿੱਚ ਸੱਤ ਗੈਲਰੀਆਂ ਬਣੀਆਂ ਹਨ ਜੋ ਕਿ ਸਾਰਾਗੜ੍ਹੀ ਪੋਸਟ ਅਤੇ ਜੰਗ ਦੀ ਵੱਖ-ਵੱਖ ਪਹਲੂਆਂ ਤੋਂ ਤਸਵੀਰ ਪੇਸ਼ ਕਰਦੀਆਂ ਹਨ। ਪਹਿਲੀ ਗੈਲਰੀ ਵਿੱਚ ਸਾਰਾਗੜ੍ਹੀ ਪੋਸਟ ਦਾ ਮਾਡਲ ਬਣਾਇਆ ਗਿਆ ਹੈ ਅਤੇ ਸਾਰਾਗੜ੍ਹੀ ਜੰਗ ਦਾ ਇਤਿਹਾਸ ਵੀ ਦਿਖਾਇਆ ਗਿਆ ਹੈ, ਜਿਸ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਹੈ। ਗੈਲਰੀ -2 ਵਿੱਚ ਥਰੀ ਡੀ ਥਿਏਟਰ ਬਣਾਇਆ ਗਿਆ ਹੈ ਜਿੱਥੇ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਅਫਗਾਨਾਂ ਨਾਲ ਨਾਲ ਲੜੇ 21 ਸਿੱਖ ਸੈਨਿਕਾਂ ਦੀ ਸ਼ੂਰਬੀਰਤਾ ਨੂੰ ਸਮਰਪਿਤ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨੂੰ ਦਰਸਾਊਂਦੀ ਦੀ ਪੂਰੀ ਮੂਵੀ ਦਿਖਾਈ ਜਾਂਦੀ ਹੈ। ਗੈਲਰੀ-3 ਵਿੱਚ ਹੀਲਿਓਗ੍ਰਾਫੀ ਗੈਲਰੀ ਹੈ ਜਿਸ ਵਿੱਚ ਉਸ ਵੇਲੇ ਦੋ ਕਿਲੇ ਅਤੇ ਇਕ ਪੋਸਟ ਦੇ ਵਿੱਚ ਕਿਸ ਪ੍ਰਕਾਰ ਸਿਗਨਲਿੰਗ ਹੁੰਦੀ ਸੀ ਬਾਰੇ ਲਈਵ ਵੀ.ਐਫ.ਐਕਸ. ਤਕਨੀਕ ਰਾਹੀਂ ਦਿਖਾਇਆ ਗਿਆ ਹੈ। ਗੈਲਰੀ-4 ਵਿੱਚ ਟੂ ਡੀ ਮੂਵੀ ਚਲਦੀ ਹੈ ਜਿਸ ਵਿੱਚ ਇਸ ਲੜਾਈ ਤੋਂ ਬਾਅਦ ਦੀਆਂ ਹਾਲਾਤਾਂ, ਘਟਨਾਵਾਂ, ਸਨਮਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਹੈ। ਅਗਲੀ ਗੈਲਰੀ ਵਿੱਚ ਇਸ ਲੜਾਈ ਦੌਰਾਨ ਸਿੱਖ ਫੌਜੀਆਂ ਅਤੇ ਅਫ਼ਗਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਅਤੇ ਬੰਦੂਕਾਂ ਨੂੰ ਪ੍ਰਤੀਕ੍ਰਿਤਿਆਂ ਦੁਆਰਾ ਦਿਖਾਇਆ ਗਿਆ ਹੈ। ਛੇਵੀਂ ਗੈਲਰੀ ਜਿਸ ਨੂੰ ਲਾਸਟ ਮੈਨ ਗੈਲਰੀ ਵੀ ਕਿਹਾ ਜਾਂਦਾ ਹੈ ਆਖ਼ਰੀ ਸ਼ਹੀਦ ਗੁਰਮੁਖ ਸਿੰਘ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਆਖ਼ਰੀ ਗੈਲਰੀ-7 ਹੈ ਜੋ ਕਿ ਸ਼ਰਧਾਂਜਲੀ ਗੈਲਰੀ ਅਤੇ ਸੈਲਫ਼ੀ ਗੈਲਰੀ ਹੈ। ਇੱਥੇ ਸਿੱਖ ਫੌਜੀਆਂ ਦੀ ਬੰਦੂਕ ਰੱਖੀ ਗਈ ਹੈ ਜਿੱਥੇ ਸੈਂਸਰ ਲਗਾਇਆ ਗਿਆ ਹੈ ਜਿਸ ਨੂੰ ਛੂਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਗੈਲਰੀ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦਾ ਲਾਈਵ ਕਟਆਊਟ ਲਗਾਇਆ ਗਿਆ ਹੈ ਜਿਸ ਕੋਲ ਖੜ੍ਹੇ ਹੋ ਕੇ ਲੋਕ ਸੈਲਫ਼ੀ ਲੈ ਸਕਦੇ ਹਨ। ਇਸ ਗੈਲਰੀ ਵਿੱਚ ਉਸ ਵੇਲੇ ਦੀਆਂ ਅਖ਼ਬਾਰਾਂ ਦੀ ਕਟਿੰਗ ਅਤੇ ਮਹਾਰਾਣੀ ਵਿਕਟੋਰੀਆਂ ਦੂਆਰਾ ਕੀਤਾ ਸਨਮਾਨ, ਸ਼ਹੀਦਾਂ ਦੀਆਂ ਬਣੀਆਂ ਯਾਦਗਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਗੈਲਰੀਆਂ ਵਿੱਚ ਟੱਚ ਪੈਨਲ ਲਗਾਏ ਗਏ ਹਨ ਜਿਨ੍ਹਾਂ ਵਿੱਚ ਸਾਰਾਗੜ੍ਹੀ ਜੰਗ ਅਤੇ ਸ਼ਹੀਦਾਂ ਬਾਰੇ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਸਥਾਰ ਨਾਲ ਜਾਣਕਾਰੀ ਲਈ ਜਾ ਸਕਦੀ ਹੈ। ਸਾਰਾਗੜ੍ਹੀ ਦੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਸਾਰਿਆ ਇਹ ਅਜਾਇਬਘਰ 36 ਸਿੱਖ ਦੇ 21 ਸੈਨਿਕਾਂ ਦੀ ਮਿਸਾਲੀ ਗਾਥਾ ਜੋ ਕਿ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਸੀ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ, ਭਾਰਤੀ ਫੌਜ ਦੇ ਇਤਿਹਾਸ ਵਿਚ ਹਮੇਸ਼ਾਂ ਮਿਸਾਲ ਬਣੀ ਰਹੇਗੀ। ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਾਰਾਗੜ੍ਹੀ ਮੈਮੋਰੀਅਲ ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਵੱਲੋਂ ਰੱਖਿਆ ਗਿਆ ਸੀ, ਦਾ ਕੰਮ ਵੀ ਜ਼ੋਰਾਂ ਤੇ ਹੈ। ਇਸ ਨਾਲ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਵਾਰ ਮਿਊਜ਼ੀਅਮ ਅਤੇ ਸਾਰਾਗੜ੍ਹੀ ਜੰਗੀ ਯਾਦਗਾਰ ਤੋਂ ਇਲਾਵਾ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ, ਜਿਸ ਤਹਿਤ ਸ਼ਹੀਦੀ ਸਮਾਰਕਾਂ, ਪਾਰਕਾਂ ਤੇ ਇਮਾਰਤਾਂ ਦਾ ਸੁੰਦਰੀਕਰਨ, ਪਾਰਕਿੰਗ ਵਿਵਸਥਾ, ਤਲਾਬ ਅਤੇ ਸੈਲਾਨੀਆਂ ਦੀ ਸੁਵਿਧਾ ਲਈ 25 ਕਰੋੜ ਰੁਪਏ ਦੀ ਖਰਚ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਚਾਰੂਮਿਤਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਮੈਂਬਰ ਡਾ. ਅਨਿਰੁੱਧ ਗੁਪਤਾ, ਵਿਨੋਦ ਚੌਹਾਨ ਡਾਇਰੈਕਟਰ ਵੀਚਾਓ ਵੋਯੇਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 15 March,2024
ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ
ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਚੰਡੀਗੜ੍ਹ, 15 ਮਾਰਚ, 2024 – ( ) ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀਮਤੀ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸ. ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਸ੍ਰੀਮਤੀ ਪਦਮਾ ਪਾਂਡੇ ਨੇ ਖਪਤਕਾਰ ਸੁਰੱਖਿਆ ਐਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸ. ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
Punjab Bani 15 March,2024
ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ
ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ -ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਕੂਲ ਪੱਧਰ 'ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ -ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ: ਸ਼ੌਕਤ ਅਹਿਮਦ ਪਰੈ ਪਟਿਆਲਾ, 15 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਕੂਲ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ ਹੈ, ਕਿਉਂਕਿ ਵਿਦਿਆਰਥੀ 'ਤੇ ਸਭ ਤੋਂ ਜ਼ਿਆਦਾ ਪ੍ਰਭਾਵ ਅਧਿਆਪਕ ਦੀਆਂ ਗੱਲਾਂ ਦਾ ਹੁੰਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਵਿੱਚ ਖੇਡਾਂ ਤੇ ਖੇਡ ਮੈਦਾਨਾਂ ਵੱਲ ਹੋਰ ਧਿਆਨ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਹੋਰ ਵਾਧੂ ਗਤੀਵਿੱਧੀਆਂ ਨਾਲ ਵੀ ਜੋੜਿਆ ਜਾਵੇਗਾ ਤੇ ਨੌਜਵਾਨਾਂ ਤੇ ਬੱਚਿਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਡੇ ਪੱਧਰ 'ਤੇ ਯਤਨ ਅਰੰਭੇ ਜਾਣਗੇ। ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਿੱਢੀ ਜੰਗ ਦੀ ਸ਼ਲਾਘਾ ਕਰਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 1 ਜਨਵਰੀ 2024 ਤੋਂ ਹੁਣ ਤੱਕ 102 ਕੇਸ ਦਰਜ ਕਰਕੇ 123 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਤੇ ਨਸ਼ਿਆਂ ਦੀ ਵੱਡੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ ਹੈਲਪਲਾਈਨ 0175-2213385' ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਮੀਟਿੰਗ 'ਚ ਏ.ਡੀ.ਸੀ. ਮੈਡਮ ਕੰਚਨ, ਐਸ.ਪੀ. ਯੋਗੇਸ਼ ਸ਼ਰਮਾ, ਐਸ.ਡੀ.ਐਮਜ਼ ਅਰਵਿੰਦ ਕੁਮਾਰ, ਤਰਸੇਮ ਚੰਦ, ਮਨਜੀਤ ਕੌਰ, ਰੀਚਾ ਗੋਇਲ ਤੇ ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 March,2024
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ ਹੁਸ਼ਿਆਰਪੁਰ, 15 ਮਾਰਚ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। 54 ਸਾਲਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ।
Punjab Bani 15 March,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲਿਆਂਦੀ ਸਿਹਤ ਕਰਾਂਤੀ ਘਨੌਰ, 15 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਲੋਕ ਵਧਾਈ ਅਤੇ ਧੰਨਵਾਦ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 15 March,2024
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜ੍ਹੀ ਗਈ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ 12 ਮਾਰਚ, 2024 ਨੂੰ ਹੋਈ ਸੀ, ਅਤੇ ਇਸ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਕਰਮਚਾਰਨ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰੀਆਂ ਦੇ ਦਿਨ ਗਿਣੇ-ਮਿਣੇ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰਦਿਆਂ ਮੁਕੱਦਮੇ ਚਲਾ ਰਹੀ ਹੈ, ਜਿਸ ਤੋਂ ਇਹ ਠੋਸ ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰੇਕ ਵਿਅਕਤੀ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ, ਨਿੱਜੀ ਅਤੇ ਪੇਸ਼ੇਵਰ ਵਿਹਾਰ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਅਜਿਹੇ ਕੁਝ ਤਰੀਕੇ ਹਨ ਜਿਨ੍ਹਾਂ ਨਾਲ ਆਮ ਜਨਤਾ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੀ ਹੈ।
Punjab Bani 13 March,2024
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ • 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਮਾਰਚ: ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।
Punjab Bani 13 March,2024
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਇਕ ਹੋਰ ਮਸਲੇ ਉਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ, ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਨੂੰ ਹਾਲ ਹੀ ਵਿੱਚ ਮੁਹੱਈਆ ਕਰਵਾਏ ਗਏ ਹਾਈ-ਟੈੱਕ ਵਾਹਨਾਂ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਜਿਸ ਨਾਲ ਸਥਿਤੀ ਨਾਲ ਵਧੇਰੇ ਕਾਰਗਰ ਨਾਲ ਨਿਪਟਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਿਆਂ ਵਿੱਚ ਸਾਰੀਆਂ ਨਾਜ਼ੁਕ ਥਾਵਾਂ ਖਾਸ ਕਰਕੇ ਪੁਲਿਸ ਨਾਕਿਆਂ ਉਤੇ ਸੀ.ਸੀ.ਟੀ.ਵੀ. ਸਥਾਪਤ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।
Punjab Bani 13 March,2024
‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ ਹੁਸ਼ਿਆਰਪੁਰ, 12 ਮਾਰਚ ਹੁਸ਼ਿਆਰਪੁਰ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਨੇ ‘ਸਰਕਾਰ-ਵਪਾਰ ਮਿਲਣੀ’ ਵਰਗੀ ਨਿਵੇਕਲੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਦੀ ਭਲਾਈ ਲਈ ਚੁੱਕੇ ਗਏ ਕਈ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਭਾਈਚਾਰੇ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਇਹ ਸਰਕਾਰ-ਵਪਾਰ ਮਿਲਣੀਆਂ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿੱਚ ਇਹ ਨਿਵੇਕਲਾ ਤੇ ਲਾਮਿਸਾਲ ਵਰਤਾਰਾ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਹੱਲ ਕਰ ਰਿਹਾ ਹੈ। ਆਪਣੇ ਸੰਬੋਧਨ ਵਿੱਚ ਦੀਪਕ ਮਰਵਾਹਾ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਇੱਥੇ ਆਏ ਹਨ, ਜਦੋਂ ਕਿ ਪੁਰਾਣੇ ਸ਼ਾਸਕਾਂ ਨੇ ਕਦੇ ਵੀ ਇਸ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਮ ਆਦਮੀ ਦੀ ਭਲਾਈ ਲਈ ਕਈ ਲੋਕ-ਪੱਖੀ ਨੀਤੀਆਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦੀ ਤਾਰੀਫ਼ ਕੀਤੀ, ਜਿਸ ਨਾਲ ਲਾਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੁੱਖ ਮੰਤਰੀ ਦੀ ਸੋਚ ਦੂਰਅੰਦੇਸ਼ ਹੈ ਅਤੇ ਉਨ੍ਹਾਂ ਵਿੱਚ ਸਮਰਪਣ ਦੀ ਭਾਵਨਾ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫਾਇਰ ਸਟੇਸ਼ਨ ਦੀ ਅਤਿ-ਆਧੁਨਿਕ ਇਮਾਰਤ ਦੇ ਨਿਰਮਾਣ ਲਈ ਨਗਰ ਨਿਗਮ ਨੂੰ 2.5 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਤੋਂ ਮੌਜੂਦਾ ਫਾਇਰ ਸਟੇਸ਼ਨ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਇਸ ਜਗ੍ਹਾ ਦੀ ਵਰਤੋਂ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਜਾਵੇਗੀ, ਜਿਸ ਨਾਲ ਬਾਜ਼ਾਰ ਵਿੱਚ ਵਾਹਨਾਂ ਦਾ ਘੜਮੱਸ ਘਟੇਗਾ। ਇਸ ਦੌਰਾਨ ਇਕ ਕਾਰੋਬਾਰੀ ਤਰੁਣ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਨਅਤ ਤੇ ਵਪਾਰ ਲਈ ਸਹਾਇਕ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਸਨਅਤ ਤੇ ਵਪਾਰ ਦੇ ਖ਼ੇਤਰ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਨਅਤੀ ਮੰਤਵ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਵਰਤੋਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸਨਅਤਕਾਰਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਤਕਨੀਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਹੁਸ਼ਿਆਰਪੁਰ ਇੰਡਸਟਰੀਅਲ ਏਰੀਆ ਦੇ ਪ੍ਰਧਾਨ ਸੰਜੀਵ ਸਿੰਗਲਾ ਨੇ ਸਨਅਤ ਤੇ ਵਪਾਰ ਨੂੰ ਗਤੀ ਦੇਣ ਲਈ ਸਨਅਤੀ ਖ਼ੇਤਰ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਪੰਜਾਬ ਵਿੱਚ ਸਨਅਤ ਨੂੰ ਰਫ਼ਤਾਰ ਦੇਣ ਲਈ ਕਈ ਮਿਸਾਲੀ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤੀ ਖ਼ੇਤਰ ਪੀ.ਐਸ.ਆਈ.ਈ.ਸੀ. ਨੂੰ ਸੌਂਪਿਆ ਗਿਆ ਹੈ ਅਤੇ ਇਕ ਕਰੋੜ ਰੁਪਏ ਨਾਲ ਜਲਦੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਆਉਣ ਵਾਲੇ ਦਿਨਾਂ ਲਈ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਸ ਖ਼ੇਤਰ ਦਾ ਮਿਸਾਲੀ ਵਿਕਾਸ ਯਕੀਨੀ ਬਣੇਗਾ। ਇੰਟਰਨੈਸ਼ਨਲ ਟਰੈਕਟਰਜ਼ ਤੋਂ ਜੇ.ਐਸ. ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ‘ਇਨਵੈਸਟ ਪੰਜਾਬ’ ਵਰਗੀ ਸਿੰਗਲ ਵਿੰਡੋ ਸਹੂਲਤ ਪੂਰੇ ਭਾਰਤ ਵਿੱਚੋਂ ਬਿਹਤਰੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤ ਦੀ ਸਹੂਲਤ ਵਾਸਤੇ ਦੂਰ ਅੰਦੇਸ਼ ਸੋਚ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਨਅਤ ਦੀਆਂ ਵਧਦੀਆਂ ਲੋੜਾਂ ਲਈ ਜ਼ਿਲ੍ਹੇ ਵਿੱਚ ਨਵਾਂ ਫੋਕਲ ਪੁਆਇੰਟ ਦੇਣ ਲਈ ਮੁੱਖ ਮੰਤਰੀ ਨੂੰ ਦਖ਼ਲ ਦੀ ਅਪੀਲ ਕੀਤੀ। ਮਧੂਸੂਦਨ ਜੈਨ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਉਸ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਲਈ ਦੂਰਅੰਦੇਸ਼ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨੂੰ ਵਿਸ਼ਵਾਸ ਹੋਇਆ ਹੈ ਕਿ ਸਰਕਾਰ ਉਨ੍ਹਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੁਸ਼ਿਆਰਪੁਰ ਦੀ ਦਸਤਕਾਰੀ ਸਨਅਤ, ਜਿਹੜੀ ਵਿਸ਼ਵ ਪ੍ਰਸਿੱਧ ਹੈ, ਨਾਲ ਸਬੰਧਤ ਮੁੱਦੇ ਚੁੱਕੇ।
Punjab Bani 12 March,2024
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕੀਤੀ ਜਾਵੇਗੀ। ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ ਨਿਯੁਕਤ 09 ਸੁਪਰਵਾਈਜ਼ਰ ਤੇ 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ਵਿੱਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ਵਿੱਚ ਖੂਨ ਦੀ ਕਮੀਂ ਦੇ ਜਿਹੜੇ ਕੇਸ ਆਉਂਦੇ ਹਨ, ਉਹਨਾਂ ਵਿੱਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ਵਿੱਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ। ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਹਨਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸ਼੍ਰੀਮਤੀ ਯੋਗਿਤਾ ਵਰਮਾ, ਡਾ. ਨਵਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਹਰਿੰਦਰ ਕੌਰ, ਦੀਪਤੀ ਤੇ ਰਮਜੋਤ ਕੌਰ ਸ਼ਾਮਲ ਸਨ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਦਰਸ਼ਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਸੰਯੁਕਤ ਸਕੱਤਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਅਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਤੇ ਰੁਪਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਅਸ਼ੀਸ਼ ਕਥੂਰੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Punjab Bani 12 March,2024
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’ ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ‘ਆਪ’ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਤੋੜ ਕੇ ਲੋਕਤੰਤਰ ਦਾ ਮਜ਼ਾਕ ਉਡਾਉਣ ਲਈ ਭਾਜਪਾ ਦੀ ਕੀਤੀ ਆਲੋਚਨਾ ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ। ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉਂ ਚੁੱਪ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ‘ਆਪ’ ਕੌਮੀ ਪਾਰਟੀ ਬਣ ਗਈ।ਇਹ ਸਿਰਫ਼ ਕੰਮ ਦੀ ਸਿਆਸਤ ਵਿੱਚ ਸਾਡੇ ਵਿਸ਼ਵਾਸ ਕਾਰਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ, ਜਿਸ ਕਾਰਨ ਲੋਕ ਵੱਡੀ ਪੱਧਰ ਉਤੇ ਸਾਡੀ ਹਮਾਇਤ ਕਰ ਰਹੇ ਹਨ ਅਤੇ ਸਾਡੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਗਿਣਤੀ ਵਧ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦਾ ਕਾਫ਼ਲਾ ਹੋਰ ਵਧੇਗਾ ਕਿਉਂਕਿ ਸਮਾਜ ਦਾ ਹਰੇਕ ਵਰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਮਾਇਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਾਂ ਦੇ ਫਤਵੇ ਦੀ ਉਲੰਘਣਾ ਕਰ ਕੇ ਭਾਜਪਾ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਲੋਕਾਂ ਦਾ ਫਤਵਾ ਭਾਜਪਾ ਦੇ ਵਿਰੁੱਧ ਗਿਆ, ਉੱਥੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦ ਕੇ ਸਰਕਾਰਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਇਹ ਲੋਕਾਂ ਦੇ ਇਕ-ਇਕ ਵੋਟ ਦੀ ਨਿਰਾਦਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਦੋ ਵਿਅਕਤੀਆਂ ਦੀ ਸੱਤਾ ਰਹੀ ਹੈ ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਆਮ ਆਦਮੀ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਮ ਲੋਕਾਂ ਦਾ ਖੂਨ ਚੂਸ ਕੇ ਮਹਿਲ-ਮੁਨਾਰੇ ਅਤੇ ਹੋਟਲ ਬਣਾ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਆਪਣੇ ਨਿੱਜੀ ਫਾਇਦਿਆਂ ਦਾ ਹੀ ਫਿਕਰ ਰਹਿੰਦਾ ਸੀ ਜਿਸ ਕਰਕੇ ਇਨ੍ਹਾਂ ਨੇ ਪੈਸਾ ਕਮਾਉਣ ਲਈ ਸੂਬੇ ਦੇ ਹਰੇਕ ਕਾਰੋਬਾਰ ਉਤੇ ਕਬਜ਼ਾ ਕਰ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੁਲ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਨ੍ਹਾਂ ਦਾ ਇਹ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਇਹ ਕਲੀਨਿਕ ਸ਼ੁਰੂ ਹੋਏ ਹਨ, ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਖੇਤਰ ਦੀ ਕਾਇਆਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 40 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਕਿਸੇ ਬਿਮਾਰੀ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਬਾਰੇ ਡਾਟਾਬੇਸ ਵੀ ਤਿਆਰ ਕਰਨ ਵਿੱਚ ਵੀ ਸਹਾਈ ਸਿੱਧ ਹੋ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਰੋਕਥਾਮ ਅਤੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਫੋਰਸ ਸੂਬੇ ਵਿੱਚ ਹਰ ਰੋਜ਼ ਵਾਪਰਦੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨੂੰ ਰੋਕਣ, ਵਾਹਨਾਂ ਦੀ ਸੁਚੱਜੀ ਆਵਾਜਾਈ ਅਤੇ ਸੜਕ ਹਾਦਸੇ ਰੋਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਢਲੇ ਤੌਰ ਉਤੇ 129 ਵਾਹਨਾਂ ਨੂੰ ਅਤਿ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ 30 ਕਿਲੋਮੀਟਰ ਦੇ ਵਕਫੇ ਨਾਲ ਇਹ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਵੀ ਰੱਖੀ ਹੁੰਦੀ ਹੈ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੀਆਂ ਕੀਤੀਆਂ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਨਾਲ ਮੀਟਿੰਗਾਂ ਕਰ ਰਹੀ ਹੈ ਤਾਂ ਕਿ ਹਰੇਕ ਪੰਜਾਬੀ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਉਂਦੇ ਸਮੇਂ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਸਸਤੀ ਬਿਜਲੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਉਦਯੋਗਿਕ ਤਰੱਕੀ ਰਾਹੀਂ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।
Punjab Bani 12 March,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ ਪਟਿਆਲਾ, 12 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਆਲੋਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਖੇਤ ਦਿਵਸ ਵਿਚ ਤਕਰੀਬਨ 100 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪੌਸ਼ਟਿਕ ਖੁਰਾਕੀ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਸਰਫੇਸ ਸੀਡਰ ਤਕਨੀਕ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਗਾਂਹਵਧੂ ਕਿਸਾਨ ਸ਼ਮਸ਼ੇਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ। ਜਰਨੈਲ ਸਿੰਘ, ਅਗਾਂਹਵਧੂ ਕਿਸਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਖੇਤੀਬਾੜੀ ਵਾਲੇ ਪ੍ਰੋਗਰਾਮ ਇਸ ਪਿੰਡ ਵਿਚ ਵਾਰ-ਵਾਰ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
Punjab Bani 12 March,2024
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ। ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।
Punjab Bani 12 March,2024
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ - ਜ਼ਿਲ੍ਹੇ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼ - ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ - ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਜਾਂ ਸੂਚਨਾ ਫੈਲਦੀ ਹੈ ਤਾਂ ਉਸ ਦਾ ਖੰਡਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੌਰਾਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੋਟਰਾਂ ਤੱਕ ਜ਼ਰੂਰੀ ਸੰਦੇਸ਼ ਅਤੇ ਜਾਣਕਾਰੀਆਂ ਪਹੁੰਚਾਉਣ ਲਈ ਵੀ ਕੀਤੀ ਜਾਵੇ। ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਫੁਰਤੀ ਅਤੇ ਚੁਸਤੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ 'ਇਸ ਵਾਰ 70 ਪਾਰ' ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵਧਾਉਣ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਕਰਵਾਉਂਦੇ ਰਹਿਣ। ਉਨ੍ਹਾਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਚੋਣ ਅਮਲੇ ਅਤੇ ਵੋਟਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਤੇ ਸਰਬੋਤਮ ਪੋਲਿੰਗ ਸਟੇਸ਼ਨ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਿਬਿਨ ਸੀ ਨੇ ਸਾਰੇ ਜਿਲ੍ਹਿਆਂ ਦੀਆਂ ਚੋਣ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਫੀਡਬੈਕ ਵੀ ਲਈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਈਆਂ ਜਾਣ ਵਾਲੀਆਂ ਕਮੇਟੀਆਂ/ਟੀਮਾਂ/ਸੈੱਲਾਂ ਨੂੰ ਸਮੇਂ ਸਿਰ ਬਣਾ ਲੈਣ ਲਈ ਕਿਹਾ। ਮੀਟਿੰਗ ਦੌਰਾਨ ਏਡੀਜੀਪੀ-ਕਮ-ਲੋਕ ਸਭਾ ਚੋਣਾਂ ਦੇ ਨੋਡਲ ਅਧਿਕਾਰੀ ਐਮ.ਐਮ. ਫਾਰੂਕੀ ਨੇ ਚੋਣਾਂ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਬਤ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬਾਕੀ ਸੁਰੱਖਿਆ ਫੋਰਸਾਂ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹਨ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚਲੇ ਹੋਰ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।
Punjab Bani 12 March,2024
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ • ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ * ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ 'ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ| ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ.ਵੀ. ਪੈਨਲ ਲਗਾ ਦਿੱਤੇ ਜਾਣਗੇ। ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।
Punjab Bani 12 March,2024
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰੇਕ ਭਾਈਵਾਲ਼ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ ਦੀ ਅਪੀਲ ਲੋਕਾਂ ਨੂੰ ਜਮਹੂਰੀਅਤ ਦੇ ਮੇਲੇ ਚੋਣਾਂ ਵਿੱਚ ਜੋਸ਼ ਨਾਲ ਹਿੱਸਾ ਲੈਣ ਲਈ ਕਿਹਾ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।
Punjab Bani 12 March,2024
ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ *- ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ* ਚੰਡੀਗੜ੍ਹ, ਮਾਰਚ 11: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।
Punjab Bani 11 March,2024
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ • "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਦਯੋਗਪਤੀਆਂ ਲਈ ਵਰਦਾਨ ਸਾਬਤ ਹੋਈ • ਮਿਲਣੀ ਰਾਹੀਂ ਸਰਕਾਰ ਨਾਲ ਸਿੱਧੇ ਤੌਰ ਉੱਤੇ ਸੰਪਰਕ ਕਾਇਮ ਕਰਨ ਦੀ ਸਹੂਲਤ ਹਾਸਲ ਹੋਈ ਅਤੇ ਪੰਜਾਬ ਤਰਜੀਹੀ ਸਥਾਨ ਵਜੋਂ ਉੱਭਰਿਆ ਪਟਿਆਲਾ, 11 ਮਾਰਚ: ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ। ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹਿੰਦੁਸਤਾਨ ਯੂਨੀਲੀਵਰ ਤੋਂ ਦੇਬਨਾਥ ਗੁਹਾ ਨੇ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਟਮਾਟਰਾਂ ਦੀ ਪੇਸਟ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਭਾਈਵਾਲਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਜੇਕਰ ਉਹ ਵਧੀਆ ਕੁਆਲਿਟੀ ਦਾ ਟਮਾਟਰ ਪੰਜਾਬ ਵਿੱਚੋਂ ਖਰੀਦਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਦੀ ਕਿਸਾਨ ਕੈਚਅੱਪ ਫੈਕਟਰੀ ਨਾਭਾ ਵਿਖੇ ਹੈ। ਇੱਕ ਸਾਲ ਵਿੱਚ ਇਸ ਫੈਕਟਰੀ ਨੂੰ 10 ਹਜ਼ਾਰ ਟਨ ਟਮਾਟਰ ਚਾਹੀਦਾ ਹੈ ਜਿਸ ਵਿੱਚੋ 9.5 ਹਜ਼ਾਰ ਟਨ ਨਾਸਿਕ ਮਹਾਰਾਸ਼ਟਰ ਵਿੱਚੋਂ ਆ ਰਿਹਾ। ਇਸੇ ਤਰ੍ਹਾਂ ਤ੍ਰਿਪੜੀ ਮਾਰਕੀਟ ਪਟਿਆਲਾ ਤੋਂ ਚੰਦਰਦੀਪ ਨਾਸਰਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦੇ ਉੱਦਮ ਸਦਕਾ ਘਰ ਬੈਠਿਆਂ ਹੀ ਆਨਲਾਈਨ ਪ੍ਰਣਾਲੀ ਦੇ ਰਾਹੀਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਮਿਲਣ ਲੱਗ ਪਈਆਂ ਹਨ, ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰ ਕੰਮ ਲਈ ਲੰਬੀਆਂ ਲਾਈਨਾਂ ਵਿੱਚ ਖੜਨਾ ਪੈਂਦਾ ਸੀ। ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਪਟਿਆਲਾ ਤੋਂ ਸਤਿੰਦਰ ਸੈਣੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਨੂੰ ਮਿਲਣ ਦੀ ਬੜੀ ਕੋਸ਼ਿਸ਼ ਕੀਤੀ ਪਰ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਵੀ ਮਿਲਣਾ ਔਖਾ ਸੀ ਪਰ ਇਸ ਸਰਕਾਰ ਵਿੱਚ ਮੁੱਖ ਮੰਤਰੀ ਸਾਡੇ ਵਿਚਕਾਰ ਆ ਕੇ ਬੈਠੇ ਹਨ। ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਫ਼ਸਲ ਦੇ ਖਰੀਦ ਪ੍ਰਬੰਧਾਂ ਵਿਚ ਆਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੀਦ ਵਿੱਚ ਬਹੁਤ ਜ਼ਿਆਦਾ ਸੁਧਾਰ ਆਇਆ ਹੈ ਅਤੇ ਲਿਫਟਿੰਗ ਦੀ ਵੀ ਸਮੱਸਿਆ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਆ ਰਹੇ ਹਨ, ਆੜ੍ਹਤੀ ਮਜ਼ਦੂਰੀ ਮਿਲ ਰਹੀ ਹੈ ਅਤੇ ਬਾਰਦਾਨੇ ਦੀ ਕਮੀ ਦੂਰ ਹੋਈ ਹੈ। ਦੂਜੇ ਪਾਸੇ ਭੱਠਾ ਐਸੋਸੀਏਸ਼ਨ ਤੋਂ ਸਿਕੰਦ ਵੀਰ ਜਿੰਦਲ ਨੇ ਕਿਹਾ ਕਿ ਮਾਨ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਜੀ ਨੇ ਇਹ ਕਿਹਾ ਸੀ ਕਿ ਸਾਡੀ ਸਰਕਾਰ ਸੱਥਾਂ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਲਈ ਸਰਕਾਰ ਦੇ ਦੁਆਰ ਨਹੀਂ ਜਾਣਾ ਪੈ ਰਿਹਾ, ਸਗੋਂ ਸਰਕਾਰ ਲੋਕਾਂ ਦੇ ਦੁਆਰ ਆ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਟਾਂ ਬਣਾਉਣ ਲਈ ਪਹਿਲਾਂ ਦੋ ਏਕੜ ਜ਼ਮੀਨ ਤੱਕ ਪੁਟਾਈ ਦੀ ਪ੍ਰਵਾਨਗੀ ਸੀ ਪਰ ਇਸ ਸਰਕਾਰ ਨੇ ਹੱਦ ਵਧਾ ਕੇ ਪੰਜ ਏਕੜ ਕੀਤੀ ਹੈ, ਜਿਸ ਦੇ ਨਾਲ ਭੱਠਾ ਉਦਯੋਗ ਵੱਡੀ ਮੁਸ਼ਕਿਲ ਵਿੱਚੋਂ ਨਿਕਲ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 12 ਫੀਸਦੀ ਜੀ.ਐਸ.ਟੀ. ਨੂੰ ਘਟਾਇਆ ਜਾਵੇ। ਹੋਟਲ ਐਸੋਸੀਏਸ਼ਨ ਤੋਂ ਗੁਰਦੀਪ ਸਿੰਘ ਵਾਲੀਆ ਨੇ ਕਿਹਾ ਕਿ ਪਟਿਆਲਾ ਸਰਹਿੰਦ ਰੋਡ ਉਤੇ ਵਸਦੇ ਪਿੰਡ ਲੁਧਿਆਣਾ, ਜਲੰਧਰ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ, ਚੂਨੀ ਤੇ ਲਾਂਡਰਾਂ ਨਾਲ ਜੁੜਦੇ ਹਨ, ਜਿਸ ਕਾਰਨ ਭਾਰੀ ਟਰੈਫਿਕ ਫੋਕਲ ਪੁਆਇੰਟ ਵਿੱਚੋਂ ਲੰਘਦਾ ਹੈ ਅਤੇ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਇਸ ਦਾ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ ਸੁਸਾਇਟੀ ਤੋਂ ਅਸ਼ਵਨੀ ਗਰਗ ਨੇ ਕਿਹਾ ਕਿ ਇਸ ਸਰਕਾਰ ਵਿੱਚ ਮੰਗਾਂ ਦੇ ਹੱਲ ਲਈ ਮੌਕੇ ‘ਤੇ ਹੀ ਫੈਸਲੇ ਹੋ ਰਹੇ ਹਨ। ਉਨ੍ਹਾਂ ਬਿਜਲੀ ਸਪਲਾਈ ਲਈ ਗਰਿੱਡ ਬਣਾਉਣ ਦੀ ਮੰਗ ਕੀਤੀ। ਪਟਿਆਲਾ ਚੈਂਬਰ ਆਫ ਇੰਡਸਟਰੀ ਤੋਂ ਹਰਮਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਫੋਕਲ ਪੁਆਇੰਟ ਵਿੱਚ ਚਾਰ ਪਾਰਕਾਂ ਵਿੱਚੋਂ ਮੁਕੰਮਲ ਹੋ ਚੁੱਕੇ ਹਨ। ਫੋਕਲ ਪੁਆਇੰਟ 1990 ਵਿੱਚ ਬਣਿਆ ਸੀ। ਇੱਥੇ ਕੁੱਝ ਫੈਕਟਰੀਆਂ 24 ਘੰਟੇ ਚਲਦੀਆਂ ਹਨ। ਅਸੁਖਾਵੀਆਂ ਘਟਨਾਵਾਂ ਰੋਕਣ ਲਈ ਸਟਰੀਟ ਲਾਈਟ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦੀ ਐਂਟਰੀ ਉਤੇ ਕਾਫੀ ਟਰੈਫਿਕ ਰਹਿੰਦੀ ਹੈ, ਇਸ ਨੂੰ ਨਵੇਂ ਸਿਰਿਓਂ ਵਿਉਂਤਣ ਦੀ ਲੋੜ ਹੈ।
Punjab Bani 11 March,2024
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ - ਕਿਹਾ, ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ - ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ ਚੰਡੀਗੜ੍ਹ, 11 ਮਾਰਚ: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ। ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ। ਮੀਟਿੰਗ ਵਿੱਚ ਆਬਜ਼ਰਵਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਡਿਊਟੀ ਦੌਰਾਨ ਆਪਣੇ ਵਿਵਹਾਰ ਵਿੱਚ ਸਖਤੀ ਅਤੇ ਨਿਮਰਤਾ ਦਾ ਸੁਮੇਲ ਬਣਾ ਕੇ ਰੱਖਣ। ਉਨ੍ਹਾਂ ਚੋਣ ਆਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜ਼ਮੀਨੀ ਹਾਲਾਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ। ਸ਼੍ਰੀ ਕੁਮਾਰ ਨੇ ਇਹ ਵੀ ਦੱਸਿਆ ਕਿ ਕਮਿਸ਼ਨ ਨੇ ਸਾਰੇ ਸਰਕੁਲਰਸ ਦਾ ਖਰੜਾ ਨਵੇਂ ਸਿਰਿਓਂ ਤਿਆਰ ਕਰਨ ਦੇ ਨਾਲ-ਨਾਲ ਮੈਨੂਅਲ ਅਤੇ ਹੈਂਡਬੁੱਕਸ ਨੂੰ ਅਪਡੇਟ ਕੀਤਾ ਹੈ, ਜੋ ਈ.ਸੀ.ਆਈ. ਦੀ ਵੈੱਬਸਾਈਟ 'ਤੇ ਪੜ੍ਹਨ ਲਈ ਆਸਾਨ ਫਾਰਮੈਟ ਵਿੱਚ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਦੇ ਆਧਾਰ 'ਤੇ ਹੈਂਡਬੁੱਕ ਅਤੇ ਮੈਨੂਅਲ ਤਿਆਰ ਕਰਨ ਤੋਂ ਇਲਾਵਾ ਹਦਾਇਤਾਂ (ਕੀ ਕਰਨਾ ਅਤੇ ਕੀ ਨਹੀਂ ਕਰਨਾ) ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਮਿਸ਼ਨ ਦੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਬਜ਼ਰਵਰਾਂ ਨੂੰ ਮਹੱਤਵਪੂਰਨ ਤੱਥਾਂ ਬਾਰੇ ਜਾਣੂ ਕਰਵਾਇਆ ਗਿਆ।
Punjab Bani 11 March,2024
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 11 ਮਾਰਚ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।
Punjab Bani 11 March,2024
ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ
ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ ਚੰਡੀਗੜ੍ਹ : ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁੱਜਰਾਂ ਬਾਰਡਰ ਤੇ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਚ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ । ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਕਾਂਗਥਲਾ ਨੇ ਦੱਸਿਆ ਕਿ ਅੰਦੋਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਆਗੂ ਬਲਦੇਵ ਸਿੰਘ ਕਾਂਗਥਲਾ ਤਹਿਸੀਲ ਪਾਤੜਾਂ ਜਿਲਾ ਪਟਿਆਲਾ ਦੀ ਕੱਲ ਐਤਵਾਰ ਸਾਹ ਦੀ ਸਮੱਸਿਆ ਆ ਗਈ ਸੀ ਜਿਸ ਕਰਨ ਬਲਦੇਵ ਸਿੰਘ ਕਾਂਗਥਲਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਤੇ ਅੱਜ ਸਵੇਰੇ 3 ਵਜੇ ਦੇ ਕਰੀਬ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮ੍ਰਿਤਕ ਬਲਦੇਵ ਸਿੰਘ ਕਾਂਗਥਲਾ ਕੀਰਤੀ ਛੋਟਾ ਕਿਸਾਨ ਹੈ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ ਚਾਰੇ ਬੱਚੇ ਵਿਆਹੇ ਹੋਏ ਹਨ।
Punjab Bani 11 March,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ -ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਵਿਕਾਸ ਕੰਮਾਂ ਦੇ ਉਦਘਾਟਨ ਸਮਾਣਾ, 3 ਮਾਰਚ: ''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੁਘਾਟ ਵਿਖੇ ਛੱਪੜ ਦਾ ਨਵੀਨੀਕਰਨ ਤੇ ਤਰਲ ਅਤੇ ਠੋਸ ਵੇਸਟ ਪ੍ਰਬੰਧਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡ ਕਲਿਆਣ ਵਿਖੇ ਲੋਕਾਂ ਦੇ ਇਕੱਠੇ ਹੋਕੇ ਬੈਠਣ ਲਈ ਮਾਡਰਨ ਸੱਥ ਦੀ ਉਸਾਰੀ, ਸੀਵਰੇਜ ਤੇ ਸਟਰੀਟ ਲਾਇਟਾਂ ਦਾ ਉਦਘਾਟਨ ਸਮੇਤ ਗਾਜੇਵਾਸ ਤੇ ਚੁਤੈਹਰਾ ਵਿਖੇ ਮਗਨਰੇਗਾ ਸਕੀਮ ਨਾਲ ਬਣਾਈ ਆਂਗਣਵਾੜੀ ਤੋਂ ਇਲਾਵਾ ਫਿਰਨੀ ਤੋਂ ਸਮਸ਼ਾਨਘਾਟ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਆਦਿ ਦੇ ਕੰਮਾਂ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਹਰੇਕ ਗਰੰਟੀ 'ਤੇ ਖਰ੍ਹਾ ਉਤਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮਾਣਾ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰ ਰਹੇ ਹਨ ਅਤੇ ਅੱਜ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਲਲੌਛੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਪੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 10 March,2024
ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ
ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ ਪੂਰੇ ਭਾਰਤ ਵਿੱਚ ਵੱਖ ਵੱਖ ਸੂਬਿਆਂ ਵਿੱਚ ਰੇਲ ਰੋਕਣ ਦੀ ਤਿਆਰੀਆਂ ਮੁਕੰਮਲ, ਪੰਜਾਬ ਵਿੱਚ 52 ਥਾਵਾਂ ਰੋਕੀ ਜਾਵੇਗੀ ਰੇਲ। ਮਹਿਲਾ ਕਿਸਾਨਾ ਵਲੋਂ ਰੇਲ ਰੋਕੋ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਜਾਏਗੀ। ਅੰਬਾਲਾ- ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ 2 ਦੇ 26ਵੇਂ ਦਿਨ ਸੋ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰ ਅਮਰਜੀਤ ਸਿੰਘ ਮੋਹੜੀ, ਮਲਕੀਤ ਸਿੰਘ ਅਤੇ ਜੰਗ ਸਿੰਘ ਭਤੇਰਡੀ ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਦੇ ਮੰਤਰੀ ਪਿਊਸ਼ ਗੋਇਲ ਵੱਲੋਂ ਜੋ ਕੁਝ ਫਸਲਾਂ ਤੇ ਐਮਐਸਪੀ ਦੇਣ ਬਾਰੇ ਜੋ ਬਿਆਨ ਦਿੱਤਾ ਗਿਆ ਹੈ ਉਹ ਸਰਾਸਰ ਗੁਮਰਾਹ ਕਰਨ ਵਾਲਾ ਬਿਆਨ ਹੈ, ਇਹ ਉਹੀ ਆਫਰ ਹੈ ਜਿਸ ਨੂੰ ਪਿਛਲੀ ਮੀਟਿੰਗ ਵਿੱਚ ਕਿਸਾਨ ਨੇਤਾਵਾਂ ਨੇ ਠੁਕਰਾ ਦਿੱਤਾ ਸੀ ਕਿਉਂਕਿ ਇਹ ਅੰਦੋਲਨ ਦੀ ਮੁੱਖ ਮੰਗਾਂ ਤੋਂ ਉੱਲਟ ਅਤੇ ਕੋਂਟਰੈਕਟ ਫਾਰਮਿੰਗ ਦੀ ਸਰਤ ਨਾਲ ਸਿਰਫ 5 ਸਾਲਾਂ ਲਈ ਸੀ। ਉਹਨਾਂ ਦੱਸਿਆ ਕਿ ਜਿਹੜੇ ਸਾਥੀ ਕਿਸਾਨ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਪਹੁੰਚੇ ਸਨ ਉਹਨਾਂ ਨੂੰ ਦਿੱਲੀ ਪੁਲਿਸ ਨੇ ਜੰਤਰ ਮੰਤਰ ਤੇ ਪ੍ਰਦਰਸ਼ਨ ਕਰਨ ਦੀ ਪਰਮਿਸ਼ਨ ਤੋਂ ਇਨਕਾਰ ਕਰ ਦਿੱਤਾ। ਇਹ ਸਭ ਮੋਦੀ ਸਰਕਾਰ ਦੇ ਅਸਲੀ ਚਿਹਰੇ ਨੂੰ ਉਜਾਗਰ ਕਰਦਾ ਹੈ ਜੋ ਨਹੀਂ ਚਾਹੁੰਦਾ ਕਿ ਕਿਸਾਨ ਦਿੱਲੀ ਵਿੱਚ ਆਉਣ ਤੇ ਆਪਣੇ ਹੱਕਾਂ ਲਈ ਧਰਨਾ ਦੇਣ। ਅੰਬਾਲੇ ਵਿੱਚ ਧਾਰਾ 144 ਅਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਬਿਆਨ ਸਿੱਧੇ ਤੌਰ ਤੇ ਇਹ ਸਾਬਤ ਕਰਦੇ ਹਨ ਕੀ ਹਰਿਆਣਾ ਸਰਕਾਰ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਕੋਈ ਅਹਿਮੀਅਤ ਨਹੀਂ ਦਿੰਦੀ, ਉਹਨਾਂ ਕਿਹਾ ਕਿ ਕਿਸਾਨ ਕਦੀ ਵੀ ਇਹੋ ਜਿਹੇ ਸਰਕਾਰੀ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਅਤੇ ਆਪਣੇ ਹੱਕਾਂ ਲਈ ਹਰ ਤਰ੍ਹਾਂ ਦੀ ਲੜਾਈ ਲੜਾਂਗੇ। ਹਰਿਆਣਾ ਸਰਕਾਰ ਵੱਲੋਂ ਅੰਦੋਲਣ ਕਰ ਰਹੇ ਭਾਰਤੀਯ ਲੋਕਾਂ ਦੇ ਖ਼ਿਲਾਫ਼ ਗ਼ੈਰ ਸੰਵਿਧਾਨਕ ਕਾਨੂੰਨਾਂ ਦੇ ਖ਼ਿਲਾਫ਼ ਵੀ ਉਹ ਲੜਾਈ ਲੜਾਂਗੇ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਸੱਤਾ ਅਤੇ ਰਾਜਭਾਗ ਸਦਾ ਲਈ ਨਹੀਂ ਰਹਿੰਦਾ। ਦੇਸ਼ ਵਿੱਚ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੈ। ਰੇਲ ਰੋਕੋ ਤੇ ਬੋਲਦੇ ਹੋਏ ਉਹਨਾਂ ਆਖਿਆ ਕਿ ਇਸ ਮੁਹਿੰਮ ਵਿਚ ਮਹਿਲਾ ਸ਼ਕਤੀ ਦੀ ਬਰਾਬਰ ਭੂਮਿਕਾ ਰਹੇਗੀ ਅਤੇ ਦੇਸ਼ ਦੇ ਨਾਲ ਨਾਲ ਪੂਰੇ ਭਾਰਤ ਵਿਚ ਰੈਲਾ ਰੋਕੀਆਂ ਜਾਣਗੀਆਂ। ਸੰਯੂਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤੇ ਭਾਰਤ ਭਾਰ ਵਿੱਚੋਂ ਦਿੱਲੀ ਪੁੱਜੇ ਕਿਸਾਨਾਂ ਨੂੰ ਜੰਤਰ ਮੰਤਰ ਤੇ ਧਰਨਾ ਦੇਣ ਤੋਂ ਦਿੱਲੀ ਪੁਲਿਸ ਨੇ ਕੀਤਾ ਇੰਨਕਾਰ।
Punjab Bani 09 March,2024
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ ਚੰਡੀਗੜ੍ਹ, 09 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ ਇਸ ਨੀਤੀ ਤਹਿਤ ਸ਼ਰਾਬ ਦੇ ਵਪਾਰ ਨੂੰ ਸਥਿਰ ਕਰਨ ਅਤੇ ਇਸ਼ ਵਿੱਚ ਸੁਧਾਰ ਕਰਨ ਲਈ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਨਵੀਂ ਆਬਕਾਰੀ ਨੀਤੀ ਦੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ 2 ਸਾਲਾਂ ਦੌਰਾਨ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸੁਧਾਰਾਂ ਨੂੰ ਜਾਰੀ ਰੱਖਦਿਆਂ ਪ੍ਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਤਾਜਾ ਅਲਾਟਮੈਂਟ ਡਰਾਅ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਇਸੈਂਸਾਂ ਲਈ ਸਮੂਹ ਦਾ ਆਕਾਰ ਰਣਨੀਤਕ ਤੌਰ 'ਤੇ ਘਟਾ ਦਿੱਤਾ ਗਿਆ ਹੈ, ਅਤੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਅਨੁਕੂਲ ਲਾਇਸੈਂਸ ਫੀਸ ਦੀ ਸ਼ੁਰੂਆਤ ਕੀਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਸਾਲ 2024-25 ਲਈ ਗਰੁਪਾਂ ਦਾ ਆਕਾਰ ਘਟਾਉਂਦਿਆਂ 15 ਪ੍ਰਤੀਸ਼ਤ ਘੱਟ ਜਾਂ ਵੱਧ ਦੇ ਅੰਤਰ ਨਾਲ 35 ਕਰੋੜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਡਜਸਟਬਲ ਲਾਇਸੈਂਸ ਫੀਸ ਰੁਪਏ ਦੀ ਦਰ ਨਾਲ ਵਸੂਲੀ ਗਈ ਹੈ। ਪ੍ਰਚੂਨ ਆਈ.ਐਮ.ਐਫ.ਐਲ/ਆਈ.ਐਫ.ਐਲ ਪਾਸ ਜਾਰੀ ਕਰਨ ਲਈ 200 ਰੁਪਏ ਪ੍ਰਤੀ ਪਰੂਫ ਲੀਟਰ ਅਤੇ ਪ੍ਰਚੂਨ ਬੀਅਰ ਪਾਸ ਜਾਰੀ ਕਰਨ ਸਮੇਂ 50 ਰੁਪਏ ਪ੍ਰਤੀ ਬਲਕ ਲੀਟਰ ਲਾਇਸੈਂਸ ਫੀਸ ਰੱਖੀ ਗਈ ਹੈ। ਵਾਧੂ ਮਾਲੀਆ ਜੁਟਾਉਣ ਅਤੇ ਦੇਸੀ ਸ਼ਰਾਬ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2024-25 ਵਿੱਚ ਦੇਸੀ ਸ਼ਰਾਬ (ਪੀ.ਐਮ.ਐਲ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ 3 ਫੀਸਦੀ ਭਾਵ 8.286 ਕਰੋੜ ਪਰੂਫ ਲੀਟਰ ਦਾ ਵਾਧਾ ਕੀਤਾ ਗਿਆ ਹੈ, ਅਤੇ ਸਾਲ 2024-25 ਵਿੱਚ ਦੇਸੀ ਸ਼ਰਾਬ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰੀ ਪੁਲਿਸ ਸੰਗਠਨਾਂ ਨੂੰ ਰਾਹਤ ਦਿੰਦੇ ਹੋਏ, ਐਲ-1 ਦੀ ਲਾਇਸੈਂਸ ਫੀਸ 5 ਲੱਖ ਰੁਪਏ ਤੋਂ ਘਟਾ ਕੇ 25000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਾਮਦ ਵਿਦੇਸ਼ੀ ਸ਼ਰਾਬ (ਆਈ.ਐਫ,ਐਲ) ਦੀਆਂ ਕੀਮਤਾਂ ਸਾਲ 2024-25 ਫੀਸ ਢਾਂਚੇ ਦੇ ਤਰਕਸੰਗਤ ਹੋਣ ਕਾਰਨ ਘਟਣਗੀਆਂ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕਿਊਰਟੀ ਦੀ ਰਾਸ਼ੀ ਵੀ 17 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਰੇ ਲਾਇਸੰਸਧਾਰਕ ਲਾਜ਼ਮੀ ਨਿਯਮਾਂ ਜਿਵੇਂ ਕਿ ਈ.ਪੀ.ਐਫ/ਈ.ਐਸ.ਆਈ, ਅੱਗ ਸੁਰੱਖਿਆ ਅਤੇ ਇਮਾਰਤੀ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਆਬਕਾਰੀ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਹੋਏ ਸਮਾਗਮ ਤੋਂ ਬਾਅਦ ਮੈਰਿਜ ਪੈਲੇਸਾਂ ਵਿੱਚ ਵਰਤੀਆਂ ਜਾਂਦੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਤੋੜਨਾ ਯਕੀਨੀ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਾਰ ਲਾਇਸੰਸਧਾਰਕਾਂ ਨੂੰ ਹੁਣ ਗਾਹਕਾਂ ਲਈ ਸਵੈ-ਇੱਛਤ ਅਲਕੋਹਲ ਦੇ ਪੱਧਰ ਦੇ ਮੁਲਾਂਕਣ ਲਈ ਅਲਕੋਮੀਟਰ ਪ੍ਰਦਾਨ ਕਰਨੇ ਹੋਣਗੇ ਅਤੇ 'ਸੁਰੱਖਿਅਤ ਰਹੋ-ਸ਼ਰਾਬ ਪੀ ਕੇ ਗੱਡੀ ਨਾ ਚਲਾਓ' ਵਰਗੇ ਜ਼ਿੰਮੇਵਾਰ ਢੰਗ ਨਾਲ ਸ਼ਰਾਬ ਪੀਣ ਨੂੰ ਉਤਸ਼ਾਹਿਤ ਕਰਨ ਵਾਲੇ ਸੰਦੇਸ਼ ਵੀ ਲਗਾਉਣੇ ਪੈਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਉਪਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸੁਰੱਖਿਆ ਅਤੇ ਸ਼ਰਾਬ ਦੀ ਜ਼ਿੰਮੇਵਾਰ ਖਪਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
Punjab Bani 09 March,2024
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ, ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ। ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਿਰ ਸਨ।
Punjab Bani 09 March,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ ਵੈਟ ਦੀ ਯਕਮੁਸ਼ਤ ਨਿਪਟਾਰਾ ਸਕੀਮ ਵਿੱਚ 30 ਜੂਨ ਤੱਕ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 10,000 ਕਰੋੜ ਤੋਂ ਵੱਧ ਮਾਲੀਏ ਦਾ ਟੀਚਾ ਮਿੱਥਿਆ ਚੰਡੀਗੜ੍ਹ. 9 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ ਵਿੱਚ ਮਦਦ ਮਿਲੇਗੀ। ਮੰਤਰੀ ਮੰਡਲ ਨੇ ਜਿਨਸੀ ਅਪਰਾਧ ਤੋਂ ਬੱਚਿਆਂ ਦੇ ਬਚਾਅ ਸਬੰਧੀ ਐਕਟ (ਪੌਕਸੋ) ਅਤੇ ਜਬਰ-ਜਨਾਹ ਨਾਲ ਸਬੰਧਤ ਕੇਸਾਂ ਦੇ ਤੇਜ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸੰਗਰੂਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੌਕਸੋ ਐਕਟ ਅਤੇ ਜਬਰ-ਜਨਾਹ ਦੇ ਕੇਸਾਂ ਲਈ ਦੋ ਵਿਸ਼ੇਸ਼ ਤੇ ਸਮਰਪਿਤ ਅਦਾਲਤਾਂ ਦੀ ਸਥਾਪਨਾ ਨਾਲ ਬਕਾਇਆ ਕੇਸਾਂ ਦੀ ਗਿਣਤੀ ਖਤਮ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਮੁਕੱਦਮਿਆਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਲਈ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ 18 ਹੋਰ ਸਹਾਇਕ ਸਟਾਫ ਸਮੇਤ ਕੁੱਲ 20 ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਾਸੀਆਂ ਨੂੰ ਨਿਰਵਿਘਨ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਅਫਸਰਾ (ਜਨਰਲ) ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਅਸਾਮੀਆਂ ਹੋਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੈਡੀਕਲ ਅਫਸਰ (ਜਨਰਲ) ਦੀਆਂ 1940 ਖਾਲੀ ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਗੁਰਦਾਸਪੁਰ ਵਿਖੇ ਨਵੇਂ ਅਪਗ੍ਰੇਡ ਕੀਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਲਈ 20 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਅਸਾਮੀਆਂ ਵਿੱਚ ਚਾਰ ਮੈਡੀਕਲ ਅਫਸਰ, ਪੰਜ ਸਟਾਫ ਨਰਸਾਂ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ, ਐਕਸ-ਰੇ ਟੈਕਨੀਸ਼ੀਅਨ, ਓ.ਟੀ. ਐਸਿਸਟੈਂਟ, ਦੋ ਮਲਟੀਟਾਸਕ ਵਰਕਰ, ਗਾਇਨਾਕੌਲੋਜਿਸਟ, ਬੱਚਿਆਂ ਦੇ ਮਾਹਿਰ ਡਾਕਟਰ, ਸਰਜਨ, ਮੈਡੀਸਨ ਅਤੇ ਡੈਂਟਿਸਟ ਸਮੇਤ ਸਪੈਸ਼ਲਿਸਟ ਡਾਕਟਰ ਸ਼ਾਮਲ ਹਨ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਇਸ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਦੀ ਸਮਰੱਥਾ ਵਾਲੇ ਸਿਹਤ ਕੇਂਦਰ ਵਜੋਂ ਅਪਗ੍ਰੇਡ ਕੀਤਾ ਹੈ ਤਾਂ ਕਿ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਮੰਡਲ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 829 ਕਲੀਨਿਕਾਂ ਵਿੱਚੋਂ 308 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਜਦਕਿ 521 ਕਲੀਨਿਕ ਪੇਂਡੂ ਇਲਾਕਿਆਂ ਵਿੱਚ ਸਥਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆ ਜਾਂਦੀਆਂ ਹਨ, ਜਿਸ ਵਿੱਚ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ ਅਤੇ ਵਾਇਰਲ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਲੀਨਿਕ ਵਿੱਚ ਵੱਖ-ਵੱਖ ਕਿਸਮ ਦੇ 38 ਟੈਸਟ ਕੀਤੇ ਜਾਂਦੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 7 ਮਾਰਚ, 2024 ਤੱਕ ਕੁੱਲ 1,12,79,048 ਮਰੀਜ਼ਾਂ ਦਾ ਇਲਾਜ ਹੋਇਆ ਅਤੇ ਕੁੱਲ 31,69,911 ਡਾਇਗਨੋਸਟਿਕ ਟੈਸਟ ਕੀਤੇ ਗਏ ਹਨ। ਮੰਤਰੀ ਮੰਡਲ ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ ਜਾਂਦਾ ਹੈ। ਇਸ ਨੀਤੀ ਅਨੁਸਾਰ ਸਾਲ 2024 ਦੌਰਾਨ ਅਨਾਜ ਦੀ ਢੋਆ-ਢੋਆਈ ਦਾ ਕੰਮ ਮੁਕਾਬਲਾਪੂਰਨ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2022-23 ਦੀ ਸਾਲਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ। ਇਸ ਫੈਸਲੇ ਨਾਲ ਸੂਬੇ ਦੇ ਇਕ ਲੱਖ ਵਪਾਰੀਆਂ ਨੂੰ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਇਨ੍ਹਾਂ ਵਪਾਰੀਆਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਦੱਸਣਯੋਗ ਹੈ ਕਿ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਹ ਮੁੱਦਾ ਵਪਾਰੀਆਂ ਨੇ ਮੁੱਖ ਮੰਤਰੀ ਕੋਲ ਉਠਾਇਆ ਸੀ ਜਿਸ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਵੈਟ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਸਕੀਮ-2023 (ਓ.ਟੀ.ਐਸ.) ਦੀ ਮਿਆਦ 31 ਮਾਰਚ, 2024 ਤੋਂ ਵਧਾ ਕੇ 30 ਜੂਨ, 2024 ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਹ ਸਕੀਮ ਪਿਛਲੇ ਸਾਲ ਲਾਗੂ ਕੀਤੀ ਗਈ ਸੀ ਜਿਸ ਨੂੰ ਵਪਾਰੀਆਂ ਨੇ ਵੱਡਾ ਹੁੰਗਾਰਾ ਦਿੱਤਾ ਸੀ। ਇਸ ਸਕੀਮ ਤਹਿਤ ਵਪਾਰੀਆਂ ਪਾਸੋਂ 41814 ਅਰਜ਼ੀਆਂ ਰਾਹੀਂ 47.50 ਕਰੋੜ ਰੁਪਏ ਇਕੱਤਰ ਹੋਏ ਹਨ ਜਦਕਿ ਸਾਲ 2021 ਦੌਰਾਨ ਓ.ਟੀ.ਐਸ. ਰਾਹੀਂ ਸਿਰਫ਼ 4.37 ਕਰੋੜ ਰੁਪਏ ਇਕੱਤਰ ਹੋਏ ਸਨ ਅਤੇ ਓ.ਟੀ.ਐਸ.-2 ਰਾਹੀਂ ਮਹਿਜ਼ 4.93 ਕਰੋੜ ਰੁਪਏ ਇਕੱਠੇ ਹੋਏ ਸਨ। ਮੰਤਰੀ ਮੰਡਲ ਨੇ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.) ਦੀ ਬਕਾਇਆ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਲੋਨਾਈਜ਼ਰਾਂ ਨੂੰ 18 ਮਹੀਨਿਆਂ ਦਾ ਸਮਾਂ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਵਿਕਾਸ ਅਥਾਰਟੀਆਂ ਦੁਆਰਾ ਮੈਗਾ/ਪਾਪਰਾ ਪ੍ਰੋਜੈਕਟਾਂ ਦੇ ਪ੍ਰਮੋਟਰਾਂ ਤੋਂ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਨੋਟੀਫਾਈ ਕੀਤੀਆਂ ਦਰਾਂ ਅਨੁਸਾਰ ਬਾਹਰੀ ਵਿਕਾਸ ਖਰਚੇ ਇਕੱਠੇ ਕੀਤੇ ਜਾਂਦੇ ਹਨ। ਇਨ੍ਹਾਂ ਬਾਹਰੀ ਵਿਕਾਸ ਖਰਚਿਆਂ ਦੀ ਵਰਤੋਂ ਵਿਕਾਸ ਅਥਾਰਟੀਆਂ ਦੁਆਰਾ ਪ੍ਰੋਜੈਕਟਾਂ ਦੇ ਆਸ-ਪਾਸ ਦੇ ਖੇਤਰ ਵਿੱਚ ਪਹਿਲਾਂ ਤੋਂ ਪ੍ਰਦਾਨ ਕੀਤੇ ਗਏ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਕਰਨ ਲਈ ਕੀਤੀ ਜਾਂਦੀ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਈ.ਡੀ.ਸੀ. ਦੀਆਂ ਬਕਾਇਆ ਕਿਸ਼ਤਾਂ ਨੂੰ ਛੇ-ਛੇ ਮਹੀਨਿਆਂ ਦੀਆਂ ਤਿੰਨ ਕਿਸ਼ਤਾਂ ਵਿੱਚ ਪ੍ਰਤੀ ਸਾਲ 10 ਫੀਸਦੀ ਦੀ ਦਰ ਨਾਲ ਵਿਆਜ ਵਸੂਲਿਆ ਜਾਵੇ ਅਤੇ ਪ੍ਰਮੋਟਰ ਨੂੰ ਮੁੜ ਤੈਅ ਕੀਤੀ ਰਕਮ ਦੇ ਵਿਰੁੱਧ ਆਪਣੀ ਜਾਇਦਾਦ ਦਾ ਅਨੁਮਾਨ ਲਾਉਣ ਦੀ ਲੋੜ ਹੋਵੇਗੀ। ਮੰਤਰੀ ਮੰਡਲ ਨੇ ਸਾਲ 2024-25 ਲਈ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ। ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਏ ਤੋਂ ਉਗਰਾਹੀ ਮਹਿਜ਼ 6151 ਕਰੋੜ ਰੁਪਏ ਸੀ। ਨਵੀਂ ਨੀਤੀ ਵਿੱਚ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੀ ਵਿਵਸਥਾ ਕੀਤੀ ਗਈ ਹੈ, ਜਿਸ ਮੁਤਾਬਕ ਇਸ ਵਾਰ 172 ਗਰੁੱਪਾਂ ਦੀ ਬਜਾਏ 232 ਗਰੁੱਪ ਬਣਾਏ ਗਏ ਹਨ। ਮੰਤਰੀ ਮੰਡਲ ਨੇ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ, ਜੰਗੀ ਵਿਧਵਾਵਾਂ ਅਤੇ ਹੋਰਾਂ ਤੱਕ ਰਾਸ਼ਨ ਪਹੁੰਚਾਉਣ ਸੁਖਾਲਾ ਹੋ ਜਾਵੇਗਾ। ਇਹ ਪ੍ਰੋਜੈਕਟ ਗੁਣਵੱਤਾ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਉਂਦਾ ਹੈ। ਲਗਭਗ 30 ਲੱਖ ਲਾਭਪਾਤਰੀਆਂ ਕੋਲ ਐਫ.ਐਸ.ਐਸ.ਏ.ਆਈ. ਦੁਆਰਾ ਨਿਰਧਾਰਿਤ ਗੁਣਵੱਤਾ ਦੀਆਂ ਵਿਸ਼ੇਸ਼ਤਾਵਾਂ ਦੀ ਪਾਲਣਾ ਕਰਦੇ ਹੋਏ 45 ਦਿਨਾਂ ਤੱਕ ਵਰਤੋਂ ਵਿੱਚ ਆਉਣ ਵਾਲਾ ਪੈਕ ਹੋਇਆ ਆਟਾ ਪ੍ਰਾਪਤ ਕਰਨ ਦਾ ਬਦਲ ਹੋਵੇਗਾ। ਇਹ ਲਾਭਪਾਤਰੀਆਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਘੱਟ-ਤੋਲਣ ਵਰਗੀਆਂ ਬੇਨਿਯਮੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਚੋਰ-ਮੋਰੀਆਂ ਵੀ ਬੰਦ ਕਰੇਗਾ।
Punjab Bani 09 March,2024
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ * ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ * ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ * ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ * ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ * ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ * ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ ਕੈਪਟਨ, ਜਾਖੜ ਤੇ ਮਨਪ੍ਰੀਤ ਦੀ ਚੁੱਪ ‘ਤੇ ਚੁੱਕੇ ਸਵਾਲ ਸੰਗਰੂਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇੱਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਤੇ ਖੜਗ ਭੁਜਾ ਹੈ ਅਤੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ। 829 ਆਮ ਆਦਮੀ ਕਲੀਨਿਕਾਂ ਵੱਲੋਂ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ, 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇੱਥੋਂ ਇਲਾਜ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆ-ਕਲਪ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਪੰਜਾਬ ਵਿੱਚ ਲੋਕਾਂ ਨੂੰ ਹੋ ਰਹੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡੇਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੀ ਆਮ ਆਦਮੀ ਲਈ ਇੱਕੋ ਇੱਕ ਰਾਹ ਹੁੰਦਾ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਹੁਣ ਮਾਪਿਆਂ ਦੇ ਦਿਲ ਦੀ ਇੱਛਾ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ। ਇਸ ਪਾਵਰ ਪਲਾਂਟ ਦੀ ਖ਼ਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖ਼ੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੌਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੇ ਖ਼ੂਨ-ਪਸੀਨੇ ਨਾਲ ਕਮਾਏ ਪੈਸੇ ਨਾਲ ਇਹ ਸ਼ਾਨਦਾਰ ਮਹਿਲ ਬਣਾਏ ਹਨ, ਜੋ ਬਰਦਾਸ਼ਤਯੋਗ ਨਹੀਂ ਹੈ ਅਤੇ ਹਰ ਪੰਜਾਬੀ ਦੇ ਮਨ ਨੂੰ ਸਕੂਨ ਪਹੁੰਚਾਉਣ ਲਈ ਇਨ੍ਹਾਂ ਨੂੰ ਜਲਦੀ ਹੀ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਚੰਗਾ ਸਬਕ ਸਿਖਾਇਆ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਪਰ ਹੁਣ ਉਹ ਭਾਅ ਵਿੱਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਜੁਮਲਿਆਂ ਦੇ ਝਾਂਸੇ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਕਿਉਂਕਿ ਅਜਿਹੇ ਆਗੂ ਦੋਗਲੇ ਚਰਿੱਤਰ ਵਾਲੇ ਹਨ ਅਤੇ ਅਜਿਹੇ ਜੁਮਲਿਆਂ ਨਾਲ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ, ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਇਨ੍ਹਾਂ ਲੋਕਾਂ ਨੂੰ ਸਿਆਸਤ ਤੋਂ ਸੰਨਿਆਸ ਲੈਣਾ ਚਾਹੀਦਾ ਹੈ, ਉਸ ਸਮੇਂ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਦਾ ਫ਼ਿਕਰ ਹੈ ਅਤੇ ਨਾ ਹੀ ਸੂਬੇ ਦਾ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਨੂੰ ਛੱਡ ਕੇ ਸੂਬੇ ਵਿੱਚ ਪਿਛਲੇ 75 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਇਨ੍ਹਾਂ ਆਗੂਆਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਇਰਾਦਾ ਅਤੇ ਇੱਛਾ ਸ਼ਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪਹਿਲੀ ਵਾਰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਹੀ ਇੱਕ ਇਤਿਹਾਸ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਖੜ੍ਹੋਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਸੱਤਾ ਦਾ ਸੁੱਖ ਲੈਣ ਲਈ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ ਆਗੂ ਆਪਣੇ ਹਿੱਤਾਂ ਲਈ ਭਗਵਾ ਪਾਰਟੀ ਦੇ ਗੁਣ ਗਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਕਰ ਕੇ ਇਨ੍ਹਾਂ ਨੂੰ ਚੰਗਾ ਸਬਕ ਸਿਖਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਟਾਕਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੂੰ 13-0 ਨਾਲ ਜਿਤਾ ਕੇ 'ਆਪ' ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਦੇ 13 ਸੰਸਦ ਮੈਂਬਰ ਚੁਣੇ ਜਾਣ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਬੈਠੇ ਸੱਤਾਧਾਰੀ ਆਗੂਆਂ ਤੋਂ ਕਿਸੇ ਤਰ੍ਹਾਂ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਸੱਚਾਈ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਕਰਨ ਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।
Punjab Bani 09 March,2024
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ। ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ। ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ। ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਗੁਰਪ੍ਰੀਤ ਸਿੰਘ ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ । ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
Punjab Bani 09 March,2024
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਸਮੁੱਚੇ ਪਰਿਵਾਰ ਦੀ ਜੀਵਨ ਸ਼ੈਲੀ ਬਦਲ ਦਿੰਦੀ ਹੈ ਸਰਕਾਰੀ ਨੌਕਰੀ ਸੰਗਰੂਰ, 7 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ। ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਆਪਣੀ ਜਿੱਤ 'ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
Punjab Bani 07 March,2024
ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ
ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ -ਰੋਬੋਟਿਕਸ ਦੀ ਸਿਖਲਾਈ ਲੈ ਕੇ ਵਿਦਿਆਰਥੀ ਬਣ ਸਕਣਗੇ ਸਮੇਂ ਦੇ ਹਾਣੀ-ਚੇਅਰਮੈਨ ਜੱਸੀ ਸੋਹੀਆਂ ਵਾਲਾ ਡਕਾਲਾ/ਪਟਿਆਲਾ, 7 ਮਾਰਚ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਪ੍ਰਿੰਸੀਪਲ ਸੀਮਾ ਰਾਣੀ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਅਮਰੀਕਨ ਇੰਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੋਬੋਟਿਕਸ ਲੈਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪੁੱਜੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ.ਏ ਗੁਰਦੇਵ ਸਿੰਘ ਟਿਵਾਣਾ, ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਰਵਿੰਦਰ ਪਾਲ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਇਸ ਰੋਬੋਟਿਕਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੀਮਾ ਰਾਣੀ ਤੇ ਲੈਬ ਸੰਚਾਲਕ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਲੈਬ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤੀ ਗਈ ਹੈ। ਹੁਣ ਤੱਕ ਲੈਬ ਦੇ ਨਿਰਮਾਣ ਲਈ ਜੋ ਵੀ ਖਰਚ ਹੋਇਆ ਹੈ ਉਸ ਸਾਰਾ ਫਾਊਂਡੇਸ਼ਨ ਵੱਲੋਂ ਕੀਤਾ ਗਿਆ ਹੈ।ਫਾਊਂਡੇਸ਼ਨ ਨੇ ਸਕੂਲ ਨੂੰ ਅੱਠ ਡੈਸਕਟਾਪ, ਇਕ ਪ੍ਰੋਜੈਕਟਰ, ਲੈਬ ਫਰਨੀਚਰ ਸਮੇਤ ਲੈਬ ਵਿਚ ਵਰਤਿਆ ਜਾਣ ਵਾਲਾ ਸਮਾਨ ਭੇਟ ਕੀਤਾ ਹੈ।ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਕੂਲ ਵਿੱਚ ਰੋਬੋਟਿਕਸ ਲੈਬ ਸਥਾਪਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਰੋਬੋਟਿਕਸ ਲੈਬ ਨਾਲ ਵਿਦਿਆਰਥੀ ਰੋਬੋਟਿਕਸ ਦੀ ਸਿਖਲਾਈ ਲੈ ਕੇ ਸਮੇਂ ਦੇ ਹਾਣੀ ਬਣ ਸਕਣਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਪੰਜਾਬ ਸਰਕਾਰ ਸੂਬੇ ਭਰ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਸ ਵਿਚ ਵਿਦਿਆਰਥੀ ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਜੇ.ਈ.ਈ, ਕਲੈਟ ਸਮੇਤ ਹੋਰਨਾਂ ਵੱਖ-ਵੱਖ ਪ੍ਰਕਾਰ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਸਕੂਲੀ ਸਿੱਖਿਆ ਦੇ ਨਾਲ ਨਾਲ ਕਰਨਗੇ।ਇਸ ਮੌਕੇ ਉਨ੍ਹਾਂ ਅਮਰੀਕਨ ਇੰਡੀਅਨ ਫਾਊਂਡੇਸ਼ਨ ਟਰੱਸਟ ਦੇ ਸੰਸਥਾਪਕ ਮਾਸ਼ਾ ਸਜਦੇ ਯੂ.ਐਸ.ਏ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਉਨਾਂ ਦੀ ਟੀਮ ਦੇ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਉਨ੍ਹਾਂ ਦੇ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ।ਇਸ ਮੌਕੇ ਕੰਪਿਊਟਰ ਅਧਿਆਪਕ ਦਲਬੀਰ ਸਿੰਘ, ਮਾਨਵਜੀਤ ਸਿੰਘ, ਦੀਪਕ ਧਵਨ ਤੋਂ ਇਲਾਵਾ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਮਨਜੀਤ ਸਿੰਘ ਜਵੈਲਰ, ਸਤਵਿੰਦਰ ਭੰਗੂ, ਜਸਕਰਨਵੀਰ ਸਿੰਘ ਤੇਜੇ, ਕਰਨਦੀਪ ਕੈਰੋਂ ਆਦਿ ਮੌਜੂਦ ਸਨ।
Punjab Bani 07 March,2024
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ: ਡਾ ਬਲਬੀਰ ਸਿੰਘ ਗਲੋਕੋਮਾ ਦੀ ਪਛਾਣ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਲਗਾਈਆਂ ਛੇ ਅਤਿ-ਆਧੁਨਿਕ ਮਸ਼ੀਨਾਂ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ। ਰਾਜ ਦੇ ਸਿਹਤ ਢਾਂਚੇ ਦਾ ਕਾਇਆ- ਕਲਪ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲੋਕੋਮਾ ਦਾ ਪਤਾ ਲਗਾਉਣ ਲਈ ਛੇ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਦੇ ਛੇ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਹੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਜ਼ਿਲਿ੍ਹਆਂ ਵਿੱਚ ਅਜਿਹੀਆਂ ਹੋਰ ਮਸ਼ੀਨਾ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਡਾ: ਬਲਬੀਰ ਸਿੰਘ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ। ਬਲਬੀਰ ਸਿੰਘ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’ ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਮਾੜੀ ਪਹੁੰਚ ਅਤੇ ਇਲਾਜ ਦੀ ਪਾਲਣਾ ਨਾਲ ਸਬੰਧਤ ਕਈ ਮੁੱਦੇ। ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ , ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ। ਇਸ ਦੌਰਾਨ ਮੰਤਰੀ ਨੇ ਆਮ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਬੀ. ਅਤੇ ਵੀਆਈ ਡਾ: ਨੀਤੀ ਸਿੰਗਲਾ ਵੀ ਹਾਜ਼ਰ ਸਨ ।
Punjab Bani 07 March,2024
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।
Punjab Bani 07 March,2024
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ ਚੰਡੀਗੜ੍ਹ, 7 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਐਕਸ ਸੀਟੂ ਤੇ ਇਨ ਸੀਟੂ ਕੰਮ ਕੀਤੇ ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ 30 ਫੀਸਦੀ ਕੇਸ ਘਟੇ ਅਤੇ ਇਹ ਟੀਚਾ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੁਲਾ ਕੇ ਸਨਮਾਨ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖੁਦ ਇਸ ਦੀ ਪਹਿਲਕਦਮੀ ਕਰਕੇ ਉਦਾਹਰਨ ਪੇਸ਼ ਕਰਨ ਦੀ ਲੋੜ ਹੈ।ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਉਦਯੋਗਾਂ ਨੂੰ ਸਥਾਨਕ ਵਾਸੀ ਹੁਲਾਰਾ ਦੇਣ। ਮੀਤ ਹੇਅਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਪਿਛਲੇ ਦੋ ਸਦੀਆਂ ਤੋਂ ਸ਼ੁਰੂ ਹੋਈ ਅਤੇ ਉਦਯੋਗਿਕ ਤਰੱਕੀ ਦੇ ਨਾਲ ਇਸ ਵਿੱਚ ਵੀ ਵਾਧਾ ਹੋਇਆ। ਹਵਾ ਪ੍ਰਦੂਸ਼ਣ ਸਿਹਤ ਲਈ ਵਿਸ਼ਵਵਿਆਪੀ ਸੰਕਟ ਹੈ ਜਿਸ ਨਾਲ ਦੁਨੀਆ ਭਰ ਵਿੱਚ ਲਗਭਗ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਨੀਲਾ ਅਸਮਾਨ ਦੇਖਣ ਨੂੰ ਮਿਲਿਆ। ਪੰਜਾਬ ਤੋਂ ਧੌਲਧਰ ਤੇ ਸ਼ਿਵਾਲਿਕ ਪਹਾੜੀਆਂ ਦੀ ਰੇਂਜ ਸਾਫ ਦਿਸਣ ਲੱਗ ਗਈ ਸੀ ਜਿਸ ਤੋਂ ਸਪੱਸ਼ਟ ਹੈ ਕਿ ਇਹ ਸਮੱਸਿਆ ਅਸੀਂ ਖੁਦ ਸਹੇੜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸੰਯੁਕਤ ਰਾਸ਼ਟਰ ਵੱਲੋਂ 7 ਸਤੰਬਰ ਨੂੰ ਨੀਲਾ ਅਸਮਾਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ।
Punjab Bani 07 March,2024
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ ਇਮੀਗ੍ਰੇਸ਼ਨ ਐਕਟ ਤਹਿਤ ਬਣਦੀ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 7 ਮਾਰਚ: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ , ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ। ਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ ਹਨ।
Punjab Bani 07 March,2024
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ ਕਰਨੀ ਹੈ, ਪਰ ਵਿਰੋਧੀ ਧਿਰ ਸਿਰਫ ਮੁੱਖ ਮੁੱਦਿਆਂ ਤੋਂ ਟਾਲ਼ਾ ਵੱਟਣ ਵਿੱਚ ਮਾਹਿਰ : ਮੁੱਖ ਮੰਤਰੀ ਅੱਛੇ ਦਿਨ ਜਾਂ ਮੈਂ ਚੌਕੀਦਾਰ ਹਾਂ ਅਤੇ ਹੁਣ ਮੇਰਾ ਪਰੀਜਨ (ਪਰਿਵਾਰ) ਕਹਿ ਕੇ ਲੋਕਾਂ ਨਾਲ ਧੋਖਾ ਕਰਨ ਵਾਲੇ ਆਗੂਆਂ ਨੂੰ ਕਰੜੇ ਹੱਥੀਂ ਲਿਆ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਲੋਕਾਂ ਦੀ ਭਲਾਈ ਲਈ ਸਮਰਪਿਤ ਚੰਡੀਗੜ੍ਹ, 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁਦੱਈ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਵਿੱਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਰਤਨ ਡਾ.ਆਰ.ਬੀ.ਆਰ. ਅੰਬੇਦਕਰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ ਪਰ ਹੁਣ ਕੇਂਦਰ ਸਰਕਾਰ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਇਸ ਦਸਤਾਵੇਜ਼ ਨੂੰ ਢਾਹ ਲਾ ਕੇ ਬਾਬਾ ਸਾਹਿਬ ਦਾ ਘੋਰ ਨਿਰਾਦਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇਹ ਰੁਝਾਨ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਪਿੰਡਾਂ ਤੋਂ ਚੱਲੇਗੀ, ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ 'ਤੇ ਮੱਥਾ ਟੇਕਣ ਦੀ ਸਹੂਲਤ ਦੇਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਵਿਸ਼ਵ ਅੱਗੇ ਉਜਾਗਰ ਕਰਕੇ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਇਕ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਹਮੇਸ਼ਾ ਸੱਤਾ ਉੱਤੇ ਆਪਣਾ ਬੁਨਿਆਦੀ ਹੱਕ ਸਮਝਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦੇ ਪ੍ਰਸਾਸ਼ਨ ਨੂੰ ਸਹੀ ਢੰਗ ਕਿਉਂ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ ਅਤੇ ਇਸ ਬਜਟ ਰਾਹੀਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਸੀ ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿੱਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਪ੍ਰਸਾਰ ਰਾਹੀਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਕਿਸਮਤ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
Punjab Bani 06 March,2024
ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ-ਵਾਈਸ ਚਾਂਸਲਰ
ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ-ਵਾਈਸ ਚਾਂਸਲਰ ਯੂਨੀਵਰਸਿਟੀ ਦੀ ਗ੍ਰਾਂਟ ’ਚ 15 ਕਰੋੜ ਦਾ ਵਾਧਾ, ਲੜਕੀਆਂ ਦੇ ਹੋਸਟਲ ਲਈ 3 ਕਰੋੜ ਦੇ ਵੱਖਰੇ ਫ਼ੰਡ ਦੀ ਵਿਵਸਥਾ ਪੰਜਾਬ ਸਰਕਾਰ ਨੇ ਉਦਾਰਵਾਦੀ ਪਹੁੰਚ ਅਪਣਾ ਕੇ ਸਾਡੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ-ਪ੍ਰੋ. ਅਰਵਿੰਦ ਪਟਿਆਲਾ, 6 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਾਲ 2024-25 ਦੇ ਸਲਾਨਾ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ’ਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਇਸ ਨੂੰ ਯੂਨੀਵਰਸਿਟੀ ਲਈ ਇੱਕ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਨਾ ਕੇਵਲ ਯੂਨੀਵਰਿਸਟੀ ਦੀ 360 ਕਰੋੜ ਰੁਪਏ ਦੀ ਸਲਾਨਾ ਗ੍ਰਾਂਟ ਨੂੰ ਬਰਕਰਾਰ ਰੱਖਿਆ ਹੈ ਸਗੋਂ ਇਸ ਵਿੱਚ 15 ਕਰੋੜ ਰੁਪਏ ਦਾ ਵਾਧਾ ਕਰਨ ਦੇ ਨਾਲ ਨਾਲ ਲੜਕੀਆਂ ਦੇ ਹੋਸਟਲ ਲਈ ਵੀ 3 ਕਰੋੜ ਦੀ ਵੱਖਰੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਉਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਕਿਹਾ ਕਿ ਸਾਲ 2024-25 ਦੇ ਬਜਟ ਪ੍ਰਸਤਾਵਾਂ ਤੋਂ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਨਾਲ ਨਾਲ ਸੂਬੇ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਪੱਕੇ ਪੈਰੀਂ ਕਰਨ ਪ੍ਰਤੀ ਗੰਭੀਰਤਾ ਅਤੇ ਸੰਜੀਦਗੀ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੂਨੀਵਰਸਿਟੀ ਪ੍ਰਤੀ ਉਦਾਰਵਾਦੀ ਪਹੁੰਚ ਕਾਰਨ ਪਹਿਲਾਂ ਹੀ ਇਹ ਆਰਥਿਕ ਤੰਗੀਆਂ ਵਿੱਚੋਂ ਕਾਫੀ ਹੱਦ ਤੱਕ ਨਿਕਲ ਚੁੱਕੀ ਹੈ ਅਤੇ ਮੌਜੂਦਾ ਬਜਟ ਪ੍ਰਸਤਾਵਾਂ ਵਿੱਚ ਕੀਤੇ ਗਏ ਫ਼ੈਸਲੇ ਨਾਲ ਇਸ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਾਰਵਾਦੀ ਪਹੁੰਚ ਅਪਣਾ ਕੇ ਸਾਡੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ ਹੈ ਅਤੇ ਉਹ ਇਸ ਨੂੰ ਨਿਭਾਉਣ ਦੀ ਹਰ ਕੋਸ਼ਿਸ਼ ਕਰਨਗੇ। ਵਾਈਸ ਚਾਂਸਲਰ ਅਨੁਸਾਰ 2021-22 ਵਿੱਚ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਲਗਭਗ 9.5 ਕਰੋੜ ਸੀ ਜੋ ਸੂਬਾ ਸਰਕਾਰ ਨੇ ਤੀਹ ਕਰੋੜ ਮਹੀਨਾਵਾਰ ਗ੍ਰਾਂਟ ਕਰ ਦਿੱਤੀ ਜਿਸ ਦੇ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਇਆ ਹੈ। ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੇ ਨੈੱਕ ਦਾ ‘‘ਏ ਪਲਸ ਗਰੇਡ’’ ਹਾਸਲ ਕੀਤਾ ਜਿਸ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਹੇਠ ਯੂਨੀਵਰਸਿਟੀ ਨੂੰ 20 ਕਰੋੜ ਰੁਪਏ ਦੀ ਗ੍ਰਾਂਟ ਹਾਸਲ ਹੋਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ ਕੇਵਲ ਪੰਜਾਬੀ ਯੂਨੀਵਰਸਿਟੀ ਹੀ ਆਪਣੇ ਸਾਰੇ ਮਾਪਦੰਡ ਪੂਰੇ ਕਰ ਸਕੀ ਹੈ। ਪਿਛਲੇ ਕੁੱਝ ਸਾਲਾਂ ਤੋਂ ਯੂਨੀਵਰਸਿਟੀ ਦੀਆਂ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਯੂਨੀਵਰਸਿਟੀ ਨੂੰ ਮਜਬੂਰੀਵੱਸ ਯੂ.ਜੀ.ਸੀ., ਈ.ਐੱਮ.ਆਰ. ਸੀ., ਐੱਨ.ਐੱਸ.ਐੱਸ. ਅਤੇ ਹੋਰ ਕੇਂਦਰੀ ਗਰਾਂਟਾਂ ਨੂੰ ਵੀ ਤਨਖਾਹਾਂ ਲਈ ਵਰਤਣਾ ਪੈ ਗਿਆ ਸੀ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਸਬੰਧਤ ਕੇਂਦਰੀ ਸੰਸਥਾਵਾਂ ਦੇ ਸਨਮੁਖ ਡੀਫਾਲਟਰ ਬਣ ਗਈ ਸੀ ਅਤੇ ਯੂਨੀਵਰਸਿਟੀ ਨੇ 2018 ਤੱਕ 150 ਕਰੋੜ ਰੁਪਏ ਦਾ ਕਰਜ਼ਾ ਵੀ ਲਿਆ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਵੱਲੋਂ ਖਰਚਿਆਂ ਵਿੱਚ ਕੀਤੀ ਗਈ ਕਟੌਤੀ ਅਤੇ ਬਿਹਤਰ ਪ੍ਰਬੰਧਨ ਸੰਬੰਧੀ ਉਠਾਏ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਸੁਧਾਰਾਂ ਦੀ ਪ੍ਰਕਿਰਿਆ ਲਾਗੂ ਕਰਨ ਦੇ ਨਤੀਜੇ ਵਜੋਂ 2022-23 ਦੌਰਾਨ ਦਾਖਲਿਆਂ ਵਿੱਚ 10 ਫ਼ੀਸਦੀ ਦੇ ਕਰੀਬ ਵਾਧਾ ਹੋਇਆ। ਦਾਖਲਿਆਂ ਦੀ ਕਮੀ ਦਾ ਸਾਹਮਣਾ ਕਰ ਰਹੇ ਇੰਜੀਨੀਅਰਿੰਗ ਕੋਰਸ ਵਿੱਚ ਦਾਖਲੇ ਵੀ ਵਧ ਗਏ ਹਨ। ਇਸੇ ਤਰ੍ਹਾਂ 2021-22 ਵਿੱਚ ਛੇ ਨਵੇਂ ਪੰਜ ਸਾਲਾ ਏਕੀਕ੍ਰਿਤ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਵੱਲੋਂ ਭਰਵਾ ਹੁੰਗਾਰਾ ਮਿਲਿਆ ਹੈ। ਪਿਛਲੇ ਸੈਸ਼ਨ ਦੌਰਾਨ 800 ਦੇ ਕਰੀਬ ਵਿਦਿਆਰਥੀ ਇਨ੍ਹਾਂ ਛੇ ਕੋਰਸਾਂ ਵਿੱਚ ਇਨਰੋਲ ਹੋਏ ਹਨ। ਜਿਨ੍ਹਾਂ ਦੀ ਕੁੱਲ ਗਿਣਤੀ ਹੁਣ 2400 ਦੇ ਕਰੀਬ ਹੋ ਗਈ ਹੈ। ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿੱਚ 20 ਦੇ ਕਰੀਬ ਦਾਗੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਵੱਲੋਂ ਰੈਸ਼ਨਾਲਾਈਜੇਸ਼ਨ ਅਧੀਨ ਗੁਰੂ ਕਾਸ਼ੀ ਕੇਂਦਰ ਤਲਵੰਡੀ ਸਾਬੋ, ਰਿਜਨਲ ਸੈਂਟਰ, ਬਠਿੰਡਾ ਅਤੇ ਰਿਜਨਲ ਸੈਂਟਰ, ਮੋਹਾਲੀ ਅਤੇ ਯੂਨੀਵਰਸਿਟੀ ਕੈਂਪਸ ਵਿਖੇ ਵੀ ਕੁੱਝ ਵਿਭਾਗਾਂ ਨੂੰ ਮਿਲਾਕੇ ਕਰਕੇ ਉਨ੍ਹਾਂ ਦਾ ਪੁਨਰਗਠਨ ਕੀਤਾ ਗਿਆ, ਜਿਸ ਨਾਲ਼ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਵੀ ਰੈਸ਼ਨਾਲੀਜੇਸ਼ਨ ਕੀਤੀ ਗਈ ਹੈ ਤਾਂ ਜੋ ਸਰੋਤਾਂ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਦੇ ਮੱਦੇਨਜ਼ਰ ਵੱਖ-ਵੱਖ ਯੂਨੀਵਰਸਿਟੀ ਅਧਿਕਾਰੀਆਂ ਨੂੰ ਅਲਾਟ ਵਹੀਕਲ ਵਾਪਿਸ ਲੈ ਲਏ ਗਏ ਹਨ। ਪਿਛਲੇ ਸਮਿਆਂ ਤੁਲਨਾ ਵਿੱਚ ਯੁਵਕ ਭਲਾਈ ਵਿਭਾਗ, ਖੇਡ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਖਰਚਿਆਂ ਵਿੱਚ ਯੂਨੀਵਰਸਿਟੀ ਦੀ ਵਿੱਤ ਸਥਿਤੀ ਨੂੰ ਦੇਖਦੇ ਹੋਏ 50 ਫ਼ੀਸਦੀ ਦੇ ਕਰੀਬ ਬਚਤ ਕੀਤੀ ਗਈ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪ੍ਰਤੀ ਅਪਣਾਈ ਗਈ ਪਹੁੰਚ ਕਾਰਨ ਇਹ ਸੰਕਟਾਂ ਵਿੱਚੋਂ ਨਿਕਲ ਗਈ ਹੈ। ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਭਵਿੱਖ ਸੁਰੱਖਿਅਤ ਅਤੇ ਰੋਸ਼ਨ ਦਿਸਣ ਲੱਗ ਪਿਆ ਹੈ। ਸਾਲ 2024-25 ਦਾ ਇਹ ਬਜਟ ਯੂਨੀਵਰਸਿਟੀ ਨੂੰ ਲਾਜ਼ਮੀ ਤੌਰ ’ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਇਸ ਨੂੰ ਅੱਗੇ ਲੈ ਕੇ ਜਾਵੇਗਾ।
Punjab Bani 06 March,2024
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ -ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਪਟਿਆਲਾ, 6 ਮਾਰਚ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਅਮਰ ਆਸ਼ਰਮ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ ਅਤੇ ਸਾਰਿਆਂ ਨੇ ਨਾਰੀ ਸ਼ਕਤੀ ਵੰਦਨ ਯੋਜਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਵਿੱਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਗਏ ਆਪਣੇ ਕੰਮਾਂ ਦਾ ਵੇਰਵਾ ਦਿੰਦੇ ਹੋਏ ਕਈ ਅਜਿਹੀਆਂ ਔਰਤਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਲਈ ਵੱਖਰੀ ਪਛਾਣ ਬਣਾਈ ਹੈ, ਨਾਲ ਹੀ ਆਰਥਿਕ ਤੌਰ 'ਤੇ ਮਜ਼ਬੂਤ ਬਣੀਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰਾ ਕੌਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਨਾਰੀ ਸ਼ਕਤੀ ਬੰਧਨ ਯਾਤਰਾਵਾਂ 'ਤੇ ਵੱਡੀ ਗਿਣਤੀ 'ਚ ਔਰਤਾਂ ਨੂੰ ਨਾਲ ਲੈ ਕੇ ਜਾ ਰਹੇ ਸਨ। ਨਾਰੀ ਸ਼ਕਤੀ ਵੰਦਨ ਯੋਜਨਾ ਅਧੀਨ ਔਰਤਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਮਹਿਲਾ ਮੋਰਚਾ ਪੰਜਾਬ ਪ੍ਰਧਾਨ ਨੇ ਵੀ ਘਰ-ਘਰ ਜਾ ਕੇ ਔਰਤਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣੂ ਕਰਵਾਇਆ, ਤਾਂ ਜੋ ਔਰਤਾਂ ਕੇਂਦਰੀ ਸਕੀਮਾਂ ਦਾ ਲਾਭ ਲੈ ਕੇ ਆਰਥਿਕ ਤੌਰ 'ਤੇ ਮਜ਼ਬੂਤ ਹੋ ਕੇ ਹਰ ਖੇਤਰ 'ਚ ਮਜ਼ਬੂਤੀ ਨਾਲ ਅੱਗੇ ਵਧਣ ਅਤੇ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾ ਸਕਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਦੇਸ਼ ਭਰ ਦੀਆਂ ਕਈ ਔਰਤਾਂ ਨੇ ਲਾਭ ਲਿਆ ਹੈ। ਪੰਜਾਬ ਦੇ ਮਹਿਲਾ ਮੋਰਚੇ ਨੇ ਉਨ੍ਹਾਂ ਔਰਤਾਂ ਨੂੰ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਲਈ ਜੋ ਕੇਂਦਰੀ ਸਕੀਮਾਂ ਤੋਂ ਜਾਣੂ ਨਹੀਂ ਹਨ। ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਾਲੀਆਂ ਔਰਤਾਂ ਭਵਿੱਖ ਵਿੱਚ ਆਪਣੇ ਆਪ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾ ਸਕਣਗੀਆਂ। ਭਾਜਪਾ ਆਗੂ ਜੈ ਇੰਦਰਾ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਸਕੀਮਾਂ ਦਾ ਲਾਭ ਲੈਣਾ ਬਹੁਤ ਆਸਾਨ ਕਰ ਦਿੱਤਾ ਗਿਆ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਹੁਣ ਤੱਕ ਬਹੁਤ ਸਾਰੀਆਂ ਔਰਤਾਂ ਇਸ ਦਾ ਲਾਭ ਨਹੀਂ ਲੈ ਸਕੀਆਂ। ਪਿਛਲੇ ਦਸ ਸਾਲਾਂ ਵਿੱਚ ਕੇਂਦਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੇ ਔਰਤਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਟੀਚਾ ਹੈ ਕਿ ਜੇਕਰ ਦੇਸ਼ ਦੀ ਹਰ ਔਰਤ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾਵੇ ਤਾਂ ਦੇਸ਼ ਨੂੰ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਜਾਣ ਤੋਂ ਅਤੇ ਭਾਰਤ ਨੂੰ ਮਹਾਂਸ਼ਕਤੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉੱਜਵਲਾ ਯੋਜਨਾ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਕੇਂਦਰ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਕਈ ਯੋਜਨਾਵਾਂ ਮਹਿਲਾ ਸਸ਼ਕਤੀਕਰਨ ਲਈ ਮਹੱਤਵਪੂਰਨ ਹਨ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜਿੰਦਰ ਕੌਰ ਤੋਂ ਇਲਾਵਾ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਦੀ ਟੀਮ ਮੁੱਖ ਤੌਰ ’ਤੇ ਹਾਜ਼ਰ ਸੀ। .
Punjab Bani 06 March,2024
ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਰਹੇ ਹਨ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ: ਪ੍ਰੋ. ਵੈਸੀਲੀਓਸ
ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਰਹੇ ਹਨ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ: ਪ੍ਰੋ. ਵੈਸੀਲੀਓਸ ਫਿਨਿਸ਼-ਯੂਨਾਨੀ ਵਿਦਵਾਨ ਪ੍ਰੋ. ਵੈਸੀਲੀਓਸ ਸਾਈਰੋਸ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ -ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ: ਪ੍ਰੋ. ਅਰਵਿੰਦ ਪਟਿਆਲਾ, 6 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਮਿਲਟਰੀ ਐਂਡ ਕੰਟਸਲਿਫਟ ਸਟੱਡੀਜ਼, ਯੂ.ਐੱਸ.ਏ. ਅਤੇ ਜੇ. ਐੱਨ. ਯੂ., ਨਵੀਂ ਦਿੱਲੀ ਤੋਂ ਫਿਨਿਸ਼-ਯੂਨਾਨੀ ਵਿਦਵਾਨ ਪ੍ਰੋ. ਵੈਸੀਲੀਓਸ ਸਾਈਰੋਸ ਨੇ ਵਿਸ਼ੇਸ਼ ਭਾਸ਼ਣ ਦਿੱਤਾ।ਸਿਖਿਆਰਥੀ ਸਭਾ ਵੱਲੋਂ ਆਯੋਜਿਤ ਇਹ ਭਾਸ਼ਣ 'ਪੰਜਾਬ ਭਾਰਤੀ ਸਭਿਅਤਾ ਦੇ ਚੁਰਾਹੇ ’ਤੇ: ਯੂਨਾਨੀ ਦ੍ਰਿਸ਼ਟੀਕੋਣ ਤੋਂ' ਵਿਸ਼ੇ ਉੱਤੇ ਸੀ। ਪ੍ਰੋ. ਵੈਸੀਲੀਓਸ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ। ਉਨ੍ਹਾਂ ਦੋਹਾਂ ਸਭਿਆਚਾਰਾਂ ਵਿਚ ਸਮਾਨਤਾਵਾਂ ਦਾ ਵੀ ਵਰਣਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮਕਾਲੀ ਸਮੇਂ ਵਿੱਚ ਯੂਨਾਨ ਦੀ ਆਰਥਿਕਤਾ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਯੂਨਾਨ ਲਈ ਪੰਜਾਬ, ਭਾਰਤੀ ਸੱਭਿਆਚਾਰ ਅਤੇ ਸੱਭਿਅਤਾ ਦਾ ਪ੍ਰਵੇਸ਼ ਦੁਆਰ ਰਿਹਾ ਹੈ ਅਤੇ ਅੱਜ ਵੀ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ ਹੈ, ਖ਼ਾਸ ਕਰ ਕੇ ਇਹ ਅਧਿਐਨ ਕੀਤੇ ਜਾਣ ਦੀ ਲੋੜ ਹੈ ਕਿ ਪੁਰਾਤਨ, ਮੱਧਕਾਲੀ ਅਤੇ ਸਮਕਾਲੀ ਯੂਨਾਨੀ ਲਿਖਤਾਂ ਵਿੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਵਰਣਨ ਕਿਵੇਂ ਕੀਤਾ ਗਿਆ ਹੈ। ਸਟੇਜ ਸੰਚਾਲਨ ਦੀ ਕਾਰਵਾਈ ਡਾ. ਕੁਲਬੀਰ ਸਿੰਘ ਬਾਦਲ, ਕਨਵੀਨਰ ਸਿਖਿਆਰਥੀ ਸਭਾ ਵੱਲੋਂ ਕੀਤੀ ਗਈ। ਸਮਾਗਮ ਦੇ ਅੰਤ ਵਿਚ ਧੰਨਵਾਦ ਦਾ ਮਤਾ ਡਾ. ਆਸ਼ਾ ਕਿਰਨ ਨੇ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ, ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਇਸ ਮੌਕੇ ਡਾ. ਸੁਖਦਿਆਲ ਸਿੰਘ, ਡਾ. ਰਵਨੀਤ ਕੌਰ, ਡਾ. ਸੰਦੀਪ ਕੌਰ, ਡਾ. ਦਿਲਜੀਤ ਸਿੰਘ, ਡਾ. ਮੇਹਰ ਸਿੰਘ ਗਿੱਲ, ਡਾ. ਗੁਰਜੰਟ ਸਿੰਘ, ਡਾ. ਹਰਜੋਧ ਸਿੰਘ, ਡਾ. ਜੋਤੀ ਪੁਰੀ, ਡਾ. ਧਰਮਜੀਤ ਸਿੰਘ, ਡਾ. ਨਵਜੋਤ ਖੋਸਲਾ, ਡਾ. ਚਿਰਾਗ, ਦਰਸ਼ਨ ਸਿੰਘ, ਸਤਿਗੁਰ ਸਿੰਘ, ਹਰਜੀਤ ਸਿੰਘ, ਅਚਾਰੀਆ ਰਵਿੰਦਰ ਕੁਮਾਰ, ਸੋਢੀ ਸਾਹਿਬ ਸਿੰਘ, ਬਲਰਾਜ ਸਿੰਘ ਅਤੇ ਸਰਬਜੀਤ ਕੌਰ ਵੀ ਹਾਜ਼ਰ ਸਨ।
Punjab Bani 06 March,2024
2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ
2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ ਚੰਡੀਗੜ- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ ਅਤੇ ਪੈਨਸ਼ਨਾਂ ਲਈ ਹੈ। ਇਸੇ ਤਰ੍ਹਾਂ 25.14 ਫ਼ੀਸਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੋਲ ਹੋਰ ਕੰਮਾਂ ਨੂੰ ਪੂਰਾ ਕਰਨ ਲਈ 3 ਫ਼ੀਸਦੀ ਬਚੇਗਾ।
Punjab Bani 06 March,2024
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ - ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ - ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ - ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ ਚੰਡੀਗੜ੍ਹ, 5 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ। ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ । ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ
Punjab Bani 05 March,2024
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।
Punjab Bani 05 March,2024
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ। 204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ਼ ਖੁਰਾਕ ਸੁਰੱਖਿਆ ਅਤੇ ਪੇਂਡੂ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸਮਾਜਿਕ ਤਰੱਕੀ ਵਿੱਚ ਸਿਹਤ ਅਤੇ ਸਿੱਖਿਆ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਵਿੱਤੀ ਵਰ੍ਹੇ 2024-25 ਦਾ ਇਹ ਬਜ਼ਟ ਇੰਨ੍ਹਾ ਖੇਤਰਾਂ 'ਤੇ ਕੇਂਦਰਿਤ ਹੈ। ਸਿੱਖਿਆ ਲਈ 16,987 ਕਰੋੜ ਰੁਪਏ ਰੱਖੇ ਗਏ ਹਨ ਜੋ ਸਿੱਖਿਆ ਦੇ ਪਸਾਰ ਤੇ ਮਿਆਰ ਲਈ ਪੰਜਾਬ ਸਰਕਾਰ ਦੇ ਟੀਚਿਆਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਸਿਹਤ ਅਤੇ ਪਰਿਵਾਰ ਭਲਾਈ ਲਈ 5264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਲਈ 1133 ਕਰੋੜ ਰੁਪਏ ਦੀ ਅਲਾਟਮੈਂਟ ਸਿਹਤ ਚੁਣੌਤੀਆਂ ਨਾਲ ਨਿਜਿੱਠਣ ਲਈ ਰਾਜ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗੀ। ਬਜਟ ਵਿੱਚ 9388 ਕਰੋੜ ਰੁਪਏ ਦਾ ਮਹੱਤਵਪੂਰਨ ਹਿੱਸਾ ਸਮਾਜ ਭਲਾਈ ਸਕੀਮਾਂ ਲਈ ਰੱਖਿਆ ਗਿਆ ਹੈ। ਇਹ ਫੰਡ ਰਾਜ ਦੇ ਉਨ੍ਹਾਂ ਨਾਗਰਿਕਾਂ, ਜਿਨ੍ਹਾਂ ਨੂੰ ਖਾਸ ਤੌਰ 'ਤੇ ਸਹਾਇਤਾ ਦੀ ਲੋੜ ਹੈ, ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਰਜੀਹ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 40,000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ। ਰੁਜ਼ਗਾਰ ਪੈਦਾ ਕਰਨ, ਆਰਥਿਕ ਲਚਕੀਲੇਪਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਇਹ ਬਜ਼ਟ ਹੋਰ ਮਜ਼ਬੂਤ ਕਰਦਾ ਹੈ। ਬਜਟ ਵਿੱਚ ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਅਤੇ ਰੁਜ਼ਗਾਰ ਸਿਰਜਣ ਅਤੇ ਸਿਖਲਾਈ ਲਈ 179 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿੱਚ ਕੁਝ ਨਵੀਨਤਾਕਾਰੀ ਪ੍ਰਸਤਾਵ ਪੇਸ਼ ਕੀਤੇ ਗਏ ਹਨ ਜਿਸ ਵਿੱਚ ‘ਸਕੂਲਜ਼ ਆਫ ਬ੍ਰਿਲੀਅਨਸ’, ‘ਅਪਲਾਈਡ ਲਰਨਿੰਗ ਐਂਡ ਹੈਪੀਨੇਸ’, ਅਤੇ ਫਿਸ਼ ਸੀਡ ਫਾਰਮ: ਇੱਕ ਨਦੀ ਪਾਲਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ 3 ਲੱਖ ਮੱਛੀ ਬੀਜਾਂ ਨੂੰ ਦਰਿਆਵਾਂ ਵਿੱਚ ਸਟੋਰ ਕੀਤਾ ਗਿਆ ਹੈ। ਵਿੱਤੀ ਸਾਲ 2024-25 ਲਈ ਸਰਕਾਰ ਦੇ 118 ਸਕੂਲਾਂ ਨੂੰ ਅਤਿ ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਣ ਦੇ ਚੱਲ ਰਹੇ ਮਿਸ਼ਨ ਤਹਿਤ 100 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚੋਂ 14 ਸਕੂਲ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਰਾਜ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀਆਂ ਪਹਿਲਕਦਮੀਆਂ ਨੂੰ ਹੁਲਾਰਾ ਦਿੰਦੇ ਹੋਏ 10 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਨਾਲ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਅਨਜ਼’ ਵਜੋਂ ਤਬਦੀਲ ਕਰਨਾ, 10 ਕਰੋੜ ਰੁਪਏ ਸ਼ੁਰੂਆਤੀ ਉਪਬੰਧ ਨਾਲ ‘ਸਕੂਲ ਆਫ਼ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨਾ ਅਤੇ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਹੈਪੀਨਜ਼' ਵਿੱਚ ਤਬਦੀਲ ਕਰਨ ਲਈ ਵਿੱਤੀ ਸਾਲ 2024-25 ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਬਜਟ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 24283 ਰੁਪਏ ਰੱਖੇ ਗਏ ਹਨ, ਜੋ ਕਿ ਜਲ ਸਰੋਤ, ਸਥਾਨਕ ਸਰਕਾਰਾਂ, ਬਿਜਲੀ, ਲੋਕ ਨਿਰਮਾਣ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਟਰਾਂਸਪੋਰਟ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਹਨ। ਇਸ ਫੰਡ ਵਿੱਚ ਪਿਛਲੇ ਵਿੱਤੀ ਸਾਲ ਦੇ ਬਜਟ ਨਾਲੋਂ 16.4% ਦਾ ਵਾਧਾ ਹੈ, ਜੋ ਪੰਜਾਬ ਸਰਕਾਰ ਦੇ ਵਿਕਾਸ ਅਤੇ ਆਧੁਨਿਕੀਕਰਨ ਪ੍ਰਤੀ ਪਹੁੰਚ ਨੂੰ ਦਰਸਾਉਂਦਾ ਹੈ। ਬਜਟ ਵਿੱਚ 1 ਲੱਖ ਕਰੋੜ ਰੁਪਏ ਤੋਂ ਵੱਧ ਮਾਲੀਆ ਇਕੱਠਾ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਤੋਂ ਸੂਬੇ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਅਤੇ ਸਰੋਤ ਜੁਟਾਉਣ ਦੀ ਕਾਬਲੀਅਤ ਦੀ ਝਲਕ ਮਿਲਦੀ ਹੈ। (ਵਧੇਰੇ ਵੇਰਵਿਆਂ ਲਈ ਕਿਰਪਾ ਕਰਕੇ ਨੱਥੀ ਫਾਈਲ 'ਬਜਟ ਹਾਈਲਾਈਟਸ ਵਿੱਤੀ ਸਾਲ 2024-25' ਦੇਖੋ)
Punjab Bani 05 March,2024
ਪੰਜਾਬ ਦੇ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ
ਪੰਜਾਬ ਦੇ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ 100 ਸਕੂਲਾਂ ਨੂੰ ਸਕੂਲ ਆਫ਼ ਬ੍ਰਿਲੀਐਂਸ ਵਿੱਚ ਕੀਤਾ ਜਾਵੇਗਾ ਤਬਦੀਲ 100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਹੋਵੇਗਾ ਸਹਾਈ : ਸਿੱਖਿਆ ਮੰਤਰੀ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਹਾਂ-ਪੱਖੀ ਅਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਜਿੱਥੇ ਸੁਧਾਰ ਹੋਇਆ ਹੈ ਉੱਥੇ ਨਾਲ ਹੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੀ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ। ਬਜਟ ਵਿੱਚ 16,987 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ‘ਸਕੂਲ ਆਫ਼ ਐਮੀਨੈਂਸ’ ਲਈ 100 ਕਰੋੜ ਦੀ ਰਾਸ਼ੀ ਰੱਖੀ ਗਈ ਹੈ । ਇਸ ਤੋਂ ਇਲਾਵਾ 100 ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਵਿੱਚ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈੱਸ’ ਵਿੱਚ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਸ. ਬੈਂਸ ਨੇ ਕਿਹ ਕਿ ਇਸੇ ਤਰ੍ਹਾਂ ਉਚੇਰੀ ਸਿੱਖਿਆ ਲਈ ਵੀ ਬਜਟ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਦਾ ਸਿੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਂਸਚਿਊਐਂਟ ਕਾਲਜਾਂ ਨੂੰ ਵਿੱਤੀ ਸਹਾਇਤਾ ਜਾਰੀ ਰੱਖਣ ਦੇ ਮੰਤਵ ਨਾਲ 1425 ਕਰੋੜ ਦੀ ਬਜਟ ਵੰਡ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਲਈ ਵੀ 525 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਮਦਦਗ਼ਾਰ ਸਾਬਿਤ ਹੋਵੇਗਾ।
Punjab Bani 05 March,2024
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।
Punjab Bani 05 March,2024
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ. ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ। ਇਤਿਹਾਸਕ ਅਤੇ ਅਧਿਆਤਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ ਸ. ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।
Punjab Bani 05 March,2024
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
Punjab Bani 05 March,2024
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ। ਸ. ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 12,316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ 9,518 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ, ਸਕੂਲਾਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਅਤੇ 12,000 ਤੋਂ ਵੱਧ ਇੰਟਰਨੈਟ ਕਨੈਕਸ਼ਨ ਲਗਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ “ਅੰਨਦਾਤਾ” ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 2023-24 ਵਿੱਚ ਪਠਾਨਕੋਟ, ਐਸ.ਬੀ.ਐਸ. ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਅਤੇ ਅਗਾਮੀ ਵਰ੍ਹੇ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ 'ਤੇ ਕਾਊਂਟਰ-ਹਸਤਾਖਰ/ਪੜਤਾਲ ਕਰਨ ਦੇ ਯੋਗ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਵਾਸੀ ਭਾਰਤੀਆਂ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਪੇਸ਼ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
Punjab Bani 05 March,2024
ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ
ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ -ਐਸ.ਐਸ.ਟੀ ਅਤੇ ਐਫ.ਐਸ.ਟੀ ਟੀਮਾਂ ਨੂੰ ਦਿੱਤੀ ਟਰੇਨਿੰਗ ਪਟਿਆਲਾ, 5 ਮਾਰਚ: ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣ ਖਰਚਾ ਨਿਗਰਾਨ ਟੀਮਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਨਿੰਗ ਕਰਵਾਈ ਗਈ। ਪੁੱਡਾ ਦੇ ਈ.ਓ. ਦੀਪਜੋਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ) ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ। ਇਸ ਟਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਗਰਾਨ ਟੀਮਾਂ ਵੱਲੋਂ ਚੋਣਾਂ ਦੌਰਾਨ ਹੋਣ ਵਾਲੇ ਖਰਚੇ ਦੀ ਮੁਸਤੈਦ ਨਿਗਰਾਨੀ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ। ਟਰੇਨਿੰਗ ਦੌਰਾਨ ਪੁੱਡਾ ਦੇ ਈ.ਓ. ਦੀਪਜੋਤ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ 'ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਟੀਮ ਮੈਂਬਰਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
Punjab Bani 05 March,2024
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਇਸ ਬਜਟ ਦੇ ਨਾਲ ਸੂਬੇ ਵਿੱਚ ਖੇਡ ਨਰਸਰੀਆਂ ਬਣਾਉਣ ਦੀ ਸ਼ੁਰੂਆਤ ਹੋਵੇਗੀ।ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅੱਜ ਦੇ ਬਜਟ ਵਿੱਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਬੇ ਵਿੱਚ ਕੁੱਲ 1000 ਖੇਡ ਨਰਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਪ੍ਰਤੀ ਨਰਸਰੀ 60 ਖਿਡਾਰੀਆਂ ਦੇ ਹਿਸਾਬ ਨਾਲ ਕੁੱਲ 60000 ਖਿਡਾਰੀਆਂ ਦੀ ਕੋਚਿੰਗ, ਡਾਈਟ ਅਤੇ ਖੇਡ ਸਮਾਨ ਦਾ ਪ੍ਰਬੰਧ ਸਰਕਾਰ ਕਰੇਗੀ। ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ 250 ਨਰਸਰੀਆਂ ਲਈ ਅੱਜ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੀਨੀਅਰ ਤੇ ਜੂਨੀਅਰ ਪੱਧਰ ਉੱਤੇ ਨੈਸ਼ਨਲ ਮੈਡਲ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ 16000 ਰੁਪਏ ਤੇ 12000 ਰੁਪਏ ਦੇਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਲਈ ਮੌਜੂਦਾ ਬਜਟ ਵਿੱਚ ਫੰਡ ਰੱਖਣ ਨਾਲ ਨਵੇਂ ਵਿੱਤੀ ਸਾਲ ਤੋਂ ਇਹ ਵੱਕਾਰੀ ਸਕੀਮ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਖੇਡ ਸਾਇੰਸ, ਤਕਨਾਲੋਜੀ, ਪ੍ਰਬੰਧਨ ਅਤੇ ਕੋਚਿੰਗ ਖੇਤਰ ਵਿੱਚ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਖੇਡ ਯੂਨੀਵਰਸਿਟੀ ਪਟਿਆਲਾ ਲਈ ਉਚੇਚੇ ਤੌਰ ਉੱਤੇ 34 ਕਰੋੜ ਰੁਪਏ ਰੱਖੇ ਗਏ ਹਨ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ” ਲਈ ਬਜਟ ਵਿੱਚ ਵਿਸ਼ੇਸ਼ ਥਾਂ ਰੱਖੀ ਗਈ ਹੈ।ਬੀਤ ਰਹੇ ਵਿੱਤੀ ਵਰ੍ਹੇ ਦੌਰਾਨ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ 11 ਉੱਘੇ ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੀਆਂ ਨੌਕਰੀਆਂ ਦਿੱਤੀਆਂ ਗਈਆਂ।
Punjab Bani 05 March,2024
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ "ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ; 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ 'ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।
Punjab Bani 05 March,2024
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।
Punjab Bani 04 March,2024
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ - ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ - ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ, 4 ਮਾਰਚ: ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ ਔਸਤਨ 6 ਮਿੰਟ 29 ਸਕਿੰਟ (389 ਸਕਿੰਟ) ਦੇ ਰਿਕਾਰਡ ਸਮੇਂ ਵਿੱਚ 1053 ਹਾਦਸਿਆਂ ਵਾਲੀਆਂ ਥਾਵਾਂ ‘ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਦਿਆਂ ਕੀਰਤੀਮਾਨ ਸਥਾਪਤ ਕੀਤਾ ਹੈ। ਐਸਐਸਐਫ ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਐਸਐਸਐਫ ਨੇ ਰਿਕਾਰਡ ਸਮੇਂ ਵਿੱਚ ਹਾਦਸਿਆਂ ਵਾਲੀਆਂ ਥਾਵਾਂ ਤੇ ਪਹੁੰਚਣ ਤੋਂ ਇਲਾਵਾ ਘੱਟੋ-ਘੱਟ 784 ਸੜਕ ਦੁਰਘਟਨਾਵਾਂ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ 574 ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਯਕੀਨੀ ਬਣਾ ਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਬਚਾਈਆਂ ਹਨ। ਡੀਜੀਪੀ ਗੌਰਵ ਯਾਦਵ, ਜਿਹਨਾਂ ਦੇ ਨਾਲ ਏਡੀਜੀਪੀ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ. ਰਾਏ ਵੀ ਮੌਜੂਦ ਸਨ, ਨੇ ਇਸ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ 'ਤੇ ਐਸਐਸਐਫ ਮੈਨੂਅਲ ਜਾਰੀ ਕੀਤਾ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਐਸਐਫ ਗਗਨ ਅਜੀਤ ਸਿੰਘ ਅਤੇ ਰਿਸਰਚ ਐਸੋਸੀਏਟ ਪੀਆਰਐਸਟੀਆਰਸੀ ਉਮੇਸ਼ ਸ਼ਰਮਾ ਵੀ ਮੌਜੂਦ ਸਨ। ਉਹਨਾਂ ਕਿਹਾ ਕਿ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੁਆਰਾ ਬਾਖ਼ੂਬੀ ਢੰਗ ਨਾਲ ਤਿਆਰ ਕੀਤੇ ਗਏ ਐਸਐਸਐਫ ਮੈਨੂਅਲ ਨੂੰ ਜਾਰੀ ਕਰਨ ਸਮੇਂ ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਵਿਆਪਕ ਗਾਈਡ ਸਮੁੱਚੇ ਪੰਜਾਬ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਦੇ ਸਾਡੇ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਡੀਜੀਪੀ ਨੇ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਵੱਖ-ਵੱਖ ਹਾਲਾਤਾਂ ਨਾਲ ਨਜਿੱਠਣ ਤੋਂ ਇਲਾਵਾ ਵਿਵਹਾਰਕ ਸੂਝ ਤੇ ਰਣਨੀਤਕ ਦਿਸ਼ਾ-ਨਿਰਦੇਸ਼ਾਂ ਜ਼ਰੀਏ ਸੜਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਮੁਹਾਰਤ ਪ੍ਰਦਾਨ ਕਰੇਗਾ। ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਐਸਐਸਐਫ ਮੈਨੂਅਲ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਅਤੇ ਜ਼ਰੂਰੀ ਯੋਜਨਾਬੱਧ ਜਾਣਕਾਰੀ ਸ਼ਾਮਲ ਹੈ, ਜੋ ਸੜਕ ਸੁਰੱਖਿਆ ਫੋਰਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਵਿੱਚ ਐਸਐਸਐਫ ਦਾ ਮਿਸ਼ਨ, ਸੰਗਠਨਾਤਮਕ ਢਾਂਚਾ, ਕਰੈਸ਼ ਇਨਵੈਸਟੀਗੇਸ਼ਨ ਤਕਨੀਕਾਂ ਅਤੇ ਰੋਕਥਾਮ ਰਣਨੀਤੀਆਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਸੰਸਥਾਗਤ ਰੂਪ ਦੇਣ, ਸੁਰੱਖਿਅਤ ਸੜਕ ਮਾਰਗਾਂ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਜਾਣਕਾਰੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਿੱਧ ਹੋਵੇਗਾ। ਜ਼ਿਕਰਯੋਗ ਹੈ ਕਿ 4100 ਕਿਲੋਮੀਟਰ ਸੜਕਾਂ ਦੀ ਸੁਰੱਖਿਆ ਲਈ ਤਾਇਨਾਤ ਐਸਐਸਐਫ ਪੰਜਾਬ ਦੇ ਕੌਮੀ ਰਾਜਮਾਰਗਾਂ, ਰਾਜ ਮਾਰਗਾਂ ਅਤੇ ਪ੍ਰਮੁੱਖ ਜ਼ਿਲ੍ਹਾ ਸੜਕਾਂ 'ਤੇ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
Punjab Bani 04 March,2024
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜਣ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਵਿਰੋਧੀ ਪਾਰਟੀ ਅੰਨਦਾਤਿਆਂ ਦੇ ਮੁੱਦਿਆਂ ਉਤੇ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਸ਼ੱਕੀ ਕਿਰਦਾਰ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਮੂੰਹ ਨਹੀਂ ਲਾਇਆ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਹ ਪੰਜਾਬ ਵਾਸੀ ਇਨ੍ਹਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਨਾਲ ਕੋਈ ਲੈਣਾ-ਦੇਣਾ ਨਹੀਂ ਸਗੋਂ ਇਨ੍ਹਾਂ ਆਗੂਆਂ ਨੂੰ ਸਿਰਫ਼ ਸੱਤਾ ਹਾਸਲ ਕਰਨ ਦੀ ਚਿੰਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਲੋਕਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨ ਲਈ ਮਾਮੂਲੀ ਜਿਹੀਆਂ ਨੌਕਰੀਆਂ ਕਰਨੀਆਂ ਪਈਆਂ ਹਨ, ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪਿਓ-ਦਾਦਿਆਂ ਦੇ ਤਸਕਰੀ ਦੇ 'ਸੋਨੇ ਦੇ ਬਿਸਕੁਟਾਂ' ਦੇ ਸਹਾਰੇ ਜ਼ਿੰਦਗੀ ਦਾ ਆਨੰਦ ਮਾਣਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਇੱਕ ਵਾਰ ਵੀ ਇਹ ਨਹੀਂ ਕਿਹਾ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਸੂਝ-ਬੂਝ ਨਾਲ ਵਰਤਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਨੇ ਬੇਮਿਸਾਲ ਤਰੱਕੀ ਅਤੇ ਵਿਕਾਸ ਕੀਤਾ ਹੈ ਜਿਸ ਨੂੰ ਇਹ ਆਗੂ ਹਜ਼ਮ ਨਹੀਂ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਕਲੀਨਿਕ, ਤੀਰਥ ਯਾਤਰਾ ਯੋਜਨਾ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਕਾਸ ਜਾਂ ਹੋਰ ਲੋਕ ਪੱਖੀ ਪਹਿਲਕਦਮੀਆਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਲਸੀ ਲੀਡਰਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ ਕਿਉਂਕਿ ਇਹ ਲੋਕ ਇਸ ਤੋਂ ਬਿਨਾਂ ਨਹੀਂ ਰਹਿ ਸਕਦੇ ਅਤੇ ਵਿਰੋਧੀ ਧਿਰ ਵਿੱਚ ਰਹਿ ਕੇ ਇਨ੍ਹਾਂ ਦਾ ਗੁਜ਼ਾਰਾ ਹੁਣ ਬਹੁਤ ਔਖਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਤੰਗ ਆ ਕੇ ਲੋਕਾਂ ਨੇ ਸਾਲ 2022 ਵਿੱਚ ਗੈਰ-ਸਿਆਸੀ ਪਿਛੋਕੜ ਵਾਲੇ 95 ਫੀਸਦੀ ਲੋਕਾਂ ਨੂੰ ਆਪਣੇ ਵਿਧਾਇਕ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਗੋਇੰਦਵਾਲ ਸਾਹਿਬ ਵਿਖੇ ਬਿਤਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਆਗੂ ‘ਮੌਕਾਪ੍ਰਸਤ ਅਤੇ ਦਲ-ਬਦਲੂ’ ਹਨ ਜੋ ਆਪਣੇ ਸਵਾਰਥਾਂ ਅਨੁਸਾਰ ਵਫ਼ਾਦਾਰੀ ਬਦਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਹਮੇਸ਼ਾ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਲੁਟਾ ਦਿੱਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਸਦਨ ਦੇ ਸਪੀਕਰ ਨੂੰ ਜਿੰਦਰਾ ਭੇਟ ਕਰਕੇ ਵਿਧਾਨ ਸਭਾ ਸਦਨ ਦੇ ਗੇਟ ਨੂੰ ਅੰਦਰੋਂ ਤਾਲਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਿਰੋਧੀ ਧਿਰ ਬਾਹਰ ਨਾ ਜਾ ਸਕੇ। ਉਨ੍ਹਾਂ ਕਿਹਾ, “ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਸਦਨ ਤੋਂ ਭੱਜ ਗਈ ਸੀ, ਸਦਨ ਦੇ ਨਿਗਰਾਨ ਵਜੋਂ ਸਪੀਕਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਰੋਧੀ ਧਿਰ ਸਦਨ ਤੋਂ ਨਾ ਭੱਜੇ। ਵਿਰੋਧੀ ਧਿਰ ਨੂੰ ਰੋਜ਼ਾਨਾ ਕਿਸੇ ਨਾ ਕਿਸੇ ਬਹਾਨੇ ਸਦਨ ਤੋਂ ਭੱਜਣ ਦੀ ਆਦਤ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਇਹ ਸਦਨ ਦਾ ਮਜ਼ਾਕ ਹੈ।” ਉਨ੍ਹਾਂ ਕਿਹਾ ਕਿ ਜਮਹੂਰੀਅਤ ਦੇ ਸਮੁੱਚੇ ਇਤਿਹਾਸ ਵਿੱਚ ਸਪੀਕਰ ਨੂੰ ਕਦੇ ਵੀ ਕਿਸੇ ਨੇ ਅਜਿਹਾ ਤੋਹਫਾ ਨਹੀਂ ਦਿੱਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਦਨ ਦੀ ਕਾਰਵਾਈ ਦੌਰਾਨ ਭੱਜਣ ਲਈ ਨਹੀਂ ਚੁਣਿਆ, ਸਗੋਂ ਇਨ੍ਹਾਂ ਨੂੰ ਬਹਿਸਾਂ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਮਹੂਰੀਅਤ ਨੂੰ ਬਚਾਉਣ ਦਾ ਇਕੋ-ਇਕ ਮਕਸਦ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਰਾਜਪਾਲ ਦੇ ਭਾਸ਼ਣ ਤੋਂ ਸਿਰਫ਼ ਇਸ ਲਈ ਭੱਜ ਗਈ ਹੈ ਕਿਉਂਕਿ ਉਹ ਸੱਚਾਈ ਸੁਣਨਾ ਨਹੀਂ ਚਾਹੁੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਦੇ ਲੰਬੇ ਸੈਸ਼ਨ ਦੀ ਮੰਗ ਕਰਦੀ ਸੀ ਪਰ ਹੁਣ ਉਹ ਇਸ ਵਿੱਚ ਹਾਜ਼ਰ ਹੋਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨੇ ਵਾਕਆਊਟ ਕਰਕੇ ਆਪਣੀਆਂ ਬੈਠਕਾਂ ਨੂੰ ਖਤਰੇ ਵਿੱਚ ਪਾਉਣਾ ਹੈ ਤਾਂ ਲੰਬੇ ਸੈਸ਼ਨਾਂ ਦਾ ਕੋਈ ਫਾਇਦਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸਦਨ ਵਿੱਚੋਂ ਭੱਜ ਜਾਣਾ ਵਿਰੋਧੀ ਧਿਰ ਦੇ ਪਤਨ ਦਾ ਕਾਰਨ ਹੈ ਕਿਉਂਕਿ ਜਨਤਕ ਮਹੱਤਵ ਵਾਲੇ ਮੁੱਦਿਆਂ ਤੋਂ ਭੱਜਣ ਦੇ ਉਨ੍ਹਾਂ ਦੇ ਅਜਿਹੇ ਰਵੱਈਏ ਨੂੰ ਲੋਕ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਹੈ ਅਤੇ ਏਸੇ ਰਾਹ ਉਤੇ ਸੂਬਾ ਕਾਂਗਰਸ ਚੱਲ ਰਹੀ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿੱਚ ਬਜਟ ਇਜਲਾਸ ਚੱਲ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦਾ ਸੀਨੀਅਰ ਨੇਤਾ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿੱਚ ਭਟਕ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਸਭ ਤੋਂ ਗੈਰ-ਜ਼ਿੰਮੇਵਾਰਾਨਾ ਪਾਰਟੀ ਹੈ ਜਿਸ ਨੂੰ ਆਮ ਵਿਅਕਤੀ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ। ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਮੇਰੇ ਨਾਲ ਈਰਖਾ ਕਰਦੇ ਹਨ ਕਿਉਂਕਿ ਇਹ ਇਸ ਗੱਲੋਂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿ ਸਧਾਰਨ ਵਿਅਕਤੀ ਦਾ ਪੁੱਤ ਸੂਬਾ ਸਰਕਾਰ ਦੀ ਵਾਗਡੋਰ ਕਿਉਂ ਸੰਭਾਲੀ ਬੈਠਾ ਹੈ। ਆਮ ਲੋਕਾਂ ਦੇ ਉਲਟ ਇਹ ਲੀਡਰ ਮਹਿੰਗੇ ਸ਼ਾਲ ਅਤੇ ਗਹਿਣਿਆਂ ਦਾ ਵਿਖਾਵਾ ਕਰਦੇ ਹਨ।” ਭਗਵੰਤ ਸਿੰਘ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕੀ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਸ਼ਹੀਦ ਭਗਤ ਸਿੰਘ ਵਰਗੇ ਨਾਇਕਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਿਰਾਦਰ ਕਰ ਰਹੇ ਹਨ ਜਿਨ੍ਹਾਂ ਨੇ ਦੇਸ਼ ਵਿੱਚ ਜਮਹੂਰੀਅਤ ਪ੍ਰਣਾਲੀ ਲਾਗੂ ਕਰਨ ਲਈ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਮਿਲੇ ਸਮੇਂ ਦੌਰਾਨ ਨਾਅਰੇਬਾਜ਼ੀ ਕਰਨ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਸੂਬਾ ਸਰਕਾਰ ਦੀ ਜਨਤਕ ਮੁੱਦਿਆਂ ਉਤੇ ਮੁਖਾਲਫ਼ਤ ਕਰਨੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਲਈ ਕਾਂਗਰਸ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਇਸ ਪਾਰਟੀ ਦਾ ਸੂਬੇ ਵਿੱਚ ਖੁਰਾ-ਖੋਜ ਮਿਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਗੋਡਿਆਂ ਭਾਰ ਹੋਈ ਹੈ ਅਤੇ ਇਹ ਪਾਰਟੀ ਹਰ ਰੋਜ਼ 'ਆਪ' ਕੋਲ ਗਠਜੋੜ ਕਰਨ ਲਈ ਤਰਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਚੱਲ ਹੋਏ ਕਾਰਤੂਸ ਹਨ, ਜਿਨ੍ਹਾਂ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ “ਜਿੱਥੇ ‘ਆਪ’ ਦੇ ਵਿਧਾਇਕ ਬਚਪਨ ਤੋਂ ਹੀ ਆਟੇ ਦੇ ਬਣੇ ਬਿਸਕੁਟ ਖਾਂਦੇ ਆ ਰਹੇ ਹਨ, ਉੱਥੇ ਹੀ ਕਾਂਗਰਸ ਦੇ ਚੋਟੀ ਦੇ ਆਗੂਆਂ ਕੋਲ ਆਪਣੇ ਪਿਉ-ਦਾਦਿਆਂ ਵੱਲੋਂ ਤਸਕਰੀ ਰਾਹੀਂ ਲਿਆਂਦੇ ਗਏ ਸੋਨੇ ਦੇ ਬਿਸਕੁਟ ਸਨ।” ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਵਿਲਾਸ ਹੋਟਲ ਦੀ ਉਸਾਰੀ ਲਈ ਬਾਦਲਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੱਤ ਸਿਤਾਰਾ ਰਿਜ਼ਾਰਟ ਦੇ ਲਗਜ਼ਰੀ ਟੈਕਸ ਅਤੇ ਹੋਰਾਂ ਨੂੰ ਮੁਆਫ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਇਸ ਰਿਜ਼ਾਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁਖਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲੀ ਦੁਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖੂਨ ਨਾਲ ਉਸਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਦੇਸ਼ ਦੀ ਜਮਹੂਰੀਅਤ ਵਿਵਸਥਾ 'ਤੇ ਕਲੰਕ ਹਨ ਕਿਉਂਕਿ ਇਨ੍ਹਾਂ 'ਚ ਸ਼ਿਸ਼ਟਾਚਾਰ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹਨ, ਪਰ ਇਨ੍ਹਾਂ ਵਿੱਚ ਕਿਸੇ ਨਾਲ ਗੱਲ ਕਰਨ ਦੀ ਤਹਿਜ਼ੀਬ ਵੀ ਨਹੀਂ ਹੈ ਕਿਉਂਕਿ ਇਹ ਹੰਕਾਰੀ ਅਤੇ ਸੱਤਾ ਦੇ ਨਸ਼ੇ ਵਿੱਚ ਹਨ। ਨਵਜੋਤ ਸਿੰਘ ਸਿੱਧੂ ਦੀ ਤੁਲਨਾ ਕਠੂਆ ਤੋਂ ਪੰਜਾਬ ਵੱਲ ਬਿਨਾਂ ਡਰਾਈਵਰ ਦੇ ਚੱਲੀ ਮਾਲ ਗੱਡੀ ਨਾਲ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ “ਸਿੱਧੂ ਵਨ ਮੈਨ ਸ਼ੋਅ ਹੈ, ਜਿਸ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੁਰਾਣੇ ਮਾਡਲ ਦੀ ਫੀਏਟ ਕਾਰ ਵਾਂਗ ਹੈ, ਜਿਸ ਨੂੰ ਆਧੁਨਿਕ ਲੋੜਾਂ ਮੁਤਾਬਕ ਅਪਡੇਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ ਅਤੇ ਹੋਰ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਹੀ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੇਂ ਯੁੱਗ ਦਾ ਗਵਾਹ ਬਣਿਆ ਹੈ ਕਿਉਂਕਿ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦੇਣ ਦਾ ਮਨ ਬਣਾ ਲਿਆ ਹੈ ਤਾਂ ਜੋ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੇ ਯਤਨ ਜਾਰੀ ਰੱਖੇਗੀ।
Punjab Bani 04 March,2024
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ -90 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਕਵਰ ਸ਼ੈੱਡ -ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰਿਲੀਜ਼ ਹੋਣ ਮਗਰੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰੀ ਕੀਤਾ ਜਾਵੇਗਾ ਪਟਿਆਲਾ, 04 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਮਹਿਮਦਪੁਰ ਵਿਖੇ ਆਲੂ ਦੀ ਫਸਲ ਦੀ ਬੋਲੀ ਕਰਵਾਕੇ ਨਵੀਂ ਫ਼ਲ ਅਤੇ ਸਬਜੀ ਮੰਡੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਬਰਸਟ ਨੇ ਪਿੰਡ ਦੀ ਪੰਚਾਇਤ ਦਾ ਮੰਡੀ ਬੋਰਡ ਨੂੰ 83 ਵਿੱਘੇ ਜ਼ਮੀਨ ਦਾਨ ਕਰਨ ਤੇ ਧੰਨਵਾਦ ਕੀਤਾ। ਇੱਥੇ ਦੱਸਣਯੋਗ ਹੈ ਕਿ ਉਪਰੋਕਤ ਜਮੀਨ ਸ. ਬਰਸਟ ਦੇ ਕਹਿਣ ਤੇ ਮਹਿਮਦਪੁਰ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਹਿਮਦਪੁਰ ਦੇ ਆਲੇ-ਦੁਆਲੇ ਕੋਈ ਵੀ ਇੰਡਸਟਰੀ ਜਾ ਫੈਕਟਰੀ ਨਹੀਂ ਹੈ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਫ਼ਲ ਅਤੇ ਸਬਜੀ ਮੰਡੀ ਸ਼ੁਰੂ ਕੀਤੀ ਗਈ ਹੈ ਅਤੇ ਸਬ-ਯਾਰਡ ਵੱਜੋਂ ਮੰਡੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜਿਣਸਾਂ ਦਾ ਸਹੀ ਮੁੱਲ ਮਿਲ ਸਕੇਗਾ। ਉਨ੍ਹਾਂ ਕਿਹਾ ਕਿ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਮੰਡੀ ਦੀ ਚਾਰ ਦੀਵਾਰੀ ਕਰਕੇ ਗੇਟ ਲਗਾਇਆ ਜਾਵੇਗਾ ਅਤੇ ਦੁਕਾਨਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ। ਮਹਿਮਦਪੁਰ ਮੰਡੀ ਪਟਿਆਲਾ ਸੰਗਰੂਰ ਤੇ ਸਥਿਤ ਹੋਣ ਕਾਰਨ ਇਸਦੇ 25 ਕਿਲੋਮੀਟਰ ਦੇ ਰੇਡੀਅਸ ਵਿੱਚ ਇਲਾਕੇ ਦੇ ਕਰੀਬ 40 ਹਜਾਰ ਕਿਸਾਨਾਂ ਨੂੰ ਫ਼ਲ ਅਤੇ ਸਬਜੀਆਂ ਬੀਜਣ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਸੁਨਹਿਰਾ ਮੌਕਾ ਵੀ ਮਿਲੇਗਾ। ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਹੀ ਪੰਜਾਬ ਨਾਲ ਵਿਤਕਰਾਂ ਕਰਦੀ ਆਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. (ਰੂਰਲ ਡਿਵਲਮੈਂਟ ਫੰਡ) ਦਾ ਪੈਸਾ ਰੋਕਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਪਿੰਡਾ ਦਾ ਵਿਕਾਸ ਰੁਕਿਆ ਹੋਇਆ ਹੈ। ਜੇਕਰ ਕੇਂਦਰ ਸਰਕਾਰ ਮੰਡੀ ਬੋਰਡ ਦਾ ਆਰ.ਡੀ.ਐਫ. ਜਾਰੀ ਕਰ ਦੇਵੇ, ਤਾਂ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਪਰ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਜਾਰੀ ਨਾ ਹੋਣ ਦੇ ਬਾਵਜੂਦ ਵੀ ਮੰਡੀਆਂ ਦੇ ਵਿਕਾਸ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰ ਪਿੰਡ ਸੁਲਤਾਨਪੁਰ ਅਤੇ ਪਿੰਡ ਬਣੇਰਾ ਕਲਾਂ ਵਿੱਚ ਸਟੀਲ ਕਵਰ ਸ਼ੈਡ ਦੇ ਨਿਰਮਾਣ, ਪਿੰਡ ਬਰਸਟ ਤੋਂ ਪਿੰਡ ਬਣੇਰਾ ਕਲਾਂ- ਸਰਾਜਪੁਰ ਦੀ ਲਿੰਕ ਰੋਡ ਅਤੇ ਅਨਾਜ ਮੰਡੀ ਪਿੰਡ ਗੱਜੂ ਮਾਜਰਾ, ਪਿੰਡ ਜੋੜੇਮਾਜਰਾ ਅਤੇ ਧਬਲਾਨ ਦੀ ਫੜ੍ਹ ਅਤੇ ਸੜਕ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਅਤੇ ਕਮਰਸ਼ੀਅਲ ਖੇਤੀ ਵਿੱਚ ਭਾਗ ਲੈਣ ਲਈ ਉਤਸਾਹਤ ਕਰਨ। ਪੰਜਾਬ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀ ਬੋਰਡ ਵੱਲੋਂ ਆਫ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸੈੱਡਾਂ ਹੇਠ ਬਚਿੱਆਂ ਨੂੰ ਖੇਡਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਹੁਤ ਹੀ ਘੱਟ ਰੇਟ ਤੇ ਵਿਆਹ ਆਦਿ ਪ੍ਰੋਗਰਾਮ ਕਰਾਉਣ ਲਈ ਉਪਰੋਕਤ ਸੈੱਡ ਵੀ ਮੁਹੱਇਆ ਕਰਵਾਏ ਜਾਂਦੇ ਹਨ। ਸ. ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਈਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ਼, ਸ. ਅਜੇਪਾਲ ਸਿੰਘ ਬਰਾੜ, ਜਿਲ੍ਹਾ ਮੰਡੀ ਅਫ਼ਸਰ, ਕਾਰਜਕਾਰੀ ਇੰਜੀਨਿਅਰ ਸ. ਅੰਮ੍ਰਿਤਪਾਲ, ਸੰਦੀਪ ਸਿੰਘ ਸਰਪੰਚ ਮਹਿਮਦਪੁਰ, ਨਰਿੰਦਰ ਸਿੰਘ ਬਰਸਟ, ਹਰਿੰਦਰ ਸਿੰਘ ਧਬਲਾਨ, ਸੋਨੀ ਜਲੂਰ ਐਮ.ਸੀ. ਪਾਤੜਾ, ਹੇਮ ਇੰਦਰ ਸਿੰਘ ਮਲੋਮਾਜਰਾ, ਦਵਿੰਦਰ ਸਿੰਘ ਸ਼ੇਰਮਾਜਰਾ, ਗੁਰਜੀਤ ਸਿੰਘ ਗਰੀਨ ਪਾਰਕ, ਚਮਕੌਰ ਸਿੰਘ ਸਰਪੰਚ ਚੂਹੜਪੁਰ ਮਰਾਸੀਆਂ, ਅਨਿਲ ਮਿੱਤਲ ਸਰਪੰਚ ਬਰਸਟ, ਮਲਕੀਤ ਸਿੰਘ ਸਰਪੰਚ ਚੂਹੜਪੁਰ ਕਲਾਂ, ਗੁਰਪ੍ਰੀਤ ਸਿੰਘ ਸਰਪੰਚ ਰਾਜਗੜ੍ਹ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਰਾਮ ਸਿੰਘ ਸਾਬਕਾ ਸਰਪੰਚ ਫਤਿਹਪੁਰ, ਜਗਰੂਪ ਸਿੰਘ ਸਰਪੰਚ ਫਤਿਹਪੁਰ, ਬੰਤ ਸਿੰਘ ਸਾਬਕਾ ਸਰਪੰਚ ਚੂਹੜਪੁਰ ਮਰਾਸੀਆਂ, ਬਲਵੀਰ ਸਿੰਘ ਸਾਬਕਾ ਸਰਪੰਚ ਫਤਿਹਪੁਰ, ਅਵੀ ਸਿੰਘ ਸਾਬਕਾ ਸਰਪੰਚ ਦਕੜੱਬਾ, ਗੋਪੀ ਸਿੱਧੂ, ਸਹਿਤ ਮਹਿਮਦਪੁਰ ਗ੍ਰਾਮ ਪੰਚਾਇਤ ਤੋਂ ਕੁਲਵੰਤ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਤਰਨਤਾਰਨ ਸਿੰਘ, ਹਰਭਜਨ ਸਿੰਘ ਵਾਲੀਆ, ਜਗਤਾਰ ਸਿੰਘ ਨੰਬਰਦਾਰ, ਚਰਨ ਸਿੰਘ, ਕੁਲਵਿੰਦਰ ਸਿੰਘ, ਹਰੀ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਜਗਿੰਦਰ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਵੀਰ ਸਿੰਘ ਕਲੱਬ ਪ੍ਰਧਾਨ, ਨਛੱਤਰ ਸਿੰਘ, ਰਾਜਵਿੰਦਰ ਸਿੰਘ, ਜੋਰਾ ਸਿੰਘ, ਜਲਾਵਾ ਸਿੰਘ, ਨਿਹਾਲ ਸਿੰਘ, ਸੁਖਵਿੰਦਰ ਸੁੱਖੀ ਪਸਿਆਣਾ, ਹਾਕਮ ਸਿੰਘ ਪੰਚ ਸ਼ੇਰਮਾਜਰਾ ਮੌਜੂਦ ਰਹੇ।
Punjab Bani 04 March,2024
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ 'ਚ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ 'ਚ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ ਪਟਿਆਲਾ, 4 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਅੱਜ ਇੱਥੇ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਹੋਈ ਮੀਟਿੰਗ ਮੌਕੇ ਜ਼ਿਲ੍ਹੇ ਅੰਦਰ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਹੋਰ ਫਲੈਗਸ਼ਿਪ ਸਕੀਮਾਂ ਨੂੰ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਪੀਣ ਵਾਲਾ ਸ਼ੁੱਧ ਪਾਣੀ ਸਪਲਾਈ ਕਰਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਡਿਪਟੀ ਕਮਿਸ਼ਨਰ, ਜੋਕਿ ਅਹੁਦੇ ਵਜੋਂ ਜ਼ਿਲ੍ਹਾ ਜਲ ਸੈਨੀਟੈਸ਼ਨ ਮਿਸ਼ਨ ਦੇ ਚੇਅਰਮੈਨ ਹੁੰਦੇ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਵੱਛ ਜਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਵੱਲੋਂ ਜ਼ਿਲ੍ਹੇ ਅੰਦਰ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਦੇ ਸਾਰੇ ਪ੍ਰੋਗਰਾਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਜਲ ਸਪਲਾਈ ਦੇ ਕੁਨੈਕਸ਼ਨ ਉਪਲੱਬਧ ਕਰਵਾ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਫਲੋਰਾਈਡ ਮਿਲੇ ਪਾਣੀ ਵਾਲੇ 392 ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਦਾ ਸਰਫ਼ੇਸ ਵਾਟਰ ਪ੍ਰਾਜੈਕਟ, ਹਲਕਾ ਰਾਜਪੁਰਾ ਦੇ ਪਿੰਡ ਪੱਬਰਾ ਵਿਖੇ 204 ਪਿੰਡਾਂ ਦੇ ਵਸਨੀਕਾਂ ਅਤੇ ਹਲਕਾ ਘਨੌਰ ਦੇ ਪਿੰਡ ਮੰਡੌਲੀ ਵਿਖੇ 112 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਾਲੇ ਕਰੀਬ 300 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਅੰਤਲੇ ਪੜਾਅ 'ਤੇ ਹਨ ਤੇ ਇਹ ਬਹੁਤ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣੇ। ਮੀਟਿੰਗ ਮੌਕੇ ਹਰ ਘਰ ਵਿੱਚ ਪਾਈਪ ਰਾਹੀਂ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣਾ, ਮੀਂਹ ਦਾ ਪਾਣੀ ਰੀਚਾਰਜ ਕਰਨਾ, ਗੰਦੇ ਪਾਣੀ ਨੂੰ ਸੋਧਣ ਦਾ ਪ੍ਰਬੰਧਨ ਆਦਿ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਵਿੱਚ 2649.72 ਲੱਖ ਰੁਪਏ ਦੀ ਲਾਗਤ ਨਾਲ ਜਲ ਜੀਵਨ ਮਿਸ਼ਨ 151 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਮੀਟਿੰਗ ਮੌਕੇ ਜਲ ਸਪਲਾਈ ਵਿਭਾਗ ਰਾਜਪੁਰਾ ਦੇ ਕਾਰਜਕਾਰੀ ਇੰਜੀਨੀਅਰ ਜਸਇੰਦਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਮਕੈਨੀਕਲ ਇਸ਼ਾਨ ਕੌਸ਼ਲ, ਕਾਰਜਕਾਰੀ ਇੰਜੀਨੀਅਰ ਡਿਵੀਜਨ ਨੰਬਰ 1 ਵਿਪਨ ਰਜੇਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਐਫ਼ ਨਿਧੀ ਮਲਹੋਤਰਾ ਤੇ ਹੋਰ ਮੌਜੂਦ ਸਨ।
Punjab Bani 04 March,2024
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਲੁਧਿਆਣਾ, 3 ਮਾਰਚ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲੋਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ। ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮਾਨ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੇ ਨੇਕ ਤੇ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਉਨ੍ਹਾਂ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਆਪਣੇ ਘਰ ਨੇੜਲੇ ਕੈਂਪਾਂ ਤੋਂ ਆਪਣੇ ਪੁੱਤਰ ਦਾ ਜਨਮ ਸਰਟੀਫਿਕੇਟ ਪ੍ਰਾਪਤ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜਲਦ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ। ਬਾਬਾ ਚਿਕਨ ਤੋਂ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ, ਕਿਉਂ ਜੋ ਹੁਣ ਇਸ ਨੇ ਟੈਕਸਦਾਤਾਵਾਂ ਨੂੰ ਸਹੀ ਤੇ ਸੁਚੱਜਾ ਮੰਚ ਪ੍ਰਦਾਨ ਕੀਤਾ ਹੈ। ਟੈਕਸ ਨਾ ਭਰਨ ਵਾਲਿਆਂ ਨੇ ਵੀ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਬੇਨਤੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਤਹੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੀ ਸਹੂਲਤ ਦੇਣ ਤੋਂ ਇਲਾਵਾ ਜਲਦ ਹੀ ਉਦਯੋਗਿਕ ਯੂਨਿਟ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਲਦ ਹੀ 24*7 ਸਿੱਧਵਾਂ ਨਹਿਰ ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਨੇ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿਖੇ ਸੀ.ਸੀ.ਟੀ.ਵੀ. ਲਗਾਏ ਜਾਣ ਦੀ ਉਨ੍ਹਾਂ ਦੀ ਮੰਗ ਨੂੰ ਤੁਰੰਤ ਸਵੀਕਾਰ ਕਰ ਲਿਆ। ਇੰਟੀਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀ.ਐੱਸ.ਟੀ. ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ । ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀ.ਪੀ. ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਖਾਸ ਕਰਕੇ ਪੀ.ਪੀ.ਸੀ.ਬੀ. ਨੂੰ ਜਮ੍ਹਾਂ ਕਰਵਾਏ ਸਾਰੇ ਐਨ.ਓ.ਸੀ. ਅਤੇ ਹੋਰ ਦਸਤਾਵੇਜ਼ਾਂ ਨੂੰ ਉਸੇ ਦਿਨ ਕਲੀਅਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਮਧੂ ਮੱਖੀ ਪਾਲਕ, ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਨੂੰ ਮਧੂ ਮੱਖੀ ਪਾਲਣ ਯੂਨਿਟ ਸਥਾਪਿਤ ਕਰਨ ਲਈ 17.5 ਲੱਖ ਰੁਪਏ ਦੀ ਸਬਸਿਡੀ ਮਿਲੀ ਹੈ। ਉਸ ਨੇ ਹੋਰ ਨਿਵੇਸ਼ਕਾਂ ਨੂੰ ਵੀ ਇਨਵੈਸਟ ਪੰਜਾਬ ਅਧੀਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਪਹਿਲਾਂ ਹੀ ਹੱਲ ਕੀਤਾ ਜਾ ਰਿਹਾ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਲੰਬਿਤ ਸੀ।
Punjab Bani 03 March,2024
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੇਜਰੀਵਾਲ ਵੱਲੋਂ ਪੰਜਾਬ ਵਿਰੋਧੀ ਮਾਨਸਿਕਤਾ ਲਈ ਕੇਂਦਰ ਦੀ ਨਿੰਦਾ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ ਕੇਂਦਰ ਗੈਰ-ਭਾਜਪਾ ਰਾਜਾਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰਨ ਦੇ ਰਿਹਾ ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਪੰਜਾਬ ਵਿੱਚ ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪਹਿਲੀ ਵਾਰ 410 ਹਾਈ-ਟੈੱਕ ਵਾਹਨ ਪੰਜਾਬ ਪੁਲਿਸ ਦੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਇਹੀ ਨਵੇਂ ਵਾਹਨ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓਜ਼ ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂਕਿ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਇਸ ਫੋਰਸ ਨੂੰ ਗਲਤ ਢੰਗ ਨਾਲ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਸੰਪੂਰਨ ਮੈਡੀਕਲ ਕਿੱਟ ਦੀ ਸੁਵਿਧਾ ਵੀ ਉਪਲਬਧ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ 165 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਅਜਿਹਾ ਕੋਈ ਉਪਰਾਲਾ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਲਈ ਉਦਯੋਗਿਕ ਖੇਤਰ ਵੱਡਾ ਅਧਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਿਲਣੀਆਂ ਨੂੰ ਸੂਬਾ ਸਰਕਾਰ ਅਤੇ ਵਪਾਰੀਆਂ ਦਰਮਿਆਨ ਬਿਹਤਰ ਤਾਲਮੇਲ ਲਈ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕਰਨਾ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਹੀ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਗੈਰ-ਭਾਜਪਾ ਰਾਜਾਂ ਦੇ ਸੁਚਾਰੂ ਕੰਮਕਾਜ ਵਿੱਚ ਅੜਿੱਕਾ ਡਾਹੁਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਹ ਸਭ ਕੇਂਦਰ ਦਾ ਘਮੰਡੀ ਰਵੱਈੲਾ ਅਤੇ ਆਪਹੁਦਰੇਪਣ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿਰੋਧੀ ਰਵੱਈਏ ਦਾ ਸ਼ਿਕਾਰ ਹੈ, ਇਸ ਲਈ ਕੇਂਦਰ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬੀਆਂ ਨੂੰ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਸਰਕਾਰ ਨੂੰ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਆਪਣੇ ਗੁਨਾਹ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦਾ ਸਿੱਧਮ-ਸਿੱਧਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦਾਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਲਈ ਕੇਂਦਰ ਤੋਂ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।
Punjab Bani 03 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।
Punjab Bani 03 March,2024
ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ
ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ ਸਮੁੱਚੇ ਦੇਸ਼ ਦੇ ਕਿਸਾਨ ਮਜਦੂਰ ਹੋਣਗੇ ਸ਼ਾਮਲ - ਸਮੁੱਚੇ ਦੇਸ਼ ਵਿੱਚ 12 ਤੋਂ 4 ਵਜੇ ਹੋਵੇਗਾ ਟਰੇਨਾਂ ਦਾ ਪਹੀਆ ਜਾਮ ਰਾਜਪੁਰਾ, 3 ਮਾਰਚ : ਦੇਸ਼ ਭਰ ਦੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ 13 ਫਰਵਰੀ ਤੋਂ ਸੰਭੂ ਤੇ ਖਨੌਰੀ ਬਾਰਡਰਾਂ 'ਤੇ ਚਲ ਰਹੇ ਕਿਸਾਨ ਮੋਰਚੇ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਨੇ ਐਲਾਨ ਕੀਤਾ ਹੈ ਕਿ ਸਮੁੱਚੇ ਦੇਸ਼ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਅਤੇ ਇਸਤੋਂ ਬਾਅਦ 10 ਮਾਰਚ ਨੂੰ ਸਮੁੱਚੇ ਦੇਸ਼ ਅੰਦਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤਾਂ ਜੋ ਕੁੰਭਕਰਨੀ ਨੀਂਦ ਸੁੱਤੇ ਮੋਦੀ ਤੇ ਉਸਦੀ ਜੁੰਡਲੀ ਨੂੰ ਕਿਸਾਨੀ ਮੰਗਾਂ ਲਈ ਜਗਾਇਆ ਜਾ ਸਕੇ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਮੋਦੀ ਸਰਕਾਰ ਟ੍ਰੈਕਟਰ ਟ੍ਰਾਲੀਆਂ ਬੈਨ ਕਰਨਾ ਚਾਹੁੰਦੀ ਹੈ। ਇਸ ਲਈ ਹੁਣ ਸਾਰਾ ਦੇਸ਼ ਇਹ ਮਾਰਚ ਰੇਲਾਂ ਅਤੇ ਬੱਸਾਂ ਰਾਹੀਂ ਹੋਵੇਗਾ। ਅੱਜ ਪਿੰਡ ਬਲੋ ਵਿਖੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਜੁੜੇ ਲੱਖਾਂ ਲੋਕਾਂ ਵਿਚਕਾਰ ਇਹ ਐਲਾਨ ਕੀਤਾ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੇ ਸ਼ਹੀਦੀ ਸਮਾਗਮ ਲਈ ਭਾਰਤ ਅਤੇ ਪੰਜਾਬ ਭਰ ਤੋਂ ਲੋਕਾਂ ਦੀ ਭਾਰੀ ਸ਼ਮੂਲੀਅਤ ਨੂੰ ਦੇਖਦਿਆਂ ਮੋਦੀ ਸਰਕਾਰ ਲਈ ਅੱਖਾਂ ਖੋਲ੍ਹਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ-ਮਜ਼ਦੂਰਾਂ 'ਤੇ ਮੋਦੀ ਤੇ ਹਰਿਆਣਾ ਸਰਕਾਰ ਨੇ 70 ਹਜਾਰ ਤੋਂ ਵਧ ਅਰਧ ਸੈਨਿਕ ਲਗਾਕੇ ਅੰਨ੍ਹੇਵਾਹ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਅਤੇ ਜਿਸ ਤਰ੍ਹਾਂ ਦਮੇ, ਛਾਤੀ ਵਿੱਚ ਦਰਦ ਅਤੇ ਅੱਖਾਂ ਦੀ ਸਮੱਸਿਆ ਤੋਂ ਪੀੜਤ ਹਜ਼ਾਰਾਂ ਲੋਕਾਂ 'ਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, 12 ਬੋਰ ਦੀਆਂ ਰਾਈਫਲਾਂ ਦੀ ਵਰਤੋਂ ਕੀਤੀ ਗਈ, ਐੱਸ.ਐੱਲ.ਆਰ ਕਿਸਾਨ ਸ਼ਹੀਦ ਹੋ ਗਿਆ, ਇੱਕ ਅੱਖ ਚਲੀ ਗਈ, ਪ੍ਰਿਤਪਾਲ ਸਿੰਘ ਨੂੰ ਨਜਾਇਜ਼ ਤੌਰ ੋਤੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਅਤੇ 500 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਆਪਣੇ ਹੱਕ ਮੰਗ ਰਹੇ ਕਿਸਾਨਾਂ-ਮਜ਼ਦੂਰਾਂ ਨਾਲ ਦੁਸ਼ਮਣ ਦੇਸ਼ ਦੀ ਫ਼ੌਜ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਅਤੇ ਦੇਸ਼ ਵਿੱਚ ਤਾਨਾਸ਼ਾਹੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਦੇਸ਼ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਲਖੀਮਪੁਰ ਖੇੜੀ ਦੇ ਮੁੱਖ ਦੋਸ਼ੀ ਨੂੰ ਲਖੀਮਪੁਰ ਖੇੜੀ ਤੋਂ ਲੋਕ ਸਭਾ ਚੋਣ ਟਿਕਟ ਦੇ ਕੇ ਦੋਸ਼ੀ ਕਰਾਰ ਦਿੱਤਾ ਹੈ, ਅਸੀਂ ਇਸ ਦੀ ਨਿਖੇਧੀ ਕਰਦੇ ਹਾਂ ਅਤੇ ਦੇਸ਼ ਇਹ ਸਭ ਦੇਖ ਰਿਹਾ ਹੈ ਅਤੇ ਦੇਸ਼ ਇਨ੍ਹਾਂ ਗੱਲਾਂ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ ਅਤੇ ਸਿਖਾਏਗਾ। ਮੋਦੀ ਸਰਕਾਰ ਨੂੰ ਸਬਕ।ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਵੀ ਆਪਣੀ ਜ਼ਮੀਰ ਜਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਸਰਕਾਰ ਦੇ ਕੁਝ ਦਲਾਲਾਂ ਦਾ ਜ਼ੋਰ ਇਹ ਸਾਬਤ ਕਰਨ ਲਈ ਹੈ ਕਿ ਸੰਘਰਸ਼ ਕੁਝ ਜਥੇਬੰਦੀਆਂ ਦਾ ਹੈ, ਜਦਕਿ ਐਸ।ਕੇ।ਐਮ (ਗੈਰਸਿਆਸੀ) ਅਤੇ ਾਂਝਝ ਦੇਸ਼ ਦੀਆਂ 200 ਤੋਂ ਵੱਧ ਜਥੇਬੰਦੀਆਂ ਦਾ ਦੇਸ਼ ਵਿਆਪੀ ਅੰਦੋਲਨ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦਾ ਆਈਟੀ ਗਰੁੱਪ ਸੋਸ਼ਲ ਮੀਡੀਆ ੋਤੇ ਦੋ ਗਰੁੱਪ ਬਣਾ ਕੇ ਅਤੇ ਦੂਜੇ ਨੂੰ ਕਾਂਗਰਸ, ਅਕਾਲੀ, ਆਪ ਪਾਰਟੀ ਕਹਿ ਕੇ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਜਦੋਂ ਤੱਕ ਘੱਟੋਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਗਾਰੰਟੀ ਕਾਨੂੰਨ, ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫੀ ਅਤੇ ਸਮੁੱਚੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੁੱਖ ਆਗੂਆਂ ਨੂੰ ਘੱਟੋਘੱਟ ਸਮਰਥਨ ਮੁੱਲ ਦੇਣ ਦੀ ਬਜਾਏ ਘੱਟੋਘੱਟ ਸਮਰਥਨ ਮੁੱਲ ਅਤੇ ਖਰੀਦ ਗਾਰੰਟੀ ਬਾਰੇ ਕਾਨੂੰਨ ਬਣਾਉਣ ਦੀ ਗੱਲ ਕਰਨੀ ਚਾਹੀਦੀ ਹੈ।
Punjab Bani 03 March,2024
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਿਲ ਸਨ।
Punjab Bani 01 March,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਪਿਤਾ ਨੇ ਦਿਖਾਈ ਅਗਨੀ ਤੇ ਭੈਣਾਂ ਨੇ ਸਿਰ 'ਤੇ ਸਿਹਰਾ ਬੰਨ ਕੀਤਾ ਵਿਦਾ ਰਾਜਪੁਰਾ, 29 ਫਰਵਰੀ : 21 ਫਰਵਰੀ ਨੂੰ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਆਖਿਰ ਅੱਜ 9 ਦਿਨਾਂ ਬਾਅਦ ਉਸਦੇ ਜੱਦੀ ਪਿੰਡ ਬਲੋ ਵਿਖੇ ਹਜਾਰਾਂ ਲੋਕਾਂ ਵੱਲੋਂ ਬੇਹਦ ਸੇਜਲ ਤੇ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਉਧਰੋਂ ਅੱਜ ਸਵੇਰੇ ਹੀ ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਵੀ ਐਲਾਨ ਦਿੱਤਾ। ਇਸਤੋਂ ਪਹਿਲਾਂ ਪੰਜਾਬ ਸਰਕਾਰ ਸ਼ੁਭਕਰਨ ਦੀ ਭੈਣ ਨੂੰ ਪਰਿਵਾਰ ਦੀ ਇੱਛਾ ਅਨੁਸਾਰ ਸਿਪਾਹੀ ਦੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ ਤੇ ਇੱਕ ਕਰੋੜ ਰੁਪਏ ਵੀ ਦਿੱਤੇ ਜਾ ਰਹੇ ਹਨ। ਪਿੰਡ ਵਿਖੇ ਸ਼ੁਭਕਰਨ ਦੀਆਂ ਭੈਣਾਂ ਨੇ ਆਪਣੇ ਭਰਾ ਦੇ ਸਿਰ 'ਤੇ ਵਿਆਹ ਵਾਲਾ ਸਿਹਰਾ ਸਜਾ ਕੇ ਆਪਣੇ ਭਰਾ ਨੂੰ ਵਿਦਾਇਗੀ ਦਿੱਤੀ ਤੇ ਉਸਦੇ ਪਿਤਾ ਨੇ ਸ਼ੁਭਕਰਨ ਨੂੰ ਅਗਨੀ ਭੇਂਟ ਕੀਤੀ। ਇਸ ਮੌਕੇ ਪੰਜਾਬ ਭਰ ਤੋਂ ਹਜਾਰਾਂ ਲੋਕ, ਕਿਸਾਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ, ਕਿਸਾਨ ਯੂਨੀਅਨ ਦੇ ਸਿਰਮੌਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ ਸਮੇਤ ਸੈਂਕੜੇ ਕਿਸਾਨ ਯੂਨੀਅਨ ਦੇ ਨੇਤਾ ਵੀ ਹਾਜਰ ਸਨ। ਲੰਘੀ ਦੇਰ ਰਾਤ 10:45 ਮਿੰਟ 'ਤੇ ਪਰਿਵਾਰ ਅਤੇ ਕਿਸਾਨ ਯੂਨੀਅਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਦੋਸ਼ੀਆਂ ਖਿਲਾਫ ਐਫ.ਆਈ.ਆਈ ਦਰਜ ਕਰਨ ਤੋਂ ਬਾਅਦ ਡਾਕਟਰਾਂ ਦੇ ਬੋਰਡ ਵੱਲੋਂ ਰਾਤ ਨੂੰ 12 ਵਜੇ ਹੀ ਪਰਿਵਾਰ ਨੂੰ ਸ਼ੁਭਕਰਨ ਦਾ ਚਿਹਰਾ ਦਿਖਾ ਕੇ ਇਸ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਸੀ ਤੇ ਸਵੇਰੇ ਸਹੀ 9 ਵਜੇ ਇੱਕ ਵੱਡਾ ਕਾਫਿਲਾ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਰਾਜਿੰਦਰਾ ਹਸਪਤਾਲ ਤੋਂ ਖਨੌਰੀ ਬਾਰਡਰ ਵੱਲ ਤੁਰ ਪਿਆ ਸੀ। ਲੰਘੇ ਕਈ ਦਿਨਾਂ ਤੋਂ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਬਹੁਤ ਜ਼ਿਆਦਾ ਸਖਤ ਸੁਰੱਖਿਆ ਪ੍ਰਬੰਧ ਸਨ। ਖਨੌਰੀ ਬਾਰਡਰ 'ਤੇ ਦੋ ਘੰਟੇ ਦੇ ਕਰੀਬ ਸ਼ੁਭਕਰਨ ਦੇ ਅੰਤਿਮ ਦਰਸ਼ਨ ਕਰਵਾ ਕੇ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਨਾਅਰਿਆਂ ਦੀ ਗੂੰਜ ਵਿੱਚ ਸੈਂਕੜੇ ਗੱਡੀਆਂ ਦਾ ਇਹ ਕਾਫਿਲਾ ਸ਼ੁਭਕਰਨ ਦੇ ਪਿੰਡ ਬਲੋ ਨੂੰ ਹੋ ਤੁਰਿਆ, ਜਿਹੜਾ ਕਿ ਤਕਰੀਬਨ ਦੋ ਵਜੇ ਪਿੰਡ ਬਲੋ ਵਿਖੇ ਪੁੱਜਿਆ, ਜਿੱਥੇ ਸਭ ਤੋਂ ਪਹਿਲਾਂ ਉਸਦੀ ਮ੍ਰਿਤਕ ਦੇਹ ਉਸਦੇ ਘਰ ਵਿਖੇ ਲਿਜਾਈ ਗਈ, ਜਿੱਥੇ ਧਾਰਮਿਕ ਰਿਤੀ ਰਿਵਾਜ ਪੂਰੇ ਕਰਨ ਤੋਂ ਬਾਅਦ ਪਿੰਡ ਦੀ ਸਮਸ਼ਾਨਘਾਟ ਸਾਹਮਣੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ੁਭਕਰਨ ਦੇ ਅੰਤਿਮ ਸੰਸਕਾਰ ਲਈ ਲਗਭਗ ਇੱਕ ਬਿੱਘਾ ਜਮੀਨ ਦਿੱਤੀ ਗਈ, ਜਿੱਥੇ ਉਸਦੀ ਯਾਦਗਾਰ ਵੀ ਉਸਾਰਨ ਦਾ ਐਲਾਨ ਹੋਇਆ ਹੈ। ਲਗਭਗ ਸਾਢੇ 5 ਵਜੇ ਦੇ ਕਰੀਬ ਕਿਸਾਨ ਸ਼ੁਭਕਰਨ ਨੂੰ ਉਸਦੇ ਪਿਤਾ ਨੇ ਅਗਨੀ ਭੇਂਟ ਕੀਤੀ।
Punjab Bani 29 February,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਸਿਰ 'ਤੇ ਸਿਹਰਾ ਬੰਨ ਕੇ ਆਪਣੇ ਭਰਾ ਸ਼ੁਭਕਰਨ ਨੂੰ ਭੈਣਾਂ ਨੇ ਦਿੱਤੀ ਵਿਦਾਇਗੀ : ਪਿਤਾ ਨੇ ਦਿਖਾਈ ਅਗਨੀ - ਫੁੱਲਾਂ ਦੀ ਵਰਖਾ ਨਾਲ ਮ੍ਰਿਤਕ ਦੇਹ ਨੂੰ ਹਜਾਰਾਂ ਲੋਕਾਂ ਵੱਲੋਂ ਲਿਜਾਇਆ ਗਿਆ ਸੰਸਕਾਰ ਕਰਨ ਲਈ - ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਐਲਾਨਿਆ- ਪਟਿਆਲਾ ਤੋਂ ਸਵੇਰੇ 9 ਵਜੇ ਤੁਰਿਆ ਸੀ ਸ਼ੁਭਕਰਨ ਨੂੰ ਲੈ ਕੇ ਕਾਫਿਲਾ
Punjab Bani 29 February,2024
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ ਪੰਜਾਬ ਸਰਕਾਰ ਹੁਣ ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਦੇ ਰਹੀ ਤਰਜੀਹ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੇਵਾਵਾਂ ਹਾਸਲ ਹੋਣਗੀਆਂ ਵਿਰੋਧੀ ਪਾਰਟੀਆਂ ਨੇ ਪਰਿਵਾਰਵਾਦ ਨੂੰ ਤਰਜੀਹ ਦਿੱਤੀ ਅਤੇ ਅਸੀਂ ਪੰਜਾਬਪ੍ਰਸਤੀ ਨੂੰ ਕੇਂਦਰ ਜਾਣਬੁੱਝ ਕੇ ਗੈਰ-ਭਾਜਪਾਈ ਸੂਬਾ ਸਰਕਾਰਾਂ ਦੇ ਫੰਡ ਰੋਕ ਰਿਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫੇ ਵਿੱਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ਵਿੱਚ ਚਲੇ ਗਏ ਸਨ। ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।” ਸੂਬੇ ਵਿੱਚ ਹੁਣ ਸਰਕਾਰੀ ਸੰਸਥਾਵਾਂ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਿਸਾਲ ਵਜੋਂ ਦੱਸਿਆ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ। ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਗਰੀਬ ਤੋਂ ਗਰੀਬ ਬੱਚਾ ਵੀ ਜ਼ਿੰਦਗੀ ਦੇ ਵੱਡੇ ਮੁਕਾਮ ਹਾਸਲ ਕਰਨ ਦਾ ਸੁਪਨਾ ਲੈ ਸਕਦਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਨਚਾਹੇ ਉਦੇਸ਼ ਪੂਰੇ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੀ ਆਬੋ-ਹਵਾ ਬਦਲ ਚੁੱਕੀ ਹੈ ਜਿੱਥੇ ਨਿਰਾਸ਼ਾਵਾਦੀ ਨਹੀਂ ਸਗੋਂ ਆਸ਼ਾਵਾਦੀ ਗਤੀਵਿਧੀਆਂ ਹੋ ਰਹੀਆਂ ਹਨ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਮਾਗਮ, ਨਵੇਂ ਸਕੂਲਾਂ ਅਤੇ ਹਸਪਤਾਲਾਂ ਸਮੇਤ ਵੱਡੇ ਪ੍ਰਾਜੈਕਟਾਂ ਦੇ ਉਦਘਾਟਨ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਹਰੇਕ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਪੰਜਾਬ ਸਰਕਾਰ ਉਸ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।” ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਵਿੱਚ ਡਾਕਟਰ, ਵਕੀਲ, ਸਮਾਜ ਸੇਵੀ ਅਤੇ ਹੋਰ ਖੇਤਰ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜੂਬਰ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।
Punjab Bani 29 February,2024
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ ਛੋਟੀ ਭੈਣ ਨੁੰ ਪੰਜਾਬ ਪੁਲਸ ਵਿੱਚ ਮਿਲੇਗੀ ਸਿਪਾਹੀ ਦੀ ਨੌਕਰੀ ਚੰਡੀਗੜ :ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। ਦੇਰ ਰਾਤ ਨੂੰ ਹੀ ਉਸ ਦਾ ਪੋਸਟ ਮਾਰਟਮ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਤੋਂ ਪਹਿਲਾਂ ਰਾਤ ਕਰੀਬ ਦਸ ਵਜੇ ਕਿਸਾਨਾਂ ਨੇ ਜਬਰੀ ਪੋਸਟਮਾਰਟਮ ਕਰਵਾਏ ਜਾਣ ਦੇ ਖਦਸ਼ੇ ਤਹਿਤ ਹਸਪਤਾਲ ’ਚ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਅਗਵਾਈ ਕਰ ਰਹੇ ਜ਼ੋਰਾਵਰ ਸਿੰਘ ਬਲਬੇੜਾ ਦਾ ਕਹਿਣਾ ਸੀ ਕਿ ਅੱਜ ਰਾਤੀਂ ਕੁਝ ਡਾਕਟਰ ਮੁਰਦਾਘਾਟ ’ਚ ਪਹੁੰਚ ਗਏ ਸਨ ਪਰ ਕਿਸਾਨਾਂ ਨੇ ਇਸ ਸਬੰਧੀ ਪੁਲੀਸ ਨਾਲ ਰਾਬਤਾ ਸਾਧਿਆ ਅਤੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਐੱਫਆਈਆਰ ਦੀ ਕਾਪੀ ਨਹੀਂ ਮਿਲਦੀ, ਉਹ ਪੋਸਟਮਾਰਟਮ ਨਹੀਂ ਹੋਣ ਦੇਣਗੇ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
Punjab Bani 29 February,2024
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ 'ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ। ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।
Punjab Bani 29 February,2024
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ। ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ। ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।
Punjab Bani 29 February,2024
ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ
ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਚੰਡੀਗੜ੍ਹ 28 ਫਰਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਨ ਦਾ ਰਿਕਾਰਡ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋਣ ਤੇ ਤਾਜ ਗਰੁੱਪ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ਰਾਜ ਨੂੰ ਸੈਰ ਸਪਾਟਾ ਮਾਨਚਿੱਤਰ ਉਤੇ ਉਘਾੜਨਾ ਵਿਚ ਸਹਾਇਕ ਸਿੱਧ ਹੋਣਗੇ। ਇਥੇ ਇਹ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਕਰਵਾਏ ਜਾ 7 ਰੋਜਾ ਰੰਗਲਾ ਪੰਜਾਬ ਫੈਸਟੀਵਲ ਦੌਰਾਨ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ। ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ। ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਅਭਿਆਸ ਅਤੇ ਅੱਜ ਪਰੌਂਠਾ ਤਿਆਰ ਕਰਨ ਤੱਕ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।ਇਸ ਤੋਂ ਇਲਾਵਾ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।
Punjab Bani 28 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 'ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ' ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿਆਰਾ, ਖੋਜਾ/ਨਿਆਰਾ ਅਤੇ ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਤਿੰਨ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਕੂਵਾਲਾ, ਚਾਂਗਲੀ ਜਦੀਦ, ਚੁਗਤੇਵਾਲਾ-2, ਮਮਦੋਟ ਉਤਾੜ, ਨਾਜ਼ਮਵਾਲਾ 1, 2 ਤੇ 3 ਅਤੇ ਗਿੱਲਾਂਵਾਲਾ ਸਮੇਤ 6 ਜਨਤਕ ਰੇਤ ਖੱਡਾਂ ਅਤੇ ਪਿੰਡ ਕੈਲਾ (ਜ਼ਿਲ੍ਹਾ ਮੋਗਾ), ਥੰਮੂਵਾਲ ਰਾਮਪੁਰ (ਜਲੰਧਰ) ਤੇ ਖਾਨਪੁਰ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਇੱਕ-ਇੱਕ ਜਨਤਕ ਰੇਤ ਖੱਡ ਦਾ ਉਦਘਾਟਨ ਸਬੰਧਤ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
Punjab Bani 28 February,2024
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ • ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 28 ਫਰਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਵਾਸਤੇ ਜੁਆਇਨਿੰਗ ਲੈਟਰ ਦੀ ਉਡੀਕ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਇਨ੍ਹਾਂ 20 ਕੈਡਿਟਾਂ ਵਿੱਚ ਮਾਧਵ ਸ਼ਰਮਾ, ਵਿਵਾਨ ਸੂਦਨ, ਅਨਮੋਲ ਬਾਂਕਾ, ਮਨਨ ਅਕਾਸ਼, ਮਨਕਰਨ ਸਿੰਘ ਢਿੱਲੋਂ, ਸਚਕਿਰਤ ਸਿੰਘ, ਕਰਨਵੀਰ ਸਿੰਘ ਗਿੱਲ, ਰਾਜਨਪ੍ਰੀਤ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਅਨਮੋਲ, ਆਰੀਅਨ ਕਾਲੀਆ, ਅੱਕੀਰੈੱਡੀ ਸਾਈ ਵੇਦਾਂਸ਼, ਨਵਜੋਤ ਸਿੰਘ ਗਿੱਲ, ਪ੍ਰਣਵ ਠਾਕੁਰ, ਸੂਰਯਾਂਸ਼ ਠਾਕੁਰ, ਸ਼ਿਵੋਮ ਘਈ, ਜੋਬਨਜੀਤ ਸਿੰਘ, ਪ੍ਰਤਿਊਸ਼ ਸਿੰਘ ਬੇਦੀ, ਗੁਨਜੋਤ ਸਿੰਘ ਅਤੇ ਗੁਰਸ਼ੇਰ ਸਿੰਘ ਚੀਮਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਵਿੱਚੋਂ ਦੋ ਕੈਡਿਟਾਂ ਸੂਰਯਾਂਸ਼ ਠਾਕੁਰ ਤੇ ਅੱਕੀਰੈੱਡੀ ਸਾਈ ਵੇਦਾਂਸ਼ ਨੇ ਐਨ.ਡੀ.ਏ. ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਦੋਵਾਂ ਲਈ ਐਸ.ਐਸ.ਬੀ. ਕਲੀਅਰ ਕੀਤਾ ਹੈ। ਕੈਡਿਟਾਂ ਨੂੰ ਐਸ.ਐਸ.ਬੀ. ਕਲੀਅਰ ਕਰਨ ‘ਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਸੂਬੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਹ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਕੈਡਿਟ ਐਨ.ਡੀ.ਏ. ਲਈ ਕਲੀਅਰ ਕਰ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 57 ਫੀਸਦੀ ਦੀ ਸਫਲਤਾ ਦਰ ਨਾਲ ਇਹ ਸੰਸਥਾ ਆਪਣੀ ਕਿਸਮ ਦੀਆਂ ਦੇਸ਼ ਭਰ ਵਿੱਚੋਂ ਸਭ ਤੋਂ ਸਫਲ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 14ਵੇਂ ਕੋਰਸ ਲਈ ਵੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ 01 ਅਪ੍ਰੈਲ, 2024 ਨੂੰ ਇਹ ਕੋਰਸ ਸ਼ੁਰੂ ਹੋ ਜਾਵੇਗਾ।
Punjab Bani 28 February,2024
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ ਜਲੰਧਰ, 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ। ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ ਜਾ ਰਹੇ ਹਨ ਜਦਕਿ ਔਰਤਾਂ ਦੀ ਸੁਰੱਖਿਆ ਲਈ ਟਾਟਾ ਟਿਆਗੋ ਈ.ਵੀ. (ਇਲੈਕਟ੍ਰਿਕ ਵਾਹਨ) ਚਲਾਏ ਜਾ ਰਹੇ ਹਨ। ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਪੁਲਿਸ ਸਟੇਸ਼ਨਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਿਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਇਕ ਵਿੱਤੀ ਸਾਲ ਵਿੱਚ ਵਾਹਨਾਂ ਦੀ ਖਰੀਦ ਲਈ 150 ਕਰੋੜ ਰੁਪਏ ਖਰਚੇ ਗਏ ਹੋਣ। ਇਸੇ ਲੜੀ ਤਹਿਤ 15 ਸਾਲਾਂ ਦਾ ਸਮਾਂ ਮੁਕੰਮਲ ਕਰਨ ਵਾਲੇ 1195 ਵਾਹਨ ਸਕਰੈਪ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਕੰਡਮ ਵਾਹਨਾਂ ਦੀ ਜਗ੍ਹਾ ਨਵੇਂ ਵਾਹਨ ਖਰੀਦੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 94.15 ਕਰੋੜ ਰੁਪਏ ਦੀ ਲਾਗਤ ਨਾਲ 508 ਵਾਹਨ ਖਰੀਦੇ ਜਾ ਰਹੇ ਹਨ। ਦੂਜੇ ਪੜਾਅ ਵਿੱਚ ਵਿੱਤੀ ਸਾਲ 2024-25 ਵਿੱਚ 75.42 ਕਰੋੜ ਰੁਪਏ ਦੀ ਲਾਗਤ ਨਾਲ 851 ਵਾਹਨ ਖਰੀਦੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਅਤੇ ਪੁਲਿਸ ਫੋਰਸ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 426 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਦੋ ਨਵੇਂ ਪੁਲਿਸ ਸਟੇਸ਼ਨ-ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਅਤੇ ਪੁਲਿਸ ਸਟੇਸ਼ਨ ਆਈ.ਟੀ. ਸਿਟੀ ਮੋਹਾਲੀ ਨੂੰ ਨੋਟੀਫਾਈ ਕੀਤਾ ਹੈ। ਇਨ੍ਹਾਂ ਵਿੱਚੋਂ ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਦੀ ਉਸਾਰੀ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਇਸ ਦੇ ਨਿਰਮਾਣ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਨੂੰ 40 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਵਿੱਚੋਂ 10 ਕਰੋੜ ਰੁਪਏ ਥਾਣਿਆਂ ਦੇ ਨਵੀਨੀਕਰਨ ਲਈ ਜਦਕਿ 10 ਕਰੋੜ ਰੁਪਏ ਆਧੁਨਿਕ ਵਾਹਨ ਖਰੀਦਣ ਲਈ ਖਰਚੇ ਜਾਣਗੇ। ਇਸ ਤਹਿਤ 81 ਮਹਿੰਦਰਾ ਸਕਾਰਪੀਓ ਵਾਹਨ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਮਜ਼ਬੂਤ ਕਰਨਗੇ। ਪੰਜਾਬ ਸਰਕਾਰ ਨੇ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਦੇ ਢਾਂਚੇ ਦੀ ਮਜ਼ਬੂਤੀ ਲਈ 80 ਕਰੋੜ ਰੁਪਏ ਜਦਕਿ 30 ਕਰੋੜ ਰੁਪਏ ਸਾਈਬਰ ਕ੍ਰਾਈਮ ਢਾਂਚੇ ਦੀ ਮਜ਼ਬੂਤੀ ਲਈ 30 ਕਰੋੜ ਮਨਜ਼ੂਰ ਕੀਤੇ ਹਨ। ਇਸ ਕਦਮ ਨਾਲ ਅੰਦਰੂਨੀ ਸੁਰੱਖਿਆ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਸਾਈਬਰ-ਕ੍ਰਾਈਮ ਦੇ ਕੇਸਾਂ ਦੇ ਵਾਧੇ ਨੂੰ ਠੱਲ੍ਹ ਪਵੇਗੀ।
Punjab Bani 28 February,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ - ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ - ਵੀਰਵਾਰ ਤੋਂ, ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ - ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਕਾਰਜਸ਼ੀਲ ਚੰਡੀਗੜ੍ਹ, 28 ਫਰਵਰੀ: ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ। ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ 'ਤੇ ਇੰਸਟੀਚਿਊਟ ਹੋਵੇਗਾ। ਦੱਸਣਯੋਗ ਹੈ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦਿ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇੰਸਟੀਚਿਊਟ ਵਿੱਚ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸੰਸਥਾ ਤੋਂ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇਸ ਸੰਸਥਾ ਤੋਂ ਇਲਾਜ ਕਰਵਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਵੀ ਸ਼ੁਰੂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ, ਪੰਜਾਬ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹਨਾਂ ਦਫਤਰਾਂ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦਾ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ- ਜਿਸਦਾ ਨਾਮ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰੱਖਿਆ ਗਿਆ ਹੈ ਅਤੇ ਇਹ 2.63 ਕਰੋੜ ਰੁਪਏ ਦੀ ਲਾਗਤ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਚਾਰ ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।
Punjab Bani 28 February,2024
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ --- ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ --- ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ ਚੰਡੀਗੜ੍ਹ, 28 ਫਰਵਰੀ, 2024 ( ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ ਬਜ਼ਟ ਪਾਸ ਕੀਤਾ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਬਤੌਰ ਚੇਅਰਮੈਨ ਰਹਿਣਦਿਆਂ ਆਪਣੇ ਇੱਕ ਸਾਲ ਦਾ ਲੇਖਾ-ਜੋਖਾ ਵਿਸਤਾਰ ਨਾਲ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਆਦਿ ਪੇਂਡੂ ਖੇਤਰਾਂ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਲਈ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਬੀਤੇ ਇੱਕ ਸਾਲ ਵਿੱਚ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸਦੇ ਲਈ ਪੰਜਾਬ ਦੀਆਂ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਦੀ ਬੋਲੀ ਕਰਵਾਈ ਜਾ ਰਹੀ ਹੈ ਅਤੇ ਨਵੀਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ-65 ਏ ਮੋਹਾਲੀ ਵਿਖੇ ਜਿੱਥੇ ਹਾਲ ਹੀ ਵਿੱਚ ਰੈਗੂਲਰ ਮੋਨੀਟਰਇੰਗ ਕਰਦੇ ਹੋਏ 7 ਦੁਕਾਨਾਂ ਵੇਚੀਆ ਜਾ ਚੁੱਕੀਆਂ ਹਨ, ਊੱਥੇ ਹੀ ਯੂਜਰ ਚਾਰਜਿਜ ਦੇ ਠੇਕੇ ਦੀ ਰਕਮ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਸਾਲ 2021-22 ਦੌਰਾਨ 24 ਲੱਖ ਰੁਪਏ ਅਤੇ ਸਾਲ 2022-23 ਦੌਰਾਨ 35 ਲੱਖ ਰੁਪਏ ਪ੍ਰਾਪਤ ਹੋਇਆ ਹੈ, ਉੱਥੇ ਹੀ ਆਗਾਮੀ ਵਿੱਤੀ ਸਾਲ 2024-25 ਦੌਰਾਨ ਠੇਕਾ ਤਕਰੀਬਨ 45 ਲੱਖ ਰੁਪਏ ਤੈਅ ਹੋਇਆ ਹੈ। ਚੇਅਰਮੈਨ ਨੇ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਮਹਿਮਦਪੁਰ ਪਿੰਡ ਦੇ ਲੋਕਾਂ ਵੱਲੋਂ ਮੰਡੀ ਬੋਰਡ ਨੂੰ ਕੁੱਲ 83 ਵਿੱਘੇ ਜਮੀਨ ਦਾਨ ਦਿੱਤੀ ਗਈ ਹੈ, ਜਿੱਥੇ ਜਲਦ ਹੀ ਸਬ-ਯਾਰਡ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਰਾਹੀਂ ਵੀ ਆਮਦਨ ਵਿੱਚ ਵਾਧਾ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਅਤੇ ਲੋਕਾਂ ਦੀ ਸਹੁਲਤ ਲਈ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਕਮਰਿਆਂ ਦੀ ਵੈਬ ਪੋਰਟਲ ਰਾਹੀਂ ਆਨਲਾਇਨ ਬੁਕਿੰਗ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਅਪ੍ਰੈਲ 2023 'ਚ ਆਮਦਨ 7,08,350 ਰੁਪਏ ਸੀ, ਉਥੇ ਜਨਵਰੀ 2024 ਮਹੀਨੇ ਤੱਕ ਇਹ ਵੱਧ ਕੇ 37,37,881 ਰੁਪਏ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਆਫ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਣੇ ਵੱਡੇ-ਵੱਡੇ ਕਵਰ ਸ਼ੈੱਡਾਂ ਵਿੱਚ ਇੰਨਡੋਰ ਖੇਡਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਜਿਸਦੀ ਸ਼ੁਰੂਆਤ ਮਾਰਕੀਟ ਕਮੇਟੀ ਰਾਮਪੁਰਾ ਫੂਲ ਵੱਲੋਂ ਮੰਡੀਆਂ ਵਿੱਚ ਬੱਚਿਆਂ ਨੂੰ ਸਕੇਟਿੰਗ ਦੀ ਟ੍ਰੇਨਿੰਗ ਦੇਣ ਦੇ ਨਾਲ ਕੀਤੀ ਗਈ ਹੈ ਅਤੇ ਇਸੇ ਤਰੀਕੇ ਨਾਲ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਹੋਰਨਾਂ ਮੰਡੀਆਂ ਵਿੱਚ ਵੀ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਆਫ ਸੀਜ਼ਨ ਦੌਰਾਨ ਲੋਕਾਂ ਨੂੰ ਮੰਡੀਆਂ ਦੇ ਕਵਰ ਸੈੱਡਾਂ ਨੂੰ ਪਾਰਟੀ, ਫੰਕਸ਼ਨ ਆਦਿ ਲਈ ਬਹੁਤ ਹੀ ਘੱਟ ਰੇਟਾਂ ਤੇ ਉਪਲਬਧ ਕਰਵਾਈਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰੀਬ 2000 ਕਰੋੜ ਰੁਪਏ ਦੇ ਲੋਨ ਦੀਆਂ ਕਿਸ਼ਤਾਂ ਨੂੰ ਵੀ ਭਰਿਆ ਜਾ ਚੁੱਕਿਆ ਹਨ। ਸ. ਬਰਸਟ ਨੇ ਦੱਸਿਆ ਕਿ ਇਸਤੋਂ ਇਲਾਵਾ ਮੰਡੀਆਂ ਵਿੱਚ ਏ.ਟੀ.ਐਮ. ਅਤੇ ਵਿਗਿਆਪਨਾ ਲਈ ਯੂਨੀਪੋਲ ਲਗਾਉਣਾ, ਮੰਡੀ ਬੋਰਡ ਦੀਆਂ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਕਿਰਾਏ ਤੇ ਦੇਣਾ, ਫ਼ਲ ਅਤੇ ਸਬਜੀ ਮੰਡੀਆਂ ਦੇ ਐਂਟਰੀ ਗੇਟਾਂ ਤੇ ਸੀ.ਸੀ.ਟੀ.ਵੀ. ਕੈਮਰੇ, ਬੂਮ ਬੈਰਿਅਰ ਅਤੇ ਇਲੈਕਟ੍ਰਾਨਿਕ ਕੰਡੇ ਲਗਾਉਣ, ਆਪਣੀ ਮੰਡੀਆਂ ਅਤੇ ਕਿਸਾਨ ਮੰਡੀਆਂ ਵਿੱਚ ਕਿਸਾਨਾਂ ਲਈ ਆਨ-ਲਾਈਨ ਰਜਿਸਟਰੇਸ਼ਨ ਅਤੇ ਪਹਿਚਾਨ ਪੱਤਰ ਬਣਾਉਣ ਲਈ ਵੈਬ ਪੋਰਟਲ ਲਾਂਚ ਕਰਨਾ, ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ 33000 ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਮਹਿਮਦਪੁਰ ਜਿਲ੍ਹਾਂ ਪਟਿਆਲਾ ਵੱਲੋਂ ਮੰਡੀ ਬਣਾਉਣ ਲਈ ਕੁੱਲ 83 ਵਿੱਘੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਦਿੱਤੀ ਗਈ, ਜਿੱਥੇ ਜਲਦ ਹੀ ਸਬਜੀ ਮੰਡੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੁਲਤ ਮਿਲੇਗੀ, ਉੱਥੇ ਹੀ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਮਹਿਮਦਪੁਰ ਪੰਚਾਇਤ ਤੋਂ ਆਏ ਸੰਦੀਪ ਸਿੰਘ, ਤਰਨਤਾਰਨ ਸਿੰਘ, ਭਜਨ, ਸਿੰਘ ਵਾਲੀਆ, ਕੁਲਵੰਤ ਸਿੰਘ, ਚਰਨ ਸਿੰਘ, ਗੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਜਲਦ ਹੀ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦਾ ਭਰੋਸਾ ਦਵਾਇਆ ਗਿਆ। ਇਸ ਤੋਂ ਬਾਅਦ ਹਾੱਸਪੀਟੈਲਿਟੀ ਦਾ ਕੋਰਸ ਕਰਨ ਵਾਲੇ ਕਿਸਾਨ ਭਵਨ ਦੇ 30 ਮੁਲਾਜਿਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ, ਪੰਜਾਬ ਮੰਡੀ ਬੋਰਡ, ਸ. ਕੁਲਦੀਪ ਸਿੰਘ ਸਿਆਣ, ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ. ਜਸਮਿੰਦਰ ਸਿੰਘ ਉਪ ਸਕੱਤਰ ਵਿੱਤ ਵਿਭਾਗ, ਸ. ਗੁਰਜੀਤ ਸਿੰਘ, ਵਧੀਕ ਡਾਇਰੈਕਟਰ, ਬਾਗਬਾਨੀ ਵਿਭਾਗ, ਸ. ਬੇਅੰਤ ਸਿੰਘ, ਸਹਾਇਕ ਮਾਰਕੀਟਿੰਗ ਅਫਸਰ, ਖੇਤੀਬਾੜੀ ਵਿਭਾਗ, ਸ. ਮਨਜੀਤ ਸਿੰਘ ਸੰਧੂ, ਜਨਰਲ ਮੈਨੇਜਰ, ਪੰਜਾਬ ਮੰਡੀ ਭਵਨ, ਮੋਹਾਲੀ, ਸ. ਤਰਵਿੰਦਰ ਸਿੰਘ ਚੋਪੜਾ, ਸਹਾਇਕ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸ. ਗੁਰਪ੍ਰੀਤ ਸਿੰਘ, ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼, ਸ. ਗਗਨਦੀਪ ਸਿੰਘ, ਰਿਸਰਚ ਐਸੋਸੀਏਟ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਸ. ਜਤਿੰਦਰ ਮੋਹਨ ਸਿੰਘ, ਹੈਡ ਇਕੋਨੋਮਿਕਸ ਸਟਡੀਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਜੂਦ ਰਹੇ।
Punjab Bani 28 February,2024
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਫਿਲੌਰ (ਜਲੰਧਰ), 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।
Punjab Bani 28 February,2024
ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ
ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬੀ ਯੂਨੀਵਰਸਿਟੀ ਲਗਾਤਰ ਮੰਜ਼ਲਾਂ ਸਰ ਕਰ ਰਹੀ: ਪ੍ਰੋ. ਅਰਵਿੰਦ ਪਟਿਆਲਾ, 28 ਫਰਵਰੀ ‘‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਪੀ-ਐੱਚ.ਡੀ. ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਚਰਿੱਤਰ ਹੀ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਵਾ ਸਕਦਾ ਹੈ। ਇਸ ਕਰਕੇ ਉਨ੍ਹਾਂ ਨੂੰ ਇਸ ਦੇ ਨਿਰਮਾਣ ਵਾਸਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਪਾਸਾਰ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਅਤੇ ਚਿੰਤਨ ਪੱਖੋ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੇ ਜੀਵਨ ਅਤੇ ਦਰਸ਼ਨ ਦੇ ਹਵਾਲਿਆਂ ਨਾਲ ਸਾਦੀ ਅਤੇ ਇਮਾਨਦਾਰੀ ਭਰਪੂਰ ਜੀਵਨ ਸ਼ੈਲੀ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਹੁਣ ਨਿਰੰਤਰ ਮੰਜ਼ਲਾਂ ਸਰ ਕਰਦੀ ਹੋਈ ਅੱਗੇ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਨਵੋਕੇਸ਼ਨ ਛੇ ਸਾਲ ਦੇ ਵਕਫ਼ੇ ਉਪਰੰਤ ਹੋਈ ਸੀ ਪਰ ਹੁਣ ਯੂਨੀਵਰਸਿਟੀ ਨੇ ਬੈਕਲੌਗ ਕੰਮ ਛੱਡਣ ਦੀ ਪਿਰਤ ਨੂੰ ਹੀ ਹੌਲੀ ਹੌਲੀ ਖਤਮ ਕਰ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਦੀਆਂ ਆਰਥਿਕ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗ੍ਰਾਂਟ 9.5 ਕਰੋੜ ਪ੍ਰਤੀ ਮਹੀਨਾ ਤੋਂ ਵਧਾ ਕੇ 30 ਕਰੋੜ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੂੰ ਨੈਕ ਏ ਪਲੱਸ ਗਰੇਡ ਹਾਸਿਲ ਹੋਣ ਉਪਰੰਤ ਯੂਨੀਵਰਸਿਟੀ ਨੂੰ ‘ਪੀ. ਐੱਮ. ਊਸ਼ਾ’ ਅਭਿਆਨ ਹੇਠ ਵੀਹ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਇਹ ਗ੍ਰਾਂਟ ਹਾਸਲ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਸੂਬੇ ਦੀ ਇਕਲੌਤੀ ਯੂਨੀਵਰਸਿਟੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਯੂਨੀਵਰਸਿਟੀ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ ਜਿਸ ਕਰਕੇ ਇੰਜਨੀਅਰਿੰਗ ਖੇਤਰ ਦੇ ਕੁੱਝ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਵਾਧਾ ਵੀ ਕਰਨਾ ਪਿਆ ਹੈ। ਬਹੁ-ਅਨੁਸ਼ਾਸਨੀ ਪਹੁੰਚ ਵਾਲੇ ਪੰਜ ਸਾਲਾ ਕੋਰਸਾਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇਸ਼ ਵਿੱਚ ਇਕਲੌਤੀ ਯੂਨੀਵਰਸਿਟੀ ਹੈ ਜੋ ਇਨ੍ਹਾਂ ਵਿਲੱਖਣ ਕੋਰਸਾਂ ਨੂੰ ਏਨੇ ਵੱਡੇ ਪੱਧਰ ਉੱਤੇ ਚਲਾ ਰਹੀ ਹੈ। ਇਨ੍ਹਾਂ ਕੋਰਸਾਂ ਦਾ ਪਹਿਲਾ ਗਰੈਜੂਏਟ ਬੈਚ ਇਸ ਵਾਰ ਨਿੱਕਲੇਗਾ ਜਿਸ ਤੋਂ ਚੰਗੀਆਂ ਉਮੀਦਾਂ ਹਨ। ਕਾਨਵੋਕੇਸ਼ਨ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਖਾਂ ਦੇ ਮਾਹਿਰ ਡਾਕਟਰ ਪਦਮਸ਼੍ਰੀ ਪ੍ਰੋ. ਅਮੋਦ ਗੁਪਤਾ ਅਤੇ ਉੱਘੇ ਸਮਾਜ ਸੇਵੀ ਪਦਮਸ਼੍ਰੀ ਵਿਕਰਮਜੀਤ ਸਾਹਨੀ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਨਾਲ਼ ਸਨਮਾਨਿਤ ਕੀਤਾ। ਭੌਤਿਕ ਵਿਗਿਆਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਵਿਜੇਤਾ ਪ੍ਰੋ. ਸੈਮੁਅਲ ਸੀ. ਸੀ. ਟਿੰਗ ਅਤੇ ਪੰਜਾਬੀ ਸਾਹਿਤ ਜਗਤ ਦੇ ਪ੍ਰੋ. ਜੇ. ਪੀ. ਐੱਸ ਉਬਰਾਏ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਬਾਅਦ ਵਿੱਚ ਪਹੁੰਚਦੀ ਕੀਤੀ ਜਾਣੀ ਹੈ। ਅਕਾਦਮਿਕ ਖੇਤਰ ਦਾ ਚਾਂਸਲਰ ਮੈਡਲ ਬਿੰਦਿਆ ਗਰਗ ਨੂੰ ਅਤੇ ਖੇਡ ਖੇਤਰ ਦਾ ਚਾਂਸਲਰ ਮੈਡਲ ਵਿਸ਼ਵਜੀਤ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਉਪਰੰਤ 492 ਖੋਜਾਰਥੀਆਂ ਨੂੰ ਪੀਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਅਤੇ ਮੈਰਿਟ ਵਿੱਚ ਆਉਣ ਵਾਲੇ 143 ਪੋਸਟ ਗਰੈਜੂਏਟਾਂ ਅਤੇ ਗਰੈਜੂਏਟਾਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 10 ਡੋਨੇਟਡ ਮੈਡਲ ਵੀ ਪ੍ਰਦਾਨ ਕੀਤੇ ਗਏ। ਕਨਵੋਕੇਸ਼ਨ ਦੀ ਰਵਾਇਤ ਅਨੁਸਾਰ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਡੀਕੇਟ ਅਤੇ ਸੈਨੇਟ ਮੈਂਬਰ ਵੀ ਮੰਚ ਉੱਤੇ ਹਾਜ਼ਰ ਰਹੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਨਵਜੋਤ ਕੌਰ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ, ਡੀਨ ਖੋਜ ਡਾ. ਮਨਜੀਤ ਪਾਤਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਸਮੂਹ ਅਧਿਕਾਰੀ ਇਸ ਮੌਕੇ ਹਾਜ਼ਰ ਰਹੇ।
Punjab Bani 28 February,2024
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ - ਸ਼ੁਰੂਆਤੀ ਤੌਰ 'ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ 'ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।
Punjab Bani 27 February,2024
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।
Punjab Bani 27 February,2024
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।
Punjab Bani 27 February,2024
ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ
ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ - ਸੂਬਾ ਸਰਕਾਰ ਦੇ ਦੇਰੀ ਭਰੇ ਫੈਸਲੇ ਕਾਰਨ ਰੁਲ ਰਹੀ ਹੈ ਸ਼ਹੀਦ ਕਿਸਾਨ ਸ਼ੁਭਕਰਨ ਦੀ ਮ੍ਰਿਤਕ ਦੇਹ : ਕਿਸਾਨ ਨੇਤਾ ਰਾਜਪੁਰਾ : ਪਿਛਲੀ 13 ਫਰਵਰੀ ਤੋਂ ਸੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕੇਂਦਰ ਸਰਕਾਰ ਖਿਲਾਫ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੌਰਾਨ ਜਿੱਥੇ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚੁੱਪ ਧਾਰੀ ਹੋਈ ਹੈ ਤੇ ਅਜੇ ਤੱਕ ਮੁੜ ਕਿਸਾਨਾਂ ਨੂੰ ਕੋਈ ਵੀ ਮਜ਼ਬੂਤ ਪ੍ਰਸਤਾਵ ਪੇਸ਼ ਨਹੀਂ ਕੀਤਾ, ਜਿਸ ਕਾਰਨ ਕਿਸਾਨਾਂ ਅਤੇ ਮਜਦੂਰਾਂ ਅੰਦਰ ਰੋਸ਼ ਵਧਦਾ ਜਾ ਰਿਹਾ ਹੈ। ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਣ ਸਿੰਘ ਪੰਧੇ, ਸਤਨਾਮ ਸਿੰਘ ਬਹਿਰੂੂ, ਸੁਰਜੀਤ ਸਿੰਘ ਫੂਲ ਅਤੇ ਹੋਰ ਨੇਤਾਵਾਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋ ਕਿਸਾਨਾਂ ਨੂੰ ਅਜੇ ਤੱਕ ਗੱਲਬਾਤ ਲਈ ਕੋਈ ਵੀ ਏਜੰਡਾ ਤਹਿਤ ਬੁਲਾਵਾ ਨਹੀਂ ਆਇਆ, ਜਿਸ ਕਾਰਨ ਇਹ ਸੰਘਰਸ਼ ਹੋਰ ਤਿੱਖਾ ਹੋਵੇਗਾ, ਜਿਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਦੂਸਰੇ ਪਾਸੇ ਅੱਜ ਖਨੌਰੀ ਮੋਰਚੇ ਉਪਰ ਅੱਜ ਪਟਿਆਲਾ ਜਿਲਾ ਦੇ ਪਿੰਡ ਅਰਨੋ ਦੇ ਇੱਕ ਹੋਰ ਕਿਸਾਨ ਕਰਨੈਲ ਸਿੰਘ ਪੁੱਤਰ ਨਿਹਾਲ ਸਿੰਘ (62) ਦੀ ਮੌਤ ਹੋ ਗਈ ਹੈ। ਇਸ ਕਿਸਾਨ ਨੂੰ ਅਟੈਕ ਦੇ ਚਲਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਜਿੱਕੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਇੱਕ ਪਾਸੇ ਸੰਭੂ ਅਤੇ ਖਨੌਰੀ ਬਾਰਡਰ 'ਤੇ ਰੋਜਾਨਾ ਸ਼ਹੀਦੀਆਂ ਹੋ ਰਹੀਆ ਹਨ। ਦੂਸਰੇ ਪਾਸੇ ਪੰਜਾਬ ਸਰਕਾਰ ਦੀ ਚੁੱਪੀ ਕਾਰਨ ਇਸ ਵੇਲੇ ਸਾਡੇ ਸ਼ਹੀਦ ਕਿਸਾਨ ਸ਼ੁਭਕਰਨ ਦੀ ਲਾਸ਼ ਰੁਲ ਰਹੀ ਹੈ, ਜਿਸ ਲਈ ਸਿੱਧੇ ਤੌਰ 'ਤੇ ਸਰਕਾਰ ਦੋਸ਼ੀ ਹੈ। ਕਿਸਾਨਾਂ ਨੇ ਆਖਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਫਰਦਾਂ ਤੱਕ ਕੱਢ ਕੇ ਦੇ ਦਿੱਤੀਆਂ ਕਿ ਸ਼ੁਭਕਰਨ ਦੀ ਜਿਹੜੀ ਗੋਲੀ ਲੱਗਣ ਨਾਲ ਸ਼ਹੀਦੀ ਹੋਈ ਹੈ, ਉਹ ਪੰਜਾਬ ਦੇ ਖੇਤਰ ਦੀ ਹੈ ਤੇ ਇੱਕ ਵਾਰ ਸਰਕਾਰ ਦੇ ਅਫਸਰ ਐਫ.ਆਈ.ਆਰ ਕਰਨ ਲਈ ਮੰਨ ਵੀ ਗਏ ਸਨ ਪਰ ਫਿਰ ਪਿਛੇ ਹਟ ਗਏ, ਜਿਸ ਕਾਰਨ ਕਿਸਾਨਾਂ ਦੇ ਮਨਾਂ ਅੰਦਰ ਭਾਰੀ ਰੋਸ਼ ਹੈ।
Punjab Bani 27 February,2024
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਨੇ ਕੀਤੇ ਐਸ.ਕੇ.ਐਮ. 'ਤੇ ਤਿੱਖੇ ਹਮਲੇ
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਨੇ ਕੀਤੇ ਐਸ.ਕੇ.ਐਮ. 'ਤੇ ਤਿੱਖੇ ਹਮਲੇ - ਮੋਰਚਿਆਂ ਨੂੰ ਢਾਹ ਲਗਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਿਹਾ ਹੈ ਐਸ.ਕੇ.ਐਮ. : ਪੰਧੇਰ ਪਟਿਆਲਾ : ਦਿੱਲੀ ਕੂਚ ਨੂੰ ਲੈ ਕੇ ਸੰਭੂ ਅਤੇ ਖਨੌਰੀ ਬਾਰਡਰਾਂ ਉਪਰ ਭਖੇ ਹੋਏ ਕਿਸਾਨ ਮਜਦੂਰ ਸੰਘਰਸ਼ ਦੇ ਚਲਦੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਸੰਯੁਕਤ ਕਿਸਾਨ ਮੋਰਚਾ ਵਿੱਚ ਕਲੇਸ਼ ਪੈ ਗਿਆ ਹੈ। ਹਾਲਾਂਕਿ ਇਹ ਕਲੇਸ਼ ਕਈ ਦਿਨਾਂ ਤੋਂ ਅੰਦਰਖਾਤੇ ਮੱਘ ਰਿਹਾ ਸੀ ਪਰ ਅੱਜ ਸੰਭੂ ਮੋਰਚਾ ਉਪਰ ਐਸ.ਕੇ.ਐਮ. ਐਨ.ਪੀ. ਦੇ ਨੇਤਾ ਸਵਰਣ ਸਿੰਘ ਪੰਧੇਰ ਅਤੇ ਹੋਰਨਾਂ ਵੱਲੋਂ ਐਸ.ਕੇ.ਐਮ. 'ਤੇ ਤਿੱਖੇ ਹਮਲੇ ਕੀਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਐਸ.ਕੇ.ਐਮ. ਸਾਡੇ ਖਿਲਾਫ ਬਿਆਨਬਾਜੀ ਕਰਕੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਢਾਹ ਲਗਾਉਣ ਦੀ ਨਾਕਾਮ ਕੋਸ਼ਿਸ਼ਾਂ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਆਪਣੇ ਇਸ ਸ਼ਿਖਰ 'ਤੇ ਪੁੱਜੇ ਸੰਘਰਸ਼ ਦੌਰਾਨ ਅੱਜ ਸੰਭੂ ਬਾਰਡਰ ਉਪਰ ਭਰਵੀ ਪ੍ਰੈਸ ਕਾਨਫਰੰਸ ਕਰਕੇ ਆਖਿਆ ਗਿਆ ਹੈ ਕਿ ਅਸੀ ਇਹ ਮੋਰਚਾ ਸ਼ੁਰੂ ਕਰਨ ਸਮੇਂ ਐਸ.ਕੇ.ਐਮ. ਦੇ ਸਮੁਚੇ ਨੇਤਾਵਾਂ ਨਾਲ 13 ਮੀਟਿੰਗਾਂ ਕੀਤੀਆਂ ਅਤੇ ਇਨ੍ਹਾਂ ਨੂੰ ਇਸ ਸੰਘਰਸ਼ ਵਿੱਚ ਰਲਣ ਲਈ 100 ਵਾਰ ਬੇਨਤੀ ਵੀ ਕੀਤੀ ਪਰ ਜਦੋਂ ਇਨ੍ਹਾਂ ਵੱਲੋਂ ਨਾ ਪੱਖੀ ਜਵਾਬ ਆਇਆ ਤਾਂ ਉਸਤੋਂ ਬਾਅਦ ਅਸੀ 13 ਫਰਵਰੀ ਨੂੰ ਦਿੱਲੀ ਕੂਚ ਦਾ ਪ੍ਰੋਗਰਾਮ ਦੀ ਕਾਲ ਦਿੱਤੀ ਤੇ ਅੱਜ ਜਦੋਂ ਸੰਘਰਸ਼ ਪੂਰੀ ਤਰ੍ਹਾਂ ਸ਼ਿਖਰ 'ਤੇ ਮੱਘ ਰਿਹਾ ਹੈ। ਉਨ੍ਹਾਂ ਆਖਿਆ ਕਿ ਸੰਘਰਸ਼ ਦੇ ਲੇਟ ਸ਼ੁਰੂ ਹੋਣ ਦਾ ਕਾਰਨ ਹੀ ਐਸ.ਕੇ.ਐਮ. ਹੈ ਕਿਉਂਕਿ ਅਸੀ ਇਨ੍ਹਾਂ ਨੂੰ ਉਡੀਕਦੇ ਰਹੇ ਨਹੀਂ ਤਾਂ ਅਸੀ ਨਵੰਬਰ ਸਮੇਂ ਹੀ ਸੰਘਰਸ਼ ਸ਼ੁਰੂ ਕਰ ਦੇਣਾ ਸੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਵੇਲੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਜਿਸ ਵਿੱਚ ਇਸ ਵੇਲੇ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ ਸਮੇਤ ਹੋਰ ਨੇਤਾਵਾਂ ਨੂੰ ਕਿਸਾਨਾਂ ਦੇ ਸ਼ਿਖਰ 'ਤੇ ਪੁੱਜਿਆ ਸੰਘਰਸ਼ ਰਾਸ ਨਹੀਂ ਆ ਰਿਹਾ ਤੇ ਉਹ ਪੰਜਾਬ ਵਿੱਚ ਸੰਭੂ ਅਤੇ ਖਨੌਰੀ ਬਾਰਡਰ ਉਪਰ ਚਲ ਰਹੇ ਮੋਰਚਿਆਂ ਦੇ ਬਰਾਬਰ ਆਪਣੇ ਸੰਘਰਸ਼ ਦੀ ਕਾਲ ਦੇ ਰਹੇ ਹਨ। ਐਸ.ਕੇ.ਐਮ. ਐਨ.ਪੀ ਦੇ ਨੇਤਾ ਸਵਰਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਸੁਰਜੀਤ ਸਿੰਘ ਫੂਲ, ਸਰਦਾਰ ਲੌਗੋਵਾਲ, ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਸਿਰਸਾ, ਸੁਖਪਾਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਰਾਏ, ਸਮੇਤ ਹੋਰ ਨੇਤਾਵਾਂ ਨੇ ਆਖਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵੱਲੋਂ ਇਹ ਰਟ ਲਗਾਈ ਜਾ ਰਹੀ ਹੈ ਕਿ ਜਿਸ ਸੰਯੁਕਤ ਕਿਸਾਨ ਮੋਰਚਾ ਦੇ ਦਿੱਲੀ ਵਿਖੇ ਸੰਘਰਸ਼ ਲੜਿਆ, ਉਸ ਵਿਚੋਂ 26 ਜਥੇਬੰਦੀਆਂ ਸਾਡੇ ਨਾਲ ਹਨ, ਜਦੋਂ ਕਿ ਬਾਰਡਰਾਂ 'ਤੇ ਜਿੰਦ-ਜਾਨ ਦੀ ਲੜਾਈ ਲੜ ਰਹੀਆਂ, ਜਥੇਬੰਦੀਆਂ ਬਹੁਤ ਘੱਟ ਹਨ ਤੇ ਉਨ੍ਹਾਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਨੇਤਾਵਾਂ ਨੇ ਕਿਹਾ ਕਿ ਐਸ.ਕੇ.ਐਮ. ਦੀਆਂ ਨਾਕਾਮ ਕੋਸ਼ਿਸ਼ਾਂ ਤੋਂ ਬਾਅਦ ਆਖਿਰ ਅੱਜ ਸਾਨੂੰ ਇਹ ਪ੍ਰੈਸ ਕਾਨਫਰੰਸ ਕਰਨੀ ਪਈ ਤੇ ਆਪਣਾ ਪੱਖ ਪੰਜਾਬ ਤੇ ਦੇਸ਼ ਦੇ ਲੋਕਾਂ ਅੱਗੇ ਰੱਖਣਾ ਪਿਆ।
Punjab Bani 27 February,2024
ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ
ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਪਟਿਆਲਾ, 27 ਫਰਵਰੀ: ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਇੱਥੇ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਇਹ ਮੁਹਿੰਮ ਅਰੰਭੀ ਗਈ ਹੈ। ਪਟਿਆਲਾ ਦੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਸੋਨਿੰਦਰ ਕੌਰ ਨੇ ਕਿਹਾ ਕਿ ਗਊਧਨ ਨੂੰ ਐਲ.ਸੀ.ਡੀ. ਦੀ ਭਿਆਨਕ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੈਕਸੀਨ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਪਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਟੀਕਾਕਰਨ ਦੀ ਮੁਹਿੰਮ ਗਊਸ਼ਾਲਾਵਾਂ ਤੋਂ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਰਿੰਗ ਵੈਕਸੀਨੇਸ਼ਨ ਕਰਦੇ ਹੋਏ ਸਾਰੇ ਇਲਾਕੇ ਦੀਆਂ ਸਾਰੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਤਹਿਸੀਲ ਲਈ ਐਲ.ਸੀ.ਡੀ. ਵੈਕਸੀਨ ਦੀਆਂ 22000 ਡੋਜਜ਼ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਘਰ-ਘਰ ਜਾ ਕੇ ਟੀਕਾਕਰਨ ਲਈ 12 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਕਾਂ ਨਾਲ ਰਾਬਤਕਾ ਕਾਇਮ ਕਰ ਰਹੇ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਤੋਂ ਗਊਧਨ ਨੂੰ ਬਚਾਇਆ ਜਾ ਸਕੇ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਸ਼ੂ ਪਾਲਕ ਆਪਣੇ ਗਊਧਨ ਨੂੰ ਇਸ ਵੈਕਸੀਨ ਦੇ ਟੀਕਾਕਰਨ ਤੋਂ ਵਾਂਝਾ ਨਾ ਰੱਖੇ ਤਾਂ ਕਿ ਇਸ ਬਿਮਾਰੀ ਤੋਂ ਹੋਣ ਵਾਲੇ ਨੁਕਸਾਨ ਤੋਂ ਗਊਧਨ ਨੂੰ ਬਚਾਇਆ ਜਾ ਸਕੇ।
Punjab Bani 27 February,2024
ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ
ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ - ਕਿਸਾਨਾਂ 'ਤੇ ਤਸੱਦਦ ਸਹਿਨ ਨਹੀਂ ਕੀਤਾ ਜਾਵੇਗਾ : ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਪਟਿਆਲਾ, 26 ਫਰਵਰੀ : ਸੰਭੂ ਅਤੇ ਖਨੌਰੀ ਬਾਰਡਰ ਦੇ ਨਾਲ-ਨਾਲ ਪਿਹੋਵਾ, ਦੇਵੀਗੜ੍ਹ ਮਾਰਗ ਹਰਿਆਣਾ ਦੇ ਤੀਸਰੇ ਟਿਊਕਰ ਬਾਰਡਰ 'ਤੇ ਵੀ ਅੱਜ ਕਿਸਾਨਾਂ ਨੇ ਵਿਸ਼ਾਲ ਧਰਨਾਂ ਠੋਕ ਕੇ ਮੋਦੀ ਅਤੇ ਖੱਟਰ ਦਾ ਜਨਾਜਾ ਕੱਢਿਆ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਦਰਜਨਾਂ ਟ੍ਰੈਕਟਰ ਖੜੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਤੇ ਸੈਂਕੜੇ ਕਿਸਾਨ ਧਰਨੇ 'ਤੇ ਬੈਠੇ ਰਹੇ। ਇਸ ਮੌਕੇ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਸਾਨ ਨੇਤਾ ਮੋਹਣੀ ਭਾਂਖਰ ਨੇ ਆਖਿਆ ਕਿ ਡਬਲਯੂਟੀਓ ਦੀਆਂ ਨੀਤੀਆਂ ਨੂੰ ਮੋਦੀ ਕਿਸਾਨਾਂ 'ਤੇਲ ਗਾੂ ਕਰਨ ਲੱਗਿਆ ਹੋਇਆ ਹੈ, ਜਿਸ ਕਾਰਨ ਦੇਸ਼ ਬਰਬਾਦ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਕਿਸਾਨ ਵੱਧ ਪੈਸੇ ਲਗਾਕੇ ਘੱਟ ਰੇਟ 'ਤੇ ਆਪਣੀਆਂ ਫਸਲਾਂ ਵੇਚ ਰਿਹਾ ਹੈ, ਜਿਸ ਕਾਰਨ ਉਹ ਰੋਜਾਨਾ ਕਰਜਾਈ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਮੋਦੀ ਨੂੰ ਤੁਰੰਤ ਐਮ.ਐਸ.ਪੀ. ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਬਾਰਡਰ ਦੇ ਤੀਸਰੇ ਮੋਰਚੇ ਟਿਊਕਰ ਬਾਰਡਰ 'ਤੇ ਅੱਜ ਕਿਸਾਨਾ ਨੇ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਹੈ ਤੇ ਮੋਦੀ ਸਰਕਾਰ ਦਾ ਜਨਾਜਾ ਕੱਢਿਆ ਹੈ। ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਮਿੱਟੀ ਦੇ ਭਾਅ ਖਰੀਦੀਆਂ ਸਬਜੀਆਂ ਤੇ ਹੋਰ ਵਸਤੂਆਂ ਨੂੰ ਵੱਡੇ ਵੱਡੇ ਧਨਾਡ, ਆਮ ਲੋਕਾਂ ਨੂੰ ਬਹੁਤ ਮਹਿੰਗਾ ਕਰਕੇ ਵੇਚਦੇ ਹਨ, ਜਿਸ ਨਾਲ ਕਿਸਾਨ ਤੇ ਆਮ ਲੋਕਾਂ ਦਾ ਸੋਸ਼ਣ ਹੁੰਦਾ ਹੈ। ਅੱਜ ਇਸੇ ਨੂੰ ਖਤਮ ਕਰਨ ਲਈ ਕਿਸਾਨਾਂ ਨੇ ਸੰਘਰਸ਼ ਉਲੀਕਿਆ ਹੈ। ਉਨ੍ਹਾਂ ਆਖਿਆ ਕਿ ਡਬਲਯੂਟੀਓ ਦੀਆਂ ਹਿਦਾਇਤਾਂ ਨੂੰ ਪੰਜਾਬ ਵਿੱਚ ਮੰਨਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬੇਹਦ ਗਰੀਬ ਹੈ। ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਕਿਸਾਨ ਨੇਤਾ ਜਸਵਿੰਦਰ ੰਿਸਘਮੋਹਣੀ ਭਾਂਖਰ, ਸਾਹਿਬ ਸਿੰਘ ਬਾਜਵਾ, ਯਾਦ ਬਾਜਵਾ, ਜਗੀਰ ਸਿੰਘ ਅਲੀਪੁਰ, ਜਸਵੀਰ ਲਲੀਨਾ, ਹਰਬੰਦ ਦਦਹੇੜਾ, ਕਾਲਾ ਗੱਜੁਮਾਜਰਾ, ਗੁਰਦੀਪ ਦੇਵੀਨਗਰ, ਜਗਜੀਵਨ ਸਿੰਘ, ਗੁਰਵਿੰਦਰ ਰੋਹੜ, ਨਰਿੰਦਰ ਭਿੰਡਰ, ਸਤਨਾਮ ਭਾਂਬਲ, ਬੱਤਾ, ਲਾਲ ਚੀਮਾ, ਰਛਪਾਲ ਸਿੰਘ, ਬਲਦੇਵ ਸਿੰਘ, ਗੁਰਪਾਲ ਸਿੰਘ, ਬਲਵਿੰਦਰ ਲਹੋਰੀਆ, ਤਰਸੇਮ ਧੀਮਾਨ, ਦੀਪਾ ਕਾਠਗੜ, ਕਾਲਾ ਕਾਠਗੜ, ਜਸਵਿੰਦਰ ਨਾਹਨ, ਬੀਬੀ ਕੁਲਵਿੰਦਰ ਕੌਰ, ਗੁਰਚਰਨ, ਮਨਜੀਤ ਬਾਹਲ, ਨਿਰਮਲ ਸਮਾਣਾ, ਨਿਰਮਲ ਨਿੰਮਾ, ਚਰਨਜੀਤ ਸਿੰਘ ਬਾਜਵਾ, ਬੂਟਾ ਸਿੰਘ ਵਿਰਕ, ਗੁਰਜੀਤ ਅੰਗਰਾਹਾ, ਗੁਲਾਬ ਸਿੰਘ ਖਤੋਲੀ, ਅਨਮੋਲ ਸੰਧੂ, ਹੈਪੀ, ਜਸਵੀਰ ਸਿੰਘ ਭੈਣੀ, ਬਲਬੀਰ ਸਿੰਘ ਭੈਣੀ, ਹਰਜਿੰਦਰ ਸਿੰਘ ਨੰਬਰਦਾਰ ਪਠਾਣਮਾਜਰਾ, ਅਮਰਜੀਤ ਸਿੰਘ ਬਲੋਗੀ, ਮਲਕੀਤ ਸਿੰਘ ਅੋਜਾ, ਦਿਲਬਾਗ ਸਿੰਘ ਖਤੋਲੀ ਅਤੇ ਹੋਰ ਨੇਤਾ ਹਾਜਰ ਸਨ।
Punjab Bani 26 February,2024
ਘਰਾਣਿਆਂ ਅਤੇ ਮੋਦੀ-ਖੱਟਰ ਦੇ ਆਦਮਕਦ ਪੁੱਤਲੇ ਸਾੜੇ
ਘਰਾਣਿਆਂ ਅਤੇ ਮੋਦੀ-ਖੱਟਰ ਦੇ ਆਦਮਕਦ ਪੁੱਤਲੇ ਸਾੜੇ - ਮੋਦੀ, ਖੱਟਰ ਦੇ ਖਿਲਾਫ ਅਕਾਸ਼ ਗੂੰਜਾਓ ਨਾਅਰੇਬਾਜ਼ੀ ਰਾਜਪੁਰਾ, 26 ਫਰਵਰੀ : ਕਿਸਾਨ ਮਜਦੂਰ ਮੋਰਚਾ ਅਤੇ ਐਸਕੇਐਮ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਅੱਜ ਦੇਸ਼ ਭਰ ਵਿੱਚ ਸ਼ਵਯਾਤਰਾ ਕੱਢ ਕੇ ਡਬਲਯੂਟੀਓ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਖੱਟਰ ਦੇ ਪੁਤਲਿਆਂ ਨੂੰ ਸਾੜਿਆ ਗਿਆ। ਕਿਸਾਨ ਮੋਰਚਾ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲਗਭਗ ਡੇਢ ਦਰਜਨ ਰਾਜਾਂ ਦੇ ਹਜਾਰਾਂ ਪਿੰਡਾਂ ਵਿੱਚ ਇਹ ਵਿਰੋਧ ਪ੍ਰਦਰਸ਼ਨ ਹੋਏ ਹਨ। ਇਸਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾਵਾਂ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ 2.0 ਸਿਰਫ ਪੰਜਾਬ-ਹਰਿਆਣਾ ਦੀ ਬਾਰਡਰ 'ਤੇ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਚੁੱਕਿਆ ਹੈ। ਹਜਾਰਾਂ ਕਿਸਾਨਾਂ ਨੇ ਅੱਜ ਸੰਭੂ ਅਤੇ ਖਨੌਰੀ ਦੋਵੇਂ ਮੋਰਚਿਆਂ 'ਤੇ ਡਬਲਯੂਟੀਓ, ਕਾਰਪੋਰੇਟ ਘਰਾਣਿਆਂ, ਮੋਦੀ ਖੱਟਰ ਅਤੇ ਅੰਬਾਨੀ ਅਡਾਨੀ ਦੇ ਆਦਮਕਦ ਪੁੱਤਲੇ ਸਾੜੇ। ਇਸ ਦੌਰਾਨ ਹਜਾਰਾਂ ਕਿਸਾਨਾ ਦੇ ਨਾਅਰੇ ਆਸਮਾਨ ਵਿੱਚ ਗੂੰਜਦੇ ਰਹੇ। ਦੋਵੇਂ ਮੋਰਚਿਆਂ 'ਤੇ ਦਿਨ ਭਰ ਮੰਚਾਂ ਤੋਂ ਡਬਲਯੂਟੀਓ ਦੀ ਸਾਜਿਸ਼ਾਂ ਅਤੇ ਕਿਸਾਨ-ਮਜਦੂਰ ਵਿਰੋਧੀ ਨੀਤੀਆਂ 'ਤੇ ਕਿਸਾਨ ਨੇਤਾਵਾਂ ਨੇ ਆਪਣੀ ਅਵਾਜ ਬੁਲੰਦ ਕੀਤੀ। ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਤੇ ਹੋਰਾਂ ਨੇ ਇੱਕ ਵਾਰ ਫਿਰ ਮਜਬੂਤੀ ਨਾਲ ਇਹ ਮੰਗ ਚੁੱਕੀ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਹਤਿਆਰਿਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕਰੇ। ਜੇਕਰ ਹੁਣ ਵੀ ਪੰਜਾਬ ਸਰਕਾਰ ਨੇ ਨਹੀਂ ਕਾਰਵਾਈ ਕੀਤੀ ਤਾਂ ਇਸ ਵਾਅਦਾ ਖਿਲਾਫੀ ਦੇ ਵਿਰੁੱਧ ਕਿਸਾਨ ਖੜੇ ਹੋਣਗੇ, ਜਿਸਦੇ ਲਈ ਸਰਕਾਰ ਜਿੰਮੇਵਾਰ ਹੋਵੇਗੀ।
Punjab Bani 26 February,2024
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਚੰਡੀਗੜ੍ਹ, 26 ਫਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ। ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਆਜ਼ਾਦੀ ਤੋਂ ਬਾਅਦ ਸੱਤਾ ‘ਚ ਰਹੀਆਂ ਕੇਂਦਰ ਦੀਆਂ ਸਰਕਾਰਾਂ ਨੇ ਅਜਿਹੀਆਂ ਨੀਤੀਆਂ ਬਣਾਈਆਂ ਕਿ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਗਏ ਹਨ। ਸਪੀਕਰ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਸਾਲ 2021 ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮੰਗਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਮੰਨੀਆਂ ਮੰਗਾਂ ਨੂੰ ਅਮਲੀ ਰੂਪ ‘ਚ ਲਾਗੂ ਕਰਵਾਉਣ ਲਈ ਦਿੱਲੀ ਜਾਣ ਕਿਉਂ ਰੋਕਿਆ ਜਾ ਰਿਹਾ ਹੈ।
Punjab Bani 26 February,2024
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ਕਿਤੇ ਨਵੇਂ ਕਮਰੇ ਬਣਾਏ ਜਾ ਰਹੇ ਜਾਂ ਫਿਰ ਲੈਬਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੜ੍ਹਨ-ਪੜ੍ਹਾਉਣ ਅਤੇ ਸਿੱਖਣ ਸਿਖਾਉਣ ਦੇ ਪੱਧਰ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਥਮ ਐਨ.ਜੀ.ਓ. ਦੇ ਸੀ.ਈ.ਓ. ਰੁਕਮਨੀ ਬੈਨਰਜੀ ਨੇ ਕਿਹਾ ਕਿ ਸਾਡਾ ਐਨ.ਜੀ.ਓ. ਪਿਛਲੇ 18 ਸਾਲ ਤੋਂ ਪੰਜਾਬ ਵਿੱਚ ਕੰਮ ਕਰ ਰਿਹਾ ਹੈ। ਸਾਨੂੰ ਇਸ ਸਮੇਂ ਦੌਰਾਨ ਕਈ ਬਹੁਤ ਖਾਸ ਤਜਰਬੇ ਹੋਏ ਹਨ ਜਿਨ੍ਹਾਂ ਨੂੰ ਅਸੀਂ ਪੂਰੇ ਦੇਸ਼ ਵਿਚ ਲਾਗੂ ਕੀਤਾ। ਉਹਨਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਕੂਲੀ ਵਿਦਿਆਰਥੀਆਂ ਦੇ ਲਾਜ਼ਮੀ ਵਿਸ਼ਿਆਂ ਅਤੇ ਹਿਸਾਬ ਵਿੱਚ ਵਿਦਿਆਰਥੀਆਂ ਦੀ ਪੜ੍ਹਨ- ਲਿਖਣ ਦੀ ਕਮਜ਼ੋਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਿਸ਼ਾ ਵਿਚ ਕੰਮ ਕੀਤਾ, ਜਿਸ ਦੇ ਅੱਜ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀਮਤੀ ਬੈਨਰਜੀ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੀ ਹਾਂ ਤਾਂ ਅਧਿਆਪਕਾਂ ਵਲੋਂ ਕਲਾਸ ਰੂਮ ਵਿਚ ਆਉਂਦੀਆਂ ਦਿੱਕਤਾਂ ਸਬੰਧੀ ਬਹੁਤ ਡੂੰਘਾਈ ਨਾਲ ਚਰਚਾ ਕੀਤੀ ਜਾਂਦੀ ਹੈ ਜੋ ਕਿ ਉਹਨਾਂ ਦੀ ਆਪਣੇ ਪੇਸ਼ੇ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਸ਼ੁਰੂਆਤ ਕਰਨ ਵਾਲ਼ਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਮੈਨੂੰ ਇਹ ਉਮੀਦ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਕਾਰਨ ਸਾਨੂੰ ਬਹੁਤ ਜਲਦ ਮਿਸ਼ਨ ਸਮਰੱਥ ਵਰਗੇ ਉਪਰਾਲਿਆਂ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਗਿਆ।
Punjab Bani 26 February,2024
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਫਰਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਹੋਰ ਕਦਮ ਚੁੱਕਦਿਆਂ ਵਿਭਾਗ ਵੱਲੋਂ 92935 ਵਿਅਕਤੀਗਤ ਘਰੇਲੂ ਪਖਾਨਿਆਂ ਦੇ ਨਿਰਮਾਣ ਲਈ 139.40 ਕਰੋੜ ਰੁਪਏ, 2400 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਲਈ 50.40 ਕਰੋੜ ਰੁਪਏ, ਠੋਸ ਕੂੜਾ-ਕਰਕਟ ਪ੍ਰਬੰਧਨ ਲਈ 9042 ਗ੍ਰਾਮ ਪੰਚਾਇਤਾਂ ਵਾਸਤੇ 53.20 ਕਰੋੜ ਰੁਪਏ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 4846 ਗ੍ਰਾਮ ਪੰਚਾਇਤਾਂ ਵਾਸਤੇ 181.90 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਕੰਢੀ ਅਤੇ ਪਾਣੀ ਦੇ ਸੰਕਟ ਨਾਲ ਜੂਝਣ ਵਾਲੇ ਹੋਰ ਖੇਤਰਾਂ ਵਿੱਚ ਪਾਣੀ ਦੀ ਕਮੀ ਨੂੰ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨੂੰ ਵਿਭਾਗ ਦੀਆਂ ਸਮੂਹ ਸ਼੍ਰੇਣੀਆਂ ਦੀ ਤਰੱਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਕਰਮਚਾਰੀ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵਿਭਾਗ ਅੰਦਰ ਕੰਮ ਲਈ ਅਨੁਕੂਲ ਮਾਹੌਲ ਨੂੰ ਬਰਕਰਾਰ ਰੱਖਦਿਆਂ ਕਾਨੂੰਨ ਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਦੇ ਨਾਲ-ਨਾਲ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਕਮ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਅਮਿਤ ਤਲਵਾਰ ਵੀ ਹਾਜ਼ਿਰ ਸਨ।
Punjab Bani 26 February,2024
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ ਆਮ ਆਦਮੀ ਦੇ ਲੋਕ ਭਲਾਈ ਕਾਰਜ ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।
Punjab Bani 26 February,2024
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐਮ.ਪੀ.ਐਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ 'ਤੇ ਅਜਿਹੇ ਸੂਬੇ 'ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ 'ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ। ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।” ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ੱਕੀ ਕਿਰਦਾਰ ਨੂੰ ਨਹੀਂ ਭੁੱਲੇ ਕਿਉਂਕਿ ਅਕਾਲੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰਾਰਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ ਪੰਜਾਬ ਵਿਰੋਧੀ ਕਦਮ ਨੂੰ ਸੂਬੇ ਦਾ ਵਿਕਾਸ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਹੋਇਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।
Punjab Bani 25 February,2024
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ * ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ * ਸੰਨੀ ਦਿਓਲ ਦੇ ਸੰਸਦ 'ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ * ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ * ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸ਼ਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸ਼ਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਦਸੰਬਰ 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਨ ਦੀ ਸ਼ੁਰੂਆਤ ਕਰ ਕੇ ਵੱਡੀਆਂ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਫਲੈਗਸ਼ਿਪ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਕੇ ਲੋਕ ਕੰਮ ਲਈ ਆਪਣੀ ਸਹੂਲਤ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਬੁਲਾ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਨਾਗਰਿਕਾਂ ਨੂੰ ਸਬੰਧਤ ਕੰਮ ਦਾ ਸਰਟੀਫਿਕੇਟ ਵੀ ਘਰੇ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ 'ਆਪ ਕੀ ਸਰਕਾਰ, ਆਪ ਕੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਟੋਲ ਪਲਾਜ਼ਿਆਂ 'ਤੇ ਭਾਰੀ ਪੈਸਾ ਦੇਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਆਉਣ-ਜਾਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਰਿਹਾ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਸਫ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 664 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰੇਕ ਵਸਨੀਕ ਨੂੰ ਇਸ ਦਾ ਲਾਭ ਮਿਲ ਸਕੇ।
Punjab Bani 25 February,2024
ਪ੍ਰਤਾਪ ਬਾਜਵਾ ਦਾ ਦੋ-ਟੁੱਕ 'ਆਪ' ਲਈ ਹਰਿਆਣਾ ਜਾਂ ਦਿੱਲੀ 'ਚ ਨਹੀਂ ਕਰਾਂਗਾ ਪ੍ਰਚਾਰ
ਪ੍ਰਤਾਪ ਬਾਜਵਾ ਦਾ ਦੋ-ਟੁੱਕ 'ਆਪ' ਲਈ ਹਰਿਆਣਾ ਜਾਂ ਦਿੱਲੀ 'ਚ ਨਹੀਂ ਕਰਾਂਗਾ ਪ੍ਰਚਾਰ -ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਕਿਸਾਨਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਪ੍ਰਤਾਪ ਬਾਜਵਾ ਪਟਿਆਲਾ, 25 ਫਰਵਰੀ ( ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਿਸਾਨਾਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਮਜੂਦ ਸਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਅਤੇ ਉੱਥੇ ਮੌਜੂਦ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਸਮੇਤ ਹੋਰਨਾਂ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜ਼ਾਇਜਾ ਲਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਕੁੱਝ ਕਿਸਾਨਾਂ ਨਾਲ ਘਿਨੌਣੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਲਈ ਸਿੱਧੇ ਤੌਰ 'ਤੇ ਕੇਂਦਰ ਅਤੇ ਹਰਿਆਣਾ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਅੱਗੇ ਪੰਜਾਬ ਦੀ ਸੱਤਾਧਿਰ ਨੇ ਗੋਡੇ ਟੇਕ ਦਿੱਤੇ ਹਨ, ਕਿਉਂਕਿ ਚਾਰ ਦਿਨ ਬਾਅਦ ਵੀ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਪਰਚਾ ਦਰਜ ਕਰਨ ਵਾਸਤੇ ਕੋਈ ਫੈਸਲਾ ਨਹੀਂ ਲੈ ਸਕੀ। ਬਾਜਵਾ ਨੇ ਕਿਹਾ ਕਿ ਸਰਕਾਰ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਕਿਸਾਨਾਂ ਨੂੰ ਮੁੱਦੇ ਤੋਂ ਭਟਕਾਉਣਾ ਚਾਹੁੰਦੀ ਹੈ, ਜਦਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਜਗ੍ਹਾ 'ਤੇ ਗੋਲੀ ਚੱਲੀ ਹੈ ਉੱਥੇ ਹਰਿਆਣਾ ਅਤੇ ਪੰਜਾਬ ਦੀ ਹੱਦ ਹੈ, ਜਿਸ ਤੋਂ ਬਾਅਦ ਹੱਦਬੰਦੀ ਦੀਆਂ ਉਲਝਣਾਂ ਵਿਚ ਕਿਸਾਨਾਂ ਨੂੰ ਉਲਝਾ ਕੇ ਪਰਚਾ ਦਰਜ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਚਾਹੇ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਥਾਣੇ 'ਚ ਜ਼ੀਰੋ ਐਫ.ਆਈ.ਆਰ. ਕੱਟ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਸਕਦੀ ਹੈ। ਇਸ ਨਾਲ ਕਿਸਾਨਾਂ ਦੀ ਵੱਡੀ ਮੰਗ ਪੂਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਸੰਘਰਸ਼ਾਂ ਵਿੱਚ 100 ਮੀਟਰ ਉੱਧਰ ਜਾਂ 100 ਮੀਟਰ ਇੱਧਰ ਹੋਣ ਦਾ ਕੋਈ ਮਾਇਨਾ ਨਹੀਂ ਹੈ। ਇਸ ਲਈ ਸਰਕਾਰ ਬਹਾਨੇ ਛੱਡ ਕੇ ਜਲਦੀ ਤੋਂ ਜਲਦੀ ਹਰਿਆਣਾ ਸਰਕਾਰ ਦੇ ਗ੍ਰਹਿ ਮੰਤਰੀ, ਜੀਂਦ ਦੇ ਐਸ.ਐਸ.ਪੀ. ਸਮੇਤ ਖ਼ਨੌਰੀ ਬਾਰਡਰ 'ਤੇ ਚੱਲੀ ਗੋਲੀ ਸਮੇਂ ਮੌਜੂਦ ਪੁਲਿਸ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕੀਤਾ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਬੇਸ਼ੱਕ ਦਿੱਲੀ, ਹਰਿਆਣਾ, ਗੁਜਰਾਤ ਸਮੇਤ ਪੰਜ ਰਾਜਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ, ਪਰ ਅਸੀਂ ਸ਼ੁਰੂ ਤੋਂ ਹੀ ਗਠਜੋੜ ਦੇ ਖ਼ਿਲਾਫ਼ ਹਾਂ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਡਟ ਕੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਸਟਾਰ ਪ੍ਰਚਾਰਕ ਹੋਣ ਦੇ ਬਾਵਜੂਦ ਵੀ ਹਰਿਆਣਾ ਅਤੇ ਦਿੱਲੀ 'ਆਪ'-ਕਾਂਗਰਸ ਗਠਜੋੜ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਨਹੀਂ ਜਾਵਾਂਗਾ।
Punjab Bani 25 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਕੀਤਾ ਜਾ ਰਿਹੈ ਚਹੁੰਤਰਫ਼ਾਂ ਵਿਕਾਸ : ਚੇਤਨ ਸਿੰਘ ਜੌੜਾਮਾਜਰਾ -ਪਿੰਡ ਰੇਤਗੜ੍ਹ-ਸਾਧੂਗੜ੍ਹ, ਖਾਨਪੁਰ, ਦਾਨੀਪੁਰ, ਮਿਆਲ ਕਲਾਂ ਤੇ ਖੁਰਦ, ਬਾਦਸ਼ਾਹਪੁਰ 'ਚ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾਣਗੇ ਮੁਕੰਮਲ ਸਮਾਣਾ, 25 ਫਰਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ 'ਚ ਅੱਧੀ ਦਰਜ਼ ਦੇ ਕਰੀਬ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਕਰੀਬ 70 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰੇਤਗੜ੍ਹ-ਸਾਧੂਗੜ੍ਹ ਵਿਖੇ 9 ਲੱਖ ਰੁਪਏ, ਪਿੰਡ ਖਾਨਪੁਰ-ਦਾਨਪੁਰ ਵਿਖੇ 22 ਲੱਖ ਰੁਪਏ, ਮਿਆਲ ਕਲਾ ਤੇ ਖੁਰਦ ਵਿਖੇ 20 ਲੱਖ ਰੁਪਏ ਅਤੇ ਬਾਦਸ਼ਾਹਪੁਰ ਵਿਖੇ 15 ਲੱਖ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਚਹੁੰਤਰਫ਼ਾਂ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਹੀ ਰੋਜ਼ਾਨਾ ਲੋਕ ਭਲਾਈਆਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਹਰੇਕ ਸਰਕਾਰੀ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ ਖਾਨਪੁਰ ਗਾੜੀਆਂ ਤੋਂ ਦਾਨੀਪੁਰ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਕਲਾਂ ਵਿਖੇ ਗਲੀਆਂ ਨਾਲੀਆਂ ਤੇ ਪਾਇਪ ਲਾਈਨਾਂ ਦੇ ਕੰਮ ਦੀ ਸ਼ੁਰੂ ਕਰਵਾਉਣ ਸਮੇਤ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਢੈਂਠਲ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਖੁਰਦ ਤੋਂ ਮਿਆਲ ਕਲਾਂ ਵਿਖੇ ਖੜਵੰਦੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬਲਜੀਤ ਸਿੰਘ ਸੋਹੀ, ਜੋਗਾ ਸਿੰਘ, ਜਸਮੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।
Punjab Bani 25 February,2024
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂਃ ਮੁੱਖ ਮੰਤਰੀ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ 'ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ 'ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।
Punjab Bani 24 February,2024
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।
Punjab Bani 24 February,2024
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ - ਟਕੱਰ ਮਾਰਕੇ ਟਰੱਕ ਡਰਾਈਵਰ ਟਰੱਕ ਸਣੇ ਹੋਇਆ ਫਰਾਰ ਪਟਿਆਲਾ, 24 ਫਰਵਰੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ 'ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਨੂੰ ਲੈ ਕੇ ਲਗਾਏ ਮੋਰਚਿਆ ਵਿੱਚ ਹਰ ਰੋਜ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੰਭੂ ਦੇ ਬਿਲਕੁੱਲ ਨੇੜੇ ਪਿੰਡ ਬਸੰਤਪੁਰਾ ਵਿਖੇ ਫਿਰੋਜਪੁਰ ਤੋਂ ਕਿਸਾਨਾਂ ਦੇ ਨਾਲ ਆ ਰਹੇ ਟ੍ਰੈਕਟਰ ਟਰਾਲੀ ਨੂੰ ਪਿਛੋ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਇੱਕ ਨੌਜਵਾਨ ਕਿਸਾਨ ਨੂੰ ਟਰੱਕ ਨੇ ਕੁੱਚਲ ਦਿੱਤਾ ਤੇ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ। ਜਦੋਂ ਕਿ ਦੋ ਹੋਰਾਂ ਨੂੰ ਸੱਟਾਂ ਵਜੀਆਂ ਹਨ। ਕਿਸਾਨਾਂ ਨੇ ਮੌਕੇ 'ਤੇ ਦੱਸਿਆ ਕਿ ਉਹ ਲੰਘੀ ਰਾਤ ਫਿਰੋਜਪੁਰ ਦੇ ਪਿੰਡ ਮਨਸੁਰਦੇਵਾਂ ਤੋਂ ਤੁਰੇ ਸਨ ਤੇ ਉਨ੍ਹਾਂ ਨਾਲ ਲਗਭਗ ਟਰਾਲੀ ਵਿੱਚ ਡੇਢ ਦਰਜਨ ਕਿਸਾਨ ਸਨ, ਜਦੋਂ ਕਿ ਟ੍ਰੈਕਟਰ ਉਪਰ ਇੱਕ ਡਰਾਈਵਰ ਤੇ ਦੋ ਹੋਰ ਕਿਸਾਨ ਬੈਠੇ ਸਨ, ਜਿਨਾਂ ਵਿਚੋਂ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਸੀ। ਨੌਜਵਾਨ ਕਿਸਾਨਾਂ ਨੇ ਦੱਸਿਆ ਕਿ ਉਹ ਸੰਭੂ ਨੇੜੇ ਇੱਕ ਢਾਬੇ ਉਪਰ ਰੁਕ ਗਏ ਅਤੇ ਸਾਢੇ 5 ਵਜੇ ਚਾਹ ਪੀਕੇ ਸੰਭੂ ਬਾਰਡਰ ਵੱਲ ਤੁਰਨ ਲੱਗੇ ਕਿਉਂਕਿ ਉਥੋਂ ਸੰਭੂ ਬਿਲਕੁਲ ਨੇੜੇ ਹੈ। ਜਦੋਂ ਉਹ ਤੁਰ ਪਏ ਤਾਂ ਥੋੜੀ ਦੂਰੀ 'ਤੇ ਜਾਕੇ ਪਿਛੋਂ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੀ ਟਰਾਲੀ ਨੂੰ ਟੱਕਰ ਮਾਰੀ। ਟੱਕਰ ਇਨੀ ਤੇਜ਼ ਸੀ ਕਿ ਸਭ ਕੁੱਝ ਉਥਲ ਪੁਥਲ ਹੋ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਟੱਕਰ ਨਾਲ ਜਿੱਥੇ ਟਰਾਲੀ ਵਿੱਚ ਬੈੇ 14 ਕਿਸਾਨਾਂ ਦੇਸੱਟਾਂ ਵਜੀਆਂ, ਉੱਥੇ ਟ੍ਰੈਕਟਰ ਤੋਂ ਗੁਰਜੰਟ ਸਿੰਘ ਹੇਠਾ ਡਿੱਗ ਪਿਆ, ਜਦੋਂ ਕਿ ਡਰਾਈਵਰ ਹੈਂਡਲ ਨਾਲ ਵਜਿਆ ਤੇ ਦੂਸਰਾ ਕਿਸਾਨ ਬੈਟਰੀ ਵਿੱਚ ਫਸ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅਸੀ ਆਪਣੇ ਆਪ ਨੂੰ ਸੰਭਾਲਦੇ ਉਦੋਂ ਤੱਕ ਸੜਕ 'ਤੇ ਡਿੱਗੇ ਨੌਜਵਾਨ ਕਿਸਾਨ ਉਪਰ ਪਿਛੋ ਆ ਰਿਹਾ ਤੇਜੀ ਨਾਲ ਉਹੀ ਟਰੱਕ ਚੜ ਗਿਆ ਤੇ ਲੰਘ ਗਿਆ, ਜਿਸ ਕਾਰਨ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ।
Punjab Bani 24 February,2024
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’। ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
Punjab Bani 24 February,2024
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ। ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ। ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।
Punjab Bani 24 February,2024
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ • 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨ ਲਈ ਕੋਲਡ ਚੇਨ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।
Punjab Bani 24 February,2024
-ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ
-ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ -ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ -ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ -ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ ਪਟਿਆਲਾ/ਸ਼ੰਭੂ ਬਾਰਡਰ 24 ਫਰਵਰੀ () ਸਰਕਾਰਾਂ ਦੀ ਅਣਦੇਖੀ ਅਤੇ ਨਲਾਇਕੀ ਕਾਰਨ ਦੇਸ਼ ਲਈ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਅਤੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਫੂਕ ਵੀ ਨਿਕਲਕੇ ਰਹਿ ਗਈ ਹੈ, ਜਿਸ ਕਾਰਨ ਮਜਬੂਰਨ ਕਿਸਾਨ ਸੜਕਾਂ ’ਤੇ ਉਤਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਵਿਖਾਈ ਰਹੇ ਹਨ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ੰਭੂ ਬਰਡਰ ’ਤੇ ਕਿਸਾਨ ਭਰਾਵਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀਤੀ ਗਈ ਵਾਅਦਾਖਿਲਾਫੀ ਦਾ ਨਤੀਜਾ ਹੈ ਕਿ ਅੱਜ ਕਿਸਾਨ ਦਿੱਲੀ ਜਾਣ ਲਈ ਮਜਬੂਰ ਹੋਇਆ ਵਿਖਾਈ ਦੇ ਰਿਹਾ ਅਤੇ ਹੁਣ ਸਰਕਾਰਾਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਵੱਖ ਵੱਖ ਬਾਰਡਰਾਂ ’ਤੇ ਰੋਕ ਰਹੀਆਂ, ਜਿਸ ਤੋਂ ਸਪੱਸ਼ਟ ਹੈ ਕਿ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਕੇ ਮਾਨਵੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨੀ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਉਹ ਜਾਣਦੇ ਹਨ ਕਿ ਸਰਕਾਰਾਂ ਨੇ ਖੇਤੀ ਨੂੰ ਮੁਨਾਫੇ ਵਾਲਾ ਧੰਦਾ ਨਹੀਂ ਰਹਿਣ ਦਿੱਤਾ ਤਾਂ ਹੀ ਕਿਸਾਨ ਅੱਜ ਰਹਿੰਦੀਆਂ ਖੂੰਹਦੀਆਂ ਫਸਲਾਂ ’ਤੇ ਐਮਐਸਪੀ ਦਾ ਕਾਨੂੰਨ ਲਿਆਉਣ ਦੀ ਗੱਲ ਕਰ ਰਹੇ ਹਨ ਤਾਂ ਕਿ ਫਸਲ ’ਤੇ ਅਨੁਮਾਨ ਲਾਗਤ ਰੇਟ ਮਿਲ ਸਕੇ। ਗੱਲਬਾਤ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਤੜਕਸਵੇਰੇ ਪਹੁੰਚ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਨੂੰ ਖੁਦ ਆਪਣੇ ਹੱਥੀਂ ਲੰਗਰ ਵਰਤਾਇਆ ਗਿਆ ਅਤੇ ਕਿਸਾਨ ਸੰਘਰਸ਼ ਕਰਨ ਵਾਲੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਲੰਮਾ ਸਮਾਂ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਬੈਠ ਕੇ ਸੰਘਰਸ਼ ਕਰਨਾ ਪਿਆ। ਇਸ ਦੌਰਾਨ ਸਰਕਾਰ ਨੇ ਝੁਕਦਿਆਂ ਖੇਤੀ ਦੇ ਕਾਲੇ ਕਾਨੂੰੰਨ ਰੱਦ ਕੀਤੇ ਸਨ ਅਤੇ ਕਿਸਾਨ ਜਥੇਬੰਦੀਆਂ ਨਾਲ ਐਮਐਸਪੀ ਸਮੇਤ ਕਈ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਿਖਤੀ ਵਾਅਦਾ ਕੀਤਾ ਸੀ, ਜੋ ਅੱਜ ਤੱਕ ਸਰਕਾਰ ਪੂਰਾ ਨਾ ਕਰ ਸਕੀ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪਹਿਲਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਚੁੱਕਿਆ ਤੇ 700 ਤੋਂ ਵੱਧ ਦੇ ਕਿਸਾਨ ਸ਼ਹੀਦ ਹੋਏ ਸਨ, ਅੱਜ ਜਦੋਂ ਕਿਸਾਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਪੈਰਾ ਮਿਲਟਰੀ ਦਾ ਸਖਤ ਪਹਿਰਾ ਰੱਖਕੇ ਦਿੱਲੀ ਵੱਲ ਜਾਣ ਤੋਂ ਰੋਕਦੀ ਨਜਰ ਆ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਜਬਰ ਦੇ ਨਾਲ ਕਿਸਾਨਾਂ ਦਾ ਸਬਰ ਪਰਖਣ ’ਤੇ ਲੱਗੀ ਹੋਈ ਹੈ ਅਤੇ ਦੂਜੇ ਪਾਸੇ ਕਿਸਾਨਾਂ ’ਤੇ ਲਾਠੀਚਾਰਜ, ਹਥਿਆਰਬੰਦ ਦਸਤਿਆਂ ਵੱਲ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਜਿਹਾ ਕਰਕੇ ਕਿਸਾਨਾਂ ਨੂੰ ਆਪਣੇ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰਿਆਣਾ ਟੱਪਕੇ ਪੰਜਾਬ ਦੀ ਹੱਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਹਮਲਾ ਕਰਨਾ, ਨੌਜਵਾਨਾਂ ’ਤੇ ਗੋਲੀ ਚਲਾ ਕੇ ਜਾਨ ਲੈਣ ਤੋਂ ਇਲਾਵਾ ਨੌਜਵਾਨਾਂ ਦੀ ਫੜੋ ਫੜਕੀ ਕਰਕੇ ਮਾਮਲੇ ਦਰਜ ਕਰਨ ਦਾ ਘਿਨੌਣਾ ਵਰਤਾਰਾ ਬੰਦ ਹੋਣਾ ਚਾਹੀਦਾ ਇਸ ਮੰਦਭਾਗੀ ਘਟਨਾ ਲਈ ਹਰਿਆਣਾ ਸਰਕਾਰ ਤੇ ਪੰਜਾਬ ਸਰਕਾਰ ਅਹਿਮ ਤੌਰ ’ਤੇ ਜ਼ਿੰਮੇਵਾਰ ਹਨ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਆਈ ਹੈ ਅਤੇ ਹੁਣ ਲੰਗਰ ਅਤੇ ਮੈਡੀਕਲ ਸੇਵਾਵਾਂ ਜਾਰੀ ਰੱਖਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੰਗ ਸਿੰਘ ਇਟਲੀ, ਪੀ.ਏ ਟੋਨੀ ਘਨੌਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 24 February,2024
ਜਦੋਂ ਤੱਕ ਐਫ.ਆਈ.ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਨਹੀਂ ਹੋਵੇਗਾ ਸੰਸਕਾਰ : ਡੱਲੇਵਾਲ
ਜਦੋਂ ਤੱਕ ਐਫ.ਆਈ.ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਨਹੀਂ ਹੋਵੇਗਾ ਸੰਸਕਾਰ : ਡੱਲੇਵਾਲ - ਦੋਸ਼ੀਆਂ 'ਤੇ ਪਹਿਲਾਂ ਐਫ.ਆਈ.ਆਰ ਦਰਜ ਕਰੇ ਸਰਕਾਰ - ਸ਼ਹੀਦ ਦਾ ਦਰਜਾ ਦੇਵੇ : ਨਹੀਂ ਹੋਵੇਗਾ ਸ਼ੁਭਕਰਨ ਦਾ ਪੋਸਟਮਾਰਟਮ ਤੇ ਸੰਸਕਾਰ - ਐਫ.ਆਈ.ਆਰ ਲਈ ਕਿਸੇ ਜਾਂਚ ਦੀ ਲੋੜ ਨਹੀਂ : ਫੂਲ ਰਾਜਪੁਰਾ : ਖਨੌਰੀ ਬਾਰਡਰ 'ਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਲੈ ਕੇ ਅੱਜ ਵੀ ਸਥਿਤੀ ਬੇਹਦ ਤਣਾਅਪੂਰਨ ਰਹੀ। ਕਿਸਾਨ ਨੇਤਾਵਾਂ ਨੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਦਿੱਤਾ ਇੱਕ ਕਰੋੜ ਤੇ ਸਰਕਾਰੀ ਨੌਕਰੀ ਨਾ-ਮੰਜੂਰ ਕਰ ਦਿੱਤੀ ਅਤੇ ਤੇ ਐਲਾਨ ਕੀਤਾ ਕਿ ਪਹਿਲਾ ਪੰਜਾਬ ਸਰਕਾਰ ਸ਼ੁਭਕਰਨ ਦੇ ਦੋਸ਼ੀਆਂ 'ਤੇ ਕਤਲ ਦਾ ਮੁਕੱਦਮਾ ਦਰਜ ਕਰਵਾਏ। ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਵੇਗਾ ਤੇ ਨਾ ਹੀ ਸੰਸਕਾਰ। ਪੰਜਾਬਸਰਕਾਰ ਵੱਲੋਂ ਅੱਜ ਸਵੇਰੇ ਹੀ ਖਨੌਰੀ ਬਾਰਡਰ ਵਿਖੇ ਮਾਰੇ ਗਏ ਸ਼ੁਭਕਰਨ ਦੇ ਪਰਿਵਾਰ ਲਈ ਨੌਕਰੀ ਤੇ ਇੱਕ ਕਰੋੜ ਦਾ ਐਲਾਨ ਕੀਤਾ ਸੀ। ਉਸਤੋਂ ਬਾਅਦ ਇੱਕਦਮ ਸਭ ਕੁੱਝ ਗਰਮਾ ਗਿਆ। ਹਾਲਾਂਕਿ ਕੁੱਝ ਹਲਕਿਆਂ ਵੱਲੋਂ ਇਸਦਾ ਸਵਾਗਤ ਵੀ ਕੀਤਾ ਜਾ ਰਿਹਾ ਹੈ ਪਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ ਅਤੇ ਸ਼ੁਭਕਰਨ ਦੇ ਪਰਿਵਾਰਕ ਮੈਂਬਰਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟ ਆਖਿਆ ਕਿ ਸਾਨੂੰ ਸਾਡੇ ਪੁੱਤਰ ਦਾ ਮੁੱਲ ਪੈਸਿਆਂ ਨਾਲ ਨਾ ਤੋਲੇ ਸਰਕਾਰ। ਨੇਤਾਵਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਵੀ ਸਪੱਸ਼ਟ ਹਨ ਕਿ ਐਫ.ਆਈ.ਆਰ ਜਾਂ ਮੁਕੱਦਮਾ ਦਰਜ ਕਰਨ ਲਈ ਪਹਿਲਾਂ ਕਿਸੇ ਵੀ ਛਾਣਬੀਨ ਦੀ ਲੋੜ ਨਹੀਂ ਹੈ। ਫਿਰ ਸਰਕਾਰ ਕਿਉਂ ਇਹ ਦੇਰੀ ਕਰ ਰਹੀ ਹੈ। ਕਿਸਾਨ ਨੇਤਾਵਾਂ ਨੇ ਆਖਿਆ ਕਿ ਅਸੀ ਅਤੇ ਪੰਜਾਬ ਦੇ ਲੋਕ ਸ਼ੁਭ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਥਾਂ ਕੲਂ ਕਰੋੜ ਇੱਕਠਾ ਕਰਕੇ ਦੇ ਸਕਦੇ ਹਾਂ ਪਰ ਗੱਲ ਹੁਣ ਇਨਸਾਫ ਦੀ ਹੈ। ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਕਿਸਾਨ ਸੁਭਕਰਨ ਦੇ ਸਿੱਧੀ ਗੋਲੀ ਸਿਰ ਵਿੱਚ ਮਾਰੀ ਗਈ। ਕਿਸਾਨ ਨੇਤਾਵਾਂ ਨੇ ਅਾਿਖਆ ਕਿ ਇੱਕ ਪਾਸੇ ਨਿਹਥੇ ਕਿਸਾਨ ਤੇ ਦੂਸਰੇ ਪਾਸੇ ਹਥਿਆਰਬੰਦ ਫੌਜਾਂ ਤੇ ਇਹ ਸਭ ਕੁੱਝ ਵੀਡਿਓ ਅਤੇ ਫੋਟੋਆਂ ਵਿੱਚ ਕਲੀਅਰ ਹੋ ਚੁੱਕਾ ਹੈ ਕਿ ਸ਼ੇਰਤਆਮ ਗੋਲੀ ਮਾਰੀ ਗਈ। ਪੰਜਾਬ ਵਾਲੇ ਪਾਸੇ ਆਕੇ ਸਾਡੇ ਸੈਂਕੜੇ ਟ੍ਰੈਕਟਰ, ਕਾਰਾਂ ਤੇ ਹੋਰ ਵਹੀਕਲ ਭੰਨ ਦਿੱਤੇ। ਉਸਤੋਂ ਬਾਅਦ ਵੀ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਪਰਚਾ ਦਰਜਨਹੀਂ ਹੋ ਰਿਹਾ, ਜਿਹੜਾ ਕਿ ਲੋਕਤੰਤਰ ਦਾ ਵੱਡਾ ਘਾਣ ਹੈ। ਇਸ ਮੌਕੇ ਸੁਭਕਰਨ ਦੇ ਪਰਿਵਾਰ ਵਿੱਚੋਂ ਚਾਚਾ ਲੱਗਦੇ ਇੱਕ ਕਿਸਾਨ ਨੇ ਸਪੱਸ਼ਟ ਆਖਿਆ ਕਿ ਐਫ.ਆਰ.ਆਈ. ਤੋਂ ਘੱਟ ਕੁੱਝ ਵੀ ਮੰਜੂਰ ਨਹੀਂ। ਜਦੋਂ ਤੱਕ ਉਨ੍ਹਾਂ ਲੋਕਾਂ 'ਤੇ 302 ਦਾ ਮੁਕੱਦਮਾ ਦਰਜ ਨਹੀਂ। ਉਦੋਂ ਤੱਕ ਨਾ ਤਾਂ ਉਹ ਪੋਸਟਮਾਰਟ ਕਰਵਾਉਣਗੇ ਤੇ ਨਾ ਹੀ ਸੰਸਕਾਰ ਕਰਨਗੇ। ਇਸ ਵੇਲੇ ਐਫ.ਆਈ.ਆਰ ਨੂੰ ਲੈ ਕੇ ਵੱਡਾ ਕਲੇਸ਼ ਛਿੜਿਆ ਪਿਆ ਹੈ।
Punjab Bani 23 February,2024
ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ
ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ ਰਾਜਪੁਰਾ। ਖਨੌਰੀ ਬਾਰਡਰ 'ਤੇ ਅੱਜ ਕਿਸਾਨ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਦੀ ਪਹਿਚਾਣ ਦਰਸ਼ਨ ਸਿੰਘ ਉਮਰ 62 ਸਾਲ ਜ਼ਿਲਾ ਬਠਿੰਡਾ, ਪਿੰਡ ਗੋਨੇਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਬਾਰਡਰ 'ਤੇ ਪਹਿਲੇ ਿਦਨ ਤੋਂ ਕਿਸਾਨ ਸੰਘਰਸ਼ ਵਿੱਚ ਡਟਿਆ ਹੋਇਆ ਸੀ ਤੇ ਉਸਨੂੰ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਵਿਗੜ ਗਈ ਤੇ ਤੁਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ ਪੰਜ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਕਿਸਾਨ ਸ਼ੁਭਕਰਨ ਵੀ ਬਠਿੰਡਾ ਜ਼ਿਲਾ ਦਾ ਸੀ। ਕਿਸਾਨਾਂ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਰੋਸ਼ ਦੀ ਲਹਿਰ ਹੈ।
Punjab Bani 23 February,2024
ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ
ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ -ਕਿਹਾ, ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ -ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਪਟਿਆਲਾ, 23 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਜਖ਼ਮੀ ਹੋਏ ਕਿਸਾਨ, ਜੋ ਕਿ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਹਨ, ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਜੌੜਾਮਾਜਰਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਵਿਖੇ ਦਾਖਲ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਕੇਂਦਰ ਦੇ ਇਸ਼ਾਰੇ 'ਤੇ ਹੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਹਰਿਆਣਾ ਸਰਹੱਦ ਨੂੰ ਦੂਜੇ ਦੇਸ਼ ਦੀ ਸਰਹੱਦ ਬਣਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਤੇ ਹੋਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜਖ਼ਮੀ ਕਿਸਾਨਾਂ ਦਾ ਇਲਾਜ ਮੁਫ਼ਤ ਕਰਨ ਲਈ ਹਦਾਇਤ ਜਾਰੀ ਕੀਤੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਸਮੇਤ ਵਿਧਾਇਕ ਡਾ. ਚਰਨਜੀਤ ਸਿੰਘ, ਜੋ ਕਿ ਅੱਖਾਂ ਦੇ ਮਾਹਰ ਡਾਕਟਰ ਹਨ, ਦੀ ਵੀ ਕਿਸਾਨਾਂ ਦੇ ਇਲਾਜ ਦੀ ਡਿਊਟੀ ਵਿਸ਼ੇਸ਼ ਤੌਰ 'ਤੇ ਲਗਾਈ ਹੈ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ, ਛੋਟੀ ਭੈਣ ਲਈ ਸਰਕਾਰੀ ਨੌਕਰੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕਿਉਂਕਿ ਸਾਡੇ ਕਿਸਾਨ ਆਪਣੇ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪੀਏ ਹਰਸ਼ਪਾਲ ਰਾਹੁਲ, ਸੁਰਜੀਤ ਸਿੰਘ ਫ਼ੌਜੀ ਤੇ ਹੋਰ ਮੌਜੂਦ ਸਨ।
Punjab Bani 23 February,2024
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ • ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ • ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ 'ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।
Punjab Bani 23 February,2024
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ • ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ • ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।
Punjab Bani 23 February,2024
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ - ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ, ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਅਮਰਿੰਦਰ ਬਜਾਜ ਹਲਕਾ ਇੰਚਾਰਜ ਪਟਿਆਲਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਕਾਲੀ ਦਲ, ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਏ.ਐਸ. ਕਲੇਰ ਅਤੇ ਹੋਰ ਨੇਤਾ ਵੀ ਹਾਜਰ ਸਨ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀਵਾਰ ਵੇਖਣ ਨੂੰ ਮਿਲਿਆ ਹੈ ਕਿ ਇਕ ਸੂਬੇ ਦੀ ਪੁਲਿਸ ਦੂਜੇ ਸੂਬੇ ਵਿਚ ਦਾਖਲ ਹੋ ਕੇ ਉਥੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਰਹੀ ਹੈ। ਇਕ ਨੌਜਵਾਨ ਕਿਸਾਨ ਦੀ ਗੋਲੀਆਂ ਲੱਗਣ ਨਾਲ, ਤਿੰਨ ਹੋਰਾਂ ਦੀ ਕਿਸਾਨੀ ਸੰਘਰਸ਼ ਵਿਚ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁੱਤੇ ਪਏ ਹਨ ਜਾਂ ਫਿਰ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਪੁਲਿਸ ਦੇ ਹਮਲੇ ਵਿਚ ਪੱਤਰਕਾਰਾਂ ਸਮੇਤ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਕਿਸੇ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਗੱਲ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਏ ਨੂੰ 24 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਗਏ ਹਨ ਪਰ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ ਜਦੋਂ ਕਿ ਕਾਨੂੰਨ ਮੁਤਾਬਕ ਪਹਿਲਾਂ ਕੇਸ ਦਰਜ ਹੋਣਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹਨ ਤੇ ਉਹਨਾਂ ਦੇ ਆਊਟ ਬਣੇ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਪੰਜਾਬ ਵਿਚ ਹਨ ਤੇ ਹਰਿਆਣਾ ਦੀ ਧਰਤੀ 'ਤੇ ਨਹੀਂ ਪਹੁੰਚੇ ਪਰ ਉਹਨਾਂ ਨੂੰ ਉਹਨਾਂਦੀ ਧਰਤੀ 'ਤੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Punjab Bani 22 February,2024
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ -ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ -ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ -ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ ਪਟਿਆਲਾ, 22 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ। ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ 'ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ 'ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ। ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।
Punjab Bani 22 February,2024
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।
Punjab Bani 22 February,2024
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ -ਡਾ. ਬਲਜੀਤ ਕੌਰ ਨੇ ਪਾਤੜਾਂ ਹਸਪਤਾਲ ਪੁੱਜ ਕੇ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਲਿਆ ਜਾਇਜ਼ਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੈਬਨਿਟ ਮੰਤਰੀਆਂ ਤੇ ਐਮ.ਐਲ.ਏ. ਦੀ ਡਿਊਟੀ ਲਗਾਈ ਪਾਤੜਾਂ, 22 ਫਰਵਰੀ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ਤਹਿਤ ਖਨੌਰੀ ਬਾਰਡਰ ’ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਉਨ੍ਹਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜਪੁਰਾ ਵਿਖੇ ਐਮ.ਐਲ.ਏ. ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ ਰਹੀਆਂ ਹਨ। ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਕਿਸੇ ਨੂੰ ਵੀ ਇਲਾਜ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਲਾਜ ਸੂਬਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਾਤੜਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਸਿਹਤ ਅਮਲੇ ਵੱਲੋਂ ਇਲਾਜ ਲਈ ਪੁਖ਼ਤਾ ਪ੍ਰਬੰਧ ਹਨ, ਪਰ ਫੇਰ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
Punjab Bani 22 February,2024
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ 'ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Punjab Bani 22 February,2024
ਨਹੀਂ ਹੋ ਸਕਿਆ ਸ਼ੁਭਕਰਨ ਦਾ ਸੰਸਕਾਰ : ਸਰਕਾਰ ਸ਼ਹੀਦ ਐਲਾਨੇ
ਨਹੀਂ ਹੋ ਸਕਿਆ ਸ਼ੁਭਕਰਨ ਦਾ ਸੰਸਕਾਰ : ਸਰਕਾਰ ਸ਼ਹੀਦ ਐਲਾਨੇ - ਪੋਸਟਮਾਰਟਮ ਨੂੰ ਲੈ ਕੇ ਦੇਰ ਸ਼ਾਮ ਤੱਕ ਪਿਆ ਰਿਹਾ ਬਖੇੜਾ - ਪੰਜਾਬ ਸਰਕਾਰ ਹਰਿਆਣਾ ਦੇ ਸ਼ੁਭ ਨੂੰ ਮਾਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ 302 ਦਾ ਕੇਸ ਦਰਜ ਕਰੇ : ਡੱਲੇਵਾਲ - 23 ਅਤੇ 24 ਨੂੰ ਸਾਰਾ ਦੇਸ਼ ਮੋਦੀ ਅਤੇ ਸ਼ਾਹ ਦੇ ਫੂਕੇ ਪੁੱਤਲੇ ਅਤੇ ਆਪਣੇ ਘਰਾਂ ਤੇ ਵਹੀਕਲਾਂ 'ਤੇ ਰੋਸ਼ ਵਜੋਂ ਲਗਾਏ ਜਾਣ ਕਾਲੇ ਝੰਡੇ ਰਾਜਪੁਰਾ : ਲੰਘੇ ਕੱਲ ਖਨੌਰੀ ਬਾਰਡਰ 'ਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੱਜ ਸੰਸਕਾਰ ਨਹੀਂ ਹੋ ਸਕਿਆ ਹੈ। ਇੱਥੋਂ ਤੱਕ ਕਿ ਦੇਰ ਸ਼ਾਮ ਤੱਕ ਸ਼ੁਭਕਰਨ ਦੇ ਪੋਸਟਮਾਰਟਮ ਨੂੰ ਲੈ ਕੇ ਬਵਾਲ ਛਿੜਿਆ ਰਿਹਾ। ਕਿਸਾਨ ਨੇਤਾ ਮੰਗ ਕਰ ਰਹੇ ਸਨ ਕਿ ਪੋਸਟਮਾਰਟਮ ਤੋਂ ਪਹਿਲਾਂ ਹਰਿਆਣਾ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਕਤਲ ਦੀ ਧਾਰਾ 302 ਦਾ ਕੇਸ ਦਰਜ ਹੋਵੇ, ਜਿਨ੍ਹਾਂ ਨੇ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਹੈ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਤੇ ਸੁਰਜੀਤ ਸਿੰਘ ਫੂਲ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨਾਲ ਸੱਚਮੁੱਚ ਹੀ ਖੜੀ ਹੈ ਤਾਂ ਪਹਿਲਾਂ ਸ਼ੁਭਕਰਨ ਨੂੰ ਸ਼ਹੀਦ ਐਲਾਨੇ ਅਤੇ ਉਸਦੇ ਪਰਿਵਾਰ ਨੂੰ ਦੇਸ਼ ਦੇ ਸ਼ਹੀਦ ਨੂੰ ਦੇਣ ਵਾਲੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਕਿਸਾਨ ਨੇਤਾਵਾਂ ਨੇ ਆਖਿਆ ਕਿ ਅਸੀ ਬਿਲਕੁੱਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਉਪਰ ਹਮਲਾ ਕੀਤਾ। ਪੰਜਾਬ ਦੇ ਏਰੀਏ ਵਿੱਚ ਆਕੇ ਸਾਡੀ ਮਸ਼ੀਨਰੀ ਦੀ ਤੋੜ ਭੰਨ ਕੀਤੀ ਗਈ। ਇਸ ਲਈ ਹੁਣ ਪੰਜਾਬ ਸਰਕਾਰ ਦੀ ਪ੍ਰੀਖਿਆ ਦੀ ਘੜੀ ਹੈ ਕਿਉਂਕਿ ਹੁਣ ਇੱਕਲੀ ਬਿਆਨਬਾਜੀ ਨਾਲ ਨਹੀਂ ਸਰਨਾ। ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਤੁਰੰਤ ਕੇਸ ਦਰਜ ਕਰੇ। ਇੱਥੋ ਤੱਕ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਵੀ ਇਸ ਕੇਸ ਵਿੱਚ ਪਾਰਟੀ ਬਣਾਇਆ ਜਾਵੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਖਨੌਰੀ ਬਾਰਡਰ ਦੇ 100 ਤੋਂ ਵੱਧ ਕਿਸਾਨ ਜਖਮੀ ਹੋਏ ਹਨ ਤੇ ਹੁਣ ਤੱਕ ਸੰਭੂ ਬਾਰਡਰ 'ਤੇ 167 ਦੇ ਕਰੀਬ ਕਿਸਾਨ ਜਖਮੀ ਹੋ ਚੁੱਕੇ ਹਨ।
Punjab Bani 22 February,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਸਾਲ 2024-25 ਦਾ ਬਜਟ 5 ਮਾਰਚ ਨੂੰ ਪੇਸ਼ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ। ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਸਰਕਾਰੀ ਮਲਕੀਅਤ ਵਾਲੇ/ਸਹਾਇਤਾ ਪ੍ਰਾਪਤ ਕਾਲਜਾਂ ਅਤੇ ਇੰਜਨੀਅਰਿੰਗ ਕਾਲਜਾਂ/ਸੰਸਥਾਵਾਂ ਦੇ ਸਟਾਫ ਦੀ ਤਰਜ਼ ਉਤੇ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਇਸ ਨਾਲ ਵਿਭਾਗ ਨੂੰ ਮਾਲੀਆ ਇਕੱਠਾ ਹੋਵੇਗਾ ਅਤੇ ਵਿਭਾਗ ਦੀ ਸਮਰੱਥਾ ਨਿਰਮਾਣ ਦੇ ਨਾਲ-ਨਾਲ ਮਨੁੱਖੀ ਸ਼ਕਤੀ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ। ਦੱਸਣਯੋਗ ਹੈ ਕਿ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਦੇ ਤਹਿਤ ਉਨ੍ਹਾਂ ਮਾਪਿਆਂ ਨੂੰ ਜੰਗੀ ਜਗੀਰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ। ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਨਾ ਸਿਰਫ ਲੜਾਈ ਦੇ ਮੈਦਾਨ ਵਿੱਚ ਅੱਗੇ ਰਿਹਾ ਸਗੋਂ ਆਪਣੇ ਸੈਨਿਕਾਂ ਦੀ ਭਲਾਈ ਵੀ ਅੱਗੇ ਰਿਹਾ ਹੈ। ਫੌਜੀ ਸੇਵਾ ਉਪਰੰਤ ਗਰੁੱਪ-ਬੀ ਅਤੇ ਸੀ ਦੇ ਮੁਲਾਜ਼ਮਾਂ ਦੀ ਨਿਯੁਕਤੀ ਗਈ ਹੈ ਅਤੇ ਹੁਣ ਉਨ੍ਹਾਂ ਦੇ ਸੇਵਾ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐਮ.ਐਸ.ਐਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪਹਿਲਕਦਮੀ ਐਮ.ਐਸ.ਐਮ.ਈ ਉਦਯੋਗਾਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੰਜਾਬ ਨੂੰ ਇੱਕ ਬਹੁਤ ਹੀ ਜੀਵੰਤ ਅਤੇ ਗਤੀਸ਼ੀਲ ਉਦਯੋਗਿਕ ਕੇਂਦਰ ਵਿੱਚ ਬਦਲਣ ਲਈ ਸਰਕਾਰ ਦੀ ਵਚਨਬੱਧਤਾ ਦੁਆਰਾ ਚਲਾਇਆ ਗਿਆ ਹੈ। ‘ਐਮ.ਐਸ.ਐਮ.ਈ. ਪੰਜਾਬ’ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਉਦਯੋਗਾਂ ਦੀ ਸਮਰੱਥਾ ਨੂੰ ਵਧਾਉਣ ਲਈ ਕੰਮ ਕਰੇਗਾ, ਵਿੱਤੀ ਸੰਸਥਾਵਾਂ ਅਤੇ ਬੈਂਕਾਂ ਤੋਂ ਐਮ.ਐਸ.ਐਮ.ਈ. ਉਦਯੋਗਾਂ ਨੂੰ ਕਰਜ਼ੇ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਵੇਗਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਵਿਸਤਾਰ ਅਤੇ ਨਵੀਨਤਾ ਨੂੰ ਵਧਾਉਣ ਦੇ ਯੋਗ ਬਣਾਇਆ ਜਾ ਸਕੇ। ‘ਐਮ.ਐਸ.ਐਮ.ਈ. ਪੰਜਾਬ’ ਐੱਮ.ਐੱਸ.ਐੱਮ.ਈ. ਉਦਯੋਗਾਂ ਨੂੰ ਉੱਨਤ ਤਕਨੀਕਾਂ ਅਪਣਾਉਂਣ ਅਤੇ ਆਲਮੀ ਮੰਡੀ ਵਿੱਚ ਅੱਗੇ ਰਹਿਣ ਲਈ ਉਨ੍ਹਾਂ ਦੇ ਕਾਰਜਾਂ ਨੂੰ ਆਧੁਨਿਕ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਆਧੁਨਿਕ ਟੈਸਟਿੰਗ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਮਾਣੀਕਰਣ ਦੇ ਖੇਤਰਾਂ ਵਿੱਚ ਸਾਂਝੇ ਸੁਵਿਧਾ ਕੇਂਦਰ ਦੀ ਸਥਾਪਨਾ ਦੀ ਸਹੂਲਤ ਪ੍ਰਦਾਨ ਕਰੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਤਪਾਦ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ‘ਐਮ.ਐਸ.ਐਮ.ਈ. ਪੰਜਾਬ’ ਕੋਲ ਐਕਸੈਸ-ਟੂ-ਕ੍ਰੈਡਿਟ, ਐਕਸੈਸ-ਟੂ-ਤਕਨਾਲੋਜੀ, ਮਾਰਕੀਟ ਤੱਕ ਪਹੁੰਚ, ਹੁਨਰਾਂ ਤੱਕ ਪਹੁੰਚ ਅਤੇ ਸੈਕਟਰ ਦੀਆਂ ਹੋਰ ਜ਼ਰੂਰੀ ਲੋੜਾਂ ਲਈ ਸਮਰਪਿਤ ਸਬ-ਡਿਵੀਜ਼ਨ ਹੋਣਗੇ। ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ‘ਐਮ.ਐਸ.ਐਮ.ਈ. ਪੰਜਾਬ’ ਪੇਸ਼ੇਵਰ ਏਜੰਸੀਆਂ ਨਾਲ ਸਹਿਯੋਗ ਕਰੇਗਾ ਤਾਂ ਜੋ ਉਨਾਂ ਦੀ ਮੁਹਾਰਤ ਨਾਲ ਹਿੱਸੇਦਾਰਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।
Punjab Bani 22 February,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ ਚੰਡੀਗੜ੍ਹ, 22 ਫਰਵਰੀ ਵਿਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
Punjab Bani 22 February,2024
ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ
ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ - 1 ਕਿਸਾਨ ਦੀ ਮੌਤ, ਦੋ ਗੰਭੀਰ : ਤਿੰਨ ਦਰਜਨ ਦੇ ਕਰੀਬ ਜ਼ਖਮੀ - ਦੋਵੇਂ ਬਾਰਡਰਾਂ 'ਤੇ ਹਰਿਆਣਾ ਪੁਲਿਸ ਨੇ ਕੀਤੀ ਡਰੋਨ ਨਾਲ ਹੰਝੂ ਗੋਲਿਆਂ, ਗੋਲੀਆਂ ਤੇ ਪਾਣੀ ਦੀਆਂ ਬੋਛਾੜਾਂ ਦੀ ਬਰਸਾਤ ਖਨੌਰੀ/ਸੰਭੂ, 21 ਫਰਵਰੀ : ਦਿੱਲੀ ਕੂਚ ਨੂੰ ਲੈ ਕੇ ਅੱਜ ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਖੂਨੀ ਜੰਗ ਹੋ ਗਈ। ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਡਰੋਨ ਨਾਲ ਸੈਂਕੜੇ ਹੰਝੂ ਬੰਬ ਸੁੱਟੇ ਤੇ ਗੋਲੀਆਂ ਦੀ ਬਰਸਾਤ ਕਰ ਦਿੱਤੀ, ਜਿਸ ਨਾਲ ਜ਼ਿਲਾ ਸੰਗਰੂਰ ਦੇ ਪਿੰਡ ਸੇਰੋਂ ਸ਼ੁਭਕਰਨ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਜੁਗਰਾਜ ਸਿੰਘ, ਸਿਮਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸਨ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਤੋਂ ਬਿਨਾ ਦੋਵੇਂ ਬਾਰਡਰਾਂ 'ਤੇ ਤਿੰਨ ਦਰਜਨ ਦੇ ਕਰੀਬ ਕਿਸਾਨ ਜਖਮੀ ਹੋਏ ਹਨ, ਜਿਹੜੇ ਕਿ ਪਟਿਆਲਾ, ਸੰਗਰੂਰ, ਪਾਤੜਾਂ ਤੇਰਾਜਪੁਰਾ ਵਿਖੇ ਦਾਖਲ ਹਨ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਸ ਵੇਲੇ ਚਾਰ ਕਿਸਾਨ ਗੰਭੀਰ ਹਾਲਤ ਵਿੱਚ ਹਨ। ਖਨੌਰੀ ਬਾਰਡਰ 'ਤੇ ਅੱਜ ਸਵੇਰੇ ਜਿਵੇਂ ਹੀ ਕਿਸਾਨ ਅੱਗੇ ਵੱਧਣ ਲੱਗੇ। ਹਰਿਆਣਾ ਪੁਲਿਸ ਨੇ ਹੰਝੂ ਗੋਲਿਆਂ ਦੀ ਬਰਸਾਤ ਕਰ ਦਿੱਤੀ ਤੇ ਪਾਣਂ ਦੀਆਂ ਬੋਛਾੜਾਂ ਮਾਰੀਆਂ। ਇਸਤੋਂ ਬਾਅਦ ਨੌਜਵਾਨ ਕਿਸਾਨਾਂ ਦੀ ਇੱਕ ਟੁਕੜੀ ਸੜਕਾਂ ਨੂੰ ਛੱਡ ਕੇ ਖੇਤਾਂ ਵਿਚੋਂ ਅੱਗੇ ਵਧਣ ਲੱਗੀ, ਜਿਸ 'ਤੇ ਹਰਿਆਣਾ ਪੁਲਿਸ ਤੈਸ਼ ਵਿੱਚ ਆ ਗਈ। ਉਸਨੇ ਬੈਰੀਕੇਟ ਵਾਲੇ ਬਾਰਡਰਾਂ ਨੂੰ ਛੱਡਕੇ ਸਿੱਧੇ ਤੌਰ 'ਤੇ ਖੇਤਾਂ ਵਿਚੋਂ ਦਿੱਲੀ ਜਾ ਰਹੇ ਇਨ੍ਹਾਂ ਕਿਸਾਨਾਂ 'ਤੇ ਹਮਲਾ ਕਰ ਦਿੱਤਾ। ਇਨ੍ਹਾਂ 'ਤੇ ਜੰਗ ਵਾਂਗ ਗੋਲਿਆਂ ਦੀ ਬਰਸਾਤ ਕੀਤੀ ਗਈ। ਇਨ੍ਹਾਂ ਨੂੰ ਕੁੱਟਿਆ ਗਿਆ ਤੇ ਇਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਕਿਸਾਨ ਨੇਤਾਵਾਂ ਅਨੁਸਾਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਤਾਂ ਹਰਿਆਣਾ ਪੁਲਿਸ ਹਰਿਆਣਾ ਵਾਲੇ ਪਾਸੇ ਹੀ ਚੁੱਕ ਕੇ ਲੈ ਗਈ, ਜਿਨ੍ਹਾਂ ਦੀਆਂ ਲੱਤਾਂ ਬਾਂਹਾਂ ਤੋੜ ਦਿੰਤੀਆਂ ਗਈਆਂ ਤੇ ਉਨ੍ਹਾਂ ਬਾਰੇ ਅਜੇ ਤੱਕ ਕੋਈ ਖਬਰ ਨਹੀਂ ਹੈ। ਦੋ ਘੰਟੇ ਦੇ ਕਰੀਬ ਇਹ ਜਬਰਦਸਤ ਟਕਰਾਅ ਵਾਲਾ ਮਾਹੌਲ ਚੱਲਿਆ। ਇਸਤੋਂ ਬਾਅਦ ਕਿਸਾਨ ਪਿੱਛੇ ਹੱਟ ਗਏ, ਜਿਸ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੰਭੀਰ ਰੂਪ ਵਿੱਚ ਜਖਮੀ ਸਮਝ ਕੇ ਕਿਸਾਨਾਂ ਨੇ ਚੁੱਕ ਕੇ ਲਿਆਂਦਾ। ਉਸਦੀ ਮੌਥੇ 'ਤੇ ਹੀ ਮੌਤ ਹੋ ਗਈ ਅਤੇ ਉਸਨੂੰ ਜਦੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸਤੋਂ ਬਾਅਦ ਖਨੌਰੀ ਬਾਰਡਰ ਦੇ ਹਾਲਾਤ ਅਜੇ ਤੱਕ ਬੇਹਦ ਖਤਰਨਾਕ ਬਣੇ ਹੋਏ ਹਨ। ਹਾਲਾਂਕਿ ਕਿਸਾਨ ਇੱਕ ਵਾਰ ਿਪੱਛੇ ਹੱਟ ਚੁੱਕੇ ਹਨ ਪਰ ਕਿਸਾਨਾਂ ਵਿੱਚ ਭਾਰੀ ਰੋਸ਼ ਹੈ ਕਿ ਉਨ੍ਹਾਂ 'ਤੇ ਰਬੜ ਦੀ ਗੋਲੀ ਦੀ ਥਾਂ ਅਸਲੀ ਗੋਲੀਆਂ ਕਿਉਂ ਚਲਾਈਆਂ।
Punjab Bani 21 February,2024
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ ਰਾਜਪੁਰਾ, 21 ਫਰਵਰੀ-ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।
Punjab Bani 21 February,2024
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ --- ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ --- ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ ਚੰਡੀਗੜ੍ਹ, 21 ਫਰਵਰੀ, 2024 ( ) – ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਜਮੀਨ ਖਿਸਕ ਚੁੱਕੀ ਹੈ, ਜਿਸ ਦਾ ਸਬੂਤ 2022 ਵਿੱਚ ਹੋਇਆ ਵਿਧਾਨਸਭਾ ਚੌਣਾਂ ਸਨ, ਜਿਸ ਵਿੱਚ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਬਜ ਆਪਣੀ ਪਟਿਆਲਾ ਸੀਟ ਨੂੰ ਵੀ ਨਹੀਂ ਬਚਾਇਆ ਜਾ ਸਕਿਆ। ਇਸੇ ਲਈ ਕੈਪਟਨ ਅਮਰਿੰਦਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਪਰ ਇੱਥੇ ਵੀ ਉਹ ਹਾਸ਼ੀਏ ਤੇ ਹੀ ਹਨ ਅਤੇ ਸਿਆਸਤ ਵਿੱਚ ਆਪਣੀ ਪੈਠ ਬਚਾਉਣ ਲਈ ਉਹ ਆਪਣੀ ਪਤਨੀ ਪਰਨੀਤ ਕੌਰ ਨੂੰ ਲੋਕ ਸਭਾ ਚੌਣਾਂ ਵਿੱਚ ਪਟਿਆਲਾ ਤੋਂ ਬਤੌਰ ਬੀਜੇਪੀ ਉਮੀਦਵਾਰ ਮੈਦਾਨ ਵਿੱਚ ਉਤਾਰਨ ਲੱਗੇ ਹਨ, ਜਦਕਿ ਵਿਧਾਨ ਸਭਾ ਵਾਸਤੇ ਉਨ੍ਹਾਂ ਨੇ ਆਪਣੀ ਧੀ ਜੈ ਇੰਦਰ ਕੌਰ ਦਾ ਨਾਂ ਅੱਗੇ ਰੱਖਿਆ ਹੈ। ਇਸ ਤਰ੍ਹਾਂ ਉਹ ਪੰਜਾਬ ਦੇ ਆਮ ਲੋਕਾਂ ਅਤੇ ਨੌਜਵਾਨਾਂ ਜੋ ਪਾਰਟੀਆਂ ਵਿੱਚ ਜਮੀਨੀ ਪੱਧਰ ਤੇ ਕੰਮ ਕਰ ਰਹੇ ਹਨ, ਬਾਰੇ ਕੋਈ ਹਮਦਰਦੀ ਨਹੀਂ ਰੱਖਦੇ ਅਤੇ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਬੀਜੇਪੀ ਨਾਲ ਸਾਂਝ ਪਾਉਣ ਲਈ ਤਰਲੋਮੱਛੀ ਹੋ ਰਿਹਾ ਹੈ। ਇਸੇ ਲਈ ਉਹ ਦੁਬਾਰਾ ਬੀਜੇਪੀ ਨਾਲ ਗਠਜੋੜ ਕਰਨ ਦੇ ਯਤਨਾਂ ਵਿੱਚ ਲੱਗਾ ਹੋਇਆ ਹੈ। ਪਿਛਲੇ 25 ਸਾਲ ਵਿੱਚ ਦੋ-ਦੋ ਬਾਰ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਤੇ ਰਾਜ ਕੀਤਾ ਹੈ। ਇਸ ਦੌਰਾਨ ਇਕ-ਦੂਜੇ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤੋਂ ਬਚਾਉਣ ਦੇ ਲਈ ਦੋਵੇਂ ਇੱਕ-ਦੂਜੇ ਤੇ ਸਿਆਸੀ ਵਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਅਤੇ ਆਪਣੀ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਰਹੇ। ਪੰਜਾਬ ਤੇ ਜਿਆਦਾਤਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀ ਸੱਤਾ ਦੀ ਕਮਾਨ ਸੰਭਾਲੀ ਗਈ ਹੈ, ਪਰ ਦੋਵਾਂ ਨੇ ਇੱਕ-ਦੂਜੇ ਦੇ ਨਿੱਜੀ ਕੰਮਾਂ ਅਤੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਹੋਇਆ ਧੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਹਮੇਸ਼ਾ ਤੋਂ ਹੀ ਲੋਕਾਂ ਦੇ ਹਿੱਤਾ ਨੂੰ ਅਣਦੇਖਾ ਕਰਦੇ ਹੋਏ ਆਪਣੇ ਨਿੱਜੀ ਸਵਾਰਥ ਨੂੰ ਮੁੱਖ ਰਖਦੇ ਆਏ ਹਨ ਅਤੇ ਹੁਣ ਵੀ ਇਹ ਦੋਵੇਂ ਆਪਣੇ ਨਿੱਜੀ ਫਾਇਦੇ ਲਈ ਗਠਜੋੜ ਕਰਨਾ ਚਾਹੁੰਦੇ ਹਨ। ਇਸ ਗਠਜੋੜ ਨਾਲ ਕੈਪਟਨ ਅਮਰਿੰਦਰ ਸਿੰਘ ਆਪਣੀ ਪਟਿਆਲਾ ਸੀਟ ਅਤੇ ਸੁਖਬੀਰ ਬਾਦਲ ਆਪਣੀ ਬਠਿੰਡਾ ਅਤੇ ਫਿਰੋਜਪੁਰ ਸੀਟ ਨੂੰ ਬਚਾਉਣਾ ਚਾਹੁੰਦੇ ਹਨ। ਪਰ ਲੋਕ ਹੁਣ ਇਨ੍ਹਾਂ ਦੋਵਾਂ ਪਰਿਵਾਰ ਦੀ ਆਪਸੀ ਮਿਲੀਭੁਗਤ ਨੂੰ ਸਮਝ ਚੁੱਕੇ ਹਨ। ਜਿਸਦਾ ਜਵਾਬ ਉਹ ਆਗਾਮੀ ਲੋਕ ਸਭਾ ਚੌਣਾਂ ਵਿੱਚ ਇਨ੍ਹਾਂ ਦੇ ਖਿਲਾਫ ਆਪਣੇ ਵੋਟ ਦਾ ਇਸਤੇਮਾਲ ਕਰਕੇ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੌਣਾਂ ਵਿੱਚ ਪੰਜਾਬ ਦੀਆਂ 13 ਅਤੇ ਚੰਡੀਗੜ੍ਹ ਦੀ 1 ਲੋਕ ਸਭਾ ਸੀਟ ਤੇ ਆਮ ਆਦਮੀ ਪਾਰਟੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ। ਜਦਕਿ ਦੂਜੇ ਪਾਸੇ ਬੀਜੇਪੀ ਬਹੁਮਤ ਤਾਂ ਦੂਰ ਦੀ ਗੱਲ ਹੈ, ਨਰਿੰਦਰ ਮੋਦੀ ਦੀ ਅਗੁਵਾਈ ਵਿੱਚ 100 ਤੋਂ ਵੱਧ ਸੀਟਾਂ ਵੀ ਜਿੱਤ ਨਹੀਂ ਸਕੇਗੀ।
Punjab Bani 21 February,2024
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡੇ : ਗਗਨਜੀਤ ਸਿੰਘ ਬਰਨਾਲਾ ਵਾਅਦਾ ਖਿਲਾਫ਼ੀ ਨਾ ਕਰੇ ਸਰਕਾਰ ਦੇਸ਼ ਦਾ ਅੰਨਦਾਤਾ ਕਿਸਾਨ : ਜਸਮੇਰ ਸਿੰਘ ਲਾਛੜੂ ਪਟਿਆਲਾ 21 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਸ਼ੰਭੂ ਬਾਰਡਰ ’ਤੇ ਚਲਾਏ ਜਾ ਰਹੇ ਨਿਰੰਤਰ ਲੰਗਰਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਭੀੜ ਉਮੜਨ ਲੱਗ ਪਈ ਹੈ ਕਿਉਂਕਿ ਦਿਨ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਸ਼ੰਭੂ ਬਾਰਡਰ ’ਤੇ ਚੱਲ ਰਹੇ ਲੰਗਰ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਕਈ ਦਿਨਾਂ ਤੋਂ ਖੁਦ ਆਪ ਆਪਣੇ ਹੱਥੀਂ ਕਿਸਾਨ ਭਰਾਵਾਂ ਨੂੰ ਲੰਗਰ ਸੇਵਾ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਅਸਥਾਨ ’ਤੇ ਪੁੱਜੇ, ਜਿਨ੍ਹਾਂ ਨੇ ਖੁਦ ਲੰਗਰ ਸੇਵਾ ਵਿਚ ਯੋਗਦਾਨ ਪਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਲਈ ਸਰਬੱਤ ਭਲਾ ਮੰਗਦਾ, ਜਿਸ ਤਹਿਤ ਕਿਸਾਨ ਭਰਾਵਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡਦੇ ਹੋਏ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਨ ਸਮੇਂ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਕਿਸਾਨਾਂ ਮੰਗਾਂ ਅੱਜ ਤੱਕ ਨਹੀਂ ਮੰਨੀਆਂ ਗਈਆਂ ਉਨ੍ਹਾਂ ਕਿਹਾ ਕਿ ਸਰਕਾਰ ਵਾਅਦਾ ਖਿਲਾਫ਼ੀ ਨਾ ਕਰੇ ਕਿਉਂਕਿ ਇਹੋ ਕਿਸਾਨ ਦੇਸ਼ ਦਾ ਅੰਨਦਾਤਾ ਕਿਸਾਨ ਹੈ, ਜੋ ਅਨਾਜ ਭੰਡਾਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸਤੇਂਦਰ ਸਿੰਘ ਬਾਜਵਾ, ਲਖਵਿੰਦਰ ਸਿੰਘ, ਜੰਗ ਸਿੰਘ ਇਟਲੀ, ਪੀਏ ਟੋਨੀ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 21 February,2024
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ 



ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ
CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ।
ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ।
ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ।
ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
- ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।
ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।
Punjab Bani 20 February,2024
ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ
ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ ਸੰਭੂ ਬਾਰਡਰ ਤੇ ਕਿਸਾਨਾਂ ਨੇ ਬੈਰੀਕੇਟ ਤੋੜਨ ਲਈ ਲਿਆਂਦੀ ਵੱਡੇ ਪੱਧਰ ਤੇ ਮਸ਼ੀਨਰੀ - ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ਰਾਜਪੁਰਾ। ਬੇਹਦ ਖਤਰਨਾਕ ਅਤੇ ਤਣਾਅਪੂਰਨ ਮਾਹੌਲ ਦੇ ਚਲਦੇ 21 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਅਤੇ ਸੁਰਖਿਆ ਫੋਰਸਾਂ ਦਿੱਲੀ ਧਰਨੇ ਨੂੰ ਲੈ ਕੇ ਆਪਸ ਵਿੱਚ ਭਿੜਨ ਲਈ ਤਿਆਰ ਹਨ। ਸੰਭੂ ਬਾਰਡਰ 'ਤੇ ਮਾਹੌਲ ਇਸ ਕਦਰ ਤਣਾਅਪੂਰਨ ਹੈ ਕਿ ਜੇਕਰ ਕਿਸਾਨ ਅਤੇ ਸੁਰਖਿਆ ਫੋਰਸਾਂ ਭਿੜ ਪਈਆਂ ਤਾਂ ਇਹ ਸਾਰਾ ਕੁੱਝ ਇੱਕ ਖੂਨੀ ਜੰਗ ਵਿੱਚ ਵੀ ਤਬਦੀਲ ਹੋ ਸਕਦਾ ਹੈ। ਕਿਸਾਨਾਂ ਨੇ ਹਰਿਆਣਾ ਅਤੇ ਕੇਂਦਰੀ ਫੋਰਸਿਜ ਵੱਲੋਂ ਕੀਤੀ 6 ਲੇਅਰ ਮਜਬੂਤ ਬੈਰੀਕੇਟਿੰਗ ਤੋੜਨ ਲਈ ਟੈਂਕਾਂ ਵਰਗੀਆਂ ਪੋਕਲੇਨ ਮਸ਼ੀਨਾਂ, ਖਤਰਨਾਕ ਜੇਸੀਬੀ ਮਸੀਨਾਂ ਤੇ ਵੱਡੇ ਟ੍ਰੈਕਟਰ ਸੰਭੂ ਬਾਰਡਰ ਉੱਤੇ ਲਿਆਂਦੇ ਹਨ ਤੇ ਬਕਾਇਦਾ ਅੱਜ ਇਨ੍ਹਾਂ ਦੀ ਰਿਹਸਲ ਕਰਕੇ ਸਵੇਰੇ ਦਿੱਲੀ 'ਤੇ ਚੜਾਈ ਕਰਨ ਲਈ ਕਮਰ ਕਸੇ ਕਸ ਲਏ ਹਨ। ਐਂਤਵਾਰ ਨੂੰ ਦੇਰ ਰਾਤ ਤਿੰਨ ਕੇਂਦਰੀ ਮੰਤਰੀਆਂ ਵੱਲੋਂ ਦਿੱਤੇ 5 ਫਸਲਾਂ 'ਤੇ ਐਮ.ਐਸ.ਪੀ. ਦੀ ਗਾਰੰਟੀ ਨੂੰਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਸਾਰਾ ਦਿਨ ਕਿਸਾਨ ਆਪਣੀਆਂ ਲਿਆਂਦੀਆਂ ਪੋਕਲੇਨ ਮਸ਼ੀਨਾਂ, ਜੇਸੀਬੀ ਮਸ਼ੀਨਾਂ ਤੇ ਵੱੜੇ ਟ੍ਰੈਕਟਰਾਂ ਨਾਲ ਦਿੱਲੀ 'ਤੇੇ ਚੜਾਈ ਕਰਨ ਦੀ ਤਿਆਰੀ ਕਰਦੇ ਰਹੇ, ਉਧਰੋਂ ਹਰਿਆਣਾ ਵਿਖੇ ਹੋਰ ਫੋਰਸਿਜ ਮੰਗਵਾ ਲਈਆਂ ਗਈਆਂ ਹਨ ਤਾਂ ਜੋ ਕਿਸਾਨ ਕਿਸੇ ਵੀ ਤਰ੍ਹਾਂ ਹਰਿਆਣਾ ਵਿਖੇ ਲਗਾਏ ਗਏ ਬੈਰੀਕੇਟ ਤੋੜ ਨਾ ਸਕਣ।
Punjab Bani 20 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ ਚੰਡੀਗੜ੍ਹ/ਫ਼ਿਰੋਜ਼ਪੁਰ, 20 ਫ਼ਰਵਰੀ: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ 2 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਆਧਾਰਤ ਸਿੰਜਾਈ ਸਹੂਲਤਾਂ ਨੂੰ ਉਤਸ਼ਾਹਤ ਕਰਨ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਲਈ ਸੋਧੇ ਪਾਣੀ ਦੀ ਵਰਤੋਂ ਵੀ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਂਗ ਇੱਕ ਅਹਿਮ ਕਦਮ ਹੈ ਕਿਉਂਕਿ ਇਹ ਪਾਣੀ ਪਹਿਲਾਂ ਡਰੇਨਾਂ ਵਿੱਚ ਜਾਂਦਾ ਸੀ, ਜਦਕਿ ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ। ਰਾਜ ਦੇ ਸੋਧੇ (ਟ੍ਰੀਟਿਡ) ਵਾਟਰ ਪ੍ਰੋਗਰਾਮ 'ਤੇ ਜ਼ੋਰ ਦਿੰਦੇ ਹੋਏ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ। ਉਨਾਂ ਕਿਹਾ ਕਿ ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਹੁਣ ਹੋਰ ਸੂਬੇ ਵੀ ਅਜਿਹੇ ਪ੍ਰੋਗਰਾਮ ਲਾਗੂ ਕਰਨਾ ਸ਼ੁਰੂ ਕਰ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਲਾਭਪਾਤਰੀ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਣੀ ਦੀ ਹਰ ਬੂੰਦ ਨੂੰ ਸਮਝਦਾਰੀ ਨਾਲ ਵਰਤਣ ਅਤੇ ਸਿੰਜਾਈ ਦੀਆਂ ਬਿਹਤਰ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ ਕਿਉਂਕਿ ਖੇਤੀਬਾੜੀ, ਜਲ ਸਰੋਤਾਂ ਦਾ ਮੁੱਖ ਖਪਤਕਾਰ ਹੈ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਹਾਲ ਹੀ ਵਿੱਚ ਸੂਬੇ ਦੇ ਇੱਕ ਵੱਡੇ ਉਦਯੋਗ ਨਾਲ ਸਮਝੌਤਾ ਕੀਤਾ ਹੈ, ਜੋ ਕਿਸੇ ਨਿੱਜੀ ਅਦਾਰੇ ਨਾਲ ਅਜਿਹਾ ਪਹਿਲਾ ਸਮਝੌਤਾ ਹੈ, ਜਿਸ ਤਹਿਤ ਨਿਜੀ ਅਦਾਰਾ ਰਾਜ ਦੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਯੋਗਦਾਨ ਅਤੇ ਨਿਵੇਸ਼ ਕਰੇਗਾ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਭਾਈ ਵਿਖੇ 4.5 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਜਦਕਿ ਜ਼ੀਰਾ ਵਿਖੇ 10.3 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜੋ ਕ੍ਰਮਵਾਰ 1.41 ਕਰੋੜ ਰੁਪਏ ਅਤੇ 3.04 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੀ ਗਈ ਹੈ। ਪ੍ਰਾਜੈਕਟਾਂ ਨਾਲ 556 ਹੈਕਟੇਅਰ ਖੇਤੀਬਾੜੀ ਜ਼ਮੀਨ ਅਤੇ ਪੰਜ ਪਿੰਡਾਂ ਹਰਾਜ, ਤਲਵੰਡੀ ਭਾਈ, ਨਿਊ ਜ਼ੀਰਾ, ਗਾਦੜੀ ਵਾਲਾ ਅਤੇ ਬੋਤੀਆਂ ਵਾਲਾ, ਜਿਸ ਵਿੱਚ ਕਿਸਾਨ ਭਾਈਚਾਰੇ ਦੇ 360 ਕਿਸਾਨ ਪਰਿਵਾਰ ਸ਼ਾਮਲ ਹਨ, ਨੂੰ ਲਾਭ ਹੋਵੇਗਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਅਮਰੂਤ-2 ਪ੍ਰੋਗਰਾਮ ਤਹਿਤ 87 ਐਸ.ਟੀ.ਪੀਜ਼ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਦਾ ਡੀ.ਪੀ.ਆਰ ਤਿਆਰ ਕੀਤਾ ਹੈ, ਜੋ ਆਉਣ ਵਾਲੇ ਮਹੀਨਿਆਂ ਦੌਰਾਨ ਸ਼ੁਰੂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਵਿਭਾਗ ਨੇ ਐਸ.ਟੀ.ਪੀ. ਫਗਵਾੜਾ ਤੋਂ ਖੇਤੀਬਾੜੀ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਕਿਸਾਨਾਂ ਨੂੰ ਟਰੀਟ ਕੀਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਲਾਗਤ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਖਾਦ ਦੀ ਵਰਤੋਂ ਘਟਦੀ ਹੈ ਅਤੇ ਨਾਲ ਹੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Punjab Bani 20 February,2024
ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ
ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ ਰਾਜਪੁਰਾ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੇਰ ਸ਼ਾਮ ਕੇਂਦਰ ਸਰਕਾਰ ਵੱਲੋਂ ਪੇਸ਼ ਨਵੇਂ ਫਾਰਮੂਲੇ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।’ ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਬੁੱਧਵਾਰ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ। ਉਧਰ, ਪੰਜਾਬ, ਹਰਿਆਣਾ ਤੋਂ ਬਾਅਦ ਦਿੱਲੀ ਦੇ ਬਾਰਡਰਾਂ ਉਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਗਾਜੀਪੁਰ ਬਾਰਡਰ ਉਤੇ ਭਾਰੀ ਸੁਰੱਖਿਆ ਫੋਰਸ ਬੁਲਾਈ ਗਈ ਹੈ। ਪੈਰਾ ਮਿਲਟਰੀ ਫੋਰਸ ਦੀਆਂ ਕਈ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਸਵੇਰੇ 11 ਵੱਜੇ ਕੂਚ ਦਾ ਐਲਾਨ ਕੀਤਾ ਹੈ। ਹਰਿਆਣਾ ਪ੍ਰਸ਼ਾਸਨ ਨੇ ਵੀ ਰੋਕਣ ਦੀ ਪੂਰਾ ਤਿਆਰੀ ਕਰ ਲਈ ਹੈ।
Punjab Bani 20 February,2024
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗੱਠਜੋੜ (akali bjp alliance) ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।
Punjab Bani 20 February,2024
ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ: ਪ੍ਰੋ ਅਰਵਿੰਦ
*ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ: ਪ੍ਰੋ ਅਰਵਿੰਦ -ਪੰਜਾਬੀ ਯੂਨੀਵਰਸਿਟੀ ਵਿਖੇ ਤੀਜਾ ਵਿਗਿਆਨਕ ਮੇਲਾ ਸ਼ੁਰੂ -ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ* -ਆਮ ਲੋਕਾਂ ਦੇ ਵੇਖਣ ਲਈ ਦੋ ਦਿਨ ਖੁੱਲ੍ਹੀਆਂ ਰਹਿਣਗੀਆਂ ਯੂਨੀਵਰਸਿਟੀ ਕੈਂਪਸ ਵਿਚਲੀਆਂ ਵਿਗਿਆਨਕ ਮਹੱਤਵ ਵਾਲੀਆਂ ਥਾਵਾਂ ਪਟਿਆਲਾ, 20 ਫਰਵਰੀ ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਸ਼ੁਰੂ ਹੋਏ ਵਿਗਿਆਨ ਮੇਲੇ ਦਾ ਉਦਘਾਟਨੀ ਭਾਸ਼ਣ ਦਿੰਦਿਆਂ ਹੋਇਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦਰਅਸਲ ਕੋਈ ਵੀ ਗਿਆਨ ਕਦੇ ਸੰਪੂਰਨ ਨਹੀਂ ਹੁੰਦਾ। ਵਿਗਿਆਨ ਦੇ ਖੇਤਰ ਵਿੱਚ ਜੋ ਗੱਲਾਂ ਕੁੱਝ ਸਾਲ ਪਹਿਲਾਂ ਅੰਤਿਮ ਸੱਚ ਵਰਗੀਆਂ ਜਾਪਦੀਆਂ ਸਨ ਉਨ੍ਹਾਂ ਬਾਰੇ ਨਵੇਂ ਸਵਾਲ ਸਾਹਮਣੇ ਆਉਂਦਿਆਂ ਹੀ ਵਿਗਿਆਨੀ ਨਵੀਂਆਂ ਸੰਭਾਵੀ ਦਿਸ਼ਾਵਾਂ ਦੀ ਥਾਹ ਪਾਉਣ ਹਿਤ ਖੋਜ ਕਰਨ ਵਿੱਚ ਜੁਟ ਗਏ ਹਨ। ਵਿਗਿਆਨ ਦਾ ਇਹੋ ਸੱਚ ਹੈ। ਜਦੋਂ ਲਗਦਾ ਹੈ ਕਿ ਸਾਨੂੰ ਬਹੁਤ ਕੁੱਝ ਪਤਾ ਲੱਗ ਗਿਆ ਹੈ ਤਾਂ ਨਵੇਂ ਉੱਭਰੇ ਸਵਾਲ ਸੂਚਿਤ ਕਰਦੇ ਹਨ ਕਿ ਹਾਲੇ ਹੋਰ ਬਹੁਤ ਕੁੱਝ ਹੈ ਜਿਸ ਬਾਰੇ ਜਾਣਨਾ ਬਾਕੀ ਹੈ। ਪ੍ਰੋ. ਅਰਵਿੰਦ ਵੱਲੋਂ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨਾਲ਼ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਦੀ ਜਿਗਿਆਸਾ ਵਿੱਚੋਂ ਨਿੱਕਲੇ ਸਵਾਲਾਂ ਦੇ ਉੱਤਰ ਵੀ ਦਿੱਤੇ ਗਏ। ਵਿਗਿਆਨ ਮੇਲੇ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਲਗਾਤਾਰ ਤੀਜੇ ਸਾਲ ਇਹ ਵਿਗਿਆਨ ਮੇਲਾ ਕਰਵਾਇਆ ਜਾ ਰਿਹਾ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮਾਮਲਿਆਂ ਬਾਰੇ ਮੰਤਰਾਲੇ ਅਧੀਨ ਕੰਮ ਕਰਦੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪਿਛਲੇ ਕਰਵਾਏ ਗਏ ਪਿਛਲੇ ਦੋ ਮੇਲਿਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਮੇਲੇ ਵਿੱਚ ਸਿ਼ਰਕਤ ਕਰਨ ਵਾਲ਼ੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਪਿਛਲੇ ਸਾਲਾਂ ਦੇ ਮੁਕਾਬਲੇ ਵਧ ਗਈ ਹੈ। ਜਿ਼ਕਰਯੋਗ ਹੈ ਕਿ ਇਸ ਮੇਲੇ ਵਿੱਚ ਜਿੱਥੇ ਇੱਕ ਪਾਸੇ ਵਿਗਿਆਨ ਅਤੇ ਤਕਨਾਲੌਜੀ ਖੇਤਰ ਦੇ ਮਾਹਿਰਾਂ ਦੇ ਭਾਸ਼ਣ ਚਲਦੇ ਹਨ ਉੱਥੇ ਹੀ ਦੂਜੇ ਪਾਸੇ ਵਿਗਿਆਨ ਪ੍ਰਦਰਸ਼ਨੀਆਂ, ਵਿਗਿਆਨਕ ਮੁਕਾਬਲੇ, ਵਰਕਸ਼ਾਪ ਆਦਿ ਗਤੀਵਿਧੀਆਂ ਨਾਲ਼ੋ ਨਾਲ਼ ਚਲਦੀਆਂ ਹਨ। ਇਸ ਮੇਲੇ ਦੌਰਾਨ ਯੂਨੀਵਰਸਿਟੀ ਵਿਚਲੀਆਂ ਵਿਗਿਆਨਕ ਮਹੱਤਵ ਵਾਲ਼ੀਆਂ ਵੱਖ-ਵੱਖ ਥਾਵਾਂ ਨੂੰ ਵੀ ਬਾਹਰੋਂ ਆਏ ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਂਦਾ ਹੈ। ਯੂਨੀਵਰਸਿਟੀ ਵਿਖੇ ਸਥਿਤ ਉੱਤਰ ਭਾਰਤ ਦੀ ਮਹੱਤਵਪੂਰਣ ਖਗੋਲ ਔਬਜ਼ਰਵੇਟਰੀ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨ ਨਾਲ਼ ਸੰਬੰਧਤ ਵਿਭਾਗਾਂ ਦੀਆਂ ਪ੍ਰਯੋਗਸ਼ਾਲਾਵਾਂ, ਬੋਟੈਨੀਕਲ ਗਾਰਡਨ, ਹਰਬੇਰੀਅਮ, ਮਿਊਜ਼ੀਅਮ ਅਤੇ ਹੋਰ ਥਾਵਾਂ ਨੂੰ ਵੇਖਣ ਲਈ ਖੋਲ੍ਹ ਦਿੱਤਾ ਜਾਂਦਾ ਹੈ। ਮੇਲੇ ਦੌਰਾਨ ਲੱਗਣ ਵਾਲ਼ੀ ਵਰਮੀ ਕੰਪੋਸਟ ਖਾਦ ਸੰਬੰਧੀ ਵਰਕਸ਼ਾਪ ਬਾਰੇ ਗੱਲ ਕਰਦਿਆਂ ਪ੍ਰੋ. ਬਲਵਿੰਦਰ ਸੂਚ ਨੇ ਦੱਸਿਆ ਕਿ ਮੇਲੇ ਦੇ ਦੂਜੇ ਦਿਨ ਇੱਕ ਹੋਸਟਲ ਵਿੱਚ ਵਰਮੀ ਕੰਪੋਸਟ ਖਾਦ ਦੇ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ ਜਾਵੇਗਾ ਤਾਂ ਕਿ ਹੋਸਟਲ ਮੈੱਸ ਦੀ ਰਹਿੰਦ ਖੂੰਹਦ ਤੋਂ ਖਾਦ ਤਿਆਰ ਕਰ ਕੇ ਉਸ ਨੂੰ ਪੌਦਿਆਂ ਲਈ ਵਰਤਿਆ ਜਾ ਸਕੇ। ਉਦਘਾਟਨੀ ਸੈਸ਼ਨ ਉਪਰੰਤ ਡਾ. ਉਂਕਾਰ ਸਿੰਘ ਵੱਲੋਂ 'ਜਲਗਾਹਾਂ ਦਾ ਮਹੱਤਵ' ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਮੇਲੇ ਦੇ ਪਹਿਲੇ ਦਿਨ ਕੈਂਪਸ ਵਿੱਚ ਰੈਲੀ ਵੀ ਕੱਢੀ ਗਈ। ਪਹਿਲੇ ਦਿਨ ਵਿਦਿਆਰਥੀਆਂ ਨੇ ਮੌਡਲ/ਪ੍ਰੋਟੋਟਾਈਪ, ਨਾਅਰ੍ਹਾ ਲੇਖਣੀ ਅਤੇ ਵਾਦ-ਵਿਵਾਦ ਦੇ ਮਕਾਬਲਿਆਂ ਵਿੱਚ ਉਤਸ਼ਾਹ ਨਾਲ਼ ਭਾਗ ਲਿਆ। ਉਦਘਾਟਨੀ ਸੈਸ਼ਨ ਦਾ ਸੰਚਾਲਨ ਇਸ ਮੇਲੇ ਦੇ ਕਨਵੀਨਰ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਧੰਨਵਾਦੀ ਭਾਸ਼ਣ ਡੀਨ ਖੋਜ ਡਾ. ਮਨਜੀਤ ਪਾਤੜ ਵੱਲੋਂ ਦਿੱਤਾ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਵਿਗਿਆਨ ਮੇਲੇ ਵਿੱਚ ਲੱਗੀਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਪ੍ਰਦਰਸ਼ਨੀਆਂ ਦੇ ਆਯੋਜਕਾਂ ਦਾ ਹੌਸਲਾ ਵਧਾਇਆ।
Punjab Bani 20 February,2024
ਏ.ਡੀ.ਸੀ. ਡਾ. ਬੇਦੀ ਵੱਲੋਂ ਸਕੂਲੀ ਵਰਦੀਆ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ
ਏ.ਡੀ.ਸੀ. ਡਾ. ਬੇਦੀ ਵੱਲੋਂ ਸਕੂਲੀ ਵਰਦੀਆ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ -ਕਿਹਾ, ਪਟਿਆਲਾ ਜ਼ਿਲ੍ਹਾ 5240 ਸਵੈ ਸਹਾਇਤਾ ਸਮੂਹ ਦਾ ਨਿਰਮਾਣ ਕਰਕੇ ਪੰਜਾਬ ਵਿੱਚ ਪਹਿਲੇ ਸਥਾਨ ਉਤੇ ਘਨੌਰ/ਪਟਿਆਲਾ, 20 ਫਰਵਰੀ: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕੂਲੀ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਕੂਲੀ ਬੱਚਿਆ ਨੂੰ ਵਰਦੀਆਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਪਹਿਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਬਲਾਕ ਘਨੌਰ ਦੇ ਪਿੰਡ ਸਿਆਲੂ ਦੀ ਰੂਰਲ ਹਟ ਵਿੱਚ ਚੱਲ ਰਹੇ ਇਸ ਪ੍ਰਾਜੈਕਟ ਦੀ ਪ੍ਰਗਤੀ ਵਾਚਣ ਲਈ ਦੌਰਾ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਮੌਕੇ ਵਰਦੀਆ ਦੀ ਗੁਣਵੱਤਾ ਚੈੱਕ ਕਰਨ ਦੇ ਨਾਲ ਨਾਲ ਕੰਮ ਕਰ ਰਹੀਆ ਔਰਤਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੂੰ ਵੀ ਉਤਸਾਹਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਜਿਥੇ ਸਮੂਹ ਦੀਆ ਔਰਤਾਂ ਨੂੰ ਆਮਦਨੀ ਪੱਖੋ ਹੁੰਗਾਰਾ ਮਿਲਿਆ ਹੈ ਉਥੇ ਹੀ ਸਕੂਲ ਦੇ ਬੱਚਿਆ ਨੂੰ ਵਧੀਆ ਕੁਆਲਟੀ ਦੀਆ ਵਰਦੀਆ ਵੀ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਗਰੀਬ ਪੇਂਡੂ ਔਰਤਾ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾ ਨੂੰ ਆਜੀਵਿਕਾ ਦੇ ਮੌਕੇ ਪ੍ਰਦਾਨ ਕੀਤੇ ਜਾਦੇ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹਾ 5240 ਸਵੈ ਸਹਾਇਤਾ ਸਮੂਹ ਦਾ ਨਿਰਮਾਣ ਕਰਕੇ ਪੰਜਾਬ ਵਿੱਚ ਪਹਿਲੇ ਸਥਾਨ ਉਤੇ ਹੈ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਨਾ ਰਾਣੀ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 20 February,2024
ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।
ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।
Punjab Bani 20 February,2024
- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
· ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ · ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ ਨਵੀਂ ਦਿੱਲੀ, 19 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।
Punjab Bani 19 February,2024
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।
Punjab Bani 19 February,2024
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ ਮੋਹਾਲੀ, 18 ਫਰਵਰੀ 2024 - ਸਕੂਲ ਮੁਖੀ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਨੂੰ ਸਿੱਖਿਆ ਵਿਭਾਗ ਦੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਸਸਪੈਂਡ ਦੇ ਹੁਕਮ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਦੋਸ਼ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈਟੀਟੀ ਅਧਿਆਪਕਾ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਕੂਲ ਮੁਖੀ ਦੀ ਕੁੱਟਮਾਰ ਕੀਤੀ। ਜਿਸ ਦੇ ਚੱਲਦਿਆਂ ਕਿਰਨਜੀਤ ਕੌਰ ਨੂੰ ਤੁਰੰਤ ਪ੍ਰਾਪਤ ਦੇ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ।
Punjab Bani 19 February,2024
ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ
ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ"
ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ।
ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।
Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।
Punjab Bani 18 February,2024
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 18 ਫ਼ਰਵਰੀ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Punjab Bani 18 February,2024
ਕੇਂਦਰ ਸਰਕਾਰ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖਤਮ ਕਰਵਾਏ: ਜਗਜੀਤ ਸਿੰਘ ਡੱਲੇਵਾਲ
ਕੇਂਦਰ ਸਰਕਾਰ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖਤਮ ਕਰਵਾਏ: ਜਗਜੀਤ ਸਿੰਘ ਡੱਲੇਵਾਲ :ਕਿਹਾ: ਜੇਕਰ ਚੌਥੇ ਗੇੜ ਦੀ ਮੀਟਿੰਗ ਚ ਕੋਈ ਹੱਲ ਨਾ ਨਿਕਲਿਆਂ ਤਾਂ ਕਿਸਾਨ ਦਿੱਲੀ ਵੱਲ ਕਰਨਗੇ ਕੂਚ ਰਾਜਪੁਰਾ, 18 ਫਰਵਰੀ - ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਾਨੀਤਿਕ) ਦੇ ਸੱਦੇ ਉਤੇ ਮੰਗਾਂ ਦੇ ਸਬੰਧ ਵਿੱਚ ਕਿਸਾਨ ਅੰਦੋਲਨ ਅੱਜ 6ਵੇਂ ਦਿਨ ਵੀ ਜਾਰੀ ਰਿਹਾ।ਅੱਜ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੰਗਾਂ ਦੇ ਸਬੰਧ ਵਿੱਚ ਚੌਥੇ ਗੇੜ ਦੀ ਮੀਟਿੰਗ ਰੱਖੀ ਗਈ ਹੈ। ਇਸ ਤੋਂ ਪਹਿਲਾਂ ਸੰਭੂ ਬੈਰੀਅਰ ਉਤੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਭਾਕਿਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੰੰੁਦੇ ਹਨ ਕਿ ਇੱਕ ਪਾਸੇ ਸਰਕਾਰ ਗੱਲਬਾਤ ਰਾਹੀ ਮਸਲੇ ਦਾ ਹੱਲ ਕਰਨ ਦੀ ਗੱਲ ਕਰ ਰਹੀ ਹੈ। ਪਰ ਦੂਜੇ ਪਾਸੇ ਬਾਰਡਰ ਉਤੇ ਸੁਰੱਖਿਆ ਲਈ ਲਗਾਈ ਪੁਲਿਸ ਨੇ ਤਾਂ ਆਪਣਾ ਕੰਮ ਕਰਨਾ ਹੀ ਹੈ। ਪਰ ਉਥੇ ਅਜਿਹੇ ਵਿਅਕਤੀਅ ਜਿਨ੍ਹਾਂ ਦੇ ਨਾ ਤਾਂ ਨਾਮ ਪਲੇਟ ਹੈ ਤੇ ਨਾ ਹੀ ਉਹ ਮੁਲਾਜ਼ਮ ਲੱਗਦੇ ਹਨ। ਇਸ ਤੋਂ ਜਾਪਦਾ ਹੈ ਕਿ ਸਰਕਾਰ ਦੀ ਨੀਯਤ ਠੀਕ ਨਹੀ ਹੈ। ਤੀਜੇ ਗੇੜ ਦੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਾਂ ਨੇ ਐਤਵਾਰ ਤੱਕ ਦਾ ਸਮਾਂ ਮੰਗਦਿਆਂ ਕਿਹਾ ਸੀ ਕਿ ਅਸੀਂ ਅਗਲੀ ਮੀਟਿੰਗ ਫਰੇਮਵਰਕ ਕਰਕੇ ਆਵਾਂਗੇ। ਸਾਡੀਆਂ ਮੰਗਾਂ ਜਿਵੇਂ ਐਮਐਸਪੀ ਅਤੇ ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨਾ, ਕਿਸਾਨਾਂ ਅਤੇ ਮਜਦੂਰਾਂ ਦੇ ਕਰਜ਼ੇ ਮੁਆਫ, ਖੇਤੀਬਾੜੀ ਨੂੰ ਪ੍ਰਦੂਸ਼ਣ ਐਕਟ ਤੋਂ ਬਾਹਰ ਕੱਢਣਾ, ਲੈਡ ਐਕਟ 2013 ਨੂੰ ਲਾਗੂ ਰੱਖਣਾ, ਲਖੀਮਪੁਰ ਖੀਰੀ ਆਦਿ ਸਮੇਂ ਕਿਸਾਨਾਂ ਦੇ ਮੁਕੱਦਮੇ ਖਤਮ ਕਰਨ ਕਰਨਾ, ਬਿਜਲੀ ਬਿੱਲ ਸਮੇਤ ਹੋਰ ਹਨ। ਸਰਕਾਰ ਟਾਲ ਮਟੋਲ ਨਾ ਕਰਦਿਆਂ ਮੰਗਾਂ ਮੰਨ ਕੇ ਕਿਸਾਨਾਂ ਦਾ ਅੰਦੋਲਨ ਖਤਮ ਕਰਵਾਏ। ਜੇਕਰ ਚੋਣ ਜਾਪਤਾ ਲੱਗ ਗਿਆ ਤਾਂ ਅਸੀਂ ਘਰ੍ਹਾਂ ਨੂੰ ਜਾਣ ਵਾਲੇ ਨਹੀ ਹਨ। ਅਸੀਂ ਪੂਰੀ ਤਰ੍ਹਾਂ ਬਿਨ੍ਹਾਂ ਰਾਜਨੀਤੀ ਦੇ ਆਪਣੀਆਂ ਮੰਗਾਂ ਮਨਵਾਉਣ ਦੀ ਗੁਹਾਰ ਲਗਾ ਰਹੇ ਹਾਂ। ਕੇਂਦਰ ਸਰਕਾਰ ਚੋਣ ਜਾਪਤਾ ਲੱਗਣ ਤੋਂ ਪਹਿਲਾਂ ਮੰਗਾਂ ਦਾ ਹੱਲ ਕੱਢੇ ਤਾਂ ਜ਼ੋਂ ਕਿਸਾਨਾ ਨੂੰ ਪ੍ਰੇਸ਼ਾਨੀ ਨਾ ਝੱਲਣਾ ਪਵੇ। ਅਸੀਂ ਤਾਂ 13 ਫਰਵਰੀ ਨੂੰ ਇਥੇ ਆਏ ਹਾਂ ਜਦ ਕਿ ਬੈਰੀਕੇਟਿੰਗ ਤਾਂ 8 ਫਰਵਰੀ ਤੋਂ ਕਰਕੇ ਕੌਮੀ ਸ਼ਾਹ ਮਾਰਗ ਦੀ ਆਵਾਜਾਈ ਰੋਕੀ ਹੋਈ ਹੈ। ਕਿਸਾਨਾਂ ਦੇ ਸਿਰ ਉਤੇ 18 ਲੱਖ ਕਰੋੜ ਦਾ ਕਰਜ਼ਾ ਹੈ ਨੂੰ ਉਤਾਰਨ ਦੀ ਗੱਲ ਨਹੀ ਕੀਤੀ ਜਾਂਦੀ। ਜੇਕਰ ਐਤਵਾਰ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆਂ ਤਾਂ ਦਿੱਲੀ ਕੂਚ ਕਰਨ ਦਾ ਐਲਾਨ ਪਹਿਲਾਂ ਵਾਂਗ ਕਾਇਮ ਹੈ। ਕੇਂਦਰ ਸਰਕਾਰ ਜਾਂ ਤਾ ਸਾਡੀਆਂ ਮੰਗਾਂ ਦਾ ਹੱਲ ਕਰੇ ਜਾਂ ਦਿੱਲੀ ਵਿਖੇ ਰੋਸ ਧਰਨੇ ਦੇ ਲਈ ਜਗ੍ਹਾਂ ਦਾ ਪ੍ਰਬੰਧ ਕਰਕੇ ਦੇਵੇ। ਕਿਸਾਨ ਆਗੂ ਤੇਜਬੀਰ ਸਿੰਘ ਹਰਿਆਣਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਦੋਂ ਖੁਦ ਗੁਜ਼ਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ 2012 ਵਿੱਚ ਖੁਦ ਫਸਲਾਂ ਉਤੇ ਐਮਐਸਪੀ ਸੀਟੂ ਪਲੱਸ 50 ਦੀ ਮੰਗ ਕੀਤੀ ਸੀ। ਅਸੀਂ 10 ਸਾਲਾਂ ਵਿੱਚ ਵਧਦੇ ਰਹੇ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਗੇ। ਪਰ ਅਜਿਹਾ ਨਹੀ ਹੋ ਸਕਿਆ ਅਤੇ ਅੱਜ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਤੁਸੀਂ ਦੇਖਿਆ ਹੈ ਕਿ ਹਰਿਆਣਾ ਵਿਖੇ ਬੀਐਸਐਫ ਅਤੇ ਸੀਆਰਪੀਐਫ ਲਗਾਉਣ ਅਤੇ ਕਿਸਾਨਾਂ ਦੇ ਘਰ੍ਹਾਂ ਉਤੇ ਛਾਪੇਮਾਰੀ ਕੀਤੀ ਗਈ। ਪਰ ਇਸ ਸਭ ਤੋਂ ਬਾਅਦ ਹੁਣ ਇਹ ਲਹਿਰ ਉਠ ਚੁੱਕੀ ਹੈ ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ, ਬਾਰਡਰਾਂ ਉਤੇ ਪੱਕੇ ਰੋਸ ਧਰਨੇ, ਖਾਪ ਪੰਚਾਇਤਾਂ ਦੇ ਨਾਲ ਮੀਟਿੰਗਾ ਆਦਿ ਕੀਤੀਆਂ ਜਾ ਰਹੀਆਂ ਹਨ। ਇਸ ਤਾਨਾਸ਼ਾਹੀ ਰਵੱਈਏ ਦੇ ਬਾਵਜੂਦ ਹਰਿਆਣਾ ਦਾ ਕਿਸਾਨਾਂ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਉਤਰਪ੍ਰਦੇਸ਼, ਰਾਜਸਥਾਨ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਦੇ ਨਾਲ ਮੀਟਿੰਗ ਵਿੱਚ ਤੱਥਾਂ ਦੇ ਅਧਾਰਿਤ ਗੱਲ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਲਾਗੂ ਕਰਨ ਦੇ ਲਈ 21ਹਜਾਰ ਕਰੋੜ ਰੁਪਇਆ ਚਾਹੀਦਾ ਹੈ ਅਤੇ ਕਰਜ਼ਾਂ ਮੁਕਤੀ ਦੇ ਲਈ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਸਕੱਤਰ ਬਲਕਾਰ ਸਿੰਘ ਬੈਂਸ, ਪ੍ਰੈਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਮੀਤ ਪ੍ਰਧਾਨ ਦਲਜੀਤ ਸਿੰਘ ਚਮਾਰੂ ਸਮੇਤ ਹੋਰ ਹਾਜਰ ਸਨ।
Punjab Bani 18 February,2024
ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ।
ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ । ਕਿਸਾਨਾਂ ਨੇ 22 ਫਰਵਰੀ ਤੱਕ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ। ਪੰਜਾਬ ਦੇ ਟੋਲ ਪਲਾਜੇ ਵੀ ਰਹਿਣਗੇ ਬੰਦ।
Punjab Bani 18 February,2024
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ ਸੰਭੂ : ਸਮਾਜਸੇਵੀ ਲੱਖਾ ਸਿਧਾਣਾ ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ। ਲੱਖੇ ਨੇ ਮੰਨਿਆਂ ਕੇ ਫਾਇਰ ਉਸ ਦੇ ਬੰਦਿਆਂ ਨੇ ਹੀ ਕੱਢੇ ਸੀ। ਜਦੋਂ ਇੰਨੇ ਲੋਕ ਡਾਂਗਾਂ ਲੈ ਕੇ ਉਸ ਦੁਆਲੇ ਹੋਏ ਗਏ ਤਾਂ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ।
Punjab Bani 18 February,2024
ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ
ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ ਦਿਲੀ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਪ੍ਰਦਰਸ਼ਨ ਕਰਨਗੇ। ਟਿਕੈਤ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਨੂੰ ਇੱਥੇ ਸਿਸੌਲੀ ਵਿੱਚ ਹੋਈ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇ।ਪੰਚਾਇਤ ਨੇ ਹਰਿਆਣਾ ਅਤੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਦੀ ਵੀ ਨਿਖੇਧੀ ਕੀਤੀ ਹੈ। ਇਹ ਪੰਚਾਇਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਰਮਿਆਨ ਹੋਈ।
Punjab Bani 18 February,2024
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ - ਐਮ.ਐਸ.ਪੀ. ਨੂੰ ਲੈ ਕੇ ਕੇਂਦਰ ਦੇ ਨੇਤਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ : ਡੱਲੇਵਾਲ, ਪੰਧੇਰ - ਜੇਕਰ ਮੰਗਾਂ ਨਾ ਮੰਨੀਆਂ ਤਾਂ ਟੁਟਣਗੇ ਬੈਰੀਕੇਟ : ਕਿਸਾਨ ਨੇਤਾ
Punjab Bani 18 February,2024
ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ
ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ : ਸੰਭੂ ਬੈਰੀਅਰ ਉਤੇ ਹੋਈਆਂ ਮਾਮੂਲੀ ਝੜੱਪਾਂ ਕਾਰਣ 6 ਨੌਜਵਾਨ ਜਖਮੀ, ਸਿਵਲ ਹਸਪਤਾਲ ਰਾਜਪੁਰਾ ਵਿਖੇ ਜੇਰੇ ਇਲਾਜ਼ ਰਾਜਪੁਰਾ, 17 ਫਰਵਰੀ - ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਅੱਜ ਜਿਥੇ ਇੱਕਾ ਦੁੱਕਾ ਘਟਨਾਵਾਂ ਵਿੱਚ 6 ਨੌਜਵਾਨਾਂ ਦੇ ਜਖਮੀ ਹੋਣ ਤੋਂ ਇਲਾਵਾ ਮਾਹੋਲ ਲਗਭਗ ਸ਼ਾਂਤੀ ਪੂਰਵਕ ਰਿਹਾ, ਜਦ ਕਿ ਕਿਸਾਨ ਜਥੇਬੰਦੀਆ ਦੇ ਆਗੂਆਂ ਵੱਲੋਂ ਰਾਜਪੁਰਾ ਵਿਖੇ ਇੱਕ ਨਿਜ਼ੀ ਹੋਟਲ ਵਿੱਚ ਐਤਵਾਰ ਨੂੰ ਚੰਡੀਗੜ੍ਹ ਵਿਖੇ 5 ਵਜ਼ੇ ਕੇਂਦਰੀ ਮੰਤਰੀਆਂ ਦੇ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੰਭੂ ਬੈਰੀਅਰ ਉਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਨਿਰਧਾਰਿਤ ਐਮਐਸਪੀ ਰੇਟ ਉਤੇ ਜਾਂ ਉਸ ਤੋਂ ਵੱਧ ਖਰੀਦੇ ਨਾ ਕਿ ਨਿਰਧਾਰਿਤ ਰੇਟ ਤੋਂ ਘੱਟ ਖਰੀਦੇ। ਕੇਂਦਰ ਕਹਿੰਦਾ ਹੈ ਕਿ ਐਮਐਸਪੀ ਨੂੰ ਦੇਸ਼ ਵਿੱਚ ਲਾਗੂ ਕਰਨ ਦੇ ਲਈ ਸਾਨੂੰ ਬਹੁਤ ਪੈਸਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਟੱਡੀ ਕੀਤੀ ਗਈ ਹੈ ਕਿ ਐਮਐਸਪੀ ਦੇਸ਼ ਵਿੱਚ ਲਾਗੂ ਕਰਨ ਦੇ ਲਈ 36 ਹਜਾਰ ਕਰੋੜ ਰੁਪਏ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਝਦਾਰੀ ਦੇ ਨਾਲ ਕਨਜਿਊਮਰ ਅਤੇ ਪ੍ਰੋਡਿਊਸਰ ਵੱਲ ਝਾਤੀ ਮਾਰੇ ਅਤੇ ਕਾਰਪੋਰੇਟ ਘਰਾਣਿਆਂ ਦਾ ਥੋੜਾ ਖਿਆਲ ਘੱਟ ਕਰੇ ਤਾਂ ਸਾਰਾ ਮਾਮਲਾ ਸੁੱਲਝ ਸਕਦਾ ਹੈ। ਜੇਕਰ ਐਗਰੋ ਇੰਡਸਟ੍ਰੀਜ਼ ਸਾਡੇ ਪੰਜਾਬ ਸੂਬੇ ਦੇ ਏਰੀਏ ਵਿੱਚ ਲੱਗੇਗੀ ਤਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਦੇ ਚਲਦਿਆਂ 50 ਪ੍ਰਤੀਸ਼ਤ ਰੁਜ਼ਗਾਰ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਡੀਪੀ ਵਿੱਚ 20 ਪ੍ਰਤੀਸ਼ਤ ਖੇਤੀਬਾੜੀ ਦਾ ਹਿੱਸਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇੰਨੀ ਹਿੱਸੇਦਾਰੀ ਪਾ ਰਿਹਾ ਹੈ ਤਾਂ ਸਰਕਾਰ ਨੂੰ ਕੇਵਲ ਢਾਈ ਲੱਖ ਕਰੋੜ ਵੀ ਸਰਕਾਰ ਨੂੰ ਕੱਢਣਾ ਮੁਸ਼ਕਿਲ ਹੈ। ਇਸ ਤੋਂ ਜਾਪਦਾ ਹੈ ਕਿ ਸਰਕਾਰ ਦੀ ਨੀਯਤ ਵਿੱਚ ਫਰਕ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਉਤੇ ਬੀਮਾ ਦਿੱਤਾ ਜਾਵੇ। ਭਾਂਵੇ ਕਿ ਕੇਂਦਰੀ ਮੰਤਰੀ ਬੀਮਾ ਦੇਣ ਦੀਆਂ ਗੱਲਾਂ ਕਰਦੇ ਹਨ, ਪਰ ਮਹਾਰਾਸ਼ਟਰਾਂ ਵਿੱਚ ਕੰਪਨੀਆਂ ਫਸਲਾਂ ਦੇ ਬੀਮੇ ਦੀ ਆੜ ਵਿੱਚ ਕਰੋੜਾਂ ਰੁਪਏ ਇਕੱਠਾ ਕਰਕੇ ਭੱਜ ਗਈਆਂ। ਇਸ ਤੋਂ ਇਲਾਵਾ ਹਰਿਆਣਾ ਸੂਬੇ ਦੇ ਕਿਸਾਨ ਲੜ ਰਹੇ ਹਨ ਕਿ ਬੀਮਾ ਦੀ ਆੜ ਵਿੱਚ ਕੰਪਨੀਆਂ ਨੇ ਪੈਸੇ ਤਾਂ ਭਰਵਾ ਲਏ ਜਦੋਂ ਕੰਪਨਸ਼ੇਸ਼ਨ ਦੇਣ ਦੀ ਵਾਰੀ ਆਈ ਤਾਂ ਕੰਪਨੀਆਂ ਪੈਸੇ ਲੈ ਕੇ ਭੱਜ ਗਈਆਂ। ਕੇਂਦਰ ਇਹ ਕਹਿ ਰਹੀ ਹੈ ਕਿ ਐਮਐਸਪੀ ਝੌਨੇ ਅਤੇ ਕਣਕ ਉਤੇ ਹਰਿਆਣਾ ਅਤੇ ਪੰਜਾਬ ਵਿੱਚ ਮਿਲ ਰਹੀ ਹੈ। ਕੇਂਦਰੀ ਮੰਤਰੀ ਕਹਿੰਦੇ ਹਨ ਕਿ ਜੇਕਰ ਦੇਸ਼ ਵਿੱਚ ਐਮਐਸਪੀ ਲਾਗੂ ਕਰ ਦਿੱਤੀ ਤਾਂ ਪੰਜਾਬ ਅਤੇ ਹਰਿਆਣਾ ਦੀ ਐਮਐਸਪੀ ਘਟ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਵੀ ਨਹੀ ਕਿ ਐਮਐਸਪੀ ਲਾਗੂ ਕਰਨ, ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਤੋਂ ਬਾਹਰ ਕਰਨਾ, ਕਰਜ਼ਾ ਮੁਕਤੀ ਆਦਿ ਦੇ ਨਾਲ ਕੇਂਦਰ ਨੂੰ ਰੱਤੀ ਭਰ ਵੀ ਫਰਕ ਨਹੀ ਪੈਂਦਾ, ਕਿਉਂਕਿ ਜੇਕਰ ਪੰਜਾਬ ਸੂਬਾ ਦੇਸ਼ ਦਾ ਅੰਨਦਾਤਾ ਕਹਾਉਂਦਾ ਹੈ ਤਾਂ ਅਜਿਹੇ ਫਸਲਾਂ ਦੀ ਗਾਰੰਟੀ ਵਾਲੇ ਕਾਨੂੰਨ ਲਾਗੂ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਮਜਦੂਰ ਮੋਰਚੇ ਦਾ ਆਗੂ ਗੁਰਮਨੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ ਸਮੇਤ ਹੋਰਨਾਂ ਨੇ ਵੀ ਆਪਣੀਆਂ 13 ਜਰੂਰੀ ਮੰਗਾਂ ਸਬੰਧੀ ਚਾਨਣਾ ਪਾਉਂਦਿਆਂ ਐਤਵਾਰ ਦੀ ਮੀਟਿੰਗ ਤੋਂ ਬਾਅਦ ਦਿੱਲੀ ਕੂਚ ਕਰਨ ਬਾਰੇ ਰਣਨੀਤੀ ਤੈਅ ਕੀਤੀ ਜਾਵੇਗੀ। ਅੱਜ ਦੁਪਹਿਰ ਬਾਅਦ ਰਾਜਪੁਰਾ ਦੇ ਇੱਕ ਨਿੱਜ਼ੀ ਹੋਟਲ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਦੀ ਐਤਵਾਰ ਨੂੰ ਚੰਡੀਗੜ੍ਹ ਵਿਖੇ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰਨਾਂ ਦੇ ਨਾਲ ਸ਼ਾਮ 5 ਵਜ਼ੇ ਹੋਣ ਵਾਲੀ ਮੀਟਿੰਗ ਸਬੰਧੀ ਪੰਜਾਬ ਸੂਬੇ ਦੇ ਅਧਿਕਾਰੀ ਐਡੀਸ਼ਨਲ ਡੀਜੀਪੀ ਇੰਟੈਲੀਜੈਂਸ ਜ਼ਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਸੰਭੂ ਬੈਰੀਅਰ ਉਤੇ ਇੱਕਾ ਦੁੱਕਾ ਘਟਨਾਵਾਂ ਨੂੰ ਲੈ ਕੇ 6 ਨੌਜਵਾਨ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਵਾਇਆ ਗਿਆ ਹੈ। ਐਸਐਮਓ ਡਾ: ਵਿਧੀ ਚੰਦ ਨੇ ਕਿਹਾ ਰਾਜਪੁਰਾ ਵਿਖੇ ਇਲਾਜ਼ ਦੇ ਲਈ ਦਾਖਲ ਹੋਣ ਵਾਲੇ ਅੱਜ ਦੇ 6 ਮਰੀਜ਼ਾਂ ਸਣੇ ਕੁੱਲ ਗਿੱਣਤੀ 111 ਹੋ ਗਈ ਹੈ। ਮਰੀਜ਼ਾਂ ਦਾ ਮੁਫਤ ਇਲਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਦਿਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਗੁਰਦੀਪ ਸਿੰਘ ਮਰਦਾਂਪੁਰ, ਸਤਨਾਮ ਸਿੰਘ ਖਲੋਰ, ਬੂਟਾ ਸਿੰਘ ਖਰਾਜ਼ਪੁਰ ਸਮੇਤ ਹੋਰ ਹਾਜਰ ਸਨ।
Punjab Bani 17 February,2024
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 17 February,2024
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
Punjab Bani 17 February,2024
ਕਿਸਾਨਾਂ ਦੇ ਧਰਨੇ ਦੌਰਾਨ ਸੰਭੂ ਬਾਰਡਰ ਤੇ ਪੁਲਿਸ ਮੁਲਾਜਮ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ
ਕਿਸਾਨਾਂ ਦੇ ਧਰਨੇ ਦੌਰਾਨ ਸੰਭੂ ਬਾਰਡਰ ਤੇ ਪੁਲਿਸ ਮੁਲਾਜਮ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ ਚੰਡੀਗੜ੍ਹ- ਸੰਭੂ ਬਾਰਡਰ ਵਿਖੇ ਕਿਸਾਨੀ ਧਰਨੇ ਦੌਰਾਨ ਉੱਥੇ ਡਿਊਟੀ ‘ਤੇ ਮੌਜੂਦ ਜੀਆਰਪੀ ਦੇ ਸਬ ਇੰਸਪੈਕਟਰ ਹੀਰਾਲਾਲ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਉਹ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਸ਼ੰਭੂ ਬਾਰਡਰ ‘ਤੇ ਤਾਇਨਾਤ ਸਨ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਰਖੌਦਾ ਵਿੱਚ ਸਰਕਾਰੀ ਸਲਾਮੀ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਹੀਰਾਲਾਲ ਦੇ ਦੇਹਾਂਤ ਨਾਲ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਇਸ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਹੀਰਾਲਾਲ (52) ਪਾਣੀਪਤ ਜੀਆਰਪੀ ਵਿੱਚ ਤਾਇਨਾਤ ਸੀ। ਉਹ ਖਰਖੌਦਾ ਦੇ ਵਾਰਡ 10 ਦਾ ਰਹਿਣ ਵਾਲਾ ਸੀ। ਉਹ ਪਾਣੀਪਤ ਦੇ ਸਮਾਲਖਾ ਚੌਕੀ ‘ਤੇ ਤਾਇਨਾਤ ਸੀ। ਹਾਲ ਹੀ ‘ਚ ਕਿਸਾਨਾਂ ਦੇ ਦਿੱਲੀ ਮਾਰਚ ਦੇ ਸੱਦੇ ਤੋਂ ਬਾਅਦ ਉਹ ਫੋਰਸ ਨਾਲ ਹਰਿਆਣਾ ਦੇ ਅੰਬਾਲਾ ਸਥਿਤ ਸ਼ੰਭੂ ਬਾਰਡਰ ‘ਤੇ ਗਏ ਸਨ। ਉਹ ਉਥੇ ਮੋਰਚਾ ਸੰਭਾਲ ਰਹੇ ਸਨ। ਉੱਥੇ ਉਸ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਬਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਵੀਰਵਾਰ ਦੇਰ ਸ਼ਾਮ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।
Punjab Bani 17 February,2024
ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ
ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ।
Punjab Bani 16 February,2024
ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ
ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ ਦਿਲੀ, 16 ਫਰਵਰੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਉਹ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਕੁਝ ਵੀ ਮੰਗਿਆ ਹੈ, ਪਾਰਟੀ ਨੇ ਉਸ ਨੂੰ ਪੂਰਾ ਕੀਤਾ ਹੈ ਚਾਹੇ ਉਹ ਕਰਜ਼ੇ ਦੀ ਮੁਆਫੀ ਹੋਵੇ ਜਾਂ ਘੱਟੋ-ਘੱਟ ਸਮਰਥਨ ਮੁੱਲ ਹੋਵੇ। ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਦੌਰ ਚੱਲ ਰਿਹਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਭੂਮੀ ਗ੍ਰਹਿਣ ਕਾਨੂੰਨ ਲਿਆਂਦਾ ਸੀ ਅਤੇ ਇਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਬਜ਼ਾਰ ਕੀਮਤ ਤੋਂ ਚਾਰ ਗੁਣਾ ਵੱਧ ਕੀਮਤ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਐਕਟ ਵਿੱਚ ਇਹ ਵੀ ਵਿਵਸਥਾ ਹੈ ਕਿ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਸਕਦੀ। ਰਾਹੁਲ ਗਾਂਧੀ ਨੇ ਕਿਹਾ ਕਿ ਐਕਟ ਅਨੁਸਾਰ ਇਹ ਵਿਵਸਥਾ ਸੀ ਕਿ ਜੇਕਰ ਕੰਪਨੀ ਐਕੁਆਇਰ ਕੀਤੀ ਗਈ ਜ਼ਮੀਨ ਦੀ ਪੰਜ ਸਾਲਾਂ ਤੱਕ ਵਰਤੋਂ ਨਹੀਂ ਕਰਦੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਜ਼ਮੀਨ ਵਾਪਸ ਕਰੇਗੀ ਪਰ ਭਾਜਪਾ ਨੇ ਇਸ ਐਕਟ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ, ”ਮੈਂ ਕਿਸਾਨਾਂ ਨਾਲ ਵਾਅਦਾ ਕਰਨਾ ਚਾਹੁੰਦਾ ਹਾਂ ਕਿ ਜੇਕਰ ਸਾਡੀ ਸਰਕਾਰ ਮੁੜ ਸੱਤਾ ‘ਚ ਆਉਂਦੀ ਹੈ ਤਾਂ ਅਸੀਂ ਭੂਮੀ ਗ੍ਰਹਿਣ ਕਾਨੂੰਨ ਨੂੰ ਹੋਰ ਮਜ਼ਬੂਤ ਕਰਾਂਗੇ।
Punjab Bani 16 February,2024
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Punjab Bani 16 February,2024
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ - ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਚੰਡੀਗੜ੍ਹ, 16 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ 'ਡੀਪ ਫੇਕ' ਦੀ ਪਛਾਣ ਕਰਨ ਅਤੇ ਇਸ ਰਾਹੀਂ ਅਸ਼ਲੀਲ ਸਮੱਗਰੀ ਤਿਆਰ ਕਰਕੇ ਇਸ ਦੇ ਪਸਾਰ ਦੀ ਸੰਭਾਵਨਾ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਈ ਗਈ। ਡੀਪ ਫੇਕ ਇੱਕ ਚਿੱਤਰ, ਆਡੀਓ ਜਾਂ ਵੀਡੀਓ ਹੈ ਜਿਸ ਵਿੱਚ ਕਿਸੇ ਅਸਲ ਵਿਅਕਤੀ ਨੂੰ ਡਿਜੀਟਲ ਰੂਪ ਵਿੱਚ ਐਡਿਟ ਕਰਕੇ ਕਿਸੇ ਹੋਰ ਨਾਲ ਹੂ-ਬ-ਹੂ ਮਿਲਾ ਦਿੱਤਾ ਜਾਂਦਾ ਹੈ ਅਤੇ ਇਹ ਦੇਖਣ ਨੂੰ ਬਿਲਕੁੱਲ ਅਸਲ ਲਗਦਾ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਮੈਟਾ ਦੇ ਨਾਲ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (ਐਮਸੀਏ) ਟੀਮ ਨੇ ਆਨਲਾਈਨ ਪਲੇਟਫਾਰਮਾਂ 'ਤੇ ਗਲਤ ਜਾਣਕਾਰੀ ਦੀ ਪਛਾਣ ਕਰਨ, ਹਟਾਉਣ ਅਤੇ ਇਸ ਨਾਲ ਨਜਿੱਠਣ ਲਈ ਵੱਖ-ਵੱਖ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਵੱਖ-ਵੱਖ ਰੈਂਕਾਂ ਦੇ 150 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ। ਇਸ ਟਰੇਨਿੰਗ ਦਾ ਉਦੇਸ਼ ਡੀਪ ਫੇਕ ਰਾਹੀਂ ਪੈਦਾ ਕੀਤੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਲਈ ਜਨਤਕ ਤੌਰ 'ਤੇ ਉਪਲਬਧ ਸਾਧਨਾਂ ਅਤੇ ਢੰਗ-ਤਰੀਕਿਆਂ ਦੀ ਵਰਤੋਂ ਕਰਕੇ ਪੰਜਾਬ ਪੁਲਿਸ ਦੀ ਸਮਰੱਥਾ ਨੂੰ ਵਧਾਉਣਾ ਸੀ। ਵਰਕਸ਼ਾਪ ਵਿੱਚ ਹਿੱਸਾ ਲੈਂਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਗਲਤ ਜਾਣਕਾਰੀ ਅਤੇ ਡੀਪ ਫੇਕ ਦਾ ਮੁੱਦਾ ਨਾਗਰਿਕਾਂ ਲਈ, ਖਾਸ ਕਰਕੇ ਪ੍ਰਮੁੱਖ ਵਿਅਕਤੀਆਂ, ਮਸ਼ਹੂਰ ਹਸਤੀਆਂ ਅਤੇ ਜਨਤਕ ਸ਼ਖਸੀਅਤਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਈਬਰ ਸਪੇਸ ਨੂੰ ਉਪਭੋਗਤਾਵਾਂ ਲਈ ਸੁਰੱਖਿਅਤ ਜ਼ੋਨ ਬਣਾਉਣ ਦੇ ਮੰਤਵ ਨਾਲ ਪੰਜਾਬ ਪੁਲਿਸ ਮੁੱਖ ਭਾਈਵਾਲਾਂ ਨਾਲ ਕੰਮ ਕਰਨਾ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਡੀਪ ਫੇਕ ਦੇ ਖ਼ਤਰਿਆਂ ਦੇ ਪ੍ਰਭਾਵਸ਼ਾਲੀ ਹੱਲ ਅਪਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪੰਜਾਬ ਪੁਲਿਸ ਨੂੰ ਨਾਗਰਿਕਾਂ ਦਰਮਿਆਨ ਸਹੀ ਜਾਣਕਾਰੀ ਦੇ ਪਸਾਰ ਲਈ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਵੀ ਨਿਪੁੰਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਧਿਕਾਰੀ ਅਜਿਹੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਅਤੇ ਸਮੇਂ ਸਿਰ ਸਹੀ ਜਾਣਕਾਰੀ ਦਾ ਪ੍ਰਸਾਰ ਲਈ ਨਵੀਨਤਾਕਾਰੀ ਤਕਨੀਕਾਂ ਅਪਣਾਉਣ ਲਈ ਆਪਣੀ ਸਮਰੱਥਾ ਵਿੱਚ ਵਾਧਾ ਕਰ ਰਹੇ ਹਨ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਵੀ ਜਗਦਲੇ ਨੇ ਕਿਹਾ ਕਿ ਸਾਈਬਰ ਸਪੇਸ ਵਿੱਚ ਗਲਤ ਜਾਣਕਾਰੀ/ਡੀਪ ਫੇਕ ਦੇ ਫੈਲਾਅ ਨੂੰ ਰੋਕਣ ਲਈ, ਪੰਜਾਬ ਪੁਲਿਸ ਵੱਲੋਂ ਰੈਪਿਡ ਇਨਫਰਮੇਸ਼ਨ ਕਮਿਊਨੀਕੇਸ਼ਨ ਨੈਟਵਰਕ (ਆਰਆਈਸੀਐਨ) ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਈਬਰ ਧੋਖੇਬਾਜ਼ਾਂ ਦੇ ਕੰਮ ਕਰਨ ਦੀਆਂ ਵਿਧੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਸਟੇਟ ਸਾਈਬਰ ਕ੍ਰਾਈਮ ਸੈੱਲ, ਐਸ.ਏ.ਐਸ. ਨਗਰ, ਪੰਜਾਬ ਵੱਲੋਂ ਲੋਕਾਂ ਨੂੰ ਸਾਈਬਰ ਸੁਰੱਖਿਆ, ਸੁਰੱਖਿਅਤ ਸਾਈਬਰ ਨਿਯਮਾਂ ਅਤੇ ਵੱਖ-ਵੱਖ ਕਿਸਮਾਂ ਦੇ ਸਾਈਬਰ ਅਪਰਾਧਾਂ ਤੋਂ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਜਿਹੇ ਅਕਾਊਂਟ ਵੀ ਬਣਾਏ ਗਏ ਹਨ।
Punjab Bani 16 February,2024
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਚੰਡੀਗੜ੍ਹ, 16 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ। ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਸਟੇਟ ਫੋਕਸ ਪੇਪਰ’ ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Punjab Bani 16 February,2024
ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਅੰਬਾਲਾ ਦੇ ਸੰਭੂ ਬਾਰਡਰ ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਿਹਾ ਸੀ ਕਿਸਾਨ, ਪਿਆ ਦਿਲ ਦਾ ਦੌਰਾ ਸੰਭੂ : ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 70 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਉਸ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਦੇ ਨਾਲ ਕੇਂਦਰੀ ਮੰਤਰੀਆਂ ਨਾਲ ਚੰਡੀਗੜ੍ਹ ਵਿੱਚ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੈਸ ਕਾਨਫਰੰਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਦੱਸਣਗੇ।
Punjab Bani 16 February,2024
ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਦੇ ਜ਼ਿਲਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕੀਤੀ ਨਿਖੇਧੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਡਰੋਨ ਰਾਹੀ ਕੀਤੀ ਗਈ ਗੋਲੀਬਾਰੀ ਦੀ ਕੀਤੀ ਨਿੰਦਾ ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ 'ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦੀ ਹੈ ਪਰ ਅਸਲ ਵਿੱਚ ‘ਆਪ’ ਕਿਸਾਨਾਂ ਦੀ ‘ਏ’ ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ 'ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ । ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ 'ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ।
Punjab Bani 16 February,2024
ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਮਦਨ ਲਾਲ ਜਲਾਲਪੁਰ : ਧਰਨੇ ਦੌਰਾਨ ਜਲਾਲਪੁਰ ਦੇ ਲੱਗਿਆ ਅਥਰੂ ਗੈਸ ਦਾ ਗੋਲਾ
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ - ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।
Punjab Bani 15 February,2024
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 February,2024
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ। ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ। ਕਿਸਾਨਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।
Punjab Bani 15 February,2024
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ ਪਟਿਆਲਾ 15 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 15 February,2024
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼ ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ ਚੰਡੀਗੜ੍ਹ, 15 ਫਰਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ "ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਲੋੜੀਂਦੀ ਜਗ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਮੁਕੰਮਲ ਰੂਪ ਰੇਖਾ ਜਲਦੀ ਤੋਂ ਜਲਦੀ ਤਿਆਰ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਸਬੰਧੀ ਜਲਦ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਕੰਮ ਕਾਜ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੈਂਟਰ ਦੀ ਉਸਾਰੀ ਲਈ ਤਤੱਪਰ ਹੈ। ਇਸ ਮੀਟਿੰਗ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਪ੍ਰਬੰਧਕੀ ਸਕੱਤਰ ਅਮਿਤ ਢਾਕਾ, ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਡਾਇਰੈਕਟਰ ਨੀਰੂ ਕਤਿਆਲ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ ਸਾਰੰਗਲ, ਵਿੱਤ ਵਿਭਾਗ ਦੇ ਡਿਪਟੀ ਸਕੱਤਰ,ਜਸਵਿੰਦਰ ਸਿੰਘ ਅਤੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਡੇਰਾ ਸਚਖੰਡ ਬੱਲਾਂ ਦੇ ਜਨਰਲ ਸਕੱਤਰ ਸ੍ਰੀ ਸਤ ਪਾਲ ਹੀਰ, ਸੰਯੁਕਤ ਸਕੱਤਰ ਸ੍ਰੀ ਜੋਗਿੰਦਰ ਪਾਲ, ਆਈ.ਆਰ.ਐਸ.(ਰਿਟਾ.) ਟਰੱਸਟੀ ਸ੍ਰੀ ਹਰਦੇਵ ਰਾਮ ਅਤੇ ਸ੍ਰੀ ਪਰਵਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 15 February,2024
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।
Punjab Bani 15 February,2024
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਖਰੜੇ ਨੂੰ ਦਿੱਤਾ ਜਾਵੇਗਾ ਅੰਤਿਮ ਰੂਪ ਚੰਡੀਗੜ੍ਹ, 15 ਫਰਵਰੀ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।
Punjab Bani 15 February,2024
ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਤੁਰੰਤ ਬੰਦ ਕਰੇ ਅੰਮ੍ਰਿਤਸਰ:- 15 ਫਰਵਰੀ ( ) ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਸਾਨੀ ਸੰਘਰਸ਼ ਸਬੰਧੀ ਪ੍ਰਤੀਕਰਮ ਦੇਂਦਿਆ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸਰਕਾਰ ਗ਼ੈਰ ਸਮਾਜੀ ਤਸ਼ੱਦਦ ਨਾ ਕਰੇ ਸਗੋਂ ਉਨ੍ਹਾਂ ਨਾਲ ਇਮਾਨਦਾਰੀ ਨਾਲ ਬੈਠ ਕੇ ਜਾਇਜ ਮੰਗਾਂ ਪ੍ਰਵਾਨ ਕਰੇ। ਕੇਂਦਰ ਸਰਕਾਰ ਇਸ ਮਾਮਲੇ ਤੇ ਨੇਕਦਿਲੀ ਨਾਲ ਪਹਿਲਕਦਮੀ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੂਰਨ ਤੌਰ ਤੇ ਕਿਸਾਨ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੂਰਨ ਸਹਿਯੋਗ ਦੇਵੇਗਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਤੇ ਤਕਰਾਰ ਕਿਸੇ ਤਰ੍ਹਾਂ ਵੀ ਵਾਜਬ ਨਹੀਂ। ਕੇਂਦਰ ਸਰਕਾਰ ਅੱਜ ਤੋਂ ਦੋ ਸਾਲ ਪਹਿਲਾਂ ਵੀ ਇਸ ਇਤਿਹਾਸ ਵਿੱਚ ਫੇਹਲ ਹੋਈ ਹੈ। ਕਿਸਾਨਾਂ ਨਾਲ ਕੀਤੇ ਸਮਝੌਤੇ ਨੂੰ ਅਮਲੀ ਰੂਪ ਕਿਉਂ ਕਿਸਾਨਾਂ ਨੂੰ ਬਾਰ-ਬਾਰ ਮੋਰਚਿਆਂ ਧਰਨਿਆਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਤੇ ਗੋਲੀਆਂ ਨਾਲ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਇਸ ਨਾਲ ਹਮਦਰਦੀ ਭਰਪੂਰ ਵਾਲੇ ਵਿਚਾਰ ਚਰਚੇ ਰਾਹੀਂ ਮਸਲਾ ਨਜਿਠਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਗੱਲਬਾਤ ਵਾਲੇ ਪਲੇਟਫਾਰਮ ਤੇ ਆਉਣ ਦੀ ਪਹਿਲਕਦਮੀ ਕਰਨ ਲਈ ਕਿਹਾ। ਇਸ ਤਰ੍ਹਾਂ ਦੇ ਸੰਘਰਸ਼ ਜੋ ਲੰਮਾਂ ਸਮਾਂ ਚਲਣ ਵਾਲੇ ਹੋਣ ਉਹ ਸਰਕਾਰਾਂ ਤੇ ਦੇਸ਼ ਲਈ ਲਾਹੇਵੰਦ ਨਹੀਂ ਹੁੰਦੇ।
Punjab Bani 15 February,2024
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।
Punjab Bani 15 February,2024
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ -ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਖ਼ਮੀ ਕਿਸਾਨਾਂ ਦੀ ਮਿਜ਼ਾਜ ਪੁਰਸੀ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਵਾ ਰਹੀ ਹੈ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਪਟਿਆਲਾ, 15 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀਆਂ ਜਮਹੂਰੀ ਮੰਗਾਂ ਲਈ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਅਤੇ ਅੰਨਦਾਤਾ ਵਿਰੁੱਧ ਜੁਲਮ ਨੂੰ ਦੇਸ਼ ਦੇ ਖ਼ਿਲਾਫ਼ ਅਪਰਾਧ ਕਰਾਰ ਦਿੱਤਾ ਹੈ। ਸਪੀਕਰ ਸੰਧਵਾਂ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਿਸਾਨਾਂ ਦੀ ਮਿਜ਼ਾਜ ਪੁਰਸੀ ਕਰਨ ਪੁੱਜੇ ਹੋਏ ਸਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਵੀ ਕਿਸਾਨਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਕਿਸਾਨਾਂ ਦੇ ਸਰਕਾਰੀ ਹਸਪਤਾਲਾਂ 'ਚ ਹੋ ਰਹੇ ਇਲਾਜ ਬਾਬਤ ਫੀਡਬੈਕ ਵੀ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਨੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੀ ਮੌਜੂਦ ਸਨ। ਸਪੀਕਰ ਸੰਧਵਾਂ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਖ਼ਮੀ ਹੋਏ ਕਿਸਾਨਾਂ ਸਮੇਤ ਪੱਤਰਕਾਰਾਂ ਤੇ ਹੋਰ ਵਿਅਕਤੀਆਂ ਦਾ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਵਾਜ਼ਬ ਹਨ ਤੇ ਇਨ੍ਹਾਂ ਨੂੰ ਸਾਫ਼ ਦਿਲ ਨਾਲ ਸੁਣਕੇ ਕੇਂਦਰ ਤੁਰੰਤ ਹੱਲ ਕਰੇ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ 'ਤੇ ਜੁਲਮ ਵੀ ਤੁਰੰਤ ਬੰਦ ਕਰੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਬੰਦ ਕਰਨੀਆਂ ਕਿਸੇ ਕਾਨੂੰਨ 'ਚ ਨਹੀਂ ਆਉਂਦੀਆਂ ਜਦਕਿ ਕਿੱਲਾਂ ਤੇ ਤਿੱਖੇ ਸਰੀਏ ਤਾਂ ਦੇਸ਼ ਦੀਆਂ ਸਰਹੱਦਾਂ 'ਤੇ ਵੀ ਨਹੀਂ ਲੱਗੇ, ਕਿਸਾਨਾਂ 'ਤੇ ਜੁਲਮ ਅਤੇ ਅੰਨਦਾਤਾ 'ਤੇ ਦੇਸ਼ ਦੇ ਖ਼ਿਲਾਫ਼ ਅਪਰਾਧ ਹੈ, ਕਿਉਂਕਿ ਦੇਸ਼ ਦਾ ਮਤਲਬ ਕਿਸਾਨ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਇਆ, ਤੇ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਤੇ ਗੋਲੇ ਤਾਂ ਦੁਸ਼ਮਣਾਂ 'ਤੇ ਚਲਾਈਆਂ ਜਾਂਦੇ ਹਨ ਪਰੰਤੂ ਕਿਸਾਨਾਂ 'ਤੇ ਅਜਿਹਾ ਕਰਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮਰਹੂਮ ਰਾਮ ਮਨੋਹਰ ਲੋਹੀਆ ਦੇ ਸ਼ਬਦਾਂ 'ਜੇਕਰ ਸੜਕਾਂ ਸ਼ਾਂਤ ਹੋਈਆਂ ਤਾਂ ਸੰਸਦ ਬੇਕਾਬੂ ਹੋ ਜਾਵੇਗੀ' ਦਾ ਜਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਉਨ੍ਹਾਂ ਲੋਕਾਂ ਨੂੰ ਬਚਾਅ ਰਹੀ ਹੈ, ਜਿਨ੍ਹਾਂ ਦੇ ਪੋਰਟ ਤੋਂ ਟਨਾਂ ਦੇ ਹਿਸਾਬ ਨਾਲ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਜੁਲਮ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ ਜਿਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ ਤੇ ਇਸ ਦਾ ਜਵਾਬ ਆਉਂਦੀਆਂ ਲੋਕ ਸਭਾ ਚੋਣਾਂ 'ਚ ਲੋਕ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਦੇਸ਼ ਦੀ ਲੜਾਈ ਹੈ ਅਤੇ ਪੰਜਾਬੀ ਤਾਂ ਦੇਸ਼ ਲਈ ਫਾਂਸੀ ਦੇ ਤਖ਼ਤਿਆਂ 'ਤੇ ਵੀ ਚੜ੍ਹੇ ਹਨ। ਸਪੀਕਰ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਖੇਤੀ ਸੈਕਟਰ ਦੀ 65 ਫੀਸਦੀ ਕਿਸਾਨੀ ਨੂੰ ਅਣਦੇਖਾ ਕਰਕੇ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲਦੀ ਹੋਈ ਕੇਂਦਰ ਸਰਕਾਰ ਪਹਿਲਾਂ ਮੰਨੀਆਂ ਮੰਗਾਂ ਤੋਂ ਵੀ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਮਿਲਣ ਤੇ ਕਿਸਾਨਾਂ ਦੇ ਜਖ਼ਮਾਂ ਉਪਰ ਮਲ੍ਹਮ ਲੱਗਣੀ ਚਾਹੀਦੀ ਹੈ। ਇਸ ਦੌਰਾਨ ਰਾਜਪੁਰਾ ਦੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ ਸਮੇਤ ਹਰਸ਼ਪਾਲ ਰਾਹੁਲ, ਹਨੀ ਲੂਥਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 15 February,2024
ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼
ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼ - 15 ਜਿਲਿਆ ਵਿੱਚ ਕਿਸਾਨਾਂ ਦੇ ਕਾਫਲੇ ਲੈ ਕੇ ਟੋਲ ਪਲਾਜ਼ਿਆਂ 'ਤੇ ਪਹੁੰਚੇ - 16 ਫਰਵਰੀ ਨੂੰ ਕਿਸਾਨਾ ਅਤੇ ਟਰੇਡ ਯੂਨੀਅਨਾਂ ਵਲੋ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਵੀ ਸੱਦਾ ਦਿੱਤਾ। ਰਾਜਪੁਰਾ, 15 ਫਰਵਰੀ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਵਿੱਚ ਟੋਲ ਟੈਕਸ ਪਲਾਜ਼ਿਆਂ ਨੂੰ ਫ੍ਰੀ ਕਰਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਵਿਖੇ ਵੀ ਸੰਭੂ, ਰਾਜਪੁਰਾ ਅਤੇ ਹੋਰ ਥਾਵਾਂ 'ਤੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਹੋਏ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ । ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ ,ਙ2ਲ਼50× ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ,ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਲਨ ਸ਼ਹੀਦਾਂ ਦੇ ਪਰਿਵਾਰ ਨੂੰ ਮੁਆਵਜਾ ਦੇਣ ਆਦਿ ਵਾਜਬ ਮੰਗਾ ਹਨ। ਜੋ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਅਤੇ ਅਥਰੂ ਗੈਸ ਛੱਡੇ ਜਾ ਰਹੇ ਹਨ ਵਿੱਚ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ ਜਿੰਨਾਂ ਦਾ ਪਟਿਆਲਾ ਤੇ ਰਾਜ ਪੁਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਛੇ ਕਿਸਾਨ ਗੰਭੀਰ ਜਖਮੀ ਹਨ। ਕਿਸਾਨ ਮਜ਼ਦੂਰਾਂ ਦੀਆ ਮੰਗਾਂ ਮੰਨਵਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਨੇਤਾਵਾਂ ਨੇ ਆਖਿਆ ਕਿ ਇਸਤੋਂਬਾਅਦ 18 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਰਕੇ ਮੰਨੀਆ ਮੰਗਾ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
Punjab Bani 15 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ - ਕਿਸਾਨ ਸ਼ਾਂਤ ਰਹਿਣਗੇ : ਹਰਿਆਣਾ ਵਾਲੇ ਪਾਸਿਓਂ ਤੇ ਗੈਸ ਦੇ ਗੋਲੇ ਨਹੀਂ ਸੁੱਟੇ ਜਾਣਗੇ - ਰਾਜਪੁਰਾ ਵਿਖੇ ਦੋ ਘੰਟੇ ਅਧਿਕਾਰੀਆਂ ਨਾਲ ਚੱਲੀ ਬੈਠਕ ਤੋਂ ਬਾਅਦ ਹੋਇਆ ਫੈਸਲਾ ਪਟਿਆਲਾ 14 ਫਰਵਰੀ - - ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ। ਕੇਂਦਰ ਵੱਲੋਂ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਯਾਨੰਦ ਰਾਏ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਚਲਾਉਣਗੇ ਅਤੇ ਦੂਜੇ ਪਾਸੇ ਹਰਿਆਣਾ ਵੱਲੋਂ ਕੋਈ ਵੀ ਫਾਇਰਿੰਗ ਜਾਂ ਗੋਲਾਬਾਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਰਿਆਣੇ ਵਾਲੇ ਪਾਸਿਓਂ ਪੂਰੀ ਸ਼ਾਂਤੀ ਰਹੇਗੀ। ਇਸ ਮੀਟਿੰਗ ਵਿਚ ਪੁਲਸ ਦੇ ਏ.ਡੀ.ਜੀ.ਪੀ., ਡੀ.ਸੀ. ਪਟਿਆਲਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਗੱਲਬਾਤ ਨੂੰ ਸਿਰੇ ਚਾੜ੍ਹਨ ਵਿਚ ਵਿਚੌਲੇ ਦੀ ਅਹਿਮ ਭੂਮਿਕਾ ਨਿਭਾਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਲੜਨ ਜਾਂ ਮਰਨ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਇੰਨਾਂ ਤਸ਼ੱਦਦ ਹੋਣ ਤੋਂ ਬਾਵਜੂਦ ਵੀ ਉਹ ਲੜਦੇ ਰਹਿਣਗੇ। ਕਿਸਾਨ ਨੇਤਾਵਾਂ ਨੇ ਆਖਿਆ ਕਿ 15 ਤਰੀਕ ਨੂੰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ, ਜਿਸ ਵਿਚ ਜਾਇਆ ਜਾਏਗਾ ਅਤੇ ਆਪਣੀਆਂ ਗੱਲਾਂ ਠੋਸ ਢੰਗ ਨਾਲ ਰੱਖੀਆਂ ਜਾਣਗੀਆਂ ਪਰ ਮੰਗਾਂ ਮਨਾਉਣ ਤੋਂ ਬਿਨਾ ਉਹ ਹੁਣ ਪਿੱਛੇ ਨਹੀਂ ਹਟਣਗੇ।
Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।
ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।
Punjab Bani 13 February,2024
ਕਿਸਾਨੀ ਅੰਦੋਲਨ : ਦਿੱਲੀ ਰਾਜਧਾਨੀ ਵਿੱਚ ਗੱਡੀਆਂ ਦਾ ਲੱਗਿਆ ਵੱਡਾ ਜਾਮ
ਕਿਸਾਨੀ ਅੰਦੋਲਨ : ਦਿੱਲੀ ਰਾਜਧਾਨੀ ਵਿੱਚ ਗੱਡੀਆਂ ਦਾ ਲੱਗਿਆ ਵੱਡਾ ਜਾਮ ਨਵੀਂ ਦਿੱਲੀ, 13 ਫਰਵਰੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਸਰਹੱਦਾਂ ‘ਤੇ ਸਖ਼ਤੀ ਕਰਨ ਕਾਰਨ ਅੱਜ ਸਵੇਰੇ ਤੋਂ ਹੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਵਿਚ ਵਾਹਨ ਚਾਲਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੰਘੂ, ਟਿਕਰੀ ਤੇ ਗਾਜ਼ੀਪੁਰ ਵਿਚ ਵਾਹਨ ਬਹੁਤ ਹੌਲੀ ਰਫਤਾਰ ਨਾਲ ਚਲਦੇ ਦੇਖੇ ਗਏ| ਟ੍ਰੈਫਿਕ ਪੁਲੀਸ ਨੇ ਲੋਕਾਂ ਨੂੰ ਮੈਟਰੋ ਦੀਆਂ ਸੇਵਾਵਾਂ ਲੈਣ ਲਈ ਕਿਹਾ ਹੈ। ਗਾਜ਼ੀਪੁਰ ਬਾਰਡਰ ‘ਤੇ ਨੋਇਡਾ ਅਤੇ ਦਿੱਲੀ ਨੂੰ ਜੋੜਨ ਵਾਲੇ ਮੁੱਖ ਮਾਰਗ ਦੇ ਅੱਧੇ ਹਿੱਸੇ ‘ਤੇ ਬੈਰੀਕੇਡ ਹੋਣ ਕਾਰਨ ਇਕ ਸਮੇਂ ‘ਚ ਸਿਰਫ ਦੋ ਵਾਹਨ ਹੀ ਲੰਘ ਰਹੇ ਹਨ। ਪੁਲੀਸ ਨੇ ਗਾਜ਼ੀਪੁਰ ਸਰਹੱਦ ਨੇੜੇ ਲਿੰਕ ਸੜਕਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਵਾਹਨ ਕਤਾਰ ’ਚ ਚੱਲ ਰਹੇ ਹਨ।
Punjab Bani 13 February,2024
ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ
ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ ਨਵੀਂ ਦਿੱਲੀ, 13 ਫਰਵਰੀ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਦੇ ਮਾਰਚ ‘ਤੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਬਾਰੇ ਫਿਕਰਮੰਦ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ। ਮੰਗਾਂ ’ਤੇ ਸਲਾਹ ਮਸ਼ਵਰਾ ਲਾਜ਼ਮੀ ਹੈ ਤੇ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੀਦਾ ਤੇ ਇਹ ਗੱਲ ਕਿਸਾਨ ਯੂਨੀਅਨਾਂ ਨੂੰ ਸਮਝਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਕੁਝ ਲੋਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਇਨ੍ਹਾਂ ਤੋਂ ਬਚਣ ਲਈ ਕਹਿੰਦਾ ਹਾਂ। ਕੁੰਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਅਸੀਂ ਕੁਝ ਮੁੱਦਿਆਂ ‘ਤੇ ਕੰਮ ਕਰਨ ਲਈ ਹੱਲ ਲੱਭ ਰਹੇ ਹਾਂ।’
Punjab Bani 13 February,2024
ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ
ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ ਨਵੀਂ ਦਿੱਲੀ- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਦੇਸ਼ ਵਿੱਚ ਵੱਡੀਆਂ ਪੂੰਜੀਵਾਦੀ ਕੰਪਨੀਆਂ ਹਨ। ਉਨ੍ਹਾਂ ਨੇ ਸਿਆਸੀ ਪਾਰਟੀ ਬਣਾ ਕੇ ਇਸ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਅਜਿਹੀ ਸਥਿਤੀ ਵਿੱਚ, ਮੁਸ਼ਕਲਾਂ ਜ਼ਰੂਰ ਪੈਦਾ ਹੋਣਗੀਆਂ। ਜੇਕਰ ਦਿੱਲੀ ਵਿੱਚ ਮਾਰਚ ਕਰ ਰਹੇ ਕਿਸਾਨਾਂ ਨਾਲ ਕੋਈ ਬੇਇਨਸਾਫ਼ੀ ਹੁੰਦੀ ਹੈ ਜਾਂ ਸਰਕਾਰ ਉਨ੍ਹਾਂ ਲਈ ਕੋਈ ਸਮੱਸਿਆ ਖੜ੍ਹੀ ਕਰਦੀ ਹੈ ਤਾਂ ਨਾ ਤਾਂ ਉਹ ਕਿਸਾਨ ਸਾਡੇ ਤੋਂ ਦੂਰ ਹਨ ਅਤੇ ਨਾ ਹੀ ਦਿੱਲੀ ਸਾਡੇ ਤੋਂ ਦੂਰ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਪੁਲਿਸ ‘ਤੇ ਪਥਰਾਅ ਕੀਤਾ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਕਿਸੇ ਨੂੰ ਵੀ ਗੜਬੜ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।
Punjab Bani 13 February,2024
ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ
ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ ਅੰਦੋਲਨ ਨੁੰ ਲੈ ਕੇ ਲਾਲ ਕਿਲਾ ਸੈਲਾਨੀਆਂ ਲਈ ਬੰਦ ਕੀਤਾ ਅੰਬਾਲਾ : ਕਿਸਾਨਾਂ ਦੇ ਮਾਰਚ ਨੁੰ ਲੈਕੇ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ। ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਦੱਸਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ੰਭੂ ਬਾਰਡਰ ਪਿੱਛੋਂ ਖਨੌਰੀ ਹੱਦ ਉਤੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਇਕ ਪਾਸੇ ਪੰਜਾਬ ਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ। ਕਿਸਾਨਾਂ ਵੱਲੋਂ ਪੁਲਿਸ ਨੂੰ ਵਿਚਾਲੇ ਘੇਰਨ ਦੀ ਤਿਆਰੀ ਜਾਪ ਰਹੀ ਹੈ। ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਬਾਰਡਰ ਵੱਲ ਪਹੁੰਚਣ ਲੱਗੇ। ਹਰਿਆਣਾ ਦੇ ਕਿਸਾਨਾਂ ਨੇ ਆਖਿਆ ਹੈ ਕਿ ਉਹ ਬੈਰੀਕੇਡ ਤੋੜਨ ਲਈ ਆਏ ਹਨ ਤੇ ਪੰਜਾਬ ਤੋਂ ਆਏ ਕਿਸਾਨਾਂ ਨੂੰ ਸੁਰੱਖਿਆ ਲਾਂਘਾ ਦਿੱਤਾ ਜਾਵੇਗਾ।
Punjab Bani 13 February,2024
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ 'ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ। ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਯੋਗਦਾਨ ਲਈ ਸਲਾਹਿਆ ਗਿਆ ਹੈ। ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ 'ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ। ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਸ੍ਰੀ ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।
Punjab Bani 13 February,2024
ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ ਦਿਲੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ "ਦਿੱਲੀ ਕੂਚ 2" ਦੀ ਰਵਾਨਗੀ ਕੀਤੀ। ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ 'ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਇੰਦਰਜੀਤ ਕੋਟਾਨਬੁੱਢਾ, ਬਲਦੇਵ ਸਿੰਘ ਸਿਰਸਾ, ਜਰਨੈਲ ਸਿੰਘ ਅਤੇ ਸ਼ਿਵ ਕੁਮਾਰ ਕੱਕਾ ਹਾਜ਼ਰ ਹਨ। ਇਸਦੌਰਾਨ ਹਰਿਆਣਾ ਪੁਲਿਸ ਵੱਲੋਂ ਮੌਕ ਡ੍ਰਿੱਲ ਪਵੀ ਕੀਤੀ ਗਈ ਤੇ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ।
Punjab Bani 12 February,2024
ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ
- *ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ* - ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਸਮਾਗਮ 'ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਪਟਿਆਲਾ, 12 ਫਰਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦਾ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ------
Punjab Bani 12 February,2024
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਗਈ। ਇਨ੍ਹਾਂ ਕੈਂਪ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਵੱਲੋਂ ਰੋਜ਼ਾਨਾ ਲਗਭਗ 10 ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਕਣ ਕਰਨ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਵੀ ਪਰਖੀ ਜਾ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਬਕਾਇਆ ਮੁਸ਼ਕਿਲਾਂ ਨੂੰ ਸਮਾਬੱਧ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਝੇ ਮਾਮਲੇ ਵੀ ਹੱਲ ਹੋ ਰਹੇ ਹਨ, ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਝੱਪੜਾ, ਰੋਸ਼ਨੀ, ਡੰਗੇ ਲਗਾਉਣਾ, ਨੀਲੇ ਕਾਰਡ ਵਰਗੇ ਮਸਲੇ ਵੀ ਸਮਾਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਬੈਂਸ ਵੱਲੋਂ ਸਾਰੇ ਕੈਂਪਾਂ ਦੇ ਵਿੱਚ ਸ਼ਿਰਕਤ ਕਰਨ ਮੌਕੇ ਇਲਾਕਾ ਵਾਸੀਆਂ ਨਾਲ ਸਾਝੀਆਂ ਬੈਠਕਾਂ ਕੀਤੀਆ ਜਾ ਰਹੀਆਂ ਹਨ ਅਤੇ ਪੰਚਾਇਤਾ ਤੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੇ ਗੱਫੇ ਦੇ ਰਹੇ ਹਨ। ਸਕੂਲਾਂ, ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ। ਆਪਣੇ ਦੌਰੀਆ ਦੌਰਾਨ ਕੈਬਨਿਟ ਮੰਤਰੀ ਨੇ ਰਾਏਪੁਰ ਲੋਅਰ 36 ਲੱਖ ਰੁਪਏ, ਸ਼ਾਹਪੁਰ ਬੇਲਾ ਪੁੱਲ ਲਈ 10 ਲੱਖ ਅਤੇ ਸਕੂਲ ਦੇ ਗਰਾਊਡ ਲਈ 30 ਲੱਖ, ਗੰਭੀਰਪੁਰ ਅੱਪਰ ਲਈ 20 ਲੱਖ, ਸੂਰੇਵਾਲ ਅੱਪਰ ਲਈ 30 ਲੱਖ, ਅਜੋਲੀ ਲਈ 20 ਲੱਖ, ਬ੍ਰਹਮਪੁਰ ਲੋਅਰ ਸਕੂਲ ਲਈ 45 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਕੇ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ। ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਤੇ ਖੇਡ ਕਲੱਬਾਂ ਨਾਲ ਬੈਠਕਾਂ, ਯੂਥ ਕਲੱਬਾਂ ਮਹਿਲਾ ਮੰਡਲਾਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਦੇ ਹਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਨਾਲ ਵਿਚਰਨ ਦੀ ਪ੍ਰਕਿਰਿਆ ਨੂੰ ਇਲਾਕਾ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਹਰ ਦਿਨ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਲੋਕਾਂ ਦੀ ਆਮਦ ਤੇ ਉਤਸ਼ਾਹ ਵੱਧ ਰਿਹਾ ਹੈ। ਹੁਣ ਤੱਕ 54 ਕੈਪਾਂ ਵਿੱਚ 10 ਹਜਾਰ ਤੋ ਵੱਧ ਲੋਕਾ ਨੇ ਸਰਕਾਰੀ ਸੇਵਾਵਾ ਦਾ ਲਾਭ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 92 ਪ੍ਰਤੀਸ਼ਤ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਮਾਫ ਹੋਏ ਹਨ, ਆਮ ਆਦਮੀ ਕਲੀਨਿਕ ਲੋਕਾਂ ਦੀਆਂ ਬਰੂਹਾਂ ਤੇ ਮਿਆਰੀ ਸਿਹਤ ਸਹੂਲਤ ਦੇ ਰਹੇ ਹਨ। ਸਿੱਖਿਆਂ ਦਾ ਕ੍ਰਾਂਤੀਕਾਰੀ ਦੌਰ ਆ ਗਿਆ ਹੈ, ਕੱਟੇ ਹੋਏ ਨੀਲੇ ਕਾਰਡ (ਆਟਾ ਦਾਲ ਕਾਰਡ) ਮੁੜ ਬਹਾਲ ਕਰਨਾ, ਵਿਦਿਆਰਥਣਾ ਨੂੰ ਸੁਰੱਖਿਅਤ ਵਿੱਦਿਅਕ ਅਦਾਰਿਆਂ ਵਿਚ ਲਿਆਉਣ ਲਈ ਟ੍ਰਾਸਪੋਰੇਸ਼ਨ ਦਾ ਪ੍ਰਬੰਧ ਕਰਨ, ਮੁਫਤ ਸਰਕਾਰੀ ਹਸਪਤਾਲਾ ਵਿੱਚ ਹਰ ਤਰਾਂ ਦੇ ਟੈਸਟ, ਦਵਾਈ ਦੀ ਸਹੂਲਤ ਨੂੰ ਯਕੀਨੀ ਬਣਾਉਣਾ। ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨਾ, ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਜੇਤੂਆਂ ਨੂੰ ਉੱਚ ਅਹੁਦਿਆਂ ਤੇ ਤੈਨਾਤ ਕਰਨਾ, ਇਮਾਨਦਾਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਾ ਮੀਹ ਵਰਾਉਣ ਵਰਗੇ ਫੈਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ 1076 ਤੇ ਇੱਕ ਕਾਲ ਕਰਕੇ 44 ਸੇਵਾਵਾਂ ਦਾ ਲਾਭ ਘਰ ਬੈਠੇ ਲਿਆ ਜਾ ਸਕਦਾ ਹੈ, ਸਰਕਾਰੀ ਕਰਮਚਾਰੀ ਹੁਣ ਲੋਕਾਂ ਤੋਂ ਸਮਾਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬਾ ਵਾਸੀਆਂ ਨੂੰ ਕਈ ਹੋਰ ਵੱਡੀਆਂ ਸਹੂਲਤਾਂ ਦੇਣ ਲਈ ਕੰਮ ਵੀ ਜ਼ੰਗੀ ਪੱਧਰ ਤੇ ਚਲ ਰਿਹਾ ਹੈ।
Punjab Bani 12 February,2024
ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਵਲੋੰ ਵਪਾਰੀਆਂ ਨੂੰ ਵਨ-ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦਾ ਸੱਦਾ
ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਵਲੋੰ ਵਪਾਰੀਆਂ ਨੂੰ ਵਨ-ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦਾ ਸੱਦਾ -ਚੇਅਰਮੈਨ ਅਨਿਲ ਠਾਕੁਰ ਵਲੋਂ ਵਨ-ਟਾਈਮ ਸੈਟਲਮੈਂਟ ਸਕੀਮ ਤੇ ਮੇਰਾ ਬਿਲ ਐਪ ਬਾਰੇ ਚਰਚਾ ਲਈ ਵਪਾਰ ਐਸੋਸੀਏਸ਼ਨਾਂ ਨਾਲ ਬੈਠਕ ਪਟਿਆਲਾ, 12 ਫਰਵਰੀ: ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ)ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ। ਚੇਅਰਮੈਨ ਅਨਿਲ ਠਾਕੁਰ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਵਪਾਰੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਅਹਿਮ ਮੀਟਿੰਗ ਮੌਕੇ ਡੀਸੀਐਸਟੀ ਪਟਿਆਲਾ ਰਮਨਪ੍ਰੀਤ ਕੌਰ ਸਮੇਤ ਇਲੈਕਟ੍ਰੋਨਿਕ ਐਸੋਸੀਏਸ਼ਨ, ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ, ਸ਼ੈਲਰ, ਇਲੈਕਟ੍ਰਿਕ, ਸਮਾਣਾ ਚੈਂਬਰਜ਼ ਆਫ ਇੰਡਸਟਰੀਜ਼, ਰੈਡੀਮੇਡ ਗਾਰਮੈਂਟਸ, ਸ਼ੇਰ-ਏ-ਪੰਜਾਬ ਕੱਪੜਾ ਵਪਾਰੀ, ਹੋਟਲ ਐਸੋਸੀਏਸ਼ਨ, ਭੱਠਾ ਐਸੋਸੀਏਸ਼ਨ ਅਤੇ ਫੋਕਲ ਪੁਆਇੰਟ ਸਮੇਤ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਆਪਣੇ ਟੈਕਸਾਂ ਦੇ ਬਕਾਇਆਜਾਤ ਦਾ ਨਿਪਟਾਰਾ ਕਰਨ ਲਈ ਇਸ ਸਕੀਮ ਦਾ ਲਾਭ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਖਾਸ ਤੌਰ 'ਤੇ 1 ਕਰੋੜ ਤੱਕ ਦੀ ਕੁੱਲ ਮੰਗ ਵਾਲੇ ਕੇਸਾਂ ਲਈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਅਤੇ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਲਾਗੂ ਰਹਿਣ ਵਾਲੀ ਯਕਮੁਸ਼ਤ ਨਿਪਟਾਰਾ ਯੋਜਨਾ ਵਪਾਰੀਆਂ ਲਈ ਬੇਹੱਦ ਲਾਹੇਵੰਦ ਸਕੀਮ ਹੈ, ਇਸ ਲਈ ਵਪਾਰੀਆਂ ਨੂੰ ਇਸ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ, ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਜੀਐਸਟੀ ਦੀਆਂ ਚੁਣੌਤੀਆਂ ਸਮੇਤ ਹੋਰ ਮੁਸ਼ਕਿਲਾਂ ਤੇ ਟੈਕਸ ਚੋਰੀ ਦਾ ਮੁਕਾਬਲਾ ਕਰਨ ਲਈ ਰਣਨੀਤੀ ‘ਤੇ ਚਰਚਾ ਕੀਤੀ। ਅਨਿਲ ਠਾਕੁਰ ਨੇ ਵਪਾਰੀਆਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ ਦੀ ਸਹੂਲਤ ਲਈ ਇੱਕ ਸਾਧਨ ਵਜੋਂ ਮੇਰਾ ਬਿੱਲ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਵਿੰਗਾਂ ਜਿਵੇਂ ਕਿ ਆਬਕਾਰੀ, ਮੋਬਾਈਲ ਅਤੇ ਜੀਐਸਟੀ ਵਿੰਗਾਂ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ। ਵਪਾਰੀਆਂ ਅਤੇ ਵਿਭਾਗ ਦਰਮਿਆਨ ਟੈਕਸ ਚੋਰੀ ਨਾਲ ਨਜਿੱਠਣ, ਮਾਲੀਆ ਇਕੱਠਾ ਕਰਨ ਵਿੱਚ ਵਾਧਾ ਕਰਨ ਅਤੇ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਮਹੱਤਵਪੂਰਨ ਚਰਚਾ ਕੀਤੀ। ਵਪਾਰੀਆਂ ਅਤੇ ਵਿਭਾਗ ਨੇ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਇਕ ਦੂਜੇ ਦੇ ਮਿਲਵਰਤਨ ਕਰਨ ਵਚਨਬੱਧਤਾ ਪ੍ਰਗਟਾਈ।
Punjab Bani 12 February,2024
ਸ਼ੰਭੂ ਬਾਰਡਰ ਅਤੇ ਰਾਜਧਾਨੀ ਦਿੱਲੀ ਦੇ ਬਾਰਡਰਾਂ ਨੂੰ ਸਰਕਾਰ ਨੇ ਕੀਤਾ ਪੂਰੀ ਤਰ੍ਹਾਂ ਸੀਲ
[video width="848" height="478" mp4="https://punjabbani.com/wp-content/uploads/2024/02/12-02-2024-Delhi-Protest-Farmer_2.mp4"][/video]
Punjab Bani 12 February,2024
ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ
ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ - ਦਿੱਲੀ ਵਿਚ ਦਫ਼ਾ 144 ਲਾਗੂ ਨਵੀਂ ਦਿੱਲੀ, 12 ਫਰਵਰੀ – ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮਨਾਉਣ ਲਈ ਵੱਖ-ਵੱਖ ਰਾਜਾਂ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਵੱਲ ਕੂਚ ਕਰਦੇ ਹੋਏ 13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ਨੂੰ ਪੂਰੀ ਤਰ੍ਹ ਸੀਲ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ ਕਿੱਲਾਂ ਗੱਡ ਕੇ ਮਜ਼ਬੂਤ ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰੇ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ। ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨੇ ਅੱਜ ਜਾਰੀ ਕੀਤਾ। ਪੁਲੀਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 12 February,2024
ਪੰਜਾਬ-ਹਰਿਆਣਾ ਸਰਹਦ ਤੇ ਸਰਕਾਰ ਸਥਿਤੀ ਤਣਾਅਪੂਰਨ, ਇੰਟਰਨੈਟ ਮੋਬਾਈਲ ਸੇਵਾਵਾਂ ਬੰਦ
ਪੰਜਾਬ-ਹਰਿਆਣਾ ਸਰਹਦ ਤੇ ਸਰਕਾਰ ਸਥਿਤੀ ਤਣਾਅਪੂਰਨ, ਇੰਟਰਨੈਟ ਮੋਬਾਈਲ ਸੇਵਾਵਾਂ ਬੰਦ ਦਿਲੀ : ਇਨ੍ਹੀਂ ਦਿਨੀਂ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਿਆਰੀਆਂ ਇਸ ਤਰ੍ਹਾਂ ਚੱਲ ਰਹੀਆਂ ਹਨ ਜਿਵੇਂ ਕੋਈ ਜੰਗ ਹੋਣ ਵਾਲੀ ਹੋਵੇ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਬਲਕ ਵਿੱਚ ਐਸਐਮਐਸ ਨਹੀਂ ਭੇਜੇ ਜਾ ਸਕਦੇ ਹਨ। ਪੁਲਿਸ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਬੰਧਤ ਖੇਤਰਾਂ ਦੇ ਪੁਲਿਸ ਕਪਤਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਡੀਜੀਪੀ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਤਿਆਰੀਆਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਪਹਿਲਾਂ ਤੋਂ ਹੀ ਚੌਕਸ ਅਤੇ ਸੁਚੇਤ ਰਹਿਣ।ਦਰਅਸਲ ਇਹ ਸਾਰੀਆਂ ਤਿਆਰੀਆਂ ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।
Punjab Bani 11 February,2024
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ * ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ। ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ, ਉਥੇ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਇਸ ਦੌਰਾਨ ਖੇਮਕਰਨ ਦੇ ਚਰਨਬੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਪਲਾਂਟ ਦਾ ਨਾਮ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਰੱਖ ਕੇ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਇਤਿਹਾਸ ਸਿਰਜਿਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਖਡੂਰ ਸਾਹਿਬ ਦੇ ਪਿੰਡ ਵਾਰੀਆਂ ਪੁਰਾਣੇ ਦੇ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਖਡੂਰ ਸਾਹਿਬ ਦੇ ਰਸ਼ਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਇਸੇ ਤਰ੍ਹਾਂ ਤਰਨ ਤਾਰਨ ਦੇ ਬਲਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਮਰਪਿਤ ਥਰਮਲ ਪਲਾਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਸ਼ੁਰੂ ਕੀਤਾ ਗਿਆ ਪ੍ਰਾਜੈਕਟ ਸ਼ਲਾਘਾਯੋਗ ਹੈ। ਤਰਨ ਤਾਰਨ ਦੇ ਰੰਗਪ੍ਰੀਤ ਸਿੰਘ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ 'ਤੇ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੂਬਾ ਵਾਸੀ ਪੰਜਾਬ ਦੀ ਤਰੱਕੀ ਚਾਹੁੰਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਤਰਨ ਤਾਰਨ ਦੇ ਅੰਗਰੇਜ਼ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਜਾਏਗੀ ਅਤੇ ਇਸ ਤਰ੍ਹਾਂ ਦੀ ਵਿਕਾਸਸ਼ੀਲ ਸੋਚ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ। ਇਸ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਰਣਜੀਤ ਸਿੰਘ ਬਨਵਾਲੀਪੁਰ ਨੇ ਕਿਹਾ ਕਿ ਅੱਜ ਦੇ ਇਸ ਸੂਬਾ ਪੱਧਰੀ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਤਰਨ ਤਾਰਨ ਦੇ ਬਚਿੱਤਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
Punjab Bani 11 February,2024
ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ
ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ * ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਖਰੀਦਿਆ ਪਲਾਂਟ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ। ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਹੈ। ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਰਹੀ ਹੈ। ਇਸ ਪਲਾਂਟ ਦਾ ਨਾਮ ਬਦਲ ਕੇ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਇਹ ਪਲਾਂਟ ਕਾਰਜਸ਼ੀਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਜ਼ਿਕਰਯੋਗ ਹੈ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਆਇਆ ਸੀ। ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ, ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਮਗਰੋਂ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖ਼ਰੀਦ ਸਮਝੌਤਾ ਹੋਇਆ ਸੀ। ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖ਼ਰੀਦ ਲਿਆ ਹੈ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖ਼ਰੀਦ ਲਿਆ। ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਪਾਵਰ ਪਲਾਂਟਾਂ ਤੋਂ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਜਦੋਂ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ, ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹੋਣਗੇ।
Punjab Bani 11 February,2024
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ • ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ * ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ * ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ * ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ * ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ * 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ ਤਰਨ ਤਾਰਨ, 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ 'ਤੇ ਖਰੀਦਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਆਪ' ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।
Punjab Bani 11 February,2024
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ ਚੰਡੀਗੜ੍ਹ, 11 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।
Punjab Bani 11 February,2024
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ -ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਭੇਜੇ 1629 ਕਰੋੜ, ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ 'ਤੇ ਖਰਚ ਕੀਤਾ : ਅਨਿਲ ਸਰੀਨ -ਪੰਜਾਬ 'ਚ ਉਦਯੋਗਿਕ ਮਾਹੌਲ ਨਹੀਂ, ਕੋਈ ਵੱਡੀ ਕੰਪਨੀ ਪੰਜਾਬ 'ਚ ਪੈਸਾ ਲਗਾਉਣ ਨੂੰ ਤਿਆਰ ਨਹੀਂ: ਕੇਵਲ ਸਿੰਘ ਢਿੱਲੋਂ -ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਲੋਕ ਸਭਾ ਚੋਣਾਂ 'ਚ ਵੋਟ ਪਾ ਕੇ ਦੇਣਗੇ ਪਟਿਆਲਵੀ: ਜੈ ਇੰਦਰ ਕੌਰ ਪਟਿਆਲਾ-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਹਿਲੀ ਬੂਥ ਕਾਨਫਰੰਸ ਐਤਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਦੀ ਮੁੱਖ ਪ੍ਰਚਾਰਕ ਜੈਇੰਦਰ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਪਟਿਆਲਾ ਸ਼ਹਿਰੀ ਵਿਧਾਨ ਸਭਾ ਅਧੀਨ ਪੈਂਦੇ ਸਾਰੇ 183 ਬੂਥ ਇੰਚਾਰਜਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਨੌਜਵਾਨ ਵਰਕਰ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਅਨਿਲ ਸਰੀਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਕੇਂਦਰ ਦਾ ਗਲਤ ਅਕਸ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਲੀ ਬੂਥ ਕਾਨਫਰੰਸ ਵਿੱਚ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ 1629 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ ਅਤੇ ਪੰਜਾਬ ਸਰਕਾਰ ਇਸ ਰਾਸ਼ੀ ਦੀ ਵਰਤੋਂ ਆਪਣੇ ਨਾਂ ਦਾ ਵਿਗਿਆਪਨ ਕਰਨ ਲਈ ਮੁਹੱਲਾ ਕਲੀਨਿਕਾਂ 'ਤੇ ਖਰਚ ਕਰ ਦਿੱਤਾ। ਮੁਹੱਲਾ ਕਲੀਨਿਕਾਂ ਦੇ ਆਡਿਟ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਕਈ ਥਾਵਾਂ ’ਤੇ ਫਰਜ਼ੀ ਮਰੀਜ਼ ਦਿਖਾਏ ਜਾ ਰਹੇ ਹਨ। ਉਨ੍ਹਾਂ ਕੋਲ ਕਈ ਮੁਹੱਲਾ ਕਲੀਨਿਕਾਂ ਦਾ ਡਾਟਾ ਹੈ, ਜਿੱਥੇ ਡਾਕਟਰ ਹਰ ਮਿੰਟ ਮਰੀਜ਼ ਦੀ ਜਾਂਚ ਕਰਕੇ ਉਸ ਨੂੰ ਦਵਾਈ ਦਿੰਦੇ ਹਨ, ਜਦਕਿ ਸੱਚਾਈ ਕੁਝ ਹੋਰ ਹੀ ਹੈ। ਇਸ ਮੌਕੇ ਉਨ੍ਹਾਂ ਇਸ ਵਾਰ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਬੁਲੰਦ ਕਰਦਿਆਂ ਕਿਹਾ ਕਿ ਦੇਸ਼ 2047 ਵਿੱਚ ਨਹੀਂ ਸਗੋਂ 2037 ਵਿੱਚ ਵਿਸ਼ਵ ਦੀ ਸੁਪਰ ਪਾਵਰ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਪੰਜਾਬ ਜੋ ਪਹਿਲੇ ਨੰਬਰ ’ਤੇ ਹੁੰਦਾ ਸੀ, ਹੁਣ ਦੇਸ਼ ਵਿੱਚ 16ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੇ ਪੰਜਾਬ ਨੂੰ ਪਛਾੜ ਦਿੱਤਾ ਹੈ। ਜੇਕਰ ਹੁਣ ਵੀ ਵੋਟ ਦੀ ਸਹੀ ਵਰਤੋਂ ਨਾ ਕੀਤੀ ਗਈ ਤਾਂ ਇਹ ਦੇਸ਼ ਦੀ ਤਰੱਕੀ ਲਈ ਵੱਡਾ ਨੁਕਸਾਨ ਸਾਬਤ ਹੋਵੇਗਾ। ਅੱਜ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਭਾਰਤ ਦੇਸ਼ ਵਿੱਚ ਇੱਕ ਹਜ਼ਾਰ ਟਨ ਸੋਨਾ ਕੇਂਦਰ ਸਰਕਾਰ ਇਕੱਠਾ ਕਰ ਸਕੀ ਹੈ ਅਤੇ ਵਿਦੇਸ਼ਾਂ ਵਿੱਚ ਕਰਜ਼ੇ ਲਈ ਰੱਖਿਆ ਗਿਆ ਸੋਨਾ ਵੀ ਵਾਪਿਸ ਲਿਆਂਦਾ ਜਾ ਚੁੱਕਾ ਹੈ। ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੂਥ ਕਾਨਫਰੰਸ ਵਿੱਚ ਹੋਏ ਇਕੱਠ ਤੋਂ ਪਟਿਆਲਾ ਲੋਕ ਸਭਾ ਸੀਟ ’ਤੇ ਭਾਜਪਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਹੋਵਗੇ ਅਤੇ ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦਾ ਸਿਹਰਾ ਪਟਿਆਲਾ ਦੇ ਲੋਕਾਂ ਦੇ ਸਿਰ ਜਾਵੇਗਾ। ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਕਨਵੀਨਰ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਧਿਰ ਨੇ ਜਿਸ ਤਰ੍ਹਾਂ ਝੂਠ ਦੇ ਸਹਾਰੇ ਸੱਤਾ ਹਾਸਲ ਕੀਤੀ ਹੈ, ਉਸ ਦਾ ਪਰਦਾਫਾਸ਼ ਨਿੱਤ ਦਿਨ ਹੋ ਰਿਹਾ ਹੈ। ਅੱਜ ਦਾ ਨੌਜਵਾਨ ਪੰਜਾਬ ਵਿੱਚ ਬਦਲਾਅ ਲਈ ਉਤਾਵਲਾ ਹੈ ਅਤੇ ਇਸੇ ਲਈ ਉਹ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਪਟਿਆਲਾ ਦਾ ਸਰਬਪੱਖੀ ਵਿਕਾਸ ਹੋਇਆ ਪਰ ਪਿਛਲੇ ਡੇਢ ਸਾਲ ਤੋਂ ਵਿਕਾਸ ਨੂੰ ਬਰੇਕ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਰੇਤ ਨੂੰ ਮੁੱਖ ਮੰਤਰੀ ਭਗਵੰਤ ਮਾਨ 12 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਉਪਲਬਧ ਕਰਵਾਉਣ ਦੀ ਗੱਲ ਕਰ ਰਹੇ ਸਨ, ਅੱਜ ਲੋਕਾਂ ਨੂੰ 40 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਖਰੀਦਣੀ ਪੈ ਰਹੀ ਹੈ। ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਨੇ ਪਟਿਆਲਾ ਨੂੰ ਵਿਕਾਸ ਦੀ ਰਫ਼ਤਾਰ ਦਿੱਤੀ ਹੈ, ਜਿਨ੍ਹਾਂ ਨੇ ਆਪਣੇ ਸਾਲ ਵਿੱਚ ਤਿੰਨ ਯੂਨੀਵਰਸਿਟੀਆਂ, ਦਰਿਆਵਾਂ ਦੀ ਕਾਇਆ ਕਲਪ, ਨਵਾਂ ਬੱਸ ਸਟੈਂਡ ਸਮੇਤ ਕਈ ਵੱਡੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਆਪਣੀਆਂ ਗਲਤੀਆਂ ਨੂੰ ਸੁਧਾਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾ ਕੇ ਮੁੱਖ ਮੰਤਰੀ ਬਣਾਇਆ ਸੀ, ਉਸੇ ਤਰ੍ਹਾਂ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣ ਦਾ ਸਿਹਰਾ ਉਨ੍ਹਾਂ ਦੇ ਸਿਰ ਬੱਝਦਾ ਹੈ। ਸਰਕਾਰ ਪਟਿਆਲਾ ਦੇ ਲੋਕਾਂ ਤੱਕ ਜਾਵੇਗੀ। ਇਸ ਮੌਕੇ ਕੇ.ਕੇ.ਸ਼ਰਮਾ ਤੋਂ ਇਲਾਵਾ ਕੇ.ਕੇ.ਮਲਹੋਤਰਾ, ਵਿਜੇ ਕੂਕਾ, ਅਨਿਲ ਬਜਾਜ, ਭੁਪੇਸ਼ ਅਗਰਵਾਲ, ਬਲਵੰਤ ਰਾਏ, ਮੰਡਲ ਪ੍ਰਧਾਨ, ਬੂਥ ਇੰਚਾਰਜ ਅਤੇ ਸ਼ਕਤੀ ਕੇਂਦਰਾਂ ਦੇ ਮੁਖੀ ਮੁੱਖ ਤੌਰ 'ਤੇ ਹਾਜ਼ਰ ਸਨ | .
Punjab Bani 11 February,2024
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ - ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ ਪਟਿਆਲਾ, 10 ਫਰਵਰੀ 2024 -- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ)ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ-ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।
Punjab Bani 10 February,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸਥਿਤ ਸ਼ਿਵ ਕੁਟੀ ਮੰਦਿਰ ਵਿਖੇ ਆਯੋਜਿਤ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਹਮਾਇਤੀ ਸੋਚ ਦਾ ਪ੍ਰਤੱਖ ਸਬੂਤ ਹੈ ਕਿ ਪੂਰੇ ਸੂਬੇ ਵਿੱਚ ਰੋਜ਼ਾਨਾ ਦੇ ਆਧਾਰ ਉੱਤੇ ਸੈਂਕੜੇ ਅਜਿਹੇ ਕੈਂਪ ਆਯੋਜਿਤ ਕਰਕੇ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਵਿਖੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਵਾਲਿਆਂ ਵਿਚ ਉਤਸ਼ਾਹ ਹੈ ਅਤੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਲੋਕ ਪੱਖੀ ਅਤੇ ਉਸਾਰੂ ਉਪਰਾਲਾ ਹੈ ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਤਹਿਸੀਲਦਾਰ ਗੁਰਲੀਨ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੋਨੂ ਵਰਮਾ, ਗੁਰਤੇਗ ਸਿੰਘ ਨਿੱਕਾ ਐਮ.ਸੀ., ਚਮਕੌਰ ਹਾਂਡਾ, ਯਾਦਵਿੰਦਰ ਰਾਜਾ ਨਕਟੇ, ਅਸੀਸ ਜੈਨ, ਨਰਿੰਦਰ ਠੇਕੇਦਾਰ, ਗੁਰਪ੍ਰੀਤ ਸਿੰਘ ਕੰਡਾ ਵੀ ਹਾਜ਼ਰ ਸਨ।
Punjab Bani 10 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਚੌਥੇ ਦਿਨ ਵੀ ਲੋਕ ਲਈ ਵਰਦਾਨ ਸਾਬਤ ਹੋਣ ਲੱਗੇ -ਮੌਕੇ 'ਤੇ ਸਰਟੀਫਿਕੇਟ ਪ੍ਰਾਪਤ ਕਰਕੇ ਖੁਸ਼ ਹੋਏ ਲੋਕ, ਸਰਕਾਰ ਦੀ ਸ਼ਲਾਘਾ ਕੀਤੀ ਪਟਿਆਲਾ, 9 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਵਰਦਾਨ ਸਾਬਤ ਹੋ ਰਹੇ ਹਨ। ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਾਪਤ ਹੋਏ ਹਨ। ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਵਿੱਚ ਵੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਤੇ ਅਧਿਕਾਰੀ ਪਹੁੰਚ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਲੋਕ ਇਨ੍ਹਾਂ ਕੈਂਪਾਂ ਤੋਂ ਪੂਰੇ ਖੁਸ਼ ਨਜ਼ਰ ਆਏ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਸਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹੇ ਵਿੱਚ ਸਲੇਮਪੁਰ ਸ਼ੇਖਾਂ, ਪਿਲਖਣੀ, ਮਰਦਾਂਪੁਰ, ਖਰਾਜਪੁਰ, ਜਨਹੇੜੀਆਂ, ਭਾਂਖਰ, ਦੌਣਕਲਾਂ, ਬੋਲੜਕਲਾਂ, ਭਾਦਸੋਂ ਦੀ ਵਾਰਡ ਨੰਬਰ 5, ਖੇੜੀ ਜੱਟਾਂ, ਨਾਭਾ ਦੀ ਵਾਰਡ ਨੰਬਰ 5, ਮੱਲੇਵਾਲ, ਨਰਾਇਣਗੜ੍ਹ ਵਸਵਾ ਸਿੰਘ ਵਾਲਾ, ਸੰਪੁਰਨਗੜ੍ਹ, ਬਹਾਦਰਪੁਰ ਫਕੀਰੀਆਂ, ਭੰਬੂਆਂ, ਬਾਦਸ਼ਾਹਪੁਰ, ਦਵਾਰਕਾਪੁਰ, ਰਾਮਪੁਰ ਪੜਤਾ, ਉਗੋਕੇ, ਪ੍ਰੇਮ ਸਿੰਘ ਵਾਲਾ, ਕਕਰਾਲਾ, ਬੁਜਰਕ, ਲੁਟਕੀਮਾਜਰਾ ਵਿਖੇ ਇਹ ਕੈਂਪ ਲਗਾਏ ਗਏ, ਜਿੱਥੇ ਲੋਕਾਂ ਨੇ ਇਨ੍ਹਾਂ ਦਾ ਲਾਭ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਫਰਵਰੀ ਨੂੰ ਇਹ ਕੈਂਪ ਰਾਜਪੁਰਾ ਦੀ ਵਾਰਡ ਨੰਬਰ 3, ਸੂਹਰੋਂ, ਤੇਪਲਾ, ਧਾਂਦੀਆਂ, ਸਿਰਕੱਪੜਾ, ਧਰੇੜੀ ਜੱਟਾਂ, ਹੜਾਨਾ, ਭਾਦਸੋਂ ਦੀ ਵਾਰਡ ਨੰਬਰ 6, ਕਿਸ਼ਨਗੜ੍ਹ, ਨਾਭਾ ਦੀ ਵਾਰਡ ਨੰਬਰ 6 ਤੇ ਭੋਜੋ ਮਾਜਰੀ ਵਿਖੇ ਲਗਾਏ ਜਾਣਗੇ। ਉਨ੍ਹਾਂ ਨੇ ਮੁੜ ਤੋਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
Punjab Bani 09 February,2024
'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ
'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ ਚੰਡੀਗੜ੍ਹ, 9 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਜਿਲ੍ਹਾ ਫ਼ਰੀਦਕੋਟ ਤੋਂ ਪ੍ਰਾਪਤ 86 ਗਲਤ ਬਿੱਲਾਂ ਲਈ 16,95,294 ਰੁਪਏ, ਪਟਿਆਲਾ ਤੋਂ ਪ੍ਰਾਪਤ 75 ਗਲਤ ਬਿੱਲਾਂ ਲਈ 19,47,192 ਰੁਪਏ, ਜਲੰਧਰ ਤੋਂ ਪ੍ਰਾਪਤ 61 ਗਲਤ ਬਿੱਲਾਂ ਲਈ 33,62,324 ਰੁਪਏ, ਰੋਪੜ ਤੋਂ ਪ੍ਰਾਪਤ 51 ਗਲਤ ਬਿੱਲਾਂ ਲਈ 50,43,524 ਰੁਪਏ, ਅੰਮ੍ਰਿਤਸਰ ਤੋਂ ਪ੍ਰਾਪਤ 38 ਗਲਤ ਬਿੱਲਾਂ ਲਈ 59,72,910 ਰੁਪਏ, ਅਤੇ ਲੁਧਿਆਣਾ ਤੋਂ ਪ੍ਰਾਪਤ 33 ਗਲਤ ਬਿੱਲਾਂ ਲਈ 95,95,872 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2023 ਵਿੱਚ 227 ਜੇਤੂਆਂ ਨੇ 11,75,005 ਰੁਪਏ ਦੇ ਇਨਾਮ ਜਿੱਤੇ, ਅਕਤੂਬਰ 2023 ਵਿੱਚ 216 ਜੇਤੂਆਂ ਨੇ 10,25,540 ਰੁਪਏ ਦੇ ਇਨਾਮ ਜਿੱਤੇ, ਨਵੰਬਰ 2023 ਵਿੱਚ 235 ਜੇਤੂਆਂ ਨੇ 10,78,930 ਰੁਪਏ ਦੇ ਇਨਾਮ ਜਿੱਤੇ, ਅਤੇ ਦਸੰਬਰ 2023 ਵਿੱਚ 240 ਜੇਤੂਆਂ ਨੇ 10,94,080 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਜਨਵਰੀ 2024 ਲਈ ਡਰਾਅ 7 ਫਰਵਰੀ ਨੂੰ ਕੱਢਿਆ ਗਿਆ ਸੀ ਅਤੇ ਜੇਤੂਆਂ ਵੱਲੋਂ ਆਪਣੇ ਬੈਂਕ ਖਾਤੇ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਇਨਾਮੀ ਰਾਸ਼ੀ ਦੇ ਦਿੱਤੀ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 21 ਅਗਸਤ, 2023 ਨੂੰ 'ਮੇਰਾ ਬਿੱਲ ਐਪ' ਲਾਂਚ ਕਰਨ ਤੋਂ ਬਾਅਦ ਇਸ ਸਕੀਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਖਪਤਕਾਰਾਂ ਨੂੰ ਉਹਨਾਂ ਦੀਆਂ ਖਰੀਦਾਂ ਲਈ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਇਸ ਤਰ੍ਹਾਂ ਵਿਕਰੇਤਾਵਾਂ ਨੂੰ ਉਹਨਾਂ ਦੀ ਵਿਕਰੀ ਲਈ ਬਿੱਲ ਜਾਰੀ ਕਰਨ ਲਈ ਪਾਬੰਦ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ ਦੇ ਵਿਕਰੀ ਬਿੱਲ ਅਤੇ ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਦੇ ਬਿੱਲ ਇਸ ਸਕੀਮ ਵਿੱਚ ਸ਼ਾਮਿਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿਰਫ ਬੀਤੇ ਇੱਕ ਮਹੀਨੇ ਵਿੱਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ਵਿੱਚ ਵਿਚਾਰਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਖਰੀਦੀਆਂ ਜਾ ਰਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਦੇ ਖਰੀਦ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਹਿੱਸਾ ਲੈ ਕੇ 10,000 ਰੁਪਏ ਤੱਕ ਦੇ ਇਨਾਮ ਜਿੱਤਣ। ਉਨ੍ਹਾਂ ਕਿਹਾ ਕਿ ਇਹ ਸਕੀਮ ਜ਼ਮੀਨੀ ਪੱਧਰ 'ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਦੇਣ ਅਤੇ ਟੈਕਸ ਚੋਰੀ ਦੀ ਪ੍ਰਥਾ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਰਹੀ ਹੈ।
Punjab Bani 09 February,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ -ਚੋਣ ਡਿਊਟੀ 'ਚ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਡਿਪਟੀ ਕਮਿਸ਼ਨਰ -ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ, ਬੈਂਕਾਂ ਤੇ ਹੋਰ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ ਪਟਿਆਲਾ, 9 ਫਰਵਰੀ: ਲੋਕ ਸਭਾ ਹਲਕਾ ਪਟਿਆਲਾ-13 ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਟਿਆਲਾ ਜ਼ਿਲ੍ਹੇ 'ਚ ਤਾਇਨਾਤ ਕੇਂਦਰ ਤੇ ਰਾਜ ਸਰਕਾਰ ਦੇ ਸਾਰੇ ਮੰਤਰਾਲਿਆਂ, ਵਿਭਾਗਾਂ, ਬੋਰਡਾਂ ਕਾਰਪੋਰੇਸ਼ਨਾਂ, ਬੈਂਕਾਂ, ਬੀਮਾ ਕੰਪਨੀਆਂ ਆਦਿ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ 23 ਫਰਵਰੀ ਤੱਕ ਆਨ ਲਾਈਨ ਪੋਰਟਲ ਨੈਕਸਟਜੈਨਡਾਈਸ ਡਾਟ ਪੰਜਾਬ ਡਾਟ ਜੀਓਵੀ ਡਾਟ ਇਨ https://nextgendise.punjab.gov.in ਵਿੱਚ ਡਾਟਾ ਐਂਟਰੀ ਰਾਹੀਂ ਅਪਡੇਟ ਕਰਨੀਆਂ ਯਕੀਨੀ ਬਣਾਈਆਂ ਜਾਣ। ਸ਼ੌਕਤ ਅਹਿਮਦ ਪਰੈ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਸਮੂਹ ਵਿਭਾਗਾਂ ਦੇ ਮੁਲਾਜਮਾਂ ਦੀਆਂ ਸੂਚੀਆਂ ਸਬੰਧੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਮੁਖੀਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗੀ ਮੁਖੀਆਂ ਦੀ ਜਿੰਮੇਵਾਰੀ ਇਸ ਪੱਖੋਂ ਤੈਅ ਹੈ ਕਿ ਉਹ ਅਜਿਹੀਆਂ ਸੂਚੀਆਂ ਭੇਜਕੇ ਤਸਦੀਕ ਵੀ ਕਰਨਗੇ ਕਿ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਸੂਚੀ ਤੋਂ ਬਾਹਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲ ਸ਼ੁਰੂ ਹੁੰਦਿਆਂ ਹੀ ਸਮੂਹ ਮੁਲਾਜਮ ਚੋਣ ਕਮਿਸ਼ਨ ਦੇ ਅਧੀਨ ਆ ਜਾਂਦੇ ਹਨ, ਇਸ ਲਈ ਕੋਈ ਕੁਤਾਹੀ ਲੋਕ ਪ੍ਰਤੀਨਿਧਤਾ ਐਕਟ ਤਹਿਤ ਇੱਕ ਸਜਾਯੋਗ ਅਪਰਾਧ ਹੈ ਅਤੇ ਇਸ ਬਾਰੇ ਮੁਲਾਜਮਾਂ ਦੀ ਸਾਲਾਨਾ ਗੁਪਤ ਰਿਪੋਰਟ ਤੇ ਸੇਵਾ ਪੱਤਰੀ 'ਚ ਇੰਦਰਾਜ ਦਰਜ ਕੀਤਾ ਜਾਵੇਗਾ, ਇਸ ਲਈ ਸਾਰੇ ਵਿਭਾਗੀ ਮੁੱਖੀ ਇਹ ਯਕੀਨੀ ਬਣਾਉਣਗੇ ਕਿ 100 ਫੀਸਦੀ ਮੁਲਾਜਮਾਂ ਦੀਆਂ ਸੂਚੀਆਂ ਭੇਜਣ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੈਟ ਦੀ ਮਸ਼ੀਨ ਲੱਗਣ ਕਰਕੇ ਵਾਧੂ ਚੋਣ ਅਮਲੇ ਦੀ ਲੋੜ ਪਵੇਗੀ, ਜਿਸ ਲਈ ਗਰੁਪ ਏ ਤੋਂ ਸੀ ਤੱਕ ਸਾਰੇ ਕਰਮਚਾਰੀਆਂ ਦੀਆਂ ਸੂਚੀਆਂ ਭੇਜੀਆਂ ਜਾਣ ਪ੍ਰੰਤੂ ਦਿਵਿਆਂਗ, ਚੌਥਾ ਦਰਜਾ, ਡਰਾਈਵਰ, ਚੌਕੀਦਾਰ ਅਤੇ ਚੋਣ ਡਿਊਟੀ ਨਿਭਾਉਣ ਤੋਂ ਅਸਮਰੱਥ ਕਰਮੀ ਬਾਰੇ ਵੱਖਰੇ ਤੌਰ 'ਤੇ ਸੂਚਨਾ ਦਿੱਤੀ ਜਾਵੇ ਪਰੰਤੂ ਜਾਣ ਬੁਝ ਕੇ ਕਿਸੇ ਦਾ ਨਾਮ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਤੇ ਹੋਰ ਕਿਸੇ ਤਰ੍ਹਾਂ ਦੀ ਸਰੀਰਕ ਮਜ਼ਬੂਰੀ ਵਾਲੇ ਅਮਲੇ ਨੂੰ ਚੋਣ ਡਿਊਟੀ ਤੋਂ ਬਾਅਦ ਵਿੱਚ ਛੋਟ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਆਨ ਲਾਈਨ ਪੋਰਟਲ ਉਪਰ ਡਾਟਾ ਐਂਟਰੀ ਬਾਰੇ ਸਿਖਲਾਈ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈਬਸਾਇਟਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ ਦੇ ਲਿੰਕ https://patiala.nic.in/loksabhaelections2024/ ਉਪਰ ਸਾਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਇਸ ਕਰਕੇ ਆਨ ਲਾਈਨ ਸਾਫਟਵੇਅਰ ਰਾਹੀਂ ਡਾਟਾ ਪੋਰਟਲ ਉਪਰ ਜਮਾਂ ਕਰਵਾਇਆ ਜਾਵੇ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਹੋਰ ਵੱਡੀ ਗਿਣਤੀ 'ਚ ਵਿਭਾਗੀ ਮੁਖੀ ਮੌਜੂਦ ਸਨ।
Punjab Bani 09 February,2024
ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਭਾਸ਼ਣ
ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਭਾਸ਼ਣ -ਪ੍ਰੋ. ਜੇਨੈਜ਼ ਪਲਵੈਕ ਨੇ ਡੀ. ਐੱਨ.ਏ. ਦੇ ਹਵਾਲੇ ਨਾਲ਼ ਕੀਤੀ ਗੱਲ ਪਟਿਆਲਾ, 9 ਫਰਵਰੀ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੂੰ ਸਲੋਵੈਨੀਆ ਤੋਂ ਪੁੱਜੇ ਪ੍ਰੋ. ਜੇਨੈਜ਼ ਪਲਵੈਕ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਯੂਨੀਵਰਸਿਟੀ ਆਫ਼ ਲਜੂਬਲਜਨਾ ਤੋਂ ਨੈਸ਼ਨਲ ਇੰਸਟੀਚੂਟ ਆਫ਼ ਕੈਮਿਸਟਰੀ ਦੇ ਮੁਖੀ ਪ੍ਰੋ. ਪਲਵੈਕ ਨੇ ਰਸਾਇਣ ਵਿਗਿਆਨ ਦੇ ਵਿਸ਼ੇ ਨਾਲ਼ ਸੰਬੰਧਤ ਭਾਸ਼ਣ ਦਿੱਤਾ। ਪ੍ਰੋ. ਜੇਨੈਜ਼ ਪਲਵੈਕ ਨੇ ਆਪਣੇ ਭਾਸ਼ਣ ਵਿੱਚ ਡੀ.ਐੱਨ.ਏ. ਦੀਆਂ ਬਣਤਰਾਂ ਦੇ ਹਵਾਲੇ ਨਾਲ਼ ਵੱਖ-ਵੱਖ ਪੱਖਾਂ ਤੋਂ ਗੱਲ ਕੀਤੀ। ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ਼ ਇਸ ਵਿਸ਼ੇ ਉੱਤੇ ਸਿੱਧਾ ਸੰਵਾਦ ਰਚਾਇਆ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਕੌਮਾਂਤਰੀ ਪੱਧਰ ਦੇ ਵਿਗਿਆਨੀਆਂ ਅਤੇ ਅਕਾਦਮੀਸ਼ਨਾਂ ਦਾ ਇਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਵਿੱਚ ਆਉਣਾ ਜਿੱਥੇ ਇੱਕ ਪਾਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੁੰਦਾ ਹੈ ਉੱਥੇ ਹੀ ਦੂਜੇ ਪਾਸੇ ਅਜਿਹੀਆਂ ਸ਼ਖ਼ਸੀਅਤਾਂ ਰਾਹੀਂ ਪੰਜਾਬੀ ਯੂਨੀਵਰਸਿਟੀ ਦੀ ਅਕਾਦਮਿਕ ਖੁਸ਼ਬੋਅ ਵੀ ਗਲੋਬਲ ਪੱਧਰ ਤੱਕ ਪਹੁੰਚਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਕੌਮਾਂਤਰੀ ਪੱਧਰ ਦੀਆਂ ਅਜਿਹੀਆਂ ਸ਼ਖ਼ਸੀਅਤਾਂ ਪੰਜਾਬੀ ਯੂਨੀਵਰਸਿਟੀ ਵਿਖੇ ਆਪਣਾ ਸੰਵਾਦ ਰਚਾਉਣ ਹਿਤ ਪਹੁੰਚਦੀਆਂ ਰਹਿਣਗੀਆਂ। ਉਨ੍ਹਾਂ ਇਸ ਗਤੀਵਿਧੀ ਲਈ ਰਸਾਇਣ ਵਿਗਿਆਨ ਵਿਭਾਗ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਦੌਰਾਨ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਤੋਂ ਪ੍ਰੋਫ਼ੈਸਰ ਕਵਿਤਾ ਦੋਰਾਇ ਵੀ ਹਾਜ਼ਰ ਰਹੇ। ਵਿਭਾਗ ਮੁਖੀ ਪ੍ਰੋ. ਮੁਹੰਮਦ ਯੂਸਫ਼ ਵੱਲੋਂ ਰਸਮੀ ਸਵਾਗਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋ. ਅਸ਼ੋਕ ਮਲਿਕ, ਪ੍ਰੋ. ਬਲਜੀਤ ਸਿੰਘ ਅਤੇ ਡਾ. ਪੂਨਮ ਪਤਿਆਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
Punjab Bani 09 February,2024
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 8 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 08 February,2024
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ • ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ • *ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਸ੍ਰੀ ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ। ਸ੍ਰੀ ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 08 February,2024
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 8 ਫਰਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।
Punjab Bani 08 February,2024
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਰੋਜ਼ਗਾਰ ਬਣਾਉਣ ਲਈ ਸਬੰਧਤ ਧਿਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪਹਿਲਾਂ ਹੀ ਆਯੋਜਿਤ ਹੁੰਦੇ ਪਸ਼ੂ ਮੇਲਿਆਂ ਵਿੱਚ ਵੈਟਨਰੀ ਯੂਨੀਵਰਸਿਟੀ ਅਤ ਪਸ਼ੂ ਪਾਲਣ ਵਿਭਾਗ ਨੂੰ ਆਪਣੀਆਂ ਟੀਮਾਂ ਭੇਜਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਸਬੰਧੀ ਹੋਰ ਵਧਰੇ ਜਾਣਕਾਰੀ ਹਾਸਲ ਹੋ ਸਕੇ। ਸ. ਸੰਧਵਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਵੀ ਕਿਹਾ ਤਾਂ ਜੋ ਵਿਭਿੰਨ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਯੋਜਨਾ ਬਣਾਈ ਜਾ ਸਕੇ ਅਤੇ ਇਸ ਸਬੰਧੀ ਲੋੜੀਂਦੇ ਫੰਡਾਂ ਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਾਂਝੀ ਤਜਵੀਜ਼ ਬਣਾਉਣ ਦੇ ਕਾਰਜ ‘ਚ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਰਾਣਾ ਗੁਰਜੀਤ ਸਿੰਘ ਅਤੇ ਫੌਜਾ ਸਿੰਘ ਸਰਾਰੀ, ਵਿਧਾਇਕ ਅਮਿਤ ਰਤਨ, ਕਸ਼ਮੀਰ ਸਿੰਘ ਸੋਹਲ, ਮਦਨ ਲਾਲ ਬੱਗਾ, ਕੁਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਬੱਸੀ ਗੋਗੀ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ, ਡਾਇਰੈਕਟਰ ਪਸ਼ੂ ਪਾਲਣ ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਗੁਰਸ਼ਰਨਜੀਤ ਸਿੰਘ ਬੇਦੀ ਹਾਜ਼ਰ ਸਨ।
Punjab Bani 08 February,2024
ਦਸਤਕਾਰੀ ਵਰਕਸ਼ਾਪ ਦਾ ਉਦਘਾਟਨ
ਦਸਤਕਾਰੀ ਵਰਕਸ਼ਾਪ ਦਾ ਉਦਘਾਟਨ ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣਾ ਸਮੇਂ ਦੀ ਲੋੜ-ਵਾਈਸ ਚਾਂਸਲਰ ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਦਾ ਪ੍ਰੋ. ਅਰਵਿੰਦ ਵੱਲੋਂ ਐਲਾਨ ਪਟਿਆਲਾ, 8 ਫਰਬਰੀ ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਰਤਮਾਨ ਸਮੇਂ ਪੁਰਣੀ ਅਤੇ ਨਵੀਂ ਦਸਤਕਾਰੀ ਦੇ ਸੁਮੇਲ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ ਤਾਂ ਜੋ ਪੁਰਾਣੇ ਉਤਪਾਦਾਂ ਨੂੰ ਨਵੇਂ ਰੂਪ ਵਿੱਚ ਵਧੀਆ ਅਤੇ ਅਕ੍ਰਸ਼ਿਤ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਅੱਜ ਯੂਨੀਵਰਸਿਟੀ ਵਿੱਚ ਮਹਿਲਾ ਸਿਖਿਆਰਥੀਆਂ ਲਈ 15 ਦਿਨਾਂ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਕਿ ਨਵਾਂ ਉੱਦਮ ਸ਼ੁਰੂ ਕਰਨ ਵੇਲੇ ਉਤਰਾਅ-ਚੜ੍ਹਾਅ ਆਉਂਦੇ ਹਨ ਪਰ ਇਸ ਦੌਰਾਨ ਦਿੱਲ ਛੱਡਣ ਦੀ ਕੋਈ ਲੋੜ ਨਹੀਂ ਹੈ। ਕੋਈ ਵੀ ਉੱਦਮੀ ਹੌਂਸਲੇ ਅਤੇ ਮਿਹਨਤ ਦੇ ਨਾਲ ਹੀ ਅੱਗੇ ਵਧ ਸਕਦਾ ਹੈ ਅਤੇ ਇਹ ਹੀ ਸਫ਼ਲਤਾ ਦਾ ਮੂਲ ਮੰਤਰ ਹੈ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਦਸਤਕਾਰੀ ਦੇ ਸਵਾਲ ’ਤੇ ਸਾਨੂੰ ਪੁਰਾਣੀਆਂ ਗੱਲਾਂ ’ਤੇ ਨਹੀਂ ਖੜ੍ਹੇ ਰਹਿਣਾ ਚਾਹੀਦਾ ਹੈ। ਇਹ ਅਧੁਨਿਕ ਯੁਗ ਹੈ ਜਿਸ ਕਰਕੇ ਪੁਰਾਣੀ ਦਸਤਕਾਰੀ ਨੂੰ ਨਵੇਂ ਰੂਪ ਵਿੱਚ ਪੇਸ਼ ਕਰਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਵਿਚਾਰਾਂ ਨੂੰ ਦਿਮਾਗ ਵਿੱਚ ਲਿਆਉਣ ਅਤੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਨਾਲ ਹੀ ਅੱਗੇ ਵਧਿਆ ਜਾ ਸਕਦਾ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਨਵੀਂ ਤਕਨੋਲੋਜੀ ਅਤੇ ਤਕਨੀਕਾਂ ਨੂੰ ਆਪਨਾਉਣਾ ਸਮੇਂ ਦੀ ਲੋੜ ਦੱਸਿਆ। ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਨੌਜਵਾਨਾਂ ਦੇ ਸਵੈ ਰੋਜ਼ਗਾਰ ਵਾਸਤੇ ਨਵੇਂ ਤੋਂ ਨਵੇਂ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ। ਇਸ ਸਬੰਧ ਵਿੱਚ ਹੀ ਅਜੇ ਕੱਲ੍ਹ ਫੂਡ ਪ੍ਰੋਸੈਸਿੰਗ ਯੂਨਿਟ ਦੀ ਬਣਨ ਵਾਲੀ ਇਮਰਾਤ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਹੈ ਜਿਥੇ ਬੱਚਿਆਂ ਨੂੰ ਫੂਡ ਪ੍ਰੋਸੈਸਿੰਗ ਦੀ ਸਿਖਲਾਈ ਦਿੱਤੀ ਜਾਵੇਗੀ। ਵਾਈਸ ਚਾਂਸਲਰ ਨੇ ਸਿਖਿਆਰਥੀਆਂ ਨੂੰ ਨੌਕਰੀਆਂ ਪਿੱਛੇ ਭੱਜਣ ਦੀ ਥਾਂ ਸਵੈ ਰੋਜ਼ਗਾਰ ’ਤੇ ਆਪਣਾ ਧਿਆਨ ਕੇਂਦਰਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਉਦਮ ਸ਼ੁਰੂ ਕਰਨ ਦੀਆਂ ਇਸ ਸਮੇਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਨੇ ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੇ ਇੰਚਾਰਜ ਡਾ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਇਹ ਦਸਤਕਾਰੀ ਵਰਕਸ਼ਾਪ 15 ਦਿਨ ਦੀ ਹੋਵੇਗੀ ਅਤੇ ਇਸ ਵਿੱਚ 30 ਬੱਚਿਆਂ ਨੂੰ ਸਿਖਲਾਈ ਦਿੱਤੇ ਜਾਵੇਗੀ। ਇਸ ਤੋਂ ਬਾਅਦ ਇਸ ਸਿਖਲਾਈ ਦੇ ਲਗਾਤਾਰ ਬੈਚ ਚੱਲਣਗੇ। ਉਨ੍ਹਾਂ ਕਿਹਾ ਇਸ ਵਿੱਚ ਰੂਰਲ ਇੰਟਰਪਨਿਓਰਸ਼ਿਪ ’ਤੇ ਧਿਆਨ ਕੇਂਦਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਦੀ ਕੀਮਤ ਯੂਨੀਵਰਸਿਟੀ ਨਿਰਧਾਰ ਕਰੇਗੀ ਅਤੇ ਇਨ੍ਹਾਂ ਦੀ ਵਿਕਰੀ ਵਿੱਚ ਮਦਦ ਕਰੇਗੀ। ਇਸ ਦੌਰਾਨ ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਨਵਜੋਤ ਕੌਰ ਨੇ ਔਰਤਾਂ ਦੇ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਹ ਉਦਮ ਔਰਤਾਂ ਨੂੰ ਅੱਗੇ ਲਿਜਾਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਲਈ ਪ੍ਰੇਰਿਤ ਕਰੇਗਾ। ਇਸ ਦੌਰਾਨ ਸੰਚਾਲਕ ਡਾ. ਨੈਨਾ ਸ਼ਰਮਾ ਨੇ ਇਸ ਪ੍ਰੋਗਰਾਮ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।
Punjab Bani 08 February,2024
ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆਂ ਖੁੰਭਾਂ ਦਾ ਸਫਲ ਕਾਸ਼ਤਕਾਰ
ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆਂ ਖੁੰਭਾਂ ਦਾ ਸਫਲ ਕਾਸ਼ਤਕਾਰ -3 ਏਕੜ ਰਕਬੇ 'ਚ ਖੁੰਭਾਂ ਦੀ ਪੈਦਾਵਾਰ ਲਈ ਪਰਾਲੀ ਵੀ ਵਰਤ ਰਿਹਾ ਹੈ ਅਗਾਂਹਵਧੂ ਕਿਸਾਨ ਪਟਿਆਲਾ, 8 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਜਿੱਥੇ ਪਿਛਲੇ ਕਰੀਬ 13 ਸਾਲਾਂ ਤੋਂ ਪਰਾਲੀ ਨਹੀਂ ਸਾੜ ਰਿਹਾ ਉਥੇ ਹੀ ਉਹ ਇਸ ਪਰਾਲੀ ਦੀ ਵਰਤੋਂ ਖੁੰਭਾਂ ਦੀ ਕਾਸ਼ਤ ਲਈ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਰਾਹ ਦਸੇਰਾ ਬਣਿਆਂ ਹੋਇਆ ਹੈ। ਪੰਜਾਬ ਸਰਕਾਰ ਦੇ ਖੇਤੀ ਵਿਭਿੰਨਤਾ ਪ੍ਰੋਗਰਾਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਡਾਇਰੈਕਟੋਰੇਟ ਆਫ ਮਸ਼ਰੂਮ ਰਿਸਰਚ ਸੋਲਨ ਤੋਂ ਖੁੰਭਾਂ ਉਗਾਉਣ ਦੀ ਸਿਖਲਾਈ ਹਾਸਲ ਕਰਕੇ ਖੁੰਭਾਂ ਦੀ ਸੀਜ਼ਨਲ ਖੇਤੀ ਕਰਕੇ ਅਤੇ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਦੇ ਕਈ ਅਵਾਰਡ ਜੇਤੂ ਅਗਾਂਹਵਧੂ ਕਿਸਾਨ ਲਾਭ ਲੈਣ ਵਿੱਚ ਸਫ਼ਲ ਹੋਇਆ ਹੈ। 13 ਸਾਲ ਪਹਿਲਾਂ ਸੁਖਦੇਵ ਸਿੰਘ ਨੇ ਬਾਂਸਾਂ ਦੀਆਂ 2 ਝੁੱਗੀਆਂ ਤੋਂ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਕਰੀਬ 3 ਏਕੜ ਜਮੀਨ 'ਚ ਬਾਂਸ ਤੋਂ ਬਣੀਆਂ 80 ਕੱਚੀਆਂ ਝੁੱਗੀਆਂ ਪਾ ਕੇ ਪੈਦਾ ਕੀਤੀ ਖੁੰਭ ਨੂੰ ਲੁਧਿਆਣਾ ਤੇ ਜਲੰਧਰ ਮੰਡੀ 'ਚ ਵੇਚਕੇ ਚੰਗਾ ਮੁਨਾਫ਼ਾ ਕਮਾ ਰਿਹਾ ਹੈ। ਉਸਨੇ ਦੱਸਿਆ ਕਿ ਉਹ ਆਪਣੀ 9 ਏਕੜ ਜਮੀਨ ਦੀ ਪਰਾਲੀ ਤਾਂ ਇਸ ਖੁੰਭ ਫਾਰਮ ਲਈ ਵਰਤ ਹੀ ਰਿਹਾ ਹੈ ਸਗੋਂ ਨੇੜਲੇ ਕਿਸਾਨਾਂ ਦੇ ਖੇਤਾਂ ਦੀ ਪਰਾਲੀ ਵੀ ਲੈ ਕੇ ਖੁੰਭਾਂ ਦੀ ਕਾਸ਼ਤ ਲਈ ਵਰਤ ਰਿਹਾ ਹੈ, ਕਿਉਂਕਿ 1 ਸ਼ੈਡ 'ਚ 60 ਕੁਇੰਟਲ ਕੰਪੋਸਟ ਲੱਗ ਜਾਂਦੀ ਹੈ ਤੇ ਇਸ ਤੋਂ ਕਰੀਬ 30 ਕੁਇੰਟਲ ਔਸਤ ਖੁੰਭ ਪੈਦਾ ਹੁੰਦੀ ਹੈ। ਉਸਨੇ ਦੱਸਿਆ ਕਿ ਉਸ ਦੇ ਫਾਰਮ ਵਿੱਚ 8 ਤੋਂ 10 ਲੋਕਾਂ ਨੂੰ ਪੱਕਾ ਰੋਜ਼ਗਾਰ ਵੀ ਮਿਲ ਰਿਹਾ ਹੈ। ਸੁਖਦੇਵ ਸਿੰਘ ਮੁਤਾਬਕ ਉਹ ਅਗਸਤ 'ਚ ਆਪਣਾ ਕੰਮ ਸ਼ੁਰੂ ਕਰ ਦਿੰਦਾ ਹੈ ਅਤੇ ਅਕਤੂਬਰ-ਨਵੰਬਰ 'ਚ ਕਾਸ਼ਤ ਪੂਰੇ ਜੋਬਨ 'ਤੇ ਹੁੰਦੀ ਹੈ ਅਤੇ ਇਹ ਕੰਮ ਮਾਰਚ ਮਹੀਨੇ ਤੱਕ ਚੱਲਦਾ ਹੈ ਅਤੇ ਇੱਕ ਕਿਲੋ ਖੁੰਭਾਂ 'ਤੇ ਕਰੀਬ 40 ਰੁਪਏ ਲਾਗਤ ਆਉਂਦੀ ਹੈ ਪਰ ਇਸ ਦੀ ਬਾਜ਼ਾਰ ਵਿੱਚ ਕੀਮਤ 90 ਰੁਪਏ ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦੀ ਹੈ ਜਦੋਂਕਿ ਵਿਆਹ ਸ਼ਾਦੀਆਂ ਦੇ ਸਮੇਂ ਖੁੰਭਾਂ ਦੀ ਕੀਮਤ 150 ਰੁਪਏ ਪ੍ਰਤੀ ਕਿਲੋਗ੍ਰਾਮ ਵੀ ਹੋ ਜਾਂਦੀ ਹੈ। ਉਸ ਮੁਤਾਬਕ ਜਿਸ ਨਾਲ ਖਰਚੇ ਕੱਢ ਕੇ ਚੰਗੀ ਆਮਦਨ ਹੋ ਜਾਂਦੀ ਹੈ ਅਤੇ ਮਾਰਕੀਟਿੰਗ ਦੀ ਵੀ ਕੋਈ ਸਮੱਸਿਆ ਨਹੀਂ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਕਰਨ ਲਈ ਵਧੇਰੇ ਜਗ੍ਹਾਂ ਦੀ ਲੋੜ ਨਹੀਂ ਪੈਂਦੀ ਅਤੇ ਸਰਦੀਆਂ ਵਿੱਚ ਬਾਂਸ ਦੀਆਂ ਝੋਪੜੀਆਂ ਬਣਾ ਕੇ ਕਾਸ਼ਤ ਕੀਤੀ ਜਾ ਸਕਦੀ ਹੈ। ਜਿਸ ਨਾਲ ਖੁੰਬ ਉਤਪਾਦਕ ਸੀਜ਼ਨਲ ਖੁੰਬਾਂ ਦੀ ਫਸਲ ਲੈ ਸਕਦੇ ਹਨ। ਉਸਨੇ ਦੱਸਿਆ ਕਿ ਖੁੰਭਾਂ ਦੀ ਕਾਸ਼ਤ ਲਈ ਪਹਿਲਾਂ ਦੇਸੀ ਰੂੜੀ ਤਿਆਰ ਕਰਦਾ ਹੈ ਤੇ ਫਿਰ ਚੰਗੀ ਨਸਲ ਦੀ ਖੁੰਭ ਦਾ ਬੀਜ ਬੀਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖੁੰਭਾਂ ਖੁਰਾਕੀ ਤੱਤਾਂ ਦਾ ਖਜ਼ਾਨਾ ਹੈ ਅਤੇ ਇਸ ਨੂੰ ਹਰ ਉਮਰ ਵਰਗ ਦਾ ਇਨਸਾਨ ਆਪਣੀ ਰੋਜ਼ਾਨਾਂ ਖੁਰਾਕ ਦਾ ਹਿੱਸਾ ਬਣਾ ਸਕਦਾ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਤੋਂ ਉਸਨੂੰ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਪ੍ਰਾਪਤ ਹੋ ਰਹੀ ਹੈ ਜਦੋਂਕਿ ਬਾਗਬਾਨੀ ਵਿਭਾਗ ਵੱਲੋਂ ਖੁੰਭਾਂ ਦੀ ਕਾਸ਼ਤ ਕਰਨ ਲਈ 55 ਲੱਖ ਰੁਪਏ ਤੱਕ ਦੇ ਕਰਜ਼ੇ 'ਤੇ 20 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਸਫ਼ਲ ਕਾਸ਼ਤਕਾਰ ਨੇ ਕਿਹਾ ਕਿ ਜੇਕਰ ਕਿਸਾਨ ਇਸ ਧੰਦੇ ਨੂੰ ਖੇਤੀ ਦੇ ਸਹਾਇਕ ਧੰਦੇ ਵਜੋਂ ਅਪਣਾ ਲੈਣ ਤਾਂ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕਦੀ ਹੈ।
Punjab Bani 08 February,2024
ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ
ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ -ਸਫ਼ਾਈ ਮੁਹਿੰਮ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਐਮ.ਆਰ.ਐਫ ਸੈਂਟਰ ’ਚ ਭੇਜਿਆ ਪਟਿਆਲਾ, 8 ਫਰਵਰੀ: ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਦੀ ਨਿਗਰਾਨੀ ਹੇਠ ਸੜਕ ਤੋਂ ਪਲਾਸਟਿਕ ਜਿਵੇਂ ਕਿ ਲਿਫਾਫੇ, ਚਿਪਸ ਪੈਕਟ, ਰੈਪਰ, ਪਲਾਸਟਿਕ ਪੈਕਿੰਗ ਅਤੇ ਹੋਰ ਪਲਾਸਟਿਕ ਨੂੰ ਇਕੱਠਾ ਕਰਕੇ ਫੋਕਲ ਪੁਆਇੰਟ ਐਮ.ਆਰ.ਐਫ ਸੈਂਟਰ ਭੇਜਿਆ ਗਿਆ ਜਿਸ ਦੀ ਦੀ ਮਿਕਦਾਰ ਲਗਭਗ 22 ਕਿਲੋ ਸੀ। ਇਸ ਮੌਕੇ ਜਗਤਾਰ ਸਿੰਘ ਨੇ ਦੱਸਿਆ ਪਲਾਸਟਿਕ ਕੂੜਾ ਜਿੱਥੇ ਸ਼ਹਿਰ ਦੀ ਦਿੱਖ ਖਰਾਬ ਕਰਦਾ ਹੈ, ਉੱਥੇ ਹੀ ਵਾਤਾਵਰਣ ਉੱਤੇ ਬਹੁਤ ਮਾੜਾ ਪ੍ਰਭਾਵ ਪਾਉਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਬੈਨ ਕਰਨ ਲਈ ਨਗਰ ਨਿਗਮ ਪਟਿਆਲਾ ਵੱਲੋਂ ਇਸ ਤਰ੍ਹਾਂ ਦੇ ਪਲਾਸਟਿਕ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਮਨਦੀਪ ਸਿੰਘ, ਕਮਿਊਨਿਟੀ ਫੈਸੀਲੀਟੇਟਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਅੱਜ ਨਗਰ ਨਿਗਮ ਵੱਲੋਂ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਇਸ ਸੰਬੰਧੀ ਜਾਗਰੂਕਤਾ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ। ਆਤਮਾ ਰਾਮ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵੀ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦਿਆਂ ਬੱਚਿਆਂ ਨਾਲ ਮਿਲ ਕੇ ਆਪਣੇ ਕੈਂਪਸ ਨੂੰ ਪਲਾਸਟਿਕ ਮੁਕਤ ਕੀਤਾ ਗਿਆ। ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ ਨੇ ਦੱਸਿਆ ਕਿ ਹਰੇਕ ਸਕੂਲ ਅਤੇ ਕਾਲਜ ਆਪਣੇ ਪੱਧਰ ਤੇ ਪਲਾਸਟਿਕ ਕੂੜੇ ਤੋਂ ਪਟਿਆਲਾ ਸ਼ਹਿਰ ਮੁਕਤ ਕਰਨ ਲਈ ਸਹਿਯੋਗ ਕਰ ਸਕਦਾ ਹੈ ਆਪਣੇ ਅਦਾਰੇ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਕਰ ਸਕਦਾ ਹੈ । ਅਮਨਦੀਪ ਸੇਖੋਂ, ਆ.ਈ.ਸੀ ਐਕਸਪਰਟ ਨੇ ਸ਼ਹਿਰ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਦੱਸਿਆ ਕਿ ਜੇਕਰ ਸ਼ਹਿਰ ਦਾ ਹਰ ਨਾਗਰਿਕ ਜੇਕਰ ਪਲਾਸਟਿਕ ਲਿਫ਼ਾਫ਼ੇ ਅਤੇ ਡਿਸਪੋਜ਼ੇਬਲ ਲੈਣ ਤੋਂ ਨਾਂਹ ਕਰ ਦੇਵੇ ਤਾਂ ਸ਼ਹਿਰ ਉੱਤੇ ਪੈਣ ਵਾਲਾ ਕੂੜੇ ਦਾ ਭਾਰ ਬਹੁਤ ਘੱਟ ਜਾਵੇਗਾ।
Punjab Bani 08 February,2024
ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ
ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ ਦਿਲੀ : ਉਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੇ ਵੱਡੀ ਗਿਣਤੀ ਚ ਕਿਸਾਨ ਦਿੱਲੀ ਦੇ ਨੋਇਡਾ ਬਾਰਡਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕੇ ਓਹ ਪਾਰਲੀਮੈਂਟ ਤੱਕ ਮਾਰਚ ਕਰਨਗੇ, ਪਰ ਅਗੋਂ ਉਨ੍ਹਾਂ ਨੂੰ CRPF ਅਤੇ ਦਿੱਲੀ ਪੁਲਸ ਨੇ ਰੋਕ ਲਿਆ, ਪੁ ਹੈ, ਜਿਸ ਕਾਰਨ ਕਿਸਾਨ ਰੋਸ ਵਜੋ ਬੈਰੀਕੇਡਾਂ 'ਤੇ ਚੜ੍ਹ ਗਏ ਅਤੇ ਮਾਹੌਲ ਪੂਰੀ ਤਰ੍ਹਾਂ ਤਣਾਅ ਪੂਰਨ ਹੋ ਚੁੱਕਾ ਹੈ। ਦੱਸ ਦਈਏਕਿ ਨੋਇਡਾ, ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ 'ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ 'ਚ ਹੜਤਾਲ 'ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ 'ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।
Punjab Bani 08 February,2024
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 8 ਫਰਵਰੀ: ਅਸਵਨੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
Punjab Bani 08 February,2024
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ • ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ • ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ। ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ 'ਤੇ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।
Punjab Bani 07 February,2024
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਦੂਜੇ ਦਿਨ ਵੀ ਜ਼ਿਲ੍ਹੇ 'ਚ ਲੱਗੇ 24 ਵਿਸ਼ੇਸ਼ ਕੈਂਪ
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਦੂਜੇ ਦਿਨ ਵੀ ਜ਼ਿਲ੍ਹੇ 'ਚ ਲੱਗੇ 24 ਵਿਸ਼ੇਸ਼ ਕੈਂਪ -ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਬੇਦੀ ਨੇ ਨਲਾਸ ਵਿਖੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ -ਪੰਜਾਬ ਸਰਕਾਰ ਵੱਲੋਂ ਭੇਜੀਆਂ ਪ੍ਰਚਾਰ ਵੈਨਾਂ ਰਹੀਆਂ ਖਿੱਚ ਦਾ ਕੇਂਦਰ -ਲੋਕਾਂ ਨੇ ਕੈਂਪਾਂ ਨੂੰ ਦੱਸਿਆ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਪਟਿਆਲਾ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਹ ਵੈਨਾਂ ਅੱਜ ਸਾਰੀਆਂ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਪੁਰਾ ਦੇ ਪਿੰਡ ਨਲਾਸ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ। ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ। ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਨੇ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਦਾ ਜਾਇਜ਼ਾ ਲਿਆ ਅਤੇ ਇਸ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ 'ਤੇ ਤਸੱਲੀ ਪ੍ਰਗਟਾਈ।
Punjab Bani 07 February,2024
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ ਚੰਡੀਗੜ੍ਹ, 7 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।
Punjab Bani 07 February,2024
ਜੌੜਾਮਾਜਰਾ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਲਈ ਬੱਸ ਕੀਤੀ ਰਵਾਨਾ
ਜੌੜਾਮਾਜਰਾ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਲਈ ਬੱਸ ਕੀਤੀ ਰਵਾਨਾ -ਕਿਹਾ, ਸਿੱਖਿਆ ਮਾਨ ਸਰਕਾਰ ਦੀ ਮੁਢਲੀ ਤਰਜੀਹ, ਸਰਕਾਰੀ ਸਕੂਲ ਬਿਹਤਰ ਸਿੱਖਿਆ ਦੇ ਕੇਂਦਰ ਬਣੇ ਸਮਾਣਾ, 7 ਫਰਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸੇ ਲਈ ਅੱਜ ਪੰਜਾਬ ਦੇ ਸਰਕਾਰੀ ਸਕੂਲ ਬਿਹਤਰ ਸਿੱਖਿਆ ਦੇ ਕੇਂਦਰ ਬਣ ਗਏ ਹਨ। ਕੈਬਨਿਟ ਮੰਤਰੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਮੀਨੈਂਸ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸਾਂ ਚਲਾਉਣ ਦੇ ਕੀਤੇ ਗਏ ਐਲਾਨ ਮੁਤਾਬਕ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਨੂੰ ਸਕੂਲ ਲਿਆਉਣ ਤੇ ਵਾਪਸ ਛੱਡਣ ਲਈ ਚਲਾਈ ਗਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ 'ਚ 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਤੇ ਪਹਿਲੇ ਸਾਲ ਦੌਰਾਨ ਇਨ੍ਹਾਂ 'ਚ 8358 ਵਿਦਿਆਰਥੀ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਖੇਡਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ 200 ਕਰੋੜ ਰੁਪਏ ਰੱਖੇ ਗਏ ਹਨ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਦੀ ਅਮਿਟ ਯਾਦ ਸਦਾ ਕਾਇਮ ਰਹੇਗੀ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਮੋਹਿਤ ਗਰਗ ਦੀ ਸ਼ਹਾਦਤ ਤੋਂ ਪ੍ਰੇਰਣਾ ਹਾਸਲ ਕਰਨਗੀਆਂ। ਸਕੂਲ ਦੇ ਪ੍ਰਿੰਸੀਪਲ ਹਰਜੋਤ ਕੌਰ ਨੇ ਦੱਸਿਆ ਕਿ 9ਵੀਂ ਤੇ 11ਵੀਂ ਜਮਾਤ 'ਚ ਦਾਖਲ ਹੋਏ ਵਿਦਿਆਰਥੀਆਂ ਲਈ ਚਲਾਈ ਗਈ ਇਹ ਬੱਸ ਦੋ ਰੂਟਾਂ 'ਤੇ ਜਾਵੇਗੀ ਤੇ ਇਸ ਵਿੱਚ 31 ਵਿਦਿਆਰਥੀ ਆਉਣਗੇ ਤੇ ਜਲਦੀ ਹੀ ਦੋ ਹੋਰ ਬੱਸਾਂ ਵੀ ਚਲਾਉਣ ਦੀ ਤਜਵੀਜ ਹੈ। ਸਮਾਰੋਹ ਮੌਕੇ ਸ਼ਹੀਦ ਦੇ ਪਿਤਾ ਸੁਰਿੰਦਰਪਾਲ ਗਰਗ ਤੇ ਭਰਾ ਅਸ਼ਵਨੀ ਗਰਗ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਦਹੀਆ, ਮਦਨ ਮਿੱਤਲ, ਦੀਪਕ ਵਧਵਾ, ਸੁਰਜੀਤ ਸਿੰਘ ਫ਼ੌਜੀ, ਟਰਾਂਸਪੋਰਟ ਦੇ ਇੰਚਾਰਜ ਲੈਕਚਰਾਰ ਕ੍ਰਿਸ਼ਨ ਵੋਹਰਾ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Punjab Bani 07 February,2024
ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ। ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।
Punjab Bani 07 February,2024
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ'ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ'ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।
Punjab Bani 07 February,2024
ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ
ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ ਪਟਨਾ, 7 ਫਰਵਰੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਗੱਲ ਜਨਤਾ ਦਲ ਯੂਨਾਈਟਿਡ ਦੇ ਸੀਨੀਅਰ ਆਗੂ ਨੇ ਦੱਸੀ। 28 ਜਨਵਰੀ ਨੂੰ ਬਿਹਾਰ ‘ਚ ਮਹਾਗਠਜੋੜ ਛੱਡ ਕੇ ਕੌਮੀ ਜਮਹੂਰੀ ਗਠਜੋੜ ‘ਚ ਵਾਪਸੀ ਤੋਂ ਬਾਅਦ ਨਿਤੀਸ਼ ਪਹਿਲੀ ਵਾਰ ਦਿੱਲੀ ‘ਚ ਸ੍ਰੀ ਮੋਦੀ ਨਾਲ ਬੈਠਕ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਨਿਤੀਸ਼ ਸਰਕਾਰ ਦੇ 12 ਫਰਵਰੀ ਨੂੰ ਭਰੋਸੇ ਦੇ ਵੋਟ ਦਾ ਸਾਹਮਣਾ ਕਰਨ ਤੋਂ ਠੀਕ ਪੰਜ ਦਿਨ ਪਹਿਲਾਂ ਹੋ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
Punjab Bani 07 February,2024
ਪਟਿਆਲਾ ਜ਼ਿਲ੍ਹੇ ਦੇ 593 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ
ਪਟਿਆਲਾ ਜ਼ਿਲ੍ਹੇ ਦੇ 593 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ ਪਟਿਆਲਾ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 3 ਕਰੋੜ 02 ਲੱਖ 43 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 287 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 306 ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।
Punjab Bani 07 February,2024
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ 'ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ 'ਬਿੱਲ ਲਿਆਓ ਇਨਾਮ ਪਾਓ ਸਕੀਮ', ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।
Punjab Bani 06 February,2024
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ - ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਾਜਿਬ ਦਰਾਂ ’ਤੇ ਮਿਲ ਰਹੀ ਹੈ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ : ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’ ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।
Punjab Bani 06 February,2024
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪ ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦੀ ਸ਼ੁੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁੁਝਾਅ ਦੇਣ ਲਈ ਢੁੁਕਵਾਂ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀ ਕਿਸੇ ਵੀ ਲੋਕ-ਪੱਖੀ ਪਹਿਲਕਦਮੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਅਖ਼ਤਿਆਰ ਦੇਣ ਲਈ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦੋਂ ਕਿ ਹੁਣ ਸਰਕਾਰ ਲੋਕਾਂ ਦੇ ਘਰਾਂ ਤੱਕ ਜਾਵੇਗੀ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਸੂਬੇ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਦੀ ਪੁਸ਼ਤਪਨਾਹੀ ਕਰ ਕੇ ਪੰਜਾਬੀਆਂ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ਵਿੱਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਇੱਛਾ ਪੂਰੀ ਹੋਵੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਨਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰ ਨਾਲ ਸਬੰਧਤ ਹੋਣ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਵੈਰ ਪਾਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਤੋਂ ਮੰਨਣਾ ਸੀ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸ਼ਾਸਨ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਵਧੀਆ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਫਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।
Punjab Bani 06 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ -ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ -ਪਿੰਡ ਬਾਰਨ ਵਿਖੇ ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਪਟਿਆਲਾ, 6 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ। ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ× । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 06 February,2024
ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕੁਆਂਟਮ ਭੌਤਿਕ ਵਿਗਿਆਨ ਬਾਰੇ ਦਿੱਤਾ ਭਾਸ਼ਣ
ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕੁਆਂਟਮ ਭੌਤਿਕ ਵਿਗਿਆਨ ਬਾਰੇ ਦਿੱਤਾ ਭਾਸ਼ਣ -ਬਿਹਤਰ ਭਵਿੱਖ ਲਈ ਵਿਗਿਆਨਕ ਪਹੁੰਚ ਅਪਨਾਉਣ ਅਤੇ ਕੁਆਂਟਮ ਭੌਤਿਕ ਵਿਗਿਆਨ ਜਿਹੇ ਵਿਸ਼ੇ ਜਾਣਨ ਦੀ ਲੋੜ ਉੱਤੇ ਦਿੱਤਾ ਜ਼ੋਰ ਪਟਿਆਲਾ, 6 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਸਿਖਿਆਰਥੀ ਸਭਾ ਵੱਲੋਂ ‘ਕੁਆਂਟਮ ਭੌਤਿਕ ਵਿਗਿਆਨ ਕੀ ਹੈ’? ਵਿਸ਼ੇ ਉੱਤੇ ਪਲੇਠਾ ਭਾਸ਼ਣ ਕਰਵਾਇਆ ਗਿਆ। ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਪ੍ਰਸਿੱਧ ਭੌਤਿਕ ਵਿਗਿਆਨੀ ਅਤੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਹ ਭਾਸ਼ਣ ਦਿੱਤਾ। ਪ੍ਰੋ. ਅਰਵਿੰਦ ਨੇ ਆਪਣੇ ਭਾਸ਼ਣ ਵਿੱਚ ਇਸ ਵਿਸ਼ੇ ਬਾਰੇ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਵਿਗਿਆਨਕ ਪਹੁੰਚ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ 21ਵੀਂ ਸਦੀ ਦੇ ਜਿਸ ਦੌਰ ਵਿੱਚ ਅਸੀਂ ਵਿਚਰ ਰਹੇ ਹਾਂ ਤਾਂ ਕੁਆਂਟਮ ਭੌਤਿਕ ਵਿਗਿਆਨ ਜਿਹੇ ਵਿਸ਼ੇ ਬੜੀ ਤੇਜ਼ੀ ਨਾਲ਼ ਅੱਗੇ ਵਧ ਰਹੇ ਹਨ। ਸਾਨੂੰ ਇਨ੍ਹਾਂ ਵਿਸਿ਼ਆਂ ਨੂੰ ਬਰੀਕੀ ਨਾਲ਼ ਸਮਝਣ ਅਤੇ ਜਾਣਨ ਦੀ ਲੋੜ ਹੈ ਤਾਂ ਕਿ ਸਮੇਂ ਨਾਲ਼ ਬਰ ਮੇਚ ਕੇ ਬਿਹਤਰ ਅਤੇ ਰੌਸ਼ਨ ਭਵਿੱਖ ਵੱਲ ਵਧ ਸਕੀਏ। ਇਹ ਭਾਸ਼ਣ ਖਾਸ ਕਰ ਕੇ ਵਿਗਿਆਨ ਨਾਲ਼ ਸੰਬੰਧ ਨਾ ਰੱਖਣ ਵਾਲੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਸੀ ਤਾਂ ਕਿ ਉਹ ਵੀ ਇਸ ਵਿਸ਼ੇ ਬਾਰੇ ਬੁਨਿਆਦੀ ਜਾਣਕਾਰੀ ਹਾਸਲ ਕਰ ਸਕਣ।ਭਾਸ਼ਣ ਉਪਰੰਤ ਸਿਖਿਆਰਥੀਆਂ ਅਤੇ ਪ੍ਰੋ. ਅਰਵਿੰਦ ਦਰਮਿਆਨ ਇਸ ਵਿਸ਼ੇ ਉੱਪਰ ਸਵਾਲ-ਜਵਾਬ ਦਾ ਲੰਬਾ ਸਿਲਸਿਲਾ ਚੱਲਿਆ ਜਿਸ ਦੌਰਾਨ ਇਸ ਵਿਸ਼ੇ ਦੇ ਵੱਖ-ਵੱਖ ਪੱਖਾਂ ਬਾਰੇ ਬਹੁਤ ਸਾਰੀ ਜਾਣਕਾਰੀ ਉੱਘੜ ਕੇ ਸਾਹਮਣੇ ਆਈ। ਪ੍ਰੋਗਰਾਮ ਦਾ ਮੰਚ ਸੰਚਾਲਨ ਸਿਖਿਆਰਥੀ ਸਭਾ ਕੋਰ ਕਮੇਟੀ ਦੇ ਮੈਂਬਰ ਸੋਢੀ ਸਾਹਿਬ ਸਿੰਘ ਵੱਲੋਂ ਕੀਤਾ ਗਿਆ। ਸਿਖਿਆਰਥੀ ਸਭਾ ਦੇ ਕਨਵੀਨਰ ਡਾ. ਕੁਲਬੀਰ ਸਿੰਘ ਬਾਦਲ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਮੌਕੇ ਉਪ-ਕੁਲਪਤੀ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਤੋਂ ਇਲਾਵਾ ਸਿਖਿਆਰਥੀ ਸਭਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਪ੍ਰੋਫ਼ੈਸਰ ਮੇਹਰ ਸਿੰਘ ਗਿੱਲ ਅਤੇ ਡਾ. ਪ੍ਰਿਤਪਾਲ ਸਿੰਘ ਵੀ ਹਾਜ਼ਰ ਰਹੇ। ਹਾਜ਼ਰ ਹੋਣ ਵਾਲ਼ੀਆਂ ਹੋਰ ਸ਼ਖ਼ਸੀਅਤਾਂ ਵਿੱਚ ਡਾ. ਗੁਰਮੀਤ ਸਿੰਘ ਸਿੱਧੂ, ਡਾ. ਬਲਜੀਤ ਕੌਰ, ਡਾ. ਰਾਜਿੰਦਰ ਲਹਿਰੀ, ਡਾ. ਮੁਹੰਮਦ ਇਦਰੀਸ, ਡਾ. ਮੰਡ, ਡਾ. ਜਸਪਾਲ ਕੌਰ ਧੰਜੂ, ਡਾ. ਰਵਨੀਤ ਕੌਰ, ਡਾ.ਪਰਮਿੰਦਰਜੀਤ ਕੌਰ, ਕੋਰ ਕਮੇਟੀ ਮੈਂਬਰ ਰਵਿੰਦਰ ਕੁਮਾਰ, ਡਾ. ਆਸ਼ਾ ਕਿਰਨ, ਗੁਰਜੀਤ ਗਿੱਲ, ਹਰਜੀਤ ਸਿੰਘ, ਸਤਨਾਮ ਸਾਦਿਕ, ਦਵਿੰਦਰ ਕੁਮਾਰ, ਦਰਸ਼ਨ ਸਿੰਘ ਤੇ ਸਤਿਗੁਰ ਸਿੰਘ ਸ਼ਾਮਿਲ ਸਨ।
Punjab Bani 06 February,2024
ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਪਟਿਆਲਾ, 5 ਫਰਵਰੀ: ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਨਗਰ ਨਿਗਮ ਵੱਲੋਂ ਸਮੂਹ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਰਾਜਪੁਰਾ ਬਾਈਪਾਸ ਤੋ ਸਰਹਿੰਦ ਰੋਡ ਵੱਲ ਲਗਭਗ ਡੇੜ੍ਹ ਕਿਲੋਮੀਟਰ ਤੱਕ ਸਫ਼ਾਈ ਕਰਕੇ ਕੀਤੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਡਸਟਬਿਨ ਵਰਤਣ ਦੀ ਹਦਾਇਤ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਦਰੋਗਾ ਸੰਜੇ, ਸਫ਼ਾਈ ਕਰਮਚਾਰੀਆਂ ਦੇ ਨਾਲ ਸਮਾਜ ਸੇਵੀ ਸ੍ਰੀ ਦਲਜੀਤ ਸਿੰਘ ਅਤੇ ਹੋਰ ਵਲੰਟੀਅਰ ਵੀ ਸ਼ਾਮਲ ਰਹੇ। ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਕੱਪ, ਪਲੇਟ, ਚਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਤੇ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਸ਼ੂਆਂ ਪਲਾਸਟਿਕ ਨਿਗਲਣਾ ਜਾਨਲੇਵਾ ਸਾਬਤ ਹੁੰਦਾ ਹੈ। ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ। ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।
Punjab Bani 05 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ ਪਟਿਆਲਾ ਜ਼ਿਲ੍ਹੇ 'ਚ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ -ਕੈਂਪ ਦੌਰਾਨ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲਣਗੀਆਂ ਪ੍ਰਸ਼ਾਸਨਿਕ ਸੇਵਾਵਾਂ : ਸ਼ੌਕਤ ਅਹਿਮਦ ਪਰੈ -ਕਿਹਾ, ਰੋਜ਼ਾਨਾ ਹਰੇਕ ਸਬ ਡਵੀਜ਼ਨ 'ਚ ਚਾਰ ਅਤੇ ਜ਼ਿਲ੍ਹੇ 'ਚ ਲੱਗਣਗੇ 24 ਕੈਂਪ - ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਸਬੰਧੀ ਜਾਇਜ਼ਾ ਮੀਟਿੰਗ ਪਟਿਆਲਾ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜਾਇਜ਼ਾ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਰੇਕ ਸਬ ਡਵੀਜ਼ਨ ਵਿੱਚ ਰੋਜ਼ਾਨਾ ਚਾਰ ਕੈਂਪ ਅਤੇ ਜ਼ਿਲ੍ਹੇ ਵਿੱਚ ਰੋਜ਼ਾਨਾ 24 ਕੈਂਪ ਲਗਿਆ ਕਰਨਗੇ। ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਨਿਗਮ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾਣਗੇ, ਜਿੱਥੇ ਮੁੱਖ ਤੌਰ 'ਤੇ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਕਿ ਕੈਂਪ ਲਗਾਉਣ ਲਈ ਸਮਾਂ ਸਾਰਣੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਕੈਂਪਾਂ 'ਚ ਨੋਡਲ ਅਫਸਰਾਂ ਅਤੇ ਸਮਰਪਿਤ ਟੀਮ ਦੀ ਨਿਯੁਕਤੀ ਕਰਕੇ ਲੋਕਾਂ ਦੀ ਵੱਧ ਤੋਂ ਵੱਧ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਹਰ ਮੁੱਦੇ ਜਾਂ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ ਅਤੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Punjab Bani 05 February,2024
ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲੈਣ ਤੇ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ-ਡਾ. ਬਲਬੀਰ ਸਿੰਘ
ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲੈਣ ਤੇ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ-ਡਾ. ਬਲਬੀਰ ਸਿੰਘ -ਦੂਜਾ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸੰਪੰਨ ਪਟਿਆਲਾ, 3 ਫਰਵਰੀ: 'ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਫ਼ੌਜ ਤੇ ਫ਼ੌਜੀ ਇਤਿਹਾਸ ਦੇ ਗੌਰਵ ਬਾਰੇ ਜਾਣੂ ਕਰਵਾਕੇ ਸ਼ਾਨੌ ਸੌਕਤ ਨਾਲ ਸੰਪੰਨ ਹੋਏ ਫ਼ੌਜੀ ਸਾਹਿਤ ਮੇਲੇ ਦੀ ਸਫ਼ਲਤਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੇਲਾ ਅੱਜ ਖ਼ਤਮ ਨਹੀਂ ਹੋਇਆ ਸਗੋਂ ਇਸ ਮੇਲੇ 'ਚ ਆਏ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਇਹ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਮੇਲੇ ਲਗਾਉਣ ਲਈ ਉਪਰਾਲੇ ਕਰ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਜੇਕਰ ਅਸੀਂ ਸ਼ਾਂਤੀ ਚਾਹੁੰਦੇ ਹਾਂ ਤਾਂ ਸਾਨੂੰ ਜੰਗ ਲਈ ਸਦਾ ਤਿਆਰ ਰਹਿਣਾ ਪਵੇਗਾ ਪਰੰਤੂ ਅੱਜ ਸਾਰੇ ਦੇਸ਼ਾਂ ਦੇ ਆਗੂਆਂ ਨੂੰ ਅਜਿਹੇ ਕਦਮ ਉਠਾਉਣ ਦੀ ਲੋੜ ਹੈ ਕਿ ਅਜਿਹੇ ਹਾਲਾਤ ਹੀ ਨਾ ਪੈਦਾ ਹੋਣ ਕਿ ਕਿਸੇ ਮੁਲਕ ਦੀ ਦੂਜੇ ਮੁਲਕ ਨਾਲ ਲੜਾਈ ਨਾ ਲੱਗੇ। ਉਨ੍ਹਾਂ ਵਿਸ਼ਵ 'ਚ ਲੱਗੀਆਂ ਕਈ ਜੰਗਾਂ ਦੇ ਹਵਾਲੇ ਨਾਲ ਅੱਗੇ ਕਿਹਾ ਕਿ ਦੁਨੀਆਂ ਵਿੱਚ ਤਕਨੀਕ ਭਾਵੇਂ ਕਾਫ਼ੀ ਅੱਗੇ ਵੱਧ ਗਈ ਹੈ ਪਰੰਤੂ ਜੇਕਰ ਸਾਨੂੰ ਲੜਾਈਆਂ ਰੋਕਣੀਆਂ ਹਨ ਤਾਂ ਰਾਜ ਕਰਨ ਵਾਲੀ ਜਮਾਤ ਨੂੰ ਇਹ ਸੋਚਣਾ ਪਵੇਗਾ ਕਿ ਕੇਵਲ ਕਾਂਟੀਨੈਂਟਲ ਬਾਸਿਟਿਕ ਮਿਜਾਇਲਾਂ ਹੀ ਨਾ ਬਣਾਈਆਂ ਜਾਣ ਬਲਕਿ ਦੋ ਦੇਸ਼ਾਂ, ਦੋ ਰਾਜਾਂ ਤੇ ਦੋ ਕਮਿਉਨਿਟੀਜ਼ 'ਚ ਆਪਸੀ ਵਿਸ਼ਵਾਸ਼ ਵੀ ਬਣਾਉਣਾ ਪਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਅਜਿਹੇ ਵਿਸ਼ੇ ਵੀ ਜਰੂਰ ਪੜ੍ਹਨਗੇ। ਸਿਹਤ ਮੰਤਰੀ ਨੇ ਫ਼ੌਜ ਦੀ ਦ੍ਰਿੜਤਾ ਨੂੰ ਸਲਾਮ ਕਰਦਿਆਂ ਪਿਛਲੇ ਸਮੇਂ 'ਚ ਆਏ ਹੜ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਫ਼ੌਜ ਜਿੱਥੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੀ ਹੈ, ਉਥੇ ਹੀ ਸਿਵਲ ਖੇਤਰ ਵਿੱਚ ਕੋਈ ਆਫ਼ਤ ਆਉਣ 'ਤੇ ਆਪਣੀ ਜਾਨ 'ਤੇ ਖੇਡ ਕੇ ਲੋਕਾਂ ਦੀ ਵੀ ਰਾਖੀ ਕਰਦੀ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰਵਾਏ ਗਏ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਸਿੱਖਿਆ ਲੈਕੇ ਸਾਡੇ ਬੱਚੇ ਬੇਸ਼ਕ ਫ਼ੌਜ ਵਿੱਚ ਜਾਣ ਭਾਵੇਂ ਨਾ ਜਾਣ ਪਰੰਤੂ ਉਹ ਆਪਣੀ ਜੀਵਨ ਵਿੱਚ ਫ਼ੌਜ ਵਰਗੇ ਗੁਣ ਜਰੂਰ ਪੈਦਾ ਕਰਨ, ਇਹੋ ਸਾਡੀ ਪ੍ਰਾਪਤੀ ਹੋਵੇਗੀ। ਪਟਿਆਲਾ ਹੈਰੀਟੇਜ਼ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਮੌਕੇ ਪੀ.ਪੀ.ਐਸ. ਨਾਭਾ ਅਤੇ ਵਾਈ.ਪੀ.ਐਸ. ਸਕੂਲਾਂ ਦੇ ਵਿਦਿਆਰਥੀਆਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ ਅਤੇ ਪਟਿਆਲਾ ਏਵੀਏਸ਼ਨ ਕਲੱਬ ਦੇ ਕੈਪਟਨ ਹਰਪ੍ਰੀਤ ਸਿੰਘ ਨੇ ਜਹਾਜ ਨਾਲ ਫੁੱਲਾਂ ਦੀ ਵਰਖਾ ਕੀਤੀ ਅਤੇ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਤਹਿਸੀਲਦਾਰ ਲਾਰਸਨ ਸਿੰਗਲਾ, ਯੰਗ ਹਿਸਟੋਰੀਅਨ ਸਿਮਰ ਸਿੰਘ, ਭਾਈ ਦਿਲਾਵਰ ਸਿੰਘ ਬਾਗੜੀਆਂ, ਨਰਿੰਦਰ ਸਿੰਘ ਗੁਰੂ ਸਹਾਇਕ ਮਿਊਜੀਅਮ, ਏ.ਐਸ. ਚਾਹਲ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਦੇ ਵਲੰਟੀਅਰ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫ਼ੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕ ਮੌਜੂਦ ਸਨ।
Punjab Bani 03 February,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਪਟਿਆਲਾ, 2 ਫਰਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। . ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਆਯੋਜਿਤ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲਿਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 9 ਮਾਰਚ, 2024 ਨੂੰ ਨਿਯਤ ਕੀਤੀ ਗਈ ਹੈ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਜਾਣਕਾਰੀ ਨਾਲ ਭਰਪੂਰ ਇਸ ਸੈਸ਼ਨ ਦੀ ਅਗਵਾਈ ਸ਼੍ਰੀਮਤੀ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮਨਦੀਪ ਵਰਮਾ ਐਡਵੋਕੇਟ, ਬਿਮਲ ਕੁਮਾਰ, ਪੈਨਲ ਐਡਵੋਕੇਟ ਅਤੇ ਇੰਸਪੈਕਟਰ ਕਰਮਜੀਤ ਕੌਰ, ਟਰੈਫ਼ਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਨੇ ਕੀਤੀ। ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫ਼ਰੰਟ ਆਫ਼ਿਸ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ।
Punjab Bani 02 February,2024
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।
Punjab Bani 01 February,2024
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤ੍ਰਿਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤ੍ਰਿਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤ੍ਰਿਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ। ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ। ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ। ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ। ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ ਪੇਸ਼ ਕੀਤਾ ਹੈ।
Punjab Bani 01 February,2024
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਧਾਇਕਾਂ ਵਿੱਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਰੀਵੀਓ ਮੀਟਿੰਗ ਵਿੱਚ ਸ਼ਾਮਲ ਹੋਏ।
Punjab Bani 01 February,2024
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ ਚੰਡੀਗੜ੍ਹ, 1 ਫਰਵਰੀ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
Punjab Bani 01 February,2024
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 2 ਫਰਵਰੀ ਤੋਂ-ਸ਼ੌਕਤ ਅਹਿਮਦ ਪਰੈ
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 2 ਫਰਵਰੀ ਤੋਂ-ਸ਼ੌਕਤ ਅਹਿਮਦ ਪਰੈ -ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਹਿੱਸਾ ਬਣਨ ਦਾ ਸੱਦਾ, ਐਂਟਰੀ ਫਰੀ, ਕੋਈ ਟਿਕਟ ਨਹੀਂ -2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਕਿਲਾ ਮੁਬਾਰਕ 'ਚ ਹੋਣਗੇ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮ -4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਸ਼ਾਮ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੌਪ ਸ਼ੋਅ 'ਚ ਗੁਰਨਾਮ ਭੁੱਲਰ ਦੀ ਗਾਇਕੀ ਬਿਖੇਰੇਗੀ ਰੰਗ ਪਟਿਆਲਾ, 1 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 2 ਫਰਵਰੀ ਤੋਂ ਸ਼ੁਰੂ ਹੋ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦਾ ਲਾਜਮੀ ਹਿੱਸਾ ਬਣਕੇ ਇਨ੍ਹਾਂ ਦਾ ਆਨੰਦ ਜਰੂਰ ਮਾਨਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕੋਈ ਦਾਖਲਾ ਟਿਕਟ ਨਹੀਂ ਸਗੋਂ ਐਂਟਰੀ ਫਰੀ ਹੈ। ਹੈਰੀਟੇਜ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਮ ਛੋਹਾਂ ਦਾ ਜਾਇਜ਼ਾ ਲੈਂਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪਟਿਆਲਾ ਹੈਰੀਟੇਜ਼ ਮੇਲਾ ਕਰਵਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਸਮੇਤ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਪੌਪ ਸ਼ੋਅ 'ਚ ਆਪਣੀ ਗਾਇਕੀ ਦੇ ਰੰਗ ਬਿਖੇਰੇ ਜਾਣਗੇ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਮੀਟਿੰਗ 'ਚ ਐਸ.ਪੀ. ਸਰਫਰਾਜ ਆਲਮ, ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਸਕੱਤਰ ਆਰ.ਟੀ.ਏ. ਨਮਨ ਮਾਰਕੰਨ, ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਜਸਲੀਨ ਕੌਰ ਭੁੱਲਰ ਤੇ ਤਰਸੇਮ ਚੰਦ, ਡੀ.ਐਫ਼.ਐਸ.ਸੀ ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 01 February,2024
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ਵਿੱਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ `ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐਸ.ਓ.ਪੀਜ਼ ਲਾਗੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਸ ਸਕੀਮ ਤਹਿਤ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
Punjab Bani 31 January,2024
ਪਟਿਆਲਾ ਹੈਰੀਟੇਜ ਮੇਲਾ-2024
ਪਟਿਆਲਾ ਹੈਰੀਟੇਜ ਮੇਲਾ-2024 -2 ਤੇ 3 ਫਰਵਰੀ ਨੂੰ ਕਿਲਾ ਮੁਬਾਰਕ 'ਚ ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ -ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਪਟਿਆਲਾ, 31 ਜਨਵਰੀ: ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ 2 ਤੇ 3 ਫਰਵਰੀ ਨੂੰ ਸ਼ਾਮ 6 ਵਜੇ ਸ਼ਾਸਤਰੀ ਸੰਗੀਤਮਈ ਸ਼ਾਮ ਦੌਰਾਨ ਸ਼ਾਸ਼ਤਰੀ ਸੰਗੀਤ ਦੀਆਂ ਛਹਿਬਰਾਂ ਲੱਗਣਗੀਆਂ। ਇਹ ਪ੍ਰਗਟਾਵਾ ਕਰਦਿਆਂ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਕਿਲਾ ਮੁਬਾਰਕ ਵਿਖੇ ਕਰਵਾਏ ਜਾਣ ਵਾਲੇ ਇਸ ਦੋ ਦਿਨਾਂ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮਾਂ ਦਾ ਆਨੰਦ ਮਾਨਣ ਲਈ ਸਮੂਹ ਪਟਿਆਲਵੀ ਜਰੂਰ ਪੁੱਜਣ। ਏ.ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਕੋਈ ਟਿਕਟ ਨਹੀਂ ਲਗਾਈ ਜਾਵੇਗੀ। ਨਵਰੀਤ ਕੌਰ ਸੇਖੋਂ ਨੇ ਅੱਗੇ ਦੱਸਿਆ ਕਿ 2 ਫਰਵਰੀ ਦੀ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਅਗਲੇ ਦਿਨ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ।
Punjab Bani 31 January,2024
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ -ਫ਼ੌਜੀ ਹਥਿਆਰ ਤੇ ਸਾਜੋ-ਸਮਾਨ, ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਵਿੰਟੇਜ ਜੀਪ, ਹੌਰਸ ਸ਼ੋਅ ਤੇ ਤੀਰ-ਅੰਦਾਜ਼ੀ ਬਣੇਗੀ ਖਿੱਚ ਦਾ ਕੇਂਦਰ -ਪਟਿਆਲਵੀਆਂ ਲਈ ਸਦੀਵੀ ਯਾਦਗਾਰ ਬਣੇਗਾ ਫ਼ੌਜੀ ਇਤਿਹਾਸ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਵਾਲਾ ਮੇਲਾ -ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ ਪਟਿਆਲਾ, 31 ਜਨਵਰੀ: ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੂਜੇ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਤਿਆਰੀਆਂ ਜੋਰਾਂ 'ਤੇ ਹਨ। ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਲਈ ਕੀਤੀ ਮੀਟਿੰਗ ਮੌਕੇ ਮੇਲੇ ਦੇ ਨੋਡਲ ਅਫ਼ਸਰ ਚਰਨਜੀਤ ਸਿੰਘ ਤੇ ਲੈਫਟੀਨੈਂਟ ਕਰਨਲ (ਰਿਟਾ.) ਪੈਰੀ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਇਹ ਫੈਸਟੀਵਲ ਇਸ ਵਾਰ ਵੀ ਪਟਿਆਵਲੀਆਂ ਲਈ ਯਾਦਗਾਰੀ ਸਾਬਤ ਹੋਵੇਗਾ। ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ 'ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ ਵਿਖੇ ਸਵੇਰੇ 10 ਤੋਂ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਵਿੰਟੇਜ ਜੀਪ ਡਿਸਪਲੇਅ ਤੇ ਹੌਰਸ ਸ਼ੋਅ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਖਿੱਚ ਦਾ ਕੇਂਦਰ ਬਣਨਗੇ। 3 ਫਰਵਰੀ ਨੂੰ ਪੋਲੋ ਗਰਾਉਂਡ ਤੋਂ ਸਵੇਰੇ 10.30 ਵਜੇ ਸੈਨੋਟਾਫ ਵਿਖੇ ਫੁੱਲ ਮਾਲਾ ਅਰਪਣ ਕਰਨ ਤੋਂ ਬਾਅਦ ਸ਼ਹਿਰ ਵਿੱਚ 13 ਕਿਲੋਮੀਟਰ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ। ਜਿਕਰਯੋਗ ਹੈ ਕਿ ਲੋਕਾਂ ਲਈ ਬਹੁਤ ਹੀ ਸਿੱਖਿਆਦਾਇਕ ਫ਼ੈਸਟੀਵਲ ਬਣਨ ਲਈ ਇਹ ਸਮਾਰੋਹ ਪ੍ਰਮੁੱਖ ਫ਼ੌਜੀ ਜੰਗੀ ਨਾਇਕਾਂ, ਲੇਖਕਾਂ, ਨੇਤਾਵਾਂ, ਚਿੰਤਕਾਂ, ਸਿਪਾਹੀਆਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਫ਼ਿਲਮਾਂ ਤੇ ਦਸਤਾਵੇਜ਼ੀ ਨਿਰਮਾਤਾਵਾਂ, ਖਿਡਾਰੀਆਂ, ਬਹਾਦਰਾਂ, ਟੈਕਨੋਕ੍ਰੇਟਸ ਅਤੇ ਫ਼ੌਜੀ ਉਦਯੋਗਿਕ ਨਿਰਮਾਤਾਵਾਂ ਨੂੰ ਇੱਕ ਮੰਚ ਪ੍ਰਦਾਨ ਕਰੇਗਾ।
Punjab Bani 31 January,2024
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ। ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।
Punjab Bani 31 January,2024
ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ
ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਨਿਰੰਤਰ ਪੱਤਰ-ਵਿਹਾਰ ਦੇ ਬਾਵਜੂਦ ਸੂਬੇ ਦੀ ਸੁਣਵਾਈ ਨਹੀਂ ਹੋ ਰਹੀ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਅਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸੰਤ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਟਲ -ਭੂ-ਜਲ ਯੋਜਨਾ ਤਹਿਤ ਉਨ੍ਹਾਂ ਸੂਬਿਆਂ ਦੀ ਮਦਦ ਕੀਤੀ ਜਾਣੀ ਸੀ, ਜਿੱਥੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹੈ ਪਰ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨਾਲ ਮਤਰੇਈ ਮਾਂ ਦਾ ਸਲੂਕ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਲ ਹੀ ਨਹੀਂ ਕੀਤਾ ਜਦਕਿ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਨਿਰੰਤਰ ਘਟਦਾ ਜਾ ਰਿਹਾ ਹੈ। ਇਸੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਲ ਸਰੋਤਾਂ ਬਾਰੇ ਬਣੀ ਸੰਸਦੀ ਕਮੇਟੀ ਵਿੱਚ ਉਹ ਮੈਂਬਰ ਹੋਣ ਦੇ ਨਾਤੇ ਇਸ ਸਕੀਮ ਤਹਿਤ ਪੰਜਾਬ ਨੂੰ ਬਾਹਰ ਰੱਖੇ ਜਾਣ ਦਾ ਪਹਿਲਾਂ ਵੀ ਸਖ਼ਤ ਇਤਰਾਜ਼ ਜਤਾ ਚੁੱਕੇ ਹਨ ਅਤੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਿਲ ਕਰਨ ਲਈ ਲਿਖ ਵੀ ਚੁੱਕੇ ਹਨ। ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਤੁਰੰਤ ਪੰਜਾਬ ਮੰਡੀ ਬੋਰਡ ਨਾਲ ਰਾਬਤਾ ਕਰਨ ਤਾਂ ਜੋ ਸੜਕ ਬਣਾਉਣ ਸਬੰਧੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਕਿਨਾਰੇ ਸੜਕ ਬਣਨ ਨਾਲ ਧੁੱਸੀ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ ਅਤੇ ਹੜ੍ਹਾਂ ਦੌਰਾਨ ਪਾੜ ਪੈਣ ਦੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਦਰਿਆਵਾਂ ਅਤੇ ਪੁਲਾਂ ਹੇਠ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਦਰਿਆ ਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਬਰਸਾਤਾਂ ਦੇ ਸਮੇਂ ਵਿੱਚ 6 ਮਹੀਨੇ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਜ਼ਰੂਰੀ ਹੈ ਕਿ ਸਫ਼ਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ, ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 31 January,2024
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ ਜਲੰਧਰ 31 ਜਨਵਰੀ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ - ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ 'ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ। ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ।
Punjab Bani 31 January,2024
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਸਹੀ ਦਿਸ਼ਾ ਵਿੱਚ ਨਹੀਂ ਜਾ ਰਿਹਾ ਅਤੇ ਇਹ ਦੇਸ਼ ਤੇ ਆਮ ਆਦਮੀ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਾ. ਬੀ.ਆਰ. ਅੰਬੇਦਕਰ ਵੱਲੋਂ ਸੰਕਲਪਿਤ ਸੰਵਿਧਾਨਿਕ ਪ੍ਰਕਿਰਿਆ ਦੀਆਂ ਧੱਜੀਆਂ ਉਡਾ ਕੇ ਸਮੁੱਚੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇ ਖਿਲਾਫ਼ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਵਿੱਚ ਦੋਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡੰਗ ਅਫਸਰ ਨੇ ਜਾਣਬੁੱਝ ਕੇ ਪੋਲਿੰਗ ਏਜੰਟਾਂ ਦੀ ਗੈਰ-ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਤਾਂ ਭਾਜਪਾ ਉਮੀਦਵਾਰ ਦੀ ਜਿੱਤ ਪੱਕੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿਉਂਕਿ ਭਗਵਾਂ ਪਾਰਟੀ ਦੀ ਖਾਤਰ ਜਮਹੂਰੀਅਤ ਨੂੰ ਬੁਰੀ ਤਰ੍ਹਾਂ ਲਿਤਾੜਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦੀ ਬਹੁਤੀ ਹੈਰਾਨੀ ਨਹੀਂ ਹੁੰਦੀ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਸਗੋਂ ਅਸਲ ਮੁੱਦਾ ਤਾਂ ਇਹ ਹੈ ਕਿ ਭਾਜਪਾਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਵਿਰਵੇ ਕਰ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਿਨ-ਦਿਹਾੜੇ ਚੰਡੀਗੜ੍ਹ ਵਿੱਚ ਜਮਹੂਰੀਅਤ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਵਰਤਾਰਾ ਦੇਖ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੀ ਰੂਹ ਵੀ ਕੁਰਲਾ ਉੱਠੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਇਸ ਚੋਣ ਨੂੰ ਚੁਣੌਤੀ ਦੇਣਗੇ ਕਿਉਂ ਜੋ ਇਸ ਚੋਣ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਲਾਂਭੇ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਵਿੱਚ ਜਮਹੂਰੀਅਤ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੰਦੇਹ ਪੈਦਾ ਹੋ ਗਿਆ ਹੈ ਕਿ ਅਗਾਮੀਆਂ ਚੋਣਾਂ ਵਿੱਚ ਦੇਸ਼ ਭਰ ਵਿੱਚ ਅਗਾਮੀ ਚੋਣਾਂ ਨਿਰਪੱਖ ਨਹੀਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਹੋਂਦ ਦਾ ਸਵਾਲ ਨਹੀਂ ਸਗੋਂ ਦੇਸ਼ ਵਿੱਚ ਜਮਹੂਰੀਅਤ ਦਾ ਸਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨਾਮਜ਼ਦ ਉਮੀਦਵਾਰ ਨੂੰ ਪਹਿਲਾਂ ਹੀ ਇਸ ਗੱਲ ਦਾ ਇਲਮ ਸੀ ਕਿ ਉਹ ਜਿੱਤ ਜਾਵੇਗਾ ਜਿਸ ਕਰਕੇ ਉਹ ਕੁਰਸੀ ਦੇ ਨੇੜੇ ਹੀ ਖੜ੍ਹਾ ਸੀ ਅਤੇ ਤੁਰੰਤ ਕੁਰਸੀ ਉਤੇ ਬੈਠ ਗਿਆ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇਰੀ ਨਾਲ ਆਇਆ ਕਿਉਂਕਿ ਉਸ ਨੂੰ ਇਸ ਬਾਰੇ ਹੁਕਮ ਚਾੜ੍ਹੇ ਜਾ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਕਤਲ ਕਰਨ ਲਈ ਜੁਅੱਰਤਹੀਣ ਪ੍ਰੀਜ਼ਾਈਡਿੰਗ ਅਫਸਰ ਆਪਣੇ ਅਫਸਰ ਅੱਗੇ ਗੋਡਿਆਂ ਭਾਰ ਹੋ ਗਿਆ ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
Punjab Bani 30 January,2024
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ. 1 ਫਰਵਰੀ ਨੂੰ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ। ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ NH-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ 'ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ 'ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ 'ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਮਾਰਗ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੇ ਮਾਸਟਰ ਪਲਾਨ ਅਧੀਨ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਝੋਨੇ ਦੀ ਪ੍ਰੋਸੈਸਿੰਗ ਦੇ ਮੈਗਾ ਯੂਨਿਟ ਅਤੇ ਕਈ ਰਾਈਸ ਮਿੱਲਾਂ ਸਥਿਤ ਹਨ ਅਤੇ ਇਹ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦੀਆਂ ਵੱਡੀਆਂ ਅਨਾਜ ਮੰਡੀਆਂ ਲਈ ਪਹੁੰਚ ਮਾਰਗ ਵਜੋਂ ਵੀ ਕੰਮ ਕਰਦਾ ਹੈ। ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 'ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ 'ਤੇ ਲੈਵਲ ਕਰਾਸਿੰਗ ਏ-25 'ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਵਿੱਚ ਮਦਦ ਮਿਲੇਗੀ ਸਗੋਂ ਇਸ ਸੜਕ ਦੇ ਨਾਲ ਲੱਗਦੇ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।
Punjab Bani 30 January,2024
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ -ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ: ਸੁਰਜੀਤ ਪਾਤਰ -ਮਨੁੱਖ ਲਈ ਵਰਚੂਅਲ ਵਿਹੜੇ ‘ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ: ਸੁਰਜੀਤ ਪਾਤਰ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੁਖ ਸਿੰਘ ਨੇ ਦਸਵੇਂ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਸੌ ਤੋਂ ਵੱਧ ਪ੍ਰਕਾਸ਼ਕ ਭਾਗ ਲੈ ਰਹੇ ਹਨ। ਇਸ ਦੇ ਨਾਲ ਹੀ ਪੰਜ ਦਿਨ ਵਿੱਚ ਸਮਾਂਤਰ ਰੂਪ ਵਿੱਚ ਚੱਲਣ ਵਾਲੇ ਵੱਖ-ਵੱਖ ਅਕਾਦਮਿਕ ਸ਼ੈਸਨਾਂ ਅਤੇ ਇਨ੍ਹਾਂ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਵਿਦਵਾਨਾਂ ਬਾਰੇ ਵੀ ਦੱਸਿਆ। ਮੇਲੇ ਦਾ ਉਦਘਾਟਨ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੰਗੇ ਸ਼ਬਦਾਂ ਦੇ ਉਚਾਰਨ ਮੌਕੇ ਭੀੜ ਵੀ ਸੰਗਤ ਹੋ ਜਾਂਦੀ ਹੈ। ਅਸੀਂ ਕਿੰਨੇ ਵੀ ਸਿਆਣੇ ਹੋ ਜਾਈਏ ਜੇਕਰ ਅਸੀਂ ਆਪਣੇ ਸਾਹਿਤ ਜਾਂ ਭਾਸ਼ਾ ਨੂੰ ਭੁੱਲ ਜਾਈਏ ਤਾਂ ਸਾਡੀ ਸਿਆਣਪ ਕਿਸੇ ਕੰਮ ਦੀ ਨਹੀਂ। ਪੁਸਤਕ ਸਭਿਆਚਾਰ ਸਾਡੇ ਜੀਵਨ ਦਾ ਅਭਿੰਨ ਅੰਗ ਹੋਣਾ ਚਾਹੀਦਾ। ਸਾਨੂੰ ਸਾਡੇ ਕਰਤੱਵ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ 'ਕਿਸਾਨ ਚੇਅਰ' ਸਥਾਪਿਤ ਕਰਨ ਸੰਬੰਧੀ ਲੋੜੀਂਦੇ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਇਸ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਲਈ ਯੂਨੀਵਰਸਿਟੀ ਨੂੰ ਦੇਣ ਦਾ ਐਲਾਨ ਕੀਤਾ। ਮੁੱਖ ਭਾਸ਼ਣ ਡਾ. ਧਨਵੰਤ ਕੌਰ ਪ੍ਰਸਿੱਧ ਆਲੋਚਕ ਅਤੇ ਚਿੰਤਕ ਦੁਆਰਾ ਦਿੱਤਾ ਗਿਆ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਅਤੇ ਮਾਨਵੀ ਚੇਤਨਾ ਦੇ ਵਿਕਾਸ ਸੰਬੰਧੀ ਹਮੇਸ਼ਾ ਹੀ ਬੜੇ ਨਿੱਗਰ ਅਤੇ ਅਰਥ-ਭਰਪੂਰ ਉਪਰਾਲੇ ਕੀਤੇ ਹਨ। ਵਰਤਮਾਨ ਸਮਿਆਂ ਦੇ ਖਪਤਕਾਰੀ ਦੌਰ ਵਿੱਚ ਪੁਸਤਕਾਂ ਖਰੀਦਣ ਵਿੱਚ ਸਾਡੀ ਦਿਲਚਸਪੀ ਹੋਣਾ ਸਾਡੇ ਸਕਾਰਤਮਕ ਇਨਸਾਨ ਹੋਣ ਦੀ ਗਵਾਹੀ ਭਰਦਾ ਹੈ। ਸਾਹਿਤ ਰਚਨਾਵਾਂ ਰਾਹੀਂ ਬੰਦੇ ਦੀ ਵੱਖਰੀ ਪਛਾਣ ਅਤੇ ਸਰਬ ਸਾਂਝੀ ਮਾਨਵੀ ਪਛਾਣ ਦੇ ਮਸਲੇ ਵਧੇਰੇ ਸਪੱਸ਼ਟਤਾ ਨਾਲ ਸਮਝੇ ਜਾ ਸਕਦੇ ਹਨ। ਮੁੱਖ ਮਹਿਮਾਨ ਵਜੋਂ ਪ੍ਰਸਿੱਧ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਪਹੁੰਚੇ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਇਸ ਸਮੇਂ ਵਰਚੂਅਲ ਵਿਹੜੇ ਵਿੱਚੋਂ ਨਿਕਲ ਕੇ 'ਐਕਚੂਅਲ' ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜ਼ਰੂਰੀ ਹਨ। ਪੁਸਤਕ ਸਭਿਆਚਾਰ ਨੂੰ ਪੈਦਾ ਕਰਨ ਵਿੱਚ ਯੋਗਦਾਨ ਪਾਉਣ ਦੇ ਲਿਹਾਜ਼ ਨਾਲ ਪੰਜਾਬੀ ਯੂਨੀਵਰਸਿਟੀ ਦਾ ਕੋਈ ਸਾਨੀ ਨਹੀਂ। ਸਾਡੇ ਮਨ ਨੂੰ ਬੋਲ ਬਾਣੀ ਪ੍ਰਭਾਵਿਤ ਕਰਦੀ ਹੈ ਸਮਾਜ ਨੂੰ ਬਦਲਣ ਦਾ ਕੰਮ ਬੋਲ-ਬਾਣੀ ਜਾਂ ਸ਼ਬਦ ਹੀ ਕਰਦੇ ਹਨ। ਲਫ਼ਜ਼ਾਂ ਦੇ ਪੁਲ ਸਾਨੂੰ ਸਦੀਆਂ ਤੋਂ ਪਾਰ ਲੈ ਕੇ ਜਾਂਦੇ ਹਨ। ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ। ਸ਼ਬਦਾਂ ਦਾ ਸੋਹਣੇ ਹੋਣਾ ਅਤੇ ਸੱਚੇ ਹੋਣਾ ਸਾਹਿਤ ਦੀ ਲਾਜ਼ਮੀ ਜ਼ਰੂਰਤ ਹੈ। ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਵਜੋਂ ਉਨ੍ਹਾਂ ਕਿਹਾ ਕਿ ਉਹ ਪੰਜਾਬੀ ਭਾਸ਼ਾ ਦੇ ਪੁਰਾਣੇ ਸ਼ਬਦਾਂ ਅਤੇ ਮੁਹਾਵਰਿਆਂ ਨੂੰ ਬਹੁਤ ਪਿਆਰ ਕਰਦੇ ਹਨ। ਸਾਡੇ ਵਿਰਾਸਤੀ ਪੰਜਾਬੀ ਸ਼ਬਦਾਂ ਬਾਰੇ ਸਾਨੂੰ ਵਧੇਰੇ ਚੇਤਨ ਹੋਣ ਦੀ ਲੋੜ ਹੈ। ਅਸੀਂ ਪੀੜ੍ਹੀ-ਦਰ-ਪੀੜ੍ਹੀ ਆਪਣੇ ਸ਼ਬਦਾਂ ਦੀ ਸੰਭਾਲ ਕਰਦੇ ਰਹੀਏ। ਚੰਗੀਆਂ ਕਿਤਾਬਾਂ ਤੋਂ ਬਿਨਾਂ ਕਿਸੇ ਹੋਰ ਵਿੱਚ ਤਾਕਤ ਨਹੀਂ ਕਿ ਸਾਨੂੰ ਚੰਗੇ ਮਨੁੱਖ ਬਣਾ ਸਕੇ। ਇਸ ਮੌਕੇ ਉਨ੍ਹਾਂ ਨੇ ਆਪਣੀ ਕਲਾ ਦਾ ਨਮੂਨਾ ਪੇਸ਼ ਕਰਦਿਆਂ ਧੀਆਂ ਦੀ ਉਸਤਤ ਸੰਬੰਧੀ ਗਾਇਨ ਵੀ ਪੇਸ਼ ਕੀਤਾ। ਇਸ ਮੌਕੇ ਹਲਕਾ ਘਨੌਰ ਦੇ ਐਮ.ਐਲ.ਏ ਸ਼੍ਰੀ ਗੁਰਲਾਲ ਸਿੰਘ ਘਨੌਰ ਨੇ ਵੀ ਪੰਜਾਬੀ ਯੂਨੀਵਰਸਿਟੀ ਨੂੰ ਵਧਾਈ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਪੰਜਾਬੀ ਬੋਲੀ ਅਤੇ ਆਪਣੇ ਪੰਜਾਬ ਉੱਪਰ ਹਮੇਸ਼ਾਂ ਮਾਣ ਕਰਨਾ ਚਾਹੀਦਾ ਹੈ। ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਕਿਹਾ ਕਿ ਭਾਸ਼ਾ ਉਦੋਂ ਹੀ ਅੱਗੇ ਵਧਦੀ ਹੈ ਜਦੋਂ ਤੁਸੀਂ ਉਸਨੂੰ ਸਮੇਂ ਦੇ ਹਾਣ ਦੀ ਬਣਾਉਂਦੇ ਹੋ। ਸਾਨੂੰ ਆਪਣੇ ਸ਼ਬਦ ਭੰਡਾਰ ਨੂੰ ਹੋਰ ਅਮੀਰ ਕਰਦੇ ਰਹਿਣ ਦੀ ਲੋੜ ਹੈ। ਸਾਨੂੰ ਨਵੀਂ ਤਕਨੀਕ ਦੀ ਮੱਦਦ ਨਾਲ ਇਹ ਕੰਮ ਕਰਨ ਲਈ ਪ੍ਰਤੀਬੱਧ ਹੋਣ ਦੀ ਲੋੜ ਹੈ। ਪੰਜਾਬੀ ਯੂਨੀਵਰਸਿਟੀ ਨੂੰ ਪੰਜਾਬੀਆਂ ਦੇ ਬੇਹਤਰ ਭਵਿੱਖ ਵੱਲ ਦੇਖਣਾ ਪਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਇਮਦਾਦ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਨਾਹਰ ਸਿੰਘ ਦੀ ਪੁਸਤਕ ‘ਧਰਤੀ ਜੇਡ ਗਰੀਬ ਨਾ ਕੋਈ’, ਪ੍ਰੋਫੈਸਰ ਸੁਰਜੀਤ ਸਿੰਘ ਢਿੱਲੋਂ ਦੀ ਪੁਸਤਕ ‘ਵਿਸ਼ਵ ਜੀਵਨ ਅਤੇ ਜੀਨ’, ਡਾ ਰਾਜਵੰਤ ਕੌਰ ਪੰਜਾਬੀ ਦੀ ‘ਗਾਨਾ ਅਤੇ ਮਹਿੰਦੀ’ ਡਾ.ਗੁਰਸੇਵਕ ਲੰਬੀ ਦੀ ਪੁਸਤਕ ‘ਮੇਰਾ ਬਸਤਾ’ ਅਤੇ ਧਰਮ ਕੰਮੇਆਣਾ ਦੀਆਂ ਰਚੀਆਂ ਤਿੰਨ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਉਦਘਾਟਨੀ ਸੈਸ਼ਨ ਦੇ ਅਖੀਰ ‘ਚ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ, ਪ੍ਰੋਫ਼ੈਸਰ ਰਾਜੇਸ਼ ਕੁਮਾਰ ਸ਼ਰਮਾ ਨੇ ਸਾਂਝੇ ਕੀਤੇ। ਇਸ ਮੌਕੇ ਡਾ ਜਸਵਿੰਦਰ ਸਿੰਘ, ਡਾ. ਰਜਿੰਦਰ ਲਹਿਰੀ, ਡਾ. ਪਰਮਜੀਤ ਕੌਰ ਬਾਜਵਾ ਇੰਚਾਰਜ ਪਬਲੀਕੇਸ਼ਨ ਬਿਊਰੋ, ਡਾ. ਦਰਸ਼ਨ ਸਿੰਘ ਆਸ਼ਟ ਸਮੇਤ ਹੋਰ ਸਾਹਿਤਕ ਸਖਸ਼ੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਸੇਵਕ ਸਿੰਘ ਲੰਬੀ ਨੇ ਨਿਭਾਈ। ਉਦਘਾਟਨੀ ਸਮਾਰੋਹ ਤੋਂ ਬਾਅਦ ਸਾਹਿਤ ਉਤਸਵ ਦੀ ਪਹਿਲੀ ਬੈਠਕ ਜਿਸ ਦਾ ਵਿਸ਼ਾ 'ਕਥਾਕਾਰੀ ਦੇ ਗੂੜ੍ਹ ਰਹੱਸਾਂ ਦੇ ਅੰਗ-ਸੰਗ' ਬਾਅਦ ਦੁਪਹਿਰ ਸ਼ੁਰੂ ਹੋਈ। ਇਸ ਵਿੱਚ ਪੰਜਾਬੀ ਦੇ ਉੱਘੇ ਗਲਪਕਾਰ ਜਸਬੀਰ ਮੰਡ ਅਤੇ ਸੁਰਿੰਦਰ ਨੀਰ ਨਾਲ ਡਾ. ਜਸਪ੍ਰੀਤ ਕੌਰ ਬੈਂਸ ਵੱਲੋਂ ਸੰਵਾਦ ਰਚਾਇਆ ਗਿਆ। ਪੰਜਾਬੀ ਗਲਪ ਸਿਰਜਣਾ ਵਿੱਚ ਅਨੁਭਵ ਦੀ ਭੂਮਿਕਾ ਸੰਬੰਧੀ ਇਸ ਬੈਠਕ ਵਿੱਚ ਮਹੱਤਵਪੂਰਨ ਚਰਚਾ ਕੀਤੀ ਗਈ। ਪਹਿਲੇ ਦਿਨ ਦੀ ਦੂਸਰੀ ਬੈਠਕ ਜਿਸਦਾ ਵਿਸ਼ਾ 'ਪੰਜਾਬੀ ਕਵਿਤਾ ਦਾ ਨਵਾਂ ਰੰਗ-ਰੂਪ: ਇੱਕ ਸੰਵਾਦ' ਵਿਸ਼ੇ ਸੰਬੰਧੀ ਚਰਚਾ ਕੀਤੀ ਗਈ। ਇਸਦੀ ਪ੍ਰਧਾਨਗੀ ਡਾ.ਰਾਜਿੰਦਰਪਾਲ ਸਿੰਘ ਬਰਾੜ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਤਮ ਰੰਧਾਵਾ ਅਤੇ ਕਵੀ ਗੁਰਪ੍ਰੀਤ (ਮਾਨਸਾ) ਨੇ ਸ਼ਮੂਲੀਅਤ ਕੀਤੀ। ਤਨਵੀਰ, ਕਿਰਤ, ਮਨਦੀਪ ਔਲਖ, ਕਰਨਜੀਤ ਕੋਮਲ, ਵਾਹਿਦ ਆਦਿ ਕਵੀਆਂ ਦੀ ਸ਼ਮੂਲੀਅਤ ਵਾਲੀ ਬੈਠਕ ਦੇ ਸੰਵਾਦ-ਕਰਤਾ ਵਜੋਂ ਭੂਮਿਕਾ ਬਲਵਿੰਦਰ ਸੰਧੂ ਨੇ ਨਿਭਾਈ। ਇਸ ਤੋਂ ਬਾਅਦ ਗਾਇਕ ਸਿਕੰਦਰ ਸਲੀਮ ਨੇ ਆਪਣੀ ਗਾਇਕੀ ਨਾਲ ਸਾਹਿਤ ਉਤਸਵ ਦੀ ਰੰਗਤ ਨੂੰ ਸੁਰ ਦੇ ਰੰਗ ਵਿੱਚ ਰੰਗਿਆ।
Punjab Bani 30 January,2024
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ ਚੰਡੀਗੜ੍ਹ, 29 ਜਨਵਰੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਸ੍ਰੀ ਔਲਖ ਨੇ ਪੀ.ਪੀ.ਐਸ. ਨਾਭਾ ਤੋਂ ਸਕੂਲੀ ਸਿੱਖਿਆ, ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਬੀ.ਏ. (ਆਨਰਜ਼) ਅਤੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਅਤੇ ਇਤਿਹਾਸ ਵਿਸ਼ੇ ਵਿੱਚ ਐਮ.ਏ. ਦੀ ਡਿਗਰੀ ਹਾਸਲ ਕੀਤੀ। ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਐਸ.ਏ.ਐਸ. ਨਗਰ, ਸੰਗਰੂਰ, ਰੂਪਨਗਰ, ਜਗਰਾਉਂ, ਐਸ.ਬੀ.ਐਸ. ਨਗਰ, ਅਤੇ ਖੰਨਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਰਹੇ। ਉਹ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਲੁਧਿਆਣਾ, ਆਈ.ਜੀ.ਪਟਿਆਲਾ ਤੇ ਫਿਰੋਜ਼ਪੁਰ ਰੇਂਜ, ਆਈ.ਜੀ. ਹੈੱਡਕੁਆਰਟਰ ਤੇ ਇੰਟੈਲੀਜੈਂਸ ਵਜੋਂ ਸੇਵਾ ਨਿਭਾਉਣ ਉਪਰੰਤ ਏ.ਡੀ.ਜੀ.ਪੀ. ਦੇ ਰੈਂਕ 'ਤੇ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ.ਜੀ.ਪੀ. ਦੀ ਸ਼ਲਾਘਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਸ੍ਰੀ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ।ਸ੍ਰੀ ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।
Punjab Bani 29 January,2024
ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’
ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’ ਕਿਸ਼ਨਗੰਜ (ਬਿਹਾਰ), 29 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਕਿਸ਼ਨਗੰਜ ਰਾਹੀਂ ਬਿਹਾਰ ਵਿੱਚ ਦਾਖ਼ਲ ਹੋ ਗਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਸ੍ਰੀ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ। ਯਾਤਰਾ ਰਾਜ ਵਿੱਚ ਅਜਿਹੇ ਸਮੇਂ ਵਿੱਚ ਦਾਖਲ ਹੋਈ, ਜਦੋਂ ਕਾਂਗਰਸ ਦੇ ਸਾਬਕਾ ਸਹਿਯੋਗੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਦਿਨ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿੱਚ ਮੁੜ ਚਲੇ ਗਏ।
Punjab Bani 29 January,2024
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।
Punjab Bani 29 January,2024
ਪੰਜਾਬੀ ਯੂਨੀਵਰਸਿਟੀ ਵਿੱਚ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਗੁਰ ਗਿਆਨ ਇੰਸਟੀਚੂਟ ਫ਼ਾਰ ਹਿਊਮਨ ਕਨਸਰਨ ਦੇ ਸਹਿਯੋਗ ਨਾਲ਼ ਕਰਵਾਇਆ ਗਿਆ। ਸੈਮੀਨਾਰ ਵਿੱਚ ਕੁੱਲ ਨੌ ਪਰਚੇ ਪੜ੍ਹੇ ਗਏ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਤੋਂ ਸਾਬਕਾ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ ਧਰਮ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿੱਖ ਸਿਧਾਂਤ ਬਾਰੇ ਗੱਲ ਕਰਦਿਆਂ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਏ ਸਾਰੇ ਪੇਪਰਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਸਿੱਖ ਵਿਦਵਾਨਾਂ ਦੇ ਅਪ੍ਰਕਾਸਿ਼ਤ ਪੇਪਰਾਂ ਅਤੇ ਲਿਖਤਾਂ ਨੂੰ ਇਕੱਠੇ ਕਰ ਕੇ ਪ੍ਰਕਾਸਿ਼ਤ ਕਰਵਾਉਣ ਬਾਰੇ ਸੁਝਾਇਆ ਤਾਂ ਜੋ ਇਨ੍ਹਾਂ ਲਿਖਤਾਂ ਨੂੰ ਪੜ੍ਹ ਕੇ ਸਿੱਖ ਅਧਿਐਨ ਦੇ ਮੌਜੂਦਾ ਰੁਝਾਨ ਸੰਬੰਧੀ ਸਵਾਲਾਂ ਨੂੰ ਹੱਲ ਕਰਨਾ ਸੌਖਾ ਹੋਵੇ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਗੁਰਮੀਤ ਸਿੰਘ ਸਿੱਧੂ ਨੇ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਚਿੰਤਨ ਅਤੇ ਸਿੱਖ ਚਿੰਤਨ ਦੇ ਇਤਿਹਾਸ ਦੇ ਹਵਾਲੇ ਨਾਲ਼ ਕੀਤੀ। ਉਨ੍ਹਾਂ ਸਿੱਖ ਚਿੰਤਨ ਦੇ ਸਰੂਪ ਅਤੇ ਇਸ ਉੱਤੇ ਪੈਣ ਵਾਲ਼ੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਾਰਮਿਕ ਖੇਤਰ ਦੇ ਚਿੰਤਨ ਦੀਆਂ ਆਪਣੀਆਂ ਵਿਸ਼ੇਸ਼ ਕਿਸਮ ਦੀਆਂ ਲੋੜਾਂ ਹੁੰਦੀਆਂ ਹਨ ਕਿਉਂ ਕਿ ਇਸ ਦੇ ਅਧੀਨ ਦੁਨਿਆਵੀ ਵਿਸਿ਼ਆਂ ਦੀ ਬਜਾਇ ਅਧਿਆਤਮਿਕ ਖੇਤਰਾਂ ਬਾਰੇ ਵਿਚਾਰ ਚਰਚਾ ਕਰਨੀ ਹੁੰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦੌਰ ਵਿੱਚ ਸਿੱਖ ਚਿੰਤਨ ਉੱਤੇ ਖੁੱਲ੍ਹ ਕੇ ਗੱਲ ਕਰਨ ਦੀ ਲੋੜ ਹੈ। ਸਾਨੂੰ ਜਾਣਨਾ ਚਾਹੀਦਾ ਹੈ ਕਿ ਪਹਿਲਾਂ ਦੇ ਮੁਕਾਬਲੇ ਸਿੱਖ ਚਿੰਤਨ ਵਿੱਚ ਹੁਣ ਕਿਹੋ ਜਿਹੀਆਂ ਤਬਦੀਲੀਆਂ ਆਈਆਂ ਹਨ। ਉਨ੍ਹਾਂ ਕੁੱਝ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਉਹ ਉਮੀਦ ਕਰਨਗੇ ਕਿ ਸਿੱਖ ਚਿੰਤਨ ਅਤੇ ਸਿੱਖ ਪਰੰਪਰਾ ਦੇ ਆਪਸੀ ਸੰਬੰਧਾਂ ਨੂੰ ਅਧਾਰ ਬਣਾ ਕੇ ਵੀ ਗੱਲਬਾਤ ਕੀਤੀ ਜਾਵੇ। ਉਨ੍ਹਾਂ ‘ਜਪੁਜੀ ਸਾਹਿਬ ਜੀ’ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਸਿੱਖ ਸਿਧਾਂਤ ਹਰ ਤਰ੍ਹਾਂ ਦੇ ਕੂੜ ਦੀ ਕੰਧ ਨੂੰ ਸਾਫ਼ ਕਰਨ ਦਾ ਨਾਮ ਹੈ। ਸਵਾਗਤੀ ਸ਼ਬਦ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਦੇ ਮੁਖੀ ਡਾ. ਗੁਰਮੇਲ ਸਿੰਘ ਨੇ ਪੇਸ਼ ਕੀਤੇ। ਉਨ੍ਹਾਂ ਡਾ. ਤਾਰਨ ਸਿੰਘ ਦੀ ਗੁਰਬਾਣੀ ਵਿਆਖਿਆਕਾਰੀ ਬਾਰੇ ਖੋਜ ਪੱਤਰ ਵੀ ਪੜ੍ਹਿਆ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕੀਤਾ। ਉਨ੍ਹਾਂ ਖੋਜ ਪੱਤਰ ਵੀ ਪੜ੍ਹਿਆ। ਪਰਚਾ ਲੇਖਕਾਂ ਵਿੱਚ ਤਜਿੰਦਰਪਾਲ ਸਿੰਘ, ਵਿਕਰਮਜੀਤ ਸਿੰਘ, ਡਾ. ਪਲਵਿੰਦਰ ਕੌਰ,ਰਵਿੰਦਰ ਸਿੰਘ, ਹਰਮੀਤ ਸਿੰਘ ਅਤੇ ਰੇਸ਼ਮ ਸਿੰਘ ਸ਼ਾਮਿਲ ਸਨ। ਸੈਮੀਨਾਰ ਵਿੱਚ ਡਾ. ਸੁਖਦਿਆਲ ਸਿੰਘ, ਡਾ. ਸ਼ੁਭਕਰਨ ਸਿੰਘ ਖਮਾਣੋਂ ਅਤੇ ਡਾ. ਗੁਰਵੀਰ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ।
Punjab Bani 29 January,2024
ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ
ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ -ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ-ਸਾਕਸ਼ੀ ਸਾਹਨੀ -2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਸ਼ਾਮ ਨੂੰ ਕਿਲਾ ਮੁਬਾਰਕ 'ਚ ਸ਼ਾਸਤਰੀ ਸੰਗੀਤ ਦੇ ਹੋਣਗੇ ਸ਼ਾਨਦਾਰ ਪ੍ਰੋਗਰਾਮ -4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਸ਼ਾਮ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੌਪ ਸ਼ੋਅ 'ਚ ਗੁਰਨਾਮ ਭੁੱਲਰ ਦੀ ਗਾਇਕੀ ਪਟਿਆਲਾ, 29 ਜਨਵਰੀ: 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਅਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਅਤੇ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਮੀਟਿੰਗ 'ਚ ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਜਸ਼ਨਦੀਪ ਕੌਰ ਗਿੱਲ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਨਵਦੀਪ ਕੁਮਾਰ, ਜਸਲੀਨ ਕੌਰ ਭੁੱਲਰ, ਤਰਸੇਮ ਚੰਦ ਤੇ ਕਿਰਪਾਲਵੀਰ ਸਿੰਘ, ਸਹਾਇਕ ਕਮਿਸ਼ਨਰ ਮਨਪ੍ਰੀਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 29 January,2024
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ - ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
Punjab Bani 25 January,2024
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ -ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਵੇਂ ਵੋਟਰਾਂ ਨੂੰ ਵੰਡੇ ਵੋਟਰ ਕਾਰਡ ਪਟਿਆਲਾ, 25 ਜਨਵਰੀ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਸੱਦਾ ਦਿੱਤਾ ਕਿ ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ। ਸਾਕਸ਼ੀ ਸਾਹਨੀ ਨੇ ਸਾਰੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੇਦਭਾਵ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਸਾਰੇ ਯੋਗ ਵੋਟਰਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਅਪੀਲ ਕੀਤੀ, ਉਹਨਾਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜਿੰਮੇਵਾਰ ਵੋਟਰ ਬਣਕੇ ਵੱਧ ਤੋਂ ਵੱਧ ਮਤਦਾਨ ਕਰਨ।ਉਨ੍ਹਾਂ ਨੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ। ਸਰਕਾਰੀ ਮਹਿੰਦਰਾ ਕਾਲਜ ਦੇ ਸਵੀਪ ਨੋਡਲ ਅਫਸਰ ਪ੍ਰੋ ਹਰਦੀਪ ਸਿੰਘ ਨੇ 'ਰਾਸ਼ਟਰੀ ਵੋਟਰ ਦਿਵਸ' ਮੌਕੇ ਹਾਜ਼ਰੀਨ ਅਤੇ ਪਤਵੰਤਿਆਂ ਨੂੰ ਜਾਗਰੂਕਤਾ ਸਹੁੰ ਚੁਕਾਈ। ਇਸ ਮੌਕੇ ਡੈਫ ਐਂਡ ਡੰਬ ਸਕੂਲ, ਸੈਫਦੀਪੁਰ ਦੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਸਬੰਧੀ ਸਮੂਹ ਗੀਤ ਪੇਸ਼ ਕੀਤਾ। ਡਾ. ਗੁਰਪ੍ਰੀਤ ਸਿੰਘ ਵਲੋਂ ਲਿਖਿਆ ਵੋਟਾਂ ਨੂੰ ਜਾਗਰੂਕ ਕਰਨ ਲਈ ਗੀਤ, ਗਾਇਕਾ ਮਹਿਮਾਨ ਨੇ ਗਾ ਕੇ ਵੋਟਰ ਦਿਵਸ ਦੇ ਮੌਕੇ ਰੀਲੀਜ਼ ਕੀਤਾ। ਮਹਿੰਦਰਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਚੋਣ ਭਾਗੀਦਾਰੀ ਸਬੰਧੀ ਨੁੱਕੜ ਨਾਟਕ ਦਾ ਮੰਚਨ ਕੀਤਾ।ਨਰਿੰਦਰ ਸਿੰਘ ਤੇਜਾ ਨੇ ਸਟੇਜ ਸੰਚਾਲਨ ਕੀਤਾ। ਇਸ ਦੌਰਾਨ ਸਰਵੋਤਮ ਈ.ਆਰ.ਓਜ ਵਜੋਂ ਐਸਡੀਅਮ ਸਮਾਣਾ ਚਰਨਜੀਤ ਸਿੰਘ, ਸਰਵੋਤਮ ਨੋਡਲ ਅਫ਼ਸਰ ਵਜੋਂ ਪ੍ਰੋਫੈਸਰ, ਸਰਕਾਰੀ ਬਿਕਰਮ ਕਾਲਜ ਆਫ ਕਾਮਰਸਡਾ. ਰਜਨੀ ਬਾਲਾ, ਸਰਵੋਤਮ ਬੀ.ਐਲ.ਓ. ਵਜੋਂ ਰਣਜੀਤ ਕੌਰ ਨੂੰ 18-19 ਸਾਲ ਦੇ ਯੋਗ ਵੋਟਰਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸਟੇਟ ਆਈਕਨ ਡਾ. ਕਿਰਨ, ਪਟਿਆਲਾ ਆਈਕਨ ਡਾ. ਜਗਵਿੰਦਰ ਸਿੰਘ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ। ਸਮਾਗਮ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਸ਼ਵਿੰਦਰ ਸਿੰਘ ਰੇਖੀ, ਸਹਾਇਕ ਸਵੀਪ ਨੋਡਲ ਅਫਸਰ ਮੌਹਿਤ ਕੋਸ਼ਲ, ਸਵੀਪ ਨੋਡਲ ਅਫਸਰ ਰਾਜਪੁਰਾ ਗੁਰਪ੍ਰੀਤ ਸਿੰਘ, ਸਤਵੀਰ ਸਿੰਘ ਗਿੱਲ, ਰੁਪਿੰਦਰ ਸਿੰਘ, ਨਰਿੰਦਰ ਸਿੰਘ ਢੀਂਡਸਾ, ਮਨੋਜ ਕੁਮਾਰ ਥਾਪਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।
Punjab Bani 25 January,2024
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਚੰਡੀਗੜ੍ਹ, 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।
Punjab Bani 25 January,2024
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ ਸਥਾਨਕ ਪੱਧਰ 'ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ 'ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ। ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ਆਉਂਦਾ ਹੈ। ਇਸ ਤੋਂ ਇਲਾਵਾ, ਤਕਰੀਬਨ 2300 ਵੈਟਲੈਂਡ ਮਿੱਤਰ (ਵਲੰਟੀਅਰ) ਵੈਟਲੈਂਡਜ਼ ਦੀ ਸੰਭਾਲ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਵੈਟਲੈਂਡਜ਼ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਅਤੇ ਉਨ੍ਹਾਂ ਦੇ ਵਾਤਾਵਰਣਕ ਮਹੱਤਵ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇੰਨਾ ਹੀ ਨਹੀਂ, ਸੂਬੇ ਵਿੱਚ ਵੈਟਲੈਂਡਜ਼ ਦੀ ਸੰਭਾਲ ਲਈ ਡਬਲਯੂ.ਡਬਲਯੂ.ਐਫ. ਇੰਡੀਆ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਪੀ.ਏ.ਯੂ. ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਲੁਧਿਆਣਾ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਸਹਿਯੋਗ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਪੰਜਾਬ ਦੇ 7 ਵੈਟਲੈਂਡਜ਼ ਰਣਜੀਤ ਸਾਗਰ ਡੈਮ ਕੰਜ਼ਰਵੇਸ਼ਨ ਰਿਜ਼ਰਵ, ਬਿਆਸ ਰਿਵਰ ਕੰਜ਼ਰਵੇਸ਼ਨ ਰਿਜ਼ਰਵ, ਕਾਂਜਲੀ ਵੈਟਲੈਂਡ, ਹਰੀਕੇ ਵੈਟਲੈਂਡ, ਰੋਪੜ ਵੈਟਲੈਂਡ ਕੰਜ਼ਰਵੇਸ਼ਨ ਰਿਜ਼ਰਵ, ਨੰਗਲ ਵੈਟਲੈਂਡ ਅਤੇ ਕੇਸ਼ੋਪੁਰ-ਮਿਆਨੀ ਵੈਟਲੈਂਡ ਦੇ ਆਲੇ-ਦੁਆਲੇ 100 ਮੀਟਰ ਦੇ ਖੇਤਰ ਨੂੰ ਜ਼ੋਨ ਆਫ਼ ਇਨੂਫੈਐਂਸ ਦੇ ਖੇਤਰ ਵਜੋਂ ਐਲਾਨਣ ਦੇ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸਦਾ ਮਤਲਬ ਹੈ ਕਿ ਇਹਨਾਂ ਖੇਤਰਾਂ ਵਿੱਚ ਕੋਈ ਵੀ ਗਤੀਵਿਧੀ ਸੂਬੇ ਦੇ ਜੰਗਲਾਤ ਵਿਭਾਗ ਦੀ ਆਗਿਆ ਤੋਂ ਬਾਅਦ ਹੀ ਕੀਤੀ ਜਾ ਸਕੇਗੀ। ਮੰਤਰੀ ਨੇ ਇਸ ਸਾਲ ਫਰਵਰੀ ਮਹੀਨੇ ਕੇਸ਼ੋਪੁਰ ਛੰਬ ਵਿਖੇ 5ਵਾਂ ਸਟੇਟ ਬਰਡ ਫੈਸਟੀਵਲ ਕਰਵਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Punjab Bani 24 January,2024
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਪਟਿਆਲਾ, 24 ਜਨਵਰੀ: ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫਤੇ ਅਤੇ 4 ਹਫਤੇ ਸਿਖਲਾਈਆਂ , ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਵਿਸਥਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਜੀਵਨ ਗੁਪਤਾ ਸੀਨੀਅਰ ਵੈਟਰਨਰੀ ਅਫ਼ਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ , ਸਮੇਂ ਸਿਰ ਟੀਕਾਕਰਨ , ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਡੇਅਰੀ ਫਾਰਮਿੰਗ ਕਰਨ ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਤਰਸੇਮ ਸ਼ਰਮਾ ਬਾਨੀ ਮਿਲਕ ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ , ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ, ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ, ਟੋਟਲ ਮਿਕਸ ਰਾਸ਼ਨ ਮਸ਼ੀਨਾਂ ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ। ਸ਼੍ਰੀ ਲਖਮੀਰ ਸਿੰਘ ਡੇਅਰੀ ਇੰਸਪੈਕਟਰ ਵੱਲੋਂ ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਪਿੰਡ ਦੇ ਮੋਹਤਬਰ ਸ਼੍ਰੀ ਰਣਜੀਤ ਸਿੰਘ ਸਰਪੰਚ ਕਰਹਾਲੀ ਸਾਹਿਬ ਵੱਲੋਂ ਸੈਮੀਨਾਰ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸਫਲ ਹੋਇਆ ਹੈ। ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਸੈਮੀਨਾਰ ਵਿੱਚ ਵਧੀਆ ਡੇਅਰੀ ਫਾਰਮਿੰਗ ਕਰ ਰਹੇ ਦੁੱਧ ਉਤਪਾਦਕਾਂ ਨੂੰ ਵਿਭਾਗੀ ਮੋਮੇਂਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਭਾਗ ਦੇ ਸਟਾਫ਼ ਸ੍ਰੀ ਰਾਹੁਲ ਕੁਮਾਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਗੁਰਵਿੰਦਰ ਸਿੰਘ ,ਸ਼੍ਰੀ ਬਲਵੰਤ ਸਿੰਘ ਵੱਲੋਂ ਭਾਗ ਲਿਆ ਗਿਆ। ਅੰਤ ਵਿੱਚ ਦੁੱਧ ਉਤਪਾਦਕਾਂ ਨੂੰ ਵਿਭਾਗ ਵੱਲੋਂ 2-2 ਕਿੱਲੋ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ ਅਤੇ ਚਾਹ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
Punjab Bani 24 January,2024
ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ
ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ -ਸੜਕ ਸੁਰੱਖਿਆ ਮਹੀਨਾ ਤਹਿਤ ਪੀ.ਆਰ.ਟੀ.ਸੀ. ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਪਟਿਆਲਾ, 24 ਜਨਵਰੀ: ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੇਅਰਮੈਨ ਹਡਾਣਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ ਹਨ। ਇਸ ਦੌਰਾਨ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਨੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਅਨਜਾਇਨਾ ਕਾਰਡੀਅਕ ਅਰੈਸਟ ਅਤੇ ਗੈਸਾਂ ਧੂੰਏਂ ਵਿੱਚ ਫ਼ਸੇ ਬੰਦਿਆਂ ਨੂੰ ਮਰਨ ਤੋਂ ਬਚਾਉਣ ਲਈ ਟਰੇਨਿੰਗ ਦਿੱਤੀ। ਮਾਰੂਤੀ ਸੁਜ਼ੂਕੀ ਡਰਾਈਵਿੰਗ ਟਰੇਨਿੰਗ ਸਕੂਲ ਦੇ ਮੈਨੇਜਰ ਅਸ਼ੀਸ਼ ਸ਼ਰਮਾ ਨੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸੜਕਾਂ ਉਤੇ ਚਲਦੇ ਸਮੇਂ ਹਾਦਸਿਆਂ ਤੋਂ ਬਚਣ ਲਈ ਚੰਗੇ ਡਰਾਈਵਰਾਂ ਦੇ ਗੁਣ, ਗਿਆਨ, ਆਦਤਾਂ ਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਦੇ ਕਾਉਸਲਰ ਅੰਮ੍ਰਿਤ ਪਾਲ ਅਤੇ ਪਰਵਿੰਦਰ ਕੌਰ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਹਾਦਸਿਆਂ ਅਪਰਾਧਾਂ ਅਤੇ ਲੜਾਈ ਝਗੜਿਆਂ ਬਾਰੇ ਜਾਣਕਾਰੀ ਦਿੱਤੀ। ਪਟਿਆਲਾ ਫਾਉਂਡੇਸ਼ਨ ਦੇ ਚੇਅਰਮੈਨ ਰਵੀ ਸਿੰਘ ਆਹਲੂਵਾਲੀਆ, ਮਿਸ ਵਿਧੀ ਅਤੇ ਰਾਵਲ ਦੀਪ ਨੇ ਆਵਾਜਾਈ ਨਿਯਮ, ਕਾਨੂੰਨਾਂ, ਅਸੂਲਾਂ, ਮਰਿਆਦਾ, ਫਰਜ਼ਾਂ ਤੇ ਜੁੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਜਨਰਲ ਮੈਨੇਜਰ ਕੇਂਦਰੀ ਵਰਕਸ਼ਾਪ ਪਰਵੀਨ ਕੁਮਾਰ ਨੇ ਸਮੂੰਹ ਡਰਾਈਵਰਾਂ, ਕਡੰਕਟਰਾਂ, ਹੈਲਪਰਾਂ ਅਤੇ ਸਟਾਫ਼ ਮੈਂਬਰਾਂ ਨੂੰ ਚੰਗੇ ਕਰਮਚਾਰੀ ਅਤੇ ਘਰ ਪਰਿਵਾਰਾਂ ਦੇ ਜੁੰਮੇਵਾਰ, ਵਫ਼ਾਦਾਰ ਇਨਸਾਨ ਅਤੇ ਦੇਸ਼ ਦੇ ਵਫ਼ਾਦਾਰ ਨਾਗਰਿਕ ਬਣਕੇ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਅਤੇ ਦੇਸ਼, ਸਮਾਜ, ਵਿਭਾਗ ਦੇ ਨਾਗਰਿਕ ਬਣਕੇ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇੰਚਾਰਜ ਪੀਆਰਟੀਸੀ ਟਰੇਨਿੰਗ ਸਕੂਲ ਇੰਸਪੈਕਟਰ ਜਸਪਾਲ ਸਿੰਘ ਨੇ ਸਾਰੇ ਡਰਾਈਵਰਾਂ, ਕਡੰਕਟਰਾਂ ਤੇ ਹੈਲਪਰਾ ਤੋਂ ਪ੍ਰਣ ਕਰਵਾਇਆ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।
Punjab Bani 24 January,2024
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ, ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਜੂਦ ਰਹਿ ਕੇ ਆਪੋ-ਆਪਣੇ ਸਬੰਧਤ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼.) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਅਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ 'ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ। ਇਸ ਦੇ ਨਾਲ ਹੀ ਸੀਪੀਜ਼/ਐਸਐਸਪੀਜ਼ ਨੂੰ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀਏਐਸਓ) ਕਰਨ ਅਤੇ ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
Punjab Bani 23 January,2024
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ 'ਚ ਮੌਜੂਦਾ ਭਾਈਵਾਲੀ ਦੇ ਆਧਾਰ 'ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਇਜ਼ਰਾਈਲੀ ਭਾਈਵਾਲੀ ਨਾਲ ਬਾਗ਼ਬਾਨੀ ਖੇਤਰ ਵਿੱਚ ਪਹਿਲਾਂ ਵੀ ਕਈ ਪ੍ਰਾਜੈਕਟ ਚਲਾਏ ਜਾ ਰਹੇ ਹਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਇਜ਼ਰਾਈਲੀ ਸਫ਼ਾਰਤਖ਼ਾਨੇ ਦੇ ਨਵੀਂ ਦਿੱਲੀ ਵਿਖੇ ਗ੍ਰਹਿ ਮਾਮਲਿਆਂ ਬਾਰੇ ਸਿਆਸੀ ਸਲਾਹਕਾਰ ਮੈਡਮ ਹਦਾਸ ਬਖ਼ਸਤ ਨਾਲ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬੜੀ ਤੇਜ਼ ਰਫ਼ਤਾਰ ਨਾਲ ਘਟ ਰਿਹਾ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਜ਼ਰਾਈਲ ਤੋਂ ਘੱਟ ਪਾਣੀ ਨਾਲ ਵੱਧ ਝਾੜ ਦੇਣ ਵਾਲੀਆਂ ਅਤੇ ਬੀਮਾਰੀ ਤੇ ਵਾਇਰਸ ਰਹਿਤ ਬਾਗ਼ਬਾਨੀ ਦੀਆਂ ਕਿਸਮਾਂ ਉਪਲਬਧ ਕਰਵਾਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਕਿੰਨੂ ਦੀ ਬੰਪਰ ਫ਼ਸਲ ਹੋਣ 'ਤੇ ਕਿੰਨੂ ਦੀ ਸਾਰੀ ਉਪਜ ਦੀ ਮਾਰਕਟਿੰਗ ਯਕੀਨੀ ਬਣਾਉਣ ਲਈ ਖੇਤ ਤੋਂ ਮੰਡੀ ਤੱਕ ਦੇ ਤਕਨਾਲੌਜੀ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਆਪਸੀ ਸਹਿਯੋਗ ਲਈ ਮੁੱਖ ਖੇਤਰਾਂ ਨੂੰ ਉਜਾਗਰ ਕੀਤਾ, ਜਿਨ੍ਹਾਂ ਵਿੱਚ ਕੀਟਾਂ ਦੇ ਨਾਸ਼ ਦੇ ਖਾਤਮੇ, ਜਲਵਾਯੂ ਅਤੇ ਮਿੱਟੀ ਲਈ ਨਿਗਰਾਨ ਪ੍ਰਣਾਲੀਆਂ ਹਿੱਤ ਡਿਜੀਟਲ ਹੱਲ ਵਿਕਸਿਤ ਕਰਨਾ, ਫਸਲ ਉਪਜ ਲਈ ਮਸਨੂਈ ਬੌਧਿਕਤਾ (ਏ.ਆਈ), ਡਿਜੀਟਲ ਸਪੋਰਟ ਸਿਸਟਮ, ਵਾਢੀ ਅਤੇ ਸਪਰੇਆਂ ਲਈ ਡਰੋਨਾਂ ਦੀ ਵਰਤੋਂ ਅਤੇ ਮਿਆਰੀ ਖੇਤੀ ਲਈ ਸਾਫਟਵੇਅਰ ਸਲਿਊਸ਼ਨ ਵਿਕਸਿਤ ਕਰਨਾ ਸ਼ਾਮਲ ਹੈ। ਵਿਚਾਰ-ਚਰਚਾ ਦੌਰਾਨ ਭੋਜਨ ਦੀ ਵਧਦੀ ਮੰਗ ਦੇ ਹੱਲ ਲਈ ਗ੍ਰੀਨਹਾਊਸਿਜ਼ ਅਤੇ ਹਾਈਡ੍ਰੋਪੋਨਿਕ ਖੇਤੀ ਵਿੱਚ ਸਾਲ ਭਰ ਕਾਸ਼ਤ ਦੀ ਸੰਭਾਵਨਾ ਬਾਰੇ ਵੀ ਵਿਚਾਰ ਕੀਤਾ ਗਿਆ। ਕੈਬਨਿਟ ਮੰਤਰੀ ਨੇ ਉੱਚ-ਤਕਨੀਕੀ ਖੇਤੀ ਮਸ਼ੀਨਰੀ, ਕਟਾਈ ਮਸ਼ੀਨਾਂ, ਟ੍ਰੀ ਸ਼ੇਕਰਜ਼, ਕਲਟੀਵੇਟਰਸ, ਰੋਟਰੀ ਮਲਚਰਜ਼ ਅਤੇ ਸਪੈਸ਼ਲ ਫੀਲਡ ਰੋਬੋਟਸ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਕੁਸ਼ਲ ਅਤੇ ਟਿਕਾਊ ਖੇਤੀ ਲਈ ਸੈਂਸਰ ਤਕਨਾਲੌਜੀ ਆਧਾਰਤ ਸਿੰਚਾਈ ਪ੍ਰਣਾਲੀਆਂ ਅਤੇ ਨਵੀਨਤਮ ਸਟੋਰੇਜ ਸਲਿਊਸ਼ਨਜ਼ ਬਾਰੇ ਵਿਸ਼ੇਸ਼ ਧਿਆਨ ਦੁਆਇਆ। ਨਿੰਬੂ ਪ੍ਰਜਾਤੀ ਦੀ ਖੇਤੀ ਵਿੱਚ ਉੱਨਤ ਅਭਿਆਸਾਂ ਦੀ ਲੋੜ ਦਾ ਜ਼ਿਕਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜੈਵਿਕ ਰਹਿੰਦ-ਖੂਹੰਦ ਦੇ ਪ੍ਰਭਾਵੀ ਪ੍ਰਬੰਧਨ ਲਈ ਬਾਈ-ਪ੍ਰੋਡੱਕਟ ਤਕਨੀਕਾਂ ਦੇ ਏਕੀਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਕਿਹਾ ਕਿ ਕਿੰਨੂ ਮੈਂਡਰਿਨ ਫਲ ਦੇ ਇੱਕ ਟੁਕੜੇ ਵਿੱਚ ਔਸਤਨ 45-50 ਫ਼ੀਸਦੀ ਜੂਸ ਹੁੰਦਾ ਹੈ ਅਤੇ ਬਾਕੀ ਹਿੱਸੇ ਵਿੱਚ ਛਿਲਕੇ ਵਗੈਰਾ ਹੁੰਦੇ ਹਨ, ਜਿਸ ਦੀ ਹੁਣ ਤੱਕ ਕੋਈ ਵਰਤੋਂ ਨਹੀਂ ਹੋਈ। ਇਸ ਲਈ ਨਿੰਬੂ ਪ੍ਰਜਾਤੀ ਦੀ ਜੈਵਿਕ ਰਹਿੰਦ-ਖੂਹੰਦ ਜਿਵੇਂ ਲਿਮੋਨਿਨ, ਛਿਲਕੇ ਦਾ ਤੇਲ ਆਦਿ ਕੱਢਣ ਦੇ ਪ੍ਰਬੰਧਨ ਲਈ ਪ੍ਰੋਸੈਸਿੰਗ ਯੂਨਿਟਾਂ ਵਿੱਚ ਨਵੀਂ ਮਸ਼ੀਨਰੀ ਦੀ ਵਰਤੋਂ ਕਾਫ਼ੀ ਲਾਹੇਵੰਦ ਹੋਵੇਗੀ। ਉਨ੍ਹਾਂ ਨੇ ਨਿੰਬੂ ਪ੍ਰਜਾਤੀਆਂ ਦੀਆਂ ਨਵੀਆਂ ਪੇਟੈਂਟ ਕਿਸਮਾਂ, ਕੀਟਾਂ ਪ੍ਰਤੀ ਰੋਧਕ ਰੂਟਸਟਾਕਸ ਅਤੇ ਡਰੈਗਨ ਫਰੂਟ ਅਤੇ ਰਸਬੇਰੀ ਵਰਗੀਆਂ ਨਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਨਵੇਂ ਬੀਜ ਪ੍ਰਦਾਨ ਕਰਨ ਵਾਸਤੇ ਵੀ ਕਿਹਾ। ਉਨ੍ਹਾਂ ਸਬਜ਼ੀਆਂ ਦੇ ਖੇਤਰ ਵਿੱਚ, ਤਰਬੂਜ ਦੀਆਂ ਪਰਥੈਨੋਕਾਰਪਿਕ (ਬੀਜ ਰਹਿਤ) ਕਿਸਮਾਂ, ਮਸ਼ੀਨੀਕਰਨ ਲਈ ਢੁਕਵੀਆਂ ਮਟਰਾਂ ਅਤੇ ਟਮਾਟਰਾਂ ਦੀਆਂ ਇਕੋ ਵਾਰ 'ਚ ਤੋੜਨਯੋਗ ਕਿਸਮਾਂ ਅਤੇ ਫਰੂਟ ਤੇ ਸ਼ੂਟ ਬੋਰਜ਼ ਪ੍ਰਤੀ ਰੋਧਕ ਬੈਂਗਣ ਦੀਆਂ ਕਿਸਮਾਂ ਦੀ ਸ਼ੁਰੂਆਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਕੀਟਾਂ ਅਤੇ ਬਿਮਾਰੀਆਂ ਪ੍ਰਤੀ ਰੋਧਕ ਰੂਟਸਟਾਕ ਨਾਲ ਸਬਜ਼ੀਆਂ ਦੀ ਗ੍ਰਾਫਟਿੰਗ (ਪਿਉਂਦ ਚੜ੍ਹਾਉਣ) ਦੀ ਮਹੱਤਤਾ ਦੇ ਨਾਲ-ਨਾਲ ਸਬਜ਼ੀਆਂ, ਖਾਸ ਕਰਕੇ ਟਮਾਟਰਾਂ ਦੀਆਂ ਪ੍ਰੋਸੈਸਿੰਗ ਕਿਸਮਾਂ ਦੇ ਵਿਕਾਸ ’ਤੇ ਵੀ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿੱਚ ਬਾਇਓ-ਡੀਗ੍ਰੇਡੇਬਲ ਅਤੇ ਸਲੋਅ ਰਿਲੀਜ਼ ਖਾਦ ਤਕਨੀਕ ਦੀ ਲੋੜ ਦੇ ਨਾਲ-ਨਾਲ ਕੀਟਾਂ ਅਤੇ ਬਿਮਾਰੀਆਂ ’ਤੇ ਕਾਬੂ ਪਾਉਣ ਲਈ ਬਾਇਓ-ਪੈਸਟੀਸਾਈਡ ਤਕਨਾਲੌਜੀ ਦੀ ਵਰਤੋਂ ਵਾਸਤੇ ਕਿਹਾ। ਉਨ੍ਹਾਂ ਬਾਗ਼ਬਾਨੀ ਸਬੰਧੀ ਫਸਲਾਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਦਾ ਪਤਾ ਲਗਾਉਣ ਲਈ ਤਤਕਾਲ ਸੈਂਸਰ-ਆਧਾਰਿਤ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਵੀ ਤਜਵੀਜ਼ ਦਿੱਤੀ। ਭਵਿੱਖੀ ਸੰਭਾਵਨਾਵਾਂ ਦੇ ਮੱਦੇਨਜ਼ਰ ਮੰਤਰੀ ਨੇ ਖੇਤੀਬਾੜੀ ਵਿਸਤਾਰ ਪ੍ਰਣਾਲੀਆਂ ਵਿੱਚ ਵਿਸ਼ਵਵਿਆਪੀ ਰੁਝਾਨਾਂ ਨੂੰ ਅਪਣਾਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਉਨ੍ਹਾਂ ਨੇ 10 ਤੋਂ 20 ਅਧਿਕਾਰੀਆਂ ਦਾ ਇੱਕ ਵਫ਼ਦ ਇਜ਼ਰਾਈਲ ਭੇਜਣ ਦੀ ਇੱਛਾ ਵੀ ਪ੍ਰਗਟਾਈ ਤਾਂ ਜੋ ਅਜਿਹੀਆਂ ਨਵੀਨਤਾਕਾਰੀ ਤੇ ਲਾਭਕਾਰੀ ਪ੍ਰਣਾਲੀਆਂ ਪੰਜਾਬ ਵਿੱਚ ਲਾਗੂ ਕੀਤੀਆਂ ਜਾ ਸਕਣ ਅਤੇ ਸੂਬੇ ਦੇ ਕਿਸਾਨਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਤੇ ਉਜਵਲ ਬਣਾਇਆ ਜਾ ਸਕੇ। ਬਾਗ਼ਬਾਨੀ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਬਾਗ਼ਬਾਨੀ ਫ਼ਸਲਾਂ ਦੀ ਤੁੜਾਈ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਇਜ਼ਰਾਈਲ ਤਕਨਾਲੌਜੀ ਦੇ ਸਹਿਯੋਗ ਨਾਲ ਪੰਜਾਬ ਵਿੱਚ ਏਕੀਕ੍ਰਿਤ ਵੈਲਿਊ ਚੇਨ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ 'ਤੇ ਜ਼ੋਰ ਦਿੱਤਾ। ਮਿਸ ਹਦਾਸ ਬਖ਼ਸਤ ਨੇ ਕਿਹਾ ਕਿ ਇਜ਼ਰਾਈਲ ਪੰਜਾਬ ਰਾਜ ਨਾਲ ਖੇਤੀ ਅਤੇ ਬਾਗ਼ਬਾਨੀ ਖੇਤਰ ਵਿੱਚ ਤਕਨਾਲੌਜੀ ਦਾ ਹੋਰ ਵਿਸਥਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੌਜੀ ਪ੍ਰਦਾਨ ਕਰਨ ਅਤੇ ਨਵੀਆਂ ਬਾਗ਼ਬਾਨੀ ਕਿਸਮਾਂ ਆਦਿ ਮੁਹੱਈਆ ਕਰਵਾਉਣ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਦੌਰਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਜ਼ਰਾਈਲ ਵੱਲੋਂ ਪੰਜਾਬ ਵਿੱਚ ਦੋ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਚਲਾਏ ਜਾ ਰਹੇ ਹਨ ਅਤੇ ਇਜ਼ਰਾਈਲ ਅੱਗੇ ਵੀ ਖੇਤੀ ਤਕਨੀਕਾਂ ਸਾਂਝੀਆਂ ਕਰਦਾ ਰਹੇਗਾ। ਮੀਟਿੰਗ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਡਾ. ਦਲਜੀਤ ਸਿੰਘ ਅਤੇ ਡਾ. ਬਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫਸਰ ਸ਼੍ਰੀਮਤੀ ਬਲਵਿੰਦਰਜੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 23 January,2024
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼ ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ ਚੰਡੀਗੜ੍ਹ, 23 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ ਪੀ ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹਨਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਲਈ ਅਲਾਟ ਹੋਏ ਫੰਡਾਂ ਬਾਰੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਅਧਿਕਾਰੀਆਂ ਦੇ ਸਾਹਮਣੇ ਵਿਧਾਇਕਾਂ ਨਾਲ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਜਨਤਾ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਸਾਨੂੰ ਸਾਰਿਆਂ ਨੂੰ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜੇਕਰ ਕਿਸੇ ਖ਼ੇਤਰੀ ਦਫਤਰ ਨੂੰ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਮੁੱਖ ਦਫਤਰ ਨੂੰ ਭੇਜਣ। ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਲਾਂਪੁਰ ਦਾਖਾਂ ਅਤੇ ਨਗਰ ਨਿਗਮ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
Punjab Bani 23 January,2024
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ -ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ -ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ ਪਟਿਆਲਾ, 23 ਜਨਵਰੀ: ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਦੇ ਨਾਲ ਸੁਤੰਤਰਤਾ ਸੰਗਰਾਮੀ ਸ੍ਰੀ ਪ੍ਰੇਮ ਸਾਗਰ ਫਗਵਾੜਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਵੱਖ-ਵੱਖ 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਇੱਕ ਮੰਚ 'ਤੇ ਇਕੱਠੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਨੇ ਮੁੜ ਸੱਦਾ ਦਿੱਤਾ ਕਿ ਉਹ ਸਦਾ ਲਈ ਇੱਕਜੁੱਟ ਹੋ ਜਾਣ ਤਾਂ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਹੋਰ ਵੀ ਵੱਧ ਚੜ੍ਹਕੇ ਹਿੱਸਾ ਪਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖ਼ੁਦ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 127ਵੇਂ ਜਨਮ ਦਿਹਾੜੇ ਮੌਕੇ ਮਹਾਨ ਦੇਸ਼ ਭਗਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਨ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰੇ ਨਹੀਂ ਲਾਉਂਦੀ ਸਗੋਂ ਕੰਮ ਕਰਨ ਵਿੱਚ ਯਕੀਨ ਕਰਦੀ ਹੈ। ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ ਹੈ ਤੇ ਉਹ ਹੁਣ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬ ਤੇ ਪੰਜਾਬੀਆਂ ਲਈ ਧੜਕਦਾ ਹੈ, ਇਸ ਲਈ ਉਨ੍ਹਾਂ ਨੇ ਰਾਜ ਦੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਖ਼ੁਦ ਪੰਜਾਬ ਦੇ 22 ਦੇ ਕਰੀਬ ਜਿਉਂਦੇ ਆਪਣੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਘਰਾਂ ਤੱਕ ਜਾ ਰਹੇ ਹਨ ਅਤੇ ਹੁਣ ਤੱਕ 10 ਸੁਤੰਤਰਤਾ ਸੰਗਰਾਮੀਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੇ ਫਰੀਡਮ ਫਾਈਟਰ ਪਰਿਵਾਰਾਂ ਨਾਲ ਪਿਛਲੇ ਸਮੇਂ ਕੀਤੀਆਂ ਮੁਲਾਕਾਤਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਇਸ ਦੌਰਾਨ ਸਾਹਮਣੇ ਆਏ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਖੁਸ਼ਖ਼ਬਰੀ ਦੇਣਗੇ। ਮੁੱਖ ਮੰਤਰੀ ਪਹਿਲਾਂ ਹੀ ਕਾਰਗਿਲ ਸ਼ਹੀਦ ਦਿਵਸ ਮੌਕੇ ਫੌਜ ਦੇ ਸ਼ਹੀਦ ਤੇ ਜਖ਼ਮੀ ਜਵਾਨਾਂ ਲਈ ਸਹਾਇਤਾ ਰਾਸ਼ੀ ਦਾ ਖੁਲਦਿਲੀ ਨਾਲ ਐਲਾਨ ਕਰ ਚੁੱਕੇ ਹਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਅਮਰੀਕ ਸਿੰਘ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਸੋਨੀ, ਸੂਬਾ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਜਗਦੀਪ ਸਿੰਘ ਧਨੇਠਾ, ਬਲਦੇਵ ਸਿੰਘ ਬਠਿੰਡਾ, ਭੁਪਿੰਦਰ ਸਿੰਘ ਸ਼ੁਤਰਾਣਾ, ਮਾਸਟਰ ਅਵਤਾਰ ਸਿੰਘ ਰਾਏਕੋਟ, ਨਰਿੰਦਰ ਬਰਨਾਲਾ, ਪਰਮਜੀਤ ਕੌਰ, ਬਲਰਾਜ ਉਬਰਾਏ ਬਾਜ਼ੀ, ਗੁਰਜੀਵਨ ਸਿੰਘ ਪੰਚਾਇਤ ਅਫ਼ਸਰ, ਨਵਤੇਜ ਭੱਠਲ, ਐਡਵੋਕੇਟ ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੰਧੂ, ਪਰਦੁਮਨ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੋਨੂੰ ਥਿੰਦ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੁਤਰੰਤਰਾ ਸੰਗਰਾਮੀਆਂ ਦੇ ਰਾਜ ਭਰ ਵਿੱਚੋਂ ਪੁੱਜੇ ਪਰਿਵਾਰਾਂ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ।
Punjab Bani 23 January,2024
ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ
ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਲੋਕ ਸਭਾ ਚੋਣਾਂ 'ਚ ਹਿੱਸਾ ਲੈਣ ਨੂੰ ਲੈ ਕੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਬੀਤੇ ਸ਼ੁੱਕਰਵਾਰ ਨੂੰ ਇੰਟਰਨੈੱਟ ਮੀਡੀਆ 'ਤੇ ਇਸ ਗੱਲ ਦਾ ਖੁਲਾਸਾ ਕੀਤਾ। ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਐਕਸ 'ਤੇ ਪੋਸਟ ਕੀਤਾ ਕਿ ਉਹ ਅੱਜ ਯਮੁਨਾਨਗਰ 'ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਕੁਝ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਦਾ ਧਿਆਨ ਸਿਰਫ਼ ਆਪਣੀ ਸਿਹਤ 'ਤੇ ਹੀ ਰਹੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।
Punjab Bani 20 January,2024
ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ
ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ ਚੰਡੀਗੜ੍ਹ- ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ। ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।
Punjab Bani 20 January,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਿਆਲਾ, 20 ਜਨਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। . ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਆਯੋਜਿਤ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲੀਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 9 ਮਾਰਚ, 2024 ਨੂੰ ਨਿਯਤ ਕੀਤੀ ਗਈ ਹੈ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਜਾਣਕਾਰੀ ਨਾਲ ਭਰਪੂਰ ਇਸ ਸੈਸ਼ਨ ਦੀ ਅਗਵਾਈ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਬਿਮਲ ਕੁਮਾਰ, ਪੈਨਲ ਐਡਵੋਕੇਟ ਅਤੇ ਇੰਸਪੈਕਟਰ ਕਰਮਜੀਤ ਕੌਰ, ਟਰੈਫਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਨੇ ਕੀਤੀ। ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫਰੰਟ ਆਫਿਸ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ।
Punjab Bani 20 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ/ਕੰਮਾਂ ਜਿਵੇਂ ਕਿ ਸਵੱਛ ਭਾਰਤ ਮਿਸ਼ਨ 1 ਅਤੇ 2 ਅਧੀਨ ਅਣਵਰਤੀ ਰਾਸ਼ੀ, ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਅਤੇ ਅਮਰੁਤ 2 ਅਧੀਨ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ, ਟਰਾਂਚ -3 ਅਮਰੁਤ ਅਤੇ ਐਮ.ਡੀ.ਐਫ./ਪੀ.ਆਈ.ਡੀ.ਬੀ. ਅਧੀਨ ਚਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਇਹਨਾਂ ਕੰਮਾਂ ਦੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਕੰਮਾਂ ਦੀ ਡੀਪੀਆਰ ਮਨਜ਼ੂਰ ਹੋ ਚੁੱਕੀ ਹੈ ਉਨ੍ਹਾਂ ਕੰਮਾਂ ਦੀ ਦਫਤਰੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਹੋਰਨਾਂ ਕਾਰਜਾਂ ਲਈ ਡੀ ਪੀ ਆਰ ਦੀ ਮੰਜੂਰੀ ਸਬੰਧੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਬਾਰੇ ਦਿੱਕਤ ਪੇਸ਼ ਆ ਰਹੀ ਹੋਵੇ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ, ਪਾਰਕਾਂ ਦੇ ਰੱਖ ਰਖਾਅ, ਸਟਰੀਟ ਲਾਈਟਾਂ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕਾਰਜਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 19 January,2024
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ - ਏ.ਸੀ. ਮਾਰਕਿਟ ਨੇੜੇ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਕਬਾੜੀ ਮਾਰਕਿਟ ਦੇ ਨਾਜਾਇਜ਼ ਕਬਜੇ ਹਟਾਉਣ ਸਮੇਤ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ ਪਟਿਆਲਾ, 19 ਜਨਵਰੀ: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਕਮੇਟੀ ਨੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਦੀ ਹਦਾਇਤ ਕੀਤੀ। ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕਬਾੜੀ ਮਾਰਕੀਟ ਵਿਖੇ ਤੇ ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਕਮੇਟੀ ਨੇ ਪਟਿਆਲਾ ਦੀ ਏ.ਸੀ ਮਾਰਕਿਟ ਨੇੜੇ ਪਈ ਜ਼ਮੀਨ 'ਤੇ ਕਾਰ ਪਾਰਕਿੰਗ ਬਾਰੇ ਲੋਕਾਂ ਦੀ ਮੰਗ ਮੁਤਾਬਕ ਕਾਰਵਾਈ ਤੇ ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ ਲਈ ਵੀ ਆਖਿਆ। ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ ਤੇ ਹੋਰ ਵਿਕਾਸ ਕਾਰਜ ਵੀ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਕਮੇਟੀ ਵੱਲੋਂ ਵਿਚਾਰੇ ਗਏ ਪ੍ਰੋਜੈਕਟਾਂ ਸਬੰਧੀ ਰਿਪੋਰਟ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਧਾਇਕ ਕੋਹਲੀ ਨੂੰ ਦੇਣਗੇ। ਚੇਅਰਮੈਨ ਗੁਰਪ੍ਰੀਤ ਬਸੀ ਗੋਗੀ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰਾ ਕਰਕੇ ਕਈ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 24 ਘੰਟੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਸਮੇਤ ਕਬਾੜੀ ਮਾਰਕਿਟ ਅਤੇ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਤੇ 15 ਦਿਨਾਂ 'ਚ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਅਰੰਭੇ ਪ੍ਰੋਜੈਕਟ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਕਮੇਟੀ ਨੇ ਅੱਜ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੀ ਹਨ। ਕਮੇਟੀ ਵੱਲੋਂ ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਡੱਬੀ ਲਈ ਪ੍ਰਸਤਾਵਿਤ ਕਮੇਟੀ ਵੱਲੋਂ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਉਥੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਤਬਦੀਲ ਜਾਂ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਕਬਾੜੀ ਮਾਰਕਿਟ 'ਚ ਹੋਏ ਨਜਾਇਜ਼ ਕਬਜ਼ਿਆਂ ਸਬੰਧੀ ਰਿਪੋਰਟ 15 ਦਿਨਾਂ 'ਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਰਾਹੀਂ ਕਮੇਟੀ ਕੋਲ ਭੇਜਣ ਦੀ ਹਦਾਇਤ ਕੀਤੀ। ਸ਼ਹਿਰ ਦੇ ਵਿੱਚ ਨਗਰ ਸੁਧਾਰ ਟਰੱਸਟ ਦੀ ਪਈ ਜਾਇਦਾਦ ਮਿਡ ਟਾਊਨ ਪਲਾਜ਼ਾ ਸਬੰਧੀ ਤੁਰੰਤ ਫੈਸਲਾ ਲੈਣ ਅਤੇ ਨਗਰ ਨਿਗਮ ਦੀ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਸਬੰਧੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ।
Punjab Bani 19 January,2024
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਜਨਵਰੀ ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਕੇੰਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ। ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ। ——
Punjab Bani 18 January,2024
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ • ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ • ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ • ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ। ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 18 January,2024
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।
Punjab Bani 18 January,2024
ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ
ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ ਪਟਿਆਲਾ, 18 ਜਨਵਰੀ: ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਸੜਕਾਂ, ਗਲੀਆਂ ਅਤੇ ਹੋਰਨਾਂ ਖੁੱਲ੍ਹੀਆਂ ਥਾਵਾਂ ਤੇ ਖਿਲਰੇ ਹੋਏ ਪਲਾਸਟਿਕ ਕੂੜੇ ਨੂੰ ਸਫ਼ਾਈ ਸੇਵਕਾਂ ਵੱਲੋਂ ਇਕੱਠਾ ਕਰਕੇ ਨਜ਼ਦੀਕੀ ਐਮ.ਆਰ.ਐਫ ਸੈਂਟਰਾਂ ਉੱਤੇ ਭੇਜਿਆ ਗਿਆ। ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਪ੍ਰੀਤ ਸਿੰਘ ਵਾਲੀਆ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਸ ਮੁਹਿੰਮ ਦੇ ਮੁੱਖ ਤੌਰ ਤੇ 3 ਮਕਸਦ ਹਨ, ਪਹਿਲਾ ਧਾਰਮਿਕ ਅਤੇ ਹੋਰਨਾਂ ਸਥਾਨਾਂ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ, ਦੂਜਾ ਗਿੱਲੇ ਕੂੜੇ ਤੋਂ ਅਦਾਰੇ ਦੇ ਅੰਦਰ ਹੀ ਖਾਦ ਤਿਆਰ ਕਰਨੀ ਅਤੇ ਤੀਜਾ ਇਨ੍ਹਾਂ ਅਦਾਰਿਆਂ ਦੇ ਨਜ਼ਦੀਕ ਖੁੱਲ੍ਹੇ ਵਿੱਚ ਪਏ ਪਲਾਸਟਿਕ ਕੂੜੇ ਅਦਾਰੇ ਨਾਲ ਮਿਲ ਕੇ ਇਕੱਠਾ ਕਰਕੇ ਐਮ.ਆਰ.ਐਫ ਵਿਖੇ ਸੰਭਾਲਣਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਿਹਤ ਅਤੇ ਵਾਤਾਵਰਣ ਲਈ ਬਹੁਤ ਖਤਰਨਾਕ ਹੈ, ਇਸ ਲਈ ਇਸ ਦੀ ਵਰਤੋਂ ਬੰਦ ਕੀਤੀ ਜਾਵੇ ਅਤੇ ਆਪਣਾ ਆਲਾ ਦੁਆਲਾ ਸਾਫ਼ ਰੱਖਿਆ ਜਾਵੇ। ਇਸ ਤੋਂ ਇਲਾਵਾ ਲੰਗਰਾਂ ਮੌਕੇ ਵੀ ਕਿਸੇ ਵੀ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਲਾਸਟਿਕ ਕੱਪ, ਪਲੇਟ, ਗਲਾਸਾਂ ਦੀ ਵਰਤੋਂ ਨਾ ਕਰਕੇ ਸਟੀਲ ਦੇ ਬਰਤਨਾਂ ਦਾ ਇਸਤੇਮਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਗੁਰਦਵਾਰਾ ਮੋਤੀ ਬਾਗ ਸਾਹਿਬ ਵੱਲੋਂ ਸਬਜ਼ੀਆਂ-ਫਲਾਂ ਦੇ ਛਿਲਕਿਆਂ ਸਮੇਤ ਪੱਤਿਆਂ ਆਦਿ ਤੋਂ ਖਾਦ ਤਿਆਰ ਕਰਨ ਦਾ ਉਪਰਾਲਾ ਆਰੰਭਿਆ ਗਿਆ ਹੈ। ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੀਆਂ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ।
Punjab Bani 18 January,2024
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼ ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ ਰੁਪਏ ਦੀ ਬਣਾਈ ਯੋਜਨਾ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਨਾਲ ਜੁੜਿਆ ਜਾਵੇਗਾ ਚੰਡੀਗੜ੍ਹ, 17 ਜਨਵਰੀ ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਦੋ ਸਾਲਾਂ ਲਈ ਸਿਧਾਂਤਕ ਤੌਰ ਉੱਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫਤ ਵਰਦੀ ਤੇ ਪੁਸਤਕਾਂ, ਲਾਇਬ੍ਰੇਰੀਆਂ ਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ। ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ਵਿੱਚ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ, ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਸ੍ਰੀ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ਵਿੱਚ 30 ਲੱਖ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਬੀ.ਐਸ.ਐਨ.ਐਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।
Punjab Bani 17 January,2024
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ * ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ * ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਿਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖੋਰੀ ਕਾਰਨ ਬੇਕਸੂਰ ਲੋਕਾਂ 'ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਿਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅਤਿਵਾਦ, ਗੈਂਗਸਟਰਾਂ ਦੇ ਰੂਪ ਵਿੱਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।.
Punjab Bani 17 January,2024
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ * ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ * ‘ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ * ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।
Punjab Bani 17 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ - ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲਗਾਏ ਵਿਸ਼ੇਸ਼ ਕੈਂਪ - ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ - ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦਾ ਦੌਰਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਜੋ ਕਿ ਬੇਹੱਦ ਸਫਲ ਰਿਹਾ ਸੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੈਂਪਾਂ ਦੌਰਾਨ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਹਨ। ਪਹਿਲੇ ਕੈਂਪ ਵਿਚ 31538 ਜਦਕਿ ਦੂਜੇ ਕੈਂਪ ਵਿਚ 19258 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ। 15 ਜਨਵਰੀ ਨੂੰ ਵਿਸ਼ੇਸ਼ ਕੈਂਪ ਦੌਰਾਨ ਜਿੰਪਾ ਨੇ ਖੁਦ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਪਹਿਲੇ ਕੈਂਪ ਦੌਰਾਨ ਉਨ੍ਹਾਂ ਨੇ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਸੀ। ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜ਼ਿਕਰਯੋਗ ਹੈ ਕਿ ਮਾਲ ਮੰਤਰੀ ਜਲਦ ਹੀ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ। ਉਨ੍ਹਾਂ ਦੇ ਨਿਰਦੇਸ਼ਾਂ ਉੱਤੇ ਹੀ ਪਹਿਲੇ ਵਿਸ਼ੇਸ਼ ਕੈਂਪ ਦੀ ਸਫਲਤਾ ਤੋਂ ਬਾਅਦ 15 ਜਨਵਰੀ ਨੂੰ ਦੂਜਾ ਕੈਂਪ ਪੰਜਾਬ ਭਰ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਲਗਾਇਆ ਗਿਆ ਸੀ। ਜਿੰਪਾ ਨੇ ਅਪੀਲ ਕੀਤੀ ਹੈ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 16 January,2024
ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ
ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਚੰਡੀਗੜ੍ਹ, 16 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ ਨਾਲ-ਨਾਲ ਸਮੂਹ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਅਤੇ ਸ੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਦਮਪੁਰ ਤੋਂ ਬਨਾਰਸ ਤੱਕ ਸਿੱਧੀ ਉਡਾਣ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਦੋਆਬਾ ਖੇਤਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਲਈ ਹਵਾਈ ਸੰਪਰਕ ਦੀਆਂ ਸੰਭਾਵਨਾਵਾਂ ਅਤੇ ਲੋੜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਮਈ, 2018 ਨੂੰ ਘੱਟ ਲਾਗਤ ਵਾਲੀ ਏਅਰਲਾਈਨ ਸਪਾਈਸ ਜੈੱਟ ਨੂੰ ਉਡਾਨ ਸਕੀਮ ਤਹਿਤ ਦਿੱਲੀ-ਆਦਮਪੁਰ ਸੈਕਟਰ 'ਤੇ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਹ ਉਡਾਣ ਮਾਰਚ 2020 ਤੱਕ ਸਫਲਤਾਪੂਰਵਕ ਚਲਾਈ ਗਈ ਸੀ। ਅਜਿਹੀ ਸਥਿਤੀ ਵਿੱਚ ਹਵਾਈ ਆਵਾਜਾਈ ਨੂੰ ਮਿਲੇ ਹਾਂ-ਪੱਖੀ ਹੁੰਗਾਰੇ ਨੂੰ ਦੇਖਦੇ ਹੋਏ ਅਤੇ ਸੈਕਟਰ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ, ਤੁਸੀਂ ਮੁੰਬਈ, ਜੈਪੁਰ-ਆਦਮਪੁਰ ਸੈਕਟਰ ਨੂੰ ਜੋੜਨ ਦੇ ਇਰਾਦੇ ਨਾਲ ਏਏਆਈ ਦੁਆਰਾ ਇੱਕ ਨਵੀਂ ਟਰਮੀਨਲ ਇਮਾਰਤ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਸੀ। ਭਾਜਪਾ ਦੇ ਬੁਲਾਰੇ ਨੇ ਸਿੰਧੀਆ ਨੂੰ ਦੱਸਿਆ ਕਿ ਭਾਰੀ ਆਵਾਜਾਈ ਅਤੇ ਮੰਗ ਦੇ ਬਾਵਜੂਦ, ਸਪਾਈਸ ਜੈੱਟ ਨੇ ਨਵੰਬਰ 2020 (ਅਪ੍ਰੈਲ 2021 ਵਿੱਚ ਦੋ ਦਿਨਾਂ ਦੇ ਸੰਚਾਲਨ ਨੂੰ ਛੱਡ ਕੇ) ਤੋਂ ਇਸ ਵਿਸ਼ੇਸ਼ ਖੇਤਰ ਵਿੱਚ ਕੋਈ ਉਡਾਣ ਨਹੀਂ ਚਲਾਈ ਹੈ। ਇਸ ਨਾਲ ਦੋਆਬਾ ਖੇਤਰ ਦੇ ਮੁਸਾਫਰਾਂ, ਸੈਲਾਨੀਆਂ ਅਤੇ ਨਿਵਾਸੀਆਂ ਨੂੰ ਕਾਫੀ ਦਿੱਕਤ ਆ ਰਹੀ ਹੈ ਅਤੇ ਉਡਾਣ ਯੋਜਨਾ ਦੀ ਪ੍ਰਭਾਵਸ਼ੀਲਤਾ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ, ਕਿਸੇ ਵੀ ਉਡਾਣ ਦੀ ਅਣਹੋਂਦ ਵਿੱਚ ਏਏਆਈ ਦੁਆਰਾ ਸ਼ੁਰੂ ਕੀਤਾ ਜਾ ਰਿਹਾ ਨਵਾਂ ਟਰਮੀਨਲ ਨਿਰਮਾਣ ਪ੍ਰੋਜੈਕਟ ਅਰਥਹੀਣ ਹੋਵੇਗਾ। ਇਸ ਲਈ, ਉਹ ਤੁਹਾਨੂੰ ਬੇਨਤੀ ਕਰਦੇ ਹਨ ਕਿ ਛੇਤੀ ਤੋਂ ਛੇਤੀ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਦੇ ਨਾਲ-ਨਾਲ ਪ੍ਰਸਤਾਵਿਤ ਸੈਕਟਰਾਂ ਵਿੱਚ ਉਡਾਣਾਂ ਮੁੜ ਸ਼ੁਰੂ ਕਰਨ ਲਈ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਸ਼ੇਰਗਿੱਲ ਨੇ ਆਦਮਪੁਰ-ਬਨਾਰਸ-ਆਦਮਪੁਰ ਉਡਾਣਾਂ ਸ਼ੁਰੂ ਕਰਨ ਦਾ ਇੱਕ ਹੋਰ ਅਹਿਮ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੀ ਲਗਭਗ 40 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੀ ਹੈ, ਜੋ ਸ਼੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਹਨ। ਉਨ੍ਹਾਂ ਦੱਸਿਆ ਕਿ ਆਦਮਪੁਰ ਪੰਜਾਬ ਦੇ ਦੋਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਐਸਸੀ ਭਾਈਚਾਰੇ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਬਨਾਰਸ ਪੰਜਾਬ ਦੇ ਐਸਸੀ ਭਾਈਚਾਰੇ ਲਈ ਬਹੁਤ ਮਹੱਤਵ ਰੱਖਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਸਥਾਨ ਹੈ। ਇਸ ਤੋਂ ਇਲਾਵਾ, ਇਹ ਸੁਵਿਧਾ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗੀ। ਸ਼ੇਰਗਿੱਲ ਨੇ ਸਿੰਧੀਆ ਨੂੰ ਇਸ ਸਬੰਧ ਵਿਚ ਇਕ ਪੱਤਰ ਵੀ ਸੌਂਪਿਆ। ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨਾਲ ਮੁਲਾਕਾਤ ਸਕਾਰਾਤਮਕ ਰਹੀ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਦੋਵਾਂ ਮੁੱਦਿਆਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Punjab Bani 16 January,2024
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ "ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)" ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ। ਸ. ਲਾਲਜੀਤ ਸਿੰਘ ਭੁੱਲਰ ਨੇ "ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ" ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ 'ਤੇ ਬਲੈਕ ਸਪਾਟਸ 'ਤੇ 40 ਫੀਸਦੀ ਮੌਤਾਂ ਘਟੀਆਂ ਹਨ ਅਤੇ ਪੂਰੇ ਕੌਮੀ ਮਾਰਗਾਂ 'ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ। ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਐਨ.ਜੀ.ਓ. 'ਅਰਾਈਵ ਸੇਫ਼' ਤੋਂ ਸ੍ਰੀ ਹਰਮਨ ਸਿੱਧੂ, 'ਪਟਿਆਲਾ ਫਾਊਂਡੇਸ਼ਨ' ਤੋਂ ਸ੍ਰੀ ਰਵੀ ਆਹਲੂਵਾਲੀਆ, 'ਮਯੰਕ ਫਾਊਂਡੇਸ਼ਨ' ਤੋਂ ਸ੍ਰੀ ਦੀਪਕ ਸ਼ਰਮਾ, 'ਐਵੌਇਡ ਐਕਸੀਡੈਂਟ' ਤੋਂ ਸ੍ਰੀ ਹਰਪ੍ਰੀਤ ਸਿੰਘ ਅਤੇ ਐਨ.ਜੀ.ਓ 'ਮੁਕਤੀਸਰ' ਤੋਂ ਸ੍ਰੀ ਜਸਪ੍ਰੀਤ ਛਾਬੜਾ ਵੀ ਹਾਜ਼ਰ ਸਨ। ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ। ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਟਾਫ਼ ਬਾਰੇ ਜਾਂਚ ਕਰਨ ਲਈ ਟਰੌਮਾ ਕੇਅਰ ਸੈਂਟਰਾਂ ਦਾ ਦੌਰਾ ਕੀਤਾ ਜਾਵੇਗਾ।
Punjab Bani 15 January,2024
ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ 'ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ-ਬ੍ਰਮ ਸ਼ੰਕਰ ਜਿੰਪਾ
ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ 'ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ-ਬ੍ਰਮ ਸ਼ੰਕਰ ਜਿੰਪਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ -ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ 'ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਪਟਿਆਲਾ, 15 ਜਨਵਰੀ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ 'ਚ ਪਟਵਾਰੀਆਂ ਤੇ ਹੋਰ ਅਮਲੇ ਦੀ ਭਰਤੀ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲ ਵਿਭਾਗ 'ਚ ਪਹਿਲ ਦੇ ਅਧਾਰ 'ਤੇ ਭਰਤੀ ਕਰਕੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਪਟਿਆਲਾ ਪੁੱਜੇ ਹੋਏ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਲੰਬਿਤ ਕੰਮ ਕਰਵਾ ਕੇ ਸੰਤੁਸ਼ਟ ਹੋਏ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ 1989-90 ਤੋਂ ਮਾਲ ਮਹਿਕਮੇ 'ਚ ਲਗਾਤਾਰ ਭਰਤੀ ਹੋਈ ਹੁੰਦੀ ਤਾਂ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਨਾ ਹੁੰਦੇ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਵਾਰ ਛੁੱਟੀ ਵਾਲੇ ਦਿਨ ਲਗਾਏ ਗਏ ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਦੇ ਕੈਂਪ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਲੋਕਾਂ ਦੇ ਦਹਾਕਿਆਂ ਪੁਰਾਣੇ ਇੰਤਕਾਲ ਦਰਜ ਕੀਤੇ ਗਏ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤਾ ਕਿ ਦੂਸਰਾ ਕੈਂਪ ਵੀ ਲਗਾਇਆ ਜਾਵੇ, ਜਿਸ ਦਾ ਅੱਜ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ। ਮਾਲ ਮੰਤਰੀ ਨੇ ਕਿਹਾ ਕਿ ਅਜਿਹੇ ਕੈਂਪਾਂ 'ਚ ਪੰਜਾਬ ਭਰ ਵਿੱਚੋਂ ਕਈ ਗੁੰਝਲਦਾਰ ਪੇਚੀਦਗੀਆਂ ਉਭਰਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਲੋਕਾਂ ਦੀ ਫੀਡਬੈਕ ਲੈ ਰਹੇ ਹਨ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਤੁਰੰਤ ਕੱਢਿਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸੇ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਰਾਜ ਵਿੱਚ 16000 ਗ਼ੈਰਕਾਨੂੰਨੀ ਕਲੋਨੀਆਂ ਕੱਟੀਆਂ ਗਈਆਂ ਪਰੰਤੂ ਹੁਣ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਐਨ.ਓ.ਸੀਜ਼ ਜਲਦੀ ਦਿਵਾਉਣ ਲਈ ਵੀ ਕਾਰਜਪ੍ਰਣਾਲੀ ਨੂੰ ਤੇਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 700 ਪਿੰਡਾਂ ਨੂੰ ਪਹਿਲਾਂ ਹੀ ਐਨ.ਓ.ਸੀਜ ਦੇ ਘੇਰੇ 'ਚੋਂ ਬਾਹਰ ਕੱਢਿਆ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਸਾਰੀਆਂ ਤਹਿਸੀਲ ਤੇ ਸਬ ਤਹਿਸੀਲ ਪੱਧਰ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਬਾਰੇ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 January,2024
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ। ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।
Punjab Bani 15 January,2024
ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ
ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ -ਲੰਬਿਤ ਇੰਤਕਾਲਾਂ ਦੇ ਨਿਪਟਾਰੇ ਤੋਂ ਖੁਸ਼ ਲੋਕਾਂ ਨੇ ਡਿਪਟੀ ਕਮਿਸ਼ਨਰ ਕੋਲ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ : ਜਸਵਿੰਦਰ ਸਿੰਘ ਪਟਿਆਲਾ, 15 ਜਨਵਰੀ: ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪਾਂ ਦਾ ਲਾਭ ਪਟਿਆਲਾ ਜ਼ਿਲ੍ਹੇ ਦੇ ਵੱਡੀ ਲੋਕਾਂ ਵੱਲੋਂ ਉਠਾਇਆ ਗਿਆ। ਸਬ ਡਵੀਜ਼ਨ ਪੱਧਰ 'ਤੇ ਲਗਾਏ ਕੈਂਪਾਂ ਸਮੇਤ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਕੈਂਪ ਦੀ ਕਮਾਨ ਖੁਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਭਾਲੀ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਕੈਂਪ ਵਿੱਚ ਆਏ ਆਦਰਸ਼ ਕਲੋਨੀ ਨਿਵਾਸੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇੰਤਕਾਲ ਲੰਮੇ ਸਮੇਂ ਤੋਂ ਲੰਬਿਤ ਚੱਲਿਆ ਆ ਰਿਹਾ ਸੀ, ਜੋ ਮਾਨ ਸਰਕਾਰ ਵੱਲੋਂ ਲਗਾਏ ਵਿਸ਼ੇਸ਼ ਕੈਂਪ ਦੌਰਾਨ ਦਰਜ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਸਾਰੇ ਅਧਿਕਾਰੀ ਇੱਕੋ ਛੱਤ ਥੱਲੇ ਇਕੱਠੇ ਹੋਣ ਸਦਕਾ ਦਿਨਾਂ 'ਚ ਹੋਣ ਵਾਲਾ ਕੰਮ ਮਿੰਟਾਂ 'ਚ ਹੋ ਰਿਹਾ ਹੈ। ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨਿਰੰਤਰ ਤੌਰ 'ਤੇ ਲੱਗਦੇ ਰਹਿਣੇ ਚਾਹੀਦੇ ਹਨ, ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੁੰਦੀ ਹੈ। ਪਿੰਡ ਸੁਲਤਾਨਪੁਰ ਦੇ ਵਾਸੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬਲੱਡ ਰਿਲੇਸ਼ਨ ਵਿੱਚ ਰਜਿਸਟਰੀ ਛੇ ਸਾਲ ਪਹਿਲਾਂ ਹੋਈ ਸੀ ਤੇ ਅੱਜ ਵਿਸ਼ੇਸ਼ ਕੈਂਪ ਦੌਰਾਨ ਉਸ ਦਾ ਇੰਤਕਾਲ ਮਨਜ਼ੂਰ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਦੀ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਜ਼ਮੀਨੀ ਵਿਵਾਦ ਖਤਮ ਹੋਣਗੇ। ਸੁਖਵਿੰਦਰ ਸਿੰਘ ਪਿੰਡ ਚਰਾਸੋਂ ਨੇ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਲਗਾਏ ਵਿਸ਼ੇਸ਼ ਕੈਂਪ ਦਾ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਕੈਂਪ ਵਿੱਚ ਆਉਦਿਆਂ ਹੀ ਨਾਲੋ ਨਾਲ ਅਧਿਕਾਰੀਆਂ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਇੰਤਕਾਲ ਦਰਜ਼ ਕਰ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਕੈਂਪ ਲਗਾਉਣ ਲਈ ਧੰਨਵਾਦ ਕੀਤਾ। ਵਿਸ਼ੇਸ਼ ਕੈਂਪ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸ਼ੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।
Punjab Bani 15 January,2024
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ 'ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ - ਕਿਹਾ, ਆਨਲਾਈਨ ਕੰਮ ਨੂੰ ਨੇਪਰੇ ਚਾੜ੍ਹਣ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਸਾਫਟਵੇਅਰ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ 'ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ 'ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ 'ਚੋਂ ਬਾਹਰ ਜਾਣ ਵਾਲੀਆਂ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਇਹ ਕਾਰਜ ਪੂਰੀ ਪਾਰਦਰਸ਼ਤਾ ਨਾਲ ਹੋਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ। ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀਆਂ ਦੀ ਕਾਇਆ ਕਲਪ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ ।
Punjab Bani 15 January,2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ • ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ ਚੰਡੀਗੜ੍ਹ, 14 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਅੱਜ ਮੋਹਾਲੀ ਵਿਖੇ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੋਹਾਲੀ ਅਤੇ ਬੀ.ਐਸ.ਐਚ. ਆਰੀਆ ਹਾਈ ਸਕੂਲ, ਮੋਹਾਲੀ, ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ., ਜਲੰਧਰ ਅਤੇ ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ, ਜਿਨ੍ਹਾਂ ਵਿੱਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਇੰਸਟੀਚਿਊਟ ਦੇ ਹੁਣ ਤੱਕ 226 ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦਾਖਲਾ ਪ੍ਰੀਖਿਆ ਲਈ ਵੱਡੀ ਗਿਣਤੀ ਵਿੱਚ ਲੜਕਿਆਂ (4100) ਨੇ ਖੁਦ ਨੂੰ ਰਜਿਸਟਰ ਕੀਤਾ ਸੀ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਸਫ਼ਲਤਾ ਦਾ ਸਿੱਟਾ ਹੈ।
Punjab Bani 14 January,2024
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ -ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ -ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ -ਕਿਹਾ, ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਮੰਡੀਆਂ ‘ਚ ਸਟੀਲ ਕਵਰ ਸ਼ੈਡ, ਬਰਸਟ-ਬਨੇਰਾ-ਸੁਰਾਜਪੁਰ ਲਿੰਕ ਸੜਕ ਤੇ ਗੱਜੂਮਾਜਰਾ, ਲੁਟਕੀਮਾਜਰਾ ਤੇ ਧਬਲਾਨ ਅਨਾਜ ਮੰਡੀਆਂ ‘ਚ ਫੜਾਂ ਤੇ ਸੜਕਾਂ ਦੇ ਕੰਮ ਹੋਣਗੇ ਸਮਾਣਾ, ਪਟਿਆਲਾ, 14 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਰਜਨ ਦੇ ਕਰੀਬ ਪਿੰਡਾਂ ਵਿੱਚ ਕਿਸਾਨਾਂ ਤੇ ਆਮ ਲੋਕਾਂ ਦੀ ਸਹੂਲਤ ਲਈ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਦੇ ਨਾਲ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਨਾਭਾ ਦੇ ਵਿਧਾਇਕ ਗੁਰਦੇਵ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦੇ ਉਦਮ ਸਦਕਾ ਹਲਕਾ ਸਮਾਣਾ ਤੇ ਸ਼ੁਤਰਾਣਾ ਦੇ ਪਿੰਡਾਂ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਉਲੀਕੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਦੀਆਂ ਅਨਾਜ ਮੰਡੀਆਂ ਵਿਖੇ ਸਟੀਲ ਕਵਰ ਸ਼ੈਡ ਪਾਏ ਜਾਣਗੇ।ਇਸ ਤੋਂ ਬਿਨ੍ਹਾਂ ਲੋਕਾਂ ਦੀ ਸਹੂਲਤ ਲਈ ਪਿੰਡ ਬਰਸਟ ਤੋਂ ਬਨੇਰਾ ਤੇ ਅੱਗੇ ਸੁਰਾਜਪੁਰ ਲਿੰਕ ਸੜਕ ਨਵੀਂ ਬਣਾਈ ਜਾਵੇਗੀ ਅਤੇ ਪਿੰਡ ਗੱਜੂਮਾਜਰਾ, ਲੁਟਕੀ ਮਾਜਰਾ (ਜੌੜਾਮਾਜਰਾ) ਤੇ ਧਬਲਾਨ ਦੀਆਂ ਅਨਾਜ ਮੰਡੀਆਂ ਵਿਖੇ ਫੜ ਪੱਕੇ ਕਰਨ ਤੇ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਤੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਆਪਣੀ ਵਚਨਬੱਧਤਾ ਨਿਭਾਈ ਹੈ।ਉਨ੍ਹਾਂ ਨੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਤੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਦਿਹਾਤੀ ਵਿਕਾਸ ਦੇ 5700 ਕਰੋੜ ਰੁਪਏ ਧੱਕੇ ਨਾਲ ਰੋਕ ਕੇ ਰੱਖੇ ਹੋਏ ਹਨ, ਜਿਸ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਫਰੰਟ ‘ਤੇ ਆਵਾਜ ਬੁਲੰਦ ਕੀਤੀ ਹੈ ਅਤੇ ਪੰਜਾਬ ਦਾ ਪੈਸਾ ਲੈਣ ਲਈ ਸੁਪਰੀਮ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਹੋਇਆ ਹੈ। ਚੇਅਰਮੈਨ ਬਰਸਟ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਫੰਡ ਰੋਕਣ ਦੇ ਬਾਵਜੂਦ ਲੋਕਾਂ ਦੀ ਆਪਣੀ ਪੰਜਾਬ ਸਰਕਾਰ ਵਲੋਂ ਆਪਣੇ ਤੌਰ ‘ਤੇ ਪ੍ਰਬੰਧ ਕਰਕੇ ਸੂਬੇ ਦੇ ਮੰਡੀਕਰਨ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਤਜਵੀਜ ਉਤੇ ਅਮਲ ਸ਼ੁਰੂ ਕੀਤਾ ਗਿਆ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਮੰਡੀ ਬੋਰਡ ਦੇ ਚੀਫ ਇੰਜੀਨੀਅਰ ਗੁਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਪਰਮਪਾਲ ਸਿੰਘ ਤੇ ਅਸ਼ਵਨੀ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 14 January,2024
15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ
15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ -ਪਹਿਲੇ ਕੈਂਪ ਦੌਰਾਨ 1800 ਤੋਂ ਵੱਧ ਲੰਬਿਤ ਇੰਤਕਾਲ ਕੀਤੇ ਗਏ ਸੀ ਦਰਜ : ਸਾਕਸ਼ੀ ਸਾਹਨੀ -ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਪਟਿਆਲਾ, 14 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਮੁੜ 15 ਜਨਵਰੀ (ਸੋਮਵਾਰ) ਨੂੰ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਪਟਿਆਲਾ ਜ਼ਿਲ੍ਹੇ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 15 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੀ ਜ਼ਿਲ੍ਹੇ ਅੰਦਰ 1800 ਤੋਂ ਵੱਧ ਲੰਬਿਤ ਇੰਤਕਾਲ ਦਰਜ ਕੀਤੇ ਗਏ ਸਨ।
Punjab Bani 14 January,2024
ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਨਿਰੰਤਰ ਵਧੀਆ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਿਫ਼ਤ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਵਿਸ਼ਵ ਰਿਕਾਰਡ ਨਾਲ ਸੋਨੇ ਤੇ ਚਾਂਦੀ ਦਾ ਤਮਗ਼ਾ ਜਿੱਤਿਆ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਇਸ ਤੋਂ ਵੀ ਅਹਿਮ ਗੱਲ ਪੈਰਿਸ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ। ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਲਈ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ ਹੈ। ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ-2024 (ਰਾਈਫ਼ਲ/ਪਿਸਟਲ) ਵਿੱਚ ਵਿਅਕਤੀਗਤ ਵਰਗ ਵਿੱਚ ਸਿਫ਼ਤ ਕੌਰ ਸਮਰਾ ਨੇ 460.6 ਅੰਕ ਹਾਸਲ ਕਰ ਕੇ ਚਾਂਦੀ ਦਾ ਤਮਗ਼ਾ ਜਿੱਤਿਆ ਜਦੋਂਕਿ ਸੋਨ ਤਗ਼ਮਾ ਜੇਤੂ ਦੱਖਣੀ ਕੋਰੀਆ ਦੀ ਯੂਨਸੀਓ ਲੀ ਨੇ 462.5 ਅੰਕ ਹਾਸਲ ਕੀਤੇ।ਟੀਮ ਵਰਗ ਵਿੱਚ ਸਿਫ਼ਤ ਨੇ ਭਾਰਤੀ ਟੀਮ ਵੱਲੋਂ ਸੋਨੇ ਦਾ ਤਮਗ਼ਾ ਜਿੱਤਿਆ।
Punjab Bani 13 January,2024
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਵੇਗਾ। ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
Punjab Bani 13 January,2024
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ • ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ • ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ • ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ • ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ। ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ "ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ" ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ। ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ। ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 12 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ। ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।
Punjab Bani 12 January,2024
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ • ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ। ਇਸ ਐਡਵਾਇਜ਼ਰੀ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਪਟਸਨ ਦੇ ਬੈਗਾਂ ਤੋਂ ਬਣੀਆਂ 'ਪੱਲੀਆਂ' ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਢ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ 'ਤੇ ਨਿਗਰਾਨੀ ਕੀਤੀ ਜਾਵੇ। ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਹੀਟਰਾਂ ਦੀ ਵਰਤੋਂ ਕੀਤੀ ਜਾਵੇ। ਅਮੋਨੀਆ ਦੇ ਪ੍ਰਭਾਵ ਤੋਂ ਬਚਣ ਲਈ ਪਸ਼ੂਆਂ ਹੇਠ ਜਗ੍ਹਾ ਨੂੰ ਸੁੱਕਾ ਅਤੇ ਸਾਫ਼ ਰੱਖਿਆ ਜਾਵੇ। ਪਸ਼ੂਆਂ ਦੇ ਸਰੀਰ ਦਾ ਤਾਪਮਾਨ ਆਮ ਨਾਲੋਂ ਘੱਟ ਹੋਣ 'ਤੇ ਹਾਈਪੋਥਰਮੀਆ ਹੋਣ ਦਾ ਖ਼ਤਰਾ ਹੁੰਦਾ ਹੈ। ਆਮ ਤੌਰ 'ਤੇ ਪਸ਼ੂਆਂ ਦੇ ਸਰੀਰ ਦਾ ਤਾਪਮਾਨ 30°-32° ਸੈਲਸੀਅਸ (86° ਫਾਰਨਹੀਟ-89° ਫਾਰਨਹੀਟ) ਹੋਣ 'ਤੇ ਮੱਧਮ ਹਾਈਪੋਥਰਮੀਆ, 22° ਸੈਲਸੀਅਸ -29° ਸੈਲਸੀਅਸ (71° ਫਾਰਨਹੀਟ -85° ਫਾਰਨਹੀਟ) 'ਤੇ ਮੌਡਰੇਟਿਡ ਹਾਈਪੋਥਰਮੀਆ ਅਤੇ 20° ਸੈਲਸੀਅਸ (68° ਫਾਰਨਹੀਟ) 'ਤੇ ਗੰਭੀਰ ਹਾਈਪੋਥਰਮੀਆ ਹੋਣ ਦੀ ਸੰਭਾਵਨਾ ਹੁੰਦੀ ਹੈ। ਗਊਆਂ ਤੇ ਹੋਰ ਗਊ ਵੰਸ਼ ਵਾਰਮਿੰਗ ਅਤੇ ਗਰਮ ਤਰਲ ਪਦਾਰਥਾਂ ਦੀ ਵਰਤੋਂ ਬਿਨਾਂ ਆਮ ਤਾਪਮਾਨ 'ਤੇ ਨਹੀਂ ਆ ਸਕਦੇ। ਐਡਵਾਇਜ਼ਰੀ ਵਿੱਚ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਕਿ ਬਹੁਤ ਜ਼ਿਆਦਾ ਠੰਢੇ ਮੌਸਮ ਵਿੱਚ ਪਸ਼ੂਆਂ ਨੂੰ ਚਾਰਨ ਲਈ ਨਾ ਲਿਜਾਇਆ ਜਾਵੇ ਅਤੇ ਵੱਡੇ ਫੀਡ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇ। ਬਹੁਤ ਛੋਟੀ ਉਮਰ, ਬੁੱਢੇ ਜਾਂ ਬਿਮਾਰ ਜਾਨਵਰਾਂ ਨੂੰ ਆਮ ਤੌਰ 'ਤੇ ਤੰਦਰੁਸਤ, ਮੱਧ-ਉਮਰ ਦੇ ਜਾਨਵਰਾਂ ਦੇ ਮੁਕਾਬਲੇ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਲੋੜੀਂਦੀ ਅਤੇ ਭਰਪੂਰ ਖ਼ੁਰਾਕ ਜਾਨਵਰਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਢ ਤੋਂ ਬਚਣ ਵਿੱਚ ਮਦਦ ਕਰੇਗੀ। ਕਿਸਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ਸਟੋਰ ਕੀਤੀ ਸਰਦੀਆਂ ਦੀ ਖੁਰਾਕ ਚੰਗੀ ਪੌਸ਼ਟਿਕ ਗੁਣਵੱਤਾ ਵਾਲੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਤੰਦਰੁਸਤੀ ਲਈ ਪਸ਼ੂਆਂ ਦਾ ਲੋੜੀਂਦਾ ਪਾਣੀ ਪੀਣਾ ਮਹੱਤਵਪੂਰਨ ਹੈ। ਜੇਕਰ ਪਾਣੀ ਬਹੁਤ ਜ਼ਿਆਦਾ ਠੰਢਾ ਹੋਵੇ ਤਾਂ ਪਸ਼ੂ ਢੁਕਵੀਂ ਮਾਤਰਾ ਵਿੱਚ ਪਾਣੀ ਨਹੀਂ ਪੀਂਦੇ। ਇਸ ਲਈ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਸ਼ੂਆਂ ਲਈ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ। ਪਸ਼ੂਆਂ ਦੇ ਬਿਮਾਰ ਹੋਣ ਖਾਸ ਤੌਰ 'ਤੇ ਗੱਭਣ ਅਤੇ ਬਹੁਤ ਛੋਟੇ ਜਾਂ ਬਹੁਤ ਬੁੱਢੇ ਜਾਨਵਰਾਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੁੰਦੀ ਹੈ, ਲਈ ਤੁਰੰਤ ਵੈਟਰਨਰੀ ਇਲਾਜ ਦੀ ਸਿਫਾਰਸ਼ ਕੀਤੀ ਗਈ ਹੈ।
Punjab Bani 11 January,2024
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਦੀ ਵਿਉਂਤਬੰਦੀ ਕਰਨ ਦੇ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 January,2024
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 11 January,2024
ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ
ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਪਟਿਆਲਾ, 11 ਜਨਵਰੀ: ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਾ ਰੋਗ ਵਿਭਾਗ ਦੇ ਮੁਖੀ, ਡਾ. ਪ੍ਰਭਜੋਧ ਸਿੰਘ ਸੰਧੂ ਨੇ ਆਲੂਆਂ ਦੇ ਪਿਛੇਤੇ ਝੁਲਸ ਰੋਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ਕਰਕੇ ਮੌਸਮ ਇਸ ਰੋਗ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹੋ ਗਿਆ ਸੀ ਅਤੇ ਇਸ ਦਾ ਹਮਲਾ ਨਵੰਬਰ ਦੇ ਦੂਜੇ ਪੰਦਰਵਾੜੇ ਪਟਿਆਲੇ ਜ਼ਿਲੇ ਦੇ ਕਈ ਪਿੰਡਾਂ ਵਿੱਚ ਵੇਖਿਆ ਗਿਆ। ਆਲੂਆਂ ਦੀ ਫਸਲ ਤੇ ਹਮਲੇ ਤੋਂ ਬਾਅਦ ਇਹ ਰੋਗ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟਮਾਟਰਾਂ ਦੀ ਫਸਲ ਤੇ ਗੰਭੀਰ ਰੂਪ ਧਾਰਨ ਕਰ ਗਿਆ ਸੀ। ਜਿਹੜੇ ਕਿਸਾਨਾਂ ਨੇ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਸਮੇਂ ਸਿਰ ਇਸ ਰੋਗ ਦੀ ਰੋਕਥਾਮ ਨਹੀਂ ਕੀਤੀ ਉੱਥੇ ਇਸ ਰੋਗ ਦਾ ਹਮਲਾ ਜਿਆਦਾ ਵੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦਾ ਮੌਸਮ ਵੀ ਇਸ ਰੋਗ ਦੇ ਅਨੁਕੂਲ ਚੱਲ ਰਿਹਾ ਹੈ ਅਤੇ ਆਉਂਦੇ ਦਿਨ੍ਹਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਇਸ ਰੋਗ ਦੀ ਉੱਲੀ ਦੇ ਬੀਜਾਣੂੰ ਮੀਂਹ ਪੈਣ ਨਾਲ ਪੱਤਿਆਂ ਅਤੇ ਤਣੇ ਤੋਂ ਝੜ ਕੇ ਜ਼ਮੀਨ ਵਿੱਚ ਰਲ ਜਾਂਦੇ ਹਨ, ਜੋ ਧਰਤੀ ਵਿਚਲੇ ਨਵੇਂ ਬਣ ਰਹੇ ਆਲੂਆਂ ਤੇ ਬੇਢੰਗੇ ਭੂਰੇ ਰੰਗ ਦੇ ਧੱਬੇ ਬਣਾ ਦਿੰਦੇ ਹਨ। ਇਸੇ ਤਰ੍ਹਾਂ ਹੀ ਆਉਂਦੇ ਦਿਨ੍ਹਾਂ ਵਿੱਚ ਮੌਸਮ ਨਿੱਘਾ ਹੋਣ ਤੇ ਤੇਲੇ ਦੀ ਆਮਦ ਵੱਧਣ ਦੀ ਸੰਭਾਵਨਾ ਬਣ ਜਾਂਦੀ ਹੈ ਜਿਸ ਨਾਲ ਵਿਸ਼ਾਣੂੰ ਰੋਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਆਲੂਆਂ ਦੇ ਵਿਸ਼ਾਣੂੰਰੋਗ ਵੀ ਪੱਤਿਆਂ ਰਾਹੀਂ ਜ਼ਮੀਨ ਵਿੱਚ ਹੇਠਾਂ ਬਣ ਰਹੇ ਆਲੂਆਂ ਤੇ ਚਲੇ ਜਾਂਦੇ ਹਨ।ਪੁਟਾਈ ਤੋਂ ਬਾਅਦ ਇਹ ਰੋਗੀ ਆਲੂ ਸਿਹਤਮੰਦ ਆਲੂਆਂ ਨਾਲ ਹੀ ਗੁਦਾਮਾਂ ਵਿੱਚ ਰੱਖ ਦਿੱਤੇ ਜਾਂਦੇ ਹਨ ਅਤੇ ਅਗਲੀ ਫਸਲ ਵਾਸਤੇ ਰੋਗ ਲਗਾਉਣ ਦਾ ਮੁੱਖ ਕਾਰਨ ਬਣਦੇ ਹਨ। ਇਸ ਸਮੇਂ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੀ ਫਸਲ ਦੀਆਂ ਵੇਲਾਂ ਸਮੇਂ ਸਿਰ ਕੱਟ ਲੈਣ। ਜਿਹੜੇ ਖੇਤਾਂ ਵਿੱਚ ਝੁਲਸ ਰੋਗ ਦਾ ਹਮਲਾ ਹੋਇਆ ਹੈ ਉਸ ਖੇਤ ਦੀਆਂ ਵੇਲਾਂ ਖੇਤ ਵਿੱਚੋਂ ਬਾਹਰ ਕੱਢ ਦੇਣ ਤਾਂ ਜੋ ਇਹ ਰੋਗ ਜ਼ਮੀਨ ਹੇਠਾਂ ਪਏ ਆਲੂਆਂ ਤੇ ਨਾ ਪਹੁੰਚ ਸਕੇ। ਕਈ ਕਿਸਾਨ ਬਹਾਰ ਰੁੱਤ ਵਾਲੇ ਆਲੂਆਂ ਦੀ ਕਾਸ਼ਤ ਵੀ ਕਰਦੇ ਹਨ। ਬਹਾਰ ਰੁੱਤ ਦੀ ਫਸਲ ਤੇ ਇਹ ਬਿਮਾਰੀ ਪਹਿਲਾਂ ਲੱਗੀ ਫਸਲ (ਮੁੱਖ ਸਮੇਂ ਦੀ ਫਸਲ) ਤੋਂ ਆ ਜਾਂਦੀ ਹੈ ਜਿਸ ਕਾਰਨ ਛੋਟੀ ਉਮਰ ਦੇ ਬੂਟੇ ਜਲਦੀ ਮਰ ਜਾਂਦੇ ਹਨ। ਬਹਾਰ ਰੁੱਤ ਦੇ ਆਲੂਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇਂ-ਸਮੇਂ ਸਿਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਝੁਲਸ ਰੋਗ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫਸਲ ਤੇ ਸਿਸਟੈਮਿਕ ਉੱਲੀਨਾਸ਼ਕਾਂ ਜਿਵੇਂ ਕਿ 700 ਗ੍ਰਾਮ ਮਿਲੋਡੀ ਡਿਊ ਜਾਂ ਰਿਡੋਮਿਲ ਗੋਲਡ ਜਾਂ ਕਰਜ਼ੇਟ ਐਮ-8 ਜਾਂ ਸੈਕਟਿਨ ਜਾਂ 250ਮਿ.ਲਿ. ਰੀਵਸ ਜਾਂ 200ਮਿ.ਲਿਈਕੂਏਸ਼ਣ ਪ੍ਰੋ ਨੂੰ 250 ਤੋਂ 350 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ 10 ਦਿਨ੍ਹਾਂ ਦੇ ਵਕਫੇ ਤੇ ਦੋ ਛਿੜਕਾਅ ਕਰਨ ਤਾਂ ਜੋ ਇਸ ਰੋਗ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਇਸ ਰੋਗ ਦਾ ਹਮਲਾ ਆਲੂਆਂ ਤੋਂ ਇਲਾਵਾ ਨੈੱਟ/ਪੌਲੀਹਾਊਸ ਵਿੱਚ ਲੱਗੀ ਟਮਾਟਰਾਂ ਦੀ ਫਸਲ ਤੇ ਵੀ ਹੋ ਸਕਦਾ ਹੈ। ਟਮਾਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰ ਸਮੇਂ ਸਿਰ ਛਿੜਕਾਅ ਕਰਕੇ ਆਪਣੀ ਟਮਾਟਰਾਂ ਦੀ ਫਸਲ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਆਲੂਆਂ ਦੇ ਬੀਜ ਉਤਪਾਦਕ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੇ ਆਲੂਆਂ ਨੂੰ ਗੋਦਾਮਾਂ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਰੋਗਾਂ ਨਾਲ ਪ੍ਰਭਾਵਿਤ ਆਲੂਆਂ ਨੂੰ ਛਾਂਟ ਕੇ ਨਸ਼ਟ ਕਰ ਦੇਣ। ਇਸ ਤਰ੍ਹਾਂ ਕਰਨ ਨਾਲ ਬੀਜ ਰਾਹੀਂ ਫੈਲਣ ਵਾਲੀਆਂ ਇਹ ਬਿਮਾਰੀਆਂ ਨੂੰ ਅੱਗੋ ਨਵੇਂ ਖੇਤਾਂ ਜਾਂ ਖੇਤਰਾਂ ਚ' ਫੈਲ਼ਣ ਤੋਂ ਰੋਕਿਆ ਜਾ ਸਕਦਾ ਹੈ।
Punjab Bani 11 January,2024
ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ
ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ -ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਮੁਤਾਬਕ ਹੁਨਰਮੰਦ ਬਣਾ ਕੇ ਰੁਜ਼ਗਾਰ ਦਿਵਾਇਆ ਜਾਵੇਗਾ : ਅਨੁਪ੍ਰਿਤਾ ਜੌਹਲ ਪਟਿਆਲਾ, 11 ਜਨਵਰੀ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਨੌਜਵਾਨਾਂ ਨੂੰ ਜ਼ਿਲ੍ਹੇ ਦੇ ਉਦਯੋਗਾਂ ਦੀ ਲੋੜ ਮੁਤਾਬਕ ਹੁਨਰਮੰਦ ਬਣਾਉਣ 'ਤੇ ਚਰਚਾ ਹੋਈ। ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਆਰਸੇਟੀ ਦੇ ਸਵੈ ਰੋਜ਼ਗਾਰ ਪ੍ਰੋਗਰਾਮ ਤਹਿਤ ਪਿੰਡ ਸ਼ੇਰਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਤੇ ਐਨ.ਆਰ.ਐਲ.ਐਮ. ਦੇ ਸਹਿਯੋਗ ਨਾਲ ਫਾਸਟ ਫੂਡ ਸਬੰਧੀ ਪ੍ਰੋਗਰਾਮ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਸਾਲ 2024-25 ਦੌਰਾਨ 1120 ਨੌਜਵਾਨਾਂ ਨੂੰ ਆਰਸੇਟੀ ਰਾਹੀਂ ਟਰੇਨਿੰਗ ਦੇ ਕੇ ਸਵੈ ਰੋਜ਼ਗਾਰ ਦਾ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਬਾਰਡ ਦਾ ਸਾਲ 2024-25 ਦਾ ਪਲਾਨ ਵੀ ਜਾਰੀ ਕੀਤਾ। ਅਨੁਪ੍ਰਿਤਾ ਜੌਹਲ ਨੇ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿਤੇ ਕਿ ਆਰਸੇਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੀ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ 'ਚ ਐਸ.ਡੀ.ਆਰ. ਪੰਜਾਬ ਚਰਨਜੀਤ ਸਿੰਘ, ਡਾਇਰੈਕਟਰ ਆਰਸੇਟੀ ਵਿਨੋਦ ਕੁਮਾਰ, ਲੀਡ ਬੈਂ ਮੈਨੇਜਰ ਦਵਿੰਦਰ ਕੁਮਾਰ, ਏ.ਜੀ.ਐਮ. ਨਾਬਾਰਡ ਪਰਵਿੰਦਰ ਕੌਰ ਨਾਗਰਾ, ਰੀਨਾ ਰਾਣੀ, ਬਲਵਿੰਦਰ ਸਿੰਘ, ਕੰਵਲਪੁਨੀਤ ਕੌਰ ਵੀ ਮੌਜੂਦ ਸਨ।
Punjab Bani 11 January,2024
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 11 January,2024
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਚੰਡੀਗੜ੍ਹ/ਰੂਪਨਗਰ, 10 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮਦਦ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਕਰਵਾਏ ਗਏ ਅਤੇ ਸੂਬੇ ਦੇ ਹਜ਼ਾਰਾਂ ਲੱਖਾਂ ਏਕੜ ਜ਼ਮੀਨ ਜਿਸ ਤੋਂ ਪੰਜਾਬ ਸਰਕਾਰ ਨੂੰ ਵਿਆਪਕ ਪੱਧਰ ਉਤੇ ਮਾਲੀਆ ਇਕੱਠਾ ਹੋਣਾ ਸੀ ਉਹ ਨਹੀਂ ਹੋ ਪਾਇਆ। ਜਿਸ ਨਾਲ ਸੂਬਾ ਸਰਕਾਰ ਨੂੰ ਵਿੱਤੀ ਘਾਟਾ ਪਿਆ ਹੈ ਉਥੇ ਹੀ ਕੀਮਤੀ ਜ਼ਮੀਨਾਂ ਉਤੇ ਨਜ਼ਾਇਜ ਕਬਜ਼ਿਆਂ ਨੂੰ ਹਟਵਾਉਣ ਲਈ ਜੱਦੋ ਜ਼ਹਿਦ ਵੀ ਕਰਨੀ ਪੈ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 10 January,2024
ਡਿਪਟੀ ਕਮਿਸ਼ਨਰ ਵੱਲੋਂ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ -ਕਿਹਾ, ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ, ਲੋਕ ਆਪਣੀਆਂ ਬਰੂਹਾਂ 'ਤੇ ਲੈ ਸਕਦੇ ਹਨ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਪਟਿਆਲਾ, 10 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਦੀ ਅਹਿਮ ਸਕੀਮ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਸਾਰੀਆਂ ਸੇਵਾਵਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਮੰਗ ਮੁਤਾਬਕ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੇਵਲ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਦਸਤਾਵੇਜ ਹੀ ਮੰਨੇ ਜਾਣ ਅਤੇ ਕੋਈ ਹੋਰ ਵਾਧੂ ਦਸਤਾਵੇਜ ਨਾ ਮੰਗਿਆ ਜਾਵੇ ਤਾਂ ਕਿ ਕਿਸੇ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਫਲੈਗਸ਼ਿਪ ਪ੍ਰੋਗਰਾਮ ਹੈ, ਇਸ ਲਈ ਇਸ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਲਈ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਗਿਆ ਹੈ।****
Punjab Bani 10 January,2024
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ • ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ • ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ "ਅੰਨਦਾਤੇ" ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ ਦੇਵਾਂਗੇ: ਕੇ.ਏ.ਪੀ. ਸਿਨਹਾ ਪੀ.ਆਰ.ਐਸ.ਸੀ. ਨੇ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਸੂਬਾ ਪੱਧਰੀ ਵਰਕਸ਼ਾਪ ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਮਜ਼ਦੂਰ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸੇ ਕਰਕੇ ਸੂਬੇ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਇਹ ਸਨਮਾਨ ਖੇਤੀਬਾੜੀ ਅਤੇ ਪੰਜਾਬ ਨਾਲ ਜੁੜਿਆ ਹੈ ਅਤੇ ਸੂਬਾ ਇਸ ਨੂੰ ਹਰ ਹਾਲਾਤ ਵਿੱਚ ਬਰਕਰਾਰ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਦੀ ਸਹਾਇਤਾ ਲਈ ਸਹਿਕਾਰੀ ਸਭਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਪੀ.ਆਰ.ਐਸ.ਸੀ. ਦੇ ਡਾਇਰੈਕਟਰ ਡਾ. ਬੀ. ਪਟੇਰੀਆ ਨੇ ਪਰਾਲੀ ਸਾੜਨ ਨਾਲ ਹਵਾ, ਮਿੱਟੀ ਦੀ ਗੁਣਵੱਤਾ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਖਤਰੇ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗਾਂ ਅਤੇ ਕਿਸਾਨਾਂ ਵਿਚਕਾਰ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ। ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ. ਵਿਨੈ ਕੁਮਾਰ ਸਹਿਗਲ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਗਰੁੱਪ ਹੈੱਡ ਡਾ. ਆਰ.ਕੇ. ਸੇਤੀਆ ਨੇ ਪੰਜਾਬ ਦੇ ਸੰਦਰਭ ਵਿੱਚ ਭੂ-ਸਥਾਨਕ ਤਕਨਾਲੋਜੀ ਦੀ ਭੂਮਿਕਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਗਰੁੱਪ ਹੈੱਡ ਡਾ. ਹਪਿੰਦਰ ਸਿੰਘ ਨੇ ਪੰਜਾਬ ਵਿੱਚ ਸੈਟੇਲਾਈਟ ਆਧਾਰਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ।
Punjab Bani 10 January,2024
ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ
ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ - 510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ ਚੰਡੀਗੜ੍ਹ, 10 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ। ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ।
Punjab Bani 10 January,2024
ਹਵਾ ਦੀ ਗੁਣਵੱਤਾ ਸੁਧਾਰਨ ਲਈ 'ਗਰੀਨ ਲੰਗਜ਼' ਵਜੋਂ ਸ਼ਹਿਰ ਦੇ ਤਿੰਨ ਫਲਾਈਓਵਰਾਂ 'ਤੇ ਬਣਨਗੇ ਵਰਟੀਕਲ ਗਾਰਡਨਜ਼-ਸਾਕਸ਼ੀ ਸਾਹਨੀ
ਹਵਾ ਦੀ ਗੁਣਵੱਤਾ ਸੁਧਾਰਨ ਲਈ 'ਗਰੀਨ ਲੰਗਜ਼' ਵਜੋਂ ਸ਼ਹਿਰ ਦੇ ਤਿੰਨ ਫਲਾਈਓਵਰਾਂ 'ਤੇ ਬਣਨਗੇ ਵਰਟੀਕਲ ਗਾਰਡਨਜ਼-ਸਾਕਸ਼ੀ ਸਾਹਨੀ -ਕਿਹਾ, ਰਾਈਟ ਟੂ ਵਾਕ ਪਾਲਿਸੀ ਤਹਿਤ ਸ਼ਹਿਰ 'ਚ ਬਣੇਗਾ ਸਾਇਕਲ ਸਰਕਟ, ਗ਼ੈਰ ਮੋਟਰਏਬਲ ਟਰਾਂਸਪੋਰਟ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ -ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਨੂੰ ਮਿਲੇ 9.47 ਕਰੋੜ ਰੁਪਏ ਦੇ ਫੰਡ, 4 ਕਰੋੜ ਦੇ ਪ੍ਰਾਜੈਕਟ ਪ੍ਰਵਾਨ, ਪਟਿਆਲਾ, 10 ਜਨਵਰੀ: ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਪਟਿਆਲਾ ਨੂੰ 9.47 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਨਾਲ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ 4 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ 5.47 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦੀਆਂ ਤਜਵੀਜਾਂ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ ਨੇ ਕੀਤਾ। ਡਿਪਟੀ ਕਮਿਸ਼ਨਰ, ਅੱਜ ਇਥੇ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ ਹਵਾ ਪ੍ਰਦੂਸ਼ਨ ਦੀ ਰੋਕਥਾਮ, ਨਿਯਮਤ ਕਰਨਾ ਤੇ ਇਸ ਨੂੰ ਘੱਟ ਕਰਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ 'ਤੇ ਨਿਗਰਾਨੀ ਦਾ ਨੈਟਵਰਕ ਦਾ ਵਿਸਥਾਰ, ਜਾਗਰੂਕਤਾ ਤੇ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਵਧਾਉਣ ਦੇ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਮੋਨੀਟਰਿੰਗ ਸੈਲ ਦੀ ਬੈਠਕ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ ਗਰੀਨ ਲੰਗਜ਼ ਵਜੋਂ 21 ਤੇ 22 ਨੰਬਰ ਫਾਟਕਾਂ ਦੇ ਰੇਲਵੇ ਲਾਈਨ ਦੇ ਪੁੱਲਾਂ ਸਮੇਤ ਪੁਰਾਣੇ ਬੱਸ ਅੱਡੇ ਨੇੜਲੇ ਫਲਾਈਓਵਰ ਵਿਖੇ ਵਰਟੀਕਲ ਗਾਰਡਨਜ਼ ਵਿਕਸਤ ਕੀਤੇ ਜਾਣਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਵਿਖੇ ਗ਼ੈਰ ਮੋਟਰਏਬਲ ਟਰਾਂਸਪੋਰਟ ਨੂੰ ਪ੍ਰਫੁੱਲਤ ਕਰਨ ਲਈ ਬਣਾਈ ਗਈ ਰਾਈਟ ਟੂ ਵਾਕ ਪਾਲਿਸੀ ਅਧੀਨ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਇਸ ਲਈ ਸ਼ਹਿਰ ਵਿਖੇ ਸਾਇਕਲ ਸਰਕਟ ਦੀ ਤਜਵੀਜ਼ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਡੇ ਸ਼ਹਿਰਾਂ ਦੀ ਤਰਜ 'ਤੇ ਇੱਥੇ ਵੀ ਸਾਇਕਲ ਕਿਰਾਏ 'ਤੇ ਦੇਣ ਦੇ ਪ੍ਰਾਜੈਕਟ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਤਿੰਨ ਇਲੈਕਟ੍ਰਿਕ ਵਾਹਨਾਂ ਲਈ ਚਾਰਜਿੰਗ ਪੁਅਇੰਟ ਬਣਾਏ ਜਾਣਗੇ, ਜਿਨ੍ਹਾਂ ਲਈ ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਅੱਡਾ ਤੇ ਜੇਲ ਨੇੜੇ ਪੈਟਰੋਲ ਪੰਪ ਵਿਖੇ ਤਜਵੀਜ਼ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੀਲਾ ਭਵਨ ਮਾਰਕੀਟ ਨੇੜੇ ਮਲਟੀ ਲੈਵਲ ਪਾਰਕਿੰਗ ਬਣਾਉਣ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਟਿਵਾਣਾ ਚੌਂਕ ਨੇੜੇ ਪਾਰਕ, ਪਟਿਆਲਾ ਸਰਹਿੰਦ ਰੋਡ 'ਤੇ ਵੇਰਕਾ ਤੋਂ ਬਾਈਪਾਸ ਤੱਕ, ਸਰਹਿੰਦ ਰੋਡ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ, ਅੱਗੇ ਪੁਰਾਣੇ ਬੱਸ ਅੱਡੇ ਨੂੰ ਜਾਂਦੀ ਰੋਡ, ਪੁਰਾਣਾ ਬਿਸ਼ਨ ਨਗਰ ਤੋਂ ਨਵੇਂ ਬੱਸ ਅੱਡੇ ਨੂੰ ਜਾਂਦੀ ਸੜਕ, ਪਟਿਆਲਾ ਸੰਗਰੂਰ ਰੋਡ ਤੋਂ ਠੀਕਰੀਵਾਲਾ ਚੌਂਕ ਤੋਂ ਭਾਖੜਾ ਤੱਕ ਸੜਕਾਂ ਦੇ ਵਿਚਕਾਰ ਲੈਂਡਸਕੇਪਿੰਗ ਕਰਨ ਦੀ ਤਜਵੀਜ ਪਾਸ ਕੀਤੀ ਗਈ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ, ਐਕਸੀਐਨ ਜੇ.ਪੀ. ਸਿੰਘ, ਦਲੀਪ ਕੁਮਾਰ, ਪਿਯੂਸ਼ ਅਗਰਵਾਲ, ਬ੍ਰਿਜ ਮੋਹਨ ਭਾਰਦਵਾਜ ਰੋਡ ਸੇਫਟੀ ਇੰਜੀਨਅਰ ਸ਼ਵਿੰਦਰਜੀਤ ਬਰਾੜ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 10 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।
Punjab Bani 09 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਮੰਤਰੀ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਵਿਧਾਇਕਾਂ ਨੂੰ ਵੱਖ ਵੱਖ ਸਕੀਮਾਂ ਅਧੀਨ ਅਲਾਟ ਕੀਤੇ ਫੰਡਾਂ ਦੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 9 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਮਾਨਸਾ, ਬੋਹਾ, ਬੁਢਲਾਡਾ, ਬਰੇਟਾ, ਭੀਖੀ, ਜੋਗਾ, ਸਰਦੂਲਗੜ੍ਹ, ਮਲੋਟ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਫਰੀਦਕੋਟ ਅਤੇ ਜੈਤੋ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕੰਮਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ- ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕੰਮਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ । ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਬੁੱਧ ਰਾਮ , ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 09 January,2024
ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ
ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ ਮੀਟਿੰਗ ਦੌਰਾਨ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਵੀ ਕੀਤੀ ਚਰਚਾ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਵਿੱਚ ਹਿੱਟ ਐਂਡ ਰਨ ਕੇਸਾਂ ਵਿੱਚ ਮੌਤ ਦਾ ਕਾਰਨ ਬਣਨ ਲਈ ਸਖ਼ਤ ਸਜ਼ਾ ਦੇਣ ਦੀ ਕੀਤੀ ਗਈ ਵਿਵਸਥਾ ਦੇ ਸਬੰਧ ਵਿੱਚ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨਾਲ ਸਾਂਝਾ ਕਰਦਿਆਂ ਇੰਨ੍ਹਾਂ ਦੇ ਹੱਲ ਲਈ ਦਬਾਅ ਬਣਾਏਗੀ। ਇਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਟਰੱਕ ਤੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਬੀ.ਐਨ.ਐਸ ਦੀ ਧਾਰਾ 106 (2) ਤਹਿਤ ਕਾਹਲੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਨਾਲ ਮੌਤ ਦਾ ਕਾਰਨ ਬਨਣ ਅਤੇ ਘਟਨਾ ਤੋਂ ਤੁਰੰਤ ਬਾਅਦ ਕਿਸੇ ਪੁਲਿਸ ਅਧਿਕਾਰੀ ਜਾਂ ਮੈਜਿਸਟ੍ਰੇਟ ਨੂੰ ਇਸਦੀ ਰਿਪੋਰਟ ਕੀਤੇ ਬਿਨਾਂ ਫਰਾਰ ਹੋਣ ‘ਤੇ ਸਜਾ ਦੀ ਕੀਤੀ ਗਈ ਵਿਵਸਥਾ ਅਤੇ ਇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੁੱਖ ਚਿੰਤਾ ਹਾਦਸਾ ਹੋਣ ਉਪਰੰਤ ਭੀੜ ਦੁਆਰਾ ਕਮਰਸ਼ੀਅਲ ਵਾਹਨਾਂ ਦੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕੀਤੇ ਜਾਣ ਬਾਰੇ ਸੀ। ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਕਾਨੂੰਨ ਸਬੰਧੀ ਕੇਂਦਰ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਸਾਂਝਾ ਕਰਦਿਆਂ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਵਿੱਚ ਡਰਾਈਵਰ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਲੋੜੀਂਦੀ ਵਿਵਸਥਾ ਕਰਨ ਬਾਰੇ ਦਬਾਅ ਬਣਾਏਗੀ। ਉਨ੍ਹਾਂ ਨਾਲ ਹੀ ਸੂਬੇ ਦੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹਾਦਸਿਆਂ ਉਪਰੰਤ ਭੀੜ ਵੱਲੋਂ ਕਿਸੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕਰਨ ਦੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਕਾਰਵਾਈ ਯਕੀਨੀ ਬਣਾਈ ਜਾਵੇ। ਗੈਰ-ਕਾਨੂੰਨੀ ਵਾਹਨਾਂ ਦੀ ਵਪਾਰਕ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਬਾਰੇ ਯੂਨੀਅਨ ਵੱਲੋਂ ਕੀਤੀ ਗਈ ਮੰਗ ਬਾਰੇ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਨੂੰ ਤੁਰੰਤ ਅਜਿਹੇ ਵਾਹਨਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਸੀਟਾਂ ਦੀ ਸਮਰੱਥਾ ਮੁਤਾਬਕ ਕਰਾਂ ਦੀ ਵਿਵਸਥਾ ਵਿੱਚ ਤਬਦੀਲੀ ਕਰਨ ਦੀ ਮੰਗ ਬਾਰੇ ਵੀ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਵਿਭਾਗ ਨੂੰ ਅਧਿਅਨ ਕਰਨ ਉਪਰੰਤ ਆਪਣੇ ਸੁਝਾਅ ਦੇਣ ਲਈ ਕਿਹਾ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਏ.ਡੀ.ਜੀ.ਪੀ (ਇੰਟੈਲੀਜੈਂਸ) ਜਸਕਰਨ ਸਿੰਘ, ਟਰਾਂਸਪੋਰਟ ਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸੂਬੇ ਦੀਆਂ ਵੱਖ-ਵੱਖ ਟਰਾਂਸਪੋਰਟ ਤੇ ਟੈਕਸੀ ਯੂਨੀਅਨਾਂ ਦੇ ਪ੍ਰਧਾਨ ਹਾਜਿਰ ਸਨ।
Punjab Bani 09 January,2024
ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ
ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ -ਪਸ਼ੂ ਪਾਲਕ ਦੁਧਾਰੂ ਪਸ਼ੂ ਚੋਅ ਕੇ ਬਾਹਰ ਗਲੀਆਂ ‘ਚ ਨਾ ਛੱਡਣ, ਫੜੇ ਜਾਣ ‘ਤੇ ਵਾਪਸ ਨਹੀੰ ਮਿਲਣਗੇ ਤੇ ਜੁਰਮਾਨਾ ਵੀ ਹੋਵੇਗਾ- ਡਿਪਟੀ ਕਮਿਸ਼ਨਰ ਪਟਿਆਲਾ 9 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ ਹੈ ਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਫੜਕੇ ਤੇਜੀ ਨਾਲ ਇਸ ਗਊਸ਼ਾਲਾ ਵਿਖੇ ਭੇਜਣੇ ਜਾਰੀ ਹਨ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਗਊਸ਼ਾਲਾ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉੁਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸਕੱਤਰ ਸੁਨੀਲ ਮਹਿਤਾ ਤੇ ਕ੍ਰਿਸ਼ਨ ਕੱਕੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਗਊਆਂ ਤੇ ਹੋਰ ਦੁਧਾਰੂ ਪਸ਼ੂ ਰੱਖਣ ਵਾਲਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁੱਧ ਚੋਅ ਕੇ ਬਾਹਰ ਸੜਕਾਂ ਤੇ ਗਲੀਆਂ ਵਿੱਚ ਨਾ ਛੱਡਣ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਜਿੱਥੇ ਇਨ੍ਹਾਂ ਪਸ਼ੂਆਂ ਨੂੰ ਨਗਰ ਨਿਗਮ ਟੀਮ ਵੱਲੋਂ ਗਊਸ਼ਾਲਾ ਵਿੱਚ ਪਹੁੰਚਾ ਕੇ ਵਾਪਸ ਨਹੀਂ ਕੀਤਾ ਜਾਵੇਗਾ ਉਥੇ ਹੀ ਅਜਿਹਾ ਕਰਨ ਵਾਲਿਆਂ ਨੂੰ ਜੁਰਮਾਨਾ ਵੀ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਰਾਹੀਂ ਬਿਹਤਰੀਨ ਢੰਗ ਨਾਲ ਚਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਚੱਲਣ ਨਾਲ ਸ਼ਹਿਰ ਵਿੱਚੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਫੀ ਹੱਦ ਤੱਕ ਘੱਟ ਜਾਵੇਗੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਹੁਤ ਜਲਦ ਇਸ ਉਪਰ ਕਾਬੂ ਪਾ ਲਿਆ ਜਾਵੇਗਾ, ਕਿਉੰਕਿ ਨਗਰ ਨਿਗਮ ਵਲੋੰ ਗਾਜੀਪੁਰ ਗਊਸ਼ਾਲਾ ਵਿਖੇ ਤਿੰਨ ਸ਼ੈਡ ਵੀ ਉਸਾਰੇ ਜਾ ਰਹੇ ਹਨ।ਇਸ ਨਾਲ ਇੱਕ ਪਾਸੇ ਜਿੱਥੇ ਇਹ ਪਸ਼ੂ ਇਸ ਠੰਢ ਵਿੱਚ ਸਰਦੀ ਤੋਂ ਬਚ ਸਕਣਗੇ ਉਥੇ ਹੀ ਲੋਕਾਂ ਨੂੰ ਵੀ ਇਨ੍ਹਾਂ ਕਰਕੇ ਹੁੰਦੇ ਹਾਦਸਿਆਂ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ ਤੇ ਖਾਸ ਕਰਕੇ ਗਊ ਤੇ ਪਸ਼ੂ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਅਬਲੋਵਾਲ ਗਊਸ਼ਾਲਾ ਵਿਖੇ ਅਪਣੀ ਸ਼ਰਧਾ ਮੁਤਾਬਕ ਗਊ ਸੇਵਾ ਕਰ ਸਕਦੇ ਹਨ।
Punjab Bani 09 January,2024
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ। ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਚੇਅਰਮੈਨ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸ੍ਰੀ ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ। ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।
Punjab Bani 09 January,2024
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ।
Punjab Bani 09 January,2024
ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ
ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ ਚੰਡੀਗੜ੍ਹ, 9 ਜਨਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ। ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ ਵਰਕਸ਼ਾਪ ਦਾ ਸੰਚਾਲਨ ਕੀਤਾ, ਜਿਸ ਵਿੱਚ ਆਉਣ ਵਾਲੀਆਂ ਆਮ ਚੋਣਾਂ ਲਈ ਮੀਡੀਆ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਵਰਕਸ਼ਾਪ ਦੌਰਾਨ ਹੋਈ ਗੱਲਬਾਤ ਬਹੁਤ ਵਧੀਆ ਅਤੇ ਲਾਹੇਵੰਦ ਰਹੀ। ਵਰਕਸ਼ਾਪ ਦੌਰਾਨ ਭਾਜਪਾ ਦੇ ਸੀਨੀਅਰ ਆਗੂ, ਜਿਨ੍ਹਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੁ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਭਾਜਪਾ ਸੋਸ਼ਲ ਮੀਡੀਆ, ਟੀਵੀ ਤੇ ਬਹਿਸਾਂ ਅਤੇ ਬੁਲਾਰੇ ਦੇ ਆਚਰਣ ਤੋਂ ਲੈ ਕੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਲਈ ਇਕ ਪੂਰੇ ਦਿਨ ਦੀ ਮੀਡੀਆ ਵਰਕਸ਼ਾਪ ਦਾ ਆਯੋਜਨ ਕਰ ਰਹੀ ਹੈ।
Punjab Bani 09 January,2024
ਲਸਣ ਅਤੇ ਪਿਆਜ ਵਿੱਚ ਮੈਡੀਕਲ ਮਹੱਤਤਾ ਵਾਲ਼ੇ ਗੁਣ ਵਧਾਉਣ ਹਿਤ ਲੋੜੀਂਦੀ ਖੇਤੀ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਪ੍ਰਯੋਗ ਅਧਾਰਿਤ ਖੋਜ
ਲਸਣ ਅਤੇ ਪਿਆਜ ਵਿੱਚ ਮੈਡੀਕਲ ਮਹੱਤਤਾ ਵਾਲ਼ੇ ਗੁਣ ਵਧਾਉਣ ਹਿਤ ਲੋੜੀਂਦੀ ਖੇਤੀ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਪ੍ਰਯੋਗ ਅਧਾਰਿਤ ਖੋਜ - ਵੱਖ-ਵੱਖ ਤਰ੍ਹਾਂ ਦੀ ਮਿੱਟੀ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਥਿਤੀਆਂ ਵਿੱਚ ਬਿਜਾਈ ਅਤੇ ਪਾਲਣ ਪੋਸ਼ਣ ਉਪਰੰਤ ਜੁਟਾਏ ਅੰਕੜੇ -ਅਗਲੇ ਪੜਾਅ ਉੱਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ਼ ਮਿਲ ਕੇ ਕੀਤੀ ਜਾ ਸਕਦੀ ਹੈ ਅਗਲੇਰੇ ਪੱਧਰ ਦੀ ਖੋਜ : ਡਾ. ਗੁਲਸ਼ਨ ਬਾਂਸਲ ਪਟਿਆਲਾ- ਲਸਣ ਅਤੇ ਪਿਆਜ ਵਿਚਲੇ ਚਕਿਤਸਕ (ਮੈਡੀਕਲ) ਗੁਣਾਂ ਜਾਂ ਪੈਦਾਵਾਰ ਨੂੰ ਵਧਾਉਣ ਹਿਤ ਇਨ੍ਹਾਂ ਦੀ ਖੇਤੀ ਕਰਨ ਸਮੇਂ ਕਿਸ ਤਰ੍ਹਾਂ ਦੇ ਕਦਮ ਉਠਾਏ ਜਾਣੇ ਲੋੜੀਂਦੇ ਹਨ; ਇਸ ਸੰਬੰਧੀ ਤੱਥ ਖੋਜਣ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਖੋਜ ਅਧੀਨ ਵੱਖ-ਵੱਖ ਪ੍ਰਯੋਗ ਕੀਤੇ ਗਏ। ਯੂਨੀਵਰਸਿਟੀ ਦੇ ਫਾਰਮਿਊਸਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਵਿਖੇ ਡਾ. ਰਿਚਾ ਸ੍ਰੀ ਅਤੇ ਡਾ. ਗੁਲਸ਼ਨ ਬਾਂਸਲ ਦੀ ਨਿਗਰਾਨੀ ਤਹਿਤ ਖੋਜਾਰਥੀ ਹੁਰਮਤ ਵੱਲੋਂ ਕੀਤੀ ਗਈ ਇਸ ਖੋਜ ਰਾਹੀਂ ਇਨ੍ਹਾਂ ਦੋਹਾਂ ਫ਼ਸਲਾਂ ਦੀ ਬਿਜਾਈ ਅਤੇ ਪਾਲਣ ਪੋਸ਼ਣ ਲਈ ਅਲੱਗ-ਅਲੱਗ ਤਰ੍ਹਾਂ ਦੇ ਪ੍ਰਯੋਗ ਕੀਤੇ ਗਏ। ਖੋਜਾਰਥੀ ਹੁਰਮਤ ਨੇ ਦੱਸਿਆ ਕਿ ਲਸਣ ਅਤੇ ਪਿਆਜ, ਦੋਹਾਂ ਨੂੰ ਵੱਖ-ਵੱਖ ਤਰ੍ਹਾਂ ਦੀ ਮਿੱਟੀ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਥਿਤੀਆਂ ਵਿੱਚ ਬੀਜਿਆ ਅਤੇ ਪਾਲ਼ਿਆ ਗਿਆ। ਇਸ ਉਪਰੰਤ ਆਏ ਵੱਖ-ਵੱਖ ਤਰ੍ਹਾਂ ਦੇ ਨਤੀਜਿਆਂ ਤੋਂ ਮਹੱਤਵਪੂਰਨ ਅੰਕੜੇ ਹਾਸਿਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਖ-ਵੱਖ ਸਥਿਤੀਆਂ ਵਿੱਚ ਪਾਣੀ ਦੀ ਬਹੁਤਾਤ ਵਾਲ਼ੀ ਸਥਿਤੀ ਤੋਂ ਲੈ ਕੇ ਪਾਣੀ ਦੀ ਘਾਟ ਭਾਵ ਸੋਕੇ ਵਾਲ਼ੀ ਸਥਿਤੀ ਨੂੰ ਸ਼ਾਮਿਲ ਕੀਤਾ ਗਿਆ। ਇਸੇ ਤਰ੍ਹਾਂ ਵੱਖ-ਵੱਖ ਮਾਤਰਾ ਵਿੱਚ ਵਰਤੇ ਗਏ ਖਣਿਜਾਂ ਦੀ ਵੱਖ-ਵੱਖ ਮਾਤਰਾ ਨਾਲ਼ ਪ੍ਰਯੋਗ ਕੀਤੇ ਗਏ। ਨਮਕ ਅਤੇ ਧਾਤ ਦੀ ਵਰਤੋਂ ਅਤੇ ਮਾਤਰਾ ਵਿੱਚ ਵਾਧ-ਘਾਟ ਨਾਲ਼ ਪ੍ਰਯੋਗ ਕੀਤੇ ਗਏ। ਡਾ. ਰਿਚਾ ਸ੍ਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਯੋਗਾਂ ਉਪਰੰਤ ਪ੍ਰਾਪਤ ਨਤੀਜਿਆਂ ਅਤੇ ਅੰਕੜਿਆਂ ਨੂੰ ਮੁੱਖ ਤੌਰ ਉੱਤੇ ਦੋ ਪੱਖਾਂ ਤੋਂ ਵੇਖਿਆ ਗਿਆ। ਪਹਿਲਾ ਪੱਖ ਇਹ ਵੇਖਿਆ ਗਿਆ ਕਿ ਕਿਸ ਤਰ੍ਹਾਂ ਦੀ ਮਿੱਟੀ ਅਤੇ ਕਿਸ ਤਰ੍ਹਾਂ ਦੀਆਂ ਸਥਿਤੀਆਂ ਵਿੱਚ ਪੈਦਾਵਾਰ ਉੱਤੇ ਕਿਹੋ ਜਿਹਾ ਅਸਰ ਪੈਂਦਾ ਹੈ। ਦੂਜੇ ਪੱਖ ਵਿੱਚ ਇਹ ਜਾਣਿਆ ਗਿਆ ਕਿ ਉਪਜ ਅੰਦਰਲੇ ਤੱਤਾਂ ਦੀ ਮਾਤਰਾ ਉੱਤੇ ਕਿਸ ਤਰ੍ਹਾਂ ਦੀ ਮਿੱਟੀ ਅਤੇ ਸਥਿਤੀ ਦਾ ਕਿਹੋ ਜਿਹਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੱਖ-ਵੱਖ ਤਰ੍ਹਾਂ ਦੀਆਂ ਸਥਿਤੀਆਂ ਵਿੱਚ ਪੌਦਿਆਂ ਨੂੰ ਨਮਕ, ਪਾਣੀ, ਧਾਤ, ਖਣਿਜ ਆਦਿ ਦੀ ਮਾਤਰਾ ਘਟਾ ਕੇ ਜਾਂ ਵਧਾ ਕੇ ਸਟਰੈੱਸ ਦਿੱਤਾ ਜਾਂਦਾ ਹੈ ਤਾਂ ਸੰਬੰਧਤ ਪੌਦੇ ਆਪਣੇ ਅੰਦਰੋਂ ਹੀ ਆਤਮ-ਸੁਰੱਖਿਆ ਦੇ ਮਕਸਦ ਨਾਲ਼ ਵਿਸ਼ੇਸ਼ ਗੁਣ ਪੈਦਾ ਕਰਨੇ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਦੀ ਬਦੌਲਤ ਪੈਦਾ ਹੋਣ ਵਾਲ਼ੇ ਅਜਿਹੇ ਵਿਸ਼ੇਸ਼ ਗੁਣਾਂ ਕਾਰਨ ਉਪਜ ਦੀ ਮੈਡੀਕਲ ਮਹੱਤਤਾ ਵਧ ਜਾਂਦੀ ਹੈ। ਡਾ. ਗੁਲਸ਼ਨ ਬਾਂਸਲ ਨੇ ਕਿਹਾ ਕਿ ਦਰਅਸਲ ਇਸ ਖੋਜ ਦਾ ਮੂਲ ਮੰਤਵ ਉਨ੍ਹਾਂ ਸਥਿਤੀਆਂ/ਵਿਧੀਆਂ ਦੀ ਨਿਸ਼ਾਨਦੇਹੀ ਕਰਨਾ ਹੀ ਸੀ ਜਿਨ੍ਹਾਂ ਨਾਲ਼ ਇਨ੍ਹਾਂ ਦੋਹਾਂ ਪੌਦਿਆਂ ਦੀ ਮੈਡੀਕਲ ਮਹੱਤਤਾ ਵਿੱਚ ਵਾਧਾ ਸੰਭਵ ਹੋਵੇ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਲਸਣ ਅੰਦਰ ਮੌਜੂਦਾ ਗੈਲਿਕ ਐਸਿਡ ਇਸ ਦਾ ਮੁੱਖ ਤੱਤ ਹੁੰਦਾ ਹੈ ਜੋ ਮਨੁੱਖੀ ਸਿਹਤ ਦੀ ਤੰਦਰੁਸਤੀ ਲਈ ਵੱਖ-ਵੱਖ ਪੱਖਾਂ ਤੋਂ ਅਹਿਮ ਹੁੰਦਾ ਹੈ। ਇਸ ਅਧਿਐਨ ਰਾਹੀਂ ਇਹ ਜਾਣਨ ਦੀ ਕੋਸਿ਼ਸ਼ ਕੀਤੀ ਗਈ ਹੈ ਕਿ ਲਸਣ ਵਿੱਚ ਇਹ ਤੱਤ ਕਿਸ ਤਰ੍ਹਾਂ ਦੀ ਸਥਿਤੀ ਜਾਂ ਖੇਤੀਬਾੜੀ ਵਿਧੀ ਰਾਹੀਂ ਵੱਧ ਘੱਟ ਹੋ ਸਕਦਾ ਹੈ। ਡਾ. ਗੁਲਸ਼ਨ ਬਾਂਸਲ ਨੇ ਨਾਲ਼ ਇਹ ਵੀ ਦੱਸਿਆ ਕਿ ਲਸਣ ਅਤੇ ਪਿਆਜ ਨੂੰ ਅਧਾਰ ਬਣਾ ਕੇ ਇਹ ਇਸ ਕਿਸਮ ਦਾ ਪਹਿਲਾ ਅਧਿਐਨ ਹੈ। ਇਸ ਲਈ ਇਸ ਨੂੰ ਹਾਲੇ ਵੱਡੇ ਪੱਧਰ ਉੱਤੇ ਲਾਗੂ ਕਰਨ ਲਈ ਹਾਲੇ ਇੱਕ ਪੜਾਅ ਵਿੱਚ ਹੋਰ ਪਰਖਿਆ ਜਾਣਾ ਵੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਰਗੀ ਕੋਈ ਸੰਸਥਾ, ਜਿਸ ਕੋਲ਼ ਖੇਤੀ ਕਰਨ ਲਈ ਜਮੀਨ ਪ੍ਰਾਪਤ ਹੋਵੇ, ਉਹ ਇਸ ਖੋਜ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਵੱਡੇ ਪੱਧਰ ਉੱਤੇ ਖੇਤੀਬਾੜੀ ਦੇ ਪ੍ਰਯੋਗ ਕਰ ਕੇ, ਇਸ ਦੇ ਵਿਆਪਕ ਪੱਧਰ ਦੇ ਨਤੀਜੇ ਪੈਦਾ ਕਰ ਸਕਦੀ ਹੈ। ਪੰਜਾਬੀ ਯੂਨੀਵਰਸਿਟੀ ਕੋਲ਼ ਇਸ ਤਰ੍ਹਾਂ ਖੇਤੀ ਲਈ ਜਮੀਨ ਨਾ ਹੋਣ ਕਾਰਨ ਇਹ ਅਧਿਐਨ ਪ੍ਰਯੋਗਸ਼ਾਲਾ ਅਧਾਰਿਤ ਹੀ ਹਨ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਸ ਖੋਜ ਲਈ ਵਿਸ਼ੇਸ਼ ਤੌਰ ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵਿਗਿਆਨ ਦੇ ਖੇਤਰ ਦੀਆਂ ਅਜਿਹੀਆਂ ਖੋਜਾਂ ਵਿੱਚ ਕੌਮਾਂਤਰੀ ਪੱਧਰ ਦੇ ਮਾਅਰਕੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਫਾਰਮਿਊਸਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ, ਜਿਸ ਦਾ ਨਾਮ ਆਪਣੇ ਖੇਤਰ ਵਿੱਚ ਦੇਸ ਦੇ ਮੋਹਰੀ ਅਤੇ ਸਿਰਕੱਢ ਵਿਭਾਗਾਂ ਵਿੱਚ ਸ਼ਾਮਿਲ ਹੈ, ਮੈਡੀਕਲ ਵਿਸ਼ੇ ਦੀ ਖੋਜ ਦੇ ਖੇਤਰ ਵਿੱਚ ਪਾਏਦਾਰ ਕਾਰਜ ਕਰ ਰਿਹਾ ਹੈ।
Punjab Bani 09 January,2024
ਪਰਾਲੀ ਸਾੜਨ ਦੇ ਨਾਲ ਹੁੰਦੀ ਹੈ ਫੇਫੜਿਆਂ ਦੀ ਕੈਂਸਰ
ਪਰਾਲੀ ਸਾੜਨ ਦੇ ਨਾਲ ਹੁੰਦੀ ਹੈ ਫੇਫੜਿਆਂ ਦੀ ਕੈਂਸਰ ਡਾ. ਇਕਬਾਲ ਸਿੰਘ ਵੱਲੋਂ ਕੀਤੀ ਖੋਜ ਵਿਚ ਆਇਆ ਸਾਹਮਣੇ ਖੋਜ ਪੱਤਰ ਆਈਓਐਸਆਰ ਨੇ ਆਪਣੇ ਸਾਇੰਸ ਜਰਨਲ ਜੇਡੀਐਮਐਸ ਵਿਚ ਕੀਤਾ ਪ੍ਰਕਾਸ਼ਿਤ ਪਟਿਆਲਾ, ਜਨਵਰੀ -ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਅਸਿਸਟੈਂਟ ਪ੍ਰੋਫੈਸਰ ਡਾ. ਇਕਬਾਲ ਸਿੰਘ ਵੱਲੋਂ ਪਰਾਲੀ ਸਾੜਨ ਦੇ ਕਾਰਨ ਇਨਸਾਨੀ ਜ਼ਿੰਦਗੀਆਂ ਤੇ ਹੁੰਦੇ ਖ਼ਤਰਨਾਕ ਅਸਰ ਬਾਰੇ ਕੀਤੀ ਗਈ ਖੋਜ ਵਿਚ ਪਾਇਆ ਗਿਆ ਹੈ ਕਿ ਪਰਾਲੀ ਸਾੜਨ ਕਾਰਨ ਇਨਸਾਨੀ ਜ਼ਿੰਦਗੀਆਂ ਦੇ ਫੇਫੜਿਆਂ ਨੂੰ ਕੈਂਸਰ ਵਰਗੀ ਬਿਮਾਰੀ ਘੇਰਦੀ ਹੈ, ਜਿਸ ਕਾਰਨ ਇਨਸਾਨੀ ਜ਼ਿੰਦਗੀਆਂ ਬੜੀ ਬੁਰੀ ਤਰ੍ਹਾਂ ਆਪਣੀ ਜਾਨ ਗਵਾ ਦਿੰਦੀਆਂ ਹਨ। ਡਾ. ਇਕਬਾਲ ਸਿੰਘ ਵੱਲੋਂ ਕੀਤੀ ਗਈ ਖੋਜ ਨੂੰ ਪ੍ਰਵਾਨ ਕਰਦਿਆਂ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਆਫ਼ ਸਾਇੰਟਿਫਿਕ ਰਿਸਰਚ (ਆਈਓਐਸਆਰ) ਨੇ ਆਪਣੇ ਸਾਇੰਸ ਮੈਗਜ਼ੀਨ ਜਰਨਲ ਆਫ਼ ਡੈਂਟਲ ਐਂਡ ਮੈਡੀਕਲ ਸਾਇੰਸਿਜ਼ (ਜੇਡੀਐਮਐਸ) ਵਿਚ ਪ੍ਰਕਾਸ਼ਿਤ ਕੀਤਾ ਹੈ। ਪ੍ਰਕਾਸ਼ਿਤ ਕੀਤੇ ਰਿਸਰਚ ਪੇਪਰ ਦੇ ਸਬੰਧ ਵਿਚ ਆਈਓਐਸਆਰ ਨੇ ਡਾ. ਇਕਬਾਲ ਨੂੰ ਇਸ ਖੋਜ ਤੇ ਵਧਾਈ ਵੀ ਦਿੱਤੀ ਹੈ ਅਤੇ ਇਸ ਖੋਜ ਨੂੰ ਖੇਤੀਬਾੜੀ ਵਿਭਾਗ ਤੱਕ ਪੁੱਜਦੀ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਸਲਾਹ ਵੀ ਦਿੱਤੀ ਹੈ। ਡਾ. ਇਕਬਾਲ ਸਿੰਘ ਨੇ ਦੱਸਿਆ ਕਿ ਉਸ ਨੇ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੋ ਜ਼ਿਲ੍ਹਿਆਂ ਦੇ 35 ਪਿੰਡਾਂ ਦੇ 400 ਵਿਅਕਤੀਆਂ ਨੂੰ ਆਪਣੀ ਖੋਜ ਦਾ ਹਿੱਸਾ ਬਣਾਇਆ, ਜਿਸ ਵਿਚ 200 ਕਿਸਾਨ ਲਏ ਅਤੇ 200 ਆਮ ਲੋਕਾਂ ਦੇ ਫੇਫੜਿਆਂ ਦੇ ਟੈੱਸਟ ਕੀਤੇ, ਜਿਸ ਵਿਚ ਪਾਇਆ ਗਿਆ ਕਿ ਜਿਹੜੇ ਕਿਸਾਨ ਵਾਰ ਵਾਰ ਪਰਾਲੀ ਸਾੜਦੇ ਸਨ ਉਨ੍ਹਾਂ ਚੋਂ 90 ਫ਼ੀਸਦੀ ਵਿਅਕਤੀਆਂ ਦੇ ਫੇਫੜਿਆਂ ਦੇ ਕੰਮ ਕਰਨ ਦੀ ਸਮਰੱਥਾ ਕਾਫ਼ੀ ਘੱਟ ਪਾਈ ਗਈ, ਜਦ ਕਿ ਜੋ ਆਮ ਲੋਕ ਸਨ ਉਨ੍ਹਾਂ ਦੇ ਫੇਫੜਿਆਂ ਦੀ ਸਮਰੱਥਾ ਸਹੀ ਪਾਈ ਗਈ, ਉਨ੍ਹਾਂ ਆਪਣੀ ਖੋਜ ਵਿਚ ਦੱਸਿਆ ਕਿ ਜੋ ਪਰਾਲੀ ਦਾ ਧੂੰਆਂ ਹੁੰਦਾ ਹੈ ਗੈਸਾਂ ਪਾਈਆਂ ਗਈਆਂ ਜਿਵੇਂ ਕਿ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋ ਅਕਸਾਈਡ, ਨਾਈਟ੍ਰੋਜਨ ਅਕਸਾਈਡ, ਸਲਫ਼ਰ ਅਕਸਾਈਡ ਅਤੇ ਮਿਥੇਨ ਵਰਗੇ ਭਿਆਨਕ ਤੱਕ ਪਾਏ ਗਏ। ਜੋ ਕਿ ਇਨਸਾਨੀ ਸਿਹਤ ਲਈ ਬਹੁਤ ਘਾਤਕ ਹੁੰਦੇ ਹਨ। ਉਨ੍ਹਾਂ ਦੱਸਿਆ ਪਰਾਲੀ ਦੇ ਧੂੰਏਂ ਵਿਚ ਧੂੰਏਂ ਦੇ ਖ਼ਤਰਨਾਕ ਕਣਾਂ (ਪਾਰਟੀਕੁਲੇਟ ਮੈਟਰ) ਵਿਚ (ਪੀਐਮ 2.5 ਮਾਈਕਰੋਮੀਟਰ) ਹੁੰਦੇ ਹਨ ਜਦ ਕਿ ਆਮ ਮਿੱਟੀ ਅਤੇ ਪ੍ਰਦੂਸ਼ਣ ਵਿਚ ਪੀਐਮ-10 ਮਾਈਕਰੋਮੀਟਰ ਹੁੰਦੇ ਹਨ। ਡਾ. ਇਕਬਾਲ ਨੇ ਦੱਸਿਆ ਕਿ ਪੀਐਮ-2.5 ਬਹੁਤ ਛੋਟੇ ਕਣ ਹੁੰਦੇ ਹਨ ਜੋ ਕਿ ਫੇਫੜਿਆਂ ਦੀ ਗਹਿਰਾਈ ਤੱਕ ਚਲੇ ਜਾਂਦੇ ਹਨ ਜਿਸ ਕਾਰਨ ਫੇਫੜਿਆਂ ਵਿਚ ਇਨਫੈਕਸ਼ਨ ਤੇ ਇਰੀਟੇਸ਼ਨ ਕੈਂਸਰ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੈਂਸਰ ਦੇ ਵਧ ਰਹੇ ਰੋਗ ਨੂੰ ਰੋਕਣ ਲਈ ਪਰਾਲੀ ਸਾੜਨੀ ਰੋਕਣੀ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਡਾ. ਇਕਬਾਲ ਸਿੰਘ ਵੱਲੋਂ ਪੈਸਟੀਸਾਈਡ ਨਾਲ ਇਨਸਾਨੀ ਜ਼ਿੰਦਗੀਆਂ ਤੇ ਹੁੰਦੇ ਮਾੜੇ ਪ੍ਰਭਾਵ ਅਤੇ ਕਿਸਾਨਾਂ ਵਿਚ ਹੋ ਰਹੇ ਫੇਫੜਿਆਂ ਦੇ ਕੈਂਸਰ ਦੇ ਬਾਰੇ ਕੀਤੀ ਖੋਜ ਨੂੰ ਭਾਰਤ ਸਰਕਾਰ ਦੀ ਸੰਸਥਾ ਰਿਸਰਚ ਐਕਸੀਲੈਂਸ ਐਵਾਰਡ 2023 ਮਿਲ ਚੁੱਕਿਆ ਹੈ, ਇਸ ਤੋਂ ਇਲਾਵਾ ਡਾ. ਇਕਬਾਲ ਨੂੰ 11 ਨੈਸ਼ਨਲ ਅਤੇ ਇੰਟਰਨੈਸ਼ਨਲ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
Punjab Bani 08 January,2024
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਬ੍ਰਿਟੇਨ ਦੇ ਤਿੰਨ ਦਿਨਾਂ ਦੌਰੇ 'ਤੇ ਜਾ ਰਹੇ ਹਨ। ਇਸ ਦੌਰੇ ਨੂੰ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਦੁਵੱਲੀ ਭਾਈਵਾਲੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 22 ਸਾਲਾਂ 'ਚ ਪਹਿਲੀ ਵਾਰ ਭਾਰਤ ਦੇ ਰੱਖਿਆ ਮੰਤਰੀ ਬ੍ਰਿਟੇਨ ਦੇ ਦੌਰੇ 'ਤੇ ਜਾ ਰਹੇ ਹਨ। ਵਰਨਣਯੋਗ ਹੈ ਕਿ ਜੂਨ 2022 ਵਿੱਚ ਸਿੰਘ ਦੀ ਬਰਤਾਨੀਆ ਫੇਰੀ ਨੂੰ ਭਾਰਤੀ ਪੱਖ ਨੇ ਪ੍ਰੋਟੋਕੋਲ ਕਾਰਨਾਂ ਕਰਕੇ ਰੱਦ ਕਰ ਦਿੱਤਾ ਸੀ। ਰਾਜਨਾਥ ਸਿੰਘ 3 ਦਿਨਾਂ ਦੌਰੇ ਦੌਰਾਨ ਆਪਣੇ ਬ੍ਰਿਟੇਨ ਦੇ ਹਮਰੁਤਬਾ ਰੱਖਿਆ ਸਕੱਤਰ ਗ੍ਰਾਂਟ ਸ਼ੈਪਸ ਨਾਲ ਵਿਆਪਕ ਗੱਲਬਾਤ ਕਰਨਗੇ। ਸਿੰਘ ਵੱਲੋਂ ਰਸਮੀ ਗਾਰਡ ਆਫ਼ ਆਨਰ ਦਾ ਨਿਰੀਖਣ ਕਰਨ ਦੀ ਉਮੀਦ ਹੈ। ਲੰਡਨ ਵਿੱਚ ਉਹ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਤੁਸੀਂ ਅੰਬੇਡਕਰ ਮੈਮੋਰੀਅਲ ਵੀ ਜਾ ਸਕਦੇ ਹੋ। ਰਾਜਨਾਥ ਸਿੰਘ ਦੇ ਨਾਲ ਰੱਖਿਆ ਮੰਤਰਾਲੇ ਦਾ ਇੱਕ ਉੱਚ ਪੱਧਰੀ ਵਫ਼ਦ ਵੀ ਮੌਜੂਦ ਹੋਵੇਗਾ, ਜਿਸ ਵਿੱਚ ਡੀਆਰਡੀਓ, ਸਰਵਿਸ ਹੈੱਡਕੁਆਰਟਰ, ਰੱਖਿਆ ਵਿਭਾਗ ਅਤੇ ਰੱਖਿਆ ਉਤਪਾਦਨ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣ ਅਤੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਸਕੱਤਰ ਡੇਵਿਡ ਕੈਮਰਨ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ। ਉਹ ਯੂਕੇ ਦੇ ਰੱਖਿਆ ਉਦਯੋਗ ਦੇ ਸੀਈਓਜ਼ ਅਤੇ ਉਦਯੋਗ ਦੇ ਨੇਤਾਵਾਂ ਨਾਲ ਵੀ ਗੱਲਬਾਤ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨੂੰ ਮਿਲਣਗੇ।
Punjab Bani 07 January,2024
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ - ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 07 January,2024
ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ
ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖਣ ਦਾ ਐਲਾਨ 6 ਜਨਵਰੀ ਨੂੰ ਲਗਾਏ ਗਏ ਕੈਂਪਾਂ ਵਿੱਚ 31 ਹਜ਼ਾਰ ਤੋਂ ਵੱਧ ਕੇਸ ਹੱਲ ਕੀਤੇ ਗਏ ਚੰਡੀਗੜ੍ਹ, 7 ਜਨਵਰੀ ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 'ਨਵੇਂ ਯੁੱਗ ਦੀ ਸ਼ੁਰੂਆਤ' ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।
Punjab Bani 07 January,2024
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗੇ ਸੁਝਾਅ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗੇ ਸੁਝਾਅ ਨਵੀਂ ਦਿੱਲੀ, 6 ਜਨਵਰੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਿਚ ਇਕ ਦੇਸ਼, ਇਕ ਚੋਣ ਵਿਸ਼ੇ ’ਤੇ ਬਣੀ ਕਮੇਟੀ ਨੇ ਦੇਸ਼ ਵਿਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਮੌਜੂਦਾ ਕਾਨੂੰਨੀ ਪ੍ਰਸ਼ਾਸਨਿਕ ਢਾਂਚੇ ਵਿਚ ਢੁਕਵੇਂ ਬਦਲਾਅ ਕਰਨ ਲਈ ਜਨਤਾ ਤੋਂ ਸੁਝਾਅ ਮੰਗੇ ਹਨ। ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ 15 ਜਨਵਰੀ ਤੱਕ ਮਿਲੇ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸੁਝਾਅ ਕਮੇਟੀ ਦੀ ਵੈੱਬਸਾਈਟ ‘ਤੇ ਦਿੱਤੇ ਜਾ ਸਕਦੇ ਹਨ ਜਾਂ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ। ਕਮੇਟੀ ਪਿਛਲੇ ਸਾਲ ਸਤੰਬਰ ਵਿੱਚ ਬਣਾਈ ਗਈ ਸੀ ਅਤੇ ਉਦੋਂ ਤੋਂ ਹੁਣ ਤੱਕ ਇਸ ਦੀਆਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ।
Punjab Bani 06 January,2024
ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ
ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ -ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ ਪਟਿਆਲਾ, 6 ਜਨਵਰੀ: ਸਵੱਛ ਭਾਰਤ ਮਿਸ਼ਨ ਗ੍ਰਾਮੀਣ ਵਿੱਚ ਜ਼ਿਲ੍ਹਾ ਕੁਲੈਕਟਰਾਂ ਦੁਆਰਾ ਪ੍ਰਾਪਤ ਕੀਤੀ ਸ਼ਾਨਦਾਰ ਪ੍ਰਗਤੀ ਦੇ ਇੱਕ ਮਿਸਾਲੀ ਵਰਚੁਅਲ ਸਮਾਗਮ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਪੇਸ਼ਕਾਰੀ ਦੇਣ ਦਾ ਮਾਣ ਹਾਸਲ ਹੋਇਆ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ ਪੇਸ਼ਕਾਰੀ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਉਜਾਗਰ ਕੀਤੀ। ਪਟਿਆਲਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੇਸ਼ ਭਰ ਦੇ ਸਿਖਰਲੇ 10 ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਕਰਦਿਆਂ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ ਪੇਸ਼ਕਾਰੀ ਦਿੰਦਿਆਂ ਕਮਿਊਨਿਟੀ ਭਾਗੀਦਾਰੀ ਦੁਆਰਾ ਸੰਚਾਲਿਤ ਸਫਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ 'ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਗਾਜ਼ੀਪੁਰ ਦੀ ਗਊਸ਼ਾਲਾ ਵਿਖੇ ਗੋਬਰਧਨ ਪਲਾਂਟ ਅਤੇ ਸਨੌਰ ਦੇ ਪਿੰਡ ਡੀਲਵਾਲ ਵਿੱਚ ਇੱਕ ਆਲ-ਜੈਂਡਰ ਕਮਿਊਨਿਟੀ ਸੈਨੇਟਰੀ ਕੰਪਲੈਕਸ ਦੀ ਸਥਾਪਨਾ ਸ਼ਾਮਲ ਹੈ। ਆਪਣੀ ਪੇਸ਼ਕਾਰੀ ਦੌਰਾਨ, ਸਾਕਸ਼ੀ ਸਾਹਨੀ ਨੇ ਸਵੱਛ ਭਾਰਤ ਮਿਸ਼ਨ ਦੀ ਦ੍ਰਿੜ ਨਿਗਰਾਨੀ ਲਈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ ਦੀ ਸ਼ਲਾਘਾ ਕਰਦੇ ਹੋਏ, ਕਮਿਊਨਿਟੀ ਦੀ ਸ਼ਮੂਲੀਅਤ, ਸਥਾਨਕ ਗੈਰ ਸਰਕਾਰੀ ਸੰਗਠਨਾਂ ਅਤੇ ਯੂਥ ਕਲੱਬਾਂ ਨੂੰ ਇਸ ਸਫਲਤਾ ਦਾ ਸਿਹਰਾ ਦਿੱਤਾ। ਵੱਖ-ਵੱਖ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸੈਨੀਟੇਸ਼ਨ ਟੀਮ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਿਪਨ ਸਿੰਗਲਾ, ਡੀ.ਡਬਲਯੂ.ਐੱਸ.ਐੱਸ. ਦੀ ਆਈ.ਈ.ਸੀ. ਸਪੈਸ਼ਲਿਸਟ ਵੀਰਪਾਲ ਦੀਕਸ਼ਿਤ, ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਸੇਵਿਆ ਸ਼ਰਮਾ, ਡੀ.ਡੀ.ਪੀ.ਓ. ਅਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸੀ.ਈ.ਓ. ਵਿਨੀਤ ਸ਼ਰਮਾ ਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਸਮੇਤ ਮਨਰੇਗਾ ਦੀ ਜਿਲ੍ਹਾ ਨੋਡਲ ਅਫਸਰ ਪੂਜਾ ਰਾਣੀ ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਡਾ. ਰਜਨੀਸ਼ ਸ਼ਰਮਾ ਦੇ ਨਾਲ-ਨਾਲ ਸਥਾਨਕ ਐਨ.ਜੀ.ਓਜ਼ ਅਤੇ ਯੂਥ ਕਲੱਬਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
Punjab Bani 06 January,2024
67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ
67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ -ਕਿਹਾ, ਖੇਡਾਂ ਵਤਨ ਪੰਜਾਬ ਦੀਆਂ ਤੇ ਖੇਡ ਨਰਸਰੀਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਦਿਖਾਉਣ ਦੇ ਦਿੱਤੇ ਮੌਕੇ ਪਟਿਆਲਾ, 6 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ ਹੈ, ਜਿਸ ਤਹਿਤ ਪਿਛਲੇ ਦੋ ਸਾਲਾਂ ਦੌਰਾਨ ਖੇਡਾਂ ਵਤਨ ਪੰਜਾਬ ਦੀਆਂ ਕਰਵਾਕੇ ਪਿੰਡ ਪੱਧਰ ਤੱਕ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ, ਉਥੇ ਹੀ ਬੱਚਿਆਂ ਦੀ ਖੇਡ ਨੂੰ ਹੋਰ ਨਿਖਾਰਨ ਲਈ ਸੂਬੇ ਭਰ 'ਚ ਖੇਡ ਨਰਸਰੀਆਂ ਖੋਲਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੇ ਅੰਡਰ-19 ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਮੌਕੇ ਕੀਤਾ। ਦੇਸ਼ ਭਰ ਤੋਂ ਆਈਆਂ 30 ਬਾਸਕਟਬਾਲ ਦੀਆਂ ਟੀਮਾਂ ਨੂੰ ਪੰਜਾਬ ਆਉਣ 'ਤੇ ਜੀ ਆਇਆਂ ਆਖਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਲਈ ਵੀ ਇਹ ਮਾਣ ਦੀ ਗੱਲ ਹੈ ਕਿ ਇਹ ਖੇਡਾਂ ਪਹਿਲੀ ਵਾਰ ਪੰਜਾਬ ਦੀ ਧਰਤੀ 'ਤੇ ਸਰਕਾਰੀ ਸਕੂਲਾਂ ਦੇ ਗਰਾਊਂਡ ਵਿੱਚ ਹੋਣ ਜਾ ਰਹੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਖਿਡਾਰੀਆਂ ਨੂੰ ਜਿਥੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਹੋਣ 'ਤੇ ਕਰੋੜਾਂ ਦੇ ਇਨਾਮ ਦਿੱਤੇ ਜਾਂਦੇ ਹਨ, ਉਥੇ ਹੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੱਖਾਂ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ, ਤਾਂ ਜੋ ਖਿਡਾਰੀ ਪੂਰੀ ਤਿਆਰੀ ਨਾਲ ਮੁਕਾਬਲੇ 'ਚ ਜਾ ਸਕਣ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਤੋਂ ਪਹੁੰਚੇ ਟੂਰਨਾਮੈਂਟ ਆਬਜ਼ਰਵਰ ਹਿਮਾਂਸ਼ੂ ਸ਼ੁਕਲਾ ਨੇ ਦੱਸਿਆ ਕਿ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕਿਆਂ ਦੀਆਂ ਅੰਡਰ 19 ਟੂਰਨਾਮੈਂਟ ਵਿੱਚ ਦੇਸ਼ ਦੇ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 30 ਯੂਨਿਟ ਭਾਗ ਲੈ ਰਹੇ ਹਨ। ਇਹਨਾਂ ਟੀਮਾਂ ਦੇ 360 ਖਿਡਾਰੀਆਂ ਅਤੇ ਇਹਨਾਂ ਦੇ ਆਫੀਸ਼ਲ ਸਮੇਤ 400 ਦੇ ਕਰੀਬ ਮੈਂਬਰਾਂ ਦੇ ਰਹਿਣ, ਖਾਣੇ ਅਤੇ ਟੂਰਨਾਮੈਂਟ ਨੇ ਮੈਚਾਂ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਹਿਮਾਂਸ਼ੂ ਸ਼ੁਕਲਾ ਆਬਜ਼ਰਵਰ ਨੇ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੇ ਉਦਘਾਟਨ ਸਮਾਰੋਹ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਿੰਦਰ ਕੌਰ ਨੇ ਜੀ ਆਇਆਂ ਕੀਤਾ ਅਤੇ ਸਪੋਰਟਸ ਕੋਆਰਡੀਨੇਟਰ ਪਟਿਆਲਾ ਦਲਜੀਤ ਸਿੰਘ ਨੇ ਧੰਨਵਾਦ ਕੀਤਾ। ਦੌਰਾਨ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ। ਪੰਜਾਬ ਦੇ ਬਾਸਕਟਬਾਲ ਖਿਡਾਰੀ ਨੇ ਸਮੂਹ ਖਿਡਾਰੀਆਂ ਵੱਲੋਂ ਖੇਡ ਭਾਵਨਾ ਨਾਲ ਟੂਰਨਾਮੈਂਟ ਵਿੱਚ ਖੇਡਣ ਦੀ ਸਹੁੰ ਚੁੱਕੀ। ਇਸ ਮੌਕੇ ਸਰਕਾਰੀ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵੱਲੋਂ ਸਵਾਗਤੀ ਗੀਤ, ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵੱਲੋਂ ਗਿੱਧਾ ਅਤੇ ਭੰਗੜਾ ਪੇਸ ਕੀਤਾ ਗਿਆ। ਟੂਰਨਾਮੈਂਟ ਦਾ ਪਹਿਲਾ ਮੈਚ ਪੰਜਾਬ ਅਤੇ ਗੁਜਰਾਤ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੁਜਰਾਤ ਨੂੰ ਅੰਕਾਂ ਦੇ ਵੱਡੇ ਅੰਤਰ ਨਾਲ ਹਰਾਇਆ ਅਤੇ ਟੂਰਨਾਮੈਂਟ ਵਿੱਚ ਪਹਿਲੀ ਜਿੱਤ ਪ੍ਰਪਾਤ ਕਰਕੇ ਖਾਤਾ ਖੋਲਿਆ। ਇਸ ਮੌਕੇ ਇਸ਼ਮੀਤ ਵਿਜੈ ਸਿੰਘ ਐਸਡੀਐਮ ਪਟਿਆਲਾ, ਡਾ: ਅਰਚਨਾ ਮਹਾਜਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਡਾ: ਰਵਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਨਰਿੰਦਰ ਸਿੰਘ, ਵਿਜੈ ਕਪੂਰ, ਰਾਜ ਕੁਮਾਰ, ਜੱਗਾ ਸਿੰਘ, ਜੀਵਨ ਕੁਮਾਰ, ਅਮਰਜੋਤ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਮਨੋਹਰ ਲਾਲ ਸਿੰਗਲਾ, ਕਰਮਜੀਤ ਕੌਰ, ਅਮਿਤ ਕੁਮਾਰ, ਵਿਕਰਮਜੀਤ ਸਿੰਘ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਇੰਚਾਰਜ, ਹਰਿੰਦਰ ਗਰੇਵਾਲ, ਅਮਰਿੰਦਰ ਸਿੰਘ ਬਾਬਾ, ਜਗਜੀਤ ਸਿੰਘ ਵਾਲੀਆ ਅਤੇ ਵੱਖੋ-ਵੱਖ ਕਮੇਟੀਆਂ ਦੇ ਮੈਂਬਰ ਅਧਿਆਪਕ ਵੀ ਮੌਜੂਦ ਸਨ।
Punjab Bani 06 January,2024
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ ਵਿਸ਼ਾਖਾਪਟਨਮ, 5 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।
Punjab Bani 05 January,2024
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ ਚੰਡੀਗੜ੍ਹ, 5 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ ਜਲਦੀ ਜਾਰੀ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ। ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛ ਭਾਰਤ ਮਿਸ਼ਨ ਅਤੇ ਅਮਰੁਤ ਮਿਸ਼ਨ ਅਧੀਨ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਅਧੀਨ ਪ੍ਰਾਜੈਕਟਾਂ ਦੀ ਸੂਚੀ ਅਤੇ ਐਕਸ਼ਨ ਪਲਾਨ ਅਧੀਨ ਪ੍ਰਾਪਤ ਹੋਈ ਰਾਸ਼ੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਚਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਇਸੇ ਤਰ੍ਹਾਂ ਹੀ ਸੂਬੇ ਵਿੱਚ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁਕਵੀਂ ਥਾਂਵਾਂ ਦੀ ਉਪਲੱਬਧਤਾ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗਹ ਦੀ ਭਾਲ ਕਰਨ ਵਿੱਚ ਜਾਂ ਕਿਸੇ ਹੋਰ ਵਿਕਾਸ ਕਾਰਜ਼ਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਸ਼ਹਿਰੀ ਸਥਾਨਕ ਇਕਾਈਆਂ ਦੀ ਵਿੱਚ ਸੀਵਰੇਜ਼ ਅਤੇ ਹੋਰ ਕੰਮਾਂ ਲਈ ਜੇਕਰ ਉਪਕਰਣਾਂ ਤੇ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਵੀ ਖਰੀਦ ਲਈ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਸਬੰਧੀ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਫੰਡਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆਂ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਜਗਦੀਪ ਕੰਬੋਜ਼ ਗੋਲਡੀ, ਅਮਿਤ ਰਤਨ, ਨਰੇਸ ਕਟਾਰਿਆ, ਬਲਕਾਰ ਸਿੱਧੂ, ਰਣਬੀਰ ਸਿੰਘ ਭੂਲਰ ਅਤੇ ਮਾਸਟਰ ਜਗਸੀਰ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ,. ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 05 January,2024
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ ਚੰਡੀਗੜ੍ਹ, 5 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।
Punjab Bani 05 January,2024
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ, 5 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘’ਸ. ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ। ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਵਿੱਚ ਸ. ਤਰਲੋਚਨ ਸਿੰਘ ਵੱਲੋਂ ਆਪਣੇ ਜੀਵਨ ਵਿੱਚ ਕੀਤੀ ਘਾਲਣਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ. ਤਰਲੋਚਨ ਸਿੰਘ ਅਜਿਹੇ ਇਨਸਾਨ ਹਨ, ਜਿਨ੍ਹਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹ ਸਮੁੱਚੇ ਸੰਸਾਰ ਵਿੱਚ ਸਿੱਖ ਕੌਮ ਨੂੰ ਅਦੁੱਤੀ ਪਛਾਣ ਦੇਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਨਸੀਬ ਹਾਂ ਕਿ ਗੁਰਸਿੱਖੀ ਸਦਗੁਣਾਂ ਨਾਲ ਭਰਪੂਰ, ਸਤਿ-ਸੰਤੋਖ, ਸਹਿਜ ਸਬਰ ਸਿਦਕ ਦੇ ਧਾਰਨੀ, ਰਾਜਨੀਤਿਕ, ਧਾਰਮਿਕ ਅਤੇ ਪੱਤਰਕਾਰੀ ਦੇ ਥੰਮ, ਪੰਜਾਬੀ ਜਗਤ ਦੀ ਉੱਘੀ ਸ਼ਖ਼ਸੀਅਤ ਪਦਮ ਭੂਸ਼ਣ ਐਵਾਰਡੀ ਸਰਦਾਰ ਤਰਲੋਚਨ ਸਿੰਘ ਦੀ ਮੌਜੂਦਗੀ ਦਾ ਆਨੰਦ ਮਾਣ ਰਹੇ ਹਾਂ। ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਅਣਥੱਕ ਮਿਹਨਤ, ਲੰਬੇ ਸੰਘਰਸ਼ ਅਤੇ ਜੀਵਨ ਦੀਆਂ ਅਣਗਿਣਤ ਸਫਲ ਪ੍ਰਾਪਤੀਆਂ ਲੰਮਾ ਇਤਿਹਾਸ ਹੈ। ਸ. ਤਰਲੋਚਨ ਸਿੰਘ ਵਰਗੀ ਅਦੁੱਤੀ ਸ਼ਖ਼ਸੀਅਤ ਦੇ ਜੀਵਨ ਨੂੰ ਇੱਕ ਕਿਤਾਬ ਵਿੱਚ ਸਮੇਟਣਾ ਨਾਮੁਮਕਿਨ ਹੈ, ਪਰ ਮੈਂ ਇਸ ਪੁਸਤਕ ਦੇ ਰਚੇਤਾ ਡਾ. ਪ੍ਰਭਲੀਨ ਸਿੰਘ ਦੀ ਹਿੰਮਤ ਦੀ ਦਾਤ ਦਿੰਦਾ ਹਾਂ, ਜਿਨ੍ਹਾਂ ਨੇ ਇਸ ਮੁਸ਼ਕਿਲ ਕੰਮ ਨੂੰ ਇੱਕ ਸਫਲ ਅੰਜਾਮ ਤੱਕ ਪਹੁੰਚਾਇਆ ਅਤੇ ਸਾਨੂੰ ਸਰਦਾਰ ਤਰਲੋਚਨ ਸਿੰਘ ਦੇ ਜੀਵਨ ਦੇ ਅਣਗਿਣਤ ਪਹਿਲੂਆਂ ਨਾਲ ਰੂਬਰੂ ਕਰਵਾਇਆ। ਜਿਕਰਯੋਗ ਹੈ ਕਿ ਸ. ਤਰਲੋਚਨ ਸਿੰਘ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ 1983 ਤੋਂ 1987 ਤੱਕ ਪ੍ਰੈਸ ਸਕੱਤਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਲ 2005 ਤੋਂ 2011 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉਨਾਂ ਨੇ ਸੰਸਦ ਵਿੱਚ 14 ਦਸੰਬਰ 2009 ਨੂੰ 1984 ਦੇ ਸਿੱਖ ਕਤਲੇਆਮ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੂਰੇ ਦੇਸ਼ ਵਿੱਚ ਸਿੱਖਾਂ ਨਾਲ ਹੋਈ ਬੇਇਨਸਾਫੀ ਨੂੰ ਜੱਗ ਜ਼ਾਹਰ ਕਰਦਿਆਂ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਦੀ ਨੇੜਤਾ ਭਾਰਤ ਦੇ ਵੱਡੇ ਸਿਆਸਤਦਾਨਾਂ ਨਾਲ ਰਹੀ। ਗਿਆਨੀ ਜ਼ੈਲ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ, ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਬਣਾਉਣ ਦੀ ਸਲਾਹ ਦਿੱਤੀ। ਉਹ ਪੰਜਾਬ ਅਤੇ ਦੇਸ਼ ਪੱਧਰ ‘ਤੇ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਰਹੇ ਅਤੇ ਆਪਣੀ ਡਿਊਟੀ ਬਾਖੂਬੀ ਕਰਦਿਆਂ ਮਿਸਾਲੀ ਸੇਵਾਵਾਂ ਦਿੱਤੀਆਂ। ਉਨ੍ਹਾਂ ਆਪਣੀ ਮਿਹਨਤ ਸਦਕਾ ਪਾਰਲੀਮੈਂਟ ਤੱਕ ਪਹੁੰਚਣ ਤੋਂ ਲੈ ਕੇ ਦੁਨੀਆਂ ਦੇ ਕੋਨੇ-ਕੋਨੇ ਤੱਕ ਵੱਖੋ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡੀ। ਸ. ਸੰਧਵਾਂ ਨੇ ਕਿਹਾ ਕਿ ਡਾ. ਪ੍ਰਭਲੀਨ ਸਿੰਘ ਇਸ ਵਿਲੱਖਣ ਉਪਰਾਲੇ ਵਿੱਚ ਸਫਲ ਹੋਣ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਦਰਜ ਕਰਨ ਲਈ ਸ. ਤਰਲੋਚਨ ਸਿੰਘ ਬਾਰੇ ਜਿੰਨੀ ਬਾਰੀਕੀ ਨਾਲ ਖੋਜ ਕੀਤੀ ਗਈ ਹੈ, ਅਤੇ ਜਿਸ ਸ਼ਿੱਦਤ ਨਾਲ ਉਨ੍ਹਾਂ ਬਾਰੇ ਇੰਨੀ ਵਿਲੱਖਣ ਜਾਣਕਾਰੀ ਇਕੱਤਰ ਕੀਤੀ ਹੈ, ਇਸ ਪੁਸਤਕ ਨੂੰ ਪੜ੍ਹ ਕੇ ਕੀਤੀ ਮਿਹਨਤ ਦੀ ਸਿਰਫ ਝਲਕ ਹੀ ਨਹੀਂ, ਬਲਕਿ ਮਿਹਨਤ ਦੀ ਮਹਿਕ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਹਾਲਾਂਕਿ ਖੁਦ ਇੱਕ ਉੱਘੇ ਲੇਖਕ ਹਨ, ਜਿਨ੍ਹਾਂ ਨੇ ਇਤਿਹਾਸ, ਧਰਮ, ਪ੍ਰਸ਼ਾਸਨ ਅਤੇ ਰਾਜਨੀਤੀ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਕਲਮਬੱਧ ਕਰਕੇ ਸਾਡੀਆਂ ਰਾਹਾਂ ਰੌਸ਼ਨ ਕੀਤੀਆਂ, ਪਰ ਜਿਸ ਸ਼ਾਲੀਨਤਾ, ਨਿਰਪੱਖਤਾ ਅਤੇ ਨਿਸਵਾਰਥ ਭਾਵ ਨਾਲ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਦੇਸ਼ ਨੂੰ ਦਿੱਤੀਆਂ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਆਪਣੀ ਜੀਵਨੀ ਲਿਖਣ ਬਾਰੇ ਨਹੀਂ ਸੋਚਿਆ ਹੋਣਾ। ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਉਨ੍ਹਾਂ ਮਹਾਨ ਸ਼ਖਸੀਅਤਾਂ ਵਿੱਚੋਂ ਹਨ, ਜਿਨ੍ਹਾਂ ਨੇ ਗੁਰੂ ਦੇ ਸੱਚੇ ਸਿੱਖ ਹੋਣ ਦੀ ਅਦੁੱਤੀ ਮਿਸਾਲ ਕਾਇਮ ਕੀਤੀ ਅਤੇ ਆਪਣੇ ਹੱਥ ਦੀਆਂ ਲਕੀਰਾਂ ਆਪ ਘੜੀਆਂ। ਉਨ੍ਹਾਂ ਕਿਸਮਤ ਦੇ ਸਹਾਰੇ ਨਹੀਂ ਬਲਕਿ ਆਪਣੇ ਕਰਮਾਂ ਨਾਲ ਆਪਣੀਆਂ ਰਾਹਾਂ ਚੁਣੀਆਂ। ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਸਮਾਜ, ਸਿੱਖੀ ਅਤੇ ਸਮੁੱਚੀ ਮਾਨਵਤਾ ਪ੍ਰਤੀ ਨਿਭਾਈ ਸੱਚੀ ਅਤੇ ਸੁੱਚੀ ਸੇਵਾ ਦਾ ਫਲ ਹੀ ਹੈ, ਜੋ ਪਰਮਾਤਮਾ ਨੇ ਡਾ. ਪ੍ਰਭਲੀਨ ਸਿੰਘ ਹੱਥੋਂ ਸ. ਤਰਲੋਚਨ ਸਿੰਘ ਦੀ ਜੀਵਨ ਯਾਤਰਾ ਨੂੰ ਇਸ ਜੀਵਨੀ ਪੁਸਤਕ ਵਿੱਚ ਸਜਾ ਕੇ ਸਾਡੀ ਝੋਲੀ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਸਤਕ ਨੂੰ ਪੜ੍ਹ ਕੇ ਇੱਕ ਹੋਰ ਗੱਲ ਸਮਝ ਆਉਂਦੀ ਹੈ, ਕਿ ਇਹ ਪੁਸਤਕ ਸ. ਤਰਲੋਚਨ ਸਿੰਘ ਦੇ ਨਿੱਜੀ ਜੀਵਨ ਦੇ ਨਾਲ-ਨਾਲ, ਦੇਸ਼ ਦੇ ਇਤਿਹਾਸ ਵਿੱਚ ਵਾਪਰੀਆਂ ਕਈ ਮਹੱਤਵਪੂਰਨ ਘਟਨਾਵਾਂ ਅਤੇ ਉਨ੍ਹਾਂ ਨਾਲ ਪਏ ਸ. ਤਰਲੋਚਨ ਸਿੰਘ ਦੇ ਜੀਵਨ ‘ਤੇ ਅਸਰ ‘ਤੇ ਵੀ ਝਾਤੀ ਮਾਰਨ ਦਾ ਮੌਕਾ ਦਿੰਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸ. ਤਰਲੋਚਨ ਸਿੰਘ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ। ਇਸ ਮੌਕੇ ਬੋਲਦਿਆਂ ਸ. ਤਰਲੋਚਨ ਸਿੰਘ ਨੇ ਕਿਹਾ ਕਿ ਵੰਡ ਸਮੇਂ ਬੇਘਰੇ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਡੇਢ ਸਾਲ ਪਟਿਆਲਾ ਵਿਖੇ ਬਾਲ ਮਜ਼ਦੂਰੀ ਦਾ ਸਹਾਰਾ ਲਿਆ ਅਤੇ ਆਪਣੀ ਕਮਾਈ ਦਾ ਇੱਕ ਹਿੱਸਾ ਖਾਲਸਾ ਸਕੂਲ ਵਿੱਚ ਦਾਖਲ ਕਰਵਾਉਣ ਲਈ ਬਚਾਇਆ। 1949 ਵਿੱਚ, ਉਸਨੇ ਦਸਵੀਂ ਪਾਸ ਕੀਤੀ ਅਤੇ ਬਾਅਦ ਵਿੱਚ 1955 ਵਿੱਚ ਅਰਥ ਸ਼ਾਸਤਰ ਵਿੱਚ ਐਮ.ਏ. ਕੀਤੀ। ਡਾ. ਸਰਬਜਿੰਦਰ ਸਿੰਘ ਡੀਨ ਫੈਕਲਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪ੍ਰੋ. ਕਰਮਜੀਤ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ, ਸ੍ਰੀ ਸੰਦੀਪ ਗੋਸ਼ ਸੰਪਾਦਕ ਆਉਟਲੁੱਕ ਸ. ਸੁਰੇਸ਼ ਕੁਮਾਰ ਆਈ.ਏ.ਐਸ. (ਸੇਵਾਮੁਕਤ), ਸ. ਰੁਪਿੰਦਰ ਸਿੰਘ ਸੀਨੀਅਰ ਐਸੋਸੀਏਟ ਐਡੀਟਰ (ਸੇਵਾਮੁਕਤ) ਦਿ ਟ੍ਰਿਬਿਊਨ ਅਤੇ ਲੇਖਕ ਡਾ. ਪ੍ਰਭਲੀਨ ਸਿੰਘ ਨੇ ਵੀ ਸ. ਤਰਲੋਚਨ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਸਿੱਖ ਧਰਮ ਦਾ ਵਿਸ਼ਵਕੋਸ਼ ਦਾ ਕਰਾਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਓਬਰਾਏ, ਸਿਆਸਤਦਾਨ ਸ. ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਸਾਬਕਾ ਵਿਧਾਇਕ ਸ. ਕੰਵਰ ਸੰਧੂ ਤੇ ਹੋਰ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।
Punjab Bani 05 January,2024
ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ
ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿੱਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐਫ.ਸੀ.ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ। ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੁਦਾਮਾਂ ਵਿੱਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।
Punjab Bani 05 January,2024
ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ
ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 5 ਜਨਵਰੀ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ। ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
Punjab Bani 05 January,2024
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ। ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।
Punjab Bani 05 January,2024
ਸਿਹਤ ਮੰਤਰੀ ਵੱਲੋਂ ਨਵੇਂ ਸਾਲ 'ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ੇ ਦੇ ਖਾਤਮੇ ਦਾ ਅਹਿਦ
ਸਿਹਤ ਮੰਤਰੀ ਵੱਲੋਂ ਨਵੇਂ ਸਾਲ 'ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ੇ ਦੇ ਖਾਤਮੇ ਦਾ ਅਹਿਦ -ਉੱਚ ਅਧਿਕਾਰੀਆਂ ਨਾਲ ਬੈਠਕ, ਵਿਕਾਸ ਕਾਰਜਾਂ ਦਾ ਜਾਇਜ਼ਾ -ਅਧਿਕਾਰੀਆਂ ਨੂੰ ਨਵੇਂ ਸਾਲ 'ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਲਈ ਕਿਹਾ ਪਟਿਆਲਾ, 5 ਜਨਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਸਾਲ 'ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੇ ਖਾਤਮੇ ਦਾ ਅਹਿਮ ਲਿਆ ਹੈ। ਉਨ੍ਹਾਂ ਨੇ ਇੱਥੇ ਸਰਕਟ ਹਾਊਸ ਵਿਖੇ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਸਰਕਾਰੀ ਸਕੀਮਾਂ ਸਮੇਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਨਵੇਂ ਵਰ੍ਹੇ ਵਿੱਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਯਤਨ ਹੋਰ ਤੇਜ ਕੀਤੇ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਹੈ ਕਿ ਨਸ਼ਿਆਂ ਦੀ ਲਾਹਨਤ ਨੂੰ ਤਾਂ ਖਤਮ ਕੀਤਾ ਜਾਵੇ ਪਰੰਤੂ ਇਸ ਦੀ ਲਤ ਲਗਾ ਚੁੱਕੇ ਨੌਜਵਾਨਾਂ ਨੂੰ ਵੀ ਮੁੱਖ ਧਾਰਾ 'ਚ ਸ਼ਾਮਲ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਹਰ ਵਾਰਡ ਤੇ ਪਿੰਡ ਵਿੱਚ ਬਣਾਈਆਂ ਸਿਹਤ ਤੇ ਵਾਤਾਵਰਣ ਕਮੇਟੀਆਂ ਦਾ ਸਹਿਯੋਗ ਲੈ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਤੇ ਸਾਕੇਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਨੂੰ ਮਾਡਲ ਨਸ਼ਾ ਮੁਕਤੀ ਸੈਂਟਰ ਬਣਾਉਣ ਲਈ ਵੀ ਨਿਰਦੇਸ਼ ਦਿਤੇ। ਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਦੀ ਸੰਨ ਫਾਊਂਡੇਸ਼ਨ ਦੀ ਮਦਦ ਨਾਲ ਸਾਕੇਤ ਹਸਪਤਾਲ ਵਿਖੇ ਹੁਨਰ ਵਿਕਾਸ ਕੇਂਦਰ ਵੀ ਖੋਲ੍ਹਿਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਤੋਂ ਲੋਕ ਭਲਾਈ ਸਕੀਮਾਂ, ਐਸ.ਐਸ.ਪੀ. ਤੋਂ ਜੁਰਮ ਦਰ, ਨਸ਼ਿਆਂ ਵਿਰੁੱਧ ਕਾਰਵਾਈ, ਸਿਵਲ ਸਰਜਨ ਤੋਂ ਓਟ ਸੈਂਟਰਾਂ ਸਮੇਤ ਮੁਹੱਲਾ ਕਲੀਨਿਕਾਂ ਤੇ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਸਕੂਲ ਸਿੱਖਿਆ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਤੋਂ ਵਿਭਾਗ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ, ਇਸ ਤੋਂ ਇਲਾਵਾ ਮਿਲਾਵਟੀ ਵਸਤਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇ। ਇਕ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ ਡਾ ਇਸਮਤ ਵਿਜੇ ਸਿੰਘ ਤੇ ਤਰਸੇਮ ਚੰਦ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab Bani 05 January,2024
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 05 January,2024
6 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
6 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ -ਲੰਬਿਤ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ 'ਚ ਲਗਾਉਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ -ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਪਟਿਆਲਾ, 5 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਪਟਿਆਲਾ ਜ਼ਿਲ੍ਹੇ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 6 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Punjab Bani 05 January,2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ। ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ। ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।
Punjab Bani 04 January,2024
ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ -ਅਧਿਕਾਰੀਆਂ ਨੂੰ ਹਦਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ ਪਟਿਆਲਾ, 4 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਰਕੇ ਵੱਡੀ ਨਦੀ ਦੇ ਬੰਧਾਂ ਤੇ ਐਸ.ਟੀ.ਪੀ. ਨੂੰ ਕਾਫੀ ਨੁਕਸਾਨ ਹੋਇਆ ਹੈ ਜਿਸ ਕਰਕੇ ਇਸ ਪ੍ਰਾਜੈਕਟ 'ਚ ਕੁਝ ਦੇਰੀ ਹੋਈ ਹੈ ਪਰੰਤੂ ਹੁਣ ਇਸ ਦਾ ਕੰਮ ਤੇਜੀ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਦੀਆਂ ਸ਼ਹਿਰ 'ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ 'ਚ ਇਨ੍ਹਾਂ 'ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹ ਵੀ ਆਉਂਦੇ ਹਨ, ਪਰੰਤੂ 164 ਕਰੋੜ ਰੁਪਏ ਦੀ ਲਾਗਤ ਇਨ੍ਹਾਂ ਦੇ ਚੈਨੇਲਾਈਜੇਸ਼ਨ, ਕੰਕਰੀਟ ਲਾਈਨਿੰਗ, ਸੁੰਦਰੀਕਰਨ ਤੇ ਨਵੀਨੀਕਰਨ ਦੇ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲ ਨਿਕਾਸ ਠੀਕ ਹੋਵੇਗਾ। ਉਨ੍ਹਾਂ ਨੇ ਐਸ.ਟੀ.ਪੀ., ਚੈਕ ਡੈਮ, ਹਾਈ ਲੈਵਲ ਬਰਿੱਜ਼, ਸੈਰਤੇ ਸਾਇਕਲਿੰਗ ਲਈਟਰੈਕ, ਨਦੀਆਂ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਜਾਇਜ਼ਾ ਲੈਂਦਿਆਂ ਇਸ ਦੀ ਪ੍ਰਗਤੀ ਰਿਪੋਰਟ ਲਗਾਤਾਰ ਭੇਜਣ ਦੀ ਵੀ ਹਦਾਇਤ ਕੀਤੀ। ਇਸ ਮੌਕੇ ਪੀ.ਡੀ.ਏ ਦੇ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੀ.ਏ.ਓ. ਪੀਡੀਏ ਮਮਤਾ ਸ਼ਰਮਾ, ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਮਨੋਜ ਬਾਂਸਲ, ਕਾਰਜਕਾਰੀ ਇੰਜੀਨੀਅਰ ਡਾ. ਰਜਿੰਦਰ ਘਈ ਸਮੇਤ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਜੁਗਲ ਕਿਸ਼ੋਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵੀਰਦਵਿੰਦਰ ਸਿੰਘ ਤੇ ਸਿੰਜਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 04 January,2024
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ। ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ। ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 04 January,2024
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ - ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਜਨਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 02 January,2024
ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ
ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ ਚੰਡੀਗੜ੍ਹ, 1 ਜਨਵਰੀ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ 33 ਫੀਸਦੀ (ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਤਿੰਨ ਸਮਝੌਤਿਆਂ ਵਿੱਚ ਇਕ) ਦੀ ਕਟੌਤੀ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਅੰਗ ਕੀਤਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ ਪਰ ਅੱਜ ਲੋਕ—ਪੱਖੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲਾ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਉਪਰੰਤ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖਰੀਦ ਸਮਝੌਤਾ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖਰੀਦ ਲਿਆ ਸੀ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਦੇ ਸਾਰੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਸਾਲ 2009 ਵਿੱਚ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਖੁਸ਼ਕਿਸਮਤੀ ਨਾਲ ਹੁਣ ਪਰਮਾਤਮਾ ਨੇ ਇਸ ਪਲਾਂਟ ਨੂੰ ਖਰੀਦਣ ਲਈ ਵੀ ਉਨ੍ਹਾਂ ਨੂੰ ਚੁਣਿਆ ਹੈ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਹੋਰ ਵਧੇਰੇ ਬਿਜਲੀ ਸਪਲਾਈ ਮਿਲੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ।
Punjab Bani 01 January,2024
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਪੰਜਾਬ ਨੇਵੀਗੇਸ਼ਨ ਪਲੇਟਫਾਰਮ 'ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ — ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।
Punjab Bani 01 January,2024
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Punjab Bani 01 January,2024
ਸ੍ਰੀ ਹਰਭਜਨ ਸਿੰਘ ਈ.ਟੀ.ਉ.ਬਿਜਲੀ ਮੰਤਰੀ ਪੰਜਾਬ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2024 ਦਾ ਕੰਧ ਕੈਲੰਡਰ ਜਾਰੀ ਕੀਤਾ ਗਿਆ।*
ਸ੍ਰੀ ਹਰਭਜਨ ਸਿੰਘ ਈ.ਟੀ.ਉ.ਬਿਜਲੀ ਮੰਤਰੀ ਪੰਜਾਬ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2024 ਦਾ ਕੰਧ ਕੈਲੰਡਰ ਜਾਰੀ ਕੀਤਾ ਗਿਆ।*
Punjab Bani 01 January,2024
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
Punjab Bani 01 January,2024
ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ -ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ -ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਪਟਿਆਲਾ, 1 ਜਨਵਰੀ: ਨਵੇਂ ਵਰ੍ਹੇ 2024 ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਇੰਦਰਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਸਟਾਫ਼ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਸਟਾਫ਼ ਨੇ ਪਿਛਲੇ ਵਰ੍ਹੇ 'ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ 'ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਅਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ 'ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਪਟਿਆਲਾ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।
Punjab Bani 01 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ -ਲੁਟਕੀ ਮਾਜਰਾ 'ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਲੋਕਾਂ ਨੂੰ ਸਮਰਪਿਤ, ਬੰਮਣਾਂ ਦੇ ਸਕੂਲ ਲਈ 15 ਲੱਖ ਦਾ ਚੈਕ -ਜੌੜਾਮਾਜਰਾ 'ਚ 17 ਲੱਖ ਰੁਪਏ ਨਾਲ ਛੱਪੜ ਤੋਂ ਖੇਤਾਂ ਤੱਕ ਪਾਇਪਲਾਈਨ ਤੇ ਸੋਲਰ ਮੋਟਰ ਤੇ 17 ਲੱਖ ਰੁਪਏ ਨਾਲ ਫਿਰਨੀ, ਗਲੀਆਂ ਦੇ ਵਿਕਾਸ ਤੇ ਸਟਰੀਟ ਲਾਇਟਾਂ ਦਾ ਹੋਇਆ ਕੰਮ -ਕਿਹਾ, ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਤਰਜੀਹ ਸਮਾਣਾ, 1 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਨਵੇਂ ਵਰ੍ਹੇ 2024 ਦੀ ਆਮਦ ਮੌਕੇ ਹਲਕੇ ਦੇ ਪਿੰਡਾਂ ਨੂੰ ਤੋਹਫ਼ਾ ਦਿੰਦਿਆਂ ਬਲਾਕ ਸਮਾਣਾ ਦੇ ਪਿੰਡਾਂ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਹਨ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਲੁਟਕੀ ਮਾਜਰਾ (ਜੌੜਾਮਾਜਰਾ) ਵਿਖੇ 32 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ 15 ਲੱਖ ਰੁਪਏ ਨਾਲ ਭੂਮੀ ਤੇ ਜਲ ਰੱਖਿਆ ਵਿਭਾਗ ਵੱਲੋਂ ਲਗਾਇਆ ਗਿਆ ਛੱਪੜ ਤੋਂ ਖੇਤਾਂ ਤੱਕ ਪਾਇਪ ਲਾਈਨ ਪਾ ਕੇ ਸਿੰਚਾਈ ਲਈ ਸੋਲਰ ਮੋਟਰ ਪ੍ਰਾਜੈਕਟ ਦਾ ਉਦਘਾਟਨ ਕੀਤਾ। ਜਦਕਿ 17 ਲੱਖ ਰੁਪਏ ਨਾਲ ਪਿੰਡ ਦੀ ਫਿਰਨੀ, ਬਿਆਸ ਘਰ ਤੋਂ ਮੇਨ ਸੜਕ ਤੱਕ ਬਰਮਾਂ ਪੱਕੀਆਂ ਕਰਨ ਤੇ ਸਟਰੀਟ ਲਾਈਟਾਂ ਦੇ ਕੰਮ ਦਾ ਉਦਘਾਟਨ ਕੀਤਾ। ਇਸ ਦੌਰਾਨ ਜੌੜਾਮਾਜਰਾ ਨੇ ਪਿੰਡ ਕੂਕਾ ਵਿਖੇ ਐਸ.ਸੀ. ਧਰਮਸ਼ਾਲਾ, ਪਿੰਡ ਤਰੌੜਾ ਕਲਾਂ ਵਿਖੇ ਕਮਿਉਨਿਟੀ ਸ਼ੈਡ, ਨਵੀਂ ਲਲੌਛੀ ਵਿਖੇ ਸਟੇਡੀਅਮ ਵਿੱਚ ਫਲੱਡ ਲਾਇਟਾਂ ਸਮੇਤ ਗਲੀਆਂ ਤੇ ਨਾਲੀਆਂ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਬੰਮਣਾਂ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ 15 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਵੀ ਸੌਂਪਿਆ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਪੰਜਾਬ ਦੇ ਸਕੂਲਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਦੇ ਵਿਕਾਸ ਲਈ ਬਿਨ੍ਹਾਂ ਕਿਸੇ ਵਿਤਕਰੇ ਦੇ ਗ੍ਰਾਂਟਾਂ ਜਾਰੀ ਕਰਕੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਤਾਂ ਕਿ ਪਿੰਡਾਂ ਦੇ ਵਸਨੀਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀ.ਡੀ.ਪੀ.ਓ. ਅਜੈਬ ਸਿੰਘ ਸੁਖਵਿੰਦਰ ਸਿੰਘ ਟਿਵਾਣਾ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 01 January,2024
ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ
ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਕੀਆਂ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।
Punjab Bani 31 December,2023
ਸੇਵਾ ਕੇਂਦਰਾਂ ਦੇ ਸਮੇਂ 'ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ
ਸੇਵਾ ਕੇਂਦਰਾਂ ਦੇ ਸਮੇਂ 'ਚ 2 ਜਨਵਰੀ ਤੋਂ ਹੋਵੇਗੀ ਤਬਦੀਲੀ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਪਟਿਆਲਾ, 30 ਦਸੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।
Punjab Bani 30 December,2023
ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਜ਼ਮੀਨੀ ਪੱਧਰ 'ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਰਾਹੋਂ ਰੋਡ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਮੁੱਖ ਮੰਤਰੀ ਵੱਲੋਂ ਪ੍ਰਾਜੈਕਟ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦਾ ਐਲਾਨ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ ਲੁਧਿਆਣਾ, 29 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ । ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਨਅਤੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ 28.91 ਕਰੋੜ ਰੁਪਏ ਦੀ ਲਾਗਤ ਨਾਲ ਬੂਟੇ ਲਗਾਉਣ ਦੇ 46 ਪ੍ਰਾਜੈਕਟ ਵਿਚਾਰੇ ਗਏ ਹਨ, ਜਿਨ੍ਹਾਂ ਚੋਂ 14.18 ਕਰੋੜ ਰੁਪਏ ਦੇ 19 ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਆਉਂਦੇ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਮਾਰਟ ਸਿਟੀ ਸਕੀਮ ਤਹਿਤ 930 ਕਰੋੜ ਰੁਪਏ ਦੇ 72 ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 219 ਕਰੋੜ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ 549.10 ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ ਅਤੇ 161.90 ਰੁਪਏ ਦੇ ਪ੍ਰਾਜੈਕਟਾਂ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ, ਆਲ ਵੈਦਰ ਇਨਡੋਰ ਸਵਿਮਿੰਗ ਪੂਲ, ਐਲ.ਈ.ਡੀ. ਸਟਰੀਟ ਲਾਈਟਾਂ, ਲੁਧਿਆਣਾ ਲਈ ਸਤਹੀ ਪਾਣੀ ਦੀ ਸਪਲਾਈ, ਬੁੱਢਾ ਦਰਿਆ ਦੀ ਸੁਰਜੀਤੀ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਰਗੇ ਅਤੇ ਹੋਰ ਵੱਡੇ ਪ੍ਰੋਜੈਕਟ ਸ਼ਹਿਰ ਨੂੰ ਨਵਾਂ ਰੂਪ ਦੇਣਗੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ ਅਤੇ ਸਿਲਾਈ ਸੈਂਟਰ, ਸੈਕਟਰ 32, ਲੁਧਿਆਣਾ, ਸਿਹਤ ਕੇਂਦਰ (ਸਪੋਰਟਸ ਸੈਂਟਰ), ਸੈਕਟਰ 32-ਏ, ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 32, ਲੁਧਿਆਣਾ ਵਿੱਚ ਸਵੀਮਿੰਗ ਪੂਲ ਅਤੇ ਪੰਪ ਚੈਂਬਰ ਅਤੇ ਫੇਜ਼-3 ਅਰਬਨ ਅਸਟੇਟ ਤੋਂ ਜੈਨ ਮੰਦਰ ਦੁੱਗਰੀ, ਲੁਧਿਆਣਾ ਤੱਕ 200'-00” ਚੌੜੀ ਸੜਕ ਦੀ ਉਸਾਰੀ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਲੁਧਿਆਣਾ-ਧੂਰੀ ਰੇਲਵੇ ਲਾਈਨ 'ਤੇ 25.69 ਕਰੋੜ ਰੁਪਏ ਦੀ ਲਾਗਤ ਨਾਲ ਆਰ.ਓ.ਬੀ ਦੀ ਉਸਾਰੀ ਅਤੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਵੀ ਅਲਾਟ ਕੀਤਾ ਗਿਆ ਹੈ। ਲੁਧਿਆਣਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿੰਡ ਖਵਾਜਕੇ ਤੋਂ ਮੱਤੇਵਾੜਾ ਤੱਕ ਰਾਹੋਂ ਰੋਡ ਦੇ 16 ਕਿਲੋਮੀਟਰ ਹਿੱਸੇ ਦੀ ਰੀ-ਕਾਰਪੇਟਿੰਗ ਦਾ ਕੰਮ, ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਇਆ, ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਲਈ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਸਾਰੇ ਕੰਮਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਸ਼ਹਿਰ ਦੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1500 ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਜਲਦੀ ਹੀ ਕੰਮ ਅਲਾਟ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਢੇ ਨਾਲੇ ਦਾ ਮਸਲਾ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਜਲੰਧਰ ਸੜਕ ਨੂੰ ਜੋੜਨ ਵਾਲੇ ਨਾਲੇ 'ਤੇ ਬਣੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਲਾਸ਼ਾਂ ਵਾਪਸ ਲਿਆਉਣ ਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਲਈ ਵਿਭਾਗ ਨੂੰ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਸਫ਼ਰ ਵਿੱਚ ਸਹਾਇਤਾ ਲਈ ਆਈ.ਜੀ.ਆਈ. ਏਅਰਪੋਰਟ ਦਿੱਲੀ ਵਿਖੇ ਪੰਜਾਬ ਹੈਲਪ ਡੈਸਕ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਨ.ਆਰ.ਆਈਜ਼ ਦੇ ਲੰਬਿਤ ਮਸਲਿਆਂ ਦੇ ਹੱਲ ਲਈ 3 ਫਰਵਰੀ ਤੋਂ ਐਨ.ਆਰ.ਆਈ. ਮੀਟਿੰਗਾਂ ਜਾਂ ਮਿਲਣੀਆਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 15 ਫਰਵਰੀ ਤੋਂ ਹਲਵਾੜਾ ਟਰਮੀਨਲ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਇਸ ਖੇਤਰ ਵਿੱਚ ਆਰਥਿਕ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ। ਮੀਟਿੰਗ ਉਪਰੰਤ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ ਹੋਈ ਹੈ ਜਿਸ ਕਾਰਨ ਸਬੰਧਤ ਕਮੇਟੀ ਨੇ ਝਾਕੀ ਨੂੰ ਰੱਦ ਕਰ ਦਿੱਤਾ ਹੈ। ਇਸ ਨੂੰ ਜਾਖੜ ਦਾ ਇੱਕ ਹੋਰ ਝੂਠ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਜਾਖੜ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਹਨ, ਇਸ ਲਈ ਉਨ੍ਹਾਂ ਨੂੰ ਭਾਜਪਾ ਦੇ ਹੋਰ ਤਜਰਬੇਕਾਰ ਆਗੂਆਂ ਵਾਂਗ ਝੂਠ ਬੋਲਣ ਦੀ ਕਲਾ 'ਚ ਅਜੇ ਪੂਰੀ ਮੁਹਾਰਤ ਹਾਸਲ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਅਸਲ ਤੱਥਾਂ ਨੂੰ ਛੁਪਾਉਣ ਲਈ ਹਮੇਸ਼ਾ ਆਪਣੇ ਹਾਈਕਮਾਂਡ ਤੋਂ ਤਿਆਰ-ਬਰ-ਤਿਆਰ ਸਕ੍ਰਿਪਟਾਂ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਕਰਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਅੱਗੇ ਪੇਸ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਆਜ਼ਾਦੀ ਦੀ ਪ੍ਰਾਪਤੀ ਲਈ ਸਾਡੇ ਸ਼ਹੀਦਾਂ ਦੇ ਬਲਿਦਾਨ ਨੂੰ ਪ੍ਰਦਰਸ਼ਿਤ ਕਰਨ ਲਈ 20 ਜਨਵਰੀ ਤੋਂ ਰਾਸ਼ਟਰੀ ਰਾਜਧਾਨੀ ਦੇ ਪੰਜਾਬ ਭਵਨ ਵਿਖੇ ਇਹਨਾਂ ਝਾਕੀਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।
Punjab Bani 29 December,2023
ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ
ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼ ਲੁਧਿਆਣਾ, 29 ਦਸੰਬਰ ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦਾ ਮੁਹਾਂਦਰਾ ਸੰਵਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, 9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਬੁਨਿਆਦੀ ਢਾਂਚੇ ਲਈ ਨਗਰ ਨਿਗਮ ਨੂੰ ਹੋਰ ਫੰਡਾਂ ਦੀ ਲੋੜ ਪਈ ਤਾਂ ਸੂਬਾ ਸਰਕਾਰ ਪਹਿਲ ਦੇ ਆਧਾਰ ਉਤੇ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਇਹ ਪ੍ਰਾਜੈਕਟ ਨਵੇਂ ਸਾਲ ਦਾ ਤੋਹਫਾ ਹੈ ਅਤੇ ਆਉਂਦੇ ਦਿਨਾਂ ਵਿੱਚ ਸਮੁੱਚੇ ਪੰਜਾਬ ਨੂੰ ਅਜਿਹੀਆਂ ਹੋਰ ਸੌਗਾਤਾਂ ਦਿੱਤੀਆਂ ਜਾਣਗੀਆਂ।
Punjab Bani 29 December,2023
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ: ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।
Punjab Bani 29 December,2023
ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ
ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ ਦਿਲੀ : ਕੇਂਦਰ ਸਰਕਾਰ ਵੱਲੋਂ 26 ਜਨਵਰੀ 2024 ਲਈ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਬਾਹਰ ਕੀਤੇ ਜਾਣ ਦਾ ਮਾਮਲੇ 'ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਂਕੀ ਨੂੰ ਪਰੇਡ ਵਿਚੋਂ ਬਾਹਰ ਕੱਢਣ ਲਈ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ, ਤਾਂ ਵੀਰਵਾਰ ਪੰਜਾਬ ਭਾਜਪਾ ਵੱਲੋਂ ਝਾਂਕੀ ਨੂੰ ਬਾਹਰ ਕੱਢਣ ਲਈ ਸੀਐਮ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਇਆ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੀ ਝਾਂਕੀ ਨੂੰ ਰੋਕਿਆ ਨਹੀਂ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਝਾਂਕੀ ਬਾਹਰ ਕੱਢਣ ਜਾਣ ਦੇ ਮਾਮਲੇ 'ਤੇ ਅੰਕੜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਦੇ ਦਾਅਵੇ ਦਾ ਜਵਾਬ ਵੀ ਦਿੱਤਾ। ਮੁੱਖ ਮੰਤਰੀ ਮਾਨ ਵੱਲੋਂ ਝਾਂਕੀ ਨੂੰ ਲੈ ਕੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ 'ਤੇ ਸੁਨੀਲ ਜਾਖੜ ਨੇ ਸ਼ੋਲੇ ਫਿਲਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕੱਲ 26 ਜਨਵਰੀ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਨੌਟੰਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਸਬੰਧੀ ਦੋ ਵੱਡੇ ਕਾਰਨ ਰਹੇ, ਕਿਉਂਕਿ ਕੇਂਦਰ ਨੂੰ ਭੇਜੀਆਂ ਗਈਆਂ ਝਾਂਕੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਜਿਸ ਦੀ ਵਜ੍ਹਾ ਕਾਰਨ ਝਾਂਕੀ ਨੂੰ ਬਾਹਰ ਕੀਤਾ ਗਿਆ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਨਹੀਂ ਰੋਕੀ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਪਰੇਡ ਵਿਚੋਂ ਪੰਜਾਬ ਦੀਆਂ ਝਾਂਕੀਆਂ ਬਾਹਰ ਹੋਣ ਲਈ ਮੁੱਖ ਮੰਤਰੀ ਮਾਫੀ ਮੰਗਣੀ ਚਾਹੀਦੀ ਹੈ।
Punjab Bani 28 December,2023
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 27 ਦਸੰਬਰ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਵਿਸ਼ੇਸ਼ ਸਕੱਤਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਸਕੂਲ ਸਿੱਖਿਆ ਵਿਭਾਗ, ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਨੈਸ਼ਨਲ ਹੈਲਥ ਮਿਸ਼ਨ, ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਨੂੰ ਨੁਕਸਾਨ ਅਤੇ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ, ਬਾਲ ਸੁਰੱਖਿਆ ਅਤੇ ਵਿਕਾਸ ਹਿਤ ਬਣੇ ਕਾਨੂੰਨਾਂ ਤੇ ਅਮਲ ਨਾ ਕਰਨਾ, ਨੀਤੀ, ਦਿਸ਼ਾ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਸਬੰਧੀ ਸ਼ਿਕਾਇਤਾਂ ਦੇ ਨਾਲ-ਨਾਲ ਖੁਦ ਮਾਮਲੇ ਦੀ ਪੜਤਾਲ ਕਰਨ ਹਿਤ ਸਿਵਲ ਕੋਰਟ ਦੇ ਅਧਿਕਾਰ ਰੱਖਦਾ ਹੈ। ਬੱਚਿਆਂ ਨਾਲ ਸਬੰਧਤ ਵੱਖ-ਵੱਖ ਕਾਨੂੰਨਾਂ ਅਤੇ ਵਿਧਾਨ ਸਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜਿਵੇਂ ਕਿ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਤੇ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ, 2005 ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੈ। ਚੇਅਰਮੈਨ ਨੇ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਹਿਤ ਕਿਸੇ ਵੀ ਕਾਨੂੰਨ ਦੁਆਰਾ ਜਾਂ ਕਾਨੂੰਨ ਦੇ ਅਧੀਨ ਮੌਜੂਦਾ ਸਮੇਂ ਵਿਚ ਲਾਗੂ ਸੁਰੱਖਿਆ ਦੀ ਜਾਂਚ ਅਤੇ ਸਮੀਖਿਆ ਅਤੇ ਇਨ੍ਹਾਂ ਦੇ ਪ੍ਰਭਾਵ ਲਾਗੂ ਕੀਤੇ ਜਾਣ। ਇਸ ਸੁਰੱਖਿਆ ਦੀ ਕਾਰਜ ਸ਼ੈਲੀ ਤੇ ਸਾਲਾਨਾ ਅਤੇ ਅਜਿਹੀਆਂ ਹੋਰ ਅਵਧੀਆਂ ਤੇ, ਕਮਿਸ਼ਨ ਨੂੰ ਰਿਪੋਟ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਲ ਅਧਿਕਾਰਾਂ ਦੀ ਉਲੰਘਣਾ ਦੀ ਪੜਤਾਲ ਕਰਨਾ ਅਤੇ ਅਜਿਹੇ ਮਾਮਲਿਆਂ ਵਿਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਧਿਆਨ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ, ਜਿਨ੍ਹਾਂ ਵਿਚ ਕੰਮਜ਼ੋਰ ਸਥਿਤੀ ਵਿੱਚ ਰਹਿ ਰਹੇ ਬੱਚੇ, ਹਾਸ਼ੀਏ ਤੇ ਜਾਂ ਲਾਭ ਵਿਹੂਣੇ ਬੱਚੇ, ਕਾਨੂੰਨੀ ਵਿਵਾਦ ਵਿੱਚ ਉਲਝੇ ਬੱਚੇ, ਕਿਸ਼ੋਰ, ਬਿਨ੍ਹਾਂ ਪਰਿਵਾਰ ਦੇ ਬੱਚੇ ਅਤੇ ਕੈਦੀਆਂ ਦੇ ਬੱਚੇ ਸ਼ਾਮਲ ਹਨ, ਨਾਲ ਸਬੰਧਤ ਮਾਮਲਿਆਂ ਨੂੰ ਦੇਖਣਾ ਅਤੇ ਉਚਿਤ ਸਮਾਧਾਨ ਕਰਨ ਦੀ ਜ਼ਰੂਰਤ ਹੈ। ਬਾਲ ਅਧਿਕਾਰਾਂ ਤੇ ਮੌਜੂਦਾ ਨੀਤੀਆਂ, ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨਾ ਅਤੇ ਬੱਚਿਆਂ ਦੇ ਉੱਤਮ ਹਿਤ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਲਾਗੂ ਕਰਨਾ ਜ਼ਰੂਰੀ ਹੈ। ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਅਤੇ ਸ੍ਰੀ ਰਾਜਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 27 December,2023
ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ - ਚੇਤਨ ਸਿੰਘ ਜੌੜਾਮਾਜਰਾ
ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ - ਚੇਤਨ ਸਿੰਘ ਜੌੜਾਮਾਜਰਾ - ਜਲ ਸਰੋਤ ਮੰਤਰੀ ਵਲੋਂ ਲੁਧਿਆਣਾ ਅਤੇ ਮੋਗਾ ਵਿਖੇ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ - ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ। ਉਹ ਅੱਜ ਲੁਧਿਆਣਾ ਅਤੇ ਮੋਗਾ ਵਿਖੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਲੁਧਿਆਣਾ ਦੇ ਬੱਚਤ ਭਵਨ ਵਿਖੇ ਲੁਧਿਆਣਾ ਕੈਨਾਲ ਸਰਕਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਿਤ ਰਤਨ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਕਿਉਂਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਮੋਗਾ ਵਿਖੇ ਵੱਖਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ। ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਸਣੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ।
Punjab Bani 27 December,2023
ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣਾ ਨਵੇਂ ਸਾਲ ਦਾ ਦੀਵਾਰ ਕੈਲੰਡਰ ਰਿਲੀਜ਼ ਕੀਤਾ
ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣਾ ਨਵੇਂ ਸਾਲ ਦਾ ਦੀਵਾਰ ਕੈਲੰਡਰ ਰਿਲੀਜ਼ ਕੀਤਾ ਪਟਿਆਲਾ -ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਪਣਾ ਨਵੇਂ ਸਾਲ 2024 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਕੈਲੰਡਰ ਬਾਰੇ ਦੱਸਿਆ ਕਿ ਕਲਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ਼ ਇਸ ਵਰ੍ਹੇ ਦੇ ਦੀਵਾਰ ਕੈਲੰਡਰ ਵਿੱਚ ਯੂਨੀਵਰਸਟੀ ਕੈਂਪਸ ਦੀਆਂ ਵੱਖ-ਵੱਖ ਥਾਵਾਂ ਉੱਤੇ ਲੱਗੇ ਕੁੱਝ ਕਲਾਤਮਿਕ ਬੁੱਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਚਿੱਤਰਾਂ ਵਿੱਚ 'ਸ਼ਿਵਾ ਆਇਰਨ', 'ਅਰਧਾਨਾਰੇਸ਼ਵਰ', 'ਸਨਕੋਲਨ' ਅਤੇ 'ਸ਼ਕਤੀ' ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਲਾਤਮਿਕ ਬੁੱਤ ਲਗਭਗ 40 ਸਾਲ ਤੋਂ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਵਿੱਚ ਸੁਸ਼ੋਭਿਤ ਹਨ ਅਤੇ ਹਰ ਕਲਾ ਪ੍ਰੇਮੀ ਦੀ ਖਿੱਚ ਦਾ ਕੇਂਦਰ ਬਣਦੇ ਹਨ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ, ਵਿੱਤ ਅਫ਼ਸਰ ਡਾ. ਪ੍ਰਮੋਦ ਕੁਮਾਰ ਅੱਗਰਵਾਲ, ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ, ਮੁਖੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਡਾ. ਪਰਮਿੰਦਰਜੀਤ ਕੌਰ, ਮੁਖੀ ਪੰਜਾਬੀ ਵਿਭਾਗ ਡਾ. ਗੁਰਮੁਖ ਸਿੰਘ, ਇੰਚਾਰਜ ਪਬਲੀਕੇਸ਼ਨ ਬਿਊਰੋ ਡਾ. ਪਰਮਜੀਤ ਕੌਰ ਬਾਜਵਾ, ਨਿਗਰਾਨ ਪਬਲੀਕੇਸ਼ਨ ਬਿਊਰੋ ਗੁਰਜੰਟ ਸਿੰਘ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ।
Punjab Bani 27 December,2023
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ। ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ। ਅਸੀਂ ਤਿੰਨ ਡਿਜ਼ਾਈਨ ਭੇਜੇ ਸਨ। ਇੱਕ ਸੀ ਪੰਜਾਬ ਦਾ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਅੱਜ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।’
Punjab Bani 27 December,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਦਾ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਦਾ ਜਾਇਜ਼ਾ -ਕਿਹਾ, ਸ਼ਹਿਰ 'ਚੋਂ ਡੇਅਰੀਆਂ ਤਬਦੀਲ ਕਰਨ ਡੇਅਰੀ ਮਾਲਕ, ਸਰਕਾਰ ਦੇ ਰਹੀ ਹੈ ਹਰ ਸਹਾਇਤਾ ਪਟਿਆਲਾ, 25 ਦਸੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ। ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਨ ਲਈ ਆਖਦਿਆਂ ਸਿਹਤ ਮੰਤਰੀ ਤੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੇਅਰੀ ਮਾਲਕਾਂ ਨੂੰ ਉਥੇ ਡੇਅਰੀ ਕਿੱਤੇ ਨੂੰ ਹੋਰ ਵਧਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਐਚ.ਡੀ.ਐਫ.ਸੀ. ਬੈਂਕ ਡੇਅਰੀ ਮਾਲਕਾਂ ਨੂੰ ਸ਼ੈਡ ਉਸਾਰੀ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨ੍ਹਾਂ ਕਿਸੇ ਬੈਂਕ ਗਾਰੰਟੀ ਦੇ ਰਹੀ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ 20 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 21.26 ਏਕੜ ਵਿੱਚ ਬਣਾਇਆ ਗਿਆ ਇਹ ਪ੍ਰਾਜੈਕਟ ਜਿੱਥੇ ਸ਼ਹਿਰ ਦੀ ਸਾਫ਼ ਸਫਾਈ ਤੇ ਸੀਵਰੇਜ ਨੂੰ ਬੰਦ ਹੋਣ ਤੋਂ ਰੋਕਣ 'ਚ ਸਹਾਈ ਹੋਵੇਗਾ ਉਥੇ ਹੀ ਡੇਅਰੀ ਮਾਲਕਾਂ ਦੇ ਧੰਦੇ ਨੂੰ ਹੋਰ ਵਿਕਸਤ ਹੋਣ ਵਿੱਚ ਵੀ ਸਹਾਇਤਾ ਕਰੇਗਾ। ਸਿਹਤ ਮੰਤਰੀ ਤੇ ਵਿਧਾਇਕ ਕੋਹਲੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਪ੍ਰਾਜੈਕਟ ਨੂੰ ਤੁਰੰਤ ਚਲਾਉਣ ਲਈ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕੀਤੇ ਜਾਣ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਦੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ 'ਚ ਤਬਦੀਲ ਕਰਕੇ ਇਸ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ, ਪਾਣੀ ਦੀ ਨਿਕਾਸੀ, ਬਿਜਲੀ ਕੁਨੈਕਸ਼ਨ ਆਦਿ ਕਈ ਮੁੱਦਿਆਂ 'ਤੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ ਦਿਨਾਂ 'ਚ ਡੇਅਰੀ ਮਾਲਕਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਮੌਕੇ 'ਤੇ ਜਾਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਕਿ ਸਾਰੇ ਮਸਲੇ ਮੌਕੇ 'ਤੇ ਹੀ ਹੱਲ ਕੀਤੇ ਜਾਣ। ਡੇਅਰੀ ਮਾਲਕਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਕੁਝ ਜਰੂਰੀ ਮਸਲੇ ਹੱਲ ਹੋਣ ਦੇ ਤੁਰੰਤ ਬਾਅਦ ਆਪਣੀਆਂ ਡੇਅਰੀਆਂ ਇਸ ਪ੍ਰਾਜੈਕਟ ਵਿਖੇ ਤਬਦੀਲ ਕਰ ਲੈਣਗੇ। ਮੀਟਿੰਗ 'ਚ ਨਗਰ ਨਿਗਮ ਦੇ ਅਧਿਕਾਰੀ ਹਰਕਿਰਨ ਸਿੰਘ, ਸ਼ਾਮ ਲਾਲ ਗੁਪਤਾ, ਗੁਰਪ੍ਰੀਤ ਵਾਲੀਆ ਤੇ ਸੰਜੀਵ ਕੁਮਾਰ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 25 December,2023
ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ 3500 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 7646 ਪ੍ਰਾਜੈਕਟਾਂ ਦੀ ਸਥਾਪਤੀ ਲਈ 2000 ਕਰੋੜ ਰੁਪਏ ਦੇ ਏ.ਆਈ.ਐਫ ਮਿਆਦੀ ਕਰਜ਼ੇ ਵੰਡੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਨਜ਼ੂਰ ਕੀਤੇ ਗਏ 8298 ਪ੍ਰਾਜੈਕਟਾਂ ਵਿੱਚੋਂ 92 ਫ਼ੀਸਦੀ (ਭਾਵ 7646 ਪ੍ਰਾਜੈਕਟਾਂ) ਲਈ ਮਿਆਦੀ ਕਰਜ਼ੇ ਦਿੱਤੇ ਜਾ ਚੁੱਕੇ ਹਨ, ਜੋ ਮੱਧ ਪ੍ਰਦੇਸ਼ ਸਣੇ ਸੂਬੇ ਵਿੱਚ ਉੱਚ ਰਾਸ਼ੀ ਵੰਡ ਦਰ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਨਿਵੇਸ਼ ਨੂੰ ਉਤਸ਼ਾਹਤ ਕਰਨ ਵਾਸਤੇ ਸਟੇਟ ਨੋਡਲ ਏਜੰਸੀ ਅਰਥਾਤ ਸੂਬੇ ਦਾ ਬਾਗ਼ਬਾਨੀ ਵਿਭਾਗ ਅਤੇ ਹੋਰਨਾਂ ਭਾਈਵਾਲਾਂ ਤੇ ਕਰਜ਼ਦਾਤਾ ਸੰਸਥਾਵਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਜਾਗਰ ਕਰਦੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵੰਡੀ ਗਈ ਰਾਸ਼ੀ ਦੇ ਮਾਮਲੇ ਵਿੱਚ ਪਟਿਆਲਾ (250.3 ਕਰੋੜ ਰੁਪਏ), ਲੁਧਿਆਣਾ (206.23 ਕਰੋੜ ਰੁਪਏ), ਸੰਗਰੂਰ (201.97 ਕਰੋੜ ਰੁਪਏ), ਬਠਿੰਡਾ (182.33 ਕਰੋੜ ਰੁਪਏ) ਅਤੇ ਫ਼ਿਰੋਜ਼ਪੁਰ (159.59 ਕਰੋੜ ਰੁਪਏ) ਨਾਲ ਮੋਹਰੀ ਜ਼ਿਲ੍ਹਿਆਂ 'ਚ ਸ਼ੁਮਾਰ ਹਨ। ਉਨ੍ਹਾਂ ਕਿਹਾ ਕਿ ਵਾਢੀ ਤੋਂ ਬਾਅਦ ਦੇ ਪ੍ਰਬੰਧਨ ਬੁਨਿਆਦੀ ਢਾਂਚੇ ਵਿੱਚ ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰਾਂ, ਸਟੋਰੇਜ ਬੁਨਿਆਦੀ ਢਾਂਚੇ (ਜਿਵੇਂ ਕੋਲਡ ਸਟੋਰ ਅਤੇ ਡਰਾਈ ਵੇਅਰਹਾਊਸ), ਕਸਟਮ ਹਾਇਰਿੰਗ ਸੈਂਟਰ, ਯੋਗ ਬੁਨਿਆਦੀ ਢਾਂਚੇ 'ਤੇ ਸੋਲਰ ਪੈਨਲ ਲਾਉਣਾ ਅਤੇ ਸੋਲਰ ਪੰਪਾਂ ਦੀ ਸਥਾਪਨਾ ਆਦਿ ਸ਼ਾਮਲ ਹੈ। ਬਾਗ਼ਬਾਨੀ ਵਿਭਾਗ ਨੇ ਅਪ੍ਰੈਲ 2022 ਤੋਂ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਿਆਂ ਏ.ਆਈ.ਐਫ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਸਟੇਟ ਪ੍ਰਾਜੈਕਟ ਮੌਨੀਟਰਿੰਗ ਯੂਨਿਟ (ਐਸ.ਪੀ.ਐਮ.ਯੂ) ਦੀ ਸਥਾਪਨਾ ਕੀਤੀ ਹੈ। ਵਿਭਾਗ ਵੱਲੋਂ ਏ.ਆਈ.ਐਫ ਸਕੀਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਭਾਈਵਾਲਾਂ ਨਾਲ ਸਰਗਰਮ ਤਾਲਮੇਲ ਬਣਾ ਕੇ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਸੰਭਾਵੀ ਲਾਭਪਾਤਰੀਆਂ ਦੀ ਸਹਾਇਤਾ ਦੇ ਉਦੇਸ਼ ਨਾਲ ਅਤੇ ਸਕੀਮ ਬਾਰੇ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਇੱਕ ਵੱਟਸਐਪ ਹੈਲਪਲਾਈਨ (90560-92906) ਵੀ ਸਥਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਏ.ਆਈ.ਐਫ ਸਕੀਮ ਯੋਗ ਗਤੀਵਿਧੀਆਂ ਲਈ ਮਿਆਦੀ ਕਰਜ਼ਿਆਂ ਉਤੇ 7 ਸਾਲਾਂ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੰਦੀ ਹੈ। ਬੈਂਕ ਵੱਧ ਤੋਂ ਵੱਧ 9 ਫ਼ੀਸਦੀ ਵਿਆਜ ਲੈ ਸਕਦੇ ਹਨ ਅਤੇ ਇਹ ਲਾਭ 2 ਕਰੋੜ ਰੁਪਏ ਤੱਕ ਦੀ ਰਾਸ਼ੀ ਲਈ ਪ੍ਰਾਪਤ ਕੀਤਾ ਜਾ ਸਕਦਾ ਹੈ। ਹਰੇਕ ਲਾਭਪਾਤਰੀ ਵੱਖ-ਵੱਖ ਥਾਵਾਂ 'ਤੇ 25 ਪ੍ਰਾਜੈਕਟ ਤੱਕ ਸਥਾਪਤ ਕਰ ਸਕਦਾ ਹੈ। ਯੋਗ ਲਾਭਪਾਤਰੀ ਆਪਣੇ ਕਰਜ਼ਿਆਂ 'ਤੇ ਕ੍ਰੈਡਿਟ ਗਾਰੰਟੀ ਦਾ ਲਾਭ ਵੀ ਲੈ ਸਕਦੇ ਹਨ। ਇਸ ਤੋਂ ਇਲਾਵਾ ਦੂਹਰਾ ਲਾਭ ਲੈਣ ਲਈ ਏ.ਆਈ.ਐਫ ਸਕੀਮ ਨੂੰ ਕਈ ਹੋਰ ਰਾਜ ਅਤੇ ਕੇਂਦਰੀ ਸਕੀਮਾਂ/ਸਬਸਿਡੀਆਂ ਨਾਲ ਵੀ ਜੋੜਿਆ ਜਾ ਸਕਦਾ ਹੈ।
Punjab Bani 24 December,2023
ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ
ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ ਚੰਡੀਗੜ : ਪੰਜਾਬ ਵਿੱਚ ਭਲਕੇ 25 ਦਸੰਬਰ 2023 ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।
Punjab Bani 24 December,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਵਜਣਗੇ ਬਿਗਲ ਮੁੱਖ ਮੰਤਰੀ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ। ਅੱਜ ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸਿਜਦਾ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸ਼ਭਾ ਦੀਆਂ ਤਿਆਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਗਤਾਂ ਲਈ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਤਾਂ ਕਿ ਇਸ ਪਵਿੱਤਰ ਅਸਥਾਨ ਉਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਸੰਗਤ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਸੰਗਤ ਦੀ ਆਮਦ ਲਈ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਰ-ਨੇੜੇ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਕਿ ਲੋੜ ਪੈਣ ਉਤੇ ਫੌਰੀ ਮਦਦ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 75 ਬੱਸਾਂ ਚਲਾਈਆਂ ਜਾਣਗੀਆਂ ਅਤੇ 50 ਈ-ਰਿਕਸ਼ੇ ਚਲਾਏ ਜਾਣਗੇ। ਪਾਰਕਿੰਗ ਵਿਵਸਥਾ ਬਾਰੇ ਦੱਸਿਆ ਗਿਆ ਕਿ ਸ਼ਹੀਦੀ ਸਭਾ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ 21 ਥਾਵਾਂ ਕਾਇਮ ਕੀਤੀਆਂ ਗਈਆਂ ਹਨ ਅਤੇ ਆਵਾਜਾਈ ਲਈ ਪੁਖਤੇ ਪ੍ਰਬੰਧਾਂ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਚਨਾ ਕੇਂਦਰ ਵੀ ਬਣਾਏ ਗਏ ਹਨ ਤਾਂ ਕਿ ਸੰਗਤ ਲੋੜੀਂਦੀ ਜਾਣਕਾਰੀ ਹਾਸਲ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ ਅਤੇ ਸ਼ਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 22 December,2023
ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ
ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ - ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.) ਦੀਆਂ ਦੋ ਮਹੱਤਵਪੂਰਨ ਰਿਪੋਰਟਾਂ ਜਾਰੀ ਕੀਤੀਆਂ, ਜਿਸ ਵਿੱਚ ‘‘ ਸਾਲਾਨਾ ਰਿਪੋਰਟ 2022-23’’ ਅਤੇ ‘‘ ਪ੍ਰੀਖਿਆ ਦੀ ਸੁਰੱਖਿਆ ਨੂੰ ਵਧਾਉਣ ਅਤੇ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ’’ , ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਪਣੀ ਸਾਲਾਨਾ ਰਿਪੋਰਟ 2022-23 ਵਿੱਚ, ਪੀਐਸਏਸੀਐਸ ਨੇ ਐੱਚਆਈਵੀ/ਏਡਜ਼ ਨੂੰ ਕੰਟਰੋਲ ਕਰਨ ਵਿੱਚ ਆਪਣੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਡਵੀਜਨਾ: ਬੁਨਿਆਦੀ ਸੇਵਾਵਾਂ, ਖੂਨ ਚੜ੍ਹਾਉਣ ਸਬੰਧੀ ਸੇਵਾਵਾਂ, ਦੇਖਭਾਲ, ਸਹਾਇਤਾ ਅਤੇ ਇਲਾਜ, ਜਾਣਕਾਰੀ, ਸਿੱਖਿਆ ਅਤੇ ਸੰਚਾਰ, ਲੈਬ ਸੇਵਾਵਾਂ, ਰਣਨੀਤਕ ਜਾਣਕਾਰੀ, ਅਤੇ ਟਾਰਗੈਟਡ ਇੰਟਰਵੈਂਸ਼ਨਜ਼ ਸ਼ਾਮਲ ਹਨ, ਵੱਲੋਂ ਸ਼ਲਾਘਾਯੋਗ ਯੋਗਦਾਨ ਪਾਇਆ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੇ ਇਮਤਿਹਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਰੋਕਣ ਸਬੰਧੀ ਬਲਾਕਚੈਨ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਐਜੂਬਲਾਕ ਪ੍ਰੋ ਵੀ ਪੇਸ਼ ਕੀਤਾ । “ਇਸ ਮਹੱਤਵਪੂਰਨ ਹੱਲ ਦਾ ਉਦੇਸ਼ ਸਰਕਾਰੀ ਪ੍ਰੀਖਿਆ ਪ੍ਰਸ਼ਾਸਨ ਵਿੱਚ ਕ੍ਰਾਂਤੀ ਲਿਆਉਣਾ, ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਅਖੰਡਤਾ ਅਤੇ ਜਨਤਕ ਨਿਵੇਸ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਇਸ ਤਕਨੀਕ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹੋਰ ਵਿਭਾਗਾਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਸਮਾਜ ਦੀ ਬਿਹਤਰੀ ਲਈ ਨਵੀਨਤਮ ਹੱਲ ਅਤੇ ਪ੍ਰੋਗਰਾਮ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ ਸਕੱਤਰ ਹੈਲਥ ਕਮ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ.ਅਡੱਪਾ ਕਾਰਤਿਕ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸ਼ਰਮਾ, ਡਾਇਰੈਕਟਰ (ਸਿਹਤ ਸੇਵਾਵਾਂ ਪੰਜਾਬ) ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾ: ਹਿਤਿੰਦਰ ਕੌਰ ਅਤੇ ਵਧੀਕ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ: ਬੌਬੀ ਗੁਲਾਟੀ ਆਦਿ ਹਾਜ਼ਰ ਸਨ।
Punjab Bani 22 December,2023
ਸਰਹਿੰਦ ਨਹਿਰ 'ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ
ਸਰਹਿੰਦ ਨਹਿਰ 'ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 ਤੋਂ 10 ਜਨਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਦੀ ਬੰਦੀ ਹੋਵੇਗੀ। ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 22 December,2023
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼ ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ ਹਦਾਇਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ (ਐਸ.ਐਲ.ਬੀ.ਸੀ) ਵਿੱਚ ਸ਼ਾਮਿਲ ਹੋਰ ਬੈਂਕਾਂ ਨੂੰ ਮਾਰਚ 2024 ਤੱਕ ਸੂਬੇ ਵਿੱਚ ਸਟਾਰਟਅੱਪਸ ਲਈ ਮੁਦਰਾ ਅਤੇ ਹੋਰ ਕਰਜ਼ਿਆਂ ਦੀ ਵੰਡ ਦੇ ਮਿਥੇ ਗਏ ਆਪਣੇ ਟੀਚਿਆਂ ਨੂੰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਇੰਨ੍ਹਾਂ ਕਰਜਿਆਂ ਦੀ ਵੰਡ ਮੌਕੇ ਸੂਬੇ ਵਿੱਚ ਐਸ.ਸੀ/ਐਸ.ਟੀ ਭਾਈਚਾਰਿਆਂ ਅਤੇ ਔਰਤਾਂ ਦੇ ਸਸ਼ਕਤੀਕਰਨ, ਨੌਜਵਾਨਾਂ ਦੁਆਰਾ ਸ਼ੁਰੂ ਕੀਤੇ ਗਏ ਸਟਾਰਟਅੱਪ, ਅਤੇ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ ਦੀ ਮਜ਼ਬੂਤੀ ਤੇ ਕੇਂਦਰਿਤ ਯੋਜਨਾਵਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਪੰਜਾਬ ਦੇ ਵਿੱਤ ਮੰਤਰੀ, ਜੋ ਅੱਜ ਇੱਥੇ ਪੰਜਾਬ ਭਵਨ ਵਿਖੇ ਰਾਜ ਸਭਾ ਦੇ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀ.ਐਮ.ਐਮ.ਵਾਈ), ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ (ਪੀ.ਐਮ.ਈ.ਜੀ.ਪੀ), ਅਤੇ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਆਦਿ ਦੇ ਤਹਿਤ ਸਵੈ-ਰੁਜ਼ਗਾਰ ਅਤੇ ਸਟਾਰਟਅੱਪ ਲਈ ਇਹਨਾਂ ਬੈਂਕਾਂ ਦੁਆਰਾ ਦਿੱਤੇ ਗਏ ਕਰਜ਼ਿਆਂ ਦੀ ਮਾਤਰਾ ਦਾ ਪਤਾ ਲਗਾਉਣ ਲਈ ਬੁਲਾਈ ਗਈ ਸੀ। ਇੰਨ੍ਹਾਂ ਯੋਜਨਾਵਾਂ ਤਹਿਤ ਰਾਸ਼ਟਰੀਕ੍ਰਿਤ ਬੈਂਕਾਂ ਵੱਲੋਂ ਨੌਜਵਾਨ ਉੱਦਮੀਆਂ ਨੂੰ 50,000 ਤੋਂ 2 ਕਰੋੜ ਰੁਪਏ ਤੱਕ ਦੇ ਕਰਜੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਆਈ.ਟੀ.ਆਈ ਪਾਸ ਵਿਦਿਆਰਥੀਆਂ ਨੂੰ 10 ਲੱਖ ਰੁਪਏ ਤੱਕ ਦੇ ਛੋਟੇ ਪ੍ਰੋਜੈਕਟਾਂ ਲਈ ਕਰਜ਼ੇ ਦੀ ਵੰਡ ਨੂੰ ਉਤਸ਼ਾਹਿਤ ਕਰਨ ਲਈ ਬੈਂਕਾਂ ਨੂੰ ਇੱਕ ਅਰਧ-ਸਰਕਾਰੀ (ਡੀ.ਓ) ਪੱਤਰ ਲਿਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ ਭੇਜੇ ਗਏ ਆਈ.ਟੀ.ਆਈ. ਦੇ ਵਿਦਿਆਰਥੀਆਂ ਦੇ 623 ਕੇਸਾਂ ਵਿਰੁੱਧ ਸਿਰਫ਼ 52 ਕੇਸਾਂ ਨੂੰ ਹੀ ਮਨਜ਼ੂਰੀ ਦਿੱਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬੈਂਕ ਜਲਦੀ ਹੀ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਗੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਜਲਦੀ ਹੀ ਉਨ੍ਹਾਂ ਨਾਲ ਇੱਕ ਹੋਰ ਮੀਟਿੰਗ ਕਰਨਗੇ। ਇਸ ਦੌਰਾਨ ਵਿਕਰਮਜੀਤ ਸਿੰਘ ਸਾਹਨੀ ਨੇ ਬੈਂਕਾਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀ.ਐੱਮ.ਐੱਮ.ਵਾਈ.) ਦੀਆਂ ਤਿੰਨੋਂ ਤਿੰਨੋਂ ਸ਼ਿਸ਼ੂ, ਕਿਸ਼ੋਰ ਅਤੇ ਤਰੁਣ ਸਕੀਮਾਂ ਤਹਿਤ ਕਰਜ਼ੇ ਵੰਡਣ ਲਈ ਜੋਰ ਦਿੰਦਿਆਂ ਕਿਹਾ ਕਿ ਉਹ ਸਿਰਫ ਛੋਟੇ ਕਰਜ਼ਿਆਂ ਤੱਕ ਹੀ ਸੀਮਤ ਨਾ ਰਹਿਣ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਨੌਜਵਾਨਾਂ ਨੂੰ ਇਹ ਕਰਜ਼ੇ ਦੇਣ ਵਿੱਚ ਕੋਈ ਕਮੀਆਂ ਹਨ ਤਾਂ ਲੋੜ ਪੈਣ ‘ਤੇ ਉਹ ਦਖਲ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਨੌਜਵਾਨਾਂ ਨੂੰ ਹੁਨਰਮੰਦ ਕਰਨ, ਕਿਸਾਨਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਵੱਖ-ਵੱਖ ਬੈਂਕਾਂ ਦੀਆਂ ਲਗਭਗ 6300 ਬ੍ਰਾਂਚਾਂ ਹਨ ਅਤੇ ਜੇਕਰ ਹਰੇਕ ਸ਼ਾਖਾ ਵੱਖ-ਵੱਖ ਸਕੀਮਾਂ ਅਧੀਨ ਘੱਟੋ-ਘੱਟ 5 ਕਰਜੇ ਦੇ ਕੇਸ ਪਾਸ ਕਰਦੀ ਹੈ ਤਾਂ ਇਸ ਨਾਲ ਰਾਜ ਦੇ 30,000 ਤੋਂ ਵੱਧ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਪਹਿਲਾਂ, ਪੀ.ਐੱਮ.ਐੱਮ.ਵਾਈ., ਪੀ.ਐੱਮ.ਈ.ਜੀ.ਪੀ., ਐੱਸ.ਸੀ./ਐੱਸ.ਟੀ. ਅਤੇ/ਜਾਂ ਮਹਿਲਾ ਉੱਦਮੀਆਂ ਦੀ ਵਿੱਤੀ ਸਹਾਇਤਾ ਲਈ ਸਟੈਂਡ-ਅੱਪ ਇੰਡੀਆ ਸਕੀਮ, 'ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਵਿੱਤੀ ਸਹੂਲਤ’ ਲਈ ਕੇਂਦਰੀ ਸੈਕਟਰ ਯੋਜਨਾ', ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ ਸਕੀਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਅਤੇ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮਾ ਨਿਰਭਰ ਨਿਧੀ ਆਦਿ ਦੇ ਤਹਿਤ ਬੈਂਕਾਂ ਦੁਆਰਾ ਦਿੱਤੇ ਗਏ ਕਰਜ਼ਿਆਂ ਦੀ ਮੌਜੂਦਾ ਸਥਿਤੀ 'ਤੇ ਚਰਚਾ ਕਰਨ ਲਈ ਇੱਕ ਪਾਵਰਪੁਆਇੰਟ ਪੇਸ਼ਕਾਰੀ ਕੀਤੀ ਗਈ। ਮੀਟਿੰਗ ਵਿੱਚ ਵਿੱਤ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਉਦਯੋਗ ਅਤੇ ਵਣਜ, ਪਸ਼ੂ ਪਾਲਣ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ ਵਿੱਚ ਸ਼ਾਮਿਲ ਹੋਰ ਬੈਂਕਾਂ ਦੇ ਸੀਨੀਅਰ ਨੁਮਾਇੰਦੇ ਹਾਜ਼ਰ ਸਨ।
Punjab Bani 22 December,2023
ਜੈ ਇੰਦਰ ਕੌਰ ਨੇ ਫ਼ਸਲਾਂ ਉੱਤੇ ਉੱਲੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਸਨੌਰ ਦੇ ਟਮਾਟਰ ਕਿਸਾਨਾਂ ਦਾ ਕੀਤਾ ਦੌਰਾ
ਜੈ ਇੰਦਰ ਕੌਰ ਨੇ ਫ਼ਸਲਾਂ ਉੱਤੇ ਉੱਲੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਸਨੌਰ ਦੇ ਟਮਾਟਰ ਕਿਸਾਨਾਂ ਦਾ ਕੀਤਾ ਦੌਰਾ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਣ ਦੀ ਕੀਤੀ ਅਪੀਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ ਪਟਿਆਲਾ, 21 ਦਸੰਬਰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਟਮਾਟਰ ਦੇ ਝੁਲਸ ਤੋਂ ਪ੍ਰਭਾਵਿਤ ਕਿਸਾਨਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਕਰੀਬ 11 ਪਿੰਡਾਂ ਵਿੱਚ ਕਰੀਬ 1000 ਏਕੜ ਰਕਬੇ ਵਿੱਚ ਟਮਾਟਰ ਦੀ ਫ਼ਸਲ ਬੀਜੀ ਗਈ ਹੈ, ਜਿਸ ਨੂੰ ਉੱਲੀ ਲੱਗਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਿਸ ਤਰ੍ਹਾਂ ਸਾਡੇ ਮਿਹਨਤੀ ਕਿਸਾਨਾਂ ਦੀਆਂ ਫ਼ਸਲਾਂ ਇਸ ਸਮੇਂ ਤੇ ਆਕੇ ਝੁਲਸ ਕੇ ਤਬਾਹ ਹੋ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਚਿਤ ਮੁਆਵਜ਼ਾ ਦੇਵੇ।" ਭਾਜਪਾ ਮੈਂਬਰ ਨੇ ਅੱਗੇ ਕਿਹਾ, "ਇਸ ਉੱਲੀ ਦੇ ਹਮਲੇ ਕਾਰਨ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇੱਥੇ ਵਾਢੀ ਦੀ ਜਾਂਚ ਅਤੇ ਗਿਰਦਾਵਰੀ ਦੀ ਲੋੜ ਹੈ, ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਅਤੇ ਇਨ੍ਹਾਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇ।" ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਇਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
Punjab Bani 22 December,2023
ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ ਤਾਂ ਜੋ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ ਟੋਲ ਤੋਂ ਛੋਟ ਲਈ ਪੰਜਾਬ ਦੇ ਨੰਬਰਦਾਰਾਂ ਦੀ ਬੇਨਤੀ ਨੂੰ ਵੀ ਕੇਂਦਰੀ ਮੰਤਰੀ ਕੋਲ ਰੱਖਿਆ ਪਟਿਆਲਾ/ਦਿੱਲੀ, 22 ਦਸੰਬਰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।" ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, "ਪਟਿਆਲਾ ਦੇ ਰਾਜਪੁਰਾ ਰੋਡ 'ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ 'ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।" ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ 'ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।" ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ 'ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।
Punjab Bani 22 December,2023
ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ
ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਸੌਂਪੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਪ੍ਰਾਜੈਕਟ ਕੁੱਲ 80 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਨਿਵੇਕਲੀ ਪਹਿਲਕਦਮੀ ਤਹਿਤ ਭੂਮੀ ਰੱੱਖਿਆ ਕੰਪਲੈਕਸ ਮੋਹਾਲੀ ਵਿਖੇ ਸੂਬੇ ਦੇ ਪੰਜ ਜ਼ਿਲ੍ਹਿਆਂ ਹਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਦਾ ਬਰੇਨ-ਡਰੇਨ ਰੋਕਣ ਅਤੇ ਸਾਰਥਕ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਅਜਿਹੇ ਪ੍ਰਾਜੈਕਟ ਰਾਹੀਂ ਬੇਰੋਜ਼ਗਾਰ ਨੌਜਵਾਨਾਂ, ਬੇਜ਼ਮੀਨੇ, ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਆਰਥਿਕ ਮਦਦ ਜਾਂ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਇੱਥੇ ਰਹਿ ਕੇ ਹੀ ਆਪਣੀ ਰੋਜ਼ੀ-ਰੋਟੀ ਵਧੀਆ ਢੰਗ ਨਾਲ ਕਮਾ ਸਕਣ। ਕੈਬਨਿਟ ਮੰਤਰੀ ਨੇ ਖੇਤੀਬਾੜੀ ਨਾਲ ਸਬੰਧਤ ਕਿੱਤਿਆਂ ਜਿਵੇਂ ਡੇਅਰੀ, ਸੂਰ ਪਾਲਣ, ਬੱਕਰੀ ਪਾਲਣ, ਮੁਰਗੀ ਪਾਲਣ, ਸ਼ਹਿਦ-ਮੱਖੀ ਪਾਲਣ ਆਦਿ ਨੂੰ ਵਿਕਸਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਕਿੱਤੇ ਅਪਨਾਉਣ ਨਾਲ ਕਿਸਾਨ ਨੂੰ ਸਾਰਾ ਸਾਲ ਆਮਦਨ ਦੇ ਨਿਯਮਤ ਸਰੋਤ ਮਿਲਦੇ ਹਨ। ਉਨ੍ਹਾਂ ਖੇਤੀਬਾੜੀ ਲਈ ਵਰਤੀਆਂ ਜਾਂਦੀਆਂ ਰਸਾਇਣਕ ਖਾਦਾਂ ਦੇ ਹਾਨੀਕਾਰਕ ਪ੍ਰਭਾਵਾਂ ਪ੍ਰਤੀ ਵੱਧ ਰਹੀ ਜਾਗਰੂਕਤਾ ਦਰਮਿਆਨ ਅਨੁਕੂਲ ਬੀਜਾਂ, ਸਥਾਨਕ ਖਾਦਾਂ, ਵਰਮੀ-ਕੰਪੋਸਟ ਆਦਿ ਨੂੰ ਉਤਸ਼ਾਹਿਤ ਕਰਕੇ ਜੈਵਿਕ ਖੇਤੀ ਅਧੀਨ ਰਕਬਾ ਵਧਾਉਣ ਦਾ ਸੱਦਾ ਵੀ ਦਿੱਤਾ। ਕੈਬਨਿਟ ਮੰਤਰੀ ਨਾਲ ਗੱਲਬਾਤ ਦੌਰਾਨ ਕਰਦਿਆਂ ਕਮੇਟੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿੰਡਾਂ ਦੇ ਸਮੂਹ ਲੋਕਾਂ ਨੂੰ ਭਰੋਸੇ ਵਿੱਚ ਲੈ ਕੇ ਕੰਮਾਂ ਦੀ ਚੋਣ ਕੀਤੀ ਗਈ ਹੈ ਜਿਸ ਵਿੱੱਚ ਜਲ-ਤਲਾਬ ਬਣਾਉਣਾ/ਨਵੀਨੀਕਰਨ ਕਰਨਾ, ਜ਼ਮੀਨਦੋਜ਼ ਸਿੰਜਾਈ ਪਾਈਪਲਾਈਨ, ਮੀਂਹ ਦੇ ਪਾਣੀ ਦੀ ਰੀਚਾਰਜਿੰਗ, ਭੂਮੀ ਸੁਰੱਖਿਆ ਅਤੇ ਡਰੇਨੇਜ ਲਾਈਨ ਟ੍ਰੀਟਮੈਂਟ ਦੇ ਕੰਮ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪ੍ਰਾਜੈਕਟ ਵਿੱਚ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨਾ ਅਤੇ ਸਵੈ-ਸਹਾਇਤਾ ਸਮੂਹਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸ਼ਾਮਿਲ ਹੈ। ਇਸੇ ਤਰ੍ਹਾਂ ਕਿਸਾਨ ਉਤਪਾਦਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਜੁਲਾਈ 2023 ਵਿੱਚ ਇੱਕ ਪਿੰਡ ਦੇ ਸਿਰਫ਼ 30 ਮੈਂਬਰਾਂ ਤੋਂ ਇਸ ਸੰਸਥਾ ਦੀ ਸ਼ੁਰੂਆਤ ਕੀਤੀ ਸੀ, ਜੋ ਹੁਣ ਵਧ ਕੇ 270 ਮੈਂਬਰਾਂ ਦੀ ਹੋ ਗਈ ਹੈ, ਜਿਸ ਵਿੱਚ 15 ਪਿੰਡਾਂ ਦਾ ਲਗਭਗ 1000 ਏਕੜ ਰਕਬਾ ਸ਼ਾਮਿਲ ਹੈ। ਉਹ ਲੈਮਨ ਗ੍ਰਾਸ ਦੀ ਕਾਸ਼ਤ ਅਤੇ ਮੰਡੀਕਰਨ, ਸਰ੍ਹੋਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ, ਬੱਕਰੀ ਪਾਲਣ, ਸੂਰ ਪਾਲਣ ਵਰਗੀਆਂ ਗਤੀਵਿਧੀਆਂ ਕਰ ਰਹੇ ਹਨ ਅਤੇ ਨਾਲ ਹੀ ਕਸਟਮ ਹਾਇਰਿੰਗ ਦੇ ਆਧਾਰ 'ਤੇ ਉਪਕਰਣ ਪ੍ਰਦਾਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦਾ ਉਦੇਸ਼ ਬਹੁ-ਸਰੋਤ ਪ੍ਰਬੰਧਨ ਦੀ ਸਾਂਝੀ ਰਣਨੀਤੀ ਅਪਣਾ ਕੇ ਸਮੁੱਚੇ ਖੇਤਰ ਦਾ ਸਰਬਪੱਖੀ ਵਿਕਾਸ ਕਰਨਾ ਹੈ ਜਿਸ ਵਿੱਚ ਖੇਤੀ ਉਤਪਾਦਨ ਦੇ ਸੁਧਾਰ ਕਰਨ ਦੇ ਨਾਲ-ਨਾਲ ਕੁਦਰਤੀ ਸਰੋਤ ਪ੍ਰਬੰਧਨ ਤੋਂ ਲੈ ਕੇ ਰੋਜ਼ੀ-ਰੋਟੀ ਦੇ ਸਾਧਨ ਪੈਦਾ ਕਰਨ ਤੱਕ ਦੇ ਕਾਰਜ ਸ਼ਾਮਲ ਹਨ। ਆਪਣੇ ਸੰਬੋਧਨ ਦੌਰਾਨ ਸ੍ਰੀ ਐਮ.ਐਸ. ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਦੱਸਿਆ ਕਿ ਵਾਟਰਸ਼ੈੱਡ ਆਧਾਰਤ ਪ੍ਰੋਗਰਾਮ ਅਧੀਨ 80.80 ਕਰੋੜ ਰੁਪਏ ਦੀ ਕੁਲ ਲਾਗਤ ਨਾਲ 28,800 ਹੈਕਟੇਅਰ ਦੇ ਖੇਤਰ ਵਿੱਚ 7 ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਸੂਬੇ ਦੇ 5 ਜ਼ਿਲ੍ਹਿਆਂ ਦੇ 157 ਪਿੰਡਾਂ ਨੂੰ ਲਾਭ ਮਿਲੇਗਾ।
Punjab Bani 22 December,2023
ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਮਾਰਚ 2023 ਦੇ 2975 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 22 December,2023
ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ
ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ • ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅੱਜ ਸੀ.ਆਈ.ਆਈ., ਚੰਡੀਗੜ੍ਹ ਵਿਖੇ ਸੂਬਾ ਪੱਧਰੀ ਊਰਜਾ ਸੰਭਾਲ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਫੈਸਿਲਟੀਜ਼/ਯੂਨਿਟਾਂ ਨੂੰ ਪੁਰਸਕਾਰ ਵੰਡੇ, ਜਿਨ੍ਹਾਂ ਨੇ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕੀਤੇ ਹਨ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮਨੁੱਖ ਆਪਣੇ ਨਿੱਜੀ ਮੁਫ਼ਾਦਾਂ ਲਈ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਜ਼ਿੰਮੇਵਾਰ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਖਾਤਰ ਊਰਜਾ ਸੰਭਾਲ ਸਬੰਧੀ ਯਤਨਾਂ ਦਾ ਹਿੱਸਾ ਬਣੀਏ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਉਦਯੋਗਾਂ ਅਤੇ ਸੰਸਥਾਵਾਂ ਰਾਹੀਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਅਤੇ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਨ ਵਾਸਤੇ ਪੇਡਾ ਦੀ ਵੀ ਸ਼ਲਾਘਾ ਕੀਤੀ। ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ ਨੇ ਬਿਜਲੀ ਦੀ ਮੰਗ ਤੇ ਸਪਲਾਈ ਵਿਚਕਾਰ ਪਾੜੇ ਨੂੰ ਪੂਰਨ ਲਈ ਲੋਕਾਂ ਨੂੰ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਨੂੰ ਅਪਣਾਉਂਦਿਆਂ ਸਮਝਦਾਰੀ ਨਾਲ ਬਿਜਲੀ ਦੀ ਵਰਤੋਂ ਕਰਨ ਲਈ ਸੱਦਾ ਦਿੱਤਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਆਪਣੇ ਕਾਰੋਬਾਰ ਯੂਨਿਟਾਂ ਅਤੇ ਸੰਸਥਾਵਾਂ ਵਿੱਚ ਊਰਜਾ ਦੇ ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕਰਨ ਵਾਸਤੇ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਵੱਲੋਂ ਜਲਦ ਹੀ ਸਟੇਟ ਬਾਇਓ-ਫਿਊਲ ਪਾਲਿਸੀ ਅਤੇ ਗ੍ਰੀਨ ਹਾਈਡ੍ਰੋਜਨ ਪਾਲਿਸੀ ਲਿਆਂਦੀ ਜਾਵੇਗੀ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਉੱਤਰੀ ਖੇਤਰ ਦੇ ਡਾਇਰੈਕਟਰ ਪ੍ਰਸ਼ਾਂਤ ਏ.ਐਨ. ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਐਨਰਜੀ ਇੰਟੈਂਸਿਵ ਇੰਡਸਟਰੀਜ਼, ਐਸ.ਐਮ.ਈ., ਵਪਾਰਕ ਇਮਾਰਤਾਂ, ਸਰਕਾਰੀ ਇਮਾਰਤਾਂ, ਆਰਕੀਟੈਕਟ ਅਤੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੇ ਹਿੱਸਾ ਲਿਆ। ਡੱਬੀ ਕੈਟੇਗਰੀ-ਵਾਈਜ਼ ਜੇਤੂਆਂ ਦਾ ਵੇਰਵਾ ਐਨਰਜੀ ਇੰਟੈਂਸਿਵ ਇੰਡਸਟਰੀਜ਼ (ਡੈਜ਼ੀਗਨੇਟਿਡ ਕੰਜ਼ਿਊਮਰ) ਕੈਟਾਗਰੀ ਤਹਿਤ ਟੈਕਸਟਾਈਲ ਵਿੱਚ ਮੈਸਰਜ਼ ਐਸ.ਟੀ. ਕੋਟੈਕਸ ਐਕਸਪੋਰਟਜ਼ ਪ੍ਰਾਈਵੇਟ ਲਿਮਟਿਡ, ਮਾਛੀਵਾੜਾ ਲੁਧਿਆਣਾ ਟੈਕਸਟਾਈਲ ਡੀ.ਸੀ. ਨੇ ਪਹਿਲਾ ਇਨਾਮ ਅਤੇ ਵਰਧਮਾਨ ਸਪਿਨਿੰਗ ਐਂਡ ਜਨਰਲ ਮਿੱਲਜ਼, ਲੁਧਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪਲਪ ਅਤੇ ਪੇਪਰ ਵਿੱਚ ਮੈਸਰਜ਼ ਕੁਆਂਟਮ ਪੇਪਰਜ਼ ਲਿਮਟਿਡ, ਸੈਲਾ ਖੁਰਦ, ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਪਹਿਲਾ ਇਨਾਮ ਅਤੇ ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਟਿਡ, ਅੰਮ੍ਰਿਤਸਰ ਨੇ ਦੂਜਾ ਇਨਾਮ ਜਿੱਤਿਆ। ਮੈਨੂਫੈਕਚਰਿੰਗ ਐਂਟਰਪ੍ਰਾਈਜ਼ ਕੈਟੇਗਰੀ ਤਹਿਤ ਮੀਡੀਅਮ ਸਕੇਲ ਵਿੱਚ ਮੈਸਰਜ਼ ਈਸਟਮੈਨ ਕਾਸਟ ਐਂਡ ਫੋਰਜ ਲਿਮਟਿਡ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਟੀ.ਕੇ. ਸਟੀਲਜ਼ ਲੁਧਿਆਣਾ ਨੇ ਦੂਜਾ ਇਨਾਮ ਜਿੱਤਿਆ। ਸਮਾਲ ਸਕੇਲ ਵਿੱਚ ਮੈਸਰਜ਼ ਫੋਰਜ ਆਟੋ ਇੰਟਰਨੈਸ਼ਨਲ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਗਾਰਡੈਕਸ ਇੰਡਸਟਰੀਜ਼, ਜਲੰਧਰ ਨੇ ਦੂਜਾ ਇਨਾਮ ਜਿੱਤਿਆ। ਇਸੇ ਤਰ੍ਹਾਂ ਲਾਰਜ ਸਕੇਲ ਵਿੱਚ ਮੈਸਰਜ਼ ਮਹਿੰਦਰਾ ਐਂਡ ਮਹਿੰਦਰਾ, ਮੋਹਾਲੀ ਨੇ ਪਹਿਲਾ ਇਨਾਮ ਅਤੇ ਮੈਸਰਜ਼ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐਲ.ਡਬਲਿਊ.), ਪਟਿਆਲਾ ਨੇ ਦੂਜਾ ਇਨਾਮ ਜਿੱਤਿਆ। ਵਪਾਰਕ ਇਮਾਰਤਾਂ ਦੀ ਕੈਟੇਗਰੀ ਤਹਿਤ ਨੇ ਆਫ਼ਿਸਜ਼- ਗਵਰਨਮੈਂਟ ਐਂਡ ਪ੍ਰਾਈਵੇਟ ਬਿਲਡਿੰਗਜ਼ ਵਿੱਚ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ, ਜਲੰਧਰ ਨੇ ਪਹਿਲਾ ਅਤੇ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ - ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਮੈਸਰਜ਼ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਨੇ ਦੂਜਾ ਇਨਾਮ ਜਿੱਤਿਆ। ਹੌਸਪਿਟਲ ਬਿਲਡਿੰਗਜ਼ ਵਿੱਚ ਮੈਸਰਜ਼ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਹੋਮਟ੍ਰੇਲ ਬਿਲਡਟੈਕ ਪ੍ਰਾਈਵੇਟ ਲਿਮਟਿਡ ਦੀ ਇਕ ਯੂਨਿਟ), ਮੋਹਾਲੀ ਨੇ ਪਹਿਲਾ ਅਤੇ ਮੈਸਰਜ਼ ਪੀ.ਐਲ.ਡਬਲਿਊ. ਰੇਲਵੇ ਹਸਪਤਾਲ, ਪਟਿਆਲਾ ਨੇ ਦੂਜਾ ਇਨਾਮ ਜਿੱਤਿਆ। ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਐਂਡ ਐਨਰਜੀ ਆਡਿਟਿੰਗ ਏਜੰਸੀ ਕੈਟੇਗਰੀ ਤਹਿਤ ਐਨਰਜੀ ਆਡਿਟਿੰਗ ਏਜੰਸੀਜ਼ ਵਿੱਚ ਮੈਸਰਜ਼ ਨਾਮਧਾਰੀ ਈਕੋ ਐਨਰਜੀਜ਼ ਪ੍ਰਾਈਵੇਟ ਲਿਮਟਿਡ ਨੇ ਪਹਿਲਾ ਅਤੇ ਮੈਸਰਜ਼ ਆਰ.ਕੇ. ਇਲੈਕਟ੍ਰੀਕਲ ਐਂਡ ਐਨਰਜੀ ਆਡਿਟ ਸਰਵਿਸਿਜ਼ ਵਿੱਚ ਦੂਜਾ ਇਨਾਮ ਜਿੱਤਿਆ। ਇਸ ਦੌਰਾਨ ਪਹਿਲਾ ਇਨਾਮ ਜਿੱਤਣ ਵਾਲਿਆਂ ਨੂੰ 50,000 ਰੁਪਏ ਅਤੇ ਦੂਜੇ ਇਨਾਮ ਦੇ ਜੇਤੂਆਂ ਨੂੰ 30,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
Punjab Bani 21 December,2023
ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ
ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ ਚੰਡੀਗੜ੍ਹ, 21 ਦਸੰਬਰ: ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਸਬ-ਕਮੇਟੀ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਵੱਲੋਂ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਹੂਲਤਾਂ ਦੇਣ ਲਈ ਆਪਣੀਆਂ ਵੱਖ ਵੱਖ ਮੰਗਾ ਕੈਬਨਿਟ ਸਬ-ਕਮੇਟੀ ਸਾਹਮਣੇ ਰੱਖੀਆ। ਜਿਨ੍ਹਾਂ ਵਿੱਚੋ ਬਹੁਤ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਓਨਾ ਦੀਆਂ ਮੰਗਾਂ ਤੇ ਸਾਕਾਰਤਮਕ ਵਿਚਾਰ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵਲੋਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆ ਨੂੰ ਭਰੋਸਾ ਦਿਤਾ ਕਿ ਜਲਦ ਹੀ ਦਿਵਿਆਂਗ ਵਿਅਕਤੀਆਂ ਦੇ ਨੌਕਰੀਆਂ ਵਿਚ ਪਏ ਬੈਕਲਾਗ ਨੂੰ ਭਰਿਆ ਜਾਵੇਗਾ। ਜਿਸ ਸਬੰਧੀ ਕਾਰਵਾਈ ਆਰੰਭੀ ਜਾ ਚੁੱਕੀ ਹੈ। ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਨੂੰ ਪੰਜਾਬ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਣਦਾ ਲਾਭ, ਅਧਿਕਾਰ ਅਤੇ ਸਨਮਾਨ ਦੇਣਾ ਅਤੇ ਐਕਟ ਵਿਚ ਦਰਸਾਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਦਿਵਿਆਂਗ ਵਿਅਕਤੀਆਂ, ਔਰਤਾਂ ਅਤੇ ਦਿਵਿਆਂਗ ਬੱਚਿਆਂ ਦੇ ਨਾਲ ਦਿਵਿਆਂਗਤਾਂ ਦੇ ਆਧਾਰ 'ਤੇ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਅਦਾਰੇ ਭਰੀਆਂ ਜਾਣ ਵਾਲੀਆਂ ਕੁਲ ਅਸਾਮੀਆਂ ਦਾ ਘੱਟੋ ਘੱਟ ਚਾਰ ਫੀਸਦੀ ਦਿਵਿਆਂਗ ਵਿਅਕਤੀਆਂ ਲਈ ਰਾਖਵਾਂ ਰੱਖਣਗੇ ਅਤੇ ਇੰਨਾ ਅਸਾਮੀਆਂ ਤੇ ਸਿਰਫ ਦਿਵਿਆਂਗ ਵਿਅਕਤੀਆਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ। ਦਿਵਿਆਂਗ ਵਿਅਕਤੀਆਂ ਤੇ ਕਿਸੇ ਵੀ ਤਰਾਂ ਦਾ ਅਤਿਆਚਾਰ ਨੂੰ ਰੋਕਣ ਲਈ ਕੈਬਨਿਟ ਸਬ-ਕਮੇਟੀ ਨੇ ਪੰਜਾਬ ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਵੀ ਦਿਤੇ।
Punjab Bani 21 December,2023
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ • ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸ੍ਰੀ ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 20 December,2023
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ। ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। ਬਾਗਬਾਨੀ ਮੰਤਰੀ ਨੇ ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 20 December,2023
ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼
ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼ -ਡਾ. ਗੁਰਪ੍ਰੀਤ ਕੌਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਹਰਮੀਤ ਪਠਾਣਮਾਜਰਾ ਤੇ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ -ਕਿਹਾ, ਪੰਜਾਬ ਸਰਕਾਰ ਵਧਾਈ ਦੀ ਪਾਤਰ, ਜਿਸਨੇ ਸਕੂਲ ਵਰਦੀਆਂ ਦਾ ਪ੍ਰਾਜੈਕਟ ਵੱਡੇ ਘਰਾਣਿਆਂ ਦੀ ਥਾਂ ਪੇਂਡੂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਿਆ -ਪਿਛਲੀਆਂ ਸਰਕਾਰਾਂ ਨੇ ਔਰਤਾਂ ਤੇ ਖਾਸ ਕਰਕੇ ਗਰੀਬ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਸੇਲਵਾਲਾ,(ਪਾਤੜਾਂ), 20 ਦਸੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਦੇਵ ਸਿੰਘ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏ.ਡੀ.ਸੀ ਅਨੁਪ੍ਰਿਤਾ ਜੌਹਲ ਮੌਜੂਦ ਸਨ।ਇਸ ਮੌਕੇ ਪਿੰਡ ਵਿੱਚ ਨਵਾਂ ਕਮਿਉਨਿਟੀ ਸੈਂਟਰ-ਕਮ-ਮੈਰਿਜ ਪੈਲੇਸ ਬਨਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਡਾ. ਗੁਰਪ੍ਰੀਤ ਕੌਰ ਨੇ ਪਿੰਡ ਸੇਲਵਾਲਾ ਵਿਖੇ ਔਰਤਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਵਰਦੀਆ ਮੁਹੱਈਆ ਕਰਵਾਉਣ ਦੇ ਮੰਤਵ ਲਈ ਇਹ ਪ੍ਰਾਜੈਕਟ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਸੌੰਪਣ ਲਈ ਵਧਾਈ ਦਿੱਤੀ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਔਰਤਾਂ ਤੇ ਖਾਸ ਕਰਕੇ ਗਰੀਬ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ ਜਿਸਨੇ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਨੂੰ ਵੱਡੇ ਘਰਾਣਿਆਂ ਨੂੰ ਦੇਣ ਦੀ ਬਜਾਇ ਇਨ੍ਹਾਂ ਲੋੜਵੰਦ ਤੇ ਪੇਂਡੂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਨਾਲ ਰੁਬਰੂ ਹੋਣ ਸਮੇਂ ਹੌਜ਼ਰੀ ਸੈਂਟਰ ‘ਚ ਕੰਮ ਕਰਨ ਵਾਲੀਆਂ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ, ਅਨਪੜ੍ਹ ਪੇਂਡੂ ਔਰਤਾਂ ਲਈ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਤੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਮਦਦ ਕਰਨ ਕਰਕੇ ਉਨ੍ਹਾਂ ਦੀ ਹੁਣ ਆਪਣੇ ਘਰਾਂ ਚ ਵੀ ਇੱਜ਼ਤ ਬਣ ਗਈ ਹੈ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਸਵਾਗਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਪੱਛੜੇ ਇਲਾਕੇ ਦੇ ਪਿੰਡ ਸੇਲਵਾਲਾ ਵਿਖੇ ਇਹ ਪ੍ਰਾਜੈਕਟ ਦੇ ਕੇ ਵੱਡੇ ਘਰਾਣਿਆਂ ਤੋਂ ਵਰਦੀਆਂ ਦਾ ਸਪਲਾਈ ਆਰਡਰ ਖੋਹ ਕੇ ਗਰੀਬ, ਅਨਪੜ੍ਹ ਔਰਤਾਂ ਲਈ ਵੀ ਰੋਜਗਾਰ ਦੇ ਮੌਕੇ ਦਿੱਤੇ ਹਨ। ਵਿਧਾਇਕ ਬਾਜੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੇ ਮੁੱਖ ਮੰਤਰੀ ਹਨ ਤੇ ਉਨ੍ਹਾਂ ਨੇ ਸ਼ੁਤਰਾਣਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਕਦੇ ਵੀ ਨਾਹ ਨਹੀਂ ਆਖੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਦੇਵ ਸਿੰਘ ਦੇਵ ਮਾਨ ਨੇ ਵੀ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਹਲਕਿਆਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਕੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ 5200 ਸਵੈ ਸਹਾਇਤਾ ਸਮੂਹਾਂ ਦਾ ਨਿਰਮਾਣ ਕਰਕੇ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਹੈ। ਜ਼ਿਲ੍ਹਾ ਪਟਿਆਲਾ ਵਿੱਚ ਇਹ ਪ੍ਰੋਜੈਕਟ ਬਲਾਕ ਪਾਤੜਾਂ ਅਤੇ ਘਨੌਰ ਵਿੱਚ ਸ਼ੁਰੂ ਕੀਤਾ ਗਿਆ ਹੈ। ਡੀ.ਸੀ. ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਕੰਮ ਕਰਨ ਵਾਲੀਆਂ ਔਰਤਾਂ ਨੂੰ ਆਰ ਸੇਟੀ ਤੋਂ ਮੁਫਤ ਟਰੇਨਿੰਗ ਕਰਵਾਈ ਗਈ ਹੈ ਤੇ ਪੰਜ ਲੱਖ ਦੀ ਮਸ਼ੀਨਰੀ ਪ੍ਰਦਾਨ ਕੀਤੀ ਗਈ ਹੈ।ਇਸ ਪ੍ਰੋਜੈਕਟ ਅਧੀਨ ਜ਼ਿਲ੍ਹੇ ਨੂੰ 14,000 ਸਕੂਲ ਦੀ ਵਰਦੀਆਂ ਦਾ ਆਰਡਰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਰੇ 950 ਐਲੀਮੈਂਟਰੀ ਸਕੂਲਾਂ ਤੇ ਬਾਅਦ ‘ਚ ਪੁਲਿਸ ਤੇ ਡਾਕਟਰਾਂ ਤੇ ਨਰਸਾਂ ਦੇ ਕੋਟ ਬਣਾਉਣ ਦਾ ਕੰਮ ਵੀ ਦਿੱਤਾ ਜਾਵੇਗਾ। ਇਸ ਨਾਲ ਜਿਥੇ ਸਮੂਹ ਦੀਆ ਔਰਤਾਂ ਨੂੰ ਆਮਦਨੀ ਪੱਖੋਂ ਹੁੰਗਾਰਾ ਮਿਲਿਆ ਹੈ ਉਥੇ ਹੀ ਸਕੂਲ ਦੇ ਬੱਚਿਆਂ ਨੂੰ ਵਧੀਆ ਕੁਆਲਟੀ ਦੀਆਂ ਵਰਦੀਆਂ ਮਿਲਣਗੀਆਂ। ਸਮਾਰੋਹ ਦੌਰਾਨ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਡਾਇਰੈਕਟਰ ਤੇਜਿੰਦਰ ਮਹਿਤਾ, ਦਲਬੀਰ ਸਿੰਘ ਗਿੱਲ ਯੂਕੇ, ਮੁੱਖ ਮੰਤਰੀ ਦੇ ਓਐਸਡੀ ਪ੍ਰੋ. ਉਕਾਂਰ ਸਿੰਘ, ਐਸ ਡੀ ਐਮ ਨਵਦੀਪ ਕੁਮਾਰ, ਡੀਡੀਪੀਓ ਅਮਨਦੀਪ ਕੌਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਵੀ ਮੌਜੂਦ ਸਨ। ਪਿੰਡ ਦੀ ਸਰਪੰਚ ਚਰਨਜੀਤ ਕੌਰ ਤੇ ਗ੍ਰਾਮ ਪੰਚਾਇਤ ਵਲੋਂ ਡਾ. ਗੁਰਪ੍ਰੀਤ ਕੌਰ ਤੇ ਹੋਰਨਾਂ ਦਾ ਸਨਮਾਨ ਕੀਤਾ ਗਿਆ।
Punjab Bani 20 December,2023
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ 'ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ 'ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ। ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ। ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।
Punjab Bani 19 December,2023
ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ
ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 19 December,2023
ਪਟਿਆਲਾ ਲੋਕ ਸਭਾ ਹਲਕੇ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ
ਪਟਿਆਲਾ ਲੋਕ ਸਭਾ ਹਲਕੇ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ -ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰ ਤੇ ਡੀ.ਐਸ.ਪੀਜ ਆਪਸੀ ਤਾਲਮੇਲ ਨਾਲ ਸੂਚੀ ਤਿਆਰ ਕਰਨ- ਡਿਪਟੀ ਕਮਿਸ਼ਨਰ ਪਟਿਆਲਾ, 19 ਦਸੰਬਰ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਪਟਿਆਲਾ ਲੋਕ ਸਭਾ ਹਲਕੇ ਅੰਦਰ ਸੰਵੇਦਨਸ਼ੀਲ ਤੇ ਅਤਿ ਸੰਵੇਨਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰਾਂ-ਕਮ-ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪਟਿਆਲਾ ਲੋਕ ਸਭਾ ਹਲਕੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਬਰੀਕੀ ਨਾਲ ਸਰਵੇ ਕਰਕੇ ਸਾਰੇ ਚੋਣ ਅਫ਼ਸਰ ਆਪਣੇ ਹਲਕੇ ਦੇ ਡੀ.ਐਸ.ਪੀਜ਼ ਨੂੰ ਨਾਲ ਲੈਕੇ ਆਪਸੀ ਤਾਲਮੇਲ ਨਾਲ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੂਚੀ ਤਿਆਰ ਕਰਨ। ਸਮੂਹ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੇ ਆਦੇਸ਼ ਜਾਰੀ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਿਵਲ ਤੇ ਪੁਲਿਸ ਦੇ ਸੈਕਟਰ ਅਫ਼ਸਰ ਆਪਣੇ ਇਲਾਕਿਆਂ ਦਾ ਦੌਰਾ ਕਰਕੇ ਪਿਛਲੇ ਸਮੇਂ 'ਚ ਹੋਈਆਂ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਹੋਈ ਹਿੰਸਾ, ਦਰਜ ਹੋਏ ਪੁਲਿਸ ਕੇਸਾਂ ਤੇ ਹੋਰ ਅਹਿਮ ਪੱਖਾਂ ਨੂੰ ਲੈਕੇ ਇਹ ਸੂਚੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ 'ਚ ਨਾਕੇ, ਸਟੈਟਿਕ ਨਾਕੇ, ਬਾਹਰੋਂ ਆਉਣ ਵਾਲੀ ਫੋਰਸ ਤੇ ਹੋਰ ਪੱਖਾਂ ਦਾ ਦੀ ਬਾਰੀਕੀ ਨਾਲ ਤਜਵੀਜ ਤਿਆਰ ਕੀਤੀ ਜਾਵੇ। ਮੀਟਿੰਗ 'ਚ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਤਰਸੇਮ ਚੰਦ, ਜਸਲੀਨ ਕੌਰ ਭੁੱਲਰ, ਨਵਦੀਪ ਕੁਮਾਰ, ਏ.ਈ.ਟੀ.ਸੀ. ਕੰਨੂ ਗਰਗ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀਜ਼ ਸੁਖਅੰਮ੍ਰਿਤ ਸਿੰਘ ਰੰਧਾਵਾ, ਗੁਰਦੇਵ ਸਿੰਘ ਧਾਲੀਵਾਲ, ਸੁਰਿੰਦਰ ਮੋਹਨ, ਦਵਿੰਦਰ ਅੱਤਰੀ, ਦਲਜੀਤ ਸਿੰਘ ਵਿਰਕ, ਦਲਬੀਰ ਸਿੰਘ ਗਿੱਲ, ਨੇਹਾ ਅਗਰਵਾਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਵੀ ਮੌਜੂਦ ਸਨ।
Punjab Bani 19 December,2023
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ ਐਮ.ਐਸ.ਪੀ. ਦੀ ਰਾਖੀ ਕਰਨ ਦਾ ਅਹਿਦ ਚੰਡੀਗੜ੍ਹ, 19 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ। ਇੱਥੇ ਪੰਜਾਬ ਭਵਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ, ਜਦੋਂ ਕਿ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਤੇ ਖੇਤੀਬਾੜੀ ਮਾਹਰ ਮੈਂਬਰਾਂ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰਨੀਆਂ ਯਕੀਨੀ ਬਣਾਉਣ ਲਈ ਇਹ ਕਮੇਟੀ 31 ਮਾਰਚ 2024 ਤੱਕ ਆਪਣੀ ਰਿਪੋਰਟ ਨੂੰ ਅੰਤਮ ਰੂਪ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਨਦਾਤਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਕ ਹੋਰ ਏਜੰਡੇ ਬਾਰੇ ਚਰਚਾ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਕੋਲ ਹੋਰ ਰਾਜਾਂ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਹ 28 ਦਸੰਬਰ ਨੂੰ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਉਹ ਪੰਜਾਬ ਦਾ ਪੱਖ ਪੁਖ਼ਤਗੀ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਗੱਲ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ। ਮੁੱਖ ਮੰਤਰੀ ਨੇ ਪਹਿਲੀ ਜਨਵਰੀ ਤੋਂ 13 ਅਪਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜੇ ਕਿਸਾਨਾਂ ਦਾ ਜ਼ਮੀਨ ਦੀ ਮਾਲਕੀ ਬਾਰੇ ਕੋਈ ਵਿਵਾਦ ਨਹੀਂ ਹੋਵੇਗਾ, ਉੱਥੇ ਜ਼ਮੀਨ ਦੀ ਮਲਕੀਅਤ ਕਬਜ਼ੇ ਦੇ ਆਧਾਰ ਉਤੇ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਕਿਸਾਨ ਸਹਿਮਤੀ ਨਾਲ ਜ਼ਮੀਨ ਦੀ ਤਕਸੀਮ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਨਾਲ ਕਾਫ਼ੀ ਲਾਭ ਹੋਵੇਗਾ। ਇਕ ਹੋਰ ਕਿਸਾਨ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਵਿੱਚ ਨਵੇਂ ਖਾਤੇ ਖੋਲ੍ਹਣ ਉਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਇਨ੍ਹਾਂ ਸਭਾਵਾਂ ਵਿੱਚ ਆਪਣੇ ਖਾਤੇ ਖੋਲ੍ਹ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਦਾ ਬਕਾਇਆ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਹਿੰਦ ਫੀਡਰ ਦੀਆਂ ਟੇਲਾਂ ਉਤੇ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ 242 ਲਿਫਟ ਪੰਪਾਂ ਨੂੰ ਇਕ ਜਨਵਰੀ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਵਾਰਾ ਅਤੇ ਜੰਗਲੀ ਜਾਨਵਰਾਂ ਨਾਲ ਨਜਿੱਠਣ ਲਈ ਸਰਕਾਰ ਕਿਸਾਨਾਂ ਨੂੰ ਪਰਮਿਟ ਦੇਣ ਉਤੇ ਵਿਚਾਰ ਕਰ ਰਹੀ ਹੈ ਕਿਉਂ ਜੋ ਇਹ ਜਾਨਵਰ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੇ ਮਸਲੇ ਨੂੰ ਨਾਬਾਰਡ ਕੋਲ ਵਿਚਾਰੇਗੀ। ਇਕ ਹੋਰ ਮਸਲੇ ਉਤੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਬਿਜਲੀ ਦੀ ਵੰਡ ਦਾ ਕੰਮ ਕਿਸੇ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਜਾਵੇਗਾ। ਇਕ ਹੋਰ ਮਾਮਲੇ ਉਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਹਰੇਕ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਫਸਲ ਦਾ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨੀ, ਪ੍ਰਸ਼ਾਸਕੀ ਅਤੇ ਸਾਰੇ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇਗੀ।
Punjab Bani 19 December,2023
ਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ
ਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ -ਕਿਹਾ, ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ 'ਤੇ ਅਮਲ ਯਕੀਨੀ ਬਣਾਇਆ ਜਾਵੇ -ਜਲ ਸਰੋਤ ਮੰਤਰੀ ਵੱਲੋਂ ਸੂਬਾ ਪੱਧਰੀ ਮੀਟਿੰਗ ਪਟਿਆਲਾ, 19 ਦਸੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੂਹ ਅਧਿਕਾਰੀ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ, ਢਿੱਲੀ ਕਾਰਗੁਜ਼ਾਰੀ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਈ ਹਲਕਿਆਂ ਦੇ ਵਿਧਾਇਕਾਂ ਨੂੰ ਨਾਲ ਲੈਕੇ ਜਲ ਸਰੋਤ ਵਿਭਾਗ ਅਧੀਨ ਡਰੇਨੇਜ ਤੇ ਨਹਿਰੀ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਟਿਆਲਾ ਵਿਖੇ ਸੂਬਾ ਪੱਧਰੀ ਸਾਂਝੀ ਬੈਠਕ ਕਰਕੇ ਵਿਭਾਗੀ ਕੰਮ ਕਾਜ ਦਾ ਜਾਇਜ਼ਾ ਲਿਆ। ਮੀਟਿੰਗ 'ਚ ਵਿਧਾਇਕ ਗੁਰਲਾਲ ਘਨੌਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਕੁਲਵੰਤ ਸਿੰਘ ਸ਼ੁਤਰਾਣਾ, ਅਮਿਤ ਰਤਨ, ਜਗਸੀਰ ਸਿੰਘ ਭੁੱਚੋ ਮੰਡੀ, ਵਰਿੰਦਰ ਗੋਇਲ ਲਹਿਰਾਗਾਗਾ, ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਤੇ ਲਾਭ ਸਿੰਘ ਉਗੋਕੋ ਸਮੇਤ ਮੁੱਖ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜੀਨੀਅਰ ਮਨੋਜ ਬਾਂਸਲ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ। ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਿੰਚਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਏ ਜਾਣ ਲਈ ਸ਼ਲਾਘਾ ਵੀ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਵਿਧਾਇਕਾਂ ਵੱਲੋਂ ਦਿੱਤੀ ਫੀਡਬੈਕ ਦੇ ਅਧਾਰ 'ਤੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਘੱਗਰ ਸਮੇਤ ਹੋਰ ਦਰਿਆਵਾਂ ਤੇ ਨਦੀਆਂ ਵਿੱਚ ਆਉਣ ਵਾਲੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ 'ਤੇ ਅਮਲ ਯਕੀਨੀ ਬਣਾਇਆ ਜਾਵੇ। ਇਸ ਤੋਂ ਬਿਨ੍ਹਾਂ ਘੱਗਰ ਦੇ ਵਲ ਕੱਢਣ, ਨਦੀਆਂ, ਨਾਲਿਆਂ ਤੇ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਤੇ ਨੀਵੇਂ ਪੁੱਲਾਂ, ਸਾਇਫਨਾਂ ਕਰਕੇ ਲਗਦੀ ਡਾਫ ਦਾ ਵੀ ਪੱਕਾ ਹੱਲ ਕੀਤਾ ਜਾਵੇ। ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਜਲ ਸਰੋਤ ਵਿਭਾਗ ਨਾਲ ਸਬੰਧਤ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਏ ਜਾਣੇ ਵੀ ਯਕੀਨੀ ਬਣਾਏ ਜਾਣ। ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਤੇ ਭੂਮੀ ਰੱਖਿਆ, ਭੂ-ਵਿਗਿਆਨ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਚਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਵਿਭਾਗ ਦੀ ਜਮੀਨ ਉਪਰ ਹੋਏ ਨਜਾਇਜ਼ ਕਬਜੇ ਤੁਰੰਤ ਛਡਵਾਏ ਜਾਣ ਲਈ ਕਾਰਵਾਈ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਮੀਟਿੰਗ ਮੌਕੇ ਡਰੇਨੇਜ, ਬੀ.ਐਮ.ਐਲ., ਆਈ ਬੀ ਸਰਕਲਾਂ ਦੇ ਕੈਨਾਲ ਤੇ ਗਰਾਊਂਡ ਵਾਟਰ ਅਧਿਕਾਰੀ ਸੁਖਜੀਤ ਸਿੰਘ ਭੁੱਲਰ, ਅੰਕਿਤ ਧੀਰ, ਗਗਨਦੀਪ ਸਿੰਘ ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਸੰਦੀਪ ਮਾਂਗਟ, ਰਜਿੰਦਰ ਘਈ, ਅਤਿੰਦਰਪਾਲ ਸਿੰਘ, ਗੁਰਸਾਗਰ ਸਿੰਘ ਚਹਿਲ, ਸਰੂਪ ਚੰਦ, ਜਗਮੀਤ ਸਿੰਘ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ, ਜ਼ਿਲ੍ਹੇਦਾਰ ਮੌਜੂਦ ਸਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਬੀਰ ਸਿੰਘ, ਅਮਨਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।
Punjab Bani 19 December,2023
ਜਲਦ ਹੀ ਚੰਡੀਗੜ੍ਹ ਵਿਚ ਦੌੜੇਗੀ ਮੈਟਰੋ, ਰਾਜਪਾਲ ਨੇ ਦਿਤੀ ਹਰੀ ਝੰਡੀ
ਜਲਦ ਹੀ ਚੰਡੀਗੜ੍ਹ ਵਿਚ ਦੌੜੇਗੀ ਮੈਟਰੋ, ਰਾਜਪਾਲ ਨੇ ਦਿਤੀ ਹਰੀ ਝੰਡੀ ਚੰਡੀਗੜ੍ਹ-ਟ੍ਰਾਈਸਿਟੀ ‘ਚ ਛੇਤੀ ਹੀ ਮੈਟਰੋ ਦੌੜੇਗੀ। ਰਾਜਪਾਲ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮੈਟਰੋ ਪੰਜਾਬ ਦੇ ਮੁਹਾਲੀ ਜਿਲ੍ਹੇ, ਜ਼ੀਰਕਪੁਰ, ਡੇਰਾਬਸੀ ਸਣੇ ਹੋਰ ਇਲਾਕੇ ਕਵਰ ਕਰੇਗੀ। ਇਸ ਤੋਂ ਇਲਾਵਾ ਹਰਿਆਣਾ ਦਾ ਪੰਚਕੂਲਾ ਵੀ ਇਸ ਵਿਚ ਸ਼ਾਮਲ ਹੋਵੇਗਾ।ਇਸ ਮੁਤਾਬਕ 2 ਫੇਜ਼ਾਂ ‘ਚ 154 ਕਿਲੋਮੀਟਰ ਦਾ ਰੂਟ ਹੋਵੇਗਾ। ਰੂਟ ਮੁਤਾਬਕ 3 ਕੋਰੀਡੋਰ ਬਣਾਏ ਗਏ ਹਨ। ਪਹਿਲੇ ਫੇਜ਼ ‘ਚ 91 ਕਿਲੋਮੀਟਰ ਦਾ ਰੂਟ ਹੋਵੇਗਾ। ਰਾਜਪਾਲ ਦੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਮੈਟਰੋ ਦੇ ਰੂਟ ਪਲਾਨ ਨਿਰਧਾਰਤ ਹੋਏ ਹਨ। ਇਸ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਨ ਲਈ ਕੇਂਦਰ ਸਰਕਾਰ, ਯੂਟੀ ਪ੍ਰਸ਼ਾਸਨ ਸਣੇ ਪੰਜਾਬ ਤੇ ਹਰਿਆਣਾ ਸਰਕਾਰ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ। ਟ੍ਰਾਈਸਿਟੀ ਵਿੱਚ ਮੈਟਰੋ ਐਲੀਵੇਟਿਡ ਹੋਵੇਗੀ ਜਾਂ ਜ਼ਮੀਨਦੋਜ਼ ਇਸ ਬਾਰੇ ਫੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਜਾਵੇਗਾ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਯੂਨੀਫਾਈਡ ਮੈਟਰੋ ਟ੍ਰਾਂਸਪੋਰਟੇਸ਼ਨ ਅਥਾਰਿਟੀ ਦੇ 23 ਮੈਂਬਰਾਂ ਦੀ ਦੂਜੀ ਮੀਟਿੰਗ ਵਿੱਚ ਕੀਤਾ ਗਿਆ। ਇਸ ਮੀਟਿੰਗ ਦੌਰਾਨ ਰਾਈਟਸ ਵੱਲੋਂ ਤਿਆਰ ਕੀਤੀ ਗਈ ਏਏਆਰ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਦੌਰਾਨ ਯੂਟੀ ਦੇ ਕਾਰਜਕਾਰੀ ਸਲਾਹਕਾਰ ਤੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੇ ਕਿਹਾ ਕਿ ਯੂਨੀਫਾਈਡ ਮੈਟਰੋ ਟ੍ਰਾਂਸਪੋਰਟੇਸ਼ਨ ਅਥਾਰਿਟੀ (ਯੂਐੱਮਟੀਏ) ਨੇ ਮੈਟਰੋ ਨੂੰ ਐਲੀਵੇਟਿਡ ਜਾਂ ਜ਼ਮੀਨਦੋਜ਼ ਬਣਾਉਣ ਬਾਰੇ ਰਿਪੋਰਟਾਂ ਤਿਆਰ ਕੀਤੀਆਂ ਹਨ। ਇਨ੍ਹਾਂ ਰਿਪੋਰਟਾਂ ਨੂੰ ਕੇਂਦਰੀ ਆਵਾਸ ਤੇ ਸ਼ਹਿਰੀ ਵਿਕਾਸ ਮੰਤਰਾਲੇ ਕੋਲ ਭੇਜਿਆ ਜਾਵੇਗਾ।
Punjab Bani 19 December,2023
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 18 December,2023
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ • ਨਿਯਮਤ ਤੌਰ 'ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਦਸੰਬਰ: ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Punjab Bani 17 December,2023
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈਃ ਮੁੱਖ ਮੰਤਰੀ ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈਃ ਕੇਜਰੀਵਾਲ ਮੌੜ (ਬਠਿੰਡਾ), 17 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।
Punjab Bani 17 December,2023
ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ
ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ ਮੌੜ (ਬਠਿੰਡਾ), 17 ਦਸੰਬਰ ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ। ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ। ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।
Punjab Bani 17 December,2023
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਟਿੱਲਾ ਬਾਬਾ ਅਮਰਦਾਸ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਟਿੱਲਾ ਬਾਬਾ ਅਮਰਦਾਸ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ -ਕਿਹਾ, ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ -ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ ਸਮਾਣਾ, 17 ਦਸੰਬਰ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਨਣ ਵਾਲੇ ਕਮਿਉਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਅੱਜ ਨੀਂਹ ਪੱਥਰ ਰੱਖਿਆ। ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪ੍ਰਦੀਪ ਸਿੰਘ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ ਇੱਕ ਕਰੋੜ ਰੁਪਏ ਖਰਚ ਕਰ ਰਹੀ ਹੈ।ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪਿੰਡ ਵਿਖੇ ਆਕੇ ਸ਼ਹੀਦ ਦੀ ਪਤਨੀ ਸੀਮਾ ਰਾਣੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਕੇ ਗਏ ਸਨ ਤੇ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਪਿਆ ਸੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਅਪਣੀ ਦ੍ਰਿੜ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ 'ਤੇ ਰੱਖਿਆ ਜਾ ਰਿਹਾ ਹੈ। ਸ਼ਹੀਦ ਦੇ ਨਾਂ ‘ਤੇ 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ 'ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕਰਨ ਦਾ ਕੰਮ ਹੋਵੇਗਾ। ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ 2023 ਨੂੰ ਸ਼ਹੀਦੀ ਪਾ ਗਿਆ ਸੀ। ਇਸੇ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਪੱਖੀ ਸੋਚ ਨੂੰ ਅੱਗੇ ਵਧਾਉਦੇ ਹੋਏ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਇਸ ਦੇ ਨਾਲ਼ ਹੀ ਪਿੰਡ ਚੁਪਕੀ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਦੀ ਗਰਾਂਟ ਦਾ ਚੈਕ ਪਿੰਡ ਵਾਸੀਆਂ ਨੂੰ ਸੌੰਪਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਉਪਰ ਤੇ ਲੋਕਾਂ ਦੀ ਸੇਵਾ ਵਿੱਚ ਹੀ ਲੱਗੇ। ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਬੀਡੀਪੀਓ ਅਜੈਬ ਸਿੰਘ, ਸੁਰਜੀਤ ਸਿੰਘ ਦਹੀਆ, ਸਰਪੰਚ ਨੇਕ ਸਿੰਘ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਪਿੰਡ ਦੇ ਨਿਵਾਸੀ ਮੌਜੂਦ ਸਨ।
Punjab Bani 17 December,2023
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 16 ਦਸੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 16 December,2023
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ • ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 16 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ 'ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ 'ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ 'ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।
Punjab Bani 16 December,2023
ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ
ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ 'ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Punjab Bani 16 December,2023
ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ
ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ ਜੈਪੁਰ : ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਭਜਨ ਲਾਲ ਸ਼ਰਮਾ ਨੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਦਰ 'ਚ ਜਾ ਕੇ ਪੂਜਾ ਅਰਚਨਾ ਵੀ ਕੀਤੀ।
Punjab Bani 15 December,2023
ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ
ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ ਨੀਤੀ ਨੂੰ ਰੈਗੂਲਰ, ਠੇਕੇ 'ਤੇ ਅਤੇ ਉਪ-ਠੇਕੇ ਵਾਲੇ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੀਤਾ ਤਿਆਰ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 14 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ ਦੁਰਘਟਨਾ ਮੁਆਵਜ਼ਾ ਨੀਤੀ ਪੇਸ਼ ਕੀਤੀ ਹੈ। ਇਥੇ ਇਹ ਖੁਲਾਸਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਨੀਤੀ 8 ਦਸੰਬਰ, 2023 ਤੋਂ ਪ੍ਰਭਾਵੀ ਹੈ, ਜੋ ਕੰਮ ਨਾਲ ਸੰਬੰਧਤ ਹਾਦਸਿਆਂ ਦੇ ਮੱਦੇਨਜ਼ਰ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਰੈਗੂਲਰ, ਠੇਕੇ ਅਤੇ ਉਪ-ਠੇਕੇ ਤੇ ਕੰਮ ਕਰਨ ਵਾਲੇ ਕਾਮੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਪੀ.ਐਸ.ਪੀ.ਸੀ.ਐਲ ਦੇ ਰੈਗੂਲਰ ਕਰਮਚਾਰੀਆਂ ਨੂੰ ਨਾ ਸਿਰਫ਼ ਦੁਰਘਟਨਾ ਦੇ ਲਾਭ ਪ੍ਰਾਪਤ ਹੋਣਗੇ, ਬਲਕਿ ਉਹ ਐਮਰਜੈਂਸੀ ਦੌਰਾਨ 3 ਲੱਖ ਤੱਕ ਦੇ ਡਾਕਟਰੀ ਅਡਵਾਂਸ ਤੱਕ ਪ੍ਰਾਪਤ ਕਰ ਸਕਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਵਿੱਚ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁਲਾਜ਼ਮਾਂ ਦੀਆਂ ਬਦਲਦੀਆਂ ਮੰਗਾਂ ਅਤੇ ਬਦਲਦੇ ਹਾਲਾਤਾਂ ਦੇ ਹੱਲ ਲਈ ਨੀਤੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਟਾਫ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੋ ਖਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ ਨੇ ਹਾਦਸਿਆਂ ਨਾਲ ਸੰਬੰਧਤ ਮੁਆਵਜ਼ੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਇੱਕ ਵਿਆਪਕ ਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਠੇਕੇ ਦੀਆਂ ਸ਼ਰਤਾਂ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਹਾਇਤਾ ਦੇਣ ਵਾਸਤੇ ਘਾਤਕ ਹਾਦਸਿਆਂ ਲਈ ਐਕਸ-ਗ੍ਰੇਸ਼ੀਆ ਸਹਾਇਤਾ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਅਜਿਹੇ ਕਾਮਿਆਂ ਲਈ ਵਿੱਤੀ ਸਹਾਇਤਾ ਨੂੰ ਵਧਾਉਂਦੇ ਹੋਏ ਸਮੂਹਿਕ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਨੀਤੀ ਦੀ ਸ਼ੁਰੂਆਤ ਤੋਂ ਪਹਿਲਾਂ ਠੇਕੇ ਅਤੇ ਉਪ-ਠੇਕੇ ਵਾਲੀਆਂ ਸ਼੍ਰੇਣੀਆਂ ਦੇ ਕਾਮਿਆਂ ਨੂੰ ਗੈਰ-ਘਾਤਕ ਹਾਦਸਿਆਂ ਦੀ ਸਥਿਤੀ ਵਿੱਚ ਕੋਈ ਵਿੱਤੀ ਲਾਭ ਨਹੀਂ ਮਿਲਦਾ ਸੀ, ਜਦਕਿ ਨਵੀਂ ਨੀਤੀ ਇਸ ਅੰਤਰ ਨੂੰ ਪੂਰਾ ਕਰਦੇ ਹੋਏ ਯਕੀਨੀ ਬਣਾਉਂਦੀ ਹੈ ਕਿ 100 ਫੀਸਦੀ ਅਪੰਗਤਾ ਦੀ ਸਥਿਤੀ ਵਿੱਚ 10 ਲੱਖ ਦੀ ਰਕਮ ਦਾ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਅਪਾਹਜਤਾਵਾਂ ਲਈ ਮੁਆਵਜ਼ਾ ਘਟਨਾ ਦੀ ਗੰਭੀਰਤਾ ਦੇ ਅਧਾਰ 'ਤੇ ਅਨੁਪਾਤ ਅਨੁਸਾਰ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਨਵੀਂ ਨੀਤੀ ਗੈਰ-ਬਾਲਗ ਨਿੱਜੀ ਵਿਅਕਤੀਆਂ ਲਈ ਮੁਆਵਜ਼ੇ ਵਿੱਚ ਇੱਕ ਮਹੱਤਵਪੂਰਨ ਵਾਧਾ ਵੀ ਲਿਆਉਂਦੀ ਹੈ, ਜੋ ਪਹਿਲਾਂ ਸੀਮਤ ਮੁਆਵਜ਼ੇ ਦੇ ਅਧੀਨ ਸਨ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਬਿਜਲੀ ਖੇਤਰ ਵਿੱਚ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ, ਜੋ ਕਰਮਚਾਰੀ-ਕੇਂਦ੍ਰਿਤ ਨੀਤੀਆਂ ਦੇ ਰੁਝਾਨ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਢੁੱਕਵੀਂ ਸੁਰੱਖਿਆ ਕੀਤੀ ਜਾਵੇ, ਦੂਜੇ ਸੂਬਿਆਂ ਲਈ ਇੱਕ ਨਮੂਨੇ ਵਜੋਂ ਕੰਮ ਕਰੇਗੀ । ਤੁਲਨਾ • ਰੈਗੂਲਰ ਕਰਮਚਾਰੀਆਂ, ਪੀ.ਐਸ.ਪੀ.ਸੀ.ਐਲ ਦੁਆਰਾ ਸਿੱਧੇ ਤੌਰ 'ਤੇ ਰੱਖੇ ਗਏ ਠੇਕੇ 'ਤੇ ਕੰਮ ਕਰਨ ਵਾਲੇ ਕਾਮੇ, ਠੇਕੇਦਾਰਾਂ/ਆਊਟਸੋਰਸਡ ਏਜੰਸੀਆਂ ਦੁਆਰਾ ਠੇਕੇ 'ਤੇ ਕੰਮ ਕਰਨ ਵਾਲੇ ਕਾਮੇ ਅਤੇ ਪ੍ਰਾਈਵੇਟ ਵਿਅਕਤੀਆਂ ਲਈ ਪੁਰਾਣੀ ਦੁਰਘਟਨਾ ਮੁਆਵਜ਼ਾ ਪਾਲਿਸੀ ਅਤੇ ਨਵੀਂ ਮੁਆਵਜ਼ਾ ਨੀਤੀ ਵਿੱਚ ਮਹੱਤਵਪੂਰਨ ਅੰਤਰ ਹਨ। • ਰੈਗੂਲਰ ਕਰਮਚਾਰੀਆਂ ਲਈ ਘਾਤਕ ਹਾਦਸਿਆਂ ਦੇ ਮਾਮਲੇ ਵਿੱਚ ਇਸ ਸਕੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਨਵੀਂ ਨੀਤੀ ਵਿੱਚ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਭੁਗਤਾਨ, 1 ਲੱਖ ਰੁਪਏ ਦਾ ਸਮੂਹਿਕ ਬੀਮਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਮੈਡੀਕਲ ਬਿੱਲ ਦੀ ਅਦਾਇਗੀ ਦਾ ਪ੍ਰਬੰਧ ਜਾਰੀ ਰੱਖਿਆ ਗਿਆ ਹੈ। ਹਾਲਾਂਕਿ ਹੁਣ ਬਿਜਲੀ ਦਾ ਕਰੰਟ ਲੱਗਣ ਕਾਰਨ ਹਾਦਸੇ ਦੇ ਤੁਰੰਤ ਬਾਅਦ ਜ਼ਖਮੀ ਕਰਮਚਾਰੀਆਂ ਦੇ ਇਲਾਜ ਲਈ ਮੈਡੀਕਲ ਐਡਵਾਂਸ ਦੀ ਵਿਵਸਥਾ ਹੈ। ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ। • ਸਿੱਧੇ ਤੌਰ 'ਤੇ ਰੱਖੇ ਗਏ ਅਤੇ ਠੇਕੇਦਾਰਾਂ/ਆਊਟਸੋਰਸਡ ਏਜੰਸੀਆਂ ਰਾਹੀਂ ਰੱਖੇ ਗਏ ਠੇਕੇ 'ਤੇ ਕੰਮ ਕਰਨ ਵਾਲੇ ਕਾਮੇ ਮੁਆਵਜ਼ਾ ਨੀਤੀ ਵਿੱਚ ਮਹੱਤਵਪੂਰਨ ਸੁਧਾਰਾਂ ਦੀ ਗਵਾਹੀ ਭਰਨਗੇ। ਇਸ ਤਹਿਤ ਘਾਤਕ ਹਾਦਸਿਆਂ ਦੇ ਮਾਮਲੇ ਵਿੱਚ, ਐਕਸ-ਗ੍ਰੇਸ਼ੀਆ ਰਾਸ਼ੀ 5 ਲੱਖ ਰੁਪਏ ਤੋਂ ਵਧਾ ਕੇ 10.00 ਲੱਖ ਰੁਪਏ ਕੀਤੀ ਗਈ ਹੈ, ਅਤੇ ਸਮੂਹਿਕ ਬੀਮਾ ਕਵਰੇਜ ਵੀ ਦੁੱਗਣੀ ਹੋ ਕੇ 10 ਲੱਖ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ, ਨਵੀਂ ਪਾਲਿਸੀ ਗਰੁੱਪ ਬੀਮੇ ਦੇ ਨਿਯਮਾਂ ਅਤੇ ਸ਼ਰਤਾਂ ਦੇ ਆਧਾਰ 'ਤੇ ਅਪਾਹਜਤਾ ਲਾਭਾਂ ਦੇ ਮਾਮਲੇ ਵਿਚ ਐਕਸ-ਗ੍ਰੇਸ਼ੀਆ ਲਈ ਪ੍ਰਬੰਧ ਪੇਸ਼ ਕਰਦੀ ਹੈ। • ਪ੍ਰਾਈਵੇਟ ਵਿਅਕਤੀਆਂ; ਬਾਲਗ ਅਤੇ ਨਾਬਾਲਗ ਦੋਵਾਂ ਲਈ, ਮੁਆਵਜ਼ਾ ਕਰਮਚਾਰੀ ਮੁਆਵਜ਼ਾ ਐਕਟ, 1923 ਦੇ ਉਪਬੰਧਾਂ ਅਨੁਸਾਰ ਪੀ.ਐਸ.ਪੀ.ਸੀ.ਐਲ ਦੇ ਡੈਲੀਗੇਸ਼ਨ ਆਫ਼ ਪਾਵਰਜ਼ ਰੈਗੂਲੇਸ਼ਨ ਨੰਬਰ 130 ਦੇ ਅਨੁਸਾਰ ਰਹਿੰਦਾ ਹੈ।
Punjab Bani 14 December,2023
ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 14 ਦਸੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ। ਕੌਮੀ ਊਰਜਾ ਸੰਭਾਲ ਦਿਵਸ ਮੌਕੇ ਸੂਬੇ ਦੇ ਲੋਕਾਂ ਦੇ ਨਾਮ ਸੰਦੇਸ਼ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਸਮਾਜ ਦੀ ਸਰਬਪੱਖੀ ਤਰੱਕੀ ਲਈ ਇੱਕ ਅਹਿਮ ਸਾਧਨ ਹੈ, ਇਸ ਲਈ ਸਾਰੇ ਨਾਗਰਿਕਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਬਿਜਲੀ ਦੀ ਬੱਚਤ ਕਰਕੇ ਰਾਜ ਦੇ ਨਾਲ-ਨਾਲ ਦੇਸ਼ ਦੇ ਖੁਸ਼ਹਾਲ ਭਵਿੱਖ ਲਈ ਯੋਗਦਾਨ ਪਾਉਣ। ਉਨ੍ਹਾਂ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ ਮਾਪਦੰਡਾਂ ਅਨੁਸਾਰ ਸਟਾਰ-ਰੇਟ ਕੀਤੇ ਗਏ ਊਰਜਾ ਦੀ ਬੱਚਤ ਕਰਨ ਵਾਲੇ ਬਿਜਲੀ ਉਪਕਰਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਸੁਚੱਜੀ ਵਰਤੋਂ ਖਪਤਕਾਰਾਂ ਦੇ ਪੈਸੇ ਦੀ ਬਚਤ ਕਰਨ ਦੇ ਨਾਲ-ਨਾਲ ਕੌਮੀ ਨਿਰਮਾਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਕਰੋੜ ਤੋਂ ਵੱਧ ਬਿਜਲੀ ਖਪਤਕਾਰ ਹਨ ਅਤੇ ਜੇਕਰ ਹਰ ਖਪਤਕਾਰ ਰੋਜ਼ਾਨਾ ਇੱਕ ਯੂਨਿਟ ਬਿਜਲੀ ਦੀ ਬਚਤ ਕਰ ਲਵੇ ਤਾਂ ਇਹ ਬਿਜਲੀ ਦੀ ਵੱਡੀ ਬੱਚਤ ਵਿੱਚ ਤਬਦੀਲ ਹੋ ਸਕਦੀ ਹੈ।
Punjab Bani 14 December,2023
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਕਿਹਾ, ਚਾਲੂ ਵਿੱਤੀ ਸਾਲ ਵਿਚ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਪ੍ਰਾਜੈਕਟ ਨਾਲ 1100 ਕਿਸਾਨ ਪਰਿਵਾਰਾਂ ਦੀ 2500 ਏਕਡ਼ ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਮਿਲੇਗਾ ਲਾਭ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ ਚੰਡੀਗੜ੍ਹ/ਮੋਗਾ, 14 ਦਸੰਬਰ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਅੱਜ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
Punjab Bani 14 December,2023
ਪਿੰਡ ਘੜਾਮਾ ਕਲਾਂ ਤੇ ਘੜਾਮਾ ਖੁਰਦ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ
ਪਿੰਡ ਘੜਾਮਾ ਕਲਾਂ ਤੇ ਘੜਾਮਾ ਖੁਰਦ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ -ਬੱਚਿਆਂ ਦੀ ਉਚੇਰੀ ਵਿੱਦਿਆ, ਯੂ.ਪੀ.ਐਸ.ਸੀ ਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਬਣੇਗਾ ਵਿਦਿਆਲਿਆ -ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ, ਐਮ.ਐਲ.ਏ. ਗੁਰਲਾਲ ਘਨੌਰ ਸਮੇਤ ਹੋਰ ਕਈ ਵਿਧਾਇਕ ਤੇ ਸ਼ਖ਼ਸੀਅਤਾਂ ਪੁੱਜੀਆਂ ਸ਼ੰਭੂ/ਘਨੌਰ/ਰਾਜਪੁਰਾ, ਪਟਿਆਲਾ, 14 ਦਸੰਬਰ: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਕੁਰਬਾਨੀ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਤੇ ਘੜਾਮਾਂ ਖੁਰਦ ਦੀ ਸੰਗਤ ਵੱਲੋਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ। ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਪੰਨ ਹੋਏ ਇਸ ਗੁਰਮਤਿ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ, ਅਮਨਦੀਪ ਸਿੰਘ ਮੁਸਾਫ਼ਿਰ, ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋ. ਉਂਕਾਰ ਸਿੰਘ, ਦਲਬੀਰ ਸਿੰਘ ਯੂ.ਕੇ., ਐਸ.ਐਸ.ਪੀ. ਵਰੁਣ ਸ਼ਰਮਾ ਤੇ ਐਸ.ਡੀ.ਐਮ. ਜਸਲੀਨ ਕੌਰ ਵੀ ਮੌਜੂਦ ਸਨ। ਸੰਤ ਬਾਬਾ ਲੱਖਾ ਸਿੰਘ ਨੇ ਐਲਾਨ ਕੀਤਾ ਕਿ ਗੁਰਦੁਆਰਾ ਨਾਨਕਸਰ ਸਾਹਿਬ ਨੂੰ ਪਿੰਡ ਘੜਾਮਾ ਦੇ ਵਸਨੀਕ ਬੀਬਾ ਹਰਜੀਤ ਕੌਰ ਵੱਲੋਂ ਵਿੱਦਿਅਕ ਸੰਸਥਾ ਖੋਲ੍ਹਣ ਲਈ ਦਾਨ ਕੀਤੀ ਗਈ 3 ਏਕੜ ਜਮੀਨ ਵਿੱਚ ਬੱਚਿਆਂ ਦੀ ਉਚੇਰੀ ਵਿੱਦਿਆ ਅਤੇ ਖਾਸ ਕਰਕੇ ਯੂ.ਪੀ.ਐਸ.ਸੀ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਵਿਦਿਆਲਿਆ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਤ ਬਾਬਾ ਲੱਖਾ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀ ਅਜਿਹੇ ਉਪਰਾਲੇ ਕਰ ਰਹੀ ਹੈ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅਜਿਹਾ ਉਦਮ ਕਰਨਾ ਹੋਰ ਵੀ ਪ੍ਰਸ਼ੰਸਾ ਦਾ ਕਾਰਜ ਹੈ। ਵਿਧਾਇਕ ਗੁਰਲਾਲ ਘਨੌਰ ਨੇ ਸੰਤ ਬਾਬਾ ਲੱਖਾ ਸਿੰਘ ਦਾ ਘਨੌਰ ਹਲਕੇ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਕੀਤੇ ਉਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਘੜਾਮਾਂ ਵਿਖੇ ਆਮ ਆਦਮੀ ਕਲੀਨਿਕ, ਖੇਡ ਸਟੇਡੀਅਮ ਵੀ ਬਣਵਾਇਆ ਜਾਵੇਗਾ। ਗੁਰਲਾਲ ਘਨੌਰ ਨੇ ਕਿਹਾ ਕਿ ਜਲਦੀ ਹੀ ਹਲਕਾ ਘਨੌਰ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਨੂੜ ਕੈਨਾਲ ਦਾ ਤੋਹਫ਼ਾ ਦੇ ਕੇ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਸਿੰਚਾਈ ਲਈ ਪਾਣੀ ਦੀ ਮੰਗ ਨੂੰ ਪੂਰੀ ਕਰਨਗੇ। ਗੁਰਮਤਿ ਸਗਾਗਮ ਮੌਕੇ ਭਾਈ ਕਰਨੈਲ ਸਿੰਘ ਗਰੀਬ, ਭਾਈ ਜੋਗਿੰਦਰ ਸਿੰਘ ਰਿਆੜ, ਬਾਬਾ ਗੁਰਦੇਵ ਸਿੰਘ, ਬਾਬਾ ਬੰਤਾ ਸਿੰਘ ਮਦਨਪੁਰ, ਬਾਬਾ ਬੂਟਾ ਸਿੰਘ ਨਾਨਕਸਰ, ਬਾਬਾ ਗੁਰਜੀਤ ਸਿੰਘ ਨਾਨਕਸਰ ਆਦਿ ਨੇ ਗੁਰਮਤਿ ਵਿਚਾਰਾਂ ਸੰਗਤ ਨੂੰ ਸੁਣਾਈਆਂ। ਇਸ ਤੋਂ ਇਲਾਵਾ ਬੀਬਾ ਗੁਰਮੀਤ ਕੌਰ ਸੰਧੂ, ਗੁਰਤਾਜ ਸਿੰਘ, ਜੋਗਿੰਦਰ ਸਿੰਘ ਸੰਧੂ ਘੜਾਮਾ, ਮੇਜਰ ਸਿੰਘ ਸੰਧੂ ਘੜਾਮਾ, ਗੁਰਪਿੰਦਰ ਸਿੰਘ ਜੱਗਾ ਨਨਹੇੜਾ, ਸਹਿਜਪਾਲ ਸਿੰਘ ਲਾਡਾ, ਗੁਰਮੀਤ ਸਿੰਘ ਆਦਿ ਸਮੇਤ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸੀ।
Punjab Bani 14 December,2023
ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼
ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ - ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ - ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ ਐਨ.ਐਸ.ਐਸ. ਦੇ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 13 ਦਸੰਬਰ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਹੜੇ ਸਮਾਜ ਭਲਾਈ ਦੇ ਕੰਮਾਂ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਿਚ ਸਾਰਥਕ ਕੰਮ ਕਰ ਰਹੇ ਹਨ। ਆਪਣੇ ਦਫਤਰ ਵਿਚ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਯੂਥ ਕਲੱਬ ਜ਼ਮੀਨੀ ਪੱਧਰ ‘ਤੇ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੋਹਰੀ ਹੋ ਕੇ ਵਿੱਤੀ ਮਦਦ ਕਰ ਰਹੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ 31 ਦਸੰਬਰ, 2023 ਤੱਕ ਯੂਥ ਕਲੱਬਾਂ ਨੂੰ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀਆਂ ਇਕਾਈਆਂ ਵਿੱਚ ਵੱਧ ਤੋਂ ਵੱਧ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕੀਤੇ ਜਾਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰ ਸਕੀਮਾਂ ਸਬੰਧੀ ਉਠਾਏ ਗਏ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ। ਮੀਤ ਹੇਅਰ ਨੇ ਵਿਭਾਗ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਾਰੀ ਜਾਣਕਾਰੀ ਵੈਬਸਾਈਟ ‘ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਐਫਲੀਏਟ ਕਰਨ ਸਬੰਧੀ ਸਾਰੀ ਪ੍ਰਕਿਿਰਆ ਵੈੱਬਸਾਈਟ ‘ਤੇ ਹੀ ਹੋਵੇ। ਮੀਟਿੰਗ ਵਿਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਚੰਗੇ ਕੰਮਾਂ ਤੇ ਗਤੀਵਿਧੀਆਂ ਲਈ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਵਿਭਾਗੀ ਸਕੀਮਾਂ ਨੂੰ ਚਲਾਉਣ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
Punjab Bani 13 December,2023
ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ
ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ ਚੰਡੀਗੜ੍ਹ, 13 ਦਸੰਬਰ: ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ। ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।
Punjab Bani 13 December,2023
ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ
ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ • ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਨਵੀਂ ਭਰਤੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ • ਤਨਖਾਹਾਂ ਦੇਣ ਵਿੱਚ ਦੇਰੀ ਨਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ। ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ। ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ। ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।
Punjab Bani 13 December,2023
ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ
ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਉਣ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ 'ਚ ਹਾਜ਼ਰੀ ਭਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਵਰਕਰਾਂ ਤੇ ਭਗਵੰਤ ਮਾਨ ਦੀ ਸਰਕਾਰ ਝੂਠੇ ਪਰਚੇ ਕਰ ਰਹੀ ਹੈ ਜਿਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਅਕਾਲੀ ਦਲ ਦਾ ਇਤਿਹਾਸ ਨਹੀਂ ਪਤਾ ਅਕਾਲੀ ਦਲ ਦੇ ਆਗੂ ਤੇ ਵਰਕਰ ਸੰਘਰਸ਼ ਦੇ ਨਾਲ ਹੀ ਜੀਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਤਿੰਨ ਸਾਲ ਬਕਾਇਆ ਰਹਿ ਗਏ ਹਨ, ਤਿੰਨ ਸਾਲ ਬਾਅਦ ਲੋਕ ਇਨ੍ਹਾਂ ਨੂੰ ਆਪਣੇ ਲਾਗੇ ਨਹੀਂ ਲਾਉਣਗੇ। ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਕੁਝ ਨਹੀਂ ਕਰ ਰਹੀ ਰਹੀ। ਰੇਤਾ ਤੋਂ 20 ਹਜ਼ਾਰ ਕਰੋੜ ਰੁਪਏ ਕਿ 20 ਰੁਪਏ ਵੀ ਨਹੀਂ ਕਮਾਏ, ਉਲਟ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਕਰ ਰਹੀ ਹੈ। ਪੰਜਾਬ ਅੰਦਰ ਗੈਂਗਸਟਰ ਰਾਜ ਚੱਲ ਰਿਹਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਜ਼ੀਰੋ ਹੈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਰਖਾਵਏ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਹਾਜ਼ਰੀ ਭਰਨ ਲਈ ਅਕਾਲੀ ਆਗੂਆਂ ਨਾਲ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿਖੇ ਸੇਵਾ ਵੀ ਕੀਤੀ।
Punjab Bani 13 December,2023
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਮੈਂ ਸਾਡੇ ਪ੍ਰਧਾਨ ਵਨਾਤੀ ਸ੍ਰੀਨਿਵਾਸਨ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸੁਆਗਤ ਕਰਦੀ ਹਾਂ: ਜੈ ਇੰਦਰ ਕੌਰ ਮੋਦੀ ਸਰਕਾਰ ਦਾ ਮਹਿਲਾ ਰਾਖਵਾਂਕਰਨ ਬਿੱਲ ਸਭ ਤੋਂ ਉੱਚੇ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅੰਮ੍ਰਿਤਸਰ, 13 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ, ਮਹਿਲਾ ਮੋਰਚਾ ਨੇ ਜੈ ਇੰਦਰ ਕੌਰ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸੂਬਾ ਪ੍ਰਭਾਰੀ ਉਪਦੇਸ਼ ਅੰਦੋਤਰਾ ਨੇ ਕੀਤੀ। ਪੰਜਾਬ ਮਹਿਲਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰਾਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਵਨਾਤੀ ਸ੍ਰੀਨਿਵਾਸਨ ਨੇ ਕਿਹਾ ਕਿ, "ਮੈਂ ਪੰਜਾਬ ਦੇ ਲੋਕਾਂ ਦੇ ਉਨ੍ਹਾਂ ਨਿੱਘੇ ਪਿਆਰ ਅਤੇ ਸਨੇਹ ਲਈ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਮੇਰੇ ਪੰਜਾਬ ਆਉਣ ਤੋਂ ਬਾਅਦ ਮੇਰੇ 'ਤੇ ਵਰ੍ਹਾਈ ਹੈ, ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਜਾਣਾ ਮੇਰੇ ਲਈ ਅਸਲ ਅਨੁਭਵ ਰਿਹਾ ਹੈ ਅਤੇ ਮੈਂ ਇਨ੍ਹਾਂ ਯਾਦਾਂ ਨੂੰ ਹਮੇਸ਼ਾ ਯਾਦ ਰੱਖਾਂਗੀ।” ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੇਸ਼ ਵਿੱਚ ਚੰਗੇ ਪ੍ਰਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੀ ਇੱਕ ਸ਼ਾਨਦਾਰ ਮਿਸਾਲ ਬਣ ਗਏ ਹਨ। ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜੋਕਿ ਹਾਲ ਵਿੱਚ ਹੋਈਆਂ 3 ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਨਾਲ ਦੁਹਰਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਨਾਲ ਭਾਰਤ ਲਿਆਉਣਾ ਆਦਿ ਕੁਝ ਅਹਿਜੇ ਕਦਮ ਹਨ ਜੀ ਮੋਦੀ ਸਰਕਾਰ ਵੱਲੋਂ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਿਹਤਰੀ ਲਈ ਚੁੱਕੇ ਗਏ ਹਨ। ਹੁਣ ਮਹਿਲਾ ਮੋਰਚੇ ਦੇ ਹਰੇਕ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਮੋਦੀ ਸਰਕਾਰ ਦੇ ਇਨ੍ਹਾਂ ਅਤੇ ਹੋਰ ਸਾਰੇ ਕੰਮਾਂ ਨੂੰ ਪੰਜਾਬ ਦੀ ਆਮ ਜਨਤਾ ਤੱਕ ਪਹੁੰਚਾਉਣ।” ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੈ ਇੰਦਰ ਕੌਰ ਨੇ ਕਿਹਾ, "ਸਭ ਤੋਂ ਪਹਿਲਾਂ ਸਾਡੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਵਨਾਥੀ ਸ਼੍ਰੀਨਿਵਾਸਨ ਜੀ ਦਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਨਾ ਅਤੇ ਸਾਡੇ ਸਾਰਿਆਂ ਲਈ ਵਨਾਥੀ ਜੀ ਦਾ ਮਾਰਗਦਰਸ਼ਨ ਪ੍ਰਾਪਤ ਕਰਨਾ ਇੱਕ ਗਿਆਨ ਭਰਪੂਰ ਅਨੁਭਵ ਰਿਹਾ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਪੰਜਾਬ ਮਹਿਲਾ ਮੋਰਚਾ ਸੂਬੇ ਵਿੱਚ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰੇਗਾ।" ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ''ਨਾਰੀ ਸ਼ਕਤੀ ਵੰਦਨ ਅਧਿਨਿਯਮ (ਮਹਿਲਾ ਰਿਜ਼ਰਵੇਸ਼ਨ ਬਿੱਲ) ਔਰਤਾਂ ਦੇ ਸਸ਼ਕਤੀਕਰਨ ਅਤੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਇਤਿਹਾਸਕ ਕਦਮ ਸੀ। ਮੋਦੀ ਜੀ ਅਤੇ ਜੇਪੀ ਨੱਡਾ ਦੀ ਅਗਵਾਈ ਅਤੇ ਸ਼੍ਰੀਮਤੀ ਵਨਾਤੀ ਸ਼੍ਰੀਨਿਵਾਸਨ ਜੀ ਦੀ ਅਗਵਾਈ ਵਿੱਚ ਬੇਟੀ ਪੜ੍ਹਾਓ, ਬੇਟੀ ਬਚਾਓ ਵਰਗੇ ਕਈ ਪ੍ਰੋਗਰਾਮ ਮਹਿਲਾ ਮੋਰਚਾ ਵਲੋਂ ਸ਼ੁਰੂ ਕੀਤੇ ਗਏ ਹਨ।"
Punjab Bani 13 December,2023
ਰਾਜਪੁਰਾ ਦੇ ਫੋਕਲ ਪੁਆਇੰਟ ਦੇ ਸੁਧਾਰ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਡੀਅਮ ਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਤੇ ਅਧਿਕਾਰੀਆਂ ਨਾਲ ਬੈਠਕ
ਰਾਜਪੁਰਾ ਦੇ ਫੋਕਲ ਪੁਆਇੰਟ ਦੇ ਸੁਧਾਰ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਡੀਅਮ ਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਤੇ ਅਧਿਕਾਰੀਆਂ ਨਾਲ ਬੈਠਕ -ਕਿਹਾ, ਮੁੱਖ ਮੰਤਰੀ ਦੀਆਂ ਹਦਾਇਤਾਂ ਫੋਕਲ ਪੁਆਇੰਟ ਸਥਿਤ ਸਨਅਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੋਵੇਗਾ ਸਥਾਈ ਹੱਲ ਪਟਿਆਲਾ, 13 ਦਸੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਫੋਕਲ ਪੁਆਇੰਟ ਰਾਜਪੁਰਾ ਅਤੇ ਇੰਡਸਟ੍ਰੀਅਲ ਅਸਟੇਟ ਸਥਿਤ ਸਨਅਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਅੱਜ ਰਾਜਪੁਰਾ ਦੇ ਫੋਕਲ ਪੁਆਇੰਟ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਡੀਅਮ ਅਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਬੈਠਕ ਕੀਤੀ। ਸਾਕਸ਼ੀ ਸਾਹਨੀ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਰਜੇ ਜਾ ਰਹੇ ਸਨਅਤ ਪੱਖੀ ਮਾਹੌਲ ਦੌਰਾਨ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਫੋਕਲ ਪੁਆਇੰਟ ਵਿਖੇ ਉਦਯੋਗਾਂ ਤੇ ਕਾਮਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਮੀਟਿੰਗ ਮੌਕੇ ਫੋਕਲ ਪੁਆਇੰਟ ਰਾਜਪੁਰਾ ਤੇ ਇੰਡਸਟ੍ਰੀਅਲ ਅਸਟੇਟ ਵਿਖੇ ਨਜਾਇਜ਼ ਪਾਰਕਿੰਗ, ਨਜਾਇਜ਼ ਕਬਜਿਆਂ, ਸੜਕਾਂ ਦੀ ਮੁਰੰਮਤ, ਸੀਵਰੇਜ ਦੀ ਸਾਫ਼-ਸਫ਼ਾਈ, ਬਿਜਲੀ ਆਦਿ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਨ੍ਹਾਂ ਮੁੱਦਿਆਂ 'ਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਇੱਥੇ ਸੜਕਾਂ ਦੀ ਮੁਰੰਮਤ ਤੇ ਨਵੀਆਂ ਸੜਕਾਂ ਬਣਾਉਣ ਲਈ ਤਜਵੀਜ ਤਿਆਰ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਫੋਕਲ ਪੁਆਇੰਟ ਵਿਖੇ ਬੂਟੇ ਲਾਉਣ ਦੇ ਨਾਮ 'ਤੇ ਕੀਤੇ ਗਏ ਨਜਾਇਜ਼ ਕਬਜੇ ਵੀ ਤੁਰੰਤ ਹਟਵਾਏ ਜਾਣ। ਬੈਠਕ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜਸਲੀਨ ਕੌਰ, ਡੀ.ਐਸ.ਪੀ. ਸੁਰਿੰਦਰ ਮੋਹਨ, ਜ਼ਿਲ੍ਹਾ ਉਦਯਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਫੰਕਸ਼ਨਲ ਮੈਨੇਜਰ ਨਵਨੀਤ ਕੌਰ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਮੀਡੀਅਮ ਐਂਡ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ੍ਰੀਵਾਸਤਵਾ, ਅਜੇ ਗੁਪਤਾ, ਸੰਦੀਪ ਅਗਰਵਾਲ, ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਕੁਮਾਰ, ਪੀ.ਐਸ.ਪੀ.ਸੀ.ਐਲ ਦੇ ਕਾਰਜਕਾਰੀ ਇੰਜੀਨੀਅਰ ਦੀਪਕ ਗੋਇਲ, ਗਮਾਡਾ ਤੋਂ ਡੀ.ਈ. ਅਵਦੀਪ ਸਿੰਘ, ਐਸ.ਡੀ.ਈ. ਰਣਦੀਪ ਸਿੰਘ, ਪੀ.ਐਸ.ਆਈ.ਈ.ਸੀ. ਦੇ ਜੇਈ ਰਾਜਨ ਢੰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 13 December,2023
ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ
ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਦਸੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਸ. ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸ੍ਰੀ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਸ੍ਰੀ ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਸ੍ਰੀ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 11 December,2023
ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ • ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਚੰਡੀਗੜ੍ਹ, 11 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ। ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 11 December,2023
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।
Punjab Bani 10 December,2023
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ 'ਤੇ ਸਭ ਤੋਂ ਵੱਡਾ ਹਥੌੜਾ ਮਾਰਿਆ- ਅਰਵਿੰਦ ਕੇਜਰੀਵਾਲ ਦਿੱਲੀ 'ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ 'ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ - ਭਗਵੰਤ ਮਾਨ ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ ਸਰਕਾਰੀ ਦਫਤਰਾਂ 'ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਮੁੱਖ ਮੰਤਰੀ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ। ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਇਕ ਅਹਿਮ ਕਦਮ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ 'ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।
Punjab Bani 10 December,2023
ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ
ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ • ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ "ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ" ਬਾਰੇ ਤਕਨੀਕੀ ਵਰਕਸ਼ਾਪ ਕਰਵਾਈ ਚੰਡੀਗੜ੍ਹ, 10 ਦਸੰਬਰ: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਸਮੁੱਚੀ ਊਰਜਾ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਇੱਥੇ ਪੇਡਾ ਆਡੀਟੋਰੀਅਮ ਵਿਖੇ "ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ" ਬਾਰੇ ਇੱਕ ਤਕਨੀਕੀ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.), ਬਿਜਲੀ ਮੰਤਰਾਲੇ, ਭਾਰਤ ਸਰਕਾਰ ਦੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ ਪੰਜਾਬ ਦੇ ਭਾਈਵਾਲ ਵਿਭਾਗਾਂ ਜਿਵੇਂ ਯੂ.ਐਲ.ਬੀਜ਼, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਵਿਕਾਸ ਅਥਾਰਟੀਆਂ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪੀ.ਐਸ.ਪੀ.ਸੀ.ਐਲ. ਦੇ ਸਹਿਯੋਗ ਨਾਲ ਕਰਵਾਈ ਗਈ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਸੂਬੇ ਵਿੱਚ ਇਮਾਰਤਾਂ, ਉਦਯੋਗਾਂ ਅਤੇ ਨਗਰ ਪਾਲਿਕਾਵਾਂ ਵਿੱਚ ਊਰਜਾ ਕੁਸ਼ਲਤਾ ਦੀ ਮਹੱਤਤਾ ਅਤੇ ਨਵੀਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ (ਐਮ.ਯੂ.ਡੀ.ਐਸ.ਐਮ.) ਇੱਕ ਅਜਿਹਾ ਪ੍ਰੋਗਰਾਮ ਹੈ ਜਿਸਦਾ ਉਦੇਸ਼ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੀ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣਾ ਹੈ। ਯੂ.ਐਲ.ਬੀਜ਼ ਵਿੱਚ ਊਰਜਾ ਕੁਸ਼ਲਤਾ ਸਬੰਧੀ ਸਟ੍ਰੀਟ ਲਾਈਟਾਂ, ਇਮਾਰਤਾਂ ਅਤੇ ਪਾਣੀ ਵਾਲੇ ਪੰਪਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਐਮ.ਯੂ.ਡੀ.ਐਸ.ਐਮ. ਨੂੰ ਉਪਯੋਗਤਾ ਗਤੀਵਿਧੀਆਂ (ਉਪਭੋਗਤਾ ਮੀਟਰ ਤੋਂ ਪਰੇ) ਦੀ ਯੋਜਨਾਬੰਦੀ, ਲਾਗੂ ਕਰਨ ਅਤੇ ਨਿਗਰਾਨੀ ਵਜੋਂ ਦਰਸਾਇਆ ਗਿਆ ਹੈ, ਜੋ ਕਿ ਉਪਯੋਗਤਾਵਾਂ ਨੂੰ ਬਿਜਲੀ ਦੀ ਮੰਗ ਦੇ ਸਮੇਂ ਅਤੇ ਪੱਧਰ ਦੇ ਸਬੰਧ ਵਿੱਚ, ਉਹਨਾਂ ਦੇ ਬਿਜਲੀ ਖਪਤ ਦੇ ਪੈਟਰਨਾਂ ਵਿੱਚ ਸੋਧ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਬਿਜਲੀ ਦੀ ਹੋਰ ਕੁਸ਼ਲਤਾ ਨਾਲ ਵਰਤੋਂ ਕਰਨ ਵਿੱਚ ਉਪਯੋਗਤਾਵਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਊਰਜਾ ਦਾ ਸਿੱਧਾ ਪ੍ਰਭਾਵ ਵਸਨੀਕਾਂ ਦੇ ਰਹਿਣ-ਸਹਿਣ 'ਤੇ ਪੈਂਦਾ ਹੈ ਅਤੇ ਇਸ ਦੀ ਮਦਦ ਨਾਲ ਹੋਈ ਊਰਜਾ ਬੱਚਤ ਨੂੰ ਹੋਰ ਉਦੇਸ਼ਾਂ ਲਈ ਵਰਤਿਆ ਜਾ ਸਕਦਾ ਹੈ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਟੀ ਐਂਡ ਡੀ ਘਾਟੇ ਨੂੰ 14 ਫ਼ੀਸਦ ਤੋਂ ਘਟਾ ਕੇ 12.05 ਫ਼ੀਸਦ ਕਰਨ ਲਈ ਦੇਸ਼ ਵਿੱਚ ਉਤਮ ਕਾਰਗੁਜ਼ਾਰੀ ਵਾਲੇ ਐਮ.ਯੂ.ਡੀ.ਐਸ.ਐਮ. ਦੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਸੂਬੇ ਵਿੱਚ ਸਾਫ਼ ਅਤੇ ਘੱਟ-ਕਾਰਬਨ ਵਾਲੀ ਊਰਜਾ ਦੀ ਵਰਤੋਂ ਨੂੰ ਵਧਾਉਣ ਲਈ ਪੇਡਾ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ। ਸਰਕਾਰ ਵੱਲੋਂ ਐਮ.ਯੂ.ਡੀ.ਐਸ.ਐਮ. ਨੂੰ ਲਾਗੂ ਕਰਨ ਲਈ ਢੁਕਵੇਂ ਸੰਸਥਾਗਤ ਅਤੇ ਰੈਗੂਲੇਟਰੀ ਢਾਂਚੇ ਲਈ ਲਗਾਤਾਰ ਵੱਖ-ਵੱਖ ਨੀਤੀਆਂ ਅਤੇ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ। ਵਰਕਸ਼ਾਪ ਦੌਰਾਨ ਰਿਵਾਇਤੀ ਊਰਜਾ ਤੋਂ ਪਰਿਵਰਤਨ ਨੂੰ ਅਪਣਾਉਣ ਅਤੇ ਸੂਬੇ ਵਿੱਚ ਕਾਰਬਨ ਦੇ ਨਿਕਾਸ ਨੂੰ ਘੱਟ ਕਰਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤਕਨੀਕੀ ਵਰਕਸ਼ਾਪ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਟਾਊਨ ਪਲਾਨਰ ਸ੍ਰੀ ਮਾਨਵ ਜੈਨ ਅਤੇ ਚੰਡੀਗੜ੍ਹ ਚੈਪਟਰ ਦੇ ਸਾਬਕਾ ਆਈ.ਜੀ.ਬੀ.ਸੀ. ਚੇਅਰਮੈਨ ਸ੍ਰੀ ਜੀਤ ਕੁਮਾਰ ਗੁਪਤਾ ਅਤੇ ਹੋਰ ਭਾਈਵਾਲ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।
Punjab Bani 10 December,2023
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ • ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ। ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।
Punjab Bani 10 December,2023
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਤੱਕ ਘਰ-ਘਰ ਪਹੁੰਚ ਮਿਲੇ: ਮਨਸੁਖ ਮਾਂਡਵੀਆ ਇਹ ਬੜੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ 'ਆਪ' ਸਰਕਾਰ ਛੋਟੀ ਸਿਆਸਤ ਕਾਰਨ ਇਸ ਲੋਕ ਭਲਾਈ ਮੁਹਿੰਮ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਐਮ. ਪੀ. ਪਟਿਆਲਾ ਪ੍ਰਨੀਤ ਕੌਰ ਪਟਿਆਲਾ, 9 ਦਸੰਬਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ। ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਨਸੁਖ ਮਾਂਡਵੀਆ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਇਸ ਦੇਸ਼ ਦੇ ਹਰ ਨਾਗਰਿਕ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸੰਕਲਪ ਯਾਤਰਾ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੈਂਕੜੇ ਲੋਕ ਭਲਾਈ ਦੇ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਣ ਅਤੇ ਲੋਕ ਆਪਣੇ ਦਰਵਾਜ਼ੇ 'ਤੇ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੇ ਯੋਗ ਹੋਣ।" ਉਨ੍ਹਾਂ ਕਿਹਾ, "ਇਸ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੌਰਾਨ ਹਰ ਕੋਈ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਰਜਿਸਟਰ ਕਰ ਸਕਦਾ ਹੈ। ਇਹ ਸਿਰਫ ਕਲਿਆਣਕਾਰੀ ਯੋਜਨਾਵਾਂ ਹੀ ਨਹੀਂ ਹਨ, ਸਗੋਂ ਇਹ ਮੋਦੀ ਜੀ ਦੀਆਂ ਗਾਰੰਟੀਆਂ ਹਨ ਅਤੇ ਮਾਣਯੋਗ ਪ੍ਰਧਾਨ ਮੰਤਰੀ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।" ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ, "ਇਹ ਯਾਤਰਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਨਵੰਬਰ ਨੂੰ ਝਾਰਖੰਡ ਤੋਂ ਕੀਤਾ ਗਿਆ ਸੀ, ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਪਰਕ ਵਧਾਉਣ ਲਈ ਇੱਕ ਪਰਿਵਰਤਨਸ਼ੀਲ ਮੁਹਿੰਮ ਵਜੋਂ ਉਭਰਿਆ ਹੈ ਅਤੇ ਹੁਣ ਤੱਕ 1 ਕਰੋੜ ਤੋਂ ਵੱਧ ਨਾਗਰਿਕਾਂ ਦੀ ਇਸ ਵਿਚ ਭਾਗੀਦਾਰੀ ਵੇਖੀ ਗਈ ਹੈ।" ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਆਯੂਸ਼ਮਾਨ ਭਾਰਤ ਯੋਜਨਾ ਹੈ, ਜਿਸ ਨੇ ਭਾਰਤ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਕਿਉਂਕਿ ਹੁਣ ਹਰ ਕੋਈ ਸਹੀ ਸਿਹਤ ਦੇਖਭਾਲ ਮੁਫ਼ਤ ਵਿੱਚ ਪ੍ਰਾਪਤ ਕਰ ਸਕਦਾ ਹੈ।" ਇਸ ਵਿਕਾਸ ਯਾਤਰਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮੈਂ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਰਾਹੀਂ ਹਰ ਪਿੰਡ, ਹਰ ਕਸਬੇ ਤੱਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀ ਬਹੁਤ ਧੰਨਵਾਦੀ ਹਾਂ।" ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਪ੍ਰੋਗਰਾਮ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ ਅਤੇ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਪ੍ਰੋਗਰਾਮ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਲਾਭਪਾਤਰੀ ਕਿਸ ਪਾਰਟੀ ਦੇ ਹਨ, ਸਿਰਫ ਇਸ ਟੀਚੇ ਨਾਲ ਚੱਲ ਰਿਹਾ ਹੈ ਕਿ ਇਹ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਆਦਮੀ ਤੱਕ ਪਹੁੰਚੇ। ਇਸ ਲਈ ਮੈਂ ਭਗਵੰਤ ਮਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਉਹ ਸੱਚਮੁੱਚ ਹੀ ਆਮ ਆਦਮੀ ਦੇ ਮੁੱਖ ਮੰਤਰੀ ਹਨ ਤਾਂ ਇਸ 'ਵਿਕਸਿਤ ਭਾਰਤ' ਪ੍ਰੋਗਰਾਮ ਵਿੱਚ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਦੀ ਇਸ ਜਨਤਕ ਮੁਹਿੰਮ ਤੱਕ ਆਸਾਨ ਪਹੁੰਚ ਹੋਵੇ।" ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੰਤਰੀ ਸ੍ਰੀਨਿਵਾਸਲੂ, ਜੈ ਇੰਦਰ ਕੌਰ, ਪਰਮਿੰਦਰ ਬਰਾੜ, ਅਨਿਲ ਸਰੀਨ, ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸੁਰਿੰਦਰ ਖੇੜਕੀ ਆਦਿ ਹਾਜ਼ਰ ਸਨ।
Punjab Bani 09 December,2023
ਡਵੀਜ਼ਨਲ ਡਿਪਟੀ ਡਾਇਰੈਕਟਰ ਵਿਨੋਦ ਗਾਗਟ ਨੇ ਸ਼ਾਮਲਾਤ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ
ਡਵੀਜ਼ਨਲ ਡਿਪਟੀ ਡਾਇਰੈਕਟਰ ਵਿਨੋਦ ਗਾਗਟ ਨੇ ਸ਼ਾਮਲਾਤ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ -ਪਟਿਆਲਾ ਡਵੀਜ਼ਨ 'ਚ ਆਉਂਦੇ ਸਾਰੇ ਜ਼ਿਲ੍ਹਾ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਬੈਠਕ ਪਟਿਆਲਾ, 9 ਦਸੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਵੀਜਨਲ ਡਿਪਟੀ ਡਾਇਰੈਕਟਰ, ਪਟਿਆਲਾ ਵਿਨੋਦ ਕੁਮਾਰ ਗਾਗਟ ਨੇ ਪਟਿਆਲਾ ਡਵੀਜ਼ਨ ਦੀ ਮੀਟਿੰਗ ਕਰਕੇ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਸ਼ਾਮਲਾਤ ਜ਼ਮੀਨਾਂ ਤੇ ਹੇਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਵਿਨੋਦ ਗਾਗਟ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ਾਮਲਾਤ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਦੂਰ ਕਰਵਾਏ ਜਾਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਅਤੇ ਮਾਨਯੋਗ ਸੁਪਰੀਮ ਕੋਰਟ ਤੇ ਹਾਈਕੋਰਟ ਵਿੱਚ ਚਲਦੇ ਕੇਸਾਂ ਦੀ ਯੋਗ ਪੈਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡਵੀਨਜ਼ਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਇੱਕ ਮਹੀਨੇ ਦੇ ਅੰਦਰ-ਅੰਦਰ ਪੇਂਡੂ ਖੇਤਰਾਂ ਵਿੱਚ ਗਰਾਮ ਪੰਚਾਇਤਾਂ ਦੀ ਸ਼ਾਮਲਾਤ ਜਮੀਨ 'ਤੇ ਹੋਏ ਨਜਾਇਜ ਕਬਜੇ ਦੂਰ ਕਰਨੇ ਯਕੀਨੀ ਬਣਾਏ ਜਾਣ। ਇਸ ਮੀਟਿੰਗ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸੁਖਚੈਨ ਸਿੰਘ, ਨੀਰੂ ਗਰਗ, ਨਵਦੀਪ ਕੌਰ ਤੇ ਹਿਤੇਨ ਕਪਿਲਾ ਸਮੇਤ ਬੀ.ਡੀ.ਪੀ.ਓਜ਼ ਸੁਖਵਿੰਦਰ ਸਿੰਘ ਟਿਵਾਣਾ, ਮਨਦੀਪ ਸਿੰਘ, ਮਹਿੰਦਰਜੀਤ ਸਿੰਘ, ਅਜੈਬ ਸਿੰਘ, ਕ੍ਰਿਸ਼ਨ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।
Punjab Bani 09 December,2023
ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ
ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ: ਸੰਧਵਾਂ ਚੰਡੀਗੜ੍ਹ, 9 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ। ਸ. ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਸ. ਸੰਧਵਾਂ ਨੇ ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।
Punjab Bani 09 December,2023
ਮੁੱਖ ਮੰਤਰੀ ਦਾ ਫ਼ਰੀਦਕੋਟ ਵਾਸੀਆਂ ਨੂੰ ਤੋਹਫ਼ਾ; 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਮੁੱਖ ਮੰਤਰੀ ਦਾ ਫ਼ਰੀਦਕੋਟ ਵਾਸੀਆਂ ਨੂੰ ਤੋਹਫ਼ਾ; 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਪੰਜਾਬ ਤੇ ਪੰਜਾਬੀਆਂ ਦੇ ਸਮੁੱਚੇ ਵਿਕਾਸ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਫ਼ਰੀਦਕੋਟ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਸ਼ੁਰੂ ਕੀਤੇ ਜਾ ਰਹੇ 144 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਐਲਾਨ ਫ਼ਰੀਦਕੋਟ, 8 ਦਸੰਬਰ ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ ਤਕਰੀਬਨ 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਜ਼ਿਲ੍ਹੇ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਐਮ.ਪੀ.ਐਸ. ਸਮੇਤ 14 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਇਸ ਐਸ.ਟੀ.ਪੀ. ਤੇ ਐਮ.ਪੀ.ਐਸ. ਉਤੇ 25.71 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਸ਼ਹਿਰ ਵਿੱਚ ਜਲ ਸਪਲਾਈ ਸਕੀਮ ਦੇ ਵਾਧੇ ਲਈ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਵਿੱਚ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਬਲਾਕ-3 (ਖ਼ਜ਼ਾਨਾ ਬਲਾਕ) ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ ਪਹਿਲਾਂ ਹੀ 9.71 ਕਰੋੜ ਰੁਪਏ ਰੱਖੇ ਹੋਏ ਹਨ ਅਤੇ ਪ੍ਰਾਜੈਕਟ ਮੁਤਾਬਕ ਇਸ ਇਮਾਰਤ ਵਿੱਚ 21 ਵਿਭਾਗਾਂ ਦੇ ਦਫ਼ਤਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜੈਤੋਂ ਤੇ ਕੋਟਕਪੁਰਾ ਹਲਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਫ਼ਰੀਦਕੋਟ-ਫਿਰੋਜ਼ਪੁਰ ਸੜਕ ਤੋਂ ਪੱਖੀ ਕਲਾਂ-ਪਹਿਲੂਵਾਲਾ ਖਵਾਜਾ ਖੜਕ ਸੜਕ ਤੱਕ 15.925 ਕਿਲੋਮੀਟਰ ਸੜਕ ਦੇ ਨਿਰਮਾਣ, ਚੌੜਾ ਕਰਨ ਤੇ ਮਜ਼ਬੂਤ ਕਰਨ ਲਈ ਵੀ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ 12.01 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੱਖੀ ਕਲਾਂ, ਪਹਿਲੂਵਾਲਾ, ਖਵਾਜਾ ਖੜਕ, ਮੱਲੇਵਾਲ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਤੇ ਇਲਾਕੇ ਵਿੱਚ ਆਵਾਜਾਈ ਦੀ ਸਮੱਸਿਆ ਦਾ ਹੱਲ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਅਗਸਤ 2024 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ, ਜਿਸ ਨਾਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਨੇ ਨੇੜਲੇ ਭਵਿੱਖ ਵਿੱਚ ਫ਼ਰੀਦਕੋਟ ਲਈ 144.35 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ 8.99 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, 3.82 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦੀ ਉਸਾਰੀ, 4.30 ਕਰੋੜ ਰੁਪਏ ਦੀ ਲਾਗਤ ਨਾਲ ਜੰਡ ਸਾਹਿਬ ਵਿੱਚ ਪੀ.ਐਚ.ਸੀ ਦੀ ਉਸਾਰੀ ਅਤੇ 62.29 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ-ਦੀਪ ਸਿੰਘ ਵਾਲਾ ਤੋਂ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ ਤੱਕ ਬਾਈਪਾਸ ਦਾ ਨਿਰਮਾਣ। ਇਸੇ ਤਰ੍ਹਾਂ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਮਲਟੀਪਰਪਜ਼ ਆਡੀਟੋਰੀਅਮ ਦੀ ਉਸਾਰੀ ’ਤੇ 4.42 ਰੁਪਏ, ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 1.58 ਕਰੋੜ ਰੁਪਏ, ਕੋਟਕਪੂਰਾ ਤੋਂ ਫਰੀਦਕੋਟ ਰਾਜਸਥਾਨ ਫੀਡਰ ਨਹਿਰ ’ਤੇ ਸਟੀਲ ਪੁਲ ਦੀ ਉਸਾਰੀ ’ਤੇ 20.54 ਕਰੋੜ ਰੁਪਏ, ਫਰੀਦਕੋਟ ਤੋਂ ਕੋਟਕਪੂਰਾ ਸਰਹਿੰਦ ਫੀਡਰ ਨਹਿਰ, ਪਿੰਡ ਮਚਾਕੀ ਮੱਲ ਸਿੰਘ ਵਿਖੇ ਸਟੀਲ ਪੁਲ ਦੇ ਨਿਰਮਾਣ ’ਤੇ 15.64 ਕਰੋੜ ਰੁਪਏ ਅਤੇ ਫਰੀਦਕੋਟ ਤੋਂ ਮੁੱਦਕੀ ਰਾਜਸਥਾਨ ਫੀਡਰ ਅਤੇ ਤਲਵੰਡੀ ਤੋਂ ਫਰੀਦਕੋਟ ਸਰਹਿੰਦ ਨਹਿਰ ’ਤੇ ਸਟੀਲ ਬ੍ਰਿਜ ਦੀ ਉਸਾਰੀ ’ਤੇ 22.77 ਕਰੋੜ ਰੁਪਏ ਖਰਚ ਕੀਤੇ ਜਾਣਗੇ । ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਫਰੀਦਕੋਟ ਜ਼ਿਲ੍ਹੇ ਦੇ ਵਿਆਪਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ।
Punjab Bani 08 December,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ ਸੂਬੇ ਵਿੱਚੋਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਪੰਜਾਬੀਆਂ ਦੇ ਇਕਜੁਟ ਹੋਣ ਦਾ ਵੇਲਾ ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਫਰੀਦਕੋਟ, 8 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ 'ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖ਼ਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੀ ਸ਼ੁਰੂਆਤ ਕਰਦਿਆਂ ਕਈ ਵੱਡੇ ਉਪਰਾਲੇ ਕੀਤੇ ਹਨ।
Punjab Bani 08 December,2023
ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ
ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ • ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ • ਪੇਡਾ ਨੇ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ 'ਤੇ ਓਪਨ-ਹਾਊਸ ਸੈਸ਼ਨ ਕਰਾਇਆ ਚੰਡੀਗੜ੍ਹ, 8 ਦਸੰਬਰ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ 'ਤੇ ਇੱਥੇ ਸੀ.ਆਈ.ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਪੰਜਾਬ ਮੁੱਖ ਤੌਰ 'ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ਵਿੱਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ਵਿੱਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ਵਿੱਚ ਗਰੀਨ ਊਰਜਾ ਦੇ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ਵਿੱਚ ਤਬਦੀਲ ਕਰਨ ਸਬੰਧੀ ਰਣਨੀਤੀ 'ਤੇ ਆਧਾਰਿਤ ਹਨ। ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ.ਆਈ.ਐਸ.ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐਮ.ਐਨ.ਆਰ.ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ। ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਸ੍ਰੀ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਇਸ ਸੈਸ਼ਨ ਵਿੱਚ ਐਨ.ਐਲ.ਟੀ., ਐਚ.ਐਮ.ਈ.ਐਲ., ਐਚ.ਪੀ.ਸੀ.ਐਲ., ਗੇਲ, ਇੰਡੀਅਨ ਆਇਲ, ਐਨ.ਐਫ.ਐਲ., ਵਰਧਮਾਨ, ਸਪੋਰਟਕਿੰਗ, ਐਚ.ਐਮ.ਈ.ਐਲ., ਨਾਹਰ ਗਰੁੱਪ ਅਤੇ ਉਦਯੋਗਿਕ ਐਸੋਸੀਏਸ਼ਨਾਂ, ਕੰਸਲਟੈਂਸੀ ਫਰਮਾਂ, ਅਕਾਦਮਿਕ ਸੰਸਥਾਵਾਂ, ਐਨਰਜੀ ਆਡੀਟਰਾਂ/ਪ੍ਰਬੰਧਕਾਂ ਸਮੇਤ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Punjab Bani 08 December,2023
ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ
ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।
Punjab Bani 08 December,2023
ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ
ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਨਾਲ ਦੂਰ ਹੋਵੇਗੀ ਲੋਕਾਂ ਦੀ ਖੱਜਲ-ਖੁਆਰੀ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦਾ ਕੀਤਾ ਅਚਨਚੇਤ ਦੌਰਾ ਸ਼ਹੀਦੀ ਜੋੜ ਮੇਲ ਲਈ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ: ਮੁੱਖ ਮੰਤਰੀ 20 ਤੋਂ 30 ਦਸੰਬਰ ਤੱਕ ਨਹੀਂ ਹੋਵੇਗਾ ਕੋਈ ਸਰਕਾਰੀ ਸਮਾਗਮ ਸ੍ਰੀ ਫਤਹਿਗੜ੍ਹ ਸਾਹਿਬ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐਸ.ਐਮ.ਐਸ. ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਲਈ ਸਹੂਲਤ ਵਧੇਗੀ, ਸਗੋਂ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਵੇਗੀ। ਉਨ੍ਹਾਂ ਕਿਹਾ ਕਿ ਘਰੇ ਬੈਠਿਆਂ ਇਹ ਸਹੂਲਤ ਸੇਵਾ ਕੇਂਦਰਾਂ ਜਾਂ ਸਮਰਪਿਤ 1076 ਹੈਲਪਲਾਈਨ ਨੰਬਰ ਰਾਹੀਂ 10 ਦਸੰਬਰ 2023 ਤੋਂ ਬਾਅਦ ਲਈ ਜਾ ਸਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਜੋੜ ਮੇਲ ਦੌਰਾਨ ਅਕੀਦਤ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਡੇ ਵਿੱਚੋਂ ਹਰ ਕੋਈ ਹਰੇਕ ਸਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀ ਸ਼ਹਾਦਤ ਅੱਗੇ ਸਿਰ ਝੁਕਾਉਣ ਲਈ ਇੱਥੇ ਪੁੱਜਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਯੁੱਗਾਂ ਤੋਂ ਪੰਜਾਬੀਆਂ ਨੂੰ ਅਨਿਆਂ, ਜਬਰ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਮੁਕੰਮਲ ਰੂਪ ਵਿੱਚ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਬਣਦੀ ਵਿਵਹਾਰਕ ਵਿਵਸਥਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।
Punjab Bani 07 December,2023
ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ
ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ 435 ਸਾਈਕਲ ਸਵਾਰਾਂ ਨੇ ਮਹੀਨਾ ਭਰ ਵਿੱਚ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਫ਼ਲੈਗ ਡੇਅ ਫ਼ੰਡ ਵਿੱਚੋਂ 212 ਸੈਨਿਕਾਂ ਨੂੰ 17.75 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਚੰਡੀਗੜ੍ਹ, 7 ਦਸੰਬਰ: ਪੰਜਾਬ ਭਰ 'ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ। ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ 'ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਦੱਸੇ ਦੇਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ। ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Punjab Bani 07 December,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ, ਉਥੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਪਿਛਲੇ ਹਫ਼ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵਿਖੇ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਰਸਾਉਂਦੇ ਹੋਏ ਵਿਭਾਗ ਨੂੰ ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਦੇ ਕੰਮਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖੇਤੀਬਾੜੀ ਵਿੱਚ ਨਹਿਰੀ ਪਾਣੀ, ਟ੍ਰੀਟਿਡ ਪਾਣੀ ਅਤੇ ਖਾਸ ਤੌਰ ਤੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ' ਤੇ ਜ਼ੋਰ ਦਿੱਤਾ ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਛੱਪੜਾਂ ਦੇ ਪਾਣੀ ਦੀ ਲਗਾਤਾਰ ਮੁੜ ਭਰਪਾਈ ਨਾਲ ਪੇਂਡੂ ਵਾਤਾਵਰਣ ਵਿੱਚ ਸੁਧਾਰ ਨਾਲ ਪ੍ਰਦੂਸ਼ਣ ਤੋਂ ਵੀ ਬਚਿਆ ਜਾ ਸਕੇਗਾ। ਉਨ੍ਹਾਂ ਨੇ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਵਿਭਾਗ ਦੀ ਕੰਢੀ ਖੇਤਰ ਲਈ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪ੍ਰਾਜੈਕਟ ਖੇਤਰਾਂ ਵਿੱਚ ਬੇਜ਼ਮੀਨੇ ਕਿਸਾਨਾਂ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿੱਤਾ ਅਤੇ ਬਾਗ਼ਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ। ਵਿਭਾਗੀ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਸਿੰਜਾਈ ਲਈ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਰਾਜ ਦੇ ਲਗਭਗ 94 ਫ਼ੀਸਦੀ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਮੰਤਰੀ ਨੂੰ ਭਵਿੱਖ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਟ੍ਰੀਟਡ ਵਾਟਰ ਦੀ ਵਰਤੋਂ, ਤੁਪਕਾ ਅਤੇ ਸਪ੍ਰਿੰਕਲਰ ਸਿਸਟਮ, ਰੇਨ ਵਾਟਰ ਹਾਰਵੈਸਟਿੰਗ, ਵਾਟਰਸ਼ੈੱਡ ਆਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮਾਈਕ੍ਰੋ ਇਰੀਗੇਸ਼ਨ ਅਪਨਾਉਣ ਵਾਲੇ ਕਿਸਾਨਾਂ ਲਈ ਸੋਲਰ ਪੰਪ ਸੈੱਟ ਸਕੀਮ ਸ਼ੁਰੂ ਕਰਨ ਲਈ ਵਿਭਾਗ ਦੇ ਪ੍ਰਸਤਾਵ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਈਕ੍ਰੋ ਇਰੀਗੇਸ਼ਨ ਅਤੇ ਸੋਲਰ ਸਿਸਟਮ ਦੇ ਨਾਲ-ਨਾਲ ਖੇਤਾਂ ਵਿਚ ਪਾਣੀ ਇਕੱਤਰ ਕਰਨ ਲਈ ਸਟੋਰੇਜ ਪੌਂਡ ਨੂੰ ਵੀ ਇਸ ਸਕੀਮ ਵਿੱਚ ਸ਼ਾਮਿਲ ਕਰਨ ਤਾਂ ਜੋ ਕਿਸਾਨ ਆਪਣੀ ਲੋੜ ਅਨੁਸਾਰ ਇਸ ਇਕੱਤਰ ਕੀਤੇ ਗਏ ਪਾਣੀ ਦੀ ਸੁਚੱਜੀ ਵਰਤੋਂ ਕਰ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਨੇ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਦੇ ਗੁਣਵੱਤਾ ਨਿਯੰਤਰਣ ਮਾਪਦੰਡਾਂ ਨੂੰ ਹਰ ਪੱਧਰ 'ਤੇ ਕਾਇਮ ਰੱਖਣ ਲਈ ਕਿਹਾ। ਮੀਟਿੰਗ ਦੌਰਾਨ ਵਿਭਾਗ ਦੇ ਪ੍ਰਸਤਾਵਿਤ ਪੁਨਰਗਠਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਸਮੇਤ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀ ਵੀ ਹਾਜ਼ਰ ਸਨ।
Punjab Bani 07 December,2023
ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ
ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਟੀਚਾ ਪੂਰਾ ਕਰਕੇ ਬਣਿਆ ਮੋਹਰੀ ਮੰਤਰੀ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਯੋਗ ਔਰਤ ਲਾਭਪਾਤਰੀਆਂ ਨੂੰ ਫਾਰਮ ਭਰਨ ਦੀ ਕੀਤੀ ਅਪੀਲ ਚੰਡੀਗੜ੍ਹ, 7 ਦਸੰਬਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ ਲਾਭਪਾਤਰੀਆਂ ਨੂੰ ਕ੍ਰਮਵਾਰ 5000 ਰੁਪਏ ਅਤੇ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਫਾਰਮ ਭਰੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਾਲੂ ਵਿੱਤੀ ਸਾਲ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਨੂੰ ਉਨ੍ਹਾਂ ਅਧੀਨ ਆਉਂਦੇ ਆਂਗਣਵਾੜੀ ਕੇਂਦਰਾਂ ਦੇ ਅਨੁਸਾਰ ਟੀਚਾ ਦਿੱਤਾ ਗਿਆ ਹੈ ਜੋ ਕਿ ਇਸ ਵਿੱਤੀ ਸਾਲ ਦੇ ਅੰਤ ਤਕ ਪੂਰਾ ਕਰਨਾ ਜਰੂਰੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਸਾਲ ਦੇ ਅੰਤ ਤੱਕ ਕੁੱਲ 3212 ਫਾਰਮ ਭਰਨ ਦਾ ਟੀਚਾ ਦਿੱਤਾ ਸੀ। ਜ਼ਿਲ੍ਹੇ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਟੀਚਾ 4 ਮਹੀਨੇ ਪਹਿਲਾ ਹੀ ਪੂਰਾ ਕਰ ਲਿਆ ਗਿਆ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 3257 ਫਾਰਮ ਭਰ ਕੇ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਇਸੇ ਤਰ੍ਹਾਂ ਹੀ ਕਿ ਜ਼ਿਲ੍ਹਾ ਫਾਜ਼ਿਲਕਾ ਨੂੰ 3836 ਫਾਰਮ ਭਰਨ ਦਾ ਟੀਚਾ ਦਿੱਤਾ ਗਿਆ ਸੀ, ਜ਼ਿਲ੍ਹਾ ਫਾਜ਼ਿਲਕਾ ਨੇ 3856 ਫਾਰਮ ਭਰ ਕੇ ਸੂਬੇ 'ਚ ਦੂਸਰਾ ਸਥਾਨ ਹਾਸਲ ਕੀਤਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਜ਼ਿਲ੍ਹੇ ਵੀ ਮਿੱਥੇ ਟੀਚੇ ਨਾਲੋਂ ਵੱਧ ਫਾਰਮ ਭਰਨ ਤਾਂ ਜੋ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਯੋਗ ਔਰਤ ਲਾਭਪਾਤਰੀਆਂ ਨੂੰ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਜਾ ਕੇ ਫਾਰਮ ਭਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
Punjab Bani 07 December,2023
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ। ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
Punjab Bani 07 December,2023
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਫ਼ਤਰ ਦਾ ਕੀਤਾ ਨਿਰੀਖਣ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਫ਼ਤਰ ਦਾ ਕੀਤਾ ਨਿਰੀਖਣ ਪਟਿਆਲਾ, 7 ਦਸੰਬਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਏ ਡੀ ਆਰ ਸੈਂਟਰ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਫ਼ਤਰ ਦੇ ਕੰਮ ਕਾਰ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਫ਼ਰੰਟ ਆਫ਼ਿਸ ਦੇ ਨਾਲ ਨਾਲ ਲੀਗਲ ਏਡ ਡਿਫੈਂਸ ਕਾਊਂਸਲ ਦੇ ਆਫ਼ਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਲੀਗਲ ਏਡ ਡਿਫੈਂਸ ਕਾਉਂਸਲਜ਼ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਫ਼ਰੰਟ ਆਫ਼ਿਸ ਵਿੱਚ ਰਿਟੇਨਰ ਐਡਵੋਕੇਟਸ ਨਾਲ ਗੱਲ ਕੀਤੀ। ਇਸ ਦੌਰਾਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਪਟਿਆਲਾ ਵੀ ਉੱਥੇ ਹਾਜ਼ਰ ਸਨ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਮਿਤੀ 9 ਦਸੰਬਰ 2023 ਨੂੰ ਸੈਸ਼ਨਜ਼ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ ਅਤੇ ਅਦਾਲਤਾਂ ਵਿੱਚ ਪੈਡਿੰਗ ਕੇਸ ਜਿਵੇਂ ਕਿ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ (ਤਲਾਕ ਨੂੰ ਛੱਡ ਕੇ), ਭੂਮੀ ਗ੍ਰਹਿਣ ਦੇ ਕੇਸ, ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ, ਹੋਰ ਬਿੱਲ ਭੁਗਤਾਨ ਦੇ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ, ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਸਥਿਤੀ ਹੋ ਜਾਂਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀ ਲੋਕ-ਅਦਾਲਤ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ ਚਾਹਵਾਨ ਧਿਰਾਂ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੀਆਂ ਹਨ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸਾਂ ਵਿੱਚ ਵੀ ਪਾਰਟੀਆਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦੀਆਂ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬ ਸਾਈਟ www.pulsa.gov.in ਜਾਂ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 07 December,2023
ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ
ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ • ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ। ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ। ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Punjab Bani 07 December,2023
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਕੀਤੀਆਂ ਹੰਗਾਮੀ ਮੀਟਿੰਗਾਂ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੂੰ ਕਰੱਸ਼ਰ ਤੇ ਭੱਠਾ ਮਾਲਕਾਂ ਅਤੇ ਮਾਈਨਿੰਗ ਠੇਕੇਦਾਰਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਭੱਠਾ ਮਾਲਕਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਸਬੰਧੀ ਛੇਤੀ ਫ਼ੈਸਲਾ ਲੈਣ ਦਾ ਭਰੋਸਾ ਕਿਹਾ, ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਘੱਟੋ-ਘੱਟ 20 ਫ਼ੀਸਦੀ ਪਰਾਲੀ ਵਰਤਣ ਭੱਠਾ ਮਾਲਕ ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ 'ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅੱਜ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਨੇ ਨਾਲ-ਨਾਲ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਭੱਠਾ ਮਾਲਕ ਅਤੇ ਕਰੱਸ਼ਰ ਮਾਲਕ ਤੇ ਮਾਈਨਿੰਗ ਠੇਕੇਦਾਰ ਸਰਕਾਰ ਦੇ ਇਸ ਕਦਮ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਪਰਾਲੀ ਦਾ ਨਿਪਟਾਰਾ ਕਰਨਾ ਵੱਡਾ ਮੁੱਦਾ ਹੈ। ਇਸ ਲਈ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਦੇ ਉਦਮਾਂ ਤਹਿਤ ਭੱਠਾ ਮਾਲਕ ਘੱਟੋ-ਘੱਟ 20 ਫ਼ੀਸਦੀ ਪਰਾਲੀ ਆਪਣੇ ਭੱਠਿਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਛੇਤੀ ਹੀ ਭਾਈਵਾਲ ਵਿਭਾਗਾਂ ਜਿਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਜਾਵੇਗੀ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭੱਠਾ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਦੀ ਰੱਖੀ ਗਈ ਮੁੱਖ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਸ. ਜੌੜਾਮਾਜਰਾ ਨੇ ਮਾਈਨਿੰਗ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਪਾਰਦਰਸ਼ੀ ਅਤੇ ਸਾਫ਼-ਸੁਥਰੇ ਢੰਗ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਨਿੰਗ ਠੇਕੇਦਾਰ ਕਾਨੂੰਨੀ ਤਰੀਕੇ ਨਾਲ ਖਣਨ ਗਤੀਵਿਧੀਆਂ ਕਰ ਰਹੇ ਹਨ, ਇਸ ਲਈ ਪ੍ਰਸ਼ਾਸਨਿਕ ਅਮਲੇ ਰਾਹੀਂ ਉਨ੍ਹਾਂ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਜਿਸ ਨਾਲ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਠੇਕੇਦਾਰਾਂ ਨੂੰ ਨਿਰੰਤਰ ਫ਼ਾਇਦਾ ਹੋਣਾ ਤੈਅ ਹੈ। ਇਸ ਦੌਰਾਨ ਮਾਈਨਿੰਗ ਠੇਕੇਦਾਰਾਂ ਵੱਲੋਂ ਖਣਨ ਲਈ ਪੌਕਲੇਨ ਮਸ਼ੀਨਾਂ ਵਰਤਣ ਦੀ ਮੰਗ 'ਤੇ ਮੰਤਰੀ ਨੇ ਕਿਹਾ ਕਿ ਇਸ ਮੰਗ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਅਤੇ ਕਰੱਸ਼ਰ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੂਬਿਆਂ ਦੀਆਂ ਨੀਤੀਆਂ ਨੂੰ ਘੋਖੇਗੀ। ਕਰੱਸ਼ਰ ਮਾਲਕਾਂ ਵੱਲੋਂ ਮਾਈਨਿੰਗ ਵਾਲੀਆਂ ਥਾਵਾਂ ਲੀਜ਼ 'ਤੇ ਦੇਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ ਅਤੇ ਛੇਤੀ ਹੀ ਕੋਈ ਢੁਕਵਾਂ ਫ਼ੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਬੀਤੇ ਕੱਲ੍ਹ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕਰਨ ਲਈ ਕਿਹਾ ਸੀ। ਉਨ੍ਹਾਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਿਸ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧਣਾ, ਕੀਮਤਾਂ ਘਟਾਉਣ ਵਿੱਚ ਮਦਦ ਮਿਲਣਾ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕਰੜੇ ਹੱਥੀਂ ਠੱਲ੍ਹ ਪਾਉਣਾ ਯਕੀਨੀ ਬਣੇਗਾ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼, ਚੀਫ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 06 December,2023
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ 6 ਕਰੋੜ ਰੁਪਏ ਭੇਜ ਕੇ ਲੋਕਾਂ ਦੀ ਚਿਰੋਕਣੀ ਮੰਗ ਕੀਤੀ ਪੂਰੀ ਸਮਾਣਾ, 6 ਦਸੰਬਰ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਬਨਣ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ ਸਵਾ 6 ਕਰੋੜ ਰੁਪਏ ਭੇਜ ਕੇ ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਬਹੁਤ ਵਾਰ ਇਸ ਬੱਸ ਅੱਡੇ ਦੇ ਨਵੀਨੀਕਰਨ ਦਾ ਲਾਰਾ ਲਾਇਆ ਸੀ ਪਰੰਤੂ ਕਿਸੇ ਨੇ ਕੋਈ ਫੰਡ ਨਹੀਂ ਭੇਜਿਆ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਆਪ ਸਰਕਾਰ ਨੇ ਗ੍ਰਾਂਟ ਜਾਰੀ ਕਰ ਦਿੱਤੀ ਹੈ ਅਤੇ ਅਗਲੇ 6 ਮਹੀਨਿਆਂ ਵਿੱਚ ਇਹ ਬੱਸ ਅੱਡਾ ਬਣਕੇ ਤਿਆਰ ਹੋ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਪੁਰਾਣੇ ਬੱਸ ਅੱਡੇ ਦੀ ਕਰੀਬ ਪੌਣੇ 2 ਏਕੜ ਜਮੀਨ 'ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਇਆ ਜਾ ਰਿਹਾ ਹੈ, ਅਤੇ ਇੱਥੇ ਘੱਟੋ-ਘੱਟ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸਦੇ ਪੁਰਾਣੇ ਢਾਂਚੇ ਤੋਂ ਵੀ ਕੰਮ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਥੇ ਪਾਣੀ ਦੀ ਨਿਕਾਸੀ, ਨਵੀਂਆਂ ਦੁਕਾਨਾਂ, ਬੱਸਾਂ ਸਮੇਤ ਸਵਾਰੀਆਂ ਦੇ ਸਕੂਟਰਾਂ ਤੇ ਕਾਰਾਂ ਆਦਿ ਦੀ ਪਾਰਕਿੰਗ ਤੋਂ ਇਲਾਵਾ ਛੱਤ 'ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਸਮਾਣਾ ਦਾ ਬੱਸ ਅੱਡਾ ਸ਼ਹਿਰ ਤੋਂ ਬਾਹਰ ਲਿਜਾਣ ਲਈ ਜਮੀਨ ਵੀ ਦੇਖੀ ਗਈ ਸੀ ਪਰੰਤੂ ਸਵਾਰੀਆਂ ਦੀ ਸਹੂਲਤ ਅਤੇ ਸ਼ਹਿਰ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਦੇ ਵਪਾਰ ਨੂੰ ਦੇਖਦਿਆਂ ਹੋਇਆ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਹੀ ਨਵਾਂ ਬੱਸ ਅੱਡਾ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਮਦਨ ਮਿੱਤਲ, ਸੁਨੈਨਾ ਮਿੱਤਲ, ਯੂਥ ਪ੍ਰਧਾਨ ਪਾਰਸ ਸ਼ਰਮਾ, ਗੋਪਾਲ ਗਰਗ, ਵੀ.ਕੇ ਗੁਪਤਾ, ਦਰਸ਼ਨ ਮਿੱਤਲ, ਸੰਦੀਪ ਲੂੰਬਾ, ਸੰਜੂ ਕਕਰਾਲਾ ਸਮੇਤ ਕੌਂਸਲਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 06 December,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ 'ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਕਿਹਾ, ਕੰਮਾਂ ਦੀ ਗੁਣਵੱਤਾ 'ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗਾ ਚੰਡੀਗੜ੍ਹ, 5 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਰਕਫੈਡ ਭਵਨ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਜਿੱਥੇ ਵਿਕਾਸ ਕੰਮਾਂ ਵਿੱਚ ਵਧੇਰੇ ਪਾਰਦਰਸ਼ਤਾ ਉਤੇ ਜ਼ੋਰ ਦਿੱਤਾ, ਉਥੇ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਣੇ ਵਿਭਾਗ ਦੇ ਉਪਕਰਣਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਗੁਣਵੱਤਾ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ 'ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ 'ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਖ਼ਾਲੀ ਪਈਆਂ ਜ਼ਮੀਨਾਂ ਨੂੰ ਪਾਣੀ ਰੀਚਾਰਜ ਕਰਨ ਦੇ ਪ੍ਰਾਜੈਕਟਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਲ ਸਰੋਤਾਂ ਦੀ ਸਫ਼ਾਈ ਦੇ ਕੰਮ ਵੱਧ ਤੋਂ ਵੱਧ ਮਨਰੇਗਾ ਅਧੀਨ ਕਰਾਉਣਾ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਨਹਿਰਾਂ, ਨਦੀਆਂ ਅਤੇ ਖਾਲਿਆਂ ਦੀ ਸਫ਼ਾਈ ਦੇ ਕੰਮਾਂ ਲਈ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਧਿਕਾਰੀ ਖ਼ੁਦ ਮੌਕੇ 'ਤੇ ਖੜ੍ਹ ਕੇ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਕੱਚੀਆਂ ਨਦੀਆਂ ਦੀ ਲਾਈਨਿੰਗ ਦੇ ਪ੍ਰਾਜੈਕਟਾਂ ਸਣੇ ਨੀਵੇਂ ਪੁਲਾਂ ਨੂੰ ਉਪਰ ਚੁੱਕਣ ਦੇ ਪ੍ਰਾਜੈਕਟ ਉਲੀਕੇ ਜਾਣ ਤਾਂ ਜੋ ਪਾਣੀ ਦੀ ਡਾਫ ਨਾ ਲੱਗ ਸਕੇ। ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ' ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ। ਸ. ਜੌੜਾਮਾਜਰਾ ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ 'ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ 'ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੀ ਬਣਤਰ ਅਤੇ ਗਤੀਵਿਧੀਆਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਉਨ੍ਹਾਂ ਦੀ ਸੋਚ ਨੂੰ ਅਮਲੀਜਾਮਾ ਪਹਿਨਾਉਣ ਲਈ ਦਿਨ-ਰਾਤ ਕੰਮ ਕਰੇਗਾ। ਸਸਤੇ ਭਾਅ ਰੇਤ-ਬਜਰੀ ਮੁਹੱਈਆ ਕਰਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਖਣਿਜਾਂ ਦੀ ਨਿਕਾਸੀ ਵਧਾਉਣ ਦੀ ਹਦਾਇਤ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ। ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂ ਜੋ ਪੰਜਾਬ ਸਰਕਾਰ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਜੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਮੀਟਿੰਗ ਦੌਰਾਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ ਇੰਜਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਨੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਵਿਆਪਕ ਜਾਣਕਾਰੀ ਦਿੱਤੀ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਅਤੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰ ਮੌਜੂਦ ਸਨ।
Punjab Bani 05 December,2023
ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਚੰਡੀਗੜ੍ਹ, 05 ਦਸੰਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ। ਇਥੇ ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ। ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ। ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ਵਿੱਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਤੇ ਕਿਸਾਨਾਂ ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।
Punjab Bani 05 December,2023
ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ
ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ • ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ • ਹਾੜ੍ਹੀ ਦੇ ਸੀਜ਼ਨ 2023-24 ਵਿੱਚ ਸਰ੍ਹੋਂ ਦੀ ਫ਼ਸਲ ਹੇਠ ਰਕਬਾ 4 ਹਜ਼ਾਰ ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਚੰਡੀਗੜ੍ਹ, 5 ਦਸੰਬਰ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
Punjab Bani 05 December,2023
ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ
ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ ਅਫ਼ਸਰਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਨ ਅਤੇ ਪਿੰਡਾਂ 'ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਕਿਹਾ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਅਫ਼ਸਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਦਲੇਰੀ ਨਾਲ ਕੰਮ ਕਰਨ ਲਈ ਆਖਿਆ ਚੰਡੀਗੜ੍ਹ, 5 ਦਸੰਬਰ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖ਼ਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜ਼ਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖ਼ਤੀ ਨਾਲ ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਲ੍ਹ ਸਟਾਫ਼ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜ਼ਿੰਮੇਵਾਰ ਸਟਾਫ਼ ਜਾਂ ਅਧਿਕਾਰੀ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Punjab Bani 05 December,2023
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ ਨਗਰ), 5 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ। ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ। ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ 'ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ 'ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।
Punjab Bani 05 December,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ -ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ -ਰਾਜ ਦੇ ਸਰਕਾਰੀ ਸਕੂਲਾਂ ਦੇ 30 ਲੱਖ ਵਿਦਿਆਰਥੀਆਂ ਦੀ ਵਿਆਪਕ ਸਿਹਤ ਜਾਂਚ ਕਰਵਾਈ ਜਾਵੇਗੀ-ਹਰਜੋਤ ਸਿੰਘ ਬੈਂਸ ਪਟਿਆਲਾ, 4 ਦਸੰਬਰ: ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸਿਹਤ ਨੂੰ ਠੀਕ ਰੱਖਣ ਲਈ ਇੱਕ ਇਤਿਹਾਸਕ ਕਦਮ ਪੁੱਟਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਯੂਸ਼ਮਾਨ ਭਾਰਤ ਸਕੂਲ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਜਾਰੀ ਕੀਤਾ। ਇੱਥੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਤੇ ਹਰਜੋਤ ਬੈਂਸ ਨੇ ਇਸ ਪ੍ਰੋਗਰਾਮ ਨੂੰ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਉਣ ਲਈ ਇੱਕ ਨਵਾਂ ਮੀਲ ਪੱਥਰ ਕਰਾਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਜਿਸ ਨੇ ਸਿਹਤ ਅਤੇ ਸਿੱਖਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੋਗਾ ਤੇ ਫ਼ਿਰੋਜ਼ਪੁਰ ਵਿਖੇ ਕੀਤੀ ਜਾ ਚੁੱਕੀ ਹੈ, ਜਿੱਥੇ 850 ਤੋਂ ਵੱਧ ਸਿਹਤ ਅਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦੇ ਕੇ ਵਿਦਿਆਰਥੀਆਂ ਦੀ ਸਿਹਤ ਨੂੰ ਮੋਨੀਟਰ ਕੀਤਾ ਜਾ ਰਿਹਾ ਹੈ। ਭਵਿੱਖ ਦੇ ਨਾਗਰਿਕਾਂ, ਵਿਦਿਆਰਥੀਆਂ ਦੀ ਨਰੋਈ ਸਿਹਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, ਕਿ 'ਪਟਿਆਲਾ ਵਿੱਚ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਕ੍ਰਾਂਤੀਕਾਰੀ ਤਬਦੀਲੀ ਦੀ ਨਿਸ਼ਾਨਦੇਹੀ ਕਰਦੀ ਹੈ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਨੂੰ ਕਿਵੇਂ ਸਮਝਦੀ ਹੈ। ਇਸ ਪ੍ਰੋਗਰਾਮ ਦੇ ਤਹਿਤ ਪਟਿਆਲਾ ਜ਼ਿਲ÷ ੇ ਵਿੱਚ ਲਗਭਗ 752 ਸਿਹਤ ਤੇ ਤੰਦਰੁਸਤੀ ਰਾਜਦੂਤਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੰਟਿੰਗ ਅਤੇ ਭੁੱਖਮਰੀ ਸੂਚਕਾਂਕ ਵਿੱਚ ਭਾਰਤ 115ਵੇਂ ਸਥਾਨ 'ਤੇ ਹੈ, ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਇਸ ਰੁਝਾਨ ਨੂੰ ਉਲਟਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਡਾ. ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿੱਚ ਦਿੱਤੇ ਜਾ ਰਹੇ ਭੋਜਨ ਦੀ ਨਿਯਮਤ ਜਾਂਚ ਕੀਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਈਟ ਰਾਈਟ ਪਹਿਲਕਦਮੀ ਤਹਿਤ ਚੱਲ ਰਹੀਆਂ ਫੂਡ ਸੇਫਟੀ ਵੈਨਾਂ ਦੀ ਮਦਦ ਲੈਣ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਆਮ ਆਦਮੀ ਕਲੀਨਿਕ ਮਾਡਲ ਨੂੰ ਹਾਲ ਹੀ ਵਿੱਚ ਹੋਈ ਹੈਲਥ ਕਾਨਫ਼ਰੰਸ ਵਿੱਚ 85 ਦੇਸ਼ਾਂ ਵਿੱਚੋਂ ਸਭ ਤੋਂ ਵਧੀਆ ਸਿਹਤ ਮਾਡਲ ਵਜੋਂ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ 'ਸੀਐਮ ਦੀ ਯੋਗਸ਼ਾਲਾ' ਤਹਿਤ ਯੋਗ ਕੈਂਪਾਂ ਦੀ ਗਿਣਤੀ ਦੁੱਗਣੀ ਕਰਨ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 30 ਲੱਖ ਵਿਦਿਆਰਥੀਆਂ ਦੀ ਵਿਆਪਕ ਸਿਹਤ ਜਾਂਚ ਕਰਵਾਈ ਜਾਵੇਗੀ ਤਾਂ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਨਾਲ ਹੀ ਸਪੋਰਟਸ ਬੈਟਰੀ ਟੈਸਟ ਜਰੀਏ ਉਨ੍ਹਾਂ ਦੇ ਮੋਢਿਆਂ ਦੀ ਤਾਕਤ ਪਰਖਕੇ ਉਨ੍ਹਾਂ ਦੇ ਅੰਦਰ ਛੁਪੀ ਖੇਡਾਂ ਦੀ ਪ੍ਰਤਿਭਾ ਦੀ ਵੀ ਪਛਾਣ ਕੀਤੀ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਇਸ ਪਹਿਲਕਦਮੀ ਲਈ ਸਿਹਤ ਵਿਭਾਗ ਨੂੰ ਵਧਾਈ ਦਿੰਦਿਆਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਐਮੀਨੈਂਸ ਸਕੂਲਾਂ ਨੇ ਸਿੱਖਿਆ ਕਰਾਂਤੀ ਲਿਆਂਦੀ ਹੈ ਅਤੇ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਇੱਕ ਮਿਸ਼ਨ ਬਣਾ ਕੇ ਚੱਲ ਰਹੀ ਹੈ। ਇਸ ਮੌਕੇ ਦੋਵਾਂ ਮੰਤਰੀਆਂ ਨੇ ਸਕੂਲ ਹੈਲਥ ਐਂਡ ਵੈਲਨੈਸ ਦੇ 12 ਤਰ੍ਹਾਂ ਦੇ ਜਾਗਰੂਕਤਾ ਪੋਸਟਰ ਜਾਰੀ ਕੀਤੇ।ਸਮਾਰੋਹ 'ਚ ਪੰਜਾਬ ਵਿਕਾਸ ਬੋਰਡ ਦੇ ਮੈਂਬਰ ਅਰੁਣ ਕੁੰਡੂ, ਡਾਇਰੈਕਟਰ ਪਰਿਵਾਰ ਭਲਾਈ ਡਾ ਹਿਤਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਆਰ.ਬੀ.ਐਸ.ਕੇ. ਕਮ ਸਹਾਇਕ ਡਾਇਰੈਕਟਰ ਡਾ ਜਸਕਿਰਨਦੀਪ ਕੌਰ, ਆਈ.ਐਮ.ਏ ਪ੍ਰਧਾਨ ਡਾ ਭਗਵੰਤ ਸਿੰਘ, ਆਈ.ਏ.ਪੀ. ਦੇ ਪ੍ਰਧਾਨ ਡਾ ਰਵੀ ਬਾਂਸਲ, ਸਿਵਲ ਸਰਜਨ ਪਟਿਆਲਾ ਡਾ ਰਮਿੰਦਰ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਡਾ ਆਰ.ਪੀ.ਐਸ. ਸਿਬੀਆ, ਡਾ ਐਚ.ਐਸ. ਰੇਖੀ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 04 December,2023
ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ
ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ - ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਉ — ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ - ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ ਚੰਡੀਗੜ੍ਹ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ 2023 ਸੀ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਦੱਸਣਯੋਗ ਹੈ ਕਿ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ। ਡਰਾਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਹੁਣ, ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ। ਸੀਈਓ ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ 'ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ। ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਪੇਸ਼ਕਸ਼ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਵਿੱਚ ਗੋਡੇ ਬਦਲਾਉਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਸ਼ਾਮਲ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।
Punjab Bani 04 December,2023
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ - ਤੇਲੰਗਾਨਾ ਵਿੱਚ ਕਾਂਗਰਸ ਅੱਗੇ - ਭਾਜਪਾ ਦੇ ਵਰਕਰਾਂ ਨੇ ਮਨਾਈ ਜਮਕੇ ਖੁਸ਼ੀ ਦਿਲੀ, 3 ਦਸੰਬਰ : ਰਜਸਥਾਨ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਇਨ੍ਹਾਂ ਵਿੱਚੋਂ ਭਾਜਪਾ ਦੇ 12 ਅਤੇ ਕਾਂਗਰਸ ਦੇ ਦੋ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਅਨੁਸਾਰ 200 ਵਿੱਚੋਂ 199 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 3 ਵਜੇ ਤੱਕ ਸਾਰੀਆਂ 199 ਸੀਟਾਂ ਦੇ ਰੁਝਾਨਾਂ ਵਿੱਚ ਭਾਜਪਾ 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗਹਿਲੋਤ ਸਰਕਾਰ ਦੇ ਸਿੱਖਿਆ ਮੰਤਰੀ ਬੀਕਾਨੇਰ ਪੱਛਮੀ ਤੋਂ ਬੀ.ਡੀ. ਕਾਲਾ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਜੇਠਾਨੰਦ ਵਿਆਸ ਨੇ ਹਰਾਇਆ ਹੈ। ਇਸ ਦੌਰਾਨ ਭਾਜਪਾ ਦੇ ਦਿੱਗਜ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ ਤਾਰਾਨਗਰ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਪਛੜ ਰਹੇ ਹਨ। ਉੱਥੇ ਹੀ ਤਾਰਾਨਗਰ ਕਾਂਗਰਸ ਦੇ ਨਰਿੰਦਰ ਬੁਡਾਨੀਆ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਉਮੀਦਵਾਰ ਅਕਬਰੂਦੀਨ ਓਵੈਸੀ ਨੇ ਹੈਦਰਾਬਾਦ ਦੇ ਚੰਦਰਯਾਨਗੁਟਾ ਹਲਕੇ ਤੋਂ ਜਿੱਤ ਹਾਸਲ ਕੀਤੀ। ਤੇਲੰਗਾਨਾ ਦੇ ਮੁਲੁਗ ਹਲਕੇ ਤੋਂ ਕਾਂਗਰਸ ਉਮੀਦਵਾਰ ਦਾਨਸਾਰੀ ਅਨਸੂਯਾ ਸੇਥਾਕਾ ਨੇ ਜਿੱਤ ਦਰਜ ਕੀਤੀ ਹੈ। ਤੇਲੰਗਾਨਾ ਚੋਣਾਂ 2023 ਵਿੱਚ, ਕਾਂਗਰਸ ਉਮੀਦਵਾਰ ਏ ਰੇਵੰਤ ਰੈੱਡੀ ਕੋਡੰਗਲ ਸੀਟ ਤੋਂ ਜਿੱਤ ਗਏ। ਰਾਜਸਥਾਨ ਦੀ ਝੋਟਵਾੜਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜਵਰਧਨ ਸਿੰਘ ਰਾਠੌਰ ਨੇ ਚੋਣ ਜਿੱਤ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਰਾਜਸਥਾਨ ਦੇ ਰੁਝਾਨਾਂ ‘ਚ ਭਾਜਪਾ 111 ਸੀਟਾਂ ‘ਤੇ, ਕਾਂਗਰਸ 72 ਅਤੇ ਹੋਰ 16 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਬੀਆਰਐਸ ਆਗੂ ਕੇਸੀਆਰ ਤੇਲੰਗਾਨਾ ਦੇ ਗਜਵੇਲ ਹਲਕੇ ਤੋਂ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਤੇਲੰਗਾਨਾ ਦੇ ਗੋਸ਼ਾਮਹਿਲ ਹਲਕੇ ਤੋਂ ਭਾਜਪਾ ਉਮੀਦਵਾਰ ਟੀ ਰਾਜਾ ਸਿੰਘ ਅੱਗੇ ਚੱਲ ਰਹੇ ਹਨ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਜਨਾਦੇਸ਼ ਦਾ ਪੂਰਾ ਸਿਹਰਾ ਸ਼ਿਵਰਾਜ ਸਿੰਘ ਚੌਹਾਨ ਨੂੰ ਜਾਂਦਾ ਹੈ।’ ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਰੁਝਾਨਾਂ ‘ਚ ਭਾਜਪਾ 160 ਸੀਟਾਂ ‘ਤੇ ਅੱਗੇ ਹੈ। ਜਦਕਿ ਕਾਂਗਰਸ 68 ਸੀਟਾਂ ‘ਤੇ ਅੱਗੇ ਹੈ। ਮੱਧ ਪ੍ਰਦੇਸ਼ ਵਿੱਚ ਸੱਤਾ ਵਿਰੋਧੀ ਲਹਿਰ ਨੂੰ ਹਰਾਉਣ ਲਈ ਮੈਦਾਨ ਵਿੱਚ ਉਤਾਰੇ ਗਏ ਕੇਂਦਰੀ ਮੰਤਰੀ ਫੱਗਣ ਸਿੰਘ ਕੁਲਸਤੇ ਨਿਵਾਸ ਵਿੱਚ 11,560 ਵੋਟਾਂ ਨਾਲ ਪਿੱਛੇ ਹਨ। ਦਿਮਨੀ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ 3700 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦੋਂ ਕਿ ਮਹਾਕੋਸ਼ਲ ਖੇਤਰ ਦੇ ਨਰਸਿੰਘਪੁਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ 6521 ਵੋਟਾਂ ਨਾਲ ਅੱਗੇ ਹਨ। ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ 19940 ਵੋਟਾਂ ਨਾਲ ਅੱਗੇ ਹਨ। ਸੂਬੇ ਦਾ ਗੜ੍ਹ ਮੰਨੇ ਜਾਂਦੇ ਮਾਲਵਾ ਖੇਤਰ ਵਿੱਚ ਭਾਜਪਾ ਥੋੜ੍ਹਾ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਤੀਆ ਤੋਂ 2243 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਕਾਂਗਰਸ ਨੇ ਰਾਜੇਂਦਰ ਭਾਰਤੀ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ 2008 ਤੋਂ ਮਿਸ਼ਰਾ ਦੇ ਖਿਲਾਫ ਚੋਣ ਲੜ ਰਹੇ ਹਨ ਅਤੇ 2656 ਵੋਟਾਂ ਦੇ ਮਾਮੂਲੀ ਫਰਕ ਨਾਲ ਹਾਰ ਗਏ ਹਨ। ਛੱਤੀਸਗੜ੍ਹ ਭਾਜਪਾ ਵਿੱਚ ਜਸ਼ਨ ਦਾ ਮਾਹੌਲ ਹੈ। ਭਾਜਪਾ ਦਫਤਰ ‘ਚ ਬੈਂਡ ਵਜਾਇਆ ਗਿਆ। ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਵਰਕਰਾਂ ਵਿੱਚ ਭਾਰੀ ਖੁਸ਼ੀ ਮਨਾਈ ਜਾ ਰਹੀ ਹੈ। ਵਰਕਰਾਂ ਨੇ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਾਏ।
Punjab Bani 03 December,2023
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ 'ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
Punjab Bani 03 December,2023
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ 'ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।
Punjab Bani 03 December,2023
ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ
ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਹਫਤੇ ਅੰਦਰ ਜਾਰੀ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 02 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ। ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰ.ਬੀ. 10, ਸੀ.ਆਰ.ਆਈ.ਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ, ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਗਿਆ। ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ । ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।
Punjab Bani 02 December,2023
ਆਗਾਮੀ ਆਮ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ
ਆਗਾਮੀ ਆਮ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ ਕਿਹਾ; ਪੰਜਾਬ ਪਹਿਲਾਂ ਕਦੇ ਇੰਨੇ ਵੱਡੇ ਵਿਕਾਸ ਦਾ ਗਵਾਹ ਨਹੀਂ ਬਣਿਆ ਇਕ ਦਿਨ ਵਿੱਚ ਇਕ ਹਲਕੇ ਵਿੱਚ 1854 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਵਿਕਾਸ ਤੇ ਜਨਤਾ ਦੀ ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਮੁੱਖ ਮੰਤਰੀ ਵੱਲੋਂ ਆਪਣੇ ਪਰਿਵਾਰ ਦੀ ‘ਸ਼ੱਕੀ ਵਿਰਾਸਤ’ ਨੂੰ ਅੱਗੇ ਵਧਾਉਣ ਵਾਲੇ ਮਜੀਠੀਆ ਦੀ ਆਲੋਚਨਾ ਕਿਹਾ; ਕੇਂਦਰ ਸਰਕਾਰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਹ ਉਨ੍ਹਾਂ ਦੀ ਵਿਚਾਰਧਾਰਾ ਨੂੰ ਖ਼ਤਮ ਨਹੀਂ ਕਰ ਸਕਦੀ ਸਨੀ ਦਿਓਲ ਵੱਲੋਂ ਲੋਕ ਸਭਾ ਲਈ ਚੁਣੇ ਜਾਣ ਮਗਰੋਂ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡਣ ਦੀ ਕੀਤੀ ਨੁਕਤਾਚੀਨੀ ਗੁਰਦਾਸਪੁਰ, 2 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਨਿੱਚਰਵਾਰ ਨੂੰ ਇੱਥੇ ਹੋਈ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਹੋਇਆ ਭਾਰੀ ਇਕੱਠ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦੇ ਪੱਖ ਵਿੱਚ ਵੱਡਾ ਫ਼ਤਵਾ ਸਾਬਤ ਹੋਇਆ। ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੇ ਹੋਏ ਇਸ ਭਾਰੀ ਇਕੱਠ ਨੇ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਦੀ ਹੋਰ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਦੇ ਜਜ਼ਬੇ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ ਅਤੇ ਇੱਥੋਂ ਦੇ ਲੋਕ ਸੁਭਾਅ ਪੱਖੋਂ ਬਹਾਦਰ ਤੇ ਮਿਹਨਤੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਤੋਂ ਚੁਣੇ ਹੋਏ ਆਗੂ ਹਮੇਸ਼ਾ ਅਹਿਮ ਅਹੁਦਿਆਂ ਉਤੇ ਰਹੇ ਪਰ ਉਨ੍ਹਾਂ ਕਦੇ ਵੀ ਇਸ ਖਿੱਤੇ ਤੇ ਇਸ ਦੇ ਲੋਕਾਂ ਦੇ ਵਿਕਾਸ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਵਾਲੇ ਪ੍ਰਾਜੈਕਟਾਂ ਨੂੰ ਸੂਬਾ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਪ੍ਰਾਜੈਕਟ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿੰਦੇ ਸਨ ਅਤੇ ਉਨ੍ਹਾਂ ਦਾ ਆਮ ਲੋਕਾਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਿਰਫ਼ ਸੜਕਾਂ ਦੇ ਤਖ਼ਮੀਨਿਆਂ ਵਿੱਚੋਂ ਹੀ ਸਰਕਾਰ ਨੇ 163.26 ਕਰੋੜ ਰੁਪਏ ਦੀ ਬੱਚਤ ਕੀਤੀ ਹੈ ਅਤੇ 546 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਪਤਾ ਚੱਲਿਆ ਹੈ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਪੈਸੇ ਦੀ ਇਹ ਲੁੱਟ ਰੁਕੀ ਹੈ ਅਤੇ ਹੁਣ ਕਰਦਾਤਾਵਾਂ ਦਾ ਪੈਸਾ ਹੜੱਪ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਲੋਕ ਹਮੇਸ਼ਾ ਸਾਡੀ ਪਾਰਟੀ ਦੀ ਹਮਾਇਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪਾਰਟੀ ਨੂੰ ਆਪਣੀ ਹੋਂਦ ਦੇ ਮਹਿਜ਼ 11 ਸਾਲਾਂ ਵਿੱਚ ਹੀ ਕੌਮੀ ਪਾਰਟੀ ਦਾ ਦਰਜਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ, ਮਿਆਰੀ ਸਿੱਖਿਆ ਅਤੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ, ਸਨਅਤੀ ਤੇ ਹੋਰ ਖ਼ੇਤਰਾਂ ਲਈ ਵੱਧ ਤੋਂ ਵੱਧ ਨਿਵੇਸ਼ ਜੁਟਾ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਨਾਲ ਵਿਦੇਸ਼ਾਂ ਵਿੱਚੋਂ ਸੂਬੇ ਦੇ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਸ਼ੁਰੂ ਹੋਇਆ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਆਰ.ਡੀ.ਐਫ. ਦਾ ਸੂਬੇ ਦਾ ਬਣਦਾ ਹਿੱਸਾ ਰੋਕ ਦਿੱਤਾ ਹੈ, ਜਿਸ ਨਾਲ ਪੇਂਡੂ ਖ਼ੇਤਰਾਂ ਦੇ ਵਿਕਾਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੀ.ਐਸ.ਟੀ. ਦੇ ਮਾਮਲੇ ਵਿੱਚ ਕੀਤਾ ਗਿਆ ਹੈ ਅਤੇ ਲੰਮੇ ਸਮੇਂ ਤੋਂ ਫੰਡ ਜਾਰੀ ਨਾ ਕਰ ਕੇ ਭਾਜਪਾ ਆਪਣਾ ਪੰਜਾਬ ਵਿਰੋਧੀ ਚਿਹਰਾ ਜੱਗ-ਜ਼ਾਹਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਕਦਮ ਪੰਜਾਬ ਤੇ ਪੰਜਾਬੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਚੁੱਕਿਆ ਜਾ ਰਿਹਾ ਹੈ ਪਰ ਅਸੀਂ ਕਦੇ ਵੀ ਉਨ੍ਹਾਂ ਸਾਹਮਣੇ ਨਹੀਂ ਝੁਕਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਬਾਰੇ ਟਿੱਪਣੀ ਕਰਦਿਆਂ ਆਖਿਆ ਕਿ ਚੋਣਾਂ ਮਗਰੋਂ ਉਨ੍ਹਾਂ ਆਪਣੇ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਅਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਨੂੰ ਆਮ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਇਨ੍ਹਾਂ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ ਅਤੇ ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ, ਜਿਹੜੇ ਲੋਕਾਂ ਨੂੰ ਸਮਰਪਿਤ ਹੋਣ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਅਤਿਵਾਦ ਤੇ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਇਹ ਹੈ ਕਿ ਜਦੋਂ ਵੀ ਸੂਬੇ ਨੂੰ ਦੇਸ਼ ਦੀ ਤਰਫ਼ ਤੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕੇਂਦਰੀ ਬਲਾਂ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਮੋਟੀ ਫ਼ੀਸ ਤਾਰਨ ਲਈ ਕਹਿ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਜਿਹੜੇ ਸੂਬੇ ਦੇ ਸਭ ਤੋਂ ਵੱਧ ਪੁੱਤਰ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ, ਉਸ ਨੂੰ ਅਜਿਹੀਆਂ ਫ਼ੀਸਾਂ ਭਰਨੀਆਂ ਪੈਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ ਤਾਂ ‘ਭਾੜੇ ਉਤੇ ਅਰਧ ਸੈਨਿਕ ਬਲਾਂ’ ਵਾਲੀ ਧਾਰਾ ਖ਼ਤਮ ਹੋਣੀ ਚਾਹੀਦੀ ਹੈ ਅਤੇ ਕੇਂਦਰ ਨੂੰ ਕੇਂਦਰੀ ਬਲਾਂ ਦੀਆਂ ਕੰਪਨੀਆਂ ਦੀ ਤਾਇਨਾਤੀ ਵਿੱਚ ਫਰਾਖਦਿਲੀਂ ਦਿਖਾਉਣੀ ਚਾਹੀਦੀ ਹੈ ਕਿਉਂਕਿ ਹੁਣ ਮੰਗ ਤੋਂ ਬਹੁਤ ਘੱਟ ਫੋਰਸ ਤਾਇਨਾਤ ਕੀਤੀ ਜਾਂਦੀ ਹੈ। ਆਪਣੇ ਆਪ ਨੂੰ ‘ਮਾਝੇ ਦਾ ਜਰਨੈਲ’ ਦੱਸਣ ਵਾਲੇ ਬਿਕਰਮ ਸਿੰਘ ਮਜੀਠੀਆ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੇ ਪੁਰਖਿਆਂ ਨੇ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਮਗਰੋਂ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਇੱਥੋਂ ਤੱਕ ਕਿ ਮੇਰਠ ਦੇ ਫੌਜੀ ਸਿਖਲਾਈ ਕੇਂਦਰ ਲਈ ਆਏ ਅਰਬੀ ਨਸਲ ਦੇ ਘੋੜੇ ਵੀ ਗਾਇਬ ਕਰ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ, ਸਗੋਂ ਆਪਣੇ ਪਰਿਵਾਰ ਦੀ ‘ਸ਼ੱਕੀ ਵਿਰਾਸਤ’ ਨੂੰ ਅੱਗੇ ਵਧਾਉਂਦਿਆਂ ਮਜੀਠੀਆ ਨੇ ਵੀ ਆਪਣੀ ਚੜ੍ਹਤ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ। ਉਨ੍ਹਾਂ ਅਕਾਲੀ ਆਗੂ ਉਤੇ ਸੂਬੇ ਵਿੱਚ ‘ਚਿੱਟੇ’ ਦਾ ਨਸ਼ਾ ਫੈਲਾਉਣ ਅਤੇ ਹਜ਼ਾਰਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਦਾ ਵੀ ਦੋਸ਼ ਲਾਇਆ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੈ ਸਿੰਘ ਵਰਗੇ ਆਪ ਆਗੂਆਂ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਫ਼ਲਤਾ ਤੇ ਇਸ ਦੇ ਲੋਕ ਪੱਖੀ ਸਟੈਂਡ ਤੋਂ ਡਰੀ ਕੇਂਦਰ ਸਰਕਾਰ ਹੁਣ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਤਾਂ ਕਰ ਸਕਦੇ ਹਨ ਪਰ ਉਨ੍ਹਾਂ ਦੀ ਵਿਚਾਰਧਾਰਾ ਤੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਪਿਆਰ ਨੂੰ ਖ਼ਤਮ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਪੇਸ਼ੀਨਗੋਈ ਕੀਤੀ ਕਿ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਗਾਮੀ ਆਮ ਚੋਣਾਂ ਦੌਰਾਨ ਆਪ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗਾਮੀ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਉਤੇ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਅੰਤਰ ਆਪ ਦੇ ਪੱਖ ਵਿੱਚ 13-0 ਹੋਵੇਗਾ ਅਤੇ ਦੂਜੀਆਂ ਪਾਰਟੀਆਂ ਦਾ ਖ਼ਾਤਾ ਤੱਕ ਨਹੀਂ ਖੁੱਲ੍ਹੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਇੱਕ ਵਿਆਪਕ ਪੈਕੇਜ ਹੈ, ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਲਾਕੇ ਦੇ ਪੁੱਤਰ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇਸ ਲੋਕ ਸਭਾ ਸੀਟ ਤੋਂ ਸਨੀ ਦਿਓਲ ਨੂੰ ਆਪਣਾ ਨੁਮਾਇੰਦਾ (ਸੰਸਦ ਮੈਂਬਰ) ਚੁਣਿਆ ਸੀ, ਪਰ ਸਨੀ ਦਿਓਲ ਨੇ ਇੱਕ ਵਾਰ ਵੀ ਆਪਣੇ ਹਲਕੇ ਦਾ ਦੌਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਅਕ੍ਰਿਤਘਣ ਲੋਕ ਕਿਸੇ ਕਿਸਮ ਦੀ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਅਸਲੀ ਸੇਵਕ ਚੁਣੇ ਜਾ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਆਮ ਆਦਮੀ ਹੀ ਲੋਕਾਂ ਦੀ ਸਮੱਸਿਆ ਨੂੰ ਜਾਣ ਤੇ ਸਮਝ ਸਕਦਾ ਹੈ ਅਤੇ ਇਸੇ ਲਈ ਇੱਕ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਫਤ ਬਿਜਲੀ, ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ, 37000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਸ਼ਰਧਾ ਅਨੁਸਾਰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਮੁੱਖ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡੇ ਪੱਧਰ ’ਤੇ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਨਿਵੇਕਲੀ ਤੇ ਲਾਸਾਨੀ ਯੋਜਨਾ ਹੈ, ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਰਾਜ ਵੱਲੋਂ ਸ਼ੁਰੂ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਆਮ ਆਦਮੀ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਰਵਾਇਤੀ ਪਾਰਟੀਆਂ ਉਨ੍ਹਾਂ ਦੀ ਆਲੋਚਨਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦੂਸ਼ਣਬਾਜ਼ੀਆਂ ਉਨ੍ਹਾਂ ਨੂੰ ਆਮ ਆਦਮੀ ਦੀ ਭਲਾਈ ਦੇ ਫੈਸਲੇ ਲੈਣ ਤੋਂ ਕਦੇ ਵੀ ਨਹੀਂ ਰੋਕ ਸਕਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਬਣਾਉਣ ਦਾ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਤੇ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਰਹੇ ਲੋਕਾਂ ਦੇ ਭਾਰੀ ਸਮਰਥਨ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ।
Punjab Bani 02 December,2023
ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 4ਵੀਂ ਓਐਸਸੀਸੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ - ਤੇਲ/ਗੈਸ ਇੰਸਟਾਲੇਸ਼ਨਸ ਦੀ ਸੁਰੱਖਿਆ ਲਈ ਵਿਸ਼ੇਸ਼ ਮੌਕ ਡਰਿੱਲ/ਓਪਰੇਸ਼ਨਾਂ ਨੂੰ ਸਰਗਰਮ ਕਰਨ ਦਾ ਦਿੱਤਾ ਸੁਝਾਅ - ਭਾਈਵਾਲਾਂ ਦਰਮਿਆਨ ਪ੍ਰਭਾਵੀ ਤਾਲਮੇਲ ਦੇ ਉਦੇਸ਼ ਨਾਲ ਤੇਲ ਅਤੇ ਗੈਸ ਕੰਪਨੀਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦੀ ਕੀਤੀ ਪੇਸ਼ਕਸ਼ ਚੰਡੀਗੜ੍ਹ, 2 ਦਸੰਬਰ: ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ। ਇਸ ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ 'ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ। ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ। ਮੀਟਿੰਗ ਵਿੱਚ ਵਿਸਥਾਰਤ ਸੈਸ਼ਨ ਦੌਰਾਨ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਅਤੇ ਆਈਜੀਪੀ ਲਾਅ ਐਂਡ ਆਰਡਰ ਪੀਕੇ ਯਾਦਵ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ। ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵ ਨੇ ਤੇਲ ਚੋਰੀ ਜਾਂ ਪਾਈਪਲਾਈਨ ਲੀਕੇਜ ਸਬੰਧੀ ਜਾਣਕਾਰੀ ਲਈ ਇੱਕ ਮਜ਼ਬੂਤ ਨੈੱਟਵਰਕ ਹੋਣ ਅਤੇ ਪੀਐਮਪੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਠਿੰਡਾ ਅਤੇ ਜਲੰਧਰ ਰਿਫਾਇਨਰੀਆਂ ਵਿੱਚ ਵਿਸ਼ੇਸ਼ ਮੌਕ ਡਰਿੱਲਾਂ/ਓਪਰੇਸ਼ਨਾਂ ਨੂੰ ਸਰਗਰਮ ਕੀਤਾ ਜਾਵੇ, ਜੋ ਸਬੰਧਤ ਜ਼ਿਲ੍ਹਿਆਂ ਵਿੱਚ ਡੀਪੀਓ ਪੱਧਰ 'ਤੇ ਤਿਆਰ ਕੀਤੀ ਗਈ ਰਿਪੋਰਟ ਦੁਆਰਾ ਅਪਰਾਧਾਂ ਅਤੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਨਿਗਰਾਨੀ ਕਰਨਗੇ। ਇਹ ਵਿਸ਼ੇਸ਼ ਆਪਰੇਸ਼ਨ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਮਰਪਿਤ ਹੋਣਗੇ। ਇਸ ਦੇ ਨਾਲ ਹੀ ਤਕਨਾਲੋਜੀ ਦੇ ਵਿਕਾਸ ਮੁਤਾਬਕ ਸੰਭਾਵਿਤ ਯੋਜਨਾਵਾਂ ਨੂੰ ਨਿਯਮਤ ਅਪਡੇਟ ਕਰਨ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ। ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।
Punjab Bani 02 December,2023
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀ ਨੇ ਲੋਕਾਂ ਨੂੰ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਅਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ। ਇਹ ਮਾਣਮੱਤੇ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਅਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਦੋਵਾਂ ਮੁੱਖ ਮੰਤਰੀਆਂ ਨੇ ਪਠਾਨਕੋਟ ਵਾਸੀਆਂ ਨੂੰ 53.30 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਜਿਵੇਂ ਕਿ ਓ.ਪੀ.ਡੀ., ਲੈਬਜ਼ ਓ.ਟੀ., ਕਾਰ ਪਾਰਕਿੰਗ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਬਟਾਲਾ ਵਾਸੀਆਂ ਨੂੰ 52.81 ਕਰੋੜ ਰੁਪਏ ਦੀ ਲਾਗਤ ਨਾਲ 220 ਕੇ.ਵੀ. ਐਸ/ਐਸ ਬੁਟਾਰੀ ਅਤੇ 400 ਕੇ.ਵੀ. ਐਸ/ਐਸ ਵਡਾਲਾ ਗ੍ਰੰਥੀਆਂ ਵਿਚਕਾਰ 220 ਕੇ.ਵੀ. ਡੀ/ਸੀ ਲਿੰਕ ਅਤੇ 50 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਸੌਗਾਤ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬੀ.ਓ.ਟੀ. ਆਧਾਰ 'ਤੇ ਸਥਾਪਤ ਕੀਤਾ ਜਾ ਰਿਹਾ 100 ਟੀ.ਪੀ.ਟੀ. ਸਮਰੱਥਾ ਵਾਲਾ ਨਵਾਂ ਬਾਇਓ ਸੀ.ਐਨ.ਜੀ. ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਤੱਕ ਚਾਲੂ ਹੋ ਜਾਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਗੁਰਦਾਸਪੁਰ ਦੇ ਵਸਨੀਕਾਂ ਨੂੰ 220 ਕੇ.ਵੀ. ਨਵਾਂ ਪਿੰਡ (66 ਕੇਵੀ ਐਸ/ਐਸ ਦੇ ਅਹਾਤੇ ਵਿੱਚ ਨਵਾਂ ਗਰਿੱਡ), 220 ਕੇ.ਵੀ. ਗੁਰਦਾਸਪੁਰ ਸਮੇਤ ਐਸ.ਏ.ਐਸ. ਅਤੇ ਨਵੀਂ 66 ਕੇ.ਵੀ. ਲਾਈਨਾਂ ਅਤੇ 66 ਕੇ.ਵੀ. ਲਾਈਨਾਂ (ਗੁਰਦਾਸਪੁਰ ਅਤੇ ਪਠਾਨਕੋਟ) ਦੇ ਵਿਸਥਾਰ ਦੀ ਵੀ ਸ਼ੁਰੂਆਤ ਕੀਤੀ ਜਿਸ ਦੀ ਲਾਗਤ ਕ੍ਰਮਵਾਰ 39.74 ਕਰੋੜ ਰੁਪਏ, 33.44 ਕਰੋੜ ਰੁਪਏ ਅਤੇ 30 ਕਰੋੜ ਰੁਪਏ ਹੈ। ਉਨ੍ਹਾਂ ਨੇ ਸੁਜਾਨਪੁਰ ਦੇ ਵਸਨੀਕਾਂ ਨੂੰ 28.55 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਕੰਢੀ ਹਾਈਡਲ ਪ੍ਰੋਜੈਕਟ ਦੇ ਨਿਕਾਸੀ ਸਿਸਟਮ ਦਾ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਲਾਨੌਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਗਰੀਕਲਚਰ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। 100 ਏਕੜ ਤੋਂ ਵੱਧ ਰਕਬੇ ਵਿੱਚ ਬਣਨ ਵਾਲਾ ਇਹ ਕਾਲਜ ਕਲਾਨੌਰ ਲਈ ਵਰਦਾਨ ਸਾਬਤ ਹੋਵੇਗਾ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਵਿਸ਼ੇਸ਼ ਖੋਜ ਕੇਂਦਰ ਵਜੋਂ ਉਭਰੇਗਾ। ਦੋਵਾਂ ਮੁੱਖ ਮੰਤਰੀਆਂ ਨੇ ਟ੍ਰੈਫਿਕ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਅੰਡਰ ਰੇਲਵੇ ਬ੍ਰਿਜ, ਤਿਬੜੀ ਰੋਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਜ਼ਮੀਨ ਵਿੱਚ ਉਸਾਰੇ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਨੂੰ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਦੀ ਸਹੂਲਤ ਲਈ 11.06 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਬਟਾਲਾ ਦੀ ਇਮਾਰਤ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਉਨ੍ਹਾਂ ਨੇ 10.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਅਤੇ ਡੇਰਾ ਬਾਬਾ ਨਾਨਕ ਵਿਖੇ ਇਸ ਸੜਕ ਉਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਣੀਏ ਕੇ ਬਾਂਗਰ ਵਿਖੇ 10.15 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਮੀਟਰਕ ਟਨ ਪਸ਼ੂ ਖੁਰਾਕ ਪਲਾਂਟ ਦਾ ਬਾਈ-ਪਾਸ ਪ੍ਰੋਟੀਨ ਪਲਾਂਟ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 9.41 ਕਰੋੜ ਰੁਪਏ ਦੀ ਲਾਗਤ ਨਾਲ ਸੁਜਾਨਪੁਰ ਟਾਊਨ ਵਿਖੇ ਸੜਕੀ ਨੈੱਟਵਰਕ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ 8.41 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਵਿੱਚ ਰਾਵੀ ਦਰਿਆ ਤੋਂ ਪਾਰ ਦੂਰ-ਦੁਰਾਡੇ ਖੇਤਰ ਦੇ ਮਕੌੜਾ ਪੱਤਣ ਤੋਂ ਸੱਤ ਪਿੰਡਾਂ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਦਾ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਜਾਨਪੁਰ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਓ.ਪੀ.ਜੀ.ਡਬਲਿਊ. ਲਿੰਕ ਦੇ ਪਾਵਰ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਦੋਵਾਂ ਮੁੱਖ ਮੰਤਰੀਆਂ ਨੇ ਨਰੋਟ ਜੈਮਲ ਸਿੰਘ ਟਾਊਨ ਵਿੱਚ 7.06 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਨੈੱਟਵਰਕਿੰਗ ਸਮੇਤ ਸੜਕਾਂ ਦੀ ਪੁਟਾਈ ਅਤੇ ਪੁਨਰ-ਨਿਰਮਾਣ ਦਾ ਪ੍ਰਾਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਉਨ੍ਹਾਂ ਨੇ ਕਲਾਨੌਰ ਵਿੱਚ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਇੱਕ ਪ੍ਰੋਜੈਕਟ ਦਾ ਤੋਹਫ਼ਾ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਦੀਨਾਨਗਰ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਸੁਜਾਨਪੁਰ ਕਸਬੇ ਵਿੱਚ 5.86 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਮੁੜ ਵਸੇਬੇ ਦੇ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਕ੍ਰਮਵਾਰ 5.16 ਕਰੋੜ ਅਤੇ 5.12 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ.ਵੀ. ਗਰਿੱਡ ਕੋਟ ਧੰਦਲ ਅਤੇ ਗੁਰਦਾਸਪੁਰ ਦੇ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਵੀ ਲੋਕਾਂ ਨੂੰ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਰੋਟ ਜੈਮਲ ਸਿੰਘ ਵਿੱਚ 4.60 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਵਾਧੇ ਲਈ ਇੱਕ ਪ੍ਰੋਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਉਦਯੋਗਿਕ ਵਿਕਾਸ ਕੇਂਦਰ, ਪਠਾਨਕੋਟ ਵਿਖੇ 3.13 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਖੇਤਰ ਦੇ ਗੰਦੇ ਪਾਣੀ ਨੂੰ ਸੋਧਣ ਲਈ ਇਕ ਐਮ.ਐਲ.ਡੀ. ਦਾ ਐਸ.ਟੀ.ਪੀ. ਸਥਾਪਤ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਠਾਨਕੋਟ ਵਿਖੇ 2.65 ਕਰੋੜ ਰੁਪਏ ਖਰਚ ਕੇ ਜਲ ਸਪਲਾਈ ਸਿਸਟਮ ਦੇ ਵਿਸਥਾਰ ਲਈ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੋਰਾਂਗਲਾ, (ਸਬ ਡਵੀਜ਼ਨ ਦੀਨਾਨਗਰ) ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸਬ-ਤਹਿਸੀਲ ਇਮਾਰਤ ਦਾ ਉਦਘਾਟਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀ.ਐਚ.ਸੀ. ਕਲਾਨੌਰ ਵਿੱਚ ਐਮਰਜੈਂਸੀ ਵਾਰਡ ਨੂੰ ਵੀ ਸਮਰਪਿਤ ਕੀਤਾ। ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਦੇਣ ਲਈ ਉਨ੍ਹਾਂ ਨੇ ਕ੍ਰਮਵਾਰ 1.82 ਕਰੋੜ, 0.77 ਕਰੋੜ ਅਤੇ 0.75 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਅਵਾਂਖਾ, ਜਲ ਸਪਲਾਈ ਸਕੀਮ ਖਿਆਲਾ ਅਤੇ ਜਲ ਸਪਲਾਈ ਸਕੀਮ ਬਾਬਰੀ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਕੰਟਰੋਲ ਰੂਮ ਬਿਲਡਿੰਗ ਨੂੰ ਬਦਲ ਕੇ ਨਵੀਂ ਕੰਟਰੋਲ ਰੂਮ ਬਿਲਡਿੰਗ ਦੀ ਉਸਾਰੀ ਦਾ ਪ੍ਰੋਜੈਕਟ ਦਾ ਵੀ ਤੋਹਫਾ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ 0.77 ਕਰੋੜ ਰੁਪਏ ਦੀ ਲਾਗਤ ਨਾਲ ਸਹੂਰ ਕਲਾਂ ਜਲ ਸਪਲਾਈ ਯੋਜਨਾ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਦੇ ਅੰਤ ਤੱਕ ਚਾਲੂ ਹੋ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 0.74 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 66 ਕੇ.ਵੀ. ਸਬ ਸਟੇਸ਼ਨ ਰੰਗੜ-ਨੰਗਲ ਵਿਖੇ 0.70 ਕਰੋੜ ਦੀ ਲਾਗਤ ਨਾਲ 6.3 ਐਮ.ਵੀ.ਏ. ਤੋਂ 12.5 ਐਮ.ਵੀ.ਏ. ਤੱਕ ਪਾਵਰ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਬਕਨੌਰ ਅਤੇ ਘਰੋਟਾ ਕਲਾਂ ਵਿਖੇ 0.63 ਕਰੋੜ ਅਤੇ 0.25 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ 0.39 ਕਰੋੜ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਸ਼ੰਭ ਦੇ ਨਵੀਨੀਕਰਨ ਲਈ ਵਿਸ਼ੇਸ਼ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਿਖੇ ਚਾਰ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਚਾਰ ਨਵੇਂ ਕਲਾਸ ਰੂਮ, ਸਰਕਾਰੀ ਹਾਈ ਸਕੂਲ ਕਾਲਾਵਾਲਾ ਵਿਖੇ ਤਿੰਨ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਦੋ ਨਵੇਂ ਬਣੇ ਕਲਾਸ ਰੂਮਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਗੌਲ ਕਾਹਨੂੰਵਾਨ-2 ਵਿਖੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ ਜੋ ਕ੍ਰਮਵਾਰ 0.30 ਕਰੋੜ ਰੁਪਏ, 0.30 ਕਰੋੜ ਰੁਪਏ, 0.23 ਕਰੋੜ ਰੁਪਏ, 0.15 ਕਰੋੜ ਰੁਪਏ ਅਤੇ 0.15 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਪਠਾਨਕੋਟ ਵਿੱਚ 0.21 ਕਰੋੜ ਰੁਪਏ ਦੀ ਲਾਗਤ ਨਾਲ 132 ਕੇ.ਵੀ. ਸਬ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਵੀ ਲੋਕਾਂ ਨੂੰ ਤੋਹਫ਼ੇ ਵਜੋਂ ਦਿੱਤਾ।
Punjab Bani 02 December,2023
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ ਚੰਡੀਗੜ੍ਹ, 02 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ। ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
Punjab Bani 02 December,2023
ਜ਼ਿਲ੍ਹਾ ਚੋਣ ਅਫ਼ਸਰ ਨੇ ਬੂਥ ਲੈਵਲ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ
ਜ਼ਿਲ੍ਹਾ ਚੋਣ ਅਫ਼ਸਰ ਨੇ ਬੂਥ ਲੈਵਲ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ -3 ਦਸੰਬਰ ਨੂੰ ਵੀ ਲਗਾਏ ਜਾਣਗੇ ਵਿਸ਼ੇਸ਼ ਬੂਥ ਲੈਵਲ ਕੈਂਪ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਵੋਟਰ ਨਵੀਂ ਵੋਟ ਬਣਵਾਉਣ ਜਾਂ ਵੋਟਰ ਸੂਚੀ 'ਚ ਸੁਧਾਈ ਲਈ ਕੈਂਪ 'ਚ ਸ਼ਾਮਲ ਹੋਣ ਪਟਿਆਲਾ, 2 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਕਾਲਤ ਕਰਦਿਆਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਬੂਥਾਂ 'ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਖਾਲਸਾ ਕਾਲਜ ਤੇ ਇਨਕਮ ਟੈਕਸ ਦਫ਼ਤਰ ਦੇ ਪੋਲਿੰਗ ਬੂਥਾਂ ਦੇ ਅਚਨਚੇਤ ਦੌਰੇ ਦੌਰਾਨ ਬੀ.ਐਲ.ਓਜ਼ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਬੀ.ਐਲ.ਓਜ਼ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਕਵਰ ਕਰਨ ਲਈ ਇਹ ਬੂਥ ਲੈਵਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਸਾਰੇ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਕਿ ਸਾਡੇ ਲੋਕਤੰਤਰ ਦਾ ਆਦਰਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀ.ਐੱਲ.ਓਜ਼. ਆਪੋ-ਆਪਣੇ ਬੂਥਾਂ 'ਤੇ ਬੈਠ ਰਹੇ ਹਨ ਤਾਂ ਜੋ ਵੋਟਰਾਂ ਨੂੰ ਵੱਖ-ਵੱਖ ਸੇਵਾਵਾਂ ਦੀ ਸੁਵਿਧਾ ਉਨ੍ਹਾਂ ਦੀਆਂ ਬਰੂਹਾਂ 'ਤੇ ਮਿਲ ਸਕੇ । ਉਨ੍ਹਾਂ ਦੱਸਿਆ ਕਿ ਰਵੀਜ਼ਨ ਸ਼ਡਿਊਲ ਅਨੁਸਾਰ, 1 ਜਨਵਰੀ, 2024 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਧਾਈ ਦੇ ਕੰਮ ਨਾਲ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਵੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬੂਥ ਲੈਵਲ ਕੈਂਪਾਂ ਵਿੱਚ ਪਹੁੰਚਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਯੋਗ ਨੌਜਵਾਨ ਬੱਚਿਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ । ਉਨ੍ਹਾਂ ਦੱਸਿਆ ਕਿ ਇਹ ਬੂਥ ਲੈਵਲ ਕੈਂਪ ਐਤਵਾਰ (3 ਦਸੰਬਰ 2023) ਨੂੰ ਲਗਾਏ ਜਾਣਗੇ। ਇਸ ਦੌਰਾਨ ਸਾਕਸ਼ੀ ਸਾਹਨੀ ਨੇ ਬੂਥ ਲੈਵਲ 'ਤੇ ਕੰਮ ਕਰ ਰਹੇ ਬੀਐੱਲਓਜ਼ ਕੋਲ ਜਮ੍ਹਾਂ ਹੋਏ ਫਾਰਮਾਂ ਦੀ ਪੜਤਾਲ ਕੀਤੀ ਅਤੇ ਇਹ ਹਦਾਇਤ ਕੀਤੀ ਕਿ ਕੈਂਪ 'ਚ ਜਿਨੇ ਫਾਰਮ ਜਮ੍ਹਾਂ ਹੋਏ ਹਨ, ਉਨ੍ਹਾਂ ਦੀ ਬੂਥ ਲੈਵਲ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਕੈਂਪ ਤੋਂ ਤੁਰੰਤ ਬਾਅਦ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸੋਧ ਅਤੇ ਨਵੀਂਆਂ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਬੀ.ਐਲ.ਓ ਲਈ ਵਿਕਸਿਤ ਕੀਤੀ ਗਈ ਐਪ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਕੰਮ 'ਚ ਹੋਰ ਤੇਜ਼ੀ ਆ ਸਕੇ। ਇਸ ਮੌਕੇ ਤਹਿਸੀਲਦਾਰ ਪਟਿਆਲਾ ਜਿਨਸੂ ਬਾਂਸਲ ਵੀ ਮੌਜੂਦ ਸਨ।
Punjab Bani 02 December,2023
ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ
ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ -ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼-ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ ਘੱਗਾ/ਪਾਤੜਾਂ, 2 ਦਸੰਬਰ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ 'ਤੇ ਪ੍ਰਦਾਨ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ 'ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ।
Punjab Bani 02 December,2023
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ - ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 1 ਦਸੰਬਰ: ੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ ਅਤੇ ਲੋੜੀਂਦੇ ਟੈਸਟ ਕੀਤੇ ਜਾਣ,” । ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।
Punjab Bani 01 December,2023
ਪੰਜਾਬ ਜੀਐਸਟੀ (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਸਿੰਘ ਚੀਮਾ
ਪੰਜਾਬ ਜੀਐਸਟੀ (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਸਿੰਘ ਚੀਮਾ ਪੰਜਾਬ ਜੀ.ਐਸ.ਟੀ ਬਿੱਲ 2023 ਲਿਆਵੇਗਾ ਵੱਡੇ ਬਦਲਾਵ, ਛੋਟੇ ਵਪਾਰੀਆਂ ਲਈ ਵੱਡਾ ਤੋਹਫ਼਼ਾ ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੋਧਾਂ ਨੇ ਕੰਪੋਜੀਸ਼ਨ ਕਰਦਾਤਾਵਾਂ ਨੂੰ ਇਲੈਕਟ੍ਰਾਨਿਕ ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਦੇ ਯੋਗ ਬਣਾਇਆ ਹੈ ਜਿਸ ਨਾਲ ਛੋਟੇ ਕਰਦਾਤਾ ਈ-ਕਾਮਰਸ ਆਪਰੇਟਰਾਂ ਰਾਹੀਂ ਆਪਣੀਆਂ ਵਸਤਾਂ ਦੀ ਸਪਲਾਈ ਕਰ ਸਕਣਗੇ ਜਿਸ ਦੇ ਨਤੀਜੇ ਵਜੋਂ ਬਾਜਾਰ ਵਿੱਚ ਉਨ੍ਹਾਂ ਦੀ ਪਹੁੰਚ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੰਪੋਜੀਸ਼ਨ ਕਰਦਾਤਾ ਆਨਲਾਈਨ ਪਲੇਟਫਾਰਮ ਰਾਹੀਂ ਆਪਣੇ ਸਾਮਾਨ ਦੀ ਸਪਲਾਈ ਨਹੀਂ ਕਰ ਸਕਦੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਈ-ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੀ ਰਜਿਸਟ੍ਰੇਸ਼ਨ ਲਈ ਥ੍ਰੈਸ਼ਹੋਲਡ ਸੀਮਾ ਤੱਕ ਲਾਜ਼ਮੀ ਰਜਿਸਟ੍ਰੇਸ਼ਨ ਦੀ ਸ਼ਰਤ ਹਟਾ ਦਿੱਤੀ ਗਈ ਹੈ ਜਿਸ ਨਾਲ ਛੋਟੇ ਕਰਦਾਤਿਆਂ ਨੂੰ ਸਮਰੱਥ ਬਣਾਇਆ ਜਾ ਸਕੇਗਾ ਜੋ ਪਹਿਲਾਂ ਆਨਲਾਈਨ ਰਿਟੇਲ ਪਲੇਟਫਾਰਮਾਂ ਤੱਕ ਪਹੁੰਚ ਤੋਂ ਵਾਂਝੇ ਰਹਿ ਗਏ ਸਨ, ਤਾਂ ਕਿ ਉਹ ਵੱਡੇ ਬਾਜ਼ਾਰ ਅਤੇ ਵੱਡੀ ਖਪਤਕਾਰਾਂ ਦੀ ਵੱਡੀ ਗਿਣਤੀ ਤੱਕ ਆਪਣੀ ਪਹੁੰਚ ਬਣਾ ਸਕਣ। ਗੁਡਜ਼ ਐਂਡ ਸਰਵਿਸਜ਼ ਟੈਕਸ ਐਪੀਲੇਟ ਟ੍ਰਿਬਿਊਨਲ ਦੇ ਰਾਜ ਬੈਂਚਾਂ ਦਾ ਗਠਨ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਨਾਲ ਕਰਦਾਤਾਵਾਂ ਨੂੰ ਅਪੀਲ ਕਰਨ ਲਈ ਮੰਚ ਮਿਲੇਗਾ ਅਤੇ ਉੱਚ ਅਦਾਲਤਾਂ ਵਿੱਚ ਮਾਮਲਿਆਂ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਰਾਜ ਨੇ ਕਰਦਾਤਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 02 ਰਾਜ ਬੈਂਚਾਂ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨਾਲ ਕਰਦਾਤਾਵਾਂ ਨੂੰ ਸਮੇਂ ਸਿਰ ਨਿਆਂ ਅਤੇ ਵਿੱਤੀ ਰਾਹਤ ਮਿਲੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕੁਝ ਅਪਰਾਧਾਂ ਜਿਵੇਂ ਕਿ ਸਬੂਤਾਂ ਨੂੰ ਨਸ਼ਟ ਕਰਨਾ, ਕੋਈ ਵੀ ਜਾਣਕਾਰੀ ਦੇਣ ਵਿੱਚ ਅਸਫਲਤਾ/ਗਲਤ ਜਾਣਕਾਰੀ ਦੇਣਾ ਆਦਿ ਨੂੰ ਅਪਰਾਧਾਂ ਦੀ ਸੂਚੀ ਵਿੱਚੋਂ ਹਟਾਇਆ ਗਿਆ ਹੈ, ਅਤੇ ਬਿਨਾਂ ਚਲਾਨ ਜਾਰੀ ਕੀਤਿਆਂ ਵਸਤਾਂ ਜਾਂ ਸੇਵਾਵਾਂ ਦੀ ਸਪਲਾਈ ਕਰਨ ਨਾਲ ਸਬੰਧਤ ਅਪਰਾਧਾਂ ਨੂੰ ਛੱਡ ਕੇ ਹੋਰਨਾਂ ਅਪਰਾਧਾਂ ਲਈ ਮੁਕੱਦਮਾ ਚਲਾਉਣ ਲਈ ਮੁਦਰਾ ਸੀਮਾ ਨੂੰ ਇੱਕ ਕਰੋੜ ਰੁਪਏ ਤੋਂ ਵਧਾ ਕੇ ਦੋ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਾਅ ਦਾ ਉਦੇਸ਼ ਕਰਦਾਤਾਵਾਂ ਵਿੱਚ ਵਿਸ਼ਵਾਸ ਨੂੰ ਵਧਾਉਣਾ ਅਤੇ ਅਪਰਾਧਾਂ ਦੀ ਗੰਭੀਰਤਾ ਨੂੰ ਤਰਕਸੰਗਤ ਬਣਾਉਣਾ ਹੈ। ਸੂਬੇ ਲਈ ਵਧੇਰੇ ਮਾਲੀਆ ਸਰੋਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਨਲਾਈਨ ਮਨੀ ਗੇਮਿੰਗ ਨਾਲ ਸਬੰਧਤ ਤਜਵੀਜਾਂ ਬਾਰੇ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨਾਂ ਸਦਕਾ ਸੂਬਾ ਸਰਕਾਰ ਆਨਲਾਈਨ ਮਨੀ ਗੇਮਿੰਗ 'ਤੇ ਟੈਕਸ ਲਗਾ ਸਕੇਗੀ। ਉਨ੍ਹਾਂ ਕਿਹਾ ਕਿ ਆਨਲਾਈਨ ਮਨੀ ਗੇਮਿੰਗ ਦੇ ਸਪਲਾਇਰਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਨਾਲ ਰਾਜ ਦੇ ਮਾਲੀਏ ਵਿੱਚ ਹੋਰ ਵਿਸਥਾਰ ਹੋਵੇਗਾ। ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਸੁਖਾਲਾ ਬਣਾ ਕੇ ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਅਤੇ ਨਾਲ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਾਲੀਏ ਵਿੱਚ ਵਾਧਾ ਕੀਤਾ ਜਾਵੇਗਾ।
Punjab Bani 01 December,2023
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ ਚੰਡੀਗੜ੍ਹ, 1 ਦਸੰਬਰ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।” ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ। ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ। ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।
Punjab Bani 01 December,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਦਸੰਬਰ ਨੂੰ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਇਸ ਪਲੇਟਫਾਰਮ ਤੋਂ ਮੈਂ ਭਾਰਤ ਵਿਚ COP33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਰੱਖਦਾ ਹਾਂ। ਇਸ ਦੌਰਾਨ ਪੀਐੱਮ ਮੋਦੀ ਨੇ ਵਾਤਾਵਰਨ ਨੂੰ ਲੈ ਕੇ ਭਾਰਤ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਪੀਐੱਮ ਮੋਦੀ ਨੇ ਦੁਬਈ ਵਿਚ ਸੀਓਪੀ 28 ਵਿੱਚ ਕਿਹਾ, "ਭਾਰਤ ਨੇ ਵਾਤਾਵਰਣ ਅਤੇ ਆਰਥਿਕਤਾ ਵਿੱਚ ਸੰਪੂਰਨ ਸੰਤੁਲਨ ਬਣਾ ਕੇ ਵਿਸ਼ਵ ਨੂੰ ਵਿਕਾਸ ਦਾ ਇੱਕ ਮਾਡਲ ਪੇਸ਼ ਕੀਤਾ ਹੈ।" ਇਸ ਦੌਰਾਨ ਪੀਐੱਮ ਮੋਦੀ ਨੇ ਲੋਕਾਂ ਦੀ ਭਾਗੀਦਾਰੀ ਰਾਹੀਂ ਕਾਰਬਨ ਸਿੰਕ ਬਣਾਉਣ 'ਤੇ ਕੇਂਦਰਿਤ ਗ੍ਰੀਨ ਕ੍ਰੈਡਿਟ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦੁਬਈ ਵਿਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਦੌਰਾਨ ਰਾਜਾਂ ਤੇ ਸਰਕਾਰਾਂ ਦੇ ਮੁਖੀਆਂ ਦੇ ਇੱਕ ਉੱਚ-ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿਚਕਾਰ ਸੰਤੁਲਨ ਬਣਾ ਕੇ ਵਿਸ਼ਵ ਲਈ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਵਾਸਤਵ ਵਿਚ ਭਾਰਤ ਦੁਨੀਆ ਦੇ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇਕ ਹੈ, ਜੋ ਗਲੋਬਲ ਵਾਰਮਿੰਗ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਨਿਰਧਾਰਤ ਰਾਸ਼ਟਰੀ ਯੋਜਨਾਵਾਂ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹੈ। ਸੀਓਪੀ 28 ਦੇ ਪ੍ਰਧਾਨ ਸੁਲਤਾਨ ਅਲ ਜਾਬੇਰ ਅਤੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਪ੍ਰਧਾਨ ਸਾਈਮਨ ਸਟਿਲ ਦੇ ਨਾਲ ਉਦਘਾਟਨੀ ਪੂਰਣ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਇੱਕੋ ਇੱਕ ਨੇਤਾ ਸਨ। ਪ੍ਰਧਾਨ ਮੰਤਰੀ ਨੇ ਕਟੌਤੀ ਅਤੇ ਅਨੁਕੂਲਤਾ ਵਿਚਕਾਰ ਸੰਤੁਲਨ ਬਣਾਈ ਰੱਖਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਭਰ ਵਿੱਚ ਊਰਜਾ ਤਬਦੀਲੀ ਬਰਾਬਰ ਅਤੇ ਸਮਾਵੇਸ਼ੀ ਹੋਣੀ ਚਾਹੀਦੀ ਹੈ। ਪੀਐੱਮ ਮੋਦੀ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਅਮੀਰ ਦੇਸ਼ਾਂ ਤੋਂ ਤਕਨਾਲੋਜੀ ਟ੍ਰਾਂਸਫਰ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵਾਤਾਵਰਨ ਲਈ ਜੀਵਨ ਸ਼ੈਲੀ (ਲਾਈਫ ਮੂਵਮੈਂਟ) ਦਾ ਸਮਰਥਨ ਕਰ ਰਹੇ ਹਨ ਅਤੇ ਦੇਸ਼ਾਂ ਨੂੰ ਗ੍ਰਹਿ-ਅਨੁਕੂਲ ਜੀਵਨ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕਰ ਰਹੇ ਹਨ।
Punjab Bani 01 December,2023
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ. ਨਗਰ), 1 ਦਸੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ 'ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ। ਸ. ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ। ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।
Punjab Bani 01 December,2023
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸੂਬੇ 'ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ ਚੰਡੀਗੜ੍ਹ, 1 ਦਸੰਬਰ ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।
Punjab Bani 01 December,2023
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ • ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ • ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ ਰੇਟ ਮੁਤਾਬਕ ਚੱਲਣਗੀਆਂਃ ਮੁੱਖ ਮੰਤਰੀ ਚੰਡੀਗੜ੍ਹ, 1 ਦਸੰਬਰ: ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।
Punjab Bani 01 December,2023
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ -ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ -ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ -ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ 'ਚ ਤੇਲ ਪਟਿਆਲਾ, 1 ਦਸੰਬਰ: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ 'ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।
Punjab Bani 01 December,2023
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਚੰਡੀਗੜ੍ਹ, 30 ਨਵੰਬਰ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਸ੍ਰੀ ਤਰੁਣ ਰਾਜਪੂਤ ਅਤੇ ਸ੍ਰੀ ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ। ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
Punjab Bani 30 November,2023
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ ਚੰਡੀਗੜ੍ਹ, 30 ਨਵੰਬਰ ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ, 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।
Punjab Bani 30 November,2023
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ • ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ। ਤਿੰਨ ਸਾਲ ਦੀ ਸਖ਼ਤ ਸਿਖਲਾਈ ਤੋਂ ਬਾਅਦ ਇਹ ਸੱਤ ਕੈਡੇਟ ਪ੍ਰਥਮ ਪਰਮਾਰ, ਸ਼ਿਵ ਕੁਮਾਰ, ਕ੍ਰਿਤਿਨ ਗੁਪਤਾ, ਸਾਹਿਲਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਉੱਤਮ ਮਲਿਕ ਅਤੇ ਭਰਤ ਸ਼ਰਮਾ ਹੁਣ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਜੁਆਇਨ ਕਰਨਗੇ ਅਤੇ ਇੱਕ ਸਾਲ ਬਾਅਦ ਇਹ ਕੈਡੇਟ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਤੋਂ ਗ੍ਰੈਜੂਏਸ਼ਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਚਾਰ ਕੈਡਿਟ 9 ਦਸੰਬਰ, 2023 ਨੂੰ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਣਗੇ। ਆਈ.ਐਮ.ਏ. ਤੋਂ ਇਨ੍ਹਾਂ ਕੈਡਿਟਾਂ ਦੇ ਪਾਸ ਆਊਟ ਹੋਣ ਨਾਲ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਕਮਿਸ਼ਨਡ ਅਫਸਰਾਂ ਦੀ ਗਿਣਤੀ 145 ਹੋ ਜਾਵੇਗੀ। ਦੱਸਣਯੋਗ ਹੈ ਕਿ ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋ ਜਾਵੇਗੀ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਤੋਂ ਪ੍ਰਾਪਤ ਨਤੀਜਿਆਂ 'ਤੇ ਤਸੱਲੀ ਪ੍ਰਗਟਾਈ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀ.ਐਸ.ਐਮ.) ਨੇ ਕਿਹਾ ਕਿ ਹੁਣ ਇੰਸਟੀਚਿਊਟ ਦੇ 12 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਤੋਂ ਆਪਣੇ ਕਾਲ-ਅੱਪ ਲੈਟਰਜ਼ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਜਲਦੀ 37 ਕੈਡੇਟਾਂ ਦੀ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇੰਸਟੀਚਿਊਟ ਦਾ ਨਵਾਂ ਕੋਰਸ ਅਪ੍ਰੈਲ 2024 ਵਿੱਚ ਸ਼ੁਰੂ ਹੋਵੇਗਾ ਜਿਸਦਾ ਇਸ਼ਤਿਹਾਰ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੱਖਿਆ ਬਲਾਂ ਵਿੱਚ ਭਰਤੀ ਹੋਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਸਹਿਯੋਗ ਦਿੱਤਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦੇ ਉਦਘਾਟਨ ਦਾ ਐਲਾਨ ਕੀਤਾ ਹੈ।
Punjab Bani 30 November,2023
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 30 November,2023
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ 31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ। ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ 323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।
Punjab Bani 29 November,2023
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।
Punjab Bani 29 November,2023
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਾਥੀਆਂ ਸਮੇਤ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਇੱਕ ਮਾਮਲੇ 'ਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸ ਦੇ ਵਿਰੋਧ 'ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉੱਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।ਉਸ ਵਕਤ ਪੁਲ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਟ ਮੰਤਰੀ ਸਮੇਤ 50 ਦੇ ਲਗਪਗ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਜ਼ੀਰਾ ਦੀ ਅਦਾਲਤ 'ਚ ਚੱਲ ਰਿਹਾ ਸੀ। ਅੱਜ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ,ਮਹੇਸ਼ ਇੰਦਰ ਸਿੰਘ ਗਰੇਵਾਲ, ਬਰਜਿੰਦਰ ਸਿੰਘ ਬਰਾੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ,ਸ਼ੇਰ ਸਿੰਘ ਮੰਡ, ਮਨਤਾਰ ਸਿੰਘ ਬਰਾੜ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਆਗੂਆਂ ਨੂੰ ਬਰੀ ਕਰ ਦਿੱਤਾ ਹੈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਅਸੀਂ ਹਮੇਸ਼ਾ ਨਿਆਪਾਲਿਕਾ ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਨੇ ਜਿਹੜਾ ਅੱਜ ਫੈਸਲਾ ਲਿਆ ਹੈ ਉਸ ਦੇ ਲਈ ਅਸੀਂ ਨਿਆ ਪਾਲਕਾਂ ਦੇ ਹਮੇਸ਼ਾ ਰਿਣੀ ਰਹਾਂਗੇ ਉਹਨਾਂ ਕਿਹਾ ਕਿ ਵਕੀਲ ਸਾਹਿਬਾਨਾਂ ਨੇ ਵੀ ਸਾਡੇ ਕੇਸ ਦੇ ਵਿੱਚ ਜਿਹੜੀ ਭੂਮਿਕਾ ਨਿਭਾਈ ਹੈ ਉਸ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਜਿਹੜੇ ਮਾਮਲੇ ਸਿਆਸੀ ਰਾਂਝੇਸ਼ ਤੇ ਤਹਿਤ ਕੀਤੇ ਜਾਂਦੇ ਹਨ ਉਹਨਾਂ ਦਾ ਇਨਸਾਫ ਅਕਸਰ ਹੀ ਨਿਆ ਪਾਲਕ ਕਰਦੇ ਹਨ ਜੋ ਉਹਨਾਂ ਨੇ ਕਰਕੇ ਸੱਚ ਦੀ ਜਿੱਤ ਕੀਤੀ ਹੈ।
Punjab Bani 29 November,2023
28 ਦਸੰਬਰ ਨੁੰ ਸਰਕਾਰ ਨੇ ਕੀਤਾ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ
28 ਦਸੰਬਰ ਨੁੰ ਸਰਕਾਰ ਨੇ ਕੀਤਾ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਚੰਡੀਗੜ੍ਹ: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ- 2023 ਨੂੰ ਮੁੱਖ ਰੱਖਦਿਆਂ ਮਿਤੀ 28-12-2023 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
Punjab Bani 29 November,2023
ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈਹੈ : ਰਾਜਾ ਵੜਿੰਗ
ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈਹੈ : ਰਾਜਾ ਵੜਿੰਗ ਚੰਡੀਗੜ੍ਹ– ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਸਿਆਸੀ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਜਿਨ੍ਹਾਂ ਨੇ ਕਾਂਗਰਸ ਨਾਲ ਜੁੜਨ ਦਾ ਇਰਾਦਾ ਪ੍ਰਗਟਾਇਆ ਸੀ। ਪੰਜਾਬ ਵਿੱਚ ਕਾਂਗਰਸ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸ਼ਾਮਲ ਹੋਣ ਦਾ ਸਮਾਗਮ ਹੋਇਆ। ਜ਼ਿਕਰਯੋਗ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਪੁੱਤਰੀ ਜੀਵਨ ਜੋਤ ਕੌਰ ਜੀ, ਰਾਜਿੰਦਰ ਸਿੰਘ ਜੀ (ਸਾਬਕਾ ਐਸਐਸਪੀ), ਪਰਮਜੀਤ ਸਿੰਘ ਪੰਮਾ ਜੀ, ਐਮ.ਸੀ ਮਜੀਠਾ ਹਲਕਾ ਅਤੇ ਅਟਾਰੀ ਹਲਕੇ ਲਈ ਆਪ ਦੇ ਸਾਬਕਾ ਕੋਆਰਡੀਨੇਟਰ, ਗੁਰਵੀਰ ਬਰਾੜ, ਕਾਕੂ ਸੀਰਾਂਵਾਲੀ (ਜਨਰਲ ਸਕੱਤਰ ਯੂਥ ਅਕਾਲੀ ਦਲ), ਹਲਕਾ ਸ੍ਰੀ ਮੁਕਤਸਰ ਸਾਹਿਬ ਹਨ। ਨਵੇਂ ਪ੍ਰਵੇਸ਼ ਕਰਨ ਵਾਲਿਆਂ ‘ਤੇ ਟਿੱਪਣੀ ਕਰਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੈਨੂੰ ਅਜਿਹੇ ਕਾਬਲ ਨੇਤਾਵਾਂ ਨੂੰ ਆਪਣੇ ਕਲਾਵੇ ਵਿੱਚ ਲੈ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਦਾ ਆਉਣਾ ਸਾਡੇ ਵਿਕਾਸ ਦੇ ਗੇੜ ਵਿੱਚ ਸਕਾਰਾਤਮਕ ਯੋਗਦਾਨ ਪਾਉਂਦਾ ਹੈ। ਅਸੀਂ ਇਕੱਠੇ ਮਿਲ ਕੇ, ਖਾਸ ਤੌਰ ‘ਤੇ ਅਜਿਹੇ ਨਿਪੁੰਨ ਵਿਅਕਤੀਆਂ ਦੇ ਸੰਮਿਲਨ ਨਾਲ, ਪੰਜਾਬ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਵਚਨਬੱਧ ਰਹਿੰਦੇ ਹਾਂ। " ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਨਵੀਆਂ ਮਾਨਤਾਵਾਂ ‘ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ, “ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦੀ ਸਮਰੱਥਾ ਅਤੇ ਦ੍ਰਿੜਤਾ ਰੱਖਣ ਵਾਲੇ ਸਾਰੇ ਲੋਕਾਂ ਦਾ ਨਿੱਘਾ ਸੁਆਗਤ ਹੈ। ਇਨ੍ਹਾਂ ਵਿਅਕਤੀਆਂ ਦਾ ਸਾਡੇ ਸਿਆਸੀ ਪਰਿਵਾਰ ਵਿੱਚ ਸ਼ਾਮਲ ਹੋਣਾ ਸਾਡੇ ਯਤਨਾਂ ਦੀ ਪ੍ਰਸ਼ੰਸਾ ਦਾ ਪ੍ਰਮਾਣ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ।”
Punjab Bani 29 November,2023
ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਅਧਿਕਾਰੀ-ਡਿਪਟੀ ਕਮਿਸ਼ਨਰ
ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਅਧਿਕਾਰੀ-ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 231528 ਲਾਭਪਾਤਰੀਆਂ ਨੂੰ ਅਕਤੂਬਰ ਮਹੀਨੇ 34.73 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ -ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਬੈਠਕ ਪਟਿਆਲਾ, 29 ਨਵੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਜਾਇਜ਼ਾ ਲੈਂਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ, ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਤੇ ਅਪੰਗ ਵਿਅਕਤੀਆਂ ਲਈ ਸਹਾਇਤਾ ਸਕੀਮਾਂ ਵਿੱਚ ਕੁਲ 2 ਲੱਖ 31 ਹਜ਼ਾਰ 528 ਲਾਭਪਾਤਰੀਆਂ ਨੂੰ 34 ਕਰੋੜ 72 ਲੱਖ 92 ਹਜ਼ਾਰ ਰੁਪਏ ਦੀ ਰਾਸ਼ੀ ਅਕਤੂਬਰ ਮਹੀਨੇ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਬਿਰਧ ਆਸ਼ਰਮਾਂ ਵਿੱਚ ਡੀ.ਐਸ.ਐਲ.ਏ., ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਨਾਲ ਮਿਲਕੇ ਕਾਨੂੰਨੀ ਸਹਾਇਤਾ ਕੈਂਪ ਲਗਾਏ ਜਾਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਦੇ ਕੰਮ ਦਾ ਮੁਲਾਂਕਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਟੀ ਬਚਾਉ ਤੇ ਬੇਟੀ ਪੜ੍ਹਾਉ ਸਕੀਮ ਤਹਿਤ ਜ਼ਿਲ੍ਹੇ 'ਚ ਸਾਰੇ ਬਲਾਕਾਂ 'ਚ ਸੈਨਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਦਾ ਨਵਾਂ ਬੱਸ ਅੱਡਾ ਸਮੇਤ ਸਬ-ਰਜਿਸਟਰਾਰ ਦਫ਼ਤਰ ਪਟਿਆਲਾ ਵਿਖੇ ਵੀ ਸੈਨਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਲਗਾਈਆਂ ਜਾਣ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿੱਚ ਸਾਰੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਨ, ਸਿਹਤ ਜਾਂਚ ਪੜਤਾਲ ਤੇ ਨਿਊਟ੍ਰੀਸ਼ਨ ਦੀਆਂ ਸਾਰੀਆਂ ਸੇਵਾਵਾਂ ਸਮੇਂ ਸਿਰ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਕੁਪੋਸ਼ਣ ਦਾ ਸ਼ਿਕਾਰ ਨਾ ਹੋਵੇ, ਇਸ ਲਈ ਅਜਿਹੇ ਬੱਚਿਆਂ ਬਾਰੇ ਸਿਵਲ ਸਰਜਨ ਤੇ ਐਸ.ਡੀ.ਐਮਜ਼ ਪੱਧਰ ਮੁਲਕੰਣ ਕੀਤਾ ਜਾਵੇਗਾ। ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸਾਲ 2023-24 ਦੌਰਾਨ 1524 ਲਾਭਪਾਤਰੀਆਂ ਨੂੰ 7.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਦਕਿ ਸਕਾਲਰਸ਼ਿਪ ਸਕੀਮਾਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਲਈ 20288 ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਨਿਗਮਾਂ ਦੀਆਂ ਸਕੀਮਾਂ ਨੂੰ ਸਮਾਜ ਦੇ ਪੱਛੜੇ ਤੇ ਲੋੜਵੰਦ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਜੀਵਨ ਵਿੱਚ ਇਨ੍ਹਾਂ ਸਕੀਮਾਂ ਨਾਲ ਜੁੜਕੇ ਕੋਈ ਸਾਰਥਿਕ ਤਬਦੀਲੀ ਲਿਆਂਦੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ. ਸਥਾਨਕ ਹਰਬੰਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
Punjab Bani 29 November,2023
ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ.
ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ. ਨਾਭਾ/ਪਟਿਆਲਾ, 29 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਡਾ. ਮਨਜਿੰਦਰ ਸਿੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਤੋਂ ਇਲਾਵਾ ਇਲਾਕੇ ਦੀਆਂ ਸਿਰਮੌਰ ਸਾਹਿਤਕ-ਸਭਿਆਚਾਰਕ ਸੰਸਥਾਵਾਂ ਦੇ ਨਾਲ-ਨਾਲ ਨਗਰ ਕੌਂਸਲ ਨਾਭਾ, ਵਪਾਰ ਮੰਡਲ, ਆੜ੍ਹਤੀ ਐਸੋਸੀਏਸ਼ਨ, ਰੋਟਰੀ ਕਲੱਬ, ਆਦਿ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਐੱਸ.ਡੀ.ਐੱਮ, ਨਾਭਾ ਸ੍ਰੀ ਤਰਸੇਮ ਚੰਦ ਵੱਲੋਂ ਆਏ ਪਤਵੰਤਿਆਂ ਨੂੰ ਜੀ ਆਇਆਂ ਕਹਿੰਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ਸੰਬੰਧੀ ਆਪਣੇ ਵਿਚਾਰ ਦਿੱਤੇ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਸਾਡਾ ਅਮੀਰ ਵਿਰਸਾ ਸਮੋਇਆ ਹੈ, ਇਸ ਨੂੰ ਬੋਲਣ ਅਤੇ ਕੰਮ-ਕਾਜ ਦੀ ਭਾਸ਼ਾ ਬਣਾਉਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਤਹਿਤ ਇਲਾਕੇ ਦੀਆਂ ਸਾਰੀਆਂ ਦੁਕਾਨਾਂ, ਵਿਦਿਅਕ ਅਦਾਰਿਆਂ ਬੈਂਕਾਂ, ਸੜਕਾਂ ਦੇ ਕਿਨਾਰੇ ਲੱਗੇ ਸਾਈਨ ਬੋਰਡਾਂ ਉੱਪਰ ਸਾਰੇ ਨਾਂ ਪੰਜਾਬੀ ਵਿੱਚ ਸ਼ੁੱਧਤਾ ਨਾਲ ਲਿਖਵਾਉਣ ਦੀ ਅਪੀਲ ਕੀਤੀ। ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫਸਰ ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਸਰਕਾਰ ਵੱਲੋਂ ਬਣਾਏ 'ਪੰਜਾਬ ਰਾਜ ਭਾਸ਼ਾ ਐਕਟ' ਅਤੇ ਜਾਰੀ ਸੋਧ ਪੱਤਰ ਵਿਚਲੀਆਂ ਹਦਾਇਤਾਂ ਨੂੰ ਵਿਸਥਾਰਪੂਰਵਕ ਪੜ੍ਹ ਕੇ ਸੁਣਾਇਆ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਸਰਕਾਰ ਵੱਲੋਂ ਵਿਖਾਈ ਜਾ ਰਹੀ ਸੁਹਿਦਰਤਾ ਅਤਿ ਪਹਿਲਕਦਮੀ ਨੂੰ ਸਹਿਯੋਗ ਦੇ ਕੇ ਸਫਲ ਬਣਾਉਣ ਦੀ ਅਪੀਲ ਕੀਤੀ। ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਪੰਜਾਬੀ ਸੰਤਾਂ, ਪੀਰਾਂ-ਫਕੀਰਾਂ ਸੂਫੀਆਂ ਅਤੇ ਗੁਰੂ ਸਾਹਿਬਾਨਾਂ ਵੱਲੋਂ ਆਪਣੀ ਅਸੀਸ ਨਾਲ ਨਿਵਾਜ਼ੀ ਗਈ ਭਾਸ਼ਾ ਹੈ, ਇਸ ਲਈ ਇਸ ਨੂੰ ਆਪਣੀ ਬੋਲ-ਚਾਲ ਅਤੇ ਕੰਮ-ਕਾਜ ਦੀ ਭਾਸ਼ਾ ਬਣਾਉਣ ਵਿੱਚ ਸਾਨੂੰ ਫਖ਼ਰ ਹੋਣਾ ਚਾਹੀਦਾ ਹੈ। ਪੰਜਾਬੀ ਵਿੱਚ ਅਜਿਹੀ ਅਮੀਰਤਾ ਅਤੇ ਖੁੱਲ੍ਹਦਿਲੀ ਹੈ ਕਿ ਇਹ ਹੋਰ ਭਾਸ਼ਾਵਾਂ ਦੇ ਸ਼ਬਦਾਂ ਨੂੰ ਵੀ ਖਿੜੇ ਮੱਥੇ ਪ੍ਰਵਾਨ ਕਰ ਲੈਂਦੀ ਹੈ। ਨਾਭਾ ਸੋਸ਼ਲ ਵੈਲਫੇਅਰ ਐਂਡ ਕਲਚਰਲ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਨਾਭਾ ਭਾਸ਼ਾ ਅਤੇ ਸਾਹਿਤ ਦਾ ਪ੍ਰਮੁੱਖ ਕੇਂਦਰ ਰਿਹਾ ਹੈ ਜਿੱਥੇ ਭਾਈ ਕਾਨ੍ਹ ਸਿੰਘ ਨਾਭਾ ਨੇ ਪੰਜਾਬੀ ਭਾਸ਼ਾ ਦੇ ਮਹਾਨ ਗ੍ਰੰਥ ‘ਮਹਾਨ ਕੋਸ਼’ ਦੀ ਰਚਨਾ ਕੀਤੀ ਹੈ ਜੋ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲ਼ਿਆਂ ਲਈ ਵਰਦਾਨ ਹੈ। ਇਸ ਲਈ ਨਾਭਾ ਨਿਵਾਸੀਆਂ ਨੂੰ ਪੰਜਾਬੀ ਦੀ ਅਹਿਮੀਅਤ ਜ਼ਰੂਰ ਸਮਝਣੀ ਚਾਹੀਦੀ ਹੈ। ਭਾਈ ਕਾਨ੍ਹ ਸਿੰਘ ਜ਼ਿਲ੍ਹਾ ਲਾਇਬ੍ਰੇਰੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਲੇਖਕ ਅਸ਼ਵਨੀ ਬਾਗੜੀਆਂ ਨੇ ਵੀ ਰਸੂਲ ਹਮਜ਼ਾਤੋਵ ਦੀ ਪੁਸਤਕ 'ਮੇਰਾ ਦਾਗਿਸਤਾਨ' ਦੇ ਹਵਾਲਿਆਂ ਨਾਲ ਪੰਜਾਬੀ ਭਾਸ਼ਾ ਦੀ ਮਹੱਤਤਾ ਸੰਬੰਧੀ ਵਿਚਾਰ ਦਿੱਤੇ ਤੇ ਪੰਜਾਬੀ ਵਿੱਚ ਨਾਂ ਲਿਖਾਉਣ ਦੀ ਪ੍ਰੇਰਨਾ ਹਿੱਤ ਸ਼ਹਿਰ ਦੇ ਦੁਕਾਨਦਾਰਾਂ ਵਿੱਚ ਪੈਂਫਲੇਟ ਛਪਵਾ ਕੇ ਵੰਡਣ ਦਾ ਸੁਝਾਅ ਦਿੱਤਾ। ਇਹਨਾਂ ਤੋਂ ਇਲਾਵਾ ਅਦਾਰਾ 'ਸੰਵਾਦ' ਦੇ ਪ੍ਰਬੰਧਕ ਰਾਜੇਸ਼ ਢੀਗਰਾ ਵੱਲੋਂ ਵੀ ਪੰਜਾਬੀ ਭਾਸ਼ਾ ਦੀ ਬਿਹਤਰੀ ਅਤੇ ਵਿਕਾਸ ਲਈ ਅੱਗੇ ਵਧ ਕੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।ਐਂਸ.ਡੀ.ਐੱਮ. ਵੱਲੋਂ ਨਗਰ ਕੌਂਸਲ ਨਾਭਾ ਦੇ ਨੁਮਾਇੰਦਿਆਂ ਨੂੰ ਇਸ ਸੰਬੰਧੀ ਸ਼ਹਿਰ ਵਿੱਚ ਸਪੀਕਰ ਰਾਹੀਂ ਮੁਨਾਦੀ ਕਰਵਾ ਕੇ ਦੁਕਾਨਦਾਰਾਂ ਨੂੰ ਪ੍ਰੇਰਤ ਕਰਨ ਅਤੇ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਬੋਰਡਾਂ ਦੇ ਨਾਂ ਪੰਜਾਬੀ ਵਿੱਚ ਕਰਵਾਉਣ ਦੀ ਹਦਾਇਤ ਕੀਤੀ ਗਈ।ਇਸ ਮੌਕੇ ਪ੍ਰਦੀਪ ਕੁਮਾਰ ਜੇ.ਈ. ਨਗਰ ਸੁਧਾਰ ਟਰਸਟ, ਬਲਜੀਤ ਸਿੰਘ ਖਹਿਰਾ ਪ੍ਰਧਾਨ ਅਮਲ ਸੁਸਾਇਟੀ, ਨਰੇਸ਼ ਕੁਮਾਰ ਪ੍ਰਧਾਨ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨਾਭਾ, ਸੰਜੀਵ ਕੁਮਾਰ ਨਗਰ ਕੌਂਸਲ ਨਾਭਾ, ਸੋਮਨਾਥ ਢੱਲ ਵਪਾਰ ਮੰਡਲ, ਅਸ਼ੋਕ ਜੀਂਦੀਆ ਵਪਾਰ ਮੰਡਲ ਸੁਰਿੰਦਰ ਗੁਪਤਾ ਆੜ੍ਹਤੀ ਐਸੋਸੀਏਸ਼ਨ ਨਾਭਾ, ਅਰਵਿੰਦਰ ਕੁਮਾਰ ਲੋਕ ਨਿਰਮਾਣ ਵਿਭਾਗ, ਕਰਮਜੀਤ ਸਿੰਘ ਆੜ੍ਹਤੀ ਐਸੋਸੀਏਸ਼ਨ, ਜਤਿਨ ਕਿੰਗਰ, ਨਵਨੀਤ ਕੌਰ, ਸੀਨੀ.ਸਹਾ. ਆਦਿ ਨੇ ਵੀ ਆਪਣੇ ਵਿਚਾਰ ਦਿੱਤੇ।
Punjab Bani 29 November,2023
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Punjab Bani 29 November,2023
ਚੰਡੀਗੜ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕੀਤਾ ਧਰਨਾ ਸਮਾਪਤ ; ਹੋਈ ਰਾਜਪਾਲ ਨਾਲ ਮੀਟਿੰਗ
ਚੰਡੀਗੜ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕੀਤਾ ਧਰਨਾ ਸਮਾਪਤ ; ਹੋਈ ਰਾਜਪਾਲ ਨਾਲ ਮੀਟਿੰਗ ਚੰਡੀਗੜ, 28 ਨਵੰਬਰ : 26 ਨਵੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਰਾਜਪਾਲ ਨਾਲ ਮੀਟਿੰਗ ਹੋਈ ਤੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਇਆਂ ਸਰਹੱਦ 'ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਹੈ।
Punjab Bani 28 November,2023
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ ਸੈਸ਼ਨ ਲਈ ਸੁਪਰੀਮ ਕੋਰਟ ਦਾ ਪੰਜਾਬ ਵਾਲਾ ਫੈਸਲਾ ਪੂਰੇ ਦੇਸ਼ ਲਈ ਬਣਿਆ ਮਿਸਾਲ ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ ਹੁਣ ਹਰ ਚਿੱਠੀ ਦਾ ਤੁਰੰਤ ਜਵਾਬ ਤੇ ਸੈਸ਼ਨ ਦੀ ਤੁਰੰਤ ਮਨਜ਼ੂਰੀ ਲਈ ਮੈਂ ਗਵਰਨਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ: ਮੁੱਖ ਮੰਤਰੀ ਅਸੀਂ ਖ਼ਜ਼ਾਨਾ ਖ਼ਾਲੀ ਨਹੀਂ ਕਹਿੰਦੇ, ਖ਼ਜ਼ਾਨਾ ਭਰਨ `ਚ ਵਿਸ਼ਵਾਸ ਰੱਖਦੇ ਹਾਂ: ਮੁੱਖ ਮੰਤਰੀ ਅਸੀਂ ਨਵੀਂ ਤਕਨੀਕ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ: ਮੁੱਖ ਮੰਤਰੀ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਜੀ.ਐਸ.ਟੀ. ਸੂਬੇ ਇਕੱਤਰ ਕਰਦੇ ਹਨ ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮ.ਐਸ.ਪੀ. ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਨੂੰ ਬਿਲਕੁੱਲ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਖ਼ਾਸ ਤੌਰ ਉਤੇ ਪੰਜਾਬ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲੋਂ ਝਾਕ ਰੱਖਣੀ ਬੰਦ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ, ਵਿੱਤ ਤੇ ਰਵਾਇਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਰੰਗਲਾ ਪੰਜਾਬ ਬਣਾਉਣ ਦੇ ਲੰਮੇਰੇ ਰਾਹ ਦੇ ਪਾਂਧੀ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਜੀ.ਐਸ.ਟੀ. ਬਿੱਲ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਉਤਪਾਦਕ ਰਾਜ ਨੂੰ ਟੈਕਸ ਲਾਭ ਮਿਲਣੇ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਸਰੋਤਾਂ ਦੀ ਵਰਤੋਂ ਵਸਤ ਨਿਰਮਾਣ ਲਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਸੂਬੇ ਭਰ ਦੇ 65 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਲਾਭ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਸਕੀਮ ਤਹਿਤ ਸੂਬਾ ਸਰਕਾਰ ਨੂੰ ਹੁਣ ਤੱਕ 1800 ਅਰਜ਼ੀਆਂ ਮਿਲੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀ.ਐਸ.ਟੀ. ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ, ਉਨ੍ਹਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਜ਼ਾਨੇ ਦਾ ਇਕ-ਇਕ ਪੈਸਾ ਆਮ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੇ ਦੇਸ਼ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਬਾਰੇ ਸਮੁੱਚੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਜਾਂ ਹਾਰ ਦਾ ਮਸਲਾ ਨਹੀਂ, ਸਗੋਂ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਅਤੇ ਜਮਹੂਰੀਅਤ ਲਈ ਇਹ ਲੜਾਈ ਲੜੀ। ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਰਾਜਪਾਲ ਜਲਦੀ ਬਕਾਇਆ ਬਿੱਲਾਂ ਦੇ ਨਾਲ-ਨਾਲ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਰਾਜਪਾਲ ਵਿਚਾਲੇ ਕਿਸੇ ਵੀ ਮਸਲੇ ਉਤੇ ਕੋਈ ਮਤਭੇਦ ਨਹੀਂ ਹੈ।
Punjab Bani 28 November,2023
ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਸਿੰਘ ਬੈਂਸ
ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ। ਸ. ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ। ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ। ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਲੈਕਮੇਲ ਕਰਨ ਵਾਲੇ ਇਕ ਵਕੀਲ ਨੂੰ ਨਾਲ ਬਿਠਾ ਕੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ। ਸ.ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਤਾਂ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।
Punjab Bani 28 November,2023
ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਨਾਭਾ ਥਿੰਕ ਟੈਂਕ ਦੀ ਮੀਟਿੰਗ 'ਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਭਾ ਦਾ ਮਾਸਟਰ ਪਲਾਨ ਦਾ ਡਰਾਫਟ ਬਣਾਉਣ ਲਈ ਵਿਚਾਰਾਂ
ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਨਾਭਾ ਥਿੰਕ ਟੈਂਕ ਦੀ ਮੀਟਿੰਗ 'ਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਭਾ ਦਾ ਮਾਸਟਰ ਪਲਾਨ ਦਾ ਡਰਾਫਟ ਬਣਾਉਣ ਲਈ ਵਿਚਾਰਾਂ - ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਾਰੇ ਫੋਕਲ ਪੁਆਇੰਟਾਂ ਦੀ ਹਾਲਤ ਸੁਧਾਰਨ ਲਈ ਉਲੀਕੀ ਯੋਜਨਾ 'ਤੇ ਤੇਜੀ ਨਾਲ ਹੋਵੇਗਾ ਕੰਮ-ਸਾਕਸ਼ੀ ਸਾਹਨੀ ਪਟਿਆਲਾ 28 ਨਵੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਨਾਭਾ ਥਿੰਕ ਟੈਂਕ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਾਭਾ ਦਾ ਮਾਸਟਰ ਪਲਾਨ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇੰਡਸਟਰੀਜ਼ ਦੇ ਨੁਮਾਇੰਦਿਆਂ ਦੇ ਸੁਝਾਉ ਲੈਣ ਸਮੇਤ ਰਾਜਪੁਰਾ ਤੇ ਪਟਿਆਲਾ ਦੇ ਉਦਯੋਗਿਕ ਜ਼ੋਨਾਂ ਉਪਰ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਭਾ ਦੇ ਮਾਸਟਰ ਪਲਾਨ ਦਾ ਡਰਾਫਟ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਲਈ ਲੋਕਾਂ ਤੇ ਸਬੰਧਤ ਇੰਡਸਟਰੀਜ਼ ਦੇ ਇਤਰਾਜ ਅਤੇ ਸੁਝਾਓ ਲੈਕੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਰਿਜ਼ਨਲ ਅਤੇ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਵਿੱਚ ਭੇਜਿਆ ਗਿਆ ਸੀ। ਜਿੱਥੋਂ ਇਸ ਪਲੈਨ ਨੂੰ ਮੁੜ ਤੋਂ ਨਾਭਾ ਥਿੰਕ ਟੈਂਕ ਵੱਲੋਂ ਵਿਚਾਰੇ ਜਾਣ ਲਈ ਭੇਜਿਆ ਗਿਆ ਹੈ ਇਸ ਦੇ ਮੱਦੇਨਜ਼ਰ ਇਸ ਮਾਸਟਰ ਪਲਾਨ ਵਿਚਲੀਆਂ ਸੋਧਾਂ ਉਪਰ ਅੱਜ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਦੌਰਾਨ ਰਾਜਪੁਰਾ ਅਤੇ ਪਟਿਆਲਾ ਦੇ ਉਦਯੋਗਿਕ ਵਿਕਾਸ ਲਈ ਇੱਥੇ ਬਣ ਰਹੇ ਉਦਯੋਗਿਕ ਜ਼ੋਨਾਂ ਉਪਰ ਵੀ ਚਰਚਾ ਕੀਤੀ ਗਈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਉਦਯੋਗਿਕ ਫੋਕਲ ਪੁਆਇੰਟ ਨੇੜੇ ਨਦੀ ਉਪਰ ਬਣਾਏ ਜਾਣ ਵਾਲੇ ਪੁਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ ਲੋੜੀਂਦੀਆਂ ਸਾਰੀਆਂ ਐਨ.ਓ.ਸੀਜ. ਵੀ ਮਿਲ ਗਈਆਂ ਹਨ ਅਤੇ ਇਸਦੀ ਉਸਾਰੀ ਬਹੁਤ ਜਲਦੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਫੋਕਲ ਪੁਆਇੰਟਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਤਜਵੀਜ਼ ਉਲੀਕੀ ਹੈ ਜਿਸ ਉਪਰ ਅਮਲ ਤੇਜੀ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਸਾਡੇ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੀਟਿੰਗ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਐਸ.ਡੀ.ਐਮ. ਨਾਭਾ ਤਰਸੇਮ ਚੰਦ ਮੌਜੂਦ ਸਨ। ਮੀਟਿੰਗ ਕਾਰਵਾਈ ਚਲਾਉਂਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਪਲੈਨਿੰਗ) ਡਾ ਸੀਮਾ ਕੌਸ਼ਲ ਨੇ ਨਾਭਾ ਮਾਸਟਰ ਪਲਾਨ ਸਮੇਤ ਪਟਿਆਲਾ ਤੇ ਰਾਜਪੁਰਾ ਦੇ ਉਦਯੋਗਿਕ ਜ਼ੋਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਟੀ.ਪੀ. ਰੈਗੂਲੇਟਰੀ ਹਰਿੰਦਰ ਸੰਧੂ ਏ.ਟੀ.ਪੀ. ਰਮਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਨਾਭਾ ਭਾਦਸੋਂ ਪਟਿਆਲਾ ਤੇ ਰਾਜਪੁਰਾ ਦੇ ਸਨਅਤਕਾਰਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
Punjab Bani 28 November,2023
ਵਿਧਾਇਕ ਕੋਹਲੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ
ਵਿਧਾਇਕ ਕੋਹਲੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ -ਮੁੱਖ ਮੰਤਰੀ ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ ਪਟਿਆਲਾ, 28 ਨਵੰਬਰ: ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ। ਇਸ ਦੌਰਾਨ ਵਿਧਾਇਕ ਨੇ ਵਿਧਾਨ ਸਭਾ ਹਾਊਸ ਸਾਹਮਣੇ ਮੁੱਦਾ ਉਠਾਉਂਦਿਆਂ ਕਿਹਾ ਕੇ ਸਰਕਾਰ ਨੇ ਪਟਿਆਲਾ ਨੂੰ ਨਵਾਂ ਬੱਸ ਅੱਡਾ ਸਪੁਰਦ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ, ਪਰ ਇਸ ਦੇ ਨਾਲ ਹੀ ਪੁਰਾਣੇ ਬੱਸ ਅੱਡੇ ਦੇ ਆਲੇ ਦੁਆਲੇ ਦੁਕਾਨਾਂ, ਹੋਟਲ, ਰੇਹੜੀਆਂ ਅਤੇ ਫੜੀਆਂ ਲਾਉਣ ਵਾਲੇ ਲੋਕਾਂ ਦੇ ਰੁਜ਼ਗਾਰ ਬਾਰੇ ਕੋਈ ਕਦਮ ਉਠਾਉਣ ਦੀ ਲੋੜ ਹੈ। ਇਸ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਦਿਵਾਇਆ ਕੇ ਆਮ ਲੋਕਾਂ ਨੂੰ ਕਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ ਅਤੇ ਜਲਦੀ ਹੀ ਮਸਲਾ ਹੱਲ ਕੀਤਾ ਜਾਏਗਾ। ਵਿਧਾਇਕ ਕੋਹਲੀ ਨੇ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕੇ ਇਨ੍ਹਾਂ ਦੁਕਾਨਦਾਰਾ ਦੇ ਰੁਜ਼ਗਾਰ ਦੇ ਨਾਲ ਨਾਲ ਕਰੀਬ 40 ਕਿਲੋਮੀਟਰ ਦੇ ਘੇਰੇ ਤੋਂ ਆਉਣ ਵਾਲੇ ਲੋਕਾਂ ਲਈ ਵੀ ਬਹੁਤ ਮੁਸ਼ਕਿਲ ਸ਼ੁਰੂ ਹੋ ਗਈ ਹੈ। ਵਿਧਾਇਕ ਨੇ ਮੁੱਦਾ ਉਠਾਇਆ ਕੇ ਪੁਰਾਣਾ ਬੱਸ ਅੱਡਾ ਦੇ ਕੋਲ ਇਤਿਹਾਸਕ ਗਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪ੍ਰਾਚੀਨ ਮੰਦਰ ਸ੍ਰੀ ਕਾਲੀ ਦੇਵੀ, ਕਚਹਿਰੀਆਂ, ਹਸਪਤਾਲ ਅਤੇ ਬਾਜ਼ਾਰ ਹਨ। ਉਨ੍ਹਾਂ ਕਿਹਾ ਕੇ ਇਹ ਲੋਕ ਰੋਜ਼ਾਨਾ ਆਪਣੇ ਕਾਰੋਬਾਰ ਜਾਂ ਡਿਊਟੀ ਅਤੇ ਆਪਣੇ ਹੋਰ ਕੰਮਕਾਜਾਂ ਲਈ ਪਟਿਆਲਾ ਆਉਂਦੇ ਹਨ, ਜਿਸ ਕਰਕੇ ਇਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਨਵੇਂ ਬੱਸ ਤੇ ਉਤਰਨਾ ਪੈਦਾ ਹੈ, ਜਦਕਿ ਫਿਰ ਉੱਥੋਂ ਪੁਰਾਣੇ ਬੱਸ ਅੱਡੇ ਆਉਣਾ ਪੈਦਾ ਹੈ ਅਤੇ ਫਿਰ ਅੱਗੋਂ ਕਿਸੇ ਸਾਧਨ ਰਾਹੀਂ ਪੈਸੇ ਖਰਚ ਕੇ ਆਪਣੇ ਨਿਰਧਾਰਿਤ ਸਥਾਨ ਤੇ ਜਾਣਾ ਪੈਦਾ ਹੈ, ਜਦਕਿ ਫਿਰ ਵਾਪਸੀ ਲਈ ਵੀ ਇਹੀ ਤਰੀਕਾ ਹੈ। ਜਿਸ ਕਰਕੇ ਇਹ ਲੋਕਾਂ ਨੂੰ ਦੋਹਰੀ ਤੀਹਰੀ ਵਾਰ ਪੈਸੇ ਲਗਾਉਣੇ ਪੈਂਦੇ ਹਨ। ਵਿਧਾਇਕ ਨੇ ਵਿਧਾਨ ਸਭਾ ਹਾਊਸ ਨੂੰ ਦੱਸਿਆ ਕੇ ਇਸ ਮਸਲੇ ਦਾ ਢਕਵਾ ਹੱਲ ਜਲਦੀ ਕੀਤਾ ਜਾਵੇ ਤਾਂ ਕੇ ਸੈਂਕੜੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਸਮੇਤ ਆਮ ਲੋਕਾਂ ਦੀ ਪ੍ਰੇਸ਼ਾਨੀ ਦੂਰ ਕੀਤੀ ਜਾ ਸਕੇ।
Punjab Bani 28 November,2023
ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ ਜ਼ਿਲ੍ਹਾਵਾਰ ਮੀਟਿੰਗ ਕਰਦਿਆਂ ਧਰਾਤਲ ਪੱਧਰ 'ਤੇ ਵਿਭਾਗ ਦੀ ਕਾਰਗੁਜ਼ਾਰੀ, ਪ੍ਰਗਤੀ, ਅਪਗ੍ਰੇਡੇਸ਼ਨ ਅਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਜਿੱਥੇ ਵਿਕਾਸ ਲਈ ਨਵੀਆਂ ਸਕੀਮਾਂ ਦੇ ਸਕੋਪ ਸਬੰਧੀ ਸੁਝਾਅ ਲਏ, ਉਥੇ ਮੌਜੂਦਾ ਸਕੀਮਾਂ ਨੂੰ ਲਾਗੂ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੱਢਣ ਲਈ ਵੀ ਕਿਹਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਨਵੇਂ ਪ੍ਰਾਜੈਕਟ ਉਲੀਕਣ ਅਤੇ ਇਸ ਸਬੰਧੀ ਰਿਪੋਰਟ ਛੇਤੀ ਤੋਂ ਛੇਤੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਰਕਾਰੀ ਨਰਸਰੀਆਂ 'ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਰਸਾਣੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਵੱਧ ਤੋਂ ਵੱਧ ਪ੍ਰਾਜੈਕਟ ਤਿਆਰ ਕੀਤੇ ਜਾਣ। ਜ਼ਿਲ੍ਹਾ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਦੀ ਤੁਰੰਤ ਭਰਤੀ ਕਰਨ ਸਬੰਧੀ ਪਿਛਲੇ ਸਮੇਂ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ, ਬੇਲਦਾਰਾਂ/ਮਾਲੀਆਂ ਅਤੇ ਚੌਕੀਦਾਰਾਂ ਦੀਆਂ ਲਗਭਗ 350 ਆਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ। ਅਗਲੇ ਪੜਾਵਾਂ ਤਹਿਤ ਜ਼ਿਲ੍ਹਾ ਜਲੰਧਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਰੋਪੜ ਦੀ ਮੀਟਿੰਗ 29 ਨਵੰਬਰ ਨੂੰ ਰੱਖੀ ਗਈ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ ਨਗਰ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 5 ਦਸੰਬਰ ਨੂੰ ਅਤੇ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਮੋਗਾ ਤੇ ਫ਼ਰੀਦਕੋਟ ਦੀ ਮੀਟਿੰਗ 6 ਦਸੰਬਰ ਨੂੰ ਉਲੀਕੀ ਗਈ ਹੈ।
Punjab Bani 28 November,2023
ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ
ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ ਮੁਹਾਲੀ, 27 ਨਵੰਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿੱਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਪੁਲੀਸ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਅੰਦੋਲਨ ਤਿੰਨਾਂ ਲਈ ਹੈ ਪਰ ਸੂਤਰ ਦੱਸਦੇ ਹਨ ਕਿਸਾਨੀ ਸੰਘਰਸ਼ ਜ਼ਿਆਦਾ ਦਿਨ ਜਾਰੀ ਰਹਿਣ ਦੇ ਆਸਾਰ ਬਣ ਸਕਦੇ ਹਨ।
Punjab Bani 27 November,2023
ਐਮਐਸਪੀ ਤੇ ਹੋਰ ਮੰਗਾਂ ਨੁੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ ਠੋਕਿਆ ਧਰਨਾ
ਐਮਐਸਪੀ ਤੇ ਹੋਰ ਮੰਗਾਂ ਨੁੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ ਠੋਕਿਆ ਧਰਨਾ - ਸੁਰਖਿਆ ਨੁੰ ਲੈ ਕੇ ਪ੍ਰਸ਼ਾਸ਼ਨ ਨੇ ਭਾਰੀ ਪੁਲਿਸ ਬਲ ਕੀਤਾ ਤੈਨਾਤ ਚੰਡੀਗੜ੍ਹ : ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ 'ਤੇ ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਸੂਬੇ ਭਰ ਤੋਂ ਕਿਸਾਨ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿੱਚ ਸਵਾਰ ਹੋ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਭਾਰੀ ਮਾਤਰਾ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਨਵਾਂ ਰੂਟ ਪਲਾਨ ਵੀ ਜਾਰੀ ਕੀਤਾ ਹੈ। ਕਿਸਾਨਾਂ ਦੇ ਨਾਲ-ਨਾਲ ਆਂਗਣਵਾੜੀ ਵਰਕਰ ਅਤੇ ਸੀਟੂ ਵਰਕਰ ਵੀ ਧਰਨੇ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀ ਗਿਣਤੀ ਫਿਲਹਾਲ 300 ਦੇ ਕਰੀਬ ਦੱਸੀ ਜਾ ਰਹੀ ਹੈ।
Punjab Bani 26 November,2023
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ - ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ ਚੰਡੀਗੜ੍ਹ, 26 ਨਵੰਬਰ 2023 - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ... "ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।" ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।
Punjab Bani 26 November,2023
ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕਰੋ ਕੰਮ' ਦਾ ਸੁਨੇਹਾ ਦਿੱਤਾ
ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕਰੋ ਕੰਮ' ਦਾ ਸੁਨੇਹਾ ਦਿੱਤਾ -ਕਿਹਾ, ਪੰਜਾਬ ਸਰਕਾਰ ਦੀ ਨੀਤੀ ਤੇ ਨੀਅਤ ਸਾਫ਼, ਟੇਲਾਂ ਤੱਕ ਪੁੱਜੇਗਾ ਪਾਣੀ, ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਹੋਣਗੇ ਦੂਰ -ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ 'ਤੇ ਜ਼ੋਰ -ਫੀਲਡ 'ਚ ਜਾਣ ਅਧਿਕਾਰੀ, ਹਰ ਮਹੀਨੇ ਹੋਵੇਗੀ ਜਾਇਜ਼ਾ ਮੀਟਿੰਗ-ਜੌੜਾਮਾਜਰਾ ਪਟਿਆਲਾ, 25 ਨਵੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕੰਮ ਕਰੋ' ਵਾਲਾ ਸਪੱਸ਼ਟ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਚਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਇਸ ਲਈ ਜੇਕਰ ਅਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਾ ਨਿਭਾਈ ਤਾਂ ਅਗਲੀਆਂ ਪੀੜ੍ਹੀਆਂ ਸਾਨੂੰ ਨਹੀਂ ਬਖ਼ਸ਼ਣਗੀਆਂ। ਜਲ ਸਰੋਤ ਮੰਤਰੀ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਕਿ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਬਿਲਕੁਲ ਸਾਫ਼ ਹੈ ਇਸ ਲਈ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਤਾਂ ਕੀਤਾ ਹੀ ਜਾਵੇ ਸਗੋਂ ਨਾਲ ਦੀ ਨਾਲ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜੇ ਵੀ ਖਾਲੀ ਕਰਵਾਏ ਜਾਣ। ਉਨ੍ਹਾਂ ਇਸ ਲਈ ਤਜਵੀਜ਼ ਤਿਆਰ ਕਰਕੇ ਹਾੜੀ ਦੇ ਆਗਾਮੀ ਸੀਜਨ ਦੌਰਾਨ ਜਮੀਨਾਂ ਖਾਲੀ ਹੋਣ 'ਤੇ ਇਨ੍ਹਾਂ ਉਪਰ ਮੁੜ ਤੋਂ ਖਾਲੇ ਚਲਾਉਣ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਜਮੀਨ ਵਿੱਚ ਨਹਿਰੀ ਪਾਣੀ ਲਗਵਾਉਣ ਲਈ ਵਿਭਾਗ ਨੂੰ ਸਹਿਯੋਗ ਦੇਕੇ ਖਾਲਿਆਂ ਨੂੰ ਛੱਡ ਦੇਣ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ 'ਚ ਜਾਣ ਦੇ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰ ਮਹੀਨੇ ਜਾਇਜ਼ਾ ਬੈਠਕ ਲੈਣਗੇ ਇਸ ਲਈ ਆਪਣੇ ਕੀਤੇ ਕੰਮ ਦੀ ਹਲਕਾ ਵਾਰ ਪੂਰੀ ਤਫ਼ਸੀਲ ਤਿਆਰ ਕੀਤੀ ਜਾਵੇ ਅਤੇ ਉਹ ਆਪਣੇ ਹੇਠਲੇ ਅਧਿਕਾਰੀਆਂ ਤੇ ਕਰਮਚਾਰੀਆਂ ਉਪਰ ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ। ਮੀਟਿੰਗ ਮੌਕੇ ਆਈ ਬੀ ਸਰਕਲ ਪਟਿਆਲਾ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਜਲ ਨਿਕਾਸ ਦੇ ਮਨੋਜ ਬਾਂਸਲ, ਕੈਨਾਲ ਤੇ ਗਰਾਊਂਡ ਵਾਟਰ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਬੀ.ਐਮ.ਐਲ. ਦੇ ਸੰਦੀਪ ਮਾਂਗਟ ਅਤੇ ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ, ਜ਼ਿਲ੍ਹੇਦਾਰ ਮੌਜੂਦ ਸਨ, ਜਿਨ੍ਹਾਂ ਨੇ ਆਪਣੇ ਨਵੇਂ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ਼ ਦੁਆਇਆ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਨਦੀਪ ਸਿੰਘ ਸੋਨੂ ਥਿੰਦ ਅਤੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।
Punjab Bani 25 November,2023
ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ
ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ 15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ। ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।
Punjab Bani 25 November,2023
ਬੈ਼ਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਲੜਾਕੂ ਜਹਾਜ ਵਿੱਚ ਭਰੀ ਉਡਾਣ
ਬੈ਼ਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਲੜਾਕੂ ਜਹਾਜ ਵਿੱਚ ਭਰੀ ਉਡਾਣ ਬੈਂਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਤੇਜਸ ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਬੈਂਗਲੁਰੂ ਸਥਿਤ ਐਚਏਐਲ ਯਾਨੀ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੀ ਸਹੂਲਤ ਦਾ ਵੀ ਦੌਰਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਤੇਜਸ ਭਾਰਤ ਦੁਆਰਾ ਵਿਕਸਤ ਕੀਤਾ ਜਾ ਰਿਹਾ ਇੱਕ ਹਲਕਾ ਅਤੇ ਮਲਟੀ-ਰੋਲ ਜੈੱਟ ਲੜਾਕੂ ਜਹਾਜ਼ ਹੈ। ਇਹ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਦੁਆਰਾ ਵਿਕਸਤ ਇੱਕ ਸੀਟ ਅਤੇ ਇੱਕ ਜੈੱਟ ਇੰਜਣ ਵਾਲਾ ਇੱਕ ਬਹੁ-ਰੋਲ ਹਲਕਾ ਲੜਾਕੂ ਜਹਾਜ਼ ਹੈ। ਇਹ ਇੱਕ ਪੂਛ ਰਹਿਤ, ਮਿਸ਼ਰਿਤ-ਡੈਲਟਾ ਵਿੰਗ ਏਅਰਕ੍ਰਾਫਟ ਹੈ। ਦਰਅਸਲ, ਭਾਰਤੀ ਹਵਾਈ ਸੈਨਾ ਨੇ ਹਾਲ ਹੀ ਵਿੱਚ 12 ਐਡਵਾਂਸਡ Su-30MKI ਲੜਾਕੂ ਜਹਾਜ਼ਾਂ ਦੀ ਖਰੀਦ ਲਈ ਸਰਕਾਰੀ ਮਾਲਕੀ ਵਾਲੀ HAL ਨੂੰ ਇੱਕ ਟੈਂਡਰ ਜਾਰੀ ਕੀਤਾ ਹੈ। ANI ਨੇ ਪਹਿਲਾਂ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਹਾਲ ਹੀ ਵਿੱਚ HAL ਨੂੰ 12 Su-30MKI ਲੜਾਕੂ ਜਹਾਜ਼ ਖਰੀਦਣ ਲਈ ਇੱਕ ਟੈਂਡਰ ਜਾਰੀ ਕੀਤਾ ਗਿਆ ਹੈ, ਜੋ HAL ਦੁਆਰਾ ਰੂਸੀ ਮੂਲ ਉਪਕਰਣ ਨਿਰਮਾਤਾਵਾਂ ਦੇ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਜਨਤਕ ਖੇਤਰ ਦੀ ਕੰਪਨੀ ਤੋਂ ਅਗਲੇ ਮਹੀਨੇ ਤੱਕ ਪ੍ਰਾਜੈਕਟ ਦੇ ਵੇਰਵਿਆਂ ਦੇ ਨਾਲ-ਨਾਲ ਹੋਰ ਵੇਰਵਿਆਂ ਦੇ ਨਾਲ ਟੈਂਡਰ ਦਾ ਜਵਾਬ ਮਿਲਣ ਦੀ ਉਮੀਦ ਹੈ।
Punjab Bani 25 November,2023
ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ
ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ ਚਰਚ ਦੇ ਨਾਲ-ਨਾਲ ਸ਼ੋਭਾ ਯਾਤਰਾਵਾਂ ਵਿਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ: ਕਮਿਸ਼ਨ ਚੰਡੀਗੜ੍ਹ, 24 ਨਵੰਬਰ: ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਮੀਟਿੰਗ ਦੌਰਾਨ ਕਿਹਾ ਕਿ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਸੂਬੇ ਭਰ ਵਿੱਚ ਚਰਚਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਿਸਚੀਅਨ ਭਾਈਚਾਰੇ ਨਾਲ ਮਾੜੇ ਅਨਸਰਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜਰ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਜਾਣੇ ਲੋੜੀਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਪਰੇ ਇੱਕ ਮਾਮਲੇ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਦੌਰਾਨ ਡੀ.ਜੀ.ਪੀ. ਨੇ ਮੀਟਿੰਗ ਦੌਰਾਨ ਵਿਸ਼ਵਾਸ ਦਿਵਾਇਆ ਕਿ ਕ੍ਰਿਸਮਿਸ ਮੌਕੇ ਚਰਚ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਈਸਾਈ ਭਾਈਚਾਰੇ ਨਾਲ ਸਬੰਧਤ ਸਾਰੇ ਲੰਬਿਤ ਪਏ ਕੇਸਾਂ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਇਮਾਨੁਅਲ ਨਹਰ, ਜੌਹਨ ਕੋਟਲੀ, ਬਲਦੇਵ ਰੰਧਾਵਾ ਆਦਿ ਵੀ ਹਾਜ਼ਰ ਸਨ।
Punjab Bani 24 November,2023
ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ
ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਕਿਨੂੰ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਅਤੇ ਹੋਰ ਸਭ ਮੁਸ਼ਕਿਲਾਂ ਦਾ ਹੋਵੇਗਾ ਸਮਾਂਬੱਧ ਹੱਲ ਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਚੰਡੀਗੜ੍ਹ/ਫ਼ਾਜ਼ਿਲਕਾ, 24 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ 'ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ। ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਨਵੀਆਂ ਲੋੜਾਂ ਅਨੁਸਾਰ ਕਿਸਾਨਾਂ ਨੂੰ ਜ਼ਿਆਦਾ ਸਬਸਿਡੀ ਦਿੱਤੀ ਜਾ ਸਕੇ। ਇਸ ਤੋਂ ਬਿਨਾਂ ਨਵੀਆਂ ਜ਼ਰੂਰਤਾਂ ਅਨੁਸਾਰ ਹੋਰ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਲਾਂ ਦੀ ਸਟੋਰੇਜ ਲਈ ਪੰਜਾਬ ਸਰਕਾਰ ਕੋਲਡ ਸਟੋਰ ਬਣਾਉਣ 'ਤੇ 40 ਫ਼ੀਸਦੀ ਸਬਸਿਡੀ ਦੇ ਰਹੀ ਹੈ ਅਤੇ ਅਜਿਹਾ ਕਰਨ ਨਾਲ ਕਿਸਾਨ ਸਵੈ ਮੰਡੀਕਰਨ ਲਈ ਅੱਗੇ ਆ ਕੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਵੀ ਜ਼ਿਆਦਾ ਤੋਂ ਜ਼ਿਆਦਾ ਲਾਭ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਵਿੱਢਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿੰਨੂ ਦੇ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਲਈ ਬਣੀਆਂ ਡਿੱਗੀਆਂ 'ਤੇ ਸੋਲਰ ਪੰਪ ਸਿਸਟਮ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਪਿੱਛੋਂ ਉਨ੍ਹਾਂ ਨੇ ਕਿੰਨੂ ਦੇ ਬਾਗ਼ਾਂ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਤੋਂ ਫਸਲ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਵਾਰ ਦਿੱਤੇ ਗਏ ਨਿਯਮਿਤ ਅਤੇ ਪੂਰੇ ਨਹਿਰੀ ਪਾਣੀ ਕਾਰਨ ਕਿਨੂੰ ਦੀ ਬੰਪਰ ਫਸਲ ਹੋਈ ਹੈ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਦਾ ਵੀ ਸਥਾਈ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ, ਸਾਬਕਾ ਵਿਧਾਇਕ ਅਰੁਣ ਨਾਰੰਗ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਵਿੰਦਰ ਸਿੰਘ ਅਰੋੜਾ, ਸਹਾਇਕ ਡਾਇਰੈਕਟਰ ਬਾਗ਼ਬਾਨੀ ਜਗਤਾਰ ਸਿੰਘ, ਇੰਦਰਜੀਤ ਸਿੰਘ ਬਜਾਜ, ਸੁਨੀਲ ਸਚਦੇਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਇਲਾਕੇ ਦੇ ਸੂਝਵਾਨ ਬਾਗ਼ਵਾਨ ਹਾਜ਼ਰ ਸਨ।
Punjab Bani 24 November,2023
ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ
ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ ਚੰਡੀਗੜ੍ਹ, 24 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ । ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ।
Punjab Bani 24 November,2023
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਵਧੇ ਹੋਏ ਰੇਟਾਂ ਦਾ ਕਰਾਂਗੇ ਐਲਾਨ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਖੋਲ੍ਹਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਮਗਰੋਂ ਸੂਬਾ ਸਰਕਾਰ ਜਲਦੀ ਹੀ ਭਾਅ ਵਿੱਚ ਵਾਧਾ ਕਰ ਕੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਪ੍ਰਦਰਸ਼ਨਾਂ ਦੇ ਨਾਮ ਉਤੇ ਆਮ ਆਦਮੀ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਪ੍ਰਦਰਸ਼ਨਾਂ ਕਾਰਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੇ ਰੁਝਾਨ ਨੂੰ ਜ਼ਰੂਰ ਤਿਆਗਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਆਮ ਜਨਤਾ ਲਈ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਹਨ, ਜਿਸ ਨਾਲ ਆਮ ਲੋਕ ਪ੍ਰਦਰਸ਼ਨਕਾਰੀਆਂ ਦੇ ਵਿਰੁੱਧ ਹੁੰਦੇ ਹਨ, ਜੋ ਸਮਾਜ ਵਿੱਚ ਵੰਡੀਆਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨਾਲ ਆਮ ਆਦਮੀ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਨਾਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਰੇਲ ਤੇ ਸੜਕੀ ਆਵਾਜਾਈ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇਕ ਸੂਬਾ ਬਣੇ ਅਤੇ ਇਸ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਸਰਕਾਰ ਹੈ ਅਤੇ ਸੂਬਾ ਸਰਕਾਰ ਦਾ ਹਰੇਕ ਕਦਮ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਵਿੱਚ ਕੋਈ ਵੀ ਜੇਤੂ ਜਾਂ ਹਾਰਿਆ ਹੋਇਆ ਨਹੀਂ ਹੁੰਦਾ ਕਿਉਂਕਿ ਹਰੇਕ ਫੈਸਲਾ ਸੂਬੇ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਫ਼ਤ ਬਿਜਲੀ ਮੁਹੱਈਆ ਕਰਨ, ਆਮ ਆਦਮੀ ਕਲੀਨਿਕ ਖੋਲ੍ਹਣ, ਲੋਕਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਅਤੇ ਪ੍ਰਾਈਵੇਟ ਖ਼ੇਤਰ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀਆਂ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ ਕਿਉਂਕਿ ਸੂਬਾ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਦੀ ਦਿਸ਼ਾ ਵਿੱਚ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਇੰਨੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਨਾਵਾਜਬ ਗੱਲ ਹੈ ਕਿ ਪੰਜਾਬ ਨੇ ਉਹ ਸਭ ਕੁੱਝ ਕੀਤਾ, ਜਿਹੜਾ ਇਸ ਖ਼ਤਰੇ ਨੂੰ ਰੋਕਣ ਲਈ ਦੂਜੇ ਸੂਬਿਆਂ ਨੇ ਕੀਤਾ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪਰਾਲੀ ਨਾ ਫੂਕਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਉਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਉਤਸ਼ਾਹਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਕਿ ਉਹ ਝੋਨੇ ਉਤੇ ਐਮ.ਐਸ.ਪੀ. ਖ਼ਤਮ ਕਰਨ ਬਾਰੇ ਕਿਸਾਨਾਂ ਨੂੰ ਧਮਕਾਉਣਾ ਛੱਡੇ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ ਕੇਂਦਰ ਸਰਕਾਰ ਪਰਾਲੀ ਫੂਕਣ ਦੀ ਸਮੱਸਿਆ ਖ਼ਤਮ ਕਰਨ ਲਈ ਕੋਈ ਟਿਕਾਊ ਹੱਲ ਲੱਭਣ ਲਈ ਦਖ਼ਲ ਦੇਵੇ ਕਿਉਂਕਿ ਇਹ ਹੁਣ ਪੂਰੇ ਉੱਤਰ ਭਾਰਤ ਅਤੇ ਮੱਧ ਭਾਰਤ ਦੀ ਸਮੱਸਿਆ ਹੈ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਜੇ ਪ੍ਰਧਾਨ ਮੰਤਰੀ ਰੂਸ ਤੇ ਯੁਕਰੇਨ ਵਿਚਾਲੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਦੀ ਸ਼ੇਖ਼ੀ ਮਾਰ ਸਕਦੇ ਹਨ ਤਾਂ ਇਸ ਦੇ ਮੁਕਾਬਲੇ ਇਹ ਉਨ੍ਹਾਂ ਲਈ ਬਹੁਤ ਛੋਟਾ ਮਸਲਾ ਹੈ ਪਰ ਇਸ ਨਾਲ ਦੇਸ਼ ਦਾ ਵਾਤਾਵਰਨ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਮੁਲਕ ਨੂੰ ਆਤਮ ਨਿਰਭਰ ਬਣਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਉਤੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਆਪਣੇ ਰਹਿਮੋ-ਕਰਮ ਉਤੇ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤੀਬਾੜੀ ਖ਼ੇਤਰ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ਨਾਲ ਸਬੰਧਤ ਇਹ ਸਾਰੇ ਮਸਲੇ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਉਠਾਉਣਗੇ। ਮੁੱਖ ਮੰਤਰੀ ਨੇ ਇਹ ਵੀ ਉਮੀਦ ਜਤਾਈ ਕਿ ਪੰਜਾਬ ਦੇ ਰਾਜਪਾਲ ਸਾਰੇ ਬਕਾਇਆ ਬਿੱਲਾਂ ਨੂੰ ਛੇਤੀ ਮਨਜ਼ੂਰੀ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੁਪਰੀਮ ਕੋਰਟ ਨੇ ਸਪੱਸ਼ਟ ਫੈਸਲਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਰਾਜਪਾਲ ਕੋਲ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਰਾਜਪਾਲ ਨੂੰ ਆਪਣੇ ਸੰਵਿਧਾਨਕ ਤੇ ਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤਾਂ ਕਿ ਸੂਬੇ ਵਿੱਚ ਚੁਣੀ ਹੋਈ ਸਰਕਾਰ ਸੁਚਾਰੂ ਤਰੀਕੇ ਨਾਲ ਕੰਮ ਕਰ ਸਕੇ।
Punjab Bani 24 November,2023
ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਲਕਾਰ ਸਿੰਘ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ 'ਤੇ ਖਰਚ ਕੀਤਾ ਜਾਵੇ। ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 24 November,2023
ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ
ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ ਜਲੰਧਰ ਕੈਂਟ : ਗੰਨੇ ਦੀ ਫਸਲ ਦੇ ਬਕਾਏ, ਖੰਡ ਮਿੱਲਾਂ ਦੇ ਸ਼ੁਰੂ ਨਾ ਹੋਣ ਅਤੇ ਮੰਡ ਖੇਤਰ 'ਚ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਗੰਨੇ ਦੀ ਫਸਲ ਦੇ ਮੁਆਜ਼ੇ ਲਈ ਪੰਜਾਬ ਸਰਕਾਰ ਖਿਲਾਫ਼ ਧੰਨੋਵਾਲੀ ਫਾਟਕ ਨਜ਼ਦੀਕ ਨੈਸ਼ਨਲ ਹਾਈਵੇਅ 'ਤੇ ਧਰਨਾ ਲਗਾ ਕੇ ਬੈਠੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੇ ਦੋਆਬਾ ਕਿਸਾਨ ਕਮੇਟੀ ਸਮੇਤ ਹੋਰ ਜੱਥੇਬੰਦੀਆਂ ਦੇ ਦੋ ਦਿਨ ਬੀਤ ਚੁੱਕੇ ਹਨ। ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਕੋਈ ਪਹਿਲ ਕਦਮੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਜੱਥੇਬੰਦੀਆਂ ਨੇ ਧੰਨੋਵਾਲੀ ਫਾਟਕ 'ਤੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਕਾਰਨ ਅੱਜ ਵੀ ਜਲੰਧਰ ਵਿੱਚ ਨੈਸ਼ਨਲ ਹਾਈਵੇਅ ਬੰਦ ਹੈ। ਇਸ ਲਈ ਅੱਜ ਕਿਸਾਨਾਂ ਨੇ ਰੇਲ ਆਵਾਜਾਈ ਵੀ ਰੋਕ ਦਿੱਤੀ ਹੈ। ਹੁਣ ਤੱਕ ਰੇਲਵੇ ਵੱਲੋਂ 14 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦਕਿ ਚਾਰ ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕੀਤਾ ਗਿਆ ਹੈ।
Punjab Bani 23 November,2023
ਫ਼ੋਕ ਆਰਕੈਸਟਰਾ ਅਤੇ ਲੋਕ ਸਾਜ਼ਾਂ ਦੀਆਂ ਰੰਗਲੀਆਂ ਧੁਨਾਂ ਨੇ ਪੰਜਾਬੀ ਯੂਨੀਵਰਿਸਟੀ ਵਿੱਚ ਬਿਖੇਰੇ ਲੋਕ ਰੰਗ
ਫ਼ੋਕ ਆਰਕੈਸਟਰਾ ਅਤੇ ਲੋਕ ਸਾਜ਼ਾਂ ਦੀਆਂ ਰੰਗਲੀਆਂ ਧੁਨਾਂ ਨੇ ਪੰਜਾਬੀ ਯੂਨੀਵਰਿਸਟੀ ਵਿੱਚ ਬਿਖੇਰੇ ਲੋਕ ਰੰਗ - ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਦੋ ਲੱਖ ਰੁਪਏ ਦੇਣ ਦਾ ਐਲਾਨ -ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਤੀਜਾ ਦਿਨ ਵੀ ਰਿਹਾ ਰੌਣਕਾਂ ਭਰਪੂਰ ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਫ਼ੋਕ ਆਰਕੈਸਟਰਾ ਅਤੇ ਲੋਕ ਸਾਜ਼ਾਂ ਦੀਆਂ ਰੰਗਲੀਆਂ ਧੁਨਾਂ ਨੇ ਯੂਨੀਵਰਿਸਟੀ ਕੈਂਪਸ ਵਿੱਚ ਲੋਕ ਰੰਗ ਬਿਖੇਰਦੇ ਹੋਏ ਖ਼ੂਬ ਰੌਣਕਾਂ ਲਾਈਆਂ। ਤੀਜੇ ਦਿਨ ਦੀ ਇੱਕ ਵਿਸ਼ੇਸ਼ਤਾ ਇਹ ਰਹੀ ਕਿ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜੇਮਾਜਰਾ ਨੇ ਯੂਨੀਵਰਸਿਟੀ ਵਿੱਚ ਆਉਂਦੇ ਦਿਨਾਂ ਦੌਰਾਨ ਏ.ਆਈ.ਯੂ. ਵੱਲੋਂ ਆਯੋਜਿਤ ਕਰਵਾਏ ਜਾਣ ਵਾਲੇ ਨੌਰਥ ਜ਼ੋਨ ਯੁਵਕ ਮੇਲੇ ਲਈ ਆਪਣੇ ਅਖ਼ਤਿਆਰੀ ਫ਼ੰਡ ਵਿੱਚੋਂ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਯੁਵਕ ਮੇਲੇ ਨੌਜਵਾਨਾਂ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ। ਇਨ੍ਹਾਂ ਕਲਾ ਮੇਲਿਆਂ ਵਿੱਚੋਂ ਨਿਕਲ ਕੇ ਨੌਜਵਾਨ ਜ਼ਿੰਦਗੀ ਵਿੱਚ ਵੱਡੀਆਂ ਮੱਲਾਂ ਮਾਰਦੇ ਹਨ ਅਤੇ ਉੱਚੀਆਂ ਪ੍ਰਾਪਤੀਆਂ ਕਰਦੇ ਹੋਏ ਵੱਖ-ਵੱਖ ਮੁਕਾਮਾਂ ਤੱਕ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ 55 ਵੱਖ-ਵੱਖ ਕਲਾ-ਵੰਨਗੀਆਂ ਵਿੱਚ ਸ਼ਿਰਕਤ ਕਰਨ ਵਾਲੇ ਇਨ੍ਹਾਂ ਸਾਰੇ ਹੀ ਨੌਜਵਾਨਾਂ ਤੋਂ ਪੰਜਾਬ ਨੂੰ ਵੱਡੀਆਂ ਉਮੀਦਾਂ ਹਨ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਜੇ ਦਿਨ ਯੂਨੀਵਰਸਿਟੀ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਇਕਾਂਗੀ, ਲੋਕ-ਗੀਤ,ਨਾਟਕ,ਮਿਮਿਕਰੀ, ਲੋਕ ਗੀਤ, ਲੋਕ ਸਾਜ਼, ਫੋਕ ਆਰਕੈਸਟਰਾ, ਵਾਦ-ਵਿਵਾਦ, ਭਾਸ਼ਣ ਕਲਾ ਅਤੇ ਕਾਵਿ ਉਚਾਰਨ ਆਦਿ ਦੇ ਮੁਕਾਬਲੇ ਸ਼ਾਮਿਲ ਸਨ। ਇਹ ਸਾਰੇ ਹੀ ਮੁਕਾਬਲੇ ਰੌਚਿਕ ਰਹੇ। ਉਨ੍ਹਾਂ ਦੱਸਿਆ ਕਿ ਅੰਤਲੇ ਦਿਨ ਹੋਣ ਵਾਲ਼ੇ ਮੁਕਾਬਲਿਆਂ ਵਿੱਚ ਗਿੱਧਾ, ਕਲੀ ਗਾਇਣ, ਵਾਰ ਗਾਇਣ, ਕਵੀਸ਼ਰੀ, ਰਵਾਇਤੀ ਲੋਕ ਗੀਤ, ਸ਼ਾਸਤਰੀ ਸੰਗੀਤ, ਸ਼ਾਸਤਰੀ ਨ੍ਰਿਤ ਆਦਿ ਕਲਾ ਵੰਨਗੀਆਂ ਸ਼ਾਮਿਲ ਹਨ। ਅੰਤਲੇ ਦਿਨ ਸਿਹਤ ਮੰਤਰੀ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਚੌਥੇ ਦਿਨ ਦੇ ਅੰਤਿਮ ਸੈਸ਼ਨ ਵਿੱਚ ਪ੍ਰਸਿੱਧ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣਗੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਵੱਲੋਂ ਮੇਲੇ ਦੇ ਤੀਜੇ ਦਿਨ ਵੱਖ-ਵੱਖ ਸੈਸ਼ਨਾਂ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਾਦ-ਵਿਵਾਦ ਵਿੱਚੋਂ ਪਹਿਲਾ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਦੂਜਾ ਸਥਾਨ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਅਤੇ ਤੀਜਾ ਸਥਾਨ ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਨੇ ਪ੍ਰਾਪਤ ਕੀਤਾ। ਭਾਸ਼ਣ ਕਲਾ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਦੂਜਾ ਸਥਾਨ ਬਾਬਾ ਫਰੀਦ ਕਾਲਜ, ਦਿਉਣ ਅਤੇ ਤੀਜਾ ਸਥਾਨ ਸਰਕਾਰੀ ਰਿਪਦਮਨ ਕਾਲਜ ਨਾਭਾ ਨੇ ਪ੍ਰਾਪਤ ਕੀਤਾ। ਕਵਿਤਾ ਉਚਾਰਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਰਿਪਦਮਨ ਕਾਲਜ ਨਾਭਾ, ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਕੈਂਪਸ ਅਤੇ ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਨੇ ਪ੍ਰਾਪਤ ਕੀਤਾ।
Punjab Bani 23 November,2023
ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ, 23 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।
Punjab Bani 23 November,2023
ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ
ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ ਚੰਡੀਗੜ੍ਹ, 23 ਨਵੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਜਿਹਾ ਯੋਗਦਾਨ ਸੂਬੇ ਦੇ ਲੋਕਾਂ ਨੂੰ ਲੋੜ ਦੀ ਘੜੀ ਦੌਰਾਨ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਈ.ਬੀ. ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸੂਬੇ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਤੋਂ ਸਾਰੇ ਜਾਣੂ ਹਨ ਅਤੇ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ।
Punjab Bani 23 November,2023
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 23 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਸੈਡਿਊਲਡ ਕਾਸਟ ਸਬ ਪਲਾਨ, ਪੰਜਾਬ ਅਨੁਸੂਚਿਤ ਜ਼ਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਦੇ ਅਧਿਕਾਰੀਆਂ ਨਾਲ ਰੀਵੀਓ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਅਸ਼ੀਰਵਾਦ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਬਣਦੀ ਅਦਾਇਗੀ ਜਲਦ ਤੋ ਜਲਦ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਤੋ ਇਲਾਵਾ ਮੰਤਰੀ ਨੇ ਦੱਸਿਆ ਕਿ ਮਨਿਉਰਟੀ ਸਕੀਮ ਅਧੀਨ ਬਣਨ ਵਾਲੇ ਮਲੇਰਕੋਟਲਾ ਕਾਲਜ ਬਾਰੇ ਜਮੀਨ ਪ੍ਰਾਪਤੀ ਸਰਟੀਫਿਕੇਟ ਪ੍ਰਾਪਤ ਹੋਣ ਉਪਰੰਤ ਜਲਦ ਹੀ ਇਸਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਐਸ.ਸੀ ਕਾਰਪੋਰੇਸ਼ਨ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਲੋੜਵੰਦ ਵਿਅਕਤੀਆਂ ਨੂੰ ਸਮੱਰਥ ਬਣਾਉਣ ਲਈ ਕਰਜ਼ਾ ਵੰਡਣ ਦੀ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਅਤੇ ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕਵਰ ਕਰਨ ਦੇ ਹੁਕਮ ਦਿੱਤੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੀਬ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਭਾਗ ਨੂੰ ਨਿਗਮ ਦੇ ਲੰਬੇ ਸਮੇਂ ਤੋਂ ਡਿਫਾਲਟਰ ਕਰਜਦਾਰਾਂ ਅਤੇ ਜ਼ਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਅਜਿਹੇ ਕਰਜਦਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਬੋਰਡ ਆਫ਼ ਡਾਇਰੈਕਟਰ ਤੋਂ ਪਾਸ ਕਰਵਾਉਣ ਉਪਰੰਤ ਜਲਦ ਹੀ ਸਰਕਾਰ ਦੀ ਪ੍ਰਵਾਨਗੀ ਲਈ ਭੇਜਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਨਿਗਮ ਪਾਸੋਂ ਕਰਜਾ ਲੈਣ ਵਾਲੇ ਕਰਜ਼ਦਾਰਾਂ ਨੂੰ ਮੋਰਟਗੇਜ ਡੀਡ ਕਰਵਾਉਣ ਸਮੇਂ 5 ਲੱਖ ਰੁਪਏ ਤੋਂ ਵੱਧ ਕਰਜਾ ਰਕਮ ਪ੍ਰਾਪਤ ਕਰਨ ਲਈ ਲਗਾਈ ਜਾਂਦੀ ਸਟੈਂਪ ਡਿਊਟੀ ਅਤੇ ਰਜਿਸ਼ਟਰੇਸ਼ਨ ਫੀਸ ਨੂੰ ਮੁਆਫ ਕਰਵਾਉਣ ਲਈ ਬਣਦੀ ਕਾਰਵਾਈ ਆਰੰਭਣ ਲਈ ਕਿਹਾ। ਕਾਰਜਕਾਰੀ ਡਾਇਰੈਕਟਰ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਕਿ ਉਨ੍ਹਾਂ ਵੱਲੋਂ ਨਿਗਮ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਨੂੰ ਸੁਰਜੀਤ ਕਰਨ ਲਈ ਅਤੇ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਸੀ। ਕੈਬਨਿਟ ਮੰਤਰੀ ਵੱਲੋ ਇਸ ਗੱਲ ਵੱਲ ਜੋਰ ਦਿੱਤਾ ਗਿਆ ਕਿ ਗਰੀਬ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਨੂੰ ਦੇਣ ਲਈ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਵੱਲੋਂ ਨਿਗਮ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਨਿਗਮ ਨਾਲ ਸਬੰਧਤ ਜੋ ਵੀ ਸਰਕਾਰ ਪੱਧਰ 'ਤੇ ਪੈਡਿੰਗ ਮਸਲੇ ਹਨ, ਨੂੰ ਵਿੱਤ ਮੰਤਰੀ, ਪੰਜਾਬ ਨਾਲ ਮੀਟਿੰਗ ਕਰਕੇ ਜਲਦੀ ਹੱਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਨਿਗਮ ਦੇ ਮਸਲੇ ਜਿਨ੍ਹਾਂ ਦਾ ਫੈਸਲਾ ਬੋਰਡ ਆਫ ਡਾਇਰੈਕਟਰਜ਼ ਦੇ ਪੱਧਰ ਤੇ ਕੀਤਾ ਜਾਣਾ ਹੈ, ਉਨ੍ਹਾਂ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਬੋਰਡ ਆਫ ਡਾਇਰੈਕਟਰਜ ਦੀ ਜਲਦੀ ਮੀਟਿੰਗ ਬੁਲਾਉਣ ਲਈ ਕਿਹਾ। ਇਸ ਮੌਕੇ ਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ ਅਸ਼ੀਸ਼ ਕਥੂਰੀਆ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਂਕਫਿੰਕੋ) ਦੇ ਕਾਰਜ਼ਕਾਰੀ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਮੌਜੂਦ ਸਨ।
Punjab Bani 23 November,2023
ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ
ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ - ਕਿਹਾ : ਪ੍ਰਸ਼ਾਸ਼ਨ ਤੇ ਸਰਕਾਰ ਦੀ ਸ਼ਹਿ ਪਰ ਚਲ ਰਿਹਾ ਸਾਰਾ ਕਾਲਾ ਕਾਰਾ ਚੰਡੀਗੜ੍ਹ, 23 ਨਵੰਬਰ : ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਖੇੜਾ ਕਮਲੋਟ ਜੋ ਕਿ ਨਜਾਇਜ਼ ਮਾਈਨਿੰਗ ਕਰਕੇ ਸਵਾਲਾਂ 'ਚ ਆਇਆ ਸੀ 'ਤੇ ਅੱਜ ਨਜਾਇਜ਼ ਮਾਈਨਿੰਗ ਵਾਲੀ ਥਾਂ 'ਤੇ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਜਨਰਲ ਸੱਕਤਰ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਨਾਲ ਪਹੁੰਚ ਗਏ। ਜਿਥੇ ਉਨ੍ਹਾਂ ਨਜਾਇਜ਼ ਮਾਈਨਿੰਗ ਦਾ ਭਾਂਡਾ ਫੋੜ ਕੀਤਾ ਅਤੇ ਪੂਰਾ ਮਾਮਲਾ ਜੱਗ ਜਾਹਿਰ ਕੀਤਾ ਹੈ। ਇਸ ਦਰਮਿਆਨ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਅਧੀਨ ਸਰਕਾਰ ਦੇ ਭ੍ਰਿਸ਼ਟ ਆਗੂਆਂ ਦੀ ਮਿਲੀਭੁਗਤ ਅਧੀਨ ਇਹ ਕਾਲਾ ਕਾਰਾ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਆਪ' ਮੰਤਰੀ ਹਰਜੋਤ ਬੈਂਸ ਅਤੇ ਐੱਸ.ਐੱਸ.ਪੀ ਸੋਨੀ ਦੀ ਮਿਲੀਭੁਗਤ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ CBI ਜਾਂਚ ਹੋਵੇ, ਜਿਸ ਨਾਲ ਸਾਰਾ ਸੱਚ ਲੋਕਾਂ ਸਾਹਮਣੇ ਆ ਜਾਵੇਗਾ। ਉਨਾਂ ਦੋਸ਼ ਲਾਇਆ ਕਿ 'ਆਪ' ਮੰਤਰੀ ਹਰਜੋਤ ਬੈਂਸ, ਉਨ੍ਹਾਂ ਦੇ ਚਾਚਾ ਬਚਿੱਤਰ ਸਿੰਘ ਅਤੇ ਚਾਚਾ ਦੇ ਸਾਢੂ ਟਿੱਕਾ ਸਿੰਘ ਅਤੇ ਪਿਤਾ ਸੋਹਣ ਸਿੰਘ ਇਸ ਕੰਮ ਦੇ ਕਰਤਾ ਧਰਤਾ ਹਨ। ਉਨ੍ਹਾਂ ਕਿਹਾ ਕਿ ਇੱਕ ਡੇਢ ਸਾਲ 'ਚ 3 ਮਾਈਨਿੰਗ ਮੰਤਰੀ ਬਦਲੇ ਜਾ ਚੁੱਕੇ ਹਨ। ਇਸਦਾ ਮਤਲਬ ਹੈ ਕਿ ਮੀਤ ਹੇਅਰ ਵੀ ਇਸ 'ਚ ਸ਼ਾਮਲ ਸਨ ਤਾਂ ਹੀ ਉਨ੍ਹਾਂ ਨੂੰ ਕਸੂਰਵਾਰ ਜਾਣਨ ਤੋਂ ਬਾਅਦ ਵੀ ਬਣਦੀ ਸਜ਼ਾ ਦੇਣ ਦੀ ਬਜਾਏ ਸਿਰਫ ਮਹਿਕਮਾ ਬਦਲ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਮੀਤ ਹੇਅਰ ਦੇ ਸ਼ਾਨਦਾਰ ਵੱਡੇ ਪੱਧਰ 'ਤੇ ਹੋਏ ਵਿਆਹ ਦੇ ਸਪੌਂਸਰ ਵੀ ਮਾਈਨਿੰਗ ਮਾਫ਼ੀਆ ਹੀ ਸੀ, ਜਿਸ ਦੀ ਇੰਟੈਲੀਜੈਂਸ ਇੰਪੁੱਟ ਵੀ ਹੈ। ਦੂਜੇ ਪਾਸੇ ਸਰਕਾਰ ਕਹਿੰਦੀ ਹੈ ਕਿ ਅਸੀਂ ਇਸ ਵਿਭਾਗ ਤੋਂ 20,000 ਕਰੋੜ ਜਨਰੇਟ ਕਰਾਂਗੇ, ਅਜਿਹੀ ਲੁੱਟ ਦੇ ਦਰਮਿਆਨ ਕਿਵੇਂ ਰੀਵੇਨਿਊ ਜਨਰੇਟ ਕੀਤਾ ਜਾ ਸਕਦਾ। ਇਹ ਵੱਡੇ ਸਵਾਲ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਖੜੇ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨੂੰ ਦੱਸਿਆ ਕਿ ਪਿੰਡ ਖੇੜਾ ਕਮਲੋਟ ਦੀ ਇਹ ਸਾਈਟ ਮੈਨੂਅਲ ਮਾਈਨਿੰਗ ਲਈ ਆਕਸ਼ਨ ਕੀਤੀ ਗਈ ਹੈ। ਪਰ ਜਿਸ ਹਿਸਾਬ ਨਾਲ ਵੱਡੇ ਪੱਧਰ 'ਤੇ ਇੱਥੇ ਟਿੱਪਰ ਚੱਲ ਰਹੇ ਨੇ, ਉਨ੍ਹਾਂ ਨੂੰ ਮੈਨੂਅਲੀ ਨਹੀਂ ਭਰਿਆ ਜਾ ਸਕਦਾ ਅਤੇ ਇਸ ਲਈ JCB ਅਤੇ ਵੱਡੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਹੈ। ਜਿਨ੍ਹਾਂ ਨੂੰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਥੋਂ ਭਜਾ ਦਿੱਤਾ ਗਿਆ।
Punjab Bani 23 November,2023
ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ
ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ • ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ • ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ, 22 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ (ਡੀ.ਐਸ.ਡੀ.) ਪ੍ਰੋਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਥੇ ਆਪਣੇ ਦਫ਼ਤਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸੀਨੀਅਰ ਅਧਿਕਾਰੀਆਂ ਅਤੇ ਸੇਵਾ ਕੇਂਦਰ ਅਪਰੇਟਰ ਨਾਲ ਡੋਰ-ਸਟੈੱਪ ਸਰਵਿਸ ਡਿਲੀਵਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਤਿਆਰੀ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਜਲਦ ਹੀ ਡੋਰ-ਸਟੈੱਪ ਸਰਵਿਸ ਡਿਲੀਵਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਦੇ ਲੋਕ 40 ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਆਪਣੇ ਦਰਾਂ 'ਤੇ ਪ੍ਰਾਪਤ ਕਰ ਸਕਣਗੇ, ਜੋ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ ਕਿਉਂਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਨਹੀਂ ਜਾਣਾ ਪਵੇਗਾ। ਉਹਨਾਂ ਅੱਗੇ ਦੱਸਿਆ ਕਿ ਡੋਰ-ਸਟੈੱਪ ਸਰਵਿਸ ਡਿਲੀਵਰੀ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਨੂੰ ਘਰਾਂ ‘ਚ ਸਿੱਧੇ ਤੌਰ 'ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਾਰਦਰਸ਼ਤਾ, ਸਹੂਲਤ ਅਤੇ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ ਡਾਇਲ ਕਰਕੇ ਅਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤੈਅ ਕਰਕੇ ਸੇਵਾਵਾਂ ਪ੍ਰਾਪਤ ਕਰਨ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਸਟਾਫ਼ ਨਿਯਤ ਸਮੇਂ 'ਤੇ ਉਨ੍ਹਾਂ ਦੇ ਘਰਾਂ ਜਾਵੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਉਪਰੰਤ ਫੀਸ ਇਕੱਠੀ ਕਰੇਗਾ ਅਤੇ ਕੰਮ ਮੁਕੰਮਲ ਕਰਕੇ ਦੇਵੇਗਾ। ਦੱਸਣਯੋਗ ਹੈ ਕਿ ਇਹ ਸਭ ਪ੍ਰਕਿਰਿਆ ਨਾਗਰਿਕਾਂ ਦੇ ਘਰਾਂ ਵਿੱਚ ਹੀ ਮੁਕੰਮਲ ਕੀਤੀ ਜਾਵੇਗੀ। ਸੇਵਾ ਕੇਂਦਰਾਂ ਦੇ ਸੰਚਾਲਨ ਨੂੰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਚਲਾਉਣ ਲਈ ਇੱਕ ਨਵੇਂ ਸੇਵਾ ਆਪਰੇਟਰ ਦੀ ਨਿਯੁਕਤੀ ਕੀਤੀ ਹੈ। ਨਵੇਂ ਆਪਰੇਟਰ ਵੱਲੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੇਵਾ ਕੇਂਦਰ ਦੇ ਸੰਚਾਲਨ ਨੂੰ ਨਵੇਂ ਸਰਵਿਸ ਆਪਰੇਟਰ ਨੂੰ ਤਬਦੀਲ ਕਰਦਿਆਂ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਮੈਸਰਜ਼ ਬੀ.ਐਲ.ਐਸ. ਕੇਂਦਰਜ਼ ਪ੍ਰਾ. ਲਿਮ., ਮੈਸਰਜ਼ ਡਾ. ਆਈ.ਟੀ.ਐਮ. ਅਤੇ ਮੈਸਰਜ਼ ਟੈਰੇਸਿਸ ਸਿਟੀਜ਼ਨਸਰਵਿਸ ਐਲ.ਐਲ.ਪੀ. ਦੇ ਨੁਮਾਇੰਦੇ ਵੀ ਮੌਜੂਦ ਸਨ।
Punjab Bani 22 November,2023
ਸੰਮੀ ਅਤੇ ਮਲਵਈ ਗਿੱਧੇ ਨਾਲ਼ ਲੱਗੀਆਂ ਪੰਜਾਬੀ ਯੂਨੀਵਰਿਸਟੀ ਵਿੱਚ ਰੌਣਕਾਂ
ਸੰਮੀ ਅਤੇ ਮਲਵਈ ਗਿੱਧੇ ਨਾਲ਼ ਲੱਗੀਆਂ ਪੰਜਾਬੀ ਯੂਨੀਵਰਿਸਟੀ ਵਿੱਚ ਰੌਣਕਾਂ -ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਦੂਜਾ ਦਿਨ ਸਫਲਤਾਪੂਰਵਕ ਨੇਪਰੇ ਚੜ੍ਹਿਆ ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਦੂਜੇ ਦਿਨ ਗੁਰੂ ਤੇਗ ਬਹਾਦਰ ਹਾਲ ਦੀ ਸਟੇਜ ਉੱਤੇ ਲੋਕ ਨਾਚ ਸੰਮੀ ਅਤੇ ਮਲਵਈ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਖ਼ੂਬ ਰੌਣਕਾਂ ਲਗਾਈਆਂ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁੱਖ ਸਟੇਜ ਦੇ ਸਮਾਨਾਂਤਰ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਪੱਛਮੀ ਸਾਜ਼ (ਏਕਲ), ਪੱਛਮੀ ਗਾਇਨ (ਏਕਲ), ਪੱਛਮੀ ਸਮੂਹ ਗਾਇਨ, ਨੁੱਕੜ ਨਾਟਕ, ਭੰਡ, ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰਕ ਅਧਾਰਿਤ ਲਘੂ ਫਿਲਮ, ਰੰਗੋਲੀ, ਕਲੇਅ ਮਾਡਲਿੰਗ, ਮੌਕੇ `ਤੇ ਚਿੱਤਰਕਾਰੀ, ਫ਼ੋਟੋਗਰਾਫ਼ੀ, ਪੋਸਟਰ ਮੇਕਿੰਗ, ਕਾਰਟੂਨਿੰਗ, ਕੋਲਾਜ ਸਿਰਜਣਾ, ਇੰਸਟਾਲੇਸ਼ਨ ਆਦਿ ਦੇ ਮੁਕਾਬਲੇ ਵੀ ਰੌਚਿਕ ਰਹੇ। ਉਨ੍ਹਾਂ ਦੱਸਿਆ ਕਿ ਤੀਜੇ ਦਿਨ ਹੋਣ ਵਾਲ਼ੇ ਮੁਕਾਬਲਿਆਂ ਵਿੱਚ ਇਕਾਂਗੀ,ਮਿਮਿਕਰੀ, ਲੋਕ ਗੀਤ, ਲੋਕ ਸਾਜ਼, ਫੋਕ ਆਰਕੈਸਟਰਾ ਆਦਿ ਕਲਾ ਵੰਨਗੀਆਂ ਸ਼ਾਮਿਲ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਮੇਲੇ ਵਿਦਿਆਰਥੀਆਂ ਦੇ ਸ਼ਖ਼ਸੀਅਤ ਨਿਰਮਾਣ ਵਿੱਚ ਵਿਸ਼ੇਸ਼ ਮਹੱਤਵ ਰਖਦੇ ਹਨ। ਵੱਖ-ਵੱਖ ਕਲਾ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਨੌਜਵਾਨਾਂ ਵਿੱਚ ਆਪਣੇ ਆਪ ਨੂੰ ਪ੍ਰਗਟਾ ਸਕਣ ਦੀ ਸਮਰਥਾ ਵਿੱਚ ਵਾਧਾ ਹੁੰਦਾ ਹੈ। ਦੂਜੇ ਦਿਨ ਦੇ ਆਖਰੀ ਸੈਸ਼ਨ ਵਿੱਚ ਡਾਇਰੈਕਟਰ ਕਾਂਸਟੀਚਿਊਟ ਕਾਲਜ ਡਾ. ਮੁਕੇਸ਼ ਕੁਮਾਰ ਠੱਕਰ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਲੋਕ ਨਾਚ ਸੰਮੀ ਵਿੱਚੋਂ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਕੈਂਪਸ, ਦੂਜਾ ਸਥਾਨ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਅਤੇ ਤੀਜਾ ਸਥਾਨ ਰਾਜਿੰਦਰਾ ਕਾਲਜ ਬਠਿੰਡਾ ਨੇ ਪ੍ਰਾਪਤ ਕੀਤਾ। ਮਲਵਈ ਗਿੱਧੇ ਵਿੱਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ, ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਕੈਂਪਸ ਅਤੇ ਤੀਜਾ ਸਥਾਨ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਪ੍ਰਾਪਤ ਕੀਤਾ। ਵਰਨਣਯੋਗ ਹੈ ਕਿ ਪਹਿਲੇ ਦਿਨ ਹੋਏ ਭੰਗੜੇ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਦੂਜਾ ਸਥਾਨ ਡੀ. ਏ. ਵੀ. ਕਾਲਜ ਬਠਿੰਡਾ ਅਤੇ ਤੀਜਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪ੍ਰਾਪਤ ਕੀਤਾ। ‘ਸਰਵੋਤਮ ਭੰਗੜਚੀ’ ਦਾ ਐਵਾਰਡ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਪਵਨਜੀਤ ਨੇ ਜਿੱਤਿਆ। ਇਸੇ ਤਰ੍ਹਾਂ ਸਕਿੱਟ ਵਿੱਚੋਂ ਪਹਿਲਾ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਦੂਜਾ ਸਥਾਨ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਅਤੇ ਤੀਜਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪ੍ਰਾਪਤ ਕੀਤਾ। ਮਾਈਮ ਵਿੱਚੋਂ ਪਹਿਲਾ ਸਥਾਨ ਸਰਕਾਰੀ ਕਾਲਜ (ਲੜਕੀਆਂ) ਪਟਿਆਲਾ, ਦੂਜਾ ਸਥਾਨ ਸਰਕਾਰੀ ਕੀਰਤੀ ਕਾਲਜ ਨਿਆਲ ਪਾਤੜਾਂ ਅਤੇ ਤੀਜਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਪ੍ਰਾਪਤ ਕੀਤਾ।
Punjab Bani 22 November,2023
ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ
ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ • ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ • ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਚੰਡੀਗੜ, 22 ਨਵੰਬਰ: ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਕਰਨਾਟਕਾ ਵਿਧਾਨ ਸਭਾ ਸਪੀਕਰ ਸ੍ਰੀ ਯੂ.ਟੀ. ਖਾਦੇਰ ਫ਼ਰੀਦ, ਸਕੱਤਰ ਕਰਨਾਟਕਾ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਆਰ. ਮਹਾਂਲਕਸ਼ਮੀ, ਸਕੱਤਰ ਕਰਨਾਟਕਾ ਵਿਧਾਨ ਸਭਾ ਸ੍ਰੀਮਤੀ ਐਮ.ਕੇ. ਵਿਸ਼ਾਲਕਸ਼ੀ ਤੋਂ ਇਲਾਵਾ ਕਰਨਾਟਕਾ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਮਹੇਸ਼ ਕਾਰਜਗੀ, ਸਲਾਹਕਾਰ ਸ੍ਰੀ ਓਮ ਪ੍ਰਕਾਸ਼ਾ, ਕਰਨਾਟਕਾ ਵਿਧਾਨ ਪ੍ਰੀਸ਼ਦ ਦੀ ਵਧੀਕ ਸਕੱਤਰ ਸ੍ਰੀਮਤੀ ਐਸ. ਨਿਰਮਲਾ, ਡਾਇਰੈਕਟਰ (ਆਈ.ਟੀ.) ਸ੍ਰੀ ਜੇ. ਈ. ਸ਼ਸ਼ੀਧਰ, ਓ.ਐਸ.ਡੀ. ਟੂ ਚੇਅਰਮੈਨ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਡੀ. ਸ਼ੀਲਾ ਅਤੇ ਚੀਫ਼ ਐਡੀਟਰ ਆਫ਼ ਡੀਬੇਟਸ ਸ੍ਰੀ ਐਮ. ਸ਼ਸ਼ੀਕਾਂਤ ਸ਼ਾਮਲ ਹਨ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਕਰਵਾ ਕੇ ਸਮੂਹ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ। ਸਪੀਕਰ ਨੇ ਦੱਸਿਆ ਕਿ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਮਿਲ ਰਹੀਆਂ ਹਨ। ਕਰਨਾਟਕਾ ਵਿਧਾਨ ਸਭਾ ਸਪੀਕਰ ਸ੍ਰੀ ਯੂ.ਟੀ. ਖਾਦੇਰ ਫ਼ਰੀਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੈਸ਼ਨਲ ਈ ਵਿਧਾਨ ਐਪਲੀਕੇਸ਼ਨ ਇੱਕ ਸਮਰੱਥ ਪ੍ਰਣਾਲੀ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕਾਰ ਵਿਹਾਰ ਇੱਕ ਤਸੱਲੀ ਭਰਪੂਰ ਢੰਗ ਨਾਲ ਚਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰਜ ‘ਤੇ ਕਰਨਾਟਕਾ ਵਿਧਾਨ ਸਭਾ ਵਿੱਚ ਇੱਕ ਅਜਿਹਾ ਸਿਸਟਮ ਲਾਗੂ ਕਰਨ ਬਾਰੇ ਸੋਚ ਰਹੇ ਹਾਂ, ਜੋ ਸਾਡੀਆਂ ਲੋੜਾਂ ਅਤੇ ਕਾਰਜ ਪ੍ਰਣਾਲੀ ਅਨੁਸਾਰ ਕੰਮ ਕਰੇ।ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਧਾਨ ਸਭਾ ਤੋਂ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਸਾਡੇ ਲਈ ਬੇਹੱਦ ਸਹਿਯੋਗੀ ਸਿੱਧ ਹੋਵੇਗੀ। ਇਸ ਮੌਕੇ ਵਫ਼ਦ ਨੇ ਸਦਨ ਦਾ ਦੌਰਾ ਵੀ ਕੀਤਾ ਅਤੇ ਵਿਹਾਰਕ ਤੌਰ ‘ਤੇ ਸਦਨ ‘ਚ ਲਾਏ ਗਏ ਆਈ ਪੈਡ ਚਲਾ ਕੇ ਵੇਖੇ ਅਤੇ ਨੇਵਾ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ। ਇਸ ਤੋਂ ਪਹਿਲਾਂ ਸ੍ਰੀ ਵਿਵੇਕ ਸ਼ਰਮਾ, ਐਸ.ਆਈ.ਓ. (ਐਨ.ਆਈ.ਸੀ.) ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪੇਸ਼ਕਾਰੀ ਵਫ਼ਦ ਨੂੰ ਦਿੱਤੀ ਗਈ, ਜਿਸ ਵਿੱਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਸਾਂਝੀ ਕੀਤੀ ਗਈ। ਵਫ਼ਦ ਮੈਂਬਰਾਂ ਵੱਲੋਂ ਨੇਵਾ ਐਪ ਸਬੰਧੀ ਪੁੱਛੇ ਗਏ ਹਰ ਸਵਾਲ ਦਾ ਐਨ.ਆਈ.ਸੀ. ਦੀ ਟੀਮ ਵੱਲੋਂ ਤਸੱਲੀ ਭਰਪੂਰ ਜਵਾਬ ਦਿੱਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਵਫ਼ਦ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਅਤੇ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 22 November,2023
ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ
ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਨਵੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਮਜ਼ਬੂਤ ਕਰਨ ਨਾਲ ਜਿੱਥੇ ਖਪਤਕਾਰਾਂ ਲਈ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਸੁਧਾਰ ਆਵੇਗਾ ਉਥੇ ਮੀਟਰਿੰਗ ਦੇ ਕੰਮਾਂ ਰਾਹੀਂ ਊਰਜਾ ਦਾ ਸਹੀ ਹਿਸਾਬ-ਕਿਤਾਬ ਅਤੇ ਆਡਿਟਿੰਗ ਹੋ ਸਕੇਗੀ। ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਵਾਨਿਤ ਸਕੀਮ ਤਹਿਤ 227 ਕੰਢੀ ਮਿਕਸਡ ਫੀਡਰਾਂ ਨੂੰ ਵੱਖ ਕਰਨ, 1146 ਫੀਡਰਾਂ ਦੀ ਵੰਡ, 1614 ਫੀਡਰਾਂ 'ਤੇ ਐਚਟੀ/ਐਲਟੀ ਲਾਈਨ ਦੇ ਨਾਲ ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਲਗਾਉਣ, ਬੁਨਿਆਦੀ ਢਾਂਚੇ ਦੇ ਕੰਮਾਂ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ 1799 ਫੀਡਰਾਂ 'ਤੇ ਐਚਟੀ/ਐਲਟੀ ਲਾਈਨ ਦੀ ਰੀਕੰਡਕਟਰਿੰਗ, ਕੰਪੈਕਟ ਜੀ.ਆਈ.ਐਸ ਸਬਸਟੇਸ਼ਨਾਂ ਸਮੇਤ 40 ਨਵੇਂ 66 ਕੇਵੀ ਸਬਸਟੇਸ਼ਨ, 35 ਨਵੇਂ 66 ਕੇ.ਵੀ. ਪਾਵਰ ਟ੍ਰਾਂਸਫਾਰਮਰ ਜੋੜਨ, 105 ਮੌਜੂਦਾ 66 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ, ਯੂਨੀਫਾਈਡ ਬਿਲਿੰਗ ਹੱਲ ਅਤੇ ਕਈ ਹੋਰ ਆਈ.ਟੀ/ਓ.ਟੀ ਸਬੰਧੀ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਰਜ ਯੋਜਨਾ ਅਨੁਸਾਰ 3816 ਕਰੋੜ ਰੁਪਏ ਦੀ ਕੁੱਲ ਪ੍ਰੋਜੈਕਟ ਦੀ ਰਕਮ ਵਿੱਚੋਂ 2290 ਕਰੋੜ ਰੁਪਏ ਦੀ ਗ੍ਰਾਂਟ ਭਾਰਤ ਸਰਕਾਰ ਦੁਆਰਾ ਬਜਟ ਸਹਾਇਤਾ ਵਜੋਂ ਪ੍ਰਦਾਨ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਦੱਸਿਆ ਕਿ ਐਚ.ਟੀ/ਐਲ.ਟੀ, ਆਈ.ਟੀ/ਓ.ਟੀ, 66 ਕੇਵੀ ਅਤੇ ਸਮਾਰਟ ਮੀਟਰਿੰਗ ਦੇ ਕੰਮਾਂ ਲਈ ਟੈਂਡਰ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ ਇੱਕ ਮਹੀਨੇ ਵਿੱਚ ਅਵਾਰਡ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਕੁਸ਼ਲਤਾ ਨਾਲ ਚਲਾਉਣ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੂੰ ਕਈ ਪੈਕੇਜਾਂ ਵਿੱਚ ਵੰਡਿਆ ਗਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਆਰ.ਡੀ.ਐੱਸ.ਐੱਸ. ਇੱਕ ਮਹੱਤਪੂਰਨ ਫਲੈਗਸ਼ਿਪ ਸਕੀਮ ਹੈ ਜਿਸਦਾ ਉਦੇਸ਼ ਇੱਕ ਮਜ਼ਬੂਤ ਅਤੇ ਟਿਕਾਊ ਵੰਡ ਨੈੱਟਵਰਕ ਰਾਹੀਂ ਵੰਡ ਕੰਪਨੀਆਂ (ਡਿਸਕੌਮਜ) ਦੇ ਕੰਮਕਾਜ਼ ਵਿੱਚ ਤੇਜੀ ਲਿਆਉਣ ਦੇ ਨਾਲ ਨਾਲ ਵਿੱਤੀ ਸਥਿਰਤਾ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨੂੰ ਸੂਬੇ ਦੇ ਮੰਤਰੀ ਮੰਡਲ ਅਤੇ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਧੁਨਿਕੀਕਰਨ ਦੇ ਕੰਮਾਂ ਲਈ 6000 ਕਰੋੜ ਰੁਪਏ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਨੂੰ ਭਾਰਤ ਸਰਕਾਰ ਤੋਂ ਇੱਕ ਦੋ ਮਹੀਨਿਆਂ ਵਿੱਚ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਸੇ ਦੌਰਾਨ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਅਧੀਨ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਪੜਚੋਲ ਮੀਟਿੰਗ ਵਿੱਚ ਪਾਵਰਕੌਮ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ. ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਅਤੇ ਪੀ.ਐਸ.ਪੀ.ਸੀ.ਐਲ ਦੇ ਚੀਫ ਇੰਜਨੀਅਰ ਹਾਜ਼ਰ ਸਨ। ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਵੱਲੋਂ ਰਾਜ ਵਿੱਚ ਆਰ.ਡੀ.ਐਸ.ਐਸ ਸਕੀਮ ਨੂੰ ਲਾਗੂ ਕਰਨ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰੋਸੇਮੰਦ ਬਿਜਲੀ ਸਪਲਾਈ ਅਤੇ ਪਹਿਲੇ ਦਰਜੇ ਦੀਆਂ ਖਪਤਕਾਰ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
Punjab Bani 22 November,2023
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, 22 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।
Punjab Bani 22 November,2023
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ ਪਟਿਆਲਾ, 22 ਨਵੰਬਰ: ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ 'ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ 'ਤੇ ਕਰਵਾਏ ਜਾਣੇ ਹਨ। ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਕੁੱਲ 61 ਟਰੇਡਜ਼ ਜਿਵੇਂ ਕਿ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਰਿੰਗ, ਸਿਹਤ ਅਤੇ ਸਮਾਜਕ ਦੇਖਭਾਲ, ਰੈਸਟੋਰੈਂਟ ਸਰਵਿਸ, 3 ਡੀ. ਡਿਜੀਟਲ ਗੇਮ ਆਰਟ, ਵਾਲ ਅਤੇ ਫ਼ਰਸ਼ ਟਾਇਲਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨ, ਉਦਯੋਗਿਕ ਕੰਟਰੋਲ, ਪਲਾਸਟਰਿੰਗ ਅਤੇ ਡ੍ਰਾਈਵਲ ਸਿਸਟਮ, ਕਲਾਉਡ ਕੰਪਿਊਟਿੰਗ, ਰੋਬੋਟ ਸਿਸਟਮ ਇੰਟੀਗਰੇਸ਼ਨ, ਓਡੀਟਵ ਮੈਨੂਫੈਕਚਰਿੰਗ, ਰਿਨੀਊਏਵਲ ਐਨਰਜੀ, ਇੰਡਸਟਰੀਅਲ ਡਿਜ਼ਾਈਨ ਟੈਕਨਾਲੋਜੀ, ਬਿਲਡਿੰਗ ਇਨਫਰਮੇਸ਼ਨ ਮੋਲਡਿੰਗ, ਇੰਡਸਟਰੀ 4.0 ਅਤੇ ਮੋਬਾਇਲ ਐਪਲੀਕੇਸ਼ਨ ਡਿਵੈਲਪਮੈਂਟ, ਮੈਨੂਫੈਕਚਰਿੰਗ ਟੀਮ ਚੈਲੰਜ, ਅਡੀਟਿਵ ਮੈਨੂਫੈਕਚਰਿੰਗ, ਹੇਅਰ ਡਰੈੱਸਿੰਗ, ਬਿਊਟੀ ਥੈਰੇਪੀ, ਪੈਟੇਸੀਰੀ ਐਂਡ ਕੰਫੈਕਸਨਰੀ, ਕੁਕਿੰਗ, ਰੈਸਟੋਰੈਂਟ ਸਰਵਿਸ, ਹੈਲਥ ਐਂਡ ਸੋਸ਼ਲ ਕੇਅਰ, ਬੇਕਰੀ, ਹੋਟਲ ਰਿਸੈੱਪਸ਼ਨ, ਆਟੋਬੋਡੀ ਰਿਪੇਅਰ, ਆਟੋਮੋਬਾਇਲ ਟੈਕਨੌਲੋਜੀ, ਕਾਰ ਪੇਂਟਿੰਗ, ਲੋਜੀਸਟਿਕ ਐਂਡ ਫਰੀਥ ਫਾਰਵਾਰਡਿੰਗ, ਸੂਜ ਮੇਕਿੰਗ, ਗਾਰਮੈਂਟਸ ਐਂਡ ਲੈਦਰ ਅਸੈਸਰੀ, ਮੇਕਿੰਗ, ਟੈਕਸਟਾਈਲ ਡਿਜ਼ਾਈਨ, ਟੈਕਸਟਾਈਲ ਵੇਇੰਗ- ਹੈਂਡਲੂਮ, ਯੋਗਾ, ਕਸਟਮਰ ਡਿਜ਼ਾਈਨ, ਪ੍ਰੋਸਥੈਟਿਕ ਐਂਡ ਮੇਕਅਪ, ਏ.ਆਰ/ਵੀ.ਆਰ, ਡਰੋਨ ਫ਼ਿਲਮ ਮੇਕਿੰਗ ਆਦਿ ਕਿਸੇ ਵੀ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਅਤੇ ਸਕਿੱਲਡ ਨੌਜਵਾਨ https://www.skillindiadigital.gov.in/home 'ਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Punjab Bani 22 November,2023
ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ
ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਨਵੀਂ ਦਿੱਲੀ, 22 ਨਵੰਬਰ ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਦ ਕਿ ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਬੂਤਾਂ ਦੀ ਮੰਗ ਕੀਤੀ ਸੀ।
Punjab Bani 22 November,2023
ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ
ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ -ਚੋਟੀ ਦੇ ਖਿਡਾਰੀ ਪੈਦਾ ਕਰਨ ਲਈ ਪੰਜਾਬ ਖੇਡ ਨਰਸਰੀ ਦੇ ਰਾਹ 'ਤੇ -ਇੱਕ ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਵਿਖੇ ਬਣਨ ਵਾਲੀ ਖੇਡ ਨਰਸਰੀ ਲਈ ਸਮਝੌਤਾ ਸਹੀਬੱਧ -ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਖੇਡ ਨਰਸਰੀ ਸਾਬਤ ਹੋਵੇਗੀ ਮੀਲ ਪੱਥਰ : ਗੁਰਲਾਲ ਘਨੌਰ -ਖੇਡ ਨਰਸਰੀ 'ਚ ਖਿਡਾਰੀਆਂ ਨੂੰ ਮਾਹਰ ਕੋਚਾਂ ਰਾਹੀਂ ਦਿੱਤੀ ਜਾਵੇਗੀ ਟਰੇਨਿੰਗ: ਡਿਪਟੀ ਕਮਿਸ਼ਨਰ -30 ਜੂਨ ਤੱਕ ਸਟੇਟ ਆਫ਼ ਦੀ ਆਰਟ ਖੇਡ ਨਰਸਰੀ ਖਿਡਾਰੀਆਂ ਨੂੰ ਕੀਤੀ ਜਾਵੇਗੀ ਸਮਰਪਿਤ ਪਟਿਆਲਾ, 22 ਨਵੰਬਰ: ਪੰਜਾਬ ਦੇ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ 'ਚ ਐਮ.ਐਲ.ਏ ਘਨੌਰ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਯਤਨਾਂ ਸਦਕਾ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਿਵੇਕਲੀ ਖੇਡ ਨਰਸਰੀ ਦਾ ਸਮਝੌਤਾ ਅੱਜ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਅਤੇ ਖੇਡ ਵਿਭਾਗ ਵੱਲੋਂ ਸਹੀਬੱਧ ਕੀਤਾ ਗਿਆ। ਅੱਜ ਇਥੇ ਵਿਧਾਇਕ ਗੁਰਲਾਲ ਘਨੌਰ ਨੇ ਸਮਝੌਤਾ ਸਹੀਬੱਧ ਹੋਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਨਰਸਰੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਵੱਲੋਂ ਆਪਣੇ ਸੀ.ਐਸ.ਆਰ ਫ਼ੰਡ ਰਾਹੀਂ 50 ਲੱਖ ਰੁਪਏ ਦੇਣ ਅਤੇ ਪੰਜਾਬ ਦੇ ਖੇਡ ਵਿਭਾਗ ਵੱਲੋਂ 50 ਲੱਖ ਰੁਪਏ ਲਗਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਬੱਚਿਆਂ ਨੂੰ ਆਪਣੀ ਖੇਡ ਨਿਖਾਰਨ ਲਈ ਮੌਕੇ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਘਨੌਰ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਬਣਨ ਵਾਲਾ ਇਹ ਪੰਜਾਬ ਦਾ ਪਹਿਲਾ ਕਬੱਡੀ ਅਤੇ ਖੋ ਖੋ ਦਾ ਇਨਡੋਰ ਮੈਟ ਗਰਾਊਂਡ ਹੋਵੇਗਾ, ਜਿਥੇ ਖਿਡਾਰੀ ਟਰੇਨਿੰਗ ਪ੍ਰਾਪਤ ਕਰ ਸਕਣਗੇ। ਯੂਨੀਵਰਸਿਟੀ ਕਾਲਜ ਘਨੌਰ ਵਿਖੇ ਬਣਨ ਵਾਲੇ 4650 ਵਰਗ ਫੁੱਟ ਦੇ ਜ਼ਿਮਨੇਅਜੀਅਮ ਹਾਲ ਕਮ ਖੇਡ ਨਰਸਰੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ 'ਚ ਘੱਟੋ ਘੱਟ 5 ਖੇਡ ਨਰਸਰੀਆਂ ਬਣਾਉਣ ਦੀ ਹਦਾਇਤ ਕੀਤੀ ਗਈ ਹੈ, ਜਿਸ ਤਹਿਤ ਘਨੌਰ ਵਿਖੇ ਆਪਣੇ ਤਰ੍ਹਾਂ ਦੀ ਵਿਲੱਖਣ ਸਟੇਟ ਆਫ਼ ਦੀ ਆਰਟ ਖੇਡ ਨਰਸਰੀ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਸਪੋਰਟਸ ਟਰੇਨਿੰਗ ਲਈ ਵੱਖ ਵੱਖ ਖੇਡਾਂ ਲਈ ਮਾਹਰ ਕੋਚ ਵੀ ਦਿੱਤੇ ਜਾਣਗੇ ਅਤੇ ਇਹ 30 ਜੂਨ 2024 ਤੱਕ ਬਣਕੇ ਖਿਡਾਰੀਆਂ ਨੂੰ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸੀ.ਐਸ.ਆਰ ਫ਼ੰਡ ਰਾਹੀਂ ਤਿਆਰ ਹੋਣ ਵਾਲੀ ਇਸ ਖੇਡ ਨਰਸਰੀ ਦਾ ਘਨੌਰ ਸਮੇਤ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਦੇ ਕਾਰਜਕਾਰੀ ਡਾਇਰੈਕਟਰ ਪ੍ਰਵੀਨ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ 'ਚ ਖੇਡ ਸਟੇਡੀਅਮ ਬਣਨ ਨਾਲ ਖਿਡਾਰੀਆਂ ਨੂੰ ਮੌਕੇ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਵੱਲੋਂ ਸੀ.ਐਸ.ਆਰ. ਫ਼ੰਡ ਰਾਹੀਂ 50 ਲੱਖ ਰੁਪਏ ਇਸ ਖੇਡ ਨਰਸਰੀ ਲਈ ਦਿੱਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਜੀ.ਐਮ. ਡੀ.ਆਈ.ਸੀ. ਅੰਗਦ ਸਿੰਘ ਸੋਹੀ, ਐਕਸੀਅਨ ਪੀ.ਡਬਲਿਊ.ਡੀ. ਮਨਪ੍ਰੀਤ ਸਿੰਘ ਦੂਆ ਵੀ ਮੌਜੂਦ ਸਨ।
Punjab Bani 22 November,2023
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।
Punjab Bani 21 November,2023
ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ
ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ, ਜੋ ਕਿ ਗਲਤ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ , ਜਿਸ ਵਿੱਚ ਆਰਾਮ ਦਾ ਸਮਾਂ (ਰੈਸਟ ਇੰਟਰਵਲਜ਼) ਸ਼ਾਮਲ ਨਹੀਂ ਹੈ। ਬੁਲਾਰੇ ਨੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ । ਜੇਕਰ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿੱਚ ਕੰਮ ਕਰਨ ਵਾਲਾ ਵਰਕਰ ਜੇ ਇੱਕ ਕੰਮਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸਨੂੰ ਦਿਹਾੜੀ ਤੋਂ ਦੋ ਗੁਣਾਂ ਤਨਖਾਹ ਦੇਣੀ ਲਾਜ਼ਮੀ ਹੈ । ਬੁਲਾਰੇ ਨੇ ਅੱਗੇ ਇਹ ਵੀ ਸਪਸ਼ਟ ਕੀਤਾ ਕਿ ਫੈਕਟਰੀ ਐਕਟਸ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵਧ ਓਵਰਟਾਈਮ ਨਹੀਂ ਕਰ ਸਕਦਾ । ਇਸਦੇ ਨਾਲ ਹੀ ਇੱਕ ਹਫਤੇ ਵਿੱਚ ਕਿਸੇ ਵੀ ਵਰਕਰ ਦੇ ਕੰਮਕਾਜੀ ਘੰਟੇ 60 ਤੋਂ ਵਧ ਨਹੀਂ ਹੋ ਸਕਦੇ ਅਤੇ ਨਾ ਹੀ ਇੱਕ ਪੰਦਰਵਾੜੇ ਵਿੱਚ ਕਿਸੇ ਵਰਕਰ ਦੇ ਕੰਮਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।
Punjab Bani 21 November,2023
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ. ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ, 21 ਨਵੰਬਰ ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ - ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ 'ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ। ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Punjab Bani 21 November,2023
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ • ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ • ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ • ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਮਝੌਤੇ 'ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ। ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ। ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ 'ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ 'ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।
Punjab Bani 21 November,2023
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ 'ਤੇ ਉਪਲੱਬਧ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ 'ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ। ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।
Punjab Bani 21 November,2023
ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ
ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ - ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ - 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ - ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ "ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ" ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ 'ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ 'ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।
Punjab Bani 21 November,2023
ਸਪੀਕਰ ਸੰਧਵਾਂ ਵੱਲੋਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ 'ਚ ਹਿੱਸਾ ਲੈਣ ਦਾ ਸੱਦਾ
ਸਪੀਕਰ ਸੰਧਵਾਂ ਵੱਲੋਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ 'ਚ ਹਿੱਸਾ ਲੈਣ ਦਾ ਸੱਦਾ -ਮੁੱਖ ਮੰਤਰੀ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਫੜੀ ਬਾਂਹ : ਸਪੀਕਰ -ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ 'ਪੰਜਾਬੀ ਯੂਨੀਵਰਸਿਟੀ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ' ਦਾ ਕੀਤਾ ਉਦਘਾਟਨ ਪਟਿਆਲਾ, 21 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਅੱਜ ਪਟਿਆਲਾ ਵਿਖੇ 'ਪੰਜਾਬੀ ਯੂਨੀਵਰਸਿਟੀ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ' ਦਾ ਉਦਘਾਟਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਪੂਰਾ ਕਰਨ ਲਈ ਹਰ ਨੌਜਵਾਨ ਸਰਗਰਮ ਸਿਆਸਤ ਵਿੱਚ ਜਰੂਰ ਹਿੱਸਾ ਲਵੇ। ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਸਿੱਖਾਂ ਨੂੰ ਕੀਤੇ ਗਏ 52 ਹੁਕਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਨਾਲ ਹੋਈਆਂ ਸਾਜਿਸ਼ਾਂ ਦਾ ਮੁਕਾਬਲਾ ਕਰਨ ਲਈ ਹਰ ਪੰਜਾਬੀ ਨੌਜਵਾਨ ਸਰਗਰਮ ਸਿਆਸਤ ਵਿੱਚ ਰੁਚੀ ਨਾਲ ਲਾਜਮੀ ਹਿੱਸਾ ਲਵੇ ਕਿਉਂਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਕੋਈ ਹੋਰ ਤੁਹਾਡੀ ਥਾਂ ਲੈ ਲਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਯੂਨੀਵਰਸਿਟੀ ਨੂੰ ਵਿੱਤੀ ਤੌਰ 'ਤੇ ਪੈਰਾਂ ਸਿਰ ਕਰਨ ਲਈ ਇਸ ਦੀ ਬਾਂਹ ਫੜੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਯੁਵਕ ਮੇਲੇ ਦੌਰਾਨ ਨੌਜਵਾਨਾਂ ਵੱਲੋਂ ਭੰਗੜੇ ਵਿੱਚ ਪਾਈਆਂ ਧਮਾਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਪਛਾਣ ਜਿੱਥੇ ਕੁਰਬਾਨੀਆਂ ਤੇ ਜ਼ਿੰਦਾ ਦਿਲੀ ਹੈ, ਉਥੇ ਭੰਗੜਾ ਵੀ ਸਾਡੀ ਇੱਕ ਵਿਲੱਖਣ ਪਹਿਚਾਣ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਇਸ ਭੰਗੜੇ ਵਾਲੀ ਮਸਤੀ ਨੂੰ ਸਦਾ ਬਣਾ ਕੇ ਰੱਖਣ ਦਾ ਹੋਕਾ ਦਿੰਦਿਆਂ ਸਪੀਕਰ ਨੇ ਕਿਹਾ ਕਿ ਨੌਜਵਾਨ ਹੀ ਸਾਡੇ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰ ਸਕਦੇ ਹਨ। ਸਪੀਕਰ ਸੰਧਵਾਂ ਨੇ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਰਾ ਕੁਝ ਲੋਕਾਂ ਦੀ ਸੇਵਾ ਕਰਕੇ ਹੀ ਹਾਸਲ ਹੋਇਆ ਹੈ, ਇਸ ਲਈ ਨੌਜਵਾਨ ਦੁਨੀਆਂ ਦੇ ਕਿਸੇ ਵੀ ਖਿੱਤੇ 'ਚ ਜਾਣ ਅਤੇ ਕੋਈ ਵੀ ਕੰਮ ਕਰਨ ਪਰੰਤੂ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਅੱਗੇ ਰੱਖਣ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਦੀ ਤਰੱਕੀ ਨੂੰ ਰੋਕ ਨਹੀਂ ਸਕੇਗੀ। ਉਨ੍ਹਾਂ ਨੇ ਉਤਰੀ ਭਾਰਤ ਯੁਵਕ ਮੇਲੇ ਲਈ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਨੌਜਵਾਨਾਂ ਨੂੰ ਪਰਾਲੀ ਸੜਨੋ ਰੋਕਣ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਖੁਸ਼ਹਾਲ ਹੁੰਦੇ ਹਨ, ਇਸ ਲਈ ਨੌਜਵਾਨ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਨੂੰ ਬਾਬਾ ਗੁਰੂ ਨਾਨਕ ਦੇਵ ਜੀ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਦੇ ਸੁਨੇਹੇ ਉਤੇ ਚੱਲਦੇ ਹੋਏ ਪਰਾਲੀ ਨੂੰ ਅੱਗ ਲਾਉਣੀ ਬੰਦ ਕਰਨੀ ਹੋਵੇਗੀ। ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਨੌਜਵਾਨਾਂ ਨੂੰ ਸੱਦਾ ਕਿ ਜਿਸ ਜੋਸ਼ ਨਾਲ ਨੌਜਵਾਨ ਇਸ ਖੇਤਰੀ ਯੁਵਕ ਮੇਲੇ ਦਾ ਆਨੰਦ ਮਾਣ ਰਹੇ ਹਨ, ਉਸੇ ਜੋਸ਼ ਨਾਲ ਅਕਾਦਮਿਕ, ਖੇਡਾਂ ਤੇ ਆਪਣੇ ਚੁਣੇ ਖੇਤਰ ਵਿੱਚ ਵੀ ਟਾਪਰ ਬਣਨ ਅਤੇ ਆਪਣਾ ਜੋਸ਼ ਮੱਠਾ ਨਾ ਪੈਣ ਦੇਣ। ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਰੂਪ ਰੇਖਾ ਦਸਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਰ ਖੇਤਰ ਵਿੱਚ ਮੱਲਾਂ ਮਾਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਤੌਰ 'ਤੇ ਪੈਰਾਂ ਸਿਰ ਕਰਨ ਲਈ ਪਾਏ ਯੋਗਦਾਨ ਲਈ ਮੁੱਖ ਮੰਤਰੀ ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
Punjab Bani 21 November,2023
ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ
ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ ਪਟਿਆਲਾ, 21 ਨਵੰਬਰ: ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੇ ਵਿਦਿਆਰਥੀਆਂ ਨਾਲ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ 120 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਮੌਕੇ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਦਾ ਹਿੱਸਾ ਬਣਿਆ ਜਾਵੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਡੀਬੇਟ ਅਤੇ ਕਵਿਤਾ ਗਾਇਨ ਮੁਕਾਬਲੇ ਵੀ ਕਰਵਾਏ ਗਏ। ਇਹ ਰੈਲੀ ਫੀਲਖਾਨਾ ਸਕੂਲ ਤੋਂ ਸ਼ੁਰੂ ਹੋ ਕੇ ਤੋਪਖਾਨਾ ਮੋੜ, ਅਦਾਲਤ ਬਜ਼ਾਰ, ਏ.ਸੀ. ਮਾਰਕੀਟ, ਅਨਾਰਦਾਨਾ ਚੌਂਕ, ਟੌਬਾ ਧਿਆਨਾ ਸਿੰਘ, ਬੇਹੜਾ ਰੋਡ ਤੋਂ ਹੁੰਦੇ ਹੋਏ ਫੀਲਖਾਨਾ ਸਕੂਲ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਗੁਪਤਾ, ਸਕੂਲ ਦੇ ਨੋਡਲ ਅਫ਼ਸਰ ਸਵੀਪ ਮਨੋਜ ਕੁਮਾਰ ਅਤੇ ਪੂਜਾ ਚਾਵਲਾ ਸਮੇਤ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਮੌਜੂਦ ਸਨ।
Punjab Bani 21 November,2023
ਵਿੱਦਿਆ ਦੇ ਨਾਲ-ਨਾਲ ਬੱਚਿਆ ਦਾ ਖੇਡਾਂ ਤੇ ਹੋਰ ਗਤੀਵਿਧਿਆ ਵਿੱਚ ਸ਼ਾਮਲ ਹੋਣਾ ਜਰੂਰੀ : ਹਰਚੰਦ ਸਿੰਘ ਬਰਸਟ
ਵਿੱਦਿਆ ਦੇ ਨਾਲ-ਨਾਲ ਬੱਚਿਆ ਦਾ ਖੇਡਾਂ ਤੇ ਹੋਰ ਗਤੀਵਿਧਿਆ ਵਿੱਚ ਸ਼ਾਮਲ ਹੋਣਾ ਜਰੂਰੀ : ਹਰਚੰਦ ਸਿੰਘ ਬਰਸਟ -- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਰਕਾਰੀ ਹਾਈ ਸਕੂਲ ਬਰਸਟ ਵਿੱਖੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ -- ਗਰਾਊਂਡ ਨੂੰ ਵਧੀਆ ਬਣਵਾਉਣ ਵਿੱਚ ਪੈਸੇ ਦੀ ਕਮੀ ਨਾ ਆਉਣ ਦਾ ਕੀਤਾ ਵਾਅਦਾ ਪਟਿਆਲਾ, 21 ਨਵੰਬਰ :- ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਜੱਦੀ ਪਿੰਡ ਬਰਸਟ ਦੇ ਸਰਕਾਰੀ ਹਾਈ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਹਰਚੰਦ ਸਿੰਘ ਬਰਸਟ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਵਿੱਦਿਆਰਥੀਆਂ ਦਾ ਹੌਂਸਲਾ ਵਧਾਉਂਦੀਆਂ ਕਿਹਾ ਕਿ ਅਜਿਹਾ ਮੌਕਾ ਬਹੁਤ ਭਾਗਾਂ ਵਾਲੇ ਲੋਕਾਂ ਨੂੰ ਮਿਲਦਾ ਹੈ, ਜਦੋਂ ਆਪਾ ਆਪਣੇ ਬੱਚਿਆਂ ਨੂੰ ਅੱਗੇ ਵੱਧਦੇ ਹੋਏ ਵੇਖਦੇ ਹਾਂ। ਉਨ੍ਹਾਂ ਕਿਹਾ ਕਿ ਬਚਿੱਆਂ ਦਾ ਪੜਾਈ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਤੇ ਹੋਰ ਗਤੀਵਿਧਿਆਂ ਵਿੱਚ ਵੀ ਸ਼ਾਮਲ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਬੱਚਿਆਂ ਦਾ ਹਰ ਪੱਖੋਂ ਵਿਕਾਸ ਹੋ ਸਕੇ। ਸ. ਬਰਸਟ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦੀਆਂ ਦੱਸਿਆ ਕਿ ਜਦੋਂ ਇਸ ਸਕੂਲ ਦੀ ਉਸਾਰੀ ਹੋਈ ਸੀ ਤਾਂ ਉਨ੍ਹਾਂ ਵੱਲੋ ਆਰਟ ਰੂਮ, ਸਾਇੰਸ ਰੂਮ ਤੇ ਕੰਪਿਊਟਰ ਰੂਮ ਬਣਵਾਏ ਗਏ ਸੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬੱਚੇ ਅੱਗੇ ਵੱਧਣ। ਪਰ ਪਿਛਲੇ 25-30 ਸਾਲਾਂ ਵਿੱਚ ਜੋ ਨੁਕਸਾਨ ਸਰਕਾਰੀ ਸਕੂਲਾਂ ਦਾ ਹੋਇਆ ਹੈ, ਉਸਨੂੰ ਮੁੜ ਕਾਇਮ ਕਰਨ ਵਾਸਤੇ ਸਰਕਾਰ ਪੂਰੇ ਜੋਰਸ਼ੋਰ ਨਾਲ ਕੰਮ ਕਰ ਰਹੀ ਹੈ। 2003-04 ਤੋਂ ਜਿਸ ਤਰ੍ਹਾਂ ਇਸ ਬਿਲਡਿੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਉਹ ਬਹੁਤ ਮੰਦਭਾਗੀ ਗੱਲ ਹੈ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਵਾਅਦਾ ਕੀਤਾ ਕਿ ਗਰਾਊਂਡ ਨੂੰ ਵਧੀਆਂ ਬਣਵਾਉਣ ਲਈ ਉਹਨਾਂ ਵੱਲੋ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਖੇਡ ਨਰਸਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ ਤੇ ਇੱਕ ਖੇਡ ਨਰਸਰੀ ਇੱਥੇ ਵੀ ਬਣਾਈ ਜਾਵੇਗੀ ਤਾਂ ਜੋ ਬੱਚੇ ਹਰ ਤਰ੍ਹਾਂ ਦੇ ਖੇਡ ਵਿੱਚ ਹਿੱਸਾ ਲੈਣ ਯੋਗ ਹੋਣ। ਸ. ਹਰਚੰਦ ਸਿੰਘ ਬਰੱਸਟ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਸਮੇਂ ਜੋ ਵਾਅਦੇ ਕੀਤੇ ਗਏ ਸੀ, ਜਿਸ ਵਿੱਚ 600 ਯੂਨਿਟ ਫ੍ਰੀ ਬਿਜਲੀ, ਮੁਹੱਲਾ ਕਲੀਨਿਕ, ਸਕੂਲਾਂ ਦੇ ਸੁਧਾਰ ਤੇ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਪਾਲਿਸੀ ਜਿਸ ਨਾਲ ਨਵੇਂ ਉਦਯੋਗ ਤੇ ਰੋਜ਼ਗਾਰ ਮੁਹੱਇਆ ਕਰਵਾਏ ਜਾਣਗੇ, ਉਹ ਸਾਰੇ ਵਾਅਦੇ ਪੁਰੇ ਕੀਤੇ ਗਏ ਹਨ। ਉਸ ਤਰ੍ਹਾਂ ਹੀ ਭਵਿੱਖ ਵਿੱਚ ਵੀ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦ ਦੀ ਪਿੰਡ ਦੀ ਫਿਰਨੀ ਤੇ ਲਿੰਕ ਰੋਡ ਦਾ ਕੰਮ ਸ਼ੁਰੂ ਹੋਵੇਗਾ। ਨਾਲ ਹੀ ਮਹਿਮੱਦਪੁਰ ਮੰਡੀ ਵਿੱਚ 75*200 ਦਾ ਸ਼ੈਡ, ਬਨੇਰੇ ਪਿੰਡ 50*100 ਦਾ ਸ਼ੈਡ, ਸੁਲਤਾਨਪੁਰ ਮੰਡੀ ਵਿੱਚ 50*100 ਦਾ ਸ਼ੈਡ, ਧਬਲਾਨ ਮੰਡੀ ਦੇ ਫੜ ਨੂੰ ਉੱਚਾ ਕਰਨਾ, ਬਰਸਟ ਤੋਂ ਬਨੇਰੇ ਤੱਕ ਸੜਕ ਦਾ ਨਿਰਮਾਣ ਤੇ ਹੋਰ ਕਈ ਵਿਕਾਸ ਦੇ ਕੰਮ 15 ਦਿਨਾਂ ਵਿੱਚ ਸ਼ੁਰੂ ਹੋਣਗੇ। ਉਨ੍ਹਾਂ ਬੱਚਿਆ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ ਨਾਲ ਪੜਾਈ ਕਰਨ ਅਤੇ ਮਾਪਿਆਂ ਤੇ ਅਧਿਆਪਕਾਂ ਦਾ ਕਹਿਣਾ ਮੰਨਣ। ਇਥੋਂ ਦੇ ਕਾਬਲ ਸਟਾਫ ਜਿਨ੍ਹਾਂ ਨੇ ਬੱਚਿਆ ਨੂੰ ਆਪਣੇ ਨਿੱਜੀ ਖਰਚੇ ਵਿੱਚੋ ਡ੍ਰੈਸਾਂ ਲੈ ਕੇ ਦਿੱਤੀਆਂ ਦਾ ਉਹਨਾਂ ਵੱਲੋ ਧੰਨਵਾਦ ਕੀਤਾ ਗਿਆ ਤੇ ਵਧਾਈਆਂ ਵੀ ਦਿੱਤੀਆਂ। ਸਮਾਰੋਹ ਮੌਕੇ ਬੱਚਿਆਂ ਵੱਲੋ ਵੱਖ-ਵੱਖ ਕਲਾਵਾਂ ਪੇਸ਼ ਕਰਕੇ ਆਪਣੀ ਯੋਗਤਾ ਦੀ ਪੇਸ਼ਕਾਰੀ ਦਿੱਤੀ ਗਈ ਅਤੇ ਹਰ ਪੇਸ਼ਕਾਰੀ ਰਾਹੀਂ ਸਮਾਜਿਕ ਬੁਰਾਇਆਂ ਦੇ ਵਿਰੁੱਧ ਸੰਦੇਸ਼ ਦਿੱਤਾ ਗਿਆ। ਅੰਤ ਵਿੱਚ ਸ. ਹਰਚੰਦ ਸਿੰਘ ਬਰਸਟ ਵੱਲੋਂ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਇਨਾਮ ਵੀ ਵੰਡੇ ਗਏ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਸੰਨੀ ਗੁਪਤਾ, ਭਗਵਾਨ ਦਾਸ ਗੁਪਤਾ, ਹੈੱਡਮਿਸਟ੍ਰੈਸ ਸ਼ੈਲੀ ਸ਼ਰਮਾ ਜੀ.ਐਚ.ਐਸ. ਖੇੜੀ ਮੁਸਲਮਾਨ, ਰਜਨੀ ਸਿੰਗਲਾ ਜੀ.ਐਚ.ਐਸ. ਧਬਲਾਨ, ਜੈਕੀ ਜੀ.ਐਚ.ਐਸ. ਗਲਵੱਟੀ, ਸੁਰਿੰਦਰ ਕੌਰ ਹੈਡ ਮੈਡਮ ਪ੍ਰਾਇਮਰੀ ਸਕੂਲ, ਸਟੇਜ ਸੰਚਾਲਨ ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਸ਼ੈਫਾਲੀ, ਵਰਿੰਦਰਪਾਲ ਕੌਰ, ਸੰਦੀਪ ਕੌਰ ਗਿੱਲ, ਸੰਦੀਪ ਕੌਰ, ਸੁਸ਼ਮਾ ਰਾਣੀ ਤੇ ਗੁਰਦੀਪ ਕੌਰ ਮੌਜੂਦ ਰਹੇ।
Punjab Bani 21 November,2023
ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ
ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਪਟਿਆਲਾ, 21 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰੀਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ / ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਮਈ 2024 ਤੱਕ ਜਾਰੀ ਰਹਿਣਗੇ। ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।
Punjab Bani 21 November,2023
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ -ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ 'ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ -ਪੰਜਾਬ 'ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ -ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ -ਦੋਸ਼ ਲਾਉਣ ਵਾਲਿਆਂ ਨੇ ਪਿਛਲੇ 15 ਸਾਲਾਂ 'ਚ ਕੋਈ ਹੋਰ ਕੇਬਲ ਕੰਪਨੀ ਪੰਜਾਬ ਨਹੀਂ ਆਉਣ ਦਿੱਤੀ, ਪੰਜਾਬ ਸਰਕਾਰ ਨੇ ਸਭ ਲਈ ਖੋਲ੍ਹੇ ਨਿਵੇਸ਼ ਦੇ ਰਸਤੇ ਪਟਿਆਲਾ, 20 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ 'ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਜੌੜਾਮਾਜਰਾ ਨੇ ਕਿਹਾ ਕਿ ਜੇਕਰ ਕੋਈ ਕੰਪਨੀ ਸਸਤੇ ਰੇਟ 'ਤੇ ਕੇਬਲ ਸਹੂਲਤ ਦੇ ਰਹੀ ਹੈ ਅਤੇ ਉਪਰੇਟਰ ਉਸ ਨਾਲ ਜੁੜ ਰਹੇ ਹਨ ਤਾਂ ਇਸ ਵਿੱਚ ਪੰਜਾਬ ਸਰਕਾਰ, ਕੋਈ ਵਿਧਾਇਕ ਤੇ ਪੁਲਿਸ ਦੀ ਕੋਈ ਭੂਮਿਕਾ ਨਹੀਂ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਪ੍ਰਾਜੈਕਟਾਂ ਵਿੱਚੋਂ ਬਚ ਰਿਹਾ ਪੈਸਾ ਲੋਕਾਂ ਦੇ ਹਿੱਤਾਂ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਣਾ ਤੇ ਸਨੌਰ ਦੀਆਂ ਦੋਵੇਂ ਸੜਕਾਂ ਦੀ ਪ੍ਰਵਾਨਗੀ 39 ਕਰੋੜ ਰੁਪਏ ਦੀ ਦਿੱਤੀ ਗਈ ਸੀ ਪਰੰਤੂ ਇਸ ਦੇ ਟੈਂਡਰ 31 ਕਰੋੜ ਰੁਪਏ ਵਿੱਚ ਲੱਗੇ ਤੇ ਇਸ ਤਰ੍ਹਾਂ 8 ਕਰੋੜ ਰੁਪਏ ਬਚਾਏ ਗਏ ਹਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।
Punjab Bani 20 November,2023
ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹੈ - ਹਰਭਜਨ ਸਿੰਘ ਈ.ਟੀ.ਓ.
ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹੈ - ਹਰਭਜਨ ਸਿੰਘ ਈ.ਟੀ.ਓ. ਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਦੇ ਅੰਤ ਤੱਕ ਹੋਏ ਮੁਕੰਮਲ ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ 'ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ 'ਤੇ 150 ਕਰੋੜ ਰੁਪਏ ਖਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ 'ਤੇ 43.60 ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਹੋਰ ਖੁਲਾਸਾ ਕਰਦਿਆਂ, ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿੰਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖਰਚੇ 'ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ 'ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
Punjab Bani 20 November,2023
ਪਟਿਆਲਾ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਪਟਿਆਲਾ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ -ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਵਰਿੰਦਰ ਸਿੰਘ ਬੈਂਸ -ਕੈਂਪ ਦੌਰਾਨ ਮਾਹਿਰਾਂ ਨੇ ਵੱਡੀ ਗਿਣਤੀ ਬਜ਼ੁਰਗਾਂ ਦੀ ਸਿਹਤ ਦੀ ਮੌਕੇ 'ਤੇ ਕੀਤੀ ਜਾਂਚ ਪਟਿਆਲਾ, 20 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਪਟਿਆਲਾ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ, ਉਥੇ ਹੀ ਇਸ ਕੈਂਪ ਦੌਰਾਨ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਬਜ਼ੁਰਗਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਕਿਉਂਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਡਾ. ਸਵੀਤਾ ਨੇ ਬਿਰਧ ਅਵਸਥਾ 'ਚ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ 'ਤੇ ਚਾਨਣਾ ਪਾਇਆ ਅਤੇ ਆਯੁਰਵੈਦ ਸਮੇਤ ਮੋਟੇ ਅਨਾਜ ਦੀ ਮਹੱਤਤਾ ਸਬੰਧੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਡਾ. ਰਾਜਦੀਪ ਕੌਰ ਨੇ ਹੋਮਿਓਪੈਥਿਕ ਦਵਾਈਆਂ ਨਾਲ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਨ ਬਾਰੇ ਅਤੇ ਡਾ. ਅਮਰਦੀਪ ਸਿੰਘ ਨੇ ਹੱਡੀਆਂ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਸਵਿੰਦਰ ਸਿੰਘ ਰੇਖੀ ਨੇ ਬਜ਼ੁਰਗਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦੌਰਾਨ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਂਝ ਗਲੋਬਲ ਫਾਊਂਡੇਸ਼ਨ, ਮਾਤਾ ਖੀਵੀ ਬਿਰਧ ਆਸ਼ਰਮ, ਬਿਰਧ ਆਸ਼ਰਮ ਚੌਰਾ ਸਮੇਤ ਵੱਡੀ ਗਿਣਤੀ ਬਜ਼ੁਰਗਾਂ ਨੇ ਇਸ ਕੈਂਪ ਦਾ ਲਾਭ ਉਠਾਇਆ।
Punjab Bani 20 November,2023
ਨਸ਼ਿਆਂ ਦੀ ਲਤ ਇੱਕ ਗੰਭੀਰ ਬਿਮਾਰੀ, ਪਟਿਆਲਾ ਪੁਲਿਸ ਇਸ ਦੇ ਇਲਾਜ ਲਈ ਸਹਿਯੋਗ ਕਰਕੇ ਨਸ਼ਾ ਤਸਕਰਾਂ 'ਤੇ ਕੱਸ ਰਹੀ ਹੈ ਲਗਾਮ-ਵਰੁਣ ਸ਼ਰਮਾ
ਨਸ਼ਿਆਂ ਦੀ ਲਤ ਇੱਕ ਗੰਭੀਰ ਬਿਮਾਰੀ, ਪਟਿਆਲਾ ਪੁਲਿਸ ਇਸ ਦੇ ਇਲਾਜ ਲਈ ਸਹਿਯੋਗ ਕਰਕੇ ਨਸ਼ਾ ਤਸਕਰਾਂ 'ਤੇ ਕੱਸ ਰਹੀ ਹੈ ਲਗਾਮ-ਵਰੁਣ ਸ਼ਰਮਾ -ਕਿਹਾ, ਨਸ਼ਿਆਂ ਦੀ ਸਪਲਾਈ ਚੇਨ ਪੁਲਿਸ ਨੇ ਤੋੜੀ, ਮੰਗ ਖ਼ਤਮ ਕਰਨ ਲਈ ਸਮਾਜ ਦੇਵੇ ਸਹਿਯੋਗ -ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 'ਚ ਨਸ਼ਿਆਂ ਵਿਰੁੱਧ ਚੁਕਾਈ ਸਹੁੰ ਪਟਿਆਲਾ, 20 ਨਵੰਬਰ: ਪਟਿਆਲਾ ਪੁਲਿਸ ਨੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਕਰਵਾਇਆ। ਯੂਨਾਈਟਿਡ ਨੇਸ਼ਨ ਦੀ ਥੀਮ ਉਤੇ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਅ ਕੇ ਨਸ਼ਿਆਂ ਦੀ ਮੰਗ ਖ਼ਤਮ ਕਰਨ ਦਾ ਪ੍ਰਣ ਕਰਵਾਇਆ ਗਿਆ। ਕਮਿਉਨਿਟੀ ਪੁਲਿਸਿੰਗ ਦੇ ਹਿੱਸੇ ਵਜੋਂ ਕਰਵਾਏ ਸੈਮੀਨਾਰ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਸਮਾਜ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਹੈ, ਹੁਣ ਲੋਕ ਰਲ ਮਿਲਕੇ ਹੰਭਲਾ ਮਾਰਦੇ ਹੋਏ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਅੱਗੇ ਆਉਣ। ਨਸ਼ਿਆਂ ਦੀ ਲਤ ਨੂੰ ਇੱਕ ਗੰਭੀਰ ਬਿਮਾਰੀ ਦੱਸਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਇਸਦੇ ਸ਼ਿਕਾਰ ਵਿਅਕਤੀਆਂ ਦੇ ਇਲਾਜ ਲਈ ਪੂਰਾ ਸਹਿਯੋਗ ਕਰ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਕਿਸੇ ਕਾਰਨ ਨਸ਼ਿਆਂ ਦੀ ਲਤ ਦੇ ਸ਼ਿਕਾਰ ਵਿਅਕਤੀ ਨੂੰ ਬਿਮਾਰ ਮੰਨਕੇ ਇਸ ਦਾ ਇਲਾਜ ਕਰਵਾਉਣ ਦੀ ਨੀਤੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਦੀ ਲਗਾਮ ਕਸਦੇ ਹੋਏ ਨਸ਼ਾ ਤਸਕਰਾਂ ਦੀ 7 ਕਰੋੜ ਰੁਪਏ ਤੋਂ ਵਧੇਰੇ ਦੀ ਜਾਇਦਾਦ ਕੁਰਕ ਕਰਵਾਕੇ ਸੂਬੇ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਵਰੁਣ ਸ਼ਰਮਾ ਨੇ ਕਿਹਾ ਕਿ 15 ਤੋਂ 35 ਸਾਲ ਦੀ ਉਮਰ ਤੱਕ ਨਸ਼ਿਆਂ ਦੀ ਲਤ ਲੱਗਣ ਦਾ ਖ਼ਤਰਾ ਸਭ ਤੋਂ ਜਿਆਦਾ ਹੁੰਦਾ ਹੈ, ਇਸ ਲਈ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਦੋਸਤੀ ਦੇ ਵਾਸਤੇ ਪਾ ਕੇ ਨਸ਼ੇ ਦੀ ਲਤ ਲਗਾਉਣ ਵਾਲੇ ਤੋਂ ਦੂਰ ਰਹਿਕੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਨੇ ਨੇੜਲੇ ਪੁਲਿਸ ਸਟੇਸ਼ਨ ਤੇ ਸਾਕੇਤ ਨਸ਼ਾ ਮੁਕਤੀ ਕੇਂਦਰ ਦੀ ਸਹਿਯੋਗੀ ਹੈਲਪ ਲਾਈਨ ਨੰਬਰ 0175-2213385 ਦੀ ਮਦਦ ਲੈਣ ਲਈ ਵੀ ਆਖਿਆ। ਪ੍ਰੋਗਰਾਮ ਦੌਰਾਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਇਸ ਮੌਕੇ ਜਨ ਹਿਤ ਸੰਮਤੀ ਵੱਲੋਂ 3 ਦਸੰਬਰ ਨੂੰ ਕਰਵਾਈ ਜਾਣ ਵਾਲੀ ਨਸ਼ਿਆਂ ਵਿਰੁੱਥ ਹਾਫ਼ ਮੈਰਾਥਨ ਦਾ ਪੋਸਟਰ ਤੇ ਪਾਵਰ ਹਾਊਸ ਯੂਥ ਕਲੱਬ ਤੇ ਫਾਊਂਡੇਸ਼ਨ ਫਾਰ ਡਰੱਗ ਫ਼ਰੀ ਵਰਲਡ ਦਾ ਨਸ਼ਿਆਂ ਵਿਰੁੱਧ ਜਾਗਰੂਕਤਾ ਕਿਤਾਬਚਾ ਜਾਰੀ ਕੀਤਾ ਗਿਆ। ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਥਾਪਰ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਡਾ. ਅਜੇ ਬਾਤਿਸ਼, ਡੀਨ ਡਾ. ਇੰਦਰਵੀਰ ਚਾਨਾ, ਰਜਿਸਟਰਾਰ ਡਾ. ਗੁਰਬਿੰਦਰ ਸਿੰਘ, ਡੀ.ਐਸ.ਪੀ ਸੰਜੀਵ ਸਿੰਗਲਾ, ਨਸ਼ਾ ਮੁਕਤ ਭਾਰਤ ਅਭਿਆਨ ਦੇ ਮੈਂਬਰ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ ਨੇ ਸੈਮੀਨਾਰ ਲਈ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਸਰਕਾਰੀ ਆਈ.ਟੀ.ਆਈ. ਲੜਕੇ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਤੇ ਥਾਪਰ ਇੰਸਟੀਚਿਊਟ ਦੇ ਵਿਦਿਆਰਥੀਆਂ ਸਮੇਤ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਸੈਣੀ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਟ੍ਰੇਨਿੰਗ ਅਫ਼ਸਰ ਸੁਖਵੰਤ ਸਿੰਘ, ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਜਨ ਹਿੱਤ ਸੰਮਤੀ ਤੋ ਵਿਨੋਦ ਸ਼ਰਮਾ, ਵਿਨੇ ਸ਼ਰਮਾ, ਉਪਕਾਰ ਸਿੰਘ ਵੀ ਮੌਜੂਦ ਸਨ।
Punjab Bani 20 November,2023
ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ
ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ - ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਸੈਸ਼ਨ ਦੀ ਸ਼ੁਰੂਆਤ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।
Punjab Bani 20 November,2023
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ। ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ। ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।
Punjab Bani 19 November,2023
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, ਨਵੰਬਰ 19 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ। ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
Punjab Bani 19 November,2023
ਹਲਕਾ ਸਮਾਣਾ ਤੇ ਸਨੌਰ 'ਚ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਹਲਕਾ ਸਮਾਣਾ ਤੇ ਸਨੌਰ 'ਚ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ -ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ: ਚੇਤਨ ਸਿੰਘ ਜੌੜਾਮਾਜਰਾ -ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰ ਹਲਕੇ ਦੀਆਂ ਸੜਕਾਂ ਸਮੇਤ ਹੋਰ ਮੰਗਾਂ ਮੰਣਨ ਲਈ ਕੀਤਾ ਧੰਨਵਾਦ ਪਟਿਆਲਾ, ਸਮਾਣਾ, ਡਕਾਲਾ, ਸਨੌਰ, 19 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੂਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ। ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 'ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਜਦਕਿ ਲੋਕ ਨਿਰਮਾਣ ਵਿਭਾਗ ਵਿੱਚ 55 ਸੜਕਾਂ ਬਣਾਉਣ ਵਿੱਚੋਂ ਹੀ 72 ਕਰੋੜ ਰੁਪਏ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਵਿੱਚੋਂ ਹੀ 6 ਕਰੋੜ ਰੁਪਏ ਬਚਾਏ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ ਬਚਾਇਆ ਗਿਆ ਇਹ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਨੇ ਆਪਣੇ ਗਠਨ ਦੇ ਤਿੰਨ ਮਹੀਨਿਆਂ ਦੇ ਦੌਰਾਨ ਹੀ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਿਨ੍ਹਾਂ ਕਿਸੇ ਵਿਤਕਰੇ ਦੇ ਪ੍ਰਦਾਨ ਕੀਤੀ। ਜਦਕਿ ਸਕੂਲ ਆਫ਼ ਐਮੀਨੈਂਸ, 40 ਹਜ਼ਾਰ ਦੇ ਕਰੀਬ ਨੌਕਰੀਆਂ, ਉਦਯੋਗਿਕ ਵਿਕਾਸ, ਸਿਹਤ ਤੇ ਸਿੱਖਿਆ ਕਰਾਂਤੀ, ਖੇਡਾਂ ਸਮੇਤ ਗੱਲ ਕੀ, ਹਰ ਖੇਤਰ ਵਿੱਚ ਸੂਬਾ ਨਿਵਾਸੀਆਂ ਨੂੰ ਸਹੂਲਤਾਂ ਦੇ ਗੱਫੇ ਪ੍ਰਦਾਨ ਕੀਤੇ ਜਾ ਰਹੇ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਟੜ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀ ਕੋਈ ਮੁਸ਼ਕਿਲ ਬਕਾਇਆ ਨਹੀ ਰਹਿਣ ਦਿੱਤੀ ਜਾਵੇਗੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਜਗਦੀਪ ਸਿੰਘ ਜੱਗਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਹਰਜਿੰਦਰ ਸਿੰਘ, ਪਵਿੱਤਰ ਸਿੰਘ ਡਕਾਲਾ, ਲੀਲਾ ਗਰਗ, ਤੇਜਿੰਦਰ ਘੁਮਾਣ, ਮਨਿੰਦਰ ਡਕਾਲਾ, ਦੀਪਕ ਵਧਵਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਜਸਪਾਲ ਸਿੰਘ ਅਨੰਦ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੇਨ ਗੁਰਮੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਨੰਦਗੜ੍ਹ, ਨਰਿੰਦਰ ਸਿੰਘ ਤੱਖਰ, ਸਿਮਰਨਦੀਪ ਬਰਕਤਪੁਰ, ਸਤਪਾਲ ਪੰਜੋਲਾ ਤੇ ਕਰਨ ਕੱਕੇਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।
Punjab Bani 19 November,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਕੀਤੀ ਟਿੱਪਣੀ : ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਕੀਤੀ ਟਿੱਪਣੀ : ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਵਾਇਸ ਆਫ਼ ਗਲੋਬਲ ਸਾਊਥ ਸਮਿਟ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ ਹੈ। ਸੰਬੋਧਨ ਦੀ ਸ਼ੁਰੂਆਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, ‘ਭੂਗੋਲਿਕ ਤੌਰ ‘ਤੇ, ਗਲੋਬਲ ਸਾਊਥ ਹਮੇਸ਼ਾ ਮੌਜੂਦ ਰਿਹਾ ਹੈ, ਪਰ ਇਸ ਨੂੰ ਪਹਿਲੀ ਵਾਰ ਆਵਾਜ਼ ਮਿਲ ਰਹੀ ਹੈ ਅਤੇ ਇਹ ਸਾਂਝੇ ਯਤਨਾਂ ਕਾਰਨ ਹੈ। ਅਸੀਂ 100 ਤੋਂ ਵੱਧ ਦੇਸ਼ ਹਾਂ ਪਰ ਸਾਡੀਆਂ ਤਰਜੀਹਾਂ ਇੱਕੋ ਜਿਹੀਆਂ ਹਨ। “ਪਿਛਲੇ ਸਾਲ, ਜੀ-20 ਸੰਮੇਲਨ ਦੌਰਾਨ, ਸਾਡੀ ਕੋਸ਼ਿਸ਼ ਲੋਕਾਂ ਦੇ, ਲੋਕਾਂ ਦੁਆਰਾ ਅਤੇ ਲੋਕਾਂ ਲਈ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੀ ਸੀ।” ਇਸ ਤੋਂ ਇਲਾਵਾ, ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਅਸੀਂ ਸਾਰੇ ਦੇਖ ਰਹੇ ਹਾਂ ਕਿ ਪੱਛਮੀ ਏਸ਼ੀਆ ਖੇਤਰ ਦੀਆਂ ਘਟਨਾਵਾਂ ਤੋਂ ਨਵੀਆਂ ਚੁਣੌਤੀਆਂ ਉਭਰ ਰਹੀਆਂ ਹਨ। ਭਾਰਤ ਨੇ ਇਜ਼ਰਾਈਲ ‘ਚ 7 ਅਕਤੂਬਰ ਨੂੰ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਅਸੀਂ ਵੀ ਸੰਜਮ ਰੱਖਿਆ ਹੈ। ਅਸੀਂ ਗੱਲਬਾਤ ਅਤੇ ਕੂਟਨੀਤੀ ‘ਤੇ ਜ਼ੋਰ ਦਿੱਤਾ ਹੈ। ਅਸੀਂ ਇਜ਼ਰਾਈਲ ਅਤੇ ਹਮਾਸ ਦਰਮਿਆਨ ਸੰਘਰਸ਼ ਵਿੱਚ ਨਾਗਰਿਕਾਂ ਦੀਆਂ ਮੌਤਾਂ ਦੀ ਵੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲ ਕਰਨ ਤੋਂ ਬਾਅਦ ਮਨੁੱਖੀ ਸਹਾਇਤਾ ਵੀ ਭੇਜੀ ਹੈ। ਫਲਸਤੀਨ ਦੇ ਲੋਕ. “ਇਹ ਉਹ ਸਮਾਂ ਹੈ ਜਦੋਂ ਗਲੋਬਲ ਸਾਊਥ ਦੇ ਦੇਸ਼ਾਂ ਨੂੰ ਵੱਧ ਤੋਂ ਵੱਧ ਗਲੋਬਲ ਭਲੇ ਲਈ ਇਕਜੁੱਟ ਹੋਣਾ ਚਾਹੀਦਾ ਹੈ।”
Punjab Bani 18 November,2023
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 18 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਜਦੋਂ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।
Punjab Bani 18 November,2023
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਤੇ ਐਲਾਨ ਕੀਤਾ ਹੁਸ਼ਿਆਰਪੁਰ, 18 ਨਵੰਬਰ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਸ਼ਹੀਦ ਊਧਮ ਸਿੰਘ ਦੇ ਨਾਂ ਉਤੇ ਬਣਨ ਵਾਲੇ ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਸ ਲਈ ਕੌਮੀ ਮੈਡੀਕਲ ਕਮਿਸ਼ਨ ਯੂ.ਜੀ.-ਐਮ.ਐਸ.ਆਰ.-2023 ਤਹਿਤ 420 ਬਿਸਤਰਿਆਂ ਵਾਲਾ ਹਸਪਤਾਲ ਲੋੜੀਂਦਾ ਹੋਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਪਿੰਡ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਈ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਬਾਰੇ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਦੋਵਾਂ ਆਗੂਆਂ ਨੇ 30.82 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਤੇ ਕਿਲਾ ਬੈਰੋਂ ਵਿੱਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਹੁਸ਼ਿਆਰਪੁਰ ਵਿੱਚ ਫ਼ਰਦ ਕੇਂਦਰ ਨਾਲ ਤਹਿਸੀਲ ਇਮਾਰਤ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 5.29 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਇਮਾਰਤ ਵਿੱਚ ਐਸ.ਡੀ.ਐਮ. ਦਫ਼ਤਰ, ਐਸ.ਡੀ.ਐਮ. ਅਦਾਲਤ, ਤਹਿਸੀਲ ਦਫ਼ਤਰ, ਤਹਿਸੀਲਦਾਰ ਅਦਾਲਤ, ਸਬ ਰਜਿਸਟਰੇਸ਼ਨ ਦਫ਼ਤਰ, ਕੰਟੀਨ, ਵੇਟਿੰਗ ਏਰੀਆ, ਮੀਟਿੰਗ ਰੂਮ, ਫ਼ਰਦ ਕੇਂਦਰ, ਰਿਕਾਰਡ ਰੂਮ ਅਤੇ ਹੋਰ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁਹੱਲਾ ਕੱਚਾ ਟੋਭਾ, ਨਿਊ ਸ਼ਾਂਤੀ ਨਗਰ, ਪ੍ਰੇਮਗੜ੍ਹ, ਨਿਊ ਬੈਂਕ ਕਲੋਨੀ ਅਤੇ ਬੂਥਗੜ੍ਹ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ 1.94 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਬਾਲਾਪੀਰ ਰੋਡ, ਟਾਂਡਾ ਰੋਡ ਤੋਂ ਮੁੱਖ ਸੜਕ ਬੇਗੋਵਾਲ ਦੇ ਨਿਰਮਾਣ ਅਤੇ ਬੇਗੋਵਾਲ ਸ਼ਹਿਰ ਵਿੱਚ ਨਾਲੇ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਇਲਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 1.52 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਫਗਵਾੜਾ ਵਿੱਚ ਵੀ 14 ਕਰੋੜ ਰੁਪਏ ਦੇ ਵੱਖ੍ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਗੜ੍ਹਸ਼ੰਕਰ ਵਿਖੇ 1.36 ਕਰੋੜ ਰੁਪਏ ਦੀ ਲਾਗਤ ਨਾਲ 100 ਫੀਸਦੀ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੋਵਾਂ ਮੁੱਖ ਮੰਤਰੀਆਂ ਨੇ 22.68 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਤੇ ਚਾਰ ਏਕੜ ਰਕਬੇ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਲਈ ਇਕ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਆਗੂਆਂ ਨੇ ਹਥਿਆਰਬੰਦ ਸੈਨਾਵਾਂ ਦੇ ਭਰਤੀ ਇਮਤਿਹਾਨਾਂ ਲਈ ਲੜਕਿਆਂ ਅਤੇ ਲੜਕੀਆਂ ਦੀ ਸਿਖਲਾਈ ਲਈ 26.96 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਐਸ. ਬਹਾਦਰ ਅਮੀ ਚੰਦ ਸੋਨੀ ਇੰਸਟੀਚਿਊਟ ਦਾ ਉਦਘਾਟਨ ਵੀ ਕੀਤਾ ਤਾਂ ਜੋ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਦਾਖਲਾ ਲੈਣ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਨੇ 5.75 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ 30 ਬਿਸਤਰਿਆਂ ਵਾਲੇ ਮਦਰ ਐਂਡ ਚਾਈਲਡ ਹਸਪਤਾਲ ਵਿੰਗ ਲਈ ਨਵੀਂ ਇਮਾਰਤ ਵੀ ਸਮਰਪਿਤ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਗੜ੍ਹਸ਼ੰਕਰ ਵਿਖੇ 0.80 ਕਰੋੜ ਦੀ ਲਾਗਤ ਨਾਲ ਹਾਲ ਹੀ ਵਿੱਚ ਅੱਪਗ੍ਰੇਡ ਕੀਤਾ ਸਬ ਡਿਵੀਜ਼ਨ ਹਸਪਤਾਲ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਮਾਹਿਲਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਨੂੰ ਵੀ ਦੋਵਾਂ ਮੁੱਖ ਮੰਤਰੀਆਂ ਵੱਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ 0.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਦੋਵਾਂ ਆਗੂਆਂ ਨੇ ਹਰਿਆਣਾ ਨਗਰ ਕੌਂਸਲ ਲਈ 3.14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਦੀ ਸਹੂਲਤ ਦੇਣ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 500 ਵਿਅਕਤੀਆਂ ਦੀ ਸਮਰੱਥਾ ਵਾਲਾ ਮਲਟੀਪਰਪਜ਼ ਹਾਲ ਵੀ ਦਸੂਹਾ ਦੇ ਲੋਕਾਂ ਨੂੰ ਸਮਰਪਿਤ ਕੀਤਾ, ਜਿੱਥੇ ਲੋਕ ਮਾਮੂਲੀ ਕੀਮਤ ਉਤੇ ਵਿਆਹ, ਸਮਾਗਮ, ਇਕੱਠ, ਮੀਟਿੰਗਾਂ ਅਤੇ ਹੋਰ ਕੰਮ ਕਰ ਸਕਣਗੇ। ਇਹ ਪ੍ਰਾਜੈਕਟ 1.42 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲ ਸਪਲਾਈ ਸਕੀਮ ਲਈ 100 ਕਰੋੜ ਰੁਪਏ ਦੀ ਲਾਗਤ ਆਈ ਹੈ। ਕਾਲੋਵਾਲ ਅਤੇ ਮੀਰਪੁਰ ਕੋਟਲੀ ਦੇ ਲੋਕਾਂ ਨੂੰ 1.59 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਸਿਵਲ ਵਰਕ ਅਤੇ ਓਐਚਐਸਆਰ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ ਗਏ ਹਨ। ਟਾਹਲੀ ਅਤੇ ਬਘੌਰਾ (ਚੱਬੇਵਾਲ) ਦੇ ਲੋਕਾਂ ਨੂੰ ਕ੍ਰਮਵਾਰ 0.15 ਕਰੋੜ ਅਤੇ 0.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੀ ਤੋਹਫਾ ਦਿੱਤਾ ਗਿਆ। ਲੋਕਾਂ ਨੂੰ ਪੀਣ ਯੋਗ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਦੋਵਾਂ ਮੁਖ ਮੰਤਰੀਆਂ ਨੇ ਮੁਕੇਰੀਆਂ ਦੇ ਸੀਬੋ ਚੈਕ, ਭੋਜਪੁਰ, ਅਬਦੁੱਲਾਪੁਰ ਅਤੇ ਕਾਲੂ ਚਾਂਗ ਪਿੰਡਾਂ ਦੇ ਵਸਨੀਕਾਂ ਨੂੰ 1.85 ਕਰੋੜ ਰੁਪਏ ਦੀ ਲਾਗਤ ਨਾਲ ਟਿਊਬਵੈੱਲ, ਸਿਵਲ ਵਰਕ ਅਤੇ ਓ.ਐਚ.ਐਸ.ਆਰ ਸਮੇਤ ਜਲ ਸਪਲਾਈ ਸਕੀਮ ਦਾ ਤੋਹਫ਼ਾ ਵੀ ਦਿੱਤਾ। ਉਨ੍ਹਾਂ ਨੇ ਢਿਲਵਾਂ ਸ਼ਹਿਰ ਵਿੱਚ 1.53 ਕਰੋੜ ਰੁਪਏ ਅਤੇ ਨਡਾਲਾ ਸ਼ਹਿਰ ਵਿੱਚ 1.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਅਤੇ ਐਨ.ਪੀ. ਭੁਲੱਥ ਵਿੱਚ ਨਵੇਂ ਬਣੇ ਕਲਸਟਰ ਫਾਇਰ ਬ੍ਰਿਗੇਡ ਦਫ਼ਤਰ ਦਾ ਉਦਘਾਟਨ ਕੀਤਾ। ਜੋ ਕਿ 0.45 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਗੁਆਂਢੀ ਯੂ.ਐਲ.ਬੀਜ਼ ਨਡਾਲਾ, ਢਿੱਲਵਾਂ ਅਤੇ ਬੇਗੋਵਾਲ ਨੂੰ ਅਤੇ ਇਕ ਕਰੋੜ ਰੁਪਏ ਦੀ ਲਾਗਤ ਨਾਲ ਨਡਾਲਾ, ਢਿੱਲਵਾਂ, ਭੁਲੱਥ ਅਤੇ ਬੇਗੋਵਾਲ ਦੇ ਆਮ ਆਦਮੀ ਕਲੀਨਿਕਾਂ ਨੂੰ ਜੋੜੇਗਾ। ਦੋਵਾਂ ਮੁੱਖ ਮੰਤਰੀਆਂ ਨੇ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ਵਿੱਚ ਅੱਠ ਲੇਨ ਅਥਲੈਟਿਕਸ ਸਿੰਥੈਟਿਕ ਟਰੈਕ ਅਤੇ ਸਰਕਾਰੀ ਕਾਲਜ, ਟਾਂਡਾ ਵਿੱਚ ਛੇ-ਛੇ ਕਰੋੜ ਰੁਪਏ ਦੀ ਲਾਗਤ ਨਾਲ ਅੱਠ ਲੇਨ ਅਥਲੈਟਿਕਸ ਸਿੰਥੈਟਿਕ ਟਰੈਕ ਬਣਾਉਣ ਦੀ ਯੋਜਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਹੁਸ਼ਿਆਰਪੁਰ ਵਿੱਚ 6.77 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਦੀ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਗੜ੍ਹਦੀਵਾਲਾ ਨੂੰ 8.05 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ, ਸੀ.ਐਚ.ਸੀ ਟਾਂਡਾ ਨੂੰ 2.40 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ ਅਤੇ ਸੀ.ਐਚ.ਸੀ ਬੁੱਢਾਬਾਦ ਨੂੰ 2.26 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਇਹ ਵੀ ਕਿਹਾ ਕਿ ਟਾਂਡਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਐਸ.ਡੀ.ਐਮ. ਦਫ਼ਤਰ ਅਤੇ ਅਦਾਲਤ, ਤਹਿਸੀਲਦਾਰ ਦਫ਼ਤਰ ਅਤੇ ਕਚਹਿਰੀ, ਵੇਟਿੰਗ ਏਰੀਆ, ਮੀਟਿੰਗ ਹਾਲ, ਫ਼ਰਦ ਕੇਂਦਰ, ਰਿਕਾਰਡ ਰੂਮ ਅਤੇ ਹੋਰ ਸਹੂਲਤਾਂ ਨਾਲ ਨਵੀਂ ਤਹਿਸੀਲ ਦੀ ਇਮਾਰਤ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਖਰਖਾਣ, ਪਿੱਪਲਵਾਲਾ, ਬੂਥਗੜ੍ਹ, ਨਾਰੀ, ਸਿੰਘਪੁਰ, ਭਾਮ, ਢੱਡੇ ਕਟਵਾਲ, ਹਰਸਾ ਮਾਨਸਰ, ਅੰਬਾਲਾ ਜੱਟਾਂ, ਕੋਈ, ਝੱਜ, ਕੁਰਾਲਾ ਕਲਾਂ, ਤਲਵੰਡੀ ਡੱਡੀਆਂ, ਬਾਬਕ, ਭੰਬੋਤਰ, ਚਮੂਹੀ, ਸਾਠਵਾਂ, ਸੰਸਾਰਪੁਰ, ਸਫਦਰਪੁਰ, ਤਲਵਾੜਾ ਸਿਟੀ, ਰਾਮਗੜ੍ਹ ਸੀਕਰੀ, ਦਾਰਾਪੁਰ, ਬਹੇੜਾ, ਮਸਤਪੁਰ, ਮਿਰਜ਼ਾਪੁਰ ਖਡਿਆਲਾ, ਭਾਗੋਵਾਲ ਅਤੇ ਮਾਹਿਲਪੁਰ ਵਿਖੇ 6.96 ਕਰੋੜ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-1, ਭੂੰਗਾ, ਟਾਂਡਾ, ਦਸੂਹਾ ਅਤੇ ਸ੍ਰੀ ਹਰਗੋਬਿੰਦਪੁਰ ਬਲਾਕਾਂ ਵਿਖੇ ਨਵੀਆਂ ਲਾਇਬ੍ਰੇਰੀਆਂ ਖੋਲ੍ਹਣ ਉਤੇ 2.56 ਕਰੋੜ ਰੁਪਏ ਖਰਚੇ ਜਾਣਗੇ।
Punjab Bani 18 November,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ
ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਬਲਿਕ ਕਾਲਜ ਵਿਖੇ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਸ਼ਿਰਕਤ ਕਰਦੇ ਹੋਏ।
Punjab Bani 18 November,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ -ਕਿਹਾ, ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ -67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ: ਖੋ-ਖੋ-14 ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਸਮਾਣਾ, 18 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਅੰਦਰ ਖੇਡਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਨਣ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਕੇ ਖੇਡਾਂ ਤੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਪਬਲਿਕ ਕਾਲਜ ਸਮਾਣਾ ਵਿਖੇ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਵਿੱਚੋਂ ਕਰੀਬ 276 ਖਿਡਾਰੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਹੁੰਦਾ ਹੈ ਉਥੇ ਹੀ ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਵੀ ਸਾਡੇ ਨੌਜਵਾਨ ਦੂਰ ਰਹਿੰਦੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁਲਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ ਹੈ ਅਤੇ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਖਿਡਾਰੀਆਂ ਨੂੰ ਤਿਆਰੀ ਲਈ ਫੰਡ ਦਿੱਤੇ ਤਾਂ ਜੋ ਉਹ ਖੇਡਾਂ ਵਿੱਚ ਮੱਲਾਂ ਮਾਰ ਸਕਣ। ਉਨ੍ਹਾਂ ਦੱਸਿਆ ਕਿ ਇਸੇ ਦਾ ਨਤੀਜਾ ਰਿਹਾ ਕਿ ਏਸ਼ੀਅਨ ਖੇਡਾਂ ਵਿੱਚ ਸਾਡੇ ਖਿਡਾਰੀਆਂ ਨੇ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਉਨ੍ਹਾਂ ਨੇ ਖੇਡ ਵਿਭਾਗ ਨੂੰ ਸਮਾਣਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਵਧਾਈ ਵੀ ਦਿੱਤੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਿਛਲੀਆਂ ਸਰਕਾਰਾਂ ਤੇ ਵਿਰੋਧੀ ਆਗੂਆਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਿਨ੍ਹਾਂ ਕੁਝ ਨਹੀਂ ਕੀਤਾ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਢਾਈ ਸਾਲਾਂ ਵਿੱਚ ਹੀ 38 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਖੇਤਰ ਵਿੱਚ ਵੀ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਅੰਦਰ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਪਬਲਿਕ ਕਾਲਜ ਦੇ ਡਾ. ਪ੍ਰਿੰਸੀਪਲ ਜਤਿੰਦਰ ਦੇਵ, ਸਪੋਰਟਸ ਐਸੋਸੀਏਸ਼ਨ ਸਮਾਣਾ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਨੁਮਾਇੰਦੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ, ਪ੍ਰਿੰਸੀਪਲ ਹਰਜੋਤ ਕੌਰ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਵਿਕਾਸ ਕੁਮਾਰ, ਅਮਨਿੰਦਰ ਸਿੰਘ ਬਾਬਾ, ਸੰਦੀਪ ਸ਼ਰਮਾ, ਸੰਜੇ ਸਿੰਗਲਾ, ਅਧਿਆਪਕ ਅਤੇ ਕੋਚ, ਖਿਡਾਰੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 18 November,2023
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ • ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ। ਇਸ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ। ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ। ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ। ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ। ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ। ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ। ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਸ੍ਰੀ ਅਜੈ ਸ੍ਰੀਵਾਸਤਵਾ ਸ਼ਾਮਲ ਸਨ।
Punjab Bani 17 November,2023
ਰਾਜਾ ਵੜਿੰਗ ਨੇ ਕੀਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ ਹਾਲ ਹੀ ਦੇ ਫੈਸਲਿਆਂ ਦੀ ਤਿੱਖੀ ਅਲੋਚਨਾ
ਰਾਜਾ ਵੜਿੰਗ ਨੇ ਕੀਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ ਹਾਲ ਹੀ ਦੇ ਫੈਸਲਿਆਂ ਦੀ ਤਿੱਖੀ ਅਲੋਚਨਾ ਚੰਡੀਗੜ੍ਹ, 17 ਨਵੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ ਹਾਲ ਹੀ ਦੇ ਫੈਸਲਿਆਂ ਦੀ ਤਿੱਖੀ ਅਲੋਚਨਾ ਕੀਤੀ ਹੈ। ਇੱਕ ਵਿਵਾਦਪੂਰਨ ਕਦਮ ਵਿੱਚ, ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਦਿੱਤਾ ਹੈ ਕਿ, ਹੁਣ ਤੋਂ, ਪੰਜਾਬ ਦੇ ਵਿਦਿਆਰਥੀਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰਾਂ ‘ਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਤੋਂ ਇਨਕਾਰ ਕਰ ਦਿੱਤਾ ਜਾਵੇਗਾ। ਇਹ ਸੀਟਾਂ ਹੁਣ ਚੰਡੀਗੜ੍ਹ ਆਧਾਰ ਕਾਰਡ ਦੀ ਪ੍ਰਸਤੁਤੀ ‘ਤੇ ਦਾਖਲੇ ਲਈ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਨਿਵਾਸੀਆਂ ਲਈ ਰਾਖਵੀਆਂ ਹੋਣਗੀਆਂ। ਆਪਣੀ ਅਸਹਿਮਤੀ ਜ਼ਾਹਰ ਕਰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਸਿੱਖਿਆ ਸਾਰਿਆਂ ਲਈ ਇੱਕ ਮੌਲਿਕ ਮਨੁੱਖੀ ਅਧਿਕਾਰ ਹੈ। ਕੁਝ ਬੱਚਿਆਂ ਨੂੰ ਇਸ ਬੁਨਿਆਦੀ ਅਧਿਕਾਰ ਤੋਂ ਵਾਂਝੇ ਕਰਨ ਦੇ ਫੈਸਲੇ ਕਿਵੇਂ ਲਏ ਜਾ ਸਕਦੇ ਹਨ? ਪੰਜਾਬ ਦੇ ਵਿਦਿਆਰਥੀ ਇਸ ਸਮੇਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 40% ਸੀਟਾਂ ‘ਤੇ ਕਾਬਜ਼ ਹਨ। ਰਾਜਾ ਵੜਿੰਗ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਚੰਡੀਗੜ੍ਹ ਉੱਤੇ ਕੇਂਦਰ ਸਰਕਾਰ ਦੇ ਪ੍ਰਭਾਵ ਦੀ ਆਲੋਚਨਾ ਕਰਦਿਆਂ ਕਿਹਾ, “ਚੰਡੀਗੜ੍ਹ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਿਯੰਤਰਣ ਅਧੀਨ ਹੋਣ ਕਰਕੇ, ਹੁਣ ਅਜਿਹੇ ਉਪਾਵਾਂ ਦੇ ਅਧੀਨ ਹੈ ਜੋ ਸਿੱਧੇ ਤੌਰ ‘ਤੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਤ ਕਰ ਰਹੇ ਹਨ। ਪੰਜਾਬ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸਾਡੇ ਹਿੱਤਾਂ ਦੇ ਉਲਟ ਫੈਸਲੇ ਸਾਡੇ ‘ਤੇ ਥੋਪੇ ਜਾ ਰਹੇ ਹਨ।ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਦਿਨੋ-ਦਿਨ ਘਟਾਇਆ ਜਾ ਰਿਹਾ ਹੈ, ਚਾਹੇ ਪੰਜਾਬ ਦੀਆਂ ਕਾਰਾਂ ਦੀ ਪਾਰਕਿੰਗ ਲਈ ਦੁੱਗਣਾ ਚਾਰਜ ਲਗਾਉਣਾ ਹੋਵੇ ਜਾਂ ਸਾਡੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨਾ ਦੇਣਾ।
Punjab Bani 17 November,2023
'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ
'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਗੁਰਮਤਿ ਵਿਖਿਆਨ ਵਿਸ਼ੇਸ਼ ਲੈਕਚਰ ਲੜੀ ਅਧੀਨ 32ਵੇਂ ਆਨਲਾਈਨ ਵਿਖਿਆਨ ਦਾ 'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਆਯੋਜਨ ਕੀਤਾ ਗਿਆ। ਚੇਅਰ ਇੰਚਾਰਜ ਡਾ. ਅਲੰਕਾਰ ਸਿੰਘ ਨੇ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਡਾਇਰੈਕਟਰ ਡਾ. ਮਲਕਿੰਦਰ ਕੌਰ ਨੇ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਮੁੱਖ ਵਕਤਾ ਵਜੋਂ ਪਹੁੰਚੇ ਦਸ਼ਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੇ ਇਤਿਹਾਸ ਵਿਭਾਗ ਤੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਜਸਵਿੰਦਰ ਕੌਰ ਨੇ ਇਸ ਵਿਸ਼ੇ ਉੱਤੇ ਇਤਿਹਾਸਕ ਹਵਾਲੇ ਦੇ ਕੇ ਖੋਜ ਭਰਪੂਰ ਜਾਣਕਾਰੀ ਦਿੱਤੀ। ਗੁਰਿਆਈ ਪਰੰਪਰਾ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੂੰ ਗੁਰਿਆਈ ਧੁਰ ਦਰਗਾਹੋਂ ਪ੍ਰਾਪਤ ਹੋਈ ਸੀ। ਉਪਰੰਤ ਗੁਰੂ ਅੰਗਦ ਦੇਵ ਜੀ ਤੋਂ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਤਕ ਗੁਰਿਆਈ ਪਰੰਪਰਾ ਸੇਵਾ, ਸਿਮਰਨ ਆਦਿ ਸਿਧਾਤਾਂ ਉੱਤੇ ਪਹਿਰਾ ਦੇਣ ਵਾਲਿਆਂ ਨੂੰ ਦਿੱਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਲੁਧਿਆਣਾ ਤੋਂ ਜੁੜੇ ਉੱਘੇ ਲੇਖਕ ਅਤੇ ਵਿਦਵਾਨ ਸ. ਅਨੁਰਾਗ ਸਿੰਘ ਨੇ ਵਿਸ਼ੇ ਨਾਲ ਸਬੰਧਿਤ ਆਪਣੇ ਵਿਚਾਰਾਂ ਰਾਹੀਂ ਸਰੋਤਿਆਂ ਨਾਲ ਸਾਂਝ ਪਾਈ ਅਤੇ ਗੁਰਮਤਿ ਸੰਗੀਤ ਚੇਅਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਡਾ. ਹਰਮਿੰਦਰ ਕੌਰ ਅਤੇ ਸ. ਜਸਬੀਰ ਸਿੰਘ ਜਵੱਦੀ ਨੇ ਕਾਰਜ ਕੀਤਾ। ਵੈਬੀਨਾਰ ਨੂੰ ਸਫਲ ਬਣਾਉਣ ਵਿੱਚ ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਨੇ ਸਹਿਯੋਗ ਦਿੱਤਾ। ਅੰਤ ਵਿਚ ਯੂਨੀਵਰਸਿਟੀ ਦੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਦੇ ਇੰਚਾਰਜ ਡਾ. ਪਰਮੀਤ ਕੌਰ ਨੇ ਸਮੂਹ ਵਿਦਵਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਵੈਬੀਨਾਰ ਵਿਚ ਫ਼ੈਕਲਟੀ ਮੈਂਬਰਾਨ, ਵਿਦਿਆਰਥੀਆਂ ਅਤੇ ਖੋਜਾਰਥੀਆਂ ਤੋਂ ਇਲਾਵਾ ਡਾ. ਹਰਜਸ ਕੌਰ, ਡਾ. ਪਰਮਜੀਤ ਸਿੰਘ, ਜਗਰਾਜ ਸਿੰਘ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਆਦਿ ਸ਼ਾਮਲ ਹੋਏ।
Punjab Bani 17 November,2023
26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ
26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ ਪਟਿਆਲਾ, 17 ਨਵੰਬਰ: ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਦੀ ਸਫ਼ਲਤਾ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਆਰ.ਐਸ. ਅਧਿਕਾਰੀ ਨਿਰੁਪਮਾ ਕਾਟਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਮੌਕੇ ਨਿਰੁਪਮਾ ਕਾਟਰੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਹਿਤ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਿਕਸਤ ਭਾਰਤ ਸੰਕਲਪ ਯਾਤਰਾ 26 ਜਨਵਰੀ 2024 ਤੱਕ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ "ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ" ਮੁਹਿੰਮ ਜਰੀਏ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ। ਇਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਅਗੇਤੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇ। ਲੋਕ ਭਲਾਈ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ ਤਾਂ ਜੋ ਲੋੜਵੰਦ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਨੂੰ ਉੱਚਾ ਕਰ ਸਕਣ । ਉਨ੍ਹਾਂ ਕਿਹਾ ਕਿ ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ । ਇਸ ਤੋਂ ਇਲਾਵਾ ਚੰਗੀ ਪ੍ਰਾਪਤੀ ਵਾਲੇ ਸੈਲਫ਼ ਹੈਲਪ ਗਰੁੱਪ ਤੇ ਸਫ਼ਲ ਕਿਸਾਨ ਦੀ ਮੇਰੀ ਕਹਾਣੀ ਮੇਰੀ ਜੁਬਾਨੀ, ਸਟੇਟ ਕ੍ਰਿਸ਼ੀ ਐਕਟਵਿਟੀ, ਸੱਭਿਆਚਾਰਕ ਪ੍ਰੋਗਰਾਮ, ਕੁਇਜ਼ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਨੂੰ ਪੂਰਨ ਸਹਿਯੋਗ ਦਿਤਾ ਜਾਵੇਗਾ। ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ। ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸਫਲਤਾ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਏ.ਜੀ. ਐਫ.ਸੀ.ਆਈ. ਸਤੀਸ਼ ਮਿੰਜ਼, ਐਨ.ਐਫ.ਐਲ. ਤੋਂ ਮਨੀਸ਼ ਅਵਸ਼ਥੀ, ਨਬਾਰਡ ਦੇ ਪਰਵਿੰਦਰ ਕੌਰ ਨਾਗਰਾ, ਐਸ.ਐਲ.ਬੀ.ਸੀ. ਪੋਰਟਲ ਤੋਂ ਦਵਿੰਦਰ ਸਿੰਘ, ਪੀ.ਆਈ.ਬੀ. ਤੋਂ ਬਲਜੀਤ ਸਿੰਘ, ਕੇ.ਵੀ.ਕੇ. ਗੁਰਉਦੇਸ਼ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 17 November,2023
ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜਵੰਦਾਂ ਲਈ ਸਾਰੇ ਸ਼ਹਿਰਾਂ 'ਚ ਬਣਾਏ ਰੈਣ ਬਸੇਰੇ-ਸਾਕਸ਼ੀ ਸਾਹਨੀ
ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜਵੰਦਾਂ ਲਈ ਸਾਰੇ ਸ਼ਹਿਰਾਂ 'ਚ ਬਣਾਏ ਰੈਣ ਬਸੇਰੇ-ਸਾਕਸ਼ੀ ਸਾਹਨੀ -ਪਟਿਆਲਾ ਸ਼ਹਿਰ 'ਚ ਪੱਕੇ ਚੱਲਦੇ 2 ਰੈਣ ਬਸੇਰਿਆਂ ਸਮੇਤ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ ਔਰਤਾਂ ਤੇ ਮਰਦਾਂ ਲਈ ਵੱਖੋ-ਵੱਖਰੇ 9 ਰੈਣ ਬਸੇਰੇ ਸਥਾਪਤ -ਕਿਹਾ, ਠੰਢ ਦੇ ਮੌਸਮ 'ਚ ਬੇਘਰੇ ਤੇ ਲੋੜਵੰਦਾਂ ਨੂੰ ਮਿਲੇਗੀ ਰਾਤ ਰਹਿਣ ਲਈ ਢੁਕਵੀਂ ਜਗ੍ਹਾ, ਲੋਕ ਅਜਿਹੇ ਬੇਘਰਿਆਂ ਨੂੰ ਰੈਣ ਬਸੇਰਿਆਂ ਵਿਖੇ ਭੇਜਣ ਪਟਿਆਲਾ, 17 ਨਵੰਬਰ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਲੋੜਵੰਦਾਂ ਲਈ ਰੈਣ ਬਸੇਰੇ ਬਣਾਏ ਹਨ, ਜਿੱਥੇ ਠੰਢ ਦੇ ਸ਼ੁਰੂ ਹੋਏ ਇਸ ਮੌਸਮ ਵਿੱਚ ਸੜਕਾਂ ਕਿਨਾਰੇ ਰਾਤਾਂ ਗੁਜ਼ਾਰਨ ਵਾਲੇ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਰਾਤ ਸਮੇਂ ਸੌਣ ਲਈ ਬਿਸਤਰਾ ਤੇ ਸਿਰ 'ਤੇ ਛੱਤ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਸਮੇਤ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ, ਸਨੌਰ, ਘੱਗਾ, ਭਾਦਸੋਂ, ਘਨੌਰ ਤੇ ਦੇਵੀਗੜ੍ਹ ਵਿਖੇ ਇਹ ਸੁਵਿਧਾ ਲੋੜਵੰਦਾਂ ਲਈ ਉਪਲਬੱਧ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਖੇ ਨਗਰ ਨਿਗਮ ਵੱਲੋਂ ਕਮਿਸ਼ਨਰ ਅਦਿੱਤਿਆ ਉਪਲ ਅਤੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਦੀ ਦੇਖ-ਰੇਖ ਤੇ ਸਮੂਹ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੀਆਂ ਬਾਕੀ ਨਗਰ ਕੌਂਸਲਾਂ ਵੱਲੋਂ ਰੈਣ ਬਸੇਰੇ ਸਥਾਪਤ ਕੀਤੇ ਗਏ ਹਨ ਤਾਂ ਕਿ ਠੰਢ ਦੇ ਇਸ ਮੌਸਮ ਵਿੱਚ ਬੇਘਰੇ ਲੋਕਾਂ ਨੂੰ ਰਾਤਾਂ ਨੂੰ ਸੌਣ ਲਈ ਬਿਸਤਰਾ ਮਿਲ ਸਕੇ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਪਟਿਆਲਾ ਸ਼ਹਿਰ ਵਿਖੇ ਨਗਰ ਨਿਗਮ ਵੱਲੋਂ ਦੋ ਸਥਾਈ ਰੈਣ ਬਸੇਰੇ ਸਥਾਪਤ ਕੀਤੇ ਗਏ ਹਨ, ਇਨ੍ਹਾਂ ਵਿੱਚੋਂ ਇੱਕ ਮੰਦਿਰ ਸ੍ਰੀ ਕਾਲੀ ਦੇਵੀ ਨੇੜੇ ਅਤੇ ਦੂਸਰਾ ਨਹਿਰੂ ਪਾਰਕ ਨੇੜੇ ਪਰਸ਼ੂਰਾਮ ਚੌਂਕ ਵਿਖੇ, ਇਹ ਦੋਵੇਂ ਮਰਦਾਂ ਤੇ ਔਰਤਾਂ ਲਈ ਵੱਖੋ-ਵੱਖਰੇ ਰੈਣ ਬਸੇਰੇ ਹਨ। ਜਦਕਿ ਕੁਝ ਹੋਰ ਰੈਣ ਬਸੇਰੇ ਇਸ ਮਹੀਨੇ ਦੇ ਆਖਰੀ ਹਫ਼ਤੇ 'ਚ ਸ਼ੁਰੂ ਕੀਤੇ ਜਾਣਗੇ। ਜਦਕਿ ਰਾਜਪੁਰਾ ਵਿਖੇ ਟਾਊਨ ਹਾਲ ਵਿੱਚ ਰੈਣ ਬਸੇਰਾ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਜੇਈ ਰਾਜੀਵ ਸ਼ਰਮਾ ਫੋਨ ਨੰਬਰ 7986228359 ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਸਮਾਣਾ ਵਿਖੇ ਨੇੜੇ ਸੀਨੀਅਰ ਸਿਟੀਜ਼ਨ ਹੋਮ ਵਿਖੇ ਬਣਾਇਆ ਗਿਆ ਹੈ, ਜਿੱਥੇ ਸੈਨੇਟਰੀ ਇੰਸਪੈਕਟਰ ਬੋਬੀ ਕੁਮਾਰ, ਫੋਨ 78142-21513 ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹੀ ਨਾਭਾ ਵਿਖੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੀ ਰਿਹਾਇਸ਼ ਨੇੜੇ ਰੈਣ ਬਸੇਰਾ ਬਣਾਇਆ ਗਿਆ ਹੈ, ਜਿਸ ਦਾ ਨੋਡਲ ਅਫ਼ਸਰ ਕਲਰਕ ਅਸ਼ਵਨੀ ਕੁਮਾਰ ਫੋਨ ਨੰਬਰ 96462-00359 ਨੂੰ ਲਗਾਇਆ ਗਿਆ ਹੈ। ਜਦਕਿ ਪਾਤੜਾਂ ਵਿਖੇ ਨਗਰ ਕੌਂਸਲਰ ਵਿਖੇ ਬਣਾਏ ਗਏ ਰੈਣ ਬਸੇਰੇ ਵਿਖੇ ਸੈਨਟਰੀ ਇੰਸਪੈਕਟਰ ਜਗਦੀਪ ਸਿੰਘ ਫੋਨ ਨੰਬਰ 97806-19924 ਨੋਡਲ ਅਫ਼ਸਰ ਲਗਾਇਆ ਗਿਆ ਹੈ। ਜਦਕਿ ਨਗਰ ਕੌਂਸਲ ਸਨੌਰ ਵਿਖੇ ਰੈਣ ਬਸੇਰਾ ਬਣਾ ਕੇ ਕੁਲਦੀਪ ਸਿੰਘ ਕਲਰਕ ਫੋਨ ਨੰਬਰ 7009537363 ਨੂੰ ਨੋਡਲ ਲਗਾਇਆ ਗਿਆ ਹੈ, ਨਗਰ ਪੰਚਾਇਤ ਘੱਗਾ ਵਿਖੇ ਨਾਇਟ ਸ਼ੈਲਟਰ ਦਾ ਨੋਡਲ ਗੁਰਮੇਲ ਸਿੰਘ ਫੋਨ ਨੰਬਰ 9888807090 ਲਗਾਇਆ ਹੈ, ਇਸੇ ਤਰ੍ਹਾਂ ਭਾਦਸੋਂ ਦੀ ਵਾਰਡ ਨੰਬਰ 8 ਵਿਖੇ ਜੇਈ ਗਗਨਪ੍ਰੀਤ ਸਿੰਘ ਫੋਨ ਨੰਬਰ 8837894440 ਨਾਇਟ ਸ਼ੈਲਟਰ ਦਾ ਨੋਡਲ ਲਗਾਇਆ ਹੈ। ਇਸੇ ਤਰ੍ਹਾਂ ਘਨੌਰ ਦੀ ਵਾਰਡ ਨੰਬਰ 3 ਵਿਖੇ ਨਾਇਟ ਸ਼ੈਲਟਰ ਬਣਾ ਕੇ ਜੇ.ਈ ਬੇਅੰਤ ਸਿੰਘ ਫੋਨ ਨੰਬਰ 7528918520 ਨੂੰ ਨੋਡਲ ਅਫ਼ਸਰ ਲਾਇਆ ਹੈ ਅਤੇ ਦੇਵੀਗੜ੍ਹ ਵਿਖੇ ਦਫ਼ਤਰ ਨਗਰ ਪੰਚਾਇਤ ਵਿਖੇ ਹੀ ਨਾਇਟ ਸ਼ੈਲਟਰ ਬਣਾ ਕੇ ਇਸ ਦਾ ਨੋਡਲ ਅਫ਼ਸਰ ਸੈਨਟਰੀ ਇੰਸਪੈਕਟਰ ਹਰਵਿੰਦਰ ਸਿੰਘ ਫੋਨ ਨੰਬਰ 9646064512 ਨੂੰ ਲਗਾਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੈਣ ਬਸੇਰਿਆਂ ਵਿਖੇ ਨਹਾਉਣ ਲਈ ਗਰਮ ਪਾਣੀ, ਫਸਟ ਏਡ ਕਿਟ, ਸਾਫ਼-ਸੁਥਰੇ ਬਿਸਤਰੇ, ਸੀ.ਸੀ.ਟੀ.ਵੀ. ਕੈਮਰੇ, ਆਰ.ਓ ਪਾਣੀ ਅਤੇ ਅੱਗ ਬੁਝਾਊ ਯੰਤਰਾਂ, ਸਾਫ਼ ਸਫਾਈ, ਟੁਲਾਇਟ ਤੋਂ ਇਲਾਵਾ ਸੁਰੱਖਿਆ ਦਾ ਵੀ ਇੰਤਜਾਮ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਅਜਿਹੇ ਬੇਘਰੇ ਲੋਕਾਂ ਨੂੰ ਇਨ੍ਹਾਂ ਰੈਣ ਬਸੇਰਿਆਂ ਵਿਖੇ ਭੇਜਿਆ ਜਾਵੇ ਤਾਂ ਕਿ ਇਹ ਠੰਢ ਦੇ ਮੌਸਮ 'ਚ ਰਾਤਾਂ ਬਾਹਰ ਖੁੱਲੇ ਅਸਮਾਨ ਹੇਠਾਂ ਨਾ ਗੁਜਾਰਨ।
Punjab Bani 17 November,2023
ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ
ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ ਪਟਿਆਲਾ, 17 ਨਵੰਬਰ: ਜ਼ਿਲ੍ਹਾ ਸਵੀਪ ਟੀਮ ਵਾਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਪਟਿਆਲਾ ਵਿਖੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਡਾ. ਸਵਿੰਦਰ ਸਿੰਘ ਰੇਖੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਅਧੀਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਵੇ ਅਤੇ ਵਿਦਿਆਰਥੀ ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਵਿਚ ਚੋਣ ਕਮਿਸ਼ਨ ਦੇ ਕੈਂਪਸ ਅੰਬੈਸਡਰ ਵਜੋਂ ਕਾਰਜ ਕਰਨ। ਸਵੀਪ ਪ੍ਰੋਗਰਾਮ ਬਾਰੇ ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਇੱਕ ਨਿਰਪੱਖ ਅਤੇ ਸੂਝਵਾਨ ਫ਼ੈਸਲਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਸੰਸਥਾ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਆਫ਼ਲਾਈਨ ਜਾ ਆਨਲਾਈਨ ਮੋਡ ਰਾਹੀਂ ਤੁਰੰਤ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਡਾ ਰੇਖੀ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵੋਟਰ ਪ੍ਰਣ ਵੀ ਲਿਆ। ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ, ਆਈ ਟੀ ਆਈ ਪਟਿਆਲਾ ਤੋਂ ਸੰਸਥਾ ਦੇ ਨੋਡਲ ਅਫ਼ਸਰ ਸਵੀਪ ਜਗਦੀਪ ਜੋਸ਼ੀ, ਸੰਜੇ ਧੀਰ, ਸੁਖਵੰਤ ਸਿੰਘ, ਮਿਹਰਬਾਨ ਸਿੰਘ, ਵਿਨੈ ਕੁਮਾਰ, ਮੁਨੀਸ਼ ਕੁਮਾਰ, ਦਲਬੀਰ ਸਿੰਘ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਸ ਕੈਂਪ ਵਿੱਚ ਹਿੱਸਾ ਲਿਆ। ਸਵੀਪ ਟੀਮ ਨੇ ਕੈਂਪ ਦੇ ਸਫਲ ਆਯੋਜਨ ਵਿੱਚ ਸਹਿਯੋਗ ਲਈ ਸੰਸਥਾ ਦੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ
Punjab Bani 17 November,2023
ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਚੰਡੀਗੜ੍ਹ, 17 ਨਵੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ਵਿੱਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਗ੍ਰੇਜੂਏਟ, ਪੋਸਟ ਗ੍ਰੈਜੂਏਟ ਤੇ ਪ੍ਰੋਫੈਸ਼ਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸਟਰੀ ਸੂਚੀ ਬੱਧ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ। ਸੂਬੇ ਵਿੱਚ ਮੌਜੂਦਾ ਸਮੇਂ ਆਈ.ਆਈ.ਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ.ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਆਦਿ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਕੋਰਸ ਦੀ ਪੂਰੀ ਫੀਸ ਅਦਾ ਕੀਤੀ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ ਸਾਲ ਦੇ ਇਮਤਿਹਾਨ ਵਿੱਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ਵਿੱਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ।
Punjab Bani 17 November,2023
9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ
9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ- ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਪੰਜਾਬ ਨੂੰ ਸੌਂਪਿਆ ਗਿਆ। ਰਾਜਪਾਲ ਪੰਜਾਬ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ’ਤੇ ਦਿੱਤੇ ਗਏ ਇੱਕ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ। ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਨਾਮ ਦਿੱਤੇ ਇੱਕ ਹੋਰ ਮੰਗ ਪੱਤਰ ਰਾਹੀਂ ਭਾਈ ਰਾਜੋਆਣਾ ਦੀ ਫਾਂਸੀ ਤੋਂ ਉਮਰ ਕੈਦ ਤਬਦੀਲੀ ਦੇ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਗਈ ਹੈ।
Punjab Bani 16 November,2023
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ ਚੰਡੀਗੜ੍ਹ, 16 ਨਵੰਬਰ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।
Punjab Bani 16 November,2023
ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ
ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਸਰਾਭਾ (ਲੁਧਿਆਣਾ), 16 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਕਿਹਾ ਕਿ ਇਹ ਮਹਾਨ ਸ਼ਹੀਦ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਅਸਲ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਇਨ੍ਹਾਂ ਮਹਾਨ ਆਗੂਆਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਰੂਹਾਂ ਨੂੰ ਇਹ ਦੇਖ ਕੇ ਵੱਡੀ ਸੱਟ ਲੱਗੀ ਹੋਵੇਗੀ ਕਿ ਸੂਬੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਉਖਾੜਨ ਲਈ ਅਣਥੱਕ ਘਾਲਣਾ ਘਾਲੀ, ਪਰ ਇਹ ਬਹੁਤ ਮੰਦਭਾਗਾ ਹੈ ਕਿ ਹੁਣ ਸਾਡੇ ਨੌਜਵਾਨ ਆਪਣੇ ਮਾਤਾ-ਪਿਤਾ ਦੀਆਂ ਜ਼ਮੀਨਾਂ ਅਤੇ ਗਹਿਣੇ ਗਿਰਵੀ ਰੱਖ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਨੌਜਵਾਨ ਸੂਬੇ ਦੇ ਸਿਸਟਮ ਤੋਂ ਤੰਗ ਆ ਚੁੱਕੇ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਇਸ ਸਿਸਟਮ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦੀ ਸਥਾਪਨਾਂ ਦੀਆਂ ਸੰਭਾਵਨਾ ਵੀ ਤਲਾਸ਼ਣਗੇ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਕਰਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
Punjab Bani 16 November,2023
ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ
ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਭਰੀਆਂ ਜਾਣਗੀਆਂ ਲੁਧਿਆਣਾ, 16 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ, “ਸਾਨੂੰ ਪੰਜਾਬ ਦੇ ਸ਼ਹੀਦਾਂ ਦੀ ਗਿਣਤੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਮਿੱਟੀ ਉਤੇ ਇਨ੍ਹਾਂ ਨਾਇਕਾਂ ਦੇ ਨਿਸ਼ਾਨ ਹਨ।” ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਜਰ੍ਹਾ-ਜਰ੍ਹਾ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੇ ਜਜ਼ਬੇ ਦਾ ਸੁਭਾਗ ਹਾਸਲ ਹੈ ਜਿਸ ਕਰਕੇ ਉਹ ਹਰੇਕ ਥਾਂ ਆਪਣਾ ਮਹੱਤਵ ਕਾਇਮ ਕਰ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਅਗਾਊਂ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਿਸ਼ਾਲ ਸਾਈਕਲ ਰੈਲੀ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਕੇ ਸੂਬੇ ਨੂੰ ਮੋਹਰੀ ਬਣਾਉਣ ਲਈ ਲੋਕਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੁਰੂਆਤ ਆਉਣ ਵਾਲੇ ਸਮੇਂ ਵਿੱਚ ‘ਰੰਗਲਾ ਪੰਜਾਬ’ ਸਿਰਜਣ ਵੱਲ ਇੱਕ ਵੱਡੀ ਪੁਲਾਂਘ ਹੈ। ਇਸ ਇਤਿਹਾਸਕ ਦਿਹਾੜੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ ਨਾਲ ਇਸ ਮਹਾਨ ਸ਼ਹੀਦ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ 16 ਨਵੰਬਰ ਨੂੰ ਗਜ਼ਟਿਡ ਛੁੱਟੀ ਐਲਾਨੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸ਼ਹੀਦ ਦੀ ਗੌਰਵਮਈ ਵਿਰਾਸਤ ਦਾ ਪਾਸਾਰ ਕੀਤਾ ਜਾ ਸਕੇਗਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਿਤ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਛੋਟੀ ਉਮਰ ਵਿੱਚ ਹੀ ਆਪਣੇ ਵਤਨ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੇ ਸ਼ਹੀਦ ਭਗਤ ਸਿੰਘ ਵਰਗੇ ਕਈ ਹੋਰ ਨੌਜਵਾਨਾਂ ਨੂੰ ਆਜ਼ਾਦੀ ਦੇ ਅੰਦੋਲਨ ਵਿੱਚ ਹਿੱਸਾ ਲੈਣ ਅਤੇ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਸ਼ਹੀਦ ਦੇ ਉਸ ਮਹਾਨ ਬਲਿਦਾਨ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ (ਪੂਨੇ, ਮਹਾਰਾਸ਼ਟਰ), ਸ਼ਹੀਦ ਜਗਤ ਸਿੰਘ (ਤਰਨ ਤਾਰਨ), ਸ਼ਹੀਦ ਹਰਨਾਮ ਸਿੰਘ ਸਿਆਲਕੋਟੀ (ਸਿਆਲਕੋਟ, ਪਾਕਿਸਤਾਨ), ਸ਼ਹੀਦ ਬਖਸ਼ੀਸ਼ ਸਿੰਘ (ਅੰਮ੍ਰਿਤਸਰ), ਸ਼ਹੀਦ ਸੁਰੈਣ ਸਿੰਘ ਵੱਡਾ (ਅੰਮ੍ਰਿਤਸਰ) ਅਤੇ ਸ਼ਹੀਦ ਸੁਰੈਣ ਸਿੰਘ ਛੋਟਾ (ਅੰਮ੍ਰਿਤਸਰ) ਨੂੰ ਵੀ ਯਾਦ ਕੀਤਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
Punjab Bani 16 November,2023
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ 25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ। ਰੈਲੀ ਵਿੱਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ। ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੈਲੀ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਤਫਾਕਵੱਸ ਇਹ ਰੈਲੀ ਦੇਸ਼ ਦੇ ਸਭ ਤੋਂ ਨੌਜਵਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਗਈ ਹੈ ਜਿਸ ਨੇ 19 ਸਾਲ ਦੀ ਉਮਰ ਵਿੱਚ ਜੀਵਨ ਵਤਨ ਦੇ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ। ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਈਕਲ ਸਵਾਰ ਸਬੰਧਤ ਸਥਾਨਾਂ ਤੋਂ ਪਵਿੱਤਰ ਮਿੱਟੀ ਲੈ ਕੇ ਆਏ ਜਿਸ ਦੀ ਵਰਤੋਂ ਬੂਟੇ ਲਾਉਣ ਲਈ ਕੀਤੀ ਜਾਵੇਗੀ ਅਤੇ ਇਨ੍ਹਾਂ ਬੂਟਿਆਂ ਦੇ ਨਾਮ ਕ੍ਰਮਵਾਰ ਸਦਭਾਵਨਾ, ਵਚਨ, ਗਿਆਨ, ਏਕਤਾ ਅਤੇ ਉਮੀਦ ਵਜੋਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਇਸ ਸਮਾਗਮ ਦੀ ਡੂੰਘਾਈ ਅਤੇ ਮਨੋਰਥ ਨੂੰ ਵਧਾਉਂਦਾ ਹੈ ਜਿਸ ਦਾ ਇਕਮਾਤਰ ਉਦੇਸ਼ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਨਸ਼ਿਆਂ ਵਿਰੁੱਧ ਨੌਜਵਾਨ" ਸਿਰਫ਼ ਇੱਕ ਸਾਈਕਲ ਰੈਲੀ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਇਨਕਲਾਬੀ ਨਾਇਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਇਹ ਸ਼ਾਨਦਾਰ ਪਹਿਲ ਹੈ।
Punjab Bani 16 November,2023
ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਸਪੈਸ਼ਲ ਡੀਜੀਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ: ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
Punjab Bani 15 November,2023
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਸੂਬੇ ਵਿੱਚ ਕੁੱਲ 13 ਹਜ਼ਾਰ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ ਕਿਹਾ, ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਕੀਤਾ ਗਿਆ ਹੈ ਮਜ਼ਬੂਤ ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।
Punjab Bani 15 November,2023
ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ, 2024 ਤੱਕ ਕੀਤਾ ਵਾਧਾ
ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ, 2024 ਤੱਕ ਕੀਤਾ ਵਾਧਾ ਚੰਡੀਗੜ੍ਹ, 15 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਉਣਗੇ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਸੰਸ਼ੋਧਿਤ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ 3 ਮਈ, 2024 ਨੂੰ ਹੋਵੇਗੀ।
Punjab Bani 15 November,2023
ਪੰਜਾਬ ਸਰਕਾਰ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ
ਪੰਜਾਬ ਸਰਕਾਰ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਚੰਡੀਗੜ, 15 ਨਵੰਬਰ : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Punjab Bani 15 November,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ -ਕਿਹਾ, ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ ਪਟਿਆਲਾ, 15 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਸਨੌਰ ਦੇ ਕੇਬਲ ਉਪਰੇਟਰਾਂ ਵੱਲੋਂ ਕਿਸੇ ਇੱਕ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਇਸ ਨੂੰ ਛੱਡਕੇ ਦੂਜੀ ਕੰਪਨੀ ਨਾਲ ਜੁੜਨ ਦਾ ਮਾਮਲਾ ਉਨ੍ਹਾਂ ਦਾ ਆਪਣਾ ਤੇ ਨਿੱਜੀ ਮਸਲਾ ਹੋ ਸਕਦਾ ਹੈ, ਇਸ ਵਿੱਚ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਕੋਈ ਭੂਮਿਕਾ ਨਹੀਂ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਸੁਣਿਆ ਹੈ, ਕਿ ਕੇਬਲ ਉਪਰੇਟਰ ਇਹ ਕਹਿ ਰਹੇ ਹਨ, ਉਨ੍ਹਾਂ ਨੂੰ ਨਵੀਂ ਕੰਪਨੀ ਬਹੁਤ ਹੀ ਘੱਟ ਰੇਟ ਉਪਰ ਕੇਬਲ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਨਵੀਂ ਕੰਪਨੀ ਨਾਲ ਜੁੜ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੀਡੀਓ ਕਲਿਪ ਵਿੱਚ ਉਪਰੇਟਰ ਵਿਧਾਇਕ ਦਾ ਕੋਈ ਨਾਮ ਨਹੀਂ ਲੈ ਰਹੇ, ਇਸ ਲਈ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਉਣੇ ਬਹੁਤ ਹੀ ਘਟੀਆ ਰਾਜਨੀਤੀ ਦਾ ਹਿੱਸਾ ਹੈ, ਇਸ ਲਈ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਤੇ ਝੂਠੀਆਂ ਗੱਲਾਂ ਉਪਰ ਵਿਸ਼ਵਾਸ਼ ਨਾ ਕੀਤਾ ਜਾਵੇ।
Punjab Bani 15 November,2023
ਅੱਗ ਨਾ ਲਗਾਕੇ ਪਰਾਲੀ ਸੰਭਾਲਣ ਲੱਗੇ ਪਿੰਡ ਲੰਗ ਦੇ ਕਿਸਾਨ, 75 ਫੀਸਦੀ ਖੇਤਾਂ 'ਚ ਗੱਠਾਂ ਬਣਾਈਆਂ
ਅੱਗ ਨਾ ਲਗਾਕੇ ਪਰਾਲੀ ਸੰਭਾਲਣ ਲੱਗੇ ਪਿੰਡ ਲੰਗ ਦੇ ਕਿਸਾਨ, 75 ਫੀਸਦੀ ਖੇਤਾਂ 'ਚ ਗੱਠਾਂ ਬਣਾਈਆਂ -ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੰਗ ਦੀ ਸਹਿਕਾਰੀ ਸਭਾ 'ਚ ਕਿਸਾਨਾਂ ਨਾਲ ਗੱਲਬਾਤ -ਕਿਹਾ, ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਿਆ, ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ -ਕਿਸਾਨਾਂ ਨੂੰ ਪਰਾਲੀ ਜਮੀਨ 'ਚ ਹੀ ਮਿਲਾਉਣ ਲਈ ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤਣ ਦੀ ਅਪੀਲ ਪਟਿਆਲਾ, 15 ਨਵੰਬਰ: ਪਟਿਆਲਾ ਦੇ ਪਿੰਡ ਲੰਗ ਦੇ 75 ਫੀਸਦੀ ਖੇਤਾਂ ਵਿੱਚ ਪਰਾਲੀ ਨੂੰ ਸੰਭਾਲ ਕੇ ਕਿਸਾਨਾਂ ਨੇ ਇਸ ਵਾਰ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪਿੰਡ ਦਾ ਦੌਰਾ ਕਰਕੇ ਸਹਿਕਾਰੀ ਸਭਾ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਊਨਾ, ਲਚਕਾਣੀ, ਜੱਸੋਵਾਲ ਤੇ ਸਿੱਧੂਵਾਲ ਦੇ ਖੇਤਾਂ ਵਿੱਚ ਚੱਲਦੀਆਂ ਕੰਬਾਇਨਾਂ ਦੀ ਵੀ ਚੈਕਿੰਗ ਕੀਤੀ ਅਤੇ ਕੰਬਾਇਨ ਚਾਲਕਾਂ ਨੂੰ ਸੁਪਰ ਐਸ.ਐਮ.ਐਸ. ਚਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਬਿਨ੍ਹਾਂ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਨੇ ਆਪਣੀ ਫ਼ਸਲ ਕਟਵਾ ਰਹੇ ਕਿਸਾਨਾਂ ਨੂੰ ਪਰਾਲੀ ਜਮੀਨ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਵੀ ਕੀਤਾ। ਪਿੰਡ ਲੰਗ ਵਿਖੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿੰਡ ਵਿੱਚ 75 ਫੀਸਦੀ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਦੀਆਂ ਗੱਠਾਂ ਬਣਵਾਕੇ ਪਰਾਲੀ ਸੰਭਾਲੀ ਗਈ ਹੈ। ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਇਕੱਲੇ ਬੇਲਰ ਨੂੰ ਹੀ ਪਰਾਲੀ ਦਾ ਹੱਲ ਨਾ ਸਮਝਿਆ ਜਾਵੇ, ਸਗੋਂ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਕੇ ਕਣਕ ਦੀ ਬਿਜਾਈ ਲਈ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤੇ ਜਾਣ, ਕਿਉਂਕਿ ਪਰਾਲੀ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਨੇ ਕਿਸਾਨਾਂ ਤੇ ਆੜਤੀਆਂ ਦੀ ਮੰਗ 'ਤੇ ਪਿੰਡ ਲੰਗ ਦੀ ਮੰਡੀ ਨੂੰ ਅਜੇ ਬੰਦ ਨਾ ਕਰਕੇ ਹੋਰ ਅੱਗੇ ਵਧਾਉਣ ਲਈ ਮੰਡੀ ਬੋਰਡ ਨੂੰ ਲਿਖਤੀ ਭੇਜਣ ਦਾ ਵੀ ਭਰੋਸਾ ਦਿੱਤਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 252 ਮਸ਼ੀਨਾਂ ਨਾਲ ਪ੍ਰਤੀ ਮਸ਼ੀਨ ਇੱਕ ਏਕੜ ਦੇ ਹਿਸਾਬ ਨਾਲ 252 ਏਕੜ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਸਫ਼ਲਤਾ ਪੂਰਵਕ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਵਾਈ ਗਈ ਹੈ। ਕਿਸਾਨਾਂ ਨੇ ਪੂਸਾ ਤੇ ਪੀਲੀ ਪੂਸਾ ਕਿਸਮ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਨੂੰ ਬੀਜਣ 'ਤੇ ਪਹਿਲਾਂ ਹੀ ਮਨਾਹੀ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਨੇ ਪਰਾਲੀ ਵਾਲੀ ਜਮੀਨ ਵਿੱਚ ਕਣਕ ਦੀ ਬਿਜਾਈ ਕਰਨ 'ਤੇ ਸੁੰਡੀ ਤੇ ਹੋਰ ਕੀਟਾਂ ਦੇ ਹਮਲੇ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਸਹਿਕਾਰੀ ਸਭਾ ਪ੍ਰਧਾਨ ਮੇਵਾ ਸਿੰਘ, ਮੰਡੀ ਪ੍ਰਧਾਨ ਅਮਰੀਕ ਸਿੰਘ, ਕਿਸਾਨ ਯੂਨੀਅਨ ਬੀਕੇਯੂ ਆਗੂ ਕਰਨੈਲ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਏ.ਡੀ.ਓ. ਪਰਮਜੀਤ ਕੌਰ ਅਤੇ ਕਲਸਟਰ ਅਫ਼ਸਰ ਤੇ ਪਟਵਾਰੀ ਮੋਹਿਤ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 15 November,2023
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ, 15 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ। ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ। ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ।
Punjab Bani 15 November,2023
ਟੀ.ਬੀ. ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਹੋਈ ਸ਼ੁਰੂਆਤ
ਟੀ.ਬੀ. ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਹੋਈ ਸ਼ੁਰੂਆਤ -ਵਿਸ਼ਵ ਸੀ.ਓ.ਪੀ.ਡੀ. ਦਿਵਸ ਮੌਕੇ ਟੀ.ਬੀ. ਹਸਪਤਾਲ ਨੇ ਕੱਢੀ ਜਾਗਰੂਕਤਾ ਰੈਲੀ -ਵਿਸ਼ਵ ਸੀ.ਓ.ਪੀ.ਡੀ. ਦਿਵਸ 'ਤੇ ਵਿਦਿਆਰਥੀਆਂ ਦੇ ਕਰਵਾਏ ਪੇਂਟਿੰਗ ਮੁਕਾਬਲੇ ਪਟਿਆਲਾ, 15 ਨਵੰਬਰ: ਵਿਸ਼ਵ ਸੀ.ਓ.ਪੀ.ਡੀ. ਦਿਵਸ ਮੌਕੇ ਅੱਜ ਟੀ.ਬੀ. ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵੱਲੋਂ ਸ਼ੇਰਾਵਾਲਾ ਗੇਟ ਤੋਂ ਲੈਕੇ ਟੀ.ਬੀ. ਹਸਪਤਾਲ ਤੱਕ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਕਰੌਨਿਕ ਔਬਸਟਰੱਕਟਿਵ ਪਲਮੋਨੇਰੀ ਡਿਜ਼ੀਜ਼ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀ.ਬੀ. ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਸ਼ੁਰੂਆਤ ਵੀ ਕੀਤੀ ਗਈ। ਵਿਸ਼ਵ ਸੀ.ਓ.ਪੀ.ਡੀ. ਦਿਵਸ ਮੌਕੇ ਟੀ.ਬੀ. ਹਸਪਤਾਲ ਵਿਖੇ ਕਰਵਾਏ ਸਮਾਗਮ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਸੁਨੇਹਾ ਹਾਜ਼ਰੀਨ ਨੂੰ ਦਿੰਦਿਆਂ ਕਿਹਾ ਕਿ ਇਸ ਵਾਰ ਵਿਸ਼ਵ ਸੀ.ਓ.ਪੀ.ਡੀ. ਦਿਵਸ ਦਾ ਥੀਮ 'ਬਰੈਥ ਇਜ਼ ਲਾਈਵ-ਐਕਟ ਅਰਲੀਅਰ' ਹੈ ਅਤੇ ਇਸ ਬਿਮਾਰੀ ਦੇ ਹੋਣ ਵਿੱਚ ਸਿਗਰਟ ਅਤੇ ਬੀੜੀ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਜੇਕਰ ਸਮੇਂ ਸਿਰ ਸਿਗਰਟ ਅਤੇ ਬੀੜੀ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਇਸ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਟੀ.ਬੀ. ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ ਜਿਥੇ ਕਿ ਸੀ.ਓ.ਪੀ.ਡੀ ਦੇ ਮਰੀਜ਼ਾਂ ਨੂੰ ਸਿਗਰਟ ਤੇ ਬੀੜੀ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਲੋੜ ਪੈਣ 'ਤੇ ਦਵਾਈ ਵੀ ਦਿੱਤੀ ਜਾਵੇਗੀ। ਇਸ ਮੌਕੇ ਪ੍ਰੋਫੈਸਰ ਤੇ ਮੁਖੀ ਪਲਮੋਨਰੀ ਮੈਡੀਸਨ ਵਿਭਾਗ ਡਾ. ਵਿਸ਼ਾਲ ਚੋਪੜਾ ਨੇ ਆਏ ਮਹਿਮਾਨ ਦਾ ਧੰਨਵਾਦ ਕਰਦਿਆਂ ਕਰੌਨਿਕ ਔਬਸਟਰੱਕਟਿਵ ਪਲਮੋਨੇਰੀ ਡਿਜ਼ੀਜ (ਸੀ.ਓ.ਪੀ.ਡੀ.) ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਵਿਅਕਤੀ ਨੂੰ ਆਪਣੇ ਫੇਫੜਿਆਂ ਵਿੱਚ ਹਵਾ ਲਿਜਾਣ ਅਤੇ ਹਵਾ ਬਾਹਰ ਕੱਢਣ ਵਿੱਚ ਦਿੱਕਤ ਆਉਂਦੀ ਹੈ ਕਿਉਂਕਿ ਹਵਾ ਲੰਘਣ ਦੇ ਰਾਹ ਵਿੱਚ ਸੋਜ਼ ਪੈ ਜਾਂਦੀ ਹੈ ਜਾਂ ਉਹ ਬੰਦ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਅਸੀ ਸਿਗਰਟ ਤੇ ਬੀੜੀ ਪੀਣ ਵਾਲਿਆਂ ਨੂੰ ਹੀ ਇਸ ਤੋਂ ਪੀੜਤ ਮੰਨਦੇ ਹਾਂ ਪਰ ਇਹ ਐਕਟਿਵ ਸਮੋਕਿੰਗ ਵਿੱਚ ਆ ਜਾਂਦੇ ਹਨ ਇਸ ਤੋਂ ਇਲਾਵਾ ਪੈਸਿਵ ਸਮੋਕਿੰਗ ਜਿਸ 'ਚ ਚੁੱਲ੍ਹੇ ਦਾ ਧੂੰਆਂ, ਖੇਤਾਂ ਵਿੱਚ ਪਰਾਲੀ ਨੂੰ ਲਗਾਈ ਜਾਂਦੀ ਅੱਗ ਅਤੇ ਉਦਯੋਗਾਂ ਵੱਲੋਂ ਛੱਡੇ ਜਾਂਦੇ ਧੂੰਏ ਨਾਲ ਵੀ ਇਹ ਬਿਮਾਰੀ ਫੈਲਦੀ ਹੈ। ਡਾ. ਵਿਸ਼ਾਲ ਚੋਪੜਾ ਨੇ ਕਿਹਾ ਕਿ ਸਿਗਰਟ, ਬੀੜੀ ਅਤੇ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਇਹ ਸਮੱਸਿਆ ਜਾਂਦਾ ਆਉਂਦੀ ਹੈ ਅਤੇ ਉਹ ਇਸ ਅਲਾਮਤ ਨੂੰ ਛੱਡਣਾ ਚਾਹੁੰਦੇ ਹਨ ਪਰ ਕਾਊਂਸਲਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ, ਇਸ ਲਈ ਹੁਣ ਟੀਬੀ ਹਸਪਤਾਲ ਵਿਖੇ 'ਕੁਇਟ ਸਮੋਕਿੰਗ ਕਲੀਨਿਕ' ਦੀ ਸ਼ੁਰੂਆਤ ਕੀਤੀ ਗਈ ਹੈ ਜਿਥੇ ਮਰੀਜ਼ ਦੀ ਕਾਊਂਸਲਿੰਗ ਕਰਨ ਦੇ ਨਾਲ ਨਾਲ ਲੋੜ ਪੈਣ 'ਤੇ ਦਵਾਈ ਵੀ ਦਿੱਤੀ ਜਾਵੇਗੀ। ਇਸ ਮੌਕੇ ਵਿਸ਼ਵ ਸੀ.ਓ.ਪੀ.ਡੀ. ਦਿਵਸ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸੋਂ ਅਤੇ ਆਲੋਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਆਈ.ਐਮ.ਏ. ਦੇ ਸੂਬਾ ਪ੍ਰਧਾਨ ਡਾ. ਭਗਵੰਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਸਰਕਾਰੀ ਰਾਜਿੰਦਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਡਾ. ਆਰ.ਪੀ.ਐਸ. ਸਿਬੀਆ, ਡਾ. ਸੰਜੀਵ, ਡੀ.ਐਮ.ਐਸ. ਡਾ. ਡੰਗਵਾਲ, ਡਾ. ਵਿਸ਼ਾਲ ਚੋਪੜਾ, ਜਨ ਹਿੱਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾ. ਵਿਜੈ, ਡਾ. ਐਸ.ਕੇ. ਸ਼ਰਮਾ, ਡਾ. ਸੁਦੇਸ਼ ਸਮੇਤ ਵੱਡੀ ਗਿਣਤੀ ਵਿਦਿਆਰਥੀ ਵੀ ਮੌਜੂਦ ਸਨ।
Punjab Bani 15 November,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ - ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ ਝਾਰਖੰਡ, 14 Nov. ਬੁੱਧਵਾਰ 15 ਨਵੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣਗੇ। ਝਾਰਖੰਡ ਦੇ ਖੁੰਟੀ ਵਿੱਚ ਸਵੇਰੇ 11.30 ਵਜੇ ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਕਮ ਟਰਾਂਸਫਰ ਕਰਨ ਲਈ ਝਾਰਖੰਡ ਨੂੰ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ 27 ਜੁਲਾਈ, 2023 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕੀਤੀ ਸੀ। ਫਿਰ 8.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 17,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੁਨੀਆ ਦੀ ਸਭ ਤੋਂ ਡਾਇਰੈਕਟ ਟਰਾਂਸਫਰ ਸਕੀਮਾਂ ਵਿੱਚੋਂ ਇੱਕ ਹੈ। ਜਿਸ ਦੀ ਸ਼ੁਰੂਆਤ ਮੋਦੀ ਸਰਕਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਸੀ। ਕਿਸਾਨਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਚਾਰ ਮਹੀਨਿਆਂ ਦੇ ਅੰਤਰਾਲ 'ਤੇ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਹੁਣ ਤੱਕ ਮੋਦੀ ਸਰਕਾਰ 14 ਕਿਸ਼ਤਾਂ ਵਿੱਚ 11 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.59 ਲੱਖ ਕਰੋੜ ਰੁਪਏ ਟਰਾਂਸਫਰ ਕਰ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ ਕਿਸ਼ਤਾਂ ਸਾਲ ਵਿੱਚ ਤਿੰਨ ਵਾਰ ਜਾਰੀ ਕੀਤੀਆਂ ਜਾਂਦੀਆਂ ਹਨ। ਪਹਿਲੀ ਕਿਸ਼ਤ ਅਪ੍ਰੈਲ ਤੋਂ ਜੁਲਾਈ, ਦੂਜੀ ਕਿਸ਼ਤ ਅਗਸਤ ਤੋਂ ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ ਤੋਂ ਮਾਰਚ ਤੱਕ ਜਾਰੀ ਕੀਤੀ ਜਾਂਦੀ ਹੈ। ਇਹ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹੀ ਜਾਣਕਾਰੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿੱਚ ਅਪਲੋਡ ਕਰਨ। ਜਿਸ ਤੋਂ ਬਾਅਦ ਇਹ ਡੇਟਾ ਆਧਾਰ, ਪੀਐਫਐਮਐਸ ਅਤੇ ਇਨਕਮ ਟੈਕਸ ਡੇਟਾ ਨਾਲ ਮੇਲ ਖਾਂਦਾ ਹੈ ਜਾਂ ਨਹੀਂ। ਇਸ ਦੀ ਤਸਦੀਕ ਅਤੇ ਪ੍ਰਮਾਣਿਕਤਾ ਤੋਂ ਬਾਅਦ ਹੀ ਲਾਭਪਾਤਰੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Punjab Bani 14 November,2023
ਵਿਧਾਨ ਸਭਾ ਕਮੇਟੀ ਦੀ ਵੱਲੋਂ ਕੰਮ ਕਰਵਾਉਣ ਵਾਲੇ ਸਮੁੱਚੇ ਪੁਰਾਣੇ ਅਧਿਕਾਰੀ ਤਲਬ
ਵਿਧਾਨ ਸਭਾ ਕਮੇਟੀ ਦੀ ਵੱਲੋਂ ਕੰਮ ਕਰਵਾਉਣ ਵਾਲੇ ਸਮੁੱਚੇ ਪੁਰਾਣੇ ਅਧਿਕਾਰੀ ਤਲਬ - ਠੇਕੇਦਾਰ ਵੀ ਹੋ ਸਕਦੇ ਹਨ ਬਲੈਕ ਲਿਸਟ - 15 ਦਸੰਬਰ ਤੱਕ ਡੇਅਰੀ ਪ੍ਰੋਜੈਕਟ ਸ਼ੁਰੂ ਕਰਨ ਦੇ ਹੁਕਮ - ਹੈਰੀਟੇਜ ਸਟ੍ਰੀਟ ਦੇ ਟਰਾਂਸਫਾਰਮਰ ਤੁਰੰਤ ਠੀਕ ਕਰਵਾਏ ਪਾਵਰਕਾਮ ਪਟਿਆਲਾ, 14 ਨਵੰਬਰ : ਕਾਂਗਰਸ ਸਰਕਾਰ ਵੇਲੇ ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਵਿੱਚ ਹੋਏ ਘਪਲਿਆਂ ਦੀ ਚੈਕਿੰਗ ਕਰਨ ਲਈ ਪੁੱਜੀ ਵਿਧਾਨ ਸਭਾ ਕਮੇਟੀ ਦਾ ਕੰਮਾਂ 'ਚ ਖਾਮੀਆਂ ਤੇ ਸ਼ਰੇਆਮ ਹੇਰਾਫੇਰੀ ਦੇਖ ਕੇ ਪਾਰਾ ਆਸਮਾਨ 'ਤੇ ਜਾ ਚੜਿਆ ਤੇ ਇਸ ਵੇਲੇ ਪੂਰੀ ਤਰ੍ਹਾਂ ਮਾਹੌਲ ਗਰਮਾਇਆ ਰਿਹਾ। ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਨੇ ਮੌਕੇ 'ਤੇ ਹੀ ਉਸ ਵੇਲੇ ਕੰਮ ਕਰਵਾਉਣ ਵਾਲੇ ਸਮੁੱਚੇ ਅਧਿਕਾਰੀਆਂ ਨੂੰ ਵਿਧਾਨ ਸਭਾ ਵਿੱਚ ਤਲਬ ਕਰਨ ਦਾ ਆਦੇਸ਼ ਦੇ ਦਿੱਤਾ ਤੇ ਇਸ ਸਮੁੱਚੇ ਕੰਮਾਂ ਦੀ ਬਰੀਕੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ। ਕਮੇਟੀ ਦੀ ਦਸਤਕ ਕਾਰਨ ਅੱਜ ਸਾਰਾ ਦਿਨ ਪੂਰੀ ਤਰ੍ਹਾਂ ਪਟਿਆਲਾ ਅੰਦਰ ਹਫੜਾ ਦਫੜੀ ਵਾਲਾ ਮਾਹੌਲ ਰਿਹਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਘਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਨਰਿੰਦਰ ਪਾਲ ਸਿੰਘ ਸਬਨਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਮੌਜੂਦ ਰਹੇ। ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ, ਕਮੇਟੀ ਦੇ ਅਹਿਮ ਮੈਂਬਰ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਲਗਭਗ ਸਮੁੱਚੇ ਮੈਂਬਰ ਸਵੇਰ ਵੇਲੇ ਹੀ ਪਟਿਆਲਾ ਵਿਖੇ ਪਹੁੰਚ ਗਏ। ਕਮੇਟੀ ਨੇ ਸਭ ਤੋਂ ਪਹਿਲਾਂ ਡੇਅਰੀ ਪ੍ਰੋਜੈਕਟ ਦੀ ਚੈਕਿੰਗ ਕੀਤੀ। ਪ੍ਰੋਜੈਕਟ ਦਾ ਕੰਮ ਕਿਉਂ ਰੁਕਿਆ, ਕਿਥੇ ਰੁਕਿਆ ਹਰ ਚੀਜ ਦਾ ਬਰੀਕੀ ਨਾਲ ਜਾਇਜਾ ਲਿਆ ਤੇ ਆਦੇਸ਼ ਦਿੱਤੇ ਕਿ 15 ਦਸੰਬਰ 2023 ਤੱਕ ਹਰ ਹਾਲਤ ਵਿੱਚ ਡੇਅਰੀ ਪ੍ਰੋਜੈਕਟ ਸ਼ੁਰੂ ਹੋਣਾ ਚਾਹੀਦਾ ਹੈ। ਇਸਤੋਂ ਬਾਅਦ ਕਮੇਟੀ ਹੈਰੀਟੇਜ ਸਟ੍ਰੀਟ ਦੀ ਚੈਕਿੰਗ ਕਰਨ ਲਈ ਆ ਗਈ। ਹੈਰੀਟੇਜ ਸਟ੍ਰੀਟ ਚੈਕ ਕਰਨ ਮੌਕੇ ਲੋਕਾਂ ਨੇ ਸ਼ਿਕਾਇਤਾਂ ਦੀਆਂ ਝੜੀਆਂ ਲੱਗਾ ਦਿੱਤੀਆਂ, ਜਿਸਤੋਂ ਬਾਅਦ ਕਮੇਟੀ ਨੇ ਇਸ ਸਟ੍ਰੀਟ ਨੂੰ ਚੇਜ ਕਰਕੇ ਲੋਕਲ ਬਾਡੀ ਯਾਨੀ ਕਿ ਨਗਰ ਨਿਗਮ ਨੂੰ ਦੇਣ ਦਾ ਫੈਸਲਾ ਕੀਤਾ ਤੇ ਨਗਰ ਨਿਗਮ ਨੂੰ ਆਦੇਸ ਕੀਤੇ ਕਿ ਇਸ ਸਮੁੱਚੇ ਕੰਮ ਨੂੰ ਸਹੀ ਢੰਗ ਨਾਲ ਦੁਬਾਰਾ ਕਰਵਾਇਆ ਜਾਵੇ। ਇਸ ਮੌਕੇ ਜਿਹੜੇ ਟਰਾਂਸਫਾਰਮਰ ਸਹੀ ਢੰਗ ਨਾਲ ਨਹੀਂ ਲਗੇ ਸਨ, ਉਨ੍ਹਾਂ ਨੂੰ ਠੀਕ ਕਰਵਾਉਣ ਲਈ ਕਮੇਟੀ ਨੇ ਪਾਵਰਕਾਮ ਨੂੰ ਆਦੇਸ਼ ਦਿੱਤੇ ਕਿ ਉਹ ਸਾਰੇ ਟਰਾਂਸਫਾਰਮਰ ਸਹੀ ਢਗ ਨਾਲ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਹੋਵੇ। ਕਮੇਟੀ ਨੇ ਇਸ ਸਬੰਧੀ ਅਧਿਕਾਰੀਆਂ ਤੋਂ ਸਮੁਚੀ ਰਿਪੋਰਟ ਵੀ ਹਾਸਲਤ ਕੀਤੀ ਕਿ ਇਹ ਕਿਉਂ ਇਸ ਹੈਰੀਟੇਜ ਸਟ੍ਰੀਟ ਦੀ ਇੰਨੀ ਮੰਦੀ ਹਾਲਤ ਹੋਈ। ਇਸ ਲਈ ਕਿਹੜੇ ਕਿਹੜੇ ਅਧਿਕਾਰੀ ਜਿੰਮੇਵਾਰ ਹਨ। ਇਸ ਮੌਥੇ ਵਿਸ਼ੇਸ਼ ਤੌਰ ਤੇ ਨਗਰ ਨਿਗਮ ਦੇ ਕਮਿਸ਼ਨਰ ਤੇ ਸੀਨੀਅਰ ਆਈਏਐਸ ਅਧਿਕਾਰੀ ਆਦਿਤਿਆ ਉਪਲ, ਪੁਡਾ ਦੇ ਸੀਏ ਗੁਰਪ੍ਰੀਤ ਸਿੰਘ ਥਿੰਦ, ਏਡੀਸੀ ਅਨੁਪ੍ਰਿਤਾ ਜੌਹਲ, ਐਸਸੀ ਹਰਕਿਰਨਪਾਲ ਸਿੰਘ, ਹਰਸ਼ਪਾਲ ਸਿੰਘ ੳਰਫ਼ ਰਾਹੁਲ ਓਐਸਡੀ ਅਜੀਤਪਾਲ ਸਿੰਘ ਕੋਹਲੀ ਸਮੇਤ ਹੋਰ ਨਗਰ ਨਿਗਮ ਦੇ ਸੀਨੀਅਰ ਤੇ ਜੂਨੀਅਰ ਅਧਿਕਾਰੀ ਹਾਜਰ ਰਹੇ। ਵਿਧਾਨ ਸਭਾ ਕਮੇਟੀ ਨੇ ਇਸਤੋਂ ਬਾਅਦ ਰਾਜਿੰਦਰਾ ਝੀਲ ਦਾ ਬਰੀਕੀ ਨਾਲ ਨਿਰੀਖਣ ਕੀਤਾ। ਰਾਜਿੰਦਰਾ ਝੀਲ ਵਿੱਚ ਹੁਣ ਤੱਕ ਲਗੇ ਪੈਸਿਆਂ ਦਾ ਲੇਖਾ ਜੋਖਾ ਕੀਤਾ। ਇਸ ਵੇਲੇ ਮੋਜੂਦਾ ਅਧਿਕਾਰੀਆਂ ਨੂੰ ਆਦੇਸ ਕੀਤੇ ਗਏ ਕਿ ਉਹ ਬਰੀਕੀ ਨਾਲ ਪੁਰਾਣੇ ਅਧਿਕਾਰੀਆਂ ਵੱਲੋਂ ਕਰਵਾਏ ਗਏ ਕੰਮਾਂ ਦਾ ਬਿਊਰਾ ਵਿਧਾਨ ਸਭਾ ਵਿੱਚ ਆਕੇ ਪੇਸ਼ ਕਰਨ। ਕਮੇਟੀ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਆਦੇਸ਼ ਦਿੰਤੇ ਕਿ 15 ਦਿਨਾਂ ਵਿੱਚ ਉਹ ਰਾਜਿੰਦਰਾ ਝੀਲ ਨੂੰ ਸਹੀ ਢੰਗ ਨਾਲ ਠੀਕ ਕਰਵਾ ਕੇ ਚਾਲੂ ਕਰਵਾਉਣ ਨਹੀਂ ਤਾਂ ਕਮੇਟੀ ਨੇ ਇਸ ਸਬੰਧੀ ਡੀਸੀ ਦੀ ਜਿੰਮੇਵਾਰੀ ਫਿਕਸ ਕੀਤੀ। ਕਮੇਟੀ ਨੇ ਕਈ ਹੋਰ ਕੰਮਾਂ ਦੇ ਮਾਮਲੇ ਵਿੱਚ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਦੀ ਖਿਚਾਹੀ ਕੀਤੀ। ਉਨ੍ਹਾਂ ਦਾ ਕੰਮ ਸੰਤੁਸ਼ਟੀ ਪੂਰਵਕ ਨਾ ਹੋਣ ਕਾਰਨ ਉਨ੍ਹਾਂ ਨੂੰ ਨਦੀਆਂ ਤੇ ਨਾਲਿਆਂ ਸਬੰਧੀ ਸਮੁੱਚੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਨੇ ਇਹ ਆਦੇਸ਼ ਦਿੱਤੇ ਕਿ ਕੋਈ ਵੀ ਕੰਮ ਸੰਤੁਸ਼ਟੀ ਪੂਰਵਕ ਨਹੀਂ ਹੋਇਆ ਸਗੋਂ ਪੈਸਆਂ ਦੀ ਬਰਬਾਦੀ ਹੋਈ ਹੈ। ਇਸ ਲਈ ਕਿਸੇ ਵੀ ਤਰ੍ਹਾ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜਿਹੜਾ ਵੀ ਅਧਿਕਾਰੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਡੱਬੀ ਲੋਕਾਂ ਦੇ ਬਰਬਾਦ ਹੋ ਰਹੇ ਪੈਸੇ ਦਾ ਵਿਧਾਨ ਸਭਾ ਕਮੇਟੀ ਲਵੇਗੀ ਹਿਸਾਬ : ਬਿਲਾਸਪੁਰ ਇਸ ਮੌਕੇ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਨੇ ਆਖਿਆ ਿਕ ਲੋਕਾਂ ਦੇ ਬਰਬਾਦ ਹੋ ਰਹੇ ਪੈਸੇ ਦਾ ਵਿਧਾਨ ਸਭਾ ਕਮੇਟੀ ਹਿਸਾਬ ਲਵੇਗੀ। ਉਨ੍ਹਾਂ ਆਖਿਆ ਕਿ ਪੈਸੇ ਦੀ ਬਰਬਾਦੀ ਬਿਲਕੁਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਿਕ ਪਟਿਆਲਾ ਅੰਦਰ ਇਸ ਤਰ੍ਹਾਂ ਲਗ ਰਿਹਾ ਹੈ, ਜਿਵੇਂ ਅਧਿਕਾਰੀਆਂ ਨੇ ਪੈਸਾ ਘੱਟ ਲਗਾਇਆ ਹੋਵੇ ਤੇ ਖਾਇਆ ਜਿਆਦਾ ਹੋਵੇ। ਬਿਲਾਸਪੁਰ ਨੇ ਪਲ ਪਲ ਦੀ ਰਿਪੋਰਟ ਲਈ। ਹੈਰੀਟੇਜ ਸਟ੍ਰੀਟ, ਡੇਅਰੀ ਪ੍ਰੋਜੈਕਟ, ਰਾਜਿੰਦਰਾ ਝੀਲ, ਛੋਟੀ ਤੇ ਵੱਡੀ ਨਦੀ ਦਾ ਬਰੀਕੀ ਨਾਲ ਮੁਆਇਨਾ ਕਰਨ ਤੋਂ ਬਾਅਦ ਦੇਰ ਸ਼ਾਮ ਕਮੇਟੀ ਨੇ ਮਿੰਨੀ ਸਕੱਤਰੇਤ ਵਿਖੇ ਸਮੁੱਚੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਕਈ ਅਧਿਕਾਰੀਆਂ ਦੀ ਚੰਗੀ ਝਾੜਝੰਬ ਕੀਤੀ ਗਈ। ਚੇਅਰਮੈਨ ਬਿਲਾਸਪੁਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਨੂੰ ਅਮਲੀਜਾਮਾ ਜਿਹੜਾ ਅਧਿਕਾਰੀ ਨਹੀਂ ਪਹਿਨਾਵੇਗਾ, ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਇਸ ਮੌਕੇ ਕਮੇਟੀ ਨੇ ਸਮੁੱਚੇ ਪ੍ਰੋਜਕਟਾਂ ਦੀ ਲਿਖਤੀ ਰਿਪੋਰਟ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਦੇਣ ਦੇ ਆਦੇਸ਼ ਕੀਤੇ ਤੇ ਸਮੁੱਚੇ ਅਧਿਕਾਰੀਆਂ ਨੂੰ ਪਾਬੰਦ ਕੀਤਾ ਕਿ ਉਹ ਹਰ ਵੇਲੇ ਦੀ ਰਿਪੋਰਟ ਅਜੀਤਪਾਲ ਸਿੰਘ ਕੋਹਲੀ ਨੂੰ ਦੇਣਗੇ। ਪਟਿਆਲਾ ਦੇ ਵਿਧਾਹਿਕ ਅਜੀਤਪਾਲ ਸਿਘ ਕੋਹਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਪਟਿਆਲਾ ਉਨ੍ਹਾਂ ਦਾ ਆਪਣਾ ਸ਼ਹਿਰ ਹੈ। ਇਸ ਲਈ ਉਹ ਇਸਨੂੰ ਸੁੰਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਆਖਿਆ ਕਿ ਜਿਨਾਂ ਪ੍ਰੋਜੈਕਟਾਂ ਵਿੱਚ ਖਾਮੀਆਂ ਹਨ, ਉਨ੍ਹਾਂ ਸਬੰਧੀ ਵਿਧਾਨ ਸਭਾ ਕਮੇਟਂ ਦੇ ਚੇਅਰਮੈਨ ਬਿਲਾਸਪੁਰ ਜੀ ਨੇ ਸਖਤ ਆਦੇਸ਼ ਦਿੱਤੇ ਹਨ ਤੇ ਉਸ ਅਨੁਸਾਰ ਕਾਰਵਾਈ ਹੋਵੇਗੀ ਤੇ ਜਿਹੜੇ ਪ੍ਰੋਜੈਕਟ ਚਲ ਰਹੇ ਹਨ, ਉਨ੍ਹਾਂ ਸਬੰਧੀ ਉਹ ਲਗਾਤਾਰ ਅਫਸਰਾਂ ਨਾਲ ਮੀਟਿੰਗਾਂ ਕਰਨਗੇ ਤਾਂ ਜੋ ਸ਼ਹਿਰ ਨੂੰ ਸੁੰਦਰ ਬਣਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਬਿਲਾਸਪੁਰ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸ਼ਲਾਘਾ ਕੀਤੀ ਕਿ ਉਹ ਸ਼ਹਿਰ ਅੰਦਰ ਬਹੁਤ ਚੰਗਾ ਕੰਮ ਕਰ ਰਹੇ ਹਨ।
Punjab Bani 14 November,2023
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾ ਦਾ ਕੀਤਾ ਦੌਰਾ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾ ਦਾ ਕੀਤਾ ਦੌਰਾ ਪਟਿਆਲਾ, 14 ਨਵੰਬਰ: ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਨੇ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਦੇ ਨਿਰੀਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉੱਡਣ ਦਸਤੇ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਗੰਢਾ ਖੇੜੀ ਅਤੇ ਬਠਲੀ ਅਤੇ ਸਮਾਣਾ ਸਬ ਡਵੀਜ਼ਨ ਦੇ ਪਿੰਡ ਮਿਆਲ ਕਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਪੱਧਰ 'ਤੇ ਨਿਯੁਕਤ ਕੀਤੇ ਗਏ ਕਲੱਸਟਰ ਅਫ਼ਸਰਾਂ ਤੇ ਖੇਤੀਬਾੜੀ ਅਫ਼ਸਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਵਿਸ਼ਾਲ ਗਾਂਧੀ, ਸਾਇੰਟਿਸਟ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਕੀਤਾ ਗਿਆ ਹੈ। ਉੱਡਣ ਦਸਤੇ ਨੇ ਰਾਜਪੁਰਾ ਖੇਤਰ ਦੇ ਪਿੰਡ ਗੰਢਾ ਖੇੜਾ ਅਤੇ ਬਠਲੀ ਅਤੇ ਸਮਾਣਾ ਖੇਤਰ ਦੇ ਪਿੰਡ ਮਿਆਲ ਕਲਾਂ ਦਾ ਦੌਰਾ ਕੀਤਾ। ਇਸ ਉੱਡਣ ਦਸਤੇ ਦਾ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪੂਰਨ ਸਹਿਯੋਗ ਦਿੱਤਾ। ਦਸਤੇ ਵੱਲੋਂ ਪਿੰਡਾਂ ਦੇ ਵੱਖ-ਵੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਟੀਮ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨੂੰ ਦੇਖਿਆ ਗਿਆ। ਉੱਡਣ ਦਸਤੇ ਨੇ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਹਰੇਕ ਘਟਨਾ ਨੂੰ ਵਾਤਾਵਰਨ ਮੁਆਵਜ਼ਾ ਆਦਿ ਲਗਾ ਕੇ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਇਹ ਦਸਤਾ ਅਗਲੇ ਹਫ਼ਤੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ ਉਪਾਅ ਦੇਖਣ ਲਈ ਪਟਿਆਲਾ ਦੇ ਪਿੰਡਾਂਦਾਦੌਰਾਕਰੇਗਾ।
Punjab Bani 14 November,2023
5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ
5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ ਚੰਡੀਗੜ੍ਹ, 14 ਨਵੰਬਰ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਮਾਣਯੋਗ ਕੋਰਟ ਨੂੰ ਬੇਨਤੀ ਕੀਤੀ ਕਿ ਇਹ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨਾ ਪੰਜਾਬ ਸਰਕਾਰ ਲਈ ਬਹੁਤ ਲਾਜ਼ਮੀ ਹੈ ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ ਜਿੱਥੇ ਮੌਜੂਦਾ ਸਮੇਂ ਸਿਰਫ ਇੱਕ ਹੀ ਅਧਿਆਪਕ ਸਕੂਲ ਚਲਾ ਰਿਹਾ ਹੈ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ। ਜੇਕਰ ਉਸਦਾ ਫੈਸਲਾ ਜਲਦ ਨਹੀਂ ਆਉਂਦਾ ਤਾਂ ਮਾਣਯੋਗ ਹਾਈਕੋਰਟ ਹੀ ਇਸ ਸਬੰਧੀ ਕੋਈ ਅੰਤ੍ਰਿਮ ਫੈਸਲਾ ਦੇ ਦਵੇ ਤਾਂ ਜੋ ਇਹ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕੋਰਟ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਜਲਦ ਤੋਂ ਜਲਦ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸਨੂੰ ਕੋਰਟ ਵੱਲੋਂ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ, 2023 ਨੂੰ ਤੈਅ ਕੀਤੀ ਗਈ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਅਤੇ ਕੋਰਟ ਵਿੱਚ ਇਸ ਮਾਮਲੇ ਦੇ ਜਲਦ ਨਿਬੇੜੇ ਲਈ ਵੀ ਉਨ੍ਹਾਂ ਵੱਲੋਂ ਐਡਵੋਕੇ ਟ ਜਨਰਲ ਬਰਾਂਚ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵੱਲੋਂ 27 ਜੁਲਾਈ, 2023 ਨੂੰ ਮੁਕੰਮਲ ਕਰ ਲਈ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜਿਵੇਂ ਹੀ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਂਦਾ ਹੈ ਤਾਂ ਇਸ ਮਾਮਲੇ ਦੇ ਨਿਪਟਾਰੇ ਲਈ ਹਾਈਕੋਰਟ ਵਿੱਚ ਸੀ.ਐਮ ਐਪਲੀਕੇਸ਼ਨ ਦਾਇਰ ਕੀਤੀ ਜਾਵੇ ਤਾਂ ਜ਼ੋ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਕੋਈ ਅੜਚਨ ਨਾ ਰਹੇ।
Punjab Bani 14 November,2023
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ ਛੱਤੀਸਗੜ੍ਹ, 13 ਨਵੰਬਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਮੁੰਗੇਲੀ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਛੱਡ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਜਦੋਂ ਮੈਂ ਮਹਾਮਾਇਆ ਮਾਈ ਦੀ ਇਸ ਧਰਤੀ ‘ਤੇ ਮੁੰਗੇਲੀ ਆਇਆ ਹਾਂ ਤਾਂ ਪੂਰਾ ਛੱਤੀਸਗੜ੍ਹ ਕਾਂਗਰਸ ਦੇ ਕੁਸ਼ਾਸਨ ਦੇ ਅੰਤ ਦਾ ਜਸ਼ਨ ਮਨਾ ਰਿਹਾ ਹੈ। ਪਹਿਲਾ ਪੜਾਅ - ਕਾਂਗਰਸ ਹਾਰੀ, ਦੂਜੇ ਪੜਾਅ - ਕਾਂਗਰਸ ਤਬਾਹ ਹੋ ਗਈ। ਪਹਿਲੇ ਪੜਾਅ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਤੋਂ ਹਾਰ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਪਹਿਲੇ ਪੜਾਅ ਵਿੱਚ ਭਾਜਪਾ ਦੇ ਹੱਕ ਵਿੱਚ ਭਾਰੀ ਵੋਟਾਂ ਪਾਉਣ ਲਈ ਛੱਤੀਸਗੜ੍ਹ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਅੱਜ ਮੈਂ ਖਾਸ ਤੌਰ ‘ਤੇ ਛੱਤੀਸਗੜ੍ਹ ਦੀਆਂ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਦੇ ਮਜ਼ਬੂਤ ਫੈਸਲੇ, ਉਨ੍ਹਾਂ ਦੇ ਵਿਸ਼ਵਾਸ ਅਤੇ ਭਾਜਪਾ ਪ੍ਰਤੀ ਲਗਾਵ ਨੂੰ ਸਤਿਕਾਰ ਨਾਲ ਸਲਾਮ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਇਸ ਸੂਰਜ ਵਿੱਚ ਤਪੱਸਿਆ ਕਰ ਰਹੇ ਹੋ। ਮੈਂ ਤੁਹਾਡੀ ਤਪੱਸਿਆ ਵਿਅਰਥ ਨਹੀਂ ਜਾਣ ਦਿਆਂਗਾ। ਤੁਹਾਡੀ ਦ੍ਰਿੜਤਾ ਦੇ ਬਦਲੇ, ਮੈਂ ਤੈਨੂੰ ਵਿਕਸਤ ਕਰਕੇ ਵਾਪਸ ਕਰ ਦਿਆਂਗਾ। ਇਹ ਮੇਰੀ ਗਾਰੰਟੀ ਹੈ। ਹਰ ਪਾਸੇ ਇੱਕ ਹੀ ਗੂੰਜ ਹੈ- 3 ਦਸੰਬਰ ਨੂੰ ਭਾਜਪਾ ਆ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦੇ ਆਉਣ ਦਾ ਮਤਲਬ ਹੈ ਕਿ ਛੱਤੀਸਗੜ੍ਹ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ। ਇੱਥੋਂ ਦੀਆਂ ਮਹਤਾਰੀ ਭੈਣਾਂ ਦਾ ਜੀਵਨ ਸੁਖਾਲਾ ਹੋ ਜਾਵੇਗਾ। ਭ੍ਰਿਸ਼ਟਾਚਾਰ ‘ਤੇ ਕਾਬੂ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦਾ ਟ੍ਰੈਕ ਰਿਕਾਰਡ ਅਤੇ ਗਾਰੰਟੀ ਦੋਵੇਂ ਹੀ ਇਹ ਹਨ ਕਿ ਭਾਜਪਾ ਨੇ ਇਸਨੂੰ ਬਣਾਇਆ ਹੈ ਅਤੇ ਭਾਜਪਾ ਇਸਨੂੰ ਬਿਹਤਰ ਬਣਾਏਗੀ। ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰ ਦੇ ਜਾਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਹਨਾਂ ਕਾਂਗਰਸੀ ਆਗੂਆਂ ਦੀ ਵਿਦਾਈ ਦਾ ਸਮਾਂ ਆ ਗਿਆ ਹੈ ਜਿਹਨਾਂ ਨੇ ਤੁਹਾਨੂੰ 5 ਸਾਲ ਲੁੱਟਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਕੱਲ੍ਹ ਦੀਵਾਲੀ ਮਨਾਈ। ਪਰ ਆਉਣ ਵਾਲੀ ਦੇਵ ਦੀਵਾਲੀ ਛੱਤੀਸਗੜ੍ਹ ਲਈ ਇੱਕ ਨਵੀਂ ਖੁਸ਼ੀ ਅਤੇ ਉਤਸ਼ਾਹ ਲੈ ਕੇ ਆਵੇਗੀ। ਛੱਤੀਸਗੜ੍ਹ ਨੂੰ ਲੁੱਟਣ ਵਾਲੀ ਕਾਂਗਰਸ ਦੀਵਾਲੀ ‘ਤੇ ਕਿਤੇ ਨਜ਼ਰ ਨਹੀਂ ਆਵੇਗੀ।
Punjab Bani 13 November,2023
ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ
ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ ਹਵਾ ਗੁਣਵੱਤਾ ਸੂਚਕਾਂਕ ਵਿੱਚ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਹੋਈ ਦਰਜ ਚੰਡੀਗੜ੍ਹ, 13 ਨਵੰਬਰ ਪੰਜਾਬ ਸੂਬੇ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਗੁਣਵੱਤਾ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਪੰਜਾਬ ਦੇ ਛੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (ਸੀ.ਏ.ਏ.ਕਿਊ.ਐਮ.ਐਸ.) ਸਥਾਪਿਤ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਦੀਵਾਲੀ ਦੇ ਦਿਨਾਂ ਦੌਰਾਨ ਦਰਜ ਕੀਤੇ ਗਏ ਏ.ਕਿਊ.ਆਈ. ਮੁੱਲ ਦੇ ਮੁਕਾਬਲੇ ਸਾਲ 2023 ਦੇ ਇਸੇ ਸਮੇਂ ਦੌਰਾਨ ਹਵਾ ਗੁਣਵੱਤਾ ਸੂਚਕਾਂਕ ਵਿੱਚ ਕਾਫੀ ਸੁਧਾਰ ਸੁਧਾਰ ਵੇਖਣ ਨੂੰ ਮਿਲਿਆ ਹੈ। ਇਹ ਅੰਕੜੇ ਦੀਵਾਲੀ ਵਾਲੇ ਦਿਨ ਸਵੇਰੇ 7.00 ਵਜੇ ਤੋਂ ਦੀਵਾਲੀ ਤੋਂ ਅਗਲੇ ਦਿਨ ਸਵੇਰੇ 6.00 ਵਜੇ ਤੱਕ ਦੇ ਹਨ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਏ.ਕਿਊ.ਆਈ. ਦਾ ਪੱਧਰ ਪਿਛਲੇ ਦੋ ਸਾਲਾਂ 2022 ਅਤੇ 2021 ਦੇ ਇਸੇ ਸਮੇਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ ਹੈ। ਇਸ ਦੀਵਾਲੀ 'ਤੇ ਪੰਜਾਬ ਦਾ ਏ.ਕਿਊ.ਆਈ. 207 ਸੀ (ਜੋ ਮੱਧਮ ਸ਼੍ਰੇਣੀ ਲਈ ਵੱਧ ਤੋਂ ਵੱਧ 200 ਏ.ਕਿਊ.ਆਈ. ਮੁੱਲ ਤੋਂ ਥੋੜ੍ਹਾ ਜਿਹਾ ਹੀ ਵੱਧ ਹੈ) ਜਦੋਂ ਕਿ 2022 ਵਿੱਚ ਇਹ ਮੁੱਲ 224 ਅਤੇ 2021 ਵਿੱਚ 268 ਦਰਜ ਕੀਤਾ ਗਿਆ ਸੀ। ਮੀਤ ਹੇਅਰ ਨੇ ਦੱਸਿਆ ਕਿ ਇਸ ਸਾਲ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (235) ਵਿੱਚ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਵੀ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (262) ‘ਚ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਸਾਲ 2021 ਵਿੱਚ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਜਲੰਧਰ 327 (ਬਹੁਤ ਖ਼ਰਾਬ)] ਵਿੱਚ ਦਰਜ ਕੀਤਾ ਗਿਆ ਸੀ। ਇਸ ਸਾਲ ਸਭ ਤੋਂ ਘੱਟ ਏ.ਕਿਊ.ਆਈ. ਮੁੱਲ ਮੰਡੀ ਗੋਬਿੰਦਗੜ੍ਹ (153) ਵਿੱਚ ਦਰਜ ਕੀਤਾ ਗਿਆ ਹੈ ਜੋ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਕ੍ਰਮਵਾਰ 188 ਅਤੇ 220 ਦਰਜ ਕੀਤਾ ਗਿਆ ਸੀ। ਇਸ ਸਾਲ ਏ.ਕਿਊ.ਆਈ. ਮੁੱਲ ਵਿੱਚ ਸਭ ਤੋਂ ਵੱਧ ਕਮੀ ਮੰਡੀ ਗੋਬਿੰਦਗੜ੍ਹ (18.6 ਫੀਸਦੀ) ਵਿੱਚ ਦਰਜ ਕੀਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕੇ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਹਰੇ ਪਟਾਕਿਆਂ ਦੀ ਵਰਤੋਂ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਬੀਤੇ ਸਾਲਾਂ 2022 ਅਤੇ 2021 ਦੇ ਮੁਕਾਬਲੇ ਹਵਾ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਸਾਲ ਅੱਗੇ ਆਉਣ ਵਾਲੇ ਹੋਰ ਤਿਉਹਾਰਾਂ ਲਈ ਵੀ ਸਰਕਾਰ ਵੱਲੋਂ ਸਮਾਂ-ਸੀਮਾ ਅਤੇ ਗਰੀਨ ਪਟਾਕਿਆਂ ਦੀ ਵਰਤੋਂ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।
Punjab Bani 13 November,2023
ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ
ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 11 ਨਵੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।
Punjab Bani 11 November,2023
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ ਚੰਡੀਗੜ, 11 ਨਵੰਬਰ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਦੇਵੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਦੀਵਾਲੀ ਦੇ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸ. ਧਾਲੀਵਾਲ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
Punjab Bani 11 November,2023
ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, 11 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ। ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।
Punjab Bani 11 November,2023
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ ਚੰਡੀਗੜ, 11 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲੀ ਵੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਇਸ ਤਿਉਹਾਰ ਮੌਕੇ ਇੱਕ ਪੌਦਾ ਲਗਾ ਕੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ. ਸੰਧਵਾਂ ਨੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸ. ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਸ. ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।
Punjab Bani 11 November,2023
ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ
ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ ਅੰਮ੍ਰਿਤਸਰ 11 ਨਵੰਬਰ ( ) ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਆਪਣੀ ਉਮਰ ਦਾ ਬੇਤਰੀਨ ਹਿੱਸਾ ਜੇਲਾਂ ਅੰਦਰ ਬਤੀਤ ਕਰਨ ਵਾਲੇ ਸਿੱਖ ਬੰਦੀਆਂ ਨੂੰ ਅਦਾਲਤਾਂ ਕਨੂੰਨੀ ਨਜ਼ਰ ‘ਚ ਬਰੀ ਕਰ ਚੁੱਕੀਆਂ ਹਨ। ਉਹ ਆਪਣੀ ਸਜਾ ਦਾ ਦੁਹਰਾ ਸਮਾਂ ਜੇਲ੍ਹ ਅੰਦਰ ਬਤਾ ਚੁਕੇ ਹਨ ਫਿਰ ਵੀ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ ਹੋਣੀ ਇਨਸਾਫ ਨਾਲ ਕੋਰਾ ਮਜਾਕ ਤੇ ਕਨੂੰਨ ਨੂੰ ਅਗੂੰਠਾ ਦਿਖਾਉਣ ਵਾਲੀ ਗੱਲ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕਾਨੂੰਨੀ ਜ਼ਾਬਤੇ ਵਿੱਚ ਰਹਿ ਕੇ ਆਪਣੀਆਂ ਸਜਾਵਾਂ ਭੁਗਤ ਚੁਕੇ ਸਿੰਘਾਂ ਨੂੰ ਨਜਾਇਜ਼ ਤੌਰ ਤੇ ਜੇਲਾਂ ਵਿੱਚ ਡੱਕਿਆ ਹੋਇਆ ਦੀ ਰਿਹਾਈ ਲਾਜਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਛੋੜ ਦਿਵਸ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਜਿਸ ਕਨੂੰਨ ਦੇ ਸਹਾਰੇ ਸਮੁੱਚਾ ਦੇਸ ਚੱਲ ਰਿਹਾ ਹੈ, ਉਸ ਕਾਨੂੰਨ ਦੀਆਂ ਅੱਖਾਂ ਤੇ ਪੱਟੀ ਕਿਉਂ ਬੰਨੀ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਜਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਇਨਸਾਫੀ ਵਿਚੋਂ ਹੀ ਵਿਰੋਧ ਕਰੋਧ ਤੇ ਅਤਿਵਾਦ, ਵੱਖਵਾਦ ਬੇਚੈਨੀ, ਬਦਅਮਨੀ ਪੈਦਾ ਹੁੰਦੀ ਹੈ। ਇਸ ਤਰ੍ਹਾਂ ਦਾ ਮਾਹੌਲ ਨਾ ਪੈਦਾ ਹੋਏ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਆਪਣਾ ਪੱਖ ਤੇ ਦਬਾਅ ਪੈਦਾ ਕਰੇ ਤੇ ਇਨ੍ਹਾਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਵਾਏ।
Punjab Bani 11 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
Punjab Bani 11 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
Punjab Bani 11 November,2023
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ। ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।
Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
Punjab Bani 11 November,2023
ਦੋ ਰੋਜ਼ਾ ਯੁਵਕ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ
ਦੋ ਰੋਜ਼ਾ ਯੁਵਕ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ ਰੰਗਲਾ ਪੰਜਾਬ ਬਣਾਉਣ ’ਚ ਨੌਜਵਾਨ ਆਪਣਾ ਯੋਗਦਾਨ ਪਾਉਣ : ਜੱਸੀ ਸੋਹੀਆਂ ਵਾਲਾ ਪਟਿਆਲਾ, 11 ਨਵੰਬਰ: ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾਂ ਅਨੁਸਾਰ ਜੋ ਦੋ ਰੋਜ਼ਾ ਯੁਵਕ ਮੇਲਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਸਾਂਝੇ ਉੱਦਮ ਨਾਲ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਆਡੀਟੋਰੀਅਮ ਵਿਚ ਚੱਲ ਰਿਹਾ ਸੀ, ਉਹ ਅੱਜ ਸ਼ਾਨੋ ਸ਼ੌਕਤ ਨਾਲ ਸਮਾਗਮ ਹੋ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂ ਭਾਗੀਦਾਰਾਂ ਨੂੰ ਇਨਾਮ ਵੰਡ ਕੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੌਜਵਾਨਾਂ ਦੇ ਸਮੁੱਚੇ ਵਿਕਾਸ ਨੂੰ ਸਮਰਪਤ ਹੋ ਕੇ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਚਰਨਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਸਟੇਜ ਦਾ ਸੰਚਾਲਨ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਨਵਨੀਤ ਕੌਰ ਨੇ ਕੀਤਾ। ਦੂਜੇ ਦਿਨ ਦੇ ਪ੍ਰੋਗਰਾਮਾਂ ਵਿੱਚ ਡਿਬੇਟ ਦੇ ਮੁਕਾਬਲਿਆਂ ਵਿੱਚ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਅਤੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਮਾਤਾ ਸਾਹਿਬ ਕੌਰ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦੂਜਾ ਸਥਾਨ, ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਅਤੇ ਮਾਤਾ ਸਾਹਿਬ ਕੌਰ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਪਟਿਆਲਾ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ ਸਥਾਨ,ਸਰਕਾਰੀ ਕੀਰਤੀ ਕਾਲਜ ਨਿਆਲ ਪਾਤੜਾਂ ਨੇ ਦੂਜਾ ਸਥਾਨ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਪਟਿਆਲਾ ਅਤੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਿੱਧੇ ਦੇ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਆਈ.ਟੀ. ਆਈ. ਲੜਕੀਆਂ ਰਾਜਪੁਰਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੰਮੀ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੁਡੀ ਅਤੇ ਭੰਗੜੇ ਵਿੱਚ ਸਰਕਾਰੀ ਆਈ.ਟੀ.ਆਈ. ਲੜਕੀਆਂ ਰਾਜਪੁਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਮਿਕਰੀ ਦੇ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਮੁਲਤਾਨੀ ਮਲ ਮੋਦੀ ਕਾਲਜ ਪਟਿਆਲਾ ਨੇ ਦੂਜਾ ਸਥਾਨ ਅਤੇ ਪਬਲਿਕ ਕਾਲਜ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭੰਡ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ ਸਥਾਨ, ਪਬਲਿਕ ਕਾਲਜ ਸਮਾਣਾ ਅਤੇ ਖਾਲਸਾ ਕਾਲਜ ਪਟਿਆਲਾ ਨੇ ਕ੍ਰਮਵਾਰ ਦੂਜਾ ਸਥਾਨ, ਸਰਕਾਰੀ ਕੀਰਤੀ ਕਾਲਜ ਨਿਆਲ ਪਾਤੜਾਂ ਅਤੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਭਾਗੀਦਾਰਾਂ ਨੂੰ ਟਰਾਫ਼ੀਆਂ, ਸਰਟੀਫਿਕੇਟ ਅਤੇ ਮੈਡਲ ਪ੍ਰਦਾਨ ਕੀਤੇ ਗਏ। ਇਸ ਮੇਲੇ ਵਿੱਚ ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਸਮੂਹ ਰੈੱਡ ਰਿਬਨ ਕਲੱਬਾਂ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਨੋਡਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ ਸਾਹਿਬਾਨ ਨੇ ਸ਼ਿਰਕਤ ਕੀਤੀ। ਇਸ ਤਰ੍ਹਾਂ ਇਹ ਯੁਵਕ ਮੇਲਾ ਆਪਣੀ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ।
Punjab Bani 11 November,2023
ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ -ਪਟਿਆਲਾ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਪਟਿਆਲਾ, 11 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਪਾਲ ਸਿੰਘ, ਅਮਰਦੀਪ ਸਿੰਘ ਬਾਠ (ਪ੍ਰਿੰਸੀਪਲ), ਦਲਜੀਤ ਸਿੰਘ ਜ਼ਿਲ੍ਹਾ ਟੂਰਨਾਮੈਂਟ ਇੰਚਾਰਜ, ਪੰਕਜ ਸੇਠੀ (ਪ੍ਰਿੰਸੀਪਲ), ਸੰਜਨਾ ਗਰਗ (ਪ੍ਰਿੰਸੀਪਲ), ਜਗਤਾਰ ਸਿੰਘ ਟਿਵਾਣਾ (ਮੁੱਖ ਅਧਿਆਪਕ), ਦਵਿੰਦਰ ਸਿੰਘ (ਡੀ.ਪੀ.ਈ.) ਦੇ ਤਾਲਮੇਲ ਅਤੇ ਅਗਵਾਈ ਨਾਲ ਸ. ਮਲਟੀਪਰਪਜ਼ ਸਕੂਲ ਹਾਈ ਬ੍ਰਾਂਚ ਪਟਿਆਲਾ ਵਿਖੇ 67ਵੀਂ ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਬਾਸਕਟਬਾਲ ਲੜਕੇ/ਲੜਕੀਆਂ ਅੰਡਰ-14 ਦੀ ਪ੍ਰਤੀਯੋਗਤਾ ਸ਼ਾਨਦਾਰ ਢੰਗ ਨਾਲ ਚੱਲ ਰਹੀਆਂ ਹਨ। ਅੱਜ ਚੱਲ ਰਹੇ ਮੁਕਾਬਲਿਆਂ ਦੌਰਾਨ ਗੁਰਲਾਲ ਸਿੰਘ ਐਮ.ਐਲ.ਏ. ਹਲਕਾ ਘਨੌਰ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਸਰਕਾਰ ਦੇ ਮਿਸ਼ਨ ਸਿਹਤਮੰਦ ਪੰਜਾਬ ਦਾ ਸੁਨੇਹਾ ਵੀ ਖਿਡਾਰੀਆਂ ਨੂੰ ਦਿੱਤਾ। ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਫਾਈਨਲ ਦੇ ਮੈਚ ਵਿੱਚ ਪਟਿਆਲਾ ਨੇ ਲੁਧਿਆਣਾ ਜ਼ਿਲ੍ਹੇ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਤੇ ਲੁਧਿਆਣਾ ਅਤੇ ਤੀਜੇ ਸਥਾਨ ਤੇ ਮਾਨਸਾ ਜ਼ਿਲ੍ਹਾ ਰਿਹਾ। ਇਸ ਮੌਕੇ ਤੇ ਪ੍ਰਿੰਸੀਪਲ ਸਸਸਸ ਮਲਟੀਪਰਪਜ਼ ਸ੍ਰੀਮਤੀ ਵਿਜੇ ਕਪੂਰ, ਅਮਰਜੀਤ ਸਿੰਘ ਕੋਚ ਬਾਸਕਟਬਾਲ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਜੱਸਲ, ਬਲਜੀਤ ਸਿੰਘ ਧਾਰੋਂਕੀ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਇਕਬਾਲ ਖਾਨ, ਰਵੀਇੰਦਰ ਸਿੰਘ, ਬੋਬੀ ਵੜੈਚ ਕੋਚ ਸਾਹਿਬ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਬਲਵਿੰਦਰ ਸਿੰਘ ਬੱਲੀ, ਹਰੀਸ਼ ਰਾਵਤ, ਹਰਦੀਪ ਸਿੰਘ, ਵਿਨੋਦ ਚੋਪੜਾ, ਮੋਹਿਤ ਕੁਮਾਰ, ਬੁੱਧ ਰਾਮ, ਇਰਵਨ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ, ਪਰਮਜੀਤ ਕੌਰ, ਮੈਡਮ ਇੰਦੂ, ਮਨਮੋਹਨ ਸਿੰਘ, ਜਸਵਿੰਦਰ ਸਿੰਘ ਮੌਜੂਦ ਸਨ।
Punjab Bani 11 November,2023
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਸਮੇਤ ਹਲਕਾ ਇੰਚਾਰਜ ਸ. ਬਜਾਜ ਅਤੇ ਐਗਜੈਕਟਿਵ ਮੈਂਬਰ ਸਨਮਾਨਤ ਪ੍ਰੋ. ਚੰਦੂਮਾਜਰਾ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਲੀਡਰਸ਼ਿਪ ਨੇ ਕੀਤਾ ਭਰਵਾਂ ਸਵਾਗਤ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਵੇਗਾ ਵਧੇਰੇ ਮਜਬੂਤ : ਪ੍ਰੋ. ਚੰਦੂਮਾਜਰਾ ਪਟਿਆਲਾ 11 ਨਵੰਬਰ () ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨੌਵੇਂ ਪਾਤਸ਼ਾਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਣ ਵਾਲਿਆਂ ’ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਇੰਮਪੂਰਮੈਂਟ ਟਰੱਸਟ ਇੰਦਰਮੋਹਨ ਸਿੰਘ ਬਜਾਜ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ ਆਦਿ ਨੇ ਨਵ ਨਿਯੁਕਤ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਵਿਚ ਹਲਕਾ ਇੰਚਾਰਜ ਸ਼ਹਿਰੀ ਅਮਰਿੰਦਰ ਸਿੰਘ ਬਜਾਜ, ਹਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਵਿਚ ਸ਼ਾਮਲ ਜਥੇਦਾਰ ਜਸਮੇਰ ਸਿੰਘ ਲਾਛਡੂ ਅਤੇ ਬੀਬੀ ਹਰਦੀਪ ਕੌਰ ਆਦਿ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਵੀ ਮਜਬੂਤ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਜਿਥੇ ਸਿਰਮੌਰ ਸੰਸਥਾ ਵਿਚ ਆਪਣੇ ਧਾਰਮਕ ਕਾਰਜਾਂ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਉਥੇ ਹੀ ਰਾਜਸੀ ਖੇਤਰ ਵਿਚ ਇਨ੍ਹਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੀ ਨਿਯੁਕਤ ਨਾਲ ਟਕਸਾਲੀ ਸਫਾਂ ਵਿਚ ਬੇਹੱਦ ਖੁਸ਼ੀ ਦੀ ਲਹਿਰ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਕਰਨ ਵਾਲਿਆਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਮੋਹਨ ਸਿੰਘ ਬਜਾਜ, ਇੰਦਰਮੋਹਨ ਮੋਹਨ ਬਜਾਜ ਦੀਆਂ ਪਾਰਟੀ ਵਿਚ ਵੱਡੀਆਂ ਘਾਲਣਾਵਾਂ ਹਨ ਇਸ ਕਰਕੇ ਅਮਰਿੰਦਰ ਸਿੰਘ ਬਜਾਜ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਯ ਨਿਯੁਕਤ ਅਹੁਦੇਦਾਰ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਾਡੀਆਂ ਸੇਵਾਵਾਂ ਨੂੰ ਵੇਖਦਿਆਂ ਭਰੋਸਾ ਪ੍ਰਗਟ ਕੀਤਾ ਅਤੇ ਉਹ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜਬੂਤੀ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾਂ, ਹਰਬੰਸ ਸਿੰਘ ਲੰਗ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਪੰਛੀ, ਜੰਗ ਸਿੰਘ ਇਟਲੀ, ਆਈਐਸ ਬਿੰਦਰਾ, ਹਰਮੀਤ ਸਿੰਘ ਬਡੂੰਗਰ, ਕੁਲਦੀਪ ਸਿੰਘ ਹਰਪਾਲਪੁਰ, ਗੁਰਜੀਤ ਸਿੰਘ ਉਪਲੀ, ਪਲਵਿੰਦਰ ਸਿੰਘ ਰਿੰਕੂ, ਜਗਰੂਪ ਸਿੰਘ ਚੀਮਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਬਹਾਦਰਗੜ੍ਹ, ਧਨਵੰਤ ਸਿੰਘ ਕਰਹਾਲੀ ਸਾਹਿਬ ਆਦਿ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਲ ਸਨ।
Punjab Bani 11 November,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ -ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਪਟਿਆਲਾ/ਸਮਾਣਾ, 11 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
Punjab Bani 11 November,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
'ਦੀਵਾਲੀ ਦੇ ਤੋਹਫ਼ੇ' ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ 'ਟੀਮ ਪੰਜਾਬ' ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜਣ ਲਈ ਵਿਰੋਧੀ ਧਿਰ ਦੀ ਨਿੰਦਾ ਸੂਬੇ ਦੇ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੀਤੀ ਸਖਤ ਆਲੋਚਨਾ ਸੁਖਬੀਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਡਰਾਅ ਵਿੱਚ ਕੀਮਤੀ ਪਲਾਟ ਮਿਲਣ ਵਿੱਚ ਉਹ ਅਤੇ ਉਸਦਾ ਪਰਿਵਾਰ ਹੀ ਇੰਨੇ ਖੁਸ਼ਕਿਸਮਤ ਕਿਵੇਂ ਸਨ ਚੰਡੀਗੜ੍ਹ, 10 ਨਵੰਬਰ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ। ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।
Punjab Bani 10 November,2023
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ ਅੰਮ੍ਰਿਤਸਰ:- 10 ਨਵੰਬਰ ( ) ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਨਿਹੰਗ ਸਿੰਘ ਦਲ ਪੰਥਾਂ ਦੀ ਪੂਰਨ ਪੁਰਾਤਨ ਮਰਯਾਦਾ ਅਨੁਸਾਰ ਅਰੰਭ ਹੋ ਗਏ ਹਨ ਜਿਸ ਦਾ ਭੋਗ 12 ਨਵੰਬਰ ਨੂੰ ਦਿਵਾਲੀ ਵਾਲੇ ਦਿਨ ਪਵੇਗਾ, ਉਪਰੰਤ 11 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਅਰੰਭ ਹੋ ਕੇ 13 ਨੂੰ ਭੋਗ ਪਏਗਾ। ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਦਲਾਂ ਵੱਲੋਂ ਆਪੋ ਆਪਣੀਆਂ ਛਾਉਣੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਉਤਾਰੇ ਕੀਤੇ ਹੋਏ ਅਤੇ ਅੱਜ ਪੰਥਕ ਰਵਾਇਤਾਂ ਮੁਤਾਬਕ ਸ੍ਰੀ ਅਖੰਡ ਪਾਠ ਅਰੰਭ ਹੋ ਗਏ ਹਨ। ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਵੱਲੋਂ ਛਾਉਣੀ ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਸ਼ਹੀਦ ਚੱਬਾ ਵਿਖੇ ਅਤੇ ਤਰਨਾ ਦਲ ਬਾਬਾ ਬਿੰਧੀਚੰਦ ਸਾਹਿਬ ਸੁਰ ਸਿੰਘ ਵਾਲਿਆਂ ਵੱਲੋਂ ਛਾਉਣੀ ਗੁਰਦੁਆਰਾ ਛਬੀਲ ਬਾਬਾ ਸਵਾਇਆ ਸਿੰਘ ਜੀ ਚਾਟੀਵਿੰਡ ਗੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ ਦਿਵਾਲੀ ਵਾਲੇ ਦਿਨ ਸਾਰੀਆਂ ਛਾਉਣੀਆਂ ਵਿੱਚ ਦਲ ਪੰਥ ਪਾਉਣਗੇ। 13 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਜੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸਾਰੇ ਦਲ ਪੰਥ ਤੇ ਹੋਰ ਨਿਹੰਗ ਸਿੰਘ ਸਾਰੀਆਂ ਜਥੇਬੰਦੀਆਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਣ ਪੁਜਣਗੇ ਉਪਰੰਤ ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਦੁਪਹਿਰ 12 ਵਜੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ। ਇਹ ਨਿਹੰਗ ਸਿੰਘਾਂ ਦਾ ਮਹੱਲਾ ਘਿਊ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਦੇ ਗਰਾਉਂਡ ਵਿੱਚ ਪੁਜੇਗਾ। ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੋਹਰ ਦਿਖਾਉਣਗੇ।
Punjab Bani 10 November,2023
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ -ਰੋਸ਼ਨੀਆਂ ਦਾ ਤਿਉਹਾਰ ਰੋਸ਼ਨੀ ਨਾਲ ਹੀ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ -ਦਿਵਾਲੀ ਨੂੰ ਧੂੰਏ ਦਾ ਤਿਉਹਾਰ ਨਾ ਬਣਾਇਆ ਜਾਵੇ-ਸਾਕਸ਼ੀ ਸਾਹਨੀ ਪਟਿਆਲਾ, 8 ਨਵੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਿਵਾਲੀ, ਬੰਦੀਛੋੜ ਦਿਵਸ ਅਤੇ ਆ ਰਹੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲਮਿਲਕੇ ਇਸ ਪਾਵਨ ਤਿਉਹਾਰ ਨੂੰ ਰੋਸ਼ਨੀਆਂ ਦੇ ਤਿਉਹਾਰ ਵਜੋਂ ਹੀ ਮਨਾਉਣਾ ਚਾਹੀਦਾ ਹੈ ਅਤੇ ਇਸ ਨੂੰ ਧੂੰਏ ਦਾ ਤਿਉਹਾਰ ਨਹੀਂ ਬਣਨ ਦੇਣਾ ਚਾਹੀਦਾ। ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਦੇ ਹੋਏ ਗਰੀਨ ਪਟਾਕੇ ਹੀ ਵਰਤਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਰਾਣੀ ਰਵਾਇਤ ਮੁਤਾਬਕ ਮਿੱਟੀ ਦੇ ਦੀਵੇ ਬਾਲ ਦਿਵਾਲੀ ਮਨਾਈ ਜਾਵੇ। ਉਨ੍ਹਾਂ ਨੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀ ਬਹੁਤ-ਬਹੁਤ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
Punjab Bani 10 November,2023
ਬਾਸਕਟਬਾਲ ਮੁਕਾਬਲੇ ’ਚ ਮਲਟੀਪਰਪਜ ਵਿੰਗ ਬਣਿਆ ਪੰਜਾਬ ਚੈਂਪੀਅਨ
ਬਾਸਕਟਬਾਲ ਮੁਕਾਬਲੇ ’ਚ ਮਲਟੀਪਰਪਜ ਵਿੰਗ ਬਣਿਆ ਪੰਜਾਬ ਚੈਂਪੀਅਨ - ਮੁੱਖ ਮਹਿਮਾਨ ਵਜੋਂ ਵਿਧਾਇਕ ਗੁਰਲਾਲ ਘਨੌਰ ਨੇ ਕੀਤੀ ਸ਼ਿਰਕਤ 10 ਨਵੰਬਰ, ਪਟਿਆਲਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੀ ਪਟਿਆਲਾ ਦੀ ਪੰਜਾਬੀ ਬਾਗ ਬਰਾਂਚ ਵਿਖੇ ਕਰਵਾਈਆਂ ਜਾ ਰਹੀਆਂ 67ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਮੁਕਾਬਲੇ ’ਚ ਮਲਟੀਪਰਪਜ ਵਿੰਗ ਪਟਿਆਲਾ ਪੰਜਾਬ ਚੈਂਪੀਅਨ ਬਣਿਆ ਹੈ। ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੈ ਕਪੂਰ ਦੀ ਅਗਵਾਈ ਹੇਠ ਚੱਲ ਰਹੀਆਂ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਦੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਤੋਤਾ ਸਿੰਘ ਚਹਿਲ ਨੇ ਸ਼ਿਰਕਤ ਕੀਤੀ। ਮੈਚਾਂ ਸਬੰਧੀ ਜਾਣਕਾਰੀ ਦਿੰਦਿਆਂ ਬਾਸਕਟਬਾਲ ਦੇ ਕੋਚ ਅਤੇ ਅੰਤਰਰਾਸ਼ਟਰੀ ਰੈਫਰੀ ਅਮਰਜੋਤ ਸਿੰਘ ਨੇ ਦੱਸਿਆ ਕਿ ਅੰਡਰ-14 ਵਰਗ ਤਹਿਤ (ਲੜਕਿਆਂ) ਬਾਸਕਟਬਾਲ ਖੇਡ ਮੁਕਾਬਲੇ ’ਚ ਮਲਟੀਪਰਪਜ ਵਿੰਗ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਲੀਗ ਦੇ ਪਹਿਲੇ ਮੈਚ ਵਿੱਚ 43 ਦੇ ਫਰਕ ਨਾਲ, ਦੂਜੇ ਮੈਚ ਵਿੱਚ ਜਲੰਧਰ ਨੂੰ 59 ਅੰਕਾਂ ਦੇ ਫਰਕ ਨਾਲ ਅਤੇ ਕਪੂਰਥਲਾ ਨੂੰ 31 ਅੰਕਾਂ ਦੇ ਫਰਕ ਨਾਲ ਹਰਾਅ ਕੇ ਪੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਕੁਆਰਟਰ ਫਾਈਨਲ ਵਿੱਚ ਬਰਨਾਲਾ ਨੂੰ 37 ਅੰਕਾਂ ਨਾਲ, ਸੈਮੀ ਫਾਈਨਲ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 54 ਅੰਕਾਂ ਅਤੇ ਫਾਈਨਲ ਮੈਚ ਵਿੱਚ ਲੁਧਿਆਣਾ ਜ਼ਿਲ੍ਹੇ ਨੂੰ 72-48 ਤੇ ਫਰਕ ਨਾਲ ਹਰਾਅ ਕੇ ਸਾਰੇ ਮੈਚਾਂ ਵਿੱਚ ਇੱਕ ਤਰਫਾ ਜਿੱਤ ਪ੍ਰਾਪਤ ਕੀਤੀ ਹੈ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਮੁੱਖ ਮਹਿਮਾਨ ਵਿਧਾਇਕ ਗੁਰਲਾਲ ਘਨੌਰ, ਵਿਸ਼ੇਸ਼ ਮਹਿਮਾਨ ਸਾਬਕਾ ਪ੍ਰਿੰਸੀਪਲ ਤੋਤਾ ਸਿੰਘ ਚਹਿਲ, ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਨਿਭਾਈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਲੰਪੀਅਨ ਤਰਲੋਕ ਸਿੰਘ ਸੰਧੂ, ਦਵਿੰਦਰ ਸ਼ਰਮਾ, ਅਬਜਰਵਰ ਗੁਰਜੀਤ ਸਿੰਘ, ਅਮਨਿੰਦਰ ਸਿੰਘ, ਬਲਵਿੰਦਰ ਜੱਸਲ, ਗੁਰਮੀਤ ਸਿੰਘ ਕੰਵਲਦੀਪ ਸਿੰਘ, ਇਰਵਨਦੀਪ ਕੌਰ, ਇੰਦੂ ਬਾਲਾ, ਤੇਜਿੰਦਰ ਕੌਰ, ਹਰਵੀਰ ਕੌਰ ਤੇ ਕਮਲਜੀਤ ਕੌਰ ਆਦਿ ਹਾਜਰ ਸਨ।
Punjab Bani 10 November,2023
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ ਪਦਉੱਨਤੀ ਉਪਰੰਤ ਬਣਾਇਆ ਸੁਪਰਡੰਟ ਗ੍ਰੇਡ-2 ਚੰਡੀਗੜ੍ਹ, 10 ਨਵੰਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿੱਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ, ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।
Punjab Bani 10 November,2023
ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕੀਤਾ ਚੌਕਸ
ਕਿਹਾ ਕਿ ਝੋਨੇ ’ਤੇ ਐਮ ਐਸ ਪੀ ਖਤਮ ਕਰਨ ਦੀ ਮੰਗ ਕਰ ਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਹਰ ਵੇਲੇ ਤਿਆਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਨੇ ਵਿਸਾਰੇ, ਸਿਰਫ ਕੇਜਰੀਵਾਲ ਦੀ ਸੇਵਾ ’ਚ ਬਰਬਾਦ ਕਰਨ ’ਤੇ ਲੱਗੇ ਸੂਬੇਦਾਰ ਕਰਤਾਰ ਸਿੰਘ ਰੱਖੜਾ ਦੀ ਬਰਸੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ ਪਟਿਆਲਾ, 10 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਹੈ ਜੋ ਜਿਸ ਘਰ ਵਿਚ ਵੜ੍ਹਦੀ ਹੈ, ਉਸਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਉਹ ਆਪ ਨੂੰ ਵੋਟਾਂ ਪਾਉਣ ਤੋਂ ਗੁਰੇਜ਼ ਕਰਨ ਤੇ ਪੰਜਾਬ ਵੱਲ ਵੇਖਣ ਜਿਸਨੂੰ ਆਪ ਸਰਕਾਰ ਬਰਬਾਦ ਕਰਨ ’ਤੇ ਲੱਗੀ ਹੈ। ਅੱਜ ਇਥੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਤੇ ਉੱਘੇ ਸਮਾਜ ਸੇਵੀ ਸਰਦਾਰ ਦਰਸ਼ਨ ਸਿੰਘ ਰੱਖੜਾ ਤੇ ਸਰਦਾਰ ਚਰਨਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਰੱਖੜਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ ਐਸ ਪੀ ਦੇਣ ਦੀ ਰਾਇ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਸਤੋਂ ਪਹਿਲਾਂ ਉਹ ਸੁਪਰੀਮ ਕੋਰਟ ਵਿਚ ਇਹ ਆਖ ਚੁੱਕੇ ਹਨ ਕਿ ਉਹ ਐਸ ਵਾਈ ਐਲ ਦਾ ਨਿਰਮਾਣ ਕਰਨ ਨੂੰ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਤੇ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਵਿਰੋਧ ਕਰਨ ਦੀ ਥਾਂ ਆਪਣੇ ਲਈ ਵੀ ਥਾਂ ਮੰਗ ਕੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕੀਤਾ ਸੀ। ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਨ, ਸਰਕਾਰ ਬਣਨ ਮਗਰੋਂ ਉਸਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਖਿਲਾਫ ਸਟੈਂਡ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹੀ ਕਰਦੇ ਹਨ ਜੋ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਹਦਾਇਤ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ ਕਿ ਉਹ ਪੰਜਾਬ ਦਾ ਸਭ ਕੁਝ ਲੁੱਟ ਕੇ ਦਿੱਲੀ ਲੈ ਜਾਣ। ਉਹਨਾਂ ਕਿਹਾ ਕਿ ਹਵਾਈ ਜਹਾਜ਼ ਦੀ ਵਰਤੋਂ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਪਰ ਉਸਦਾ ਕਰੋੜਾਂ ਰੁਪਿਆ ਕਿਰਾਇਆ ਪੰਜਾਬ ਸਰਕਾਰ ਭਰ ਰਹੀ ਹੈ ਤੇ ਇੰਨਾ ਹੀ ਨਹੀਂ ਦੇਸ਼ ਭਰ ਵਿਚ ਆਪ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਆਖਦੇ ਸਨ ਕਿ ਉਹਨਾਂ ਕੋਲ ਅਜਿਹਾ ਕੈਮੀਕਲ ਹੈ ਜੋ ਪਰਾਲੀ ਨੂੰ ਖੇਤ ਵਿਚ ਖੋਰ ਦੇਵੇਗਾ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਅਜਿਹਾ ਕੋਈ ਕੈਮੀਕਲ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਜਿਹੜਾ 100 ਰੁਪਏਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਗੱਲ ਚੋਣਾਂ ਵਿਚ ਹੋਈਸੀ, ਉਹ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪਰਾਲੀ ਦੀ ਸੰਭਾਲ ਲਈ ਕੋਈ ਮਸ਼ੀਨਰੀ ਹੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸ ਨਲਾਇਕ, ਨਿਕੰਮੇ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਇਹ ਜਾਅਲੀ ਤੇ ਕਠਪੁਤਲੀ ਮੁੱਖ ਮੰਤਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਆਪ ਵਿਧਾਇਕ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਆਪ ਨੇ ਰੇਤ ਮਾਫੀਆ ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਉਲਟਾ ਨਸ਼ਾ ਹੋਰ ਵੱਧ ਗਿਆ ਹੈ ਜਿਸਦਾ ਵੱਡਾ ਕਾਰਨ ਹੈ ਕਿ ਇਹਨਾਂ ਦੇ ਐਮ ਐਲ ਏ ਤੇ ਆਗੂ ਮਹੀਨੇ ਲੈ ਰਹੇ ਹਨ ਜੋ 5 ਲੱਖ ਤੇ ਕੋਈ 10 ਲੱਖ ਲੈ ਰਿਹਾ ਹੈ। ਉਹਨਾਂ ਕਿਹਾਕਿ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ ਤੇ ਹਰ ਰੋਜ਼ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਹਰ ਵਪਾਰ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਅੱਜ ਤੱਕ ਏਜੰਸੀਆਂ ਵੱਲੋਂ ਤਿਆਰ ਕੀਤੇ ਗੱਦਾਰ ਹਰ ਵਾਰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹਨ ਪਰ ਹਰ ਵਾਰ ਖਾਲਸਾ ਪੰਥ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹੀ ਪਾਉਂਦਾ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰੱਖੜਾ ਪਰਿਵਾਰ ਨਾਲ ਸਾਂਝ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਦੱਸਿਆ ਕਿ ਰੱਖੜਾ ਤੇ ਬਾਦਲ ਪਰਿਵਾਰ ਦੋਵਾਂ ਵਿਚ ਕਿੰਨੀ ਸਾਂਝ ਹੈ। ਉਹਨਾਂ ਨੇ ਤਿੰਨਾਂ ਭਰਾਵਾਂ ਵੱਲੋਂ ਹਰ ਸਾਲ ਬਜ਼ੁਰਗਾਂ ਦੀ ਬਰਸੀ ਵੱਡੀ ਪੱਧਰ ’ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੱਖੜਾ ਪਰਿਵਾਰ ਸਮਾਜ ਸੇਵੀ ਪਰਿਵਾਰ ਹੈ ਜਿਸਨੇ ਇਲਾਕੇ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਇਸ ਮੌਕੇ ’ਤੇ ਸਰਦਾਰ ਦਰਸ਼ਨ ਸਿੰਘ ਰੱਖੜਾ, ਸਰਦਾਰ ਚਰਨਜੀਤ ਸਿੰਘ ਰੱਖੜਾ, ਸਰਦਾਰ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸਰਦਾਰ ਰਾਜਿੰਦਰ ਸਿੰਘ ਵਿਰਕ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 10 November,2023
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਚੰਡੀਗੜ੍ਹ, 10 ਨਵੰਬਰ - ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ 15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
Punjab Bani 10 November,2023
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ - ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ - ਭਗਵੰਤ ਮਾਨ ਚੰਡੀਗੜ੍ਹ, 9 ਨਵੰਬਰ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ। ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ। ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।
Punjab Bani 09 November,2023
ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ
ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ - ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ - ਡਾ. ਬਲਬੀਰ ਸਿੰਘ ਨੇ ਸਾਫ਼ ਪਾਣੀ ਅਤੇ ਸ਼ੁੱਧ ਹਵਾ ਨੂੰ ਅਗਲੀ ਪੀੜ੍ਹੀ ਦਾ ਮੌਲਿਕ ਅਧਿਕਾਰ ਦੱਸਿਆ - ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਕੀਤੀ ਬੇਨਤੀ ਚੰਡੀਗੜ੍ਹ, 9 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ। ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਆਯੁਰਵੇਦ ਪ੍ਰੈਕਟੀਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਹ ਆਪਣੇ ਸੂਬੇ ਵਿੱਚ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿੱਚ ਬਦਲਣ ਦਾ ਵਾਅਦਾ ਕਰਦੇ ਹਨ। ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ 'ਆਯੁਰਵੇਦ ਫਾਰ ਵਨ ਹੈਲਥ' ਵਿਸ਼ੇ 'ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਵਿੱਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇੱਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ 'ਤੇ ਵਿਚਾਰ ਵਟਾਂਦਰੇ ਕਰ ਸਕਣਗੇ। ਬਲਬੀਰ ਸਿੰਘ ਨੇ ਕਿਹਾ ਕਿ ਲੋਕ ਸਿਰਫ਼ ਦਿੱਲੀ ਵਿੱਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। ਉਹਨਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇੱਕੋ ਇੱਕ ਤਰੀਕਾ ਹੈ।
Punjab Bani 09 November,2023
ਪੰਜਾਬ ਵਲੋਂ ਮਨਾਈ ਜਾ ਰਹੀ "ਜਲ ਦਿਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੂਮੈਨ" ਮੁਹਿੰਮ
ਪੰਜਾਬ ਵਲੋਂ ਮਨਾਈ ਜਾ ਰਹੀ "ਜਲ ਦਿਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੂਮੈਨ" ਮੁਹਿੰਮ "ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਵਾਟਰ ਟ੍ਰੀਟਮੈਂਟ ਪਲਾਟਾਂ ਦਾ ਦੌਰਾ ਕੀਤਾ" ਚੰਡੀਗੜ੍ਹ, 9 ਨਵੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲ ਦੀਵਾਲੀ 7 ਨਵੰਬਰ 2023 ਤੋਂ 9 ਨਵੰਬਰ 2023 ਤੱਕ ਪੰਜਾਬ ਵਿੱਚ ਮਨਾਈ ਗਈ ਹੈ। ਅੱਜ ਸਮਾਪਤੀ ਵਾਲੇ ਦਿਨ ਨਗਰ ਨਿਗਮ, ਐਸ.ਏ.ਐਸ. ਨਗਰ, ਬਠਿੰਡਾ ਵਿੱਚ ਰਾਮਾਂ, ਰਾਜਪੁਰਾ ਵਿੱਚ ਗੰਡਾ ਖੇੜੀ ਅਤੇ ਰੂਪਨਗਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ ਦੀਆਂ ਟੀਮਾਂ ਵੱਲੋਂ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ 5 ਨੰਬਰ ਵਾਟਰ ਟ੍ਰੀਟਮੈਂਟ ਪਲਾਂਟਸ ਦਾ ਦੋਰਾ ਕਰਵਾਇਆ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਵੱਲੋਂ ਦਿੱਤੀ ਗਈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਪਹਿਲਕਦਮੀ 'ਵੂਮੈਨ ਫਾਰ ਵਾਟਰ ਐਂਡ ਵਾਟਰ ਫਾਰ ਵੂਮੈਨ ਮੁਹਿੰਮ' ਤਹਿਤ ਅੱਜ ਪੀਣ ਵਾਲੇ ਪਾਣੀ ਦੇ ਟਰੀਟਮੈਂਟ ਪਲਾਂਟਾਂ ਵਿਖੇ ਆਯੋਜਿਤ ਕੀਤੀ ਗਈ। ਵੱਖ-ਵੱਖ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਵਾਟਰ ਟ੍ਰੀਟਮੈਂਟ ਪਲਾਟ ਦਾ ਦੌਰਾ ਕੀਤਾ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਅਤੇ ਵੰਡਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਝਿਆ। ਇਸ ਦੌਰੇ ਦੌਰਾਨ ਪਾਣੀ ਦੀ ਸੰਭਾਲ ਦੇ ਸੰਕਲਪ ਨਾਲ, ਔਰਤਾਂ ਨੂੰ ਪਲਾਂਟ ਦੀ ਕਾਰਜਵਿਧੀ ਪ੍ਰਤੱਖ ਦਿਖਾਈ ਗਈ । ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸ਼ੁੱਧ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕਤਾ ਸੰਦੇਸ਼ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਦੀਆਂ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਲ ਦੀਵਾਲੀ ਇੱਕ ਦੇਸ਼ ਵਿਆਪੀ ਮੁਹਿੰਮ ਹੈ ਜੋ ਅੱਜ ਖਤਮ ਹੋ ਰਹੀ ਹੈ। ਇਹ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਆਪਣੀ ਫਲੈਗਸ਼ਿਪ ਸਕੀਮ - ਅਮਰੁਤ ਦੇ ਤਹਿਤ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ।
Punjab Bani 09 November,2023
ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ
ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ ਸੂਬਾ ਕਾਂਗਰਸ ਪ੍ਰਧਾਨ ਨੂੰ 'ਝੂਠਾ' ਕਰਾਰ ਦਿੱਤਾ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ - ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ ਦਾਅਵਾ ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।
Punjab Bani 09 November,2023
ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਲਾਈਆਂ ਰੌਣਕਾਂ
ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਲਾਈਆਂ ਰੌਣਕਾਂ - ਯੂਗਾਂਡਾ, ਸਾਊਥ ਸੂਡਾਨ, ਲਾਓਸ, ਵੀਅਤਨਾਮ, ਈਰਾਨ, ਇਰਾਕ ਆਦਿ ਦੇ ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਕਲਾ ਵੰਨਗੀਆਂ ਪਟਿਆਲਾ - ਵੱਖ-ਵੱਖ ਦੇਸਾਂ ਤੋਂ ਆ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਪੜ੍ਹੇ ਰਹੇ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੈਂਪਸ ਵਿੱਚ ਸਵਾਗਤ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਡਾਇਰੈਕਟੋਰੇਟ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਦੁਨੀਆਂ ਦੇ 46 ਵੱਖ-ਵੱਖ ਦੇਸਾਂ ਤੋਂ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਸਿ਼ਰਕਤ ਕੀਤੀ। ਪ੍ਰੋਗਰਾਮ ਦੌਰਾਨ ਯੂਗਾਂਡਾ, ਸਾਊਥ ਸੂਡਾਨ, ਲਾਓਸ, ਵੀਅਤਨਾਮ, ਈਰਾਨ, ਇਰਾਕ, ਬੰਗਲਾਦੇਸ, ਨੇਪਾਲ, ਅਫ਼ਗਾਨਿਸਤਾਨ, ਸ੍ਰੀ ਲੰਕਾ, ਜੀਬੂਟੀ, ਘਾਨਾ, ਸੋਮਾਲੀਆ, ਸੀਰੀਆ, ਇੰਡੋਨੇਸ਼ੀਆ ਆਦਿ ਵੱਖ-ਵੱਖ ਦੇਸਾਂ ਦੇ ਵਿਦਿਆਰਥੀਆਂ ਨੇ ਆਪੋ ਆਪਣੇ ਦੇਸ ਦੇ ਸੱਭਿਆਚਾਰ ਨਾਲ਼ ਸੰਬੰਧਤ ਕਲਾ ਵੰਨਗੀਆਂ ਪੇਸ਼ ਕੀਤੀਆਂ ਜਿਸ ਨਾਲ ਇੱਥੇ ਖ਼ੂਬਸੂਰਤ ਮਾਹੌਲ ਬਣ ਗਿਆ। ਅਫ਼ਗਾਨ ਮੂਲ ਦੀ ਇੱਕ ਵਿਦਿਆਰਥੀ ਵੱਲੋਂ ਗਾਏ ਗਏ ਪੰਜਾਬੀ ਗੀਤ ਨੇ ਸਭ ਨੂੰ ਪ੍ਰਭਾਵਿਤ ਕੀਤਾ। ਡਾ. ਰਣਜੀਤ ਕੌਰ, ਡੀਨ, ਅੰਤਰਰਾਸ਼ਟਰੀ ਡਾਇਰੈਕਟੋਰੇਟ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿੱਚ 46 ਵੱਖ-ਵੱਖ ਮੁਲਕਾਂ ਤੋਂ 380 ਵਿਦੇਸ਼ੀ ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਵਿੱਚੋਂ 80 ਵਿਦਿਆਰਥੀ, ਜੋ 29 ਵੱਖ-ਵੱਖ ਦੇਸਾਂ ਨਾਲ਼ ਸੰਬੰਧਤ ਹਨ, 2023-24 ਦੇ ਨਵੇਂ ਸੈਸ਼ਨ ਵਿੱਚ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਜਿੱਥੇ ਇਨ੍ਹਾਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਪੂਰੀ ਦੁਨੀਆਂ ਵਿੱਚੋਂ ਪੰਜਾਬੀ ਯੂਨੀਵਰਸਿਟੀ ਨੂੰ ਆਪਣੀ ਉਚੇਰੀ ਸਿੱਖਿਆ ਲਈ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੀ ਵੰਨ-ਸੁਵੰਨਤਾ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਂਦੀ ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਉੱਤੇ ਨਜਿੱਠਿਆ ਜਾਂਦਾ ਹੈ। ਯੂਨੀਵਰਸਿਟੀ ਦੇ ਵਿੱਤ ਅਫ਼ਸਰ ਪ੍ਰੋ. ਪ੍ਰਮੋਦ ਅੱਗਰਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਵਰਸਿਟੀ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ।
Punjab Bani 09 November,2023
ਅਕਤੂਬਰ ਮਹੀਨੇ ਦੌਰਾਨ 'ਮੇਰਾ ਬਿੱਲ' ਐਪ 'ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ
ਅਕਤੂਬਰ ਮਹੀਨੇ ਦੌਰਾਨ 'ਮੇਰਾ ਬਿੱਲ' ਐਪ 'ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ 2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ ਚੰਡੀਗੜ੍ਹ, 09 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 'ਮੇਰਾ ਬਿੱਲ ਐਪ' 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ 12,43,005 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਇਸ ਯੋਜਨਾ ਤਹਿਤ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਜੇਤੂਆਂ ਵਿੱਚੋਂ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਤੋਂ ਸਭ ਤੋਂ ਵੱਧ 40 ਜੇਤੂਆਂ ਨੇ 2,36,815 ਰੁਪਏ ਦੇ ਇਨਾਮ ਜਿੱਤੇ, ਜਦਕਿ ਦੂਜੇ ਸਥਾਨ 'ਤੇ ਟੈਕਸੇਸ਼ਨ ਜ਼ਿਲ੍ਹਾ ਜਲੰਧਰ ਦੇ 22 ਜੇਤੂਆਂ ਨੇ 1,34,550 ਰੁਪਏ ਦੇ ਇਨਾਮ ਜਿੱਤੇ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲਿਆ ਭਰਵਾਂ ਹੁੰਗਾਰੇ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ 13 ਜੇਤੂ ਟੈਕਸੇਸ਼ਨ ਜ਼ਿਲੇ ਅੰਮ੍ਰਿਤਸਰ ਤੋਂ, 10 ਟੈਕਸੇਸ਼ਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ, 9-9 ਟੈਕਸੇਸ਼ਨ ਜ਼ਿਲਾ ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨਤਾਰਨ ਤੋਂ, ਟੈਕਸੇਸ਼ਨ ਜ਼ਿਲ੍ਹਿਆਂ ਬਰਨਾਲਾ, ਮਾਨਸਾ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ 8-8, ਬਠਿੰਡਾ, ਫਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ ਅਤੇ ਹੁਸ਼ਿਆਰਪੁਰ ਟੈਕਸੇਸ਼ਨ ਜ਼ਿਲ੍ਹਿਆਂ ਵਿੱਚੋਂ 7-7, ਟੈਕਸੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ 6, ਅਤੇ 5-5 ਟੈਕਸੇਸ਼ਨ ਜ਼ਿਲ੍ਹਿਆਂ ਫਰੀਦਕੋਟ, ਫਾਜ਼ਿਲਕਾ, ਗੁਰਦਾਸਪੁਰ ਅਤੇ ਸੰਗਰੂਰ ਤੋਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਵਿਕਰੀ ਬਿੱਲ, ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਇਸ ਸਕੀਮ ਵਿੱਚ ਹਿੱਸਾ ਨਹੀਂ ਲਈ ਸਕਦੇ। ਉਨ੍ਹਾਂ ਕਿਹਾ ਕਿ ਅਕਤੂਬਰ 2023 ਦੇ ਮਹੀਨੇ ਵਿੱਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ਵਿੱਚ ਵਿਚਾਰਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਸਤੂ ਅਤੇ ਸੇਵਾ ਦੀ ਖਰੀਦ ਦੇ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ 10,000 ਰੁਪਏ ਤੱਕ ਦਾ ਇਨਾਮ ਜਿੱਤਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਜ਼ਮੀਨੀ ਪੱਧਰ 'ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਪਹੁੰਚਾਉਣ ਵਿੱਚ ਸਹਾਈ ਹੋ ਰਹੀ ਹੈ।
Punjab Bani 09 November,2023
ਸਵੱਛ ਦੀਵਾਲੀ ਤੇ ਸ਼ੁੱਭ ਦੀਵਾਲੀ ਦੇ ਬੇਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ
ਸਵੱਛ ਦੀਵਾਲੀ ਤੇ ਸ਼ੁੱਭ ਦੀਵਾਲੀ ਦੇ ਬੇਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ -ਵੇਸਟ ਟੂ ਵੈਲਥ ਦਾ ਸੁਨੇਹਾ ਦਿੰਦੀ ਪ੍ਰਦਰਸ਼ਨੀ ਨੇ ਲੋਕਾਂ ਨੂੰ ਪੁਰਾਣੀਆਂ ਵਸਤਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ - ਡਿਪਟੀ ਕਮਿਸ਼ਨਰ ਨੇ ਪਟਿਆਲਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ ਪਟਿਆਲਾ, 9 ਨਵੰਬਰ: ਦੀਵਾਲੀ ਦੇ ਸੁੱਭ ਮੌਕੇ 'ਤੇ ਸਵੱਛ ਭਾਰਤ ਮਿਸ਼ਨ-2 ਦੇ ਤਹਿਤ ਸਵੱਛ ਦੀਵਾਲੀ ਤੇ ਸੁੱਭ ਦੀਵਾਲੀ ਦੇ ਬੇਨਰ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡੀ.ਏ.ਸੀ. ਕੰਪਲੈਕਸ ਵਿੱਚ ਆਏ ਲੋਕਾਂ ਨੂੰ ਕੱਪੜੇ ਦੇ ਬਣੇ ਥੈਲੇ ਅਤੇ ਬੂਟਿਆਂ ਦੀ ਵੰਡ ਕਰਦਿਆਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਪ੍ਰਦਰਸ਼ਨੀ 'ਚ ਨਗਰ ਕੌਂਸਲ ਸਮਾਣਾ ਵੱਲੋਂ ਵੇਸਟ ਟੂ ਵੈਲਥ ਅਧੀਨ ਨਾ ਵਰਤੋ ਯੋਗ ਕੱਪੜੇ ਤੋਂ ਤਿਆਰ ਕੀਤੇ ਗਏ ਗਮਲਿਆਂ, ਘਰਾਂ ਵਿੱਚੋਂ ਨਿਕਲੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਗਈ ਖਾਦ ਅਤੇ ਪਲਾਸਟਿਕ ਦੀ ਵਰਤੋਂ ਤੇ ਸੰਪੂਰਨ ਰੋਕ ਲਗਾਉਣ ਲਈ ਕੱਪੜੇ ਤੋਂ ਬਣੇ ਹੋਏ ਥੈਲਿਆਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਕੱਪੜੇ ਤੋਂ ਬਣੇ ਥੈਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਨੂੰ ਵੰਡੇ ਗਏ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਰੋਕ ਲਈ ਮਾਸਕ ਅਤੇ ਕੱਪੜੇ ਦੇ ਥੈਲੇ ਆਮ ਪਬਲਿਕ ਨੂੰ ਵੰਡੇ ਗਏ। ਇਸ ਵਿੱਚ ਖੇਤੀਬਾੜੀ ਵਿਭਾਗ, ਪਟਿਆਲਾ ਵੱਲੋਂ ਵੀ ਭਾਗ ਲਿਆ ਗਿਆ ਅਤੇ ਉਹਨਾਂ ਵੱਲੋਂ ਸ਼ਹਿਦ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਇਲਾਵਾ ਵਣ ਮੰਡਲ ਵਿਭਾਗ, ਪਟਿਆਲਾ ਵੱਲੋਂ ਵੀ ਵਾਤਾਵਰਣ ਨੂੰ ਸਵੱਛ ਬਣਾਉਣ ਦੇ ਮੰਤਵ ਲਈ ਬੂਟਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਬੂਟੇ ਆਮ ਪਬਲਿਕ ਨੂੰ ਲਗਾਉਣ ਲਈ ਦਿੱਤੇ ਗਏ। ਡਿਪਟੀ ਕਮਿਸ਼ਨਰ, ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਦੀ ਦੇਖ ਰੇਖ ਹੇਠ ਨਗਰ ਕੌਂਸਲ ਸਮਾਣਾ ਦੇ ਸਟਾਫ਼ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ, ਇੰਸਪੈਕਟਰ ਹਰਵਿੰਦਰ ਕੁਮਾਰ, ਰਮਨਪ੍ਰੀਤ ਸਿੰਘ ਵੱਲੋਂ ਪ੍ਰਦਰਸ਼ਨੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
Punjab Bani 09 November,2023
ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.
ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ. ਚੰਡੀਗੜ੍ਹ, 9 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ। ਅੱਜ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਪੇਂਡੂ ਖੇਤਰਾਂ ਵਿੱਚ ਨਵੇ ਪੁੱਲ ਅਤੇ ਲੋੜ ਅਨੁਸਾਰ ਪੁਰਾਣੇ ਪੁਲਾਂ ਦੀ ਥਾਂ ਨਵੇ ਪੁੱਲ ਉਸਾਰੇ ਜਾਣਗੇ। ਇਸ ਨਾਲ ਸਫ਼ਰ ਦੀ ਦੂਰੀ ਘੱਟਣ ਕਾਰਨ ਆਮ ਜਨਤਾ ਨੂੰ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਨਾਬਾਰਡ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਕੇ ਪੇਂਡੂ ਸੜਕਾਂ ਦੀ ਅਪਗ੍ਰੇਡੇਸ਼ਨ ਦਾ ਇਹ ਕੰਮ ਉਲੀਕਿਆ ਗਿਆ ਹੈ। ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 16 ਕੰਮਾਂ ਨੂੰ ਈ-ਟੈਂਡਰਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਲਾਟ ਕੀਤੇ ਗਏ ਇੰਨ੍ਹਾਂ 16 ਕੰਮਾਂ ਦੀ ਅੰਦਾਜ਼ਨ ਲਾਗਤ 35.42 ਕਰੋੜ ਰੁਪਏ ਸੀ ਪਰ ਟੈਂਡਰ ਪ੍ਰਕ੍ਰਿਆ ਦੌਰਾਨ ਠੇਕੇਦਾਰਾਂ ਵਿਚਾਲੇ ਮੁਕਾਬਲੇ ਸਦਕਾ ਇਹ ਕੰਮ 29.95 ਕਰੋੜ ਰੁਪਏ ਵਿੱਚ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੰਮਾਂ ਦੀ ਅਲਾਟਮੈਂਟ ਵਿੱਚ ਸਰਕਾਰ ਵੱਲੋਂ ਵਰਤੀ ਗਈ ਪਾਰਦਰਸ਼ਤਾ ਅਤੇ ਕੁਸ਼ਲ ਕਾਰਜ ਪ੍ਰਣਾਲੀ ਸਦਕਾ ਠੇਕਦਾਰਾਂ ਵਿੱਚ ਪੈਦਾ ਹੋਏ ਵਿਸ਼ਵਾਸ ਕਾਰਨ ਹੁਣ ਤੱਕ 5.47 ਕਰੋੜ ਰੁਪਏ (ਲਗਭਗ 15%) ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਨੂੰ ਅਲਾਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਜਾਂ ਭ੍ਰਿਸ਼ਟਾਚਾਰ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟੌਲਰੈਂਸ ਦਾ ਜਿਕਰ ਕਰਦਿਆਂ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜਿੱਥੇ ਇਸ ਨੀਤੀ ਦੇ ਮੱਦੇਨਜਰ ਠੇਕੇਦਾਰਾਂ ਵਿੱਚ ਸਰਕਾਰੀ ਪ੍ਰਣਾਲੀ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ ਉਥੇ ਹੀ ਇਮਾਨਦਾਰ ਅਫਸਰਾਂ ਦੇ ਵੀ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਦਿਆਂ ਵਿਭਾਗ ਵੱਲੋਂ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
Punjab Bani 09 November,2023
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।
Punjab Bani 09 November,2023
ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਨੇ ‘ਇਕਬਾਲ ਦਿਵਸ’ ਮਨਾਇਆ
ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਨੇ ‘ਇਕਬਾਲ ਦਿਵਸ’ ਮਨਾਇਆ -ਪੰਜਾਬ ਨਾਲ਼ ਸੰਬੰਧਤ ਉਰਦੂ ਸ਼ਾਇਰਾਂ ਦੀਆਂ ਰਚਨਾਵਾਂ ਨੂੰ ਪੰਜਾਬ ਦੇ ਸਕੂਲਾਂ ਦੇ ਸਲੇਬਸ ਵਿੱਚ ਸ਼ਾਮਿਲ ਕਰਨ ਦੀ ਜ਼ਰੂਰਤ : ਪ੍ਰੋ. ਅਰਵਿੰਦ ਪਟਿਆਲਾ - ਪੰਜਾਬੀ ਯੂਨੀਵਰਸਿਟੀ ਦੇ ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਵੱਲੋਂ ਉਰਦੂ ਫ਼ਾਰਸੀ ਭਾਸ਼ਾਵਾਂ ਦੇ ਉੱਘੇ ਸ਼ਾਇਰ ਡਾ. ਇਕਬਾਲ ਦੇ ਜਨਮ ਦਿਨ ਉੱਤੇ ‘ਇਕਬਾਲ ਦਿਵਸ’ ਮਨਾਇਆ ਗਿਆ। ਪੰਜਾਬੀ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਕਰਵਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਡਾ. ਮੁਹੰਮਦ ਰਫ਼ੀ ਰਿਟਾਇਰਡ ਏ.ਡੀ.ਪੀ.ਆਈ ਪੰਜਾਬ ਵਿਸ਼ੇਸ ਤੌਰ ਉੱਤੇ ਪਹੁੰਚੇ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਡਾ. ਇਕਬਾਲ ਦੀ ਸ਼ਾਇਰੀ ਦਾ ਫ਼ਲਸਫ਼ਾ ਨਿਵੇਕਲੇ ਢੰਗ ਨਾਲ ਪੇਸ਼ ਕੀਤਾ ਅਤੇ ਨਾਲ ਹੀ ਉਰਦੂ ਸ਼ਾਇਰੀ ਦੇ ਮੁੱਢਲੇ ਨੁਕਤਿਆਂ ਉੱਤੇ ਵੀ ਰੋਸ਼ਨੀ ਪਾਈ। ਮਹਿਮਾਨ ਸ਼ਾਇਰ ਵਜੋਂ ਪਹੁੰਚੇ ਜਨਾਬ ਅਮਰਦੀਪ ਸਿੰਘ ‘ਅਮਰ’ ਨੇ ਆਪਣੇ ਕਲਾਮ ਨਾਲ਼ ਸਰੋਤਿਆਂ ਨੂੰ ਨਵਾਜਿਆ। ਸਮਾਗਮ ਦੇ ਸ਼ੁਰੂ ਵਿਚ ਉਰਦੂ ਫ਼ਾਰਸੀ ਅਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ ਨੇ ਵਿਭਾਗ ਦੀ ਕਾਰਗੁਜਾਰੀ ਅਤੇ ਡਾ. ਇਕਬਾਲ ਦੀ ਜੀਵਨੀ ਉੱਤੇ ਭਰਪੂਰ ਚਾਨਣਾ ਪਾਇਆ। ਵਾਈਸ ਚਾਂਸਲਰ ਡਾ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਉਰਦੂ ਆਪਸੀ ਪਿਆਰ ਮੁਹੱਬਤ ਨੂੰ ਵਧਾਉਣ ਵਾਲੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਇੱਕ ਗੱਲ ਤਾਂ ਦਾਅਵੇ ਨਾਲ਼ ਕਹੀ ਜਾ ਸਕਦੀ ਹੈ ਕਿ ਉਰਦੂ ਜ਼ੁਬਾਨ ਕਿਸ ਧਰਤੀ ਉੱਤੇ ਵਿਗਸੀ ਹੈ। ਉਨ੍ਹਾਂ ਕਿਹਾ ਕਿ ਉਰਦੂ ਅਤੇ ਪੰਜਾਬੀ ਜ਼ੁਬਾਨਾਂ ਦੀ ਇਹ ਸਾਂਝ ਹੈ ਕਿ ਦੋਹਾਂ ਨੂੰ ਹੁਕਮਰਾਨਾਂ ਦੀ ਸਰਪ੍ਰਸਤੀ ਹਾਸਿਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਰਦੂ ਜ਼ੁਬਾਨ ਨੂੰ ਪ੍ਰਫੁੱਲਤ ਕਰਨ ਲਈ ਹਰੇਕ ਵਰਗ ਦੇ ਵਿਅਕਤੀਆਂ ਨੇ ਹਿੱਸਾ ਪਾਇਆ ਹੈ। ਉਰਦੂ ਜ਼ੁਬਾਨ ਅਮੀਰ ਸਰਮਾਏ ਦੀ ਅਵਾਮੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਡਾ. ਅਲਾਮਾ ਇਕਬਾਲ, ਸਾਹਿਰ ਲੁਧਿਆਣਵੀ ਅਤੇ ਫ਼ੈਜ਼ ਅਹਿਮਦ ਫ਼ੈਜ਼ ਜਿਹੇ ਪੰਜਾਬ ਨਾਲ਼ ਸੰਬੰਧਤ ਉਰਦੂ ਸ਼ਾਇਰਾਂ ਦੀਆਂ ਰਚਨਾਵਾਂ ਨੂੰ ਪੰਜਾਬ ਦੇ ਸਕੂਲਾਂ ਦੇ ਸਲੇਬਸ ਵਿੱਚ ਸ਼ਾਮਿਲ ਕਰਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਅੱਲਾਮਾ ਇਕਬਾਲ ਦੇ ਸ਼ਿਅਰੀ ਫ਼ਲਸਫ਼ੇ ਨੂੰ ਅੱਜ ਦੇ ਸੰਦਰਭ ਵਿਚ ਸਮਝਣ ਉੱਤੇ ਜ਼ੋਰ ਦਿੱਤਾ। ਇਸ ਮੌਕੇ ਫ਼ਾਰਸੀ ਉਰਦੂ ਅਤੇ ਅਰਬੀ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਇਕਬਾਲ ਦਾ ਉਰਦੂ ਫ਼ਾਰਸੀ ਕਲਾਮ ਸੁਣਾਇਆ। ਜਨਾਬ ਅਜਮਲ ਖ਼ਾਨ ਸ਼ੇਰਵਾਨੀ ਅਤੇ ਡਾ. ਅਯੂੱਬ ਖ਼ਾਨ ਨੇ ਵੀ ਆਪਣੇ ਕਲਾਮ ਨਾਲ ਸਰੋਤਿਆਂ ਨੂੰ ਕੀਲਿਆ। ਅੰਤ ਵਿਚ ਪ੍ਰੋਫ਼ੈਸਰ ਰਾਜਿੰਦਰ ਪਾਲ ਸਿੰਘ ਬਰਾੜ ਡੀਨ ਭਾਸ਼ਾਵਾਂ ਨੇ ਆਏ ਮਹਿਮਾਨਾਂ ਦਾ ਸ਼ੁਕਰੀਆ ਅਦਾ ਕੀਤਾ । ਇਸ ਸਮਾਗਮ ਦਾ ਸੰਚਾਲਨ ਕਾਰਜ ਡਾ. ਮੁੱਦਸਰ ਰਸ਼ੀਦ ਨੇ ਬਖ਼ੂਬੀ ਕੀਤਾ।
Punjab Bani 09 November,2023
ਪ੍ਰਨੀਤ ਕੌਰ ਨੇ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਲਈ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਨਿਖੇਧੀ
ਪ੍ਰਨੀਤ ਕੌਰ ਨੇ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਲਈ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਨਿਖੇਧੀ ਸ਼ਰਮਨਾਕ ਹੈ ਕਿ 'ਆਪ' ਸਰਕਾਰ ਕੋਈ ਵੀ ਨਵਾਂ ਵਿਦਿਅਕ ਅਦਾਰਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਚੱਲ ਰਹੀ ਯੂਨੀਵਰਸਿਟੀ ਨੂੰ ਉਖਾੜ ਰਹੀ ਹੈ: ਪ੍ਰਨੀਤ ਕੌਰ ਪਟਿਆਲਾ, 8 ਨਵੰਬਰ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਸੰਗਰੂਰ ਦੇ ਲਹਿਰਾ ਵਿਖੇ ਤਬਦੀਲ ਕਰਨ ਦੇ ਕਦਮ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲਈ ਸਿੱਖਿਆ ਕ੍ਰਾਂਤੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਅਜਿਹਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪਹਿਲਾਂ ਤੋਂ ਚੱਲ ਰਹੇ ਸਮਾਰਟ ਸਕੂਲਾਂ ਦਾ ਨਾਮ ਬਦਲ ਕੇ 'ਸਕੂਲ ਆਫ਼ ਐਮੀਨੈਂਸ' ਕਰਨ ਤੋਂ ਇਲਾਵਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕੁਝ ਵੀ ਨਹੀਂ ਕਰ ਸਕੀ।" ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ "ਹੁਣ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਆਪਣੇ ਸਿਆਸੀ ਲਾਹੇ ਲਈ ਸੰਗਰੂਰ ਦੇ ਲਹਿਰਾ ਵਿੱਚ ਤਬਦੀਲ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਸ਼ਰਮਨਾਕ ਹੈ ਕਿ ਪੰਜਾਬ ਸਰਕਾਰ ਕੋਈ ਵੀ ਨਵੀਂ ਵਿੱਦਿਅਕ ਸੰਸਥਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਚੱਲ ਰਹੇ ਇੰਸਟੀਚਿਊਟ ਨੂੰ ਉਖਾੜ ਰਹੀ ਹੈ।" ਯੂਨੀਵਰਸਿਟੀ ਦੀ ਸਥਾਪਨਾ ਬਾਰੇ ਗੱਲ ਕਰਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਜਦੋਂ ਕੋਈ ਨਵੀਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਂਦੀ ਹੈ ਤਾਂ ਇਹ ਨਾ ਸਿਰਫ ਨੌਜਵਾਨਾਂ ਲਈ ਵਧੇਰੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਦੀ ਹੈ, ਬਲਕਿ ਇਹ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਪੈਦਾ ਕਰਦੀ ਹੈ ਅਤੇ ਆਸ ਪਾਸ ਰਹਿਣ ਵਾਲੇ ਲੋਕਾਂ ਲਈ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ। ਪੰਜਾਬ ਸਰਕਾਰ ਨੂੰ ਇਸ ਨੂੰ ਲਹਿਰਾ ਦੇ ਕਿਸੇ ਕਾਲਜ ਵਿੱਚ ਤਬਦੀਲ ਕਰਨ ਦੀ ਬਜਾਏ ਪਟਿਆਲਾ ਵਿੱਚ ਇਸ ਯੂਨੀਵਰਸਿਟੀ ਲਈ ਪੱਕਾ ਕੈਂਪਸ ਸਥਾਪਤ ਕਰਨ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਕਰਨਾ ਚਾਹੀਦਾ ਹੈ। ਇਸ ਯੂਨੀਵਰਸਿਟੀ ਨੂੰ ਕਿਸੇ ਹੋਰ ਜ਼ਿਲ੍ਹੇ ਵਿੱਚ ਤਬਦੀਲ ਕਰਕੇ ਪੰਜਾਬ ਸਰਕਾਰ ਸਾਡੇ ਪਟਿਆਲਾ ਜ਼ਿਲੇ ਦੇ ਲੋਕ ਕੋਲੋਂ ਇੱਕ ਉੱਘੇ ਸੰਸਥਾਨ ਦੇ ਨਾਲ-ਨਾਲ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਖੋਹ ਰਹੀ ਹੈ। ਉਨ੍ਹਾਂ ਨੇ ਅੱਗੇ ਦੱਸਿਆ, "ਇਸ ਯੂਨੀਵਰਸਿਟੀ ਦੀ ਸਥਾਪਨਾ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਕੀਤੀ ਗਈ ਸੀ ਅਤੇ ਅਕਾਦਮਿਕ ਸੈਸ਼ਨ 2021 ਤੋਂ ਸ਼ੁਰੂ ਹੋਇਆ ਸੀ।" ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਸਿਰਫ਼ ਇਸ ਲਈ ਦੁਖੀ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਕਿਉਂਕਿ ਮੌਜੂਦਾ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ।
Punjab Bani 08 November,2023
ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ
ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ ਚੰਡੀਗੜ੍ਹ,7 ਨਵੰਬਰ: ਪੰਜਾਬ ਰਾਜ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਪ੍ਰਮੁੱਖ ਸਕੀਮਾਂ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਮਿਤੀ 7 ਤੋਂ 9 ਨਵੰਬਰ, 2023 ਤੱਕ “ਜਲ-ਦੀਵਾਲੀ”ਮਨਾਈ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜਲ-ਦੀਵਾਲੀ ਮੁਹਿੰਮ ਦੇ ਪਹਿਲੇ ਗੇੜ ਵਿੱਚ ਪੰਜਾਬ ਰਾਜ ਦੇ 10 ਵਾਟਰ ਟਰੀਟਮੈਂਟ ਪਲਾਂਟਾਂ ਨੂੰ ਵੁਮੈਨ ਸੈਲਫ ਹੈਲਪ ਗਰੁੱਪਾਂ ਦੇ ਦੌਰੇ ਲਈ ਚੁਣਿਆ ਹੈ ਤਾਂ ਜੋ ਉਨ੍ਹਾਂ ਨੂੰ ਵਾਟਰ ਟਰੀਟਮੈਂਟ ਪਲਾਂਟ ਅਤੇ ਵਾਟਰ ਟੈਸਟਿੰਗ ਸਹੂਲਤਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮੁਹਿੰਮ ਵਲੋਂ ਵੁਮੈਨ ਸੈਲਫ ਹੈਲਪ ਗਰੁੱਪਸ ਵਲੋਂ ਲਿਖੇ ਲੇਖ ਅਤੇ ਯਾਦਗਾਰੀ ਚਿੰਨ੍ਹਾਂ ਰਾਹੀਂ ਔਰਤਾਂ ਦੀ ਭਾਗੀਦਾਰ ਵਧਾਉਣ ’ਤੇ ਜੋਰ ਦਿੱਤਾ ਜਾਵੇਗਾ। ‘ਅਮਰੂਤ’ ਅਤੇ ‘ਨੂਲਮ’ ਸਕੀਮ ਨਾਲ ਸਬੰਧਤ ਸੂਬਾ ਪੱਧਰੀ ਅਤੇ ਸ਼ਹਿਰ ਪਧੱਰੀ ਅਧਿਕਾਰੀਆਂ ਵਲੋਂ ਇਹ ਦੌਰੇ ਕੀਤੇ ਜਾਣਗੇ। ਜਲ-ਦੀਵਾਲੀ ਦੇ ਪਹਿਲੇ ਦਿਨ ਵਿਖੇ ਨਗਰ ਨਿਗਮ, ਬਠਿੰਡਾ ਦੀ ਟੀਮ ਵਲੋਂ ਬਠਿੰਡਾ ਦੇ 1.5 ਐਮ.ਜੀ.ਡੀ ਵਾਟਰ ਟਰੀਟਮੈਂਟ ਪਲਾਂਟ ਤੇ ਸ਼ਹਿਰ ਦੀਆਂ 30 ਔਰਤਾਂ ਦਾ ਨੀਲੇ ਰੰਗ ਦੀ ਪੌਸ਼ਾਕ ਵਿੱਚ ਦੌਰਾ ਕਰਵਾਇਆ ਗਿਆ। ਇਹਨਾਂ ਔਰਤਾਂ ਨੂੰ ਵਾਟਰ ਟਰੀਟਮੈਂਟ ਦੀ ਕਾਰਜਵਿੱਧੀ ਦੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਘਰਾਂ ਤੱਕ ਸਾਫ ਤੇ ਸਵੱਛ ਪਾਣੀ ਉਪਬਲਧ ਕਰਵਾਉਣ ਦੇ ਤਰਤੀਬਾਰ ਢੰਗ ਤੋਂ ਜਾਣੂ ਕਰਵਾਇਆ ਗਿਆ। ਉਹਨਾਂ ਨੂੰ ਵਾਟਰ ਟੈਸਟਿੰਗ ਪ੍ਰੋਟੋਕੋਲ ਬਾਰੇ ਵੀ ਜਾਣੂ ਕਰਵਾਇਆ ਗਿਆ। ਦੌਰਾ ਕਰਨ ਵਾਲੀਆਂ ਔਰਤਾਂ ਨੂੰ ਨੀਲੇ ਬੈੱਗ, ਪਾਣੀ ਦੀ ਬੋਤਲਾਂ ਅਤੇ ਗਿਲਾਸ ਤੋਹਫ਼ੇ ਵਜੋਂ ਵੰਡੇ ਗਏ ਅਤੇ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਲਈ ਉਹਨਾਂ ਦੇ ਧੰਨਵਾਦ ਵਜੋਂ ਖਾਧ-ਪਦਾਰਥ (ਰਿਫਰੇਸ਼ਮੈਂਟਸ) ਦਾ ਪ੍ਰਬੰਧ ਵੀ ਕੀਤਾ ਗਿਆ।
Punjab Bani 07 November,2023
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- 07 ਨਵੰਬਰ ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ। ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ 'ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।
Punjab Bani 07 November,2023
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਸਜਾਵਟ ਲਈ ਪਲਾਸਟਿਕ ਸਮੱਗਰੀ ਦੀ ਥਾਂ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵਚਨਬੱਧ ਹੈ। ਅੱਜ ਇੱਥੇ ਮਿਉਸੀਪਲ ਭਵਨ ਵਿਖੇ ਸਮੂਹ ਨਗਰ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ `ਸਵੱਛ ਦੀਵਾਲੀ ਅਤੇ ਸ਼ੁਭ ਦੀਵਾਲੀ` ਮਨਾਉਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਊਹ ਕਚਰਾ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਵਾਤਾਵਰਨ ਸ਼ੁੱਧ ਕਰਨ ਦੇ ਸਰਕਾਰ ਦੇ ਯਤਨਾਂ `ਚ ਸਹਿਯੋਗੀ ਬਣਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮਿਲ ਕੇ ਸਾਫ, ਵਾਤਾਵਰਣ ਅਨੁਕੂਲ ਅਤੇ ਕੂੜਾ-ਕਚਰਾ ਮੁਕਤ ਦੀਵਾਲੀ ਮਨਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਿੰਗਲ ਯੂਜ਼ ਪਲਾਸਟਿਕ ਆਇਟਮਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਮਾਰਕਿਟ ਐਸੋਸੀਏਸ਼ਨ, ਟ੍ਰੇਡ ਐਸੋਸੀਏਸ਼ਨ, ਰੇਜਿਡੈਂਡ ਵੇਲਫੇਅਰ ਐਸੋਸੀਏਸ਼ਨਾਂ ਅਤੇ ਵਾਰਡ ਕਮੇਟੀਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਸਵੈ-ਸਹਾਇਤਾ ਸਮੂਹਾਂ, ਐਨ.ਜੀ.ਓਜ਼, ਯੂਥ ਕਲੱਬਾਂ ਅਤੇ ਨਾਗਰਿਕ ਸਮੂਹਾਂ ਨੂੰ ਸ਼ਾਮਲ ਕੀਤਾ ਜਾਵੇ। ਬਲਕਾਰ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਸਥਾਨਕ ਉਤਪਾਦਾਂ ਦੀ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਵਿਕਲਪਾਂ ਦੀ ਵਰਤੋਂ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਸਫਾਈ ਮਿੱਤਰਾਂ ਦਾ ਖਾਸ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਫੇਸ ਮਾਸਕ, ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਅਤੇ ਦੀਵਾਲੀ ਦਾ ਜਸ਼ਨ ਮਨਾਉਣ ਲਈ ਸਥਾਨਕ ਉਤਪਾਦ ਮਹੱਈਆ ਕਰਵਾਏ ਜਾਣ ।ਉਨ੍ਹਾਂ ਇਹ ਵੀ ਕਿਹਾ ਕਿ ਆਰ.ਆਰ.ਆਰ. (ਰਿਡਊਸ, ਰਿ-ਯੂਜ਼, ਰਿਸਾਈਕਲ) ਸੈਂਟਰਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕੀਤਾ ਜਾਵੇ। ਉਨ੍ਹਾਂ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸ਼ੁਭ ਦੀਵਾਲੀ ਸਵੱਛਤਾ ਨਾਲ ਮਨਾਉਣ ਦੀ ਵਚਨਬੱਧਤਾ mygov.app ਰਾਹੀਂ ਦਰਸਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਸਵੱਛ ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਜਾਵੇ ਅਤੇ ਦੀਵਾਲੀ ਦੇ ਇਸ ਮੌਕੇ ਤੇ ਸ਼ਹਿਰਾਂ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਤੋਂ ਨਿਪਟਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਕਿਹਾ ਕਿ ਦੀਵਾਲੀ ਮੇਲੇ ਲਈ ਸਟਾਲ ਅਲਾਟਮੈਂਟ ਮੌਕੇ ਪਲਾਸਟਿਕ ਦੇ ਥੈਲਿਆਂ ਅਤੇ ਹੋਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨਾ, ਸੁੱਕਾ ਕੂੜਾ ਥੈਲਿਆਂ ਵਿੱਚ ਰੱਖਣਾ/ ਕੂੜਾ ਨਾ ਖਿਲਾਰਨਾ ਆਦਿ ਦੀ ਸ਼ਰਤ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਮੇਲਾ ਖੇਤਰਾਂ ਤੋਂ ਸੁੱਕੇ ਕੂੜੇ ਨੂੰ ਇਕੱਠਾ ਕਰਨਾ ਅਤੇ ਮੇਲਾ ਖਤਮ ਹੋਣ ਤੋਂ ਬਾਅਦ ਮੈਦਾਨ ਦੀ ਸਫਾਈ ਦਾ ਵਿਸ਼ੇਸ਼ ਪ੍ਰਬੰਧ, ਦੁਕਾਨਾਂ ਵਿੱਚ ਮਿਠਾਈਆਂ/ ਤੋਹਫ਼ਿਆਂ ਦੀ ਸਜਾਵਟ ਲਈ ਪਲਾਸਟਿਕ ਦੀਆਂ ਫਿਲਮਾਂ ਦੀ ਵਰਤੋਂ ਨਾ ਕਰਨਾਂ, ਪਲਾਸਟਿਕ ਦੀ ਸਜਾਵਟ ਸਮੱਗਰੀ ਦੀ ਥਾਂ `ਤੇ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ, ਧਾਰਮਿਕ ਸਥਾਨਾਂ ਅਤੇ ਫੁੱਲਾਂ ਦੀਆਂ ਦੁਕਾਨਾਂ/ਸਟਾਲਾਂ ਤੋਂ ਫੁੱਲਾਂ ਦੇ ਵੇਸਟ ਨੂੰ ਇਕੱਠਾ ਕਰਨਾ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
Punjab Bani 07 November,2023
ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ
ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ ਚੰਡੀਗੜ੍ਹ,7 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ ਵਧਾਉਣ ਦੀ ਮੰਗ ਕੀਤੀ ਗਈ। ਸ. ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ। ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ। ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਸ. ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Punjab Bani 07 November,2023
ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ
ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ *ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ * ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਗਈ ਸੀ। ਇਸੇ ਤਹਿਤ ਮੋਗਾ, ਲੁਧਿਆਣਾ, ਮੁਕਤਸਰ ਸਾਹਿਬ, ਫਿਰੋਜਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਅਮ੍ਰਿੰਤਸਰ, ਤਰਨਤਾਰਨ ਵਿਖੇ ਜਿਲ੍ਹਾ ਪੱਧਰ ਤੇ ਸਿਹਤ ਕੈਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ। ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹਨਾਂ ਜਿਲ੍ਹਾ ਪੱਧਰ ਤੇ ਸਿਹਤ ਕੈਪਾਂ ਵਿੱਚ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕੈਪਾਂ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮਾਂ ਵਿੱਚ ਸ਼ਾਮਲ ਹੋਣ।
Punjab Bani 07 November,2023
ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ
ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ, 7 ਨਵੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ। ਸ. ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ। ਸ. ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Punjab Bani 07 November,2023
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਕਿਹਾ- 5,000 ਕਰੋੜ ਰੁਪਏ ਦੇ ਘਾਟੇ 'ਚ ਹੈ PSPCL ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ ਦੀ ਬਿਜਲੀ ਸਥਿਤੀ ਬਾਰੇ ਚਰਚਾ ਕੀਤੀ। ਸਿੱਧੂ ਨੇ ਕਿਹਾ ਕਿ ਬਿਜਲੀ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਪੰਜਾਬ ਔਸਤਨ 12 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 30,000 ਕਰੋੜ ਰੁਪਏ ਦੀ ਬਿਜਲੀ ਖਰੀਦ ਰਿਹਾ ਹੈ ਜਦੋਂਕਿ ਬਾਜ਼ਾਰ 'ਚ ਇਹ 2.5 ਰੁਪਏ ਜਾਂ 3 ਰੁਪਏ ਪ੍ਰਤੀ ਯੂਨਿਟ ਹੈ।ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਪੀਕ ਸੀਜ਼ਨ 'ਚ ਪੰਜਾਬ 19 ਜਾਂ 21 ਰੁਪਏ 'ਚ ਖਰੀਦ ਰਿਹਾ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸੱਤਾ 'ਚ ਆਉਂਦੇ ਹੀ ਪੀਪੀਏ ਰੱਦ ਕਰ ਦਿੱਤਾ ਜਾਵੇਗਾ।ਇਸ ਸਾਲ ਫਿਰ PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) 5000 ਕਰੋੜ ਰੁਪਏ ਦੇ ਘਾਟੇ 'ਚ ਹੈ। ਇਹ ਖਸਤਾਹਾਲ ਹੋ ਰਿਹਾ ਸਰਕਾਰੀ ਸਿਸਟਮ ਹੈ। ਮੁੱਖ ਮੰਤਰੀ ਭਗਵੰਤ ਮਾਨ ਸਭ ਕੁਝ ਸਿਰਫ਼ ਅਖ਼ਬਾਰੀ ਇਸ਼ਤਿਹਾਰਾਂ ਲਈ ਕਰਦੇ ਹਨ, ਇਸ ਵਿਚ ਹੋਰ ਕੁਝ ਨਹੀਂ ਹੈ।
Punjab Bani 06 November,2023
ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ
ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ 15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਚੰਡੀਗੜ੍ਹ, 06 ਨਵੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ। ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ 'ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।
Punjab Bani 06 November,2023
ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਖੇਤਾਂ 'ਚ ਡੈਮੋ ਪਲਾਟ ਤਹਿਤ ਹੁਣ ਤੱਕ 75 ਏਕੜ 'ਚ ਕਣਕ ਦੀ ਬਿਜਾਈ
ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਖੇਤਾਂ 'ਚ ਡੈਮੋ ਪਲਾਟ ਤਹਿਤ ਹੁਣ ਤੱਕ 75 ਏਕੜ 'ਚ ਕਣਕ ਦੀ ਬਿਜਾਈ -ਸੁਪਰ ਐਸ.ਐਮ.ਐਸ. ਨਾਲ ਹੀ ਝੋਨੇ ਦੀ ਕਟਾਈ ਕਰਨ ਕੰਬਾਇਨਾਂ, ਆਰ.ਟੀ.ਏ. ਵੱਲੋਂ ਸਖਤਾਈ -ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ-ਪਿੰਡ ਪੁੱਜੀਆਂ ਕਣਕ ਦੀ ਬਿਜਾਈ ਪਰਾਲੀ ਤੇ ਨਾੜ ਜਮੀਨ 'ਚ ਵਾਹ ਕੇ ਹੀ ਕਰਨ 'ਤੇ ਜ਼ੋਰ -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਪਟਿਆਲਾ, 6 ਨਵੰਬਰ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ, ਢਾਈ ਏਕੜ ਤੱਕ ਜਮੀਨ ਵਾਲੇ ਕਿਸਾਨਾਂ ਦੇ ਇੱਕ ਏਕੜ ਖੇਤ ਵਿੱਚ ਸਹਿਕਾਰੀ ਸਭਾ ਦੀ ਮਸ਼ੀਨਰੀ ਨਾਲ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਰਸ਼ਨੀ ਪਲਾਟ ਤਹਿਤ ਹੁਣ ਤੱਕ 75 ਏਕੜ ਜਮੀਨ 'ਚ ਕਣਕ ਦੀ ਮੁਫ਼ਤ ਵਿੱਚ ਬਿਜਾਈ ਕਰਵਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਰੋਜ਼ਾਨਾ 25 ਕਿਸਾਨਾਂ ਦੇ ਖੇਤਾਂ ਵਿੱਚ ਡੈਮੋ ਪਲਾਟ ਦੀ ਬਿਜਾਈ ਕੀਤੀ ਜਾ ਰਹੀ ਹੈ ਤੇ ਕੁਲ 252 ਏਕੜ ਜਮੀਨ ਨੂੰ ਅਜਿਹੇ ਪ੍ਰਦਰਸ਼ਨੀ ਪਲਾਟ ਬਣਾਇਆ ਜਾਣਾ ਹੈ। ਅੱਜ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਸਾਰੇ ਐਸ.ਡੀ.ਐਮਜ਼, ਡੀ.ਐਸ.ਪੀਜ਼, ਤਹਿਤਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਸਮੇਤ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਪੁੱਜ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਹੀ ਕਣਕ ਦੀ ਬਿਜਾਈ ਸੁਪਰ ਸੀਡਰ, ਸਰਫ਼ੇਸ ਸੀਡਰ ਜਾਂ ਹੈਪੀ ਸੀਡਰ ਨਾਲ ਕਰਵਾਈ ਜਾ ਸਕੇ। ਇਸੇ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ। ਇਸ 'ਤੇ ਕਾਰਵਾਈ ਕਰਦਿਆਂ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਦੀਆਂ ਟੀਮਾਂ ਨੇ ਇੱਥੇ ਸਰਹਿੰਦ ਰੋਡ ਵਿਖੇ ਇੱਕ ਖੇਤ ਵਿੱਚ ਬਿਨ੍ਹਾਂ ਐਸ.ਐਮ.ਐਸ. ਚੱਲ ਰਹੀ ਕੰਬਾਇਨ ਦਾ ਐਸ.ਐਮ.ਐਸ. ਚਲਵਾਇਆ ਅਤੇ ਦੱਸਿਆ ਕਿ ਵਿਭਾਗ ਵੱਲੋਂ ਚੈਕਿੰਗ ਲਗਾਤਾਰ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰ ਸੀਡਰ ਤੇ ਹੈਪੀ ਸੀਡਰ ਆਦਿ ਮਸ਼ੀਨਾਂ ਲੈਣ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।
Punjab Bani 06 November,2023
ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ
ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਪਟਿਆਲਾ 6 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਧਾਰੇ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਕੰਦਰ ਸਿੰਘ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਗੁਰਮੇਲ ਸਿੰਘ ਨੇ ਬਾਬਾ ਫਰੀਦ ਜੀ ਦੀ ਵਿਚਾਰਧਾਰਾ ਤੇ ਬਾਣੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਕੁਝ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਗਈਆਂ ਅਤੇ ਕੁਝ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਭਾਸ਼ਾ ਵਿਭਾਗ ਵੱਲੋਂ ਸ਼ੇਖ ਫਰੀਦ ਜੀ ਦੀ ਬਾਣੀ ਅਤੇ ਫਿਲਾਸਫੀ ਬਾਰੇ ਕਰਵਾਈ ਗਈ ਗੋਸ਼ਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉੱਚੀਆਂ-ਸੁੱਚੀਆਂ ਸ਼ਖਸ਼ੀਅਤਾਂ ਨੂੰ ਯਾਦ ਕਰਨ ਨਾਲ ਸਾਡੀ ਸੋਚ ਉੱਚੀ ਉੱਠਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਬਹੁਤ ਸੋਚ ਸਮਝਕੇ ਯੁੱਗਾਂ-ਯੁੱਗਾਂਤਰਾਂ ਤੱਕ ਪ੍ਰਵਾਨ ਹੋਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਫੀਆਂ, ਭੱਟਾਂ ਤੇ ਭਗਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ ਹੈ ਜਿਸ ਤੋਂ ਸੇਖ ਫਰੀਦ ਜੀ ਦੀ ਬਾਣੀ ਦੀ ਸਾਰਥਕਤਾ ਅਤੇ ਸ਼ਖਸ਼ੀਅਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਆਪਣੇ ਪ੍ਰਧਾਨਗੀ ਭਾਸ਼ਨ ‘ਚ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸ਼ੇਖ ਫਰੀਦ ਜੀ ਦੀ ਬਾਣੀ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸ਼ਾਮਲ ਕੀਤੀ ਗਈ ਜਿਸ ਸਮੇਂ ਭਾਰਤੀ ਖਿੱਤੇ ‘ਚ ਜਬਰ-ਜੁਲਮ ਤੇ ਧਰਮ ਪਰਿਵਰਤਨ ਵਾਲਾ ਦੌਰ ਸੀ ਅਤੇ ਸੱਤਾ ਦੇ ਹਮਾਇਤੀ ਲੋਕ ਇੱਕ ਨਵਾਂ ਸੱਭਿਆਚਾਰ ਸਿਰਜਣ ‘ਚ ਸਰਗਰਮ ਸਨ। ਪਰ ਸ਼ੇਖ ਫਰੀਦ ਜੀ ਦੀ ਬਾਣੀ ‘ਚ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਉਹ ਸੱਤਾ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਸਨਿਮਰ ਹੋਣ, ਲੋਕਾਂ ‘ਚ ਵਿਚਰਨ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਵਿਸ਼ੇਸ਼ ਵਕਤਾ ਡਾ. ਗੁਰਮੇਲ ਸਿੰਘ ਨੇ ‘ਸ਼ੇਖ ਫਰੀਦ ਜੀ ਦੀ ਬਾਣੀ ਦੀ ਧਰਮ ਸ਼ਾਸ਼ਤਰੀ ਪੜ੍ਹਤ’ ਬਾਰੇ ਪੇਪਰ ਪੜ੍ਹਿਆ। ਉਨ੍ਹਾਂ ਸ਼ੇਖ ਫਰੀਦ ਜੀ ਦੀ ਬਾਣੀ ‘ਚ ਵਰਤੇ ਗਏ ਚਿੰਨ੍ਹਾਂ ਬਾਰੇ ਵਿਸਥਾਰ ‘ਚ ਦੱਸਿਆ। ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਫਰੀਦ ਜੀ ਦੇ ਕਾਲ ਸਬੰਧੀ ਭਾਵੇਂ 850 ਸਾਲ ਛੋਟੇ ਜਾਪਦੇ ਹੋਣ ਪਰ ਜੋ ਸ਼ੇਖ ਫਰੀਦ ਜੀ ਦੀ ਬਾਣੀ ਨੇ ਸੱਭਿਆਚਾਰ ਸਿਰਜਿਆ ਹੈ ਉਹ ਬੇਮਿਸਾਲ ਤੇ ਸਦੀਵੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿੱਤੇ ‘ਚ ਬਹੁਤ ਸਾਰੇ ਲੋਕ ਧਾੜਵੀ ਬਣਕੇ ਆਏ ਅਤੇ ਜਬਰ ਜ਼ੁਲਮ ਕਰਕੇ ਵੀ ਲੋਕ ਮਨਾਂ ਨੂੰ ਜਿੱਤ ਨਹੀਂ ਸਕੇ ਪਰ ਸ਼ੇਖ ਫਰੀਦ ‘ਚ ਆਪਣੀ ਬਾਣੀ ਰਾਹੀਂ ਸਦੀਵੀ ਛਾਪ ਛੱਡਣ ‘ਚ ਸਫਲ ਰਹੇ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਛਾਪੀ ਗਈ ਪੁਸਤਕ ‘ਦਾਗ’ (ਲੇਖਕ ਨੈਥੇਨੀਅਲ ਹਾਥੌਰਨ) ਅਤੇ ਜੋਗਿੰਦਰ ਕੌਰ ਅਗਨੀਹੋਤਰੀ ਦਾ ਨਾਵਲ ‘ਨਿੰਮ ਵਾਲਾ ਬਾਰ’ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਰੰਗਕਰਮੀ ਪ੍ਰਾਣ ਸੱਭਰਵਾਲ, ਡਾ. ਰਘਬੀਰ ਸਿੰਘ ਭਰਤ, ਕਰਨੈਲ ਸਿੰਘ ਅਸਪਾਲ ਅਤੇ ਗੁਰਨਾਮ ਸਿੰਘ ਅਕੀਦਾ ਨੂੰ ਸਨਮਾਨਿਤ ਕੀਤਾ ਗਿਆ। ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕਾ ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਵੱਡੀ ਗਿਣਤੀ ‘ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਅਖੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
Punjab Bani 06 November,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ ਚੰਡੀਗੜ੍ਹ, 6 ਨਵੰਬਰ ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ‘ਰਿਕਵਰੀ ਆਫ ਆਊਟਸਟੈਡਿੰਗ ਡਿਊਜ਼ ਸਕੀਮ-2023’ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਾਨੂੰਨੀ ਮਾਮਲਿਆਂ ਦਾ ਬੋਝ ਘੱਟ ਹੋਵੇਗਾ। ਓ.ਟੀ.ਐਸ. ਸਕੀਮ 15 ਨਵੰਬਰ, 2023 ਤੋਂ ਲਾਗੂ ਹੋਵੇਗੀ ਅਤੇ 15 ਮਾਰਚ, 2024 ਤੱਕ ਲਾਗੂ ਰਹੇਗੀ। ਉਹ ਟੈਕਸਦਾਤਾ ਜਿਨ੍ਹਾਂ ਦਾ ਟੈਕਸ, ਜੁਰਮਾਨਾ ਅਤੇ ਮਿਤੀ 31 ਮਾਰਚ, 2023 ਤੱਕ ਵਿਆਜ ਇਕ ਕਰੋੜ ਰੁਪਏ ਤੱਕ ਦਾ ਹੈ, ਉਹ ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਓ.ਟੀ.ਐਸ. ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਪੂਰੀ ਛੋਟ ਪ੍ਰਦਾਨ ਕਰੇਗਾ। ਓ.ਟੀ.ਐਸ. ਸਕੀਮ ਤਹਿਤ 31 ਮਾਰਚ, 2023 ਤੱਕ ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਕੇਸ 39787 ਬਣਦੇ ਹਨ ਜੋ ਸੰਪੂਰਨ ਤੌਰ ਉਤੇ ਮੁਆਫ਼ ਹੋਣਗੇ। ਇਸੇ ਤਰ੍ਹਾਂ ਲਗਪਗ 19361 ਕੇਸਾਂ ਵਿੱਚ 100 ਫੀਸਦੀ ਵਿਆਜ, 100 ਫੀਸਦੀ ਜੁਰਮਾਨਾ ਅਤੇ 50 ਫੀਸਦੀ ਟੈਕਸ ਦੀ ਰਕਮ ਦੀ ਛੋਟ ਮਿਲੇਗੀ। 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਧਾਉਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗਰਾਂਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫੀਸਦੀ ਤੋਂ 100 ਫੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ। ਇਸੇ ਤਰ੍ਹਾਂ 51 ਫੀਸਦੀ ਤੋਂ 75 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਦੁੱਗਣੀ ਕਰਕੇ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਪੰਜ ਲੱਖ ਰੁਪਏ ਤੋਂ ਵਧਾਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਹ ਕਦਮ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਕਰਨ ਅਤੇ ਸਮਾਜ ਵਿੱਚ ਚੰਗਾ ਜੀਵਨ ਬਤੀਤ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੇਵਾ ਨਿਭਾਅ ਚੁੱਕੇ ਹਨ, ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤਾ ਜਾਵੇਗੀ। ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ ਮੰਤਰੀ ਮੰਡਲ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਵੱਖ-ਵੱਖ ਵਿਭਾਗਾਂ ਦੀ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ ਮੰਤਰੀ ਮੰਡਲ ਨੇ ਪੁਲਿਸ ਵਿਭਾਗ ਅਤੇ ਵਿਜੀਲੈਂਸ ਬਿਊਰੋ, ਪੰਜਾਬ ਦੀਆਂ ਕ੍ਰਮਵਾਰ ਸਾਲ 2020 ਅਤੇ 2022 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੀਆਂ ਸਾਲ 2022-23 ਅਤੇ 2019-20 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Punjab Bani 06 November,2023
ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ
ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ ਯੁਵਕ ਮੇਲੇ ਵਿੱਚ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ ਸੁਨਾਮ (ਸੰਗਰੂਰ), 5 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।” ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।
Punjab Bani 05 November,2023
ਪ੍ਰਦੂਸ਼ਣ: ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ
ਪ੍ਰਦੂਸ਼ਣ: ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ Chandigarh, 5 Nov. ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਧਦੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਐਡਵਾਈਜ਼ਰੀ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ।
Punjab Bani 05 November,2023
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ • 50 ਫੀਸਦੀ ਸਬਸਿਡੀ 'ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ ਚੰਡੀਗੜ੍ਹ, 5 ਨਵੰਬਰ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ 'ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ 'ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ। ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
Punjab Bani 05 November,2023
ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ
ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ - ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ -ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ ਚੰਡੀਗੜ੍ਹ/ਐਸ.ਏ.ਐਸ.ਨਗਰ, 4 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ ਉਪਾਅ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ- ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।
Punjab Bani 04 November,2023
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਨਵੰਬਰ ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
Punjab Bani 04 November,2023
ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ ਉਦਯੋਗਾਂ ਦੀ ਸਹੂਲਤ ਲਈ ਚੁੱਕੇ ਵੱਖ-ਵੱਖ ਕਦਮਾਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 4 ਨਵੰਬਰ: ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ "ਵਰਲਡ ਫੂਡ ਇੰਡੀਆ 2023" ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ "ਵਰਲਡ ਫੂਡ ਇੰਡੀਆ 2023" ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਸੂਬੇ ਵਜੋਂ ਪੰਜਾਬ ਦੀ ਮੌਜੂਦਗੀ ਨੇ ਵਿਸ਼ਵ ਭਰ ਦਾ ਧਿਆਨ ਖਿੱਚਿਆ। ਇਸ ਈਵੈਂਟ ਦੇ ਉਦਘਾਟਨ ਮੌਕੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼, ਨਵਾਰਾ (ਸਪੇਨ), ਐਲ.ਯੂ.ਐਲ.ਯੂ. ਗਰੁੱਪ (ਯੂ.ਏ.ਈ.), ਡੇਨੋਨ ਇੰਡੀਆ, ਮਾਰਸੇਲ ਅਗਸਤੇ (ਫ੍ਰਾਂਸ), ਵਿਸਟਾ ਫੂਡਸ (ਓ.ਐਸ.ਆਈ. ਗਰੁੱਪ ਕੰਪਨੀ, ਯੂ.ਐਸ.ਏ.) ਵਰਗੀਆਂ ਪ੍ਰੋਸੈਸਿੰਗ ਕੰਪਨੀਆਂ ਦੇ ਸੀ.ਈ.ਓ. ਅਤੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਆਪਸੀ ਸਹਿਯੋਗ, ਵਿਕਾਸ ਅਤੇ ਲਗਾਤਾਰ ਵਿਕਸਿਤ ਹੋ ਰਹੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੁਹਾਰਤ ਦਾ ਆਦਾਨ-ਪ੍ਰਦਾਨ ਕਰਨਾ ਸੀ। ਉਦਯੋਗ ਜਗਤ ਦੇ ਦਿੱਗਜ਼ ਇਹਨਾਂ ਮੌਕਿਆਂ ਪ੍ਰਤੀ ਉਤਸ਼ਾਹੀ ਨਜ਼ਰ ਆਏ ਅਤੇ ਉਨ੍ਹਾਂ ਨੇ ਬਿਹਤਰੀਨ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤ ਦੇਣ ਦਾ ਭਰੋਸਾ ਦਿੱਤਾ। ਇਸ ਸਹਿਯੋਗੀ ਭਾਵਨਾ ਨੇ ਵਿਸ਼ਵ ਪੱਧਰ 'ਤੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਨਵੀਨਤਾ, ਗੁਣਵੱਤਾ ਅਤੇ ਖੁਸ਼ਹਾਲੀ ਲਈ ਇੱਕ ਕੇਂਦਰ ਵਜੋਂ ਪੰਜਾਬ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਪੰਜਾਬ ਨੂੰ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦੇ ਨਵੇਂ ਨਿਵੇਸ਼ ਪ੍ਰਾਪਤ ਹੋਏ। ਇਸ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਦਾ ਆਯੋਜਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੀਨੀਅਰ ਸਰਕਾਰੀ ਨੁਮਾਇੰਦੇ, ਨਿਵੇਸ਼ਕਾਂ ਅਤੇ ਪ੍ਰਮੁੱਖ ਵਿਸ਼ਵ ਪੱਧਰੀ ਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਦਿੱਗਜ਼ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਇਨਵੈਸਟ ਪੰਜਾਬ, ਸੈਰ ਸਪਾਟਾ ਸੰਮੇਲਨ ਅਤੇ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕਰਕੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਵੇਂ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੁਣ ਤੱਕ ਪੰਜਾਬ ਵਿੱਚ ਕਈ ਨਵੇਂ ਨਿਵੇਸ਼ ਆ ਚੁੱਕੇ ਹਨ।
Punjab Bani 04 November,2023
ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ
ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ ਪਟਿਆਲਾ 4 ਨਵੰਬਰ ਪਟਿਆਲਾ ਦੇ ਜੰਮਪਲ ਅਤੇ ਨੌਜਵਾਨ ਸ੍ਰੀ ਰਿਸ਼ਭ ਭੋਲਾ ਨੂੰ ਪੰਜਾਬ ਰਾਜ ਲਈ ਇੱਕ ਵੱਕਾਰੀ ਇੰਡੀਅਨ ਪੁਲਿਸ ਸੇਵਾ (I.P.S) ਕਾਡਰ ਅਲਾਟ ਕੀਤਾ ਗਿਆ । ਸ੍ਰੀ ਰਿਸ਼ਭ ਭੋਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕੰਪਿਊਟਰ ਸਾਇੰਸ ਵਿੱਚ ਬੈਚਲਰ ਆਫ਼ ਟੈਕਨਾਲੋਜੀ (B.Tech) ਦੀ ਡਿਗਰੀ ਹਾਸਲ ਕੀਤੀ ਹੈ, ਅਤੇ ਆਪਣੀ ਸ਼ੁਰੂਆਤੀ ਸਿਖਲਾਈ ਅਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ, ਪਟਿਆਲਾ ਤੋਂ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ, ਉਨਾਂ ਨੇ ਹਾਰਵਰਡ ਯੂਨੀਵਰਸਿਟੀ ਤੋਂ ਆਪਣੀ ਵਚਨਬੱਧਤਾ ਅਤੇ ਬੌਧਿਕ ਵਿਕਾਸ ਲਈ ਪੜ੍ਹਾਈ ਕੀਤੀ। ਉਸਦੇ ਯਤਨਾਂ ਦਾ ਸਿਖਰ 2021 ਵਿੱਚ ਪਹੁੰਚਿਆ ਜਦੋਂ ਸ੍ਰੀ ਰਿਸ਼ਭ ਭੋਲਾ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰ ਲਿਆ ਅਤੇ I.P.C ਕਾਡਰ ਪ੍ਰਾਪਤ ਕੀਤਾ। ਇਸ ਮੀਲ ਪੱਥਰ ਤੋਂ ਬਾਅਦ, ਸ੍ਰੀ ਰਿਸ਼ਭ ਭੋਲਾ ਨੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਪਣੇ ਹੁਨਰ ਨੂੰ ਨਿਖਾਰਨ ਅਤੇ ਆਪਣੇ ਆਪ ਨੂੰ ਆਈਪੀਐਸ ਕਾਡਰ ਦੀਆਂ ਮੰਗਾਂ ਵਾਲੀਆਂ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਲਈ ਸਖ਼ਤ ਸਿਖਲਾਈ ਲਈ ਹੈ। ਉਨ੍ਹਾਂ ਨੂੰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਵਲੋਂ ਮੈਸੂਰੀ ਵਿਖੇ ਆਯੋਜਿਤ ਫਾਊਂਡੇਸ਼ਨ ਕੋਰਸ ਦੇ ਭਾਗੀਦਾਰਾਂ ਵਿਚਕਾਰ ਐਸਪ੍ਰਿਟ ਡੀ-ਕੋਰਪਸ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਨੂੰ ਗੋਲਡ ਮੈਡਲ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਸਿਖਲਾਈ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਰਾਜ ਨੂੰ ਅਮਨ ਕਾਨੂੰਨ ਬਣਾਈ ਰੱਖਣ ਵਿੱਚ ਮਦਦ ਕਰਨਗੇ। ਇਥੇ ਦਸਿਆ ਜਾਂਦਾ ਹੈ ਕਿ ਸ੍ਰੀ ਰਿਸ਼ਭ ਭੋਲਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚੋਂ ਸੀਨੀਅਰ ਨਿਜੀ ਸੱਕਤਰ ਟੂ ਡਾਇਰੈਕਟਰ ਵਿੱਤ ਦੇ ਅਹੁਦੇ ਤੋਂ ਸੇਵਾ ਮੁਕਤ ਸ੍ਰੀ ਸੁਭਾਸ਼ ਕੁਮਾਰ ਦੇ ਸਪੁਤਰ ਹਨ। ਰਿਸ਼ਭ ਭੋਲਾ ਨੇ ਆਪਣੇ ਮਾਪਿਆਂ ਨੂੰ ਆਪਣੀ ਪ੍ਰਾਪਤੀ ਦਾ ਸਿਹਰਾ ਅਤੇ ਆਪਣੀ ਸਭ ਤੋਂ ਵੱਡੀ ਤਾਕਤ ਦਸਿਆ ਹੈ।
Punjab Bani 04 November,2023
ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ
ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ -ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਏ.ਸੀ ਵਿਦਿਆਰਥਣਾਂ ਨੂੰ ਸਮਰਪਿਤ -ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਹੁਨਰ ਨੂੰ ਨਿਖਾਰ ਰਹੀ ਹੈ ਪੰਜਾਬ ਸਰਕਾਰ : ਡਾ. ਗੁਰਪ੍ਰੀਤ ਕੌਰ -ਸਨੌਰ ਹਲਕੇ ਦੇ ਸਾਰੇ ਸਰਕਾਰੀ ਸਕੂਲ ਹੋਣਗੇ ਏ.ਸੀ, ਤੇ ਬਣੇਗਾ ਦੇਸ਼ ਦਾ ਪਹਿਲਾ ਹਲਕਾ : ਪਠਾਣਮਾਜਰਾ -ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਨੇ 1 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ 'ਚ ਲਗਵਾਏ ਏ.ਸੀਜ ਤੇ ਸੋਲਰ ਪੈਨਲ -ਸਕੂਲ 'ਚ ਬਿਜਨੈਸ ਬਲਾਸਟਰ ਤਹਿਤ ਲਗਾਏ ਹੁਨਰ ਵਿਕਾਸ ਮੇਲੇ 'ਚ ਬੱਚੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ ਸਨੌਰ/ਪਟਿਆਲਾ, 4 ਨਵੰਬਰ: ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਹਿਲਾ ਪੂਰੇ ਦਾ ਪੂਰਾ ਏ.ਸੀ. ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ 'ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ, ਦਲਬੀਰ ਸਿੰਘ ਗਿੱਲ ਯੂ.ਕੇ. ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਐਨ.ਆਰ.ਆਈਜ਼ ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਐਨ.ਆਰ.ਆਈਜ਼ ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਇੰਦਰਜੀਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।
Punjab Bani 04 November,2023
ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ
ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ • ਸਰਕਾਰੀ ਪ੍ਰੈੱਸ ਪੂਰੀਆਂ ਕਰੇਗੀ ਸੂਬਾ ਸਰਕਾਰ ਦੀਆਂ ਸਾਰੀਆਂ ਪ੍ਰਿੰਟਿੰਗ ਲੋੜਾਂ: ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ • ਵਿਭਾਗ ਨੂੰ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ • ਕੈਬਨਿਟ ਮੰਤਰੀ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਸ੍ਰੀ ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।
Punjab Bani 03 November,2023
ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ ਦਾ ਨਾਮ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਦਾ ਨਾਮ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲ੍ਹਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲ੍ਹਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲ੍ਹਾ ਫਿਰੋਜਪੁਰ, ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲ੍ਹਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲ੍ਹਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲ੍ਹਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲ੍ਹਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲ੍ਹਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲ੍ਹਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼, ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼, ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਜ਼ਿਲ੍ਹਾ ਬਰਨਾਲਾ ਦਾ ਨਾਮ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਜਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਮ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲ੍ਹਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਦਾ ਨਾਮ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲ੍ਹਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲ੍ਹਾ ਸੰਗਰੂਰ ਰੱਖਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਮ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।
Punjab Bani 03 November,2023
ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ ਚੰਡੀਗੜ੍ਹ, 03 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ । ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।
Punjab Bani 03 November,2023
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ ਚੰਡੀਗੜ੍ਹ, 3 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ 'ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ। ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੱਟ ਲਾਗਤ 'ਤੇ ਮਿਆਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦੋਵਾਂ ਵਿਭਾਗਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਦੇ ਅੰਦਰ ਅਤੇ ਅਨੁਮਾਨਿਤ ਤੋਂ ਘੱਟ ਲਾਗਤ 'ਤੇ ਮੁਕੰਮਲ ਕਰਕੇ ਕਈ ਸੌ ਕਰੋੜ ਰੁਪਏ ਦੀ ਬਚਤ ਕਰੇਗੀ ਅਤੇ ਇਸ ਬਚਤ ਰਾਸ਼ੀ ਦੀ ਵਰਤੋਂ ਸੂਬੇ ਅੰਦਰ ਲੋੜੀਂਦੇ ਮੁਡਲੇਢਾਂਚੇ ਨੂੰ ਵਿਕਸਤ ਕਰਨ ਲਈ ਕੀਤੀ ਜਾਵੇਗੀ।
Punjab Bani 03 November,2023
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ ਅਰਸ਼ਪ੍ਰੀਤ ਸਿੰਘ ਨੂੰ ਮੁੱਖ ਦਫ਼ਤਰ, ਮਨਪ੍ਰੀਤ ਸ਼ਰਮਾ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਜੀਠਾ ਅਤੇ ਸਫਾਈ ਸੇਵਕ ਇੰਦਰਜੀਤ ਸਿੰਘ ਨੂੰ ਸੁਪਰਡੰਟ ਸਟੇਟ ਆਫਟਰ ਕੇਅਰ ਹੋਮ ਲੁਧਿਆਣਾ ਵਿਖੇ ਤੈਨਾਤ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਚਾਰਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ ਤਾਂ ਜੋ ਸਬੰਧਤਾਂ ਨੂੰ ਸਮੇ ਸਿਰ ਨੋਕਰੀ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਝੱਜ ਵੀ ਹਾਜ਼ਰ ਸਨ।
Punjab Bani 03 November,2023
ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ
ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਰਾਮਪੁਰਾ, 3 Nov. ਮਲੂਕਾ ਤੋਂ ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਹਾਲ ਹੀ ਵਿੱਚ ਮੁੜ ਕਾਂਗਰਸ ’ਚ ਪਰਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਖੜਕ ਗਈ ਹੈ। ਰਾਮਪੁਰਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਹਨ। ਕਾਂਗੜ ਵੱਲੋਂ ਕੁੱਝ ਦਿਨ ਪਹਿਲਾਂ ਕੀਤੀਆਂ ਸਿਆਸੀ ਟਿੱਪਣੀਆਂ ਨੂੰ ਲੈਕੇ ਮਲੂਕਾ ਭੜਕ ਗਏ ਹਨ। ਮਲੂਕਾ ਨੇ ਕਾਨੂੰਨੀ ਨੋਟਿਸ ਭੇਜਕੇ ਸਾਬਕਾ ਮਾਲ ਮੰਤਰੀ ਨੂੰ ਇਸ ਮਾਮਲੇ ’ਚ ਮੁਆਫੀ ਮੰਗਣ ਲਈ ਕਿਹਾ ਹੈ। ਅੱਜ ਅਕਾਲੀ ਦਲ ਦੇ ਮੀਡੀਆ ਇੰਚਾਰਜ ਰਤਨ ਸ਼ਰਮਾ ਨੇ ਇਹ ਜਾਣਕਾਰੀ ਮਲੂਕਾ ਤਰਫੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜੇਕਰ ਕਾਂਗੜ ਨੇ ਮੁਆਫੀ ਨਾਂ ਮੰਗੀ ਤਾਂ ਮਲੂਕਾ ਨੇ ਅਦਾਲਤ ’ਚ ਕੇਸ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਇਹ ਕੋਈ ਨਵੀਂ ਗੱਲ ਨਹੀਂ ਕਿ ਮਲੂਕਾ ਅਤੇ ਕਾਂਗੜ ਵਿੱਚ ਕੋਈ ਬਿਆਨਾਂ ਨੂੰ ਲੈਕੇ ਵਿਵਾਦ ਨਾ ਹੋਵੇ ਪਰ ਤਾਜਾ ਬੋਲ ਬੁਲਾਰੇ ਨੂੰ ਦੋਨਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਮਪੁਰਾ ’ਚ ਆਪਣੇ ਸਿਆਸੀ ਪੈਰ ਜਮਾਉਣ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2002 ਤੋਂ ਪਹਿਲਾਂ ਦੋਵੇਂ ਆਗੂ ਅਕਾਲੀ ਦਲ ’ਚ ਹੋਇਆ ਕਰਦੇ ਸਨ। ਇਸੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਵਿਚਕਾਰ ਕਿਸੇ ਮਾਮਲੇ ਨੂੰ ਲੈਕੇ ਤਰੇੜ ਪੈ ਗਈ। ਇਸ ਮੌਕੇ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗੜ ਨੇ ਮਲੂਕਾ ਖਿਲਾਫ ਅਜ਼ਾਦ ਝੰਡਾ ਚੁੱਕ ਲਿਆ ਅਤੇ ਜਿੱਤ ਪ੍ਰਾਪਤ ਕੀਤੀ। ਵਿਧਾਨ ਸਭਾ ਚੋਣਾਂ ’ਚ ਕੈਪਟਨ ਸਰਕਾਰ ਬਣ ਗਈ ਅਤੇ ਕਾਂਗੜ ਕਾਂਗਰਸ ’ਚ ਸ਼ਾਮਲ ਹੋ ਗਏ। ਉਸ ਤੋਂ ਬਾਅਦ ਕਾਂਗੜ ਨੇ ਮਲੂਕਾ ਨੂੰ 2007 ਅਤੇ 2017 ’ਚ ਦੋ ਵਾਰ ਹਰਾਇਆ ਹੈ ਜਦੋਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਦੋਵੇੇਂ ਹੀ ਆਮ ਆਦਮੀ ਪਾਰਟੀ ਦੀ ਹਨੇਰੀ ’ਚ ਉੱਡ ਗਏ ਸਨ। ਉਸ ਤੋਂ ਬਾਅਦ ਵੀ ਦੋਵਾਂ ਵਿਚਕਾਰ ਸਿਆਸੀ ਖੜਕਾ ਦੜਕਾ ਹੁੰਦਾ ਆ ਰਿਹਾ ਸੀ ਜੋਕਿ 2022 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕਾਂਗੜ ਦੇ ਭਾਜਪਾ ਵਿੱਚ ਚਲੇ ਜਾਣ ਤੇ ਕੁੱਝ ਮੱਠਾ ਪੈ ਗਿਆ ਸੀ। ਕਾਂਗਰਸ ’ਚ ਵਾਪਿਸੀ ਉਪਰੰਤ ਹੁਣ ਦੋਵਾਂ ਆਗੂਆਂ ਵਿਚਕਾਰ ਇੱਕ ਵਾਰ ਫਿਰ ਤੋਂ ਸਿਆਸੀ ਲੜਾਈ ਛਿੜ ਗਈ ਹੈ। ਜਾਣਕਾਰੀ ਅਨੁਸਾਰ ਮਾਮਲਾ ਪਿਛਲੇ ਦਿਨੀ ਮਲੂਕਾ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਤੋਂ ਪਿੱਛੋਂ ਵਿਗੜਿਆ ਹੈ ਜਿਸ ’ਚ ਮਲੂਕਾ ਨੇ ਕਾਂਗੜ ਦੇ ਬਾਰ-ਬਾਰ ਪਾਰਟੀਆਂ ਬਦਲਣ ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਇੰਨ੍ਹਾਂ ਦੇ ਜਵਾਬ ਵਿੱਚ ਕਾਂਗੜ ਨੇ ਵੀ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦੋਸ਼ ਲਾਏ ਸਨ ਕਿ ਮਲੂਕਾ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਈ ਹਫਤੇ ਦਿੱਲੀ ਵਿੱਚ ਬੈਠੇ ਰਹੇ ਸਨ। ਕਾਂਗੜ ਨੇ ਇਹ ਵੀ ਕਿਹਾ ਸੀ ਕਿ ਮਲੂਕਾ ਨੇ ਭਾਜਪਾ ਤੋਂ ਗਵਰਨਰੀ ਦੀ ਮੰਗ ਕੀਤੀ ਸੀ ਜਿਸ ਕਾਰਨ ਉਹਨਾਂ ਨੂੰ ਬੀਜੇਪੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਾਂਗੜ ਨੇ ਮਲੂਕਾ ਦੀ ਸਿੱਖਿਆ ਬਾਰੇ ਵੀ ਕੁਝ ਗਲਤ ਟਿੱਪਣੀਆਂ ਕੀਤੀਆਂ ਜਿੰਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਦਸਤਖਤ ਨਾਂ ਕਰ ਸਕਣ ਵਰਗੀ ਗੱਲ ਵੀ ਸ਼ਾਮਲ ਸੀ। ਮਲੂਕਾ ਨੇ ਕਿਹਾ ਕਿ ਕਾਂਗੜ ਨੇ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕਾਂਗੜ ਕੋਲ ਕੋਈ ਠੋਸ ਸਬੂਤ ਹਨ ਤਾਂ ਉਹ ਪੇਸ਼ ਕਰੇ ਨਹੀਂ ਤਾਂ ਜਨਤਕ ਤੌਰ ਤੇ ਮਾਫੀ ਮੰਗੇ। ਉਨ੍ਹਾਂ ਕਿਹਾ ਕਿ ਅਜਿਹਾ ਨਾਂ ਕਰਨ ਦੀ ਸੂਰਤ ’ਚ ਕਾਂਗੜ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।
Punjab Bani 03 November,2023
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ * ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ *ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
Punjab Bani 03 November,2023
ਲੋਕ-ਰਾਜ ਨੇ ਪੰਜਾਬ ਧੋਖ਼ਾ ਦਿਨ ਮਨਾਇਆ : ਵਿਆਪਕ ਲੋਕ ਲਹਿਰ ਹੋਵੇ ਖੜੀ
ਲੋਕ-ਰਾਜ ਨੇ ਪੰਜਾਬ ਧੋਖ਼ਾ ਦਿਨ ਮਨਾਇਆ : ਵਿਆਪਕ ਲੋਕ ਲਹਿਰ ਹੋਵੇ ਖੜੀ - 2039 ਤੱਕ ਪੰਜ ਦਰਿਆਵਾਂ ਦੀ ਧਰਤੀ ਬਣ ਸਕਦੀ ਹੈ ਰੇਗੀਸਤਾਨ - ਪੰਜਾਬ ਬੰਜਰ ਹੋਣ ਦੀ ਕਗਾਰ ਤੇ : ਬੋਪਾਰਾਏ - ਸਮੂਹ ਪੰਜਾਬੀ ਰੋਸ ਵਿੱਚ ਸ਼ਾਮਲ ਹੋਣ : ਸਾਂਝੀ ਅਪੀਲ ਪਟਿਆਲਾ, 1 ਨਵੰਬਰ : ਲੋਕ-ਰਾਜ ਪੰਜਾਬ ਨੇ, ਅੱਜ ਇਥੇ ਇੱਕ ਸੰਕੇਤਕ ਕਾਲੇ ਝੰਡੇ ਰੋਸ ਵਿਖਾਵੇ ਨਾਲ, ਸਰਕਾਰੀ ਨਵਾਂ ਪੰਜਾਬ ਦਿਵਸ ਨੂੰ ਪੰਜਾਬ ਧੋਖਾ ਦਿਨ ਐਲਾਨਦੇ ਹੋਏ, ਆਉਂਦੇ ਦਿਨੀਂ, ਸੰਸਾਰ ਭਰ ਵਿੱਚ ਆਪਣੇ ਆਪੋ-ਆਪਣੇ ਵਾਹਨਾ, ਘਰਾਂ, ਕਾਰੋਬਾਰੀ, ਵਪਾਰਕ, ਸਿਖਿਆ, ਸਿਹਤ ਅਤੇ ਨਿਆਂ ਦੇਣ (ਕਚਿਹਰੀਆਂ) ਦੇ ਅਦਾਰਿਆਂ 'ਤੇ, ਕਾਲੇ ਝੰਡੇ ਲਾ ਕੇ, ਪੰਜਾਬ ਨਾਲ ਨਿੱਤ ਹੋ ਰਹੀਆਂ ਬੇਇੰਨਸਾਫੀਆਂ ਨੂੰ ਠੱਲ੍ਹ ਪਾਉਣ ਲਈ, ਪੰਜਾਬ ਅਤੇ ਸੰਸਾਰ ਭਰ ਵਿੱਚ, ਵਿਆਪਕ ਲੋਕ-ਰੋਸ ਲਹਿਰ ਉਸਾਰਨ ਦੀ ਅਪੀਲ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਕੀਰਤੀ ਚੱਕਰ ਪ੍ਰਾਪਤ ਪਦਮ ਸ੍ਰੀ ਡਾ. ਸਵਰਨ ਸਿੰਘ ਬੋਪਾਰਾਏ ਅਤੇ ਲੋਕ ਰਾਜ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਅੱਜ ਪੰਜਾਬ ਇੰਨਸਾਫ਼ ਦੇ ਮੁੱਢਲੇ ਨਿਯਮਾਂ, ਸਾਰੇ ਅੰਤਰ ਰਾਸ਼ਟਰੀ ਰਾਈਪੇਰੀਅਨ ਅਤੇ ਸੰਵਿਧਾਨਕ ਕਾਨੂੰਨਾਂ ਦੀ ਉਲੰਘਣਾ ਦਾ ਸ਼ਿਕਾਰ ਹੋਇਆ ਹੈ, ਜਿਸ ਨਾਲ ਅਸੀ ਆਪਣੇ ਦਰਿਆਈ ਪਾਣੀਆਂ ਤੋਂ ਹੀ ਵਾਂਝੇ ਹੋ ਗਏ ਹਾਂ। ਉਨ੍ਹਾਂ ਆਖਿਆ ਕਿ ਦਰਿਆਈ ਧਰਤੀ 'ਤੇ ਮੁਢ ਕਦੀਮ ਤੋਂ ਵਸਿਆ ਦੇਸ-ਪੰਜਾਬ, ਬੇਈਮਾਨ ਪੰਜਾਬ-ਮਾਰੂ ਸਰਕਾਰਾਂ ਨੇ ਇੱਕ ਡੂੰਘੀ ਸਾਜਸ਼ ਤਹਿਤ ਬੰਜਰ ਹੋਣ ਦੀ ਕਗ਼ਾਰ ਤੱਕ ਪਹੁੰਚਾ ਦਿੱਤਾ ਹੈ। ਡੱਬੀ 2039 ਤੱਕ ਪੰਜ ਦਰਿਆਵਾਂ ਦੀ ਧਰਤੀ ਰੇਗੀਸਤਾਨ ਬਣ ਜਾਵੇਗੀ - ਡਾ. ਸਵਰਨ ਸਿੰਘ ਬੋਪਾਰਾਏ ਅਤੇ ਡਾ. ਮਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਭਰੋਸੇਮੰਦ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਹਿਰਾਂ ਅਤੇ ਏਜੰਸੀਆਂ ਦੀਆਂ ਖੋਜ ਰਿਪੋਰਟਾਂ ਹਨ, ਕਿ ਉਹ ਦਿਨ ਦੂਰ ਨਹੀਂ ਜਦੋਂ ਸਿਰਫ਼ 16 ਸਾਲਾਂ ਵਿੱਚ ਹੀ, 2039 ਤੱਕ, ਪੰਜ-ਦਰਿਆਵਾਂ ਦੀ ਧਰਤੀ ਪੰਜਾਬ ਰੇਗਿਸਤਾਨ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤ ਦਹਾਕਿਆਂ ਤੋਂ ਸਿਆਸੀ ਸਾਜਿਸ਼ਾਂ ਦਾ ਸ਼ਿਕਾਰ ਰਹੇ ਪੰਜਾਬ ਉਤੇ ਹੁਣ ਐੱਸ.ਵਾਈ.ਐੱਲ ਨਹਿਰ, ਵੀ ਜ਼ਬਰਦਸਤੀ ਥੋਪੀ ਜਾ ਰਹੀ ਹੈ। ਪਹਿਲਾਂ ਹੀ ਇਸ ਦਾ 70 ਫੀਸਦੀ ਦਰਿਆਈ ਪਾਣੀ, ਗੈਰ-ਰਾਈਪੇਰੀਅਨ ਗੁਆਂਢੀ ਰਾਜਾਂ ਨੂੰ ਲੁਟਾ ਦਿੱਤਾ ਗਿਆ ਹੈ। ਹੁਣ ਬਚਿਆ ਦਰਿਆਈ ਪਾਣੀ ਵੀ ਖੋਹ ਲੈਣ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਡੱਬੀ ਪੰਜਾਬ ਕੋਲ ਸਿਰਫ਼ 27 ਫੀਸਦੀ ਦਰਿਆਈ ਪਾਣੀ ਬਚਿਆ ਪੰਜਾਬ ਦੇ ਪਾਣੀਆਂ ਦੀ, ਗੈਰ ਕਾਨੂੰਨੀ ਵਾ ਗੈਰ-ਇਖ਼ਲਾਕੀ ਅੰਨ੍ਹੀ ਲੁੱਟ ਤੋਂ ਬਾਅਦ, ਪੰਜਾਬ ਕੋਲ ਦਰਿਆਈ ਪਾਣੀ, ਸਿਰਫ਼ 27 ਫੀਸਦੀ ਖੇਤੀਯੋਗ ਖੇਤਰ ਜੋਗਾ ਬਚਿਆ ਹੈ। ਬਾਕੀ 73 ਫੀਸਦੀ ਖੇਤੀ ਸੂਬੇ ਭਰ ਦੇ ਕਿਸਾਨਾਂ ਤੇ ਥੋਪੇ ਗਏ 14 ਲੱਖ ਟਿਊਬਵੈਲਾਂ 'ਤੇ ਨਿਰਭਰ ਹੈ। ਇੰਨੀ ਵੱਡੀ ਗਿਣਤੀ ਵਿੱਚ ਟਿਊਬਵੈੱਲਾਂ ਰਾਹੀਂ ੌਧਰਤੀ ਹੇਠਲਾ ਬੇਸ਼ਕੀਮਤੀ ਪੀਣ ਯੋਗ ਪਾਣੀ, ਕੱਢ ਕੇ ਫ਼ਸਲਾਂ ਸਿੰਜਣ ਲਈ ਰੋੜ੍ਹਣ ਨਾਲ,ੌ ਇੱਕ ਗੰਭੀਰ ਵਾਤਾਵਰਣ ਸੰਕਟ ਪੈਦਾ ਹੋ ਚੁੱਕਾ ਹੈ। ਡੱਬੀ 75 ਫੀਸਦੀ ਪੰਜਾਬ ਨੂੰ ਡਾਰਕ ਜੋਨ ਘੋਸ਼ਿਤ ਕੀਤਾ ਜਾ ਚੁੱਕਾ ਹੈ ਦੋਵੇਂ ਪੰਜਾਬ ਦੇ ਵੱਡੇ ਵਿਦਵਾਨਾਂ ਨੇ ਆਖਿਆ ਕਿ ਇਸ ਵੇਲੇ ਅਜਿਹੀ ਸਥਿਤੀ ਪੈਦਾ ਹੋ ਚੁੱਕੀ ਹੈ ਕਿ ਪੰਜਾਬ ਦੇ ਕਈ ਜ਼ਿਲੇ, ਲਗਭਗ 75 ਫੀਸਦੀ ਸੂਬੇ ਨੂੰ, ਡਾਰਕ ਜ਼ੋਨ ਜਾਂ ਵੱਧ ਸ਼ੋਸ਼ਣ ਵਾਲਾ ਖੇਤਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਆਖਿਆਕਿ ਪਹਿਲਾਂ ਹੀ ਪੰਜਾਬ ਦੇ ਪਾਣੀਆਂ ਦੀ ਬੇਇਨਸਾਫ਼ੀ ਅਤੇ ਪੱਖਪਾਤੀ ਢੰਗ ਨਾਲ ਐਲਾਨੀ ਤੁਗਲਕੀ ਵੰਡ, ਨੇ ਪੰਜਾਬ ਨੂੰ ਪੂਰੀ ਤਬਾਹੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ। ਡੱਬੀ 1948 ਵਿੱਚ ਰਾਜਸਥਾਨ ਫੀਡਰ ਯੋਜਨਾ ਤਹਿਤ ਪੰਜਾਬ ਦੇ ਪਾਣੀ ਨੂੰ ਖੋਹਿਆ ਗਿਆ ਉਨ੍ਹਾਂ ਨੇ ਖੁਲਾਸਾ ਕੀਤਾ, ਕਿ ਰਾਜਸਥਾਨ ਫੀਡਰ ਦੀ ਯੋਜਨਾ 1948 ਵਿੱਚ ਥੋਪ ਦਿੱਤੀ ਗਈ ਸੀ, ਜਦੋਂ ਪੰਜਾਬ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਵੱਡੇ ਉਜਾੜੇ ਤੋਂ ਪ੍ਰਭਾਵਿਤ ਲੋਕਾਂ ਦੇ ਵਸੇਬੇ ਵਿੱਚ ਉਲਝਿਆ ਹੋਇਆ ਸੀ। 1951 ਵਿੱਚ ਹਰੀਕੇ ਹੈੱਡਵਰਕਸ ਦੀ ਉਸਾਰੀ ਕਰਦੇ ਸਮੇਂ ਰਾਜਸਥਾਨ ਫੀਡਰ ਲਈ ਗੇਟ ਮੁਹੱਈਆ ਕਰਵਾ ਦਿੱਤੇ ਗਏ ਸਨ, ਉਦੋਂ ਤੱਕ ਤਾਂ ਪਾਕਿਸਤਾਨ ਨਾਲ ਕੋਈ ਸਿੰਧ ਜਲ ਸੰਧੀ ਵੀ ਨਹੀਂ ਸੀ, ਜਿਸਨੇ ਪੰਜਾਬ ਨੂੰ ਪਾਣੀ ਦੀ ਉਪਲਬਧਤਾ 'ਤੇ ਮੋਹਰ ਲਾਈ ਹੋਵੇ। ਸਿੰਧੂ ਜਲ ਸੰਧੀ 'ਤੇ, ਕਿਤੇ ਮਗਰੋਂ ਜਾ ਕੇ ਸਾਡੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਅਯੂਬ ਖਾਨ ਨੇ 1961 ਵਿੱਚ ਦਸਤਖਤ ਕੀਤੇ ਸਨ ਪਰ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦੀ ਵੰਡ ਬਾਰੇ ਭਾਰਤ ਸਰਕਾਰ ਦਾ ਵਿਵਾਦਤ ਗੁਪਤ ਆਦੇਸ਼ 1955 ਵਿੱਚ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਰਾਇਲਟੀ ਦੇ ਸਵਾਲ ਦਾ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ। ਡੱਬੀ ਐਨ.ਜੀ.ਟੀ. ਦੀ ਰਿਪੋਰਟ ਅਨੁਸਾਰ 2039 ਤੱਕ 300 ਮੀਟਰ ਹੇਠਾ ਤੱਕ ਪੰਜਾਬ ਬੰਜਰ ਬਣ ਜਾਵੇਗਾ ਲੋਕ-ਰਾਜੋ ਪੰਜਾਬ ਦੇ ਪ੍ਰਧਾਨ ਡਾ: ਮਨਜੀਤ ਸਿੰਘ ਰੰਧਾਵਾ ਨੇ ਖੁਲਾਸਾ ਕੀਤਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ।ਜੀ।ਟੀ।) ਦੀ ਨਿਗਰਾਨੀ ਕਮੇਟੀ ਨੇ ਹਾਲ ਹੀ ੋਚ ਖੁਲਾਸਾ ਕੀਤਾ ਹੈ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ 2039 ਤੱਕ 300 ਮੀਟਰ ਤੋਂ ਹੇਠਾਂ ਡਿੱਗ ਕੇ ੌਪੰਜਾਬ ਬੰਜਰ ਜ਼ਮੀਨੌ ਬਣ ਕੇ ਰਹਿ ਜਾਵੇਗਾ। ਉਨ੍ਹਾਂਕਿਹਾ ਕਿ ਪੰਜਾਬ ਦੇ ਕੇਂਦਰੀ ਅਤੇ ਦੱਖਣੀ ਜ਼ਿਲ੍ਹੇ, ਜਿਵੇਂ ਕਿ ਬਰਨਾਲਾ, ਬਠਿੰਡਾ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਮੋਗਾ, ਐਸ।ਏ।ਐਸ। ਨਗਰ, ਪਠਾਨਕੋਟ, ਪਟਿਆਲਾ ਅਤੇ ਸੰਗਰੂਰ, ਸਭ ਤੋਂ ਵੱਧ ਪ੍ਰਭਾਵਿਤ ਹਨ, ਕਿਉਂਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਔਸਤ ਸਾਲਾਨਾ ਦਰ ਲਗਭਗ 0।49 ਮੀਟਰ ਪ੍ਰਤੀ ਸਾਲ ਹੈ। ਡਾ ਰੰਧਾਵਾ ਨੇ ਦੱਸਿਆ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ 2019 ਦੀ ਰਿਪੋਰਟ, ਜਿਸ ਵਿੱਚ ਕਿਹਾ ਗਿਆ ਹੈ, ਕਿ ਜੇਕਰ ਨਿਕਾਸੀ ਦੀ ਮੌਜੂਦਾ ਦਰ ਜਾਰੀ ਰਹੀ, ਤਾਂ ਅਗਲੇ 22 ਸਾਲਾਂ ਵਿੱਚ, ਰਾਜ ਦਾ ਵਰਤੋਂ ਯੋਗ ਜ਼ਮੀਨੀ ਪਾਣੀ ਖਤਮ ਹੋ ਜਾਵੇਗਾ।'' ਜਿਸ ਵਿਚੋਂ 6 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟਣ ਦੀ ਦਰ ਵਿੱਚ ਕੋਈ ਕਮੀ ਨਹੀਂ ਆਈ। ਅਫ਼ਸੋਸ ਦੀ ਗੱਲ ਹੈ ਕਿ ਸਾਡੇ ਕੋਲ ਤਬਾਹੀ ਦਾ ਸਾਹਮਣਾ ਕਰਨ ਲਈ 16 ਸਾਲ ਤੋਂ ਘੱਟ ਸਮਾਂ ਬਚਿਆ ਹੈ।
Punjab Bani 02 November,2023
ਪੰਜਾਬ ਦੇ ਅੰਤਰਰਾਸ਼ਟਰੀ ਸਾਈਕਲਿਸਟ ਨਮਨ ਕਪਿਲ ਨੇ ਨੈਸ਼ਨਲ ਗੇਮਸ ਵਿੱਚ ਜਿੱਤਿਆ ਸੋਨਾ ਤਗਮਾ
ਪੰਜਾਬ ਦੇ ਅੰਤਰਰਾਸ਼ਟਰੀ ਸਾਈਕਲਿਸਟ ਨਮਨ ਕਪਿਲ ਨੇ ਨੈਸ਼ਨਲ ਗੇਮਸ ਵਿੱਚ ਜਿੱਤਿਆ ਸੋਨਾ ਤਗਮਾ ਪੰਜਾਬ ਦੇ ਸਟਾਰ ਸਾਈਕਲਿਸਟ ਨਮਨ ਕਪਿਲ ਨੇ ਗੋਆ ਵਿਖੇ ਆਯੋਜਿਤ ਨੈਸ਼ਨਲ ਗੇਮਸ 2023 ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਇੰਦਰਾ ਗਾਂਧੀ ਸਾਈਕਲਿੰਗ ਵੈਲਡਰੋਮ ਵਿੱਚ 15 ਕਿਲੋਮੀਟਰ ਸਕਰੈਚ ਰੇਸ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ। ਨਮਨ ਕਪਿਲ ਨੇ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਪੱਧਰ ਤੇ ਅਨੇਕਾਂ ਤਗਮੇ ਪੰਜਾਬ ਅਤੇ ਭਾਰਤ ਲਈ ਜਿੱਤੇ ਹਨ। ਨਮਨ ਕਪਿਲ ਪਟਿਆਲੇ ਜ਼ਿਲ੍ਹੇ ਨਾਲ ਸਬੰਧਿਤ ਹਨ। ਇਸ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ, ਡਿਪਟੀ ਕਮਿਸ਼ਨਰ ਪਟਿਆਲਾ ਤੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸਾਕਸ਼ੀ ਸਾਹਨੀ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ( ਐਥਲੀਟ ਕਮਿਸ਼ਨ) ਦੇ ਕਨਵੀਨਰ ਤੇ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਤੇ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਖਿਡਾਰੀਆਂ ਵੱਲੋਂ ਨਮਨ ਨੂੰ ਵਧਾਈ ਦਿੱਤੀ ਗਈ।
Punjab Bani 02 November,2023
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ • ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ • ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Punjab Bani 02 November,2023
ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ
ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ ਪਟਿਆਲਾ, 2 ਨਵੰਬਰ ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਪਟਿਆਲਾ ਨਗਰ ਨਿਗਮ ਦੀ ਚੋਣਾਂ ਲਈ ਕਢੀ ਗਈ ਨਵੀਂ ਵੋਟਰ ਲਿਸਟ ਬਿਲਕੁਲ ਗਲਤ ਹੈ ਅਤੇ ਇਸ ਵਿੱਚ ਢੇਰ ਸਾਰੀਆਂ ਤਰੁੱਟੀਆਂ ਹਨ। ਜਿਵੇਂ ਕਿ ਕਿਸੇ ਵੀ ਵੋਟਰ ਲਿਸਟ ਵਿੱਚ ਇਲਾਕੇ ਦਾ ਨਾਮ ਨਹੀਂ ਲਿਖਿਆ ਗਿਆ। ਹਰ ਵਾਰਡ ਨੂੰ ਬਿਨ੍ਹਾਂ ਮਤਲਬ ਤੋਂ ਰੋਡ ਕਰੋਸਿੰਗਾ ਕਰਕੇ ਵੱਖ-ਵੱਖਰੇ ਦੂਰ ਦੁਰਾਡੇ ਦੇ ਇਲਾਕੇ ਵੋਟਰ ਲਿਸਟ ਵਿੱਚ ਪਾਏ ਗਏ ਹਨ ਜੋ ਕਿ ਕਾਨੂੰਨੀ ਤੌਰ ਤੇ ਬਿਲਕੁਲ ਗਲਤ ਹਨ। ਉਨ੍ਹਾਂ ਅੱਗੇ ਕਿਹਾ, "ਜਦੋਂ ਵਾਰਡਬੰਦੀ ਵਿੱਚ ਵਾਧਾ ਨਹੀਂ ਹੋਇਆ ਤਾਂ ਇਲਾਕਿਆਂ ਦਾ ਘਟਾਅ ਵਧਾਅ ਅਤੇ ਵੋਟਰ ਲਿਸਟਾਂ ਵਿੱਚ ਛੇੜਛਾੜ ਬਿਲਕੁਲ ਗੈਰ ਕਾਨੂੰਨੀ ਹੈ। ਨਗਰ ਨਿਗਮ ਚੋਣਾਂ ਲਈ ਹਮੇਸ਼ਾਂ ਵੋਟਾਂ ਡੋਰ ਟੂ ਡੋਰ ਬਣਾਈਆਂ ਜਾਂਦੀਆਂ ਹਨ। ਇਸ ਵਾਰ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅਸੈਂਬਲੀ ਲਿਸਟਾਂ ਵਿਚੋਂ ਕਾਗਜਾਂ ਨੂੰ ਫਾੜ ਫਾੜ ਕੇ ਵੋਟਰ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਜੋ ਕਿ ਕਾਨੂੰਨ ਅਨੁਸਾਰ ਜਾਅਲੀ ਕੰਮ ਹੈ।" ਇਨ੍ਹਾਂ ਵੋਟਰ ਲਿਸਟਾਂ ਦੇ ਨੁਕਸਾਨ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਅੱਗੇ ਕਿਹਾ, "ਜੇਕਰ ਇਨ੍ਹਾਂ ਵੋਟਰ ਲਿਸਟਾਂ ਤੇ ਸ਼ਹਿਰ ਵਿੱਚ ਚੋਣ ਹੁੰਦੀ ਹੈ ਨਾ ਤਾਂ ਕਿਸੀ ਵੀ ਪਾਰਟੀ ਦੇ ਕੈਂਡੀਡੇਟ ਨੂੰ ਆਪਣਾ ਵੋਟਰ ਲਭਣਾ ਹੈ ਅਤੇ ਨਾ ਹੀ ਵੋਟਰਾਂ ਨੂੰ ਆਪਣੇ ਕੈਂਡੀਡੇਟ ਲੱਭਣਾ ਹੈ। ਇਸ ਵੋਟਰ ਲਿਸਟ ਦੀ ਬੀ.ਜੇ.ਪੀ. ਸਿਰੇ ਤੋਂ ਨਿਖੇਧੀ ਕਰਦੀ ਹੈ। ਜੈ ਇੰਦਰ ਕੌਰ ਨੇ ਅੱਗੇ ਮੰਗ ਰੱਖੀ, "ਪਬਲਿਕ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਜਾਅਲੀ ਬਣੀਆਂ ਵੋਟਰ ਲਿਸਟਾਂ ਨੂੰ ਦੁਬਾਰਾ ਤੋਂ ਡੋਰ ਟੂ ਡੋਰ ਸਰਵੇ ਕਰਵਾ ਕੇ ਨਵੇਂ ਸਿਰੇ ਤੋਂ ਵੋਟਰ ਲਿਸਟਾਂ ਬਣਵਾਉਣ ਦੀ ਅਸੀਂ ਮੰਗ ਕਰਦੇ ਹਾਂ ਕਿਉਂਕਿ 60 ਵੋਟਰ ਲਿਸਟਾਂ ਅਨੁਸਾਰ ਕਿਸੇ ਵਾਰਡ ਵਿੱਚ ਕੇਵਲ 2200 ਤੋਂ 2500 ਵੋਟ ਹੈ ਅਤੇ ਕਿਸੇ ਵਾਰਡ ਵਿੱਚ ਵੋਟਾਂ ਦੀ ਗਿਣਤੀ 9000–10000 ਅਤੇ 12000 ਤੱਕ ਟੱਪ ਚੁੱਕੀ ਹੈ ਜੋ ਕਿ ਬਿਲਕੁਲ ਗਲਤ ਹੈ ਅਤੇ ਲੋਕ ਤੰਤਰਿਕ ਹੈ।" ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕੇ ਕੇ ਸ਼ਰਮਾ, ਹਰਦੇਵ ਸਿੰਘ ਬੱਲੀ, ਸੋਨੂੰ ਸੰਗਰ, ਗਿੰਨੀ ਨਾਗਪਾਲ, ਸੰਦੀਪ ਮਲਹੋਤਰਾ, ਅਤੁਲ ਜੋਸ਼ੀ, ਰਜਨੀ ਸ਼ਰਮਾ, ਪ੍ਰੋਮਿਲਾ ਮਹਿਤਾ, ਸ਼ੰਮੀ ਕੁਮਾਰ, ਨਿਖਿਲ ਕੁਮਾਰ ਕਾਕਾ, ਕਰਨ ਗੌੜ, ਸੰਦੀਪ ਸ਼ਰਮਾ, ਗੋਪੀ ਰੰਗੇਲਾ, ਆਰ ਕੇ ਸਿੰਧੀ, ਸਿਕੰਦਰ ਚੌਹਾਨ, ਗੁਰਭਜਨ ਸਿੰਘ, ਸੌਰਭ ਸ਼ਰਮਾ, ਇੰਦਰਾਣੀ ਸ਼ੁਕਲਾ, ਸੰਜੇ ਸ਼ਰਮਾ ਆਦਿ ਸ਼ਾਮਿਲ ਸਨ।
Punjab Bani 02 November,2023
ਪੰਜਾਬੀ ਯੂਨੀਵਰਸਿਟੀ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ
ਪੰਜਾਬੀ ਯੂਨੀਵਰਸਿਟੀ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। ਕੰਟਰੋਲਰ ਪ੍ਰੀਖਿਆਵਾਂ ਡਾ. ਵਿਸ਼ਾਲ ਗੋਇਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਐੱਮ.ਐੱਸ-ਸੀ. ਭੂਗੋਲ ਸਮੈਸਟਰ-ਦੂਜਾ; ਬੀ ਐੱਸ.ਸੀ. ਇੰਪਰੂਵਮੈਂਟ (ਸਾਲਾਨਾ); ਬੀ.ਐੱਸ-ਸੀ. ਆਨਰਜ਼ ਕੈਮਿਸਟਰੀ ਸਮੈਸਟਰ-ਚੌਥਾ; ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਚੌਥਾ; ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਛੇਵਾਂ; ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ (ਰੀਅਪੀਅਰ); ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ; ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਪੰਜਵਾਂ (ਗੋਲਡਨ ਚਾਂਸ); ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਚੌਥਾ (ਗੋਲਡਨ ਚਾਂਸ); ਬੈਚਲਰ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ-ਚੌਥਾ ਅਤੇ ਬੀ.ਏ. ਜੇ.ਐਮ.ਸੀ. ਆਨਰ ਸਮੈਸਟਰ-ਦੂਜਾ ਸ਼ਾਮਿਲ ਹਨ।
Punjab Bani 02 November,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ 'ਤੇ ਤੁਰੰਤ ਕਾਰਵਾਈ ਕਰਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ 'ਚ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ. ਲਾਲਜੀਤ ਸਿੰਘ ਭੁੱਲਰ ਨੇ ਉੱਚ ਅਦਾਲਤਾਂ ਵਿੱਚ ਚਲਦੇ ਕੇਸਾਂ ਦੀ ਸੁਚੱਜੀ ਪੈਰਵੀ ਕਰਨ 'ਤੇ ਜ਼ੋਰ ਦਿੰਦਿਆਂ ਫ਼ੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਚਲ ਰਹੇ ਮਾਮਲਿਆਂ ਵਿੱਚ ਬੀ.ਡੀ.ਪੀ.ਓਜ਼ ਅਤੇ ਸੁਪਰੀਮ ਕੋਰਟ ਵਿੱਚ ਡੀ.ਡੀ.ਪੀ.ਓਜ਼ ਪੱਧਰ ਦਾ ਅਧਿਕਾਰੀ ਸੁਣਵਾਈ ਦੌਰਾਨ ਹਾਜ਼ਰ ਹੋਵੇ ਤਾਂ ਜੋ ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਦਾ ਪੱਖ ਬਾਖ਼ੂਬੀ ਰੱਖਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਮਾਲ ਰਿਕਾਰਡ ਵਿੱਚ ਪੰਚਾਇਤੀ ਜ਼ਮੀਨਾਂ ਦੇ ਮਾਲਕਾਨਾ ਹੱਕ ਨੂੰ ਲੈ ਕੇ ਸਾਹਮਣੇ ਆਈਆਂ ਕੁੱਝ ਤੁਰੱਟੀਆਂ ਸਬੰਧੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਕਿ ਤਾਂ ਦੋਸ਼ੀ ਅਧਿਕਾਰੀਆਂ/ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ। ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 02 November,2023
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ, 2 ਨਵੰਬਰ: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ। ਭਾਸ਼ਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।
Punjab Bani 02 November,2023
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ ਹੈ। ਬਾਜਵਾ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ 11 ਵਜੇ ਤੱਕ ਵੀ ਸਿਆਸੀ ਪਾਰਟੀਆਂ ਨੂੰ ਕੋਈ ਪ੍ਰੋਗਰਾਮ ਤੇ ਏਜੰਡਾ ਨਹੀਂ ਦਿੱਤਾ ਗਿਆ। ਬਾਜਵਾ ਨੇ ਮੁੱਖ ਮੰਤਰੀ ਤੇ ਪੰਜਾਬੀ ਬੋਲੀ ਦਾ ਝੂਠਾ ਖੈਰ ਖਵਾਹ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਦਿੱਲੀ ਤੋਂ ਇੱਕ ਹਿੰਦੀ ਵਿੱਚ ਟਵੀਟ ਆਇਆ ਹੈ ਕੀ ਇਹ ਮੁੱਖ ਮੰਤਰੀ ਦਾ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਨਹੀਂ ਹੈ ਉਹਨਾਂ ਕਿਹਾ ਕਿ ਦਿੱਲੀ ਵੱਲੋਂ ਕੀਤੇ ਗਏ ਟਵੀਟ ਵਿੱਚ ਨਸ਼ਾ ਗੈਂਗਸਟਰਾਂ ਨੂੰ ਪਨਾਹ ਦੇਣ ਬੇਰੁਜ਼ਗਾਰੀ ਅਤੇ ਕਿਸ ਨੇ ਪੰਜਾਬ ਨੂੰ ਧੋਖਾ ਦਿੱਤਾ ਚਾਰ ਮੁੱਦਿਆਂ ਤੇ ਡਿਬੇਟ ਹੋਣ ਦੀ ਗੱਲ ਕਹੀ ਹੈ ਪਰ ਹੁਣ ਤੱਕ ਉਹਨਾਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ ਜਦ ਕਿ ਆਪ ਦੇ ਵਿਧਾਇਕਾਂ ਤੇ ਸਮਰਥਕਾਂ ਨੂੰ ਬਕਾਇਦਾ ਪਾਸ ਇਸ਼ੂ ਕੀਤੇ ਗਏ ਹਨ। ਬਾਜਵਾ ਨੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਤਿਹਾਸ ਕਦੇ ਤੁਹਾਨੂੰ ਮਾਫ ਨਹੀਂ ਕਰੇਗਾ ਕਿਉਂਕਿ ਹਰਿਆਣੇ ਦੀਆਂ ਸਾਰੀਆਂ ਧਿਰਾਂ ਪਾਣੀ ਲੈਣ ਲਈ ਇਕੱਠੀਆਂ ਹੋ ਗਈਆਂ ਹਨ ਜਦ ਕਿ ਤੁਸੀਂ ਸਿਰ ਜੋੜਨ ਦੀ ਬਜਾਏ ਸਿਰ ਤੋੜਨ ਦੇ ਯਤਨਾਂ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸ ਝੂਠ ਦੇ ਡਰਾਮੇ ਦੀ ਸਾਰੀ ਸਕ੍ਰਿਪਟ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਲਿਖੀ ਹੈ ਉਹਨਾਂ ਮੁੱਖ ਮੰਤਰੀ ਤੋਂ ਇਹ ਵੀ ਜਵਾਬ ਮੰਗਿਆ ਹੈ ਕਿ ਕਿ ਰਾਜਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਹਰਿਆਣਾ ਦੀ ਤੇਲ ਤੱਕ ਪਾਣੀ ਲਿਜਾਣ ਦਾ ਦਾਅਵਾ ਕੀਤਾ ਹੈ ਇਸ ਬਾਰੇ ਤੁਸੀਂ ਪੰਜਾਬ ਦੇ ਲੋਕਾਂ ਨੂੰ ਕੀ ਜਵਾਬ ਦੇਵੋਗੇ। ਉਹਨਾਂ ਕਿਹਾ ਕਿ ਅੱਜ ਸਭ ਤੋਂ ਵੱਡਾ ਮਸਲਾ ਪਾਣੀ ਦਾ ਹੈ। ਕਿਹਾ ਕਿ ਲੁਧਿਆਣਾ ਅਤੇ ਖੇਤੀਬਾੜੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਇੱਕ ਵੱਡਾ ਡਰਾਮਾ ਰਚਿਆ ਜਾ ਰਿਹਾ ਹੈ ਪਰ ਇਤਿਹਾਸ ਤੁਹਾਨੂੰ ਕਦੇ ਮਾਫ ਨਹੀਂ ਕਰੇਗਾ।
Punjab Bani 01 November,2023
ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ
ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ ਸੰਜੀਦਾ ਬਹਿਸ-ਮੁਬਾਹਿਸੇ ਦੀ ਖੜੋਤ ਟੁੱਟਣ ਦਾ ਸਬੱਬ ਬਣਿਆ ‘ਮੈਂ ਪੰਜਾਬ ਬੋਲਦਾ ਹਾਂ’ ਉਪਰਾਲਾ ਲੁਧਿਆਣਾ, 1 ਨਵੰਬਰ: ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਵਾਈ ਬਹਿਸ ਨੂੰ ਸਮੂਹਿਕ ਸੂਝ-ਬੂਝ (ਕੁਲੈਕਟਿਵ ਵਿਜ਼ਡਮ) ਬਣਾਉਣ ਵੱਲ ਵੱਡਾ ਕਦਮ ਦੱਸਿਆ, ਜਿਸ ਨਾਲ ਇਸ ਮਸਲੇ ਉਤੇ ਸੰਜੀਦਾ ਬਹਿਸ ਦੇ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਇੱਥੇ ਬੁੱਧਵਾਰ ਨੂੰ ਇਸ ਬਹਿਸ ਦੌਰਾਨ ਗੀਤਕਾਰ ਬਾਬੂ ਸਿੰਘ ਮਾਨ ਨੇ ਕਿਹਾ ਕਿ ਇਹ ਬਹਿਸ ਐਸ.ਵਾਈ.ਐਲ. ਵਰਗੇ ਸੂਖ਼ਮ ਮਸਲੇ ਉਤੇ ਲੋਕਾਈ ਵਿੱਚ ਗੱਲਬਾਤ ਦੀ ਖੜੋਤ ਨੂੰ ਤੋੜਨ ਦਾ ਸਬੱਬ ਬਣੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹੁਣ ਤੀਕ ਚੱਲੇ ਲੁੱਟਤੰਤਰ ਦਾ ਨੰਗਾ ਚਿਹਰਾ ਸਭ ਦੇ ਸਾਹਮਣੇ ਪੇਸ਼ ਕੀਤਾ ਹੈ। ਇਸ ਦੌਰਾਨ ਪੰਜਾਬੀ ਲੇਖਕ ਸ਼ਮਸ਼ੇਰ ਸਿੰਘ ਸੰਧੂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਸੁਣਦਿਆਂ ਇੰਝ ਲੱਗ ਰਿਹਾ ਸੀ ਜਿਵੇਂ ਪੰਜਾਬ ਦੀ ਧਰਤੀ ਆਪਣਾ ਦਰਦ ਸੁਣਾ ਰਹੀ ਹੋਵੇ। ਉਨ੍ਹਾਂ ਕਿਹਾ ਕਿ ਇਹ ਬਹਿਸ ਇਕ ਸਾਰਥਿਕ ਸ਼ੁਰੂਆਤ ਹੈ, ਜਿਸ ਨੇ ਚਿਰਾਂ ਤੋਂ ਲਟਕ ਰਹੇ ਇਸ ਮਸਲੇ ਦੇ ਅਹਿਮ ਪਹਿਲੂ ਲੋਕਾਂ ਦੀ ਕਚਹਿਰੀ ਵਿੱਚ ਰੱਖੇ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਨੇ ਕਿਹਾ ਕਿ ਭਗਵੰਤ ਮਾਨ ਨੇ ਅੱਜ ਧੁੰਦਲਾ ਸ਼ੀਸ਼ਾ ਸਾਫ਼ ਕਰ ਵਿਖਾਇਆ ਹੈ। ਉਨ੍ਹਾਂ ਸਿਆਸੀ ਆਗੂਆਂ ਦੀ ਦੋਗਲੀ ਪਹੁੰਚ ਬਾਰੇ ਤੱਥ ਲੋਕਾਂ ਸਾਹਮਣੇ ਰੱਖੇ ਹਨ, ਜਿਸ ਨਾਲ ਸਾਰੀ ਸਥਿਤੀ ਸਪੱਸ਼ਟ ਹੋਣ ਦੀ ਦਿਸ਼ਾ ਵੱਲ ਗੱਲ ਤੁਰੀ ਹੈ। ਦੂਜੇ ਪਾਸੇ ਉੱਘੇ ਉਦਯੋਗਪਤੀ ਤੇ ਲੁਧਿਆਣਾ ਵਿੱਚ ਰਾਮਗੜ੍ਹੀਆ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਰਣਜੋਧ ਸਿੰਘ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗਾਂ ਦੀ ਰਜਿਸਟਰੇਸ਼ਨ ਵਿੱਚ ਪੰਜਾਬ ਦਾ ਪਹਿਲੇ ਸਥਾਨ ਉਤੇ ਆਉਣਾ ਸੂਬੇ ਲਈ ਜ਼ਿਕਰਯੋਗ ਪ੍ਰਾਪਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਹੱਕਦਾਰ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਮਾਗਮ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਨਵ ਪੰਜਾਬ ਦਿਵਸ ਦੇ ਦਿਹਾੜੇ ਉਤੇ ਸੰਵਾਦ ਦੀ ਗੱਲ ਤੋਰਨੀ ਚੰਗੀ ਸ਼ੁਰੂਆਤ ਹੈ। ਇਹ ਗੱਲ ਅੱਗੇ ਤੁਰਨੀ ਚਾਹੀਦੀ ਹੈ ਅਤੇ ਵਿਰੋਧੀ ਧਿਰ ਨੂੰ ਟਲਣ ਦੀ ਥਾਂ ਸਹਿਯੋਗੀ ਰੋਲ ਅਦਾ ਕਰਨਾ ਚਾਹੀਦਾ ਹੈ। ਕੌਮੀ ਪੁਰਸਕਾਰ ਜੇਤੂ ਅਧਿਆਪਕਾ ਤੇ ਪ੍ਰਸਿੱਧ ਕਵਿੱਤਰੀ ਡਾ. ਗੁਰਚਰਨ ਕੌਰ ਕੋਚਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਉਤੇ ਵੱਜੇ ਡਾਕਿਆਂ ਦੀ ਵਾਰਤਾ ਨੇ ਸਾਡੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਸਾਨੂੰ ਕਈ ਅਜਿਹੇ ਪਹਿਲੂਆਂ ਬਾਰੇ ਵੀ ਪਤਾ ਲੱਗਿਆ, ਜੋ ਪਹਿਲਾਂ ਕਦੇ ਆਮ ਲੋਕਾਂ ਵਿੱਚ ਆਏ ਹੀ ਨਹੀਂ ਸਨ। ਬਹਿਸ ਸਮਾਪਤ ਹੋਣ ਮਗਰੋਂ ਪ੍ਰਸਿੱਧ ਲੇਖਕ ਤੇ ਸੇਵਾਮੁਕਤ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਦੇ ਸਭ ਮਸਲਿਆਂ ਦੇ ਸਰਬਪੱਖੀ ਹੱਲ ਵਾਸਤੇ ਵਿਰੋਧੀ ਪਾਰਟੀਆਂ ਨੂੰ ਸਿਰ ਜੋੜਨਾ ਚਾਹੀਦਾ ਹੈ ਅਤੇ ਇਸ ਦਿਸ਼ਾ ਵਿੱਚ ਇਹ ਸਾਰਥਿਕ ਉਪਰਾਲਾ ਹੈ, ਜਿਸ ਨੇ ਚਿਰਾਂ ਤੋਂ ਰੁਕੀ ਹੋਈ ਗੱਲਬਾਤ ਨੂੰ ਸਹੀ ਦਿਸ਼ਾ ਵੱਲ ਮੋੜਾ ਦਿੱਤਾ ਹੈ। ਇਸ ਦੌਰਾਨ ਗਾਇਕ ਡਾ. ਸੁਖਨੈਨ ਤੇ ਅਦਾਕਾਰ ਬਾਲ ਮੁਕੰਦ ਸ਼ਰਮਾ ਦਾ ਕਹਿਣਾ ਸੀ ਕਿ ਸ. ਭਗਵੰਤ ਸਿੰਘ ਮਾਨ ਨੇ ਆਪਣੀ ਪੇਸ਼ਕਾਰੀ ਰਾਹੀਂ ਸਾਬਤ ਕਰ ਦਿੱਤਾ ਹੈ ਕਿ ਇਮਾਨ ਨੂੰ ਹਾਜ਼ਰ-ਨਾਜ਼ਰ ਜਾਣ ਕੇ ਸੱਚ ਕਿਵੇਂ ਬੋਲਣਾ ਹੈ। ਮੁੱਖ ਮੰਤਰੀ ਨੇ ਕਈ ਅਹਿਮ ਮਸਲੇ ਲੋਕਾਂ ਦੀ ਕਚਹਿਰੀ ਵਿੱਚ ਰੱਖ ਕੇ ਸਿਆਸੀ ਆਗੂਆਂ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਜਾਣੂੰ ਕਰਵਾਇਆ ਹੈ।
Punjab Bani 01 November,2023
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਨੇ ਪਿਛਲੀਆਂ ਸਰਕਾਰਾਂ ਦੀਆਂ ‘ਅਖੌਤੀ ਉਪਲਬਧੀਆਂ’ ਨੂੰ ਫਿੱਕਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸੂਝ-ਬੂਝ ਨਾਲ ਲਏ ਕਈ ਫੈਸਲਿਆਂ ਨਾਲ ਸੂਬੇ ਦਾ ਆਪਣਾ ਕਰ ਮਾਲੀਆ ਵਧ ਕੇ 13.2 ਫੀਸਦੀ ਹੋ ਗਿਆ, ਜਦੋਂ ਕਿ ਅਕਾਲੀ ਸਰਕਾਰ ਸਮੇਂ 2012-17 ਵਿੱਚ ਇਹ ਅੱਠ ਫੀਸਦੀ ਅਤੇ ਕਾਂਗਰਸ ਸ਼ਾਸਨ ਦੌਰਾਨ 2017-22 ਵਿੱਚ ਇਹ 6.1 ਫੀਸਦੀ ਸੀ। ਇਸੇ ਤਰ੍ਹਾਂ ਵੈਟ/ਜੀ.ਐਸ.ਟੀ. ਦੀ ਉਗਰਾਹੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ, ਸੂਬਾਈ ਐਕਸਾਈਜ਼ ਵਿੱਚ 37 ਫੀਸਦੀ, ਅਸ਼ਟਾਮ ਤੇ ਰਜਿਸਟਰੇਸ਼ਨ ਤੋਂ ਮਾਲੀਆ 27.8 ਫੀਸਦੀ ਅਤੇ ਵਾਹਨਾਂ ਉਤੇ ਟੈਕਸ ਵਿੱਚ 13.3 ਫੀਸਦੀ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਰੋਕਣ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਜਿਸ ਨਾਲ ਸੂਬੇ ਦੀ ਆਮਦਨ ਵਿੱਚ ਇਜ਼ਾਫ਼ਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਨੀਤੀ ਦੇ ਉਲਟ ਹੁਣ ਉਨ੍ਹਾਂ ਖ਼ਾਲਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਿਰਮਾਣ ਮਗਰੋਂ 25 ਸਾਲਾਂ ਤੋਂ ਮੁਰੰਮਤ ਨਹੀਂ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਮਾਲਵਾ ਕੈਨਾਲ ਤੇ ਹੋਰ ਨਹਿਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ/ਨਾਲਿਆਂ/ਡਰੇਨਾਂ/ਮਾਈਨਰਾਂ ਨੂੰ ਪਹਿਲੀ ਵਾਰ ਨੋਟੀਫਾਈ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਇਨ੍ਹਾਂ ਜਲ ਸਰੋਤਾਂ ਦੀ ਨਿਸ਼ਾਨਦੇਹੀ ਕਰਨ ਅਤੇ ਕਬਜ਼ੇ ਹਟਾਉਣ ਦੇ ਯੋਗ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਸਰੋਤਾਂ ਦੀ ਮੁਰੰਮਤ ਲਈ ਕਿਸਾਨਾਂ ਉਤੇ ਲੱਗਿਆ ਖ਼ਰਚ ਦਾ 10 ਫੀਸਦੀ ਹਿੱਸਾ ਵੀ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਤੋਂ ਲਟਕ ਰਿਹਾ ਕੰਡੀ ਕੈਨਾਲ ਪ੍ਰਾਜੈਕਟ ਵੀ 90 ਫੀਸਦੀ ਤੱਕ ਸੁਰਜੀਤ ਕਰ ਦਿੱਤਾ ਗਿਆ ਹੈ ਅਤੇ ਪਹਿਲੀ ਦਫ਼ਾ ਇਹ ਨਹਿਰ 90 ਫੀਸਦੀ ਤੋਂ ਵੱਧ ਸਮਰੱਥਾ ਉਤੇ ਚੱਲੀ। ਉਨ੍ਹਾਂ ਕਿਹਾ ਕਿ 150 ਸਾਲ ਪੁਰਾਣੇ ਐਕਟ ਦੀ ਥਾਂ ਜਲ ਸਰੋਤਾਂ ਬਾਰੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਰੀ ਪ੍ਰਕਿਰਿਆ ਸੁਖਾਲੀ ਹੋਵੇਗੀ, ਮੁਕੱਦਮੇਬਾਜ਼ੀ ਘਟੇਗੀ, ਲੋਕਾਂ ਦੀ ਸ਼ਮੂਲੀਅਤ ਵਧੇਗੀ ਅਤੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ 20 ਸਾਲਾਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਆਉਂਦੇ ਅੜਿੱਕੇ ਦੂਰ ਕਰ ਦਿੱਤੇ ਹਨ ਅਤੇ ਇਸ ਬੰਨ੍ਹ ਦੇ ਨਿਰਮਾਣ ਨੂੰ ਦਸੰਬਰ 2023 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਨਸਪ, ਪੀ.ਐਮ.ਆਈ.ਡੀ.ਸੀ./ਪੀ.ਐਫ.ਸੀ., ਲੈਂਡ ਮਾਰਗੇਜ਼ ਬੈਂਕ, ਪੰਜਾਬ ਮੰਡੀ ਬੋਰਡ, ਪੰਜਾਬ ਸ਼ੂਗਰਫੈੱਡ ਅਤੇ ਹੋਰ ਅਦਾਰਿਆਂ ਦੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2022-23 ਵਿੱਚ 1298 ਕਰੋੜ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਲਈ ਕੇਂਦਰ ਦੇ ਹਿੱਸੇ ਦੇ 1750 ਕਰੋੜ ਰੁਪਏ ਦੇ ਲਟਕਦੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਹਿਲੀ ਅਪਰੈਲ 2017 ਤੋਂ 17 ਮਾਰਚ 2022 ਤੱਕ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 56,623 ਨੌਕਰੀਆਂ ਦਿੱਤੀਆਂ, ਜਦੋਂ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ ਹੀ 37,100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਔਸਤਨ 23,432 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਿਹੜਾ ਆਪਣੇ ਆਪ ਵਿੱਚ ਇਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਮੁਕੰਮਲ ਪਾਰਦਰਸ਼ੀ ਪ੍ਰਕਿਰਿਆ ਅਪਣਾ ਕੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਤੋਂ 2 ਵਜੇ ਤੱਕ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਫ਼ੀ ਕਾਰਗਰ ਸਾਬਤ ਹੋਇਆ, ਜਿਸ ਨਾਲ ਬਿਜਲੀ ਦੇ ਪੀਕ ਲੋਡ ਵਿੱਚ 250 ਮੈਗਾਵਾਟ ਦੀ ਕਮੀ ਆਈ, ਇਸ ਨਾਲ ਬਿਜਲੀ ਦੀ ਮੰਗ ਦੇ ਪ੍ਰਬੰਧਨ ਨਾਲ ਢੁਕਵੇਂ ਤਰੀਕੇ ਨਾਲ ਨਜਿੱਠਿਆ ਜਾ ਸਕਿਆ। ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਦੁਪਹਿਰ ਤੱਕ ਆਪਣੇ ਕੰਮ ਕਰਵਾ ਕੇ ਬਾਕੀ ਸਮੇਂ ਵਿੱਚ ਆਪਣੇ ਹੋਰ ਧੰਦੇ ਕਰਨ ਦੀ ਖੁੱਲ੍ਹ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਟਰੈਫਿਕ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੀ, ਜਿਸ ਕਾਰਨ ਹੁਣ ਕਈ ਹੋਰ ਸੂਬੇ ਵੀ ਇਸ ਨੂੰ ਲਾਗੂ ਕਰਨ ਦੇ ਇੱਛੁਕ ਹਨ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਐਡਹਾਕ, ਠੇਕਾ ਆਧਾਰਤ, ਡੇਲੀਵੇਜ਼, ਵਰਕ ਚਾਰਜਡ ਤੇ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਲਾਜ਼ਮ ਧਰਨਿਆਂ-ਮੁਜ਼ਾਹਰਿਆਂ ਦੇ ਰਾਹ ਉਤੇ ਸਨ ਅਤੇ ਪਾਣੀਆਂ ਦੀਆਂ ਟੈਂਕੀਆਂ ਉਤੇ ਚੜ੍ਹਨ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਦੇ ਸਨ ਪਰ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਤੱਕ 12,351 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਔਸਤਨ ਦੋ ਤੋਂ ਤਿੰਨ ਗੁਣਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਾਕੀ ਰਹਿੰਦੇ ਨੌਂ ਹਜ਼ਾਰ ਤੋਂ ਵੱਧ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਇਸ ਸਾਲ ਦੇ ਅੰਤ ਤੱਕ ਨਿਯਮਤ ਕਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ, ਜਦੋਂ ਕਿ ਅਕਾਲੀ ਸਰਕਾਰ ਦੌਰਾਨ 2012-17 ਤੱਕ 32,995 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਕਾਂਗਰਸ ਸਰਕਾਰ ਦੌਰਾਨ 2017-22 ਤੱਕ 1,17,048 ਕਰੋੜ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਾਲ 2022-23 ਦੌਰਾਨ 2.98 ਲੱਖ ਐਮ.ਐਸ.ਐਮ.ਈਜ਼ ਦੀ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਕਲਰ ਕੋਡਿਡ ਅਸ਼ਟਾਮ ਪੇਪਰ ਜਾਰੀ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਕ ਨਿਸਚਿਤ ਸਮਾਂ ਹੱਦ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਮੁੱਖ ਵਿਭਾਗਾਂ ਦੀਆਂ ਸਾਰੀਆਂ ਮਨਜ਼ੂਰੀਆਂ ਅਗਾਊਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਲਈ ਜੁਲਾਈ 2023 ਵਿੱਚ ਵਟਸਐਪ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਉਤੇ 1600 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਫੀਡਬੈਕ ਅਨੁਸਾਰ ਉਨ੍ਹਾਂ ਦੀ ਸਹੂਲਤ ਲਈ ਸਰਕਾਰੀ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿਖੇ 70 ਉਦਯੋਗਿਕ ਐਸੋਸੀਏਸ਼ਨਾਂ ਅਤੇ 1500 ਉਦਯੋਗਪਤੀਆਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੈਬਨਿਟ ਰੈਂਕ ਦੇ ਵਿਅਕਤੀਆਂ ਦੀ ਅਗਵਾਈ ਹੇਠ 26 ਪ੍ਰਮੁੱਖ ਉਦਯੋਗਿਕ ਸੈਕਟਰਾਂ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖੇਤਰ ਵਿੱਚ ਕੋਈ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਸਦਕਾ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਜੋ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ 2342 ਕਰੋੜ ਰੁਪਏ ਅਤੇ ਕਾਂਗਰਸ ਦੇ ਰਾਜ ਵਿੱਚ 9020 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਮਾਰਚ 2015 ਤੋਂ ਰੁਕੀ ਹੋਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2023 ਦੌਰਾਨ ਦਰਾਮਦ ਕੀਤੇ ਗਏ ਕੋਲੇ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪਛਵਾੜਾ ਕੋਲਾ ਖਾਨ ਦੇ ਚਾਲੂ ਹੋਣ ਨਾਲ ਹਰ ਸਾਲ 600 ਕਰੋੜ ਰੁਪਏ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ, ਜਿਨ੍ਹਾਂ ਵਿੱਚੋਂ 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੀ ਮਜ਼ਬੂਤੀ ਲਈ ਸੂਬੇ ਵਿੱਚ ਹੁਣ 550 ਕਰੋੜ ਰੁਪਏ ਦੀ ਲਾਗਤ ਨਾਲ ‘ਸਿਹਤਮੰਦ ਪੰਜਾਬ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ 130 ਕਰੋੜ ਰੁਪਏ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ ਅਤੇ 350 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕਰਨ ਤੋਂ ਇਲਾਵਾ 25 ਕਰੋੜ ਰੁਪਏ ਦੇ ਖਰਚ ਨਾਲ 11 ਲੱਖ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਪਹਿਲੇ ਸਾਲ ਦੌਰਾਨ 8358 ਵਿਦਿਆਰਥੀਆਂ ਨੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਸਹੂਲਤਾਂ ਵਾਸਤੇ 200 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਿਟ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਚੰਦਰਯਾਨ-3, ਪੀ.ਐੱਸ.ਐੱਲ.ਵੀ. ਅਤੇ ਆਦਿੱਤਿਆ ਐਲ-1 ਮਿਸ਼ਨ ਦੇ ਲਾਂਚ ਦੇ ਗਵਾਹ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ 488 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ 9518 ਅਧਿਆਪਕ ਭਰਤੀ ਕੀਤੇ ਗਏ ਹਨ ਜਦੋਂ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਸਿਰਫ਼ 19174 ਅਧਿਆਪਕ ਭਰਤੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਚੂਅਲ, ਟੈਂਪਰੇਰੀ ਟੀਚਰਜ਼ (ਨੈਸ਼ਨਲ ਬਿਲਡਰਜ਼) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਲਿਆਂਦੀ ਗਈ ਨੀਤੀ (2022) ਤਹਿਤ 12316 ਠੇਕਾ ਆਧਾਰਿਤ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਰੈਗੂਲਰ ਕੀਤੇ ਅਧਿਆਪਕਾਂ/ਕਰਮਚਾਰੀਆਂ ਦੀ ਕੁੱਲ ਗਿਣਤੀ ਸਿਰਫ 8675 ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਸਪੈਸ਼ਲ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ ‘ਤੇ ਨਕੇਲ ਕੱਸਣ, ਸੜਕਾਂ `ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕਾਰਜਾਂ ਦਾ ਜ਼ਿੰਮਾ ਸੌਂਪਿਆ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਸ਼ੁਰੂਆਤ ਵਿੱਚ ਸੜਕਾਂ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 2149 ਵੱਡੀਆਂ ਮੱਛੀਆਂ (ਵੱਡੇ ਤਸਕਰਾਂ) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਦੀਆਂ 74 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 146 ਮਾਮਲਿਆਂ ਵਿੱਚ ਤਸਕਰਾਂ ਦੀਆਂ 73 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ‘ਹੋਪ ਇਨੀਸ਼ੀਏਟਿਵ’ ਨਾਂ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ 40,000 ਤੋਂ ਵੱਧ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011, 2016 ਅਤੇ 2021 ਵਿੱਚ ਸਿਰਫ਼ ਇੱਕ-ਇੱਕ ਵਾਰ ਪੁਲਿਸ ਭਰਤੀ ਕੀਤੀ ਗਈ ਸੀ, ਜਿਸ ਕਾਰਨ ਪੁਲਿਸ ਦੀ ਨੌਕਰੀ ਲੈਣ ਲਈ ਨੌਜਵਾਨਾਂ ਦੀ ਆਸ ਵੀ ਖਤਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਹੁਣ ਹਰ ਸਾਲ ਇਹ ਭਰਤੀ ਕੀਤੀ ਜਾਵੇਗੀ ਅਤੇ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਦੀ ਇਹ ਵੱਕਾਰੀ ਨੌਕਰੀ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨਾਂ ਵਾਸਤੇ ਸਾਡੀ ਸਰਕਾਰ ਆਸ ਦੀ ਕਿਰਨ ਬਣ ਕੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸੰਗਠਿਤ ਅਪਰਾਧਾਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡਾਂ ਵਿੱਚ 3.50 ਲੱਖ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਦੂਜੇ ਐਡੀਸ਼ਨ ਵਿੱਚ 4.50 ਲੱਖ ਖਿਡਾਰੀਆਂ ਨੇ 7.50 ਕਰੋੜ ਰੁਪਏ ਇਨਾਮੀ ਰਾਸ਼ੀ ਜਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 16 ਮਾਰਚ, 2022 ਤੋਂ ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ 10 ਕੀਟਨਾਸ਼ਕਾਂ `ਤੇ ਪਾਬੰਦੀ ਲਗਾਈ ਗਈ ਅਤੇ ਖਾਦਾਂ, ਬੀਜਾਂ ਅਤੇ ਦਵਾਈਆਂ ਦੇ ਨਿਰਮਾਤਾਵਾਂ/ਡੀਲਰਾਂ `ਤੇ ਅਚਨਚੇਤ ਛਾਪੇਮਾਰੀ ਕਰਕੇ ਉਨ੍ਹਾਂ ਦੀ ਗੁਣਵਤਾ ਦੀ ਜਾਂਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਜਾਣ ਵਾਲੀ ਸਰਕਾਰੀ ਵੋਲਵੋ ਬੱਸ ਸੇਵਾ ਬੰਦ ਕਰ ਦਿੱਤੀ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ 15 ਜੂਨ, 2022 ਨੂੰ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਸੇਵਾ ਮੁੜ ਸ਼ੁਰੂ ਕੀਤੀ ਅਤੇ ਇਸ ਵੇਲੇ 19 ਬੱਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਰੀਬ 138 ਬੱਸ ਪਰਮਿਟ, ਜਿਨ੍ਹਾਂ ਦੀ ਮਿਆਦ ਗਲਤੀ ਨਾਲ ਵਧਾ ਦਿੱਤੀ ਗਈ ਸੀ, ਵੀ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਤੋਂ ਜ਼ਿਲ੍ਹਾ ਹੈੱਡਕੁਆਰਟਰ ਆਉਣ-ਜਾਣ ਵਾਸਤੇ ਏ.ਸੀ. ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।
Punjab Bani 01 November,2023
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਆਪਸ ਵਿੱਚ ਗੰਢਤੁੱਪ ਕੀਤੀ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਗਾਥਾ ਹੈ।” ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ਇਕ ਹੀ ਐਕਟ-‘ਅੰਤਰ-ਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਪੁਨਰਗਠਨ ਐਕਟ-1966’ ਦੇ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ ਜੋ ਸਿੱਧੇ ਤੌਰ ਉਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਅਤੇ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਸਗੋਂ 16 ਨਵੰਬਰ, 1976 ਨੂੰ ਉਨ੍ਹਾਂ ਨੇ ਇਕ ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕੀਤਾ ਅਤੇ ਐਸ.ਵਾਈ.ਐਲ. ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 1977 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐਸ.ਵਾਈ.ਐਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਉਨ੍ਹਾਂ ਦੱਸਿਆ ਕਿ ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐਸ.ਵਾਈ.ਐਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰਕੇ ਬਹੁਤ ਥੋੜ੍ਹੇ ਸਮੇਂ ਵਿੱਚ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕੁਵਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਇਜਲਾਸ (1 ਮਾਰਚ, 1978 ਤੋਂ 7 ਮਾਰਚ, 1978 ਤੱਕ) ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ, “ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕੁਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਨ੍ਹਾਂ ਲੀਡਰਾਂ ਵੱਲੋਂ ਸੂਬੇ ਨੂੰ ਆਪਣੇ ਪਾਣੀਆਂ ਤੋਂ ਵਾਂਝਾ ਕਰਨ ਦੀ ਆਪਸੀ ਗੰਢਤੁੱਪ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਾਣੀ ਇੱਥੇ ਹੀ ਖਤਮ ਨਹੀਂ ਹੋਈ ਕਿਉਂਕਿ ਸਾਲ 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫੇਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਭਾਖੜਾ ਮੇਨ ਲਾਈਨ ਦੇ ਕਿਨਾਰਿਆਂ ਨੂੰ ਲਗਪਗ ਇਕ ਫੁੱਟ ਉੱਚਾ ਕਰ ਦਿੱਤਾ ਤਾਂ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾ ਸਕੇ ਅਤੇ ਇਸ ਮੰਤਵ ਲਈ ਹਰਿਆਣਾ ਪਾਸੋਂ 45 ਕਰੋੜ ਰੁਪਏ ਵੀ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਨੇ ‘ਬਾਲਾਸਰ ਨਹਿਰ ਦੀ ਉਸਾਰੀ’ ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿੱਚ ਬਾਦਲ ਨੂੰ ਸੌਗਾਤ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਆਦੇਸ਼ ਉਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 08 ਅਪ੍ਰੈਲ, 1982 ਨੂੰ ਚੌਧਰੀ ਬਲਰਾਮ ਜਾਖੜ ਦੀ ਹਾਜ਼ਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਸ੍ਰੀ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ 'ਤੇ ਦਸਤਖਤ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਵੀ ਐਸ.ਵਾਈ.ਐਲ. ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਇਸ ਕਾਰਨਾਮੇ ਰਾਹੀਂ ਇਹ ਪੱਕਾ ਕਰ ਦਿੱਤਾ ਕਿ ਪੰਜਾਬ ਨੂੰ ਭਵਿੱਖ ਵਿੱਚ ਦਰਿਆਈ ਪਾਣੀਆਂ 'ਤੇ ਉਸ ਦਾ ਹੱਕ ਨਾ ਮਿਲੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਨਾ ਸਿਰਫ਼ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਯਕੀਨੀ ਬਣਾਇਆ, ਸਗੋਂ ਇਸ ਸਮੇਂ ਦੌਰਾਨ ਨਹਿਰ ਦੀ ਉਸਾਰੀ ਦਾ ਜ਼ਿਆਦਾਤਰ ਕੰਮ ਮੁਕੰਮਲ ਵੀ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਣ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ ਜਦੋਂ ਕਿ ਅਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ 2007 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਦੇ ਸੱਤਾ ਵਿਚ ਆਉਣ 'ਤੇ 2004 ਦੇ ਐਕਟ ਦੀ ਧਾਰਾ 5 ਨੂੰ ਹਟਾ ਦਿੱਤਾ ਜਾਵੇਗਾ ਪਰ ਇਕ ਦਹਾਕਾ ਸੱਤਾ ਵਿਚ ਰਹਿਣ ਦੇ ਬਾਵਜੂਦ ਬਾਦਲ ਸਰਕਾਰ ਨੇ ਇਸ ਸੰਬਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮੁੱਦੇ 'ਤੇ ਸੁਪਰੀਮ ਕੋਰਟ 'ਚ ਪੰਜਾਬ ਦੇ ਖਿਲਾਫ ਸਾਲ 2002, 2004 ਅਤੇ 2016 'ਚ ਤਿੰਨ ਵਿਰੋਧੀ ਫੈਸਲੇ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਫੈਸਲੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਸਨ ਪਰ ਵਕੀਲਾਂ ’ਤੇ ਅੰਨ੍ਹੇਵਾਹ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੇ ਇਨ੍ਹਾਂ ਫੈਸਲਿਆਂ ਦੀ ਢੁੱਕਵੇਂ ਢੰਗ ਨਾਲ ਪੈਰਵੀ ਨਹੀਂ ਕੀਤੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਰਾਜ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ ਅਤੇ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਕੋਲ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਅਤੇ ਹੁਣ ਵੀ ਇਸ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਵਕੀਲਾਂ ਨੇ ਨਹਿਰ ਮੁਕੰਮਲ ਹੋਣ ਸਬੰਧੀ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ ।
Punjab Bani 01 November,2023
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ ਸਰਵੋਤਮ ਪੁਸਤਕ ਪੁਰਸਕਾਰਾਂ ਨਾਲ ਨਾਮਵਰ ਲੇਖਕਾਂ ਦਾ ਸਨਮਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਪ੍ਰਸਾਰ ਲਈ ਸੂਬਾ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ ਪਟਿਆਲਾ, 1 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਮਨਾਇਆ ਜਾਣ ਵਾਲਾ ਪੰਜਾਬੀ ਮਾਹ ਅੱਜ ਇਥੇ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਏ ਉਦਘਾਟਨੀ ਸਮਾਗਮ ਨਾਲ ਸ਼ੁਰੂ ਹੋ ਗਿਆ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਕੀਤੀ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਸ. ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਅਤੇ ਇੰਪਰੂਵਮੈਂਟ ਟਰੱਸਟ, ਪਟਿਆਲਾ ਦੇ ਚੇਅਰਮੈਨ ਸ਼੍ਰੀ ਮੇਘ ਚੰਦ ਸ਼ੇਰਮਾਜਰਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ। ਮੇਜਬਾਨ ਭਾਸ਼ਾ ਵਿਭਾਗ, ਪੰਜਾਬ ਦੀ ਵਧੀਕ ਨਿਰਦੇਸ਼ਕ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਪ੍ਰਾਪਤੀਆਂ, ਸਰਗਰਮੀਆਂ ਤੇ ਯੋਜਨਾਵਾਂ ਬਾਰੇ ਚਾਨਣਾ ਪਾਇਆ। ਉਘੇ ਚਿੰਤਕ ਡਾ. ਕੁਲਦੀਪ ਸਿੰਘ ਦੀਪ ਨੇ ਪੰਜਾਬੀ ਭਾਸ਼ਾ ਦੀ ਸਥਿਤੀ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਸੱਤ ਦਿਨ ਚੱਲਣ ਵਾਲੇ ਪੁਸਤਕ ਪ੍ਰਦਰਸ਼ਨੀ ਦਾ ਮੁੱਖ ਮਹਿਮਾਨ ਸ. ਹਰਜੋਤ ਸਿੰਘ ਬੈਂਸ ਨੇ ਉਦਘਾਟਨ ਕੀਤਾ। ਮੁੱਖ ਮਹਿਮਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸ ਦੇ ਬਹੁਤ ਅੱਛੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬੀ ਨੂੰ ਵਿਧਾਨ ਸਭਾ ਤੇ ਸਕੱਤਰੇਤ ਵਿਖੇ ਪਟਰਾਣੀ ਬਣਾ ਦਿੱਤਾ ਹੈ। ਜਿਸ ਸਦਕਾ ਪੰਜਾਬੀ ਦਾ ਸਮੁੱਚੇ ਜਗਤ ਵਿਚ ਸਤਿਕਾਰ ਵਧਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਜਾਬੀ ਨੂੰ ਵਿਸ਼ੇ, ਦਫ਼ਤਰੀ ਤੇ ਉਚਾਰਨ ਦੀ ਭਾਸ਼ਾ ਵਜੋਂ ਪ੍ਰਫੁਲਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲਿਖਾਰੀਆਂ ਤੇ ਪੰਜਾਬੀ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪਸਾਰ ਲਈ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲਣ। ਪਦਮ ਸ਼੍ਰੀ ਸੁਰਜੀਤ ਸਿੰਘ ਪਾਤਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ। ਜਿਸ ਨੂੰ ਅੱਗੇ ਵਧਾਉਣ ਲਈ ਸਾਨੂੰ ਇਕ ਜੁੱਟ ਹੋ ਕੇ ਹੰਭਲੇ ਮਾਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਸ ਖੇਤਰ ਵਿਚ ਬਹੁਤ ਸਾਰੇ ਸ਼ਲਾਘਾਯੋਗ ਕਦਮ ਪੁੱਟੇ ਹਨ, ਜਿਨ੍ਹਾਂ ਤੋਂ ਪੰਜਾਬੀ ਭਾਸ਼ਾ ਦੇ ਚੰਗੇਰੇ ਭਵਿੱਖ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਹੀ ਇਕ ਅਜਿਹਾ ਸਾਧਨ ਹੈ ਜੋ ਕਿਸੇ ਵੀ ਖਿਤੇ ਦੀ ਤਰੱਕੀ ਦਾ ਆਧਾਰ ਬਣਦੀ ਹੈ। ਇਸ ਕਰਕੇ ਪੰਜਾਬੀ ਭਾਸ਼ਾ ਨੂੰ ਰੁਜਗਾਰ ਦੀ ਭਾਸ਼ਾ ਵਜੋਂ ਵਿਕਸਿਤ ਕੀਤਾ ਜਾਵੇ। ਮੁੱਖ ਵਕਤਾ ਡਾ. ਕੁਲਦੀਪ ਸਿੰਘ ਦੀਪ ਨੇ ਪੰਜਾਬੀ ਭਾਸ਼ਾ ਦੀ ਸਥਿਤੀ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ਤੇ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਕ ਸੌ ਤੇਤੀ ਮੁਲਕਾਂ ਵਿਚ ਪੰਜਾਬੀ ਭਾਸ਼ਾ ਬੋਲੀ ਜਾ ਰਹੀ ਹੈ। ਇਸ ਦਾ ਆਧੁਨਿਕ ਸੰਚਾਰ ਸਾਧਨਾਂ ਵਿਚ ਵੀ ਬੋਲ ਬਾਲਾ ਹੋ ਚੁੱਕਿਆ ਹੈ। ਜਿਸ ਸਦਕਾ ਪੰਜਾਬੀ ਦੁਨੀਆਂ ਦੇ ਬਹੁਤ ਸਾਰੇ ਮੁਲਕਾਂ ਦੀਆਂ ਪ੍ਰਮੁੱਖ ਤੇ ਪਹਿਲੀਆਂ ਪੰਜ ਭਾਸ਼ਾਵਾਂ ਵਿਚ ਸ਼ਾਮਲ ਹੋ ਚੁੱਕੀ ਹੈ ਅਤੇ ਇਸ ਨੂੰ ਹਰ ਖੇਤਰ ਵਿਚ ਪਹਿਲ ਦੇਣੀ ਚਾਹੀਦੀ ਹੈ। ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਪਸਾਰ ਲਈ ਮਾਪੇ, ਅਧਿਆਪਕ, ਸਾਹਿਤਕਾਰ, ਸਰਕਾਰ ਅਤੇ ਸਮੁੱਚਾ ਸਮਾਜ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਮੌਕੇ ਨਾਮਵਰ ਲੇਖਕ ਲਖਵਿੰਦਰ ਸਿੰਘ ਲੱਖਾ, ਗੁਰਮੇਲ ਕੌਰ ਜੋਸ਼ੀ ਤੇ ਓਮ ਪ੍ਰਕਾਸ਼ ਗਾਸੋ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਡਿਪਟੀ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਚੰਦਨਦੀਪ ਕੌਰ ਅਤੇ ਸ਼੍ਰੀ ਸਤਨਾਮ ਸਿੰਘ ; ਸਹਾਇਕ ਡਾਇਰੈਕਟਰ ਸ਼੍ਰੀ ਅਸ਼ਰਫ ਮਹਿਮੂਦ ਨੰਦਨ, ਸ਼੍ਰੀਮਤੀ ਸੁਖਪ੍ਰੀਤ ਕੌਰ, ਸ਼੍ਰੀ ਆਲੋਕ ਚਾਵਲਾ, ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਸ਼੍ਰੀਮਤੀ ਸੁਰਿੰਦਰ ਕੌਰ ਹਾਜ਼ਰ ਸਨ। ਇਸ ਮੌਕੇ ਸੂਫ਼ੀ ਗਾਇਕ ਮਾਣਕ ਅਲੀ ਨੇ ਆਪਣੀ ਗਾਇਕੀ ਨਾਲ ਰੰਗ ਬੰਨਿਆ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ ਨੇ ਕੀਤਾ। ਸਰਵੋਤਮ ਪੁਰਸਕਾਰਾਂ ਨਾਲ ਸਨਮਾਨਿਤ ਲੇਖਕ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪੰਜਾਬੀ ਸਾਲ-2020 1) ਗਿਆਨੀ ਗੁਰਦਿਤ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਦੁਪਹਿਰ ਖਿੜੀ = ਨਵਰੂਪ ਕੌਰ 2) ਪ੍ਰਿੰਸੀਪਲ ਸੁਜਾਨ ਸਿੰਘ ਪੁਰਸਕਾਰ (ਕਹਾਣੀ) ਰੇਤ ਦੇ ਘਰ = ਪਰਮਜੀਤ ਮਾਨ 3) ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਝੁੱਗੀਆਂ ਦੇ ਲਾਲ = ਡਾ. ਕੁਲਵਿੰਦਰ ਕੌਰ ਮਿਨਹਾਸ 4) ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ) ਜੀਵਨ ਇਤਿਹਾਸ ਗੁਰੂ ਨਾਨਕ ਸਾਹਿਬ = ਡਾ. ਸੁਖਦਿਆਲ ਸਿੰਘ 5) ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ) ਪੀ.ਜੀ. ਦ ਪੇਇੰਗ ਗੈਸਟ = ਸੰਜੀਵਨ ਸਿੰਘ 6) ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਗੁਰੂ ਨਾਨਕ ਪਰੰਪਰਾ ਅਤੇ ਦਰਸ਼ਨ = ਡਾ. ਅਮਰਜੀਤ ਸਿੰਘ 7) ਐਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਸਾਡਾ ਵਿਰਸਾ : ਸਾਡੇ ਲੋਕ = ਬਾਬੂ ਸਿੰਘ ਰੈਹਲ 8) ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਪੰਜਾਬੀ ਲੋਕ-ਧਰਮ ਸਮਾਜ ਮਨੋਵਿਗਿਆਨਕ ਅਧਿਐਨ = ਡਾ. ਦਰਿਆ 9) ਸ਼੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਸਾਡੀ ਕਿਤਾਬ = ਪਾਲੀ ਖਾਦਿਮ ਸਰਵੋਤਮ ਸਾਹਿਤਕ ਪੁਰਸਕਾਰ ਹਿੰਦੀ-ਸਾਲ 2020 1) ਗਿਆਨੀ ਸੰਤ ਸਿੰਘ ਪੁਰਸਕਾਰ (ਕਵਿਤਾ) ਉਦਗਾਰ ਮਨੋਦਰਪਣ ਕੀ ਪਰਛਾਈਆਂ= ਸ਼੍ਰੀ ਵਿਸ਼ਵਾਮਿੱਤਰ ਭੰਡਾਰੀ 2) ਸੁਦਰਸ਼ਨ ਪੁਰਸਕਾਰ (ਨਾਵਲ/ਕਹਾਣੀ) ਜ਼ਿੰਦਗੀ ਬਨਾਮ ਸੰਘਰਸ਼ = ਸ਼੍ਰੀਮਤੀ ਭੁਪਿੰਦਰ ਕੌਰ ਵਾਲੀਆ 3) ਇੰਦਰਨਾਥ ਮਦਾਨ ਪੁਰਸਕਾਰ (ਆਲੋਚਨਾ/ਸੰਪਾਦਨ) ਕ੍ਰਿਸ਼ਨ ਚਰਿੱਤਰ : ਵਿਵਿਧ ਆਯਾਮ = ਡਾ. ਪੂਨਮ ਗੁਪਤ 4) ਗਿਆਨੀ ਗਿਆਨ ਸਿੰਘ ਪੁਰਸਕਾਰ (ਜੀਵਨੀ/ਸਫ਼ਰਨਾਮਾ) ਮੈਂ ਲਾਹੌਰ ਹੂੰ = ਡਾ. ਕੇਵਲ ਧੀਰ ਸਰਵੋਤਮ ਸਾਹਿਤਕ ਪੁਰਸਕਾਰ ਉਰਦੂ-ਸਾਲ 2022 1) ਰਜਿੰਦਰ ਸਿੰਘ ਬੇਦੀ ਪੁਰਸਕਾਰ (ਨਾਵਲ/ਕਹਾਣੀ/ਡਰਾਮਾ/ਇਕਾਂਗੀ) ਡੂਬਤੀ ਨਸਲੋਂ (ਅਫ਼ਸਾਨਵੀ ਮਜਮੂਆ) = ਡਾ. ਰੇਨੂੰ ਬਹਿਲ 2) ਸਾਹਿਰ ਲੁਧਿਆਣਵੀ ਪੁਰਸਕਾਰ (ਨਜ਼ਮ) ਨਈ ਸੋਚ ਕੇ ਗੁਲਾਬ (ਸ਼ਿਅਰੀ ਮਜਮੂਆ) = ਜਨਾਬ ਨੂਰ-ਉਲ-ਹਸਨ (ਮੋਹਸਿਨ ਉਸਮਾਨੀ) 3) ਹਾਫ਼ਿਜ਼ ਮਹਿਮੂਦ ਸ਼ੀਰਾਨੀ ਪੁਰਸਕਾਰ ਮਾਲੇਰਕੋਟਲਾ ਕੀ ਉਰਦੂ ਨਸਰ ਕੋ ਦੇਣ (ਤਨਕੀਦ) = ਡਾ. ਆਬਿਦ ਅਲੀ ਖਾਨ 4) ਕਨੱਈਆ ਲਾਲ ਕਪੂਰ ਪੁਰਸਕਾਰ (ਨਸਰ) ਤੀਰ-ਏ-ਨੀਮਕਸ਼ (ਤਨਜ਼ੀਆ ਮਜ਼ਹੀਆ ਮਜ਼ਾਮੀਨ) = ਜਨਾਬ ਐਮ.ਅਨਵਾਰ ਅੰਜੁਮ
Punjab Bani 01 November,2023
ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1752 ਕਰੋੜ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ
ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1752 ਕਰੋੜ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੀਆਂ ਮੰਡੀਆਂ 'ਚ 8 ਲੱਖ 64 ਹਜ਼ਾਰ 954 ਮੀਟ੍ਰਿਕ ਟਨ ਝੋਨਾ ਪੁੱਜਿਆ ਪਟਿਆਲਾ, 1 ਨਵੰਬਰ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 8 ਲੱਖ 64 ਹਜ਼ਾਰ 954 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 8 ਲੱਖ 61 ਹਜ਼ਾਰ 490 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1752.53 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 371018 ਮੀਟਰਿਕ ਟਨ, ਮਾਰਕਫੈਡ ਵੱਲੋਂ 212972 ਮੀਟਰਿਕ ਟਨ, ਪਨਸਪ ਵੱਲੋਂ 165150 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 112200 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਵਟਸ ਐਪ ਚੈਟ ਬੋਟ ਨੰਬਰ 73800-16070 ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ।
Punjab Bani 01 November,2023
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉਤੇ ਮੇਰਾ ਸਾਹਮਣਾ ਕਰਨ ਦੀ ਜੁਅੱਰਤ ਨਾ ਸਕੇ।” ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਜੇਕਰ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਹ ਲੀਡਰ ਦੁੱਧ ਧੋਤੇ ਸਾਬਤ ਹੋ ਗਏ।” ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਸਿਆਸੀ ਆਗੂ ਲੋਕਾਂ ਕੋਲ ਆਉਣ ਤਾਂ ਇਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਉਤੇ ਹੋਈ ਬਹਿਸ ਤੋਂ ਤੁਸੀਂ ਕਿਉਂ ਭੱਜ ਗਏ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸਿਆਸਤਦਾਨਾਂ ਨੇ ਬਹੁਤ ਲੰਮਾ ਸਮਾਂ ਸੱਤਾ ਦਾ ਸੁਖ ਮਾਣਿਆ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਹਰ ਮੁੱਦੇ ਉਤੇ ਜਵਾਬਦੇਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ ਤਾਂ ਕਿ ਹਰੇਕ ਆਗੂ ਇਸ ਮੰਚ ਉਤੇ ਆ ਕੇ ਆਪਣਾ ਪੱਖ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਮੰਚ ਉਤੇ ਆਉਣ ਦੀ ਬਜਾਏ ਇਨ੍ਹਾਂ ਸਿਆਸੀ ਆਗੂਆਂ ਨੇ ਬਹਾਨੇਬਾਜ਼ੀ ਘੜ ਕੇ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਨੂੰ ਭੱਜਣ ਨਹੀਂ ਦੇਣਗੇ ਅਤੇ ਸੂਬੇ ਨਾਲ ਧ੍ਰੋਹ ਕਮਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਛੱਡਣਗੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨੌਟੰਕੀਆਂ ਕਰਨ ਲਈ ਇਨ੍ਹਾਂ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸ.ਵਾਈ.ਐਲ. ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਿਸ ਦਾ ਵਿਸ਼ਾ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਸੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਨੇ ਹਰੇਕ ਮੁੱਦੇ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਜਿਸ ਕਰਕੇ ਸੂਬੇ ਦੇ ਲੋਕਾਂ ਪ੍ਰਤੀ ਇਨ੍ਹਾਂ ਦੀ ਜੁਆਬਦੇਹੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਪੰਜਾਬ ਨਾਲ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਅਤੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ।
Punjab Bani 01 November,2023
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ -ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ -ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ ਸਮਾਣਾ, 1 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਸਬਸਿਡੀ ਉਪਰ ਮਿਲਦੀਆਂ ਮਸ਼ੀਨਾਂ ਦੀ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਪੜਤਾਲ ਕਰਨ ਲਈ ਸਮਾਣਾ ਤੇ ਪਾਤੜਾਂ ਇਲਾਕੇ ਦੇ ਕਿਸਾਨਾਂ ਲਈ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ। ਸ. ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਅਨੇਕਾਂ ਸੰਦ ਉਪਲਬੱਧ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਉਪਰ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ, ਇਸ ਲਈ ਕਿਸਾਨ ਪਰਾਲੀ ਸਾੜਨ ਦੀ ਥਾਂ, ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਸੁਪਰ ਸੀਡਰ, ਹੈਪੀ ਸੀਡਰ ਤੇ ਨਵੀਂ ਤਕਨੀਕ ਦੀ ਮਸ਼ੀਨ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਬਸਿਡੀ ਦੇ ਘੇਰੇ ਵਿੱਚ ਆਉਂਦੀਆਂ ਫ਼ਸਲਾਂ ਦੀ ਰਹਿੰਦ-ਖ਼ੂੰਹਦ ਪ੍ਰਬੰਧਨ ਦੀਆਂ ਮਸ਼ੀਨਾਂ, ਬੇਲਰ, ਰੇਕਰ, ਸੁਪਰ ਸੀਡਰ ਤੇ ਜੀਰੋ ਡ੍ਰਿਲ ਆਦਿ ਦੀ ਖਰੀਦ ਕਰਕੇ ਇਨ੍ਹਾਂ ਉਪਰ ਸਬਸਿਡੀ ਲੈਣ ਲਈ ਫਾਰਮ ਭਰਕੇ ਖੇਤੀਬਾੜੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਮਸ਼ੀਨਾਂ ਦੀ ਪੜਤਾਲ ਲਾਜਮੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਬਸਿਡੀ ਮਿਲ ਸਕੇ। ਐਸ.ਡੀ.ਐਮਜ ਸਮਾਣਾ ਤੇ ਪਾਤੜਾਂ ਚਰਨਜੀਤ ਸਿੰਘ ਤੇ ਨਵਦੀਪ ਕੁਮਾਰ ਅਤੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਕਰੀਬ 200 ਮਸ਼ੀਨਾਂ ਦੀ ਪੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਏ.ਡੀ.ਓਜ ਜੁਪਿੰਦਰ ਸਿੰਘ, ਅਮਨ ਤੇ ਗੁਰਮੇਲ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਕਕਰਾਲਾ, ਗੁਰਵਿੰਦਰ ਸਿੰਘ ਘੱਗਾ, ਓਮ ਪ੍ਰਕਾਸ਼, ਸ਼ਰਨਦੀਪ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ। ****
Punjab Bani 01 November,2023
ਦਿਮਾਗੀ ਦੌਰਿਆਂ ਤੇ ਹਾਦਸਿਆਂ ਦੇ ਪੀੜਤਾਂ ਦੇ ਤੁਰੰਤ ਬਿਹਤਰ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਹੋਣਗੇ ਪੁਖ਼ਤਾ ਇੰਤਜਾਮ : ਡਾ. ਬਲਬੀਰ ਸਿੰਘ
ਦਿਮਾਗੀ ਦੌਰਿਆਂ ਤੇ ਹਾਦਸਿਆਂ ਦੇ ਪੀੜਤਾਂ ਦੇ ਤੁਰੰਤ ਬਿਹਤਰ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਹੋਣਗੇ ਪੁਖ਼ਤਾ ਇੰਤਜਾਮ : ਡਾ. ਬਲਬੀਰ ਸਿੰਘ -ਕਿਹਾ, ਸੂਬੇ ਦੇ 3 ਕਰੋੜ ਵਾਸੀਆਂ ਦੀ ਸਿਹਤ ਦਾ ਧਿਆਨ ਬਿਹਤਰ ਢੰਗ ਨਾਲ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ -ਵਿਸ਼ਵ ਸਟ੍ਰੋਕ ਦਿਵਸ ਮੌਕੇ ਦਿਮਾਗੀ ਦੌਰਿਆਂ ਬਾਰੇ ਜਾਗਰੂਕਤਾ ਕਾਨਫਰੰਸ 'ਚ ਸ਼ਿਰਕਤ ਪਟਿਆਲਾ, 1 ਨਵੰਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ 3 ਕਰੋੜ ਪੰਜਾਬ ਵਾਸੀਆਂ ਦੀ ਸਿਹਤ ਦਾ ਬਿਹਤਰ ਢੰਗ ਨਾਲ ਧਿਆਨ ਰੱਖਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੈਡੀਕਲ ਸਿੱਖਿਆ ਮੰਤਰੀ ਅੱਜ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਵਿਸ਼ਵ ਸਟ੍ਰੋਕ ਦਿਵਸ ਮੌਕੇ ਸਟ੍ਰਾਈਕਰ ਦੇ ਸਹਿਯੋਗ ਨਾਲ ਦਿਮਾਗੀ ਦੌਰਿਆਂ ਬਾਰੇ ਕਰਵਾਈ ਗਈ ਜਾਗਰੂਕਤਾ ਕਾਨਫਰੰਸ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਅਜਿਹੇ ਪੁਖ਼ਤਾ ਪ੍ਰਬੰਧ ਕਰ ਰਹੀ ਹੈ ਕਿ ਕਿਸੇ ਵੀ ਵਿਅਕਤੀ ਦੀ ਦਿਮਾਗੀ ਦੌਰੇ ਜਾਂ ਸੜਕੀ ਹਾਦਸੇ ਕਰਕੇ ਸਿਰ ਦੀ ਸੱਟ ਨਾਲ ਜਾਨ ਨਾ ਜਾਵੇ ਤੇ ਫ਼ਰਿਸਤੇ ਸਕੀਮ ਵੀ ਸੜਕੀ ਹਾਦਸਿਆਂ ਦੇ ਪੀੜਤਾਂ ਲਈ ਰਾਹਤ ਦੇਵੇਗੀ। ਉਨ੍ਹਾਂ ਕਿਹਾ ਕਿ ਦਿਮਾਗੀ ਦੌਰਿਆਂ ਬਾਰੇ ਜਾਗਰੂਕਤਾ ਦੀ ਘਾਟ ਕਰਕੇ ਮਰੀਜ ਸਮੇਂ 'ਤੇ ਹਸਪਤਾਲ ਨਹੀਂ ਪਹੁੰਚ ਸਕਦਾ ਇਸ ਲਈ ਸਟ੍ਰੋਕ ਦੀ ਜਾਗਰੂਕਤਾ ਲਈ ਵੀ ਸਿਹਤ ਵਿਭਾਗ ਵੱਲੋਂ ਕਦਮ ਉਠਾਏ ਜਾਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਿਮਾਗੀ ਦੌਰਿਆਂ ਤੇ ਸਟ੍ਰੋਕ ਦੇ ਇਲਾਜ ਲਈ ਬਿਹਤਰ ਪ੍ਰਬੰਧ ਮੌਜੂਦ ਹਨ। ਇੱਥੇ ਆਈ.ਸੀ.ਐਮ.ਆਰ ਤੇ ਐਚ.ਬੀ.ਐਸ.ਆਰ. ਤਹਿਤ ਸਟ੍ਰੋਕ ਕੇਅਰ ਦੀ ਐਮਰਜੈਂਸੀ ਚਲਾਈ ਜਾ ਰਹੀ ਹੈ ਤੇ ਸਟ੍ਰੋਕ ਦੇ ਇਲਾਜ ਲਈ ਮਹਿੰਗੀਆਂ ਦਵਾਈਆਂ ਦਾ ਮੁਫ਼ਤ ਪ੍ਰਬੰਧ ਹੈ। ਜਦਕਿ ਇੱਥੇ ਨਿਊਰੋ ਸਰਜਰੀ ਵਿਭਾਗ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇੱਥੇ ਡਾ. ਹਰੀਸ਼ ਕੁਮਾਰ ਦੀ ਟੀਮ ਨੇ 64 ਉਪਰੇਸ਼ਨ ਕਰਕੇ ਮਰੀਜਾਂ ਦੀ ਜਾਨ ਬਚਾਈ ਹੈ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਦੁਵੱਲੇ ਸਹਿਯੋਗ ਨਾਲ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਿਹਤ ਦੇ ਖੇਤਰ ਵਿੱਚ ਕਰਾਂਤੀ ਦਾ ਆਗ਼ਾਜ਼ ਹੋ ਗਿਆ ਹੈ। ਕਾਨਫਰੰਸ ਦੌਰਾਨ ਕ੍ਰਿਸ਼ਚੀਅਨ ਮੈਡੀਕਲ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ, ਨਿਉਰੋਲੋਜੀ ਦੇ ਪ੍ਰੋਫੈਸਰ ਜਯਾਰਾਜ ਪਾਂਡੀਅਨ ਨੇ ਦਿਮਾਗੀ ਦੌਰਿਆਂ ਦੇ ਕਾਰਨਾਂ, ਲੱਛਣਾਂ ਤੇ ਇਲਾਜ ਅਤੇ ਇਸ ਬਾਰੇ ਜਾਗਰੂਕਤਾ ਦੀ ਲੋੜ ਬਾਰੇ ਚਾਨਣਾ ਪਾਇਆ। ਫੋਰਟਿਸ ਹਸਪਤਾਲ ਤੋਂ ਦਿਮਾਗੀ ਦੌਰਿਆਂ ਦੇ ਮਾਹਰ ਡਾ. ਵਿਵੇਕ ਗੁਪਤਾ ਨੇ ਦਿਮਾਗੀ ਦੌਰਿਆਂ ਦੇ ਇਲਾਜ ਦੇ ਖੇਤਰ ਵਿੱਚ ਹੋਈਆਂ ਨਵੀਂਆਂ ਖੋਜਾਂ ਕਰਕੇ ਆਏ ਬਦਲਾਅ ਤੋਂ ਜਾਣੂ ਕਰਵਾਉਂਦਿਆਂ ਸਟ੍ਰੋਕ ਬਾਰੇ ਵੀ ਕੋਵਿਡ ਤੇ ਪੋਲੀਓ ਆਦਿ ਦੀ ਤਰ੍ਹਾਂ ਵਧੇਰੇ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੰਚ ਸੰਚਾਲਨ ਡਾਇਰੈਕਟਰ ਤੇ ਮੁਖੀ ਹੈਲਥਕੇਅਰ ਐਡਵੋਕੇਸੀ ਡਾ. ਮਨੋਰਮਾ ਬਖ਼ਸ਼ੀ ਨੇ ਕੀਤਾ। ਕਾਨਫਰੰਸ ਮੌਕੇ ਕਰਨਲ ਜੇ.ਵੀ ਸਿੰਘ, ਡਾਇਰੈਕਟਰ ਮੈਡੀਕਲ ਐਜੂਕੇਸ਼ਨ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਐਮ.ਐਸ. ਮਾਨ, ਨਿਉਰੋਸਰਜਨ ਡਾ. ਹਰੀਸ਼ ਕੁਮਾਰ, ਡਿਪਟੀ ਐਮ.ਐਸ. ਡਾ. ਵਿਨੋਦ ਡੰਗਵਾਲ, ਸਟਰਾਈਕਰ ਤੋਂ ਸ਼ਾਹ ਫੈਜ਼ਲ, ਡਾ. ਮਨੋਜ ਮਾਥੁਰ ਮੌਜੂਦ ਸਨ। ਇਸ ਮੌਕੇ ਮੈਡੀਸਨ, ਨਿਉਰੋਲੋਜੀ, ਰੇਡੀਓਲੋਜੀ, ਫਿਜ਼ਿਓਲੋਜੀ ਦੇ ਵਿਦਿਆਰਥੀ, ਪੀਜੀ ਤੇ ਰੈਜੀਡੈਂਟਸ ਮੌਜੂਦ ਸਨ।
Punjab Bani 01 November,2023
ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ' ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ' ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਚੰਡੀਗੜ੍ਹ/ਐਸ.ਏ.ਐਸ.ਨਗਰ, 31 ਅਕਤੂਬਰ: ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਡਾਇਰੈਕਟੋਰੇਟ (ਪੁਰਾਣੇ ਡੀ.ਸੀ. ਦਫ਼ਤਰ, ਫੇਜ਼ 1, ਮੋਹਾਲੀ) ਦੇ ਬਾਹਰ 195 ਦਿਨਾਂ ਤੋਂ ਚੱਲੇ ਆ ਰਹੇ ਧਰਨੇ ਦੇ ਆਗੂਆਂ ਨੇ ਮੰਤਰੀ ਬਲਕਾਰ ਸਿੰਘ ਨੂੰ ਇਸ ਮੁੱਦੇ 'ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਾਲ ਉੱਚ ਪੱਧਰੀ ਮੀਟਿੰਗ ਤੈਅ ਕਰਨ ਲਈ ਮੰਗ ਪੱਤਰ ਸੌਂਪਿਆ। . ਮੰਤਰੀ ਬਲਕਾਰ ਸਿੰਘ ਨੇ ਪ੍ਰਧਾਨ ਪ੍ਰੋਫੈਸਰ ਹਰਨੇਕ ਸਿੰਘ ਸਮੇਤ ਮੋਰਚੇ ਦੇ ਆਗੂਆਂ ਨੂੰ ਉਨ੍ਹਾਂ ਦੇ ਮੰਗ ਪੱਤਰ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਾਮਲਿਆਂ ਚ ਮੈਰਿਟ ਦੇ ਆਧਾਰ ’ਤੇ ਇਨਸਾਫ਼ ਦੇਣ ਦਾ ਭਰੋਸਾ ਦੇਣ ਲਈ ਕਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਮੰਗ ਪੱਤਰ 12 ਮੰਗਾਂ 'ਤੇ ਆਧਾਰਿਤ ਹੈ, ਜਿਸ 'ਤੇ ਜਲਦ ਹੀ ਪੱਕਾ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਦ੍ਰਿੜ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਹਿਲੇ ਡੇਢ ਸਾਲ ਦੇ ਕਾਰਜਕਾਲ ਵਿੱਚ ਮੈਰਿਟ ਦੇ ਆਧਾਰ 'ਤੇ ਲਗਭਗ 40,000 ਨੌਕਰੀਆਂ ਦੇ ਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਮੋਰਚੇ ਦੇ ਆਗੂਆਂ ਨੂੰ ਰਾਖਵਾਂਕਰਣ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਦੇ ਨਾਲ ਨਾਲ ਭਵਿੱਖ ਵਿੱਚ ਅਜਿਹੀ ਮੁਸ਼ਿਕਲ ਨਾ ਬਣੇ, ਇਸ ਲਈ ਵੀ ਸਥਾਈ ਹੱਲ ਲੱਭਣ ਦਾ ਭਰੋਸਾ ਦਿੱਤਾ।
Punjab Bani 31 October,2023
ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾ 'ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ
ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾ 'ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ -ਕਿਸਾਨ ਜੈ ਸਿੰਘ ਦੇ ਖੇਤਾਂ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਮਾਹਰਾਂ ਨੇ ਕਿਸਾਨਾਂ ਨੂੰ ਨਵੀਂ ਤਕਨੀਕ ਤੋਂ ਜਾਣੂ ਕਰਵਾਇਆ -ਸਰਫੇਸ ਸੀਡਰ ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਅਤਿ ਆਧੁਨਿਕ ਮਸ਼ੀਨਰੀ : ਡਾ. ਜਸਵੀਰ ਸਿੰਘ ਗਿੱਲ ਪਟਿਆਲਾ, 31 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਜਰੌਰ ਅਤੇ ਖੇੜੀ ਰਣਵਾ (ਬੇਹਰੂ) ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਆਈ ਅਤਿ ਆਧੁਨਿਕ ਮਸ਼ੀਨਰੀ ਸਰਫੇਸ ਸੀਡਰ ਦਾ ਡੈਮੋ ਦਿੱਤਾ ਗਿਆ। ਇਸ ਮੌਕੇ ਮਾਹਰਾਂ ਨੇ ਸਰਫੇਸ ਸੀਡਰ ਸਬੰਧੀ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਕੇ ਕਣਕ ਦੀ ਸਫਲ ਬਿਜਾਈ ਕਰਕੇ ਕਿਸਾਨਾਂ ਨੂੰ ਇਸ ਨਵੀਂ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਸ਼ੀਨ ਦੀ ਕਾਢ ਕੱਢਣ ਵਾਲੇ ਇੰਜੀਨੀਅਰ ਡਾ. ਜਸਵੀਰ ਸਿੰਘ ਗਿੱਲ ਨੇ ਪਿੰਡ ਅਜਰੌਰ ਵਿਖੇ ਕਿਸਾਨ ਜੈ ਸਿੰਘ ਤੇ ਪਿੰਡ ਖੇੜੀ ਰਣਵਾ ਵਿਖੇ ਕਿਸਾਨ ਸਵਰਨ ਸਿੰਘ ਦੇ ਖੇਤਾਂ ਵਿੱਚ ਸਰਫੇਸ ਸੀਡਰ ਵਰਤਣ ਬਾਰੇ ਕਿਸਾਨਾਂ ਨੂੰ ਸਿਖਲਾਈ ਦਿੰਦਿਆਂ ਦੱਸਿਆ ਕਿ ਇਸ ਮਸ਼ੀਨਰੀ ਨਾਲ ਜਿਥੇ ਸੁੱਕੇ ਖੇਤ ਵਿੱਚ ਕਣਕ ਦੀ ਬਿਜਾਈ ਅਤੇ ਖਾਦ ਇਕੱਠੇ ਪੈ ਜਾਂਦੀ ਹੈ, ਉਥੇ ਹੀ ਪਰਾਲੀ ਨੂੰ ਵੀ ਨਾਲੋਂ ਨਾਲ ਕਟਰ ਰਾਹੀਂ ਕੱਟ ਕੇ ਪੂਰੇ ਖੇਤ ਵਿੱਚ ਪਰਾਲੀ ਨੂੰ ਮਲਚਿੰਗ ਦੇ ਤੌਰ 'ਤੇ ਖਿਲਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਨਾਲ ਇਕੋ ਸਮੇਂ ਤਿੰਨ ਕੰਮ ਹੋ ਜਾਂਦੇ ਹਨ, ਜਿਸ ਵਿੱਚ ਪਰਾਲੀ ਪ੍ਰਬੰਧਨ, ਕਣਕ ਦੀ ਬਿਜਾਈ ਅਤੇ ਖੇਤਾਂ ਵਿੱਚ ਖਾਦ ਪਾਉਣ ਦਾ ਕੰਮ ਕਿਸਾਨ ਵੱਲੋਂ ਇਕੋ ਸਮੇਂ ਪੂਰਾ ਕਰ ਲਿਆ ਜਾਂਦਾ ਹੈ। ਡਾ. ਜਸਵੀਰ ਸਿੰਘ ਗਿੱਲ ਨੇ ਸਰਫੇਸ ਸੀਡਰ ਨਾਲ ਸਫਲ ਕਣਕ ਦੀ ਬਿਜਾਈ ਕਰਕੇ ਦਿਖਾਉਂਦਿਆਂ ਕਿਸਾਨਾਂ ਨੂੰ ਦੱਸਿਆ ਕਿ ਬਿਜਾਈ ਤੋਂ ਪਹਿਲਾ ਬੀਜ ਨੂੰ ਕੀਟਨਾਸ਼ਕ ਦਵਾਈ ਅਤੇ ਉਲੀਨਾਸ਼ਕ ਦਵਾਈ ਨਾਲ ਸੋਧਣਾ ਬਹੁਤ ਜ਼ਰੂਰੀ ਹੈ ਅਤੇ ਬਿਜਾਈ ਤੋਂ ਬਾਅਦ ਖੇਤ ਵਿੱਚ ਹਲਕਾ ਪਾਣੀ ਲਗਾਇਆ ਜਾਵੇ ਕਿਉਂਕਿ ਸਰਫੇਸ ਸੀਡਰ ਨਾਲ ਬਿਜਾਈ ਕਰਨ ਸਮੇਂ ਖੇਤ ਪੂਰੀ ਤਰ੍ਹਾਂ ਸੁੱਕੇ ਹੁੰਦੇ ਹਨ ਅਤੇ ਜਰਬੀਨੇਸ਼ਨ ਲਈ ਖੇਤ ਵਿੱਚ ਹਲਕਾ ਪਾਣੀ ਲਗਾਉਣਾ ਜ਼ਰੂਰੀ ਹੈ ਅਤੇ ਕਿਸਾਨ ਵਧੀਆਂ ਝਾੜ ਲਈ ਖੇਤਾਂ ਵਿੱਚ ਕਿਆਰੇ ਵੀ ਛੋਟੇ ਬਣਾਉਣ ਇਸ ਨਾਲ ਪਾਣੀ ਲਗਾਉਣ ਅਤੇ ਖਾਦ ਪਾਉਣ ਵਿੱਚ ਵੀ ਆਸਾਨੀ ਹੁੰਦੀ ਹੈ। ਇਸ ਮੌਕੇ ਕਿਸਾਨ ਜੈ ਸਿੰਘ ਅਤੇ ਹੋਰਨਾਂ ਕਿਸਾਨਾਂ ਨੇ ਸਰਫੇਸ ਸੀਡਰ ਨਾਲ ਹੋਈ ਬਿਜਾਈ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਜਿਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਇਆ ਹੈ, ਇਸ ਦੇ ਨਾਲ ਹੀ ਕਣਕ ਦੀ ਬਿਜਾਈ ਅਤੇ ਖਾਦ ਪੈਣ ਨਾਲ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਸ ਨਵੀਂ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਏ.ਆਰ. ਸਹਿਕਾਰੀ ਸਭਾਵਾਂ ਈਸ਼ਾ ਸ਼ਰਮਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਵਿਮਲਪ੍ਰੀਤ ਸਿੰਘ, ਲਵਦੀਪ ਸਿੰਘ, ਅਨੁਰਾਗ ਅੱਤਰੀ, ਪ੍ਰਭਦੀਪ ਸਿੰਘ, ਬਲਜਿੰਦਰ ਸਿੰਘ, ਵਿਨੋਦ ਕੁਮਾਰ, ਸਤਪਾਲ, ਤਰਸੇਮ ਚੰਦ, ਮੁਕੰਦ ਸਿੰਘ ਅਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
Punjab Bani 31 October,2023
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ -ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ -'ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ -ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ -ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨਵੇਂ ਉਦਮੀਆਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕਰਨ ਵਾਲੇ ਲੋਕਾਂ ਨੂੰ ਲੋੜਵੰਦ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਕੈਬਨਿਟ ਮੰਤਰੀ ਅਰੋੜਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਦੇਸ਼ ਭਰ 'ਚੋਂ ਪਹਿਲੇ ਤੇ ਨਿਵੇਕਲੇ ਉਪਰਾਲੇ 'ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2' ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਤ ਕਰਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਪੁੱਜੇ ਹੋਏ ਸਨ। ਅਮਨ ਅਰੋੜਾ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕਰਵਾਏ 'ਫਿਊਚਰ ਟਾਈਕੂਨਜ਼-ਸਟਾਰਟ ਅੱਪ ਚੈਲੈਂਜ-2' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਵੇਂ ਉਦਮੀਆਂ ਦੀ ਬਾਂਹ ਫੜਕੇ ਉਨ੍ਹਾਂ ਲਈ ਫੰਡ, ਨੈਟਵਰਕ ਤੇ ਮਾਰਕੀਟ 'ਚ ਪੈਰ ਜਮਾਉਣ ਲਈ ਰਸਤਾ ਦਿਖਾਇਆ ਗਿਆ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਬਹੁਤ ਵਿਚਾਰ ਪਏ ਹਨ ਪਰੰਤੂ ਇਨ੍ਹਾਂ ਦੀ ਤਲਾਸ਼ ਕਰਕੇ ਹੁਨਰਮੰਦਾਂ ਨੂੰ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਅਤੇ ਫਿਊਚਰ ਟਾਈਕੂਨ ਉਪਰਾਲੇ ਨਾਲ ਇਸ ਪਾਸੇ ਕਦਮ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ 'ਤੇ ਉਤਸ਼ਾਹਤ ਕਰ ਰਹੀ ਹੈ, ਇਸ ਤਹਿਤ ਹੁਨਰਮੰਦਾਂ ਨੂੰ ਆਪਣਾ ਰੋਜ਼ਗਾਰ ਤੇ ਕਾਰੋਬਾਰ ਸ਼ੁਰੂ ਲਈ ਕਰਜ਼ੇ ਦੀ ਸਹੂਲਤ, ਐਨ.ਓ.ਸੀਜ਼ ਸਮੇਤ ਹੋਰ ਤਕਨੀਕੀ ਸਹਾਇਤਾ ਆਦਿ ਇੱਕ ਛੱਤ ਹੇਠਾਂ ਪ੍ਰਦਾਨ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਫਿਊਚਰ ਟਾਈਕੂਨ ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਿਊਚਰ ਟਾਈਕੂਨਜ਼ ਸਟਾਰਟਅੱਪ ਚੈਲੈਂਜ 'ਚ ਆਪਣੇ ਨਵੇਂ-ਨਵੇਂ ਆਈਡੀਆਜ਼ ਲੈਕੇ ਪੁੱਜੇ ਸਾਰੇ ਉਦਮੀ ਇੱਕ ਤੋਂ ਇੱਕ ਵੱਧਕੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੂਜੇ ਫਿਊਚਰ ਟਾਈਕੂਨ ਮੁਕਾਬਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਗਿਣਤੀ ਹੁਣ 400 ਤੋਂ ਵਧਕੇ 1100 ਤੱਕ ਪੁੱਜ ਗਈ ਹੈ। ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਦੇ ਸੁਪਨਮਈ ਪ੍ਰਾਜੈਕਟਾਂ ਨੂੰ ਅਸਲ 'ਚ ਰੂਪਮਾਨ ਕਰਨ ਲਈ ਫਿਊਚਰ ਟਾਈਕੂਨਜ਼ ਰਾਹੀਂ ਅੱਗੇ ਲਿਆ ਕੇ ਮੈਂਟਰਸ਼ਿਪ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਦੇ ਜੇਤੂਆਂ ਨੂੰ ਜੀ-20 ਸਮਿਟ ਅੰਮ੍ਰਿਤਸਰ ਵਿੱਚ ਵੀ ਆਪਣੀਆਂ ਸਟਾਲਾਂ ਲਾਉਣ ਦਾ ਮੌਕਾ ਮਿਲਿਆ ਸੀ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਜੇਤੂਆਂ ਨੂੰ ਕਰਜ਼ਾ ਸਬਸਿਡੀ, ਸਰਕਾਰੀ ਸਹਾਇਤਾ ਤੋਂ ਇਲਾਵਾ 50-50 ਹਜ਼ਾਰ ਰੁਪਏ ਨਗ਼ਦ ਪੁਰਸਕਾਰ ਦੇਣ ਸਮੇਤ ਏਂਜਲ ਇਨਵੈਸਟਰਜ਼ ਵੱਲੋਂ ਸਹਾਇਤਾ ਤੇ ਤਕਨੀਕੀ ਸੇਧ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 'ਭਵਿੱਖ ਦੇ ਕਾਰੋਬਾਰੀ-2 : ਸਟਾਰਟ-ਅੱਪ ਚੈਲੈਂਜ' ਪ੍ਰਾਜੈਕਟ, 'ਚ ਕੁਲ 1109 ਭਾਗੀਦਾਰਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ 'ਚੋਂ 149 ਔਰਤਾਂ, 10 ਦਿਵਿਆਂਗਜਨਾਂ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਜਣਿਆਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕੀਤੇ, ਇਨ੍ਹਾਂ ਵਿੱਚੋਂ ਗਰੈਂਡ ਫਿਨਾਲੇ ਲਈ 22 ਨਵੇਂ ਸੰਕਲਪਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਆਪਣੀ ਪੇਸ਼ਕਾਰੀ ਜਿਊਰੀ ਦੇ ਸਨਮੁੱਖ ਪੇਸ਼ ਕੀਤੀ। ਇਸ ਮੌਕੇ ਦਿਵਿਆਂਗਜਨ ਵਰਗ 'ਚ ਪੋਰਟਰੇਟ ਬਣਾਉਣ ਵਾਲੇ ਵਾਣੀ ਸਕੂਲ ਦੇ ਮਨਜੋਤ ਸਿੰਘ, ਵਿਦਿਆਰਥੀ ਵਰਗ 'ਚ ਮਿੱਟੀ ਦੇ ਗਮਲੇ ਤੇ ਪੌਟ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੇ ਸਾਹਿਲ ਖਾਨ, ਮਹਿਲਾ ਵਰਗ 'ਚ ਬੈਗ ਬਣਾਉਣ ਵਾਲੀ ਸੁਖਜੀਤ ਕੌਰ ਤੇ ਓਪਨ ਵਰਗ 'ਚ ਸੰਕੇਤ ਭਾਸ਼ਾ 'ਤੇ ਕੰਮ ਕਰਨ ਵਾਲੀ ਚਿਤਕਾਰਾ ਯੂਨੀਵਰਸਿਟੀ ਦੀ ਪ੍ਰਿਆ ਗਰਗ ਜੇਤੂ ਰਹੀ। ਜਦਕਿ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਨ ਵਾਲਿਆਂ 'ਚ ਰਿਆਨ ਧੰਜਲ ਤੇ ਦਿਵਿਆਂਗਜਨ ਕੈਟੇਗਰੀ ਦੇ ਪਰਵਮੀਰ ਸਿੰਘ ਸ਼ਾਮਲ ਸਨ। ਇਸ ਦੌਰਾਨ ਡਾਇਰੈਕਟਰ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅੰਮ੍ਰਿਤ ਸਿੰਘ, ਥਾਪਰ ਇੰਸਟੀਚਿਊਟ ਦੇ ਡਾਇਰੈਕਟਰ ਪਦਮ ਕੁਮਾਰ ਨਈਅਰ, ਏ.ਡੀ.ਸੀ ਅਨੁਪ੍ਰਿਤਾ ਜੌਹਲ, ਸਟਾਰਟਅੱਪ ਪੰਜਾਬ ਦੇ ਸੰਯੁਕਤ ਡਾਇਰੈਕਟਰ ਦੀਪਿੰਦਰ ਢਿੱਲੋਂ, ਥਾਪਰ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਅਜੇ ਬਾਤਿਸ਼, ਰਜਿਸਟਰਾਰ ਗੁਰਬਿੰਦਰ ਸਿੰਘ, ਰੋਜ਼ਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ, ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡੀ.ਬੀ.ਬੀ.ਈ. ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਐਚ.ਪੀ.ਐਸ. ਲਾਂਬਾ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਰਤਿੰਦਰ ਕੌਰ ਸਮੇਤ ਵਿਦਿਆਰਥੀ ਤੇ ਨਵੇਂ ਉਦਮੀ ਵੀ ਮੌਜੂਦ ਸਨ।
Punjab Bani 31 October,2023
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ - ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 31 ਅਕਤੂਬਰ: ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ, ਸੀਨੀਅਰ ਪ੍ਰਿੰਸੀਪਲ ਸਕੱਤਰ ਐਨ.ਐਨ. ਬੁਟਾਲੀਆ, ਡਾਇਰੈਕਟਰ ਅਸ਼ੋਕ ਕੁਮਾਰ ਤੇ ਪੰਕਜ ਸ਼੍ਰੀਵਾਸਤਵਾ ਸ਼ਾਮਲ ਸਨ। ਇਸ ਮੀਟਿੰਗ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ ਅਤੇ ਲੱਦਾਖ ਦੇ ਮੁੱਖ ਚੋਣ ਅਫ਼ਸਰਾਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੇ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਬਤ ਵਿਸਥਾਰਪੂਰਵਕ ਪੇਸ਼ਕਾਰੀਆਂ ਦਿੱਤੀਆਂ। ਮੀਟਿੰਗ ਵਿੱਚ ਚੋਣ ਕਮਿਸ਼ਨ ਦੀ ਟੀਮ ਨੂੰ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ, ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੇ ਵੇਰਵਿਆਂ ਅਤੇ ਆਗਾਮੀ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਗਿਆ। ਭਾਰਤੀ ਚੋਣ ਕਮਿਸ਼ਨ ਨੇ ਸਾਰੇ ਮੁੱਖ ਚੋਣ ਅਧਿਕਾਰੀਆਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੂੰ ਤਰੁੱਟੀ ਰਹਿਤ ਵੋਟਰ ਸੂਚੀ ਨੂੰ ਯਕੀਨੀ ਬਣਾਉਣ, ਐਸ.ਐਸ.ਆਰ. (ਵਿਸ਼ੇਸ਼ ਸੰਖੇਪ ਸੋਧ 2024) ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ, ਵੋਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਵੱਖ-ਵੱਖ ਸੂਚਕਾਂਕ ਵਿੱਚ ਸੁਧਾਰ ਕਰਨ, ਸਾਰੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਮ੍ਰਿਤਕ ਤੇ ਡੁਪਲੀਕੇਟ ਵੋਟਰਾਂ ਦੀ ਵੋਟ ਕੱਟਣ ਅਤੇ ਚੋਣਾ ਬਾਬਤ ਲੌਜਿਸਟਿਕ ਜ਼ਰੂਰਤ ਸਬੰਧੀ ਤਿਆਰੀਆਂ ਲਈ ਸੁਝਾਅ ਅਤੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਮੀਖਿਆ ਮੀਟਿੰਗ ਦੌਰਾਨ ਵੋਟਰਾਂ ਦੀ ਗਿਣਤੀ, ਵੱਖ-ਵੱਖ ਆਈ.ਟੀ. ਐਪਲੀਕੇਸ਼ਨਾਂ ਦੀ ਸਮੀਖਿਆ, ਖਰਚਾ ਪ੍ਰਬੰਧਨ ਅਤੇ ਜ਼ਬਤੀ, ਵੱਖ-ਵੱਖ ਚੋਣਾਂ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
Punjab Bani 31 October,2023
ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ। ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।
Punjab Bani 31 October,2023
ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ
ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ ਲੁਧਿਆਣਾ : ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ ਅੱਜ ਇੱਥੇ “ਮੇਰੀ ਮਿੱਟੀ ਮੇਰਾ ਦੇਸ਼ “ਤਹਿਤ ਇਕ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਸਮੂਲੀਅਤ ਕਰਨ ਪਹੁੰਚੇ ਸਨ। ਐਸਵਾਈਐਲ ਮੁੱਦੇ ਉਤੇ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸੂਬੇ ਦੇ ਹਿੱਤਾਂ ਉਤੇ ਪਹਿਰਾ ਦੇਣਾ ਹੁੰਦਾ ਹੈ, ਪ੍ਰੰਤੂ ਮੁੱਖ ਮੰਤਰੀ ਉਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਫੈਸਲੇ ਮੁਤਾਬਕ ਜੇਕਰ ਐਸਵਾਈਐਲ ਨਹਿਰ ਬਣਦੀ ਹੈ, ਹੋਰ ਪਾਣੀ ਹਰਿਆਣਾ ਨੂੰ ਜਾਂਦਾ ਤਾਂ ਉਸਦੀ ਮਾਰ ਸਭ ਤੋਂ ਜ਼ਿਆਦਾ ਮਾਲਵੇ ਨੂੰ ਪੈਣੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਚਿੰਤਾ ਹੈ, ਪ੍ਰੰਤੂ ਮੁੱਖ ਮੰਤਰੀ ਚਿੰਤਾ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਰੋਜੀ ਰੋਟੀ ਦਾ ਸਵਾਲ ਹੈ। ਉਨ੍ਹਾਂ 1 ਨਵੰਬਰ ਦੀ ਬਹਿਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਭ ਕੁਝ ਦਿੱਲੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕੀਤੀ ਕਿ ਸਾਡੇ ਆਗੂਆਂ ਤੇ ਮੀਡੀਆ ਟੀਮ ਦਾ ਕੀ ਪ੍ਰਬੰਧ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ, ਸਟੇਟ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ, ਜਦੋਂ ਮੈਂ ਸਟੇਟ ਤੋਂ ਪਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਦਿੱਲੀ ਤੋਂ ਕੀਤਾ ਜਾ ਰਿਹਾ ਹੈ। ਇਹ ਸਭ ਕੁਝ ਦਿੱਲੀ ਹੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਛਾਊਣੀ ਵਿੱਚ ਬਦਲਣ ਦੀ ਤਿਆਰੀ ਹੈ, ਇਸ ਨਾਲ ਲੋਕ ਖੱਜਲ ਖੁਆਰ ਹੋਣਗੇ। ਜੇਕਰ ਬਹਿਸ ਕਰਨੀ ਹੈ ਤਾਂ ਕਿਸੇ ਸਟੂਡੀਓ ਵਿੱਚ ਬੈਠ ਕੇ ਵੀ ਹੋ ਸਕਦੀ ਹੈ, ਜਿੱਥੋਂ ਸਾਰੇ ਲੋਕ ਦੇਖਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਸਲੀ ਮੁੱਦੇ ਨੂੰ ਭਟਕਾਉਣ ਦੇ ਲਈ ਕੰਮ ਕਰ ਰਹੇ ਹਨ, ਕਿਉਂਕਿ ਇਨ੍ਹਾਂ ਕੋਲ ਕੋਈ ਸਮਝ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੁਮਾਇੰਦੇ ਹਾਂ, ਕੇਂਦਰ ਵਿੱਚ ਸਾਡੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਹਰਿਆਣਾ ਨੂੰ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਭਾਜਪਾ ਸੂਬੇ ਦੇ ਹਿੱਤਾ ਲਈ ਡਟ ਕੇ ਪਹਿਰਾ ਦੇਵੇਗੀ, ਐਸਵਾਈਐਲ ਨਹਿਰ ਬਨਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।
Punjab Bani 30 October,2023
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ 'ਖੇਤਾਂ ਦੇ ਰਾਜੇ' ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਚੰਡੀਗੜ੍ਹ, 30 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ 'ਖੇਤਾਂ ਦਾ ਰਾਜਾ' ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ।
Punjab Bani 30 October,2023
ਸਰਦੀਆਂ ਕਾਰਨ 1 ਨਵੰਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ
ਸਰਦੀਆਂ ਕਾਰਨ 1 ਨਵੰਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ ਚੰਡੀਗੜ੍ਹ, 30 ਅਕਤੂਬਰ 2023 : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
Punjab Bani 30 October,2023
ਪੰਜਾਬੀ ਮਾਹ ਸਬੰਧੀ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ
ਪੰਜਾਬੀ ਮਾਹ ਸਬੰਧੀ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਪਟਿਆਲਾ 30 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2023 ਨਾਲ ਸਬੰਧਤ ਸਮਾਗਮਾਂ ਦਾ ਆਗਾਜ਼ 1 ਨਵੰਬਰ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਨਾਲ ਹੋਵੇਗਾ। ਇਸ ਉਦਘਾਟਨੀ ਸਮਾਰੋਹ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਸਾਹਿਤਕ ਸਮਾਗਮ ਦੌਰਾਨ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਵੱਖ-ਵੱਖ ਲੇਖਕਾਂ ਨੂੰ ਪ੍ਰਦਾਨ ਕੀਤੇ ਜਾਣਗੇ। ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਤੋਂ ਬਾਅਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਾਹਿਤਕ ਸਮਾਗਮ ਕਰਵਾਏ ਜਾਣਗੇ ਅਤੇ ਆਖਰੀ ਸਮਾਗਮ ਭਾਸ਼ਾ ਭਵਨ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਮਾਹ ਦੌਰਾਨ 2 ਨਵੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਪੰਜਾਬੀ ਭਾਸ਼ਾ ਤੇ ਮੀਡੀਆ’ ਵਿਸ਼ੇ ‘ਤੇ ਸੈਮੀਨਾਰ, 3 ਨਵੰਬਰ ਨੂੰ ਰੋਪੜ ਵਿਖੇ ‘ਬਾਲ ਸਾਹਿਤ ‘ਤੇ ਚਰਚਾ’, 4 ਨਵੰਬਰ ਨੂੰ ਮਾਲੇਰਕੋਟਲਾ ਵਿਖੇ ਉਰਦੂ ਮੁਸ਼ਾਹਿਰਾ, 6 ਨਵੰਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਜ ਪੱਧਰੀ ਗੋਸ਼ਟੀ, 7 ਨਵੰਬਰ ਨੂੰ ਸੰਗਰੂਰ ਵਿਖੇ ‘ਪੰਜਾਬੀ ਕਹਾਣੀ ਵਰਕਸ਼ਾਪ, 8 ਨਵੰਬਰ ਨੂੰ ਮਾਨਸਾ ਵਿਖੇ ਲੇਖਕ ਮਿਲਣੀ/ਰੂ-ਬੁ-ਰੂ ਤੇ ਪੁਸਤਕ ਰਿਲੀਜ਼ ਸਮਾਗਮ, 9 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਗਦਰ ਲਹਿਰ ਨੂੰ ਸਮਰਪਿਤ ਸਮਾਗਮ, 10 ਨਵੰਬਰ ਨੂੰ ਪਠਾਨਕੋਟ ਵਿਖੇ ਪ੍ਰੰਪਰਾਗਤ ਲੋਕ ਗਾਇਕੀ, ਇਸੇ ਦਿਨ ਬਰਨਾਲਾ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਕਵੀ ਦਰਬਾਰ, 14 ਨਵੰਬਰ ਨੂੰ ਨਵਾਂ ਸ਼ਹਿਰ ਵਿਖੇ ਪੰਜਾਬੀ ਕਵੀ ਦਰਬਾਰ, ਇਸੇ ਦਿਨ ਮੋਗਾ ਵਿਖੇ ਪੰਜਾਬੀ ਨਾਵਲ ਦੀ ਦਸ਼ਾ ਤੇ ਦਿਸ਼ਾ ਬਾਰੇ ਸੈਮੀਨਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਜਲੰਧਰ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ (ਰਾਜ ਪੱਧਰੀ), 17 ਨਵੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰੀ ਕੁਇਜ਼ ਮੁਕਾਬਲੇ, 18 ਨਵੰਬਰ ਨੂੰ ਕਪੂਰਥਲਾ ਵਿਖੇ ਗਜ਼ਲ ਵਰਕਸ਼ਾਪ, 20 ਨਵੰਬਰ ਨੂੰ ਐਸ.ਏ.ਐਸ. ਨਗਰ ਵਿਖੇ ਪੁਸਤਕ ਮੇਲਾ ਅਤੇ ਸਾਹਿਤਕ ਮਿਲਣੀਆਂ (ਰਾਜ ਪੱਧਰੀ), 21 ਨਵੰਬਰ ਨੂੰ ਫਿਰੋਜ਼ਪੁਰ ਵਿਖੇ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ‘ਤੇ ਲੈਕਚਰ ਤੇ ਪੁਸਤਕ ਰਿਲੀਜ਼ ਸਮਾਰੋਹ, 22 ਨਵੰਬਰ ਨੂੰ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ (ਰਾਜ ਪੱਧਰੀ), 23 ਨਵੰਬਰ ਨੂੰ ਫਾਜ਼ਿਲਕਾ ਵਿਖੇ ਪੰਜਾਬੀ ਨਾਟਕ ਮੇਲਾ (ਰਾਜ ਪੱਧਰੀ), 24 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਲੇਖਕ ਮਿਲਣੀ/ ਰੂਬੁਰੂ ਸਮਾਗਮ, 25 ਨਵੰਬਰ ਨੂੰ ਬਠਿੰਡਾ ਵਿਖੇ ਨਾਟਕ ਵਰਕਸ਼ਾਪ, 28 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਲੇਖਕ ਮਿਲਣੀ ਤੇ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ, 29 ਨਵੰਬਰ ਨੂੰ ਗੁਰਦਾਸਪੁਰ ਵਿਖੇ ਪੰਜਾਬੀ ਗੀਤਕਾਰੀ ਅਤੇ ਗਾਇਕੀ ਸਬੰਧੀ ਸੈਮੀਨਾਰ ਹੋਵੇਗਾ। ਇਸ ਮਾਹ ਦੇ ਆਖਰੀ ਦਿਨ 30 ਨਵੰਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸਰਵੋਤਮ ਹਿੰਦੀ, ਸੰਸਕ੍ਰਿਤ ਤੇ ਉਰਦੂ ਪੁਰਸਕਾਰ ਵੰਡੇ ਜਾਣਗੇ। ਇਸ ਦੇ ਨਾਲ ਹੀ ਸਾਹਿਤਕ ਤੇ ਸੱਭਿਆਚਾਰਕ ਸਮਾਗਮ (ਰਾਜ ਪੱਧਰੀ) ਕਰਵਾਇਆ ਜਾਵੇਗਾ।
Punjab Bani 30 October,2023
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਨਿਰੀਖਣ
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਨਿਰੀਖਣ -ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਹੁਨਰ ਵਿਕਾਸ ਲਈ ਬਣਾਏ ਕਮਰੇ ਦਾ ਕੀਤਾ ਉਦਘਾਟਨ ਪਟਿਆਲਾ, 30 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ ਅੱਜ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿੱਚ ਇੱਕ ਹੁਨਰ ਵਿਕਾਸ ਰੂਮ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਬਿਊਟੀਸ਼ੀਅਨ ਕੋਰਸ, ਕੰਪਿਊਟਰ ਕੋਰਸ, ਫੁਲਕਾਰੀ, ਸਿਲਾਈ, ਖੇਤੀਬਾੜੀ ਅਤੇ ਬਾਗਬਾਨੀ ਵਰਗੇ ਪੇਸ਼ੇਵਰ ਕੋਰਸ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ। ਕੇਂਦਰੀ ਜੇਲ੍ਹ, ਪਟਿਆਲਾ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬਿਊਟੀਸ਼ੀਅਨ ਦਾ ਕੋਰਸ ਪੂਰਾ ਕਰ ਚੁੱਕੇ ਜੇਲ੍ਹ ਕੈਦੀਆਂ ਵਿੱਚ ਸਰਟੀਫਿਕੇਟ ਵੀ ਵੰਡੇ ਗਏ। ਇਸ ਤੋਂ ਇਲਾਵਾ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦੇ ਜੇਲ੍ਹ ਕੈਦੀਆਂ ਨਾਲ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਨਸ਼ਿਆਂ ਦੇ ਮਨੁੱਖੀ ਸਰੀਰ ਅਤੇ ਦਿਮਾਗ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਨਾਲਸਾ (ਨਸ਼ੇ ਦੀ ਦੁਰਵਰਤੋਂ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਅਤੇ ਨਸ਼ਾਖੋਰੀ ਦੇ ਖਾਤਮੇ) ਸਕੀਮ, 2015, ਪ੍ਰੀ-ਇੰਨਸਟੀਟਿਊਸ਼ਨ ਮੀਡੀਏਸ਼ਨ ਦੀ ਧਾਰਨਾ, ਮੁਫਤ ਕਾਨੂੰਨੀ ਸਹਾਇਤਾ ਅਤੇ ਜੋ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਹਨ, ਬਾਰੇ ਵੀ ਜਾਗਰੂਕ ਕੀਤਾ ਗਿਆ।
Punjab Bani 30 October,2023
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ, 30 ਅਕਤੂਬਰ: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ 'ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ' ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ। ਅੱਜ ਤੋਂ ਇਸ ਸਪਤਾਹ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦੇ ਕੇ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 'ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹਨਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ 'ਭ੍ਰਿਸ਼ਟਾਚਾਰ ਮੁਕਤ ਸੂਬਾ' ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦੇ ਬੈਕਲਾਗ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ। ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਉਦਘਾਟਨ ਦੌਰਾਨ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ, ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਗੁਰਸੇਵਕ ਸਿੰਘ ਅਤੇ ਅਰੁਣ ਸੈਣੀ (ਦੋਵੇਂ ਜੁਆਇੰਟ ਡਾਇਰੈਕਟਰ), ਮਨਮੋਹਨ ਕੁਮਾਰ, ਦਲਜੀਤ ਸਿੰਘ, ਅਤੇ ਦਿਗਵਿਜੈ ਕਪਿਲ (ਸਾਰੇ ਏ.ਆਈ.ਜੀ), ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਮਨਾਇਆ ਗਿਆ ਜਿੱਥੇ ਸਾਰੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਸੇਵਾਵਾਂ ਵਿੱਚ ਉੱਚ ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਮਾਨਦਾਰੀ ਦੀ ਸਹੁੰ ਚੁੱਕੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਹਫ਼ਤੇ ਲਈ ਰੇਂਜ ਦੇ ਐਸ.ਐਸ.ਪੀਜ਼. ਵੱਲੋਂ ਵਿਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਲਈ ਕਈ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ।
Punjab Bani 30 October,2023
ਯੂ.ਜੀ.ਸੀ.-ਸੀ.ਈ. ਸੀ. ਵੱਲੋਂ ਆਪਣਾ ‘ਐਜੂਕੇਸ਼ਨਲ ਵੀਡੀਓ ਫੈਸਟੀਵਲ’ ਕਰਵਾਇਆ ਜਾਵੇਗਾ ਪਟਿਆਲਾ ਵਿਖੇ
ਯੂ.ਜੀ.ਸੀ.-ਸੀ.ਈ. ਸੀ. ਵੱਲੋਂ ਆਪਣਾ ‘ਐਜੂਕੇਸ਼ਨਲ ਵੀਡੀਓ ਫੈਸਟੀਵਲ’ ਕਰਵਾਇਆ ਜਾਵੇਗਾ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਯੂ.ਜੀ.ਸੀ. ਅਤੇ ਸੀ.ਈ. ਸੀ., ਨਵੀਂ ਦਿੱਲੀ ਵੱਲੋਂ ਆਪਣਾ ‘ਯੂ.ਜੀ.ਸੀ.-ਸੀ.ਈ. ਸੀ. ਐਜੂਕੇਸ਼ਨਲ ਵੀਡੀਓ ਫ਼ੈਸਟੀਵਲ’ ਪਟਿਆਲਾ ਸਥਿਤ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਵਿਖੇ ਕਰਵਾਇਆ ਜਾਣਾ ਹੈ। ਇਹ ਜਾਣਕਾਰੀ ਈ. ਐੱਮ. ਆਰ. ਸੀ., ਪਟਿਆਲਾ ਦੇ ਡਾਇਰੈਕਟਰ ਦਲਜੀਤ ਅਮੀ ਨੇ ਦਿੱਤੀ ਜੋ ਇਨ੍ਹੀਂ ਦਿਨੀਂ ਯੂ.ਜੀ.ਸੀ. ਅਤੇ ਸੀ.ਈ. ਸੀ., ਵੱਲੋਂ ਕਰਵਾਏ ਜਾ ਰਹੇ ‘15ਵੇਂ ਪ੍ਰਕਿਰਤੀ ਇੰਟਰਨੈਸ਼ਨਲ ਡੌਕੂਮੈਂਟਰੀ ਫਿ਼ਲਮ ਫੈਸਟੀਵਲ’ ਵਿੱਚ ਸਿ਼ਰਕਤ ਕਰਨ ਲਈ ਗੁਜਰਾਤ ਦੇ ਅਹਿਮਦਾਬਾਦ ਵਿਖੇ ਗਏ ਹੋਏ ਹਨ। ਦਲਜੀਤ ਅਮੀ ਨੇ ਦੱਸਿਆ ਕਿ ‘15ਵੇਂ ਪ੍ਰਕਿਰਤੀ ਇੰਟਰਨੈਸ਼ਨਲ ਡੌਕੂਮੈਂਟਰੀ ਫਿ਼ਲਮ ਫੈਸਟੀਵਲ’ ਦੇ ਸਮਾਪਨ ਸਮਾਰੋਹ ਵਿੱਚ ਪ੍ਰਧਾਨਗੀ ਭਾਸ਼ਣ ਦਿੰਦਿਆਂ ਸੀ. ਈ. ਸੀ. ਦੇ ਡਾਇਰੈਕਟਰ ਪ੍ਰੋ. ਜਗਤ ਭੂਸ਼ਣ ਨੱਢਾ ਨੇ ਇਸ ਸੰਬੰਧੀ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋ. ਨੱਢਾ ਨੇ ਇਹ ਵੀ ਇੱਛਾ ਪ੍ਰਗਟਾਈ ਕਿ ਈ. ਐੱਮ. ਆਰ. ਸੀ. ਪਟਿਆਲਾ ਇਸ ਫ਼ੈਸਟੀਵਲ ਵਿੱਚ ਦੇਸ ਭਰ ਵਿੱਚੋਂ ਸਿ਼ਰਕਤ ਕਰਨ ਵਾਲ਼ੀਆਂ ਹਸਤੀਆਂ ਨੂੰ ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਵੀ ਕਰਵਾਏਗਾ। ਦਲਜੀਤ ਅਮੀ ਨੇ ਕਿਹਾ ਕਿ ਉਹ ਇਸ ਗੱਲ ਵਿੱਚ ਆਪਣਾ ਮਾਣ ਸਮਝਣਗੇ ਕਿ ਉਹ ਦੇਸ ਦੇ ਕੋਨੇ ਕੋਨੇ ਵਿੱਚੋਂ ਪੁੱਜਣ ਵਾਲੀਆਂ ਸ਼ਖ਼ਸੀਅਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਜਾਣਗੇ। ਫ਼ੈਸਟੀਵਲ ਬਾਰੇ ਖੁਸ਼ੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ਼ ਜਿੱਥੇ ਇੱਕ ਪਾਸੇ ਸਾਡੇ ਅਦਾਰੇ ਦੇ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਕੌਮੀ ਪੱਧਰ ਉੱਤੇ ਪੇਸ਼ ਕਰਨ ਦਾ ਮੌਕਾ ਮਿਲੇਗਾ ਉੱਥੇ ਹੀ ਸਥਾਨਕ ਵਿਦਿਆਰਥੀਆਂ ਅਤੇ ਫਿ਼ਲਮ ਜਗਤ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਇਸ ਰਾਸ਼ਟਰ ਪੱਧਰੀ ਫ਼ੈਸਟੀਵਲ ਵਿੱਚ ਸਿ਼ਰਕਤ ਕਰਨ ਅਤੇ ਇਸ ਖੇਤਰ ਦੇ ਮਾਹਿਰਾਂ ਨੂੰ ਸੁਣਨ ਵੇਖਣ ਦਾ ਵੀ ਮੌਕਾ ਮਿਲੇਗਾ। ਸੀ.ਈ.ਸੀ. ਤੋਂ ਸੰਯੁਕਤ ਨਿਰਦੇਸ਼ਕ (ਸਾਫ਼ਟਵੇਅਰ) ਡਾ. ਸੁਨੀਲ ਮਹਿਰੂ ਨੇ ਦੱਸਿਆ ਕਿ ਯੂ.ਜੀ.ਸੀ. ਅਤੇ ਸੀ.ਈ. ਸੀ. ਵੱਲੋਂ ਦੋ ਵੱਡੇ ਫਿ਼ਲਮ ਫ਼ੈਸਟੀਵਲ ਕਰਵਾਏ ਜਾਂਦੇ ਹਨ। ‘ਪ੍ਰਕਿਰਤੀ ਇੰਟਰਨੈਸ਼ਨਲ ਡੌਕੂਮੈਂਟਰੀ ਫਿ਼ਲਮ ਫੈਸਟੀਵਲ’ ਵਿੱਚ ਵਿਸ਼ੇ ਪੱਖੋਂ ਜਿਨ੍ਹਾਂ ਚਾਰ ਵੱਖ-ਵੱਖ ਸ਼ਰੇਣੀਆਂ ਵਿੱਚ ਬਣੀਆਂ ਦਸਤਾਵੇਜ਼ੀ ਫਿ਼ਲਮਾਂ ਦੇ ਮੁਕਾਬਲੇ ਹੁੰਦੇ ਹਨ ਉਨ੍ਹਾਂ ਵਿੱਚ ਮਨੁੱਖੀ ਅਧਿਕਾਰ, ਵਿਕਾਸ, ਸਵੱਛ ਭਾਰਤ ਅਤੇ ਵਾਤਾਵਰਣ ਸ਼ਾਮਿਲ ਹਨ। ਦੂਜੇ ਪਾਸੇ ‘ਯੂ.ਜੀ.ਸੀ.-ਸੀ.ਈ. ਸੀ. ਐਜੂਕੇਸ਼ਨਲ ਵੀਡੀਓ ਫ਼ੈਸਟੀਵਲ’, ਜੋ ਕਿ ਪਟਿਆਲਾ ਵਿਖੇ ਹੋਣਾ ਹੈ, ਦੌਰਾਨ ਸਕ੍ਰਿਪਟ, ਕੈਮਰਾ, ਨਿਰਦੇਸ਼ਨ ਆਦਿ ਸ਼ਰੇਣੀਆਂ ਵਿੱਚ ਫਿ਼ਲਮ ਮੁਕਾਬਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੈਸਟੀਵਲ ਸੰਬੰਧੀ ਮਿਤੀ ਬਾਅਦ ਵਿੱਚ ਤੈਅ ਕਰ ਲਈ ਜਾਣੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਕੌਮੀ ਪੱਧਰ ਦੇ ਫ਼ੈਸਟੀਵਲ ਦੀ ਪ੍ਰਾਪਤੀ ਉੱਤੇ ਈ. ਐੱਮ. ਆਰ. ਸੀ. ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਈ. ਐੱਮ. ਆਰ. ਸੀ. ਪਟਿਆਲਾ ਵਿਖੇ ਇਨ੍ਹੀਂ ਦਿਨੀਂ ਹੋ ਰਹੀਆਂ ਸਰਗਰਮੀਆਂ ਦੀ ਕਨਸੋਅ ਕੌਮੀ ਪੱਧਰ ਤੱਕ ਫੈਲ ਰਹੀ ਹੈ ਜਿਸ ਦੀ ਬਦੌਲਤ ਯੂ.ਜੀ.ਸੀ. ਅਤੇ ਸੀ.ਈ.ਸੀ. ਵਰਗੇ ਕੌਮੀ ਅਦਾਰਿਆਂ ਨੇ ਆਪਣਾ ਅਜਿਹਾ ਵੱਕਾਰੀ ਸਮਾਗਮ ਕਰਵਾਉਣ ਲਈ ਇਸ ਕੇਂਦਰ ਉੱਤੇ ਭਰੋਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਟੀਵਲ ਦੇ ਆਯੋਜਨ ਨੂੰ ਮਿਸਾਲੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
Punjab Bani 30 October,2023
ਪਰਾਲੀ ਨੂੰ ਖੇਤਾਂ 'ਚ ਹੀ ਮਿਲਾਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼
ਪਰਾਲੀ ਨੂੰ ਖੇਤਾਂ 'ਚ ਹੀ ਮਿਲਾਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼ -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ -ਸਰਫੇਸ ਸੀਡਰ ਵਰਤਣ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਦਿੱਤੀ ਸਿਖਲਾਈ -ਕਿਹਾ, ਕਣਕ ਦੀ ਬਿਜਾਈ ਲਈ ਨਵੰਬਰ ਦੇ ਆਖਰੀ ਹਫ਼ਤੇ ਤੱਕ ਢੁੱਕਵਾਂ ਸਮਾਂ, ਕਿਸਾਨ ਪਰਾਲੀ ਨਾ ਸਾੜਨ ਪਟਿਆਲਾ, 30 ਅਕਤੂਬਰ: ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ। ਅੱਜ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਂ ਨਾਲ ਰਾਬਤਾ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੀ ਲੋੜ ਮੁਤਾਬਕ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਕਣਕ ਦੀ ਬਿਜਾਈ ਲਈ ਮੁਹੱਈਆ ਕਰਵਾਏ ਜਾ ਸਕਣ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀ ਮਾਹਰਾਂ ਦੀ ਰਾਇ ਮੁਤਾਬਕ ਕਣਕ ਦੀ ਬਿਜਾਈ ਲਈ ਨਵੰਬਰ ਦੇ ਆਖਰੀ ਹਫ਼ਤੇ ਤੱਕ ਢੁੱਕਵਾਂ ਸਮਾਂ ਅਜੇ ਹੈ, ਇਸ ਲਈ ਕਿਸਾਨ ਪਰਾਲੀ ਤੇ ਝੋਨੇ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਬਜਾਇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ। ਉਨ੍ਹਾਂ ਕਿਸਾਨਾਂ ਨੂੰ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕੀਤੀ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਡੈਮੋ ਦੇ ਕੇ ਇਸ ਦੀ ਵਰਤੋਂ ਕਰਨੀ ਵੀ ਸਿਖਾਈ ਜਾਵੇਗੀ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਸ਼ੀਨ ਦੀ ਕਾਢ ਕੱਢਣ ਵਾਲੇ ਇੰਜੀਨੀਅਰ ਡਾ. ਜਸਵੀਰ ਸਿੰਘ ਗਿੱਲ ਅਤੇ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਐਮ.ਐਸ. ਭੁੱਲਰ ਨੇ ਸਰਫੇਸ ਸੀਡਰ ਵਰਤਣ ਬਾਰੇ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਤਾਂ ਕਿ ਕਿਸਾਨਾਂ ਦੇ ਸਰਫੇਸ ਸੀਡਰ ਬਾਰੇ ਤੌਖਲੇ ਦੂਰ ਕਰਕੇ ਇਸ ਦੇ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਮਾਹਰਾਂ ਨੇ ਦੱਸਿਆ ਕਿ ਸਰਫੇਸ ਸੀਡਰ ਨਾੜ ਤੇ ਪਰਾਲੀ ਨੂੰ ਖੇਤਾਂ ਵਿੱਚ ਮਲਚ ਵੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਵਰਤਣ ਵਾਲੇ ਖੇਤਾਂ ਵਿੱਚ ਗਿੱਲ ਜਿਆਦਾ ਨਾ ਹੋਵੇ, ਇਸ ਨਾਲ ਬਿਜਾਈ ਘੇਰੇ ਰੁਖ ਕਰਨ ਤੋਂ ਪਹਿਲਾਂ ਬੀਜ ਨੂੰ ਉੱਲੀ ਤੇ ਕੀਟਾਂ ਦੇ ਖਾਣ ਤੋਂ ਤੋਂ ਬਚਾਉਣ ਲਈ ਬੀਜ ਨੂੰ ਸੋਧਿਆ ਜਾਵੇ ਤੇ ਬਿਜਾਈ ਉਪਰੰਤ ਪਹਿਲੇ ਪਾਣੀ ਮੌਕੇ ਨਾਈਟ੍ਰੋਜਨ ਪਾ ਕੇ ਪਾਣੀ ਲਗਾਇਆ ਜਾਵੇ।
Punjab Bani 30 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 106ਵੇਂ ਐਪੀਸੋਡ ਦੌਰਾਨ ਰਾਸ਼ਟਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮਨ ਕੀ ਬਾਤ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਡੀਡੀ ਨਿਊਜ਼, ਪੀਐਮਓ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਮੋਬਾਈਲ ਐਪਲੀਕੇਸ਼ਨਾਂ ਅਤੇ ਯੂਟਿਊਬ ਚੈਨਲਾਂ ‘ਤੇ ਲਾਈਵ ਪ੍ਰਸਾਰਿਤ ਹੋਇਆ। ਕਨਾਟ ਪਲੇਸ ਦੇ ਖਾਦੀ ਸਟੋਰ ‘ਤੇ ਇਕ ਦਿਨ ਵਿਚ ਹੋਈ ਰਿਕਾਰਡ ਵਿਕਰੀ ਦਾ ਹਵਾਲਾ ਦਿੰਦੇ ਹੋਏ, ਪੀਐਮ ਮੋਦੀ ਨੇ ਵੋਕਲ ਫਾਰ ਲੋਕਲ ਮੁਹਿੰਮ ਨੂੰ ਹੋਰ ਵਧਾਉਣ ਦੀ ਅਪੀਲ ਕੀਤੀ। ਇਸ ਵਾਰ ਵੀ ਉਨ੍ਹਾਂ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ‘ਤੇ ਘਰੇਲੂ ਕਾਰੀਗਰਾਂ ਦੇ ਉਤਪਾਦ ਖਰੀਦਣ ‘ਤੇ ਜ਼ੋਰ ਦਿੱਤਾ।ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਸਾਰਿਆਂ ਨੇ ਗੁਜਰਾਤ ਦੇ ਤੀਰਥ ਸਥਾਨ ਅੰਬਾਜੀ ਮੰਦਰ ਬਾਰੇ ਸੁਣਿਆ ਹੋਵੇਗਾ। ਇੱਥੇ ਗੱਬਰ ਪਹਾੜ ਦੇ ਰਸਤੇ ‘ਤੇ ਤੁਸੀਂ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣਾਂ ਦੀਆਂ ਮੂਰਤੀਆਂ ਵੇਖੋਗੇ। ਕੀ ਤੁਸੀਂ ਜਾਣਦੇ ਹੋ ਇਹਨਾਂ ਮੂਰਤੀਆਂ ਵਿੱਚ ਕੀ ਖਾਸ ਹੈ? ਅਸਲ ‘ਚ ਇਹ ਕਬਾੜ ਤੋਂ ਬਣੀਆਂ ਮੂਰਤੀਆਂ ਹਨ, ਜੋ ਬਹੁਤ ਹੀ ਅਦਭੁਤ ਹਨ। ਅੰਬਾਜੀ ਸ਼ਕਤੀ ਪੀਠ ਵਿਖੇ ਦੇਵੀ ਮਾਂ ਦੇ ਦਰਸ਼ਨਾਂ ਦੇ ਨਾਲ-ਨਾਲ ਇਹ ਮੂਰਤੀਆਂ ਵੀ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।ਪੀਐਮ ਮੋਦੀ ਨੇ ਕਿਹਾ ਕਿ ਇਸ ਤਿਉਹਾਰੀ ਸੀਜ਼ਨ ਵਿੱਚ ਦੇਸ਼ ਵਿੱਚ ਖੇਡਾਂ ਦਾ ਝੰਡਾ ਵੀ ਲਹਿਰਾ ਰਿਹਾ ਹੈ। ਹਾਲ ਹੀ ਵਿਚ ਏਸ਼ੀਅਨ ਖੇਡਾਂ ਤੋਂ ਬਾਅਦ ਪੈਰਾ ਏਸ਼ੀਅਨ ਖੇਡਾਂ ਵਿਚ ਵੀ ਭਾਰਤੀ ਖਿਡਾਰੀਆਂ ਨੇ ਜ਼ਬਰਦਸਤ ਕਾਮਯਾਬੀ ਹਾਸਲ ਕੀਤੀ ਹੈ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ 111 ਤਗਮੇ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਮੈਂ ਪੈਰਾ ਏਸ਼ੀਅਨ ਖੇਡਾਂ ਵਿੱਚ ਭਾਗ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਵਧਾਈ ਦਿੰਦਾ ਹਾਂ।ਪੀਐਮ ਮੋਦੀ ਨੇ ਕਿਹਾ ਕਿ 30 ਅਕਤੂਬਰ ਨੂੰ ਗੋਵਿੰਦ ਗੁਰੂ ਜੀ ਦੀ ਜੋਤੀ ਜੋਤ ਦਿਹਾੜਾ ਵੀ ਹੈ। ਗੋਵਿੰਦ ਗੁਰੂ ਜੀ ਦਾ ਸਾਡੇ ਗੁਜਰਾਤ ਅਤੇ ਰਾਜਸਥਾਨ ਦੇ ਕਬਾਇਲੀ ਅਤੇ ਵਾਂਝੇ ਭਾਈਚਾਰਿਆਂ ਦੇ ਜੀਵਨ ਵਿੱਚ ਬਹੁਤ ਵਿਸ਼ੇਸ਼ ਮਹੱਤਵ ਰਿਹਾ ਹੈ। ਮੈਂ ਵੀ ਗੋਵਿੰਦ ਗੁਰੂ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਪੂਰਾ ਦੇਸ਼ 15 ਨਵੰਬਰ ਨੂੰ ਆਦਿਵਾਸੀ ਮਾਣ ਦਿਵਸ ਮਨਾਏਗਾ। ਇਹ ਖਾਸ ਦਿਨ ਭਗਵਾਨ ਬਿਰਸਾ ਮੁੰਡਾ ਦੇ ਜਨਮ ਦਿਨ ਨਾਲ ਜੁੜਿਆ ਹੋਇਆ ਹੈ। ਭਗਵਾਨ ਬਿਰਸਾ ਮੁੰਡਾ ਸਾਡੇ ਸਾਰਿਆਂ ਦੇ ਦਿਲਾਂ ਵਿੱਚ ਵੱਸਦਾ ਹੈ। ਅਸੀਂ ਉਸ ਦੀ ਜ਼ਿੰਦਗੀ ਤੋਂ ਸਿੱਖ ਸਕਦੇ ਹਾਂ ਕਿ ਸੱਚੀ ਹਿੰਮਤ ਕੀ ਹੁੰਦੀ ਹੈ ਅਤੇ ਆਪਣੇ ਦ੍ਰਿੜ੍ਹ ਇਰਾਦੇ ‘ਤੇ ਕਾਇਮ ਰਹਿਣ ਦਾ ਕੀ ਮਤਲਬ ਹੁੰਦਾ ਹੈ।
Punjab Bani 29 October,2023
CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ
CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਹਨ, ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਵਿਖੇ ‘ਆਪ’ ਪੰਜਾਬ ਦੇ ਨਵੇਂ ਨਿਯੁਕਤ ਅਹੁਦੇਦਾਰ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਬੇਬੁਨਿਆਦ ਸਫਲਤਾ ਦੀਆਂ ਕਹਾਣੀਆਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ ਹੈ। ਪਰ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ‘ਆਪ’ ਦੇ 19 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਗੱਲ ਬਣ ਗਈਆਂ ਹਨ। ਪਿਛਲੇ 10 ਮਹੀਨਿਆਂ ਵਿੱਚ ਪੰਜਾਬ ਵਿੱਚ ਦੋ ਨਸ਼ਾ ਵਿਰੋਧੀ ਕਾਰਕੁਨਾਂ ਦਾ ਕਤਲ ਹੋ ਚੁੱਕਾ ਹੈ, ‘ਆਪ’ ਸਰਕਾਰ ਨੇ ਅਜੇ ਤੱਕ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਹੈ। ਇਸ ਦੀ ਬਜਾਏ ਪੰਜਾਬ ਪੁਲਿਸ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਤੰਗ ਕਰ ਰਹੀ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਇੱਕ ਹੋਰ ਮਨਘੜਤ ਬਿਆਨ ਵੱਲ ਇਸ਼ਾਰਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਿੱਚ ਅਸਫਲ ਰਹੀ ਹੈ, ਜੋ ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਿਨ੍ਹਾਂ ਦਾ ਨਾਮ ਪਠਾਨਕੋਟ ਪੰਚਾਇਤ ਜ਼ਮੀਨ ਘੁਟਾਲੇ ਵਿੱਚ ਆਇਆ ਸੀ, ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ? ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਖ਼ੁਦ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵਿਰੁੱਧ ਕੁਝ ਵੀਡੀਓ ਸਬੂਤ ਹਨ, ਪਰ ਉਨ੍ਹਾਂ ਵਿਰੁੱਧ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਬਾਜਵਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਇੱਥੇ ਜ਼ਿਕਰ ਕਰਨ ਲਈ ਬਹੁਤ ਲੰਬੀ ਹੈ।
Punjab Bani 28 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਵੀਡੀਓ ਕਾਨਫਰੇਂਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਰਫ਼ ਐਲਾਨ ਹੀ ਨਹੀਂ ਕਰਦੀ ਸਗੋਂ ਕੰਮ ਵੀ ਕਰਦੀ ਹੈ। ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਰੁਜ਼ਗਾਰ ਮੇਲਾ ਪਿਛਲੇ ਸਾਲ ਅਕਤੂਬਰ ਵਿੱਚ ਸ਼ੁਰੂ ਹੋਇਆ ਸੀ ਤੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ 50,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦੀਵਾਲੀ 'ਚ ਅਜੇ ਵੀ ਸਮਾਂ ਹੈ ਪਰ ਜਿਨ੍ਹਾਂ ਪਰਿਵਾਰਾਂ ਨੂੰ 50 ਹਜ਼ਾਰ ਨਿਯੁਕਤੀ ਪੱਤਰ ਮਿਲੇ ਹਨ ਉਨ੍ਹਾਂ ਲਈ ਇਹ ਮੌਕਾ ਦੀਵਾਲੀ ਤੋਂ ਘੱਟ ਨਹੀਂ ਹੈ। ਰੁਜ਼ਗਾਰ ਮੇਲੇ ਨੌਜਵਾਨਾਂ ਪ੍ਰਤੀ ਸਾਡੀ ਵਚਨਬੱਧਤਾ ਦਾ ਸਬੂਤ ਹਨ। ਸਾਡੀ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ। ਅਸੀਂ ਨਾ ਸਿਰਫ਼ ਨੌਕਰੀਆਂ ਪ੍ਰਦਾਨ ਕਰ ਰਹੇ ਹਾਂ ਬਲਕਿ ਪੂਰੇ ਸਿਸਟਮ ਨੂੰ ਪਾਰਦਰਸ਼ੀ ਵੀ ਬਣਾ ਰਹੇ ਹਾਂ। ਅਸੀਂ ਨਾ ਸਿਰਫ਼ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਸਗੋਂ ਕੁਝ ਪ੍ਰੀਖਿਆਵਾਂ ਦਾ ਪੁਨਰਗਠਨ ਵੀ ਕੀਤਾ। ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਭਰਤੀ ਚੱਕਰ ਵਿੱਚ ਲੱਗਣ ਵਾਲਾ ਸਮਾਂ ਹੁਣ ਅੱਧਾ ਰਹਿ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅੱਜ ਜਿਸ ਦਿਸ਼ਾ ਵੱਲ ਵਧ ਰਿਹਾ ਹੈ ਤੇ ਜਿਸ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਉਸ ਨਾਲ ਹਰ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਗੁਜਰਾਤ ਦੇ ਜ਼ਿਲ੍ਹੇ ਵਿੱਚ ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਢੋਰਡੋ ਨੂੰ ਸੰਯੁਕਤ ਰਾਸ਼ਟਰ ਵੱਲੋਂ ਸਰਵੋਤਮ ਸੈਰ ਸਪਾਟਾ ਪਿੰਡ ਵਜੋਂ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਇੱਕ ਵੱਡੀ ਪ੍ਰਾਪਤੀ ਹੈ। ਪੀਐੱਮ ਨੇ ਕਿਹਾ ਕਿ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਇਸ ਨਾਲ ਇੱਥੇ ਸੈਰ-ਸਪਾਟਾ ਤੇ ਅਰਥਵਿਵਸਥਾ ਦੇ ਵਿਸਤਾਰ ਦੀ ਸੰਭਾਵਨਾ ਕਿੰਨੀ ਵਧੀ ਹੈ। ਪ੍ਰਧਾਨ ਮੰਤਰੀ ਵੱਲੋਂ ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ ਵੱਖ-ਵੱਖ ਵਿਭਾਗਾਂ ਦੇ ਹਨ। ਦੇਸ਼ ਭਰ ਵਿੱਚੋਂ ਚੁਣੇ ਗਏ ਇਹ ਕਰਮਚਾਰੀ ਗ੍ਰਹਿ ਮੰਤਰਾਲੇ, ਮਾਲ ਵਿਭਾਗ, ਰੇਲਵੇ ਮੰਤਰਾਲੇ, ਉੱਚ ਸਿੱਖਿਆ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ, ਸਾਖਰਤਾ ਵਿਭਾਗ ਤੇ ਸਿੱਖਿਆ ਮੰਤਰਾਲੇ ਸਮੇਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸ਼ਾਮਲ ਹੋਣਗੇ।
Punjab Bani 28 October,2023
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ 540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ 'ਚ ਬੈਠੇ ਚੰਡੀਗੜ੍ਹ, 28 ਅਕਤੂਬਰ: ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਵਰਗ ਵਿਭਾਗ ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, 20 ਸੀਟਾਂ ਅਨੁਸੂਚਿਤ ਜਾਤੀ, 12 ਸੀਟਾਂ ਪੱਛੜੀਆਂ ਸ਼੍ਰੇਣੀਆਂ ਅਤੇ 8 ਸੀਟਾਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ। ਉਪਲੱਬਧਤਾ ਦੇ ਤਹਿਤ ਹਰੇਕ ਸ਼੍ਰੇਣੀ ਵਿਚ 30 ਫ਼ੀਸਦੀ ਸੀਟਾਂ ਮਹਿਲਾਵਾਂ ਅਤੇ 5 ਫ਼ੀਸਦੀ ਸੀਟਾਂ ਤੇ ਦਿਵਿਆਂਗ ਉਮੀਦਵਾਰ ਸ਼ਾਮਿਲ ਕੀਤੇ ਜਾ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੋਚਿੰਗ ਲਈ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਘੱਟੋ ਘੱਟ ਗ੍ਰੈਜੂਏਟ ਉਮੀਦਵਾਰ ਯੋਗ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ। ਇਸ ਪ੍ਰੀਖਿਆ ਲਈ 790 ਉਮੀਦਵਾਰਾਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਅਤੇ 540 ਉਮੀਦਵਾਰ ਪ੍ਰੀਖਿਆ ਦੇਣ ਲਈ ਹਾਜ਼ਰ ਹੋਏ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ਵਿੱਚੋਂ ਸਿਵਿਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਵੀ ਕੇ ਮੀਨਾ, ਡਾਇਰੈਕਟਰ ਸ.ਜਸਪ੍ਰੀਤ ਸਿੰਘ ਦੀ ਅਗਵਾਈ ਚ ਸਿਵਿਲ ਸੇਵਾਵਾਂ ਦੀ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼, ਫੇਸ 3 ਬੀ 2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਦੇ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਅਵਾਸ ਅਤੇ 3000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕੀਤੀ ਜਾਵੇਗੀ। ਕਾਰਜਵਾਹਕ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸ ਸੀ, ਬੀ ਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ।
Punjab Bani 28 October,2023
ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ
ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ ਨਵੀਂ ਦਿੱਲੀ: ਟਾਟਾ ਗਰੁੱਪ (TATA Group) ਹੁਣ ਭਾਰਤ 'ਚ ਆਈਫੋਨ (iPhone) ਬਣਾਏਗਾ। ਟਾਟਾ ਗਰੁੱਪ ਨਾਲ ਵਿਸਟ੍ਰੋਨ ਫੈਕਟਰੀ (Wistron Factory) ਨੂੰ ਐਕਵਾਇਰ ਕਰਨ ਦੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਮੰਤਰੀ ਰਾਜੀਵ ਚੰਦ੍ਰਸ਼ੇਖਰ (Rajiv Chandershekhar) ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਟਾਟਾ ਸਮੂਹ ਢਾਈ ਸਾਲਾਂ ਦੇ ਅੰਦਰ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਲਈ ਭਾਰਤ ਵਿੱਚ ਐਪਲ ਆਈਫੋਨ ਦਾ ਨਿਰਮਾਣ ਸ਼ੁਰੂ ਕਰੇਗਾ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਕਿ ਭਾਰਤ ਨੂੰ ਵਿਸ਼ਵ ਇਲੈਕਟ੍ਰੋਨਿਕਸ ਪਾਵਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਹਾਸਲ ਕਰਨਾ ਚਾਹੁੰਦੇ ਹਾਂ। ਵਿਸਟ੍ਰੋਨ ਦੇ ਸੰਚਾਲਨ ਨੂੰ ਸੰਭਾਲਣ ਲਈ ਟਾਟਾ ਟੀਮ ਨੂੰ ਵਧਾਈ। ਵਿਸਟ੍ਰੋਨ ਫੈਕਟਰੀ ਕਰਨਾਟਕ ਦੇ ਦੱਖਣ-ਪੂਰਬ ਵਿੱਚ ਹੈ। ਰਿਪੋਰਟ ਮੁਤਾਬਕ ਮਾਰਚ 2024 ਤੱਕ ਵਿਸਟ੍ਰੋਨ ਇਸ ਫੈਕਟਰੀ ਤੋਂ ਲਗਭਗ 1.8 ਅਰਬ ਡਾਲਰ ਦੇ ਐਪਲ ਆਈਫੋਨ ਬਣਾਏਗੀ। ਟਾਟਾ ਇਸ ਫੈਕਟਰੀ ਵਿੱਚ ਗਲੋਬਲ ਮਾਰਕੀਟ ਲਈ ਆਈਫੋਨ 15 ਦਾ ਨਿਰਮਾਣ ਕਰੇਗਾ। ਵਿਸਟ੍ਰੋਨ ਫੈਕਟਰੀ ਦਾ ਮੁੱਲ ਲਗਭਗ $600 ਮਿਲੀਅਨ ਹੈ। ਇਸ ਸੌਦੇ ਨੂੰ ਲੈ ਕੇ ਕਰੀਬ ਇੱਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ। ਇਹ ਫੈਕਟਰੀ ਆਈਫੋਨ 14 ਮਾਡਲਾਂ ਦੇ ਨਿਰਮਾਣ ਲਈ ਜਾਣੀ ਜਾਂਦੀ ਹੈ। ਇਸ ਫੈਕਟਰੀ ਵਿੱਚ 10,000 ਤੋਂ ਵੱਧ ਲੋਕ ਕੰਮ ਕਰਦੇ ਹਨ। ਜੇਕਰ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਵਿਸਟ੍ਰੋਨ ਨੂੰ ਨੁਕਸਾਨ ਹੋ ਰਿਹਾ ਹੈ, ਕਿਉਂਕਿ ਐਪਲ ਦੀਆਂ ਸ਼ਰਤਾਂ ਤਹਿਤ ਕੰਪਨੀ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਸਟ੍ਰੋਨ ਦਾ ਕਹਿਣਾ ਹੈ ਕਿ ਐਪਲ ਫੌਕਸਕਾਨ ਅਤੇ ਪੇਗਟ੍ਰੋਨ ਦੇ ਮੁਕਾਬਲੇ ਜ਼ਿਆਦਾ ਮਾਰਜਿਨ ਚਾਰਜ ਕਰ ਰਿਹਾ ਹੈ। ਇਸ ਦੇ ਨਾਲ ਹੀ ਚੀਨ ਦੇ ਮੁਕਾਬਲੇ ਭਾਰਤ 'ਚ ਵੱਖ-ਵੱਖ ਚੁਣੌਤੀਆਂ ਹਨ, ਜਿਸ ਕਾਰਨ ਭਾਰਤ 'ਚ ਕਰਮਚਾਰੀਆਂ ਨਾਲ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਅਜਿਹੇ 'ਚ ਵਿਸਟ੍ਰੋਨ ਆਪਣੀ ਕੰਪਨੀ ਨੂੰ ਵੇਚਣ ਜਾ ਰਹੀ ਹੈ। ਵਿਸਟ੍ਰੋਨ ਨੇ 2008 ਵਿੱਚ ਭਾਰਤੀ ਬਾਜ਼ਾਰ ਵਿੱਚ ਪ੍ਰਵੇਸ਼ ਕੀਤਾ, ਜਦੋਂ ਕੰਪਨੀ ਕਈ ਡਿਵਾਈਸਾਂ ਲਈ ਮੁਰੰਮਤ ਦੀਆਂ ਸਹੂਲਤਾਂ ਪ੍ਰਦਾਨ ਕਰਦੀ ਸੀ। ਇਸ ਤੋਂ ਬਾਅਦ, 2017 ਵਿੱਚ, ਕੰਪਨੀ ਨੇ ਆਪਣੇ ਸੰਚਾਲਨ ਦਾ ਵਿਸਥਾਰ ਕੀਤਾ ਅਤੇ ਐਪਲ ਲਈ ਆਈਫੋਨ ਦਾ ਉਤਪਾਦਨ ਸ਼ੁਰੂ ਕੀਤਾ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਸਟ੍ਰੋਨ ਨੇ ਮਾਰਚ 2024 ਤੱਕ ਐਪਲ ਨੂੰ $1.8 ਬਿਲੀਅਨ ਦੇ ਆਈਫੋਨ ਭੇਜਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ, ਆਈਫੋਨ ਨਿਰਮਾਤਾ ਨੇ ਅਗਲੇ ਸਾਲ ਤੱਕ ਆਪਣੇ ਪਲਾਂਟ ਦੇ ਕਰਮਚਾਰੀਆਂ ਦੀ ਗਿਣਤੀ ਨੂੰ ਤਿੰਨ ਗੁਣਾ ਕਰਨ ਦਾ ਵਾਅਦਾ ਕੀਤਾ ਸੀ।
Punjab Bani 27 October,2023
ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ "ਸੜਕ ਸੁਰੱਖਿਆ ਫੋਰਸ" ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ
ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ "ਸੜਕ ਸੁਰੱਖਿਆ ਫੋਰਸ" ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫਲੈਗਸ਼ਿਪ ਪ੍ਰਾਜੈਕਟ 'ਸੜਕ ਸੁਰੱਖਿਆ ਫੋਰਸ' ਜਲਦ ਸੜਕਾਂ 'ਤੇ ਉਤਰੇਗੀ ਸੜਕ ਸੁਰੱਖਿਆ ਫੋਰਸ ਦੇ 1500 ਤੋਂ ਵੱਧ ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ ਚੰਡੀਗੜ੍ਹ/ਕਪੂਰਥਲਾ, 27 ਅਕਤੂਬਰ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ "ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)" ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ 'ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਇੱਕੋ ਇੱਕ ਉਦੇਸ਼ ਦੁਰਘਟਨਾਵਾਂ ਨੂੰ ਘਟਾ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸੂਬੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਏਗਾ। ਉਨ੍ਹਾਂ ਦੱਸਿਆ ਕਿ ਸਿਖਲਾਈ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੂੰ ਆਧੁਨਿਕ ਯੰਤਰਾਂ/ਉਪਕਰਨਾਂ ਨਾਲ ਲੈਸ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਡਿਊਟੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਦੀ ਰਵਾਇਤੀ ਵਰਦੀ ਤੋਂ ਵੱਖਰੀ ਹੋਵੇਗੀ। ਮੁੱਖ ਟਰੈਫਿਕ ਸਲਾਹਕਾਰ, ਪੰਜਾਬ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵਿਲੱਖਣ ਫੋਰਸ ਪੰਜਾਬ ਸੂਬੇ ਵਿੱਚ ਹੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਰੋਜ਼ਾਨਾ ਔਸਤਨ 12 ਜਾਨਾਂ ਜਾਂਦੀਆਂ ਹਨ ਅਤੇ ਇਸ ਫੋਰਸ ਦਾ ਮੁੱਖ ਉਦੇਸ਼ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾ ਕੇ ਜ਼ੀਰੋ ਕਰਨਾ ਹੈ। ਸੜਕ ਸੁਰੱਖਿਆ ਫੋਰਸ ਦੀ ਸਿਖਲਾਈ ਸਬੰਧੀ ਏ.ਡੀ.ਜੀ.ਪੀ. ਰਾਏ ਦਾ ਧੰਨਵਾਦ ਕਰਦਿਆਂ ਕਮਾਂਡੈਂਟ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਡਾ. ਸੰਦੀਪ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉੱਚ ਰੈਂਕ ਦੇ ਮਾਹਿਰਾਂ/ਪੇਸ਼ੇਵਰਾਂ ਦੀਆਂ ਸੇਵਾਵਾਂ ਲੈ ਕੇ ਇਨ੍ਹਾਂ ਕਰਮਚਾਰੀਆਂ ਨੂੰ ਆਲਾ ਦਰਜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਫੋਰਸ ਨੂੰ ਬਣਾਉਣ ਦੇ ਉਦੇਸ਼ ਨੂੰ ਪ੍ਰਾਪਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੇ ਆਰਡਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਾਹਨ ਹਰ 30 ਕਿਲੋਮੀਟਰ 'ਤੇ ਤਾਇਨਾਤ ਕੀਤੇ ਜਾਣਗੇ।
Punjab Bani 27 October,2023
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ - 2024 ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ ਸਬੰਧੀ ਗਤੀਵਿਧੀਆਂ 27.10.2023 ਤੋਂ 09.12.2023 ਤੱਕ ਚੱਲਣਗੀਆਂ ਅਤੇ ਇਸ ਸਮੇਂ ਦੌਰਾਨ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਸੋਧ ਅਤੇ ਵੋਟ ਕਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। ਮੀਟਿੰਗ ਦੌਰਾਨ ਸਿਬਿਨ ਸੀ ਵੱਲੋਂ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ 4 ਅਤੇ 5 ਨਵੰਬਰ, 2023 ਅਤੇ 2 ਅਤੇ 3 ਦਸੰਬਰ, 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਦੀ ਵੀ ਅਪੀਲ ਕੀਤੀ। ਸੀ.ਈ.ਓ. ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਮ੍ਰਿਤਕ ਵੋਟਰਾਂ ਦੀ ਵੋਟ ਕਟਵਾਉਣ ਸਬੰਧੀ ਪ੍ਰਕਿਰਿਆ ਵਿੱਚ ਚੋਣ ਅਮਲੇ ਨੂੰ ਸਹਿਯੋਗ ਦੇਣ ਲਈ ਕਿਹਾ।
Punjab Bani 27 October,2023
ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ। ਉਨ੍ਹਾਂ ਨੇ ਬੇਗਮ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
Punjab Bani 27 October,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸੂਬੇ ਦੇ ਖੁੰਬ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਭਵਨ ਵਿਖੇ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਫ਼ੈਕਟਰੀ ਐਕਟ ਤੋਂ ਬਾਹਰ ਕੱਢਿਆ ਜਾਵੇ ਅਤੇ ਇਸ ਕਾਰਵਾਈ ਨੂੰ ਸਮਾਂਬੱਧ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਲੇਬਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਇੰਜੀਨੀਅਰ ਦਵਾਰਕਾ ਦਾਸ ਨੂੰ ਕਿਹਾ ਕਿ ਉਹ ਖੁੰਬ ਯੂਨਿਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਤੁਰੰਤ ਰਿਪੋਰਟ ਦੇਣ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵੱਲੋਂ ਕੋਲਡ ਸਟੋਰਾਂ ਲਈ ਸੋਲਰ ਪੈਨਲ ਲਾਉਣ 'ਤੇ ਦਿੱਤੀ ਜਾਂਦੀ ਸਬਸਿਡੀ ਦੀ ਤਰਜ਼ 'ਤੇ ਖੁੰਬ ਉਤਪਾਦਕਾਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਤੁਰੰਤ ਅਜਿਹੀ ਸਕੀਮ ਬਣਾ ਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਣ ਲਈ ਕਿਹਾ। ਖੁੰਬ ਉਤਪਾਦਕਾਂ ਵੱਲੋਂ ਖੁੰਬ ਯੂਨਿਟਾਂ ਨੂੰ ਰਿਆਇਤੀ ਦਰਾਂ 'ਤੇ ਬਿਜਲੀ ਸਪਲਾਈ ਦੇਣ ਦੀ ਮੰਗ ਬਾਰੇ ਸ. ਜੌੜਾਮਾਜਰਾ ਨੇ ਬਿਜਲੀ ਵਿਭਾਗ ਦੇ ਡਿਪਟੀ ਸੀ.ਈ. ਸ੍ਰੀ ਡੀ.ਐਸ. ਤੂਰ ਡਿਪਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵਿਉਂਤਬੰਧੀ ਕਰਕੇ ਰਿਪੋਰਟ ਪੇਸ਼ ਕਰਨ। ਡਿਪਟੀ ਸੀ.ਈ. ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਮਾਮਲਾ ਪੀ.ਐਸ.ਟੀ.ਸੀ.ਐਲ. ਨਾਲ ਸਬੰਧਤ ਹੈ ਅਤੇ ਉਹ ਛੇਤੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਬੰਧੀ ਯੋਗ ਫ਼ੈਸਲਾ ਲੈਣ ਲਈ ਵਿਚਾਰ-ਵਟਾਂਦਰਾ ਕਰਨਗੇ। ਬਾਗ਼ਬਾਨੀ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਕੰਟੋਰੋਲਰ ਸ਼੍ਰੀ ਏ.ਐਸ. ਸ਼ਰਮਾ ਨੂੰ ਹਦਾਇਤ ਕੀਤੀ ਕਿ ਕਿਉਂ ਜੋ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਭਾਰਤ ਸਰਕਾਰ ਦੇ ਲੀਗਲ ਮੈਟਰੋਲੌਜੀ ਕਾਨੂੰਨ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਜਾਵੇ। ਬਾਗ਼ਬਾਨੀ ਮੰਤਰੀ ਨੇ ਖੁੰਬ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਵਿਸਥਾਰਤ ਵੇਰਵਾ ਸਬੰਧਤ ਵਿਭਾਗਾਂ ਨਾਲ ਵੀ ਲਿਖਤੀ ਤੌਰ 'ਤੇ ਸਾਂਝਾ ਕਰਨ। ਮੀਟਿੰਗ ਵਿੱਚ ਸ਼੍ਰੀਮਤੀ ਕਨੂੰ ਥਿੰਦ, ਸੰਯੁਕਤ ਡਾਇਰੈਕਟਰ ਇੰਡਸਟ੍ਰੀਜ਼, ਸ੍ਰੀ ਵਿਸ਼ਵ ਬੰਧੂ ਸੰਯੁਕਤ ਡਾਇਰੈਕਟਰ, ਸ਼੍ਰੀਮਤੀ ਪੂਨਮ ਆਰ.ਜੋਸ਼ੀ ਵਧੀਕ ਐਲ.ਆਰ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 27 October,2023
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ • 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ • ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ ਚੰਡੀਗੜ੍ਹ, 27 ਅਕਤੂਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚ.ਪੀ.ਸੀ.ਐੱਲ. ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ੍ਰੀ ਸ਼ੁਵੇਂਦੂ ਗੁਪਤਾ ਵੱਲੋਂ ਇਸ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ। ਸ੍ਰੀ ਸ਼ੁਵੇਂਦੂ ਗੁਪਤਾ ਨੇ ਦੱਸਿਆ ਕਿ ਐਚ.ਪੀ.ਸੀ.ਐਲ. ਵੱਲੋਂ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀ.ਬੀ.ਜੀ. ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਰੈਵੀਨਿਊ ਵੀ ਜੈਨਰੇਟ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ 'ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 5.00 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਕਿ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਲਗਭਗ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਹੋਰ ਸੀ.ਬੀ.ਜੀ. ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਪਾਰ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਇਸ ਸਮਝੌਤੇ ਲਈ ਐਚ.ਪੀ.ਸੀ.ਐਲ. ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
Punjab Bani 27 October,2023
ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ
ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ। ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ। ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ ‘ਤੇ ਹੀ ਮਿਲ ਕੇ ਪਟਾਕੇ ਚਲਾਉਣ।
Punjab Bani 27 October,2023
ਮੋਦੀ ਸਰਕਾਰ ਦੀ ਇਹ ਸਕੀਮ ਤੁਹਾਡਾ ਬੁਢਾਪਾ ਕਰੇਗੀ ਸੁਰੱਖਿਅਤ, ਹਰ ਮਹੀਨੇ ਦੇਣੇ ਪੈਣਗੇ ਸਿਰਫ 200 ਰੁਪਏ
ਮੋਦੀ ਸਰਕਾਰ ਦੀ ਇਹ ਸਕੀਮ ਤੁਹਾਡਾ ਬੁਢਾਪਾ ਕਰੇਗੀ ਸੁਰੱਖਿਅਤ, ਹਰ ਮਹੀਨੇ ਦੇਣੇ ਪੈਣਗੇ ਸਿਰਫ 200 ਰੁਪਏ ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਵਾਂਝੇ ਵਰਗ ਦੇ ਲੋਕਾਂ ਦੇ ਸਸ਼ਕਤੀਕਰਨ ਦੇ ਨਾਲ-ਨਾਲ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਈ ਯੋਜਨਾਵਾਂ ਚਲਾ ਰਹੀ ਹੈ। ਇਸ ਲੜੀ ਵਿੱਚ, ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਪੈਨਸ਼ਨ ਯੋਜਨਾ ਸਾਲ 2021 ਵਿੱਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੁੱਖ ਉਦੇਸ਼ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਪੈਨਸ਼ਨ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਲੋਕਾਂ ਨੂੰ ਉਨ੍ਹਾਂ ਦੀ ਉਮਰ ਦੇ ਹਿਸਾਬ ਨਾਲ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ। ਇਹ ਸਕੀਮ ਮੁੱਖ ਤੌਰ ‘ਤੇ ਛੋਟੇ ਅਤੇ ਸੀਮਾਂਤ ਕਿਸਾਨਾਂ, ਬੇਜ਼ਮੀਨੇ ਖੇਤ ਮਜ਼ਦੂਰਾਂ, ਮਛੇਰਿਆਂ, ਪਸ਼ੂ ਪਾਲਕਾਂ, ਚਮੜੇ ਦੇ ਕਾਰੀਗਰਾਂ, ਜੁਲਾਹੇ ਅਤੇ ਸਬਜ਼ੀਆਂ ਅਤੇ ਫਲ ਵਿਕਰੇਤਾਵਾਂ ਨੂੰ ਲਾਭ ਪਹੁੰਚਾਉਣ ਵਿੱਚ ਮਦਦ ਕਰੇਗੀ। ਇਸ ਸਕੀਮ ਤਹਿਤ 15,000 ਰੁਪਏ ਜਾਂ ਇਸ ਤੋਂ ਘੱਟ ਮਾਸਿਕ ਆਮਦਨ ਵਾਲੇ ਮਜ਼ਦੂਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੀ ਮਦਦ ਨਾਲ ਸ਼ੁਰੂ ਹੋ ਗਈ ਹੈ। ਇਸ ਤਹਿਤ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਜਿਨ੍ਹਾਂ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੈ, ਨੂੰ 60 ਸਾਲ ਦੀ ਉਮਰ ਤੋਂ ਬਾਅਦ ਘੱਟੋ-ਘੱਟ 3000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਇਸ ਸਕੀਮ ਲਈ ਅਪਲਾਈ ਕਰਨ ਵਾਲਾ ਵਿਅਕਤੀ ਕਿਸੇ ਵੀ ਤਰ੍ਹਾਂ ਮਜ਼ਦੂਰ ਆਮਦਨ ਕਰ ਦਾਤਾ ਨਹੀਂ ਹੋਣਾ ਚਾਹੀਦਾ। ਇਸ ਸਕੀਮ ਲਈ ਅਪਲਾਈ ਕਰਨ ਤੋਂ ਬਾਅਦ, ਬਿਨੈਕਾਰ ਨੂੰ ਮਹੀਨਾਵਾਰ ਪ੍ਰੀਮੀਅਮ ਜਮ੍ਹਾ ਕਰਨਾ ਹੋਵੇਗਾ। ਇਹ ਪ੍ਰੀਮੀਅਮ ਜਮ੍ਹਾਂ ਵੀ ਉਮਰ ਦੇ ਹਿਸਾਬ ਨਾਲ ਕੀਤਾ ਜਾਵੇਗਾ। 29 ਸਾਲ ਦੀ ਉਮਰ ਦੇ ਵਿਅਕਤੀ ਨੂੰ ਹਰ ਮਹੀਨੇ 100 ਰੁਪਏ ਅਤੇ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਹਰ ਮਹੀਨੇ ਪ੍ਰੀਮੀਅਮ ਰਕਮ ਵਜੋਂ 200 ਰੁਪਏ ਜਮ੍ਹਾਂ ਕਰਾਉਣੇ ਪੈਣਗੇ। ਸ਼੍ਰਮ ਯੋਗੀ ਮਾਨਧਨ ਯੋਜਨਾ ਦੇ ਤਹਿਤ ਪੈਨਸ਼ਨ ਦਾਨ ਕਰੋ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਸਕੀਮ ਰਾਹੀਂ ਰਾਜ ਦੇ ਨਾਗਰਿਕ ਘਰੇਲੂ ਕਰਮਚਾਰੀਆਂ, ਡਰਾਈਵਰਾਂ ਅਤੇ ਸਹਾਇਕ ਸਟਾਫ ਦੇ ਪ੍ਰੀਮੀਅਮ ਯੋਗਦਾਨ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਸਕੀਮ ਤਹਿਤ ਉਮਰ ਦੇ ਹਿਸਾਬ ਨਾਲ ਹਰ ਸਾਲ ਘੱਟੋ-ਘੱਟ 660 ਤੋਂ 2000 ਰੁਪਏ ਜਮ੍ਹਾ ਕਰਵਾਏ ਜਾ ਸਕਦੇ ਹਨ। 60 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਹਰ ਮਹੀਨੇ ਘੱਟੋ-ਘੱਟ 3000 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ।
Punjab Bani 26 October,2023
ਪਰਾਲੀ ਨੂੰ ਅੱਗ ਲੱਗਣ 'ਤੇ ਪਟਿਆਲਾ ਜ਼ਿਲ੍ਹੇ 'ਚ ਰਹੇਗੀ ਡਰੋਨ ਦੀ ਬਾਜ ਅੱਖ
ਪਰਾਲੀ ਨੂੰ ਅੱਗ ਲੱਗਣ 'ਤੇ ਪਟਿਆਲਾ ਜ਼ਿਲ੍ਹੇ 'ਚ ਰਹੇਗੀ ਡਰੋਨ ਦੀ ਬਾਜ ਅੱਖ -ਪਰਾਲੀ ਫੂਕਣੋ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ -ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਪਟਿਆਲਾ, 26 ਅਕਤੂਬਰ: ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ। ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ 'ਤੇ ਐਸ.ਡੀ.ਐਮਜ. ਤੇ ਡੀ.ਐਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐਪਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।
Punjab Bani 26 October,2023
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ • ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ 'ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ 'ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੀਟਿੰਗ ਵਿੱਚ ਡਾਇਰੈਕਟਰ ਪ੍ਰਸ਼ਾਸਨਿਕ ਸੁਧਰ ਸ੍ਰੀ ਗਿਰੀਸ਼ ਦਿਆਲਨ, ਸੀਨੀਅਰ ਸਿਸਟਮ ਮੈਨੇਜਰ ਸ੍ਰੀ ਸੁਮਿਤ ਗਰਗ, ਜਨਰਲ ਮੈਨੇਜਰ (ਤਕਨੀਕੀ) ਸ੍ਰੀ ਵਿਨੇਸ਼ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 26 October,2023
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ ਚੰਡੀਗੜ੍ਹ, 26 ਅਕਤੂਬਰ, 2023: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹੁਣ ਡਾ. ਗੁਰਵੀਨ ਕੌਰ ਦੀ ਤਸਵੀਰ ਸਾਹਮਣੇ ਆਈ ਹੈ।
Punjab Bani 26 October,2023
ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ
ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਲਈ ਰਵਾਇਤੀ ਪਾਰਟੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਸੂਬੇ ਦੇ ਲੋਕ ਚੰਡੀਗੜ੍ਹ, 26 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ। ਇਸ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਸੂਬੇ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਸੱਤਾ ਵਿੱਚ ਰਹਿ ਰਹੀਆਂ ਸਾਰੀਆਂ ਸਿਆਸੀ ਧਿਰਾਂ ਬਹਿਸ ਦੌਰਾਨ ਆਪਣਾ ਪੱਖ ਰੱਖਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਨੂੰ ਆਪਣਾ ਪੱਖ ਪੇਸ਼ ਕਰਨ ਲਈ 30 ਮਿੰਟ ਦਾ ਸਮਾਂ ਮਿਲੇਗਾ ਜਿਸ ਵਿੱਚ ਸੂਬੇ ਨਾਲ ਜੁੜੇ ਮਸਲੇ ਉਠਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਪ੍ਰੋਫੈਸਰ ਨਿਰਮਲ ਜੌੜਾ ਮੰਚ ਸੰਚਾਲਨ ਕਰਨਗੇ। ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਸੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਨੇਤਾ ਪੰਜਾਬ ਨਾਲ ਕੀਤੀ ਗੱਦਾਰੀ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹਿਸ ਲੋਕਾਂ ਨੂੰ ਸ਼ੀਸ਼ਾ ਦਿਖਾਏਗੀ ਕਿ ਕੁਰਬਾਨੀ ਦੀ ਆੜ ਵਿੱਚ ਕਿਵੇਂ ਇਨ੍ਹਾਂ ਨੇਤਾਵਾਂ ਨੇ ਪੰਜਾਬ ਦੇ ਹਿੱਤ ਅਣਗੌਲੇ ਕਰਕੇ ਆਪਣੇ ਨਿੱਜੀ ਮੁਫਾਦ ਸੁਰੱਖਿਅਤ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਲੀਡਰਾਂ ਵੱਲੋਂ ਨਿੱਜੀ ਹਿੱਤਾਂ ਦੀ ਖਾਤਰ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਨੂੰ ਤਾਂ ਕਦੇ ਭੁੱਲਣਗੇ ਅਤੇ ਨਾ ਹੀ ਕਦੇ ਮੁਆਫ਼ ਕਰਨਗੇ।
Punjab Bani 26 October,2023
ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ
ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ 24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ ਚੰਡੀਗੜ੍ਹ, 25 ਅਕਤੂਬਰ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ 'ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਦੀ 100 ਫ਼ੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 3 ਜ਼ਿਲ੍ਹਿਆਂ ਵਿੱਚ 95 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ 3 ਜ਼ਿਲ੍ਹਿਆਂ ਵਿੱਚ ਵੀ 85 ਫ਼ੀਸਦੀ ਤੋਂ ਵੱਧ ਬਕਾਏ ਦੀ ਅਦਾਇਗੀ ਕੀਤੀ ਗਈ ਹੈ। 48 ਘੰਟਿਆਂ ਦੇ ਨਿਯਮਾਂ ਅਨੁਸਾਰ ਮਾਨਸਾ ਜ਼ਿਲ੍ਹਾ 125 ਫੀਸਦੀ ਅਦਾਇਗੀ ਨਾਲ ਸਿਖ਼ਰ 'ਤੇ ਹੈ। ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰਾ ਹੋਣ ਦੇ ਬਾਵਜੂਦ ਵੀ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਇੱਕੋ ਦਿਨ ਵਿੱਚ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਚੁਕਾਈ ਕੀਤੀ ਗਈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਦਿਨ ਵਿੱਚ ਲਗਭਗ 5.3 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਲਗਭਗ ਸਾਰਾ ਝੋਨਾ ਉਸੇ ਦਿਨ ਦੇ ਅੰਤ ਤੱਕ ਖਰੀਦ ਲਿਆ ਜਾਂਦਾ ਹੈ। 24 ਅਕਤੂਬਰ ਤੱਕ ਸੂਬੇ ਭਰ ਵਿੱਚ ਸਿਰਫ਼ ਦੋ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਨਹੀਂ ਹੋਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 24 ਅਕਤੂਬਰ ਤੱਕ ਮੰਡੀਆਂ ਵਿੱਚ 55.88 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 53.95 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
Punjab Bani 25 October,2023
ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ
ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ Delhi, 25 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਕਿਸਾਨਾਂ ਲਈ ਕਈ ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੋਦੀ ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਖਾਦਾਂ ‘ਤੇ ਸਬਸਿਡੀ ਮਿਲਦੀ ਰਹੇਗੀ ਅਤੇ ਸਰਕਾਰ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪੈਣ ਦੇਵੇਗੀ। ਕੈਬਨਿਟ ਮੀਟਿੰਗ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਮੀਟਿੰਗ ਹੋਈ, ਜਿਸ ‘ਚ ਫੈਸਲਾ ਲਿਆ ਗਿਆ ਕਿ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪਵੇਗਾ। NBS ਤਹਿਤ ਕਿਸਾਨਾਂ ਨੂੰ ਰਿਆਇਤੀ ਕੀਮਤਾਂ ‘ਤੇ ਖਾਦ ਮਿਲਦੀ ਰਹੇਗੀ ਅਤੇ ਯੂਰੀਆ ਦੀਆਂ ਕੀਮਤਾਂ ‘ਚ ਇਕ ਪੈਸਾ ਵੀ ਵਾਧਾ ਨਹੀਂ ਹੋਵੇਗਾ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇੱਕ ਵਾਰ ਫਿਰ ਕਿਸਾਨ ਪੱਖੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੌਮਾਂਤਰੀ ਮੰਡੀ ਵਿੱਚ ਵਧ ਰਹੀਆਂ ਕੀਮਤਾਂ ਦਾ ਦੇਸ਼ ਵਿੱਚ ਕਿਸਾਨਾਂ ਉਤੇ ਕੋਈ ਅਸਰ ਨਹੀਂ ਪਵੇਗਾ। ਸਾਲ 2021 ਤੋਂ ਹੀ ਸਬਸਿਡੀ ਦੀ ਦਰ ਇਸ ਤਰ੍ਹਾਂ ਤੈਅ ਕੀਤੀ ਜਾਂਦੀ ਹੈ ਕਿ ਕਿਸਾਨਾਂ ‘ਤੇ ਵਧਦੀਆਂ ਕੀਮਤਾਂ ਦਾ ਬੋਝ ਨਾ ਪਵੇ। ਕਿਸਾਨਾਂ ਨੂੰ ਇੱਕ ਰੁਪਇਆ ਵੀ ਜ਼ਿਆਦਾ ਨਹੀਂ ਦੇਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਯੂਰੀਆ ਦੀ ਕੀਮਤ ਵਿੱਚ ਇੱਕ ਰੁਪਏ ਦਾ ਵਾਧਾ ਨਹੀਂ ਹੋਵੇਗਾ ਅਤੇ Mop 45 ਰੁਪਏ ਪ੍ਰਤੀ ਥੈਲਾ ਘੱਟ ਮਿਲੇਗਾ। ਯੂਰੀਆ ਅਤੇ ਡੀਏਪੀ ਪਿਛਲੀ ਕੀਮਤ ‘ਤੇ ਹੀ ਮਿਲਦੀ ਰਹੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਐਕਸਲਰੇਟਿਡ ਇਰੀਗੇਸ਼ਨ ਬੈਨੀਫਿਟ ਪ੍ਰੋਗਰਾਮ (PMKSY-AIBP) ਦੇ ਤਹਿਤ ਉਤਰਾਖੰਡ ਦੇ ਜਮਰਾਣੀ ਡੈਮ ਬਹੁਮੰਤਵੀ ਪ੍ਰੋਜੈਕਟ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਉੱਤਰਾਖੰਡ ਅਤੇ ਯੂਪੀ ਨੂੰ ਇਸ ਦਾ ਫਾਇਦਾ ਹੋਵੇਗਾ।
Punjab Bani 25 October,2023
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਹੰਗਾਮੀ ਬੈਠਕ
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਹੰਗਾਮੀ ਬੈਠਕ -ਪੰਜਾਬ ਸਰਕਾਰ ਕਿਸਾਨਾਂ ਦੇ ਨਾਲ, ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਦਾ ਸੱਦਾ -ਪਰਾਲੀ ਬਿਨ੍ਹਾਂ ਸਾੜੇ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਨਾਲ ਕਣਕ ਬੀਜਣ ਕਿਸਾਨ -ਕਿਸਾਨ ਜੱਬੇਬੰਦੀਆਂ ਵੱਲੋਂ ਦਿੱਤੀ ਫੀਡਬੈਕ 'ਤੇ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਨਿਰਦੇਸ਼ ਜਾਰੀ ਪਟਿਆਲਾ, 25 ਅਕਤੂਬਰ: ਪਟਿਆਲਾ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਕਿਸਾਨ ਯੂਨੀਅਨ ਡਕੌਂਦਾ, ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਵੱਖ-ਵੱਖ ਨੁਮਾਇੰਦਿਆਂ ਇੱਕ ਹੰਗਾਮੀ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਪਰੰਤੂ ਖੇਤਾਂ ਵਿੱਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਟੀਮ ਵਜੋਂ ਕੰਮ ਦੀ ਲੋੜ ਹੈ ਤਾਂ ਕਿ ਅਸੀਂ ਆਪਣਾ ਵਾਤਾਵਰਣ ਖਰਾਬ ਹੋਣ ਤੋਂ ਬਚਾਅ ਸਕੀਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨ ਜੱਥੇਬੰਦੀਆ ਨੂੰ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਏ ਜਾਣ ਦੇ ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਜਾ ਕੇ ਜਮੀਨੀ ਪੱਧਰ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਅਤੇ ਮਲਚਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਪਿੰਡਾਂ ਦੀ ਪੂਰੀ ਸੂਚੀ ਬਣਾ ਲਈ ਹੈ, ਜਿੱਥੇ ਬੇਲਰਾਂ ਦੀ ਲੋੜ ਹੈ, ਉਥੇ ਬੇਲਰ ਮਸ਼ੀਨਾਂ ਅਤੇ ਜਿੱਥੇ ਕਣਕ ਦੀ ਬਿਜਾਈ ਬਿਨ੍ਹਾਂ ਅੱਗ ਲਾਏ ਕੀਤੀ ਜਾ ਸਕਦੀ ਹੈ, ਉਥੇ ਸਬੰਧਤ ਮਸ਼ੀਨਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਕੇ ਇਹ ਪ੍ਰਣ ਕਰਨਾ ਹੋਵੇਗਾ ਕਿ ਖੇਤਾਂ ਵਿੱਚ ਅੱਗ ਕਿਸੇ ਵੀ ਕੀਮਤ ਉਤੇ ਨਾ ਲੱਗਣ ਦਿੱਤੀ ਜਾਵੇ। ਕਿਸਾਨ ਜੱਥੇਬੰਦੀਆਂ ਦੇ ਨੇ ਕਿਹਾ ਕਿ ਕੋਈ ਵੀ ਕਿਸਾਨ ਅੱਗ ਨਹੀਂ ਲਗਾਉਣਾ ਚਾਹੁੰਦਾ ਪਰੰਤੂ ਕਿਸਾਨਾਂ ਦੀਆਂ ਕੁਝ ਮੁਸ਼ਕਿਲਾ ਹਨ, ਜਿਨ੍ਹਾਂ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨ ਜੱਬੇਬੰਦੀਆਂ ਵੱਲੋਂ ਸਾਂਝੀ ਕੀਤੀ ਫੀਡਬੈਕ ਬਾਰੇ ਵੱਖ-ਵੱਖ ਵਿਭਾਗਾਂ ਨੂੰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ 'ਤੇ ਕਿਸਾਨ ਜਥੇਬੰਦੀਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀ ਕਿਸਾਨਾਂ ਨੂੰ ਸਮਝਾ ਕੇ ਆਪਣੇ ਪਿੰਡਾਂ ਵਿੱਚ ਅੱਗ ਨਹੀਂ ਲੱਗਣ ਦੇਣਗੇ।
Punjab Bani 25 October,2023
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 25 October,2023
ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ
ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ * ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ* ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।
Punjab Bani 25 October,2023
ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ 'ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ
ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ 'ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 24 ਅਕਤੂਬਰ: ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ" ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਰੋਕਣ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਨਿਸਟਰ ਫ਼ਲਾਇੰਗ ਸਕੁਐਡ ਦਾ ਗਠਨ 16 ਮਈ, 2023 ਨੂੰ ਕੀਤਾ ਗਿਆ ਸੀ ਅਤੇ ਇਸ ਅਰਸੇ ਦੌਰਾਨ ਚੈਕਿੰਗ ਟੀਮ ਦੀ ਵਧੀਆ ਕਾਰਗੁਜ਼ਾਰੀ ਨਾਲ ਜਨਤਕ ਬੱਸ ਸੇਵਾ ਵਿੱਚ ਬਹੁਤ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਹੁਣ ਤੱਕ ਕੁੱਲ 119 ਮਾਮਲੇ ਵਿਭਾਗ ਨੂੰ ਰਿਪੋਰਟ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੰਡਕਟਰਾਂ ਵੱਲੋਂ ਟਿਕਟ ਰਾਸ਼ੀ ਦੇ ਗ਼ਬਨ ਦੇ 22 ਮਾਮਲੇ ਅਤੇ ਡਰਾਈਵਰਾਂ ਵੱਲੋਂ ਬੱਸਾਂ ਵਿੱਚੋਂ ਡੀਜ਼ਲ ਚੋਰੀ ਦੇ 9 ਮਾਮਲੇ ਸ਼ਾਮਲ ਹਨ ਜਦਕਿ ਵਿਭਾਗ ਨੂੰ ਜਾਣਬੁੱਝ ਕੇ ਵਿੱਤੀ ਨੁਕਸਾਨ ਪਹੁੰਚਾਉਣ ਦੇ 2 ਮਾਮਲੇ ਫ਼ਲਾਇੰਗ ਸਕੁਐਡ ਨੇ ਫੜੇ ਹਨ। ਇਸੇ ਤਰ੍ਹਾਂ ਨਿਰਧਾਰਤ ਰੂਟ ਦੀ ਬਜਾਏ ਪੁੱਲ ਉਪਰੋਂ ਬੱਸ ਲੈ ਜਾਣ ਦੇ 44 ਮਾਮਲੇ ਅਤੇ ਸ਼ਹਿਰ ਦੀ ਬਜਾਏ ਬਾਈਪਾਸ ਤੋਂ ਬੱਸ ਲੈ ਜਾਣ ਦੇ 22 ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਤੋਂ ਇਲਾਵਾ ਬੱਸ ਚਲਾਉਣ ਸਮੇਂ ਡਰਾਈਵਰ ਵੱਲੋਂ ਮੋਬਾਈਲ ਵਰਤਣ, ਅਣ-ਅਧਿਕਾਰਤ ਢਾਬੇ 'ਤੇ ਬੱਸ ਰੋਕਣ, ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਅਤੇ ਬੱਸ ਨੂੰ ਬਿਲਕੁਲ ਖ਼ਾਲੀ ਲੈ ਕੇ ਜਾਣ ਦਾ ਇੱਕ-ਇੱਕ ਮਾਮਲਾ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 16 ਮਾਮਲਿਆਂ ਵਿੱਚ ਸਵਾਰੀਆਂ ਨੂੰ ਦੱਸ ਗੁਣਾਂ ਜੁਰਮਾਨੇ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦੋਸ਼ੀ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਦੱਸ ਦੇਈਏ ਕਿ ਮਨਿਸਟਰ ਫ਼ਲਾਇੰਗ ਸਕੁਐਡ ਨੂੰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ 'ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ ਹੈ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ। ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।
Punjab Bani 24 October,2023
ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਚੰਡੀਗੜ੍ਹ, 23 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ ਦੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਹੋਏ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਇਸ ਮਹਾਨ ਸਪਿੰਨਰ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਆਪਣੇ ਸਾਥੀ ਚਾਰ ਸਪਿੰਨਰਾਂ ਨਾਲ ਮਿਲ ਕੇ ਕੀਤੀ ਘਾਤਕ ਸਪਿੰਨ ਗੇਂਦਬਾਜ਼ੀ ਲਈ ਬੇਦੀ ਨੂੰ ‘ਸਰਦਾਰ ਆਫ਼ ਸਪਿੰਨ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਖੱਪਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਿਆ ਨਹੀਂ ਜਾ ਸਕੇਗਾ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
Punjab Bani 23 October,2023
ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ
ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਨਾ ਕਰਨ ਦਿਵਿਆਂਗਜਨ: ਡਾ. ਬਲਜੀਤ ਕੌਰ ਸਤੌਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਬਰਿੰਦਰ ਗੋਇਲ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਕੀਤੀ ਸ਼ਿਰਕਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਮਾਗਮ ਸੰਗਰੂਰ/ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਦੇ ਵੀ ਇਸ ਗੱਲ ’ਤੇ ਅਫ਼ਸੋਸ ਜ਼ਾਹਿਰ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ ਹਨ ਅਤੇ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਕੁਝ ਕਰ ਨਹੀਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਹਰਪਾਲ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਦਿਵਿਆਂਗਜਨ ਲਾਭਪਾਤਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਇਨਸਾਨ ਮਾਨਸਿਕ ਤੌਰ ’ਤੇ ਮਜ਼ਬੂਤ ਹੁੰਦਾ ਹੈ ਅਤੇ ਆਪਣੇ ਇਰਾਦਿਆਂ ਨੂੰ ਮਜ਼ਬੂਤ ਰੱਖਦਾ ਹੈ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਸਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ ਅਤੇ ਸਮਾਜ ਵਿੱਚ ਅਜਿਹੀਆਂ ਅਨੇਕਾਂ ਮਿਸਾਲਾਂ ਮੌਜੂਦ ਹਨ ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦਿਆਂ ਸਦਕਾ ਮੁਸੀਬਤਾਂ ਦੇ ਪਹਾੜਾਂ ਨੂੰ ਵੀ ਬੌਣਾ ਕਰ ਦਿਖਾਇਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਤੇ ਅਲਿਮਕੋ ਦੇ ਸਹਿਯੋਗ ਨਾਲ ਲਗਵਾਏ ਜਾਣ ਵਾਲੇ ਅਜਿਹੇ ਸਹਾਇਕ ਉਪਕਰਨ ਵੰਡ ਸਮਾਰੋਹ ਵੀ ਉਸੇ ਦਿਸ਼ਾ ਵਿੱਚ ਇੱਕ ਸਾਰਥਕ ਉਪਰਾਲਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਦਸੰਬਰ ਦੌਰਾਨ ਵੀ ਇੱਕ ਵਿਸ਼ੇਸ਼ ਉਪਰਾਲਾ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਿਵਿਆਂਗਜਨ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਨ ਵਿੱਚ ਇਹ ਪ੍ਰਣ ਕਰਨਾ ਹੈ ਕਿ ਜਿੰਦਗੀ ਸਵੈ ਸਮਰੱਥ ਹੋ ਕੇ ਜਿਊਣੀ ਹੈ ਅਤੇ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਕਰਦਿਆਂ ਤਰਸ ਦੇ ਪਾਤਰ ਨਹੀਂ ਬਣਨਾ ਹੈ ਸਗੋਂ ਆਪਣੇ ਮਜ਼ਬੂਤ ਇਰਾਦੇ ਨਾਲ ਇਹ ਸਾਬਤ ਕਰਕੇ ਦਿਖਾਉਣਾ ਹੈ ਕਿ ਅਸੀਂ ਕਿਸੇ ਤੋਂ ਘੱਟ ਨਹੀਂ ਹਾਂ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਅਧਿਕਾਰੀ ਖੁਦ ਪਹੁੰਚ ਕਰਕੇ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸੀਅਤਾਂ ਵੱਲੋਂ 181 ਦਿਵਿਆਂਗਜਨ ਨੂੰ ਭਾਰਤ ਸਰਕਾਰ ਦੀ ਅਡਿਪ ਯੋਜਨਾ ਦੇ ਤਹਿਤ ਕਰੀਬ 41.09 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਨ ਵੰਡੇ ਗਏ ਜਿਨ੍ਹਾਂ ਵਿੱਚ ਮੋਟਰਾਈਜ਼ਡ ਟਰਾਈਸਾਇਕਲ, ਵ੍ਹੀਲ ਚੇਅਰ, ਟਰਾਈਸਾਇਕਲ, ਸੀ.ਪੀ. ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਰੋਲੇਟਰ, ਕੈਲੀਪਰਜ਼, ਸਮਾਰਟ ਫੋਨ ਆਦਿ ਵੀ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਮੂਹ ਪ੍ਰਮੁੱਖ ਸ਼ਖਸੀਅਤਾਂ ਨੂ ੰਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਧਾਇਕ ਲਹਿਰਾ ਬਰਿੰਦਰ ਗੋਇਲ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਸਮਾਲ ਸਕੇਲ ਦਲਵੀਰ ਸਿੰਘ ਢਿੱਲੋਂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸ਼ੇਨਾ ਅਗਰਵਾਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਚਰਨਜੀਤ ਸਿੰਘ ਮਾਨ ਐਡੀਸ਼ਨਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਐਸ.ਡੀ.ਐਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਪ੍ਰਧਾਨ ਰਾਹਤ ਫਾਊਂਡੇਸ਼ਨ ਹਰਵਿੰਦਰ ਰਿਸ਼ੀ, ਡਿਪਟੀ ਮੈਨੇਜਰ ਅਲਿਮਕੋ ਇਸ਼ਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਸਮੇਤ ਹੋਰ ਅਧਿਕਾਰੀ, ਆਗੂ ਤੇ ਪਿੰਡ ਵਾਸੀ ਵੀ ਹਾਜ਼ਰ ਸਨ।
Punjab Bani 23 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮਾਹਿਰਾਂ ਨੇ ਸੈਂਕੜੇ ਬਜ਼ੁਰਗਾਂ ਦੀ ਸਿਹਤ ਦੀ ਮੌਕੇ ਤੇ ਹੀ ਕੀਤੀ ਜਾਂਚ ਸੰਗਰੂਰ/ਚੰਡੀਗੜ੍ਹ, 23 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਪਿੰਡਾਂ ਤੱਕ ਪਹੁੰਚ ਬਣਾਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਇੱਥੇ ਪਿੰਡ ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਨਾਏ ਗਏ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜ਼ਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਡਾਇਰੈਕਟਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ਼ੇਨਾ ਅਗਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਚੇਅਰਮੈਨ ਸ਼ੀਸ਼ਪਾਲ ਆਨੰਦ ਅਤੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ ਵੀ ਹਾਜ਼ਰ ਸਨ।
Punjab Bani 23 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ- ਮੋਦੀ ਨਵੀਂ ਦਿੱਲੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਕਿਹਾ ਕਿ ‘…ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ ਹੈ। ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਥੇ ਹੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਨਮ ਦਿਨ ਦੇ ਮੌਕੇ ‘ਤੇ ਆਯੋਜਿਤ ਰੁੱਖ ਲਗਾਉਣ ਦੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਅਮਿਤ ਸ਼ਾਹ ਨੂੰ ਵਧਾਈ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਹ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਵਿੱਚ ਬਹੁਤ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ। ਆਪਣੀ ਮਿਹਨਤ, ਦ੍ਰਿੜ ਇਰਾਦੇ ਅਤੇ ਇੱਛਾ ਸ਼ਕਤੀ ਦੇ ਬਲ ‘ਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਮਾਤਮਾ ਉਨ੍ਹਾਂ ਨੂੰ ਤੰਦਰੁਸਤ ਰੱਖੇ ਅਤੇ ਲੰਬੀ ਉਮਰ ਦੇਵੇ। ਉਥੇ ਹੀ ਜੇਪੀ ਨੱਡਾ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਰਾਸ਼ਟਰ ਪ੍ਰਤੀ ਤੁਹਾਡਾ ਬੇਮਿਸਾਲ ਸਮਰਪਣ, ਸਖ਼ਤ ਮਿਹਨਤ ਅਤੇ ਸੰਗਠਨਾਤਮਕ ਹੁਨਰ ਸਾਡੇ ਸਾਰੇ ਭਾਜਪਾ ਵਰਕਰਾਂ ਲਈ ਪ੍ਰੇਰਨਾ ਸਰੋਤ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਸ਼ਾਨਦਾਰ ਅਗਵਾਈ ਸਾਡੇ ਸੰਗਠਨ ਨੂੰ ਹਮੇਸ਼ਾ ਮਜ਼ਬੂਤ ਕਰੇਗੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਤੰਦਰੁਸਤ ਰਹੋ ਅਤੇ ਲੰਬੀ ਉਮਰ ਕਰੋ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਯੋਗੀ ਆਦਿਤਿਆਨਾਥ ਨੇ ਕਿਹਾ, ‘ਮਾਨਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ, ਜੋ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਜਥੇਬੰਦਕ ਹੁਨਰ ਦੀ ਇੱਕ ਆਦਰਸ਼ ਮਿਸਾਲ ਹਨ, ਇੱਕ ਪ੍ਰਸਿੱਧ ਜਨਤਕ ਨੇਤਾ, ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ। ਅਤੇ ਜੋ ਲਗਾਤਾਰ ਸਹਿਯੋਗ ਰਾਹੀਂ ਖੁਸ਼ਹਾਲੀ ਦੀ ਭਾਵਨਾ ਨੂੰ ਲਾਗੂ ਕਰ ਰਿਹਾ ਹੈ। ਮੈਂ ਭਗਵਾਨ ਸ਼੍ਰੀ ਰਾਮ ਨੂੰ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ। ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਸ਼ੁਭਕਾਮਨਾਵਾਂ। ਰਾਸ਼ਟਰ ਦੀ ਤਰੱਕੀ ਲਈ ਤੁਹਾਡੀ ਲਗਨ ਅਤੇ ਜਨਤਾ ਦੀ ਸੇਵਾ ਕਰਨ ਦਾ ਸਮਰਪਣ ਪ੍ਰੇਰਨਾਦਾਇਕ ਹੈ। ਮੈਂ ਕਾਮਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਖੁਸ਼ਹਾਲ, ਸਿਹਤਮੰਦ ਅਤੇ ਲੰਬੀ ਉਮਰ ਹੋਵੇ।
Punjab Bani 22 October,2023
ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਿੱਚ ਜ਼ਿਆਦਾ ਫ਼ਰਕ ਨਹੀਂ ਪਵੇਗਾ ਦਿੱਲੀ, 22 Oct : ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਣ ਜਾ ਰਿਹਾ ਹੈ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਹਾਲਾਂਕਿ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਿੱਚ ਜ਼ਿਆਦਾ ਫ਼ਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ ਐਤਵਾਰ ਦੀ ਰਾਤ ਨੂੰ ਦਿੱਲੀ-ਐੱਨ.ਸੀ.ਆਰ ‘ਚ ਬੂੰਦਾਬਾਂਦੀ ਦੇ ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤ ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਕੇਰਲ ਅਤੇ ਤਾਮਿਲਨਾਡੂ ’ਚ ਅੱਜ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਪੱਛਮੀ ਰਾਜਸਥਾਨ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਦਰਮਿਆਨੇ ਤੋਂ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। IMD ਦੇ ਮੁਤਾਬਕ ਦੱਖਣ-ਪੱਛਮੀ ਅਰਬ ਸਾਗਰ ‘ਚ 125-135 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜੋ ਕਿ 150 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧ ਸਕਦੀ ਹੈ। ਜਦੋਂ ਕਿ ਪੱਛਮੀ ਮੱਧ ਅਰਬ ਸਾਗਰ ਵਿਚ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ । ਇਸ ਦੌਰਾਨ ਧੁੱਪ ਨਿਕਲੇਗੀ ਅਤੇ ਇਸ ਦਾ ਅਸਰ ਪੰਜਾਬ ਦੇ ਤਾਪਮਾਨ ’ਤੇ ਜ਼ਿਆਦਾ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਦੇ ਦਰਮਿਆਨ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਕਰੀਬ ਰਹਿਣ ਦੀ ਉਮੀਦ ਹੈ।
Punjab Bani 22 October,2023
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ , ਬਜ਼ਾਰਾਂ ’ਤੇ ਤਲਾਸ਼ੀ ਅਭਿਆਨ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ , ਬਜ਼ਾਰਾਂ ’ਤੇ ਤਲਾਸ਼ੀ ਅਭਿਆਨ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ 5584 ਵਿਅਕਤੀਆਂ ਦੀ ਜਾਮਾ-ਤਲਾਸ਼ੀ ; 8 ਸ਼ੱਕੀ ਵਿਅਕਤੀ ਨਜ਼ਰਬੰਦ, 2 ਗ੍ਰਿਫਤਾਰ - ਅਪਰੇਸ਼ਨ ਦੌਰਾਨ 10000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਵੀ ਕੀਤੀ ਗਈ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 22 ਅਕਤੂਬਰ: ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ , ਇਹ ਸੀ.ਏ.ਐਸ.ਓ., ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਦੌਰਾਨ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡੌਗਜ਼ ( ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਕੀਤੀ । ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਿਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਅਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਡੀਐਸਪੀ/ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਅਪ੍ਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਅਭਿਆਨ ਦੌਰਾਨ ਹਰੇਕ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਉਣ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਸੂਬੇ ਭਰ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 506 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਚਲਾਏ ਗਏ ਆਪਰੇਸ਼ਨ ਦੌਰਾਨ 5584 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ। ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 8 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ ਘੱਟੋ-ਘੱਟ 10898 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 42 ਨੂੰ ਜ਼ਬਤ ਕੀਤਾ ਗਿਆ ਅਤੇ 699 ਦੇ ਚਲਾਨ ਕੀਤੇ ਗਏ ।
Punjab Bani 22 October,2023
ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ
ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ ਚੰਡੀਗੜ੍ਹ : ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਐਮਐਲਏ ਕੇਵਲ ਸਿੰਘ ਢਿੱਲੋ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸ਼੍ਰੀ ਬੀ.ਐਲ ਸੰਤੋਸ਼ ਜੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਨਾਲ ਸਬੰਧਤ ਸਾਰੇ ਅਹਿਮ ਮੁੱਦਿਆਂ, ਮਾਮਲਿਆਂ ਤੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ 'ਚ ਭਾਜਪਾ ਪੰਜਾਬ ਦੀ ਸਥਿਤੀ ਅਤੇ ਰਣਨੀਤੀ ਬਾਰੇ ਉਸਾਰੂ ਵਿਚਾਰ ਵਟਾਂਦਰਾ ਕੀਤਾ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਬੀਐਲ ਸੰਤੋਸ਼ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Punjab Bani 22 October,2023
ਹਿਮਾਚਲ ਪ੍ਰਦੇਸ਼ ਵਿੱਚ ਭੂਮੀ ਸੁਧਾਰ ਕਾਨੂੰਨਾਂ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ
ਹਿਮਾਚਲ ਪ੍ਰਦੇਸ਼ ਵਿੱਚ ਭੂਮੀ ਸੁਧਾਰ ਕਾਨੂੰਨਾਂ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ -ਕਾਨੂੰਨਾਂ ਦੇ ਸਰਗਰਮ ਅਮਲ ਵਿੱਚ ਨਿਆਂਪਾਲਿਕਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਲਈ ਬਹੁਤ ਸਾਰੀਆਂ ਤਕਨੀਕੀ ਬਚਾਅ ਦੀਆਂ ਧਾਰਾਵਾਂ ਚੋਰਮੋਰੀਆਂ ਦੇ ਰੂਪ ਵਿੱਚ ਮੌਜੂਦ -ਸਿਰਫ਼ ਮਰਦਾਂ ਨੂੰ ਹੀ ਜੱਦੀ ਜਾਇਦਾਦ ਦੇ ਵਾਰਸ ਹੋਣ ਦੀ ਇਜਾਜ਼ਤ ਦਿੰਦੇ ਹਨ ਕਬਾਇਲੀ ਕਾਨੂੰਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ 'ਹਿਮਾਚਲ ਪ੍ਰਦੇਸ਼ ਰਾਜ ਵਿੱਚ ਭੂਮੀ ਸੁਧਾਰ ਕਾਨੂੰਨਾਂ ਦਾ ਅਧਿਐਨ' ਵਿਸ਼ੇ ਉੱਤੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਇਸ ਵਿਸ਼ੇ ਦੇ ਵੱਖ-ਵੱਖ ਪੱਖ ਉੱਭਰ ਕੇ ਸਾਹਮਣੇ ਆਏ ਹਨ। ਡਾ. ਅਨੁਪਮ ਆਹਲੂਵਾਲੀਆ ਦੀ ਅਗਵਾਈ ਵਿੱਚ ਖੋਜਾਰਥੀ ਕੁਸੁਮ ਵਰਮਾ ਵੱਲੋਂ ਕੀਤੀ ਇਸ ਖੋਜ ਰਾਹੀਂ ਇਸ ਗੱਲ ਦਾ ਵਿਸ਼ਲੇਸ਼ਣ ਕਰਨ ਦਾ ਯਤਨ ਕੀਤਾ ਗਿਆ ਹੈ ਕਿ ਸਮਾਨਤਾ ਅਤੇ ਸਮਾਜ ਭਲਾਈ ਦੇ ਸੰਵਿਧਾਨਕ ਆਦੇਸ਼ ਨੂੰ ਪੂਰਾ ਕਰਨ ਲਈ ਵੱਖ-ਵੱਖ ਨੀਤੀਆਂ, ਯੋਜਨਾਵਾਂ ਅਤੇ ਪੰਜ ਸਾਲਾ ਯੋਜਨਾਵਾਂ ਦੇ ਨਾਲ਼-ਨਾਲ਼ ਹਿਮਾਚਲ ਪ੍ਰਦੇਸ਼ ਰਾਜ ਵਿੱਚ ਲਾਗੂ ਵੱਖ-ਵੱਖ ਭੂਮੀ ਸੁਧਾਰ ਕਾਨੂੰਨਾਂ ਰਾਹੀਂ ਨਿਭਾਈ ਗਈ ਭੂਮਿਕਾ ਕਿਹੋ ਜਿਹੀ ਰਹੀ ਹੈ। ਖੋਜਾਰਥੀ ਕੁਸੁਮ ਵਰਮਾ ਨੇ ਦੱਸਿਆ ਕਿ ਉਸ ਨੇ ਭੂਮੀ ਰਿਕਾਰਡ ਦੇ ਡਾਇਰੈਕਟੋਰੇਟ ਅਤੇ ਹਿਮਾਚਲ ਪ੍ਰਦੇਸ਼ ਦੇ ਮਾਲ ਵਿਭਾਗ ਦੇ ਦਫ਼ਤਰ ਨੂੰ ਸੂਚਨਾ ਅਧਿਕਾਰ ਐਕਟ, 2005 ਦੇ ਤਹਿਤ ਅਰਜ਼ੀਆਂ ਦਾਇਰ ਕਰਕੇ ਵੱਖ-ਵੱਖ ਭੂਮੀ ਸੁਧਾਰ ਕਾਨੂੰਨਾਂ ਅਤੇ ਨੀਤੀਆਂ ਰਾਹੀਂ ਲਿਆਂਦੀ ਅਸਲ ਸਥਿਤੀ ਜਾਂ ਪ੍ਰਗਤੀ ਬਾਰੇ ਪ੍ਰਮਾਣਿਕ ਜਾਣਕਾਰੀ ਇਕੱਠੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖੋਜ ਰਾਹੀਂ ਇਹ ਵੀ ਸਾਹਮਣੇ ਆਇਆ ਹੈ ਕਿ ਜ਼ਮੀਨੀ ਸੁਧਾਰ ਦੇ ਉਪਾਵਾਂ ਨਾਲ ਸਬੰਧਤ ਜ਼ਿਆਦਾਤਰ ਅੰਕੜੇ ਸਬੰਧਤ ਵਿਭਾਗਾਂ ਕੋਲ ਉਪਲਬਧ ਹੀ ਨਹੀਂ ਹਨ। ਜਿਵੇਂ ਕਿ ਜਦੋਂ ਖੋਜਕਰਤਾ ਹਿਮਾਚਲ ਪ੍ਰਦੇਸ਼ ਨੌਟਰ ਲੈਂਡ ਰੂਲਜ਼, 1968 ਦੀ ਅਸਲ ਸਥਿਤੀ ਨੂੰ ਜਾਣਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਇਹ ਸਾਹਮਣੇ ਆਇਆ ਕਿ ਇਹ ਨਿਯਮ ਬਹੁਤ ਹੀ ਪ੍ਰਸ਼ੰਸਾ ਯੋਗ ਕਾਨੂੰਨ ਸਨ ਕਿਉਂਕਿ ਇਹ ਸਮਾਜ ਦੇ ਬੇਜ਼ਮੀਨੇ ਅਤੇ ਗਰੀਬ ਵਰਗ ਨੂੰ ਜ਼ਮੀਨ ਪ੍ਰਦਾਨ ਕਰਦੇ ਹਨ ਪਰ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕ ਸੂਚਨਾ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਜ਼ਮੀਨ ਦੀ ਅਲਾਟਮੈਂਟ ਨਾਲ ਸਬੰਧਤ ਪੂਰਾ ਡਾਟਾ ਮਾਲ ਵਿਭਾਗ ਕੋਲ ਉਪਲਬਧ ਨਹੀਂ ਹੈ। ਜ਼ਿਲ੍ਹਾ ਲਾਹੌਲ ਅਤੇ ਸਪਿਤੀ, ਬਿਲਾਸਪੁਰ, ਕੁੱਲੂ, ਮੰਡੀ, ਚੰਬਾ ਅਤੇ ਕਾਂਗੜਾ ਨੇ ਇਸ ਪੱਖੋਂ ਹਾਂ-ਪੱਖੀ ਹੁੰਗਾਰਾ ਭਰਿਆ ਅਤੇ ਹਿਮਾਚਲ ਪ੍ਰਦੇਸ਼ ਨੌਟਰ ਲੈਂਡ ਰੂਲਜ਼, 1968 ਅਧੀਨ ਵੰਡੀ ਗਈ ਜ਼ਮੀਨ ਨਾਲ ਸਬੰਧਤ ਜਾਣਕਾਰੀ ਭੇਜੀ। ਬਾਕੀ ਜ਼ਿਲ੍ਹਿਆਂ ਦੇ ਮਾਲ ਅਧਿਕਾਰੀਆਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਜ਼ਮੀਨ ਦੀ ਅਜਿਹੀ ਅਲਾਟਮੈਂਟ ਦੀ ਇੱਕ ਵੱਡੀ ਕਮਜ਼ੋਰੀ ਇਹ ਸੀ ਕਿ ਜਿਨ੍ਹਾਂ ਨੂੰ ਇਹ ਅਲਾਟ ਹੋਈ ਉਨ੍ਹਾਂ ਅਲਾਟੀਆਂ ਨੇ ਬਾਅਦ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਬਾਅਦ ਆਪਣੀਆਂ ਜ਼ਮੀਨਾਂ ਦੇ ਪਲਾਟ ਅੱਗੇ ਵੇਚ ਦਿੱਤੇ। ਇਸ ਤਰ੍ਹਾਂ, ਜ਼ਮੀਨੀ ਸੁਧਾਰਾਂ ਦਾ ਅਸਲ ਉਦੇਸ਼ ਜਿਸ ਲਈ ਉਹ ਜ਼ਮੀਨ ਸ਼ੁਰੂ ਵਿੱਚ ਪ੍ਰਦਾਨ ਕੀਤੀ ਗਈ ਸੀ, ਉਸ ਦੀ ਆਤਮਾ ਖਤਮ ਹੋ ਗਈ। ਉਨ੍ਹਾਂ ਕਿਹਾ ਕਿ ਸਾਰੇ ਭੂਮੀ ਕਾਨੂੰਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਵਿੱਚ ਇੱਕ ਬਹੁਤ ਹੀ ਪ੍ਰਮੁੱਖ ਖਾਮੀ ਇਹ ਹੈ ਕਿ ਇਹ ਰਾਸ਼ਟਰੀ ਪੱਧਰ ਦੇ ਨਾਲ਼-ਨਾਲ਼ ਰਾਜ ਪੱਧਰ ਅਤੇ ਇੱਥੋਂ ਤੱਕ ਕਿ ਜ਼ਿਲ੍ਹਾ ਪੱਧਰ 'ਤੇ ਵੀ ਇਕਸਾਰ ਨਹੀਂ ਹਨ। ਇਸ ਲਈ, ਜੀਓ-ਇਨਫਰਮੇਸ਼ਨ ਟੂਲ ਦੀ ਵਰਤੋਂ ਕਰਕੇ ਰਾਜ ਦੀਆਂ ਸਾਰੀਆਂ ਸੀਮਾਵਾਂ ਨੂੰ ਪਰਿਭਾਸ਼ਿਤ ਕਰਕੇ ਪੂਰੇ ਰਾਜ ਦੇ ਨਾਲ਼-ਨਾਲ਼ ਪੂਰੇ ਦੇਸ਼ ਲਈ ਇੱਕ ਮਾਪ ਇਕਾਈ ਦੀ ਪਾਲਣਾ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੋਜ ਰਾਹੀਂ ਇਹ ਵੀ ਸੁਝਾਇਆ ਗਿਆ ਕਿ ਮਾਲ ਰਿਕਾਰਡ ਵਿੱਚ ਉਰਦੂ ਸ਼ਬਦਾਂ ਦੀ ਵਰਤੋਂ ਬਹੁਤ ਵੱਡੇ ਪੱਧਰ ਉੱਤੇ ਹੈ, ਇਸ ਨਾਲ਼ ਜੁੜੇ ਬਹੁਤ ਸਾਰੇ ਸ਼ਬਦਾਂ ਨੂੰ ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿੱਚ ਬਦਲਿਆ ਜਾਣਾ ਹੁਣ ਸਮੇਂ ਦੀ ਲੋਡ਼ ਹੈ। ਨਿਗਰਾਨ ਡਾ. ਅਨੁਪਮ ਆਹਲੂਵਾਲੀਆ ਨੇ ਕਿਹਾ ਕਿ ਖੋਜ ਅਨੁਸਾਰ ਸਾਹਮਣੇ ਆਇਆ ਹੈ ਕਿ ਜਦੋਂ ਅਸੀਂ ਰਾਜ ਦੇ ਕਬਾਇਲੀ ਜ਼ਮੀਨੀ ਕਾਨੂੰਨਾਂ ਵਿੱਚੋਂ ਲੰਘਦੇ ਹਾਂ ਤਾਂ ਬਰਾਬਰੀ ਦਾ ਸੰਕਲਪ ਕਿਤੇ ਵੀ ਨਹੀਂ ਮਿਲਦਾ। ਕਬਾਇਲੀ ਕਾਨੂੰਨ ਇੱਕ ਸਦੀ ਪੁਰਾਣੇ ਪੁਰਖੀ ਕਾਨੂੰਨ ਰਾਹੀਂ ਬੰਨ੍ਹੇ ਹੋਏ ਹਨ। ਜੇਕਰ ਵਸੀਅਤ ਨਹੀਂ ਕੀਤੀ ਜਾਂਦੀ ਤਾਂ ਇਹ ਸਿਰਫ਼ ਮਰਦਾਂ ਨੂੰ ਹੀ ਜੱਦੀ ਜਾਇਦਾਦ ਦੇ ਵਾਰਸ ਹੋਣ ਦੀ ਇਜਾਜ਼ਤ ਦਿੰਦਾ ਹੈ। ਇਸ ਲਈ, ਕਿਨੌਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਦੀਆਂ ਆਦਿਵਾਸੀ ਔਰਤਾਂ 1956 ਦੇ ਹਿੰਦੂ ਉਤਰਾਧਿਕਾਰੀ ਐਕਟ ਦੇ ਅਨੁਸਾਰ ਜਾਇਦਾਦ ਦੀਆਂ ਵਾਰਸ ਨਹੀਂ ਬਣ ਸਕਦੀਆਂ ਸਨ। ਉਨ੍ਹਾਂ ਦੱਸਿਆ ਕਿ ਖੋਜ ਰਾਹੀਂ ਇਹ ਸਾਹਮਣੇ ਆਇਆ ਹੈ ਕਿ ਭਾਵੇਂ ਕਾਨੂੰਨਾਂ ਅਤੇ ਨਿਯਮਾਂ ਦਾ ਮੌਜੂਦਾ ਢਾਂਚਾ ਕਾਫੀ ਹੈ ਪਰ ਕਾਨੂੰਨਾਂ ਦੇ ਸਰਗਰਮ ਅਮਲ ਵਿੱਚ ਨਿਆਂਪਾਲਿਕਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਲਈ ਬਹੁਤ ਸਾਰੀਆਂ ਤਕਨੀਕੀ ਬਚਾਅ ਦੀਆਂ ਧਾਰਾਵਾਂ ਚੋਰਮੋਰੀਆਂ ਦੇ ਰੂਪ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਖੋਜ ਰਾਹੀਂ ਸਾਹਮਣੇ ਆਇਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਭੂਮੀ ਸੁਧਾਰਾਂ ਨੇ ਖੇਤੀ ਢਾਂਚੇ ਵਿੱਚ ਕੋਈ ਕ੍ਰਾਂਤੀਕਾਰੀ ਤਬਦੀਲੀ ਨਹੀਂ ਲਿਆਂਦੀ, ਫਿਰ ਵੀ ਇਹਨਾਂ ਨੂੰ ਮਾਮੂਲੀ ਅਤੇ ਵਿਅਰਥ ਅਭਿਆਸ ਸਮਝਣਾ ਉਚਿਤ ਨਹੀਂ ਹੋਵੇਗਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਨਿਗਰਾਨ ਅਤੇ ਖੋਜਾਰਥੀ ਨੂੰ ਇਸ ਖੋਜ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਖੋਜਾਂ ਜਿੱਥੇ ਇੱਕ ਪਾਸੇ ਹਾਲਾਤ ਦਾ ਪ੍ਰਮਾਣਿਕ ਜਾਇਜ਼ਾ ਲੈ ਕੇ ਸੰਬੰਧਤ ਖੇਤਰ ਦੇ ਉਪਲੱਬਧ ਕਾਨੂੰਨਾਂ ਦੇ ਅਮਲ ਵਿੱਚ ਮਦਦਗਾਰ ਹੁੰਦੀਆਂ ਹਨ ਉੱਥੇ ਹੀ ਇਹ ਸੰਬੰਧਤ ਖੇਤਰ ਵਿਚਲੇ ਲੋੜੀਂਦੇ ਹੋਰ ਜ਼ਰੂਰੀ ਸੁਧਾਰਾਂ ਹਿਤ ਬਿਹਤਰ ਨੀਤੀ ਨਿਰਮਾਣ ਵਿੱਚ ਵੀ ਸਹਾਈ ਹੁੰਦੀਆਂ ਹਨ।
Punjab Bani 22 October,2023
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ ਭੋਪਾਲ : ਕਾਂਗਰਸ ਨੇ ਹਾਲੇ ਕੁੱਝ ਸਮਾਂ ਪਹਿਲਾਂ ਹੀ ਰਾਜਸਥਾਨ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ ਭਾਜਪਾ ਨੇ ਵੀ ਮੱਧ ਪ੍ਰਦੇਸ਼ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 92 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਾਂ ਪੈਣਗੀਆਂ।
Punjab Bani 21 October,2023
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ‘ਤੇ ਰਜਿਸਟ੍ਰੇਸ਼ਨ ਫਾਰਮ ਕੀਤਾ ਜਾਰੀ ਚੰਡੀਗੜ੍ਹ, 21 ਅਕਤੂਬਰ, 2023: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ ` ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ। ਪੰਜਾਬ ਸਬੰਧੀ ਜਾਣਕਾਰੀ ਦੇਣ ਲਈ ਨਵੇਂ ਸਫ਼ਰ ਦੀ ਸ਼ੁਰੂਆਤ ਅਜੋਕੇ ਡਿਜ਼ੀਟਲ ਯੁੱਗ ਵਿੱਚ ਇਨਫਲੂਐਂਸਰ ਜਨਤਕ ਧਾਰਨਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ, ਇਸ ਨੀਤੀ ਦਾ ਉਦੇਸ਼ ਇਹਨਾਂ ਇਨਫਲੂਐਂਸਰਾਂ ਜ਼ਰੀਏ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ ਅਤੇ ਸ਼ਾਸਨ ਸਬੰਧੀ ਪਹਿਲਕਦਮੀਆਂ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣਾ ਹੈ। ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ: ਇਸ ਪਹਿਲਕਦਮੀ ਦਾ ਹਿੱਸਾ ਬਣੋ ਪੰਜਾਬ ਸਰਕਾਰ ਇਸ ਵਿਲੱਖਣ ਪਹਿਲਕਦਮੀ ਦਾ ਹਿੱਸਾ ਬਣਨ ਲਈ ਵੱਖ-ਵੱਖ ਡਿਜ਼ੀਟਲ ਪਲੇਟਫਾਰਮਾਂ ਦੇ ਇਨਫਲੂਐਂਸਰਾਂ ਨੂੰ ਨਿੱਘਾ ਸੱਦਾ ਦਿੰਦੀ ਹੈ। ਆਓ ਮਿਲ ਕੇ ਪੰਜਾਬ ਦੀਆਂ ਰੋਚਕ ਤੇ ਦਿਲਚਸਪ ਕਹਾਣੀਆਂ ਸੁਣਾਈਏ ਇਸ ਨੀਤੀ ਜ਼ਰੀਏ ਇਨਫਲੂਐਂਸਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਵਿਕਾਸ, ਇਸ ਦੇ ਅਮੀਰ ਸੱਭਿਆਚਾਰ ਅਤੇ ਲੋਕਾਂ ਦੇ ਦਿਲਾਂ ਨੂੰ ਛੂਹਣ ਵਾਲੀਆਂ ਕਹਾਣੀਆਂ ਨੂੰ ਸਮੁੱਚੇ ਭਾਰਤ ਵਾਸੀਆਂ ਨਾਲ ਸਾਂਝਾ ਕਰਨਾ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਨੀਤੀ ਦਾ ਉਦੇਸ਼ ਝੂਠੀਆਂ ਅਤੇ ਮਨਘੜਤ ਖ਼ਬਰਾਂ ਵਿਰੁੱਧ ਸਮੂਹਿਕ ਲੜਾਈ ਵਿੱਚ ਯੋਗਦਾਨ ਪਾਉਣਾ ਵੀ ਹੈ। ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ-2023 ਬਾਰੇ ਵਿਸਤ੍ਰਿਤ ਜਾਣਕਾਰੀ ਲਈ ਅਤੇ ਇਹ ਜਾਣਨ ਲਈ ਕਿ ਤੁਸੀਂ ਇਸ ਯਾਤਰਾ ਦਾ ਹਿੱਸਾ ਕਿਵੇਂ ਬਣ ਸਕਦੇ ਹੋ, http://diprpunjab.gov.in/sites/default/files/influencer%20policy%202023.pdf 'ਤੇ ਜਾਓ। ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ ਦੇ ਮੁੱਖ ਨੁਕਤੇ ਇਨਫਲੂਐਂਸਰਾਂ ਦੀ ਯੋਗਤਾ ਅਤੇ ਸ਼੍ਰੇਣੀਆਂ: ਇਹ ਨੀਤੀ ਇਨਫਲੂਐਂਸਰਾਂ ਨੂੰ ਉਹਨਾਂ ਦੇ ਸਬਸਕ੍ਰਾਈਬਰਾਂ ਦੇ ਅਧਾਰ ‘ਤੇ ਪੰਜ ਵਿਸ਼ੇਸ਼ ਸ਼੍ਰੇਣੀਆਂ ਵਿੱਚ ਦਰਸਾਉਂਦੀ ਹੈ: ਸ਼੍ਰੇਣੀ ਦੀ ਕਿਸਮ ਸਬਸਕ੍ਰਾਈਬਰਾਂ ਦੀ ਗਿਣਤੀ ਹਰੇਕ ਮੁਹਿੰਮ ਲਈ ਵੱਧ ਤੋਂ ਵੱਧ ਮੁਆਵਜ਼ਾ (ਰੁਪਏ ਵਿੱਚ) ਸ਼੍ਰੇਣੀ ਏ 1 ਮਿਲੀਅਨ+ ਸਬਸਕ੍ਰਾਈਬਰ 8,00,000 ਸ਼੍ਰੇਣੀ ਬੀ 50,00,00 ਤੋਂ 1 ਮਿਲੀਅਨ ਸਬਸਕ੍ਰਾਈਬਰ 5,00,000 ਸ਼੍ਰੇਣੀ ਸੀ 10,00,00 ਤੋਂ 50,00,00 ਸਬਸਕ੍ਰਾਈਬਰ 3,00,000 ਸ਼੍ਰੇਣੀ ਡੀ 50,000 ਤੋਂ 10,00,00 ਸਬਸਕ੍ਰਾਈਬਰ 3,00,000 ਸ਼੍ਰੇਣੀ ਈ 10,000 ਤੋਂ 50,000 ਸਬਸਕ੍ਰਾਈਬਰ 3,00,000 ਅਰਜ਼ੀ ਦੀ ਪ੍ਰਕਿਰਿਆ: ਇਸ ਨੀਤੀ ਤਹਿਤ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਦੇ ਚਾਹਵਾਨ ਇਨਫਲੂਐਂਸਰ ਸਿੱਧੀ ਆਨਲਾਈਨ ਅਰਜ਼ੀ ਪ੍ਰਕਿਰਿਆ ਰਾਹੀਂ https://bit.ly/Punjabinfluencerpolicy ‘ਤੇ ਅਰਜ਼ੀ ਦੇ ਸਕਦੇ ਹਨ। ਕੌਣ ਅਪਲਾਈ ਕਰ ਸਕਦਾ ਹੈ: ਨੀਤੀ ਉਹਨਾਂ ਇਨਫਲੂਐਂਸਰਾਂ ਨੂੰ ਸੱਦਾ ਦਿੰਦੀ ਹੈ ਜਿਨ੍ਹਾਂ ਦੀ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਮੌਜੂਦਗੀ ਹੈ ਅਤੇ ਜਾਣਕਾਰੀ ਦੀ ਵਿਆਪਕ ਪਹੁੰਚ ਤੇ ਪ੍ਰਭਾਵਸ਼ਾਲੀ ਪ੍ਰਸਾਰ ਨੂੰ ਯਕੀਨੀ ਬਣਾਉਂਦੇ ਹਨ। ਇਨਫਲੂਐਂਸਰਾਂ ਨੂੰ ਇੱਕ ਸਕਾਰਾਤਮਕ ਅਤੇ ਕਨੂੰਨੀ ਡਿਜ਼ੀਟਲ ਇਮੈਜ ਕਾਇਮ ਰੱਖਣਾ ਲਾਜ਼ਮੀ ਹੈ, ਜਿਸ ਤਹਿਤ ਉਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਜਾਂ ਸੂਬੇ ਤੇ ਕੌਮੀ ਹਿੱਤਾਂ ਵਿਰੁੱਧ ਗਤੀਵਿਧੀਆਂ ਵਿੱਚ ਸ਼ਮੂਲੀਅਤ ਨਾ ਹੋਵੇ। ਕਮਾਈ ਦੀ ਸੰਭਾਵਨਾ: ਨੀਤੀ ਇੱਕ ਢਾਂਚਾਗਤ ਮੁਆਵਜ਼ੇ ਦੇ ਮਾਡਲ ਦੀ ਰੂਪ-ਰੇਖਾ ਪ੍ਰਦਾਨ ਕਰਦੀ ਹੈ, ਜੋ ਇਨਫਲੂਐਂਸਰਾਂ ਨੂੰ ਉਹਨਾਂ ਦੀ ਸਮੱਗਰੀ ਦੀ ਪਹੁੰਚ ਅਤੇ ਪ੍ਰਭਾਵ ਦੇ ਆਧਾਰ 'ਤੇ ਮਿਹਨਤਾਨੇ ਦੀ ਪੇਸ਼ਕਸ਼ ਕਰਦੀ ਹੈ। ਇਨਫਲੂਐਂਸਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਵੱਖੋ-ਵੱਖਰੀਆਂ ਕਮਾਈ ਦੀਆਂ ਸੰਭਾਵਨਾਵਾਂ ਹੋਣਗੀਆਂ। ਵੇਰਵੇ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਂਦੇ ਹੋਏ, ਇਸ ਸਬੰਧੀ ਨੀਤੀ ਵਿੱਚ ਵਿਆਪਕ ਰੂਪ ਵਿੱਚ ਦੱਸਿਆ ਗਿਆ ਹੈ। ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣਾ: ਇਨਫਲੂਐਂਸਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਕੰਨਟੈਂਟ ਤਿਆਰ ਅਤੇ ਸਾਂਝਾ ਕਰਦੇ ਸਮੇਂ ਨੈਤਿਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਜੋ ਗੋਪਨੀਯਤਾ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਨਿਯਮਾਂ ਦੇ ਨਾਲ-ਨਾਲ ਸਬੰਧਿਤ ਵਿਗਿਆਪਨ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹਨ। ਪਾਰਦਰਸ਼ਤਾ ਅਤੇ ਸਹਿਯੋਗ: ਪੰਜਾਬ ਸਰਕਾਰ ਪੂਰਨ ਰੂਪ ਵਿੱਚ ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦਾ ਭਰੋਸਾ ਦਿੰਦੀ ਹੈ। ਇਸ ਦੇ ਨਾਲ ਹੀ ਇਨਫਲੂਐਂਸਰਾਂ ਨੂੰ ਉਹਨਾਂ ਦੀ ਪਹੁੰਚ ਨੂੰ ਵਧਾਉਣ ਲਈ ਪਲੇਟਫਾਰਮ ਵੀ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।
Punjab Bani 21 October,2023
ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ
ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ 'ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ ਚੰਡੀਗੜ੍ਹ, 21 ਅਕਤੂਬਰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ 'ਤੇ ਵੀ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ 'ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ। ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 21 October,2023
ਜੈ ਇੰਦਰ ਕੌਰ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਨਸ਼ਾ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਜੈ ਇੰਦਰ ਕੌਰ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਨਸ਼ਾ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਨਸ਼ਿਆਂ ਵਿਰੁੱਧ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਅਸੀਂ ਸਾਰੇ ਇਕੱਠੇ ਹੋ ਕੇ ਇਸ ਨੂੰ ਲੜੀਏ - ਜੈ ਇੰਦਰ ਕੌਰ ਸਾਡੇ ਸਮਾਜ ਨੂੰ ਇਸ ਖ਼ਤਰੇ ਤੋਂ ਮੁਕਤ ਕਰਵਾਉਣ ਲਈ ਔਰਤਾਂ ਦੀ ਵੱਡੀ ਜ਼ਿੰਮੇਵਾਰੀ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਪਟਿਆਲਾ, 21 ਅਕਤੂਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਆਪਣੀ ਨਸ਼ਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਵਿੱਚ ਵਾਧਾ ਅਤੇ ਇਸ ਦੇ ਨਤੀਜੇ ਵਜੋਂ ਹੋ ਰਹੀਆਂ ਮੌਤਾਂ ਇਸ ਸਮੇਂ ਪੰਜਾਬ ਦਾ ਮੁੱਖ ਮੁੱਦਾ ਹੈ। ਨਸ਼ਿਆਂ ਦੇ ਸਮਾਜ ਵਿੱਚ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਮੈਂ ਅੱਜ ਸਮਾਣਾ ਦੇ ਮੁਰਾਦਪੁਰ ਤੋਂ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੈਂ ਇਸ ਪਹਿਲ ਨੂੰ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੀ।" ਭਾਜਪਾ ਆਗੂ ਨੇ ਅੱਗੇ ਕਿਹਾ, "ਅੱਜ ਸਾਡੇ ਬਹੁਤੇ ਨੌਜਵਾਨ ਨਸ਼ੇ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਹਨੇਰੇ 'ਚੋਂ ਬਾਹਰ ਕੱਢਣ ਲਈ ਉਨ੍ਹਾਂ ਨੂੰ ਸਾਡੇ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਦੇ ਸਹਿਯੋਗ ਦੀ ਲੋੜ ਹੈ। ਪਿਛਲੇ ਇੱਕ ਸਾਲ ਦੌਰਾਨ ਮੈਂ ਜਿਸ ਵੀ ਪਿੰਡ ਵਿੱਚ ਗਿਆ ਹਾਂ, ਉਥੋਂ ਦੀਆਂ ਔਰਤਾਂ ਦੀ ਇੱਕੋ ਮੰਗ ਸੀ, ਕਿ, ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾ ਲਓ, ਇਸ ਲਈ ਮੈਂ ਇਸ ਖਤਰੇ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮਦਦ ਲੈਣ ਲਈ ਉਤਸ਼ਾਹਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰ ਰਹੀ ਹਾਂ।" ਜੈ ਇੰਦਰ ਕੌਰ ਨੇ ਸਾਡੇ ਹਰ ਵਿਅਕਤੀ ਦੇ ਰੋਲ ਬਾਰੇ ਗੱਲ ਕਰਦਿਆਂ ਕਿਹਾ ਕਿ, "ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਾਡੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਇਸ ਲਾਹਨਤ ਤੋਂ ਬਚਾਉਣ ਲਈ ਬਹੁਤ ਗੰਭੀਰ ਹੈ, ਇਸੇ ਕਰਕੇ ਕੇਂਦਰ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਦੋ ਦਫਤਰ ਅੰਮ੍ਰਿਤਸਰ ਵਿਖੇ ਵੀ ਸ਼ੁਰੂ ਕੀਤੇ ਹਨ। ਜਦਕਿ NCB ਨਸ਼ਾ ਤਸਕਰਾਂ ਨੂੰ ਫੜਨ ਲਈ ਕੰਮ ਕਰੇਗਾ, ਪਰ ਇਹ ਸਾਡੀ, ਆਮ ਜਨਤਾ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਪੱਧਰ 'ਤੇ ਵੀ ਤਸਕਰੀ ਨੂੰ ਰੋਕਣ ਲਈ ਯਤਨ ਕਰੀਏ ਅਤੇ ਕਦਮ ਚੁੱਕੀਏ।" ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, “ਸਰਕਾਰਾਂ ਇਕੱਲੀਆਂ ਇਸ ਨਸ਼ੇ ਦੀ ਅਲਾਮਤ ਨੂੰ ਨਹੀਂ ਰੋਕ ਸਕਦੀਆਂ, ਇਸ ਲਈ ਸਾਨੂੰ ਚੌਕਸ ਰਹਿਣਾ ਅਤੇ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਬਹੁਤ ਜ਼ਰੂਰੀ ਹੈ। ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਵੇਲੇ ਵੀ 66 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ ਗਏ ਸਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਸੀ, ਪਰ ਇਹ ਵੀ ਕਾਫੀ ਨਹੀਂ ਸਾਬਿਤ ਹੋਇਆ ਕਿਉਂਕਿ ਇਹ ਸਮੱਸਿਆ ਪੰਜਾਬ ਦੇ ਹਰ ਗਲੀ, ਹਰ ਪਿੰਡ ਤੱਕ ਪਹੁੰਚ ਚੁੱਕੀ ਹੈ। ਅਸੀਂ ਤਾਂ ਹੀ ਨਸ਼ਿਆਂ ਵਿਰੁੱਧ ਆਪਣੀ ਜੰਗ ਨੂੰ ਕਾਮਯਾਬੀ ਹਾਸਿਲ ਕਰ ਸਕਦੇ ਹਾਂ ਜੇਕਰ ਅਸੀਂ ਸਾਰੇ ਇੱਕ ਸਮਾਜ ਦੇ ਰੂਪ ਵਿੱਚ ਇਕੱਠੇ ਹੋ ਕੇ ਇਸ ਵਿਰੁੱਧ ਲੜੀਏ।" ਇਸ ਲੜਾਈ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਆਪਣੀਆਂ ਸਾਰੀਆਂ ਭੈਣਾਂ, ਮੇਰੀਆਂ ਮਾਵਾਂ, ਆਪਣੀਆਂ ਸਾਰੀਆਂ ਧੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਸ ਨਸ਼ੇ ਦੇ ਵਿਰੁੱਧ ਆਪਣੇ ਆਪ ਨੂੰ ਜਾਗਰੂਕ ਕਰਨ ਕਿਉਂਕਿ ਮੇਰਾ ਮੰਨਣਾ ਹੈ ਕਿ ਸਿਰਫ਼ ਇੱਕ ਮਾਂ ਜਾਂ ਭੈਣ ਹੀ ਆਪਣੇ ਪਰਿਵਾਰਕ ਮੈਂਬਰ ਜੋ ਨਸ਼ੇ ਤੋਂ ਸੰਘਰਸ਼ ਕਰ ਰਹੇ ਹਨ ਦੀ ਇਸ ਨੂੰ ਛੱਡਣ ਅਤੇ ਮੁੜ ਵਸੇਬੇ ਵਿੱਚ ਦਾਖਲ ਹੋਣ ਲਈ ਮਦਦ ਕਰ ਸਕਦੀ ਹੈ। ਇੰਨਾ ਹੀ ਨਹੀਂ ਸਾਨੂੰ ਚੌਕਸ ਰਹਿਣ ਲਈ ਪਿੰਡ ਪੱਧਰ 'ਤੇ ਟੀਮਾਂ ਬਣਾਉਣੀਆਂ ਪੈਣਗੀਆਂ ਅਤੇ ਸਾਡੇ ਇਲਾਕੇ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਨਹੀਂ ਦੇਣਾ ਚਾਹੀਦਾ, ਜੇਕਰ ਤੁਹਾਨੂੰ ਕਿਸੇ ਅਜਿਹੇ ਵਿਅਕਤੀ ਬਾਰੇ ਪਤਾ ਹੋਵੇ ਜੋ ਇਸ ਨਸ਼ਿਆਂ ਦਾ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਹੈ, ਤਾਂ ਤੁਹਾਨੂੰ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ।"
Punjab Bani 21 October,2023
ਸਿੰਪੋਲੋ ਵਿਟ੍ਰੀਫਾਈਡ ਨੇ ਪੰਜਾਬ ਦੇ ਪਟਿਆਲਾ ਵਿੱਚ ਖੋਲ੍ਹਿਆ ਆਪਣਾ 134ਵਾਂ ਸ਼ੋਅਰੂਮ
ਸਿੰਪੋਲੋ ਵਿਟ੍ਰੀਫਾਈਡ ਨੇ ਪੰਜਾਬ ਦੇ ਪਟਿਆਲਾ ਵਿੱਚ ਖੋਲ੍ਹਿਆ ਆਪਣਾ 134ਵਾਂ ਸ਼ੋਅਰੂਮ ਪਟਿਆਲਾ, 21 ਅਕਤੂਬਰ 2023 () ਸਿੰਪੋਲੋ ਵਿਟ੍ਰੀਫਾਈਡ, ਭਾਰਤੀ ਵਸਰਾਵਿਕ ਉਦਯੋਗ ਵਿੱਚ ਪ੍ਰਮੁੱਖ ਖਿਡਾਰੀਆਂ ਵਿੱਚੋਂ ਇੱਕ ਹੈ। ਜਿਸ ਨੂੰ ਸਭ ਤੋਂ ਨਵੀਨਤਾਕਾਰੀ ਖਿਡਾਰੀ ਅਤੇ ਵੱਡੇ ਫਾਰਮੈਟ ਸਿੰਟਰਡ ਕੰਪੈਕਟ ਸਰਫੇਸ ਤੇ 16/20 ਮਿਲੀਮੀਟਰ ਮੋਟਾਈ ਆਊਟਡੋਰ ਟਾਈਲਾਂ, ਕਿਚਨ ਪਲੇਟਫਾਰਮ, ਡਬਲ ਚਾਰਜ ਵਿਟ੍ਰੀਫਾਈਡ ਟਾਇਲਸ ਅਤੇ ਕਈ ਹੋਰ ਸ਼੍ਰੇਣੀਆਂ ਵਿੱਚ ਮਾਨਤਾ ਪ੍ਰਾਪਤ ਹੈ। ਸਿੰਪੋਲੋ ਵਿਟ੍ਰੀਫਾਈਡ ਨੇ ਸਾਇਓਮ ਸੈਨੇਟਰੀ, ਸੀ 11, ਉਦਯੋਗਿਕ ਖੇਤਰ, ਫੋਕਲ ਪੁਆਇੰਟ, ਪਟਿਆਲਾ, ਪੰਜਾਬ ਦੇ ਨਾਲ ਫਰੈਂਚਾਈਜ਼ੀ ਮਾਡਲ ਵਿੱਚ ਆਪਣੇ ਪਹਿਲੇ ਵਿਸ਼ੇਸ਼ ਟਾਇਲਸ ਤੇ ਸੈਨੇਟਰੀ ਵੇਅਰ ਸ਼ੋਅਰੂਮ ਦਾ ਉਦਘਾਟਨ ਕੀਤਾ ਹੈ, ਜੋਕਿ 4500 ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਸ਼ੋਅਰੂਮ ਵਿੱਚ ਸਿੰਪੋਲੋ ਦੇ ਸਭ ਤੋਂ ਵੱਧ ਵਿਕਣ ਵਾਲੇ ਉਤਪਾਦ, ਜਿਵੇਂ ਕਿ 1200x2400 ਡਰਾਈ ਗ੍ਰੈਨੁਲਾ, 1200x1800 ਪੌਸ਼ ਸਰਫੇਸ ਦੇ ਨਾਲ ਸਟਾਈਲ ਸਟੇਟਮੈਂਟ ਜੋੜਨ ਅਤੇ ਆਊਟਡੋਰ ਐਪਲੀਕੇਸ਼ਨਾਂ ਲਈ 16mm ਰੌਕਡੇਕ ਸੀਰੀਜ਼, ਕਿਚਨ ਟਾਪ, ਡਬਲ ਚਾਰਜ ਅਤੇ ਗਲੇਜ਼ਡ ਵਿਟਰੀਫਾਈਡ ਟਾਈਲਸ, ਵਾਲ ਟਾਈਲਸ ਆਦਿ ਦੇ ਨਾਲ ਇਨਡੋਰ ਸਪੇਸ ਨੂੰ ਭਰਪੂਰ ਕਰਨਾ ਹੈ। ਇਹ ਸ਼ੋਅਰੂਮ ਹਰ ਕਲਾਸੀ ਹਾਊਸ ਬਿਲਡਰ ਅਤੇ ਆਰਕੀਟੈਕਟ ਦੀਆਂ ਟਾਈਲਿੰਗ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਸ਼ੋਅਰੂਮ ਢੁਕਵੇਂ ਮਾਹੌਲ ਵਿੱਚ ਅਤਿ-ਆਧੁਨਿਕ ਮੌਕ-ਅੱਪ ਡਿਸਪਲੇ ਰਾਹੀਂ ਸਭ ਤੋਂ ਸ਼ਾਨਦਾਰ ਸੰਗ੍ਰਹਿ ਪ੍ਰਦਰਸ਼ਿਤ ਕਰਦਾ ਹੈ। ਇਹ ਮੌਕ-ਅੱਪ ਗਾਹਕਾਂ ਨੂੰ ਇਹ ਅਹਿਸਾਸ ਦੇਣ ਲਈ ਤਿਆਰ ਕੀਤੇ ਗਏ ਹਨ ਕਿ ਹਰੇਕ ਟਾਈਲ ਅਸਲ ਵਰਤੋਂ ਵਿੱਚ ਕਿਵੇਂ ਦਿਖਾਈ ਦੇਵੇਗੀ ਅਤੇ ਡਿਜ਼ਾਈਨਰਾਂ ਨੂੰ ਉੱਥੋਂ ਹੋਰ ਅੱਗੇ ਜਾਣ ਲਈ ਪ੍ਰੇਰਿਤ ਕਰਦੀ ਹੈ। ਸ਼ੋਅਰੂਮ ਦੇ ਸ਼ਾਨਦਾਰ ਉਦਘਾਟਨ 'ਤੇ ਸ਼੍ਰੀ ਭਾਰਤ ਆਘਾਰਾ (ਸੀ.ਐੱਮ.ਓ.) ਨੇ ਕਿਹਾ ਕਿ ਇਹ ਸ਼ੋਅਰੂਮ ਟਾਈਲਾਂ ਦੀ ਖਰੀਦਦਾਰੀ ਨੂੰ ਡਿਜ਼ਾਈਨ ਅਤੇ ਵਿਜ਼ੂਅਲ ਅਨੁਭਵ ਦੇ ਇੱਕ ਵੱਖਰੇ ਪੱਧਰ 'ਤੇ ਲੈ ਜਾਣ ਦਾ ਵਾਅਦਾ ਕਰਦਾ ਹੈ, ਜੋ ਕੁਝ ਪ੍ਰੀਮੀਅਮ ਬ੍ਰਾਂਡਾਂ ਨੂੰ ਪਟਿਆਲਾ ਵਿੱਚ ਮੁਕਾਬਲਾ ਕਰਨ ਲਈ ਆਪਣੀਆਂ ਰਣਨੀਤੀਆਂ 'ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰੇਗਾ। ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਅਸ਼ਵਨੀ ਅਸੀਜਾ (GM-North-1) ਨੇ ਕਿਹਾ ਕਿ ਪਟਿਆਲਾ ਆਪਣੇ ਸ਼ਾਨਦਾਰ ਸਵਾਦ ਅਤੇ ਸੁਹਜ ਦੀ ਭਾਵਨਾ ਲਈ ਜਾਣਿਆ ਜਾਂਦਾ ਹੈ। ਸ਼ੋਅਰੂਮ ਦੇ ਨਾਲ, ਅਸੀਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਗਾਹਕਾਂ ਨੂੰ ਉਤਪਾਦਾਂ ਦੀ ਇੱਕ ਵਿਸ਼ੇਸ਼ ਸ਼੍ਰੇਣੀ ਦੀ ਪੇਸ਼ਕਸ਼ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਨਾਲ ਮੇਲ ਖਾਣ ਦੀ ਉਮੀਦ ਕਰਦੇ ਹਾਂ, ਜੋ ਘਰ ਦੀ ਸਜਾਵਟ ਦੀ ਗੱਲ ਕਰਦੇ ਹੋਏ ਹਮੇਸ਼ਾ ਸਭ ਤੋਂ ਵਧੀਆ ਨੂੰ ਤਰਜੀਹ ਦਿੰਦੇ ਹਨ।
Punjab Bani 21 October,2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ -15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 21 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ 15 ਨਵੰਬਰ 2023 ਤੱਕ ਜਾਰੀ ਰਹੇਗਾ ਹੈ ਅਤੇ ਮਿਤੀ 05 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦਾ ਪਾਲਣਾ ਕਰਦੇ ਹੋਵੇ ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 21 October,2023
64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ ਜਲਦ ਹੀ ਸੜਕਾਂ ’ਤੇ ਉੱਤਰੇਗੀ; ਪੁਲਿਸ ਕਰਮੀਆਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਫੋਰਸ ਦੇ ਮੈਂਬਰਾਂ ਨੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਨੇ ਸਤੰਬਰ 1981 ਤੋਂ ਹੁਣ ਤੱਕ 1797 ਅਧਿਕਾਰੀਆਂ, ਜਿੰਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ 3 ਮੁਲਾਜ਼ਮ ਵੀ ਸ਼ਾਮਲ ਹਨ, ਦੇ ਪ੍ਰਾਣਾਂ ਦੀ ਆਹੂਤੀ ਦਿੱਤੀ ਹੈ। ਦੇਸ਼ ਦੀ ਖਾਤਿਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨਾਲ ਨਜਿੱਠਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ। ਇਸ ਦੌਰਾਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ‘ਸੜਕ ਸੁਰੱਖਿਆ ਫੋਰਸ ’(ਐਸਐਸਐਫ) ਨਾਂ ਦਾ ਪ੍ਰਮੁੱਖ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ਨੂੰ ਘਟਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ, ਸਗੋਂ ਰਾਜ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਐਸ.ਐਫ ਦੇ 1500 ਪੁਲਿਸ ਮੁਲਾਜ਼ਮ ਪਹਿਲਾਂ ਹੀ ਸੜਕ ਸੁਰੱਖਿਆ ਲਈ ਵਿਸ਼ੇਸ਼ ਸਿਖਲਾਈ ਲੈ ਰਹੇ ਹਨ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਾਹਨ ਹਰ 30 ਕਿਲੋਮੀਟਰ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ ਤਸਕਰਾਂ/ਵੇਚਣ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ ਅਤੇ ਜਦੋਂ ਤੱਕ ਸੂਬੇ ’ਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ ਉਦੋਂ ਤੱਕ ਪੁਲਿਸ ਸਰਗਰਮੀ ਨਾਲ ਅਜਿਹੀਆਂ ਕਾਰਵਾਈਆਂ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਇਨਫੋਰਸਮੈਂਟ’, ‘ਨਸ਼ਾ ਮੁਕਤੀ’ ਅਤੇ ‘ਰੋਕਥਾਮ’ ਦੀ ਤਿੰਨ ਨੁਕਾਤੀ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ, ਜਿਸ ਦੇ ਹਿੱਸੇ ਵਜੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਹਾਕੀ ਮੈਚ, ਸਾਈਕਲਿੰਗ, ਮੈਰਾਥਨ, ਪੇਂਟਿੰਗ ਆਦਿ ਸਮੇਤ ਕਈ ਮੁਕਾਬਲੇ ਕਰਵਾਏ ਜਾ ਰਹੇ ਹਨ। ਡੀਜੀਪੀ ਨੇ ਕਿਹਾ ਕਿ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਕੰਮ ਕਰਦੀ ਰਹੇਗੀ।’’ ਘਟਨਾ ਤੋਂ ਬਾਅਦ, ਡੀਜੀਪੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਮਦਰਦੀ ਨਾਲ ਸੁਣਿਆ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ 80ਵੀਂ ਬਟਾਲੀਅਨ ਨਵਜੋਤ ਸਿੰਘ ਮਾਹਲ ਵੱਲੋਂ ਗੈਂਗਸਟਰਾਂ ਨਾਲ ਲੜਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਮਨਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਸਮੇਤ ਇਸ ਸਾਲ ਦੇ ਸਾਰੇ 189 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਕਈ ਏ.ਡੀ.ਜੀ.ਪੀਜ਼ ਅਤੇ ਆਈ.ਜੀ.ਪੀਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਡੱਬੀ: ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ, 1959 ਨਾਲ ਜੁੜਦਾ ਹੈ, ਜਦੋਂ ਐਸਆਈ ਕਰਮ ਸਿੰਘ ਦੀ ਅਗਵਾਈ ਵਾਲੀ ਸੀ.ਆਰ.ਪੀ.ਐਫ. ਦੀ ਇੱਕ ਗਸ਼ਤ ਪਾਰਟੀ, ’ਤੇ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਚੀਨੀ ਬਲਾਂ ਦੁਆਰਾ ਹਮਲਾ ਕੀਤਾ ਗਿਆ ਸੀ ਅਤੇ 10 ਜਵਾਨ ਸ਼ਹੀਦ ਹੋ ਗਏ ਸਨ। ਇਹ ਦਿਵਸ 16,000 ਫੁੱਟ ਦੀ ਉਚਾਈ ’ਤੇ ਅਤਿਅੰਤ ਠੰਡੀਆਂ ਸਥਿਤੀਆਂ ਅਤੇ ਹਰ ਤਰ੍ਹਾਂ ਦੇ ਔਕੜਾਂ ਵਿਰੁੱਧ ਲੜਦੇ ਹੋਏ ਜਵਾਨਾਂ ਦੀ ਬਹਾਦਰੀ ,ਕੁਰਬਾਨੀ, ਦੁਰਲੱਭ ਹੌਸਲੇ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਹਰ ਸਾਲ ਦੇਸ਼ ਦੇ ਸਾਰੇ ਪੁਲਿਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼, ਲੱਦਾਖ, ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਭੇਜਦੀ ਹੈ ,ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਰਾਸ਼ਟਰੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੇ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਹਨਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਨਮਾਨ ਦਿੰਦਿਆਂ ਪੜ੍ਹੇ ਜਾਂਦੇ ਹਨ।
Punjab Bani 21 October,2023
ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਤੇ ਮੰਗ ਖ਼ਤਮ ਕਰਨ ਲਈ ਯਤਨਸ਼ੀਲ-ਏ.ਡੀ.ਜੀ.ਪੀ. ਛੀਨਾ
ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਤੇ ਮੰਗ ਖ਼ਤਮ ਕਰਨ ਲਈ ਯਤਨਸ਼ੀਲ-ਏ.ਡੀ.ਜੀ.ਪੀ. ਛੀਨਾ -ਕਿਹਾ, ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰਨ ਲਈ ਪੰਜਾਬ ਪੁਲਿਸ ਹਰ ਪੱਖੋਂ ਸਮਰੱਥ ਤੇ ਸੁਚੇਤ -ਸ਼ਹੀਦਾਂ ਦੀ ਸ਼ਹਾਦਤ ਸਾਡੇ ਲਈ ਮਾਰਗਦਰਸ਼ਕ-ਮੁਖਵਿੰਦਰ ਸਿੰਘ ਛੀਨਾ -ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੁਲਿਸ ਲਾਈਨ ਵਿਖੇ ਸ਼ਰਧਾਂਜਲੀ ਸਮਾਰੋਹ ਪਟਿਆਲਾ, 21 ਅਕਤੂਬਰ: ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਮੰਗ ਤੇ ਸਪਲਾਈ ਖ਼ਤਮ ਕਰਨ ਸਮੇਤ ਗੈਂਸਟਰਵਾਦ ਤੇ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰਨ ਲਈ ਹਰ ਪੱਖੋਂ ਸਮਰੱਥ ਤੇ ਪੂਰੀ ਤਰ੍ਹਾਂ ਸੁਚੇਤ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਗੈਂਗਸਟਰਵਾਦ ਤੇ ਨਸ਼ਿਆਂ ਵਰਗੀਆਂ ਚੁਣੌਤੀਆਂ ਸਮੇਤ ਗਵਾਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅੱਤਵਾਦ ਤੇ ਤਸਕਰੀ ਆਦਿ ਨਾਲ ਵੀ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠ ਰਹੀ ਹੈ। ਮੁਖਵਿੰਦਰ ਸਿੰਘ ਛੀਨਾ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਡਿਊਟੀ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਏ.ਡੀ.ਜੀ.ਪੀ. ਨੇ ਕਿਹਾ ਕਿ ਗੁਆਂਢੀ ਮੁਲਕ ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ। ਏ.ਡੀ.ਜੀ.ਪੀ. ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਅਟਾਰਨੀ ਲੀਗਲ ਅਨਮੋਲਜੀਤ ਸਿੰਘ, ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਪ੍ਰੋਬੇਸ਼ਨਰ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ। ਡੀ.ਐਸ.ਪੀ. (ਸਥਾਨਕ) ਦਲਬੀਰ ਸਿੰਘ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ 'ਚ ਏ.ਡੀ.ਜੀ.ਪੀ. ਛੀਨਾ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ। ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਅਮਰ ਸਿੰਘ ਚਾਹਲ, ਬਲਕਾਰ ਸਿੰਘ ਸਿੱਧੂ, ਸਾਬਕਾ ਅਧਿਕਾਰੀ ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਸ਼ਰਨਜੀਤ ਸਿੰਘ, ਕੇਸਰ ਸਿੰਘ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਪੀਜ ਮਹੰਮਦ ਸਰਫ਼ਰਾਜ ਆਲਮ, ਹਰਵੰਤ ਕੌਰ, ਹਰਬੀਰ ਸਿੰਘ ਅਟਵਾਲ, ਜਸਵੀਰ ਸਿੰਘ ਸਮੇਤ ਸਮੂਹ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
Punjab Bani 21 October,2023
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ* ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬਾ ਸਰਕਾਰ ਨੂੰ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਕੋਲ ਲੋਕ ਭਲਾਈ ਦੇ ਉਦੇਸ਼ ਲਈ ਬਹਿਸ ਕਰਵਾਉਣ ਦਾ ਅਧਿਕਾਰ ਨਹੀਂ ਹੈ ਅਤੇ ਲੋਕ ਪੱਖੀ ਬਿੱਲ ਰੁਕੇ ਪਏ ਹਨ ਜਿਸ ਕਰਕੇ ਸੂਬੇ ਦੇ ਵਿਕਾਸ ਉਤੇ ਮਾਰੂ ਅਸਰ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਦੇ ਇਸ ਤਾਨਾਸ਼ਾਹੀ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਣ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦਾ ਮਾਲੀਆ ਵਧਾਉਣ ਵਾਸਤੇ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਤਜਵੀਜ਼ ਰੱਖੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਦੇਣ ਦੀ ਬਜਾਏ ਬਿੱਲ ਰੋਕ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਰਾਜਪਾਲ ਸੈਸ਼ਨ ਦੀ ਕਾਨੂੰਨੀ ਵੈਧਤਾ 'ਤੇ ਸਵਾਲ ਉਠਾ ਰਹੇ ਹਨ ਜਦਕਿ ਸੂਬਾ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲੋਕਾਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਭਲਾਈ ਪਹਿਲਕਦਮੀਆਂ ਪਿਛਲੇ ਤਰਕ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ ਕਿਉਂਕਿ 1997 ਤੋਂ 2022 ਤੱਕ ਸੂਬੇ ਵਿੱਚ ਦੋ ਵਿਅਕਤੀਆਂ ਨੇ ਹੀ ਰਾਜ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਜ਼ਾ ਤਾਂ ਲਾਹ ਦੇਵੇਗੀ ਪਰ ਕੇਰਲਾ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਹਮਰੁਤਬਾ ਵਾਂਗ ਪੰਜਾਬ ਦੇ ਰਾਜਪਾਲ ਨੂੰ ਵੀ ਸੂਬਾ ਸਰਕਾਰ ਦੇ ਕੰਮਕਾਜ ਵਿਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੇ ਗਲਤ ਕੰਮਾਂ ਨਾਲ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਰਾਜਪਾਲ ਵੱਲੋਂ ਬਜਟ ਸੈਸ਼ਨ ਮੌਕੇ ਵੀ ਵਿਰੋਧੀ ਰਵੱਈਆ ਅਪਣਾਇਆ ਗਿਆ ਸੀ ਜਿਸ ਕਾਰਨ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਲੋਕਾਂ ਦੇ ਟੈਕਸ ਦੇ 25 ਲੱਖ ਰੁਪਏ ਖਰਚਣੇ ਪਏ ਸਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇਹ ਹੱਠ ਨਾ ਪਗਾਉਂਦੇ ਤਾਂ ਇਹ ਰਾਸ਼ੀ ਬਚਾਈ ਜਾ ਸਕਦੀ ਸੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਗਲਤ ਕਰੇਗੀ ਤਾਂ ਸੂਬੇ ਦੇ ਲੋਕ ਉਸ ਨੂੰ ਵੋਟਾਂ ਮੌਕੇ ਸਜ਼ਾ ਦੇਣਗੇ, ਇਸ ਲਈ ਰਾਜਪਾਲ ਨੂੰ ਸੂਬਾ ਸਰਕਾਰ ਦੇ ਕੰਮਕਾਜ 'ਚ ਬੇਲੋੜਾ ਦਖ਼ਲ ਦੇਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਏਸੇ ਤਰਜ਼ 'ਤੇ 15ਵੀਂ ਵਿਧਾਨ ਸਭਾ ਦਾ ਨੌਵਾਂ ਸੈਸ਼ਨ ਬੁਲਾਉਣ ਲਈ 23 ਨਵੰਬਰ, 2019 ਨੂੰ ਤਤਕਾਲੀ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਖਿਆ ਇੱਕ ਪੱਤਰ ਵੀ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਰਾਜਪਾਲ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰਾਂਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।
Punjab Bani 20 October,2023
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ ਮੁੱਖ ਮੰਤਰੀ ਦੇ ਯਤਨਾਂ ਸਦਕਾ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਲੁਧਿਆਣਾ ਵਿਖੇ ਲਗਾਇਆ 115 ਏਕੜ ਤੋਂ ਵੱਧ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ 2600 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਸਥਾਪਿਤ ਟਾਟਾ ਸਟੀਲ ਵੱਲੋਂ ਪ੍ਰੋਜੈਕਟ ਸਬੰਧੀ ਸਮੇਂ-ਸਿਰ ਮਨਜ਼ੂਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਲੁਧਿਆਣਾ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ। ਮੁੱਖ ਮੰਤਰੀ ਵੱਲੋਂ ਅੱਜ ਇਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਇਹ ਪਲਾਂਟ ਕੰਪਨੀ ਦੇ ਫਲੈਗਸ਼ਿਪ ਰਿਟੇਲ ਬ੍ਰਾਂਡ 'ਟਾਟਾ ਟਿਸਕੋਨ' ਅਧੀਨ ਰੀਸਾਈਕਲਿੰਗ ਜ਼ਰੀਏ ਉਸਾਰੀ ਵਿੱਚ ਵਰਤੇ ਜਾਂਦੇ ਸਟੀਲ ਦੇ ਸਰੀਏ ਦਾ ਉਤਪਾਦਨ ਕਰੇਗਾ ਅਤੇ ਇਹ ਨਿਵੇਸ਼ ਟਾਟਾ ਸਟੀਲ ਦੀ ਅਰਥਵਿਵਸਥਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਦੇ ਨਾਲ ਨਾਲ ਸਟੀਲ ਨੂੰ ਰੀਸਾਈਕਲ ਕਰਕੇ ਪ੍ਰਦੂਸ਼ਣ ਰਹਿਤ ਸਟੀਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ। 100 ਫ਼ੀਸਦੀ ਸਕ੍ਰੈਪ-ਅਧਾਰਿਤ ਇਲੈਕਟ੍ਰਿਕ ਭੱਠੀ ਨਾਲ 0.75 ਐਮ.ਟੀ.ਪੀ.ਏ. ਦੀ ਸਮਰੱਥਾ ਵਾਲਾ ਇਹ ਪਲਾਂਟ ਕਡਿਆਣਾ ਖੁਰਦ, ਹਾਈ-ਟੈਕ ਵੈਲੀ ਵਿਖੇ 115 ਏਕੜ ਜ਼ਮੀਨ ਵਿੱਚ ਸਥਾਪਤ ਹੋਣਾ ਹੈ। ਇਸ ਪ੍ਰੋਜੈਕਟ ਜ਼ਰੀਏ ਰੋਜ਼ਗਾਰ ਦੇ ਲਗਭਗ 500 ਸਿੱਧੇ ਅਤੇ 2000 ਅਸਿੱਧੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ 200 ਤੋਂ ਵੱਧ ਸਟੀਲ ਰੋਲਿੰਗ ਮਿੱਲਾਂ ਅਤੇ ਮੁੱਖ ਕਲੱਸਟਰ ਹਨ ਜਿਸ ਨਾਲ ਸੂਬੇ ਦਾ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਮਹੱਤਵਪੂਰਨ ਸਥਾਨ ਹੈ। ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼, ਆਰਤੀ ਸਟੀਲਜ਼, ਹੀਰੋ ਸਟੀਲਜ਼, ਜੇ.ਐਸ.ਡਬਲਿਊ ਸਟੀਲਜ਼ ਅਤੇ ਹੋਰਨਾਂ ਵਰਗੀਆਂ ਪ੍ਰਮੁੱਖ ਸਟੀਲ ਇਕਾਈਆਂ ਹਨ ਅਤੇ ਇਸ ਸੈਕਟਰ ਨੂੰ ਉਦਯੋਗਿਕ ਵਪਾਰ ਵਿਕਾਸ ਨੀਤੀ-2022 ਵਿੱਚ ਤਰਜੀਹੀ ਸੈਕਟਰ ਵਜੋਂ ਦਰਸਾਇਆ ਗਿਆ ਹੈ। ਟਾਟਾ ਸਟੀਲ ਲਿਮਟਿਡ ਦਾ ਪੰਜਾਬ ਦੇ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਅਹਿਮ ਸਥਾਨ ਹੈ ਅਤੇ 34 ਮਿਲੀਅਨ ਟਨ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਨਾਲ ਵਿਸ਼ਵ ਪੱਧਰੀ ਸਟੀਲ ਕੰਪਨੀਆਂ ਵਿੱਚ ਸ਼ੁਮਾਰ ਹੈ। ਆਪਣੇ ਸੰਬੋਧਨ ਵਿੱਚ ਟਾਟਾ ਸਟੀਲਜ਼ ਦੇ ਸੀ.ਈ.ਓ. ਅਤੇ ਐਮ.ਡੀ. ਟੀ.ਵੀ. ਨਰੇਂਦਰਨ ਨੇ ਪਲਾਂਟ ਸਥਾਪਤ ਕਰਨ ਸਬੰਧੀ ਸਾਰੀਆਂ ਮਨਜ਼ੂਰੀਆਂ ਨਿਰਧਾਰਤ ਅਤੇ ਸਮਾਂਬੱਧ ਢੰਗ ਨਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਆਉਣ ਵਾਲੇ 18 ਮਹੀਨਿਆਂ ਵਿੱਚ ਕਾਰਜਸ਼ੀਲ ਹੋ ਜਾਵੇਗਾ। ਸ੍ਰੀ ਨਰੇਂਦਰਨ ਨੇ ਦੱਸਿਆ ਕਿ ਪੰਜਾਬ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਹੁਣ ਇਹ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ। ਇਸ ਦੌਰਾਨ ਟਾਟਾ ਸਟੀਲ ਦੇ ਉਪ ਪ੍ਰਧਾਨ (ਕਾਰਪੋਰੇਟ ਸਰਵਿਸਿਜ਼) ਚਾਣਕਿਆ ਚੌਧਰੀ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਸਮੇਂ ਸਿਰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਨੇੜਲੇ ਪਿੰਡਾਂ ਦੇ ਪੰਚਾਂ-ਸਰਪੰਚਾਂ ਦਾ ਵੀ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਆਪਣੇ ਆਪ ਨੂੰ ਪੰਜਾਬ ਦਾ ਹਿੱਸਾ ਦੱਸਦਿਆਂ ਸ੍ਰੀ ਚੌਧਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇਣ ਲਈ ਸੂਬੇ ਵਿੱਚ ਹੁਨਰ ਸਿਖਲਾਈ ਕੇਂਦਰ ਖੋਲ੍ਹਣਗੇ। ਟਾਟਾ ਸਟੀਲ ਦੇ ਚੇਅਰਮੈਨ ਐਮ ਐਂਡ ਐਸ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪਲਾਂਟ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤੇ ਬਿਨਾਂ 7500 ਟਨ ਸਟੀਲ ਦਾ ਉਤਪਾਦਨ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਪਲਾਂਟ ਵਿੱਚ ਸਕਰੈਪ ਨੂੰ ਰੀਸਾਈਕਲ ਕਰਕੇ ਸਟੀਲ ਬਣਾਇਆ ਜਾਵੇਗਾ। ਸ੍ਰੀ ਅਨੁਪਮ ਨੇ ਕਿਹਾ ਕਿ ਇਸ ਪਲਾਂਟ ਵਿੱਚ ਉਤਪਾਦਨ ਲਈ ਕੋਲੇ ਦੀ ਵਰਤੋਂ ਨਹੀਂ ਕੀਤੀ ਜਾਵੇਗੀ, ਜਿਸ ਨਾਲ ਇਹ ਗ੍ਰੀਨ ਪਾਵਰ ਨੂੰ ਉਤਸ਼ਾਹਿਤ ਕਰੇਗਾ।
Punjab Bani 20 October,2023
ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ
ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ • ਇਹ ਕਦਮ ਖ਼ਪਤ ਸਬੰਧੀ ਡੇਟਾ ਨੂੰ ਤਰਤੀਬਵਾਰ ਕਰਨ ਅਤੇ ਪਾਲਣਾ ਸਬੰਧੀ ਰਿਪੋਰਟਾਂ ਨੂੰ ਆਨਲਾਈਨ ਤਿਆਰ ਕਰਨ ਵਿੱਚ ਸਹਾਈ ਹੋਵੇਗਾ: ਅਮਨ ਅਰੋੜਾ • ਪਾਲਣਾ ਨਾ ਕਰਨ ਦੀ ਸੂਰਤ ਵਿੱਚ ਰੈਗੂਲੇਟਰ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ 'ਡਿਜ਼ੀਟਲ ਪੰਜਾਬ' ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ। ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ 'ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ 'ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।
Punjab Bani 20 October,2023
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਬਾਗ਼ਬਾਨੀ ਮੰਤਰੀ ਵੱਲੋਂ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਪਾਬੰਦ ਟੀਮ ਨੂੰ ਹੱਲਾਸ਼ੇਰੀ, ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨ ਖੇਤੀ ਖੇਤਰ 'ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀ ਵੀ ਸਨਮਾਨੇ ਚੰਡੀਗੜ੍ਹ, 20 ਅਕਤੂਬਰ: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ 'ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ ਖੇਤੀ ਖੇਤਰ 'ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀਆਂ ਦਾ ਸਨਮਾਨ ਕੀਤਾ। ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਵਿੱਚ 6040 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ 11,831 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਕਰਜ਼ਾ ਰਾਸ਼ੀ 3430 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਦਕਿ 463 ਕਰੋੜ ਰੁਪਏ ਦੇ ਪ੍ਰਾਜੈਕਟ ਵੈਰੀਫ਼ਿਕੇਸ਼ਨ ਪ੍ਰਕਿਰਿਆ ਅਧੀਨ ਹਨ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ 6854 ਪ੍ਰਾਜੈਕਟਾਂ ਨਾਲ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ 'ਤੇ ਹੈ ਜਦਕਿ ਮੱਧਪ੍ਰਦੇਸ਼ ਨੇ 6751 ਅਰਜ਼ੀਆਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਕ੍ਰਮਵਾਰ 4629 ਅਰਜ਼ੀਆਂ, 4569 ਅਰਜ਼ੀਆਂ ਅਤੇ 2777 ਅਰਜ਼ੀਆਂ ਨਾਲ ਤੀਜੇ, ਚੌਥੇ ਤੇ ਪੰਜਵੇਂ ਸਥਾਨ 'ਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲਾਟ ਕੀਤੇ ਫ਼ੰਡਾਂ ਦੀ ਵਰਤੋਂ ਵਿੱਚ ਪੰਜਾਬ 42.56 ਫ਼ੀਸਦੀ ਫ਼ੰਡਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਤੀਜੇ ਨੰਬਰ 'ਤੇ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਸ ਸਕੀਮ ਦਾ ਲਾਭ ਲੈਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਤਿੰਨੋ ਜ਼ਿਲ੍ਹਿਆਂ ਵਿੱਚ ਪੂਰੇ ਰਾਜ ਤੋਂ ਮਨਜ਼ੂਰ ਕਰਜ਼ੇ ਦੀ ਰਕਮ ਦਾ ਲਗਭਗ ਇੱਕ ਤਿਹਾਈ ਹਿੱਸਾ ਹੈ। ਮੰਤਰੀ ਨੇ ਦੱਸਿਆ ਕਿ 30 ਸਤੰਬਰ ਨੂੰ ਸਮਾਪਤ ਹੋਈ ਦੂਜੀ ਵਿੱਤੀ ਤਿਮਾਹੀ ਤੱਕ ਕੁੱਲ 1571 ਕਰੋੜ ਰੁਪਏ ਵੰਡੇ ਗਏ, ਜੋ 30 ਜੂਨ, 2023 ਨੂੰ ਖ਼ਤਮ ਹੋਈ ਪਹਿਲੀ ਤਿਮਾਹੀ ਦੇ ਮੁਕਾਬਲੇ 96.67 ਫ਼ੀਸਦੀ ਵੱਧ ਹੈ। ਕੈਬਨਿਟ ਮੰਤਰੀ ਵੱਲੋਂ ਇਸ ਸਕੀਮ ਦੇ ਲਾਗੂਕਰਨ ਲਈ ਵਿਭਾਗ ਦੀ ਟੀਮ ਜਿਸ ਵਿੱਚ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਕੇ.ਪੀ.ਐਮ.ਜੀ. (ਪੀ.ਐਮ.ਯੂ.) ਦੀ ਟੀਮ ਵੱਲੋਂ ਸ਼੍ਰੀਮਤੀ ਰਵਦੀਪ ਕੌਰ (ਟੀਮ ਲੀਡਰ), ਯੁਵਰਾਜ ਸਿੰਘ ਔਲਖ, ਮਨੀ ਮਿੱਤਲ ਅਤੇ ਨਿਤਿਆ ਤਿਵਾੜੀ (ਟੀਮ ਮੈਂਬਰ) ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਸਕੀਮ ਤਹਿਤ ਖੇਤੀ ਤੇ ਬਾਗ਼ਬਾਨੀ ਫ਼ਸਲਾਂ ਦੀ ਕਟਾਈ ਪਿੱਛੋਂ ਪ੍ਰਬੰਧਨ ਅਤੇ ਪ੍ਰਾਇਮਰੀ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ 'ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਰਜ਼ਿਆਂ ਦੀ ਕ੍ਰੈਡਿਟ ਗਾਰੰਟੀ ਫ਼ੀਸ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਏ.ਆਈ.ਐਫ. ਸਕੀਮ ਨੂੰ ਹੋਰ ਸਾਰੀਆਂ ਕੇਂਦਰੀ ਅਤੇ ਰਾਜ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਸਨਮਾਨੇ ਵਿਗਿਆਨੀ ਇਸ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀ ਖੇਤਰ ਵਿੱਚ ਅਹਿਮ ਖੋਜਾਂ ਕਰਨ ਅਤੇ ਕਿਸਾਨਾਂ ਲਈ ਲਾਭਕਾਰੀ ਸਕੀਮਾਂ ਬਣਾਉਣ ਵਾਲੇ ਵਿਗਿਆਨੀ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਬੀ.ਵੀ.ਸੀ. ਮਹਾਜਨ ਨੂੰ ਵੀ ਸਨਮਾਨਤ ਕੀਤਾ। ਸਾਇਲ ਐਂਡ ਵਾਟਰ ਇੰਜੀਨਿਅਰਿੰਗ ਵਿਭਾਗ ਪੀ.ਏ.ਯੂ. ਲੁਧਿਆਣਾ ਦੇ ਮੁਖੀ ਡਾ. ਰਾਕੇਸ਼ ਸ਼ਾਰਦਾ ਨੇ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ ਇੱਕ ਕਨਾਲ ਦੇ ਪੌਲੀ ਹਾਊਸ ਦੀ ਸਕੀਮ ਤਿਆਰ ਕੀਤੀ ਹੈ ਅਤੇ ਵਿਭਾਗੀ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਨਾਲ ਮਿਲ ਕੇ ਸਾਲ 2022-23 ਅਤੇ 2023-24 ਦੌਰਾਨ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ 49 ਪੌਲੀ ਹਾਊਸ ਲਗਵਾਏ। ਫ਼ਸਲੀ ਵਿਭਿੰਨਤਾ ਨੂੰ ਅੱਗੇ ਲੈ ਕੇ ਜਾਣ ਵਾਸਤੇ ਇਸ ਸਕੀਮ ਨਾਲ ਝੋਨਾ ਲਾਉਣ ਵਾਲੇ ਕਿਸਾਨ ਸਿਰਫ਼ ਇੱਕ ਕਨਾਲ ਜ਼ਮੀਨ ਵਿੱਚੋਂ ਇੱਕ ਏਕੜ ਦੇ ਕਰੀਬ ਦੀ ਆਮਦਨ ਲੈ ਰਹੇ ਹਨ। ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਲਈ ਇੱਕ ਅਜਿਹਾ ਮਾਡਲ ਤਿਆਰ ਕਰ ਵਿਖਾਇਆ ਹੈ ਜਿਸ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਹੋਏ ਹਨ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ ਆਨ-ਫ਼ਾਰਮ ਕੋਲਡ ਰੂਮ ਸਕੀਮ ਤਿਆਰ ਕਰਨ ਵਾਲੇ ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ ਪੀ.ਐਚ.ਪੀ.ਟੀ.ਸੀ. ਨੂੰ ਵੀ ਸਨਮਾਨਤ ਕੀਤਾ। ਵਿਭਾਗ ਵੱਲੋਂ ਡਾ. ਮਹਾਜਨ ਦੀ ਤਕਨੀਕੀ ਸਲਾਹ ਨਾਲ ਸੈਂਟਰ ਆਫ ਐਕਸੀਲੈਂਸ ਫ਼ਾਰ ਵੈਜੀਟੇਬਲਜ਼, ਕਰਤਾਰਪੁਰ ਵਿਖੇ ਇੱਕ ਪ੍ਰਦਰਸ਼ਨੀ ਆਨ-ਫਾਰਮ ਕੋਲਡ ਰੂਮ ਲਗਾਇਆ ਗਿਆ। ਦੋ-ਤਿੰਨ ਸਾਲ ਟੈਸਟਿੰਗ ਤੋਂ ਬਾਅਦ ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ। ਬਹੁਤ ਘੱਟ ਬਿਜਲੀ ਖ਼ਰਚੇ ਵਾਲੇ ਕੁੱਲ 91 ਕੋਲਡ ਰੂਮ ਸੂਬੇ ਵਿੱਚ ਲਗਾਏ ਗਏ ਹਨ। ਕਿਸਾਨਾਂ ਵੱਲੋਂ ਇਸ ਸਕੀਮ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ। ਇਹ ਕੋਲਡ ਸਟੋਰ ਕਿਸਾਨਾਂ ਦੇ ਖੇਤਾਂ/ਫਾਰਮ ਹਾਊਸ 'ਤੇ ਬਣਾਏ ਗਏ ਤਾਂ ਕਿ ਕਿਸਾਨ ਸਿੱਧੇ ਮੰਡੀਕਰਨ ਵਾਲੇ ਪਾਸੇ ਆ ਸਕਣ। ਜਿਹੜੇ ਕਿਸਾਨ ਸਿੱਧਾ ਮੰਡੀਕਰਨ ਕਰਦੇ ਸਨ, ਉਨ੍ਹਾਂ ਦੀ ਰੋਜ਼ਾਨਾ ਵਿਕਰੀ ਤੋਂ ਵਾਧੂ ਸਬਜ਼ੀਆਂ ਉਹ ਇਸ ਵਿੱਚ ਸਟੋਰ ਕਰਕੇ ਅਗਲੇ ਦਿਨ ਵੇਚ ਸਕਦੇ ਹਨ। ਇਸ ਤਰ੍ਹਾਂ ਇਹ ਸਟੋਰ ਇੱਕ ਟਰਾਂਜ਼ਿਟ ਸਟੋਰ ਵਾਂਗ ਬਹੁਤ ਕਾਮਯਾਬ ਰਿਹਾ ਹੈ।
Punjab Bani 19 October,2023
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ 19 ਅਕਤੂਬਰ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ 30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ। ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।
Punjab Bani 19 October,2023
ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ
ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ ਅੰਮ੍ਰਿਤਸਰ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।
Punjab Bani 19 October,2023
ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ
ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ - ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਪੰਜਾਬ ਦਾ ਮਾਣ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ‘‘ਓਪਨ ਡੀਫੀਕੇਸ਼ਨ ਫ੍ਰੀ ਪਲੱਸ (ਓ.ਡੀ.ਐਫ. ਪਲੱਸ) ਘੋਸ਼ਿਤ ਕੀਤਾ ਹੈ ਅਤੇ ਬਰਨਾਲਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਸਫ਼ਲਤਾ ਸਵੱਛਤਾ ਅਤੇ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹੇ ਵੱਲੋਂ ਕੀਤੀ ਮਹੱਤਵਪੂਰਨ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਸਿੱਟੇ ਵਜੋਂ ਇਲਾਕਾ ਨਿਵਾਸੀਆਂ ਦਾ ਰਹਿਣ-ਸਹਿਣ ਹੋਰ ਬਿਹਤਰ ਬਣੇਗਾ। ਇਹ ਮੀਲ ਪੱਥਰ ਸਥਾਪਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਨਿੱਠ ਕੇ ਕੰਮ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰ ਨੇੜੇ ਬਿਨਾਂ ਕਿਸੇ ਪਰੇਸ਼ਾਨੀ ਤੋਂ ਪ੍ਰਾਪਤ ਹੋਣ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਵੱਛਤਾ, ਸਫ਼ਾਈ ਨੂੰ ਉਤਸ਼ਾਹਿਤ ਕਰਕੇ ‘ਕਲੀਨ ਐਂਡ ਓਪਨ ਡੀਫੀਕੇਸ਼ਨ ਫ੍ਰੀ ਇੰਡੀਆ’ ਨੂੰ ਯਕੀਨੀ ਬਣਾਉਣਾ ਹੈ। ‘‘ ਓਡੀਐਫ ਪਲੱਸ’’ ਦਰਜਾ ਸਿਰਫ਼ ਖੁੱਲ੍ਹੇ ਵਿੱਚ ਸ਼ੌਚ-ਮੁਕਤ ਸਥਿਤੀ ਪ੍ਰਾਪਤ ਕਰਨਾ ਹੀ ਨਹੀਂ ਸਗੋਂ ਸਵੱਛਤਾ ਦੀ ਸਥਿਰਤਾ, ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਿੰਡਾਂ ਦੀ ਸੰਪੂਰਨ ਸਫਾਈ ’ਤੇ ਧਿਆਨ ਕੇਂਦਰਿਤ ਕਰਨਾ ਵੀ ਹੈ। ਜ਼ਿਲ੍ਹਾ ਬਰਨਾਲਾ ਵੱਲੋਂ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਦੀ ਸਫ਼ਲਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਇੱਥੋਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਤੇ ਸਮਰਪਿਤ ਯਤਨਾਂ ਦਾ ਨਤੀਜਾ ਹੈ। ਜਿੰਪਾ ਨੇ ਅੱਗੇ ਕਿਹਾ ਕਿ ਓ.ਡੀ.ਐਫ. ਪਲੱਸ ਦਾ ਦਰਜਾ ਭਵਿੱਖ ਵਿੱਚ ਸਵੱਛਤਾ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਰਨਾਲਾ ਦੇ ਇਰਾਦਿਆਂ ਨੂੰ ਹੋਰ ਮਜ਼ਬੂਤੀ ਬਖਸ਼ੇਗਾ। ਇਹ ਪ੍ਰਾਪਤੀ ਬਿਨਾਂ ਸ਼ੱਕ ਇੱਥੋਂ ਦੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਵੱਲ ਲੈ ਕੇ ਜਾਵੇਗੀ ਅਤੇ ਇਸਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੋਵੇਗਾ।
Punjab Bani 19 October,2023
ਵਿਧਾਇਕ ਕੋਹਲੀ ਵੱਲੋਂ ਦੁਸ਼ਹਿਰੇ ਤੋਂ ਪਹਿਲਾਂ ਪਟਿਆਲਾ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਧਾਇਕ ਕੋਹਲੀ ਵੱਲੋਂ ਦੁਸ਼ਹਿਰੇ ਤੋਂ ਪਹਿਲਾਂ ਪਟਿਆਲਾ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ -ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਰਾਮਲੀਲਾ ਸਟੇਜ ਤੇ ਸਾਈਂ ਮਾਰਕੀਟ ਨੇੜੇ 7.5 ਲੱਖ ਲਾਗਤ ਨਾਲ ਨਵੇਂ ਬਣ ਰਹੇ ਅਗਰਸੈਨ ਚੌਂਕ ਦੇ ਕੰਮ ਦਾ ਨਿਰੀਖਣ -ਕਿਹਾ, ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਲਈ ਭੇਜੇ 57 ਕਰੋੜ ਰੁਪਏ ਨਾਲ ਵਿਕਾਸ ਕਾਰਜ ਤੇਜੀ ਨਾਲ ਜਾਰੀ ਪਟਿਆਲਾ, 19 ਅਕਤੂਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਦੇ ਪਾਵਨ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਹਿਲਾਂ ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਰਾਮਲੀਲਾ ਸਟੇਜ ਦੇ ਮੁਕੰਮਲ ਹੋਣ ਨੇੜੇ ਪੁੱਜੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਰਾਮਲੀਲਾ ਕਮੇਟੀ ਵੱਲੋਂ ਇਸ ਸਟੇਜ ਤੇ ਸ਼ੈਡ ਦੀ ਮੁਰੰਮਤ ਲਈ ਪਹੁੰਚ ਕੀਤੀ ਗਈ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਰਿਆ ਦਿਲੀ ਦਿਖਾਉਂਦੇ ਹੋਏ ਇਸ ਨੂੰ 12 ਲੱਖ ਰੁਪਏ ਤੋਂ ਵਧੇਰੇ ਦਾ ਖਰਚ ਕਰਕੇ ਪੂਰਾ ਹੀ ਨਵਾਂ ਬਣਾ ਦਿੱਤਾ ਗਿਆ ਹੈ। ਇਸ ਉਪਰੰਤ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਥੇ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਲੋਅਰ ਮਾਲ ਰੋਡ 'ਤੇ ਸਥਿਤ ਸਾਈ ਮਾਰਕੀਟ ਨੇੜੇ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਜਾ ਰਹੇ ਅਗਰਸੈਨ ਚੌਂਕ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਨਗਰ ਨਿਗਮ ਦੇ ਮੇਅਰ ਸਨ, ਤਾਂ ਉਸ ਸਮੇਂ ਇਸ ਚੌਂਕ ਨੂੰ ਬਣਾਉਣ ਦੀ ਤਜਵੀਜ ਬਣਾਈ ਗਈ ਸੀ ਪਰੰਤੂ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਮੰਗ 'ਤੇ ਇਸ ਚੌਂਕ ਦੀ ਉਸਾਰੀ ਕਰਵਾਈ ਗਈ ਹੈ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਚੌਂਕ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਇਸ ਅਹਿਮ ਸੜਕ ਉਪਰ ਵਾਹਨਾਂ ਦੀ ਤੇਜ ਰਫ਼ਤਾਰ ਕਰਕੇ ਹੁੰਦੇ ਹਾਦਸੇ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਥੇ ਨੇੜੇ ਸਕੂਲ ਹੋਣ ਕਰਕੇ ਇੱਥੇ ਵਾਹਨਾਂ ਦੀ ਆਵਾਜਾਈ ਜਿਆਦਾ ਹੋ ਜਾਂਦੀ ਹੈ ਅਤੇ ਇਹ ਨਵਾਂ ਚੌਂਕ ਬਣਨ ਨਾਲ ਇੱਥੇ ਤੇਜ ਵਾਹਨਾਂ ਦੀ ਰਫ਼ਤਾਰ ਹੌਲੀ ਹੋਵੇਗੀ ਤੇ ਹਾਦਸੇ ਨਹੀਂ ਵਾਪਰਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ 57 ਕਰੋੜ ਰੁਪਏ ਦੇ ਫੰਡ ਭੇਜੇ ਸਨ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾ ਰਹੇ ਹਨ। ਇਸ ਦੌਰਾਨ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਰੁਣ ਜਿੰਦਲ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਜਦਕਿ ਸੰਦੀਪ ਬੰਧੂ, ਨਰੇਸ਼ ਕੁਮਾਰ ਕਾਕਾ, ਕ੍ਰਿਸ਼ਨ ਚੰਦ ਬੁੱਧੂ, ਰੂਬੀ ਭਾਟੀਆ, ਸੁਸ਼ੀਲ ਮਿੱਡਾ, ਗੁਰਸ਼ਰਨ ਸਿੰਘ ਸਨੀ, ਹਰਮਨ ਸੰਧੂ, ਹਰਪ੍ਰੀਤ ਸਿੰਘ, ਅਨਿਲ ਬਿੱਟੂ, ਰਕੇਸ਼ ਜੈਨ, ਰਾਕੇਸ਼ ਆਰੀਅਨ, ਕੇਕੇ ਬਾਂਸਲ, ਰਕੇਸ਼ ਮੰਗਲਾ, ਅਸ਼ੀਸ਼ ਨਈਅਰ, ਹਰਸ਼ਪਾਲ ਸਿੰਘ ਵਾਲੀਆ ਅਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 19 October,2023
ਬਾਗਬਾਨੀ ਮੰਤਰੀ ਜੌੜਾਮਾਜਰਾ ਨੇ ਬਾਰਾਂਦਾਰੀ 'ਚ ਅਮਲਤਾਸ ਤੇ ਗੁਲਮੋਹਰ ਦੇ 200 ਬੂਟੇ ਲਾਉਣ ਦੀ ਸ਼ੁਰੂਆਤ ਕਰਵਾਈ
ਬਾਗਬਾਨੀ ਮੰਤਰੀ ਜੌੜਾਮਾਜਰਾ ਨੇ ਬਾਰਾਂਦਾਰੀ 'ਚ ਅਮਲਤਾਸ ਤੇ ਗੁਲਮੋਹਰ ਦੇ 200 ਬੂਟੇ ਲਾਉਣ ਦੀ ਸ਼ੁਰੂਆਤ ਕਰਵਾਈ -ਕਿਹਾ, ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਬਦਲੀ ਜਾਵੇਗੀ ਨੁਹਾਰ -ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ ਪਟਿਆਲਾ, 19 ਅਕਤੂਬਰ: ਪੰਜਾਬ ਦੇ ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਅੱਜ ਇੱਥੇ ਬਾਰਾਂਦਾਰੀ ਵਿੱਚ ਗੁਲਮੋਹਰ ਤੇ ਅਮਲਤਾਸ ਦੇ 200 ਬੂਟੇ ਲਗਾਉਣ ਦੀ ਸ਼ੁਰੂਆਤ ਸਰਕਟ ਹਾਊਸ ਨੇੜੇ ਸਥਿਤ ਤਿਕੋਣੇ ਪਾਰਕ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਬੂਟੇ ਲਗਾ ਕੇ ਕਰਵਾਈ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਸਨੀਕ ਵੱਡੀ ਗਿਣਤੀ ਵਿੱਚ ਸਵੇਰੇ ਸ਼ਾਮ ਬਾਰਾਂਦਰੀ ਵਿਖੇ ਸੈਰ ਕਰਨ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਖਾਸ ਯੋਜਨਾ ਉਲੀਕੀ ਹੈ, ਉਸੇ ਤਹਿਤ ਹੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸਲਾਹ ਨਾਲ ਬਾਰਾਂਦਰੀ ਦਾ ਵੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰ ਸਿੰਘ ਮਾਨ ਨੂੰ ਹਦਾਹਿਤ ਕੀਤੀ ਕਿ ਬਾਰਾਂਦਰੀ ਵਿੱਚ ਹੋਰ ਨਵੇਂ ਬੂਟੇ ਲਗਾਏ ਜਾਣ ਅਤੇ ਪੁਰਾਣਿਆਂ ਦੀ ਸੰਭਾਲ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਰਾਂਦਰੀ ਦੀ ਸਾਫ-ਸਫ਼ਾਈ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਲਈ ਬਾਰਾਂਦਰੀ ਬਾਗ ਇੱਕ ਵਿਸ਼ੇਸ਼ ਸੈਰਗਾਹ ਹੈ ਅਤੇ ਇਸਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਯਤਨਾਂ ਸ਼ਲਾਘਾਯੋਗ ਹਨ। ਉਨ੍ਹਾਂ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਸਹਾਇਕ ਡਾਇਰਕੈਟਰ ਬਾਗਬਾਨੀ ਸੰਦੀਪ ਗਰੇਵਾਲ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ, ਹਰਿੰਦਰਪਾਲ ਸਿੰਘ, ਦਿਲਪ੍ਰੀਤ ਸਿੰਘ, ਨਵਨੀਤ ਕੌਰ, ਸਿਮਰਨਜੀਤ ਕੌਰ, ਹਰਸ਼ਪਾਲ ਸਿੰਘ ਰਾਹੁਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 19 October,2023
ਕਿਸਾਨਾਂ ਤੇ ਸਾਇੰਸਦਾਨਾਂ ਵਿਚਕਾਰ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ
ਕਿਸਾਨਾਂ ਤੇ ਸਾਇੰਸਦਾਨਾਂ ਵਿਚਕਾਰ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ -ਕੇ.ਵੀ.ਕੇ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਪਟਿਆਲਾ, 19 ਅਕਤੂਬਰ: ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਵਿਸ਼ੇ'ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਲਗਾਇਆ ਗਿਆ।ਇਸ ਕੈਂਪ ਵਿਚ400 ਦੇ ਕਰੀਬ ਕਿਸਾਨਾਂ ਸਮੇਤ ਬਾਗਬਾਨੀ, ਡੇਅਰੀ ਵਿਕਾਸ, ਮੱਛੀ ਪਾਲਣ, ਖੇਤੀਬਾੜੀ, ਇਫਕੋ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਅਗਾਂਹਵਧੂ ਕਿਸਾਨਾਂ ਅਤੇ ਸਰਕਾਰੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਉੱਤੇ ਮਹੱਤਵ ਦਿੱਤਾ ਅਤੇ ਇਸ ਨਾਲ ਹੋਣ ਵਾਲੇ ਹਾਨੀਕਾਰਕ ਧੂੰਏਂ ਦੇ ਸਿਹਤ ਉੱਤੇ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਚਾਨਣਾ ਪਾਇਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ), ਪੀ.ਏ.ਯੂ., ਲੁਧਿਆਣਾ ਨੇ ਸਬਜ਼ੀਆਂ ਅਤੇ ਫਲਾਂ ਤੋ ਬਣਨ ਵਾਲੇ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਸਾਰੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ।ਡਾ. ਗੁਰਪ੍ਰੀਤ ਸਿੰਘ, ਮਿੱਟੀ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਪਰਾਲੀ ਦੀ ਸੰਭਾਲ ਨਾਲ ਮਿੱਟੀ ਦੀ ਗੁਣਵੱਤਾ ਵਧਣ ਬਾਰੇ ਜਾਣਕਾਰੀ ਦਿੱਤੀ ਇਸ ਮੌਕੇ ਸ. ਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਮੱਛੀ ਪਾਲਣ ਵਿਭਾਗ, ਪਟਿਆਲਾ ਨੇ ਆਪਣੇ ਅਦਾਰੇ ਦੀ ਸਕੀਮਾਂ ਨਾਲ ਜਾਣੂ ਕਰਵਾਇਆ।ਸਕੂਲੀ ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਉੱਤੇ ਕਵੀਸ਼ਰੀ ਗਾਇਣ ਕੀਤੀ ਅਤੇ ਨੁੱਕੜ ਨਾਟਕ ਵੀ ਕਰਵਾਇਆ ਗਿਆ। ਇਸ ਬਾਬਤ ਕਿਸਾਨਾਂ ਅਤੇ ਸਾਇੰਸਦਾਨਾਂ ਵਿਚ ਪਰਾਲੀ ਦੀਆਂ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਕੇ.ਵੀ.ਕੇ ਪਟਿਆਲਾ ਤੋਂ ਸਿੱਖਿਅਤ ਕਿਸਾਨ ਵੀਰਾਂ ਅਤੇ ਬੀਬੀਆਂ ਵੱਲੋਂ ਆਪਣੇ ਉਤਪਾਦਾਂ ਦੀ ਦਿਲ ਖਿਚਵੀਂ ਪ੍ਰਦਰਸ਼ਨੀ ਵੀ ਲਗਾਈ ਗਈ। ਅਗਾਂਹਵਧੂ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
Punjab Bani 19 October,2023
ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ
ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ ਫਿਰੋਜ਼ਪੁਰ : ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਦਸ ਦਈਏ ਕਿ ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਅਸਲ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਸਨ। ਪਰੰਤੂ ਹੁਣ ਇਹ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ। ਉਸ ਉੱਪਰ ਸਰਕਾਰੀ ਡਿਉਟੀ 'ਚ ਵਿਘਨ ਪਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੁਣ 751 ਦੇ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।
Punjab Bani 19 October,2023
ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ: ਲਾਲ ਚੰਦ ਕਟਾਰੂਚੱਕ
ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ: ਲਾਲ ਚੰਦ ਕਟਾਰੂਚੱਕ ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ ਚੰਡੀਗੜ੍ਹ, 18 ਅਕਤੂਬਰ: ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ, ਰੋਪੜ, ਐਸ.ਏ.ਐਸ.ਨਗਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਕੇਂਦਰਾਂ ਵਿੱਚ ਝੋਨੇ ਦੀ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ, ਜਦਕਿ ਮੋਗਾ, ਫਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮਾਨਸਾ ਦੇ ਬੋਹਾ ਖੇਤਰ, ਫਿਰੋਜ਼ਪੁਰ ਦੇ ਮੱਖੂ ਅਤੇ ਮੱਲਾਂਵਾਲਾ, ਮੁਕਤਸਰ ਵਿੱਚ ਗਿੱਦੜਬਾਹਾ, ਬਰਨਾਲਾ ਵਿੱਚ ਬਰਨਾਲਾ ਕੇਂਦਰ, ਸੰਗਰੂਰ ਵਿੱਚ ਸੁਨਾਮ, ਧੂਰੀ ਅਤੇ ਖਨੌਰੀ ਵਿੱਚ ਲਿਫਟਿੰਗ ਸ਼ੁਰੂ ਹੋ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 27 ਲੱਖ ਮੀਟਰਕ ਟਨ ਵਿੱਚੋਂ ਲਗਭਗ 10 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਸ ਨੂੰ ਯੋਗ ਰਾਈਸ ਮਿੱਲਾਂ ਵਿੱਚ ਸਟੋਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ 3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੇ ਬਾਵਜੂਦ ਵੀ ਹੁਣ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5100 ਕਰੋੜ ਰੁਪਏ ਪਹਿਲਾਂ ਹੀ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
Punjab Bani 18 October,2023
ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ
ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ ਪੰਜਾਬ ਨੂੰ ਜਲਦ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ ਅੰਮ੍ਰਿਤਸਰ, 18 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਿਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸਿ਼ਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸਿ਼ਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।
Punjab Bani 18 October,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਕੇਂਦਰ ਸਰਕਾਰ ਨੂੰ ਅਗਨੀਵੀਰ ਵਰਗੀਆਂ ਮਾਰੂ ਸਕੀਮਾਂ ਬਣਾਉਣ ਤੋਂ ਰੋਕਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਪਾ ਦਿੱਤਾ ਹੈ, ਜੋ ਚਾਰ ਸਾਲ ਫੌਜ ਵਿੱਚ ਅਗਨੀਵੀਰ ਵਜੋਂ ਬਿਤਾਉਣ ਤੋਂ ਬਾਅਦ ਧੁੰਦਲੇ ਭਵਿੱਖ ਦੇ ਮੱਦੇਨਜ਼ਰ ਬੇਵੱਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨੌਜਵਾਨਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਗੁਰੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੀ ਸ਼ਹੀਦ ਅਗਨੀਵੀਰ ਦੇ ਦੁਖੀ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਲੋੜੀਂਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਦਿਲੀ ਹਮਦਰਦੀ ਪ੍ਰਗਟ ਕਰਨ ਲਈ ਅੱਗੇ ਆਏ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਗੀ ਅਜਾਇਬ ਘਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗੀ ਹਾਲਾਤ ਦੌਰਾਨ ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਜੰਗਜੂ ਕਲਾ ਦੀ ਪੇਸ਼ਕਾਰੀ ਦੇਖੀ। ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬੀ.ਐਸ. ਵਿਰਕ, ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਮਾਂਗਟ, ਵਿੰਗ ਕਮਾਂਡਰ (ਸੇਵਾਮੁਕਤ) ਮਹਿੰਦਰ ਸਿੰਘ ਰੰਧਾਵਾ ਅਤੇ ਡੀ.ਐਸ. ਸਰਵਾਰਾ ਹਾਜ਼ਰ ਸਨ।
Punjab Bani 18 October,2023
ਮਕੈਨੀਕਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਗ੍ਰੇਟਰ ਨੋਇਡਾ ਵਿਖੇ ਇੰਡੀਅਨ ਕਾਰਟਿੰਗ ਰੇਸ ਸੀਜ਼ਨ-8 ਵਿੱਚ ਪਹਿਲਾ ਇਨਾਮ ਜਿੱਤਿਆ
ਮਕੈਨੀਕਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਗ੍ਰੇਟਰ ਨੋਇਡਾ ਵਿਖੇ ਇੰਡੀਅਨ ਕਾਰਟਿੰਗ ਰੇਸ ਸੀਜ਼ਨ-8 ਵਿੱਚ ਪਹਿਲਾ ਇਨਾਮ ਜਿੱਤਿਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋੰ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਬੁੱਧ ਇੰਟਰਨੈਸ਼ਨਲ ਸਰਕਟ, ਗ੍ਰੇਟਰ ਨੋਇਡਾ ਵਿਖੇ ਇੰਡੀਅਨ ਕਾਰਟਿੰਗ ਰੇਸ ਸੀਜ਼ਨ-8 ਵਿੱਚ ਪਹਿਲਾ ਇਨਾਮ ਜਿੱਤਿਆ ਹੈ। ਇਸ ਸੰਬੰਧੀ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੀ ਵਰਕਸ਼ਾਪ ਪਿਛਲੇ ਕੁਝ ਹਫ਼ਤਿਆਂ ਦੌਰਾਨ ਸਰਗਰਮੀ ਭਰਪੂਰ ਰਹੀ, ਜਿੱਥੇ ਵਿਭਾਗ ਦੇ 'ਮੋਟੋਸਪੋਰਟਸ ਕਲੱਬ' ਦੀ ਟੀਮ 'ਟ੍ਰਿਨਿਟੀ ਕਾਰਟਰਜ਼' ਦੇ ਵਿਦਿਆਰਥੀ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਆਪਣੇ ਵਾਹਨਾਂ ਦੀ ਡਿਜ਼ਾਈਨਿੰਗ ਅਤੇ ਫੈਬਰੀਕੇਸ਼ਨ ਦੇ ਕੰਮ ਵਿੱਚ ਰੁੱਝੇ ਰਹੇ ਸਨ। ਜ਼ਿਕਰਯੋਗ ਹੈ ਕਿ ਇੰਡੀਅਨ ਕਾਰਟਿੰਗ ਰੇਸ, ਬੁੱਧ ਇੰਟਰਨੈਸ਼ਨਲ ਸਰਕਟ (ਬੀਆਈਸੀ), ਗ੍ਰੇਟਰ ਨੋਇਡਾ ਵਿਖੇ ਦੇਸ ਭਰ ਦੀਆਂ ਕੁੱਲ 36 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਆਪਣੇ ਫ਼ੈਕਲਟੀ ਸਲਾਹਕਾਰ ਯੂਨਸ ਮੁਹੰਮਦ ਨਾਲ਼ ਪੁੱਜੇ ਵਿਦਿਆਰਥੀ ਵੱਖ-ਵੱਖ ਯੋਗਤਾ ਪੜਾਵਾਂ ਵਿੱਚੋਂ ਲੰਘੇ ਜਿਨ੍ਹਾਂ ਵਿੱਚ ਡਿਜ਼ਾਈਨ ਨਿਰੀਖਣ, ਲਾਗਤ ਰਿਪੋਰਟ ਨਿਰੀਖਣ, ਸੁਰੱਖਿਆ ਨਿਰੀਖਣ, ਤਕਨੀਕੀ ਨਿਰੀਖਣ ਅਤੇ ਬ੍ਰੇਕ ਟੈਸਟ ਆਦਿ ਸ਼ਾਮਿਲ ਸਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਟ੍ਰਿਨਿਟੀ ਕਾਰਟਰਜ਼ ਨੇ ਆਪਣੇ ਡਰਾਈਵਿੰਗ ਹੁਨਰ ਨਾਲ ਇਸ ਮੌਕੇ ਉੱਤੇ ਬਹੁਤ ਦਬਦਬਾ ਬਣਾਇਆ ਅਤੇ ਬਿਨਾਂ ਕਿਸੇ ਪੈਨਲਟੀ ਦੇ ਸਿਰਫ਼ 32 ਸਕਿੰਟਾਂ ਵਿੱਚ ਰਾਊਂਡ ਪੂਰਾ ਕਰਕੇ ਕਰੌਸ-ਪੈਡ ਈਵੈਂਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਦੌਰਾਨ ਇਸ ਟੀਮ ਨੇ ਪਿਛਲੇ ਸੀਜ਼ਨ ਦੇ ਆਪਣੇ ਹੀ ਰਿਕਾਰਡ ਨੂੰ ਦੋ ਸਕਿੰਟ ਦੇ ਫਰਕ ਨਾਲ਼ ਮਾਤ ਦਿੱਤੀ। ਮਕੈਨੀਕਲ ਇੰਜਨੀਅਰਿੰਗ ਵਿਭਾਗ ਵਿਖੇ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਮੌਕੇ ਈ. ਐੱਮ. ਆਰ. ਸੀ. ਡਾਇਰੈਕਟਰ ਦਲਜੀਤ ਅਮੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
Punjab Bani 18 October,2023
"ਆਯੂਸ਼ਮਾਨ ਕਾਰਡ" ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ
"ਆਯੂਸ਼ਮਾਨ ਕਾਰਡ" ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ -4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ -ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਪਟਿਆਲਾ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ 'ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ 'ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣੇ ਹਨ, ਜਿਸ ਨੂੰ 1 ਲੱਖ ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲਣ ਦੀ ਮਿਤੀ 4 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ "ਆਯੂਸ਼ਮਾਨ ਐੱਪ" ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹੋ।
Punjab Bani 18 October,2023
ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ -ਖੇਡਾਂ ਨੂੰ ਪ੍ਰਫੁਲਤ ਕਰਨ ਲਈ ਯੂ.ਕੇ. ਦੀਆਂ ਸਪੋਰਟਸ ਯੂਨੀਵਰਸਿਟੀਆਂ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਰਮਿਆਨ ਦੁਵੱਲੇ ਸਹਿਯੋਗ 'ਤੇ ਚਰਚਾ -ਕੈਰੋਲਾਈਨ ਰੋਵੈਟ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਅੰਦਰ ਪ੍ਰਫੁੱਲਤ ਹੋ ਰਹੇ ਖੇਡ ਸੱਭਿਆਚਾਰ ਦੀ ਵੀ ਸ਼ਲਾਘਾ ਪਟਿਆਲਾ, 18 ਅਕਤੂਬਰ: ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਇੱਕ ਵਿਸਥਾਰਤ ਮੁਲਾਕਾਤ ਕਰਕੇ ਖੇਡਾਂ ਸਮੇਤ ਹੋਰ ਵੱਖ-ਵੱਖ ਮੁੱਦੇ ਵਿਚਾਰੇ। ਇਸ ਮੌਕੇ ਖੇਡਾਂ ਦੀ ਪ੍ਰਫੁਲਤਾ ਲਈ ਯੂ.ਕੇ. ਦੀਆਂ ਖੇਡ ਯੂਨੀਵਰਸਿਟੀਆਂ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨਾਲ ਦੁਵੱਲੇ ਸਹਿਯੋਗ ਉਪਰ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿਖੇ ਸਥਾਪਤ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਅਤੇ ਯੂ.ਕੇ. ਦੀਆਂ ਖੇਡ ਯੂਨੀਵਰਸਿਟੀਆਂ ਦਰਮਿਆਨ ਆਪਸੀ ਸਹਿਯੋਗ ਰਾਹੀਂ ਖੇਡਾਂ ਦੇ ਖੇਤਰ 'ਚ ਹੋਰ ਪ੍ਰਪੱਕਤਾ ਲਿਆਂਦੀ ਜਾ ਸਕੇਗੀ। ਇਸ ਲਈ ਇਨ੍ਹਾਂ ਯੂਨੀਵਰਸਿਟੀਆਂ ਦਰਮਿਆਨ ਦੁਵੱਲੇ ਸਹਿਯੋਗ ਦੀਆਂ ਸੰਭਾਵਨਾਂ ਵਿਚਾਰੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲਦ ਹੀ ਘਨੌਰ ਇਲਾਕੇ ਵਿੱਚ ਖੇਡ ਵਿਭਾਗ ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਸ ਗੱਲਬਾਤ ਦੌਰਾਨ ਕੈਰੋਲਾਈਨ ਰੋਵੈਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਸ਼ੁਰੂ ਕਰਨ ਅਤੇ 'ਖੇਡ ਨਰਸਰੀਆਂ' ਸਥਾਪਤ ਕਰਨ ਦੇ ਫੈਸਲੇ ਦੀ ਭਰਵੀਂ ਸ਼ਲਾਘਾ ਕੀਤੀ। ਰੋਵੈਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਵਿਕਸਤ ਹੋ ਰਹੇ ਖੇਡ ਸੱਭਿਆਚਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਏਸ਼ੀਅਨ ਖੇਡਾਂ ਵਿੱਚ ਵੀ ਪੰਜਾਬ ਦੇ ਖਿਡਾਰੀਆਂ ਨੇ ਚੰਗੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਬ੍ਰਿਟ੍ਰਿਸ਼ ਹਾਈ ਕਮਿਸ਼ਨ ਵੱਲੋਂ ਆਪਣੇ ਸਹਿਯੋਗ ਦਾ ਵੀ ਵਾਅਦਾ ਕੀਤਾ। ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨਾਲ ਇਹ ਮੁਲਾਕਾਤ, 'ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇਅ' ਮੁਕਾਬਲੇ ਦੀ ਜੇਤੂ ਕਾਵਿਆ ਅਗਰਵਾਲ ਤੇ ਰਨਰ ਅਪ ਤਾਨਿਆ ਸੂਦ ਨੂੰ ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਤੇ ਹੋਰ ਮੈਂਬਰਾਂ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦੇਣ ਵਜੋਂ ਸੀ। ਇਸ ਦੌਰਾਨ ਆਗੂ ਵਜੋਂ ਔਰਤਾਂ, ਮਹਿਲਾ ਸ਼ਸਕਤੀਕਰਨ ਤੇ ਅਧਿਕਾਰਾਂ ਸਮੇਤ ਹੋਰ ਮੁੱਦਿਆਂ ਉਪਰ 'ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ, ਵਿਦਿਆਰਥਣਾਂ ਕਾਵਿਆ ਤੇ ਤਾਨਿਆ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਦੇ ਸਿਆਸੀ, ਪ੍ਰੈਸ ਤੇ ਪ੍ਰਾਜੈਕਟ ਸਲਾਹਕਾਰ ਰਾਜਿੰਦਰ ਐਸ. ਨਾਗਰਕੋਟੀ ਨੇ ਪਿੰਡ ਧਾਰੋਂਕੀ ਸਥਿਤ ਲੜਕੀਆਂ ਦੀ ਕ੍ਰਿਕਟ ਅਕੈਡਮੀ ਦਾ ਦੌਰਾ ਕਰਕੇ ਗੁਲਾਬ ਸਿੰਘ ਸ਼ੇਰਗਿੱਲ ਵੱਲੋਂ ਲੜਕੀਆਂ ਨੂੰ ਕ੍ਰਿਕਟ ਦੀ ਦਿੱਤੀ ਜਾ ਰਹੀ ਟ੍ਰੇਨਿੰਗ ਦਾ ਵੀ ਜਾਇਜ਼ਾ ਲਿਆ।
Punjab Bani 18 October,2023
ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ 'ਤੇ, ਪੰਜਾਬ ਨੇ ਦਿੱਤਾ ਪੂਰਨ ਤੇ ਨਿਰਪੱਖ ਸਹਿਯੋਗ ਦਾ ਭਰੋਸਾ
ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ 'ਤੇ, ਪੰਜਾਬ ਨੇ ਦਿੱਤਾ ਪੂਰਨ ਤੇ ਨਿਰਪੱਖ ਸਹਿਯੋਗ ਦਾ ਭਰੋਸਾ ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਚੰਡੀਗੜ੍ਹ, 18 ਅਕਤੂਬਰ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ, ਚੰਡੀਗੜ੍ਹ (ਯੂਟੀ) ਅਤੇ ਹਰਿਆਣਾ ਰਾਜ ਦੇ ਤਿੰਨ ਦਿਨਾਂ ਦੌਰੇ 'ਤੇ ਹੈ, ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੌਂਸਲ ਦੇ ਕਨਵੀਨਰ ਸ੍ਰੀ ਵਿਨੋਦ ਕੋਹਲੀ ਦੀ ਅਗਵਾਈ ਵਾਲੇ ਪੀ.ਸੀ.ਆਈ ਦੇ ਵਫ਼ਦ ਵਿਚ ਸ੍ਰੀ ਐਲ.ਸੀ. ਭਾਰਤੀਆ, ਸ਼੍ਰੀ ਕਿੰਗਸ਼ੁਕ ਪ੍ਰਮਾਨਿਕ, ਸ਼੍ਰੀ ਜੈ ਸ਼ੰਕਰ ਗੁਪਤਾ ਅਤੇ ਸ਼੍ਰੀ ਪ੍ਰਸੰਨਾ ਕੁਮਾਰ ਮੋਹੰਤੀ ਮੈਂਬਰਾਂ ਵਜੋਂ ਸ਼ਾਮਿਲ ਸਨ। ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੀ.ਸੀ.ਆਈ ਟੀਮ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਪੀ.ਸੀ.ਆਈ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ ਤਾਂ ਜੋ ਪੱਤਰਕਾਰਾਂ ਦੀ ਕੰਮਕਾਜੀ ਸਥਿਤੀਆਂ ਅਤੇ ਸੁਰੱਖਿਆ ਨੂੰ ਬਿਹਤਰ ਬਣਾਇਆ ਜਾ ਸਕੇ। ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੈਂਬਰਾਂ ਨੇ ਅਧਿਕਾਰੀਆਂ ਨੂੰ ਇਲਾਕੇ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਸਰਗਰਮ ਕਦਮ ਚੁੱਕਣ ਲਈ ਕਿਹਾ। ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਪੀ.ਸੀ.ਆਈ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕੌਂਸਲ ਦੀਆਂ ਸਿਫ਼ਾਰਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਸਕੱਤਰ ਨੇ ਕਿਹਾ, "ਪੀਸੀਆਈ ਅਤੇ ਖੇਤਰੀ ਅਥਾਰਟੀਆਂ ਦੇ ਸਹਿਯੋਗੀ ਯਤਨਾਂ ਦਾ ਉਦੇਸ਼ ਪੱਤਰਕਾਰਾਂ ਲਈ ਵਧੇਰੇ ਸੁਰੱਖਿਅਤ ਮਾਹੌਲ ਪੈਦਾ ਕਰਨਾ, ਸੂਚਨਾ ਦੇ ਸੁਤੰਤਰ ਪ੍ਰਵਾਹ ਅਤੇ ਜ਼ਿੰਮੇਵਾਰ ਪੱਤਰਕਾਰੀ ਨੂੰ ਉਤਸ਼ਾਹਿਤ ਕਰਨਾ ਹੈ"। ਉਹਨਾਂ ਨੇ ਕਿਹਾ ਕਿ ਰਾਜ ਸਰਕਾਰ ਪੱਤਰਕਾਰਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਰਾਜ ਸਰਕਾਰ ਵੱਲੋਂ ਪੱਤਰਕਾਰਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਸੂਚੀ ਵੀ ਸਾਂਝੀ ਕੀਤੀ। ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਸੂਬਾ ਸਰਕਾਰ ਦੀ ਕਾਰਜਸ਼ੀਲ ਪਹੁੰਚ ਦੀ ਸ਼ਲਾਘਾ ਕਰਦਿਆਂ ਟੀਮ ਨੇ ਪ੍ਰਗਟਾਈ ਕਿ ਪੱਤਰਕਾਰਾਂ ਦੀ ਭਲਾਈ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਪਤਵੰਤਿਆਂ ਤੋ ਇਲਾਵਾ ਜੁਆਇੰਟ ਡਾਇਰੈਕਟਰ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀਮਤੀ ਸ਼ਿਖਾ ਨਹਿਰਾ ਅਤੇ ਸ੍ਰੀ ਮਨਵਿੰਦਰ ਸਿੰਘ (ਸਾਰੇ ਡਿਪਟੀ ਡਾਇਰੈਕਟਰ) ਸ਼ਾਮਲ ਸਨ।
Punjab Bani 18 October,2023
ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ
ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ - MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ Delhi, 18 Oct : ਕੇਂਦਰ ਸਰਕਾਰ ਦੇ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੇਂਦਰ ਸਰਕਾਰ ਨੇ ਨੇ MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ ‘ਚ 200 ਰੁਪਏ ਪ੍ਰਤੀ ਕੁਇੰਟਲ, ਮਸਰਾਂ ‘ਤੇ 425 ਰੁਪਏ ਪ੍ਰਤੀ ਕੁਇੰਟਲ, ਕਣਕ ‘ਚ 150 ਰੁਪਏ, ਜੌਂ ‘ਚ 115 ਰੁਪਏ, ਛੋਲਿਆਂ ਦੀ ਕੀਮਤ ‘ਚ 105 ਰੁਪਏ ਅਤੇ ਸਨਫਲਾਰ ‘ਤੇਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦ੍ਵ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਲਾਭ ਮਿਲੇਗਾ।
Punjab Bani 18 October,2023
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ। ਉਨ੍ਹਾਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਅਰਦਾਸ ਦੀ ਰਸਮ ਗ੍ਰੰਥੀ ਸਿੰਘ ਬਲਜੀਤ ਸਿੰਘ ਜੀ ਨੇ ਨਿਭਾਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ਉਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਉਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।
Punjab Bani 18 October,2023
ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ -ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਪਟਿਆਲਾ, 18 ਅਕਤੂਬਰ: 2005 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡੀ.ਐਸ. ਮਾਂਗਟ, ਇਸ ਤੋਂ ਪਹਿਲਾਂ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਤੇ ਸਕੱਤਰ ਲੋਕਪਾਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਨੇ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਦਲਜੀਤ ਸਿੰਘ ਮਾਂਗਟ ਨੂੰ ਸਲਾਮੀ ਦਿੱਤੀ। ਅਹੁਦਾ ਸੰਭਾਲਣ ਮਗਰੋਂ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਡਵੀਜਨਲ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਵੀ ਲਿਆ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਫ਼ਸਲ ਦੀ ਤੁਰੰਤ ਖਰੀਦ ਤੇ ਅਦਾਇਗੀ ਕਰਕੇ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਦਲਜੀਤ ਸਿੰਘ ਮਾਂਗਟ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਸਾਫ਼ ਰੱਖਣ ਤੇ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਬਲਕਿ ਪਰਾਲੀ ਦਾ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਡੀ. ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 18 October,2023
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।
Punjab Bani 17 October,2023
ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ
ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ • ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ • ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ 'ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023' ਵਜੋਂ ਜਾਣਿਆ ਜਾਵੇਗਾ, ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ ਭਾਈਵਾਲਾਂ ਅਤੇ ਆਮ ਲੋਕਾਂ ਤੋਂ ਸੁਝਾਅ/ਟਿੱਪਣੀਆਂ ਮੰਗੀਆਂ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਮ ਲੋਕਾਂ ਤੋਂ ਟਿੱਪਣੀਆਂ ਤੇ ਸੁਝਾਅ ਲੈਣ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਪੇਡਾ ਦੀ ਵੈੱਬਸਾਈਟ www.peda.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਟਿੱਪਣੀਆਂ/ਸੁਝਾਅ ਡਾਕ ਰਾਹੀਂ ਜਾਂ ਈਮੇਲ kulbirsingh@peda.gov.in ਅਤੇ rohit.kumar945@punjab.gov.in 'ਤੇ 5 ਨਵੰਬਰ, 2023 ਤੱਕ ਭੇਜੇ ਜਾ ਸਕਦੇ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲੈ ਕੇ ਆਵੇਗੀ। ਇਸ ਤੋਂ ਇਲਾਵਾ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਉਦਯੋਗਾਂ ਵੱਲੋਂ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਪੇਡਾ ਦੇ ਸੀ.ਈ.ਓ. ਡਾ ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਦੇ ਨਵਿਆਉਣਯੋਗ ਸਰੋਤਾਂ ਦੀ ਵਰਤੋਂ ਕਰਕੇ ਪੈਦਾ ਕੀਤੀ ਗਈ ਗਰੀਨ ਹਾਈਡ੍ਰੋਜਨ ਇੱਕ ਸਾਫ਼-ਸੁਥਰੀ ਊਰਜਾ ਹੋਣ ਦੇ ਨਾਲ-ਨਾਲ ਉਦਯੋਗ ਲਈ ਫੀਡਸਟਾਕ (ਕੱਚਾ ਮਾਲ) ਵੀ ਹੈ ਜਿਸਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦੇ ਸਿੰਥੈਟਿਕ ਈਂਧਣ ਤਿਆਰ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀਬਾੜੀ ਬਾਇਓਮਾਸ ਰਹਿੰਦ-ਖੂੰਹਦ ਦੀ ਵਰਤੋਂ ਕਰਨ ਦੀ ਵੱਡੀ ਸਮਰੱਥਾ ਹੈ ਜਿਸ ਨਾਲ ਗਰੀਨ ਹਾਈਡ੍ਰੋਜਨ ਪੈਦਾ ਹੋਵੇਗੀ ਅਤੇ ਦੇਸ਼ ਵਿੱਚ ਇਸਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਗਰੀਨ ਹਾਈਡ੍ਰੋਜਨ ਮਿਸ਼ਨ, ਸਾਲ 2050 ਤੱਕ ਕਾਰਬਨ ਡਾਈਆਕਸਾਈਡ ਦੀ ਨੈੱਟ-ਜ਼ੀਰੋ ਨਿਕਾਸੀ ਦੇ ਟੀਚੇ ਦੀ ਪ੍ਰਾਪਤੀ ਲਈ ਇੱਕ ਅਹਿਮ ਕਦਮ ਹੋਵੇਗਾ ਤਾਂ ਜੋ ਪ੍ਰੀ-ਇੰਡਸਟ੍ਰੀਅਲ ਲੈਵਲ ਨੂੰ ਧਿਆਨ ਵਿੱਚ ਰੱਖਦਿਆਂ ਤਾਪਮਾਨ ਦੇ ਵਾਧੇ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
Punjab Bani 17 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ -ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਖੂਨਦਾਨ ਕੈਂਪ ਲਗਾਏ-ਡਾ. ਬਲਬੀਰ ਸਿੰਘ ਪਟਿਆਲਾ 17 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਭਰ ਵਿੱਚ ਹਰ ਥਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਏ ਗਏ ਅਜਿਹਾ ਹੀ ਇੱਕ ਕੈਂਪ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਿਲ਼ਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਨਾਤਮ ਧਰਮ ਕੁਮਾਰ ਸਭਾ ਭਵਨ ਰਾਜਪੁਰਾ ਰੋਡ ਵਿਖੇ ਲਗਾਇਆ ਗਿਆ।ਜਿਸ ਵਿੱਚ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪਾਰਕ ਹਸਪਤਾਲ ਦੀ ਟੀਮ ਵੱਲੋਂ ਬਲੱਡ ਯੂਨਿਟ ਇਕੱਤਰ ਕੀਤੇ ਗਏ।ਇਸ ਮੌਕੇ 100 ਖੁਨਦਾਨੀਆਂ ਵੱਲੋਂ ਸਵੈ ਇਛੁੱਕ ਖੂਨਦਾਨ ਕੀਤਾ ਗਿਆ।ਇਸ ਕੈਂਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੀ ਇਹ ਸੋਚ ਹੈ ਖੂਨ ਦਾ ਇੱਕ ਵੀ ਕਤਰਾ ਵਿਅਰਥ ਨਹੀ ਜਾਣਾ ਚਾਹੀਦਾ। ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਲੋੜ ਅਨੁਸਾਰ ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਦੇ ਖੂਨਦਾਨ ਕੈਂਪ ਲਗਾਏ ਗਏ ਹਨ।ਉਹਨਾਂ ਕਿਹਾ ਕਿ ਜਿਹਨਾਂ ਨੇਂ ਅੱਜ ਖੂਨਦਾਨ ਕੀਤਾ ਹੈ ਉਹ ਵਧਾਈ ਦੇ ਪਾਤਰ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਤੇ ਪਹਿਲੀ ਵਾਰ ਖੂਨਦਾਨ ਦੀ ਸ਼ੁਰੂਆਤ ਕੀਤੀ ਹੈ।ਉਹਨਾ ਕਿਹਾ ਕਿ ਉਹਨਾ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਦੇਣ ਲਈ ਹਰ ਤਰਾਂ ਨਾਲ ਵਚਨਬੱਧ ਹੈ।ਉਹਨਾਂ ਕਿਹਾ ਕਿ ਹੁਣ ਤੱਕ ਨਵੇਂ ਬਣੇ 664 ਆਮ ਆਦਮੀ ਕਲ਼ੀਨਿਕਾ ਵਿੱਚ 60 ਲੱਖ ਦੇ ਕਰੀਬ ਲੋਕਾਂ ਵੱਲੋ ਆਪਣਾ ਇਲਾਜ ਕਰਵਾਇਆ ਜਾ ਚੁੱਕਾ ਹੈ ਤੇ ਜਿਲ੍ਹਾ ਪੱਧਰ ਦੇ ਹਰੇਕ ਹਸਪਤਾਲ ਵਿੱਚ ਐਮਰਜੈਂਸੀ ਵਿੰਗ, ਆਈ.ਸੀ.ਯੂ, ਵੈਨਟੀਲੇਟਰ ਦੀ ਸੁਵਿਧਾਵਾ ਉਪਲਭਧ ਕਰਵਾਈਆਂ ਜਾ ਰਹੀਆ ਹਨ, ਜਿਸ ਦੀ ਸ਼ੁਰੂਆਤ ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਸਾਰੇ ਸਰਕਾਰੀ ਹਸਪਤਾਲਾ ਵਿੱਚ ਮਾਹਰ ਡਾਕਟਰਾਂ ਦੀਆਂ ਖਾਲੀ ਅਸਾਮੀਆ ਭਰ ਲਈਆ ਜਾਣਗੀਆ।ਉਹਨਾਂ ਕਿਹਾ ਕਿ ਹੁਣ ਤੱਕ ਉਹਨਾ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸੱਤ ਹਜਾਰ ਦੇ ਕਰੀਬ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ 1800 ਕਰਮਚਾਰੀਆਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ।ਉਹਨਾ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਲ਼ਈ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਦਾ ਲੋਕਾਂ ਨੁੰ ਵੱਧ ਤੋ ਵੱਧ ਲਾਭ ਉਠਾਉਣ ਲਈ ਕਿਹਾ।ਉਹਨਾ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਮਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਜੇਲਾਂ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ ਅਤੇ ਇਲਾਜ ਤੋਂ ਬਾਦ ਉਹਨਾਂ ਨੂੰ ਸਕਿਲ ਟਰੇਨਿੰਗ ਕਰਵਾ ਕੇ ਰੁਜਗਾਰ ਦੇ ਮੋਕੇ ਮੁਹਈਆਂ ਕਰਵਾਏ ਜਾਣਗੇ। ਇਸ ਮੋਕੇ ਸਿਹਤ ਮੰਤਰੀ ਅਤੇ ਆਪ ਵਰਕਰਾਂ ਵੱਲੋਂ ਕੇਕ ਕੱਟ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਗਿਆ।ਇਸ ਦੌਰਾਨ ਜਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਵੈ ਇਛੁਕ ਖੁਨਦਾਨ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਾਏ ਵੱਖ-ਵੱਖ ਕੈਂਪਾਂ ਵਿੱਚ 671 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੋਕੇ ਪ੍ਰੋਫੈਸਰ ਅਤੇ ਇੰਚਾਰਜ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਡਾ. ਮੋਨਿਕਾ ਗਰਗ, ਪਾਰਕ ਹਸਪਤਾਲ ਦੇ ਐਮ.ਐਸ ਡਾ. ਮਨਜੀਤ ਸਿੰਘ, ਡੀ.ਟੀ.ਓ. ਡਾ. ਅਨੂਦੀਪ, ਪੀ.ਆਰ.ਟੀ.ਸੀ ਦੇ ਚੈਅਰਮੈਨ ਸ. ਰਣਜੋਧ ਸਿੰਘ ਹਡਾਣਾ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਚੈਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੀ.ਵੀ., ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਮੇਜਰ ਆਰ.ਪੀ. ਐਸ ਮਲਹੋਤਰਾ, ਜੈ ਕੁਮਾਰ ਸ਼ਰਮਾ, ਬਲਾਕ ਪਧਾਨ ਲਾਲ ਸਿੰਘ, ਮੋਹਿਤ ਕੁਮਾਰ, ਦਵਿੰਦਰ ਕੌਰ, ਮਨਦੀਪ ਸਿੰਘ, ਜਸਵਿੰਦਰ ਬਾਸੀ, ਓਮ ਪ੍ਰਕਾਸ਼ ਸ਼ਰਮਾ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ ਫੱਗਣ ਮਾਜਰਾ, ਬਲਦੇਵ ਸਿੰਘ ਲੰਗ, ਹਰਜੀਤ ਸਿੰਘ, ਗੱਜਣ ਸਿੰਘ, ਰਾਕੇਸ਼ ਕੁਮਾਰ ਗੁਪਤਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
Punjab Bani 17 October,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼ ਕਿਹਾ, ਵਿਭਾਗ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਤੀਬਰ ਢੰਗ ਨਾਲ ਕੀਤਾ ਜਾ ਸਕੇਗਾ ਉਤਸ਼ਾਹਤ ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਅਤੇ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਦੀ ਵਿਉਂਤਬੰਦੀ ਕਰਨ ਸਬੰਧੀ ਵਿਸਥਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤ ਵਿਭਾਗ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਤੁਰੰਤ ਕੇਸ ਬਣਾ ਕੇ ਭੇਜਣ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀਆਂ 111, ਬੇਲਦਾਰਾਂ/ਮਾਲੀਆਂ ਦੀਆਂ 217 ਅਤੇ ਚੌਕੀਦਾਰਾਂ ਦੀਆਂ 8 ਆਸਾਮੀਆਂ ਖ਼ਾਲੀ ਹਨ, ਜਿਨ੍ਹਾਂ ਨੂੰ ਭਰਨ ਨਾਲ ਜਿੱਥੇ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲ ਸਕੇਗਾ, ਉਥੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤੋਂ ਇਲਾਵਾ ਹੋਰ ਤਕਨੀਕੀ ਸਟਾਫ਼ ਜਿਵੇਂ ਹਾਰਟੀਕਲਚਰ ਟੈਕਨੀਕਲ ਅਸਿਸਟੈਂਟ, ਸਬ-ਇੰਸਪੈਕਟਰ, ਕਲਰਕ ਅਤੇ ਟਾਟਾ ਐਂਟਰੀ ਆਪ੍ਰੇਟਰਾਂ ਦੀ ਪੈਸਕੋ ਰਾਹੀਂ ਭਰਤੀ ਕਰਨ ਸਬੰਧੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ। ਵਿਭਾਗ ਵਿੱਚ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਦੀਆਂ ਤਰੱਕੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਦੀਆਂ ਹੋਰਨਾਂ ਆਸਾਮੀਆਂ ਦੇ ਸੇਵਾ ਨਿਯਮਾਂ ਦੀ ਸਮਾਂਬੱਧ ਤਰੀਕੇ ਨਾਲ ਰੀ-ਸਟ੍ਰਕਚਰਿੰਗ ਯਕੀਨੀ ਬਣਾਈ ਜਾਵੇ ਅਤੇ ਸੂਬੇ ਭਰ ਵਿੱਚ ਜਿਥੇ ਬਾਗ਼ਬਾਨੀ ਦੇ ਦਫ਼ਤਰ ਨਹੀਂ ਹਨ, ਉਥੇ ਬਣਾਏ ਜਾਣ ਅਤੇ ਖ਼ਸਤਾ ਹਾਲ ਦਫ਼ਤਰਾਂ ਨੂੰ ਨਵਿਆਉਣ ਸਣੇ ਸਾਰੇ ਬਲਾਕ/ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਲੋੜੀਂਦੇ ਉਪਕਰਣ ਯਕੀਨੀ ਬਣਾਏ ਜਾਣ। ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਕੈਬਨਿਟ ਮੰਤਰੀ ਨੇ ਈ-ਬਾਗ਼ਬਾਨੀ ਮੋਬਾਈਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਵਾਸਤੇ ਮੋਬਾਈਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਵੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸੂਚਨਾ ਤਕਨਾਲੌਜੀ ਸਬੰਧੀ ਜਾਣਕਾਰੀ ਅਤੇ ਸਹੂਲਤੀਅਤ ਵਾਸਤੇ ਉਪਰਾਲੇ ਕੀਤੇ ਜਾਣ ਤਾਂ ਜੋ ਵਿਭਾਗ ਨਵੀਨਤਮ ਕੰਪਿਊਟਰ ਆਧਾਰਤ ਤਕਨਾਲੌਜੀ ਵਿੱਚ ਅੱਗੇ ਵਧ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਨਰਸਰੀਆਂ 'ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ ਬਾਗ਼ਬਾਨੀ ਸ੍ਰੀ ਸ਼ਿਆਮ ਅਗਰਵਾਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 17 October,2023
ਪ੍ਰਨੀਤ ਕੌਰ ਨੇ ਬੀਐਸਐਫ ਜਵਾਨ ਅਵਤਾਰ ਸਿੰਘ ਦੇ ਘਰ ਪਹੁੰਚਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪ੍ਰਨੀਤ ਕੌਰ ਨੇ ਬੀਐਸਐਫ ਜਵਾਨ ਅਵਤਾਰ ਸਿੰਘ ਦੇ ਘਰ ਪਹੁੰਚਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਪੰਜਾਬ ਸਰਕਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਮੰਗ ਪਟਿਆਲਾ, 17 ਅਕਤੂਬਰ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅੱਜ ਸ਼ਹੀਦ ਬੀ.ਐਸ.ਐਫ ਜਵਾਨ ਅਵਤਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਨੌਰ ਦੇ ਪਿੰਡ ਖਾਂਸੀਆਂ ਦੇ ਰਹਿਣ ਵਾਲੇ ਅਵਤਾਰ ਸਿੰਘ ਦੀ 8 ਅਕਤੂਬਰ ਦੀ ਰਾਤ ਨੂੰ ਮੌਤ ਹੋ ਗਈ ਸੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਅੱਜ ਮੈਂ ਬੀਐਸਐਫ 200 ਬਟਾਲੀਅਨ ਦੇ ਬਹਾਦਰ ਜਵਾਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਖਾਂਸੀਆਂ ਆਇਆ ਹਾਂ, ਜਿਨ੍ਹਾਂ ਦੀ ਬਦਕਿਸਮਤੀ ਨਾਲ ਪਿਛਲੇ ਦਿਨੀਂ ਮੌਤ ਹੋ ਗਈ ਸੀ। ਅਜਿਹੇ ਨੌਜਵਾਨ ਅਤੇ ਹੋਣਹਾਰ ਸਿਪਾਹੀ ਦਾ ਵਿਛੋੜਾ ਕੇਵਲ ਪਰਿਵਾਰ ਲਈ ਹੀ ਨਹੀਂ ਸਗੋਂ ਸਾਡੇ ਸਾਰਿਆਂ ਲਈ ਵੀ ਦੁਖਦਾਈ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਸ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।" ਉਨ੍ਹਾਂ ਅੱਗੇ ਕਿਹਾ, "ਜਦੋਂ ਕਿ ਉਨ੍ਹਾਂ ਦੀ ਬਟਾਲੀਅਨ ਨੇ ਸ਼ਹੀਦ ਨੂੰ ਸਾਰੇ ਸਨਮਾਨ ਪ੍ਰਦਾਨ ਕੀਤੇ ਸਨ, ਇਹ ਜਾਣ ਕੇ ਦੁੱਖ ਹੁੰਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹੀਦ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਸ਼ਹੀਦ ਅਵਤਾਰ ਦੇ ਅੰਤਿਮ ਸੰਸਕਾਰ ਸਮੇਂ ਸਰਕਾਰ ਦੇ ਪਾਸੇ ਤੋਂ ਕੋਈ ਵੀ ਪਹੁੰਚ ਕੇ ਸ਼ਹੀਦ ਅਵਤਾਰ ਸਿੰਘ ਨੂੰ ਬਣਦਾ ਸਰਕਾਰੀ ਸਨਮਾਨ ਪ੍ਰਦਾਨ ਨਹੀਂ ਕਰ ਪਾਇਆ। ਹੁਣ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਨੂੰ ਬੇਨਤੀ ਅਤੇ ਮੰਗ ਕਰਦੀ ਹਾਂ ਕਿ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਜਿਵੇਂ ਕਿ ਉਨ੍ਹਾਂ ਨੇ ਹੋਰ ਸੈਨਿਕਾਂ ਦੇ ਕੇਸਾਂ ਵਿੱਚ ਕੀਤਾ ਹੈ।" ਐਸ.ਵਾਈ.ਐਲ ਮੁੱਦੇ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਐਸ.ਵਾਈ.ਐਲ ਮੁੱਦੇ ‘ਤੇ ਕੋਈ ਦੋਹਰਾਏ ਨਹੀਂ, ਕੈਪਟਨ ਅਮਰਿੰਦਰ ਸਿੰਘ ਜੀ ਦਾ ਸਟੈਂਡ ਅਤੇ ਇਸ ਮੁੱਦੇ ‘ਤੇ ਸਾਡਾ ਸਟੈਂਡ ਹਮੇਸ਼ਾ ਸਪੱਸ਼ਟ ਰਿਹਾ ਹੈ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਇੱਕ ਬੂੰਦ ਵੀ ਨਹੀਂ ਹੈ।" ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਬਾਰੇ ਇੱਕ ਵੱਖਰੇ ਸਵਾਲ ਦੇ ਜਵਾਬ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਜੀ ਪਹਿਲਾਂ ਵੀ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਉਹ ਸਾਡੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਇੱਕ-ਇੱਕ ਪੈਸੇ ਦੀ ਭਰਪਾਈ ਕਰਨਗੇ ਅਤੇ ਸਾਨੂੰ ਉਮੀਦ ਸੀ ਕਿ ਉਹ ਅਜਿਹਾ ਕਰਨਗੇ। ਪਰ ਅੱਜ ਤੱਕ ਜ਼ਮੀਨੀ ਪੱਧਰ 'ਤੇ ਸਾਡੇ ਕਿਸਾਨਾਂ ਤੱਕ ਕੋਈ ਉਚਿਤ ਮੁਆਵਜ਼ਾ ਨਹੀਂ ਪਹੁੰਚਿਆ ਹੈ। ਪੰਜਾਬ ਦਾ ਇੰਨਾ ਪੈਸਾ ਆਪਣੀ ਪਾਰਟੀ ਦੇ ਇਸ਼ਤਿਹਾਰਾਂ 'ਤੇ ਖਰਚਣ ਦੀ ਬਜਾਏ ਮਾਨਯੋਗ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਸਾਡਾ ਪੈਸਾ ਸਾਡੇ ਕਿਸਾਨਾਂ ਅਤੇ ਸਾਡੇ ਸ਼ਹੀਦਾਂ ਨੂੰ ਮੁਆਵਜ਼ਾ ਦੇਣ 'ਤੇ ਖਰਚ ਕਰਨ।"
Punjab Bani 17 October,2023
ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ
ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ ਸਤੌਜ (ਸੰਗਰੂਰ), 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |
Punjab Bani 17 October,2023
ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ
ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਚਾਹੁੰਦਾ ਹਾਂ ਚੰਡੀਗੜ੍ਹ, 15 ਅਕਤੂਬਰ: ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ। ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।
Punjab Bani 15 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ -ਕੈਬਨਿਟ ਮੰਤਰੀ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪੁੱਜੇ -ਰੇਤਗੜ੍ਹ ਤੇ ਧਨੌਰੀ ਦੇ ਛੱਪੜਾਂ ਦਾ 80 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਨਾਲ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ -ਕਿਹਾ, ਪਿਛਲੀਆਂ ਸਰਕਾਰਾਂ ਦੇ ਅਣਗੌਲੇ ਹਲਕੇ ਦੇ ਵਿਕਾਸ ਲਈ ਉਲੀਕੀ ਵਿਆਪਕ ਯੋਜਨਾ ਸਮਾਣਾ, 15 ਅਕਤੂਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ। ਜੌੜਾਮਾਜਰਾ ਅੱਜ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਪੁੱਜੇ ਹੋਏ ਸਨ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸ ਲਈ ਪੰਜਾਬ ਸਰਕਾਰ ਅਜਿਹੇ ਕੰਮ ਕਰ ਰਹੀ ਹੈ, ਜਿਸ ਦਾ ਲਾਭ ਕਿਸੇ ਇੱਕ ਵਿਅਕਤੀ ਦੀ ਬਜਾਇ ਸਮੁੱਚੇ ਲੋਕਾਂ ਨੂੰ ਹੋਵੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਰੇਤਗੜ੍ਹ ਤੇ ਧਨੌਰੀ ਵਿਖੇ ਛੱਪੜਾਂ ਦੇ ਸੀਚੇਵਾਲ ਮਾਡਲ ਨਾਲ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਨਵੀਨੀਕਰਨ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਫ਼ਤਿਹਮਾਜਰੀ ਵਿਖੇ ਐਸ.ਸੀ. ਕਲੋਨੀ ਦਾਨੀਪੁਰ ਰੋਡ 'ਤੇ ਖੜਬੰਜਾ ਲਈ 8.5 ਲੱਖ ਰੁਪਏ ਨਾਲ ਉਦਘਾਟਨ ਕੀਤਾ ਤੇ 15 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਮਾਜਰੀ ਵਿਖੇ ਗਲੀਆਂ ਨਾਲੀਆਂ ਦਾ ਨੀਂਹ ਪੱਥਰ ਵੀ ਰੱਖਿਆ। ਜਦਕਿ ਪਿੰਡ ਧਨੌਰੀ 'ਚ 7 ਲੱਖ ਰੁਪਏ ਨਾਲ ਬਣਾਂਏ ਆਂਗਣਵਾੜੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਾਲਿਡ ਵੇਸਟ ਮੈਨੇਜਮੈਂਟ ਤੇ 15 ਲੱਖ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ ਦਾ ਉਦਘਾਟਨ ਕੀਤਾ। ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸਮਾਣਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਦਿਨੇਸ਼ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।
Punjab Bani 15 October,2023
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 244490 ਮੀਟ੍ਰਿਕ ਟਨ
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 244490 ਮੀਟ੍ਰਿਕ ਟਨ -237989 ਮੀਟ੍ਰਿਕ ਟਨ ਝੋਨੇ ਜ਼ਿਲ੍ਹੇ 'ਚ ਹੋਈ ਖਰੀਦ -ਮਸ਼ੀਨਰੀ ਦੀ ਜਾਣਕਾਰੀ ਲਈ ਕਿਸਾਨ ਵਟਸ ਐਪ ਚੈਟ ਬੋਟ ਨੰ: 73800-16070 ਦੀ ਵਰਤੋਂ ਕਰਨ ਪਟਿਆਲਾ, 15 ਅਕਤੂਬਰ: ਪਟਿਆਲਾ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚੋਂ 103 ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 44 ਹਜ਼ਾਰ 490 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਜਦਕਿ 2 ਲੱਖ 37 ਹਜ਼ਾਰ 989 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ। ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 456.09 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 105780 ਮੀਟਰਿਕ ਟਨ, ਮਾਰਕਫੈਡ ਵੱਲੋਂ 52605 ਮੀਟਰਿਕ ਟਨ, ਪਨਸਪ ਵੱਲੋਂ 47902 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31702 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਅਤੇ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਕਿਸਾਨ ਵਟਸ ਐਪ ਚੈਟ ਬੋਟ ਨੰਬਰ 73800-16070 ਰਾਹੀਂ ਵਟਸ ਐਪ 'ਤੇ ਉਨ੍ਹਾਂ ਦੇ ਨੇੜੇ ਪਿੰਡਾਂ ਵਿੱਚ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।
Punjab Bani 15 October,2023
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ
ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ -ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕੰਟਰੋਲ ਰੂਮ ਤੋਂ ਕਿਸਾਨਾਂ ਨਾਲ ਰੱਖਿਆ ਜਾ ਰਿਹੈ ਸਿੱਧਾ ਸੰਪਰਕ - ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮਾਂ ਫ਼ੀਲਡ 'ਚ ਕਰ ਰਹੀ ਨੇ ਕੰਮ : ਡਿਪਟੀ ਕਮਿਸ਼ਨਰ -ਕਿਹਾ, ਜਾਗਰੂਕਤਾ ਕੈਂਪ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕੀਤਾ ਜਾ ਰਿਹੈ ਕਿਸਾਨਾਂ ਨੂੰ ਸੁਚੇਤ -ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਪਟਿਆਲਾ, 15 ਅਕਤੂਬਰ: ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਜਿੰਨੀ ਤੇਜ਼ੀ ਨਾਲ ਹੋ ਰਹੀ ਹੈ, ਉਸੇ ਤੇਜ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੱਢਣ ਤੋਂ ਬਾਅਦ ਤੁਰੰਤ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਪਿੰਡ ਪੱਧਰ ਤੱਕ ਦਾ ਮਾਈਕਰੋ ਪਲਾਨ ਬਣਾਇਆ ਗਿਆ ਸੀ, ਜਿਸ ਅਨੁਸਾਰ ਹੁਣ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ 'ਤੇ ਐਸ.ਡੀ.ਐਮਜ਼ ਖੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਿਥੇ ਜਾਗਰੂਕ ਕਰ ਰਹੇ ਹਨ, ਉਥੇ ਹੀ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣਾ ਤੇ ਅੱਗ ਲਗਾਉਣ ਵਾਲਿਆਂ ਖਿਲਾਫ਼ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਧਾ ਰਾਬਤਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੋ ਰੋਜ਼ਾਨਾ ਕਿਸਾਨਾਂ ਨੂੰ ਫ਼ੋਨ ਕਾਲ ਕਰਕੇ ਫ਼ਸਲ ਵੱਢਣ ਦੀ ਮਿਤੀ ਅਤੇ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਦੀ ਜ਼ਰੂਰਤ ਬਾਰੇ ਜਾਣਕਾਰੀ ਲਈ ਜਾਂਦੀ ਹੈ ਤੇ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਖੇਤਰ ਦੇ ਨੋਡਲ ਅਫ਼ਸਰ ਨੂੰ ਤੁਰੰਤ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਟਸ ਐਪ ਚੈਟ ਬੋਟ (73800-16070) ਵੀ ਬਣਾਇਆ ਗਿਆ ਹੈ ਜਿਸ ਤੋਂ ਉਹ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਖੇਤਾਂ ਵਿੱਚ ਲੱਗੀ ਅੱਗ ਦੀ ਸੂਚਨਾ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਸੈਟੇਲਾਈਟ ਰਾਹੀਂ ਪੁੱਜ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਈ ਗਈ ਹੈ, ਉਨ੍ਹਾਂ 'ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਸਕੀਏ।
Punjab Bani 15 October,2023
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।
Punjab Bani 15 October,2023
ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ
ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਭਾਈਵਾਲ ਬਣਾ ਕੇ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ। ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਗਏ ਹਨ। ਭਗਵੰਤ ਸਿੰਘ ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਕਿਉਂਕਿ ਉਹ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਇੱਕ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਨੂੰ ਰੋਕਣ ਅਤੇ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਸੜਕ ਹਾਦਸਿਆਂ ਦੀ ਰੋਕਥਾਮ ਦਾ ਕੰਮ ਸੌਂਪਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਲਗਦੇ ‘ਕੱਚੇ’ ਸ਼ਬਦ ਨੂੰ ਖਤਮ ਕਰਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭ ਦੇ ਨਾਲ-ਨਾਲ ਤਨਖਾਹਾਂ ਵਿੱਚ ਪੰਜ ਫੀਸਦੀ ਦਾ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ, ਜਿਸ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਖਾਸ ਕਰਕੇ ਸਰਕਾਰੀ ਖੇਤਰ ਵਿੱਚ ਭਰਤੀਆਂ ਮੌਕੇ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕ ਖੁਦ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਅਯੋਗ ਵਿਅਕਤੀਆਂ ਦੇ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲੇ ਕਰਵਾਉਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾੜੀ ਪ੍ਰਥਾ ਨੂੰ ਖ਼ਤਮ ਕੀਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਰਵਾਸ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਰੋਜ਼ਗਾਰ ਲਈ ਵਿਦੇਸ਼ ਗਏ ਸਨ, ਉਹ ਹੁਣ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਜਿਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਉਨ੍ਹਾਂ ਦੇ ਵੱਧ ਅਧਿਕਾਰਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ਦੇ ਕਾਬਲ ਬਣਾ ਕੇ ਦੇਸ਼ ਦੀ ਸੇਵਾ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਦੀ ਬਜਾਏ ਇਨਸਾਫ ਦਿਵਾਉਣ ਲਈ ਸਮਝਦਾਰੀ ਅਤੇ ਦਿਆਨਦਾਰੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਮਾਲ ਮੰਤਰੀ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀ.ਜੀ.ਪੀ. ਗੌਰਵ ਯਾਦਵ,ਵਿੱਤ ਕਮਿਸ਼ਨਰ (ਮਾਲ) ਕੇ.ਏ.ਪੀ. ਸਿਨਹਾ, ਸਕੱਤਰ ਗ੍ਰਹਿ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 15 October,2023
ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ
ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ • 16 ਲੱਖ ਰੁਪਏ ਦੀ ਵੇਚੀ ਪਰਾਲੀ, ਹੋਰਨਾਂ ਲਈ ਮਿਸਾਲ ਬਣਿਆ ਕਿਸਾਨ ਗੁਰਪ੍ਰੀਤ ਸਿੰਘ • ਮੌਜੂਦਾ ਸੀਜ਼ਨ ਵਿੱਚ ਪਰਾਲੀ ਵੇਚ ਕੇ ਇਕ ਕਰੋੜ ਰੁਪਏ ਕਮਾਉਣ ਦਾ ਟੀਚਾ ਮਿੱਥਿਆ • ਗੁਰਪ੍ਰੀਤ ਸਿੰਘ ਤੋਂ ਬਾਕੀ ਕਿਸਾਨ ਵੀ ਸੇਧ ਲੈਣ- ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਅਪੀਲ ਚੰਡੀਗੜ੍ਹ, 15 ਅਕਤੂਬਰ: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ। ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ 'ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ। ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ ਉਹ 40 ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸਦੇ ਆਪਣੇ ਜਦੋਂਕਿ 30 ਏਕੜ ਠੇਕੇ ਉੱਤੇ ਹੈ। ਉਸ ਨੇ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਭਗ 16 ਲੱਖ ਰੁਪਏ ਕਮਾਏ ਸਨ। ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ। ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿੱਚ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨੂੰ 160 ਰੁਪਏ ਪ੍ਰਤੀ ਕੁਇੰਟਲ ਅਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਪੁਸਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵੱਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ। ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿੱਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰਕੇ ਇਸ ਨੂੰ ਆਫ਼ ਸੀਜ਼ਨ ਵਿੱਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਰੀਬ 1125 ਏਕੜ ਵਿੱਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Punjab Bani 15 October,2023
ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ
ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ - ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ ਚੰਡੀਗੜ੍ਹ, 15 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ। ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਜੋ ਦਿੱਲੀ ਤੋਂ ਹੁਕਮ ਆਉਂਦਾ ਹੈ, ਉਹ ਹੀ ਇਹ (ਮਾਨ) ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਿਖਾਈ ਸਖਤੀ ਪਿੱਛੋਂ ਪੰਜਾਬ ਸਰਕਾਰ ਫਟਾਫਟ ਸਰਵੇਖਣ ਲਈ ਤਿਆਰ ਹੋ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰ ਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅੱਜ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣ ਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
Punjab Bani 15 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ - ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਹੋਵੇਗਾ। ਇਹ ਸੈਸ਼ਨ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਵਜੋਂ ਕੰਮ ਕਰੇਗਾ। ਓਲੰਪਿਕ ਖੇਡਾਂ ਦੇ ਭਵਿੱਖ ਬਾਰੇ ਮਹੱਤਵਪੂਰਨ ਫੈਸਲੇ ਆਈਓਸੀ ਸੈਸ਼ਨ ਵਿੱਚ ਹੀ ਲਏ ਜਾਂਦੇ ਹਨ। ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਆਈਓਸੀ ਦਾ 86ਵਾਂ ਸੈਸ਼ਨ 1983 ਵਿੱਚ ਨਵੀਂ ਦਿੱਲੀ ਵਿੱਚ ਹੋਇਆ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਹੋਣ ਵਾਲਾ 141ਵਾਂ ਆਈਓਸੀ ਸੈਸ਼ਨ ਆਲਮੀ ਸਹਿਯੋਗ ਨੂੰ ਉਤਸ਼ਾਹਿਤ ਕਰਨ, ਖੇਡ ਉੱਤਮਤਾ ਦਾ ਜਸ਼ਨ ਮਨਾਉਣ ਅਤੇ ਦੋਸਤੀ, ਸਨਮਾਨ ਅਤੇ ਉੱਤਮਤਾ ਦੇ ਓਲੰਪਿਕ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਦੇਸ਼ ਦੇ ਸਮਰਪਣ ਦਾ ਪ੍ਰਤੀਕ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਖੇਡ ਨਾਲ ਜੁੜੇ ਵੱਖ-ਵੱਖ ਹਿੱਸੇਦਾਰਾਂ ਵਿਚਕਾਰ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਆਈਓਸੀ ਦੇ 141ਵੇਂ ਸੈਸ਼ਨ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਅਤੇ ਨੀਤਾ ਅੰਬਾਨੀ ਸਮੇਤ ਆਈਓਸੀ ਦੇ ਹੋਰ ਮੈਂਬਰਾਂ ਦੇ ਨਾਲ-ਨਾਲ ਪ੍ਰਮੁੱਖ ਭਾਰਤੀ ਖੇਡ ਸ਼ਖਸੀਅਤਾਂ ਅਤੇ ਭਾਰਤੀ ਓਲੰਪਿਕ ਸੰਘ ਸਮੇਤ ਵੱਖ-ਵੱਖ ਖੇਡ ਫੈਡਰੇਸ਼ਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਆਈਓਸੀ ਸੈਸ਼ਨ ਓਲੰਪਿਕ ਨਾਲ ਸਬੰਧਤ ਮਾਮਲਿਆਂ ਵਿੱਚ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ ਹੈ। ਇਹ ਗਲੋਬਲ ਓਲੰਪਿਕ ਅੰਦੋਲਨ ਦੀਆਂ ਪ੍ਰਮੁੱਖ ਗਤੀਵਿਧੀਆਂ ‘ਤੇ ਚਰਚਾ ਅਤੇ ਫੈਸਲਾ ਕਰਦਾ ਹੈ, ਜਿਸ ਵਿੱਚ ਓਲੰਪਿਕ ਚਾਰਟਰ ਨੂੰ ਅਪਣਾਉਣ ਜਾਂ ਸੋਧ ਕਰਨਾ, ਆਈਓਸੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ, ਅਤੇ ਓਲੰਪਿਕ ਦੇ ਮੇਜ਼ਬਾਨ ਸ਼ਹਿਰ ਦੀ ਚੋਣ ਸ਼ਾਮਲ ਹੈ। ਆਈਓਸੀ ਸੈਸ਼ਨ ਵਿੱਚ ਵਰਤਮਾਨ ਵਿੱਚ 99 ਵੋਟਿੰਗ ਅਤੇ 43 ਆਨਰੇਰੀ ਮੈਂਬਰ ਹਨ। ਲਗਭਗ 100 ਦੇਸ਼ਾਂ ਦੇ ਗਲੋਬਲ ਮੀਡੀਆ ਦੇ ਨਾਲ, 50 ਤੋਂ ਵੱਧ ਖੇਡਾਂ ਦੀ ਨੁਮਾਇੰਦਗੀ ਕਰਨ ਵਾਲੇ 600 ਤੋਂ ਵੱਧ ਖੇਡਾਂ ਦੇ ਪ੍ਰਕਾਸ਼ਕਾਂ ਦੇ ਮੁੰਬਈ ਵਿੱਚ ਹੋਣ ਦੀ ਉਮੀਦ ਹੈ। ਆਈਓਸੀ ਮੈਂਬਰ ਵਜੋਂ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਔਰਤ ਨੀਤਾ ਅੰਬਾਨੀ ਦੀ ਅਗਵਾਈ ਵਿੱਚ ਇੱਕ ਭਾਰਤੀ ਵਫ਼ਦ ਨੇ ਫਰਵਰੀ 2022 ਵਿੱਚ ਬੀਜਿੰਗ ਵਿੱਚ 139ਵੇਂ ਆਈਓਸੀ ਸੈਸ਼ਨ ਵਿੱਚ ਇੱਕ ਪ੍ਰਸਤਾਵ ਰੱਖਿਆ ਸੀ, ਜਿਸ ਵਿੱਚ ਮੁੰਬਈ ਨੂੰ ਆਈਓਸੀ ਦੇ 141ਵੇਂ ਸੈਸ਼ਨ ਦੀ ਮੇਜ਼ਬਾਨੀ ਕਰਨ ਲਈ ਚੁਣਿਆ ਗਿਆ ਸੀ। 99% ਵੋਟਾਂ। ਉਸ ਦੀ ਬੋਲੀ ਲਈ ਜ਼ਬਰਦਸਤ ਸਮਰਥਨ ਪ੍ਰਾਪਤ ਹੋਇਆ।
Punjab Bani 14 October,2023
- ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਬਰੂਹਾਂ 'ਤੇ
- ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਬਰੂਹਾਂ 'ਤੇ -ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਾਪਤ ਕੰਟਰੋਲ ਰੂਮ ਅਤੇ ਵਟਸ ਐਪ ਚੈਟ ਬੋਟ 73800-16070 ਰਾਹੀਂ ਕਿਸਾਨਾਂ ਨਾਲ ਸਾਧਿਆ ਜਾ ਰਿਹੈ ਸਿੱਧਾ ਸੰਪਰਕ -ਵਾਤਾਵਰਣ ਨੂੰ ਪਲੀਤ ਕਰਕੇ ਭਵਿੱਖ ਨਾਲ ਖਿਲਵਾੜ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਧੋਖਾ : ਸਾਕਸ਼ੀ ਸਾਹਨੀ -ਕਿਹਾ, ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਦਾ ਕਿਸਾਨ ਲਾਭ ਉਠਾਉਣ ਪਟਿਆਲਾ, 14 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨਾਂ ਨਾਲ ਰਾਬਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਬੂਹੇ ਤੱਕ ਪੁੱਜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਥੇ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਗਰੂਕ ਕਰ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨਾਂ ਨਾਲ ਸਿੱਧਾ ਰਾਬਤਾ ਰੱਖਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਥੋਂ ਰੋਜ਼ਾਨਾ ਕਿਸਾਨਾਂ ਨੂੰ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਦੀ ਜ਼ਰੂਰਤ ਸਬੰਧੀ ਜਾਣਕਾਰੀ ਲੈ ਕੇ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵਟਸ ਐਪ ਚੈਟ ਬੋਟ (73800-16070) ਰਾਹੀਂ ਵੀ ਕਿਸਾਨਾਂ ਨਾਲ ਸੰਪਰਕ ਬਣਾਇਆ ਗਿਆ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਵੀ ਅੱਗ ਲੱਗਦੀ ਹੈ ਤਾਂ ਉਸ ਦੀ ਰਿਪੋਰਟ ਸੈਟੇਲਾਈਟ ਰਾਹੀਂ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪੁੱਜ ਜਾਂਦੀ ਹੈ, ਇਸ ਲਈ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਸ ਵੱਲੋਂ ਲਗਾਈ ਗਈ ਅੱਗ ਦਾ ਕਿਸੇ ਨੂੰ ਨਹੀਂ ਪਤਾ ਲੱਗੇਗਾ ਤਾਂ ਉਹ ਗਲਤ ਹੈ ਕਿਉਂਕਿ ਸੈਟੇਲਾਈਟ ਦੀ ਤਿੱਖੀ ਨਜ਼ਰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਰਹਿੰਦੀ ਹੈ ਤੇ ਰੋਜ਼ਾਨਾ ਸ਼ਾਮ 4:15 ਵਜੇ ਇਹ ਰਿਪੋਰਟ ਭਾਰਤ ਸਰਕਾਰ ਤੱਕ ਵੀ ਪੁੱਜ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਇਸ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪਲੀਤ ਕਰਨਾ ਉਸੇ ਤਰ੍ਹਾਂ ਹੈ ਜਿਵੇਂ ਅਸੀਂ ਭਵਿੱਖ ਤੋਂ ਕਰਜ਼ਾ ਲੈ ਕੇ ਅੱਜ ਜੀਅ ਰਹੇ ਹਾਂ ਪਰ ਇਸ ਦੇ ਮਾੜੇ ਪ੍ਰਭਾਵਾਂ ਦਾ ਨਤੀਜਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਮਾਚਸ ਦੀ ਇੱਕ ਤੀਲੀ ਨਾਲ ਖੇਤ ਵਿਚੋਂ ਪਰਾਲੀ ਖਤਮ ਹੋ ਜਾਂਦੀ ਹੈ ਤੇ ਕੋਈ ਖਰਚਾ ਨਹੀਂ ਆਉਦਾ ਪਰ ਉਹ ਗਲਤ ਹਨ, ਇਸ ਨਾਲ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲੱਗਣ ਵਾਲੀਆਂ ਬਿਮਾਰੀਆਂ 'ਤੇ ਪਰਾਲੀ ਪ੍ਰਬੰਧਨ ਨਾਲੋਂ ਗਈ ਗੁਣਾ ਜ਼ਿਆਦਾ ਖਰਚ ਦਵਾਈਆਂ 'ਤੇ ਆਉਦਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਉਪਲੱਬਧ ਹੋਣ ਸਮੇਤ ਬੇਲਰਾਂ ਆਦਿ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ, ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਣ 'ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਚਲਾਨ ਸਮੇਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਅਸਲਾ ਲਾਇਸੈਂਸਾਂ ਦੇ ਰਿਨੀਊ, ਨਵੇਂ ਆਦਿ ਬਣਾਉਣ 'ਤੇ ਰੋਕ ਅਤੇ ਅਜਿਹੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਵੱਲ ਵਾਤਾਵਰਣ ਲਾਗਤ (ਈਸੀ) ਨੂੰ ਬਕਾਇਆ ਦਿਖਾਇਆ ਜਾਵੇਗਾ ਤੇ ਕੋਈ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਵੇਗੀ।
Punjab Bani 14 October,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 14 ਅਕਤੂਬਰ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ। ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ। 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ। ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਮੁੜ ਸੰਰਚਨਾ ਦੀ ਸਮੀਖਿਆ ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਆਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਇਸ ਨਾਲ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਸੀ.ਈ.ਓ. ਪੰਜਾਬ ਵਿੱਚ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਦਾ ਫੈਸਲਾ ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਫੈਸਲੇ ਨਾਲ ਜਿੱਥੇ ਨਵੀਆਂ ਚੁਣੌਤੀਆਂ ਨਾਲ ਸਿੱਝਣ ਵਿੱਚ ਮਦਦ ਮਿਲੇਗੀ, ਉਥੇ ਮੁੱਖ ਚੋਣ ਦਫ਼ਤਰ ਦਾ ਕੰਮਕਾਜ ਸੁਚਾਰੂ ਹੋਣਾ ਯਕੀਨੀ ਬਣੇਗਾ।
Punjab Bani 14 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ - ਜਿੰਪਾ ਵੱਲੋਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ - ਬਹੁਤ ਸੌਖੀ ਪ੍ਰਕਿਰਿਆ ਰਾਹੀਂ ਲੋਕੀਂ ਘਰ ਬੈਠੇ ਮੰਗਵਾ ਸਕਦੇ ਹਨ ਫਰਦ: ਜਿੰਪਾ - 500 ਰੁਪਏ ਤੱਕ ਦੇ ਸਟੈਂਪ ਪੇਪਰ ਖਰੀਦਣ ਲਈ ਵੀ ਘਰੋਂ ਬਾਹਰ ਜਾਣ ਦੀ ਲੋੜ ਨਹੀਂ ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਖਿਲਾਫ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਤੋਂ ਵੀ ਲੋਕ ਅੰਤਾਂ ਦੇ ਨਿਰਾਸ਼ ਅਤੇ ਦੁਖੀ ਸਨ ਪਰ ਹੁਣ ਬਹੁਤ ਸਾਰੀਆਂ ਸੇਵਾਵਾਂ ਆਨ ਲਾਈਨ ਹੋਣ ਨਾਲ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਅਤੇ ਸਿਫਾਰਿਸ਼ ਦੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਫਰਦ ਲੈਣ ਲਈ ਖੁਦ ਸਰਕਾਰੀ ਦਫਤਰ ਵਿਚ ਜਾਣਾ ਪੈਂਦਾ ਸੀ ਪਰ ਹੁਣ ਘਰ ਬੈਠੇ ਕੋਰੀਅਰ ਰਾਹੀਂ ਫਰਦ ਮੰਗਵਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਆਨਲਾਈਨ ਫਰਦ ਵਾਲੇ ਲਿੰਕ ਨੂੰ ਕਲਿੱਕ ਕਰਕੇ ਦੱਸੇ ਪਤੇ ‘ਤੇ ਫਰਦ ਮੰਗਵਾਈ ਜਾ ਸਕਦੀ ਹੈ। ਇਸ ਕੰਮ ਲਈ ਪ੍ਰਤੀ ਪੰਨਾ 20 ਰੁਪਏ ਸਰਕਾਰੀ ਫੀਸ ਅਤੇ 5 ਰੁਪਏ ਸਹੂਲਤ ਫੀਸ ਹੈ। ਇਸ ਤੋਂ ਇਲਾਵਾ ਜੇਕਰ ਪੰਜਾਬ ਦੇ ਕਿਸੇ ਪਿੰਡ/ਕਸਬੇ/ਸ਼ਹਿਰ ਵਿਚ ਕੋਰੀਅਰ ਰਾਹੀਂ ਫਰਦ ਮੰਗਵਾਉਣੀ ਹੈ ਤਾਂ 100 ਰੁਪਏ ਅਤੇ ਪੰਜਾਬ ਤੋਂ ਬਾਹਰਲੇ ਪਤੇ ਲਈ 200 ਰੁਪਏ ਫੀਸ ਲਈ ਜਾਂਦੀ ਹੈ। ਇਹ ਫੀਸ ਆਨਲਾਈਨ ਹੀ ਭਰੀ ਜਾ ਸਕੀ ਹੈ। ਜੇਕਰ ਕੋਈ ਵਿਅਕਤੀ ਫਰਦ ਦੀ ਕਾਪੀ ਈਮੇਲ ‘ਤੇ ਮੰਗਵਾਉਣਾ ਚਾਹੁੰਦਾ ਹੈ ਤਾਂ ਉਸ ਦੇ 50 ਰੁਪਏ ਅਲੱਗ ਲਏ ਜਾਂਦੇ ਹਨ। ਈਮੇਲ ਰਾਹੀਂ ਮੰਗਵਾਈ ਫਰਦ 3 ਕੰਮਕਾਰ ਵਾਲੇ ਦਿਨਾਂ ਅਤੇ ਕੋਰੀਅਰ ਰਾਹੀਂ ਮੰਗਵਾਈ ਫਰਦ 7 ਦਿਨਾਂ ਅੰਦਰ ਦੱਸੇ ਪਤੇ ‘ਤੇ ਪਹੁੰਚ ਜਾਂਦੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਦਫਤਰਾਂ ਵਿਚ ਆਉਣ ਵਾਲੇ ਬਹੁਤੇ ਲੋਕ ਜਾਂ ਤਾਂ ਫਰਦਾਂ ਲੈਣ ਵਾਲੇ ਹੁੰਦੇ ਹਨ ਜਾਂ 100-200 ਰੁਪਏ ਦੇ ਸਟੈਂਪ ਪੇਪਰ ਖਰੀਦਣ ਵਾਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਆਪਣੇ ਵਾਅਦੇ ਮੁਤਾਬਕ ਹੀ ਫਰਦਾਂ ਦੀ ਹੋਮ ਡਿਲੀਵਰੀ ਅਤੇ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਦੀ ਖੁੱਜਲ-ਖੁਆਰੀ ਘਟੀ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਵੀ ਠੱਲ੍ਹ ਪਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ https://www.shcilestamp.com ਵੈੱਬਸਾਈਟ ਰਾਹੀਂ ਖਰੀਦੇ ਜਾ ਸਕਦੇ ਹਨ। ਇਸ ਵੈੱਬਸਾਈਟ ਦੇ ਹੋਮਪੇਜ਼ ‘ਤੇ ਆਨਲਾਈਨ ਪੇਮੈਂਟ ਵਾਲੇ ਲਿੰਕ ਨੂੰ ਕਲਿੱਕ ਕਰਕੇ ਰਜਿਸਟ੍ਰੇਸ਼ਨ ਕਰਾਉਣ ਤੋਂ ਬਾਅਦ 500 ਰੁਪਏ ਤੱਕ ਦਾ ਕੋਈ ਵੀ ਸਟੈਂਪ ਪੇਪਰ ਖਰੀਦਿਆਂ ਜਾ ਸਕਦਾ ਹੈ। ਜਿੰਪਾ ਨੇ ਦੱਸਿਆ ਕਿ ਹਾਲੇ ਵੀ ਕਈ ਪੰਜਾਬ ਵਾਸੀ ਮਾਲ ਵਿਭਾਗ ਦੀਆਂ ਆਨਲਾਈਨ ਸੇਵਾਵਾਂ ਲੈਣ ਤੋਂ ਹਿਚਕਚਾ ਰਹੇ ਹਨ ਪਰ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਿਹੜੇ ਕੰਮ ਘਰ ਬੈਠਕੇ ਖੁਦ ਕਰ ਸਕਦੇ ਹਨ ਉਸ ਲਈ ਏਜੰਟਾਂ ਦੇ ਚੁੰਗਲ ਵਿਚ ਨਾ ਫਸਣ। ਮਾਲ ਮੰਤਰੀ ਨੇ ਦੱਸਿਆ ਕਿ ਲੋਕਾਂ ਵਿਚ ਜਾਗਰੂਕਤਾ ਫੈਲਾਉਂਦੀਆਂ ਵੀਡਿਓਜ਼ ਅਤੇ ਗ੍ਰਾਫਿਕਸ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਰਿਲੀਜ਼ ਕਰਵਾਏ ਜਾਣਗੇ। ਇਸ ਤੋਂ ਇਲਾਵਾ ਆਨਲਾਈਨ ਸੁਵਿਧਾਵਾਂ ਦੀ ਸਹੂਲਤ ਬਾਬਤ ਸਰਕਾਰੀ ਦਫਤਰਾਂ ਵਿਚ ਢੁਕਵੀਆਂ ਥਾਂਵਾਂ ‘ਤੇ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਚਨਬੱਧ ਬਣਾਇਆ ਜਾਵੇਗਾ। ਕੁਝ ਹੋਰ ਆਨਲਾਈਨ ਸੇਵਾਵਾਂ ਮਾਲ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਸਿਸਟਮ ਪੂਰਣ ਰੂਪ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਇਸ ਸਿਸਟਮ ਰਾਹੀਂ 30 ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਸੇਵਾ https://igrpunjab.gov.in/ ਵੈਬਸਾਈਟ ਉੱਤੇ ਉਪਲੱਬਧ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ/ਨਿੱਜੀ ਵੰਡ (ਖਾਨਗੀ ਤਕਸੀਮ) ਦੀ ਪ੍ਰਕਿਿਰਆ ਨੂੰ ਸੁਚਾਰੂ ਬਣਾਉਣ ਲਈ https://eservices.punjab.gov.in/ ਵੈਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੋਰਟਲ 'ਤੇ 140 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਇਨ੍ਹਾਂ ਵਿੱਚੋਂ 79 ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਵੈੱਬਸਾਈਟ ਰਾਹੀਂ ਵਿਦੇਸ਼ਾਂ ਤੋਂ ਭੇਜੇ ਜਾਂਦੇ ਦਸਤਾਵੇਜਾਂ ਦੀ ਐਂਬੌਸਿੰਗ ਲਈ ਦਰਖਾਸਤ ਦਿੱਤੀ ਜਾ ਸਕਦੀ ਹੈ। ਜਿੰਪਾ ਨੇ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 14 October,2023
ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਪਰਾਲੀ ਨੂੰ ਅੱਗ ਲਾਉਣ ਵਾਲੇ 8 ਹੋਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ
ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਪਰਾਲੀ ਨੂੰ ਅੱਗ ਲਾਉਣ ਵਾਲੇ 8 ਹੋਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ -ਪਹਿਲਾਂ ਅੱਗ ਲਾਉਣ ਵਾਲੇ 15 ਕਿਸਾਨਾਂ ਸਮੇਤ ਕੁਲ 23 ਵਿਰੁੱਧ ਕਾਰਵਾਈ -ਪਰਾਲੀ ਫੂਕਣ ਵਾਲਿਆਂ ਦੇ ਅਸਲਾ ਲਾਇਸੈਂਸ ਨਾ ਬਨਣਗੇ ਨਵੇਂ, ਨਾ ਰਿਨੀਊ ਹੋਣਗੇ ਤੇ ਬਣੇ ਹੋਏ ਰੱਦ ਹੋਣਗੇ-ਡੀ.ਸੀ. ਪਟਿਆਲਾ, 13 ਅਕਤੂਬਰ: ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਿੱਥੇ ਪਹਿਲਾਂ ਹੀ 15 ਜਣਿਆਂ ਦੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਸਨ, ਉਥੇ ਹੀ ਹੁਣ 8 ਹੋਰਾਂ ਸਮੇਤ ਕੁਲ 23 ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਅਰੰਭੀ ਗਈ ਹੈ। ਜਦੋਂਕਿ ਅਜਿਹੇ ਕਿਸਾਨਾਂ ਦੇ ਅਸਲਾ ਲਾਇਸੈਂਸਾਂ ਦੇ ਰਿਨੀਊ, ਨਵੇਂ ਆਦਿ ਬਣਾਉਣ 'ਤੇ ਰੋਕ ਪਹਿਲਾਂ ਹੀ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 23 ਥਾਵਾਂ 'ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ 8 ਹੋਰ ਕਿਸਾਨਾਂ ਨੇ ਅੱਗ ਲਗਾਈ ਹੈ, ਉਨ੍ਹਾਂ ਵਿੱਚ ਕਸਿਆਣਾ ਦਾ ਕਿਸ਼ਨ ਚੰਦ, ਲਲੌਛੀ ਦਾ ਅਮਰਜੀਤ ਸਿੰਘ, ਮੌਲਵੀਵਾਲਾ ਦਾ ਜਰਨੈਲ ਸਿੰਘ, ਮਵੀ ਕਲਾਂ ਦਾ ਪਰਗਟ ਸਿੰਘ ਤੇ ਕਰਨੈਲ ਸਿੰਘ, ਭਾਨਰਾ ਦੇ ਰੁਪਿੰਦਰ ਸਿੰਘ, ਦਰਸ਼ਨ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਧੂਹੜ ਦਾ ਇਕ ਹੋਰ ਕਿਸਾਨ ਵੀ ਸ਼ਾਮਲ ਹੈ। ਜਦਕਿ ਪਹਿਲਾਂ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਕਿਸਾਨ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਵੱਲ ਵਾਤਾਵਰਣ ਲਾਗਤ (ਈਸੀ) ਨੂੰ ਬਕਾਇਆ ਦਿਖਾਇਆ ਜਾਵੇਗਾ ਤੇ ਕੋਈ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ 'ਤੇ ਵੀ ਪੁੱਜ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਉਪਲੱਬਧ ਹੋਣ ਸਮੇਤ ਬੇਲਰਾਂ ਆਦਿ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Punjab Bani 13 October,2023
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸਾਕਸ਼ੀ ਸਾਹਨੀ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸਾਕਸ਼ੀ ਸਾਹਨੀ -ਪਰਾਲੀ ਪ੍ਰਬੰਧਨ ਲਈ ਵਿਭਾਗ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਣ : ਡਿਪਟੀ ਕਮਿਸ਼ਨਰ ਪਟਿਆਲਾ, 13 ਅਕਤੂਬਰ: ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 2 ਲੱਖ 5 ਹਜ਼ਾਰ 672 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 2 ਲੱਖ 208 ਮੀਟ੍ਰਿਕ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 88823 ਮੀਟਰਿਕ ਟਨ, ਮਾਰਕਫੈਡ ਵੱਲੋਂ 43111 ਮੀਟਰਿਕ ਟਨ, ਪਨਸਪ ਵੱਲੋਂ 40262 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28012 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 362.37 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ ਅਤੇ ਫ਼ਸਲ ਦੀ ਅਦਾਇਗੀ ਅਤੇ ਲਿਫ਼ਟਿੰਗ ਵੀ ਤੁਰੰਤ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਸਮੇਂ ਸਿਰ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫ਼ਸਲਾ ਲਈ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ।
Punjab Bani 13 October,2023
ਰੈਪਿਡ ਐਕਸ਼ਨ ਫੋਰਸ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨਾਲ ਮੁਲਾਕਾਤ
ਰੈਪਿਡ ਐਕਸ਼ਨ ਫੋਰਸ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨਾਲ ਮੁਲਾਕਾਤ ਪਟਿਆਲਾ, 13 ਅਕਤੂਬਰ: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਪੁੱਜੀ 194 ਰੈਪਿਡ ਐਕਸ਼ਨ ਫੋਰਸ ਦੀ ਪਲਟਨ ਦੇ ਕਮਾਂਡੈਂਟ ਰਾਕੇਸ਼ ਕੁਮਾਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਾਂਡੈਂਟ ਮਹਿੰਦਰ ਯਾਦਵ ਦੀ ਅਗਵਾਈ ਹੇਠ ਪਲਟਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਜ਼ਿਲ੍ਹਾ ਪੁਲਿਸ ਸੁਪਰਡੈਂਟ ਵਰੁਣ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਟਿਆਲਾ ਦੀ ਭੂਗੋਲਿਕ ਸਥਿਤੀ ਅਤੇ ਇੱਥੇ ਸਥਾਪਿਤ ਮਹੱਤਵਪੂਰਨ ਸੰਸਥਾਵਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਸਹਾਇਕ ਕਮਾਂਡੈਂਟ ਮਹਿੰਦਰ ਯਾਦਵ ਨੇ ਦੱਸਿਆ ਕਿ ਇਹ ਗਤੀਵਿਧੀ 1 ਏ/194 ਰੈਪਿਡ ਐਕਸ਼ਨ ਫੋਰਸ ਦੀ ਜਾਣ-ਪਛਾਣ ਦੀ ਕਵਾਇਦ ਦਾ ਹਿੱਸਾ ਹੈ, ਜੋ ਕਿ 12 ਅਕਤੂਬਰ ਤੋਂ 18 ਅਕਤੂਬਰ ਤੱਕ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਨਾਲ ਸਬੰਧਤ ਖੇਤਰਾਂ ਵਿੱਚ ਰਹੇਗੀ। ਇਸ ਦੌਰਾਨ ਉਹ ਪੁਲਿਸ ਥਾਣਾ ਖੇਤਰਾਂ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਖੇਤਰਾਂ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਵੱਖ-ਵੱਖ ਖੇਤਰਾਂ ਵਿੱਚ ਪੈਦਲ ਮਾਰਚ ਕਰੇਗੀ। ਸਹਾਇਕ ਕਮਾਂਡੈਂਟ ਮਹਿੰਦਰ ਕੁਮਾਰ ਨੇ ਦੱਸਿਆ ਕਿ ਇਸ ਪ੍ਰਕਾਰ ਦੇ ਅਭਿਆਸ ਦਾ ਮੁੱਖ ਮੰਤਵ ਸਥਾਨਕ ਪੁਲਿਸ, ਰੈਪਿਡ ਐਕਸ਼ਨ ਫੋਰਸ ਅਤੇ ਆਮ ਲੋਕਾਂ ਵਿਚਕਾਰ ਇਕਸੁਰਤਾ ਕਾਇਮ ਕਰਨਾ ਹੈ ਤਾਂ ਜੋ ਭਵਿੱਖ ਦੀਆਂ ਸੰਭਾਵਿਤ ਚੁਣੌਤੀਆਂ ਨਾਲ ਆਸਾਨੀ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਇੰਸਪੈਕਟਰ ਰਣਸਿੰਘ ਯਾਦਵ, ਇੰਸਪੈਕਟਰ ਯੋਗੇਂਦਰ ਬਸੀਠਾ, ਸਬ-ਇੰਸਪੈਕਟਰ ਕ੍ਰਿਪਾ ਬਾਈ, 194 ਆਰਏਐਫ ਸਿਪਾਹੀ ਅਤੇ ਮਹਿਲਾ ਟੀਮ ਹਾਜ਼ਰ ਸੀ।
Punjab Bani 13 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਪਟਿਆਲਾ ਦਾ ਸਬ ਰਜਿਸਟਰਾਰ ਦਫ਼ਤਰ ਬਣੇਗਾ ਮਾਡਲ ਸਬ ਰਜਿਸਟਰਾਰ ਦਫ਼ਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਪਟਿਆਲਾ ਦਾ ਸਬ ਰਜਿਸਟਰਾਰ ਦਫ਼ਤਰ ਬਣੇਗਾ ਮਾਡਲ ਸਬ ਰਜਿਸਟਰਾਰ ਦਫ਼ਤਰ -ਰਜਿਸਟਰੀ ਨਾਲ ਸਬੰਧਤ ਕੰਮ ਕਰਵਾਉਣ ਵਾਲਿਆਂ ਨੂੰ ਇੱਕ ਛੱਤ ਹੇਠਾਂ ਹੀ ਮਿਲਣਗੀਆਂ ਸਾਰੀਆਂ ਸਹੂਲਤਾਂ -ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਦਾ ਜਾਇਜ਼ਾ ਪਟਿਆਲਾ, 13 ਅਕਤੂਬਰ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਅਪਗ੍ਰੇਡ ਕਰਕੇ ਅਤਿ-ਆਧੁਨਿਕ ਬਣਾਉਣ ਦੀ ਤਜਵੀਜ਼ ਬਣਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਰਜਿਸਰਾਰ ਦਫ਼ਤਰ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਹਨ ਕਿ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਰਾਰ ਦਫ਼ਤਰ ਵਜੋਂ ਅਪਗ੍ਰੇਡ ਕੀਤਾ ਜਾਵੇ, ਅਤੇ ਇਸ ਲਈ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਵਿਸ਼ੇਸ਼ ਦਿਲਚਸਪੀ ਦਿਖਾ ਰਹੇ ਹਨ। ਇਸ ਤਰ੍ਹਾਂ ਇਸ ਮਾਡਲ ਸਬ-ਰਜਿਸਟਰਾਰ ਦਫ਼ਤਰ ਵਿਖੇ ਜਮੀਨ-ਜਾਇਦਾਦ ਨਾਲ ਸਬੰਧਤ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਟਰਾਰ ਦਫ਼ਤਰ ਵਜੋਂ ਵਿਕਸਤ ਕਰਕੇ ਇੱਥੇ ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਜਾਂ ਜਮੀਨ ਜਾਇਦਾਦ ਨਾਲ ਸਬੰਧਤ ਹੋਰ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਲਈ ਡੀਡ ਰਾਈਟਰ/ਵਸੀਕਾ ਨਵੀਸ, ਬੈਂਕਾਂ ਦੇ ਫੀਸ ਕਾਊਂਟਰ, ਆਨ-ਲਾਈਨ ਅਸ਼ਟਾਮ ਆਦਿ ਦੀਆਂ ਸਹੂਲਤਾਂ ਇੱਕੋ ਜਗ੍ਹਾ ਪ੍ਰਦਾਨ ਹੋਣਗੀਆਂ। ਇਸ ਤੋਂ ਬਿਨ੍ਹਾਂ ਬੈ-ਖਰੀਦ ਆਦਿ ਦੀ ਰਜਿਸਟਰੀ, ਵਸੀਅਤ, ਮੁਖਤਿਆਰਨਾਮਾ ਆਦਿ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਲਈ ਵਾਤਾਨਕੂਲ ਉਡੀਕ ਘਰ, ਪਖਾਨੇ ਤੇ ਪੀਣ ਵਾਲੇ ਪਾਣੀ ਆਦਿ ਦੀ ਸਹੂਲਤ ਵੀ ਮਿਲੇਗੀ। ਇਸ ਮੌਕੇ ਏ.ਡੀ.ਸੀ. ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡੀ.ਟੀ.ਪੀ. ਸੀਮਾ ਕੌਸ਼ਲ, ਸਬ ਰਜਿਸਟਰਾਰ ਰਣਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 13 October,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ 4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ 'ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ 'ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ 'ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ 'ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।
Punjab Bani 13 October,2023
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ। ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਬਦਲਦੀਆਂ ਪ੍ਰਸਥਿਤੀਆਂ ਸਾਫ਼-ਸੁਥਰੀ ਤੇ ਕਾਰਬਨ ਦੀ ਘੱਟ ਨਿਕਾਸੀ ਵਾਲੀਆਂ ਬਿਜਲੀ ਉਤਪਾਦਨ ਤਕਨੀਕਾਂ ਦੀ ਵਰਤੋਂ ਕਰਕੇ, ਘਰੇਲੂ ਅਤੇ ਵਪਾਰਕ ਸੈਕਟਰਾਂ ਦੀ ਡਿਮਾਂਡ ਲਈ ਲੋਅ-ਕਾਰਬਨ ਹੀਟਿੰਗ ਅਤੇ ਕੂਲਿੰਗ ਤਕਨੀਕਾਂ ਅਤੇ ਖਾਣਾ ਪਕਾਉਣ ਲਈ ਸਾਫ਼ ਈਂਧਣ ਪ੍ਰਦਾਨ ਕਰਕੇ, ਪੇਂਡੂ ਖੇਤਰਾਂ ਤੱਕ ਊਰਜਾ ਦੀ ਪਹੁੰਚ ਨੂੰ ਵਧਾ ਕੇ ਅਤੇ ਖੇਤੀਬਾੜੀ ਗਤੀਵਿਧੀਆਂ ਦੇ ਆਧੁਨਿਕੀਕਰਨ ਜ਼ਰੀਏ ਊਰਜਾ ਖੇਤਰ ਦੇ ਰੋਜ਼ਾਨਾ ਕੰਮਕਾਜ ਦੇ ਢੰਗ-ਤਰੀਕਿਆਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੂਬੇ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਾਸਤੇ ਹੋਰਨਾਂ ਭਾਈਵਾਲਾਂ ਨੂੰ ਪ੍ਰੇਰਿਤ ਕਰਨ ਲਈ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਦੇ ਸਫਲਤਾਪੂਰਵਕ ਲਾਗੂਕਰਨ ਦੇ ਪ੍ਰਦਰਸ਼ਨ ਦਾ ਸੁਝਾਅ ਵੀ ਦਿੱਤਾ। ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸ਼ਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ੍ਰੀ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਮਹੱਤਤਾ ਅਤੇ ਸ਼ਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਇਹ ਸੁਝਾਅ ਦਿੱਤਾ ਕਿ ਬੈਂਕਾਂ/ਵਿੱਤੀ ਸੰਸਥਾਵਾਂ ਨੂੰ ਰਾਜ ਵਿੱਚ ਅਜਿਹੇ ਪ੍ਰੋਜੈਕਟਾਂ ਵਾਸਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਬਜ਼ਾਰ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਇਸਨੂੰ ਵਧੇਰੇ ਮਾਰਕੀਟ-ਓਰੀਐਂਟਿਡ ਬਣਾਉਣ ਦੇ ਮਹੱਤਵ 'ਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਐਨਰਜੀ ਐਫੀਸ਼ੈਂਸੀ ਫਾਇਨਾਂਸਿੰਗ ਪਲੇਟਫਾਰਮ (ਈ.ਈ.ਐਫ.ਪੀ.) ਐਨਰਜੀ ਐਫੀਸ਼ੈਂਸੀ ਪ੍ਰੋਜੈਕਟਾਂ ਵਾਸਤੇ ਫਾਇਨਾਂਸ ਨੂੰ ਉਤਸ਼ਾਹਿਤ ਕਰਨ ਲਈ ਐਨਹਾਂਸਡ ਐਨਰਜੀ ਐਫੀਸ਼ੈਂਸੀ (ਐੱਨ.ਐੱਮ.ਈ.ਈ.ਈ.) ਸਬੰਧੀ ਰਾਸ਼ਟਰੀ ਮਿਸ਼ਨ ਤਹਿਤ ਇੱਕ ਪਹਿਲਕਦਮੀ ਹੈ। ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪੀ.ਏ.ਟੀ. ਸਕੀਮ ਅਧੀਨ ਸਾਰੇ ਮੌਜੂਦਾ ਮਨੋਨੀਤ ਖਪਤਕਾਰਾਂ ਦੇ ਨਾਲ-ਨਾਲ ਹੋਰ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਨੂੰ ਪ੍ਰਗਤੀਸ਼ੀਲ ਰਾਜਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Punjab Bani 13 October,2023
ਡਿਪਟੀ ਕਮਿਸ਼ਨਰ ਨੇ ਸਿੱਖਿਆ ਦੇ ਖੇਤਰ 'ਚ ਵਿਲੱਖਣ ਕੰਮ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਸਨਮਾਨ
ਡਿਪਟੀ ਕਮਿਸ਼ਨਰ ਨੇ ਸਿੱਖਿਆ ਦੇ ਖੇਤਰ 'ਚ ਵਿਲੱਖਣ ਕੰਮ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਸਨਮਾਨ -ਵਿਦਿਆਰਥੀ ਨੂੰ ਤਰਾਸ਼ਣ 'ਚ ਅਧਿਆਪਕ ਦੀ ਅਹਿਮ ਭੂਮਿਕਾ : ਡਿਪਟੀ ਕਮਿਸ਼ਨਰ - ਕਿਹਾ, ਅਧਿਆਪਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਨਿਖਾਰਨ ਪਟਿਆਲਾ, 13 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਵੱਲੋਂ ਐਨ.ਜੀ.ਓ. ਸਾਂਝੀ ਸਿੱਖਿਆ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 41 ਅਧਿਆਪਕਾਂ ਦਾ ਜਿਨ੍ਹਾਂ ਵੱਲੋਂ ਪੜਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਗਿਆ, ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਅਧਿਆਪਕ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਕਿਉਂਕਿ ਅਧਿਆਪਕ ਵੱਲੋਂ ਦਿੱਤੀ ਸਿੱਖਿਆ ਹੀ ਉਸ ਨੂੰ ਜ਼ਿੰਦਗੀ 'ਚ ਕਾਮਯਾਬੀ ਵੱਲ ਲੈਕੇ ਜਾਂਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਇਨ੍ਹਾਂ ਦਾ ਕੰਮ ਹੀ ਸਮਾਜ ਅਤੇ ਦੇਸ਼ ਲਈ ਸੇਵਾ ਹੈ। ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਹਿਚਾਣ ਕੇ ਉਹਨਾਂ ਨੂੰ ਅੱਗੇ ਵਧਾਉਣ ਲਈ ਮਾਰਗ ਦਰਸ਼ਕ ਬਣਨ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰੀਤ ਜੌਹਲ ਉਚੇਚੇ ਤੌਰ ਉਤੇ ਸ਼ਾਮਲ ਹੋਏ। ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਇਸ ਸਾਲ ਸਟੇਟ ਅਵਾਰਡ ਪ੍ਰਾਪਤ ਕਰਨ ਵਾਲੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ, ਅਧਿਆਪਕ ਜਸਵਿੰਦਰ ਸਿੰਘ, ਪੂਰਨ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਕੌਰ ਤੇ ਸੁਮਨ ਬੱਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਧਿਆਪਕ ਰਾਮ ਲਾਲ, ਜਗਮੀਤ ਸਿੰਘ ਅਤੇ ਸਤਿੰਦਰ ਦੀਪ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਕੰਮ ਕਰਨ ਵਾਲੇ ਸੈਕੰਡਰੀ ਸਕੂਲ ਦੇ 15 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ ਦੇ ਫਿਜ਼ਿਕਸ ਦੇ ਲੈਕਚਰਾਰ ਦਿਨੇਸ਼ ਕੁਮਾਰ, ਸ਼ੇਖੁਪੁਰ ਸਕੂਲ ਦੇ ਲੈਕਚਰਾਰ ਰਾਜਨੀਤੀ ਸ਼ਾਸਤਰ ਡਾ. ਮੀਨਾਕਸ਼ੀ ਵਰਮਾ, ਬਹਾਦਰਗੜ੍ਹ ਸਕੂਲ ਦੇ ਹਿੰਦੀ ਮਿਸਟ੍ਰੈੱਸ ਡਾ. ਅਰਸ਼ਪ੍ਰੀਤ ਕੌਰ, ਨੰਦਪੁਰ ਕੇਸੋਂ ਸਕੂਲ ਦੇ ਅੰਗਰੇਜ਼ੀ ਮਿਸਟ੍ਰੈੱਸ ਅਨੰਤਬੀਰ ਕੌਰ, ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਾਇੰਸ ਮਿਸਟ੍ਰੈੱਸ ਮਨਪ੍ਰੀਤ ਕੌਰ, ਥੂਹੀ ਦੇ ਹੈਡ ਮਿਸਟ੍ਰੈੱਸ ਪਰਮਜੀਤ ਕੌਰ, ਮਦਾਨਪੁਰ ਸਕੂਲ ਦੇ ਅੰਗਰੇਜ਼ੀ ਮਿਸਟ੍ਰੈੱਸ ਅਨੁਪਮ, ਆਲੋਵਾਲ ਸਕੂਲ ਦੇ ਅੰਗਰੇਜ਼ੀ ਮਾਸਟਰ ਸਤੀਸ਼ ਕੁਮਾਰ, ਮਾਡਲ ਟਾਊਨ ਸਕੂਲ ਦੇ ਹਿੰਦੀ ਮਾਸਟਰ ਵਰਿੰਦਰ ਕੌਸ਼ਿਸ਼ ਤੇ ਹਿੰਦੀ ਮਿਸਟ੍ਰੈੱਸ ਹਰਪ੍ਰੀਤ ਕੌਰ, ਰੋਹਟਾ ਸਕੂਲ ਦੇ ਲੈਕਚਰਾਰ ਅਰਵਿੰਦਰ ਸਿੰਘ, ਬਾਰਨ ਸਕੂਲ ਦੇ ਸਾਇੰਸ ਮਿਸਟ੍ਰੈੱਸ ਵੰਦਨਾ ਚੋਪੜਾ, ਸ਼ੰਭੂ ਕਲਾ ਸਕੂਲ ਦੇ ਐਸ.ਐਸ. ਮਾਸਟਰ ਹਰਬੰਸ ਲਾਲ, ਘਨੌਰ ਸਕੂਲ ਦੇ ਸਾਇੰਸ ਮਿਸਟ੍ਰੈੱਸ ਰਾਜਦੀਪ ਕੌਰ ਅਤੇ ਚਪੜ ਸਕੂਲ ਦੇ ਪੰਜਾਬੀ ਮਾਸਟਰ ਸੁਖਵਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਪ੍ਰਾਇਮਰੀ ਸਕੂਲਾਂ ਦੇ 17 ਅਧਿਆਪਕਾਂ ਨੂੰ ਪੜਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ਵਿੱਚ ਕੀਤੇ ਯੋਗਦਾਨ ਲਈ ਸਨਮਾਨਤ ਕੀਤਾ ਗਿਆ, ਜਿਸ ਵਿੱਚ ਇੰਦਰਪੁਰਾ ਸਕੂਲਾਂ ਦੇ ਈ.ਟੀ.ਟੀ ਟੀਚਰ ਰਣਦੀਪ ਕੌਰ, ਘਨੌਰ ਸਕੂਲ ਦੇ ਮੋਹਿਤ ਬਾਵਾ, ਅਬਲੋਵਾਲ ਸਕੂਲ ਦੇ ਦਿਲਦੀਪ ਕੌਰ, ਜਲਾਲਖੇੜਾ ਸਕੂਲ ਦੇ ਕੋਮਲ ਕਲੀ, ਧਾਰੋਕੀ ਸਕੂਲ ਦੇ ਟੋਨੀ ਕੁਮਾਰ, ਕਪੂਰੀ ਸਕੂਲ ਦੇ ਸਤਵਿੰਦਰ ਕੌਰ, ਸਿਵਲ ਲਾਈਨਜ਼ ਸਕੂਲ ਦੇ ਭਾਵਨਾ ਸ਼ਰਮਾ, ਨੌਹਰਾ ਸਕੂਲ ਦੇ ਕੁਲਦੀਪ ਸਿੰਘ, ਕਲਿਆਣ ਸਕੂਲ ਦੇ ਹਰਵਿੰਦਰ ਕੌਰ, ਬਲਬੇੜਾ ਸਕੂਲ ਦੇ ਦਵਿੰਦਰ ਸਿੰਘ, ਸਿਵਲ ਲਾਈਨਜ਼ ਸਕੂਲ ਦੇ ਵਿਸ਼ਾਲ, ਦੀਪ ਨਗਰ ਸਕੂਲ ਦੇ ਸਤਿੰਦਰਦੀਪ ਕੌਰ, ਸਰਕਾਰੀ ਐਲੀਮੈਂਟਰੀ ਸਕੂਲ ਪੱਕਾ ਬਾਗ ਦੇ ਬਲਵਿੰਦਰ ਸਿੰਘ, ਬਖਸ਼ੀਵਾਲਾ ਸਕੂਲ ਦੇ ਹਰਵਿੰਦਰ ਸਿੰਘ, ਪ੍ਰੇਮ ਨਗਰ ਸਕੂਲ ਦੇ ਸੁਮਨ ਗੁਪਤਾ, ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਰਣਵਾ ਦੇ ਅਧਿਆਪਕ ਪ੍ਰਿਯੰਕਾ ਸ਼ਰਮਾ ਅਤੇ ਸੰਗਤਪੁਰਾ ਸਕੂਲ ਦੇ ਮਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਰਚਨਾ ਮਹਾਜਨ, ਡਿਪਟੀ ਡੀ.ਈ.ਓ ਮਨਵਿੰਦਰ ਕੌਰ ਭੁੱਲਰ, ਡਿਪਟੀ ਡੀ.ਈ.ਓ. ਰਵਿੰਦਰ ਪਾਲ ਸਿੰਘ, ਡੀ.ਡੀ.ਐਫ. ਅੰਬਰ ਬਦੋਪਾਦਿਆਏ ਸਮੇਤ ਸਾਂਝੀ ਸਿੱਖਿਆ ਐਨ.ਜੀ.ਓ ਤੋਂ ਸਿਮਰਨਜੀਤ ਸਿੰਘ ਓਬਰਾਏ ਅਤੇ ਉਨ੍ਹਾਂ ਦੇ ਟੀਮ ਦੇ ਮੈਂਬਰ ਵੀ ਮੌਜੂਦ ਸਨ।
Punjab Bani 13 October,2023
ਸੂਬੇ 'ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ : ਗੁਰਮੀਤ ਸਿੰਘ ਮੀਤ ਹੇਅਰ
ਸੂਬੇ 'ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ ਮਾਨ ਸਰਕਾਰ : ਗੁਰਮੀਤ ਸਿੰਘ ਮੀਤ ਹੇਅਰ -ਕਿਹਾ, ਹਰੇਕ ਚਾਰ ਕਿਲੋਮੀਟਰ ਦੇ ਹੋਵੇਗੀ ਖੇਡ ਨਰਸਰੀ, ਹਰੇਕ ਖੇਡ ਨਰਸਰੀ 'ਚ 60 ਖਿਡਾਰੀਆਂ ਨੂੰ ਦਿੱਤੀ ਜਾਵੇਗੀ ਡਾਈਟ -ਨਵੀਂ ਖੇਡ ਨੀਤੀ ਨਾਲ ਖੇਡ ਵਿਭਾਗ ਦਾ ਬਜਟ 100 ਕਰੋੜ ਤੋਂ ਵਧਕੇ ਹੋਇਆ 500 ਕਰੋੜ : ਖੇਡ ਮੰਤਰੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਤੇ ਕੋਚਾਂ ਨੂੰ ਦਿੱਤਾ ਜਾ ਰਿਹੈ ਬਣਦਾ ਮਾਣ ਸਤਿਕਾਰ -ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਦੀ ਕਰਵਾਈ ਸ਼ੁਰੂਆਤ -ਪੀ.ਐਸ.ਪੀ.ਸੀ.ਐਲ ਨੇ ਦੇਸ਼ ਨੂੰ ਕੌਮੀ ਤੇ ਕੌਮਾਂਤਰੀ ਖਿਡਾਰੀ ਦਿੱਤੇ : ਮੀਤ ਹੇਅਰ -ਪੀ.ਐਸ.ਪੀ.ਸੀ.ਐਲ 'ਚ 60 ਖਿਡਾਰੀਆਂ ਨੂੰ ਦਿੱਤੀ ਜਾਵੇਗੀ ਨੌਕਰੀ ਪਟਿਆਲਾ, 13 ਅਕਤੂਬਰ: ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਵੀਂ ਖੇਡ ਨੀਤੀ ਤਹਿਤ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ, ਜਿਸ ਤਹਿਤ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਹੋਵੇਗੀ ਜਿਥੇ ਕੋਚ ਸਮੇਤ ਖਿਡਾਰੀਆਂ ਨੂੰ ਡਾਈਟ ਵੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਦੇ ਐਨ.ਆਈ.ਐਸ ਵਿਖੇ ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਤੇ ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ (ਪ੍ਰਬੰਧਕੀ) ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਪਾਸੇ ਲਾਉਣ ਲਈ ਨਵੀਂ ਖੇਡ ਨੀਤੀ 'ਚ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਬਣਾਉਣ ਸਮੇਤ ਖੇਡ ਵਿਭਾਗ ਦਾ ਬਜਟ 100 ਕਰੋੜ ਰੁਪਏ ਤੋਂ ਵਧਾ ਕੇ 500 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਬਣਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਉਣ ਵਾਲੇ ਕੋਚਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। 45ਵੀਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐਸਸੀਬੀ) ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਬਿਜਲੀ ਵਿਭਾਗ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਿਜਲੀ ਵਿਭਾਗ ਨੇ ਮਾਧਰੀ ਸਕਸੈਨਾ ਅਤੇ ਰਾਜਕੁਮਾਰ ਵਰਗੇ ਅਰਜਨ ਐਵਾਰਡੀ ਖਿਡਾਰੀਆਂ ਸਮੇਤ ਵੱਡੀ ਗਿਣਤੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਪੀ.ਐਸ.ਪੀ.ਸੀ.ਐਲ ਵਿੱਚ 60 ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐਸਸੀਬੀ) ਐਥਲੈਟਿਕਸ ਮੀਟ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਜਿਸ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਦਿੱਲੀ ਅਤੇ ਬੀਬੀਐਮਬੀ ਸਮੇਤ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਐਥਲੀਟਾਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਪੀਐਸਪੀਸੀਐਲ ਦੇ ਸੀਐਮਡੀ ਇੰਜ. ਬਲਦੇਵ ਸਿੰਘ ਸਰਾਂ ਨੇ ਅਥਲੀਟਾਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਿੱਘਾ ਸੁਆਗਤੀ ਭਾਸ਼ਣ ਦਿੱਤਾ ਅਤੇ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਐਥਲੀਟਾਂ ਦੀ ਉਨ੍ਹਾਂ ਦੀਆਂ ਖੇਡਾਂ ਪ੍ਰਤੀ ਸਮਰਪਿਤ ਭਾਵਨਾ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ 45ਵੀਂ ਏਆਈਈਐਸਸੀਬੀ ਅਥਲੈਟਿਕਸ ਮੀਟ ਭਾਰਤ ਦੇ ਵੱਖ-ਵੱਖ ਕੋਨਿਆਂ ਤੋਂ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਇੱਕ ਛੱਤ ਹੇਠ ਇਕੱਠਾ ਕਰਦੇ ਹੋਏ, ਖੇਡ ਭਾਵਨਾ ਦਾ ਪ੍ਰਮਾਣ ਬਣਨ ਲਈ ਤਿਆਰ ਹੈ। ਸਮਾਗਮ ਦੌਰਾਨ ਸਭ ਦੀਆਂ ਨਜ਼ਰਾਂ ਇਨ੍ਹਾਂ ਅਥਲੀਟਾਂ 'ਤੇ ਹੋਣਗੀਆਂ, ਜਿਹੜੇ ਆਪਣਾ ਨਿੱਜੀ ਸਰਵੋਤਮ ਪ੍ਰਦਰਸ਼ਨ ਕਰਨ ਅਤੇ ਐਥਲੈਟਿਕਸ ਦੀ ਦੁਨੀਆ ਵਿਚ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਪੀਐਸਪੀਸੀਐਲ ਦੇ ਡਾਇਰੈਕਟਰ (ਪ੍ਰਬੰਧਕੀ) ਸ. ਜਸਬੀਰ ਸਿੰਘ ਸੁਰ ਸਿੰਘ, ਨੇ ਸਾਰੇ ਭਾਗੀਦਾਰਾਂ ਅਤੇ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਇਸ ਦੋ ਰੋਜ਼ਾ ਸਮਾਗਮ ਦੌਰਾਨ ਵਧੀਆ ਮਹਿਮਾਨ ਨਿਵਾਜੀ ਨੂੰ ਯਕੀਨੀ ਬਣਾਉਂਦੇ ਹੋਏ, ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਪਹਿਲੇ ਦਿਨ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ 800 ਮੀਟਰ ਦੌੜ, 110 ਮੀਟਰ ਹਰਡਲਸ, ਟ੍ਰਿਪਲ ਜੰਪ, ਡਿਸਕਸ ਥਰੋਅ, 200 ਮੀਟਰ ਦੌੜ, 400 ਮੀਟਰ ਹਰਡਲਸ, ਹਾਈ ਜੰਪ, 4×100 ਮੀਟਰ ਰਿਲੇਅ, ਹੈਮਰ ਥਰੋਅ ਅਤੇ 5000 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਵਿੱਤ ਸੁਰਿੰਦਰ ਕੁਮਾਰ ਬੇਰੀ, ਡਾਇਰੈਕਟਰ ਤਕਨੀਕੀ ਪੀ.ਐਸ.ਟੀ.ਸੀ.ਐਲ ਵਰਦੀਪ ਸਿੰਘ ਮੰਡੇਰ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ ਵਿਨੋਦ ਬਾਂਸਲ, ਡਿਪਟੀ ਚੀਫ਼ ਇੰਜੀਨੀਅਰ ਤੇਜਪਾਲ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਖਿਡਾਰੀ ਮੌਜੂਦ ਸਨ।
Punjab Bani 13 October,2023
ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ
ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ ਚੰਡੀਗੜ੍ਹ, 13 ਅਕਤੂਬਰ- ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।
Punjab Bani 13 October,2023
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਕੂਲ ਸਿੱਖਿਆ ਮੰਤਰੀ
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਮਹੀਨੇ ਵਿੱਚ ਸਕੂਲ ਦੀ ਨੁਹਾਰ ਬਦਲਣ ਦਾ ਹੁਕਮ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ। ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਚੰਡੀਗੜ੍ਹ ਦੇ ਨਾਲ ਲਗਦੇ ਪੰਜਾਬ ਰਾਜ ਦੇ ਪਿੰਡ ਮਸੌਲ ਦਾ ਦੌਰਾ ਕੀਤਾ ਗਿਆ। ਇਸ ਸਕੂਲ ਨੂੰ ਕਾਂਗਰਸ ਸਰਕਾਰ ਵੱਲੋਂ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਸੀ ਪ੍ਰੰਤੂ ਇਸ ਸਕੂਲ ਵਿੱਚ ਨਾ ਤਾਂ ਕਲਾਸਰੂਮ ਹਨ, ਨਾ ਪੀਣ ਵਾਲਾ ਪਾਣੀ, ਨਾ ਹੀ ਸਾਫ਼-ਸਫਾਈ ਦਾ ਕੋਈ ਪ੍ਰਬੰਧ ਅਤੇ ਨਾ ਹੀ ਸਕੂਲ ਦੀ ਚਾਰਦੀਵਾਰੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਬਹੁਤ ਵਿਰੋਧ ਕੀਤੇ ਜਾਣ ਦਾ ਕਾਰਨ ਅੱਜ ਸਮਝ ਆਇਆ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਸਿਰਫ਼ ਨਾਮ ਦੇ ਸਮਾਰਟ ਸਕੂਲ ਬਣਾ ਕੇ ਹੀ ਲੋਕਾਂ ਨੂੰ ਮੂਰਖ ਬਣਾਉਣ ਨੂੰ ਹੀ ਪ੍ਰਾਪਤੀ ਸਮਝਦੀਆਂ ਹਨ ਜਦਕਿ ਸਾਡੀ ਸਰਕਾਰ ਲੋਕਾਂ ਨੂੰ ਸੱਚਮੁੱਚ ਦੇ ਬਿਹਤਰੀਨ ਸਕੂਲ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਜਿਸ ਤੋਂ ਇਨ੍ਹਾਂ ਪਾਰਟੀਆਂ ਨੂੰ ਦਿੱਕਤ ਮਹਿਸੂਸ ਹੁੰਦੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੈਸ (ਐਨ.ਏ.ਐਸ.) ਦੀ ਰਿਪੋਰਟ ਦੇ ਆਧਾਰ ‘ਤੇ ਆਪਣੇ ਆਪ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਵਾਲਾ ਸਕੂਲ ਦੱਸਦੀਆਂ ਸਨ। ਇਸ ਰਿਪੋਰਟ ਅਨੁਸਾਰ ਸਰਕਾਰੀ ਸਕੂਲਾਂ ਦੇ 50 ਫੀਸਦੀ ਵਿਦਿਆਰਥੀ ਨੂੰ ਭਾਸ਼ਾਵਾਂ ਦਾ ਗਿਆਨ ਹੁੰਦਾ ਹੈ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੇ ਵਿਦਿਆਰਥੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ। ਉਨ੍ਹਾਂ ਕਿਹਾ ਕਿ 1990 ਵਿੱਚ ਸਕੂਲ ਲਈ ਬਣਾਈ ਗਈ ਬਿਲਡਿੰਗ ਬਿਨਾਂ ਵਰਤੋਂ ਦੇ ਹੀ ਖੰਡਰ ਬਣ ਗਈ ਹੈ ਜਿਸ ਬਾਰੇ ਬੀਤੇ ਤਿੰਨ ਦਹਾਕਿਆਂ ਵਿੱਚ ਰਹੇ ਕਿਸੇ ਵੀ ਸਿੱਖਿਆ ਮੰਤਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਸਫ਼ਾਈ ਦੀ ਸ਼ੁਰੂਆਤ ਖੁਦ ਕਰਦਿਆਂ ਸਕੂਲ ਵਿੱਚ ਝਾੜੂ ਲਗਾਇਆ ਗਿਆ ਅਤੇ ਨਾਲ ਹੀ ਕਮਰਿਆਂ ਵਿੱਚ ਲੱਗੇ ਜਾਲਿਆਂ ਨੂੰ ਲਾਹਿਆ ਗਿਆ। ਇਸ ਕੰਮ ਵਿੱਚ ਨਰੇਗਾ ਵਰਕਰਾਂ ਵੱਲੋਂ ਵੀ ਸਾਥ ਦਿੱਤਾ ਗਿਆ। ਸਫਾਈ ਦੌਰਾਨ ਸਕੂਲ ਸਿੱਖਿਆ ਮੰਤਰੀ ਨੂੰ ਦੋ ਡੱਬਾਬੰਦ ਕੰਪਿਊਟਰ ਵੀ ਮਿਲੇ ਜੋ ਕਿ ਬੀਤੇ ਤਿੰਨ ਸਾਲ ਤੋਂ ਬਿਨਾਂ ਵਰਤੋਂ ਤੋਂ ਹੀ ਸਕੂਲ ਵਿੱਚ ਪਏ ਹੋਏ ਸਨ। ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਸਕੂਲ ਦੇ ਕਮਰਿਆਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਵੀ ਛੁਡਵਾਇਆ ਅਤੇ ਇੱਕ ਕਲਾਸ ਦੇ ਵਿਦਿਆਰਥੀਆਂ ਨੂੰ ਇਥੇ ਬਿਠਾਇਆ ਗਿਆ। ਵਿਦਿਆਰਥੀਆਂ ਦੇ ਸਿੱਖਿਆ ਪੱਧਰ ਦੀ ਜਾਂਚ ਕਰਨ ਲਈ ਜਦੋਂ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਵੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ। ਇਸ ‘ਤੇ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦੋਵੇਂ ਅਧਿਆਪਕਾਂ ਨੂੰ ਮੁਅੱਤਲ ਕਰਨ ਅਤੇ ਨਵੇਂ ਅਧਿਆਪਕ ਤੁਰੰਤ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ ਗਏ। ਮੰਤਰੀ ਦੇ ਦੌਰੇ ਦੀ ਸੂਚਨਾ ਮਿਲਣ ‘ਤੇ ਪਿੰਡ ਦੀਆਂ ਔਰਤਾਂ ਇਕੱਠੀਆਂ ਹੋ ਕੇ ਸਕੂਲ ਸਿੱਖਿਆ ਮੰਤਰੀ ਨੂੰ ਮਿਲੀਆਂ ਅਤੇ ਉਨ੍ਹਾਂ ਦਾ ਦੌਰਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਟੀ.ਵੀ. ਉੱਤੇ ਸਕੂਲ ਸਿੱਖਿਆ ਮੰਤਰੀ ਦੇ ਸਕੂਲੀ ਦੌਰੇ ਬਾਰੇ ਖਬਰਾਂ ਦੇਖਦੀਆਂ ਸਨ ਤਾਂ ਉਹ ਅਰਦਾਸ ਕਰਦੀਆਂ ਸਨ ਕਿ ਸਕੂਲ ਸਿੱਖਿਆ ਮੰਤਰੀ ਸਾਡੇ ਪਿੰਡ ਦੇ ਸਕੂਲ ਦਾ ਵੀ ਦੌਰਾ ਕਰਨ, ਜੋ ਕਿ ਅੱਜ ਸੁਣੀ ਗਈ ਹੈ। ਸਕੂਲ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੀ ਦਸ਼ਾ ਨੂੰ ਸੁਧਾਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿੱਚ ਹੀ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਨਾਲ ਹੀ ਅਗਲੇਰੀ ਪੜ੍ਹਾਈ ਵਾਸਤੇ ਵਿਦਿਆਰਥੀਆਂ ਨੂੰ ਟਰਾਂਸਪੋਰਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।
Punjab Bani 12 October,2023
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ ਸੋਸ਼ਲ ਮੀਡੀਆ 'ਤੇ ਕਮਿਸ਼ਨ ਦੀ ਮੌਜੂਦਗੀ ਵਧਾਉਣਾ, ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਐਨ.ਐਫ.ਐਸ.ਏ. ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ ਚੰਡੀਗੜ੍ਹ, 12 ਅਕਤੂਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਸ੍ਰੀ ਡੀ.ਪੀ. ਰੈਡੀ ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ, 2013 ਨੂੰ ਲਾਗੂ ਕਰਨ ਲਈ ਅਣਥੱਕ ਯਤਨ ਕੀਤੇ ਤਾਂ ਜੋ ਸਾਰਿਆਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਸ੍ਰੀ ਰੈਡੀ ਵੱਲੋਂ ਕਮਿਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵੱਖ-ਵੱਖ ਥਾਵਾਂ ਤੋਂ ਕੰਮ ਕਰਦੇ ਸਨ। ਉਨ੍ਹਾਂ ਨੇ ਕਮਿਸ਼ਨ ਦੀ ਵੈਬਸਾਈਟ ਬਣਾਉਣ ਲਈ ਯਤਨ ਕਰਨ ਦੇ ਨਾਲ ਨਾਲ ਚੇਅਰਮੈਨ ਅਤੇ ਮੈਂਬਰਾਂ ਨੂੰ ਇੱਕੋ ਥਾਂ ਇਕੱਠੇ ਕੰਮ ਕਰਨ ਦੀ ਪਹਿਲਕਦਮੀ ਵੀ ਆਰੰਭੀ ਅਤੇ ਮੌਜੂਦਾ ਸਮੇਂ, ਪੰਜਾਬ ਰਾਜ ਖੁਰਾਕ ਕਮਿਸ਼ਨ ਮਗਸੀਪਾ, ਸੈਕਟਰ 26 ਤੋਂ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਦੇ ਫੇਸਬੁੱਕ, ਟਵਿਟਰ ਅਤੇ ਇੰਸਟਾਗ੍ਰਾਮ 'ਤੇ ਸੋਸ਼ਲ ਮੀਡੀਆ ਹੈਂਡਲ ਵੀ ਤਿਆਰ ਕਰਨ ਦੇ ਨਾਲ ਨਾਲ ਕਮਿਸ਼ਨ ਦੀ ਹੈਲਪਲਾਈਨ ਵੀ ਸਥਾਪਿਤ ਕੀਤੀ ਗਈ ਸੀ ਜਿਸ 'ਤੇ ਲੋਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰਾਂ ਨੂੰ ਨਾਮਜ਼ਦ ਅਤੇ ਨਿਯੁਕਤ ਕੀਤਾ ਜਾਣਾ ਸੀ। ਇਹ ਮਾਮਲਾ ਇਨ੍ਹਾਂ ਵਿਭਾਗਾਂ ਕੋਲ ਉਠਾਇਆ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ। ਐਕਟ/ਨਿਯਮਾਂ ਦੇ ਉਪਬੰਧਾਂ ਬਾਰੇ ਜਾਗਰੂਕ ਕਰਨ ਲਈ ਸਾਰੇ ਡੀ.ਜੀ.ਆਰ.ਓਜ਼ ਅਤੇ ਵਿਭਾਗਾਂ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਰਾਹੀਂ ਇੱਕ ਮਲਟੀ-ਮੀਡੀਆ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਕਮਿਸ਼ਨ ਅਤੇ ਲਾਭਪਾਤਰੀਆਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਐਫ.ਐਮ. ਰੇਡੀਓ 'ਤੇ ਜਿੰਗਲ ਚਲਾਏ ਗਏ। ਲੋਕ ਸੰਪਰਕ ਵਿਭਾਗ ਵੱਲੋਂ ਇਕ ਛੋਟੀ ਵੀਡੀਓ ਫਿਲਮ ਤਿਆਰ ਕੀਤੀ ਗਈ ਅਤੇ ਇਹ ਵੀਡੀਓ ਵਿਸ਼ੇਸ਼ ਥਾਵਾਂ 'ਤੇ ਪ੍ਰਦਰਸ਼ਿਤ ਕਰਨ ਲਈ ਤਿੰਨੋਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਡੀ) ਨੂੰ ਭੇਜੀ ਗਈ। ਹੋਰਨਾਂ ਕਮਿਸ਼ਨਾਂ ਵੱਲੋਂ ਅਪਣਾਏ ਜਾ ਰਹੇ ਅਭਿਆਸਾਂ ਬਾਰੇ ਜਾਣਨ ਲਈ, ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਆਂਧਰਾ ਪ੍ਰਦੇਸ਼ ਰਾਜ ਫੂਡ ਕਮਿਸ਼ਨ ਦਾ ਦੌਰਾ ਕੀਤਾ ਤਾਂ ਜੋ ਉੱਥੇ ਅਪਣਾਏ ਜਾ ਰਹੇ ਅਭਿਆਸਾਂ ਦਾ ਅਧਿਐਨ ਕੀਤਾ ਜਾ ਸਕੇ। ਮਿਡ ਡੇ ਮੀਲ ਸਕੀਮ ਵਿੱਚ ਅਕਸ਼ਿਆ ਪਾਤਰਾ ਅਤੇ ਇਸਕੋਨ ਨੂੰ ਸ਼ਾਮਲ ਕਰਨ ਲਈ ਇਸ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ। ਸਕੂਲੀ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਪਤਾ ਲਗਾਉਣ ਲਈ ਡਾਇਰੈਕਟਰ, ਐਨ.ਆਈ.ਐਨ., ਹੈਦਰਾਬਾਦ ਨਾਲ ਮੀਟਿੰਗ ਕੀਤੀ ਗਈ। ਐਨ.ਐਫ.ਐਸ.ਏ. 2013 ਸਬੰਧੀ ਲੋੜਾਂ ਬਾਰੇ ਤਿੰਨਾਂ ਵਿਭਾਗਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਉਨ੍ਹਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਕਮਿਸ਼ਨ ਦੇ ਮੈਂਬਰਾਂ ਨੂੰ ਐਨ.ਐਫ.ਐਸ.ਏ. 2013 ਦੀਆਂ ਵੱਖ-ਵੱਖ ਵਿਵਸਥਾਵਾਂ ਦੇ ਲਾਗੂਕਰਨ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹੇ ਅਲਾਟ ਕੀਤੇ ਗਏ। ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ 7 ਅਤੇ 8 ਨਵੰਬਰ, 2022 ਨੂੰ ਬੈਂਗਲੁਰੂ ਵਿਖੇ "ਨੈਸ਼ਨਲ ਕੰਟਸਲਟੇਸ਼ਨ ਵਿੱਦ ਸਟੇਟ ਫੂਡ ਕਮਿਸ਼ਨਸ" 'ਤੇ ਦੋ ਰੋਜ਼ਾ ਸੈਮੀਨਾਰ ਵਿੱਚ ਭਾਗ ਲਿਆ। ਕਮਿਸ਼ਨ ਦੇ ਇੱਕ ਮੈਂਬਰ ਨੂੰ 16 ਅਤੇ 17 ਜਨਵਰੀ 2023 ਨੂੰ ਤਿਰੂਵਨੰਤਪੁਰਮ (ਕੇਰਲਾ) ਵਿਖੇ ਨਿਊਟ੍ਰੀਸ਼ੀਅਨ ਸਪੋਰਟ ਟੂ ਚਿਲਡਰਨ ਬਾਰੇ ਰਾਸ਼ਟਰੀ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ। ਸਕੂਲ ਸਿੱਖਿਆ ਵਿਭਾਗ ਨੂੰ ਹੋਰਨਾਂ ਸੂਬਿਆਂ ਵਾਂਗ ਵਿਦਿਆਰਥੀਆਂ ਨੂੰ ਕੇਲੇ, ਅੰਡੇ ਅਤੇ ਫਲੇਵਰਡ ਦੁੱਧ ਦੇਣ ਦੀ ਵੀ ਸਲਾਹ ਦਿੱਤੀ ਗਈ ਅਤੇ ਮਿਡ ਡੇ ਮੀਲ ਸਕੀਮ ਤਹਿਤ 10ਵੀਂ ਜਮਾਤ ਨੂੰ ਕਵਰ ਕਰਨ ਦੀ ਵੀ ਸਲਾਹ ਦਿੱਤੀ ਗਈ। ਕਮਿਸ਼ਨ ਦੀਆਂ ਸਾਲ 2015-16 ਤੋਂ 2020-21 ਤੱਕ ਦੀਆਂ ਸਾਲਾਨਾ ਰਿਪੋਰਟਾਂ ਪੰਜਾਬ ਵਿਧਾਨ ਸਭਾ ਅੱਗੇ ਪੇਸ਼ ਕਰਨ ਲਈ ਸੂਬਾ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ।
Punjab Bani 12 October,2023
ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਚੰਡੀਗੜ੍ਹ, 12 ਅਕਤੂਬਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ 25 ਸਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਤੁਰ ਜਾਣ ਨਾਲ ਮੈਡੀਕਲ ਸਿੱਖਿਆ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਹ ਜਿੱਥੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਕੁਸ਼ਲ ਪ੍ਰਸ਼ਾਸਕ ਸਨ ਉਥੇ ਇਕ ਵਧੀਆ ਅਤੇ ਜ਼ਮੀਨ ਨਾਲ ਜੁੜੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਛੋਟੇ ਜਿਹੇ ਪਿੰਡ ਦਾਨਗੜ੍ਹ ਦੇ ਜੰਮਪਲ ਡਾ. ਗਿੱਲ ਨੇ ਆਪਣੀ ਵਿਦਵਤਾ ਅਤੇ ਹਲੀਮੀ ਨਾਲ ਵੱਡੀ ਪਛਾਣ ਬਣਾਈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਹੱਡੀਆਂ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਰਹੇ ਹਨ। ਮੀਤ ਹੇਅਰ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਅਤੇ ਭਤੀਜੀ ਪਰਨੀਤ ਸ਼ੇਰਗਿੱਲ ਜੋ ਕਿ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨਾਲ ਹਮਦਰਦੀ ਕਰਦਿਆਂ ਪੰਜਾਬ ਸਰਕਾਰ ਤਰਫੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਮੈਡੀਕਲ ਸਿੱਖਿਆ, ਡਾਕਟਰੀ, ਸਮਾਜਿਕ, ਰਾਜਸੀ ਖੇਤਰ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵੱਡੀ ਗਿਣਤੀ ਵਿੱਚ ਲੋਕ, ਸੰਸਥਾਵਾਂ ਦੇ ਮੁਖੀ, ਸਾਹਿਤਕਾਰ, ਪੱਤਰਕਾਰ ਅਤੇ ਦਾਨਗੜ੍ਹ ਪਿੰਡ ਦੇ ਵਸਨੀਕ ਹਾਜ਼ਰ ਸਨ।
Punjab Bani 12 October,2023
ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ
ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ ਚੰਡੀਗੜ੍ਹ, 12 ਅਕਤੂਬਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ।
Punjab Bani 12 October,2023
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਹੋਣਗੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਪ੍ਰਵਾਸੀ ਪੰਜਾਬੀਆਂ ਨੂੰ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਚੰਡੀਗੜ, 12 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ। ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। ਇਸੇ ਤਰ੍ਹਾਂ 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਸ. ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਉਨਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਇਨਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਸ. ਧਾਲੀਵਾਲ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਮੈਂਬਰ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ।ਉਨ੍ਹਾਂ ਕਿਹਾ ਕਿ ਆਪਣਾ ਯੋਗ ਨੁਮਾਇੰਦਾ ਚੁਣਨ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਤੋਂ ਇਲਾਵਾ ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀ ਸ਼ਾਮਲ ਸਨ।
Punjab Bani 12 October,2023
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ • ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ • ਐਫ.ਸੀ.ਆਈ. ਦੇ ਡੀ.ਜੀ.ਐਮ. ਨੂੰ ਆੜ੍ਹਤੀਆਂ ਦੇ ਮੁੱਦਿਆਂ 'ਤੇ 10 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਖੇਤੀਬਾੜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਅੱਜ ਇੱਥੇ ਕਿਸਾਨ ਭਵਨ ਵਿਖੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿੱਚ ਆਏ ਐਸੋਸੀਏਸ਼ਨ ਦੇ ਨੁਮਾਇੰਦਿਆਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ। ਆੜ੍ਹਤੀਆਂ ਵੱਲੋਂ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਅਤੇ ਈ.ਪੀ.ਐੱਫ. ਸਬੰਧੀ ਉਠਾਏ ਮੁੱਦਿਆਂ 'ਤੇ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਨੂੰ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਨਿਕਲ ਸਕੇ। ਉਨ੍ਹਾਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ.) ਸ੍ਰੀ ਅਲੋਕ ਕੁਮਾਰ ਨੂੰ ਦਸ ਦਿਨਾਂ ਦੇ ਅੰਦਰ ਇਨ੍ਹਾਂ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਸੂਬੇ ਵਿੱਚ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 876 ਮੰਡੀਆਂ ਨੂੰ ਇਸ ਪ੍ਰਣਾਲੀ ਲਈ ਚੁਣਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਕੋਲ ਨਵੀਂ ਮੰਡੀ ਟਾਊਨਸ਼ਿਪ ਵਿਭਾਗ ਅਧੀਨ 5400 ਖਾਲੀ/ਵਿਕਣਯੋਗ ਪਲਾਟ ਹਨ ਅਤੇ ਵਿਭਾਗ ਇਨ੍ਹਾਂ ਪਲਾਟਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਯੋਜਨਾ ਬਣਾ ਰਿਹਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨੇ ਅਤੇ ਬੈਠਣ ਲਈ ਥਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਰੀਦ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਕਰਦਾ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀ-ਕਿਸਾਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।
Punjab Bani 12 October,2023
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਿਆ ਚੰਡੀਗੜ੍ਹ, 12 ਅਕਤੂਬਰ 2023- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ।
Punjab Bani 12 October,2023
ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ
ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ -ਪਰਾਲੀ ਨੂੰ ਖੇਤਾਂ ’ਚ ਵਹਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੋਇਆ ਵਾਧਾ : ਕਿਸਾਨ ਗੁਰਮੁਖ ਸਿੰਘ -ਵਾਤਾਵਰਣ ਸੰਭਾਲ ’ਚ ਕਿਸਾਨ ਗੁਰਮੁਖ ਸਿੰਘ ਦਾ ਅਹਿਮ ਯੋਗਦਾਨ : ਏ.ਡੀ.ਸੀ. ਭਾਦਸੋਂ/ਪਟਿਆਲਾ, 12 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਲਾਕ ਨਾਭਾ ਦੇ ਪਿੰਡ ਭੜੀ ਪਨੈਚਾ ਦੇ ਕਿਸਾਨ ਗੁਰਮੁਖ ਸਿੰਘ ਵੱਲੋਂ ਫੁੱਲ ਚੜ੍ਹਾਉਂਦੇ ਹੋਏ ਆਪਣੇ 22 ਏਕੜ ਜ਼ਮੀਨ ਅਤੇ ਠੇਕੇ ’ਤੇ ਲਈ 80 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਪਿਛਲੇ 5 ਸਾਲਾਂ ਤੋਂ ਅੱਗ ਨਹੀਂ ਲਗਾਈ। ਅਗਾਂਹਵਧੂ ਕਿਸਾਨ ਗੁਰਮੁਖ ਸਿੰਘ ਦੇ ਖੇਤਾਂ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕਰਨ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰੀਤਾ ਜੌਹਲ ਨੇ ਕਿਸਾਨ ਵੱਲੋਂ ਵਾਤਾਵਰਣ ਪੱਖੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਾਜ਼ਰ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਕਿਸਾਨ ਗੁਰਮੁਖ ਸਿੰਘ ਦੱਸਿਆ ਕਿ ਉਹ ਪਰਾਲੀ ਨੂੰ ਖੇਤਾਂ ਵਿਚ ਮਿਲਾਕੇ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਦੇ ਹਨ ਅਤੇ ਖਾਦਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਂਦੇ ਹਨ। ਕਿਸਾਨ ਅਨੁਸਾਰ ਉਹ ਪਰਾਲੀ ਦਾ ਯੋਗ ਪ੍ਰਬੰਧ ਕਰਕੇ ਆਲੂ ਦੀ ਖੇਤੀ ਕਰਦੇ ਹਨ ਜਿਸ ਲਈ ਉਹ ਪਹਿਲਾਂ ਮਲਚਰ ਚਲਾ ਕੇ ਅਤੇ ਫਿਰ ਪਲਾਓ ਦੀ ਵਰਤੋਂ ਕਰਦੇ ਹਨ। ਕਿਸਾਨ ਗੁਰਮੁਖ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੇ ਗਏ ਚੈਟਬੋਟ (73800-16070) ਦੀ ਸ਼ਲਾਘਾ ਕਰਦੇ ਕਿਹਾ ਕਿ ਕਿਸਾਨ ਆਪਣੀ ਲੋੜ ਮੁਤਾਬਿਕ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਢਿੱਲੋਂ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਸ਼ਪਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਅਤੇ ਸਬਸਿਡੀ ਸਬੰਧੀ ਜਾਣੂ ਕਰਵਾਇਆ।
Punjab Bani 12 October,2023
ਪੰਜਾਬ ਵਿਧਾਨ ਸਭਾ ਦਾ ਸੈਸ਼ਨ 20 ਤੇ 21 ਅਕਤੂਬਰ ਨੂੰ ਸੱਦਿਆ
ਪੰਜਾਬ ਵਿਧਾਨ ਸਭਾ ਦਾ ਸੈਸ਼ਨ 20 ਤੇ 21 ਅਕਤੂਬਰ ਨੂੰ ਸੱਦਿਆ ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਦੋ ਦਿਨਾਂ ਦਾ ਇਜਲਾਸ 20 ਤੇ 21 ਅਕਤੂਬਰ ਨੂੰ ਹੋਵੇਗਾ। ਦੋ ਦਿਨ ਦਾ ਵਿਧਾਨ ਸਭਾ ਦਾ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆ ਜਿਵੇਂ ਐਸਵਾਈਐਲ , ਆਰਡੀਐਫ ਅਤੇ ਸਪੈਸ਼ਲ ਸੁਰੱਖਿਆ ਫੋਰਸ ਬਾਰੇ ਚਰਚਾ ਹੋ ਸਕਦੀ ਹੈ। ਇਸ ਬਾਰੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਨਜ਼ੂਰੀ ਦੇ ਦਿੱਤੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਨਵਾਂ ਸੈਸ਼ਨ ਨਹੀਂ ਹੋਵੇਗਾ, ਜਿਹੜਾ ਪੁਰਾਣਾ ਸੈਸ਼ਨ ਚਲ ਰਿਹਾ ਸੀ, ਉਸੇ ਨੂੰ Continue ਕੀਤਾ ਜਾ ਸਕਦਾ ਹੈ ਅਤੇ ਇਸ ਨੂੰ ਮਾਨਯੋਗ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।
Punjab Bani 11 October,2023
ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ
ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ ਕਿਹਾ- ਇੱਥੇ ਨਹੀਂ ਹੋ ਸਕਦੇ ਸਿਆਸੀ ਪ੍ਰੋਗਰਾਮ ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਮਾਨ ਸਰਕਾਰ ਦੀ ਤਰਫੋਂ 1 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਪ੍ਰਸ਼ਾਸਨ ਤੋਂ ਟੈਗੋਰ ਥੀਏਟਰ ਸਥਾਨ ਦੀ ਮੰਗ ਕੀਤੀ ਗਈ ਸੀ। ਪਰ ਹੁਣ ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ ਹੈ। ਡਾਇਰੈਕਟਰ ਨੇ ਕਿਹਾ ਹੈ ਕਿ ਟੈਗੋਰ ਥੀਏਟਰ 'ਚ ਕੋਈ ਰਾਜਨੀਤਕ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੁੰਦਾ ਹੈ। ਡਾਇਰੈਕਟਰ ਨੇ ਕਿਹਾ ਹੈ ਕਿ ਜਦੋਂ ਤੋਂ ਥੀਏਟਰ ਬਣਿਆ, ਉਦੋਂ ਤੋਂ ਅਜਿਹਾ ਪ੍ਰੋਗਰਾਮ ਨਹੀਂ ਕਰਵਾਇਆ ਗਿਆ। ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਸਰਕਾਰ ਨੇ ਥੀਏਟਰ ਬੁੱਕ ਕਰਵਾਉਣ ਵਾਸਤੇ ਜਾਣਕਾਰੀ ਲਈ ਸੀ । ਹਾਲੇ ਥੀਏਟਰ ਬੁੱਕ ਨਹੀਂ ਸੀ ਕਰਵਾਇਆ ਗਿਆ। ਦੱਸ ਦਈਏ ਕਿ ਸੀਐਮ ਮਾਨ ਨੇ ਵਿਰੋਧ ਧਿਰ ਦੇ ਆਗੂਆਂ ਨੂੰ ਡਿਬੇਟ ਦਾ ਸੱਦਾ ਦਿੱਤਾ ਸੀ । ਟੈਗੋਰ ਥੀਏਟਰ ਨੇ ਡਿਬੇਟ ਦਾ ਪ੍ਰਬੰਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਥੀਏਟਰ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਸਰਕਾਰ ਨੂੰ ਇਹ ਕਹਿ ਕੇ ਵਾਪਸ ਲਿਖ ਰਿਹਾ ਹੈ ਕਿ ਜਦੋਂ ਤੋਂ ਇਹ ਥੀਏਟਰ ਬਣਿਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਥੀਏਟਰ ਵਿੱਚ ਕੋਈ ਸਿਆਸੀ ਜਾਂ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਂਦਾ, ਨਾ ਹੀ ਇਸ ਦਾ ਆਯੋਜਨ ਕੀਤਾ ਗਿਆ ਹੈ ਅਤੇ ਨਾ ਹੀ ਥੀਏਟਰ ਦਾ ਰੂਲ ਹੈ।
Punjab Bani 11 October,2023
ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਿੰਡਾਂ ਦਾ ਦੌਰਾ, ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨਾਲ ਮੁਲਾਕਾਤ
ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਿੰਡਾਂ ਦਾ ਦੌਰਾ, ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨਾਲ ਮੁਲਾਕਾਤ -ਕਿਹਾ, ਸਾਰੇ ਪਿੰਡਾਂ ਦੀ ਬੇਲਰਾਂ ਤੇ ਪਰਾਲੀ ਸੰਭਾਲਣ ਵਾਲੀ ਇੰਡਸਟਰੀ ਨਾਲ ਮੈਪਿੰਗ ਕਰਵਾਈ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕਿਸੇ ਵੀ ਕਿਸਾਨ ਨੂੰ ਡੀ.ਏ.ਪੀ. ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਅਨੁਪ੍ਰਿਤਾ ਜੌਹਲ ਸਮਾਣਾ, 11 ਅਕਤੂਬਰ: ਪਟਿਆਲਾ ਦੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਅੱਜ ਸਮਾਣਾ ਦੇ ਪਿੰਡਾਂ ਕੁਲਾਰਾਂ ਤੇ ਫ਼ਤਹਿਪੁਰ, ਜਿੱਥੇ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਸੰਭਾਲੀ ਜਾ ਰਹੀ ਹੈ, ਦਾ ਦੌਰਾ ਕਰਕੇ ਕਿਸਾਨਾਂ ਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਚਰਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਸਤਗੁਰ ਸਿੰਘ ਵੀ ਮੌਜੂਦ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਇਸ ਵਾਰ ਸਮੇਂ ਤੋਂ ਪਹਿਲਾਂ ਹੀ ਪਰਾਲੀ ਸੰਭਾਲਣ ਵਾਲੀ ਇੰਡਸਟਰੀ ਤੇ ਬੇਲਰਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀ ਅਗੇਤੀ ਮੈਪਿੰਗ ਕਰਵਾ ਲਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਐਨ.ਜੀ.ਟੀ., ਸੀ.ਏ.ਕਿਉ.ਐਮ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਪਿੰਡ ਵਿੱਚ ਜਾ ਕੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਖੇਤਾਂ ਵਿੱਚ ਅੱਗ ਨਾਲ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਕੇ ਕਿਸਾਨਾਂ ਦੀ ਸਹੂਲਤ ਲਈ ਵਟਸਐਪ ਚੈਟਬੋਟ ਨੰਬਰ 73800-16070 ਵੀ ਸ਼ੁਰੂ ਕੀਤਾ ਹੈ, ਤਾਂ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਤੇ ਮਨੁੱਖੀ ਸਿਹਤ, ਜਮੀਨ ਦੀ ਉਪਜਾਊ ਸ਼ਕਤੀ ਸੰਭਾਲਣ ਲਈ ਪਰਾਲੀ ਨੂੰ ਲੱਗ ਨਾ ਲਗਾਈ ਜਾਵੇ। ਏ.ਡੀ.ਸੀ. ਨੇ ਕਿਹਾ ਕਿ ਮਲਚਰ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰਾਂ ਆਦਿ ਨਾਲ ਪਰਾਲੀ ਦੀ ਸੰਭਾਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ ਵੱਲੋਂ ਪਰਾਲੀ ਲੈਣ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਗਾਵੇ। ਡੀ.ਏ.ਪੀ. ਦੀ ਪੂਰਤੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਵਾਸਤੇ ਲੋੜੀਦੇ ਡੀ.ਏ.ਪੀ. ਦੀ ਸਪਲਾਈ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਦੌਰਾਨ ਫ਼ਤਹਿਪੁਰ ਦੇ ਪਿੰਡ ਵਾਸੀਆਂ ਤੋਂ ਇਲਾਵਾ ਗੋਬਿੰਦ ਨਗਰ ਕੁਲਾਰਾਂ ਤੇ ਕੁਲਾਰਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਤੇ ਪਿੰਡ ਵਾਸੀ ਵੀ ਮੌਜੂਦ ਸਨ।
Punjab Bani 11 October,2023
ਵਾਤਾਵਰਣ ਸੰਭਾਲ ਲਈ ਪਿੰਡ ਫਰੀਦਪੁਰ ਦਾ ਕਿਸਾਨ ਅਵਤਾਰ ਸਿੰਘ ਨਿਭਾਅ ਰਿਹੈ ਅਹਿਮ ਯੋਗਦਾਨ
ਵਾਤਾਵਰਣ ਸੰਭਾਲ ਲਈ ਪਿੰਡ ਫਰੀਦਪੁਰ ਦਾ ਕਿਸਾਨ ਅਵਤਾਰ ਸਿੰਘ ਨਿਭਾਅ ਰਿਹੈ ਅਹਿਮ ਯੋਗਦਾਨ -ਪਰਾਲੀ ਊਰਜਾ ਦਾ ਚੰਗਾ ਸਰੋਤ, ਉਦਯੋਗਿਕ ਇਕਾਈ ’ਚ ਹੋ ਸਕਦੀ ਹੈ ਪਰਾਲੀ ਦੀ ਵਰਤੋਂ : ਅਵਤਾਰ ਸਿੰਘ ਨਾਭਾ/ਪਟਿਆਲਾ, 11 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਫਰੀਦਪੁਰ ਦਾ ਅਗਾਂਹਵਧੂ ਕਿਸਾਨ ਅਵਤਾਰ ਸਿੰਘ ਆਪਣੀ 45 ਏਕੜ ਜਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਹੈ। ਕਿਸਾਨ ਵੱਲੋਂ ਕੀਤੇ ਜਾ ਰਹੇ ਵਾਤਾਵਰਣ ਪੱਖੀ ਕੰਮ ਦੀ ਸ਼ਲਾਘਾ ਕਰਨ ਲਈ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰੀਤਾ ਜੌਹਲ ਵਿਸ਼ੇਸ਼ ਤੌਰ ’ਤੇ ਕਿਸਾਨ ਅਵਤਾਰ ਸਿੰਘ ਦੇ ਖੇਤਾਂ ਵਿੱਚ ਪਹੁੰਚੇ ਅਤੇ ਕਿਸਾਨ ਵੱਲੋਂ ਕੀਤੇ ਜਾ ਰਹੇ ਕੰਮ ਲਈ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਹਾਜ਼ਰ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਆਪਣੇ ਤਜਰਬੇ ਸਾਂਝੇ ਕਰਦਿਆਂ ਕਿਸਾਨ ਅਵਤਾਰ ਸਿੰਘ ਦੱਸਿਆ ਕਿ ਉਹ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਪਰਾਲੀ ਦਾ ਯੋਗ ਪ੍ਰਬੰਧ ਕਰਕੇ ਆਲੂ ਦੀ ਖੇਤੀ ਕਰਦੇ ਹਨ। ਇਸ ਤੋਂ ਇਲਾਵਾ 15 ਏਕੜ ਵਿਚ ਗੰਨੇ ਦੀ ਪੱਤੀਆਂ ਦੀਆਂ ਬੇਲਾਂ ਬਣਾਕੇ ਉਸ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਕਰਦੇ ਹਨ ਅਤੇ ਅਜਿਹੇ ਪਿਛਲੇ 7 ਸਾਲਾਂ ਤੋਂ ਪਰਾਲੀ ਪ੍ਰਬੰਧਨ ਕਰਕੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਪਰਾਲੀ ਊਰਜਾ ਦਾ ਬਹੁਤ ਚੰਗਾ ਸਰੋਤ ਹੈ ਅਤੇ ਇਸ ਦੀ ਖਪਤ ਉਦਯੋਗਿਕ ਇਕਾਈਆਂ ਵਿਚ ਕਰਕੇ ਵਾਤਾਵਰਣ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ ਅਤੇ ਅਜਿਹਾ ਕਰਕੇ ਖੇਤ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ। ਕਿਸਾਨ ਅਵਤਾਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੇ ਗਏ ਵਟਸ ਐਪ ਚੈਟਬੋਟ (73800-16070) ਦੀ ਸ਼ਲਾਘਾ ਕਰਦੇ ਕਿਹਾ ਕਿ ਕਿਸਾਨ ਆਪਣੀ ਲੋੜ ਮੁਤਾਬਿਕ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਸ਼ਪਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਅਤੇ ਸਬਸਿਡੀ ਸਬੰਧੀ ਜਾਣੂ ਕਰਵਾਇਆ।
Punjab Bani 11 October,2023
ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜ਼ਰੂਰਤ ਹੈ ?
ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜ਼ਰੂਰਤ ਹੈ ? - ਕਿਸਾਨਾਂ ਵੱਲੋਂ ਚੈਟ ਬੋਟ 'ਤੇ ਪਰਾਲੀ ਪ੍ਰਬੰਧਨ ਲਈ ਬਣਾਈ ਪਹੁੰਚ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ -ਕਿਸਾਨਾਂ ਕੋਲ ਸਮੇਂ ਸਿਰ ਮਸ਼ੀਨਰੀ ਦੀ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ -ਕਿਸਾਨ ਵਟਸ ਐਪ ਨੰਬਰ 73800-16070 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ -ਕਿਹਾ, ਵਟਸ ਐਪ ਚੈਟ ਬੋਟ 'ਤੇ ਪਹੁੰਚ ਬਣਾਉਣ ਵਾਲਿਆਂ ਨਾਲ ਕੀਤਾ ਜਾ ਰਿਹੈ ਸਿੱਧਾ ਸੰਪਰਕ ਪਟਿਆਲਾ, 11 ਅਕਤੂਬਰ: ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ? ਇਹ ਸ਼ਬਦ ਉਨ੍ਹਾਂ ਕਿਸਾਨਾਂ ਨੂੰ ਸੁਣਨ ਨੂੰ ਮਿਲ ਰਹੇ ਹਨ, ਜਿਨ੍ਹਾਂ ਵੱਲੋਂ ਵਟਸ ਐਪ ਚੈਟ ਬੋਟ ਨੰਬਰ 73800-16070 'ਤੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਇਤੀ ਤਕਨੀਕਾਂ ਦੇ ਨਾਲ ਨਾਲ ਨਵੀਨਤਮ ਤਕਨੀਕਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਗਿਆ ਹੈ ਜਿਸ 'ਤੇ ਕਿਸਾਨ ਪੰਜਾਬੀ ਭਾਸ਼ਾ ਵਿੱਚ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਚੈਟ ਬੋਟ 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਗਈ ਸੀ, ਹੁਣ ਉਨ੍ਹਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਥੋ ਉਨ੍ਹਾਂ ਕਿਸਾਨਾਂ ਨੂੰ ਫੋਨ ਕਾਲ ਕਰਕੇ ਇਹ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਿਹੜੀ ਮਸ਼ੀਨਰੀ ਤੇ ਕਿਹੜੇ ਦਿਨ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੀ ਚੈਟ ਬੋਟ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਕਿਸਾਨ ਵੀ ਪਰਾਲੀ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੁਚੇਤ ਹਨ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਤ ਕਰਨ ਦੇ ਪਹਿਲੇ ਦਿਨ ਹੀ 200 ਤੋਂ ਵਧੇਰੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਪਾਸੋਂ ਝੋਨੇ ਦੀ ਕਟਾਈ ਦੀ ਮਿਤੀ ਅਤੇ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦੀ ਜ਼ਰੂਰਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਜੋ ਸਬੰਧਤ ਖੇਤਰ ਦੇ ਨੋਡਲ ਅਫ਼ਸਰ ਨੂੰ ਨਾਲੋਂ ਨਾਲ ਭੇਜੀ ਜਾ ਰਹੀ ਹੈ।
Punjab Bani 11 October,2023
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਆਪਣੀ ਜਾਇਦਾਦ ਦੀ ਰਜਿਸਟਰੀ ਨਵੇਂ ਪ੍ਰੋਫਾਰਮੇ ਮੁਤਾਬਕ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਫਾਰਮਾ ਮਾਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://revenue.punjab.gov.in ਉਤੇ ਉਪਲਬਧ ਹੈ। ਇਸ ਪ੍ਰੋਫਾਰਮਾ ਦਾ ਪ੍ਰਿੰਟ ਲੈ ਕੇ ਜਾਂ ਦੋਬਾਰਾ ਟਾਈਪ ਕਰਕੇ ਇਸ ਉੱਤੇ ਰਜਿਸਟਰੀ ਕਰਵਾਈ ਜਾ ਸਕਦੀ ਹੈ। ਜਿੰਪਾ ਨੇ ਦੱਸਿਆ ਕਿ ਜਲਦ ਹੀ ਇਸ ਪ੍ਰੋਫਾਰਮਾ ਨੂੰ ਆਨਲਾਈਨ ਭਰਨ ਦੀ ਸੁਵਿਧਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਲੰਘੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕੀਤੀ ਜਾਵੇਗੀ ਤਾਂ ਕਿ ਸਧਾਰਨ ਵਿਅਕਤੀ ਵੀ ਆਪਣੇ ਕਾਗਜ਼-ਪੱਤਰ ਪੜ੍ਹ ਸਕੇ। ਮਾਲ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਜ਼ਮੀਨ-ਜਾਇਦਾਦ ਨਾਲ ਜੁੜੇ ਦਸਤਾਵੇਜ਼ਾਂ ਦੀ ਭਾਸ਼ਾ ਸਧਾਰਨ ਪੰਜਾਬੀ ਭਾਸ਼ਾ ਵਿੱਚ ਹੋਣੀ ਚਾਹੀਦੀ ਹੈ ਕਿਉਂਕਿ ਇਸ ਵੇਲੇ ਰਜਿਸਟਰ੍ਰੇਸ਼ਨ ਲਈ ਵਰਤੇ ਜਾਂਦੇ ਦਸਤਾਵੇਜ਼ਾਂ ਵਿੱਚ ਉਰਦੂ ਤੇ ਫਾਰਸੀ ਸ਼ਬਦਾਂ ਦੀ ਭਰਮਾਰ ਹੁੰਦੀ ਸੀ ਜਿਸ ਕਰਕੇ ਉਹ ਚੰਗੀ ਤਰ੍ਹਾਂ ਪੜ੍ਹ ਨਹੀਂ ਸਕਦੇ। ਇਸ ਤੋਂ ਪਹਿਲਾਂ ਭਾਸ਼ਾ ਦੀ ਸਮਝ ਨਾ ਪੈਣ ਧੋਖਾਧੜੀ ਅਤੇ ਗੜਬੜੀ ਦੀ ਗੁੰਜਾਇਸ਼ ਬਣੀ ਰਹਿੰਦੀ ਸੀ। ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਵਾਰੀਆਂ ਦੀ ਭਰਤੀ ਵੱਡੇ ਪੱਧਰ ਉਤੇ ਕੀਤੀ ਗਈ ਹੈ ਤਾਂ ਕਿ ਲੋਕਾਂ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਜ਼ਮੀਨ ਦਾ ਕੰਮਕਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲ ਵਿਭਾਗ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
Punjab Bani 11 October,2023
ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ
ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ ਦੋ ਰੋਜਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਿੱਲੀ ਵਿੱਚ ਸ਼ੁਰੂ ਚੰਡੀਗੜ੍ਹ, 11 ਅਕਤੂਬਰ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ ਪੁਜ਼ੀਸ਼ਨਾਂ ਅਤੇ ਤਗਮੇ ਜਿੱਤਣ ਲਈ ਮੁਕਾਬਲੇ ਕਰਨਗੇ। ਇਸ ਸ਼ਾਨਦਾਰ ਖੇਡ ਮੇਲੇ ਦੀ ਮੇਜ਼ਬਾਨੀ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਬੋਲਦਿਆਂ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 'ਗੱਤਕਾ ਸੋਟੀ' ਖੇਡ ਇੱਕ ਗਤੀਸ਼ੀਲ ਅਤੇ ਪ੍ਰਤਿੱਭਾਸ਼ਤਲੀ ਖੇਡ ਹੈ ਜੋ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਹਾਸਲ ਕਰਨ ਕਰੇਗੀ। ਉਨ੍ਹਾਂ ਕਿਹਾ ਕਿ ਗੱਤਕੇ ਨੂੰ ਏਸ਼ੀਅਨ ਖੇਡਾਂ ਅਤੇ ਸੰਭਾਵਤ ਤੌਰ 'ਤੇ ਓਲੰਪਿਕ ਖੇਡਾਂ ਵਿਚ ਸ਼ਾਮਲ ਕਰਨ ਨਾਲ ਇਸ ਦੀ ਵਿਸ਼ਵ ਪੱਧਰ 'ਤੇ ਪੂਰੀ ਚੜ੍ਹਤ ਹੋਵੇਗੀ। ਸਿਰਸਾ ਨੇ ਕੇਂਦਰ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਗੀਏਸ਼ਨ ਦੁਆਰਾ ਗੱਤਕਾ ਸੋਟੀ ਦੀ ਖੇਡ ਨੂੰ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਗੱਤਕੇ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਮਿਲ ਗਈ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦਾ ਇਸ ਉਪਲਬਧੀ ਵਿੱਚ ਅਹਿਮ ਭੂਮਿਕਾਵਾਂ ਨਿਭਾਉਣ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਰਵਾਇਤੀ ਖੇਡ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਪ੍ਰਤੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਗੱਤਕੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਗੱਤਕੇ ਨੂੰ ਨਾ ਸਿਰਫ ਇੱਕ ਮਾਰਸ਼ਲ ਆਰਟ ਵਜੋਂ ਸਮਝਣ ਬਲਕਿ ਇੱਕ ਸਮਰੱਥ ਖੇਡ ਅਤੇ ਸਵੈ-ਰੱਖਿਆ ਦੇ ਰੂਪ ਵਜੋਂ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਹਲੋਂ ਨੇ ਰਾਜਧਾਨੀ ਵਿੱਚ ਇਸ ਪੁਰਾਤਨ ਸਿੱਖ ਮਾਰਸ਼ਲ ਆਰਟ ਨੂੰ ਪ੍ਰਫੁੱਲਤ ਕਰਨ ਲਈ ਡੀ.ਐਸ.ਜੀ.ਐਮ.ਸੀ. ਦੀ ਵਚਨਬੱਧਤਾ ’ਤੇ ਵੀ ਜ਼ੋਰ ਦਿੱਤਾ ਅਤੇ ਐਨ.ਜੀ.ਏ.ਆਈ. ਸਮੇਤ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਨੂੰ ਲਗਾਤਾਰ ਸਮਰਥਨ ਦੇਣ ਦਾ ਵਾਅਦਾ ਕੀਤਾ। ਇਨ੍ਹਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਆਫ ਦਿੱਲੀ (ਜੀ.ਏ.ਡੀ.) ਦੇ ਚੇਅਰਮੈਨ ਸਰਵਜੀਤ ਸਿੰਘ ਵਿਰਕ ਮੈਂਬਰ ਕਾਰਜਕਾਰਨੀ ਡੀ.ਐਸ.ਜੀ.ਐਮ.ਸੀ. ਨੇ ਵੀ ਹਾਜ਼ਰੀਨ ਨੂੰ ਪ੍ਰੇਰਨਾਦਾਇਕ ਵਿਚਾਰਾਂ ਨਾਲ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਨਾ ਸਿਰਫ਼ ਦੇਸ਼ ਦੀ ਅਮੀਰ ਮਾਰਸ਼ਲ ਆਰਟ ਵਿਰਾਸਤ ਦਾ ਪ੍ਰਮਾਣ ਹੈ ਸਗੋਂ ਦੇਸ਼ ਦੇ ਨੌਜਵਾਨਾਂ ਦੀ ਗੱਤਕੇ ਦੇ ਖੇਤਰ ਵਿੱਚ ਸਮਰਪਣ ਅਤੇ ਪ੍ਰਤਿਭਾ ਦਾ ਪ੍ਰਮਾਣ ਵੀ ਹੈ। ਅਜਿਹੀਆਂ ਨੈਸ਼ਨਲ ਚੈਂਪੀਅਨਸ਼ਿਪ ਕਰਾਉਣਾ ਗੱਤਕੇ ਦੀ ਅੰਤਰਰਾਸ਼ਟਰੀ ਮਾਨਤਾ ਵੱਲ ਖੇਡ ਵਜੋਂ ਸਫ਼ਰ ਦਾ ਪ੍ਰਤੀਕ ਹਨ ਜੋ ਗੱਤਕੇ ਦਾ ਵਿਸ਼ਵ ਪੱਧਰ 'ਤੇ ਖੇਡ ਬਣਨ ਦੀ ਸੰਭਾਵਨਾ ਨੂੰ ਮਜ਼ਬੂਤ ਕਰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਕਲਸਾਣੀ ਤੇ ਸਿਮਰਨਜੀਤ ਸਿੰਘ ਕ੍ਰਮਵਾਰ ਮੀਤ ਪ੍ਰਧਾਨ ਅਤੇ ਸਕੱਤਰ ਐਨ.ਜੀ.ਏ.ਆਈ., ਜੀਏਡੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੇਪੀ ਸਿੰਘ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇਜਿੰਦਰਪਾਲ ਸਿੰਘ ਨਲਵਾ, ਬਲਜੀਤ ਸਿੰਘ ਸਕੱਤਰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ, ਇੰਦਰਜੋਧ ਸਿੰਘ ਮੀਤ ਪ੍ਰਧਾਨ ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਸਮੀਰ ਸਿੰਘ ਚੇਅਰਮੈਨ ਸਿੱਖ ਚੈਂਬਰ ਆਫ਼ ਕਾਮਰਸ, ਹਰਪ੍ਰੀਤ ਸਿੰਘ ਸਹੋਤਾ, ਈਵੈਂਟ ਮੈਨੇਜਮੈਂਟ ਆਦਿ ਵੀ ਹਾਜ਼ਰ ਸਨ।
Punjab Bani 11 October,2023
ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ
ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ ਮਾਨਸਾ ਇਲਾਕੇ ਚ ਖਿਡਾਰੀਆਂ ਵਾਸਤੇ ਰੋਇੰਗ ਤੇ ਤੀਰ ਅੰਦਾਜ਼ੀ ਦੀਆਂ ਨਰਸਰੀਆਂ ਬਣਾਈਆਂ ਜਾਣਗੀਆਂ ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ : ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।
Punjab Bani 11 October,2023
ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ
ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ। ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
Punjab Bani 11 October,2023
ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ
ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਸ਼ਰਮੀ ਨਾਲ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਨੇਤਾ ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਉਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਉਹ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨੂੰ ਜ਼ਰੂਰ ਚੇਤੇ ਰੱਖਣ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਮੁਫਾਦ ਦੀ ਖਾਤਰ ਇਨ੍ਹਾਂ ਮਤਲਬਖੋਰ ਸਿਆਸਤਦਾਨਾਂ ਨੇ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਯੋਜਨਾਬੰਦੀ ਅਤੇ ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਟੱਕ ਲਾਉਣ ਦੀ ਰਸਮ ਅਦਾ ਕੀਤੀ ਸੀ ਤਾਂ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਉਸ ਮੌਕੇ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਨਾਲ ਕਮਾਏ ਧ੍ਰੋਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਲੀਡਰਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਗੁਰੂਗ੍ਰਾਮ (ਗੁੜਗਾਉਂ) ਵਾਲੇ ਓਬਰਾਏ ਹੋਟਲ ਦੇ ਦਸਤਾਵੇਜ਼ ਵੀ ਲਿਆਉਣ ਲਈ ਵੰਗਾਰਿਆ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬਹਿਸ ਵਿੱਚ ਸਮਝੌਤੇ ਦੇ ਕਾਗਜ਼-ਪੱਤਰ ਲਿਆਉਣ ਦੀ ਚੁਣੌਤੀ ਦਿੱਤੀ ਜਿਹੜੇ ਸਮਝੌਤੇ ਉਨ੍ਹਾਂ ਦੇ ਪੁਰਖਿਆਂ ਨੇ ਸੱਤਾ ਦੀ ਕੁਰਸੀ ਨਾਲ ਚਿੰਬੜੇ ਰਹਿਣ ਲਈ ਪੰਜਾਬੀਆਂ ਨੂੰ ਧੋਖਾ ਦੇ ਕੇ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕੁਰਬਾਨੀਆਂ ਦੀ ਆੜ ਵਿੱਚ ਇਹ ਲੀਡਰ ਕਿਸ ਤਰ੍ਹਾਂ ਗੱਦਾਰੀ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਵਿਰੋਧੀ ਨੇਤਾਵਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਪੰਜਾਬ ਦੇ ਪਾਣੀਆਂ ਦਾ ਤੁਸੀਂ ਫਿਕਰ ਨਾ ਕਰੋ ਕਿਉਂਕਿ ਮੇਰੇ ਪਿਤਾ ਬਚਪਨ ਵਿੱਚ ਹੀ ਮੈਨੂੰ ਆਪਣੇ ਖੇਤਾਂ ਦਾ ਪਾਣੀ ਬਚਾਉਣ ਦਾ ਜ਼ਿੰਮਾ ਸੌਂਪ ਦਿੰਦੇ ਸਨ। ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਮੇਰੀ ਡਿਊਟੀ ਹੁਣ ਸਤਲੁਜ ਦਰਿਆ ਦਾ ਪਾਣੀ ਬਚਾਉਣ ਲਈ ਲੱਗੀ ਹੋਈ ਹੈ ਜਿਸ ਨੂੰ ਮੈਂ ਜੀਅ-ਜਾਨ ਨਾਲ ਨਿਭਾਵਾਂਗਾ।” ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਹ ਹਰ ਹਾਲ ਵਿੱਚ ਪਾਣੀਆਂ ਦੀ ਰਾਖੀ ਕਰਨਗੇ।
Punjab Bani 11 October,2023
ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ
ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ -1 ਜਨਵਰੀ 2024 ਨੂੰ 18 ਸਾਲ ਪੂਰੇ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ, 10 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸਵੀਪ ਗਤੀਵਿਧੀਆਂ ਸਬੰਧੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਦੇ ਅਧੀਨ ਆਉਂਦੀ ਹਰ ਯੂਨੀਵਰਸਿਟੀ, ਕਾਲਜ, ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਹੈਲਪ ਡੈਸਕ ਬਣਾਇਆ ਜਾਵੇ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁਕਾ ਨੌਜਵਾਨ ਆਪਣੀ ਵੋਟ ਬਣਵਾ ਸਕੇ ਅਤੇ ਇਸ ਸਬੰਧੀ ਪ੍ਰਚਾਰ ਕਰਨ ਲਈ ਵੱਖ ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ, ਰੰਗੋਲੀ ਪ੍ਰਤੀਯੋਗਤਾ, ਭਾਸ਼ਣ ਮੁਕਾਬਲੇ, ਨਾਟਕ ਕਰਵਾਏ ਜਾਣ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01-01-2024 ਦੌਰਾਨ ਵੱਖ-ਵੱਖ ਗਰੁੱਪਾਂ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਇਸ ਸਬੰਧੀ ਇਕ ਸ਼ਡਿਊਲ ਤਿਆਰ ਕਰ ਲਿਆ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਮਿਤੀ 27-10-2023 ਤੋਂ 09-12-2023 ਦੌਰਾਨ ਹਰ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਆਮ ਜਨਤਾ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਚੋਣ ਤਹਿਸੀਲਦਾਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਪ੍ਰੋ. ਸਵਿੰਦਰ ਰੇਖੀ, ਮਹਿੰਦਰਾ ਕਾਲਜ, ਪਟਿਆਲਾ (ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪਟਿਆਲਾ) ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਦੇ ਨੁਮਾਇੰਦੇ ਅਤੇ ਸਮੂਹ ਹਲਕਿਆਂ ਦੇ ਨੋਡਲ ਅਫ਼ਸਰ ਸ਼ਾਮਲ ਆਏ।
Punjab Bani 10 October,2023
21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ
21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਪਟਿਆਲਾ, 10 ਅਕਤੂਬਰ: ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਜੀ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਮਿਤੀ: 21.10.2023 ਤੋਂ ਮਿਤੀ: 15.11.2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ: 05.12.2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 10 October,2023
ਰੈਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਹੋਈ
ਰੈਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਹੋਈ -ਰੈਡ ਰਿਬਨ ਕਲੱਬਾਂ ਦਾ ਮੁੱਖ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਦਿਸ਼ਾ ਪ੍ਰਦਾਨ ਕਰਨਾ : ਸਹਾਇਕ ਡਾਇਰੈਕਟਰ ਪਟਿਆਲਾ, 10 ਅਕਤੂਬਰ: ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚੱਲ ਰਹੇ ਰੈਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰ ਅਤੇ ਪੀਅਰ ਐਜੂਕੇਟਰ ਗਰੁੱਪ ਦੇ ਮੈਂਬਰਾਂ ਦੀ ਐਡਵੋਕੇਸੀ ਮੀਟਿੰਗ ਦਾ ਆਯੋਜਨ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਅਤੇ ਪੀਅਰ ਐਜੂਕੇਟਰ ਗਰੁੱਪ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਡਾ. ਦਿਲਵਰ ਸਿੰਘ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਰੈਡ ਰਿਬਨ ਦੀ ਫ਼ਿਲਾਸਫ਼ੀ ਤੋਂ ਸਾਰਿਆਂ ਨੂੰ ਜਾਣੂ ਕਰਾਇਆ। ਉਹਨਾਂ ਨੇ ਦੱਸਿਆ ਕਿ ਰੈਡ ਰਿਬਨ ਕਲੱਬਾਂ ਦਾ ਮੁੱਖ ਮੰਤਵ ਨੌਜਵਾਨਾਂ ਵਿੱਚ ਐਨਰਜੀ ਪੈਦਾ ਕਰਨਾ, ਉਹਨਾਂ ਨੂੰ ਸਿਹਤਮੰਦ ਬਣਾਉਣਾ, ਨੌਜਵਾਨਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਅਤੇ ਨੌਜਵਾਨਾਂ ਨੂੰ ਐਚ. ਆਈ. ਵੀ./ ਏਡਜ਼, ਟੀ.ਬੀ, ਨਸ਼ਿਆਂ ਆਦਿ ਵਰਗੀਆਂ ਭਿਅੰਕਰ ਬਿਮਾਰੀਆਂ ਅਤੇ ਆਦਤਾਂ ਤੋਂ ਸੁਚੇਤ ਕਰਨਾ ਹੈ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਨੋਡਲ ਅਫ਼ਸਰ ਸਾਹਿਬਾਨ ਦੇ ਨਾਲ ਪੀਅਰ ਐਜੂਕੇਟਰ ਗਰੁੱਪ ਦੇ ਮੈਂਬਰਾਂ ਨੂੰ ਬੁਲਾਉਣ ਦਾ ਇਹੀ ਮਕਸਦ ਹੈ ਕਿ ਉਹ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਰੈਡ ਰਿਬਨ ਕਲੱਬ ਦੇ ਨੁਮਾਇੰਦਿਆਂ ਵਜੋਂ ਵਿਦਿਆਰਥੀਆਂ ਵਿੱਚ ਪ੍ਰਚਾਰ ਕਰਨ ਅਤੇ ਉਹਨਾਂ ਨੂੰ ਜਾਗਰੂਕ ਕਰਨ ਅਤੇ ਉਹ ਅੱਗੇ ਸਮਾਜ ਨੂੰ ਜਾਗਰੂਕ ਕਰ ਸਕਣ ਤਾਂ ਜੋ ਇੱਕ ਚੇਨ ਬਣਾ ਕੇ ਇਨ੍ਹਾਂ ਬਿਮਾਰੀਆਂ ਤੋਂ ਨਿਜਾਤ ਪਾਈ ਜਾ ਸਕੇ। ਡਾਇਰੈਕਟੋਰੇਟ ਯੁਵਕ ਸੇਵਾਵਾਂ, ਪੰਜਾਬ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਪਹੁੰਚ ਕੇ ਰੈਡ ਰਿਬਨ ਕਲੱਬਾਂ ਦੀ ਮਹੱਤਤਾ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਆਖਿਆ ਕਿ ਖੂਨ ਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੈ ਜਿਸ ਨਾਲ ਦੂਜਿਆਂ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਤੋਂ ਪਹੁੰਚੇ ਹੋਏ ਨਿਤਿਨ ਚੰਦੇਲ ਅਤੇ ਡਾ. ਅਮਨਦੀਪ ਕੌਰ ਨੇ ਆਪਣੇ ਵਿਖਿਆਨ ਰਾਹੀਂ ਐਚ.ਆਈ.ਵੀ., ਏਡਜ਼, ਖ਼ੂਨਦਾਨ, ਨਸ਼ੇ, ਸਿਹਤ ਅਤੇ ਟੀ.ਬੀ. ਦੇ ਲੱਛਣਾਂ ਅਤੇ ਇਲਾਜ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਇੰਦਰਜੀਤ ਸਿੰਘ ਚੀਮਾ ਨੇ ਵੀ ਰੈਡ ਰਿਬਨ ਕਲੱਬਾਂ ਦੀ ਲੋੜ ਅਤੇ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕਰਦੇ ਆ ਆਖਿਆ ਕੀ ਸਾਨੂੰ ਬਿਮਾਰੀਆਂ ਨੂੰ ਲੁਕਾਉਣ ਦੀ ਬਜਾਏ ਉਹਨਾਂ ਦਾ ਇਲਾਜ ਕਰਾਉਣਾ ਚਾਹੀਦਾ ਹੈ। ਕਾਲਜ ਦੇ ਰੈਡ ਰਿਬਨ ਕਲੱਬ ਦੇ ਇੰਚਾਰਜ ਡਾ. ਪ੍ਰੀਤੀ ਭਾਟੀਆ ਅਤੇ ਡਾ. ਰੇਖਾ ਸ਼ਰਮਾ ਨੇ ਵੀ ਰੈਡ ਰਿਬਨ ਕਲੱਬ ਵਿਚ ਸੇਵਾ ਨਿਭਾਉਂਦਿਆਂ ਹੋਏ ਅਨੁਭਵਾਂ ਨੂੰ ਸਾਂਝਾ ਕੀਤਾ। ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਵੱਲੋਂ ਰੈਡ ਰਿਬਨ ਕਲੱਬ ਦੀਆਂ ਸਾਲਾਨਾ ਅਕਾਦਮਿਕ ਗਤੀਵਿਧੀਆਂ ਸਬੰਧੀ ਕੈਲੰਡਰ ਜਾਰੀ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਇਸ ਵਾਰ ਹਰੇਕ ਕਲੱਬ ਵੱਲੋਂ ਪੰਜ-ਪੰਜ ਪਿੰਡ ਅਪਣਾ ਕੇ ਉਹਨਾਂ ਵਿੱਚ ਇਨ੍ਹਾਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ। ਇਸ ਮੌਕੇ ਸਮੂਹ ਰੈਡ ਰਿਬਨ ਕਲੱਬਾਂ ਨੂੰ ਗ੍ਰਾਂਟ ਜਾਰੀ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ। ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।
Punjab Bani 10 October,2023
'ਬਿਲ ਲਿਆਓ ਇਨਾਮ ਪਾਓ'; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ - ਹਰਪਾਲ ਸਿੰਘ ਚੀਮਾ
'ਬਿਲ ਲਿਆਓ ਇਨਾਮ ਪਾਓ'; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ - ਹਰਪਾਲ ਸਿੰਘ ਚੀਮਾ * 38 ਜੇਤੂਆਂ ਨਾਲ ਟੈਕਸੇਸ਼ਨ ਜਿਲ੍ਹਾ ਲੁਧਿਆਣਾ ਸੱਭ ਤੋਂ ਅੱਗੇ* 81 ਵਿਅਕਤੀਆਂ ਨੇ 10-10 ਹਜ਼ਾਰ ਰੁਪਏ ਦੇ ਇਨਾਮ ਜਿੱਤੇ ਚੰਡੀਗੜ੍ਹ, 10 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਸੋਮਵਾਰ ਨੂੰ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੇਤੂਆਂ ਵਿੱਚੋਂ ਸਭ ਤੋਂ ਵੱਧ 38 ਜੇਤੂ ਟੈਕਸੇਸ਼ਨ ਜਿਲ੍ਹਾ ਲੁਧਿਆਣਾ ਦੇ, ਜਦਕਿ ਦੂਜੇ ਸਥਾਨ 'ਤੇ 21 ਜੇਤੂ ਟੈਕਸੇਸ਼ਨ ਜਿਲ੍ਹਾ ਜਲੰਧਰ ਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਸਕੀਮ ਪ੍ਰਤੀ ਮਿਲੇ ਉਤਸ਼ਾਹ ਬਾਰੇ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਜੇਤੂਆਂ ਵਿੱਚੋਂ 14 ਟੈਕਸੇਸ਼ਨ ਜਿਲ੍ਹਾ ਅੰਮ੍ਰਿਤਸਰ ਤੋਂ, 10 ਹਰੇਕ ਟੈਕਸੇਸ਼ਨ ਜਿਲ੍ਹਿਆਂ ਬਰਨਾਲਾ, ਗੁਰਦਾਸਪੁਰ ਅਤੇ ਫਰੀਦਕੋਟ ਤੋਂ, 9 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮੋਗਾ ਤੋਂ, 8 ਹਰੇਕ ਟੈਕਸੇਸ਼ਨ ਜਿਲ੍ਹਿਆਂ ਫਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਕਪੂਰਥਲਾ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਤਰਨਤਾਰਨ, 7 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਤੋਂ, ਟੈਕਸੇਸ਼ਨ ਜਿਲ੍ਹਾ ਮਾਨਸਾ ਤੋਂ 6 ਅਤੇ ਟੈਕਸੇਸ਼ਨ ਜਿਲ੍ਹਾ ਸੰਗਰੂਰ ਤੋਂ 5 ਜੇਤੂ ਸ਼ਾਮਿਲ ਹਨ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ 81 ਵਿਅਕਤੀਆਂ ਵੱਲੋਂ 10,000 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ ਗਈ। ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਐਲਾਨੇ ਗਏ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਦੇ ਪੰਜ ਗੁਣਾ ਦੇ ਬਰਾਬਰ ਅਤੇ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕਰ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਨਲਾਈਨ ਲੱਕੀ ਡਰਾਅ ਦੌਰਾਨ ਕੁੱਲ 227 ਵਿਅਕਤੀ ਇਨਾਮ ਦੇ ਹੱਕਦਾਰ ਰਹੇ ਜਦਕਿ 63 ਹੋਰ ਵਿਅਕਤੀਆਂ ਦੇ ਨਾਮ ਉਨ੍ਹਾਂ ਵੱਲੋਂ ਅਪਲੋਡ ਕੀਤੇ ਬਿੱਲਾਂ ਦੀ ਪੜਤਾਲ ਉਪਰੰਤ ਨਾਮਨਜ਼ੂਰ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਅਕਤੀਆਂ ਵੱਲੋਂ ਅਪਲੋਡ ਕੀਤੇ ਗਏ ਬਿੱਲ ਸਤੰਬਰ ਦੀ ਜਗ੍ਹਾ ਅਗਸਤ ਮਹੀਨੇ ਦੇ ਸਨ, ਕੁਝ ਮਾਮਲਿਆਂ ਵਿੱਚ ਪੈਟਰੋਲ ਦੇ ਬਿੱਲ ਅਪਲੋਡ ਕੀਤੇ ਗਏ ਸਨ, ਕੁਝ ਬਿੱਲ ਪੰਜਾਬ ਤੋਂ ਬਾਹਰ ਕੀਤੀ ਖਰੀਦ ਨਾਲ ਸਬੰਧਤ ਸਨ ਅਤੇ ਇੱਕ ਕੇਸ ਵਿੱਚ ਅੱਪਲੋਡ ਕੀਤਾ ਗਿਆ ਬਿਜਨਸ ਤੋਂ ਬਿਜਨਸ ਲੈਣ-ਦੇਣ ਨਾਲ ਸਬੰਧਤ ਸੀ। ਵਿੱਤ ਮੰਤਰੀ ਨੇ ਇਸ ਯੋਜਨਾ ਤਹਿਤ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਨਾਮ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦੇ ਯੋਗ ਨਹੀਂ ਹਨ। ਲੋਕਾਂ ਨੂੰ ਵਸਤਾਂ ਤੇ ਸੇਵਾਵਾਂ ਦੀ ਖਰੀਦ ਲਈ ਬਿੱਲ ਲੈਣ ਦੀ ਮੁੜ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੂਬੇ ਨੂੰ ਮਾਲੀਏ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।
Punjab Bani 10 October,2023
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ ਚੰਡੀਗੜ, 9 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ। ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।
Punjab Bani 09 October,2023
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ ਚੰਡੀਗੜ੍ਹ, 10 ਅਕਤੂਬਰ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ। ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿੱਚੋਂ 50 ਫੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦ ਔਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ। ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ 2023 ਤੱਕ ਭੇਜ ਸਕਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਦਾਖਲਾ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਵਿਸਤ੍ਰਿਤ ਜਾਣਕਾਰੀ ਵਿਭਾਗ ਦੀ ਵੈਬਸਾਈਡ www.welfarepunjab.gov.in ਤੇ ਉਪਲੱਬਧ ਹੈ।
Punjab Bani 09 October,2023
ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ
ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਚੰਡੀਗੜ੍ਹ, 9 Oct : ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ। ਕਾਂਗਰਸ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਸਵਾਈਐਲ ਦੇ ਮੁੱਦੇ 'ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ। ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ । ਚੰਡੀਗੜ੍ਹ ਪੁਲੀਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਬਹਿਸ ਲਈ ਤਿਆਰ ਹਨ, ਪਰ ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਦੇ ਸਾਹਮਣੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ ਅਤੇ ਉਹ ਸਰਕਾਰ ਦੇ ਹਰ ਸਵਾਲ ਦਾ ਜਵਾਬ ਦੇਣਗੇ।
Punjab Bani 09 October,2023
ਸਿਹਤ ਕੇਂਦਰ ਕੌਲੀ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ 179 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ
ਸਿਹਤ ਕੇਂਦਰ ਕੌਲੀ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ 179 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ :ਅਜਿਹੇ ਕੈਂਪਾਂ ਦੌਰਾਨ ਖਤਰੇ ਦੇ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕੀਤੀ ਜਾਂਦੀ ਹੈ: ਐਸਐਮਓ ਡਾ: ਨਾਗਰਾ ਪਟਿਆਲਾ, 9 ਅਕਤੂਬਰ ( ) ਸਿਵਲ ਸਰਜਨ ਪਟਿਆਲਾ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਚ ਮੁੱਢਲਾ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਦੀਆਂ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਚੈਕਅੱਪ ਅਭਿਆਨ ਤਹਿਤ ਕੈਂਪ ਲਗਾ ਕੇ 179 ਗਰਭਵਤੀ ਔਰਤਾਂ ਦਾ ਡਾਕਟਰੀ ਚੈਕਅੱਪ ਕਰਕੇ ਲੌੜੀਦੇ ਮੁਫਤ ਲੈਬਾਰਟਰੀ ਟੈਸਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਐਮਓ ਡਾ: ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਹਰੇਕ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਲਈ ਲਗਾਏ ਜਾਂਦੇ ਵਿਸ਼ੇਸ਼ ਚੈਕਅੱਪ ਕੈਂਪਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਕੈਂਪ ਦੌਰਾਨ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਦਾ ਬਲੱਡ ਪ੍ਰੈਸ਼ਰ, ਖੂਨ, ਸ਼ੂਗਰ ਰੋਗ ਟੈਸਟ ਅਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਗਈ।ਉਨ੍ਹਾਂ ਸਮੂਹ ਗਰਭਵਤੀ ਅਤੇ ਬਾਂਝਪਣ ਵਾਲੀਆਂ ਔਰਤਾਂ ਨੂੰ ਤਪਦਿਕ ਅਤੇ ਐਚਆਈਵੀ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ (ਆਈਈਸੀ) ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ਹਸਨਪੁਰ, ਗੱਜੂਮਾਜਰਾ, ਕੱਲਰਭੈਣੀ, ਕਲਿਆਣ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ 179 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਲੈਬਾਰਟਰੀ ਟੈਸਟ ਕੀਤੇ ਗਏ। ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਆਇਓਡੀਨ ਯੁੱਕਤ ਨਮਕ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਮੈਡੀਕਲ ਅਫਸਰ ਡਾ: ਰਵਨੀਤ ਕੌਰ ਚੱਕਲ ਵੱਲੋਂ ਔਰਤਾਂ ਨੂੰ ਸਮੇਂ ਸਮੇਂ ਤੇ ਆਪਣੀ ਡਾਕਟਰੀ ਜਾਂਚ, ਜਿਆਦਾ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਨੂੰ ਜਣੇਪੇ ਸਮੇਂ ਜ਼ਿਲਾ ਪੱਧਰੀ ਹਸਪਤਾਲ ’ਚ ਜਾਣ ਲਈ ਪ੍ਰੇਰਿਤ ਕੀਤਾ ਤਾਂ ਜੋਂ ਜਣੇਪੇ ਸਮੇਂ ਜੱਚਾ ਬੱਚਾ ਤੰਦਰੁਸਤ ਰਹਿ ਸਕਣ। ਇਸ ਮੌਕੇ ਚੀਫ ਫਾਰਮੇਸੀ ਅਫਸਰ ਰਾਜ ਵਰਮਾ, ਐਸਐਲਟੀ ਇੰਦਰਜੀਤ, ਸੀਐਚਓ ਮਨਪ੍ਰੀਤ ਕੌਰ, ਮਲਕਪ੍ਰੀਤ ਕੌਰ, ਐਲਐਚਵੀ ਪੂਨਮ ਵਾਲੀਆ, ਏਐਨਐਮ ਰਮਨਦੀਪ ਕੌਰ, ਸਟਾਫ ਨਰਸ ਮਧੂ ਬਾਲਾ, ਵੀਨਿਤਾ ਰਾਣੀ, ਆਸ਼ਾ ਫੈਸੀਲੀਟੇਟਰ ਹਰਿੰਦਰ ਕੌਰ ਤੇ ਆਸ਼ਾ ਵਰਕਰਾਂ ਹਾਜਰ ਸਨ।
Punjab Bani 09 October,2023
ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ 'ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ
ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ 'ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ -ਕਿਸਾਨ ਸਹਾਇਤਾ ਕੇਂਦਰ ਵਿਖੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਮੰਗ ਬਾਰੇ ਜਾਣਕਾਰੀ ਸਾਂਝੀ ਕਰਨ ਕਿਸਾਨ ਪਟਿਆਲਾ, 9 ਅਕਤੂਬਰ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ, ਜਿਸ ਤਹਿਤ ਹੁਣ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬੰਧੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ, ਇਸੇ ਲੜੀ ਤਹਿਤ ਕਿਸਾਨਾਂ ਤੱਕ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਪੁੱਜਦੀ ਕਰਨ ਲਈ ਪਹਿਲਾਂ ਵਟਸ ਐਪ ਚੈਟ ਬੋਟ ਅਤੇ ਹੁਣ ਮੰਡੀਆਂ ਵਿੱਚ ਹੀ ਕਿਸਾਨ ਸਹਾਇਤਾ ਕੇਂਦਰ ਵਿਖੇ ਮੰਡੀ ਵਿੱਚ ਦਾਖਲੇ ਸਮੇਂ ਹੀ ਕਿਸਾਨ ਪਾਸੋਂ ਪਰਾਲੀ ਪ੍ਰਬੰਧਨ ਲਈ ਲੋੜੀਦੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਜਾਵੇਗੀ ਤੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਮੈਨਟੇਨ ਕੀਤੇ ਆਮਦ/ਬੋਲੀ ਰਜਿਸਟਰ ਵਿੱਚ ਕਿਸਾਨ ਦਾ ਨਾਮ, ਪਿੰਡ ਤੇ ਸੰਪਰਕ ਨੰਬਰ ਸਮੇਤ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਦੀ ਮਸ਼ੀਨਰੀ ਦੀ ਸੂਚਨਾ ਦਰਜ ਕੀਤੀ ਜਾਵੇਗੀ ਅਤੇ ਇਹ ਸੂਚਨਾ ਤੁਰੰਤ ਸਬ ਡਵੀਜਨ ਪੱਧਰ ਤੇ ਸਬੰਧਤ ਮੰਡਲ ਮੈਜਿਸਟਰੇਟ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਇਹ ਕੋਈ ਹੱਲ ਲਈ ਇਸ ਨਾਲ ਅਸੀਂ ਕਈ ਕਈ ਗੰਭੀਰ ਸੰਕਟਾਂ ਨੂੰ ਸੱਦਾ ਦਿੰਦੇ ਹਨ, ਜਿਸ ਵਿੱਚ ਮੁੱਖ ਤੌਰ 'ਤੇ ਵਾਤਾਵਰਣ ਪਲੀਤ ਹੋਣਾ, ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਦਿੱਕਤ, ਧੂੰਏ ਕਾਰਨ ਸੜਕ ਦੁਰਘਟਨਾਵਾਂ, ਜ਼ਮੀਨ ਦੀ ਉਪਜਾਊ ਸ਼ਕਤੀ ਘਟਣ ਸਮੇਤ ਹੋਰ ਕਈ ਸਮੱਸਿਆਵਾਂ ਉਤਪੰਨ ਹੁੰਦੀਆਂ ਹਨ।
Punjab Bani 09 October,2023
ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ
ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ -ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਪਟਿਆਲਾ, 9 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 93 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 85 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕੱਲ ਤੱਕ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 1 ਲੱਖ 16 ਹਜ਼ਾਰ 317 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 51141 ਮੀਟਰਿਕ ਟਨ, ਮਾਰਕਫੈਡ ਵੱਲੋਂ 23552 ਮੀਟਰਿਕ ਟਨ, ਪਨਸਪ ਵੱਲੋਂ 22762 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18862 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।
Punjab Bani 09 October,2023
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ -ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਦਾ ਐਸ.ਡੀ.ਐਮ ਪਟਿਆਲਾ ਨੇ ਕੀਤਾ ਦੌਰਾ -ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡਾ. ਇਸਮਿਤ ਵਿਜੈ ਸਿੰਘ ਪਟਿਆਲਾ, 9 ਅਕਤੂਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਕਿਸਾਨ ਜਗਰੂਪ ਸਿੰਘ ਪਿੰਡ ਇੰਦਰਪੁਰਾ ਅਤੇ ਜਗਮੇਲ ਸਿੰਘ ਪਿੰਡ ਫਰੀਦਪੁਰ ਨੂੰ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਨੂੰ ਖੇਤਾਂ ਵਿਚ ਜਾ ਕੇ ਸਨਮਾਨਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਚੈਟਬੋਟ (73800-16070) ਰਾਹੀਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾ ਬਣਾਉਣ ਲਈ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਨੇ ਜਿਨ੍ਹਾਂ ਖੇਤਾਂ ਵਿਚ ਕੰਬਾਈਨਾਂ ਚੱਲ ਰਹੀਆਂ ਸਨ, ਉਹਨਾਂ ਕਿਸਾਨਾਂ ਨੂੰ ਗੱਠਾਂ ਬਣਾਉਣ ਜਾਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਅਜਿਹਾ ਉਪਰਾਲੇ ਆਪਣੇ ਖੇਤਾਂ ਵਿਚ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਅਤੇ ਕਣਕ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਬਾਰੇ ਦੱਸਿਆ।
Punjab Bani 09 October,2023
ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ
ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ ਪਟਿਆਲਾ 9 ਅਕਤੂਬਰ ਇੰਜੀ:ਕੁਲਦੀਪ ਸਿੰਘ ਮੁੱਖ ਇੰਜੀਨਿਅਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੌਂ ਬੀਤੇ ਦਿਨੀਂ ਇੰਜੀ-ਇਨ-ਚੀਫ/ ਇਲੈਕਟ੍ਰੀਕਲ ਵਜੌ ਤਰੱਕੀ ਦਿਤੀ ਗਈ। ਉਹਨਾਂ ਨੇ ਸਾਲ 1991 ਵਿੱਚ ਬਤੌਰ ਸਹਾਇਕ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਸੇਵਾ ਸ਼ੁਰੂ ਕੀਤੀ ਸੀ। ਲਗਭੱਗ 32 ਸਾਲ ਦੀ ਸੇਵਾ ਉਪਰੰਤ ਉਹ ਇੰਜੀਨੀਅਰ ਕੇਡਰ ਦੇ ਸਰਵ ਉੱਚ ਅਹੁਦੇ ਤੇ ਤੈਨਾਤ ਹੋਏ ਹਨ। ਉਨ੍ਹਾਂ ਆਪਣੀ ਸੇਵਾ ਦੋਰਾਨ ਉਹ ਹਾਈਡਲ, ਵੰਡ, ਪੀ ਤੇ ਐਮ, ਇੰਨਫੋਰਸਮੈਂਟ, ਪ੍ਰਚੇਜ ਅਤੇ ਕਮਰਸ਼ੀਅਲ ਸੰਸਥਾ ਵਿੱਚ ਵੱਖ ਵੱਖ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਨਿਭਾ ਚੁੱਕੇ ਹਨ। ਮੋਜੂਦਾ ਸਮੇਂ ਉਹ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਫੌਰਮ, ਲੁਧਿਆਣਾ ਵਿਖੇ ਬਤੋਰ ਚੇਅਰਪ੍ਰਸਨ ਤੈਨਾਤ ਹਨ। ਉਨ੍ਹਾਂ ਦੀ ਤੱਰਕੀ ਦੇ ਮੌਕੇ ਇਜੀ: ਹਿੰਮਤ ਸਿੰਘ ਢਿਲੋਂ ਅਜਾਦ ਮੈਂਬਰ, ਸ਼੍ਰੀ ਬਨੀਤ ਕੁਮਾਰ ਸਿੰਗਲਾ ਮੈਂਬਰ ਵਿੱਤ, ਇੰਜੀ: ਨਵਦੀਪ ਸਿੰਘ ਚਾਹਲ ਉੱਪ ਮੁੱਖ ਇੰਜੀ ਅਤੇ ਇੰਜੀ: ਸੁਵਰਸ਼ਾ, ਸੀਨੀਅਰ ਕਾਰਜਕਾਰੀ ਇੰਜੀਨੀਅਰ ਵਲੋਂ ਉਹਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸ਼ੁਭ ਕਾਮਨਾਵਾਂ ਦੇਂਦਿਆਂ ਉਨ੍ਹਾਂ ਦੇ ਹੋਰ ਉਜਲੇ ਭਵਿੱਖ ਦੀ ਕਾਮਨਾ ਕੀਤੀ।
Punjab Bani 09 October,2023
ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ
ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 8 ਅਕਤੂਬਰ ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ। ਏਸ਼ਿਆਈ ਖੇਡਾਂ ਦੇ 72 ਵਰ੍ਹਿਆਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ ਸਭ ਤੋਂ ਵੱਧ ਸੋਨ ਤਮਗ਼ੇ 1951 ਵਿੱਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਏਸ਼ੀਅਨ ਗੇਮਜ਼ ਵਿੱਚ 7-7 ਸੋਨ ਤਮਗ਼ੇ ਜਿੱਤੇ ਸਨ ਅਤੇ ਇਸ ਵਾਰ ਇਹ ਰਿਕਾਰਡ ਤੋੜਦਿਆਂ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਮਗ਼ੇ ਜਿੱਤ ਲਏ। ਇਸ ਤੋਂ ਇਲਾਵਾ ਪੰਜਾਬੀ ਖਿਡਾਰੀਆਂ ਨੇ ਕੁੱਲ ਸਭ ਤੋਂ ਵੱਧ 15 ਤਮਗ਼ੇ 1951 ਵਿੱਚ ਨਵੀਂ ਦਿੱਲੀ ਵਿਖੇ ਜਿੱਤੇ ਸਨ।ਇਸ ਵਾਰ ਇਹ ਵੀ ਰਿਕਾਰਡ ਤੋੜਦਿਆਂ ਕੁੱਲ 19 ਤਮਗ਼ੇ ਜਿੱਤੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਨੀਆਂ ਗੇਮਜ਼ ਵਿੱਚ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਦੇ ਵੱਡੇ ਮੰਚ ਉੱਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਬਲਬੂਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਇਸ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਸਿਫ਼ਤ ਕੌਰ ਸਮਰਾ ਨੇ ਨਿਸ਼ਾਨੇਬਾਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਦਾ ਜਿੱਤਿਆ।ਸੋਨ ਤਮਗ਼ਾ ਜਿੱਤਣ ਵਾਲਿਆਂ ਵਿੱਚ ਹਰਮਨਪ੍ਰੀਤ ਕੌਰ (ਕਪਤਾਨ), ਕਨਿਕਾ ਆਹੂਜਾ ਤੇ ਅਮਨਜੋਤ ਕੌਰ ਨੇ ਮਹਿਲਾ ਕ੍ਰਿਕਟ, ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ, ਅਰਜੁਨ ਸਿੰਘ ਚੀਮਾ ਤੇ ਜ਼ੋਰਾਵਾਰ ਸਿੰਘ ਸੰਧੂ ਨੇ ਨਿਸ਼ਾਨੇਬਾਜ਼ੀ, ਪ੍ਰਨੀਤ ਕੌਰ ਨੇ ਤੀਰਅੰਦਾਜ਼ੀ, ਹਰਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ (ਵਾਈਸ ਕਪਤਾਨ), ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਅਤੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ ਕ੍ਰਿਕਟ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਚਾਂਦੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਹਰਮਿਲਨ ਬੈਂਸ ਨੇ 800 ਮੀਟਰ ਤੇ 1500 ਮੀਟਰ ਵਿੱਚ ਦੋ ਚਾਂਦੀ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਤੇ ਰਾਜੇਸ਼ਵਰੀ ਕੁਮਾਰੀ ਵਿੱਚ ਟਰੈਪ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਕਾਂਸੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਵਿਜੈਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ, ਸਤਨਾਮ ਸਿੰਘ, ਸੁਖਮੀਤ ਸਿੰਘ ਤੇ ਚਰਨਜੀਤ ਸਿੰਘ ਨੇ ਰੋਇੰਗ, ਮੰਜੂ ਰਾਣੀ ਨੇ ਪੈਦਲ ਦੌੜ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਮਗਾ ਜਿੱਤਿਆ।
Punjab Bani 08 October,2023
ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ
ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਸੀਐਮ ਭਗਵੰਤ ਦੇ ਚੈਲੰਜ ਦਾ ਜਵਾਬ ਦਿੰਦਿਆਂ ਜਾਖਰ ਨੇ ਟਵੀਟ ਕਰਕੇ ਕਿਹਾ... ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
Punjab Bani 08 October,2023
ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ
ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 15 ਕਿਸਾਨਾਂ ਦੇ ਕੱਟੇ ਚਲਾਨ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ -ਕਿਹਾ, ਖੇਤਾਂ 'ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ ਪਟਿਆਲਾ, 8 ਅਕਤੂਬਰ: ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਹੋਣਗੇ ਤੇ ਚਲਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 14 ਥਾਵਾਂ 'ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਸੀ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕ ਹਨ, ਇਨ੍ਹਾਂ ਵਿੱਚ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਲੰਗ ਦੇ ਕਰਤਾਰ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਚਲਾਨ ਕੱਟਕੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਵੀ ਦਰਜ ਕੀਤਾ ਜਾਵੇਗਾ। ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ 'ਤੇ ਵੀ ਪੁੱਜ ਰਿਹਾ ਹੈ। ਅੱਜ ਪਾਤੜਾਂ ਦੇ ਨਿਆਲ ਵਿਖੇ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਸਮਾਣਾ ਦੀ ਟੀਮ ਨੇ ਮੌਕੇ 'ਤੇ ਜਾ ਕੇ ਬੁਝਾ ਦਿੱਤਾ। ਜਦਕਿ ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਅੱਗ ਲਗਾਉਣ ਵਾਲੇ ਕਿਸਾਨ ਨੇ ਖੇਤੀਬਾੜੀ ਅਫ਼ਸਰ ਸਮਾਣਾ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਆਪਣੀ ਗ਼ਲਤੀ ਮੰਨਕੇ ਅੱਗੇ ਤੋਂ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਪ੍ਰਣ ਵੀ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Punjab Bani 08 October,2023
ਕਿਸਾਨ ਆਪਣੇ ਨੇੜੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਦੀ ਵਰਤੋਂ ਕਰਨ
ਕਿਸਾਨ ਆਪਣੇ ਨੇੜੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਜਾਣਕਾਰੀ ਲੈਣ ਲਈ ਵਟਸ ਐਪ ਚੈਟ ਬੋਟ ਦੀ ਵਰਤੋਂ ਕਰਨ - -ਕਿਸਾਨ ਆਪਣੇ ਫ਼ੋਨ 'ਚ 7380016070 ਨੰਬਰ ਸੇਵ ਕਰਕੇ ਵਟਸ ਐਪ 'ਤੇ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ: ਡਿਪਟੀ ਕਮਿਸ਼ਨਰ ਪਟਿਆਲਾ, 8 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਲਬੱਧ ਖੇਤੀ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਗਿਆ ਹੈ, ਜਿਸ ਦਾ ਨੰਬਰ 7380016070 ਹੈ ਜਿਸ ਨੂੰ ਕਿਸਾਨ ਆਪਣੇ ਫੋਨ ਵਿੱਚ ਸੇਫ ਕਰਕੇ ਵਟਸ ਐਪ 'ਤੇ ਜਾ ਕੇ ਚੈਟ ਬੋਟ ਵਿੱਚ ਜਾ ਕੇ ਆਪਣੇ ਖੇਤਰ ਵਿੱਚ ਉਪਲਬੱਧ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ। ਵਟਸ ਐਪ ਚੈਟ ਬੋਟ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਾਲੀ ਪ੍ਰਬੰਧਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਰਵਾਇਤੀ ਤਕਨੀਕਾਂ ਦੇ ਨਾਲ ਨਾਲ ਆਈ.ਟੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਟਸ ਐਪ ਚੈਟ ਬੋਟ ਬਣਾਉਣ ਦਾ ਮੁੱਖ ਮਕਸਦ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਆਉਣ ਵਾਲੀ ਕਿਸੇ ਵੀ ਔਕੜ ਦਾ ਹੱਲ ਲੱਭਣਾ ਹੈ। ਉਨ੍ਹਾਂ ਦੱਸਿਆ ਕਿ ਚੈਟ ਬੋਟ ਪੂਰੀ ਤਰ੍ਹਾਂ ਸਰਲ ਪੰਜਾਬੀ ਭਾਸ਼ਾ ਵਿੱਚ ਬਣਾਇਆ ਗਿਆ ਹੈ, ਜਿਸ ਨੂੰ ਕੋਈ ਵੀ ਵਿਅਕਤੀ ਆਸਾਨੀ ਨਾਲ ਚਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੈਟ ਬੋਟ 'ਤੇ ਕੁਝ ਵੀ ਟਾਈਪ ਕਰਨ ਤੋਂ ਬਾਅਦ ਪਹਿਲਾਂ ਉਹ ਕਿਸਾਨ ਪਾਸੋਂ ਬਲਾਕ ਸਬੰਧੀ ਜਾਣਕਾਰੀ ਪੁੱਛੇਗਾ ਅਤੇ ਉਸ ਤੋਂ ਬਾਅਦ ਪਿੰਡਾਂ ਦੀ ਸੂਚੀ ਕੋਡ ਸਮੇਤ ਭੇਜੇਗਾ ਜਿਸ ਵਿੱਚੋਂ ਕਿਸਾਨ ਆਪਣੇ ਪਿੰਡ ਦਾ ਕੋਡ ਦੇਖਕੇ ਉਸ ਕੋਡ ਨੂੰ ਚੈਟ ਬੋਟ ਵਿੱਚ ਟਾਈਪ ਕਰੇਗਾ ਤਾਂ ਉਸ ਤੋਂ ਬਾਅਦ ਕਿਸਾਨ ਪਾਸੋਂ ਕਿਹੜੀ ਮਸ਼ੀਨਰੀ ਦੀ ਜ਼ਰੂਰੀ ਹੈ ਇਸ ਸਬੰਧੀ ਸਵਾਲ ਪੁੱਛਿਆ ਜਾਵੇਗਾ ਅਤੇ ਇਸ ਵਿੱਚ ਪਹਿਲਾਂ ਹੀ ਸੁਪਰ ਸੀਡਰ, ਆਰ.ਐਮ.ਬੀ. ਪਲਾਓ, ਸ਼ਰਬ ਮਾਸਟਰ, ਸੁਪਰ ਐਸ.ਐਮ.ਐਸ., ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ, ਪੈਡੀ ਸਟਰਾਅ ਚੋਪਰ, ਬੇਲਰ, ਮਲਚਰ ਅਤੇ ਰੋਟਾਵੇਟਰ ਟਾਈਪ ਹਨ ਅਤੇ ਕਿਸਾਨ ਵੱਲੋਂ ਇਨ੍ਹਾਂ ਵਿਚੋਂ ਕਿਸੇ ਇਕ ਦੀ ਚੋਣ ਕਰਨ 'ਤੇ ਪੀ.ਡੀ.ਐਫ਼ ਫਾਈਲ ਰਾਹੀਂ ਉਪਲਬੱਧ ਮਸ਼ੀਨਰੀ ਦੀ ਫੋਨ ਨੰਬਰ ਸਮੇਤ ਸੂਚੀ ਸਾਹਮਣੇ ਆ ਜਾਵੇਗੀ ਅਤੇ ਕਿਸਾਨ ਪਾਸੋਂ ਇਹ ਵੀ ਪੁੱਛਿਆ ਜਾਵੇਗਾ ਕਿ ਉਸ ਨੂੰ ਮਸ਼ੀਨ ਕਿਸੇ ਸਮੇਂ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਪਰਾਲੀ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਇਸ ਦਾ ਨਿਪਟਾਰਾ ਕਰਨ ਅਤੇ ਵਟਸ ਐਪ ਚੈਟ ਬੋਟ ਦੀ ਵਰਤੋਂ ਕਰਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ।
Punjab Bani 08 October,2023
ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ -ਕਿਹਾ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਝੋਨੇ ਦੇ ਸੁਚੱਜੇ ਖਰੀਦ ਪ੍ਰਬੰਧ-ਸਾਕਸ਼ੀ ਸਾਹਨੀ ਰਾਜਪੁਰਾ, 8 ਅਕਤੂਬਰ: ''ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਕਿਸਾਨ ਜਾਂ ਉਸਦੀ ਫ਼ਸਲ ਨੂੰ ਰਾਤ ਮੰਡੀ ਵਿੱਚ ਬਿਨ੍ਹਾਂ ਵਿਕੇ ਨਹੀਂ ਕੱਟਣ ਦਿੱਤੀ ਜਾਵੇਗੀ।'' ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਦੀ ਮੰਡੀ ਵਿੱਚ ਅਚਨਚੇਤ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਗਈ ਹੈ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ। ਜਦਕਿ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੰਡੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ 'ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਇਸ ਵਾਰ ਜਲਦੀ ਹੋਣ ਕਰਕੇ ਕਣਕ ਬੀਜਣ ਨੂੰ ਅਜੇ ਕਾਫ਼ੀ ਸਮਾਂ ਪਿਆ ਹੈ, ਇਸ ਲਈ ਕਿਸਾਨ ਖੇਤਾਂ ਵਿੱਖ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ। ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
Punjab Bani 08 October,2023
ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ
ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਸ. ਭੂੰਦੜ, ਸ. ਰੱਖੜਾ ਸਮੇਤ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬਜਾਜ ਪਰਿਵਾਰ ਨੂੰ ਸੌਂਪੀ ਦਸਤਾਰ ਸਿਹਤ ਮੰਤਰੀ ਸਮੇਤ ਆਪ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜੇ ਪਟਿਆਲਾ 8 ਅਕਤੂਬਰ () ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ, ਸ਼ਹਿਰ ਦੀਆਂ ਧਾਰਮਕ ਅਤੇ ਸਮਾਜਕ ਜਥੇਬੰਦੀਆਂ ਦੇ ਆਗੂਆਂ, ਆਪ ਵਿਧਾਇਕਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਬੀਬੀ ਪਰਮਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਮੁੱਖਵਾਕ ਲਿਆ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ। ਅੰਤਿਮ ਅਰਦਾਸ ਮੌਕੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਦੇਣ ਪੁੱਜੀਆਂ ਸਖਸ਼ੀਅਤਾਂ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਜਾਜ ਪਰਿਵਾਰ ਦੀ ਬਾਦਲ ਪਰਿਵਾਰ ਨਾਲ ਨੇੜ੍ਹਤਾ ਦੇ ਚੱਲਦਿਆਂ ਬੀਬੀ ਪਰਮਜੀਤ ਕੌਰ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਕੰਮ ਕਰਨ ਦੀ ਸੁਭਾਗ ਮਿਲਿਆ ਉਨ੍ਹਾਂ ਵੱਲੋਂ ਧਾਰਮਕ ਖੇਤਰ ਵਿਚ ਧਰਮ ਦੀ ਪ੍ਰਚਾਰ ਲਹਿਰ ਨੂੰ ਅਗਾਂਹ ਤੋਰਨ ਵਿਚ ਅਹਿਮ ਯੋਗਦਾਨ ਪਾਇਆ ਗਿਆ, ਜਿਸ ਨੂੰ ਪਾਰਟੀ ਅਤੇ ਧਾਰਮਕ ਸਫਾਂ ਵਿਚ ਭੁਲਾਇਆ ਨਹੀਂ ਜਾ ਸਕਦਾ। ਇਸ ਉਪਰੰਤ ਸ. ਰੱਖੜਾ ਨੇ ਵੀ ਬੀਬੀ ਪਰਮਜੀਤ ਕੌਰ ਨੂੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਬੀਬੀ ਪਰਮਜੀਤ ਕੌਰ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਬੁੱਢਾ ਦਲ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਬੀਬੀ ਪਰਮਜੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਦੀ ਧਾਰਮਕ ਖੇਤਰ ਵਿਚ ਪਾਇਆ ਯੋਗਦਾਨ ਵੱਡਮੁੱਲਾ, ਜੋ ਹੋਰਨਾਂ ਦਾ ਵੀ ਮਾਰਗ ਦਰਸ਼ਨ ਕਰਦਾ ਹੈ। ਇਸ ਮੌਕੇ ਸ਼ਰਧਾ ਸਤਿਕਾਰ ਭੇਂਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਸੀ.ਐਮ. ਪੰਜਾਬ ਬਲਤੇਜ ਸਿੰਘ ਪਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਦੇਵ ਸਿੰਘ ਮਾਨ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਡਾ. ਨਵਜੋਤ ਕੌਰ ਸਿੱਧੂ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਹਰਿੰਦਰਪਾਲ ਸਿੰਘ ਟੌਹੜਾ, ਭਾਈ ਗੁਰਦੀਪ ਸਿੰਘ ਕੰਬਲੀ ਵਾਲੇ, ਭਗਵਾਨ ਦਾਸ ਜੁਨੇਜਾ, ਪਵਨ ਕੁਮਾਰ ਗੁਪਤਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੌਟ, ਸੁੁਖਬੀਰ ਸਿੰਘ ਅਬਲੋਵਾਲ, ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ, ਸੀਨੀ. ਅਕਾਲੀ ਆਗੂ ਮਹਿੰਦਰ ਸਿੰਘ ਲਾਲਵਾ, ਜਗਜੀਤ ਸਿੰਘ ਕੋਹਲੀ, ਏਡੀਜੀਪੀ ਰਾਏ ਸਿੰਘ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇ. ਕਰਨੈਲ ਸਿੰਘ ਵਿਰਕ, ਡਿਪਟੀ ਡਾਇਰੈਕਟਰ ਈਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਏਆਈਜੀ ਹਰਪਾਲ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਸਾਬਕਾ ਐਸਡੀਐਮ ਗੁਰਪਾਲ ਸਿੰਘ ਚਹਿਲ, ਸਾਬਕਾ ਕੌਂਂਸਲਰ, ਸੁਖਵਿੰਦਰਪਾਲ ਸਿੰਘ ਮਿੰਟਾ, ਪਰਵਿੰਦਰ ਸਿੰਘ ਸ਼ੋਰੀ, ਦਰਵੇਸ਼ ਗੋਇਲ, ਹਰਮੀਤ ਸਿੰਘ ਬਡੂੰਗਰ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ ਸਧਾਣਾ, ਰਵਿੰਦਰਪਾਲ ਸਿੰਘ ਪਿ੍ਰੰਸ, ਇੰਦਰਜੀਤ ਸਿੰਘ ਬਿੰਦਰਾ ਆਦਿ ਸਖਸ਼ੀਅਤਾਂ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਲ ਸਨ। ਅੰਤ ਵਿਚ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਅਤੇ ਨਵਤੇਜ ਸਿੰਘ ਬਜਾਜ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।
Punjab Bani 08 October,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਵੀਆਂ ਨੇ ਹੈਰੀਟੇਜ ਵਾਕ ਰਾਹੀਂ ਜਾਣੀ ਬਾਰਾਂਦਾਰੀ ਬਾਗ ਦੀ ਇਤਿਹਾਸਕ ਮਹੱਤਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਵੀਆਂ ਨੇ ਹੈਰੀਟੇਜ ਵਾਕ ਰਾਹੀਂ ਜਾਣੀ ਬਾਰਾਂਦਾਰੀ ਬਾਗ ਦੀ ਇਤਿਹਾਸਕ ਮਹੱਤਤਾ -ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਫਾਊਂਡੇਸ਼ਨ ਨੇ ਸੱਤਵੀਂ ਹੈਰੀਟੇਜ ਵਾਕ ਕਰਵਾਈ ਪਟਿਆਲਾ, 8 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡ ਸੱਭਿਆਚਾਰ ਪੈਦਾ ਕੀਤਾ ਹੈ, ਜਿਸ ਲਈ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਸਿਹਤ ਮੰਤਰੀ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਬਾਰਾਂਦਾਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਵੱਲੋਂ ਆਪਣੇ ਆਈ ਹੈਰੀਟੇਜ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ਸੱਤਵੀਂ ਹੈਰੀਟੇਜ ਵਾਕ ਵਿੱਚ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਲਈ ਉਚੇਚੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਜਾ ਸਕੇ। ਤੰਦਰੁਸਤ ਰਹਿਣ ਲਈ ਲੋਕਾਂ ਨੂੰ ਕੁਦਰਤੀ ਆਹਾਰ, ਰੁੱਖਾਂ, ਕੁਦਰਤ ਅਤੇ ਸੈਰ ਕਰਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੀ ਸੈਰ ਨੂੰ ਸਾਨੂੰ ਆਪਣੀ ਰੋਜ਼ਮਰ੍ਹਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਨਾਲਾਇਕੀਆਂ ਕਰਕੇ ਕੁਦਰਤੀ ਆਫ਼ਤਾਂ ਆ ਰਹੀਆਂ ਹਨ, ਇਸ ਲਈ ਸਾਨੂੰ ਵਾਤਾਵਰਣ ਸੰਭਾਲ ਲਈ ਆਪਣਾ ਹਿੱਸਾ ਜਰੂਰ ਪਾਉਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਪਟਿਆਲਾ ਫਾਊਂਡੇਸ਼ਨ ਅਤੇ ਇਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਵੱਲੋਂ ਵਿਰਸੇ ਨੂੰ ਸੰਭਾਲਣ ਅਤੇ ਇਸ ਨਾਲ ਲੋਕਾਂ ਨੂੰ ਜੋੜਨ ਸਮੇਤ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਯਤਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਫਾਊਂਡੇਸ਼ਨ ਦੀ ਇਸ ਸ਼ਾਨਦਾਰ ਪਹਿਲਕਦਮੀ ਨੇ ਲੋਕਾਂ ਨੂੰ ਪਟਿਆਲਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰਾਂਦਾਰੀ ਬਾਗ ਨਾਲ ਜੋੜਿਆ ਹੈ। ਅੱਜ ਦੀ ਇਹ 7ਵੀਂ ਹੈਰੀਟੇਜ ਵਾਕ ਲੀਲਾ ਭਵਨ ਨੇੜੇ ਬਾਰਾਂਦਰੀ ਗਾਰਡਨ ਦੇ ਗੇਟ ਤੋਂ ਸ਼ੁਰੂ ਹੋਈ ਅਤੇ ਬਾਰਾਂਦਰੀ ਗਾਰਡਨ ਦੇ ਅੰਦਰ ਸਥਿਤ ਸ਼ਾਨਦਾਰ ਵਿਰਾਸਤੀ ਦਰੱਖਤਾਂ, ਫਰਨ ਹਾਊਸ ਅਤੇ ਇਮਾਰਤਸਾਜ਼ੀ ਦੇ ਅਜੂਬਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਨੇ ਇਸ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ ਅਤੇ ਵਿਰਾਸਤੀ ਸੰਭਾਲ ਦੀ ਜ਼ਰੂਰੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸੇਵਾ ਮੁਕਤ ਆਈ.ਏ.ਐਸ. ਸੁਰੇਸ਼ ਕੁਮਾਰ, ਏਡੀਜੀਪੀ ਟਰੈਫਿਕ ਏਐਸ ਰਾਏ, ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਅਨਿੰਦਿਤਾ ਮਿੱਤਰਾ, ਵਧੀਕ ਜ਼ਿਲ੍ਹਾ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ, ਕਰਨਲ ਜੇ.ਵੀ ਸਿੰਘ, ਹਰੀ ਚੰਦ ਬਾਂਸਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਡੀ.ਐਸ.ਪੀ ਸਿਟੀ ਸੰਜੀਵ ਸਿੰਗਲਾ ਵੀ ਸ਼ਾਮਲ ਹੋਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ ਅਤੇ ਅੰਡਰ ਟ੍ਰੇਨਿੰਗ ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ ਨੇ ਨਗਰ ਨਿਗਮ, ਬਾਗਬਾਨੀ ਵਿਭਾਗ ਤੇ ਜਲ ਸਪਲਾਈ ਤੇ ਸੈਨੀਟੇਸਨ ਨੂੰ ਨਾਲ ਲੈਕੇ ਸਮੁੱਚੇ ਪ੍ਰਬੰਧ ਨੇਪਰੇ ਚਾੜ੍ਹਨ 'ਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਪਟਿਆਲਾ ਫਾਊਂਡੇਸ਼ਨ ਦੇ ਮੈਂਬਰ ਆਰ.ਕੇ.ਸ਼ਰਮਾ, ਐਚ.ਐਸ. ਆਹਲੂਵਾਲੀਆ, ਡਾ. ਨਿਧੀ ਸ਼ਰਮਾ, ਹਰਪ੍ਰੀਤ ਸੰਧੂ, ਅਨਮੋਲਜੀਤ ਸਿੰਘ, ਰਾਕੇਸ਼ ਬਧਵਾਰ, ਡਾ. ਆਸ਼ੂਤੋਸ਼, ਪਵਨ ਗੋਇਲ, ਐਸ.ਪੀ. ਚਾਂਦ, ਡਾ. ਅਭਿਨੰਦਨ ਬੱਸੀ, ਅਤੇ ਵਾਲੰਟੀਅਰ ਸਤਨਾਮ ਸਿੰਘ, ਸ਼ਯਾਮ ਮਿੱਤਲ, ਮੋਹਿਤ, ਵਿਧੀ, ਸ਼ੁਭਾਂਗੀ, ਪਲਕ, ਨੀਤਿਕਾ, ਭਰਪੂਰ ਸਿੰਘ, ਗੁਰਵਿੰਦਰ ਸਿੰਘ, ਆਯੂਸ਼, ਨੇ ਸਮਾਗਮ ਦੀ ਸਫਲਤਾ ਲਈ ਅਣਥੱਕ ਮਿਹਨਤ ਕੀਤੀ।
Punjab Bani 08 October,2023
ਬੈਲਗ੍ਰੇਡ ਵਿੱਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ
ਬੈਲਗ੍ਰੇਡ ਵਿੱਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹੋਣਗੇ, ਜਿਨ੍ਹਾਂ ਦਾ ਨਾਮ ਸਰਬੀਆ ਦੀ ਪੋਇਟਸ ਰਾਕ 'ਤੇ ਲਿਖਿਆ ਜਾਵੇਗਾ ਚੰਡੀਗੜ੍ਹ, 8 ਅਕਤੂਬਰ: ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਮੀਟਿੰਗ ਆਫ਼ ਰਾਈਟਰਜ਼ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ, ਜਿਥੇ ਉਹ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਨੂੰ ਸਰਬੀਅਨ ਰਾਈਟਜ਼ ਐਸੋਸੀਏਸ਼ਨ ਦੀ ਤਰਫ਼ੋਂ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹਨ, ਜਿਨ੍ਹਾਂ ਦਾ ਨਾਮ ਸਰਬੀਆ ਵਿੱਚ ਲਗੀ ਹੋਈ ਪੋਇਟਸ ਰਾਕ 'ਤੇ ਲਿਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਸਰਬੀਆ ਦੀ ਰਾਈਟਰਜ਼ ਐਸੋਸੀਏਸ਼ਨ ਦਾ ਆਨਰੇਰੀ ਮੇੈਂਬਰ ਨਿਯੁਕਤ ਕੀਤਾ ਗਿਆ ਸੀ। ਸਰਬੀਆ ਵਿੱਚ ਹਰ ਸਾਲ ਹੋਣ ਵਾਲਾ ਇਹ ਵੱਕਾਰੀ ਸਮਾਗਮ ਸਰਬੀਆ ਨੂੰ ਦੁਨੀਆਂ ਦੀ ਸਾਹਿਤਕ ਰਾਜਧਾਨੀ ਵਿੱਚ ਬਦਲ ਦਿੰਦਾ ਹੈ। ਵਿਸ਼ੇਸ਼ ਮਹਿਮਾਨਾਂ ਵਿੱਚ ਅਮਰੀਕਾ ਦੇ ਮਹਾਨ ਸਾਹਿਤਕਾਰ ਟੀ. ਓਬ੍ਰਹਿਤ, ਆਈਜ਼ਰਬੈਜਾਨ ਤੋਂ ਸਿਰਾਜ਼ੀਦੀਨਾ ਸਜੀਦਾ ਅਤੇ ਇਟਲੀ ਦੇ ਦਾਂਤੇ ਮਾਫੀਆ ਵੀ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਡਾ. ਆਨੰਦ ਦੀਆਂ ਕਵਿਤਾਵਾਂ ਦੀ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਦੀ ਇਕ ਪੁਸਤਕ "ਬੈਸਟ ਪੋਇਟਰੀ ਆਫ਼ ਡਾ. ਆਨੰਦ (ਐਨ ਆਫ਼ਰਿੰਗ ਇਨ ਟਰਾਂਸਲੇਸ਼ਨ)" ਅਤੇ "ਦਿ ਇੰਪਰਫ਼ੈਕਟ ਆਰਟਿਸਟ" (ਕਾਵਿ ਪੁਸਤਕ) ਵੀ ਰਿਲੀਜ਼ ਕੀਤੀ ਜਾਵੇਗੀ। ਸਰਬੀਅਨ ਰਾਈਟਰਜ਼ ਐਸੋਸੀਅਸ਼ਨ ਦੀ ਤਰਫ਼ੋਂ ਕਰਵਾਏ ਜਾ ਰਹੇ ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਸਰਬੀਆ ਦੇ ਮਨਿਸਟਰ ਆਫ਼ ਕਲਚਰ ਅਤੇ ਮੇਅਰ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਟੈਲੀਵਿਜ਼ਨ 'ਤੇ ਮਹਿਮਾਨ ਸਾਹਿਤਕਾਰਾਂ ਨਾਲ ਇੰਟਰਵਿਊ ਪੇਸ਼ ਕੀਤੀ ਜਾਵੇਗੀ।ਸਰਬੀਆ ਵਿੱਚ ਆਪਣੇ ਨੋਬਲ ਵਿਜੇਤਾ ਆਈਵੋ ਅੰਦਰਿਕ (1961) ਨੂੰ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ। ਭਾਰਤ ਦੇ ਨੋਬਲ ਵਿਜੇਤਾ ਸ਼੍ਰੀ ਰਾਬਿੰਦਰ ਨਾਥ ਟੈਗੋਰ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਦੋਂ ਉਹ 1926 ਵਿੱਚ ਸਰਬੀਆ ਆਏ ਸਨ। ਟੈਗੋਰ ਤੋਂ ਬਾਅਦ ਸਰਬੀਆ ਦੇ ਲੇਖਕ ਸੰਘ ਦੇ ਮੇੈਂਬਰ ਬਣਨ ਵਾਲੇ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨ ਵਾਲੇ ਡਾ. ਆਨੰਦ ਪਹਿਲੇ ਭਾਰਤੀ ਹਨ। ਪੰਜਾਬ ਲਈ ਇਹ ਵਿਸ਼ੇਸ਼ ਤੌਰ 'ਤੇ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਨੂੰ ਵਿਸ਼ਵ ਪੱਧਰ 'ਤੇ ਇਹ ਸਨਮਾਨ ਪ੍ਰਾਪਤ ਹੋਇਆ ਹੈ। ਡਾ. ਆਨੰਦ ਨੇ ਚਾਲੀ ਸਾਲ ਵਿਦਿਆ ਦੇ ਖੇਤਰ ਨੂੰ ਸਮਰਪਿਤ ਕੀਤੇ ਹਨ। ਇਸ ਅਰਸੇ ਦੌਰਾਨ ਕਾਵਿ ਰਚਨਾ ਪ੍ਰਤੀ ਉਨ੍ਹਾਂ ਦਾ ਲਗਾਅ ਬਣਿਆ ਰਿਹਾ। ਉਨ੍ਹਾਂ ਨੂੰ ਰੂਮੀ ਦੀ ਧਰਤੀ ਇਰਾਨ ਤੋਂ ਰੱਜ ਕੇ ਪਿਆਰ ਤੇ ਸਤਿਕਾਰ ਹਾਸਿਲ ਹੋਇਆ। ਚਾਰ ਕਿਤਾਬਾਂ ਦਾ ਫ਼ਾਰਸੀ ਵਿੱਚ ਉਲੱਥਾ ਕੀਤਾ ਗਿਆ ਤੇ ਡਾ. ਫ਼ਾਰਸੀ ਦੀ ਸਹਾਇਤਾ ਨਾਲ ਬਾਇਉ-ਟੈਕਸਟ ਦਾ ਸਿਧਾਂਤ ਸਾਧਿਆ ਗਿਆ। ਡਾ. ਆਨੰਦ ਨੇ ਸੱਤ ਕਾਵਿ ਪੁਸਤਕਾਂ ਵੀ ਮਾਂ-ਬੋਲੀ ਦੀ ਝੋਲੀ ਪਾਈਆਂ ਹਨ। ਡਾ. ਆਨੰਦ ਨੂੰ ਕਰਾਸ ਆਫ਼ ਪੀਸ, ਕਰਾਸ ਆਫ਼ ਲਿਟਰੇਚਰ, ਵਰਲਡ ਆਈਕਨ ਆਫ਼ ਪੀਸ ਅਤੇ ਯੂਕਰੇਨ ਤੋਂ ਫ਼ਰਾਂਜ਼ ਕਾਫ਼ਕਾ ਐਵਾਰਡ ਹਾਸਿਲ ਹੋਏ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੀ ਵੀ ਸਥਾਪਨਾ ਕੀਤੀ ਅਤੇ ਚਾਰ ਵਰਲਡ ਪੋਇਟਰੀ ਕਾਨਫ਼ਰੰਸਾਂ ਕਰਵਾ ਕੇ ਸਾਹਿਤ ਦੇ ਮਹਾ ਯੱਗ ਵਿੱਚ ਆਪਣਾ ਹਿੱਸਾ ਪਾਇਆ। ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਵਿੱਚ ਵਿਸ਼ੇਸ਼ ਸਥਾਨ ਰੱਖਦੇ ਅਤੇ ਸਾਰੀ ਦੁਨੀਆ ਵਿੱਚ ਵਿਚਰਨ ਵਾਲੇ ਡਾ. ਆਨੰਦ ਆਪਣੀ ਧਰਤੀ ਆਪਣੇ ਲੋਕਾਂ ਲਈ ਅਣਜਾਣ ਰਹੇ ਹਨ। ਹੁਣ ਜਦੋਂ ਬੇਲਗ੍ਰੇਡ ਵਰਗੇ ਦੇਸ਼ ਵਿੱਚ ਉਨ੍ਹਾਂ ਨੂੰ ਪ੍ਰਸਿੱਧੀ ਪ੍ਰਾਪਤੀ ਹੋਈ ਹੈ ਅਤੇ ਇਹ ਹਰੇਕ ਭਾਰਤੀ ਤੇ ਹਰੇਕ ਪੰਜਾਬੀ ਲਈ ਵੱਡੀ ਪ੍ਰਾਪਤੀ ਹੈ। ਡਾ. ਆਨੰਦ ਦੀ ਸਭ ਤੋਂ ਜ਼ਿਆਦਾ ਚਰਚਿਤ ਪੁਸਤਕ "ਲਸਟਿਸ" ਇਕ ਮਹਾਂਕਾਵਿ ਹੈ ਜਿਸ ਨੂੰ ਕੁਝ ਯੂਨੀਵਰਸਿਟੀਆਂ ਅੰਗਰੇਜ਼ੀ ਸਾਹਿਤ ਵਿੱਚ ਸ਼ਾਮਿਲ ਕਰ ਰਹੀਆਂ ਹਨ। ਡਾ. ਆਨੰਦ ਦੁਨੀਆ ਦੇ ਇਕੋ-ਇਕ ਕਵੀ ਹਨ, ਜਿਨ੍ਹਾਂ ਨੇ 9 ਮਹਾਂਕਾਵਿ ਲਿਖੇ ਹਨ ਅਤੇ ਆਪਣੀ ਸਮਰੱਥਾ ਨਾਲ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ।
Punjab Bani 08 October,2023
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇੱਕ ਲੱਖ ਮੀਟਰਿਕ ਟਨ ਤੋ ਹੋਈ ਪਾਰ
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇੱਕ ਲੱਖ ਮੀਟਰਿਕ ਟਨ ਤੋ ਹੋਈ ਪਾਰ ਪਟਿਆਲਾ, 8 ਅਕਤੂਬਰ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਆਮਦ 1 ਲੱਖ ਮੀਟਰਿਕ ਟਨ ਤੋਂ ਪਾਰ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿਚੋਂ 83 ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ ਪਿਛਲੇ ਦਿਨ ਤੱਕ 1,01,822 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 96,732 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 42454 ਮੀਟਰਿਕ ਟਨ, ਮਾਰਕਫੈਡ ਵੱਲੋਂ 20111 ਮੀਟਰਿਕ ਟਨ, ਪਨਸਪ ਵੱਲੋਂ 19295 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14872 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਦਿਕਤ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਵਰਤੋਂ ਕਰਦੇ ਹੋਏ ਪਰਾਲੀ ਦਾ ਨਿਪਟਾਰਾ ਕਰਨ।
Punjab Bani 08 October,2023
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ ਚੰਡੀਗੜ੍ਹ, 8 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ। ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ।
Punjab Bani 08 October,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ -ਕਿਹਾ, ਸੂਬਾ ਸਰਕਾਰ ਨੇ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਦੇ ਨਾਲੋ-ਨਾਲ ਯਕੀਨੀ ਬਣਾਈ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦਾ ਦਾਣਾ-ਦਾਣਾ ਨਿਰਵਿਘਨ ਖਰੀਦਿਆ ਜਾਵੇਗਾ ਨਾਭਾ, ਪਟਿਆਲਾ, 8 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੋਹਟੀ ਬਸਤਾ, ਧੰਗੇੜਾ ਤੇ ਮੰਡੌਰ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਜਿੱਥੇ ਝੋਨੇ ਦੀ ਚੱਲ ਰਹੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਚਾਲੂ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਂਦੇ ਹੈ ਤੇ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਨਾਲੋ-ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨ ਮੰਡੀਆਂ ਦੇ ਪ੍ਰਬੰਧ ਤੋਂ ਪੂਰੇ ਖੁਸ਼ ਹਨ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ 6000 ਕਰੋੜ ਰੁਪਏ ਰੋਕੇ ਹੋਏ ਹਨ ਜਿਸ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਗਈ ਹੈ, ਕਿਉਂਕਿ ਇਹ ਫੰਡ ਰੁਕਣ ਨਾਲ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੋਏ ਹਨ। ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ, ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਸਮੇਤ ਬੇਲਰ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ। ਇਕ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਤਰਸੇਮ ਚੰਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab Bani 08 October,2023
ਬਜੁਰਗ ਸਾਡਾ ਸਰਮਾਇਆ, ਬਜੁਰਗਾਂ ਦਾ ਸਤਿਕਾਰ ਤੇ ਮਾਨ- ਸਨਮਾਨ ਬਹਾਲ ਕਰਨਾ ਸਾਡੀ ਜ਼ਿੰਮੇਵਾਰੀ-ਚੇਤਨ ਸਿੰਘ ਜੌੜਾਮਾਜਰਾ
ਬਜੁਰਗ ਸਾਡਾ ਸਰਮਾਇਆ, ਬਜੁਰਗਾਂ ਦਾ ਸਤਿਕਾਰ ਤੇ ਮਾਨ- ਸਨਮਾਨ ਬਹਾਲ ਕਰਨਾ ਸਾਡੀ ਜ਼ਿੰਮੇਵਾਰੀ-ਚੇਤਨ ਸਿੰਘ ਜੌੜਾਮਾਜਰਾ -ਸੀਨੀਅਰ ਸਿਟੀਜਨਸ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ ਸਮਾਣਾ, 7 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਬਜੁਰਗ ਸਾਡਾ ਸਰਮਾਇਆ ਹਨ ਅਤੇ ਬਜੁਰਗਾਂ ਦੇ ਸਨਮਾਨ ਤੋਂ ਵੱਡਾ ਕੋਈ ਤੀਰਥ ਤੇ ਪੁੰਨ ਨਹੀਂ ਹੈ।ਜੌੜਾਮਾਜਰਾ ਅੱਜ ਬਜੁਰਗ ਦਿਵਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸਮਾਣਾ ਵੱਲੋਂ ਕਰਵਾਏ ਸਮਾਗਮ ਮੌਕੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਉਨ੍ਹਾਂ ਨੂੰ ਆਪਣੇ ਬਜੁਰਗਾਂ ਦੀਆਂ ਅਸੀਸਾਂ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਬਜੁਰਗਾਂ ਦੀਆਂ ਅਸੀਸਾਂ ਜਿਹਾ ਕੋਈ ਹੋਰ ਵਰਦਾਨ ਨਹੀਂ ਹੈ,ਇਸੇ ਲਈ ਸਾਰਿਆਂ ਨੂੰ ਇਹੋ ਬੇਨਤੀ ਕਿ ਅਸੀਂ ਆਪਣੇ ਬਜੁਰਗਾਂ ਦਾ ਸਤਿਕਾਰ ਬਹਾਲ ਰੱਖੀਏ, ਇਹ ਸਾਡੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਹਿਲਾਂ ਹੀ ਆਪਣੇ ਬਜੁਰਗਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹੋਏ ਬੁਢਾਪਾ ਪੈਨਸ਼ਨ ਅਤੇ ਹੋਰ ਸਹੂਲਤਾਂ ਬਜੁਰਗਾਂ ਨੂੰ ਪ੍ਰਦਾਨ ਕਰ ਰਹੀ ਹੈ ਅਤੇ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਸਮੇਤ ਹੋਰਨਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਡੇ ਬਜੁਰਗ ਸਾਡੇ ਕੋਲ ਹਨ ਕਿਉਂਕਿ ਬਜੁਰਗਾਂ ਦੇ ਜਾਣ ਬਾਅਦ ਹੀ ਸਾਨੂੰ ਇਨ੍ਹਾਂ ਦੀ ਅਸਲ ਕੀਮਤ ਪਤਾ ਚੱਲਦੀ ਹੈ, ਇਸ ਲਈ ਸਾਡਾ ਫਰਜ ਹੈ ਕਿ ਅਸੀਂ ਆਪਣੇ ਬਜੁਰਗਾਂ ਨੂੰ ਬਣਦਾ ਮਾਣ-ਸਤਿਕਾਰ ਜਰੂਰ ਦੇਈਏ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗਿਆਨ ਚੰਦ ਕਟਾਰੀਆ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਕਪੂਰ ਚੰਦ ਬਾਂਸਲ, ਗੋਪਾਲ ਕ੍ਰਿਸ਼ਨ ਗਰਗ, ਰਾਜ ਕੁਮਾਰ ਸੱਚਦੇਵਾ, ਯਸ਼ਪਾਲ ਸਿੰਗਲਾ, ਬਲਕਾਰ ਸਿੰਘ ਗੱਜੂਮਾਜਰਾ, ਸੁਨੈਨਾ ਮਿੱਤਲ, ਬਾਬਾ ਬਲਵੀਰ ਸਿੰਘ, ਪਿਆਰਾ ਲਾਲ ਬਾਂਸਲ, ਦਰਸ਼ਨ ਸਿੰਘ ਧੀਮਾਨ, ਜਗਤਾਰ ਸਿੰਘ ਮਣਕੂ, ਪਵਨ ਸ਼ਾਸਤਰੀ ਅਤੇ ਅੰਕੁਸ਼ ਗੋਇਲ ਆਦਿ ਵੀ ਮੌਜੂਦ ਰਹੇ।
Punjab Bani 07 October,2023
ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾਇਆ : ਡਾ. ਬਲਬੀਰ ਸਿੰਘ
ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾਇਆ : ਡਾ. ਬਲਬੀਰ ਸਿੰਘ -ਸਿਹਤ ਮੰਤਰੀ ਵੱਲੋਂ ਪਟਿਆਲਾ ਦੀ ਅਨਾਜ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਰਾਜ ਦੀਆਂ ਮੰਡੀਆਂ 'ਚ ਨਿਰਵਿਘਨ ਹੋ ਰਹੀ ਝੋਨੇ ਦੀ ਖਰੀਦ ਪਟਿਆਲਾ, 7 ਅਕਤੂਬਰ: ਪੰਜਾਬ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾ ਦਿੱਤਾ ਹੈ। ਅੱਜ ਜਦੋਂ ਪੰਜਾਬ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਕਿਸੇ ਬਾਹਰਲੇ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ, ਆੜਤੀਆ ਐਸੋਸੀਏਸ਼ਨ, ਮਾਰਕੀਟ ਕਮੇਟੀ ਅਤੇ ਲੇਬਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਚੱਲ ਰਹੇ ਸਾਉਣੀ ਦੇ ਖਰੀਦ ਸੀਜਨ ਬਾਬਤ ਫੀਡਬੈਕ ਵੀ ਜਾਣੀ। ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੇ ਵਿਕਣ ਬਾਅਦ ਤੁਰੰਤ ਬੈਂਕ ਖਾਤਿਆਂ ਵਿੱਚ ਅਦਾਇਗੀ ਹੋ ਰਹੀ ਹੈ। ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਵਾਈ.ਐਲ. ਤਾਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀ ਹੀ ਦੇਣ ਅਤੇ ਇਨ੍ਹਾਂ ਨੇ ਪੰਜਾਬ ਦਾ 70 ਫੀਸਦੀ ਪਾਣੀ ਦੂਸਰੇ ਰਾਜਾਂ ਨੂੰ ਭੇਜਿਆ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਵਲ 28 ਫੀਸਦੀ ਭੂਮੀ ਦੀ ਨਹਿਰੀ ਪਾਣੀ ਨਾਲ ਸਿੰਜਾਈ ਹੁੰਦੀ ਹੈ ਜਦਕਿ ਬਾਕੀ 72 ਫੀਸਦੀ ਜਮੀਨ ਟਿਊਬਵੈਲਾਂ ਨਾਲ ਸਿੰਜਾਈ ਕੀਤੀ ਜਾਂਦੀ ਹੈ, ਇਸ ਨਾਲ ਅਸੀਂ ਕੇਂਦਰੀ ਭੰਡਾਰ ਹਿੱਸਾ ਪਾਉਣ ਲਈ ਆਪਣੀ ਧਰਤੀ ਹੇਠਲਾ ਪਾਣੀ, ਜਮੀਨ ਦੀ ਉਪਜਾਊ ਸ਼ਕਤੀ, ਕਿਸਾਨਾਂ ਦੀ ਸਿਹਤ, ਸਭ ਕੁਝ ਖਰਾਬ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਇਪੇਰੀਅਨ ਰਾਜ ਹੈ ਅਤੇ ਪੰਜਾਬ ਦੇ ਪਾਣੀਆਂ ਦਾ ਮਾਲਕ ਵੀ, ਇਸ ਲਈ ਇਹ ਮੰਨ ਲੈਣਾਂ ਚਾਹੀਦਾ ਹੈ ਕਿ ਪੰਜਾਬ ਕੋਲ ਇਸ ਸਮੇਂ ਕੋਈ ਵਾਧੂ ਪਾਣੀ ਨਹੀਂ ਹੈ। ਇਸ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜਸਵੀਰ ਸਿੰਘ ਗਾਂਧੀ, ਆੜਤੀਆ ਐਸੋਸੀਏਸ਼ਨ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਰਾਣਾ, ਚਰਨਦਾਸ ਗੋਇਲ, ਨਰੇਸ਼ ਮਿੱਤਲ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ।
Punjab Bani 07 October,2023
ਪਟਿਆਲਾ ਵਿੱਚ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਨੇ ਚਲਾਈ ਨਸ਼ਾ ਵਿਰੋੱਧੀ ਮੁਹਿੰਮ
ਪਟਿਆਲਾ ਵਿੱਚ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਨੇ ਚਲਾਈ ਨਸ਼ਾ ਵਿਰੋੱਧੀ ਮੁਹਿੰਮ ਪਟਿਆਲਾ, 7 ਅਕਤੂਬਰ: ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ, ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਂਦਿਆਂ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਘਰ ਸਾਹਿਬ, ਉਲਾਣਾ, ਟੌਹੜਾ, ਛੀਂਟਾਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ, ਸਮਾਣਾ ਦੇ ਬੱਚਿਆਂ ਦੁਆਰਾ ਲੋਕਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਲਿਆਉਣ ਲਈ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਰੈਲੀਆਂ ਕੱਢੀਆਂ ਗਈਆਂ। ਇਹਨਾਂ ਰੈਲੀਆਂ ਦੋਰਾਨ ਲੋਕਾਂ ਨੂੰ ਨਾਲਸਾ (ਨਸ਼ਾ ਪੀੜਿਤਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਨਸ਼ਿਆਂ ਦੇ ਖਤਰੇ ਨੂੰ ਖਤਮ ਕਰਨਾ) ਸਕੀਮ ਬਾਰੇ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾ ਕੇ ਇਸ ਰੈਲੀ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ । ਇਸ ਤੋਂ ਇਲਾਵਾ ਇਸ ਮੁਹਿਮ ਦੇ ਤਹਿਤ ਚੀਫ ਜੁਡਿਸ਼ਿਅਲ ਮੈਜਿਸਟਰੇਟ ਕਮ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮੈਡਮ ਮਾਨੀ ਅਰੋੜਾ ਨੇ ਨਸ਼ਾ ਛੁਡਾੳ ਕੇਂਦਰ, ਸਾਕੇਤ ਹਸਪਤਾਲ, ਬਡੂੰਗਰ, ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੀਂਗੀ, ਨਾਭਾ ਅਤੇ ਸਰਕਾਰੀ ਹਾਈ ਸਕੂਲ, ਗਾਂਧੀ ਨਗਰ, ਲਾਹੌਰੀ ਗੇਟ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਗਏ । ਇਸ ਦੇ ਨਾਲ ਹੀ ਉਨਾਂ ਵੱਲੋਂ ਇਸ ਭੈੜੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਰੈਲੀ ਦੋਰਾਨ ਸਕੂਲਾਂ ਵਿੱਚ ਨਸ਼ਿਆਂ ਦੇ ਸਿਹਤ, ਆਰਥਿਕਤਾ ਅਤੇ ਸਮਾਜ ਤੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ।
Punjab Bani 07 October,2023
ਬੀਬੀ ਪਰਮਜੀਤ ਕੌਰ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਸ. ਸੁਖਬੀਰ ਸਿੰਘ ਬਾਦਲ
ਬੀਬੀ ਪਰਮਜੀਤ ਕੌਰ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਸ. ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਜਾਜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸ. ਰੱਖੜਾ, ਪ੍ਰੋ. ਚੰਦੂਮਾਜਰਾ, ਸ. ਢੀਂਡਸਾ ਸਮੇਤ ਪੁੱਜੀਆਂ ਸਖਸ਼ੀਅਤਾਂ ਨੇ ਵੀ ਹਮਦਰਦੀ ਪ੍ਰਗਟਾਈ ਪਟਿਆਲਾ 7 ਅਕਤੂਬਰ () ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਲੋਕ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਪੁੱਜੀਆਂ ਸਖਸ਼ੀਅਤਾਂ ਨੇ ਸ. ਇੰਦਰਮੋਹਨ ਸਿੰਘ ਬਜਾਜ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਸਿਰਮੌਰ ਸੰਸਥਾ ਵਿਚ ਬਤੌਰ ਸ਼ੋ੍ਰਮਣੀ ਕਮੇਟੀ ਮੈਂਬਰ ਉਨ੍ਹਾਂ ਵੱਲੋਂ ਕੀਤੇ ਮਹਾਨ ਕਾਰਜਾਂ ਕਾਰਨ ਹਮੇਸ਼ਾ ਉਨ੍ਹਾਂ ਨੂੰ ਪੰਥਕ ਸਫਾਂ ਵਿਚ ਯਾਦ ਰੱਖਿਆ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਦਾ ਅਚਨਚੇਤ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪਾਰਟੀ ਅਤੇ ਬਾਦਲ ਪਰਿਵਾਰ ਨੂੰ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ ਕਿਉਂਕਿ ਟਕਸਾਲੀ ਪਰਿਵਾਰ ਸ. ਮਨਮੋਹਨ ਸਿੰਘ ਬਜਾਜ ਦੀ ਪਾਰਟੀ ਨੂੰ ਵੱਡੀ ਦੇਣ ਰਹੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਿੱਜੀ ਸਬੰਧਾਂ ਦੇ ਚੱਲਦਿਆਂ ਬਜਾਜ ਪਰਿਵਾਰ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਸਮਰਪਿਤ ਦੀ ਭਾਵਨਾ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਇਸ ਦੁੱਖ ਦੀ ਘੜੀ ਵਿਚ ਸ. ਇੰਦਰਮੋਹਨ ਸਿੰਘ ਬਜਾਜ ਅਤੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਨਵਤੇਜ ਸਿੰਘ ਬਜਾਜ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸ.ਸਤਨਾਮ ਸਿੰਘ ਕਲੇਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਟਕਸਾਲੀ ਅਕਾਲੀ ਆਗੂ ਸਰੂਪ ਸਿੰਘ ਸਹਿਗਲ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਅਤੇ ਹਲਕਾ ਇੰਚਾਰਜ ਹਰਪਾਲ ਜੁਨੇਜਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸ. ਰਣਧੀਰ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ, ਸੁਖਮਨ ਸਿੰਘ ਸਿੱਧੂ, ਯੂਥ ਆਗੂ ਅਮਿਤ ਰਾਠੀ, ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸੁਖਬੀਰ ਸਿੰਘ ਅਬਲੋਵਾਲ, ਗੁਰਵਿੰਦਰ ਸਿੰਘ ਸ਼ਕਤੀਮਾਨ, ਗੁਰਵਿੰਦਰ ਸਿੰਘ ਧੀਮਾਨ, ਪਰਮਜੀਤ ਸਿੰਘ ਪੰਨਾ ਸਾਬਕਾ ਕੌਂਂਸਲਰ, ਸੁਖਵਿੰਦਰਪਾਲ ਸਿੰਘ ਮਿੰਟਾ, ਪਰਵਿੰਦਰ ਸਿੰਘ ਸ਼ੋਰੀ, ਦਰਵੇਸ਼ ਗੋਇਲ, ਹਰਮੀਤ ਸਿੰਘ ਬਡੂੰਗਰ, ਜਸਵਿੰਦਰਪਾਲ ਸਿੰਘ ਚੱਢਾ, ਜਸਪ੍ਰੀਤ ਸਿੰਘ ਲੱਕੀ, ਇੰਦਰਜੀਤ ਸਿੰਘ ਰਾਣਾ, ਮਨਪ੍ਰੀਤ ਸਿੰਘ ਮਨੀ, ਭ�ਿਦਰ ਸ਼ਾਹ ਸਿੰਘ, ਦਰਸ਼ਨਪ੍ਰੀਤ ਸਿੰਘ ਪਿ੍ਰੰਸ, ਸ਼ੁਮੀਲ ਕੁਰੈਸ਼ੀ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ ਸਧਾਣਾ, ਰਵਿੰਦਰਪਾਲ ਸਿੰਘ ਪਿ੍ਰੰਸ, ਇੰਦਰਜੀਤ ਸਿੰਘ ਬਿੰਦਰਾ ਆਦਿ ਸਖਸ਼ੀਅਤਾਂ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਲ ਸਨ।
Punjab Bani 07 October,2023
ਖੇਤਾਂ 'ਚ ਲੱਗੀ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜੇਗਾ ਪ੍ਰਸ਼ਾਸਨ
ਖੇਤਾਂ 'ਚ ਲੱਗੀ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜੇਗਾ ਪ੍ਰਸ਼ਾਸਨ -ਕਮਾਸਪੁਰ ਤੇ ਕਾਕੜਾ 'ਚ ਮੌਕੇ 'ਤੇ ਜਾ ਕੇ ਬੁਝਾਈ ਪਰਾਲੀ ਨੂੰ ਲਗਾਈ ਅੱਗ -ਅੱਗ ਬੁਝਾਊ ਟੀਮਾਂ ਦੇ ਨਾਲ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਮੈਦਾਨ 'ਚ -ਜ਼ਿਲ੍ਹੇ 'ਚ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ ਪਟਿਆਲਾ, ਸਮਾਣਾ, 7 ਅਕਤੂਬਰ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ 'ਤੇ ਪੁੱਜ ਰਿਹਾ ਹੈ। ਅਜਿਹਾ ਸਾਬਤ ਕਰ ਦਿੱਤਾ ਹੈ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਦੀ ਫੁਰਤੀ ਨੇ। ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਸਾਹਮਣੇ ਆਉਣ ਦੇ ਕੁਝ ਮਿੰਟਾਂ ਦੇ ਵਿੱਚ ਹੀ ਫਾਇਰ ਬ੍ਰਿਗੇਡ ਸਮਾਣਾ ਮੌਕੇ ਉਤੇ ਪੁੱਜੀ ਅਤੇ ਅੱਗ ਨੂੰ ਬੁਝਾ ਦਿੱਤਾ ਗਿਆ। ਜਦਕਿ ਕਾਕੜਾ ਵਿਖੇ ਅੱਗ ਲੱਗੇ ਖੇਤਾਂ ਵਿੱਚ ਪਹੁੰਚਣ ਲਈ ਫਾਇਰ ਬ੍ਰਿਗੇਡ ਗੱਡੀ ਨੂੰ ਰਸਤਾ ਨਾ ਮਿਲਣ ਕਰਕੇ ਦਰਖਤਾਂ ਦੀਆਂ ਟਾਹਣੀਆਂ ਨਾਲ ਹੀ ਅੱਗ ਬੁਝਾਈ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਏ.ਡੀ.ਸੀ. (ਆਰ.ਡੀ.) ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਵੱਲੋਂ ਕਮਰ ਕਸੀ ਗਈ ਹੈ ਅਤੇ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Punjab Bani 07 October,2023
ਏਸ਼ਿਆਈ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ
ਏਸ਼ਿਆਈ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ -ਪੰਜਾਬ ਨੇ ਏਸ਼ਿਆਈ ਖੇਡਾਂ 'ਚ ਅੱਠ ਸੋਨ ਤਗਮੇ ਜਿੱਤ ਕੇ ਇਤਿਹਾਸ ਸਿਰਜਿਆ : ਗੁਰਮੀਤ ਸਿੰਘ ਮੀਤ ਹੇਅਰ -ਕਿਹਾ, ਪੰਜਾਬ ਦੇ ਏਸ਼ਿਆਈ ਖੇਡਾਂ 'ਚ ਗਏ 48 ਖਿਡਾਰੀ 'ਚੋ 33 ਨੇ ਮੈਡਲ ਜਿੱਤੇ -ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਦਾਨ ਕੀਤੇ 4 ਕਰੋੜ 64 ਲੱਖ ਰੁਪਏ -ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਖੇਡ ਸਭਿਆਚਾਰ ਵਿਕਸਤ ਕਰਨਾ ਜ਼ਰੂਰੀ : ਖੇਡ ਮੰਤਰੀ -ਏਸ਼ਿਆਈ ਖੇਡਾਂ 'ਚ ਖਿਡਾਰੀਆਂ ਵੱਲੋਂ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਸੂਬੇ ਦੇ ਨੌਜਵਾਨਾਂ ਨੂੰ ਕਰੇਗਾ ਪ੍ਰੇਰਿਤ ਪਟਿਆਲਾ, 7 ਅਕਤੂਬਰ: ਹਾਂਗਜੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਝੋਲੀ ਮੈਡਲ ਪਾਉਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦਾ ਅੱਜ ਪਟਿਆਲਾ ਪੁੱਜਣ 'ਤੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਖੇਡ ਪ੍ਰਸੰਸਕ ਮੌਜੂਦ ਸਨ। ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਨੂੰ ਹੋਰਨਾਂ ਖਿਡਾਰੀਆਂ ਅਤੇ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਸ੍ਰੋਤ ਦੱਸਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਤੇ ਸੂਬੇ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਵਾਰ ਏਸ਼ਿਆਈ ਖੇਡਾਂ 'ਚ ਜਿਥੇ ਦੇਸ਼ ਨੇ ਹੁਣ ਤੱਕ 105 ਮੈਡਲ ਜਿੱਤੇ ਹਨ, ਉਥੇ ਹੀ ਪੰਜਾਬ ਦੇ ਖਿਡਾਰੀਆਂ ਨੇ ਇਤਿਹਾਸ ਸਿਰਜਦਿਆਂ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 8 ਸੋਨ ਤਗਮਿਆਂ ਸਮੇਤ ਕੁਲ 33 ਮੈਡਲ ਜਿੱਤ ਕੇ ਮੈਡਲ ਦੇਸ਼ ਦੀ ਝੋਲੀ ਪਾਏ ਹਨ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਪੰਜਾਬ ਦੀ ਖੇਡ ਨੀਤੀ ਅਨੁਸਾਰ ਸੋਨ ਤਗਮਾ ਜੇਤੂ ਖਿਡਾਰੀ ਨੂੰ 1 ਕਰੋੜ ਅਤੇ ਚਾਂਦੀ ਦਾ ਤਗਮਾ ਜੇਤੂ ਨੂੰ 75 ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 50 ਲੱਖ ਅਤੇ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਉਪਲਬੱਧੀ ਨਾਲ ਜਿਥੇ ਦੇਸ਼ ਦਾ ਮਾਣ ਵਧਿਆ ਹੈ, ਉਥੇ ਹੀ ਹੋਰਨਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਇਹ ਉਪਲਬੱਧੀ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਦੇ ਕਾਬਲ ਕੋਚਾਂ ਦੀ ਅਣਥੱਕ ਮਿਹਨਤ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਚਮਕਾਉਣ ਲਈ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਖੇਡ ਸਭਿਆਚਾਰ ਵਿਕਸਤ ਕਰਨਾ ਜ਼ਰੂਰੀ ਹੈ। ਖੇਡ ਮੰਤਰੀ ਨੇ ਤੇਜਿੰਦਰ ਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦੀ ਇਸ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਵੀ ਅੱਗੇ ਵਧਣ ਦੀ ਕਾਮਨਾ ਕੀਤੀ ਤੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਤ ਕਰਨ 'ਚ ਆਪਣੀ ਭੂਮਿਕਾ ਨਿਭਾਉਣ। ਜਿਕਰਯੋਗ ਹੈ ਕਿ ਤੇਜਿੰਦਰ ਪਾਲ ਸਿੰਘ ਤੂਰ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟਪੁੱਟ ਮੁਕਾਬਲੇ ਵਿਚ 20.36 ਮੀਟਰ ਥਰੋਅ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ। ਇਸ ਦੇ ਨਾਲ ਹੀ ਤੇਜਿੰਦਰ ਪਾਲ ਸਿੰਘ ਤੂਰ ਲਗਾਤਾਰ ਦੋ ਵਾਰ ਸ਼ਾਟਪੁੱਟ ਵਿੱਚ ਏਸ਼ਿਆਈ ਖੇਡਾਂ ਦਾ ਚੈਂਪੀਅਨ ਬਣਨ ਵਾਲਾ ਚੌਥਾ ਭਾਰਤੀ ਅਥਲੀਟ ਬਣ ਗਿਆ ਹੈ। ਹਰਮਿਲਨ ਬੈਂਸ ਨੇ ਦੋਹਰੀ ਪ੍ਰਾਪਤੀ ਹਾਸਲ ਕਰਦਿਆਂ 1500 ਮੀਟਰ ਤੇ 800 ਮੀਟਰ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਵੱਡੀ ਗਿਣਤੀ ਖਿਡਾਰੀ ਤੇ ਪਟਿਆਲਾ ਵਾਸੀ ਮੌਜੂਦਸਨ। ਇਸ ਮੌਕੇ ਹਰਮਿਲਨ ਦੇ ਮਾਤਾ ਜੀ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਘਰਾਚੋ, ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਤੇ ਓਲੰਪੀਅਨ ਹਰਵੰਤ ਕੌਰ ਵੀ ਮੌਜੂਦ ਸਨ।
Punjab Bani 07 October,2023
ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ
ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਭੇਜੀ ਫੌਜ ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ ਪਾਰਟੀ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਕਪੂਰੀ (ਪਟਿਆਲਾ), 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ ਵਾਈ ਐਲ ਦੀ ਉਸਾਰੀ ਦੇ ਵਿਰੋਧ ਵਿਚ ’ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ। ਉਹਨਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਸ੍ਰੀ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀੇਤ ਸਾਰੇ ਸਮਝੌਤੇ ਰੱਦ ਕਰ ਦਿਆਂਗੇ। ਉਹਨਾਂ ਕਿਹਾ ਕਿ ਰਾਜਸਥਾਨ ਨੂੰ 1955 ਵਿਚ ਇਕਪਾਸੜ ਫੈਸਲੇ ਤਹਿਤ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ 1981 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਐਸ ਵਾਈ ਐਲ ਦੀ ਨਹਿਰੀ ਸ਼ੁਰੂ ਕਰਨ ਵਾਸਤੇ ਰਾਜ਼ੀ ਕਰ ਲਿਆ ਸੀ ਜਿਸਦੀ ਬਦੌਲਤ ਇਸੇ ਪਿੰਡ ਤੋਂ ਇੰਦਰਾ ਗਾਂਧੀ ਨੇ ਉਸਾਰੀ ਸ਼ੁਰੂ ਕਰਵਾਈ। ਸਰਦਾਰ ਬਾਦਲ ਨੇ ਕਿਹਾ ਕਿ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਜ਼ਮੀਨ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਾ ਤਾਂ ਨਹਿਰ ਹੈ ਤੇ ਨਾ ਹੀ ਪਾਣੀ ਹੈ। ਉਹਨਾਂ ਕਿਹਾ ਕਿ ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਵਿਸਥਾਰ ਵਿਚ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
Punjab Bani 07 October,2023
ਪੰਜਾਬ ਦੇ ਹਸਪਤਾਲਾਂ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ ਡਾ. ਬਲਬੀਰ ਸਿੰਘ
ਪੰਜਾਬ ਦੇ ਹਸਪਤਾਲਾਂ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ ਡਾ. ਬਲਬੀਰ ਸਿੰਘ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ 'ਚ ਆਈ ਕਰਾਂਤੀ ਦਾ ਗਵਾਹ ਬਣੇਗਾ ਪੰਜਾਬ -ਬਜ਼ੁਰਗਾਂ ਦੀ ਸਿਹਤ ਵਿਸ਼ੇ 'ਤੇ ਕਮਿਉਨਿਟੀ ਮੈਡੀਸਨ ਵਿਭਾਗ ਵੱਲੋਂ ਆਈ.ਏ.ਪੀ.ਐਸ.ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਪਟਿਆਲਾ, 7 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਬੱਚਿਆਂ ਦੀ ਸਿਹਤ ਸੰਭਾਲ ਦੀ ਤਰ੍ਹਾਂ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਅਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਮਿਉਨਿਟੀ ਮੈਡੀਸਨ ਵਿਭਾਗ ਵੱਲੋਂ ਆਈ.ਏ.ਪੀ.ਐਸ.ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਅੰਦਰ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਾਇਮਰੀ ਸਿਹਤ ਸੇਵਾਵਾਂ 'ਚ ਸੁਧਾਰ ਲਿਆਉਣ ਉਪਰੰਤ ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੀਆਂ ਸੈਕੰਡਰੀ ਸਿਹਤ ਸੇਵਾਵਾਂ ਸਕੀਮ ਦੀ ਅਪਗ੍ਰੇਡੇਸ਼ਨ ਲਈ ਉਲੀਕੀ ਵਿਆਪਕ ਯੋਜਨਾ 'ਤੇ ਅਮਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਹੁਣ ਬਹੁਤ ਜਲਦ ਸਿਹਤ ਸੇਵਾਵਾਂ ਦੇ ਖੇਤਰ ਵਿਚਲੀ ਕਰਾਂਤੀ ਦਾ ਗਵਾਹ ਬਣੇਗਾ। ਡਾ. ਬਲਬੀਰ ਸਿੰਘ ਨੇ ਰਾਜ ਦੇ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਖੋਜਾਂ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਰਾਜ ਦੇ 95 ਫੀਸਦੀ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਮਿਲਕੇ ਕੰਮ ਕਰੇ ਤਾਂ ਕਿ ਲੋਕਾਂ ਹੋਰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜੁਰਗਾਂ ਦੀ ਇਕੱਲਤਾ ਹੀ ਇੱਕ ਵੱਡਾ ਰੋਗ ਹੈ ਪਰੰਤੂ ਜੇਕਰ ਬਿਮਾਰੀਆਂ ਘੇਰ ਲੈਣ ਤਾਂ ਜਿੰਦਗੀ ਬੋਝਲ ਹੋ ਜਾਂਦੀ ਹੈ, ਇਸ ਲਈ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੰਜੀਦਾ ਹੈ, ਇਸ ਲਈ ਸਾਰੇ ਹਸਪਤਾਲਾਂ ਵਿੱਚ ਜੀਰੀਐਟ੍ਰਿਕ ਯੂਨਿਟ ਖੋਲ੍ਹਣ ਲਈ ਮੈਡੀਕਲ ਕਾਲਜਾਂ ਤੋਂ ਤਜਵੀਜ ਮੰਗੀ ਗਈ ਹੈ। ਕਾਨਫਰੰਸ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਡਾ ਵਿਨੋਦ ਡੰਗਵਾਲ, ਡਾ. ਰਾਜਾ ਪਰਮਜੀਤ ਸਿੰਘ, ਆਈ.ਏ.ਪੀ.ਐਸ.ਐਮ. ਪੰਜਾਬ ਪ੍ਰਧਾਨ ਡਾ. ਜਸਲੀਨ ਕੌਰ, ਜਨਰਲ ਸਕੱਤਰ ਡਾ. ਪ੍ਰਨੀਤੀ ਪੱਡਾ, ਕਮਿਉਨਿਟੀ ਮੈਡੀਕਲ ਵਿਭਾਗ ਦੇ ਮੁਖੀ ਡਾ. ਸਿੰਮੀ ਉਬਰਾਏ ਸਮੇਤ ਹੋਰ ਮਾਹਰ ਵੀ ਮੌਜੂਦ ਸਨ। ਇਸ ਮੌਕੇ ਸਿਹਤ ਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਡਾ. ਸ਼ਵਿੰਦਰ ਸਿੰਘ ਅਤੇ ਡਾ. ਅਵਤਾਰ ਸਿੰਘ ਪੱਡਾ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਤ ਕੀਤਾ ਗਿਆ।
Punjab Bani 07 October,2023
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 86541 ਮੀਟਰਿਕ ਟਨ ਝੋਨੇ ਦੀ ਆਮਦ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 86541 ਮੀਟਰਿਕ ਟਨ ਝੋਨੇ ਦੀ ਆਮਦ ਪਟਿਆਲਾ, 7 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 77 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 71 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 86541 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 82421 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 25331 ਮੀਟਰਿਕ ਟਨ, ਮਾਰਕਫੈਡ ਵੱਲੋਂ 16707 ਮੀਟਰਿਕ ਟਨ, ਪਨਸਪ ਵੱਲੋਂ 16853 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12887 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ਵਟਸ ਐਪ ਚੈਟ ਬੋਟ ਨੰਬਰ 7380016070 'ਤੇ ਐਸ.ਐਸ.ਏ ਲਿਖਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ।
Punjab Bani 07 October,2023
ਮੁੱਢਲਾ ਸਿਹਤ ਕੇਂਦਰ ਕੌਲੀ ਵੱਲੋਂ ਸਾਂਈ ਬਿਰਧ ਆਸ਼ਰਮ ਚੋਰਾ ਵਿਖੇ ਬਜ਼ੁਰਗ ਦਿਵਸ ਮਨਾਇਆ
ਮੁੱਢਲਾ ਸਿਹਤ ਕੇਂਦਰ ਕੌਲੀ ਵੱਲੋਂ ਸਾਂਈ ਬਿਰਧ ਆਸ਼ਰਮ ਚੋਰਾ ਵਿਖੇ ਬਜ਼ੁਰਗ ਦਿਵਸ ਮਨਾਇਆ -ਬਜ਼ੁਰਗਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਅਤੇ ਮੈਡੀਕਲ ਚੈਕਅੱਪ ਕੈਂਪ ਲਗਾ ਕੇ ਕੀਤੀ ਸਿਹਤ ਜਾਂਚ ਪਟਿਆਲਾ, 7 ਅਕਤੂਬਰ - ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਕਾਰ ਡਾH ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾH ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾH ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਸਾਂਈ ਬਿਰਧ ਆਸ਼ਰਮ ਪਿੰਡ ਚੋਰਾ ਵਿਖੇ ਬਜੁਰਗਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅੰਤਰਰਾਸ਼ਟਰੀ ਦਿਵਸ ਤਹਿਤ ਸਿਹਤ ਜਾਗਰੂਕਤਾ ਅਤੇ ਸਿਹਤ ਜਾਂਚ ਕੈਪ ਲਗਾਇਆ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾH ਮੁਹੰਮਦ ਸਾਜ਼ਿਦ ਨੇ ਕਿਹਾ ਕਿ ਬਜ਼ੁਰਗ ਦਿਵਸ ਮਨਾਉਣ ਦਾ ਮਕਸਦ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਮਾਨਸਿਕ ਸਿਹਤ ਨੂੰ ਸਿਹਤਮੰਦ ਰੱਖਣ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜ਼ੋ ਉਹ ਰੋਜਾਨਾਂ ਕਸਰਤ ਕਰਨ, ਸੰਤੁਲਿਤ ਭੋਜ਼ਨ ਖਾ ਕੇ ਸਿਹਤਮੰਦ ਜੀਵਨ ਬਤੀਤ ਕਰਨ। ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਨੋਡਲ ਅਫਸਰ ਆਈਈਸੀ$ ਬੀਸੀਸੀ ਵੱਲੋਂ ਰਾਸ਼ਟਰੀ ਪ੍ਰੋਗਰਾਮ ਤਹਿਤ ਹਸਪਤਾਲਾਂ ਵਿਚ ਸੀਨੀਅਰ ਸਿਟੀਜਨ ਨੂੰ ਦਿੱਤੀਆ ਜਾਂਦੀਆਂ ਸਿਹਤ ਸਹੂਲਤਾਂ, ਮੁੱਖ ਮੰਤਰੀ ਕੈਸਰ ਰਾਹਤ ਕੋਸ਼ ਯੋਜਨਾ ਤਹਿਤ ਡੇਢ ਲੱਖ ਰੁਪਏ ਦੀ ਸਹਾਇਤਾ ਰਾਸ਼ੀ, ਆਯੂਸ਼ਮਾਨ ਭਵ ਤਹਿਤ ਹਰੇਕ ਵਿਅਕਤੀ ਦੀ ਆਭਾ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਆਈਡੀ ਬਣਾਉਣ ਆਦਿ ਸਿਹਤ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ ਗਿਆ। ਏਐਮਓ ਡਾH ਸੰਜੀਵ ਗੁਪਤਾ ਵੱਲੋਂ ਬਜ਼ੁਰਗਾਂ ਨੂੰ ਸਿਹਤਮੰਦ ਰਹਿਣ ਦੇ ਲਈ ਰੋਜਾਨਾ ਯੋਗਾ ਕਰਨ, ਸੀਐਚਓ ਮਨਪ੍ਰੀਤ ਕੌਰ ਵੱਲੋਂ ਐਨਸੀਡੀ ਸਕਰੀਨਿੰਗ ਤਹਿਤ ਸਿਹਤ ਜਾਂਚ, ਟੀਬੀ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਰਧ ਆਸ਼ਰਮ ਵਿੱਚ ਰਹਿੰਦੇ ਸਾਰੇ ਬਜ਼ੁਰਗਾਂ ਦੀ ਸਿਹਤ ਜਾਂਚ ਕਰਕੇ ਵਿਭਾਗ ਦੀ ਤਰਫੋਂ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ।ਅਖੀਰ ਆਸ਼ਰਮ ਦੇ ਜਨਰਲ ਸਕੱਤਰ ਸ੍ਰੀਮਤੀ ਪ੍ਰਤਿਭਾ ਸ਼ਰਮਾ, ਪ੍ਰਧਾਨ ਡੀਐਸ ਸੇਠੀ, ਵਾਇਸ ਪ੍ਰਧਾਨ ਕੇਐਸ ਕਪੂਰ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਉਣ ਬਦਲੇ ਧੰਨਵਾਦ ਕੀਤਾ।ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਜਿੰਦਰ ਕੁਮਾਰ, ਏਐਨਐਮ ਸੁਮਨਦੀਪ ਕੌਰ, ਆਸ਼ਾ ਫੈਸੀਲੀਟੇਟਰ ਹਰਿੰਦਰ ਕੌਰ ਸਮੇਤ ਸਟਾਫ ਹਾਜਰ ਸੀ।
Punjab Bani 07 October,2023
ਪੀਐੱਸਪੀਸੀਐਲ ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਨੇ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲੇ, ਪਟਿਆਲਾ ਵਿੱਚ ਧਰਨਾ ਸਮਾਪਤ
ਪੀਐੱਸਪੀਸੀਐਲ ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਨੇ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲੇ, ਪਟਿਆਲਾ ਵਿੱਚ ਧਰਨਾ ਸਮਾਪਤ ਪਟਿਆਲਾ, 6 ਅਕਤੂਬਰ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ (ਐਡਮਿਨ) ਜਸਬੀਰ ਸਿੰਘ ਸੁਰ ਸਿੰਘ ਵਲੋ ਪਾਵਰਕਾਮ ਦੇ ਪਟਿਆਲਾ ਸਥਿੱਤ ਮੁੱਖ ਦਫਤਰ ਦੇ ਬਾਹਰ ਇੱਕ ਮਹੀਨੇ ਤੋਂ ਚੱਲੇ ਆ ਰਹੇ ਧਰਨੇ ਨੂੰ ਸਮਾਪਤ ਕਰਦੇ ਹੋਏ, ਅਪ੍ਰੈਂਟਿਸਸ਼ਿਪ ਸੰਘਰਸ਼ ਯੂਨੀਅਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਲੜੀ ਹੇਠ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਤਹਿਤ ਇਹ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਈ। ਮੀਟਿੰਗ ਦੌਰਾਨ ਸ. ਜਸਬੀਰ ਸਿੰਘ ਸੂਰ ਸਿੰਘ ਨੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸਹਾਇਕ ਲਾਈਨਮੈਨਾਂ ਦੀ ਭਰਤੀ ਪ੍ਰਕਿਰਿਆ ਲਈ ਨਵੇਂ ਸੀ.ਆਰ.ਏ. ਅਨੁਸਾਰ ਅਧਿਕਾਰਤ ਤੌਰ 'ਤੇ 15 ਦਸੰਬਰ, 2023 ਤੱਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਜਿਸ ਐਲਾਨ ਤੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਗਰਮਜੋਸ਼ੀ ਨਾਲ ਆਪਣੀ ਰਜਾਮੰਦੀ ਪ੍ਰਗਟਾਈ ਗਈ। ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਰੂਰੀ ਸੇਵਾਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੀਐੱਸਪੀਸੀਐੱਲ ਦੇ ਡਾਇਰੈਕਟਰ (ਐਡਮਿਨ) ਅਤੇ ਅਪ੍ਰੈਂਟਿਸਸ਼ਿਪ ਸੰਘਰਸ਼ ਯੂਨੀਅਨ ਵਿਚਕਾਰ ਹੋਈ ਮੀਟਿੰਗ ਦਾ ਸਫਲ ਸਿੱਟਾ, ਬਿਜਲੀ ਖੇਤਰ ਵਿੱਚ ਕਾਮਿਆਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਹਿਤ ਇੱਕ ਸਕਾਰਾਤਮਕ ਕਦਮ ਨੂੰ ਦਰਸਾਉਂਦੀ ਹੈ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੀਟਿੰਗ ਦੇ ਨਤੀਜੇ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਆਪਣਾ ਵਿਰੋਧ ਵਾਪਸ ਲੈਣ ਦਾ ਫੈਸਲਾ ਕੀਤਾ। ਇਸ ਫੈਸਲੇ ਨਾਲ ਪਾਵਰ ਸੈਕਟਰ ਦੇ ਕੰਮਕਾਜ ਦੀ ਆਮ ਦਿਨਾਂ ਦੇ ਹਲਾਤਾਂ ਵਿੱਚ ਪਹੁੰਚਣ ਦੀ ਉਮੀਦ ਕੀਤੀ ਜਾਂਦੀ ਹੈ, ਜੋ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਇਥੋਂ ਦੇ ਨਾਗਰਿਕਾਂ ਦੀ ਭਲਾਈ ਲਈ ਮਹੱਤਵਪੂਰਨ ਹੈ।
Punjab Bani 06 October,2023
ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ
ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ -ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਜਾਣਕਾਰੀ ਕੰਟਰੋਲ ਰੂਮ ਤੋਂ ਲੈ ਸਕਣਗੇ : ਡਿਪਟੀ ਕਮਿਸ਼ਨਰ - ਫ਼ੋਨ ਨੰਬਰ 0175-2350550 'ਤੇ ਕੀਤਾ ਜਾ ਸਕਦੈ ਸੰਪਰਕ ਪਟਿਆਲਾ, 6 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨ ਫ਼ੋਨ ਨੰਬਰ 0175-2350550 ਉਤੇ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ, ਜਦਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਵੀ ਲੋਕ ਇਸ ਨੰਬਰ ਉਤੇ ਜਾਣਕਾਰੀ ਦੇ ਸਕਦੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਵਟਸ ਐਪ ਚੈਟ ਬੋਟ ਨੰਬਰ 7380016070 ਨੂੰ ਫੋਨ 'ਚ ਸੇਫ ਕਰਕੇ ਐਸ.ਐਸ.ਏ. ਲਿੱਖਣ ਤੋਂ ਬਾਅਦ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ ਅਤੇ ਇਨ ਸੀਟੂ ਜਾਂ ਐਕਸ ਸੀਟੂ ਤਕਨੀਕ ਦੀ ਵਰਤੋਂ ਕਰਕੇ ਵਾਤਾਵਰਣ ਦੀ ਸ਼ੁੱਧਤਾ ਲਈ ਰਲਕੇ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਰਾਂ ਵੱਲੋਂ ਜਿਥੇ ਨਵੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਨਵੇਂ ਬੀਜਾਂ ਤੇ ਖਾਦਾ ਦੀ ਵਰਤੋਂ ਸਮੇਤ ਫ਼ਸਲਾਂ ਦਾ ਬਿਮਾਰੀ ਤੋਂ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।
Punjab Bani 06 October,2023
ਨੈਕ ਟੀਮ ਦਾ ਪੰਜਾਬੀ ਯੂਨੀਵਰਸਿਟੀ ਦੌਰਾ ਮੁਕੰਮਲ
ਨੈਕ ਟੀਮ ਦਾ ਪੰਜਾਬੀ ਯੂਨੀਵਰਸਿਟੀ ਦੌਰਾ ਮੁਕੰਮਲ -ਅਗਲੇ ਹਫ਼ਤੇ ਰਿਪੋਰਟ ਦੀ ਉਮੀਦ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਦੌਰੇ ਉੱਤੇ ਪਹੁੰਚੇ ‘ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡਿਏਸ਼ਨ ਕੌਂਸਲ’ (ਨੈਕ) ਦੇ ਪ੍ਰਤੀਨਿਧੀਆਂ ਨੇ ਆਪਣਾ ਨਿਰੀਖਣ ਦਾ ਕਾਰਜ ਮੁਕੰਮਲ ਕਰ ਲਿਆ ਹੈ। ਇਸ ਸੱਤ ਮੈਂਬਰੀ ਟੀਮ, ਜਿਸ ਵਿੱਚ ਕਿ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਸਿੱਖਿਆ ਮਾਹਿਰ ਸ਼ਾਮਿਲ ਸਨ, ਨੇ ਇਸ ਨਿਰੀਖਣ ਸੰਬੰਧੀ ਸੀਲਬੰਦ ਰਿਪੋਰਟ ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡਿਏਸ਼ਨ ਕੌਂਸਲ ਨੂੰ ਭੇਜ ਦਿੱਤੀ ਹੈ। ਹੁਣ ਅਗਲੇ ਹਫ਼ਤੇ ਨੈਕ ਵੱਲੋਂ ਇਸ ਬਾਰੇ ਆਪਣਾ ਨਤੀਜਾ ਐਲਾਨੇ ਜਾਣ ਦੀ ਉਮੀਦ ਹੈ। ਜਿ਼ਕਰਯੋਗ ਹੈ ਕਿ ਇਸ ਓਵਰਆਲ ਨਤੀਜੇ ਲਈ ਲੋੜੀਂਦੇ ਮੁਲਾਂਕਣ ਦਾ 70 ਫ਼ੀਸਦੀ ਹਿੱਸਾ ਯੂਨੀਵਰਸਿਟੀ ਵੱਲੋਂ ਪਹਿਲਾਂ ਜਮ੍ਹਾਂ ਕਰਵਾਏ ਗਏ ਵੱਖ-ਵੱਖ ਦਸਤਾਵੇਜ਼ਾਂ ਦੇ ਅਧਾਰ ਉੱਤੇ ਹੁੰਦਾ ਹੈ ਅਤੇ ਬਾਕੀ ਬਚਦਾ 30 ਫ਼ੀਸਦੀ ਹਿੱਸਾ ਨੈਕ ਪ੍ਰਤੀਨਿਧੀਆਂ ਦੀ ਟੀਮ ਵੱਲੋਂ ਦੌਰੇ ਦੌਰਾਨ ਨਿਰੀਖਣ ਉਪਰੰਤ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਉੱਤੇ ਨਿਰਭਰ ਕਰਦਾ ਹੈ। ਪੰਜਾਬੀ ਯੂਨੀਵਰਸਿਟੀ ਵਿਖੇ ਨੈਕ ਦਾ ਇਹ ਚੌਥੇ ਗੇੜ ਦਾ ਨਿਰੀਖਣ ਸੀ ਜਿਸ ਵਿੱਚ 2017 ਤੋਂ 2022 ਦੇ ਦਰਮਿਆਨ ਦੀਆਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਨੂੰ ਵੇਖਿਆ ਪਰਖਿਆ ਜਾਣਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲਾਂ ਦੌਰਾਨ ਤਿੰਨ ਵਾਰ ਨੈਕ ਵੱਲੋਂ ਯੂਨੀਵਰਸਿਟੀ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ। ਇਸ ਟੀਮ ਵੱਲੋਂ ਦੋ ਦਿਨਾਂ ਵਿੱਚ ਯੂਨੀਵਰਸਿਟੀ ਦੇ ਤਕਰੀਬਨ ਅੱਧੇ ਵਿਭਾਗਾਂ ਦਾ ਦੌਰਾ ਕਰਦਿਆਂ ਉੱਥੇ ਹਾਜ਼ਰ ਵਿਭਾਗੀ ਪ੍ਰਤੀਨਿਧੀਆਂ ਨਾਲ਼ ਸੰਵਾਦ ਰਚਾਇਆ ਗਿਆ। ਹਰੇਕ ਵਿਭਾਗ ਵੱਲੋਂ ਆਪਣੀਆਂ ਵਿਸ਼ੇਸ਼ਤਾਵਾਂ, ਵਿਲੱਖਣਤਾਵਾਂ, ਪ੍ਰਾਪਤੀਆਂ ਆਦਿ ਨਾਲ਼ ਸੰਬੰਧਤ ਅੰਕੜਿਆਂ ਨੂੰ ਸੂਚੀਬੱਧ ਕਰ ਕੇ ਅਗਾਊਂ ਤਿਆਰੀ ਕੀਤੀ ਹੋਈ ਸੀ ਤਾਂ ਕਿ ਘੱਟ ਸਮੇਂ ਵਿੱਚ ਵਧੇਰੇ ਦੱਸਿਆ ਜਾ ਸਕੇ। ਜਿੱਥੇ ਸੰਬੰਧਤ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਟੀਮ ਨੂੰ ਜਾਣਕਾਰੀ/ਪੇਸ਼ਕਾਰੀ ਦਿੱਤੀ ਜਾਂਦੀ ਸੀ ਉੱਥੇ ਹੀ ਟੀਮ ਵੱਲੋਂ ਵੀ ਆਪਣੀ ਦਿਲਚਸਪੀ ਅਨੁਸਾਰ ਵੱਖ-ਵੱਖ ਸਵਾਲਾਂ ਜ਼ਰੀਏ ਪੁੱਛਗਿੱਛ ਕੀਤੀ ਜਾਂਦੀ ਸੀ। ਯੂਨੀਵਰਸਿਟੀ ਕੈਂਪਸ ਵਿੱਚ ਦੋ ਦਿਨ ਮੇਲੇ ਵਰਗਾ ਮਾਹੌਲ ਰਿਹਾ। ਜਿੱਥੇ ਇਸ ਟੀਮ ਲਈ ਭੰਗੜਾ, ਕੱਥਕ, ਲੋਕ-ਸਾਜ਼ ਆਦਿ ਵੰਨਗੀਆਂ ਦੀ ਪੇਸ਼ਕਾਰੀ ਦਾ ਪ੍ਰਬੰਧ ਕੀਤਾ ਗਿਆ ਸੀ ਉੱਥੇ ਹੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵੀ ਉਚੇਚੇ ਤੌਰ ਉੱਤੇ ਪਹੁੰਚੇ ਹੋਏ ਸਨ। ਉੱਘੇ ਕਵੀ ਸੁਰਜੀਤ ਪਾਤਰ ਅਤੇ ਉੱਘੇ ਵਿਦਵਾਨ ਰਤਨ ਸਿੰਘ ਜੱਗੀ ਜਿਹੇ ਵਿਦਵਾਨ ਵੀ ਉਚੇਚੇ ਤੌਰ ਉੱਤੇ ਪੁੱਜੇ ਹੋਏ ਸਨ। ਜਿ਼ਕਰਯੋਗ ਹੈ ਕਿ ਟੀਮ ਵੱਲੋਂ ਸਾਬਕਾ ਵਿਦਿਆਰਥੀਆਂ, ਅਧਿਆਪਕਾਂ ਅਤੇ ਗ਼ੈਰ ਅਧਿਆਪਨ ਅਮਲੇ ਨਾਲ਼ ਵੱਖਰੇ-ਵੱਖਰੇ ਤੌਰ ਉੱਤੇ ਗੱਲ ਕੀਤੀ ਗਈ। ਗੱਲਬਾਤ ਦੇ ਇੱਕ ਦੌਰ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਿਲ ਸਨ। ਇਸ ਦੌਰੇ ਦੇ ਸਬੱਬ ਨਾਲ਼ ਯੂਨੀਵਰਸਿਟੀ ਦੇ ਵੱਖ-ਵੱਖ ਕੋਨਿਆਂ ਵਿੱਚ ਲੋੜ ਅਨੁਸਾਰ ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਸੁੰਦਰੀਕਰਨ ਦਾ ਕਾਰਜ ਵੀ ਕਰਵਾਇਆ ਗਿਆ ਜਿਸ ਨਾਲ਼ ਕੈਂਪਸ ਹੋਰ ਆਕ੍ਰਸ਼ਕ ਲੱਗਣ ਲੱਗ ਪਿਆ ਹੈ।
Punjab Bani 06 October,2023
ਪਰਾਲੀ ਸਾੜਨੋ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ
ਪਰਾਲੀ ਸਾੜਨੋ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ -ਏ.ਡੀ.ਸੀ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼, ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਖੇਤੀਬਾੜੀ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਿਆ -ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾਹ ਲਗਾਉਣ ਵਾਲਿਆਂ ਦਾ ਕੀਤਾ ਜਾਵੇਗਾ ਸਨਮਾਨ-ਡੀ.ਸੀ -ਢਕੜੱਬਾ ਤੇ ਧਨੌਰੀ ਵਿਖੇ ਖੇਤਾਂ 'ਚ ਲੱਗੀ ਅੱਗ ਬੁਝਾਈ ਪਟਿਆਲਾ, 6 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਪਰਾਲੀ ਸਾੜਨੋ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਖੇਤਾਂ ਤੱਕ ਪਹੁੰਚ ਬਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਏ.ਡੀ.ਸੀ. (ਆਰ.ਡੀ.) ਅਨੁਪ੍ਰਿਤਾ ਜੌਹਲ, ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਸਮੇਤ ਮਾਲ ਵਿਭਾਗ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਖੇਤੀਬਾੜੀ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਫਾਇਰ ਸਰਵਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਸਾਧਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਏ.ਡੀ.ਸੀ. ਅਨੁਪ੍ਰਿਤਾ ਜੌਹਲ ਪਿੰਡ ਸ਼ੇਖਪੁਰਾ ਵਿਖੇ ਗਏ ਤੇ ਇੱਥੇ ਪਰਾਲੀ ਨੂੰ ਅੱਗ ਨਾ ਲਗਾਕੇ ਇਸ ਦੀ ਹੋਰ ਢੰਗਾਂ ਨਾਲ ਸੰਭਾਲ ਕਰਨ ਲਈ ਆਖਿਆ। ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ ਨੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਵਨਿੰਦਰ ਸਿੰਘ ਮਾਨ ਆਦਿ ਨੂੰ ਨਾਲ ਲੈਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਕੇ ਖੇਤਾਂ ਵਿੱਚ ਅੱਗ ਨਾਹ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਢਕੜੱਬਾ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ ਗਈ। ਐਸ.ਡੀ.ਐਮ. ਨਾਭਾ ਤਰਸੇਮ ਚੰਦ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖ਼ੁਦ ਜਾਕੇ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਟੀਮਾਂ ਦੀ ਅਗਵਾਈ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲੱਗਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ। ਇਸੇ ਤਰ੍ਹਾਂ ਹੀ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਨੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਬੇਲਰ ਨਾਲ ਪਰਾਲੀ ਤੇ ਫੂਸ ਦੀਆਂ ਗੰਢਾਂ ਬਣਾਉਣ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਪਰਾਲੀ ਦੀਆਂ ਗੰਢਾਂ ਦੇ ਡੰਪ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਪੰਜਾਬ ਫਾਇਰ ਸਰਵਿਸ ਦੀਆਂ ਟੀਮਾਂ ਨਾਲ ਕਿਸਾਨਾਂ ਨੂੰ ਅੱਗ ਲੱਗਣ ਦੇ ਨੁਕਸਾਨ ਬਾਰੇ ਵੀ ਦੱਸਿਆ। ਜਦਕਿ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੀ ਅੱਜ ਆਪਣੀ ਸਬ ਡਵੀਜਨ ਦੇ ਪਿੰਡਾਂ ਵਿੱਚ ਰਹੇ। ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਨੌਰੀ ਵਿਖੇ ਅੱਗ ਬੁਝਾਈ ਗਈ। ਇਸੇ ਤਰ੍ਹਾਂ ਹੀ ਰਾਜਪੁਰਾ ਦੇ ਐਸ.ਡੀ.ਐਮ. ਪਰਲੀਨ ਕੌਰ ਬਰਾੜ ਨੇ ਵੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਲਈ ਜਾਗਰੂਕ ਕੀਤਾ। ਦੂਧਨ ਸਾਧਾਂ ਦੇ ਤਹਿਸੀਲਦਾਰ ਵੀਨਾ ਰਾਣੀ ਨੇ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਗਿਆ ਕਿ ਪਿੰਡਾਂ ਦੇ ਖੇਤਾਂ ਵਿੱਚ ਅੱਗ ਲੱਗਣ ਬਾਰੇ ਸੂਚਿਤ ਕੀਤਾ ਜਾਵੇ।
Punjab Bani 06 October,2023
ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ - ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ - ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ - ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ - ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ ਚੰਡੀਗੜ੍ਹ, 6 ਅਕਤੂਬਰ 2023 - ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ 'ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।
Punjab Bani 06 October,2023
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ
ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ - ਪੰਜਾਬ ਪੁਲਿਸ ਟਰੈਫਿਕ ਵਿੰਗ ਨੇ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਮੁੱਖ ਸੰਸਥਾਵਾਂ ਨਾਲ ਕੀਤਾ ਐਮਓਯੂ ਸਹੀਬੱਧ — ਮੈਪ ਮਾਈ ਇੰਡੀਆ, ਪੰਜਾਬ-ਅਧਾਰਤ ਸੇਫ ਸੁਸਾਇਟੀ, ਗੁਰੂਗ੍ਰਾਮ-ਅਧਾਰਤ ਇੰਟੋਜ਼ੀ ਟੈਕ ਅਤੇ ਜੈਪੁਰ-ਅਧਾਰਤ ਮੁਸਕਾਨ ਫਾਊਂਡੇਸ਼ਨ ਨੇ ਪੰਜਾਬ ਪੁਲਸ ਨਾਲ ਮਿਲਾਇਆ ਹੱਥ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ ਹੋਰ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਇਆ ਜਾ ਸਕੇ। ਐਸ.ਏ.ਐਸ.ਨਗਰ ਦੇ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਵਿਖੇ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਦੀ ਅਗਵਾਈ ਹੇਠ ਪ੍ਰਮੁੱਖ ਕੰਪਨੀਆਂ ਜਿਹਨਾਂ ਵਿੱਚ ਮੈਪ ਮਾਈ ਇੰਡੀਆ, ਪੰਜਾਬ ਅਧਾਰਤ ਸੇਫ਼ ਸੋਸਾਇਟੀ, ਗੁਰੂਗ੍ਰਾਮ ਸਥਿਤ ਇੰਟੋਜੀ ਟੇਕ ਪ੍ਰਾਈਵੇਟ ਲਿਮਟਿਡ ਅਤੇ ਜੈਪੁਰ ਸਥਿਤ ਮੁਸਕਾਨ ਫਾਊਂਡੇਸ਼ਨ ਸ਼ਾਮਲ ਹਨ, ਨਾਲ ਐਮਓਯੂ ਸਹੀਬੱਧ ਕੀਤੇ ਗਏ । ਇਸ ਮੌਕੇ ਮੈਪ ਮਾਈ ਇੰਡੀਆ ਦੇ ਸੀਈਓ-ਕਮ-ਕਾਰਜਕਾਰੀ ਨਿਰਦੇਸ਼ਕ ਰੋਹਨ ਵਰਮਾ, ਸੇਫ਼ ਸੁਸਾਇਟੀ ਦੇ ਚੇਅਰਪਰਸਨ ਰੁਪਿੰਦਰ ਸਿੰਘ, ਮੁਸਕਾਨ ਫਾਊਂਡੇਸ਼ਨ ਦੇ ਟਰੱਸਟੀ ਸ਼ਾਂਤਨੂ ਬਸੀਨ ਅਤੇ ਇੰਟੋਜ਼ੀ ਦੇ ਸੰਸਥਾਪਕ ਅਤੇ ਸੀਈਓ ਨਰੇਸ਼ ਕੁਮਾਰ ਹਾਜ਼ਰ ਸਨ। ਇਹ ਅਮਲ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਨੂੰ ਕਾਬੂ ਕਰਨ ਲਈ ਸਮਰਪਿਤ ਇੱਕ ਵਿਸ਼ੇਸ਼ ਪੁਲਿਸ ਟੀਮ ਸੜਕ ਸੁਰੱਖਿਆ ਫੋਰਸ(ਐਸਐਸਐਫ) ਦੀ ਸ਼ੁਰੂਆਤ ਦੇ ਮੱਦੇਨਜ਼ਰ ਕੀਤਾ ਗਿਆ ਹੈ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਦੱਸਿਆ ਕਿ ਇਹਨਾਂ ਸੰਸਥਾਵਾਂ ਦੇ ਸਾਂਝੇ ਯਤਨ ਸੁਰੱਖਿਅਤ ਸੜਕਾਂ, ਟਰੈਫਿਕ ਦੇ ਕੁਸ਼ਲ ਤੇ ਬਿਹਤਰ ਬੰਦੋਬਸਤ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰਨਗੇ। ਉਹਨਾਂ ਕਿਹਾ ,“ਅਸੀਂ ਸਾਰੇ ਨਾਗਰਿਕਾਂ ਲਈ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਾਂ।’’ ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਰਣਨੀਤੀਆਂ ਨੂੰ ਵਧਾਉਣ ਲਈ ਵਿਗਿਆਨਕ ਜਾਂਚ ਅਤੇ ਗਿਆਨ ਸਿਰਜਣ ਦਾ ਮਾਹੌਲ ਪੈਦਾ ਕਰਨਗੀਆਂ। ਜਦਕਿ, ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਰਾਜ ਦੇ ਵਿੱਚ ਟਰੈਫਿਕ ਕੰਟਰੋਲ ਦੀ ਦਿਸ਼ਾ ਵਿੱਚ ਕ੍ਰਾਂਤੀ ਲਿਆਉਣ ਲਈ ਅਨੁਕੂਲਿਤ ਵਾਤਾਵਰਣ ਸਿਰਜੇਗਾ ਤਾਂ ਜੋ ਬਿਹਤਰ ਟਰੈਫਿਕ ਦਾ ਪ੍ਰਬੰਧਨ ਕਰਕੇ ਦੁਰਘਟਨਾਵਾਂ ਨੂੰ ਟਾਲਿਆ ਜਾ ਸਕੇ। ਏਡੀਜੀਪੀ ਨੇ ਕਿਹਾ ,“ਇਹ ਪਹਿਲਕਦਮੀ ਨਾ ਸਿਰਫ ਸੜਕੀ ਮੌਤਾਂ ਅਤੇ ਹਾਦਸਿਆਂ ਨੂੰ ਘਟਾ ਕੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਵਾਤਾਵਰਣ ਪੈਦਾ ਕਰੇਗੀ, ਸਗੋਂ ਟਰੈਫਿਕ ਪ੍ਰਬੰਧਨ, ਕੰਟਰੋਲ, ਆਵਾਜਾਈ, ਸੜਕ ਸੁਰੱਖਿਆ ਇੰਜੀਨੀਅਰਿੰਗ, ਇੰਟੈਲੀਜੈਂਟ ਟਰਾਂਸਪੋਰਟ ਹੱਲ, ਐਮ-ਪੁਲਿਸਿੰਗ, ਈ-ਪੁਲਿਸਿੰਗ ਅਤੇ ਸੂਬਾ ਪੁਲਿਸ ਨੂੰ ਸਿਖਲਾਈ ਨਾਲ ਹੋਰ ਮੁਹਾਰਤ ਵੱਲ ਹੁਲਾਰਾ ਦੇਵੇਗੀ । ਉਹਨਾਂ ਅੱਗੇ ਕਿਹਾ ਇਸ ਨਾਲ ਟਰੈਫਿਕ ਪੈਟਰਨਜ਼ ਅਤੇ ਸੜਕ ਸੁਰੱਖਿਆ ਸਬੰਧੀ ਚੁਣੌਤੀਆਂ ਦੀ ਡੂੰਘੀ ਸਮਝ ਵਧੇਗੀ ਜਿਸਦੇ ਸਿੱਟੇੇ ਵਜੋਂ ਵਧੇਰੇ ਪ੍ਰਭਾਵਸ਼ਾਲੀ ਹੱਲ ਲੱਭਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਮੁਹਾਰਤ ਅਤੇ ਡੇਟਾ ਐਕਸਚੇਂਜ ਰਾਹੀਂ ਅਪਲਾਈਡ ਰਿਸਰਚ ਨੂੰ ਸਹੂਲਤ ਮਿਲੇਗੀ, ਜਿਸ ਦੀ ਵਰਤੋਂ ਸਮਾਜ ਦੇ ਵਿਆਪਕ ਲਾਭ ਲਈ ਖੋਜਾਂ ਨੂੰ ਪ੍ਰਸਾਰਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਸੜਕ ਸੁਰੱਖਿਆ ਦੇ ਖੇਤਰ ਵਿੱਚ ਨਵੀਨਤਾ ਅਤੇ ਨਾਲੇਜ ਸ਼ੇਅਰਿੰਗ (ਗਿਆਨ-ਵੰਡ) ਨੂੰ ਉਤਸ਼ਾਹਿਤ ਕਰੇਗਾ। ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਸੁਰੱਖਿਆ ਵਿੱਚ ਵਿਗਿਆਨਕ ਨਜ਼ਰੀਆ ਲਿਆਉਣ ਲਈ ਪੰਜਾਬ ਪੁਲਿਸ ਦੀ ਇਹ ਇੱਕ ਹੋਰ ਪਹਿਲਕਦਮੀ ਹੈ ਅਤੇ ਇਸ ਨਾਲ ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਵਿੱਚ ਡਾਟਾ-ਅਧਾਰਿਤ ਫੈਸਲੇ ਲੈਣ ਦੀ ਸਮਰੱਥਾ ਹੋਰ ਵਧੇਗੀ। ਜ਼ਿਕਰਯੋਗ ਹੈ ਕਿ ਹਸਤਾਖਰਕਰਤਾਵਾਂ ਨੇ 2021 ਤੋਂ 2030 ਤੱਕ ਸੰਯੁਕਤ ਰਾਸ਼ਟਰ ਸੰਘ ਦੁਆਰਾ ਮਨੋਨੀਤ ‘‘ ਡੀਕੇਡ ਆਫ ਐਕਸ਼ਨ ਆਨ ਰੋਡ ਸੇਫਟੀ ’’ ਨੂੰ ਪੂਰਨ ਸਮਰਥਨ ਦਾ ਵਾਅਦਾ ਵੀ ਕੀਤਾ ਹੈ। ਡੱਬੀ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸੰਸਥਾਵਾਂ ਕਿਵੇਂ ਮਦਦ ਕਰਨਗੀਆਂ — ਮੈਪ ਮਾਈ ਇੰਡੀਆ: ਰੀਅਲ-ਟਾਈਮ ਅਡਵਾਈਜ਼ਰੀਆਂ ਅਤੇ ਨੈਵੀਗੇਸ਼ਨ ਸੇਵਾਵਾਂ ਅਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਦੁਰਘਟਨਾਵਾਂ, ਸੜਕਾਂ ਦੇ ਬੰਦ ਹੋਣ ਅਤੇ ਵੀਆਈਪੀ ਆਵਾਜਾਈ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕਰੇਗਾ। - ਇੰਟੋਜ਼ੀ ਟੈੱਕ: ਟਰੈਫਿਕ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਿੱਚ ਸਹਾਇਕ ਹੋਵੇਗਾ, ਇੱਕ ਸੁਰੱਖਿਅਤ ਅਤੇ ਵਧੇਰੇ ਕੁਸ਼ਲ ਸੜਕ ਨੈੱਟਵਰਕ ਵਿੱਚ ਯੋਗਦਾਨ ਪਾਵੇਗਾ। - ਸੇਫ ਸੋਸਾਇਟੀ: ਸੜਕ ਸੁਰੱਖਿਆ ਆਡਿਟ ਕਰਵਾਉਣ, ਬਲੈਕ ਸਪੌਟਸ ਦੀ ਪਛਾਣ ਕਰਨ, ਅਤੇ ਸੜਕ ਸੁਰੱਖਿਆ ਨੂੰ ਵਧਾਉਣ ਸਬੰਧੀ ਸੁਧਾਰ ਕਰਨ ਵਿੱਚ ਸਹਿਯੋਗ ਕਰੇਗਾ। - ਮੁਸਕਾਨ ਫਾਊਂਡੇਸ਼ਨ: ਸੜਕ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ, ਪੁਲਿਸ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ, ਤਕਨੀਕੀ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟ ਪਛਾਣ, ਅਤੇ ਸੁਧਾਰ ਦੇ ਕੰਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗੀ।
Punjab Bani 06 October,2023
ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ
ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ ਕੈਂਪਸ ਮੈਨੇਜਰ ਸੇਵਾ ਭਾਵਨਾ ਨਾਲ ਨਿਭਾਉਣ ਜਿੰਮੇਵਾਰੀ ਨੂੰ : ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਉਹ ਅੱਜ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ. ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਹਨਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਹਨਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ। ਸਕੂਲ ਸਿੱਖਿਆ ਮੰਤਰੀ ਨੇ ਕੈਂਪਸ ਮੈਨੇਜਰਾਂ ਨੂੰ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰਨ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਹਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਦਿਆਂ ਸਕੂਲ ਬਾਥਰੂਮਾਂ ਦਾ ਸਾਫ਼ ਹੋਣਾ ਯਕੀਨੀ ਬਣਾਉਣਗੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਡੀ.ਪੀ.ਆਈ. ਸਕੂਲ ਸ੍ਰੀ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਗਿੰਨੀ ਦੁੱਗਲ ਹਾਜ਼ਰ ਸਨ।
Punjab Bani 06 October,2023
ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ
ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਡਿਜੀਟਲ ਤਬਦੀਲੀ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਈ ਯਤਨਸ਼ੀਲ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ਬਾਰੇ ਚਰਚਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਡਿਜੀਟਲ ਤਬਦੀਲੀ ਲਿਆਉਣ ਵਾਸਤੇ ਵਚਨਬੱਧ ਹੈ। ਸਰਕਾਰ ਅਤੇ ਅਕਾਦਮਿਕ ਭਾਈਵਾਲੀ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜੋ ਸਰਕਾਰ ਨੂੰ ਖੋਜ ਅਤੇ ਤੱਥ-ਆਧਾਰਤ ਨੀਤੀਗਤ ਜਾਣਕਾਰੀ ਪ੍ਰਦਾਨ ਕਰਦੀ ਹੈ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ 'ਤੇ ਪੰਜਾਬ ਸਰਕਾਰ ਅਤੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਸੀ। ਇਸ ਮੀਟਿੰਗ ਦੌਰਾਨ ਪਾਲਿਸੀ ਡਾਇਰੈਕਟਰ ਡਾ. ਆਰੂਸ਼ੀ ਜੈਨ ਦੀ ਅਗਵਾਈ ਵਾਲੀ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ ਦੀ ਟੀਮ ਨੇ ਪੰਜਾਬ ਸਟੇਟ ਡਾਟਾ ਪੋਰਟਲ - ਪੰਜਾਬ ਰਾਜ ਨਾਲ ਸਬੰਧਿਤ ਵੱਖ-ਵੱਖ ਡਾਟਾ ਸੈੱਟਸ ਅਤੇ ਜਾਣਕਾਰੀ, ਲਈ ਪ੍ਰਸਤਾਵ ਪੇਸ਼ ਕਰਨ ਸਮੇਤ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੁਚੱਜੇ ਪ੍ਰਸ਼ਾਸਨ ਲਈ ਚੁੱਕੇ ਕਦਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਸਰਕਾਰ ਦੀ ਡਾਟਾ-ਆਧਾਰਤ ਫੈਸਲੇ ਲੈਣ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ ਅਤੇ ਡਾਟਾ ਨੂੰ ਜਨਤਾ ਤੱਕ ਪਹੁੰਚਯੋਗ ਬਣਾ ਕੇ ਹੋਰ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸੇ ਦੌਰਾਨ ਰੀਅਲ ਟਾਈਮ ਗਵਰਨੈਂਸ ਮੌਨਿਟਰਿੰਗ 'ਤੇ ਕੇਂਦਰਤ ਡਾਟਾ ਵਿਸ਼ਲੇਸ਼ਣ ਪ੍ਰਦਾਨ ਕਰਨ ਵਾਲੇ ਇਕ ਹੋਰ ਈ-ਪਲੇਟਫਾਰਮ ਅਤੇ ਇਸ ਦੇ ਭਵਿੱਖੀ ਵਿਸ਼ਲੇਸ਼ਣ ਬਾਰੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਗਿਰੀਸ਼ ਦਿਆਲਨ, ਵਿਭਾਗ ਦੇ ਹੋਰ ਮੁਲਾਜ਼ਮਾਂ ਤੋਂ ਇਲਾਵਾ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਆਈ.ਐਸ.ਬੀ. ਦੀ ਟੀਮ ਜਿਨ੍ਹਾਂ ਵਿੱਚ ਸੀਨੀਅਰ ਮੈਨੇਜਰ ਗੌਰਮਿੰਟ ਟ੍ਰੇਨਿੰਗ ਡਾ. ਸ਼ਰੀਕ ਹਸਨ ਮਨਜ਼ੀਰ ਅਤੇ ਪ੍ਰੋਜੈਕਟ ਲੀਡ, ਇੰਡੀਆ ਡਾਟਾ ਪੋਰਟਲ ਅੰਮ੍ਰਿਤਾ ਚੱਕਰਵਰਤੀ ਵੀ ਹਾਜ਼ਰ ਸਨ।
Punjab Bani 06 October,2023
ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ
ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ -ਪਟਿਆਲਾ ਦੇ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਬਿਨਾਂ ਅੱਗ ਲਗਾਏ ਕੀਤਾ ਪਰਾਲੀ ਦਾ ਨਿਪਟਾਰਾ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ -80 ਏਕੜ ਜ਼ਮੀਨ 'ਚ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਵਾਈਆਂ : ਅਮਰਜੀਤ ਸਿੰਘ -ਕਿਹਾ, ਪਰਾਲੀ ਊਰਜਾ ਦਾ ਚੰਗਾ ਸਰੋਤ, ਇੰਡਸਟਰੀ 'ਚ ਆਸਾਨੀ ਨਾਲ ਹੋ ਸਕਦੀ ਹੈ ਪਰਾਲੀ ਦੀ ਵਰਤੋਂ -ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ 'ਚ ਹੋਇਆ ਵਾਧਾ, ਝਾੜ 'ਚ ਵੀ ਪਿਆ ਫ਼ਰਕ ਪਟਿਆਲਾ, 6 ਅਕਤੂਬਰ: ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਪੂਨੀਆ ਖਾਨਾ ਦੇ ਕਿਸਾਨ ਅਮਰਜੀਤ ਸਿੰਘ ਹਨ, ਜੋ ਆਪਣੀ 80 ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਬੇਲਰ ਨਾਲ ਗੰਢਾਂ ਬਣਾਕੇ ਕਰ ਰਹੇ ਹਨ। ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ 60 ਏਕੜ ਆਪਣੀ ਅਤੇ 20 ਏਕੜ ਠੇਕੇ 'ਤੇ ਜ਼ਮੀਨ ਹੈ, ਜਿਸ 'ਤੇ ਉਨ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਕਦੇ ਅੱਗ ਨਹੀਂ ਲਗਾਈ ਸਗੋਂ ਬੇਲਰ ਦੀ ਮਦਦ ਨਾਲ ਗੰਢਾਂ ਬਣਵਾਈਆਂ ਹਨ, ਜਿਸ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਤੁਰੰਤ ਖੇਤ ਖਾਲੀ ਹੋ ਜਾਂਦੇ ਹਨ। ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋ ਪੁੱਤਰਾਂ ਸਤਵੰਤ ਸਿੰਘ ਅਤੇ ਧਨਵੰਤ ਸਿੰਘ ਨਾਲ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਚਾਰ ਸਾਲ ਤੋਂ ਸਫਲਤਾਪੂਰਵਕ ਖੇਤੀ ਕਰ ਰਹੇ ਹਨ ਤੇ ਇਸ ਵਾਰ ਝੋਨੇ ਦੀ ਪੀ.ਆਰ. 126 ਕਿਸਮ ਲਗਾਈ ਸੀ, ਜਿਸ ਦਾ ਪ੍ਰਤੀ ਏਕੜ 7 ਕੁਆਇੰਟ ਝਾੜ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ 'ਚ ਕਮੀ ਆਈ ਹੈ, ਉਥੇ ਹੀ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਗੰਢਾਂ ਬਣਾਉਣ ਦੇ ਆਪਣੇ ਤਜਰਬੇ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਬੇਲਰ ਰਾਹੀ ਗੰਢਾਂ ਬਣਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਰਾਲੀ ਊਰਜਾ ਦਾ ਚੰਗਾ ਸਰੋਤ ਹੈ ਅਤੇ ਇਸ ਦੀ ਵਰਤੋਂ ਇੰਡਸਟਰੀ ਵਿੱਚ ਆਸਾਨੀ ਨਾਲ ਹੋ ਸਕਦੀ ਹੈ ਜਿਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣੋ ਬਚਦਾ ਹੈ ਨਾਲ ਹੀ ਖੇਤ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਇੰਡਸਟਰੀ ਨੂੰ ਵੀ ਆਸਾਨੀ ਨਾਲ ਬਾਲਣ ਉਪਲਬੱਧ ਹੋ ਜਾਂਦਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੀਆਂ ਗੰਢਾਂ ਬਣਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ 'ਚ ਯੋਗਦਾਨ ਪਾਵਾਂਗੇ।
Punjab Bani 06 October,2023
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ - 6 ਮਹੀਨਿਆਂ ‘ਚ ਪੰਜਾਬ ਸਰਕਾਰ ਨੂੰ ਕੁੱਲ 2143.62 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 6 ਮਹੀਨਿਆਂ ‘ਚ ਪਿਛਲੇ ਸਾਲ ਦੇ ਮੁਕਾਬਲੇ 12 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਅਗਸਤ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 24 ਫੀਸਦੀ ਜ਼ਿਆਦਾ ਆਮਦਨ ਹੋਈ ਹੈ ਜਦਕਿ ਸਤੰਬਰ ਮਹੀਨੇ ਵਿਚ ਇਹ ਵਾਧਾ ਦਰ 10 ਫੀਸਦੀ ਰਹੀ। ਅਗਸਤ 2022 ਦੇ 282.62 ਕਰੋੜ ਰੁਪਏ ਦੇ ਮੁਕਾਬਲੇ ਅਗਸਤ 2023 ‘ਚ ਸਰਕਾਰੀ ਖਜ਼ਾਨੇ ਵਿਚ 349.27 ਕਰੋੜ ਰੁਪਏ ਆਏ। ਇਸੇ ਤਰ੍ਹਾਂ ਸਤੰਬਰ 2022 ਦੇ 303.38 ਕਰੋੜ ਰੁਪਏ ਦੇ ਮੁਕਾਬਲੇ ਸਤੰਬਰ 2023 ਵਿਚ 332.48 ਕਰੋੜ ਰੁਪਏ ਦੀ ਆਮਦਨ ਹੋਈ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਸਤੰਬਰ 2023 ਤੱਕ ਕੁੱਲ 2143.62 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1908.87 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 12 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਡੇਢ ਸਾਲ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 06 October,2023
ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 6 ਅਕਤੂਬਰ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਨਾਲ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮਾਰਟ ਸਿਟੀਜ਼ ਮਿਸ਼ਨ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਪਾਸੋਂ ਵਿਸਥਾਰ ਪੂਰਵਕ ਜਾਣਕਾਰੀ ਲਈ। ਇਸੇ ਤਰ੍ਹਾਂ ਅਮਰੁਤ-24x7 ਵਾਟਰ ਸਪਲਾਈ ਅਤੇ ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ- ਸੀ.ਬੀ.ਜੀ. ਬਾਇਓ ਮਿਥੀਨੇਸ਼ਨ ਪਲਾਂਟਾਂ, ਸੀ ਐਡ ਡੀ ਵੇਸਟ ਮੈਨੇਜਮੈਂਟ ਪਲਾਂਟ, ਵਿਰਾਸਤੀ ਰਹਿੰਦ-ਖੂੰਹਦ ਦੇ ਇਲਾਜ ਦੀ ਪ੍ਰਗਤੀ ਅਤੇ ਸਵੱਛ ਭਾਰਤ ਮਿਸ਼ਨ 1.0 ਅਤੇ ਸਵੱਛ ਭਾਰਤ ਮਿਸ਼ਨ 2.0 ਦੀ ਵਿੱਤੀ ਸਥਿਤੀ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਜਿਨ੍ਹਾਂ ਮੱਦਾਂ ਅਧੀਨ ਫੰਡਜ਼ ਬਕਾਇਆ ਹਨ ਉਹਨਾਂ ਫ਼ੰਡਜ਼ ਨੂੰ ਦਿਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ਵਿੱਚ ਵਰਤਿਆ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਪ੍ਰਸਤਾਵ ਵੀ ਪੇਸ਼ ਕੀਤੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਅਨੁਸਾਰ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਰਜਸ਼ੀਲ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਹਾਜ਼ਰ ਸਨ।
Punjab Bani 06 October,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ ਚੰਡੀਗੜ੍ਹ, 5 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ। ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀ ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ।
Punjab Bani 05 October,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਦੀ ਟੀਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ: ਮੁੱਖ ਮੰਤਰੀ ਚੰਡੀਗੜ੍ਹ, 5 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਤੇ ਸੂਬੇ ਤੇ ਦੇਸ਼ ਭਰ ਦੀਆਂ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਵੱਡੇ-ਵੱਡੇ ਅਹੁਦਿਆਂ ਉਤੇ ਬਿਠਾ ਕੇ ਦੇਸ਼ ਦੀ ਸੇਵਾ ਲਈ ਲਾਉਣਾ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ ਲਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਭਲਾਈ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇਗਾ। ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਇਹ ਦਿਨ ਖ਼ਾਸ ਹਨ ਕਿਉਂਕਿ ਪਹਿਲੀਆਂ ਸਰਕਾਰਾਂ ਦਾ ਬਿਨਾਂ ਰਿਸ਼ਵਤ ਦੇ ਸਿਫ਼ਾਰਸ਼ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਹੀ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਹੈ ਕਿ ਸਿਰਫ਼ ਯੋਗ ਤੇ ਹੋਣਹਾਰ ਨੌਜਵਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਜਾਣ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਲੀਡਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਆਲੀਸ਼ਾਨ ਮਹਿਲ ਬਣਾਏ, ਜਦੋਂ ਕਿ ਆਮ ਆਦਮੀ ਨੂੰ ਦੋ ਟੁੱਕ ਦੀ ਰੋਟੀ ਤੋਂ ਵੀ ਮੁਥਾਜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਕਾਰਜਕਾਲ ਦਾ ਜ਼ਿੰਮਾ ਸੌਂਪਿਆ ਹੈ ਅਤੇ ਹੁਣ ਸਾਡੇ ਮੋਢਿਆਂ ਉਤੇ ਇਹ ਜ਼ਿੰਮੇਵਾਰੀ ਹੈ ਕਿ ਸਮਾਜ ਨੂੰ ਇਸ ਦਾ ਲਾਹਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਸਾਰੀਆਂ ਚੀਜ਼ਾਂ ਲੀਹ ਉਤੇ ਹਨ ਅਤੇ ਹੁਣ ਨੌਜਵਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ।
Punjab Bani 05 October,2023
ਮਾਹਵਾਰੀ ਨਾਲ਼ ਸੰਬੰਧਤ ਕੂੜੇ ਦੇ ਨਿਪਟਾਰੇ ਲਈ ਰੋਟਰੀ ਕਲੱਬ ਵੱਲੋਂ ਤਿੰਨ ਮਸ਼ੀਨਾਂ ਦਿੱਤੀਆਂ ਗਈਆਂ
ਮਾਹਵਾਰੀ ਨਾਲ਼ ਸੰਬੰਧਤ ਕੂੜੇ ਦੇ ਨਿਪਟਾਰੇ ਲਈ ਰੋਟਰੀ ਕਲੱਬ ਵੱਲੋਂ ਤਿੰਨ ਮਸ਼ੀਨਾਂ ਦਿੱਤੀਆਂ ਗਈਆਂ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ "ਸਵੱਛਤਾ ਹੀ ਸੇਵਾ" ਲੜੀ ਅਧੀਨ ਲੜਕੀਆਂ ਦੀ ਜਨਤਕ ਸਿਹਤ ਅਤੇ ਨਿੱਜੀ ਸਫ਼ਾਈ ਨੂੰ ਧਿਆਨ ਵਿਚ ਰੱਖਦੇ ਹੋਏ ਸਵੱਛ ਭਾਰਤ ਦੀ ਸਿਰਜਣਾ ਵਿਚ ਇਕ ਮੁੱਖ ਰੁਕਾਵਟ ਮਾਹਵਾਰੀ ਨਾਲ਼ ਸੰਬੰਧਤ ਕੂੜੇ ਦਾ ਨਿਪਟਾਰਾ ਕਰਨ ਲਈ ਰੋਟਰੀ ਕਲੱਬ (3090)ਪਟਿਆਲਾ ਨਾਲ਼ ਸੰਪਰਕ ਕੀਤਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਲਈ ਸਹੂਲਤ ਪ੍ਰਦਾਨ ਕਰਨ ਲਈ ਬੇਨਤੀ ਕੀਤੀ । ਲੜਕੀਆਂ ਦੀ ਜਨਤਕ ਸਿਹਤ ਦੀ ਮਹੱਤਤਾ ਨੂੰ ਸਮਝਦੇ ਹੋਏ ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ਰੋਟੇਰੀਅਨ ਘਨਸ਼ਾਮ ਕਾਂਸਲ , ਸਾਬਕਾ ਜਿਲਾ ਗਵਰਨਰ ਰੋਟੇਰੀਅਨ ਭਾਗ ਸਿੰਘ ਪੰਨੂ, ਸਾਬਕਾ ਜਿਲਾ ਗਵਰਨਰ ਰੋਟੇਰੀਅਨ ਐਸ.ਆਰ.ਪਾਸੀ, ਪ੍ਰੈਸੀਡੈਂਟ ਰੋਟਰੀ ਕਲੱਬ ਪਟਿਆਲਾ ਰੋਟੇਰੀਅਨ ਡਾ. ਬੀ.ਐਸ.ਵਰਮਾ, ਸੈਕਟਰੀ ਰੋਟਰੀ ਕਲੱਬ ਪਟਿਆਲਾ ਐਚ.ਐਸ.ਤਲਵਾਰ, ਜਿਲਾ ਜਨਰਲ ਸੈਕਟਰੀ ਰੋਟੇਰੀਅਨ ਦਵਿੰਦਰ ਪਾਲ ਸਿੰਘ, ਚੀਫ ਐਡੀਟਰ ਰੋਟੇਰੀਅਨ ਮਾਨਿਕ ਸਿੰਗਲਾ, ਸਹਾਇਕ ਜਿਲਾ ਗਵਰਨਰ ਰੋਟੇਰੀਅਨ ਜਤਿੰਦਰ ਸ਼ਰਮਾ, ਸਹਾਇਕ ਜਿਲਾ ਗਵਰਨਰ ਰੋਟੇਰੀਅਨ ਰਮਨਜੀਤ ਢਿੱਲੋ, ਸਹਾਇਕ ਜਿਲਾ ਗਵਰਨਰ ਰੋਟੇਰੀਅਨ ਕੇ.ਐਲ.ਕਾਲਰਾ, ਸਾਬਕਾ ਪ੍ਰੈਸੀਡੈਂਟ ਰੋਟੇਰੀਅਨ ਮਨਜੀਤ ਸਿੰਘ,ਰੋਟੇਰੀਅਨ ਪ੍ਰੈਸੀਡੈਂਟ ਇਲੈਕਟ ਰੋਟੇਰੀਅਨ ਗੁਰਚਰਨ ਸਿੰਘ, ਜਿਲਾ ਸਲਾਹਕਾਰ ਰੋਟੇਰੀਅਨ ਐਚ.ਆਰ.ਸਿੰਗਲਾ ਅਤੇ ਰੋਟੇਰੀਅਨ ਸ਼ੀਸ਼ ਪਾਲ ਵੱਲੋਂ ਇਸ ਪ੍ਰਾਜੈਕਟ ਅਧੀਨ ਤਿੰਨ ਮਸ਼ੀਨਾਂ ਦਿੱਤੀਆਂ ਗਈਆਂ ਅਤੇ ਸੱਤ ਮਸ਼ੀਨਾਂ ਬਾਅਦ ਵਿੱਚ ਭੇਜਣ ਦਾ ਭਰੋਸਾ ਦਵਾਇਆ ਗਿਆ। ਰੋਟਰੀ ਕਲੱਬ ਦੇ ਜਿਲਾ ਗਵਰਨਰ ਰੋਟੇਰੀਅਨ ਘਨਸ਼ਾਮ ਕਾਂਸਲ ਨੇ ਯੂਨੀਵਰਸਿਟੀ ਨਾਲ ਇਸ ਪ੍ਰਾਜੈਕਟ ਵਿਚ ਜੁੜਨ ਉੱਤੇ ਖੁਸ਼ੀ ਪ੍ਰਗਟ ਕੀਤੀ ਅਤੇ ਅੱਗੇ ਤੋਂ ਵੀ ਪੰਜਾਬੀ ਯੂਨੀਵਰਸਿਟੀ ਨਾਲ ਅਜਿਹੇ ਕੰਮਾਂ ਵਿਚ ਸਹਾਇਤਾ ਕਰਨ ਲਈ ਹੁੰਗਾਰਾ ਭਰਿਆ। ਵਾਤਾਵਰਣ ਅਤੇ ਜਨਤਕ ਸਿਹਤ ਨੂੰ ਸੈਨੇਟਰੀ ਨੈਪਕਿਨਾਂ ਦੇ ਗ਼ਲਤ ਨਿਪਟਾਰੇ ਨਾਲ਼ ਪੈਦਾ ਹੁੰਦੇ ਨੁਕਸਾਨ ਨੂੰ ਘੱਟ ਕਰਨ ਲਈ, ਇਹ ਜ਼ਰੂਰੀ ਹੈ ਕਿ ਅਸੀਂ ਜਾਗਰੂਕਤਾ ਪੈਦਾ ਕਰਕੇ ਮਾਹਵਾਰੀ ਸਵੱਛਤਾ ਅਤੇ ਮਾਹਵਾਰੀ ਦੇ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀ ਕਰਨੀ ਜਰੂਰੀ ਹੈ ਅਤੇ ਹਰ ਔਰਤ ਨੂੰ ਬਾਇਓਡੀਗ੍ਰੇਡੇਬਲ ਦੇ ਤੌਰ ਉੱਤੇ ਈਕੋ-ਫ੍ਰੈਂਡਲੀ ਇਨਸਿਨਰੇਟਰਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ । ਵਿਕਲਪ ਵਜੋਂ ਇਹ ਕਦਮ ਚੁੱਕੇ ਜਾਣੇ ਚਾਹੀਦੇ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਆਪਣੇ ਸੰਦੇਸ਼ ਵਿਚ ਕਿਹਾ ਕਿ ਚੰਗੀ ਸਿਹਤ ਲਈ ਸਾਰਿਆਂ ਨੂੰ ਆਪਣੀ ਹਿੱਸੇਦਾਰੀ ਪਾਉਣੀ ਚਾਹੀਦੀ ਹੈ, ਐੱਨ. ਐੱਸ. ਐੱਸ. ਵਿਭਾਗ ਦੀ ਇਸ ਪਹਿਲਕਦਮੀ ਲਈ ਸ਼ਲਾਘਾ ਕਰਦੇ ਰੋਟਰੀ ਕਲੱਬ ਦੇ ਪ੍ਰਤੀਨਿਧੀਆਂ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਅੱਗੇ ਆ ਕੇ ਪੰਜਾਬੀ ਯੂਨੀਵਰਸਿਟੀ ਨਾਲ ਜੁੜ ਕੇ ਇਹ ਪ੍ਰਾਜੈਕਟ ਕੀਤਾ। ਡੀਨ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਰੇ ਹੋਸਟਲਾਂ ਵਿਚ ਤਕਰੀਬਨ 3200 ਲੜਕੀਆਂ ਹਨ, ਇਸ ਲਈ ਇਹ ਮਸ਼ੀਨਾਂ ਯੂਨੀਵਰਸਿਟੀ ਦੇ ਵੱਖ-ਵੱਖ ਲੜਕੀਆਂ ਦੇ ਹੋਸਟਲਾਂ ਵਿਚ ਹੋਣੀਆਂ ਬਹੁਤ ਜ਼ਰੂਰੀ ਹਨ। ਇਹ ਮਸ਼ੀਨਾਂ ਲੜਕੀਆਂ ਦੀ ਸਿਹਤ ਲਈ ਫਾਇਦੇਮੰਦ ਸਾਬਿਤ ਹੋਣਗੀਆਂ। ਯੂਨੀਵਰਸਿਟੀ ਦੇ ਹੋਸਟਲਾਂ ਵਿਚ ਇਹ ਮਸ਼ੀਨਾਂ ਲਗਵਾਉਣਾ ਵਾਤਾਵਰਣ ਦੀ ਸਵੱਛਤਾ ਅਤੇ ਸਵੱਛਤਾ ਮਿਸ਼ਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਜ਼ਰੂਰੀ ਕਦਮ ਹੈ।
Punjab Bani 05 October,2023
ਪੀਐਸਪੀਸੀਐਲ ਨੇ 36ਵੀਂ ਸੀਨੀਅਰ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ 2023 ਵਿੱਚ ਜਿੱਤ ਦਰਜ ਕੀਤੀ
ਪੀਐਸਪੀਸੀਐਲ ਨੇ 36ਵੀਂ ਸੀਨੀਅਰ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ 2023 ਵਿੱਚ ਜਿੱਤ ਦਰਜ ਕੀਤੀ ਪਟਿਆਲਾ, 5 ਅਕਤੂਬਰ: ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੀ ਟੀਮ ਨੇ ਆਪਣੀ ਮਜਬੂਤੀ ਅਤੇ ਟੀਮਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿਖੇ 28 ਸਤੰਬਰ ਤੋਂ 1 ਅਕਤੂਬਰ ਤੱਕ ਹੋਈ 36ਵੀ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ 2023 ਵਿੱਚ ਜਿੱਤ ਦਰਜ ਕੀਤੀ ਹੈ। ਇਸ ਤਰਾਂ ਦੀ ਹੇਠ ਪੀਐਸਪੀਸੀਐਲ ਦੀ ਟੀਮ ਦੇ ਮਿਸਾਲੀ ਪ੍ਰਦਰਸ਼ਨ ਨੇ ਨਾ ਸਿਰਫ ਸੰਸਥਾ ਦਾ ਮਾਣ ਵਧਾਇਆ ਹੈ, ਬਲਕਿ ਇਸਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਹੋਰ ਉੱਚਾ ਕੀਤਾ ਹੈ। ਫਾਈਨਲ ਮੁਕਾਬਲੇ ਵਿੱਚ ਪੀਐਸਪੀਸੀਐਲ ਦਾ ਮੁਕਾਬਲਾ ਹਰਿਆਣਾ ਦੀ ਟੀਮ ਨਾਲ ਸੀ, ਜਿਸ ਨੇ ਮਲੇਸ਼ੀਆ ਵਿੱਚ ਪਤੀਯੁਗਤਾ ਜਿੱਤ ਕੇ ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟਿਆ ਹੈ ਅਤੇ ਫਾਈਨਲ ਵਿੱਚ ਉਸਦੀ ਮੌਜੂਦਗੀ ਇੱਕ ਅਹਿਮ ਚੁਣੌਤੀ ਸੀ। ਲੇਕਿਨ ਕਪਤਾਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਕੋਚ ਮੁੱਖਵਿੰਦਰ ਸਿੰਘ ਦੇ ਮਾਰਗਦਰਸ਼ਨ ਹੇਠ ਪੀਐਸਪੀਸੀਐਲ ਦੀ ਟੀਮ ਨੇ ਮਜਬੂਤ ਇਰਾਦੇ ਅਤੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕਰਦਿਆਂ, ਆਖਿਰਕਾਰ ਇਸ ਮੁਕਾਬਲੇ ਦੀ ਜੇਤੂ ਟਰਾਫੀ ਨੂੰ ਆਪਣੇ ਨਾਮ ਕੀਤਾ ਤੇ ਉਹ ਵੀ 10 ਸਾਲਾਂ ਦੇ ਅੰਤਰਾਲ ਤੋਂ ਬਾਅਦ। ਇਸ ਮੌਕੇ ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਜਸਬੀਰ ਸਿੰਘ ਸੂਰ ਸਿੰਘ ਨੇ ਜੇਤੂ ਟੀਮ ਨੂੰ ਸਨਮਾਨ ਚਿੰਨ ਭੇਟ ਕਰਨ ਸਣੇ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ। ਇਸ ਦੌਰਾਨ ਟੀਮ ਦਾ ਹੌਸਲਾ ਵਧਾਉਂਦਿਆਂ ਅਤੇ ਉਹਨਾਂ ਵੱਲੋਂ ਸੀਨੀਅਰ ਨੈਸ਼ਨਲ ਟੱਗ ਆਫ ਵਾਰ ਚੈਂਪੀਅਨਸ਼ਿਪ ਦਿਖਾਏ ਗਏ ਸਮਰਪਣ ਅਤੇ ਅਨੁਸ਼ਾਸਨ ਦਾ ਜ਼ਿਕਰ ਕਰਦਿਆਂ, ਉਹਨਾਂ ਨੇ ਕਿਹਾ ਕਿ ਇਹ ਗੁਣ ਪੀਐਸਪੀਸੀਐਲ ਦੇ ਮੂਲ ਵਿਚਾਰਾਂ ਨੂੰ ਦਰਸਾਉਂਦੇ ਹਨ। ਅਸੀਂ ਕੰਮਕਾਜ ਤੋਂ ਹੱਟ ਕੇ ਆਪਣੇ ਮੁਲਾਜ਼ਮਾਂ ਦੇ ਹੁਨਰ ਦਾ ਸਦਾ ਸਮਰਥਨ ਕਰਦੇ ਰਹਾਂਗੇ। ਉਹਨਾਂ ਨੇ ਕਿਹਾ ਕਿ ਇਸ ਜਿੱਤ ਦੇ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਆਪਣੇ ਮੁਲਾਜ਼ਮਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਅਤੇ ਉਹਨਾਂ ਦੇ ਹੁਨਰ ਨੂੰ ਉਭਾਰਨ ਸਬੰਧੀ ਵਚਨਬੱਧਤਾ ਨੂੰ ਜਾਹਿਰ ਕੀਤਾ ਹੈ, ਜਿਸ ਨਾਲ ਸੰਸਥਾ ਵਿੱਚ ਮਾਣ ਅਤੇ ਪ੍ਰਾਪਤੀਆਂ ਦਰਜ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ।
Punjab Bani 05 October,2023
ਇੰਜ: ਜਨਕ ਰਾਜ ਰਾਜੂ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਪਟਿਆਲਾ ਵਜੋਂ ਚਾਰਜ ਸੰਭਾਲਿਆ
ਇੰਜ: ਜਨਕ ਰਾਜ ਰਾਜੂ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਪਟਿਆਲਾ ਵਜੋਂ ਚਾਰਜ ਸੰਭਾਲਿਆ ਪਟਿਆਲਾ 5 ਅਕਤੂਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੰਜ: ਜਨਕ ਰਾਜ ਰਾਜੂ, ਉਪ ਮੁੱਖ ਇੰਜੀਨੀਅਰ ਪੀ ਅਤੇ ਐਮ, ਲੁਧਿਆਣਾ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ/ਸਿਵਲ ਡਿਜ਼ਾਇਨ ਤੇ ਉਸਾਰੀ ਪਟਿਆਲਾ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਬੀਤੇ ਦਿਨ ਬਤੌਰ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਪਣੀ ਸੇਵਾ ਕਾਲ 34 ਸਾਲ 10 ਮਹੀਨੇ ਦੌਰਾਨ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਹਾਈਡਲ ਪਾਵਰ ਪ੍ਰੋਜੈਕਟਸ, ਥਰਮਲ ਪਾਵਰ ਪ੍ਰੋਜੈਕਟਸ, ਸਿਵਲ ਉਸਾਰੀ ਅਤੇ ਸਿਵਲ ਮੈਨਟੀਨੈਂਸ ਪ੍ਰੋਜੈਕਟਸ ਵਿਖੇ ਕੰਮ ਕੀਤਾ ਹੈ।
Punjab Bani 05 October,2023
ਏਸ਼ੀਅਨ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਗੱਡ ਰਹੀ ਝੰਡੇ
ਏਸ਼ੀਅਨ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਗੱਡ ਰਹੀ ਝੰਡੇ -ਤੀਰਅੰਦਾਜ਼ ਪ੍ਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ -ਤੇਜਿੰਦਰਪਾਲ ਤੂਰ ਨੇ ਸ਼ਾਟਪੁੱਟ ਵਿੱਚ ਸੋਨ ਤਗ਼ਮਾ ਅਤੇ ਹਰਮਿਲਨ ਬੈਂਸ ਨੇ 1500 ਅਤੇ 800 ਮੀਟਰ ਦੌੜ ਵਿੱਚ ਜਿੱਤਿਆ ਚਾਂਦੀ ਤਗ਼ਮਾ -ਪਹਿਲੀ ਵਾਰ ਤਗ਼ਮਾ ਜਿੱਤਣ ਵਾਲ਼ੀ ਭਾਰਤ ਦੀ ਬੈਡਮਿੰਟਨ ਪੁਰਸ਼ ਟੀਮ ਵਿੱਚ ਸ਼ਾਮਿਲ ਹੈ ਪੰਜਾਬੀ ਯੂਨੀਵਰਸਿਟੀ ਦਾ ਖਿਡਾਰੀ ਧਰੁਵ ਕਪਿਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਚੀਨ ਵਿੱਚ ਚੱਲ ਰਹੀਆਂ ਏਸ਼ੀਅਨ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਲਗਾਤਾਰ ਝੰਡੇ ਗੱਡ ਰਹੇ ਹਨ। ਤਾਜ਼ਾ ਖ਼ਬਰ ਯੂਨੀਵਰਸਿਟੀ ਦੀ ਤੀਰਅੰਦਾਜ਼ ਖਿਡਾਰੀ ਪ੍ਰਨੀਤ ਕੌਰ ਦੇ ਹਵਾਲੇ ਨਾਲ਼ ਆਈ ਹੈ ਜਿਸ ਨੇ ਸੋਨ ਤਗ਼ਮਾ ਜਿੱਤ ਲਿਆ ਹੈ। ਕੋਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਤੀਰਅੰਦਾਜ਼ੀ ਵਿੱਚ ਭਾਰਤ ਦੀ ਕੰਪਾਊਂਡ ਵਿਮੈਨ’ਜ਼ ਟੀਮ ਨੇ ਸੋਨ ਤਗ਼ਮਾ ਜਿੱਤਿਆ ਹੈ। ਪ੍ਰਨੀਤ ਕੌਰ ਇਸ ਤਿੰਨ ਮੈਂਬਰੀ ਟੀਮ ਦੀ ਮੈਂਬਰ ਹੈ। ਪੰਜਾਬੀ ਯੂਨੀਵਰਸਿਟੀ ਤੋਂ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਰਹੇ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਤੂਰ ਨੇ ਪਿਛਲੀਆਂ ਏਸ਼ੀਅਨ ਖੇਡਾਂ ਵਿੱਚ ਵੀ ਤਗ਼ਮਾ ਜਿੱਤਿਆ ਸੀ। ਇਸੇ ਤਰ੍ਹਾਂ 1500 ਮੀਟਰ ਅਤੇ 800 ਮੀਟਰ ਦੌੜ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਹਰਮਿਲਨ ਬੈਂਸ ਨੇ ਚਾਂਦੀ ਦੇ ਦੋ ਤਗ਼ਮੇ ਜਿੱਤ ਲਏ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਤਗ਼ਮਾ ਜਿੱਤਣ ਵਾਲ਼ੀ ਭਾਰਤ ਦੀ ਬੈਡਮਿੰਟਨ ਪੁਰਸ਼ ਟੀਮ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦਾ ਖਿਡਾਰੀ ਧਰੁਵ ਕਪਿਲ ਸ਼ਾਮਿਲ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਦੀ ਪ੍ਰਾਪਤੀ ਉੱਪਰ ਖੁਸ਼ੀ ਪ੍ਰਗਟਾਈ। ਉਨ੍ਹਾਂ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਇਹ ਖਿਡਾਰੀ ਆਪਣੀਆਂ ਪ੍ਰਾਪਤੀਆਂ ਨਾਲ਼ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੇ ਹਨ। ਯੂਨੀਵਰਸਿਟੀ ਆਪਣੇ ਹੋਣਹਾਰ ਅਤੇ ਮਿਹਨਤੀ ਖਿਡਾਰੀਆਂ ਉੱਤੇ ਮਾਣ ਮਹਿਸੂਸ ਕਰਦੀ ਹੈ।
Punjab Bani 05 October,2023
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ -ਪਰਾਲੀ ਸਾੜਨ ਤੋਂ ਰੋਕਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਰਵੋਤਮ ਸਮਰੱਥਾ ਅਨੁਸਾਰ ਕੀਤੀ ਜਾਣੀ ਯਕੀਨੀ ਬਣਾਈ ਜਾਵੇ-ਸਾਕਸ਼ੀ ਸਾਹਨੀ -ਸੀ.ਆਰ.ਐਮ. ਮਸ਼ੀਨਾਂ ਦਾ ਵੱਧ ਕਿਰਾਇਆ ਵਸੂਲੇ ਜਾਣ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣੇਗੀ ਕਮੇਟੀ ਪਟਿਆਲਾ, 5 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਰਵੋਤਮ ਸਮਰੱਥਾ ਅਨੁਸਾਰ ਕੀਤੀ ਜਾਣੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣਾ ਅਤਿ ਜਰੂਰੀ ਹੈ, ਕਿਉਂਕਿ ਇਸ ਦੇ ਮਨੁੱਖੀ ਸਿਹਤ ਦੇ ਨਾਲ-ਨਾਲ ਜੀਵ-ਜੰਤੂਆਂ ਅਤੇ ਵਾਤਾਵਰਣ ਉਪਰ ਮਾੜੇ ਪ੍ਰਭਾਵ ਪੈਂਦੇ ਹਨ। ਹੁਕਮਾਂ ਵਿੱਚ ਕਿਹਾ ਗਿਆ ਕਿ ਜਦੋਂਕਿ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸੀ.ਆਰ.ਐਮ. ਮਸ਼ੀਨਰੀ ਜ਼ਿਲ੍ਹੇ ਵਿੱਚ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਉਪਲਬਧ ਹੈ ਪਰੰਤੂ ਇਨ੍ਹਾਂ ਮਸ਼ੀਨਾਂ ਦੀ ਉਹਨਾਂ ਦੀ ਸਰਵੋਤਮ ਸਮਰੱਥਾ ਅਨੁਸਾਰ ਵਰਤੋਂ ਨਹੀਂ ਕੀਤੀ ਜਾਂਦੀ ਹੈ ਅਤੇ ਮਸ਼ੀਨਾਂ ਲਈ ਕੋਈ ਚੰਗੀ ਤਰ੍ਹਾਂ ਵਿਕਸਤ ਕਿਰਾਏ ਦੀ ਮਾਰਕੀਟ ਨਹੀਂ ਹੈ, ਜਿਸ ਕਰਕੇ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਘੱਟ ਹੁੰਦੀ ਹੈ ਅਤੇ ਪਰਾਲੀ ਨੂੰ ਸਾੜਿਆ ਜਾਂਦਾ ਹੈ। ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ, ਕਿਸਾਨਾਂ ਤੇ ਗ੍ਰਾਮ ਪੰਚਾਇਤਾਂ, ਜਿਨ੍ਹਾਂ ਕੋਲ ਇਹ ਮਸ਼ੀਨਾਂ ਹੋਣ, ਨੂੰ ਇਹ ਮਸ਼ੀਨਾਂ ਦੂਸਰੇ ਕਿਸਾਨਾਂ ਨੂੰ ਵਾਜਬ ਕਿਰਾਇਆ ਦਰ ਉਤੇ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਇਹਨਾਂ ਮਸ਼ੀਨਾਂ ਦੀ ਮੈਪਿੰਗ ਕਰਕੇ ਵਿਆਪਕ ਪੱਧਰ 'ਤੇ ਇਹ ਮਸ਼ੀਨਾਂ ਉਪਲਬਧ ਕਰਵਾਉਣ। ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ, ਬਲਾਕ ਪੰਚਾਇਤ ਦਫ਼ਤਰ, ਐਸ.ਡੀ.ਐਮ ਦਫ਼ਤਰ ਉਨ੍ਹਾਂ ਸਾਰੇ ਕਿਸਾਨਾਂ ਲਈ 'ਬੁਕਿੰਗ ਸੈਂਟਰ' ਵਜੋਂ ਕੰਮ ਕਰਨਗੇ ਜ਼ਿਨ੍ਹਾਂ ਕੋਲ ਇਹ ਮਸ਼ੀਨਾਂ ਨਹੀਂ ਹਨ। ਇਸ ਦੇ ਨਾਲ ਹੀ ਵਟਸਐਪ ਨੰਬਰ 7380016070 ਚੈਟ ਬੋਟ ਐਪ ਦੀ ਵਰਤੋਂ ਦਾ ਵਿਆਪਕ ਤੌਰ 'ਤੇ ਪ੍ਰਚਾਰ ਕੀਤਾ ਜਾਵੇਗਾ ਅਤੇ ਮਸ਼ੀਨਾਂ ਦੇ ਆਸਾਨ ਲੈਣ-ਦੇਣ ਅਤੇ ਕਿਰਾਏ ਲਈ ਢੁਕਵੇਂ ਢੰਗ ਤਰੀਕੇ ਵਰਤੇ ਜਾਣ। ਇੱਕ ਤਰਫ਼ਤਾ ਪਾਸ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਇੱਕ ਸ਼ਿਕਾਇਤ ਨਿਵਾਰਣ ਕਮੇਟੀ ਬਣਾਉਣਗੇ ਜੋ ਮਸ਼ੀਨਰੀ ਦੀ ਵੰਡ ਨਾ ਕਰਨ ਜਾਂ ਇਨ੍ਹਾਂ ਦਾ ਬਹੁਤ ਜ਼ਿਆਦਾ ਕਿਰਾਇਆ ਵਸੂਲਣ ਦੇ ਸਬੰਧ ਵਿੱਚ ਕਿਸੇ ਵੀ ਸ਼ਿਕਾਇਤ ਦੀ ਜਾਂਚ ਕਰੇਗੀ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ/ਉਲਘਣਾ ਕਰਨ ਤੇ ਆਈ.ਪੀ.ਸੀ. ਦੀ ਧਾਰਾ 188 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
Punjab Bani 05 October,2023
"ਭਾਰਤੀ ਫੌਜ ਮਜ਼ਬੂਤ ਅਤੇ ਸਮਰੱਥ" ਵਿਸ਼ੇ 'ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
"ਭਾਰਤੀ ਫੌਜ ਮਜ਼ਬੂਤ ਅਤੇ ਸਮਰੱਥ" ਵਿਸ਼ੇ 'ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ---ਪਟਿਆਲਾ ਮਿਲਟਰੀ ਸਟੇਸ਼ਨ ਵਿਖੇ ਉਪਕਰਨਾਂ ਦੀ ਪ੍ਰਦਰਸ਼ਨ ਮੌਕੇ ਮੀਡੀਆ ਵਲੋਂ ਦੌਰਾ ਪਟਿਆਲਾ, 5 ਅਕਤੂਬਰ - ਭਾਰਤੀ ਫੌਜ ਦੇ ਗੌਰਵਮਈ ਇਤਿਹਾਸ ਅਤੇ ਅਪ੍ਰੇਸ਼ਨਲ ਤਿਆਰੀ ਬਾਰੇ ਜਾਣੂ ਕਰਵਾਉਣ ਲਈ ਅੱਜ ਮਿਲਟਰੀ ਸਟੇਸ਼ਨ ਪਟਿਆਲਾ ਵਿਖੇ ਵੱਖ ਵੱਖ ਮੀਡੀਆ ਦੇ ਨੁਮਾਇੰਦਿਆਂ ਦੁਆਰਾ ਦੌਰਾ ਕੀਤਾ ਗਿਆ। ਮੀਡੀਆ ਨੁਮਾਇੰਦਿਆਂ ਨੇ ਯੁੱਧ ਸਾਜ਼ੋ-ਸਾਮਾਨ ਦੇ ਪ੍ਰਦਰਸ਼ਨ ਲਈ 'ਸੇਨੋਟਾਫ' ਵਾਰ ਮੈਮੋਰੀਅਲ ਅਤੇ ਖੜਗਾ ਕੋਰ ਬੈਟਲ ਸਕੂਲ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨੂੰ 'ਸਿਵਲ ਸਹਾਇਤਾ' ਅਤੇ 'ਹੜ੍ਹ ਰਾਹਤ' ਦੇ ਹਿੱਸੇ ਵਜੋਂ ਭਾਰਤੀ ਫੌਜ ਦੁਆਰਾ ਸਮੇਂ-ਸਮੇਂ 'ਤੇ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਰਾਹਤ ਤੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਹਾਲ ਹੀ ਵਿੱਚ ਜੁਲਾਈ 2023 ਵਿੱਚ ਪਟਿਆਲਾ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਵਿੱਚ ਰਾਹਤ ਕਾਰਜਾਂ ਦੌਰਾਨ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਸੀ ਅਤੇ ਰਾਹਤ ਸਮੱਗਰੀ ਵੰਡੀ ਗਈ ਸੀ। ਮੀਡੀਆ ਟੀਮ ਨੂੰ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਭਾਰਤੀ ਫੌਜ, ਖਾਸ ਕਰਕੇ ਐਰਾਵਤ ਡਿਵੀਜ਼ਨ ਦੀ ਭੂਮਿਕਾ ਅਤੇ ਸੰਗਠਨ ਬਾਰੇ ਜਾਣੂ ਕਰਵਾਇਆ ਗਿਆ। ਟੀਮ ਨੂੰ 1965 ਦੀ ਭਾਰਤ-ਪਾਕਿ ਜੰਗ ਅਤੇ 1971 ਦੀ ਜੰਗ ਵਿੱਚ ਐਰਾਵਤ ਡਿਵੀਜ਼ਨ ਦੇ ਬਹਾਦਰ ਜਵਾਨਾਂ ਦੀ ਭੂਮਿਕਾ ਬਾਰੇ ਵੀ ਇੱਕ ਫਿਲਮ ਰਾਹੀਂ ਜਾਣਕਾਰੀ ਦਿੱਤੀ ਗਈ।ਮੀਡੀਆ ਟੀਮ ਨੂੰ ਸੰਚਾਲਨ ਤਿਆਰੀ ਸਿਖਲਾਈ ਸਥਾਨ 'ਤੇ ਲਿਜਾਇਆ ਗਿਆ ਅਤੇ ਵੱਖ-ਵੱਖ ਟੈਂਕਾਂ, ਐਮਰਜੈਂਸੀ ਬ੍ਰਿਜ, ਮਸ਼ੀਨ ਗਨ, ਮੋਬਾਈਲ ਵਰਕਸ਼ਾਪਾਂ, ਬੋਟ ਟੈਂਕ ਆਦਿ ਸਮੇਤ ਫੌਜੀ ਸਾਜ਼ੋ-ਸਾਮਾਨ ਦੀ ਕਾਰਜਪ੍ਰਣਾਲੀ ਅਤੇ ਸਿਖਲਾਈ ਦਿਖਾਈ ਗਈ। ਇਸ ਦੌਰੇ ਦਾ ਉਦੇਸ਼ ਫੌਜ ਅਤੇ ਮੀਡੀਆ ਦਰਮਿਆਨ ਆਪਸੀ ਵਿਸ਼ਵਾਸ ਅਤੇ ਤਾਲਮੇਲ ਵਧਾਉਣਾ ਹੈ।
Punjab Bani 05 October,2023
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ - SYL ਨਹਿਰ ਵਿਵਾਦ ਮਾਮਲੇ ਵਿਚ ਸਿਆਸਤ ਨਾ ਕਰਨ ਲਈ ਕਿਹਾ ਪੰਜਾਬ, 5 Oct : SYL ਨਹਿਰ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।
Punjab Bani 05 October,2023
ਪੰਜਾਬ ਕੈਬਨਿਟ ਵੱਲੋਂ ਏ.ਜੀ. ਦਾ ਅਸਤੀਫ਼ਾ ਮਨਜ਼ੂਰ
ਪੰਜਾਬ ਕੈਬਨਿਟ ਵੱਲੋਂ ਏ.ਜੀ. ਦਾ ਅਸਤੀਫ਼ਾ ਮਨਜ਼ੂਰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਗੈਰੀ ਹੋਣਗੇ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਚੰਡੀਗੜ੍ਹ, 5 ਅਕਤੂਬਰ 2023- ਪੰਜਾਬ ਕੈਬਨਿਟ ਦੇ ਵਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ। ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।
Punjab Bani 05 October,2023
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ ਪਟਿਆਲਾ, 5 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 54 ਵਿੱਚ ਝੋਨੇ ਦੀ ਆਮਦ ਅਤੇ 48 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 50,898 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 46,130 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 19753 ਮੀਟਰਿਕ ਟਨ, ਮਾਰਕਫੈਡ ਵੱਲੋਂ 9453 ਮੀਟਰਿਕ ਟਨ, ਪਨਸਪ ਵੱਲੋਂ 10233 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6691 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧੀ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ਵਟਸ ਐਪ ਚੈਟ ਬੋਟ ਨੰਬਰ 7380016070 'ਤੇ ਐਸ.ਐਸ.ਏ ਲਿਖਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ।
Punjab Bani 05 October,2023
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ 'ਸਵੱਛਤਾ ਹੀ ਸੇਵਾ' ਮਿਸ਼ਨ ਤਹਿਤ ਕੂੜਾ ਪ੍ਰਬੰਧਨ ਅਤੇ ਸੈਨੀਟੇਸ਼ਨ 'ਤੇ ਲੈਕਚਰ ਦਾ ਆਯੋਜਨ
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ 'ਸਵੱਛਤਾ ਹੀ ਸੇਵਾ' ਮਿਸ਼ਨ ਤਹਿਤ ਕੂੜਾ ਪ੍ਰਬੰਧਨ ਅਤੇ ਸੈਨੀਟੇਸ਼ਨ 'ਤੇ ਲੈਕਚਰ ਦਾ ਆਯੋਜਨ ਪਟਿਆਲਾ: 5 ਅਕਤੂਬਰ, 2023 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਹਾਰਪਿਕ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਸਵੱਛਤਾ ਹੀ ਸੇਵਾ' ਤਹਿਤ ਵੇਸਟ ਮੈਨੇਜਮੈਂਟ ਅਤੇ ਸੈਨੀਟੇਸ਼ਨ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਬੁਲਾਰਿਆਂ ਦੇ ਤੌਰ ਤੇ ਸ਼੍ਰੀ ਅਮਨਦੀਪ ਸੇਖੋਂ, ਆਈ.ਈ.ਸੀ. ਅਤੇ ਸੀ.ਬੀ. ਮਾਹਿਰ, ਨਗਰ ਨਿਗਮ, ਪਟਿਆਲਾ ਅਤੇ ਸ਼੍ਰੀ ਰਸ਼ੀਦ ਅੰਸਾਰੀ, ਐਸ.ਡਬਲਿਊ.ਐਮ ਮਾਹਿਰ, ਹਾਰਪਿਕ ਇੰਡੀਆ ਕੰਪਨੀ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਸਵੱਛ ਭਾਰਤ ਅਭਿਆਨ ਮਿਸ਼ਨ' ਤਹਿਤ ਸਿਹਤਮੰਦ ਸਮਾਜ, ਟਿਕਾਊ ਵਿਕਾਸ ਅਤੇ ਮੁਲਕ ਦੀਆਂ ਵਿਕਾਸ ਨੀਤੀਆਂ ਦੀ ਸਫਲਤਾ ਲਈ ਲਈ ਜਨਤਕ ਸਵੱਛਤਾ ਅਤੇ ਪ੍ਰਦੂਸ਼ਣ ਰਹਿਤ ਸਵੱਛ ਵਾਤਾਵਰਣ ਮੁੱਖ ਕਾਰਕ ਹਨ। ਇਸ ਦੇ ਹੋਰ ਫਾਇਦੇ ਵਾਤਾਵਰਣ ਦੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਛੂਤ ਦੀਆਂ ਬਿਮਾਰੀਆਂ ਦੀ ਦਰ ਘੱਟ ਹੋਣਾ ਅਤੇ ਲਾਗ ਕਾਰਣ ਹੁੰਦੀਆਂ ਮੌਤਾਂ ਦੀ ਦਰ ਘੱਟਣ ਨਾਲ ਵੀ ਜੁੜਿਆ ਹੋਇਆ ਹੈ। ਡਾ. ਅਸ਼ਵਨੀ ਸ਼ਰਮਾ, ਰਜਿਸਟਰਾਰ ਅਤੇ ਡੀਨ, ਲਾਈਫ ਸਾਇੰਸਿਜ਼ ਨੇ ਪ੍ਰੋਗਰਾਮ ਦੇ ਵਿਸ਼ਾ ਅਤੇ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਡਾ. ਮਨੀਸ਼ ਸ਼ਰਮਾ, ਸਵੱਛਤਾ ਨੋਡਲ ਅਫ਼ਸਰ ਨੇ ਮਹਿਮਾਨ ਬੁਲਾਰਿਆਂ ਦੀ ਜਾਣ-ਪਛਾਣ ਕਰਵਾਈ ਅਤੇ ਕਾਲਜ ਕੈਂਪਸ ਅਤੇ ਆਸ ਪਾਸ ਦੇ ਖੇਤਰ ਵਿੱਚ ਸਵੱਛਤਾ ਨੂੰ ਬਣਾਈ ਰੱਖਣ ਲਈ ਕਾਲਜ ਵੱਲੋਂ ਚੁੱਕੇ ਗਏ ਸਾਰੇ ਕਦਮਾਂ ਬਾਰੇ ਜਾਣੂ ਕਰਵਾਇਆ। ਸ੍ਰੀ ਅਮਨਦੀਪ ਸੇਖੋਂ, ਆਈ.ਈ.ਸੀ. ਅਤੇ ਸੀ.ਬੀ. ਮਾਹਿਰ, ਨਗਰ ਨਿਗਮ ਪਟਿਆਲਾ ਨੇ ਕਿਹਾ ਕਿ ਜ਼ਿੰਮੇਵਾਰ ਨਾਗਰਿਕਾਂ ਅਤੇ ਇੱਕ ਸਮਾਜਿਕ ਲੋਕਤੰਤਰ ਵਜੋਂ ਇਹ ਸਾਡੀ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਮੁਲਕ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਈਏ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪਟਿਆਲਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੀ ਸਫਾਈ ਲਈ ਨਗਰ ਨਿਗਮ ਵੱਲੋਂ ਕੀਤੇ ਗਏ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਸਬੰਧਿਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਤਕਨੀਕੀ ਨਵੀਨਤਾ ਸਫਲ ਕੁੰਜੀ ਹੈ। ਸ਼੍ਰੀ ਰਸ਼ੀਦ ਅੰਸਾਰੀ, ਐੱਸ.ਡਬਲਿਊ. ਐੱਮ ਮਾਹਿਰ, ਹਾਰਪਿਕ ਇੰਡੀਆ ਨੇ ਛੋਟੀਆਂ ਫਿਲਮਾਂ ਅਤੇ ਵੀਡੀਓਜ਼ ਰਾਹੀਂ ਸਵੱਛਤਾ ਦੀ ਅਹਿਮੀਅਤ ਅਤੇ ਵੱਖ-ਵੱਖ ਕਿਸਮਾਂ ਦੇ ਕੂੜੇ ਨੂੰ ਵੱਖ ਕਰਨ ਦੀਆਂ ਵਿਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਅੰਦਰ ਜਾਂ ਕਾਲਜ ਦੇ ਬਾਹਰ ਸਵੱਛਤਾ ਦੀਆਂ ਗਤੀਵਿਧੀਆਂ ਵਿੱਚ ਸਵੈ-ਇੱਛਾ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਇੰਸ ਵਿਭਾਗ ਦੇ ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ। ਧੰਨਵਾਦ ਦਾ ਮਤਾ ਡਾ. ਭਾਨਵੀ ਵਧਾਵਨ ਨੇ ਪੇਸ਼ ਕੀਤਾ। ਪ੍ਰੋਗਰਾਮ ਦਾ ਪ੍ਰਬੰਧ ਤੇ ਸੰਚਾਲਨ ਡਾ. ਮਨੀਸ਼ ਸ਼ਰਮਾ ਨੇ ਕੀਤਾ।
Punjab Bani 05 October,2023
ਚੌਥਾਂ ਦਰਜਾ ਮੁਲਾਜਮ, ਕੱਚੇ ਤੇ ਪੱਕਿਆਂ ਨੇ “ਮੰਗ ਪੰਦਰਵਾੜਾ” ਵਣ ਵਿਭਾਗ ਦਫਤਰਾਂ ਅੱਗੇ ਅਰਥੀ ਫੂੱਕ ਰੈਲੀਆਂ ਕਰਕੇ ਸ਼ੁਰੂ ਕੀਤਾ, “ਅੱਠ ਅਕਤੂਬਰ” ਨੂੰ ਬਰਨਾਲਾ ਵਿਖੇ ਰੈਲੀ ਕਰਨ ਦਾ ਐਲਾਨ ? — ਦਰਸ਼ਨ ਲੁਬਾਣਾ, ਰਣਜੀਤ ਰਾਣਵਾ, ਨੋਲੱਖਾ
ਚੌਥਾਂ ਦਰਜਾ ਮੁਲਾਜਮ, ਕੱਚੇ ਤੇ ਪੱਕਿਆਂ ਨੇ “ਮੰਗ ਪੰਦਰਵਾੜਾ” ਵਣ ਵਿਭਾਗ ਦਫਤਰਾਂ ਅੱਗੇ ਅਰਥੀ ਫੂੱਕ ਰੈਲੀਆਂ ਕਰਕੇ ਸ਼ੁਰੂ ਕੀਤਾ, “ਅੱਠ ਅਕਤੂਬਰ” ਨੂੰ ਬਰਨਾਲਾ ਵਿਖੇ ਰੈਲੀ ਕਰਨ ਦਾ ਐਲਾਨ ? — ਦਰਸ਼ਨ ਲੁਬਾਣਾ, ਰਣਜੀਤ ਰਾਣਵਾ, ਨੋਲੱਖਾ ਪਟਿਆਲਾ 05 ਅਕਤੂਬਰ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਮੰਗ ਪੰਦਰਵਾੜੇ ਦੀ ਸ਼ੁਰੂਆਤ ਵੱਖ—ਵੱਖ ਵਿਭਾਗਾਂ ਸਮੇਤ ਜੰਗਲਾਤ, ਜੰਗਲੀ ਜੀਵ ਅਤੇ ਜੰਗਲਾਤ ਨਿਗਮ ਵਿਚਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਦਿਹਾੜੀਦਾਰ ਚੌਥਾ ਦਰਜਾ ਕਰਮੀਆਂ ਵਲੋਂ ਜਿਲਾ ਸਦਰ ਮੁਕਾਮਾਂ ਤੇ ਵਣ ਮੰਡਲ ਦਫਤਰਾਂ ਅੱਗੇ ਰੋਹ ਭਰਪੂਰ ਰੈਲੀਆਂ ਕਰਕੇ ਪੰਜਾਬ ਸਰਕਾਰ ਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਤੇ ਸੁਬਾਈ ਆਗੂਆਂ ਨੇ ਵੱਖ—ਵੱਖ ਥਾਵਾਂ ਤੇ ਅਗਵਾਈ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਐਡਹਾਕ, ਟੈਂਪਰੇਰੀ, ਵਰਕਚਾਰਜ, ਡੇਲੀਵੇਜਿਜ਼ ਅਤੇ ਕੰਟਰੈਕਟ ਕਰਮੀਆਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਮਿਤੀ 16 ਮਈ 2023 ਦੀ ਰੋਸ਼ਨੀ ਵਿੱਚ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ, ਇਹਨਾਂ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਢੇਰ ਸਾਰੀਆਂ “ਕੰਡੀਸ਼ਨਾਂ” ਲਾਈਆਂ ਹਨ, ਇਹਨਾ ਕੰਡੀਸ਼ਨਾਂ ਅਧੀਨ ਕੱਚੇ ਕਰਮੀ ਰੈਗੂਲਰ ਨਹੀਂ ਹੋ ਸਕਦੇ। ਵਿਦਿਅਕ ਯੋਗਤਾ ਕਿ ਰੈਗੂਲਰ ਹੋਣ ਵਾਲਾ ਕਰਮੀ ਅੱਠਵੀਂ ਪਾਸ ਹੋਣਾ ਜਰੂਰੀ ਹੈ, ਇਸ ਤਰ੍ਹਾਂ ਬਾਕੀ ਵਿਭਾਗ ਸਮੇਤ ਜੰਗਲਾਤ, ਜੰਗਲੀ ਜੀਵ ਅਤੇ ਜੰਗਲਾਤ ਨਿਗਮ ਵਿਚਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਘਟ ਪੜੇ ਲਿਖੇ ਜਾਂ ਯੋਗਤਾ ਨਾ ਰੱਖਦੇ ਡੇਲੀਵੇਜਿਜ਼ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਨਾਉਂ ਨਹੀਂ ਸਿਫਾਰਸ਼ ਕੀਤੇ ਜਾ ਰਹੇ। ਮੁਲਾਜਮ ਆਗੂਆਂ ਦਰਸ਼ਨ ਸਿੰਘ ਲੂਬਾਣਾ, ਜਗਮੋਹਨ ਨੋਲੱਖਾ ਨੇ ਕਿ ਹਾਂ ਕਿ ਪੰਜਾਬ ਸਰਕਾਰ ਨੂੰ ਰੈਗੂਲਾਈਜੇਸ਼ਨ ਨੀਤੀ 2011, 2015 ਅਤੇ 2016 ਦੀ ਤਰਜ ਤੇ ਜਾਰੀ ਕੀਤੀ ਜਾਣੀ ਚਾਹੀਦੀ ਸੀ। 2023 ਦੀ ਨੀਤੀ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਵੱਡਾ ਅੜੀਕਾ ਹੈ। ਇਸ ਨੀਤੀ ਨੂੰ 2016 ਦੀ ਨੀਤੀ ਦੀ ਤਰਜ ਤੇ ਜਾਰੀ ਕੀਤੀ ਜਾਵੇ ਤਾਂ ਜੋ ਕੱਚੇ ਕਰਮਚਾਰੀ ਰੈਗੂਲਰ ਹੋ ਸਕਣ, ਆਗੂਆਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਵਲੋਂ ਹਾਲ ਹੀ ਵਿੱਚ ਦਿੱਤੇ ਰੈਗੂਲਰ ਕਰਨ ਦੇ ਬਿਆਨਾਂ ਗੁੰਮਰਾਹ ਕੁਨ ਦੱਸਿਆ ਹੈ, ਰੈਲੀਆਂ ਵਿੱਚ ਮੌਜੂਦਾ ਨੀਤੀ ਵਿੱਚ ਛੋਟ ਦੋਣ ਦੀ ਮੰਗ ਕੀਤੀ ਹੈ। ਪਟਿਆਲਾ ਜਿਲੇ ਵਿਚਲੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਨੇ ਜੰਗਲਾਤ, ਜੰਗਲੀ ਜੀਵ, ਜੰਗਲਾਤ ਨਿਗਮ ਵਿਚਲੇ ਡੈਲੀਵੇਜਿਜ਼ ਚੌਥਾ ਦਰਜਾ ਕਰਮਚਾਰੀਆਂ ਦੀਆਂ ਮੰਗਾਂ ਦੀ ਹਮਾਇਤ ਵਿੱਚ ਇੱਥੇ ਵਣ ਪਾਲ (ਸਾਊਥ) ਸਰਕਲ ਦਫਤਰ ਅੱਗੇ ਇਕੱਠੇ ਹੋ ਕੇ ਵਿਸ਼ਾਲ ਰੈਲੀ ਕਰਕੇ ਸਰਕਾਰ ਸਮੇਤ ਜੰਗਲਾਤ ਵਿਭਾਗ ਦੇ ਪ੍ਰਧਾਨ ਮੁੱਖ ਵਣਪਾਲ ਦੀ ਅਰਥੀ ਸਾੜੀ, ਇਸ ਮੌਕੇ ਤੇ ਇਹ ਵੀ ਮੰਗ ਕੀਤੀ ਕਿ ਵਣ ਮੰਡਲ ਦਫਤਰਾਂ ਵੱਲੋਂ ਛੱਡੇ ਗਏ ਕਾਮਿਆਂ ਦੇ ਨਾਵਾਂ ਦੀ ਸੂਚੀ ਮੰਗਵਾਈ ਜਾਵੇ ਅਤੇ ਇਹ ਵੀ ਮੰਗ ਕੀਤੀ ਕਿ ਪ੍ਰਧਾਨ ਮੁੱਖ ਵਣ ਪਾਲ ਨੇ ਆਪਣੇ ਪੱਤਰ ਮਿਤੀ 17—09—2023 ਨੂੰ ਖੇਤਰੀ ਦਫਤਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਕਿ ਚੌਥਾ ਮੁਲਾਜਮ ਅਤੇ ਵਣ ਵਿਭਾਗ ਦੇ ਵੱਖ—ਵੱਖ ਕੈਟਾਗਰੀਜ਼ ਮੁਲਾਜਮਾਂ ਵਲੋਂ ਡੇਲੀਵੇਜਿਜ਼ ਕਰਮੀਆਂ ਦੀ ਅਗਵਾਈ ਨਹੀਂ ਕੀਤੀ ਜਾ ਸਕਦੀ। ਇਸ ਪੱਤਰ ਨੂੰ ਟਰੇਡ ਯੂਨੀਅਨ ਤੇ ਹਮਲਾ ਦੱਸਿਆ ਤੇ ਮੰਗ ਕੀਤੀ ਕਿ ਇਹ ਪੱਤਰ ਜੋ ਕਿ ਸਿਆਸਤ ਤੋਂ ਪ੍ਰੇਰਿਤ ਜਾਪਦਾ ਹੈ, ਵਾਪਸ ਲਿਆ ਜਾਵੇ। ਇਸ ਮੌਕੇ ਤੇ ਪੰਜਾਬ ਸਰਕਾਰ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਉ ਤੇ ਯਾਦ ਪੱਤਰ ਵੀ ਦਿੱਤੇ ਗਏ। ਇਸ ਤਰ੍ਹਾਂ ਸਮੂਹ ਕੱਚੇ ਅਤੇ ਪੱਕੇ ਚੌਥਾ ਦਰਜਾ ਮੁਲਾਜਮਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਹ ਭਰਪੂਰ ਮਾਰਚ ਕਰਕੇ ਸਰਕਾਰ ਤੇ ਅਫਸਰਸ਼ਾਹੀ ਦਾ “ਜੋਰਦਾਰ ਪਿੱਟ ਸਿਆਪਾ” ਵੀ ਕੀਤਾ ਤੇ ਐਲਾਨ ਕੀਤਾ ਕਿ ਮਿਤੀ 08 ਅਕਤੂਬਰ ਨੂੰ ਪ੍ਰਮੁੱਖ ਸਕੱਤਰ ਸਿੰਚਾਈ ਵਿਭਾਗ ਦੀ ਮੁਲਾਜਮ ਮਾਰੂ ਨੀਤੀਆਂ ਵਿਰੁੱਧ “ਸਿੰਚਾਈ ਮੰਤਰੀ ਮੀਤ ਹੇਅਰ” ਦੇ ਵਿਧਾਨ ਸਭਾ ਹਲਕਾ ਬਰਨਾਲਾ ਵਿਖੇ ਰੈਲੀ ਕਰਕੇ ਇਹਨਾ ਦੇ ਘਰ ਤੱਕ ਰੋਸ ਮੁਜਾਹਰਾ ਕੀਤਾ ਜਾਵੇਗਾ। ਅੱਜ ਦੀ ਰੈਲੀ ਵਿੱਚ ਜੋ ਆਗੂ ਸ਼ਾਮਲ ਸਨ ਉਹਨਾਂ ਵਿੱਚ ਦਰਸ਼ਨ ਸਿੰਘ ਲੁਬਾਣਾ, ਰਾਮ ਪ੍ਰਸਾਦ ਸਹੋਤਾ, ਜਗਮੋਹਨ ਨੋਲੱਖਾ, ਗੁਰਚਰਨ ਸਿੰਘ, ਰਾਮ ਲਾਲ ਰਾਮਾ, ਦਰਸ਼ਨ ਮੁੱਲੇਵਾਲ, ਬਲਵਿੰਦਰ ਨਾਭਾ, ਤਰਲੋਚਨ ਮਾੜੂ, ਤਰਲੋਚਨ ਮੰਡੋਲੀ, ਪ੍ਰੀਤਮ ਚੰਦ ਠਾਕੁਰ, ਬਲਬੀਰ ਸਿੰਘ, ਭਰਪੂਰ ਸਿੰਘ, ਅਸ਼ੋਕ ਬਿੱਟੂ, ਦਰਸ਼ੀ ਕਾਂਤ, ਅਜੈ ਸਿੱਪਾ, ਪ੍ਰਕਾਸ਼ ਲੁਬਾਣਾ, ਸ਼ਾਮ ਸਿੰਘ, ਹਰਬੰਸ ਸਿੰਘ, ਸੁਭਾਸ਼, ਬੰਸੀ ਲਾਲ, ਕਿਰਨ ਪਾਲ, ਅਮਰ ਨਾਥ ਨਰੜੂ, ਅਮਰੀਕ ਸਿੰਘ, ਹਰਵਿੰਦਰ ਗੋਲਡੀ, ਰਾਮਪਾਲ, ਹਰਭਾਨ, ਮੇਜਰ ਸਿੰਘ, ਅਨਿਲ ਗਾਗਟ, ਜਗਤਾਰ ਬਾਬਾ, ਮੰਗਤ ਰਾਮ, ਜਸਵਿੰਦਰ ਸਿੰਘ, ਹਾਕਮ ਸਿੰਘ, ਹਰਭਜਨ ਸਿੰਘ, ਲਖਵਿੰਦਰ, ਬੁੱਧ ਰਾਮ, ਰਾਜੇਸ਼, ਬਲਬੀਰ ਚੰਦ, ਮੋਧ ਨਾਥ ਸ਼ਰਮਾ, ਕਰਮਜੀਤ ਸਿੰਘ, ਸ਼ਾਮ ਸਿੰਘ, ਰਾਜ ਕੁਮਾਰ, ਸੁਨੀਲ ਦੱਤ, ਰਾਜੇਸ਼ ਕੁਮਾਰ, ਰਾਮ ਕਲਾਸ਼, ਲਖਵੀਰ ਲੱਖੀ, ਤਰਲੋਚਨ ਮੰਡੋਲੀ, ਵੇਦ ਪ੍ਰਕਾਸ਼, ਚੰਦਰ ਭਾਨ ਆਦਿ ਹਾਜਰ ਸਨ।
Punjab Bani 05 October,2023
ਖੇਤਾਂ 'ਚ ਪਰਾਲੀ ਸਾੜਨ ਵਾਲਿਆਂ 'ਤੇ ਸੈਟੇਲਾਈਟ ਦੀ ਤਿੱਖੀ ਨਜ਼ਰ : ਸਾਕਸ਼ੀ ਸਾਹਨੀ
ਖੇਤਾਂ 'ਚ ਪਰਾਲੀ ਸਾੜਨ ਵਾਲਿਆਂ 'ਤੇ ਸੈਟੇਲਾਈਟ ਦੀ ਤਿੱਖੀ ਨਜ਼ਰ : ਸਾਕਸ਼ੀ ਸਾਹਨੀ -ਸ਼ੁੱਧ ਹਵਾ ਲੰਮੀ ਉਮਰ: ਇੰਡੀਅਨ ਆਇਲ ਦੇ ਪ੍ਰਾਜੈਕਟ ਵਾਯੂ ਅੰਮ੍ਰਿਤ-2 ਦਾ ਡੀ.ਸੀ. ਵੱਲੋਂ ਆਗਾਜ਼ -ਆਈ.ਓ.ਸੀ. ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਦੇ 16 ਪਿੰਡਾਂ ਦੀ ਚੋਣ, ਸਹਿਕਾਰੀ ਸਭਾਵਾਂ ਨੂੰ 7 ਸੁਪਰ ਸੀਡਰ ਦਿੱਤੇ -ਕਿਸਾਨਾਂ ਨੂੰ ਵਟਸਐਪ ਚੈਟਬੋਟ ਨੰਬਰ 7380016070 ਦਾ ਲਾਭ ਲੈਣ ਦੀ ਅਪੀਲ ਸਮਾਣਾ, 5 ਅਕਤੂਬਰ: ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦੇ ਹੱਲ ਲਈ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਅਰੰਭੇ ਪ੍ਰਾਜੈਕਟ ਵਾਯੂ ਅੰਮ੍ਰਿਤ ਦੇ ਦੂਜੇ ਪੜਾਅ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਬੰਮਣਾਂ ਤੋਂ ਕਰਵਾਈ। ਇਸ ਮੌਕੇ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਉਤਰੀ ਖੇਤਰ ਪਾਈਪ ਲਾਈਨ ਦੇ ਲਾਂਘੇ ਵਾਲੇ ਜ਼ਿਲ੍ਹੇ ਦੇ 16 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ 7 ਸਹਿਕਾਰੀ ਸਭਾਵਾਂ ਨੂੰ ਸੁਪਰ ਸੀਡਰ ਦਿੱਤੇ ਗਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਭਾਵੁਕ ਅਪੀਲ ਕੀਤੀ ਅਤੇ ਪਰਾਲੀ ਦੇ ਧੂੰਏ ਕਰਕੇ ਹਾਦਸਿਆਂ, ਮਿੱਤਰ ਕੀੜਿਆਂ ਦੇ ਸੜਨ, ਜਮੀਨ ਦੇ ਨੁਕਸਾਨ ਸਮੇਤ ਮਨੁੱਖਾਂ, ਜੀਵ ਜੰਤੂਆਂ ਤੇ ਖਾਸ ਕਰਕੇ ਬੱਚਿਆਂ ਨੂੰ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੈਟੇਲਾਈਟ ਰਾਹੀਂ ਹਰ ਥਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਇਸ ਕਰਕੇ ਕੋਈ ਵੀ ਅੱਗ ਲਾਉਣ ਵਾਲਾ ਕਿਸਾਨ ਪ੍ਰਸ਼ਾਸਨ ਤੋਂ ਬਚ ਨਹੀਂ ਸਕੇਗਾ। ਉਨ੍ਹਾਂ ਨੇ ਕਿਸਾਨ ਮਿੱਤਰ ਵਟਸਐਪ ਚੈਟਬੋਟ ਦਾ ਨੰਬਰ7380016070 ਸੇਵ ਕਰਕੇ ਇਸ ਵਿੱਚ ਅੰਗਰੇਜ਼ੀ 'ਚ ਐਸ.ਐਸ.ਏ ਟਾਈਪ ਕਰਕੇ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਨਾਲ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਕਾਹਲ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜੇ ਕਣਕ ਦੀ ਪੀ.ਬੀ.ਡਬਲਿਊ 826 ਕਿਸਮ ਬੀਜਣ ਲਈ ਕਾਫ਼ੀ ਸਮਾਂ ਹੈ, ਜਿਸ ਕਰਕੇ ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਬਹੁਤ ਸਖ਼ਤੀ ਨਾਲ ਨਜਿੱਠੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਕੱਲੀ ਸਖ਼ਤੀ ਹੀ ਨਹੀਂ ਕਰ ਰਿਹਾ ਬਲਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ। ਇਸ ਮੌਕੇ ਐਨ.ਆਰ.ਪੀ.ਐਲ. ਦੇ ਕਾਰਜਕਾਰੀ ਡਾਇਰੈਕਟਰ ਐਸ.ਕੇ. ਕਨੌਜੀਆ, ਸੀਆਈਆਈ ਤੋਂ ਸ੍ਰੀਕਾਂਤ ਤੇ ਡੀ.ਜੀ.ਐਮ ਨੀਰਜ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਚੁਣੇ 16 ਪਿੰਡਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ ਤੇ ਸਮਾਰਟ ਸੀਡਰ ਮਸ਼ੀਨਾਂ ਦੇਣ ਸਮੇਤ ਹੋਰ ਵੀ ਤਕਨੀਕੀ ਸਹਾਇਤਾ ਕੀਤੀ ਜਾਵੇਗੀ। ਸਮਾਗਮ 'ਚ ਹਰਜਿੰਦਰ ਸਿੰਘ ਜੌੜਾਮਾਜਰਾ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਚਰਨਜੀਤ ਸਿੰਘ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ ਅਤੇ ਸੋਨੂੰ ਥਿੰਦ, ਪਿੰਡ ਵਾਸੀ ਗੁਰਚਰਨ ਸਿੰਘ ਚਹਿਲ, ਸਕੂਲਾਂ ਦੇ ਵਿਦਿਆਰਥੀਆਂ ਸਮੇਤ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਵਸਨੀਕ ਵੱਡੀ ਗਿਣਤੀ ਵਿੱਚ ਮੌਜੂਦ ਸਨ।
Punjab Bani 05 October,2023
ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪੱਤਰਕਾਰਾਂ ਤੇ ਸਰਕਾਰੀ ਹਮਲੇ ਨਿੰਦਣਯੋਗ ਅੰਮ੍ਰਿਤਸਰ:- 5 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਕਰੋੜੀ ਨੇ ਕਿਹਾ ਸਰਕਾਰ ਨੂੰ ਪੱਤਰਕਾਰਾਂ ਦੁਆਰਾ ਪੈਸੇ ਪ੍ਰਾਪਤ ਕਰਨ ਦੇ ਢੰਗ-ਤਰੀਕਿਆਂ ਬਾਰੇ ਪੜਤਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਸਬੰਧ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਬਿਨ੍ਹਾਂ ਕਿਸੇ ਦੋਸ਼ ਦੇ ਪੱਤਰਕਾਰਾਂ ਨੂੰ ਪਰੇਸ਼ਾਨ ਕਰਨਾ ਸਰਾਸਰ ਗ਼ਲਤ ਤੇ ਨਿੰਦਣਯੋਗ ਹੈ। ਸਰਕਾਰ ਦਾ ਪਿਛਲਾ ਰਿਕਾਰਡ ਦੱਸਦਾ ਹੈ ਕਿ ਸਮਾਜਿਕ ਕਾਰਕੁਨਾਂ, ਵਿਦਵਾਨਾਂ, ਲਿਖਾਰੀਆਂ ਤੇ ਕਲਾਕਾਰਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕੌਮਾਂਤਰੀ ਪੱਧਰ `ਤੇ ਵਿਚਾਰਾਂ ਦੇ ਪ੍ਰਗਟਾਵੇ `ਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਲਮੀ ਪ੍ਰੈਸ ਆਜ਼ਾਦੀ ਇੰਡੈਕਸ-2023 ਵਿਚ ਭਾਰਤ ਦਾ ਸਥਾਨ 180 ਦੇਸ਼ ਵਿੱਚੋਂ 161ਵਾਂ ਹੈ। ਦਿੱਲੀ ਪੁਲੀਸ ਵੱਲੋਂ ਨਿਊਜ਼ ਕਲਿਕ ਨਾਲ ਜੁੜੇ 50 ਤੋਂ ਵੱਧ ਪੱਤਰਕਾਰਾਂ ਤੇ ਕਰਮਚਾਰੀਆਂ ਦੇ ਘਰਾਂ `ਤੇ ਮਾਰੇ ਛਾਪਿਆਂ ਤੋਂ ਇਹ ਸੁਨੇਹਾ ਸਪਸ਼ਟ ਹੁੰਦਾ ਹੈ ਕਿ ਸਰਕਾਰ ਕਿਸੇ ਤਰਾਂ ਦੀ ਆਲੋਚਨਾ ਬਰਦਾਸਤ ਨਹੀਂ ਕਰਦੀ। ਉਨ੍ਹਾਂ ਕਿਹਾ ਇਹ ਪਹਿਲੀ ਵਾਰ ਨਹੀਂ ਹੈ ਕਿ ਪੱਤਰਕਾਰਾਂ ਵਿਰੁੱਧ ਅਜਿਹੀ ਕਾਰਵਾਈ ਕੀਤੀ ਗਈ ਹੈ `ਸੱਤਾਧਾਰੀ ਪਾਰਟੀਆਂ ਹਮੇਸ਼ਾ ਆਪਣੇ ਨਾਲ ਅਸਹਿਮਤੀ ਰੱਖਣ ਵਾਲਿਆਂ ਨੂੰ ਦਬਾਉਣਾ ਚਾਹੁੰਦੀਆਂ ਹਨ। ਕਦੇ ਸਰਕਾਰ ਤਫ਼ਤੀਸ਼ ਕਰਨ ਵਾਲੀਆਂ ਏਜੰਸੀਆਂ ਤੇ ਪੁਲੀਸ ਦੀ ਵਰਤੋਂ ਕਰਦੀ ਹੈ ਅਤੇ ਕਦੇ ਉਸ ਦੇ ਹਮਾਇਤੀ ਕਾਰਪੋਰੇਟ ਅਦਾਰੇ ਨਿਊਜ਼ ਚੈਨਲਾਂ ਤੇ ਅਖ਼ਬਾਰਾਂ ਉਪਰ ਕਬਜ਼ੇ ਕਰ ਲੈਂਦੇ ਹਨ। ਇਸ ਸਭ ਕੁੱਝ ਦਾ ਮੰਤਵ ਇਹੀ ਹੁੰਦਾ ਹੈ ਕਿ ਸੱਤਾ ਚੁੱਪ ਲੋਚਦੀ ਹੈ ਅਤੇ ਆਪਣੇ ਹੀ ਬੋਲਾਂ ਦੀ ਗੂੰਜ ਸੁਣਨਾ ਤੇ ਸੁਨਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਹਮੇਸ਼ਾਂ ਸਰਕਾਰਾਂ ਪੱਤਰਕਾਰਾਂ, ਵਿਦਵਾਨਾਂ, ਲੇਖਕਾਂ, ਚਿੰਤਕਾਂ ਤੇ ਸਮਾਜਿਕ ਕਾਰਕੁਨਾਂ ਨੂੰ ਚੁੱਪ ਕਰਾਉਣ ਦੀ ਜਿੱਤ ਦਾ ਜਸ਼ਨ ਮਨਾਉਂਦੀਆਂ ਹੋਈਆਂ ਉਸ ਨੂੰ ਕਾਨੂੰਨ ਦੀ ਜਿੱਤ ਵਜੋਂ ਪੇਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਅਸਹਿਮਤੀ ਜਮਹੂਰੀਅਤ ਦੀ ਰੂਹ ਹੈ। ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਜਾਂਦਾ ਹੈ, ਉੱਥੇ ਜਮਹੂਰੀਅਤ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਅਜਿਹਾ ਰੁਝਾਨ 1975, 77 ਵਿਚ ਐਮਰਜੈਂਸੀ ਦੌਰਾਨ ਸਿਖ਼ਰ `ਤੇ ਪਹੁੰਚਿਆ ਸੀ ਪਰ ਪਿਛਲੇ ਕੁੱਝ ਵਰ੍ਹਿਆਂ ਦੌਰਾਨ ਇਹ ਫਿਰ ਵੱਡੀ ਪੱਧਰ `ਤੇ ਉਭਰਿਆ ਹੈ ਜਿਸ ਦੇ ਪਾਸਾਰ ਬਹੁ-ਪਰਤੀ ਹਨ। ਉਨ੍ਹਾਂ ਕਿਹਾ ਕਿ ਮੀਡੀਆ ਨੇ ਲੋਕਤੰਤਰ ਦੀ ਸਿਰਜਣਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਪਰ ਜਦੋਂ ਜਦੋਂ ਸਰਕਾਰਾਂ ਲੋਕਤੰਤਰੀ ਰਾਹ ਛੱਡ ਕੇ ਗੈਰ-ਜਮਹੂਰੀ ਪੰਧਾਂ ਵੱਲ ਵੱਧਦੀਆਂ ਹਨ, ਉਦੋਂ ਹੀ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰਾਂ `ਤੇ ਹਮਲਾ ਹੁੰਦਾ ਹੈ। ਉਨ੍ਹਾਂ ਕਿਹਾ ਇਹ ਰੁਝਾਨ ਅਤਿਅੰਤ ਖ਼ਤਰਨਾਕ ਹੈ ਅਤੇ ਦੇਸ਼ ਦੀਆਂ ਜਮਹੂਰੀ ਤਾਕਤਾਂ ਨੂੰ ਇਕਮੁੱਠ ਹੋ ਕੇ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।
Punjab Bani 05 October,2023
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Punjab Bani 04 October,2023
ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ ਚੰਡੀਗੜ੍ਹ, 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
Punjab Bani 04 October,2023
ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ : ਸੀਐਮ ਭਗਵੰਤ ਮਾਨ
ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ : ਸੀਐਮ ਭਗਵੰਤ ਮਾਨ ਪੰਜਾਬ , 4 Sep : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੀਆਰ-126 ਝੋਨਾ ਬੀਜਣ ਦੀ ਸਲਾਹ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦਾ ਹੈ। ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਇਸ ਵਾਰ ਤਾਂ ਅਸੀਂ ਪੂਸਾ-44 ਨੂੰ ਨਾ ਬੀਜਣ ਦੀ ਸਲਾਹ ਦਿੱਤੀ ਸੀ ਇਸ ਲਈ ਇਸ ਨੂੰ ਮੰਡੀ ’ਚੋਂ ਉਠਾਵਾਂਗੇ...ਪਰ ਆਉਣ ਵਾਲੇ ਝੋਨੇ ਦੇ ਸੀਜਨ ’ਚ ਅਸੀਂ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦੇਵਾਂਗੇ…ਕਿਸਾਨਾਂ ਨੂੰ PR-126 ਝੋਨਾ ਬੀਜਣ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦੀ ਹੈ…ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ ਤੇ ਪੂਸਾ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਮੰਗਲਵਾਰ ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜਨ ਤੋਂ ਇਨ੍ਹਾਂ ਕਿਸਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀਪੀਐਸ ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸੈਲਰਾਂ ਨੇ ਆਪਣਾ ਕੰਮ ਸੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜਮੀ ਕੀਤਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।
Punjab Bani 04 October,2023
ਮੁੱਖ ਮੰਤਰੀ ਨੇ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦਿਆਂ ਰਾਜਪਾਲ ਵੱਲੋਂ ਮੰਗੇ ਵੇਰਵਿਆਂ ਦਾ ਜਵਾਬ ਦਿੱਤਾ
ਮੁੱਖ ਮੰਤਰੀ ਨੇ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦਿਆਂ ਰਾਜਪਾਲ ਵੱਲੋਂ ਮੰਗੇ ਵੇਰਵਿਆਂ ਦਾ ਜਵਾਬ ਦਿੱਤਾ ਜਾਣਕਾਰੀ ਮੰਗਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਜਿਸ ਸਦਕਾ ਮੈਂ ਬਹੁਤ ਸਾਰੇ ਪੱਖ ਸਹੀ ਪਰਿਪੇਖ ਵਿੱਚ ਪੇਸ਼ ਕਰ ਸਕਿਆ ਬਨਵਾਰੀ ਲਾਲ ਪੁਰੋਹਿਤ ਨੂੰ ਆਰ.ਡੀ.ਐਫ. ਦੇ ਬਕਾਏ ਜਾਰੀ ਕਰਵਾਉਣ ਅਤੇ ਸੂਬੇ ਦਾ ਕਰਜ਼ਾ ਮੋੜਨ ਲਈ ਘੱਟੋ-ਘੱਟ ਪੰਜ ਸਾਲਾਂ ਦੀ ਮੋਹਲਤ ਦਿਵਾਉਣ ਲਈ ਪ੍ਰਧਾਨ ਮੰਤਰੀ ਉਤੇ ਜ਼ੋਰ ਪਾਉਣ ਲਈ ਆਖਿਆ ਚੰਡੀਗੜ੍ਹ, 3 ਅਕਤੂਬਰ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਿਛਲੇ 18 ਮਹੀਨਿਆਂ ਦੌਰਾਨ ਸੂਬਾ ਸਰਕਾਰ ਵੱਲੋਂ ਖਰਚੇ ਗਏ ਇਕ-ਇਕ ਪੈਸੇ ਦਾ ਮੁਕੰਮਲ ਵੇਰਵਾ ਸੌਂਪਿਆ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ 27016 ਕਰੋੜ ਰੁਪਏ ਦਾ ਭੁਗਤਾਨ ਵਿਆਜ ਦੀ ਅਦਾਇਗੀ ਦੇ ਰੂਪ ਵਿੱਚ ਕੀਤਾ ਹੈ ਜਦਕਿ 10208 ਕਰੋੜ ਰੁਪਏ ਪੂੰਜੀ ਖਰਚੇ ਵਜੋਂ ਵਰਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਭਾਰੀ ਪੰਡ ਮਿਲੀ ਸੀ ਜਿਸ ਕਰਕੇ ਪਨਸਪ ਨੂੰ ਕਰਜ਼ੇ ਵਿੱਚੋਂ ਕੱਢਣ ਲਈ 350 ਕਰੋੜ ਰੁਪਏ ਖਰਚੇ ਗਏ, ਪੀ.ਐਸ.ਸੀ.ਏ.ਡੀ.ਬੀ. ਨੂੰ ਕਰਜ਼ੇ ਵਿੱਚੋਂ ਕੱਢਣ ਲਈ 798 ਕਰੋੜ ਰੁਪਏ, ਆਰ.ਡੀ.ਆਫ. ਲਈ 845 ਕਰੋੜ ਰੁਪਏ, ਬਿਜਲੀ ਦੇ ਸਬਸਿਡੀ ਦੇ ਸਾਲ 2017 ਤੋਂ 2022 ਤੱਕ ਦੇ ਬਕਾਏ ਮੋੜਨ ਲਈ 2556 ਕਰੋੜ ਰੁਪਏ (2017-2022), ਸਿੰਕਿੰਗ ਫੰਡ (ਕਰਜ਼ਾ ਲਾਹੁਣ ਲਈ ਵਰਤੀ ਜਾਣ ਵਾਲੀ ਆਮਦਨ) ਦੇ ਨਿਵੇਸ਼ ਵਜੋਂ 4000 ਕਰੋੜ ਰੁਪਏ, ਕਿਸਾਨਾਂ ਦੇ ਗੰਨੇ ਦੇ ਬਕਾਏ ਵਜੋਂ 1008 ਕਰੋੜ ਰੁਪਏ, ਕੇਂਦਰੀ ਸਪਾਂਸਰ ਸਕੀਮਾਂ ਦੀ ਅਣ-ਅਦਾਇਗੀ ਤੇ ਹੋਰਾਂ ਲਈ 1750 ਕਰੋੜ ਰੁਪਏ ਖਰਚੇ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ 48530 ਕਰੋੜ ਰੁਪਏ ਦੀ ਵਰਤੋਂ ਸੂਝਵਾਨ ਤਰੀਕੇ ਨਾਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਟੈਕਸ ਦੀ ਵਸੂਲੀ ਵਧਾਉਣ ਲਈ ਵੀ ਵੱਡੇ ਯਤਨ ਕੀਤੇ ਹਨ। ਅੰਕੜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਜੀ.ਐਸ.ਟੀ. ਦੀ ਵਸੂਲੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਐਕਸਾਈਜ਼ ਦੀ ਵਸੂਲੀ ਵਿੱਚ 37 ਫੀਸਦੀ ਦਾ ਇਜ਼ਾਫਾ ਦਰਜ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਨਾਂ ਉਤੇ ਟੈਕਸ ਦੀ ਵਸੂਲੀ ਵਿੱਚ 13 ਫੀਸਦੀ ਅਤੇ ਸਟੈਂਪ ਡਿਊਟੀ ਅਤੇ ਰਜਿਸਟਰੀਆਂ ਦੀ ਵਸੂਲੀ ਵਿੱਚ 28 ਫੀਸਦੀ ਦਾ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਖਰਚੇ ਬਾਰੇ ਜਾਣਕਾਰੀ ਮੰਗਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਹ ਬਹੁਤ ਸਾਰੇ ਪਹਿਲੂ ਸਹੀ ਪਰਿਪੇਖ ਵਿੱਚ ਪੇਸ਼ ਕਰ ਸਕੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਕ ਅਪ੍ਰੈਲ, 2022 ਤੋਂ 31 ਅਗਸਤ, 2023 ਤੱਕ ਸੂਬੇ ਦੇ ਕਰਜ਼ੇ ਵਿੱਚ 47,107.6 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਜਿਸ ਵਿੱਚ ਨਾ ਸਿਰਫ ਬਾਜ਼ਾਰੀ ਕਰਜ਼ੇ ਸ਼ਾਮਲ ਹਨ ਸਗੋਂ ਨਾਬਾਰਡ, ਬਾਹਰੀ ਸਹਾਇਤਾ ਪ੍ਰਾਪਤ ਪ੍ਰਾਜੈਕਟ, ਭਾਰਤ ਸਰਕਾਰ ਵੱਲੋਂ ਮਨਜ਼ੂਰ ਕੀਤੇ ਕਰਜ਼ੇ ਅਤੇ ਭਾਰਤ ਸਰਕਾਰ ਦੁਆਰਾ ਮਨਜ਼ੂਰ ਪੂੰਜੀ ਅਸਾਸਿਆਂ ਦੀ ਸਿਰਜਣਾ ਲਈ ਵਿਸ਼ੇਸ਼ ਸਹਾਇਤਾ ਦੇ ਤਹਿਤ ਲੰਬੇ ਸਮੇਂ ਦੇ ਕਰਜ਼ੇ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ 27016 ਕਰੋੜ ਰੁਪਏ ਦੀ ਵੱਡੀ ਰਕਮ ਕਰਜ਼ੇ ਦੇ ਵਿਆਜ ਦੀ ਅਦਾਇਗੀ ਲਈ ਖਰਚ ਹੋ ਗਈ ਅਤੇ ਇਹ ਕਰਜ਼ਾ ਉਨ੍ਹਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਪਾਸੋਂ ਵਿਰਾਸਤ ਵਿੱਚ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰਜ਼ੇ ਅਤੇ ਸੂਬੇ ਦੇ ਮਾਲੀਏ ਦੇ ਸਰੋਤਾਂ ਦੀ ਵਰਤੋਂ ਪਹਿਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤੀਆਂ ਸੰਸਥਾਵਾਂ/ਸਕੀਮਾਂ ਨੂੰ ਫੰਡ ਦੇਣ ਲਈ ਕੀਤੀ। ਨਵੇਂ ਕਰਜ਼ੇ ਦੀ ਵਰਤੋਂ ਪੂੰਜੀ ਅਸਾਸੇ ਸਿਰਜਣ ਅਤੇ ਸੂਬੇ ਵਿੱਚ ਵਿਕਾਸ ਗਤੀਵਿਧੀਆਂ ਨੂੰ ਸ਼ੁਰੂ ਕਰਨ ਲਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਫੰਡ ਜੁਟਾਉਣ ਵਾਸਤੇ ਵਸੀਲੇ ਜੁਟਾਉਣ ਦੀ ਕੋਸ਼ਿਸ਼ ਕਰਦਿਆਂ ਸੂਬੇ ਦੀਆਂ ਦੇਣਦਾਰੀਆਂ ਅਤੇ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਲਈ ਵਾਧੂ ਸਰੋਤ ਜੁਟਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਧੂ ਵਸੂਲੀ ਨੇ ਬਕਾਏ ਅਤੇ ਅਦਾ ਨਾ ਕੀਤੇ ਬਕਾਏ ਦਾ ਭੁਗਤਾਨ ਸ਼ੁਰੂ ਕਰਨ ਦੇ ਨਾਲ-ਨਾਲ ਮੁੱਲ ਵਧਾਉਣ ਵਾਲਾ ਨਿਵੇਸ਼ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਨੇ ਇਕ ਅਪ੍ਰੈਲ, 2022 ਤੋਂ 4000 ਕਰੋੜ ਰੁਪਏ ਸਿੰਕਿੰਗ ਫੰਡ ਵਿੱਚ ਨਿਵੇਸ਼ ਕੀਤੇ ਹਨ ਜਦਕਿ ਪਿਛਲੀ ਸਰਕਾਰ ਦੌਰਾਨ ਇਹ ਨਿਵੇਸ਼ 2988 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਫੰਡ ਦਾ ਉਦੇਸ਼ ਭਵਿੱਖ ਵਿੱਚ ਸੂਬੇ ਦੇ ਕਰਜ਼ੇ ਦੇ ਦਬਾਅ ਨੂੰ ਕੁਝ ਹੱਦ ਤੱਕ ਘਟਾਉਣਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਪਰੋਕਤ ਜਾਣਕਾਰੀ ਸੂਬਾ ਸਰਕਾਰ ਨੂੰ ਵਿਰਸੇ ਵਿੱਚ ਮਿਲੇ ਕਰਜ਼ੇ ਦੇ ਬੋਝ ਕਾਰਨ ਦਰਪੇਸ਼ ਚੁਣੌਤੀਆਂ ਦੇ ਪਰਿਪੇਖ ਵਿੱਚ ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਰਾਜਪਾਲ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾਉਣ ਦੀ ਸਥਿਤੀ ਵਿੱਚੋਂ ਹੋਣਗੇ ਕਿ ਨਾ ਸਿਰਫ ਕਰਜ਼ੇ ਨੂੰ ਸਹੀ ਢੰਗ ਨਾਲ ਵਰਤਿਆ ਗਿਆ ਸਗੋਂ ਸੂਬੇ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਉਸ ਸਮੇਂ ਕੀਤੇ ਗਏ ਜਦੋਂ ਸੂਬੇ ਦੇ ਨੌਜਵਾਨਾਂ ਨੂੰ 36000 ਤੋਂ ਵੱਧ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਪੰਜਾਬ ਦੇ ਹਿੱਤਾਂ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨੂੰ ਜਿੱਥੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਨੂੰ ਜਾਰੀ ਕਰਵਾਉਣ ਲਈ ਮਨਾਉਣ, ਉਥੇ ਹੀ ਸੂਬੇ ਨੂੰ ਕਰਜ਼ਾ ਮੋੜਨ ਲਈ ਘੱਟੋ-ਘੱਟ ਪੰਜ ਸਾਲਾਂ ਲਈ ਮੋਹਲਤ ਵੀ ਦਿਵਾਉਣ। ਇਸ ਨਾਲ ਸੂਬੇ ਦੀ ਦਬਾਅ ਵਾਲੀ ਵਿੱਤੀ ਸਥਿਤੀ ਨੂੰ ਲੋੜੀਂਦੀ ਰਾਹਤ ਮਿਲੇਗੀ, ਉਥੇ ਹੀ ਸੂਬਾ ਸਰਕਾਰ ਨੂੰ ਵੀ ਕੁਝ ਆਰਥਿਕ ਸਹਾਇਤਾ ਹਾਸਲ ਹੋਵੇਗੀ।
Punjab Bani 03 October,2023
ਕਬੱਡੀ ’ਚ ਘਨੌਰ ਏ ਦੀ ਟੀਮ ਰਹੀ ਅੱਵਲ ਤੇ ਵਾਲੀਬਾਲ ’ਚ ਪਟਿਆਲਾ ਅਰਬਨ ਏ ਦੀ ਟੀਮ ਨੇ ਦਿਖਾਇਆ ਦਮ
ਕਬੱਡੀ ’ਚ ਘਨੌਰ ਏ ਦੀ ਟੀਮ ਰਹੀ ਅੱਵਲ ਤੇ ਵਾਲੀਬਾਲ ’ਚ ਪਟਿਆਲਾ ਅਰਬਨ ਏ ਦੀ ਟੀਮ ਨੇ ਦਿਖਾਇਆ ਦਮ -ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਠਵੇਂ ਦਿਨ ਹੋਏ ਦਿਲਚਸਪ ਮੁਕਾਬਲੇ ਪਟਿਆਲਾ 03 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਅੱਠਵੇਂ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ,ਨੈਸ਼ਨਲ ਕਬੱਡੀ,ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ,ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ , ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈੱਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ 20 ਲੜਕਿਆਂ ਵਿੱਚ ਘਨੌਰ ਏ ਨੇ ਪਹਿਲਾ ਸਥਾਨ, ਭੁਨਰਹੇੜੀ ਦੀ ਟੀਮ ਨੇ ਦੂਜਾ ਸਥਾਨ ਅਤੇ ਸਮਾਣਾ ਏ ਤੇ ਪਟਿਆਲਾ ਸ਼ਹਿਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 20 ਲੜਕੀਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਪਹਿਲਾ ਸਥਾਨ,ਪਾਤੜਾਂ ਬੀ ਨੇ ਦੂਜਾ ਸਥਾਨ ਅਤੇ ਪਾਤੜਾਂ ਏ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸਿੰਗ ਦੇ ਖੇਡ ਮੁਕਾਬਲੇ ਅੰਡਰ 17 ਲੜਕਿਆਂ ਵਿੱਚ ਪਟਿਆਲਾ ਅਰਬਨ ਏ ਨੇ ਸ਼ੰਭੂ ਕਲਾਂ ਬੀ ਨੂੰ,ਪਟਿਆਲਾ ਅਰਬਨ ਬੀ ਨੇ ਪਾਤੜਾਂ ਬੀ ਨੂੰ,ਸਮਾਣਾ ਏ ਨੇ ਰਾਜਪੁਰਾ ਬੀ ਨੂੰ,ਸਮਾਣਾ ਬੀ ਨੇ ਪਟਿਆਲਾ ਦਿਹਾਤੀ ਬੀ ਨੂੰ ਅਤੇ ਨਾਭਾ ਏ ਨੇ ਘਨੌਰ ਬੀ ਨੂੰ 2-0 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।ਅੰਡਰ 17 ਲੜਕੀਆਂ ਵਿੱਚ ਸਨੌਰ ਬੀ ਨੂੰ ਪਟਿਆਲਾ ਦਿਹਾਤੀ ਏ ਨੇ ਹਰਾਇਆ,ਭੁਨਰਹੇੜੀ ਬੀ ਨੇ ਨਾਭਾ ਬੀ ਨੂੰ, ਪਟਿਆਲਾ ਦਿਹਾਤੀ ਬੀ ਨੇ ਸ਼ੰਭੂ ਕਲਾਂ ਨੂੰ, ਸਨੌਰ ਏ ਨੇ ਪਾਤੜਾਂ ਬੀ,ਪਟਿਆਲਾ ਏ ਨੇ ਸ਼ੰਭੂ ਕਲਾਂ ਏ ਨੂੰ ਅਤੇ ਪਟਿਆਲਾ ਦਿਹਾਤੀ ਏ ਨੇ ਸਮਾਣਾ ਏ ਨੂੰ 2-0 ਦੇ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਹਾਕੀ ਖੇਡ ਮੁਕਾਬਲਿਆਂ ਅੰਡਰ 17 ਵਿੱਚ ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਥੂਹੀ ਨਾਭਾ ਨੇ ਪਹਿਲਾ ਸਥਾਨ,ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਦੂਜਾ ਸਥਾਨ ਅਤੇ ਗੁਰੂਕੁਲ ਗਲੋਬਲ ਕਰੇਂਜਾ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Bani 03 October,2023
ਪਟਿਆਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰ ਕੀਤਾ ਚੈਟ ਬੋਟ
ਪਟਿਆਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰ ਕੀਤਾ ਚੈਟ ਬੋਟ -ਕਿਸਾਨਾਂ ਨੂੰ ਚੈਟ ਬੋਟ ਦਾ ਦਿੱਤਾ ਡੈਮੋ, ਕਿਸਾਨਾਂ ਤੋਂ ਚੈਟ ਬੋਟ 'ਚ ਹੋਰ ਸੁਧਾਰ ਲਈ ਲਏ ਸੁਝਾਅ -ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਕਰਵਾਉਣ 'ਚ ਚੈਟ ਬੋਟ ਹੋਵੇਗਾ ਸਹਾਈ : ਡਿਪਟੀ ਕਮਿਸ਼ਨਰ ਪਟਿਆਲਾ, 3 ਅਕਤੂਬਰ: ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੈਟ ਬੋਟ ਤਿਆਰ ਕੀਤਾ ਗਿਆ ਹੈ, ਜਿਸ ਦਾ ਅੱਜ ਕਿਸਾਨਾਂ ਨੂੰ ਡੈਮੋ ਦਿਖਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੈਟ ਬੋਟ ਵਿੱਚ ਹੋਰ ਸੁਧਾਰ ਲਈ ਕਿਸਾਨਾਂ ਪਾਸੋਂ ਸੁਝਾਅ ਵੀ ਪ੍ਰਾਪਤ ਕੀਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਟਸ ਐਪ 'ਤੇ ਬਣਾਏ ਗਏ ਚੈਟ ਬੋਟ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਚੈਟ ਬੋਟ ਦਾ ਡੈਮੋ ਦਿਖਾ ਕੇ ਕਿਸਾਨਾਂ ਪਾਸੋਂ ਇਸ ਵਿੱਚ ਹੋਰ ਸੁਧਾਰ ਲਈ ਸੁਝਾਅ ਪ੍ਰਾਪਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਲੈਣ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਦੇਣਾ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਅਜੋਕੇ ਸਮੇਂ ਬਹੁਤੇ ਕਿਸਾਨਾਂ ਵਟਸ ਐਪ ਰਾਹੀਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਜੁੜੇ ਹੋਏ ਹਨ, ਪਰ ਇਸ ਚੈਟ ਬੋਟ ਰਾਹੀਂ ਕਿਸਾਨਾਂ ਨੂੰ ਆਪਣੇ ਨੇੜੇ ਤੇੜੇ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਇਹ ਚੈਟ ਬੋਟ ਪੰਜਾਬੀ ਵਿੱਚ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹਰੇਕ ਵਿਅਕਤੀ ਆਸਾਨੀ ਨਾਲ ਵਰਤ ਸਕਦਾ ਹੈ। ਉਨ੍ਹਾਂ ਕਿਸਾਨਾਂ ਪਾਸੋਂ ਚੈਟ ਬੋਟ ਵਿੱਚ ਹੋਰ ਸੁਧਾਰ ਸਬੰਧੀ ਸੁਝਾਅ ਪ੍ਰਾਪਤ ਕੀਤੇ ਅਤੇ ਕਿਸਾਨਾਂ ਦੇ ਸੁਝਾਅ ਅਨੁਸਾਰ ਚੈਟ ਬੋਟ ਤਿਆਰ ਕਰਨ ਵਾਲੀ ਟੀਮ ਨੂੰ ਇਸ ਵਿੱਚ ਸੁਝਾਵਾਂ ਅਨੁਸਾਰ ਬਦਲਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਚੈਟ ਬੋਟ ਨੂੰ ਇੱਕ ਦਿਨ ਵਿੱਚ ਲੋੜੀਂਦੇ ਸੁਝਾਵਾਂ ਅਨੁਸਾਰ ਕਰਕੇ ਕਿਸਾਨਾਂ ਦੀ ਸਹੂਲਤ ਲਈ ਜਾਰੀ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਡੀ.ਆਰ. ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ ਸਮੇਤ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ।
Punjab Bani 03 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸਮਾਣਾ ਹਲਕੇ 'ਚ ਸ਼ੁਰੂ ਹੋਇਆ 'ਐਸ.ਪੀ.ਐਸ. ਈਕੋ ਫਰੈਂਡਲੀ ਫ਼ਿਊਲਜ਼' ਪਲਾਂਟ-ਚੇਤਨ ਸਿੰਘ ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸਮਾਣਾ ਹਲਕੇ 'ਚ ਸ਼ੁਰੂ ਹੋਇਆ 'ਐਸ.ਪੀ.ਐਸ. ਈਕੋ ਫਰੈਂਡਲੀ ਫ਼ਿਊਲਜ਼' ਪਲਾਂਟ-ਚੇਤਨ ਸਿੰਘ ਜੌੜਾਮਾਜਰਾ -ਕਿਹਾ, ਪਟਿਆਲਾ ਜ਼ਿਲ੍ਹੇ ਦੇ ਪਹਿਲੇ ਬਾਇਉਮਾਸ ਪਲਾਂਟ ਸਦਕਾ ਪਰਾਲੀ ਨੂੰ ਅੱਗ ਲਾਉਣ ਤੋਂ ਹੋ ਸਕੇਗਾ ਬਚਾਅ -'ਪਰਾਲੀ ਤੋਂ ਬਨਣਗੇ ਪੇਲੈਟਸ, ਪ੍ਰਦੂਸ਼ਣ ਘਟੇਗਾ ਤੇ ਕਿਸਾਨਾਂ ਦੀ ਪਰਾਲੀ ਸੰਭਾਂਲਣ ਦੀ ਸਮੱਸਿਆ ਦਾ ਹੋਵੇਗਾ ਹੱਲ' ਸਮਾਣਾ, 3 ਅਕਤੂਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦਾ ਪਹਿਲਾ ਬਾਇਉਮਾਸ ਪਲਾਂਟ ਸਮਾਣਾ ਹਲਕੇ ਦੇ ਪਿੰਡ ਬਦਨਪੁਰ ਵਿਖੇ ਸ਼ੁਰੂ ਹੋ ਸਕਿਆ ਹੈ। ਜੌੜਾਮਾਜਰਾ ਪਰਾਲੀ ਤੋਂ ਬਾਇੳਮਾਸ ਪੇਲੈਟਸ ਬਣਾਉਣ ਵਾਲੇ 'ਐਸ.ਪੀ.ਐਸ. ਈਕੋ ਫਰੈਂਡਲੀ ਫ਼ਿਊਲਜ਼' ਪਲਾਂਟ ਵੱਲੋਂ ਸਮਾਣਾ ਦੇ ਪਿੰਡਾਂ ਅੰਦਰੋਂ ਝੋਨੇ ਦੇ ਖੇਤਾਂ ਵਿੱਚੋਂ ਬੇਲਰਾਂ ਵੱਲੋਂ ਇਕੱਠੀ ਕੀਤੀ ਪਰਾਲੀ ਦੇਖਣ ਲਈ ਪੁੱਜੇ ਹੋਏ ਸਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਨੂੰ ਲੀਹਾਂ 'ਤੇ ਲਿਆਉਣ ਲਈ ਵੱਡੇ ਉਪਰਾਲੇ ਕੀਤੇ, ਅਤੇ ਸਾਡੀ ਆਬੋ-ਹਵਾ ਸਾਫ਼ ਸੁਥਰੀ ਰੱਖਣ ਤੇ ਪ੍ਰਦੂਸ਼ਣ 'ਚ ਕਮੀ ਲਿਆਉਣ ਲਈ ਅਹਿਮ ਫ਼ੈਸਲੇ ਲਏ ਹਨ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਮਾਜਰਾ ਨੇ ਪਿੰਡ ਬਦਨਪੁਰ ਵਿਖੇ ਪਰਾਲੀ ਤੋਂ ਕੋਲਾ ਬਣਾਉਣ ਲਈ ਲਗਾਏ ਬਾਇਉਮਾਸ ਪਲਾਂਟ, 'ਐਸ.ਪੀ.ਐਸ. ਈਕੋ ਫਰੈਂਡਲੀ ਫ਼ਿਊਲਜ਼' ਦੇ ਪ੍ਰਬੰਧਕਾਂ ਰਾਜੀਵ ਗੋਇਲ ਸ਼ੰਟੀ, ਮੁਨੀਸ਼ ਗੋਇਲ ਤੇ ਅਜੇ ਗਰਗ ਦਾ ਧੰਨਵਾਦ ਕੀਤਾ, ਕਿ ਉਨ੍ਹਾਂ ਦੇ ਉਦਮ ਸਦਕਾ ਹਲਕੇ ਵਿੱਚੋਂ ਪਰਾਲੀ ਸਾੜਨ ਦੀ ਸਮੱਸਿਆ ਦਾ ਨਿਪਟਾਰਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਪ੍ਰਦੂਸ਼ਣ ਵੀ ਘੱਟ ਕਰਨ ਲਈ ਸਹਾਇਤਾ ਕਰੇਗਾ। ਕੈਬਨਿਟ ਮੰਤਰੀ ਜੌੜਮਾਜਰਾ ਨੇ ਕਿਹਾ ਕਿ ਸਰਕਾਰ ਨੇ ਇੱਟਾਂ ਦੇ ਭੱਠਿਆਂ ਵਿੱਚ 20 ਫ਼ੀਸਦੀ ਪਰਾਲੀ ਜਲਾਉਣ ਦੇ ਹੁਕਮ ਜਾਰੀ ਕੀਤੇ ਹਨ, ਇਸ ਲਈ ਇਹ ਪਲਾਂਟ ਸਮਾਣਾ 'ਚ ਪੈਂਦੇ 100 ਦੇ ਕਰੀਬ ਭੱਠਿਆਂ ਲਈ ਸਸਤਾ ਬਾਇਉਮਾਸ ਪੇਲੈਟਸ (ਕੋਲਾ) ਪ੍ਰਦਾਨ ਕਰੇਗਾ, ਇਸ ਨਾਲ ਜਿੱਥੇ ਇੱਟ ਦੀ ਲਾਗਤ ਘਟੇਗੀ, ਉਥੇ ਹੀ ਕਿਸਾਨਾਂ ਦੀ ਪਰਾਲੀ ਸੰਭਾਂਲਣ ਦੀ ਸਮੱਸਿਆ ਦਾ ਵੀ ਵੱਡਾ ਹੱਲ ਹੋਵੇਗਾ। ਜਿਕਰਯੋਗ ਹੈ ਕਿ ਇਹ ਪਲਾਂਟ ਪ੍ਰਤੀ ਸਾਲ 50 ਹਜ਼ਾਰ ਟਨ ਪਰਾਲੀ ਇਸ ਪਲਾਂਟ ਵਿੱਚ ਵਰਤੀ ਜਾਵੇਗੀ, ਇਸ ਨਾਲ ਜਿੱਥੇ ਪਰਾਲੀ ਦੀ ਸਮੱਸਿਆ ਦਾ ਨਿਪਟਾਰਾ ਹੋਵੇਗਾ, ਉਥੇ ਕਿਸਾਨਾਂ ਨੂੰ ਆਮਦਨ ਵੀ ਹੋਵੇਗਾ ਅਤੇ ਪ੍ਰਦੂਸ਼ਣ ਵੀ ਘਟੇਗਾ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Punjab Bani 03 October,2023
ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ
ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ ਚੰਡੀਗੜ੍ਹ 03, ਅਕਤੂਬਰ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਘਟਨਾ ਸਬੰਧੀ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਕਿਹਾ ਕਿ ਮਾਸੂਮ ਛੋਟੀਆਂ ਬੱਚੀਆਂ ਦਾ ਕਤਲ ਕਰਨਾ ਬਹੁਤ ਮਾੜੀ ਘਟਨਾ ਹੈ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ 'ਚ ਕੋਈ ਇਸ ਤਰ੍ਹਾਂ ਦਾ ਜੁਰਮ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ। ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਮਾਂ-ਬਾਪ ਆਰਥਿਕ ਤੰਗੀ ਕਾਰਨ ਬੱਚਿਆਂ ਦਾ ਪਾਲਣ ਪੋਸ਼ਣ ਨਹੀ ਕਰ ਸਕਦੇ ਉਹ ਬੱਚਿਆ ਨੂੰ ਜਾਨੋਂ ਨਾ ਮਾਰਨ, ਸਗੋਂ ਬਾਲ ਭਲਾਈ ਕਮੇਟੀਆਂ ਵਿੱਚ ਸਰੰਡਰ ਕਰਨ ਤਾਂ ਜੋ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆ ਜਾ ਸਕਣ। ਉਨ੍ਹਾਂ ਕਿਹਾ ਕਿ ਬੱਚੇ ਸਮਾਜ ਅਤੇ ਰਾਸ਼ਟਰ ਦਾ ਭਵਿੱਖ ਹਨ, ਇਹ ਬੱਚੇ ਵੱਡੇ ਹੋ ਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਲਈ ਕਾਨੂੰਨ ਬਣਾਏ ਗਏ ਹਨ ਅਤੇ ਬੱਚਿਆਂ ਖਿਲਾਫ ਕਿਸੇ ਕਿਸਮ ਦਾ ਅਪਰਾਧ ਕਰਨ ਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਉਪਬੰਧ ਹੈ। ਇਸ ਤੋਂ ਇਲਾਵਾ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ, 2015 ਦੀ ਧਾਰਾ 35 ਤਹਿਤ ਇਹ ਵੀ ਉਪਬੰਧ ਕੀਤਾ ਗਿਆ ਹੈ ਕਿ ਜੋ ਮਾਂ-ਬਾਪ ਆਪਣੇ ਬੱਚਿਆਂ ਦੀ ਸਾਂਭ-ਸੰਭਾਲ ਨਹੀ ਕਰ ਸਕਦੇ, ਉਹ ਆਪਣੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਵਿੱਚ ਸਰੰਡਰ ਕਰ ਸਕਦੇ ਹਨ। ਜਿਸ ਨਾਲ ਬੱਚਿਆਂ ਦੀ ਜਾਨ ਬਚ ਸਕੇ। ਉਨ੍ਹਾਂ ਕਿਹਾ ਕਿ ਹਰ ਜਿਲ੍ਹੇ ਵਿਚ ਬਾਲ ਭਲਾਈ ਕਮੇਟੀਆਂ ਤੋਂ ਇਲਾਵਾ ਬਾਲ ਸੁਰੱਖਿਆ ਯੂਨਿਟ ਬਣੇ ਹੋਏ ਹਨ। ਬੱਚਿਆਂ ਨੂੰ ਸਰੰਡਰ ਕਰਨ ਸਬੰਧੀ ਮਾਂ-ਬਾਪ ਚਾਇਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰਕੇ ਸੂਚਨਾ ਦੇ ਸਕਦੇ ਹਨ। ਮਾਂ ਬਾਪ, ਬੱਚਿਆਂ ਦੇ ਪਾਲਣ ਪੋਸ਼ਣ ਦੀ ਅਸਮਰੱਥਾ ਜ਼ਾਹਰ ਕਰਦੇ ਹੋਏ ਨਵ ਜੰਮ੍ਹੇ ਜਾਂ ਉਸ ਤੋਂ ਵੱਡੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਵਿੱਚ ਸੌਂਪ ਸਕਦੇ ਹਨ। ਜ਼ਿਕਰਯੋਗ ਹੈ ਕਿ ਬਾਲ ਭਲਾਈ ਕਮੇਟੀ ਵੱਲੋਂ ਸਬੰਧਤ ਮਾਪਿਆ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ, ਜੇਕਰ ਦੋ ਮਹੀਨਿਆਂ ਬਾਅਦ ਵੀ ਉਹ ਆਪਣੇ ਇਸ ਫੈਸਲੇ ਤੇ ਅਟਲ ਰਹਿੰਦੇ ਹਨ ਤਾਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੋੜਵੰਦ ਮਾਪਿਆਂ ਨੂੰ ਗੋਦ ਲੈਣ ਦੀ ਕਾਰਵਾਈ ਸ਼ੁਰੂ ਕਰਕੇ ਲੋੜਵੰਦ ਮਾਪਿਆਂ ਨੂੰ ਗੋਦ ਦੇ ਦਿੱਤੇ ਜਾਂਦੇ ਹਨ ਅਤੇ ਛੇ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦਾ ਬਾਲ ਭਲਾਈ ਸੰਸਥਾਵਾਂ ਵਿੱਚ ਸਰਕਾਰ ਵੱਲੋਂ ਪਾਲਣ ਪੋਸ਼ਣ ਕੀਤਾ ਜਾਂਦਾ ਹੈ।
Punjab Bani 03 October,2023
ਖੇਤਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇਗਾ ਜ਼ਿਲ੍ਹਾ ਪ੍ਰਸ਼ਾਸਨ
ਖੇਤਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇਗਾ ਜ਼ਿਲ੍ਹਾ ਪ੍ਰਸ਼ਾਸਨ -ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲੱਗਣ ਦੀਆਂ ਦੋ ਘਟਨਾਵਾਂ ਸਾਹਮਣੇ ਆਉਣ 'ਤੇ ਕੀਤੇ ਜ਼ੁਰਮਾਨੇ -ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਨੂੰ ਨਹੀਂ ਦਿੱਤੇ ਜਾਣਗੀਆਂ ਐਨ.ਓ.ਸੀਜ ਤੇ ਅਸਲਾ ਲਾਇਸੈਂਸ ਵੀ ਨਹੀਂ ਬਣਨਗੇ -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਪੂਰੀ ਚੌਕਸੀ ਵਰਤਣ ਦੇ ਆਦੇਸ਼ ਪਟਿਆਲਾ, 3 ਅਕਤੂਬਰ: ''ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ।'' ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜਨ ਸ਼ੁਰੂ ਹੋ ਗਿਆ ਹੈ ਜਿਸ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹੋ ਗਈਆਂ ਹਨ। ਅੱਜ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਦੋ ਥਾਵਾਂ ਉਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ, ਜਿਸ ਉਪਰ ਕਾਰਵਾਈ ਕਰਦਿਆਂ ਸਬੰਧਤ ਕਿਸਾਨਾਂ ਨੂੰ ਵਾਤਾਵਰਣ ਵਿਗਾੜਨ ਲਈ ਕੀਮਤ ਚੁਕਾਉਣ ਬਦਲੇ ਜੁਰਮਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤਾਂ ਵਿੱਚ ਅੱਗ ਲਾਉਣ ਕਾਰਨ ਹੋਏ ਜੁਰਮਾਨੇ ਅਦਾ ਨਾ ਕਰਨ ਦੀ ਸੂਰਤ ਵਿੱਚ ਅਜਿਹੇ, ਇਸ ਨੂੰ ਸਰਕਾਰ ਵੱਲ ਖੜ੍ਹਾ ਬਕਾਇਆ ਮੰਨਿਆ ਜਾਵੇਗਾ ਅਤੇ ਇਨ੍ਹਾਂ ਕਿਸਾਨਾਂ ਨੂੰ ਭਵਿੱਖ ਵਿੱਚ ਆਪਣੇ ਕੰਮਾਂ-ਕਾਰਾਂ ਲਈ ਲੋੜੀਂਦੀਆਂ ਕਿਸੇ ਕਿਸਮ ਦੀ ਐਨ.ਓ.ਸੀਜ਼ ਨਹੀਂ ਦਿੱਤੀਆਂ ਜਾਣਗੀਆਂ। ਸਾਕਸ਼ੀ ਸਾਹਨੀ ਨੇ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਨਵੇਂ ਅਸਲਾ ਲਾਇਸੈਂਸ ਵੀ ਜਾਰੀ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਉਨ੍ਹਾਂ ਦੇ ਬਣੇ ਹੋਏ ਅਸਲਾ ਲਾਇਸੈਂਸ ਰੀਨਿਊ ਹੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਗਾਕੇ ਪਰਾਲੀ ਦਾ ਨਿਪਟਾਰਾ ਕਰਨ ਦੀ ਕਾਹਲ ਨਾ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਅਜੇ ਕਣਕ ਦੀ ਪੀ.ਬੀ.ਡਬਲਿਊ 826 ਕਿਸਮ ਬੀਜਣ ਲਈ ਕਾਫ਼ੀ ਸਮਾਂ ਹੈ, ਜਿਸ ਕਰਕੇ ਕਿਸਾਨ ਖੇਤਾਂ ਵਿੱਖ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਅਤੇ ਖੇਤੀਬਾੜੀ ਵਿਭਾਗ ਵੱਲੋਂ ਬਿਨ੍ਹਾਂ ਐਸ.ਐਮ.ਐਸ. ਲਗਾਏ ਚੱਲਣ ਵਾਲੀਆਂ ਕੰਬਾਇਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 03 October,2023
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ -1854 ਮੰਡੀਆਂ ਰਾਹੀਂ ਸੂਬੇ 'ਚ ਕੀਤੀ ਜਾ ਰਹੀ ਹੈ ਝੋਨੇ ਦੀ ਖਰੀਦ : ਚੇਅਰਮੈਨ -ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ -ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ -ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਮੰਡੀਆਂ 'ਚ ਖਰੀਦ ਦੇ ਨਾਲ ਨਾਲ ਲਿਫ਼ਟਿੰਗ ਵੀ ਕਰਵਾਈ ਸ਼ੁਰੂ ਪਟਿਆਲਾ, 3 ਅਕਤੂਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਤੇ ਡੀ.ਐਫ.ਐਸ.ਸੀ. ਰਵਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਖਰੀਦ ਸ਼ੁਰੂ ਕਰਨ ਦੇ ਨਾਲ ਨਾਲ ਝੋਨੇ ਦੀ ਲਿਫ਼ਟਿੰਗ ਵੀ ਸ਼ੁਰੂ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਚੰਦ ਸਿੰਘ ਬਰਸਟ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1854 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਲਈ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਦੇ ਨੁਮਾਇੰਦੇ, ਆੜ੍ਹਤੀਆਂ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਤੱਕ ਪਹੁੰਚ ਕਰ ਸਕਦਾ ਹੈ। ਇੱਕ ਸਵਾਲ ਦੇ ਜਵਾਬ 'ਚ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ 20 ਇੰਟਰ ਸਟੇਟ ਬੈਰੀਅਰ ਸਥਾਪਤ ਕੀਤੇ ਗਏ ਹਨ ਅਤੇ 24 ਘੰਟੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਸਮੇਂ ਸਮੇਂ 'ਤੇ ਮੰਡੀਆਂ ਅਤੇ ਨਾਕਿਆਂ ਦੀ ਚੈਕਿੰਗ ਲਈ ਫਲਾਇੰਗ ਸਕੁਐਂਡ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ 310 ਮੰਡੀਆਂ ਵਿੱਚ 68 ਹਜ਼ਾਰ ਮਿਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 26 ਹਜ਼ਾਰ ਮਿਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 876 ਮੰਡੀਆਂ ਵਿੱਚ ਜਿਣਸ ਲਿਆਉਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬਾਇਓਮੈਟਰਿਕ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 2 ਅਕਤੂਬਰ ਤੱਕ 15,684 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 8798 ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 34,889 ਮੀਟਰਿਕ ਟਨ ਬਾਸਮਤੀ ਝੋਨੇ ਦੀ ਆਮਦ ਹੋਈ ਅਤੇ ਉਸ ਦੀ 100 ਫ਼ੀਸਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਪੱਤਰਕਾਰਾਂ ਵੱਲੋਂ ਆਰ.ਡੀ.ਐਫ. ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 5736 ਕਰੋੜ ਰੁਪਇਆ ਕੇਂਦਰ ਸਰਕਾਰ ਕੋਲ ਪੈਡਿੰਗ ਪਿਆ ਹੈ ਜਿਸ ਸਬੰਧੀ ਆਉਣ ਵਾਲੇ 15 ਦਿਨਾਂ ਵਿੱਚ ਇਸ ਦਾ ਪੰਜਾਬ ਦੇ ਹੱਕ ਵਿੱਚ ਫੈਸਲਾ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡੀ.ਐਮ. ਵੇਅਰਹਾਊਸ ਨਿਰਮਲ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰ ਪਾਲ ਸ਼ਰਮਾ, ਮਾਰਕਿਟ ਕਮੇਟੀ ਪਟਿਆਲਾ ਦੇ ਸਕੱਤਰ ਪਰਮਪਾਲ ਸਿੰਘ, ਪ੍ਰਧਾਨ ਆੜਤੀ ਐਸੋਸੀਏਸ਼ਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਭੋਲਾ, ਚਰਨਦਾਸ, ਦਵਿੰਦਰ ਬੱਗਾ, ਹਰਦੀਪ ਸਿੰਘ, ਮੰਨੂ ਮੋਦਗਿਲ, ਨਰਿੰਦਰ ਕੁਮਾਰ, ਰੁਪਿੰਦਰ ਸਿੰਘ, ਵਿਜੇਪਾਲ, ਸਤਵਿੰਦਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।
Punjab Bani 03 October,2023
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉੱਪਲ ਵੱਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਚੋਣਵੇਂ ਸਫ਼ਾਈ ਮਿੱਤਰਾਂ, ਕਮਿਊਨਿਟੀ ਫੈਸੀਲੀਟੇਟਰਾਂ, ਸੈਨੇਟਰੀ ਇੰਸਪੈਕਟਰਾਂ, ਜੂਨੀਅਰ ਇੰਜ਼ੀਨੀਅਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ। ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ 'ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਸੈਨਟਰੀ ਇੰਸਪੈਕਟਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅਤੇ ਫਰੀਦਕੋਟ ਵਿੱਖੇ 'ਬਾਬਾ ਜੀ ਫਰੀਦ ਆਗਮਨ' ਵਿਖੇ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਜੂਨੀਅਰ ਇੰਜੀਨੀਅਰਾਂ ਨੂੰ ਅਤਿ-ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਨੂੰ ਡਿਜ਼ਾਇਨ ਕਰਨ ਅਤੇ ਉਸਾਰਨ ਵਿੱਚ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰੇ, ਵਧੇਰੇ ਕੁਸ਼ਲਤਾ ਨਾਲ ਪ੍ਰਬੰਧਿਤ ਸਥਾਨਾਂ ਵਿੱਚ ਤਬਦੀਲ ਕਰਨ ਦੇ ਸਮੂਹਿਕ ਯਤਨਾਂ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ। ਜੇਤੂਆਂ ਨੂੰ ਸਮਾਜ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਬਲਕਾਰ ਸਿੰਘ ਨੇ ਆਪਣੇ ਸ਼ਾਨਦਾਰ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਹੋਰਾਂ ਨੂੰ ਵੀ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲਾ 'ਰੰਗਲਾਂ ਪੰਜਾਬ' ਸਿਰਜਿਆ ਜਾ ਸਕੇ। ਇਸ ਮੌਕੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉਪਲ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਸਵੱਛਤਾ ਵਿੱਚ ਆਪਣੀ ਸ਼ਾਨਦਾਰ ਸੇਵਾਵਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਹੋਰ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Punjab Bani 03 October,2023
ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ ਚਮਕੌਰ ਸਾਹਿਬ, 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ। ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ। ਭਗਵੰਤ ਸਿੰਘ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਏ.ਪੀ. ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਫਸਲੀ ਵਿਭਿੰਨਤਾ ਨੂੰ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਕੀਮਤਾਂ ਵਿੱਚ ਵਾਧਾ ਹੋਣਾ ਲਾਹੇਵੰਦ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬਾਸਮਤੀ ਦੀ ਕਾਸ਼ਤ ਹੇਠ 21 ਫੀਸਦੀ ਤੱਕ ਰਕਬਾ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਮਾਫੀਆ ਚਾਹੇ ਉਹ ਨਸ਼ਾ, ਰੇਤ ਜਾਂ ਜ਼ਮੀਨ ਹੜੱਪਣ ਵਾਲਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ। ਇਕ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ ਹਾਜ਼ਰ ਸਨ।
Punjab Bani 03 October,2023
ਸਿੱਖ ਕੌਮ ਵਿਰੁੱਧ ਗਿਣੀ ਮਿਥੀ ਸਾਜਿਸ਼ ਤਹਿਤ ਮੀਡੀਆ ਵੱਲੋਂ ਗਲਤ ਪ੍ਰਚਾਰ ਹੋ ਰਿਹਾ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਸਿੱਖ ਕੌਮ ਵਿਰੁੱਧ ਗਿਣੀ ਮਿਥੀ ਸਾਜਿਸ਼ ਤਹਿਤ ਮੀਡੀਆ ਵੱਲੋਂ ਗਲਤ ਪ੍ਰਚਾਰ ਹੋ ਰਿਹਾ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 3 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੇਸ਼ ਵਿਦੇਸ਼ ਵਿੱਚ ਸਿੱਖਾਂ ਪ੍ਰਤੀ ਸਿਰਜਿਆ ਮਾਹੌਲ ਤੇ ਚਿੰਤਾ ਵਿਅਕਤ ਕਰਦਿਆ ਕਿਹਾ ਕਿ ਭਾਰਤ, ਕਨੇਡਾ ਅਤੇ ਇੰਗਲੈਂਡ ਦੇ ਆਪਸੀ ਸਬੰਧਾਂ ਦਰਮਿਆਨ ਆਈ ਖਟਾਸ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਨਾਉਂਦਿਆਂ ਮੀਡੀਏ ਵੱਲੋਂ ਗਲਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਬਹੁਤ ਹੀ ਖਤਰਨਾਕ ਘਾਤਕ ਰੁਝਾਨ ਹੈ ਇਸ ਕਿਸਮ ਦੇ ਵਰਤਾਰੇ ਕਾਰਨ ਜੋ ਸਿੱਖਾਂ ਦੀ ਦਿਖ ਪੇਸ਼ ਹੋ ਰਹੀ ਹੈ ਇਸ ਕਾਰਨ ਸਿੱਖਾਂ ਨਾਲ ਕਈ ਥਾਵਾਂ ਤੇ ਵਧੀਕੀਆਂ ਹੋ ਰਹੀਆਂ ਹਨ। ਬਹੁਗਿਣਤੀ ਦੇ ਮਾੜੇ ਅਨਸਰਾਂ ਵੱਲੋਂ ਦਰਿੰਦਗੀ ਵਾਲਾ ਮਾਹੌਲ ਸਿਰਜਨ ਦੇ ਕੋਝੇ ਅਤੇ ਮੰਦਭਾਗੇ ਜਤਨ ਕੀਤੇ ਜਾ ਰਹੇ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪੈ੍ਰਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਾਉਣ, ਖੁਸ਼ਹਾਲ ਬਨਾਉਣ ਅਤੇ ਔਖੇ ਸਮੇਂ ਪਹਿਲੀ ਕਤਾਰ ‘ਚ ਲੜਨ ਤੇ ਸੇਵਾ ਨਿਭਾਉਣ ਵਾਲੀ ਪਰਉਪਕਾਰੀ ਸਿੱਖ ਕੌਮ ਨਾਲ ਇਸ ਤਰ੍ਹਾਂ ਦਾ ਵਿਵਹਾਰ ਸਰਕਾਰਾਂ ਦੀ ਸ਼ਹਿ ਤੇ ਮੀਡੀਏ ਵੱਲੋਂ ਸਿਰਜਿਆ ਜਾ ਰਿਹਾ ਹੈ ਜੋ ਨਿਟਕ ਭਵਿੱਖ ਵਿੱਚ ਫ੍ਰਿਕਾਪ੍ਰਸਤੀ, ਮੌਕਾਪ੍ਰਸਤੀ, ਨਸਲਵਾਦ ਅਤੇ ਗੁੰਡਾਗਰਦੀ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਉਨ੍ਹਾਂ ਕਿਹਾ ਦੰਗੇ ਫਸਾਦ ਵਾਲਾ ਬਿਰਤਾਂਤ ਸਿਰਜਕੇ ਸਿੱਖਾਂ ਨੂੰ ਕੁੱਟਣ ਮਾਰਨ ਲੁੱਟਣ ਦੀ ਤਿਆਰੀ ਹੋ ਰਹੀ ਹੈ। ਵੱਖ-ਵੱਖ ਥਾਵਾਂ ਉਪਰ ਸਿੱਖਾਂ ਤੇ ਹਮਲੇ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲੀਲ ਕਰਕੇ ਕੁੱਟਿਆ ਮਾਰਿਆ ਤੇ ਲੁੱਟਿਆ ਗਿਆ ਹੈ। ਸਿੱਖ ਹਿੰਦੋਸਤਾਨ ਦੇ ਵਾਸੀ ਹਨ ਇਨ੍ਹਾਂ ਨਾਲ ਵਿਤਕਰੇ ਵਾਲਾ ਵਤੀਰਾ ਅਪਨਾਉਣਾ ਅਫਸ਼ੋਸਜਨਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਤੇ ਸਰਕਾਰਾਂ ਅਤਿਵਾਦੀ, ਵੱਖਵਾਦੀ ਅੰਤਕਵਾਦੀ ਲਕਬ ਸਿੱਖਾਂ ਨਾਲ ਜੋੜੇ ਜਾ ਰਹੇ ਹਨ, ਸਿੱਖ ਨਾ ਤਾਂ ਅਤਿਵਾਦੀ ਨਾ ਵੱਖਵਾਦੀ ਤੇ ਨਾ ਹੀ ਅਤੰਕਵਾਦੀ ਹੈ, ਸਿੱਖ ਭਾਈਚਾਰਕ ਸਾਂਝ ਦਾ ਮਦੱਈ, ਦੂਜਿਆਂ ਦੀ ਰਾਖੀ ਕਰਨ ਵਾਲਾ, ਦੇਸ਼ ਤੋਂ ਕੁਰਬਾਨ ਹੋਣ ਵਾਲਾ ਤੇ ਸਰਬੱਤ ਦਾ ਭਲਾ ਮੰਗਣ ਵਾਲਾ ਹੈ। ਉਨ੍ਹਾਂ ਕਿਹਾ ਕਿ ਹਿਦੋਸਤਾਨ ਨੂੰ ਲੁੱਟਣ ਅਤੇ ਬਹੁਬੇਟੀਆਂ ਜ਼ਬਰੀ ਚੁੱਕੇ ਕੇ ਗਜਨਵੀ ਦੇ ਬਜ਼ਾਰਾਂ ਵਿੱਚ ਟਕੇ ਟਕੇ ਤੇ ਵਿਕਣ ਤੋਂ ਬਚਾਉਣ ਵਾਲੇ ਤੇ ਮੁੜ ਉਨ੍ਹਾਂ ਨੂੰ ਸਤਿਕਾਰ ਨਾਲ ਘਰੋਂ ਘਰੀ ਪਹੰੁਚਾਉਣ ਵਾਲੇ ਬੁੱਢਾ ਦਲ ਦੇ ਮੁਖੀ ਸਿੱਖ ਆਗੂ ਹੀ ਸਨ। ਉਨ੍ਹਾਂ ਕਿਹਾ ਸਿੱਖ ਦੀ ਦਸਤਾਰ ਨਾਲ ਨਫਰਤ ਕਰਨ ਵਾਲਿਆਂ ਨੂੰ ਗਿਆਨ ਹੋਣਾ ਚਾਹੀਦਾ ਹੈ ਕਿ ਹਿੰਦੋਸਤਾਨ ਦੇ ਸਿਰ ਅਜ਼ਾਦੀ ਦੀ ਦਸਤਾਰ ਸਜਾਉਣ ਵਾਲਾ ਸਿੱਖ ਭਾਈਚਾਰਾ ਹੀ ਹੈ। ਉਨ੍ਹਾਂ ਸਮੁੱਚੇ ਮੀਡੀਆ ਹਾਊਸ ਤੇ ਇਸ ਦੇ ਪ੍ਰਾਈਵੇਟ ਸੈਕਟਰ ਨੂੰ ਅਪੀਲ ਕੀਤੀ ਹੈ ਕਿ ਇਤਿਹਾਸਕ ਤੱਥ ਤੇ ਸਚਾਈ ਜਾਨਣ ਤੋਂ ਬਗੈਰ ਹੀ ਕੋਈ ਅਜਿਹੀ ਖਬਰ ਨਾ ਦਿੱਤੀ ਜਾਵੇ ਜੋ ਕਿਸੇ ਕੌਮ ਤੇ ਭਾਈਚਾਰੇ ਦੇ ਅਕਸ ਨੂੰ ਸੱਟ ਮਾਰਦੀ ਹੋਵੇ। ਉਨ੍ਹਾਂ ਕਿਹਾ ਨਾ ਹੀ ਵਿਕਾਓ ਬਿਰਤੀ ਕਾਰਨ ਅਜਿਹੇ ਬਿਰਤਾਂਤ ਸਿਰਜ਼ੇ ਜਾਣ ਜਿਸ ਨਾਲ ਦੇਸ਼ ਦੀ ਅਖੰਡਤਾ ਨੂੰ ਕੋਈ ਆਂਚ ਪੁਜਦੀ ਹੋਵੇ।
Punjab Bani 03 October,2023
ਡਾ. ਬਲਬੀਰ ਸਿੰਘ ਜੀ ਦਾ ਸਾਲਾਨਾ ਬਰਸੀ ਸਮਾਗਮ ਆਯੋਜਿਤ ਕੀਤਾ ਗਿਆ
ਡਾ. ਬਲਬੀਰ ਸਿੰਘ ਜੀ ਦਾ ਸਾਲਾਨਾ ਬਰਸੀ ਸਮਾਗਮ ਆਯੋਜਿਤ ਕੀਤਾ ਗਿਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵਿਖੇ ਡਾ. ਬਲਬੀਰ ਸਿੰਘ ਜੀ ਦਾ 49ਵਾਂ ਬਰਸੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਕੰਵਰਪਾਲ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਵਲੋਂ ‘ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ’ ਬਾਰੇ ਖੋਜ-ਭਰਪੂਰ ਵਿਚਾਰ ਸਾਂਝੇ ਕੀਤੇ ਗਏ। ਉਹਨਾਂ ਨੇ ਦਸਿਆ ਕਿ ਜਿਸ ਸਮੇਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ ਅਰੰਭ ਹੋਇਆ, ਉਸ ਸਮੇਂ ਸਿੱਖ ਸਿਧਾਂਤਾਂ ਅਤੇ ਮਰਯਾਦਾ ਪੱਖੋਂ ਸਿੱਖਾਂ ਵਿਚ ਬਹੁਤ ਕਮੀਆਂ ਆ ਚੁਕੀਆਂ ਸਨ। ਇਹਨਾਂ ਕਮੀਆਂ ਨੂੰ ਦੂਰ ਕਰਨ ਲਈ ਸਿੰਘ ਸਭਾ ਲਹਿਰ ਨੇ ਨਿਯਮ-ਬਧ ਤਰੀਕੇ ਨਾਲ ਕੰਮ ਕੀਤਾ ਅਤੇ ਸਿੱਖ ਪੁਨਰ-ਜਾਗ੍ਰਤੀ ਲਈ ਸਲਾਹੁਣ ਯੋਗ ਕਾਰਜ ਕੀਤਾ। ਉਹਨਾਂ ਤੋਂ ਬਾਅਦ ਦੇਹਰਾਦੂਨ ਦੀ ਸੰਗਤ ਵਲੋਂ ਸ. ਦਵਿੰਦਰ ਸਿੰਘ ਬਿੰਦਰਾ ਨੇ ਡਾ. ਬਲਬੀਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਤੋਂ ਬਾਅਦ ਸਿੱਖ ਵਿਸ਼ਵਕੋਸ਼ ਵਿਭਾਗ ਦੇ ਮੁਖੀ ਅਤੇ ਮੁੱਖ ਸੰਪਾਦਕ ਡਾ. ਪਰਮਵੀਰ ਸਿੰਘ ਦੁਆਰਾ ਸਿੰਘ ਸਭਾ ਲਹਿਰ ਦੇ ਅਰੰਭ, ਕਾਰਜ-ਪ੍ਰਣਾਲੀ ਅਤੇ ਯੋਗਦਾਨ ਬਾਰੇ ਕੀਮਤੀ ਤੱਥ ਸੰਗਤਾਂ ਦੇ ਸਨਮੁੱਖ ਰੱਖੇ ਗਏ। ਉਹਨਾਂ ਨੇ ਦਸਿਆ ਕਿ ਸਿੰਘ ਸਭਾ ਲਹਿਰ ਦੇ ਅਰੰਭ ਤਕ ਜੋ ਸਿੱਖਾਂ ਵਿਚ ਕਮੀਆਂ ਆਈਆਂ ਸਨ, ਉਹਨਾਂ ਦਾ ਵਡਾ ਕਾਰਨ ਖਾਲਸਾ ਰਾਜ ਦੀ ਸਮਾਪਤੀ ਪਿੱਛੋਂ ਅੰਗਰੇਜ਼ਾਂ ਦੁਆਰਾ ਵਰਤੀ ਗਈ ਵਿਸ਼ੇਸ਼ ਨੀਤੀ ਸੀ। ਇਸ ਮੌਕੇ ਕੇਂਦਰ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਵਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪ੍ਰੋ. ਹਰਬੀਰ ਸਿੰਘ ਰੰਧਾਵਾ, ਪ੍ਰੋ. ਪੁਰਸ਼ੋਤਮ ਸਿੰਘ, ਡਾ. ਕਸ਼ਮੀਰ ਸਿੰਘ, ਸ. ਅਮਰਜੀਤ ਸਿੰਘ ਭਾਟੀਆ, ਡਾ. ਗੋਵਿਲ, ਜੇ. ਐਸ. ਓਬਰਾਏ, ਕਵੀ ਅੰਬਰ ਖਰਵੰਦਾ, ਅਨੰਦ ਅਸੀਰ, ਅਰਵਿੰਦਰ ਸਿੰਘ, ਪਰਮਿੰਦਰ ਸਿੰਘ, ਮਨਜੀਤ ਕੌਰ, ਜਤਿੰਦਰ ਕੌਰ ਆਦਿ ਪਤਵੰਤਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ।
Punjab Bani 03 October,2023
ਕਬੱਡੀ ਦੇ ਹੋਏ ਮੁਕਾਬਲਿਆਂ ’ਚ ਭੁਨਰਹੇੜੀ ਏ ਰਿਹਾ ਪਹਿਲੇ ਸਥਾਨ ’ਤੇ
ਕਬੱਡੀ ਦੇ ਹੋਏ ਮੁਕਾਬਲਿਆਂ ’ਚ ਭੁਨਰਹੇੜੀ ਏ ਰਿਹਾ ਪਹਿਲੇ ਸਥਾਨ ’ਤੇ ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਮੁਕਾਬਲਿਆਂ ਦੇ ਸੱਤਵੇਂ ਦਿਨ ਹੋਏ ਦਿਲਚਸਪ ਪਟਿਆਲਾ 02 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਸੱਤਵੇਂ ਦਿਨ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ, ਨੈਸ਼ਨਲ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਾਸਕਟਬਾਲ ਖੇਡ ਮੁਕਾਬਲਿਆਂ ਅੰਡਰ 21-30 ਲੜਕਿਆਂ ਵਿੱਚ ਪ'ਲ' ਕੋਚਿੰਗ ਸੈਂਟਰ ਨੇ ਨਾਭਾ ਦੀ ਟੀਮ ਨੂੰ 63-42 ਦੇ ਅੰਕਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਗੁਰੂਕੁਲ ਦੀ ਟੀਮ ਨੇ ਸਮਾਣਾ ਨੂੰ 72-68 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ। ਇਸੇ ਤਰ੍ਹਾਂ ਨਾਭਾ ਦੀ ਟੀਮ ਨੂੰ ਸਮਾਣਾ ਨੇ 47-35 ਦੇ ਫ਼ਰਕ ਨਾਲ ਹਰਾਇਆ।ਪ'ਲ' ਕੋਚਿੰਗ ਸੈਂਟਰ ਨੇ ਗੁਰਕੂਲ ਦੀ ਟੀਮ ਨੂੰ 65-57 ਨਾਲ ਹਰਾ ਕੇ ਜੇਤੂ ਰਹੀ। ਉਮਰ ਵਰਗ 21-30 ਲੜਕਿਆਂ ਵਿੱਚ ਪ'ਲ' ਕ'ਚਿੰਗ ਸੈਂਟਰ ਨੇ ਪਹਿਲਾ,ਗੁਰੂਕੁਲ ਦੀ ਟੀਮ ਨੇ ਦੂਜਾ,ਸਮਾਣਾ ਦੀ ਟੀਮ ਨੇ ਤੀਜਾ ਸਥਾਨ ਅਤੇ ਨਾਭਾ ਦੀ ਟੀਮ ਨੇ ਚ"ਥਾ ਸਥਾਨ ਪ੍ਰਾਪਤ ਕੀਤਾ। ਖੇਡ ਮੁਕਾਬਲੇ ਕਬੱਡੀ ਸਰਕਲ ਸਟਾਈਲ ਅੰਡਰ 17 ਲੜਕਿਆਂ ਵਿੱਚ ਭੁਨਰਹੇੜੀ ਏ ਨੇ ਪਹਿਲਾ ਸਥਾਨ, ਸਮਾਣਾ ਏ ਨੇ ਦੂਜਾ, ਪਾਤੜਾਂ ਏ ਅਤੇ ਸਨੌਰ ਏ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਪਟਿਆਲਾ ਸ਼ਹਿਰੀ ਏ ਨੇ ਪਹਿਲਾ, ਭੁਨਰਹੇੜੀ ਏ ਨੇ ਦੂਜਾ ਅਤੇ ਪਾਤੜਾਂ ਏ ਅਤੇ ਸਮਾਣਾ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Bani 02 October,2023
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ -ਕਿਹਾ, ਸਾਡਾ ਆਲਾ-ਦੁਆਲਾ ਪਲਾਸਟਿਕ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ ਸਮਾਣਾ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ ਹੀ ਸੇਵਾ ਤੇ ਸਵੱਛ ਭਾਰਤ ਮੁਹਿੰਮ ਤਹਿਤ ਛੇਂਵੀ ਸਲਾਨਾ ਸਾਈਕਲ ਰੈਲੀ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰੈਲੀ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਈ ਹੋਈ ਇਸ ਲਈ ਸਾਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਰੈਲੀ ਵਿਚ ਸ਼ਾਮਿਲ ਲੋਕਾਂ ਨੂੰ ਅਪੀਲ ਕੀਤੀ ਕਿ ਚੰਗੀ ਸਿਹਤ ਲਈ ਸਾਈਕਲ ਵੀ ਚਲਾਇਆ ਜਾਵੇ। ਚੇਤਨ ਸਿੰਘ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਲਾਸਟਿੱਕ ਮੁਕਤ ਭਾਰਤ ਬਣਾਉਣ ਲਈ ਸਾਨੂੰ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ। ਸਥਾਨਕ ਯੂਨੀਕ ਪਾਰਕ ਤੋਂ 'ਸਵੱਛ ਭਾਰਤ ਅਭਿਆਨ' ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਇਨ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਇਹ ਸਾਈਕਲ ਰੈਲੀ ਬੱਸ ਸਟੈਂਡ ਰੋਡ, ਮਾਜਰੀ ਰੋਡ, ਘੱਗਾ ਰੋਡ, ਅਗਰਸੈਨ ਚੌਂਕ, ਪੁਲਿਸ ਚੌਂਕੀ ਰੋਡ, ਗਾਂਧੀ ਗਰਾਊਂਡ, ਨਗਰ ਕੌਂਸਲ ਦਫਤਰ ਤੋਂ ਹੁੰਦੀ ਹੋਈ ਯੂਨੀਕ ਪਾਰਕ ਵਿਚ ਸੰਪੰਨ ਹੋਈ। ਇਸ ਮੌਕੇ ਪ੍ਰਧਾਨ ਵਿਕਾਸ ਸ਼ਰਮਾ, ਜਨਰਲ ਸੈਕਟਰੀ ਗੋਰਵ ਅਗਰਵਾਲ, ਕੈਸ਼ੀਅਰ ਮੁਨੀਸ਼ ਸਿੰਗਲਾ, ਜੇ.ਪੀ. ਗਰਗ, ਅਗਰਵਾਲ ਗਊਸ਼ਾਲਾ ਕਮੇਟੀ ਪ੍ਰਧਾਨ ਅਮਿਤ ਸਿੰਗਲਾ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਲਾਇਨ ਨਵਦੀਪ ਸਿੰਘ ਢਿੱਲੋ, ਲਵ ਮਿੱਤਲ, ਹੁਸਨਦੀਪ ਬਾਂਸਲ, ਅਨੂਪ ਗੋਇਲ, ਮੋਹਿਤ ਤੰਨੂ, ਬੀ.ਕੇ. ਗੁਪਤਾ, ਸੰਜੀਵ ਸਿੰਗਲਾ, ਮਾਨਵ ਸਿੰਗਲਾ, ਰੋਟਰੀ ਕਲੱਬ ਪ੍ਰਧਾਨ ਡਾ: ਓਮ ਅਰੋੜਾ, ਦੀਪਕ ਸਿੰਗਲਾ ਸਣੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ, ਸਕੂਲੀ ਬੱਚਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰੈਲੀ ਵਿਚ ਸ਼ਾਮਿਲ ਬੱਚਿਆਂ ਨੂੰ ਕਲੱਬ ਵੱਲੋਂ ਜਿਥੇ ਸਰਟੀਫਿਕੇਟ ਦਿੱਤੇ ਗਏ।
Punjab Bani 02 October,2023
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ ਪਟਿਆਲਾ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨਸ਼ਿਆਂ ’ਤੇ ਫਿਲਮ ਬਣੀ ਹੋਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਚੇਤਾ ਕਰਵਾਇਆ ਕਿ ਇਹ ਫਿਲਮ ਹੋਰ ਕਿਸੇ ਨੇ ਨਹੀਂ ਬਲਕਿ ਉਹਨਾਂ ਨੇ ਆਪ ਹੀ ਤਿਆਰ ਕਰਵਾਈ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਯਾਦਦਾਸ਼ਤ ਕਮਜ਼ੋਰ ਹੈ। ਉਹਨਾਂ ਕਿਹਾ ਕਿ ਜਦੋਂ ਇਹਨਾਂ ਦੀ ਪਾਰਟੀ ਪੰਜਾਬ ਵਿਚ ਸਰਗਰਮ ਹੋਈਸੀ ਤਾਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨ ਵਿਚ ਸਭ ਤੋਂ ਮੋਹਰੀ ਭੂਮਿਕਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਆਪ ਨਿਭਾਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਜਾਂ ਸ਼ਾਇਦ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਸੀ ਕਿ ਇਕ ਸਿਆਸੀ ਪਾਰਟੀ ਨੇ ਫਿਲਮ ਬਣਵਾ ਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੰਦੇ ਭਾਗ ਇਹ ਹੈ ਕਿ ਜੋ ਕੋਸ਼ਿਸ਼ ਉਸ ਵੇਲੇ ਆਪ ਲੀਡਰਸ਼ਿਪ ਨੇ ਕੀਤੀ, ਅੱਜ ਪੰਜਾਬ ਵਿਚ ਉਸਨੂੰ ਹਕੀਕੀ ਜਾਮਾ ਮਿਲ ਗਿਆ ਹੈ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਇੰਨਾ ਕੁ ਜ਼ਿਆਦਾ ਹੋਇਆ ਹੈ ਕਿ ਸ਼ਾਇਦ ਹੀ ਕੋਈ ਪਿੰਡ ਜਾਂ ਗਲੀ ਮੁਹੱਲਾ ਇਸਦੀ ਮਾਰ ਤੋਂ ਬਚਿਆ ਹੋਵੇ। ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਇਹ ਨਾ ਭੁੱਲਣ ਕਿ ਝੂਠ ਭਾਵੇਂ 100 ਵਾਰ ਬੋਲਿਆ ਜਾਵੇ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ।
Punjab Bani 02 October,2023
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ
ਪੰਜਾਬ ਵਿੱਚ ਅੱਜ ‘ਸਿਹਤ ਕ੍ਰਾਂਤੀ’ ਦੇ ਇਤਿਹਾਸਕ ਦਿਨ ਦਾ ਆਗਾਜ਼ ਹੋਇਆ : ਮੁੱਖ ਮੰਤਰੀ ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ ਰਹੇ ਹਨ ਸਫ਼ਲਤਾਪੂਰਵਕ ਕੰਮ , ਹੁਣ ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਗਰੀਬਾਂ ਲਈ ਸਿਹਤ, ਸਿੱਖਿਆ ਅਤੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਲੋਕਾਂ ਨੂੰ ਘਰ –ਘਰ ਸੇਵਾਵਾਂ ਉਪਲਬਧ ਕਰਾਉਣ ਦੀ ਹੋਵੇਗੀ ਸ਼ੁਰੂਆਤ, ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਸਿਆਸੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਪਟਿਆਲਾ, 2 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ’ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ’ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ‘ਸਰਕਾਰ ਸਨਅਤਕਾਰ ਮਿਲਣੀਆਂ’ ਵੀ ਕਰਵਾਈਆਂ ਹਨ । ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਸਫ਼ਲਤਾ ਤੋਂ ਡਰਦੇ ਸਨ ਕਿਉਂਕਿ ਪਹਿਲੇ ਸ਼ਾਸਕ ਉੱਦਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਟਰਾਂਸਪੋਰਟ, ਉਦਯੋਗ ਜਾਂ ਕਿਸੇ ਕਾਰੋਬਾਰ ਵਿੱਚ ਹਿੱਸਾ ਨਹੀਂ ਪਾਵਾਂਗੇ ਪਰ ਲੋਕਾਂ ਦੇ ਦੁੱਖ-ਸੁੱਖ ਦੇ ਸਾਂਝੀ ਜ਼ਰੂਰ ਬਣਾਂਗੇ। ਉਨ੍ਹਾਂ ਕਿਹਾ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ‘ਆਮ ਆਦਮੀ ਕਲੀਨਿਕ’ ਦੀ ਕਾਮਯਾਬੀ ਤੋਂ ਬਾਅਦ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਗਲੇਰਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਇਨ੍ਹਾਂ ਦੀ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਸਿਰਫ਼ ਉਹਨਾਂ ਕੋਲ ਹੀ ਸੂਬੇ ‘ਤੇ ਸ਼ਾਸਨ ਕਰਨ ਦਾ ਅਧਿਕਾਰ ਹੈ, ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰਾਂ ਦੇ ਝਾਂਸਿਆਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਖਰਚੇ ਗਏ 50,000 ਕਰੋੜ ਰੁਪਏ ਦੇ ਪੂਰੇ ਵੇਰਵੇ ਜਲਦ ਹੀ ਰਾਜਪਾਲ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਭਾਵੇਂ ਰਾਜਪਾਲ ਨੇ ਕਦੇ ਵੀ ਪਿਛਲੀਆਂ ਸਰਕਾਰਾਂ ਤੋਂ ਇਹ ਵੇਰਵੇ ਮੰਗਣ ਦੀ ਖੇਚਲ ਨਹੀਂ ਕੀਤੀ ਪਰ ਫਿਰ ਵੀ ਉਹ ਜਲਦ ਹੀ ਉਨ੍ਹਾਂ ਨੂੰ ਸਾਰੇ ਵੇਰਵੇ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਖਰਚ ਕੀਤਾ ਗਿਆ ਹੈ ਅਤੇ ਜਲਦ ਹੀ ਸਾਰੇ ਵੇਰਵੇ ਰਾਜਪਾਲ ਨੂੰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਢਾਹ ਲਾਈ ਹੈ ਜਿਸ ਨਾਲ ਪੰਜਾਬ ਅਤੇ ਇਸ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਅਨੇਕਾਂ ਔਕੜਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਨੂੰ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਇਤਿਹਾਸ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਧੀ ਜਯੰਤੀ ਦੇ ਇਸ ਪਾਵਨ ਮੌਕੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਨੀਂਹ ਰੱਖੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫ਼ਲਤਾਪੂਰਵਕ ਕਾਰਜਸ਼ੀਲ ਹਨ ਅਤੇ ਹੁਣ ਸੂਬੇ ਦੇ ਵੱਡੇ ਹਸਪਤਾਲਾਂ ਵੱਲ ਧਿਆਨ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇੰਨਾ ਸ਼ਾਨਦਾਰ ਨਹੀਂ ਹੋਵੇਗਾ, ਜਿੰਨਾ ਇਹ ਸਰਕਾਰੀ ਸਕੂਲ ਹਨ ਅਤੇ ਇਸੇ ਤਰਜ਼ ‘ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ 'ਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ 'ਚ ਹਰ ਖੇਤਰ 'ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਨੂੰ ਸੂਬੇ ਵਿੱਚ ਸਿਆਸਤਦਾਨਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਜਾਣਿਆ ਜਾਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਲਈ ਜਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਦਰਾਂ ਉਤੇ ਪਹੁੰਚ ਨਾਲ ਲੋਕਾਂ ਨੂੰ ਉਨ੍ਹਾਂ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ।
Punjab Bani 02 October,2023
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ; 1300 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ ਪਟਿਆਲਾ, 2 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿਖੇ ਅਪਗ੍ਰੇਡਸ਼ਨ ਤੋਂ ਬਾਅਦ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ, ਜੋ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਨੇੜਲੇ ਇਲਾਕੇ ਦੇ ਲਗਭਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਮੁਹੱਈਆ ਕਰੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਹਸਪਤਾਲ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਗਿਆ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਗਿਆ ਹੈ ਅਤੇ ਹੁਣ ਇਹ ਹਸਪਤਾਲ ਆਈ.ਸੀ.ਯੂ, ਐਨ.ਆਈ.ਸੀ.ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਸਰਕਾਰ ਨੇ ਵਿੱਤੀ ਸਾਲ 2023-24 ਦੇ ਆਪਣੇ ਬਜਟ ਵਿੱਚ ਕਮਿਊਨਿਟੀ ਹੈਲਥ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ 1300 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕੀਤਾ ਹੈ ਅਤੇ ਇਸ ਪ੍ਰਾਜੈਕਟ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ। ਅੱਜ 19 ਜ਼ਿਲ੍ਹਾ ਹਸਪਤਾਲਾਂ, 6 ਸਬ ਡਿਵੀਜ਼ਨਲ ਹਸਪਤਾਲਾਂ ਅਤੇ 15 ਸੀ.ਐਚ.ਸੀ. ਨੂੰ ਕਵਰ ਕਰਨ ਵਾਲੇ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਉਤੇ 402 ਕਰੋੜ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਤਹਿਤ ਸਰਕਾਰ ਨੇ ਹਸਪਤਾਲਾਂ ਵਿੱਚ ਸੇਵਾਵਾਂ ਜਿਵੇਂ ਵੱਖ-ਵੱਖ ਸਹੂਲਤਾਂ ਸਬੰਧੀ ਮਰੀਜ਼ਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਲਈ ਇੱਕ ਸਮਰਪਿਤ ਮਰੀਜ਼ ਸੁਵਿਧਾ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਹਰੇਕ ਹੈਲਥ ਕੇਅਰ ਫੈਸਿਲਿਟੀ ਵਿੱਚ ਪੂਰੀ ਤਰ੍ਹਾਂ ਲੈਸ ਮਾਡਿਊਲਰ ਆਪ੍ਰੇਸ਼ਨ ਥੀਏਟਰ (ਓ.ਟੀਜ਼) ਦਾ ਨਿਰਮਾਣ ਕੀਤਾ ਜਾਵੇਗਾ ਅਤੇ ਵੈਂਟੀਲੇਟਰਾਂ, ਕਾਰਡਿਅਕ ਮਾਨੀਟਰਾਂ ਅਤੇ ਹੋਰ ਸਾਰੇ ਉਪਕਰਣਾਂ ਦੀ ਉਪਲਬਧਤਾ ਨਾਲ ਐਮਰਜੈਂਸੀ ਬਲਾਕਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਖੋਲ੍ਹੇ ਜਾਣਗੇ। ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿਛਲੇ ਇੱਕ ਸਾਲ ਵਿੱਚ ਸੂਬੇ ਵਿੱਚ 664 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਕਿਸਮਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਕਲੀਨਿਕਾਂ ਵਿੱਚ ਆਧੁਨਿਕ ਆਈ.ਟੀ. ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਮਰੀਜ਼ਾਂ ਦੇ ਇਲਾਜ ਨਾਲ ਸਬੰਧਤ ਸਾਰੇ ਕੰਮ ਜਿਵੇਂ ਰਜਿਸਟ੍ਰੇਸ਼ਨ, ਇਲਾਜ, ਦਵਾਈਆਂ ਦੇਣ ਆਦਿ ਜਿਹੇ ਕੰਮ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਟੈਬਲੇਟ ਜ਼ਰੀਏ ਕੀਤੇ ਜਾਂਦੇ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 59 ਲੱਖ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਪਹੁੰਚ ਕੀਤੀ, ਜਿਨ੍ਹਾਂ ਵਿੱਚੋਂ 9.54 ਲੱਖ ਮਰੀਜ਼ਾਂ ਨੇ ਟੈਸਟ ਸਹੂਲਤਾਂ ਦਾ ਲਾਭ ਲਿਆ ਅਤੇ ਇਨ੍ਹਾਂ ਕਲੀਨਿਕਾਂ ਰਾਹੀਂ ਮਰੀਜਾਂ ਨੂੰ 40.50 ਕਰੋੜ ਰੁਪਏ ਦੇ ਮੁੱਲ ਦੀ ਦਵਾਈ ਮੁਫ਼ਤ ਦਿੱਤੀ ਗਈ। ਇਹ ਕਲੀਨਿਕ ਆਮ ਆਦਮੀ ਦੀਆਂ ਜੇਬਾਂ 'ਤੇ ਬੋਝ ਘਟਾਉਣ ਸਣੇ ਉੱਚ ਸਿਹਤ ਦੇਖਭਾਲ ਸਹੂਲਤਾਂ 'ਚ ਮਰੀਜ਼ਾਂ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਇਸੇ ਤਰ੍ਹਾਂ ਸਰਕਾਰ ਵੱਲੋਂ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਅਜਿਹੇ ਕੇਂਦਰ ਖਰੜ ਅਤੇ ਬੁਢਲਾਡਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਦਕਿ ਨਕੋਦਰ ਅਤੇ ਰਾਏਕੋਟ ਵਿਖੇ ਅਜਿਹੇ ਕੇਂਦਰ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸੇ ਤਰ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਗਿਆ ਹੈ। ਅਜਿਹੇ ਆਧੁਨਿਕ ਕੇਂਦਰ ਨਾ ਸਿਰਫ਼ ਉੱਨਤ ਇਲਾਜ ਸੁਵਿਧਾਵਾਂ/ਥੈਰੇਪੀਆਂ ਪ੍ਰਦਾਨ ਕਰਨਗੇ ਸਗੋਂ ਇਨ੍ਹਾਂ ਵਿਚ ਡਿਜੀਟਲ ਬੁਨਿਆਦੀ ਢਾਂਚਾ ਵੀ ਉਪਲਬਧ ਹੋਵੇਗਾ ਅਤੇ ਇਹ ਸੈਂਟਰ ਸਟੈਂਡਰਡ ਐਕਰੀਡੇਸ਼ਨ ਸੰਗਠਨ ਤੋਂ ਮਾਨਤਾ ਪ੍ਰਾਪਤ ਹੋਣਗੇ। ਆਧੁਨਿਕ ਕੇਂਦਰਾਂ ਵਜੋਂ ਵਿਕਸਿਤ ਕਰਨ ਲਈ ਛੇ ਨਸ਼ਾ ਛੁਡਾਊ ਕੇਂਦਰਾਂ ਅਤੇ ਅੱਠ ਮੁੜ ਵਸੇਬਾ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਨਸ਼ਾਖੋਰੀ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਹਟਾ ਕੇ ਇਸ ਨੂੰ ਮਾਨਸਿਕ ਸਿਹਤ ਵਿਗਾੜ ਵਜੋਂ ਮੰਨਿਆ ਜਾਵੇਗਾ। ਨਵੀਂ ਬਹੁ-ਅਨੁਸ਼ਾਸਨੀ ਪਹੁੰਚ ਤਹਿਤ ਪੀੜਤਾਂ ਨੂੰ ਰੁਜ਼ਗਾਰ ਦੇਣ ਲਈ ਸੈਂਟਰਾਂ ਵਿੱਚ ਬਣੇ ਹੁਨਰ ਵਿਕਾਸ ਕੇਂਦਰਾਂ ਰਾਹੀਂ ਰੁਜ਼ਗਾਰ ਸਿਰਜਣ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਮਿਊਨਿਟੀ ਅਤੇ ਸਮਾਜ ਭਲਾਈ ਸੰਗਠਨਾਂ ਦੀ ਨਸ਼ਿਆਂ ਵਿਰੁੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਵਧਾਉਣ 'ਤੇ ਧਿਆਨ ਦੇ ਰਹੀ ਹੈ ਅਤੇ ਹੁਣ ਤੱਕ ਸਿਹਤ ਵਿਭਾਗ ਵਿੱਚ 9 ਸੁਪਰ ਸਪੈਸ਼ਲਿਸਟ, 299 ਸਪੈਸ਼ਲਿਸਟ, 1094 ਸਟਾਫ ਨਰਸਾਂ, 122 ਪੈਰਾ ਮੈਡੀਕਲ, 113 ਕਲਰਕ ਅਤੇ ਹੋਰ ਸਟਾਫ਼ ਭਰਤੀ ਕੀਤਾ ਚੁੱਕਾ ਹੈ। ਹੁਣ 1866 ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਵਿੱਚ 88 ਹਾਊਸ ਸਰਜਨਾਂ ਦੀ ਗਿਣਤੀ ਦੇ ਮੁਕਾਬਲੇ 300 ਹਾਊਸ ਸਰਜਨਾਂ ਦੀ ਰਿਕਾਰਡ ਗਿਣਤੀ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਉਪ ਮੰਡਲ ਹਸਪਤਾਲਾਂ ਨਾਲ ਜੁੜ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਮਰੀਜ਼ ਦੇ ਆਧਾਰ 'ਤੇ, 633 ਮੈਡੀਕਲ ਅਫਸਰ, 636 ਫਾਰਮਾਸਿਸਟ, 429 ਕਲੀਨਿਕ ਅਸਿਸਟੈਂਟ ਅਤੇ 172 ਸਵੀਪਰ-ਕਮ-ਹੈਲਪਰਾਂ ਨੂੰ ਇਸ ਦੁਆਰਾ ਸਥਾਪਿਤ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਨਾਗਰਿਕਾਂ ਨੂੰ ਨਿਰਵਿਘਨ ਅਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਹੈ। ਜੀ.ਐਮ.ਸੀ, ਪਟਿਆਲਾ ਅਤੇ ਫ਼ਰੀਦਕੋਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਦੀ ਗਿਣਤੀ ਵਿੱਚ 25-25 ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਡੀ.ਐਨ.ਬੀ. ਸੀਟਾਂ 1922 ਵਿੱਚ 42 ਤੋਂ ਵੱਧ ਕੇ 2023 ਵਿੱਚ 85 ਹੋ ਗਈਆਂ ਹਨ ਅਤੇ ਅੱਠ ਨਵੇਂ ਜ਼ਿਲ੍ਹਿਆਂ ਜਿਵੇਂ ਫਤਿਹਗੜ੍ਹ ਸਾਹਿਬ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਬਰਨਾਲਾ, ਕਪੂਰਥਲਾ ਅਤੇ ਐਸ.ਏ.ਐਸ ਨਗਰ ਨੂੰ ਡੀ.ਐਨ.ਬੀ. ਸੀਟਾਂ ਮਿਲੀਆਂ ਹਨ, ਜਿਸ ਨਾਲ ਪਹਿਲੇ 6 ਜ਼ਿਲ੍ਹਿਆਂ ਦੇ ਮੁਕਾਬਲੇ ਹੁਣ 14 ਜ਼ਿਲ੍ਹਿਆਂ ਵਿੱਚ ਡੀ.ਐਨ.ਬੀ. ਸੀਟਾਂ ਹਨ। ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 415 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 100 ਐਮ.ਬੀ.ਬੀ.ਐਸ ਸੀਟਾਂ ਵਾਲੇ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮਾਲੇਰਕੋਟਲਾ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਮਾਇਨਿਉਰਿਟੀ ਮੈਡੀਕਲ ਕਾਲਜ ਅਤੇ ਐਸ.ਏ.ਐਸ. ਨਗਰ ਵਿਖੇ ਵਿਸ਼ੇਸ਼ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਾਇਲਰੀ ਸਾਇੰਸਿਜ਼ ਦੀ ਸਥਾਪਨਾ ਕੀਤੀ ਜਾ ਰਹੀ ਹੈ। ਸਮਾਜ ਦੀ ਸਿਹਤ ਵਿੱਚ ਸੁਧਾਰ ਦੇ ਉਦੇਸ਼ ਨਾਲ ਨਾਗਰਿਕਾਂ ਨੂੰ ਨਿਯਮਤ ਯੋਗਾ ਸੈਸ਼ਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਵਿਸ਼ੇਸ਼ ਪ੍ਰੋਜੈਕਟ "ਸੀ.ਐਮ ਦੀ ਯੋਗਸ਼ਾਲਾ" ਸ਼ੁਰੂ ਕੀਤਾ ਗਿਆ ਹੈ। ਇਹ ਪਹਿਲਕਦਮੀ ਯੋਗਾ ਦਾ ਇਕ ਅਜਿਹਾ ਸਰੂਪ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ ਜੋ ਸਾਰਿਆਂ ਲਈ ਪਹੁੰਚਯੋਗ ਹੈ ਅਤੇ ਸਾਰਿਆਂ ਲਈ ਮੁਫਤ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਫ਼ਤੇ ਵਿੱਚ ਛੇ ਦਿਨ 300 ਤੋਂ ਵੱਧ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ 10,000 ਦੇ ਕਰੀਬ ਨਾਗਰਿਕ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਭਾਗ ਲੈ ਰਹੇ ਹਨ। ਲਗਭਗ 180 ਹੋਰ ਟਰੇਨਰਾਂ ਨੇ ਆਪਣਾ ਸਿਖਲਾਈ ਸੈਸ਼ਨ ਪੂਰਾ ਕਰ ਲਿਆ ਹੈ ਅਤੇ 4 ਅਕਤੂਬਰ ਤੋਂ ਕਲਾਸਾਂ ਲੈਣੀਆਂ ਸ਼ੁਰੂ ਕਰ ਦੇਣਗੇ।
Punjab Bani 02 October,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ - ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੇ ਵਿਵਹਾਰ ਵਿੱਚ ਬਦਲਾਅ ਲਿਆਵਾਂਗੇ: ਜਿੰਪਾ - 23 ਸਫਾਈ ਸੇਵਕਾਂ ਅਤੇ 23 ਸਕੂਲਾਂ ਨੂੰ ਵੀ ‘ਸਵੱਛ ਭਾਰਤ ਦਿਵਸ’ ਮੌਕੇ ਕੀਤਾ ਸਨਮਾਨਿਤ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 7 ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਦਿੱਤਾ ਸਨਮਾਨ ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਥਾਨਕ ਮਿਊਂਸੀਪਲ ਭਵਨ, ਸੈਕਟਰ 35 ਵਿਚ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਸਾਫ-ਸਫਾਈ ਰੱਖਣ, ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਪਿੰਡਾਂ ਦੇ 23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਐਵਾਰਡ ਦਿੱਤਾ ਗਿਆ। ਜਿੰਪਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ-ਸੁਥਰਾ ਬਣਾਉਣ ਲਈ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕੰਮ ਨੂੰ ਪੂਰੀ ਸੁਹਿਰਦਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ-ਸਫਾਈ ਰੱਖਣਾ ਸਿਰਫ ਸਫਾਈ ਸੇਵਕਾਂ ਦਾ ਕੰਮ ਨਹੀਂ ਬਲਕਿ ਸਾਨੂੰ ਸਾਰਿਆਂ ਨੂੰ ਇਸ ਮਕਸਦ ਲਈ ਪਹਿਲ ਕਰਨੀ ਚਾਹੀਦੀ ਹੈ ਤੇ ਖੁਦ ਅੱਗੇ ਆ ਕੇ ਸੂਬੇ ਨੂੰ ਕੂੜਾ ਮੁਕਤ ਰੱਖਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਆਪਣੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਖਤ ਮਿਹਨਤ ਕਰ ਰਹੇ ਹਾਂ ਅਤੇ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਦੀ ਖੂਬਸੂਰਤੀ ‘ਤੇ ਕੋਈ ਦਾਗ ਨਾ ਲਾਈਏ। ਉਨ੍ਹਾਂ ਇਸ ਮਕਸਦ ਲਈ ਸਾਰੇ ਸਫਾਈ ਸੇਵਕਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਦੇ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਜਿੰਪਾ ਨੇ ਕਿਹਾ ਕਿ ਰਾਜ ਪੱਧਰੀ ਸਨਮਾਨ ਹਾਸਲ ਕਰਨ ਵਾਲੀਆਂ ਪੰਚਾਇਤਾਂ, ਸਕੂਲ ਅਤੇ ਸਫਾਈ ਸੇਵਕ ਹੋਰਨਾਂ ਨੂੰ ਵੀ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਨੂੰ ਮੁੜ ਅੱਵਲ ਨੰਬਰ ਦਾ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਜਿੰਪਾ ਨੇ ਇਹ ਵੀ ਸੁਝਾਅ ਦਿੱਤਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪੇਂਡੂ ਖੇਤਰਾਂ ਵਿੱਚ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.), ਯੂਥ ਕਲੱਬਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਲਾਮਬੰਦ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕਰਕੇ ਉਹਨਾਂ ਦੇ ਵਿਵਹਾਰ ਵਿੱਚ ਬਦਲਾਅ ਲਿਆਂਦਾ ਜਾ ਸਕੇ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ, 2023 ਤੱਕ 'ਕੂੜਾ ਮੁਕਤ ਭਾਰਤ' ਵਿਸ਼ੇ ਨਾਲ ਸਬੰਧਤ ਰਾਜ-ਪੱਧਰੀ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ ਸੀ। ਇਹ ਮੁਹਿੰਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜਲ ਸ਼ਕਤੀ ਮੰਤਰਾਲੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਇੱਕ ਸਾਂਝੀ ਪਹਿਲ ਸੀ। ਸਮਾਗਮ ਵਿਚ ਵਿਭਾਗ ਦੇ ਸਾਬਕਾ ਮੁਖੀ ਮੁਹੰਮਦ ਇਸ਼ਫਾਕ (ਸੇਵਾਮੁਕਤ), ਚੀਫ ਇੰਜੀਨੀਅਰ ਜੇ.ਜੇ. ਗੋਇਲ, ਜਸਵਿੰਦਰ ਸਿੰਘ ਚਾਹਲ, ਰਾਜੇਸ਼ ਖੋਸਲਾ ਅਤੇ ਜਸਬੀਰ ਸਿੰਘ, ਡਾਇਰੈਕਟਰ ਸੈਨੀਟੇਸ਼ਨ ਮੈਡਮ ਨਵੀਨ ਵਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਸਨਮਾਨ ਹਾਸਲ ਕਰਨ ਵਾਲੀਆਂ ਪੰਚਾਇਤਾਂ/ਪਿੰਡ, ਸਕੂਲ ਅਤੇ ਸਫਾਈ ਸੇਵਕ: ‘ਉੱਤਮ ਪਿੰਡ’ ਐਵਾਰਡ ----- ਸਮਾਗਮ ਦੌਰਾਨ ਜਿਨ੍ਹਾਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਐਵਾਰਡ ਦਿੱਤਾ ਗਿਆ ਉਨ੍ਹਾਂ ਵਿਚ ਧਰਦਿਓ (ਜ਼ਿਲ੍ਹਾ ਅੰਮ੍ਰਿਤਸਰ), ਭੈਣੀ ਮਹਿਰਾਜ (ਬਰਨਾਲਾ), ਭੋਡੀਪੁਰਾ (ਬਠਿੰਡਾ), ਲੰਭਵਾਲੀ (ਫਰੀਦਕੋਟ), ਬਾਠਾਂ ਖੁਰਦ (ਫਤਹਿਗੜ੍ਹ ਸਾਹਿਬ), ਪੰਨੀਵਾਲਾ ਮਾਹਲਾ (ਫਾਜ਼ਿਲਕਾ), ਮਣਕਿਆ ਵਾਲਾ (ਫਿਰੋਜ਼ਪੁਰ), ਧਮਰਾਈ (ਗੁਰਦਾਸਪੁਰ), ਨਾਰੂ ਨੰਗਲ ਕਿਲਾ (ਹੁਸ਼ਿਆਰਪੁਰ), ਰੁੜਕਾਂ ਕਲਾਂ (ਜਲੰਧਰ), ਮਾਣਕ (ਕਪੂਰਥਲਾ), ਚਹਿਲਾਂ (ਲੁਧਿਆਣਾ), ਮਾਣਕ ਹੇੜੀ (ਮਾਲੇਰਕੋਟਲਾ), ਮਾਨਬੀਬੜੀਆਂ (ਮਾਨਸਾ), ਪੱਤੋ ਜਵਾਹਰ ਸਿੰਘ ਵਾਲਾ (ਮੋਗਾ), ਭੂੰਦੜ (ਸ੍ਰੀ ਮੁਕਤਸਰ ਸਾਹਿਬ), ਮੋਹੀ ਕਲਾਂ (ਪਟਿਆਲਾ), ਮਨਵਾਲ (ਪਠਾਨਕੋਟ), ਦਤਾਰਪੁਰ (ਰੂਪਨਗਰ), ਘਰਾਚੋਂ (ਸੰਗਰੂਰ), ਭੱਦਲਵਡ (ਸੰਗਰੂਰ), ਮਾਜਰੀ (ਐਸ.ਏ.ਐਸ. ਨਗਰ), ਮਾਹਲ ਖੁਰਦ (ਐਸ.ਬੀ.ਐਸ. ਨਗਰ) ਅਤੇ ਰਾਮ ਸਿੰਘ ਵਾਲਾ (ਤਰਨ ਤਾਰਨ) ਸ਼ਾਮਲ ਹਨ। ‘ਉੱਤਮ ਸਫਾਈ ਸੇਵਕ’ ਐਵਾਰਡ ----- ਇਸ ਤੋਂ ਇਲਾਵਾ ਜਿਹੜੇ 23 ‘ਉੱਤਮ ਸਫਾਈ ਸੇਵਕ’ ਐਵਾਰਡ ਦਿੱਤੇ ਗਏ ਹਨ ਉਨ੍ਹਾਂ ਵਿਚ ਕੁਲਵੰਤ ਸਿੰਘ (ਧਰਦਿਓ, ਰਈਆ), ਮੰਗੂ ਰਾਮ (ਭੋਤਨਾ, ਸ਼ਹਿਣਾ), ਗੁਰਮੀਤ ਸਿੰਘ (ਭੋਡੀਪੁਰਾ, ਭਗਤਾ ਭਾਈ ਕਾ), ਜਸਵਿੰਦਰ ਸਿੰਘ (ਮੁਮਾਰਾ, ਫਰੀਦਕੋਟ), ਸਤੀਸ਼ ਕੁਮਾਰ (ਭਾਮੀਆਂ, ਖਮਾਣੋਂ), ਸੁਨੀਲ ਕੁਮਾਰ (ਪੰਜ ਕੋਸੀ, ਖੂਈਆਂ ਸਰਵਰ), ਹਰਚਰਨ ਸਿੰਘ (ਕਸੋਆਣਾ, ਜ਼ੀਰਾ), ਲਖਵਿੰਦਰ ਸਿੰਘ (ਪੇਰੋਸ਼ਾਹ, ਸ੍ਰੀ ਹਰਗੋਬਿੰਦਪੁਰ), ਕੁਲਵਿੰਦਰ ਕੌਰ (ਬਿਲਸਾਪੁਰ, ਹੁਸ਼ਿਆਰਪੁਰ), ਬਸਤਿੰਦਰ ਸਿੰਘ (ਲਿੱਧਰਾਂ, ਜਲੰਧਰ ਪੱਛਮੀ), ਮੇਜਰ ਸਿੰਘ (ਸਿੱਧਵਾਂ, ਕਪੂਰਥਲਾ), ਸੁਮਿੱਤਰਾ (ਠੱਕਰਵਾਲ, ਲੁਧਿਆਣਾ-1), ਰਾਮਾਂ (ਮਾਣਕਹੇੜੀ, ਮਾਲੇਰਕੋਟਲਾ), ਸੱਤਿਆ ਪ੍ਰਕਾਸ਼ (ਦਾਤੇਵਾਸ, ਬੁਢਲਾਡਾ), ਕਰਮ ਚੰਦ (ਚੋਟੀਆਂ ਖੁਰਦ, ਮੋਗਾ-2), ਸੰਦੀਪ ਸਿੰਘ (ਕਿੱਲਿਆ ਵਾਲੀ, ਲੰਬੀ), ਗੋਪਾਲ ਵਰਮਾ (ਹਰਦਾਸਪੁਰ, ਪਟਿਆਲਾ ਦਿਹਾਤੀ), ਰਵਿੰਦਰ ਰਵਿਦਾਸ (ਮਨਵਾਲ, ਪਠਾਨਕੋਟ), ਚਰਨਜੀਤ ਸਿੰਘ (ਦਤਾਰਪੁਰ, ਮੋਰਿੰਡਾ), ਮੁਖਤਿਆਰ ਸਿੰਘ (ਮੋਜੋਵਾਲ, ਸੁਨਾਮ), ਅਕਾਸ਼ (ਮਦਨਹੇੜੀ, ਖਰੜ), ਸੁਖਵਿੰਦਰ ਰਾਮ (ਭਾਰਟਾ ਕਲਾਂ, ਐਸ.ਬੀ.ਐਸ. ਨਗਰ) ਅਤੇ ਰਾਮ ਲਾਲ (ਪੱਟੀ) ਦੇ ਨਾਂ ਸ਼ਾਮਲ ਹਨ। ‘ਉੱਤਮ ਸਕੂਲ’ ਐਵਾਰਡ ----- ਜਿਹੜੇ 23 ਸਰਕਾਰੀ ਸਕੂਲਾਂ ਨੂੰ ‘ਉੱਤਮ ਸਕੂਲ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਪਿੰਡ ਝੰਜੋਤੀ (ਅੰਮ੍ਰਿਤਸਰ), ਉੱਪਲੀ (ਬਰਨਾਲਾ), ਪੱਕਾਂ ਕਲਾਂ (ਬਠਿੰਡਾ), ਸੁੱਖਣਵਾਲਾ (ਫਰੀਦਕੋਟ), ਸਮਸ਼ਪੁਰ (ਫਤਹਿਗੜ੍ਹ ਸਾਹਿਬ), ਚਾਨਣ ਵਾਲਾ (ਫਾਜ਼ਿਲਕਾ), ਭਾਂਗਰ/ਸਤੀਏ ਵਾਲਾ (ਫਿਰੋਜ਼ਪੁਰ), ਕੋਟ ਧੰਦਲ (ਗੁਰਦਾਸਪੁਰ), ਨਾਰੂ ਨੰਗਲ ਖਾਸ (ਹੁਸ਼ਿਆਰਪੁਰ), ਜਮਸ਼ੇਰ (ਜਲੰਧਰ), ਸਿੱਧਵਾਂ (ਕਪੂਰਥਲਾ), ਐਤਿਆਣਾ (ਲੁਧਿਆਣਾ), ਬਾਗੜੀਆਂ (ਮਾਲੇਰਕੋਟਲਾ), ਝੁਨੀਰ (ਮਾਨਸਾ), ਬਿਲਾਸਪੁਰ (ਮੋਗਾ), ਉਦੇਕਰਨ (ਸ੍ਰੀ ਮੁਕਤਸਰ ਸਾਹਿਬ), ਕਲਿਆਣ (ਪਟਿਆਲਾ), ਬਧਾਨੀ (ਪਠਾਨਕੋਟ), ਝੱਲੀਆਂ ਕਲਾਂ (ਰੂਪਨਗਰ), ਤੋਲਾਵਾਲ (ਸੰਗਰੂਰ), ਮੋਲੀ ਬੈਦਵਾਨ (ਐਸ.ਏ.ਐਸ. ਨਗਰ), ਹਿਆਲਾ (ਐਸ.ਬੀ.ਐਸ. ਨਗਰ) ਅਤੇ ਖਡੂਰ ਸਾਹਿਬ (ਤਰਨ ਤਾਰਨ) ਦੇ ਨਾਂ ਸ਼ਾਮਲ ਹਨ। ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ----- ਇਸ ਮੌਕੇ ਵਿਭਾਗ ਦੇ 7 ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਚੰਗਾ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਐਕਸੀਅਨ ਸਰਬਜੀਤ ਸਿੰਘ, ਸਹਾਇਕ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨਵਨੀਤ ਕੁਮਾਰ ਜਿੰਦਲ, ਜੇਈ ਰਾਜਿੰਦਰ ਸਿੰਘ, ਸਮੁਦਾਇਕ ਵਿਕਾਸ ਮਾਹਿਰ ਰਾਜੀਵ ਗਰਗ ਤੇ ਸੁਮਿਤਾ ਸੋਫਤ ਅਤੇ ਆਈਈਸੀ ਮਾਹਿਰ ਪੂਨਮ ਰਾਣੀ ਸ਼ਾਮਲ ਹਨ।
Punjab Bani 02 October,2023
ਪੰਜਾਬੀ ਯੂਨੀਵਰਸਿਟੀ ਵਿਖੇ ਯੋਗਾ ਡਿਪਲੋਮਾ ਕਰ ਰਹੇ ਸਾਰੇ ਇੱਛੁਕ ਵਿਦਿਆਰਥੀਆਂ ਨੂੰ ਮਿਲੀ ਨੌਕਰੀ
ਪੰਜਾਬੀ ਯੂਨੀਵਰਸਿਟੀ ਵਿਖੇ ਯੋਗਾ ਡਿਪਲੋਮਾ ਕਰ ਰਹੇ ਸਾਰੇ ਇੱਛੁਕ ਵਿਦਿਆਰਥੀਆਂ ਨੂੰ ਮਿਲੀ ਨੌਕਰੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਪੰਜਾਬੀ ਯੂਨੀਵਰਸਿਟੀ ਤੋਂ ਯੋਗਾ ਦਾ ਪੋਸਟ ਗਰੈਜੂਏਟ ਡਿਪਲੋਮਾ ਕਰ ਰਹੇ ਸਾਰੇ ਇੱਛੁਕ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਹੋਣ ਦੀ ਖੁਸ਼ਖ਼ਬਰ ਸਾਹਮਣੇ ਆਈ ਹੈ। ‘ਸੀ. ਐੱਮ. ਦੀ ਯੋਗਸ਼ਾਲਾ’ ਤਹਿਤ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ, ਹੁਸਿ਼ਆਰਪੁਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ‘ਯੋਗਾ ਟਰੇਨਰ’ ਵਜੋਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਸਰੀਰਿਕ ਸਿੱਖਿਆ ਵਿਭਾਗ ਦੇ ਇਹ ਸਾਰੇ ਵਿਦਿਆਰਥੀ ਆਪਣੇ ਵਿਭਾਗ ਮੁਖੀ ਡਾ. ਅਮਰਪ੍ਰੀਤ ਸਿੰਘ ਅਤੇ ਯੋਗਾ ਇੰਸਟ੍ਰਕਟਰ ਅਧਿਆਪਕਾਂ ਜਗਜੀਵਨ ਸਿੰਘ, ਪਰਵਿੰਦਰ ਸਿੰਘ ਅਤੇ ਰਘਬੀਰ ਸਿੰਘ ਸਮੇਤ ਵਾਈਸ ਚਾਂਸਲਰ ਦਫ਼ਤਰ ਪਹੁੰਚੇ ਜਿੱਥੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਰਜਿਸਟਰਾਰ ਪ੍ਰੋ. ਨਵਜੋਤ ਸਿੰਘ ਵੱਲੋਂ ਇਨ੍ਹਾਂ ਨਾਲ਼ ਯਾਦਗਾਰੀ ਤਸਵੀਰ ਕਰਵਾਈ ਗਈ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਅਤੇ ਤੰਦਰੁਸਤੀ, ਦੋਹਾਂ ਪੱਖਾਂ ਤੋਂ ਸਮਾਜ ਦੀ ਬਿਹਤਰੀ ਲਈ ਚਲਾਈ ਮੁਹਿੰਮ ਦੇ ਸ਼ੁਭ ਨਤੀਜੇ ਆਉਣ ਸ਼ੁਰੂ ਹੋ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਤਨਦੇਹੀ ਨਾਲ਼ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੱਲੋਂ ਮਿੱਥੇ ਗਏ ਤੰਦਰੁਸਤੀ ਦੇ ਮਿਸ਼ਨ ਨੂੰ ਬਿਹਤਰ ਤਰੀਕੇ ਨਾਲ਼ ਲਾਗੂ ਕਰਨ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣ।
Punjab Bani 02 October,2023
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀ ਜਾ ਰਹੀਆਂ ਹਨ ਨਿਰੰਤਰ ਕੋਸ਼ਿਸ਼ਾਂ: ਮੀਤ ਹੇਅਰ ਐਗਜ਼ੀਕਿਊਟਵ ਕੋਚ-2 ਦੀ ਤਨਖਾਹ 17,733 ਤੋਂ 35000, ਐਗਜ਼ੀਕਿਊਟਵ ਕੋਚ-1 ਦੀ 16,893 ਤੋਂ 30,000 ਅਤੇ ਐਗਜ਼ੀਕਿਊਟਵ ਕੋਚ ਦੀ 11,917 ਤੋਂ 25,000 ਰੁਪਏ ਕੀਤੀ ਚੰਡੀਗੜ੍ਹ, 2 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਆਊਟ ਸੋਰਸਿੰਗ ਉਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ਉਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ 1962 ਦੀਆਂ ਜਕਾਰਤਾ ਏਸ਼ੀਅਨ ਗੇਮਜ਼ ਤੋਂ ਬਾਅਦ ਪੰਜ ਸੋਨ ਤਮਗ਼ੇ ਜਿੱਤੇ ਹਨ। ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ।
Punjab Bani 02 October,2023
ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ * ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ * ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ * ਕਿਹਾ; ਇਹ ਉਪਰਾਲਾ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਕੇ ਆਮ ਆਦਮੀ ਨੂੰ ਸਹੂਲਤ ਦੇਵੇਗਾ ਪਟਿਆਲਾ, 2 ਅਕਤੂਬਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 59 ਲੱਖ ਤੋਂ ਵੱਧ ਮਰੀਜ਼ ਲਾਭ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸੀ.ਐਮ ਦੀ ਯੋਗਸ਼ਾਲਾ ਦੇ ਸੰਕਲਪ ਨੂੰ ਲੋਕਾਂ ਦੇ ਵਡੇਰੇ ਹਿੱਤ ਵਿੱਚ ਪੂਰੇ ਭਾਰਤ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ 550 ਕਰੋੜ ਰੁਪਏ ਦਾ ਸਿਹਤਮੰਦ ਮਿਸ਼ਨ ਪੰਜਾਬ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤਮੰਦ ਮਿਸ਼ਨ ਪੰਜਾਬ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ 'ਤੇ ਕਲਿੱਕ ਕਰਨ 'ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਮਾਡਲ ਰਾਜ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਸਰਕਾਰੀ ਹਸਪਤਾਲਾਂ ਵਿੱਚ 'ਮਰੀਜ਼ ਸੁਵਿਧਾ ਕੇਂਦਰ' ਸ਼ੁਰੂ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਸਕੂਲ ਆਫ਼ ਐਮੀਨੈਂਸ ਵਾਂਗ ਇਨ੍ਹਾਂ ਹਸਪਤਾਲਾਂ ਦੀ ਗਿਣਤੀ ਵੀ ਸੂਬੇ ਭਰ ਵਿੱਚ ਵਧਾਈ ਜਾਵੇਗੀ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਸੂਬੇ ਦੇ ਸਰਕਾਰੀ ਹਸਪਤਾਲ ਖਸਤਾ ਹਾਲਤਾਂ ਵਿੱਚ ਸਨ ਪਰ ਹੁਣ ਆਧੁਨਿਕ ਤਕਨੀਕ ਨਾਲ ਲੈਸ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਦਾ ਇੱਕੋ-ਇੱਕ ਮਕਸਦ ਲੋਕ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਗੱਲਬਾਤ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਪੂਰੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨਾਲੋਂ ਕਿਤੇ ਵੱਧ ਹਨ। ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਮੌਜੂਦ ਉਨ੍ਹਾਂ ਦੇ ਵਾਰਸਾਂ ਨੇ ਵੀ ਮੁੱਖ ਮੰਤਰੀ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਵੱਡਾ ਉਪਰਾਲਾ ਸਿੱਧ ਹੋਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
Punjab Bani 02 October,2023
ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ * ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉੰਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਭਾਰਤੀ ਆਜ਼ਾਦੀ ਸੰਗਰਾਮ ਨੂੰ ਇੱਕ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਿਸ ਨਾਲ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਜਕੜ ਤੋਂ ਮੁਕਤ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਮਹਾਤਮਾ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਪੈਰੋਕਾਰ ਹਨ। ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਚਾਰੀਆਂ ਗਈਆਂ ਸਵੈ-ਅਨੁਸ਼ਾਸਨ, ਸਮਰਪਣ ਅਤੇ ਸਖ਼ਤ ਮਿਹਨਤ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਇਮਾਨਦਾਰੀ, ਨੈਤਿਕਤਾ ਅਤੇ ਸਾਦਗੀ ਦੇ ਪ੍ਰਤੀਕ ਸਨ ਅਤੇ ਆਪਣੇ ਦੇਸ਼ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
Punjab Bani 02 October,2023
ਇੱਕ ਤਾਰੀਖ, ਇਕ ਘੰਟਾ, ਇਕ ਸਾਥ, ਪ੍ਰੋਗਰਾਮ ਕਰਵਾਇਆ
ਇੱਕ ਤਾਰੀਖ, ਇਕ ਘੰਟਾ, ਇਕ ਸਾਥ, ਪ੍ਰੋਗਰਾਮ ਕਰਵਾਇਆ ਪਟਿਆਲਾ, 1 ਅਕਤੂਬਰ: ਅੱਜ ਪਟਿਆਲਾ ਜਿਲ੍ਹੇ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਤਾਰੀਖ, ਇਕ ਘੰਟਾ, ਇਕ ਸਾਥ, ਇਵੈਂਟ ਮਨਾਇਆ ਗਿਆ ਜਿਸ ਵਿੱਚ ਪਟਿਆਲਾ ਜਿਲ੍ਹੇ ਦੇ ਅਧੀਨ ਆਉਂਦੇ 10 ਬਲਾਕਾਂ ਦੇ 882 ਪਿੰਡਾਂ ਨੇ ਭਾਗ ਲਿਆ।ਪਿੰਡਾਂ ਵਿੱਚ ਟੋਭੇ, ਸੋਲਿਡ ਵੇਸਟ ਪਲਾਂਟ, ਰੂੜੀਆਂ, ਪੰਚਾਇਤ ਘਰ , ਧਰਮਸ਼ਾਲਾ, ਸਕੂਲ, ਆਂਗਣਵਾੜੀ ਸੈਂਟਾਰ ,ਸ੍ਰੀ ਗੁਰਦੁਆਰਾ ਸਾਹਿਬ, ਧਰਮਸ਼ਾਲਾ ਆਦਿ ਦੀ ਸਾਫ ਸਫਾਈ ਕਰਵਾਈ ਗਈ ਤਾਂ ਜੋ ਪਿੰਡ ਹਰ ਪੱਧਰ ਤੋਂ ਸਾਫ ਸੁਥਰਾ ਨਜ਼ਰ ਆਵੇ। ਇਸ ਮੌਕੇ ‘ਤੇ ਨੁੱਕੜ ਨਾਟਕਾਂ ਰਾਹੀਂ ਤੇ ਪਿੰਡਾਂ ਵਿੱਚ ਪੌਦੇ ਵੀ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਇਸ ਤਹਿਤ ਸਵੱਛ ਭਾਰਤ ਮਿਸ਼ਨ ਗਰਾਮੀਨ ਦੀ ਵੈਬਸਾਈਟ ਤੇ 982 ਈਵੈਂਟ ਕ੍ਰੀਏਟ ਕੀਤੇ ਗਏ ਅਤੇ ਪਟਿਆਲਾ ਜਿਲ੍ਹੇ ਨੂੰ ਸਭ ਤੋਂ ਅੱਗੇ ਸਾਫ ਸਫਾਈ ਦੇ ਪੱਧਰ ‘ਤੇ ਲਿਆਉਣ ਦੀ ਸਾਰੇ ਹੀ ਮਹਿਕਮਿਆਂ ਵੱਲੋਂ ਕੋਸ਼ਿਸ਼ ਕੀਤੀ ਗਈ ਇਸ ਨਾਲ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜੈਅੰਤੀ ਤੇ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹਰ ਹਰ ਇੱਕ ਵਾਸੀ ਵੱਲੋਂ ਦਿੱਤੀ ਜਾਵੇਗੀ।
Punjab Bani 01 October,2023
ਜ਼ਿਲ੍ਹਾ ਪੱਧਰੀ ਖੇਡਾਂ ਦੇ ਛੇਵੇਂ ਦਿਨ ਖਿਡਾਰੀਆਂ ਨੇ ਦਿਖਾਏ ਜੌਹਰ
ਜ਼ਿਲ੍ਹਾ ਪੱਧਰੀ ਖੇਡਾਂ ਦੇ ਛੇਵੇਂ ਦਿਨ ਖਿਡਾਰੀਆਂ ਨੇ ਦਿਖਾਏ ਜੌਹਰ ਪਟਿਆਲਾ 01 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਛੇਵੇਂ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ,ਨੈਸ਼ਨਲ ਕਬੱਡੀ,ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ ,ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ।ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡਾ ਉਪਰਾਲਾ ਹੈ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਦੀ ਪੀੜੀ ਵੱਧ-ਚੜ ਕੇ ਹਿੱਸਾ ਲੈ ਰਹੀਆਂ ਹਨ।ਇਹ ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ। ਹਿੱਸਾ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ।ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਫੁੱਟਬਾਲ ਲੜਕੀਆਂ ਅੰਡਰ 14 ਐਫ ਸੀ ਬਹਾਦਰਗੜ੍ਹ ਨੇ ਪਹਿਲਾ ਸਥਾਨ,ਪਟਿਆਲਾ ਦਿਹਾਤੀ ਨੇ ਦੂਜਾ,ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਵਿੱਚ ਐਫ ਸੀ ਬਹਾਦਰਗੜ੍ਹ ਨੇ ਪਹਿਲਾ,ਪਾਤੜਾਂ ਦੀ ਟੀਮ ਨੇ ਦੂਜਾ ਅਤੇ ਸਮਾਣਾ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਅੰਡਰ 21ਲੜਕੀਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਪਹਿਲਾ,ਪਾਤੜਾਂ ਨੇ ਦੂਜਾ ਅਤੇ ਸਮਾਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ 21-30 ਉਮਰ ਵਰਗ ਵਿੱਚ ਐਫ.ਸੀ ਬਹਾਦਰਗੜ੍ਹ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਟਿਆਲਾ ਦਿਹਾਤੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ 21 ਲੜਕਿਆਂ ਵਿੱਚ ਦਲਬੀਰ ਫੁੱਟਬਾਲ ਅਕੈਡਮੀ ਦੀ ਟੀਮ ਪੀ ਐਸ ਪੀ ਸੀ ਐਲ ਨੂੰ ਹਰਾ ਕੇ ਜੇਤੂ ਰਹੀ।ਇਸੇ ਤਰ੍ਹਾਂ ਪ'ਲ' ਗਰਾਊਂਡ ਦੀ ਟੀਮ ਸਮਾਣਾ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ। ਗੇਮ ਤੈਰਾਕੀ 400 ਮੀਟਰ ਫਰੀਸਟਾਇਲ ਲੜਕੇ ਅੰਡਰ 21 ਵਿੱਚ ਆਦਿਲ ਸਲੂਜਾ ਨੇ ਪਹਿਲਾ ,ਏਕਮਅਰਮਾਨ ਸਿੰਘ ਭੁੱਲਰ ਨੇ ਦੂਜਾ ਅਤੇ ਮੁਹੰਮਦ ਅਰਕਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ 400 ਮੀਟਰ ਫਰੀ ਸਟਾਇਲ ਅੰਡਰ 17 ਲੜਕਿਆਂ ਵਿੱਚ ਪਰਵੇਜ਼ ਸਿੰਘ ਨੇ ਪਹਿਲਾ,ਉਦੇ ਸਿੰਘ ਨੇ ਦੂਜਾ ਅਤੇ ਪਰਮ ਕਾਸਨਾ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਅੰਡਰ 14 ਲੜਕਿਆਂ 100 ਮੀਟਰ ਬਟਰਫਲਾਈ ਵਿੱਚ ਵਯਅਮ ਵਸ਼ਿਸ਼ਟ ਨੇ ਪਹਿਲਾ,ਜਸਕੀਰਤ ਸਿੰਘ ਨੇ ਦੂਜਾ ਅਤੇ ਹਰਜਸ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ 100 ਮੀਟਰ ਬਰੇਸਟ ਸਟਰਾਕ ਅੰਡਰ 17 ਵਿੱਚ ਯਸ਼ਵਰਧਨ ਰਾਜੳਰੀਆਂ ਨੇ ਪਹਿਲਾ,ਯੁਵਨਦੀਪ ਸਿੰਘ ਨੇ ਦੂਜਾ ਅਤੇ ਉਦੇ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 21 ਲੜਕਿਆਂ 100 ਮੀਟਰ ਫਰੀਸਟਾਇਲ ਵਿੱਚ ਆਦਿਲ ਸਲੂਜਾ ਨੇ ਪਹਿਲਾ,ਸੁਖਮਨਵੀਰ ਸਿੰਘ ਨੇ ਦੂਜਾ ਅਤੇ ਸਾਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 21 ਲੜਕੀਆਂ ਵਿੱਚ ਜਸਲੀਨ ਕ'ਰ ਨੇ ਪਹਿਲਾ,ਖੁਸ਼ਨੂਰ ਕ'ਰ ਨੇ ਦੂਜਾ ਅਤੇ ਈਸ਼ਾ ਕ'ਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 17 ਲੜਕੀਆਂ 100 ਫਰੀ ਸਟਾਇਲ ਅੰਡਰ14 ਵਿੱਚ ਹਸਰਤ ਚਹਿਲ ਨੇ ਪਹਿਲਾ ਸਥਾਨ,ਉਸਤਾਇਤ ਕ'ਰ ਨੇ ਦੂਜਾ ਅਤੇ ਛਾਇਆ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Bani 01 October,2023
ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ
ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ ਪਟਿਆਲਾ, 1 ਅਕਤੂਬਰ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿੱਚ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਪਹਿਲੀ ਵਾਰ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ । ਉਹਨਾਂ ਕਿਹਾ ਕਿ ਹੁਣ ਤੱਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ ਹੋਵੇ । ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਹੁਣ ਤੱਕ ਇਸ ਸਦਨ ਵਿਚ ਪਾਦਰੀ ਵਲੋਂ ਪ੍ਰਾਰਥਨਾ ਕੀਤੀ ਜਾਂਦੀ ਰਹੀ ਹੈ ਤੇ ਹੁਣ ਪਹਿਲੀ ਵਾਰ ਇਸ ਸਦਨ ਵਿਚ ਨਿਊ ਜਰਸੀ ਦੇ ਪਾਈਨ ਹਿਲ ਗੁਰਦੁਆਰੇ ਦੇ ਗ੍ਰੰਥੀ ਸਿੰਘ ਗਿਆਨੀ ਜਸਵਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਕਾਰਵਾਈ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਮਾਨਵਤਾ ਦਾ ਭਲਾ ਲੋਚਣ ਵਾਲੀ ਕੌਮ ਹੈ ਅਤੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚ ਕੇ ਆਪਣੀ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੀ ਹੈ।
Punjab Bani 01 October,2023
ਰਾਜ ਪੱਧਰੀ ਸਮਾਗਮ ਦੌਰਾਨ ਸਵੈ—ਇੱਛੁਕ ਖੂਨਦਾਨੀਆਂ ਨੂੰ ਕੀਤਾ ਸਨਮਾਨਤ
ਰਾਜ ਪੱਧਰੀ ਸਮਾਗਮ ਦੌਰਾਨ ਸਵੈ—ਇੱਛੁਕ ਖੂਨਦਾਨੀਆਂ ਨੂੰ ਕੀਤਾ ਸਨਮਾਨਤ 99 ਫ਼ੀਸਦੀ ਖੂਨਦਾਨੀਆਂ ਵੱਲੋਂ ਸਵੈ ਇੱਛਾ ਨਾਲ ਕੀਤਾ ਜਾ ਰਿਹਾ ਹੈ ਖੂਨਦਾਨ ਪੰਜਾਬ ਰਾਜ ਨੂੰ ਜਲਦ ਬਣਾਇਆ ਜਾਵੇਗਾ ਥੈਲੀਸੀਮਿਆ ਮੁਕਤ : ਡਾ. ਬਲਬੀਰ ਸਿੰਘ ਪਟਿਆਲਾ 01 ਅਕਤੂਬਰ: ਸਵੈ ਇੱਛੁਕ ਖੂਨਦਾਨ ਕਰਨ ਅਤੇ ਖੂਨਦਾਨ ਇਕੱਠਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਸਨਮਾਨਤ ਕਰਨ ਲਈ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ ਦਾ ਰਾਜ ਪੱਧਰੀ ਸਮਾਗਮ ਅੱਜ ਲਕਸ਼ਮੀ ਫਾਰਮ ਵਿੱਚ ਕੀਤਾ ਗਿਆ। ਜਿਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਵੱਜੋ ਸ਼ਾਮਲ ਹੋਏ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਨੁੱਖੀ ਖੂਨ ਦਾ ਕੋਈ ਬਦਲ ਨਹੀਂ। ਬਹੁਤ ਸਾਰੇ ਲੋਕ ਜੋ ਗੁਪਤਦਾਨ ਵਿੱਚ ਵਿਸ਼ਵਾਸ ਰੱਖਦੇ ਹਨ ਇਨ੍ਹਾਂ ਦਾਨੀਆਂ ਲਈ ਖੂਨਦਾਨ ਅਜਿਹਾ ਦਾਨ ਹੈ ਜੋ ਬਿਨਾਂ ਆਪਣੀ ਪਛਾਣ ਦੱਸੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਸਹੀ ਅਰਥਾਂ ਵਿੱਚ ਸਮਾਜ ਅਤੇ ਮਾਨਵਤਾ ਦੀ ਸੇਵਾ ਕਰ ਰਹੇ ਹਾਂ। ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਲਗਭਗ 99 ਫ਼ੀਸਦੀ ਖੂਨਦਾਨੀ ਸਵੈ ਇੱਛੁਕ ਤੌਰ ਤੇ ਖੂਨਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2022—23 ਦੌਰਾਨ ਸਰਕਾਰੀ ਤੇ ਲਾਇਸੈਂਸ—ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ ਲਗਭਗ 3 ਲੱਖ 60 ਹਜ਼ਾਰ ਯੂਨਿਟ ਖੂਨ ਇਕੱਠਾ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਤੇ ਲਾਇਸੈਂਸ—ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ ਪ੍ਰਮੁੱਖ ਪੰਜ ਬਿਮਾਰੀਆਂ ਦੀ ਜਾਂਚ ਤੋਂ ਬਾਅਦ ਹੀ ਖੂਨ ਚੜ੍ਹਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਲਦ ਹੀ ਥੈਲਾਸੀਮਿਆ ਬਿਮਾਰੀ ਤੋਂ ਮੁਕਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਲਈ ਟੈਸਟਿੰਗ, ਕਾਊਂਸਲਿੰਗ ਅਤੇ ਜਾਗਰੂਕਤਾ ਵਧਾਉਣ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਕੋਈ ਵੀ 18 ਤੋਂ 65 ਸਾਲ ਦਾ ਤੰਦਰੁਸਤ ਵਿਅਕਤੀ ਖੂਨਦਾਨ ਕਰ ਸਕਦਾ ਹੈ । ਇੱਕ ਤੰਦਰੁਸਤ ਮਰਦ ਹਰ ਤਿੰਨ ਅਤੇ ਔਰਤ ਚਾਰ ਮਹੀਨੇ ਬਾਅਦ ਖੂਨਦਾਨ ਕਰ ਸਕਦੀ ਹੈ। ਖੂਨਦਾਨ ਕਰਨ ਨਾਲ ਸਿਹਤ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ। ਖੂਨਦਾਨ ਕਰਨ ਤੋਂ ਤੁਰੰਤ ਮਗਰੋਂ ਸਰੀਰ ਵਿੱਚ ਇਸ ਦੀ ਪੂਰਤੀ ਆਰੰਭ ਹੋ ਜਾਂਦੀ ਹੈ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ ਵੱਲੋਂ ਤਿਆਰ ਕੀਤਾ ਸੋਵੀਨਰ ਅਤੇ ਸੁਰਿੰਦਰ ਸਿੰਘ ਸਹਾਇਕ ਡਾਇਰੈਕਟਰ ਪੀ.ਐਸ.ਬੀ.ਟੀ.ਸੀ. ਵੱਲੋਂ ਲਿਖੀ ਪੁਸਤਕ "ਖੂਨ, ਖੂਨਦਾਨ, ਖੂਨਦਾਨੀ" ਨੂੰ ਰਿਲੀਜ਼ ਕੀਤਾ ਗਿਆ ਅਤੇ ਸਮਾਗਮ ਦੌਰਾਨ ਸਿਹਤ ਮੰਤਰੀ ਵੱਲੋਂ 12 ਸਵੈ—ਇੱਛਾ ਨਾਲ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਜਿਨ੍ਹਾਂ ਨੇ ਪਿਛਲੇ ਸਾਲ 2000 ਤੋਂ ਵੱਧ ਬਲੱਡ ਯੂਨਿਟਾਂ ਦਾ ਪ੍ਰਬੰਧ ਕਰਕੇ ਵੱਖ ਵੱਖ ਬਲੱਡ ਸੈਂਟਰਾਂ ਨੂੰ ਦਿੱਤਾ ਹੈ, 100 ਤੋਂ ਵੱਧ ਵਾਰ ਖੂਨਦਾਨ ਕਰ ਚੁੱਕੇ 16 ਪੁਰਸ਼ ਖੂਨਦਾਨੀਆਂ ਅਤੇ 20 ਤੋਂ ਵੱਧ ਵਾਰ ਖੂਨਦਾਨ ਕਰ ਚੁੱਕੀਆਂ 10 ਮਹਿਲਾ ਖੂਨਦਾਨੀਆਂ, ਕਪਲ ਡੋਨਰ, ਫੈਮਲੀ ਡੋਨਰ ਅਤੇ ਸਪੈਸ਼ਲੀ ਏ ਬਲੱਡ ਡੋਨਰ ਨੂੰ ਸਨਮਾਨਿਤ ਕੀਤਾ ਗਿਆ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਮੈਡੀਕਲ ਕਾਲਜ ਪਟਿਆਲਾ ਦੇ ਨਾਲ ਨਾਲ ਮੈਡੀਕਲ ਕਾਲਜ ਫ਼ਰੀਦਕੋਟ ਅਤੇ ਅੰਮ੍ਰਿਤਸਰ ਸਾਹਿਬ ਦੇ ਬਲੱਡ ਸੈਂਟਰਾਂ ਅਤੇ ਸਰਕਾਰੀ ਬਲੱਡ ਸੈਂਟਰ ਸ਼੍ਰੀ ਅਨੰਦਪੁਰ ਸਾਹਿਬ, ਫ਼ਾਜ਼ਿਲਕਾ, ਅਬੋਹਰ ਅਤੇ ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟ—ਲੁਧਿਆਣਾ, ਰੋਪੜ ਤੇ ਜਲੰਧਰ ਨੂੰ ਵੀ ਸਨਮਾਨਿਤ ਕੀਤਾ ਗਿਆ। ਪੁਰਸ਼ ਖੂਨਦਾਨੀਆਂ ਵਿੱਚੋਂ ਸ਼੍ਰੀ ਕਸ਼ਮੀਰਾ ਬੰਗਾ ਨਿਵਾਸੀ ਜ਼ਿਲ੍ਹਾ ਜਲੰਧਰ ਨੂੰ 210 ਵਾਰ ਖੂਨਦਾਨ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਮਹਿਲਾ ਖੂਨਦਾਨੀਆਂ ਵਿੱਚੋਂ ਨੀਰਜਾ ਮੇਅਰ ਜ਼ਿਲ੍ਹਾ ਜਲੰਧਰ ਨੂੰ 75 ਵਾਰ ਖੂਨਦਾਨ ਕਰਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਸਪੈਸ਼ਲ ਸਕੱਤਰ ਸਿਹਤ ਤੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਡਾਇਰੈਕਟਰ, ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਡਾ. ਅਡੱਪਾ ਕਾਰਤਿਕ, ਆਈ.ਏ.ਐਸ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਹਤਿੰਦਰ ਕੌਰ, ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ, ਜੁਆਇੰਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਡਾ. ਸੁਨੀਤਾ ਅਤੇ ਡਾ. ਮੀਨੂੰ ਸਮੇਤ ਹੋਰ ਸਟਾਫ਼ ਮੌਜੂਦ ਸਨ।
Punjab Bani 01 October,2023
ਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀ
ਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ ਪਲਾਂਟ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਈ ਸਾਬਤ ਹੋਣ ਦੀ ਉਮੀਦ ਜਤਾਈ ਇਹ ਪਲਾਂਟ ਉਨ੍ਹਾਂ ਦੇ ਮੂੰਹ ਉਤੇ ਚਪੇੜ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਨਿਵੇਸ਼ ਨਹੀਂ ਹੋਵੇਗਾ: ਮੁੱਖ ਮੰਤਰੀ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਵਜੋਂ ਦਰਸਾਇਆ ਰਾਜਪੁਰਾ (ਪਟਿਆਲਾ), 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ ਤਲਾਸ਼ ਰਹੇ ਹਨ ਜਾਂ ਉਹ ਬਿਹਤਰ ਕਮਾਈ ਲਈ ਬਾਗ਼ਬਾਨੀ, ਡੇਅਰੀ, ਮੁਰਗੀ ਪਾਲਣ, ਮੱਛੀ ਪਾਲਣ, ਸੂਰ ਪਾਲਣ ਅਤੇ ਹੋਰ ਕਿੱਤਿਆਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਫੀਡ ਬਣਾਉਣ ਵਾਲੀਆਂ ਦੁਨੀਆ ਭਰ ਦੀਆਂ ਮੋਹਰੀ 10 ਮੋਹਰੀ ਕੰਪਨੀਆਂ ਵਿੱਚੋਂ ਇਕ ਡੀ ਹਿਊਜ਼ ਨੇ ਇੱਥੇ ਪਲਾਂਟ ਸਥਾਪਤ ਕਰਨ ਜਾ ਰਹੀ ਹੈ ਅਤੇ 138 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਬਣ ਰਹੇ ਇਸ ਨਾਲ ਪਲਾਂਟ ਨਾਲ ਅਜਿਹੇ ਕਿਸਾਨਾਂ ਦੀਆਂ ਉਮੀਦਾਂ ਜਗੀਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਬਿਹਤਰੀਨ ਤਕਨਾਲੋਜੀ ਆਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਦਰਲੈਂਡ ਦੀ ਕਿਸੇ ਇਕ ਕੰਪਨੀ ਦਾ ਪੰਜਾਬ ਵਿੱਚ ਪਹਿਲਾ ਵੱਡਾ ਨਿਵੇਸ਼ ਹੈ। ਉਨ੍ਹਾਂ ਕਿਹਾ ਕਿ ਨੀਦਰਲੈਂਡ ਨੂੰ ਵਿਸ਼ਵ ਭਰ ਵਿੱਚ ਖੇਤੀਬਾੜੀ ਉਤਪਾਦਾਂ ਦਾ ਸਭ ਤੋਂ ਵੱਡਾ ਬਰਾਮਦਕਾਰ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਂਟ ਪਸ਼ੂਆਂ ਲਈ ਹਰੇਕ ਤਰ੍ਹਾਂ ਦੇ ਉਤਪਾਦ ਬਣਾਏਗਾ, ਜਿਨ੍ਹਾਂ ਵਿੱਚ ਕੰਪਾਊਂਡ ਫੀਡ, ਕਨਸਟਰੇਟਸ, ਬੇਸ ਮਿਕਸ ਤੇ ਡੇਅਰੀ ਮਿਨਰਲ ਮਿਕਸ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਦਾ ਪਹਿਲਾ ਪੜਾਅ ਸਾਲ 2025 ਦੀ ਪਹਿਲੀ ਤਿਮਾਹੀ ਤੱਕ ਮੁਕੰਮਲ ਹੋ ਜਾਵੇਗਾ, ਜਿਹੜਾ 180 ਕਿੱਲੋ ਮੀਟਰਿਕ ਟਨ ਪਸ਼ੂਆਂ ਦੀ ਫੀਡ ਤਿਆਰ ਕਰੇਗਾ। ਇਸ ਸਮਰੱਥਾ ਵਿੱਚ 240 ਕਿੱਲੋ ਮੀਟਰਿਕ ਟਨ ਤੱਕ ਵਾਧਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਵਿੱਚ ਉਤਪਾਦਨ ਲਈ ਦੋ ਲਾਈਨਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਿਛਲੇ ਸਾਲ ਨਿਵੇਸ਼ ਲਿਆਉਣ ਦਾ ਭਰੋਸਾ ਦਿੱਤਾ ਸੀ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਹੁਣ ਸਨਅਤਕਾਰ ਪੰਜਾਬ ਵੱਲ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮੁੱਢ-ਕਦੀਮੋਂ ਉੱਦਮੀ ਅਤੇ ਲੀਡਰਸ਼ਿਪ ਦੇ ਗੁਣਾਂ ਨਾਲ ਭਰਪੂਰ ਹਨ, ਜਿਸ ਕਾਰਨ ਉਨ੍ਹਾਂ ਦੁਨੀਆ ਭਰ ਵਿੱਚ ਆਪਣੀ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦਾ ਕੋਈ ਜਵਾਬ ਨਹੀਂ ਹੈ, ਜਿਸ ਕਾਰਨ ਪੰਜਾਬੀ ਹਰੇਕ ਖ਼ੇਤਰ ਵਿੱਚ ਆਪਣੀ ਛਾਪ ਛੱਡਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉਤੇ ਪਹੁੰਚਾਉਣ ਲਈ ਇਸ ਉੱਦਮੀ ਭਾਵਨਾ ਦੀ ਢੁਕਵੀਂ ਵਰਤੋਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਹੁਣ ਤੱਕ ਪੰਜਾਬ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਪੰਜਾਬ ਵਿੱਚ ਸਭ ਤੋਂ ਵੱਡਾ ਨਿਵੇਸ਼ ਕੀਤਾ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਉਨ੍ਹਾਂ ਦੇ ਮੂੰਹ ਉਤੇ ਵੱਡੀ ਚਪੇੜ ਹੈ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਵੱਡਾ ਨਿਵੇਸ਼ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਕੋਲ ਉਦਯੋਗ ਪੱਖੀ ਸਿੰਗਲ ਵਿੰਡੋ ਸਿਸਟਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾ ਇਹ ਸਿਸਟਮ ਸਿਰਫ਼ ਢਕਵੰਜ ਹੁੰਦਾ ਸੀ ਅਤੇ ਇਸ ਦੀ ਸਹੀ ਵਰਤੋਂ ਨਹੀਂ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਐਮ.ਓ.ਯੂ. ਪਰਿਵਾਰਾਂ ਨਾਲ ਹੁੰਦੇ ਸਨ ਪਰ ਹੁਣ ਇਹ ਪੰਜਾਬ ਦੇ ਲੋਕਾਂ ਨਾਲ ਹੋ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਲੋਕਾਂ ਨਾਲ ਆਪਣੀ ਭਾਵੁਕ ਸਾਂਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਵਾਂਗ ਨੀਦਰਲੈਂਡ ਦੇ ਲੋਕ ਵੀ ਮਿਹਨਤੀ ਤੇ ਸਹਿਣਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਮੁਲਕਾਂ ਦੇ ਲੋਕਾਂ ਦੀ ਮਦਦ ਨਾਲ ਆਰਥਿਕ ਵਿਕਾਸ ਦੀ ਇਕ ਨਵੀਂ ਕਹਾਣੀ ਲਿਖੀ ਜਾਵੇਗੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਨਅਤਕਾਰ ਸੂਬੇੇ ਨੂੰ ਵਿਸ਼ਵ ਭਰ ਵਿੱਚ ਸਨਅਤੀ ਹੱਬ ਵਜੋਂ ਉਭਾਰਨ ਲਈ ਬਰਾਂਡ ਅੰਬੈਸਡਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤ ਪੱਖੀ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਆਪਣੇ ਉੱਦਮੀ ਸੁਭਾਅ ਕਾਰਨ ਇਸ ਸਨਅਤੀ ਵਿਕਾਸ ਨੂੰ ਨਵੀਆਂ ਉਚਾਈਆਂ ਉਤੇ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਅਤੇ ਦੇਸ਼ ਦਾ ਪ੍ਰਵੇਸ਼ ਦੁਆਰ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰ ਕੇ ਬੇਹੱਦ ਲਾਭ ਹੋਵੇਗਾ ਕਿਉਂਕਿ ਪੰਜਾਬ ਹੁਣ ਦੇਸ਼ ਦੇ ਸਨਅਤੀ ਧੁਰੇ ਵਜੋਂ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਫਿਰਕੂ ਸਦਭਾਵਨਾ, ਸਨਅਤਾ ਲਈ ਅਨੁਕੂਲ ਅਮਨ ਵਾਲਾ ਮਾਹੌਲ ਹੈ, ਜੋ ਸਨਅਤਾਂ ਦੇ ਸਮੁੱਚੇ ਵਿਕਾਸ, ਖ਼ੁਸ਼ਹਾਲੀ ਤੇ ਤਰੱਕੀ ਨੂੰ ਹੋਰ ਤੇਜ਼ੀ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਕਾਰੋਬਾਰ ਤੇ ਫੈਕਟਰੀਆਂ ਵਧਾਉਣ ਲਈ ਇਸ ਅਨੁਕੂਲ ਮਾਹੌਲ ਅਤੇ ਬਿਹਤਰੀਨ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਸਨਅਤੀ ਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਤਰੱਕੀ ਲਈ ਹਮੇਸ਼ਾ ਨਵੇਂ ਵਿਚਾਰਾਂ ਤੇ ਖੋਜਾਂ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸੂਬਾ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਇਸ ਮੌਕੇ ਵਿਧਾਇਕ ਨੀਨਾ ਮਿੱਤਲ ਤੇ ਗੁਰਲਾਲ ਘਨੌਰ ਵੀ ਮੌਜੂਦ ਸਨ।
Punjab Bani 01 October,2023
ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ
ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ ਚੰਡੀਗੜ੍ਹ, 1 ਅਕਤੂਬਰ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਇੰਡੀਆ ਇਕ ਮਹਾੜ ਦੀ ਤਰ੍ਹਾਂ ਖਲੋਤਾ ਹੈ। ਇਧਰ ਉਧਰ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿੰਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਨੂੰ ਇਹ ਸਮਝਣਾ ਪਵੇਗਾ ਕਿ ਇਹ ਚੋਣਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਵਾਸਤੇ ਹੈ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ
Punjab Bani 01 October,2023
ਪਟਿਆਲਾ ਦੇ ਆਰਕੀਟੈਕਟਾਂ ਨੇ ਮਨਾਇਆ ਵਿਸ਼ਵ ਆਰਕੀਟੈਕਚਰ ਦਿਵਸ
ਪਟਿਆਲਾ ਦੇ ਆਰਕੀਟੈਕਟਾਂ ਨੇ ਮਨਾਇਆ ਵਿਸ਼ਵ ਆਰਕੀਟੈਕਚਰ ਦਿਵਸ -ਵਿਸ਼ਵ ਆਰਕੀਟੈਕਚਰ ਦਿਵਸ ਹੈਰੀਟੇਜ ਆਰਕੀਟੈਕਚਰ 'ਤੇ ਮਨਾਇਆ ਗਿਆ ਪਟਿਆਲਾ, 1 ਅਕਤੂਬਰ: ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਪਟਿਆਲਾ ਸੈਂਟਰ ਨੇ ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ। ਇਹ 30 ਸਤੰਬਰ ਤੋਂ 2 ਅਕਤੂਬਰ ਤੱਕ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੇ ਸਾਰੇ ਕੇਂਦਰਾਂ ਦੁਆਰਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਟਿਆਲਾ ਸੈਂਟਰ ਨੇ ਵੱਖ ਵੱਖ ਵਿਰਾਸਤੀ ਇਮਾਰਤਾਂ ਦਾ ਦੌਰਾ ਕਰਕੇ ਇਸ ਦਿਨ ਨੂੰ ਮਨਾਇਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ 25 ਤੋਂ ਵੱਧ ਆਰਕੀਟੈਕਟਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਵਿਸ਼ਾ ਹੈਰੀਟੇਜ ਆਰਕੀਟੈਕਚਰ ਸੀ। ਇਸ ਦੀ ਸ਼ੁਰੂਆਤ ਸ਼ਹਿਰ ਦੀਆਂ ਵਿਰਾਸਤੀ ਇਮਾਰਤਾਂ ਜਿਵੇਂ ਮਹਿੰਦਰਾ ਕੋਠੀ, ਨੀਮਰਾਣਾ ਹੋਟਲ, ਰਾਜਿੰਦਰ ਕੋਠੀ, ਧਰੁਵ ਪਾਂਡਵ ਕ੍ਰਿਕਟ ਸਟੇਡੀਅਮ, ਸਰਕਟ ਹਾਊਸ, ਰਾਜਿੰਦਰ ਜਿਮਖਾਨਾ ਕਲੱਬ ਆਦਿ ਦੇ ਦੌਰੇ ਨਾਲ ਹੋਈ। ਹੈਰੀਟੇਜ ਟੂਰ ਤੋਂ ਬਾਅਦ ਪਟਿਆਲਾ ਦੇ ਆਰਕੀਟੈਕਟਾਂ ਵੱਲੋਂ ਹੈਰੀਟੇਜ ਆਰਕੀਟੈਕਚਰ ਵਿਸ਼ੇ ’ਤੇ ਓਪਨ ਹਾਊਸ ਡਿਸਕਸ਼ਨ ਕੀਤਾ ਗਿਆ। ਆਈਆਈਏ ਪੰਜਾਬ ਚੈਪਟਰ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਆਹਲੂਵਾਲੀਆ ਨੇ ਇਸ ਸਾਲ ਪੂਰੇ ਭਾਰਤ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਆਪਣੇ ਸ਼ੁਰੂਆਤੀ ਭਾਸ਼ਣ ਨਾਲ ਚਰਚਾ ਕੀਤੀ। ਉਨ੍ਹਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦੀ ਮਹੱਤਤਾ ਬਾਰੇ ਦੱਸਿਆ। ਆਈਆਈਏ ਪਟਿਆਲਾ ਦੇ ਚੇਅਰਮੈਨ ਰਜਿੰਦਰ ਸਿੰਘ ਸੰਧੂ ਨੇ ਵਿਸ਼ਵ ਆਰਕੀਟੈਕਚਰ ਦਿਵਸ ਬਾਰੇ ਗੱਲ ਕੀਤੀ, ਜਿਸ ਦੀ ਥੀਮ ਆਈਆਈਏ ਮੁੱਖ ਦਫ਼ਤਰ ਦੁਆਰਾ ਅਪਣਾਈ ਗਈ, ਜੋ ਕਿ ਹੈਰੀਟੇਜ ਆਰਕੀਟੈਕਚਰ ਹੈ। ਉਨ੍ਹਾਂ ਨੇ ਉੱਥੇ ਮੌਜੂਦ ਸਾਰੇ ਆਰਕੀਟੈਕਟਾਂ ਨੂੰ ਹੈਰੀਟੇਜ ਟੂਰ ਦੌਰਾਨ ਦੇਖੀਆਂ ਗਈਆਂ ਸਾਰੀਆਂ ਵਿਰਾਸਤੀ ਇਮਾਰਤਾਂ ਬਾਰੇ ਦੱਸਿਆ। ਇੰਦੂ ਅਰੋੜਾ ਨੇ ਡਿਜ਼ਾਈਨ ਦੇ ਬੁਨਿਆਦੀ ਸਿਧਾਂਤਾਂ ਬਾਰੇ ਦੱਸਿਆ ਜਿਨ੍ਹਾਂ ਦੀ ਵਰਤੋਂ ਕਰਕੇ ਅਸੀਂ ਇਮਾਰਤ ਦੀ ਰੂਹ ਨਾਲ ਆਪਣੀ ਰੂਹ ਦਾ ਸਬੰਧ ਬਣਾ ਸਕਦੇ ਹਾਂ। ਗੁਰਬਚਨ ਸਿੰਘ ਨੇ ਸਾਰੇ ਆਰਕੀਟੈਕਟਾਂ ਨੂੰ ਅਜਿਹਾ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ। ਸੁਖਪ੍ਰੀਤ ਕੌਰ ਚੰਨੀ ਅਤੇ ਗੁਨਜੋਤ ਕੌਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਾਰੇ ਆਰਕੀਟੈਕਟਾਂ ਨੇ ਬੜੇ ਉਤਸ਼ਾਹ ਅਤੇ ਸਰਗਰਮੀ ਨਾਲ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਜਿਸ ਕਾਰਨ ਇਸ ਸਮਾਗਮ ਨੂੰ ਸਫਲ ਬਣਾਇਆ ਗਿਆ। ਰਾਕੇਸ਼ ਅਰੋੜਾ ਨੇ ਹਾਜ਼ਰ ਸਾਰੇ ਆਰਕੀਟੈਕਟਾਂ ਦਾ ਧੰਨਵਾਦ ਕਰਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਮੀਟਿੰਗ ਵਿਚ ਆਰ. ਡਾ: ਮੁਨੀਸ਼ ਸ਼ਰਮਾ ਏ.ਆਰ. ਮੋਹਨ ਸਿੰਘ, ਆਰ. ਗਿਆਨ ਚੰਦ ਅਗਰਵਾਲ, ਏ.ਆਰ. ਅਰਸ਼ੀਨ ਕੌਰ, ਸ੍ਰੀਮਤੀ ਰੋਹਿਨੀ ਸੰਧੂ, ਆਰ. ਸਰਬਜੀਤ ਸਿੰਘ, ਸ਼੍ਰੀ ਕਮਲ ਥਿੰਦ ਸ਼੍ਰੀਮਤੀ ਨੂਰਦੀਪ ਕੌਰ, ਸ਼੍ਰੀਮਤੀ ਜਸਲੀਨ ਕੌਰ ਅਤੇ ਕੁਝ ਹੋਰ। ਜ਼ਿਕਰਯੋਗ ਹੈ ਕਿ ਵਿਸ਼ਵ ਆਰਕੀਟੈਕਚਰ ਦਿਵਸ ਹਰ ਸਾਲ ਅਕਤੂਬਰ ਦੇ ਪਹਿਲੇ ਸੋਮਵਾਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਜੋ ਕਿ ਇਸ ਸਾਲ 2 ਅਕਤੂਬਰ ਨੂੰ ਪੈਂਦਾ ਹੈ।
Punjab Bani 01 October,2023
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ ਧਾਰਮਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ, ਗੁਰਦੁਆਰਾ ਪ੍ਰਬੰਧਕਾਂ ਤੇ ਸਿੱੱਖ ਸਭਾਵਾਂ ਵੱਲੋਂ ਪ੍ਰੋਗਰਾਮ ਪੋਸਟਰ ਰਿਲੀਜ਼ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਟਿਆਲਾ 1 ਅਕਤੂਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਸਮੇਤ ਗੁਰੂ ਤੇਗ ਬਹਾਦਰ ਸੇਵਕ ਜਥਾ ਦੇ ਮੈਬਰਾਂ ਸਮੇਤ ਸਿੱਖ ਸਭਾਵਾਂ ਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਆਗਮਨ ਪੁਰਬ ਨੂੰ ਸਮਰਪਿਤ ਉਲੀਕੇ ਗਏ ਧਾਰਮਕ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭੋਗ ਪਾਏ ਜਾਣ ਉਪਰੰਤ ਧਾਰਮਕ ਸਮਾਗਮ ਦੀ ਆਰੰਭਤਾ ਹੋ ਜਾਵੇਗੀ ਅਤੇ ਇਸ ਉਪਰੰਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਦੇਰ ਰਾਤ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥੇ ਵੀ ਧਾਰਮਕ ਸਮਾਗਮ ਦੀ ਸਮਾਪਤੀ ਤੱਕ ਗੁਰਬਾਣੀ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕਰਨਗੇ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸੰਗਤਾਂ ਨੂੰ ਅਪੀਲ ਕੀਤਾ ਹੈ ਕਿ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਧਾਰਮਕ ਸਮਾਗਮ ਵਿਚ ਹੁੰਮ ਹੁਮਾ ਕੇ ਪੁੱਜਣ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਗੁਰ ਤੇਗ ਬਹਾਦਰ ਸੇਵਕ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਗੁਰਤੇਜ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਤੇ ਸੰਗਤਾਂ ਆਦਿ ਹਾਜ਼ਰ ਸਨ। (ਡੱਬੀ) ਗੁਰਦੁਆਰਾ ਕੰਪਲੈਕਸ ਅੰਦਰ ਮੁਲਾਜ਼ਮਾਂ ਨੇ ਸਫਾਈ ਦਾ ਬੀੜਾ ਚੁੱਕਿਆ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਆਗਮਨ ਦਿਵਸ ਮੌਕੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਕੰਪਲੈਕਸ ਅੰਦਰ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰਾਂ ਵੱਲੋਂ ਖੁਦ ਸਫਾਈ ਅਭਿਆਨ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪਾਰਕਾਂ, ਫੁਲਵਾੜੀਆਂ ਅਤੇ ਗਲਿਆਰੇ ਅੰਦਰ ਵਾਤਾਵਰਣ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਕੀਤੀ ਗਈ। ਸਵੱਛਤਾ ਤਹਿਤ ਗੁਰਦੁਆਰਾ ਸਾਹਿਬ ਦੇ ਪਾਰਕਾਂ ਵਿਚ ਲੱਗੇ ਫੁੱਲਾਂ, ਬੂਟਿਆਂ ਅਤੇ ਦਰਖੱਤਾਂ ਆਦਿ ਦੀ ਸਾਂਭ ਸੰਭਾਲ ਅਤੇ ਸਫਾਈ ਆਦਿ ਕੀਤੀ ਗਈ ਅਕਸਰ ਹੀ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਨੂੰ ਮਹਿਕਦੀਆਂ ਫੁੱਲਵਾੜੀਆਂ ਤੇ ਪਾਰਕ ਪ੍ਰਭਾਵਤ ਕਰਦੇ ਹਨ ਅਤੇ ਵਾਤਾਵਰਣ ਨੂੰ ਉਤਸ਼ਾਹਤ ਕਰਨ ਲਈ ਵੀ ਪ੍ਰੇਰਦੇ ਹਨ।
Punjab Bani 01 October,2023
ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ
ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ਼ ਦਰਾਂ 'ਤੇ ਕਰਜ਼ੇ ਉਪਲੱਬਧ ਕਰਵਾਏ ਜਾਂਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਸਾਲ 2017 ਤੋਂ ਨੈਸ਼ਨਲ ਕਾਰਪੋਰੇਸ਼ਨ (ਐਨ.ਐਮ.ਡੀ.ਐਫ.ਸੀ) ਦੀਆਂ ਦੇਣਦਾਰੀਆਂ ਵੱਧਣ ਕਰਕੇ ਉਨ੍ਹਾਂ ਵੱਲੋਂ ਸਾਲ 2017-18 ਤੋਂ ਬਾਅਦ ਟਰਮ ਲੋਨ ਦੀ ਕੋਈ ਵੀ ਰਾਸ਼ੀ ਰਲੀਜ ਨਹੀਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਗਿਆ ਕਿ 2017 ਤੋਂ ਬਾਅਦ ਦੇਣਦਾਰੀਆਂ ਨੂੰ ਕਲੀਅਰ ਕਰਨ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਦੇ ਬਜਟ ਵਿੱਚ 25 ਕਰੋੜ੍ਹ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਹ ਰਾਸ਼ੀ ਰਲੀਜ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਸਤੰਬਰ 2023 ਨੂੰ ਸੈਂਕਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਇਸ ਨਾਲ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੋਜਗਾਰ ਸ਼ੁਰੂ ਕਰਨ ਲਈ ਵੱਖ-ਵੱਖ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸ਼ਹਿਦ ਦੀਆਂ ਮੱਖੀਆਂ ਪਾਲਨ, ਬਿਊਟੀ ਪਾਰਲਰ, ਟੇਲਰਿੰਗ, ਜਨਰਲ ਸਟੋਰ, ਇਲੈਕਟਰੀਕਲ ਸੇਲ ਅਤੇ ਰਿਪੇਅਰ ਆਦਿ ਅਧੀਨ 5 ਲੱਖ ਰੁਪਏ ਤੱਕ ਦੇ ਕਰਜੇ 6-8 ਪ੍ਰਤੀਸ਼ਤ ਸਾਲਾਨਾ ਵਿਆਜ ਦੀ ਦਰ 'ਤੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰਫੈਸ਼ਨਲ/ਟੈਕਨੀਕਲ ਐਜੂਕੇਸ਼ਨ, ਗ੍ਰੈਜੂਏਸ਼ਨ ਅਤੇ ਇਸ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ ਭਾਰਤ ਵਿੱਚ ਪੜ੍ਹਾਈ ਕਰਨ ਲਈ 20.00 ਲੱਖ ਰੁਪਏ ਤੱਕ ਅਤੇ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 30.00 ਲੱਖ ਰੁਪਏ ਤੱਕ ਦੇ ਕਰਜ਼ੇ 3-8% ਸਾਲਾਨਾ ਵਿਆਜ਼ ਦੀ ਦਰ ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੈਕਫਿੰਕੋ ਐਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਪੰਜਾਬ ਰਾਜ ਵਿੱਚ ਘੱਟ ਗਿਣਤੀ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।
Punjab Bani 30 September,2023
ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ
ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ - ਪਟਿਆਲਾ, 30 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਵਿੱਦਿਆ ਕ੍ਰਾਂਤੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਤੋਂ ਬਾਅਦ ਪੰਜਾਬ ਸਿਹਤ ਕ੍ਰਾਂਤੀ ਦੇ ਇੱਕ ਹੋਰ ਰਾਹ 'ਤੇ ਤੁਰਨ ਲਈ ਤਿਆਰ ਹੈ।ਇਸ ਬਦਲਾਅ ਦੀ ਪਹਿਲਕਦਮੀ ਦੀ ਸ਼ੁਰੂਆਤ ਪਟਿਆਲਾ ਸ਼ਹਿਰ ਤੋਂ ਹੋਵੇਗੀ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ 'ਸਿਹਤਮੰਦ ਪੰਜਾਬ' ਮੁਹਿੰਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਕੁੱਲ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਤੇ ਰਹਿਨੁਮਾਈ ਹੇਠ ਪੰਜਾਬ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਸ਼ ਅੰਦਰ ਤੇਜ਼ੀ ਨਾਲ ਮੋਹਰੀ ਸੂਬਾ ਬਣ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਸਿਹਤ ਕ੍ਰਾਂਤੀ ਦੇ ਪਹਿਲੇ ਪੜਾਅ ਤਹਿਤ ਸੂਬੇ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ 18 ਮਹੀਨਿਆਂ ਦੇ ਅੰਦਰ ਹੀ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ ਅਤੇ ਹੋਰ ਵਰਗੀਆਂ ਵੱਡੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਇਸੇ ਤਰ੍ਹਾਂ ਸ: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਹੋਰ ਗਾਰੰਟੀਆਂ, ਜੋ ਲੋਕਾਂ ਨੂੰ ਪੇਸ਼ ਨਹੀਂ ਕੀਤੀਆਂ ਗਈਆਂ ਸਨ, ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਸ: ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਉਪਕਰਣਾਂ ਨਾਲ ਲੈਸ ਕਰਕੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਆਪਣੀ ਅਟੱਲ ਵਚਨਬੱਧਤਾ ਨਿਭਾਈ ਹੈ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ 2 ਅਕਤੂਬਰ ਨੂੰ ਪਟਿਆਲਾ-ਸੰਗਰੂਰ ਰੋਡ ਵਿਖੇ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ ਵਿਖੇ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਰਗਰਮੀ ਨਾਲ ਨਿਗਰਾਨੀ ਵੀ ਕਰ ਰਹੇ ਹਨ।
Punjab Bani 30 September,2023
ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ 'ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ
ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ 'ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ ਕਿਹਾ:- ਅਫਸੋਸ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਨੇ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਅੱਜ ਤੱਕ ਵੀ ਹੂਬਹੂ ਲਾਗੂ ਨਹੀਂ ਕੀਤਾ ਪਟਿਆਲਾ, 30 ਸਤੰਬਰ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਖੇਤੀ ਵਿਗਿਆਨੀ, ਖੇਤੀ ਵਿਗਿਆਨੀ, ਪੌਦ ਜੈਨੇਟਿਕਸਿਸਟ, ਪ੍ਰਸ਼ਾਸਕ ਅਤੇ ਮਾਨਵਤਾਵਾਦੀ ਮਾਨਕੰਬੂ ਸੰਬਾਸਿਵਨ ਸਵਾਮੀਨਾਥਨ (ਐਮ.ਐਸ.ਸਵਾਮੀਨਾਥਨ) ਦੇ ਹੋਏ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਹਿੰਦੁਸਤਾਨ ਵਿੱਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ। ਪ੍ਰੋ.ਬਡੂੰਗਰ ਨੇ ਕਿਹਾ ਕਿ ਇਸ ਗੱਲ ਦਾ ਹਮੇਸ਼ਾ ਅਫਸੋਸ ਰਹੇਗਾ ਕਿ ਹੁਣ ਤੱਕ ਦੀਆਂ ਹਿੰਦੁਸਤਾਨ ਦੀਆਂ ਕਿਸੇ ਵੀ ਸਰਕਾਰਾਂ ਨੇ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਹੂਬਹੂ ਲਾਗੂ ਨਹੀਂ ਕੀਤਾ, ਜਿਸ ਨਾਲ ਖੇਤੀ ਸੈਕਟਰ ਦਾ ਮਿਆਰ ਹੋਰ ਉੱਚਾ ਹੁੰਦਾ ਹੋਵੇ, ਤੇ ਅੱਜ ਵੀ ਕਿਸਾਨ ਯੂਨੀਅਨ ਵੱਲੋਂ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਹੂਬਹੂ ਲਾਗੂ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 7 ਅਗਸਤ 1925 ਨੂੰ ਜਨਮੇ ਐਮ.ਐਸ.ਸਵਾਮੀਨਾਥਨ ਹਰੀ ਕ੍ਰਾਂਤੀ ਦੇ ਗਲੋਬਲ ਨੇਤਾ ਬਣੇ ਤੇ ਉਸ ਨੂੰ ਕਣਕ ਅਤੇ ਚੌਲਾਂ ਦੀਆਂ ਉੱਚ-ਉਪਜ ਵਾਲੀਆਂ ਕਿਸਮਾਂ ਨੂੰ ਪੇਸ਼ ਕਰਨ ਅਤੇ ਹੋਰ ਵਿਕਸਤ ਕਰਨ ਵਿੱਚ ਉਸਦੀ ਅਗਵਾਈ ਅਤੇ ਭੂਮਿਕਾ ਲਈ ਭਾਰਤ ਵਿੱਚ ਹਰੀ ਕ੍ਰਾਂਤੀ ਦਾ ਮੁੱਖ ਆਰਕੀਟੈਕਟ ਕਿਹਾ ਜਾਂਦਾ ਹੈ, ਕਿਉੰਕਿ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸਧਾਰਨ ਲਈ ਸਵਾਮੀਨਾਥਨ ਵਲੋਂ ਪਹਿਲ ਕਦਮੀ ਕੀਤੀ ਜਾਂਦੀ ਰਹੀ। ਉਨ੍ਹਾਂ ਕਿਹਾ ਕਿ 28 ਸਤੰਬਰ 2023 ਨੂੰ ਇਕ ਮਾਹਰ ਖੇਤੀ ਪ੍ਰੇਮੀ ਹਮੇਸ਼ਾਂ ਲਈ ਵਿਛੜ ਕੇ ਦੂਰ ਹੋ ਗਿਆ ਹੈ।
Punjab Bani 30 September,2023
ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ
ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ -ਪਟਿਆਲਾ ਜ਼ਿਲ੍ਹੇ ਅੰਦਰ 109 ਮੰਡੀਆਂ ਸਥਾਪਤ -ਜ਼ਿਲ੍ਹੇ ਦੀਆਂ ਮੰਡੀਆਂ 'ਚ ਕਰੀਬ 13 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ -ਦੂਜੇ ਰਾਜਾਂ ਤੋਂ ਝੋਨੇ ਦੀ ਪਟਿਆਲਾ ਜ਼ਿਲ੍ਹੇ 'ਚ ਆਮਦ ਰੋਕਣ ਲਈ ਵਿਸ਼ੇਸ਼ ਨਾਕਾਬੰਦੀ ਪਟਿਆਲਾ, 30 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਚਾਲੂ ਖਰੀਫ਼ ਸੀਜ਼ਨ ਦੌਰਾਨ ਕਰੀਬ 13 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ 83 ਦੇ ਕਰੀਬ ਆਰਜ਼ੀ ਖਰੀਦ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਵੱਲੋਂ ਮੰਡੀਆਂ 'ਚ ਸਫ਼ਾਈ, ਪਾਣੀ, ਪਖਾਨੇ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ 'ਤੇ 'ਕੈਲੀਬ੍ਰੇਸ਼ਨ' ਕੀਤੀ ਗਈ ਹੈ ਅਤੇ ਮੰਡੀ ਦੇ ਗੇਟ 'ਤੇ ਹੀ ਇਹ ਮੀਟਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਮੰਡੀਆਂ 'ਚ ਆਉਣ ਵਾਲੀ ਜਿਣਸ 'ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ ਇਸ ਲਈ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਿਆਂਦਾ ਜਾਵੇ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੁਲਿਸ ਤੇ ਸਬੰਧਤ ਵਿਭਾਗਾਂ ਵੱਲੋਂ ਨਾਕਾਬੰਦੀ ਕੀਤੀ ਗਈ ਹੈ ਤਾਂ ਕਿ ਦੂਜੇ ਰਾਜਾਂ ਵਿੱਚੋਂ ਝੋਨਾ ਲਿਆ ਕੇ ਜ਼ਿਲ੍ਹੇ ਅੰਦਰ ਨਾ ਵੇਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਨਾ ਕੀਤੀ ਜਾਵੇ ਇਸ ਨਾਲ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੰਬਾਇਨਾਂ 'ਤੇ ਐਸ.ਐਮ.ਐਸ. ਸਿਸਟਮ ਲੱਗਿਆ ਹੋਣਾ ਲਾਜ਼ਮੀ ਹੈ ਇਸ ਲਈ ਕੰਬਾਇਨ ਓਪਰੇਟਰ ਵਾਂਢੀ ਸਮੇਂ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਕੰਬਾਇਨ 'ਤੇ ਐਸ.ਐਮ.ਐਸ. ਸਿਸਟਮ ਚੱਲਦਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਭਾਰਤੀ ਖੁਰਾਕ ਨਿਗਮ, ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ ਖਰੀਦ ਕਾਰਜ ਕੀਤੇ ਜਾਣਗੇ।
Punjab Bani 30 September,2023
'ਮਿਸ਼ਨ ਸਿਹਤਮੰਦ ਪੰਜਾਬ': ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ
'ਮਿਸ਼ਨ ਸਿਹਤਮੰਦ ਪੰਜਾਬ': ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ -ਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ -ਕਿਹਾ, ਪਹਿਲੇ ਪੜਾਅ ਤਹਿਤ 550 ਕਰੋੜ ਰੁਪਏ ਖ਼ਰਚਕੇ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ -ਸਾਰੇ ਸਰਕਾਰੀ ਹਸਪਤਾਲਾਂ 'ਚ ਮਰੀਜ਼ ਸੁਵਿਧਾ ਕੇਂਦਰ ਬਣਾਉਣ ਵਾਲਾ ਪੰਜਾਬ ਬਣੇਗਾ ਦੇਸ਼ ਦਾ ਪਹਿਲਾ ਸੂਬਾ ਪਟਿਆਲਾ, 30 ਸਤੰਬਰ: ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ, 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਮਿਸ਼ਨ ਸਿਹਤਮੰਦ ਪੰਜਾਬ ਦੀ ਸ਼ੁਰੂਆਤ ਵੀ ਕਰਨਗੇ। ਇਹ ਪ੍ਰਗਟਾਵਾ ਅੱਜ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਅਰਮੈਨ ਗੁਰਦੇਵ ਸਿੰਘ ਲੱਖਣਾ ਤੇ ਜਗਰੂਪ ਸਿੰਘ ਸੇਖਵਾਂ ਵੀ ਮੌਜੂਦ ਸਨ। ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਸੀਐਮ ਦੀ ਯੋਗਸ਼ਾਲਾ ਦੀ ਸਫ਼ਲਤਾ ਤੋਂ ਬਾਅਦ ਇਹ ਸਿਹਤ ਕਰਾਂਤੀ ਵੱਲ ਇੱਕ ਹੋਰ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵੈਂਟੀਲੇਟਰ ਅਤੇ ਕਾਰਡੀਅਕ ਮੌਨੀਟਰ ਵਾਲੇ 66 ਬੈੱਡ ਲਗਾਏ ਗਏ ਹਨ, ਜਿਹੜੇ ਕਿ ਐਮਰਜੈਂਸੀ, ਸਰਜਰੀ ਤੋਂ ਪਹਿਲਾਂ ਤੇ ਬਾਅਦ ਵਿੱਚ ਮਰੀਜਾਂ ਦੀ ਸੰਭਾਲ ਕਰਨਗੇ। ਇਸਦੇ ਨਾਲ ਹੀ ਐਨ.ਆਈ.ਸੀ.ਯੂ. ਨਵਜਾਤ ਬੱਚਿਆਂ ਦੀ ਸੰਭਾਲ ਕਰੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਨੇ ਰਾਜ ਅੰਦਰ 664 ਆਮ ਆਦਮੀ ਕਲੀਨਿਕ ਖੋਲ੍ਹੇ, ਜਿਨ੍ਹਾਂ ਵਿੱਚ 58 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬਾ ਵਾਸੀਆਂ ਨੂੰ ਬਿਹਤਰ ਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਬਨਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਜਲਦੀ ਪਤਾ ਲੱਗ ਜਾਂਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਜਾਨ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਕਿਉਂਕਿ ਉਹਨਾਂ ਨੂੰ ਸਮੇਂ ਸਿਰ ਸਹੀ ਇਲਾਜ ਮਿਲਦਾ ਹੈ। ਜਦੋਂਕਿ ਸੀਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਉਤਸ਼ਾਹਿਤ ਕਰ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਬਾਅਦ ਸਾਡੀ ਸਰਕਾਰ ਦਾ ਅਗਲਾ ਟੀਚਾ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ। ਇਸ ਲਈ 550 ਕਰੋੜ ਖ਼ਰਚਕੇ ਸਾਰੇ ਜ਼ਿਲ੍ਹਾ ਹਸਪਤਾਲ, ਸਬ ਡਿਵੀਜ਼ਨ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਮਰਜੈਂਸੀ ਬਲਾਕ, ਸੀਟੀ ਸਕੈਨ, ਐਮਆਰਆਈ, ਵੈਂਟੀਲੇਟਰ, ਕਾਰਡੀਅਕ ਮਾਨੀਟਰ ਬੈੱਡ ਆਦਿ ਦੇ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਮਰੀਜ਼ ਸੁਵਿਧਾ ਕੇਂਦਰ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਕਲੀਨਿਕਲ ਇਲਾਜ ਸਿਹਤ ਸੇਵਾਵਾਂ ਦਾ ਸਿਰਫ ਇੱਕ ਪਹਿਲੂ ਹੈ ਜਦਕਿ ਮਾਨਸਿਕ ਅਤੇ ਭਾਵਨਾਤਮਕ ਸਹਾਇਤਾ ਅਤੇ ਹਮਦਰਦੀ ਦੂਜਾ ਮੁੱਖ ਪਹਿਲੂ ਹੈ, ਇਸ ਲਈ ਅਸੀਂ ਮਰੀਜ਼ਾਂ ਨੂੰ ਸਹੀ ਦਿਸ਼ਾ ਵਿੱਚ ਮਾਰਗਦਰਸ਼ਨ ਕਰਨ ਲਈ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਮਰੀਜਾਂ ਲਈ ਪੀਣ ਵਾਲਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇੱਥੇ ਮਰੀਜ਼ ਅਤੇ ਵਾਰਸ ਹਸਪਤਾਲਾਂ ਬਾਬਤ ਫੀਡਬੈਕ ਵੀ ਦੇ ਸਕਣਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਆਪ੍ਰੇਸ਼ਨ ਥੀਏਟਰ, ਲੇਬਰ ਰੂਮ ਅਤੇ ਐਮਰਜੈਂਸੀ ਬਲਾਕ ਹੋਣਗੇ ਜਿਸ ਨਾਲ ਇਨਫੈਕਸ਼ਨ ਦੀਆਂ ਸੰਭਾਵਨਾਵਾਂ ਵਿੱਚ ਕਾਫੀ ਕਮੀ ਆਵੇਗੀ ਅਤੇ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਰਡਾਂ ਨੂੰ ਵਾਤਨਕੂਲ ਕਰਨਾ ਵੀ ਉਨ੍ਹਾਂ ਦੀ ਤਰਜੀਹਾਂ 'ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਨੂੰ ਡਿਜ਼ੀਟਲ ਕਰਨ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਕੋਈ ਵੀ ਮਰੀਜ ਕਿਸੇ ਵੀ ਹਸਪਤਾਲ 'ਚ ਜਾਕੇ ਆਪਣਾ ਇਲਾਜ ਕਰਵਾ ਸਕੇਗਾ। ਡਾ.ਬਲਬੀਰ ਨੇ ਕਿਹਾ ਕਿ ਏਮਜ਼ ਦੇ ਅਧਿਐਨ ਅਨੁਸਾਰ ਗਰੀਬੀ ਦਾ ਵੱਡਾ ਕਾਰਨ ਸਿਹਤ ਸੰਭਾਲ ਉਤੇ ਹੋਣ ਵਾਲੇ ਖਰਚੇ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸੂਬੇ ਦੇ 80 ਫੀਸਦੀ ਲੋਕਾਂ ਦਾ ਇਲਾਜ ਉਤੇ ਜ਼ੀਰੋ ਬਿਲ ਕਰਨਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਤੋਂ ਸਿਹਤ ਕਰਾਂਤੀ ਦੀ ਸ਼ੁਰੂਆਤ ਕਰਨੀ ਪੰਜਾਬ ਲਈ ਸ਼ੁੱਭ ਸ਼ਗਨ ਹੈ।
Punjab Bani 30 September,2023
'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ
'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ -ਐਥਲੈਟਿਕਸ 'ਚ 55 ਸਾਲ ਉਮਰ ਵਰਗ ਦੀ 100 ਮੀਟਰ ਦੌੜ 'ਚ ਜਸਵੰਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 30 ਸਤੰਬਰ: ਪਟਿਆਲਾ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਪੰਜਵੇਂ ਦਿਨ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ-ਖੋਹ,ਸਰਕਲ ਕਬੱਡੀ, ਨੈਸ਼ਨਲ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਐਥਲੈਟਿਕਸ ਦੇ ਮੁਕਾਬਲਿਆਂ ਵਿੱਚ 50 ਸਾਲ ਉਮਰ ਵਰਗ ਤੋਂ ਵੱਧ ਉਮਰ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਖਿਡਾਰੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। 55-65 ਉਮਰ ਵਰਗ ਵਿੱਚ 100 ਮੀਟਰ ਈਵੈਂਟ ਵਿੱਚ ਜਸਵੰਤ ਸਿੰਘ ਨੇ 15.85 ਸੈਕਿੰਡ ਵਿੱਚ ਪਹਿਲਾ ਸਥਾਨ, ਵੀਲੀਅਮਜੀਤ ਸਿੰਘ ਨੇ 17.45 ਸੈਕਿੰਡ ਵਿੱਚ ਦੂਜਾ ਅਤੇ ਨਿਰਮਲ ਸਿੰਘ ਨੇ 18.17 ਸੈਕਿੰਡ ਵਿੱਚ ਦੋੜ ਕੇ ਤੀਜਾ ਸਥਾਨ ਪ੍ਰਾਪਤ ਕੀਤਾ। 56-65 ਉਮਰ ਵਰਗ ਦੇ 800 ਮੀਟਰ ਈਵੈਂਟ ਵਿੱਚ ਹੰਸਰਾਜ ਨੇ 3:27.36 ਮਿੰਟਾਂ ਵਿੱਚ ਦੋੜ ਕੇ ਸੋਨੇ ਦਾ ਤਮਗਾ, ਜਸਬੀਰ ਸਿੰਘ ਨੇ 3:31.23 ਮਿੰਟਾਂ ਵਿੱਚ ਚਾਂਦੀ ਦਾ ਅਤੇ ਜੰਟ ਸਿੰਘ ਨੇ 3:55.36 ਮਿੰਟਾਂ ਵਿੱਚ ਦੋੜ ਕੇ ਕਾਂਸੀ ਦਾ ਤਮਗਾ ਜਿੱਤਿਆ। 56-65 ਉਮਰ ਵਰਗ ਵਿੱਚ ਨਿਰਮਲ ਸਿੰਘ ਨੇ 1:29.35 ਮਿੰਟਾਂ ਵਿੱਚ ਗੋਲਡ ਮੈਡਲ, ਜਸਬੀਰ ਸਿੰਘ ਨੇ 1:31.05 ਮਿੰਟਾਂ ਵਿੱਚ ਸਿਲਵਰ ਮੈਡਲ ਅਤੇ ਵੀਲੀਅਮ ਜੀਤ ਸਿੰਘ ਨੇ 1:32.21 ਮਿੰਟਾਂ ਵਿੱਚ ਬਰਾਊਨਜ ਮੈਡਲ ਪ੍ਰਾਪਤ ਕੀਤਾ। 56-65 ਉਮਰ ਵਰਗ ਦੇ ਸ਼ਾਟਪੁੱਟ ਈਵੈਂਟ ਵਿੱਚ ਗਮਦੂਰ ਸਿੰਘ ਨੇ 12.30 ਮੀਟਰ ਸੁੱਟ ਕੇ ਸੋਨੇ ਦਾ, ਫਲੂਲ ਸਿੰਘ ਨੇ 10.20 ਮੀਟਰ ਨਾਲ ਚਾਂਦੀ ਦਾ ਅਤੇ ਗੁਰਚਰਨ ਸਿੰਘ ਨੇ 9.60 ਮੀਟਰ ਨਾਲ ਕਾਂਸੀ ਦਾ ਤਮਗਾ ਜਿੱਤਿਆ। 56-65 ਉਮਰ ਵਰਗ ਔਰਤਾਂ ਦੇ ਸ਼ਾਟਪੁੱਟ ਈਵੈਂਟ ਵਿੱਚ ਪ੍ਰਭਜੋਤ ਕੋਰ ਨੇ 5.78 ਮੀਟਰ ਨਾਲ ਸੋਨੇ ਦਾ ਅਤੇ ਸੁਨੀਲ ਕੁਮਾਰੀ ਨੇ 4.05 ਮੀਟਰ ਨਾਲ ਚਾਂਦੀ ਦਾ ਤਮਗਾ ਜਿੱਤਿਆ।65 ਸਾਲ ਤੋਂ ਉਪਰ ਉਮਰ ਵਰਗ ਵਿੱਚ ਤਰਸੇਮ ਚੰਦ ਨੇ 4:09.46 ਮਿੰਟਾਂ ਨਾਲ ਗੋਲਡ ਮੈਡਲ, ਮੁਖਤਿਆਰ ਸਿੰਘ ਨੇ 4:49.37 ਮਿੰਟਾਂ ਵਿੱਚ ਸਿਲਵਰ ਅਤੇ ਗੁਰਮੀਤ ਸਿੰਘ ਨੇ 5:36.62 ਮਿੰਟਾਂ ਵਿੱਚ ਬਰਾਊਨਜ ਮੈਡਲ ਪ੍ਰਾਪਤ ਕੀਤਾ। ਫੁੱਟਬਾਲ ਦੀ ਗੇਮ ਵਿੱਚ ਅੱਜ ਬੜੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਅੰਡਰ-21-30 ਉਮਰ ਵਰਗ ਵਿੱਚ ਅੱਜ ਪਹਿਲੇ ਸੈਮੀਫਾਈਨਲ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੂੰ 3-0 ਨਾਲ ਮਾਤ ਦੇ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਉੱਥੇ ਹੀ ਸਨੌਰ ਦੀ ਟੀਮ ਨੇ ਮਸਾਣੀਆਂ ਦੀ ਟੀਮ ਨੂੰ 4-2 ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚੇ।ਅੰਡਰ-21 ਦੇ ਮੁਕਾਬਲਿਆਂ ਵਿੱਚ ਦਲਬੀਰ ਸਿੰਘ ਅਕੈਡਮੀ ਨੇ ਸਮਾਣਾ ਦੀ ਟੀਮ ਨੂੰ 4-0 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਲਾਅਨ ਟੈਨਿਸ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 31-40 ਸਾਲ ਉਮਰ ਵਰਗ ਵਿੱਚ ਇੰਦਰਜੋਤ ਸਿੰਘ ਨੇ ਸੋਨੇ ਦਾ, ਸ਼ਰਨਵੀਰ ਸਿੰਘ ਨੇ ਚਾਂਦੀ ਦਾ ਅਤੇ ਹਰਸਿਮਰਨਜੀਤ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ। ਅੰਡਰ 41-55 ਉਮਰ ਵਰਗ ਔਰਤਾਂ ਦੇ ਮੁਕਾਬਲਿਆਂ ਵਿੱਚ ਪਰਮਜੀਤ ਕੋਰ ਨੇ ਗੋਲਡ ਮੈਡਲ ਅਤੇ ਡਾ. ਮੋਨਿਕਾ ਨੇ ਚਾਂਦੀ ਦਾ ਤਮਗਾ ਜਿੱਤਿਆ। 56-65 ਸਾਲ ਉਮਰ ਵਰਗ ਵਿੱਚ ਬਬੀਤਾ ਰਾਣੀ ਨੇ ਪਹਿਲਾ ਸਥਾਨ ਅਤੇ ਅਨੂ ਸਹਿਗਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ 56-65 ਸਾਲ ਉਮਰ ਵਰਗ ਮੈਨ ਮੁਕਾਬਲੇ ਵਿੱਚ ਰਾਜਨ ਜੈਨ ਨੇ ਸੋਨੇ ਦਾ, ਡਾ. ਅਰੁਨ ਬਾਂਸਲ ਨੇ ਚਾਂਦੀ ਦਾ ਜਦੋਂਕਿ ਪ੍ਰੇਮ ਇੰਦਰ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ। ਹਾਕੀ ਦੇ ਅੰਡਰ-14 ਸਾਲ ਉਮਰ ਵਰਗ ਦੇ ਮੁਕਾਬਲੇ ਵਿੱਚ ਨਾਭਾ ਨੇ ਪਟਿਆਲਾ ਨੂੰ 3-2 ਨਾਲ ਹਰਾ ਕੇ ਸੋਨੇ ਦਾ ਜਦੋਂਕਿ ਪਾਤੜਾਂ ਨੇ ਰਾਜਪੁਰਾ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ। ਫੁੱਟਬਾਲ ਲੜਕੀਆਂ ਦੇ ਅੰਡਰ-17 ਉਮਰ ਵਰਗ ਵਿੱਚ ਬਹਾਦਰਗੜ੍ਹ ਦੀ ਟੀਮ ਨੇ ਪਾਤੜਾਂ ਨੂੰ 1-0 ਨਾਲ ਹਰਾ ਕੇ ਗੋਲਡ ਮੈਡਲ ਜਦੋਂਕਿ ਸਮਾਣਾ ਨੇ ਪਟਿਆਲਾ ਸ਼ਹਿਰੀ ਨੂੰ 3-0 ਨਾਲ ਹਰਾ ਕੇ ਬਰਾਊਨਜ ਮੈਡਲ ਪ੍ਰਾਪਤ ਕੀਤਾ। ਟੇਬਲ ਟੈਨਿਸ ਦੇ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਿਨਿਕਸ਼ਾ ਨੇ ਸੋਨੇ ਦਾ, ਪਰਮਰੂਪ ਨੇ ਚਾਂਦੀ ਦਾ ਜਦੋਂਕਿ ਸਮਰਿਧੀ ਨੇ ਕਾਂਸੀ ਦਾ ਤਮਗਾ ਜਿੱਤਿਆ। ਸਾਫਟਬਾਲ ਦੇ ਅੰਡਰ-14 ਮੁਕਾਬਲਿਆਂ ਵਿੱਚ ਐਸ ਡੀ ਕੇ ਐਸ ਸਕੁੰਤਲਾ ਨੇ ਜੀਜੀਐਸਐਸਐਸ ਭਾਨਖੋਰ ਨੂੰ 10-0 ਨਾਲ ਹਰਾਇਆ। ਇਕਲਬਿਆਂ ਅਕੈਡਮੀ ਨੇ ਐਸ ਡੀ ਕੇ ਐਸ ਸਕੁੰਤਲਾ ਨੂੰ 11-1 ਨਾਲ ਹਰਾਇਆ ਅਤੇ ਏਪੀਐਸ ਸ਼ੁਤਰਾਣਾ ਨੂੰ ਜੀਐਚਐਸ ਰਾਏਪੁਰ ਨੇ 13-3 ਨਾਲ ਮਾਤ ਦਿੱਤੀ। ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਅੰਡਰ-14 ਵਿੱਚ ਅਰਨਵ ਠਾਕੁਰ ਨੇ ਓਮ ਨੂੰ ਹਰਾਇਆ।ਅੰਡਰ-17 ਵਿੱਚ ਹਰਸ਼ਿਤ ਨੇ ਰਣਵੀਰ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ। ਅੰਡਰ-21 ਵਿੱਚ ਅਵਤਾਰ ਨੇ ਸਹਿਜ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ। ਅੰਡਰ-30 ਵਿੱਚ ਗੁਰਮੀਤ ਸਿੰਘ ਨੇ ਰਾਹੁਲ ਨੂੰ ਮਾਤ ਦੇ ਕੇ ਸੋਨੇ ਦਾ ਮੈਡਲ ਜਿੱਤਿਆ। ਅੰਡਰ-40 ਵਿੱਚ ਜਤਿੰਦਰ ਸਿੰਘ ਨੇ ਸੰਦੀਪ ਨੂੰ ਹਰਾਇਆ। ਖੋਹ-ਖੋਹ ਦੇ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਟਿਆਲਾ ਸ਼ਹਿਰੀ ਨੇ ਘਨੌਰ ਨੂੰ 18-7 ਨਾਲ ਹਰਾ ਕੇ ਸੋਨੇ ਦਾ ਜਦੋਂਕਿ ਸਮਾਣਾ ਅਤੇ ਸਨੌਰ ਨੇ ਸਾਂਝੇ ਤੋਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। 21-30 ਉਮਰ ਵਰਗ ਵਿੱਚ ਪਟਿਆਲਾ ਨੇ ਪਾਤੜਾਂ ਨੂੰ 8 ਅੰਕਾਂ ਨਾਲ ਹਰਾ ਕੇ ਪਹਿਲਾਂ ਸਥਾਨ ਜਦੋਂਕਿ ਭੁਨਰਹੇੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Bani 30 September,2023
ਪਿੰਡ ਜੰਗਪੁਰਾ ਵਿਖੇ ਮਨਾਇਆ ਬਲਾਕ ਪੱਧਰੀ ਪੋਸ਼ਣ ਮਾਹ
ਪਿੰਡ ਜੰਗਪੁਰਾ ਵਿਖੇ ਮਨਾਇਆ ਬਲਾਕ ਪੱਧਰੀ ਪੋਸ਼ਣ ਮਾਹ ਰਾਜਪੁਰਾ/ਪਟਿਆਲਾ, 30 ਸਤੰਬਰ: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਵਿੱਚ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ ਬਲਾਕ ਰਾਜਪੁਰਾ ਦੇ ਪਿੰਡ ਜੰਗਪੁਰਾ ਵਿਖੇ ਬਲਾਕ ਪੱਧਰੀ ਪੋਸ਼ਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕੀਤੀ ਗਈ, ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਬੱਚਿਆਂ ਦੇ ਵਿਕਾਸ ਸਬੰਧੀ ਉਹਨਾਂ ਦੀ ਲੰਬਾਈ ਅਤੇ ਭਾਰ ਤੋਲਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਹੈਲਦੀ ਬੇਬੀ ਸ਼ੋਅ ਵੀ ਕਰਵਾਇਆ ਗਿਆ। ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਪਹਿਲੇ ਦੁੱਧ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ 2.0 ਦੇ ਤਹਿਤ ਇਹ ਪੋਸ਼ਣ ਮਹੀਨਾ ਮਨਾਇਆ ਗਿਆ। ਇਸ ਮਹੀਨੇ ਦੌਰਾਨ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਸਾਫ਼ ਸਫ਼ਾਈ, ਪੌਸ਼ਟਿਕ ਅਹਾਰ, ਅਨੀਮੀਆ ਦੀ ਰੋਕਥਾਮ ਸਬੰਧੀ ਸਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪੋਸ਼ਣ ਰੈਲੀ, ਜਾਗੋ, ਰੈਸਪੀ ਮੁਕਾਬਲਾ, ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਬੂਟੇ ਲਗਾਉਣਾ ਆਦਿ ਗਤੀਵਿਧੀਆਂ ਸਤੰਬਰ ਦੇ ਪੂਰੇ ਮਹੀਨੇ ਕਰਵਾਈਆਂ ਗਈਆਂ। ਇਸ ਮੌਕੇ ’ਤੇ ਐਸ.ਐਮ.ਓ, ਸੁਪਰਵਾਈਜ਼ਰਾਂ ਅਮਰਜੀਤ ਕੌਰ, ਜਗਦੀਪ ਕੌਰ, ਰਜਿੰਦਰ ਕੌਰ, ਬਲਜੀਤ ਕੌਰ, ਬਲਾਕ ਪੋਸ਼ਣ ਕੁਆਰਡੀਨੇਟਰ ਰਿਪੁਲ ਧਵਨ, ਸ਼ਾਰਪ ਐਨ.ਜੀ.ਓ ਦੇ ਪ੍ਰੋਜੈਕਟ ਕੋਆਰਡੀਨੇਟਰ ਸਾਹਿਲ ਗਰਗ ਅਤੇ ਕੁਲਵਿੰਦਰ ਸਿੰਘ, ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਮੌਜੂਦ ਸਨ।
Punjab Bani 30 September,2023
ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿੱਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ‘ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ
ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿੱਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ‘ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਦਿਸ਼ਾ ਸੂਚਕ ਬੋਰਡ ਦਿਸ਼ਾ ਦੱਸਣ ਦੇ ਨਾਲ ਨਾਲ ਧਰਮ ਅਸਥਾਨ ਸਬੰਧੀ ਦਿੰਦੇ ਹਨ ਸੰਖੇਪ ਜਾਣਕਾਰੀ ਚੰਡੀਗੜ੍ਹ , 30 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਇਸ ਮਾਰਗ ਉੱਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਰ ਸਾਲ ਦੇਸ਼ ਦੁਨੀਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਹਨ। ਇਸ ਤੋਂ ਇਲਾਵਾ ਹਿੰਦੂ ਮੱਤ ਦੇ ਸ਼ਕਤੀ ਪੀਠ ਨੈਣਾ ਦੇਵੀ ਨੂੰ ਜਾਣ ਲਈ ਵੀ ਅਨੰਦਪੁਰ ਸਾਹਿਬ ਵਿੱਚੋਂ ਹੀ ਰਾਸਤਾ ਜਾਂਦਾ ਹੈ ਜਿਸ ਸਦਕੇ ਸਾਰਾ ਸਾਲ ਇਥੇ ਯਾਤਰੀਆਂ ਦੀ ਆਮਦ ਰਹਿੰਦੀ ਹੈ। ਬੁਲਾਰੇ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਲ ਸਰੋਤਾਂ, ਨਦੀਆਂ, ਡੈਮਾਂ, ਦਰਿਆਵਾਂ ਅਤੇ ਨੀਮ ਪਹਾੜੀ ਵਾਲਾ ਇਲਾਕੇ ਹੈ ਜਿੱਥੇ ਵੱਡੇ ਪੱਧਰ ‘ਤੇ ਦੇਸ਼-ਵਿਦੇਸ਼ ਤੋਂ ਸੈਲਾਨੀ ਇਸ ਦੀ ਖੂਬਸੂਰਤੀ ਦਾ ਆਨੰਦ ਮਾਨਣ ਆਉਂਦੇ ਹਨ। ਬੁਲਾਰੇ ਨੇ ਦੱਸਿਆ ਕਿ ਇਹਨਾਂ ਯਾਤਰੀਆਂ ਨੂੰ ਦੂਰੀ ਅਤੇ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਉਤੇ ਕੁਝ ਸਤਰਾਂ ਵਿੱਚ ਇਸ ਪਾਵਨ ਤੇ ਪਵਿੱਤਰ ਧਰਤੀ ਬਾਰੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਕੁਝ ਸਤਰਾਂ ਵਿੱਚ ਲਿਖਿਆ ਹੈ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਨੰਦਪੁਰ ਸਾਹਿਬ ਦੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ ਹੋਰ ਹੁਲਾਰਾ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਭਾਈ ਜੈਤਾ ਜੀ ਦੀ ਯਾਦਗਾਰ, ਇੰਨਫੋਰਮੇਸ਼ਨ ਵਰਗੇ ਕਈ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।
Punjab Bani 30 September,2023
ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰਾਜਪੁਰਾ ਵਿੱਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ੍ਹ, 30 ਸਤੰਬਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ। ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ। ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
Punjab Bani 30 September,2023
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ • ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ • ਚਾਹਵਾਨ ਕਿਸਾਨ ਬੀਜ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਰਾਹੀਂ ਦੇ ਸਕਦੇ ਹਨ ਅਰਜ਼ੀਆਂ • ਸਬਸਿਡੀ ਵਾਲੇ ਬੀਜਾਂ ਦੀ ਵੰਡ ਦੌਰਾਨ ਅਨੁਸੂਚਿਤ ਜਾਤੀ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਰਜੀਹ ਚੰਡੀਗੜ੍ਹ, 30 ਸਤੰਬਰ: ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com 'ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ। ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ੍ਰੀ ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ 'ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ 'ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ। ਡੱਬੀ ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ 550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 766, ਡੀ.ਬੀ.ਡਬਲਿਊ 303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 824, ਪੀ.ਬੀ.ਡਬਲਿਊ 826, ਪੀ.ਬੀ.ਡਬਲਿਊ 869 ਅਤੇ ਪੀ.ਬੀ.ਡਬਲਿਊ 752 ਸ਼ਾਮਲ ਹਨ।
Punjab Bani 30 September,2023
ਵਿਸ਼ਵ ਦਿਲ ਦਿਵਸ 2023 ਥੀਮ: ’ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ’
ਵਿਸ਼ਵ ਦਿਲ ਦਿਵਸ 2023 ਥੀਮ: ’ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ’ ਬਦਲਦੇ ਰਹਿਣ-ਸਹਿਣ ਕਾਰਨ ਦਿਲ ਦੇ ਪ੍ਰਤੀ ਸੁਚੇਤ ਹੋਣਾ ਬੇਹੱਦ ਜਰੂਰੀ: ਡਾ ਹਰਿੰਦਰ ਸਿੰਘ ਬੇਦੀ ਵਿਹਲੜ ਜੀਵਨਸ਼ੈਲੀ ਨੇ ਵਧਾਈ ਦਿਲ ਦੇ ਮਰੀਜ਼ਾਂ ਦੀ ਗਿਣਤੀ : ਡਾ ਹਰਿੰਦਰ ਸਿੰਘ ਬੇਦੀ ਪਟਿਆਲਾ, 30 ਸਤੰਬਰ ( )- ਬਦਲਦੇ ਰਹਿਣ-ਸਹਿਣ ਕਾਰਨ ਦਿਲ ਦੇ ਪ੍ਰਤੀ ਸੁਚੇਤ ਹੋਣਾ ਬੇਹੱਦ ਜਰੂਰੀ ਹੈ। ਸੁਸਤ ਜੀਵਨ ਸੈਲੀ ਕਾਰਨ ਭਾਰਤ ਵਿੱਚ ਦਿਲ ਦੀਆਂ ਬਿਮਾਰੀਆਂ ਤੇਜੀ ਨਾਲ ਵੱਧ ਰਹੀਆਂ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹਨ। ਕਿਉਂਕਿ ਨੌਜਵਾਨ ਆਬਾਦੀ ਵਿੱਚ ਦਿਲ ਦੀਆਂ ਬਿਮਾਰੀਆਂ ਹੁਣ ਆਮ ਹੁੰਦੀਆਂ ਜਾ ਰਹੀਆਂ ਹਨ, ਭਾਰਤ ਜਲਦੀ ਹੀ ਕੋਰੋਨਰੀ ਆਰਟਰੀ ਬਿਮਾਰੀਆਂ ਦੀ ਵਿਸ਼ਵ ਰਾਜਧਾਨੀ ਬਣ ਸਕਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਪਾਰਕ ਹਸਪਤਾਲ ਵਿਖੇ ਵਿਸ਼ਵ ਹਾਰਟ ਦਿਵਸ ਦੇ ਮੌਕੇ ਆਯੋਜਿਤ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਡਾ ਹਰਿੰਦਰ ਸਿੰਘ ਬੇਦੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਸਿਮਰਨਜੀਤ ਸਿੰਘ ਅਤੇ ਡਾ: ਸ਼ਰੂਤੀ ਦੁਬੇ ਵੀ ਮੌਜੂਦ ਸਨ। ਪਾਰਕ ਹਸਪਤਾਲ ਦੇ ਕਾਰਡੀਓ ਵੈਸਕੁਲਰ ਐਂਡੋਵੈਸਕੁਲਰ ਅਤੇ ਥੌਰੇਸਿਕ ਸਾਇੰਸਜ਼ ਦੇ ਡਾਇਰੈਕਟਰ ਡਾ ਹਰਿੰਦਰ ਸਿੰਘ ਬੇਦੀ ਨੇ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਬਾਰੇ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ ਅਤੇ ਟਰਾਂਸ ਫੈਟ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨਾਂ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਸਭ ਨੂੰ ਫੋਨ ਦੀ ਘੱਟ ਵਰਤੋਂ, ਸਿਹਤਮੰਦ ਖੁਰਾਕ, ਕੰਮ ਦੌਰਾਨ ਛੋਟੀ-ਛੋਟੀ ਬੇ੍ਰਕ, ਸਵੇਰੇ-ਸ਼ਾਮ 30 ਮਿੰਟ ਦੀ ਕਸਰਤ ਬਾਰੇ ਦੱਸਿਆ ਅਤੇ ਸਭ ਤੋਂ ਅਹਿਮ ਗੱਲ ਇਹ ਹੈ ਕਿ ਆਪਣੇ ਆਲੇ-ਦੁਆਲੇ ਦੇ ਮਾਹੌਲ ਅਤੇ ਖਾਸਤੌਰ ’ਤੇ ਦੋਸਤਾਂ ਨਾਲ ਆਪਣੇ ਸੁਖ-ਦੁੱਖ ਦੀ ਗੱਲਾਂ ਨੂੰ ਸਾਂਝਾ ਕਰਨ ਦਾ ਸੁਝਾਅ ਦਿੱਤਾ। ਉਨਾਂ ਕਿਹਾ ਕਿ ਪੰਜਾਬੀਆਂ ਦੇ ਦਿਲਾਂ ਨੂੰ ਸਿਰਫ਼ ਟਿੱਕਣਾ ਹੀ ਨਹੀਂ ਚਾਹੀਦਾ, ਜ਼ੋਰਦਾਰ ਧੜਕਣਾ ਚਾਹੀਦਾ ਹੈ। ਇਸ ਸਾਲ, ਵਿਸ਼ਵ ਦਿਲ ਦਿਵਸ ਦਾ ਥੀਮ "ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ," ਸੀਵੀਡੀ ਨੂੰ ਰੋਕਣ ਅਤੇ ਸਮੁੱਚੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਵਿਅਕਤੀਆਂ ਦੀ ਭੂਮਿਕਾ ’ਤੇ ਜ਼ੋਰ ਦਿੰਦਾ ਹੈ। 20 ਹਜ਼ਾਰ ਤੋਂ ਵੱਧ ਦਿਲ ਦੀਆਂ ਸਰਜਰੀ ਕਰਨ ਦਾ ਤਜ਼ੁਰਬਾਂ ਰੱਖਦੇ ਡਾ. ਹਰਿੰਦਰ ਸਿੰਘ ਬੇਦੀ ਨੇ ਕਿਹਾ ਕਿ ਅਚਾਨਕ ਛਾਤੀ ਵਿੱਚ ਦਰਦ ਜਾਂ ਜਕੜਣ ਮਹਿਸੂਸ ਹੋਣ ਨੂੰ ਆਮ ਤੌਰ ਤੇ ਗੈਸ ਜਾਂ ਐਸਡਿਟੀ ਦਾ ਕਾਰਨ ਮੰਨ ਲਿਆ ਜਾਂਦਾ ਹੈ ਪਰ ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਵੱਲ ਇਸ਼ਾਰਾ ਹੁੁੰਦਾ ਹੈ। ਇਸ ਲਈ ਇਸ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਸਰਤ ਆਦਿ ਕਰਦੇ ਸਮੇਂ ਜੇਕਰ ਸਾਂਹ ਫੁੱਲਣ ਲੱਗਦਾ ਹੈ ਤਾਂ ਉਸ ਨੂੰ ਵੀ ਅਣਦੇਖਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸੌਣ ਦੌਰਾਨ ਸਾਹ ਨਾ ਆਉਣ ਕਾਰਨ ਨੀਂਦ ਦਾ ਖੁੱਲਣਾ ਵੀ ਘਾਤਕ ਹੈ। ਡਾਕਟਰ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਦਿਲ ਇਨਸਾਨੀ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜਿਸ ਨੂੰ ਸਾਡੇ ਖਾਣ-ਪੀਣ ਦੀਆਂ ਆਦਤਾਂ ਨੇ ਖਤਰੇ ਵਿੱਚ ਪਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿਲ ਦੇ ਰੋਗ ਬੁਢਾਪੇ ਵਿੱਚ ਹੁੰਦੇ ਸਨ ਪਰ ਹੁਣ ਇਹ ਸਮੱਸਿਆ ਜਵਾਨੀ ਦੌਰਾਨ ਵੀ ਆਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਖੁਰਾਕ ਦੀ ਆਦਤ ਪਾ ਕੇ ਹੀ ਦਿਲ ਦੇ ਰੋਗਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਮੌਕੇ ਬੋਲਦਿਆਂ ਡਾ: ਸ਼ਰੂਤੀ ਦੁਬੇ ਨੇ ਕਿਹਾ ਕਿ ਜ਼ਿਆਦਾ ਪਸੀਨਾ ਆਉਣਾ ਵੀ ਦਿਲ ਦੀ ਸਮੱਸਿਆ ਵੱਲ ਇਸ਼ਾਰਾ ਹੈ। ਇਸ ਤੋਂ ਇਲਾਵਾ ਅਚਾਨਕ ਭਾਰ ਵਧਣਾ ਵੀ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਰੀਰ ਦੇ ਉਪਰਲੇ ਭਾਗ ਬਾਹਾਂ, ਮੋਢੇ, ਗਰਦਨ ਜਾਂ ਜੁਬਾੜੇ ਦੀ ਪਰੇਸ਼ਾਨੀ ਵੀ ਦਿਲ ਦੀਆਂ ਸਮੱਸਿਆਵਾਂ ਵੱਲ ਇਸ਼ਾਰਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੰਕੜੇ ਦੱਸਦੇ ਹਨ ਕਿ ਵਿਸ਼ਵ ਭਰ ਵਿੱਚ 31 ਫੀਸਦੀ ਮੌਤਾਂ ਹਾਰਟ ਅਟੈਕ, ਸਟਰੌਕ ਅਤੇ ਦਿਲ ਦੇ ਹੋਰ ਰੋਗਾਂ ਕਾਰਨ ਹੁੁੰਦੀਆਂ ਹਨ। ਉਨ੍ਹਾਂ ਕਿਹਾ ਕਿ ਰੋਜਾਨਾ ਕਸਰਤ ਦੀ ਆਦਤ ਅਤੇ ਖਾਣਪੀਣ ਦੀਆਂ ਆਦਤਾਂ ਸੁਧਾਰ ਕੇ ਹੀ ਦਿਲ ਦੇ ਰੋਗਾਂ ਤੋਂ ਬਚਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਹੋਦ ਤੇ ਤੁਰੰਤ ਡਾਕਟਰੀ ਸਲਾਹ ਜਰੂਰ ਲੈਣੀ ਚਾਹੀਦੀ ਹੈ।
Punjab Bani 30 September,2023
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਨਾਮਣਾ ਖੱਟ ਰਹੇ ਨੇ ਸੰਗਰੂਰ, 29 ਸਤੰਬਰ ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ਤਾ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
Punjab Bani 30 September,2023
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ ਪਟਿਆਲਾ, 29 ਸਤੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।
Punjab Bani 29 September,2023
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ - ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ - ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ - ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ: ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ । ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 29 September,2023
ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ
ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਪੁਲਿਸ ਨਸ਼ਾ ਸੁਦਾਗਰਾਂ ਦੀਆਂ ਕੜੀਆਂ ਜੋੜ ਕੇ ਸਰਗਿਣਆਂ ਉਤੇ ਨਕੇਲ ਕਸੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਅਤੇ ਨਸ਼ੇ ਵੇਚਣ ਵਾਲੇ ਕੈਮਿਸਟਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਨਸ਼ਿਆਂ ਸਬੰਧੀ ਜ਼ਿਲਾ ਪੱਧਰ ਉਤੇ ਮਹੀਨਾਵਾਰ ਅਤੇ ਸੂਬਾ ਪੱਧਰ ਉਤੇ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਚੰਡੀਗੜ੍ਹ, 29 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਾਰੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ। ਅੱਜ ਇਥੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਨਿਜ਼ਮ ਦੀ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਜਿੰਨੇ ਕੇਸ ਫੜੇ ਜਾਂਦੇ ਹਨ, ਉਨ੍ਹਾਂ ਦੀਆਂ ਕੜੀਆਂ ਉਤੇ ਕੰਮ ਕਰਦਿਆਂ ਇਸ ਨਾਲ ਜੁੜੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਕੇ ਨਕੇਲ ਕਸੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਮੀਟਿੰਗ ਵਿੱਚ ਇਨ੍ਹਾਂ ਕੇਸਾਂ ਦੀ ਹਰ ਮਹੀਨੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ਾਂ ਉਤੇ ਚੱਲਦਿਆਂ ਨਸ਼ਿਆਂ ਨਾਲ ਜੁੜੇ ਸਰਗਣਿਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਪੰਜਾਬ ਪੁਲਿਸ ਨੂੰ ਇਨ੍ਹਾਂ ਕੇਸਾਂ ਦੀ ਪੈਰਵੀ ਵਿੱਚ ਤੇਜ਼ੀ ਲਿਆਉਣ ਅਤੇ ਜਾਇਦਾਦਾਂ ਦੀ ਜ਼ਬਤ ਕਰਨ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਵਿਸ਼ੇਸ਼ ਸੈਸ਼ਨ ਕਰਵਾ ਕੇ ਪੁਲਿਸ ਨੂੰ ਸਮਰੱਥ ਕੀਤਾ ਜਾਵੇ। ਸ੍ਰੀ ਵਰਮਾ ਨੇ ਕਿਹਾ ਕਿ ਨਸ਼ਿਆਂ ਦੀ ਵਪਾਰਕ ਮਾਤਰਾ ਦੇ ਮਾਮਲਿਆਂ ਦੀ ਟਰਾਇਲ ਪ੍ਰਕਿਰਿਆ ਤੇਜ਼ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ ਅਤੇ ਨਾਲੋ-ਨਾਲ ਇਸ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ। ਉਨ੍ਹਾਂ ਪੁਲਿਸ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਨਸ਼ਿਆਂ ਤੋਂ ਪੀੜ੍ਹਤ ਵਿਅਕਤੀਆਂ ਪ੍ਰਤੀ ਸੰਵੇਦਨਸ਼ੀਲ ਵਤੀਰਾ ਅਪਣਾਉਂਦੇ ਹੋਏ ਇਨ੍ਹਾਂ ਨੂੰ ਸਜ਼ਾ ਦੇ ਕੇ ਜੇਲ੍ਹ ਭੇਜਣ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਮੌਕਾ ਦਿੱਤਾ ਜਾਵੇ। ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਨਸ਼ੀਲੀਆਂ ਦਵਾਈਆਂ ਦੀਆਂ ਵਿਕਰੀ ਕਰਨ ਵਾਲੇ ਕੈਮਿਸਟਾਂ ਉਤੇ ਸਖਤੀ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਇਨ੍ਹਾਂ ਦੀ ਨਿਰੰਤਰ ਚੈਕਿੰਗ ਕਰੇ ਅਤੇ ਜੇਕਰ ਕੋਈ ਕੈਮਿਸਟ ਨਸ਼ੇ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਇਕ ਐਪ ਬਣਾ ਕੇ ਸਾਰਿਆਂ ਨੂੰ ਇਕ ਮੰਚ ਉਤੇ ਲਿਆਵੇ ਤਾਂ ਜੋ ਆਨਲਾਈਨ ਸਟਾਕ ਚੈਕ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਸਿਹਤ ਤੇ ਪੁਲਿਸ ਵਿਭਾਗ ਨੂੰ ਇਕੱਲੇ-ਇਕੱਲੇ ਕੇਸ ਦੀ ਤੈਅ ਤੱਕ ਜਾ ਕੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਇਸ ਸਬੰਧੀ ਉਨ੍ਹਾਂ ਜ਼ਿਲਾ ਪੱਧਰ ਉਤੇ ਹਰ ਮਹੀਨੇ ਮੀਟਿੰਗਾਂ ਕਰਕੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਸਿਵਲ ਸਰਜਨਾਂ ਨੂੰ ਸਮੀਖਿਆ ਕਰਨ ਲਈ ਕਿਹਾ। ਸੂਬਾ ਪੱਧਰ ਉਤੇ ਹਰ ਤਿਮਾਹੀ ਮੀਟਿੰਗ ਕਰਕੇ ਸਮੀਖਿਆ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਓਵਰ ਡੋਜ਼ ਤੋਂ ਪੀੜਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਕਿਹੜੀਆਂ ਦਵਾਈਆਂ ਕਾਰਗਾਰ ਹੋ ਸਕਦੀਆਂ ਹਨ, ਉਨ੍ਹਾਂ ਦੀ ਸੂਚੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾ ਕੇ ਫੈਸਲਾ ਲਿਆ ਜਾਵੇ। ਉਨ੍ਹਾਂ ਡਾਇਰੈਕਟਰ ਫੋਰੈਂਸਿਕ ਸਾਇੰਸ ਲੈਬਾਟਰੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਨਸ਼ੇ ਦੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾ ਸਕੇ। ਮੁੱਖ ਸਕੱਤਰ ਨੇ ਪੁਲਿਸ, ਸਿਹਤ ਵਿਭਾਗ ਦੇ ਨਾਲ ਸਕੂਲ ਸਿੱਖਿਆ, ਖੇਡਾਂ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਨੂੰ ਨਸ਼ਾ ਮੁਕਤ ਅਭਿਆਨ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ। ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾਵੇ। ਮੀਟਿੰਗ ਵਿੱਚ ਨਾਰਕੋਟਿਕਸ ਬਿਊਰੋ ਚੰਡੀਗੜ੍ਹ ਦੇ ਜ਼ੋਨਲ ਡਾਇਰੈਕਟਰ ਅਮਨਜੀਤ ਸਿੰਘ, ਵਿੱਤ ਕਮਿਸ਼ਨਰ ਜੰਗਲਾਤ ਤੇ ਜੰਗਲੀ ਜੀਵ ਵਿਕਾਸ ਗਰਗ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ, ਸਪੈਸ਼ਲ ਡੀ.ਜੀ.ਪੀ. ਐਸ.ਟੀ.ਐਫ. ਕੁਲਦੀਪ ਸਿੰਘ, ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡਾਇਰੈਕਟਰ ਅਨਿਤਾ ਪੁੰਜ, ਏ.ਡੀ.ਜੀ.ਪੀ. ਐਸ.ਟੀ.ਐਫ. ਆਰ.ਕੇ.ਜੈਸਵਾਲ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿੰਮੀ ਭੁੱਲਰ ਤੋਂ ਇਲਾਵਾ ਬੀ.ਐਸ.ਐਫ. ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।
Punjab Bani 29 September,2023
ਪ੍ਰੋ. ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ
ਪ੍ਰੋ. ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਚੰਡੀਗੜ੍ਹ, 29 ਸਤੰਬਰ ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ ਬੀ.ਸੀ. ਵਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊਧਾਮ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਵਿਚਕਾਰ ਹੋਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਬੀਤੀ 19 ਸਤੰਬਰ ਨੂੰ ਚੱਲ ਵਸੇ ਸਨ। ਉਹ 89 ਵਰ੍ਹਿਆਂ ਦੇ ਸਨ। ਪ੍ਰੋ ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲੇ ਦੇ ਪਿੰਡ ਚਲੈਲਾ ਵਿਖੇ ਹੋਇਆ। ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ। ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ। ਪ੍ਰੋ. ਬੀ.ਸੀ. ਵਰਮਾ ਧਰਮ ਪਤਨੀ ਕੌਸ਼ਲਿਆ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦੇ ਇਕ ਪੁੱਤਰ ਸ੍ਰੀ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।
Punjab Bani 29 September,2023
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ 'ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ 'ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ ਚੰਡੀਗੜ੍ਹ, 29 ਸਤੰਬਰ ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਮੰਤਰੀ ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ।
Punjab Bani 29 September,2023
ਪਟਿਆਲਾ ਡਿਵੈਲਪਮੈਂਟ ਅਥਾਰਟੀ ਨੇ 212 ਅਣਅਧਿਕਾਰਤ ਕਲੋਨੀਆਂ ਦੇ ਰੈਗੂਲਰਾਈਜੇਸ਼ਨ ਕੇਸ ਕੀਤੇ ਖਾਰਜ
ਪਟਿਆਲਾ ਡਿਵੈਲਪਮੈਂਟ ਅਥਾਰਟੀ ਨੇ 212 ਅਣਅਧਿਕਾਰਤ ਕਲੋਨੀਆਂ ਦੇ ਰੈਗੂਲਰਾਈਜੇਸ਼ਨ ਕੇਸ ਕੀਤੇ ਖਾਰਜ ਪਟਿਆਲਾ, 29 ਸਤੰਬਰ: ਪਟਿਆਲਾ ਡਿਵੈਲਪਮੈਂਟ ਅਥਾਰਟੀ ਪਟਿਆਲਾ (ਪੀ.ਡੀ.ਏ.) ਵੱਲੋਂ 212 ਅਣਅਧਿਕਾਰਤ ਕਲੋਨੀਆਂ ਦੇ ਰੈਗੂਲਰਾਈਜੇਸ਼ਨ ਕੇਸ ਖ਼ਾਰਜ ਕਰ ਦਿੱਤੇ ਗਏ ਹਨ। ਇਹ ਕੇਸ ਸਰਕਾਰ ਵੱਲੋਂ ਜਾਰੀ 2013 ਅਤੇ ਸਾਲ 2018 ਦੀ ਪਾਲਿਸੀ ਤਹਿਤ ਅਪਲਾਈ ਕੀਤੇ ਗਏ ਸਨ। ਇਹਨਾਂ ਕੇਸਾਂ ਵਿਚ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਕਰਨ ਸਬੰਧੀ ਸਬੂਤ/ਸ਼ਨਾਖ਼ਤ/ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 14 ਨਵੰਬਰ 2022 ਸੀ ਅਤੇ ਸਰਕਾਰ ਵੱਲੋਂ 6 ਮਹੀਨੇ ਦਾ ਵਾਧਾ ਦੇਂਦੇ ਹੋਏ 14 ਮਈ 2023 ਤਕ ਆਖ਼ਰੀ ਮਿਤੀ ਵਧਾ ਦਿੱਤੀ ਗਈ ਸੀ। ਪਟਿਆਲਾ ਡਿਵੈਲਪਮੈਂਟ ਅਥਾਰਟੀ ਪਟਿਆਲਾ (ਪੀ.ਡੀ.ਏ.) ਵੱਲੋਂ ਇਸ ਸਬੰਧੀ ਅਖ਼ਬਾਰਾਂ ਰਾਹੀਂ ਜਨਤਕ ਸੂਚਨਾ ਵੀ ਦਿੱਤੀ ਗਈ ਸੀ। ਕੇਸਾਂ ਦੀ ਸ਼ਨਾਖ਼ਤ ਕਰਨ ਲਈ ਪੀ.ਡੀ.ਏ. ਵੱਲੋਂ ਅਣਅਧਿਕਾਰਤ ਕਲੋਨੀ ਦੇ ਮਾਲਕਾਂ/ ਡਿਵੈਲਪਰਾਂ ਨਾਲ ਮੀਟਿੰਗਾਂ ਅਤੇ ਸੁਣਵਾਈਆਂ ਵੀ ਕੀਤੀਆਂ ਗਈਆਂ। ਸ਼ਨਾਖ਼ਤ ਦੀ ਪ੍ਰਕ੍ਰਿਆ ਪੂਰੀ ਹੋਣ ਤੋਂ ਬਾਅਦ ਇਹਨਾਂ 212 ਮਾਲਕਾਂ/ਡਿਵੈਲਪਰਾਂ ਨੂੰ ਰਿਜੈਕਸ਼ਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਹੜੇ ਮਾਲਕਾਂ/ਡਿਵੈਲਪਰਾਂ ਵੱਲੋਂ ਪੀ.ਡੀ.ਏ. ਦੇ ਹੁਕਮਾਂ ਦੇ ਬਰਖ਼ਿਲਾਫ਼ ਮਿਥੇ ਹੋਏ ਸਮੇਂ ਅੰਦਰ ਅਪੀਲ ਦਾਇਰ ਨਹੀਂ ਕੀਤੀ ਜਾਂਦੀ, ਪੀ.ਡੀ.ਏ. ਵੱਲੋਂ ਉਹਨਾਂ ਵਿਰੁੱਧ ਅਗਲੇਰੀ ਕਾਰਵਾਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 36 ਤਹਿਤ ਜਲਦ ਕੀਤੀ ਜਾਵੇਗੀ।
Punjab Bani 29 September,2023
ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਨੂੰ ਖੇਡ ਮੈਦਾਨਾਂ ’ਚ ਪਹੁੰਚਾਇਆ
ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਨੂੰ ਖੇਡ ਮੈਦਾਨਾਂ ’ਚ ਪਹੁੰਚਾਇਆ -25 ਖੇਡਾਂ ’ਚ ਖਿਡਾਰੀਆਂ ਵੱਲੋਂ ਕੀਤਾ ਜਾ ਰਿਹੈ ਸ਼ਾਨਦਾਰ ਪ੍ਰਦਰਸ਼ਨ -ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਪਟਿਆਲਾ 29 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਚੌਥੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ,ਨੈਸ਼ਨਲ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ,ਕਿੱਕ ਬਾਕਸਿੰਗ,ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ। ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡਾ ਉਪਰਾਲਾ ਹੈ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਦੀ ਪੀੜੀ ਵੱਧ-ਚੜ ਕੇ ਹਿੱਸਾ ਲੈ ਰਹੀਆਂ ਹਨ। ਇਹ ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ। ਹਿੱਸਾ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਟੇਬਲ ਟੈਨਿਸ ਅੰਡਰ 14 ਲੜਕਿਆਂ ਵਿੱਚ ਸੱਤਪ੍ਰੀਤ ਨੇ ਪਹਿਲਾ,ਤੁਸ਼ਾਤ ਨੇ ਦੂਜਾ,ਅਭਿਜੀਤ ਨੇ ਤੀਜਾ ਅਤੇ ਪਿਊਸ਼ ਨੇ ਚੌਥਾ ਹਾਸਲ ਕੀਤਾ। ਗੇਮ ਫੁੱਟਬਾਲ ਅੰਡਰ 17 ਲੜਕੀਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੂੰ ਪਾਤੜਾਂ ਦੀ ਟੀਮ ਨੇ 3-0,ਭੁਨਰਹੇੜੀ ਨੇ ਸਮਾਣਾ ਦੀ ਟੀਮ ਨੂੰ 6-0 ਨਾਲ ਅਤੇ ਪਟਿਆਲਾ ਸ਼ਹਿਰੀ ਨੇ ਘਨੌਰ ਨੂੰ 5-4 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਪੀ.ਐਸ.ਪੀ.ਸੀ.ਐਲ ਪਟਿਆਲਾ ਨੇ ਪਹਿਲਾ ਸਥਾਨ,ਪੋਲੋ ਗਰਾਊਂਡ ਦੀ ਟੀਮ ਨੇ ਦੂਜਾ ਅਤੇ ਪੰਜਾਬੀ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ 17 ਲੜਕਿਆਂ ਵਿੱਚ ਪੀ.ਐਸ.ਪੀ.ਸੀ.ਐਲ ਪਟਿਆਲਾ ਨੇ ਪਹਿਲਾ,ਪੰਜਾਬੀ ਯੂਨੀਵਰਸਿਟੀ ਨੇ ਦੂਜਾ ਅਤੇ ਪੋਲੋ ਗਰਾਊਂਡ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 21 ਲੜਕਿਆਂ ਵਿੱਚ ਸਮਾਣਾ ਦੀ ਟੀਮ ਰਾਜਪੁਰਾ ਨੂੰ 3-0 ਨਾਲ ਹਰਾ ਕੇ ਜੇਤੂ ਰਹੀ। ਗੇਮ ਖੋਹ ਖੋਹ ਅੰਡਰ 21 ਲੜਕੀਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਨਾਭਾ ਨੂੰ 3-0 ਦੇ ਅੰਕਾਂ ਨਾਲ ਹਰਾ ਕੇ,ਸਨੌਰ ਦੀ ਟੀਮ ਭੁਨਰਹੇੜੀ ਨੂੰ 6-1 ਦੇ ਅੰਕਾਂ ਨਾਲ ਹਰਾ ਕੇ,ਘਨੌਰ ਦੀ ਟੀਮ ਨੇ ਸਨੌਰ ਨੂੰ 8-1 ਦੇ ਫ਼ਰਕ ਨਾਲ ਅਤੇ ਭੁਨਰਹੇੜੀ ਨੂੰ 9-1 ਦੇ ਅੰਕਾਂ ਨਾਲ ਹਰਾ ਕੇ ਜੇਤੂ ਰਹੀ।ਇਸੇ ਤਰ੍ਹਾਂ ਅੰਡਰ 21 ਲੜਕਿਆਂ ਵਿੱਚ ਸਨੌਰ ਨੇ ਰਾਜਪੁਰਾ ਨੂੰ 8-3 ਦੇ ਅੰਕਾਂ ਨਾਲ,ਘਨੌਰ ਨੇ ਭੁਨਰਹੇੜੀ ਨੂੰ 10-3 ਨਾਲ,ਸਮਾਣਾ ਨੇ ਨਾਭਾ ਨੂੰ 11-2 ਨਾਲ,ਪਟਿਆਲਾ ਸ਼ਹਿਰੀ ਨੇ ਪਾਤੜਾਂ ਨੂੰ 10-08 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਗੇਮ ਹਾਕੀ ਅੰਡਰ 14 ਲੜਕਿਆਂ ਵਿੱਚ ਨਾਭਾ ਨੇ ਪੰਜਾਬੀ ਯੂਨੀਵਰਸਿਟੀ ਨੂੰ 6-0 ਨਾਲ,ਸਪੋਰਟਸ ਕਿਡਜ਼ ਪਾਤੜਾਂ ਨੇ ਪਟਿਆਲਾ ਬੀ ਨੂੰ 3-0 ਨਾਲ,ਪਟਿਆਲਾ ਏ ਨੇ ਸਮਾਣਾ ਦੀ ਟੀਮ ਨੂੰ 1-0 ਦੇ ਫ਼ਰਕ ਨਾਲ,ਰਾਜਪੁਰਾ ਸਪਤਸਰਿੰਗ ਸਕੂਲ ਨੇ ਗੰਗਾ ਇੰਟਰਨੈਸ਼ਨਲ ਪਾਤੜਾਂ ਨੂੰ 3-0 ਦੇ ਨਾਲ,ਹਰਾ ਕੇ ਜਿੱਤ ਹਾਸਲ ਕੀਤੀ। ਗੇਮ ਵਾਲੀਬਾਲ ਅੰਡਰ 21 ਲੜਕੀਆਂ ਵਿੱਚ ਰਾਜਪੁਰਾ ਏ ਸ਼ੰਭੂ ਕਲਾਂ ਨੂੰ,ਪਾਤੜਾਂ ਬੀ ਨੇ ਸਮਾਣਾ ਏ ਨੂੰ,ਪਾਤੜਾਂ ਏ ਨੇ ਸਮਾਣਾ ਬੀ ਨੂੰ, ਨਾਭਾ ਬੀ ਨੇ ਭੁਨਰਹੇੜੀ ਨੂੰ,ਪਟਿਆਲਾ ਸ਼ਹਿਰੀ ਬੀ ਨੇ ਸਨੌਰ ਬੀ ਨੂੰ,ਭੁਨਰਹੇੜੀ ਬੀ ਨੇ ਰਾਜਪੁਰਾ ਨੂੰ ਅਤੇ ਪਟਿਆਲਾ ਦਿਹਾਤੀ ਬੀ ਨੇ ਪਾਤੜਾਂ ਬੀ ਨੂੰ 2-0 ਫ਼ਰਕ ਨਾਲ ਹਰਾ ਕੇ ਜੇਤੂ ਰਹੀਆਂ। ਗੇਮ ਬਾਸਕਟਬਾਲ ਅੰਡਰ 21 ਲੜਕਿਆਂ ਵਿੱਚ ਪੋਲੋ ਕੋਚਿੰਗ ਸੈਂਟਰ ਨੇ ਬਲਾਸਮ ਸਕੂਲ ਨੂੰ 36-12 ਨਾਲ, ਜੀ.ਬੀ.ਆਈ.ਐਸ ਨਾਭਾ ਨੂੰ ਮਲਟੀ ਕੋਚਿੰਗ ਸੈਂਟਰ ਨੇ 42-20 ਨਾਲ,ਰਾਜਾ ਭਲਿੰਦਰਾ ਸਪੋਰਟਸ ਸੈਂਟਰ ਨੇ ਡੀ.ਏ.ਵੀ ਨਾਭਾ ਨੂੰ 23-12 ਅਤੇ ਮਲਟੀ ਪਰਪਜ਼ ਸਕੂਲ ਨੇ ਮਲਟੀ ਕੋਚਿੰਗ ਸੈਂਟਰ ਨੂੰ 62-59 ਅੰਕਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ।
Punjab Bani 29 September,2023
ਅਪਗ੍ਰੇਡ ਹੋਣ ਨਾਲ ਨਮੂਨੇ ਦਾ ਹਸਪਤਾਲ ਬਣੇਗਾ ਮਾਤਾ ਕੌਸ਼ੱਲਿਆ ਹਸਪਤਾਲ ਡਾ. ਬਲਬੀਰ ਸਿੰਘ
ਅਪਗ੍ਰੇਡ ਹੋਣ ਨਾਲ ਨਮੂਨੇ ਦਾ ਹਸਪਤਾਲ ਬਣੇਗਾ ਮਾਤਾ ਕੌਸ਼ੱਲਿਆ ਹਸਪਤਾਲ ਡਾ. ਬਲਬੀਰ ਸਿੰਘ -ਕਿਹਾ, ਪੰਜਾਬ ਬਣੇਗਾ ਸਿਹਤ ਸੇਵਾਵਾਂ ਦੇ ਖੇਤਰ 'ਚ ਆਈ ਕਰਾਂਤੀ ਦਾ ਗਵਾਹ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਰਾਜ 'ਚ ਸੈਕੰਡਰੀ ਸਿਹਤ ਸੇਵਾਵਾਂ ਦੀ ਅਪਗ੍ਰੇਡੇਸ਼ਨ ਲਈ ਉਲੀਕੀ ਵਿਆਪਕ ਯੋਜਨਾ -ਮਾਤਾ ਕੌਸ਼ੱਲਿਆ ਹਸਪਤਾਲ ਦੇ ਆਧੁਨਿਕੀਕਰਨ ਪ੍ਰਾਜੈਕਟ ਦੇ ਨੀਂਹ ਪੱਥਰ ਰੱਖਣ ਲਈ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ ਪਟਿਆਲਾ, 29 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸੂਬੇ ਵਿੱਚ ਆ ਰਹੀ ਸਿਹਤ ਸੇਵਾਵਾਂ ਦੇ ਖੇਤਰ ਵਿਚਲੀ ਕਰਾਂਤੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੀਆਂ ਸੈਕੰਡਰੀ ਸਿਹਤ ਸੇਵਾਵਾਂ ਸਕੀਮ ਦੀ ਅਪਗ੍ਰੇਡੇਸ਼ਨ ਲਈ ਇੱਕ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ 2 ਅਕਤੂਬਰ ਨੂੰ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਆਧੁਨਿਕੀਕਰਨ ਦੇ ਨੀਂਹ ਪੱਥਰ ਮਗਰੋਂ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਤੋਂ ਕੀਤੀ ਜਾਵੇਗੀ ਅਤੇ ਇੱਥੋਂ ਸੂਬੇ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਦੀ ਅਪਗ੍ਰੇਡਸ਼ਨ ਦੀ ਵੀ ਸ਼ੁਰੂਆਤ ਹੋਵੇਗੀ। ਸਿਹਤ ਮੰਤਰੀ ਨੇ ਪਟਿਆਲਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਅਗਰਵਾਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਸਿਹਤ ਵਿਭਾਗ ਦੇ ਡਾਇਰਕੈਟਰ ਡਾ. ਆਦਰਸ਼ਪਾਲ ਕੌਰ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ 1906 ਵਿੱਚ ਸਥਾਪਤ ਹੋਏ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਨੂੰ ਅਪਗ੍ਰੇਡ ਕਰਕੇ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ, ਕਿਉਂਕਿ ਇੱਥੇ ਰੋਜ਼ਾਨਾ ਦੀ ਓਪੀਡੀ ਕਰੀਬ 1500 ਮਰੀਜਾਂ ਦੀ ਹੈ ਅਤੇ ਇਹ ਹਸਪਤਾਲ ਕਰੀਬ 20 ਲੱਖ ਆਬਾਦੀ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ, ਆਰਕੀਟੈਕਟ, ਲੋਕ ਨਿਰਮਾਣ ਦੇ ਸਿਵਲ ਤੇ ਬਿਜਲੀ ਵਿੰਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੇ ਮਿਲਕੇ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਵੱਲੋਂ ਝੱਲੀਆਂ ਜਾ ਰਹੀਆਂ ਔਕੜਾਂ ਦਾ ਵਿਸਲੇਸ਼ਣ ਕਰਕੇ ਬਣਾਈ ਰਿਪੋਰਟ ਦੇ ਅਧਾਰ 'ਤੇ ਇਸ ਦੀ ਕਾਇਆਂ ਕਲਪ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤੁਰੰਤ ਪ੍ਰਦਾਨ ਹੋਣ। ਮੀਟਿੰਗ 'ਚ ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ, ਲੋਕ ਨਿਰਮਾਣ, ਜਨ ਸਿਹਤ, ਮੰਡੀ ਬੋਰਡ, ਆਰਕੀਟੈਕਟ, ਮੈਡੀਕਲ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 29 September,2023
ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ
ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਤਰਨ ਤਾਰਨ, 29 Sep : ਨਾਜਾਇਜ਼ ਖਣਨ ਮਾਮਲੇ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜੇ ਨਿਸ਼ਾਨ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੂੰ ਮਹਿੰਗੀ ਪੈ ਗਈ ਹੈ। ਇਸ ਘਟਨਕ੍ਰਮ ਦੌਰਾਨ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ਅਸ਼ਵਨੀ ਕਪੂਰ ਨੂੰ ਤਰਨ ਤਾਰਨ ਦਾ ਨਵਾਂ ਐੱਸਐੱਸਪੀ ਲਾ ਦਿੱਤਾ ਗਿਆ ਹੈ। ਉਧਰ, ਸ੍ਰੀ ਚੌਹਾਨ ਨੂੰ ਆਪਣੀ ਪੋਸਟਿੰਗ ਦੇ ਸਥਾਨ ਲਈ ਡੀਜੀਪੀ ਦੇ ਦਫਤਰ ਤੱਕ ਸੰਪਰਕ ਕਰਨ ਦੇ ਹੁਕਮ ਕੀਤੇ ਹਨ, ਉਥੇ ਹੀ ਇਸ ਮਾਮਲੇ ਵਿਚ ਵਿਧਾਇਕ ਦੇ ਜੀਜੇ ਦੀ ਕਥਿਤ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਐੱਸ.ਐੱਚ.ਓ. ਗੋਇੰਦਵਾਲ ਸਾਹਿਬ ਸਮੇਤ ਪੰਜ ਪੁਲਿਸ ਅਧਿਕਾਰੀਆਂ ’ਤੇ ਨੂੰ ਤੁਰਤ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹਲਕਾ ਖਡੂਰ ਸਾਹਿਬ ਵਿੱਚ ਰੇਤੇ ਦੇ ਨਾਜਾਇਜ਼ ਖਣਨ ਮਾਮਲੇ ’ਚ ਗੋਇੰਦਵਾਲ ਪੁਲਿਸ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਕਰੀਬੀ ਰਿਸ਼ਤੇਦਾਰ ਨਿਸ਼ਾਨ ਸਿੰਘ ਸਮੇਤ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
Punjab Bani 29 September,2023
ਰਾਜਾ ਵੜਿੰਗ ਨੂੰ ਦੇਖਦੇ ਹੋਏ ਪੁਲਿਸ ਨੇ ਥਾਣੇ ਦਾ ਗੇਟ ਕੀਤਾ ਬੰਦ
ਰਾਜਾ ਵੜਿੰਗ ਨੂੰ ਦੇਖਦੇ ਹੋਏ ਪੁਲਿਸ ਨੇ ਥਾਣੇ ਦਾ ਗੇਟ ਕੀਤਾ ਬੰਦ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਲਾਲਾਬਾਦ ਥਾਣੇ ਪਹੁੰਚੇ ਪੰਜਾਬ ਕਾਂਗਰਸ ਦੇ ਆਗੂ ਜਲਾਲਾਬਾਦ, 29 Sep : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਦੇ ਸਾਰੇ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪਰ ਕਿਸੇ ਵੀ ਕਾਂਗਰਸੀ ਆਗੂ ਨੂੰ ਥਾਣੇ ਅੰਦਰ ਨਹੀਂ ਜਾਣ ਦਿੱਤਾ ਗਿਆ। ਰਾਜਾ ਵੜਿੰਗ ਨੂੰ ਦੇਖਦਿਆਂ ਹੀ ਪੁਲਿਸ ਮੁਲਾਜ਼ਮਾਂ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਥਾਣੇ ਦਾ ਗੇਟ ਖੋਲ੍ਹਣ ਦੀ ਅਪੀਲ ਕਰਦੇ ਰਹੇ। ਪਰ ਪੁਲਿਸ ਨੇ ਗੇਟ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਕਾਫੀ ਦੇਰ ਤੱਕ ਕਾਂਗਰਸੀ ਆਗੂ ਪੁਲਿਸ ਨੂੰ ਅੰਦਰ ਜਾਣ ਦੀ ਅਪੀਲ ਕਰਦੇ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੁਲਿਸ ਨੂੰ ਦੱਸਿਆ ਕਿ ਉਹ ਕੋਈ ਅਪਰਾਧੀ ਨਹੀਂ ਹੈ, ਉਸ ਨੂੰ ਦੇਖ ਕੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਆਏ ਸਨ। ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਜਲਾਲਾਬਾਦ ਵਿੱਚ ਕੇਸ ਦਰਜ ਹੈ। ਪਰ ਪੁਲਿਸ ਨੇ ਗੇਟ ਦਾ ਤਾਲਾ ਨਹੀਂ ਖੋਲ੍ਹਿਆ। ਇਹ ਵੀ ਦੱਸਿਆ ਕਿ ਖਹਿਰਾ ਨੂੰ ਫਾਜ਼ਿਲਕਾ ਦੇ ਸੀ.ਆਈ.ਏ ਸਟਾਫ਼ ਵਿੱਚ ਲਿਜਾਇਆ ਗਿਆ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਉਹ ਕਾਂਗਰਸੀ ਆਗੂ ਬਾਜਵਾ ਸਮੇਤ ਸਾਰੇ ਵਰਕਰ ਫਾਜ਼ਿਲਕਾ ਸੀ.ਆਈ.ਏ ਸਟਾਫ਼ ਨਾਲ ਪੁੱਜੇ , ਇੱਥੇ ਸਟਾਫ਼ ਨੇ ਆਪਣੇ ਇੱਕ ਵਫ਼ਦ ਨੂੰ ਅੰਦਰ ਬਿਠਾ ਲਿਆ ਪਰ ਉਨ੍ਹਾਂ ਨੂੰ ਐਸਐਸਪੀ ਦਾ ਇੰਤਜ਼ਾਰ ਕਰਨ ਲਈ ਕਿਹਾ। ਇਸ ਤੋਂ ਬਾਅਦ ਜਦੋਂ ਐਸਐਸਪੀ ਆਏ ਤਾਂ ਉਨ੍ਹਾਂ ਨੂੰ ਕਾਂਗਰਸੀ ਆਗੂ ਖਹਿਰਾ ਨਾਲ ਮਿਲਾਉਣ ਦੀ ਬੇਨਤੀ ਕੀਤੀ ਗਈ। ਪਰ ਉਨ੍ਹਾਂ ਨੇ ਵੀ ਆਪਣੀ ਮਜਬੂਰੀ ਦਾ ਹਵਾਲਾ ਦਿੰਦੇ ਹੋਏ ਮਿਲਣ ਤੋਂ ਇਨਕਾਰ ਕਰ ਦਿੱਤਾ।
Punjab Bani 29 September,2023
ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ
ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ * ਸਰਕਾਰ ਨੇ 18 ਮਹੀਨਿਆਂ ਵਿੱਚ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕੀਤੀ * ਘਰਾਚੋਂ ਵਿਖੇ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਸੰਗਰੂਰ, 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਬੇਸ਼ੁਮਾਰ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਮੁਕਾਬਲੇ ਅਸੀਂ ਦੇਸ਼ ਲਈ ਕੁਝ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ ਉਨਾ ਨਹੀਂ ਲੁੱਟਿਆ, ਜਿੰਨਾ ਭਾਰਤੀ ਹਾਕਮਾਂ ਨੇ ਆਜ਼ਾਦੀ ਤੋਂ ਬਾਅਦ ਦੇ ਸਮੇਂ ਦੌਰਾਨ ਲੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੀਜ਼ਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ 18 ਮਹੀਨਿਆਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਸਮਝਦਾਰੀ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਉਸਾਰੀ ਦੀ ਜ਼ਿੰਮੇਵਾਰੀ ਸਾਡੇ ਮੋਢਿਆਂ 'ਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਮਾਤ ਭੂਮੀ ਲਈ ਕੁਰਬਾਨੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੇ ਲੱਖਾਂ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਨੌਜਵਾਨਾਂ ਨੂੰ ਕੌਮ ਦੀ ਨਿਰਸਵਾਰਥ ਸੇਵਾ ਕਰਨ ਲਈ ਇਸ ਮਹਾਨ ਸ਼ਹੀਦ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਹਾਨ ਕੌਮੀ ਨਾਇਕਾਂ ਦੇ ਨਕਸ਼ੇ-ਕਦਮ ‘ਤੇ ਚੱਲ ਕੇ ਦੇਸ਼ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸੂਬੇ ਦੇ ਕੋਨੇ-ਕੋਨੇ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਉਨ੍ਹਾਂ ਸ਼ਹੀਦਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਇਨ੍ਹਾਂ ਉਪਦੇਸ਼ਾਂ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਸਾਡੇ ਨੌਜਵਾਨਾਂ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਸਤੇ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਕੇ ਸੂਬੇ ਅਤੇ ਦੇਸ਼ ਵਿੱਚ ਚੰਗੇ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਟੀਚਾ ਹੈ ਕਿ ਨੌਜਵਾਨ ਉੱਚੇ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਦਕਾ ਹੀ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸ਼ਾਸਨ ਵਿੱਚ ਲੋਕ ਭਲਾਈ ‘ਤੇ ਕੇਂਦਰਿਤ ਫੈਸਲੇ ਲਏ ਜਾ ਰਹੇ ਹਨ।
Punjab Bani 29 September,2023
ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ • ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ • ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ। ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ। ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Punjab Bani 28 September,2023
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ - ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ - ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਨੂੰ ਦਿੱਤੀ ਰਜਿਸਟ੍ਰੇਸ਼ਨ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਰਭਧਾਰਨ ਵਿੱਚ ਅਸਮਰੱਥਾ ਦੇ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘੇ ਅਧਿਐਨ ਅਤੇ ਸਰਵੇਖਣ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਹਾਇਕ ਪ੍ਰਜਨਨ ਤਕਨਾਲੋਜੀ (ਏ.ਆਰ.ਟੀ.) ਕੇਂਦਰ ਸਥਾਪਤ ਕਰਨ ਦਾ ਪ੍ਰਸਤਾਵ ਵੀ ਦਿੱਤਾ। ਸਿਹਤ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਸਬੰਧੀ ਗਠਿਤ ਸੂਬਾ ਪੱਧਰੀ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਪ੍ਰਸਤਾਵਿਤ ਏਆਰਟੀ ਕੇਂਦਰ ਜੋੜਿਆਂ ਨੂੰ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਅਤੇ ਸਰੋਗੇਸੀ ਸਮੇਤ ਡਾਕਟਰੀ ਪ੍ਰਕਿਰਿਆਵਾਂ ਨਾਲ ਉਨ੍ਹਾਂ ਦੀ ਬਾਂਝਪਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਨਗੇ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਉਨ੍ਹਾਂ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਪਹਿਲਾਂ ਹੀ ਦੋਵੇਂ ਐਕਟ- ਏਆਰਟੀ ਅਤੇ ਸਰੋਗੇਸੀ ਐਕਟ ਲਾਗੂ ਕੀਤੇ ਹਨ ਤਾਂ ਜੋ ਲਿੰਗ ਚੋਣ ਅਤੇ ਸਰੋਗੇਟਸ ਸਬੰਧੀ ਸ਼ੋਸ਼ਣ ਦੇ ਮੁੱਦਿਆਂ ਨਾਲ ਸਬੰਧਤ ਅਨੈਤਿਕ ਅਭਿਆਸਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹਨਾਂ ਐਕਟਾਂ ਦੇ ਲਾਗੂ ਹੋਣ ਨਾਲ, ਸੂਬੇ ਦੇ ਸਾਰੇ ਪ੍ਰਜਨਨ ਅਤੇ ਸਰੋਗੇਸੀ ਕਲੀਨਿਕਾਂ ਨੂੰ ਬਾਂਝਪਨ ਦੀ ਸਮੱਸਿਆਂ ਨਾਲ ਪੀੜਤ ਜੋੜਿਆਂ ਲਈ ਏਆਰਟੀ ਜਾਂ ਸਰੋਗੇਸੀ ਪ੍ਰਕਿਰਿਆਵਾਂ ਕਰਨ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੀ ਸਮਰੱਥ ਅਥਾਰਟੀ ਵੱਲੋਂ ਪਹਿਲਾਂ ਹੀ 11 ਏਆਰਟੀ ਕਲੀਨਿਕਾਂ (ਲੈਵਲ 1), 53 ਏਆਰਟੀ ਕਲੀਨਿਕ (ਲੈਵਲ 2), 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਸਮੇਤ 106 ਸੰਸਥਾਵਾਂ ਨੂੰ ਰਜਿਸਟ੍ਰੇਸ਼ਨ ਦਿੱਤੀ ਜਾ ਚੁੱਕੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਐਕਟਾਂ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਏਆਰਟੀ ਕਲੀਨਿਕਾਂ ਅਤੇ ਸਰੋਗੇਸੀ ਵਿੱਚ ਵੱਧ ਦੇ ਵਪਾਰੀਕਰਨ ਨੂੰ ਰੋਕਣ ਤੋਂ ਇਲਾਵਾ ਅਜਿਹੀ ਅਨੈਤਿਕ ਪ੍ਰਥਾਵਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਸਜ਼ਾਵਾਂ ਦੀ ਵੀ ਵਿਵਸਥਾ ਹੈ। ਇਸ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਜੋ ਬੋਰਡ ਦੇ ਉਪ-ਚੇਅਰਪਰਸਨ ਹਨ, ਤੋਂ ਇਲਾਵਾ ਮੈਂਬਰਾਂ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਰਾਜਪੁਰਾ ਡਾ. ਨੀਨਾ ਮਿੱਤਲ, ਵਿਧਾਇਕ ਅੰਮ੍ਰਿਤਸਰ ਪੂਰਬੀ ਡਾ. ਜੀਵਨਜੋਤ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮੌਜੂਦ ਹੋਰਨਾਂ ਅਧਿਕਾਰੀਆਂ ਵਿੱਚ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਵਿਨੀਤ ਨਾਗਪਾਲ ਵੀ ਮੌਜੂਦ ਸਨ।
Punjab Bani 28 September,2023
ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ 'ਤੇ ਵਧਾਈ
ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ 'ਤੇ ਵਧਾਈ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 28 ਸਤੰਬਰ: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ। ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਜਸਟਿਸ ਸ਼ਰਮਾ ਨੇ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਸਫਲ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਾਥੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਪ੍ਰੇਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈਪੀਐਸ ਏਡੀਜੀਪੀ/ਇਨਵੈਸਟੀਗੇਸ਼ਨ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ, ਕਮਲਜੀਤ ਕੌਰ ਅਧੀਨ ਸਕੱਤਰ ਲੋਕਪਾਲ, ਕੇਸਰ ਸਿੰਘ ਆਫਿਸ ਆਫ ਏਡੀਜੀਪੀ ਲੋਕਪਾਲ ਅਤੇ ਸੁਪਰਡੈਂਟ ਨਿਮਰਤ ਕੌਰ ਅਤੇ ਲੋਕਪਾਲ ਦਫ਼ਤਰ ਦਾ ਸਟਾਫ਼ ਹਾਜ਼ਰ ਸਨ।
Punjab Bani 28 September,2023
ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਫਿੱਸ਼ਰਮੈਨ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ 'ਤੇ ਦੋ ਮੱਛੀ ਪਾਲਣ ਅਫ਼ਸਰ ਅਤੇ 9 ਕਲਰਕਾਂ ਨੂੰ ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੋ ਫਿੱਸ਼ਰਮੈਨਜ਼ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਸੰਗੀਤਾ ਤੂਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 28 September,2023
ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਚੰਡੀਗੜ੍ਹ, 28 ਸਤੰਬਰ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ। ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।
Punjab Bani 28 September,2023
ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ
ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ ਪਟਿਆਲਾ, 28 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵਲੋਂ ਚਲਦੀਆਂ ਪੰਜਾਬੀ ਟਾਈਪ/ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ। ਇਨਾਂ ਸ਼੍ਰੇਣੀਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 06.10.2023 ਦੁਪਹਿਰ 1.00 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੈ।
Punjab Bani 28 September,2023
ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ 2
ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ 2 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਖਿਡਾਰੀਆਂ ਨੇ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਪਟਿਆਲਾ 28 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਤੀਜੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ, ਸਰਕਲ ਕਬੱਡੀ, ਨੈਸ਼ਨਲ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ। ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡਾ ਉਪਰਾਲਾ ਹੈ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਦੀ ਪੀੜੀ ਵੱਧ-ਚੜ ਕੇ ਹਿੱਸਾ ਲੈ ਰਹੀਆਂ ਹਨ। ਇਹ ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ। ਹਿੱਸਾ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਫੁੱਟਬਾਲ ਲੜਕੀਆਂ ਅੰਡਰ 14 ਵਿੱਚ ਪਟਿਆਲਾ ਦੀ ਟੀਮ ਨੇ ਰਾਜਪੁਰਾ ਨੂੰ 2-0 ਨਾਲ ਅਤੇ ਘਨੌਰ ਏ ਨੇ ਸਨੌਰ ਬੀ ਨੂੰ 2-1 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ 21 ਵਿੱਚ ਪੀ.ਐਸ.ਈ.ਬੀ ਦੀ ਟੀਮ ਨੇ ਐਫ ਸੀ ਸ਼ੁਤਰਾਣਾ ਨੂੰ 1-0 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ। ਇਸੇ ਤਰ੍ਹਾਂ ਹੇਲੀਇਕਸ ਪਾਤੜਾਂ ਦੀ ਟੀਮ ਨੇ ਮਸ਼ੀਨਗਨ ਦੀ ਟੀਮ ਨੂੰ 3-1 ਨਾਲ ਹਰਾਇਆ। ਗੇਮ ਐਥਲੈਟਿਕਸ ਅੰਡਰ 14 ਲੜਕਿਆਂ 600 ਮੀਟਰ ਵਿੱਚ ਵੰਸ਼ਪ੍ਰੀਤ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਸਿਮਰਨਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 600 ਮੀਟਰ ਲੜਕੀਆਂ ਵਿੱਚ ਰਾਧੀਕਾ ਨੇ ਪਹਿਲਾ,ਆਰੋਹੀ ਨੇ ਦੂਜਾ ਅਤੇ ਸੋਨੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 600 ਮੀਟਰ ਵਿੱਚ ਸੰਜੇ ਨੇ ਪਹਿਲਾ, ਵੰਸ਼ਪ੍ਰੀਤ ਸਿੰਘ ਨੇ ਦੂਜਾ ਅਤੇ ਆਰਿਅਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਅੰਡਰ 21 ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਵਨੀਤਾ ਨੇ ਦੂਜਾ ਅਤੇ ਰਿਤੂ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। 400 ਮੀਟਰ ਅੰਡਰ 17 ਵਿੱਚ ਮਨਮੀਤ ਸਿੰਘ ਨੇ ਪਹਿਲਾ, ਹਰੀ ਨੰਦਨ ਨੇ ਦੂਜਾ ਅਤੇ ਵਿਸ਼ਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਅੰਡਰ 17 ਵਿੱਚ ਲਵਪ੍ਰੀਤ ਸਿੰਘ, ਮਨਮੀਤ ਕੌਰ ਨੇ ਪਹਿਲਾ, ਮਨਿੰਦਰ ਸਿੰਘ ਅਤੇ ਅਨਮੋਲਦੀਪ ਕੌਰ ਨੇ ਦੂਜਾ, ਹਰਸ਼ਦੀਪ ਸਿੰਘ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਡਿਸਕਸ ਥੌ ਅੰਡਰ 17 ਵਿੱਚ ਗੁਰਕੰਵਲ ਨੇ ਪਹਿਲਾ, ਦਿਵਜੋਤ ਕੌਰ ਨੇ ਦੂਜਾ ਅਤੇ ਨਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੇ। ਗੇਮ ਹਾਕੀ ਅੰਡਰ 14 ਲੜਕੀਆਂ ਵਿੱਚ ਨਾਭਾ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਸਮਾਣਾ ਗਾਜੀਪੁਰ ਨੂੰ,ਪੰਜਾਬੀ ਯੂਨੀਵਰਸਿਟੀ ਨੇ ਸਰਕਾਰੀ ਹਾਈ ਸਕੂਲ ਧਕਾਂਸੂ ਰਾਜਪੁਰਾ ਨੂੰ ਅਤੇ ਸਰਕਾਰੀ ਹਾਈ ਸਕੂਲ ਥੇੜੀ ਨੇ ਪਾਤੜਾਂ ਨੂੰ 1-0 ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਨੇ ਨਾਭਾ ਦੀ ਟੀਮ ਨੂੰ 6-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਗੇਮ ਹੈਂਡਬਾਲ ਲੜਕਿਆਂ ਉਮਰ ਵਰਗ 21-30 ਵਿੱਚ ਭੁਨਰਹੇੜੀ ਦੀ ਟੀਮ ਨੇ ਪੋਲੋ ਗਰਾਊਂਡ ਦੀ ਟੀਮ ਨੂੰ 12-10 ਨਾਲ ਅਤੇ ਸਨੌਰ ਨੇ ਭੁਨਰਹੇੜੀ ਦੀ ਟੀਮ ਨੂੰ 16-13 ਨਾਲ ਹਰਾਇਆ।ਇਸੇ ਤਰ੍ਹਾਂ ਲੜਕੀਆਂ ਦੀ ਪੋਲੋ ਗਰਾਊਂਡ ਦੀ ਟੀਮ ਨੇ ਭੁਨਰਹੇੜੀ ਨੂੰ 15-12 ਦੇ ਫ਼ਰਕ ਨਾਲ ਅਤੇ ਸਨੌਰ ਦੀ ਟੀਮ ਨੂੰ 8-6 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਗੇਮ ਬਾਸਕਟਬਾਲ ਅੰਡਰ 17 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ,ਸੈਂਟ ਮੈਰੀ ਨੇ ਦੂਜਾ,ਨਾਭਾ ਦੀ ਟੀਮ ਨੇ ਤੀਜਾ ਅਤੇ ਸ ਸ ਸ ਸ ਭਗਵਾਨਪੁਰ ਜੱਟਾ ਨੇ ਚੌਥਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਪੋਲੋ ਗਰਾਊਂਡ ਸੈਂਟਰ ਦੀ ਟੀਮ ਨੇ ਪਹਿਲਾ,ਜੀ.ਬੀ.ਆਈ.ਐਸ ਨਾਭਾ ਨੇ ਦੂਜਾ,ਦਾ ਮਿਲੇਨੀਅਮ ਸਕੂਲ ਨੇ ਤੀਜਾ ਅਤੇ ਸੈਂਟ ਮੈਰੀ ਸਕੂਲ ਨੇ ਚੌਥਾ ਸਥਾਨ ਹਾਸਲ ਕੀਤਾ।ਅੰਡਰ 14 ਲੜਕੀਆਂ ਵਿੱਚ ਦਾ ਮਿਲੇਨੀਅਮ ਸਕੂਲ ਨੇ ਸ ਸ ਸ ਸ ਭਗਵਾਨਪੁਰ ਜੱਟਾ ਨੂੰ 25-18 ਨਾਲ, ਜੀ.ਬੀ.ਆਈ.ਐਸ ਨਾਭਾ ਨੇ ਅਪੋਲੋ ਸਕੂਲ ਨੂੰ 10-2 ਨਾਲ, ਪੋਲੋ ਗਰਾਊਂਡ ਨੇ ਬੀ.ਆਈ.ਪੀ.ਐਸ ਨੂੰ 30-20 ਦੇ ਫ਼ਰਕ ਨਾਲ ਅਤੇ ਸੈਂਟ ਮੈਰੀ ਨੇ ਡੀ ਏ ਵੀ ਨਾਭਾ ਨੂੰ 23-09 ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।ਅੰਡਰ 17 ਲੜਕੀਆਂ ਵਿੱਚ ਭਗਵਾਨਪੁਰ ਜੱਟਾ ਨੇ ਲੇਡੀ ਫਾਤਿਮਾ ਦੀ ਟੀਮ ਨੂੰ 14-0 ਦੇ ਫ਼ਰਕ ਨਾਲ ਅਤੇ ਜੀ.ਬੀ.ਆਈ.ਐਸ ਨਾਭਾ ਨੇ ਪ੍ਰਾਇਮਰ ਪਬਲਿਕ ਸਕੂਲ ਦੀ ਟੀਮ ਨੂੰ 40-32 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਗੇਮ ਵਾਲੀਬਾਲ ਅੰਡਰ 21-30 ਲੜਕੀਆਂ ਵਿੱਚ ਰਾਜਪੁਰਾ ਏ ਦੀ ਟੀਮ ਨੇ ਸ਼ੰਭੂ ਕਲਾਂ ਦੀ ਟੀਮ ਨੂੰ ,ਪਟਿਆਲਾ ਸ਼ਹਿਰੀ ਬੀ ਨੇ ਪਾਤੜਾਂ ਬੀ ਨੂੰ,ਸਨੌਰ ਬੀ ਨੇ ਸਮਾਣਾ ਬੀ ਨੂੰ,ਪਟਿਆਲਾ ਦਿਹਾਤੀ ਏ ਨੇ ਪਾਤੜਾਂ ਏ ਨੂੰ, ਨਾਭਾ ਏ ਨੇ ਘਨੌਰ ਏ ਨੂੰ,ਸਨੌਰ ਏ ਨੇ ਰਾਜਪੁਰਾ ਨੂੰ ਅਤੇ ਪਟਿਆਲਾ ਦਿਹਾਤੀ ਬੀ ਨੇ ਸਮਾਣਾ ਏ ਨੂੰ 2-0 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
Punjab Bani 28 September,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ ਖਟਕੜ ਕਲਾਂ (ਐਸ.ਬੀ.ਐਸ. ਨਗਰ), 28 ਸਤੰਬਰ ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿਦੰਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਦੇਣ ਲਈ ਸੂਬਾ ਸਰਕਾਰ ਤਨਦੇਹੀ ਨਾਲ ਜੁਟੀ ਹੋਈ ਹੈ। ਮੁੱਖ ਮੰਤਰੀ ਨੇ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸੂਬੇ ਦੀ ਮਹਾਨ ਵਿਰਾਸਤ ਦਾ ਪਾਸਾਰ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਸਧਾਰਨ ਸਮਾਗਮ ਨਹੀਂ ਹੈ ਸਗੋਂ ਦੁਨੀਆ ਦੇ ਮਹਾਨ ਇਨਕਲਾਬੀ ਦੇ ਜਨਮ ਦਿਨ ਦੇ ਜਸ਼ਨਾਂ ਦਾ ਦਿਨ ਹੈ। ਉਨ੍ਹਾਂ ਕਿਹਾ, “ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਪਾਸੋਂ ਤੋਹਫਿਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਸ਼ਹੀਦ ਭਗਤ ਸਿੰਘ ਨੇ ਬਰਤਾਨੀਆ ਤੋਂ ਆਪਣੀ ਮਾਤ ਭੂਮੀ ਆਜ਼ਾਦ ਕਰਵਾਉਣ ਦੀ ਮੰਗ ਕੀਤੀ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਹਰੇਕ ਭਾਰਤੀ ਦੇ ਜੀਵਨ ਵਿੱਚ ਬਹੁਤ ਮਹਾਨ ਦਿਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹਦੇ ਬਹੁਤ ਸਨ ਜਿਸ ਕਰਕੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਾਇਕ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਲਾਮਿਸਾਲ ਯੋਗਦਾਨ ਪਿਆ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦੇ ਕਿਹਾ, “ਜਦੋਂ ਸਾਡੇ ਮਹਾਨ ਕੌਮੀ ਨਾਇਕ ਅਤੇ ਸ਼ਹੀਦ ਅੰਗਰੇਜ਼ਾਂ ਦੇ ਜਬਰ-ਜ਼ੁਲਮ ਦੇ ਖਿਲਾਫ਼ ਜੰਗ ਲੜ ਰਹੇ ਸਨ ਤਾਂ ਉਸੇ ਸਮੇਂ ਦੌਰਾਨ ਕੁਝ ਗੱਦਾਰ ਸਾਮਰਾਜੀ ਸ਼ਕਤੀਆਂ ਦੇ ਹੱਕ ਵਿੱਚ ਭੁਗਤ ਰਹੇ ਸਨ। ਇਹੋ ਜਿਹੇ ਗੱਦਾਰਾਂ ਨੂੰ ਅੱਜ ਕੋਈ ਯਾਦ ਵੀ ਨਹੀਂ ਕਰਦਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅੱਜ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗਰੀਬੀ ਨੇ ਅਜੇ ਵੀ ਜੜ੍ਹਾਂ ਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਬਾਅਦ ਸੱਤਾ ਸੰਭਾਲਣ ਵਾਲੇ ਲੋਕਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਖਜ਼ਾਨੇ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੜਾ ਦੁੱਖ ਹੁੰਦਾ ਹੈ ਕਿ ਜਦੋਂ ਕੁਝ ਲੋਕ ਇਹ ਕ ਦਿੰਦੇ ਹਨ ਕਿ ਹੁਣ ਨਾਲੋਂ ਤਾਂ ਅੰਗਰੇਜ਼ਾਂ ਦਾ ਸ਼ਾਸਨ ਚੰਗਾ ਸੀ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਨੂੰ ਮੋਹਰੀ ਬਣਾਉਣ ਲਈ ਜਾਤ, ਧਰਮ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਭਗਤ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਦੇਸ਼ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਦੇਸ਼ ਪ੍ਰਤੀ ਯੋਗਦਾਨ ਉਤੇ ਸਵਾਲ ਚੁੱਕਣ ਦਾ ਕਿਸੇ ਨੂੰ ਹੱਕ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਵਤਨ ਦੀ ਖਾਤਰ ਦਿੱਤੀ ਮਿਸਾਲੀ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਪਾਸੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਿਸਾਲੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਦਮਨਕਾਰੀ ਸ਼ਾਸਨ ਤੋਂ ਮੁਕਤ ਕਰਵਾਉਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੇ ਭ੍ਰਿਸ਼ਟਾਚਾਰ ਤੇ ਗਰੀਬੀ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ ਉਤੇ ਚੱਲਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੰਕਪਲ ਲੈਣਾ ਚਾਹੀਦਾ ਹੈ ਕਿ ਅਸੀਂ ਚੰਗੇ ਭਵਿੱਖ ਦੀ ਭਾਲ ਵਿੱਚ ਇਧਰ-ਉਧਰ ਜਾਣ ਦੀ ਬਜਾਏ ਇੱਥੇ ਰਹਿ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਾਂਗੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਤੇ ਚਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਆਪਣੇ ਨੌਜਵਾਨਾਂ ਨੂੰ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਤਿ-ਆਧੁਨਿਕ ਸਕੂਲ ਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਕਈ ਹੋਰ ਲੋਕ-ਪੱਖੀ ਤੇ ਵਿਕਾਸ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਆਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀ.ਸੀ.ਐਲ. ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਐਸ.ਵਾਈ.ਐਲ., ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨ ਲਿੰਕ (ਐਸ.ਵਾਈ.ਐਲ.) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸ.ਵਾਈ.ਐਲ. ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬ੍ਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਵਿਰਾਸਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਸਮੇਂ ਦੀ ਲੋੜ ਹੈ। ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੈਰ-ਸਪਾਟਾ ਰਵਿੰਦਰ ਕੁਮਾਰ ਸ਼ਰਮਾ, ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Punjab Bani 28 September,2023
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ ਚੰਡੀਗੜ੍ਹ, 28 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀ ਆਰ 126 ਸਮੇਤ ਝੋਨੇ ਦੀਆਂ ਅਨੇਕਾਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖਰੀਦ 1 ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਲਦੀ ਖਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ ਜਿਸ ਨਾਲ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਘੱਟੋ ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਵਿਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਹੁਣ ਤੱਕ ਮੰਡੀਆਂ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਪਰ ਹੁਣ ਉਹਨਾਂ ਨੂੰ ਉਹਨਾਂ ਦੀ ਕਿਸਮਤ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਵਾਅਦੇ ਚੇਤੇ ਆ ਰਹੇ ਹਨ ਜਦੋਂ ਉਹਨਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ਬੀਜਣ ਵਾਸਤੇ ਆਖਿਆ ਸੀ ਪਰ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਮੂੰਗੀ ਦੀ ਕੁੱਲ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਜੁਲਾਈ ਵਿਚ ਆਏ ਹੜ੍ਹਾਂ ਵਿਚ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਗਿਰਦਾਵਰੀ ਹੀ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲੇ ਤੱਕ ਕਿਸਾਨ ਪਿਛਲੇ ਸਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।
Punjab Bani 28 September,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ • ਇੰਸਟੀਚਿਊਟ ਨੇ 76.08 ਫ਼ੀਸਦੀ ਨਾਲ ਹੁਣ ਤੱਕ ਦੀ ਉੱਚ ਪਾਸ ਪ੍ਰਤੀਸ਼ਤਤਾ ਹਾਸਲ ਕਰਕੇ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸਫ਼ਲਤਾ ਲਈ ਵਧਾਈ ਚੰਡੀਗੜ੍ਹ, 27 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ। ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 08 ਕੈਡਿਟ ਐਸ.ਐਸ.ਬੀ. ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐਸ.ਐਸ.ਬੀ. ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐਨ.ਡੀ.ਏ. ਦਾ ਸੁਪਨਾ ਸਾਕਾਰ ਹੋ ਸਕੇ।
Punjab Bani 27 September,2023
ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ
ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਸਿਹਤ ਮੰਤਰੀ ਨੇ ਗਵਰਨਿੰਗ ਬੋਰਡ ਆਫ਼ ਪੀ.ਆਈ.ਐਲ.ਬੀ.ਐਸ. ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਜਲਦ ਹੀ ਲੋਕ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਲਿਵਰ ਟਰਾਂਸਪਲਾਂਟ ਦੀ ਸਹੂਲਤ ਸਮੇਤ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਸਬੰਧੀ ਆਲਾ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣਗੇ। ਸਿਹਤ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੀ.ਆਈ.ਐਲ.ਬੀ.ਐਸ. ਦੇ ਗਵਰਨਿੰਗ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਆਈ.ਐਲ.ਬੀ.ਐਸ. ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸੰਸਥਾ ਲਈ ਆਧੁਨਿਕ ਉਪਕਰਨ ਖਰੀਦਣ ਵਾਸਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਦੀ ਗਰਾਂਟ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਕਿ ਇਸ ਵੱਕਾਰੀ ਸੰਸਥਾ ਵਿੱਚ ਆਊਟਪੇਸ਼ੈਂਟ ਡਿਪਾਰਟਮੈਂਟ (ਓ.ਪੀ.ਡੀ.) ਸੇਵਾਵਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ ਹੈ ਕਿਉਂਕਿ ਅਤਿ-ਆਧੁਨਿਕ ਉਪਕਰਨ ਖਰੀਦਣ ਦੀ ਪ੍ਰਕਿਰਿਆ ਦੇ ਨਾਲ-ਨਾਲ ਸੁਪਰ-ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਗੰਭੀਰ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਸੀਜ਼, ਜਲਣ, ਲਿਵਰ ਦੇ ਵੇਨਸ ਅਤੇ ਵਿਸ਼ੇਸ਼ ਵਿਕਾਰ ਜਿਵੇਂ ਕਿ ਗਾਲ ਬਲੈਡਰ ਅਤੇ ਬਿਲੀਅਰੀ ਡਿਸੀਜ਼ ਅਤੇ ਬੱਚਿਆਂ ਤੇ ਬਾਲਗਾਂ ਵਿੱਚ ਲਿਵਰ ਅਤੇ ਬਿਲੀਅਰੀ ਦੇ ਵਿਸ਼ੇਸ਼ ਵਿਕਾਰਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਜਿਗਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਸ ਸੰਸਥਾ ਵਿੱਚ ਇਲਾਜ ਸੇਵਾਵਾਂ ਦਾ ਲਾਭ ਲੈ ਸਕਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਲੋਕ ਇਸ ਇੰਸਟੀਚਿਊਟ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ, ਵਿੱਚ ਲਿਵਰ ਟਰਾਂਸਪਲਾਂਟ ਸਹੂਲਤ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਆਲਾ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਹ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੋਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਡਾ. ਕਾਰਥਿਕ ਅਡਾਪਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪੀ.ਆਈ.ਐਲ.ਬੀ.ਐਸ. ਡਾ. ਵਰਿੰਦਰ ਸਿੰਘ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।
Punjab Bani 27 September,2023
ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ
ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ • ਝੋਨੇ ਦੀ ਖਰੀਦ ਲਈ ਸੂਬੇ ਭਰ ਵਿੱਚ 1806 ਮੰਡੀਆਂ ਸਥਾਪਿਤ ਕੀਤੀਆਂ • 37625.68 ਕਰੋੜ ਰੁਪਏ ਦੀ ਨਕਦ ਕਰਜ਼ ਹੱਦ ਨੂੰ ਪ੍ਰਵਾਨਗੀ • 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣੀਆਂ ਚੰਡੀਗੜ੍ਹ, 27 ਸਤੰਬਰ: ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸੂਬੇ ਭਰ ਵਿੱਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ। ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ। ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿੱਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ 'ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ। ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ 'ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ ’ਤੇ ਸਨਮਾਨਿਤ ਕੀਤਾ ਜਾਵੇਗਾ। ਰਾਸ਼ਨ ਕਾਰਡਾਂ ਦੇ ਮੁੱਦੇ 'ਤੇ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੇ ਸੰਪਰਕ ਨੰਬਰ ਅਤੇ ਸਾਰੀ ਲੋੜੀਂਦੀ ਜਾਣਕਾਰੀ ਵੈਰੀਫਿਕੇਸ਼ਨ ਲਈ ਆਨਲਾਈਨ ਅਪਲੋਡ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਰਾਸ਼ਨ ਕਾਰਡਾਂ ਦੇ ਸਬੰਧ ਵਿੱਚ ਸਰਵੇਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਪੜਤਾਲ ਲਈ ਫੀਲਡ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ.ਅੰਜੁਮਨ ਭਾਸਕਰ ਅਤੇ ਸਮੂਹ ਡੀ.ਐਫ.ਐਸ.ਸੀਜ਼ ਹਾਜ਼ਰ ਸਨ।
Punjab Bani 27 September,2023
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸ਼੍ਰੀਮਤੀ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਸ੍ਰੀ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ। ਸ਼੍ਰੀਮਤੀ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।
Punjab Bani 27 September,2023
ਖੇਡਾਂ ਵਤਨ ਪੰਜਾਬ ਦੀਆਂ -2023 ਸੀਜ਼ਨ 2
ਖੇਡਾਂ ਵਤਨ ਪੰਜਾਬ ਦੀਆਂ -2023 ਸੀਜ਼ਨ 2 ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਦਿਲਚਸਪ ਮੁਕਾਬਲੇ ਪਟਿਆਲਾ 27 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਦੂਜੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਵੱਖ-ਵੱਖ ਵੈਨਿਯੂ ਤੇ 25 ਖੇਡਾਂ (ਖੋਹ ਖੋਹ,ਸਰਕਲ ਕਬੱਡੀ,ਨੈਸ਼ਨਲ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸਮੈਸਿੰਗ, ਵਾਲੀਬਾਲ ਸ਼ੂਟਿੰਗ, ਤੈਰਾਕੀ, ਕਿੱਕ ਬਾਕਸਿੰਗ, ਪਾਵਰ ਲਿਫ਼ਟਿੰਗ, ਬਾਕਸਿੰਗ, ਪਾਵਰ ਲਿਫ਼ਟਿੰਗ, ਕੁਸ਼ਤੀ, ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਸਾਫਟਬਾਲ, ਗਤਕਾ, ਟੇਬਲ ਟੈਨਿਸ, ਨੈਟਬਾਲ ਤੇ ਬੈਡਮਿੰਟਨ ਵਿੱਚ ਹਿੱਸਾ ਲਿਆ।ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ਇਹ ਇੱਕ ਵੱਡਾ ਉਪਰਾਲਾ ਹੈ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਦੀ ਪੀੜੀ ਵੱਧ-ਚੜ ਕੇ ਹਿੱਸਾ ਲੈ ਰਹੀਆਂ ਹਨ।ਇਹ ਖੇਡਾਂ ਨਸ਼ਿਆਂ ਤੋ ਦੂਰ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵਰਦਾਨ ਸਾਬਤ ਹੋਣਗੀਆਂ।ਹਿੱਸਾ ਲੈਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਆਪਣੀ ਛੁਪੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ।ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਵੇਟ ਲਿਫ਼ਟਿੰਗ ਅੰਡਰ 17 ਲੜਕੀਆਂ 40 ਕਿਲੋ ਭਾਰ ਵਰਗ ਵਿੱਚ ਦਿਕਸ਼ਾ ਰਾਏ ਨੇ ਪਹਿਲਾ ਅਤੇ ਹਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।45 ਕਿਲੋ ਦੇ ਭਾਰ ਵਰਗ ਵਿੱਚ ਸ਼ਿਵਾਨੀ ਨੇ ਪਹਿਲਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ।ਇਸੇ ਤਰ੍ਹਾਂ 49 ਕਿਲੋ ਵਿੱਚ ਕਵਿਤਾ ਨੇ ਪਹਿਲਾ,ਕਸ਼ਿਸ਼ ਨੇ ਦੂਜਾ ਸਥਾਨ ਅਤੇ 64 ਕਿਲੋਂ ਦੇ ਭਾਰ ਵਰਗ ਵਿੱਚ ਜੈਸਮੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਅੰਡਰ 14 ਲੜਕੀਆਂ 35 ਕਿਲੋ ਭਾਰ ਵਰਗ ਵਿੱਚ ਆਂਚਲਪ੍ਰੀਤ ਕੌਰ ਨੇ ਪਹਿਲਾ ਅਤੇ ਕਿਰਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।49 ਕਿਲੋ ਵਿੱਚ ਹੇਮਾ ਨੇ ਅਤੇ 59 ਕਿਲੋ ਵਿੱਚ ਸਨ੍ਹਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਅੰਡਰ 14 ਲੜਕਿਆਂ 43 ਕਿਲੋ ਭਾਰ ਵਰਗ ਵਿੱਚ ਕੌਸ਼ਲ ਨੇ,55 ਕਿਲੋ ਵਿੱਚ ਤਨਿਸ਼ ਨੇ, 61 ਕਿਲੋ ਵਿੱਚ ਮਾਨਵ ਅਤੇ 67 ਕਿਲੋ ਵਿੱਚ ਹਿਮਾਂਗ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕਰਕੇ ਜੇਤੂ ਰਹੇ।ਅੰਡਰ 21-30 ਭਾਰ ਵਰਗ 55 ਕਿਲੋ ਵਿੱਚ ਕਾਜਲ,59 ਕਿਲੋ ਵਿੱਚ ਮੀਨਾ ਕੁਮਾਰੀ,64 ਕਿਲੋ ਵਿੱਚ ਪ੍ਰੀਤੀ,71 ਕਿਲੋ ਵਿੱਚ ਨਰਿੰਦਰ ਅਤੇ 81 ਕਿਲੋ ਚ ਕਿਰਨ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਪਾਵਰ ਲਿਫ਼ਟਿੰਗ ਅੰਡਰ 14 ਭਾਰ ਵਰਗ 53 ਕਿਲੋਂ ਵਿੱਚ ਪ੍ਰਰੀਸ਼ਾ ਰਾਜਪੁਤ, 43 ਕਿਲੋ ਭਾਰ ਵਰਗ ਵਿੱਚ ਵਨਿਸ਼ੀਤਾ ਰਾਜਪੁਤ ਅਤੇ 57 ਕਿਲੋ ਵਿੱਚ ਏਕਮਨੂਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੇ।ਅੰਡਰ 17 ਭਾਰ ਵਰਗ 57 ਕਿਲੋਂ ਵਿੱਚ ਸ਼ਿਵਾਨੀ ਅਤੇ ਭਾਰ ਵਰਗ 84+ ਕਿਲੋ ਵਿੱਚ ਹਰਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 30 ਵਿੱਚ ਭਾਰ ਵਰਗ 63 ਕਿਲੋ ਵਿੱਚ ਸੋਨੀਆ ਰਾਣੀ ਅਤੇ 84+ ਕਿਲੋ ਭਾਰ ਵਰਗ ਵਿੱਚ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਅੰਡਰ 40 ਵਿੱਚ ਭਾਰ ਵਰਗ 63 ਕਿਲੋ ਚ ਕੁਲਵਿੰਦਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੀ। ਗੇਮ ਫੁੱਟਬਾਲ ਅੰਡਰ 17 ਫੁੱਟਬਾਲ ਸੈਂਟਰ (ਬਹਾਦੁਰਗੜ੍ਹ) ਦੀ ਟੀਮ ਨੇ ਅਜਰਾਵਰ (ਘਨੌਰ ਏ) ਦੀ ਟੀਮ ਨੂੰ 3-0 ਨਾਲ ਹਰਾਕੇ ਸ਼ਾਨਦਾਰ ਜਿੱਤ ਹਾਸਲ ਕੀਤੀ।ਪੰਜਾਬੀ ਯੂਨੀਵਰਸਿਟੀ ਨੇ ਸਨੌਰ ਬੀ ਦੀ ਟੀਮ ਨੂੰ 2-0 ਨਾਲ ਹਰਾਇਆ।ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ ਦੀ ਟੀਮ ਨੇ ਐਮ.ਐਫ ਸੀ ਨਾਭਾ ਨੂੰ 4-0 ਦੇ ਫ਼ਰਕ ਨਾਲ ਹਰਾਇਆ।ਪੋਲੋ ਗਰਾਊਂਡ ਦੀ ਟੀਮ ਨੇ ਮੁਕਤ ਰਾਜਪੁਰਾ ਦੀ ਟੀਮ ਨੂੰ 4-0 ਦੇ ਫ਼ਰਕ ਨਾਲ ਹਰਾਕੇ ਜੇਤੂ ਰਹੀ। ਗੇਮ ਬਾਸਕਟਬਾਲ ਅੰਡਰ 14 ਵਿੱਚ ਮਲਟੀ ਕੋਚਿੰਗ ਸੈਂਟਰ ਨੇ ਪੋਲੋ ਗਰਾਊਂਡ ਨੇ ਪੋਲੋ ਗਰਾਊਂਡ ਦੀ ਟੀਮ ਨੂੰ 37-10 ਦੇ ਫ਼ਰਕ ਨਾਲ ਹਰਾਇਆ।ਗੁਰਕੂਲ ਅਕੈਡਮੀ ਟੀਮ ਨੇ ਸਮਾਣਾ ਦੀ ਟੀਮ ਨੂੰ 19-05 ਨਾਲ ਅਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਨੇ ਸ ਸ ਸ ਲੌਟ ਦੀ ਟੀਮ ਨੂੰ 26-15 ਦੇ ਫ਼ਰਕ ਨਾਲ ਹਰਾਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।ਇਸੇ ਤਰ੍ਹਾਂ ਮਲਟੀ ਸਕੂਲ ਨੇ ਮਲਟੀ ਕੋਚਿੰਗ ਸੈਂਟਰ ਦੀ ਟੀਮ ਨੂੰ 45-38 ਦੇ ਫ਼ਰਕ ਨਾਲ ਹਰਾਇਆ। ਗੇਮ ਵਾਲੀਬਾਲ ਸ਼ੂਟਿੰਗ ਅੰਡਰ 17 ਵਿੱਚ ਪਟਿਆਲਾ ਦਿਹਾਤੀ ਏ ਨੇ ਪਹਿਲਾ,ਪਟਿਆਲਾ ਸ਼ਹਿਰੀ ਬੀ ਨੇ ਦੂਜਾ ਅਤੇ ਪਟਿਆਲਾ ਸ਼ਹਿਰੀ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ 41-55 ਉਮਰ ਵਰਗ ਵਿੱਚ ਨਾਭਾ ਏ ਨੇ ਪਹਿਲਾ ਅਤੇ ਸਮਾਣਾ ਏ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੀ।ਅੰਡਰ 21 ਵਿੱਚ ਸਮਾਣਾ ਏ ਪਹਿਲੇ,ਘਨੌਰ ਏ ਦੂਜੇ ਅਤੇ ਪਟਿਆਲਾ ਸ਼ਹਿਰੀ ਬੀ ਤੀਜੇ ਸਥਾਨ ਤੇ ਰਹੀ।ਇਸੇ ਤਰ੍ਹਾਂ ਅੰਡਰ 14 ਵਾਲੀਬਾਲ ਸਮੇਸ਼ਿੰਗ ਲੜਕੀਆਂ ਵਿੱਚ ਰਾਜਪੁਰਾ ਬੀ ਨੇ ਸ਼ੰਭੂ ਕਲਾਂ ਬੀ ਦੀ ਟੀਮ ਨੂੰ,ਰਾਜਪੁਰਾ ਦੀ ਟੀਮ ਨੂੰ ਪਾਤੜਾਂ ਏ ਨੇ,ਨਾਭਾ ਏ ਨੇ ਭੁਨਰਹੇੜੀ ਬੀ ਨੂੰ,ਪਾਤੜਾਂ ਬੀ ਨੇ ਸਮਾਣਾ ਬੀ ਨੂੰ,ਸਨੌਰ ਏ ਨੇ ਰਾਜਪੁਰਾ ਨੂੰ ਪਟਿਆਲਾ ਸ਼ਹਿਰੀ ਏ ਨੇ ਘਨੌਰ ਬੀ ਨੂੰ ਅਤੇ ਸਨੌਰ ਏ ਨੇ ਪਟਿਆਲਾ ਸ਼ਹਿਰੀ ਏ ਨੂੰ 2-0 ਦੇ ਫ਼ਰਕ ਨਾਲ ਹਰਾਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਗੇਮ ਖੋਹ ਖੋਹ ਅੰਡਰ 14 ਲੜਕਿਆਂ ਵਿੱਚ ਪਾਤੜਾਂ ਦੀ ਟੀਮ ਨੇ ਪਹਿਲਾ,ਪਟਿਆਲਾ ਦਿਹਾਤੀ ਨੇ ਦੂਜਾ,ਸਨੌਰ ਨੇ ਤੀਜਾ ਅਤੇ ਪਟਿਆਲਾ ਸ਼ਹਿਰੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਸਮਾਣਾ ਦੀ ਟੀਮ ਨੇ ਪਹਿਲਾ, ਪਟਿਆਲਾ ਸ਼ਹਿਰੀ ਨੇ ਦੂਜਾ,ਘਨੌਰ ਨੇ ਤੀਜਾ ਅਤੇ ਪਾਤੜਾਂ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਅੰਡਰ 17 ਲੜਕੀਆਂ ਵਿੱਚ ਰਾਜਪੁਰਾ ਨੇ ਪਾਤੜਾਂ 2 ਨੂੰ 15-7 ਦੇ ਫ਼ਰਕ ਨਾਲ,ਪਾਤੜਾਂ ਨੇ 9-3 ਦੇ ਫ਼ਰਕ ਨਾਲ ਸਮਾਣਾ ਨੂੰ,ਪਟਿਆਲਾ ਦਿਹਾਤੀ ਨੇ 9-0 ਦੇ ਫ਼ਰਕ ਨਾਲ ਪਟਿਆਲਾ ਸ਼ਹਿਰੀ ਨੂੰ ਅਤੇ ਘਨੌਰ ਨੇ 15-3 ਨਾਲ ਨਾਭਾ ਦੀ ਟੀਮ ਨੂੰ ਹਰਾਕੇ ਜੇਤੂ ਰਹੀਆਂ।ਇਸੇ ਤਰ੍ਹਾਂ ਅੰਡਰ 17 ਲੜਕਿਆਂ ਵਿੱਚ ਪਟਿਆਲਾ ਸ਼ਹਿਰੀ ਨੇ 15-04 ਨਾਲ ਸਨੌਰ ਨੂੰ,ਸਨੌਰ ਨੇ 15-1 ਦੇ ਫ਼ਰਕ ਨਾਲ ਪਾਤੜਾਂ ਨੂੰ ਅਤੇ ਘਨੌਰ ਨੇ ਨਾਭਾ ਦੀ ਟੀਮ ਨੂੰ 7-5 ਦੀ ਟੀਮ ਨਾਲ ਹਰਾਕੇ ਜਿੱਤ ਹਾਸਲ ਕੀਤੀ। ਗੇਮ ਹੈਂਡਬਾਲ ਅੰਡਰ 21 ਲੜਕੀਆਂ ਵਿੱਚ ਭੁਨਰਹੇੜੀ ਦੀ ਟੀਮ ਨੇ ਬਾਰਨ ਦੀ ਟੀਮ ਨੂੰ 8-4 ਦੇ ਫ਼ਰਕ ਨਾਲ,ਸਨੌਰ ਨੇ ਪੋਲੋ ਗਰਾਊਂਡ ਦੀ ਟੀਮ ਨੂੰ 10-5 ਦੇ ਫ਼ਰਕ ਨਾਲ ਅਤੇ ਪੋਲੋ ਗਰਾਊਂਡ ਦੀ ਟੀਮ ਨੇ ਬਾਰਨ ਨੂੰ 10-7 ਨਾਲ ਹਰਾਕੇ ਜੇਤੂ ਰਹੀਆਂ। ਗੇਮ ਹਾਕੀ ਅੰਡਰ 21 ਲੜਕਿਆਂ ਵਿੱਚ ਪਾਤੜਾਂ ਦੀ ਟੀਮ ਤਨੇ ਪਹਿਲਾ ਸਥਾਨ,ਪਟਿਆਲਾ ਦੀ ਟੀਮ ਨੇ ਦੂਜਾ ਅਤੇ ਰਾਜਪੁਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਪਟਿਆਲਾ ਬੀ ਨੇ ਪਹਿਲਾ,ਪਟਿਆਲਾ ਏ ਨੇ ਦੂਜਾ ਅਤੇ ਸਮਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Bani 27 September,2023
ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ
ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ ਪਟਿਆਲਾ, 27 ਸਤੰਬਰ: ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਵਿਚ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਮੈਟ੍ਰਿਕ ਪੱਧਰ ਤੱਕ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਸ ਸਮਾਗਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ। ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਆਏ ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਲੇਖ ਰਚਨਾ ਵੰਨਗੀ ਵਿੱਚ ਪਹਿਲਾ ਸਥਾਨ ਸਮਰੀਤ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦੂਜਾ ਸਥਾਨ ਤੇਜਵੀਰ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅਤੇ ਤੀਜਾ ਸਥਾਨ ਸਿਮਰਨ, ਸ. ਹਾਈ ਸਕੂਲ, ਰੱਖੜਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਹਰਪ੍ਰੀਤ ਕੌਰ, ਸ. ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਨਿਸ਼ਾ, ਸ.ਹਾਈ ਸਕੂਲ,ਰੱਖੜਾ ਅਤੇ ਤੀਜਾ ਸਥਾਨ ਸੁਮਨਪ੍ਰੀਤ ਕੌਰ ਨੇ ਹਾਸਲ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਕਿਰਨਦੀਪ ਕੌਰ, ਸ.ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਗੁਰਸ਼ਰਨ ਸਿੰਘ, ਸ. ਹਾਈ ਸਕੂਲ, ਕਬੂਲਪੁਰ ਅਤੇ ਤੀਜਾ ਸਥਾਨ ਸੁਖਬੀਰ ਸਿੰਘ, ਪੁਲਿਸ ਡੀ.ਏ.ਵੀ.ਪਬਲਿਕ ਸਕੂਲ ਨੇ ਹਾਸਲ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਸੁਖਵੀਰ ਸਿੰਘ, ਸ.ਸ.ਸੈਕੰ. ਸਿਵਲ ਲਾਈਨਜ਼ ਸਕੂਲ, ਪਟਿਆਲਾ, ਦੂਜਾ ਸਥਾਨ ਕੁਦਰਤਪ੍ਰੀਤ ਕੌਰ, ਸ.ਕੋ-ਐਡ ਮਲਟੀ ਸੀਨੀ.ਸੈ.ਸਕੂਲ ਅਤੇ ਤੀਜਾ ਸਥਾਨ ਕਮਲਜੋਤ ਕੌਰ, ਸ.ਹਾਈ ਸਕੂਲ, ਦੌਣਕਲਾਂ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਤੋਂ ਇਲਾਵਾ ਕਵਿਤਾ ਗਾਇਨ ਵਿੱਚ ਇਕ ਵਿਸ਼ੇਸ਼ ਇਨਾਮ ਪਰਨੀਤ ਸ਼ਰਮਾ, ਪੁਲਿਸ ਡੀ.ਏ.ਵੀ.ਸਕੂਲ ਦੀ ਵਿਦਿਆਰਥਣ ਨੂੰ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਮੌਕੇ ਉੱਤੇ ਡਾ. ਵੀਰਪਾਲ ਕੌਰ, ਵਧੀਕ ਡਾਇਰੈਕਟਰ ਜੀ ਵੱਲੋਂ ਆਏ ਹੋਏ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਮਨਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ), ਪਟਿਆਲਾ ਅਤੇ ਸਨਮਾਨ ਸ਼ਖ਼ਸੀਅਤ ਜੋਗਾ ਸਿੰਘ ਧਨੌਲਾ ਦਾ ਦਫ਼ਤਰ ਵੱਲੋਂ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ ਅਤੇ ਫੁਲਕਾਰੀ/ਸ਼ਾਲ ਦੇ ਕੇ ਸਨਮਾਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਸ. ਸੱਤਪਾਲ ਭੀਖੀ, ਸ.ਬਲਵਿੰਦਰ ਸੰਧੂ ਅਤੇ ਸ. ਗੁਰਚਰਨ ਸਿੰਘ ਪੱਬਾਰਾਲੀ ਵੱਲੋਂ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਿਭਾਗੀ ਸਰਵੇ ਪੁਸਤਕ ‘ਫਤਹਿਗੜ੍ਹ ਸਾਹਿਬ’ ਦਿੱਤੀ ਗਈ। ਸਮਾਗਮ ਦੇ ਅੰਤ ਉੱਤੇ ਸ. ਸਤਨਾਮ ਸਿੰਘ, ਡਿਪਟੀ ਡਾਇਰੈਕਟਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਸ. ਗੁਰਮੇਲ ਸਿੰਘ, ਸੀਨੀਅਰ ਸਹਾਇਕ ਨੇ ਨਿਭਾਈ। ਇਸ ਮੌਕੇ ਉਤੇ ਡਾ. ਸੰਤੋਖ ਸਿੰਘ ਸੁੱਖੀ, ਸ. ਸਤਪਾਲ ਸਿੰਘ, ਖੋਜ ਅਫ਼ਸਰ, ਸ. ਬਲਵਿੰਦਰ ਭੱਟੀ, ਡਾ. ਨਰਿੰਦਰ ਸਿੰਘ, ਆਦਿ ਸ਼ਖ਼ਸੀਅਤਾਂ ਸ਼ਾਮਲ ਸਨ। ਇਸ ਸਮਾਗਮ ਵਿਚ ਸ੍ਰੀਮਤੀ ਨਵਨੀਤ ਕੌਰ, ਸੀਨੀਅਰ ਸਹਾਇਕ ਅਤੇ ਹਰਦੀਪ ਕੌਰ, ਸਟੈਨੋ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।
Punjab Bani 27 September,2023
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ - ਹਰਭਜਨ ਸਿੰਘ ਈ.ਟੀ.ਓ.
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ - ਹਰਭਜਨ ਸਿੰਘ ਈ.ਟੀ.ਓ. 64 ਸਹਾਇਕ ਇੰਜਨੀਅਰਾਂ ਦੀ ਭਰਤੀ ਗੇਟ ਆਧਾਰ 'ਤੇ ਕੀਤੀ ਗਈ ਪਾਰਦਰਸ਼ੀ ਭਰਤੀ ਕਾਰਨ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਧੀ ਚੰਡੀਗੜ੍ਹ, 27 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ 'ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ। ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ 'ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ। ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।
Punjab Bani 27 September,2023
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ ਨਾਭਾ, 27 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਮੰਡੌਰ ਵਿਖੇ ਸੀਨੀਅਰ ਸੈਕੰਡਰੀ, ਐਲੀਮੈਂਟਰੀ ਸਮਾਰਟ ਸਕੂਲ ਤੇ ਪ੍ਰਾਇਮਰੀ ਸਮਾਰਟ ਸਕੂਲ, ਥੂਹੀ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਸਮੇਤ ਮਾਡਲ ਹਾਈ ਸਕੂਲ ਨਾਭਾ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਜਾਇਜ਼ਾ ਲਿਆ। ਫੂਡ ਕਮਿਸ਼ਨ ਮੈਂਬਰ ਨੇ ਇਸ ਦੌਰਾਨ ਇੱਥੇ ਬੱਚਿਆਂ ਨੂੰ ਪ੍ਰਦਾਨ ਕੀਤੇ ਜਾ ਰਹੇ ਖਾਣੇ ਦਾ ਜਾਇਜ਼ਾ ਲਿਆ ਅਤੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪ੍ਰੀਤੀ ਚਾਵਲਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ 'ਤੇ ਜਰੂਰ ਕਰਵਾਈ ਜਾਵੇ। ਉਨ੍ਹਾਂ ਨੇ ਸਕੂਲਾਂ 'ਚ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਨੇ ਇਸੇ ਦੌਰਾਨ ਇੱਕ ਰਾਸ਼ਨ ਡਿਪੂ ਦਾ ਵੀ ਅਚਨਚੇਤ ਨਿਰੀਖਣ ਕੀਤਾ, ਜਿੱਥੇ ਕੁਝ ਊਣਤਾਈਆਂ ਪਾਈਆਂ, ਜਿਨ੍ਹਾਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਪ੍ਰੀਤੀ ਚਾਵਲਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਦਿੱਤੀਆਂ, ਜਿਸ 'ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਿਪਟੀ ਡੀ.ਈ.ਓ. ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਅਤੇ ਫੁਡ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Punjab Bani 27 September,2023
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ। ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ। ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।
Punjab Bani 27 September,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ ਜਿੰਪਾ ਨੇ ਗੁਰੂਦੁਆਰਾ ਫਤਹਿਗੜ੍ਹ ਸਾਹਿਬ ਨਜ਼ਦੀਕ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ - 441 ਪਖਾਨੇ, 126 ਯੂਰੀਨਲ ਅਤੇ 315 ਬਾਥਰੂਮ ਬਣਾਏ ਜਾਣਗੇ - ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਮ ਸ਼ੰਕਰ ਜਿੰਪਾ ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 27 ਸਤੰਬਰ: ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ। ਜਿੰਪਾ ਨੇ ਦੱਸਿਆ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਰੋਜ਼ਾਨਾ ਬਹੁਤ ਸਾਰੇ ਸ਼ਰਧਾਲੂ ਫਤਹਿਗੜ੍ਹ ਸਾਹਿਬ ਆਉਂਦੇ ਹਨ। ਸ਼ਹੀਦੀ ਸਭਾ ਵਿਚ ਇਹ ਗਿਣਤੀ ਲੱਖਾਂ ਤੱਕ ਪੁੱਜ ਜਾਂਦੀ ਹੈ। ਇਸ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਇਕ ਟਾਇਲਟ ਬਲਾਕ ਬਣਾਉਣ ਦਾ ਐਲਾਨ ਕੀਤਾ ਸੀ। ਇਸ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਅੱਜ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 21 ਟਾਇਲਟ ਬਲਾਕ ਬਣਾਏ ਜਾਣਗੇ ਜਿਨ੍ਹਾਂ ਵਿੱਚ 441 ਪਖਾਨੇ, 126 ਯੂਰੀਨਲ ਤੇ 126 ਹੀ ਵਾਸ਼ਬੇਸਨ ਅਤੇ 315 ਬਾਥਰੂਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਭਰ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ ਅਤੇ ਉਨ੍ਹਾਂ ਦੀ ਸ਼ਹਾਦਤ ਵਾਲੀ ਇਸ ਧਰਤੀ ਦਾ ਵਿਕਾਸ ਪੰਜਾਬ ਸਰਕਾਰ ਪਹਿਲ ਦੇ ਆਧਾਰ ‘ਤੇ ਕਰਵਾ ਰਹੀ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਦੱਸਿਆ ਕਿ ਇਹ ਟਾਇਲਟ ਬਲਾਕ ਆਧੁਨਿਕ ਢੰਗ ਨਾਲ ਬਣਾਇਆ ਜਾਵੇਗਾ। ਉਨ੍ਹਾਂ ਸਹਿਯੋਗ ਦੇਣ ਲਈ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਦਾ ਖਾਸ ਧੰਨਵਾਦ ਕੀਤਾ। ਇਸ ਮੌਕੇ ਜਿੰਪਾ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਐਸ.ਜੀ.ਪੀ.ਸੀ. ਦੇ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਬਣਾਏ ਜਾ ਰਹੇ ਟਾਇਲਟ ਬਲਾਕ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੀ ਚਹੁੰਮੁਖੀ ਉੱਨਤੀ ਲਈ ਵਚਨਬੱਧ ਹੈ ਅਤੇ ਇਸ ਨਗਰ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਇੱਥੇ ਵਿਕਾਸ ਹੋਰ ਤੇਜ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਾਇਲਟ ਬਲਾਕ ਬਣਾਉਣ ਦੇ ਐਲਾਨ ਦੇ ਨਾਲ ਹੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਨੁੰ ਆਉਂਦੀਆਂ ਪੰਜ ਸੜਕਾਂ ਨੁੰ 8.17 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਤੇ ਮਜਬੁਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਅਤੇ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ।
Punjab Bani 27 September,2023
ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ
ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸ਼ਰਧਾ ਦੇ ਫੁੱਲ ਭੇਟ -ਕਿਹਾ, ਸ਼ਹੀਦ ਦੀ ਯਾਦ ‘ਚ ਵੱਖ-ਵੱਖ ਕੰਮਾਂ ‘ਤੇ ਖਰਚੇ ਜਾਣਗੇ 99 ਲੱਖ ਰੁਪਏ -ਸ਼ਹੀਦ ਪ੍ਰਦੀਪ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਦਾ ਨਾਮ, -ਕਮਿਉਨਿਟੀ ਹਾਲ, ਖੇਡ ਮੈਦਾਨ, ਲਾਇਬਰੇਰੀ, ਯਾਦਗਾਰੀ ਗੇਟ ਬਨਾਉਣ ਦਾ ਐਲਾਨ, ਸਮਸ਼ਾਨਘਾਟ ਪੱਕਾ ਕਰਨ ਸਮੇਤ ਬਾਬਾ ਅਮਰਦਾਸ ਡੇਰੇ ਨੂੰ ਜਾਣ ਵਾਲਾ ਰਸਤਾ ਵੀ ਹੋਵੇਗਾ ਪੱਕਾ -ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸਮਾਣਾ, 27 ਸਤੰਬਰ: ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪ੍ਰਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਰਾਜ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ 99 ਲੱਖ ਰੁਪਏ ਖਰਚ ਕੀਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਖ਼ੁਦ ਇਸ ਪਿੰਡ ਵਿਖੇ ਆਕੇ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਤੇ ਇਹ ਨਿਯੁਕਤੀ ਕਰ ਦਿਤੀ ਗਈ ਹੈ।ਇਸਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਕੇ ਗਏ ਸਨ। ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਹੋਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ 'ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ।ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਜੌੜਾਮਾਜਰਾ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਉਂਦਿਆਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨਾਂ ਬਾਅਦ ਬਰਾਮਦ ਹੋਈ ਸੀ। ਮੰਤਰੀ ਨੇ ਕਿਹਾ ਕਿ ਇਹ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ , ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਜਿਲ਼੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ ਐਸ ਰੰਧਾਵਾ, ਹਰਦੀਪ ਸਿੰਘ ਚੀਮਾ, ਹਰਮੇਸ਼ ਸ਼ਰਮਾ, ਸੁਰਜੀਤ ਸਿੰਘ ਦਹੀਆ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਭਾਰਤੀ ਸੈਨਾ ਦੇ ਮੌਜੂਦਾ ਤੇ ਸਾਬਕਾ ਜਵਾਨ ਤੇ ਅਧਿਕਾਰੀ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
Punjab Bani 27 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ -ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਕੈਬਨਿਟ ਮੰਤਰੀ -ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ -ਨਾਭਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਉਦਘਾਟਨ ਨਾਭਾ, 27 ਸਤੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਆਮਦਨ ਵਧਾਉਣ ਲਈ ਸਹਾਇਕ ਕਿੱਤੇ, ਬਾਗਬਾਨੀ, ਫਲ ਅਤੇ ਸਬਜ਼ੀਆਂ ਅਗਾਉਣਾ ਦਾ ਸੱਦਾ ਦਿੱਤਾ ਹੈ। ਉਹ ਅੱਜ ਨਾਭਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਭਰ 'ਚੋਂ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਅਪਣਾ ਕੇ ਇਨ੍ਹਾਂ ਤੋਂ ਵੱਧ ਆਮਦਨ ਲੈਣ ਲਈ ਇਸ ਦੀ ਬਰਾਂਡਿੰਗ ਤੇ ਮਾਰਕੀਟਿੰਗ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਜਿਥੇ ਟਰੇਨਿੰਗ ਦਿੱਤੀ ਜਾਂਦੀ ਹੈ, ਉਥੇ ਹੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਨ ਵਾਲੇ 35 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਕਰਨ ਮਗਰੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਤਜਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਰਸਤੇ 'ਤੇ ਚਲਦਿਆਂ ਧਰਤੀ, ਪਾਣੀ ਤੇ ਹਵਾ ਨੂੰ ਪਲੀਤ ਹੋਣ ਤੋਂ ਰੋਕਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣਾ ਅਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਫ਼ਸਲ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕਾਂ ਇਨ ਸੀਟੂ ਅਤੇ ਐਕਸ ਸੀਟੂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਕਰ ਸਕਦੇ ਹਨ ਤੇ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਕੈਂਪ ਦੌਰਾਨ ਮਾਹਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਅਮਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਰਾਲੀ ਦੀ ਵਰਤੋਂ ਖਾਦ ਸਮੇਤ ਇੰਡਸਟਰੀ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਸਬੰਧੀ ਵੀ ਪੂਰੀ ਰਣਨੀਤੀ ਤਿਆਰ ਕੀਤੀ ਗਈ ਹੈ। ਕੈਂਪ ਦੇ ਤਕਨੀਕੀ ਸ਼ੈਸ਼ਨ ਦੌਰਾਨ ਪੀ.ਏ.ਯੂ ਤੇ ਖੇਤੀ ਵਿਭਾਗ ਦੇ ਮਾਹਰਾਂ ਨੇ ਭਰਪੂਰ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ 'ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈਡ, ਖੇਤੀਬਾੜੀ ਮਸ਼ੀਨਰੀ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਰਵਿੰਦਰਪਾਲ ਸਿੰਘ ਚੱਠਾ, ਬਲਾਕ ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿਲੋ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸ਼ੇਰ ਸਿੰਘ, ਡਾ. ਗੁਰਉਪਦੇਸ਼ ਕੌਰ, ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
Punjab Bani 27 September,2023
ਪੰਜਾਬ ਦੀ ਖੇਤੀਬਾੜ੍ਹੀ ਆਰਥਿਕਤਾ ਵਿੱਚ ਨਿਵੇਸ਼ ਅਤੇ ਇਸ ਦੀ ਪੁਨਰ-ਸੁਰਜੀਤੀ ਸਮੇਂ ਦੀ ਲੋੜ੍ਹ: ਡਾ.ਆਰ.ਐੱਸ ਘੁੰਮਣ
ਪੰਜਾਬ ਦੀ ਖੇਤੀਬਾੜ੍ਹੀ ਆਰਥਿਕਤਾ ਵਿੱਚ ਨਿਵੇਸ਼ ਅਤੇ ਇਸ ਦੀ ਪੁਨਰ-ਸੁਰਜੀਤੀ ਸਮੇਂ ਦੀ ਲੋੜ੍ਹ: ਡਾ.ਆਰ.ਐੱਸ ਘੁੰਮਣ ਪਟਿਆਲਾ: 27 ਸਤੰਬਰ, 2023 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਇਨੋਵੇਸ਼ਨ ਸੈੱਲ ਵੱਲੋਂ ਅਰਥ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਅੱਜ ਪੰਜਾਬ ਦੇ ਸਮਾਜਿਕ-ਆਰਥਿਕ ਮੁੱਦਿਆਂ 'ਤੇ ਨਵੀਨਤਮ ਵਿਚਾਰਾਂ ਦੀ ਲੈਕਚਰ ਲੜੀ ਦੇ ਤਹਿਤ ਪਹਿਲਾ ਲੈਕਚਰ "1966 ਵਿੱਚ ਪੁਨਰਗਠਨ ਤੋਂ ਬਾਅਦ ਪੰਜਾਬ ਦੀ ਆਰਥਿਕਤਾ ਦੇ ਮੋੜ" ਆਯੋਜਿਤ ਕੀਤਾ ਗਿਆ। ਇਸ ਲੈਕਚਰ ਦਾ ਉਦੇਸ਼ ਸਮਕਾਲੀ ਪੰਜਾਬ ਦੇ ਸੰਕਟਾਂ ਅਤੇ ਸਮਾਜਿਕ-ਆਰਥਿਕ ਪ੍ਰਸਥਿਤੀਆਂ ਦੀ ਪੜਚੋਲ ਕਰਨਾ ਅਤੇ ਇਸ ਨੂੰ ਦਰਪੇਸ਼ ਸਮਾਜਿਕ-ਸਿਆਸੀ ਸਮੱਸਿਆਵਾਂ ਅਤੇ ਮੁੱਦਿਆਂ 'ਤੇ ਚਰਚਾ ਕਰਨਾ ਸੀ। ਇਸ ਲੈਕਚਰ ਵਿੱਚ ਮੁੱਖ ਵਕਤਾ ਵੱਜੋਂ ਪ੍ਰੋ. ਆਰ.ਐੱਸ.ਘੁੰਮਣ, ਪ੍ਰੋਫ਼ੈਸਰ ਆਫ਼ ਐਮੀਨੈਂਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਮੁੱਖ ਵਕਤਾ ਦਾ ਸੁਆਗਤ ਕਰਦਿਆਂ ਕਿਹਾ ਕਿ ਹੁਣ ਦਾ ਪੰਜਾਬ ਇਤਿਹਾਸ ਦੇ ਬਹੁ-ਪਰਤੀ ਅਤੇ ਗੁੰਝਲਦਾਰ ਪਰਿਵਰਤਨਾਂ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਪੰਜਾਬੀ ਲੋਕਾਂ ਦੀਆਂ ਸਮਾਜਿਕ-ਸਿਆਸੀ ਅਤੇ ਆਰਥਿਕ ਕਾਰਕਾਂ ਦੀ ਅੰਤਰ-ਪ੍ਰਸੰਗਤਾ ਬਾਰੇ ਸੰਵਾਦ ਸ਼ੁਰੂ ਕਰਨ ਦਾ ਇਹੀ ਢੁਕਵਾਂ ਸਮਾਂ ਹੈ। ਇਸ ਮੌਕੇ ਤੇ ਕਾਲਜ ਦੇ ਇਨੋਵੇਸ਼ਨ ਸੈੱਲ ਦੇ ਕਨਵੀਨਰ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਨੀਰਜ ਗੋਇਲ ਨੇ ਕਿਹਾ ਕਿ ਸਾਡਾ ਇਨੋਵੇਸ਼ਨ ਸੈੱਲ ਪੰਜਾਬ ਦੀਆਂ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਸਮੱਸਿਆਵਾਂ ਦੇ ਤਕਨੀਕੀ ਅਤੇ ਵਪਾਰਕ ਆਧਾਰਿਤ ਹੱਲ ਲੱਭਣ ਕਰਨ ਲਈ ਵਚਨਬੱਧ ਹੈ। ਡਾ: ਮਨਿੰਦਰਦੀਪ ਚੀਮਾ, ਸਹਾਇਕ ਪ੍ਰੋਫੈਸਰ, ਅਰਥ ਸਾਸ਼ਤਰ ਨੇ ਲੈਕਚਰ ਦੇ ਵਿਸ਼ੇ ਦੀ ਰਸਮੀ ਜਾਣ-ਪਛਾਣ ਕਰਾਉਂਦਿਆਂ ਕਿਹਾ ਕਿ ਪੰਜਾਬੀ ਸਮਾਜ ਸਮਾਜਿਕ ਅਤੇ ਆਰਥਿਕ ਇਕਾਈ ਵਜੋਂ ਇੱਕ ਗੁੰਝਲਦਾਰ ਸਮਾਜ ਹੈ ਅਤੇ ਇਸ ਵਿਚਾਰ-ਚਰਚਾ ਦਾ ਮੂਲ ਉਦੇਸ਼ ਅਜੋਕੇ ਪੰਜਾਬ ਦੀਆਂ ਸਮਾਜਿਕ-ਆਰਥਿਕ ਸਮੱਸਿਆਵਾਂ ਨੂੰ ਸਮਝਣਾ ਅਤੇ ਉਹਨਾਂ ਦੇ ਹੱਲ ਲਈ ਚੇਤਨਾ ਦੀਆਂ ਵੱਖ-ਵੱਖ ਲੀਹਾਂ ਦੀ ਪੜਚੋਲ ਕਰਨਾ ਹੈ। ਪ੍ਰੋ. ਆਰ.ਐਸ.ਘੁੰਮਣ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੰਡ ਤੋਂ ਬਾਅਦ ਪੰਜਾਬ ਦੇ ਪੁਨਰ-ਨਿਰਮਾਣ ਨੂੰ ਯਾਦ ਕਰਦਿਆਂ ਹਰੀ ਕ੍ਰਾਂਤੀ ਦੇ ਮਾੜੇ ਪ੍ਰਭਾਵਾਂ, 1984 ਤੋਂ ਬਾਅਦ ਦੇ ਕਾਲੇ ਦੌਰ ਅਤੇ ਮੌਜੂਦਾ ਖੇਤੀਬਾੜੀ ਦੇ ਵਸਤੂੀਕਰਨ ਅਤੇ ਵਪਾਰੀਕਰਨ, ਅਸੰਗਠਿਤ ਸ਼ਹਿਰੀਕਰਨ, ਵੱਡੇ ਪੱਧਰ 'ਤੇ ਆਵਾਸ ਦੀ ਸਮੱਸਿਆ ਅਤੇ ਵਾਤਾਵਰਣ ਦੇ ਵਿਗਾੜ੍ਹਾਂ ਬਾਰੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਮੌਜੂਦਾ ਚੋਣ ਪ੍ਰਕਿਰਿਆ ਨੂੰ ਸੰਬੋਧਿਤ ਹੋਣ, ਖੇਤੀ ਆਧਾਰਿਤ ਉਦਯੋਗਾਂ ਵਿੱਚ ਨਿਵੇਸ਼ ਕਰਨ, ਮੁਫਤ ਅਤੇ ਲੋਕ-ਲੁਭਾਊ ਨੀਤੀਆਂ ਨੂੰ ਖਤਮ ਕਰਨ ਅਤੇ ਸਮਾਜਿਕ-ਰਾਜਨੀਤਿਕ ਚੇਤਨਾ ਦੀਆਂ ਨੈਤਿਕ ਬੁਨਿਆਦਾਂ ਨੂੰ ਮੁੜ ਤੋਂ ਖੋਜਣ ਦੀ ਲੋੜ ਹੈ। ਇਸ ਮੌਕੇ ਤੇ ਮਿਸ ਯਾਛਨਾ, ਬੀ.ਏ.ਭਾਗ ਦੂਜਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਭਾਸ਼ਣ ਵਿੱਚ ਸ਼ੋਸ਼ਲ ਸਾਇੰਸਿਜ਼ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਭਾਸ਼ਣ ਦੀ ਸਮਾਪਤੀ ਤੇ ਡਾ. ਅਮਨਦੀਪ ਕੌਰ, ਮੁਖੀ, ਅਰਥ ਸਾਸ਼ਤਰ ਵਿਭਾਗ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ।
Punjab Bani 27 September,2023
ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ
ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਅੰਮ੍ਰਿਤਸਰ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ। ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ। ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।” ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ।
Punjab Bani 26 September,2023
ਯੂਨੀਵਰਸਿਟੀ ਆਫ਼ ਬਰਮਿੰਘਮ ਤੋਂ ਈ. ਐੱਮ. ਆਰ. ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੂੰ ਮਿਲਿਆ ‘ਟਰਾਂਸਲੇਸ਼ਨ ਫ਼ੰਡ ਐਵਾਰਡ’
ਯੂਨੀਵਰਸਿਟੀ ਆਫ਼ ਬਰਮਿੰਘਮ ਤੋਂ ਈ. ਐੱਮ. ਆਰ. ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੂੰ ਮਿਲਿਆ ‘ਟਰਾਂਸਲੇਸ਼ਨ ਫ਼ੰਡ ਐਵਾਰਡ’ -ਮਨੋਰੋਗਾਂ ਦੇ ਪਿਛੋਕੜ ਅਤੇ ਜੜਾਂ ਨਾਲ਼ ਸੰਬੰਧਤ ਗਿਆਨ ਦਾ ਪੰਜਾਬੀ ਵਿੱਚ ਕੀਤਾ ਜਾਣਾ ਹੈ ਤਰਜਮਾ -ਯੂਨੀਵਰਸਿਟੀ ਆਫ਼ ਵੁਲਵਰਹੈਂਪਟਨ ਦੀ ਪ੍ਰੋਫ਼ੈਸਰ ਨਾਲ਼ ਸਾਂਝੇ ਰੂਪ ਵਿੱਚ ਪ੍ਰਾਪਤ ਹੋਇਆ ਪ੍ਰਾਜੈਕਟ ਪਟਿਆਲਾ- ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦੇ ਡਾਇਰੈਕਟਰ ਦਲਜੀਤ ਅਮੀ ਨੂੰ ਯੂ.ਕੇ. ਦੀ ਯੂਨੀਵਰਸਿਟੀ ਆਫ਼ ਬਰਮਿੰਘਮ ਤੋਂ ‘ਟਰਾਂਸਲੇਸ਼ਨ ਫ਼ੰਡ ਐਵਾਰਡ’ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਇਹ ਪ੍ਰਾਜੈਕਟ ਯੂ.ਕੇ. ਵਿਚਲੀ ਯੂਨੀਵਰਸਿਟੀ ਆਫ਼ ਵੁਲਵਰਹੈਂਪਟਨ ਤੋਂ ਦਰਸ਼ਨ ਅਤੇ ਸੱਭਿਆਚਾਰਕ ਰਾਜਨੀਤੀ ਦੇ ਵਿਸ਼ੇ ਦੀ ਪ੍ਰੋਫ਼ੈਸਰ ਡਾ. ਮੀਨਾ ਢਾਂਡਾ ਨਾਲ਼ ਸਾਂਝੇ ਰੂਪ ਵਿੱਚ ਪ੍ਰਾਪਤ ਹੋਇਆ ਹੈ। ਇਸ ਪ੍ਰਾਜੈਕਟ ਰਾਹੀਂ ਇਨ੍ਹਾਂ ਦੋਹਾਂ ਮਾਹਿਰਾਂ ਵੱਲੋਂ ਮਨੋਵਿਗਿਆਨ ਨਾਲ਼ ਸੰਬੰਧਤ ਮਜ਼ਮੂਨਾਂ ਦਾ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਕੀਤਾ ਜਾਣਾ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਆਫ਼ ਬਰਮਿੰਘਮ ਵੱਲੋਂ ਮਨੋਰੋਗਾਂ ਦੇ ਪਿਛੋਕੜ ਅਤੇ ਜੜਾਂ ਨੂੰ ਫਰੋਲਣ ਵਾਲੀ ਮਨੋਵਿਗਿਆਨ ਦੀ ਸ਼ਾਖਾ ‘ਫੇਨੋਮੇਨੋਲੋਜੀਕਲ ਸਾਈਕੋਪੈਥੋਲੋਜੀ’ ਤਹਿਤ ਆਉਂਦੇ ਵੱਖ-ਵੱਖ ਕਿਸਮ ਦੇ ਗਿਆਨ ਨੂੰ ਪੰਜਾਬੀ ਸਮੇਤ ਦੁਨੀਆਂ ਦੀਆਂ ਕੁੱਝ ਹੋਰ ਸਥਾਨਕ ਭਾਸ਼ਾਵਾਂ ਵਿੱਚ ਅਨੁਵਾਦਣ ਲਈ ਇਹ ਵੱਡ-ਅਕਾਰੀ ਪ੍ਰਾਜੈਕਟ ਵਿਉਂਤਿਆ ਗਿਆ ਹੈ। ਯੂਨੀਵਰਸਿਟੀ ਆਫ਼ ਬਰਮਿੰਘਮ ਦੀ ਵੈੱਬਸਾਈਟ ਉੱਪਰ ਇਸ ਪ੍ਰਾਜੈਕਟ ਬਾਰੇ ਦੱਸਿਆ ਗਿਆ ਹੈ ਕਿ ਇਹ ਫੇਨੋਮੇਨੋਲੋਜੀਕਲ ਸਾਈਕੋਪੈਥੋਲੋਜੀ ਨੂੰ ਨਵਿਆਉਣ ਨਾਲ਼ ਜੁੜਿਆ ਨਵਾਂ ਪ੍ਰੋਜੈਕਟ ਹੈ ਜਿਸਦਾ ਉਦੇਸ਼ ਇਸ ਖੇਤਰ ਲਈ ਅੰਤਰ-ਅਨੁਸ਼ਾਸਨੀ ਪਹੁੰਚਾਂ ਨੂੰ ਲਾਗੂ ਕਰਨਾ ਅਤੇ ਇਸ ਦੇ ਖੇਤਰ ਨੂੰ ਵੱਡੇ ਅਤੇ ਵਿਆਪਕ ਰੂਪ ਵਿੱਚ ਵੱਖਰਤਾਵਾਂ ਨਾਲ਼ ਭਰਪੂਰ ਬਣਾਉਣਾ ਹੈ। ਇਹ ਪ੍ਰਾਜੈਕਟ ‘ਵੈਲਕਮ ਟਰੱਸਟ’ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨਾਲ਼ ਨੇਪਰੇ ਚੜ੍ਹਨਾ ਹੈ। ਇਹ ਇੱਕ ਕੌਮਾਂਤਰੀ ਐਕਸਚੇਂਜ ਅਵਾਰਡ ਹੈ ਜੋ ਅਪ੍ਰੈਲ 2022 ਤੋਂ ਅਪ੍ਰੈਲ 2024 ਤੱਕ ਚੱਲੇਗਾ। ਦਲਜੀਤ ਅਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੱਡੇ ਪ੍ਰਾਜੈਕਟ ਦੇ ਪਹਿਲੇ ਪੜਾਅ ਉੱਤੇ ਉਹ ਪ੍ਰੋ. ਲਿਊਸ ਗੌਰਡਨ ਵੱਲੋਂ ਲਿਖੇ ਪਰਚੇ ਦਾ ਪੰਜਾਬੀ ਵਿੱਚ ਤਰਜਮਾ ਕਰਨਗੇ। ਇਹ ਪਰਚਾ ਕੌਮਾਂਤਰੀ ਪੱਧਰ ਦੇ ਨਾਮੀ ਮਨੋਵਿਗਿਆਨੀ ਫ਼ਰੈਂਟਜ਼ ਫ਼ਾਨੋ ਦੇ ਕੁੱਝ ਸੰਕਲਪਾਂ ਨਾਲ਼ ਸੰਬੰਧਤ ਹੈ। ਉਨ੍ਹਾਂ ਦੱਸਿਆ ਕਿ ਵੱਕਾਰ ਪੱਖੋਂ ਇਹ ਕਾਫ਼ੀ ਅਹਿਮ ਪ੍ਰਾਜੈਕਟ ਹੈ। ਉਨ੍ਹਾਂ ਦੱਸਿਆ ਕਿ ਇਸ ਪਰਚੇ ਦੇ ਅਨੁਵਾਦ ਲਈ ਉਨ੍ਹਾਂ ਨੂੰ 1125 ਪੌਂਡ ਪ੍ਰਾਪਤ ਹੋਣੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਪ੍ਰਾਪਤੀ ਲਈ ਉਹ ਲੰਬੀ ਚੋਣ ਪ੍ਰਕਿਰਿਆ ਵਿੱਚੋਂ ਲੰਘੇ ਹਨ। ਇਸ ਪ੍ਰਾਜੈਕਟ ਦੀ ਪ੍ਰਾਪਤੀ ਉਪਰੰਤ ਹਾਲ ਹੀ ਵਿੱਚ ਹੋਈ ਇੱਕ ਆਨਲਾਈਨ ਇਕੱਤਰਤਾ, ਜਿਸ ਵਿੱਚ ਕਿ ਦੁਨੀਆਂ ਦੇ ਵੱਖ-ਵੱਖ ਦੇਸਾਂ ਤੋਂ ਮਾਹਿਰਾਂ ਨੇ ਭਾਗ ਲਿਆ ਸੀ, ਦੌਰਾਨ ਬੋਲਦਿਆਂ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਇਸ ਪ੍ਰੋਜੈਕਟ ਦੀ ਅਹਿਮੀਅਤ ਸੰਬੰਧੀ ਆਪਣੇ ਵਿਚਾਰ ਰੱਖੇ ਸਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਮਾਹਿਰਾਂ ਅਤੇ ਜਿਊਰੀ ਮੈਂਬਰਾਂ ਸਾਹਮਣੇ ਇਸ ਗੱਲ ਲਈ ਦਲੀਲ ਪੇਸ਼ ਕੀਤੀ ਕਿ ਪੰਜਾਬ ਦੇ ਪ੍ਰਸੰਗ ਵਿੱਚ ਇਹ ਪ੍ਰਾਜੈਕਟ ਕਿਉਂ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਮਕਸਦ ਲਈ ਮੁੱਖ ਰੂਪ ਵਿੱਚ ਤਿੰਨ ਤਰਕ ਉਸਾਰੇ ਸਨ। ਪਹਿਲਾ ਇਹ ਕਿ ਪੰਜਾਬ ਨੇ ਆਪਣੇ ਪਿੰਡੇ ਉੱਤੇ ਇਤਹਾਸਿਕ ਸਦਮਾ ਝੱਲਿਆ ਹੋਇਆ ਹੈ ਜਿਸ ਦੇ ਜਖ਼ਮ ਹਾਲੇ ਤੱਕ ਰਿਸ ਰਹੇ ਹਨ। ਦੂਜਾ ਇਹ ਕਿ ਪੰਜਾਬ ਵਿੱਚ ਖੁਦਕੁਸ਼ੀਆਂ ਦਾ ਰੁਝਾਨ ਹੈ। ਤੀਜਾ ਕਾਰਨ ਅੱਜ ਦੇ ਦੌਰ ਵਿੱਚ ਹਜੂਮੀ ਹਿੰਸਾ ਜਾਂ ਇਸ ਨੂੰ ਸਹੀ ਠਹਿਰਾਏ ਜਾਣ ਜਾਂ ਉਤਸਾਹਿਤ ਕੀਤੇ ਜਾਣ ਦਾ ਰੁਝਾਨ ਹੈ। ਇਸ ਲਿਹਾਜ਼ ਨਾਲ਼ ਮਾਨਸਿਕਤਾ ਦੀਆਂ ਬਰੀਕ ਤੰਦਾਂ ਨੂੰ ਫੜਨ ਅਤੇ ਸਮਝਣ ਲਈ ਮਨੋਵਿਗਿਆਨ ਅਤੇ ਅਜਿਹੇ ਖੇਤਰਾਂ ਵਿੱਚ ਕੌਮਾਂਤਰੀ ਪੱਧਰ ਦੇ ਗਿਆਨ ਦਾ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋਣਾ ਲਾਜ਼ਮੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਜੈਕਟ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰਾਜੈਕਟ ਇਸ ਗੱਲ ਦਾ ਸਬੱਬ ਬਣਦੇ ਹਨ ਕਿ ਇਨ੍ਹਾਂ ਬਹਾਨੇ ਵੱਖ-ਵੱਖ ਖੇਤਰਾਂ ਅਤੇ ਵਿਸਿ਼ਆਂ ਦਾ ਗਿਆਨ ਸਾਡੀ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋ ਸਕਦਾ ਹੈ। ਅਜਿਹਾ ਹੋਣਾ ਜਿੱਥੇ ਭਾਸ਼ਾ ਨੂੰ ਅਮੀਰੀ ਪ੍ਰਦਾਨ ਕਰਦਾ ਹੈ ਉੱਥੇ ਹੀ ਅਜਿਹੇ ਜਿਗਿਆਸੂ ਜੋ ਸਿਰਫ਼ ਪੰਜਾਬੀ ਜਾਣਦੇ ਹਨ, ਉਨ੍ਹਾਂ ਦੀ ਗਿਆਨ ਤੱਕ ਸੌਖਾਲ਼ੀ ਪਹੁੰਚ ਪੈਦਾ ਕਰਦਾ ਹੈ ਜੋ ਅੱਗੇ ਹੋਰ ਨਵੇਂ ਗਿਆਨ ਦੇ ਪੈਦਾ ਹੋਣ ਦਾ ਵੀ ਸਬੱਬ ਬਣਦੀ ਹੈ।
Punjab Bani 26 September,2023
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋਏ ਸ਼ੁਰੂ
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋਏ ਸ਼ੁਰੂ -ਪਹਿਲੇ ਦਿਨ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਸਾਫਟਬਾਲ, ਫੁੱਟਬਾਲ ਤੇ ਕਬੱਡੀ ਦੇ ਹੋਏ ਮੁਕਾਬਲੇ ਪਟਿਆਲਾ 26 ਸਤੰਬਰ,2023 ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਏ। ਪਹਿਲੇ ਦਿਨ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14,ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡ ਹੈਂਡਬਾਲ ਅੰਡਰ 14 ਲੜਕੀਆਂ ਦੀ ਬਾਰਨ ਦੀ ਟੀਮ ਨੇ ਅਕਬਰਪੁਰ ਨੂੰ 6-2 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ 14 ਲੜਕੀਆਂ ਵਿੱਚ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਅਸਰਪੁਰ ਦੀ ਟੀਮ ਨੂੰ 5-2 ਦੇ ਫ਼ਰਕ ਨਾਲ ਹਰਾਇਆ। ਭੁਨਰਹੇੜੀ ਦੀ ਟੀਮ ਨੇ ਬਾਰਨ ਦੀ ਟੀਮ ਨੂੰ 8-2 ਦੇ ਫ਼ਰਕ ਨਾਲ ਹਰਾ ਕੇ ਕੇ ਜਿੱਤ ਹਾਸਲ ਕੀਤੀ। ਹੈਂਡਬਾਲ ਅੰਡਰ 14 ਲੜਕਿਆਂ ਵਿੱਚ ਸਨੌਰ ਦੀ ਟੀਮ ਨੇ ਦੀਪ ਸਕੂਲ ਦੀ ਟੀਮ ਨੂੰ 07-04 ਨਾਲ ਹਰਾਇਆ ਅਤੇ ਪੋਲੋ ਗਰਾਊਂਡ ਦੀ ਟੀਮ ਦੇਵੀਗੜ੍ਹ ਦੀ ਟੀਮ ਨੂੰ ਹਰਾ ਕੇ 16-07 ਦੇ ਫ਼ਰਕ ਨਾਲ ਜੇਤੂ ਰਹੀ। ਬਾਸਕਟਬਾਲ ਅੰਡਰ 14 ਲੜਕਿਆਂ ਵਿੱਚ ਪੋਲੋ ਗਰਾਊਂਡ ਨੇ ਲੇਡੀ ਫਾਤਿਮਾ ਸਕੂਲ ਦੀ ਟੀਮ ਨੂੰ 18-0 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਮਿਲੇਨੀਅਮ ਸਕੂਲ ਨੇ ਨਾਭਾ ਦੀ ਟੀਮ ਨੂੰ 17-09 ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ ਭੁਪਿੰਦਰ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਟੀਮ ਡੀ.ਏ.ਵੀ ਪਬਲਿਕ ਸਕੂਲ ਦੀ ਟੀਮ ਨੂੰ 26-06 ਹਰਾ ਕੇ ਜੇਤੂ ਰਹੀ। ਅੰਡਰ 17 ਦੇ ਮੇਚਾਂ ਵਿੱਚ ਸਮਾਣਾ ਦੀ ਟੀਮ ਨੇ ਸੈਂਟ ਮੈਰੀ ਸਕੂਲ ਨੂੰ 15-03 ਦੇ ਫ਼ਰਕ ਨਾਲ, ਮਹਾਰਾਜਾ ਭੁਪਿੰਦਰਾ ਸਿੰਘ ਸਕੂਲ ਨੇ ਕੈਂਟਲ ਸਕੂਲ ਨੂੰ 19-04,ਗੁਰੂਕੁਲ ਅਕੈਡਮੀ ਨੇ ਅਪੋਲੋ ਦੀ ਟੀਮ ਨੂੰ 43-26 ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਵਾਲੀਬਾਲ ਅੰਡਰ 14 ਲੜਕੀਆਂ ਨਾਭਾ ਦੀ ਟੀਮ ਨੇ ਘਨੌਰ ਦੀ ਟੀਮ ਨੂੰ ਅਤੇ ਭੁਨਰਹੇੜੀ ਏ ਨੇ ਸ਼ਹਿਰੀ ਬੀ ਨੂੰ 2-0 ਦੇ ਫ਼ਰਕ ਨਾਲ ਹਰਾਇਆ। ਵਾਲੀਬਾਲ ਸਮੈਸਿੰਗ ਅੰਡਰ 14 ਲੜਕਿਆਂ ਵਿੱਚ ਰਾਜਪੁਰਾ ਏ ਨੇ ਸਨੌਰ ਬੀ ਨੂੰ,ਸ਼ੰਭੂ ਕਲਾਂ ਏ ਨੇ ਪਟਿਆਲਾ ਦਿਹਾਤੀ ਨੂੰ, ਭੁਨਰਹੇੜੀ ਏ ਨੇ ਪਟਿਆਲਾ ਅਰਬਨ ਨੂੰ ਅਤੇ ਸਨੌਰ ਬੀ ਨੇ ਸਮਾਣਾ ਬੀ ਨੂੰ 2-0 ਦੇ ਫ਼ਰਕ ਨਾਲ ਹਰਾਇਆ। ਕੁਸ਼ਤੀ ਗੇਮ 49 ਕਿਲੋ ਦੇ ਭਾਰ ਵਰਗ ਵਿੱਚ ਕਰਮ-ਪਾਤੜਾਂ ਨੇ ਪਹਿਲਾ,ਸਿਮਰਨ-ਬਿੰਜਲ ਨੇ ਦੂਜਾ, ਸੋਨੀਆਂ-ਭੁਨਰਹੇੜੀ ਨੇ ਤੀਜਾ ਅਤੇ ਪਰਨੀਤ ਕੌਰ-ਬਿੰਜਲ ਨੇ ਚੌਥਾ ਸਥਾਨ ਹਾਸਲ ਕੀਤਾ।43 ਕਿਲੋ ਦੇ ਭਾਰ ਵਰਗ ਵਿੱਚ ਰਾਜ ਕੋਰ ਤੇਈਪੁਰ ਨੇ ਪਹਿਲਾ, ਮੰਨਤ ਸੈਣੀ-ਬਿੰਜਲ ਨੇ ਦੂਜਾ, ਨਵਜੋਤ ਕੌਰ ਕਲਵਾਨੂੰ ਨੇ ਤੀਜਾ ਅਤੇ ਨਵਦੀਪ ਕੌਰ ਭੁਨਰਹੇੜੀ ਨੇ ਚੌਥਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ 39 ਕਿਲੋ ਦੇ ਭਾਰ ਵਰਗ ਵਿੱਚ ਮੁਸਕਾਨ ਪਾਤੜਾਂ ਨੇ ਪਹਿਲਾ, ਕਮਲਜੀਤ ਕੌਰ ਸਮਾਣਾ ਨੇ ਦੂਜਾ, ਜਸ਼ਨਦੀਪ ਗ਼ਜ਼ਲਾਂ ਨੇ ਤੀਜਾ ਅਤੇ ਕੋਮਲਪ੍ਰੀਤ ਕੋਰ ਗ਼ਜ਼ਲਾਂ ਨੇ ਚੌਥਾ ਸਥਾਨ ਹਾਸਲ ਕੀਤਾ। ਸਾਫਟਬਾਲ ਅੰਡਰ 14 ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਨੇ ਆਦਰਸ਼ ਪਬਲਿਕ ਸਕੂਲ ਨੂੰ 10-0 ਦੇ ਫ਼ਰਕ ਨਾਲ, ਅੰਡਰ 17 ਵਿੱਚ ਸਰਕਾਰੀ ਹਾਈ ਸਕੂਲ ਗੰਗਰੋਲਾ ਨੇ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੂੰ 10-0 ਨਾਲ ਅਤੇ ਅੰਡਰ 21 ਵਿੱਚ ਐਸ.ਡੀ.ਕੇ.ਐਸ ਸੰਕਤੂਲਾ ਨੇ ਸਰਕਾਰੀ ਵੁਮੈਨ ਕਾਲਜ ਨੂੰ 16-07 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਫੁੱਟਬਾਲ ਅੰਡਰ 14 ਵਿੱਚ ਟੀਮ ਨਾਭਾ ਨੇ ਟੀਮ ਘਨੌਰ ਨੂੰ 1-0 ਨਾਲ ਨੈਸ਼ਨਲ ਕਲੱਬ ਬਨਵਾਲ ਨੇ ਸਿੰਘਪੁਰਾ ਘਨੌਰ ਬੀ ਨੂੰ 3-0 ਨਾਲ ਅਤੇ ਪੀ.ਐਸ.ਈ.ਬੀ ਨੇ ਵਾਈ ਪੀ ਐਸ ਦੀ ਟੀਮ ਨੂੰ 3-0 ਨਾਲ ਹਰਾਇਆ।ਇਸੇ ਤਰ੍ਹਾਂ ਅੰਡਰ 17 ਵਿੱਚ ਸਨੌਰ ਦੀ ਟੀਮ ਨੇ ਮਾਊਂਟ ਲਿਟਰਾ ਸਕੂਲ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਅਤੇ ਬਹਾਦਰਗੜ੍ਹ ਨੇ ਅਕਾਲ ਅਕੈਡਮੀ ਛੰਨਾ ਨੂੰ 3-0 ਦੇ ਫ਼ਰਕ ਨਾਲ ਹਰਾਇਆ। ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਲੜਕਿਆਂ ਦੀ ਟੀਮ ਵਿੱਚ ਨਾਭਾ ਏ ਨੇ ਪਹਿਲਾ ਸਥਾਨ, ਨਾਭਾ ਬੀ ਨੇ ਦੂਜਾ ਸਥਾਨ,ਘਨੌਰ ਬੀ ਅਤੇ ਘਨੌਰ ਏ ਨੇ ਤੀਜਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ।
Punjab Bani 26 September,2023
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਐਫ.ਪੀ.ਓਜ ਬਣਾਉਣ 'ਤੇ ਜ਼ੋਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਐਫ.ਪੀ.ਓਜ ਬਣਾਉਣ 'ਤੇ ਜ਼ੋਰ -ਜ਼ਿਲ੍ਹਾ ਸਹਿਕਾਰੀ ਵਿਕਾਸ ਕਮੇਟੀ ਦੀ ਬੈਠਕ ਮੌਕੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ -ਸਾਰੀਆਂ ਸਹਿਕਾਰੀ ਸਭਾਵਾਂ ਵਿਖੇ ਖੁੱਲ੍ਹਣਗੇ ਕਾਮਨ ਸਰਵਿਸ ਸੈਂਟਰ ਤੇ ਜਨ ਔਸ਼ਧੀ ਸੈਂਟਰ ਪਟਿਆਲਾ, 26 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਫਾਰਮਰਜ਼ ਪ੍ਰੋਡਿਊਸਰ ਆਰਗੇਨਾਈਜੇਸ਼ਨ ਬਣਾਈਆਂ ਜਾਣ ਤਾਂ ਕਿ ਸਹਿਕਾਰਤਾ ਲਹਿਰ ਜਰੀਏ ਸਾਡੇ ਕਿਸਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਜਰੀਏ ਵੱਧ ਤੋਂ ਵੱਧ ਆਮਦਨ ਕਮਾ ਸਕਣ। ਜ਼ਿਲ੍ਹਾ ਸਹਿਕਾਰੀ ਵਿਕਾਸ ਕਮੇਟੀ ਦੀ ਬਤੌਰ ਚੇਅਰਪਰਸਨ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੱਛੀ ਪਾਲਕਾਂ ਤੇ ਦੁੱਧ ਸਭਾਵਾਂ ਦੀਆਂ ਐਫ.ਪੀ.ਓਜ਼ ਬਣਾਉਣ 'ਤੇ ਜੋਰ ਦਿੰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਨੂੰ ਸੋਲਰ ਐਗਰੀਕਲਚਰ ਪੰਪ ਲਗਾਉਣ ਲਈ ਨਬਾਰਡ ਰਾਹੀਂ ਸਹਾਇਤਾ ਪ੍ਰਦਾਨ ਕੀਤੀ ਜਾਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਾਇਮਰੀ ਸਹਿਕਾਰੀ ਸੁਸਾਇਟੀਆਂ ਨੂੰ ਆਰਥਿਕ ਤੌਰ 'ਤੇ ਮਜਬੂਤ ਕਰਨ ਲਈ ਸਾਰੀਆਂ 264 ਸਹਿਕਾਰੀ ਸਭਾਵਾਂ ਵਿਖੇ ਕਾਮਨ ਸਰਵਿਸ ਸੈਂਟਰ ਅਤੇ ਜਨ ਔਸ਼ਧੀ ਸੈਂਟਰ ਖੋਲ੍ਹੇ ਜਾਣਗੇ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਖੇਤੀਬਾੜੀ ਸਭਾਵਾਂ ਨੂੰ ਕੰਪਿਊਟਰਾਈਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਇਹ ਯਕੀਨੀ ਬਣਾਉਣਗੇ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਅਤੇ ਯੂਰੀਆ ਸਾਰੇ ਮੈਂਬਰ ਕਿਸਾਨਾਂ ਤੱਕ ਜਰੂਰ ਪੁੱਜ ਜਾਵੇ ਅਤੇ ਇਸ ਦੀ ਸਪਲਾਈ ਵੀ ਪਾਰਦਰਸ਼ੀ ਢੰਗ ਨਾਲ ਸਾਰੀਆਂ ਸਹਿਕਾਰੀ ਸਭਾਵਾਂ ਤੱਕ ਯਕੀਨੀ ਹੋਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਹਿਕਾਰੀ ਬੈਂਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਇਸਦੀਆਂ ਹੋਰ ਪਿੰਡਾਂ ਵਿੱਚ ਬ੍ਰਾਂਚਾਂ ਖੋਲ੍ਹੀਆਂ ਜਾਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਕੌਮੀ ਪੱਧਰ ਦੇ ਮਲਟੀ ਸਟੇਟ ਕੋਆਪ੍ਰੇਟਿਵ ਸੁਸਾਇਟੀ ਫਾਰ ਐਕਸਪੋਰਟ ਲਈ ਜ਼ਿਲ੍ਹੇ ਦੀ ਲੋਹ ਸਿੰਬਲੀ ਸੁਸਾਇਟੀ ਨੂੰ ਚੁਣਿਆ ਗਿਆ ਹੈ। ਜਦਕਿ ਇਸੇ ਮਦ ਤਹਿਤ ਸਰਟੀਫਾਈਡ ਸੀਡਜ਼ ਲਈ ਸ਼ੁਤਰਾਣਾ ਦੀ ਸੁਸਾਇਟੀ ਨੂੰ ਚੁਣਿਆ ਗਿਆ ਹੈ। ਮੀਟਿੰਗ 'ਚ ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਉਪ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ, ਨਬਾਰਡ ਤੋਂ ਪਰਵਿੰਦਰ ਕੌਰ ਨਾਗਰਾ, ਪੀ.ਐਸ.ਡਬਲਿਊ.ਸੀ ਤੋਂ ਨਿਰਮਲ ਸਿੰਘ, ਡੇਅਰੀ ਵਿਕਾਸ ਕੁਲਵਿੰਦਰ ਸਿੰਘ, ਮੱਛੀ ਪਾਲਣ ਤੋਂ ਵੀਰਪਾਲ ਕੌਰ ਜੌੜਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 26 September,2023
ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਤਕਨੀਕੀ ਦਖਲ ਵਿਸ਼ੇ ‘ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਚੰਡੀਗੜ੍ਹ, 26 ਸਤੰਬਰ: ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ ਕੀਤਾ। ਮੌਜੂਦਾ ਸਮੇਂ ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਇੱਕ ਲੱਖ ਲਾਈਵ ਬਰਥ ਪਿੱਛੇ ਕੌਮੀ ਔਸਤ (97) ਦੇ ਮੁਕਾਬਲੇ 105 ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਨੇ ਐਮ.ਐਮ.ਆਰ. 70 ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਦੀ ਮਦਦ ਕਰਨ ਵਾਸਤੇ ਸਾਰੇ ਮੈਡੀਕਲ ਅਫਸਰਾਂ ਨੂੰ ਅੱਗੇ ਆਉਣ ਅਤੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਪਦਉੱਨਤੀ ਵਿੱਚ ਪਹਿਲ ਵੀ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਏਮਜ਼ ਬਠਿੰਡਾ, ਵਾਤਾਵਰਣ ਅਤੇ ਮੌਸਮੀ ਤਬਦੀਲੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ‘ਮਾਵਾਂ ਦੀ ਮੌਤ ਦਰ ਘਟਾਉਣ ਲਈ ਤਕਨੀਕੀ ਦਖਲ’ ਵਿਸ਼ੇ ’ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਖਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਰਾਜ ਵਿੱਚ ਪੋਸਟ-ਪਾਰਟਮ ਹੈਮਰੇਜ (ਪੀਪੀਐਚ) ਨਾਲ ਸਬੰਧਤ ਜਣੇਪਾ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਹਰ ਤਕਨੀਕੀ ਸਹੂਲਤ, ਭਾਵੇਂ ਇਹ ਗੈਰ-ਨਿਊਮੈਟਿਕ ਐਂਟੀ ਸ਼ੌਕ ਗਾਰਮੈਂਟ (ਐਨਏਐਸਜੀ) ਜਾਂ ਯੂਟਰਾਈਨ ਬੈਲੂਨ ਟੈਂਪੋਨੇਡ (ਯੂਬੀਟੀ) ਹੋਵੇ, ਪ੍ਰਦਾਨ ਕਰਾਂਗੇ। ਇਸ ਤੋਂ ਪਹਿਲਾਂ ਪੀ.ਐਸ.ਸੀ.ਐਸ.ਟੀ. ਦੇ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਨੇ ਦੱਸਿਆ ਕਿ ਕਿਵੇਂ ਦੋ ਜ਼ਿਲ੍ਹਿਆਂ- ਬਠਿੰਡਾ ਅਤੇ ਫਰੀਦਕੋਟ ਦੇ ਸਾਰੇ ਡਿਲੀਵਰੀ ਪੁਆਇੰਟਾਂ 'ਤੇ ਦੋ ਘੱਟ ਲਾਗਤ ਵਾਲੀਆਂ ਸਹੂਲਤਾਂ ਐਨ.ਏ.ਐਸ.ਜੀ. ਅਤੇ ਯੂਬੀਟੀ ਦੀ ਸ਼ੁਰੂਆਤ ਨਾਲ ਪੀਪੀਐਚ ਦੀ ਗੰਭੀਰ ਸਥਿਤੀ ਤੋਂ ਪ੍ਰਭਾਵਿਤ 73 ਮਾਵਾਂ ਦੀਆਂ ਜ਼ਿੰਦਗੀਆਂ ਬਚਾਈਆਂ ਗਈਆਂ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਇਹ ਸਹੂਲਤਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਏਮਜ਼ ਬਠਿੰਡਾ ਅਤੇ ਪੀਐਸਸੀਐਸਟੀ ਦੇ ਪ੍ਰੋਜੈਕਟ ਲੀਡਰਾਂ ਡਾ. ਲਾਜਿਆ ਦੇਵੀ ਗੋਇਲ ਅਤੇ ਡਾ. ਦਪਿੰਦਰ ਕੌਰ ਬਖਸ਼ੀ ਨੇ ਦੱਸਿਆ ਕਿ ਪ੍ਰੋਜੈਕਟ ਦੇ ਉਦੇਸ਼ਾਂ ਵਿੱਚ ਵੱਖ-ਵੱਖ ਡਿਲੀਵਰੀ ਪੁਆਇੰਟਾਂ 'ਤੇ ਯੂ.ਬੀ.ਟੀਜ਼ ਅਤੇ ਐਨ.ਏ.ਐਸ.ਜੀਜ਼ ਸਹੂਲਤਾਂ ਉਪਲਬਧ ਕਰਵਾਉਣਾ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਦੀ ਵਿਆਪਕ ਸਿਖਲਾਈ ਸ਼ਾਮਲ ਹੈ ਜਿਸ ਨਾਲ ਮਾਵਾਂ ਦੀਆਂ ਪੋਸਟ-ਪਾਰਟਮ ਹੈਮਰੇਜ (ਪੀਪੀਐਚ) ਕਰਕੇ ਹੁੰਦੀਆਂ ਮੌਤਾਂ ਦੀ ਰੋਕਥਾਮ ਵਿੱਚ ਮਦਦ ਮਿਲੇਗੀ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਨੇ ਮੈਡੀਕਲ ਪੇਸ਼ੇਵਰਾਂ ਨੂੰ ਪੀਪੀਐਚ ਅਤੇ ਹੋਰ ਖ਼ਤਰੇ ਵਾਲੀਆਂ ਸਥਿਤੀਆਂ ਦੀ ਜਲਦੀ ਪਛਾਣ ਕਰਨ ਅਤੇ ਅਜਿਹੇ ਮਰੀਜ਼ਾਂ ਨੂੰ ਸਮੇਂ ਸਿਰ ਰੈਫਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਾਰੀਆਂ ਸਿਹਤ ਸੰਸਥਾਵਾਂ ਲਈ ਰੈਫਰਲ ਪ੍ਰੋਟੋਕੋਲ ਬਣਾਉਣ 'ਤੇ ਵੀ ਜ਼ੋਰ ਦਿੱਤਾ। ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਤੋਂ ਗਾਇਨੀਕੋਲੋਜਿਸਟ, ਨਰਸਾਂ ਅਤੇ ਟੈਕਨੀਸ਼ੀਅਨ ਸਮੇਤ ਵੱਖ-ਵੱਖ ਸਿਹਤ ਸੰਭਾਲ ਪੇਸ਼ੇਵਰਾਂ ਨੇ ਸਟੇਟ ਵਰਕਸ਼ਾਪ ਵਿੱਚ ਭਾਗ ਲਿਆ।
Punjab Bani 26 September,2023
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ ਚੰਡੀਗੜ੍ਹ, 26 ਸਤੰਬਰ: ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ, ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ। ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1,00,000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।
Punjab Bani 26 September,2023
ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ
ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ ਜਮਹੂਰੀ ਤਰੀਕੇ ਨਾਲ ਚੁਣੀ ਸੂਬਾ ਸਰਕਾਰ ਨੂੰ ਭੰਗ ਕਰਨ ਦੇ ਇੱਛੁਕ ਬਾਜਵਾ ਦੀ ਕੀਤੀ ਆਲੋਚਨਾ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲੇ ਉਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾਂ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ ਜਮਹੂਰੀ ਤੌਰ ਉਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਜਵਾ ਇੰਨੇ ਹੀ ਦਲੇਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲੇ ਉਸਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ। ਉਨ੍ਹਾਂ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ।
Punjab Bani 26 September,2023
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਛੇ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਛੇ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ -ਜਾਗਰੂਕਤਾ ਵੈਨਾਂ ਰਾਹੀਂ ਬਲਾਕ ਪੱਧਰ 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਵੀ ਦਿੱਤੀ ਜਾਵੇਗੀ ਜਾਣਕਾਰੀ : ਡਿਪਟੀ ਕਮਿਸ਼ਨਰ -ਕਿਹਾ, ਕਿਸਾਨਾਂ ਕੋਲ ਅਗਲੀ ਫ਼ਸਲ ਲਗਾਉਣ ਲਈ ਢਕਵਾਂ ਸਮਾਂ -ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ ਪਟਿਆਲਾ 26 ਸਤੰਬਰ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਛੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੇ ਵੈਨਾਂ ਅਗਲੇ 20 ਦਿਨ ਪਟਿਆਲਾ ਜ਼ਿਲ੍ਹੇ ਦੇ ਸਾਰੇ ਛੇ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਕੁਝ ਖੇਤਰਾਂ 'ਚ ਝੋਨੇ ਦੀ ਲਵਾਈ ਦੋਹਰੀ ਵਾਰ ਹੋਣ ਕਾਰਨ ਕਿਸਾਨਾਂ ਵਿੱਚ ਇਹ ਡਰ ਹੈ ਕਿ ਉਨ੍ਹਾਂ ਦੀ ਫ਼ਸਲ ਦੇਰੀ ਨਾਲ ਪੱਕਣ ਕਾਰਨ ਅਗਲੀ ਫ਼ਸਲ ਬੀਜਣ ਵਿੱਚ ਵੀ ਦੇਰੀ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਅਗਲੀ ਫ਼ਸਲ ਬੀਜਣ ਲਈ ਸਾਡੇ ਕੋਲ ਸਮਾਂ ਮੌਜੂਦ ਹੈ ਅਤੇ ਖੇਤੀਬਾੜੀ ਵਿਭਾਗ ਕੋਲ ਅਜਿਹੀਆਂ ਕਿਸਮਾਂ ਵੀ ਮੌਜੂਦ ਹਨ ਜੋ ਘੱਟ ਸਮੇਂ ਵਿੱਚ ਜ਼ਿਆਦਾ ਝਾੜ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਮੁਸ਼ਕਲ ਲਈ ਆਪਣੇ ਬਲਾਕ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਤੇ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਨਾਲ ਸੰਪਰਕ ਨੰਬਰ 80547-04471 'ਤੇ ਰਾਬਤਾ ਕਰ ਸਕਦੇ ਹਨ। ਜਦ ਕਿ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309, ਸਮਾਣਾ ਅਤੇ ਪਾਤੜਾਂ ਬਲਾਕ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਨਾਲ ਸੰਪਰਕ ਕਰ ਸਕਦੇ ਹਨ। ਨਾਭਾ ਬਲਾਕ ਦੇ ਕਿਸਾਨ ਖੇਤੀਬਾੜੀ ਅਫ਼ਸਰ ਕੁਲਦੀਪਇੰਦਰ ਸਿੰਘ ਢਿਲੋਂ ਸੰਪਰਕ ਨੰਬਰ 80547-04473 ਨਾਲ ਅਤੇ ਘਨੌਰ ਬਲਾਕ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਸੰਪਰਕ ਨੰਬਰ 73070-59201 'ਤੇ ਰਾਬਤਾ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਵੈਨਾਂ ਦੀ ਰਵਾਨਗੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਖੇਤੀਬਾੜੀ ਇੰਜੀਨੀਅਰ ਪ੍ਰਭਦੀਪ ਸਿੰਘ ਵੀ ਮੌਜੂਦ ਸਨ।
Punjab Bani 26 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 27 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-09-2023 ਦਿਨ ਬੁੱਧਵਾਰ ਨੂੰ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 32 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 26 September,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ 'ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ 'ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ -ਕਿਹਾ ਸਿਹਤ ਸੇਵਾਵਾਂ ਦੇ ਖੇਤਰ 'ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ -ਸਮਾਣਾ ਹਲਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ ਸਿਵਲ ਹਸਪਤਾਲ 'ਚ ਨਵੀਆਂ ਮਸ਼ੀਨਾਂ-ਜੌੜਾਮਾਜਰਾ ਸਮਾਣਾ, 26 ਸਤੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਪਸਤਾਲ ਸਮਾਣਾ ਵਿਖੇ ਅਤਿ-ਆਧੁਨਿਕ ਸਿਹਤ ਮਸ਼ੀਨਰੀ ਮਰੀਜਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਸਮਾਣਾ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਲਟਰਾਸਾਊਂਡ ਮਸ਼ੀਨ ਅਤੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕੀਤਾ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਬਿਤਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਹਲਕੇ ਦੇ ਵਸਨੀਕਾਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਵਿੱਚ ਲੋੜੀਂਦੀ ਸਾਰੀ ਮਸ਼ੀਨਰੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਿਵਲ ਹਸਪਤਾਲ ਸਮਾਣਾ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਾਣਾ ਵਿਖੇ 1 ਅਲਟਰਾਸਾਊਂਡ ਕਲਰ ਡਾਪਲਰ ਮਸ਼ੀਨ, 3 ਕਾਡੀਐਕ ਬੈਡ, 2 ਫਾਗਿੰਗ ਮਸ਼ੀਨਾਂ, 1 ਸਲਿੱਟ ਲੈਂਪ ਆਈ ਵਿਭਾਗ ਲਈ, 1 ਕੰਪਲੀਟ ਡੀ.ਆਰ. ਸਿਸਟਮ (ਹਾਈਫ੍ਰੀਕੁਐਂਸੀ) 500 ਐਮਏ, 1 ਆਟੋਕੋਲੇਵ ਹੋਰੀਜੌਂਟਲ, 3 ਮਰੀਜਾਂ ਲਈ 3 ਏ.ਸੀ., ਡਾਇਲਾਸਿਸ ਯੂਨਿਟ ਲਈ 1 ਫਰਿੱਜ, 1 ਵਾਟਰ ਕੂਲਰ, 1 ਆਨਲਾਈਨ ਯੂ.ਪੀ.ਐਸ. ਸੈਮੀ ਆਟੋਐਨਾਲਾਈਜ਼ਰ ਲੈਬ, 1 ਹਾਈ ਰੈਜੀਲਿਉਸ਼ਨ ਮਾਈਕਰੋਸਕੋਪ ਤੇ 1 ਈ.ਸੀ.ਜੀ. ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਰਵਿੰਦਰ ਸੋਹਲ, ਜਤਿੰਦਰ ਝੰਡ, ਦੀਪਕ ਵਧਵਾ, ਕੁਲਵੀਰ ਸਿੰਗਲਾ, ਸੰਜੂ ਕਕਰਾਲਾ, ਸੰਜੇ ਸਿੰਗਲਾ, ਰਾਜੂ ਛਾਬੜਾ, ਨਿਸ਼ਾਨ ਚੀਮਾ, ਸੁਰਜੀਤ ਸਿੰਘ ਦਹੀਆ, ਰਵੀ ਰੰਧਾਵਾ, ਅੰਗਰੇਜ ਸਿੰਘ, ਪਵਨ ਕੁਮਾਰ, ਐਸ.ਐਮ.ਓ. ਡਾ. ਮਨਜੀਤ ਕੌਰ, ਡਾ. ਸਚਿਨ, ਡਾ. ਦੀਪਕ ਬੁੰਗਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 26 September,2023
ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 25 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ। ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।
Punjab Bani 25 September,2023
ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ
ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਅੰਮ੍ਰਿਤਸਰ/ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।
Punjab Bani 25 September,2023
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ -ਆਖਰ ਕੌਣ ਝੱਲ ਰਿਹੈ ਰਾਘਵ ਚੱਢਾ ਦੇ ਵਿਆਹ ਦਾ ਖਰਚ : ਪ੍ਰੋ. ਚੰਦੂਮਾਜਰਾ ਪਟਿਆਲਾ, 25 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ ਹੋਈ ਹੈ ਉਹ ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਖੇੜੀ ਰਿਣਵਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਕ ਸਾਲ ਵਿਚ ਹੀ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਅਤੇ ਹੁਣ ਪੰਜਾਬ ਕਰਜ਼ਈ ਸੂਬਿਆਂ ’ਚੋਂ ਇਕ ਨੰਬਰ ’ਤੇ ਆ ਗਿਆ ਹੈ, ਜੇਕਰ ਇਹੋ ਰਫ਼ਤਾਰ ਰਹੀ ਤਾਂ ਭਗਵੰਤ ਸਿੰਘ ਮਾਨ ਸਰਕਾਰ ਅਗਲੇ 4 ਸਾਲਾਂ ਵਿਚ ਦੋ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬੀਆਂ ਸਿਰ ਚੜ੍ਹਾ ਦੇਵੇਗੀ, ਜਿਸਨੂੰ ਫੇਰ ਪੰਜਾਬੀ ਨਹੀਂ ਉਤਾਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਪ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਦੇਸ਼ ਭਰ ਵਿਚ ਪਸਾਰ ’ਤੇ ਖਰਚ ਕਰ ਰਹੀ ਹੈ ਤੇ ਹੁਣ ਤੱਕ ਆਪਣੀਆਂ ਝੂਠੀਆਂ ਗੱਲਾਂ ਨੂੰ ਸੱਚ ਬਣਾਉਣ ਲਈ ਪੰਜਾਬੀਆਂ ਦੇ 750 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਮੁਲਾਜਮਾਂ ਨੂੰ ਤਨਖਾਹਾਂ ਮਿਲਣੀਆਂ ਔਖੀਆਂ ਹੋ ਜਾਣਗੀਆਂ। ਸਰਦਾਰ ਸੁਖਬੀਰ ਬਾਦਲ ਨੇ ਕੈਨੇਡਾ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਤਾਜ਼ਾ ਪੈਦਾ ਹੋਏ ਹਾਲਾਤਾਂ ਨੂੰ ਸ਼ਾਂਤ ਕਰਕੇ ਦੋਵੇਂ ਦੇਸ਼ਾਂ ਵਿਚ ਖੱਟਾਸ ਨੂੰ ਘਟਾਉਣਾ ਚਾਹੀਦਾ ਹੈ ਕਿਉਕਿ ਇਸ ਨਾਲ ਲੱਖਾਂ ਪੰਜਾਬੀਆਂ ਦਾ ਭਵਿੱਖ ਜੁੜਿਆ ਹੋਇਆ ਹੈ। ਜਿਹੜੇ ਵਿਦਿਆਰਥੀਆਂ ਦਾ ਦਾਖਲਾ ਹੋ ਚੁੱਕਿਆ ਹੈ ਉਹ ਦੁਚਿੱਤੀ ਵਿਚ ਹਨ ਕਿ ਉਹ ਜਾਣ ਜਾਂ ਨਾ ਜਾਣ ਤੇ ਹਰ ਸਾਲ ਸਰਦੀਆਂ ਵਿਚ ਵੱਡੇ ਪੱਧਰ ’ਤੇ ਪੰਜਾਬੀ ਕੈਨੈਡਾ ਤੋਂ ਭਾਰਤ ਵਿਚ ਆਉਂਦੇ ਹਨ ਅਤੇ ਇਥੋਂ ਕੈਨੇਡਾ ਜਾਂਦੇ ਹਨ। ਇਹ ਮਸਲਾ ਸਿੱਧੇ ਤੌਰ ’ਤੇ ਪੰਜਾਬੀਆਂ ਦਾ ਭਵਿੱਖ ਨਾਲ ਜੁੜਿਆ ਹੋਇਆ ਹੈ। ਸੁਖਬੀਰ ਬਾਦਲ ਨੇ ਰਾਘਵ ਚੱਢਾ ਦੇ ਵਿਆਹ ’ਤੇ ਕੀਤੇ ਜਾਣ ਵਾਲੇ ਖਰਚ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਸਮੇਂ ਕਾਗਜ਼ਾਂ ਵਿਚ ਆਪਣੀ ਢਾਈ ਲੱਖ ਰੁਪਏ ਆਮਦਨ ਦੱਸੀ ਸੀ ਉਸ ਕੋਲ ਵਿਆਹ ’ਤੇ ਖਰਚ ਕਰਨ ਨੂੰ 10 ਤੋਂ 15 ਕਰੋੜ ਰੁਪਏ ਕਿਥੋਂ ਆਏ ਕੀ ਮੁੱਖ ਮੰਤਰੀ ਇਸਦੀ ਵੀ ਵਿਜੀਲੈਂਸ ਜਾਂਚ ਕਰਵਾਉਣਗੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਿਆਹ ਦਾ ਖਰਚ ਆਖਰ ਕੌਣ ਝੱਲ ਰਿਹਾ ਹੈ ਕਿਉਕਿ ਆਪਣੇ ਆਪ ਨੂੰ ਆਮ ਆਦਮੀ ਕਹਿਣ ਵਾਲੇ ਰਾਘਵ ਚੱਢਾ ਵਲੋਂ ਵਿਆਹ ’ਤੇ 10 ਤੋਂ 15 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪੈਸਾ ਕਿਥੋਂ ਆਇਆ ਇਹ ਇਕ ਵੱਡੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੱਸ ਕੇ ਪੰਜਾਬ ਦੇ ਲੋਕਾਂ ਨੂੰ ਠੱਗਣ ਵਾਲੇ ਡੇਢ ਸਾਲ ਵਿਚ ਹੀ ਆਪਣੇ ਵਿਆਹਾਂ ’ਤੇ 10 ਤੋਂ 15 ਕਰੋੜ ਰੁਪਏ ਖਰਚ ਕਰਨ ਲੱਗ ਪਏ ਹਨ, ਜਿਸ ਤੋਂ ਸਾਰਾ ਕੁੱਝ ਆਪਣੇ ਆਪ ਸਪੱਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਸਰਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ. ਜੀ. ਪੀ. ਸੀ., ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਸਰਦਾਰ ਗੁਰਚਰਨ ਸਿੰਘ ਖੇੜੀਰਨਵਾਂ, ਸਰਦਾਰ ਸਵਰਨ ਸਿੰਘ ਖੇੜੀਰਨਵਾਂ, ਸਰਦਾਰ ਜਗਜੀਤ ਸਿੰਘ ਕੋਹਲੀ ਅਤੇ ਸਰਦਾਰ ਅਵਤਾਰ ਸਿੰਘ ਘਲੌੜੀ ਆਦਿ ਵੀ ਹਾਜ਼ਰ ਸਨ।
Punjab Bani 25 September,2023
ਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ – ਜਿੰਪਾ
ਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ – ਜਿੰਪਾ ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮੀਲ ਪੱਥਰ ਸਥਾਪਿਤ ਕਰਦਿਆਂ ਸੂਬੇ ਦੇ 25 ਫ਼ੀਸਦੀ ਤੋਂ ਵੱਧ ਪਿੰਡਾਂ ਲਈ ਓ.ਡੀ.ਐਫ਼. ਪਲੱਸ ਪਿੰਡ ਦਾ ਦਰਜਾ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਓ.ਡੀ.ਐਫ਼. ਪਲੱਸ ਪਿੰਡ ਅਜਿਹਾ ਪਿੰਡ ਹੈ ਜਿਸ ਨੇ ਠੋਸ ਜਾਂ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਦੇ ਨਾਲ-ਨਾਲ ਆਪਣੀ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ ਨੂੰ ਬਰਕਰਾਰ ਰੱਖਿਆ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 3028 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਘੋਸ਼ਿਤ ਕੀਤਾ ਗਿਆ ਹੈ, ਜੋ 2024-25 ਤੱਕ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਓ.ਡੀ.ਐਫ. ਪਲੱਸ ਪਿੰਡਾਂ ਦੀ ਪ੍ਰਤੀਸ਼ਤਤਾ ਦੇ ਸਬੰਧ ਵਿੱਚ ਉੱਚ ਕਾਰਗੁਜ਼ਾਰੀ ਵਾਲੇ ਜ਼ਿਿਲ੍ਹਆਂ ਵਿੱਚ ਮਾਨਸਾ (60.85 ਫ਼ੀਸਦ), ਬਰਨਾਲਾ (56.56 ਫ਼ੀਸਦ), ਬਠਿੰਡਾ (42.39 ਫ਼ੀਸਦ), ਗੁਰਦਾਸਪੁਰ (36.64 ਫ਼ੀਸਦ), ਮਾਲੇਰਕੋਟਲਾ (31.67 ਫ਼ੀਸਦ) ਅਤੇ ਐਸ.ਏ.ਐਸ.ਨਗਰ (32.14 ਫ਼ੀਸਦ) ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜ਼ਿਿਲ੍ਹਆਂ ਨੇ ਓ.ਡੀ.ਐਫ਼. ਪਲੱਸ ਦਾ ਦਰਜਾ ਪ੍ਰਾਪਤ ਕਰਨ ਵਿੱਚ ਬੇਮਿਸਾਲ ਪ੍ਰਗਤੀ ਦਿਖਾਉਂਦਿਆਂ ਇਸ ਮੀਲ ਪੱਥਰ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ 3028 ਓ.ਡੀ.ਐਫ. ਪਲੱਸ ਪਿੰਡਾਂ ਵਿੱਚੋਂ 71 ਮਾਡਲ ਪਿੰਡ ਵੀ ਹਨ। ਦੱਸਣਯੋਗ ਹੈ ਕਿ ਓ.ਡੀ.ਐਫ. ਪਲੱਸ ਮਾਡਲ ਪਿੰਡ ਅਜਿਹੇ ਪਿੰਡ ਹਨ ਜਿਨ੍ਹਾਂ ਨੇ ਆਪਣੀ ਓ.ਡੀ.ਐਫ. ਸਥਿਤੀ ਨੂੰ ਬਰਕਰਾਰ ਰੱਖਿਆ ਹੈ ਅਤੇ ਜਿਨ੍ਹਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਢੁੱਕਵੀਂ ਵਿਵਸਥਾ ਦੇ ਨਾਲ-ਨਾਲ ਘੱਟੋ-ਘੱਟ ਕੂੜਾ, ਘੱਟੋ-ਘੱਟ ਖੜ੍ਹਾ ਗੰਦਾ ਪਾਣੀ ਅਤੇ ਜਨਤਕ ਥਾਵਾਂ 'ਤੇ ਪਲਾਸਟਿਕ ਦਾ ਕੂੜਾ-ਕਰਕਟ ਨਾ ਹੋਣਾ ਸ਼ਾਮਲ ਹੈ। ਇਸ ਦੇ ਨਾਲ ਹੀ ਅਜਿਹੇ ਪਿੰਡਾਂ ਵਿਚ ਓ.ਡੀ.ਐਫ. ਪਲੱਸ ਸਬੰਧੀ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਬਾਰੇ ਮੈਸੇਜ ਦਰਸਾਏ ਜਾਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 25 ਫ਼ੀਸਦੀ ਪਿੰਡਾਂ ਲਈ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕਰਨਾ ਪੰਜਾਬ ਲਈ ਬਹੁਤ ਅਹਿਮ ਹੈ ਕਿਉਂਕਿ ਸੂਬੇ ਨੇ ਪਖਾਨਿਆਂ ਦੀ ਸਿਰਫ਼ ਉਸਾਰੀ ਅਤੇ ਵਰਤੋਂ ਤੋਂ ਅੱਗੇ ਮੁਕੰਮਲ ਸਫ਼ਾਈ ਵੱਲ ਕਦਮ ਵਧਾਏ ਹਨ ਜਿਸ ਨਾਲ ਓ.ਡੀ.ਐਫ. ਤੋਂ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਵਿੱਚ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ (ਓ.ਡੀ.ਐਫ਼-ਐਸ) ਨੂੰ ਬਰਕਰਾਰ ਰੱਖਣਾ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪਲਾਸਟਿਕ ਰਹਿੰਦ-ਖੂਹੰਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ, ਫੇਕਲ ਸਲੱਜ ਪ੍ਰਬੰਧਨ, ਗੋਬਰ ਧਨ, ਸੂਚਨਾ ਸਿੱਖਿਆ ਅਤੇ ਸੰਚਾਰ/ਵਿਵਹਾਰ ਪਰਿਵਰਤਨ ਸ਼ਾਮਲ ਹੈ। ਜਿੰਪਾ ਨੇ ਦੱਸਿਆ ਕਿ ਇਹ ਮੀਲ ਪੱਥਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਜ਼ਿਲ੍ਹਾ ਅਤੇ ਸੂਬਾਈ ਟੀਮਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਜਦੋਂ ਅਸੀਂ ਇਕਜੁੱਟ ਹੋ ਕੇ ਕੰਮ ਕਰਦੇ ਹਾਂ ਤਾਂ ਅਸੀਂ ਕਿਸੇ ਵੀ ਟੀਚੇ ਨੂੰ ਹਾਸਲ ਕਰ ਸਕਦੇ ਹਾਂ।
Punjab Bani 25 September,2023
ਸਪੀਕਰ ਸੰਧਵਾਂ ਵੱਲੋਂ ਨਾਭਾ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਗੇਟ ਦਾ ਉਦਘਾਟਨ
ਸਪੀਕਰ ਸੰਧਵਾਂ ਵੱਲੋਂ ਨਾਭਾ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਗੇਟ ਦਾ ਉਦਘਾਟਨ -ਪੰਜਾਬ ਨੂੰ ਹਰ ਖੇਤਰ 'ਚ ਅੱਗੇ ਲਿਜਾਣ ਦੀ ਕਵਾਇਦ ਜਾਰੀ ਰੱਖੇਗੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ : ਕੁਲਤਾਰ ਸਿੰਘ ਸੰਧਵਾਂ ਨਾਭਾ, 25 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਾਭਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਦਾ ਗੌਰਵਮਈ ਮੀਲ ਪੱਥਰ ਹਨ, ਉਨ੍ਹਾਂ ਦੀ ਯਾਦ ਵਿੱਚ ਨਾਭਾ ਵਿਖੇ ਯਾਦਗਾਰੀ ਗੇਟ ਬਣਾਉਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇੱਕ ਸ਼ਲਾਘਯੋਗ ਉਪਰਾਲਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੀ ਕਵਾਇਦ ਇਸੇ ਤਰ੍ਹਾਂ ਜਾਰੀ ਰੱਖੇਗੀ। ਉਨ੍ਹਾਂ ਨੇ ਕੰਬਾਇਨ ਨਿਰਮਾਤਾਵਾਂ ਵੱਲੋਂ ਕੰਬਾਇਨ ਉਤੇ ਟੈਕਸ ਲਗਾਉਣ ਦੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਾਹੱਦ ਮੁੱਖ ਮੰਤਰੀ ਹਨ, ਜਿਨ੍ਹਾਂ ਦੇ ਉਦਮ ਸਦਕਾ ਸਨਅਤਕਾਰ ਮਿਲਣੀ ਕਰਕੇ ਉਦਯੋਗਪਤੀਆਂ ਦੀ ਗੱਲ ਸੁਨਣ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਕੋਲ ਖ਼ੁਦ ਪੁੱਜੀ ਹੈ। ਸਪੀਕਰ ਸੰਧਵਾਂ ਨਾਭਾ ਵਿਖੇ ਵਿਸ਼ਵਕਰਮਾ ਵੈਲਫੇਅਰ ਸੋਸਾਇਟੀ, ਰਾਮਗੜ੍ਹੀਆ ਵੈਲਫੇਅਰ ਕਲੱਬ, ਦੀ ਕੰਬਾਇਨ ਐਂਡ ਐਗਰੀਕਲਚਰ ਇੰਪਲੀਮੈਂਟ ਮੈਨੂਫੈਕਚਰਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਸਤਾਬਦੀ ਨੂੰ ਸਮਰਪਿਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਵਿੱਚ ਡੀ.ਐਨ.ਏ. ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਹੈ ਅਤੇ ਅਸੀਂ ਅਮੀਰ ਵਿਰਸੇ ਦੇ ਵਾਰਸ ਹਾਂ। ਇਸ ਮੌਕੇ ਸੰਧਵਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਵੱਡੀ ਜੰਗ ਵਿੱਢੀ ਗਈ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਾਥ ਵੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪਹਿਲੀ ਵਾਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਬੇਦਅਬੀ ਘਟਨਾ ਨੂੰ ਇੱਕ ਮਹਾਂਪਾਪ ਦੱਸਦਿਆਂ ਇਸ ਨੂੰ ਕੇਵਲ ਵੋਟਾਂ ਲਈ ਕੀਤਾ ਗਿਆ ਕਰਾਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਇਸ ਕੇਸ 'ਚ ਵਧੀਕੀਆਂ ਤੇ ਪਰਚੇ ਵੀ ਇਨਸਾਫ਼ ਮੰਗਣ ਵਾਲਿਆਂ ਉਤੇ ਹੋਏ ਪਰ ਹੁਣ ਚਲਾਣ ਅਦਾਲਤ ਵਿੱਚ ਪੁੱਜ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਜਰੂਰ ਇਨਸਾਫ਼ ਹੋਵੇਗਾ। ਇਸ ਤੋਂ ਪਹਿਲਾਂ ਮੀਡੀਆ ਨਾਲ ਗੈਰਰਸਮੀ ਗੱਲਬਾਤ ਮੌਕੇ ਕੈਨੇਡਾ ਮਸਲੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਤਵਾਦ ਦਾ ਮਸਲਾ ਚੋਣਾਂ ਨੇੜੇ ਹੀ ਉਭਰਦਾ ਹੈ ਪਰੰਤੂ ਧਰਮ ਦੀ ਰਾਜਨੀਤੀ ਕਰਨ ਵਾਲਿਆਂ ਸਮੇਤ ਕੋਈ ਵੀ ਪੰਜਾਬ ਵਿੱਚ ਇਹ ਅੱਗ ਨਹੀਂ ਲੱਗਾ ਸਕੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਨਾਲ ਪੰਜਾਬ ਤੇ ਪੰਜਾਬੀਆਂ ਦੀ ਸਾਂਝ ਬਹੁਤ ਗੂੜੀ ਹੈ ਪਰੰਤੂ ਉਥੋਂ ਦਾ ਨਾਮ ਵਰਤਕੇ ਪੰਜਾਬ ਵਿੱਚਲੇ ਆਪਸੀ ਭਾਈਚਾਰੇ ਤੇ ਮਿਲਵਰਤਣ ਨੂੰ ਵੀ ਨਹੀਂ ਤੋੜਿਆ ਜਾ ਸਕਦਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਹਰੀ ਸਿੰਘ ਪ੍ਰੀਤ ਕੰਬਾਇਨ, ਚਰਨ ਸਿੰਘ ਮਲਕੀਤ ਕੰਬਾਇਨ, ਅਵਤਾਰ ਸਿੰਘ ਨੰਨ੍ਹੜੇ, ਭਗਵੰਤ ਸਿੰਘ ਰਾਮਗੜ੍ਹੀਆ, ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਡੀ.ਐਸ.ਪੀ. ਦਵਿੰਦਰ ਅੱਤਰੀ, ਗਿਆਨੀ ਅਮਰ ਸਿੰਘ ਤੇ ਇਲਾਕੇ ਭਰ ਦੇ ਪਤਵੰਤੇ ਵੀ ਹਾਜਰ ਸਨ ।
Punjab Bani 25 September,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 51 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 51 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ -ਡੇਢ ਸਾਲ 'ਚ ਮਾਨ ਸਰਕਾਰ ਨੇ ਦਿੱਤੀਆਂ 36 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ : ਚੇਤਨ ਸਿੰਘ ਜੌੜਾਮਾਜਰਾ -ਕੈਬਨਿਟ ਮੰਤਰੀ ਨੇ ਨਵੇਂ ਚੁਣੇ ਪਟਵਾਰੀਆਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ -ਪਟਿਆਲਾ, ਸੰਗਰੂਰ ਤੇ ਮਲੇਰਕੋਟਲਾ ਜ਼ਿਲਿਆਂ ਦੇ ਪਟਵਾਰੀ ਨੂੰ ਦਿੱਤੀ ਜਾਵੇਗੀ ਪਟਵਾਰ ਸਕੂਲ ਵਿਖੇ ਟਰੇਨਿੰਗ ਪਟਿਆਲਾ, 25 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਰਕਾਰੀ ਆਈ.ਟੀ.ਆਈ. ਵਿਖੇ ਪਟਿਆਲਾ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ 51 ਨਵੇਂ ਚੁਣੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਵਿੱਚ 36 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਨਾਲ ਜਿਥੇ ਸਰਕਾਰੀ ਕੰਮਕਾਰ 'ਚ ਹੋਰ ਤੇਜ਼ੀ ਆਈ ਹੈ, ਉਥੇ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ 'ਚ ਰੋਜ਼ਗਾਰ ਦੇ ਮੌਕੇ ਮਿਲੇ ਹਨ। ਨਵੇਂ ਚੁਣੇ ਪਟਵਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਜਿਸ ਅਹੁਦੇ ਲਈ ਤੁਹਾਡੀ ਚੋਣ ਹੋਈ ਹੈ, ਉਸ ਅਹੁਦੇ ਦਾ ਰਾਬਤਾ ਲੋਕਾਂ ਨਾਲ ਸਿੱਧੇ ਤੌਰ 'ਤੇ ਹੁੰਦਾ ਹੈ ਤੇ ਇਸੇ ਲਈ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪਟਵਾਰੀਆਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਤੁਹਾਡਾ ਫਰਜ਼ ਬਣਦਾ ਹੈ ਕਿ ਤੁਸੀ ਸੂਬੇ ਦੇ ਲੋਕਾਂ ਦੀ ਪੂਰੀ ਮਿਹਨਤ ਤੇ ਲਗਨ ਨਾਲ ਸੇਵਾ ਕਰੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੇ ਟਰੇਨਿੰਗ ਭੱਤੇ ਵਿੱਚ ਵੀ ਵਾਧਾ ਕਰਦਿਆਂ ਇਸ ਨੂੰ 5 ਹਜ਼ਾਰ ਤੋਂ ਵਧਾ ਕੇ 18 ਹਜ਼ਾਰ ਰੁਪਏ ਕਰ ਦਿੱਤਾ ਹੈ, ਜਿਸ ਨਾਲ ਟਰੇਨਿੰਗ ਦੌਰਾਨ ਵੀ ਨਵੇਂ ਚੁਣੇ ਪਟਵਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੇਵਾਵਾਂ ਪ੍ਰਾਪਤ ਕਰਨ ਆਏ ਲੋਕਾਂ ਨੂੰ ਬਿਨ੍ਹਾਂ ਕਿਸੇ ਸਿਫ਼ਾਰਸ਼ ਤੇ ਖੱਜਲ ਖੁਆਰੀ ਦੇ ਸੇਵਾਵਾਂ ਦੇਣਾ ਹੀ ਸਾਡੀ ਪ੍ਰਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿੱਤੇ ਨਿਯੁਕਤੀ ਪੱਤਰਾਂ ਵਿੱਚ 24 ਉਮੀਦਵਾਰ ਪਟਿਆਲਾ ਜ਼ਿਲ੍ਹੇ ਦੇ 14 ਮਲੇਰਕੋਟਲਾ ਜ਼ਿਲ੍ਹੇ ਅਤੇ 13 ਸੰਗਰੂਰ ਜ਼ਿਲ੍ਹੇ ਦੇ ਹਨ। ਜਿਨ੍ਹਾਂ ਨੂੰ ਸਰਕਾਰੀ ਆਈ.ਟੀ.ਆਈ ਵਿਖੇ ਬਣੇ ਪਟਵਾਰ ਸਕੂਲ ਵਿੱਚ ਟਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਪ੍ਰਿੰਸੀਪਲ ਅਸ਼ੋਕ ਲਾਲ (ਸੇਵਾਮੁਕਤ ਆਈ.ਏ.ਐਸ), ਸੁਰਜੀਤ ਸਿੰਘ ਫੌਜੀ, ਰੋਸ਼ਨ ਲਾਲ, ਗੁਰਨਾਮ ਸਿੰਘ, ਪਵਨ ਕੁਮਾਰ, ਅਸ਼ੋਕ ਕੁਮਾਰ ਵੀ ਮੌਜੂਦ ਸਨ।
Punjab Bani 25 September,2023
ਪੰਜਾਬ ਵੱਲੋਂ ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ
ਪੰਜਾਬ ਵੱਲੋਂ ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ ਚੰਡੀਗੜ੍ਹ, 25 ਸਤੰਬਰ: ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ "ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ" ਸਬੰਧੀ ਸੂਬਾ ਪੱਧਰੀ ਤਕਨੀਕੀ ਵਰਕਸ਼ਾਪ ਕਰਵਾਈ ਜਾਵੇਗੀ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਦੇਸ਼ ਭਰ ਦੇ ਨਾਮਵਰ ਮਾਹਿਰ ਆਪਣੇ ਵੱਡਮੁੱਲੇ ਵਿਚਾਰ ਸਾਂਝਾ ਕਰਨਗੇ ਜਿਸ ਨਾਲ ਇਹ ਵਰਕਸ਼ਾਪ ਵੈਟਰਨਰੀ ਕਮਿਊਨਿਟੀ ਲਈ ਬਹੁਤ ਅਹਿਮ ਬਣ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਇਸ ਵਰਕਸ਼ਾਪ ਦੀ ਪ੍ਰਧਾਨਗੀ ਕਰਨਗੇ, ਜਦਕਿ ਵੈਟਰਨਰੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਉਮੇਸ਼ ਚੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ 500 ਤੋਂ ਵੱਧ ਵੈਟਰਨਰੀ ਡਾਕਟਰਾਂ ਵੱਲੋਂ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਸੂਬੇ ਵਿੱਚ ਕਰਵਾਈ ਜਾ ਰਹੀ ਇਹ ਆਪਣੀ ਕਿਸਮ ਦੀ ਪਹਿਲੀ ਵਰਕਸ਼ਾਪ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ, ਸੂਬੇ ਦੇ ਸਾਰੇ ਵੈਟਰਨਰੀ ਡਾਕਟਰਾਂ ਨੂੰ ਰਜਿਸਟਰ ਕਰਨ ਵਾਲੀ ਇਕ ਵਿਧਾਨਕ ਸੰਸਥਾ ਹੈ। ਰਜਿਸਟਰ ਹੋਣ ਉਪਰੰਤ ਵੈਟਰਨਰੀ ਡਾਕਟਰ ਵੈਟਰਨਰੀ ਖੇਤਰ ਵਿੱਚ ਪ੍ਰੈਕਟਿਸ ਕਰ ਸਕਦੇ ਹਨ ਅਤੇ ਸੰਸਥਾ ਦੇ ਰਜਿਸਟਰਡ ਵੈਟਰਨਰੀ ਪ੍ਰੈਕਟੀਸ਼ਨਰਾਂ ਨੂੰ ਵਰਕਸ਼ਾਪ/ਸੈਮੀਨਾਰਾਂ ਰਾਹੀਂ ਸਿਖਲਾਈ ਪ੍ਰਦਾਨ ਕਰ ਸਕਦੇ ਹਨ।
Punjab Bani 25 September,2023
ਐਨ.ਸੀ.ਸੀ ਨੇ ਆਫ਼ਤਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਐਨ.ਸੀ.ਸੀ ਨੇ ਆਫ਼ਤਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਿਆਲਾ, 25 ਸਤੰਬਰ: ਰੋਸ਼ਨਵਾਲਾ (ਸੰਗਰੂਰ) ਵਿਖੇ ਚੱਲ ਰਹੇ ਸਲਾਨਾ ਸਿਖਲਾਈ ਕੈਂਪ ਦੌਰਾਨ ਸੱਤਵੀਂ ਐਨ.ਡੀ.ਆਰ.ਐੱਫ਼, ਬਠਿੰਡਾ ਦੀ ਟੀਮ ਵੱਲੋਂ ਨੌਜਵਾਨ ਐਨ.ਸੀ.ਸੀ. ਕੈਡਿਟਾਂ ਲਈ ਕੁਦਰਤੀ ਅਤੇ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੈਡਿਟਾਂ ਨੂੰ ਆਫ਼ਤ ਤੋਂ ਬਾਅਦ ਦੀਆਂ ਸਥਿਤੀਆਂ ਦੌਰਾਨ ਐਨ.ਡੀ.ਆਰ.ਐਫ ਦੀ ਭੂਮਿਕਾ ਅਤੇ ਐਨ.ਡੀ.ਆਰ.ਐਫ ਅਤੇ ਸਰਕਾਰੀ ਪ੍ਰਸ਼ਾਸਨ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਐਨ.ਸੀ.ਸੀ ਕੈਡਿਟਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਕੈਡਿਟਾਂ ਨੂੰ ਉਨ੍ਹਾਂ ਦੇ ਲਾਭ ਅਤੇ ਗਿਆਨ ਲਈ ਵੱਖ-ਵੱਖ ਪ੍ਰੈਕਟੀਕਲ ਪਹਿਲੂਆਂ ਨੂੰ ਉਜਾਗਰ ਕੀਤਾ ਗਿਆ। ਜਾਗਰੂਕਤਾ ਪ੍ਰੋਗਰਾਮ ਐਨ.ਸੀ.ਸੀ. ਦੀ ਸਮਾਜ ਸੇਵਾ ਅਤੇ ਭਾਈਚਾਰਕ ਵਿਕਾਸ ਜ਼ਿੰਮੇਵਾਰੀ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਜੋ ਇਸ ਦੇ ਸਿਖਲਾਈ ਪਾਠਕ੍ਰਮ ਦਾ ਇੱਕ ਜ਼ਰੂਰੀ ਹਿੱਸਾ ਸੀ। ਪ੍ਰੋਗਰਾਮ ਵਿੱਚ 425 ਐਨ.ਸੀ.ਸੀ ਕੈਡਿਟਾਂ ਨੇ ਭਾਗ ਲਿਆ।
Punjab Bani 25 September,2023
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਸ਼ਰੂਮ ਉਤਪਾਦਕਾਂ ਨੂੰ ਦਿੱਤਾ ਭਰੋਸਾ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ। ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ 'ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ। ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਸ੍ਰੀ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਸ੍ਰੀ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 25 September,2023
ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ
ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਸੁਨੀਲ ਜਾਖੜ ਨੇ ਸਾਂਝੀ ਕੀਤੀ ਜਾਣਕਾਰੀ ਫਿਰੋਜ਼ਪੁਰ, 25 Sep : ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ 233.55 ਕਰੋੜ ਰੁਪਏ ਦੀ ਲਾਗਤ ਵਾਲੇ ਪੀਜੀਆਈਐਮਈਆਰ ਸੈਟੇਲਾਈਟ ਸੈਂਟਰ ਲਈ ਟੈਂਡਰ ਮੰਗੇ ਹਨ, ਇਸ ਪ੍ਰੋਜੈਕਟ ਨੂੰ 24 ਮਹੀਨਿਆਂ ਵਿਚ ਤਿਆਰ ਕਰਨ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਦਸੰਬਰ ਵਿੱਚ ਇਸ ਦੀ ਉਸਾਰੀ ਸ਼ੁਰੂ ਹੋਵੇਗੀ। 100 ਬੈੱਡਾਂ ਵਾਲੀ ਵਿਸ਼ੇਸ਼ ਸਹੂਲਤ ਫਿਰੋਜ਼ਪੁਰ ਅਤੇ ਨਾਲ ਲੱਗਦੇ ਸਰਹੱਦੀ ਖੇਤਰਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਪੂਰਾ ਕਰੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ''ਪ੍ਰਧਾਨ ਮੰਤਰੀ ਸ੍ਰੀ @narendramodi ਜੀ ਫਿਰੋਜ਼ਪੁਰ ਲਈ ਆਪਣੀ ਵਚਨਬੱਧਤਾ ਉਤੇ ਕਾਇਮ ਹਨ। ਮੈਨੂੰ ਫਿਰੋਜ਼ਪੁਰ ਵਿਖੇ 233.55 ਕਰੋੜ ਰੁਪਏ ਦੀ ਲਾਗਤ ਵਾਲੇ ਪੀਜੀਆਈਐਮਈਆਰ ਸੈਟੇਲਾਈਟ ਸੈਂਟਰ ਦੀ ਉਸਾਰੀ ਲਈ ਟੈਂਡਰ ਨੂੰ ਸਾਂਝਾ ਕਰਨ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਨੂੰ 24 ਮਹੀਨਿਆਂ ਦੀ ਸਮਾਂ ਸੀਮਾ ਅੰਦਰ ਤਿਆਰ ਕੀਤਾ ਜਾਵੇਗਾ। ਦਸੰਬਰ ਵਿੱਚ ਉਸਾਰੀ ਸ਼ੁਰੂ ਹੋਵੇਗੀ। 100 ਬਿਸਤਰਿਆਂ ਵਾਲੀ ਵਿਸ਼ੇਸ਼ ਸਹੂਲਤ ਫਿਰੋਜ਼ਪੁਰ ਅਤੇ ਨਾਲ ਲੱਗਦੇ ਸਰਹੱਦੀ ਖੇਤਰਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਪੂਰਾ ਕਰੇਗੀ।'' ਉਨ੍ਹਾਂ ਨੇ ਐਕਸ ਉਤੇ ਲਿਖਿਆ ਹੈ- 'ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਿੱਜੀ ਤੌਰ 'ਤੇ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜੋ ਸਾਡੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਹਾਇਕ ਹੋਵੇਗਾ। ਉਨ੍ਹਾਂ ਨੇ ਐਕਸ ਉਤੇ ਲਿਖਿਆ ਹੈ- 'ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਿੱਜੀ ਤੌਰ 'ਤੇ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜੋ ਸਾਡੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਹਾਇਕ ਹੋਵੇਗਾ।
Punjab Bani 25 September,2023
ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ
ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ - ਪ੍ਰਸ਼ਾਸ਼ਨ ਨੇ ਮੰਨੀਆਂ ਸਾਰੀਆਂ ਮੰਗਾਂ ਸਿਹਤ ਮੰਤਰੀ ਨੇ ਮੋਰਚੇ ਵਿਚ ਆਪ ਆਕੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਪਟਿਆਲਾ, 24 ਸਤੰਬਰ : ਪਿੰਡ ਮੰਡੋੜ ਦੀ ਪੰਚਾਇਤੀ ਜਮੀਨ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ 20 ਦਿਨਾਂ ਤੋਂ ਸਿਹਤ ਮੰਤਰੀ ਦੇ ਖਿਲਾਫ ਸ਼ੁਰੂ ਕੀਤਾ ਗਿਆ ਸੰਘਰਸ਼ ਨੂੰ ਆਖਿਰ ਅੱਜ ਬੂਰ ਪੈ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਡਵੀਜਨਲ ਡਿਪਟੀ ਡਾਇਰੈਕਟਰ ਤੇ ਸੀਨੀਅਰ ਅਧਿਕਾਰੀ ਵਿਨੋਦ ਕੁਮਾਰ ਗਾਗਟ ਨੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨਾਲ ਮੀਟਿੰਗਾਂ ਕਰਕੇ ਇਸ ਮਾਮਲੇ ਨੂੰ ਹਲ ਕਰਵਾ ਿਦੱਤਾ ਹੈ, ਜਿਸਦੇ ਚਲਦਿਆਂ ਸਿਹਤ ਮੰਤਰੀ ਨੇ ਅੱਜ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗੀਆਂ ਮੰਗਾਂ ਨੂੰ ਮੰਨਣ ਦਾ ਐਲਾਨ ਕਰਦਿਆਂ ਧਰਨੇ ਨੂੰ ਚੁਕਵਾ ਦਿੱਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ,ਧਰਮਪਾਲ ਅਤੇ ਧਰਮਵੀਰ ਨੇ ਕਿਹਾ ਕਿ ਪਿੰਡ ਮੰਡੋੜ ਵਿਚ ਪੰਚਾਇਤੀ ਜ਼ਮੀਨ ਦੀ ਕੀਤੀ ਡੰਮੀ ਬੋਲੀ ਰੱਦ ਕਰਾਉਣ ਅਤੇ ਜੇਲੀਂ ਡੱਕੇ ਸਾਥੀਆਂ ਦੀ ਰਿਹਾਈ ਲਈ ਵਿਧਾਨ ਸਭਾ ਦੀ ਸਬ-ਕਮੇਟੀ ਦੁਆਰਾ ਡਿਵੀਜ਼ਨਲ ਡਿਪਟੀ ਡਾਇਰੈਕਟਰ ਦੀ ਅਗਵਾਈ ਵਿਚ ਇਸ ਮਸਲੇ ਜਾਂਚ ਦੀ ਜਿੰਮੇਵਾਰੀ ਦਿੱਤੀ। ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਦੁਆਰਾ ਇਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਈ ਦਿਨਾਂ ਦੀ ਪ੍ਰਕਿਰਿਆ ਤੋਂ ਬਾਅਦ ਇਸ ਮਸਲੇ ਨੂੰ ਸਿਰੇ ਚਾੜ੍ਹਿਆ। ਇਸ ਸਮਝੌਤੇ ਵਿਚ ਡੀ ਐਸ ਪੀ ਟਿਵਾਣਾ ਵੀ ਹਾਜ਼ਰ ਰਹੇ। ਇਸ ਸਮਝੌਤੇ ਵਿਚ ਇਹਨਾਂ ਮੰਗਾਂ ਤੇ ਸਹਮਤੀ ਬਣੀ ਕਿ ਝੋਨਾ ਵੱਢਣ ਤੋਂ ਬਾਅਦ ਕਣਕ ਲਾਉਣ ਲਈ ਦਲਿਤਾਂ ਨੂੰ 14 ਏਕੜ ਜ਼ਮੀਨ ਅਤੇ ਅਗਲੇ ਸਾਲ ਇਸ ਜ਼ਮੀਨ ਦੀ ਪਲਾਟਬੰਦੀ ਕਰਕੇ ਸਾਰੇ ਪਰਿਵਾਰਾਂ ਨੂੰ ਜ਼ਮੀਨ ਦਿੱਤੀ ਜਾਵੇਗੀ।ਇਸ ਘੋਲ ਦੌਰਾਨ ਜੇਲ ਭੇਜੇ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇਗੀ ਅਤੇ ਮੰਡੋੜ ਦੇ 250 ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਸਨਅਤ ਪੱਤਰ ਜਾਰੀ ਕਰਕੇ ਮਾਲਕੀ ਹੱਕ ਦਿੱਤੇ ਜਾਣਗੇ। ਸਿਹਤ ਮੰਤਰੀ ਡਾਕਟਰ ਬਲਬੀਰ ਦੁਆਰਾ ਧਰਨੇ ਵਿੱਚ ਆਕੇ ਆਪ ਉਪਰੋਕਤ ਮੰਗਾਂ ਨੂੰ ਲਾਗੂ ਕਰਾਉਣ ਦਾ ਭਰੋਸਾ ਦਿੱਤਾ ਅਤੇ ਧਰਨਾਕਾਰੀਆਂ ਦਾ ਮੂੰਹ ਮਿੱਠਾ ਕਰਵਾਕੇ ਧਰਨਾ ਖਤਮ ਕਰਵਾਇਆ।
Punjab Bani 24 September,2023
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ 50 ਫੀਸਦੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਮੁਹਾਲੀ, 24 Sep : ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ , ਜਿੱਥੇ ਆਉਣ ਵਾਲੇ ਦਿਨਾਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਪਟਿਆਲਾ, ਮੁਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ 'ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇੱਕ ਵਾਰ ਫਿਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਝਾਰਖੰਡ, ਉੜੀਸਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਗੁਜਰਾਤ ਖੇਤਰ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਵੱਖ-ਵੱਖ ਥਾਵਾਂ 'ਤੇ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
Punjab Bani 24 September,2023
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ‘ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ। ਸ. ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ। ਵਰਣਨਯੋਗ ਹੈ ਕਿ ਐਨ.ਆਰ.ਆਈ. ਸਭਾ ਪੰਜਾਬ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।
Punjab Bani 24 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਲਗਾਏ ਬਾਇਉਗੈਸ ਪਲਾਂਟ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਲਗਾਏ ਬਾਇਉਗੈਸ ਪਲਾਂਟ ਦਾ ਉਦਘਾਟਨ -ਸਵੱਛ ਭਾਰਤ ਮਿਸ਼ਨ-2 ਤਹਿਤ ਲੱਗਿਆ ਪਲਾਂਟ, ਰੋਜ਼ਾਨਾ 2.5 ਟਨ ਗੋਹੇ ਦੀ ਕੀਤੀ ਜਾਵੇਗੀ ਵਰਤੋਂ ਸਮਾਣਾ, 24 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਗਾਜੀਪੁਰ ਗਊਸ਼ਾਲਾ ਵਿਖੇ ਸਵੱਛ ਭਾਰਤ ਮਿਸ਼ਨ-2 ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਡਾ ਰਾਹੀਂ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਇਉਗੈਸ ਪਲਾਂਟ ਦਾ ਉਦਘਾਟਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਨਤਾ ਮਾਡਲ ਬਾਇਉਗੈਸ ਪਲਾਂਟ ਵਿੱਚ 2.5 ਟਨ ਗੋਹੇ ਦੀ ਰੋਜ਼ਾਨਾ ਵਰਤੋਂ ਕੀਤੀ ਜਾਵੇਗੀ, ਜਿਸ ਤੋਂ ਬਾਇਉਗੈਸ ਪੈਦਾ ਹੋਵੇਗੀ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਅੰਦਰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਲਿਜਾ ਕੇ ਜਿੱਥੇ ਲੋਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਪੈਦਾ ਹੁੰਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਵਚਨਬੱਧ ਹੈ ਉਥੇ ਹੀ ਗਊਧਨ ਦੀ ਵੀ ਬਿਹਤਰ ਸਾਂਭ-ਸੰਭਾਲ ਕੀਤੀ ਜਾਵੇਗੀ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਦੱਸਿਆ ਕਿ ਇਸ ਨਾਲ ਬਾਇਉਗੈਸ ਪਲਾਂਟ ਨਾਲ ਸਾਫ਼ ਬਾਲਣ, ਸਿਹਤ ਤੇ ਖੁਸ਼ੀ ਪ੍ਰਾਪਤ ਹੁੰਦੀ ਹੈ। ਇਹ ਪੇਂਡੂ ਸਵੱਛਤਾ ਅਤੇ ਵਾਤਾਵਰਣ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ। ਜਦਕਿ ਗਊਸ਼ਾਲਾ ਵਿਖੇ ਪੈਦਾ ਹੁੰਦੇ ਗੋਹੇ ਨੂੰ ਇਸ ਪਲਾਂਟ ਵਿਖੇ ਵਰਤਿਆ ਜਾਵੇਗਾ ਤੇ ਇਸ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਤੇ ਇਸ ਗੋਹੇ ਦੀ ਵੀ ਸਦਵਰਤੋਂ ਵੀ ਕੀਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 43500 ਰੁਪਏ ਮਹੀਨਾ ਦੀ ਵੱਖ-ਵੱਖ ਤਰੀਕਿਆਂ ਨਾਲ ਬਚਤ ਹੋ ਸਕੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਕੌਰ ਅਤੇ ਪੇਡਾ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 24 September,2023
ਪੰਜਾਬ ਵਿੱਚ ਪ੍ਰਾਇਮਰੀ ਪੱਧਰ ਉੱਤੇ ਤਿੰਨ ਸਿੱਖਿਆ ਬੋਰਡਾਂ ਵਿੱਚ ਕਿਸ ਤਰ੍ਹਾਂ ਹੋ ਰਹੀ ਹੈ ਪੰਜਾਬੀ ਭਾਸ਼ਾ ਦੀ ਪੜ੍ਹਾਈ : ਪੰਜਾਬੀ ਯੂਨੀਵਰਸਿਟੀ ਦੀ ਖੋਜ
ਪੰਜਾਬ ਵਿੱਚ ਪ੍ਰਾਇਮਰੀ ਪੱਧਰ ਉੱਤੇ ਤਿੰਨ ਸਿੱਖਿਆ ਬੋਰਡਾਂ ਵਿੱਚ ਕਿਸ ਤਰ੍ਹਾਂ ਹੋ ਰਹੀ ਹੈ ਪੰਜਾਬੀ ਭਾਸ਼ਾ ਦੀ ਪੜ੍ਹਾਈ : ਪੰਜਾਬੀ ਯੂਨੀਵਰਸਿਟੀ ਦੀ ਖੋਜ -ਪੀ.ਐੱਸ.ਈ.ਬੀ., ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਬੋਰਡਾਂ ਅਧੀਨ ਪੈਂਦੇ ਸਕੂਲਾਂ ਦਾ ਕੀਤਾ ਗਿਆ ਅਧਿਐਨ -ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਵਿੱਚ ਇਕਸਾਰਤਾ ਦੀ ਅਣਹੋਂਦ - ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਦਾ ਵਿਸ਼ਾ-ਵਸਤੂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਟੁੰਬਣ ਤੋਂ ਅਸਮਰੱਥ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬ ਵਿੱਚ ਪ੍ਰਾਇਮਰੀ ਪੱਧਰ ਉੱਤੇ ਤਿੰਨ ਸਿੱਖਿਆ ਬੋਰਡਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਕਿਸ ਤਰ੍ਹਾਂ ਹੋ ਰਹੀ ਹੈ ਅਤੇ ਤਿੰਨੇ ਬੋਰਡਾਂ ਵਿੱਚ ਇਸ ਪੱਖੋਂ ਕੀ-ਕੀ ਵੱਖਰਤਾਵਾਂ ਹਨ, ਇਸ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਖੋਜ ਸਾਹਮਣੇ ਆਈ ਹੈ। ਆਈ.ਸੀ.ਐੱਸ.ਈ. (ਇੰਡੀਅਨ ਸਰਟੀਫ਼ਿਕੇਟ ਆਫ਼ ਸੈਕੰਡਰੀ ਐਜੂਕੇਸ਼ਨ), ਸੀ.ਬੀ.ਐੱਸ.ਈ. (ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ)ਅਤੇ ਪੀ. ਐੱਸ.ਈ.ਬੀ. (ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਦਰਭ ਵਿੱਚ) ਬਾਰੇ ਇਹ ਖੋਜ ਯੂਨੀਵਰਸਿਟੀ ਦੇ ਮਾਨਵ ਭਾਸ਼ਾ ਵਿਗਿਆਨ ਅਤੇ ਪੰਜਾਬੀ ਭਾਸ਼ਾ ਵਿਭਾਗ ਵਿਖੇ ਨਿਗਰਾਨ ਡਾ. ਜੋਗਾ ਸਿੰਘ ਦੀ ਅਗਵਾਈ ਵਿੱਚ ਖੋਜਾਰਥੀ ਕੁਲਵਿੰਦਰ ਕੌਰ ਵੱਲੋਂ ਕੀਤੀ ਗਈ ਹੈ। ਪ੍ਰੋ. ਜੋਗਾ ਸਿੰਘ ਨੇ ਦੱਸਿਆ ਕਿ ਇਸ ਖੋਜ ਕਾਰਜ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਦੀ ਪਾਠ-ਸਮੱਗਰੀ ਦਾ ਤੁਲਨਾਤਮਿਕ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਬਹੁਤ ਸਾਰੇ ਅਹਿਮ ਨੁਕਤੇ ਸਾਹਮਣੇ ਆਏ ਜਿਨ੍ਹਾਂ ਵਿੱਚੋਂ ਇੱਕ ਇਹ ਵੀ ਹੈ ਕਿ ਪੀ. ਐੱਸ.ਈ.ਬੀ. ਨੇ ਪਹਿਲੀ ਤੋਂ ਪੰਜਵੀਂ ਜਮਾਤ ਦੀਆਂ ਪਾਠ-ਪੁਸਤਕਾਂ ਦੀ ਵਿਸ਼ੇ ਸਮੱਗਰੀ ਸਰਕਾਰੀ ਪੱਧਰ ਉੱਤੇ ਖੁਦ ਵਿਉਂਤੀ ਹੈ ਜਦਕਿ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਸਕੂਲਾਂ ਨੇ ਵੱਖ-ਵੱਖ ਨਿੱਜੀ ਪ੍ਰਕਾਸ਼ਕਾਂ ਜਾਂ ਸੰਪਾਦਕਾਂ ਵੱਲੋਂ ਵਿਉਂਤੀ ਵਿਸ਼ੇ-ਸਮੱਗਰੀ ਨੂੰ ਆਪਣੇ ਪਾਠ-ਕ੍ਰਮ ਦਾ ਹਿੱਸਾ ਬਣਾਇਆ ਹੈ। ਇੰਞ, ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਵਿੱਚ ਇਕਸਾਰਤਾ ਦੀ ਅਣਹੋਂਦ ਹੈ। ਉਨ੍ਹਾਂ ਦੱਸਿਆ ਕਿ ਸੀ.ਬੀ.ਐਸ.ਈ. ਦੇ ਤਾਂ ਵੱਖ-ਵੱਖ ਸਕੂਲਾਂ ਵਿੱਚ ਇੱਕੋ ਜਮਾਤ ਲਈ ਵੱਖ-ਵੱਖ ਪਾਠ-ਪੁਸਤਕਾਂ ਵੀ ਮਿਲਦੀਆਂ ਹਨ। ਤਿੰਨੇ ਬੋਰਡਾਂ ਦੇ ਪ੍ਰਾਇਮਰੀ ਸਕੂਲ ਆਪੋ-ਆਪਣੇ ਨਿਸ਼ਚਿਤ ਉਦੇਸ਼ਾਂ ਦੀ ਪੂਰਤੀ ਹਿੱਤ ਹੋਂਦ ਵਿੱਚ ਆਏ ਹਨ। ਇਸ ਕਰਕੇ ਤਿੰਨੇ ਬੋਰਡਾਂ ਲਈ ਪੰਜਾਬੀ ਭਾਸ਼ਾ ਅਧਿਆਪਨ ਦੀ ਮਹੱਤਤਾ ਅਤੇ ਉਦੇਸ਼ ਵੱਖਰੇ-ਵੱਖਰੇ ਹਨ। ਉਨ੍ਹਾਂ ਇਹ ਵੀ ਦੱਸਿਆ ਪੀ. ਐੱਸ.ਈ.ਬੀ ਨੇ 1969 ਤੋਂ ਲੈ ਕੇ ਹੁਣ ਤੱਕ ਸਿੱਖਿਆ ਪ੍ਰੋਗਰਾਮਾਂ ਦੀ ਯੋਜਨਾਬੰਦੀ, ਨੀਤੀ ਨਿਰਮਾਣ, ਸਿੱਖਿਆ ਸਮੱਸਿਆਵਾਂ ਦੇ ਸਮਾਧਾਨ ਅਤੇ ਸਿੱਖਿਆ ਸੁਧਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਦੂਜੇ ਬੋਰਡਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਸਿੱਖਿਆ ਸਿਰਫ਼ ਪਰੀਖਿਆ ਵਿੱਚੋਂ ਪਾਸ ਹੋਣ ਦੀ ਪੂਰਤੀ ਹਿੱਤ ਹੀ ਵਧੇਰੇ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਬੋਰਡ ਦੇ ਸਕੂਲਾਂ ਵਿੱਚ ਵਿਦਿਆਰਥੀ ਪੰਜਾਬੀ ਭਾਸ਼ਾ ਨੂੰ ਇੱਕ ਵਿਸ਼ੇ ਵਜੋਂ ਪਹਿਲੀ, ਦੂਜੀ ਅਤੇ ਤੀਜੀ ਭਾਸ਼ਾ ਦੇ ਰੂਪ ਵਿੱਚ ਪੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਵਿੱਚ ਦੇਖਿਆ ਗਿਆ ਹੈ ਕਿ ਇੱਕ ਹੀ ਬੋਰਡ ਦੁਆਰਾ ਨਿਰਧਾਰਿਤ ਪਾਠ-ਸਮੱਗਰੀ ਦੇ ਇੱਕ ਹੀ ਪਾਠ ਵਿੱਚ, ਇੱਥੋ ਤੱਕ ਕਿ ਇੱਕ ਹੀ ਪੈਰ੍ਹੇ ਵਿੱਚ, ਇੱਕੋ ਸ਼ਬਦ ਲਈ ਵੱਖ-ਵੱਖ ਸ਼ਬਦ-ਜੋੜਾਂ ਦੀ ਵਰਤੋਂ ਕਰਨ ਦੀਆਂ ਅਨੇਕ ਗ਼ਲਤੀਆਂ ਮਿਲਦੀਆਂ ਹਨ। ਪ੍ਰਮਾਣਿਕ ਸ਼ਬਦ-ਜੋੜਾਂ ਦੀ ਪਾਲਣਾ ਦੀ ਘਾਟ ਹੈ। ਜ਼ਿਆਦਾਤਰ ਗ਼ਲਤੀਆਂ ਬਿੰਦੀ, ਟਿੱਪੀ,ਅੱਧਕ ਅਤੇ ਪੈਰ ਵਿੱਚ ਪੈਣ ਵਾਲੇ ਅੱਖਰਾਂ ਅਤੇ ਚਿੰਨ੍ਹਾਂ ਨਾਲ ਸੰਬੰਧਿਤ ਹਨ। ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਵਿੱਚ ਅਪੂਰਨ ਅਤੇ ਅਸ਼ੁੱਧ ਵਾਕ-ਬਣਤਰ ਦੀ ਭਰਮਾਰ ਹੈ। ਵਾਕ ਜ਼ਿਆਦਾ ਲੰਮੇ ਅਤੇ ਗੁੰਝਲਦਾਰ ਹਨ। ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਦੀਆਂ ਪਾਠ-ਪੁਸਤਕਾਂ ਵਿੱਚ ਇਹ ਸਮੱਸਿਆ ਜ਼ਿਆਦਾ ਵੇਖਣ ਨੂੰ ਮਿਲਦੀ ਹੈ। ਖੋਜਾਰਥੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਤਿੰਨੇ ਬੋਰਡਾਂ ਦੀ ਪਾਠ-ਸਮੱਗਰੀ ਦਾ ਵਿਸ਼ਾ-ਵਸਤੂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਟੁੰਬਣ ਤੋਂ ਅਸਮਰੱਥ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਬੋਰਡਾਂ ਦੀਆਂ ਪਾਠ-ਪੁਸਤਕਾਂ ਦੀ ਪਾਠ-ਸਮੱਗਰੀ ਵਿੱਚ ਦੂਜੀਆਂ ਭਾਸ਼ਾਵਾਂ (ਹਿੰਦੀ ਅਤੇ ਅੰਗਰੇਜ਼ੀ) ਦੀ ਸ਼ਬਦਾਵਲੀ ਵੀ ਵਰਤੀ ਗਈ ਹੈ। ਅੰਗਰੇਜ਼ੀ ਸ਼ਬਦਾਵਲੀ ਦੀ ਵਰਤੋਂ ਜ਼ਿਆਦਾ ਮਾਤਰਾ ਵਿੱਚ ਦੇਖਣ ਨੂੰ ਮਿਲੀ ਹੈ। ਇਹ ਵਰਤੋਂ ਸੀ.ਬੀ.ਐਸ.ਈ. ਦੀਆਂ ਪਾਠ-ਪੁਸਤਕਾਂ ਵਿੱਚ ਹੋਰ ਵਧੇਰੇ ਹੈ। ਅਧਿਆਪਨ ਵਿਧੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਤਿੰਨੇ ਬੋਰਡਾਂ ਨਾਲ ਸੰਬੰਧਿਤ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੇ ਅਧਿਆਪਕ, ਭਾਸ਼ਾਈ ਅਧਿਆਪਨ ਵਿਧੀਆਂ ਦੀ ਇਕਸਾਰ ਰੂਪ ਵਿੱਚ ਵਰਤੋਂ ਨਹੀਂ ਕਰਦੇ। ਉਨ੍ਹਾਂ ਵੱਲੋਂ ਅਪਣਾਈਆਂ ਜਾਂਦੀਆਂ ਅਧਿਆਪਨ ਵਿਧੀਆਂ ਕੇਵਲ ਦਿਖਾਵਾ ਮਾਤਰ ਹਨ। ਤਿੰਨੇ ਬੋਰਡਾਂ ਦੇ ਪੰਜਾਬੀ ਅਧਿਆਪਕ ਨਵੀਆਂ ਅਧਿਆਪਨ ਵਿਧੀਆਂ (ਭਾਸ਼ਾਈ ਪ੍ਰਯੋਗਸ਼ਾਲਾ ਵਿਧੀ, ਆਦਿ) ਦੀ ਵਰਤੋਂ ਕਰਨ ਤੋਂ ਕਿਨਾਰਾ ਕਰਦੇ ਹਨ। ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਬੋਰਡ ਦੀਆਂ ਪਾਠ-ਸਮੱਗਰੀ ਵਿਚਲੀਆਂ ਤਸਵੀਰਾਂ ਦੀ ਗਿਣਤੀ ਅਤੇ ਛਪਾਈ ਗੁਣਵੱਤਾ ਪੰ.ਸ.ਸਿੱ.ਬੋ. ਦੀ ਪਾਠ-ਸਮੱਗਰੀ ਨਾਲੋਂ ਪ੍ਰਭਾਵਸ਼ਾਲੀ ਹੈ। ਪਰ ਇਨ੍ਹਾਂ ਦੀ ਇਹ ਬਹੁਤ ਵੱਡੀ ਘਾਟ ਇਹ ਹੈ ਕਿ ਤਸਵੀਰਾਂ ਵਿਸ਼ੇ ਨਾਲ ਮੇਲ ਨਹੀਂ ਖਾਂਦੀਆਂ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਖੋਜ ਬਾਰੇ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਖੋਜਾਂ ਸਿੱਖਿਆ ਦੇ ਸੰਬੰਧ ਵਿੱਚ ਨਵੀਆਂ ਨੀਤੀਆਂ ਦੇ ਨਿਰਮਾਣ ਸਮੇਂ ਸਹਾਈ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਸਥਿਤੀ ਬਾਰੇ ਜ਼ਮੀਨੀ ਪੱਧਰ ਉੱਤੇ ਕੀਤੀ ਗਈ ਅਜਿਹੀ ਖੋਜ, ਜਿਸ ਵਿੱਚ ਵੱਖ-ਵੱਖ ਪੱਖਾਂ ਦੀ ਬਰੀਕ ਜਾਂਚ ਸ਼ਾਮਿਲ ਹੈ, ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਲੋੜੀਂਦੇ ਸੁਧਾਰ ਲਈ ਅਗਵਾਈ ਕਰਨ ਹਿਤ ਚੰਗੀ ਭੂਮਿਕਾ ਨਿਭਾ ਸਕਦੀ ਹੈ।
Punjab Bani 24 September,2023
ਹੇਲਪੇਜ਼ ਇੰਡੀਆ ਨੇ ਜੇ.ਐਸ.ਡਬਲਯੂ ਕੰਪਨੀ ਪਿੰਡ ਬਪਰੋਰ ਦੇ ਸਹਿਯੋਗ ਨਾਲ ਪਿੰਡ ਘੱਗਰ ਸਰਾਏ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ
ਹੇਲਪੇਜ਼ ਇੰਡੀਆ ਨੇ ਜੇ.ਐਸ.ਡਬਲਯੂ ਕੰਪਨੀ ਪਿੰਡ ਬਪਰੋਰ ਦੇ ਸਹਿਯੋਗ ਨਾਲ ਪਿੰਡ ਘੱਗਰ ਸਰਾਏ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ ਪਟਿਆਲਾ, 24 ਸਤੰਬਰ : ਹੇਲਪੇਜ਼ ਇੰਡੀਆ ਨੇ ਜੇ.ਐਸ.ਡਬਲਯੂ ਕੰਪਨੀ ਪਿੰਡ ਬਪਰੋਰ ਦੇ ਸਹਿਯੋਗ ਨਾਲ ਅੱਜ ਪਿੰਡ ਘੱਗਰ ਸਰਾਏ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਵਾਇਆ, ਜਿਸ ਵਿੱਚ 262 ਤੋ ਵੱਧ ਲੋਕਾਂ ਨੇ ਆਪਣਾ ਮੁਫਤ ਇਲਾਜ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ। ਹੈਲਪੇਜ਼ ਇੰਡੀਆ ਦੇ ਡਿਪਟੀ ਡਾਇਰੈਕਟਰ ਕਮਲ ਸ਼ਰਮਾ ਅਤੇ ਬਿਰਧ ਆਸ਼ਰਮ ਪਟਿਆਲਾ ਦੇ ਪ੍ਰਬੰਧਕ ਲਖਵਿੰਦਰ ਸਰੀਨ ਨੇ ਦੱਸਿਆ ਕਿ ਇਹ ਕੈਂਪ ਪਿੰਡ ਘੱਗਰ ਸਰਾਏ ਵਿਖੇ ਲਗਾਇਆ ਗਿਆ, ਜਿਸ ਵਿਚ ਨੇੜੇ ਦੇ ਪਿੰਡਾਂ ਅਲੀ ਮਾਜਰਾ, ਨੌਸ਼ਹਿਰਾ, ਸਰਾਏ ਮੁਗਲ, ਡਾਹਰੀਆਂ, ਸ਼ੰਬੂ ਖੁਰਦ, ਖੈਰਪੁਰ ਸ਼ੇਖੋਂ, ਬੀਬੀਪੁਰ ਅਤੇ ਜਖੇਪਲ ਦੇ 262 ਵਸਨੀਕਾਂ ਨੇ ਇਸ ਵਿਸ਼ੇਸ਼ ਕੈਂਪ ਦਾ ਲਾਭ ਚੁੱਕਿਆ। ਇਸ ਵਿਸ਼ੇਸ਼ ਕੈਂਪ ਦਾ ਉਦਘਾਟਨ ਸ਼ੰਬੂ ਥਾਣਾ ਦੇ ਮੁੱਖੀ ਰਾਹੁਲ ਕੌਸ਼ਲ ਨੇ ਕੀਤਾ। ਇਸ ਵਿਸ਼ੇਸ਼ ਕੈਂਪ ਵਿੱਚ ਚਮੜੀ ਰੋਗਾਂ ਦੇ ਮਾਹਰ ਡਾਕਟਰ ਮਨਜੀਤ ਸਿੰਘ ਧਾਲੀਵਾਲ, ਹੱਡੀਆਂ ਦੇ ਮਾਹਰ ਡਾਕਟਰ ਅਨਿਲ ਕੁਮਾਰ ਗੁਲਾਟੀ, ਬੱਚਿਆ ਦੇ ਮਾਹਰ ਡਾਕਟਰ ਗੁਰਮੀਤ ਸਿੰਘ ਅਤੇ ਅੱਖਾਂ ਦੇ ਮਾਹਰ ਸਾਹਿਤ ਆਮ ਰੋਗਾਂ ਦੀ ਜਾਂਚ ਡਾਕਟਰ ਪੀ ਐਨ ਗੰਗਰ ਨੇ ਕੀਤੀ, ਇਸ ਮੌਕੇ ਪਿੰਡ ਘੱਗਰ ਸਰਾਏ ਦੀ ਸਰਪੰਚ ਗੁਰਵਿੰਦਰ ਕੌਰ, ਆਗੂ ਸੁਖਦੇਵ ਸਿੰਘ, ਕਰਨੈਲ ਸਿੰਘ, ਰਾਮ ਸਿੰਘ, ਵਿਨੋਦ ਕੁਮਾਰ, ਸੁਖਲਾਲ ਸਿੰਘ ਪੰਚਾਇਤ ਮੈਂਬਰ, ਰਾਜਿੰਦਰ ਸਿੰਘ, ਸੰਸਥਾ ਦੇ ਵਰਕਰ ਮੰਗਤ ਸਿੰਘ ਪਿੰਡ ਬੱਪਰੋਰ, ਭੁਪਿੰਦਰ ਸਿੰਘ ਪੰਚਾਇਤ ਮੈਂਬਰ, ਹਲਪੇਜ ਇੰਡੀਆ ਦੇ ਰਾਜਪੁਰਾ ਪ੍ਰੋਜੈਕਟ ਅਫ਼ਸਰ ਗੌਰਵ ਸ਼ਰਮਾ, ਫਾਰਮਾਸਿਸਟ ਮੰਗਵੀਰ ਮੋਹੋਮਦ, ਡਰਾਈਵਰ ਸੂਰਜ ਮੋਹੋਮਦ, ਪਟਿਆਲਾ ਬਿਰਧ ਆਸ਼ਰਮ ਤੋ ਯਾਦਵਿੰਦਰ ਸਿੰਘ ਸਾਹਿਤ ਸਭ ਨੇ ਬਹੁਤ ਸਹਿਯੋਗ ਕੀਤਾ। ਇਸ ਦੌਰਾਨ ਥਾਣਾ ਮੁਖੀ ਰਾਹੁਲ ਕੌਸ਼ਲ ਨੇ ਕਿਹਾ ਕਿ ਉਹ ਬਹੁਤ ਸਾਲਾਂ ਤੋਂ ਇਸ ਸੰਸਥਾ ਦਾ ਕੰਮ ਵੇਖਦੇ ਆ ਰਹੇ ਹਨ ਜੌ ਕੇ ਬਹੁਤ ਹੀ ਤਾਰੀਫ਼ ਕਰਨ ਯੋਗ ਹੈ।
Punjab Bani 24 September,2023
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ • 20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ • ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।
Punjab Bani 24 September,2023
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ; ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ ਐਕਸ.ਆਰ ਲੈਬਜ਼ ਦਾ ਉਦਘਾਟਨ
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ; ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ ਐਕਸ.ਆਰ ਲੈਬਜ਼ ਦਾ ਉਦਘਾਟਨ • ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਕੀਤੀਆਂ ਗਈਆਂ ਸਨ ਸਥਾਪਤ • ਰਚਨਾਤਮਿਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ : ਅਮਨ ਅਰੋੜਾ ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆ ਐਕਸ.ਆਰ ਲੈਬਜ਼ ਦਾ ਉਦਘਾਟਨ ਕੀਤਾ, ਜਿਸ ਨਾਲ ਹਲਕਾ ਸੁਨਾਮ ਨਾ ਕੇਵਲ ਪੰਜਾਬ ਬਲਕਿ ਦੇਸ਼ ਦਾ ਅਜਿਹਾ ਪਹਿਲਾ ਹਲਕਾ ਬਣ ਗਿਆ ਹੈ ਜਿਸਦੇ ਸਾਰੇ ਹਾਈ ਸਕੂਲ ਇਸ ਅਤਿ ਆਧੁਨਿਕ ਸੁਵਿਧਾ ਨਾਲ ਲੈਸ ਹਨ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਆਯੋਜਿਤ ਰਸਮੀ ਉਦਘਾਟਨੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਵਿੱਚ ਸਕੂਲੀ ਸਿੱਖਿਆ ਨੂੰ ਬੁਲੰਦੀਆਂ ’ਤੇ ਲਿਜਾਣ ਦੇ ਮਿੱਥੇ ਟੀਚੇ ਨੂੰ ਸਾਕਾਰ ਕਰਨ ਲਈ ਅਤਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਵਾਲਾ ਇਹ ਐਕਸਟੈਂਡੈਂਟ ਰਿਐਲਟੀ (ਐਕਸ.ਆਰ) ਲੈਬਜ਼ ਪ੍ਰੋਜੈਕਟ ਜਰਮਨੀ ਕੰਪਨੀ ਮਿਰਾਕਲ.IO ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ ਹੈ ਜਿਸ ਨਾਲ ਸਾਡੇ ਵਿਦਿਆਰਥੀ ਆਪਣੀ ਰਚਨਾਤਮਕ ਤੇ ਗੁਣਾਤਮਕ ਸੋਚ ਨੂੰ ਵਿਕਸਤ ਕਰਦਿਆਂ ਸਮੇਂ ਦੇ ਹਾਣੀ ਬਣ ਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ। ਉਨ੍ਹਾਂ ਦੱਸਿਆ ਕਿ ਸਾਇੰਸ ਜਿਹੇ ਵਿਸ਼ਿਆਂ ਨੂੰ ਰੌਚਕਤਾ ਭਰਪੂਰ ਬਣਾਉਣ ਵਿੱਚ ਇਹ ਲੈਬਜ਼ ਲਾਹੇਵੰਦ ਸਾਬਤ ਹੋਣਗੀਆਂ ਜਿਸ ਤਹਿਤ ਵਿਦਿਆਰਥੀ ਕਲਾਸਰੂਮ ਵਿੱਚ ਬੈਠ ਕੇ ਹੀ ਸਕਰੀਨ ’ਤੇ ਸਬੰਧਤ ਵਿਸ਼ਾ ਵਸਤੂ ਦੀਆਂ 4 ਡਾਇਮੈਂਸ਼ਨ ਦੇ ਹਰ ਪੱਖ ਨੂੰ ਮਹਿਸੂਸ ਕਰ ਸਕਣਗੇ ਅਤੇ ਸੀਮਤ ਸਮੇਂ ਵਿੱਚ ਹੀ ਵਿਸ਼ੇ ਬਾਰੇ ਪ੍ਰਯੋਗੀ ਤੌਰ ’ਤੇ ਜਾਣੂ ਹੋ ਸਕਣਗੇ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਤੋਂ ਕਰੀਬ 4 ਮਹੀਨੇ ਪਹਿਲਾਂ ਹਲਕਾ ਸੁਨਾਮ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟ ਲੈਬਜ਼ ਨਾਲ ਲੈਸ ਕੀਤਾ ਗਿਆ ਸੀ ਜਿਸ ਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ 1600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ, ਹਿੰਮਤ, ਅਣਥੱਕ ਕੋਸ਼ਿਸ਼ਾਂ ਅਤੇ ਬੁਲੰਦ ਇਰਾਦੇ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਨੈਕਸਜੈੱਨ ਅਤੇ ਇੰਡੀਅਨ ਬੈਂਕ ਦੇ ਸਹਿਯੋਗ ਦੇ ਨਾਲ ਮੁਕੰਮਲ ਹੋ ਸਕਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਹ ਨਿੱਜੀ ਤੌਰ ’ਤੇ ਸ਼ੁਰੂ ਤੋਂ ਹੀ ਸਰਗਰਮ ਰਹੇ ਹਨ ਅਤੇ ਪਿਛਲੇ ਡੇਢ ਸਾਲ ਤੋਂ ਲਗਾਤਾਰ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਨ੍ਹਾਂ ਦੋਵਾਂ ਹੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸਕੂਲੀ ਵਿਦਿਆਰਥਣ ਜਸਲੀਨ ਕੌਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਰੋਬੋਟਿਕ ਲੈਬ ਰਾਹੀਂ ਪਿਛਲੇ 4 ਮਹੀਨਿਆਂ ਤੋਂ ਪੜ੍ਹਾਈ ਕਰ ਰਹੀ ਹੈ ਅਤੇ ਇਸ ਸੁਵਿਧਾ ਰਾਹੀਂ ਦੇਸ਼ ਦੇ ਹੋਰਨਾਂ ਰਾਜਾਂ ਦੇ ਵਿਦਿਆਰਥੀਆਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰਕੇ ਉਸ ਦਾ ਬੌਧਿਕ ਵਿਕਾਸ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਬੱਚੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਬੱਚੇ ਵਿੱਚ ਕੋਈ ਨਾ ਕੋਈ ਗੁਣ ਹੈ ਜਿਸ ਨੂੰ ਤਰਾਸ਼ਣਾ ਸਮੇਂ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਟੈਕ ਤਕਨਾਲੋਜੀ ਦੀ ਵਰਤੋਂ ਨਾਲ ਵਿਦਿਆਰਥੀ ਸਵੈ ਭਰੋਸੇ ਨੂੰ ਮਜ਼ਬੂਤ ਕਰਨਗੇ ਅਤੇ ਆਪਣੇ ਹੁਨਰ ਨੂੰ ਪੂਰੀ ਦੁਨੀਆਂ ਸਾਹਮਣੇ ਲਿਆਉਣ ਦੇ ਸਮਰੱਥ ਬਣਨਗੇ। ਇਸ ਮੌਕੇ ਮਿਰਾਕਲ.IO ਦੇ ਵੈਂਚਰ ਬਿਲਡਰ ਮੈਡਮ ਕ੍ਰਿਸ਼ਨਾ ਤੋਪਰਾਨੀ ਨੇ ਇਸ ਤਕਨੀਕ ਬਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦਿੱਤੀ ਜਦਕਿ ਇੰਡੀਅਨ ਬੈਂਕ ਦੇ ਜਨਰਲ ਮੈਨੇਜਰ ਵਿਜੇ ਸਾਰੰਗੀ ਤੇ ਮੈਨੇਜਰ ਸੰਜੇ ਕੁਮਾਰ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੀਲਮ ਰਾਣੀ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਸਮਾਰੋਹ ਦੌਰਾਨ ਨੈਕਸਜੈੱਨ ਦੇ ਸੀ.ਈ.ਓ ਅਮਿਤ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ ਵੀ ਹਾਜ਼ਰ ਸਨ।
Punjab Bani 23 September,2023
ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ
ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ. ਐੱਸ. ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਖੇਤੀ ਬਾੜੀ ਵਿਭਾਗ, ਰੈਡ ਰਿਬਨ ਕਲਬ, ਏਕ ਭਾਰਤ ਸ਼੍ਰੇਸ਼ਠ ਭਾਰਤ ਅਤੇ ਇੰਟਰਪਰਨਿਉਰਸਸ਼ਪ ਕਲੱਬ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਜਿਸ ਨੂੰ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਹਰੀ ਝੰਡੀ ਦਿਖਾ ਕੇ ਨੇੜਲੇ ਪਿੰਡ ਰਾਏਪੁਰ ਮੰਡਲਾਂ ਲਈ ਰਵਾਨਾ ਕੀਤਾ। ਇਸ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਇੰਜ. ਚਰਨਜੀਵ ਸਰੋਆ ਅਤੇ ਐੱਨ.ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ । ਇਸ ਪ੍ਰੋਗਰਾਮ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਖੇਤੀ ਬਾੜੀ ਵਿਭਾਗ ਪੰਜਾਬ ਵੱਲੋਂ ਵਲੰਟੀਅਰਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਰਕਾਰ ਵੱਲੋਂ ਕੀਤੇ ਯਤਨਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਪੂਰੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਕਿਸਾਨਾਂ ਨੂੰ ਲੋੜੀਂਦੇ ਸੰਦ ਅਤੇ ਮਸ਼ੀਨਾਂ ਖਰੀਦਣ ਲਈ ਸਬਸਿਡੀ ਵੀ ਦੇ ਰਹੀ ਹੈ। ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ.ਐੱਸ. ਐੱਸ. ਵਿਭਾਗ ਵੱਲੋ ਪਿਛਲੇ ਪੰਜ ਸਾਲਾਂ ਤੋ ਪਰਾਲੀ ਨਾ ਸਾੜਨ ਸਬੰਧੀ ਕਾਰਜ ਕੀਤੇ ਜਾ ਰਹੇ ਹਨ ਅਤੇ ਅੱਗੇ ਵੀ ਅਜਿਹੇ ਕੰਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਰਤੀ ਦੀ ਸੰਭਾਲ ਆਪ ਕਰਨੀ ਚਾਹੀਦੀ ਹੈ। ਐੱਨ.ਐੱਸ. ਐੱਸ. ਵਿਭਾਗ ਪ੍ਰੋਗਰਾਮ ਅਫਸਰ ਡਾ.ਲਖਵੀਰ ਸਿੰਘ ਵੱਲੋ ਪਰਾਲੀ ਸਾੜਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਦਸਿਆ ਗਿਆ। ਇਹ ਰੈਲੀ ਰਾਏਪੁਰ ਮੰਡਲਾਂ, ਸ਼ੇਖੂਪੁਰਾ ਅਤੇ ਬਹਾਦਰਗੜ੍ਹ ਵਿਚ ਕੱਢੀ ਗਈ। ਇਸ ਰੈਲੀ ਵਿੱਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਇੰਜ. ਚਰਨਜੀਵ ਸਰੋਆ ਸਮੇਤ 46 ਵਲੰਟੀਅਰਾਂ ਨੇ ਭਾਗ ਲਿਆ।
Punjab Bani 23 September,2023
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ - ਸਿਰਫ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਹੀ 49.73 ਕਰੋੜ ਰੁਪਏ ਪਾਏ - ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ।
Punjab Bani 23 September,2023
ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ
ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ ਮਹਿਜ਼ 18 ਮਹੀਨਿਆਂ ਵਿੱਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਦੇ 427 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਚੰਡੀਗੜ੍ਹ, 23 ਸਤੰਬਰ: ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਵਿੱਚ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮਾਅਰਕੇ ਵਾਲੀ ਪ੍ਰਾਪਤੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਇੰਨੇ ਥੋੜੇ ਸਮੇਂ ਵਿੱਚ ਅਜਿਹਾ ਕੋਈ ਮੀਲ ਪੱਥਰ ਸਥਾਪਤ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਲੈ ਕੇ ਹੁਣ ਤੱਕ ਦੇ 25 ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਅਤੇ 427 ਨੌਜਵਾਨ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈ ਗਈ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਵਾਹਦ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਨੌਜਵਾਨ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਨੌਕਰੀਆਂ ਦੇ ਕੇ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਯੋਗਤਾ ਅਤੇ ਪਾਰਦਰਸ਼ਤਾ ਵਾਲੀ ਦੋ-ਨੁਕਾਤੀ ਪ੍ਰਣਾਲੀ ਅਪਣਾਉਂਦਿਆਂ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਪੂਰੇ ਜੋਸ਼ੋ-ਖ਼ਰੋਸ਼ ਤੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ (ਨੌਜਵਾਨ) ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਹ ਹੁਣ ਸੂਬਾ ਸਰਕਾਰ ਦੀ ਉਸ ਟੀਮ ਦਾ ਹਿੱਸਾ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਭਰਤੀ ਮੁਹਿੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਨੌਕਰੀਆਂ ਸਿਰਫ਼ ਲੋੜਵੰਦ ਅਤੇ ਯੋਗ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਨਿਰੋਲ ਰੂਪ ਵਿੱਚ ਯੋਗਤਾ ਤੇ ਕਾਬਲੀਅਤ ਹੀ ਦੇਖੀ ਗਈ ਅਤੇ ਕਿਸੇ ਵੀ ਕਿਸਮ ਦੀ ਕੋਈ ਸਿਫ਼ਾਰਸ਼ ਨਹੀਂ ਸੁਣੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਬਣ ਗਿਆ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਹੁਦਿਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਯੋਗਤਾ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ, ਜਹਾਜ਼ ਨੂੰ ਸੁਚਾਰੂ ਤੇ ਸੁਰੱਖਿਅਤ ਉਡਾਣ ਭਰਨ ਦੀ ਸਹੂਲਤ ਦਿੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਨਵੇਂ-ਨਕੋਰ ਵਿਚਾਰਾਂ ਨੂੰ ਦਿਸ਼ਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਕਾਮਯਾਬੀ ਤੇ ਖੁਸ਼ਹਾਲੀ ਦੇ ਨਵੇਂ ਦਿਸਹੱਦਿਆਂ ਨੂੰ ਛੋਹ ਸਕਣ। ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਇਨ੍ਹਾਂ ਰਨਵੇਜ਼ ਦੀ ਵਰਤੋਂ ਸਿਰਫ਼ ਅਮੀਰ ਲੋਕ ਆਪਣੇ ਪਰਿਵਾਰਾਂ ਨੂੰ ਸਥਾਪਤ ਕਰਨ ਲਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਇਹ ਰਨਵੇਅ ਆਮ ਜਿਹੇ ਪਰਿਵਾਰਾਂ ਦੇ ਨੌਜਵਾਨਾਂ ਲਈ ਖੋਲ੍ਹ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਦਗੀ ਵਿੱਚ ਤਰੱਕੀ ਕਰਨ ਲਈ ਇਨ੍ਹਾਂ ਰਨਵੇਅ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਕਾਮਯਾਬੀ ਦੀਆਂ ਬੁਲੰਦੀਆਂ 'ਤੇ ਪਹੁੰਚਣ ਤੋਂ ਡਰਦੇ ਸਨ ਕਿਉਂ ਜੋ ਉਦੋਂ ਦੇ ਸ਼ਾਸਕ ਲੋਕਾਂ ਦੇ ਕਾਰੋਬਾਰਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ ’ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਚੋਰ ਗ਼ਰਦਾਨ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਵੀ ਯੋਗਤਾ ਦੇ ਆਧਾਰ ’ਤੇ ਹੀ ਨੌਕਰੀਆਂ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨਾਲ ਸੂਬੇ ਵਿੱਚੋਂ ਹੁਨਰ ਦੇ ਹਿਜਰਤ ਨੂੰ ਠੱਲ੍ਹ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਅਤੇ ਸੂਬੇ ਦੀ ਗੁਆਚੀ ਸ਼ਾਨ ਦੀ ਮੁੜ ਬਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਿਫ਼ਰ ਸਹਿਣਸ਼ੀਲਤਾ ਨੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਸਾਰੇ ਅਧਿਕਾਰੀਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab Bani 23 September,2023
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ • ਸਿੱਖਿਆ ਮੰਤਰੀ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸਕੂਲੀ ਸਿੱਖਿਆ ਨੀਤੀ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ • ਕਿਹਾ, ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਵਿਭਾਗ ਵਿੱਚ ਆਈਆਂ ਵੱਡੀਆਂ ਤਬਦੀਲੀਆਂ • ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਜਲਦ ਹੀ ਫਿਨਲੈਂਡ ਵਿਖੇ ਸਿਖਲਾਈ ਪ੍ਰਾਪਤ ਕਰਨਗੇ • ਹੁਣ ਤੱਕ 200 ਪ੍ਰਿੰਸੀਪਲ ਅਤੇ 100 ਹੈੱਡਮਾਸਟਰਾਂ ਨੂੰ ਦਿੱਤੀ ਗਈ ਕੌਮਾਂਤਰੀ ਪੱਧਰ ਦੀ ਸਿਖਲਾਈ • ਸਰਕਾਰੀ ਸਕੂਲ ਦੇ ਨਤੀਜਿਆਂ ਅਤੇ ਦਾਖਲਿਆਂ ਵਿੱਚ ਸਕਾਰਾਤਮਕ ਵਾਧਾ ਦੇਖਣ ਨੂੰ ਮਿਲ ਰਿਹਾ • ਸਰਕਾਰੀ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਨ ਸਦਕਾ ਨੌਜਵਾਨਾਂ ਦੀ ਵਿਦੇਸ਼ਾਂ ਦੀ ਹਿਜ਼ਰਤ ‘ਤੇ ਲੱਗੀ ਰੋਕ • ਵਿਰੋਧੀ ਧਿਰ ਦੇ ਨੇਤਾਵਾਂ ਨੂੰ ਕਰੜੇ ਹੱਥੀਂ ਲਿਆ ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੈਗਸੀਪਾ, ਚੰਡੀਗੜ੍ਹ ਤੋਂ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਹੋਰ ਬੈਚਾਂ ਨੂੰ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ। ਸੂਬੇ ਦੀ ਸਕੂਲ ਸਿੱਖਿਆ ਨੂੰ ਵਿਸ਼ਵ ਪੱਧਰੀ ਬਨਾਉਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਸਮਰਪਣ ਭਾਵਨਾ ਦਾ ਜ਼ਿਕਰ ਕਰਦਿਆਂ ਸ.ਬੈਂਸ ਨੇ ਕਿਹਾ ਕਿ ਸਿੱਖਿਆ ਸਬੰਧੀ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਬਹੁਤ ਅਹਿਮ ਭੂਮਿਕਾ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਦੀਆਂ ਪੇਸ਼ੇਵਰ ਸਮਰੱਥਾਵਾਂ ਨੂੰ ਵਧਾਉਣ ਲਈ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਨੂੰ ਮੌਜੂਦਾ ਸਮਿਆਂ ਦੀ ਉਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚ ਸਿਖਲਾਈ ਦੁਆਈ ਜਾ ਰਹੀ ਹੈ ਤਾਂ ਜ਼ੋ ਇਨ੍ਹਾਂ ਬੈਸਟ ਪ੍ਰਐਕਟਇਸਜ ਨੂੰ ਸੂਬੇ ਦੇ ਸਕੂਲਾਂ ਵਿਚ ਲਾਗੂ ਕੀਤਾ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਫ਼ਰਵਰੀ 2023 ਤੋਂ ਹੁਣ ਤੱਕ ਸੂਬਾ ਸਰਕਾਰ ਵੱਲੋਂ 30 ਅਤੇ 36 ਪ੍ਰਿੰਸੀਪਲਾਂ ਵਾਲੇ ਚਾਰ ਬੈਚਾਂ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ ਪੀ.ਏ.ਆਈ., ਸਿੰਗਾਪੁਰ ਅਤੇ ਐਨ.ਆਈ.ਈ.ਆਈ., ਸਿੰਗਾਪੁਰ ਵਰਗੀਆਂ ਵਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਸਿਖਲਾਈ ਦਾ ਪਾਠਕ੍ਰਮ ਸਮਕਾਲੀ ਪ੍ਰਬੰਧਕੀ ਅਤੇ ਵਿਦਿਅਕ ਹੁਨਰਾਂ 'ਤੇ ਕੇਂਦ੍ਰਿਤ ਹੈ, ਜਿਸ ਵਿੱਚ ਨਵੀਨਤਾਕਾਰੀ ਅਧਿਆਪਨ ਵਿਧੀਆਂ, ਮਾਹਰ ਵੱਲੋਂ ਦਿੱਤੀ ਜਾਂਦੀ ਸਲਾਹ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਲਈ ਭੇਜੇ ਜਾ ਰਹੇ ਨਵੇਂ ਬੈਚਾਂ ਨਾਲ, ਇਹ ਗਿਣਤੀ ਵਧ ਕੇ 200 ਸਕੂਲ ਪ੍ਰਿੰਸੀਪਲ ਅਤੇ 100 ਹੈੱਡਮਾਸਟਰਾਂ ਤੱਕ ਪਹੁੰਚ ਗਈ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, 140 ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਦੇਸ਼ੀ ਸਿਖਲਾਈ ਪ੍ਰੋਗਰਾਮਾਂ ਤੋਂ ਲਾਭ ਉਠਾ ਚੁੱਕੇ ਹਨ, ਜਦੋਂ ਕਿ 100 ਹੈੱਡਮਾਸਟਰਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.) ਅਹਿਮਦਾਬਾਦ ਵਿੱਚ ਸਿਖਲਾਈ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਆਪਕ ਆਪਣੀਆਂ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਸਿਖਰਾਂ ‘ਤੇ ਲੈ ਜਾਣ ਅਤੇ ਵਿਦਿਆਰਥੀਆਂ ਲਈ ਵਧੇਰੇ ਅਨੁਕੂਲ ਸਿੱਖਣ ਮਾਹੌਲ ਪ੍ਰਦਾਨ ਕਰਨ ਲਈ ਬਿਹਤਰ ਢੰਗ ਨਾਲ ਤਿਆਰ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਮੌਜੂਦਾ ਸਿਖਲਾਈ ਬੈਚਾਂ, ਜੋ ਕਿ ਨਿਰੋਲ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਆਨਲਾਈਨ ਪੋਰਟਲ ਰਾਹੀਂ ਚੁਣੇ ਗਏ 60 ਪ੍ਰਿੰਸੀਪਲਾਂ ਦਾ 5ਵਾਂ ਅਤੇ 6ਵਾਂ ਗਰੁੱਪ ਹੈ, ਦੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਿੱਖਿਅਕ ਐਨ.ਆਈ.ਈ.ਆਈ. ਸਿੰਗਾਪੁਰ ਵਿਖੇ ਪ੍ਰਭਾਵਸ਼ਾਲੀ ਲੀਡਰਸ਼ਿਪ ਹੁਨਰਾਂ, ਸਕੂਲਾਂ ਦੇ ਵਿਕਾਸ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਕਮਿਊਨਿਟੀ ਦੀ ਸ਼ਮੂਲੀਅਤ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨਗੇ। ਸ. ਬੈਂਸ ਨੇ ਇਹਨਾਂ ਸਿਖਲਾਈ ਪ੍ਰੋਗਰਾਮਾਂ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਵੀ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਭਾਗੀਦਾਰਾਂ ਦੇ ਫੀਡਬੈਕ ਅਤੇ ਫਾਲੋਅਪ ਤੋਂ ਪਤਾ ਲੱਗਦਾ ਹੈ ਕਿ ਸਿਖਲਾਈ ਲੈਣ ਉਪਰੰਤ ਉਹ ਕਾਫ਼ੀ ਸਕਾਰਾਤਮਕ ਮਹਿਸੂਸ ਕਰ ਰਹੇ ਹਨ ਅਤੇ ਆਪਣੇ ਸਕੂਲਾਂ ਵਿੱਚ ਵਧੀਆ ਅਭਿਆਸਾਂ ਨੂੰ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਅਧਿਆਪਕ ਭਾਈਚਾਰੇ ਅਤੇ ਵੱਖ-ਵੱਖ ਭਾਈਵਾਲਾਂ ਨੇ ਪੰਜਾਬ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਕੌਮਾਂਤਰੀ ਪੱਧਰ ਦੀ ਟ੍ਰੇਨਿੰਗ ਦੁਆਉਣ ਜਾ ਰਹੀਂ ਹੈ। ਇਸ ਉਪਰਾਲੇ ਤਹਿਤ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਨੂੰ ਵੀ ਜਲਦ ਹੀ ਫਿਨਲੈਂਡ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਭੇਜਿਆ ਜਾਵੇਗਾ। ਫਿਨਲੈਂਡ ਬਿਹਤਰੀਨ ਪ੍ਰਾਇਮਰੀ ਸਿੱਖਿਆ ਪ੍ਰਣਾਲੀ ਲਈ ਪ੍ਰਸਿੱਧ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਲੀਹ ’ਤੇ ਲਿਆਉਣ ਵਾਲੀਆਂ ਮਹੱਤਵਪੂਰਨ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸਿੱਖਿਆ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਜਿਸ ਨਾਲ ਵਧੀਆ ਅਕਾਦਮਿਕ ਨਤੀਜੇ ਆਏ ਹਨ ਅਤੇ ਸਕੂਲਾਂ ਵਿੱਚ ਦਾਖਲਿਆਂ ‘ਚ ਵਾਧਾ ਹੋਇਆ ਹੈ। ਉਨ੍ਹਾਂ ਰੋਜ਼ਗਾਰ ਦੀ ਭਾਲ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ੀ ਪ੍ਰਵਾਸ ਨੂੰ ਰੋਕਣ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵੱਡੇ ਪੱਧਰ ਕੀਤੀ ਗਈ ਸਰਕਾਰੀ ਨੌਕਰੀਆਂ ਵਿਚ ਭਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਕੇ ਸਰਕਾਰ ਨਾ ਸਿਰਫ਼ ਆਪਣੇ ਹੁਨਰਮੰਦ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਹਿਜ਼ਰਤ ਕਰਨ ਤੋਂ ਰੋਕ ਰਹੀ ਹੈ ਸਗੋਂ ਪੰਜਾਬ ਦੇ ਸਮੁੱਚੇ ਵਿਕਾਸ ਵਿੱਚ ਵੀ ਯੋਗਦਾਨ ਪਾ ਰਹੀ ਹੈ। ਵਿਰੋਧੀ ਨੇਤਾਵਾਂ ਨੂੰ ਕਰੜੇ ਹੱਥੀਂ ਲਿਆ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਜੇ ਸਿੱਖਿਆ ਦੇ ਸੁਧਾਰ ਲਈ ਕੁਝ ਕੀਤਾ ਨਹੀਂ ਤੇ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲ ਦੇ ਕੀਤੇ ਜਾ ਰਹੇ ਕਾਇਆਕਲਪ ਬਾਰੇ ਟਵੀਟ ਕਰਕੇ ਸੂਬਾ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਲੀਡਰਾਂ ਜੇਕਰ ਸੱਚ ਮੁੱਚ ਹੀ ਪੰਜਾਬ ਦੀ ਸਰਕਾਰੀ ਸਕੂਲਾਂ ਦੀ ਦਿਸ਼ਾ ਸੁਧਾਰਨ ਲਈ ਯਤਨਸ਼ੀਲ ਸਨ ਤਾਂ ਭਗਵੰਤ ਸਿੰਘ ਮਾਨ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਦਾ ਆਪਣਾ ਕੋਈ ਸਿੱਖਿਆ ਦੇ ਸੁਧਾਰ ਸਬੰਧੀ ਟਵੀਟ ਦਿਖਾ ਦੇਣ। ਉਨ੍ਹਾਂ ਕਿਹਾ ਇਹ ਪਾਰਟੀਆਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਵਿਚ ਰਹੀਆਂ ਹਨ ਪਰ ਅੱਜ ਵੀ ਸੂਬੇ ਦੇ ਅਨੇਕਾਂ ਚਾਰਦੀਵਾਰੀ ਤੋਂ ਸੱਖਣੇ ਹਨ ਜਦਕਿ ਇਹ ਆਗੂ ਸਕੂਲ ਆਫ਼ ਐਮੀਨੈਸ ਸਬੰਧੀ ਕੂੜ ਪ੍ਰਚਾਰ ਕਰ ਰਹੇ ਹਨ ਕਿ ਇਹ ਸਕੂਲ ਤਾਂ ਸਾਡੀ ਸਰਕਾਰ ਸਮੇਂ ਬਣੇ ਸਨ । ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲੇ ਗੇੜ ਵਿੱਚ 117 ਸਕੂਲ ਬਨਾਉਣ ਦਾ ਟੀਚਾ ਰੱਖਿਆ ਸੀ ਜਿਸ ਵਿਚੋਂ ਪਹਿਲਾ ਸਕੂਲ ਆਫ਼ ਐਮੀਨੈਸ ਅੰਮ੍ਰਿਤਸਰ ਵਿੱਚ ਆਰੰਭ ਹੋ ਗਿਆ ਹੈ ਅਤੇ ਜਲਦ ਹੀ ਬਾਰੇ 116 ਸਕੂਲ ਵੀ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ। ਉਨ੍ਹਾਂ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਸਕੂਲ ਨੂੰ ਉਹ ਵੀ ਸਕੂਲ ਆਫ਼ ਐਮੀਨੈਸ ਬਨਵਾਉਣ ਚਾਹੁੰਦੇ ਹਨ ਤਾਂ ਉਹ ਸਕੂਲ ਸਬੰਧੀ ਲਿਸਟ ਮੈਨੂੰ ਸੌਂਪ ਦੇਣ ਤਾਂ ਸਾਡੀ ਸਰਕਾਰ ਉਨ੍ਹਾਂ ਸਕੂਲ਼ਾਂ ਨੂੰ ਵੀ ਸਕੂਲ ਆਫ਼ ਐਮੀਨੈਸ ਵਜੋਂ ਵਿਕਸਤ ਕਰ ਦੇਵੇਗੀ।
Punjab Bani 23 September,2023
ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ
ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਖੇਡ ਮੰਤਰੀ ਨੇ ਖਿਡਾਰੀਆਂ ਦੀ ਨਗਦ ਇਨਾਮ ਰਾਸ਼ੀ ਨਾਲ ਹੌਸਲਾ ਅਫਜ਼ਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਹਾਂਗਜ਼ੂ ਵਿਖੇ 58 ਪੰਜਾਬੀ ਖਿਡਾਰੀ ਜੌਹਰ ਵਿਖਾਉਣਗੇ ਨਵੀਂ ਖੇਡ ਨੀਤੀ ਤਹਿਤ ਹਰ ਖਿਡਾਰੀ ਨੂੰ ਦਿੱਤੀ 8-8 ਲੱਖ ਰੁਪਏ ਦੀ ਇਨਾਮ ਰਾਸ਼ੀ 10 ਪੈਰਾ ਖਿਡਾਰੀਆਂ ਨੂੰ ਵੀ ਦਿੱਤੀ ਰਾਸ਼ੀ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂ ਨੂੰ ਮਿਲਣਗੇ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਚੰਡੀਗੜ੍ਹ, 23 ਸਤੰਬਰ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ, ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ।
Punjab Bani 23 September,2023
ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ * ਇਹ ਰਾਸ਼ੀ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ ਜਲੰਧਰ, 23 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਅਤੇ ਐਚਡੀਐਫਸੀ ਬੈਂਕ ਵੱਲੋਂ ਇਕ ਕਰੋੜ ਰੁਪਏ ਦੇ ਜੀਵਨ ਬੀਮਾ ਸਮੇਤ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਨੇ 18 ਮਾਰਚ 2023 ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਏ.ਐੱਸ.ਆਈ. ਕੁਲਦੀਪ ਸਿੰਘ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹੈ। ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਪੂਰਥਲਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਫੌਤ ਹੋਏ ਏ.ਐਸ.ਆਈ. ਮਲਕੀਤ ਸਿੰਘ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੇ ਜੀਵਨ ਬੀਮਾ ਦਾ ਚੈੱਕ ਵੀ ਸੌਂਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਨੂੰ ਸਿਜਦਾ ਕਰਨ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੋਸ਼ਿਸ਼ ਇਕ ਪਾਸੇ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ।
Punjab Bani 23 September,2023
ਐਸ.ਸੀ. ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ
ਐਸ.ਸੀ. ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ ਸਮਾਜਿਕ ਨਿਆਂ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪੈਂਫਲੈਂਟ ਜਾਰੀ ਸਾਲ 2023-24 ਲਈ 2.6 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਅਧੀਨ ਲਿਆਉਣ ਦਾ ਰੱਖਿਆ ਟੀਚਾ ਚੰਡੀਗੜ੍ਹ, 22 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ। ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ। ਇਸ ਮੌਕੇ ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।
Punjab Bani 22 September,2023
ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ; ਅਗਲੇ 5 ਸਾਲਾਂ ਵਿੱਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ
ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ; ਅਗਲੇ 5 ਸਾਲਾਂ ਵਿੱਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ • ਨਵੇਂ ਕੰਟਰੈਕਟ ਦੀ ਪ੍ਰਵਾਨਗੀ ਨਾਲ ਪੰਜਾਬ ਵਿੱਚ ਸੇਵਾਵਾਂ ਦੀ ਡੋਰ-ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕਰਨ ਲਈ ਹੋਵੇਗਾ ਰਾਹ ਪੱਧਰਾ: ਅਮਨ ਅਰੋੜਾ • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ: ਪ੍ਰਸ਼ਾਸਨਿਕ ਸੁਧਾਰ ਮੰਤਰੀ * ਚੰਡੀਗੜ੍ਹ, 22 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ ਵਾਰ ਇਕਰਾਰਨਾਮੇ ਨੂੰ ਟਰਾਂਜ਼ੈਕਸ਼ਨ ਆਧਾਰਿਤ ਮਾਡਲ ਵਿੱਚ ਤਬਦੀਲ ਕੀਤਾ ਗਿਆ ਹੈ, ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਕਰਦਾਤਾਵਾਂ ਦੇ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ। ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀਜ਼.) ਦੀ ਮੀਟਿੰਗ ਉਪਰੰਤ ਮੈਸਰਜ਼ ਟੈਰਾਸੀਆਈਐਸ ਟੈਕਨਾਲੋਜੀਜ਼ ਲਿਮਟਿਡ ਦੇ ਨੁਮਾਇੰਦਿਆਂ ਨੂੰ ਐਵਾਰਡ ਲੈਟਰ ਸੌਂਪਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਅਗਲੇ ਪੰਜ ਸਾਲਾਂ ਲਈ ਸੇਵਾ ਕੇਂਦਰਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਲਈ ਨਵੇਂ ਸਰਵਿਸ ਆਪਰੇਟਰ ਦੀ ਚੋਣ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤੀ ਗਈ ਹੈ। ਨਵੇਂ ਇਕਰਾਰਨਾਮੇ ਅਨੁਸਾਰ, ਇਹ ਆਪਰੇਟਰ ਸਾਰੇ ਆਈ.ਟੀ. (ਡੈਸਕਟਾਪ, ਕੰਪਿਊਟਰ, ਸਕੈਨਰ ਆਦਿ) ਅਤੇ ਨਾਨ-ਆਈ.ਟੀ. ਬੁਨਿਆਦੀ ਢਾਂਚਾ (ਏ.ਸੀਜ਼. ਅਤੇ ਵਾਟਰ-ਕੂਲਰ ਆਦਿ) ਮੁਹੱਈਆ ਕਰਵਾਏਗਾ, ਜੋ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਹਰੇਕ ਸੇਵਾ ਕੇਂਦਰ ‘ਚ ਮੁਹੱਈਆ ਕਰਵਾਏ ਜਾਂਦੇ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸੇਵਾ ਕੇਂਦਰਾਂ 'ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਇਹ ਨਵਾਂ ਇਕਰਾਰਨਾਮਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਵਸਨੀਕਾਂ ਨੂੰ ਸੇਵਾਵਾਂ ਉਹਨਾਂ ਦੇ ਦਰਾਂ ‘ਤੇ ਦੇਣ ਲਈ ਰਾਹ ਪੱਧਰਾ ਕਰੇਗਾ। ਉਹਨਾਂ ਕਿਹਾ ਕਿ ਮੌਜੂਦਾ ਸਮੇਂ, ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਵਿਆਹ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਜਾਤੀ, ਆਮਦਨ ਅਤੇ ਖੇਤਰ ਸਰਟੀਫਿਕੇਟ ਆਦਿ ਸਮੇਤ ਹੋਰ ਪ੍ਰਮੁੱਖ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਵਿਸ ਆਪਰੇਟਰ ਦੁਆਰਾ ਦਰਸਾਈਆਂ ਗਈਆਂ ਨਵੀਆਂ ਟਰਾਂਜ਼ੈਕਸ਼ਨ ਦਰਾਂ ਨਾਲ ਸੂਬਾ ਸਰਕਾਰ ਨੂੰ ਅਗਲੇ 5 ਸਾਲਾਂ ਵਿੱਚ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਤੇਜਵੀਰ ਸਿੰਘ, ਸਕੱਤਰ ਵਿੱਤ ਸ੍ਰੀ ਦੀਪਰਵਾ ਲਾਕਰਾ, ਡੀ.ਜੀ.ਐਸ.ਈ. ਸ੍ਰੀ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਿਹਤ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਪੰਜਾਬ ਇਨਫੋਟੈਕ ਦੇ ਐਮਡੀ ਸ੍ਰੀ ਮੋਹਿੰਦਰ ਪਾਲ ਸਿੰਘ, ਵਿਸ਼ੇਸ਼ ਸਕੱਤਰ ਗ੍ਰਹਿ ਸ੍ਰੀ ਵਰਿੰਦਰ ਕੇ. ਸ਼ਰਮਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 22 September,2023
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਦੇ ਨਿਰਦੇਸ਼
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਦੇ ਨਿਰਦੇਸ਼ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਣ ਦੀ ਹਦਾਇਤ ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ ਤੋਂ ਅਧਵਾਟੇ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਸਾਲਸੀ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ। ਇਸੇ ਤਰ੍ਹਾਂ ਅਦਾਲਤੀ ਕੇਸਾਂ ਦੀ ਸੁਚਾਰੂ ਢੰਗ ਨਾਲ ਪੈਰਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਧਿਕਾਰੀਆਂ ਨੂੰ ਕੇਸਾਂ ਨੂੰ ਘਟਾਉਣ ਵਾਸਤੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਾਲਸੀ ਅਤੇ ਕੋਰਟ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਸਕੇ ਅਤੇ ਸਮਾਂ ਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ। ਮੀਟਿੰਗ ਵਿੱਚ ਸ਼੍ਰੀ ਪ੍ਰਿਯੰਕ ਭਾਰਤੀ, ਸਕੱਤਰ, ਲੋਕ ਨਿਰਮਾਣ ਵਿਭਾਗ ਸਮੇਤ ਵਿਭਾਗ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਸ਼ਾਮਲ ਹੋਏ।
Punjab Bani 22 September,2023
ਨੇਵਾ ਤਕਨੀਕ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ: ਸੰਧਵਾਂ
ਨੇਵਾ ਤਕਨੀਕ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ: ਸੰਧਵਾਂ ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦਾ ਦੂਜਾ ਦਿਨ; ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੀਂ ਡਿਜੀਟਲ ਤਕਨੀਕ ਦੀ ਵਰਤੋਂ ਸਬੰਧੀ ਦਿੱਤੀ ਟ੍ਰੇਨਿੰਗ ਚੰਡੀਗੜ੍ਹ, 22 ਸਤੰਬਰ: ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਵਰਤੋਂ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ ਅਤੇ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਖੇ ਚੱਲ ਰਹੀ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੇ ਅੱਜ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੀਂ ਡਿਜੀਟਲ ਤਕਨੀਕ ਦੀ ਵਰਤੋਂ ਸਬੰਧੀ ਪੰਜ ਵੱਖ-ਵੱਖ ਸੈਸ਼ਨਾਂ ਰਾਹੀਂ ਵਿਸਥਾਰ ‘ਚ ਜਾਣਕਾਰੀ ਦਿੱਤੀ ਗਈ। ਸ. ਸੰਧਵਾਂ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਨੋਟਿਸ ਆਫਿਸ, ਨੋਟਿਸ ਸੈਕਸ਼ਨ ਅਤੇ ਡਿਜੀਟਲ ਕਾਰਜ-ਸੂਚੀ, ਪ੍ਰਸ਼ਨ ਸ਼ਾਖਾ ਅਤੇ ਅਨੁਵਾਦ ਸ਼ਾਖਾ, ਵਿਧਾਨ ਸਭਾ ਦੀਆਂ ਕਮੇਟੀਆਂ ਦੇ ਆਨਲਾਈਨ ਹਾਊਸ ਕਮੇਟੀ ਮੌਡੀਊਲ ਆਦਿ ਨਾਲ ਸਬੰਧਤ ਕੰਮ ਕਾਜ ਨਵੀਂ ਤਕਨੀਕ ਨਾਲ ਕਰਨ ਬਾਰੇ ਵਿਸਥਾਰ ‘ਚ ਵਿਹਾਰਕ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵੀਂ ਤਕਨੀਕ ਤਹਿਤ ਪ੍ਰਸ਼ਨਾਂ ਦੇ ਉੱਤਰ, ਨੋਟਿਸਾਂ ਦੇ ਜਵਾਬ, ਬਿਲ, ਮੇਜ਼ ‘ਤੇ ਰੱਖੇ ਜਾਣ ਵਾਲੇ ਕਾਗਜ਼ ਪੱਤਰ ਅਤੇ ਸਦਨ ਦੀਆਂ ਕਮੇਟੀਆਂ ਦੇ ਜਵਾਬਾਂ ਤੋਂ ਇਲਾਵਾ ਲੰਬਿਤ ਰਿਪੋਰਟਾਂ, ਆਨਲਾਈਨ ਏਜੰਡੇ ਅਤੇ ਦਸਤਾਵੇਜ਼ ਆਦਿ ਸਮੁੱਚਾ ਕਾਰਜ ਡਿਜੀਟਲ ਤਰੀਕੇ ਨਾਲ ਕਰਨ ਬਾਰੇ ਵੀ ਸਿਖਲਾਈ ਦਿੱਤੀ ਗਈ। ਸ. ਸੰਧਵਾਂ ਨੇ ਦੱਸਿਆ ਕਿ ਨੇਵਾ ਜਿੱਥੇ ਵਿਧਾਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਂਦਾ ਹੈ, ਉੱਥੇ ਹੀ ਕਾਗਜ਼ੀ ਕਾਰਵਾਈ ਨੂੰ ਘਟਾਉਂਦਾ ਹੈ ਅਤੇ ਕਈ ਕੰਮਾਂ ਨੂੰ ਸਵੈ-ਚਾਲਿਤ ਕਰਦਾ ਹੈ। ਇਹ ਕਾਨੂੰਨ ਨਿਰਮਾਤਾਵਾਂ ਨੂੰ ਡਿਜੀਟਲ ਰੂਪ ਵਿੱਚ ਦਸਤਾਵੇਜ਼ ਪਹੁੰਚਾਉਂਦਾ ਹੈ, ਇਨ੍ਹਾਂ ਦਾ ਪ੍ਰਬੰਧ ਕਰਨ ਦੇ ਯੋਗ ਬਣਾਉਂਦਾ ਹੈ, ਸਮਾਂ ਬਚਾਉਂਦਾ ਹੈ ਅਤੇ ਸਮੁੱਚੇ ਤੌਰ ‘ਤੇ ਸਮਰੱਥਾ ਵਿੱਚ ਵਾਧਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨੇਵਾ ਭੌਤਿਕ ਦਸਤਾਵੇਜ਼ਾਂ ਦੀ ਪ੍ਰਿਟਿੰਗ, ਵੰਡ ਅਤੇ ਸਟੇਰੇਜ਼ ਨਾਲ ਸਬੰਧਤ ਲਾਗਤ ਨੂੰ ਘਟਾਉਂਦਾ ਹੈ, ਜੋ ਕਿ ਵਾਤਾਵਰਣ ਅਨਕੂਲਤਾ ‘ਚ ਇੱਕ ਕਾਰਗਰ ਕਦਮ ਹੈ। ਸਪੀਕਰ ਨੇ ਅੱਗੇ ਦੱਸਿਆ ਕਿ ਨੇਵਾ ਵਿਧਾਇਕਾਂ ਵਿਚਕਾਰ ਨਿਰੰਤਰ ਸਹਿਯੋਗ ਨੂੰ ਸੌਖਾ ਕਰਕੇ ਦਸਤਾਵੇਜ਼ ਇੱਕਤਰ ਕਰਨ, ਵਿਚਾਰ ਸਾਂਝੇ ਕਰਨ ਅਤੇ ਵਿਧਾਨਿਕ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਵੀ ਕਰਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਹੁਣ ਡਿਜੀਟਲ ਪੰਜਾਬ ਵਿਧਾਨ ਸਭਾ ਬਣ ਚੁੱਕੀ ਹੈ ਅਤੇ ਹੁਣ ਸਮੁੱਚਾ ਕੰਮ ਕਾਗਜ਼ ਰਹਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੀਂ ਤਕਨੀਕ ਤਹਿਤ ਈ-ਵਿਧਾਨ ਸਭਾ ਹਲਕਾ ਮੈਨਜਮੈਂਟ ਦੀ ਵਰਤੋਂ ਨਾਲ ਨਾਲ ਸਮੂਹ ਵਿਧਾਇਕ ਆਪਣੇ ਹਲਕਿਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਇੱਕ ਪਲੇਟਫਾਰਮ ਦੇ ਤੌਰ ‘ਤੇ ਵੀ ਵਰਤ ਸਕਣਗੇ। ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦੇ ਅੰਤ ਵਿੱਚ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਸਿਖਲਾਈ ਟੀਮ ਦੇ ਮੈਂਬਰਾਂ, ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਸਕੱਤਰ ਸ੍ਰੀ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀ ਸੰਜੀਵ ਕੁਮਾਰ, ਸਹਾਇਕ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀਮਤੀ ਪ੍ਰੀਤੀ ਯਾਦਵ, ਪ੍ਰੋਗਰਾਮ ਮੈਨੇਜਰ ਸ੍ਰੀ ਸਮੀਰ ਵਰਸ਼ਨੇ ਅਤੇ ਸਿਸਟਮ ਐਨਾਲਿਸਟ ਪੰਜਾਬ ਵਿਧਾਨ ਸਭਾ ਸ੍ਰੀ ਸੁਜੀਤ ਕੁਮਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
Punjab Bani 22 September,2023
ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ
ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ ਮਗਸੀਪਾ ਤੋਂ ਹਾਸਲ ਕੀਤੀ ਇੱਕ ਰੋਜ਼ਾ ਸਿਖਲਾਈ ਚੰਡੀਗੜ੍ਹ, 22 ਸਤੰਬਰ: ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸ੍ਰੀ ਕੇਸ਼ਵ ਹਿੰਗੋਨੀਆ ਨੇ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਲ ਹੋਏ। ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸ਼੍ਰੀ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ‘‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਪ੍ਰਫੁੱਲਿਤ ਕਰਨ ਵਾਲੀ ਸਵਾਮੀਤਵ ਸਕੀਮ ਪੇਂਡੂ ਜ਼ਮੀਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਧਿਕਾਰ ਦੇ ਕੇ ਹੋਰ ਸਮਰੱਥ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੁਚੱਜੇ ਭੌਂ ਪ੍ਰਬੰਧਨ, ਜ਼ਮੀਨ ਦੇ ਮਾਲਕੀ ਹੱਕ ਅਤੇ ਕਬਜ਼ਾ ਦੇਣ ਸਬੰਧੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦੀ ਹੈ।" ਸ਼੍ਰੀ ਹਿੰਗੋਨੀਆ ਨੇ ਕਿਹਾ ਕਿ ਅੱਜ ਦੇ ਟ੍ਰੇਨਿੰਗ ਪ੍ਰੋਗਰਾਮ ਨਾਲ ਸਾਡੇ ਮਾਸਟਰ ਟਰੇਨਰ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੋ ਗਏ ਹਨ ਅਤੇ ਇਨ੍ਹਾਂ ਕੋਲ ਭੌਂ ਸਰਵੇਖਣ, ਮੈਪਿੰਗ ਅਤੇ ਜ਼ਮੀਨ ਦੀ ਮਲਕੀਅਤ ਦੇਣ ਸਬੰਧੀ ਪੂਰਾ ਗਿਆਨ ਹੈ, ਜੋ ਜ਼ਮੀਨੀ ਪੱਧਰ ’ਤੇ ‘‘ਸਵਾਮੀਤਵ ਸਕੀਮ’’ ਦੀ ਸਫ਼ਲਤਾ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੌਜੀ ਰਾਹੀਂ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਹਰੇਕ ਘਰ ਤੱਕ ਲਾਭ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਸਿਖਲਾਈ ਪ੍ਰੋਗਰਾਮ ਦੌਰਾਨ ਕੌਮੀ ਪੱਧਰ ਦੇ ਮਾਹਿਰਾਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਆਪਣੇ ਤਜਰਬੇ ਸਾਂਝੇ ਕੀਤੇ। ਪੀ.ਐਲ.ਆਰ.ਐਸ. ਦੇ ਸਲਾਹਕਾਰ ਸ੍ਰੀ ਨਰਿੰਦਰ ਸੰਘਾ ਨੇ ‘ਪੰਜਾਬ ਅਬਾਦੀ ਦੇਹ ਐਕਟ 2021’ ਅਤੇ ਇਸਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ‘ਸਰਵੇਅ ਆਫ਼ ਇੰਡੀਆ’ ਦੇ ਮਾਹਿਰਾਂ ਨੇ ਲਾਲ ਲਕੀਰ ਦੀ ਨਿਸ਼ਾਨਦੇਹੀ, ਡਰੋਨ ਦੀ ਵਰਤੋਂ ਅਤੇ ਜ਼ਮੀਨ ਦੀ ਅਸਲ ਸਥਿਤੀ ਜਿਹੇ ਵਿਸ਼ਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐਨ.ਆਈ.ਸੀ. ਤੋਂ ਆਏ ਮਾਹਿਰਾਂ ਨੇ ਜ਼ਮੀਨ ਦੀ ਮਲਕੀਅਤ ਅਤੇ ਪ੍ਰਾਪਰਟੀ ਕਾਰਡਾਂ ਦਾ ਰਿਕਾਰਡ ਬਣਾਉਣ ਲਈ ਡਾਟਾ ਐਂਟਰੀ ਲਈ ‘ਆਬਾਦੀ ਦੇਹ’ ਆਨਲਾਈਨ ਪੋਰਟਲ ਬਾਰੇ ਜਾਣੂ ਕਰਵਾਇਆ। ਸਿਖਲਾਈ ਸੈਸ਼ਨ ਦੌਰਾਨ ਮਾਹਿਰਾਂ ਨੇ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਇਸ ਸਕੀਮ ਅਧੀਨ ਵੱਖ-ਵੱਖ ਖੇਤਰਾਂ ਵਿੱਚ ਪਹਿਲਾਂ ਹੀ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 11,653 ਨੋਟੀਫਾਈਡ ਪਿੰਡਾਂ ਵਿੱਚੋਂ 6739 ਪਿੰਡਾਂ ਦੀ ਡਰੋਨ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ, ਆਬਾਦੀ ਦੇਹ ਖੇਤਰ ਅਧੀਨ ਆਉਂਦੀਆਂ ਜ਼ਮੀਨਾਂ ਸਬੰਧੀ ਵੇਰਵਿਆਂ ਅਤੇ ਮਾਲਕਾਂ ਦੀ ਸ਼ਨਾਖ਼ਤ ਲਈ 1,633 ਪਿੰਡਾਂ ਵਿੱਚ ਜ਼ਮੀਨ ਦੀ ਅਸਲ ਸਥਿਤੀ ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ, ਜਦਕਿ 15,507 ਪ੍ਰਾਪਰਟੀ ਕਾਰਡ ਬਣਾਏ ਜਾ ਚੁੱਕੇ ਹਨ।
Punjab Bani 22 September,2023
ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ : ਡਾ. ਬਲਜੀਤ ਕੌਰ
ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ : ਡਾ. ਬਲਜੀਤ ਕੌਰ ਚੰਡੀਗੜ੍ਹ, 22 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਸਵੈ- ਰੋਜਗਾਰ ਸਕੀਮਾਂ ਅਧੀਨ ਘੱਟ ਵਿਆਜ ਦਰਾਂ ਤੇ ਕਰਜੇ ਦਿੱਤੇ ਜਾਂਦੇ ਹਨ ਤਾਂ ਜ਼ੋ ਪੱਛੜੀਆਂ ਸ਼੍ਰੇਣੀਆਂ ਦੇ ਬੇਰੁਜਗਾਰ ਨੌਜਵਾਨ ਸਵੈ-ਰੋਜਗਾਰ ਸ਼ੁਰੂ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਕਰਜਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਗਰੰਟੀ ਦੇ ਅਧੀਨ ਪ੍ਰਾਪਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ. ਦੇ ਹੱਕ ਵਿੱਚ 30 ਕਰੋੜ ਰੁਪਏ ਦੀ ਰਿਵਾਲਵਿੰਗ ਗਰੰਟੀ ਦੇਣ ਦੀ ਸਹਿਮਤੀ ਇਸ ਸ਼ਰਤ ਤੇ ਦਿੱਤੀ ਗਈ ਸੀ ਕਿ ਇਸ ਗਰੰਟੀ ਤੇ ਬਣਦੀ 2 ਪ੍ਰਤੀਸ਼ਤ ਗਰੰਟੀ ਫੀਸ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਜ਼ੋ ਕਿ 60 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਹ ਗਰੰਟੀ ਫ਼ੀਸ ਦਾ ਵਾਧੂ ਬੋਝ ਬੈਕਫਿੰਕੋ ਤੇ ਪੈਂਦਾ ਸੀ ਜਿਸ ਨੂੰ ਉਨ੍ਹਾਂ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਇਸ ਗਰੰਟੀ ਫ਼ੀਸ ਨੂੰ ਮੁਆਫ਼ ਕਰਨ ਦਾ ਮਾਮਲਾ ਉਠਾਇਆ ਸੀ । ਜਿਸ ਤੇ ਮੁੱਖ ਮੰਤਰੀ ਨੇ ਇਸ ਸਬੰਧੀ ਸਹਿਮਤੀ ਦੇ ਦਿੱਤੀ ਹੈ। ਜਿਸ ਨਾਲ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦਿੰਦੇ ਹੋਏ 60 ਲੱਖ ਰੁਪਏ ਦੀ ਰਾਸ਼ੀ ਨੂੰ ਮੁਆਫ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬੈਂਕਫਿਕੋ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਵੱਧ ਤੋਂ ਵੱਧ ਕਰਜਾ ਪ੍ਰਾਪਤ ਕਰਕੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਗਰੀਬ ਵਰਗ ਦੇ ਵਿਅਕਤੀਆਂ ਨੂੰ ਸਵੈ-ਰੁਜਗਾਰ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏਗਾ। ਐਨ.ਬੀ.ਸੀ.ਐਫ.ਡੀ.ਸੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਐਜੂਕੇਸ਼ਨ ਲੋਨ ਸਕੀਮ ਅਧੀਨ ਵੀ ਪੱਛੜੀਆਂ ਸ਼੍ਰੇਣੀਆਂ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਉੱਚੇਰੀ ਸਿਖਿਆ ਲਈ ਵੀ 4 ਪ੍ਰਤੀਸ਼ਤ ਸਾਲਾਨਾਂ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਕਮਜੋਰ ਵਰਗ ਦੇ ਲੋਕਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।
Punjab Bani 22 September,2023
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਦੀ ਕਰਵਾਈ ਟਰੇਨਿੰਗ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਦੀ ਕਰਵਾਈ ਟਰੇਨਿੰਗ -ਨਵੀਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸਮੇਂ ਸਮੇਂ ’ਤੇ ਟ੍ਰੇਨਿੰਗ ਕਰਵਾਉਣਾ ਜ਼ਰੂਰੀ : ਐਕਸੀਅਨ ਵਿਪਨ ਸਿੰਗਲਾ ਪਟਿਆਲਾ, 22 ਸਤੰਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੋਡਲ ਅਫ਼ਸਰ ਐਕਸੀਅਨ ਵਿਪਨ ਸਿੰਗਲਾ ਦੀ ਅਗਵਾਈ ਹੇਠ ਜਲ ਜੀਵਨ ਮਿਸ਼ਨ ਤਹਿਤ ਸਟਾਫ਼ ਦੀ ਛੇ ਦਿਨਾਂ ਟਰੇਨਿੰਗ ਕਰਵਾਈ ਗਈ। ਸਰਕਾਰੀ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਰਕਾਰੀ ਆਈ ਟੀ ਆਈ ਲੜਕਿਆ ਪਟਿਆਲਾ ਵਿਖੇ ਪ੍ਰਿੰਸੀਪਲ ਯੁਧਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਈ ਛੇ ਰੋਜ਼ਾ ਟ੍ਰੇਨਿੰਗ ਦੌਰਾਨ ਇਲੈਕਟ੍ਰੀਕਲ ਅਤੇ ਸਿਵਲ ਬੈਂਚ ਦਾ ਕੋਰਸ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਵਿਪਨ ਸਿੰਗਲਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਯੁਧਜੀਤ ਸਿੰਘ ਪ੍ਰਿੰਸੀਪਲ ਆਈ ਟੀ ਆਈ ਲੜਕਿਆਂ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਵਿਨੋਦ ਕੁਮਾਰ ਉੱਪਲ ਐਸ ਡੀ ਓ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕੀਤਾ, ਇਸ ਮੌਕੇ ਨੋਡਲ ਅਧਿਕਾਰੀ ਸੀਮਾ ਸੋਹਲ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਛੇ ਰੋਜ਼ਾ ਟ੍ਰੇਨਿੰਗ ਦੌਰਾਨ ਸਵੱਛਤਾ ਹੀ ਸੇਵਾ ਮੁਹਿੰਮ ਜੋ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ ਉਸ ਤਹਿਤ ਵੀ ਜਾਣਕਾਰੀ ਦਿੱਤੀ ਗਈ, ਵਿਸ਼ੇਸ਼ ਤੌਰ ਤੇ ਮੁਕੇਸ਼ ਕੁਮਾਰ ਕੰਡਾ ਚੇਅਰਮੈਨ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਪੰਜਾਬ, ਸੁਖਮਿੰਦਰ ਮੈਹਣੀਆ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ, ਜਸਵਿੰਦਰ ਸਿੰਘ ਪ੍ਰੋਗਰਾਮ ਕੋਆਰਡੀਨੇਟਰ, ਸੰਗੀਤਾ ਤ੍ਰਿਪਾਠੀ ਆਈ ਈ ਸੀ, ਮਨਿੰਦਰ ਸ਼ਰਮਾ ਬੀ ਆਰ ਸੀ, ਹਰਜੀਤ ਸਿੰਘ ਬੀ ਆਰ ਸੀ, ਇਸ ਤੋਂ ਇਲਾਵਾ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਅਤੇ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ ਪ੍ਰਧਾਨ ਪਾਵਰ ਹਾਊਸ ਯੂਥ ਕਲੱਬ, ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰ ਦੀਆਂ ਐਕਸੀਅਨ ਵਿਪਨ ਸਿੰਗਲਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਲੈਕਟ੍ਰੀਕਲ ਅਤੇ ਸਿਵਲ ਦੇ ਬੇਸਿਕ ਕੋਰਸ ਕਰਵਾਉਣ ਦਾ ਮੁੱਖ ਮਕਸਦ ਇਹ ਹੈ ਕਿ ਆਧੁਨਿਕ ਸਮੇਂ ਅਨੁਸਾਰ ਤਕਨੀਕ ਬਦਲਣ ਕਾਰਨ ਇਹਨਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਮੌਕੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹੋ ਆਪਣੇ ਕੰਮਾਂ ਦੇ ਨਾਲ ਨਾਲ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਅਤੇ ਪਬਲਿਕ ਨੂੰ ਵੀ ਸਾਫ਼ ਸਫ਼ਾਈ ਪ੍ਰਤੀ ਜਾਗਰੂਕ ਕਰਨ।
Punjab Bani 22 September,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਝੋਨੇ ਦੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਆਰ.ਓ. ਵਿਧੀ ਸ਼ੁਰੂ : ਲਾਲ ਚੰਦ ਕਟਾਰੂਚੱਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਝੋਨੇ ਦੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਆਰ.ਓ. ਵਿਧੀ ਸ਼ੁਰੂ : ਲਾਲ ਚੰਦ ਕਟਾਰੂਚੱਕ ਵਿਭਾਗ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ ਆਨਲਾਈਨ ਵਿਧੀ ਤਿਆਰ ਕੀਤੀ ਹੈ। ਆਟੋਮੇਟਿਡ ਰੀਲੀਜ਼ ਆਰਡਰ ਮੋਡੀਊਲ ਨੂੰ ਆਨਲਾਈਨ ਲਿੰਕੇਜ ਨਾਲ ਜੋੜਿਆ ਗਿਆ ਹੈ ਤਾਂ ਜੋ ਕਾਰਜਸ਼ੀਲਤਾ, ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪਹਿਲਕਦਮੀ ਮਿੱਲਰਾਂ ਲਈ ਇੱਕ ਸੁਚਾਰੂ ਅਤੇ ਸੁਵਿਧਾਜਨਕ ਪ੍ਰਣਾਲੀ ਪ੍ਰਦਾਨ ਕਰਨ ਦੇ ਨਾਲ-ਨਾਲ ਖਰੀਦ ਕਾਰਜਾਂ ਵਿੱਚ ਗੈਰ-ਕਾਨੂੰਨੀ ਜਾਂ ਭ੍ਰਿਸ਼ਟ ਗਤੀਵਿਧੀਆਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਖਤਮ ਕਰੇਗੀ। ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਆਰ.ਓ. ਦੀ ਲੈਣ ਲਈ ਤਰਜੀਹ ਕ੍ਰਮ ਆਰ.ਓ. ਇੰਟਾਈਟਲਮੈਂਟ (ਵੱਧ ਤੋਂ ਵੱਧ ਅਲਾਟ ਹੋਣ ਯੋਗ ਝੋਨਾ - ਮੁਫ਼ਤ ਝੋਨਾ) ਹੋਵੇਗਾ ਅਤੇ ਉਸ ਤੋਂ ਬਾਅਦ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਬਰਾਬਰ ਕਟੌਤੀ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਮਿੱਲਰ ਦੁਆਰਾ ਦਿੱਤੀ ਗਈ ਅਰਜ਼ੀ 'ਤੇ ਪੋਰਟਲ ਰਾਹੀਂ ਸਵੈ-ਚਾਲਿਤ ਪ੍ਰਕਿਰਿਆ ਰਾਹੀਂ ਗੌਰ ਕੀਤਾ ਜਾਵੇਗਾ, ਜਿਸ ਨਾਲ ਪੂਰੀ ਆਰ.ਓ. ਪ੍ਰਕਿਰਿਆ ਨੂੰ ਸਹਿਜ ਅਤੇ ਮੁਸ਼ਕਲ ਰਹਿਤ ਬਣਾਇਆ ਜਾ ਸਕੇਗਾ। ਮਿੱਲਰ ਪਿਛਲੀ ਸ਼੍ਰੇਣੀ ਵਿੱਚ ਇੰਟਾਈਟਲਮੈਂਟ ਖਤਮ ਕਰਨ ਉਪਰੰਤ ਹੀ ਅਗਲੀ ਸ਼੍ਰੇਣੀ ਵਿੱਚ ਆਰ.ਓ. ਸਬੰਧੀ ਅਰਜ਼ੀ ਦਾਖਲ ਕਰਨ ਦੇ ਯੋਗ ਹੋਵੇਗਾ। ਯੋਗ ਰਾਈਟ ਮਿੱਲਰ 1 ਅਕਤੂਬਰ ਤੋਂ ਬਾਅਦ ਹੀ ਵਿਸ਼ੇਸ਼ ਆਰ.ਓ. ਮੰਡੀਆਂ ਤੋਂ ਆਰ.ਓ. ਜਾਰੀ ਕਰਨ ਲਈ ਅਪਲਾਈ ਕਰਨ ਯੋਗ ਹੋਣਗੇ ਜੋ ਦੋ ਬਰਾਬਰ ਹਿੱਸਿਆਂ ਵਿੱਚ ਜਾਰੀ ਕੀਤੇ ਜਾਣਗੇ। ਵਿਭਾਗ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਸਬੰਧੀ ਨਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਤਰੀ ਨੇ ਅੱਗੇ ਕਿਹਾ ਕਿ ਝੋਨੇ ਅਤੇ ਚੌਲਾਂ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ ਦੀ ਲਾਜ਼ਮੀ ਸਥਾਪਨਾ ਸਮੇਤ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ, ਮੰਡੀ ਵਿੱਚ ਉਪਲਬਧ ਕੁੱਲ ਜਾਰੀ ਕਰਨ ਯੋਗ ਮਾਤਰਾ ਦੇ 25 ਫ਼ੀਸਦ ਤੋਂ ਵੱਧ ਦੀ ਮਾਤਰਾ ਲਈ ਆਰ.ਓ. ਜਾਰੀ ਨਹੀਂ ਕੀਤਾ ਜਾਵੇਗਾ ਅਤੇ ਕੇ.ਐਮ.ਐਸ. 2023-24 ਦੌਰਾਨ ਜਾਰੀ ਹੋਣ ਯੋਗ ਆਰ.ਓ. ਦੀ ਮਾਤਰਾ ਬੀਤੇ ਵਰ੍ਹੇ ਦੇ ਆਂਕੜਿਆਂ ‘ਤੇ ਨਿਰਭਰ ਕਰੇਗੀ। ਏਕੀਕ੍ਰਿਤ(ਲਿੰਕਡ) ਮੰਡੀਆਂ ਲਈ ਆਰ.ਓ. ਇੰਟਾਈਟਲਮੈਂਟ ਸ਼੍ਰੇਣੀ ਤਹਿਤ, ਆਰ.ਓ. 9 ਅਕਤੂਬਰ ਤੋਂ 2 ਪੜਾਵਾਂ ਵਿੱਚ ਵੀ ਜਾਰੀ ਕੀਤੇ ਜਾਣਗੇ। ਬਾਕੀ 2 ਸ਼੍ਰੇਣੀਆਂ - ਕੇਂਦਰ ਵੱਲੋਂ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ - ਵਿੱਚ ਆਰ.ਓਜ਼. ਲਈ ਹਰੇਕ ਸ਼੍ਰੇਣੀ ਲਈ ਇੱਕ ਵਾਰ ਵਿੱਚ ਪੂਰੀ ਬਣਦੀ ਮਾਤਰਾ ਜਾਰੀ ਕੀਤੀ ਜਾ ਸਕਦੀ ਹੈ। ਆਰ.ਓਜ਼ ਦੀ ਮੰਗ ਕਰਨ ਵਾਲੇ ਮਿੱਲਰਾਂ ਨੂੰ ਝੋਨੇ ਦੀ ਘਾਟ ਵਾਲੇ ਜ਼ਿਲ੍ਹਿਆਂ ਤੋਂ ਝੋਨਾ ਤਬਦੀਲ ਕਰਨ ਲਈ 75/- ਪ੍ਰਤੀ ਮੀਟਰਕ ਟਨ (ਇੱਕ ਗੈਰ-ਵਾਪਸੀਯੋਗ) ਫੀਸ ਜਮ੍ਹਾਂ ਕਰਾਉਣ ਦੀ ਲੋੜ ਹੋਵੇਗੀ ਜਦੋਂ ਕਿ ਵਾਧੂ ਝੋਨੇ ਜਾਂ/ਅਤੇ ਮਿਲਿੰਗ ਸਮਰੱਥਾ ਘਾਟੇ ਵਾਲੇ ਜ਼ਿਲ੍ਹਿਆਂ ਤੋਂ ਝੋਨੇ ਦੀ ਚੁਕਾਈ ਲਈ 50/- ਰੁਪਏ ਪ੍ਰਤੀ ਮੀਟਰਕ ਟਨ ਫੀਸ ਵਸੂਲੀ ਜਾਵੇਗੀ। ਮਿੱਲਰਾਂ ਨੂੰ ਵਿਭਾਗ ਦੇ ਪੋਰਟਲ 'ਤੇ ਆਰ.ਓਜ਼ ਲਈ ਅਰਜ਼ੀ ਦੇਣੀ ਪਵੇਗੀ ਅਤੇ ਜਾਰੀ ਕੀਤੇ ਗਏ ਰੀਲੀਜ਼ ਆਰਡਰ ਸਬੰਧਤ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਮਿਤੀ ਤੋਂ 10 ਦਿਨਾਂ ਦੀ ਮਿਆਦ ਲਈ ਵੈਧ ਹੋਣਗੇ। ਰੀਲੀਜ਼ ਆਰਡਰ ਜਾਰੀ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਆਨਲਾਈਨ ਅਤੇ ਸਵੈ-ਚਾਲਿਤ ਹੋਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਕੋਈ ਵੀ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਕੀਤੀ ਜਾਣ ਵਾਲੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਵਿਭਾਗ ਵੱਲੋਂ ਲਗਭਗ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ ਹੈ ਜੋ ਕਿ ਕੇ.ਐਮ.ਐਸ. 2023-24 ਦੇ ਸੀ.ਐਮ.ਪੀ. ਅਨੁਸਾਰ ਯੋਗ ਰਾਈਸ ਯੂਨਿਟਾਂ ਨੂੰ ਅਲਾਟ ਕੀਤੀ ਜਾਵੇਗੀ।
Punjab Bani 22 September,2023
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ( ਪਟਿਆਲਾ) ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲੇ ਵਿਚ ਕਿਸਾਨਾਂ ਦਾ ਭਾਰੀ ਇਕੱਠ ਹੋਇਆ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ( ਪਟਿਆਲਾ) ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲੇ ਵਿਚ ਕਿਸਾਨਾਂ ਦਾ ਭਾਰੀ ਇਕੱਠ ਹੋਇਆ ਪੰਜਾਬ ਸਰਕਾਰ ਖੇਤੀ ਖੋਜ ਬਰਕਰਾਰ ਰੱਖਣ ਲਈ ਪੀ ਏ ਯੂ ਦੀ ਹਰ ਸਹਾਇਤਾ ਲਈ ਤਤਪਰ : ਸ ਹਰਪਾਲ ਸਿੰਘ ਚੀਮਾ ਪਟਿਆਲਾ 22 ਸਤੰਬਰ ਪੀ.ਏ.ਯੂ. ਦੇ ਹਾੜ੍ਹੀ ਦੀਆਂ ਫਸਲਾਂ ਲਈ ਲਾਏ ਜਾ ਰਹੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੰਜਾਬ ਦੇ ਆਬਕਾਰੀ ਅਤੇ ਖਜ਼ਾਨਾ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਸਨ। ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਇਸ ਤੋਂ ਇਲਾਵਾ ਵਿਸ਼ਵ ਭੋਜਨ ਪੁਰਸਕਾਰ ਜੇਤੂ ਸੰਸਾਰ ਪ੍ਰਸਿੱਧ ਝੋਨਾ ਮਾਹਿਰ ਡਾ ਗੁਰਦੇਵ ਸਿੰਘ ਖੁਸ਼ ਅਤੇ ਪਨਸੀਡ ਦੇ ਚੇਅਰਮੈਨ ਸ ਮਹਿੰਦਰ ਸਿੰਘ ਸਿੱਧੂ ਵੀ ਮੇਲੇ ਦੇ ਮੰਚ ਉੱਪਰ ਸੁਸ਼ੋਭਿਤ ਸਨ। ਮੁੱਖ ਮਹਿਮਾਨ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਪੰਜਾਬ ਵਿੱਚ ਸੱਤ ਮੇਲੇ ਲਾ ਕੇ ਕਿਸਾਨਾਂ ਦੇ ਬੂਹੇ ਤਕ ਵਿਗਿਆਨਕ ਖੇਤੀ ਦੀ ਸੂਝ ਲਿਜਾਣਾ ਬੜਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਖੋਜ ਨੂੰ ਗਤੀਸ਼ੀਲ ਰੱਖਣ ਲਈ ਕੋਈ ਕਸਰ ਨਹੀਂ ਛੱਡੇਗੀ। ਖੇਤੀ ਨੂੰ ਨਵੀਆਂ ਤਕਨੀਕਾਂ ਨਾਲ ਭਰਪੂਰ ਕਰਨ ਲਈ ਨਵੀਆਂ ਖੋਜਾਂ, ਨਵੀਆਂ ਕਿਸਮਾਂ ਤੇ ਨਵੀਆਂ ਤਕਨੀਕਾਂ ਬਹੁਤ ਜ਼ਰੂਰੀ ਹਨ। ਸ ਚੀਮਾ ਨੇ ਕਿਹਾ ਕਿ ਸਾਡੇ ਵੱਡੇਭਾਗ ਹਨ ਕਿ ਡਾ ਖੁਸ਼ ਵਰਗੇ ਵਿਗਿਆਨੀ ਤੇ ਪੀ ਏ ਯੂ ਵਰਗੀ ਸੰਸਥਾ ਪੰਜਾਬ ਕੋਲ ਹੈ। ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਦਿੱਤੀਆਂ ਜਾ ਰਹੀਆਂ ਪਸਾਰ ਸੇਵਾਵਾਂ ਦਾ ਲਾਭ ਲੈਣ ਲਈ ਕਿਹਾ ਤੇ ਦੱਸਿਆ ਕਿ ਕਿਸਾਨੀ ਦੀ ਬਿਹਤਰੀ ਲਈ ਜਲਦ ਖੇਤੀ ਨੀਤੀ ਲਾਗੂ ਕੀਤੀ ਜਾਏਗੀ। ਇਸ ਨਾਲ ਕਿਸਾਨੀ ਦੀ ਕਾਇਆਕਲਪ ਹੋਵੇਗੀ। ਉਨ੍ਹਾਂ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਖੇਤੀ ਖੋਜ ਲਈ ਹਮੇਸ਼ਾ ਤਤਪਰ ਹੈ ਤੇ ਪੀ ਏ ਯੂ ਦੀ ਹਰ ਸੰਭਵ ਇਮਦਾਦ ਲਈ ਸਦਾ ਤਿਆਰ ਹੈ। ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਆਪਣੀ ਪ੍ਰਧਾਨਗੀ ਟਿੱਪਣੀ ਵਿਚ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਇਸ ਕੇਂਦਰ ਵਿਚ ਮੇਲੇ ਦਾ ਹਿੱਸਾ ਬਣਦੇ ਰਹੇ ਹਨ। ਕਿਸਾਨਾਂ ਦਾ ਇਸ ਮੇਲੇ ਵਿਚਲਾ ਇਕੱਠ ਸ਼ਾਨਦਾਰ ਦਿੱਖ ਪ੍ਰਦਾਨ ਕਰਦਾ ਹੈ। ਇਸ ਮੇਲੇ ਰਾਹੀਂ ਵਿਗਿਆਨਕ ਖੇਤੀ ਦੀ ਚੇਤਨਾ ਦੇ ਪ੍ਰਸਾਰ ਲਈ ਮੇਲੇ ਦਾ ਉਦੇਸ਼ ਵਿਗਿਆਨਕ ਖੇਤੀ ਦੇ ਰੰਗ, ਪੀ ਏ ਯੂ ਦੇ ਕਿਸਾਨ ਮੇਲਿਆਂ ਦੇ ਸੰਗ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾ ਖੁਸ਼ ਦੀ ਦੇਣ ਨੂੰ ਸਮਰਪਿਤ ਪੀ ਏ ਯੂ ਵਿਚ ਉਸਾਰੀ ਜਾ ਰਹੀ ਇਮਾਰਤ ਦਾ ਉਦਘਾਟਨ ਆਉਂਦੇ ਦਿਨੀਂ ਕੀਤਾ ਜਾਵੇਗਾ। ਫਰੀਦਕੋਟ ਦੇ ਬੀੜ ਸਿੱਖਾਂਵਾਲਾ ਫਾਰਮ ਨੂੰ ਦੁਬਾਰਾ ਸਰਕਾਰ ਵਲੋਂ ਯੂਨੀਵਰਸਿਟੀ ਨੂੰ ਦੇਣ ਲਈ ਧੰਨਵਾਦ ਕਰਦਿਆਂ ਡਾ ਗੋਸਲ ਨੇ ਸਰਕਾਰ ਦੀ ਸਹਾਇਤਾ ਦਾ ਸ਼ੁਕਰੀਆ ਅਦਾ ਕੀਤਾ। ਨਾਲ ਹੀ ਸਰਕਾਰ ਵਲੋਂ ਕਰਾਈਆਂ ਗਈਆਂ ਸਰਕਾਰ ਕਿਸਾਨ ਮਿਲਣੀਆਂ ਨੂੰ ਕਿਸਾਨਾਂ ਦੇ ਲਾਭ ਦੀ ਦਿਸ਼ਾ ਵਿਚ ਵੱਡਾ ਕਦਮ ਕਿਹਾ। ਇਨ੍ਹਾਂ ਮਿਲਣੀਆਂ ਤੋਂ ਹੀ ਖੇਤੀ ਨੀਤੀ ਦੇ ਨਿਰਮਾਣ ਲਈ ਕਿਸਾਨਾਂ ਦੀਆਂ ਰਾਵਾਂ ਸ਼ਾਮਿਲ ਹੋਣਗੀਆਂ। ਪਰਵਾਸੀ ਕਿਸਾਨਾਂ ਨੂੰ ਪੀ ਏ ਯੂ ਵਿਚ ਬੁਲਾ ਕੇ ਉਨ੍ਹਾਂ ਦੇ ਤਜਰਬੇ ਸਰਕਾਰੀ ਸਹਾਇਤਾ ਨਾਲ ਪੰਜਾਬੀ ਕਿਸਾਨਾਂ ਨਾਲ ਸਾਂਝੇ ਕੀਤੇ ਗਏ। ਪਰਵਾਸੀ ਕਿਸਾਨਾਂ ਨੇ ਖੇਤੀ ਨੂੰ ਕਾਰੋਬਾਰ ਵਿਚ ਬਦਲਿਆ ਹੈ ਤੇ ਕਿਰਤ ਨਾਲ ਕਿਰਸ ਨੂੰ ਬਰਾਬਰ ਦਾ ਮਹੱਤਵ ਦਿੱਤਾ ਹੈ। ਪੰਜਾਬ ਦੇ ਕਿਸਾਨ ਨੂੰ ਵੀ ਇਸੇ ਤਰੀਕੇ ਦੇ ਧਾਰਨੀ ਹੋਣ ਦੀ ਲੋੜ ਬਾਰੇ ਡਾ ਗੋਸਲ ਨੇ ਜ਼ੋਰ ਦਿੱਤਾ। ਕਣਕ ਦੀ ਕਿਸਮ ਪੀ ਬੀ ਡਬਲਿਊ 826 ਅਤੇ ਝੋਨੇ ਦੀ ਕਿਸਮ ਪੀ ਆਰ 126 ਦਾ ਜ਼ਿਕਰ ਖਾਸ ਤੌਰ ਤੇ ਕਰਦਿਆਂ ਡਾ ਗੋਸਲ ਨੇ ਸਿਫਾਰਿਸ਼ ਕਿਸਮਾਂ ਬੀਜਣ ਲਈ ਕਿਹਾ। ਉਨ੍ਹਾਂ ਕਣਕ ਦੀ ਬਿਜਾਈ ਦੀ ਨਵੀਂ ਵਿਧੀ ਸਰਫੇਸ ਸੀਡਿੰਗ ਮਸ਼ੀਨ ਬਾਰੇ ਜਾਣਕਾਰੀ ਦਿੰਦਿਆਂ ਇਸਦੀ ਸਫਲਤਾ ਦਾ ਹਵਾਲਾ ਦਿੱਤਾ। ਘਰੇਲੂ ਵਰਤੋਂ ਲਈ ਦਾਲਾਂ, ਸਬਜ਼ੀਆਂ, ਫਲ ਅਤੇ ਦੁੱਧ ਆਦਿ ਪੈਦਾ ਕਰਨ ਲਈ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਕਿਸਾਨਾਂ ਨੂੰ ਅਪੀਲ ਕਰਦਿਆਂ ਵਾਈਸ ਚਾਂਸਲਰ ਨੇ ਹੋਰ ਵਸੀਲਿਆਂ ਤੋਂ ਆਮਦਨ ਲੈਣ ਲਈ ਕਿਹਾ । ਡਾ ਗੁਰਦੇਵ ਸਿੰਘ ਖੁਸ਼ ਨੇ ਕਿਸਾਨਾਂ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਕਿਸਾਨਾਂ ਦਾ ਇਕੱਠ ਉਨ੍ਹਾਂ ਨੂੰ ਖੁਸ਼ੀ ਨਾਲ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਹੇ ਹਨ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਹੀ ਖੇਤੀ ਮੁਸ਼ਕਿਲਾਂ ਦਾ ਹੱਲ ਕੱਢਿਆ ਜਾ ਸਕਦਾ ਹੈ। ਮਾਹਿਰਾਂ ਤੇ ਕਿਸਾਨਾਂ ਦਾ ਇਹ ਇਕੱਠ ਦੁਨੀਆਂ ਵਿੱਚ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦਾ। ਇਸ ਤੋਂ ਪੀ ਏ ਯੂ ਉੱਪਰ ਕਿਸਾਨਾਂ ਦਾ ਭਰੋਸਾ ਪ੍ਰਗਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਝੋਨਾ ਵੇਖ ਕੇ ਉਨ੍ਹਾਂ ਨੂੰ ਅਪਣਾ ਸੁਪਨਾ ਪੂਰਾ ਹੁੰਦਾ ਦਿਸਦਾ ਹੈ। ਉਹ ਦੁਆਬੇ ਵਿਚ ਜਨਮੇ ਜਿੱਥੇ ਉਦੋਂ ਝੋਨਾ ਨਹੀਂ ਹੁੰਦਾ ਸੀ। ਪਰ ਅੱਜ ਪੰਜਾਬੀਆਂ ਨੇ ਝੋਨੇ ਨਾਲ ਦੇਸ਼ ਨੂੰ ਰਜਾ ਦਿੱਤਾ ਹੈ। ਪਹਿਲੀ ਕਿਸਮ ਆਈ ਆਰ 8 ਦਾ ਜ਼ਿਕਰ ਕਰਦਿਆਂ ਡਾ ਖੁਸ਼ ਨੇ ਕਿਹਾ ਕਿ ਉਸ ਤੋਂ ਬਾਅਦ ਮਿਆਰੀ ਦਾਣਿਆਂ ਵਾਲੀਆਂ ਕਿਸਮਾਂ ਪੈਦਾ ਕੀਤੀਆਂ ਗਈਆਂ। ਪੀ ਆਰ 6 ਪਹਿਲੀ ਵੱਧ ਝਾੜ ਵਾਲੀ ਝੋਨੇ ਦੀ ਕਿਸਮ ਦੀ ਜਿਸ ਨਾਲ ਹਰੀ ਕ੍ਰਾਂਤੀ ਦਾ ਸੁਪਨਾ ਪੂਰਾ ਹੋ ਸਕਿਆ। ਸਭ ਤੋਂ ਚੰਗੀਆਂ ਚੌਲਾਂ ਦੀਆਂ ਕਿਸਮਾਂ ਉਨ੍ਹਾਂ ਨੇ ਪੰਜਾਬ ਨੂੰ ਭੇਜੀਆਂ ਤਾਂ ਕਿ ਕਿਸਾਨਾਂ ਨੂੰ ਵੱਧ ਝਾੜ ਮਿਲ ਸਕੇ। ਡਾ ਖੁਸ਼ ਨੇ ਫਿਲਪੀਨਜ਼ ਦੇ ਝੋਨਾ ਖੋਜ ਕੇਂਦਰ ਤੋਂ ਸਿੱਖ ਕੇ ਪੰਜਾਬ ਵਿੱਚ ਕੰਮ ਕਰਨ ਵਾਲੇ ਝੋਨਾ ਵਿਗਿਆਨੀਆਂ ਦਾ ਵੀ ਜ਼ਿਕਰ ਕੀਤਾ। ਮੌਜੂਦਾ ਸਮੇਂ ਵਿਚ ਪੀ ਆਰ 126 ਪੈਦਾ ਕਰਨ ਉੱਪਰ ਡਾ ਖੁਸ਼ ਨੇ ਪ੍ਰਸੰਨਤਾ ਪ੍ਰਗਟਾਈ । ਨਾਲ ਹੀ ਉਨ੍ਹਾਂ ਨੇ ਘੱਟ ਪਾਣੀ ਤੇ ਘੱਟ ਪਰਾਲੀ ਵਾਲੀਆਂ ਕਿਸਮਾਂ ਬੀਜਣ ਲਈ ਕਿਸਾਨਾਂ ਨੂੰ ਕਿਹਾ ਤਾਂ ਜੋ ਵਾਤਾਵਰਨ ਦੀ ਸੰਭਾਲ ਹੋ ਸਕੇ। ਡਾ ਖੁਸ਼ ਨੇ ਨਾਲ ਹੀ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਨਾਲ ਜੁੜਨ ਤੇ ਖੇਤ ਵਿਚ ਹੀ ਪਰਾਲੀ ਦੀ ਸੰਭਾਲ ਨੂੰ ਸਾੜਨ ਤੋਂ ਮੁਕਤ ਕਰਨ ਲਈ ਕਿਹਾ। ਇਸ ਪ੍ਰਸੰਗ ਵਿਚ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਪਣਾਉਣ ਬਾਰੇ ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਤਾਂ ਕਿ ਮਿੱਟੀ ਦੇ ਸੂਖਮ ਜੀਵਾਂ ਦੀ ਸੁਰੱਖਿਆ ਕੀਤੀ ਜਾ ਸਕੇ। ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੇ ਖੇਤੀ ਖੋਜ ਉਪਰਾਲੇ ਸਾਂਝੇ ਕੀਤੇ । ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤਕ ਵੱਖ ਵੱਖ ਫ਼ਸਲਾਂ ਦੀਆਂ 940 ਕਿਸਮਾਂ ਦੀ ਸਿਫਾਰਿਸ਼ ਕੀਤੀ ਹੈ। ਇਸ ਲਿਹਾਜ਼ ਨਾਲ ਯੂਨੀਵਰਸਿਟੀ ਪੂਰੇ ਦੇਸ਼ ਦੇ ਕਿਸਾਨਾਂ ਦੀ ਸੇਵਾ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਪੀ ਏ ਯੂ ਝਾੜ ਦੇ ਨਾਲ ਪੌਸ਼ਟਿਕਤਾ ਵੱਲ ਵੀ ਧਿਆਨ ਦੇ ਰਹੀ ਹੈ। ਇਸ ਦਿਸ਼ਾ ਵਿਚ ਉਨ੍ਹਾਂ ਪੀ ਏ ਯੂ ਦੀ ਕਿਸਮ ਪੀ ਬੀ ਡਬਲਿਊ 826 ਦੀ ਕਾਮਯਾਬੀ ਲਈ ਕਿਸਾਨਾਂ ਦੀ ਮਿਹਨਤ ਨੂੰ ਜ਼ਿੰਮੇਵਾਰ ਕਿਹਾ। ਉਨ੍ਹਾਂ ਦੱਸਿਆ ਕਿ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿੱਚ ਸ਼ੂਗਰ ਦੇ ਮਰੀਜ਼ਾਂ ਲਈ ਢੁਕਵੀਂ ਕਣਕ ਦੀ ਕਿਸਮ ਪੀ ਬੀ ਡਬਲਿਊ ਆਰ ਐੱਸ 1 ਵਿਸ਼ੇਸ਼ ਖੋਜ ਪ੍ਰਾਪਤੀ ਹੈ। ਨਾਲ ਹੀ ਉਨ੍ਹਾਂ ਪੀ ਬੀ ਡਬਲਯੂ ਜ਼ਿੰਕ-2 ਦਾ ਜ਼ਿਕਰ ਕੀਤਾ ਜੋ ਜ਼ਿੰਕ ਦੇ ਭਰਪੂਰ ਤੱਤਾਂ ਵਾਲੀ ਹੈ। ਛੋਲਿਆਂ ਦੀ ਕਿਸਮ ਪੀ ਬੀ ਜੀ-10 ਅਤੇ ਪਕਾਵੇਂ ਮਟਰਾਂ ਦੀ ਕਿਸਮ ਆਈ ਪੀ ਐੱਫ ਡੀ-12 ਤੋਂ ਇਲਾਵਾ ਮੱਕੀ ਦੀ ਕਿਸਮ ਜੇ-1008 ਅਤੇ ਗੋਭੀ ਸਰੋਂ ਕੋਨੋਲਾ ਦੀ ਕਿਸਮ ਜੀ ਐੱਸ ਸੀ 7 ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਉਨ੍ਹਾਂ ਅੰਤਰ ਫ਼ਸਲਾਂ ਵਿੱਚ ਛੋਲਿਆਂ ਨਾਲ ਅਲਸੀ ਦੀ ਬਿਜਾਈ ਦੇ ਲਾਭ ਗਿਣਾਏ । ਉਤਪਾਦਨ ਤਕਨੀਕਾਂ ਵਿੱਚ ਸਰਫੇਸ ਸੀਡਿੰਗ ਲਈ ਕੰਬਾਇਨ ਨਾਲ ਵਾਢੀ ਤੋਂ ਬਾਅਦ ਕਣਕ ਦੇ ਬੀਜ ਅਤੇ ਖਾਦ ਦਾ ਛੱਟਾ ਦੇ ਕੇ ਕਟਰ-ਕਮ-ਸਪਰੈਡਰ ਚਲਾ ਕੇ ਪਾਣੀ ਲਾਉਣ ਦੀ ਤਕਨੀਕ ਸਾਂਝੀ ਕੀਤੀ। ਉਨ੍ਹਾਂ ਇਸ ਤਕਨੀਕ ਨਾਲ ਮਿਹਨਤ ਅਤੇ ਸਮੇਂ ਦੀ ਬੱਚਤ ਤੋਂ ਜਾਣੂੰ ਕਰਵਾਇਆ । ਉਨ੍ਹਾਂ ਪਰਾਲੀ ਦੀ ਸੰਭਾਲ ਨਾਲ ਜੈਵਿਕ ਮਾਦੇ ਵਿਚ ਵਾਧੇ ਬਾਰੇ ਪੀ ਏ ਯੂ ਦੇ ਖੋਜ ਨਤੀਜੇ ਸਾਂਝੇ ਕੀਤੇ। ਡਾ ਢੱਟ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਅੱਗ ਨਾ ਲਾ ਕੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਲਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਨੂੰ ਅਜੋਕੇ ਸਮੇਂ ਦੀ ਲੋੜ ਆਖਿਆ। ਸਭ ਦਾ ਸਵਾਗਤ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕੀਤਾ। ਉਨ੍ਹਾਂ ਨੇ ਖਜ਼ਾਨਾ ਮੰਤਰੀ ਵਲੋਂ ਯੂਨੀਵਰਸਿਟੀ ਲਈ ਦਿੱਤੀ ਇਮਦਾਦ ਦਾ ਜ਼ਿਕਰ ਕਰਨ ਦੇ ਨਾਲ ਹੀ ਡਾ ਗੁਰਦੇਵ ਸਿੰਘ ਖੁਸ਼ ਦੀਆਂ ਪ੍ਰਾਪਤੀ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਨੇ ਭਾਰਤ ਦੀਆਂ 63 ਯੂਨੀਵਰਸਿਟੀਆਂ ਵਿੱਚੋਂ ਪੀ ਏ ਯੂ ਨੂੰ ਮਿਲੀ ਸਿਖਰਲੀ ਰੈਂਕਿੰਗ ਦਾ ਸਿਹਰਾ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਾਂਝ ਸਿਰ ਬੰਨ੍ਹਿਆ। ਡਾ ਬੁੱਟਰ ਨੇ ਮੇਲੇ ਵਿਚ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਬੀਜ, ਫਲਦਾਰ ਬੂਟੇ, ਸਬਜ਼ੀਆਂ ਦੀ ਕਿੱਟ ਤੇ ਖੇਤੀ ਸਾਹਿਤ ਦੀ ਖਰੀਦ ਕਰਨ ਲਈ ਪ੍ਰੇਰਿਤ ਕੀਤਾ। ਨਾਲ ਹੀ ਡਾ ਬੁੱਟਰ ਨੇ ਕਣਕ ਦੀਆਂ ਪੀ ਏ ਯੂ ਵਲੋਂ ਸਿਫਾਰਿਸ਼ ਕਿਸਮਾਂ ਦੀ ਹੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਨਾਲ ਹੀ ਹਾੜ੍ਹੀ ਸਾਉਣੀ ਦੀਆਂ ਫ਼ਸਲਾਂ ਬਾਰੇ ਸਿਫਾਰਿਸ਼ਾਂ ਦੀ ਕਿਤਾਬ ਪ੍ਰਧਾਨਗੀ ਮੰਡਲ ਨੇ ਆਪਣੇ ਕਰ ਕਮਲਾਂ ਨਾਲ ਲੋਕ ਅਰਪਿਤ ਕੀਤੀ। ਪਟਿਆਲਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਤਿਆਰ ਫੁਲਕਾਰੀ ਦੇ ਨਮੂਨੇ ਵੀ ਜਾਰੀ ਕੀਤੇ ਗਏ। ਸਬਜ਼ੀ ਉਤਪਾਦਕ ਕੁਲਦੀਪ ਸਿੰਘ ਬਿਰੜਵਾਲ, ਬੀਬੀ ਭੁਪਿੰਦਰ ਕੌਰ ਚਾਹਲ, ਪਰਮਿੰਦਰ ਸਿੰਘ ਕੱਲੇਮਾਜਰਾ, ਬੀਬੀ ਗੁਰਪ੍ਰੀਤ ਕੌਰ ਪਿੰਡ ਕਲਿਆਣ, ਸ ਇਕਬਾਲ ਸਿੰਘ ਪਿੰਡ ਜਲਾਲਾਬਾਦ ਨੂੰ ਸਨਮਾਨਿਤ ਕੀਤਾ ਗਿਆ । ਯੂਨੀਵਰਸਿਟੀ ਵਲੋਂ ਡਾ ਗੁਰਦੇਵ ਸਿੰਘ ਖੁਸ਼ ਅਤੇ ਸ਼੍ਰੀਮਤੀ ਰਜਵੰਤ ਕੌਰ ਖੁਸ਼ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ ਕੁਲਦੀਪ ਸਿੰਘ ਨੇ ਕੀਤਾ।ਅੰਤ ਵਿੱਚ ਧੰਨਵਾਦ ਦੇ ਸ਼ਬਦ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਦੇ ਇੰਚਾਰਜ ਡਾ ਗੁਰਉਪਦੇਸ਼ ਕੌਰ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਉਨ੍ਹਾਂ ਦੇ ਸਵਾਲ ਸੁਣੇ ਤੇ ਢੁਕਵੇਂ ਜਵਾਬ ਵੀ ਦਿੱਤੇ।ਇਸ ਮੇਲੇ ਦੌਰਾਨ ਪੀ ਏ ਯੂ ਦੇ ਵਿਭਾਗਾਂ, ਨਿੱਜੀ ਮਸ਼ੀਨਰੀ ਨਿਰਮਾਤਾਵਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।
Punjab Bani 22 September,2023
ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਆਰ.ਡੀ.ਐਫ. ਤੁਰੰਤ ਜਾਰੀ ਕਰੇ ਮੋਦੀ ਸਰਕਾਰ-ਚੀਮਾ
ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਆਰ.ਡੀ.ਐਫ. ਤੁਰੰਤ ਜਾਰੀ ਕਰੇ ਮੋਦੀ ਸਰਕਾਰ-ਚੀਮਾ - ਕਿਸਾਨਾਂ ਨੂੰ ਉਨਤ ਤੇ ਖੁਸ਼ਹਾਲ ਕਰਨ ਲਈ ਪੰਜਾਬ ਦੀ ਨਵੀਂ ਖੇਤੀ ਨੀਤੀ ਜਲਦ ਹੋਵੇਗੀ ਲਾਗੂ -ਨਵੀਂ ਆਬਕਾਰੀ ਨੀਤੀ ਨਾਲ ਕਮਾਈ 'ਚ 44 ਫੀਸਦੀ ਤੋਂ ਵਾਧਾ ਦਰਜ ਕੀਤਾ-ਵਿੱਤ ਮੰਤਰੀ -ਕਿਹਾ, ਸੂਬੇ ਦੇ ਲੋਕਾਂ ਦਾ ਖ਼ਜਾਨਾ ਲਗਾਤਾਰ ਹੋ ਰਿਹਾ ਤੰਦਰੁਸਤ -ਕੈਨੇਡਾ ਮਸਲੇ ਦੇ ਸੰਜੀਦਾ ਹੱਲ ਲਈ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਦੇ ਹਮਰੁਤਬਾ ਨਾਲ ਤੁਰੰਤ ਗੱਲ ਕਰਨ -ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਕਿਸਾਨ ਮੇਲੇ ਦਾ ਉਦਘਾਟਨ ਪਟਿਆਲਾ, 22 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਸੂਬੇ ਦੇ ਆਰ.ਡੀ.ਐਫ਼. ਦਾ ਕਰੀਬ 5000 ਕਰੋੜ ਰੁਪਏ ਤੁਰੰਤ ਜਾਰੀ ਕਰੇ। ਵਿੱਤ ਮੰਤਰੀ ਚੀਮਾ ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਆਰ.ਡੀ.ਐਫ. ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਕੇਂਦਰ ਨੂੰ ਪੱਤਰ ਲਿਖੇ ਸਨ ਅਤੇ ਹੁਣ ਇਸ ਲਈ ਰਾਜਪਾਲ ਨੂੰ ਵੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਰ.ਡੀ.ਐਫ. ਦੀ ਵਰਤੋਂ ਕਿਸੇ ਹੋਰ ਪਾਸੇ ਕਰ ਲਈ ਸੀ ਪਰੰਤੂ ਹੁਣ ਪੰਜਾਬ ਸਰਕਾਰ ਨੇ ਐਕਟ ਵਿੱਚ ਸੋਧ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਹੈ ਕਿ ਇਹ ਪੈਸਾ ਕੇਵਲ ਕਿਸਾਨਾਂ ਤੇ ਮੰਡੀਕਰਨ ਢਾਂਚੇ 'ਤੇ ਹੀ ਖਰਚ ਕੀਤਾ ਜਾਵੇਗਾ, ਇਸ ਲਈ ਇਹ ਪੈਸਾ ਤੁਰੰਤ ਜਾਰੀ ਕੀਤਾ ਜਾਵੇ। ਕਿਸਾਨਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਇੱਥੇ ਦੀ ਖੇਤੀਬਾੜੀ ਯੂਨੀਵਰਸਿਟੀ ਆਪਣੇ ਸਥਾਪਨਾ ਦੇ ਮੰਤਵ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਕਿਸਾਨਾਂ ਦੀ ਉਨਤੀ ਤੇ ਖੁਸ਼ਹਾਲੀ ਅਤੇ ਖੇਤੀ ਹੋਰ ਵੀ ਚੰਗੇ ਤਰੀਕੇ ਨਾਲ ਕਰਨ ਲਈ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਇਸ ਲਈ ਖੇਤੀਬਾੜੀ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਨੇ ਕਿਸਾਨ ਮਿਲਣੀਆਂ ਕੀਤੀਆਂ ਤੇ ਕਿਸਾਨਾਂ ਸਮੇਤ ਹੋਰ ਭਾਈਵਾਲਾਂ ਦੇ ਸੁਝਾਓ ਵੀ ਇਸ ਖੇਤੀ ਨੀਤੀ ਲਈ ਹਾਸਲ ਕੀਤੇ ਗਏ ਹਨ। ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਖੇਤੀ ਨੂੰ ਹੋਰ ਵਿਗਿਆਨ ਲੀਹਾਂ 'ਤੇ ਲਿਜਾਣ ਲਈ ਪੰਜਾਬ ਸਰਕਾਰ ਨੇ ਜਿੱਥੇ ਖੇਤੀ ਬਜਟ ਹਰ ਸਾਲ ਵਧਾਉਣ ਦਾ ਫੈਸਲਾ ਕੀਤਾ ਹੈ, ਉਥੇ ਹੀ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਖੇਤੀ ਖੋਜਾਂ ਲਈ ਮੰਗ ਮੁਤਾਬਕ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਵਿੱਤ ਮੰਤਰੀ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਚਾਵਲਾਂ ਦੇ ਬਾਦਸ਼ਾਹ ਤੇ ਪ੍ਰਸਿੱਧ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀਆਂ ਕਿਸਮਾਂ ਦੀ ਖੋਜ ਕਰਨ ਬਦਲੇ ਸਨਮਾਨਤ ਵੀ ਕੀਤਾ। ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਕੈਨੇਡਾ ਨਾਲ ਵਿਗੜੇ ਸਬੰਧਾਂ ਦਾ ਪੰਜਾਬ ਤੇ ਪੰਜਾਬੀਆਂ ਉਪਰ ਬਹੁਤ ਅਸਰ ਪਵੇਗਾ ਇਸ ਲਈ ਮਸਲੇ ਦੇ ਸੰਜੀਦਾ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੈਨੇਡਾ ਦੇ ਆਪਣੇ ਹਮਰੁਤਬਾ ਨਾਲ ਗੱਲ ਕਰਕੇ ਦੁਵੱਲੇ ਸਬੰਧਾਂ ਨੂੰ ਤੁਰੰਤ ਸੁਧਾਰਨਾ ਚਾਹੀਦਾ ਹੈ ਤਾਂ ਕਿ ਇਸ ਦਾ ਪੰਜਾਬੀਆਂ ਉਪਰ ਕੋਈ ਮਾੜਾ ਅਸਰ ਨਾ ਪਵੇ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਖ਼ਜਾਨਾ ਲੋਕਾਂ ਦਾ ਖ਼ਜਾਨਾ ਹੈ ਅਤੇ ਸਰਕਾਰ ਇਸ ਨੂੰ ਲਗਾਤਾਰ ਤੰਦਰੁਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਚੋਰ ਮੋਰੀਆਂ ਬੰਦ ਕਰਕੇ ਖ਼ਜਾਨਾ ਭਰਿਆ ਹੈ ਤੇ ਹੁਣ ਲੀਡਰਾਂ ਦੇ ਘਰ ਜਾਣ ਦੀ ਥਾਂ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਨਾਲ 44 ਫੀਸਦੀ ਲਗਪਗ 3000 ਕਰੋੜ ਰੁਪਏ ਸਾਲਾਨਾ ਵੱਧ ਕਮਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਡਾ. ਜਸਵਿੰਦਰ ਸਿੰਘ ਸੋਢੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਡਾ. ਗੁਰਉਪਦੇਸ਼ ਕੌਰ, ਡਾ. ਸੋਨਿੰਦਰ ਗੁਪਤਾ, ਅਤੇ ਵੱਡੀ ਗਿਣਤੀ ਕਿਸਾਨ ਵੀ ਮੌਜੂਦ ਸਨ। ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਕਣਕ, ਛੋਲਿਆਂ ਤੇ ਹੋਰ ਫ਼ਸਲਾਂ ਦੇ ਬੀਜ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੇ ਗਏ। ਇਸ ਦੌਰਾਨ ਫ਼ਸਲ ਵਿਗਿਆਨੀਆਂ ਤੇ ਹੋਰ ਮਾਹਰਾਂ ਨੇ ਆਪਣੇ ਸੁਝਾਓ ਕਿਸਾਨਾਂ ਨਾਲ ਸਾਂਝੇ ਕੀਤੇ ਤੇ ਮੇਲੇ ਮੌਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਬੀਜਣ ਵਾਲੀ ਮਸ਼ੀਨ ਸਰਫੇਸ ਸੀਡਰ ਕਿਸਾਨਾਂ ਤੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀ ਜਦਕਿ ਦਰਸ਼ਕਾਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਵੀ ਲਾਭ ਲਿਆ।
Punjab Bani 22 September,2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ ਪਟਿਆਲਾ, 22 ਸਤੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ ਮਹੀਨੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬੰਦ 434 ਕੈਦੀਆਂ ਦੀ ਡਾ. ਸੁਰਿੰਦਰ ਕੁਮਾਰ (ਆਰਥੋ), ਡਾ. ਪ੍ਰਗਟ ਸਿੰਘ (ਮੈਡੀਸਨ), ਡਾ. ਕਮਲਦੀਪ ਸਿੰਘ (ਅੱਖਾਂ), ਡਾ. ਅਮੀਸਾ ਸ਼ਰਮਾ (ਗਾਇਨੀ), ਡਾ. ਲਵਲੀਨ ਕੌਰ (ਸਕਿਨ ) ਦੁਆਰਾ ਮੈਡੀਕਲ ਜਾਂਚ ਕੀਤੀ ਗਈ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਬੰਦ 115 ਕੈਦੀਆਂ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿੱਚ ਬੰਦ 15 ਕੈਦੀਆਂ ਦੀ ਡਾ. ਅਨੁਮੇਹਾ ਭੱਲਾ (ਮੈਡੀਸਨ), ਡਾ. ਮਨਦੀਪ ਸਿੰਘ (ਅੱਖਾਂ ਦੇ ਮਾਹਿਰ), ਡਾ. ਏਕਤਾ (ਗਾਇਨੀ), ਡਾ. ਸਿਲਕੀ ਸਿੰਗਲਾ (ਚਮੜੀ), ਡਾ. ਪ੍ਰਭ ਸਿਮਰਨ ਅਤੇ ਸ੍ਰੀ ਭਾਰਤ ਭੂਸ਼ਣ (ਫਾਰਮੇਸੀ ਅਫ਼ਸਰ) ਵੱਲੋਂ ਮੈਡੀਕਲ ਜਾਂਚ ਕੀਤੀ ਗਈ। ਕੈਦੀਆਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ 30 ਜ਼ਰੂਰਤਮੰਦ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਪਟਿਆਲਾ ਵੱਲੋਂ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਕੈਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਅਜਿਹੇ ਮੈਡੀਕਲ ਕੈਂਪ ਨਿਯਮਤ ਤੌਰ 'ਤੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਨਿਯਮਤ ਯੋਗਾ ਅਤੇ ਮੈਡੀਟੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ।
Punjab Bani 22 September,2023
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ -ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ : ਸਾਕਸ਼ੀ ਸਾਹਨੀ -ਕਿਹਾ, ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ -ਮਗਨਰੇਗਾ ਤਹਿਤ ਮਿਲਣ ਵਾਲੇ ਕੰਮ ਦੀ ਕੀਤੀ ਸਮੀਖਿਆ ਪਟਿਆਲਾ, 22 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਹੀਨਾਵਾਰ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਮੌਕੇ 'ਤੇ ਜਾਕੇ ਨਿਗਰਾਨੀ ਕਰਨਾ ਯਕੀਨੀ ਬਣਾਉਣ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਵੱਲੋਂ ਟੀਚੇ ਪੂਰੇ ਕਰਨ ਲਈ ਕੀਤੇ ਗਏ ਕੰਮ ਦੀ ਸਹਾਰਨਾ ਕੀਤੀ ਅਤੇ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਨੂੰ ਪੂਰੇ ਦਿਨ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਨੂੰ ਸੋ ਫ਼ੀਸਦੀ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਫੇਅਰ ਪ੍ਰਾਈਜ਼ ਸ਼ਾਪ, ਬੂਟੇ ਲਗਾਉਣ ਦੀ ਮੁਹਿੰਮ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ। ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ।
Punjab Bani 22 September,2023
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ ਲੋਕਾਂ ਦੇ ਹਿੱਤ ਵਿੱਚ ਪੁਲਿਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਿਆ ਜਾਵੇਗਾ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੀ ਕੀਤੀ ਪ੍ਰਧਾਨਗੀ ਜਲੰਧਰ, 22 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੁਲਿਸ ਨੂੰ ਆਧੁਨਿਕ ਸਮੇਂ ਦੀ ਹਾਣੀ ਬਣਾਉਣ ਪੰਜਾਬ ਸੂਬਾ ਗੂਗਲ ਵਰਗੀਆਂ ਬਹੁਕੌਮੀ ਕੰਪਨੀਆਂ ਨਾਲ ਹੱਥ ਮਿਲਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਆਪਕ ਰਣਨੀਤੀ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ ਅਤੇ ਰਸਮੀ ਸਮਝੌਤੇ ਉਤੇ ਜਲਦੀ ਦਸਤਖ਼ਤ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਈ ਅਣਦਿਸਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਅਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਕਰਨ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਜ਼ਿੰਮਾ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਕੰਮ ਦਾ ਬੋਝ ਘੱਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਇਸ ਫੋਰਸ ਨੂੰ ਅਤਿ-ਆਧੁਨਿਕ ਉਪਕਰਨਾਂ ਤੇ ਤਕਨੀਕਾਂ ਨਾਲ ਲੈਸ 144 ਵਾਹਨ ਦਿੱਤੇ ਜਾਣਗੇ ਅਤੇ ਇਹ ਫੋਰਸ ਦੀਆਂ ਗੱਡੀਆਂ ਦੇ ਕੰਮਕਾਜ ਦਾ ਘੇਰਾ 30 ਕਿਲੋਮੀਟਰ ਤੱਕ ਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਐਮਰਜੈਂਸੀ ਇਲਾਜ ਦਿੱਤਾ ਜਾ ਸਕੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰੇਕ ਸਾਲ ਤਕਰੀਬਨ 2.50 ਲੱਖ ਉਮੀਦਵਾਰਾਂ ਦੇ ਅਰਜ਼ੀਆਂ ਦੇਣ ਦੀ ਸੰਭਾਵਨਾ ਹੈ। ਇਨ੍ਹਾਂ ਸੰਭਾਵੀ ਉਮੀਦਵਾਰਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਨਾਲ-ਨਾਲ ਸਰੀਰਕ ਯੋਗਤਾ ਵਿੱਚ ਸੁਧਾਰ ਦਾ ਮੌਕਾ ਦੇਣ ਲਈ ਭਰਤੀ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਜਾਲ ਤੋਂ ਮੁਕਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਖੇਡ ਤੇ ਤਕਨੀਕੀ ਕੇਡਰ ਵਿੱਚ ਵਾਧਾ ਕਰਨ ਲਈ ਜਲਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਇਸ ਤਹਿਤ ਟੈਕਨੀਕਲ ਸਪੋਰਟ ਸਰਵਿਸਜ਼ ਵਿੱਚ 267 ਸਬ ਇੰਸਪੈਕਟਰ ਤੇ 2340 ਕਾਂਸਟੇਬਲ, ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੌਲਦਾਰ ਤੇ 362 ਕਾਂਸਟੇਬਲ, ਇੰਟੈਲੀਜੈਂਸ ਕਾਡਰ ਵਿੱਚ 794 ਕਾਂਸਟੇਬਲ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਮਰਪਣ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦੀ ਰਵਾਇਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੇਸ਼ ਸੇਵਾ ਲਈ ਦਿਖਾਇਆ ਜਜ਼ਬਾ ਲਾਮਿਸਾਲ ਹੈ। ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵ-ਨਿਯੁਕਤ ਉਮੀਦਵਾਰਾਂ ਲਈ ਯਾਦਗਾਰੀ ਪਲ ਹੈ ਕਿਉਂਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜ ਅੰਗ ਬਣੇ ਹਨ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ, ਮਿਹਨਤ ਤੇ ਪੇਸ਼ੇਵਰ ਵਚਨਬੱਧਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਤਾਂ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਦਿੱਕਤਾਂ ਘਟਾਉਣ ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਇੱਥੇ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
Punjab Bani 22 September,2023
ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ
ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ • ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ • ਖੇਤਰ ਵਿੱਚ ਸੈਰ-ਸਪਾਟਾ ਅਤੇ ਕਾਰੋਬਾਰ ਦੇ ਮੌਕੇ ਵਧਣਗੇ, ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਲਈ ਇਤਿਹਾਸਕ ਦਿਨ ਨੰਗਲ/ ਚੰਡੀਗੜ੍ਹ 21 ਸਤੰਬਰ: ਸ. ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ। ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ। ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਤੋਂ ਬਾਅਦ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ। ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ। ਸ. ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦਾ ਦਿਲਾਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਸਨ ਅਤੇ ਇਸ ਸਬੰਧੀ ਪ੍ਰਵਾਨਗੀਆਂ ਲੈਣ ਲਈ ਕੋਈ ਯਤਨ ਨਹੀਂ ਕੀਤੇ ਗਏ। ਸ.ਬੈਂਸ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਵਿੱਚ ਦਰਜਨਾਂ ਮੀਟਿੰਗਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਅਸੀਂ ਖੁਸ਼ ਹਾਂ ਕਿ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਫ਼ਲ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਏਗਾ। ਇਸ ਮੌਕੇ ਡਾ.ਸੰਜੀਵ ਗੌਤਮ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਕਾਕਾ ਨਾਨਗਰਾ ਅਤੇ ਬਚਿੱਤਰ ਸਿੰਘ ਹਾਜ਼ਰ ਸਨ।
Punjab Bani 21 September,2023
ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ ਵਟਸਐਪ ਚੈਨਲ ਦੇ ਲਿੰਕ https://whatsapp.com/channel/0029va42i695fm5iifathj0q ਉਤੇ ਸੰਪਰਕ ਕਰ ਸਕਦੇ ਨੇ ਲੋਕ ਚਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ। ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਲਿੰਕ ਰਾਹੀਂ ਚੈਨਲ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਕ ਉਪਰਾਲਾ ਲੋਕਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਾਉਣ ਵਿੱਚ ਬਹੁਤ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿੱਚ ‘ਸਕੂਲ ਆਫ਼ ਐਮੀਨੈਂਸ’ ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਨਿਰੰਤਰ ਜਾਣੂੰ ਕਰਵਾਉਣ ਲਈ ਇਸ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Punjab Bani 21 September,2023
ਸ਼ਹੀਦ ਪ੍ਰਦੀਪ ਸਿੰਘ ਸਮਾਣਾ ਹਲਕੇ ਦਾ ਹੀ ਨਹੀਂ ਬਲਕਿ ਪੰਜਾਬ ਅਤੇ ਦੇਸ਼ ਦਾ ਮਾਣ-ਜੌੜਾਮਾਜਰਾ
ਸ਼ਹੀਦ ਪ੍ਰਦੀਪ ਸਿੰਘ ਸਮਾਣਾ ਹਲਕੇ ਦਾ ਹੀ ਨਹੀਂ ਬਲਕਿ ਪੰਜਾਬ ਅਤੇ ਦੇਸ਼ ਦਾ ਮਾਣ-ਜੌੜਾਮਾਜਰਾ -ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਦੇ ਵੀ ਕੋਈ ਮੁ਼ਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਸਮਾਣਾ, 21 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅਨੰਤਨਾਗ ਦੇ ਸ਼ਹੀਦ ਪ੍ਰਦੀਪ ਸਿੰਘ ਦੇ ਪਿੰਡ ਬੱਲਮਗੜ੍ਹ ਵਿਖੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਜਦੋਂ ਕੋਈ ਵੀ ਜਵਾਨ ਸ਼ਹੀਦ ਹੁੰਦਾ ਹੈ ਤਾਂ ਇਸਦਾ ਇਕੱਲਾ ਪਰਿਵਾਰ ਨੂੰ ਹੀ ਘਾਟਾ ਨਹੀਂ ਪੈਂਦਾ ਸਗੋਂ ਸੂਬੇ ਤੇ ਦੇਸ਼ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਪ੍ਰਦੀਪ ਸਿੰਘ ਉਨ੍ਹਾਂ ਦੇ ਹਲਕੇ ਦਾ ਹੀ ਨਹੀਂ ਪੰਜਾਬ ਅਤੇ ਦੇਸ਼ ਦਾ ਮਾਣ ਹੈ। ਉਨ੍ਹਾਂ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਕੋਈ ਮੁ਼ਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਕੁਮਾਰ ਅਮਿਤ, ਡਵੀਜਨਲ ਕਮਿਸ਼ਨਰ ਅਰੁਣ ਸ਼ੇਖੜੀ, ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਡੀ.ਐਮ ਚਰਨਜੀਤ ਸਿੰਘ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 21 September,2023
ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ ਕਿਹਾ, ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
Punjab Bani 21 September,2023
ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ
ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 21 ਸਤੰਬਰ: ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ ਐਨੀਮੇਸ਼ਨ ਐਂਡ ਸਪੈਸ਼ਲ ਇਫੈਕਟਸ, ਸਮਾਰਟ ਫੋਨ ਟੈਕਨੀਸ਼ੀਅਨ-ਕਮ-ਐਪ ਟੈਸਟਰ, ਐਡੀਟਿਵ ਮੈਨੀਫੈਕਚਰਿੰਗ ਟੈਕਨੀਸ਼ੀਅਨ (3 ਡੀ ਪ੍ਰਿਟਿੰਗ), ਲਿਫਟ ਐਂਡ ਐਕਸੀਲੇਟਰ ਮਕੈਨਿਕ, ਡਰੋਨ ਟੈਕਨੀਸ਼ੀਅਨ, ਐਡਵਾਂਸ ਸੀ.ਐਨ.ਸੀ. ਮਸ਼ੀਨਿੰਗ, ਆਈ.ਓ.ਟੀ. ਟੈਕਨੀਸ਼ੀਅਨ (ਸਮਾਰਟ ਐਗਰੀਕਲਚਰ), ਸੋਲਰ ਟੈਕਨੀਸ਼ੀਅਨ ਅਤੇ ਮਕੈਨਿਕ ਇਲੈਕਟ੍ਰਿਕ ਵਾਹਨ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀ ਹਾਸਲ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਉਹਨਾਂ ਨੂੰ ਉੱਦਮੀ ਬਣਾਉਣਾ ਵੀ ਹੈ। ਸ. ਬੈਂਸ ਨੇ ਦੱਸਿਆ ਕਿ ਜਿਹੜੇ ਕੋਰਸ ਸ਼ੁਰੂ ਕੀਤੇ ਗਏ ਹਨ, ਉਹਨਾਂ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਸਿੱਖਿਅਤ ਕਾਮਿਆਂ ਦੀ ਬਹੁਤ ਮੰਗ ਹੈ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਨਵੇਂ ਕੋਰਸ ਸੂਬੇ ਦੇ 25 ਸਰਕਾਰੀ ਆਈ.ਟੀ.ਆਈ. ਵਿੱਚ ਸ਼ੁਰੂ ਕੀਤੇ ਗਏ ਹਨ ਜਿੱਥੇ ਕਿ ਇਹਨਾਂ ਕੋਰਸਾਂ ਲਈ 653 ਨਵੀਆਂ ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਨਵੇਂ ਕੋਰਸਾਂ ਲਈ ਅਧਿਆਪਕਾਂ ਦੀ ਭਰਤੀ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਤਕਨੀਕੀ ਮਾਹਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Punjab Bani 21 September,2023
ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ
ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ ਕ੍ਰਾਂਤੀਕਾਰੀ ਕਦਮ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਵਾਬਦੇਹੀ ਵੀ ਤੈਅ ਕਰੇਗਾ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰੇਗਾ, ਉਥੇ ਹੀ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭਾ ਹੈ ਜਿਸ ਨੇ ਦੇਸ਼ ਵਿੱਚ ਵੱਖ-ਵੱਖ ਐਪਲੀਕੇਸ਼ਨਾਂ ਦੀ ਸ਼ੁਰੂਆਤ ਕਰਕੇ ਅਤਿ-ਆਧੁਨਿਕ ਆਧੁਨਿਕ ਪ੍ਰਣਾਲੀ ਲਾਗੂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਆਮ ਆਦਮੀ ਦੀ ਭਲਾਈ ਅਤੇ ਵਿਧਾਇਕਾਂ ਨੂੰ ਅਪਡੇਟ ਰੱਖਣ ਦੇ ਉਦੇਸ਼ ਨਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਵਿਧਾਨ ਸਭਾ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਹ ਪਹਿਲਕਦਮੀ ਕਰਨ ਵਾਲਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਨੂੰ ਲਾਈਵ ਕਰਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਸੂਬੇ ਦੀ ਭਲਾਈ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਪਹਿਲਕਦਮੀ ਦਾ ਲਾਭ ਵਿਰੋਧੀ ਧਿਰ ਅਤੇ ਸੱਤਾ ਧਿਰ, ਦੋਵਾਂ ਧਿਰਾਂ ਦੇ ਵਿਧਾਇਕਾਂ ਨੂੰ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਲੋਕ ਪੱਖੀ ਬਿੱਲਾਂ ਦਾ ਖਰੜਾ ਤਿਆਰ ਕਰਨ ਅਤੇ ਪਾਸ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਇੱਕ ਸਾਰਥਿਕ ਕਦਮ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਹੁਣ ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਤਹਿਤ ਵੱਖ-ਵੱਖ ਫੈਸਲਿਆਂ ਅਤੇ ਦਸਤਾਵੇਜ਼ਾਂ ਦੀ ਸਥਿਤੀ ਦਾ ਪਤਾ ਲਾਉਣਾ ਅਤੇ ਜਾਣਕਾਰੀ ਸਾਂਝੀ ਕਰਨਾ ਆਸਾਨ ਹੋਵੇਗਾ ਜੋ ਇਸ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਵੇਕਲੀ ਐਪਲੀਕੇਸ਼ਨ ਰਾਹੀਂ ਸਦਨ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਅਤਿ-ਆਧੁਨਿਕ ਡਿਜੀਟਾਈਜੇਸ਼ਨ ਪ੍ਰਕਿਰਿਆ ਨੂੰ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਮਾਂ ਹਰ ਗੁਜ਼ਰਦੇ ਦਿਨ ਨਾਲ ਨਿਰੰਤਰ ਬਦਲਦਾ ਜਾ ਰਿਹਾ ਹੈ ਅਤੇ ਸਾਨੂੰ ਅਜੋਕੀ ਦੁਨੀਆਂ ਮੁਤਾਬਿਕ ਅਪਡੇਟ ਹੋਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਐਪਲੀਕੇਸ਼ਨ ਰਾਹੀਂ ਜਾਣਕਾਰੀ ਹਾਸਲ ਕਰ ਸਕਣਗੇ ਅਤੇ ਮੈਂਬਰਾਂ ਨੂੰ ਆਈ-ਪੈਡ ਦੇ ਮਹਿਜ਼ ਇੱਕ ਕਲਿੱਕ ’ਤੇ ਸਦਨ ਦੀ ਕਾਰਵਾਈ ਸਬੰਧੀ ਅਪਡੇਟਡ ਜਾਣਕਾਰੀ ਮਿਲ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਦੀ ਆਮਦ ਨਾਲ ਪੁਰਾਣੀ ਕਾਗਜ਼ੀ ਪ੍ਰਣਾਲੀ ’ਤੇ ਨਿਰਭਰਤਾ ਖ਼ਤਮ ਹੋ ਜਾਵੇਗੀ , ਜਿਸ ਨਾਲ ਵਾਤਾਵਰਣ ਦੀ ਸੰਭਾਲ ਹਿੱਤ ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਪਹਿਲਾਂ ਹੀ ਦੋ ਕਾਗਜ਼- ਰਹਿਤ ਬਜਟ ਪੇਸ਼ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਯਾਦ ਕੀਤਾ ਕਿ ਜਦੋਂ ਉਹ ਹਿਮਾਚਲ ਵਿਧਾਨ ਸਭਾ ਵਿੱਚ ਸਦਨ ਦੀ ਕਾਰਵਾਈ ਦੇ ਡਿਜੀਟਲਾਈਜ਼ੇਸ਼ਨ ਨੂੰ ਦੇਖਣ ਲਈ ਗਏ ਸਨ, ਤਾਂ ਉਨ੍ਹਾਂ ਨੇ ਉੱਥੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਇਸ ਪ੍ਰਣਾਲੀ ਨੂੰ ਅਤਿ- ਆਧੁਨਿਕ ਸਾਧਨਾਂ ਨਾਲ ਪੰਜਾਬ ਵਿੱਚ ਵੀ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਇਹ ਸੁਪਨਾ ਸਾਕਾਰ ਹੋ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਅਸੀਂ ਨਾ ਸਿਰਫ ਪ੍ਰਣਾਲੀ ਨੂੰ ਅਪਣਾਇਆ ਹੈ ਸਗੋਂ ਸਾਡਾ ਸਿਸਟਮ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਅੱਪਡੇਟ ਵੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨੇਵਾ ਵਰਕਸ਼ਾਪ ਦੇ ਉਦਘਾਟਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਅਤੇ ਨੇਵਾ ਬਰੌਸ਼ਰ ਜਾਰੀ ਕਰਨ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਡਿਜੀਟਲ ਵਿੰਗ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਮੈਂਬਰਾਂ ਨੂੰ ਆਈਪੈਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਆਈਪੈਡ ਸੌਂਪੇ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨਿਵੇਕਲੀ ਐਪਲੀਕੇਸ਼ਨ ਨੂੰ ਅਪਣਾਉਣ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਇਸ ਪ੍ਰਣਾਲੀ ਦੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਮਹਿਜ਼ ਇੱਕ ਕਲਿੱਕ ’ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਮੌਜੂਦਾ ਅਸੈਂਬਲੀ ਨੂੰ 11 ਯੋਗ ਡਾਕਟਰ, 14 ਪੋਸਟ ਗ੍ਰੈਜੂਏਟ, 17 ਵਕੀਲਾਂ ਵਾਲੀ ਸਭ ਤੋਂ ਪੜ੍ਹੀ-ਲਿਖੀ ਅਤੇ ਨੌਜਵਾਨ ਵਿਧਾਨ ਸਭਾ ਦੱਸਦਿਆਂ ਕਿਹਾ ਕਿ ਮੈਂਬਰਾਂ ਨੂੰ ਇਸ ਪ੍ਰਣਾਲੀ ਬਾਰੇ ਸਿਖਲਾਈ ਦੇਣ ਲਈ ਇੱਥੇ ਨੇਵਾ ਸੇਵਾ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ। ਸੰਧਵਾਂ ਨੇ ਇਹ ਵੀ ਦੱਸਿਆ ਕਿ ਅੰਤਰ ਵਿਭਾਗੀ ਪੱਤਰ ਵਿਹਾਰ ਨੂੰ ਵੀ ਜਲਦ ਹੀ ਇਲੈਕਟ੍ਰਾਨਿਕ ਵਿਧੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕਾਂ ਨੂੰ ਇਸ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ ਵਰਕਸ਼ਾਪ ਵੀ ਲਾਈ ਗਈ।
Punjab Bani 21 September,2023
ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ
ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 21 ਸਤੰਬਰ ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੂੰ ਝੰਡਾਬਰਦਾਰ ਬਣਨ ਦਾ ਮਾਣ ਹਾਸਲ ਹੋਇਆ ਸੀ। ਮੀਤ ਹੇਅਰ ਨੇ ਸਮੁੱਚੇ ਭਾਰਤੀ ਖੇਡ ਦਲ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਦੋ ਹਫਤੇ ਭਾਰਤੀ ਖਿਡਾਰੀ ਆਪਣੇ ਬਿਹਤਰ ਪ੍ਰਦਰਸ਼ਨ ਨਾਲ ਏਸ਼ਿਆਈ ਖੇਡਾਂ ਵਿੱਚ ਦੇਸ਼ ਦਾ ਨਾਮ ਉੱਚਾ ਕਰਨਗੇ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲਾ ਹਰਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਮੈਂਬਰ ਸੀ ਜਦੋਂ ਉਸ ਨੇ ਭਾਰਤੀ ਟੀਮ ਵੱਲੋਂ ਸਭ ਤੋਂ ਵੱਧ ਛੇ ਗੋਲ ਕੀਤੇ ਸਨ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ 9 ਗੋਲ ਕੀਤੇ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਇਸ ਸਾਲ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ। ਸੀਨੀਅਰ ਟੀਮ ਵਿੱਚ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਹਾਕੀ ਵਿਸ਼ਵ ਲੀਗ ਵਿੱਚ ਕਾਂਸੀ ਦਾ ਤਮਗ਼ਾ, ਏਸ਼ੀਆ ਕੱਪ ਵਿੱਚ ਸੋਨੇ ਦਾ ਤਮਗ਼ਾ ਅਤੇ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ ਹੈ। ਜੂਨੀਅਰ ਭਾਰਤੀ ਹਾਕੀ ਟੀਮ ਵੱਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਜੂਨੀਅਰ ਵਿਸ਼ਵ ਕੱਪ ਤੇ ਜੂਨੀਅਰ ਏਸ਼ੀਆ ਕੱਪ ਦਾ ਵੀ ਜੇਤੂ ਖਿਡਾਰੀ ਹੈ। ਭਾਰਤ ਸਰਕਾਰ ਨੇ ਉਸ ਨੂੰ ਅਰਜੁਨਾ ਐਵਾਰਡ ਨਾਲ ਵੀ ਸਨਮਾਨਤ ਕੀਤਾ ਹੈ।
Punjab Bani 21 September,2023
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ ਪੇਂਡੂ ਵਿਕਾਸ ਫੰਡ ਦੇ 5637.4 ਕਰੋੜ ਦੇ ਬਕਾਏ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਕੀਤੀ ਅਪੀਲ ਬਕਾਇਆ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਆਈ ਖੜੋਤ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ ਕਰਵਾਇਆ ਕਿ ਦੇਸ਼ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਕੇਂਦਰੀ ਅਨਾਜ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਖ਼ਰੀਦ ਕੇਂਦਰ ਸਰਕਾਰ ਲਈ ਅਤੇ ਉਸ ਦੀ ਤਰਫੋਂ ਕੀਤੀ ਜਾਂਦੀ ਹੈ ਤੇ ਕੇਂਦਰੀ ਪੂਲ ਲਈ ਖ਼ਰੀਦਿਆ ਸਾਰਾ ਅਨਾਜ ਭਾਰਤ ਸਰਕਾਰ ਨੂੰ ਉਸ ਦੀਆਂ ਲੋੜਾਂ ਮੁਤਾਬਕ ਸੌਂਪਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਭਾਰਤ ਸਰਕਾਰ ਦੇ ਖ਼ਰੀਦ ਏਜੰਟ ਵਜੋਂ ਕੰਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਧਾਂਤਕ ਤੌਰ ਉਤੇ ਅਨਾਜ ਦੀ ਖ਼ਰੀਦ ਲਈ ਹੋਏ ਸਾਰੇ ਖ਼ਰਚੇ ਦੀ ਭਰਪਾਈ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੀਤੀ ਜਾਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2020-21 ਦੀ ਆਰਜ਼ੀ ਖ਼ਰੀਦ ਸ਼ੀਟ ਵਿੱਚ ਭਾਰਤ ਸਰਕਾਰ ਨੇ ਕੁੱਝ ਸਪੱਸ਼ਟੀਕਰਨਾਂ ਦੀ ਘਾਟ ਕਾਰਨ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਚਾਰ-ਵਟਾਂਦਰੇ ਮਗਰੋਂ ਸੂਬਾ ਸਰਕਾਰ ਨੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵੱਲੋਂ ਮੰਗੇ ਗਏ ਸਾਰੇ ਸਪੱਸ਼ਟੀਕਰਨ ਸੌਂਪ ਦਿੱਤੇ ਅਤੇ ਭਾਰਤ ਸਰਕਾਰ/ਐਫ.ਸੀ.ਆਈ. ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਵੀ ਸੋਧ ਕਰ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਤਾਬਕ ਭਾਰਤ ਸਰਕਾਰ ਨੇ ਹਾੜ੍ਹੀ ਮਾਰਕੀਟਿੰਗ ਸੀਜ਼ਨ 2021-22 ਦਾ ਪੇਂਡੂ ਵਿਕਾਸ ਫੰਡ ਦਾ ਰੁਕਿਆ ਪੈਸਾ ਜਾਰੀ ਕਰ ਦਿੱਤਾ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰਨ ਦੇ ਬਾਵਜੂਦ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਤੋਂ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ (ਪੀ.ਆਰ.ਡੀ.ਏ.) 1987 ਦੀ ਧਾਰਾ 7 ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਤਿੰਨ ਫੀਸਦੀ ਪੇਂਡੂ ਵਿਕਾਸ ਫੀਸ ਦੇ ਤੌਰ ਉਤੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਭੁਗਤਾਨ ਕਰਨਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖ਼ਰਚੇ ਪੀ.ਆਰ.ਡੀ.ਏ., 1987 ਦੀਆਂ ਤਜਵੀਜ਼ਾਂ ਮੁਤਾਬਕ ਹਨ ਅਤੇ ਖ਼ਰਚਿਆਂ ਦੇ ਸਾਰੇ ਹੈੱਡ ਪੇਂਡੂ, ਖੇਤੀਬਾੜੀ ਤੇ ਸਬੰਧਤ ਮਸਲਿਆਂ ਬਾਰੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਖ਼ੇਤਰ ਦੀ ਤਰੱਕੀ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੇਗੀ, ਜਿਹੜੀ ਖ਼ਰੀਦ ਕੇਂਦਰਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਾੜ੍ਹੀ ਖ਼ਰੀਦ ਸੀਜ਼ਨ 2022-23 ਲਈ ਆਰਜ਼ੀ ਲਾਗਤ ਸ਼ੀਟ ਜਾਰੀ ਕਰਨ ਵੇਲੇ ਦੋ ਫੀਸਦੀ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੀ ਇਜਾਜ਼ਤ ਦਿੱਤੀ ਅਤੇ ਇਕ ਫੀਸਦੀ ਆਪਣੇ ਕੋਲ ਹੀ ਰੱਖ ਲਿਆ, ਜਿਸ ਨਾਲ 175 ਕਰੋੜ ਰੁਪਏ ਦਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਕਣਕ ਖ਼ਰੀਦ ਸੀਜ਼ਨ 2023-24 ਲਈ ਆਰਜ਼ੀ ਖ਼ਰੀਦ ਸ਼ੀਟ ਜਾਰੀ ਕਰਦਿਆਂ ਐਮ.ਡੀ.ਐਫ. ਘਟਾ ਕੇ ਤਿੰਨ ਫੀਸਦੀ ਤੋਂ ਦੋ ਫੀਸਦੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸੂਬੇ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਹੋਇਆ, ਜਿਸ ਨਾਲ ਇਹ ਕੁੱਲ ਨੁਕਸਾਨ ਦੋ ਸੀਜ਼ਨਾਂ ਲਈ 440 ਕਰੋੜ (175 ਕਰੋੜ + 265 ਕਰੋੜ) ਉਤੇ ਪੁੱਜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੱਧਰ ਉਤੇ ਆ ਕੇ ਇਹ ਫੰਡ ਜਾਰੀ ਨਾ ਹੋਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਅਤੇ ਅਰਥਚਾਰੇ ਉਤੇ ਮਾੜਾ ਪ੍ਰਭਾਵ ਪਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਬੀਤੇ ਸਮੇਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਕਰਜ਼ੇ ਦੀ ਅਦਾਇਗੀ ਕਰਨ ਦੇ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਨਾਲ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨਾਲ ਕਈ ਵਾਰ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 5637.4 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਅਜੇ ਤੱਕ ਜਾਰੀ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਰਕੇ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ਾ ਮੋੜਨ ਦੇ ਸਮਰੱਥ ਨਹੀਂ। ਇਸੇ ਤਰ੍ਹਾਂ ਸਰਕਾਰ ਸੂਬੇ ਦੀ ਪੇਂਡੂ ਵਸੋਂ ਅਤੇ ਕਿਸਾਨਾਂ ਦੀ ਭਲਾਈ ਲਈ ਵਿਕਾਸ ਗਤੀਵਿਧੀਆਂ ਨੂੰ ਨਿਰਵਿਘਨ ਰੂਪ ਵਿੱਚ ਜਾਰੀ ਨਹੀਂ ਰੱਖ ਸਕਦੀ। ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਇਹ ਮਸਲਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਆਖਿਆ ਤਾਂ ਕਿ ਇਹ ਰਾਸ਼ੀ ਛੇਤੀ ਤੋਂ ਛੇਤੀ ਜਾਰੀ ਹੋ ਸਕੇ।
Punjab Bani 21 September,2023
ਬਲਾਕ ਪਟਿਆਲਾ ਦੇ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ
ਬਲਾਕ ਪਟਿਆਲਾ ਦੇ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ -ਪਿੰਡ ਰਣਬੀਰਪੁਰਾ, ਧਬਲਾਨ, ਲਲੋਛੀ, ਲਚਕਾਣੀ, ਬਰਸਟ, ਕਾਠਮੱਠੀ ਅਤੇ ਢਕੜੱਬਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ ਪਟਿਆਲਾ, 21 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਰਣਬੀਰਪੁਰਾ, ਧਬਲਾਨ, ਲਲੋਛੀ, ਲਚਕਾਣੀ, ਬਰਸਟ, ਕਾਠਮੱਠੀ ਅਤੇ ਢਕੜੱਬਾ ਵਿਖੇ ਪਰਾਲੀ ਦੀ ਸਾਂਭ ਸੰਭਾਲ, ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿਚ ਐਸ ਡੀ ਐਮ ਪਟਿਆਲਾ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਇਹਨਾਂ ਕੈਂਪ ਵਿਚ ਡਾ. ਅਜੈਪਾਲ ਸਿੰਘ ਬਰਾੜ, ਡਾ. ਪਰਮਜੀਤ ਕੌਰ ਅਤੇ ਡਾ. ਗੌਰਵ ਅਰੋੜਾ ਵੱਲੋਂ ਸਰਬਪੱਖੀ ਕੀਟ ਪ੍ਰਬੰਧਨ, ਗੰਨੇ ਦੀ ਕਾਸ਼ਤ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਪਰ ਦਿੱਤੀ ਗਈ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਰਾਜਮੋਹਨ ਸਿੰਘ ਕਾਲੇਕਾ, ਸਰਬਜੀਤ ਸ਼ਰਮਾ, ਸਤਨਾਮ ਸਿੰਘ, ਹਰਦੀਪ ਸਿੰਘ ਨੇ ਆਪਣੇ ਤਜਰਬੇ ਦੂਜੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਹਨਾਂ ਪਿੰਡਾ ਦੇ ਪੰਚਾਇਤ ਮੈਂਬਰ, ਨੰਬਰਦਾਰ, ਸਕੱਤਰ ਕੋਆਪਰੇਟਿਵ ਸੋਸਾਇਟੀ ਅਤੇ ਇਫਕੋ ਦੇ ਨਵਜੋਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਭਾਗ ਲਿਆ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਅਵਿਸੇਕ ਕੁਮਾਰ, ਦਲਜਿੰਦਰ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਵੀ ਭਾਗ ਲਿਆ।
Punjab Bani 21 September,2023
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ 'ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ 'ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਪਟਿਆਲਾ, 21 ਸਤੰਬਰ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੇ ਈਕੋ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਪ੍ਰੋ. (ਡਾ) ਕੁਸੁਮ ਲਤਾ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ‘ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ’ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਵੱਛਤਾ ਮਿਸ਼ਨ-ਸਵੱਛਤਾ ਹੀ ਸੇਵਾ ਤਹਿਤ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਦਾ ਇੱਕ ਹਿੱਸਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਪਲਾਸਟਿਕ ਉਤਪਾਦਾਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਵਿੱਚ ਯੋਗਦਾਨ ਪਾਉਣ ਦਾ ਅਹਿਦ ਲਿਆ। ਡਾ. ਜਸਪ੍ਰੀਤ ਕੌਰ (ਇੰਚਾਰਜ ਈਕੋ ਕਲੱਬ) ਨੇ ਪਲਾਸਟਿਕ ਉਤਪਾਦਾਂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਡਾ. ਤਰਨਦੀਪ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਸੈਮੀਨਾਰ ਉਪਰੰਤ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਲਈ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਆਦਰਸ਼ ਥੀਏਟਰ ਗਰੁੱਪ ਪਟਿਆਲਾ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਹ ਨਾਟਕ ਜੀਵਨ ਸੰਘਰਸ਼ ’ਤੇ ਆਧਾਰਿਤ ਸੀ। ਇਸ ਮੌਕੇ ਕਲਾਕਾਰਾਂ ਨੇ ਕਲਾਤਮਕ ਢੰਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪੜ੍ਹਾਈ ਦੀ ਮਹੱਤਤਾ, ਅਮੀਰ ਅਤੇ ਗਰੀਬ ਦੇ ਪਾੜੇ ਨੂੰ ਪੂਰਾ ਕਰਨ ਲਈ। ਨਸ਼ਿਆਂ ਤੋਂ ਦੂਰ ਰਹਿਣਾ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰਨਾ। ਡਾ. ਰਿਤੂ ਕਪੂਰ, ਡਾ: ਅਮਰਿੰਦਰ ਕੌਰ, ਜੈਸਮੀਨ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Punjab Bani 21 September,2023
ਸਾਲ 2023 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ
ਸਾਲ 2023 ਦੇ ਜੀਵਨ ਰਕਸ਼ਾ ਪਦਕ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ ਪਟਿਆਲਾ, 21 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਲ 2023 ਲਈ 'ਜੀਵਨ ਰਕਸ਼ਾ ਪਦਕ' ਲੜੀ ਦੇ ਐਵਾਰਡ ਪ੍ਰਦਾਨ ਕੀਤੇ ਜਾਣੇ ਹਨ, ਇਸ ਲਈ ਇਨ੍ਹਾਂ ਐਵਾਰਡਾਂ ਲਈ ਪਾਤਰਤਾ ਪੂਰੀ ਕਰਦੇ ਸਬੰਧਤਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਬਾਰੇ ਹੋਰ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਤੇ ਲੋੜੀਦੀ ਯੋਗਤਾ ਪੂਰੀ ਕਰਦੇ ਸਬੰਧਤਾਂ ਦੀਆਂ ਸਿਫ਼ਾਰਸ਼ਾਂ 30 ਸਤੰਬਰ ਤੱਕ ਆਨ ਲਾਈਨ ਭੇਜੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਪਟਿਆਲਾ ਜ਼ਿਲ੍ਹੇ ਅੰਦਰ ਜੋ ਵੀ ਨਾਗਰਿਕ ਕੋਈ ਜੀਵਨ ਰਕਸ਼ਾ ਪੱਦਕ ਐਵਾਰਡ ਲਈ ਯੋਗਤਾ ਪੂਰੀ ਕਰਦਾ ਹੈ ਤਾਂ ਉਹ ਇਸ ਪਦਕ ਲਈ ਅਪਲਾਈ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਤ ਮਿਤੀ ਤੋਂ ਬਾਅਦ ਪ੍ਰਾਪਤ ਹੋਈ ਕਿਸੇ ਦਰਖਾਸਤ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਹ 'ਜੀਵਨ ਰਕਸ਼ਾ ਪਦਕ' ਐਵਾਰਡ ਕਿਸੇ ਵਿਅਕਤੀ ਵੱਲੋਂ ਕਿਸੇ ਦੂਸਰੇ ਦਾ ਮਨੁੱਖੀ ਜੀਵਨ ਨੂੰ ਬਚਾਉਣ ਹਿੱਤ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਾਨ ਬਚਾਉਣ ਵਾਲੇ ਵਿਅਕਤੀ ਵੱਲੋਂ ਕਿਸੇ ਹਾਦਸੇ ਦੇ ਪੀੜਤ, ਡੁੱਬਣ, ਅੱਗ, ਭੂਮੀ ਖਿਸਕਾਅ, ਕਿਸੇ ਜਾਨਵਰ ਦੇ ਹਮਲੇ ਦੇ ਪੀੜਤ, ਅਸਮਾਨੀ ਬਿਜਲੀ, ਖਾਣਾਂ 'ਚ ਲਾਪਤਾ ਹੋਣ ਵਾਲੇ ਕਿਸੇ ਵਿਅਕਤੀ ਨੂੰ ਬਚਾਉਣਾ ਆਦਿ ਦੇ ਦਲੇਰਾਨਾ ਕੰਮ ਕੀਤੇ ਹੋਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਵਾਰਡ ਤਿੰਨ ਵਰਗਾਂ 'ਚ ਵਿਲੱਖਣ ਕੰਮ ਕਰਨ ਵਾਲੇ ਨੂੰ ਉਤਸ਼ਾਹ ਵਧਾਉਣ ਹਿੱਤ ਦਿੱਤਾ ਜਾਂਦਾ ਹੈ, ਪਹਿਲਾ ਸਰਵੋਤਮ ਜੀਵਨ ਰਕਸ਼ਾ ਪਦਕ, ਇਸ 'ਚ ਕਿਸੇ ਬੇਹੱਦ ਭਿਆਨਕ ਸਥਿਤੀ 'ਚ ਆਪਣੀ ਜਾਨ ਭਿਆਨਕ ਜੋਖਮ 'ਚ ਪਾਕੇ ਕਿਸੇ ਦੀ ਜਾਨ ਬਚਾਉਣਾ, ਦੂਜਾ ਉਤਮ ਜੀਵਨ ਰਕਸ਼ਾ ਪਦਕ ਇਸ 'ਚ ਕਿਸੇ ਗੰਭੀਰ ਸਥਿਤੀ 'ਚ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਵੀ ਕਿਸੇ ਹੋਰ ਦੀ ਜਾਨ ਬਚਾਈ ਹੋਵੇ ਜਦੋਂਕਿ ਜੀਵਨ ਰਕਸ਼ਾ ਪਦਕ ਤੀਜਾ ਉਹ ਐਵਾਰਡ ਹੈ ਜਿਸ 'ਚ ਬਚਾਅ ਕਾਰਜ ਕਰਨ ਵਾਲਾ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ ਹੋਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਆਮ ਨਾਗਰਿਕ ਜਿਸ ਨੇ ਪਿਛਲੇ ਦੋ ਸਾਲਾਂ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੂਸਰੇ ਦੀ ਜਾਨ ਬਚਾਈ ਹੋਵੇ ਸਮੇਤ ਆਰਮਡ ਫੋਰਸ, ਪੁਲਿਸ ਫੋਰਸ ਅਤੇ ਅੱਗ ਬੁਝਾਊ ਦਸਤੇ ਦੇ ਮੈਂਬਰ ਵੀ ਯੋਗ ਹੋਣਗੇ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਵੱਖਰੇ ਤੌਰ 'ਤੇ ਸੇਵਾ ਕਰਦਿਆਂ ਅਜਿਹਾ ਵਿਲੱਖਣ ਕਾਰਜ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਭੇਜੀਆਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਉਚ ਤਾਕਤੀ ਕਮੇਟੀ ਵੱਲੋਂ ਘੋਖਿਆ ਜਾਂਦਾ ਹੈ ਤੇ ਇਸ ਵੱਲੋਂ ਆਪਣੀਆਂ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਦਫ਼ਤਰ ਨੂੰ ਭੇਜੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰਪਤੀ ਬਹਾਦਰੀ ਮੈਡਲ ਤੇ ਮੈਰੀਟੋਰੀਅਸ ਸਰਵਿਸ ਮੈਡਲ ਲਈ ਵੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਹੋਮ ਗਾਰਡ, ਡਿਫੈਸ ਅਤੇ ਫਾਇਰ ਸਰਵਿਸ ਆਰਗੇਨਾਈਜੇਸ਼ਨ ਤੇ ਵਲੰਟੀਅਰਜ਼ ਵੱਲੋਂ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਦੀ ਆਨ ਲਾਈਨ ਅਪਲਾਈ ਦੀ ਮਿਤੀ 30 ਸਤੰਬਰ 2023 ਹੈ।
Punjab Bani 21 September,2023
ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ
ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 20 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਲਾਗੂ ਕਰਨ ਦਾ ਸੱਦਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਬਿੱਲ ਜਨਗਣਨਾ ਤੇ ਹੱਦਬੰਦੀ ਦਾ ਕੰਮ ਮੁਕੰਮਲ ਹੋਣ ਮਗਰੋਂ 5 ਤੋਂ 7 ਸਾਲਾਂ ਬਾਅਦ ਹੀ ਲਾਗੂ ਕਰਨਾ ਹੈ ਤਾਂ ਫਿਰ ਇਸਨੂੰ ਅਗਲੀਆਂ ਚੋਣਾਂ ਤੋਂ ਪਹਿਲਾਂ ਲਿਆਉਣ ਦਾ ਕੀ ਮਕਸਦ ਹੈ? ਅਕਾਲੀ ਦਲ ਵੱਲੋਂ ਬਿੱਲ ’ਤੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਦਲੇਰੀ ਨਾਲ ਸਵਾਲ ਕੀਤਾ ਕਿ ਜਨਗਣਨਾ ਦਾ ਕੰਮ ਪਹਿਲੀ ਵਾਰ ਕੋਰੋਨਾ ਦਾ ਬਹਾਨਾ ਲਗਾ ਕੇ ਦੋ ਸਾਲ ਕਿਉਂ ਲਟਕਾਇਆ ਗਿਆ ਹੈ ਜਦੋਂ ਕਿ ਚੀਨ, ਬਰਤਾਨੀਆ ਵਰਗੇ ਦੇਸ਼ਾਂ ਨੇ ਆਪਣੇ ਮੁਲਕਾਂ ਵਿਚ ਇਹ ਕੰਮ ਮੁਕੰਮਲ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਸਪਸ਼ਟ ਨਹੀਂ ਹੈ ਕਿ ਜਨਗਣਨਾ ਕਦੋਂ ਹੋਵੇਗੀ ਤੇ ਹੱਦਬੰਦੀ ਦੀ ਪ੍ਰਕਿਰਿਆ ਕਦੋਂ ਮੁਕੰਮਲ ਕੀਤਾ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਵਾਅਦਾ 2014 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ ਤਾਂ ਹੁਣ ਇਸ ਬਿੱਲ ਨੂੰ ਲਿਆਉਣ ਦੀ ਕੀ ਕਾਹਲ ਸੀ? ਉਹਨਾਂ ਕਿਹਾ ਕਿ ਸਰਕਾਰ ਪਿਛਲੇ ਸਾਢੇ 9 ਸਾਲਾਂ ਤੋਂ ਕੀ ਕਰ ਰਹੀ ਸੀ? ਉਹਨਾਂ ਨੇ ਆਖਿਆ ਕਿ ਮਹਿਲਾ ਰਾਖਵਾਂਕਰਨ ਲਾਗੂ ਕਰਨ ਵਾਸਤੇ ਕੋਈ ਸਮਾਂ ਹੱਦ ਨਾ ਹੋਣ ਕਾਰਨ ਭਾਜਪਾ ਪਹਿਲਾਂ ਵੀ ਮੁਸ਼ਕਿਲਾਂ ਵਿਚ ਉਲਝੀ ਹੈ ਤੇ ਇਸ ’ਤੇ ਔਰਤਾਂ ਦੀਆਂ ਵੋਟਾਂ ਲੈਣ ਵਾਸਤੇ ’ਜੁਮਲੇਬਾਜ਼ੀ’ ਕਰਨ ਦੇ ਦੋਸ਼ ਲੱਗੇ ਹਨ। ਹਰਸਿਮਰਤ ਕੌਰ ਬਾਦਲ ਨੇ ਸਾਲਾਂ ਬੱਦੀ ਇਸ ਬਿੱਲ ਨੂੰ ਲਟਕਾਉਣ ਦੇ ਦੱਸੇ ਜਾ ਰਹੇ ਕਾਰਨਾਂ ਨੂੰ ਸਿਰਫ ਬਹਾਨੇ ਕਰਾਰ ਕਰਾਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਦੇਸ਼ ’ਨੋਟਬੰਦੀ’ ਤੇ ’ਲਾਕਡਾਊਨ’ ਮਿੰਟਾਂ ਵਿਚ ਲਾਗੂ ਕਰ ਸਕਦਾ ਹੈ ਤਾਂ ਫਿਰ ਇਹ ਮਹਿਲਾ ਰਾਖਵਾਂਕਰਨ ਫੌਰੀ ਲਾਗੂ ਕਿਉਂ ਨਹੀਂ ਕਰ ਸਕਦਾ? ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਹਿਲੀ ਲੋਕ ਸਭਾ ਵਿਚ ਸਿਰਫ 24 ਮਹਿਲਾ ਸੰਸਦ ਮੈਂਬਰ ਸਨ ਜੋ 9 ਫੀਸਦੀ ਬਣਦੇ ਹਨ ਜਦੋਂ ਕਿ ਇਸ ਵੇਲੇ 798 ਮਹਿਲਾ ਸੰਸਦ ਮੈਂਬਰ ਹਨ। ਉਹਨਾਂ ਕਿਹਾ ਕਿ ਇਸ ਸਦਨ ਵਿਚ ਹਰ 13 ਸੰਸਦ ਮੈਂਬਰਾਂ ਵਿਚੋਂ 11 ਪੁਰਸ਼ ਹਨ ਤੇ ਸਾਡੀਆਂ ਵਿਧਾਨ ਸਭਾਵਾਂ ਵਿਚ ਮਹਿਲਾ ਪ੍ਰਤੀਨਿਧਾਂ ਦੀ ਅਣਹੋਂਦ ਹੈ। ਉਹਨਾਂ ਜ਼ੋਰਦੇ ਕੇ ਕਿਹਾ ਕਿ ਇਸ ਅਸੰਤੁਲਨ ਨੂੰ ਤੁਰੰਤ ਦਰੁੱਸਤ ਕਰਨ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਸ਼ਵ ਦੇ ਸੰਕੇਤਾਂ ਨੇ ਵੀ ਇਸ ਨੂੰ ਤੁਰੰਤ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ।
Punjab Bani 20 September,2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ ਚਲਾਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ ਚਲਾਈ -ਇਕ ਮਹੀਨਾ ਚੱਲੇਗੀ ’ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ’ ਮੁਹਿੰਮ ਪਟਿਆਲਾ, 20 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ “ਜੇਲ੍ਹ ਕੈਦੀਆਂ ਲਈ ਵੋਕੇਸ਼ਨਲ ਲਿਟਰੇਸੀ” ਮੁਹਿੰਮ ਚਲਾਈ ਗਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਪਟਿਆਲਾ ਨੇ ਇਸ ਮੁਹਿੰਮ ਦਾ ਉਦਘਾਟਨ ਕੀਤਾ ਜੋ ਕਿ ਇੱਕ ਮਹੀਨੇ 20.9.2023 ਤੋਂ 20.10.2023 ਤੱਕ ਚੱਲੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਅਤੇ ਟਰੇਨਿੰਗ ਇੰਸਟੀਚਿਊਟ ਪ੍ਰੇਸਟਾ ਸਕਿੱਲਜ਼, ਛੋਟੀ ਬਾਰਾਂਦਰੀ, ਪਟਿਆਲਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਜੇਲ੍ਹ ਦੇ ਕੈਦੀਆਂ ਲਈ ਬਾਗਬਾਨੀ, ਖੇਤੀਬਾੜੀ, ਫੁਲਕਾਰੀ, ਸਿਲਾਈ ਅਤੇ ਬਿਊਟੀਸ਼ੀਅਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਲੇਅ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਜੇਲ੍ਹ ਦੇ ਕੈਦੀਆਂ ਨੂੰ ਕੰਪਿਊਟਰ ਸਿਖਲਾਈ ਦੇਣ ਲਈ ਦੋ ਇੰਸਟਰਕਟਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਕੈਦੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨਾ ਹੈ, ਤਾਂ ਜੋ ਜੇਲ੍ਹ ਦੇ ਕੈਦੀਆਂ ਵਿੱਚ ਆਤਮ ਵਿਸ਼ਵਾਸ ਅਤੇ ਸਵੈ-ਮਾਣ ਪੈਦਾ ਕੀਤਾ ਜਾ ਸਕੇ। ਇਹ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿੱਚ ਮਦਦ ਕਰ ਸਕਦਾ ਹੈ ਅਤੇ ਉਹ ਸਮਾਜ ਵਿੱਚ ਸਨਮਾਨਜਨਕ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੇਲ੍ਹ ਦੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਲੋੜਵੰਦ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਨਾਲ ਨਿੱਜੀ ਤੌਰ ਤੇ ਜਾਂ ਫ਼ੋਨ ਨੰਬਰ 0175-2306500 ਤੇ ਸੰਪਰਕ ਕਰ ਸਕਦੇ ਹਨ।
Punjab Bani 20 September,2023
ਪੰਜਾਬੀ ਯੂਨੀਵਰਸਿਟੀ ਵਿੱਚ ਮਲਟੀਸਪੈਸ਼ਲਿਟੀ ਕੈਂਪ ਲਗਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ਮਲਟੀਸਪੈਸ਼ਲਿਟੀ ਕੈਂਪ ਲਗਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਭਾਈ ਘਨੱਈਆ ਜੀ ਦੀ ਬਰਸੀ ਨੂੰ ਸਮਰਪਿਤ ਮਾਨਵ ਸੇਵਾ ਸੰਕਲਪ ਦਿਵਸ ਮਨਾਉਣ ਲਈ ਭਾਈ ਘਨੱਈਆ ਸਿਹਤ ਕੇਂਦਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਇੱਕ ਮਲਟੀਸਪੈਸ਼ਲਿਟੀ ਕੈਂਪ ਲਗਾਇਆ ਗਿਆ। ਯੂ.ਜੀ.ਸੀ ਗੈਸਟ ਹਾਊਸ ਵਿਖੇ ਲਗਾਏ ਇਸ ਕੈਂਪ ਵਿੱਚ ਜਿਨ੍ਹਾਂ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ ਉਨ੍ਹਾਂ ਵਿੱਚ ਡਾ. (ਲੈਫਟੀਨੈਂਟ ਕਰਨਲ) ਐਚ.ਐਸ.ਬਰਾੜ, ਸੀਨੀਅਰ ਨਿਓਰੋਸਰਜਨ, ਫੋਰਟੀਸ ਹਸਪਤਾਲ, ਮੋਹਾਲੀ, ਡਾ. ਅਰੁਨ ਕੋਛੜ, ਸੀਨੀਅਰ ਕਾਰਡੀਓਲੋਜਿਸਟ, ਫੋਰਟੀਸ ਹਸਪਤਾਲ, ਮੋਹਾਲੀ,ਡਾ. ਧਰਮਿੰਦਰ ਅਗਰਵਾਲ, ਯੂਰੋਲੋਜਿਸਟ, ਫੋਰਟੀਸ ਹਸਪਤਾਲ, ਮੋਹਾਲੀ, ਡਾ. ਨਿਤਿਨ ਸਿੰਗਲਾ, ਮਨੋਵਿਗਿਆਨੀ, ਨਿਤਿਨ, ਮਾਈਂਡਕੇਅਰ ਕਲੀਨਿਕ, ਪਟਿਆਲਾ, ਡਾ. ਹੇਮੰਤ ਬਾਂਸਲ, ਆਰਥੋਪੈਡਿਕ ਸਰਜਨ, ਬਾਂਸਲ ਜੁਆਇੰਟਲਾਈਨ ਹਸਪਤਾਲ, ਪਟਿਆਲਾ, ਡਾ. ਜੇ.ਪੀ.ਐਸ.ਸੋਢੀ, ਅੱਖਾਂ ਦੇ ਮਾਹਿਰ, ਸੋਢੀ ਆਈ ਹਸਪਤਾਲ, ਪਟਿਆਲਾ ਸ਼ਾਮਿਲ ਰਹੇ। ਕੈਂਪ ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤਾ ਗਿਆ। ਇਸ ਮੌਕੇ ਰਜਿਸਟਰਾਰ ਡਾ. ਨਵਜੋਤ ਕੌਰ, ਡੀਨ ਅਕਾਦਮਿਕ ਡਾ. ਅਸ਼ੋਕ ਤਿਵਾੜੀ, ਵਿੱਤ ਅਫ਼ਸਰ ਡਾ. ਪਰਮੋਦ ਅਗਰਵਾਲ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਕੈਂਪ ਦੇ ਆਯੋਜਨ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਅਤੇ ਹੈਲਥ ਸੈਂਟਰ ਦੇ ਸਟਾਫ਼ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਰੇਗੀਨਾ ਵੱਲੋਂ ਇਹ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਕਿ ਇਸ ਕੈਂਪ ਵਿੱਚ ਉਨ੍ਹਾਂ ਨੇ ਕੁਝ ਵੱਖ–ਵੱਖ ਵਿਭਾਗਾਂ ਦੇ ਸੁਪਰਸਪੈਸ਼ਲੀਸਟ ਨੂੰ ਇਸ ਮਲਟੀਸਪੈਸ਼ਲਟੀ ਕੈਂਪ ਵਿੱਚ ਇਕੱਠਾ ਕੀਤਾ। ਉਨ੍ਹਾਂ ਕਿਹਾ ਕਿ ਹੈਲਥ ਸੈਂਟਰ ਪੰਜਾਬੀ ਯੂਨੀਵਰਸਿਟੀ ਪਰਿਵਾਰ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਬੋਲਦਿਆਂ ਡਾ. ਰੇਗੀਨਾ ਮੈਣੀ, ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਕੈਂਪ ਵਿੱਚ ਲਗਭਗ 300 ਦੇ ਕਰੀਬ ਮਰੀਜਾਂ ਨੇ ਆਪਣਾ ਚੈੱਕਅਪ ਕਰਵਾਇਆ। ਉਨ੍ਹਾਂ ਨੇ ਸਾਰੇ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ, ਖਾਸ ਕਰਕੇ ਡਾ. ਅਜਿੰਦਰ ਸਿੰਘ ਮੈਨੇਜਰ ਕਾਰਪੋਰੇਟ ਰਿਲੇਸ਼ਨ ਫੋਰਟਿਸ ਹਸਪਤਾਲ ਮੋਹਾਲੀ, ਦਾ ਬਹੁਤ ਧੰਨਵਾਦ ਕੀਤਾ।
Punjab Bani 20 September,2023
ਪਟਿਆਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਪਟਿਆਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ -ਕਿਹਾ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਜਾਵੇ ਪਟਿਆਲਾ, 20 ਸਤੰਬਰ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਈਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਪਾਰ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੁਣ ਤੱਕ ਕੀਤੀ ਗਈ ਤਿਆਰੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਤਿਆਰ ਕਰਨ ਵਾਲੀ ਇੰਡਸਟਰੀ ਨਾਲ ਤੁਰੰਤ ਮੀਟਿੰਗ ਕੀਤੀ ਜਾਵੇ ਅਤੇ ਸੀਜ਼ਨ ਦੌਰਾਨ ਜੇਕਰ ਮਸ਼ੀਨਰੀ ਵਿੱਚ ਕੋਈ ਖਰਾਬੀ ਆਉਂਦੀ ਹੈ ਤਾਂ ਉਸ ਦੀ ਤੁਰੰਤ ਰਿਪੇਅਰ ਲਈ ਇੰਡਸਟਰੀ ਵੱਲੋਂ ਨੋਡਲ ਅਧਿਕਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਪਰਾਲੀ ਸਾਂਭਣ 'ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਦੇਣ ਲਈ ਜੋ ਵਟਸ ਐਪ ਚੈਟ ਬੋਟ ਤਿਆਰ ਕੀਤਾ ਜਾ ਰਿਹਾ ਹੈ, ਉਸ ਵਿੱਚ ਪੰਜਾਬੀ ਭਾਸ਼ਾ ਸਮੇਤ ਬੋਲ ਕੇ ਦੱਸਣ ਵਰਗੇ ਫ਼ੀਚਰ ਵੀ ਪਾਏ ਜਾਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਲੈਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਭੱਠਿਆਂ 'ਚ ਪਰਾਲੀ ਨੂੰ ਪੈਲੇਟਸ ਬਣਾ ਕੇ ਬਾਲਣ ਦੇ ਰੂਪ ਵਿੱਚ ਵਰਤਣ ਸਬੰਧੀ ਜਾਰੀ ਪਾਲਿਸੀ ਦੀ ਇੰਨ ਬਿੰਨ ਪਾਲਣਾ ਕਰਵਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਦੀ ਮੈਪਿੰਗ ਕਰਨ ਅਤੇ ਇਨ੍ਹਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਲਈ ਸਬੰਧਤ ਵਿਭਾਗਾਂ ਨੂੰ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਪਲਬੱਧ ਮਸ਼ੀਨਰੀ ਦੀ ਪੂਰੀ ਤਰ੍ਹਾਂ ਵਰਤੋਂ ਕੀਤੀ ਜਾਵੇ ਤਾਂ ਪਰਾਲੀ ਪ੍ਰਬੰਧਨ ਕਰਨ 'ਚ ਕੋਈ ਸਮੱਸਿਆ ਨਹੀਂ ਆਵੇਗੀ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਫ.ਐਸ.ਸੀ. ਰਵਿੰਦਰ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।
Punjab Bani 20 September,2023
ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਜਨਾਬ ਜਾਵੇਦ ਅਖਤਰ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਜਨਾਬ ਜਾਵੇਦ ਅਖਤਰ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਅਤੇ ਈ.ਐੱਮ.ਆਰ.ਸੀ ਦੇ ਸਹਿਯੋਗ ਨਾਲ 'ਸਮਕਾਲ ਵਿੱਚ ਸਿਰਜਣਾਤਮਕ ਲੇਖਣ: ਚੁਣੌਤੀਆਂ ਅਤੇ ਸੰਭਾਵਨਾਵਾਂ' ਵਿਸ਼ੇ ਉੱਤੇ ਪਹਿਲਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਦੇਣ ਲਈ ਪ੍ਰਸਿੱਧ ਉਰਦੂ ਸ਼ਾਇਰ/ਗੀਤਕਾਰ ਅਤੇ ਉੱਘੇ ਫ਼ਿਲਮਸਾਜ਼ ਜਾਵੇਦ ਅਖ਼ਤਰ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਜਾਵੇਦ ਅਖ਼ਤਰ ਨੇ ਆਪਣੇ ਭਾਸ਼ਣ ਦੌਰਾਨ ਸਿਰਜਣਾਤਮਕ ਲੇਖਣ ਦੀ ਪ੍ਰਸੰਗਿਕਤਾ ਸੰਬੰਧੀ ਸੰਵਾਦ ਰਚਾਉਂਦਿਆਂ ਕਿਹਾ ਕਿ ਜ਼ਿਆਦਾਤਰ ਸਾਹਿਤ ਸਿਰਜਣ ਲਿਖਤਾਂ ਦੀ ਪੁਨਰ-ਲਿਖਤ ਨਾਲ ਹੀ ਵਾਬਸਤਾ ਮਿਲਦਾ ਹੈ। ਸਿਰਜਣਾਤਮਕ ਲੇਖਣ ਮੂਲ ਰੂਪ ਵਿੱਚ ਸਿਰਜਣਾਤਮਕ ਹੋਵੇ ਤਾਂ ਹੀ ਮੌਲਿਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਇਨਸਾਨ ਦੀ ਜ਼ਿੰਦਗੀ ਦਾ ਇਤਿਹਾਸ ਕੇਵਲ ਸਾਹਿਤ ਹੁੰਦਾ ਹੈ। ਵੰਨ-ਸੁਵੰਨੇ ਭਾਸ਼ਾਈ ਅਤੇ ਸਾਹਿਤਕ ਲੇਖਣ ਵਿੱਚੋਂ ਸਾਨੂੰ ਦੁਨੀਆਂ ਵਿੱਚ ਕਿਹੋ ਜਿਹੀਆਂ ਵੰਨ-ਸੁਵੰਨਤਾਵਾਂ ਵਾਲੇ ਮਨੁੱਖ ਹਨ, ਇਹ ਤਸਵੀਰ ਮਿਲਦੀ ਹੈ। ਜੋ ਇਨਸਾਨ ਸਾਡੇ ਤੋਂ ਅਲੱਗ ਭਾਸ਼ਾ, ਸਭਿਆਚਾਰ ਜਾਂ ਸਥਾਨ ਦੇ ਨਹੀਂ ਵੀ ਹਨ, ਸਾਹਿਤ ਸਾਨੂੰ ਉਹਨਾਂ ਨਾਲ ਮੁਹੱਬਤੀ ਰਿਸ਼ਤੇ ਲਈ ਪ੍ਰੇਰਦਾ ਹੈ। ਉਨ੍ਹਾਂ ਕਵਿਤਾ ਦੇ ਸੰਬੰਧ ਵਿੱਚ ਵਿਸ਼ੇਸ਼ ਤੌਰ ਉੱਤੇ ਕਿਹਾ ਕਿ ਨਿਰੋਲ ਤੁਕ-ਤੁਕਾਂਤ ਜਾਂ ਮਸਨੂਈ ਬੰਧਨਾਂ ਵਿੱਚ ਬੱਝੀ ਸ਼ਾਇਰੀ ਕਦੇ ਵੀ ਅਸਲ ਮੁੱਦੇ ਤੀਕਰ ਨਹੀਂ ਪਹੁੰਚਦੀ ਅਤੇ ਲੋਕਾਂ ਦੀ ਸ਼ਾਇਰੀ ਨਹੀਂ ਬਣ ਪਾਉਂਦੀ। ਉਨ੍ਹਾਂ ਕਿਹਾ ਕਿ ਮਨੁੱਖੀ ਮਨ ਦੇ ਚੇਤਨ ਅਤੇ ਅਚੇਤਨ ਦੇ ਦਰਮਿਆਨ ਨੋ ਮੈਨ'ਜ਼ ਲੈਂਡ ਦੇ ਕੋਨੇ ਉੱਪਰ ਸ਼ਾਇਰੀ ਹੁੰਦੀ ਹੈ। ਸ਼ਿਲਪ ਅਤੇ ਕਲਪਨਾ ਮਿਲ ਕੇ ਸ਼ਾਇਰੀ ਨੂੰ ਘੜਦੇ ਹਨ। ਕਵਿਤਾ ਵਿੱਚ ਪ੍ਰਗਟਾਵੇ ਦੀ ਅਜ਼ਾਦੀ ਵਧੇਰੇ ਹੈ। ਸਾਹਿਤ ਦੋ ਲੋਕਾਂ ਨਾਲ ਵਾਬਸਤਾ ਹੈ ਇੱਕ ਲਿਖਣ ਵਾਲੇ ਨਾਲ ਅਤੇ ਦੂਸਰਾ ਪੜ੍ਹਨ ਵਾਲੇ ਨਾਲ। ਉਨ੍ਹਾਂ ਕਿਹਾ ਕਿ ਹਰ ਦੌਰ ਤੁਹਾਨੂੰ ਇੱਕ ਪੈਕੇਜ ਆਫਰ ਕਰਦਾ ਹੈ। ਤੁਸੀਂ ਕੀ ਚੁਣਦੇ ਹੋ, ਤੁਹਾਡੀਆਂ ਤਰਜੀਹਾਂ ਕੀ ਹਨ, ਇਹ ਤੁਹਾਡੇ ਉੱਪਰ ਨਿਰਭਰ ਕਰਦਾ ਹੈ। ਤਕਨਾਲੋਜੀ ਨੇ ਸਿਰਜਣਾ ਅਤੇ ਸਾਡੇ ਮਹਿਸੂਸ ਕਰਨ ਦੇ ਦਰਜੇ ਨੂੰ ਬਿਨਾਂ ਸ਼ੱਕ ਪ੍ਰਭਾਵਿਤ ਕੀਤਾ ਹੈ। ਅੰਤਰਝਾਤ ਕਰਨ ਦੀ ਵਿਹਲ ਨਹੀਂ ਹੈ ਅੱਜ ਦੇ ਯੁੱਗ ਦੇ ਬੰਦੇ ਕੋਲ। ਹੁਣ ਦੀ ਪੀੜ੍ਹੀ ਕੋਲ ਠਹਿਰਾਅ ਦਾ ਘੱਟ ਹੋਣਾ ਅਤੇ ਜਮੀਨੀ ਹਕੀਕਤਾਂ ਨਾਲ ਲਗਾ ਘੱਟ ਹੋਣਾ ਵੀ ਸਾਡੀ ਸਿਰਜਨਾਤਮਕਤਾ ਨੂੰ ਖੋਰਾ ਲਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਸ਼ੀਨ ਯੁੱਗ ਦੇ ਬਾਸ਼ਿੰਦੇ ਹਾਂ ਅਤੇ ਮਸ਼ੀਨਾਂ ਦੀ ਜੜ ਨਹੀਂ ਹੁੰਦੀ ਜੜ ਕੇਵਲ ਅਹਿਸਾਸਾਂ ਵਾਲਿਆਂ ਦੀ ਜਿਊਂਦੇ-ਥੀਂਦੇ ਖਿਆਲਾਂ ਵਾਲਿਆਂ ਦੀ ਹੁੰਦੀ ਹੈ। ਅਸੀਂ ਆਪਣੇ ਕਾਵਿ, ਸਾਹਿਤ ਅਤੇ ਕਲਾਤਮਕ ਲੇਖਣ ਨਾਲ ਵਾਬਸਤਾ ਅਸਲ ਮਨੋਰਥਾਂ ਤੋਂ ਦੂਰ ਜਾ ਰਹੇ ਹਾਂ। ਅੱਜ ਦੇ ਬੰਦਿਆਂ ਦਾ 'ਅਸੀਂ' ਸ਼ਬਦ ਕਮਜੋਰ ਹੋਇਆ ਹੈ ਅਤੇ 'ਮੈਂ' ਸ਼ਬਦ ਤਾਕਤਵਰ ਹੋਇਆ ਹੈ। ਸਾਡੇ ਗੁਣਾਤਮਕ ਢਾਂਚੇ ਵਿੱਚ ਗੜਬੜ ਹੋਣ ਕਾਰਣ ਅਸੀਂ ਇਸ ਨਿਘਾਰ ਦਾ ਸਾਹਮਣਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬੱਚਾ ਉਹ ਨਹੀਂ ਕਰਦਾ ਜੋ ਅਸੀਂ ਕਹਿੰਦੇ ਹਾਂ ਬੱਚਾ ਉਹ ਕਰਦਾ ਹੈ ਜੋ ਅਸੀਂ ਕਰਦੇ ਹਾਂ। ਸਾਡੇ ਘਰਾਂ ਵਿੱਚ ਪਈਆਂ ਸਾਹਿਤਕ ਅਤੇ ਗਿਆਨ ਨਾਲ ਸੰਬੰਧਿਤ ਕਿਤਾਬਾਂ ਸਿਰਫ਼ ਤੇ ਸਿਰਫ਼ ਨੁਮਾਇਸ਼ੀ ਵਸਤਾਂ ਬਣ ਕੇ ਰਹਿ ਗਈਆਂ ਹਨ। ਸਾਹਿਤ ਜਾਂ ਕਵਿਤਾ ਕਿਸੇ ਸਮਾਜ ਦੀ ਬੁਲੰਦ ਆਵਾਜ਼ ਹੁੰਦੀ ਹੈ। 'ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ' ਦੇ ਕੋਆਰਡੀਨੇਟਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਗੁਰਮੁਖ ਸਿੰਘ ਨੇ ਸੁਆਗਤੀ ਸ਼ਬਦ ਸਾਂਝੇ ਕਰਦਿਆਂ ਜਿੱਥੇ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਦੇ ਕੰਮਾਂ ਅਤੇ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਸਾਹਿਤਕ ਸਫ਼ਰ ਬਾਰੇ ਜਾਣਕਾਰੀ ਦਿੱਤੀ ਉੱਥੇ ਉਨ੍ਹਾਂ ਨੇ ਜਾਵੇਦ ਅਖ਼ਤਰ ਸਾਹਿਬ ਦੀ ਸਿਰਜਣਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਲੇਖਨ ਬਾਰੇ ਦੱਸਦਿਆਂ ਉਨ੍ਹਾਂ ਦੀ ਬਹੁ-ਗੁਣੀ ਸ਼ਖ਼ਸੀਅਤ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜਨਾਬ ਜਾਵੇਦ ਅਖ਼ਤਰ ਇੱਕ ਭਾਰਤੀ ਕਵੀ,ਹਿੰਦੀ/ਉਰਦੂ ਫਿਲਮਾਂ ਦੇ ਦਿੱਗਜ ਗੀਤਕਾਰ ਅਤੇ ਪਟਕਥਾ ਲੇਖਕ ਵਜੋਂ ਆਪਣੀ ਨਿਵੇਕਲੀ ਪਛਾਣ ਰੱਖਦੇ ਹਨ। ਇਸ ਸਭ ਦੇ ਨਾਲ-ਨਾਲ ਉਹ ਇੱਕ ਸਮਾਜਕ ਕਾਰਕੁਨ ਵਜੋਂ ਵੀ ਵੱਖਰੀ ਪਛਾਣ ਰੱਖਦੇ ਹਨ। ਉੱਘੇ ਉਰਦੂ ਸ਼ਾਇਰ ਪ੍ਰੋਫ਼ੈਸਰ ਨਾਸ਼ਿਰ ਨਕਵੀ ਨੇ ਜਾਵੇਦ ਅਖਤਰ ਸਾਹਿਬ ਦੇ ਅਦਬ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਾਹਿਤ ਦਾ ਵੱਡਾ ਹਾਸਲ ਦੱਸਿਆ। ਪ੍ਰਗਤੀਵਾਦੀ ਸਾਹਿਤ ਲਹਿਰ ਵਿੱਚ ਜਾਵੇਦ ਸਾਹਿਬ ਦੇ ਪਰਿਵਾਰਕ ਯੋਗਦਾਨ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਾਵੇਦ ਅਖ਼ਤਰ ਨੇ ਪਰਿਵਾਰ ਵਿੱਚੋਂ ਮਿਲੇ ਕਲਾ ਦੇ ਗੁਣ ਨੂੰ ਅੱਗੋਂ ਹੋਰ ਖ਼ੂਬਸੂਰਤ ਰੰਗ ਦਿੱਤੇ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪ੍ਰਸਿੱਧ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੇ ਕਿਹਾ ਕਿ ਜਾਵੇਦ ਸਾਹਿਬ ਨੂੰ ਸੁਣਨਾ ਬਹੁਤ ਖੁਸ਼ਗਵਾਰ ਹੈ। ਮੈਂ ਇਹਨਾਂ ਦੇ ਲੇਖਣ ਤੋਂ ਇਹਨਾਂ ਦੀ ਕਲਾਕਾਰੀ ਤੋਂ ਬਹੁਤ ਮੁਤਾਸਰ ਹਾਂ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿਦਿਆਰਥੀ ਹਾਂ ਅਤੇ ਹੁਣ ਤੀਕਰ ਮੈਂ ਯੂਨੀਵਰਸਿਟੀ ਦੀ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨਾਲ ਜੁੜਿਆ ਹੋਇਆ ਹਾਂ। ਉਨ੍ਹਾਂ ਕਿਹਾ ਕਿ ਸਾਹਿਤਕਾਰ/ਸ਼ਾਇਰ ਸਾਡੀਆਂ ਖਾਮੋਸ਼ੀਆਂ ਨੂੰ ਪਕੜਦੇ ਅਤੇ ਚਿਤਰਦੇ ਹਨ ਉਹਨਾਂ ਇਸ ਮੌਕੇ ਪ੍ਰੋਫੈਸਰ ਗੁਰਦਿਆਲ ਸਿੰਘ ਦੇ ਲੇਖਣ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੇ ਆਪਣੇ ਵਿੱਚ ਹੋਰ ਭਾਸ਼ਾਵਾਂ ਨੂੰ ਸਮੋਇਆ ਹੈ। ਪੰਜਾਬੀ ਜ਼ੁਬਾਨ ਨੇ ਰੀਤ ਨਾਲੋਂ ਪ੍ਰੀਤ ਨੂੰ ਵਧੇਰੇ ਤਰਜੀਹ ਦਿੱਤੀ/ਮਾਣ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਦੀ ਆਵਾਜ਼ ਲੱਗਣਾ ਅਤੇ ਅਤੇ ਸਮਾਜ ਦੀ ਆਵਾਜ਼ ਬਣਨਾ ਵੱਖੋ-ਵੱਖਰੇ ਕੰਮ ਹਨ। ਸਾਹਿਤਕ ਲੇਖਣ ਦਾ ਕੰਮ ਬਹੁਤ ਗੰਭੀਰ ਅਤੇ ਕਠਿਨ ਹੈ। ਇਹ ਜ਼ਿੰਮੇਵਾਰੀ ਵਾਲਾ ਕੰਮ ਹੈ ਅਤੇ ਸਾਡੇ ਸਾਹਿਤਕਾਰਾਂ ਨੂੰ ਹਰ ਹੀਲੇ ਇਸ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਵੇਦ ਸਾਹਿਬ ਦੀ ਆਮਦ ਸਾਡੇ ਲਈ ਬਹੁਤ ਖੁਸ਼ਗਵਾਰ ਹੈ। ਇਨ੍ਹਾਂ ਦੇ ਆਉਣ ਨਾਲ ਯੂਨੀਵਰਸਿਟੀ ਵਿੱਚ ਬੜਾ ਸਿਰਜਣਾਤਮਕ ਮਾਹੌਲ ਬਣਿਆ ਹੈ ਅਤੇ ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦਾ ਪਹਿਲਾ ਲੈਕਚਰ ਅੱਗੋਂ ਲਈ ਉਦਾਹਰਣ ਸਾਬਤ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਡੀਨ ਭਾਸ਼ਾਵਾਂ, ਪ੍ਰੋਫ਼ੈਸਰ ਰਾਜਿੰਦਰਪਾਲ ਸਿੰਘ ਬਰਾੜ ਨੇ ਆਏ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਾਵੇਦ ਸਾਹਿਬ ਨੇ ਸਾਡੀਆਂ ਦੋ-ਪੀੜੀਆਂ ਦੇ ਅਹਿਸਾਸਾਂ ਨੂੰ ਜੁਬਾਨ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਚੇਅਰ ਦੀ ਸਥਾਪਨਾ ਲਈ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।
Punjab Bani 20 September,2023
ਜੈ ਇੰਦਰ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਜੈ ਇੰਦਰ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ ਔਰਤਾਂ ਦੇ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਇਹ ਇੱਕ ਇਤਿਹਾਸਕ ਕਦਮ: ਜੈ ਇੰਦਰ ਕੌਰ ਪਟਿਆਲਾ, 20 ਸਤੰਬਰ ਭਾਰਤੀ ਜਨਤਾ ਪਾਰਟੀ, ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਨੇ ਕਿਹਾ, "ਇਹ ਭਾਰਤ ਲਈ ਇੱਕ ਇਤਿਹਾਸਕ ਪਲ ਹੈ ਕਿਉਂਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੁਆਰਾ ਬਹੁਤ ਮਹੱਤਵਪੂਰਨ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਸਾਡੀਆਂ ਔਰਤਾਂ ਦੇ ਸਸ਼ਕਤੀਕਰਨ ਅਤੇ ਉੱਚ ਪੱਧਰ 'ਤੇ ਲਿੰਗ ਸਮਾਨਤਾ ਨੂੰ ਉਤਸ਼ਾਹਤ ਕਰਨ ਵੱਲ ਇਹ ਬਹੁਤ ਜ਼ਰੂਰੀ ਕਦਮ ਹੈ ਅਤੇ ਮੈਂ ਇਸ ਬਿੱਲ ਨੂੰ ਲਿਆਉਣ ਲਈ ਪ੍ਰਧਾਨ ਮੰਤਰੀ ਜੀ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ।" ਉਨ੍ਹਾਂ ਅੱਗੇ ਕਿਹਾ, "ਇਸ ਇਤਿਹਾਸਕ ਬਿੱਲ ਦੇ ਪਾਸ ਹੋਣ ਨਾਲ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਨਾਲ-ਨਾਲ ਲੋਕ ਸਭਾ ਦੀਆਂ 33% ਸੀਟਾਂ ਔਰਤਾਂ ਲਈ ਰਾਖਵੀਆਂ ਹੋ ਜਾਣਗੀਆਂ। ਇਹ ਮੋਦੀ ਸਰਕਾਰ ਦਾ ਸਾਡੀ ਨਾਰੀ ਸ਼ਕਤੀ ਦੇ ਸਸ਼ਕਤੀਕਰਨ ਲਈ ਇੱਕ ਬਹੁਤ ਮਹੱਤਵਪੂਰਨ ਕਦਮ ਹੈ। ਭਾਵੇਂ ਪਿਛਲੀ ਸਰਕਾਰ ਨੇ ਵੀ ਅਜਿਹਾ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਆਪਣੀ ਸਿਆਸੀ ਦ੍ਰਿੜਤਾ ਦੀ ਘਾਟ ਕਾਰਨ ਅਜਿਹਾ ਕਰਨ ਵਿੱਚ ਅਸਫਲ ਰਹੇ ਸਨ ਪਰ ਮੈਨੂੰ ਭਰੋਸਾ ਹੈ ਕਿ ਸਾਡੀ ਭਾਜਪਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਬਿੱਲ ਨੂੰ ਦੋਵਾਂ ਸਦਨਾਂ ਵਿੱਚ ਜ਼ਰੂਰ ਪਾਸ ਕਰਵਾ ਦੇਵੇਗੀ।" ਭਾਜਪਾ ਆਗੂ ਨੇ ਅੱਗੇ ਦੱਸਿਆ ਕਿ, "ਇਸ ਵੇਲੇ ਲੋਕ ਸਭਾ ਵਿੱਚ 82 ਮਹਿਲਾ ਸੰਸਦ ਮੈਂਬਰ ਹਨ, ਪਰ ਇਸ ਬਿੱਲ ਦੇ ਪਾਸ ਹੋਣ ਨਾਲ ਇਹ ਗਿਣਤੀ ਮੌਜੂਦਾ ਗਿਣਤੀ ਦੇ ਹਿਸਾਬ ਨਾਲ ਵੱਧ ਕੇ 181 ਹੋ ਜਾਵੇਗੀ। ਮੌਜੂਦਾ ਸਥਿਤੀ ਵਿੱਚ ਔਰਤਾਂ ਦੀ ਉੱਚ ਪੱਧਰ 'ਤੇ ਸਹੀ ਨੁਮਾਇੰਦਗੀ ਸਮੇਂ ਦੀ ਲੋੜ ਹੈ, ਕਿਉਂਕਿ ਸਹੀ ਨੁਮਾਇੰਦਗੀ ਨਾਲ ਹੀ ਔਰਤਾਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕਦਾ ਹੈ।"
Punjab Bani 20 September,2023
ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਕਾਲਜ ਸਮਾਣਾ ਤੋਂ ਆਗਾਜ਼
ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਕਾਲਜ ਸਮਾਣਾ ਤੋਂ ਆਗਾਜ਼ -ਦੁਵੱਲੇ ਸੰਵਾਦ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਨਸ਼ੇ ਲੱਗਣ ਕਾਰਨ ਦੱਸਦਿਆਂ ਨਸ਼ਿਆਂ ਤੋਂ ਖਹਿੜਾ ਛੱਡਣ ਦੇ ਸੁਝਾਓ ਵੀ ਦਿੱਤੇ -ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ 'ਚ ਲਿਜਾਇਆ ਜਾਵੇਗਾ-ਸਾਕਸ਼ੀ ਸਾਹਨੀ -ਕਿਹਾ, ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ ਨੌਕਰੀਆਂ ਤੇ ਕਾਰੋਬਾਰ ਕਰਨ ਦੇ ਅਥਾਹ ਮੌਕੇ -ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖ਼ੁਦ ਦੂਰ ਰਹਿਣ ਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਦਿਵਾਇਆ ਸਮਾਣਾ/ਪਟਿਆਲਾ, 20 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਨਸ਼ਿਆਂ ਵਿਰੁੱਧ ਜੰਗ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਣ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਅੱਜ ਪਬਲਿਕ ਕਾਲਜ ਸਮਾਣਾ ਤੋਂ ਕੀਤਾ। ਵਿਦਿਆਰਥੀਆਂ ਨਾਲ ਕੀਤੇ ਨਿਵੇਕਲੇ ਦੁਵੱਲੇ ਸੰਵਾਦ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਲੱਤ ਦੇ ਸ਼ਿਕਾਰ ਹੋਣ ਦੇ ਕਾਰਨ ਵੀ ਵਿਦਿਆਰਥੀਆਂ ਤੋਂ ਹੀ ਜਾਣੇ ਤੇ ਨਸ਼ਿਆਂ ਦੀ ਬੰਦੀ ਤੋਂ ਖਹਿੜਾ ਛੁਡਾ ਕੇ ਆਜ਼ਾਦ ਰਹਿਣ ਦਾ ਸੱਦਾ ਦਿੱਤਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਉਹ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਤੇ ਆਪਣੇ ਕਾਰੋਬਾਰ ਕਰਨ ਦੇ ਅਥਾਹ ਮੌਕੇ ਪ੍ਰਦਾਨ ਕਰ ਰਹੀ ਹੈ ਪਰ ਲੋੜ ਹੈ ਕਿ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿਕੇ ਆਪਣੇ ਟੀਚੇ ਮਿੱਥਣ ਤੇ ਮਿਹਨਤ ਕਰਨ। ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਹੋਏ ਦੂਸਰੇ ਵਿਅਕਤੀਆਂ ਦੀ ਮਦਦ ਕਰਨ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪਟਿਆਲਾ ਵਿਖੇ ਸਾਕੇਤ ਨਸ਼ਾ ਮੁਕਤੀ ਕੇਂਦਰ ਵਿਖੇ ਸ਼ੁਰੂ ਕੀਤੀ ਗਈ ਸਹਿਯੋਗੀ ਹੈਲਪਲਾਈਨ 0175-2213385 ਦਾ ਲਾਭ ਲੈਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚੋਂ ਇੱਕ ਸਾਲ ਦੇ ਅੰਦਰ-ਅੰਦਰ ਨਸ਼ਿਆਂ ਦੀ ਜੜ੍ਹ ਪੁੱਟਣ ਦੇ ਕੀਤੇ ਐਲਾਨ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਦਾ ਸਹਿਯੋਗ ਲੈਕੇ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਦੁਵੱਲੇ ਸੰਵਾਦ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖ਼ੁਦ ਦੂਰ ਰਹਿਣ ਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਕਰਵਾਇਆ ਅਤੇ ਕਿਹਾ ਕਿ ਨੌਜਵਾਨ ਵਲੰਟੀਅਰ ਬਣਕੇ ਆਪਣੇ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ। ਇਸ ਦੌਰਾਨ ਰੈਡ ਆਰਟਸ ਪੰਜਾਬ ਥੀਏਟਰ ਗਰੁੱਪ ਨੇ ਨੁਕੜ ਨਾਟਕ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਲਗਾਉਣ ਵਾਲੀ ਮਾੜੀ ਸੰਗਤ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਦੌਰਾਨ ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਨੇਹਾ ਅਗਰਵਾਲ, ਕਾਲਜ ਪ੍ਰਿੰਸੀਪਲ ਜਤਿੰਦਰ ਦੇਵ, ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਨਰਸਿੰਗ ਅਫ਼ਸਰ ਪਰਮਿੰਦਰ ਸਿੰਘ ਕਾਲਜ ਅਧਿਆਪਕ ਸਮਸ਼ੇਰ ਸਿੰਘ, ਡਾ. ਪੀ.ਐਸ ਸੰਧੂ, ਗੁਰਦੇਵ ਸਿੰਘ ਟਿਵਾਣਾ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟਾਏ।
Punjab Bani 20 September,2023
ਵਿਦਿਆਰਥੀਆਂ ਨੂੰ ਐਮ.ਆਰ.ਐਫ਼ ਤੇ ਆਰ.ਆਰ.ਆਰ.ਆਰ ਸਾਈਟ ਦਾ ਕਰਵਾਇਆ ਦੌਰਾ
ਵਿਦਿਆਰਥੀਆਂ ਨੂੰ ਐਮ.ਆਰ.ਐਫ਼ ਤੇ ਆਰ.ਆਰ.ਆਰ.ਆਰ ਸਾਈਟ ਦਾ ਕਰਵਾਇਆ ਦੌਰਾ ਘਨੌਰ/ਪਟਿਆਲਾ, 20 ਸਤੰਬਰ: ਸਵੱਛਤਾ ਲੀਗ 2.0 ਤਹਿਤ ਸਵੱਛਤਾ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਾਰਜ ਸਾਧਕ ਅਫ਼ਸਰ, ਨਗਰ ਪੰਚਾਇਤ ਘਨੌਰ ਚੇਤਨ ਸ਼ਰਮਾ ਦੀ ਅਗਵਾਈ ਹੇਠ ਨਗਰ ਪੰਚਾਇਤ ਘਨੌਰ ਵਿਖੇ ਬਣੇ ਐਮ.ਆਰ.ਐਫ ਸਾਈਟ, ਆਰ.ਆਰ.ਆਰ ਸਾਈਟ ਅਤੇ ਕੰਪੋਸਟ ਪਿਟਸ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਬੱਚਿਆ ਨੂੰ ਸਾਈਟ ’ਤੇ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਦੀ ਡੋਰ ਟੂ ਡੋਰ ਸੈਗਰੀਗੇਸਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਕੰਪੋਸਟ ਪਿਟਸ ਵਿੱਚ ਗਿੱਲੇ ਕੂੜੇ ਤੋ ਕਿਵੇਂ ਖਾਦ ਤਿਆਰ ਕੀਤੀ ਜਾਂਦੀ ਹੈ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਕੇ ਐਮ.ਆਰ.ਐਫ ਸਾਈਟ ਤੇ (ਮੈਟੀਰੀਅਲ ਰਿਕਵਰੀ ਫਸਿਲਟੀ ਸਾਈਟ) ਰੱਖਿਆ ਜਾਂਦਾ ਹੈ ਅਤੇ ਰੀਸਾਈਕਲ ਕੀਤਾ ਜਾਂਦਾ ਹੈ ਬਾਰੇ ਸਮਝਾਇਆ ਗਿਆ, ਇਸ ਤੋ ਇਲਾਵਾ ਸੋਲਿਡ ਵੈਸਟ ਸਾਈਟ ਤੇ ਬਣੇ ਆਰ.ਆਰ.ਆਰ ਸੈਂਟਰ (ਰੀਯੂਜ, ਰੀਸਾਈਕਲ, ਰਡਿਊਸ) ਬਾਰੇ ਦੱਸਿਆ ਗਿਆ ਕਿ ਲੋਕਾਂ ਵੱਲੋਂ ਨਾ ਵਰਤਣਯੋਗ ਚੀਜ਼ਾਂ ਇੱਥੇ ਜਮਾਂ ਕਰਵਾਈਆਂ ਜਾ ਦੀਆਂ ਹਨ ਅਤੇ ਉਨ੍ਹਾਂ ਨੂੰ ਕਿਵੇਂ ਮੁੜ ਵਰਤੋ ਵਿੱਚ ਲਿਆਂਦਾ ਜਾਂਦਾ ਹੈ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੇ ਦਿੱਤੀਆਂ ਜਾ ਦੀਆਂ ਹਨ ਬਾਰੇ ਦੱਸਿਆ ਗਿਆ। ਇਹ ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋ ਬਾਅਦ ਜੈਸਪਰ ਸਕੂਲ ਦੇ ਵਿਦਿਆਰਥੀਆਂ ਵਿੱਚ ਬੜਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਬਾਰੇ ਆਪਣੇ ਮਾਪਿਆ ਅਤੇ ਮੁਹੱਲਾ ਨਿਵਾਸੀਆਂ ਨੂੰ ਜਾਗਰੂਕ ਕਰਨਗੇ ਅਤੇ ਗਿੱਲੇ ਕੂੜੇ ਤੋ ਘਰ ਵਿੱਚ ਹੀ ਖਾਦ ਤਿਆਰ ਕਰਨਗੇ ਅਤੇ ਕਦੇ ਵੀ ਪਲਾਸਟਿਕ ਲਿਫ਼ਾਫ਼ੇ ਦੀ ਵਰਤੋ ਨਾ ਕਰਕੇ ਕੱਪੜੇ ਦੇ ਥੈਲੇ ਦੀ ਹੀ ਵਰਤੋ ਕਰਨਗੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਤਰਾਂ ਹੋਰਾਂ ਸਕੂਲਾਂ ਦੇ ਬੱਚਿਆ ਦੀ ਵਿਜ਼ਟ ਵੀ ਕਰਵਾਈ ਜਾਵੇਗੀ ਅਤੇ ਸੋਲਿਡ ਵੈਸਟ ਮੈਨੇਜਮੈਂਟ ਸਬੰਧੀ ਬੱਚਿਆ ਨੂੰ ਜਾਗਰੂਕ ਕੀਤਾ ਜਾਵੇਗਾ।
Punjab Bani 20 September,2023
ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ : ਅਜੀਤਪਾਲ ਕੋਹਲੀ
ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ : ਅਜੀਤਪਾਲ ਕੋਹਲੀ -ਵਿਧਾਇਕ ਕੋਹਲੀ ਨੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ -ਕਿਹਾ, ਆਂਗਣਵਾੜੀ ਵਰਕਰਾਂ ਰਾਹੀਂ ਘਰ-ਘਰ ਤੱਕ ਪਹੁੰਚ ਰਿਹੈ ਸਰਕਾਰੀ ਸਕੀਮਾਂ ਦਾ ਲਾਭ ਪਟਿਆਲਾ, 20 ਸਤੰਬਰ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ। ਇਸ ਮੌਕੇ ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਆਉਣੇ ਵਾਲੇ ਆਂਗਣਵਾੜੀ ਸੈਂਟਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕੇ ਇਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹੀ ਸਾਡੇ ਹਰ ਗਲੀ ਮੁਹੱਲੇ ਵਿਚ ਜਾ ਕੇ ਛੋਟੇ ਬੱਚਿਆਂ ਦੇ ਪਾਲਣ ਪੋਸਣ ਬਾਰੇ ਅਹਿਮ ਜਾਣਕਾਰੀ ਦੇਣੀ ਹੁੰਦੀ ਹੈ ਅਤੇ ਸਰਕਾਰ ਦੀਆਂ ਇਸ ਵਿਭਾਗ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣਾ ਹੁੰਦਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਸੰਵਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਪੰਜਾਬ ਸਰਕਾਰ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣ ਲਈ ਵਚਨਬੱਧ ਹੈ। ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕੇ ਇਹਨਾਂ ਵਰਕਰਾਂ ਅਤੇ ਹੈਲਪਰਾਂ ਦੀ ਬਿਨਾਂ ਕਿਸੇ ਪੱਖਪਾਤ ਤੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ਤੇ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 36,097 ਨੌਕਰੀਆਂ ਦਿੱਤੀਆਂ ਹਨ। ਇਸ ਮੁਹਿੰਮ ਤਹਿਤ ਮੈਰਿਟ ਦੇ ਆਧਾਰ ਤੇ ਬਿਨਾਂ ਸਿਫ਼ਾਰਿਸ਼ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ, ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਰਾਜ ਦੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂਗਈਆਂਹਨ। ਇਸ ਮੌਕੇ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Punjab Bani 20 September,2023
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 2
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 2 ਪਟਿਆਲਾ ਜ਼ਿਲ੍ਹੇ 'ਚ 26 ਸਤੰਬਰ ਤੋ ਸ਼ੁਰੂ ਹੋਣਗੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪਟਿਆਲਾ, 20 ਸਤੰਬਰ: ਖੇਡ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਬਲਾਕ ਪੱਧਰੀ ਮੁਕਾਬਲਿਆਂ ਤੋ ਬਾਅਦ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ 26 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ 24 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਹੋਣ ਵਾਲੇ ਮੁਕਾਬਲਿਆਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋਹ-ਖੋਹ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ। ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਦੇ ਮੁਕਾਬਲੇ ਫਿਜ਼ੀਕਲ ਕਾਲਜ ਪਟਿਆਲਾ ਵਿਖੇ ਹੋਣਗੇ। ਜਦਕਿ ਐਥਲੈਟਿਕਸ ਦੇ ਮੁਕਾਬਲੇ ਪੋਲੋ ਗਰਾਊਂਡ ਤੇ ਫੁੱਟਬਾਲ ਦੇ ਲੜਕਿਆਂ ਦੇ ਮੁਕਾਬਲੇ ਪੀ.ਐਸ.ਪੀ.ਸੀ.ਐਲ. ਗਰਾਊਂਡ ਵਿਖੇ ਅਤੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ। ਵਾਲੀਬਾਲ ਸਮੈਸਿੰਗ ਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਪੋਲੋ ਗਰਾਊਂਡ 'ਚ ਹੀ ਹੋਣਗੇ। ਉਨ੍ਹਾਂ ਦੱਸਿਆ ਕਿ ਤੈਰਾਕੀ ਦੇ ਮੁਕਾਬਲੇ ਸਰਕਾਰੀ ਤੈਰਾਕੀ ਪੂਲ ਪਟਿਆਲਾ ਵਿਖੇ, ਕਿੱਕ ਬਾਕਸਿੰਗ ਦੇ ਸਰਕਾਰੀ ਮਲਟੀਪਰਪਜ਼ ਸਕੂਲ, ਪਾਵਰ ਲਿਫ਼ਟਿੰਗ ਤੇ ਬਾਕਸਿੰਗ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ। ਕੁਸ਼ਤੀ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਰੁਸਤਮ-ਏ-ਹਿੰਦ ਕੇਸਰ ਅਖਾੜਾ ਵਿਖੇ ਹੋਣਗੇ। ਹੈਂਡਬਾਲ, ਬਾਸਕਟਬਾਲ, ਲਾਅਨ ਟੈਨਿਸ, ਚੈੱਸ, ਵੇਟ ਲਿਫ਼ਟਿੰਗ, ਹਾਕੀ, ਜੂਡੋ, ਗੱਤਕਾ, ਟੇਬਲ ਟੈਨਿਸ ਤੇ ਬੈਡਮਿੰਟਨ ਖੇਡਾਂ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਜਦਕਿ ਸਾਫਟਬਾਲ ਦੇ ਸਰਕਾਰੀ ਮਲਟੀਪਰਪਜ਼ ਸਕੂਲ ਤੇ ਨੈੱਟਬਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 26 ਸਤੰਬਰ ਤੋ 5 ਅਕਤੂਬਰ ਤੱਕ ਕਰਵਾਏ ਜਾਣਗੇ।
Punjab Bani 20 September,2023
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ • *ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ 'ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ * • ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ ਚੰਡੀਗੜ੍ਹ, 20 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐਮ. ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ 'ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
Punjab Bani 20 September,2023
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਉਸਾਰੀ ਲਈ ਡਰੇਨੇਜ ਵਿੰਗ ਤੋਂ ਲੈਣੀ ਪਵੇਗੀ ਪ੍ਰਵਾਨਗੀ: ਮੀਤ ਹੇਅਰ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਜਲ ਸਰੋਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 20 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਹੁਣ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਕਿਸੇ ਵੀ ਪ੍ਰਾਜੈਕਟ ਲਈ ਡਰੇਨੇਜ ਵਿੰਗ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਇਹ ਦੇਖਿਆ ਗਿਆ ਹੈ ਕਿ ਚੋਅ/ਡਰੇਨ, ਨਦੀਆਂ ਆਦਿ ਵਿਚ ਕਈ ਥਾਵਾਂ 'ਤੇ ਹੜ੍ਹ ਦੇ ਪਾਣੀ ਦੇ ਵਹਾਅ ਵਿਚ ਰੁਕਾਵਟ ਆਈ ਹੈ, ਜਿਸ ਕਾਰਨ ਜਨਤਕ ਸੰਪਤੀ ਅਤੇ ਨਿੱਜੀ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਨੂੰ ਦੇਖਦਿਆਂ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਡਰੇਨ/ਨਦੀ/ਚੋਅ ਦੇ ਕਿਨਾਰੇ ਤੋਂ 150 ਮੀਟਰ ਦੀ ਦੂਰੀ ਦੇ ਘੇਰੇ ਵਿੱਚ ਪੈਂਦੇ ਪ੍ਰਾਜੈਕਟਾਂ ਨੂੰ ਡਰੇਨੇਜ ਵਿੰਗ ਤੋਂ ਐਨ.ਓ.ਸੀ. ਦੀ ਲੋੜ ਹੋਵੇਗੀ। ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਸੁਖਾਲੀ ਬਣਾਉਣ ਲਈ ਇਸ ਦੇ ਨਾਲ ਹੀ ਸਮਰੱਥ ਅਥਾਰਟੀਆਂ ਨੂੰ ਪ੍ਰਾਜੈਕਟ ਦੇ ਖੇਤਰ ਦੇ ਅਨੁਸਾਰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਕੰਪਨੀ/ਏਜੰਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਦੇ ਨਾਲ ਹੀ ਦੋ ਏਕੜ ਤੱਕ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਐਕਸੀਅਨ, 2 ਤੋਂ 25 ਏਕੜ ਤੱਕ ਰਕਬੇ ਲਈ ਚੀਫ ਇੰਜਨੀਅਰ ਅਤੇ 25 ਏਕੜ ਤੋਂ ਵੱਧ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਸਰਕਾਰ ਕੋਲ ਹੋਵੇਗਾ।
Punjab Bani 20 September,2023
ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ
ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ ਚੰਡੀਗੜ੍ਹ, 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ। ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।
Punjab Bani 20 September,2023
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ ਚੰਡੀਗੜ੍ਹ, 19 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪ੍ਰੰਤੂ ਅਜੇ ਤੱਕ ਇਹਨਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐਸ.ਏ.ਐਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਅਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਦੀ ਨੀਂਹ ਤੇ ਬਣੀ ਹੈ ਅਤੇ ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧੋਖਾਧੜੀ ਨਾਲ ਬਣਾਏ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ। ਮੰਤਰੀ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਨਿਰਧਾਰਤ ਸਮਾਂ ਸੀਮਾਂ ਅੰਦਰ ਕੇਸ ਮੁਕੰਮਲ ਕਰਕੇ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Punjab Bani 19 September,2023
ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ
ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ -ਸ਼ਹੀਦ ਦੀ ਪਤਨੀ ਨੂੰ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ-ਜੌੜਾਮਾਜਰਾ -ਕਿਹਾ ਪੰਜਾਬ ਸਰਕਾਰ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਪੂਰਾ ਮਾਣ-ਸਨਮਾਨ ਕਰੇਗੀ -ਭਾਰਤੀ ਫ਼ੌਜ ਵੱਲੋਂ ਦਿੱਤੀ ਸਲਾਮੀ ਮੌਕੇ ਸ਼ਹੀਦ ਪਰਦੀਪ ਸਿੰਘ ਅਮਰ ਰਹੇ ਦੇ ਨਾਅਰੇ ਲੱਗੇ -ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ 'ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ ਸਮਾਣਾ, 19 ਸਤੰਬਰ: ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ। ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਬ੍ਰਿਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ।ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ 'ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ। ਜਿਕਰਯੋਗ ਹੈ ਕਿ 20 ਅਪ੍ਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪਰਦੀਪ ਸਿੰਘ ਭਾਰਤੀ ਫ਼ੌਜ 'ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ। ਇਸ ਸਮੇਂ ਉਸਦੀ ਪੋਸਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ਵਿੱਚ ਕਸ਼ਮੀਰ ਵਿਖੇ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਵਿੱਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ‘ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ 'ਸ਼ਹੀਦ ਪਰਦੀਪ ਸਿੰਘ ਅਮਰ ਰਹੇ' ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
Punjab Bani 19 September,2023
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ ਸਕੀਮ ਅਧੀਨ ਹੁਣ ਤੱਕ 10,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪਲਾਈਨ ਨੰਬਰ 9056092906 ਜਾਰੀ ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ। ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਸਥਾਪਤ ਕਰਨ ਲਈ ਲਾਹੇਵੰਦ ਇਸ ਸਕੀਮ ਅਧੀਨ ਹੁਣ ਤੱਕ ਸੂਬਾ ਸਰਕਾਰ ਨੂੰ 10,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਸਕੀਮ ਸਬੰਧੀ ਤਾਜ਼ਾ ਅੰਕੜੇ ਸਾਂਝੇ ਕਰਦਿਆਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੂੰ 18 ਸਤੰਬਰ ਤੱਕ ਕੁੱਲ 10,509 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 6,042 ਅਰਜ਼ੀਆਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਜਦਕਿ 5,166 ਅਰਜ਼ੀਆਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਇਸ ਸਕੀਮ ਤਹਿਤ ਮਨਜ਼ੂਰ ਹੋਈਆਂ ਅਰਜ਼ੀਆਂ ਦੇ ਮਾਮਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਦੱਸ ਦੇਈਏ ਕਿ ਸਕੀਮ ਤਹਿਤ ਤਿੰਨ ਜ਼ਿਲ੍ਹਿਆਂ ਨੇ 1,000 ਅਰਜ਼ੀਆਂ ਦੇ ਅੰਕੜੇ ਨੂੰ ਪਾਰ ਕੀਤਾ ਹੈ, ਜਿਨ੍ਹਾਂ ਵਿੱਚ ਬਠਿੰਡਾ 1,286 ਅਰਜ਼ੀਆਂ, ਫ਼ਾਜ਼ਿਲਕਾ 1,158 ਅਰਜ਼ੀਆਂ ਅਤੇ ਪਟਿਆਲਾ 1,087 ਅਰਜ਼ੀਆਂ ਨਾਲ ਮੋਹਰੀ ਚਲ ਰਹੇ ਹਨ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਏ.ਆਈ.ਐਫ. ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ 'ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ ਵੱਖ-ਵੱਖ ਥਾਵਾਂ 'ਤੇ ਵੱਧ ਤੋਂ ਵੱਧ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਯੋਗ ਪ੍ਰਾਜੈਕਟਾਂ ਤਹਿਤ ਭੰਡਾਰਨ ਬੁਨਿਆਦੀ ਢਾਂਚਾ (ਜਿਵੇਂ ਗੁਦਾਮ, ਸਾਈਲੋਜ਼, ਕੋਲਡ ਸਟੋਰ, ਕੋਲਡ ਰੂਮ ਆਦਿ), ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਜਿਵੇਂ ਆਟਾ ਚੱਕੀ, ਦਾਲ ਮਿੱਲ, ਤੇਲ ਕੱਢਣ ਵਾਲੀ ਇਕਾਈ, ਰਾਈਸ ਸ਼ੈਲਰ, ਮਸਾਲਾ ਪ੍ਰੋਸੈਸਿੰਗ, ਗੁੜ ਬਣਾਉਣ ਆਦਿ), ਛਟਾਈ ਐਂਡ ਗਰੇਡਿੰਗ ਯੂਨਿਟ, ਪੈਕਹਾਊਸ, ਰਾਈਪਨਿੰਗ ਚੈਂਬਰ, ਖੇਤੀ ਸੰਦ (ਘੱਟੋ-ਘੱਟ 4 ਸੰਦ), ਕੰਬਾਈਨ ਹਾਰਵੈਸਟਰ, ਬੂਮ ਸਪਰੇਅਰ, ਬੇਲਰ, ਰੂੰ ਪਿੰਜਾਈ, ਸ਼ਹਿਦ ਪ੍ਰੋਸੈਸਿੰਗ, ਰੇਸ਼ਮ ਪ੍ਰੋਸੈਸਿੰਗ, ਨਰਸਰੀਆਂ, ਬੀਜ ਪ੍ਰੋਸੈਸਿੰਗ, ਗੰਡੋਆ ਖਾਦ ਅਤੇ ਕੰਪਰੈੱਸਡ ਬਾਇਉਗੈਸ ਪਲਾਂਟ ਸਥਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਮੂਹਾਂ ਵੱਲੋਂ ਮਸ਼ਰੂਮ ਫ਼ਾਰਮਿੰਗ, ਐਰੋਪੌਨਿਕਸ, ਹਾਈਡ੍ਰੋਪੌਨਿਕਸ, ਪੌਲੀਹਾਊਸ, ਗ੍ਰੀਨਹਾਊਸ ਆਦਿ ਜਿਹੇ ਪ੍ਰਾਜੈਕਟ ਵੀ ਸਥਾਪਿਤ ਕੀਤੇ ਜਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਯੋਗ ਪ੍ਰਾਜੈਕਟਾਂ 'ਤੇ ਸੋਲਰ ਪੈਨਲ ਅਤੇ ਸੋਲਰ ਪੰਪ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ, ਜੋ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਨੇ ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੱਟਸਐਪ ਹੈਲਪਲਾਈਨ ਨੰਬਰ 9056092906 ਜਾਰੀ ਕੀਤਾ ਹੋਇਆ ਹੈ ਤਾਂ ਜੋ ਕਿਸਾਨਾਂ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਨਾਲੋ-ਨਾਲ ਨਿਬੇੜਾ ਕੀਤਾ ਜਾ ਸਕੇ। ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਨੂੰ ਹੋਰ ਉਚਾਈਆਂ ਵੱਲ ਲਿਜਾਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
Punjab Bani 19 September,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ -ਕੋਹਲੀ ਨੇ ਵਿਧਾਇਕ ਗੁਰਲਾਲ ਘਨੌਰ ਦੀ ਮੌਜੂਦਗੀ ‘ਚ ਪੂਰੇ ਸ਼ਹਿਰ ਦੇ ਪ੍ਰਬੰਧਾਂ ਦਾ ਲਿਆ ਜਾਇਜਾ -ਕਿਹਾ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜ ਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਬਹੁਤ ਜਲਦ ਨੇਪਰੇ ਚੜ੍ਹਾਏਗੀ ਭਗਵੰਤ ਸਿੰਘ ਮਾਨ ਸਰਕਾਰ ਪਟਿਆਲਾ, 19 ਸਤੰਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਗਰ ਨਿਗਮ ਕਮਿਸ਼ਨਰ ਨਾਲ ਮੈਰਾਥਨ ਮੀਟਿੰਗ ਕਰਕੇ ਪਟਿਆਲਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ, ਸੁਚਾਰੂ ਟ੍ਰੈਫਿਕ ਵਿਵਸਥਾ, ਨਸ਼ਿਆਂ ਤੇ ਕਰਾਇਮ ਦੀ ਰੋਕਥਾਮ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੇ ਸ਼ਹਿਰ ਦੇ ਪ੍ਰਬੰਧਾਂ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੁਣ ਮਿਥੇ ਸਮੇਂ ਵਿਚ ਨੇਪਰੇ ਚੜ੍ਹਾਇਆ ਜਾਵੇਗਾ। ਲੰਮੀ ਚੱਲੀ ਬੈਠਕ ਦੌਰਾਨ ਵਿਧਾਇਕ ਕੋਹਲੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਪਟਿਆਲਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਅੱਡੇ ਨੂੰ ਲੋਕਲ ਬੱਸਾਂ ਲਈ ਜਲਦੀ ਚਲਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਵਿਧਾਇਕ ਕੋਹਲੀ ਨੇ ਐਸ.ਐਸ.ਪੀ ਵਰੁਣ ਸ਼ਰਮਾ ਤੋਂ ਜੁਰਮ ਰੋਕਣ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕਰਦਿਆਂ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਨਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜਰਾਇਮ ਪੇਸ਼ਾ ਲੋਕਾਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ।ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਨੀਤੀ ਦਾ ਜਿਕਰ ਕਰਦਿਆਂ ਕੋਹਲੀ ਨੇ ਕਿਹਾ ਕਿ ਨਸ਼ੇ ਦੇ ਵਪਾਰੀਆਂ ਲਈ ਪਟਿਆਲਾ ਵਿੱਚ ਕੋਈ ਥਾਂ ਨਹੀਂ ਹੈ। ਵਿਧਾਇਕ ਕੋਹਲੀ ਨੇ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨਾਲ ਗੱਲਬਾਤ ‘ਚ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਇਜਾ ਲੈਂਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।ਇਸ ਮੀਟਿੰਗ ਦੌਰਾਨ ਐਸ.ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਡੀ.ਐਸ.ਪੀ ਸੰਜੀਵ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 19 September,2023
ਖੇਤੀਬਾੜੀ ਵਿਭਾਗ ਨੇ ਪਿੰਡ ਰਣਬੀਰਪੁਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਖੇਤੀਬਾੜੀ ਵਿਭਾਗ ਨੇ ਪਿੰਡ ਰਣਬੀਰਪੁਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ ਪਟਿਆਲਾ, 19 ਸਤੰਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਬਲਾਕ ਪਟਿਆਲਾ ਦੀ ਯੋਗ ਅਗਵਾਈ ਹੇਠ ਸਰਕਲ ਧਬਲਾਨ ਦੇ ਪਿੰਡ ਰਣਬੀਰਪੁਰਾ (ਕੋਰਜੀ ਵਾਲਾ) ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ.ਅਜੈਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਸਰਵਪੱਖੀ ਕੀਟ ਪ੍ਰਬੰਧਨ, ਸਾਉਣੀ ਦੀਆਂ ਫ਼ਸਲਾਂ ਦੀ ਜਾਣਕਾਰੀ, ਮਿੱਟੀ-ਪਾਣੀ ਤੇ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਨੈਸ਼ਨਲ ਅਵਾਰਡੀ ਕਿਸਾਨ ਰਾਜਮੋਹਨ ਸਿੰਘ ਕਾਲੇਕਾ ਵੱਲੋਂ ਕਿਸਾਨਾਂ ਨਾਲ ਬਿਨਾਂ ਪਰਾਲੀ ਨੂੰ ਅੱਗ ਲਾਏ ਕਣਕ ਦੀ ਕਾਸ਼ਤ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਕੈਂਪ ਵਿੱਚ ਪਿੰਡ ਦੀ ਪੰਚਾਇਤ, ਨੰਬਰਦਾਰ, ਪ੍ਰਧਾਨ, ਸਕੱਤਰ ਕੋਆਪਰੇਟਿਵ ਸੁਸਾਇਟੀ ਅਤੇ ਪਤਵੰਤੇ ਸਜਣਾ ਨੇ ਸ਼ਿਰਕਤ ਕੀਤੀ। ਖੇਤੀਬਾੜੀ ਵਿਭਾਗ ਵੱਲੋਂ ਅਭਿਸ਼ੇਕ ਜੇ.ਟੀ ਅਤੇ ਜਸਵਿੰਦਰ ਸਿੰਘ ਵੀ ਮੌਜੂਦ ਰਹੇ।
Punjab Bani 19 September,2023
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਖੇਤਰੀ ਕਿਸਾਨ ਮੇਲਾ 22 ਸਤੰਬਰ ਨੂੰ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਖੇਤਰੀ ਕਿਸਾਨ ਮੇਲਾ 22 ਸਤੰਬਰ ਨੂੰ ਪਟਿਆਲਾ, 19 ਸਤੰਬਰ: ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 22 ਸਤੰਬਰ, 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ, ਵਿੱਤ ਯੋਜਨਾ ਪ੍ਰੋਗਰਾਮ, ਆਬਕਾਰੀ ਅਤੇ ਕਰ ਵਿਭਾਗ ਸ੍ਰੀ. ਹਰਪਾਲ ਸਿੰਘ ਚੀਮਾ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ, ਬਾਗਬਾਨੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ. ਚੇਤਨ ਸਿੰਘ ਜੌੜਾਮਾਜਰਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਇਸ ਮੇਲੇ ਵਿਚ ਸ਼ਿਰਕਤ ਕਰਨਗੇ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਸਿਫ਼ਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 22 ਸਤੰਬਰ, 2023 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
Punjab Bani 19 September,2023
ਡਿਪਟੀ ਕਮਿਸ਼ਨਰ ਵੱਲੋਂ ਫੀਲਖਾਨਾ ਸਕੂਲ ਆਫ਼ ਐਮੀਨੈਂਸ ਦੇ ਚੱਲ ਰਹੇ ਕੰਮ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਫੀਲਖਾਨਾ ਸਕੂਲ ਆਫ਼ ਐਮੀਨੈਂਸ ਦੇ ਚੱਲ ਰਹੇ ਕੰਮ ਦਾ ਜਾਇਜ਼ਾ -ਕਿਹਾ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਬੱਚੇ ਅਜਿਹੇ ਸਕੂਲਾਂ 'ਚ ਪੜ੍ਹਕੇ ਮਾਣ ਮਹਿਸੂਸ ਕਰਨਗੇ ਪਟਿਆਲਾ, 19 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣਾਏ ਜਾ ਰਹੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਵਿਖੇ ਚੱਲ ਰਹੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲਿਆ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਸ਼ਹਿਰ ਦੇ ਸਮਾਰਟ ਸਕੂਲ ਫੀਲਖਾਨਾ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਲਈ ਇਸਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਤੇ ਪੜ੍ਹਾਈ ਦੇ ਪੱਧਰ 'ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਇਸ ਸਕੂਲ ਵਿਖੇ 3500 ਦੇ ਕਰੀਬ ਵਿਦਿਆਰਥੀ ਦੋ ਸ਼ਿਫਟਾਂ ਵਿੱਚ ਪੜ੍ਹਦੇ ਹਨ, ਜਿਨ੍ਹਾਂ ਲਈ ਹੋਰ ਕਲਾਸਰੂਮਜ਼ ਤਿਆਰ ਕਰਵਾਕੇ ਇਸਨੂੰ ਇੱਕ ਸ਼ਿਫਟ ਵਿੱਚ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿੱਖਿਆ ਸੰਸਥਾ ਨੂੰ ਅਤਿਉਤਮ ਦਰਜੇ ਦੀ ਸੰਸਥਾ ਵਜੋਂ ਵਿਕਸਤ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਪਹਿਲਕਦਮੀ ਹੈ ਅਤੇ ਇਹ ਨਿਜੀ ਸਕੂਲਾਂ ਨੂੰ ਮਾਤ ਪਾਵੇਗਾ ਇੱਥੇ ਆਰਟੀਫਿਸ਼ਲ ਇੰਟੈਲੀਜੈਂਸ, ਰੋਬੋਟਿਕਸ, ਸਮਾਰਟ ਕਲਾਸ, ਇੰਟਰੈਕਟਿਵ ਬੋਰਡਜ਼, ਖੇਡ ਦੇ ਮੈਦਾਨ, ਸਕੂਲ ਬੱਸਾਂ ਦੀ ਸਹੂਲਤ ਆਦਿ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇੱਥੇ ਪੜ੍ਹਦੇ ਬੱਚਿਆਂ ਨੂੰ ਮਾਣ ਮਹਿਸੂਸ ਹੋਵੇਗਾ ਕਿ ਉਹ ਅਜਿਹੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ, ਐਸ.ਡੀ.ਓ. ਅਮਨਦੀਪ ਕੌਰ, ਡਿਪਟੀ ਡੀ.ਈ.ਓਜ ਰਵਿੰਦਰ ਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ ਸਮੇਤ ਸਕੂਲ ਦੇ ਮੁਖੀ ਰਜਨੀਸ਼ ਗੁਪਤਾ ਨਾਲ ਮੀਟਿੰਗ ਕਰਕੇ ਚੱਲ ਰਹੇ ਕੰਮ 'ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ।
Punjab Bani 19 September,2023
ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਇਆ
ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਇਆ -ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਦਿੱਤੀ ਜਾਣਕਾਰੀ ਪਾਤੜਾਂ, 19 ਸਤੰਬਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸਾਂ-ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਦੇ ਪ੍ਰਬੰਧਾਂ ’ਚ ਸੀ.ਆਰ.ਐਮ.ਸਕੀਮ ਅਧੀਨ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ –ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪਾਤੜਾਂ ਦੇ ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜੁਪਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਕਟਾਈ ਕਰਨ ਉਪਰੰਤ ਬਚੀ ਹੋਈ ਪਰਾਲੀ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ –ਖੂੰਹਦ ਜ਼ਮੀਨ ਵਿੱਚ ਹੀ ਵਾਉਣ ਜਿਸ ਨਾਲ ਜ਼ਮੀਨ ਦੇ ਖੁਰਾਕੀ ਤੱਤਾ ਵਿੱਚ ਵਾਧਾ ਹੁੰਦਾ ਹੈ ਅਤੇ ਖਾਦ ਦੀ ਵਰਤੋਂ ਘੱਟ ਹੁੰਦੀ ਹੈ। ਫ਼ਸਲਾਂ ਉੱਪਰ ਬਿਮਾਰੀਆਂ ਹਮਲਾ ਘੱਟ ਹੁੰਦਾ ਹੈ, ਅਤੇ ਪਾਣੀ ਦੀ ਬੱਚਤ ਹੁੰਦੀ ਹੈ, ਫ਼ਸਲਾਂ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਕਿਸਾਨਾਂ ਭਰਾਵਾਂ ਨੂੰ ਸਰਫੇਸ ਸੀਡਰ ਦੀ ਮਸ਼ੀਨ ਜੋ ਕਿ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਉਸ ਨਾਲ ਪਰਾਲੀ ਨੂੰ ਬਰੀਕ ਕੁਤਰਾ ਕਰਨ ਦੇ ਨਾਲ ਨਾਲ ਕਣਕ ਦੀ ਬਿਜਾਈ ਕਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ਨਾਲ ਕਣਕ ਦੀ ਬਿਜਾਈ ਉਪਰ ਖਰਚਾ ਘੱਟ ਆਉਂਦਾ ਹੈ ਅਤੇ ਨਦੀਨ ਵੀ ਘੱਟ ਉਗਦੇ ਹਨ। ਇਸ ਮੌਕੇ ਉੱਪਰ ਹਾਜ਼ਰ ਕਿਸਾਨ ਬਲਵੀਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਹਾਜ਼ਰ ਸਟਾਫ਼ ਗੁਰਵਿੰਦਰ ਸਿੰਘ, ਏ.ਟੀ.ਐਮ. ਜਤਿੰਦਰ ਸਿੰਘ ਹਾਜ਼ਰ ਸਨ।
Punjab Bani 19 September,2023
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਅਤਿਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ ਸਮਾਣਾ ਦਾ ਜਵਾਨ ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿੱਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।
Punjab Bani 19 September,2023
ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਦੀ ਸ਼ੁਰੂਆਤ
ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਦੀ ਸ਼ੁਰੂਆਤ ਪਟਿਆਲਾ, 18 ਸਤੰਬਰ: ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਦੀ ਸ਼ੁਰੂਆਤ ਕਰਵਾਉਂਦਿਆਂ ਵਧੀਕ ਡਿਪਟੀ ਕਮੀਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਅਭਿਆਨ ਪੂਰੇ ਜਿਲ੍ਹੇ ਵਿੱਚ 2 ਅਕਤੂਬਰ ਤੱਕ ਚੱਲੇਗਾ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਇਸ ਪੰਦਰਵਾੜੇ ਵਿੱਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਨੇ ਬਾਕੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਤਾਂ ਜੋ ਇਹ ਅਭਿਆਨ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇ। ਏ.ਡੀ.ਸੀ ਨੇ ਦੱਸਿਆ ਕਿ ਪਿੰਡਾਂ ਵਿੱਚ ਸਵਛਤਾ ਹੀ ਸੇਵਾ ਮੁਹਿਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਨਾਟਕ, ਸਵੱਛਤਾ ਰੈਲੀ, ਡੀ-ਸਲਜਿੰਗ ਮੁਹਿਮ, ਸਕੂਲਾਂ ਵਿੱਚ ਬਲਾਕ ਪੱਧਰੀ ਮੁਕਾਬਲੇ, ਜਿਲ੍ਹਾ ਅਤੇ ਬਲਾਕ ਪੱਧਰੀ ਸਾਫ਼-ਸਫਾਈ ਮੁਹਿਮ, ਸਫਾਈ ਮਿੱਤਰ ਸੁਰੱਖਿਆ ਕੈਂਪ, ਸਵੱਛਤਾ ਮੁਹਿੰਮ (ਪਿੰਡ ਦੀ ਸਾਫ਼-ਸਫਾਈ), ਆਦਿ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਗਿੱਲੇ/ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪਲਾਂਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਕੰਮਲ ਹੋਏ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਵਾਇਆ ਜਾਵੇਗਾ ਤਾਂ ਜੋ ਲੋਕ ਵੱਧ ਤੋਂ ਵੱਧ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਜਿਆਦਾ ਤੋਂ ਜਿਆਦਾ ਪਿੰਡਾਂ ਨੂੰ ਓ.ਡੀ.ਐਫ. ਤੋਂ ਓ.ਡੀ.ਐਫ.ਪਲੱਸ ਬਣਾਉਣ ਲਈ ਇਸ ਅਭਿਆਨ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ।ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਿਪਨ ਸਿੰਗਲਾ, ਸੀਡੀਐਸ ਸੀਮਾ ਸੋਹਲ, ਆਈ.ਈ.ਸੀ. ਵੀਰਪਾਲ ਦਿਕਸ਼ਿਤ,ਜੇ.ਈਜ਼ ਕੰਵਲਜੀਤ ਸਿੰਘ ਤੇ ਅਕਾਸ਼ਦੀਪ ਸਿੰਘ, ਬੀ.ਆਰ.ਸੀ.ਬਲਵਿੰਦਰ ਸਿੰਘ ਵੀ ਇਸ ਸਮੇਂ ਹਾਜ਼ਰ ਸਨ।
Punjab Bani 18 September,2023
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਸ਼ੁਰੂ ਕਰਵਾਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਦੀ ਸਪਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਸ਼ੁਰੂ ਕਰਵਾਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਦੀ ਸਪਲਾਈ -ਵਾਤਾਵਰਣ ਨੂੰ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ-ਅਮਨ ਅਰੋੜਾ -ਵਾਤਾਵਰਣ ਪੱਖੀ ਪੀ.ਐਨ.ਜੀ. ਰਸੋਈ ਗੈਸ ਔਰਤਾਂ ਦੀ ਜਿੰਦਗੀ ਕਰੇਗੀ ਆਸਾਨ-ਡਾ. ਬਲਬੀਰ ਸਿੰਘ ਪਟਿਆਲਾ, 18 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਟੌਰੈਂਟ ਗੈਸ ਦੀ ਪਾਇਪਡ ਕੁਦਰਤੀ ਗੈਸ ਸਪਲਾਈ ਦੀ ਸ਼ੁਰੂਆਤ ਕਰਵਾਈ। ਦੋਵਾਂ ਮੰਤਰੀਆਂ ਨੇ ਪਟਿਆਲਾ ਵਿਖੇ ਸ਼ੁਰੂ ਹੋਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਸਪਲਾਈ ਨੂੰ ਨਿਵੇਕਲਾ ਉਪਰਾਲਾ ਦੱਸਦਿਆਂ ਇੱਥੇ ਕਰਵਾਏ ਇੱਕ ਸਮਾਰੋਹ ਮੌਕੇ ਸ਼ਹਿਰ ਦੇ ਪਹਿਲੇ 101 ਖਪਤਕਾਰਾਂ ਨੂੰ ਸਨਮਾਨਤ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਅੰਦਰ ਵਾਤਾਵਰਣ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਖੇਤਾਂ ਵਿੱਚ ਹਰ ਸਾਲ ਪੈਦਾ ਹੁੰਦੀ 20 ਮਿਲੀਅਨ ਟਨ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ 'ਤੇ ਆਧਾਰਿਤ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ) ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ। ਅਮਨ ਅਰੋੜਾ ਨੇ ਮੌਜੂਦਾ ਸਮੇਂ ਗਰੀਨ ਹਾਈਡਰੋਜਨ ਵੱਲ ਸੰਸਾਰ ਦੇ ਵੱਧਦੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਕਾਸ ਲਈ ਊਰਜਾ ਦੀ ਅਹਿਮ ਭੂਮਿਕਾ ਹੈ ਅਤੇ ਨਵਿਆਉਣਯੋਗ ਊਰਜਾ ਸੂਬੇ ਦੇ ਵਿਕਾਸ ਨੂੰ ਹੋਰ ਅੱਗੇ ਵਧਾ ਸਕਦੀ ਹੈ ਕਿਉਂ ਜੋ ਊਰਜਾ ਦਾ ਸਭ ਤੋਂ ਸਸਤਾ ਅਤੇ ਵਾਤਾਵਰਣ ਪੱਖੀ ਸਰੋਤ ਨਵਿਆਉਣਯੋਗ ਊਰਜਾ ਹੀ ਹੈ। ਉਨ੍ਹਾਂ ਦੱਸਿਆ ਕਿ 33 ਟਨ ਪ੍ਰਤੀ ਦਿਨ (ਟੀ.ਪੀ.ਡੀ.) ਤੋਂ ਵੱਧ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਹੋਣ 'ਤੇ, ਇਨ੍ਹਾਂ ਸਾਰੇ ਪ੍ਰਾਜੈਕਟਾਂ ਵਿੱਚ 515.58 ਟੀ.ਪੀ.ਡੀ ਸੀ.ਬੀ.ਜੀ. ਉਤਪਾਦਨ ਤੋਂ ਇਲਾਵਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਸਾਲਾਨਾ ਖ਼ਪਤ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਐਨ.ਜੀ. ਗੈਸ ਨੂੰ ਐਲ.ਪੀ.ਜੀ. ਦੇ ਮੁਕਾਬਲੇ ਸਸਤੀ, ਸੁਰੱਖਿਅਤ ਤੇ ਵਾਤਾਵਰਣ ਪੱਖੀ ਗੈਸ ਦੱਸਦਿਆਂ ਕਿਹਾ ਕਿ ਪਾਈਪਲਾਈਨ ਅਧਾਰਤ ਰਸੋਈ ਗੈਸ ਸਿਲੰਡਰ ਬਦਲਣ ਦੇ ਝੰਜਟ ਖਤਮ ਕਰਕੇ ਔਰਤਾਂ ਦੀ ਜਿੰਦਗੀ ਹੋਰ ਸੁਖਾਲੀ ਕਰੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ 24 ਘੰਟੇ ਪਾਣੀ ਦੀ ਸਪਲਾਈ ਲਾਈਨ ਪੈਣ ਕਰਕੇ ਪੁੱਟੀਆਂ ਸੜਕਾਂ ਦੀ ਮੁਰੰਮਤ ਲਈ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਨੇ ਪੀ.ਐਨ.ਜੀ. ਗੈਸ ਦੇ ਅਰਬਨ ਅਸਟੇਟ ਵਿਚਲੇ ਖਪਤਕਾਰਾਂ ਨੂੰ ਵਧਾਈ ਵੀ ਦਿੱਤੀ। ਟੌਰੈਂਟ ਗੈਸ ਦੇ ਕਾਰਜਕਾਰੀ ਡਾਇਰੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਗੈਸ ਐਲ.ਪੀ.ਜੀ. ਦੇ ਮੁਕਾਬਲੇ ਸਸਤੀ ਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ 3250 ਖਪਤਾਕਾਰ ਪਹਿਲੇ ਪੜਾਅ ਵਿੱਚ ਕੁਨੈਕਸ਼ਨ ਲੈ ਚੁੱਕੇ ਹਨ ਅਤੇ 2024 ਤੱਕ 20 ਹਜਾਰ ਖਪਤਾਕਾਰ ਜੋੜੇ ਜਾਣਗੇ। ਕੰਪਨੀ ਦੇ ਪਟਿਆਲਾ ਮੁਖੀ ਜਿਗਨੇਸ਼ ਅਰਾਵਤ ਨੇ ਧੰਨਵਾਦ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ ਤੇ ਪੀ.ਐਨ.ਜੀ. ਦੇ ਖਪਤਕਾਰਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 18 September,2023
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਰੋਬੋਟਿਕ ਨੀ ਰਿਪਲੇਸਮੈਂਟ (ਗੋਡਾ ਬਦਲਣ) ਵਰਕਸ਼ਾਪ ਦਾ ਉਦਘਾਟਨ ਕੀਤਾ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਰੋਬੋਟਿਕ ਨੀ ਰਿਪਲੇਸਮੈਂਟ (ਗੋਡਾ ਬਦਲਣ) ਵਰਕਸ਼ਾਪ ਦਾ ਉਦਘਾਟਨ ਕੀਤਾ ਪਟਿਆਲਾ, 18 ਸਤੰਬਰ: ਪੰਜਾਬ ਦੇ ਸਿਹਤ ਦੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਰੋਬੋਟਿਕ ਨੀ ਰੀਪਲੇਸਮੈਂਟ ਵਰਕਸ਼ਾਪ ਦਾ ਉਦਘਾਟਨ ਕੀਤਾ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਕੁਮਾਰ ਸਿੰਗਲਾ ਤੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਆਲਾ ਦਰਜੇ ਦੀਆਂ ਬਣਾਉਣ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਜੋੜ ਬਦਲਣ ਦੀ ਰੋਬੋਟਿਕ ਸਰਜਰੀ ਲਈ ਹਸਪਤਾਲ ਦੇ ਡਾਕਟਰਾਂ ਦੀ ਟਰੇਨਿੰਗ ਕਰਵਾਉਣ ਲਈ ਕਿਹਾ ਤਾਂ ਜੋ ਇਹ ਸਹੂਲਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਉਪਲਬੱਧ ਹੋ ਸਕੇ ਅਤੇ ਇਸ ਦਾ ਲਾਭ ਆਯੂਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਵੀ ਮਿਲੇ ਸਕੇ। ਇਸ ਮੌਕੇ ਪ੍ਰੋਫੈਸਰ ਅਤੇ ਮੁਖੀ ਆਰਥੋਪੈਡਿਕ ਵਿਭਾਗ ਡਾ. ਹਰੀ ਓਮ ਅਗਰਵਾਲ ਨੇ ਦੱਸਿਆ ਕਿ ਰੋਬੋਟਿਕ ਨੀ ਰੀਪਲੇਸਮੈਂਟ ਨਵੀਂ ਤਕਨੀਕ ਹੈ, ਜਿਸ ਵਿੱਚ ਰੋਬੋਟਿੰਗ ਦੀ ਮਦਦ ਨਾਲ ਗੋਡੇ ਬਦਲਣ ਦੀ ਪ੍ਰਕ੍ਰਿਆ ਵਿੱਚ ਘੱਟ ਸਮਾਂ ਲੱਗਦਾ ਹੈ ਤੇ ਮਰੀਜ਼ ਜਲਦੀ ਠੀਕ ਹੋ ਕੇ ਚੱਲਣ ਫਿਰਨ ਲੱਗ ਜਾਂਦਾ ਹੈ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਡਲ ਡੀ-ਐਡੀਕਸ਼ਨ ਸੈਂਟਰ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਹਦਾਇਤ ਜਾਰੀ ਕੀਤੀ ਕਿ ਮਨੋਰੋਗ ਵਿਭਾਗ ਦੇ ਡਾਕਟਰ ਮੋਬਾਇਲ ਐਪ ਬਣਾ ਕੇ ਨਸ਼ੇ ਨਾਲ ਸਬੰਧਤ ਲੋਕਾਂ ਦਾ ਡਾਟਾ ਇਕੱਠਾ ਕਰਨ ਤਾਂ ਜੋ ਉਨ੍ਹਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਡਾ. ਗਰੀਸ਼ ਸਾਹਨੀ, ਡਾ. ਵਿਨੋਦ ਡਾਂਗਵਾਲ ਸਮੇਤ ਹਸਪਤਾਲ ਦਾ ਸਟਾਫ਼ ਮੌਜੂਦ ਸੀ।
Punjab Bani 18 September,2023
ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ
ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ ਪਟਿਆਲਾ, 18 ਸਤੰਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਅਤੇ ਉਮਰ 21 ਤੋਂ 37 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 18 September,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ -ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ -ਕਿਹਾ, ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਸਮਾਣਾ, 18 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਕਰੀਬ 40 ਲੱਖ ਨਾਲ ਬਣਨ ਵਾਲੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਅਤੇ ਮਗਨਰੇਗਾ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰੀਬ ਚਾਰ ਹਜ਼ਾਰ ਵਰਗ ਫੁੱਟ ਵਿੱਚ ਬਣਨ ਵਾਲੀ ਇਸ ਨਵੀਂ ਇਮਾਰਤ ਵਿੱਚ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਅੱਜ ਸਮਾਣਾ ਵਿਖੇ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਬੀ.ਡੀ.ਪੀ.ਓ. ਅਜੈਬ ਸਿੰਘ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।
Punjab Bani 18 September,2023
ਖੇਤੀਬਾੜੀ ਵਿਭਾਗ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
ਖੇਤੀਬਾੜੀ ਵਿਭਾਗ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ -ਕੈਂਪ ’ਚ ਚਲੈਲਾ, ਭਟੇੜੀ ਕਲਾਂ, ਆਲਮਪੁਰ, ਦੌਣ ਕਲਾਂ, ਹਰਦਾਸਪੁਰ, ਸਿਊਣਾ, ਲੰਗ, ਬਖਸ਼ੀਵਾਲ, ਸਵਾਜਪੁਰ, ਬਿਸ਼ਨਪੁਰ ਛੰਨਾ ਅਤੇ ਭੱਠਲਾ ਦੇ ਕਿਸਾਨਾਂ ਕੀਤੀ ਸ਼ਮੂਲੀਅਤ -ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ ਕਿਸਾਨ : ਐਸ.ਡੀ.ਐਮ ਪਟਿਆਲਾ, 18 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੌਣ ਕਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਅਤੇ ਮਾਨਵ ਵਿਕਾਸ ਸੰਸਥਾਨ ਦੇ ਜ਼ਿਲ੍ਹਾ ਕੋਆਰਡੀਨੇਟਰ ਧੀਰਜ ਸ਼ਰਮਾ, ਅੰਗਰੇਜ਼ ਸਿੰਘ ਅਤੇ ਟੀ.ਐਨ.ਸੀ. ਦੀ ਸਮਰਿਧੀ ਸੂਦ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ। ਇਸ ਕੈਂਪ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਪਰ ਦਿੱਤੀ ਗਈ ਮਸ਼ੀਨਰੀ ਬਾਰੇ ਜਾਣਕਾਰੀ ਦੱਸਿਆ। ਇਸ ਕੈਂਪ ਵਿਚ ਤਹਿਸੀਲ ਪਟਿਆਲਾ ਦੇ ਪਿੰਡ ਚਲੇਲਾ, ਭਟੇੜੀ ਕਲਾਂ, ਦੌਣਕਲਾਂ, ਆਲਮਪੁਰ, ਹਰਦਾਸਪੁਰ, ਸਿਊਣਾ, ਲੰਗ, ਬਖਸ਼ੀਵਾਲ, ਸਵਾਜਪੁਰ, ਬਿਸ਼ਨਪੁਰ ਛੰਨਾ ਅਤੇ ਭੱਠਲਾ ਦੇ ਖੇਤੀਬਾੜੀ ਨਾਲ ਸਬੰਧਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ, ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ, ਬਿਨਾਂ ਕੱਦੂ ਕੀਤੇ ਝੋਨਾ ਲਗਾਉਣ ਵਾਲੇ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਕਰਨਲ ਭੁਪਿੰਦਰਪਾਲ ਸਿੰਘ, ਅਵਤਾਰ ਸਿੰਘ, ਅਮਨਦੀਪ ਸਿੰਘ, ਤੀਰਕ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਪਰਵਿੰਦਰ ਸਿੰਘ, ਪ੍ਰਗਟ ਸਿੰਘ, ਨਰਿੰਦਰਜੀਤ ਸਿੰਘ, ਪ੍ਰਭਸਿਮਰਨਜੀਤ ਸਿੰਘ, ਮੱਖਣ ਸਿੰਘ, ਤਰਲੋਚਨ ਸਿੰਘ, ਜਸਪਾਲ ਸਿੰਘ, ਰਾਜ ਮੋਹਨ ਸਿੰਘ ਕਾਲੇਕਾ, ਰਣਜੀਤ ਸਿੰਘ, ਹਰੀ ਸਿੰਘ ਆਦਿ 20 ਕਿਸਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ. ਬਲਵੀਰ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ਦੇ ਕਿਸਾਨ ਲਾਭ ਸਿੰਘ, ਧਰਮਿੰਦਰ ਸਿੰਘ, ਸੁਖਚੈਨ ਸਿੰਘ, ਪਰਮਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਅਗਾਂਹਵਧੂ ਕਿਸਾਨਾਂ ਵਜੋਂ ਸਨਮਾਨਿਤ ਕਰਨ ਦੀ ਅਪੀਲ ਕੀਤੀ। ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਅਜਿਹੇ ਕੈਂਪ ਸਰਕਲ ਦੌਣਕਲਾਂ ਦੇ ਹੋਰ ਪਿੰਡਾਂ ਵਿਚ ਵੀ ਜਲਦ ਲਗਾਏ ਜਾਣਗੇ ਅਤੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਪੀ.ਐਮ.ਕਿਸਾਨ ਨਿਧੀ ਸਕੀਮ ਤਹਿਤ ਕਿਸ਼ਤ ਬੰਦ ਹੋ ਚੁੱਕੀ ਹੈ, ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨਾਂ ਨੇ ਆਪਣੇ ਤਜਰਬੇ ਦੂਜੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਲਗਭਗ 120-130 ਕਿਸਾਨਾਂ ਨੇ ਭਾਗ ਲਿਆ।
Punjab Bani 18 September,2023
'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ'
'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ' ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਚੁਕਾਈ ਸਹੁੰ -ਵਾਤਾਵਰਣ ਨੂੰ ਬਚਾਉਣ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ : ਚੇਤਨ ਸਿੰਘ ਜੌੜਾਮਾਜਰਾ -ਕਿਹਾ, ਨਵੀਂਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਜਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦੈ -ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਨ ਲਈ ਸੁਚੇਤ ਹੋਣਾ ਜ਼ਰੂਰੀ: ਕੈਬਨਿਟ ਮੰਤਰੀ ਸਮਾਣਾ, 18 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਹੁੰ ਚੁਕਾਈ। ਇਸ ਮੌਕੇ ਐਮ.ਐਲ.ਏ. ਸ਼ੁਤਰਾਣਾ ਕੁਲਵੰਤ ਸਿੰਘ ਤੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਹੋਰਨਾਂ ਕਿਸਾਨਾਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲੈਦਿਆਂ ਕਿਹਾ ਕਿ ਵਾਤਾਵਰਨ ਬਚਾਉਣ ਲਈ ਹੁਣ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਨਾਲ ਅਸੀਂ ਆਪਣੇ ਖਰਚਿਆਂ ਵਿਚ ਵਾਧਾ ਕਰਦੇ ਹਾਂ ਕਿਉਂਕਿ ਕੁਝ ਪੈਸੇ ਬਚਾਉਣ ਦੇ ਚੱਕਰ ਵਿਚ ਅਸੀਂ ਵਾਤਾਵਰਣ ਗੰਧਲਾ ਕਰ ਕੇ ਬਿਮਾਰੀ ਨੂੰ ਸੱਦਾ ਦਿੰਦੇ ਹਾਂ ਤੇ ਫੇਰ ਪੈਸਾ ਦਵਾਈ ਉਤੇ ਜ਼ਿਆਦਾ ਖਰਚ ਕਰ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਅਸਥਮਾ ਆਦਿ ਦੀਆਂ ਸਮੱਸਿਆਵਾਂ ਹਨ ਜਾਂ ਫੇਰ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਧੂੰਏਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਨ੍ਹਾਂ ਪਰਿਵਾਰਾਂ ਨੂੰ ਪਰਾਲੀ ਨੂੰ ਅੱਗ ਲੱਗਣ ਦਾ ਨੁਕਸਾਨ ਸਾਰੀ ਜ਼ਿੰਦਗੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਪਰਾਲੀ ਦਾ ਸਹੀ ਤਰ੍ਹਾਂ ਪ੍ਰਬੰਧਨ ਕਰੀਏ ਤਾਂ ਇਹ ਖੇਤਾਂ ਨੂੰ ਨੁਕਸਾਨ ਕਰਨ ਦੀ ਥਾਂ ਖਾਦ ਦੇ ਰੂਪ ਵਿੱਚ ਖੇਤਾਂ ਨੂੰ ਉਪਜਾਊ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਸਾਨੂੰ ਸੁਚੇਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਦੱਸੀਆਂ (ਈਨ ਸੀਟੂ ਤੇ ਐਕਸ ਸੀਟੂ) ਤਕਨੀਕਾਂ ਨੂੰ ਵਰਤਕੇ ਪਰਾਲੀ ਦਾ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਦੀ ਵਰਤੋਂ ਬਾਲਣ ਦੇ ਰੂਪ ਵਿੱਚ ਇੰਡਸਟਰੀ ਵੱਲੋਂ ਵੀ ਕੀਤੀ ਜਾਂਦੀ ਹੈ ਤੇ ਉਹ ਪਰਾਲੀ ਨੂੰ ਖੇਤਾਂ ਵਿੱਚੋਂ ਆਪ ਹੀ ਇਕੱਠੀ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸਮਾਣਾ ਖੇਤਰ ਵਿੱਚ ਵੀ ਪਰਾਲੀ ਨੂੰ ਇਕੱਠਾ ਕਰਨ ਵਾਲੇ ਯੂਨਿਟ ਮੌਜੂਦ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜੇ.ਐਸ. ਗਿੱਲ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।
Punjab Bani 18 September,2023
ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ-ਡਾ. ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅਹਿਮ ਬੈਠਕ -ਕਿਹਾ 664 ਆਮ ਆਦਮੀ ਕਲੀਨਿਕਾਂ 'ਚ 50 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ -ਮਰੀਜਾਂ ਨੇ ਦਿੱਤੀ ਫੀਡਬੈਕ, ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪਟਿਆਲਾ, 18 ਸਤੰਬਰ: ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ ਅਪਗ੍ਰੇਡ ਕੀਤੇ ਜਾਣਗੇ ਤੇ ਇਸ ਦੀ ਸ਼ੁਰੂਆਤ ਪਟਿਆਲਾ ਦਾ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਤੋਂ ਕੀਤੀ ਗਈ ਹੈ, ਜਿਸ ਦਾ ਇੱਕ ਮਹੀਨੇ ਬਾਅਦ ਉਦਘਾਟਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਦਾ ਤੀਜਾ ਦੌਰਾ ਕਰਨ ਸਮੇਂ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲਾਂ ਪ੍ਰਾਇਮਰੀ ਸਿਹਤ ਸੰਭਾਲ ਲਈ 664 ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਹੁਣ ਅਗਲੇ ਪੜਾਅ ਹੇਠ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਸਬ ਡਵੀਜ਼ਨ ਪੱਧਰ ਤੇ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਜ਼ ਵੀ ਅਪਗ੍ਰੇਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਪਸਤਾਲ ਪੰਜਾਬ ਦਾ ਪਹਿਲਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ ਇਹ ਉਦਘਾਟਨ ਲਈ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ ਅਤੇ ਇਹ ਮਾਡਲ ਸਾਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵਾਂ ਆਈ.ਸੀ.ਯੂ., ਐਚ.ਡੀ.ਯੂ., ਟਰੌਮਾ ਥੀਏਟਰ, ਨਵਜਨਮੇ ਬੱਚਿਆਂ ਲਈ ਨਿੱਕੂ ਤੇ ਐਸ.ਐਲ.ਸੀ.ਯੂ. ਤੇ ਓਪਰੇਸ਼ਨ ਤੋਂ ਬਾਅਦ ਮਰੀਜ ਦੀ ਸੰਭਾਂਲ ਲਈ ਯੂਨਿਟ ਤਿਆਰ ਕੀਤੇ ਗਏ ਹਨ। ਓਪੀਡੀ 'ਚ ਮਰੀਜਾਂ ਲਈ ਰਿਸੈਪਸ਼ਨ ਦੇ ਕਾਊਂਟਰ, ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਦੇ ਬੈਠਣ ਆਦਿ ਲਈ ਵਧੀਆ ਪ੍ਰਬੰਧ ਵੀ ਕੀਤੇ ਗਏ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਮੀਟਿੰਗ 'ਚ ਸਿਹਤ ਮੰਤਰੀ ਨੇ ਸਬੰਧਤ ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਹਸਪਤਾਲ ਦੀਆਂ ਵਾਰਡਾਂ, ਨਵੇਂ ਨਿਕੂ ਸੈਂਟਰ, ਓਪਰੇਸ਼ਨ ਥੀਏਟਰ ਤੇ ਓਪੀਡੀ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮਰੀਜਾਂ ਨੇ ਇਹ ਫੀਡਬੈਕ ਦਿੱਤੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਸ ਮੌਕੇ ਵਧੀਕ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 18 September,2023
ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮੰਤਰੀ ਕਰਨਗੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਅਤੇ ਨੇਵਾ ਬਰੋਸ਼ਰ ਦਾ ਉਦਘਾਟਨ ਸੂਬੇ ਦੇ ਸਮੂਹ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਕਿਹਾ, ਨੈਸ਼ਨਲ ਈ-ਵਿਧਾਨ ਐਪ ਅਤੇ ਕਾਰਵਾਈ ਦੀ ਲਾਈਵ ਵੈਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵੀ ਵਧੇਗੀ ਚੰਡੀਗੜ੍ਹ, 18 ਸਤੰਬਰ: ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ, 2023 ਨੂੰ ਆਯੋਜਿਤ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਪਹਿਲ ਸਦਕਾ 21 ਅਤੇ 22 ਸਤੰਬਰ, 2023 ਨੂੰ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ, ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 21 ਸਤੰਬਰ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਅਤੇ ਨੇਵਾ ਬਰੋਸ਼ਰ ਦਾ ਉਦਘਾਟਨ ਕਰਨਗੇ। ਸ. ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ-ਕਮ-ਵਰਕਸ਼ਾਪ ‘ਚ ਆਨਲਾਈਨ ਨੋਟਿਸ ਸੈਕਸ਼ਨ ਅਤੇ ਡਿਜ਼ੀਟਲ, ਆਨਲਾਈਨ ਪ੍ਰਸ਼ਨ ਪ੍ਰੋਸੈਸਿੰਗ ਅਤੇ ਡਿਜ਼ੀਟਾਈਜੇਸ਼ਨ ਮੌਡਿਊਲ, ਆਨਲਾਈਨ ਹਾਊਸ ਕਮੇਟੀ ਮੌਡਿਊਲ, ਰਿਪੋਰਟਰਜ਼ ਮੌਡਿਊਲ ਆਦਿ ਹੋਣ ਵਾਲੇ ਵੱਖ-ਵੱਖ ਸੈਸ਼ਨਾਂ ‘ਚ ਸਮੁੱਚੀ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸ. ਸੰਧਵਾਂ ਨੇ ਦੱਸਿਆ ਕਿ ਅਗਲੇ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਹਾਈਟੈਕ ਅਤੇ ਕਾਗਜ਼-ਰਹਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਸਮੂਹ ਵਿਧਾਇਕ ਵਾਤਾਵਰਣ-ਪੱਖੀ ਪਹਿਲ ਤਹਿਤ ਟੈਬਲੇਟਾਂ ਰਾਹੀਂ ਭਾਵ ਕਾਗਜ਼-ਰਹਿਤ ਪ੍ਰਣਾਲੀ ਅਪਣਾਉਂਦੇ ਹੋਏ ਵਿਧਾਨ ਸਭਾ ਸੈਸ਼ਨਾਂ ‘ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿਧਾਨ ਸਭਾ ਸਬੰਧੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਰਾਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪ ਅਤੇ ਕਾਰਵਾਈ ਦੀ ਲਾਈਵ ਵੈਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵੀ ਵਧੇਗੀ। ਸ. ਸੰਧਵਾਂ ਨੇ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦਾ ਉਦੇਸ਼ ਦੇਸ਼ ਦੀਆਂ ਸਾਰੀਆਂ ਵਿਧਾਨ ਸਭਾਵਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਹੈ, ਜਿਸ ਨਾਲ ਕਈ ਐਪਲੀਕੇਸ਼ਨਾਂ ਦੀ ਗੁੰਝਲਤਾ ਤੋਂ ਬਿਨਾਂ ਇੱਕ ਵਿਸ਼ਾਲ ਡੇਟਾ ਡਿਪਾਜ਼ਟਰੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ ’ਤੇ ਟੈਬਲੇਟ ਲਾਉਣ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ, ਜਿਸ ਨਾਲ ਹੁਣ ਸਦਨ ਦੀ ਕਾਰਵਾਈ ਆਨਲਾਈਨ ਹੋਵੇਗੀ। ਉਨ੍ਹਾਂ ਕਿਹਾ ਕਿ ਸਦਨ ਦੀ ਸਮੁੱਚੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ ’ਤੇ ਰੱਖੇ ਜਾਣ ਕਾਗਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿੱਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿੱਚ ਹੋਰ ਪਾਰਦਰਸ਼ਤਾ ਆਵੇਗੀ।
Punjab Bani 18 September,2023
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ • ਇੱਛੁਕ ਸੰਸਥਾਵਾਂ 4 ਅਕਤੂਬਰ ਤੱਕ ਕਰ ਸਕਦੀਆਂ ਹਨ ਅਪਲਾਈ • ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਵੇ: ਅਮਨ ਅਰੋੜਾ ਚੰਡੀਗੜ੍ਹ, 18 ਸਤੰਬਰ: ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੀ.ਐਸ.ਡੀ.ਐਮ. ਨੇ ਐਕਸਪ੍ਰੈਸ਼ਨ ਆਫ਼ ਇਨਟਰਸਟ (ਈ.ਓ.ਆਈ.) 7.0 ਜਾਰੀ ਕੀਤਾ ਹੈ, ਜੋ ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਦੀ ਸਮੀਖਿਆ ਲਈ https://eproc.punjab.gov.in 'ਤੇ ਉਪਲਬਧ ਹੈ। ਇੱਛੁਕ ਸੰਸਥਾਵਾਂ 4 ਅਕਤੂਬਰ 2023 ਬਾਅਦ ਦੁਪਹਿਰ 3 ਵਜੇ ਤੱਕ ਅਪਲਾਈ ਕਰ ਸਕਦੀਆਂ ਹਨ। ਈ.ਓ.ਆਈ. ਤਜਰਬੇਕਾਰ ਅਤੇ ਨਾਮਵਰ ਟ੍ਰੇਨਿੰਗ ਪਾਰਟਰਨਰਾਂ ਦੀ ਪਛਾਣ ਕਰਦਾ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਉੱਚ-ਗੁਣਵੱਤਾ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਪੀ.ਐਸ.ਡੀ.ਐਮ. ਨਾਲ ਮਿਲ ਕੇ ਕੰਮ ਕਰਨਗੇ। ਇਹਨਾਂ ਪ੍ਰੋਗਰਾਮਾਂ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾਣਾ ਹੈ ਕਿ ਨੌਜਵਾਨਾਂ ਨੂੰ ਆਪਣੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਵੱਖ-ਵੱਖ ਹੁਨਰ ਅਤੇ ਗਿਆਨ ਨਾਲ ਲੈਸ ਕੀਤੀ ਜਾ ਸਕੇ। ਵਿਭਾਗ ਦੇ ਅਧਿਕਾਰੀਆਂ ਨੂੰ ਹੁਨਰਮੰਦ ਵਰਕਫੋਰਸ ਅਤੇ ਉਦਯੋਗਾਂ ਦੀ ਲੋੜ ਵਿਚਕਾਰਲੇ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਣੀ ਚਾਹੀਦੀ ਹੈ। ਟ੍ਰੇਨਿੰਗ ਪਾਰਟਰਨਰਾਂ ਨੂੰ ਅਰਜ਼ੀਆਂ ਦੇਣ ਦਾ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਾਈਵੇਟ ਅਕਾਦਮਿਕ/ ਤਕਨੀਕੀ ਸੰਸਥਾਵਾਂ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ ਤਾਂ ਜੋ ਨਵੀਨਤਮ ਤਕਨੀਕਾਂ ਅਤੇ ਉਪਕਰਨਾਂ ਦੀ ਵਰਤੋਂ ਕਰਕੇ ਹੁਨਰ-ਸਿਖਲਾਈ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਕਿਉਂਕਿ ਪੀ.ਐਸ.ਡੀ.ਐਮ. ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਕਲਾਊਡ ਕੰਪਿਊਟਿੰਗ ਸਮੇਤ ਉੱਭਰ ਰਹੇ ਨਵੇਂ ਖੇਤਰਾਂ ਵਿੱਚ ਸਿਖਲਾਈ ਪ੍ਰਦਾਨ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਭਵਿੱਖੀ ਤਕਨਾਲੋਜੀਆਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ। ਜ਼ਿਕਰਯੋਗ ਹੈ ਕਿ ਬਿਨੈਕਾਰ ਸੰਸਥਾ ਦਾ 1 ਜੂਨ, 2020 ਤੋਂ ਪਹਿਲਾਂ ਇੱਕ ਕੰਪਨੀ/ ਪਾਰਟਨਰਸ਼ਿਪ/ਪ੍ਰੋਪਰਾਈਟਰਸ਼ਿਪ/ ਪਬਲਿਕ ਸੈਕਟਰ ਅੰਡਰਟੇਕਿੰਗ/ ਪਬਲਿਕ ਸੈਕਟਰ ਕੰਪਨੀ/ ਸੋਸਾਇਟੀ/ਟਰੱਸਟ/ ਐਨ.ਜੀ.ਓ. ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਬਿਨੈਕਾਰ ਸੰਸਥਾ ਨੂੰ ਕਿਸੇ ਡੋਨਰ, ਸੂਬਾ ਸਰਕਾਰ, ਕੇਂਦਰ ਸਰਕਾਰ ਜਾਂ ਕੋਈ ਹੋਰ ਸਮਰੱਥ ਅਥਾਰਟੀ ਜਿਸ ਤੋਂ ਉਨ੍ਹਾਂ ਨੇ ਹੁਨਰ ਵਿਕਾਸ ਸਿਖਲਾਈ ਲਈ ਅਲਾਟਮੈਂਟ ਪ੍ਰਾਪਤ ਕੀਤੀ ਹੈ, ਦੁਆਰਾ ਬਲੈਕਲਿਸਟ ਨਾ ਕੀਤਾ ਹੋਵੇ।
Punjab Bani 18 September,2023
ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ
ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ ਕਵਿਤਾ 'ਨੀ ਕੋਇਲ ਕੂ ਕੂ ਗਾ' ਦੇ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਧਨੀ ਰਾਮ ਚਾਤ੍ਰਿਕ ਦੀ ਇੱਕ ਹੋਰ ਕਵਿਤਾ 'ਪੰਜਾਬ ਕਰਾਂ ਦੀ ਸਿਫ਼ਤ ਤੇਰੀ' ਦੀ ਪੇਸ਼ਕਾਰੀ ਨਾਲ ਪੰਜਾਬ ਦੇ ਵੰਨ-ਸੁਵੰਨਤਾ ਵਾਲੇ ਲੋਕ ਰੰਗਾਂ ਨੂੰ ਪੇਸ਼ ਕੀਤਾ। ਬਾਬੂ ਫ਼ਿਰੋਜ਼ ਦੀਨ ਸ਼ਰਫ਼ ਦੁਆਰਾ ਰਚਿਤ ਗੀਤ 'ਸੋਹਣੇ ਦੇਸਾਂ ਅੰਦਰ ਦੇਸ ਪੰਜਾਬ' ਦੀ ਆਖਰੀ ਪੇਸ਼ਕਾਰੀ ਨੇ ਸਰੋਤਿਆਂ 'ਤੇ ਅਮਿੱਟ ਛਾਪ ਛੱਡੀ। ਡਾਕਟਰ ਨਿਵੇਦਿਤਾ ਸਿੰਘ ਦੀ ਪੇਸ਼ਕਾਰੀ ਨੇ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਸਾਰੇ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ। ਇਸ ਦੌਰਾਨ ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸ਼ਾਨਦਾਰ ਅਤੇ ਉੱਚ ਪੱਧਰ ਦੀ ਪੇਸ਼ਕਾਰੀ ਲਈ ਸਾਰੇ ਕਲਾਕਾਰਾਂ ਨੂੰ ਵਧਾਈ ਦਿੱਤੀ।
Punjab Bani 18 September,2023
ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 18 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Punjab Bani 18 September,2023
ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ
ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਲਈ ਸਖੀ ਵਨ ਸਟਾਪ ਸੈਂਟਰ ਬਿਹਤਰੀਨ ਉਪਰਾਲਾ ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਔਰਤਾਂ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਭਵਨ ਵਿਖੇ ਯੂ.ਐਨ. ਵੂਮੈਨ ਅਤੇ ਐਸ.ਏ.ਡੀ.ਆਰ.ਏ.ਜੀ. ਦੇ ਸਹਿਯੋਗ ਨਾਲ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸੂਬੇ ਵਿੱਚ ਵਨ-ਸਟਾਪ ਸੈਂਟਰ, ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ਤਹਿਤ ਲਿੰਗ-ਆਧਾਰਿਤ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਮਰਥਨ ਅਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਨ ਸਟਾਪ ਸੈਂਟਰ ਨੂੰ ਸੂਬੇ ਵਿੱਚ ਮਾਡਲ ਦੇ ਤੌਰ ਤੇ ਵਿਕਸਤ ਕਰਨ ਲਈ ਯੂ.ਐਨ. ਵੂਮੈਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਵਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਯੂ.ਐਨ. ਵੂਮੈਨ ਵਲੋਂ ਪਿਛਲੇ ਸਾਲ 22 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਵਨ-ਸਟਾਪ ਸੈਂਟਰਾਂ ਅਤੇ ਸਬੰਧਤ ਸੇਵਾ ਪ੍ਰਦਾਤਾਵਾਂ ਦੇ ਕਰਮਚਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸ਼ਾਨਦਾਰ ਵਚਨਬੱਧਤਾ ਦਿਖਾਈ ਹੈ। ਇਸ ਵਿੱਚ 565 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਮੌਕੇ ਸ੍ਰੀਮਤੀ ਕਾਂਤਾ ਸਿੰਘ, ਡਿਪਟੀ ਕੰਟਰੀ ਪ੍ਰਤੀਨਿਧੀ, ਯੂ.ਐਨ. ਵੂਮੈਨ ਇੰਡੀਆ ਕੰਟਰੀ ਆਫਿਸ ਨੇ ਕਿਹਾ ਕਿ ਹਿੰਸਾ ਤੋਂ ਬਚਣ ਵਾਲੀਆਂ ਔਰਤਾਂ ਦੀਆਂ ਲੋੜਾਂ ਦੀ ਦੇਖਭਾਲ ਕਰਨਾ ਸਿਰਫ਼ ਨੈਤਿਕ ਤੌਰ ਤੇ ਜਰੂਰੀ ਨਹੀਂ ਹੈ, ਬਲਕਿ ਇਹ ਨਿਆਂ, ਸਮਾਨਤਾ ਅਤੇ ਸਾਡੇ ਸਮਾਜ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਵੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਵਨ ਸਟਾਪ ਸੈਂਟਰਾਂ ਦੇ ਮੁਖੀ ਹਾਜ਼ਰ ਸਨ।
Punjab Bani 18 September,2023
ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਨੇ ਸਵੱਛਤਾ ਦਾ ਸੁਨੇਹਾ ਦਿੰਦੀਆਂ ਜਾਗਰੂਕਤਾ ਰੈਲੀਆਂ ਕੱਢੀਆਂ
ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਨੇ ਸਵੱਛਤਾ ਦਾ ਸੁਨੇਹਾ ਦਿੰਦੀਆਂ ਜਾਗਰੂਕਤਾ ਰੈਲੀਆਂ ਕੱਢੀਆਂ ਪਟਿਆਲਾ, 17 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਵਿੱਚ ਇੰਡੀਅਨ ਸਵੱਛਤਾ ਲੀਗ ਅਧੀਨ ਸਵੱਛਤਾ ਦਾ ਸੁਨੇਹਾ ਦਿੰਦੀਆਂ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ, ਜਿਸ ਵਿੱਚ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਸਮਾਣਾ ਦੇ ਬਾਜ਼ਾਰਾਂ ਵਿੱਚ ਸਕੂਲੀ ਵਿਦਿਆਰਥੀਆਂ ਨੇ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਦਾ ਸੁਨੇਹਾ ਦਿੱਤਾ। ਜਦ ਕਿ ਨਗਰ ਕੌਂਸਲ ਸਨੌਰ ਵਿਖੇ 'ਸਨੌਰ ਸਵੱਛਤਾ ਚੈਂਪੀਅਨਸ਼ਿਪ ਦੇ ਬੈਨਰ ਲੈ ਕੇ ਵਿਦਿਆਰਥੀਆਂ ਅਤੇ ਸਮਾਜ ਸੇਵੀਆਂ ਨੇ ਲੋਕਾਂ ਨੂੰ ਜਾਗਰੂਕ ਕੀਤਾ। ਨਗਰ ਕੌਂਸਲ ਨਾਭਾ ਵਿਖੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ। ਨਗਰ ਕੌਂਸਲ ਪਾਤੜਾਂ ਨੇ ਜਿਥੇ ਜਾਗਰੂਕਤਾ ਰੈਲੀ ਕੱਢੀ ਉਥੇ ਹੀ ਸਵੱਛਤਾ ਜਾਗਰੂਕਤਾ ਕੈਂਪ ਲਗਾਕੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਰਾਜਪੁਰਾ ਵਿਖੇ ਨਗਰ ਕੌਂਸਲ ਦੇ ਦਫ਼ਤਰ ਤੋਂ ਸ਼ੁਰੂ ਹੋਈ ਜਾਗਰੂਕਤਾ ਰੈਲੀ ਨੇ ਬੱਸ ਸਟੈਂਡ, ਗਗਨ ਚੌਂਕ, ਆਰਿਆ ਸਮਾਜ ਭਵਨ ਅਤੇ ਝੰਡਾ ਗਰਾਊਂਡ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਸਿਹਤ ਵਿਭਾਗ ਤੇ ਐਨ.ਜੀ.ਓ. ਵੱਲੋਂ ਖੂਨ ਦਾਨ ਕੈਂਪ ਵੀ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼ ਸੁਥਰਾ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ ਇਸੇ ਲਈ ਸਵੱਛਤਾ ਮੁਹਿੰਮ ਨਾਲ ਸਭ ਨੂੰ ਜੋੜਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇੰਡੀਅਨ ਸਵੱਛਤਾ ਲੀਗ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਫੋਨ ਨੰਬਰ 82880-11145 'ਤੇ ਕਾਲ ਕਰਕੇ ਆਪਣੇ ਆਪ ਨੂੰ ਰਜਿਸਟਰ ਕੀਤਾ ਜਾ ਸਕਦਾ ਹੈ, ਜਿਸ ਨਾਲ ਵਟਸ ਐਪ 'ਤੇ ਮੈਸਜ ਆਵੇਗਾ ਜਿਸ ਵਿੱਚ ਕੁਝ ਜਾਣਕਾਰੀ ਭਰਨ ਤੋਂ ਬਾਅਦ ਆਪਣੀ ਸੈਲਫੀ ਅਪਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਬਿਹਤਰ ਕੰਮ ਕਰਨ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
Punjab Bani 17 September,2023
ਮੀਂਹ ਨਾਲ ਝੋਨੇ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਮਾਹਰਾਂ ਦਾ ਰਾਏ
ਮੀਂਹ ਨਾਲ ਝੋਨੇ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਮਾਹਰਾਂ ਦਾ ਰਾਏ ਪਟਿਆਲਾ, 17 ਸਤੰਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਦੌਰਾਨ ਸੂਬੇ ਵਿਚ ਪਏ ਮੀਂਹ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀ ਲਕੀਰ ਖਿੱਚ ਦਿੱਤੀ ਹੈ| ਕਿਸਾਨ ਵੀਰਾ ਦੇ ਅੰਦਰ ਡਰ ਹੈ ਕਿ ਪਤਾ ਨਹੀਂ ਕਿ ਇਹ ਮੀਂਹ ਫ਼ਸਲ ਨੂੰ ਕਿੰਨਾ ਕੁ ਨੁਕਸਾਨ ਕਰੇਗਾ? ਦਰਅਸਲ ਮੀਂਹ ਪੈਣ ਨਾਲ ਰਾਤ ਦਾ ਤਾਪਮਾਨ 21 ਡਿਗਰੀ ਸੈਲਸੀਅਸ ਹੋ ਗਿਆ ਹੈ ਜਦਕਿ ਆਉਣ ਵਾਲੇ ਦਿਨਾਂ ਵਿਚ ਦਿਨ ਵੇਲੇ ਤਾਪਮਾਨ ਦੇ 32 ਡਿਗਰੀ ਤਕ ਰਹਿਣ ਦੇ ਕਿਆਸ ਲਗਾਏ ਜਾ ਰਹੇ ਹਨ ਜਿਹੜਾ ਕਿ ਨਿਸਰਨ ਵਾਲੇ ਝੋਨੇ ਲਈ ਬਹੁਤ ਹੀ ਢੁਕਵਾਂ ਹੈ| ਘੱਟ ਤਾਪਮਾਨ 'ਤੇ ਝੋਨਾ ਹੌਲੀ-ਹੌਲੀ ਪੱਕਦਾ ਹੈ, ਜਿਸ ਦੇ ਚਲਦੇ ਇਸ ਦੀ ਲੰਬਾਈ ਤੇ ਵਜ਼ਨ ਵਿਚ ਚੋਖਾ ਵਾਧਾ ਹੁੰਦਾ ਹੈ| ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਕਿਸਾਨਾਂ ਨੂੰ ਖੇਤ ਵਿਚੋਂ ਸੈਨਿਕ, ਪੱਤਾ-ਲਪੇਟ, ਤੇ ਗੋਭ ਦੀ ਸੁੰਡੀ ਤੋਂ ਛੁਟਕਾਰਾ ਮਿਲ ਗਿਆ ਹੈ| ਇਸ ਦੇ ਨਾਲ-ਨਾਲ ਮੀਂਹ ਦੇ ਪਾਣੀ ਵਿਚ ਪੌਸ਼ਟਿਕ ਤੱਤ ਵੀ ਘੁਲੇ ਹੁੰਦੇ ਹਨ ਜੋ ਫ਼ਸਲ ਲਈ ਫ਼ਾਇਦੇਮੰਦ ਸਿੱਧ ਹੁੰਦੇ ਹਨ| ਜੇਕਰ ਮੀਂਹ ਨਾ ਪੈਂਦਾ ਤਾਂ ਝੋਨਾ ਜ਼ਿਆਦਾ ਤਾਪਮਾਨ ਵਿਚ ਪਕਦਾ ਅਤੇ ਇਸ ਦੀ ਗ਼ੀਰੀ ਘੱਟ ਲੰਬਾਈ ਵਾਲੀ ਬਣਦੀ ਹੈ ਤੇ ਬੂਰ ਦੀ ਸੰਖਿਆ ਵੀ ਘੱਟ ਜਾਂਦੀ ਹੈ| ਝੋਨੇ ਨੂੰ ਬੂਰ 9 ਤੋਂ 11 ਵਜੇ ਤਕ ਪੈਂਦਾ ਅਤੇ ਇੱਕ ਮੁੰਜਰ ਨੂੰ 3 ਸਟੇਜਾਂ ਵਿਚ ਬੂਰ ਆਉਂਦਾ ਹੈ| ਨਿਸਰ ਰਹੇ ਝੋਨੇ ਵਿਚ ਕੁਝ ਕੁ ਦਾਣਿਆਂ ਵਿਚ ਫੋਕ ਬਣਨ ਨਾਲ ਨੁਕਸਾਨ ਹੋ ਸਕਦਾ| ਪ੍ਰੰਤੂ ਨਿਸਰ ਚੁੱਕੇ ਝੋਨੇ ਨੂੰ ਕੋਈ ਨੁਕਸਾਨ ਨਹੀਂ ਹੈ, ਹਾਲਾਂਕਿ ਝੋਨੇ ਨੂੰ ਚਿੱਕੜ, ਟੋਭੇ ਜਾਂ ਗੰਧਲੇ ਪਾਣੀ ਦੇ ਨਿਕਾਸ ਯੋਗ ਬਣਾਓ ਤਾਂ ਜੋ ਫ਼ਸਲ ਵਿਚ ਫੋਟੋਸੈਂਥੇਸਿਸ ਪ੍ਰਕਿਰਿਆ ਨੂੰ ਨੁਕਸਾਨ ਨਾ ਹੋਵੇ| ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜੇਕਰ ਝੋਨਾ ਦੋਧੇ ਵਿਚ ਹੈ ਤਾਂ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਹੈ, ਪਾਣੀ ਦੀ ਨਿਕਾਸ ਸਹੀ ਢੰਗ ਨਾਲ ਕਰਦੇ ਰਹੋ ਤੇ ਹੋਪਰ ਦਾ ਹਮਲਾ ਵੱਧ ਸਕਦਾ ਹੈ, ਫ਼ਸਲ ਦੀ ਨਿਗਰਾਨੀ ਕਰਦੇ ਰਹੋ| ਜੇਕਰ ਝੋਨਾ ਅੱਧ ਤੋਂ ਵੱਧ ਰੰਗ ਵਟਾ ਗਿਆ ਹੈ ਅਤੇ ਮੀਂਹ ਨਾਲ ਡਿੱਗ ਗਿਆ ਹੈ| ਫਿਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਇਸ ਦਾ ਵਿਕਾਸ ਸਹੀ ਹੋਵੇਗਾ ਕਿਉਂਕਿ ਮੁੰਜਰ ਚਿੱਕੜ ਨੂੰ ਨਹੀਂ ਲਗਦੀ ਹੁੰਦੀ| ਇਸ ਮੀਂਹ ਨਾਲ ਤੇਲਾ, ਹਲਦੀ ਰੋਗ ਚੱਕਿਆ ਗਿਆ ਹੈ, ਫ਼ਸਲ ਨੂੰ ਕਿਸੇ ਸਪਰੇਅ ਦੀ ਲੋੜ ਨਹੀਂ| ਝੱਖੜ, ਹਨੇਰੀ ਫ਼ਸਲ ਦਾ ਨੁਕਸਾਨ ਕਰਦੀ ਹੈ, ਇਸ ਨਾਲ ਦੋਧੇ ਵਾਲੇ ਦਾਣੇ ਵੀ ਆਪਸ ਵੀ ਵੱਜ-ਵੱਜ ਕਾਲੇ ਪੈਣ ਲੱਗ ਜਾਂਦੇ ਹਨ ਅਤੇ ਕਵਾਲਿਟੀ ਖ਼ਰਾਬ ਹੋ ਜਾਂਦੀ ਇਸ ਲਈ ਕੋਈ ਉੱਲੀ ਨਾਸ਼ਕ ਨਾ ਵਰਤੋਂ, ਕੋਈ ਫ਼ਾਇਦਾ ਨਹੀਂ ਮਿਲੇਗਾ| ਮੀਂਹ ਨਾਲ ਝੱਖੜ ਆਉਣ ਦੀ ਉਮੀਦ ਬਹੁਤ ਹੀ ਘੱਟ ਗਈ ਹੈ| ਸੋ ਕੁਲ ਮਿਲਾ ਕੇ ਕਿਸਾਨਾਂ ਨੂੰ ਮੀਂਹ ਤੋਂ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ|
Punjab Bani 17 September,2023
“ਸਵੱਛਤਾ ਲੀਗ-2” ਘਰ ਦਾ ਕੂੜਾ ਵੱਖ-ਵੱਖ ਕਰੋ ਤੇ ਮੇਰਾ ਕੂੜਾ ਮੈਂ ਸੰਭਾਲਾਂ ਦਾ ਸੁਨੇਹਾ ਦਿੰਦਿਆਂ ਕੱਢੀ ਸਵੱਛਤਾ ਜਾਗਰੂਕਤਾ ਰੈਲੀ
“ਸਵੱਛਤਾ ਲੀਗ-2” ਘਰ ਦਾ ਕੂੜਾ ਵੱਖ-ਵੱਖ ਕਰੋ ਤੇ ਮੇਰਾ ਕੂੜਾ ਮੈਂ ਸੰਭਾਲਾਂ ਦਾ ਸੁਨੇਹਾ ਦਿੰਦਿਆਂ ਕੱਢੀ ਸਵੱਛਤਾ ਜਾਗਰੂਕਤਾ ਰੈਲੀ -ਵਾਤਾਵਰਨ ਨੂੰ ਸਾਫ ਕਰਨ ਦੇ ਅੰਦੋਲਨ ਦਾ ਹਿੱਸਾ ਬਣਨ ਲਈ 8288011145 'ਤੇ ਮਿਸ ਕਾਲ ਕਰੋ ਅਤੇ ਰਜਿਸਟਰ ਕਰੋ-ਸਾਕਸ਼ੀ ਸਾਹਨੀ -ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਵਲੋਂ ਰੈਲੀ ‘ਚ ਹਿੱਸਾ ਲੈਕੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਦਾ ਸੱਦਾ ਪਟਿਆਲਾ, 17 ਸਤੰਬਰ: 2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਦੇ ਸਨਮੁੱਖ ਕਰਵਾਈਆਂ ਜਾ ਰਹੀਆਂ ਗਤੀਵਿੱਧੀਆਂ ਤਹਿਤ ਨਗਰ ਨਿਗਮ ਨੇ ‘ਘਰ ਦਾ ਕੂੜਾ ਵੱਖ-ਵੱਖ ਕਰੋ’ ਤੇ ‘ਮੇਰਾ ਕੂੜਾ ਮੈਂ ਸੰਭਾਲਾਂ’ ਦਾ ਸੁਨੇਹਾ ਦਿੰਦਿਆਂ ਸਵੱਛਤਾ ਜਾਗਰੂਕਤਾ ਰੈਲੀ ਕੱਢੀ। ਇੱਥੇ ਨਗਰ ਨਿਗਮ ਦਫਤਰ ਤੋਂ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਰੈਲੀ ਵਿੱਚ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜਿਕ ਸੰਸਥਾਵਾਂ ਨੇ ਭਰਵੀਂ ਸ਼ਿਰਕਤ ਕੀਤੀ। ਹਾਲਾਂਕਿ ਰੈਲੀ ਦੌਰਾਨ ਮੌਸਮ ਅਨੁਕੂਲ ਨਹੀਂ ਸੀ ਅਤੇ ਤੇਜ ਬਰਸਾਤ ਹੁੰਦੀ ਰਹੀ ਪਰ ਵਿਦਿਆਰਥੀਆਂ ਅਤੇ ਵਾਲੰਟੀਅਰਾਂ ਦੇ ਹੌਸਲੇ ਬੁਲੰਦ ਸਨ। ਰੈਲੀ ਮੌਕੇ ਸਰਕਾਰੀ ਕਾਲਜ ਕੁੜੀਆਂ ਦੀਆਂ ਵਿਦਿਆਥਣਾਂ ਸਮੇਤ ਪਲੇਵੇਅ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਆਈ ਟੀ ਆਈ(ਲੜਕੇ) ਦੇ ਵਿਦਿਆਰਥੀ ਮੌਜੂਦ ਸਨ।ਜਦਕਿ ਸਮਾਜਿਕ ਸੰਸਥਾਵਾਂ ਵਿੱਚ ਪਾਵਰ ਹਾਊਸ ਯੂਥ ਕਲੱਬ ਦੇ ਮੁੱਖ ਪੈਟਰਨ ਜਤਵਿੰਦਰ ਸਿੰਘ ਗਰੇਵਾਲ, ਰੁਪਿੰਦਰ ਕੌਰ ਅਤੇ ਪਰਮਿੰਦਰ ਭਲਵਾਨ ਨੇ ਵੀ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡੀ.ਸੀ. ਨੇ ਦੱਸਿਆ ਕਿ ਇਹ ਸਾਡੇ ਵਾਤਾਵਰਨ 'ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇਹ ਇੱਕ ਸ਼ਾਨਦਾਰ ਮੌਕਾ ਹੈ। ਇਸ ਲਈ ਤੁਸੀਂ ਵੀ ਇਸ ਅੰਦੋਲਨ ਦਾ ਹਿੱਸਾ ਬਣੋ ਤੇ ਇਸ ਵਿੱਚ ਸ਼ਾਮਲ ਹੋਣ ਲਈ, 8288011145 'ਤੇ ਮਿਸ ਕਾਲ ਕਰੋ ਅਤੇ ਰਜਿਸਟਰ ਕਰੋ, ਤਾਂ ਕਿ ਅਸੀਂ ਰਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ ਸੁਥਰਾ ਅਤੇ ਹਰਿਆ ਭਰਿਆ ਪੰਜਾਬ ਸਿਰਜ ਸਕੀਏ। ਇਸ ਰੈਲੀ ‘ਚ ਹਿੱਸਾ ਲੈਕੇ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਨਗਰ ਨਿਗਮ ਪਟਿਆਲਾ ਦੇ ਸਕੱਤਰ (ਹੈਲਥ) ਸ੍ਰੀ ਸੁਨੀਲ ਮਹਿਤਾ ਨੇ ਸਵੱਛਤਾ ਲੀਗ-2 ਦੀ ਰੂਪਰੇਖਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਦੀ ਅਪੀਲ ਕੀਤੀ। ਇਸ ਰੈਲੀ ਨੂੰ ਸਫ਼ਲ ਬਣਾਉਣ ਵਾਲੀ ਨਗਰ ਨਿਗਮ ਦੀ ਟੀਮ ਵਿੱਚ ਸਮੂਹ ਸੈਨੇਟਰੀ ਇੰਸਪੈਕਟਰ, ਅਮਨਦੀਪ ਸੇਖੋਂ, ਜਵਾਲਾ ਸਿੰਘ (ਸੀ ਐਫ), ਮਨਦੀਪ ਸਿੰਘ (ਸੀ ਐਫ਼), ਨਗਰ ਨਿਗਮ ਦੇ ਬ੍ਰਾਂਡ ਅੰਬੈਸਡਰ ਤੇ ਪਲੇਅਵੇਜ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ, ਸਰਕਾਰੀ ਕਾਲਜ ਕੁੜੀਆਂ ਦੇ ਪ੍ਰੋ: ਗੁਰਿੰਦਰ ਕੌਰ, ਗੋਲਡਨ ਹੱਟ ਰੈਸਟੋਰੈਂਟ ਤੇ ਸੋਸ਼ਲ ਵਰਕਰ ਰਾਮ ਸਿੰਘ ਰਾਣਾ ਅਤੇ ਆਈ ਐਸ ਐਲ-2 ਦੇ ਕੈਪਟਨ ਗੁਰਪ੍ਰਤਾਪ ਸਿੰਘ ਜੱਗੀ ਸਵੀਟਸ ਵੀ ਹਾਜ਼ਰ ਸਨ।
Punjab Bani 17 September,2023
ਗੂਗਲ ਰੀਡ ਅਲੌਂਗ ਐਪ ਦੀ ਮਦਦ ਨਾਲ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਪਾਇਲਟ ਪ੍ਰਾਜੈਕਟ
ਗੂਗਲ ਰੀਡ ਅਲੌਂਗ ਐਪ ਦੀ ਮਦਦ ਨਾਲ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਪਾਇਲਟ ਪ੍ਰਾਜੈਕਟ -ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੇ ਰੂਬਰੂ ਕਰਵਾਕੇ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ -ਡਿਪਟੀ ਕਮਿਸ਼ਨਰ ਤੇ ਟੀਮ ਪਟਿਆਲਾ ਵਲੋਂ ਗੂਗਲ ਟੀਮ ਨਾਲ ਮੀਟਿੰਗ, ਐਮ.ਓ.ਯੂ. ਕਰਨ ‘ਤੇ ਸਹਿਮਤੀ ਪਟਿਆਲਾ, 17 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਜ਼ਿਲ੍ਹੇ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਆਧੁਨਿਕ ਤਕਨਾਲੋਜੀ ਉਤੇ ਅਧਾਰਤ ਵਿੱਦਿਅਕ ਮੌਕੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਗੂਗਲ ਟੀਮ ਨਾਲ ਇੱਕ ਮੀਟਿੰਗ ਕੀਤੀ ਹੈ। ਇਸ ਦੌਰਾਨ ਗੂਗਲ ਦੇ ਪ੍ਰੋਗਰਾਮ ਮੈਨੇਜਰ ਅਭਿਨਵ ਊਨੀ ਨੇ ਗੂਗਲ ਰੀਡ ਅਲੌਂਗ ਐਪ ਨੂੰ ਪੇਸ਼ ਕੀਤਾ। ਇਹ ਮਹੱਤਵਪੂਰਨ ਐਪਲੀਕੇਸ਼ਨ ਵਿਦਿਆਰਥੀਆਂ ਦੇ ਪੜ੍ਹਨ ਦੇ ਹੁਨਰ ਨੂੰ ਵਧਾਉਣ ਵਿੱਚ ਸਹਾਇਤਾ ਕਰਨ ਲਈ ਟੈਕਸਟ-ਟੂ-ਸਪੀਚ ਅਤੇ ਅਵਾਜ਼ ਪਛਾਣ ਤਕਨੀਕਾਂ ਦੁਆਰਾ ਅਤਿ ਆਧੁਨਿਕ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਦੀ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਮੀਦ ਪ੍ਰਗਟਾਈ ਕਿ ਇਹ ਪਾਇਲਟ ਪ੍ਰਾਜੈਕਟ ਸਫਲ ਹੇਲੋਣ ‘ਤੇ ਨਾ ਸਿਰਫ਼ ਪਟਿਆਲਾ ਦੇ ਵਿਦਿਅਕ ਖੇਤਰ ਨੂੰ ਲਾਭ ਹੋਵੇਗਾ, ਸਗੋਂ ਇਹ ਭਾਰਤ ਵਿੱਚ ਸਿੱਖਿਆ ਦੇ ਭਵਿੱਖ ਨੂੰ ਬਦਲਣ ਦੀ ਸਮਰੱਥਾ ਦੇ ਨਾਲ ਰਾਜ ਅਤੇ ਰਾਸ਼ਟਰ ਪੱਧਰ 'ਤੇ ਇੱਕ ਮਾਡਲ ਵਜੋਂ ਵੀ ਕੰਮ ਕਰੇਗਾ। ਗੂਗਲ ਨਾਲ ਕੀਤੀ ਜਾਣ ਵਾਲੀ ਇਸ ਸਾਂਝੇਦਾਰੀ ਦਾ ਉਦੇਸ਼ ਦੱਸਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਗੂਗਲ ਰੀਡ ਅਲੌਂਗ ਐਪ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਐਪ ਵਿਦਿਆਰਥੀਆਂ ਲਈ ਸਟੋਰੀ ਟੈਲਿੰਗ ਤੇ ਪੜ੍ਹਨ ਵਿੱਚ ਮਦਦ ਕਰੇਗੀ ਤੇ ਇਸ ਲਈ ਸਿੱਖਿਆ ਵਿਭਾਗ ਵਲੋਂ ਕਹਾਣੀਆਂ ਲਿਖਤ ਤੇ ਆਡੀਓ ਰੂਪ ਵਿਚ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਮੌਕੇ ਪਟਿਆਲਾ ਪ੍ਰਸ਼ਾਸਨ ਅਤੇ ਗੂਗਲ ਦਰਮਿਆਨ ਇੱਕ ਸਮਝੌਤਾ (ਐਮਓਯੂ) ਕਰਨ ਦੀ ਵੀ ਸਹਿਮਤੀ ਬਣੀ। ਆਰਟੀਫੀਸ਼ਲ ਇੰਟੈਲੀਜੈਂਸ ਏਆਈ ਟੈਕਨਾਲੋਜੀ ਵਿੱਚ ਨਵੀਨਤਮ ਤਰੱਕੀ ਦੇ ਨਾਲ ਤਿਆਰ ਕੀਤਾ ਗਿਆ ਗੂਗਲ ਰੀਡ ਅਲੌਂਗ ਐਪ, ਵਿਦਿਆਰਥੀਆਂ ਵਿੱਚ ਸਾਖਰਤਾ ਅਤੇ ਪੜ੍ਹਨ ਦੇ ਹੁਨਰ ਨੂੰ ਬਿਹਤਰ ਬਣਾਉਣ ਦਾ ਇੱਕ ਦਿਲਚਸਪ ਮੌਕਾ ਪੇਸ਼ ਕਰਦਾ ਹੈ। ਸਾਕਸ਼ੀ ਸਾਹਨੀ ਨੇ ਅੱਗੇ ਕਿਹਾ, ਇਸਦੀ ਵਰਤੋਂ ਉਪਭੋਗਤਾ-ਅਨੁਕੂਲ ਇੰਟਰਫੇਸ ਅਤੇ ਇੰਟਰਐਕਟਿਵ ਵਿਸ਼ੇਸ਼ਤਾਵਾਂ ਸਿੱਖਣ ਲਈ ਹਰ ਉਮਰ ਦੇ ਵਿਦਿਆਰਥੀਆਂ ਵਾਸਤੇ ਦਿਲਚਸਪ ਅਤੇ ਪਹੁੰਚਯੋਗ ਮੌਕਾ ਪ੍ਰਦਾਨ ਕਰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਪ੍ਰਸ਼ਾਸਨ ਅਤੇ ਗੂਗਲ ਦਰਮਿਆਨ ਬਨਣ ਵਾਲਾ ਪਾਇਲਟ ਪ੍ਰੋਜੈਕਟ ਸਿੱਖਿਆ ਪ੍ਰਣਾਲੀ ਵਿੱਚ ਆਧੁਨਿਕ ਤਕਨਾਲੋਜੀ ਨੂੰ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਹਿਮਤੀ ਪੱਤਰ ਦੇ ਜ਼ਰੀਏ, ਦੋਵੇਂ ਧਿਰਾਂ ਵਿਦਿਆਰਥੀਆਂ ਲਈ ਸਿੱਖਣ ਦੇ ਤਜ਼ਰਬੇ ਨੂੰ ਵਧਾਉਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੋਣਗੀਆਂ ਕਿ ਉਨ੍ਹਾਂ ਦੀ ਪਹੁੰਚ ਨਵੀਨਤਾਕਾਰੀ ਵਿਦਿਅਕ ਸਾਧਨਾਂ ਤੱਕ ਹੋ ਜਾਵੇ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਰਚਨਾ ਮਹਾਜਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰਪਾਲ ਸਿੰਘ, ਡੀ.ਡੀ.ਐਫ. ਅਮਰ ਬੰਦੋਪਾਧਿਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।
Punjab Bani 17 September,2023
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ ਉਦਯੋਗਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਬਾਰੇ ਸੇਧ ਦੇਣ ਵਿੱਚ ਮਦਦ ਕਰੇਗਾ ਹੈਲਪਡੈਸਕ ਚੰਡੀਗੜ੍ਹ, 17 ਸਤੰਬਰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ ’ਤੇ ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ) ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ। ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ‘ਸਰਕਾਰ ਸਨਅੱਤਕਾਰ ਮਿਲਣੀ’ ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ।
Punjab Bani 17 September,2023
ਓਜ਼ੋਨ ਪਰਤ ਜੀਵਨ ਦਾ ਸੁਰੱਖਿਆ ਕਵਚ: ਡਾ. ਵਿਰਕ
ਓਜ਼ੋਨ ਪਰਤ ਜੀਵਨ ਦਾ ਸੁਰੱਖਿਆ ਕਵਚ: ਡਾ. ਵਿਰਕ -ਵਣ ਰੇੰਜ (ਵਿਸਥਾਰ) ਨੇ ਮਨਾਇਆ ਵਿਸ਼ਵ ਓਜ਼ੋਨ ਦਿਵਸ ਪਟਿਆਲਾ, 17 ਸਤੰਬਰ: ਵਾਯੂਮੰਡਲ ‘ਚ ਮੌਜੂਦ ਓਜ਼ੋਨ ਪਰਤ ਧਰਤੀ ‘ਤੇ ਮੌਜੂਦ ਜੀਵਨ ਦਾ ਸੁਰੱਖਿਆ ਕਵਚ ਹੈ। ਇਸ ਕਵਚ ਦਾ ਵਜੂਦ ਬਣਾਈ ਰੱਖਣ ਵਿੱਚ ਯੋਗਦਾਨ ਦੇਣਾ ਹਰ ਮਨੁੱਖ ਦਾ ਫਰਜ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਗੁਰਨਾਮ ਵਿਰਕ ਨੇ ਕੀਤਾ। ਉਹ ਸਰਕਾਰੀ ਹਾਈ ਸਮਾਰਟ ਸਕੂਲ ਖੇੜੀ ਗੰਢਿਆਂ ਵਿਖੇ ਵਿਸ਼ਵ ਓਜ਼ੋਨ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਹ ਸਮਾਗਮ ਵਣ ਰੇੰਜ (ਵਿਸਥਾਰ) ਪਟਿਆਲਾ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ ਆਰ.ਯੂ. ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇੰਜ ਅਫ਼ਸਰ (ਵਿਸਥਾਰ) ਪਟਿਆਲਾ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ। ਮੁੱਖ ਅਧਿਆਪਕ ਨਾਇਬ ਸਿੰਘ ਰੰਧਾਵਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾ. ਵਿਰਕ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪੱਖੀ ਆਦਤਾਂ ਨੂੰ ਆਪਣੀ ਜੀਵਣ ਸ਼ੈਲੀ ਦਾ ਹਿੱਸਾ ਬਣਾਉਣ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਮੁੱਖ ਅਧਿਆਪਕ ਨਾਇਬ ਸਿੰਘ ਰੰਧਾਵਾ ਨੇ ਵਾਤਾਵਰਣ ਦੇ ਮੁੱਦਿਆਂ ਪ੍ਰਤੀ ਸੰਵਾਦ ਰਚਾਉਣ ਲਈ ਵਣ ਰੇੰਜ (ਵਿਸਥਾਰ) ਪਟਿਆਲਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਸਾਇੰਸ ਅਧਿਆਪਿਕਾ ਰਿਤੂ ਮਿੱਤਲ ਨੇ ਓਜ਼ੋਨ ਪਰਤ ਦੇ ਮਹੱਤਵ, ਇਸ ਨੂੰ ਨੁਕਸਾਨ ਪਹੁੰਚਾ ਰਹੇ ਕਾਰਕਾਂ ਅਤੇ ਇਸਦੀ ਰੱਖਿਆ ਸੰਬੰਧੀ ਵਿਦਿਆਰਥੀਆਂ ਨੂੰ ਵਿਸਤਾਰ ਨਾਲ ਜਾਣਕਾਰੀ ਦਿੱਤੀ। ਵਣ ਬੀਟ ਅਫ਼ਸਰ ਅਮਨ ਅਰੋੜਾ ਨੇ ਮਹਿਮਾਨਾਂ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ। ਆਰਟ ਅਧਿਆਪਿਕਾ ਹਰਪ੍ਰੀਤ ਕੌਰ ਨੇ ਮੰਚ ਸੰਚਾਲਨ ਕੀਤਾ। ਸਮਾਰੋਹ ਦੌਰਾਨ ਸਕੂਲੀ ਬੱਚਿਆਂ ਦੇ ਪੇਂਟਿੰਗ, ਭਾਸ਼ਣ ਅਤੇ ਨਿਬੰਧ ਲੇਖਣ ਮੁਕਾਬਲੇ ਕਰਵਾਏ ਗਏ। ਪੇਂਟਿੰਗ ਮੁਕਾਬਲੇ ਵਿੱਚ ਹਰਸ਼ਦੀਪ ਕੌਰ ਨੇ ਪਹਿਲਾ ਅਤੇ ਰਜਨੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚ ਰਮਨ ਕੌਰ ਅਵੱਲ ਰਹੀ। ਜੈਸਮੀਨ ਨੇ ਦੂਜਾ ਸਥਾਨ ਹਾਸਲ ਕੀਤਾ। ਨਿਬੰਧ ਲੇਖਣ ਵਿੱਚ ਸ਼ਾਹਿਦ ਪਹਿਲੇ ਅਤੇ ਰੁਖਸਾਨਾ ਦੂਜੇ ਸਥਾਨ ‘ਤੇ ਰਹੇ। ਫੋਟੋ ਕੈਪਸ਼ਨ-ਪਟਿਆਲਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਖੇੜੀ ਗੰਢਿਆਂ ਵਿਖੇ ਵਿਸ਼ਵ ਓਜ਼ੋਨ ਦਿਵਸ ਨੂੰ ਸਮਰਪਿਤ ਸਮਾਰੋਹ ਦੌਰਾਨ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨਾਲ ਮੁੱਖ ਮਹਿਮਾਨ ਡਾ. ਗੁਰਨਾਮ ਵਿਰਕ, ਮੁੱਖ ਅਧਿਆਪਕ ਨਾਇਬ ਸਿੰਘ ਰੰਧਾਵਾ, ਬੀਟ ਅਫ਼ਸਰ ਅਮਨ ਅਰੋੜਾ ਅਤੇ ਹੋਰ।
Punjab Bani 17 September,2023
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਬਲਵੀਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਬਲਵੀਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 17 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਜੀ ਬਲਵੀਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ‘ਮਾਂ’ ਇਕ ਅਜਿਹਾ ਸ਼ਬਦ ਹੈ, ਜਿਸ ਦੀ ਤੁਲਨਾ ਰੱਬ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਬਲਵੀਰ ਕੌਰ ਜੀ ਬਹੁਤ ਹੀ ਨੇਕਦਿਲ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖੀ ਸਿਧਾਤਾਂ ਤਹਿਤ ਗੁਜਾਰਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
Punjab Bani 17 September,2023
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ • ਬਰਾਮਦ ਦੇ ਉਦੇਸ਼ ਨਾਲ ਰਸਾਇਣ-ਰਹਿਤ ਬਾਸਮਤੀ ਦੇ ਉਤਪਾਦਨ ਲਈ ਵਿੱਢਿਆ ਪ੍ਰਾਜੈਕਟ • ਵਿਸ਼ੇਸ਼ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੇ ਚੋਗਾਵਾਂ ਬਲਾਕ ਦਾ 25 ਹਜ਼ਾਰ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ 'ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ। ਬਾਕਸ: ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਮੁਹਿੰਮ ਚੋਗਾਵਾਂ ਬਲਾਕ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਪ੍ਰਾਜੈਕਟ ‘ਤੇ ਲਗਾਇਆ ਗਿਆ ਹੈ ਤਾਂ ਜੋ ਚੁਣੇ ਗਏ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ Basmati.net ਪੋਰਟਲ 'ਤੇ ਆਨਲਾਈਨ ਰਜਿਸਟਰ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੇ ਸਰਵੇਖਣ ਤੋਂ ਬਾਅਦ 3691 ਕਿਸਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਬੰਦੀਸ਼ੁਦਾ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 54 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਸਟਾਕ ਸਬੰਧੀ ਰਿਪੋਰਟ ਲਈ ਗਈ ਹੈ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੀ.ਏ.ਯੂ., ਲੁਧਿਆਣਾ ਵੱਲੋਂ ਤਿਆਰ ਕੀਤਾ ਵਿਸ਼ੇਸ਼ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਜਾ ਰਿਹਾ ਹੈ। ਬਾਕਸ ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਹੋਰ ਸਟਾਫ਼ ਨੂੰ ਫੀਲਡ ਵਿੱਚ ਲਗਾਇਆ ਚੋਗਾਵਾਂ ਬਲਾਕ ਵਿੱਚ 38 ਕਿਸਾਨ ਮਿੱਤਰ, ਤਿੰਨ ਸੁਪਰਵਾਈਜ਼ਰ ਅਤੇ ਅੱਠ ਫੀਲਡ ਸੁਪਰਵਾਈਜ਼ਰ ਨਿਯਮਤ ਤੌਰ 'ਤੇ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਰਸਾਇਣ-ਰਹਿਤ ਬਾਸਮਤੀ ਦੀ ਪੈਦਾਵਾਰ ਲਈ ਜਾਗਰੂਕ ਕਰ ਰਹੇ ਹਨ। ਸਮੁੱਚੇ ਸਟਾਫ਼ ਨੂੰ ਪੀ.ਏ.ਯੂ. ਦੇ ਵਿਗਿਆਨੀਆਂ ਵੱਲੋਂ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ 2500 ਤੋਂ ਵੱਧ ਕਿਸਾਨਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਸੁਝਾਅ ਅਤੇ ਜਾਣਕਾਰੀ ਭਰਪੂਰ ਸਾਹਿਤ ਸਾਂਝਾ ਕੀਤਾ ਜਾ ਰਿਹਾ ਹੈ।
Punjab Bani 17 September,2023
ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ
ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ ਕਿਹਾ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਨੇ ਲਈਆਂ ਸਿਹਤ ਸਹੂਲਤਾਂ ਕਪੂਰਥਲਾ ਜਿਲੇ ’ਚ 6 ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ ਚੰਡੀਗੜ੍ਹ/ਕਪੂਰਥਲਾ,16 ਸਤੰਬਰਃ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ। ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ।
Punjab Bani 16 September,2023
ਡੇਢ ਸਾਲ ਮਾਨ ਸਰਕਾਰ ਨੇ ਪੰਜਾਬ ਨਾਲ ਸਿਰਫ਼ ਧੋਖਾ ਤੇ ਧੱਕਾ ਕੀਤਾ: ਸ਼ੇਰਗਿੱਲ
ਡੇਢ ਸਾਲ ਮਾਨ ਸਰਕਾਰ ਨੇ ਪੰਜਾਬ ਨਾਲ ਸਿਰਫ਼ ਧੋਖਾ ਤੇ ਧੱਕਾ ਕੀਤਾ: ਸ਼ੇਰਗਿੱਲ ਚੰਡੀਗੜ, 16 ਸਤੰਬਰ: ਢਹਿ-ਢੇਰੀ ਹੋ ਰਹੀ ਅਮਨ-ਕਾਨੂੰਨ, ਟੁੱਟਦੇ ਵਾਅਦੇ, ਵੱਡੇ ਪੱਧਰ ਤੇ ਨਸ਼ੇ ਦੀ ਸਮੱਸਿਆ, ਵਧਦਾ ਵੀ.ਆਈ.ਪੀ ਕਲਚਰ ਅਤੇ ਪੰਜਾਬ ਦੇ ਵਸੀਲਿਆਂ ਦੀ ਬਰਬਾਦੀ ਪੰਜਾਬ ਦੀ ‘ਆਪ’ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦਾ ਨਿਚੋੜ ਪੇਸ਼ ਕਰਦੀ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਹੇ, ਜਿਨ੍ਹਾਂ ਨੇ ਮਾਨ ਸਰਕਾਰ ਦੇ ਡੇਢ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ 'ਆਪ' ਸਰਕਾਰ 'ਤੇ 'ਗੈਰ-ਸੰਵਿਧਾਨਕ' ਤਰੀਕੇ ਨਾਲ ਅਤੇ 'ਤਾਨਾਸ਼ਾਹੀ' ਵਜੋਂ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਵਿੱਚ ਅਪਰਾਧ ਦਾ ਸਵਾਲ ਹੈ, ਸਥਿਤੀ ਤਰਸਯੋਗ ਹੈ। ਦਿਨ-ਦਿਹਾੜੇ ਕਤਲ, ਜਬਰ-ਜ਼ਨਾਹ, ਲੁੱਟਾਂ-ਖੋਹਾਂ ਅਤੇ ਗੈਂਗ ਵਾਰ ਦੀਆਂ ਖ਼ਬਰਾਂ ਆਉਣਾ ਨਿੱਤ ਦਾ ਕੰਮ ਬਣ ਗਿਆ ਹੈ ਅਤੇ ਆਮ ਆਦਮੀ ਆਪਣੀ ਜਾਨ-ਮਾਲ ਲਈ ਲਗਾਤਾਰ ਡਰ ਵਿਚ ਜੀਅ ਰਿਹਾ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਸ਼ੇਰਗਿੱਲ ਨੇ ਟੁੱਟੇ ਹੋਏ ਵਾਅਦਿਆਂ ਦੇ ਮੁੱਦੇ ਨੂੰ ਉਜਾਗਰ ਕਰਦੇ ਹੋਏ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਕਿ ਉਨ੍ਹਾਂ ਦੀ ਸਰਕਾਰ 18 ਸਾਲ ਦੀ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਿਉਂ ਨਹੀਂ ਕਰ ਸਕੀ। ਬੇਰੁਜ਼ਗਾਰੀ ਦੇ ਅਹਿਮ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭੁੱਲ ਜਾਓ, ਮਾਨ ਗੁਆਂਢੀ ਸੂਬੇ ਹਰਿਆਣਾ 'ਚ ਰੁਜ਼ਗਾਰ ਦੇਣ 'ਚ ਲੱਗੇ ਹੋਏ ਹਨ | ਜਿਨ੍ਹਾਂ ਨੇ ਇਸ ਸੰਦਰਭ ਵਿੱਚ ਪੰਜਾਬ ਪੁਲਿਸ ਵਿੱਚ ਹਰਿਆਣਾ ਤੋਂ 6 ਸਬ-ਇੰਸਪੈਕਟਰਾਂ ਦੀ ਹਾਲ ਹੀ ਵਿੱਚ ਹੋਈ ਭਰਤੀ ਦਾ ਹਵਾਲਾ ਦਿੱਤਾ। ਸ਼ੇਰਗਿੱਲ ਨੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਲਈ ਮਾਨ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਪਰ ਨਸ਼ਿਆਂ ਦਾ ਸਰਾਪ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਨਸ਼ਿਆਂ ਦੀ ਸਮੱਸਿਆ ਨੇ ਹੋਰ ਵੀ ਚਿੰਤਾਜਨਕ ਰੂਪ ਧਾਰਨ ਕਰ ਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਸ ਨਾਲ ਨਜਿੱਠਣ ਲਈ ਸਰਕਾਰ ਦੀ ਗੰਭੀਰਤਾ ਨਹੀਂ ਹੈ। ਸ਼ੇਰਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 'ਵੀਆਈਪੀ ਕਲਚਰ' ਆਪਣੇ ਸਿਖਰ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਦਿੱਲੀ ਵਿੱਚ ਬੈਠੇ ਇੱਕ ਟੋਲੇ ਵੱਲੋਂ ਚਲਾਈ ਜਾ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ ‘ਦਿੱਲੀ ਦਰਬਾਰ’ ਦੀਆਂ ਸਿਆਸੀ ਲਾਲਸਾਵਾਂ ਦੀ ਪੂਰਤੀ ਲਈ ਪੰਜਾਬ ਦੇ ਵਸੀਲਿਆਂ ਦੀ ਲੁੱਟ ਕਰਕੇ ਫ਼ਜ਼ੂਲਖਰਚੀ ਕਰਨ ਦਾ ਹੱਕ ਕਿਸ ਨੇ ਦਿੱਤਾ ਹੈ? ਇਸੇ ਤਰ੍ਹਾਂ, ਸ਼ੇਰਗਿੱਲ ਨੇ ਇਸ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਸਰਕਾਰ ਵੱਲੋਂ ਬੇਰਹਿਮੀ ਨਾਲ ਕੀਤੇ ਲਾਠੀਚਾਰਜ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ 'ਚ ਕੀਤੇ ਵਾਧੇ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ 'ਚ ਹੋ ਰਹੀ ਦੇਰੀ ਵੱਲ ਇਸ਼ਾਰਾ ਕਰਦੇ ਹੋਏ ਇਸ ਸਰਕਾਰ ਦੀ ਘਟੀਆ ਕਾਰਜਪ੍ਰਣਾਲੀ ਦਾ ਗੰਭੀਰਤਾ ਨਾਲ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਫ਼ਸਲਾਂ ਅਤੇ ਇੱਥੋਂ ਤੱਕ ਕਿ ਸ਼ਹਿਰੀ ਬੁਨਿਆਦੀ ਢਾਂਚੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਹੋਰ ਵੀ ਤਰਸਯੋਗ ਤੱਥ ਦਾ ਉਜਾਗਰ ਕੀਤਾ ਹੈ ਕਿ ਜਦੋਂ ਪੰਜਾਬ ਦੇ 23 ਵਿੱਚੋਂ 19 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਸਨ ਤਾਂ ਮਾਨ ਸਾਹਿਬ ਆਪਣੇ 'ਸੁਪਰ ਬੌਸ' ਅਰਵਿੰਦ ਕੇਜਰੀਵਾਲ ਨਾਲ ਸੂਬੇ ਤੋਂ ਬਾਹਰ ਸਨ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਰਹੇ ਹਨ। 'ਆਪ' ਸਰਕਾਰ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਦੋਸ਼ ਲਾਉਂਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਹਾਲੀਆ ਫੈਸਲਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ, ਜਿਸ ਕਾਰਨ ਸਰਕਾਰ ਨੂੰ ਬਾਅਦ 'ਚ ਯੂ-ਟਰਨ ਲੈਣ ਲਈ ਮਜਬੂਰ ਹੋਣਾ ਪਿਆ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਰਕਾਰ ਨੇ ਜੋ ਬਦਲਾਅ ਲੈ ਕੇ ਆਉਂਦਾ ਹੈ, ਉਹ ਇਹ ਹੈ ਕਿ ਇਸ ਨੇ ਪੰਜਾਬ ਨੂੰ ਵਿਰੋਧ ਪ੍ਰਦਰਸ਼ਨਾਂ ਦਾ ਕੇਂਦਰ ਬਣਾ ਦਿੱਤਾ ਹੈ, ਮੁਲਾਜ਼ਮਾਂ ਦੇ ਵੱਖ-ਵੱਖ ਵਰਗ ਮਾਨ 'ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾ ਕੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਜੋ ਵੀ ਇਸ ਅਰਾਜਕਤਾਵਾਦੀ ਅਹਿੰਕਾਰੀ ਪਾਰਟੀ (ਆਪ) ਸਰਕਾਰ ਵਿਰੁੱਧ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਦਾ ਹੈ, ਉਸਨੂੰ ਸਰਕਾਰ ਦੇ ਰੋਹ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਜਪਾ ਆਗੂ ਨੇ ਅੱਗੇ ਕਿਹਾ ਕਿ 'ਆਪ' ਦੇ ਸ਼ਾਸਨ 'ਚ ਸੂਬੇ ਦੀ ਆਰਥਿਕਤਾ ਪਹਿਲਾਂ ਹੀ ਬੁਰੀ ਹਾਲਤ 'ਚ ਹੈ। ਸ਼ੇਰਗਿੱਲ ਨੇ ਕਿਹਾ ਕਿ ਜਿੱਥੇ ਸਿਹਤ ਅਤੇ ਸਿੱਖਿਆ ਖੇਤਰ ਦਾ ਬੁਰਾ ਹਾਲ ਹੈ, ਉਥੇ ਸੱਤਾਧਾਰੀਆਂ ਵੱਲੋਂ ਲਏ ਜਾ ਰਹੇ ਗਲਤ ਫੈਸਲਿਆਂ ਕਾਰਨ ਉਦਯੋਗ ਬੰਦ ਹੋਣ ਦੇ ਕੰਢੇ ਹਨ। ਮੌਜੂਦਾ ਸਰਕਾਰ ਨੂੰ ਪੂਰੀ ਤਰ੍ਹਾਂ ਭੰਬਲਭੂਸੇ ਵਾਲੀ ਅਤੇ ਧੋਖੇਬਾਜ਼ ਦੱਸਦਿਆਂ ਸ਼ੇਰਗਿੱਲ ਨੇ ਕਿਹਾ ਕਿ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਮਾਨ ਦੀ ਅਗਵਾਈ ਵਾਲੀ ‘ਆਪ’ਸਰਕਾਰ ਦੀ ਪਛਾਣ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਸ ਐਸ਼ੋ ਅਰਾਮ ਪਾਰਟੀ (ਆਪ) ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਚੁੱਕਾ ਹੈ ਅਤੇ ਮਾਨ ਇਸ਼ਤਿਹਾਰਾਂ ਰਾਹੀਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਮਾਨ ਸਰਕਾਰ ਨੇ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਹਨ, ਜਦਕਿ ਅਸਲੀਅਤ ਇਹ ਹੈ ਕਿ ਇਸ ਸਰਕਾਰ ਦੀ ਨਬਲੀਆਰ ਭਰੀ ਕਾਰਜਪ੍ਰਣਾਲੀ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕ ਦਿੱਤਾ ਹੈ।
Punjab Bani 16 September,2023
ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ
ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਉਤਸ਼ਾਹਿਤ ਕਰੇਗੀ ਚੰਡੀਗੜ੍ਹ, 16 ਸਤੰਬਰ: ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਜੀ.ਸੀ.ਐੱਮ.ਐੱਸ. ਪੰਜਾਬ ਲੀਗਲ ਕੇਸ ਐਡਮਿਨਸਟ੍ਰੇਸ਼ਨ ਦੇ ਖੇਤਰ ਵਿੱਚ ਹੋਈ ਬੇਮਿਸਾਲ ਤਰੱਕੀ ਨੂੰ ਦਰਸਾਉਂਦਾ ਹੈ। ਇਸ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਵਿੱਚ ਕੰਮਕਾਜੀ ਸਮਰੱਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਧਾਉਣਾ, ਤਾਲਮੇਲ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਦੇ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਸਬੰਧੀ ਤੁਰੰਤ ਹੱਲ ਪ੍ਰਦਾਨ ਕਰਨਾ ਹੈ। ਬੁਲਾਰੇ ਅਨੁਸਾਰ ਏ.ਜੀ.ਸੀ.ਐੱਮ.ਐੱਸ. ਪੰਜਾਬ ਫੇਜ਼ 1 ਅਤੇ 2 ਵਿਚ ਆਟੋਮੇਟਿਡ ਡਾਟਾ ਸਿੰਕ੍ਰੋਨਾਈਜ਼ੇਸ਼ਨ: ਏ.ਜੀ.ਸੀ.ਐੱਮ.ਐੱਸ. ਪੰਜਾਬ ਰੀਅਲ-ਟਾਈਮ ਡਾਟਾ ਸਿੰਕ੍ਰੋਨਾਈਜ਼ੇਸ਼ਨ ਦੀ ਸਹੂਲਤ ਪ੍ਰਦਾਨ ਕਰਦਾ ਹੈ ਜੋ ਕੇਸ ਦੀ ਸਥਿਤੀ, ਸੁਣਵਾਈ ਦੇ ਸ਼ਡਿਊਲ ਅਤੇ ਫੈਸਲੇ ਸਬੰਧੀ ਤੁਰੰਤ ਜਾਣਕਾਰੀ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਂਦਾ ਹੈ। ਇਹ ਦਸਤਾਵੇਜ਼ਾਂ ਦੇ ਕੁਸ਼ਲ ਪ੍ਰਬੰਧਨ ਲਈ ਇੱਕ ਸੁਰੱਖਿਅਤ ਅਤੇ ਸੰਗਠਿਤ ਪ੍ਰਣਾਲੀ ਹੈ, ਜੋ ਕੇਸ ਨਾਲ ਸਬੰਧਤ ਦਸਤਾਵੇਜ਼ਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦਿਆਂ ਡੇਟਾ ਪ੍ਰਾਪਤੀ ਪ੍ਰੋਟੋਕੋਲ ਨੂੰ ਅਨੁਕੂਲ ਬਣਾਉਂਦੀ ਹੈ। ਜਿਕਰਯੋਗ ਹੈ ਕਿ ਇਹ ਪ੍ਰਣਾਲੀ ਕਾਨੂੰਨੀ ਭਾਈਚਾਰਿਆਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਤਸ਼ਾਹਿਤ ਕਰਦਿਆਂ ਢੁਕਵੀਂ ਜਾਣਕਾਰੀ, ਲੀਗਲ ਰਿਚਰਚ ਅਤੇ ਕੇਸ ਨਾਲ ਸਬੰਧਤ ਰਣਨੀਤੀਆਂ ਦੇ ਨਿਰਵਿਘਨ ਪ੍ਰਸਾਰ ਦੀ ਸਹੂਲਤ ਪ੍ਰਦਾਨ ਕਰਦਾ ਹੈ। ਬਿਹਤਰ ਡਾਟਾ ਸੁਰੱਖਿਆ ਪ੍ਰੋਟੋਕੋਲ ਰਾਹੀਂ ਇਹ ਪ੍ਰਣਾਲੀ ਕਾਨਫੀਡੈਂਸ਼ੀਅਲ ਕਾਨੂੰਨੀ ਜਾਣਕਾਰੀ ਨੂੰ ਬਰਕਰਾਰ ਰੱਖਦਿਆਂ ਕਾਰਗਰ ਸੁਰੱਖਿਆ ਵਿਧੀਆਂ ਰਾਹੀਂ ਡਾਟਾ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ। ਕਾਨੂੰਨ ਦੇ ਸਮੂਹ ਅਧਿਕਾਰੀਆਂ ਤੱਕ ਜਾਣਕਾਰੀ ਦੀ ਸੁਵਿਧਾਜਨਕ ਅਤੇ ਆਸਾਨ ਪਹੁੰਚ ਲਈ ਇੱਕ ਸਮਰਪਿਤ ਐਪਲੀਕੇਸ਼ਨ ਵੀ ਉਪਲੱਬਧ ਹੈ। ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ ਨੇ ਆਪਣੇ ਸੰਬੋਧਨ ਦੌਰਾਨ ਉੱਘੀਆਂ ਸ਼ਖਸੀਅਤਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਲੇਟਫਾਰਮ ਪੰਜਾਬ ਦੇ ਕਾਨੂੰਨੀ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਾ ਹੈ। ਏ.ਜੀ.ਸੀ.ਐੱਮ.ਐੱਸ. ਪੰਜਾਬ ਫੇਜ਼ 1 ਅਤੇ 2 ਸਾਡੇ ਕਾਨੂੰਨ ਦੇ ਅਧਿਕਾਰੀਆਂ ਨੂੰ ਗੁੰਝਲਦਾਰ ਮੁਕੱਦਮੇਬਾਜ਼ੀ ਦਾ ਸੁਚੱਜੇ ਢੰਗ ਨਾਲ ਨਿਬੇੜਾ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਨਿਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਆਧੁਨਿਕੀਕਰਨ ਦੀ ਸ਼ੁਰੂਆਤ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਉਦਘਾਟਨੀ ਸਮਾਰੋਹ ਵਿੱਚ ਐਡਵੋਕੇਟ ਜਨਰਲ ਦੇ ਦਫਤਰ ਦੇ ਸਮੂਹ ਮਾਣਯੋਗ ਲਾਅ ਅਫਸਰਾਂ , ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸ੍ਰੀ ਆਈ.ਪੀ.ਐਸ ਧੰਨਾ, ਐਡੀਸ਼ਨਲ ਐਡਵੋਕੇਟ ਜਨਰਲ ਅਮਨ ਪਾਲ, ਆਈ.ਟੀ ਕਮੇਟੀ ਦੇ ਅਨੁ ਪਾਲ ਡੀ.ਏ.ਜੀ.ਪੰਜਾਬ , ਅਭੈ ਪਾਲ ਗਿੱਲ ਡੀ.ਏ.ਜੀ.ਪੰਜਾਬ, ਅਰਜੁਨ ਸ਼ਿਓਰਾਨ ਏ.ਏ.ਜੀ.ਪੰਜਾਬ ਅਤੇ ਅਰੁਣ ਗੁਪਤਾ ਏ.ਏ.ਜੀ.ਪੰਜਾਬ, ਪ੍ਰੋਵਾਕਿਲ ਦੇ ਸੰਸਥਾਪਕ ਜੈਦੀਪ ਪਠਾਨੀਆ ਅਤੇ ਏ.ਜੀ.ਸੀ.ਐੱਮ.ਐੱਸ. ਪਾਰਟਨਰ ਸ਼ਾਸ਼ਵਤ ਸਿੱਕਾ ਹਾਜ਼ਰ ਸਨ।
Punjab Bani 16 September,2023
ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2
ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2 25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ 8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਚੰਡੀਗੜ੍ਹ, 16 ਸਤੰਬਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ ਪੜਾਅ ਬਲਾਕ ਪੱਧਰ ਉਤੇ ਅੱਠ ਖੇਡਾਂ ਦੇ ਕਰਵਾਏ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਜਿਨ੍ਹਾਂ ਵਿੱਚ ਦੋ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਹੁਣ 26 ਸਤੰਬਰ ਤੋਂ ਜ਼ਿਲਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ ਜਿਸ ਲਈ ਸਭ ਪ੍ਰਬੰਧ ਮੁਕੰਮਲ ਹਨ।ਪਿਛਲੇ ਸਾਲ ਖੇਡਾਂ ਵਿੱਚ ਬਲਾਕ ਤੋਂ ਸਟੇਟ ਪੱਧਰ ਤੱਕ ਕੁੱਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਵਧੇਗੀ।ਖਿਡਾਰੀਆਂ ਦੀ ਮੰਗ ਸਵਿਕਾਰ ਕਰਦਿਆਂ ਵਿਭਾਗ ਨੇ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਿੱਧਾ ਗਰਾਊਂਡ ਵਿੱਚ ਸਮੇਂ ਸਿਰ ਪੁੱਜਣ ਉਤੇ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਸੀ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਬਲਾਕ ਪੱਧਰ ਉਤੇ 31 ਅਗਸਤ ਤੋਂ 10 ਸਤੰਬਰ ਤੱਕ ਸੂਬੇ ਭਰ ਦੇ 157 ਬਲਾਕਾਂ ਵਿੱਚ ਕਰਵਾਏ ਗਏ ਹਨ। ਖੇਡ ਮੰਤਰੀ ਨੇ ਦੱਸਿਆ ਕਿ ਹੁਣ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲਾ ਪੱਧਰ ਉਤੇ 25 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚੋਂ ਉਕਤ ਬਲਾਕ ਪੱਧਰ ਉੱਤੇ ਕਰਵਾਈਆਂ ਅੱਠ ਖੇਡਾਂ ਦੇ ਸਿਰਫ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ ਬਾਕੀ ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲਾ ਪੱਧਰ ਉਤੇ ਹੋਣਗੇ। ਇਨ੍ਹਾਂ ਖੇਡਾਂ ਵਿੱਚ ਹਾਕੀ, ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਵੇਟਲਿਫਟਿੰਗ ਤੇ ਸਾਫਟਬਾਲ ਸ਼ਾਮਲ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਅਕਤੂਬਰ ਮਹੀਨੇ 35 ਖੇਡਾਂ ਦੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਉਕਤ 25 ਖੇਡਾਂ ਦੇ ਸਿਰਫ ਜ਼ਿਲਾ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ 10 ਖੇਡਾਂ ਦੇ ਸਿੱਧੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਹ 10 ਖੇਡਾਂ ਤੀਰਅੰਦਾਜ਼ੀ, ਕਾਏਕਿੰਗ ਤੇ ਕੈਨੋਇੰਗ, ਜਿਮਨਾਸਟਕ, ਰੋਲਰ ਸਕੇਟਿੰਗ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਹਨ।ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਅਤੇ ਕੁੱਲ ਮਿਲਾ ਕੇ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।
Punjab Bani 16 September,2023
ਭਾਰਤੀ ਸਟੇਟ ਬੈਂਕ, ਪੀਐਸਪੀਸੀਐਲ ਬ੍ਰਾਂਚ ਨੇ ਅੱਜ 44ਵੀਂ ਬ੍ਰਾਂਚ ਦੀ ਸਥਾਪਨਾ ਦਿਵਸ ਮਨਾਇਆ
ਭਾਰਤੀ ਸਟੇਟ ਬੈਂਕ, ਪੀਐਸਪੀਸੀਐਲ ਬ੍ਰਾਂਚ ਨੇ ਅੱਜ 44ਵੀਂ ਬ੍ਰਾਂਚ ਦੀ ਸਥਾਪਨਾ ਦਿਵਸ ਮਨਾਇਆ ਪਟਿਆਲਾ 16 ਸਤੰਬਰ ਭਾਰਤੀ ਸਟੇਟ ਬੈਂਕ, ਪੀਐਸਪੀਸੀਐਲ ਬ੍ਰਾਂਚ ਨੇ ਅੱਜ 44ਵੀਂ ਬ੍ਰਾਂਚ ਸਥਾਪਨਾ ਦਿਵਸ ਬਹੁਤ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ। ਸ਼ਾਖਾ ਦੀ ਸਥਾਪਨਾ 15 ਸਤੰਬਰ 1979 ਨੂੰ ਕੀਤੀ ਗਈ ਸੀ। ਇਹ ਸਮਾਗਮ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਕੈਂਪਸ ਦੇ ਅੰਦਰ ਬੈਂਕ ਦੇ ਅਹਾਤੇ ਵਿੱਚ ਆਯੋਜਿਤ ਕੀਤਾ ਗਿਆ ਸੀ ਅਤੇ ਸ਼ਾਖਾ ਦੇ ਪ੍ਰਮੁੱਖ ਗਾਹਕਾਂ ਨੂੰ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ। ਸ਼ਾਖਾ ਲਗਭਗ 7000 ਗਾਹਕਾਂ ਨੂੰ ਪੂਰਾ ਕਰਦੀ ਹੈ ਅਤੇ ਪੀਐਸਪੀਸੀਐਲ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਨਜ਼ਦੀਕੀ ਸਬੰਧਾਂ ਨੂੰ ਸਾਂਝਾ ਕਰਦੀ ਹੈ। ਇਸ ਸਮਾਗਮ ਵਿੱਚ 50 ਤੋਂ ਵੱਧ ਗਾਹਕਾਂ ਨੇ ਸ਼ਿਰਕਤ ਕੀਤੀ ਅਤੇ ਸ਼. ਓਮ ਪ੍ਰਕਾਸ਼ ਸਿੰਗਲਾ ਅਤੇ ਸ਼. ਅਸ਼ੋਕ ਕੁਮਾਰ ਜੋ ਬ੍ਰਾਂਚ ਦੇ 44 ਸਾਲਾਂ ਦੇ ਨਾਲ ਪਹਿਲੇ ਕੁਝ ਗਾਹਕਾਂ ਵਿੱਚੋਂ ਸਨ, ਨੇ ਐਸ.ਬੀ.ਆਈ, ਪੀ.ਐਸ.ਪੀ.ਸੀ.ਐਲ ਸ਼ਾਖਾ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸਟਾਫ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਮੌਜੂਦ ਹੋਰ ਗਾਹਕਾਂ ਨੇ ਵੀ ਐਸਬੀਆਈ ਸ਼ਾਖਾ ਦੁਆਰਾ ਵੱਲੋਂ ਕੀਤੀ ਗਈ ਸ਼ਾਨਦਾਰ ਸੇਵਾ ਦੀ ਸ਼ਲਾਘਾ ਕੀਤੀ। ਸ਼੍ਰੀ ਵਰੁਣ ਕੰਬੋਜ, ਬ੍ਰਾਂਚ ਮੈਨੇਜਰ, SBI PSPCL ਨੇ ਬ੍ਰਾਂਚ ਨਾਲ ਜੁੜੇ ਗਾਹਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਮਿਸਾਲੀ ਸੇਵਾ ਦਾ ਭਰੋਸਾ ਦਿੱਤਾ। ਸ਼੍ਰੀ ਬਿਕਰਮ ਸਿੰਘ, ਚੀਫ ਮੈਨੇਜਰ (ਓਪਰੇਸ਼ਨਜ਼) ਵੀ ਇਸ ਮੌਕੇ 'ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਗਾਹਕਾਂ ਦੀ ਲਗਾਤਾਰ ਸਰਪ੍ਰਸਤੀ ਲਈ ਧੰਨਵਾਦ ਕੀਤਾ। ਸਮਾਗਮ ਵਿੱਚ ਗਾਹਕਾਂ ਦੇ ਫਾਇਦੇ ਲਈ SBI ਰਿਸ਼ਤੇ ਖਾਤੇ (ਤਨਖਾਹ ਪੈਕੇਜ ਗਾਹਕਾਂ ਦੇ ਪਰਿਵਾਰਕ ਮੈਂਬਰਾਂ ਲਈ), YONO, ਬੈਂਕ ਦੇ ਨਿਵੇਸ਼ ਉਤਪਾਦਾਂ ਵਰਗੇ ਵੱਖ-ਵੱਖ ਬੈਂਕਿੰਗ ਉਤਪਾਦਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਯਾਦ ਵਿੱਚ ਕੇਕ ਕੱਟਣ ਦੀ ਰਸਮ ਵੀ ਰੱਖੀ ਗਈ ਅਤੇ ਸ੍ਰੀਮਤੀ ਡਾ. ਮੰਜੂ ਗਰਗ, ਬ੍ਰਾਂਚ ਦੀ ਚੀਫ ਐਸੋਸੀਏਟ ਨੂੰ ਉਸ ਦੀ ਮਿਸਾਲੀ ਗਾਹਕ ਸੇਵਾ ਅਤੇ ਗਾਹਕਾਂ ਨੂੰ ਉਨ੍ਹਾਂ ਦੀਆਂ ਨਿਵੇਸ਼ ਲੋੜਾਂ ਲਈ ਮਾਰਗਦਰਸ਼ਨ ਕਰਨ ਲਈ ਇਸ ਮੌਕੇ 'ਤੇ ਸਨਮਾਨਿਤ ਕੀਤਾ ਗਿਆ।
Punjab Bani 16 September,2023
ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ-ਸਾਕਸ਼ੀ ਸਾਹਨੀ
ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ-ਸਾਕਸ਼ੀ ਸਾਹਨੀ -ਲੋਕਾਂ ਨੂੰ ਆਵਾਜਾਈ ਨੇਮਾਂ ਦੀ ਪਾਲਣਾ ਲਾਜਮੀ ਕਰਨ ਦੀ ਅਪੀਲ -ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੀ ਬੈਠਕ ਪਟਿਆਲਾ, 15 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ ਜ਼ੋਨ ਤੇ ਅਜਿਹੇ ਹੀ ਜ਼ੀਰੋ ਟਾਲਰੈਂਸ ਫੁਟਪਾਥ ਬਣਾਉਣ ਪਿੱਛੇ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਹੈ ਕਿ ਘਟੋ-ਘੱਟ ਕੁਝ ਅਜਿਹੀਆਂ ਖਾਸ ਥਾਵਾਂ ਵਿਖੇ ਤਾਂ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਿਯਮਾਂ ਦਾ ਪਾਠ ਸਿਖਾਇਆ ਜਾਵੇ ਤਾਂ ਕਿ ਉਹ ਅੱਗੇ ਤੋਂ ਅਜਿਹਾ ਨਾ ਕਰਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਸੜਕਾਂ ਨੂੰ ਹਾਦਸਾ ਮੁਕਤ ਬਣਾਉਣ ਲਈ ਆਵਾਜਾਈ ਨੇਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਂਈ ਜਾਵੇ ਤਾਂ ਕਿ ਕੀਮਤੀ ਮਨੁੱਖੀ ਜਾਨਾਂ ਅਜਾਂਈ ਨਾ ਜਾਣ। ਉਨ੍ਹਾਂ ਨੇ ਰਾਈਟ ਟੂ ਵਾਕ ਪਾਲਿਸੀ ਉਤੇ ਵੀ ਚਰਚਾ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸੜਕਾਂ 'ਤੇ ਗ਼ੈਰ ਕਾਨੂੰਨੀ ਸਪੀਡ ਬਰੇਕਰ ਨਾ ਬਣਾਉਣ, ਦੁਕਾਨਾਂ ਤੇ ਹੋਰ ਅਦਾਰਿਆਂ ਦੇ ਫਲੈਕਸ ਬੋਰਡ ਸੜਕਾਂ ਉਤੇ ਨਾ ਰੱਖਣ, ਘਰਾਂ ਦੀ ਉਸਾਰੀ ਤੇ ਹੋਰ ਮੁਰੰਮਤ ਕਾਰਜ ਕਰਵਾ ਰਹੇ ਲੋਕਾਂ ਵੱਲੋਂ ਉਸਾਰੀ ਮੈਟੀਰੀਅਲ ਸੜਕਾਂ ਉਤੇ ਰੱਖੇ ਜਾਣ ਬਾਬਤ ਕਾਰਵਾਈ ਕਰਨ ਲਈ ਨਗਰ ਨਿਗਮ ਨੂੰ ਆਦੇਸ਼ ਜਾਰੀ ਕੀਤੇ। ਮੀਟਿੰਗ 'ਚ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਬਰਾੜ, ਟ੍ਰੈਫਿਕ ਇੰਚਾਰਜ ਇੰਸਪੈਕਟਰ ਪ੍ਰੀਤਇੰਦਰ ਸਿੰਘ, ਪਟਿਆਲਾ ਫਾਊਂਡੇਸ਼ਨ ਤੋਂ ਰਵੀ ਆਹਲੂਵਾਲੀਆ, ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰਜ਼, ਜ਼ਿਲ੍ਹਾ ਸਿੱਖਿਆ ਅਫ਼ਸਰ, ਈ.ਓਜ਼ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 15 September,2023
ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਕਮਰੇ ਤੇ ਗੇਟ ਦਾ ਉਦਘਾਟਨ ਕੀਤਾ
ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਕਮਰੇ ਤੇ ਗੇਟ ਦਾ ਉਦਘਾਟਨ ਕੀਤਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੀ ਕਰਾਂਤੀ ਵੱਲ ਵੱਧ ਰਿਹਾ ਹੈ ਸਮਾਣਾ, 15 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ ਵਿਖੇ ਨਵੇਂ ਬਣਾਏ ਗਏ ਕਮਰੇ ਅਤੇ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨ ਲਗਾ ਕੇ ਪੜਨ ਲਈ ਪ੍ਰੇਰਤ ਕੀਤਾ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਗਿਆ ਹੈ। ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟ ਤਹਿਤ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਖਾਸ ਤੌਰ ਉਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜਿਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਸਿੱਖਿਆ ਦੇ ਖੇਤਰ ਵਿੱਚ ਇਕ ਹੋਰ ਇਤਿਹਾਸਕ ਉਪਰਾਲਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।ਸਕੂਲ ਮੁਖੀ ਜਸਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਪੀ.ਏ. ਗੁਰਦੇਵ ਸਿੰਘ ਟਿਵਾਣਾ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਈਆ ਤੇ ਸੁਨੈਨਾ ਮਿੱਤਲ ਜਦੋਂਕਿ ਸਕੂਲੀ ਵਿਦਿਆਰਥੀ ਤੇ ਸਟਾਫ਼ ਮੌਜੂਦ ਸੀ।
Punjab Bani 15 September,2023
ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਕੈਂਪ ਲਗਾਏ ਜਾਣਗੇ
ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਕੈਂਪ ਲਗਾਏ ਜਾਣਗੇ -21 ਤੇ 22 ਅਕਤੂਬਰ ਅਤੇ 18 ਤੇ 19 ਨਵੰਬਰ ਨੂੰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ ਪਟਿਆਲਾ, 15 ਸਤੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17-10-2023 ਤੋਂ 30-11-2023 ਤੱਕ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਦਰੁਸਤੀ ਲਈ ਫਾਰਮ ਨੰ: 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐਲ.ਓ. ਰਾਹੀਂ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 21-10-2023 ਦਿਨ ਸ਼ਨੀਵਾਰ, 22-10-2023 ਦਿਨ ਐਤਵਾਰ, 18-11-2023 ਦਿਨ ਸ਼ਨੀਵਾਰ ਅਤੇ 19-11-2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਤੇ ਕੈਂਪ ਵੀ ਲਗਾਏ ਜਾਣੇ ਹਨ। ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫ਼ਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ /ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।
Punjab Bani 15 September,2023
ਸਿਹਤ ਮੰਤਰੀ ਦੇ ਸ਼ਹਿਰ ਵਿੱਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਧਮਕ
ਸਿਹਤ ਮੰਤਰੀ ਦੇ ਸ਼ਹਿਰ ਵਿੱਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਧਮਕ ਸੂਬਾ ਪੱਧਰੀ ਰੈਲੀ ਕਰਕੇ ਡਾ. ਬਲਵੀਰ ਸਿੰਘ ਦੇ ਘਰ ਵੱਲ ਕੀਤਾ ਰੋਸ ਮਾਰਚ ਮਾਣ-ਭੱਤਾ ਦੁੱਗਣਾ ਕਰਨ ਦੀ ਕੇਜਰੀਵਾਲ ਦੁਆਰਾ ਦਿੱਤੀ ਗਰੰਟੀ ਹਵਾਈ ਕਿਲ੍ਹਾ ਸਾਬਤ ਹੋਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ 19 ਸਤੰਬਰ ਦੀ ਮੀਟਿੰਗ ਤੈਅ ਪਟਿਆਲਾ, 15 ਸਤੰਬਰ ( ) ਸਿਹਤ ਮਹਿਕਮੇ ਵਿੱਚ ਬਹੁਤ ਨਿਗੂਣੇ ਭੱਤਿਆਂ 'ਤੇ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਥਾਨਕ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਤਹਿਸੀਲਦਾਰ ਸ਼੍ਰੀ ਜਿਨਸੂ ਬਾਂਸਲ ਰਾਹੀਂ ਜਥੇਬੰਦੀ ਦੀ 19 ਸਤੰਬਰ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਦੀ ਚਿੱਠੀ ਪ੍ਰਾਪਤ ਹੋਣ ਤੋਂ ਬਾਅਦ ਗੌਰਮਿੰਟ ਪ੍ਰੈੱਸ ਪਟਿਆਲਾ ਦੇ ਸਾਹਮਣੇ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਦੀਪ ਕੌਰ ਬਿਲਗਾ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਕਿਹਾ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਕੰਮ ਕਰਦੀਆਂ ਹਜ਼ਾਰਾਂ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਉਹਨਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਉਹਨਾਂ ਦੇ ਮਾਣ ਭੱਤੇ ਤੇ ਇਨਸੈਂਟਿਵਾਂ ਨੂੰ ਦੁੱਗਣਾ ਨਹੀਂ ਕਰ ਰਹੀ ਅਤੇ ਉਹਨਾ 'ਤੇ ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਗਿੱਲ ਫਾਰਮ ਅੰਮ੍ਰਿਤਸਰ ਵਿਖੇ ਸੱਦ ਕੇ ਸਰਕਾਰ ਬਣਦਿਆਂ ਹੀ ਮਾਣ ਭੱਤੇ ਨੂੰ ਦੁੱਗਣਾ ਕਰਨ ਦੀ ਗਰੰਟੀ ਦਿੱਤੀ ਗਈ ਸੀ, ਜਿਸ ਬਾਰੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਿਲਕੁਲ ਚੁੱਪ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਕੌਰ ਮਚਾਕੀ ਅਤੇ ਜਥੇਬੰਦਕ ਸਕੱਤਰ ਗੁਰਮਿੰਦਰ ਕੌਰ ਬਹਿਰਾਮਪੁਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਕਾਨੂੰਨ ਅਧੀਨ ਲਿਆਂਦਾ ਜਾਵੇ ਅਤੇ 18 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇ। ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦਾ ਈ.ਪੀ.ਐੱਫ ਕੱਟਿਆ ਜਾਵੇ, ਪੰਜ ਲੱਖ ਰੁਪਏ ਦਾ ਮੁਫ਼ਤ ਬੀਮਾ ਅਤੇ ਪ੍ਰਸੂਤਾ ਛੁੱਟੀ ਦੇ ਨੋਟੀਫਿਕੇਸ਼ਨਾਂ ਤੁਰੰਤ ਜਾਰੀ ਕੀਤੇ ਜਾਣ। ਕੋਵਿਡ 19 ਕਾਰਨ ਵਿੱਛੜ ਚੁੱਕੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੇ ਪਰਿਵਾਰਾਂ ਨੂੰ ਤਹਿ ਕੀਤੇ ਨਿਯਮਾਂ ਮੁਤਾਬਿਕ 50 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੀਆਂ ਆਗੂਆਂ ਨੇ ਕਿਹਾ ਕਿ ਡੇਢ ਸਾਲ ਤੱਕ ਸਰਕਾਰ ਦੇ ਮੂੰਹ ਪੰਜਾਬ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਪੰਜਾਬ ਸਰਕਾਰ ਵਿਰੁੱਧ ਸ਼ੰਘਰਸ਼ ਦਾ ਮੋਰਚਾ ਖੋਲ ਦਿੱਤਾ ਹੈ ਅਤੇ ਇਸ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰੱਖਿਆ ਜਾਵੇਗਾ। ਇਸ ਰੈਲੀ ਦੇ ਸਮਰਥਨ ਵਿੱਚ ਪੁੱਜੇ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਿਗੂਣੇ ਮਾਣ ਭੱਤੇ ਅਤੇ ਇਨਸੈਂਟਿਵਾਂ 'ਤੇ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਹਰ ਵੇਲੇ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕਿ ਪੰਜਾਬ ਦੀ ਗਰੀਬ ਜਨਤਾ ਦੇ ਘਰ ਘਰ ਤੱਕ ਸਿਹਤ ਸੇਵਾਵਾਂ ਪਹੁੰਚਾਉਂਦੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਉਹਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਕਰਨ ਦੀ ਬਜਾਏ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਵਿੰਦਰ ਕੌਰ ਅਲੀਸ਼ੇਰ, ਕਰਮਜੀਤ ਕੌਰ ਮੁਕਤਸਰ, ਸਰਬਜੀਤ ਕੌਰ ਛੱਜਲਵੱਡੀ, ਬਲਵਿੰਦਰ ਕੌਰ ਟਿੱਬਾ, ਗੁਰਜੀਤ ਕੌਰ, ਸੁਖਵੀਰ ਕੌਰ ਫਰੀਦਕੋਟ, ਅੰਮ੍ਰਿਤਪਾਲ ਕੌਰ, ਇੰਦੂ ਰਾਣਾ, ਲਕਸ਼ਮੀ ਬਾਈ ਪੂਜਾ, ਕੁਲਵਿੰਦਰ ਕੌਰ ਫਗਵਾੜਾ, ਪਰਮਜੀਤ ਕੌਰ ਮੁੱੱਦਕੀ, ਰਜਿੰਦਰ ਕੌਰ ਤਰਨਤਾਰਨ, ਸਵਰਨਜੀਤ ਕੌਰ ਬਠਿੰਡਾ, ਕੁਲਵਿੰਦਰ ਕੌਰ ਸੀਮਾ ਨਵਾਂਸ਼ਹਿਰ ਅਤੇ ਹਰਵਿੰਦਰ ਕੌਰ ਸੁਜੋਂ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਗੁਰਿੰਦਰਜੀਤ ਸਿੰਘ, ਪ੍ਰਮੋਦ ਗਿੱਲ, ਬਲਵਿੰਦਰ ਕੌਰ ਰਾਵਲਪਿੰਡੀ ਪਰਵੀਨ ਸ਼ਰਮਾਂ, ਗੁਰਜੀਤ ਘੱਗਾ, ਕੁਲਵਿੰਦਰ ਜੋਸ਼ਨ, ਬੀਨਾ ਘੱਗਾ, ਗੁਰਪ੍ਰੀਤ ਮੈਹਸ ਅਤੇ ਸਾਬਕਾ ਮੁਲਾਜ਼ਮ ਆਗੂ ਅਮਰਜੀਤ ਸ਼ਾਸ਼ਤਰੀ ਵੀ ਹਾਜ਼ਰ ਸਨ।
Punjab Bani 15 September,2023
ਐੱਨ. ਐੱਸ.ਐੱਸ. ਵਲੰਟੀਅਰਾਂ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ
ਐੱਨ. ਐੱਸ.ਐੱਸ. ਵਲੰਟੀਅਰਾਂ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਲਈ ਇਕ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਰੋਆ ਅਤੇ ਵਲੰਟੀਅਰਜ਼ ਸ਼ਾਮਿਲ ਹੋਏ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨਵੇਂ ਵਲੰਟੀਅਰਾਂ ਨੂੰ ਐੱਨ. ਐੱਸ. ਐੱਸ. ਬਾਰੇ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਵੱਲੋਂ ਇਸ ਮੌਕੇ ਨਵੇਂ ਵਲੰਟੀਅਰਾਂ ਨੂੰ ਐੱਨ. ਐੱਸ. ਐੱਸ. ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਅਤੇ ਪਿਛਲੇ ਸਾਲ ਦੌਰਾਨ ਵਲੰਟੀਅਰਾਂ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਡਾ. ਸੰਦੀਪ ਸਿੰਘ ਨੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕੁੱਝ ਪੁਰਾਣੇ ਵਲੰਟੀਅਰਾਂ ਵੱਲੋਂ ਆਪਣੇ ਨੈਸ਼ਨਲ ਕੈਂਪਾਂ ਦੇ ਅਨੁਭਵ ਸਾਂਝੇ ਕੀਤੇ ਗਏ। ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ ਨੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਇਸ ਵਰਕਸ਼ਾਪ ਤੋਂ ਬਾਅਦ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ ਉਤਸਵ ਦੀ ਲੜੀ ਤਹਿਤ ਰੈਡ ਰਿਬਨ ਕਲਬ , ਇੰਟਰਪਨਉਰਸ਼ਿਪ ਕਲੱਬ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਦੇ ਸਾਂਝੇ ਉੱਦਮਾਂ ਨਾਲ ਵਲੰਟੀਅਰਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਜਾਗਰੂਕਤਾ ਰੈਲੀ ਕੱਢੀ ਗਈ । ਇਸ ਰੈਲੀ ਦਾ ਮੁੱਖ ਮਕਸਦ ਕੁੜੀਆਂ ਨੂੰ ਪੜ੍ਹਾਉਣਾ ਅਤੇ ਕੁੜੀਆਂ ਦੀ ਘੱਟ ਰਹੀ ਗਿਣਤੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਜਾਗਰੂਕਤਾ ਪ੍ਰੋਗਰਾਮ ਅਤੇ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਰੋਆ ਸਮੇਤ 84 ਵਲੰਟੀਅਰਾਂ ਨੇ ਭਾਗ ਲਿਆ।
Punjab Bani 15 September,2023
ਪੰਜਾਬੀ ਯੂਨੀਵਰਸਿਟੀ ਵਿੱਚ 'ਸਰਬ ਰੋਗ ਕਾ ਅਉਖਦੁ ਨਾਮੁ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿੱਚ 'ਸਰਬ ਰੋਗ ਕਾ ਅਉਖਦੁ ਨਾਮੁ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। 'ਸਰਬ ਰੋਗ ਕਾ ਅਉਖਦੁ ਨਾਮੁ' ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੀ ਮੁਖੀ ਡਾ. ਗੁੰਜਨਜੋਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦਾ ਚਾਨਣ ਮੁਨਾਰਾ ਹਨ। ਮੁੱਖ ਵਕਤਾ ਸ. ਹਰਦਿਆਲ ਸਿੰਘ, ਜੋ ਕਿ 'ਸਰਬ ਰੋਗ ਕਾ ਅਉਖਦੁ ਨਾਮੁ ਮਿਸ਼ਨ' ਦੇ ਸੰਸਥਾਪਕ ਹਨ, ਨੇ ਕਿਹਾ ਕਿ ਗੁਰਬਾਣੀ ਨੂੰ ਅਮਲ ਵਿਚ ਲਿਆਉਦਿਆਂ ਔਗੁਣਾਂ ਦਾ ਵਿਨਾਸ਼ ਅਤੇ ਸਦਗੁਣਾਂ ਦਾ ਵਿਕਾਸ ਹੁੰਦਿਆਂ ਹੀ ਤਨ ਅਤੇ ਮਨ ਅਰੋਗ ਹੋ ਜਾਂਦੇ ਹਨ। ਵਿਸ਼ੇਸ਼ ਵਕਤਾ ਡਾ. ਹਰਸ਼ਿੰਦਰ ਕੌਰ, ਜੋ ਕਿ ਬਾਲ ਰੋਗ ਮਾਹਿਰ ਹਨ, ਨੇ ਡਾਕਟਰੀ ਗਿਆਨ ਅਤੇ ਗੁਰਬਾਣੀ ਦੇ ਨਜ਼ਰੀਏ ਤੋਂ ਸਰੀਰਕ ਰੋਗਾਂ ਦੇ ਇਲਾਜ ਦਾ ਸਮਾਧਾਨ ਦੱਸਿਆ। ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਕੌਰ ਨੇ ਮਾਨਵੀ ਸਰੋਕਾਰਾਂ ਦੀ ਨਿਸ਼ਾਨਦੇਹੀ ਗੁਰਬਾਣੀ ਦੀ ਲੋਅ ਵਿੱਚ ਕਰਨ ਉੱਤੇ ਜ਼ੋਰ ਦਿੱਤਾ। ਡਾ. ਮਲਕਿੰਦਰ ਕੌਰ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਗੁਰਬਾਣੀ ਨੂੰ ਉੱਚੀ ਸੁੱਚੀ ਜੀਵਨ ਸ਼ੈਲੀ ਦਾ ਆਧਾਰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਮੀਤ ਸਿੰਘ ਸਿੱਧੂ, ਡਾ. ਪਰਮਿੰਦਰ ਕੌਰ, ਡਾ. ਪਰਮਵੀਰ ਸਿੰਘ, ਡਾ. ਬਲਵਿੰਦਰਜੀਤ ਕੌਰ ਭੱਟੀ, ਡਾ. ਸੁਰਜੀਤ ਭੱਟੀ, ਡਾ. ਦਿਲਬਰ ਸਿੰਘ, ਡਾ. ਹਿੰਮਤ ਸਿੰਘ ਅਤੇ ਡਾ. ਸ਼ਮਸ਼ੇਰ ਸਿੰਘ ਨੇ ਹਾਜ਼ਰੀ ਭਰੀ।
Punjab Bani 15 September,2023
ਪ੍ਰੋਫ਼ੈਸਰ 'ਪ੍ਰਿਥੀਪਾਲ ਸਿੰਘ ਕਪੂਰ ਯਾਦਗਾਰੀ ਭਾਸ਼ਣ' ਕਰਵਾਇਆ
ਪ੍ਰੋਫ਼ੈਸਰ 'ਪ੍ਰਿਥੀਪਾਲ ਸਿੰਘ ਕਪੂਰ ਯਾਦਗਾਰੀ ਭਾਸ਼ਣ' ਕਰਵਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ 'ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਯਾਦਗਾਰੀ ਭਾਸ਼ਣ' ਕਰਵਾਇਆ ਗਿਆ। ਉੱਘੇ ਸਿੱਖ ਵਿਦਵਾਨ ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਜੋ ਹਾਲ ਹੀ ਵਿੱਚ ਚਲਾਣਾ ਕਰ ਗਏ ਸਨ, ਨਾਲ਼ ਸੰਬੰਧਤ ਇਹ ਭਾਸ਼ਣ ਵਰਲਡ ਪੰਜਾਬੀ ਸੈਂਟਰ ਦੇ ਸਾਬਕਾ ਡਾਇਰੈਕਟਰ ਡਾ. ਬਲਕਾਰ ਸਿੰਘ ਨੇ ਦਿੱਤਾ। ਪ੍ਰੋ. ਕਪੂਰ ਸਾਹਿਬ ਦੀ ਸਪੁੱਤਰੀ ਡਾ. ਹਰਗੁਣਜੋਤ ਕੌਰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਵਿਭਾਗ ਮੁਖੀ ਡਾ. ਪਰਮਵੀਰ ਸਿੰਘ ਵੱਲੋਂ ਯਾਦਗਾਰੀ ਭਾਸ਼ਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਾਜ਼ਰ ਸਰੋਤਿਆਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਨੇ ਸਿੱਖ ਵਿਸ਼ਵਕੋਸ਼ ਵਿਭਾਗ ਵਿਖੇ 1998-2001 ਦੌਰਾਨ ਸਿੱਖ ਧਰਮ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਵਜੋਂ ਸੇਵਾ ਨਿਭਾਈ ਹੈ ਅਤੇ ਮੌਜੂਦਾ ਸਮੇਂ ਵਿਚ ਉਹ ਯੂਨੀਵਰਸਿਟੀ ਦੇ ਲਾਈਫ਼ ਫ਼ੈਲੋ ਸਨ। ਡਾ. ਬਲਕਾਰ ਸਿੰਘ ਨੇ ਇਸ ਯਾਦਗਾਰੀ ਭਾਸ਼ਣ ਵਿਚ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਨਾਲ ਸੰਬੰਧਿਤ ਕੁੱਝ ਨਿੱਜੀ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਪ੍ਰੋ. ਸਾਹਿਬ ਨੇ ਸਿੱਖ ਇਤਿਹਾਸ ਦੇ ਵੱਖ-ਵੱਖ ਪੱਖਾਂ ਨੂੰ ਪ੍ਰਮਾਣਿਕ ਸਰੋਤਾਂ ਦੇ ਅਧਾਰ ਉੱਤੇ ਪੇਸ਼ ਕੀਤਾ ਹੈ ਅਤੇ ਇਹਨਾਂ ਨੂੰ ਸਿੰਘ ਸਭਾ ਦੀ ਨਿਰੰਤਰਤਾ ਵਿਚ ਦੇਖਿਆ ਜਾਣਾ ਚਾਹੀਦਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਵਿਦਵਾਨਾਂ ਨੂੰ ਸੰਭਾਲਣ ਦੀ ਲੋੜ ਹੈ। ਵਿਦਵਾਨ ਅਜਿਹੇ ਵਡੇਰੇ ਪੁਰਖਾਂ ਵਾਂਗ ਹੁੰਦੇ ਹਨ ਜਿਨ੍ਹਾਂ ਦੇ ਮੋਢੇ ਉੱਤੇ ਬੈਠ ਕੇ ਜੀਵਨ ਵਿਚ ਸੁਚਾਰੂ ਢੰਗ ਨਾਲ ਅੱਗੇ ਵਧਿਆ ਜਾ ਸਕਦਾ ਹੈ। ਵਿਦਵਾਨਾਂ ਨੂੰ ਉਹਨਾਂ ਦੇ ਅਕਾਦਮਿਕ ਕੰਮਾਂ ਰਾਹੀਂ ਦੇਖਿਆ ਜਾਣਾ ਚਾਹੀਦਾ ਹੈ। ਇਸ ਯਾਦਗਾਰੀ ਭਾਸ਼ਣ ਵਿਚ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ ਡਾ. ਹਰਗੁਣਜੋਤ ਕੌਰ ਨੇ ਆਪਣੇ ਪਿਤਾ ਕਪੂਰ ਸਾਹਿਬ ਨਾਲ ਸੰਬੰਧਿਤ ਕੁੱਝ ਵਿਸ਼ੇਸ਼ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਨਿਸ਼ਕਾਮ ਭਾਵਨਾ ਨਾਲ ਅਕਾਦਮਿਕ ਕਾਰਜਾਂ ਵਿਚ ਯੋਗਦਾਨ ਪਾਇਆ ਹੈ ਜਿਹੜਾ ਕਿ ਉਨ੍ਹਾਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅੰਗਰੇਜ਼ੀ ਪੜ੍ਹਨ-ਪੜ੍ਹਾਉਣ ਦਾ ਮੌਕਾ ਮਿਲਿਆ ਹੈ ਅਤੇ ਹੁਣ ਪਿਤਾ ਜੀ ਦੀ ਵਿਰਾਸਤ ਵੱਲ ਮੁੜਨ ਦੀ ਇੱਛਾ ਹੈ। ਇਸ ਮੌਕੇ ਡਾ. ਸੁਖਦਿਆਲ ਸਿੰਘ ਅਤੇ ਡਾ. ਕੇਹਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡਾ. ਕਰਮਜੀਤ ਕੌਰ ਨੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਭਿੰਨ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਖੋਜਾਰਥੀ ਇਸ ਸਮਾਗਮ ਵਿਚ ਹਾਜ਼ਰ ਸਨ ਜਿਨ੍ਹਾਂ ਵਿਚ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ, ਬਾਬਾ ਸੁਖਦੇਵ ਸਿੰਘ ਗੁਰਦੁਆਰਾ ਨਾਨਕਸਰ, ਡਾ. ਚਮਕੌਰ ਸਿੰਘ, ਡਾ. ਦਲਜੀਤ ਸਿੰਘ, ਸ. ਦਲੀਪ ਸਿੰਘ ਉੱਪਲ, ਡਾ. ਮਲਕਿੰਦਰ ਕੌਰ, ਡਾ. ਗੁੰਜਨਜੋਤ ਕੌਰ ਅਤੇ ਡਾ. ਹਰਜੀਤ ਸਿੰਘ ਆਦਿ ਸ਼ਾਮਲ ਰਹੇ।
Punjab Bani 15 September,2023
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਏ
ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਏ -ਪਿੰਡ ਡਰੋਲਾ, ਡਰੋਲੀ, ਭਾਨਰਾ, ਸ਼ੇਖੂਪਰ, ਬੱਡਲਾ, ਬੱਡਲੀ ਅਤੇ ਪਿੱਪਲਖੇੜੀ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 15 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡਾਂ ਡਰੋਲਾ, ਡਰੋਲੀ, ਭਾਨਰਾ, ਸ਼ੇਖੂਪਰ, ਬੱਡਲਾ, ਬੱਡਲੀ ਅਤੇ ਪਿੱਪਲਖੇੜੀ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਡਰੋਲਾ ਅਤੇ ਸ਼ੇਖੂਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਨੇ ਦੱਸਿਆ ਕੈਂਪ ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਅਤੇ ਡਾ. ਲਵਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉੱਦਮਾਂ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਕੰਮ ਵਿਚ ਸਹਿਯੋਗ ਦੇਣ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਹਰਮਨਦੀਪ ਸਿੰਘ ਅਤੇ ਅਮਰਨਾਥ ਅਤੇ ਏ.ਟੀ.ਐਮ. ਵਰਿੰਦਰ ਸਿੰਘ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਜਸਵੀਰ ਸਿੰਘ, ਮਨਦੀਪ ਸਿੰਘ, ਕਾਕਾ ਸਿੰਘ, ਅਮਨਦੀਪ ਸਿੰਘ, ਦਿਲਬਾਰਾ ਸਿੰਘ। ਚਮਕੌਰ ਸਿੰਘ, ਮੰਗਾ ਗਿਰ, ਰਾਮ ਗਿਰ, ਕ੍ਰਿਸ਼ਨ ਗਿਰ, ਬਲਵਿੰਦਰ ਸਿੰਘ ਅਤੇ ਧਰਮਪਾਲ ਗਿਰ ਨੇ ਭਾਗ ਲਿਆ।
Punjab Bani 15 September,2023
ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ -ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ -ਕਿਹਾ, ਸੀਵਰੇਜ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ ਪਟਿਆਲਾ, 15 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਪਾਣੀ ਦੀ ਜਾਂਚ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਨੂੰ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਸ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪਾਣੀ ਦੀ ਜਾਂਚ ਕਰਨ ਸਬੰਧੀ ਵੀ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਖੇਤਰ ਵਿੱਚ ਕੁਝ ਲੋਕਾਂ ਨੂੰ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਨਾ ਸਿਖਾਇਆ ਜਾਵੇ ਤਾਂ ਕਿ ਉਹ ਸਮੇਂ ਸਮੇਂ 'ਤੇ ਆਪ ਵੀ ਪਾਣੀ ਦੀ ਜਾਂਚ ਕਰ ਸਕਣ। ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ ਤੇ ਨਗਰ ਕੌਂਸਲਾਂ ਨੂੰ ਸੀਵਰੇਜ ਦੀ ਸਫ਼ਾਈ ਅਤੇ ਸੀਵਰੇਜ ਦੀਆਂ ਲਾਈਨਾਂ 'ਚ ਗੈਸ ਬਣਨ ਸਬੰਧੀ ਸਮੇਂ ਸਮੇਂ 'ਤੇ ਚੈਕਿੰਗ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਕਲੋਨਾਈਜ਼ਰ ਵੱਲੋਂ ਕਲੋਨੀਆਂ ਵਿੱਚ ਪਾਏ ਗਏ ਸੀਵਰੇਜ ਦੇ ਨਕਸ਼ੇ ਵੀ ਲਏ ਜਾਣ ਤਾਂ ਜੋ ਕਿਸੇ ਵੀ ਸੀਵਰੇਜ ਦੀ ਸਮੱਸਿਆ ਸਮੇਂ ਉਸ ਦਾ ਢੁਕਵਾਂ ਹੱਲ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ 'ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਬਿਲਡਿੰਗ ਪਲਾਨ, ਵਾਟਰ ਸਪਲਾਈ ਤੇ ਸੀਵਰੇਜ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸੋਲਿਡ ਵੈਸਟ ਮੈਨੇਜਮੈਂਟ ਸਮੇਤ ਵੱਖ ਵੱਖ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ।
Punjab Bani 15 September,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ 'ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ 'ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ -ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ -ਕਿਹਾ ਨਿਰੋਲ ਮੈਰਿਟ ਤੇ ਪਾਰਦਰਸ਼ਤੀ ਤਰੀਕੇ ਨਾਲ ਭਰਤੀ ਮੁਹਿੰਮ ਚਲਾ ਕੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਸਮਾਣਾ, 15 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 36097 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਅੱਜ ਸਮਾਣਾ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਗਏ 17 ਆਂਗਣਵਾੜੀ ਹੈਲਪਰਾਂ ਅਤੇ 8 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜੌੜਾਮਾਜਰਾ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ' ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾ ਕੇ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਜ਼ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ। ਸਮਾਗਮ ਦਾ ਪ੍ਰਬੰਧ ਸੀ.ਡੀ.ਪੀ.ਓ ਪਟਿਆਲਾ ਦਿਹਾਤੀ ਸੁਪਰੀਤ ਕੌਰ ਬਾਜਵਾ ਅਤੇ ਸੀ.ਡੀ.ਪੀ.ਓ. ਸਨੌਰ ਅਨੁਰਤਨ ਕੌਰ ਨੇ ਕਰਦਿਆਂ ਨਵ ਨਿਯੁਕਤ ਉਮੀਦਵਾਰਾਂ ਨੂੰ ਉਨ੍ਹਾਂ ਵੱਲੋਂ ਕੀਤੇ ਕੰਮ ਬਾਰੇ ਦੱਸਿਆ। ਇਸ ਮੌਕੇ ਪੀ.ਏ. ਗੁਰਦੇਵ ਸਿੰਘ ਟਿਵਾਣਾ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਈਆ ਤੇ ਸੁਨੈਨਾ ਮਿੱਤਲ ਆਦਿ ਵੀ ਮੌਜੂਦ ਸਨ।
Punjab Bani 15 September,2023
ਹਡਾਣਾ ਚ ਅਮਰ ਸਹੀਦ ਨਾਇਕ ਮਲਕੀਤ ਸਿੰਘ ਦੀ 23ਵੀਂ ਸਲਾਨਾ ਬਰਸੀ ਮਨਾਈ
ਹਡਾਣਾ ਚ ਅਮਰ ਸਹੀਦ ਨਾਇਕ ਮਲਕੀਤ ਸਿੰਘ ਦੀ 23ਵੀਂ ਸਲਾਨਾ ਬਰਸੀ ਮਨਾਈ ਸ਼ਹੀਦ ਸਭ ਦੇ ਸਾਂਝੇ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ......ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਸਨੌਰ / ਪਟਿਆਲਾ 15 ਸਤੰਬਰ ( ) ਸਹੀਦ ਸਭ ਦੇ ਸਾਂਝੇ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ,ਉਹਨਾ ਦੀ ਬਰਸੀ ਸਾਨੂੰ ਸਾਰਿਆ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਈ ਚਾਹੀਦੀ ਹੈ।ਇਨਾ ਸਬਦਾਂ ਦਾ ਪ੍ਰਗਟਾਵਾ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਨੇ ਪਿੰਡ ਹਡਾਣਾ ਵਿਖੇ,ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 23 ਵੀਂ ਸਲਾਨਾ ਬਰਸੀ ਮੌਕੇ ਉਹਨਾ ਨੂੰ ਸਰਧਾਂਜਲੀ ਭੇਂਟ ਕਰਦਿਆ ਕੀਤਾ।ਉਹਨਾ ਨੇ ਕਿਹਾ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਨੇ ਦੇਸ਼ ਦੀ ਖਾਤਿਰ ਜੋ ਕਾਰਗਿਲ ਦੇ ਯੁੱਧ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ,ਉਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਸਮਾਗਮ ਦੀ ਪ੍ਰਧਾਨਗੀ ਅਮਰਜੀਤ ਸਿੰਘ ਜਾਗਦੇ ਰਹੋ, ਲਖਮੀਰ ਸਿੰਘ ਸਲੋਟ ਅਤੇ ਸਹੀਦ ਦੇ ਭਰਾ ਗੁਰਮੀਤ ਸਿੰਘ ਨੇ ਕੀਤੀ।ਦੇਸ ਦੇ ਵੱਖ-ਵੱਖ ਰਾਜਾ ਤੋਂ ਲਵਣਕਾਰ ਸਮਾਜ ਦੇ ਲੋਕ ਵੀ ਸਹੀਦ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ।ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਸਹੀਦ ਨੂੰ ਨਮਨ ਹੋ ਰਹੀਆ ਸਨ।ਇਸ ਮੌਕੇ ਸ਼ਹੀਦ ਮਲਕੀਤ ਸਿੰਘ ਦੇ ਪਿਤਾ ਰਾਮ ਨਾਥ,ਭਰਾ ਗੁਰਮੀਤ ਸਿੰਘ,ਪਤਨੀ ਕਰਮਜੀਤ ਕੌਰ, ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਰਵਿੰਦਰ ਸਿੰਘ ਪਿਲਖਨੀ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਸਹੀਦ ਦੀ ਵਾਰਾਂ ਸੁਣਾ ਕੇ ਨਿਹਾਲ ਕੀਤਾ।ਪੀ.ਆਰ.ਟੀ.ਸੀ.ਪੰਜਾਬ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਸੰਗਤਾਂ ਨੂੰ ਵਿਸੇਸ਼ ਤੌਰ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਦਾ ਪ੍ਰਬੰਧ ਅਤੇ ਸਹਿਯੋਗ ਕੀਤਾ ਗਿਆ।ਇਹ ਬਰਸੀ ਅੰਤਰਰਾਸ਼ਟਰੀ ਪੱਧਰ ਤੇ ਮਨਾਈ ਗਈ।ਇਸ ਮੌਕੇ ਹਰੀਸ ਮਹਿਤੋ ਦਿੱਲੀ ਬਿਹਾਰ,ਨਾਰਾਇਣ ਬਾਈ ਰਾਜਸਥਾਨ, ਸਾਗਰ ਵੰਸੀ ਮਾਲੀ ਗੁਜਰਾਤ,ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ,ਜਰਨੈਲ ਸਿੰਘ ਕਰਤਾਰਪੁਰ ਮੈਂਬਰ ਅੰਤਿ੍ਗ ਕਮੇਟੀ,ਯੂਨਾਈਟਿਡ ਫਰੰਟ ਆਫ ਐਕਸ ਸਰਵਿਸ ਮੈਨ ਦੇ ਪ੍ਰਧਾਨ ਸੂਬੇਦਾਰ ਲਖਵਿੰਦਰ ਸਿੰਘ, ਹਰਪਾਲ ਸਿੰਘ ਚੀਮਾ ਹਡਾਣਾ,ਮਨਿੰਦਰ ਸਿੰਘ ਹਡਾਣਾ.ਤੇਜਿੰਦਰਪਾਲ ਸਿੰਘ ਸੰਧੂ,ਅਸ਼ਵਨੀ ਕੁਮਾਰ ਬੱਤਾ, ਬਲਜਿੰਦਰ ਸਿੰਘ ਢਿੱਲੋਂ ਫਨਵਲਡ , ਲਖਮੀਰ ਸਿੰਘ ਸਲੋਟ,ਗੁਲਾਬ ਸਿੰਘ ਦੂੰਦੀਮਾਜਰਾਂ,ਨਛੱਤਰ ਦੀਵਾਨਵਾਲਾ,ਡਾ:ਯਸ਼ਪਾਲ ਖੰਨਾ, ਨਿਰਮਲ ਸਿੰਘ ਸਰਪੰਚ,ਸਰਪੰਚ ਲਖਵੀਰ ਸਿੰਘ ਮੁਰਾਦਮਾਜਰਾ,ਸੰਜੀਵ ਕੁਮਾਰ ਸਨੌਰ,ਦੀਦਾਰ ਸਿੰਘ ਬੋਸਰ,ਕਰਮ ਸਿੰਘ ਹਡਾਣਾ,ਸਰਪੰਚ ਅਵਤਾਰ ਸਿੰਘ ਹਡਾਣਾ,,ਅਮਰਨਾਥ ਕੋਹਲੇਮਾਜਰਾ,ਜਸਪਾਲ ਸਿੰਘ ਬਰਕਤਪੁਰ,ਕੁਲਵਿੰਦਰ ਸਿੰਘ ਮਾਤਾ ਗੁਜਰੀ ਨਰਸਿੰਗ ਹੋਮ,ਦਿਨੇਸ਼ ਕੁਮਾਰ ਅੰਬਾਲਾ, ਜਤਿੰਦਰ ਕੋਹਲੀ, ਧਰਮਪਾਲ ਸ਼ਰਮਾ,ਅਮਰਜੀਤ ਸਿੰਘ ਜਾਗਦੇ ਰਹੋ, ਅਤੇ ਪਿੰਕੀ ਰਾਣੀ ਗੱਜੂਖੇੜਾ,ਸਮਸੇਰ ਸਿੰਘ,ਕਰਮਵੀਰ ਸਿੰਘ ਰਾਣਾ, ਆਦਿ ਹਾਜ਼ਰ ਸੀ।
Punjab Bani 15 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸ੍ਰੀਮਤੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਸੁਰਜੀਤ ਕੌਰ ਦਾ 108 ਸਾਲ ਦੀ ਉਮਰ ਵਿੱਚ ਬੀਤੀ ਰਾਤ ਦੇਹਾਂਤ ਹੋ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਦਾ ਜੀਵਨ ਪੰਜਾਬੀਅਤ ਦੀ ਦ੍ਰਿੜ੍ਹ ਭਾਵਨਾ ਨਾਲ ਲਬਰੇਜ਼ ਸੀ। ਉਨ੍ਹਾਂ ਦੀ ਇੱਕ ਸਦੀ ਤੋਂ ਵੱਧ ਦੀ ਜੀਵਨ ਯਾਤਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਸ਼ਿੰਗਾਰੀ ਹੋਈ ਸੀ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਸਾਥਣ ਬਣ ਕੇ ਮਾਤਾ ਸੁਰਜੀਤ ਕੌਰ ਦੀ ਜ਼ਿੰਦਗੀ ਵਿੱਚ ਹੋਰ ਜ਼ਿਆਦਾ ਨਿਖਾਰ ਆਇਆ। ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਅੰਮ੍ਰਿਤਸਰ ਦੇ ਵਸਨੀਕ ਭਾਈ ਵੀਰ ਸਿੰਘ ਵੀਰ ਨੇ ਸਾਲ 1942 ਵਿੱਚ ਮਹਾਤਮਾ ਗਾਂਧੀ ਨਾਲ ਚਾਰ ਸਾਲ ਦੀ ਜੇਲ੍ਹ ਕੱਟੀ। ਇਸ ਅਰਸੇ ਦੌਰਾਨ ਮਾਤਾ ਸੁਰਜੀਤ ਕੌਰ ਵੀ ਉਨ੍ਹਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਅਤੇ ਉਨ੍ਹਾਂ ਨੇ ਵੀ ਆਪਣੇ ਪਤੀ ਨਾਲ 10 ਮਹੀਨੇ ਕੈਦ ਵਿੱਚ ਬਿਤਾਏ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੀ ਸਤਿਕਾਰਯੋਗ ਸ਼ਖਸੀਅਤ ਦੇ ਵਿਛੋੜੇ ਨਾਲ ਵੱਡਾ ਖਲਾਅ ਪੈ ਗਿਆ ਹੈ ਪਰ ਮਾਤਾ ਸੁਰਜੀਤ ਕੌਰ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਸਰੋਤ ਬਣੀ ਰਹੇਗੀ ਅਤੇ ਉਨ੍ਹਾਂ ਦੀ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੀ ਰਹੇਗੀ। ਮਾਤਾ ਸੁਰਜੀਤ ਕੌਰ ਆਪਣੇ ਪਿੱਛੇ ਪੁੱਤਰ ਅਮਰਜੀਤ ਸਿੰਘ ਭਾਟੀਆ ਅਤੇ ਪੁੱਤਰੀ ਇੰਦਰਜੀਤ ਕੌਰ ਛੱਡ ਗਏ ਹਨ।
Punjab Bani 15 September,2023
ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ
ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦੇ ਗਠਨ ਦੀ ਵਕਾਲਤ ਕੀਤੀ ਲੁਧਿਆਣਾ, 15 ਸਤੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ ਦੇ ਹਿਜਰਤ ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ਵਿੱਚ ਹਿਜਰਤ ਕਰ ਜਾਣ ਦਾ ਰੁਝਾਨ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਯਤਨ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ਵਿੱਚ ਆਉਣ ਉਤੇ ਉਦਯੋਗਿਕ ਖੇਤਰ ਵਿੱਚ ਅਜਿਹਾ ਮਾਹੌਲ ਮਿਲਿਆ ਸੀ ਜਿੱਥੇ ਉਦਯੋਗ ਦੂਜੇ ਸੂਬਿਆਂ ਵਿੱਚ ਸ਼ਿਫਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਨਅਤੀ ਖੇਤਰ ਵਿੱਚ ਦੇਸ਼ ਭਰ ਵਿੱਚੋਂ ਸਿਰਫ ਪੰਜਾਬੀ ਹੀ ਚੀਨ ਦੀ ਇਜਾਰੇਦਾਰੀ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਨਅਤਕਾਰਾਂ ਦਾ ਕਿਸੇ ਹੋਰ ਸੂਬਾ ਨਾਲ ਕੋਈ ਮੁਕਾਬਲਾ ਨਹੀਂ ਸਗੋਂ ਉਨ੍ਹਾਂ ਨੂੰ ਉਦਯੋਗਿਕ ਤਰੱਕੀ ਵਿੱਚ ਚੀਨ ਨੂੰ ਪਛਾੜਣ ਲਈ ਯਤਨ ਕਰਨੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਤਨ ਕਰਨ ਦਾ ਹੁਣ ਸਭ ਤੋਂ ਮੁਨਾਸਬ ਮੌਕਾ ਹੈ ਕਿਉਂਜੋ ਪੰਜਾਬ ਦੀ ਸਰਕਾਰ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦਾ ਗਠਨ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਦੇ ਨੁਮਾਇੰਦਿਆਂ ਤੋਂ ਇਲਾਵਾ ਇਸ ਟਾਸਤ ਫੋਰਸ ਸੂਬਾ ਸਰਕਾਰ ਦੇ ਅਧਿਕਾਰੀ ਵੀ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਸੈਕਟਰਾਂ ਦੀ ਤਰੱਕੀ ਲਈ ਢੁਕਵੀਂ ਯੋਜਨਾਬੰਦੀ ਤੇ ਰਣਨੀਤੀ ਉਲੀਕੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਵਿਚ ਸਨਅਤ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਸਨਅਤੀ ਦਿੱਗਜ਼ ਆ ਰਹੇ ਹਨ ਜਿਨ੍ਹਾਂ ਦਾ ਸੂਬਾ ਸਰਕਾਰ ਜ਼ੋਰਦਾਰ ਸਵਾਗਤ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਵਿਚ ਰੋਜ਼ਗਾਰ ਦੇ 2.25 ਲੱਖ ਮੌਕੇ ਪੈਦਾ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਤੱਕ ਦੇ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਹਨ ਕਿਉਂ ਜੋ ਸੂਬਾ ਹਰੇਕ ਸੈਕਟਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਤੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇੱਥੋਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਉਪਰਾਲੇ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਹੈ ਸਗੋਂ ਇਹ ਭਰੋਸਾ ਦਿਵਾਉਣ ਲਈ ਕੀਤੀ ਗਈ ਹੈ ਕਿ ਅਸੀਂ ਉਦਯੋਗ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੇ ਸਥਾਨਕ ਉਦਯੋਗ ਦਾ 10 ਗੁਣਾ ਵਿਸਥਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸੂਬੇ ਵਿੱਚ ਸਨਅਤ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।
Punjab Bani 15 September,2023
ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ
ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 15 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ ਦਿਨਾਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਇਕੱਤਰ ਹੋਏ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਨਾਲ ਉਦਯੋਗ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਨ੍ਹਾਂ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੇ ਵਿਆਪਕ ਵਿਕਾਸ ਨਾਲ ਇਹ ਸਮੱਸਿਆ ਛੇਤੀ ਹੀ ਦੂਰ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਉਦਯੋਗਪਤੀਆਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਫੋਕਲ ਪੁਆਇੰਟਾਂ ਦਾ ਮੁਹਾਂਦਰਾ ਬਦਲਿਆ ਜਾ ਸਕੇ। ਮੁੱਖ ਮੰਤਰੀ ਨੇ ਲੇਬਰ ਕਾਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਕਿਰਤੀ ਵਰਗ ਅਤੇ ਹੋਰ ਲੋਕ ਰਹਿੰਦੇ ਹਨ ਜਿਨ੍ਹਾਂ ਨੂੰ ਇਹ ਮੀਟਰ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਉਹ ਆਪਣਾ ਜੀਵਨ ਆਰਾਮਦਾਇਕ ਢੰਗ ਨਾਲ ਬਤੀਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਹਰੇਕ ਵਿਅਕਤੀ ਦਾ ਹੱਕ ਹੈ ਅਤੇ ਸੂਬਾ ਸਰਕਾਰ ਇਸ ਨੂੰ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਇਮਾਰਤ ਦੀ ਉਸਾਰੀ ਲਈ ਇਛੁੱਕ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਨਅਤਕਾਰ ਨੇ ਬੇਸਮੈਂਟ ਲਈ ਖੁਦਾਈ ਕਰਨੀ ਹੈ ਤਾਂ ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੁਦਾਈ ਲਈ 72 ਘੰਟਿਆਂ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਵਿੱਚ ਪ੍ਰਵਾਨਗੀ ਨਹੀਂ ਮਿਲਦੀ ਤਾਂ ਇਸ ਨੂੰ ਪ੍ਰਵਾਨ ਹੀ ਸਮਝਿਆ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਹੋਣ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਸਮੇਂ ਵਿੱਚ ਅਜਿਹੇ ਇਲਾਕਿਆਂ ਦੀ ਸਥਿਤੀ ਬਾਰੇ ਫੈਸਲਾ ਲੈਣ ਲਈ ਕਮੇਟੀ ਦਾ ਗਠਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੁਧਿਆਣਾ ਵਿੱਚ ਉਦਯੋਗ ਦੀ ਤਰੱਕੀ ਲਈ ਵਚਨਬੱਧ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗ ਉਦੋਂ ਹੀ ਵਿਕਾਸ ਕਰਦਾ ਹੈ, ਜਦੋਂ ਉਨ੍ਹਾਂ ਦਾ ਭਰੋਸਾ ਸਰਕਾਰ ਦੀਆਂ ਨੀਤੀਆਂ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਵੇ ਅਤੇ ਸੂਬਾ ਸਰਕਾਰ ਸਨਅਤਕਾਰਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਸੈਕਟਰ ਵਿੱਚ ਪੰਜਾਬ ਦਾ ਅੱਵਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੇ ਸਲਾਹ-ਮਸ਼ਵਰੇ ਨਾਲ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਲੋੜ ਪੈਣ ‘ਤੇ ਇਸ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਿਲਣੀਆਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਹਿੰਡਨ ਲਈ ਉਡਾਣਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਸ਼ਹਿਰ ਨੂੰ ਦਿੱਲੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਲਈ ਨਵੀਆਂ ਉਡਾਣਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਇਹ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੱਡੇ ਸਮਾਗਮ ਸਿਰਫ਼ ਫੋਟੋ ਖਿਚਵਾਉਣ ਲ਼ਈ ਹੀ ਕਰਵਾਏ ਜਾਂਦੇ ਸਨ ਅਤੇ ਇਨ੍ਹਾਂ ਦਾ ਉਦਯੋਗਾਂ ਜਾਂ ਸੂਬੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਹੈ ਅਤੇ ਹੁਣ ਮੀਟਿੰਗਾਂ ਦਾ ਉਦੇਸ਼ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਸੂਬੇ ਦਾ ਸਥਾਨਕ ਪੱਧਰ 'ਤੇ ਕਿਸੇ ਹੋਰ ਸੂਬੇ ਨਾਲ ਕੋਈ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਹੁਣ ਚੀਨ ਨਾਲ ਮੁਕਾਬਲਾ ਕਰਕੇ ਉਸ ਨੂੰ ਉਦਯੋਗਿਕ ਖੇਤਰ 'ਚ ਪਛਾੜਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਅਤੇ ਮਿਹਨਤੀ ਉਦਯੋਗਪਤੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ। ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਅਖਾੜੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜੇਤੂ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਸ਼ਾਸਨ ਪ੍ਰਣਾਲੀ ਵਿੱਚ ਲੋਕ ਕੇਂਦਰਿਤ ਫੈਸਲਿਆਂ ਨੂੰ ਤਰਜੀਹ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ਵਿੱਚ ਆਪਣਾ ਹਿੱਸਾ ਪਾ ਲੈਂਦੇ ਸਨ।। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਫਿਰ ਉਨ੍ਹਾਂ ਨੂੰ ਬਾਅਦ ਵਿੱਚ ਚੋਰ ਤੱਕ ਵੀ ਕਿਹਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਸਲ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਹ ਸਿਸਟਮ ਮਹਿਜ਼ ਇੱਕ ਧੋਖਾ ਸੀ ਕਿਉਂਕਿ ਕਿਸੇ ਨੇ ਵੀ ਇਸ ਦੀ ਅਸਲ ਅਰਥਾਂ ਵਿੱਚ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਮਝੌਤਿਆਂ 'ਤੇ ਪਰਿਵਾਰਾਂ ਨਾਲ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੀਤੇ ਜਾਂਦੇ ਹਨ।
Punjab Bani 15 September,2023
ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਦਿੱਤੇ ਆਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਅਨੁਸੂਚਿਤ ਜਾਤੀ ਦੇ ਬੱਚਿਆ ਨੂੰ ਵੱਖ-ਵੱਖ ਟ੍ਰੇਡਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਆਪਣਾ ਰੋਜ਼ਗਾਰ ਕਮਾਉਣ ਦੇ ਕਾਬਲ ਬਣ ਸਕਣ। ਅੱਜ ਇੱਥੇ ਪੰਜਾਬ ਭਵਨ ਵਿਖੇ ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ, ਮੋਗਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪਛੜੇ ਵਰਗਾਂ ਦੇ ਨੌਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਲਾਗੂ ਕਰਨ ਸਬੰਧੀ ਵਿਸਥਾਰ `ਚ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਇਸ ਸਕੀਮ ਸਬੰਧੀ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਨਿਪਟਾਰੇ ਜਲਦ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਜੀ.ਓਜ਼ ਆਪਸੀ ਤਾਲਮੇਲ ਨਾਲ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਟਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ ਕਰਨ ਤਾਂ ਜੋ ਸਬੰਧਤ ਬੱਚੇ ਆਜੀਵਿਕਾ ਕਮਾਉਣ ਦੇ ਕਾਬਲ ਹੋ ਸਕਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ 3440 ਅਨੁਸੂਚਿਤ ਜਾਤੀ ਨੌਜਵਾਨਾਂ ਨੂੰ ਵੱਖ-ਵੱਖ ਟ੍ਰੇਡਾਂ ਵਿੱਚ ਟ੍ਰੇਨਿੰਗ ਦੇਣ ਲਈ ਲਗਭੱਗ 8 ਕਰੋੜ 97 ਲੱਖ ਰੁਪਏ ਵੱਖ-ਵੱਖ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਐਨ.ਜੀ.ਓਜ਼ ਨੂੰ ਵੀ ਆਦੇਸ਼ ਦਿੱਤੇ ਕਿ ਉਹ ਲੋੜੀਂਦੀ ਪ੍ਰਕਿਰਿਆ ਅਪਣਾਉਣ ਉਪਰੰਤ ਸਿਖਿਆਰਥੀਆਂ ਦੀਆਂ ਸੂਚੀਆਂ ਸਬੰਧਤ ਡਿਪਟੀ ਕਮਿਸ਼ਨਰਾਂ/ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਮੁਹੱਈਆ ਕਰਵਾਉਣ ਤਾਂ ਜੋ ਅਗਲੇਰੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰਕੈਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 15 September,2023
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।
Punjab Bani 15 September,2023
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਲੰਧਰ, 14 ਸਤੰਬਰ ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ। ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ। ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ 'ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ। ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Punjab Bani 15 September,2023
ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ
ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ -ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਤੇ ਖਾਦਾਂ ਦੀ ਵਰਤੋਂ ਘਟਾਉਣ 'ਚ ਆਪਣਾ ਯੋਗਦਾਨ ਪਾਉਣ -ਤਰਸੇਮ ਚੰਦ ਨਾਭਾ, 14 ਸਤੰਬਰ: ਨਾਭਾ ਦੇ ਐਸ.ਡੀ.ਐਮ. ਤਰਸੇਮ ਚੰਦ ਨੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਖ਼ੁਦ ਕਮਾਨ ਸੰਭਾਲੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ ਡਵੀਜਨ ਦੇ ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਲਗਾਏ ਜਾਗਰੂਕਤਾ ਕੈਂਪਾਂ ਵਿੱਚ ਐਸ.ਡੀ.ਐਮ. ਤਰਸੇਮ ਚੰਦ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਤਰਸੇਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿੱਲੋਂ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਲਗਾਏ ਜਾ ਰਹੇ ਕੈਂਪਾਂ 'ਚ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀ.ਐਮ.ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ ਹੈ। ਇਸ ਮੌਕੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
Punjab Bani 14 September,2023
ਖੇਤੀਬਾੜੀ ਵਿਭਾਗ ਦੇ ਸਟਾਫ਼ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚੁੱਕੀ ਸਹੁੰ
ਖੇਤੀਬਾੜੀ ਵਿਭਾਗ ਦੇ ਸਟਾਫ਼ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚੁੱਕੀ ਸਹੁੰ ਪਟਿਆਲਾ, 14 ਸਤੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਸਹੁੰ ਚੁੱਕੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਦੇ ਅਧਿਕਾਰੀ ਅਤੇ ਕਰਮਚਾਰੀ, ਸਹਾਇਕ ਗੰਨਾ ਵਿਕਾਸ ਅਫ਼ਸਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ, ਸਹਾਇਕ ਇੰਜੀਨੀਅਰ ਮਸ਼ੀਨਰੀ ਦੇ ਅਧਿਕਾਰੀ ਅਤੇ ਕਰਮਚਾਰੀ, ਆਤਮਾ ਵਿੰਗ ਅਤੇ ਅਮਲਾ ਸ਼ਾਖਾ ਦੇ ਸਮੂਹ ਸਟਾਫ਼ ਨੂੰ ਆਪਣੇ ਖੇਤਾਂ ਅਤੇ ਆਲੇ ਦੁਆਲੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਸਹੁੰ ਚੁਕਾਈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਸਵੈ ਘੋਸ਼ਣਾ ਵੀ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਕੈਂਪਾਂ ਰਾਹੀਂ, ਗੁਰਦੁਆਰਾ ਸਾਹਿਬਾਨਾਂ ਵਿੱਚ ਅਨਾਊਂਸਮੈਂਟਾਂ ਰਾਹੀਂ, ਪ੍ਰਿੰਟ ਮੀਡੀਆ ਰਾਹੀਂ, ਐਫ.ਐਮ ਰੇਡੀਓ ਰਾਹੀਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਦੱਸਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਮੋਬਾਇਲ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।
Punjab Bani 14 September,2023
ਬਲਾਕ ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਪੋਸ਼ਣ ਮਾਹ ਮਨਾਇਆ
ਬਲਾਕ ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਪੋਸ਼ਣ ਮਾਹ ਮਨਾਇਆ -ਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕਰਨ ਸਮੇਤ ਅਨੀਮੀਆ ਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਰਾਜਪੁਰਾ, 14 ਸਤੰਬਰ: ਪੋਸ਼ਣ ਮਾਹ ਤਹਿਤ ਪਿੰਡ ਸ਼ਾਮਦੋ ਕੈਂਪ ਵਿੱਚ ਅੱਜ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕਰਨ ਸਮੇਤ ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਬੱਚਿਆਂ ਦੇ ਵਿਕਾਸ ਸਬੰਧੀ ਉਹਨਾਂ ਦੀ ਲੰਬਾਈ ਅਤੇ ਭਾਰ ਤੋਲਣ ਸਬੰਧੀ ਜਾਣਕਾਰੀ ਦਿੱਤੀ ਗਈ।ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਪਹਿਲੇ ਦੁੱਧ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਬਲਾਕ ਰਾਜਪੁਰਾ ਦੇ ਬਾਕੀ ਆਂਗਣਵਾੜੀ ਸੈਂਟਰਾਂ ਵਿੱਚ ਵੀ ਮਨਾਇਆ ਗਿਆ ਹੈ। ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਵਿੱਚ ਬਲਾਕ ਪੋਸ਼ਣ ਕੋਆਰਡੀਨੇਟਰ ਰਿਪੁਲ ਵੱਲੋਂ ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ ਅਤੇ ਸ਼ਾਰਪ ਐਨ.ਜੀ.ਓ ਦੇ ਪ੍ਰੋਜੈਕਟ ਕੋਆਰਡੀਨੇਟਰ ਸਾਹਿਲ ਗਰਗ ਅਤੇ ਕੁਲਵਿੰਦਰ ਸਿੰਘ ਦੇ ਸਹਿਯੋਗ ਨਾਲ ਰਾਜਪੁਰਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਿਤੀ 01 ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ 2.0 ਦੇ ਤਹਿਤ ਇਹ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਸਾਫ ਸਫ਼ਾਈ, ਪੌਸ਼ਟਿਕ ਅਹਾਰ, ਅਨੀਮੀਆ ਦੀ ਰੋਕਥਾਮ ਸਬੰਧੀ ਸਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੋਸ਼ਣ ਰੈਲੀਆਂ, ਜਾਗੋ , ਰੈਸਪੀ ਮੁਕਾਬਲਾ, ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਬੂਟੇ ਲਗਾਉਣਾ ਆਦਿ ਗਤੀਵਿਧੀਆਂ ਪੂਰੇ ਮਹੀਨੇ ਦੇ ਦੌਰਾਨ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸੁਪਰਵਾਈਜ਼ਰ ਜਗਦੀਪ ਕੌਰ, ਸੁਪਰਵਾਈਜ਼ਰ ਬਲਜੀਤ ਕੌਰ, ਜ਼ਿਲ੍ਹਾ ਪੋਸ਼ਣ ਕੁਆਡੀਨੇਟਰ ਪ੍ਰਭਜੋਤ ਕੌਰ, ਬਲਾਕ ਪੋਸ਼ਣ ਕੁਆਰਡੀਨੇਟਰ ਰਿਪੁਲ, ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਮੌਜੂਦ ਸਨ।
Punjab Bani 14 September,2023
ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਦਿਵਸ ਮਨਾਇਆ
ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਦਿਵਸ ਮਨਾਇਆ ਨਾਮਵਰ ਕਵੀਆਂ ਨੇ ਬੰਨਿਆ ਰੰਗ ਪਟਿਆਲਾ 14 ਸਤੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਵਧੀਕ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਪਦਮ ਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਕੀਤੀ। ਸ. ਬਚਿੱਤਰ ਸਿੰਘ ਨੇ ਮੁੱਖ ਮਹਿਮਾਨ ਤੇ ਡਾ. ਭੀਮਇੰਦਰ ਸਿੰਘ ਨਿਰਦੇਸ਼ਕ ਵਿਸ਼ਵ ਪੰਜਾਬੀ ਸੈਂਟਰ ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਨਾਲ-ਨਾਲ ਹੋਰਨਾਂ ਭਾਸ਼ਾਵਾਂ ਲਈ ਕੀਤੇ ਜਾਂਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਿੰਦੀ ਦਿਵਸ ਦੀ ਸਭ ਨੂੰ ਮੁਬਾਰਕਬਾਦ ਦਿੱਤੀ। ਡਾ. ਹਰਮੋਹਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਆਖਿਆ ਕਿ ਭਾਰਤ 'ਚ 70 ਕਰੋੜ ਲੋਕ ਹਿੰਦੀ ਬੋਲਦੇ ਹਨ ਅਤੇ ਇਹ ਏਸ਼ੀਆ ਦੀ ਸਭ ਤੋਂ ਵੱਡੀ ਭਾਸ਼ਾ ਹੈ। ਦੁਨੀਆ 'ਚ ਚੀਨੀ ਤੋਂ ਬਾਅਦ ਹਿੰਦੀ ਭਾਸ਼ਾ ਸਭ ਤੋਂ ਵੱਧ ਵਿਕਾਸ ਕਰ ਰਹੀ ਹੈ। ਅਮਰੀਕਾ ਵਰਗੇ ਮੁਲਕਾਂ 'ਚ ਵੀ ਹਿੰਦੀ ਪੜ੍ਹਾਈ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ 22 ਭਾਸ਼ਾਵਾਂ ਨੂੰ ਰਾਸ਼ਟਰੀ ਭਾਸ਼ਾਵਾਂ ਦਾ ਦਰਜਾ ਪ੍ਰਾਪਤ ਹੈ। ਜਿਨ੍ਹਾਂ 'ਚ ਹਿੰਦੀ, ਪੰਜਾਬੀ, ਮਰਾਠੀ ਆਦਿ ਮੁੱਖ ਤੌਰ 'ਤੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਯੂ.ਐਨ.ਓ. ਵੱਲੋਂ ਆਉਣ ਵਾਲੇ ਪੰਜ ਸਾਲਾਂ ਦੌਰਾਨ ਹਿੰਦੀ ਨੂੰ ਵਿਸ਼ਵ ਦੀ ਭਾਸ਼ਾ ਐਲਾਨੇ ਜਾਣ ਦੀ ਉਮੀਦ ਹੈ। ਡਾ. ਬੇਦੀ ਨੇ ਕਿਹਾ ਹਿੰਦੀ ਸਾਹਿਤਕਾਰਾਂ ਵਜੋਂ ਨਾਮਣਾ ਖੱਟਣ ਵਾਲੇ ਬਹੁਤ ਸਾਰੇ ਲਿਖਾਰੀਆਂ ਦੀ ਮਾਤਭਾਸ਼ਾ ਪੰਜਾਬੀ ਹੈ। ਡਾ. ਭੀਮਇੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੀਆਂ ਸਵਦੇਸ਼ੀ ਭਾਸ਼ਾਵਾਂ ਬੋਲਣ 'ਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਜਦੋਂ ਹੀ ਕਿਸੇ ਖਿੱਤੇ ਦੇ ਲੋਕ ਆਪਣੀ ਮੂਲ ਭਾਸ਼ਾ ਬੋਲਣ 'ਚ ਹੇਠੀ ਮਹਿਸੂਸ ਕਰਨ ਲੱਗ ਜਾਣ ਤਾਂ ਸਮਝੋ ਉਸ ਭਾਸ਼ਾ ਦਾ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਹਿੰਦੀ ਦੇ ਵਿਕਾਸ ਲਈ ਸੰਵਾਦ ਰਚਾਉਣ ਦੀ ਬੇਹੱਦ ਜਰੂਰਤ ਹੈ। ਇਸ ਦੇ ਨਾਲ ਹੀ ਹਿੰਦੀ ਪ੍ਰਤੀ ਸਾਡੇ ਲੋਕਾਂ ਨੂੰ ਜਾਗਰੂਕ ਕਰਨ ਦੀ ਜਰੂਰਤ ਹੈ। ਸ. ਬਚਿੱਤਰ ਸਿੰਘ ਨੇ ਹਿੰਦੀ ਦਿਵਸ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਾਨੂੰ ਆਪਣੀਆਂ ਮੂਲ ਭਾਸ਼ਾਵਾਂ ਦੇ ਸ਼ਬਦਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਗੋਂ ਆਪਣੀ ਮੂਲ ਭਾਸ਼ਾ ਨੂੰ ਮਾਣ ਨਾਲ ਬੋਲਣਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਭਾਸ਼ਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਏ ਕਵੀ ਦਰਬਾਰ ਦੌਰਾਨ ਬਾਬੂ ਰਾਮ ਦੀਵਾਨਾ, ਸਾਗਰ ਸੂਦ, ਡਾ. ਅਨੂ ਗੌੜ, ਡਾ. ਮੀਨਾਕਸ਼ੀ, ਜਸਪ੍ਰੀਤ ਫਲਕ, ਮਹਿੰਦਰ ਸਿੰਘ ਜੱਗੀ, ਡਾ. ਹਰਵਿੰਦਰ ਕੌਰ, ਪਰਮਿੰਦਰ ਸ਼ੋਖ, ਪਰਮਿੰਦਰ ਕੌਰ, ਕੈਪਟਨ ਚਮਕੌਰ ਸਿੰਘ ਚਹਿਲ, ਕਿਰਨ ਸਿੰਗਲਾ, ਮੀਨਾਕਸ਼ੀ, ਨਵੀਨ ਕਮਲ ਭਾਰਤੀ ਆਦਿ ਨੇ ਵੱਖ-ਵੱਖ ਵੰਨਗੀਆਂ ਦੀ ਕਵਿਤਾਵਾਂ ਨਾਲ ਰੰਗ ਬੰਨਿਆ। ਇਸ ਮੌਕੇ ਭਾਸ਼ਾ ਵਿਭਾਗ ਦੇ 'ਪੰਜਾਬ ਸੌਰਭ' ਹਿੰਦੀ ਰਸਾਲੇ ਦਾ ਕਹਾਣੀ ਵਿਸ਼ੇਸ਼ ਅੰਕ ਰਿਲੀਜ਼ ਕੀਤਾ ਗਿਆ। ਡਾ. ਹਰਮੋਹਿੰਦਰ ਸਿੰਘ ਬੇਦੀ ਅਤੇ ਮਹਿੰਦਰ ਸਿੰਘ ਜੱਗੀ ਦੀ ਪੁਸਤਕ ਦਾ ਵੀ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੌਰਾਨ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕ ਅਲੋਕ ਚਾਵਲਾ, ਅਸ਼ਰਫ ਮਹਿਮੂਦ ਨੰਦਨ, ਅਮਰਿੰਦਰ ਸਿੰਘ, ਜਸਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਨਾਮਵਰ ਲੇਖਕ ਧਰਮ ਕੰਮੇਆਣਾ, ਅਮਰਜੀਤ ਕਾਉਂਕੇ, ਅਵਤਾਰਜੀਤ ਅਟਵਾਲ, ਸੁਖਮੰਦਰ ਸੇਖੋਂ, ਦਰਸ਼ਨ ਸਿੰਘ ਪ੍ਰੀਤੀਮਾਨ, ਹਰਜੀਤ ਕੈਂਥ, ਚਰਨ ਪੁਆਧੀ ਆਦਿ ਹਾਜ਼ਰ ਸਨ। ਅਖੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।
Punjab Bani 14 September,2023
ਉਸਾਰੀ ਕਾਮਿਆਂ ਨੂੰ 5 ਕਰੋੜ 43 ਲੱਖ ਤੋਂ ਵੱਧ ਦੀ ਦਿੱਤੀ ਜਾਵੇਗੀ ਰਾਸ਼ੀ
ਉਸਾਰੀ ਕਾਮਿਆਂ ਨੂੰ 5 ਕਰੋੜ 43 ਲੱਖ ਤੋਂ ਵੱਧ ਦੀ ਦਿੱਤੀ ਜਾਵੇਗੀ ਰਾਸ਼ੀ -ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹਰ ਯੋਗ ਵਿਅਕਤੀ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ ਪਟਿਆਲਾ, 14 ਸਤੰਬਰ: ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਧੀਨ ਪਟਿਆਲਾ ਅਤੇ ਨਾਭਾ ਸਬ ਡਿਵੀਜ਼ਨ ਦੇ ਉਸਾਰੀ ਕਾਮਿਆਂ ਲਈ 5 ਕਰੋੜ 42 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਾਸ਼ੀ 2331 ਅਰਜ਼ੀ ਧਾਰਕਾਂ ਦੇ ਬੈਂਕ ਖਾਤਿਆਂ 'ਚ ਸਿੱਧੇ ਤੌਰ 'ਤੇ ਟਰਾਂਸਫ਼ਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਨੂੰ ਬੋਰਡ ਦੀਆਂ ਵੱਖ ਵੱਖ ਭਲਾਈ ਸਕੀਮਾਂ ਅਧੀਨ ਲਾਭ ਦੇਣ ਹਿਤ 5,43,63,000/ ਰੁ: ਦੀ ਰਕਮ ਸਕੱਤਰ ਬੋਰਡ ਪਾਸੋਂ ਮੰਗ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹਨਾ ਸਕੀਮਾਂ ਦਾ ਹਰ ਯੋਗ ਵਿਅਕਤੀ ਨੂੰ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਐਸ.ਡੀ.ਐਮ. ਪਟਿਆਲਾ ਅਤੇ ਨਾਭਾ ਦੀ ਪ੍ਰਧਾਨਗੀ ਹੇਠ ਸਬ ਡਿਵੀਜ਼ਨ ਪੱਧਰ 'ਤੇ ਬਣਾਈਆਂ ਗਈਆਂ ਕਮੇਟੀਆਂ ਵੱਲੋਂ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਨੂੰ ਬੋਰਡ ਦੀਆਂ ਵੱਖ ਵੱਖ ਸਕੀਮਾਂ ਅਧੀਨ ਲਾਭ ਦੇਣ ਲਈ ਤਜਵੀਜ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਲੇਬਰ ਇੰਸਪੈਕਟਰਾਂ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਪ੍ਰਾਪਤ ਆਨ ਲਾਈਨ ਪ੍ਰਤੀਬੇਨਤੀਆਂ ਕਮੇਟੀ ਮੈਂਬਰਾਂ ਅੱਗੇ ਪੇਸ਼ ਕੀਤੀਆਂ ਗਈਆਂ ਅਤੇ ਕਮੇਟੀ ਵੱਲੋਂ ਇਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਵਜ਼ੀਫ਼ਾ ਸਕੀਮ ਅਧੀਨ, ਐਲ.ਟੀ.ਸੀ., ਸ਼ਗਨ ਸਕੀਮ, ਐਕਸ ਗ੍ਰੇਸ਼ੀਆ ਸਕੀਮ, ਦਾਹ ਸੰਸਕਾਰ ਸਕੀਮ, ਪ੍ਰਸੂਤਾ ਲਾਭ ਸਕੀਮ, ਮਾਨਸਿਕ ਰੋਗ ਸਕੀਮ ਅਤੇ ਬਾਲੜੀ ਸਕੀਮ ਅਧੀਨ ਪ੍ਰਾਪਤ ਅਰਜ਼ੀਆਂ ਨੂੰ ਕਮੇਟੀ ਵੱਲੋਂ ਪਾਸ ਕੀਤਾ ਗਿਆ। ਲਾਭਪਾਤਰੀਆਂ ਨੂੰ ਇਹ ਰਕਮ ਬੋਰਡ ਵੱਲੋਂ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ ਟਰਾਂਸਫ਼ਰ ਕੀਤੀ ਜਾਵੇਗੀ। ਉਨ੍ਹਾਂ ਕਿਰਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੇ ਦੱਸਿਆ ਕਿ ਪਟਿਆਲਾ ਅਤੇ ਨਾਭਾ ਵਿਖੇ ਵਜ਼ੀਫ਼ਾ ਸਕੀਮ ਤਹਿਤ 2025 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ 'ਤੇ ਕਾਰਵਾਈ ਕਰਦਿਆਂ 2,59,06,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਐਕਸ ਗ੍ਰੇਸ਼ੀਆ ਸਕੀਮ ਤਹਿਤ 106 ਅਰਜ਼ੀਆਂ ਪ੍ਰਾਪਤ ਹੋਈ ਜਿਨ੍ਹਾਂ ਨੂੰ 2,37,40,000 ਰੁਪਏ ਦਿੱਤੇ ਜਾਣਗੇ, ਦਾਹ ਸੰਸਕਾਰ ਸਕੀਮ 'ਚ 67 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਨੂੰ 13,40,000 ਰੁਪਏ, ਸ਼ਗਨ ਸਕੀਮ ਦੇ 61 ਲਾਭਪਾਤਰੀਆਂ ਨੂੰ 28,31,000 ਰੁਪਏ ਦਾ ਲਾਭ ਦਿੱਤਾ ਜਾ ਰਿਹਾ ਹੈ। ਐਲ.ਟੀ.ਸੀ. ਸਕੀਮ ਤਹਿਤ 36 ਲਾਭਪਾਤਰੀਆਂ ਨੂੰ 3,52,000 ਰੁਪਏ, ਪ੍ਰਸੂਤਾ ਲਾਭ ਸਕੀਮ ਦੀਆਂ10 ਅਰਜ਼ੀਆਂ 'ਤੇ 98,000 ਰੁਪਏ ਅਤੇ ਮਾਨਸਿਕ ਰੋਗ ਸਕੀਮ ਦੇ 4 ਆਰਜ਼ੀਧਾਰਕਾਂ ਨੂੰ 96,000 ਰੁਪਏ ਅਤੇ ਬਾਲੜੀ ਸਕੀਮ ਦੇ 22 ਲਾਭਪਾਤਰੀਆਂ ਨੂੰ ਬੋਰਡ ਵੱਲੋਂ ਸੋਧੀ ਰਕਮ ਅਨੁਸਾਰ ਐਫ.ਡੀ.ਆਰ. ਜਾਰੀ ਕੀਤੀ ਜਾ ਰਹੀ ਹੈ।
Punjab Bani 14 September,2023
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ ਬੀਤੇ 5 ਮਹੀਨਿਆਂ 'ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ. ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਚੰਡੀਗੜ੍ਹ, 14 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ 'ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ 'ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
Punjab Bani 14 September,2023
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਥੇ ਮੁਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੀ.ਐਫ.ਐਸ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਕੀਤਾ। ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਠਾਏ ਗਏ ਇੱਕ ਹੋਰ ਮਹੱਤਵਪੂਰਨ ਮੁੱਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਦੇ ਤਰੱਕੀ ਨਾਲ ਸਬੰਧਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾਵੇ ਅਤੇ ਇਸ ਸਬੰਧੀ ਕੋਈ ਵੀ ਕੇਸ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵਣ ਰੇਂਜਰਾਂ ਦੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਣ ਰੇਂਜਰਾਂ ਤੋਂ ਪਦਉੱਨਤ ਹੋਏ ਪੀ.ਐਫ.ਐਸ. ਅਫਸਰਾਂ ਦੀ ਕਨਫਰਮੇਸ਼ਨ ਦਾ ਮਾਮਲਾ ਪੀ.ਪੀ.ਐਸ.ਸੀ. ਨੂੰ ਭੇਜ ਦਿੱਤਾ ਗਿਆ ਹੈ, ਜੋ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਮੁਅੱਤਲ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ ਦੀ ਬਹਾਲੀ ਦੇ ਮਾਮਲੇ 'ਤੇ ਵੀ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਰਮਚਾਰੀਆਂ ਦੁਆਰਾ ਵਰਦੀਆਂ ਪਹਿਨਣ ਸਬੰਧੀ ਵਿਭਾਗ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ 185 ਵਣ ਗਾਰਡਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ.ਆਰ.ਕੇ. ਮਿਸ਼ਰਾ ਵੀ ਹਾਜ਼ਰ ਸਨ।
Punjab Bani 14 September,2023
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ - ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰੋਤਸਾਹਨ ਦੇਣ ਅਤੇ ਸਨਮਾਨਿਤ ਕਰਨ ਦਾ ਵੀ ਕੀਤਾ ਐਲਾਨ - ਸਿਹਤ ਮੰਤਰੀ ਨੇ 5ਵੇਂ ਸਲਾਨਾ ਡੈਂਟਲ ਰੀਓਰੀਏਂਟੇਸ਼ਨ ਟ੍ਰੇਨਿੰਗ ਸੈਸ਼ਨ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਦੀ ਅਪਗ੍ਰੇਡੇਸ਼ਨ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇਮਪਲਾਂਟ ਸੈਂਟਰ ਬਣਾਉਣ ਅਤੇ ਆਰਥੋਪੈਨਟੋਮਾਗਰਾਮ (ਓਪੀਜੀ) ਮਸ਼ੀਨਾਂ ਸਥਾਪਿਤ ਕਰਨ ਸਮੇਤ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਦੰਦਾਂ ਦੇ ਡਾਕਟਰਾਂ ਨੂੰ ਆਪਣੇ ਖੇਤਰ ਦੀਆਂ ਉੱਨਤ ਤਕਨੀਕਾਂ ਸਿੱਖ ਕੇ ਮੁਹਾਰਤ ਹਾਸਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਸੀਂ ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਸਨਮਾਨਿਤ ਕਰਨ ਅਤੇ ਉਹਨਾਂ ਨੂੰ ਸਿੱਧੇ ਤੌਰ ‘ਤੇ ਮੈਡੀਕਲ ਕਾਲਜਾਂ ਵਿੱਚ ਤਾਇਨਾਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਦੰਦਾਂ ਦੇ ਡਾਕਟਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਮੋਹਾਲੀ, ਪਟਿਆਲਾ, ਜਲੰਧਰ, ਰੂਪਨਗਰ ਅਤੇ ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਹਾਈ-ਟੈਕ ਓਪੀਜੀ ਮਸ਼ੀਨਾਂ—ਉਪਰਲੇ ਅਤੇ ਹੇਠਲੇ ਜਬਾੜੇ ਦਾ ਪੈਨੋਰਾਮਿਕ ਸਕੈਨਿੰਗ ਡੈਂਟਲ ਐਕਸਰੇ—ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੋ ਮੁੱਖ ਪਾਇਲਟ ਪ੍ਰੋਜੈਕਟਾਂ ਦੀ ਸਫ਼ਲਤਾ ਤੋਂ ਬਾਅਦ, ਇਹ ਸੇਵਾਵਾਂ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ। ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨਓਐਚਪੀ) ਪੰਜਾਬ ਤਹਿਤ ਸੂਬੇ ਦੇ 280 ਮੈਡੀਕਲ ਅਫ਼ਸਰਾਂ (ਡੈਂਟਲ) ਲਈ ਮੋਹਾਲੀ ਵਿਖੇ ਕਰਵਾਏ ਗਏ 5ਵੇਂ ਸਲਾਨਾ ਡੈਂਟਲ ਰੀਓਰੀਐਂਟੇਸ਼ਨ ਟਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਓਰਲ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਨਓਐਚਪੀ ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ 5431 ਮਰੀਜ਼ਾਂ ਦੇ ਮੁਫ਼ਤ ਮੁਕੰਮਲ ਦੰਦ ਇਮਪਲਾਂਟ ਕੀਤੇ ਗਏ, ਜਦਕਿ ਪਿਛਲੇ ਸਾਲ ਸੂਬੇ ਦੀਆਂ ਡੈਂਟਲ ਓ.ਪੀ.ਡੀਜ਼ ਵਿੱਚ ਚਲਾਏ ਗਏ ਦੰਦਾਂ ਦੇ ਪੰਦਰਵਾੜੇ ਦੌਰਾਨ ਮੂੰਹ ਦੀਆਂ ਵੱਖ-ਵੱਖ ਬਿਮਾਰੀਆਂ ਲਈ 67478 ਸਕੂਲੀ ਬੱਚਿਆਂ ਅਤੇ 48028 ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ। ਸਿਹਤ ਮੰਤਰੀ ਨੇ ਦੰਦਾਂ ਦੇ ਪੰਦਰਵਾੜੇ ਦੌਰਾਨ ਮਰੀਜ਼ਾਂ ਦੇ ਵੱਧ ਤੋਂ ਵੱਧ ਦੰਦ ਇਮਪਲਾਂਟ ਕਰਨ ਵਾਲੇ ਜ਼ਿਲ੍ਹਿਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਮੈਡੀਕਲ ਅਫਸਰਾਂ (ਡੈਂਟਲ) ਨੂੰ ਵੀ ਸਨਮਾਨਿਤ ਕੀਤਾ ਜਿਹਨਾਂ ਨੇ ਸਾਲ ਵਿੱਚ ਵੱਧ ਤੋਂ ਵੱਧ ਓਰਲ ਸਰਜਰੀਆਂ ਕੀਤੀਆਂ, ਡੈਂਟਲ ਓ.ਪੀ.ਡੀਜ਼ ਵਿੱਚ ਵਧੀਆ ਆਈਈਸੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਂ ਫਿਰ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਨਵੀਨਤਮ ਤੰਬਾਕੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ ਹੈਲਥ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਸਾਲਾਨਾ ਇਨ-ਸਰਵਿਸ ਰੀਓਰੀਏਨਟੇਸ਼ਨ ਟਰੇਨਿੰਗ ਸੈਸ਼ਨ ਦਾ ਉਦੇਸ਼ ਮੈਡੀਕਲ ਅਫਸਰਾਂ (ਡੈਂਟਲ) ਨੂੰ ਦੰਦਾਂ ਦੇ ਇਮਪਲਾਂਟ, ਪ੍ਰੋਸਥੋਡੋਨਟਿਕਸ ਅਤੇ ਆਰਥੋਡੋਨਟਿਕਸ ਦੇ ਖੇਤਰ ਵਿੱਚ ਨਵੀਨਤਮ ਇਲਾਜ ਵਿਧੀਆਂ ਤੋਂ ਜਾਣੂ ਕਰਵਾਉਣਾ ਸੀ। ਸਰਕਾਰੀ ਡੈਂਟਲ ਕਾਲਜ, ਅੰਮ੍ਰਿਤਸਰ ਦੇ ਪ੍ਰੋਫੈਸਰ ਅਤੇ ਮੁਖੀ ਓਰਲ ਸਰਜਰੀ ਡਾ. ਨਿਤਿਨ ਵਰਮਾ, ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਕੇ.ਬੀ.ਐਸ. ਕੁਕਰੇਜਾ ਅਤੇ ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਵਿਕਾਸ ਗੁਪਤਾ ਅਤੇ ਐਮਡੀਐਸ ਆਰਥੋਡੋਨਟਿਕਸ ਡਾ. ਪੁਨੀਤ ਸ਼ਰਮਾ ਸਮੇਤ ਬੁਲਾਰਿਆਂ ਨੇ ਸਰਕਾਰੀ ਸਿਹਤ ਸਹੂਲਤਾਂ ਦੇ ਡੈਂਟਲ ਸਰਜਨਾਂ ਲਈ ਨਵੀਨਤਮ ਤਕਨੀਕਾਂ ਅਤੇ ਨਵੇਂ ਡੈਂਟਲ ਪ੍ਰੋਸੀਜਰਸ ਬਾਰੇ ਲੈਕਚਰ ਪੇਸ਼ਕਾਰੀਆਂ ਦੇ ਕੇ ਸਿਖਲਾਈ ਦੇ ਵਿਗਿਆਨਕ ਸੈਸ਼ਨ ਦਾ ਸੰਚਾਲਨ ਕੀਤਾ। ਇਸ ਦੌਰਾਨ ਡਿਪਟੀ ਡਾਇਰੈਕਟਰ (ਡੈਂਟਲ) ਡਾ. ਸੁਰਿੰਦਰ ਮੱਲ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਓਰਲ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਪ੍ਰਿੰਸੀਪਲ ਐਸ.ਆਈ.ਐਚ.ਐਫ.ਡਬਲਿਊ ਡਾ. ਜਸਵਿੰਦਰ ਕੁਮਾਰੀ, ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਆਹੂਜਾ, ਡਾਇਰੈਕਟਰ ਪ੍ਰੋਕਿਉਰਮੈਂਟ ਪੀ.ਐਚ.ਐਸ.ਸੀ ਡਾ. ਪਵਨਪ੍ਰੀਤ ਕੌਰ ਅਤੇ ਸਟੇਟ ਨੋਡਲ ਅਫ਼ਸਰ (ਡੈਂਟਲ) ਡਾ. ਨਵਰੂਪ ਕੌਰ ਵੀ ਹਾਜ਼ਰ ਸਨ।
Punjab Bani 14 September,2023
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ, ਮੌਜੂਦਾ ਪੰਚ ਅਤੇ ਇੱਕ ਹੋਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ, ਮੌਜੂਦਾ ਪੰਚ ਅਤੇ ਇੱਕ ਹੋਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਇਆ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਅਤੇ ਅਮਰ ਕੌਰ ਪਤਨੀ ਲੇਟ ਤੇਜਾ ਸਿੰਘ ਕੁਲਦੀਪ ਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਰਤਨਹੇੜੀ, ਪਟਿਆਲਾ ਅਤੇ ਹੋਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜੂ ਰਾਮ ਉੱਤਰ ਪ੍ਰਦੇਸ਼ ਤੋਂ ਆ ਕੇ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ। ਜਿਸ ਕਾਰਨ ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਬਲਬੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰ ਕੌਰ ਵੱਲੋਂ ਆਪਣੇ ਪਤੀ ਦੀ ਮੌਤ ਤੋ ਬਾਅਦ ਅਨੁਸੂਚਿਤ ਜਾਤੀ (ਰਾਮਦਾਸੀਆ) ਦਾ ਸਰਟੀਫਿਕੇਟ ਬਣਾਇਆ ਗਿਆ ਸੀ, ਜਦ ਕਿ ਉਹ ਹਰਿਆਣਾ ਰਾਜ ਦੀ ਜੰਮਪਲ ਹੈ। ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦੀ ਹੈ। ਸਿਕਾਇਤ ਕਰਤਾ ਵੱਲੋਂ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਸ੍ਰੀ ਰਾਜੂ ਰਾਮ ਦੀ ਜਾਤੀ ਅਨੁਸੂਚਿਤ ਜਾਤੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਰਾਜੂ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਮਰ ਕੌਰ ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਅਮਰ ਕੌਰ ਦਾ ਪਤੀ ਤੇਜਾ ਸਿੰਘ ਸਰਕਾਰੀ ਹਸਪਤਾਲ, ਏ.ਪੀ.ਜੈਨ ਰਾਜਪੁਰਾ ਵਿਖੇ ਦਰਜਾ-4 ਕਰਮਚਾਰੀ ਸੀ। ਉਸ ਨੇ ਪਤੀ ਦੀ ਮੌਤ ਤੋਂ ਬਾਅਦ ਸਾਲ 2000 ਵਿੱਚ ਉਸੇ ਹਸਪਤਾਲ ਵਿੱਚ ਦਰਜਾ-4 ਦੀ ਨੌਕਰੀ ਜੁਆਇਨ ਕੀਤੀ ਸੀ। ਅਮਰ ਕੌਰ ਹਰਿਆਣਾ ਦੀ ਜੰਮਪਲ ਹੈ ਪ੍ਰੰਤੂ ਉਸ ਨੇ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ ਹੈ। ਇਸ ਲਈ ਅਮਰ ਕੌਰ ਪਤਨੀ ਤੇਜਾ ਸਿੰਘ ਰਾਜਪੁਰਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਰਾਜੂ ਰਾਮ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1158 ਮਿਤੀ 19.08.2009 ਅਤੇ ਅਮਰ ਕੌਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:2155 ਮਿਤੀ 04.07.2013 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Punjab Bani 14 September,2023
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ, 14 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ। ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ।
Punjab Bani 14 September,2023
ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ
ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਸਿੰਘ ਮਾਨ ਨੂੰ ਹੁਣ ਤੱਕ ਦਾ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਦੱਸਿਆ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਲਈ ਵਚਨਬੱਧ ਅੰਮ੍ਰਿਤਸਰ, 14 ਸਤੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਸੂਬੇ ਦਾ ਸਭ ਤੋਂ ਬਿਹਤਰ ਤੇ ਕਾਬਲ ਮੁੱਖ ਮੰਤਰੀ ਮਿਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਜਿਸ ਦਾ ਕੋਈ ਸਾਨੀ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਲੰਘੇ ਦਿਨ ਅਸੀਂ ਸੂਬੇ ਦੇ ਪਹਿਲੇ ਸਰਕਾਰੀ ਹਾਈ-ਟੈੱਕ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਕੇ ਇਤਿਹਾਸ ਸਿਰਜਿਆ ਹੈ। ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਨਾਲ ਅਤਿ-ਆਧੁਨਿਕ ਸਕੂਲਾਂ ਵਿਚ ਤਬਦੀਲ ਕਰਾਂਗੇ।” ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਅਸੀਂ ਉਦਯੋਗ ਦੇ ਸਾਰੇ ਮਸਲੇ ਹੱਲ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੀਤੇ ਸਮੇਂ 882 ਸਟੀਲ ਫਾਊਂਡਰੀ ਯੂਨਿਟ ਹੁੰਦੇ ਸਨ ਪਰ ਹੁਣ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸਿਰਫ 126 ਯੂਨਿਟ ਕੰਮ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਆਪਣੀਆਂ ਉਦਯੋਗ ਪੱਖੀ ਨੀਤੀਆਂ ਨਾਲ ਇਨ੍ਹਾਂ ਦੀ ਗਿਣਤੀ 2000 ਯੂਨਿਟਾਂ ਤੱਕ ਲੈ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਯਾਦ ਹੈ ਕਿ ਆਮ ਆਦਮੀ ਪਾਰਟੀ ਨੇ ਏਸੇ ਜਗ੍ਹਾ ਉਤੇ ਚੋਣਾਂ ਤੋਂ ਪਹਿਲਾਂ ਉਦਯੋਗਪਤੀਆਂ ਨਾਲ ਬਹੁਤ ਸਾਰੀਆਂ ਗਾਰੰਟੀਆਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਮਸਲਿਆਂ ਬਾਰੇ ਫੀਡਬੈਕ ਲੈਣ ਲਈ ਇਕ ਫੋਨ ਨੰਬਰ ਵੀ ਜਾਰੀ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੀਡਬੈਕ ਦੀ ਘੋਖ ਕਰਨ ਤੋਂ ਬਾਅਦ ਉਦਯੋਗਪਤੀਆਂ ਦੇ ਤਿੰਨ ਮੁੱਖ ਮਸਲੇ ਹਨ ਜਿਨ੍ਹਾਂ ਵਿੱਚ ਬਿਜਲੀ, ਸੜਕਾਂ ਦਾ ਬੁਨਿਆਦੀ ਢਾਂਚਾ ਅਤੇ ਕੰਮਕਾਜ ਨਾਲ ਸਬੰਧਤ ਹੋਰ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਨਅਤਕਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਆਧਾਰ ਉਤੇ ਸੁਲਝਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਸਨਅਤਕਾਰਾਂ ਨਾਲ ਅਖੌਤੀ ਐਮ.ਓ.ਯੂ. ਨਹੀਂ ਕਰਦੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ਉਤੇ ਹਰੇਕ ਵੱਡੇ ਉਦਯੋਗਪਤੀਆਂ ਤੱਕ ਪਹੁੰਚ ਕੀਤੀ ਸੀ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਆਪ ਸਰਕਾਰ ਦੇ ਸੱਤਾਂ ਵਿੱਚ ਆਉਣ ਦੇ ਡੇਢ ਸਾਲ ਦੇ ਅੰਦਰ ਸੂਬੇ ਵਿੱਚ 50000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸੂਬੇ ਵਿਚ 2.86 ਨੌਕਰੀਆਂ ਪੈਦਾ ਕਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹਰੇਕ ਕਦਮ ਚੁੱਕਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰੇਕ ਤਿੰਨ ਮਹੀਨੇ ਬਾਅਦ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਸੂਬੇ ਵਿੱਚ ਹਰੇ ਰੰਗ ਦਾ ਸਟੈਂਪ ਪੇਪਰ ਸ਼ੁਰੂ ਕਰਨ, ਸਿੰਗਲ ਵਿੰਡੋ ਸਿਸਟਮ, ਭ੍ਰਿਸ਼ਟਾਚਾਰ ਮੁਕਤ ਮਾਹੌਲ, ਸਾਫ-ਸੁਥਰਾ ਤੇ ਜਵਾਬਦੇਹ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈ. ਦੀ ਰਜਿਸਟ੍ਰੇਸ਼ਨ ਕੀਤੀ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਭਗਵੰਤ ਸਿੰਘ ਮਾਨ ਮੇਰੇ ਛੋਟੇ ਭਰਾ ਹਨ ਅਤੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਮੈਨੂੰ ਉਨ੍ਹਾਂ ਉਤੇ ਬਹੁਤ ਮਾਣ ਹੈ।” ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਭਗਵੰਤ ਸਿੰਘ ਮਾਨ ਨੇ ਖੁਦ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਕਿਸ਼ਤੀ ਰਾਹੀਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੇ ਮੁੱਖ ਮੰਤਰੀ ਅਜਿਹੀ ਸਥਿਤੀ ਮੌਕੇ ਹੈਲੀਕਾਪਟਰਾਂ ਉਤੇ ਗੇੜੇ ਲਾ ਕੇ ਖਾਨਾਪੂਰਤੀ ਕਰਦੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤੁਹਾਡੇ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ ਅਤੇ ਤੁਹਾਡੇ ਸਾਥ ਨਾਲ ਸਰਕਾਰ ਸੂਬੇ ਨੂੰ ਨਵੀਂ ਬੁਲੰਦੀ ਉਤੇ ਪਹੁੰਚਾ ਦੇਵੇਗੀ।”
Punjab Bani 14 September,2023
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ: ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ। ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ। ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ। ਸਮਾਗਮ ਵਿੱਚ ਮੰਚ ਸੰਚਾਲਨ ਸਤਿੰਦਰ ਸੱਤੀ ਵਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ।
Punjab Bani 13 September,2023
“ਆਯੂਸ਼ਮਾਨ ਭਵ” ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ
“ਆਯੂਸ਼ਮਾਨ ਭਵ” ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ -ਸੇਵਾ ਪਖਵਾੜੇ ਤਹਿਤ ਹਸਪਤਾਲਾਂ ਦੀ ਸਫ਼ਾਈ, ਖੂਨ ਦਾਨ ਅਤੇ ਅੰਗ ਦਾਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਵਧੀਕ ਡਿਪਟੀ ਕਮਿਸ਼ਨਰ ਪਟਿਆਲਾ 13 ਸਤੰਬਰ: ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜ਼ਮੀਨੀ ਪੱਧਰ ਤੱਕ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਏ ਜਾ ਰਹੇ ਆਯੁਸ਼ਮਾਨ ਭਵ ਮੁਹਿੰਮ ਦਾ ਲਾਂਚ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਆਨਲਾਈਨ ਪ੍ਰੋਗਰਾਮ ਰਾਹੀਂ ਕੀਤਾ। ਜ਼ਿਲ੍ਹਾ ਪੱਧਰ ਤੇ ਇਹ ਆਨਲਾਈਨ ਲਾਂਚ ਪ੍ਰੋਗਰਾਮ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਕਾਨਫ਼ਰੰਸ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੂਪ੍ਰੀਤਾ ਜੌਹਲ ਅਤੇ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਵੇਖਿਆ ਗਿਆ। ਜਿਸ ਤੋਂ ਬਾਦ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੂਪ੍ਰੀਤਾ ਜੌਹਲ ਅਤੇ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਇਸ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰ ਤੋਂ ਲਾਂਚ ਕੀਤਾ ਗਿਆ।ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ , ਸਮੂਹ ਸਿਹਤ ਪ੍ਰੋਗਰਾਮ ਅਫ਼ਸਰ ਦਫ਼ਤਰ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਵਿਕਾਸ ਗੋਇਲ ,ਮਾਸ ਮੀਡੀਆ ਅਫ਼ਸਰ, ਨਿਕਸ਼ੇ ਮਿੱਤਰਾ ਅਤੇ ਹੋਰ ਅਧਿਕਾਰੀਆਂ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰ ਤੇ ਲਾਂਚ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੇ ਦੱਸਿਆ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ 17 ਸਤੰਬਰ ਤੋਂ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੀ ਜਾਵੇਗੀ।ਜਿਸ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣਾ ਅਤੇ ਹਰ ਇਕ ਲੋੜਵੰਦ ਤੱਕ ਪਹੁੰਚਣਾ ਹੈ।ਉਹਨਾਂ ਵੱਲੋਂ ਸਹਿਯੋਗੀ ਵਿਭਾਗਾਂ ਨੂੰ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਾਰੇ ਬੀ ਡੀ ਪੀ ਓਜ ਅਤੇ ਪੰਚਾਇਤਾਂ ਰਾਹੀਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸੀ ਡੀ ਪੀ ਓ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਪੂਰਨ ਸਹਿਯੋਗ ਦੇ ਕੇ ਨੇਪਰੇ ਚੜ੍ਹਾਉਣ ਦੇ ਉਪਰਾਲੇ ਕਰਨ ਲਈ ਕਿਹਾ ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਤੇ ਆਭਾ ਆਈ ਡੀਜ਼ ਬਣਾਈਆਂ ਜਾਣਗੀਆਂ ਅਤੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਟੀ. ਬੀ. ਬਿਮਾਰੀਆਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਕਿਹਾ ਕਿ ਆਯੂਸ਼ਮਾਨ ਆਪਕੇ ਦੁਆਰ 3.0 ਜੋ ਕਿ 17 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਆਭਾ ਕਾਰਡ ਵੀ ਬਣਾਏ ਜਾਣਗੇ।ਸਾਰੇ ਹੀ ਸਰਕਾਰੀ ਹਸਪਤਾਲਾਂ 'ਚ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਹਰੇਕ ਸ਼ਨੀਵਾਰ ਨੂੰ ਸਿਹਤ ਮੇਲੇ ਲਗਾਏ ਜਾਣਗੇ ਜਿਸ ਵਿੱਚ ਲੋਕਾਂ ਦੀ ਗੈਰ ਸੰਚਾਰੀ ਬਿਮਾਰੀਆਂ ਤਹਿਤ ਚੈਕਅਪ ਦੇ ਨਾਲ ਸਿਹਤ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮੈਡੀਕਲ ਕਾਲਜ ਪਟਿਆਲਾ ਦੇ ਸਪੈਸ਼ਲਿਸਟ ਡਾਕਟਰਾਂ ਦੇ ਸਹਿਯੋਗ ਨਾਲ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ, 2 ਅਕਤੂਬਰ ਨੂੰ ਆਯੂਸ਼ਮਾਨ ਸਭਾਵਾਂ ਪਿੰਡ ਅਤੇ ਵਾਰਡ ਪੱਧਰ ਉੱਤੇ ਕੀਤੀਆਂ ਜਾਣਗੀਆਂ।ਇਸੇ ਤਰ੍ਹਾਂ ਖੂਨ ਦਾਨ ਕੈਂਪ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰੈਡ ਕ੍ਰਾਸ ਸੋਸਾਇਟੀ ਦੀ ਮਦਦ ਨਾਲ ਲਗਾਏ ਜਾਣਗੇ।ਇਸ ਕਾਰਜ ਦੌਰਾਨ ਹੀ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ ।ਇਸ ਮੌਕੇ ਪ੍ਰੋਗਰਾਮ ਦੇ ਅਖੀਰ ਵਿੱਚ ਟੀ. ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਵਾਲੇ ਨਿਕਸ਼ੇ ਮਿੱਤਰਾ ਪ੍ਰਧਾਨ ਸੋਸ਼ਲ ਵੈੱਲਫੇਅਰ ਸੋਸਾਇਟੀ ਵਿਜੇ ਗੋਇਲ, ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਰੀਮਾਂ ਸ਼ਰਮਾ, ਹੈਲਪੇਜ਼ ਦੇ ਲਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਫਾਰਮੇਸੀ ਅਫ਼ਸਰ ਰਾਜਦੀਪ ਕੌਰ ਅਤੇ ਰਸਮੀ ਸ਼ਰਮਾ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਅੰਗ ਦਾਨ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਹਸਪਤਾਲ ਦੇ ਓ ਪੀ ਡੀ ਕੰਮਪਲੈਕਸ ਵਿੱਚ ਮਰੀਜ਼ਾਂ ਤੋਂ ਆਭਾ ਆਈ ਡੀ ਵੀ ਜੈਨਰੇਟ ਕਰਵਾਈ ਗਈ।
Punjab Bani 13 September,2023
ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ 'ਚ ਪੁੱਜੇ ਐਸ.ਡੀ.ਐਮ. ਸਮਾਣਾ
ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ 'ਚ ਪੁੱਜੇ ਐਸ.ਡੀ.ਐਮ. ਸਮਾਣਾ -ਪਰਾਲੀ ਦੀ ਸਾਂਭ-ਸੰਭਾਲ ਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਕਰਵਾਇਆ ਜਾਣੂ ਸਮਾਣਾ, 13 ਸਤੰਬਰ: ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਬੰਮ੍ਹਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਚਰਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਖੇਤੀਬਾੜੀ ਅਫਸਰ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਪਿੰਡਾਂ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ। ਹਾਜਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀ.ਐਮ.ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ। ਕੈਂਪ ਵਿਚ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਕਾਲੇਕਾ, ਕੁਲਵਿੰਦਰ ਸਿੰਘ ਕਾਲੇਕਾ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਨਿਰਭੈ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਗੁਰਵਿੰਦਰ ਸਿੰਘ, ਸ਼ਿਵ ਕੁਮਾਰ, ਉਮ ਪ੍ਰਕਾਸ਼ ਅਤੇ ਨਰਿੰਦਰਪਾਲ ਸਿੰਘ ਨੇ ਭਾਗ ਲਿਆ।
Punjab Bani 13 September,2023
ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 13 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਮਾਨਵ ਵਿਕਾਸ ਸੰਸਥਾਨ (ਟੀ.ਐਨ.ਸੀ.) ਦੇ ਸੁਪਰਵਾਈਜ਼ਰ ਅੰਗਰੇਜ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਜ਼ਿਲ੍ਹੇ ਵਿਚ ਕੰਮ ਕਰਦੀਆਂ ਐਨ.ਜੀ.ਓ. ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਅਜਿਹੇ ਕੈਂਪ ਬਲਾਕ ਦੇ ਬਾਕੀ ਪਿੰਡਾਂ ਵਿਚ ਮਹੀਨਾ ਸਤੰਬਰ ਦੌਰਾਨ ਲਗਾਏ ਜਾਣਗੇ। ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੈਂਪ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਮਾਜ ਨੂੰ ਇੱਕ ਚੰਗਾ ਵਾਤਾਵਰਣ ਦੇਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਕੰਮ ਵਿਚ ਪੂਰਨ ਸਹਿਯੋਗ ਦੇਣ। ਇਸ ਕੈਂਪ ਵਿਚ ਪਿੰਡ ਚਲੇਲਾ ਅਤੇ ਨੇੜੇ ਦੇ ਹੋਰ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
Punjab Bani 13 September,2023
ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ
ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ ਪਟਿਆਲਾ, 13 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 7.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 10 ਨਵੰਬਰ 2023 ਤੱਕ ਲਾਗੂ ਰਹਿਣਗੇ।
Punjab Bani 13 September,2023
ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਕਰਨ ਵਿੱਚ ਅਸਫਲ:
ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਕਰਨ ਵਿੱਚ ਅਸਫਲ: ਮੁਲਾਜ਼ਮ ਫਰੰਟ ਪੰਜਾਬ ਨੇ ਜਥੇਦਾਰ ਸੰਘਰੇੜੀ ਨੂੰ ਕੀਤਾ ਸਨਮਾਨਤ: ਪਟਿਆਲਾ: 13 ਸਤੰਬਰ ਪੰਜਾਬ ਦੇ ਮੁਲਾਜਮਾਂ ਦੀਆਂ ਜਥੇਬੰਦੀਆਂ ਜਿਹਨਾ ਵਿੱਚ ਇੰਪਲਾਈਜ਼ ਫੈਡਰੇਸ਼ਨ ,ਅਧਿਆਪਕ ਦਲ ਪੰਜਾਬ,ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ ਕਰਮਚਾਰੀ ਦਲ, ਮਜਦੂਰ ਦਲ ਪੰਜਾਬ ਦੇ ਅਧਾਰਤ ਮੁਲਾਜ਼ਮ ਫਰੰਟ ਪੰਜਾਬ ਜਿਲ੍ਰਾਂ ਪਟਿਆਲਾ ਨੇ ਮੁਲਾਜ਼ਮ ਵਿੰਗ ਦੇ ਸ੍ਰਪਰਸ਼ਤ ਤੇਜਿੰਦਰ ਸਿੰਘ ਸੰਘਰੇੜੀ ਨੂੰ ਸ੍ਰੋਮਣੀ ਅਕਾਲੀ ਦਲ ਸੰਗਰੂਰ ਜਿਲੇ ਦਾ ਪ੍ਰਧਾਨ ਨਿਯੁਕਤ ਕਰਨ ਉਪਰੰਤ ਸਨਮਾਨਤ ਕੀਤਾ।ਇਸ ਸਬੰਧੀ ਅੱਜ ਇਥੇ ਸਧਾਰਣ ਅਤੇ ਪ੍ਰਭਾਵਸਾਲੀ ਸਮਾਰੋਹ ਕੀਤਾ ਗਿਆ।ਸਮਾਰੋਹ ਵਿੱਚ ਵੱਖ ਵੱਖ ਜਥੇਬੰਦੀਆਂ ਦੇ 100 ਦੇ ਕਰੀਬ ਨੁਮਾਇਦਾ ਕਿਸ਼ਮ ਦੇ ਆਗੂ ਸਾਮਲ ਹੋਏ।ਸਨਮਾਨ ਸਮਾਰੋਹ ਬਾਰੇ ਜਾਣਕਾਰੀ ਦੇਦੇ ਹੋਏ ਜਿਲ੍ਹਾਂ ਪ੍ਰਧਾਨ ਅਮਨਿੰਦਰ ਸਿੰਘ ਬਾਬਾ ਨੇ ਦੱਸਿਆਂ ਕਿ ਇਸ ਮੋਕੇ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਵਰਗ ਵਿੱਚੋ ਸ੍ਰ:ਸੰਘਰੇੜੀ ਨੂੰ ਸ੍ਰੋਮਣੀ ਅਕਾਲੀ ਦਲ ਜਿਲਾ ਸੰਗਰੂਰ ਦਾ ਪ੍ਰਧਾਨ ਬਣਾਉਣਾ ਉਨਾਂ ਦੇ ਪਰਿਵਾਰ ਦੀਆਂ ਤਿੰਨ ਪੀੜੀਆਂ ਵੱਲੋ ਕੀਤੀ ਸੇਵਾ ਅਤੇ ਮੁਲਾਜ਼ਮ ਲਹਿਰ ਦੀ ਸੇਵਾ ਕਰਨ ਦਾ ਫਲ ਹੈ। ਜਥੇਬੰਦੀਆਂ ਦੇ ਆਗੂਆਂ ਨੇ ਉ੍ਹਨਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮੇ ਉਨਾਂ ਦੇ ਨਾਲ ਚੱਲਣਗੇ।ਇਸ ਮੋਕੇ ਜਥੇਦਾਰ ਸੰਘਰੇੜੀ ਨੇ ਉਨਾਂ ਦੀ ਨਿਯੁਕਤੀ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਜਥੇਬੰਦੀ ਦੇ ਹਰ ਹੁਕਮ ਨੂੰ ਸਿਰੇ ਮੱਥੇ ਪ੍ਰਵਾਨ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਸਮੇਤ ਆਮ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਅਸਫਲ ਸਿੱਧ ਹੋ ਰਹੀ ਹੈ।ਆਮ ਆਦਮੀ ਪਾਰਟੀ ਨੇ ਚੋਣਾਂ ਦੋਰਾਨ ਵਾਅਦਾ ਕੀਤੀ ਸੀ ਪੰਜਾਬ ਵਿੱਚ ਸਰਕਾਰ ਬਨਣ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਧਰਨੇ ਤੇ ਮੁਜਾਹਰੇ ਕਰਨ ਦੀ ਲੋੜ ਨਹੀ ਰਹੇਗੀ ਅਤੇ ਸਰਕਾਰ ਉਨਾਂ ਦੇ ਮਸਲੇ ਹੱਲ ਜਲਦੀ ਹੱਲ ਕਰੇਗੀ ਪ੍ਰਤੂੰ 18 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ 2004 ਤੋ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ।ਇਸ ਤੋ ਇਲਾਵਾ ਸਰਕਾਰ ਵੱਲੋ 1 ਜਨਵਰੀ 2016 ਤੋ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਦਿੱਤੇ ਨਹੀ ਜਾ ਰਹੇ।ਕੇਂਦਰ ਸਰਕਾਰ ਦੀ ਤਰਜ਼ ਤੇ ਮਿਲਣ ਵਾਲਾ 8# ਮਹਿੰਗਾਈ ਭੱਤਾ ਜਾਰੀ ਨਹੀ ਕੀਤਾ ਜਾ ਰਿਹਾ।ਉਹਨਾ ਕਿਹਾ ਕਿ ਇਸ ਸਮੇ ਸਰਕਾਰ ਹਰ ਮੁਲਾਜਮ ਅਤੇ ਪੈਨਸ਼ਨਰ ਦੀ ਹਜਾਰਾ ਰੁਪਏ ਦੀ ਕਰਜਾਈ ਹੈ।ਆਮ ਆਦਮੀ ਪਾਰਟੀ ਨੇ ਦਾਅਵਾਂ ਕੀਤਾ ਸੀ ਕਿ ਪੰਜਾਬ ਵਿੱਚ ਹਰ ਕਿਸਮ ਦੇ ਕੱਚੇ ਮੁਲਾਜਮ ਅਤੇ ਵਰਕਰ ਨੂੰ ਪੱਕਾ ਕੀਤਾ ਜਾਵੇਗਾਂ ਲੇਕਿਨ ਕਿਸੇ ਵੀ ਮੁਲਾਜਮ ਨੂੰ ਪੂਰੇ ਸਕੇਲ ਵਿੱਚ ਨੂੰ ਪੱਕਾ ਨਹੀ ਕੀਤਾ ਗਿਆ।ਸਨਮਾਨ ਸਮਾਰੋਹ ਨੂੰ ਅਧਿਆਪਕ ਦਲ ਪੰਜਾਬ ਦੇ ਸੁਬਾਈ ਪ੍ਰਧਾਨ ਗੁਰਜੰਟ ਸਿੰਘ ਵਾਲੀਆਂ,ਮਨਜੀਤ ਸਿੰਘ,ਗੁਰਚਰਨ ਸਿੰਘ ਕੋਲੀ,ਪਿਸੋਰਾ ਸਿੰਘ ਧਾਰੀਵਾਲ, ਕ੍ਰਿਸ਼ਨ ਵੋਹਰਾ,ਬਲਜੀਤ ਧਾਰੋਕੀ, ਸੁਖਬੀਰ ਸਿੰਘ ਸਮਾਣਾ, ਜਗਤਾਰ ਸਿੰੰਘ ਟਿਵਾਣਾ,ਪ੍ਰਵੀਨ ਕੁਮਾਰ ,ਹਰਵਿੰਦਰ ਸਿੰਘ ਸਮਾਣਾ,ਜਤਿੰਦਰ ਸਿੰਘ ਗਿਲ,ਪਰਵੀਨ ਕੁਮਾਰ ਰਾਜਪੁਰਾ, ਗੁਰਜੀਤ ਸਿੰਘ ਸੰਧੂ, ਗੁਰਦੀਪ ਸਿੰਘ ਬੋਲੜਕਲਾ,ਜਗਜੀਤ ਸਿੰਘ ਮੱਤੀ ਅਤੇ ਰਿਸੂ ਅਰੋਙਾ ਆਦਿ ਨੇ ਸੰਬੋਧਨ ਕੀਤਾ।
Punjab Bani 13 September,2023
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ - ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਚੰਡੀਗੜ੍ਹ, 13 ਸਤੰਬਰ: ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ। ਸੂਬੇ ਦੇ 13 ਸੰਸਦੀ ਹਲਕਿਆਂ ਲਈ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਕਿਸਮ ਦੀ ਇਹ ਪਹਿਲੀ ਸਮੀਖਿਆ ਮੀਟਿੰਗ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ, ਨਵੇਂ ਵੋਟਰਾਂ ਦੇ ਨਾਂ ਦਰਜ ਕਰਨ, ਮਰ ਚੁੱਕੇ ਵੋਟਰਾਂ ਦੇ ਨਾਂ ਵੋਟਰ ਸੂਚੀ ‘ਚੋਂ ਹਟਾਉਣ ਜਿਹੇ ਮੁੱਦਿਆਂ ‘ਤੇ ਕੇਂਦਰਿਤ ਰਹੀ। ਜ਼ਿਲ੍ਹਾ ਪੱਧਰ 'ਤੇ ਵੋਟਰ ਸੂਚੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਹਿਰਦੇਸ਼ ਕੁਮਾਰ ਨੇ ਇਲੈਕਟਰ-ਪਾਪੂਲੇਸ਼ਨ (ਈ.ਪੀ.) ਅਨੁਪਾਤ ਦੇ ਸੰਦਰਭ ਵਿੱਚ ਵੋਟਰ ਸੂਚੀ ਵਿੱਚ ਮੌਜੂਦਾ ਗੈਪ, ਲਿੰਗ ਅਨੁਪਾਤ ਸਬੰਧੀ ਗੈਪ ਅਤੇ ਵੱਖ-ਵੱਖ ਉਮਰ ਵਰਗ, ਖਾਸ ਕਰਕੇ ਨੌਜਵਾਨ ਵੋਟਰਾਂ ਸਬੰਧੀ ਗੈਪ ਦਾ ਮੁਲਾਂਕਣ ਕੀਤਾ। ਡੀ.ਈ.ਓਜ਼ ਨੂੰ 100 ਫ਼ੀਸਦ ਸਹੀ ਵੋਟਰ ਸੂਚੀਆਂ ਤਿਆਰ ਕਰਨਾ ਯਕੀਨੀ ਬਣਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਹਨਾਂ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਕਮਜ਼ੋਰ ਵਰਗਾਂ, ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼.) ਅਤੇ ਟ੍ਰਾਂਸਜੈਂਡਰਾਂ 'ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਵੀ ਕਿਹਾ ਗਿਆ। ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਖਾਸ ਕਰਕੇ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਵਿੱਚ ਲੋਕ ਸਭਾ ਚੋਣਾਂ 2024 ਦੇ ਸੰਦਰਭ ਵਿੱਚ ਡਿਊਟੀ ‘ਤੇ ਲਗਾਏ ਜਾਣ ਵਾਲੇ ਸਟਾਫ਼ ਬਾਰੇ ਵੀ ਸਮੀਖਿਆ ਕੀਤੀ ਗਈ। ਵੋਟਰ ਸੂਚੀ ਦੀ 100 ਫ਼ੀਸਦ ਸੁਧਾਈ ਨੂੰ ਯਕੀਨੀ ਬਣਾਉਣ ਲਈ, ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਵੋਟਾਂ ਨੂੰ ਹਟਾਉਣ ਦੀ ਕਾਰਵਾਈ ਤੋਂ ਪਹਿਲਾਂ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ 'ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਉਪਲਬਧਤਾ ਦਾ ਜਾਇਜ਼ਾ ਵੀ ਲਿਆ ਗਿਆ। ਉਹਨਾਂ ਨੇ ਈਵੀਐਮ ਨੂੰ ਲਿਆਉਣ ਤੇ ਲਿਜਾਣ ਅਤੇ ਇਸ ਦੀ ਸਟੋਰੇਜ ਸਬੰਧੀ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸ.ਓ.ਪੀਜ਼.) ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਮੁੱਖ ਨੁਕਤਿਆਂ ਜਿਵੇਂ ਕਿ ਸਟੋਰੇਜ ਦੀ ਵੱਖਰੀ ਵਿਵਸਥਾ ਅਤੇ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਵਿੱਚ ਰਾਜਨੀਤਿਕ ਪਾਰਟੀਆਂ ਦੀ ਸ਼ਮੂਲੀਅਤ 'ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਹਰੇਕ ਪੋਲਿੰਗ ਬੂਥ 'ਤੇ ਰੈਂਪ, ਪੀਣ ਵਾਲੇ ਪਾਣੀ ਅਤੇ ਟਾਇਲਟ ਵਰਗੀਆਂ ਸਹੂਲਤਾਂ ਦੀ ਉਪਲਬਧਤਾ ਦੀ ਸਮੀਖਿਆ ਵੀ ਕੀਤੀ ਗਈ।
Punjab Bani 13 September,2023
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ - ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪਹਿਲੀ ਵਾਰ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਿਲ੍ਹਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫਿਰੋਜ਼ਪੁਰ ‘ਚ 5 ਕਰੋੜ 9 ਲੱਖ 3028 ਰੁਪਏ, ਜਲੰਧਰ ‘ਚ 5 ਕਰੋੜ 6 ਲੱਖ 9285 ਰੁਪਏ, ਤਰਨ ਤਾਰਨ ‘ਚ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ ‘ਚ 4 ਕਰੋੜ 74 ਲੱਖ 8871 ਰੁਪਏ, ਫਾਜ਼ਿਲਕਾ ‘ਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ।
Punjab Bani 13 September,2023
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’ ਬੁਲੰਦੀਆਂ ਛੂਹਣ ਲਈ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੇ ਹਾਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਛੇਤੀ ਹੀ ਬਣੇਗਾ ਅੱਵਲ ਸੂਬਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਨੇਕ ਕਾਰਜ ਵਾਸਤੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਮੁੱਖ ਮੰਤਰੀਆਂ ਦੀ ਸ਼ਲਾਘਾ ਅੰਮ੍ਰਿਤਸਰ, 13 ਸਤੰਬਰ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।” ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ਵਿਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।ਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ਵਿੱਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ। ਦੋ ਹੋਰ ਵਿਦਿਆਰਥਣਾਂ ਆਰੀਅਨ ਅਤੇ ਸਾਨੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਕਲਾਸ ਰੂਮ ਅਤੇ ਲੈਬਾਰਟਰੀਆਂ ਵਾਲਾ ਸਕੂਲ ਉਨ੍ਹਾਂ ਦੇ ਸੁਪਨਿਆਂ ਦਾ ਸਕੂਲ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਡਿਜੀਟਲ ਪੜ੍ਹਾਈ ਅਤੇ ਅਤਿ ਆਧਿਨਕ ਬੁਨਿਆਦੀ ਢਾਂਚੇ ਨਾਲ ਉਹ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਲ ਛੂਹਣਗੇ। ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤ੍ਰਿਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ਵਿੱਚ ਮਿਸਾਲੀ ਤਬਦੀਲੀ ਹਨ। ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ। ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Punjab Bani 13 September,2023
ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 13 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Punjab Bani 13 September,2023
ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਕੇਂਦਰੀ ਮੰਤਰੀ ਨੇ ਜਲਦ ਅੰਡਰ ਬ੍ਰਿਜ ਬਣਾਉਣ ਦਾ ਭਰੋਸਾ ਦਿੱਤਾ ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ, ‘’ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮਦਦ ਕਰੇਗਾ।" ਇਸ ਦੌਰਾਨ ਸ. ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ। ਇਸ ਮੌਕੇ ਸ. ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।
Punjab Bani 13 September,2023
ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ
ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, 13 ਸਤੰਬਰ: ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ ਵਿੱਚ ਸਥਿਤ ਪੰਜਾਬੀ ਖਾਣਿਆਂ ਦੀਆਂ ਸਟਾਲਾਂ ਉੱਥੇ ਪੰਜਾਬੀ ਜਾਇਕੇ ਦਾ ਭਰਪੂਰ ਮਜਾ ਲਿਆ। ਮਹਾਰਾਸ਼ਟਰ ਦੇ ਈਕੋ-ਟੂਰਿਜ਼ਮ ਨਾਲ ਜੁੜੇ ਸੰਦੀਪ ਪਾਂਡੂਰੰਗਾ ਨੇ ਕਿਹਾ ਕਿ ਉਹਨਾਂ ਨੇ ਬਹੁਤ ਥਾਵਾਂ ਤੇ ਸਾਗ ਤੇ ਮੱਕੀ ਦੀ ਰੋਟੀ ਦਾ ਸੁਆਦ ਦੇਖਿਆ ਹੈ। ਪਰ ਅੱਜ ਸਾਨੂੰ ਇਸ ਟਰੈਵਲ ਮਾਰਟ ਵਿੱਚ ਸਾਗ ਤੇ ਮੱਕੀ ਦੀ ਰੋਟੀ ਸੁਆਦ ਮਿਲਿਆ ਹੈ, ਉਸ ਵਰਗਾ ਸੁਆਦ ਉਹਨਾਂ ਪਹਿਲਾਂ ਕਦੇ ਨਹੀਂ ਸੀ ਚਖਿਆ। ਇਸੇ ਤਰ੍ਹਾਂ ਗੋਆ ਤੋਂ ਆਏ ਹੋਏ ਕੈਲਨੀਕ ਡਿਸੂਜਾ ਨੇ ਦੱਸਿਆ ਕਿ ਉਹਨਾਂ ਇਸ ਟਰੈਵਲ ਮਾਰਟ ਵਿੱਚ ਆਪਣੇ ਪਰਿਵਾਰ ਲਈ ਪੰਜਾਬੀ ਜੁੱਤੀਆਂ ਅਤੇ ਪੰਜਾਬੀ ਸੂਟ ਖਰੀਦੇ ਹਨ ਜੋ ਕਿ ਉਹਨਾਂ ਨੂੰ ਬਹੁਤ ਹੀ ਘੱਟ ਕੀਮਤ ਤੇ ਵਧੀਆ ਕੁਆਲਟੀ ਦੇ ਮਿਲੇ ਹਨ। ਉਹਨਾਂ ਦੱਸਿਆ ਕਿ ਗੋਆ ਵਿੱਚ ਪਾਣੀ ਆਧਾਰਤ ਖੇਡਾਂ ਰਾਹੀਂ ਵੱਡੇ ਪੱਧਰ ‘ਤੇ ਲੋਕਾਂ ਨੂੰ ਰੋਜਗਾਰ ਦੇ ਮਿਲੇ ਹਨ ਅਤੇ ਪੰਜਾਬ ਵਿੱਚ ਵੀ ਵੱਡੀਆਂ ਜਲਗਾਹਾਂ ਹੋਣ ਸਦਕੇ ਲੋਕਾਂ ਨੂੰ ਇਸ ਖੇਤਰ ਵਿੱਚ ਬਹੁਤ ਰੋਜਗਾਰ ਮਿਲ ਸਕਦਾ ਹੈ। ਸਮਿਟ ਦੌਰਾਨ ਪੰਜਾਬ ਦੇ ਲੋਕ ਨਾਚਾਂ ਅਤੇ ਲੋਕ ਪਹਿਰਾਵਿਆਂ ਪ੍ਰਤੀ ਵੀ ਦੂਸਰੇ ਰਾਜਾਂ ਤੋਂ ਆਏ ਹੋਏ ਇਹਨਾਂ ਮਹਿਮਾਨਾਂ ਨੇ ਵਿਸ਼ੇਸ਼ ਲਗਾਅ ਦਿਖਾਇਆ। ਸਮਿੱਟ ਦੇ ਦੂਸਰੇ ਦਿਨ ਅੱਜ ਵੱਡੇ ਪੱਧਰ ‘ਤੇ ਦੂਸਰੇ ਰਾਜਾਂ ਤੋਂ ਆਏ ਹੋਏ ਰਿਵਾਇਤੀ ਤੁਰਲੇ ਵਾਲੀ ਪੱਗ ਬੰਨੀ ਨਜ਼ਰ ਆ ਰਹੇ ਸਨ। ਟਰੈਵਲ ਮਾਰਟ ਵਿੱਚ ਭੰਗੜੇ ਦੀ ਪੇਸ਼ਕਾਰੀ ਦੇ ਰਹੇ ਜੁਗਨੀ ਮਿਊਜਿਕਲ ਗਰੁੱਪ ਦੇ ਆਯੋਜਕ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਅੱਜ ਉਹ ਤਕਰੀਬਨ 200 ਦੇ ਕਰੀਬ ਲੋਕਾਂ ਦੇ ਰਿਵਾਇਤੀ ਪੱਗਾਂ ਬੰਨ੍ਹ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਪੱਗਾਂ ਦੀ ਘਾਟ ਕਾਰਨ ਨਿਰਾਸ਼ ਵੀ ਹੋਣਾ ਪਿਆ। ਉਹਨਾਂ ਦੱਸਿਆ ਕਿ ਅੱਜ ਉਹਨਾਂ ਨੇ ਕਰੀਬ 100 ਨਵੀਆਂ ਪੱਗਾਂ ਖਰੀਦ ਕੇ ਮਹਿਮਾਨਾਂ ਦੇ ਬੰਨ੍ਹੀਆਂ ਹਨ।
Punjab Bani 13 September,2023
ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2
ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2 ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ ਪੰਜਾਬੀ ਸੱਭਿਆਚਾਰ ਦੀ ਵਿਆਪਕ ਪੇਸ਼ਕਾਰੀ ਲੋਕਾਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਨਾਲ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਲੱਗੀਆਂ ਰੌਣਕਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਉਪਰਾਲੇ ਤਹਿਤ ਚਰਖੇ ਨਾਲ ਸੂਤ ਕੱਤਣ, ਨਾਲੇ ਤੇ ਪੀੜ੍ਹੀਆਂ ਬੁਣਨ, ਮਧਾਣੀਆਂ ਰਿੜਕਣ, ਪੱਖੀਆਂ ਝੱਲਣ, ਚੱਕੀਆਂ ਨਾਲ ਹੱਥੀਂ ਆਟਾ ਪੀਹਣ ਨੂੰ ਅਮਲੀ ਰੂਪ ਵਿਚ ਪ੍ਰਦਰਸ਼ਿਤ ਕੀਤਾ ਗਿਆ ਤੇ ਲੋਕਾਂ ਨੇ ਖੁਦ ਇਹਨਾਂ ਗਤੀਵਿਧੀਆਂ ਨੂੰ ਆਪਣੇ ਹੱਥੀਂ ਕਰ ਕੇ ਅਮੀਰ ਪੰਜਾਬੀ ਵਿਰਸੇ ਨੂੰ ਮਾਣਿਆ। ਇਸੇ ਮਾਰਟ ਵਿਚ ਮਲਵਈ ਗਿੱਧੇ ਦੀ ਟੀਮ ਲਗਾਤਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਦੀ ਰਹੀ ਤੇ ਮਾਰਟ ਵੇਖਣ ਪੁੱਜੇ ਨੌਜਵਾਨ ਮੁੰਡੇ ਕੁੜੀਆਂ ਮਲਵਈ ਗਿੱਧੇ ਦੀਆਂ ਬੋਲੀਆਂ ਤੇ ਸਾਜ਼ਾਂ ਨੂੰ ਮਾਣਦੇ ਤੇ ਨੱਚਦੇ ਵੇਖੇ ਗਏ। ਇਥੇ ਹੀ ਮੱਕੀ ਦੇ ਰੋਟੀ, ਸਾਗ, ਮੱਖਣ ਤੇ ਲੱਸੀ ਦਾ ਵੀ ਲੋਕਾਂ ਨੇ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਵੇਰਕਾ, ਮਾਰਕਫੈੱਡ ਤੇ ਪੰਜਾਬ ਐਗਰੋ ਵਰਗੇ ਸਰਕਾਰੀ ਅਦਾਰੇ ਵੀ ਆਪਣੀਆਂ ਖੁਰਾਕੀ ਵਸਤਾਂ ਲੈਕੇ ਪੁੱਜੇ, ਜਿਨ੍ਹਾਂ ਦੀ ਲੋਕਾਂ ਨੇ ਰੱਜ ਕੇ ਖਰੀਦਾਰੀ ਕੀਤੀ। ਟਰੈਵਲ ਮਾਰਟ ਵਿਚ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ) ਅਤੇ ਵੱਖੋ ਵੱਖ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਫੁਲਕਾਰੀਆਂ, ਦੁਪੱਟੇ ਤੇ ਹੋਰ ਕਪੜਿਆਂ ਤੇ ਪੰਜਾਬੀ ਜੁੱਤੀਆਂ ਦੇ ਸਟਾਲਾਂ ਸਮੇਤ ਵਿਆਹ- ਸ਼ਾਦੀਆਂ 'ਤੇ ਉਚੇਚੇ ਤੌਰ ਉੱਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੇ ਲੱਗੇ ਸਟਾਲ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ, ਸੰਸਥਾਵਾਂ ਤੇ ਹੋਟਲਾਂ ਵਲੋਂ ਵੀ ਆਪਣੇ ਸਟਾਲ ਸਥਾਪਤ ਕੀਤੇ ਗਏ, ਜਿਨ੍ਹਾਂ ਵਲੋਂ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ ਤੇ ਰਿਹਾਇਸ਼ ਬਾਬਤ ਆਪਣੇ ਪੈਕੇਜਿਜ਼ ਬਾਰੇ ਜਾਣਕਾਰੀ ਦਿੱਤੀ ਗਈ ਤੇ ਮਾਰਟ ਵਿਚ ਪੁੱਜੇ ਲੋਕਾਂ ਨੇ ਮੌਕੇ ਉੱਤੇ ਹੀ ਉਹ ਪੈਕੇਜਿਜ਼ ਖਰੀਦੇ ਵੀ। ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ ਤੇ ਹੋਟਲਾਂ ਵਲੋਂ ਵੀ ਸਥਾਪਤ ਕੀਤੇ ਸਟਾਲਾਂ ਵਿਚ ਸਾਡਾ ਪਿੰਡ, ਕੰਫਰਟ ਹੋਟਲ ਸ੍ਰੀ ਅੰਮ੍ਰਿਤਸਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ, ਦਿ ਕਿੱਕਰ ਲੌਜ, ਰੇਅਰ ਇੰਡੀਆ, ਦੁਨੀਆ ਘੂਮੋ, ਦਿ ਵਿੰਡ ਫਲਾਰ ਰਿਜ਼ੌਰਟ, ਦਿ ਪਾਰਕ ਹੋਟਲਜ਼ ਸਮੇਤ ਵੱਖੋ ਵੱਖ ਅਦਾਰਿਆਂ ਦੇ ਸਟਾਲਾਂ ਵਿਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਭ ਦੇ ਨਾਲੋ ਨਾਲ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ। ਇਸ ਵਿਚ ਵੱਖੋ ਵੱਖ ਸ਼ਾਰਟ ਫਿਲਮਾਂ, ਡਾਕੂਮੈਂਟਰੀਜ਼ ਤੇ ਵੀਡਿਓ ਕਲਿਪਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ, ਸਹੂਲਤਾਂ ਤੇ ਸੰਭਾਵਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਰੌਣਕਾਂ ਲਾਉਂਦਿਆਂ ਪੰਜਾਬ ਵਾਸੀਆਂ ਦੇ ਦਿਲਾਂ ਉੱਤੇ ਅਮਿਟ ਛਾਪ ਛੱਡੀ। ਟਰੈਵਲ ਮਾਰਟ ਵਿਚ ਪੰਜਾਬੀ ਸੂਟਾਂ ਅਤੇ ਜੁੱਤੀਆਂ ਦੀ ਸਟਾਲ ਲਗਾਉਣ ਵਾਲੇ ਪਟਿਆਲਾ ਦੇ ਹਿਊਸ ਆਫ਼ ਇਨਾਹੀ ਸੈਲਫ਼ ਹੈਲਪ ਗਰੁੱਪ ਦੇ ਨੂਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਸਮਿਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਲਾਭ ਮਿਲੇਗਾ ਉਸਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂ ਜੋ ਸਮਿਟ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਏ ਲੋਕਾਂ ਨੇ ਸਾਡੇ ਉਤਪਾਦਾਂ ਨੂੰ ਬਹੁਤ ਸਲਾਹਿਆ ਹੈ। ਇਸੇ ਤਰ੍ਹਾਂ ਏਕਤਾ ਸੈਲਫ ਹੈਲਪ ਗਰੁੱਪ ਦੇ ਜਗਦੇਵ ਸਿੰਘ ਜ਼ੋ ਕਿ ਸੰਗਰੂਰ ਜ਼ਿਲ੍ਹੇ ਦੇ ਸਤੋਜ ਪਿੰਡ ਵਿੱਚ ਵੱਖ ਤਰ੍ਹਾਂ ਦੇ ਤੇਲ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਨੇ ਕਿਹਾ ਕਿ ਇਸ ਪ੍ਰੋਗਰਾਮ ਸਦਕੇ ਉਸਨੇ ਦੇਸ਼ ਦੇ ਦੂਜੇ ਰਾਜਾਂ ਤੋਂ ਬਹੁਤ ਸਾਰੇ ਆਰਡਰ ਪ੍ਰਾਪਤ ਹੋਏ ਹਨ। ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਨੇ ਆਪਣਾ ਕੰਮ ਆਨਲਾਈਨ ਪਲੇਟਫਾਰਮ ਤੇ ਵੀ ਲਿਆਉਣ ਦਾ ਫੈਸਲਾ ਕੀਤਾ ਹੈ। ਮਹਿਲਾ ਮੋਰਚਾ ਸੈਲਫ ਹੈਲਪ ਗਰੁੱਪ ਮੁਹਾਲੀ ਦੀ ਵੰਦਨਾ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਸਾਗ,ਮੱਕੀ ਦੀ ਰੋਟੀ, ਖੀਰ ਮਾਲ ਪੂੜੇ,ਕੜੀ ਚਾਵਲ,ਗੁੜ ਸ਼ੱਕਰ ਅਤੇ ਸੇਵੀਆਂ ਦਾ ਸਟਾਲ ਲਗਾਇਆ ਸੀ ਨੇ ਦੱਸਿਆ ਕਿ ਉਨ੍ਹਾਂ ਉਮੀਦ ਨਾਲੋਂ ਵੱਧ ਲੋਕਾਂ ਤੋਂ ਪਿਆਰ ਮਿਲਿਆ ਹੈ। ਦੂਸਰੇ ਸੂਬਿਆਂ ਤੋਂ ਆਏ ਲੋਕਾਂ ਨੇ ਸਾਗ ਅਤੇ ਮੱਕੀ ਦੀ ਰੋਟੀ ਨੂੰ ਬਹੁਤ ਸੁਆਦ ਨਾਲ ਖਾਂਦਾ। ਇਸੇ ਤਰ੍ਹਾਂ ਆਪਣੇ ਜੀਵਨ ਦਾ ਪਹਿਲਾ ਸਟਾਲ ਲਗਾਉਣ ਵਾਲੀ ਸੰਗਰੂਰ ਜ਼ਿਲ੍ਹੇ ਦੇ ਗੱਗੜਪੁਰ ਦੀ ਰਹਿਣ ਵਾਲੀ ਬਾਬਾ ਦੀਪ ਸਿੰਘ ਸੈਲਫ ਹੈਲਪ ਗਰੁੱਪ ਦੀ ਜਸਬੀਰ ਕੌਰ ਜਿਸਨੇ ਮਠਿਆਈਆਂ ਅਤੇ ਬਿਸਕੁਟਾਂ ਦਾ ਵਪਾਰ ਸ਼ੁਰੂ ਕੀਤਾ ਹੈ ਨੇ ਦੱਸਿਆ ਕਿ ਉਹ ਜਿੰਨਾ ਸਮਾਨ ਲਿਆਏ ਸੀ ਉਹ ਅੱਜ ਸਵੇਰੇ ਹੀ ਵਿਕ ਗਿਆ ਅਤੇ ਜ਼ੋ ਉਹ ਸਮਾਨ ਲੋਕਾਂ ਨੂੰ ਸਵਾਦ ਦਿਖਾਉਣ ਲਈ ਅਲੱਗ ਤੋਂ ਲਿਆਏ ਸਨ ਉਸ ਸਦਕੇ ਹੀ ਉਨ੍ਹਾਂ ਨੂੰ ਬਹੁਤ ਆਰਡਰ ਮਿਲ ਗਏ ਹਨ ਜਿਨ੍ਹਾਂ ਨੂੰ ਉਹ ਅਗਲੇ ਦਿਨਾਂ ਵਿਚ ਡਾਕ ਰਾਹੀਂ ਭੇਜਣਗੇ।
Punjab Bani 12 September,2023
''ਲੋਕ ਗੀਤਾਂ ਦਾ ਗੁਲਦਸਤਾ'' ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ
''ਲੋਕ ਗੀਤਾਂ ਦਾ ਗੁਲਦਸਤਾ'' ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੰਮੀ, ਲੁੱਡੀ ਤੇ ਝੂਮਰ ਨੇ ਦਰਸ਼ਕ ਕੀਲੇ ਭੰਗੜੇ ਨੇ ਨੱਚਣ ਲਾਏ ਦਰਸ਼ਕ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਦਰਸ਼ਕਾਂ ਵਲੋਂ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ 'ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ "ਗੀਤਾਂ ਦਾ ਗੁਲਦਸਤਾ" ਸਿਰਲੇਖ ਹੇਠ ਵੱਖੋ-ਵੱਖ ਗੀਤ ਪੇਸ਼ ਕਰ ਕੇ ਫਿਜ਼ਾ ਨੂੰ ਸੱਭਿਆਚਾਰਕ ਮਹਿਕ ਦੇ ਨਾਲ ਸ਼ਰਸਾਰ ਕਰ ਦਿੱਤਾ। ਇਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਸੰਮੀ, ਝੂਮਰ ਤੇ ਲੁੱਡੀ ਨੇ ਦਰਸ਼ਕਾਂ ਨੂੰ ਕੀਲਿਆ। ਇਹਨਾਂ ਵਿਦਿਆਰਥੀਆਂ ਦੀ ਭੰਗੜੇ ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਾ ਦਿੱਤਾ ਤੇ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸੱਭਿਆਚਾਰ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ, ਟੂਰਿਜ਼ਮ ਖੇਤਰ ਵਿੱਚ ਬੁਲੰਦੀਆਂ ਉੱਤੇ ਪੁੱਜੇਗਾ। ਉਨ੍ਹਾਂ ਨੇ ਸੱਭਿਆਚਾਰਕ ਸ਼ਾਮ ਵਿੱਚ ਪੇਸ਼ਕਾਰੀਆਂ ਕਰਨ ਵਾਲੇ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚਲੇ ਹਰ ਖੇਤਰ ਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਪੰਜਾਬ ਸਰਕਾਰ ਇਸ ਹੁਨਰ ਨੂੰ ਤਰਾਸ਼ਣ ਦੇ ਲਈ ਹਰ ਯੋਗ ਉਪਰਾਲਾ ਕਰ ਰਹੀ ਹੈ। ਉਭਰਦੇ ਕਲਾਕਾਰਾਂ ਨੂੰ ਵਧੀਆ ਮੰਚ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਉੱਭਰਦੇ ਕਲਾਕਾਰਾਂ ਨੂੰ ਉਹ ਮੰਚ ਮੁਹੱਈਆ ਕਰਵਾ ਰਹੀ ਹੈ। ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸੱਭਿਆਚਾਰਕ ਸ਼ਾਮ ਦੀ ਸ਼ੁਰੂਆਤ ਪ੍ਰੋਫੈਸਰ ਅਵਤਾਰ ਸਿੰਘ ਬੋਦਲ ਨੇ ਕਵਾਲੀ "ਨਿੱਤ ਖੈਰ ਮੰਗਾ ਸੋਹਣਿਆਂ ਮੈਂ ਤੇਰੀ" ਅਤੇ "ਅੱਜ ਹੋਣਾ ਦੀਦਾਰ ਮਾਹੀ ਦਾ" ਨਾਲ ਕੀਤੀ। ਡਾ. ਨਿਵੇਦਤਾ ਦੀ ਸੋਲੋ ਗੀਤ ਦੀ ਪੇਸ਼ਕਾਰੀ ਨੇ ਵੀ ਸਮਾਂ ਬੰਨ੍ਹਿਆ। ਇਸ ਮੌਕੇ ਮਸ਼ਹੂਰ ਅਦਾਕਾਰਾ ਤੇ ਪ੍ਰੀਜ਼ੈਂਟਰ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਝੂਮਰ ਅਤੇ ਸੰਮੀ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਪੰਜਾਬ ਯੂਨੀਵਰਸਿਟੀ ਦੇ ਡੀ.ਏ.ਵੀ.ਕਾਲਜ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਵਲੋਂ ਲੁੱਡੀ ਪੇਸ਼ ਕਰਕੇ ਦਰਸ਼ਕ ਮੰਤਰ ਮੁਗਧ ਕਰ ਦਿੱਤਾ। ਲੁਧਿਆਣਾ ਕਾਲਜ ਗੱਭਰੂਆਂ ਨੇ ਅਖੀਰ ਵਿਚ ਭੰਗੜੇ ਨਾਲ ਸਾਰਾ ਹਾਲ ਨੱਚਣ ਲਗਾ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਫਿਲਮ ਅਦਾਕਾਰ ਨਿਰਮਲ ਰਿਸ਼ੀ ਤੇ ਮਲਕੀਤ ਰੌਣੀ ਤੇ ਗੀਤਕਾਰ ਬਾਬੂ ਸਿੰਘ ਮਾਨ ਸਮੇਤ ਵੱਖੋ ਵੱਖੋ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਤੇ ਪਤਵੰਤਿਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੇ ਉਪਰਾਲੇ ਤੇ ਕਲਾਕਾਰਾਂ ਦੀ ਸ਼ਲਾਘਾ ਕੀਤੀ।
Punjab Bani 12 September,2023
ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ
ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ 'ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।
Punjab Bani 12 September,2023
ਹਿੰਦੀ ਵਿਭਾਗ ਵੱਲੋਂ ਮਨਾਏ ਜਾ ਰਹੇ 'ਹਿੰਦੀ ਹਫ਼ਤੇ' ਦੀ ਸ਼ੁਰੂਆਤ
ਹਿੰਦੀ ਵਿਭਾਗ ਵੱਲੋਂ ਮਨਾਏ ਜਾ ਰਹੇ 'ਹਿੰਦੀ ਹਫ਼ਤੇ' ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਦੇ ਸੰਬੰਧ ਵਿੱਚ 'ਹਿੰਦੀ ਸਪਤਾਹ' ਮਨਾਇਆ ਜਾ ਰਿਹਾ ਹੈ। ਪ੍ਰੋਗਰਾਮਾਂ ਦੀ ਇਸ ਲੜੀ ਦੀ ਸ਼ੁਰੂਆਤ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਰਿਟਾਇਰਡ ਪ੍ਰੋਫੈਸਰ ਡਾ. ਲਾਲ ਚੰਦ ਗੁਪਤ ਮੰਗਲ ਦੇ ਭਾਸ਼ਣ ਨਾਲ਼ ਹੋਈ। ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਹੋਏ ਇਸ ਪ੍ਰੋਗਰਾਮ ਵਿੱਚ ਬੋਲਦਿਆਂ ਡਾ. ਲਾਲਚੰਦ ਗੁਪਤਾ 'ਮੰਗਲ' ਨੇ ਵਿਸ਼ਵ ਪੱਧਰ ਉੱਤੇ ਹਿੰਦੀ ਭਾਸ਼ਾ ਦੀ ਸਥਿਤੀ ਬਾਰੇ ਵੱਖ-ਵੱਖ ਪੱਖਾਂ ਉੱਤੇ ਚਾਨਣਾ ਪਾਇਆ। ਉਨ੍ਹਾਂ ਹਿੰਦੀ ਭਾਸ਼ਾ ਦੇ ਪਸਾਰ ਲਈ ਸਹੀ ਨੀਅਤ ਅਤੇ ਨੀਤੀ ਨੂੰ ਅਪਣਾਏ ਜਾਣ ਉੱਤੇ ਜ਼ੋਰ ਦਿੱਤਾ ਅਤੇ ਦੁਨੀਆ ਦੇ ਕਈ ਦੇਸ਼ਾਂ ਦੀਆਂ ਉਦਾਹਰਣਾਂ ਪੇਸ਼ ਕੀਤੀਆਂ ਜਿੱਥੇ ਭਾਸ਼ਾਵਾਂ ਦੇ ਪਸਾਰ ਸੰਬੰਧੀ ਸਹੀ ਨੀਤੀ ਅਪਣਾਈ ਗਈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਦਿੱਤੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਤਿੰਨ ਨੁਕਤਿਆਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਹਿੰਦੀ ਭਾਸ਼ਾ ਦਾ ਸਰਲੀਕਰਨ, ਹਿੰਦੀ ਨੂੰ ਗਿਆਨ ਅਤੇ ਵਿਗਿਆਨ ਨਾਲ ਜੋੜਨ ਅਤੇ ਹਿੰਦੀ ਦਾ ਹੋਰ ਭਾਸ਼ਾਵਾਂ ਨਾਲ ਤਾਲਮੇਲ ਸਥਾਪਤ ਕਰਨ ਬਾਰੇ ਗੱਲ ਕੀਤੀ। ਹਿੰਦੀ ਵਿਭਾਗ ਦੀ ਮੁਖੀ ਡਾ. ਨੀਤੂ ਕੌਸ਼ਲ ਵੱਲੋਂ ਇਸ ਮੌਕੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਭਾਗ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਦੱਸਿਆ ਅਤੇ ਹਿੰਦੀ ਭਾਸ਼ਾ ਦੀ ਅਹਿਮੀਅਤ ਬਾਰੇ ਵੀ ਗੱਲ ਕੀਤੀ। ਯੂਨੀਵਰਸਿਟੀ ਦੀ ਭਾਸ਼ਾਵਾਂ ਨਾਲ਼ ਸੰਬੰਧਤ ਫ਼ੈਕਲਟੀ ਦੇ ਡੀਨ, ਡਾ. ਰਜਿੰਦਰਪਾਲ ਸਿੰਘ ਬਰਾੜ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਆਪਕ ਵੀ ਹਾਜ਼ਰ ਸਨ।
Punjab Bani 12 September,2023
ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ
ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ ਪਟਿਆਲਾ, 12 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 13 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਮਿਤੀ 13-09-2023 ਦਿਨ ਬੁੱਧਵਾਰ ਨੂੰ ਟੀਮ ਲੀਜ਼ ਕੰਪਨੀ ਵੱਲੋਂ ਸੇਲਜ਼ ਅਫ਼ਸਰ ਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਉਮਰ ਹੱਦ 25 ਤੋਂ 28 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 13-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 12 September,2023
ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ
ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ 21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ ਯਾਦਗਾਰ ਸਥਾਪਤ ਨਾ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ ਫਿਰੋਜ਼ਪੁਰ, 12 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਦਗਾਰ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦਾ ਕੰਮ ਹਰ ਹਾਲ ਵਿੱਚ ਛੇ ਮਹੀਨਿਆਂ ਵਿਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੌਰਾਨ ਸੈਨਿਕਾਂ ਦੀ ਸੂਰਮਗਤੀ ਅਤੇ ਕੁਰਬਾਨੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਦੌਰਾਨ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਸੂਰਬੀਰਤਾ ਦੀ ਲਾਮਿਸਾਲ ਗਾਥਾ ਹੈ ਜਿਸ ਦਾ ਇਤਿਹਾਸ ਵਿੱਚ ਕੋਈ ਵੀ ਸਾਨੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਅੱਗੇ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਦੁਸ਼ਮਣ ਅੱਗੇ ਗੋਡੇ ਟੇਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 36 ਸਿੱਖ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਭਾਰਤੀ ਫੌਜ ਦੇ ਇਤਿਹਾਸ ਵਿਚ ਮਿਸਾਲ ਬਣੀ ਰਹੇਗੀ ਅਤੇ ਇਹ ਵੀ ਯਾਦ ਕਰਵਾਉਂਦੀ ਰਹੇਗੀ ਕਿ ਜਦੋਂ ਵੀ ਪੰਜਾਬੀਆਂ ਨੂੰ ਪਿਛਾਂਹ ਧੱਕਣ ਦੀ ਕੋਸ਼ਿਸ਼ ਹੋਈ ਤਾਂ ਉਸ ਵੇਲੇ ਉਹ ਆਪਣੀ ਸਮਰੱਥਾ ਤੋਂ ਵੱਧ ਤਾਕਤਵਾਰ ਹੋ ਕੇ ਖੜ੍ਹੇ ਹੋ ਸਕਦੇ ਹਨ। ਜੰਗ ਦੌਰਾਨ ਦਿਖਾਏ ਜੁਝਾਰੂਪੁਣੇ ਦੇ ਪਾਸਾਰ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫੌਜ ਦੇ ਇਤਿਹਾਸ ਵਿੱਚ ਆਖਰੀ ਸਾਹ ਤੱਕ ਮਰ ਮਿਟਣ ਦੇ ਮਹਾਨ ਵਿਰਸੇ ਨੂੰ ਨੌਜਵਾਨਾਂ ਵਿੱਚ ਪ੍ਰੇਰਨਾ ਦੇ ਪ੍ਰਤੀਕ ਵਜੋਂ ਉਭਾਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਰਾਗੜ੍ਹੀ ਜੰਗ ਦੀ ਸੂਰਮਗਤੀ ਸਿੱਖ ਸੈਨਿਕਾਂ ਦੇ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਪੇਸ਼ ਕਰਦੀ ਹੈ ਜਿਨ੍ਹਾਂ ਨੇ ਦੁਸ਼ਮਣ ਦਾ ਸਾਹਮਣਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਮੁਲਕ ਇਨ੍ਹਾਂ ਬਹਾਦਰ ਸੈਨਿਕਾਂ ਦੀ ਮਿਸਾਲੀ ਕੁਰਬਾਨੀ ਦਾ ਸਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੰਗੀ ਯਾਦਗਾਰ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਛੇ ਮਹੀਨਿਆਂ ਵਿਚ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਕਿਸੇ ਵੀ ਤਰ੍ਹਾਂ ਬੇਲੋੜੀ ਦੇਰੀ ਅਣਉਚਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦੇ ਨਿਰਮਾਣ ਮੌਕੇ ਮਿਆਰਤਾ ਦੇ ਪੈਮਾਨਿਆਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਰਮਾਣ ਦੌਰਾਨ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਜਿਹੀ ਹਰਕਤ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬ ਦੇ ਇਤਿਹਾਸ ਵਿਚ ਬੇਹੱਦ ਮਹੱਤਵ ਰੱਖਦੇ ਇਸ ਸਥਾਨ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਹ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਸਾਲ 2019 ਵਿੱਚ ਇਕ ਕਰੋੜ ਰੁਪਏ ਜਾਰੀ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਹ ਕਿੰਨੇ ਦੁੱਖ ਦੀ ਗੱਲ ਹੈ ਕਿ ਇਸ ਯਾਦਗਾਰ ਦਾ ਕੰਮ ਕਦੇ ਵੀ ਸ਼ੁਰੂ ਨਹੀਂ ਹੋਇਆ ਕਿਉਂ ਜੋ ਇਸ ਲਈ 25 ਲੱਖ ਰੁਪਏ ਹੋਰ ਲੋੜੀਂਦੇ ਸਨ ਜੋ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ਹੀਦਾਂ ਪ੍ਰਤੀ ਪਿਛਲੀਆਂ ਸਰਕਾਰ ਦੇ ਵਤੀਰੇ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਯਾਦਗਾਰ ਅਤੇ ਹੁਸੈਨੀਵਾਲਾ, ਜਿੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ, ਇਸ ਜ਼ਿਲ੍ਹੇ ਵਿੱਚ ਪੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਇਤਿਹਾਸਕ ਮਹੱਤਤਾ ਵਾਲੀਆਂ ਇਨ੍ਹਾਂ ਥਾਵਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਦਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹੀਦਾਂ ਦੀ ਕੋਈ ਗਿਣਤੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਧਰਤੀ ਦਾ ਸਬੰਧ ਇਨ੍ਹਾਂ ਸੂਰਬੀਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ, ਕਵੀਆਂ ਅਤੇ ਸ਼ਹੀਦਾਂ ਦਾ ਜਨਮ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆਂ ਭਰ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਅਤੇ ਮਹਾਨ ਕੁਰਬਾਨੀ ਮਨੁੱਖਤਾ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਸਦਾ ਪ੍ਰੇਰਦੀ ਰਹੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਮੁਗਲ ਸੂਬੇਦਾਰ ਦੇ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਡਟ ਕੇ ਅਥਾਹ ਦਲੇਰੀ ਅਤੇ ਨਿਡਰਤਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ, ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਅਣਥੱਕ ਲੜਾਈ ਲੜੀ, ਤੋਂ ਵਿਰਾਸਤ ਵਿਚ ਮਿਲੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿੱਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।
Punjab Bani 12 September,2023
ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ
ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਪਟਿਆਲਾ 12 ਸਤੰਬਰ () ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਪੁੱਜੇ। ਇਸ ਮੌਕੇ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਉਨ੍ਹਾਂ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਅਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਬੱਚਿਆਂ ਨੂੰ ਸਹੀ ਮਾਰਗ ਵਿਖਾਇਆ, ਜੋ ਅੱਜ ਚੰਗੀ ਤਾਲੀਮ ਹਾਸਲ ਕਰਕੇ ਉਚ ਅਹੁਦਿਆਂ ’ਤੇ ਹਨ। ਉਨ੍ਹਾਂ ਕਿਹਾ ਕਿ ਬੀਬੀ ਨਿਰਮਲ ਕੌਰ ਦਾ ਬਤੌਰ ਪਤਨੀ ਅਤੇ ਮਾਂ ਦੇ ਰੂਪ ਵਿਚ ਨਿਭਾਈ ਭੂਮਿਕਾ ਨੂੰ ਕਦੇ ਅਣਡਿੱਠ ਨਹੀਂ ਕੀਤਾ ਜਾ ਸਕਦਾ। ਬਿਕਰਮ ਮਜੀਠੀਆ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਧਾਰਮਕ, ਰਾਜਨੀਤਕ ਅਤੇ ਸਮਾਜਕ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ, ਜੋ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜਦੀਆਂ ਰਹੀਆਂ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਹਲਕਾ ਇੰਚਾਰਜ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਮੱਖਣ ਸਿੰਘ ਲਾਲਕਾ, ਰਵਿੰਦਰਪਾਲ ਸਿੰਘ ਪਿੰ੍ਰਸ, ਬੱਬਲੂ ਖੋਰਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖੂਪੁਰਾ, ਯੂਥ ਆਗੂ ਅਮਿਤ ਰਾਠੀ ਤੋਂ ਇਲਾਵਾ ਹਰਦੀਪ ਸਿੰਘ ਬਡੂੰਗਰ, ਇੰਦਰਪ੍ਰੀਤ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ ਤੋਂ ਇਲਾਵਾ ਪਰਿਵਾਰਕ ਮੈਂਬਰ ਆਦਿ ਸ਼ਾਮਲ ਸਨ।
Punjab Bani 12 September,2023
ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ ਕਿਹਾ, ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 12 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਸਕੀਮ ਡਿਟੇਲ ਵਿੱਚ ਜੀ.ਓ.ਆਈ ਗਾਈਡਲਾਇਨ ਮਾਰਚ 2021 ਵਿੱਚ ਦਰਜ ਹਨ। ਸਕਾਲਰਸ਼ਿਪ ਸਬੰਧੀ ਤਕਨੀਕੀ ਸਮੱਸਿਆ ਲਈ ਈ-ਮੇਲ ਆਈ.ਡੀ: pms.dsjem.punjab@gmail.com ਤੇ ਈ.ਮੇਲ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ੍ਰੀ-ਸ਼ਿਪ ਕਾਰਡ ਕੇਵਲ ਫ੍ਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜ਼ਾਰੀ ਕੀਤਾ ਜਾਣਾ ਹੈ, ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ਵਿੱਚ ਵਿਦਿਆਰਥੀ ਰਜਿਸਟਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ਵਿੱਚ ਦਰਜ਼ ਹੈ, ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀ ਹੁੰਦੀ, ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ.ਡੀ. ਵਿੱਚ ਆਪਣੇ ਆਪ ਜਰਨੇਟ ਹੁੰਦੀਆਂ ਹਨ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਅਦਾਇਗੀ ਲਈ ਬਿਨੈਕਾਰ ਦਾ ਬੈਂਕ ਖਾਤਾ ਅਧਾਰ ਸੀਡਡ ਅਤੇ ਐਕਟਿਵ ਮੋੜ ਵਿੱਚ ਹੋਣਾ ਚਾਹੀਦਾ ਹੈ ਅਤੇ ਨਵੇ ਵਿਦਿਆਰਥੀਆਂ ਲਈ ਆਮਦਨ ਸਰਟੀਫਿਕੇਟ ਜਿਹੜਾ ਤਹਿਸੀਲਦਾਰ/ਨੈਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ, ਮੰਨਿਆ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਤੋਂ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਅਤੇ ਇਹ ਯਕੀਨੀ ਬਣਾਉਗੀਆਂ ਕਿ ਵਿਦਿਆਰਥੀ ਦੇ ਸੰਸਥਾ ਵਿੱਚ ਦਾਖਲਾ ਲੈਣ ਤੇ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜਰੂਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਵਾਉਣ ਲਈ ਸੁਵਿਧਾ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ।
Punjab Bani 12 September,2023
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਦੇ ‘ਕੈਪਟਨਾਂ’ ਦੀ ਨਾਅਹਿਲੀਅਤ ਸਦਕਾ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ‘ਖਾਲੀ ਖਜ਼ਾਨੇ’ ਦੀ ਮੁਹਾਰਨੀ ਰਟਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਟੁੱਟਿਆ ਚੰਡੀਗੜ੍ਹ, 12 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ 'ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।
Punjab Bani 12 September,2023
730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ
730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ ਕਿਹਾ ਕਿ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਉਹਨਾਂ ਸਾਰਿਆਂ ਦੀ ਨਿਯੁਕਤੀ ਕਰ ਕੇ 5100 ਲਾਈਨਮੈਨਾਂ ਦੀਆਂ ਆਸਾਮੀਆਂ ਭਰੀਆਂ ਜਾਣ ਪਟਿਆਲਾ, 12 ਸਤੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ 730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਤੁਰੰਤ ਸੌਂਪੇ ਜਾਣ ਤੇ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤੇ ਹਨ, ਉਹਨਾਂ ਦੀ ਭਰਤੀ ਕਰ ਕੇ ਸਾਰੀਆਂ 5100 ਪੋਸਟਾਂ ਭਰੀਆਂ ਜਾਣ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਥੇ ਬਡੂੰਗਰ ਵਿਖੇ ਬਿਜਲੀ ਦੇ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਗਟ ਕਰ ਰਹੇ ਲਾਈਨਮੈਨਾਂ ਨਾਲ ਮੁਲਾਕਾਤ ਕੀਤੀ, ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਵੇਗਾ।ਲਾਈਨਮੈਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਿਹਨਾਂ ਨੇ ਭਰਤੀ ਮੁਹਿੰਮ ਵਿਚ ਹਿੱਸਾ ਲਿਆ, ਅਪ੍ਰੈਂਟਿਸ਼ਿਪ ਪ੍ਰੋਗਰਾਮ ਪੂਰਾ ਕੀਤਾ ਤੇ 7700 ਰੁਪਏ ਪ੍ਰਤੀ ਮਹੀਨਾ ਠੇਕੇ ’ਤੇ ਕੰਮ ਕੀਤਾ, ਇਹਨਾਂ ਯੋਗ ਉਮੀਦਵਾਰਾਂ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੌਕਰੀ ਦੇਣ ਤੋਂ ਇਨਕਾਰੀ ਹੈ। ਉਹਨਾਂ ਨੇ ਸਰਕਾਰ ਦੇ ਵਿਖਾਵਾਕਾਰੀਆਂ ਪ੍ਰਤੀ ਅਣਮਨੁੱਖੀ ਵਿਹਾਰ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਵਿਖਾਵਾਕਾਰੀਆਂ ਦੇ ਕਪੜੇ ਖੋਹ ਕੇ ਲੈ ਜਾਣਾ ਤੇ ਉਹਨਾਂ ਲਈ ਪੀਣ ਵਾਲੇ ਪਾਣੀ ਤੇ ਖਾਣੇ ਦੀ ਸਪਲਾਈ ਰੋਕਣਾ ਭੱਦਾ ਮਜ਼ਾਕ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਇਸ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ ਕਿ ਜਾਂ ਤਾਂ ਆਪਣੇ ਬੱਚੇ ਵਾਪਸ ਸੱਦ ਲਵੋ ਨਹੀਂ ਤਾਂ ਉਹਨਾਂ ਖਿਲਾਫ ਝੂਠੇ ਕੇਸ ਦਰਜ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਰੋਸ ਵਿਖਾਵਾ ਵਿਖਾਵਾਕਾਰੀਆਂ ਦਾ ਮੌਲਿਕ ਅਧਿਕਾਰ ਹੈ ਤੇ ਸਰਕਾਰ ਨੇ ਉਹਨਾਂ ਨੂੰ ਰੋਕ ਕੇ ਆਪਣੀ ਤਾਕਤ ਦੀ ਵੁਰਤੋਂ ਕੀਤੀ ਹੈ ਤੇ ਉਹਨਾਂ ਦੇ ਫੋਨ ਵੀ ਟੈਪ ਕੀਤੇ ਹਨ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਲਾਈਨਮੈਨਾਂ ਨੂੰ ਰੋਕਣ ਵਿਚ ਨਾਕਾਮ ਰਹੀ ਤਾਂ ਉਸਨੇ ਮਹਿਲਾਵਾਂ ਸਮੇਤ ਇਹਨਾਂ ’ਤੇ ਉਸ ਦਿਨ ਲਾਠੀਚਾਰਜ ਕੀਤਾ ਜਿਸ ਦਿਨ ਇਹਨਾਂ ਨੂੰ ਗੱਲਬਾਤ ਲਈ ਸੱਦਿਆ ਸੀ।ਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਡੀ ਐਸ ਪੀ ਸੰਜੀਵ ਸਿੰਗਲਾ ਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਜਾਵੇ ਜਿਸਨੇ ਮਹਿਲਾ ਵਿਖਾਵਾਕਾਰੀਆਂ ਸਮੇਤ ਵਿਖਾਵਾਕਾਰੀਆਂ ਨਾਲ ਬਦਸਲੂਕੀ ਕੀਤੀ, ਇਹਨਾਂ ਨੂੰ ਗਾਲ੍ਹਾਂ ਕੱਢੀਆਂ ਤੇ ਇਹਨਾਂ ਦੀਆਂ ਦਸਤਾਰਾਂ ਲਾਹ ਕੇ ਧਾਰਮਿਕ ਕੱਕਾਰਾਂ ਦੀ ਬੇਪਤੀ ਕੀਤੀ। ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਿਰਫ ਇਕ ਸਫੇ ਦਾ ਫਾਰਮ ਲਾਈਨਮੈਨਾਂ ਨੂੰ 1160 ਰੁਪਏ ਪ੍ਰਤੀ ਫਾਰਮ ਦੀ ਦਰ ਨਾਲ ਵੇਚ ਕੇ ਸਰਕਾਰ ਨੇ 25 ਕਰੋੜ ਰੁਪਿਆ ਇਕੱਠਾ ਕਰ ਲਿਆ ਜਦੋਂ ਕਿ ਇਹਨਾਂ ਤੋਂ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਟਰੇਨਿੰਗ ਫੀਸ ਵਸੂਲੀ ਜਦੋਂ ਕਿ ਭਰਤੀ ਸਿਰਫ 1370 ਉਮੀਦਵਾਰ ਕੀਤੇ ਜਦੋਂ ਕਿ ਇਸ਼ਤਿਹਾਰ 2100 ਲਾਈਨਮੈਨਾਂ ਦੀ ਭਰਤੀ ਵਾਸਤੇ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸ ਯੁੱਗ ਜਦੋਂ ਸਭ ਕੁਝ ਆਨਲਾਈਨ ਹੋ ਰਿਹਾ ਹੈ, ਉਦੋਂ ਸਰਕਾਰ ਨੇ ਨਤੀਜੇ ਨੂੰ ਛੁਪਾ ਕੇ ਰੱਖਿਆ ਤੇ ਇਸਦਾ ਜਨਤਕ ਤੌਰ ’ਤੇ ਐਲਾਨ ਨਹੀਂ ਕੀਤਾ ਕਿਉਂਕਿ 1370 ਵਿਚੋਂ ਭਰਤੀ ਕੀਤੇ ਗਏ 400 ਉਮੀਦਵਾਰ ਬਾਹਰੀ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲਾਈਨਮੈਨ ਜਿਹਨਾਂ ਨੇ 72 ਅੰਕ ਹਾਸਲ ਕੀਤੇ ਸਨ, ਉਹਨਾਂ ਨੂੰ ਛੱਡ ਦਿੱਤਾ ਗਿਆ ਤੇ ਬਾਹਰਲੇ ਰਾਜਾਂ ਦੇ 25 ਨੰਬਰ ਜਾਂ ਇਸ ਤੋਂ ਘੱਟ ਹਾਸਲ ਕਰਨ ਵਾਲਿਆਂ ਨੂੰ ਚੁਣ ਲਿਆ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਸ ਭਰਤੀ ਘੁਟਾਲੇ ਵਿਚ ਉਪਰ ਤੋਂ ਲੈ ਕੇ ਹੇਠਾਂ ਤੱਕ ਕਈਆਂ ਨੇ ਪੈਸੇ ਖਾਧੇ ਹਨ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਤੇ ਬਾਹਰਲਿਆਂ ਨੂੰ ਭਰਤੀ ਕਰਨ ਵਾਸਤੇ ਯੋਗਤਾ ਸ਼ਰਤਾਂ ਵਿਚ ਨਵੀਂਆਂ ਸ਼ਰਤਾਂ ਜੋੜ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਰਾਜਸਥਾਨ ਤੇ ਹਰਿਆਣਾ ਤੋਂ ਬਾਹਰਲੇ ਉਮੀਦਵਾਰਾਂ ਦੀ ਭਰਤੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਚੋਣਾਂ ਹੋਣ ਕਾਰਨ ਇਹਨਾਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਜਿਹੜੇ ਉਮੀਦਵਾਰਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਹੈ ਉਹਨਾਂ ਸਭ ਦੀ ਭਰਤੀ ਕਰ ਕੇ 5100 ਪੋਸਟਾਂ ਭਰੀਆਂ ਜਾਣ। ਸਰਦਾਰ ਮਜੀਠੀਆ ਨਾਲ ਗੱਲਬਾਤ ਕਰਦਿਆਂ ਵਿਖਾਵਾਕਾਰੀਆਂ ਨੇ ਦੱਸਿਆ ਕਿ ਉਹਨਾਂ ਲਈ ਆ ਰਿਹਾ ਪੀਣ ਵਾਲਾ ਪਾਣੀ ਤੇ ਖਾਣਾ ਵੀ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸਰਦਾਰ ਮਜੀਠੀਆ ਨੇ ਸਥਾਨਕ ਅਕਾਲੀ ਆਗੂਆਂ ਨੂੰ ਆਖਿਆ ਕਿ ਉਹ ਇਹਨਾਂ ਲਾਈਨਮੈਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨ। ਉਹਨਾਂ ਨੇ ਸਥਾਨਕ ਅਕਾਲੀ ਲੀਡਰਸ਼ਿਪ ਨੂੰ ਵੀ ਇਹ ਵੀ ਆਖਿਆ ਕਿ ਉਹ ਡੀ ਐਸ ਪੀ ਖਿਲਾਫ ਐਸ ਐਸ ਪੀ ਤੇ ਡੀ ਜੀ ਪੀ ਖਿਲਾਫ ਤੁਰੰਤ ਸ਼ਿਕਾਇਤਾਂ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਸਪਾਲ ਸਿੰਘ ਬਿੱਟੂ ਚੱਠਾ, ਹਰਪਾਲ ਜੁਨੇਜਾ ਤੇ ਭੁਪਿੰਦਰ ਸਿੰਘ ਸ਼ੇਖੋਂ (ਤਿੰਨੋਂ ਹਲਕਾ ਇੰਚਾਰਜ), ਅਮਿਤ ਰਾਠੀ ਕੌਮੀ ਬੁਲਾਰਾ ਯੂਥ ਅਕਾਲੀ ਦਲ,ਸਤਨਾਮ ਸਿੰਘ ਸੱਤਾ ਜ਼ਿਲ੍ਹਾ ਯੂਥ ਪ੍ਰਧਾਨ, ਗੁਰਲਾਲ ਸਿੰਘ ਭੰਗੂ ਯੂਥ ਆਗੂ, ਗੋਬਿੰਦ ਸਿੰਘ ਬਡੂੰਗਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Punjab Bani 12 September,2023
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ - ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪਹਿਲੀ ਵਾਰ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਿਲ੍ਹਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫਿਰੋਜ਼ਪੁਰ ‘ਚ 5 ਕਰੋੜ 9 ਲੱਖ 3028 ਰੁਪਏ, ਜਲੰਧਰ ‘ਚ 5 ਕਰੋੜ 6 ਲੱਖ 9285 ਰੁਪਏ, ਤਰਨ ਤਾਰਨ ‘ਚ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ ‘ਚ 4 ਕਰੋੜ 74 ਲੱਖ 8871 ਰੁਪਏ, ਫਾਜ਼ਿਲਕਾ ‘ਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ।
Punjab Bani 12 September,2023
ਪਹਿਲਾ ਸੈਰ-ਸਪਾਟਾ ਸੰਮੇਲਨ-
ਪਹਿਲਾ ਸੈਰ-ਸਪਾਟਾ ਸੰਮੇਲਨ- ਸੈਰ-ਸਪਾਟੇ ਦੀਆਂ ਢੁਕਵੀਆਂ ਥਾਵਾਂ ਤੇ ਭੂਗੋਲਿਕ ਵੰਨ-ਸੁਵੰਨਤਾ ਸਦਕਾ ਪੰਜਾਬ ਵਿੱਚ ਵੈਲਨੈੱਸ ਟੂਰਿਜ਼ਮ ਦੀ ਅਥਾਹ ਸੰਭਾਵਨਾਵਾਂ • ਪੈਨਲ ਚਰਚਾ ਦੌਰਾਨ ਮਾਹਿਰਾਂ ਨੇ ਵੈਲਨੈੱਸ ਟੂਰਿਜ਼ਮ ਬਾਰੇ ਪੇਸ਼ ਕੀਤੇ ਬਹੁਮੁੱਲੇ ਵਿਚਾਰ •ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੈਰ ਸਪਾਟਾ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ ਐਸ.ਏ.ਐਸ.ਨਗਰ/ਚੰਡੀਗੜ੍ਹ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵੈਲਨੈੱਸ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਉਭਾਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਸੂਬੇ ਵਿੱਚ ਅਰਧ-ਪਹਾੜੀ ਖੇਤਰ ਤੋਂ ਲੈ ਕੇ ਖੇਤੀਬਾੜੀ ਸੈਕਟਰ ਅਤੇ ਦਰਿਆਵਾਂ ਵਾਲੀ ਭੂਗੋਲਿਕ ਵੰਨ-ਸੁਵੰਨਤਾ ਅਤੇ ਸੈਰ-ਸਪਾਟੇ ਲਈ ਮੌਜੂਦ ਢੁਕਵੀਆਂ ਥਾਵਾਂ ਨਾਲ ਵੈਲਨੈੱਸ ਟੂਰਿਜ਼ਮ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕੀਤਾ। ਅੱਜ ਇੱਥੇ ਐਮਿਟੀ ਯੂਨੀਵਰਸਿਟੀ ਵਿਖੇ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੁਆਰਾ ਸਾਂਝੇ ਤੌਰ 'ਤੇ ਕਰਵਾਏ ਗਏ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦੇ ਉਦਘਾਟਨੀ ਸਮਾਰੋਹ ਦੌਰਾਨ, "ਸੋਲਫੁੱਲ ਪੰਜਾਬ: ਡਿਸਕਵਰਿੰਗ ਇਨਰ ਹਾਰਮਨੀ ਥਰੂ ਵੈਲਨੈਸ ਟੂਰਿਜ਼ਮ" ਵਿਸ਼ੇ 'ਤੇ ਪੈਨਲ ਚਰਚਾ ਕੀਤੀ ਗਈ ਅਤੇ ਮਾਹਿਰਾਂ ਨੇ ਵੈਲਨੈੱਸ ਟੂਰਿਜ਼ਮ ਦੇ ਖੇਤਰ ਵਿੱਚ ਸੂਬੇ ਦੇ ਇਨਵੈਸਟਮੈਂਟ ਈਕੋ ਸਿਸਟਮ ਨੂੰ ਬਿਹਤਰ ਬਣਾਉਣ ਲਈ ਠੋਸ ਯਤਨ ਕਰਨ ਵਾਸਤੇ ਪੰਜਾਬ ਦੀ ਸ਼ਲਾਘਾ ਕੀਤੀ। ਸੈਸ਼ਨ ਵਿੱਚ ਵਿੱਤ ਕਮਿਸ਼ਨਰ ਜੰਗਲਾਤ ਸ੍ਰੀ ਵਿਕਾਸ ਗਰਗ ਵੀ ਹਾਜ਼ਰ ਸਨ। ਕੇ.ਪੀ.ਐਮ.ਜੀ. ਦੇ ਐਸੋਸੀਏਟ ਡਾਇਰੈਕਟਰ ਕੁਲਦੀਪ ਸਿੰਘ, ਜੋ ਸੈਸ਼ਨ ਦਾ ਸੰਚਾਲਨ ਕਰ ਰਹੇ ਸਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਭਾਈਵਾਲਾਂ ਤੋਂ ਸੁਝਾਅ ਲੈਣ ਲਈ ਪਹਿਲਾਂ ਹੀ ਵੈਲਨੈਸ ਟੂਰਿਜ਼ਮ ਨੀਤੀ ਦਾ ਪਹਿਲਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜਾ ਨੀਤੀ ਦੇ ਤਹਿਤ, ਸੂਬੇ ਨੇ ਊਰਜਾ ਨੂੰ ਸੁਰਜੀਤ ਕਰਨ, ਤੰਦਰੁਸਤ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਵਾਸਤੇ ਉੱਚ ਪੱਧਰੀ ਵੈਲਨੈੱਸ ਰਿਜ਼ੋਰਟ/ਕੇਂਦਰ ਖੋਲ੍ਹਣ ਦਾ ਪ੍ਰਸਤਾਵ ਕੀਤਾ ਹੈ, ਜਿੱਥੇ ਆਯੁਰਵੇਦ, ਨੈਚਰੋਪੈਥੀ, ਸਪਾ, ਯੋਗ, ਮੈਡੀਟੇਸ਼ਨ, ਸਕਿਨ ਕੇਅਰ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਹੋਰ ਵਧੇਰੇ ਸਹਾਈ ਹੋਣਗੇ। ਸਤਾਯੂ ਆਯੁਰਵੇਦ ਬੈਂਗਲੁਰੂ ਦੇ ਐਮ.ਡੀ. ਡਾ. ਮ੍ਰਿਤੁਨਜੇ ਸਵਾਮੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ ਵੈਲਨੈਸ ਸੈਰ-ਸਪਾਟੇ ਦੀ ਭਰਪੂਰ ਸੰਭਾਵਨਾ ਹੈ ਕਿਉਂਕਿ ਪੰਜਾਬ ਰਾਜ ਵੱਲੋਂ ਆਯੁਰਵੈਦ ਦੀਆਂ ਦਵਾਈਆਂ ਲਈ ਲਗਭਗ 40 ਫੀਸਦੀ ਸਮੱਗਰੀ (ਕੱਚਾ ਮਾਲ) ਤਿਆਰ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਸਾਲ 2022 ਵਿੱਚ ਵੈਲਨੈਸ ਸੈਰ-ਸਪਾਟਾ ਉਦਯੋਗ 800 ਬਿਲੀਅਨ ਡਾਲਰ ਤੱਕ ਪਹੁੰਚਿਆ ਸੀ ਅਤੇ 2030 ਤੱਕ ਇਸ ਵਿੱਚ 12 ਫੀਸਦ ਦੀ ਦਰ ਨਾਲ ਵਾਧਾ ਹੋਣ ਦੀ ਆਸ ਹੈ। ਉਹਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਾਅਦ, ਲੋਕ ਨਾ ਸਿਰਫ ਆਪਣੀ ਸਿਹਤ ਬਾਰੇ ਵਧੇਰੇ ਫ਼ਿਕਰਮੰਦ ਹੋਏ ਹਨ ਸਗੋਂ ਉਹ ਹੁਣ ਆਪਣੀ ਮਾਨਸਿਕ ਸਿਹਤ ਨੂੰ ਵੀ ਤਰਜੀਹ ਦੇਣ ਲੱਗੇ ਹਨ। ਬੈਂਗਲੁਰੂ ਸਥਿਤ ਪਨਾਚੇ ਵਰਲਡ ਦੇ ਬਾਨੀ-ਨਿਰਦੇਸ਼ਕ, ਲਵਲੀਨ ਮੁਲਤਾਨੀ ਅਰੁਣ ਨੇ ਕਿਹਾ ਕਿ ਅੱਜਕੱਲ੍ਹ, ਸਿਹਤਮੰਦ ਲੋਕ ਵੀ ਆਪਣੀ ਤੰਦਰੁਸਤੀ ਲਈ ਖਰਚ ਕਰਨ ਵਾਸਤੇ ਤਿਆਰ ਹਨ ਕਿਉਂਕਿ ਪਰਹੇਜ਼ ਹਮੇਸ਼ਾ ਇਲਾਜ ਨਾਲੋਂ ਬਿਹਤਰ ਹੁੰਦਾ ਹੈ। ਡਿਜੀਟਲ ਐਜੂਕੇਸ਼ਨ ਪਲੈਟਫਾਰਮ – ਕਿਊਰਡਮੀ ਦੇ ਸੰਸਥਾਪਕ ਹੇਮ ਖੋਸਲਾ ਨੇ ਕਿਹਾ ਕਿ ਉਹ ਪੰਜਾਬ ਨੂੰ ਰੋਗ ਮੁਕਤ ਬਣਾਉਣ ਲਈ ਕਪੂਰਥਲਾ ਜ਼ਿਲ੍ਹੇ ਵਿੱਚ 50 ਏਕੜ ’ਚ ਇੱਕ ਇੰਸਟੀਚਿਊਟ ਸਥਾਪਤ ਕਰਨ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟਰੇਨਰ ਵੀ ਤਿਆਰ ਕੀਤੇ ਜਾਣਗੇ। ਗਲੋਬਲ ਆਰਗੇਨਾਈਜੇਸ਼ਨ ਫਾਰ ਪੀਪਲ ਆਫ ਇੰਡੀਅਨ ਓਰੀਜਨ (ਜੀ.ਓ.ਪੀ.ਆਈ.ਓ.), ਫਰਾਂਸ ਦੇ ਪ੍ਰਧਾਨ ਰਾਜਾ ਰਾਮ ਮੁੰਨੂਸਵਾਮੀ ਨੇ ਕਿਹਾ ਕਿ ਉਹ ਸੈਰ-ਸਪਾਟਾ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨਾਲ ਹੱਥ ਮਿਲਾਉਣਗੇ ਅਤੇ ਉਹ ਪੰਜਾਬ ਸੈਰ-ਸਪਾਟਾ ਵਿਭਾਗ ਨਾਲ ਇਕ ਐਮਓਯੂ (ਸਮਝੌਤਾ) ਸਮਝੌਤਾ ਸਹੀਬੱਧ ਕਰਨਗੇ। ਉਨ੍ਹਾਂ ਕਿਹਾ ਕਿ ਜੀ.ਓ.ਪੀ.ਆਈ.ਓ. ਇੰਟਰਨੈਸ਼ਨਲ ਪੰਜਾਬ ਦੇ ਸੈਰ ਸਪਾਟੇ ਅਤੇ ਇਸ ਸਬੰਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵੀ ਕੰਮ ਕਰੇਗਾ। ਨੂਮੇਨਾ ਕੰਸਲਟਿੰਗ ਸਰਵਿਸਿਜ਼ ਦੇ ਸੰਸਥਾਪਕ ਰੋਹਿਤ ਹਾਂਸ ਨੇ ਕਿਹਾ ਕਿ ਅੱਜ ਦੇ ਯਾਤਰੂ ਜਾਂ ਸੈਲਾਨੀ ਘੁੰਮਣ ਲਈ ਸਿਰਫ਼ ਆਰਾਮਦਾਇਕ ਤੇ ਖੂਬਸੂਰਤ ਥਾਵਾਂ ਹੀ ਨਹੀਂ ਤਲਾਸ਼ਦੇ ਸਗੋਂ ਉਹ ਤਸੱਲੀ ਅਤੇ ਸ਼ਾਂਤੀ ਭਰਪੂਰ ਅਨੁਭਵਾਂ ਦੀ ਇੱਛਾ ਰੱਖਦੇ ਹਨ , ਜੋ ਉਹਨਾਂ ਨੂੰ ਸਥਾਨਕ ਸੱਭਿਆਚਾਰ , ਵਿਰਾਸਤ ਅਤੇ ਪਰੰਪਰਾਵਾਂ ਨਾਲ ਜੋੜਦੇ ਹੋਣ। ਪੰਜਾਬ ਕੋਲ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਮਾਣਮੱਤੀ ਵਿਰਾਸਤ ਹੈ। ਕੇਰਲ ਵਿੱਚ ਆਯੁਰਵੇਦ ਕੇਂਦਰ “ਪੇਰੁਮਬਾਇਲ ਆਯੁਰਵੇਦਮਨਾ” ਦੇ ਮੈਨੇਜਿੰਗ ਡਾਇਰੈਕਟਰ ਸਜੀਵ ਕੁਰੂਪ, ਅਤੇ ਸ਼੍ਰੀਮਤੀ ਵਿਨੀਤਾ ਰਸ਼ਿਨਕਰ ਜੋ ਇੱਕ ਲੇਖਕ, ਸਿਹਤ ਅਤੇ ਤੰਦਰੁਸਤੀ ਮਾਹਰ, ਬੁਲਾਰੇ, ਅਧਿਆਤਮਿਕ ਸਲਾਹਕਾਰ ਅਤੇ ਸੈਰ-ਸਪਾਟਾ ਅਤੇ ਤੰਦਰੁਸਤੀ ਮਾਹਿਰ ਹਨ, ਨੇ ਵੀ ਕਿਹਾ ਕਿ ਪੰਜਾਬ ਬਹੁਤ ਸਾਰੀਆਂ ਅਣ-ਤਲਾਸ਼ੀਆਂ ਅਤੇ ਰਾਜ ਵਿੱਚ ਵੈਲਨੈਸ ਸੈਰ-ਸਪਾਟੇ ਦੀਆਂ ਨਵੀਨਤਮ ਸੰਭਾਵਨਾਵਾਂ ਮੌਜੂਦ ਹਨ ।
Punjab Bani 12 September,2023
ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ
ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ • ਪ੍ਰਦਰਸ਼ਨੀਆਂ ਵਿੱਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਥੇ ਵਿਸ਼ੇਸ਼ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ, ਜਿਸ ਨੇ ਨਿੱਘੀ ਪ੍ਰਾਹੁਣਚਾਰੀ ਦੇ ਨਾਲ-ਨਾਲ ਸੈਲਾਨੀਆਂ ਦੇ ਦਿਲਾਂ ਨੂੰ ਛੂਹ ਲਿਆ। ਪੰਜਾਬ ਦੇ ਰਵਾਇਤੀ ਪਹਿਰਾਵੇ ਵਿੱਚ ਸਜੀਆਂ ਔਰਤਾਂ ਸਟਾਲਾਂ 'ਤੇ ਵਿਰਾਸਤੀ ਤਰੀਕੇ ਨਾਲ ਕੱਪੜੇ ‘ਤੇ ਕਢਾਈ ਕਰ ਰਹੀਆਂ ਸਨ ਉਥੇ ਨਾਲ ਤੀ ਕੁੜਤਾ ਪਜਾਮਿਆ ਵਿਚ ਇਸੇ ਗੱਭਰੂ ਢੋਲ ਦੀ ਥਾਪ 'ਤੇ ਨੱਚਦੇ ਨਜ਼ਰ ਆਏ। ਇਸ ਸੰਮੇਲਨ ਵਿੱਚ ਪੰਜਾਬ ਦੀਆਂ ਪਰੰਪਰਾਗਤ ਕਦਰਾਂ-ਕੀਮਤਾਂ, ਪੰਜਾਬੀ ਗੀਤ, ਤ੍ਰਿੰਜਨ (ਔਰਤਾਂ ਦੇ ਇਕੱਠੇ ਬੈਠ ਕੇ ਚਰਖਾ ਕੱਤਣ ਅਤੇ ਗੀਤ ਗਾਉਣ ਦੀ ਰਵਾਇਤੀ ਪੰਜਾਬੀ ਪਰੰਪਰਾ), ਪਿੰਡ ਦੀ ਸੱਥ (ਰਵਾਇਤੀ ਤੌਰ 'ਤੇ ਪਿੰਡ ਦੇ ਵਿੱਚੋ-ਵਿੱਚ ਸਥਿਤ ਇੱਕ ਦਰੱਖਤ ਹੇਠਾਂ ਬੈਠਣਾ), ਤੀਜ ਅਤੇ ਪੀਂਘ (ਸਜੇ ਝੂਲਿਆਂ 'ਤੇ ਕੁੜੀਆਂ ਦਾ ਝੂਲਣਾ) ਜ਼ਰੀਏ ਪੰਜਾਬੀਆਂ ਦੇ ਅਮੀਰ ਇਤਿਹਾਸ ਨੂੰ ਦਰਸਾਇਆ ਗਿਆ। ਇਸ ਵਿੱਚ ਭੰਗੜਾ, ਗਿੱਧਾ, ਕਿਕਲੀ, ਸੰਮੀ ਅਤੇ ਨਾਚਾਂ ਦੇ ਵਿਭਿੰਨ ਢੰਗਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਦਰਸ਼ਕਾਂ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਪਾਵਨ ਲਿਖਤਾਂ ਅਤੇ ਕਵਿਤਾ ਸਮੇਤ ਪੰਜਾਬੀ ਸਾਹਿਤ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰਦਰਸ਼ਨੀ ਵਿੱਚ ਸੂਬੇ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। 62 ਸਾਲਾ ਮਹਿੰਦਰ ਕੌਰ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਣੇ ਰਵਾਇਤ ਅਨੁਸਾਰ ਆਟਾ ਚੱਕੀ ਨਾਲ ਕਣਕ ਪੀਹਦਿਆਂ ਮਹਿਲਾਵਾਂ ਨੂੰ ਦੇਖ ਕੇ ਉਹਨਾਂ ਨੂੰ ਆਪਣੇ ਬਚਪਨ ਦੀਆਂ ਯਾਦਾਂ ਤਾਜਾ ਹੋ ਗਈਆਂ ਜਦੋਂ ਉਹਨਾਂ ਦੇ ਜੱਦੀ ਪਿੰਡ ਵਿੱਚ ਉਹਨਾਂ ਦੀ ਦਾਦੀ ਆਟਾ ਚੱਕੀ ਦੀ ਵਰਤੋਂ ਕਰਦੀ ਸੀ। ਇੱਕ ਹੋਰ ਮਹਿਮਾਨ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਟੂਰਿਜ਼ਮ ਸਮਿਟ ਨੇ ਲੋਕਾਂ ਨੂੰ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਉਜਾਗਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਹ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਵੰਨ-ਸੁਵੰਨੇ ਸੱਭਿਆਚਾਰ ਅਤੇ ਭਾਈਚਾਰੇ ਨੂੰ ਜੋੜਣ ਦੇ ਨਾਲ-ਨਾਲ ਇਸ ਤੋਂ ਹੋਰ ਚੰਗੀ ਤਰ੍ਹਾਂ ਜਾਣੂ ਵੀ ਕਰਵਾਏਗਾ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਹੁਲਾਰਾ ਦੇਣ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੈਰ ਸਪਾਟਾ ਸੰਮੇਲਨ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੇ ਅਮੀਰ ਅਤੇ ਵਿਰਾਸਤੀ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇੱਕ ਅਹਿਮ ਤੇ ਵਿਲਖਣ ਉਪਰਾਲਾ ਹੈ।
Punjab Bani 12 September,2023
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨੀ ਧਰਨਿਆਂ ਦੀ ਸ਼ੁਰੂਆਤ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨੀ ਧਰਨਿਆਂ ਦੀ ਸ਼ੁਰੂਆਤ - 13 ਸਤੰਬਰ ਤੱਕ ਚੱਲਣਗੇ ਧਰਨੇ ਪਟਿਆਲਾ, 11 ਸਤੰਬਰ ( ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਕੈਬਨਿਟ ਮੰਤਰੀਆ ਤੇ ਭਾਜਪਾ ਸਾਂਸਦ ਮੈਬਰ ਦੇ ਘਰਾਂ ਸਾਹਮਣੇ ਤਿੰਨ ਦਿਨਾਂ ਪੱਕਾ ਧਰਨਾ ਲਗਾਇਆ ਗਿਆ। ਇਸ ਧਰਨੇ ਦੀ ਮੁੱਖ ਮੰਗ ਹੜ੍ਹ ਪੀੜਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ 6800 ਰੁਪਏ ਮੁਆਵਜਾ ਰਾਸ਼ੀ ਨੂੰ ਵਧਾ ਕੇ 50 ਹਜਾਰ ਕਰਨ ਦੀ ਮੁੱਖ ਮੰਗ ਸਮੇਤ ਹੋਰ ਕਿਸਾਨੀ ਮੰਗਾਂ ਸ਼ਾਮਲ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨੇ 13 ਸਤੰਬਰ ਤੱਕ ਲਗਾਤਾਰ ਚੱਲਣਗੇ। ਸ਼ਹਿਰ ’ਚ ਇੱਕ ਧਰਨਾ ਪਟਿਆਲਾ ਤੋਂ ਮੈਂਬਰ ਲੋਕ ਸਭਾ ਪਰਨੀਤ ਕੌਰ ਦੇ ਮੋਤੀ ਮਹਿਲ ਦੇ ਕੋਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੇ ਹੋਰਨਾਂ ਜਥੇਬੰਦੀਆਂ ਦੀ ਅਗਵਾਈ ਹੇਠ ਲਗਾਇਆ ਗਿਆ ਜਦੋਂ ਕਿ ਦੂਜਾ ਧਰਨਾ ਭਾਕਿਯੂ ਏਕਤਾ ਡਕੋਂਦਾ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ ਦੇ ਸਾਹਮਣੇ ਪਾਸ਼ੀ ਰੋ਼ਡ ’ਤੇ ਦਿੱਤਾ ਗਿਆ । ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਲਗਾਏ ਦੋਨੋਂ ਧਰਨਿਆਂ ’ਚ ਕਿਸਾਨਾਂ ਨੇ ਮੰਗ ਕੀਤੀ ਗਈ ਕਿ ਸੂਬੇ ਅੰਦਰ ਆਏ ਹੜ੍ਹਾਂ ਨਾਲ ਕਿਸਾਨਾਂ ਦੀਆਂ ਮਰੀਆਂ ਫ਼ਸਲਾਂ ਦਾ ਸਰਕਾਰ ਵੱਲੋਂ ਦਿੱਤਾ ਜਾ ਰਿਹੇ ਮੁਆਵਜੇ ਨੂੰ ਵਧਾ ਕੇ 6800 ਤੋਂ 50 ਹਜਾਰ ਕੀਤਾ ਜਾਵੇ। ਪ੍ਰਨੀਤ ਕੌਰ ਦੀ ਰਿਹਾਇਸ ਨੇੜੇ ਲੱਗੇ ਧਰਨੇ ਨੂੰ ਸਬੋਧਨ ਕਰਦਿਆ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਮੀਤ ਸਿੰਘ ਦਿੱਤੂਪੁਰ ਅਤੇ ਸੁਖਵਿੰਦਰ ਸਿੰਘ ਤੁੱਲੇਵਾਲ ਨੇ ਆਖਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕਿਸਾਨੀਂ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਨਾਲ ਦਿੱਲੀ ਧਰਨੇ ਦਾ ਵੈਰ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੰਗ ਹੈ ਕਿ ਇਸ ਮੁਆਵਜੇ ਦੀ ਰਾਸ਼ੀ ਨੂੰ ਵਧਾ ਕੇ 50 ਹਜਾਰ ਪ੍ਰਤੀ ਏਕੜ ਕੀਤਾ ਜਾਵੇ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਡਕੋਂਦਾ ਯੂਨੀਅਨ ਦੇ ਆਗੂ ਰਾਮ ਸਿੰਘ ਮਟੋਰੜਾ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਲਗਾਉਣ ’ਤੇ ਵੱਡਾ ਖਰਚ ਹੋ ਚੁੱਕਾ ਸੀ ਪ੍ਰੰਤੂ ਆਪ ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ 6800 ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਘੱਟ ਹੈ ਜਦੋਂ ਕਿ ਮੁੱਖ ਮੰੱਤਰੀ ਨੇ ਸਾਰੀ ਫਸਲ ਦਾ ਤੇ ਪਸੂ ਮਾਲ ਡੱਗਰ ਦਾ ਮੁਆਵਜਾ ਦੇਣ ਦਾ ਵਾਅਦਾ ਵੀ ਕੀਤਾ ਸੀ ਪਰ ਹੁਣ ਸਿਰਫ਼ ਪੰਜ ਏਕੜ ਤੱਕ ਦੇ ਹੀ ਪੈਸੇ ਦੇਣ ਦੀ ਗੱਲ ਸਾਹਮਣਏ ਆਈ ਹੈ। ਇਸ ਮੌਕੇ ਗੁਰਮੇਲ ਸਿੰਘ ਢੱਕਡੱਬਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਡਕੋਂਦਾ, ਜਗਮੇਲ ਸਿੰਘ ਸੁੱਧੇਵਾਲ, ਗੁਰਚਰਨ ਸਿੰਘ, ਮੁਖਤਿਆਰ ਸਿੰਘ ਕੱਕੇਪੁਰ, ਬਲਜੀਤ ਪੰਜੌਲਾ, ਟਹਿਲ ਸਿੰਘ ਕੱਕੇਪੁਰ, ਮਹਿੰਦਰ ਸਿੰਘ, ਨਿਰਮਲ ਸਿੰਘ, ਸੁਰਜੀਤ ਲਚਕਾਣੀ, ਰਣਜੀਤ ਸਿੰਘ ਆਕੜ, ਗੁਰਮੇਲ ਸਿੰਘ ਬੋਸਰ, ਮੁਖਤਿਆਰ ਸਿੰਘ ਤੋ ਹੋਰਨਾਂ ਕਿਸਾਨਾਂ ਨੇ ਵੀ ਸੰਬੋਧਨ ਕੀਤਾ।
Punjab Bani 11 September,2023
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ -ਜ਼ਿਲ੍ਹੇ 'ਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੇ ਜਾਗਰੂਕ -ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ -ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ -ਕਿਹਾ, ਪਿੰਡ ਪੱਧਰ 'ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ ਪਟਿਆਲਾ, 11 ਸਤੰਬਰ: ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਟਿਆਲਾ ਜ਼ਿਲ੍ਹੇ ਵਿੱਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਗੇ ਤੇ ਇਸ ਨਾਲ ਸਿਹਤ ਅਤੇ ਮਿੱਟੀ ਨੂੰ ਹੋਣ ਵਾਲੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਸਿਰਫ਼ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਹੋ ਜਾਵੇਗੀ ਤਾਂ ਅੱਗ ਲਗਾਉਣ ਦੀ ਸਮੱਸਿਆ ਆਪਣੇ ਆਪ ਹੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸਐਪ ਗਰੁੱਪ, ਜਾਗਰੂਕਤਾ ਕੈਂਪ ਸਮੇਤ ਇਕ ਚੈਟ ਬੋਟ ਵੀ ਬਣਾਇਆ ਜਾ ਰਿਹਾ ਹੈ ਜਿਥੋ ਉਹ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਸੈਟੇਲਾਈਟ ਰਾਹੀਂ ਤੁਰੰਤ ਸਬੰਧਤ ਵਿਭਾਗਾਂ ਪਾਸ ਪੁੱਜ ਜਾਂਦੀ ਹੈ, ਇਸ ਸਬੰਧੀ ਵੀ ਕਿਸਾਨਾਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ 'ਤੇ ਵੀ ਨਿਯਮ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਜੂਦ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸੀ.ਆਰ.ਐੱਮ. ਸਕੀਮ ਤਹਿਤ ਵੱਖ ਵੱਖ ਮਸ਼ੀਨਰੀ ਕਿਸਾਨਾਂ ਨੂੰ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਵਿੱਚ 300 ਸਰਫੇਸ ਸੀਡਰ ਹਨ, ਜਿਨ੍ਹਾਂ ਵਿੱਚੋਂ 40 ਪੰਚਾਇਤਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਐੱਸ.ਡੀ.ਐੱਮ ਨੂੰ ਵੀ ਪਿੰਡਾਂ ਵਿੱਚ ਖ਼ੁਦ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਦਾ ਸਬ ਡਵੀਜ਼ਨ ਪੱਧਰ 'ਤੇ ਮਾਈਕਰੋ ਪਲਾਨ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।
Punjab Bani 11 September,2023
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ -ਜ਼ਿਲ੍ਹੇ 'ਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੇ ਜਾਗਰੂਕ -ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ -ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ -ਕਿਹਾ, ਪਿੰਡ ਪੱਧਰ 'ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ ਪਟਿਆਲਾ, 11 ਸਤੰਬਰ: ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਟਿਆਲਾ ਜ਼ਿਲ੍ਹੇ ਵਿੱਚ 6 ਹਜ਼ਾਰ ਵਲੰਟੀਅਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਗੇ ਤੇ ਇਸ ਨਾਲ ਸਿਹਤ ਅਤੇ ਮਿੱਟੀ ਨੂੰ ਹੋਣ ਵਾਲੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਸਿਰਫ਼ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਹੋ ਜਾਵੇਗੀ ਤਾਂ ਅੱਗ ਲਗਾਉਣ ਦੀ ਸਮੱਸਿਆ ਆਪਣੇ ਆਪ ਹੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸਐਪ ਗਰੁੱਪ, ਜਾਗਰੂਕਤਾ ਕੈਂਪ ਸਮੇਤ ਇਕ ਚੈਟ ਬੋਟ ਵੀ ਬਣਾਇਆ ਜਾ ਰਿਹਾ ਹੈ ਜਿਥੋ ਉਹ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਸੈਟੇਲਾਈਟ ਰਾਹੀਂ ਤੁਰੰਤ ਸਬੰਧਤ ਵਿਭਾਗਾਂ ਪਾਸ ਪੁੱਜ ਜਾਂਦੀ ਹੈ, ਇਸ ਸਬੰਧੀ ਵੀ ਕਿਸਾਨਾਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ 'ਤੇ ਵੀ ਨਿਯਮ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਜੂਦ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸੀ.ਆਰ.ਐੱਮ. ਸਕੀਮ ਤਹਿਤ ਵੱਖ ਵੱਖ ਮਸ਼ੀਨਰੀ ਕਿਸਾਨਾਂ ਨੂੰ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਵਿੱਚ 300 ਸਰਫੇਸ ਸੀਡਰ ਹਨ, ਜਿਨ੍ਹਾਂ ਵਿੱਚੋਂ 40 ਪੰਚਾਇਤਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਐੱਸ.ਡੀ.ਐੱਮ ਨੂੰ ਵੀ ਪਿੰਡਾਂ ਵਿੱਚ ਖ਼ੁਦ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਦਾ ਸਬ ਡਵੀਜ਼ਨ ਪੱਧਰ 'ਤੇ ਮਾਈਕਰੋ ਪਲਾਨ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।
Punjab Bani 11 September,2023
ਟੂਰਿਜ਼ਮ ਸਮਿਟ: ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ
ਟੂਰਿਜ਼ਮ ਸਮਿਟ: ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ • ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਨਵੀਆਂ ਉਚਾਈਆਂ ਛੂਹੇਗਾ ਐਸ.ਏ.ਐਸ. ਨਗਰ/ਚੰਡੀਗੜ੍ਹ, 11 ਸਤੰਬਰ ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ 'ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023' ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ 'ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ 'ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ ਖੇਤੀਬਾੜੀ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਨੂੰ ਉਜਾਗਰ ਕੀਤਾ ਜਿਸ ਨਾਲ ਇਹ ਵਿਸ਼ਵ ਭਰ ਦੇ ਵਾਤਾਵਰਣ ਅਤੇ ਖੇਤੀ ਸੈਰ-ਸਪਾਟਾ ਪ੍ਰੇਮੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ। ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਹਨ। ਇਸ ਮਹੱਤਵਪੂਰਨ ਸੈਸ਼ਨ ਦਾ ਸੰਚਾਲਨ ਕਰਦਿਆਂ ਸ੍ਰੀ ਪ੍ਰਸਾਦ ਰੈਬਾਪ੍ਰਗਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੇ ਸਰਬਪੱਖੀ ਅਤੇ ਟਿਕਾਊ ਵਿਕਾਸ, ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਾਸਤੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਇਸ ਸੈਸ਼ਨ ਦਾ ਉਦੇਸ਼ ਅਣਛੋਹੀਆਂ ਥਾਵਾਂ, ਈਕੋ ਅਤੇ ਐਡਵੈਂਚਰ ਟੂਰਿਜ਼ਮ ਦੇ ਅਨੁਭਵਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਕਿੱਕਰ ਲੌਂਜ ਦੇ ਸੀਈਓ ਅਮਰਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਕੁਦਰਤ ਦੇ ਖਜ਼ਾਨੇ ਨਾਲ ਭਰਿਆ ਹੋਇਆ ਹੈ ਅਤੇ ਇਹ ਸੂਬੇ ਵਿੱਚ ਮਾਨਵਤਾ ਅਤੇ ਜੰਗਲੀ ਜੀਵਾਂ ਦੀ ਸਹਿ-ਹੋਂਦ ਦੇ ਨਾਲ-ਨਾਲ ਜਲ ਸੰਸਕ੍ਰਿਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੂਬਾ ਆਪਣੇ ਟਿਕਾਊ ‘ਈਕੋ ਐਂਡ ਫਾਰਮ ਟੂਰਿਜ਼ਮ’ ਰਾਹੀਂ ਹਰ ਰੋਜ਼ ‘ਪੰਜਾਬੀਅਤ’ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀ ਅਸਲੀ ਭਾਵਨਾ ਪੰਜਾਬ ਦੇ ਪਿੰਡਾਂ ਵਿੱਚ ਝਲਕਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਪੰਜਾਬ ਦੇ ਪੇਂਡੂ ਖੇਤਰ ਦੇ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਆਲਮੀ ਆਗੂਆਂ ਅੱਗੇ ਪ੍ਰਦਰਸ਼ਿਤ ਕਰੀਏ। ਇਸ ਦੌਰਾਨ ਸਿਟਰਸ ਕਾਉਂਟੀ ਦੇ ਸੰਸਥਾਪਕ ਹਰਕੀਰਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਫਾਰਮ ਸਟੇਅ ਅਤੇ ਹੋਮ ਸਟੇਅ ਸੱਭਿਆਚਾਰ ਨੂੰ ਪਿਆਰ ਕਰਨ ਵਾਲਿਆਂ ਲਈ ਪ੍ਰਸਿੱਧ ਬਦਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਅੱਜ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨਾਲ ਸਬੰਧਤ ਹਰੇਕ ਪਿੰਡ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੈਲਾਨੀ ਸ਼ਾਂਤਮਈ ਖੇਤਰਾਂ ਵਿੱਚ ਛੁੱਟੀਆਂ ਬਿਤਾਉਣਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਸਮਝਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਰਮ ਟੂਰਿਜ਼ਮ ਔਰਤਾਂ ਲਈ ਵੀ ਰੋਜ਼ਗਾਰ ਦਾ ਇੱਕ ਵਧੀਆ ਸਰੋਤ ਹੈ। ਖੇਤੀ ਸੈਰ-ਸਪਾਟੇ ਦੇ ਇਨੋਵੇਟਰ ਪਾਂਡੁਰੰਗ ਤਵਾਰੇ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਖੇਤੀਬਾੜੀ ਸੈਰ-ਸਪਾਟੇ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ, ਜਿਸ ਨਾਲ ਕਿਸਾਨਾਂ ਦੀ ਆਮਦਨ ਕਈ ਗੁਣਾ ਵੱਧ ਸਕਦੀ ਹੈ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਸੈਰ ਸਪਾਟੇ ਦੇ ਹੋਰ ਪਹਿਲੂਆਂ ਬਾਰੇ ਬੋਲਦਿਆਂ ਹੁਨਰ ਵਿਕਾਸ ਅਤੇ ਵਿਦਿਅਕ ਟੂਰ ਤਹਿਤ ਖੇਤੀਬਾੜੀ ਸੈਰ ਸਪਾਟੇ ਬਾਰੇ ਕੋਰਸ ਸ਼ੁਰੂ ਕਰਨ ਲਈ ਕਿਹਾ। ਸੈਰ ਸਪਾਟਾ ਲੇਖਿਕਾ ਬਿੰਦੂ ਗੋਪਾਲ ਰਾਓ ਨੇ ਪੰਜਾਬ ਸਰਕਾਰ ਦੀ ਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਈਕੋ-ਟੂਰਿਜ਼ਮ ਦਾ ਉਦੇਸ਼ ਕੁਦਰਤ ਦੀ ਸਾਂਭ-ਸੰਭਾਲ, ਸਥਾਨਕ ਭਾਈਚਾਰੇ ਦੀਆਂ ਲੋੜਾਂ ਅਤੇ ਸੈਲਾਨੀਆਂ ਦੀ ਆਮਦ ਦਰਮਿਆਨ ਸੰਤੁਲਨ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ, ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵਿਆਪਕ ਤਬਦੀਲੀ ਆਈ ਹੈ ਅਤੇ ਹਰ ਕੋਈ ਵਾਤਾਵਰਣ ਦੀ ਸਥਿਰਤਾ ਬਾਰੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ। ਆਪਣਾ ਤਜਰਬਾ ਸਾਂਝਾ ਕਰਦੇ ਹੋਏ ਹੰਸਾਲੀ ਆਰਗੈਨਿਕ ਫਾਰਮ ਦੇ ਸੰਸਥਾਪਕ ਪਾਵੇਲ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਫਾਰਮ ਸਟੇਅ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ ਪਰ ਇਸ ਸਬੰਧ ਵਿੱਚ ਹਰ ਸੰਭਾਵਨਾ ਤੱਕ ਪਹੁੰਚ ਬਣਾਉਣਾ ਬਹੁਤ ਮਹੱਤਵਪੂਰਨ ਹੈ। ਸੂਬੇ ਕੋਲ ਇੱਕ ਅਮੀਰ ਖੇਤੀ ਵਿਰਾਸਤ ਹੈ ਜਿਸ ਤੱਕ ਪਹੁੰਚ ਕਰਨ ਦੀ ਲੋੜ ਹੈ। ਆਰ.ਏ.ਆਰ.ਈ. ਦੀ ਇੰਡੀਆ ਸ਼ੋਭਨਾ ਜੈਨ ਨੇ ਸੂਬੇ ਦੇ ਸ਼ਾਂਤਮਈ ਮਾਹੌਲ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਸੈਸ਼ਨ ਵਿੱਚ ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਹਾਜ਼ਰ ਸਨ।
Punjab Bani 11 September,2023
ਵਿਰਾਸਤੀ ਸੈਰ ਸਪਾਟਾ ਸੈਸ਼ਨ
ਵਿਰਾਸਤੀ ਸੈਰ ਸਪਾਟਾ ਸੈਸ਼ਨ ਪੈਨਲਿਸਟਾਂ ਵੱਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ ਆਉਣ ਵਾਲੀਆਂ ਨਸਲਾਂ ਲਈ ਵਿਰਾਸਤੀ ਸਮਾਰਕਾਂ ਦੀ ਸੰਭਾਲ ’ਤੇ ਵੀ ਦਿੱਤਾ ਜ਼ੋਰ ਐੱਸ.ਏ.ਐੱਸ. ਨਗਰ, 11 ਸਤੰਬਰ: ਇੱਥੇ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਆਪਣੀ ਕਿਸਮ ਦੇ ਪਲੇਠੇ ‘ਟੂਰਿਸਟ ਸਮਿਟ ਅਤੇ ਟਰੈਵਲ ਮਾਰਟ’ ਦੇ ਪਹਿਲੇ ਦਿਨ ਸੰਭਾਲ ਅਤੇ ਵਿਰਾਸਤੀ ਖੇਤਰਾਂ ਦੇ ਪੈਨਲਿਸਟਾਂ ਨੇ ਪੰਜਾਬ ਵਿੱਚ ਵਿਰਾਸਤੀ ਸੈਰ-ਸਪਾਟੇ ਬਾਰੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਵਿਚਾਰ-ਚਰਚਾ ਦੀ ਸ਼ੁਰੂਆਤ ਕਰਦਿਆਂ ਬੁਨਿਆਦੀ ਢਾਂਚਾ ਵਿਕਾਸ ਅਤੇ ਆਰਥਿਕ ਸੁਧਾਰ ਕੌਂਸਲ (ਸੀ.ਆਈ.ਡੀ.ਆਰ.) ਦੇ ਚੇਅਰਮੈਨ ਡਾ. ਅਨਿਰੁਧ ਗੁਪਤਾ ਨੇ ਕਿਹਾ ਕਿ ਪੰਜਾਬ ਨੇ ਵਿਰਾਸਤ ਅਤੇ ਸੱਭਿਆਚਾਰ ਦੇ ਲਿਹਾਜ਼ ਤੋਂ ਬਹੁਤ ਪੇਸ਼ਕਸ਼ਾਂ ਕੀਤੀਆਂ ਹਨ, ਪਰ ਪਿਛਲੇ 7 ਦਹਾਕਿਆਂ ਦੌਰਾਨ ਇਸ ਸਮਰੱਥਾ ਦੀ ਸੁਚੱਜੀ ਵਰਤੋਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਦਯੋਗੀਕਰਨ ਅਤੇ ਸੈਰ-ਸਪਾਟੇ ਸਾਡਾ ਮੁੱਖ ਤੇ ਕੇਂਦਰਿਤ ਖੇਤਰ ਹੋਣਾ ਚਾਹੀਦਾ ਹੈ ਕਿਉਂਕਿ ਇਹ ਹੀ ਅਜਿਹਾ ਖੇਤਰ ਹੈ ਜੋ ਡਾਰਾਂ ਬੰਨ੍ਹਕੇ ਵਿਦੇਸ਼ ਜਾ ਰਹੇ ਨੌਜਵਾਨਾਂ ਦੇ ਇਸ ਗੰਭੀਰ ਰੁਝਾਨ ਨੂੰ ਠੱਲ੍ਹ ਪਾ ਸਕਦਾ ਹੈ। ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ‘ਹਰੀਕੇ’ ਨੂੰ ਸੈਰ-ਸਪਾਟਾ ਸਥਾਨ ਵਜੋਂ ਵਰਤਿਆ ਜਾਣਾ ਚਾਹੀਦਾ ਹੈ ਕਿਉਂਕਿ ਇਥੇ ਅਰਬਾਂ ਡਾਲਰ ਕਮਾਉਣ ਦੀ ਸਮਰੱਥਾ ਹੈ। ‘ਅੰਮ੍ਰਿਤਸਰ ਹੈਰੀਟੇਜ ਵਾਕਸ’ ਦੇ ਸੰਸਥਾਪਕ ਗੁਰਿੰਦਰ ਸਿੰਘ ਜੌਹਲ ਨੇ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਗਰੂਕਤਾ ਦੀ ਘਾਟ ਨੂੰ ਮੁੱਖ ਸਮੱਸਿਆ ਦੱਸਿਆ। ਸ੍ਰੀ ਹਰਿਮੰਦਰ ਸਾਹਿਬ ਵਿੱਚ ਬਚੇ ਵਾਹਦ ਰਾਮਗੜ੍ਹੀਆ ਬੁੰਗੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਪੂਰਥਲਾ ਵਿੱਚ ਸੈਨਿਕ ਸਕੂਲ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਰੋਜ਼ਾ ਸ਼ਰੀਫ਼ ਦਾ ਵੀ ਜ਼ਿਕਰ ਕੀਤਾ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਮਾਰਕ ਅਤੇ ਮਹਿਲ ਰਾਜ ਦੀ ਮਹਾਨ ਵਿਰਾਸਤ ਹੁੰਦੇ ਹਨ ਅਤੇ ਸਾਨੂੰ ਵੀ ‘ਲਾਹੌਰ ਸਿਟੀ ਵਾਲਡ ਅਥਾਰਟੀ ’ ਵਾਂਗ ਵਿਰਾਸਤੀ ਸਮਾਰਕਾਂ ਦੀ ਸੰਭਾਲ ਬਾਰੇ ਵਧੀਆ ਤਰੀਕੇ ਸਿੱਖਣੇ ਚਾਹੀਦੇ ਹਨ। ਉਨ੍ਹਾਂ ਨੇ ਧਾਰਮਿਕ ਸੈਰ-ਸਪਾਟੇ ਤੋਂ ਬਾਅਦ ਵਿਰਾਸਤੀ ਸੈਰ-ਸਪਾਟੇ ਨੂੰ ਸਭ ਤੋਂ ਮਹੱਤਵਪੂਰਨ ਖੇਤਰ ਦੱਸਿਆ। ਕੰਜ਼ਰਵੇਸ਼ਨ ਆਰਕੀਟੈਕਟ ਗੁਰਮੀਤ ਸੰਘਾ ਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਵਿਰਾਸਤੀ ਸੰਭਾਲ ਨੂੰ ਸ਼ਹਿਰੀ ਲੈਂਡਸਕੇਪ ਦੇ ਹਿੱਸੇ ਵਜੋਂ ਲਿਆ ਜਾਣਾ ਚਾਹੀਦਾ ਹੈ। ਇਹ ਨਾ ਸਿਰਫ ਸ਼ਹਿਰ ਸਗੋਂ ਸੂਬੇ ਦੀ ਨੁਹਾਰ ਬਦਲਣ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ। ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਦੇ ਪ੍ਰਧਾਨ, ਪੰਜਾਬ ਚੈਪਟਰ, ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਨੇ ਕਿਹਾ ਕਿ ਜੰਗ ਨਾਲ ਸਬੰਧਤ ਸਮੁੱਚੀ ਵਿਰਾਸਤ, ਦਸ ਗੁਰੂ ਸਾਹਿਬਾਨ ਨਾਲ ਸਬੰਧਤ ਵਿਰਾਸਤ, ਪੇਂਡੂ ਵਿਰਾਸਤ ਅਤੇ ਰਿਆਸਤਾਂ ਦੀਆਂ ਬੇਸ਼ਕੀਮਤੀ ਵਿਰਾਸਤਾਂ ਨੂੰ ਦਸਤਾਵੇਜ਼ੀ ਰੂਪ ਵਿੱਚ ਦਰਜ ਕਰਨ ਦੀ ਲੋੜ ਹੈ ਕਿਉਂਕਿ ਪੰਜਾਬ ਦਾ ਇਤਿਹਾਸ ਦੁਨੀਆਂ ਵਿੱਚ ਲਾਮਿਸਾਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੈਰ-ਸਪਾਟਾ ਦੇ ਹਰੇਕ ਸਰਕਟ ਵਿੱਚ ਸੈਲਾਨੀਆਂ ਨੂੰ 15-16 ਦੇ ਲਗਭਗ ਵਿਕਲਪ (ਚੋਣ) ਦੇਣ ਨਾਲ ਇਸ ਖੇਤਰ ਨੂੰ ਹੋਰ ਬਿਹਤਰ ਢੰਗ ਨਾਲ ਹੁਲਾਰਾ ਮਿਲੇਗਾ। ਉਹਨਾਂ ਕਿਹਾ ਕਿ ਸੱਭਿਆਚਾਰਕ ਵਿਰਾਸਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ‘Çੲੰਟੈਕ’, ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਤਿਆਰ ਹੈ। ਪੰਜਾਬ ਚੈਪਟਰ ਦੇ ਚੇਅਰਮੈਨ ਪੀ.ਐਚ.ਡੀ ਚੈਂਬਰ ਆਰ.ਐਸ. ਸਚਦੇਵਾ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਪੰਜਾਬ ਦੇ ਅਮੀਰ ਇਤਿਹਾਸਕ ਵਿਰਸੇ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਲਈ ‘ਐਪ’ ਵਿਕਸਤ ਕਰਨ ਅਤੇ ਹਵੇਲੀਆਂ ਅਤੇ ਵਿਰਾਸਤੀ ਜਾਇਦਾਦਾਂ ਦੀ ਸਾਂਭ ਸੰਭਾਲ ਲਈ ਪੀਪੀਪੀ ਮੋਡ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਪੂਰਥਲਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਦੇ ਘਰ ਨੂੰ ਸੁਰੱਖਿਅਤ ਰੱਖਣ ਅਤੇ ਸੰਭਾਲਣ ਲਈ ਵੀ ਮਜ਼ਬੂਤੀ ਪ੍ਰੋੜਤਾ ਕੀਤੀ ਕਿਉਂਕਿ ਅਗਲੇ ਸਾਲ ਉਨ੍ਹਾਂ ਦੀ 400ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਇੰਡੀਅਨ ਹੈਰੀਟੇਜ ਹੋਟਲਜ਼ ਐਸੋਸੀਏਸ਼ਨ (ਆਈਐਚਐਚਏ) ਦੇ ਮੀਤ ਪ੍ਰਧਾਨ ਵਿਜੇ ਲਾਲ ਨੇ ਵਿਰਾਸਤੀ ਜਾਇਦਾਦਾਂ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰ ਸਕਣ। ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ. ਦੇ ਡਾਇਰੈਕਟਰ ਡਾ. ਸ਼ਿਰੀਸ਼ ਨੇ ਕੀਤਾ।
Punjab Bani 11 September,2023
ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ
ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ ਚੰਡੀਗੜ੍ਹ, 11 ਸਤੰਬਰ: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ ਰਿਹਾ। ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕਰਵਾਏ ਇਸ ਤਿੰਨ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਕਰਵਾਏ ਗਏ ਇਸ ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਅਤੇ ਵਿਆਹਾਂ ਤੇ ਹੋਰ ਸਮਾਗਮਾਂ ਲਈ ਪਸੰਦੀਦਾ ਵਿਕਲਪ ਸਬੰਧੀ ਇਸ ਦੀ ਵੱਧ ਰਹੀ ਪ੍ਰਸਿੱਧੀ ਵਿਚਲੇ ਸਬੰਧਾਂ ਨੂੰ ਬਾਖੂਬੀ ਦਰਸਾਇਆ ਗਿਆ। ਇਸ ਤੋਂ ਪਹਿਲਾਂ ਸੰਮੇਲਨ ਦੇ ਮੁੱਖ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਬਾਹਰੀ ਇਲਾਕੇ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ-ਸਪਾਟਾ ਸਥਾਨ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਸ਼ੈਸ਼ਨ ਦੌਰਾਨ ਉੱਘੇ ਬੁਲਾਰਿਆਂ ਨੇ ਸਾਂਝੇ ਤੌਰ 'ਤੇ ਸਹਿਮਤੀ ਜਤਾਈ ਕਿ ਜਿੱਥੇ ਅੰਮ੍ਰਿਤਸਰ ਨੂੰ ਲੰਬੇ ਸਮੇਂ ਤੋਂ ਧਾਰਮਿਕ ਸੈਰ-ਸਪਾਟੇ ਦੇ ਪ੍ਰਸਿੱਧ ਸਥਾਨ ਵਜੋਂ ਜਾਣਿਆ ਜਾਂਦਾ ਹੈ, ਉੱਥੇ ਇਸ ਸ਼ਹਿਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤ ਕਰਨ ਨਾਲ ਸੂਬੇ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ 'ਸਿਫ਼ਤੀ ਦਾ ਘਰ' ਵਜੋਂ ਜਾਣੀ ਜਾਂਦੀ ਪਵਿੱਤਰ ਨਗਰੀ ਅੰਮ੍ਰਿਤਸਰ ਪਹਿਲਾਂ ਹੀ ਆਪਣੀ ਸ਼ਾਨਦਾਰ ਰੇਲ, ਹਵਾਈ ਅਤੇ ਸੜਕੀ ਸੰਪਰਕ ਦੇ ਨਾਲ-ਨਾਲ ਸ਼ਾਨਦਾਰ ਪ੍ਰਾਹੁਣਚਾਰੀ ਵਿਕਲਪਾਂ ਅਤੇ ਵਿਰਾਸਤੀ ਇਮਾਰਤਾਂ ਦੀ ਬਹੁਤਾਤ ਕਾਰਨ ਦੁਨੀਆ ਭਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੀ ਹੈ। ਆਈ.ਟੀ.ਸੀ. ਫਾਰਚਿਊਨ ਹੋਟਲਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸਮੀਰ ਐਮ.ਸੀ. ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜਿੱਥੇ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ, ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੋਣ ਦੇ ਨਾਲ ਹੀ ਵੱਡੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਸਰ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸਮਾਗਮਾਂ ਤੇ ਜਸ਼ਨਾਂ ਦੇ ਪਸੰਦੀਦਾ ਸਥਾਨ ਵਜੋਂ ਵਿਕਸਿਤ ਕੀਤਾ ਜਾਵੇ ਤਾਂ ਇਹ ਵਿਆਹਾਂ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਸਮਾਗਮਾਂ ਅਤੇ ਤਿਉਹਾਰਾਂ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਨੂੰ ਸਿਰਫ਼ ਵਿਆਹਾਂ ਲਈ ਨਹੀਂ, ਸਗੋਂ ਹਰ ਤਰ੍ਹਾਂ ਦੇ ਜਸ਼ਨਾਂ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਪਨਾਸ਼ ਵਰਲਡ ਦੀ ਡਾਇਰੈਕਟਰ ਸ੍ਰੀਮਤੀ ਲਵਲੀਨ ਅਰੁਣ ਮੁਲਤਾਨੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਤਿ ਕਰਨ ਲਈ ਇਹ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਰਵਾਇਤੀ ਵਿਆਹ ਵਾਲੇ ਸਥਾਨ ਮੌਜੂਦਾ ਸਮੇਂ ਆਪਣੀ ਲੋਕਪ੍ਰਿਯਤਾ ਗੁਆ ਰਹੇ ਹਨ ਅਤੇ ਲੋਕ ਨਵੀਂਆਂ ਸੰਭਾਵਨਾਵਾਂ ਦੀ ਭਾਲ ਕਰ ਰਹੇ ਹਨ। ਇਸ ਤੋਂ ਇਲਾਵਾ ਨਵੀਆਂ ਪੀੜ੍ਹੀਆਂ ਦੀ ਨਵੀਂ ਸੋਚ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਲਈ ਲੋੜੀਂਦੇ ਅਨੁਕੂਲ ਬਦਲਾਅ ਕਰਨੇ ਚਾਹੀਦਾ ਹੈ। ਟਚ ਵੁੱਡ ਦੇ ਸੰਸਥਾਪਕ ਸ੍ਰੀ ਵਿਜੈ ਅਰੋੜਾ ਨੇ ਅੰਮ੍ਰਿਤਸਰ ਕੋਲ ਮੌਜੂਦ ਮੌਕਿਆਂ ਦੀ ਭਰਮਾਰ 'ਤੇ ਜ਼ੋਰ ਦਿੰਦਿਆਂ ਇਤਿਹਾਸਕ ਇਮਾਰਤਾਂ ਅਤੇ ਹਵੇਲੀਆਂ ਸਮੇਤ ਸ਼ਹਿਰ ਦੀ ਅਮੀਰ ਵਿਰਾਸਤ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਤਾਂ ਜੋ ਵਿਆਹ ਸਮਾਗਮਾਂ ਲਈ ਵਿਲੱਖਣ ਸਥਾਨਾਂ ਦੀ ਭਾਲ ਕਰਨ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਵੈਡਿੰਗ ਸੂਤਰਾ ਦੇ ਸੀ.ਈ.ਓ. ਸ੍ਰੀ ਪਾਰਥਿਪ ਥਿਆਗਰਾਜਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਪਹਿਲਾਂ ਹੀ ਬਹੁਤ ਸਾਰੇ ਸਫ਼ਲ ਵਿਆਹ ਸਮਾਗਮ ਹੋ ਚੁੱਕੇ ਹਨ ਜੋ ਵਿਆਹ ਸਮਾਗਮਾਂ ਦੇ ਪ੍ਰਮੁੱਖ ਸਥਾਨ ਵਜੋਂ ਇਸ ਦੀਆਂ ਸੰਭਾਵਨਾ ਨੂੰ ਦਰਸਾਉਂਦੇ ਹਨ। ਰੈਡੀਸਨ ਹੋਟਲਜ਼ ਦੇ ਡਾਇਰੈਕਟਰ ਸ੍ਰੀ ਦੇਵਾਸ਼ੀਸ਼ ਸ੍ਰੀਵਾਸਤਵਾ ਨੇ ਸੁਝਾਅ ਦਿੱਤਾ ਕਿ ਇੱਕਲੇ ਅੰਮ੍ਰਿਤਸਰ ਦੀ ਬਜਾਏ ਪੂਰੇ ਪੰਜਾਬ ਨੂੰ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਵਿਆਹ ਦੇ ਜਸ਼ਨਾਂ ਦੇ ਪ੍ਰਤੀਕ ਵਜੋਂ ਅੰਮ੍ਰਿਤਸਰ ਨੂੰ ਸਜਾਉਣ ਲਈ ਬ੍ਰਾਂਡਿੰਗ, ਕੋ-ਬ੍ਰਾਂਡਿੰਗ ਅਤੇ ਭਾਈਵਾਲੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮਸ਼ਹੂਰ ਸੈਲੀਬ੍ਰਿਟੀ ਵੈਡਿੰਗ ਪਲੈਨਰ ਸ੍ਰੀ ਚੇਤਨ ਵੋਹਰਾ ਨੇ ਅੰਮ੍ਰਿਤਸਰ ਨੂੰ ਵਿਆਹ ਸਮਾਗਮਾਂ ਲਈ ਪ੍ਰਮੁੱਖ ਸਥਾਨ ਵਜੋਂ ਵਿਕਸਿਤ ਕਰਨ ਦੇ ਦ੍ਰਿਸ਼ਟੀਕੋਣ ਦੇ ਸਮਰਥਨ ਲਈ ਇਸ ਸਥਾਨ ਦੀ ਤਿਆਰੀ, ਆਉਣ-ਜਾਣ ਲਈ ਢੁਕਵੇਂ ਸਾਧਨ ਅਤੇ ਆਸ-ਪਾਸ ਦੇ ਖੇਤਰਾਂ ਦੇ ਵਿਕਾਸ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਇੱਕ ਸੈਰ-ਸਪਾਟਾ ਸਥਾਨ ਵਜੋਂ ਬਹੁ-ਪੱਖੀ ਦਿੱਖ ਬਾਰੇ ਵੀ ਚਰਚਾ ਕੀਤੀ ਗਈ, ਜੋ ਅਧਿਆਤਮਿਕ ਅਤੇ ਵਿਆਹ ਸਬੰਧੀ ਸ਼ਾਨਦਾਰ ਤਜਰਬਿਆਂ ਵਿੱਚ ਰੁਚੀ ਰੱਖਣ ਵਾਲਿਆਂ ਦੀ ਮੰਗ ਨੂੰ ਪੂਰਾ ਕਰਦਾ ਹੈ। ਸ਼ਹਿਰ ਦੀ ਇਤਿਹਾਸਕ ਮਹੱਤਤਾ, ਭਵਨ-ਉਸਾਰੀ ਕਲਾ ਦੇ ਅਜੂਬੇ ਅਤੇ ਸੱਭਿਆਚਾਰਕ ਅਮੀਰੀ ਸਮੂਹਿਕ ਤੌਰ 'ਤੇ ਸਥਾਨਕ ਅਤੇ ਕੌਮਾਂਤਰੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਯੋਗਦਾਨ ਪਾਉਂਦੇ ਹਨ। ਬੁਲਾਰਿਆਂ ਨੇ ਧਾਰਮਿਕ ਸੈਰ ਸਪਾਟੇ ਅਤੇ ਵਿਆਹਾਂ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਅੰਮ੍ਰਿਤਸਰ ਦੀ ਸੰਭਾਵਨਾ 'ਤੇ ਜ਼ੋਰ ਦਿੱਤਾ। ਸੈਸ਼ਨ ਦੌਰਾਨ ਸ਼ਹਿਰ ਦੀ ਸੱਭਿਆਚਾਰਕ ਅਮੀਰੀ, ਇਤਿਹਾਸਕ ਮਹੱਤਤਾ ਅਤੇ ਆਧੁਨਿਕ ਸਹੂਲਤਾਂ ਨੂੰ ਵੀ ਦਰਸਾਇਆ ਗਿਆ ਜਿਸ ਨੇ ਲੋਕਾਂ ਨੂੰ, ਪ੍ਰੰਪਰਾ, ਸੱਭਿਆਚਾਰ ਅਤੇ ਆਧੁਨਿਕਤਾ ਦੇ ਸੁਮੇਲ ਅੰਮ੍ਰਿਤਸਰ ਨੂੰ ਨਾ ਸਿਰਫ਼ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਵਜੋਂ ਦੇਖਣ ਲਈ, ਸਗੋਂ ਇੱਕ ਵਿਲੱਖਣ ਅਤੇ ਮਨਮੋਹਕ ਵਿਆਹ ਸਮਾਗਮਾਂ ਵਾਲੇ ਸਥਾਨ ਵਜੋਂ ਵੀ ਦੇਖਣ ਲਈ ਉਤਸ਼ਾਹਿਤ ਕੀਤਾ। ਸੈਸ਼ਨ ਦੌਰਾਨ ਦਰਸ਼ਕਾਂ ਵੱਲੋਂ ਬਹੁਤ ਸਾਰੇ ਨਵੀਨਤਾਕਾਰੀ ਵਿਚਾਰ ਅਤੇ ਸੁਝਾਅ ਵੀ ਸਾਂਝੇ ਕੀਤੇ ਗਏ।
Punjab Bani 11 September,2023
ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ
ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਲਈ ਮੁੱਖ ਮੰਤਰੀ ਦੇ ਇਤਿਹਾਸਕ ਫੈਸਲੇ ਨੂੰ ਸਰਾਹਿਆ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਜਾ ਰਹੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦੀ ਪ੍ਰਸੰਸਾ ਕੀਤੀ। ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਸੰਮੇਲਨ ਕਰਵਾਉਣ ਦਾ ਫੈਸਲਾ ਬਹੁਤ ਸ਼ਲਾਘਾਯੋਗ ਹੈ ਕਿਉਂ ਜੋ ਇਸ ਨਾਲ ਸੂਬੇ ਵਿਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਵਿੱਚ ਸਹਾਈ ਸਿੱਧ ਹੋਵੇਗਾ। ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਸਾਡੀਆਂ ਨੌਜਵਾਨਾਂ ਵਿੱਚ ਸੂਬੇ ਦੇ ਗੌਰਵਮਈ ਵਿਰਸੇ ਤੇ ਇਤਿਹਾਸ ਦਾ ਪਾਸਾਰ ਕਰਨ ਵਿਚ ਮਦਦਗਾਰ ਹੋਵੇਗਾ। ਇਸ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪ੍ਰਸਿੱਧ ਕਾਮੇਡੀਅਨ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀਆਂ ਸੇਵਾਵਾਂ ਦੇਣ ਦੀ ਪੇਸ਼ਕਸ਼ ਵੀ ਕੀਤੀ। ਉੱਘੇ ਫਿਲਮਕਾਰ ਬੌਬੀ ਬੇਦੀ ਨੇ ਕਿਹਾ ਕਿ ਮਨੋਰੰਜਨ ਜਗਤ ਨਾਲ ਪੰਜਾਬ ਦਾ ਗੂੜਾ ਨਾਤਾ ਹੈ ਕਿਉਂ ਜੋ ਨਾਮੀ ਫਿਲਮਕਾਰ, ਅਦਾਕਾਰ ਅਤੇ ਹੋਰ ਫਿਲਮੀ ਹਸਤੀਆਂ ਇਸ ਸੂਬੇ ਵਿੱਚ ਪੈਦਾ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਵਿਚ ਖੂਬਸੂਰਤ ਥਾਵਾਂ ਦੀ ਧਰਤੀ ਹੈ ਜਿਸ ਕਰਕੇ ਇਸ ਦੀ ਭੂਗੋਲਿਕ ਸੁੰਦਰਤਾ ਫਿਲਮਕਾਰਾਂ ਨੂੰ ਆਕਰਸ਼ਿਤ ਕਰਦੀ ਹੈ। ਸ੍ਰੀ ਬੇਦੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸੂਬੇ ਨੂੰ ਸੈਰ-ਸਪਾਟਾ ਖੇਤਰ ਵਿਚ ਉਭਾਰਨ ਵਿੱਚ ਸਹਾਈ ਹੋਵੇਗਾ। ਪ੍ਰਸਿੱਧ ਕਾਮੇਡੀਅਨ ਸੁਨੀਲ ਪੌਲ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ਉਤੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਆਪਣੇ-ਆਪ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰ ਕੇ ਹੋਰ ਮੁਲਕਾਂ ਦੇ ਲੋਕਾਂ ਨੂੰ ਪੰਜਾਬ ਲਿਆਉਣ ਲਈ ਪੁੱਠਾ ਗੇੜ ਸ਼ੁਰੂ ਕੀਤਾ ਹੈ। ਆਈ.ਟੀ.ਸੀ. ਦੇ ਐਮ.ਡੀ. ਸਮੀਰ ਐਮ.ਸੀ. ਨੇ ਸੂਬੇ ਦੀ ਕਿਸਮਤ ਬਦਲਣ ਲਈ ਕਰਵਾਏ ਇਸ ਸ਼ਾਨਦਾਰ ਸਮਾਗਮ ਲਈ ਸੱਦਣ ਉਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਰਾਜ ਹੈ, ਜਿਸ ਕੋਲ ਸੈਰ-ਸਪਾਟਾ ਸਥਾਨ ਵਜੋਂ ਸਫ਼ਲ ਹੋਣ ਲਈ ਸਾਰੀਆਂ ਖੂਬੀਆਂ ਮੌਜੂਦ ਹਨ। ਉਨ੍ਹਾਂ ਨੇ ਪੰਜਾਬ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨ ਲਈ ਅਣਥੱਕ ਕੋਸ਼ਿਸ਼ਾਂ ਕਰਨ ਉਤੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਰਾਮੂਜੀ ਫਿਲਮ ਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਈ.ਵੀ. ਰਾਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਮਾਗਮ ਕਰਵਾ ਕੇ ਬਹੁਤ ਵਧੀਆ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬੇ ਦੇ ਇਕ ਉੱਚ ਪੱਧਰੀ ਵਫ਼ਦ ਨੇ ਹੈਦਰਾਬਾਦ ਵਿੱਚ ਇਸ ਸਟੂਡੀਓ ਦਾ ਦੌਰਾ ਕੀਤਾ ਸੀ। ਈ.ਵੀ. ਰਾਓ ਨੇ ਕਿਹਾ ਕਿ ਪੰਜਾਬੀਆਂ ਨੂੰ ਇਮਾਨਦਾਰੀ, ਬਹਾਦਰੀ ਤੇ ਮਹਿਮਾਨਨਿਵਾਜ਼ੀ ਦੇ ਨਾਲ-ਨਾਲ ਦੁਨੀਆ ਭਰ ਵਿੱਚ ਆਪਣੀ ਦਿਆਨਤਦਾਰੀ ਲਈ ਵੀ ਜਾਣਿਆ ਜਾਂਦਾ ਹੈ।
Punjab Bani 11 September,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ - ਵੈਕਸੀਨ ਪ੍ਰਤੀ ਭਰਮ- ਭੁਲੇਖੇ ਤੇ ਝਿਜਕ ਨੂੰ ਦੂਰ ਕਰਨ ਲਈ ਜਨਤਕ ਭਾਗੀਦਾਰੀ ਦੀ ਲੋੜ : ਡਾ ਬਲਬੀਰ ਸਿੰਘ - ਪੰਜਾਬ ਸਿਹਤ ਵਿਭਾਗ ਵੱਲੋਂ ‘ਮਿਸ਼ਨ ਇੰਦਧਨੁਸ਼’ ਅਧੀਨ 6156 ਟੀਕਾਕਰਨ ਸੈਸ਼ਨ ਲਗਾਏ ਜਾਣ ਦੀ ਯੋਜਨਾ - ਪੰਜਾਬ 2023 ਤੱਕ ਖਸਰੇ ਅਤੇ ਰੁਬੇਲਾ ਨੂੰ ਖ਼ਤਮ ਕਰਨ ਦੇ ਰਾਹ ’ਤੇ: ਡਾ ਬਲਬੀਰ ਸਿੰਘ ਚੰਡੀਗੜ੍ਹ/ਮੋਹਾਲੀ, 11 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 (ਆਈਐਮਆਈ5.0) ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ। ਇਸ ਸਮਾਗਮ ਰਾਹੀਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਯੋਗ ਬੱਚਿਆਂ ਦੇ ਟੀਕਾਕਰਨ ਰਾਹੀਂ ਪ੍ਰਤੀਰੋਧਕ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾਣਾ ਹੈ। ਇਸ ਮੌਕੇ ਮੋਮੈਂਟਮ ਰੂਟੀਨ ਇਮਯੂਨਾਈਜ਼ੇਸ਼ਨ ਟਰਾਂਸਫਾਰਮੇਸ਼ਨ ਐਂਡ ਇਕੁਇਟੀ ਪ੍ਰੋਜੈਕਟ (ਐਮ-ਆਰਆਈਟੀਈ) ਦੇ ਸਹਿਯੋਗ ਨਾਲ ਇੱਕ ਮੀਡੀਆ ਜਾਗਰੂਕਤਾ ਮੀਟਿੰਗ ਵੀ ਕਰਵਾਈ ਗਈ । ਇਸ ਮੌਕੇ ਸਕੱਤਰ ਸਿਹਤ-ਕਮ-ਮਿਸ਼ਨ ਡਾਇਰੈਕਟਰ ਐਨਐਚਐਮ ਪੰਜਾਬ ਡਾ: ਅਭਿਨਵ ਤ੍ਰਿਖਾ ਨੇ ਵੀ ਸ਼ਿਰਕਤ ਕੀਤੀ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਆਈਐਮਆਈ 5.0 ਦੇ ਹਿੱਸੇ ਵਜੋਂ ਸਿਹਤ ਵਿਭਾਗ ਉਨ੍ਹਾਂ ਮਸਲਿਆਂ ’ਤੇ ਧਿਆਨ ਕੇਂਦਰਿਤ ਕਰੇਗਾ ਜੋ ਟੀਕਾਕਰਨ ਕਵਰੇਜ ਵਿੱਚ ਅੜਿੱਕਾ ਬਣਦੇ ਹਨ ਅਤੇ ਉਨ੍ਹਾਂ ਆਬਾਦੀਆਂ ਨੂੰ ਵੀ ਕਵਰ ਕੀਤਾ ਜਾਵੇਗਾ, ਜੋ ਰੁਟੀਨ ਟੀਕਾਕਰਨ ਦੌਰਾਨ ਟੀਕਾ ਲਗਵਾਉਣ ਤੋਂ ਖੁੰਝ ਗਏ ਹਨ। ਸੂਬੇ ਨੇ ਅਜਿਹੇ ਲੋਕਾਂ , ਜਿਨ੍ਹਾਂ ਦਾ ਟੀਕਾਕਰਨ ਨਹੀਂ ਕੀਤਾ ਗਿਆ ਹੈ ਜਾਂ ਸਿਰਫ ਅੰਸ਼ਿਕ ਤੌਰ ’ਤੇ ਟੀਕਾਕਰਨ ਕੀਤਾ ਗਿਆ ਹੈ , ਤੱਕ ਪਹੁੰਚ ਕਰਨ ਲਈ ਵੱਖ-ਵੱਖ ਪੱਧਰ ’ਤੇ ਵਿਆਪਕ ਤੌਰ ’ਤੇ ਸਿਖਲਾਈ ਦਾ ਇੰਤਜ਼ਾਮ ਕੀਤਾ ਹੈ ਤਾਂ ਜੋ ਇਨ੍ਹਾਂ ਲੋਕਾਂ ਨੂੰ ਟੀਕਾਕਰਨ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਨੇ 60670 ਬੱਚਿਆਂ (0-5) ਅਤੇ 10163 ਗਰਭਵਤੀ ਔਰਤਾਂ ਨੂੰ ਦੇ ਟੀਕਾਕਰਨ ਲਈ 6156 ਸੈਸ਼ਨਾਂ ਦੀ ਯੋਜਨਾ ਬਣਾਈ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਹ ਮੁਹਿੰਮ 0 ਤੋਂ 5 ਸਾਲ ਦੀ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਤਰਜੀਹ ਦਿੰਦੀ ਹੈ ,ਜਿਨ੍ਹਾਂ ਨੇ ਕੋਈ ਵੀ ਟੀਕਾ ਨਹੀਂ ਲਗਾਇਆ ਅਤੇ ਇਸ ਮੁਹਿੰਮ ਦਾ ਮੁੱਖ ਟੀਚਾ ਸਾਰੇ ਯੋਗ ਬੱਚਿਆਂ ਨੂੰ ਜੀਵਨ ਰੱਖਿਅਕ ਟੀਕਾਕਰਨ ਮੁਹੱਈਆ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਮੁਹਿੰਮ ਦੇਸ਼ ਵਿਆਪੀ ਖ਼ਸਰਾ (ਮੀਜ਼ਲਜ਼) ਅਤੇ ਰੁਬੈਲਾ ਦੇ ਖਾਤਮੇ ਵੱਲ ਇੱਕ ਮਹੱਤਵਪੂਰਨ ਕਦਮ ਹੈ,ਜੋ ਇਹ ਯਕੀਨੀ ਬਣਾਉਂਦਾ ਹੈ ਕਿ 5 ਸਾਲ ਤੋਂ ਘੱਟ ਉਮਰ ਦਾ ਹਰ ਬੱਚਾ ਮੀਜ਼ਲਜ਼ ਅਤੇ ਰੁਬੇਲਾ ਕੰਟੇਨਿੰਗ ਵੈਕਸੀਨ (ਐਮਆਰਸੀਵੀ) ਦੇ ਅਤਿਜ਼ਰੂਰੀ ਦੋ-ਡੋਜ਼ ਸ਼ਡਿਊਲ ਨੂੰ ਜ਼ਰੂਰ ਪੂਰਾ ਕਰੇ। ਡਾ: ਅਭਿਨਵ ਤ੍ਰਿਖਾ ਨੇ ਯੂ-ਵਿਨ ਪੋਰਟਲ ਰਾਹੀਂ ਤਕਨਾਲੋਜੀ ਦੇ ਏਕੀਕਰਨ ਨੂੰ ਵੀ ਰੇਖਾਂਕਿਤ ਕੀਤਾ। ਇਹ ਅਤਿ-ਆਧੁਨਿਕ ਪਲੇਟਫਾਰਮ ਹੈਲਥਕੇਅਰ ਪੇਸ਼ੇਵਰਾਂ ਨੂੰ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਟੀਕਾਕਰਨ ਸਬੰਧੀ ਵੇਰਵਿਆਂ ਅਤੇ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਟਰੈਕ ਕਰਨ ਅਤੇ ਦਸਤਾਵੇਜ਼ੀ ਰਿਕਾਰਡ ਬਣਾਉਣ ਦੇ ਯੋਗ ਬਣਾਉਂਦਾ ਹੈ ਤਾਂ ਜੋ ਮੁਕੰਮਲ ਰੂਪ ਵਿੱਚ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਇਆ ਜਾ ਸਕੇ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਨੇ ਸਿਹਤ ਸਟਾਫ਼ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸੀਮਾਂਤ ਜਾਂ ਕਮਜੋਰ ਵਰਗਾਂ ਤੱਕ ਪਹੁੰਚ ਕੀਤੀ ਜਾਵੇ। ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਹਿਤਿੰਦਰ ਕੌਰ ਨੇ ਇਸ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਸਿਹਤ ਮੰਤਰੀ ਨੂੰ ਮੁਹਿੰਮ ਦੇ ਟੀਚਿਆਂ ਦੀ ਸੌ ਫੀਸਦ ਪ੍ਰਾਪਤੀ ਦਾ ਭਰੋਸਾ ਵੀ ਦਿੱਤਾ। ਡਾ: ਗੋਪਾਲ ਕ੍ਰਿਸ਼ਨ ਸੋਨੀ, ਪ੍ਰੋਜੈਕਟ ਡਾਇਰੈਕਟਰ, ਯੂਐਸਏਆਈਡੀ ਨੇ ਐਮ-ਆਰਆਈਟੀਈ ਨੇ ਕਿਹਾ ਕਿ ਪੰਜਾਬ ਰਾਜ ਨੇ ਸਰਕਾਰ ਦੀ ਅਗਵਾਈ ਹੇਠ ਰਾਜੇ ਦੇ ਕਮਜੋਰ ਤੇ ਸੀਮਾਂਤ ਵਰਗ ਲਈ ਕੋਵਿਡ-19 ਵੈਕਸੀਨੇਸ਼ਨ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ ਅਤੇ ਇਸ ਮੁਹਿੰਮ ਵਿੱਚ ਵੀ ਸਿਹਤ ਵਿਭਾਗ ਦਾ ਵਧ ਚੜ੍ਹਕੇ ਸਹਿਯੋਗ ਕੀਤਾ ਜਾਵੇਗਾ। ਡੱਬੀ: ਰੁਟੀਨ ਇਮਯੂਨਾਈਜ਼ੇਸ਼ਨ ਟਰਾਂਸਫਾਰਮੇਸ਼ਨ ਅਤੇ ਇਕੁਇਟੀ ਪ੍ਰੋਜੈਕਟ ਦਾ ਮੋਮੈਂਟਮ ਕੀ ਹੈ। ਯੂਐਸਏਆਈਡੀ ਵੱਲੋਂ ਸਹਿਯੋਗ ਪ੍ਰਾਪਤ ‘ ਮੋਮੈਂਟਮ ਰੂਟੀਨ ਇਮਯੂਨਾਈਜ਼ੇਸ਼ਨ ਟਰਾਂਸਫਾਰਮੇਸ਼ਨ ਅਤੇ ਇਕੁਇਟੀ ਪ੍ਰੋਜੈਕਟ ’ ਨੇ ਭਾਰਤ ਵਿੱਚ ਕੋਵਿਡ-19 ਟੀਕਾਕਰਨ ਨੂੰ ਵਧਾਉਣ ਲਈ ਰਾਸ਼ਟਰੀ ਅਤੇ ਰਾਜ ਸਰਕਾਰਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਜੌਨ ਸਨੋ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਦੀ ਸਿਫਾਰਸ਼ ਕੀਤੀ । ਜੌਨ ਸਨੋ ਇੰਡੀਆ ਪ੍ਰਾਈਵੇਟ ਲਿਮਟਿਡ, ਜੋ ਕਿ ਜੇਐਸਆਈ ਯੂਐਸ ਦੀ ਇੱਕ ਐਫੀਲੀਏਟ ਹੈ , ਭਾਰਤ ਸਰਕਾਰ ਦੇ ਨਾਲ ਨਜ਼ਦੀਕੀ ਸਹਿਯੋਗ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਟੀਕਾਕਰਨ ਲਈ ਵੱਖ-ਵੱਖ ਵਰਗਾਂ ਤੱਕ ਪਹੁੰਚ ਅਤੇ ਡਿਲੀਵਰੀ ਦੇ ਯਤਨਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਭਾਰਤ ਦੇ ਚੁਣੇ ਹੋਏ 18 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਖਾਸ ਤੌਰ ’ਤੇ ਕਮਜ਼ੋਰ ਅਤੇ ਸੀਮਾਂਤ ਆਬਾਦੀ ਲਈ, ਟੀਕਾਕਰਨ ਦੀ ਮੰਗ, ਵੰਡ ਨੂੰ ਵਧਾਉਣ ਲਈ ਸਥਾਨਕ ਗੈਰ-ਸਰਕਾਰੀ ਸੰਗਠਨਾਂ ਤੋਂ ਵੀ ਮਦਦ ਲਈ ਜਾਂਦੀ ਹੈ।
Punjab Bani 11 September,2023
19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ ਕਿ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਸੀ, ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।
Punjab Bani 11 September,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ
ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ ਦੇਣਾ ਚਾਹੁੰਦਾ ਹਾਂ: ਭਗਵੰਤ ਸਿੰਘ ਮਾਨ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦਾ ਕੀਤਾ ਉਦਘਾਟਨ ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਕਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਲਾਜ਼ਮੀ ਵਿਸ਼ਵ ਦਾ ਮੋਹਰੀ ਸੂਬਾ ਬਣਾਉਣਾ ਪਵੇਗਾ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਜ਼ਰੂਰ ਮਿਲੇ ਤਾਂ ਕਿ ਤੁਹਾਨੂੰ ਲੋਕਾਂ ਦੀਆਂ ਦੁਆਵਾਂ ਤੇ ਸ਼ੁੱਭ ਇੱਛਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ (ਰੋਟੀ ਵਾਲੇ ਡੱਬੇ) ਦੇਖਣਾ ਚਾਹੁੰਦੇ ਹਨ ਤਾਂ ਕਿ ਉਹ ਨਸ਼ਿਆਂ ਦੇ ਟੀਕਿਆਂ ਤੋਂ ਦੂਰ ਹੋਣ। ਉਨ੍ਹਾਂ ਉਮੀਦ ਜਤਾਈ ਕਿ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨਾ ਇਸ ਪਵਿੱਤਰ ਕਾਰਜ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ ਕਿਉਂਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਦੇਸ਼ ਤੇ ਵਿਸ਼ਵ ਭਰ ਤੋਂ ਆਈਆਂ ਉੱਘੀਆਂ ਹਸਤੀਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਰੋਹ ਨਹੀਂ ਹੈ, ਸਗੋਂ ਇਹ ਅਜਿਹਾ ਸਮਾਗਮ ਹੈ, ਜੋ ਸੂਬੇ ਦੀ ਰੂਹ, ਮਿੱਟੀ ਤੇ ਦਿਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੁਪਨਾ ਗਤੀਸ਼ੀਲ ਤੇ ਗੁਰੂਆਂ ਦੇ ਵਰੋਸਾਏ ਪੰਜਾਬ ਦੇ ਛੁਪੇ ਹੋਏ ਪਹਿਲੂਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਸੈਲਾਨੀ ਸੂਬੇ ਵੱਲ ਖਿੱਚੇ ਆਉਣਗੇ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ਵਿੱਚ ਕੰਮ ਕਰਨ ਦਾ ਸੋਚਿਆ ਤੱਕ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਭੂਗੋਲਿਕ ਪੱਖੋਂ ਵੀ ਪੰਜਾਬ ਵਰੋਸਾਈ ਹੋਈ ਧਰਤ ਹੈ ਅਤੇ ਸੂਬਾ ਸਰਕਾਰ ਦੀ ਇੱਛਾ ਸੈਰ-ਸਪਾਟਾ ਖ਼ੇਤਰ ਨੂੰ ਨਵੀਂ ਉੱਚਾਈ ਉਤੇ ਲੈ ਕੇ ਜਾਣ ਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਇਕ ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੀਆਂ ਹੋਰ ਥਾਵਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨ ਉਤੇ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਹਨ, ਜਿਨ੍ਹਾਂ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਦੇਸ਼ ਦੀ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ, ਜਿਸ ਬਾਰੇ ਦੁਨੀਆ ਨੂੰ ਦੱਸਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਹਰੇਕ ਇੰਚ ਗੁਰੂਆਂ, ਪੀਰਾਂ-ਫ਼ਕੀਰਾਂ, ਸ਼ਹੀਦਾਂ ਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਗਲੋਬਲ ਸਿਟੀਜ਼ਨ’ ਹਨ, ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਵਿਸ਼ਵ ਭਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਤੇ ਸਹਿਣਸ਼ੀਲਤਾ ਦੀ ਭਾਵਨਾ ਗੁੜ੍ਹਤੀ ਵਿੱਚ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਸਥਾਪਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਕਾਰਨ ਪੰਜਾਬੀਆਂ ਨੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਸੇਵਾ ਵਿੱਚ ਵੀ ਸਿਰਕੱਢ ਹਨ, ਜਿਹੜੇ ਹਰੇਕ ਸੰਕਟ ਦੇ ਸਮੇਂ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਅਮੀਰ ਦੇ ਸ਼ਾਨਾਮੱਤੇ ਵਿਰਸੇ ਨੇ ਸਦੀਆਂ ਤੋਂ ਲੋਕਾਂ ਨੂੰ ਆਪਣੇ ਵੱਲ ਖਿੱਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਜ਼ਰੂਰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਤੇ ਸਹੂਲਤਾਂ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਦਾ ਵਿਸਤਾਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਉਦੇਸ਼ ਨਾਲ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਰੇ ਨਿਵੇਸ਼ਕ ਤੇ ਉੱਦਮੀ ਦੂਰ-ਦੁਰਾਡਿਓਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ। ਉਨ੍ਹਾਂ ਉਮੀਦ ਜਤਾਈ ਕਿ ਪੁਰਜ਼ੋਰ ਕੋਸ਼ਿਸ਼ਾਂ ਨਾਲ ਆਉਣ ਵਾਲੇ ਦਿਨਾਂ ਵਿੱਚ ਸੈਰ-ਸਪਾਟਾ ਖ਼ੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਸਥਾਨ ਵਜੋਂ ਉਭਾਰਨ ਵਿੱਚ ਸਾਡੀ ਸਰਕਾਰ ਕੋਈ ਕਮੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਰਾਹੀਂ ਪੰਜਾਬ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸ ਤੋਂ ਇਲਾਵਾ ਜਿੰਦਲ ਸਟੀਲ, ਵਰਬਿਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ 50 ਤੋਂ 100 ਏਕੜ ਜ਼ਮੀਨ ਵਿੱਚ ‘ਸੈਲੀਬ੍ਰੇਸ਼ਨ ਡੈਸਟੀਨੇਸ਼ਨ’ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੇ ਮੌਕਿਆਂ ਉਤੇ ਜਸ਼ਨ ਮਨਾਉਣ ਲਈ ਇਸ ਸੈਲੀਬ੍ਰੇਸ਼ਨ ਪੁਆਇੰਟ ਉਤੇ ਬੈਂਕੁਇਟ ਹਾਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਤਰ੍ਹਾਂ ਦਾ ਇਹ ਪਹਿਲਾ ‘ਸੈਲੀਬ੍ਰੇਸ਼ਨ ਪੁਆਇੰਟ’ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸਹਾਈ ਸਾਬਤ ਹੋਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਈਕੋ-ਟੂਰਿਜ਼ਮ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਕਿਉਂ ਜੋ ਸੂਬੇ ਨੂੰ ਕੁਦਰਤੀ ਸੌਗਾਤਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਚਮਰੋੜ ਪੱਤਣ ਵਰਗੀਆਂ ਥਾਵਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਫਿਲਮਾਂ ਰਿਲੀਜ਼ ਕਰਨ ਲਈ ਪੰਜਾਬ ਵਿਚ ਫਿਲਮ ਸਿਟੀ ਵਿਕਸਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸਰਹੱਦਾਂ ਤੋਂ ਪਾਰ ਜਾ ਕੇ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਨੀਤੀਆਂ ਲਾਗੂ ਕੀਤੀਆਂ ਹਨ ਅਤੇ ਲੋੜ ਪੈਣ ਉਤੇ ਇੰਡਸਟਰੀ ਦੇ ਦਿੱਗਜ਼ਾਂ ਮੁਤਾਬਕ ਨੀਤੀ ਵਿੱਚ ਸੋਧ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਹੈ ਅਤੇ ਸਨਅਤਕਾਰਾਂ ਲਈ ਹੁਣ ਸਹੀ ਮਾਅਨਿਆਂ ਵਿਚ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲਾਂ ਇਹ ਪ੍ਰਣਾਲੀ ਸਿਰਫ਼ ਖਾਨਾਪੂਰਤੀ ਹੁੰਦੀ ਸੀ ਕਿਉਂਕਿ ਇਸ ਨੂੰ ਸਹੀ ਭਾਵਨਾ ਨਾਲ ਲਾਗੂ ਹੀ ਨਹੀਂ ਕੀਤਾ ਗਿਆ, ਜਿਸ ਕਰ ਕੇ ਨਿਵੇਸ਼ਕਾਰਾਂ ਦਾ ਸ਼ੋਸ਼ਣ ਹੁੰਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਐਮ.ਓ.ਯੂ. ਸੱਤਾ ਵਿਚਲੇ ਰਸੂਖ਼ਦਾਰ ਪਰਿਵਾਰਾਂ ਨਾਲ ਹੁੰਦੇ ਸਨ ਪਰ ਹੁਣ ਇਹ ਸਮਝੌਤੇ ਪੰਜਾਬ ਤੇ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਜਵਾਨਾਂ ਨੂੰ 35848 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਨੌਕਰੀਆਂ ਨਿਰੋਲ ਮੈਰਿਟ ਤੇ ਪਾਰਦਰਸ਼ਤਾ ਦੇ ਆਧਾਰ ਉਤੇ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸ ਨੇ ਕਲਰ ਕੋਡ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿਚ ਸਨਅਤੀ ਯੂਨਿਟ ਸਥਾਪਤ ਕਰਨਾ ਚਾਹੁੰਦਾ ਹੈ, ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਤੋਂ ਵਿਲੱਖਣ ਰੰਗ ਵਾਲਾ ਸਟੈਂਪ ਪੇਪਰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਯੂਨਿਟ ਸਥਾਪਤ ਕਰਨ ਲਈ ਹੁਣ ਸਟੈਂਪ ਪੇਪਰ ਖਰੀਦਣ ਮੌਕੇ ਹੀ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਹਾਸਲ ਕਰਨ ਲਈ ਲੋੜੀਂਦੀ ਫੀਸ ਦੇਣੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਸਨਅਤਕਾਰ ਨੂੰ ਯੂਨਿਟ ਸਥਾਪਤ ਕਰਨ ਲਈ ਕੰਮਕਾਜ ਵਾਲੇ 15 ਦਿਨਾਂ ਦੇ ਅੰਦਰ ਸਾਰੇ ਵਿਭਾਗਾਂ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਹੋ ਜਾਣਗੀਆਂ। ਉਦਯੋਗਪਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ, ਆਹਲਾ ਦਰਜੇ ਦੇ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਕੰਮ ਸੱਭਿਆਚਾਰ ਵਾਲੇ ਸੁਖਾਵੇਂ ਮਾਹੌਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਨਵੇਂ ਵਿਚਾਰਾਂ ਤੇ ਸੁਝਾਵਾਂ ਲਈ ਹਮੇਸ਼ਾ ਹੀ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਦੀ ਧਰਤੀ ਸਭ ਤੋਂ ਵੱਧ ਜਰਖੇਜ਼ ਹੈ ਅਤੇ ਇਸ ਧਰਤੀ ਉਤੇ ਨਫਰ਼ਤ ਦੇ ਬੀਜ ਤੋਂ ਸਿਵਾਏ ਕੁਝ ਵੀ ਬੀਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦਾ ਰਸਤਾ ਦਿਖਾਇਆ, ਜਿਸ ਕਰਕੇ ਸੂਬੇ ਵਿਚ ਆਪਸੀ ਮਿਲਵਰਤਨ, ਪਿਆਰ ਅਤੇ ਏਕਤਾ ਬਹੁਤ ਮਜ਼ਬੂਤ ਹਨ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਆਪਸੀ ਪਿਆਰ ਅਤੇ ਸਮਾਜਿਕ ਤੰਦਾਂ ਪੀਢੀਆਂ ਕਰਨ ਲਈ ਹਰੇਕ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਯਾਦਗਾਰ ਮੁਕੰਮਲ ਕਰੇਗੀ ਤਾਂ ਕਿ 21 ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿੱਚ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜੰਗ ਬਹਾਦਰੀ ਦੀ ਲਾਮਿਸਾਲ ਗਾਥਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੇ ਰਿਣੀ ਰਹਿਣਗੇ, ਜਿਨ੍ਹਾਂ ਨੇ ਦੁਸ਼ਮਣ ਦੀ ਈਨ ਮੰਨਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 36ਵੀਂ ਸਿੱਖਜ਼ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਨਹੀਂ ਮਿਲਦੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਘਟਨਾ ਨੂੰ ਅੱਖੋਂ-ਪਰੋਖੇ ਕੀਤਾ ਅਤੇ ਇੱਥੋਂ ਤੱਕ ਕਿ ਇਸ ਯਾਦਗਾਰ ਲਈ ਫੰਡ ਨਹੀਂ ਜਾਰੀ ਕੀਤੇ ਗਏ। ਉਨ੍ਹਾਂ ਕਿਹਾ, “ਅਸੀਂ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ, ਜਿਸ ਕਰ ਕੇ ਹੁਣ ਇਸ ਯਾਦਗਾਰ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਦੇਸ਼ ਵਿਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਬਿਹਤਰ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਉਹ ਦਿਨ ਨਹੀਂ ਦੇਖਣੇ ਪੈਣਗੇ, ਜਦੋਂ ਇੱਥੋਂ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਹਾਸਲ ਕਰਨ ਲਈ ਯੂਕਰੇਨ ਵਰਗੇ ਮੁਲਕਾਂ ਵਿਚ ਜਾਣਾ ਪਵੇਗਾ ਕਿਉਂ ਜੋ ਪੰਜਾਬ ਛੇਤੀ ਹੀ ਆਪਣੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੇ ਨੌਜਵਾਨਾਂ ਦੇ ਵਿਦੇਸ਼ ਜਾਣ ਨੂੰ ਰੁਝਾਨ ਨੂੰ ਠੱਲ੍ਹ ਪਾਵੇਗਾ ਅਤੇ ਇਸ ਨਾਲ ਸੂਬੇ ਦੇ ਡਾਕਟਰ ਇੱਥੇ ਹੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਆਦਿ ਦਾ ਕੇਂਦਰੀ ਬਿੰਦੂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਚਾਨਣ ਮੁਨਾਰਾ ਸਾਬਤ ਹੋਵੇਗਾ। ਇਸ ਮੌਕੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਵਿੱਚ ਸੈਰ-ਸਪਾਟਾ ਸੰਮੇਲਨ ਵਿਚ ਪਹੁੰਚੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਆਪਣੇ ਦਰਵਾਜ਼ੇ ਖੋਲ੍ਹ ਰਿਹਾ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਧਾਰਮਿਕ ਸੈਰ-ਸਪਾਟੇ ਤੋਂ ਇਲਾਵਾ ਸੈਰ-ਸਪਾਟੇ ਦੇ ਬਾਕੀ ਖੇਤਰਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਨੀਤੀਆਂ ਤਿਆਰ ਕਰਕੇ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੁੱਟੀਆਂ ਮਨਾਉਣ ਲਈ ਵਿਸ਼ੇਸ਼ ਥਾਵਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਪੱਖੀ ਸਰਕਾਰ ਹੈ, ਜੋ ਸੈਰ-ਸਪਾਟੇ ਦੇ ਖੇਤਰ ਦੇ ਵਿਕਾਸ ਲਈ ਵੱਡੇ ਕਦਮ ਚੁੱਕ ਰਹੀ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜੇਮਾਜਰਾ, ਅਨਮੋਲ ਗਗਨ ਮਾਨ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Punjab Bani 11 September,2023
ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ
ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਪਟਿਆਲਾ (11-09-2023): ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਨੇ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਨਾਮਵਰ ਸੰਸਥਾ ਦੇ ਇਤਿਹਾਸ, ਵਿੱਦਿਅਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਜੀ.ਐਸ.ਬੱਤਰਾ, ਡੀਨ ਅਕਾਦਮਿਕ ਮਾਮਲੇ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਦਿਆਰਥੀਆਂ ਨੂੰ ਆਪਣੇ ਲੰਬੇ ਜੀਵਨ ਕਾਲ ਦੀਆਂ ਪ੍ਰਾਪਤੀਆਂ ਦੇ ਮੱਦੇ ਨਜ਼ਰ ਵਿਦਿਆਰਥੀਆਂ ਨੂੰ ਉਚੀਆਂ ਮੱਲ੍ਹਾਂ ਮਾਰਨ ਦੀ ਤਾਕੀਦ ਕੀਤੀ। ਕਾਲਜ ਵਾਈਸ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਘਰੇਲੂ ਪ੍ਰੀਖਿਆ (MST), ਹਾਜ਼ਰੀਆਂ, ਜੁਰਮਾਨੇ, ਕਾਲਜ ਕਲਰ ਆਦਿ ਦੇ ਨਿਯਮਾਂ ਸੰਬੰਧੀ ਜਾਣੂ ਕਰਵਾਇਆ। ਡਾ. ਦੀਪਿਕਾ ਰਾਜਪਾਲ ਨੇ ਸਮੂਹ ਸਟਾਫ਼ ਮੈਂਬਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਟੀਚਿੰਗ ਪ੍ਰੈਕਟਿਸ, ਸੈਕਸ਼ਨ, ਟਾਈਮ-ਟੇਬਲ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਾਲਜ ਵਿੱਚ ਹੋਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਅਸਿ. ਪ੍ਰੋ. ਨਵਨੀਤ ਕੌਰ ਜੇਜੀ, ਐਨ.ਐਸ.ਐਸ. ਸੰਬੰਧੀ ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਸਵੀਪ ਗਤੀਵਿਧੀਆਂ ਸੰਬੰਧੀ ਡਾ. ਏਕਤਾ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ. (ਡਾ.) ਇੰਦਰਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
Punjab Bani 11 September,2023
ਇਤਿਹਾਸ ਚ ਪਹਿਲੀ ਵਾਰੀ ਪਿੰਡ ਕੱਛਵੀ ਤੋਂ ਸ਼ੁਰੂ ਹੋਈ ਪੀ.ਆਰ.ਟੀ.ਸੀ ਬੱਸ ਸੇਵਾ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ
ਇਤਿਹਾਸ ਚ ਪਹਿਲੀ ਵਾਰੀ ਪਿੰਡ ਕੱਛਵੀ ਤੋਂ ਸ਼ੁਰੂ ਹੋਈ ਪੀ.ਆਰ.ਟੀ.ਸੀ ਬੱਸ ਸੇਵਾ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ -ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ ਦੇ ਇਤਿਹਾਸਕ ਫੈਸਲੇਂ ਦੀ ਹਰ ਪਾਸੇ ਸ਼ਲਾਘਾ -ਪਹਿਲੀ ਵਾਰੀ ਪਿੰਡ 'ਚ ਪਹੁੰਚੀ ਬੱਸ ਨਾਲ ਪਿੰਡ ਹੋਵੇਗਾ ਤਰੱਕੀ ਦੀਆਂ ਰਾਹਾਂ ਤੇ- ਗੁਰਵਿੰਦਰ ਸਿੰਘ ਲਾਲੀ ਰਹਿਲ ਪਟਿਆਲਾ 11 ਸਤੰਬਰ ( ) ਪੀਆਰਟੀਸੀ ਵੱਲੋਂ ਕੀਤੇ ਨਿਵੇਕਲੇ ਅਤੇ ਇਤਿਹਾਸਕ ਫੈਸਲੇਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਦਰਅਸਲ ਪਹਿਲਾ ਪੀਆਰਟੀਸੀ ਦੀ ਬੱਸ ਸਾਹਨੀਪੁਰ, ਟਾਂਡਾ ਆਦਿ ਤੋਂ ਕਈ ਪਿੰਡਾਂ ਨੂੰ ਹੋ ਕੇ ਪਟਿਆਲੇ ਪੁੱਜਦੀ ਸੀ ਜੋ ਹੁਣ ਨਵੀਂ ਸ਼ੁਰਆਤ ਰਾਹੀ ਪਿੰਡ ਕਛਵੀ ਵਿੱਚੋ ਹੋ ਕੇ ਹੋਰਨਾਂ ਪਿੰਡਾਂ ਦੇ ਰਸਤੇ ਰਾਹੀ ਪਟਿਆਲਾ ਪੁੱਜੇਗੀ। ਪਿੰਡ ਵਾਸੀਆਂ ਦੇ ਕਹਿਣ ਮੁਤਾਬਿਕ ਨੇੜਲੇ ਪਿੰਡ ਕੱਛਵੀ ਵਿੱਚੋਂ ਬੱਸ ਨਾ ਗੁਜਰਣ ਕਾਰਨ ਇੱਥੋਂ ਦੇ ਲੋਕ ਲੰਮੇ ਸਮੇਂ ਤੋਂ ਪਰੇਸ਼ਾਨ ਸਨ। ਪਿੰਡ ਕਛਵੀ ਦੇ ਗੁਰਵਿੰਦਰ ਸਿੰਘ ਲਾਲੀ ਰਹਿਲ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਕਰਦਿਆ ਕਿਹਾ ਲੰਮੇ ਸਮੇਂ ਤੋਂ ਅਕਾਲੀ ਤੇ ਕਾਂਗਰਸੀ ਸਰਕਾਰਾਂ ਸੀਟਾਂ ਤੇ ਕਾਬਜ ਰਹੀਆਂ ਪਰ ਕਿਸੇ ਨੇ ਵੀ ਪਿੰਡ ਦੇ ਇਸ ਖਾਸ ਮੁੱਦੇ ਦੀ ਸਾਰ ਲੈਣਾ ਠੀਕ ਨਹੀ ਸਮਝਿਆ। ਜਿਸ ਦਾ ਨਤੀਜਾਂ ਕਿ ਇੱਥੋਂ ਦੀਆਂ ਨੌਜਵਾਨ ਕੁੜੀਆਂ ਅਤੇ ਮੁੰਡਿਆਂ ਨੂੰ ਕਾਲਜਾਂ ਤੱਕ ਪਹੁੰਚਣ ਲਈ ਦੇਵੀਗੜ੍ਹ ਤੇ ਨੇੜਲੇ ਪਿੰਡਾਂ ਤੱਕ ਪੈਦਲ ਜਾਂ ਮੋਟਰਸਾਈਕਲਾਂ ਤੇ ਜਾਣਾ ਪੈਂਦਾ ਸੀ। ਜਿਸ ਕਾਰਨ ਬੱਚਿਆਂ ਦੇ ਮਾਪੇ ਬਹੁਤ ਪ੍ਰੇਸ਼ਾਨ ਸਨ | ਇਹੋ ਨਹੀ ਬਲਕਿ ਪਟਿਆਲੇ ਜਾਣ ਲਈ ਪਿੰਡ ਵਾਸੀਆਂ ਨੂੰ ਨੇੜਲੇ ਪਿੰਡ ਦੇਵੀਗੜ੍ਹ ਆ ਕੇ ਬੱਸ ਲੈਣੀ ਪੈਂਦੀ ਸੀ ਜਿਸ ਲਈ ਕਈ ਵਾਰੀ ਬਰਸਾਤਾਂ ਹੋਣ ਕਾਰਣ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਚੇਅਰਮੈਨ ਹਡਾਣਾ ਦੀ ਉੱਚੇਚੀ ਸੋਚ ਸਦਕਾ ਕੱਛਵੀ ਪਿੰਡ ਤੱਕ ਬੱਸ ਪਹੁੰਚਣ ਨਾਲ ਜਿੱਥੇ ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਜਾਣਾ ਆਸਾਨ ਹੋਵੇਗਾ ਉੱਥੇ ਹੀ ਪਿੰਡ ਵਾਸੀਆਂ ਨੂੰ ਪਟਿਆਲਾ ਜਾ ਹੋਰ ਇਲਾਕਿਆ ਤੱਕ ਜਾਣ ਲਈ ਖੱਜਰ ਖੁਆਰ ਨਹੀ ਹੋਣਾ ਪਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉੱਥੇ ਹੀ ਇਸ ਮੁਸ਼ਕਲ ਲਈ ਹੰਭਲਾ ਮਾਰਨ ਵਾਲੇ ਗੁਰਵਿੰਦਰ ਸਿੰਘ ਲਾਲੀ ਰਹਿਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਬਿੱਟੂ , ਧਰਮਿੰਦਰ ਸਿੰਘ , ਜਗਪ੍ਰੀਤ ਸਿੰਘ ,ਅਮਰਦੀਪ ਸਿੰਘ , ਅਮ੍ਰਿਤ ਰਹਿਲ ਸੋਪੂ, ਹਰਭਜਨ ਸਿੰਘ , ਮਿੰਦਰ ਸਿੰਘ , ਸਰੂਪ ਸਿੰਘ ,ਗੁਰਸੇਵਕ ਸਿੰਘ , ਲਾਭ ਸਿੰਘ , ਕਰਮ ਸਿੰਘ , ਸੇਵਾ ਸਿੰਘ , ਮੇਜਰ ਸਿੰਘ , ਗੁਰਮੀਤ ਸਿੰਘ , ਕਿੰਦਰ ਸਿੰਘ ਮੌਜੂਦ ਰਹੇ
Punjab Bani 11 September,2023
ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ
ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ ਚੰਡੀਗੜ੍ਹ, 10 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਲੀਮਾਨੀ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਨੂੰ ਲੀਹ ’ਤੇ ਪਾਉਂਦਿਆਂ ਵੱਖ-ਵੱਖ ਪਾਰਲੀਮਾਨੀ ਸੀਟਾਂ ਲਈ ਇੰਚਾਰਜਾਂ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਨੇ ਚਾਰ ਵਿਧਾਨ ਸਭਾ ਹਲਕਿਆਂ ਲਈ ਮੁੱਖ ਸੇਵਾਦਾਰਾਂ ਦਾ ਵੀ ਐਲਾਨ ਕੀਤਾ, ਜਿਹਨਾਂ ਵਿਚ ਹਰਿੰਦਰ ਸਿੰਘ ਮਹਿਰਾਜ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਉੜਮੁੜ ਟਾਂਡਾ, ਕਬੀਰ ਦਾਸ ਸ਼ੁਤਰਾਣਾ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਹੁਸ਼ਿਆਰਪੁਰ ਸ਼ਾਮਲ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਪ੍ਰਚਾਰ ਮੁਹਿੰਮ ਤੇ ਤਾਲਮੇਲ ਇੰਚਾਰਜਾਂ ਵਿਚ ਅੰਮ੍ਰਿਤਸਰ ਹਲਕੇ ਲਈ ਅਨਿਲ ਜੋਸ਼ੀ, ਗੁਰਦਾਸਪੁਰ ਲਈ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਬਿਕਰਮ ਸਿੰਘ ਮਜੀਠੀਆ, ਜਲੰਧਰ ਲਈ ਡਾ. ਸੁਖਵਿੰਦਰ ਸੁੱਖੀ, ਸ੍ਰੀ ਆਨੰਦਪੁਰ ਸਾਹਿਬ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲਈ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲਈ ਸਿਕੰਦਰ ਸਿੰਘ ਮਲੂਕਾ,ਸੰਗਰੂਰ ਲਈ ਇਕਬਾਲ ਸਿੰਘ ਝੂੰਦਾਂ, ਬਠਿੰਡਾ ਲਈ ਹਰਸਿਮਰਤ ਕੌਰ ਬਾਦਲ ਤੇ ਲੁਧਿਆਣਾ ਸ਼ਹਿਰੀ ਲਈ ਐਨ ਕੇ ਸ਼ਰਮਾ ਤੇ ਦਿਹਾਤੀ ਲਈ ਤੀਰਥ ਸਿੰਘ ਮਾਹਲਾ ਸ਼ਾਮਲ ਹਨ।
Punjab Bani 10 September,2023
ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ
ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ ਦੁਨੀਆ ਅੱਗੇ ਪੰਜਾਬੀਆਂ ਦੀ ਬਹਾਦਰੀ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੀ ਅਦੁੱਤੀ ਭਾਵਨਾ ਦਾ ਪ੍ਰਗਟਾਵਾ ਕਰੇਗਾ ਤਿੰਨ ਰੋਜ਼ਾ ਸੰਮੇਲਨ ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (ਸੈਰ-ਸਪਾਟਾ ਸੰਮੇਲਨ) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ। ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਕਵੀਆਂ ਦਾ ਆਸ਼ੀਰਵਾਦ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼, ਹਰੀ ਕ੍ਰਾਂਤੀ ਵਰਗੇ ਵੱਡੇ ਅੰਦੋਲਨਾਂ ਦੀ ਅਗਵਾਈ ਪੰਜਾਬ ਨੇ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਭੂਗੋਲਿਕ ਸੁੰਦਰਤਾ ਦੀ ਬਖਸ਼ ਪ੍ਰਾਪਤ ਹੈ ਜੋ ਇਸ ਪਾਵਨ ਧਰਤੀ ਉਤੇ ਆਉਣ ਵਾਲੇ ਹਰੇਕ ਵਿਅਕਤੀ ਦੀਆਂ ਅੱਖਾਂ ਨੂੰ ਮੋਹ ਲੈਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਵਿਲੱਖਣ ਖੂਬੀਆਂ ਨੂੰ ਦਰਸਾਉਣ ਲਈ ਪੰਜਾਬ ਸਰਕਾਰ ਵੱਲੋਂ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਨੂੰ ਅਣਗੌਲਿਆਂ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਸੈਰ-ਸਪਾਟੇ ਨਾਲ ਸਬੰਧਤ ਛੇ ਸੈਸ਼ਨ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੈਸ਼ਨਾਂ ਦੌਰਾਨ ਸੈਰ-ਸਪਾਟੇ ਵਜੋਂ ਅੰਮ੍ਰਿਤਸਰ ਦਾ ਸਥਾਨ (ਅੰਮ੍ਰਿਤਸਰ ਇਨ ਟੂਰਿਜ਼ਮ ਡੈਸਟੀਨੇਸ਼ਨ), ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ/ਹੋਮ ਸਟੇਅ ਟੂਰਿਜ਼ਮ, ਫੂਡ ਐਂਡ ਕਲਿਨਰੀ ਟੂਰਿਜ਼ਮ, ਵੈੱਲਨੈੱਸ ਟੂਰਿਜ਼ਮ ਅਤੇ ਮੀਡੀਆ/ਇੰਟਰਟੇਨਮੈਂਟ ਟੂਰਿਜ਼ਮ ਵਰਗੇ ਵਿਸ਼ਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਉਸ ਦੀ ਨਿੱਘੀ ਮੇਜ਼ਬਾਨੀ ਸਦਕਾ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਤਿੰਨ ਰੋਜ਼ਾ ਸੰਮੇਲਨ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜ੍ਹਨ ਲਈ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਨੂੰ ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਦੁਨੀਆ ਸਾਹਮਣੇ ਸੂਬੇ ਦੇ ਅਮੀਰ ਵਿਰਸੇ ਨੂੰ ਉਭਾਰਨ ਦਾ ਢੁਕਵਾਂ ਮੰਚ ਸਾਬਤ ਹੋਵੇਗਾ।
Punjab Bani 10 September,2023
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਮੋਰਿੰਡਾ/ਚੰਡੀਗੜ੍ਹ, 10 ਸਤੰਬਰ: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ। ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾਵੇ। ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ। ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Punjab Bani 10 September,2023
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਮੋਰਿੰਡਾ/ਚੰਡੀਗੜ੍ਹ, 10 ਸਤੰਬਰ: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ। ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾਵੇ। ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ। ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Punjab Bani 10 September,2023
ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਬਣੀ ਵਰਦਾਨ
ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਬਣੀ ਵਰਦਾਨ -ਦਿਲ ਦੇ ਰੋਗ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰਿਪਸੀ ਨਾਲ ਮਰੀਜ ਦੇ ਦਿਲ ਦਾ ਕੀਤਾ ਸਫ਼ਲ ਇਲਾਜ ਪਟਿਆਲਾ, 10 ਸਤੰਬਰ: ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਜਿਥੇ ਨਵੀਂ ਉਮੀਦ ਜਗਾ ਰਿਹਾ ਹੈ ਉਥੇ ਹੀ ਹਸਪਤਾਲ ਦੇ ਦਿਲ ਦੇ ਰੋਗ ਵਿਭਾਗ ਮਰੀਜਾਂ ਲਈ ਵਰਦਾਨ ਵੀ ਸਾਬਤ ਹੋ ਰਿਹਾ ਹੈ।ਇੱਥੇ ਆਪਣੀ ਕਿਸਮ ਦੀ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰਿਪਸੀ ਨਾਲ ਮਰੀਜ ਦੇ ਦਿਲ ਦਾ ਸਫ਼ਲ ਇਲਾਜ ਕੀਤਾ ਗਿਆ ਹੈ। ਰਜਿੰਦਰਾ ਹਸਪਤਾਲ ਕਾਰਡੀਓਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਇੰਚਾਰਜ ਡਾ. ਸੌਰਭ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਕਾਰਡੀਓਲੋਜੀ ਵਿਭਾਗ ਵਿਖੇ ਇੱਕ ਨਵੀਂ ਇਲਾਜ ਪ੍ਰਣਾਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰੀਪਸੀ ਬੈਲੂਨ ਸ਼ੁਰੂ ਕੀਤੀ ਗਈ ਹੈ, ਜਿਹੜੀ ਕਿ ਉਹਨਾਂ ਮਰੀਜ਼ਾਂ ਲਈ ਲਾਭਕਾਰੀ ਹੈ ਜਿਹੜੇ ਗੰਭੀਰ ਕੈਲਸੀਫਿਕੇਸ਼ਨ ਕਾਰਨ ਦਿਲ ਵਿੱਚ ਰੁਕਾਵਟ ਤੋਂ ਪ੍ਰਭਾਵਤ ਹਨ। ਅਜਿਹੇ ਮਰੀਜ਼ਾਂ ਦੇ ਇਲਾਜ ਲਈ ਆਮ ਐਂਜੀਓਪਲਾਸਟੀ ਤਕਨੀਕ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦਿਲ ਦਾ ਦੌਰਾ ਪੈਣ ‘ਤੇ ਇੱਕ 76 ਸਾਲ ਮਰੀਜ਼ ਨੂੰ ਰਾਜਿੰਦਰਾ ਹਸਪਤਾਲ ਭਰਤੀ ਕੀਤਾ ਗਿਆ ਜਿਸਦਾ ਇਸ ਨਵੀਂ ਪ੍ਰਕਿਰਿਆ ਨਾਲ ਇਲਾਜ ਕੀਤਾ ਗਿਆ। ਡਾ. ਸੌਰਭ ਸ਼ਰਮਾ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਾਇਆ ਗਿਆ ਕਿ ਮਰੀਜ਼ ਨੂੰ 99 ਪ੍ਰਤੀਸ਼ਤ ਬਲਾਕੇਜ ਸੀ ਜਿਸ ਵਿੱਚ ਗੰਭੀਰ ਰੂਪ ਵਿੱਚ ਕੈਲਸੀਅਮ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਰੋਟੇਬੇਸ਼ਨ ਕਰਕੇ ਕੈਲਸ਼ੀਅਮ ਨੂੰ ਤੋੜਨ ਲਈ ਇੱਕ ਹੀਰਾ ਕੋਟੇਡ ਬਰਰ ਦੀ ਵਰਤੋਂ ਕਰਦਿਆਂ ਮਰੀਜ ਦੇ ਦਿਲ ਦੀ ਧਮਣੀ ਵਿੱਚ ਡੂੰਘੇ ਜੰਮੇ ਕੈਲਸ਼ੀਅਮ ਨੂੰ ਤੋੜਨ ਲਈ ਸ਼ੌਕਵੇਵ ਲਿਥੋਟ੍ਰੀਪਸੀ ਦੀ ਵਰਤੋਂ ਕੀਤੀ ਅਤੇ ਧਮਣੀ ਨੂੰ ਖੋਲ੍ਹਣ ਲਈ ਸਟੈਂਟ ਲਗਾਏ ਗਏ ਸਨ। ਡਾ. ਸੌਰਭ ਸ਼ਰਮਾ ਨੇ ਦੱਸਿਆ ਕਿ “ਇਹ ਤਕਨੀਕ ਕੋਰੋਨਰੀ ਆਰਟਰੀ ਬਿਮਾਰੀ ਦੇ ਗੰਭੀਰ ਰੂਪ ਤੋਂ ਪੀੜਤ ਲੋਕਾਂ, ਛਾਤੀ ਵਿੱਚ ਦਰਦ, ਜਿਸ ਵਿੱਚ ਕੈਲਸ਼ੀਅਮ ਕਾਰਨ ਖੂਨ ਦੇ ਰਾਹ ਵਿੱਚ ਰੁਕਾਵਟਾਂ ਬਹੁਤ ਹੋ ਜਾਂਦੀਆਂ ਹਨ, ਆਦਿ ਲਈ ਬਹੁਤ ਲਾਭਦਾਇਕ ਹੋਵੇਗੀ। ਇਹ ਆਮ ਤੌਰ ‘ਤੇ ਸਟੇਂਟਿੰਗ ਕਰਵਾ ਰਹੇ 15 ਤੋਂ 20 ਫੀਸਦੀ ਮਰੀਜ਼ਾਂ ਵਿੱਚ ਹੁੰਦਾ ਹੈ ਜੋ, ਖਾਸ ਤੌਰ 'ਤੇ ਬੁੱਢੇ, ਸ਼ੂਗਰ ਦੇ ਮਰੀਜ਼, ਗੁਰਦੇ ਦੀ ਪੁਰਾਣੀ ਬਿਮਾਰੀ ਜਾਂ ਬਾਈਪਾਸ ਸਰਜਰੀ ਕਰਵਾ ਚੁੱਕੇ ਹੋਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ੌਕਵੇਵ ਲਿਥੋਟ੍ਰੀਪਸੀ ਵਿੱਚ ਅਲਟਰਾਸਾਊਂਡ ਐਮੀਟਰਾਂ ਵਾਲਾ ਇੱਕ ਗੁਬਾਰਾ ਧਮਣੀ ਵਿੱਚ ਪਾਇਆ ਜਾਂਦਾ ਹੈ ਅਤੇ ਸਾਊਂਡਜ ਦਿੱਤੀਆਂ ਜਾਂਦੀਆਂ ਹਨ ਜੋ ਕੈਲਸ਼ੀਅਮ ਨੂੰ ਤੋੜਦੀਆਂ ਹਨ। ਇਹ ਧਮਨੀਆਂ ਵਿੱਚ ਡੂੰਘੇ ਜੰਮੇ ਕੈਲਸ਼ੀਅਮ ਲਈ ਬਹੁਤ ਲਾਭਦਾਇਕ ਹੈ।" ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹ.ਸ. ਰੇਖੀ ਨੇ ਦੱਸਿਆ ਕਿ ਇਹ ਇੰਟਰਾਵੈਸਕੁਲਰ ਲਿਥੋਟ੍ਰਿਪਸੀ ਪਹਿਲੀ ਵਾਰ ਪਟਿਆਲਾ ਦੇ ਕਿਸੀ ਵੀ ਹਸਪਤਾਲ ਵਿੱਚ ਕੀਤੀ ਗਈ ਹੈ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਵਿੱਚ ਦਿਲ ਦੇ ਰੋਗੀਆਂ ਦਾ ਹਰ ਪ੍ਰਕਾਰ ਦਾ ਇਲਾਜ ਕੀਤਾ ਜਾ ਰਿਹਾ ਹੈ।
Punjab Bani 10 September,2023
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ। ਉਨ੍ਹਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ਤੇ ਜੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
Punjab Bani 10 September,2023
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਪਟਿਆਲਾ, 10 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਜੈਨ ਮਹਾਂਪਰਵ ਸਾਮਬਤਸਰੀ ਮੌਕੇ 19 ਸਤੰਬਰ 2023 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਜਿਸ ਜਗ੍ਹਾ 'ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇਕੱਠ ਕੀਤਾ ਜਾਂਦੇ ਉਥੇ ਮੀਟ ਤੇ ਆਂਡੇ ਦੀਆਂ ਦੁਕਾਨਾਂ 'ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਨ ਮਹਾਂਪਰਵ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 19 ਸਤੰਬਰ ਨੂੰ ਜੈਨ ਮਹਾਂਪਰਵ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਜਿਸ ਜਗ੍ਹਾ 'ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇਕੱਠ ਕੀਤਾ ਜਾਂਦੇ ਉਥੇ ਮੀਟ, ਆਂਡੇ ਦੀਆਂ ਦੁਕਾਨਾਂ 'ਤੇ ਅੰਡਾ ਮੀਟ ਨਾ ਵੇਚਿਆ ਜਾਵੇ।
Punjab Bani 10 September,2023
ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ
ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ - ਕੈਂਸਰ ਸਮੇਤ ਵੱਡੀਆਂ ਬਿਮਾਰੀਆਂ ਦੀਆਂ ਦਵਾਈਆਂ ਵਿੱਚ ਮਹੱਤਵ ਰੱਖਦੇ ਹਨ ਅਮੀਨੋ ਐਸਿਡ - ਖੋਜ ਦੇ ਨਤੀਜੇ ਕੌਮਾਂਤਰੀ ਵਿਗਿਆਨ ਰਸਾਲਿਆਂ ਵਿੱਚ ਹੋਏ ਪ੍ਰਕਾਸ਼ਿਤ - ਵਿਗਿਆਨਕ ਸਾਹਿਤ ਵਿੱਚ ਪਹਿਲੀ ਵਾਰ ਰਿਪੋਰਟ ਹੋਈ ਇਹ ਪ੍ਰਕਿਰਿਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਸਰ ਦੀਆਂ ਦਵਾਈਆਂ ਤੋਂ ਲੈ ਕੇ ਗੁਰਦਿਆਂ ਦੀ ਪਥਰੀ, ਸ਼ੂਗਰ, ਜਿਗਰ ਦੀਆਂ ਬਿਮਾਰੀਆਂ, ਯੂਰੀਆ ਸਰਕਲ ਸੰਬੰਧੀ ਵਿਕਾਰ ਆਦਿ ਦੇ ਇਲਾਜ ਲਈ ਦਵਾਈਆਂ ਦੇ ਨਿਰਮਾਣ ਵਿੱਚ ਵਰਤੇ ਜਾ ਸਕਣ ਦੀਆਂ ਸੰਭਾਵਨਾਵਾਂ ਰੱਖਣ ਵਾਲ਼ੇ ਅਮੀਨੋ ਐਸਿਡਾਂ ਦੀ ਵੱਡੇ ਪੱਧਰ ਉੱਤੇ ਪੈਦਾਵਾਰ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੀ ਇੱਕ ਖੋਜ ਰਾਹੀਂ ਇੱਕ ਵਿਸ਼ੇਸ਼ ਪ੍ਰਕਿਰਿਆ ਲੱਭੀ ਗਈ ਹੈ। ਬਾਇਓਟੈਕਨੌਲਜੀ ਵਿਭਾਗ ਤੋਂ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਅੰਸ਼ੁਲਾ ਸ਼ਰਮਾ ਵੱਲੋਂ ਕੀਤੀ ਇਸ ਖੋਜ ਰਾਹੀਂ ਸਾਹਮਣੇ ਆਇਆ ਹੈ ਕਿ ਅਮੀਨੋ ਐਸਿਡਾਂ ਦਾ ਵੱਡੇ ਪੱਧਰ ਉੱਤੇ ਉਤਪਾਦਨ ਕਰਨ ਲਈ ਰੀਕੌਂਬੀਨੈਂਟ ਲੈਕਟਿਕ ਐਸਿਡ ਬੈਕਟੀਰੀਆ ਸਟਰੇਨ ਵਰਤੇ ਜਾ ਸਕਦੇ ਹਨ। ਅੱਗੇ ਇਨ੍ਹਾਂ ਐਸਿਡਾਂ ਦੀ ਵਰਤੋਂ ਭੋਜਨ ਅਤੇ ਪੀਣ ਵਾਲੇ ਵੱਖ-ਵੱਖ ਕਿਸਮ ਦੇ ਵਿਸ਼ੇਸ਼ ਪਦਾਰਥਾਂ ਦੇ ਉਤਪਾਦਨ ਨੂੰ ਵਧਾਉਣ ਲਈ ਕੀਤੀ ਜਾ ਸਕਦੀ ਹੈ। ਖੋਜਾਰਥੀ ਅੰਸ਼ੁਲਾ ਸ਼ਰਮਾ ਨੇ ਦੱਸਿਆ ਕਿ ਫ਼ੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਔਫ਼ਿਸ (ਐੱਫ਼.ਡੀ.ਏ.) ਵੱਲੋਂ ਐੱਲ ਐਲਾਨੀਨ ਨਾਮਕ ਅਮੀਨੋ ਐਸਿਡ ਨੂੰ ਵੱਖ-ਵੱਖ ਮਕਸਦਾਂ ਲਈ ਭੋਜਨ ਵਿੱਚ ਮਿਲਾ ਸਕਣ ਬਾਰੇ ਮਾਨਤਾ ਪ੍ਰਾਪਤ ਹੈ। ਭਾਵ ਇਸ ਨੂੰ 'ਫ਼ੂਡ ਐਡਿਟਿਵ' ਵਜੋਂ ਵਰਤਿਆ ਜਾ ਸਕਦਾ ਹੈ। ਭੋਜਨ ਦੀਆਂ ਵੱਖ-ਵੱਖ ਵਿਸ਼ੇਸ਼ ਕਿਸਮਾਂ ਵਿੱਚ ਇਸ ਦੇ ਰਲ਼ਾਅ ਨਾਲ਼ ਤਿਆਰ ਹੋਏ ਵਿਸ਼ੇਸ਼ ਪਦਾਰਥ ਵੱਖ-ਵੱਖ ਮਕਸਦਾਂ ਲਈ ਵਰਤੋਂ ਵਿੱਚ ਲਿਆਂਦੇ ਜਾ ਸਕਦੇ ਹਨ। ਮੁੱਖ ਤੌਰ ਉੱਤੇ ਇਸ ਨੂੰ ਘੱਟ-ਕੈਲਰੀ ਵਾਲ਼ੇ ਕੁਦਰਤੀ ਮਿੱਠੇ ਵਜੋਂ ਅਤੇ ਚਰਬੀ (ਫੈਟ) ਦੇ ਬਦਲ ਵਜੋਂ ਵਰਤਿਆ ਜਾਂਦਾ ਹੈ। ਇਸ ਦੇ ਗੁਣ ਮੋਟਾਪੇ ਨੂੰ ਘਟਾਉਣ ਜਾਂ ਠੀਕ ਕਰਨ ਦੀ ਯੋਗਤਾ ਰਖਦੇ ਹਨ। ਸ਼ੂਗਰ, ਜਿਗਰ ਦੀਆਂ ਬਿਮਾਰੀਆਂ, ਯੂਰੀਆ ਸਰਕਲ ਸੰਬੰਧੀ ਵਿਕਾਰ, ਪ੍ਰੋਸਟੈਟਿਕ ਹਾੲਪਿਰਪਲਸੀਆ, ਹਾਈਪੋਗਲਾਈਸੀਮੀਆ, ਗੁਰਦੇ ਦੀਆਂ ਪਥਰੀਆਂ ਆਦਿ ਦੇ ਇਲਾਜ ਲਈ ਦਵਾਈਆਂ ਦੇ ਨਿਰਮਾਣ ਵਿੱਚ ਇਸ ਦੀ ਵਿਸ਼ੇਸ਼ ਮਹੱਤਤਾ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਨੂੰ ਵਾਲ਼ਾਂ ਅਤੇ ਚਮੜੀ ਦੇ ਕੰਡੀਸ਼ਨਿੰਗ ਏਜੰਟ ਵਜੋਂ ਵੀ ਵਰਤਿਆ ਜਾਂਦਾ ਹੈ। ਸ਼ਿੰਗਾਰ ਸਮੱਗਰੀ ਅਤੇ ਨਿੱਜੀ ਦੇਖਭਾਲ ਦੇ ਵੱਖ-ਵੱਖ ਉਤਪਾਦਾਂ ਲਈ ਵੀ ਇਸ ਦੀ ਵਰਤੋਂ ਹੋ ਸਕਦੀ ਹੈ। ਆਮ ਤੌਰ ਉੱਤੇ ਸ਼ਿੰਗਾਰ ਸਮੱਗਰੀ (ਕਾਸਮੈਟਿਕਸ) ਵਿੱਚ ਹਾਨੀਕਾਰਕ ਸਿੰਥੈਟਿਕ ਰਸਾਇਣ ਹੁੰਦੇ ਹਨ ਜੋ ਮਨੁੱਖਾਂ ਵਿੱਚ ਐਲਰਜੀ ਵਾਲੀਆਂ ਪ੍ਰਤੀਕ੍ਰਿਆਵਾਂ ਦਾ ਕਾਰਨ ਬਣ ਸਕਦਾ ਹੈ। ਪਰ ਜੈਵਿਕ ਤਰੀਕੇ ਨਾਲ਼ ਪ੍ਰਾਪਤ ਕੀਤੇ ਮਿਸ਼ਰਣਾਂ ਦੀ ਵਰਤੋਂ ਜਿਵੇਂ ਕਿ ਐੱਲ ਐਲਾਨੀਨ ਦੀ ਵਰਤੋਂ ਨਾਲ਼ ਅਜਿਹੇ ਉਤਪਾਦਾਂ ਵਿੱਚ ਪੈਦਾ ਹੋਣ ਵਾਲੇ ਦੁਰਪ੍ਰਭਾਵਾਂ ਨੂੰ ਘਟਾਇਆ ਜਾ ਖਤਮ ਕੀਤਾ ਜਾ ਸਕਦਾ ਹੈ। ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਏਨੇ ਜ਼ਿਆਦਾ ਲਾਭਾਂ ਦੀਆਂ ਸੰਭਾਵਨਾਵਾਂ ਵਾਲੇ ਇਨ੍ਹਾਂ ਅਮੀਨੋ ਐਸਿਡਾਂ ਦੇ ਮਾਮਲੇ ਵਿੱਚ ਮੁੱਖ ਅੜਚਣ ਇਹ ਹੈ ਕਿ ਮਾਈਕ੍ਰੋਬਾਇਲੀ ਤੌਰ ਉੱਤੇ ਤਿਆਰ ਐੱਲ ਐਲਾਨੀਨ ਦੀ ਉਪਲਬਧਤਾ ਵਿੱਚ ਘਾਟ ਹੈ। ਢੁਕਵੀਂ ਪ੍ਰਕਿਰਿਆ ਈਜਾਦ ਨਾ ਹੋਣ ਕਾਰਨ ਕਾਰਨ ਇਸ ਦੀ ਪੈਦਾਵਾਰ ਸੀਮਤ ਹੈ। ਉਨ੍ਹਾਂ ਦੱਸਿਆ ਕਿ ਤਾਜ਼ਾ ਖੋਜ ਵਿੱਚ ਅਜਿਹੀ ਫਰਮੈਂਟੇਸ਼ਨ ਪ੍ਰਕਿਰਿਆ ਦੀ ਖੋਜ ਕੀਤੀ ਗਈ ਹੈ ਜਿਸ ਨਾਲ਼ ਇਸ ਦਾ ਵੱਡੇ ਪੱਧਰ ਉੱਤੇ ਉਤਪਾਦਨ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇ ਸਰਲ ਸ਼ਬਦਾਂ ਵਿੱਚ ਦੱਸਣਾ ਹੋਵੇ ਤਾਂ ਇਸ ਖੋਜ ਦੌਰਾਨ ਇੱਕ ਵਿਸ਼ੇਸ਼ ਤਰ੍ਹਾਂ ਦਾ ਬੈਕਟੀਰੀਆ ਪੈਦਾ ਕੀਤਾ ਗਿਆ ਹੈ ਜੋ ਅਮੀਨੋ ਐਸਿਡਾਂ ਦੀ ਪੈਦਾਵਾਰ ਨੂੰ ਵਧਾਉਣ ਵਿੱਚ ਕਾਰਗਰ ਸਿੱਧ ਹੁੰਦਾ ਹੈ। ਇਸ ਤੋਂ ਇਲਾਵਾ ਇਸ ਖੋਜ ਰਾਹੀਂ ਐੱਲ ਐਲਾਨੀਨ ਅਮੀਨੋ ਐਸਿਡ ਦੇ ਰਲ਼ਾਅ ਨਾਲ਼ ਪੈਦਾ ਹੋਣ ਵਾਲੇ ਵੱਖ-ਵੱਖ ਪਦਾਰਥਾਂ ਦੇ ਵਿਸ਼ੇਸ਼ ਗੁਣਾਂ ਬਾਰੇ ਨਿਸ਼ਾਨਦੇਹੀ ਕੀਤੀ ਗਈ ਹੈ। ਇਸ ਖੋਜ ਰਾਹੀਂ ਲੱਭੀ ਗਈ ਫਰਮੈਂਟੇਸ਼ਨ ਪ੍ਰਕਿਰਿਆ ਐੱਲ-ਐਲਨਾਇਨ ਦੇ ਮਾਮਲੇ ਵਿੱਚ ਰਸਾਇਣਕ-ਅਧਾਰਿਤ ਪ੍ਰਕਿਰਿਆਵਾਂ ਨਾਲ਼ੋਂ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਇਸ ਖੋਜ ਰਾਹੀਂ ਪ੍ਰਾਪਤ ਨਤੀਜੇ ਵਿਗਿਆਨਕ ਸਾਹਿਤ ਵਿੱਚ ਪਹਿਲੀ ਵਾਰ ਰਿਪੋਰਟ ਹੋਏ ਹਨ। ਅਧਿਐਨ ਦੇ ਇਹ ਨਤੀਜੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਵਿਗਿਆਨ ਰਸਾਲਿਆਂ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਹਨ। । ਉਨ੍ਹਾਂ ਕਿਹਾ ਕਿ ਖੋਜ ਰਾਹੀਂ ਵਿਕਸਤ ਕੀਤਾ ਗਿਆ ਰੀਕੌਂਬੀਨੈਂਟ ਪੀਡੀਓਕੋਕਸ ਐਸਿਡਿਲੈਕਟੀ ਬੀਡੀ 16 ਸਟ੍ਰੇਨ ਆਪਣੀ ਬੇਮਿਸਾਲ ਫਰਮੈਂਟੇਟਿਵ ਉਤਪਾਦਕਤਾ ਦੇ ਕਾਰਨ,ਭਵਿੱਖ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਰਖਦਾ ਹੈ, ਜੋ ਗੁਣ ਅਤੇ ਗਿਣਤੀ ਦੇ ਲਿਹਾਜ਼ ਨਾਲ਼ ਐੱਲ ਐਲਾਨੀਨ ਮਾਰਕੀਟ ਦੇ ਵਿਸ਼ਵਵਿਆਪੀ ਵਿਸਥਾਰ ਵਿੱਚ ਮਦਦਗਾਰ ਹੋਵੇਗਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਖੋਜ ਬਾਰੇ ਵਧਾਈ ਦਿੰਦਿਆਂ
Punjab Bani 10 September,2023
ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ
ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 09 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈਡ ਕੁਆਰਟਰ ਨਹੀਂ ਛੱਡਣਗੇ। ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿੱਚ ਕੁੱਲ 8 ਅਧਿਕਾਰੀਆਂ ਜਿੰਨ੍ਹਾਂ ਵਿੱਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Punjab Bani 09 September,2023
ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ
ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ *ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ-ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ* *ਤੱਥ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਦਤ ਦਾ ਸ਼ਿਕਾਰ ਨੇ ਵਿਰੋਧੀ ਧਿਰਾਂ* *ਜੱਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਅੰਜ਼ਾਮ ਦੇਣ ਵਾਲਿਆਂ ਦਾ ਸਨਮਾਨ ਕਰਨ ਵਾਲੇ ਲੋਕਾਂ ਦੀ ਔਲਾਦ ਪਾਸੋਂ ਪੰਜਾਬਪ੍ਰਸਤੀ ਸਿੱਧ ਕਰਨ ਲਈ ਐਨ.ਓ.ਸੀ. ਲੈਣ ਦੀ ਲੋੜ ਨਹੀਂ* *ਜਲੰਧਰ, 9 ਸਤੰਬਰ* ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਨੇਤਾ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਨੇਤਾ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ। ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ ਹੋ-ਹੱਲਾ ਮਚਾਉਣ ਵਾਲੇ ਨੇਤਾਵਾਂ ਨੂੰ ਆੜੇ ਹੱਥੀਂ ਲਿਆ। ਭਗਵੰਤ ਮਾਨ ਨੇ ਕਿਹਾ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।” ਮੁੱਖ ਮੰਤਰੀ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਅਤੇ ਉਹ ਸ੍ਰੀ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ। ਵਿਰੋਧੀ ਪਾਰਟੀਆਂ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸਾਜ਼ਿਸ਼ਘਾੜਿਆਂ ਦਾ ਸਨਮਾਨ ਕੀਤਾ ਹੈ, ਅਜਿਹੇ ਨੇਤਾਵਾਂ ਕੋਲ ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪ ਸੱਤਾ ਵਿੱਚ ਹੁੰਦਿਆਂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਖਿਆਲ ਵੀ ਨਹੀਂ ਆਇਆ ਅਤੇ ਜਦੋਂ ਹੁਣ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਤਾਂ ਨੌਜਵਾਨਾਂ ਦੇ ਚਿਹਰਿਆਂ ਉਤੇ ਆਈਆਂ ਖੁਸ਼ੀਆਂ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀਆਂ। ਮੁੱਖ ਮੰਤਰੀ ਨੇ ਰਾਜਾ ਵੜਿੰਗ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਲਵਾਉਣ ਮੌਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਣਕਾਰੀ ਆਉਂਦੇ ਦਿਨਾਂ ਵਿਚ ਨਸ਼ਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸੂਬੇ ਦਾ ਖਜ਼ਾਨਾ ਲੁੱਟਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਤਾ ਹੋਣ ਦੇ ਬਾਵਜੂਦ ਕਿ ਬੱਸਾਂ ਦੀਆਂ ਬਾਡੀਆਂ ਪੰਜਾਬ ਵਿੱਚ ਲਗ ਸਕਦੀਆਂ ਹਨ, ਬਾਹਰਲੇ ਸੂਬੇ ਤੋਂ ਲਵਾਈਆਂ ਗਈਆਂ।
Punjab Bani 09 September,2023
ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ
ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਰਾਖ਼ੀ ਗੁਪਤਾ ਭੰਡਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ। ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸ ਲਈ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਭ ਨੂੰ ਬਤੌਰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ ਨਾਲ ਬਤੌਰ ਪੰਜਾਬੀ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ। ਸ੍ਰੀਮਤੀ ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ,ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਸ੍ਰੀਮਤੀ ਆਸ਼ਿਕ਼ਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ।
Punjab Bani 09 September,2023
ਕੌਮੀ ਲੋਕ ਅਦਾਲਤ ਦੌਰਾਨ ਪਟਿਆਲਾ ਜ਼ਿਲ੍ਹੇ ’ਚ 16,183 ਕੇਸਾਂ ਦਾ ਹੋਇਆ ਨਿਪਟਾਰਾ
ਕੌਮੀ ਲੋਕ ਅਦਾਲਤ ਦੌਰਾਨ ਪਟਿਆਲਾ ਜ਼ਿਲ੍ਹੇ ’ਚ 16,183 ਕੇਸਾਂ ਦਾ ਹੋਇਆ ਨਿਪਟਾਰਾ -682499544 ਰੁਪਏ ਦੇ ਅਵਾਰਡ ਕੀਤੇ ਪਾਸ -ਫੈਮਲੀ ਕੋਰਟ ’ਚ 214 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋਇਆ ਪਟਿਆਲਾ, 9 ਸਤੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ’ਤੇ ਜ਼ਿਲ੍ਹਾ ਪਟਿਆਲਾ ਵਿੱਚ 23 ਬੈਂਚਾਂ (ਪਟਿਆਲਾ ਵਿੱਚ 12, ਰਾਜਪੁਰਾ ਵਿੱਚ 03, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 02 ) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ 04 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 29,749 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 16,183 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 682499544/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਨੈਸ਼ਨਲ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਐੱਚ.ਐੱਸ. ਗਰੇਵਾਲ ਨੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਲੋਕ ਅਦਾਲਤਾਂ ਦੇ ਫ਼ਾਇਦਿਆਂ ਬਾਰੇ ਦੱਸਦੇ ਹੋਏ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫ਼ੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ) ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁੱਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖ਼ਤਮ ਕੀਤਾ ਜਾ ਸਕੇ। ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਅਤੇ ਸ਼੍ਰੀਮਤੀ ਦੀਪਿਕਾ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਵੱਲੋਂ ਕੁੱਲ 214 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਸਾਰੇ ਕੇਸ ਵਿਆਹ-ਸ਼ਾਦੀ ਦੇ ਝਗੜਿਆਂ ਨਾਲ ਸਬੰਧਤ ਸਨ, ਜਿਨ੍ਹਾਂ ਨੂੰ ਲੋਕ ਅਦਾਲਤ ਬੈਂਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਮੈਂਬਰਾਂ ਦੇ ਯਤਨਾਂ ਨਾਲ ਧਿਰਾਂ ਵੱਲੋਂ ਆਪਸੀ ਪਿਆਰ ਨਾਲ ਨਿਪਟਾਇਆ ਗਿਆ। ਅਦਾਲਤਾਂ ਵਿੱਚ ਲੰਮਾ ਸਮਾਂ ਚੱਲੇ ਮੁਕੱਦਮਿਆਂ ਤੋਂ ਬਾਅਦ ਵਿੱਛੜੇ ਪਰਿਵਾਰ ਮੁੜ ਇਕੱਠੇ ਹੋ ਗਏ।
Punjab Bani 09 September,2023
ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ
ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ: ਮਾਲ ਮੰਤਰੀ ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਡੇਢ ਸਾਲ ਤੋਂ ਲੋਕਾਂ ਨੂੰੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 09 September,2023
ਪੰਜਾਬੀ ਯੂਨੀਵਰਸਿਟੀ ਵਿੱਚ ਇਸ ਵਾਰ ਲੜਕੇ ਵੀ ਦੇ ਸਕਣਗੇ ਪ੍ਰਾਈਵੇਟ ਇਮਤਿਹਾਨ
ਪੰਜਾਬੀ ਯੂਨੀਵਰਸਿਟੀ ਵਿੱਚ ਇਸ ਵਾਰ ਲੜਕੇ ਵੀ ਦੇ ਸਕਣਗੇ ਪ੍ਰਾਈਵੇਟ ਇਮਤਿਹਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਨੇ ਇਸ ਵਾਰ ਲੜਕਿਆਂ ਨੂੰ ਵੀ ਪ੍ਰਾਈਵੇਟ ਤੌਰ ਉੱਤੇ ਐੱਮ. ਏ. ਅਤੇ ਬੀ. ਏ. ਕੋਰਸ ਕਰਵਾਉਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪ੍ਰਾਈਵੇਟ ਇਮਤਿਹਾਨ ਦੀ ਇਹ ਸੁਵਿਧਾ ਸਿਰਫ਼ ਲੜਕੀਆਂ ਲਈ ਹੀ ਸੀ। ਯੂਨੀਵਰਸਿਟੀ ਨੇ ਇਸ ਸੰਬੰਧੀ ਹਦਾਇਤਾਂ ਆਪਣੀ ਵੈਬਸਾਈਟ ਉੱਤੇ ਪ੍ਰਦਰਸ਼ਿਤ ਕਰ ਦਿੱਤੀਆਂ ਹਨ। ਪ੍ਰਾਈਵੇਟ ਤੌਰ ਉੱਤੇ ਬੀ.ਏ. ਕੋਰਸ ਵਿਚ ਅਪੀਅਰ ਹੋਣ ਲਈ ਪਾਤਰਤਾ/ਜ਼ਰੂਰੀ ਹਦਾਇਤਾਂ ਵਿੱਚ ਸ਼ਾਮਿਲ ਹੈ ਕਿ ਹਰੇਕ ਭਾਗ/ਸਮੈਸਟਰ ਵਿਚ ਇਮਤਿਹਾਨ ਨੂੰ ਪਾਸ ਕਰਨ ਲਈ ਲੋੜੀਂਦੇ ਅੰਕਾਂ ਦੀ ਨਿਊਨਤਮ ਸੰਖਿਆ ਹਰੇਕ ਵਿਸ਼ੇ ਵਿਚ 35 ਪ੍ਰਤੀਸ਼ਤ ਹੋਵੇਗੀ। ਪ੍ਰਾਈਵੇਟ ਵਿਦਿਆਰਥੀਆਂ ਵਾਸਤੇ ਕੋਈ ਅੰਦਰੂਨੀ ਮੁਲਾਂਕਣ ਨਹੀਂ ਹੋਵੇਗਾ। ਬੀ.ਏ. ਭਾਗ ਪਹਿਲਾ ਦੇ ਪ੍ਰਾਈਵੇਟ ਵਿਦਿਆਰਥੀਆਂ ਦੀ ਪ੍ਰੀਖਿਆ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਕਾਲਜ/ਐਫੀਲਿਏਟਡ ਕਾਲਜ ਵਿਖੇ ਹੀ ਹੋਵੇਗੀ। ਪ੍ਰਾਈਵੇਟ ਵਿਦਿਆਰਥੀ ਪ੍ਰੈਕਟੀਕਲ ਵਿਸਾ ਨਹੀਂ ਲੈ ਸਕਦਾ। ਜਿਨ੍ਹਾਂ ਵਿਦਿਆਰਥੀਆਂ ਦੀ ਬਾਰਵੀਂ (+2) ਦੇ ਵਿਸ਼ੇ ਵਿੱਚ ਰੀਅਪੀਅਰ ਹੈ, ਉਹਨਾਂ ਵਿਦਿਆਰਥੀਆਂ ਨੂੰ ਉਸੇ ਸਾਲ ਦੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਆਪਣੀ ਰੀਅਪੀਅਰ ਦੀ ਪ੍ਰੀਖਿਆ ਨੂੰ ਪਾਸ ਕਰਨਾ ਲਾਜ਼ਮੀ ਹੋਵੇਗਾ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਸ ਦਾ ਬੀ.ਏ.ਭਾਗ-ਪਹਿਲਾ ਕੋਰਸ ਵਿਚ ਦਾਖਲਾ ਆਪਣੇ ਆਪ ਰੱਦ ਹੋ ਜਾਵੇਗਾ। ਯੂਨੀਵਰਸਿਟੀ ਵਿਖੇ ਪ੍ਰੀਖਿਆ ਫਾਰਮ ਦੀ ਵੈਰੀਫਿਕੇਸ਼ਨ ਕਰਵਾਉਣ ਸਮੇਂ ਵਿਦਿਆਰਥੀ +2 ਦਾ ਆਪਣਾ ਅਸਲ ਸਰਟੀਫਿਕੇਟ ਲੈ ਕੇ ਆਉਣ। ਫੋਟੋ ਕਾਪੀ ਉੱਤੇ ਪੁਸ਼ਟੀ ਨਹੀਂ ਕੀਤੀ ਜਾਵੇਗੀ। ਜਿਨ੍ਹਾਂ ਵਿਦਿਆਰਥੀਆਂ ਵੱਲੋਂ ਬਾਰਵੀਂ (+2) ਸੀ.ਬੀ.ਐਸ.ਈ. ਬੋਰਡ ਜਾਂ ਕੋਈ ਕਿਸੇ ਹੋਰ ਬੋਰਡ ਤੋਂ ਕੀਤੀ ਹੈ, ਉਹ ਵਿਦਿਆਰਥੀ ਆਪਣੇ ਅਸਲ ਮਾਈਗ੍ਰੇਸ਼ਨ ਸਰਟੀਫਿਕੇਟ ਵੈਰੀਫਿਕੇਸ਼ਨ ਸਮੇਂ ਨਾਲ ਲੈ ਕੇ ਜ਼ਰੂਰ ਆਉਣ। ਪੱਕੇ ਤੌਰ ਉੱਤੇ ਅੰਗਹੀਣ ਉਮੀਦਵਾਰਾਂ ਨੂੰ ਪ੍ਰੀਖਿਆ ਫ਼ੀਸ ਤੋਂ ਛੋਟ ਯੂਨੀਵਰਸਿਟੀ ਨਿਯਮਾਂ ਅਨੁਸਾਰ ਜ਼ਿਲ੍ਹੇ ਦੇ ਸਿਵਲ ਸਰਜਨ ਵੱਲੋਂ ਤਸਦੀਕ ਅਪਾਹਜ ਸਰਟੀਫਿਕੇਟ ਦੇ ਤਾਬੇ ਹੋਵੇਗੀ। ਅਯੋਗ ਘੋਸ਼ਿਤ ਹੋਣ ਦੀ ਸੂਰਤ ਵਿੱਚ ਜਾਂ ਕਿਸੇ ਵੀ ਸਥਿਤੀ ਵਿਚ ਪ੍ਰੀਖਿਆ ਫ਼ੀਸ/ਲੇਟ ਫ਼ੀਸ/ਵਾਧੂ ਫ਼ੀਸ ਜੋ ਇਕ ਵਾਰ ਜਮ੍ਹਾਂ ਕਰਵਾ ਦਿੱਤੀ ਜਾਂਦੀ ਹੈ, ਉਹ ਵਾਪਸੀਯੋਗ ਨਹੀ ਹੋਵੇਗੀ ਅਤੇ ਨਾ ਹੀ ਕਿਸੇ ਹੋਰ ਪ੍ਰੀਖਿਆ ਵਿਚ ਅਡਜਸਟ ਹੋਵੇਗੀ। ਪ੍ਰੀਖਿਆ ਫਾਰਮ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ਲਤ ਜਾਣਕਾਰੀ ਦੇਣ ਦੀ ਸੂਰਤ ਵਿੱਚ ਦਾਖ਼ਲਾ ਕੈਂਸਲ ਕੀਤਾ ਜਾ ਸਕਦਾ ਹੈ, ਜਿਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਵਿਦਿਆਰਥੀ ਦੀ ਹੋਵੇਗੀ। ਪ੍ਰਾਈਵੇਟ ਤੌਰ ਉੱਤੇ ਦਾਖ਼ਲ ਹੋਏ ਵਿਦਿਆਰਥੀ ਜੇਕਰ ਸਮੈਸਟਰ-1 ਵਿੱਚ ਲੌਕ ਕੀਤੇ ਹੋਏ ਪੇਪਰਾਂ ਵਿਚ ਕੋਈ ਤਬਦੀਲੀ ਕਰਨਾ ਚਾਹੁੰਦੇ ਹਨ ਤਾਂ ਉਹ ਵਿਦਿਆਰਥੀ ਸਮੈਸਟਰ-1 ਦੇ ਪੇਪਰ ਸ਼ੁਰੂ ਹੋਣ ਤੋਂ ਇੱਕ ਮਹੀਨੇ ਪਹਿਲਾਂ ਨਿਯਮਾਂ ਅਨੁਸਾਰ ਫ਼ੀਸ ਭਰ ਕੇ ਕਰ ਸਕਦੇ ਹਨ ਅਤੇ ਜੇਕਰ ਵਿਦਿਆਰਥੀ ਆਪਣਾ ਵਿਸ਼ਾ/ਪੇਪਰ ਪ੍ਰੀਖਿਆ ਤੋਂ 20 ਦਿਨਾਂ ਪਹਿਲਾਂ ਬਦਲਣ ਲਈ ਬੇਨਤੀ ਕਰਦੇ ਹਨ ਤਾਂ ਉਹ ਵਿਦਿਆਰਥੀ ਨਿਯਮਾਂ ਅਨੁਸਾਰ ਵਿਸ਼ਾ ਬਦਲਣ ਦੀ ਫ਼ੀਸ ਭਰਨ ਉੱਤੇ ਨਾਲ਼ ਨਾਲ਼ ਆਪਣਾ ਬਦਲਿਆ ਹੋਇਆ ਪੇਪਰ ਉਸੇ ਪ੍ਰੀਖਿਆ ਕੇਂਦਰ ਵਿਚ ਦੇਣਗੇ, ਜਿੱਥੇ ਬਦਲਿਆ ਹੋਇਆ ਪੇਪਰ ਸਬੰਧਤ ਸੈੱਟ ਵਲੋਂ ਭੇਜਿਆ ਹੋਵੇਗਾ। ਬੀ.ਏ. ਭਾਗ ਪਹਿਲਾ (ਪਹਿਲਾ ਸਮੈਸਟਰ) ਪ੍ਰਾਈਵੇਟ ਦੇ ਵਿਦਿਆਰਥੀ ਪਾਤਰਤਾ ਚੈੱਕ ਕਰਵਾਉਣ ਲਈ ਸੰਬੰਧਿਤ ਅਸਲ ਦਸਤਾਵੇਜ਼ 15 ਅਕਤੂਬਰ ਤੋਂ ਬਾਅਦ ਜਾਂ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਮਹੀਨਾ ਪਹਿਲਾਂ ਤੱਕ ਚੈਕ ਕਰਵਾਉਣ ਲਈ ਖੁਦ ਆ ਸਕਦੇ ਹਨ। ਕੇਵਲ ਕੰਮ-ਕਾਜ ਵਾਲੇ ਦਿਨ ਹੀ ਆਉਣਾ ਹੋਵੇਗਾ ਜਾਂ ਰਜਿਸਟਰਡ ਡਾਕ/ਕੋਰੀਅਰ ਰਾਹੀਂ 'ਨਿਗਰਾਨ, ਬੀ.ਏ. ਭਾਗ ਪਹਿਲਾ, ਪ੍ਰਬੰਧਕੀ ਬਲਾਕ ਨੰਬਰ: 1, ਪੰਜਾਬੀ ਯੂਨੀਵਰਸਿਟੀ, ਪਟਿਆਲਾ' ਪਤੇ ਉੱਤੇ ਭੇਜ ਸਕਦੇ ਹਨ। ਇਸੇ ਤਰ੍ਹਾਂ ਪ੍ਰਾਈਵੇਟ ਤੌਰ ਉੱਤੇ ਐੱਮ.ਏ. ਵਿਚ ਦਾਖ਼ਲਾ ਲੈਣ ਲਈ ਪਾਤਰਤਾ/ ਜ਼ਰੂਰੀ ਹਦਾਇਤਾਂ ਵਿੱਚ ਸ਼ਾਮਿਲ ਹੈ ਕਿ ਐਮ.ਏ. ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਆਪਣੇ ਜਿਸ ਕੋਰਸ ਦੇ ਆਧਾਰ ਉੱਤੇ ਐੱਮ.ਏ. ਵਿੱਚ ਦਾਖ਼ਲਾ ਲੈ ਰਹੇ ਹਨ, ਉਸ ਦੇ ਅਸਲ ਅੰਕ ਬਿਉਰਾ ਕਾਰਡ ਪ੍ਰੀਖਿਆ ਸ਼ਾਖਾ ਦੇ ਐੱਮ.ਏ. ਸੈੱਟ ਤੇ ਵੈਰੀਫ਼ਾਈ ਕਰਵਾਉਣਗੇ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਤੋਂ ਬਿਨ੍ਹਾਂ ਦੂਜੀ ਯੂਨੀਵਰਸਿਟੀ ਤੋਂ ਪਾਸ ਕੋਰਸ ਦੇ ਆਧਾਰ ਉੱਤੇ ਐੱਮ.ਏ. ਵਿੱਚ ਦਾਖ਼ਲਾ ਲੈਣ ਵਾਲ਼ੇ ਵਿਦਿਆਰਥੀ ਆਪਣਾ ਅਸਲ ਮਾਈਗ੍ਰੇਸ਼ਨ ਸਰਟੀਫ਼ਿਕੇਟ ਸਬੰਧਤ ਸੈੱਟ ਪ੍ਰੀਖਿਆ ਸ਼ਾਖਾ ਵਿਚ ਜਮ੍ਹਾਂ ਕਰਵਾਉਣਗੇ। ਜਿਹੜੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਨਾਲ਼ ਰਜਿਸਟਰਡ ਨਹੀਂ ਹਨ, ਉਹ ਪ੍ਰੀਖਿਆ ਫ਼ੀਸ ਨਾਲ਼ ਨਿਰਧਾਰਿਤ ਰਜਿਸਟਰੇਸ਼ਨ ਫ਼ੀਸ ਅਤੇ ਵੈਰੀਫਿਕੇਸ਼ਨ ਫ਼ੀਸ ਵੀ ਜ਼ਰੂਰ ਜਮ੍ਹਾਂ ਕਰਵਾਉਣਗੇ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਧਿਕਾਰ ਖੇਤਰ ਵਿਚ ਸਿਰਫ਼ ਬਰਨਾਲਾ, ਬਠਿੰਡਾ, ਫਰੀਦਕੋਟ, ਮਾਨਸਾ, ਮੋਹਾਲੀ, ਪਟਿਆਲਾ, ਰੋਪੜ, ਸੰਗਰੂਰ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ ਜ਼ਿਲ੍ਹੇ ਆਉਂਦੇ ਹਨ। ਐੱਮ.ਏ. ਪੰਜਾਬੀ, ਡਿਫੈਂਸ ਸਟੱਡੀਜ਼, ਸੰਸਕ੍ਰਿਤ, ਉਰਦੂ ਅਤੇ ਪਰਸ਼ੀਅਨ ਵਿਸ਼ਿਆਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੇ ਵਿਦਿਆਰਥੀ ਐੱਮ.ਏ. ਪ੍ਰਾਈਵੇਟ ਵਿਚ ਦਾਖ਼ਲਾ ਨਹੀਂ ਲੈ ਸਕਦੇ। ਐੱਮ.ਏ. ਸਮੈਸਟਰ ਤੀਜਾ ਵਿਚ ਅਪੀਅਰ ਹੋਣ ਲਈ ਸਮੈਸਟਰ ਪਹਿਲੇ ਅਤੇ ਦੂਜੇ ਦੇ ਕੁੱਲ ਪੇਪਰਾਂ ਵਿੱਚੋਂ 50 ਪ੍ਰਤੀਸ਼ਤ ਪੇਪਰ ਪਾਸ ਹੋਣੇ ਜ਼ਰੂਰੀ ਹਨ। ਜੇਕਰ ਕੋਈ ਵਿਦਿਆਰਥੀ ਫਾਰਮ ਭਰਨ ਤੋਂ ਬਾਅਦ ਐੱਮ.ਏ. ਦਾ ਵਿਸ਼ਾ ਬਦਲਣਾ ਚਾਹੁੰਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਵਿਦਿਆਰਥੀ ਨੂੰ ਦੁਬਾਰਾ ਫਾਰਮ ਅਤੇ ਫ਼ੀਸ ਭਰਨੀ ਪਵੇਗੀ, ਉਸ ਵੱਲੋਂ ਪਹਿਲਾਂ ਜਮ੍ਹਾਂ ਕਰਵਾਈ ਫ਼ੀਸ ਵਾਪਸੀਯੋਗ ਨਹੀਂ ਹੋਵੇਗੀ ਅਤੇ ਐਡਜਸਟ ਵੀ ਨਹੀਂ ਹੋਵੇਗੀ। ਐਮ.ਏ. ਭਾਗ ਪਹਿਲਾ (ਪਹਿਲਾ ਸਮੈਸਟਰ) ਪ੍ਰਾਈਵੇਟ ਦੇ ਵਿਦਿਆਰਥੀ ਪਾਤਰਤਾ ਚੈੱਕ ਕਰਵਾਉਣ ਲਈ ਸੰਬੰਧਿਤ ਅਸਲ ਦਸਤਾਵੇਜ਼ 15 ਅਕਤੂਬਰ ਤੋਂ ਬਾਅਦ ਜਾਂ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਮਹੀਨਾ ਪਹਿਲਾਂ ਤੱਕ ਖੁਦ ਆ ਸਕਦੇ ਹਨ ਜਾਂ ਰਜਿਸਟਰਡ ਡਾਕ/ਕੋਰੀਅਰ ਰਾਹੀਂ 'ਨਿਗਰਾਨ, ਐੱਮ.ਏ. ਭਾਗ ਪਹਿਲਾ, ਪ੍ਰਬੰਧਕੀ ਬਲਾਕ ਨੰਬਰ: 1, ਪੰਜਾਬੀ ਯੂਨੀਵਰਸਿਟੀ, ਪਟਿਆਲਾ' ਪਤੇ ਉੱਤੇ ਭੇਜ ਸਕਦੇ ਹਨ।
Punjab Bani 09 September,2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।
Punjab Bani 09 September,2023
82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ
82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੀ ਕਵਾਇਦ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਹਲਕਿਆਂ ਦੀ 72202 ਏਕੜ ਜ਼ਮੀਨ ਨੂੰ ਮਿਲੇਗਾ ਸਿੰਜਾਈ ਲਈ ਢੁੱਕਵਾਂ ਪਾਣੀ ਚੰਡੀਗੜ੍ਹ, 9 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲੇ ਦੇ ਕਿਸਾਨਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦਿਆਂ ਖੰਨਾ ਰਜਬਾਹੇ ਨੂੰ 82.65 ਕਰੋੜ ਦੀ ਲਾਗਤ ਨਾਲ ਪੱਕਾ ਕੀਤਾ ਜਾਵੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 72202 ਏਕੜ ਰਕਬੇ ਨੂੰ ਕਵਰ ਕਰਦੇਖੰਨਾ ਰਜਬਾਹੇ ਵਿੱਚ ਮੌਜੂਦਾ ਸਮੇਂ 175 ਕਿਊਸਿਕ ਛੱਡਿਆ ਜਾਂਦਾ ਹੈ ਅਤੇ ਇਸ ਦੀ ਸਮਰੱਥਾ ਵਧਾ ਕੇ 251.34 ਕਿਊਸਿਕ ਕਰਨ ਦੀ ਯੋਜਨਾ ਹੈ ਜਿਸ ਲਈ ਇਸ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੰਨਾ ਰਜਬਾਹਾ ਸਿਸਟਮ ਭਾਖੜਾ ਮੇਨ ਲਾਈਨ ਦੇ ਸਮਰਾਲਾ ਮੇਜਰ ਤੋਂ ਨਿਕਲਦਾ ਹੈ,ਜਿਸ ਦੀ ਲੰਬਾਈ ਕੁੱਲ ਲੰਬਾਈ 97.48 ਕਿਲੋਮੀਟਰ ਤੱਕ ਹੈ।ਇਹ ਰਜਬਾਹਾ ਸਿਸਟਮ ਜ਼ਿਲਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇਕਈ ਪਿੰਡਾਂ ਨੂੰ ਸੰਗਤਪੁਰਾ ਮਾਈਨਰ,ਕੋਟਲਾ ਮਾਈਨਰ,ਬਰਧਲ ਮਾਈਨਰ, ਲਲਹੇੜੀ ਮਾਈਨਰ,ਬੀੜਕਿਸ਼ਨ ਮਾਈਨਰ ਅਤੇ ਨਰਾਇਣਗੜ੍ਹ ਮਾਈਨਰ ਰਾਂਹੀ ਸਿੰਜਾਈ ਮੁਹੱਈਆ ਕਰਦਾ ਹੈ।ਇਹ ਰਜਬਾਹਾਸਿਸਟਮ ਕੱਚਾ ਤੇ ਬਹੁਤ ਪੁਰਾਣਾ ਬਣਿਆ ਹੋਣ ਕਰਕੇ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀ ਲੈ ਰਿਹਾ ਹੈ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਹਲਕਾ ਬੱਸੀਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਤੇ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਇਨ੍ਹਾਂ ਹਲਕੇ ਦੇ ਕਿਸਾਨਾਂ ਦੀ ਮੰਗ ਧਿਆਨ ਵਿੱਚ ਲਿਆਂਦੀ ਗਈ ਜਿਸ ਉੱਤੇ ਵਿਭਾਗ ਨੇ ਇਹ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਹਲਕਿਆਂ ਦੇ ਪਿੰਡਾਂ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੰਜਾਈ ਦੀ ਸਹੂਲਤ ਮਿਲ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਵਿਭਾਗ ਵੱਲੋਂ ਦਿੱਤੀ ਮਨਜ਼ੂਰੀ ਨਾਲ ਇਸ ਸਾਰੇ ਸਿਸਟਮ ਨੂੰਲੱਗਭੱਗ 97.48 ਕਿਲੋਮੀਟਰ ਲੰਬਾਈ ਵਿੱਚ ਕੰਕਰੀਟ ਲਾਈਨਿੰਗ ਕਰਕੇਪੱਕਾ ਕਰਨ ਦੀ ਯੋਜਨਾਂ ਹੈ ਤਾਂ ਜੋ ਪਾਣੀ ਵਿਅਰਥ ਨਾ ਜਾਵੇ ਅਤੇ ਬਾਕੀ ਸਿਸਟਮ ਅਤੇ ਟੇਲਾਂ ਉੱਪਰ ਉੱਪਰ ਪੂਰਾ ਪਾਣੀ ਪਹੁੰਚ ਸਕੇ ਅਤੇ ਨਹਿਰੀ ਸਿੰਜਾਈ ਹੇਠ ਰਕਬਾ ਵੱਧ ਸਕੇ।ਇਸ ਯੋਜਨਾ ਨਾਲ ਤਿੰਨੋਂ ਹਲਕਿਆਂ ਬੱਸੀ ਪਠਾਣਾਂ, ਖੰਨਾ ਤੇ ਸਮਰਾਲਾ ਦੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਉੱਪਰ 82.65 ਕਰੋੜ ਰੁਪਏ ਖਰਚਾ ਆਵੇਗਾ।
Punjab Bani 09 September,2023
ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2'
ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2' ਬਲਾਕ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਚਾਰ ਹਜ਼ਾਰ ਖਿਡਾਰੀਆਂ ਦੇ ਹੋਏ ਦਿਲਚਸਪ ਮੁਕਾਬਲੇ -ਐਥਲੈਟਿਕਸ, ਖੋ-ਖੋ, ਰੱਸਾਕਸ਼ੀ, ਵਾਲੀਬਾਲ ਸ਼ੂਟਿੰਗ, ਵਾਲੀਬਾਲ, ਫੁੱਟਬਾਲ ਤੇ ਕਬੱਡੀ ਦੇ ਹੋਏ ਮੁਕਾਬਲੇ ਪਟਿਆਲਾ 8 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰ ’ਤੇ ਚੱਲ ਰਹੇ ਮੁਕਾਬਲਿਆਂ ਦੇ ਅੱਜ ਆਖ਼ਰੀ ਦਿਨ ਚਾਰ ਹਜ਼ਾਰ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋਏ। ਅੱਜ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਭੁਨਰਹੇੜੀ ਵਿਖੇ ਫੁੱਟਬਾਲ ਵਿੱਚ ਅੰਡਰ-14 ਵਿੱਚ ਅਕਾਲ ਅਕੈਡਮੀ ਬਲਬੇੜਾ ਨੇ ਪਹਿਲਾ ਸਥਾਨ, ਜੀ.ਐਮ.ਐਸ ਬਹਿਲ ਸਕੂਲ ਨੇ ਦੂਸਰਾ ਸਥਾਨ ਅਤੇ ਸੰਤ ਮਾਈਕਲ ਸਕੂਲ ਨੇ ਤੀਸਰਾ ਸਥਾਨ, ਅੰਡਰ-17 ਲੜਕੇ ਗੇਮ ਵਿੱਚ ਵੀ ਅਕਾਲ ਅਕੈਡਮੀ ਬਲਬੇੜਾ ਨੇ ਪਹਿਲਾ ਸਥਾਨ ਅਤੇ ਸੰਤ ਮਾਈਕਲ ਸਕੂਲ ਨੇ ਦੂਸਰਾ ਸਥਾਨ, ਅੰਡਰ-21 ਲੜਕੇ ਗੇਮ ਵਿੱਚ ਮਸੀਂਗਣ ਕਲੱਬ ਨੇ ਪਹਿਲਾਂ ਸਥਾਨ, ਟੈਗੋਰ ਇੰਟਰਨੈਸ਼ਨਲ ਸਕੂਲ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀ.ਸਕੈ. ਮਸੀਂਗਣ ਸਕੂਲ ਨੇ ਤੀਸਰਾ ਸਥਾਨ, ਅੰਡਰ 21-30 ਵਿੱਚ ਮਸ਼ੀਨਗਨ ਕਲੱਬ ਨੇ ਪਹਿਲਾਂ ਸਥਾਨ ਹਾਸਲ ਕੀਤਾ। ਬਲਾਕ ਸਮਾਣਾ ਵਿਖੇ ਫੁੱਟਬਾਲ ਵਿੱਚ ਅੰਡਰ-17 ਲੜਕੇ ਵਿੱਚ ਅਕਾਲ ਅਕੈਡਮੀ ਸਕੂਲ, ਅੰਡਰ-14 ਲੜਕੀਆਂ ਵਿੱਚ ਅਕਾਲ ਅਕੈਡਮੀ ਸਕੂਲ, ਅੰਡਰ-14 ਲੜਕੇ ਵਿੱਚ ਫ਼ਤਿਹਗੜ੍ਹ ਛੰਨਾ ਅਤੇ ਅੰਡਰ-21 ਲੜਕੀਆਂ ਵਿੱਚ ਅਕਾਲ ਅਕੈਡਮੀ ਸਕੂਲ ਦੀ ਟੀਮ ਪਹਿਲੇ ਸਥਾਨ ਤੇ ਰਹੀ। ਇਸੇ ਤਰ੍ਹਾਂ ਲੌਂਗ ਜੰਪ ਵਿੱਚ ਅੰਡਰ-14 ਲੜਕਿਆਂ ਵਿੱਚ ਰਜਨੀ ਦੇਵੀ ਨੇ ਪਹਿਲਾਂ, ਰੰਜਨਜੋਤ ਨੇ ਦੂਸਰਾ ਅਤੇ ਕਾਜੋਲ ਨੇ ਤੀਸਰਾ ਸਥਾਨ ਹਾਸਲ ਕੀਤਾ। ਬਲਾਕ ਘਨੌਰ ਵਿਖੇ ਅੰਡਰ-17 ਲੜਕੇ ਕਬੱਡੀ (ਸਰਕਲ ਸਟਾਈਲ) ਗੇਮ ਵਿੱਚ ਮਜੋਲੀ ਪਿੰਡ ਨੇ ਪਹਿਲਾ ਸਥਾਨ, ਸੀ.ਸੈ. ਸਕੂਲ ਕਪੂਰੀ ਨੇ ਦੂਜਾ ਸਥਾਨ, ਅੰਡਰ-20 ਲੜਕੇ ਵਿੱਚ ਸਨੋਲੀਆਂ ਕਲੱਬ ਨੇ ਪਹਿਲਾਂ ਸਥਾਨ ਅਤੇ ਲੋਕ ਭਲਾਈ ਕਲੱਬ ਨੇ ਦੂਜਾ ਸਥਾਨ ਹਾਸਲ ਕੀਤਾ।
Punjab Bani 08 September,2023
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ -ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ -ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ ਪਟਿਆਲਾ, 8 ਸਤੰਬਰ: ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ ਤਾਂ ਜੋ ਇੰਡਸਟਰੀ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਪਰਾਲੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਨੂੰ ਹੁਣ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇ ਜਿਸ ਤਹਿਤ ਲਗਾਏ ਗਏ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਕਰਨ ਤੇ ਉਨ੍ਹਾਂ ਦੇ ਵਟਸਐਪ ਗਰੁੱਪ ਬਣਾਏ ਜਾਣ, ਜਿਸ 'ਤੇ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸੂਚਨਾ ਕਿਸਾਨਾਂ ਨੂੰ ਦਿੱਤੀ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।
Punjab Bani 08 September,2023
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਪਟਿਆਲਾ, 8 ਸਤੰਬਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ। ਇਸ ਮੌਕੇ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਦਾ ਨਿਰੀਖਣ ਨਿਯਮਤ ਤੌਰ 'ਤੇ ਕੀਤਾ ਜਾਂਦਾ ਹੈ, ਤਾਂ ਜੋ ਜੇਲ ਦੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ 'ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਫਰੰਟ ਆਫਿਸ ਦੇ ਨਾਲ-ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੇ ਆਫਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਫਰੰਟ ਆਫਿਸ ਵਿੱਚ ਰਿਟੇਨਰ ਐਡਵੋਕੇਟਸ ਨਾਲ ਗੱਲ-ਬਾਤ ਕੀਤੀ । ਇਸ ਦੌਰਾਨ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਉੱਥੇ ਹਾਜ਼ਰ ਸਨ।
Punjab Bani 08 September,2023
ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ -ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ ਪਟਿਆਲਾ, 8 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ 'ਚ ਮੁਕੰਮਲ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਮਹੀਨਾਵਾਰ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਮੰਡੀ ਬੋਰਡ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ਼, ਜੰਗਲਾਤ ਵਿਭਾਗ, ਪੰਜਾਬ ਲੋਕ ਨਿਰਮਾਣ ਵਿਭਾਗ ਅਤੇ ਪੀ.ਆਰ.ਟੀ.ਸੀ. ਅਧੀਨ ਚੱਲ ਰਹੇ ਵੱਖ ਵੱਖ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਕੰਮ ਦੀ ਪ੍ਰਗਤੀ ਦੀ ਰਿਪੋਰਟ ਡੀ.ਸੀ. ਡੈਸਬੋਰਡ 'ਚ ਅਪਡੇਟ ਕਰਨਾ ਯਕੀਨੀ ਬਣਾਉਣ ਤਾਂ ਜੋ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਪਟਿਆਲਾ ਦੇ ਨਹਿਰੀ ਪਾਣੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਕੰਮ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ ਇਸ ਮੌਕੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਮ 56 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਨਾਭਾ ਦੇ ਐਮ.ਐਲ.ਡੀ. ਐਸ.ਟੀ.ਪੀ. ਅਤੇ ਘਨੌਰ ਦੇ ਐਮ.ਐਲ.ਡੀ. ਐਸ.ਟੀ.ਪੀ. ਜਿਨ੍ਹਾਂ ਦਾ ਕ੍ਰਮਵਾਰ ਕੰਮ 93 ਫ਼ੀਸਦੀ ਅਤੇ 72 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜੰਗਲਾਤ ਵਿਭਾਗ ਨੂੰ ਬੀਰ ਖੇੜੀ ਗੁੱਜਰਾਂ ਵਿੱਚ ਬਣ ਰਹੇ ਪਾਰਕ ਨੂੰ ਜਿਸ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਨੂੰ ਤੁਰੰਤ ਮੁਕੰਮਲ ਕਰਨ ਅਤੇ ਪਟਿਆਲਾ ਸਰਹਿੰਦ ਰੋਡ 'ਤੇ ਬਣ ਰਹੇ ਪਾਰਕ ਦਾ ਕੰਮ ਹੋਰ ਤੇਜ ਕਰਨ ਲਈ ਕਿਹਾ।
Punjab Bani 08 September,2023
ਨਾਭਾ ਕਿਲਾ ਮੁਬਾਰਕ ਦੀ ਮੁਰੰਮਤ ਤੇ ਪੁਨਰਸੁਰਜੀਤੀ ਕਰਕੇ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਵਿਚਾਰਾਂ
ਨਾਭਾ ਕਿਲਾ ਮੁਬਾਰਕ ਦੀ ਮੁਰੰਮਤ ਤੇ ਪੁਨਰਸੁਰਜੀਤੀ ਕਰਕੇ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਵਿਚਾਰਾਂ -ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਹੋਰ ਅਧਿਕਾਰੀਆਂ ਨਾਲ ਬੈਠਕ, ਅਗਲੇ 15 ਦਿਨਾਂ 'ਚ ਮੁਢਲੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਪਟਿਆਲਾ, 8 ਸਤੰਬਰ: ਰਿਆਸਤੀ ਸ਼ਹਿਰ ਨਾਭਾ ਦੇ ਪੁਰਾਤਨ, ਇਤਿਹਾਸਕ ਤੇ ਵਿਰਾਸਤੀ ਕਿਲਾ ਮੁਬਾਰਕ ਦੀ ਮੁਰੰਮਤ ਕਰਕੇ ਇਸਨੂੰ ਸੈਲਾਨੀਆਂ ਲਈ ਹੱਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਫੈਸਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਡੀ.ਐਮ. ਤਰਸੇਮ ਚੰਦ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਰਾਜਾ ਹੀਰਾ ਸਿੰਘ ਤੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਨਾਭੇ ਦਾ ਕਿਲਾ ਮੁਬਾਰਕ ਇਤਿਹਾਸਕ ਮਹੱਤਤਾ ਰੱਖਦਾ ਹੈ, ਇਸ ਲਈ ਇਸ ਦੀ ਹੋਂਦ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਕਿਹਾ ਕਿ ਨਾਭਾ ਦੇ ਕਿਲਾ ਮੁਬਾਰਕ ਦੇ ਇਤਿਹਾਸ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇੱਥੇ ਕਿਊ ਆਰ ਕੋਡ ਪ੍ਰਣਾਲੀ ਲਗਾਈ ਜਾਵੇਗੀ ਅਤੇ ਇਸ ਕਿਲੇ ਦੀ ਵਿਰਾਸਤੀ ਸੈਰ ਵੀ ਉਲੀਕੀ ਜਾਵੇਗੀ। ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਐਸ.ਡੀ.ਐਮ. ਨਾਭਾ ਤਰਸੇਮ ਚੰਦ ਨੂੰ ਇਸ ਕਿਲੇ ਦੀ ਪੁਨਰਸੁਰਜੀਤੀ ਤੇ ਮੁਰੰਮਤ ਲਈ ਨੋਡਲ ਅਫ਼ਸਰ ਲਗਾਉਂਦਿਆਂ ਕਿਹਾ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਲੋਕ ਨਿਰਮਾਣ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨਾਲ ਤਾਲਮੇਲ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਮੁਢਲੀ ਰਿਪੋਰਟ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਿਲੇ ਦੀ ਮੁਰੰਮਤ ਦਾ ਕੰਮ ਕਾਫੀ ਵੱਡਾ ਹੈ, ਇਸ ਲਈ ਇਸ ਨੂੰ ਪੜਾਅਵਾਰ ਕੀਤਾ ਜਾਣਾ ਹੈ, ਜਿਸ ਕਰਕੇ ਸਬੰਧਤ ਵਿਭਾਗਾਂ ਵੱਲੋਂ ਆਪਣੀਆਂ ਤਜਵੀਜਾਂ ਬਣਾਈਆਂ ਜਾਣ ਤਾਂ ਕਿ ਇਸ ਵਿਰਾਸਤੀ ਧਰੋਹਰ ਨੂੰ ਬਚਾਅ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਣ ਦੇ ਨਾਲ-ਨਾਲ ਇਸ ਨੂੰ ਸੈਲਾਨੀਆਂ ਦਾ ਕੇਂਦਰ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਲਾ ਕੰਪਲੈਕਸ ਵਿੱਚੋਂ ਚੋਰੀਆਂ ਆਦਿ ਰੋਕਣ, ਨਜਾਇਜ਼ ਕਬਜ਼ੇ ਹਟਾਉਣ ਤੇ ਕੰਪਲੈਕਸ ਦੀ ਸਾਫ਼-ਸਫ਼ਾਈ, ਲੋਕਾਂ ਨੂੰ ਕੂੜਾ ਕਰਕਟ ਸੁੱਟਣ ਤੋਂ ਰੋਕਣ ਲਈ ਸਬੰਧਤ ਵਿਭਾਗਾਂ ਸਮੇਤ ਨਗਰ ਕੌਂਸਲ ਤੇ ਪੁਲਿਸ ਨੂੰ ਹਦਾਇਤ ਕੀਤੀ। ਬੈਠਕ ਦੌਰਾਨ ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਤਹਿਸੀਲਦਾਰ ਅੰਕਿਤਾ ਅਗਰਵਾਲ, ਐਸ.ਐਚ.ਓ. ਕੋਤਵਾਲੀ ਹੈਰੀ ਬੋਪਾਰਾਏ, ਲੋਕ ਨਿਰਮਾਣ ਦੇ ਐਸ.ਈ. ਦੀਪਕ ਗੋਇਲ, ਕਾਰਜਕਾਰੀ ਇੰਜੀਨੀਅਰ ਰਿਚਾ ਅਗਰਵਾਲ, ਐਸ.ਡੀ.ਓ. ਇਕਬਾਲ ਸ਼ਰੀਫ਼, ਕਾਰਜ ਸਾਧਕ ਅਫ਼ਸਰ ਗੁਰਚਰਨ ਸਿੰਘ, ਸੈਰ ਸਪਾਟਾ ਵਿਭਾਗ ਤੋਂ ਰਮਨ ਖੇੜਾ ਤੇ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 08 September,2023
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ • ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਵਾਸਤੇ ਚੁੱਕ ਰਹੀ ਹੈ ਠੋਸ ਕਦਮ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Punjab Bani 08 September,2023
ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ
ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ ਖ਼ਾਲਸਾ ਕਾਲਜ ਪਟਿਆਲਾ ਦੇ ਸੋਸਲ ਸਾਇੰਸਜ਼ ਵਿਭਾਗ ਵੱਲੋਂ ਅੰਤਰ-ਰਾਸਟਰੀ ਸਾਖਰਤਾ ਦਿਵਸ ਮੌਕੇ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਜੇਕਰ ਅਸੀ ਇਤਿਹਾਸ ਤੇ ਝਾਤ ਮਾਰੀਏ ਤਾਂ ਪਤਾ ਚਲਦਾ ਹੈ ਕਿ ਜਿਸ ਸਮਾਜ ਜਾਂ ਦੇਸ਼ ਨੇ ਸਿੱਖਿਆ ਪ੍ਰਾਪਤ ਕੀਤੀ ਹੈ, ਉਸ ਸਮਾਜ ਦਾ ਵਿਕਾਸ ਬੜੀ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕੀਵੀਂ ਸਦੀ 'ਚ ਪਹੁੰਚ ਕੇ ਵੀ ਅਸੀ ਸੌ ਫ਼ੀਸਦੀ ਸਾਖਰਤਾ ਦਰ ਤੋਂ ਦੂਰ ਹਾਂ, ਇਸ ਲਈ ਸਾਨੂੰ ਸਾਖਰਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤੇ ਖਾਸ ਕਰਕੇ ਲੜਕੀਆਂ ਨੂੰ ਸਿੱਖਿਅਤ ਕਰਨ ਦੀ ਜ਼ਰੂਰਤ ਹੈ ਤਾਂ ਜੋਉਹ ਆਪਣੀ ਸਿੱਖਿਆ ਦੇ ਚਾਨਣ ਨਾਲ ਦੋ ਘਰਾਂ ਨੂੰ ਰੌਸ਼ਨ ਕਰ ਸਕਣ। ਇਸ ਮੌਕੇ ਪੋਸਟ ਗ੍ਰੈਜੂਏਟ ਜੌਗਰਫੀ ਵਿਭਾਗ ਦੇ ਮੁਖੀ ਡਾ.ਗੋਰਖ ਸਿੰਘ ਤੇਜਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਮਨੁੱਖੀ ਜੀਵਨ ਵਿਚ ਸਿੱਖਿਆ ਦੇ ਮਹੱਤਵਪੂਰਨ ਰੋਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ.ਜਤਿੰਦਰ ਸਿੰਘ ਭੁਟਾਲ, ਮੁਖੀ ਸਮਾਜ ਵਿਗਿਆਨ ਵਿਭਾਗ ਨੇ ਗੁਰਬਾਣੀ ਦੇ ਹਵਾਲੇ ਨਾਲ ਸਿੱਖਿਆ ਦੇ ਮਹੱਤਵ ਬਾਰੇ ਕਿਹਾ ਕਿ ਜਿਸ ਦਿਨ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਜੀਵਨ ਜਾਂਚ ਸਿੱਖ ਲਵੇਗਾ ਉਸ ਦਿਨ ਇਸ ਦਿਨ ਨੂੰ ਮਨਾਉਣ ਦੇ ਅਸਲੀ ਅਰਥ ਪੂਰੇ ਹੋ ਜਾਣਗੇ। ਇਸ ਸਾਮਗਮ ਦੌਰਾਨ ਡਾ.ਜਗਤਾਰ ਸਿੰਘ, ਮੁਖੀ ਸ਼ੋਸਲ ਸਾਇੰਸਜ ਅਤੇ ਰਾਜਨੀਤੀ ਵਿਗਿਆਨ ਵਿਭਾਗ, ਪ੍ਰੋ.ਅਮਨਦੀਪ ਸਿੰਘ, ਪ੍ਰੋ.ਦਲਜੀਤ ਕੌਰ, ਪ੍ਰੋ.ਅਮਨਦੀਪ ਕੌਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ
Punjab Bani 08 September,2023
ਬਲਾਕ ਪਟਿਆਲਾ ਦੇ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ
ਬਲਾਕ ਪਟਿਆਲਾ ਦੇ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਪਟਿਆਲਾ, 8 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਵੱਲੋਂ ਬਲਾਕ ਪਟਿਆਲਾ ਦੇ ਪਿੰਡਾਂ ਰਾਏਪੁਰ ਮੰਡਲਾਂ, ਭਟੇੜੀ ਕਲਾਂ, ਹਸਨਪੁਰ ਪਰਹੋਤਾਂ, ਬਾਰਨ ਅਤੇ ਹਰਦਾਸਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਨੂੰ ਸਬਸਿਡੀ ਉਪਰ ਲੈਣ ਲਈ ਕਿਸਾਨ ਪੋਰਟਲ ਉਪਰ (agrimachinerypb.com) ਮਿਤੀ 10.09.2023 ਤੱਕ ਅਪਲਾਈ ਕਰਨ ਤਾਂ ਜੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਪਿੰਡ ਦੌਲਤਪੁਰ, ਰਸੂਲਪੁਰ, ਭਟੇੜੀ ਕਲਾਂ, ਦੌਣਕਲਾਂ ਅਤੇ ਸਮਸਪੁਰ ਵਿਖੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਗੁਰਧਿਆਨ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਭਾਗ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਸਿੰਘ, ਪ੍ਰਗਟ ਸਿੰਘ ਅਤੇ ਮੱਲ ਐਗਰੀਕਲਚਰ ਵੈੱਲਫੇਅਰ ਸੋਸਾਇਟੀ ਦੇ ਨੁਮਾਇੰਦਿਆਂ ਨੇ ਭਾਗ ਲਿਆ।
Punjab Bani 08 September,2023
ਨੌਜਵਾਨ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਨੌਜਵਾਨ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ ਪਟਿਆਲਾ, 8 ਸਤੰਬਰ: ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਨੁਮਾਇੰਦੇ, ਸੁਪਰਵਾਈਜ਼ਰ ਅਤੇ ਬੀ.ਐਲ.ਓਜ ਨਾਲ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਇੱਕ ਅਹਿਮ ਮੀਟਿੰਗ ਰੱਖੀ ਗਈ। ਇਸ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ, ਚੋਣ ਤਹਿਸੀਲਦਾਰ ਰਾਮਜੀ ਲਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵੀ ਸ਼ਾਮਲ ਆਏ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ ਅਤੇ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਇਸ ਕੰਮ ਨੂੰ ਮਿਸ਼ਨ ਮੋਡ ਵਿੱਚ ਕੀਤਾ ਜਾਵੇ। ਇਸ ਲਈ ਮਿਤੀ 11-09-2023 ਨੂੰ ਪਟਿਆਲਾ ਜ਼ਿਲ੍ਹਾ ਦੇ ਅਧੀਨ ਆਉਂਦੇ ਹਰ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਸਪੈਸ਼ਲ ਕੈਂਪ ਲਾਇਆ ਜਾਵੇਗਾ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇਗੀ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੈ, ਉਹ ਭਾਰਤ ਚੋਣ ਕਮਿਸ਼ਨ ਦੇ ਆਨਲਾਈਨ ਮੋਡ www.nvsp.in, ਵੋਟਰ ਹੈਲਪਲਾਈਨ ਐਪ ਤੇ ਆਨਲਾਈਨ ਫਾਰਮ ਨੰ. 6 ਭਰ ਕੇ ਵੀ ਆਪਣੀ ਵੋਟ ਬਣਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਾਉਣ ਲਈ ਨਵੇਂ ਨੌਜਵਾਨਾਂ ਵਿੱਚ ਵੱਧ ਤੋਂ ਵੱਧ ਉਤਸ਼ਾਹ ਭਰਿਆ ਜਾਵੇ ਤਾਂ ਜੋ ਹਰ ਨੌਜਵਾਨ ਵੋਟਾਂ ਵਿੱਚ ਹਿੱਸਾ ਲਵੇ। ਇਸ ਲਈ ਯੂਨੀਵਰਸਿਟੀ/ਕਾਲਜਾਂ/ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ਼, ਰੰਗੋਲੀ ਪ੍ਰਤੀਯੋਗਤਾ,ਭਾਸ਼ਣ ਮੁਕਾਬਲੇ ਕਰਵਾਏ ਜਾਣ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੌਜਵਾਨਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ।
Punjab Bani 08 September,2023
ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ
ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ -ਪਿੰਡ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ ਭੂਨਰਹੇੜੀ/ਪਟਿਆਲਾ, 8 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡਾਂ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਨੂੰ ਸਬਸਿਡੀ ਉਪਰ ਲੈਣ ਲਈ ਕਿਸਾਨ ਪੋਰਟਲ ਉਪਰ (agrimachinerypb.com) ਮਿਤੀ 10.09.2023 ਤੱਕ ਅਪਲਾਈ ਕਰਨ ਤਾਂ ਜੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਅਤੇ ਡਾ. ਲਵਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਹਰਮਨਦੀਪ ਸਿੰਘ ਅਤੇ ਅਮਰਨਾਥ ਅਤੇ ਏ.ਟੀ.ਐਮ. ਵਰਿੰਦਰ ਸਿੰਘ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ, ਪਰਵਿੰਦਰ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਨਰਿੰਦਰਪਾਲ ਸਿੰਘ, ਸੁਖਵੀਰ ਸਿੰਘ, ਲਖਵਿੰਦਰ ਸਿੰਘ ਨੇ ਭਾਗ ਲਿਆ।
Punjab Bani 08 September,2023
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ • ਪਟਵਾਰੀਆਂ ਨੂੰ ਸਿਖਲਾਈ ਦੌਰਾਨ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ • ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ • ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਹੋਵੇਗਾ ਪਟਵਾਰੀਆਂ ਨੂੰ ਮੁੱਖ ਮੰਤਰੀ ਦੀ ਅਪੀਲ "ਜਿੰਨੀ ਕਲਮ ਲੋਕਾਂ ਦੇ ਹੱਕ 'ਚ ਚਲਾਓਗੇ ਉਹਨੇ ਭੱਤੇ ਵਧਣਗੇ, ਕਲਮ ਛੋੜ੍ਹ ਹੜਤਾਲ ਨਾਲ ਨੁਕਸਾਨ ਹੀ ਹੋਣਾ ਹੈ" ਚੰਡੀਗੜ੍ਹ, 8 ਸਤੰਬਰ: ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਮ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ਵਿਚ ਕੋਈ ਸਮਝੌਤਾ ਨਹੀਂ ਕਰੇਗੀ। ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ਉਤੇ ਨਹੀਂ ਝੁਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਜਿੰਨੀ ਕਲਮ ਤੁਸੀਂ ਲੋਕ ਹਿੱਤ ਵਿੱਚ ਚਲਾਓਗੇ, ਉਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਭਰਤੀ ਨੂੰ ਸਾਲਾਨਾ ਆਧਾਰ ਉਤੇ ਕਰਨ ਦੀ ਵਿਵਸਥਾ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇੰਨੀਆਂ ਨੌਕਰੀਆਂ ਖ਼ਾਸ ਤੌਰ ਉਤੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਇਨ੍ਹਾਂ ਨੌਕਰੀਆਂ ਲਈ ਮੈਰਿਟ ਤੇ ਪਾਰਦਰਸ਼ੀ ਪਹੁੰਚ ਨੂੰ ਹੀ ਮੁੱਖ ਆਧਾਰ ਰੱਖਿਆ ਗਿਆ। ਵਿਰੋਧੀਆਂ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਹੀ ਲਾਂਭੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ਵਿੱਚ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰ ਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਣਗੇ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Punjab Bani 08 September,2023
ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ
ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ - ਨਗਰ ਕੋਂਸਲ ਨੂੰ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਤੇ ਨਿਰੰਤਰ ਫੋਗਿੰਗ ਕਰਵਾਉਣ ਦੀ ਹਦਾਇਤ - ਲੋਕਾਂ ਤੋ ਘਰਾਂ, ਵਪਾਰਕ ਅਦਾਰਿਆਂ ਨੇੜੇ ਸਾਫ ਸਫਾਈ ਰੱਖਣ ਵਿੱਚ ਮੰਗਿਆ ਸਹਿਯੋਗ ਨੰਗਲ 07 ਸਤੰਬਰ,2023 - ਵਾਤਾਵਰਣ ਵਿੱਚ ਨਿਰੰਤਰ ਹੋ ਰਹੇ ਬਦਲਾਅ ਅਤੇ ਮੌਸਮ ਦੀਆਂ ਤਬਦੀਲੀਆਂ ਨਾਲ ਮੌਸਮੀ ਬਿਮਾਰੀਆਂ ਡੇਂਗੂ, ਚਿਕਨਗੁਨੀਆਂ ਵਰਗੇ ਰੋਂਗ ਕਈ ਵਾਰ ਜਾਨ ਲੇਵਾ ਬਣ ਜਾਂਦੇ ਹਨ। ਜਿਨ੍ਹਾਂ ਤੋ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਨਗਰ ਕੋਂਸਲ ਅਤੇ ਸਿਹਤ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ, ਇਸ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਨੰਗਲ ਸ਼ਹਿਰ ਦੇ ਸਬ ਡਵੀਜਨ ਹਸਪਤਾਲ ਨੰਗਲ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਨਗਰ ਕੋਂਸਲ ਨੂੰ ਸ਼ਹਿਰ ਦੇ ਹਰ ਖੇਤਰ ਦੀ ਰੋਜ਼ਾਨਾ ਸਫਾਈ, ਰੋਗਾਣੂ ਮੁਕਤ ਦਵਾਈ ਦਾ ਛਿੜਕਾਅ, ਨਿਰੰਤਰ ਫੋਗਿੰਗ ਅਤੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਨੂੰ ਲੋਕਾਂ ਦੀ ਨਿਰੰਤਰ ਸਿਹਤ ਜਾਂਚ ਕਰਨ ਅਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸੁੱਕਰਵਾਰ ਨੂੰ ਡਰਾਈ ਡੇਅ ਵੱਜੋਂ ਮਨਾਇਆਂ ਜਾਂਦਾ ਹੈ ਤੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਿਹਾ ਹੈ। ਸਰਕਾਰੀ ਹਸਪਤਾਲ, ਮੁੱਢਲੇ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਤੋ ਇਲਾਵਾ 8 ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮੁਫਤ ਦਵਾਈ, ਟੈਸਟ ਅਤੇ ਸਿਹਤ ਜਾਂਚ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਬ ਡਵੀਜਨ ਹਸਪਤਾਲ ਨੰਗਲ ਵਿੱਚ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਉਥੇ ਉਪਲੱਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ ਅਤੇ ਮਰੀਜ਼ਾ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਮਰੀਜ਼ਾ ਨਾਲ ਆਏ ਪਰਿਵਾਰਕ ਮੈਂਬਰਾਂ ਤੋ ਵੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ।
Punjab Bani 07 September,2023
ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਅਫਸੋਸ
ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਅਫਸੋਸ ਚੰਡੀਗੜ੍ਹ, 7 ਸਤੰਬਰ 2023 - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਤੇ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਦੁਪਹਿਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਉਨ੍ਹਾਂ ਅੰਤਿਮ ਸੰਸਕਾਰ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ ਵਿੱਚ ਸ਼ਾਮੀਂ ਪੰਜ ਵਜੇ ਹੋਵੇਗਾ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ ਹੈ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।
Punjab Bani 07 September,2023
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਕਿਸਾਨਾਂ ਦੇ ਹਾਲਾਤ ਪ੍ਰਤੀ ਬੇਰੁਖੀ ਸਾਰੇ ਹੱਦ ਬੰਨੇ ਟੱਪ ਗਈ ਹੈ। ਉਹਨਾਂ ਹੜ੍ਹਾਂ ਨੂੰ ਜੂਝਦਿਆਂ ਨੂੰ ਕਿਸਾਨਾਂ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਹਜ਼ਾਰਾਂ ਏਕੜ ਵਿਚ ਝੋਨੇ ਦੀ ਫਸਲ ਬਰਬਾਦ ਹੋਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਸੂਬੇ ਵਿਚ ਸੋਕੇ ਦੇ ਹਾਲਾਤ ਪੈਦਾ ਕਰ ਰਹੀ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਉਹੀ ਮੁੱਖ ਮੰਤਰੀ ਹੈ ਜੋ ਕਿਸਾਨਾਂ ਨੂੰ ਬਿਨਾਂ ਵਿਘਨ ਦੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ 18 ਤੋਂ 20 ਘੰਟੇ ਦੇ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਉਹਨਾਂ ਦੀ ਝੋਨੇ ਤੇ ਸਬਜ਼ੀਆਂ ਦੀ ਫਸਲ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਬਾਗਵਾਨੀ ਦਰੱਖਤ ਵੀ ਪ੍ਰਭਾਵਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਹਾਲਾਤ ਹੋਰ ਵਿਗੜ ਰਹੇ ਹਨ ਕਿਉਂਕਿ ਧੱਕੇ ਨਾਲ 700 ਲਿਫਟ ਸਿੰਜਾਈ ਪੰਪ ਬੰਦ ਕਰਵਾਉਣ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫਤੇ ਦੇ ਵਗਫੇ ਮਗਰੋ਼ ਲਿਫਟ ਪੰਪ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜੋ ਅਜਿਹਾ ਨਹੀਂ ਕਰਦੇ, ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾਕਿ ਜਿਹੜੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਾਰੀ ਮਿਲੀ ਹੈ, ਉਹਨਾਂ ਨੂੰ ਲਿਫਟ ਪੰਪ ਵਰਤਣ ਤੋਂ ਰੋਕਿਆ ਜਾ ਰਿਹਾ ਹੈ ਤੇ ਇਹ ਹੁਕਮ ਪੁਲਿਸ ਲਾਗੂ ਕਰਵਾ ਰਹੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਨਾਲ ਹੀ ਆਪ ਜਿਸਨੇ ਹਰੀਕੇ ਹੈਡਵਰਕਸ ਤੋਂ ਪਾਣੀ ਰਾਜਸਥਾਨ ਨਹਿਰ ਵਿਚ ਛੱਡਣ ਦੀ ਥਾਂ ਪਿੰਡਾਂ ਵਿਚ ਛੱਡ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਵਿਚ ਆਪ ਹੜ੍ਹਾਂ ਦੇ ਹਾਲਾਤ ਬਣਾਏ ਹਨ ਤੇ ਹੁਣ ਇਹ ਰਾਜਸਥਾਨ ਨੂੰ ਵੱਧ ਨਹਿਰੀਪਾਦੀ ਦੇਣਾ ਚਾਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲਿਫਟ ਸਿੰਜਾਈ ਪੰਪ ਧੱਕੇ ਨਾਲ ਬੰਦ ਕਰਵਾਏ ਜਾ ਰਹੇ ਹਨ ਤੇ ਇਸਦਾ ਮਕਸਦ ਰਾਜਸਥਾਨ ਨੂੰ ਵੱਧ ਨਹਿਰੀ ਪਾਣੀ ਉਪਲਬਧ ਕਰਵਾਉਣਾ ਹੈ ਤਾਂ ਜੋ ਆਪ ਨੂੰ ਰਾਜਸਥਾਨ ਦੀਆਂ ਚੋਣਾਂ ਵਿਚ ਸਿਆਸੀ ਲਾਹਾ ਮਿਲ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਨੀਤੀਆਂ ਕਾਰਨ ਸੂਇਆਂ ਵਿਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾਕਿ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਉਦਯੋਗਿਕ ਖੇਤਰ ਵਿਚ ਵੀ ਵੱਡੇ-ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਕਾਰਨ ਵਪਾਰੀ ਤੇ ਉਦਯੋਗਪਤੀ ਮੁਸ਼ਕਿਲਾਂ ਝੱਲ ਰਹੇ ਹਨ ਤੇ ਉਦਯੋਗਿਕ ਖੇਤਰ ਸਭ ਤੋਂ ਵੱਧ ਮਾਰ ਹੇਠ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕ ਮੁੜ ਜਨਰੇਟਰ ਵਰਤਣ ਵਾਸਤੇ ਮਜਬੂਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸਭ ਦਾ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾੜਾ ਅਸਰ ਪਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਵੀ ਵਾਰ-ਵਾਰ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਫੰਡਾਂ ਦੀ ਘਾਟ ਕਾਰਨ ਰੂਟੀਨ ਰੱਖ ਰੱਖਾਅ ਦੇ ਕੰਮ ਨਹੀਂ ਕਰ ਪਾ ਰਿਹਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੀ ਮੁਰੰਮਤ ਆਪ ਕਰਵਾਉਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ।ਸਰਦਾਰ ਬਾਦਲ ਨੇ ਕਿਹਾ ਕਿ ਥੋੜ੍ਹੇ ਜਿਹੇ ਸੋਕੇ ਦੇ ਹਾਲਾਤ ਨੇ ਆਪ ਸਰਕਾਰ ਦੀਆਂ ਤਿਆਰੀਆਂ ਬੇਨਕਾਬ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਲੋਕਇਹ ਸੋਚਣ ਲਈ ਮਜਬੂਰ ਹੋ ਗਏਹਨ ਕਿ ਜੇਕਰ ਜੂਨ ਤੇ ਜੁਲਾਈ ਵਿਚ ਚੋਖਾ ਮੀਂਹ ਨਾ ਪੈਂਦਾ ਤਾਂ ਕੀ ਹਾਲਾਤ ਹੁੰਦੇ।ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਵਿਚ ਹਾਜ਼ਰ ਰਹਿਣ ਤੇ ਬਿਜਲੀ ਦੇ ਹਾਲਾਤ ’ਤੇ ਤੁਰੰਤ ਨਜ਼ਰਸਾਨੀ ਕਰਨ। ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬੀਆਂ ਦੀ ਸੇਵਾ ਕਰਨਾ ਤੁਹਾਡਾ ਫਰਜ਼ ਹੈ ਜਿਹਨਾਂ ਨੇ ਤੁਹਾਨੂੰ ਸੱਤਾ ਬਖਸ਼ੀ ਨਾ ਕਿ ਤੁਹਾਡੀ ਜ਼ਿੰਮੇਵਾਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਤੱਕ ਲਿਜਾਣ ਦੀ ਹੈ ਕਿਉਂਕਿ ਉਹਨਾਂ ਦਾ ਇਕ ਨੁਕਾਤੀ ਏਜੰਡਾ ਪੰਜਾਬ ਸਰਕਾਰ ਦਾ ਹਵਾਈ ਜਹਾਜ਼ ਆਪਣੇ ਸਿਆਸੀ ਮੰਤਵਾਂ ਵਾਸਤੇ ਵਰਤਣਾ ਚਾਹੁੰਦੇ ਹਨ।
Punjab Bani 07 September,2023
ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਪਛੜਿਆ ਇਲਾਕਾ ਸਰਟੀਫਿਕੇਟ ਅਤੇ ਵਿਆਹ ਯੋਗਤਾ ਸਰਟੀਫਿਕੇਟ ਦੀ ਤਸਦੀਕ ਰਿਪੋਰਟ ਕਾਨੂੰਗੋ ਵੀ ਕਰ ਸਕਣਗੇ
ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਪਛੜਿਆ ਇਲਾਕਾ ਸਰਟੀਫਿਕੇਟ ਅਤੇ ਵਿਆਹ ਯੋਗਤਾ ਸਰਟੀਫਿਕੇਟ ਦੀ ਤਸਦੀਕ ਰਿਪੋਰਟ ਕਾਨੂੰਗੋ ਵੀ ਕਰ ਸਕਣਗੇ -ਆਮਦਨ ਅਤੇ ਰਿਹਾਇਸ਼ ਦੇ ਸਰਟੀਫਿਕੇਟ ਬਣਾਉਣ ਸਮੇਂ ਏ.ਐਸ.ਐਮ. ਫਰਦ ਕੇਂਦਰ ਵੱਲੋਂ ਤਸਦੀਕ ਕੀਤੇ ਫਾਰਮ ਵੀ ਮੰਨਣਯੋਗ ਪਟਿਆਲਾ, 7 ਸਤੰਬਰ: ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਪਛੜਿਆ ਇਲਾਕਾ ਸਰਟੀਫਿਕੇਟ ਅਤੇ ਵਿਆਹ ਯੋਗਤਾ ਸਰਟੀਫਿਕੇਟ ਬਣਾਉਣ ਲਈ ਕਰਵਾਈ ਜਾਂਦੀ ਤਸਦੀਕ ਰਿਪੋਰਟ ਹੁਣ ਕਾਨੂੰਗੋ ਕੋਲੋ ਵੀ ਕਰਵਾਈ ਜਾ ਸਕੇਗੀ। ਇਸ ਦੇ ਨਾਲ ਹੀ ਆਮਦਨ ਅਤੇ ਰਿਹਾਇਸ਼ੀ ਸਰਟੀਫਿਕੇਟ ਬਣਾਉਣ ਲਈ ਫਾਰਮ 'ਤੇ ਸਬੰਧਤ ਏ.ਐਸ.ਐਮ. ਫਰਦ ਕੇਂਦਰ ਵੱਲੋਂ ਕੀਤੇ ਗਏ ਤਸਦੀਕ ਵੀ ਮੰਨਣਯੋਗ ਹੋਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਤੀ ਸਰਟੀਫਿਕੇਟ (ਐਸ.ਸੀ./ਬੀ.ਸੀ/ਓ.ਬੀ.ਸੀ/ਜਨਰਲ) ਬੁਢਾਪਾ ਪੈਨਸ਼ਨ, ਪਛੜਿਆ ਇਲਾਕਾ ਸਰਟੀਫਿਕੇਟ ਅਤੇ ਵਿਆਹ ਯੋਗਤਾ ਸਰਟੀਫਿਕੇਟ ਬਣਾਉਣ ਲਈ ਫਾਰਮ 'ਤੇ ਪਟਵਾਰੀ ਦੀ ਤਸਦੀਕ/ਰਿਪੋਰਟ ਕਰਵਾਈ ਜਾਂਦੀ ਹੈ, ਤੇ ਹੁਣ ਸਬੰਧਤ ਪਟਵਾਰੀ ਜਾਂ ਕਾਨੂੰਗੋ ਦੀ ਤਸਦੀਕ ਰਿਪੋਰਟ ਵੀ ਮੰਨੀ ਜਾਵੇਗੀ। ਇਸ ਤੋਂ ਇਲਾਵਾ ਆਮਦਨ ਅਤੇ ਰਿਹਾਇਸ਼ੀ ਸਰਟੀਫਿਕੇਟ ਬਣਾਉਣ ਲਈ ਫਾਰਮ 'ਤੇ ਪਟਵਾਰੀ ਦੀ ਤਸਦੀਕ/ਰਿਪੋਰਟ ਕਰਵਾਈ ਜਾਂਦੀ ਹੈ ਅਤੇ ਹੁਣ ਪਟਵਾਰੀ ਜਾਂ ਸਬੰਧਤ ਏ.ਐਸ.ਐਮ. ਫਰਦ ਕੇਂਦਰ ਵੱਲੋਂ ਕੀਤੇ ਗਏ ਫਾਰਮ ਤਸਦੀਕ ਨੂੰ ਵੀ ਮੰਨਿਆਂ ਜਾਵੇਗਾ।
Punjab Bani 07 September,2023
ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ
ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਸੰਸਕ੍ਰਿਤ ਭਾਰਤੀ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਲਗਾਈ ਗਈ ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਸੰਸਕ੍ਰਿਤ ਭਾਰਤੀ ਦੇ ਉੱਤਰੀ ਜ਼ੋਨ ਸੰਗਠਨ ਮੰਤਰੀ ਡਾ. ਨਰਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਇਤਿਹਾਸਕ ਪਰੰਪਰਾ ਨੂੰ ਜਿਉਂਦਾ ਰੱਖਣ ਲਈ ਸੰਸਕ੍ਰਿਤ ਦਾ ਅਧਿਐਨ ਕਰਨਾ ਚਾਹੀਦਾ ਹੈ | ਉਨ੍ਹਾਂ ਪੰਜਾਬ ਦੀ ਅਮੀਰ ਵੈਦਿਕ ਪਰੰਪਰਾ ਅਤੇ ਮਹਾਭਾਰਤ ਕਾਲ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਲੋਕ ਸੰਸਕ੍ਰਿਤ ਭਾਸ਼ਾ ਪੜ੍ਹ ਕੇ ਆਪਣੀ ਪੁਰਾਤਨ ਗਿਆਨ ਪਰੰਪਰਾ ਨਾਲ ਜੁੜ ਸਕਣ। ਡੀਨ ਭਾਸ਼ਾਵਾਂ ਪ੍ਰੋ. ਰਾਜਿੰਦਰਪਾਲ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਸਕ੍ਰਿਤ ਅਤੇ ਪੰਜਾਬੀ ਦਾ ਆਪਸ ਵਿੱਚ ਡੂੰਘਾ ਸਬੰਧ ਹੈ। ਉਨ੍ਹਾਂ ਕਿਹਾ ਕਿ ਵਿਸ਼ਿਆਂ ਦੇ ਇਸ ਸੰਬਧ ਨੂੰ ਨਿਰਪੱਖ ਢੰਗ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਸੰਸਕ੍ਰਿਤ ਵਿਭਾਗ ਦੇ ਮੁਖੀ ਡਾ. ਵਰਿੰਦਰ ਕੁਮਾਰ ਨੇ ਆਏ ਹੋਏ ਸਾਰੇ ਵਿਦਵਾਨਾਂ ਦਾ ਸਵਾਗਤ ਕੀਤਾ | ਸੰਸਕ੍ਰਿਤ ਅਤੇ ਪਾਲੀ ਵਿਭਾਗ ਤੋਂ ਡਾ. ਪੁਸ਼ਪੇਂਦਰ ਜੋਸ਼ੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਪ੍ਰੋਗਰਾਮ ਦੀ ਸਭ ਤੋਂ ਖਾਸ ਗੱਲ ਇਹ ਸੀ ਕਿ ਪੂਰਾ ਪ੍ਰੋਗਰਾਮ ਸੰਸਕ੍ਰਿਤ ਭਾਸ਼ਾ ਵਿੱਚ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਸਟੇਜ ਸੰਚਾਲਨ ਵੀ ਵਿਭਾਗ ਦੀਆਂ ਵਿਦਿਆਰਥਣਾਂ ਗਗਨਦੀਪ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਗੀਤ ਅਤੇ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਅੰਤ ਵਿੱਚ ਵਰਕਸ਼ਾਪ ਦੇ ਮੁੱਖ ਅਧਿਆਪਕ ਵਿਨੈ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਹਿੰਦੀ ਵਿਭਾਗ ਦੇ ਮੁਖੀ ਡਾ. ਨੀਤੂ ਕੌਸ਼ਲ, ਡਾ. ਰਜਨੀ, ਡਾ. ਰਵੀ ਦੱਤ ਕੌਸ਼ਿਸ਼, ਡਾ. ਕਪਿਲ ਦੇਵ, ਡਾ. ਸੰਦੀਪ, ਡਾ. ਅੰਗਰੇਜ਼, ਅਸ਼ੀਸ਼ ਕੁਮਾਰ, ਡਾ. ਓਮਨਦੀਪ, ਅਜੇ ਆਰੀਆ, ਪ੍ਰਚਾਰਕ, ਸੰਸਕ੍ਰਿਤ ਭਾਰਤੀ ਪੰਜਾਬ ਅਤੇ ਵਿਦਿਆਰਥੀਆਂ ਨੇ ਡਾ. ਵਿਭਾਗ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ।
Punjab Bani 07 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ -ਕਿਹਾ ਸਮਾਣਾ ਹਲਕੇ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਵਚਨਬੱਧਤਾ ਨਿਭਾਈ -ਜੌੜਾਮਾਜਰਾ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਸਮਾਣਾ, 7 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਗਲੀ ਪੱਕੀ ਕਰਨ, ਸਕੂਲ ਤੇ ਆਂਗਣਵਾੜੀ ਵਿਖੇ ਲਗਾਏ ਗਏ ਨਵੇਂ ਫਰਸ਼ ਦਾ ਉਦਘਾਟਨ ਕੀਤਾ।ਇਸੇ ਦੌਰਾਨ ਉਨ੍ਹਾਂ ਨੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿਖੇ ਮੇਨ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਗਲੀ ਪੱਕੀ ਕਰਨ ਦਾ ਉਦਘਾਟਨ ਵੀ ਕੀਤਾ। ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਇਨ੍ਹਾਂ ਪਿੰਡਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਵਸਨੀਕਾਂ ਲਈ ਉਨ੍ਹਾਂ ਦੀਆਂ ਅਤੇ ਉਨ੍ਹਾਂ ਦੀ ਟੀਮ ਦੀਆਂ ਸੇਵਾਵਾਂ ਸਦਾ ਹਾਜ਼ਰ ਹਨ ਅਤੇ ਹਲਕੇ ਵਿੱਚ ਕੋਈ ਵੀ ਵਿਕਾਸ ਦਾ ਕੰਮ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਦੌਰਾਨ ਸਮਾਣਾ ਦੇ ਪਿੰਡਾਂ ਦਾਨੀਪੁਰ, ਬਾਦਸ਼ਾਹਪੁਰ ਕਾਲੇਕੀ ਤੇ ਮਿਆਲ ਕਲਾਂ ਡੇਰਾ ਬਾਜੀਗਰ ਵਿਖੇ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ ਜਿਸ ਕਰਕੇ ਹੋਰਨਾਂ ਪਾਰਟੀਆਂ ਨੂੰ ਛੱਡਕੇ ਲੋਕ ਆਪ ਨਾਲ ਜੁੜ ਰਹੇ ਹਨ ਅਤੇ ਪਾਰਟੀ ਵਲੋਂ ਵੀ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾ ਰਿਹਾ ਹੈ। ਜੌੜਾਮਾਜਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸਮਾਣਾ ਵਿਖੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਫੰਡ ਬੇਰੋਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਸੁਣਕੇ ਤੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ ਵਧਵਾ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਅਜੈਬ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ.ਈਜ ਤੇ ਹੋਰ ਅਧਿਕਾਰੀ ਸਮੇਤ ਇਨ੍ਹਾਂ ਪਿੰਡਾਂ ਦੇ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Punjab Bani 07 September,2023
ਆਪ ਵੱਲੋਂ ਪਟਿਆਲਾ ਸ਼ਹਿਰੀ ਕੁਆਡੀਨੇਟਰ ਲੱਗਣ ‘ਤੇ ਪ੍ਰੀਤੀ ਮਲਹੋਤਰਾ ਦਾ ਸਨਮਾਨ
ਆਪ ਵੱਲੋਂ ਪਟਿਆਲਾ ਸ਼ਹਿਰੀ ਕੁਆਡੀਨੇਟਰ ਲੱਗਣ ‘ਤੇ ਪ੍ਰੀਤੀ ਮਲਹੋਤਰਾ ਦਾ ਸਨਮਾਨ -ਪਾਰਟੀ ਨੇ ਹਰ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ-ਅਜੀਤਪਾਲ ਸਿੰਘ ਕੋਹਲੀ ਪਟਿਆਲਾ, 7 ਸਤੰਬਰ: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਸ਼ਹਿਰੀ ਲਈ ਕੁਆਡੀਨੇਟਰ ਲਗਾਏ ਜਾਣ ‘ਤੇ ਸੀਨੀਅਰ ਆਗੂ ਪ੍ਰੀਤੀ ਮਲਹੋਤਰਾ ਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮਹਿਲਾ ਵਿੰਗ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵਲੰਟੀਅਰ ਅਤੇ ਆਗੂ ਵੀ ਹਾਜਰ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰ ਦਰਜਾ-ਬ-ਦਰਜਾ ਵਲੰਟੀਅਰ ਨੂੰ ਪਾਰਟੀ ਤੇ ਸਰਕਾਰ ਵਿੱਚ ਜਗ੍ਹਾ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜਰ ਹਰ ਘਰ ਅਤੇ ਹਰ ਗਲੀ ਮੁਹੱਲੇ ਤੱਕ ਪਾਰਟੀ ਦੀਆਂ ਗਤੀਵਿਧੀਆਂ ਪਹੁੰਚਾੳਣ ਲਈ ਵਲੰਟੀਅਰਾਂ ਅਤੇ ਆਗੂਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਜਿਸ ਤਰ੍ਹਾਂ ਪਹਿਲਾਂ ਪੰਜਾਬ ਦੇ ਹਰ ਕੋਨੇ-ਕੋਨੇ ਤੱਕ ਪਾਰਟੀ ਦੀ ਆਵਾਜ ਬੁਲੰਦ ਕੀਤੀ ਹੈ। ਇਸੇ ਤਰ੍ਹਾਂ ਹੁਣ ਵੀ ਅਗਾਮੀ ਚੋਣਾਂ ਦੇ ਮੱਦੇਨਜਰ ਇਹ ਅਵਾਜ ਹਰ ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕੇ ਪਾਰਟੀ ਵੱਲੋਂ ਕੁਆਡੀਨੇਟਰ ਲਾਉਣ ਦਾ ਮਕਸਦ ਹੈ ਕਿ ਜੋ ਵੀ ਗਤੀਵਿਧੀ ਕੀਤੀ ਜਾ ਰਹੀ ਹੈ, ਉਸ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇ ਤਾਂ ਕਿ ਪਾਰਟੀ ਨੂੰ ਵੀ ਇਹ ਪਤਾ ਲੱਗ ਸਕੇ ਕਿ ਕਿਹੜਾ ਵਲੰਟੀਅਰ ਪਾਰਟੀ ਲਈ ਕਿੰਨਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਵੀ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਤਾਂ ਕਿ ਸਰਕਾਰ ਦੀ ਹਰ ਸਕੀਮ ਨੂੰ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ। ਜਦਕਿ ਇਹ ਕੁਆਡੀਨੇਟਰ ਵੀ ਪਾਰਟੀ, ਸਰਕਾਰ ਅਤੇ ਵਲੰਟੀਅਰਾਂ ਵਿਚ ਇਕ ਕੜੀ ਦਾ ਕੰਮ ਕਰਨਗੇ, ਇਸ ਨਾਲ ਪਾਰਟੀ ਹੋਰ ਮਜਬੂਤ ਹੋਏਗੀ ਅਤੇ ਪਾਰਟੀ ਦੀ ਗੱਲ ਹਰ ਇਕ ਘਰ ਤੱਕ ਪਹੁੰਚੇਗੀ। ਇਸ ਮੌਕੇ ਮਹਿਲਾ ਵਿੰਗ ਦੇ ਪ੍ਰਧਾਨ ਵੀਰਪਾਲ ਕੌਰ ਚਹਿਲ, ਸੋਨੀਆ ਦਾਸ, ਮੋਨਿਕਾ ਸ਼ਰਮਾ, ਮਿਨਾਕਸ਼ੀ, ਰੂਬੀ ਭਾਟੀਆ, ਕਿਰਨ, ਹਰਪ੍ਰੀਤ ਸਿੰਘ , ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਜਸਵਿੰਦਰ ਸਿੰਘ, ਗੋਲੂ ਰਾਜਪੂਤ, ਗੁਰਮੁੱਖ ਸਿੰਘ ਸੁਰਜਨ ਸਿੰਘ, ਸਨੀ ਢਾਬੀ, ਰਾਹੁਲ ਚੌਹਾਨ, ਸੰਜੀਵ ਗੁਪਤਾ, ਸਾਗਰ ਧਾਲੀਵਾਲ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਹਾਜਰ ਸਨ।
Punjab Bani 07 September,2023
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-2
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-2 ਬਲਾਕ ਪੱਧਰੀ ਖੇਡਾਂ 'ਚ ਵੱਡੀ ਗਿਣਤੀ ਖਿਡਾਰੀਆਂ ਨੇ ਵਹਾਇਆ ਪਸੀਨਾ -ਐਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਰੱਸਾਕਸ਼ੀ ਅਤੇ ਫੁੱਟਬਾਲ ਦੇ ਹੋਏ ਮੁਕਾਬਲੇ -ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਖਿਡਾਰੀ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ ਪਟਿਆਲਾ 7 ਸਤੰਬਰ: ਪਟਿਆਲਾ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚ ਚੱਲ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਰੋਜ਼ਾਨਾ ਹਜ਼ਾਰਾਂ ਖਿਡਾਰੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾ ਰਹੀ ਹੈ। ਜ਼ਿਲ੍ਹੇ ਵਿੱਚ ਚੱਲ ਰਹੇ ਬਲਾਕ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਵੱਧ ਚੜ੍ਹ ਕੇ ਖੇਡਾਂ ਦੇ ਵਿੱਚ ਭਾਗ ਲਿਆ ਜਾ ਰਿਹਾ ਹੈ ਅਤੇ ਇਹ ਟੂਰਨਾਮੈਂਟ ਆਉਣ ਵਾਲੇ ਸਮੇਂ ਲਈ ਸੰਜੀਵਨੀ ਬੂਟੀ ਦਾ ਕੰਮ ਕਰੇਗਾ ਅਤੇ ਇਹ ਖੇਡਾਂ ਆਉਣ ਵਾਲੀ ਪੀੜੀ ਅਤੇ ਯੂਥ ਨੂੰ ਨਸ਼ਿਆਂ ਤੋਂ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੀਆਂ। ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਨੂੰ ਵਿਭਾਗ ਵੱਲੋਂ ਰਿਫਰੈਸ਼ਮੈਂਟ ਅਤੇ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਪੋਰਟਲ ਖੁੱਲ੍ਹਾ ਹੈ ਅਤੇ ਖਿਡਾਰੀ ਜ਼ਿਲ੍ਹਾ ਖੇਡਾਂ ਵਿੱਚ ਭਾਗ ਲੈਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਅੱਜ ਹੋਏ ਮੁਕਾਬਲਿਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਅੱਜ ਬਲਾਕ ਪਟਿਆਲਾ ਦਿਹਾਤੀ ਐਥਲੈਟਿਕਸ ਦੇ 800 ਮੀਟਰ ਦੋੜ ਵਿੱਚ ਅੰਡਰ 31-40 ਉਮਰ ਵਰਗ ਵਿੱਚ ਕਮਲਦੀਪ ਸਿੰਘ ਨੇ 2:56.00 ਮਿੰਟਾਂ ਵਿੱਚ ਦੋੜ ਕੇ ਪਹਿਲਾ ਸਥਾਨ, ਕਮਲਪ੍ਰੀਤ ਸਿੰਘ ਨੇ 3:06.46 ਮਿੰਟਾਂ ਵਿੱਚ ਦੂਜਾ ਸਥਾਨ ਅਤੇ ਸੰਦੀਪ ਸਿੰਘ ਨੇ 3:14.27 ਮਿੰਟਾਂ ਵਿੱਚ ਦੋੜ ਪੂਰੀ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। 800 ਮੀਟਰ ਦੋੜ ਅੰਡਰ-17 ਉਮਰ ਵਰਗ ਵਿੱਚ ਤਰਨਵੀਰ ਸਿੰਘ ਨੇ 2:29.37 ਮਿੰਟਾਂ ਵਿੱਚ ਪਹਿਲਾ ਅਤੇ ਰੁਦਰਕਸ਼ ਛਾਬੜਾ ਨੇ 2:33.07 ਮਿੰਟਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਉਮਰ ਵਰਗ ਦੇ 800 ਮੀਟਰ ਈਵੈਂਟ ਵਿੱਚ ਗੁਰਿੰਦਰ ਸਿੰਘ ਨੇ 2:20.70 ਮਿੰਟਾਂ ਵਿੱਚ ਪਹਿਲਾਂ ਸਥਾਨ ਅਤੇ ਉਮੇਸ਼ ਸਿੰਘ ਨੇ 2:22.50 ਮਿੰਟਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਸ਼ਾਨਦਾਰ ਰਹੇ। ਇਸ ਵਿੱਚ ਸੀਨੀਅਰ ਲੜਕੀਆਂ ਦੇ ਮੁਕਾਬਲਿਆਂ ਵਿੱਚ ਸ਼ਹੀਦ ਊਧਮ ਸਿੰਘ ਕਲੱਬ ਅਜਨੋਦਾ ਕਲਾਂ ਨੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਨੂੰ ਹਰਾ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਨਿਊ ਮਾਲਵਾ ਪਬਲਿਕ ਸਕੂਲ ਸਿਮਬਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੂੰ ਮਾਤ ਦੇ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡੀ.ਐਸ.ਪੀ. ਪੁਨੀਤ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਬਲਾਕ ਸ਼ੰਭੂ ਕਲਾਂ ਦੇ ਵਾਲੀਬਾਲ ਵਿੱਚ ਅੰਡਰ-14 ਉਮਰ ਵਰਗ ਵਿੱਚ ਸਫਤਪੁਰ ਨੇ ਭੇਡਵਾਲ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅੰਡਰ-17 ਵਿੱਚ ਭੇਡਵਾਲ ਨੇ ਸਫਤਪੁਰ ਨੂੰ ਮਾਤ ਦੇ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਜਲਾਣਾ ਤੀਜੇ ਸਥਾਨ ਤੇ ਰਿਹਾ। ਅੰਡਰ-21 ਵਿੱਚ ਜਲਣਾ ਨੇ ਪਬਰੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਵਿੱਚ ਅੰਡਰ-21 ਦੇ ਮੁਕਾਬਲਿਆਂ ਵਿੱਚ ਤੇਪਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ਨੂੰ ਹਰਾ ਕੇ ਪਹਿਲਾ ਸਥਾਨ ਅਤੇ ਸ.ਸ.ਸ.ਸਕੂਲ ਭੇਡਵਾਲ ਤੀਜੇ ਸਥਾਨ ਤੇ ਰਿਹਾ। ਅੰਡਰ-17 ਉਮਰ ਵਰਗ ਵਿੱਚ ਸ.ਸ.ਸ.ਸਕੂਲ ਸ਼ੰਭੂ ਕਲਾਂ ਨੇ ਸ.ਸ.ਸ.ਸਕੂਲ ਤੇਪਲਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਉਮਰ ਵਰਗ ਵਿੱਚ ਸ਼ੰਭੂ ਕਲਾਂ ਨੇ ਚਮਾਰੂ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੱਗ ਆਫ਼ ਵਾਰ ਦੇ ਮੁਕਾਬਲਿਆਂ ਵਿੱਚ ਅੰਡਰ-21 ਉਮਰ ਵਰਗ ਲੜਕੀਆਂ ਵਿੱਚ ਤੇਪਲਾ ਨੇ ਭੱਬਰੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-21 ਲੜਕਿਆਂ ਵਿੱਚ ਭੱਬਰੀ ਨੇ ਸ਼ੰਭੂ ਕਲਾਂ ਨੂੰ ਹਰਾ ਕੇ ਪਹਿਲਾ ਅਤੇ ਤੇਪਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾ ਬਲਜੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਬਲਾਕ ਘਨੌਰ ਵਿਖੇ ਫੁੱਟਬਾਲ ਦੇ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਹਰਪਾਲਪੁਰ ਨੇ ਅਜਰਾਵਰ ਸਕੂਲ ਨੂੰ 1-0 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿੱਚ ਅਜਰਾਵਰ ਸਕੂਲ ਨੂੰ ਸਿੰਘਪੁਰਾ ਸਕੂਲ ਤੋ 0-2 ਨਾਲ ਹਾਰ ਦਾ ਮੂੰਹ ਦੇਖਣਾ ਪਿਆ। ਇਸੇ ਤਰਾਂ ਮਾਈਲਸਟੋਨ ਸਕੂਲ ਘਨੌਰ ਨੇ ਸ.ਸ.ਸ ਚੱਪੜ ਨੂੰ 3-2 ਨਾਲ ਹਰਾਇਆ। ਅੰਡਰ-17 ਲੜਕੀਆਂ ਵਿੱਚ ਸਿੰਘਪੁਰਾ ਸਕੂਲ ਚੱਪੜ ਨੇ ਹਰਪਾਲਪੁਰ ਸਕੂਲ ਨੂੰ 1-0 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸ਼ੂਟਿੰਗ ਦੇ ਅੰਡਰ-21 ਉਮਰ ਵਰਗ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਜੰਡ ਮੰਗੋਲੀ ਨੇ ਉਠਸਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸਿੰਗ ਵਿੱਚ ਸਿਧਾਰਸੀ ਨੇ ਕਪੂਰੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨੈਸ਼ਨਲ ਸਟਾਈਲ ਕਬੱਡੀ ਲੜਕੀਆਂ ਦੇ ਅੰਡਰ-14 ਉਮਰ ਵਰਗ ਵਿੱਚ ਕਾਂਸੀਕਲਾਂ ਨੇ ਮੰਡੋਲੀ ਨੂੰ ਹਰਾ ਕੇ ਪਹਿਲਾ ਸਥਾਨ, ਅੰਡਰ-17 ਵਿੱਚ ਉਲਾਣਾ ਨੇ ਮੰਡੋਲੀ ਨੂੰ ਹਰਾ ਕੇ ਪਹਿਲਾ ਸਥਾਨ ਅਤੇ ਅੰਡਰ-20 ਵਿੱਚ ਯੂਥ ਭਲਾਈ ਕਲੱਬ ਕਾਂਸੀ ਨੇ ਯੂਨੀਵਰਸਿਟੀ ਕਾਲਜ ਘਨੌਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਅੰਡਰ-14 ਉਮਰ ਵਰਗ ਵਿੱਚ ਕਾਂਸੀ ਕਲਾਂ ਨੇ ਮਿਡਲ ਸਕੂਲ ਮੰਡੋਲੀ ਨੂੰ ਹਰਾ ਕੇ ਪਹਿਲਾ ਸਥਾਨ ਅਤੇ ਅੰਡਰ-17 ਵਿੱਚ ਉਲਾਣਾ ਨੇ ਬਸੋਰ ਸੈਂਟਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਅਜੀਤਾ ਅਤੇ ਪ੍ਰਿੰਸੀਪਲ ਸਰਕਾਰੀ ਐਮੀਨੈਂਸ ਸਕੂਲ ਮੰਡੋਰ ਜਸਪਾਲ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਬਲਾਕ ਭੁਨਰਹੇੜੀ ਵਿਖੇ ਐਥਲੈਟਿਕਸ ਦੇ 60 ਮੀਟਰ ਈਵੈਂਟ ਲੜਕਿਆਂ ਵਿੱਚ ਆਰਿਅਨ ਕੁਮਾਰ ਨੇ ਪਹਿਲਾ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 60 ਮੀਟਰ ਲੜਕੀਆਂ ਵਿੱਚ ਸੁਪ੍ਰੀਤ ਕੌਰ ਨੇ ਪਹਿਲਾ ਅਤੇ ਗੁਰਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੇ 100 ਮੀਟਰ ਵਿੱਚ ਕਰਨਵੀਰ ਸਿੰਘ ਨੇ ਪਹਿਲਾਂ ਅਤੇ ਸਮੀਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੇ 100 ਮੀਟਰ ਵਿੱਚ ਜੈਸਮੀਨ ਨੇ ਪਹਿਲਾ ਅਤੇ ਗਗਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਸੇਂਟ ਮਾਇਕਲ ਸਕੂਲ ਨੇ ਦੁੱਧਨ ਸਾਧਾਂ ਨੂੰ ਹਰਾਇਆ ਅਤੇ ਮਾਤਾ ਗੁਜਰੀ ਨੇ ਮਹਿੰਦੀਪੁਰ ਨੂੰ ਮਾਤ ਦਿੱਤੀ। ਅੰਡਰ-17 ਦੇ ਮੁਕਾਬਲਿਆਂ ਵਿੱਚ ਦੁੱਧਣ ਸਾਧਾ ਨੇ ਮਹਿੰਦੀਪੁਰ ਨੂੰ, ਸੇਂਟ ਮਾਇਕਲ ਨੇ ਮਹਿਲ ਕਲਾਂ ਨੂੰ, ਨੈਨ ਕਲਾਂ ਨੇ ਟੈਗੋਰ ਸਕੂਲ ਨੂੰ ਅਤੇ ਬਿਨਜਲ ਨੇ ਹਡਾਣਾ ਨੂੰ ਮਾਤ ਦੇ ਕੇ ਅਗਲੇ ਗੇੜ ਵਿੱਚ ਪ੍ਰਵੇਸ਼ ਕੀਤਾ।
Punjab Bani 07 September,2023
ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਕਰਨ ਵਿੱਚ ਅਸਫਲ:
ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਕਰਨ ਵਿੱਚ ਅਸਫਲ: ਪਟਿਆਲਾ: 7 ਸਤੰਬਰ :ਪੰਜਾਬ ਦੇ ਸਰਕਾਰੀ ਮੁਲਾਜਮਾਂ ਦੀਆਂ ਜਥੇਬੰਦੀਆਂ ਜਿਹਨਾ ਵਿੱਚ ਇੰਪਲਾਈਜ਼ ਫੈਡਰੇਸ਼ਨ ਚਾਹਲ ,ਅਧਿਆਪਕ ਦਲ ਪੰਜਾਬ,ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ ਕਰਮਚਾਰੀ ਦਲ, ਮਜਦੂਰ ਦਲ ਪੰਜਾਬ ਦੇ ਅਧਾਰਤ ਮੁਲਾਜ਼ਮ ਫਰੰਟ ਪੰਜਾਬ ਜਿਲ੍ਰਾਂ ਪਟਿਆਲਾ ਦੇ ਆਗੁਆਂ ਦੀ ਅੱਜ ਇਥੇ ਮੀਟਿੰਗ ਹੋਈ।ਮੀਟਿੰਗ ਬਾਰੇ ਜਾਣਕਾਰੀ ਦੇਦੇ ਹੋਏ ਸੁਬਾਈ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਅਤੇ ਜ੍ਹਿਲਾਂ ਪ੍ਰਧਾਨ ਅਮਰਿੰਦਰ ਸਿੰਘ ਬਾਬਾ ਨੇ ਦੱਸਿਆਂ ਕਿ ਪੰਜਾਬ ਸਰਕਾਰ ਮੁਲਾਜਮਾਂ ਸਮੇਤ ਆਮ ਆਦਮੀ ਦੇ ਮਸਲੇ ਹੱਲ ਕਰਨ ਵਿੱਚ ਅਸਫਲ ਸਿੱਧ ਹੋ ਰਹੀ ਹੈ।ਆਮ ਆਦਮੀ ਪਾਰਟੀ ਨੇ ਚੋਣਾਂ ਦੋਰਾਨ ਵਾਅਦਾ ਕੀਤੀ ਸੀ ਪੰਜਾਬ ਵਿੱਚ ਸਰਕਾਰ ਬਨਣ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਧਰਨੇ ਤੇ ਮੁਜਾਹਰੇ ਕਰਨ ਦੀ ਲੋੜ ਨਹੀ ਰਹੇਗੀ ਅਤੇ ਸਰਕਾਰ ਉਨਾਂ ਦੇ ਮਸਲੇ ਹੱਲ ਜਲਦੀ ਹੱਲ ਕਰੇਗੀ ਪ੍ਰਤੂੰ 18 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ 2004 ਤੋ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ।ਇਸ ਤੋ ਇਲਾਵਾ ਸਰਕਾਰ ਵੱਲੋ 1 ਜਨਵਰੀ 2016 ਤੋ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਦਿੱਤੇ ਨਹੀ ਜਾ ਰਹੇ।ਕੇਂਦਰ ਸਰਕਾਰ ਦੀ ਤਰਜ਼ ਤੇ ਮਿਲਣ ਵਾਲਾ 8# ਮਹਿੰਗਾਈ ਭੱਤਾ ਜਾਰੀ ਨਹੀ ਕੀਤਾ ਜਾ ਰਿਹਾ।ਉਹਨਾ ਕਿਹਾ ਕਿ ਇਸ ਸਮੇ ਸਰਕਾਰ ਹਰ ਮੁਲਾਜਮ ਅਤੇ ਪੈਨਸ਼ਨਰ ਦੀ ਹਜਾਰਾ ਰੁਪਏ ਦੀ ਕਰਜਾਈ ਹੈ।ਆਮ ਆਦਮੀ ਪਾਰਟੀ ਨੇ ਦਾਅਵਾਂ ਕੀਤਾ ਸੀ ਕਿ ਪੰਜਾਬ ਵਿੱਚ ਹਰ ਕਿਸਮ ਦੇ ਕੱਚੇ ਮੁਲਾਜਮ ਅਤੇ ਵਰਕਰ ਨੂੰ ਪੱਕਾ ਕੀਤਾ ਜਾਵੇਗਾਂ ਲੇਕਿਨ ਕਿਸੇ ਵੀ ਵਿਅਕਤੀ ਨੂੰ ਪੱਕਾ ਨਹੀ ਕੀਤਾ ਗਿਆ।ਜਥੇਬੰਦੀ ਨੇ ਸ੍ਰੋਮਣੀ ਅਕਾਲੀ ਦਲ ਵੱਲੋ ਮੁਲਾਜ਼ਮ ਫਰੰਟ ਪੰਜਾਬ ਦੇ ਸਾਬਕਾ ਸੁਬਾਈ ਪ੍ਰਧਾਨ ਤੇਜੰਦਰ ਸੰਘ ਸੰਘਰੇੜੀ ਨੂੰ ਸ੍ਰੋਮਣੀ ਅਕਾਲੀ ਦਲ ਸੰਗਰੂਰ ਦਾ ਪ੍ਰਧਾਨ ਅਤੇ ਸ਼ਰਨਜੀਤ ਸਿੰਘ ਚਰਨਾਥਲ ਨੂੰ ਫਤਿਹਗੜ੍ਹ ਸਾਹਿਬ ਜਿਲੇ ਦਾ ਪ੍ਰਧਾਨ ਬਣਾਉਣ ਦਾ ਸਵਾਗਤ ਕੀਤਾ ਜਥੇਬੰਦੀਆਂ ਵੱਲੋ ਇਨ੍ਹਾਂ ਆਗੂਆਂ ਨੂੰ 12 ਸਤੰਬਰ ਨੂੰ ਪਟਆਿਲਾ ਵੱਲੋ ਸਨਮਾਨਤ ਕਰਨ ਦਾ ਫੈਸਲਾ ਕੀਤਾ।ਮੀਟਿੰਗ ਵਿੱਚ ਜਥੇਬੰਦੀ ਦੇ ਸੁਬਾਈ ਆਗੂ ਜਗਤਾਰ ਸਿੰੰਘ ਟਿਵਾਣਾ,ਜਤਿੰਦਰ ਸਿੰਘ ਗਿਲ,ਪਰਵੀਨ ਕੁਮਾਰ ਰਾਜਪੁਰਾ,ਮਨਜਿੰਦਰ ਸਿੰਘ, ਗੁਰਜੀਤ ਸਿੰਘ ਸੰਧੂ,ਸੁੱਚਾ ਸਿੰਘ,ਇੰਦਰਜੀਤ ਸਿੰਘ,ਰਵੀਇੰਦਰ ਸਿੰਘ,ਅਮਰ ਸਿੰਘ, ਗੁਰਦੀਪ ਸਿੰਘ ਬੋਲੜਕਲਾ,ਜਗਜੀਤ ਸਿੰਘ ਮੱਤੀ ਅਤੇ ਰਿਸੂ ਅਰੋਙਾ ਆਦਿ ਹਾਜਰ ਸਨ।
Punjab Bani 07 September,2023
ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ
ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ ਚੰਡੀਗੜ੍ਹ, 6 ਸਤੰਬਰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀ.ਡਬਲਿਊ.ਆਰ.ਡੀ.ਏ. ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ ਡਰਿਲਿੰਗ ਰਿੱਗਸ ਅਤੇ ਵਾਟਰ ਟੈਂਕਰ ਲਈ ਮਨਜ਼ੂਰੀਆਂ ਲੈਣ ਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੋਰਟਲ ਲਾਂਚ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਮਨਜ਼ੂਰੀ ਲਈ ਅਪਲਾਈ ਕਰਨ ਵਾਸਤੇ ਸਾਰੇ ਉਪਭੋਗਤਾ https://pwrda.punjab.gov.in/ 'ਤੇ ਜਾ ਸਕਦੇ ਹਨ। ਇਹ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ (ਬੀ.ਆਈ.ਐਫ.) ਨਾਲ ਜੁੜਿਆ ਹੋਇਆ ਹੈ। ਪੜਾਅਵਾਰ ਜਾਣਕਾਰੀ ਲਈ https://pwrda.punjab.gov.in/en/noticeboard/3. 'ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ। ਭੂਮੀਗਤ ਪਾਣੀ ਦੇ ਸਾਰੇ ਖਰਚੇ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂਪੀਆਈ ਆਦਿ ਦੀ ਵਰਤੋਂ ਕਰਕੇ ਆਨਲਾਈਨ ਅਦਾ ਕੀਤੇ ਜਾ ਸਕਦੇ ਹਨ। 15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢ ਰਹੇ ਮੌਜੂਦਾ ਉਪਭੋਗਤਾਵਾਂ ਲਈ ਆਖਰੀ ਮਿਤੀ 30 ਜੂਨ 2023 ਸੀ। ਇਸ ਤੋਂ ਇਲਾਵਾ 1,500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਆਖਰੀ ਮਿਤੀ 30 ਸਤੰਬਰ 2023 ਅਤੇ ਪ੍ਰਤੀ ਮਹੀਨਾ 1,500 ਘਣ ਮੀਟਰ ਤੋਂ ਘੱਟ ਅਤੇ 300 ਘਣ ਮੀਟਰ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਮਨਜ਼ੂਰੀ ਲੈਣ ਵਾਸਤੇ ਅਰਜ਼ੀ ਦੇਣ ਦੀ ਆਖਰੀ ਮਿਤੀ ਹੈ 31 ਦਸੰਬਰ 2023 ਹੈ। ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮਨਜ਼ੂਰੀ ਲਈ ਅਰਜ਼ੀ ਦਿੱਤੇ ਬਿਨਾਂ ਭੂਮੀਗਤ ਪਾਣੀ ਕੱਢਣ 'ਤੇ ਨਾਨ-ਕੰਪਲਾਇੰਸ ਦੇ ਹੋਰ ਚਾਰਜਿਜ਼ ਤੋਂ ਇਲਾਵਾ ਗਰਾਊਂਡ-ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਸੀ.ਸੀ.) ਲਗਾਏ ਜਾਣਗੇ। ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਾਰੇ ਉਪਭੋਗਤਾ ਸਮੇਂ ਸਿਰ ਆਪਣੀ ਅਰਜ਼ੀ ਦੇਣ। ਜੀ.ਸੀ.ਸੀ. ਦਾ ਅਨੁਮਾਨ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ 'ਤੇ ਸਲੈਬ-ਵਾਰ ਲਾਇਆ ਜਾਵੇਗਾ। ਕੋਈ ਵੀ ਉਪਭੋਗਤਾ ਪੀਣ ਅਤੇ ਘਰੇਲੂ ਵਰਤੋਂ, ਲੋੜ ਪੈਣ ‘ਤੇ ਖੇਤੀਬਾੜੀ ਵਰਤੋਂ, ਪੂਜਾ ਸਥਾਨ ‘ਤੇ ਵਰਤੋਂ, ਸਰਕਾਰ ਦੀ ਪੀਣ ਵਾਲੇ ਪਾਣੀ ਅਤੇ ਘਰੇਲੂ ਜਲ ਸਪਲਾਈ ਯੋਜਨਾ, ਮਿਲਟਰੀ ਜਾਂ ਕੇਂਦਰੀ ਅਰਧ ਸੈਨਿਕ ਬਲਾਂ ਦੀ ਅਸਟੈਬਲਿਸ਼ਮੈਂਟ, ਸ਼ਹਿਰੀ ਸਥਾਨਕ ਇਕਾਈ, ਪੰਚਾਇਤੀ ਰਾਜ ਸੰਸਥਾ, ਛਾਉਣੀ ਬੋਰਡ, ਇੰਪਰੂਵਮੈਂਟ ਟਰੱਸਟ ਜਾਂ ਏਰੀਆ ਡਿਵੈਲਪਮੈਂਟ ਅਥਾਰਟੀ ਅਤੇ ਇੱਕ ਇਕਾਈ, ਜੋ ਪ੍ਰਤੀ ਮਹੀਨਾ 300 ਘਣ ਮੀਟਰ ਤੋਂ ਵੱਧ ਪਾਣੀ ਨਹੀਂ ਕੱਢਦੀ, ਨੂੰ ਛੱਡ ਕੇ ਭੂਮੀਗਤ ਪਾਣੀ ਨੂੰ ਨਹੀਂ ਕੱਢੇਗਾ ਜਾਂ ਅਥਾਰਟੀ ਦੀ ਆਗਿਆ ਪ੍ਰਾਪਤ ਕੀਤੇ ਬਿਨਾਂ ਇਸ ਨਾਲ ਸਬੰਧਤ ਕੋਈ ਗਤੀਵਿਧੀ ਨਹੀਂ ਕਰੇਗਾ।
Punjab Bani 06 September,2023
ਏ.ਆਈ. ਜੀ. (ਰਿਟ.) ਅਮਰਜੀਤ ਸਿੰਘ ਘੁੰਮਣ ਹੋਣਗੇ ਪੰਜਾਬੀ ਯੂਨੀਵਰਸਿਟੀ ਵਿਖੇ 'ਇੰਚਾਰਜ, ਕੈਂਪਸ ਸੁਰੱਖਿਆ'
ਏ.ਆਈ. ਜੀ. (ਰਿਟ.) ਅਮਰਜੀਤ ਸਿੰਘ ਘੁੰਮਣ ਹੋਣਗੇ ਪੰਜਾਬੀ ਯੂਨੀਵਰਸਿਟੀ ਵਿਖੇ 'ਇੰਚਾਰਜ, ਕੈਂਪਸ ਸੁਰੱਖਿਆ' ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿਖੇ 'ਇੰਚਾਰਜ, ਕੈਂਪਸ ਸੁਰੱਖਿਆ' ਵਜੋਂ ਅਮਰਜੀਤ ਸਿੰਘ ਘੁੰਮਣ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਸੰਬੰਧੀ ਰੱਖੀ ਗਈ ਵਾਕ-ਇਨ ਇੰਟਰਵਿਊ ਵਿੱਚ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ। ਅਮਰਜੀਤ ਸਿੰਘ ਘੁੰਮਣ 2020 ਵਿੱਚ ਪੰਜਾਬ ਪੁਲਿਸ ਦੇ ਏ. ਆਈ. ਜੀ. /ਐੱਸ. ਪੀ. ਜ਼ੋਨ (ਕਰਾਈਮ) ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। 2013 ਵਿੱਚ ਭਾਰਤ ਦੇ ਰਾਸ਼ਟਰਪਤੀ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਬਦਲੇ ਪੁਲਿਸ ਸੇਵਾ ਮੈਡਲ ਪ੍ਰਾਪਤ ਕਰਨ ਵਾਲ਼ੇ ਅਮਰਜੀਤ ਸਿੰਘ ਘੁੰਮਣ ਮੁੱਖ ਤੌਰ ਉੱਤੇ ਵਿਜੀਲੈਂਸ ਅਤੇ ਕਰਾਈਮ ਨਾਲ਼ ਸੰਬੰਧਤ ਮਹਿਕਮਿਆਂ ਵਿੱਚ ਤਾਇਨਾਤ ਰਹੇ ਹਨ। ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ 1988 ਵਿੱਚ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਵਜੋਂ ਕੀਤੀ ਸੀ। ਉਹ ਪੰਜਾਬੀ ਯੂਨੀਵਰਸਿਟੀ ਅਧੀਨ ਪੈਂਦੇ ਮਹਿੰਦਰਾ ਕਾਲਜ ਦੇ ਵਿਦਿਆਰਥੀ ਰਹੇ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ, ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ। ਪਰੋਵੋਸਟ ਇੰਦਰਜੀਤ ਸਿੰਘ, ਜੋ ਇਨ੍ਹੀਂ ਦਿਨੀਂ ਸੁਰੱਖਿਆ ਵਿਭਾਗ ਦਾ ਕੰਮ ਵੀ ਵੇਖ ਰਹੇ ਸਨ, ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਦਾ ਚਾਰਜ ਸੌਂਪਿਆ ਗਿਆ।
Punjab Bani 06 September,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ -ਮੁੱਖ ਮੰਤਰੀ ਦੇ ਐਲਾਨ ਮੁਤਾਬਕ ਪੁਰਾਣਾ ਬੱਸ ਅੱਡਾ ਲੋਕਲ ਬੱਸਾਂ ਲਈ ਚਲਾਇਆ ਜਾਵੇਗਾ-ਕੋਹਲੀ -ਵਿਧਾਇਕ ਨੇ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਤੇ ਉਹ ਖ਼ੁਦ ਮੁੱਖ ਮੰਤਰੀ ਕੋਲੋਂ ਕਰਵਾਉਣਗੇ ਮਸਲੇ ਦਾ ਹੱਲ ਪਟਿਆਲਾ, 6 ਸਤੰਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕੋਹਲੀ ਦੀ ਪਹਿਲਕਦਮੀ 'ਤੇ ਸੁਖਾਂਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਓਲਡ ਬੱਸ ਸਟੈਂਡ ਸ਼ਾਪ ਕੀਪਰਸ ਐਸੋਸੀਏਸ਼ਨ ਦੇ ਕਨਵੀਨਰ ਗੁਰਪਾਲ ਸਿੰਘ ਲਾਲੀ, ਸ਼ੇਰ ਸਿੰਘ ਮਾਨ, ਬਿੱਟੂ ਕੁਮਾਰ, ਜਤਿੰਦਰ ਕੁਮਾਰ ਜਿੰਮੀ, ਸੰਜੂ ਬਾਵਾ, ਪ੍ਰੇਮ ਕੁਮਾਰ, ਓਮ ਪ੍ਰਕਾਸ਼ ਸਿੰਗਲਾ, ਸੰਦੀਪ ਗਰਗ, ਨਵੀਨ ਚੁੱਘ ਆਦਿ ਨੁਮਾਇੰਦੇ ਹਾਜਰ ਸਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦਾ ਜਿਕਰ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਵੀ ਰਾਬਤਾ ਕੀਤਾ ਗਿਆ ਹੈ ਅਤੇ ਉਹ ਵੀ ਚਾਹੁੰਦੇ ਹਨ ਕਿ ਪੁਰਾਣੇ ਬੱਸ ਅੱਡੇ ਨੂੰ ਵੀ ਜਲਦੀ ਤੋਂ ਜਲਦੀ ਚਲਾਇਆ ਜਾ ਸਕੇ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੀਆਰਟੀਸੀ ਨੂੰ ਅਗਲੇ 10 ਦਿਨਾਂ ਦੇ ਅੰਦਰ-ਅੰਦਰ ਪੁਰਾਣੇ ਬੱਸ ਅੱਡੇ ਨੂੰ ਨੇੜਲੇ ਰੂਟਾਂ ਦੀਆਂ ਬੱਸਾਂ ਨਾਲ ਚਲਾਉਣ ਲਈ ਇੱਕ ਤਜਵੀਜ ਤਿਆਰ ਕਰਨ ਲਈ ਆਖ ਦਿੱਤਾ ਗਿਆ ਹੈ, ਤਾਂ ਕਿ ਇੱਥੇ ਮੁੜ ਤੋਂ ਸਵਾਰੀਆਂ ਆਉਣ ਲੱਗਣ ਜਿਸ ਨਾਲ ਨੇੜਲੇ ਦੁਕਾਨਦਾਰਾਂ ਦਾ ਕਾਰੋਬਾਰ ਚੱਲ ਸਕੇ। ਕੋਹਲੀ ਨੇ ਭਰੋਸਾ ਦਿੱਤਾ ਕਿ ਉਹ ਖ਼ੁਦ ਅਤੇ ਡਿਪਟੀ ਕਮਿਸ਼ਨਰ ਪਟਿਆਲਾ, ਸਕੱਤਰ ਟਰਾਂਸਪੋਰਟ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚ ਕਰਕੇ ਇੱਥੋਂ ਦੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਦਰਪੇਸ਼ ਸਮੱਸਿਆ ਦਾ ਨਿਪਟਾਰਾ ਜਰੂਰ ਕਰਵਾਉਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੁਰਾਣੇ ਬੱਸ ਅੱਡੇ ਨੇੜਲੀ ਮਾਰਕੀਟ ਸਮੇਤ ਨੇੜਲੇ ਇਲਾਕਿਆਂ ਤੋਂ ਆਉਂਦੀਆਂ ਸਵਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਬਦਲਵਾਂ ਰਸਤਾ ਲੱਭਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਕੀਤੇ ਗਏ ਐਲਾਨ ਮੁਤਾਬਕ ਪੰਜਾਬ ਸਰਕਾਰ, ਕਾਲਜ ਵਿਦਿਆਰਥਣਾਂ ਲਈ ਸ਼ਟਲ ਬੱਸ ਸਰਵਿਸ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਪੁਰਾਣਾ ਬੱਸ ਅੱਡਾ ਵਰਤੋਂ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਮ.ਡੀ. ਵਿਪੁਲ ਉਜਵਲ ਵੱਲੋਂ ਤਜਵੀਜ ਬਣਾਈ ਜਾ ਰਹੀ ਹੈ। ਇਸ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਦੱਸਿਆ ਕਿ ਉਨ੍ਹਾਂ ਦੇ ਕਾਰੋਬਾਰ ਤੇ ਦੁਕਾਨਾਂ ਬੱਸ ਅੱਡਾ ਨਵਾਂ ਬਣਨ ਕਰਕੇ ਸਵਾਰੀਆਂ ਤੇ ਗਾਹਕ ਪੁਰਾਣੇ ਬੱਸ ਅੱਡੇ ਵਿਖੇ ਨਾ ਆਉਣ ਕਰਕੇ ਨਾਲ ਪ੍ਰਭਾਵਿਤ ਹੋਏ ਹਨ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਅਤੇ ਰੇਹੜੀ ਫੜੀ ਵਾਲਿਆਂ ਦਾ ਕਾਰੋਬਾਰ ਠੱਪ ਹੋਕੇ ਰਹਿ ਗਿਆ ਹੈ, ਜਿਸ ਲਈ ਪੁਰਾਣਾ ਬੱਸ ਅੱਡਾ ਲੋਕਲ ਬੱਸਾਂ ਲਈ ਚਲਾਇਆ ਜਾਵੇ। ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਕਾਰਜਕਾਰੀ ਇੰਜੀਨੀਅਰ ਜਤਿੰਦਰ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 06 September,2023
ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2'
ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2' ਪਟਿਆਲਾ ਜ਼ਿਲ੍ਹੇ ਦੇ ਪੰਜ ਬਲਾਕਾਂ ਦੇ 7 ਹਜ਼ਾਰ ਖਿਡਾਰੀਆਂ ਨੇ ਅੱਜ ਬਲਾਕ ਪੱਧਰੀ ਖੇਡਾਂ 'ਚ ਦਿਖਾਏ ਜੌਹਰ -ਬਲਾਕ ਭੁਨਰਹੇੜੀ, ਸ਼ੰਭੂ ਕਲਾਂ, ਪਟਿਆਲਾ ਦਿਹਾਤੀ, ਸਮਾਣਾ ਅਤੇ ਘਨੌਰ ਵਿਖੇ ਖਿਡਾਰੀਆਂ ਹੋਏ ਫਸਵੇ ਮੁਕਾਬਲੇ ਪਟਿਆਲਾ 6 ਸਤੰਬਰ: ਪਟਿਆਲਾ ਜ਼ਿਲ੍ਹੇ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਬਲਾਕ ਭੁਨਰਹੇੜੀ, ਸ਼ੰਭੂ ਕਲਾਂ, ਪਟਿਆਲਾ ਦਿਹਾਤੀ, ਸਮਾਣਾ ਅਤੇ ਘਨੌਰ ਵਿਖੇ ਹੋਏ ਮੁਕਾਬਲਿਆਂ ਵਿੱਚ 7 ਹਜ਼ਾਰ ਦੇ ਕਰੀਬ ਖਿਡਾਰੀਆਂ ਨੇ ਖੇਡਾਂ ਵਿੱਚ ਹਿੱਸਾ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਭੁਨਰਹੇੜੀ ਵਿਖੇ ਸਰਕਲ ਕਬੱਡੀ ਗੇਮ ਵਿੱਚ ਅੰਡਰ-14 ਅਤੇ ਅੰਡਰ-17 ਲੜਕਿਆਂ ਵਿੱਚ ਬਲਬੇੜਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਦੁਧਨਸਾਧਾਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਅੰਡਰ 21 ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਚਿੜਵਾਂ ਨੇ ਪਹਿਲਾ ਸਥਾਨ ਅਤੇ ਬਲਬੇੜਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਬਲਬੇੜਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸਕੂਲ ਘੜਾਮ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-17 ਅਤੇ ਅੰਡਰ-21 ਲੜਕੀਆਂ ਵਿੱਚ ਸ਼ਹੀਦ ਉਧਮ ਸਿੰਘ ਭੁਨਰਹੇੜੀ ਸਟੇਡੀਅਮ ਨੇ ਪਹਿਲਾ ਅਤੇ ਬਲਬੇੜਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਟੱਗ ਆਫ਼ ਵਾਰ ਵਿੱਚ ਅੰਡਰ-14 ਲੜਕਿਆਂ ਵਿੱਚ ਬੀਐਸ ਸੰਧੂ ਸਕੂਲ ਜਾਅਲਖੇੜੀ ਅਤੇ ਅੰਡਰ-17 ਲੜਕਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਬੇੜਾ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਅੰਡਰ-14, ਅੰਡਰ-17, ਅਤੇ ਅੰਡਰ-21 ਵਿੱਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਬਲਾਕ ਸ਼ੰਭੂ ਕਲਾਂ ਵਿਖੇ ਖੋ-ਖੋ ਗੇਮ ਵਿੱਚ ਅੰਡਰ-14 ਲੜਕੀਆਂ ਵਿੱਚ ਆਧਾਰਸ਼ਿਲਾ ਪਬਲਿਕ ਸਕੂਲ, ਅੰਡਰ-21 ਲੜਕਿਆਂ ਵਿੱਚ ਖਾਨਪੁਰ ਬੜਿੰਗ ਦੀ ਟੀਮ ਅਤੇ ਅੰਡਰ-14 ਲੜਕਿਆਂ ਵਿੱਚ ਸਰਕਾਰੀ ਮਿਡਲ ਸਕੂਲ ਹਸਨਪੁਰ ਦੀ ਟੀਮ ਪਹਿਲੇ ਸਥਾਨ ਤੇ ਰਹੀ। ਇਸੇ ਤਰ੍ਹਾਂ ਐਥਲੈਟਿਕਸ ਗੇਮ ਵਿੱਚ ਲੌਂਗ ਜੰਪ ਵਿੱਚ ਅੰਡਰ-14 ਲੜਕਿਆਂ ਵਿੱਚ ਪ੍ਰਭ ਸ਼ਈ ਨੇ ਪਹਿਲਾ, ਅੰਸ਼ ਨੇ ਦੂਸਰਾ ਅਤੇ ਯੁਵਰਾਜ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿੱਚ ਭਾਵਨਾ ਨੇ ਪਹਿਲਾ, ਸਿਮਰਨਪ੍ਰੀਤ ਕੌਰ ਨੇ ਦੂਸਰਾ ਅਤੇ ਖੁਸ਼ੀ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਪ੍ਰੀਤੀ ਕੁਮਾਰੀ ਨੇ ਪਹਿਲਾ, ਅੰਕਿਤਾ ਨੇ ਦੂਸਰਾ ਅਤੇ ਜਸਪ੍ਰੀਤ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਇੰਦੂ ਗੁਪਤਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਬਲਾਕ ਘਨੌਰ ਵਿਖੇ ਐਥਲੈਟਿਕਸ ਅੰਡਰ-17 ਲੜਕਿਆਂ ਵਿੱਚ 100 ਮੀਟਰ ਰੇਸ ਈਵੈਂਟ ਵਿੱਚ ਸੁਖਮਨਜੀਤ ਸਿੰਘ ਨੇ ਪਹਿਲਾ, ਰਾਹੁਲ ਨੇ ਦੂਸਰਾ ਅਤੇ ਗੌਤਮ ਕਾਲਰਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਬਾਜ਼ੀ ਮਾਰੀ। ਇਸੇ ਤਰ੍ਹਾਂ 200 ਮੀਟਰ ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ, ਜਸਮੀਤ ਸਿੰਘ ਨੇ ਦੂਸਰਾ ਅਤੇ ਰਾਹੁਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਰੇਸ ਵਿੱਚ ਜੱਸੀ ਸਿੰਘ ਨੇ ਪਹਿਲਾ, ਸਤਨਾਮ ਸਿੰਘ ਨੇ ਦੂਸਰਾ ਅਤੇ ਸੋਨੂੰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 800 ਮੀਟਰ ਰੇਸ ਵਿੱਚ ਸੁਹੇਲ ਨੇ ਪਹਿਲਾ, ਜਸਪ੍ਰੀਤ ਸਿੰਘ ਨੇ ਦੂਸਰਾ ਅਤੇ ਜਗਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਬਲਾਕ ਪਟਿਆਲਾ ਦਿਹਾਤੀ ਵਿਖੇ ਫੁੱਟਬਾਲ ਵਿੱਚ ਅੰਡਰ-17 ਲੜਕਿਆਂ ਵਿੱਚ ਆਰਮੀ ਪਬਲਿਕ ਸਕੂਲ ਦੀ ਟੀਮ ਅਤੇ ਮਿਲੇਨੀਅਮ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 14 ਲੜਕਿਆਂ ਵਿੱਚ ਪੀਐਸਪੀਸੀਐਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਬਾਜ਼ੀ ਮਾਰੀ। ਖੋ-ਖੋ ਗੇਮ ਵਿੱਚ ਉਮਰ ਵਰਗ 21-30 ਲੜਕੀਆਂ ਵਿੱਚ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਦੀ ਟੀਮ ਜੇਤੂ ਰਹੀ। ਐਥਲੈਟਿਕਸ ਗੇਮ ਲੌਗ ਜੰਪ ਅੰਡਰ-14 ਲੜਕੀਆਂ ਵਿੱਚ ਅਰਸ਼ਪ੍ਰੀਤ ਕੌਰ ਪਹਿਲੇ ਸਥਾਨ ਤੇ, ਰਾਜਵੀਰ ਕੌਰ ਦੂਸਰੇ ਸਥਾਨ ਤੇ, ਪ੍ਰੀਤ ਤੀਸਰੇ ਸਥਾਨ ਤੇ ਅਤੇ ਖੁਸ਼ਪ੍ਰੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੌਗ ਜੰਪ ਲੜਕੀਆਂ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ ਅਤੇ ਭਵਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਬਲਾਕ ਸਮਾਣਾ ਵਿਖੇ ਕਬੱਡੀ ਨੈਸ਼ਨਲ ਸਟਾਈਲ ਗੇਮ ਵਿੱਚ ਅੰਡਰ-14 ਅਤੇ ਅੰਡਰ-17 ਲੜਕਿਆਂ ਵਿੱਚ ਕਰਹਾਲੀ ਸਾਹਿਬ ਨੇ ਜਿੱਤ ਪ੍ਰਾਪਤ ਕੀਤੀ। ਖੋ-ਖੋ ਗੇਮ ਵਿੱਚ ਅੰਡਰ-14 ਲੜਕੀਆਂ ਵਿੱਚ ਫ਼ਤਿਹਪੁਰ ਦੀ ਟੀਮ ਜੇਤੂ ਰਹੀ। ਸਰਕਲ ਕਬੱਡੀ ਗੇਮ ਲੜਕੀਆਂ ਵਿੱਚ ਅੰਡਰ-14 ਗਾਜੇਵਾਸ ਦੀ ਟੀਮ ਪਹਿਲੇ ਸਥਾਨ ਤੇ ਅਤੇ ਗਾਜੀਪੁਰ ਦੀ ਟੀਮ ਦੂਸਰੇ ਸਥਾਨ ਤੇ ਰਹੀ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਗਾਜੀਪੁਰ ਨੇ ਪਹਿਲਾ ਅਤੇ ਗਾਜੇਵਾਸ ਨੇ ਦੂਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਗੇਮ ਲੜਕੇ ਅੰਡਰ-14 ਵਿੱਚ ਕਰਹਾਲੀ ਸਾਹਿਬ ਨੇ ਪਹਿਲਾ, ਮਾਡਲ ਪਬਲਿਕ ਸਕੂਲ ਨੇ ਦੂਸਰਾ ਅਤੇ ਗਾਜੀਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਕਰਹਾਲੀ ਸਾਹਿਬ ਨੇ ਪਹਿਲਾ, ਬਾਦਸ਼ਾਹਪੁਰ ਨੇ ਦੂਸਰਾ ਅਤੇ ਅਗਰਸੈਨ ਸਕੂਲ ਸਮਾਣਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।
Punjab Bani 06 September,2023
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ 'ਚ 1786 ਪੋਲਿੰਗ ਸਟੇਸ਼ਨ ਪਟਿਆਲਾ, 6 ਸਤੰਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਗਿਣਤੀ ਵੱਧ ਤੋਂ ਵੱਧ 1500 ਰੱਖੀ ਗਈ ਹੈ, ਇਸ ਲਈ ਜਿਨ੍ਹਾਂ ਪੋਲਿੰਗ ਬੂਥਾਂ ਦੀਆਂ ਵੋਟਾਂ 1500 ਤੋਂ ਵੱਧ ਹਨ, ਉਥੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਰ ਪੋਲਿੰਗ ਬੂਥ ਸਥਾਪਤ ਕੀਤਾ ਜਾਣਾ ਹੈ ਜਾਂ ਵੋਟਾਂ ਨਾਲ ਦੇ ਬੂਥ ਵਿੱਚ ਸਿਫ਼ਟ ਕੀਤੀਆਂ ਜਾਣੀਆਂ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਕਿਸੇ ਵੀ ਪੋਲਿੰਗ ਸਟੇਸ਼ਨ ਵਿੱਚ ਵੋਟਰਾਂ ਦੀ ਗਿਣਤੀ 1500 ਜਾਂ ਇਸ ਤੋਂ ਵੱਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਰਾਜਸੀ ਪਾਰਟੀਆਂ ਦੇ ਬਲਾਕ ਪ੍ਰਧਾਨ/ਸਕੱਤਰਾਂ ਨਾਲ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਦੀ ਸਹਿਮਤੀ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰ ਲਈ ਗਈ ਹੈ। ਇਸ ਤੋਂ ਇਲਾਵਾ ਸੁਪਰਵਾਈਜ਼ਰੀ ਅਫ਼ਸਰਾਂ ਅਤੇ ਬੀ.ਐਲ.ਓਜ਼ ਰਾਹੀਂ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਹੈ ਅਤੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਜ਼ਿਲ੍ਹਾ ਪਟਿਆਲਾ ਵਿੱਚ ਪਹਿਲਾਂ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਵੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1786 ਹੀ ਹੈ। ਉਨ੍ਹਾਂ ਵਿਧਾਨ ਸਭਾ ਚੋਣ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਭਾ ਵਿੱਚ 226 ਪੋਲਿੰਗ ਸਟੇਸ਼ਨ, ਪਟਿਆਲਾ ਦਿਹਾਤੀ ਵਿੱਚ 258, ਰਾਜਪੁਰਾ ਵਿਧਾਨ ਸਭਾ ਚੋਣ ਹਲਕੇ ਵਿੱਚ 201 ਅਤੇ ਘਨੌਰ ਵਿਖੇ 210 ਪੋਲਿੰਗ ਸਟੇਸ਼ਨ ਹਨ। ਇਸੇ ਤਰ੍ਹਾਂ ਸਨੌਰ ਵਿਖੇ 272, ਪਟਿਆਲਾ ਵਿਖੇ 182, ਸਮਾਣਾ ਵਿਖੇ 232 ਅਤੇ ਸ਼ੁਤਰਾਣਾ ਵਿਖੇ 205 ਪੋਲਿੰਗ ਸਟੇਸ਼ਨ ਹਨ। ਮੀਟਿੰਗ ਵਿੱਚ ਮਹਿੰਦਰ ਸਿੰਘ, ਭੋਲਾ ਸਿੰਘ, ਅਮਰਜੀਤ ਸਿੰਘ, ਵਿਜੈ ਕੁਮਾਰ, ਬਲਦੇਵ ਸਿੰਘ ਮਹਿਰਾ, ਹਰਿੰਦਰ ਕੌਰ, ਰਜਿੰਦਰ ਮੋਹਨ, ਚੋਣ ਤਹਿਸੀਲਦਾਰ ਰਾਮਜੀ ਲਾਲ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਐਸ. ਬੱਤਰਾ ਵੀ ਮੌਜੂਦ ਸਨ।
Punjab Bani 06 September,2023
ਪੀਐਸਪੀਸੀਐਲ ਸਪੋਰਟਸ ਵਿੰਗ ਨੇ ਨੈਸ਼ਨਲ ਟੂਰਨਾਮੈਂਟ ਵਿੱਚ ਜਿੱਤ ਦਰਜ ਕੀਤੀ, ਡਾਇਰੈਕਟਰ ਐਡਮਿਨ ਨੇ ਟੀਮਾਂ ਨੂੰ ਕੀਤਾ ਸਨਮਾਨਿਤ
ਪੀਐਸਪੀਸੀਐਲ ਸਪੋਰਟਸ ਵਿੰਗ ਨੇ ਨੈਸ਼ਨਲ ਟੂਰਨਾਮੈਂਟ ਵਿੱਚ ਜਿੱਤ ਦਰਜ ਕੀਤੀ, ਡਾਇਰੈਕਟਰ ਐਡਮਿਨ ਨੇ ਟੀਮਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 6 ਸਤੰਬਰ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਪਣੇ ਅਣਥੱਕ ਯਤਨਾਂ ਰਾਹੀਂ ਗਾਹਕ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਕਰਮਚਾਰੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਇਕ ਵਾਰ ਫਿਰ ਤੋਂ ਦੁਹਰਾਇਆ ਹੈ। ਇਹਨਾਂ ਕੋਸ਼ਿਸ਼ਾਂ ਨੂੰ ਹਾਲ ਹੀ ਵਿਚ ਉਦੋਂ ਫਲ ਲੱਗਿਆ ਹੈ ਅਤੇ ਪੀਐੱਸਪੀਸੀਐਲ ਦੇ ਸਪੋਰਟਸ 45ਵੇਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਹਾਕੀ ਟੂਰਨਾਮੈਂਟ 2023-24 ਵਿੱਚ ਜੇਤੂ ਟਰਾਫੀ ਜਿੱਤੀ ਹੈ ਅਤੇ 45ਵੇਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਟੱਗ ਆਫ ਵਾਰ ਟੂਰਨਾਮੈਂਟ 2023-24 ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਦੋਵੇਂ ਮੁਕਾਬਲੇ ਪੰਚਕੂਲਾ ਵਿੱਚ ਹਰਿਆਣਾ ਪਾਵਰ ਸਪੋਰਟਸ ਗਰੁੱਪ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇਸ ਲੜੀ ਹੇਠ, ਅੱਜ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਨੂੰ ਹੁਲਾਰਾ ਦਿੰਦੇ ਹੋਏ, ਜਸਬੀਰ ਸਿੰਘ ਸੂਰ ਸਿੰਘ, ਡਾਇਰੈਕਟਰ ਐਡਮਿਨ, ਪੀਐਸਪੀਸੀਐਲ ਨੇ ਹਾਕੀ ਅਤੇ ਰੱਸਾਕਸ਼ੀ ਵਿੱਚ ਜੇਤੂ ਟੀਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੋਵਾਂ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਹਾਰਦਿਕ ਵਧਾਈ ਦਿੱਤੀ, ਟੀਮ ਭਾਵਨਾ, ਸਰੀਰਕ ਤੰਦਰੁਸਤੀ ਅਤੇ ਕਰਮਚਾਰੀਆਂ ਵਿੱਚ ਆਪਸੀ ਸਾਂਝ ਦੀ ਭਾਵਨਾ ਨੂੰ ਵਧਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੂਰ ਸਿੰਘ ਨੇ ਦੱਸਿਆ ਕਿ ਹਾਕੀ ਵਿੱਚ ਪੀਐਸਪੀਸੀਐਲ ਦੀ ਟੀਮ ਨੇ ਫਾਈਨਲ ਵਿੱਚ ਹਰਿਆਣਾ ਨੂੰ 3-1 ਨਾਲ ਹਰਾਇਆ ਸੀ। ਪੀਐਸਪੀਸੀਐਲ ਵੱਲੋਂ ਮਨਵੀਰ ਸਿੰਘ, ਪਰਮਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਫਾਈਨਲ ਤੋਂ ਪਹਿਲਾਂ, ਪੀਐਸਪੀਸੀਐਲ ਦੀ ਟੀਮ ਨੇ ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਉੱਤਰਾਖੰਡ 'ਤੇ ਜਿੱਤ ਦਰਜ ਕੀਤੀ ਸੀ। ਡਾਇਰੈਕਟਰ ਐਡਮਿਨ ਨੇ ਕਪਤਾਨ ਹਰਪ੍ਰੀਤ ਸਿੰਘ, ਕੋਚ ਰਵਿੰਦਰ ਸਿੰਘ ਅਤੇ ਮੈਨੇਜਰ ਪਰਵਿੰਦਰ ਸਿੰਘ ਤੂਰ ਸਮੇਤ ਟੀਮ ਨੂੰ ਵਧਾਈ ਦਿੱਤੀ। ਜਦਕਿ ਰੱਸਾਕਸ਼ੀ ਵਿੱਚ, ਪੀਐਸਪੀਸੀਐਲ ਦੀ ਟੀਮ ਨੇ ਲੀਗ ਮੈਚਾਂ ਵਿੱਚ ਤੇਲੰਗਾਨਾ, ਦਿੱਲੀ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਹਰਾਇਆ ਅਤੇ ਫਿਰ ਸੈਮੀਫਾਈਨਲ ਵਿੱਚ ਬੀਬੀਐਮਬੀ ਉੱਤੇ ਜਿੱਤ ਦਰਜ ਕੀਤੀ, ਲੇਕਿਨ ਫਾਈਨਲ ਵਿੱਚ ਹਰਿਆਣਾ ਤੋਂ ਹਾਰ ਗਈ ਅਤੇ ਦੂਜਾ ਸਥਾਨ ਹਾਸਲ ਕੀਤਾ। ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੂਰ ਸਿੰਘ ਨੇ ਕਿਹਾ ਕਿ ਇਨ੍ਹਾਂ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਜਿੱਤ ਨਾ ਸਿਰਫ਼ ਪੀਐਸਪੀਸੀਐਲ ਦੇ ਕਰਮਚਾਰੀਆਂ ਦੇ ਸਮਰਪਣ ਅਤੇ ਖੇਡ ਹੁਨਰ ਨੂੰ ਦਰਸਾਉਂਦੀ ਹੈ, ਬਲਕਿ ਆਪਣੇ ਕਰਮਚਾਰੀਆਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੀ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਇਹ ਦੋਹਰੀ ਜਿੱਤ ਕਾਰਪੋਰੇਸ਼ਨ ਦੀ ਬਹੁਪੱਖੀ ਪਹੁੰਚ ਦੇ ਪ੍ਰਮਾਣ ਵਜੋਂ ਕੰਮ ਕਰਦੀ ਹੈ ਤੇ ਬੇਮਿਸਾਲ ਗਾਹਕ ਸੇਵਾ ਨੂੰ ਇਸਦੇ ਕਰਮਚਾਰੀਆਂ ਦੀ ਭਲਾਈ ਅਤੇ ਖੇਡਾਂ ਦੇ ਯਤਨਾਂ 'ਤੇ ਅਟੱਲ ਫੋਕਸ ਦੇ ਨਾਲ ਜੋੜਦੀ ਹੈ। ਇਸ ਮੌਕੇ ਐਸਈ (ਟੈਕ) ਇੰਜ ਤੇਜ ਬਾਂਸਲ ਅਤੇ ਖੇਡ ਅਫ਼ਸਰ ਅਮਰਿੰਦਰ ਸਿੰਘ ਦੌਲਤ ਵੀ ਹਾਜਰ ਸਨ।
Punjab Bani 06 September,2023
-ਜ਼ਲਦ ਪੀਆਰਟੀਸੀ ਵਿਭਾਗ ਵਿੱਚ ਜਲਦ ਹੋਵੇਗਾ ਹਾਈਟੈੱਕ ਸਿਸਟਮ
-ਜ਼ਲਦ ਪੀਆਰਟੀਸੀ ਵਿਭਾਗ ਵਿੱਚ ਜਲਦ ਹੋਵੇਗਾ ਹਾਈਟੈੱਕ ਸਿਸਟਮ -ਵਿਭਾਗ ਵਿੱਚ ਕਿਸੇ ਵੀ ਕਿਸਮ ਦੀ ਕਰੱਪਸ਼ਨ ਨਾ ਹੋਣ ਦੇ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼ - ਚੇਅਰਮੈਨ ਹਡਾਣਾ ਪਟਿਆਲਾ 6 ਸਤੰਬਰ ( ) ਪੀਆਰਟੀਸੀ ਵਿਭਾਗ ਵਿੱਚ ਹਾਈਟੈੱਕ ਸਿਸਟਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਕਿਸੇ ਵੀ ਪੱਖੋਂ ਕਰੱਪਸ਼ਨ ਦਾ ਭਾਗੀ ਨਾ ਬਨਣ ਲਈ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਸੰਬੰਧੀ ਬੀਤੇ ਦਿਨੀ ਵਿਭਾਗ ਦੇ ਮੁੱਖ ਦਫਤਰ ਵਿਖੇ ਚੇਅਰਮੈਨ ਹਡਾਣਾ ਵੱਲੋਂ ਸਾਰੇ ਉੱਚ ਅਧਿਕਾਰੀਆਂ ਅਤੇ ਵੀ ਟੀ ਐਸ ਨੂੰ ਅਪਰੇਟ ਕਰਨ ਵਾਲੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਣ ਅਤੇ ਕਰੱਪਸ਼ਨ ਤੇ ਸਖਤੀ ਨਾਲ ਨਕੇਲ ਕਸਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਅਮਰਵੀਰ ਸਿੰਘ ਟਿਵਾਣਾ ਜਰਨਲ ਮੈਨੇਜਰ ਆਪਰੇਸ਼ਨ, ਸਾਰੇ ਡਿੱਪੂਆਂ ਦੇ ਡੀ ਆਈ, ਸਾਰੇ ਮੁੱਖ ਬੱਸ ਅੱਡਿਆਂ ਦੇ ਐਮ ਐਸ ਆਈ ਹੋਰ ਅਧਿਕਾਰੀ ਅਤੇ ਕਰਮਚਾਰੀ ਤੋਂ ਇਲਾਵਾ (ਵੀ ਟੀ ਐਸ) ਸਿਸਟਮ ਨੂੰ ਕੰਟਰੋਲ ਕਰਨ ਵਾਲੀ ਏਜੰਸੀ ਈ ੳ ਐਨ ਇਨਫੋਟੈੱਕ ਲਿਮਿਟਡ ਮੋਹਾਲੀ ਦੇ ਅਧਿਕਾਰੀ ਵੀ ਸ਼ਾਮਲ ਸਨ। ਇਸ ਮੌਕੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਵਿੱਚ (ਵੀ ਟੀ ਐਸ) ਵਹੀਕਲ ਟਰੈਕਿੰਗ ਸਿਸਟਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਸੰਬੰਧੀ ਆਦੇਸ਼ ਦੇ ਦਿੱਤੇ ਗਏ ਹਨ। ਕਿਉਂਕਿ ਸਮੇਂ ਦਾ ਹਾਣੀ ਬਨਣ ਲਈ ਵਿਭਾਗ ਨੂੰ ਹਾਈਟੈੱਕ ਹੋਣਾ ਪਵੇਗਾ। ਇਸ ਨਾਲ ਬੱਸਾਂ ਨੂੰ ਹਰ ਪੱਖੋਂ ਟਰੈਕ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਇਸ ਨਾਲ ਬੱਸ ਦੇ ਚੱਲਣ ਦਾ ਸਹੀ ਸਮਾਂ, ਸ਼ਾਮ ਨੂੰ ਰੁਕਣ ਦਾ ਸਹੀ ਸਮਾਂ ਅਤੇ ਲੋਕੇਸ਼ਨ, ਬੱਸਾਂ ਵਿੱਚ ਪੈਣ ਵਾਲੇ ਡੀਜਲ ਦੀ ਸਹੀ ਜਾਣਕਾਰੀ ਆਦਿ ਨਾਲ ਜਿੱਥੇ ਹਰ ਮੁਸ਼ਕਲ ਦਾ ਸਹੀ ਸਮੇਂ ਪਤਾ ਲੱਗਣ ਨਾਲ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਤੋਂ ਬੱਚਿਆਂ ਜਾ ਸਕੇਗਾ ਉੱੱਥੇ ਹੀ ਕਿਸੇ ਵੀ ਕਿਸਮ ਦੀ ਚੋਰੀ ਤੋਂ ਵੀ ਨਿਜ਼ਾਤ ਮਿਲੇਗੀ। ਇਸ ਤੋਂ ਇਲਾਵਾ ਹਡਾਣਾ ਨੇ ਕਿਹਾ ਕਿ ਹੁਣ ਤੱਕ ਇਸ ਵਿਭਾਗ ਨੂੰ ਅਕਸਰ ਘਾਟੇ ਵਿੱਚ ਦਿਖਾਇਆ ਜਾਂਦਾ ਸੀ ਜਿਸ ਦਾ ਸਭ ਤੋਂ ਵੱਡਾ ਕਾਰਨ 70 ਸਾਲ ਤੋਂ ਕਬਜਾ ਕਰੀ ਬੈਠੀਆਂ ਸਰਕਾਰਾਂ ਆਪ ਜਾਂ ਆਪਣੇ ਰਿਸ਼ਤੇਦਾਰਾਂ ਦੀਆਂ ਪ੍ਰਾਈਵੇਟ ਬੱਸਾਂ ਵਿਭਾਗ ਵਿੱਚ ਸ਼ਾਮਲ ਕਰਵਾ ਕੇ ਮਨਮਰਜੀਆਂ ਕਰਦੀਆਂ ਸਨ। ਇਹ ਹੀ ਨਹੀ ਬਲਕਿ ਅਸਲ ਕਮਾਊ ਰੂਟਾ ਤੇ ਆਪਣੀਆਂ ਬੱਸਾਂ ਤੇ ਘੱਟ ਕਮਾਊ ਰੂਟਾ ਤੇ ਸਰਕਾਰੀ ਬੱਸਾਂ ਭੇਜਦੀਆਂ ਸਨ। ਬੀਤੇ ਦਿਨੀ ਕਈ ਅੱਡਿਆਂ ਦਾ ਮੁਆਇਨਾ ਕਰਨ ਤੇ ਪਤਾ ਲੱਗਾ ਕਿ ਪਹਿਲਾਂ ਸਰਕਾਰੀ ਬਸਾਂ ਨਾਲੋਂ ਪ੍ਰਾਈਵੇਟ ਬੱਸਾਂ ਨੂੰ ਸਵਾਰੀਆਂ ਚੁੱਕਣ ਲਈ ਤਰਜੀਹ ਮਿਲਦੀ ਸੀ ਜਿਸ ਕਾਰਨ ਵਿਭਾਗ ਅਕਸਰ ਘਾਟੇ ਦਾ ਮਹਿਕਮਾਂ ਬਣਦਾ ਜਾ ਰਿਹਾ ਸੀ। ਪਰ ਹੁਣ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਖਾਸ ਕਰ ਆਪ ਪੰਜਾਬ ਮੁਖੀ ਮਾਨ ਦੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਚ ਸਦਕੇ ਸਾਰੇ ਵਿਭਾਗਾ ਨੂੰ ਆਪਣੇ ਪੈਰਾ ਤੇ ਖੜਾ ਕਰਨਾ ਹਰ ਅਧਿਕਾਰੀ ਦੀ ਮੁੱਢਲੀ ਜਿੰਮੇਵਾਰੀ ਹੋਵੇਗੀ। ਇਸ ਨਾਲ ਲੋਕਾਂ ਨੂੰ ਰੁਜਗਾਰ ਦੇ ਸਾਧਨ ਵੀ ਪੈਦਾ ਹੋਣਗੇ ਅਤੇ ਕਰਮਚਾਰੀਆਂ ਦੇ ਤਨਖਾਹ, ਪੈਨਸ਼ਨਾਂ ਆਦਿ ਦੇ ਮਸਲੇ ਨਹੀ ਪੈਦਾ ਹੋਣਗੇ।
Punjab Bani 06 September,2023
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ 'ਤੇ ਚਰਚਾ
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ, ਵਾਤਾਵਰਣ ਪਲਾਨ 'ਤੇ ਚਰਚਾ -ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ -ਜ਼ਿਲ੍ਹੇ ਦੇ ਸਾਰੇ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਨੂੰ ਨਾਲ ਲੈਕੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ ਪਟਿਆਲਾ, 6 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਹਰ ਹਾਲ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵਣਾਂ ਹੇਠ ਰਕਬਾ ਵਧਾਉਣ ਲਈ ਹਰਿਆਵਲ ਲਹਿਰ ਤਹਿਤ ਬੂਟੇ ਲਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ। ਅੱਜ ਇੱਥੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜਿੱਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਉਥੇ ਨਾਲ ਹੀ ਆਪਣੇ ਘਰਾਂ ਵਿੱਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ਵਿੱਚ ਵੱਖੋ-ਵੱਖ ਕਰਕੇ ਹੀ ਕੂੜੇ ਵਾਲੇ ਨੂੰ ਚੁਕਾਉਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਤੇ ਸਾਰੀਆਂ ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਸਹਿਯੋਗ ਲੈਕੇ ਬਾਜ਼ਾਰਾਂ ਨੂੰ ਰੇਟਿੰਗ ਦਿੱਤੀ ਜਾਵੇ। ਇਨ੍ਹਾਂ ਮਾਰਕੀਟਾਂ ਵਿੱਚ ਸਾਫ਼-ਸਫ਼ਾਈ, ਪਾਰਕਿੰਗ, ਟੁਆਇਲਟਸ ਦੇ ਪ੍ਰਬੰਧ ਸਹੀ ਕਰਨੇ ਵੀ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਲਈ ਨਾਨ-ਅਟੇਨਮੈਂਟ ਐਕਸ਼ਨ ਪਲਾਨ ਪੂਰੀ ਤਰ੍ਹਾਂ ਲਾਗੂ ਕਰਨ ਸਮੇਤ ਜ਼ਿਲ੍ਹੇ ਦੇ ਅਪਡੇਟ ਕੀਤੇ ਜਾ ਰਹੇ ਵਾਤਾਵਰਣ ਪਲਾਨ ਨੂੰ ਸਾਰੇ ਵਿਭਾਗਾਂ ਵੱਲੋਂ ਲਾਜਮੀ ਤੌਰ 'ਤੇ ਅਪਡੇਟ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੇ ਕੂੜਾ ਪ੍ਰਬੰਧਨ ਲਈ ਲੋਕਾਂ ਆਮ ਲੋਕਾਂ ਤੇ ਬਾਜ਼ਾਰਾਂ 'ਚ ਜਾਗਰੂਕਤਾ ਫੈਲਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਇਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜੇ ਦਾ ਨਿਪਟਾਰਾ, ਗਰੀਨ ਬੈਲਟ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ, ਉਦਯੋਗਿਕ ਕਚਰੇ ਨੂੰ ਸੰਭਾਲਣ ਤੋਂ ਇਲਾਵਾ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਆਦਿ ਨੁਕਤਿਆਂ 'ਤੇ ਚਰਚਾ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਭਾਦਸੋਂ ਤੇ ਘਨੌਰ 'ਚ ਘਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ 'ਚ ਸਮਾਣਾ, ਘੱਗਾ, ਪਾਤੜਾਂ, ਸਨੌਰ, ਘਨੌਰ, ਭਾਦਸੋਂ ਸਮੇਤ ਕੂੜੇ ਦੇ ਸਰੋਤ ਗਿੱਲੇ ਤੇ ਸੁੱਕੇ ਕੂੜੇ ਵਿੱਚ ਵੱਖੋ-ਵੱਖ ਕਰਨ ਲਈ ਘੱਗਾ, ਘਨੌਰ ਅਤੇ ਭਾਦਸੋਂ ਅਤੇ ਪੁਰਾਣੇ ਪਏ ਕੂੜੇ ਦੇ ਨਿਪਟਾਰੇ ਪ੍ਰਤੀ ਕੀਤੇ ਜਾ ਰਹੇ ਕੰਮ ਲਈ ਨਾਭਾ, ਸਨੌਰ, ਘਨੌਰ, ਭਾਦਸੋਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਸ਼ਲਾਘਾ ਕੀਤੀ। ਸਾਕਸ਼ੀ ਸਾਹਨੀ ਨੇ ਸ਼ਹਿਰਾਂ 'ਚ ਸਫ਼ਾਈ ਦਾ ਕੰਮ ਰਾਤ ਸਮੇਂ ਕਰਨ, ਪਿੰਡਾਂ ਦੇ ਛੱਪੜਾਂ ਦੀ ਸਾਫ਼-ਸਫ਼ਾਈ, ਘੱਗਰ ਨਾਲ ਲੱਗਦੇ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੇ ਸੈਂਪਲ ਲੈਣੇ ਤੇ ਇੱਥੇ ਦੀ ਵੱਸੋਂ ਦੀ ਸਿਹਤ ਜਾਂਚ, ਘੱਗਰ 'ਚ ਪੈਣ ਵਾਲੇ ਪਾਣੀ 'ਚ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਮਨੀਸ਼ਾ ਰਾਣਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਭੂਮੀ ਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 06 September,2023
ਪਰਾਲੀ ਪ੍ਰਬੰਧਨ ਲਈ ’ਸਰਫੇਸ ਸੀਡਰ’ ਮਸ਼ੀਨ ਕਿਸਾਨਾਂ ਲਈ ਸਬਸਿਡੀ ਉੱਪਰ ਉਪਲਬਧ: ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ ਲਈ ’ਸਰਫੇਸ ਸੀਡਰ’ ਮਸ਼ੀਨ ਕਿਸਾਨਾਂ ਲਈ ਸਬਸਿਡੀ ਉੱਪਰ ਉਪਲਬਧ: ਡਿਪਟੀ ਕਮਿਸ਼ਨਰ -ਕਿਸਾਨ ਪਰਾਲੀ ਪ੍ਰਬੰਧਨ ਲਈ ਨਵੀਂਆਂ ਤਕਨੀਕਾਂ ਅਪਣਾਉਣ ਪਟਿਆਲਾ, 6 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਣ ਪੱਖੀ ਮਸ਼ੀਨ ’ਸਰਫੇਸ ਸੀਡਰ’ ਬਾਰੇ ਦੱਸਦਿਆਂ ਕਿਸਾਨਾਂ/ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪਾਂ/ਐਫ.ਪੀ.ਓ./ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਪੋਰਟਲ agrimachinerypb.com ਉੱਪਰ ਮਿਤੀ 10 ਸਤੰਬਰ 2023 ਤੱਕ ਅਪਲਾਈ ਕਰਕੇ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਸ਼ੀਨ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰ ਵਿਕਸਤ ਕੀਤੀ ਗਈ ਹੈ ਅਤੇ ਵੱਖ-ਵੱਖ ਥਾਵਾਂ ਤੇ ਇਸ ਦੇ ਟਰਾਇਲ ਵੀ ਕੀਤੇ ਗਏ ਹਨ ਅਤੇ ਇਸ ਮਸ਼ੀਨ ਨੂੰ ਸਪਲਾਈ ਕਰਨ ਲਈ ਮੈਨੂਫੈਕਚਰਜ਼ ਨੂੰ ਸੂਚੀਬੱਧ ਕਰਨ ਦਾ ਕੰਮ ਵੀ ਪੀ.ਏ.ਯੂ. ਵੱਲੋਂ ਕੀਤਾ ਗਿਆ ਹੈ। ਇਹ ਮਸ਼ੀਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਤੇ ਵਾਹੇ ਬਹੁਤ ਸਸਤੇ ਅਤੇ ਵਾਤਾਵਰਣ ਪੱਖੀ ਤਰੀਕੇ ਨਾਲ ਕਣਕ ਦੀ ਬਿਜਾਈ ਕਰਦੀ ਹੈ। ਉਹਨਾਂ ਦੱਸਿਆ ਕਿ ਇਹ ਮਸ਼ੀਨ ਝੋਨੇ, ਬਾਸਮਤੀ ਦੀ ਕਟਾਈ ਤੋਂ ਇਕਦਮ ਬਾਅਦ ਹੀ ਸੁੱਕੇ ਵੱਤਰ ਵਿਚ ਇਕੋਵਾਰ ਬੀਜ, ਖਾਦ ਕੇਰ ਕੇ ਉੱਪਰ ਲੋੜ ਮੁਤਾਬਿਕ ਇਕਸਾਰ ਪਰਾਲੀ ਖਿਲਾਰ ਕੇ ਮੱਲਚਿੰਗ ਕਰ ਦਿੰਦੀ ਹੈ ਅਤੇ ਉਸ ਤੋਂ ਬਾਅਦ ਹਲਕਾ ਪਾਣੀ ਲਗਾ ਕੇ 40 ਦਿਨਾਂ ਤੱਕ ਕਿਸਾਨ ਫ਼ਰੀ ਰਹਿੰਦਾ ਹੈ। ਇਸ ਵਿਧੀ ਦੀ ਵਰਤੋਂ ਨਾਲ ਨਾ ਖੇਤ ਵਿਚ ਨਦੀਨ ਉੱਗਦਾ ਹੈ, ਨਾ ਫ਼ਸਲ ਨੂੰ ਸੋਕਾ ਲਗਦਾ ਹੈ, ਪਰਾਲੀ ਗਲ ਕੇ ਖਾਦ ਬਣ ਜਾਂਦੀ ਹੈ ਅਤੇ ਘੱਟ ਪਾਣੀ ਨਾਲ ਕਣਕ ਪਲ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ 45 ਹਾਰਸਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ ਅਤੇ ਇੱਕ ਘੰਟੇ ਵਿਚ 1.5 ਏਕੜ ਵਿਚ ਕਣਕ ਦੀ ਬਿਜਾਈ ਕਰ ਦਿੰਦੀ ਹੈ ਅਤੇ ਇੱਕ ਏਕੜ ਲਈ ਸਿਰਫ਼ 700-800 ਰੁਪਏ ਦਾ ਖਰਚਾ ਕਣਕ ਦੀ ਬਿਜਾਈ ਤੇ ਆਉਂਦਾ ਹੈ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਅਨੁਸਾਰ ਝੋਨੇ ਦੀ ਖੇਤ ਨੂੰ ਅਖੀਰਲਾ ਪਾਣੀ ਇਸ ਤਰ੍ਹਾਂ ਲਗਾਓ ਤਾਂ ਕਿ ਕਟਾਈ ਸਮੇਂ ਖੇਤ ਖ਼ੁਸ਼ਕ ਹੋਵੇ ਤਾਂ ਕਿ ਕੰਬਾਈਨ ਦੇ ਟਾਇਰਾਂ ਦੀਆਂ ਪੈੜਾਂ ਨਾ ਪੈਣ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉੱਤੇ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਅਤੇ ਕਸਟਮ ਹਾਈ ਰਿੰਗ ਸੈਂਟਰ ਲਈ 64,000 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੁਆਰਾ ਇਸ ਮਸ਼ੀਨ ਲਈ ਦਿੱਤੇ ਗਏ ਟਾਰਗੈਟ ਅਨੁਸਾਰ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਫਿਜ਼ੀਕਲ ਵੈਰੀਫਿਕੇਸ਼ਨ ਉਪਰੰਤ ਸਬਸਿਡੀ ਜਾਰੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫ਼ਸਲਾਂ ਦੀ ਰਹਿੰਦ ਖੂੰਹਦ ਬੁਨਿਆਦੀ ਢਾਂਚੇ ਨੂੰ ਸਥਾਪਿਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੁਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿਚ ਸਥਾਪਿਤ ਹੋਣ ਵਾਲੀਆਂ ਉਦਯੋਗਿਕ ਇਕਾਈਆਂ ਜਿਵੇਂ ਕਿ ਥਰਮਲ ਪਲਾਟਾਂ, ਬਾਇਓ ਸੀ.ਐਨ.ਜੀ., ਬਾਇਓ ਈਥਾਨੋਲ ਆਦਿ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
Punjab Bani 06 September,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ਨੂੰ ਵੱਧ ਤੋਂ ਵੱਧ ਹੱਦ ਤੱਕ ਘਟਾਉਣਾ ਹੈ। ਇੱਥੇ ਮਗਸੀਪਾ ਵਿਖੇ ਰੋਡ ਸੇਫਟੀ ਬਾਰੇ ਲੀਡ ਏਜੰਸੀ "ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ" ਵੱਲੋਂ ਕਰਵਾਈ ਗਈ ਦੋ ਰੋਜ਼ਾ ਸੜਕ ਸੁਰੱਖਿਆ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੂਹ ਭਾਈਵਾਲਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦ੍ਰਿੜ੍ਹ ਭਾਵਨਾ ਅਤੇ ਆਪਸੀ ਪ੍ਰਭਾਵੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਸ. ਲਾਲਜੀਤ ਸਿੰਘ ਭੁੱਲਰ ਨੇ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਪ੍ਰਣ ਦੁਆਇਆ ਕਿ ਉਹ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਅਤੇ ਸੜਕ ਸੁਰੱਖਿਆ ਦੇ ਟੀਚੇ ਦੀ ਪ੍ਰਾਪਤੀ ਲਈ ਸਾਂਝੇ ਯਤਨ ਕਰਦਿਆਂ ਵਿਅਕਤੀਗਤ ਤੌਰ 'ਤੇ ਘੱਟੋ-ਘੱਟ 10-10 ਜਾਨਾਂ ਬਚਾਉਣ ਲਈ ਹੰਭਲਾ ਮਾਰਨਗੇ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਛੋਟੀ ਉਮਰ ਦੇ ਨੌਜਵਾਨਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਅਜਿਹੇ ਨੌਜਵਾਨਾਂ ਸਮੇਤ ਉਨ੍ਹਾਂ ਦੇ ਮਾਪੇ ਵੀ ਬਰਾਬਰ ਦੇ ਜ਼ਿੰਮੇਵਾਰ ਠਹਿਰਾਏ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਉਲੰਘਣਾ ਦੇ ਨਤੀਜੇ ਵੀ ਬਰਾਬਰ ਭੁਗਤਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਖ਼ਤ ਪਹੁੰਚ ਸੜਕਾਂ 'ਤੇ ਲਾਪ੍ਰਵਾਹੀ ਅਤੇ ਅਣਗਹਿਲੀ ਵਾਲੇ ਰਵੱਈਏ ਨੂੰ ਰੋਕਣ ਵਿੱਚ ਮਦਦ ਕਰੇਗੀ। ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ, ਸੜਕ ਸੁਰੱਖਿਆ ਉਪਾਵਾਂ ਨੂੰ ਵਧੇਰੇ ਕਾਰਗਰ ਬਣਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰਣਾਲੀ ਤਿਆਰ ਕਰਨਾ ਅਤੇ ਸੜਕ ਸੁਰੱਖਿਆ ਮਾਪਦੰਡਾਂ ਵਿਚਲੀਆਂ ਖ਼ਾਮੀਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਵਰਕਸ਼ਾਪ ਸੜਕ ਸੁਰੱਖਿਆ ਦੀ ਮਹੱਤਤਾ 'ਤੇ ਚਾਨਣਾ ਪਾਉਣ ਦੇ ਨਾਲ-ਨਾਲ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਹੋਰ ਰਣਨੀਤੀਆਂ ਤਿਆਰ ਕਰਨ ਵਿੱਚ ਲਾਜ਼ਮੀ ਤੌਰ 'ਤੇ ਸਹਾਈ ਹੋਵੇਗੀ। ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ "ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ" ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 4 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਦੇ ਉਪਾਵਾਂ ਦੇ ਲਾਗੂਕਰਨ ਲਈ ਵੱਡੇ ਜ਼ਿਲ੍ਹਿਆਂ ਨੂੰ 20-20 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਨੂੰ 15-15 ਲੱਖ ਰੁਪਏ ਦਿੱਤੇ ਗਏ ਹਨ ਅਤੇ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਵੱਲੋਂ ਵੱਖ-ਵੱਖ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਨ ਉਪਾਅ ਕਰਨ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਕਰਵਾਉਣ ਦਾ ਇੱਕ ਉਦੇਸ਼ ਇਨ੍ਹਾਂ ਫ਼ੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਵੀ ਹੈ। ਏ.ਡੀ.ਜੀ.ਪੀ. ਟ੍ਰੈਫਿਕ ਸ. ਅਮਰਦੀਪ ਸਿੰਘ ਰਾਏ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਦੀ ਇਹ ਤਰਜੀਹ ਹੋਣੀ ਚਾਹੀਦੀ ਹੈ ਕਿ ਉਹ ਬਿਨਾਂ ਕਿਸੇ ਡਰ ਤੋਂ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਵੇ। ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਉਮੇਸ਼ ਸ਼ਰਮਾ ਨੇ ਸ਼ਹਿਰੀ ਅਤੇ ਕੌਮੀ ਮਾਰਗਾਂ ਲਈ ਸੜਕ ਸੁਰੱਖਿਆ ਇੰਜੀਨੀਅਰਿੰਗ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਜੀਉਮੈਟ੍ਰਿਕ ਡਿਜ਼ਾਈਨ, ਸੰਕੇਤਕ ਚਿੰਨ੍ਹ, ਨਿਸ਼ਾਨਦੇਹੀ, ਬੈਠਣ ਲਈ ਰੱਖੇ ਬੈਂਚਾਂ, ਚੌਰਾਹੇ, ਚੌਕ, ਕੈਸ਼ ਬੈਰੀਅਰਜ਼ ਅਤੇ ਟ੍ਰੈਫਿਕ ਦੇ ਸ਼ੋਰ ਨੂੰ ਘਟਾਉਣ ਸਬੰਧੀ ਉਪਾਅ ਸ਼ਾਮਲ ਹਨ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਜੁਆਇੰਟ ਡਾਇਰੈਕਟਰ ਇੰਜੀਨੀਅਰਿੰਗ ਡਾ. ਕੇ.ਕੇ. ਗੁਪਤਾ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੀਡ ਏਜੰਸੀ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਸੜਕ ਸੁਰੱਖਿਆ ਮੀਟਿੰਗਾਂ ਅਤੇ ਸੇਫ਼ਟੀ ਫੰਡਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵਰਕਸ਼ਾਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਪੀਜ਼, ਐਸ.ਡੀ.ਐਮਜ਼, ਐਸ.ਈਜ਼., ਐਕਸੀਅਨਾਂ, ਐਸ.ਐਮ.ਓਜ਼, ਸਹਾਇਕ ਸਿਵਲ ਸਰਜਨਾਂ, ਕਾਰਜਸਾਧਕ ਅਫ਼ਸਰਾਂ, ਡਾਕਟਰਾਂ, ਟ੍ਰੈਫਿਕ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ, ਆਰ.ਟੀ.ਏ. ਸਕੱਤਰਾਂ, ਭਾਰਤੀ ਰਾਜਮਾਰਗ ਅਥਾਰਟੀ ਦੇ ਇੰਜੀਨੀਅਰਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।
Punjab Bani 06 September,2023
ਮੁੱਖ ਮੰਤਰੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 8 ਸਤੰਬਰ ਨੂੰ ਇੱਕ ਸਮਾਗਮ ਦੌਰਾਨ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 710 ਪਟਵਾਰੀਆਂ ਦੀ ਚੋਣ ਪਹਿਲਾਂ ਹੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਕੀਤੀ ਜਾ ਚੁੱਕੀ ਹੈ ਪਰ ਕੁਝ ਰਸਮੀ ਕਾਰਵਾਈਆਂ ਬਕਾਇਆ ਹੋਣ ਕਾਰਨ ਇਨ੍ਹਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਸ਼ੁੱਕਰਵਾਰ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨੌਜਵਾਨ ਉਮੀਦਵਾਰਾਂ ਦੀ ਭਰਤੀ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਵਿੱਚੋਂ 15 ਮਹੀਨੇ ਦੀ ਸਿਖਲਾਈ ਪੂਰੀ ਕਰ ਚੁੱਕੇ 741 ਹੋਰ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤਾਇਨਾਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਭਰਤੀ ਲਈ ਜਲਦੀ ਇਸ਼ਤਿਹਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ।
Punjab Bani 06 September,2023
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ ਹਵਾਈ ਅੱਡਿਆਂ ਤੋਂ ਜਲਦੀ ਹੀ ਹੋਰ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਲੁਧਿਆਣਾ, 6 ਸਤੰਬਰ ਕੌਮੀ ਰਾਜਧਾਨੀ ਖ਼ੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨ.ਸੀ.ਆਰ. ਦੇ ਹਵਾਈ ਸਫ਼ਰ ਦਾ ਕਿਰਾਇਆ ਸਿਰਫ਼ 999 ਰੁਪਏ ਹੋਵੇਗਾ। ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਲੁਧਿਆਣਾ ਦੇ ਹਵਾਈ ਅੱਡੇ ਤੋਂ ਦੋ ਸਾਲ ਤੋਂ ਵੱਧ ਸਮੇਂ ਬਾਅਦ ਉਡਾਣ ਸ਼ੁਰੂ ਹੋਈ ਹੈ, ਜਿਸ ਨਾਲ ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਡਾਣ ਮੈਸਰਜ਼ ਬਿੱਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿੱਗ ਏਅਰਲਾਈਨਜ਼ ਦੇ ਨਾਂ ਉਤੇ ਚਲਾਈ ਜਾਵੇਗੀ ਅਤੇ ਮੁੱਢਲੇ ਤੌਰ ਉਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਜਾਵੇਗੀ ਪਰ ਅਗਲੇ ਮਹੀਨੇ ਤੋਂ ਇਹ ਉਡਾਣ ਸਾਰੇ ਹਫ਼ਤੇ ਲਈ ਚਲਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਉਡਾਣ ਰਾਹੀਂ ਲੁਧਿਆਣਾ ਤੋਂ ਹਿੰਡਨ (ਗਾਜ਼ੀਆਬਾਦ) ਪਹੁੰਚਣ ਲਈ 90 ਮਿੰਟ ਦਾ ਸਮਾਂ ਲੱਗੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਏਅਰਲਾਈਨ ਸ਼ੁਰੂਆਤੀ ਤੋਹਫ਼ੇ ਵਜੋਂ ਆਪਣੀ ਉਡਾਣ ਸ਼ੁਰੂ ਹੋਣ ਤੋਂ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਪ੍ਰਤੀ ਟਿਕਟ ਦੀ ਪੇਸ਼ਕਸ਼ ਕਰੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਐਨ.ਸੀ.ਆਰ. ਦਾ ਸਫ਼ਰ ਸਿਰਫ਼ 999 ਰੁਪਏ ਦਾ ਹੋਵੇਗਾ, ਜੋ ਬੱਸ ਸਫ਼ਰ ਨਾਲੋਂ ਸਸਤਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਸੂਬੇ ਦੇ ਲੋਕਾਂ ਦੀ ਸੁਰੱਖਿਅਤ, ਸਸਤੇ ਤੇ ਆਰਾਮਦਾਇਕ ਹਵਾਈ ਸਫ਼ਰ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ, ਜਿਸ ਨਾਲ ਵਪਾਰ, ਕਾਰੋਬਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਤੱਕ ਕੋਈ ਸਿੱਧੀ ਉਡਾਣ ਨਾ ਹੋਣ ਕਾਰਨ ਲੋਕਾਂ ਖ਼ਾਸ ਤੌਰ ਉਤੇ ਸਨਅਤਕਾਰਾਂ ਨੂੰ ਸੜਕ ਰਾਹੀਂ ਪੰਜਾਬ ਤੋਂ ਕੌਮੀ ਰਾਜਧਾਨੀ ਜਾਣ ਵੇਲੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਸੀ, ਸਗੋਂ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਵੀ ਅਜਾਈਂ ਜਾਂਦੀ ਸੀ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਡਾਣ ਸ਼ੁਰੂ ਹੋਣ ਨਾਲ ਇਸ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਦੁਨੀਆ ਭਰ ਦੇ ਮੋਹਰੀ ਉੱਦਮੀ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਵਿੱਚ ਰੁਚੀ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਮਿਲੇਗਾ ਅਤੇ ਪੰਜਾਬ ਨੂੰ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਦਰਸਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਚੇਤੇ ਕਰਵਾਇਆ ਕਿ ਲੁਧਿਆਣਾ ਹਵਾਈ ਅੱਡਾ ਬਹੁਤ ਪੁਰਾਣਾ ਹੈ, ਜੋ ਤਕਰੀਬਨ 1965 ਤੋਂ ਚੱਲ ਰਿਹਾ ਹੈ ਅਤੇ ਇੱਥੋਂ 1982 ਵਿੱਚ ਕਮਰਸ਼ੀਅਲ ਉਡਾਣਾਂ ਦੀ ਸ਼ੁਰੂਆਤ ਹੋਈ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰੀਜਨਲ ਕੁਨੈਕਟੀਵਿਟੀ (ਆਰ.ਸੀ.ਐਸ.) ਅਧੀਨ ਮੈਸਰਜ਼ ਅਲਾਇੰਸ ਏਅਰ ਨੇ 2 ਸਤੰਬਰ 2017 ਨੂੰ ਕਮਰਸ਼ੀਅਲ ਉਡਾਣ ਦੀ ਸ਼ੁਰੂਆਤ ਕੀਤੀ ਸੀ, ਜੋ 9 ਅਪ੍ਰੈਲ 2021 ਤੱਕ ਚੱਲਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਤੋਂ ਬਾਅਦ ਉਡਾਣਾਂ ਬੰਦ ਹੋ ਗਈਆਂ ਪਰ ਹੁਣ ਜਦੋਂ ਤੋਂ ਉਨ੍ਹਾਂ ਕਾਰਜਕਾਲ ਸੰਭਾਲਿਆ ਹੈ ਤਾਂ ਉਹ ਇਨ੍ਹਾਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਆਰ.ਸੀ.ਐਸ. ਸਕੀਮ ਅਧੀਨ ਨਵਾਂ ਰੂਟ ਹਿੰਡਨ-ਲੁਧਿਆਣਾ-ਹਿੰਡਨ, ਬਿਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਸ ਏਅਰਲਾਈਨ ਨੇ ਇਸ ਰੂਟ ਉਤੇ ਆਪਣੇ 19 ਸੀਟਾਂ ਵਾਲੇ ਟਵਿਨ ਓਟਰ ਜਹਾਜ਼ ਜ਼ਰੀਏ ਵਪਾਰਕ ਉਡਾਣਾਂ ਦੀ ਸ਼ੁਰੂਆਤ ਕੀਤੀ। ਇਹ ਟਰਾਂਸਪੋਰਟ ਜਹਾਜ਼ ਛੋਟੀ ਹਵਾਈ ਪੱਟੀ ਤੋਂ ਉਡਾਣ ਭਰਨ ਅਤੇ ਉਤਰਨ ਦੇ ਯੋਗ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਆਵਾਜਾਈ ਦੀ ਸਹੂਲਤ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਆਪਣੇ ਪੱਲਿਓਂ ਇਨ੍ਹਾਂ ਸਾਰੀਆਂ 19 ਟਿਕਟਾਂ ਉਤੇ ਪੈਂਦੀ ਵਾਈਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ 19 ਸੀਟਾਂ ਉਤੇ ਵੀ.ਜੀ.ਐਫ. ਦਾ ਇਕ ਪਾਸੇ ਦੇ ਪ੍ਰਤੀ ਟਿਕਟ 11,829 ਰੁਪਏ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਬਿਹਤਰ ਹਵਾਈ ਆਵਾਜਾਈ ਸਹੂਲਤ ਮੁਹੱਈਆ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਡਾਣ ਦਾ ਇਕ ਪਾਸੇ ਦਾ ਬੇਸਿਕ ਕਿਰਾਇਆ ਤਕਰੀਬਨ ਦੋ ਹਜ਼ਾਰ ਰੁਪਏ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਸੂਬੇ ਦੇ ਹੋਰ ਹਵਾਈ ਅੱਡਿਆਂ ਤੋਂ ਵੀ ਉਡਾਣਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਦਮਪੁਰ ਵਿੱਚ ਏਅਰ ਟਰਮੀਨਲ ਤਿਆਰ ਹੈ ਅਤੇ ਸਪਾਈਸ ਜੈੱਟ ਏਅਰਲਾਈਨ ਅਗਲੇ ਦੋ ਮਹੀਨਿਆਂ ਵਿੱਚ ਆਦਮਪੁਰ ਤੋਂ ਨਾਂਦੇੜ, ਦਿੱਲੀ, ਗੋਆ, ਕੋਲਕਾਤਾ ਤੇ ਬੰਗਲੌਰ ਲਈ ਰੋਜ਼ਾਨਾ ਉਡਾਣ ਸ਼ੁਰੂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟਾਰ ਅਲਾਇੰਸ ਕੰਪਨੀ ਵੀ ਆਦਮਪੁਰ ਤੋਂ ਹਿੰਡਨ ਲਈ ਰੋਜ਼ਾਨਾ ਇਕ ਉਡਾਣ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਅਲਾਇੰਸ ਏਅਰ ਤੇ ਫਲਾਈ ਬਿੱਲ ਕੰਪਨੀ ਵੱਲੋਂ ਕ੍ਰਮਵਾਰ ਬਠਿੰਡਾ ਤੋਂ ਦਿੱਲੀ, ਬਠਿੰਡਾ ਤੋਂ ਹਿੰਡਨ ਹਵਾਈ ਅੱਡਿਆਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਰ.ਸੀ.ਐਸ.-ਉਡਾਣ ਸਕੀਮ ਅਧੀਨ ਅਗਲੇ ਦੋ ਮਹੀਨਿਆਂ ਵਿੱਚ ਅਲਾਇੰਸ ਏਅਰ ਕੰਪਨੀ ਵੱਲੋਂ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ ਹਵਾਈ ਅੱਡੇ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹਲਵਾਰਾ ਹਵਾਈ ਅੱਡਾ ਨਵੰਬਰ 2023 ਦੇ ਅੰਤ ਤੱਕ ਕਾਰਜਸ਼ੀਲ ਹੋ ਜਾਵੇਗਾ। ਇਸ ਮਗਰੋਂ ਲੁਧਿਆਣਾ ਵਾਸੀਆਂ ਲਈ ਹੋਰ ਜ਼ਿਆਦਾ ਉਡਾਣਾਂ ਉਪਲਬਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ, ਜੋ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ।
Punjab Bani 06 September,2023
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।
Punjab Bani 06 September,2023
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ • ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ • ਕਿਹਾ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਵਾਲੀਆਂ ਥਾਵਾਂ ਦੀ ਪਹਿਚਾਣ ਕਰਕੇ ਸੈਲਾਨੀਆਂ ਲਈ ਕੀਤਾ ਗਿਆ ਤਿਆਰ • ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ਵਿੱਚ ਨਿਭਾਏਗਾ ਅਹਿਮ ਭੂਮਿਕਾ ਚੰਡੀਗੜ੍ਹ, 6 ਸਤੰਬਰ: "ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਇਸ ਸਮਾਗਮ ਬਾਰੇ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੀ ਵਚਨਬੱਧਤਾ ਮੁਤਾਬਕ ਇਸ ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਟੂਰਿਜ਼ਮ ਸਮਿਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਸੈਰ ਸਪਾਟੇ ਨਾਲ ਸਬੰਧਤ ਕਾਰੋਬਾਰੀ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕਰਨ ਦੇ ਨਾਲ ਨਾਲ ਵਾਅਦਾ ਵੀ ਕਰ ਚੁੱਕੇ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ; ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉਤੇ ਪੰਜਾਬ ਰਾਜ ਦੁਨੀਆਂ ਭਰ ਵਿਚ ਪਹਿਲਾਂ ਹੀ ਇਕ ਖਾਸ ਸਥਾਨ ਰੱਖਦਾ ਹੈ ਪਰ ਪੰਜਾਬ ਰਾਜ ਨੂੰ ਕੁਦਰਤ ਵਲੋਂ ਬਖਸ਼ੀ ਖੂਬਸੂਰਤੀ ਤੋਂ ਦੇਸ਼ ਦੁਨੀਆਂ ਦੇ ਲੋਕ ਬੇਖ਼ਬਰ ਹਨ ਹਨ। ਹੁਣ ਇਸ ਪੰਜਾਬ ਟੂਰਿਜ਼ਮ ਸਮਿਟ ਜ਼ਰੀਏ, ਅਸੀਂ ਵਿਸ਼ਵ ਅੱਗੇ ਪੰਜਾਬ ਦੀਆਂ ਹੁਣ ਤੱਕ ਅਣਛੋਹੀਆਂ ਰਹੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਾਂਗੇ ਜੋ ਕਿ ਸਾਡੇ ਅਮੀਰ ਵਿਰਸੇ ਅਤੇ ਪ੍ਰਾਹੁਣਚਾਰੀ ਦੀ ਭਾਵਨਾ ਨੂੰ ਵੀ ਦਰਸਾਉਂਦਿਆਂ ਹਨ। ਸੈਰ-ਸਪਾਟਾ ਅਭਿਆਸਾਂ ਪ੍ਰਤੀ ਸਰਕਾਰ ਦੇ ਸਮਰਪਿਤ ਭਾਵਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਈਕੋ-ਟੂਰਿਜ਼ਮ ਪਹਿਲਕਦਮੀਆਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਆਪਣੀ ਵਚਨਬੱਧਤਾ ਤਹਿਤ ਅਸੀਂ ਕੁਦਰਤੀ ਸੁੰਦਰਤਾ ਦੀ ਸੰਭਾਲ ਕਰਦਿਆਂ ਸੂਬੇ ਦੇ ਦਰਿਆਵਾਂ, ਡੈਮਾਂ, ਜੰਗਲਾਂ ਅਤੇ ਪਹਾੜਾਂ ਨੂੰ ਸੈਲਾਨੀਆਂ ਲਈ ਖੋਲ੍ਹ ਰਹੇ ਹਾਂ। ਇਸ ਯਤਨ ਲਈ ਚੁੱਕੇ ਗਏ ਠੋਸ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਵੱਖ-ਵੱਖ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਨੂੰ ਸੈਲਾਨੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਸੀਂ ਇਹਨਾਂ ਥਾਵਾਂ 'ਤੇ ਢੁਕਵਾਂ ਬੁਨਿਆਦੀ ਢਾਂਚਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾ ਕੇ ਸੈਲਾਨੀਆਂ ਦੇ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕ ਸੈਰ ਸਪਾਟਾ ਸੰਮੇਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝੇਦਾਰੀਆਂ ਪੰਜਾਬ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਅਤੇ ਸੰਭਾਵਨਾਵਾਂ ਨੂੰ ਅੱਗੇ ਤੋਰਨਗੀਆਂ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ, ਜੋ ਕਿ 11 ਤੋਂ 13 ਸਤੰਬਰ, 2023 ਤੱਕ ਐਸ.ਏ.ਐਸ.ਨਗਰ ਮੁਹਾਲੀ ਦੇ ਐਮਿਟੀ ਕੈਂਪਸ ਵਿੱਚ ਹੋਣ ਜਾ ਰਿਹਾ ਹੈ, ਵਿੱਚ ਦੇਸ਼ ਭਰ ਦੇ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਦਾ ਇੱਕ ਮਹੱਤਵਪੂਰਨ ਇਕੱਠ ਹੋਣ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਮਾਗਮ ਸੈਰ-ਸਪਾਟੇ ਖੇਤਰ ਵਿੱਚ ਪੰਜਾਬ ਦੀਆਂ ਭਰਪੂਰ ਸੰਭਾਵਨਾ ਨੂੰ ਦਰਸਾਉਣ ਲਈ ਇੱਕ ਵਿਲੱਖਣ ਮੰਚ ਪ੍ਰਦਾਨ ਕਰੇਗਾ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਕੋਨੇ-ਕੋਨੇ ਤੋਂ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪੰਜਾਬ ਵਿੱਚ ਸੈਰ-ਸਪਾਟੇ ਦੇ ਮੌਕਿਆਂ ਦਾ ਇੱਕ ਗਤੀਸ਼ੀਲ ਪ੍ਰਦਰਸ਼ਨ ਹੋਵੇਗਾ। ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਅਤੇ ਟੂਰ ਆਪਰੇਟਰਾਂ ਵਿਚਕਾਰ ਨਿਰਵਿਘਨ ਸੰਚਾਰ ਦੀ ਸਹੂਲਤ ਦੇ ਉਦੇਸ਼ ਨਾਲ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦੀ ਪ੍ਰਕਿਰਿਆ ਵਿੱਚ ਹੈ। ਉਹਨਾਂ ਕਿਹਾ ਕਿ ਇਹ ‘ਐਪ’ ਸਾਡੇ ਰਾਜ ਦੀ ਸੈਰ-ਸਪਾਟਾ ਸੰਭਾਵਨਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਅਤੇ ਯਾਤਰੀਆਂ ਨੂੰ ਵਿਲੱਖਣ ਅਨੁਭਵ ਦੇਣ ਦੀ ਕੋਸ਼ਿਸ਼ ਕਰਨ ਵਾਲੇ ਟੂਰ ਆਪਰੇਟਰਾਂ ਲਈ ਇੱਕ ਵਨ-ਸਟਾਪ ਪਲੇਟਫਾਰਮ ਵਜੋਂ ਕੰਮ ਕਰੇਗੀ। ਇਹ ਸੰਮੇਲਨ 11 ਸਤੰਬਰ ਨੂੰ ਸ਼ੁਰੂ ਹੋਵੇਗਾ, ਇਸ ਤੋਂ ਬਾਅਦ 11 ਤੋਂ 13 ਸਤੰਬਰ 2023 ਤੱਕ ਪੰਜਾਬ ਟਰੈਵਲ ਮਾਰਟ ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ, 13 ਸਤੰਬਰ 2023 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਪੂਰਥਲਾ ਅਤੇ ਪਠਾਨਕੋਟਕ ਦੀ ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ(ਐਫ.ਏ.ਐਮ.) ਸ਼ੁਰੂ ਹੋਣਗੇ। ਮੰਤਰੀ ਅਨਮੋਲ ਗਗਨ ਮਾਨ ਨੇ ‘ਸਵਦੇਸ਼ ਦਰਸ਼ਨ ਸਕੀਮ’ ਦੇ ਵਿਰਾਸਤੀ ਸਰਕਟ ਥੀਮ ਤਹਿਤ 91.55 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਸ਼ਾਨਦਾਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਪ੍ਰੋਜੈਕਟਾਂ, ਜਿਹਨਾਂ ਦੇ ਦਸੰਬਰ 2023 ਤੱਕ ਮੁਕੰਮਲ ਹੋਣ ਦੀ ਆਸ ਹੈ, ਲਈ 67.00 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੀ ਹੈ। ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਲੋਕਾਂ ਅਤੇ ਕਾਰੋਬਾਰਾਂ ’ਤੇ ਪ੍ਰਕਿਰਿਆਵਾਂ ਦਾ ਵਾਧੂ ਬੋਝ ਘਟਾਉਣ ਲਈ ਤਿੰਨ ਸਕੀਮਾਂ ਜਿਵੇਂ ਕਿ ਫਾਰਮ ਸਟੇਅ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਅਤੇ ਟੈਂਟਡ ਅਕੰਮੂਡੇਸ਼ਨ ਅਤੇ ਕੈਂਪਿੰਗ ਸਾਈਟਾਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵਿਭਾਗ ਕੋਲ 56 ਫਾਰਮ ਹਾਊਸ ਪ੍ਰਾਪਰਟੀਜ਼, 84 ਬੈੱਡ ਐਂਡ ਬ੍ਰੇਕਫਾਸਟ ਯੂਨਿਟ ਅਤੇ 7 ਟੈਂਟਡ ਰਿਹਾਇਸ਼ ਯੂਨਿਟ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵੱਖ-ਵੱਖ ਤਿਉਹਾਰਾਂ ਅਤੇ ਸਮਾਗਮਾਂ ਦੀ ਮੇਜ਼ਬਾਨੀ ਲਈ ਪਹਿਲਾਂ ਹੀ ਸਰੋਤ ਅਲਾਟ ਕੀਤੇ ਹਨ, ਜਿਵੇਂ ਕਿ 6ਵਾਂ ਮਿਲਟਰੀ ਲਿਟਰੇਚਰ ਫੈਸਟੀਵਲ, ਜ਼ਿਲ੍ਹਾ ਫਰੀਦਕੋਟ ਦੀ 50ਵੀਂ ਵਰ੍ਹੇਗੰਢ ਮਨਾਉਣ ਅਤੇ ਸੂਬੇ ਦੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੱਲਿਤ ਕਰਨ ਲਈ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ ਨਾਲ ਐਮਓਯੂ (ਸਮਝੌਤਾ)ਸਹੀਬੱਧ ਕੀਤਾ ਗਿਆ ਹੈ। ਮੰਤਰੀ ਅਨਮੋਲ ਗਗਨ ਮਾਨ ਨੇ 2023-24 ਲਈ ਆਗਾਮੀ ਪਹਿਲਕਦਮੀਆਂ, ਜਿਸ ਵਿੱਚ ਬਾਰਡਰ ਟੂਰਿਜ਼ਮ, ਐਂਗਲੋ-ਸਿੱਖ ਵਾਰ ਮਿਊਜ਼ੀਅਮ ਨੂੰ ਅਪਗ੍ਰੇਡ ਕਰਨਾ, ਸ਼ਹੀਦ ਭਗਤ ਸਿੰਘ ਸਟਰੀਟ ਦਾ ਸੁਧਾਰ ਅਤੇ ਵੈਲਨੈਸ ਟੂਰਿਜ਼ਮ ਅਤੇ ਸਭਿਆਚਾਰਕ ਨੀਤੀਆਂ ਦੀ ਸ਼ੁਰੂਆਤ ਸ਼ਾਮਲ ਹੈ, ਬਾਰੇ ਵੀ ਜਾਣਕਾਰੀ ਦਿੱਤੀ।
Punjab Bani 06 September,2023
ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ
ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਹੈ। ਸਾਇੰਸ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਪਾਣੀ ਦੀ ਜਾਂਚ ਕਰਨ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਬਾਰਸ਼ਾਂ ਦੇ ਮੌਸਮ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰਿਆਂ ਜਿਵੇਂ ਕਿ ਹੈਜ਼ਾ, ਟਾਈਫਾਈਡ, ਹੈਪੇਟਾਈਟਸ (ਹੈਪੇਟਾਈਟਸ ਏ ਅਤੇ ਈ) ਅਤੇ ਦਸਤ ਆਮ ਤੌਰ 'ਤੇ ਫੈਲਦੀਆਂ ਹਨ ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਹੈਪੇਟਾਈਟਸ ਏ ਅਤੇ ਈ ਕਾਰਨ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿੱਚ ਵਾਧਾ ਹੋਇਆ ਹੈ। ਹੈਪੇਟਾਈਟਸ ਏ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਹੈਪੇਟਾਈਟਸ ਈ ਗਰਭਵਤੀ ਔਰਤਾਂ ਵਿੱਚ ਪਾਇਆ ਜਾਂਦਾ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਟੈਸਟਿੰਗ ਦੀ ਸ਼ੁਰੂਆਤ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਲੁਧਿਆਣਾ ਅਤੇ ਮੁਕਤਸਰ ਤੋਂ ਪੀਣ ਵਾਲੇ ਪਾਣੀ ਦੇ 200 ਨਮੂਨਿਆਂ 'ਤੇ ਕੀਤੇ ਗਏ ਅਧਿਐਨ ਵਿੱਚੋਂ 10 ਫੀਸਦੀ ਵਿੱਚ ਐਮ.ਐਸ-2 ਫੇਜ਼ਜ ਦੀ ਮੌਜੂਦਗੀ ਪਾਈ ਗਈ ਹੈ।ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਸ਼ਾਣੂਆਂ ਲਈ ਪਾਣੀ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹੈਪੇਟਾਈਟਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਇਰਸ ਤੋਂ ਦੂਸ਼ਿਤ ਪਾਣੀ ਦੀ ਜਾਂਚ ਵੀ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਪੀਣ ਵਾਲੇ ਪਾਣੀ ਦੇ ਭਾਰਤੀ ਮਾਪਦੰਡਾਂ ਅਨੁਸਾਰ ਪਾਣੀ ਵਿੱਚ ਐਮ.ਐਸ-2 ਦੀ ਮੌਜੂਦਗੀ ਨੂੰ ਵਾਇਰੋਲੌਜੀਕਲ ਕੰਟੈਮੀਨੇਸ਼ਨ ਦਾ ਸੂਚਕ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਇੱਕ ਬਹੁ-ਖੇਤਰੀ ਹਾਈ-ਐਂਡ ਐਨਾਲਿਟੀਕਲ, ਪੰਜਾਬ ਦੀ ਪਹਿਲੀ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਸਹੂਲਤ ਹੈ ਜਿਸ ਨੇ ਪੀਣ ਵਾਲੇ ਪਾਣੀ ਵਿੱਚ ਵਾਇਰਸ ਸਕਰੀਨਿੰਗ ਐਮ.ਐਸ-2 ਲਈ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਹਨ।
Punjab Bani 06 September,2023
ਨਗਰ ਨਿਗਮ ਦੀ ਪਹਿਲਕਦਮੀ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਧਾਰਮਿਕ ਸਮਾਗਮਾਂ 'ਚ ਸਿੰਗਲ ਯੂਜ਼ ਪਲਾਟਿਕ ਦੀ ਵਰਤੋਂ ਨਾ ਕਰਨ ਬਾਰੇ ਮੀਟਿੰਗ
ਨਗਰ ਨਿਗਮ ਦੀ ਪਹਿਲਕਦਮੀ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਧਾਰਮਿਕ ਸਮਾਗਮਾਂ 'ਚ ਸਿੰਗਲ ਯੂਜ਼ ਪਲਾਟਿਕ ਦੀ ਵਰਤੋਂ ਨਾ ਕਰਨ ਬਾਰੇ ਮੀਟਿੰਗ -ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਮੰਦਿਰ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਪ੍ਰਣ -ਮੰਦਿਰ ਕਮੇਟੀਆਂ ਨੂੰ ਲੰਗਰ ਤੇ ਹੋਰ ਸਮਾਨ ਵਰਤਾਉਣ ਲਈ ਇੱਕ ਵਾਰ ਵਰਤਿਆ ਜਾਣ ਵਾਲਾ ਪਲਾਟਿਕ ਨਾ ਵਰਤਣ ਦੀ ਅਪੀਲ ਪਟਿਆਲਾ, 5 ਸਤੰਬਰ: ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਮੰਦਿਰਾਂ ਵਿੱਚ ਧਾਰਮਿਕ ਸਮਾਗਮ ਦੌਰਾਨ ਲੰਗਰ ਤੇ ਹੋਰ ਸਮਾਨ ਵਰਤਾਉਣ ਲਈ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਲਈ ਪਟਿਆਲਾ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਦੀਆਂ ਕਮੇਟੀਆਂ ਦੇ ਕਰੀਬ ਦੋ ਦਰਜਨ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਦੌਰਾਨ ਸਾਰਿਆਂ ਨੂੰ ਇਹ ਪ੍ਰਣ ਕਰਵਾਇਆ ਗਿਆ ਕਿ ਉਹ ਵਾਤਾਵਰਣ ਤੇ ਆਪਣੇ ਚੁਗਿਰਦੇ ਦੀ ਸੰਭਾਂਲ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕਰਨਗੇ। ਮਨੀਸ਼ਾ ਰਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਇੱਕ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਸਮੇਤ ਵਾਤਾਵਰਣ ਬਚਾਉਣ ਲਈ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਕਿਸੇ ਵੀ ਕੰਮ ਲਈ ਨਾ ਕਰਨ। ਨਗਰ ਨਿਗਮ ਵੱਲੋਂ ਕੀਤੀ ਗਈ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਮੰਦਿਰ ਕਮੇਟੀਆਂ ਦੇ ਨਾਲ-ਨਾਲ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਵਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸ੍ਰੀ ਕ੍ਰਿਸ਼ਨ ਜੀ ਦੇ ਕੁਦਰਤ ਨੂੰ ਪਿਆਰ ਕਰਨ ਦੇ ਸੰਦੇਸ਼ ਨੂੰ ਮੰਨਦੇ ਹੋਏ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਇਸ ਮੀਟਿੰਗ ਦੌਰਾਨ ਕਾਲੀ ਮਾਤਾ ਮੰਦਿਰ, ਰਾਧਾ ਕ੍ਰਿਸ਼ਨ ਮੰਦਿਰ, ਹਨੂਮਾਨ ਮੰਦਿਰ ਅਨੰਦ ਨਗਰ, ਸਨਾਤਨ ਧਰਮ ਸਭਾ ਸਮੇਤ ਹੋਰਨਾਂ ਮੰਦਿਰਾਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲੈਂਦਿਆਂ ਪ੍ਰਣ ਕੀਤਾ ਕਿ ਉਹ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਆਪਣੇ ਧਾਰਮਿਕ ਅਸਥਾਨਾਂ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕਰਨਗੇ।
Punjab Bani 05 September,2023
'ਅਕਾਦਮਿਕ ਖੇਤਰ ਵਿੱਚ ਔਰਤਾਂ ਦੀ ਅਗਵਾਈ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ
'ਅਕਾਦਮਿਕ ਖੇਤਰ ਵਿੱਚ ਔਰਤਾਂ ਦੀ ਅਗਵਾਈ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ -ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾਰ ਅਤੇ ਅਵਧ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕੀਤੀ ਸ਼ਿਰਕਤ ਪਟਿਆਲਾ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ 'ਅਕਾਦਮਿਕ ਖੇਤਰ ਵਿੱਚ ਔਰਤ ਅਗਵਾਈ' ਵਿਸ਼ੇ ਉੱਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਵਾਈਸ-ਚਾਂਸਲਰ ਰਹੇ ਡਾ. ਇੰਦਰਜੀਤ ਕੌਰ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਤੋਂ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾਰ ਅਤੇ ਡਾ. ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ (ਯੂ.ਪੀ.) ਤੋਂ ਵਾਈਸ ਚਾਂਸਲਰ ਪ੍ਰੋ. ਪ੍ਰਤਿਭਾ ਗੋਇਲ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਮੁੱਖ ਸੁਰ ਭਾਸ਼ਣ ਦੌਰਾਨ ਪ੍ਰੋ. ਪ੍ਰਤਿਭਾ ਗੋਇਲ, ਜੋ ਪੰਜਾਬੀ ਯੂਨੀਵਰਸਿਟੀ ਦੇ ਹੀ ਵਿਦਿਆਰਥੀ ਰਹੇ ਹਨ, ਨੇ ਔਰਤਾਂ ਦੀ ਅਕਾਦਮਿਕ ਖੇਤਰ ਵਿੱਚ ਅਗਵਾਈ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਰਤ ਵਿੱਚ ਤਕਰੀਬਨ 75 ਯੂਨੀਵਰਸਿਟੀਆਂ ਅਜਿਹੀਆਂ ਹਨ ਜਿਨ੍ਹਾਂ ਦੀ ਵਾਈਸ ਚਾਂਸਲਰ ਵਜੋਂ ਅਗਵਾਈ ਔਰਤਾਂ ਕਰ ਰਹੀਆਂ ਹਨ। ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾਰ ਨੇ ਆਪਣੇ ਮੁੱਖ ਮਹਿਮਾਨ ਵਜੋਂ ਭਾਸ਼ਣ ਦੌਰਾਨ ਪ੍ਰਬੰਧਨ ਦੇ ਖੇਤਰ ਵਿੱਚ ਇੱਕ ਔਰਤ ਵਜੋਂ ਵਿਚਰਣ ਦੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਪਹਿਲਾਂ ਬਹੁਤ ਘੱਟ ਔਰਤਾਂ ਅੱਗੇ ਆਉਂਦੀਆਂ ਸਨ ਪਰ ਹੁਣ ਇਹ ਗਿਣਤੀ ਕਾਫ਼ੀ ਵਧੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਲੋਕਾਂ ਨੂੰ ਫਰਕ ਨਹੀਂ ਪੈਂਦਾ ਕਿ ਉਨ੍ਹਾਂ ਦੀ ਅਫ਼ਸਰ ਔਰਤ ਹੈ ਜਾਂ ਮਰਦ, ਪਰ ਬਹੁਤੀ ਵਾਰ ਉਨ੍ਹਾਂ ਦੀ ਤਾਇਨਾਤੀ ਨਾਲ਼ ਜੁੜੇ ਸਮਰੱਥ ਲੋਕਾਂ ਵੱਲੋਂ ਹੀ ਇਸ ਬਾਰੇ ਕਿਆਸ ਅਰਾਈਆਂ ਲਾ ਲਈਆਂ ਜਾਂਦੀਆਂ ਹਨ ਅਤੇ ਕੁੱਝ ਵਿਸ਼ੇਸ਼ ਮਹਿਕਮਿਆਂ ਵਿੱਚ ਸਿਰਫ਼ ਮਰਦ ਅਫ਼ਸਰਾਂ ਨੂੰ ਹੀ ਤਾਇਨਾਤ ਕਰਨ ਬਾਰੇ ਵਿਚਾਰ ਬਣਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਰ ਹੁਣ ਇਸ ਪੱਖੋਂ ਫ਼ਰਕ ਪੈ ਰਿਹਾ ਹੈ। ਡਾ. ਇੰਦਰਜੀਤ ਕੌਰ ਦੇ ਬੇਟੇ ਰੁਪਿੰਦਰ ਸਿੰਘ, ਸੇਵਾਮੁਕਤ ਸੀਨੀਅਰ ਸਹਾਇਕ ਸੰਪਾਦਕ ਪੰਜਾਬੀ ਟ੍ਰਿਬਿਊਨ, ਵੱਲੋਂ ਇਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਦੇ ਹਵਾਲੇ ਨਾਲ ਆਪਣੀ ਮਾਤਾ ਜੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਡਾ. ਇੰਦਰਜੀਤ ਕੌਰ ਨਾਲ਼ ਨਿੱਜੀ ਸਹਾਇਕ ਵਜੋਂ ਤਾਇਨਾਤ ਰਹੇ ਦਲੀਪ ਸਿੰਘ ਉੱਪਲ ਵੱਲੋਂ ਵੀ ਉਨ੍ਹਾਂ ਦੇ ਕੰਮ ਕਾਜ ਬਾਰੇ ਗੱਲਾਂ ਕੀਤੀਆਂ ਗਈਆਂ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਮੌਕੇ ਬੋਲਦਿਆਂ ਦੱਸਿਆ ਕਿ ਕਿਸ ਤਰ੍ਹਾਂ ਔਰਤ ਨੂੰ ਹਾਲੇ ਵੀ ਆਪਣਾ ਬਾਰਾਬਰੀ ਵਾਲਾ ਸਮਾਜਿਕ ਰੁਤਬਾ ਹਾਸਿਲ ਕਰਨ ਲਈ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਅਥਾਰਿਟੀ ਵਿੱਚ ਔਰਤਾਂ ਦੀ ਪ੍ਰਤੀਨਿਧਤਾ ਦਾ ਵਿਸ਼ੇਸ਼ ਖ਼ਿਆਲ ਰੱਖਿਆ ਗਿਆ ਹੈ। ਰਜਿਸਟਰਾਰ, ਡਾਇਰੈਕਟਰ ਖੇਡਾਂ, ਡੀਨ ਵਿਦਿਆਰਥੀ ਭਲਾਈ, ਡੀਨ ਕਾਲਜ ਵਿਕਾਸ ਕੌਂਸਲ ਸਮੇਤ ਬਹੁਤ ਸਾਰੇ ਜ਼ਿੰਮੇਵਾਰ ਅਹੁਦਿਆਂ ਉੱਤੇ ਮੌਜੂਦਾ ਸਮੇਂ ਔਰਤਾਂ ਹੀ ਤਾਇਨਾਤ ਹਨ। ਰਜਿਸਟਰਾਰ ਡਾ. ਨਵਜੋਤ ਕੌਰ ਵੱਲੋਂ ਇਸ ਮੌਕੇ ਬੋਲਦਿਆਂ ਅਗਵਾਈ ਦੀਆਂ ਵੱਖ-ਵੱਖ ਕਿਸਮਾਂ ਦੇ ਹਵਾਲੇ ਨਾਲ ਗੱਲ ਕਰਦਿਆਂ ਦੱਸਿਆ ਕਿ ਔਰਤਾਂ ਕਿਸੇ ਵੀ ਮਾਮਲੇ ਵਿੱਚ ਅਗਵਾਈ ਪੱਖੋਂ ਘੱਟ ਨਹੀਂ ਹਨ। ਉਨ੍ਹਾਂ ਰਜਿਸਟਰਾਰ ਵਜੋਂ ਵਿਚਰਦਿਆਂ ਆਪਣੇ ਤਜਰਬੇ ਵੀ ਸਾਂਝੇ ਕੀਤੇ। ਨਾਰੀ ਅਧਿਐਨ ਕੇਂਦਰ ਦੀ ਨਿਰਦੇਸ਼ਕ ਡਾ. ਹਰਪ੍ਰੀਤ ਕੌਰ ਵੱਲੋਂ ਮੰਚ ਸੰਚਾਲਨ ਦੌਰਾਨ ਇਸ ਵਿਸ਼ੇ ਨਾਲ਼ ਸੰਬੰਧਤ ਆਪਣੀਆਂ ਟਿੱਪਣੀਆਂ ਕੀਤੀਆਂ ਗਈਆਂ। ਅੰਤ ਵਿੱਚ ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਕੌਰ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ।
Punjab Bani 05 September,2023
'ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2'
'ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2' ਬਲਾਕ ਪੱਧਰੀ ਖੇਡਾਂ 'ਚ ਭੁਨਰਹੇੜੀ ਬਲਾਕ ਦੇ ਖਿਡਾਰੀਆਂ ਨੇ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ -ਬਲਾਕ ਭੁਨਰਹੇੜੀ 'ਚ 1500 ਦੇ ਕਰੀਬ ਖਿਡਾਰੀਆਂ ਨੇ ਲਿਆ ਹਿੱਸਾ ਪਟਿਆਲਾ, 5 ਸਤੰਬਰ: 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦਾ ਅੱਜ ਦੂਜਾ ਪੜਾਅ ਸ਼ੁਰੂ ਹੋਇਆ ਜਿਸ 'ਚ ਬਲਾਕ ਭੁਨਰਹੇੜੀ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ 1500 ਦੇ ਕਰੀਬ ਖਿਡਾਰੀਆਂ ਨੇ ਆਪਣੇ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਿਮਰਨਜੀਤ ਕੌਰ ਪਠਾਣਮਾਜਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਸਟਾਈਲ ਕਬੱਡੀ ਵਿੱਚ ਅੰਡਰ 14 ਲੜਕਿਆਂ ਦੇ ਸੈਮੀ ਫਾਈਨਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਨੇ ਸਰਕਾਰੀ ਹਾਈ ਸਕੂਲ ਭਸਮੜਾ ਦੀ ਟੀਮ ਨੂੰ 27-20 ਦੇ ਫ਼ਰਕ ਨਾਲ ਹਰਾਇਆ। ਫਾਈਨਲ ਮੈਚ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਦੀ ਟੀਮ ਨੇ ਜੱਜ ਮਾਡਰਨ ਸਕੂਲ ਦੀ ਟੀਮ ਨੂੰ 32-23 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਖੋ-ਖੋ ਅੰਡਰ 14 ਲੜਕਿਆਂ ਵਿੱਚ ਸਰਕਾਰੀ ਮਿਡਲ ਸਕੂਲ ਜੂਲਕਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਦੁਧਨਸਾਧਾਂ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਨੇ ਗੁਰਵਿੰਦਰ ਸਿੰਘ ਕਨਵੀਨਰ, ਨਵਿੰਦਰ ਸਿੰਘ ਕੋ-ਕਨਵੀਨਰ, ਨਵਜੋਤਪਾਲ ਸਿੰਘ, ਮੁਹੰਮਦ ਲਤੀਫ, ਸ਼ਹਿਨਾਜ ਖਾਨ ਅਤੇ ਸਿੱਖਿਆ ਵਿਭਾਗ ਦਾ ਇਹਨਾਂ ਟੂਰਨਾਮੈਂਟਾਂ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਜ਼ੋਨ ਕਨਵੀਨਰ ਤਰਸੇਮ ਸਿੰਘ, ਸਟੇਟ ਅਵਾਰਡੀ ਲੈਕ. ਨਿਰੰਜਣ ਸਿੰਘ ਨੇ ਸਟੇਜ ਕੰਪੇਅਰ ਕੀਤਾ। ਮੈਚ ਖਿਡਾਉਣ ਲਈ ਜ਼ਿੰਮੇਵਾਰੀ ਇਸ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਲਗਾਈ ਗਈ ਜਿਨ੍ਹਾਂ ਨੇ ਸੁਚੱਜੇ ਢੰਗ ਨਾਲ ਸਾਰੀਆਂ ਖੇਡਾਂ ਦੇ ਮੈਚ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ।
Punjab Bani 05 September,2023
ਨਵੇਂ ਬੱਸ ਸਟੈਂਡ ਤੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਤਕ ਲੋਕਲ ਬੱਸਾਂ ਚਲਾਈਆਂ ਜਾਣ - ਸੰਦੀਪ ਬੰਧੂ
ਨਵੇਂ ਬੱਸ ਸਟੈਂਡ ਤੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਤਕ ਲੋਕਲ ਬੱਸਾਂ ਚਲਾਈਆਂ ਜਾਣ - ਸੰਦੀਪ ਬੰਧੂ ● ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਜੀ ਨੇ ਜਰਨਲ ਮੈਨੇਜਰ ਨੂੰ ਤੁਰੰਤ ਬੱਸਾਂ ਚਲਾਉਣ ਦੇ ਨਿਰਦੇਸ਼ ਦਿੱਤੇ। ● ਬੱਸਾਂ ਤੁਰੰਤ ਸ਼ੁਰੂ ਹੋਣ ਤੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ - ਸੰਦੀਪ ਬੰਧੂ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਜੀ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਨਾਲ ਅਹਿਮ ਮੁਲਾਕਾਤ ਕਰਕੇ ਮੰਦਿਰ ਆਉਣ ਵਾਲੇ ਸ਼ਰਧਾਲੂਆਂ ਦੀ ਮੁਸ਼ਕਿਲਾਂ ਨੂੰ ਦੇਖਦੇ ਹੋਏ, ਪਟਿਆਲਾ ਦੇ ਨਵੇਂ ਬੱਸ ਸਟੈਂਡ ਤੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਤਕ ਲੋਕਲ ਬੱਸਾਂ ਚਲਾਉਣ ਮੰਗ ਕੀਤੀ। ਸੰਦੀਪ ਬੰਧੂ ਦੀ ਮੰਗ ਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਜੀ ਨੇ ਤੁਰੰਤ ਜਰਨਲ ਮੈਨੇਜਰ ਨੂੰ ਬੱਸਾਂ ਚਲਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਦੀਪ ਬੰਧੂ ਨੇ ਦੱਸਿਆ ਕਿ ਪਟਿਆਲਾ ਵਿਖੇ ਸਥਿਤ ਮੰਦਿਰ ਸ੍ਰੀ ਕਾਲੀ ਦੇਵੀ ਜੀ ਉੱਤਰੀ ਭਾਰਤ ਦਾ ਇਕ ਇਤਿਹਾਸਕ ਅਤੇ ਪ੍ਰਸਿੱਧ ਤੀਰਥ ਸਥਾਨ ਹੈ। ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਕੇ ਆਸ਼ਰੀਵਾਦ ਲੈਣ ਅਤੇ ਆਪਣੀ ਮਨ ਦੀਆਂ ਮੁਰਾਦਾਂ ਪੂਰੀਆਂ ਕਰਵਾਉਣ ਲਈ ਮਾਤਾ ਰਾਣੀ ਦੇ ਦਰਬਾਰ ਵਿਖੇ ਪਹੁੰਚਦੇ ਹਨ। ਪਰ ਪਿਛਲੇ ਕੁਝ ਸਮੇਂ ਤੋਂ ਸਰਕਾਰ ਵਲੋਂ (18 ਮਈ ਤੋਂ) ਪਟਿਆਲਾ ਸ਼ਹਿਰ ਦਾ ਪੁਰਾਣਾ ਬੱਸ ਅੱਡਾ ਬੰਦ ਕਰਕੇ ਨਵੇਂ ਬੱਸ ਸਟੈਂਡ ਬਾਈਪਾਸ ਵਿਖੇ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਮੰਦਿਰ ਆਉਣ ਵਾਲੇ ਮਾਤਾ ਰਾਣੀ ਦੇ ਸ਼ਰਧਾਲੂਆਂ ਨੂੰ ਵੱਡੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਦੀਪ ਬੰਧੂ ਨੇ ਦੱਸਿਆ ਕਿ ਮਾਤਾ ਰਾਣੀ ਦੇ ਸ਼ਰਧਾਲੂਆਂ ਨੂੰ ਬੱਸਾਂ ਨਵੇਂ ਬੱਸ ਸਟੈਂਡ ਵਿਖੇ ਉਤਾਰ ਦਿੰਦੀਆਂ ਹਨ। ਨਵੇਂ ਬਸ ਸਟੈਂਡ ਤੋਂ 4 ਕਿਲੋਮੀਟਰ ਦੂਰ ਮੰਦਿਰ ਤਕ ਪਹੁੰਚਣ ਲਈ ਸਰਕਾਰ ਵਲੋਂ ਕਿਸੇ ਵੀ ਸਾਧਨ ਦਾ ਇੰਤਜਾਮ ਨਹੀਂ ਹੈ। ਪਹਿਲਾਂ ਬੱਸ ਸਟੈਂਡ ਮੰਦਿਰ ਦੇ ਨੇੜੇ ਹੋਣ ਕਰਕੇ ਉਹ ਪੈਦਲ ਹੀ ਮੰਦਿਰ ਆਉਂਦੇ ਸਨ ਅਤੇ ਦਰਸ਼ਨ ਕਰਕੇ ਵਾਪਸ ਚਲੇ ਜਾਂਦੇ ਸਨ। ਪਰ ਹੁਣ ਮੰਦਿਰ ਦੂਰ ਹੋਣ ਕਰਕੇ ਉਹਨਾਂ ਨੂੰ ਮੰਦਿਰ ਤਕ ਪਹੁੰਚਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਕਾਫੀ ਵੱਡੀ ਗਿਣਤੀ ਵਿੱਚ ਮਾਤਾ ਦੇ ਸ਼ਰਧਾਲੂ ਮੰਦਿਰ ਪਹੁੰਚਦੇ ਹਨ। ਪਰ ਬਸ ਸਟੈਂਡ ਤੋਂ ਮੰਦਿਰ ਤਕ ਜਾਣ ਲਈ ਕਿਸੇ ਵੀ ਤਰਾਂ ਦੇ ਸਾਧਨ ਦਾ ਇੰਤਜਾਮ ਨਹੀਂ ਹੈ। ਬੱਸ ਅੱਡਾ ਦੂਰ ਹੋਣ ਕਰਕੇ ਮੰਦਿਰ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਕਾਫੀ ਘੱਟ ਰਹੀ ਹੈ। ਸੰਦੀਪ ਬੰਧੂ ਨੇ ਦੱਸਿਆ ਕਿ ਮੇਰੇ ਵੱਲੋਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਜੀ ਨੂੰ ਮੰਦਿਰ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਨਵੇਂ ਬੱਸ ਸਟੈਂਡ ਤੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਤਕ ਰੂਟ ਪਲਾਨ ਬਣਾਕੇ ਲੋਕਲ ਬੱਸ ਚਲਾਉਣ ਦੀ ਮੰਗ ਕੀਤੀ ਗਈ। ਜਿਸ ਦੇ ਘੱਟੋ-ਘੱਟ ਦਿਨ ਵਿੱਚ 10 ਗੇੜੇ ਆਉਣ ਜਾਣ ਲਈ ਹੋਣ ਜੀ। ਮੇਰੀ ਇਸ ਮੰਗ ਉਪਰ ਉਹਨਾਂ ਨੇ ਵਿਚਾਰ ਕਰਕੇ ਤੁਰੰਤ ਜਰਨਲ ਮੈਨੇਜਰ ਨੂੰ ਮੰਦਿਰ ਤਕ ਬੱਸਾਂ ਚਲਾਉਣ ਦੇ ਨਿਰਦੇਸ਼ ਦਿੱਤੇ। ਬੱਸਾਂ ਚਲਾਉਣ ਲਈ ਤੁਰੰਤ ਨਿਰਦੇਸ਼ ਜਾਰੀ ਕਰਨ ਤੇ ਮੈਂ ਆਪਣੀ ਸਮੂਹ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ।
Punjab Bani 05 September,2023
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਸਵਾ ਪੰਜ ਲੱਖ ਲਗਾਏ ਜਾਣਗੇ ਬੂਟੇ
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਸਵਾ ਪੰਜ ਲੱਖ ਲਗਾਏ ਜਾਣਗੇ ਬੂਟੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਬੂਟੇ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ -ਜ਼ਿਲ੍ਹੇ ਅੰਦਰ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣਗੇ : ਸਾਕਸ਼ੀ ਸਾਹਨੀ -ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ ਪਟਿਆਲਾ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਸਵਾ ਪੰਜ ਲੱਖ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਜ਼ਿਲ੍ਹੇ ਅੰਦਰ ਸਵਾ ਪੰਜ ਲੱਖ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਤਿੰਨ ਲੱਖ ਪੰਜਾਹ ਹਜ਼ਾਰ ਬੂਟੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਵਾਏ ਜਾਣਗੇ। ਜਦਕਿ ਇੱਕ ਲੱਖ ਪੰਜਾਹ ਹਜ਼ਾਰ ਬੂਟੇ ਨਗਰ ਨਿਗਮ ਤੇ ਕਮੇਟੀ ਅੰਦਰ ਅਤੇ 30 ਹਜਾਰ ਬੂਟੇ ਪੀ.ਡੀ.ਏ ਦੇ ਖੇਤਰ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਾਏ ਗਏ ਬੂਟਿਆਂ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣੀ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੂਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਕਸੀਅਨ ਬਾਗਬਾਨੀ ਨਗਰ ਨਿਗਮ ਦਲੀਪ ਕੁਮਾਰ, ਜੰਗਲਾਤ ਵਿਭਾਗ ਦੇ ਰੇਂਜ ਅਫਸਰ ਸਵਰਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ
Punjab Bani 05 September,2023
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ - ਆਗਾਮੀ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ, ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ: ਡਾ ਬਲਬੀਰ ਸਿੰਘ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਏਗੀ - ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਐਂਬੂਲੈਂਸ ਲਈ ਰਸਤਾ ਦੇਣ, ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟ ਰੱਖਣ ਦੀ ਕੀਤੀ ਅਪੀਲ - ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਸੜਕੀ ਸੁਰੱਖਿਆ ’ਤੇ ਕਰਵਾਏ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਦਾ ਕੀਤਾ ਉਦਘਾਟਨ ਚੰਡੀਗੜ੍ਹ, 5 ਸਤੰਬਰ: ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ। ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ। ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ। ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ। ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਰਾਜ ਵਿੱਚ ਸੜਕਾਂ ’ਤੇ ਸੁਰੱਖਿਅਤ ਸੜਕਾਂ, ਸੜਕ ਤੇ ਚਲਾਉਣ ਯੋਗ ਵਾਹਨਾਂ ਅਤੇ ਸਹੀ ਢੰਗ ਨਾਲ ਸਿਖਲਾਈ ਪ੍ਰਾਪਤ ਡਰਾਈਵਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਕਿਸੇ ਵੀ ਸੜਕ ਸੁਰੱਖਿਆ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਨੇ ਇੱਕ ਅਜਿਹਾ ਤੰਤਰ ਵਿਕਸਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਜੋ ਸਾਰੇ ਦੁਰਘਟਨਾ ਪੀੜਤਾਂ ਨੂੰ ਤੁਰੰਤ ਐਮਰਜੈਂਸੀ ਦੇਖਭਾਲ ਪ੍ਰਦਾਨ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ। ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ । ਉਹਨਾਂ ਕਿਹਾ , “ਸਾਨੂੰ ਪੂਰੀ ਆਸ ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ”। ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿੱਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ।
Punjab Bani 05 September,2023
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ ਮੋਗਾ, 5 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਪੰਜਾਬ ਭਰ ਦੇ ਸਕੂਲਾਂ ਦੇ 10 ਹਜ਼ਾਰ ਕਲਾਸਰੂਮਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਰੂਮਾਂ ਵਿੱਚ ਨਵੀਂ ਤਰ੍ਹਾਂ ਦਾ ਫਰਨੀਚਰ ਦਿੱਤਾ ਜਾਵੇਗਾ ਤਾਂ ਕਿ ਅਧਿਆਪਕ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਇਕ ਹਜ਼ਾਰ ਨਵੇਂ ਕਲਾਸਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਜਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਿੱਖਿਆ ਖ਼ੇਤਰ ਵਿੱਚ ਵਿਸ਼ਵ ਭਰ ਵਿੱਚ ਚੱਲ ਰਹੀਆਂ ਆਧੁਨਿਕ ਕਵਾਇਦਾਂ ਬਾਰੇ ਅਧਿਆਪਕ ਜਾਣੂੰ ਹੋ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਭਰਨ ਲਈ ਉਨ੍ਹਾਂ ਨੂੰ ਇਸਰੋ ਤੇ ਹੋਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦਾ ਮੁਕੰਮਲ ਵਿਕਾਸ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਵਿਆਪਕ ਮਾਪੇ-ਅਧਿਆਪਕ ਮਿਲਣੀ ਵਿੱਚ 19 ਲੱਖ ਤੋਂ ਵੱਧ ਮਾਪਿਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਖਜ਼ਾਨਾ ਲੋਕਾਂ ਲਈ ਹੈ ਅਤੇ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੇ ਠੇਕੇ ਉਤੇ ਰੱਖੇ ਸਾਰੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਤੇ ਤਸੱਲੀ ਹੋਈ ਸੀ ਕਿ ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ ਅਤੇ ਹੁਣ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਕੀ ਰੁਕਾਵਟਾਂ ਖਤਮ ਕਰਕੇ 12710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਮਿਲੇਗਾ ਅਤੇ ਛੁੱਟੀਆਂ ਸਮੇਤ ਹੋਰ ਲਾਭ ਵੀ ਹਾਸਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਸਿਖਲਾਈ ਦੇਣਗੇ ਅਤੇ ਉਹ ਸੂਬੇ ਅਤੇ ਦੇਸ਼ ਵਿਚ ਵੱਕਾਰੀ ਅਹੁਦਿਆਂ ਉਤੇ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਆਪਣੇ ਨੌਜਵਾਨਾਂ ਨੂੰ ਉੱਚੇ ਅਹੁਦਿਆਂ ਉਤੇ ਸੇਵਾ ਕਰਨ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੜਕੀ ਤਾਲੀਮ ਹਾਸਲ ਕਰਨ ਤੋਂ ਵਾਂਝੀ ਨਾ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਸਕੂਲਾਂ ਵਿਚ ਲੜਕੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇਗੀ ਤਾਂ ਕਿ ਇਹ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਪਟਵਾਰੀਆਂ ਵੱਲੋਂ ਆਪਣੇ ਕੰਮ ਲਈ ਅੱਗੇ ਬੰਦੇ ਰੱਖਣ ਦੇ ਮੰਦਭਾਗੇ ਰੁਝਾਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਪਟਵਾਰੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਵੱਲੋਂ ਆਪਣੇ ਡਿਊਟੀ ਪ੍ਰਭਾਵੀ ਢੰਗ ਨਾਲ ਨਿਭਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰੀ, ਪ੍ਰਭਾਵਸ਼ਾਲੀ, ਜੁਆਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਨੂੰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਲਾਲਜੀਤ ਭੁੱਲਰ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ. ਅਤੇ ਡਾ. ਬਲਜੀਤ ਕੌਰ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਹਾਜ਼ਰ ਸਨ।
Punjab Bani 05 September,2023
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ ਕਿਹਾ, 'ਮੇਰਾ ਬਿੱਲ' ਅਤੇ 'ਅਕਸਾਈਜ਼ ਕਿਊਆਰ ਲੇਬਲ ਸਿਟੀਜ਼ਨ' ਵਰਗੀਆਂ ਮੁਬਾਈਲ ਐਪ ਰਾਹੀਂ ਆਮ ਲੋਕਾਂ ਨੂੰ ਸੂਬੇ ਦੀ ਵਿੱਤੀ ਹਾਲਤ ਮਜ਼ਬਤ ਦੀ ਮੁਹਿੰਮ ‘ਚ ਕੀਤਾ ਸ਼ਾਮਿਲ ਚੰਡੀਗੜ੍ਹ, 5 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਿੱਤੀ ਵਰ੍ਹੇ 2022-23 ਦੌਰਾਨ ਲਿਆਂਦੀਆਂ ਕ੍ਰਾਂਤੀਕਾਰੀ ਤਬਦੀਲੀਆਂ ਸਦਕਾ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਮਾਲੀਏ ਵਿੱਚ ਦਰਜ਼ ਕੀਤੇ ਗਏ ਵਾਧੇ ਦੇ ਰਿਕਾਰਡ ਨੂੰ ਤੋੜਦਿਆਂ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ 28.2 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਜੀ.ਐਸ.ਟੀ ਤੋਂ ਇਕੱਤਰ ਕੀਤੇ ਗਏ ਕੁੱਲ 6648.89 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਵਿੱਚ ਅਗਸਤ ਮਹੀਨੇ ਦੇ ਅੰਤ ਤੱਕ ਕੁੱਲ 8524.17 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਿਰਫ ਜੀ.ਐਸ.ਟੀ ਤੋੰ ਹੀ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ 1875.28 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਤਰ ਕੀਤਾ ਗਿਆ। ਕਰ ਵਿਭਾਗ ਵੱਲੋਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਗਏ ਮਾਲੀਏ ਦੇ ਵੇਰਵੇ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਵਿੱਤੀ ਵਰ੍ਹੇ 2023-24 ਦੌਰਾਨ ਜੀ.ਐਸ.ਟੀ, ਆਬਕਾਰੀ, ਵੈਟ, ਸੀ.ਐਸ.ਟੀ. ਅਤੇ ਪੀ.ਐਸ.ਡੀ.ਟੀ ਤੋਂ ਇਕੱਤਰ ਕੁੱਲ ਮਾਲੀਏ ਵਿੱਚ 17.49 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਦੌਰਾਨ ਉਪਰੋਕਤ ਵਸੀਲਿਆਂ ਤੋਂ ਕੁੱਲ 13116.36 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 2293.67 ਕਰੋੜ ਰੁਪਏ ਦਾ ਵਾਧਾ ਦਰਜ਼ ਕਰਦਿਆਂ ਕੁੱਲ 15410.03 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਲਾਗੂ ਕਰਨ ਉਪਰੰਤ ਵਿੱਤੀ ਵਰ੍ਹੇ 2022-23 ਦੌਰਾਨ 2021-22 ਦੇ ਮੁਕਾਬਲੇ ਆਬਕਾਰੀ ਮਾਲੀਏ ਵਿੱਚ 41 ਫੀਸਦੀ ਤੋਂ ਵੱਧ ਦਾ ਵਾਧਾ ਦਰਜ਼ ਕਰਨ ਦੇ ਬਾਵਜੂਦ ਪ੍ਰਾਪਤੀਆਂ ਦਾ ਇਹ ਗ੍ਰਾਫ ਅਜੇ ਵੀ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ਦੌਰਾਨ ਵੀ ਆਬਕਾਰੀ ਤੋਂ ਪ੍ਰਾਪਤ ਮਾਲੀਏ ਨੇ ਵਿੱਤੀ ਵਰ੍ਹੇ 2022-23 ਦੇ ਇਸੇ ਅਰਸੇ ਦੇ ਮੁਕਾਬਲੇ 7.69 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ 5 ਮਹੀਨਿਆਂ ਵਿੱਚ ਆਬਕਾਰੀ ਤੋਂ ਕੁੱਲ 3528.92 ਕਰੋੜ ਰੁਪਏ ਦਾ ਮਾਲੀਏ ਇਕੱਤਰ ਹੋਇਆ ਸੀ ਜਦੋਂਕਿ ਮੌਜੂਦਾ ਵਿੱਤੀ ਵਰ੍ਹੇ ਦੇ ਇਸੇ ਅਰਸੇ ਦੌਰਾਨ 271.31 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 3800.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ਮਾਲੀਏ ਵਿੱਚ ਇਹ ਵਾਧਾ ਸਰਕਾਰ ਵੱਲੋਂ ਸਾਫ ਨੀਅਤ ਨਾਲ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਸੂਬੇ ਦੇ ਲੋਕਾਂ ਤੋਂ ਪ੍ਰਾਪਤ ਸਹਿਯੋਗ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਲੀ ਸਥਿਤੀ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਹੀ ਕਰ ਵਿਭਾਗ ਵੱਲੋਂ ‘ਮੇਰਾ ਬਿਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਕਿਊਆਰ ਲੇਬਲ ਸਿਟੀਜ਼ਨ’ ਵਰਗੀਆਂ ਮੁਬਾਈਲ ਐਪ ਸ਼ੁਰੂ ਕੀਤੀਆਂ ਗਈਆਂ ਹਨ।
Punjab Bani 05 September,2023
ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ
ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ - ਡੀਜੀਪੀ ਪੰਜਾਬ ਨੇ ਪਠਾਨਕੋਟ ਵਿੱਚ 44 ਵੀਐਲਡੀਸੀਜ਼ ਨਾਲ ਤਾਲਮੇਲ ਮੀਟਿੰਗ ਕੀਤੀ, ਵੀਐਲਡੀਸੀਜ਼ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਦੀ ਕੀਤੀ ਮੰਗ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ - ਡੀਜੀਪੀ ਪੰਜਾਬ ਨੇ ਹੜ੍ਹ ਸੰਕਟ ਦੌਰਾਨ ਵੀਐਲਡੀਸੀਜ਼ ਦੇ ਸ਼ਾਨਦਾਰ ਕੰਮ ਦੀ ਕੀਤੀ ਸ਼ਲਾਘਾ , ਦੋ ਵੀਐਲਡੀਸੀਜ਼ ਦਾ ਕੀਤਾ ਸਨਮਾਨ - ਪਠਾਨਕੋਟ ਵਿੱਚ ਪੁਲਿਸ ਸਟੇਸ਼ਨਾਂ ਦੀਆਂ ਦੋ ਨਵੀਆਂ ਬਣੀਆਂ ਇਮਾਰਤਾਂ ਦਾ ਕੀਤਾ ਉਦਘਾਟਨ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਪਠਾਨਕੋਟ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਵੀ.ਐਲ.ਡੀ.ਸੀ., ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨਾਂ’ ਵਜੋਂ ਕੰਮ ਕਰਦੇ ਹਨ ਅਤੇ ਡਰੱਗ ਨੈਟਵਰਕ ਨੂੰ ਠੱਲ੍ਹ ਪਾਉਣ ਸਬੰਧੀ ਅਸਲ ਜਾਣਕਾਰੀ ਪ੍ਰਾਪਤ ਕਰਨ ਵਿੱਚ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨਰਿੰਦਰ ਭਾਰਗਵ, ਡੀਆਈਜੀ ਬੀਐਸਐਫ ਗੁਰਦਾਸਪੁਰ , ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਅਤੇ ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ। ਇਸ ਇਤਿਹਾਸਕ ਪਲ ਵਿੱਚ, ਪਠਾਨਕੋਟ ਦੇ 44 ਵੀਐਲਡੀਸੀਜ਼ ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਵਿਰੁੱਧ ਦ੍ਰਿੜ ਸਟੈਂਡ ਲਿਆ ਹੈ ਅਤੇ ਆਪਣੇ ਪਿੰਡਾਂ ਨੂੰ “ਨਸ਼ਾ ਮੁਕਤ ਜ਼ੋਨ”ਘੋਸ਼ਿਤ ਕੀਤਾ ਹੈ। ਵੀਐਲਡੀਸੀਜ਼ ਦੇ ਨੁਮਾਇੰਦਿਆਂ ਨੇ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ ਲਿਆ । ਸਸ਼ਕਤੀਕਰਨ ਅਤੇ ਮਾਨਤਾ ਦੇ ਪ੍ਰਤੀਕ ਵਜੋਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਐਲਡੀਸੀਜ਼ ਨੂੰ ਨਵੇਂ ਸ਼ਨਾਖਤੀ ਕਾਰਡ ਅਤੇ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਸਹਿਯੋਗ ਦਿੱਤਾ ਜਾ ਸਕੇ। ਉਹਨਾਂ ਨੇ ਹੜ੍ਹ ਸੰਕਟ ਦੌਰਾਨ ਵੀਐਲਡੀਸੀਜ਼ ਵਲੋਂ ਦਿਖਾਏ ਗਏ ਅਸਾਧਾਰਣ ਸਮਰਪਣ ਅਤੇ ਦਿਲੇਰੀ ਦੀ ਵੀ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਦੋ ਵੀਐਲਡੀਸੀਜ਼ ਨੂੰ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ। ਮੀਟਿੰਗ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਰੀਅਲ-ਟਾਈਮ ਇਕੱਤਰਤਾ ਅਤੇ Çਂੲਨਫਰਮੇਸ਼ਨ ਸ਼ੇਅਰਿੰਗ ਰਾਹੀਂ ਪੁਰਾਣੀ ਮਨੁੱਖੀ ਖੁਫੀਆ ਜਾਣਕਾਰੀ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਚੁਣੌਤੀਆਂ ਨੂੰ ਹੱਲ ਕਰਨ ਲਈ ਸਮੂਹਿਕ ਯਤਨ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਪੁਲਿਸ ਨਾਲ ਨਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਵਿਚਕਾਰ ਸਮੇਂ ਸਿਰ ਮਹੱਤਵਪੂਰਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਲਈ ਵਿਲੇਜ ਪੁਲਿਸ ਅਫਸਰਾਂ (ਵੀਪੀਓਜ਼) ਨੂੰ ਨਵੀਆਂ ਬੀਟ ਬੁੱਕਸ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਹਥਿਆਰਾਂ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਲਈ 1 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕਰਕੇ ਪਹਿਲਾਂ ਹੀ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। ਇਸ ਸਰਗਰਮ ਉਪਾਅ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੰਜਾਬ ਸਰਹੱਦ ’ਤੇ ਸੁਰੱਖਿਆ ਵਧਾਉਣਾ ਹੈ। ਦੱਸਣਾ ਬਣਦਾ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੋ ਨਵੇਂ ਬਣੇ ਪੁਲਿਸ ਸਟੇਸ਼ਨਾਂ- ਸਦਰ ਅਤੇ ਤਾਰਾਗੜ੍ਹ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਆਮ ਲੋਕਾਂ ਨੂੰ ਨਿਰਵਿਘਨ ਅਤੇ ਕੁਸ਼ਲ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਕਾਨੂੰਨ ਲਾਗੂ ਕਰਨ ਦੇ ਯਤਨਾਂ ਅਤੇ ਭਾਈਚਾਰਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਲਬਧ ਹਨ।
Punjab Bani 05 September,2023
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ ਸੂਬੇ 'ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਤੰਦਰੁਸਤ ਸਿਹਤ ਲਈ ਵਚਨਬੱਧ ਚੰਡੀਗੜ੍ਹ, 5 ਸਤੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਤੇ ਪਰਿਵਾਰ ਅਤੇ ਆਰ.ਬੀ.ਐਸ.ਕੇ., ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਕੂਲ ਸਿੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਹੁਨਰ ਵਿਕਾਸ ਵਿਭਾਗ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਖੇਤਰੀ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਕਬਾਇਲੀ ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਪੰਜਾਬ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੱਚਿਆਂ ਤੇ ਮਾਵਾਂ ਦੀ ਨਰੋਈ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇੱਕ-ਦੂਜੇ ਦੇ ਸਹਿਯੋਗ ਨਾਲ ਇਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆ ਕੇ ਪੰਜਾਬ ਦੇ ਸੁਨਿਹਰੀ ਭਵਿੱਖ ਵਿੱਚ ਯੋਗਦਾਨ ਪਾ ਸਕਦੇ ਹਾਂ।
Punjab Bani 05 September,2023
ਜੈਪੁਰ ਵਿੱਚ ਇੱਕ ਵੱਡੇ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿੱਤੀ ‘ਕੇਜਰੀਵਾਲ ਦੀ ਗਰੰਟੀ'
ਜੈਪੁਰ ਵਿੱਚ ਇੱਕ ਵੱਡੇ ਸਮਾਗਮ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿੱਤੀ ‘ਕੇਜਰੀਵਾਲ ਦੀ ਗਰੰਟੀ' ਤੁਹਾਡੇ ਵੱਲੋਂ ਇਸ ਪ੍ਰੋਗਰਾਮ ਤੱਕ ਪਹੁੰਚਣ ਲਈ ਚੁੱਕੇ ਗਏ ਕਦਮ ਦਾ ਮਤਲਬ ਹੈ ਰਾਜਸਥਾਨ ਵਿੱਚ ਕ੍ਰਾਂਤੀ ਵੱਲ ਤੁਹਾਡਾ ਇੱਕ ਕਦਮ: ਭਗਵੰਤ ਮਾਨ ਅਸੀਂ ਜੁਮਲੇਬਾਜ਼ ਨਹੀਂ, ਗਾਰੰਟੀ ਦਿੰਦੇ ਹਾਂ ਤੇ ਪੂਰਾ ਕਰਦੇ ਹਾਂ : ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਨਾਲ ਸਬੰਧਤ ਗਾਰੰਟੀ ਦਿੱਤੀ ਜੈਪੁਰ/ਚੰਡੀਗੜ੍ਹ, 04 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜੈਪੁਰ ਪੁੱਜੇ ਜਿੱਥੇ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ 6 ‘ਕੇਜਰੀਵਾਲ ਦੀ ਗਰੰਟੀ’ਦਿੱਤੀ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ ਹੈ। ਮਾਨ ਨੇ ਕਿਹਾ ਕਿ ਤੁਹਾਡਾ ਅੱਜ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਚੁੱਕਿਆ ਹਰ ਕਦਮ ਕ੍ਰਾਂਤੀ ਵੱਲ ਇੱਕ ਕਦਮ ਹੈ ਅਤੇ ਰਾਜਸਥਾਨ ਅਤੇ ਇਸ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਪਹਿਲਾਂ ਹੀ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰ ਚੁੱਕੇ ਹਾਂ। ਪੰਜਾਬ ਵਿੱਚ 'ਆਪ' ਦੀ ਸਰਕਾਰ ਸਿਰਫ਼ ਇੱਕ ਸਾਲ ਪੰਜ ਮਹੀਨੇ ਪਹਿਲਾਂ ਬਣੀ ਸੀ, ਪਰ ਅਸੀਂ ਉੱਥੇ ਸਾਰੀਆਂ ਵੱਡੀਆਂ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ 'ਜੁਮਲੇਬਾਜ਼' ਨਹੀਂ ਹਾਂ, ਅਸੀਂ ਚੋਣਾਂ ਸਮੇਂ ਲਾਲੀਪਾਪ ਨਹੀਂ ਦਿੰਦੇ, ਪਰ ਅਸੀਂ ਗਾਰੰਟੀ ਦਿੰਦੇ ਹਾਂ ਅਤੇ ਅਸੀਂ ਜੋ ਵਾਅਦਾ ਕਰਦੇ ਹਾਂ, ਅਸੀਂ ਪੂਰਾ ਕਰਦੇ ਹਾਂ ਕਿਉਂਕਿ ਅਸੀਂ ਸਿਰਫ ਇਹ ਕਹਿੰਦੇ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ। ਦੂਜੀਆਂ ਪਾਰਟੀਆਂ ਦੇ ਉਲਟ, ਅਸੀਂ ਆਪਣੇ ਵਾਅਦੇ ਤੋਂ ਵੱਧ ਕਰਦੇ ਹਾਂ। ਮਾਨ ਨੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੀ ਗਾਰੰਟੀ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ ਅਤੇ ਉਨ੍ਹਾਂ ਦੇ ਨਤੀਜੇ ਵੀ ਬਿਹਤਰ ਹਨ। ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ 650 ਮੁਹੱਲਾ ਕਲੀਨਿਕ ਖੋਲੇ ਜਿੱਥੇ 40 ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ 10-12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਪੰਜਾਬ ਵਿੱਚ ਅਸੀਂ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ। ਅਗਲੇ ਕੁਝ ਦਿਨਾਂ ਵਿੱਚ ਅਸੀਂ ਲਗਭਗ 700 ਪਟਵਾਰੀਆਂ ਅਤੇ 560 ਸਬ ਇੰਸਪੈਕਟਰਾਂ ਨੂੰ ਨੌਕਰੀਆਂ ਦੇ ਰਹੇ ਹਾਂ। ਹਾਲ ਹੀ ਵਿੱਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ। ਮੁਫਤ ਅਤੇ 24 ਘੰਟੇ ਬਿਜਲੀ ਦੀ ਗਰੰਟੀ 'ਤੇ ਮਾਨ ਨੇ ਕਿਹਾ ਕਿ ਪੰਜਾਬ ਵਿੱਚ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ ਅਤੇ ਅਸੀਂ ਇਸ ਗਰਮੀ ਵਿੱਚ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਉੱਚ ਮੰਗ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਨੇ ਵੀ ਅਜਿਹਾ ਹੀ ਕੀਤਾ ਹੈ ਅਤੇ ਰਾਜਸਥਾਨ ਵਿੱਚ ਵੀ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਾਰੇ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਦੀ ਵੱਡੀ ਸਮੱਸਿਆ ਹੈ। ਅਸੀਂ ਪੰਜਾਬ ਵਿੱਚ ਅਫਸਰਾਂ ਅਤੇ ਸਿਆਸਤਦਾਨਾਂ ਸਮੇਤ 400 ਭ੍ਰਿਸ਼ਟ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਅਸੀਂ ਪੰਜਾਬ ਵਿੱਚ ਇੱਕ ਵਟਸਐਪ ਨੰਬਰ ਲਾਂਚ ਕੀਤਾ ਹੈ ਤਾਂ ਜੋ ਆਮ ਲੋਕ ਆਸਾਨੀ ਨਾਲ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ ਅਤੇ ਅਸੀਂ ਤੇਜ਼ੀ ਨਾਲ ਕਾਰਵਾਈ ਕਰ ਸਕੀਏ। ਮਾਨ ਨੇ ਕਿਹਾ ਕਿ ਇਹ ਸਮਾਂ ਆਮ ਆਦਮੀ ਅਤੇ ਨੌਜਵਾਨਾਂ ਦਾ ਹੈ। ਦੂਜੀਆਂ ਪਾਰਟੀਆਂ ਸਿਰਫ ਇਹ ਕਹਿੰਦੀਆਂ ਹਨ ਕਿ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਹੀ ਆਮ ਅਤੇ ਨੌਜਵਾਨਾਂ ਨੂੰ ਮੌਕੇ ਦਿੰਦੀ ਹੈ। ਸਾਡੇ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਵਿਧਾਇਕ ਹਨ ਜਿਨ੍ਹਾਂ ਨੇ ਵੱਡੇ ਸਿਆਸੀ ਆਗੂਆਂ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਦਿੱਲੀ ਅਤੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ‘ਸੰਨਮਾਨ ਰਾਸ਼ੀ’ (ਐਕਸ-ਗ੍ਰੇਸ਼ੀਆ) ਦਿੰਦੀ ਹੈ। ਅਸੀਂ ਰਾਜਸਥਾਨ ਵਿੱਚ ਵੀ ਇਸ ਨੂੰ ਲਾਗੂ ਕਰਾਂਗੇ। ਮਾਨ ਨੇ ਕਿਹਾ ਕਿ ਜਦੋਂ ਅਸੀਂ ਮੁਫਤ ਬਿਜਲੀ, ਸਿੱਖਿਆ ਅਤੇ ਇਲਾਜ ਵਰਗੀਆਂ ਗਾਰੰਟੀ ਦਿੰਦੇ ਹਾਂ ਤਾਂ ਸਾਹਿਬ (ਨਰਿੰਦਰ ਮੋਦੀ) ਕਹਿੰਦੇ ਹਨ ਕਿ ਇਹ 'ਰੇਵੜੀ' ਹੈ ਪਰ ਅਸੀਂ ਜਾਣਨਾ ਚਾਹੁੰਦੇ ਹਾਂ ਕਿ '15 ਲੱਖ ਵਾਲਾ ਪਾਪੜ' ਕਿੱਥੇ ਹੈ। ਉਨ੍ਹਾਂ ਆਪਣੇ ਅੰਦਾਜ਼ ਵਿਚ ਮੋਦੀ ਤੇ ਹਮਲਾ ਬੋਲਦਿਆਂ ਕਿਹਾ: "15 ਲਾਖ ਲਿਖਤੇ ਸਿਆਹੀ ਸੂਖ ਜਾਤੀ ਹੈ ਕਾਲੇ ਧਨ ਕੀ ਬਾਤ ਕਰਤਾ ਹੂੰ ਤੋ ਕਲਾਮ ਰੁਕ ਜਾਤੀ ਹੈ ਹਰ ਬਾਤ ਹੀ ਜੁਮਲਾ ਨਿਕਲੀ ਅਬ ਤੋ ਯੇ ਭੀ ਸ਼ੱਕ ਹੈ ਕਿਆ ਚਾਈ ਬਨਾਨੀ ਆਤੀ ਹੈ" ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਭੇਲ, ਐਲਆਈਸੀ, ਰੇਲ, ਹਵਾਈ ਅੱਡਾ ਵੇਚ ਕੇ ਵਿਧਾਇਕਾਂ ਅਤੇ ਮੀਡੀਆ ਨੂੰ ਖਰੀਦ ਲਿਆ ਹੈ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਸੂਬੇ ਵਿੱਚ ਇਮਾਨਦਾਰ ਸਰਕਾਰ ਚੁਣਨ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 76 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਸਿਰਫ਼ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੀ ਹੈ। ਅਸੀਂ ਸਿਆਸਤਦਾਨ ਨਹੀਂ ਹਾਂ। ਅਸੀਂ ਇੱਥੇ ਆਪਣੇ ਦੇਸ਼ ਨੂੰ ਨੰਬਰ ਇੱਕ ਬਣਾਉਣ ਲਈ ਕੰਮ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ‘ਆਪ’ ਦੀ ਸਰਕਾਰ ਕੰਮ ਕਰਦੀ ਹੈ ਅਤੇ ਆਪਣੀ ਗਰੰਟੀ ਪੂਰੀ ਕਰਦੀ ਹੈ, ਜਿਸ ਕਾਰਨ ਸਾਨੂੰ ਦਿੱਲੀ ਅਤੇ ਪੰਜਾਬ ਵਿੱਚ ਭਾਰੀ ਬਹੁਮਤ ਮਿਲਿਆ ਹੈ। ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ। ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ। ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ। ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ। ਅਸੀਂ ਦਿੱਲੀ ਵਿੱਚ 2 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿੱਤੀਆਂ। 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਉਨ੍ਹਾਂ ਨੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਮੁੱਦੇ 'ਤੇ ਨਰਿੰਦਰ ਮੋਦੀ ਨੂੰ ਵੀ ਘੇਰਿਆ ਅਤੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ 9 ਸਾਲਾਂ ਤੋਂ ਕੁਝ ਨਹੀਂ ਕੀਤਾ, ਇਸ ਲਈ ਹੁਣ ਉਨ੍ਹਾਂ ਕੋਲ ਤੁਹਾਡੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਆਧਾਰ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਤੋਂ ਆਮ ਲੋਕਾਂ ਨੂੰ ਕੁਝ ਨਹੀਂ ਮਿਲੇਗਾ, ਪਰ ਵਨ ਨੇਸ਼ਨ ਵਨ ਐਜੂਕੇਸ਼ਨ ਹੋਣੀ ਚਾਹੀਦੀ ਹੈ ਤਾਂ ਜੋ ਸਾਡੇ ਦੇਸ਼ ਦੇ ਹਰ ਬੱਚੇ ਨੂੰ ਬਰਾਬਰ ਸਿੱਖਿਆ ਅਤੇ ਬਰਾਬਰ ਮੌਕੇ ਮਿਲ ਸਕਣ।
Punjab Bani 04 September,2023
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ ਚੰਡੀਗੜ੍ਹ 4 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।
Punjab Bani 04 September,2023
ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਹੋਈ ਸ਼ਾਨੋ ਸ਼ੌਕਤ ਨਾਲ ਸਮਾਪਤ
ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਹੋਈ ਸ਼ਾਨੋ ਸ਼ੌਕਤ ਨਾਲ ਸਮਾਪਤ ਮਾਨ ਸਰਕਾਰ ਨੇ ਸੂਬੇ ’ਚ ਖੇਡ ਸਭਿਆਚਾਰ ਪੈਦਾ ਕਰਨ ਲਈ ’ਖੇਡਾਂ ਵਤਨ ਪੰਜਾਬ ਦੀਆਂ’ ਦੀ ਕੀਤੀ ਸ਼ੁਰੂਆਤ : ਚੇਤਨ ਸਿੰਘ ਜੌੜਾਮਾਜਰਾ ਪਟਿਆਲਾ, 4 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ’ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਪੰਜਾਬੀਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ। ਇਹ ਪ੍ਰਗਟਾਵਾਂ ਉਨ੍ਹਾਂ ਨਵੋਦਿਆ ਵਿਦਿਆਲਿਆ ਸਮਿਤੀ ਦੀ 31ਵੀਂ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਮੌਕੇ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ, ਪਟਿਆਲਾ ਵਿਖੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕੀਤਾ। ਤਿੰਨ ਦਿਨਾਂ ਚੱਲੀ ਇਸ ਚੈਂਪੀਅਨਸ਼ਿਪ ਵਿੱਚ ਨਵੋਦਿਆ ਵਿਦਿਆਲਿਆ ਸਮਿਤੀ ਭੋਪਾਲ, ਲਖਨਊ, ਹੈਦਰਾਬਾਦ, ਪੁਣੇ, ਪਟਨਾ, ਜੈਪੁਰ, ਸ਼ਿਲਾਂਗ ਅਤੇ ਚੰਡੀਗੜ੍ਹ ਦੀਆਂ ਅੱਠ ਡਿਵੀਜ਼ਨਾਂ ਦੀਆਂ ਟੀਮਾਂ ਦੇ ਫਾਈਨਲ ਲਈ ਸਖ਼ਤ ਮੈਚ ਹੋਏ। ਲੜਕਿਆਂ ਦੇ ਅੰਡਰ 14 ਵਿੱਚ ਟੀਮ ਪਟਨਾ ਨੇ ਲਖਨਊ ਨੂੰ, ਅੰਡਰ 17 ਵਿੱਚ ਚੰਡੀਗੜ੍ਹ ਨੇ ਜੈਪੁਰ ਨੂੰ ਹਰਾਇਆ। ਅੰਡਰ 19 ਵਿੱਚ ਟੀਮ ਹੈਦਰਾਬਾਦ ਨੇ ਪਟਨਾ ਨੂੰ ਹਰਾਇਆ। ਜਦੋਂ ਕਿ ਲੜਕੀਆਂ ਦੀ ਅੰਡਰ-14 ਟੀਮ ਜੈਪੁਰ ਨੇ ਲਖਨਊ ਨੂੰ ਹਰਾਇਆ।ਅੰਡਰ 17 ਵਿੱਚ ਟੀਮ ਚੰਡੀਗੜ੍ਹ ਨੇ ਜੈਪੁਰ ਨੂੰ ਹਰਾਇਆ। ਅੰਡਰ 19 ਵਰਗ ਵਿੱਚ ਟੀਮ ਜੈਪੁਰ ਨੇ ਭੋਪਾਲ ਨੂੰ ਹਰਾਇਆ। ਅੱਜ ਚੈਂਪੀਅਨਸ਼ਿਪ ਦੀ ਸਮਾਪਤੀ ਮੌਕੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਨ। ਮੁੱਖ ਮਹਿਮਾਨ ਨੇ ਝੰਡਾ ਉਤਾਰ ਕੇ ਚੈਂਪੀਅਨਸ਼ਿਪ ਦੀ ਸਮਾਪਤੀ ਦਾ ਐਲਾਨ ਕੀਤਾ। ਇਸ ਮੌਕੇ ਕੈਪਟਨ ਟੀਨਾ ਧੀਰ (ਸੇਵਾਮੁਕਤ) ਡਿਪਟੀ ਕਮਿਸ਼ਨਰ ਨਵੋਦਿਆ ਵਿਦਿਆਲਿਆ ਸੰਮਤੀ, ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਨੇ ਨਵੋਦਿਆ ਵਿਦਿਆਲਿਆ ਪ੍ਰਣਾਲੀ ਨੂੰ ਪੇਂਡੂ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਲਈ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਪਲੇਟਫਾਰਮ ਦੱਸਿਆ। ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਗਈ। ਜਿਸ ਵਿੱਚ ਪਟਿਆਲਾ ਵੱਲੋਂ ਪੇਸ਼ ਕੀਤਾ ਗਿਆ ਲਿਲੀਪੁਟ ਅਤੇ ਨਵੋਦਿਆ ਵਿਦਿਆਲਿਆ ਨਾਹਨ (ਐਚ.ਪੀ.) ਵੱਲੋਂ ਪੇਸ਼ ਕੀਤਾ ਗਿਆ ਨਾਟਕ ਡਾਂਸ ਖਿੱਚ ਦਾ ਕੇਂਦਰ ਰਹੇ। ਆਪਣੇ ਸੰਬੋਧਨ ਵਿੱਚ ਸਕੂਲ ਦੇ ਪ੍ਰਿੰਸੀਪਲ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਨਵੋਦਿਆ ਵਿਦਿਆਲਿਆ ਦੀ ਰਿਹਾਇਸ਼ੀ ਪ੍ਰਣਾਲੀ ਵਿਦਿਆਰਥੀਆਂ ਵਿੱਚ ਉੱਚ ਵਿਗਿਆਨਕ ਅਤੇ ਸਮਾਜਿਕ ਸੋਚ ਦਾ ਵਿਕਾਸ ਕਰਦੀ ਹੈ। ਇਸ ਦਾ ਨਤੀਜਾ ਹੈ ਕਿ ਅੱਜ ਨਵੋਦਿਆ ਦੇ ਸਾਬਕਾ ਵਿਦਿਆਰਥੀ ਚੰਦਰਯਾਨ ਮਿਸ਼ਨ ਦੀ ਮੁੱਖ ਟੀਮ ਵਿੱਚ ਸ਼ਾਮਲ ਹਨ। ਨਵੋਦਿਆ ਵਿਦਿਆਲਿਆ ,ਪਟਿਆਲਾ ਤੋਂ ਪੜ੍ਹੇ ਵਿਦਿਆਰਥੀ ਉੱਚੇ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਨਵੋਦਿਆ ਵਿਦਿਆਲਿਆ ਦੇਸ਼ ਦੇ ਸਰਵੋਤਮ ਸਕੂਲਾਂ ਵਿੱਚ ਗਿਣਿਆ ਜਾਂਦਾ ਹੈ। ਇਹ ਸਕੂਲ ਵਿਦਿਆਰਥੀਆਂ ਨੂੰ ਤਰੱਕੀ ਦੇ ਵਧੀਆ ਮੌਕੇ ਪ੍ਰਦਾਨ ਕਰਦਾ ਹੈ। ਇੱਥੋਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾ ਰਹੇ ਹਨ। ਅੰਤ ਵਿੱਚ ਪ੍ਰਿੰਸੀਪਲ ਨਵੋਦਿਆ ਵਿਦਿਆਲਿਆ ਪਟਿਆਲਾ ਨੇ ਧੰਨਵਾਦ ਪ੍ਰਗਟ ਕੀਤਾ।ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿੱਚ ਸਿਮਰਨਜੀਤ ਕੌਰ ਪਠਾਣ ਮਾਜਰਾ, ਸ੍ਰੀ ਇੰਦਰਜੀਤ ਸਿੰਘ (ਹਲਕਾ ਇੰਚਾਰਜ,ਲੋਕ ਸਭਾ-ਪਟਿਆਲਾ) ਡਾ. ਗੁਰਮੀਤ ਸਿੰਘ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ , ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ ਹਾਜ਼ਰ ਸਨ।
Punjab Bani 04 September,2023
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣ ਐਲਕੋਮੀਟਰ ਤੇ ਈ-ਚਲਾਨਿੰਗ ਮਸ਼ੀਨਾਂ ਦੀ ਹੋਰ ਕੀਤੀ ਜਾਵੇਗੀ ਖਰੀਦ ਚੰਡੀਗੜ੍ਹ, 4 ਸਤੰਬਰ ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ। ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ। ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
Punjab Bani 04 September,2023
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ ਚੰਡੀਗੜ, 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ। ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’ ਇਸੇ ਤਰਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ। ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।
Punjab Bani 04 September,2023
ਪਟਿਆਲਾ ਸ਼ਹਿਰ ਨੂੰ ਜਲਦ ਮਿਲੇਗੀ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ-ਅਜੀਤ ਪਾਲ ਸਿੰਘ ਕੋਹਲੀ
ਪਟਿਆਲਾ ਸ਼ਹਿਰ ਨੂੰ ਜਲਦ ਮਿਲੇਗੀ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ-ਅਜੀਤ ਪਾਲ ਸਿੰਘ ਕੋਹਲੀ -ਕਿਹਾ ਸੁਚਾਰੂ ਆਵਾਜਾਈ ਤੇ ਲੋਕਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਸ ਕੀਤਾ ਪਾਇਲਟ ਪ੍ਰਾਜੈਕਟ -ਵਿਧਾਇਕ ਕੋਹਲੀ ਨੇ ਨਗਰ ਨਿਗਮ ਵੱਲੋਂ 1.72 ਕਰੋੜ ਰੁਪਏ ਦੀ ਲਾਗਤ ਨਾਲ ਗਾਜੀਪੁਰ ਗਊਸ਼ਾਲਾ 'ਚ 700 ਪਸ਼ੂਆਂ ਲਈ 3 ਨਵੇਂ ਸ਼ੈਡ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ -ਪਟਿਆਲਾ ਸ਼ਹਿਰ 'ਚ ਫਿਰਦੇ 645 ਅਵਾਰਾ ਪਸ਼ੂਆਂ 'ਚੋਂ ਫੜਕੇ 230 ਗਊਸ਼ਾਲਾ 'ਚ ਭੇਜੇ ਬਾਕੀ ਵੀ ਜਲਦ ਹੋਣਗੇ ਤਬਦੀਲ -ਲੋਕਾਂ ਨੂੰ ਅਪੀਲ, ਦੁੱਧ ਚੋਅ ਕੇ ਪਸ਼ੂ ਅਵਾਰਾ ਨਾ ਛੱਡੇ ਜਾਣ, ਗਊਸ਼ਾਲਾ ਭੇਜਿਆ ਪਸ਼ੂ ਵਾਪਸ ਨਹੀਂ ਮਿਲੇਗਾ ਪਟਿਆਲਾ/ਸਮਾਣਾ, 4 ਸਤੰਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਡੇਢ ਸਾਲ ਦੇ ਸਮੇਂ ਵਿੱਚ ਹੀ ਪਟਿਆਲਾ ਸ਼ਹਿਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰਾਜੈਕਟ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਕਦਮ ਪੁੱਟਦਿਆਂ ਸ਼ਹਿਰ ਵਾਸੀਆਂ ਲਈ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਗਾਜੀਪੁਰ ਗਊਸ਼ਾਲਾ ਵਿਖੇ ਨਗਰ ਨਿਗਮ ਪਟਿਆਲਾ ਵੱਲੋਂ ਕਰੀਬ 700 ਪਸ਼ੂਆਂ ਲਈ 1.72 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਵਾਏ ਜਾ ਰਹੇ 3 ਸ਼ੈਡਾਂ ਦੇ ਕੰਮ ਦਾ ਜਾਇਜ਼ਾ ਲੈਣ ਲਈ ਗਊਸ਼ਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਐਸ.ਈ. ਹਰਕਿਰਨ ਸਿੰਘ ਤੇ ਐਸ.ਡੀ.ਓ. ਰਾਜਦੀਪ ਸਿੰਘ ਸਮੇਤ ਕਾਲੀ ਮਾਤਾ ਮੰਦਿਰ ਕਮੇਟੀ ਦੇ ਨਰੇਸ਼ ਕੁਮਾਰ ਕਾਕਾ ਤੇ ਮਨਮੋਹਨ ਕਪੂਰ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਹਾਲ ਹੀ ਦੌਰਾਨ ਕੀਤੇ ਗਏ ਸਰਵੇ ਦੌਰਾਨ ਸ਼ਹਿਰ ਵਿੱਚ ਕਰੀਬ 645 ਅਵਾਰਾ ਪਸ਼ੂਆਂ ਦੀ ਗਿਣਤੀ ਕੀਤੀ ਗਈ, ਜਿਨ੍ਹਾਂ ਵਿੱਚੋਂ 230 ਪਸ਼ੂਆਂ ਨੂੰ ਫੜਕੇ ਗਊਸ਼ਾਲਾ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੇ 400 ਦੇ ਕਰੀਬ ਪਸ਼ੂ ਵੀ ਜਲਦੀ ਹੀ ਗਊਸ਼ਾਲਾ ਵਿੱਚ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ 1 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਗਾਜੀਪੁਰ ਦੀ ਸਰਕਾਰੀ ਗਊਸ਼ਾਲਾ ਵਿਖੇ 3 ਸ਼ੈਡ ਬਣਵਾਉਣ ਦਾ ਟੈਂਡਰ ਲਗਾਇਆ ਹੈ, ਜਿਸ ਦਾ ਕੰਮ ਆਉਂਦੇ 4 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਅਵਾਰਾ ਪਸ਼ੂਆਂ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਤੇ ਸੁਚਾਰੂ ਆਵਾਜਾਈ ਪ੍ਰਦਾਨ ਕਰਨ ਲਈ ਇਹ ਪਾਇਲਟ ਪ੍ਰਾਜੈਕਟ ਪਾਸ ਕੀਤਾ ਹੈ। ਉਨ੍ਹਾਂ ਕਿਹਾ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪਹਿਲਾਂ ਪਟਿਆਲਾ ਸ਼ਹਿਰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਮੁਕਤ ਹੋਵੇਗਾ ਅਤੇ ਬਾਅਦ ਵਿੱਚ ਜ਼ਿਲ੍ਹੇ ਦੀਆਂ ਸੜਕਾਂ ਤੇ ਬਾਕੀ ਸ਼ਹਿਰ ਅਵਾਰਾ ਪਸ਼ੂਆਂ ਤੋਂ ਰਹਿਤ ਕੀਤੇ ਜਾਣਗੇ। ਵਿਧਾਇਕ ਕੋਹਲੀ ਨੇ ਪਸ਼ੂ ਪਾਲਕਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਾਵਾਂ ਆਦਿ ਦਾ ਦੁੱਧ ਚੋਅ ਕੇ ਉਨ੍ਹਾਂ ਨੂੰ ਗਲੀਆਂ ਤੇ ਸੜਕਾਂ ਉਪਰ ਨਾ ਛੱਡਣ ਕਿਉਂਕਿ ਜਿਹੜਾ ਪਸ਼ੂ ਨਗਰ ਨਿਗਮ ਵੱਲੋਂ ਫੜਕੇ ਇੱਕ ਵਾਰ ਗਊਸ਼ਾਲਾ ਭੇਜਿਆ ਗਿਆ, ਉਹ ਵਾਪਸ ਨਹੀਂ ਦਿੱਤਾ ਜਾਵੇਗਾ।
Punjab Bani 04 September,2023
ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ -ਕਿਹਾ, ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਤੈਅ ਸਮੇਂ 'ਚ ਹੀ ਮੁਹੱਈਆ ਕਰਵਾਈ ਜਾਣ -ਲੰਬਿਤ ਕੇਸਾਂ ਦੀ ਹਰੇਕ ਦੋ ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਪਟਿਆਲਾ, 4 ਸਤੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੇਵਾ ਕੇਂਦਰ, ਸਾਂਝ ਕੇਂਦਰ, ਐਸ.ਡੀ.ਐਮ ਦਫ਼ਤਰ, ਸਿਹਤ ਵਿਭਾਗ ਅਤੇ ਆਰ.ਟੀ.ਏ ਦਫ਼ਤਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਜਾਇਜ਼ਾ ਲੈਂਦੇ ਹਨ, ਤਾਂ ਜੋ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮਿਲਣ ਦੇ ਨਾਲ ਨਾਲ ਸਮੇਂ ਸਿਰ ਸੇਵਾਵਾਂ ਵੀ ਪ੍ਰਾਪਤ ਹੋਣ। ਉਨ੍ਹਾਂ ਕਿਹਾ ਕਿ ਜਿਹੜੇ ਕੇਸ ਕਿਸੇ ਕਾਰਨ ਲੰਬਿਤ ਪਏ ਹਨ, ਉਨ੍ਹਾਂ ਦੀ ਹਰੇਕ ਦੋ ਦਿਨਾਂ ਬਾਅਦ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੰਬਿਤ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 42 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ 425 ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਭਾਵੇਂ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਦਰ 0.17 ਫ਼ੀਸਦੀ ਹੈ ਪਰ ਇਸ ਨੂੰ ਸਿਫ਼ਰ 'ਤੇ ਲਿਆਉਣ ਲਈ ਕੰਮ ਕੀਤਾ ਜਾਵੇ, ਇਸ ਲਈ ਸੇਵਾ ਕੇਂਦਰ ਵਿੱਚ ਅਪਲਾਈ ਕਰਨ ਸਮੇਂ ਨਾਗਰਿਕਾਂ ਵੱਲੋਂ ਦਿੱਤੇ ਜਾਂਦੇ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਤਾਂ ਜੋ ਕਾਗਜ਼ਾਂ ਦੀ ਕਮੀ ਕਾਰਨ ਕੇਸ ਪੈਡਿੰਗ ਨਾ ਹੋਣ। ਉਨ੍ਹਾਂ ਰਿਜਨਲ ਟਰਾਂਸਪੋਰਟ ਅਫ਼ਸਰ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀ ਆਰ.ਸੀ. ਦੇ ਕੰਮ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਪੈਡਿੰਗ ਕੇਸ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਸਿਹਤ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਿਹੜੇ ਨਵੇਂ ਆਮ ਆਦਮੀ ਕਲੀਨਿਕ ਦਾ ਕੰਮ ਚੱਲ ਰਿਹਾ ਹੈ, ਉਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਉਥੇ ਸਿਹਤ ਸੇਵਾਵਾਂ ਸ਼ੁਰੂ ਕੀਤੀ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਮਿਲ ਰਹੀ ਬੁਢਾਪਾ ਪੈਨਸ਼ਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਭਾਗ ਨਿਰੰਤਰ ਤੌਰ 'ਤੇ ਵੈਰੀਫਿਕੇਸ਼ਨ ਦਾ ਕੰਮ ਕਰੇ ਤਾਂ ਜੋ ਸਮੇਂ ਸਮੇਂ 'ਤੇ ਨਵੇਂ ਕਾਰਡ ਬਣਾਉਣ ਅਤੇ ਮਿਰਤਕ ਵਿਅਕਤੀਆਂ ਦੇ ਕਾਰਡ ਕੱਟਣ ਦਾ ਕੰਮ ਹੁੰਦਾ ਰਹੇ। ਇਸ ਮੌਕੇ ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਦੇ ਜੋ ਨਵੇਂ ਕੇਸ ਆ ਰਹੇ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. ਹਰਵੰਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 04 September,2023
ਡਾ. ਬਲਬੀਰ ਸਿੰਘ ਵੱਲੋਂ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਨੂੰ 'ਦ੍ਰਿਸ਼ਟੀ ਦਾ ਤੋਹਫ਼ਾ' ਦੇਣ ਲਈ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ
ਡਾ. ਬਲਬੀਰ ਸਿੰਘ ਵੱਲੋਂ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਨੂੰ 'ਦ੍ਰਿਸ਼ਟੀ ਦਾ ਤੋਹਫ਼ਾ' ਦੇਣ ਲਈ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ -38ਵੇਂ ਨੇਤਰ ਦਾਨ ਪੰਦਰਵਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਪੁਤਲੀ ਬਦਲਣ ਤੇ ਚਿੱਟੇ ਮੋਤੀਏ ਦੇ ਆਪਰੇਸ਼ਨ ਕਰਨ ਵਾਲੇ ਮਾਹਰ ਡਾਕਟਰਾਂ ਦਾ ਸਨਮਾਨ -ਫੋਕਲ ਪੁਆਇੰਟ ਇੰਡਸਟਰੀਜ ਐਸੋਸੀਏਸ਼ਨ ਦੀ ਮੰਗ 'ਤੇ 50 ਬਿਸਤਰਿਆਂ ਦਾ ਈ.ਐਸ.ਆਈ. ਹਸਪਤਾਲ ਬਣਾਉਣ ਦਾ ਐਲਾਨ ਪਟਿਆਲਾ, 4 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੁਤਲੀਆਂ ਖਰਾਬ ਹੋਣ ਕਰਕੇ ਆਪਣੀ ਨਜ਼ਰ ਗਵਾਉਣ ਵਾਲੇ ਵਿਅਕਤੀਆਂ ਨੂੰ 'ਦ੍ਰਿਸ਼ਟੀ ਦਾ ਤੋਹਫਾ' ਦੇਣ ਲਈ ਅੱਖਾਂ ਦਾਨ ਦਾ ਪ੍ਰਣ ਕਰਨ ਲਈ ਅੱਗੇ ਆਉਣ। 38ਵੇਂ ਨੇਤਰ ਦਾਨ ਪੰਦਰਵਾੜੇ ਦੇ ਇੱਥੇ ਸਰਕਾਰੀ ਡੈਂਟਲ ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਡਾ. ਬਲਬੀਰ ਸਿੰਘ, ਨੇ ਕੇਰਟੋਪਲਾਸਟੀ ਸਰਜਰੀ ਨਾਲ ਅੱਖਾਂ ਦੀਆਂ ਪੁਤਲੀਆਂ ਟਰਾਂਸਪਲਾਂਟ ਕਰਕੇ ਨਜ਼ਰ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਮਿਲਦਿਆਂ ਕਿਹਾ ਕਿ ਕੋਰਨੀਆ ਖ਼ਰਾਬ ਹੋਣ ਕਰਕੇ ਹੋਣ ਵਾਲਾ ਅੰਨ੍ਹਾਂਪਣ (ਕੋਰਨੀਅਲ ਬਲਾਈਂਡਨੈਸ) ਇੱਕ ਇਲਾਜਯੋਗ ਰੋਗ ਹੈ, ਇਸ ਲਈ ਕਿਸੇ ਨੂੰ ਵੀ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹਾਂ ਨਹੀਂ ਹੋਣ ਦਿੱਤਾ ਜਾ ਸਕਦਾ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਹਰੇਕ ਮੈਡੀਕਲ ਵਿਦਿਆਰਥੀ ਨੂੰ ਅੱਖਾਂ ਦੀ ਸੱਟ ਦਾ ਮੁਢਲਾ ਇਲਾਜ ਕਰਨ ਤੇ ਅੱਖਾਂ ਦੇ ਹਰ ਡਾਕਟਰਾਂ ਨੂੰ ਪੁਤਲੀਆਂ ਬਦਲਣ ਦੀ ਸਰਜਰੀ ਲਈ ਸਿੱਖਿਅਤ ਕਰਨ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਮੈਡੀਕਲ ਕਾਲਜਾਂ ਨੂੰ ਏਮਜ ਦੀ ਤਰਜ 'ਤੇ ਵਿਕਸਤ ਕਰ ਰਹੀ ਹੈ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਪੀ.ਸੀ.ਬੀ.ਐਂਡ.ਵੀ.ਆਈ) ਡਾ. ਨੀਤੀ ਸਿੰਗਲਾ, ਮੈਡੀਕਲ ਕਾਲਜਾਂ ਦੇ ਅੱਖਾਂ ਦੇ ਵਿਭਾਗਾਂ ਦੇ ਮੁਖੀ ਡਾ. ਕਰਮਜੀਤ ਸਿੰਘ ਤੇ ਡਾ. ਅਨੰਦ ਅਗਰਵਾਲ ਨੇ ਵੀ ਸੰਬੋਧਨ ਕੀਤਾ। ਸਮਾਗਮ ਮੌਕੇ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਨੂੰ ਪੇਪਰ ਲੈਸ ਕਰਨ ਲਈ ਇਲਾਜ ਕਰਵਾਉਣ ਆਉਂਦੇ ਮਰੀਜਾਂ ਦੀ ਸਹੂਲਤ ਲਈ ਐਸ.ਐਮ.ਐਸ. ਸੇਵਾ ਦੀ ਸ਼ੁਰੂਆਤ ਕਰਵਾਈ। ਸਿਹਤ ਮੰਤਰੀ ਨੇ ਰਾਜ ਵਿੱਚ ਪੁਤਲੀਆਂ ਬਦਲਣ ਅਤੇ ਚਿੱਟਾ ਮੋਤੀਆ ਦੇ ਸਫ਼ਲ ਆਪਰੇਸ਼ਨ ਕਰਕੇ ਸ਼ਲਾਘਾਯੋਗ ਕੰਮ ਕਰਨ ਵਾਲੇ ਡਾਕਟਰਾਂ ਦਾ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਫੋਕਲ ਪੁਆਇੰਟ ਇੰਡਸਟ੍ਰੀਜ ਐਸੋਸੀਏਸ਼ਨ ਵੱਲੋਂ ਜੀ.ਐਸ.ਏ ਇੰਡਸਟ੍ਰੀਜ ਦੌਲਤਪੁਰ ਵਿਖੇ ਕਰਵਾਏ ਸਨਅਤਕਾਰਾਂ ਨਾਲ ਮਿਲਣੀ ਪ੍ਰੋਗਰਾਮ ਮੌਕੇ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਫੋਕਲ ਪੁਆਇੰਟ ਪਟਿਆਲਾ ਵਿਖੇ ਇੰਡਸਟਰੀ ਵਰਕਰਾਂ ਲਈ 50 ਬਿਸਤਰਿਆਂ ਦਾ ਈ.ਐਸ.ਆਈ. ਹਸਪਤਾਲ ਖੋਲ੍ਹਿਆ ਜਾਵੇਗਾ। ਸਿਹਤ ਮੰਤਰੀ ਨੇ ਫੋਕਲ ਪੁਆਇੰਟ ਤੇ ਦੌਲਤਪੁਰ ਨੇੜੇ ਨਦੀ ਦਾ ਪੁਲ, ਨਵੀਂ ਸੜਕ ਦੀ ਉਸਾਰੀ ਤੇ ਬਿਜਲੀ ਦੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਨਅਤਕਾਰ ਦੇਸ਼ ਦੇ ਉਸਰੱਈਏ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਇਨ੍ਹਾਂ ਨੂੰ ਦਰਪੇਸ਼ ਹਰ ਮੁਸ਼ਕਿਲ ਦਾ ਹੱਲ ਕਰੇਗੀ। ਇਸ ਮੌਕੇ ਜੀ.ਐਸ.ਏ. ਇੰਡਸਟਰੀ ਨੇ 5 ਲੱਖ 51 ਹਜ਼ਾਰ ਰੁਪਏ ਤੇ ਰਾਕੇਸ਼ ਗੁਪਤਾ ਨੇ ਰੋਗੀ ਕਲਿਆਣ ਸੰਮਤੀ ਮਾਤਾ ਕੌਸ਼ੱਲਿਆ ਹਸਪਤਾਲ ਲਈ 51 ਹਜਾਰ ਰੁਪਏ ਦਾ ਚੈਕ ਵੀ ਸਿਹਤ ਮੰਤਰੀ ਨੂੰ ਸੌਂਪਿਆ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਕਰਨਲ ਜੇਵਿੰਦਰ ਸਿੰਘ, ਏ.ਡੀ.ਸੀ ਅਨੁਪ੍ਰਿਤਾ ਜੌਹਲ, ਸਰਕਾਰੀ ਮੈਡੀਕਲ ਕਾਲਜਾਂ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਤੇ ਡਾ. ਰਾਜੀਵ ਦੇਵਗਨ, ਏਮਜ ਮੋਹਾਲੀ ਦੇ ਪ੍ਰਿੰਸੀਪਲ ਡਾ. ਭਵਨੀਤ ਕੌਰ, ਪ੍ਰਿੰਸੀਪਲ ਡੈਂਟਲ ਕਾਲਜ ਡਾ. ਮਾਨ, ਸਹਾਇਕ ਡਾਇਰੈਕਟਰ ਡਾ. ਜਤਿੰਦਰ ਕਾਂਸਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਡਾ. ਐਚ.ਐਸ.ਰੇਖੀ, ਡਾ. ਜਗਪਾਲਇੰਦਰ ਸਿੰਘ, ਸਮੇਤ ਮੈਡੀਕਲ ਕਾਲਜਾਂ ਦੇ ਵਿਦਿਆਰਥੀ ਵੀ ਮੌਜੂਦ ਸਨ।
Punjab Bani 04 September,2023
ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ
ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ ਖੂਨਦਾਨ ਕੈਂਪ ਦੇ ਵਿਚ 17 ਯੂਨਿਟ ਇਕੱਤਰ... ਪਟਿਆਲਾ 4 ਸਤੰਬਰ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਦੇ ਸਹਿਯੋਗ ਨਾਲ ਖੰਨਾ ਹਸਪਤਾਲ ਦੇਵੀਗੜ੍ਹ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਇਹ ਖੂਨਦਾਨ ਕੈਂਪ ਪ੍ਰਧਾਨ ਅਮਰਨਾਥ ਕੋਹਲੇ ਮਾਜਰਾਂ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਤਹਿਲਦਾਰ ਦੁੱਧਨਸਾਧਾਂ ਮੈਡਮ ਬੀਨਾ ਰਾਣੀ ਨੇ ਸਿਰਕਤ ਕੀਤੀ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਯੂਥ ਪ੍ਰਧਾਨ ਹੈਪੀ ਜੁਲਕਾਂ,ਅਤੇ ਗੁਰੂ ਰਵਿਦਾਸ ਮਹਾਰਾਜ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰਨਾਥ ਕੋਹਲੇ ਮਾਜਰਾ ਨੇ ਖੂਨਦਾਨ ਦਾਨ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ ਮਨਜਿੰਦਰ ਸਿੰਘ ਭੰਗੂ,ਰਾਮ ਕੁਮਾਰ,ਕੁਲਵਿੰਦਰ ਸਿੰਘ,ਮੱਖਣ ਸਿੰਘ,ਸਾਹਿਬ ਸਿੰਘ, ਜਸਵਿੰਦਰ ਸਿੰਘ,ਸੰਦੀਪ ਕੁਮਾਰ,ਵਿੱਕੀ ਰਾਮ,ਕੇਵਲ ਸਿੰਘ,ਅਤੇ ਭੁਪਿੰਦਰ ਸਿੰਘ ਸਮੇਤ 17 ਖੂਨਦਾਨੀਆ ਨੇ ਖੂਨਦਾਨ ਕੀਤਾ।ਇਸ ਮੌਕੇ ਡਾ.ਯਸਪਾਲ ਖੰਨਾ ਨੇ ਕਿਹਾ ਕਿ ਜੀਵਨ ਵਿੱਚ ਖੂਨ ਦੀ ਬਹੁਤ ਮਹੱਤਤਾ ਹੈ,ਖੂਨ ਦੀ ਘਾਟ ਨਾਲ ਕਈ ਕੀਮਤੀ ਜਾਨਾਂ ਅਜਾਈਆਂ ਚਲੀਆਂ ਜਾਂਦੀਆਂ ਹਨ,ਜਿਸ ਕਰਕੇ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।ਖੂਨ ਇਕ ਅਜਿਹਾ ਤਰਲ ਪਦਾਰਥ ਹੁੰਦਾ ਹੈ,ਜਿਸ ਨੂੰ ਕਿਸੇ ਤਰਾ ਬਨਾਉਟੀ ਢੰਗ ਨਾਲ ਨਹੀਂ ਤਿਆਰ ਕੀਤਾ ਜਾ ਸਕਦਾ,ਇਹ ਸਿਰਫ ਮਨੁੱਖੀ ਸਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ। ਡਾ.ਲਵਲੀ ਖੰਨਾ ਵੱਲੋਂ ਸਮੂਹ ਖੂਨਦਾਨੀਆਂ ਨੂੰ ਮੱਗ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ 13 ਸਤੰਬਰ ਨੂੰ ਕਾਰਗਿਲ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਬਰਸੀ ਮੌਕੇ ਖੂਨਦਾਨ ਕੈਂਪ,ਮੈਡੀਕਲ ਕੈਂਪ,ਅਤੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਲਗਾਇਆ ਜਾਵੇਗਾ।ਇਹ ਬਰਸੀ ਸਮਾਗਮ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਦੁੱਧਨਸਾਧਾਂ ਮੈਡਮ ਬੀਨਾ ਰਾਣੀ,ਡਾ.ਯਸਪਾਲ ਖੰਨਾ,ਡਾ.ਲਵਲੀ ਖੰਨਾ,ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਹਰਜੀਤ ਸਿੰਘ ਕਾਠਮੱਠੀ,ਲਖਮੀਰ ਸਿੰਘ ਸਲੋਟ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ,ਸੰਜੀਵ ਕੁਮਾਰ ਸਨੌਰ,ਅਤੇ ਗੁਲਾਬ ਸਿੰਘ ਦੂੰਦੀਮਾਜਰਾਂ ਹਾਜ਼ਰ ਸੀ।
Punjab Bani 04 September,2023
Aditya-L1 Mission: Aditya-L1 ਬਾਰੇ ਆਈ ਖੁਸ਼ਖਬਰੀ! ਪੁਲਾੜ 'ਚ ਲਗਾਈ ਪਹਿਲੀ ਛਾਲ
Aditya-L1 Mission: Aditya-L1 ਬਾਰੇ ਆਈ ਖੁਸ਼ਖਬਰੀ! ਪੁਲਾੜ 'ਚ ਲਗਾਈ ਪਹਿਲੀ ਛਾਲ ਭਾਰਤ ਦੇ ਪਹਿਲੇ ਸੂਰਜ ਮਿਸ਼ਨ ਆਦਿਤਿਆ L1 ਬਾਰੇ ਭਾਰਤੀ ਪੁਲਾੜ ਏਜੰਸੀ ਇਸਰੋ ਨੇ ਇੱਕ ਵੱਡਾ ਅਪਡੇਟ ਦਿੱਤਾ ਹੈ। ਇਸਰੋ ਨੇ ਕਿਹਾ ਹੈ ਕਿ ਆਦਿਤਿਆ ਐਲ1 ਦੀ ਔਰਬਿਟ ਪਹਿਲੀ ਵਾਰ ਬਦਲੀ ਗਈ ਹੈ। ਇਸਰੋ ਨੇ ਇਹ ਜਾਣਕਾਰੀ ਐਕਸ ਉਤੇ ਦਿੱਤੀ ਹੈ। ਹੁਣ ਇਹ 235×19500 ਕਿਲੋਮੀਟਰ ਦੀ ਔਰਬਿਟ ਤੋਂ 245×22459 ਕਿਲੋਮੀਟਰ ਦੀ ਔਰਬਿਟ 'ਤੇ ਸਫਲਤਾਪੂਰਵਕ ਪਹੁੰਚ ਗਿਆ ਹੈ। ਕਲਾਸ ਬਦਲਣ ਦੀ ਪ੍ਰਕਿਰਿਆ ISTRAC, ਬੈਂਗਲੁਰੂ ਤੋਂ ਸਫਲਤਾਪੂਰਵਕ ਕੀਤੀ ਗਈ ਹੈ। ਇਸਰੋ ਨੇ ਕਿਹਾ ਕਿ ਉਪਗ੍ਰਹਿ ਬਿਲਕੁਲ ਠੀਕ ਹੈ। ਪਹਿਲੀ ਅਰਥ-ਬਾਊਂਡ ਪ੍ਰੋਸੈਸ (EBN#1) ISTRAC ਬੇਂਗਲੁਰੂ ਦੁਆਰਾ ਸਫਲਤਾਪੂਰਵਕ ਕੀਤਾ ਗਿਆ। ਪ੍ਰਾਪਤ ਕੀਤੀ ਨਵੀਂ ਔਰਬਿਟ 245 km x 22459 km ਹੈ।
Punjab Bani 03 September,2023
'ਖੇਡਾਂ ਵਤਨ ਪੰਜਾਬ ਦੀਆਂ ਸੀਜਨ-2' ਬਲਾਕ ਪੱਧਰੀ ਖੇਡਾਂ ਵਿੱਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ
'ਖੇਡਾਂ ਵਤਨ ਪੰਜਾਬ ਦੀਆਂ ਸੀਜਨ-2' ਬਲਾਕ ਪੱਧਰੀ ਖੇਡਾਂ ਵਿੱਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ -ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ ਤੇ ਸਨੌਰ ਬਲਾਕ ਵਿੱਚ ਲਗਭਗ 5000 ਖਿਡਾਰੀਆਂ ਨੇ ਹਿੱਸਾ ਲਿਆ -ਐਥਲੈਟਿਕਸ, ਖੋ-ਖੋ, ਟੱਗ ਆਫ ਵਾਰ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸ਼ਮੈਸ਼ਿੰਗ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਗੇਮਾਂ ਦੇ ਮੁਕਾਬਲੇ ਪਟਿਆਲਾ, 3 ਸਤੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਵਿਦਿਆਰਥੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਖੇਡਾਂ ਪ੍ਰਤੀ ਛੁਪੀ ਹੋਈ ਰੁਚੀ ਨੂੰ ਅੱਗੇ ਲਿਆਉਣ ਲਈ ਇੱਕ ਵੱਡਾ ਖੇਡ ਮੰਚ ਪ੍ਰਦਾਨ ਕਰਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜਨ 2 ਤਹਿਤ ਅੱਜ 5 ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦਾ ਅੱਜ ਇਹ ਤੀਜਾ ਤੇ ਆਖਰੀ ਦਿਨ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ ਹਨ ਅਤੇ ਅਗਲੇ 5 ਬਲਾਕਾਂ ਦੀਆਂ ਖੇਡਾਂ 6 ਸਤੰਬਰ ਤੋਂ ਹੋਣਗੀਆਂ, ਜਿਸ ਲਈ ਜ਼ਿਲ੍ਹੇ ਦੇ ਸਮੂਹ ਖਿਡਾਰੀ ਅਤੇ ਖੇਡਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਨਾਲ ਹੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਕਰਨ। ਇਸ ਦੌਰਾਨ ਬਲਾਕ ਪਟਿਆਲਾ ਸ਼ਹਿਰੀ ਵਿਖੇ ਆਖਰੀ ਦਿਨ ਦੀਆਂ ਖੇਡਾਂ ਵਿੱਚ ਸਾਬਕਾ ਡਿਪਟੀ ਡਾਇਕੈਟਰ ਸਪੋਰਟਸ ਉਪਕਾਰ ਸਿੰਘ ਵਿਰਕ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਨਾਭਾ ਵਿਖੇ ਰੈਸਲਿੰਗ ਅਕੈਡਮੀ ਮੰਡੌਰ ਤੋਂ ਹਰਮੈਲ ਸਿੰਘ (ਕਾਲਾ) ਅਤੇ ਐਸ.ਐਚ.ਓ. ਕੋਤਵਾਲੀ ਨਾਭਾ ਇੰਸਪੈਕਟਰ ਹੈਰੀ ਬੋਪਾਰਾਏ ਨੇ ਸ਼ਿਰਕਤ ਅਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਬਲਾਕ ਨਾਭਾ ਵਿਖੇ ਸ਼ਿਰਕਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਦੱਸਿਆ ਕਿ ਅੱਜ ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ ਅਤੇ ਸਨੌਰ ਬਲਾਕ ਦੇ ਆਖਰੀ ਦਿਨ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਰਹਿਨੁਮਾਈ ਹੇਠ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪਟਿਆਲਾ ਵਿਖੇ ਇਨ੍ਹਾਂ ਖੇਡਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਬਲਾਕ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਇੰਚਾਰਜਾਂ ਤੇਜਪਾਲ ਸਿੰਘ ਪਟਿਆਲਾ ਸ਼ਹਿਰੀ, ਹਰਮਨਪ੍ਰੀਤ ਸਿੰਘ ਰਾਜਪੁਰਾ, ਇੰਦਰਜੀਤ ਸਿੰਘ ਸਨੌਰ, ਬਹਾਦਰ ਸਿੰਘ ਪਾਤੜਾਂ ਅਤੇ ਸਮੂਹ ਕੋਚਿਜ ਨੇ ਵੀ ਬਹੁਤ ਮਿਹਨਤ ਕੀਤੀ ਹੈ। ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲ਼ਾ ਸ਼ਹਿਰੀ ਬਲਾਕ ਵਿੱਚ ਖੋ-ਖੋ ਗੇਮ ਵਿੱਚ ਅੰਡਰ 14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਰਾਮਗੜ੍ਹ (ਡਕਾਲਾ) ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਰਾਮਗੜ੍ਹ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਡਕਾਲਾ (ਰਾਮਗੜ੍ਹ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਪੋਲੋ ਸੈਂਟਰ ਨੇ ਅਤੇ ਲੜਕੀਆਂ ਵਿੱਚ ਵਜੀਦਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਗੇਮ ਵਿੱਚ ਅੰਡਰ-14 ਲੜਕਿਆਂ ਵਿੱਚ ਰਣਬੀਰਪੁਰਾ ਦੀ ਟੀਮ ਨੇ ਪਹਿਲਾ ਸਥਾਨ, ਵਜੀਦਪੁਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪੋਲੋ ਗਰਾਊਂਡ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਾਲੀਬਾਲ ਗੇਮ ਵਿੱਚ ਪੋਲੋ ਗਰਾਊਂਡ ਨੇ ਪਹਿਲਾ, ਸਿਵਲ ਲਾਈਨਜ ਦੀ ਟੀਮ ਨੇ ਦੂਸਰਾ ਅਤੇ ਬੁਢਾ ਦਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਅੰਡਰ 21 ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਜੀਸੀਜੀ ਟੀਮ ਨੇ ਦੂਸਰਾ ਸਥਾਨ ਅਤੇ ਰਣਬੀਰਪੁਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਰਣਬੀਰਪੁਰਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਓਪੀਐਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਨਾਭਾ ਵਿਖੇ ਐਥਲੈਟਿਕਸ ਗੇਮ ਵਿੱਚ 200 ਮੀਟਰ, 1500 ਮੀਟਰ ਈਵੈਂਟ ਵਿੱਚ ਉਮਰ ਵਰਗ 31-40 ਹਰਵਿੰਦਰ ਸਿੰਘ ਨੇ ਪਹਿਲਾ ਅਤੇ ਵੈਦ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਰਾਜਪੁਰਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 17 ਲੜਕਿਆਂ ਵਿੱਚ ਮੁਕਤ ਪਬਲਿਕ ਸਕੂਲ ਦੀ ਟੀਮ ਨੇ ਸਮਾਰਟ ਮਾਈਂਡ ਸਕੂਲ ਦੀ ਟੀਮ ਨੂੰ 1-0 ਨਾਲ ਹਰਾਇਆ। ਭੱਪਲ ਸਕੂਲ ਦੀ ਟੀਮ ਨੇ ਮੁਕਤ ਪਬਲਿਕ ਸਕੂਲ ਦੀ ਟੀਮ ਨੂੰ 4-3 ਨਾਲ ਹਰਾਇਆ। ਵਾਲੀਬਾਲ ਗੇਮ ਵਿੱਚ ਅੰਡਰ 21 ਲੜਕਿਆਂ ਵਿੱਚ ਮਹਿੰਦਰਗੰਜ ਸਕੂਲ ਦੀ ਟੀਮ ਨੇ ਸਕਾਲਰ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਟੱਗ ਆਫ ਵਾਰ (ਰੱਸਾ-ਕੱਸੀ) ਗੇਮ ਵਿੱਚ ਡੀਏਵੀ ਸਕੂਲ ਦੀ ਟੀਮ ਨੇ ਆਧਾਰਸ਼ੀਲਾ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
Punjab Bani 03 September,2023
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ • ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ 'ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ •ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 3 ਸਤੰਬਰ: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ 'ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ 'ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ 'ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 'ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
Punjab Bani 03 September,2023
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਬਾਸਕਟਬਾਲ ਚੈਂਪੀਅਨਸ਼ਿਪ ਦੇ ਦਿਲਚਸਪ ਮੈਚ
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਬਾਸਕਟਬਾਲ ਚੈਂਪੀਅਨਸ਼ਿਪ ਦੇ ਦਿਲਚਸਪ ਮੈਚ* ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ, ਪਟਿਆਲਾ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਰੋਮਾਂਚਕ ਮੈਚ ਹੋਏ। ਫਾਈਨਲ ਲਈ ਅੱਜ ਹੋਏ ਮੈਚਾਂ ਵਿੱਚ ਲੜਕੀਆਂ ਦੇ ਅੰਡਰ-14 ਉਮਰ ਵਰਗ ਵਿੱਚ ਪਟਨਾ ਅਤੇ ਜੈਪੁਰ ਦੀ ਟੀਮ ਜੇਤੂ ਰਹੀ। ਅੰਡਰ-17 ਉਮਰ ਵਰਗ ਵਿੱਚ ਚੰਡੀਗੜ੍ਹ ਅਤੇ ਜੈਪੁਰ ਨੇ ਫਾਈਨਲ ਵਿੱਚ ਥਾਂ ਬਣਾਈ। ਅੰਡਰ 19 ਉਮਰ ਵਰਗ ਦਾ ਮੈਚ ਸ਼ਾਮ ਤੱਕ ਚੱਲਦਾ ਰਿਹਾ। ਮੁੰਡਿਆਂ ਦੇ ਮੈਚ 'ਚ ਅੰਡਰ 14 ਉਮਰ ਵਰਗ 'ਚ ਪਟਨਾ ਤੇ ਲਖਨਊ ਅਤੇ ਅੰਡਰ 17 ਉਮਰ ਵਰਗ 'ਚ ਜੈਪੁਰ ਨੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਸਫਲਤਾ ਹਾਸਲ ਕੀਤੀ।ਅੰਡਰ 19 ਉਮਰ ਵਰਗ ਦਾ ਮੈਚ ਸ਼ਾਮ ਤੱਕ ਜਾਰੀ ਰਿਹਾ। ਸਕੂਲ ਦੇ ਸਰੀਰਕ ਅਧਿਆਪਕ ਮਹਿੰਦਰ ਕੰਬੋਜ ਨੇ ਦੱਸਿਆ ਕਿ ਭਲਕੇ 4 ਸਤੰਬਰ ਨੂੰ ਸੈਮੀਫਾਈਨਲ ਵਿੱਚ ਜਿੱਤੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਖੇਡਿਆ ਜਾਵੇਗਾ।
Punjab Bani 03 September,2023
‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ - 5994 ਬੇਰੁਜਗਾਰ ਅਧਿਆਪਕ ਯੂਨੀਅਨ ਘੇਰੇਗੀ ਸੀਐਮ ਦੀ ਰਿਹਾਇਸ਼ ਪਟਿਆਲਾ। ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈਟੀਟੀ ਟੈਟ ਪਾਸ ਬੋਰੇਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ 11 ਮੈਂਬਰੀ ਸੂਬਾ ਕਮੇਟੀ ਨੇ ਭਲਕੇ 5 ਸਤਬੰਰ ਨੂੰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੈ। ਇਸ ਰੋਸ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ 11 ਮੈਂਬਰੀ ਸੂਬਾ ਕਮੇਟੀ ਮੈਂਬਰ ਬਲਿਹਾਰ ਸਿੰਘ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਸਿੰਘ ਬਰੇਟਾ, ਜਸਪ੍ਰੀਤ ਸਿੰਘ ਮਾਨਸਾ, ਅਮਨ ਖੰਨਾ ਅਤੇ ਬੰਟੀ ਅਬੋਹਰ ਨੇ ਦੱਸਿਆ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਅਤੇ ਭਰੋਸੇ ਤੋਂ ਇਲਾਵਾ ਕੁਝ ਨਹੀ ਮਿਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿੱਕਲਣ ਤੋਂ ਖਫਾ ਹੋ ਕੇ ਯੂਨੀਅਨ ਨੇ ਮਜਬੂਰੀ ਵਸ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਫੈਸਲਾ ਲਿਆ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਵਿੱਚ 3000 ਅਸਾਮੀਆਂ ਫਰੈਸ਼ ਅਤੇ 2994 ਬੈਕਲਾਗ ਹੈ। ਯੂਨੀਅਨ ਦੀ ਮੰਗ ਹੈ ਕਿ ਬੈਕਲਾਗ ਪਈਆਂ 2994 ਅਸਾਮੀਆਂ ਨੂੰ ਡੀ-ਰਿਜਰਵ ਕਰਕੇ ਭਰਤੀ ‘ਸਿੰਗਲ ਲਿਸਟ’ ਪੂਰੀ ਕੀਤੀ ਜਾਵੇ। ਆਗੂਆਂ ਨੇ ਦੱਸਿਆ ਕਿ ਇਸ ਰੋਸ ਧਰਨੇ ਲਈ ਸਮੂਹ ਈਟੀਟੀ ਕਾਡਰ ਭਲਕੇ 5 ਸਤੰਬਰ ਨੂੰ ਸਵੇਰੇ 10.30 ਵਜੇ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਤਰ ਹੋਵੇਗਾ। ਜਿਸ ਤੋਂ ਬਾਅਦ ਮੁੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ ਜਾਵੇਗੀ। ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਕਤ ਭਰਤੀ ਜੁਲਾਈ ਮਹੀਨੇ ਦੇ ਅੰਦਰ-ਅੰਦਰ ਪੂਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਵਾਅਦਾ ਅਜੇ ਤੱਕ ਵਫਾ ਨਹੀ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਉਕਤ 5994 ਅਧਿਆਪਕਾਂ ਨੂੰ ਜੁਲਾਈ ਮਹੀਨੇ ਦੌਰਾਨ ਸਕੂਲਾਂ ਵਿੱਚ ਜੁਆਇਨ ਕਰਵਾਉਣ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀ ਹੋਇਆ। ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਚ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਹੋਈ ਸੀ। ਉਕਤ ਪ੍ਰੀਖਿਆ ਨੂੰ ਅੱਜ ਲਗਭਗ 7 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਸਰਕਾਰ ਤੇ ਸਕੂਲੀ ਸਿੱਖਿਆ ਵਿਭਾਗ ਦੀਆਂ ਡੰਗ ਟਪਾਊ ਨੀਤੀਆਂ ਕਾਰਨ ਉਕਤ ਭਰਤੀ ਨੇਪਰੇ ਨਹੀ ਚੜ੍ਹ ਸਕੀ।
Punjab Bani 03 September,2023
ਅੰਮ੍ਰਿਤਸਰ ਏਅਰਪੋਰਟ ਤੋਂ ਮਲੇਸ਼ੀਆ ਲਈ ਏਅਰ ਏਸ਼ੀਆ ਫਲਾਇਟ ਹੋਈ ਅੱਜ ਤੋਂ ਸ਼ੁਰੂ
ਅੰਮ੍ਰਿਤਸਰ ਏਅਰਪੋਰਟ ਤੋਂ ਮਲੇਸ਼ੀਆ ਲਈ ਏਅਰ ਏਸ਼ੀਆ ਫਲਾਇਟ ਹੋਈ ਅੱਜ ਤੋਂ ਸ਼ੁਰੂ ਅੰਮ੍ਰਿਤਸਰ ,3 ਸਤੰਬਰ 2023 : ਗੁਰੂ ਰਾਮਦਾਸ ਏਅਰਪੋਰਟ ਲਗਾਤਾਰ ਹੀ ਤਰੱਕੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਅਤੇ ਲਗਾਤਾਰ ਹੀ ਇਸ ਏਅਰਪੋਰਟ ਦੇ ਉੱਪਰੋਂ ਇੰਟਰਨੈਸ਼ਨਲ ਫਲਾਈਟ ਸ਼ੁਰੂ ਹੋ ਰਹੀਆਂ ਹਨ ਜਿਸਦੇ ਚਲਦੇ ਅੱਜ ਵੀ ਅੰਮ੍ਰਿਤਸਰ ਏਅਰਪੋਰਟ ਦੇ ਉੱਪਰੋਂ ਮਲੇਸ਼ੀਆ ਦੇ ਲਈ ਏਅਰ ਏਸ਼ੀਆ ਫਲਾਇਟ ਸ਼ੁਰੂ ਹੋਈ ਜਿਸ ਦੀ ਸ਼ੁਰੂਆਤ ਦੇ ਲਈ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਖੁਦ ਏਅਰਪੋਰਟ ਤੇ ਪਹੁੰਚੇ ਅਤੇ ਉਨ੍ਹਾਂ ਨੇ ਏਅਰ ਏਸ਼ੀਆ ਫਲਾਈਟ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜੋ ਏਅਰ ਏਸ਼ੀਆ ਫਲਾਈਟ ਅੱਜ ਤੋਂ ਸ਼ੁਰੂ ਹੋਈ ਹੈ ਇਹ ਫਲਾਈਟ ਮਲੇਸ਼ੀਆ ਤੋਂ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨਾਲ ਵੀ ਸੰਪਰਕ ਜੋੜੇਗੀ ਉਹਨਾਂ ਨੇ ਕਿਹਾ ਕਿ ਇਹ ਫਲਾਇਟ ਪਹਿਲਾਂ ਵੀ ਚਲਦੀ ਸੀ l ਲੇਕਿਨ ਕਰੋਨਾਂ ਦੌਰਾਨ ਇਹ ਫਲਾਈਟ ਬੰਦ ਹੋ ਗਈ ਸੀ। ਅਤੇ ਹੁਣ ਸਾਡੇ ਤਿੰਨ ਸਾਲ ਬਾਅਦ ਇਹ ਫਲਾਈਟ ਦੁਬਾਰਾ ਸ਼ੁਰੂ ਹੋਈ ਹੈ l
Punjab Bani 03 September,2023
ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ - ਹਰਪਾਲ ਸਿੰਘ ਚੀਮਾ
ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ - ਹਰਪਾਲ ਸਿੰਘ ਚੀਮਾ ਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਦਿੱਤਾ ਸੱਦਾ 22000 ਤੋਂ ਵੱਧ ਵਿਅਕਤੀਆਂ ਵੱਲੋਂ ਡਾਊਨਲੋਡ ਕੀਤੀ ਗਈ 'ਮੇਰਾ ਬਿਲ' ਐਪ ਚੰਡੀਗੜ੍ਹ, 03 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਸ. ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਭਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ। ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ। ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ 'ਮੇਰਾ ਬਿਲ' ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਈਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
Punjab Bani 03 September,2023
’ਖੇਡਾਂ ਵਤਨ ਪੰਜਾਬ ਦੀਆਂ-2023’
’ਖੇਡਾਂ ਵਤਨ ਪੰਜਾਬ ਦੀਆਂ-2023’ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ ਚੰਡੀਗੜ੍ਹ, 3 ਸਤੰਬਰ ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।
Punjab Bani 03 September,2023
ਭਾਰਤ ਵਿੱਚ ਉੱਲੀ ਦੀਆਂ 38 ਨਵੀਆਂ ਪ੍ਰਜਾਤੀਆਂ ਬਾਰੇ ਹੋਈ ਨਿਸ਼ਾਨਦੇਹੀ : ਪੰਜਾਬੀ ਯੂਨੀਵਰਸਿਟੀ ਦੀ ਖੋਜ
ਭਾਰਤ ਵਿੱਚ ਉੱਲੀ ਦੀਆਂ 38 ਨਵੀਆਂ ਪ੍ਰਜਾਤੀਆਂ ਬਾਰੇ ਹੋਈ ਨਿਸ਼ਾਨਦੇਹੀ : ਪੰਜਾਬੀ ਯੂਨੀਵਰਸਿਟੀ ਦੀ ਖੋਜ -ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚੋਂ ਇਕੱਠੇ ਕੀਤੇ ਸਨ 260 ਨਮੂਨੇ -ਮੈਡੀਕਲ/ਇਲਾਜ ਖੇਤਰ ਲਈ ਲਾਹੇਵੰਦ ਹੋਵੇਗੀ ਖੋਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵਿਖੇ ਹੋਈ ਇੱਕ ਤਾਜ਼ਾ ਖੋਜ ਅਨੁਸਾਰ ਭਾਰਤ ਵਿੱਚ ਲੱਕੜ ਨਾਲ ਸੰਬੰਧਿਤ ਉੱਲੀ ਦੀਆਂ 38 ਨਵੀਆਂ ਪ੍ਰਜਾਤੀਆਂ ਹੋਣ ਬਾਰੇ ਤੱਥ ਸਾਹਮਣੇ ਆਏ ਹਨ। ਡਾ. ਅਵਨੀਤ ਪਾਲ ਸਿੰਘ ਦੀ ਅਗਵਾਈ ਵਿੱਚ ਖੋਜਾਰਥੀ ਈਲੂ ਰਾਮ ਵੱਲੋਂ ਇਹ ਖੋਜ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਅਧੀਨ ਪੈਂਦੇ ਖੇਤਰ ਵਿੱਚ ਲੱਕੜ ਨਾਲ ਸੰਬੰਧਿਤ ਕਾਰਟੀਸਿਓਡ ਅਤੇ ਪੋਰੋਇਡ (ਮੁਸਾਮਦਾਰ) ਉੱਲੀ ਦੀਆਂ ਵੱਖ-ਵੱਖ ਕਿਸਮਾਂ ਦੀ ਪਛਾਣ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸੀ। ਖੋਜਾਰਥੀ ਈਲੂ ਰਾਮ ਨੇ ਦੱਸਿਆ ਕਿ ਇਸ ਖੋਜ ਦੌਰਾਨ ਸੰਬੰਧਤ ਖੇਤਰ ਦੀਆਂ ਵੱਖ-ਵੱਖ ਥਾਵਾਂ ਦਾ ਸਰਵੇਖਣ ਕਰਨ ਉਪਰੰਤ ਵੱਖ-ਵੱਖ ਸਮੇਂ ਉੱਥੇ ਦੌਰਾ ਕੀਤਾ ਗਿਆ। ਵੱਖ-ਵੱਖ ਥਾਵਾਂ ਤੋਂ ਉੱਲੀ ਦੀਆਂ ਵੱਖ-ਵੱਖ ਕਿਸਮਾਂ ਦੇ 260 ਨਮੂਨੇ ਇਕੱਠੇ ਕੀਤੇ ਗਏ। ਇਸ ਉਪਰੰਤ ਰਵਾਇਤੀ ਅਤੇ ਆਧੁਨਿਕੀ ਤਕਨੀਕਾਂ ਦੀ ਵਰਤੋਂ ਕਰ ਕੇ ਇਨ੍ਹਾਂ ਵੱਖ-ਵੱਖ ਕਿਸਮ ਦੀਆਂ ਉੱਲੀਆਂ ਦੀ ਪਛਾਣ ਜਾਂ ਨਿਸ਼ਾਨਦੇਹੀ ਦਾ ਕਾਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਕਨੀਕਾਂ ਦੇ ਅਧਾਰ ਉੱਤੇ ਇਨ੍ਹਾਂ ਇਕੱਤਰ ਕੀਤੇ ਨਮੂਨਿਆਂ ਵਿੱਚ ਕੁੱਲ 136 ਪ੍ਰਜਾਤੀਆਂ ਦੇ ਸ਼ਾਮਿਲ ਹੋਣ ਦੀ ਪਛਾਣ ਹੋਈ ਸੀ। ਉਨ੍ਹਾਂ ਕਿਹਾ ਕਿ ਅਸੀਂ ਖੋਜ ਦੇ ਮਕਸਦ ਅਨੁਸਾਰ ਪਹਿਲਾਂ ਤੋਂ ਪਛਾਣੀਆਂ ਜਾਂਦੀਆਂ ਪ੍ਰਜਾਤੀਆਂ ਤੋਂ ਇਲਾਵਾ ਨਵੀਆਂ ਪ੍ਰਜਾਤੀਆਂ ਬਾਰੇ ਪਛਾਣ ਕਰਨ ਵਿੱਚ ਸਫਲ ਹੋਏ ਹਾਂ। ਖੋਜ ਨਿਗਰਾਨ ਡਾ. ਅਵਨੀਤ ਪਾਲ ਸਿੰਘ ਨੇ ਕਿਹਾ ਕਿ ਖੋਜ ਨਤੀਜਿਆਂ ਵਿੱਚ ਇਹ ਸਾਹਮਣੇ ਆਇਆ ਕਿ ਇਨ੍ਹਾਂ ਇਕੱਤਰ ਕੀਤੀਆਂ ਪ੍ਰਜਾਤੀਆਂ ਵਿੱਚ ਉੱਲੀ ਦੇ ਸੱਤ ਜੀਨਸ ਅਜਿਹੇ ਸਨ ਜੋ ਭਾਰਤ ਲਈ ਨਵੇਂ ਸਨ ਭਾਵ ਪਹਿਲਾਂ ਇਨ੍ਹਾਂ ਦੇ ਇੱਥੇ ਹੋਣ ਬਾਰੇ ਨਿਸ਼ਾਨਦੇਹੀ ਨਹੀਂ ਹੋਈ ਸੀ। ਇਸ ਤੋਂ ਇਲਾਵਾ ਉੱਲੀ ਦਾ ਇੱਕ ਜੀਨਸ ਅਜਿਹਾ ਸਾਹਮਣੇ ਆਇਆ ਜੋ ਹਿਮਾਚਲ ਪ੍ਰਦੇਸ ਲਈ ਨਵਾਂ ਸੀ। ਖੋਜ ਵਿੱਚ ਇਨ੍ਹਾਂ ਜੀਨਸ ਦੇ ਅਧਾਰ ਉੱਤੇ ਭਾਰਤ ਵਿੱਚ ਪਹਿਲੀ ਵਾਰ 38 ਨਵੀਆਂ ਉੱਲੀ ਪ੍ਰਜਾਤੀਆਂ ਦੇ ਹੋਣ ਬਾਰੇ ਪੁਸ਼ਟੀ ਹੋਈ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ 11 ਨਵੀਆਂ ਪ੍ਰਜਾਤੀਆਂ ਹੋਣ ਬਾਰੇ ਨਿਸ਼ਾਨਦੇਹੀ ਹੋਈ ਹੈ। ਡਾ. ਅਵਨੀਤ ਪਾਲ ਸਿੰਘ ਨੇ ਦੱਸਿਆ ਕਿ ਇਹ ਖੋਜ ਜਿੱਥੇ ਬਨਸਪਤੀ ਵਿਗਿਆਨ ਦੇ ਖੇਤਰ ਵਿੱਚ ਹੋਰ ਅਗਲੇਰੇ ਪੱਧਰ ਦੀਆਂ ਖੋਜਾਂ ਦਾ ਅਧਾਰ ਬਣੇਗੀ ਉੱਥੇ ਹੀ ਇਸ ਦੀ ਮੈਡੀਕਲ ਜਾਂ ਇਲਾਜ ਪੱਧਤੀਆਂ ਦੇ ਖੇਤਰ ਵਿੱਚ ਵਿਸ਼ੇਸ਼ ਅਹਿਮੀਅਤ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਖੋਜ ਬਾਰੇ ਖੋਜਾਰਥੀ ਅਤੇ ਨਿਗਰਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਅਜਿਹੀਆਂ ਉੱਚ ਪਾਏ ਦੀਆਂ ਖੋਜਾਂ ਸਾਹਮਣੇ ਆਉਣ ਨਾਲ ਪੰਜਾਬੀ ਯੂਨੀਵਰਸਿਟੀ ਦੇ ਵੱਕਾਰ ਵਿੱਚ ਹੋਰ ਵੀ ਵਾਧਾ ਹੋਵੇਗਾ। ਖੋਜ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਵਿਗਿਆਨੀ ਹੋਣ ਦੇ ਨਾਤੇ ਵਧੇਰੇ ਸ਼ਿੱਦਤ ਨਾਲ਼ ਸਮਝ ਸਕਦੇ ਹਨ ਕਿ ਅਜਿਹੀਆਂ ਖੋਜਾਂ ਦਾ ਵਿਗਿਆਨ ਦੇ ਖੇਤਰ ਵਿੱਚ ਕਿੰਨਾ ਮਹੱਤਵ ਹੈ।
Punjab Bani 03 September,2023
CM ਮਾਨ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
CM ਮਾਨ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ - ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ - ਮਾਲ ਅਫ਼ਸਰਾਂ ਦੀ ਜ਼ਿੱਦ ਉਤੇ ਸਰਕਾਰ ਨੇ ਦਿਖਾਈ ਸਖ਼ਤੀ - ਹੜਤਾਲੀ ਪਟਵਾਰੀਆਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ ਚੰਡੀਗੜ੍ਹ, 2 ਸਤੰਬਰ 2023 - ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ। ਇੱਥੇ ਸ਼ਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ। ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫ਼ਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫ਼ਰਜ਼ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ, ਕਾਰਜਕੁਸ਼ਲ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Punjab Bani 02 September,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿੱਤੇ ਨਿਰਦੇਸ਼ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 02 September,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਹੁਣ ਤੱਕ 285 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਹੁਣ ਤੱਕ 285 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ: ਜਿੰਪਾ - ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਜ਼ਿਲ੍ਹਿਆਂ ਨੂੰ ਰਾਸ਼ੀ ਵੰਡਣੀ ਜਾਰੀ - ਝੋਨੇ ਦੀ ਖਰਾਬ ਹੋਈ ਪਨੀਰੀ ਲਈ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 31 ਅਗਸਤ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ 285.32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਅਤੇ ਕੁਝ ਵਿਭਾਗਾਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 21 ਅਗਸਤ ਨੂੰ 186 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਾਰੀ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਇਸ ਤੋਂ ਇਲਾਵਾ ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਵੀ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਰਾਹਤ ਰਾਸ਼ੀ ਪ੍ਰਭਾਵਿਤ ਲੋਕਾਂ ਨੂੰ ਵੰਡ ਰਹੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਨੂੰ 76.15 ਕਰੋੜ ਰੁਪਏ, ਅੰਮ੍ਰਿਤਸਰ ਜ਼ਿਲ੍ਹੇ ਨੂੰ 5.23 ਕਰੋੜ ਰੁਪਏ, ਫਿਰੋਜ਼ਪੁਰ ਨੂੰ 25.59 ਕਰੋੜ ਰੁਪਏ, ਫਾਜ਼ਿਲਕਾ ਨੂੰ 10.27 ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਨੂੰ 4.74 ਕਰੋੜ ਰੁਪਏ, ਗੁਰਦਾਸਪੁਰ ਨੂੰ 8.34 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 4.50 ਕਰੋੜ ਰੁਪਏ, ਜਲੰਧਰ ਨੂੰ 11.08 ਕਰੋੜ ਰੁਪਏ ਅਤੇ ਕਪੂਰਥਲਾ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਰੂਪਨਗਰ ਨੂੰ 10.83 ਕਰੋੜ ਰੁਪਏ, ਸੰਗਰੂਰ ਨੂੰ 31.48 ਕਰੋੜ ਰੁਪਏ, ਲੁਧਿਆਣਾ ਨੂੰ 5.31 ਕਰੋੜ ਰੁਪਏ, ਮੋਗਾ ਨੂੰ 5.49 ਕਰੋੜ ਰੁਪਏ, ਮਾਨਸਾ ਨੂੰ 15.92 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਮੋਹਾਲੀ ਨੂੰ 7.48 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 3.40 ਕਰੋੜ ਰੁਪਏ ਅਤੇ ਤਰਨ ਤਾਰਨ ਨੂੰ 28.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਦਕਿ ਬਠਿੰਡਾ, ਬਰਨਾਲਾ, ਮਾਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਵੀ 20.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਿਲਆ ਹੈ।
Punjab Bani 02 September,2023
ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼
ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਚੰਡੀਗੜ੍ਹ, 2 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਵਿਸ਼ੇਸ਼ ਮੁਹਿੰਮ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਦਾ ਆਗਾਜ਼ ਕੀਤਾ। ਇੱਕ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਉਨ੍ਹਾਂ ਨੇ ਲੋਕਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕਰਨ ਅਤੇ ਜੀਵਨ ਨੂੰ ਸਹੀ ਦਿਸ਼ਾ ਵੱਲ ਤੋਰਨ ਦੀ ਪ੍ਰੇਰਨਾ ਦਿੱਤੀ। ਸ. ਸੰਧਵਾਂ ਨੇ ਕਿਹਾ ਕਿ ਅਜੋਕੇ ਦੌਰ ‘ਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੀ ਗ੍ਰਿਫ਼ਤ ‘ਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ‘ਚੋਂ ਬਾਹਰ ਕੱਢਣ ਲਈ ਪ੍ਰੇਰਿਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ ਅਤੇ ਦੁਨੀਆਂ ਭਰ ‘ਚ ਪੰਜਾਬੀ ਨੌਜਵਾਨ ਆਪਣੀ ਸਮਰੱਥਾ ਦਾ ਲੋਹਾ ਮਨਵਾ ਵੀ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਸਬੰਧੀ ਪ੍ਰੇਰਿਤ ਕਰਨਾ ਹਰ ਪੰਜਾਬ ਹਿਤੈਸ਼ੀ ਦਾ ਫਰਜ ਬਣਦਾ ਹੈ। ਸ. ਸੰਧਵਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਆਪਣੇ ਪਿੰਡ ਸੰਧਵਾਂ ਤੋਂ ਕੀਤੀ। ਇਸ ਉਪਰੰਤ ਉਨ੍ਹਾਂ ਨੇ ਕੋਠੇ ਚਹਿਲ, ਚਹਿਲ, ਟਹਿਣਾ, ਪੱਕਾ, ਮੋਰਾਂਵਾਲੀ, ਕਲੇਰ, ਮਿਸ਼ਰੀਵਾਲਾ, ਘੁਮਿਆਰਾ ਅਤੇ ਚੰਦਬਾਜਾ ਆਦਿ ਪਿੰਡਾਂ ‘ਚ ਵਿਸ਼ੇਸ਼ ਆਯੋਜਿਤ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਅਤੇ ਵਿਚਾਰ-ਚਰਚਾਵਾਂ ‘ਚ ਭਾਗ ਲਿਆ। ਸ. ਸੰਧਵਾਂ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਕੋਈ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਵੀ ਚੁੱਕਿਆ ਹੈ ਤਾਂ ਇੱਕ ਸਹੀ ਇਲਾਜ ਦੀ ਵਿਧੀ ਆਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਨਿਕਲਿਆ ਵੀ ਜਾ ਸਕਦਾ ਹੈ, ਜਿਸਦੀਆਂ ਅਨੇਕਾਂ ਉਦਾਹਰਨਾਂ ਸਾਡੇ ਸਮਾਜ ਵਿੱਚ ਮੌਜੂਦ ਹਨ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੀ ਆਪਣੀ ਫੇਰੀ ਦੌਰਾਨ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵੀ ਲੋਕਾਂ ਦੇ ਰੂਬਰੂ ਕੀਤਾ ਅਤੇ ਜਿਨ੍ਹਾਂ ਨੇ ਨਸ਼ੇ ਤਿਆਗਣ ਤੋਂ ਬਾਅਦ ਆਪਣੇ ਸਫ਼ਲ ਜੀਵਨ ਦੇ ਤਜਰਬੇ ਵੀ ਲੋਕਾਂ ਨਾਲ ਸਾਂਝੇ ਕੀਤੇ।
Punjab Bani 02 September,2023
ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼
ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ • ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ ਚੰਡੀਗੜ੍ਹ, 2 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਡਾਟਾ ਨੂੰ ‘ਆਧਾਰ’ ਨਾਲ ਜੋੜ ਕੇ ਏਕੀਕ੍ਰਿਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਸਾਰੇ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ 'ਤੇ ਏਕੀਕ੍ਰਿਤ ਕੀਤਾ ਜਾਵੇਗਾ, ਜਿਸ ਨਾਲ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਵਿੱਚ ਵੀ ਮਦਦ ਮਿਲੇਗੀ। ਇੱਥੇ ਮਗਸੀਪਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਅਧਿਕਾਰੀਆਂ ਨੂੰ ਇਸ ਪ੍ਰਸਤਾਵਿਤ ਪ੍ਰਾਜੈਕਟ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕੁਝ ਵਿਭਾਗਾਂ ਦੀ ਚੋਣ ਕਰਨ ਲਈ ਕਿਹਾ, ਜਿਸ ਤਹਿਤ ਚੁਣੇ ਗਏ ਵਿਭਾਗਾਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਇਸ ਡਾਟਾ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਲੋੜ ਪੈਣ ‘ਤੇ ਕਿਸੇ ਵੀ ਵਿਭਾਗ ਵੱਲੋਂ ਇਸ ਤੱਕ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਲਾਭਪਾਤਰੀ ਨੂੰ ਦਸਤਾਵੇਜ਼ ਵਾਰ-ਵਾਰ ਨਹੀਂ ਦੇਣੇ ਪੈਣਗੇ ਅਤੇ ਇਸ ਨਾਲ ਕਾਗ਼ਜ਼ੀ ਕਾਰਵਾਈ ਵਿੱਚ ਵੀ ਕਟੌਤੀ ਹੋਵੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਸਤਾਵਿਤ ਪ੍ਰਾਜੈਕਟ ਦਾ ਮੁੱਖ ਉਦੇਸ਼ ਸਿਸਟਮ ਵਿੱਚ ਪਹਿਲਾਂ ਹੀ ਦਰਜ ਕੀਤੇ ਵਿਅਕਤੀ ਦਾ ਡਾਟਾ ਮੁੜ ਪ੍ਰਾਪਤ ਕਰਨ ਦੀ ਸਹੂਲਤ ਦੇਣਾ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਅਜਿਹਾ ਕੋਈ ਸਿਸਟਮ ਨਹੀਂ ਹੈ ਜਿਸ ਦੀ ਵਰਤੋਂ ਕਰਕੇ ਵੱਖ-ਵੱਖ ਵਿਭਾਗਾਂ ਤੋਂ ਡਾਟਾ ਪ੍ਰਾਪਤ ਕੀਤਾ ਜਾ ਸਕੇ। ਜਦੋਂ ਕੋਈ ਨਾਗਰਿਕ ਕਿਸੇ ਨਵੀਂ ਸੇਵਾ ਜਾਂ ਪ੍ਰੋਗਰਾਮ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਨੂੰ ਵਾਰ-ਵਾਰ ਆਪਣਾ ਡਾਟਾ ਦੇਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਕਠਿਨ ਹੋਣ ਦੇ ਨਾਲ-ਨਾਲ ਸਮਾਂ ਵੀ ਬਰਬਾਦ ਕਰਦੀ ਹੈ। ਇਸ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਕੁਝ ਸਬੰਧਤ ਅਹਿਮ ਵਿਭਾਗਾਂ ਦਾ ਡਾਟਾ ਇਕੱਤਰ ਕਰਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਐਮ.ਡੀ. ਪਨਗ੍ਰੇਨ ਸ੍ਰੀ ਆਨੰਦ ਸਾਗਰ ਸ਼ਰਮਾ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Punjab Bani 02 September,2023
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਰਾਜਪੁਰਾ 'ਚ ਖੇਡਾਂ ਵਤਨ ਪੰਜਾਬ ਦੀਆਂ ਨੂੰ ਭਰਵਾਂ ਹੁੰਗਾਰਾ -ਖੇਡਾਂ ਵਤਨ ਪੰਜਾਬ ਦੀਆਂ ਨੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਜਗਦੀਪ ਸਿੰਘ ਕਾਹਲੋਂ ਰਾਜਪੁਰਾ, 2 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜੋ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਨੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਬਲਾਕ ਰਾਜਪੁਰਾ ਵਿਖੇ ਕੌਮਾਂਤਰੀ ਸਾਈਕਲਿਸਟ ਖਿਡਾਰੀ ਜਗਦੀਪ ਸਿੰਘ ਕਾਹਲੋਂ (ਮਹਾਰਾਜਾ ਰਣਜੀਤ ਸਿੰਘ ਅਵਾਰਡੀ) ਨੇ ਬਲਾਕ ਪੱਧਰੀ ਖੇਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ ਤੇ ਇਸ ਨਾਲ ਛੁਪੀ ਹੋਈ ਖੇਡ ਪ੍ਰਤਿਭਾ ਬਾਹਰ ਆਵੇਗੀ ਜਿਸ ਨੂੰ ਤਰਾਸ਼ ਕੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਹੁਨਰਮੰਦ ਖਿਡਾਰੀਆਂ ਨੂੰ ਮੰਚ ਪ੍ਰਦਾਨ ਨਹੀਂ ਹੁੰਦਾ ਜੋ ਹੁਣ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਸੂਬੇ ਦੇ ਹਰੇਕ ਨਾਗਰਿਕ ਨੂੰ ਇਕ ਸਮਾਨ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਬਲਾਕ ਰਾਜਪੁਰਾ ਵਿਖੇ ਚੱਲ ਰਹੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕਿਆਂ ਦੀ ਸਰਕਾਰੀ ਹਾਈ ਸਕੂਲ ਧਕਾਂਸ਼ੂ ਕਲਾਂ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਮਾਂ ਦੀ ਟੀਮ ਨੂੰ 30-27 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ। ਵਾਲੀਬਾਲ ਵਿੱਚ ਅੰਡਰ 14 ਲੜਕਿਆਂ ਦੀ ਟੀਮ ਵਿੱਚ ਪਹਿਲਾ ਸਥਾਨ ਸਮਾਰਟ ਮਾਈਂਡ ਪਬਲਿਕ ਸਕੂਲ, ਦੂਸਰਾ ਸਥਾਨ ਐਸ.ਡੀ. ਪਬਲਿਕ ਸਕੂਲ ਰਾਜਪੁਰਾ ਅਤੇ ਤੀਸਰਾ ਸਥਾਨ ਸਕਾਲਰ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ। ਖੋ-ਖੋ ਗੇਮ ਵਿੱਚ ਅੰਡਰ-17 ਕੁੜੀਆਂ ਵਿਚ ਸੀ ਐਮ ਪਬਲਿਕ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹੀ ਖ਼ੁਰਦ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿਚ ਸਰਕਾਰੀ ਮਿਡਲ ਸਕੂਲ ਖਾਨਪੁਰ ਬੜਿੰਗ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਵਿੱਚ 100 ਮੀਟਰ ਈਵੈਂਟ ਉਮਰ ਵਰਗ 31-40 ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਸਿਮਰਨਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 56-65 ਉਮਰ ਵਰਗ ਵਿੱਚ ਜਸਬੀਰ ਸਿੰਘ ਚੀਮਾ ਨੇ 400 ਮੀਟਰ ਅਤੇ 800 ਮੀਟਰ ਈਵੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਅੰਡਰ-21 ਲੜਕਿਆਂ ਵਿਚ ਐਨ.ਟੀ.ਸੀ. ਸਕੂਲ ਰਾਜਪੁਰਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਮਹਿੰਦਰਗੰਜ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
Punjab Bani 02 September,2023
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੂਜੇ ਦਿਨ ਬਲਾਕ ਪੱਧਰੀ ਖੇਡਾਂ 'ਚ 7 ਹਜ਼ਾਰ ਖਿਡਾਰੀਆਂ ਨੇ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ -ਬਲਾਕ ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ, ਸਨੌਰ ਅਤੇ ਨਾਭਾ ਵਿਖੇ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 2 ਸਤੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ। ਅੱਜ ਪਟਿਆਲਾ ਵਿਖੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਕਰੀਬ ਸੱਤ ਹਜ਼ਾਰ ਖਿਡਾਰੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਹੋਰਨਾਂ ਨੂੰ ਵੀ ਖੇਡ ਮੈਦਾਨਾਂ ਵਿੱਚ ਆਉਣ ਦਾ ਸੱਦਾ ਦਿੱਤਾ। ਦੂਜੇ ਦਿਨ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਬਲਾਕ ਵਿੱਚ ਖੋ-ਖੋ ਵਿੱਚ ਅੰਡਰ-14 ਲੜਕਿਆਂ ਵਿੱਚ ਰਾਮਗੜ੍ਹ ਦੀ ਟੀਮ ਨੇ ਵਜੀਦਪੁਰ ਦੀ ਟੀਮ ਨੂੰ 15-12 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ-17 ਲੜਕਿਆਂ ਵਿੱਚ ਪੋਲੋ ਸੈਂਟਰ ਨੇ ਵਜੀਦਪੁਰ ਨੂੰ 12-2 ਦੇ ਫ਼ਰਕ ਨਾਲ ਹਰਾਇਆ। ਰੱਸਾ-ਕੱਸੀ (ਟੱਗ ਆਫ਼ ਵਾਰ) ਵਿੱਚ ਅੰਡਰ-21 ਲੜਕਿਆਂ ਵਿੱਚ ਸਿਵਲ ਲਾਈਨਜ਼ ਸਕੂਲ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਵਿੱਚ ਅੰਡਰ-17 ਲੜਕਿਆਂ ਵਿਚ ਪੋਲੋ ਗਰਾਊਂਡ ਦੀ ਟੀਮ ਨੇ ਬੁੱਢਾ ਦਲ ਸਕੂਲ ਦੀ ਟੀਮ ਨੂੰ 2-0 ਨਾਲ ਹਰਾ ਕੇ ਅਤੇ ਸਿਵਲ ਲਾਈਨਜ਼ ਸਕੂਲ ਦੀ ਟੀਮ ਨੇ ਵਜੀਦਪੁਰ ਦੀ ਟੀਮ ਨੂੰ 2-0 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀਆਂ। ਬਲਾਕ ਰਾਜਪੁਰਾ ਵਿਖੇ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕਿਆਂ ਦੀ ਸਰਕਾਰੀ ਹਾਈ ਸਕੂਲ ਧਕਾਂਸ਼ੂ ਕਲਾਂ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਮਾਂ ਦੀ ਟੀਮ ਨੂੰ 30-27 ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ। ਵਾਲੀਬਾਲ ਵਿੱਚ ਅੰਡਰ 14 ਲੜਕਿਆਂ ਦੀ ਟੀਮ ਵਿੱਚ ਪਹਿਲਾ ਸਥਾਨ ਸਮਾਰਟ ਮਾਈਂਡ ਪਬਲਿਕ ਸਕੂਲ, ਦੂਸਰਾ ਸਥਾਨ ਐਸ.ਡੀ. ਪਬਲਿਕ ਸਕੂਲ ਰਾਜਪੁਰਾ ਅਤੇ ਤੀਸਰਾ ਸਥਾਨ ਸਕਾਲਰ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ। ਖੋ-ਖੋ ਗੇਮ ਵਿੱਚ ਅੰਡਰ-17 ਕੁੜੀਆਂ ਵਿਚ ਸੀ ਐਮ ਪਬਲਿਕ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹੀ ਖ਼ੁਰਦ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿਚ ਸਰਕਾਰੀ ਮਿਡਲ ਸਕੂਲ ਖਾਨਪੁਰ ਬੜਿੰਗ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਖੇੜੀ ਗੰਢੀਆਂ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਨੇ ਦੂਸਰਾ ਅਤੇ ਹਮਿੰਗ ਬਰਡ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਵਿੱਚ 100 ਮੀਟਰ ਈਵੈਂਟ ਉਮਰ ਵਰਗ 31-40 ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਸਿਮਰਨਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 56-65 ਉਮਰ ਵਰਗ ਵਿੱਚ ਜਸਬੀਰ ਸਿੰਘ ਚੀਮਾ ਨੇ 400 ਮੀਟਰ ਅਤੇ 800 ਮੀਟਰ ਈਵੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਅੰਡਰ-21 ਲੜਕਿਆਂ ਵਿਚ ਐਨ.ਟੀ.ਸੀ. ਸਕੂਲ ਰਾਜਪੁਰਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਮਹਿੰਦਰਗੰਜ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਪਾਤੜਾਂ ਖੋ-ਖੋ ਗੇਮ ਵਿੱਚ ਅੰਡਰ-14 ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਭੂਤਗੜ੍ਹ ਨੇ ਪਹਿਲਾ, ਸਰਕਾਰੀ ਹਾਈ ਸਕੂਲ ਢਾਬੀਂ ਗੁੱਜਰਾਂ ਨੇ ਦੂਜਾ ਸਥਾਨ ਅਤੇ ਗੰਗਾ ਇੰਟਰਨੈਸ਼ਨਲ ਸਕੂਲ ਢਾਬੀਂ ਗੁੱਜਰਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕਿਆਂ ਵਿੱਚ ਗੰਗਾ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਗਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਸਨੌਰ ਵਿਖੇ ਐਥਲੈਟਿਕਸ ਵਿੱਚ ਉਮਰ ਵਰਗ 65 ਤੋਂ ਉਪਰ ਵਿੱਚ ਮੁਖਤਿਆਰ ਸਿੰਘ ਨੇ 400 ਮੀਟਰ ਅਤੇ 800 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। 41-55 ਉਮਰ ਵਰਗ ਵਿੱਚ ਨਾਹਰ ਸਿੰਘ ਨੇ 100 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। 56-65 ਉਮਰ ਵਰਗ ਵੁਮੈਨ ਵਿਚ ਸਜਨੀ ਨੇ ਲੌਂਗ ਜੰਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 41-55 ਵਿਚ ਲੌਂਗ ਜੰਪ ਈਵੈਂਟ ਵਿਚ ਗੁਰਮਨ ਕੌਰ ਨੇ ਪਹਿਲਾ ਅਤੇ ਅਨਮੋਲਜੀਤ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਨਾਭਾ ਵਿਖੇ ਅੰਡਰ-17 ਐਥਲੈਟਿਕਸ ਗੇਮ 800 ਮੀਟਰ ਈਵੈਂਟ ਲੜਕਿਆਂ ਵਿੱਚ ਰਵੀ ਕ੍ਰਿਸ਼ਨ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਦੂਸਰਾ ਅਤੇ ਹਿਮਾਂਸ਼ੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰੱਸਾ-ਕੱਸੀ ਗੇਮ ਅੰਡਰ-17 ਲੜਕਿਆਂ ਵਿੱਚ ਧੰਗੇੜਾ ਦੀ ਟੀਮ ਨੇ ਪਹਿਲਾ, ਜੀਬੀਆਈਐਸ ਨਾਭਾ ਦੀ ਟੀਮ ਨੇ ਦੂਸਰਾ ਅਤੇ ਬਿਰੜਵਾਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਨਾਭਾ ਵਿਖੇ ਦੂਜੇ ਦਿਨ ਦੀਆਂ ਖੇਡਾਂ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਰੁਣ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਬਲਾਕ ਰਾਜਪੁਰਾ ਵਿਖੇ ਇੰਟਰਨੈਸ਼ਨਲ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ (ਮਹਾਰਾਜਾ ਰਣਜੀਤ ਸਿੰਘ ਅਵਾਰਡੀ) ਨੇ ਇਹਨਾਂ ਖੇਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
Punjab Bani 02 September,2023
ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ: ਡਾ. ਬਲਜੀਤ ਕੌਰ
ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ: ਡਾ. ਬਲਜੀਤ ਕੌਰ ਮੰਤਰੀ ਨੇ ਬਜੁਰਗ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਕੀਤੀ ਅਪੀਲ ਜਾਗਰੂਕਤਾ ਮੁਹਿੰਮ ਦੌਰਾਨ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣਾਈ ਲਘੂ ਫਿਲਮ ‘ਸਾਡੇ ਬਜੁਰਗ ਸਾਡਾ ਮਾਣ ਇਹਨਾਂ ਦਾ ਕਰੋ ਦਿਲੋਂ ਸਨਮਾਨ’ ਦਿਖਾਈ ਜਾਵੇਗੀ ਚੰਡੀਗੜ੍ਹ, 2 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਦੀ ਜਾਗਰੂਕਤਾ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 16 ਸਤੰਬਰ ਤੱਕ ਚੱਲੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਰ ਸਰਕਾਰੀ ਸੰਸਥਾ ਹੈਲਪੇਜ ਇੰਡੀਆ ਨਾਲ ਮਿਲਕੇ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਵਿਅਕਤੀਆਂ ਦੇ ਜਾਇਦਾਦ ਅਤੇ ਜਾਨ ਮਾਲ ਦੀ ਰੱਖਿਆ ਯਕੀਨੀ ਬਣਾਉਣ ਲਈ ਐਕਟ ਵਿੱਚ ਉਪਬੰਧ ਕੀਤਾ ਗਿਆ ਹੈ। ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਐਕਟ ਅਤੇ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਸਮਾਜਿਕ ਸੁਰੱਖਿਆ ਵਿਭਾਗ ਦੇ ਖੇਤਰੀ ਅਧਿਕਾਰੀਆਂ / ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਜ਼ੁਰਗ ਵਿਅਕਤੀਆਂ ਨੂੰ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007, ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਹੋਮਜ਼ ਅਤੇ ਹੈਲਪ ਲਾਈਨ ਪੰਜਾਬ-14567 ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਵਿਭਾਗ ਵੱਲੋਂ ਬਣਾਈ ਗਈ ਲਘੂ ਫਿਲ਼ਮ ‘ਸਾਡੇ ਬਜੁਰਗ ਸਾਡਾ ਮਾਣ ਇਹਨਾਂ ਦਾ ਕਰੋ ਦਿਲੋਂ ਸਨਮਾਨ’ ਵੀ ਵਿਸ਼ੇਸ਼ ਤੌਰ ‘ਤੇ ਵਿਖਾਈ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਲਈ ਐਕਟ ਤਹਿਤ ਸਬੰਧਤ ਐਸ.ਡੀ.ਐਮ. ਮੇਨਟੀਨੈਂਸ ਟ੍ਰਿਬਿਉਨਲ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਪੀਲੈਟ ਅਥਾਰਟੀ ਹਨ ਅਤੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਮੇਨਟੀਨੈਂਸ ਅਫਸਰ ਨਾਮਜ਼ਦ ਕੀਤਾ ਹੋਇਆ ਹੈ। ਬਜ਼ੁਰਗ ਵਿਅਕਤੀ ਆਪਣੀ ਸਮੱਸਿਆ ਬਾਬਤ ਟ੍ਰਿਬਿਉਨਲ ਵਿੱਚ ਉਪ ਮੰਡਲ ਮੈਜਿਸਟ੍ਰੇਟ ਕੋਲ ਅਪਣੀ ਸ਼ਿਕਾਇਤ ਦਾਇਰ ਕਰਵਾ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੈਰ ਸਰਕਾਰੀ ਸੰਸਥਾ ਹੈਲਪਏਜ ਇੰਡੀਆ ਵੱਲੋ ਹੈਲਪ ਲਾਈਨ 14567 ਚਲਾਈ ਜਾ ਰਹੀ ਹੈ। ਇਹ ਹੈਲਪ ਲਾਈਨ ਬਜ਼ੁਰਗ ਵਿਅਕਤੀਆਂ ਦੀਆਂ ਸਮੱਸਿਆਵਾਂ /ਸ਼ਿਕਾਇਤਾਂ ਨੂੰ ਹੱਲ ਕਰਨ ਲਈ ਸਮਰਪਿਤ ਹੈ। ਹੈਲਪਲਾਈਨ ਰਾਹੀ ਬਜ਼ੁਰਗ ਵਿਅਕਤੀਆਂ ਨੂੰ ਜਾਣਕਾਰੀ ਦੇ ਕੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਮਦਦ ਕੀਤੀ ਜਾਂਦੀ ਹੈ।ਮੰਤਰੀ ਨੇ ਬਜੁਰਗ ਨਾਗਰਿਕਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਵਿੱਚ ਵੱਖ-ਵੱਖ ਸਥਾਨਾਂ ‘ਤੇ, 4 ਸਤੰਬਰ ਨੂੰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਗਾਂਧੀ ਪਬਲਿਕ ਸਕੂਲ, ਬੇਲਾ ਚੌਂਕ, ਰੂਪਨਗਰ ਵਿਖੇ ਦੁਪਹਿਰ 3.30 ਵਜੇ, ਸੀਨੀਅਰ ਸਿਟੀਜ਼ਨਜ਼ ਹੋਮ, ਪਿੰਡ ਜੀਵਨਵਾਲ ਬਾਬਰੀ (ਨੇੜੇ ਸਿਵਲ ਹਸਪਤਾਲ) ਗੁਰਦਾਸਪੁਰ ਵਿਖੇ ਸਵੇਰੇ 11.00 ਵਜੇ, ਗੁਰਦੁਆਰਾ ਸਾਹਿਬ ਪਿੰਡ ਖਵਾਸਪੁਰਾ ਰੂਪਨਗਰ ਵਿਖੇ ਸਵੇਰੇ 10.00 ਵਜੇ ਜਾਗਰੂਕ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਸੀਨੀਅਰ ਸਿਟੀਜ਼ਨ ਹੋਮ, ਪਿੰਡ ਰੋਂਗਲਾ, ਪਟਿਆਲਾ ਵਿਖੇ 11.00 ਵਜੇ, 5 ਸਤੰਬਰ ਨੂੰ ਸੀਨੀਅਰ ਸਿਟੀਜ਼ਨਜ਼ ਐਸੋਸ਼ੀਏਸ਼ਨ, ਮੁਹਾਲੀ, ਕਮਿਊ਼ਨਿਟੀ ਸੈਂਟਰ, ਫੇਸ-7, ਐਸ.ਏ.ਐਸ ਨਗਰ ਵਿਖੇ ਦੁਪਹਿਰ 4.30 ਵਜੇ, ਸੀਨੀਅਰ ਸਿਟੀਜ਼ਨਜ਼ ਸੈਂਟਰ ਆਈ.ਟੀ.ਆਈ ਚੌਂਕ ਰਾਜਪੁਰਾ ਵਿਖੇ ਦੁਪਹਿਰ 12.00 ਵਜੇ, 6 ਸਤੰਬਰ ਨੂੰ ਓਲਡ ਏਜ ਹੋਮ ਆਨੰਦ ਨਗਰ ਰਾਜਪੁਰਾ ਵਿਖੇ ਦੁਪਹਿਰ 12.00 ਵਜੇ, 8 ਸਤੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜੱਟਾਂ ਗੁਰਦਾਸਪੁਰ ਵਿਖੇ ਦੁਪਹਿਰ 3.00 ਵਜੇ ਅਤੇ ਗੁਰਦੁਆਰਾ ਸਾਹਿਬ ਪਿੰਡ ਘਨੌਲਾ ਰੂਪਨਗਰ ਵਿਖੇ ਸਵੇਰੇ 10.30 ਵਜੇ, 9 ਸਤੰਬਰ ਗੁਰਦੁਆਰਾ ਸਾਹਿਬ ਹੀਰਾ ਬਾਗ ਨੇੜੇ ਨਵਾਂ ਬੱਸ ਸਟੈਡ ਪਟਿਆਲਾ ਸਵੇਰੇ ਵਿਖੇ 11.00 ਵਜੇ, ਸੀਨੀਅਰ ਸਿਟੀਜ਼ਨ ਐਸੋਸ਼ੀਏਸ਼ਨ, ਮੱਛੀ ਪਾਰਕ ਗੁਰਦਾਸਪੁਰ ਵਿਖੇ 11.00 ਵਜੇ , 11 ਸਤੰਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਸਹੌੜ ਗੁਰਦਾਸਪੁਰ ਵਿਖੇ 11.30 ਵਜੇ, 16 ਸਤੰਬਰ ਨੂੰ ਸੀਨੀਅਰ ਸਿਟੀਜ਼ਨ ਫੌਰਮ ਗੁਰਦੁਆਰਾ ਸਾਹਿਬ, ਬਿਸ਼ਨਪੁਰਾ, ਜ਼ੀਰਕਪੁਰ ਵਿਖੇ ਦੁਪਹਿਰ 3.30 ਵਜੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
Punjab Bani 02 September,2023
ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ
ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ ਗਿਆ ਹੈ। ਡਾ. ਜਸਵਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਿੱਖ ਅਧਿਐਨ ਦੇ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ। ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਭਾਈ ਵੀਰ ਸਿੰਘ ਚਿੰਤਨ ਨਾਲ ਜੁੜੇ ਹੋਏ ਹਨ, ਜਿਸ ਕਰਕੇ ਉਹਨਾਂ ਨੂੰ 2014 ਵਿਚ 'ਭਾਈ ਵੀਰ ਸਿੰਘ ਸ਼ਬਦ-ਚਿੰਤਨ ਪੁਰਸਕਾਰ' ਅਤੇ 2019 ਵਿਚ 'ਪ੍ਰੋ. ਪੂਰਨ ਸਿੰਘ ਯੁਵਾ ਸਾਹਿਤ ਪੁਰਸਕਾਰ' ਦਾ ਸਨਮਾਨ ਹਾਸਿਲ ਹੋ ਚੁੱਕਾ ਹੈ। ਉਹਨਾਂ ਦੇ 25 ਤੋਂ ਵਧੇਰੇ ਖੋਜ-ਪੱਤਰ ਵੱਖ-ਵੱਖ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਰਸਾਲਿਆਂ ਵਿੱਚ ਪ੍ਰਕਾਸ਼ਤ ਹੋ ਚੁੱਕੇ ਹਨ ਅਤੇ 30 ਤੋਂ ਵਧੇਰੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸੈਮੀਨਾਰ ਅਤੇ ਕਾਨਫ਼ਰੰਸਾਂ ਵਿਚ ਪਰਚੇ ਪੇਸ਼ ਕਰ ਚੁੱਕੇ ਹਨ। ਡਾ. ਜਸਵਿੰਦਰ ਸਿੰਘ ਨੇ ਪ੍ਰੋ. ਪੂਰਨ ਸਿੰਘ ਦੇ ਅਹਿਮ ਦਸਤਾਵੇਜ਼ਾਂ ਨੂੰ ਪੰਜ ਭਾਗਾਂ ਵਿਚ ਪ੍ਰਕਾਸ਼ਤ ਕਰਵਾਇਆ ਹੈ। ਉਨ੍ਹਾਂ ਵੱਲੋਂ ਹਾਲ ਹੀ ਵਿੱਚ ਪ੍ਰਕਾਸ਼ਿਤ ਕਰਵਾਏ ਗਏ ਭਾਈ ਵੀਰ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਲਿਖੇ ਗਏ ਪ੍ਰੋ. ਪੂਰਨ ਸਿੰਘ ਦੇ ਪੱਤਰ ਜੋ ਕਿ 'ਗੋਲਡਨ ਫ਼ੀਦਰਜ਼ : ਲੈਟਰਜ਼ ਫ਼ਰੋਮ ਪ੍ਰੋ. ਪੂਰਨ ਸਿੰਘ ਟੂ ਭਾਈ ਵੀਰ ਸਿੰਘ ਐਂਡ ਅਦਰਜ਼ (2023)' ਸਿਰਲੇਖ ਤਹਿਤ ਛਪੇ ਹਨ, ਦੀ ਪ੍ਰਕਾਸ਼ਨਾ ਭਾਈ ਵੀਰ ਸਿੰਘ ਅਧਿਐਨ ਵਿਚ ਇਕ ਨਵਾਂ ਅਤੇ ਮਹੱਤਵਪੂਰਨ ਸ੍ਰੋਤ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਭਾਈ ਵੀਰ ਸਿੰਘ ਬਾਰੇ ਬਹੁਤ ਸਾਰਾ ਅਕਾਦਮਿਕ ਮਹੱਤਵ ਵਾਲ਼ਾ ਕਾਰਜ ਕੀਤਾ ਹੈ, ਇਸ ਲਈ ਸਹਿਜੇ ਹੀ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਉਹ ਭਾਈ ਵੀਰ ਸਿੰਘ ਚੇਅਰ ਦੇ ਕੰਮ ਕਾਜ ਦਾ ਦਾਇਰਾ ਹੋਰ ਵਸੀਹ ਕਰਨਗੇ।
Punjab Bani 02 September,2023
ਸਰਕਾਰੀ ਬਿਕਰਮ ਕਾਲਜ ਵਿਖੇ ਨੈਕ ਦੀ ਤਿਆਰੀ ਸਬੰਧੀ ਕਰਵਾਈ ਵਰਕਸ਼ਾਪ
ਸਰਕਾਰੀ ਬਿਕਰਮ ਕਾਲਜ ਵਿਖੇ ਨੈਕ ਦੀ ਤਿਆਰੀ ਸਬੰਧੀ ਕਰਵਾਈ ਵਰਕਸ਼ਾਪ ਪਟਿਆਲਾ, 2 ਸਤੰਬਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਨੈਕ ਕੋਆਰਡੀਨੇਟਰ ਡਾ. ਵਨੀਤਾ ਰਾਣੀ ਨੇ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਨੈਕ ਦੀਆਂ ਤਿਆਰੀਆਂ ਸਬੰਧੀ ਵਰਕਸ਼ਾਪ ਕਰਵਾਈ। ਵਰਕਸ਼ਾਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਵਿਸ਼ਾਲ ਗੋਇਲ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਨੈਕ ਦੀਆਂ ਤਿਆਰੀਆਂ ਬਾਰੇ ਸੰਸਥਾਵਾਂ ਨੂੰ ਮਾਰਗ ਦਰਸ਼ਨ ਕਰਨ ਲਈ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਡਾ. ਵਿਸ਼ਾਲ ਗੋਇਲ ਨੇ ਕਾਲਜ ਪ੍ਰਿੰਸੀਪਲ, ਨੈਕ ਕੋਆਰਡੀਨੇਟਰ ਅਤੇ ਟੀਮ ਨੂੰ ਨੈਕ ਪੀਅਰ ਟੀਮ ਦੇ ਦੌਰੇ ਲਈ ਯੋਗਤਾਵਾਂ ਨੂੰ ਸਫਲਤਾਪੂਰਵਕ ਪਾਸ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਾਲਜ ਦੀ ਆਈਕਿਊਏਸੀ ਕਮੇਟੀ ਅਤੇ ਮਾਪਦੰਡ ਇੰਚਾਰਜਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਐਸ.ਐਸ.ਆਰ. ਦੇ ਗੁਣਾਤਮਕ ਪਹਿਲੂਆਂ ਨੂੰ ਪੇਸ਼ ਕਰਨ ਲਈ ਤਿਆਰੀ ਕਿਵੇਂ ਕਰਨੀ ਹੈ ਇਸ ਬਾਰੇ ਚਰਚਾ ਕੀਤੀ। ਉਨ੍ਹਾਂ ਵੱਖ-ਵੱਖ ਮਾਪਦੰਡਾਂ ਦੇ ਇੰਚਾਰਜਾਂ ਵੱਲੋਂ ਪਹਿਲਾਂ ਹੀ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਅਤੇ ਹੋਰ ਸੁਧਾਰ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ ਅਤੇ ਵੱਖ-ਵੱਖ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਪੇਸ਼ ਕਰਨ ਬਾਰੇ ਵਡਮੁੱਲੇ ਸੁਝਾਅ ਵੀ ਸਾਂਝੇ ਕੀਤੇ। ਡਾ. ਗੋਇਲ ਕੋਲ ਪੀਅਰ ਟੀਮ ਮੈਂਬਰ ਵਜੋਂ ਵੱਖ-ਵੱਖ ਕਾਲਜਾਂ ਦਾ ਦੌਰਾ ਕਰਨ ਦਾ ਲੰਮਾ ਤਜਰਬਾ ਹੈ। ਇਸ ਸੈਸ਼ਨ ਦੌਰਾਨ ਉਨ੍ਹਾਂ ਹਰ ਪਹਿਲੂ 'ਤੇ ਚਾਨਣਾ ਪਾਉਂਦੇ ਹੋਏ ਕੀਮਤੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਾਰੇ ਮਾਪਦੰਡ ਇੰਚਾਰਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪ੍ਰਿੰਸੀਪਲ ਪ੍ਰੋ.(ਡਾ.) ਕੁਸੁਮ ਲਤਾ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੈਸ਼ਨ ਦੌਰਾਨ ਕਾਫ਼ੀ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਨੈਕ ਕਮੇਟੀ ਨੂੰ ਇੱਕ ਬਹੁਤ ਹੀ ਤਜਰਬੇਕਾਰ ਵਿਅਕਤੀ ਦੇ ਤਜਰਬਿਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ।
Punjab Bani 02 September,2023
ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿੱਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸ੍ਰੀ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Punjab Bani 02 September,2023
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ 948 ਖਪਤਕਾਰਾਂ ਵੱਲੋਂ ਆਪਣੇ ਬਿਲ ਅਪਲੋਡ ਕੀਤੇ ਗਏ ਸੂਬਾ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਮ ਲੋਕਾਂ ਨੂੰ ਐਪ ਪ੍ਰਤੀ ਕੀਤਾ ਜਾਗਰੂਕ ਚੰਡੀਗੜ੍ਹ, 2 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ। ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ। ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।
Punjab Bani 02 September,2023
ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ
ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ ਅੰਮ੍ਰਿਤਸਰ, 01 ਸਤੰਬਰ 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈੈ। ਇਥੇ ਪੁਲਿਸ ਥਾਣਾ ਈ-ਡਵੀਜ਼ਨ ਵਿਚ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਇਸ ਐਫਆਈਆਰ ਵਿਚ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਦੇ ਨਾਮ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ। ਇਸ ’ਤੇ ਪੁਲਿਸ ਵੱਲੋਂ ਥਾਣਾ ਈ ਡਵੀਜ਼ਨ ਵਿਖੇ ਧਾਰਾ 295 ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਫਿਲਮਾਂ ਅੰਦਰ ਸਿੱਖ ਮਰਯਾਦਾ, ਪਰੰਪਰਾ ਅਤੇ ਜੀਵਨਸ਼ੈਲੀ ਦੀ ਤੌਹੀਨ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਭਾਵੇਂ ਫਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਹਰਕਤ ਲਈ ਮੁਆਫੀ ਮੰਗੀ ਹੈ ਪਰੰਤੂ ਗੀਤ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ। ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰੰਤੂ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈਤਾਨੀ ਨੂੰ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ ਕਿ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।
Punjab Bani 01 September,2023
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ ਚੰਡੀਗੜ੍ਹ, 1 ਸਤੰਬਰ 2023 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ।
Punjab Bani 01 September,2023
ਰੈਡ ਕਰਾਸ ਸੈਂਟ ਜੌਨ ਪਟਿਆਲਾ ਨੇ ਫ਼ਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਰੈਡ ਕਰਾਸ ਸੈਂਟ ਜੌਨ ਪਟਿਆਲਾ ਨੇ ਫ਼ਸਟ ਏਡ ਟ੍ਰੇਨਿੰਗ ਕੈਂਪ ਲਗਾਇਆ -30 ਸਿੱਖਿਆਰਥੀਆਂ ਨੇ ਪ੍ਰਾਪਤ ਕੀਤੀ ਫ਼ਸਟ ਏਡ ਟ੍ਰੇਨਿੰਗ ਪਟਿਆਲਾ, 1 ਸਤੰਬਰ: ਰੈਡ ਕਰਾਸ ਨੈਸ਼ਨਲ ਹੈੱਡ ਕੁਆਟਰ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੈਡ ਕਰਾਸ / ਸੈਂਟ ਜੌਨ ਐਂਬੂਲੈਂਸ, ਪਟਿਆਲਾ ਵੱਲੋਂ ਅੱਠ ਦਿਨਾਂ ਫ਼ਸਟ ਏਡ ਟ੍ਰੇਨਿੰਗ ਦੇ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਕੈਂਪ ਦੀ ਸਮਾਪਤੀ ਉਪਰੰਤ ਸਿੱਖਿਆਰਥੀਆਂ ਵੱਲੋਂ ਆਨ ਲਾਈਨ ਪੇਪਰ ਅਤੇ ਮੁੱਢਲੀ ਸਹਾਇਤਾ ਸਬੰਧੀ ਪ੍ਰੈਕਟੀਕਲ ਟੈੱਸਟ ਵੀ ਦਿੱਤਾ ਗਿਆ। ਇਸ ਫ਼ਸਟ ਏਡ ਟ੍ਰੇਨਿੰਗ ਕੈਂਪ ਵਿੱਚ 30 ਸਿੱਖਿਆਰਥੀਆਂ ਵੱਲੋਂ ਭਾਗ ਲਿਆ ਗਿਆ। ਸਕੱਤਰ ਰੈਡ ਕਰਾਸ ਪਟਿਆਲਾ ਡਾ ਪ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਕੈਂਪ ਦਾ ਮਨੋਰਥ ਆਮ ਲੋਕਾਂ ਨੂੰ ਐਮਰਜੈਂਸੀ ਹਾਲਤਾਂ ਜਿਵੇਂ ਕਿ ਸੜ੍ਹਕੀ ਹਾਦਸੇ, ਫ਼ੈਕਟਰੀਆਂ ਵਿੱਚ ਦੁਰਘਟਨਾਵਾਂ, ਅੱਗ ਲੱਗਣ ਤੋ ਹੋਣ ਵਾਲੇ ਹਾਦਸੇ, ਸੱਪ ਕੱਟਣ, ਕੁਦਰਤੀ ਆਫ਼ਤਾਂ, ਗੈਸ ਦੇ ਲੀਕ ਹੋਣ ਦੀ ਸੂਰਤ ਜਾਂ ਲੜਾਈ ਲੱਗਣ ਦੀ ਸਥਿਤੀ ਵਿੱਚ ਮੁੱਢਲੀ ਸਹਾਇਤਾ ਦੇ ਕੇ ਮਨੁੱਖੀ ਜਾਨਾਂ ਬਚਾਉਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਟ੍ਰੇਨਿੰਗ ਲੈਣ ਨਾਲ ਜਿੱਥੇ ਸਿੱਖਿਆਰਥੀ ਆਪਣੇ ਸਕੇ ਸੰਬੰਧੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਜਾਨ ਬਚਾ ਸਕਦੇ ਹਨ ਉੱਥੇ ਹੀ ਸਮਾਜ ਨੂੰ ਆਪਣੀਆਂ ਚੰਗੀਆਂ ਸੇਵਾਵਾਂ ਦੇ ਕੇ ਇੱਕ ਚੰਗੇ ਸਮਾਜ ਸਿਰਜਣਾ ਵੀ ਕਰ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਚਾਹਵਾਨ ਵਿਅਕਤੀ ਅੱਠ ਦਿਨਾਂ ਫ਼ਸਟ ਏਡ ਟ੍ਰੇਨਿੰਗ ਦੇ ਕੈਂਪ ਦਾ ਹਿੱਸਾ ਬਣ ਕੇ ਮੁੱਢਲੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਅਤੇ ਫ਼ਸਟ ਏਡ ਟ੍ਰੇਨਿੰਗ ਪਾਸ ਕਰਨ ਵਾਲਾ ਵਿਅਕਤੀ ਮੁੱਢਲੀ ਸਹਾਇਤਾ ਸਬੰਧੀ ਰੈਡ ਕਰਾਸ ਨੈਸ਼ਨਲ ਹੈੱਡ ਕੁਆਟਰ ਦਿੱਲੀ ਵੱਲੋਂ ਜਾਰੀ ਸਰਟੀਫਿਕੇਟ ਵੀ ਪ੍ਰਾਪਤ ਕਰ ਸਕਦਾ ਹੈ। ਇਸ ਫ਼ਸਟ ਏਡ ਟ੍ਰੇਨਿੰਗ ਸਰਟੀਫਿਕੇਟ ਦੀ ਮਾਨਤਾ ਅੰਤਰਰਾਸ਼ਟਰੀ ਪੱਧਰ ਤੱਕ ਹੈ ਅਤੇ ਭਾਰਤ ਵਿੱਚ ਕੰਡਕਟਰੀ ਲਾਇਸੰਸ, ਹੈਵੀ ਵਹੀਕਲ ਲਈ ਡਰਾਈਵਿੰਗ ਲਾਇਸੰਸ ਅਤੇ ਫ਼ੈਕਟਰੀਆਂ ਦੇ ਕਾਮਿਆਂ ਲਈ ਭਾਰਤ ਸਰਕਾਰ ਵੱਲੋਂ ਅੱਠ ਦਿਨਾਂ ਫ਼ਸਟ ਏਡ ਟ੍ਰੇਨਿੰਗ ਜ਼ਰੂਰੀ ਕੀਤਾ ਗਿਆ ਹੈ।
Punjab Bani 01 September,2023
ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ 'ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਪਾਇਆ
ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ 'ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਪਾਇਆ -ਡਿਪਟੀ ਕਮਿਸ਼ਨਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਦੀ ਵੰਡ ਦਾ ਜਾਇਜ਼ਾ ਪਟਿਆਲਾ, 1 ਸਤੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਹੜ੍ਹਾਂ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜੰਗੀ ਪੱਧਰ 'ਤੇ ਵੰਡਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਅੱਜ ਤੱਕ 2675 ਕਿਸਾਨਾਂ ਨੂੰ 5 ਕਰੋੜ 41 ਲੱਖ 88 ਹਜ਼ਾਰ 227 ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਅੱਜ ਸ਼ਾਮ ਸਮੂਹ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰਨ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜਾ ਦਿੱਤਾ ਜਾ ਰਿਹਾ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਬ ਡਵੀਜਨ ਪਟਿਆਲਾ, ਨਾਭਾ, ਸਮਾਣਾ, ਪਾਤੜਾਂ, ਦੂਧਨ ਸਾਧਾਂ ਅਤੇ ਰਾਜਪੁਰਾ ਦੇ 2675 ਕਿਸਾਨਾਂ ਨੂੰ 5 ਏਕੜ ਤੱਕ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਦੋਂਕਿ ਬਾਕੀ ਰਹਿੰਦੇ ਹੋਰ ਕਿਸਾਨਾਂ ਨੂੰ ਵੀ ਆਉਂਦੇ ਦਿਨਾਂ ਵਿੱਚ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਪਾਦਰਸ਼ਤਾ ਨਾਲ ਇਹ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ, ਕਿਉਂਕਿ ਇਸ ਹੜ੍ਹਾਂ ਵਾਲੀ ਸੰਕਟ ਦੀ ਘੜੀ ਵਿੱਚ ਕਿਸਾਨਾਂ ਤੇ ਪੀੜਤ ਲੋਕਾਂ ਦੇ ਨਾਲ ਦੇ ਨਾਲ ਖੜ੍ਹੀ ਹੈ। ਮੀਟਿੰਗ ਮੌਕੇ ਵੀਡੀਓ ਕਾਨਫਰੰਸਿੰਗ ਜਰੀਏ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਅਤੇ ਤਹਿਸੀਲਦਾਰ ਜੁੜੇ ਹੋਏ ਸਨ।
Punjab Bani 01 September,2023
ਜਵਾਹਰ ਨਵੋਦਿਆ ਵਿਦਿਆਲਿਆ ਪਟਿਆਲਾ ਵਿਖੇ 31ਵੀਂ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਦੀਆਂ ਤਿਆਰੀ ਮੁਕੰਮਲ
ਜਵਾਹਰ ਨਵੋਦਿਆ ਵਿਦਿਆਲਿਆ ਪਟਿਆਲਾ ਵਿਖੇ 31ਵੀਂ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਦੀਆਂ ਤਿਆਰੀ ਮੁਕੰਮਲ -2 ਸਤੰਬਰ ਤੋਂ ਹੋਣਗੇ ਮੁਕਾਬਲੇ ਸ਼ੁਰੂ ਪਟਿਆਲਾ, 1 ਸਤੰਬਰ: 2 ਸਤੰਬਰ ਤੋਂ ਸ਼ੁਰੂ ਹੋ ਰਹੀ 31ਵੀਂ ਨਵੋਦਿਆ ਵਿਦਿਆਲਿਆ ਸਮਿਤੀ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਨਵੋਦਿਆ ਵਿਦਿਆਲਿਆ ਸਮਿਤੀ ਦੀਆਂ ਅੱਠ ਟੀਮਾਂ ਭਾਗ ਲੈਣਗੀਆਂ। ਮੁਕਾਬਲੇ ਵਿੱਚ ਭਾਗ ਲੈਣ ਲਈ ਖੇਤਰੀ ਡਵੀਜ਼ਨ- ਭੋਪਾਲ, ਚੰਡੀਗੜ੍ਹ, ਹੈਦਰਾਬਾਦ, ਜੈਪੁਰ, ਲਖਨਊ, ਪੁਣੇ, ਪਟਨਾ ਅਤੇ ਸ਼ਿਲਾਂਗ ਦੀਆਂ ਟੀਮਾਂ ਆਪਣੇ ਮਾਰਗਦਰਸ਼ਕ ਅਧਿਆਪਕਾਂ ਸਮੇਤ ਪਹੁੰਚੀਆਂ ਹਨ। ਇਨ੍ਹਾਂ ਟੀਮਾਂ ਵਿੱਚ 240 ਵਿਦਿਆਰਥਣਾਂ ਅਤੇ 240 ਵਿਦਿਆਰਥੀ ਭਾਗ ਲੈਣਗੇ। ਜੋ ਕਿ 14 ਸਾਲ, 17 ਸਾਲ ਅਤੇ 19 ਸਾਲ ਉਮਰ ਵਰਗ ਵਿੱਚ ਨਿਰਧਾਰਤ ਗਰੁੱਪ ਵਿੱਚ ਭਾਗ ਲੈਣਗੇ। ਇਹ ਮੁਕਾਬਲਾ 02 ਸਤੰਬਰ ਤੋਂ 04 ਸਤੰਬਰ ਤੱਕ ਕਰਵਾਇਆ ਜਾਵੇਗਾ। ਐਨ.ਵੀ.ਐੱਸ. ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 02 ਸਤੰਬਰ ਨੂੰ ਸਵੇਰੇ 09:30 ਵਜੇ ਹੋਵੇਗਾ। ਇਸ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਪਟਿਆਲਾ ਹੋਣਗੇ।
Punjab Bani 01 September,2023
ਪਟਿਆਲਾ ਜ਼ਿਲ੍ਹੇ 'ਚ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੇ ਬਲਾਕ ਪੱਧਰੀ ਮੁਕਾਬਲੇ ਹੋਏ ਸ਼ੁਰੂ
ਪਟਿਆਲਾ ਜ਼ਿਲ੍ਹੇ 'ਚ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਦੇ ਬਲਾਕ ਪੱਧਰੀ ਮੁਕਾਬਲੇ ਹੋਏ ਸ਼ੁਰੂ -ਪਹਿਲੇ ਦਿਨ ਬਲਾਕ ਪੱਧਰੀ ਖੇਡਾਂ 'ਚ 1500 ਦੇ ਕਰੀਬ ਖਿਡਾਰੀਆਂ ਨੇ ਲਿਆ ਹਿੱਸਾ -ਪਟਿਆਲਾ ਸ਼ਹਿਰੀ, ਪਾਤੜਾਂ, ਰਾਜਪੁਰਾ, ਸਨੌਰ ਅਤੇ ਨਾਭਾ ਬਲਾਕ ਦੇ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 1 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੇ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਮੁਕਾਬਲੇ ਸ਼ੁਰੂ ਹੋਏ। ਪਹਿਲੇ ਦਿਨ ਦੀਆਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ (ਅੰਡਰ-14, ਅੰਡਰ-17, ਅੰਡਰ-21, ਉਮਰ ਵਰਗ 21-30, ਉਮਰ ਵਰਗ 31-40, ਉਮਰ ਵਰਗ 41-55, ਉਮਰ ਵਰਗ 56-65 ਅਤੇ 65 ਸਾਲ ਤੋਂ ਉਪਰ) ਦੇ ਕਰੀਬ 1500 ਖਿਡਾਰੀ ਅਤੇ ਖਿਡਾਰਨਾਂ ਨੇ ਹਿੱਸਾ ਲਿਆ। ਬਲਾਕ ਰਾਜਪੁਰਾ ਵਿਖੇ ਐਮ.ਐਲ.ਏ. ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਡ ਸਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਐਸ.ਡੀ.ਐਮ ਪਰਲੀਨ ਕੌਰ ਬਰਾੜ ਵੀ ਮੌਜੂਦ ਰਹੇ। ਬਲਾਕ ਨਾਭਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਵਾਲਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾ ਦਿੱਤੀਆਂ। ਇਸ ਮੌਕੇ ਐਸ.ਡੀ.ਐਮ ਤਰਸੇਮ ਚੰਦ ਵੀ ਮੌਜੂਦ ਸਨ। ਇਸੇ ਤਰ੍ਹਾਂ ਬਲਾਕ ਪਾਤੜਾਂ ਵਿਖੇ ਸ੍ਰੀ ਗੁਰਮੀਤ ਸਿੰਘ, ਬਲਾਕ ਸਨੌਰ ਵਿਖੇ ਸ੍ਰੀ ਅਮਨਦੀਪ ਸਿੰਘ ਢਿੱਲੋਂ ਪਠਾਣਮਾਜਰਾ ਅਤੇ ਸ੍ਰੀ ਪਰਦੀਪ ਸਿੰਘ ਢਿੱਲੋਂ ਪਠਾਣਮਾਜਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਪਹਿਲੇ ਦਿਨ ਦੇ ਹੋਏ ਮੁਕਾਬਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਬਲਾਕ ਵਿੱਚ ਖੋ-ਖੋ ਗੇਮ ਵਿੱਚ ਅੰਡਰ-14 ਲੜਕੀਆਂ ਵਿੱਚ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਵਿਕਟੋਰੀਆ ਸਕੂਲ ਪਟਿਆਲਾ ਨੂੰ 17-01 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ-14 ਲੜਕਿਆਂ ਵਿੱਚ ਵਜੀਦਪੁਰ ਸਕੂਲ ਦੀ ਟੀਮ ਨੇ ਫ਼ੀਲਖ਼ਾਨਾ ਸਕੂਲ ਦੀ ਟੀਮ ਨੂੰ 13-07 ਦੇ ਫ਼ਰਕ ਨਾਲ ਹਰਾਇਆ। ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੇ ਕਬੱਡੀ ਨੈਸ਼ਨਲ ਸਟਾਈਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਨੈਸ਼ਨਲ ਸਟਾਈਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰਾਜਪੁਰਾ ਬਲਾਕ ਵਿੱਚ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਵਿੱਚ ਲੜਕਿਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਮਾਂ ਦੀ ਟੀਮ ਨੇ ਸਰਕਾਰੀ ਸਕੂਲ ਚੰਦੂਮਾਜਰਾ ਦੀ ਟੀਮ ਨੂੰ 23-11 ਨਾਲ ਹਰਾਇਆ। ਅੰਡਰ-21 ਲੜਕਿਆਂ ਵਿੱਚ ਮਾਣਕਪੁਰ ਸਕੂਲ ਨੇ ਐਨ.ਟੀ.ਸੀ. ਸਕੂਲ ਰਾਜਪੁਰਾ ਨੂੰ 25-20 ਦੇ ਫ਼ਰਕ ਨਾਲ ਹਰਾਇਆ। ਖੋ-ਖੋ ਗੇਮ ਵਿੱਚ ਅੰਡਰ 17 ਲੜਕੀਆਂ ਵਿੱਚ ਮੋਹੀਖੁਰਦ ਦੀ ਟੀਮ ਨੇ ਆਧਾਰਸ਼ੀਲਾ ਸਕੂਲ ਦੀ ਟੀਮ ਨੂੰ ਹਰਾਇਆ। ਅੰਡਰ-14 ਲੜਕਿਆਂ ਵਿੱਚ ਖਾਨਪੁਰ ਵੜਿੰਗ ਸਕੂਲ ਦੀ ਟੀਮ ਨੇ ਖੇੜੀ ਗੰਡਿਆ ਸਕੂਲ ਦੀ ਟੀਮ ਨੂੰ ਹਰਾਇਆ। ਵਾਲੀਬਾਲ ਗੇਮ ਵਿੱਚ ਅੰਡਰ-14 ਲੜਕਿਆਂ ਦੀ ਟੀਮ ਨੇ ਐਸ.ਡੀ.ਪਬਲਿਕ ਸਕੂਲ ਦੀ ਟੀਮ ਨੇ ਸਕਾਲਰ ਪਬਲਿਕ ਸਕੂਲ ਨੂੰ ਅਤੇ ਸਮਾਰਟ ਮਾਈਂਡ ਸਕੂਲ ਦੀ ਟੀਮ ਨੇ ਰਾਜਪੁਰਾ ਸਰਕਾਰੀ ਸਕੂਲ ਦੀ ਟੀਮ ਨੂੰ ਹਰਾਇਆ। ਅੰਡਰ-21 ਐਥਲੈਟਿਕਸ ਗੇਮ ਲੜਕੀਆਂ ਵਿੱਚ ਮੁਸਕਾਨ ਨੇ ਪਹਿਲਾ ਸਥਾਨ, ਨੇਹਾ ਸ਼ਰਮਾ ਨੇ ਦੂਸਰਾ ਸਥਾਨ ਅਤੇ ਕਿਰਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪਾਤੜਾਂ ਬਲਾਕ ਵਿੱਚ ਫੁੱਟਬਾਲ ਗੇਮ ਵਿੱਚ ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਬਣਵਾਲਾ ਨੇ ਪਹਿਲਾ ਸਥਾਨ ਅਤੇ ਨਾਨਕਸਰ ਅਕੈਡਮੀ ਸੇਲਵਾਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਵਿੱਚ ਐਸ.ਕੇ.ਐਸ ਘੱਗਾ ਸਕੂਲ ਨੇ ਪਹਿਲਾ ਸਥਾਨ, ਹੈਲਕਿਸ ਪਾਤੜਾਂ ਸਕੂਲ ਨੇ ਦੂਸਰਾ ਸਥਾਨ ਅਤੇ ਨਾਨਕਸਰ ਅਕੈਡਮੀ ਸੇਲਵਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਰਕਲ ਸਟਾਈਲ ਕਬੱਡੀ ਅੰਡਰ 14 ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਪਹਿਲਾ, ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ੍ਹ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ 17 ਲੜਕੀਆਂ ਵਿੱਚ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਨਾਭਾ ਬਲਾਕ ਰੱਸਾ-ਕੱਸੀ ਗੇਮ ਵਿੱਚ ਅੰਡਰ-21 ਲੜਕੀਆਂ ਵਿੱਚ ਜੀਬੀਆਈਐਸ ਸਕੂਲ ਦੀ ਟੀਮ ਨੇ ਪਹਿਲਾ, ਨਿਊ ਇੰਡੀਅਨ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਅਤੇ ਬੀਏਏਜੀਐਸ ਛਿੰਟਾਵਾਲਾ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਜੀਬੀਆਈਐਸ ਨਾਭਾ ਸਕੂਲ ਦੀ ਟੀਮ ਨੇ ਪਹਿਲਾ, ਨਿਊ ਇੰਡੀਅਨ ਸਕੂਲ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਬਿਰੜਬਾਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਨੌਰ ਬਲਾਕ ਵਿੱਚ ਅੰਡਰ-17 ਲੜਕਿਆਂ ਵਿੱਚ ਫੁੱਟਬਾਲ ਗੇਮ ਵਿੱਚ ਬਹਾਦਰਗੜ੍ਹ ਦੀ ਟੀਮ ਨੇ ਜੋਗੀਪੁਰ ਦੀ ਟੀਮ ਨੂੰ 1-0 ਨਾਲ ਹਰਾਇਆ। ਅੰਡਰ-17 ਵਾਲੀਬਾਲ ਗੇਮ ਵਿੱਚ ਸਨੌਰ ਕਲੱਬ ਦੀ ਟੀਮ ਨੂੰ ਜੋਗੀਪੁਰ ਦੀ ਟੀਮ ਨੇ ਹਰਾਇਆ। ਅੰਡਰ-14 ਲੜਕਿਆਂ ਦੀ ਲੇਡੀ ਫਾਤਿਮਾ ਸਕੂਲ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ।
Punjab Bani 01 September,2023
ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 1 ਸਤੰਬਰ: ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
Punjab Bani 01 September,2023
ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿਲ ਐਪ ਡਾਊਨਲੋਡ ਕਰਕੇ 'ਬਿਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਹਰ ਮਹੀਨੇ ਇਨਾਮ ਜਿੱਤਣ ਦਾ ਸੱਦਾ
ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿਲ ਐਪ ਡਾਊਨਲੋਡ ਕਰਕੇ 'ਬਿਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਹਰ ਮਹੀਨੇ ਇਨਾਮ ਜਿੱਤਣ ਦਾ ਸੱਦਾ -ਕਰ ਵਿਭਾਗ ਵੱਲੋਂ ਲੋਕਾਂ ਨੂੰ 'ਮੇਰਾ ਬਿਲ' ਐਪ ਦਾ ਲਾਭ ਲੈਣ ਦੀ ਅਪੀਲ ਪਟਿਆਲਾ, 1 ਸਤੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਵਿਭਾਗ ਦੀ ਨਵੀਂ ਲਾਂਚ ਕੀਤੀ ਗਈ 'ਮੇਰਾ ਬਿਲ' ਐਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਤੇ ਸੇਵਾਵਾਂ ਦਾ ਬਿਲ ਜਰੂਰ ਹਾਸਲ ਕਰਕੇ ਇਸ ਨੂੰ 'ਬਿਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਹਰ ਮਹੀਨੇ 29 ਲੱਖ ਰੁਪਏ ਤੱਕ ਦੇ 290 ਇਨਾਮ ਜਿੱਤ ਸਕਦੇ ਹਨ। 'ਮੇਰਾ ਬਿਲ' ਐਪ ਦੀ ਅੱਜ ਸ਼ੁਰੂਆਤ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਰਵਾਈ। ਉਨ੍ਹਾਂ ਦੇ ਨਾਲ ਰਾਜ ਕਰ ਦੇ ਡਵੀਜ਼ਨਲ ਕਮਿਸ਼ਨਰ ਰਮਨਪ੍ਰੀਤ ਕੌਰ, ਸਹਾਇਕ ਕਮਿਸ਼ਨਰ ਕੰਨੂ ਗਰਗ ਅਤੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਮਾਨ ਖਰੀਦਣ ਮੌਕੇ ਡੀਲਰ ਕੋਲੋਂ ਇਸਦਾ ਬਿੱਲ ਜਰੂਰ ਲੈਣ ਅਤੇ ਇਸ ਬਿਲ ਨੂੰ 'ਬਿਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਸ਼ੁਰੂ ਕੀਤੀ ਗਈ ਮੋਬਾਇਲ ਐਪ ਮੇਰਾ ਬਿਲ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਅਪਲੋਡ ਕਰਨ। ਇਨ੍ਹਾਂ ਅਪਲੋਡ ਕੀਤੇ ਗਏ ਬਿਲਾਂ ਵਿੱਚੋਂ ਹਰ ਮਹੀਨੇ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਹਿੱਤ ਵਿੱਚ ਗਾਹਕਾਂ ਦੀ ਜਾਗਰੂਕਤਾ ਲਈ ਇਸ ਸਕੀਮ ਦੀ ਸ਼ੁਰੂਆਤ ਕੀਤੀ ਹੈ। ਰਾਜ ਕਰ ਦੇ ਡਵੀਜ਼ਨਲ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪੈਟਰੋਲ ਅਤੇ ਸ਼ਰਾਬ ਦੇ ਬਿਲਾਂ ਨੂੰ ਇਸ ਮੇਰਾ ਬਿਲ ਐਪ ਉਪਰ ਅਪਲੋਡ ਨਹੀਂ ਕੀਤਾ ਜਾ ਸਕੇਗਾ ਜਦੋਂ ਕਿ ਖਪਤਕਾਰ ਹੋਰ ਕਿਸੇ ਵੀ ਵਸਤੂ ਦੇ 200 ਰੁਪਏ ਦੇ ਮੁੱਲ ਤੋਂ ਉਪਰਲੇ ਬਿਲਾਂ ਨੂੰ ਅਪਲੋਡ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਰ ਮਹੀਨੇ ਰਾਜ ਪੱਧਰ ਉਤੇ 290 ਇਨਾਮ ਕੱਢੇ ਜਾਣਗੇ ਅਤੇ ਹਰ ਜ਼ਿਲ੍ਹੇ ਵਿੱਚ 10 ਇਨਾਮ ਦਿੱਤੇ ਜਾਣਗੇ। ਰਾਜ ਕਰ ਦੇ ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਦੱਸਿਆ ਕਿ ਇਸ ਮੁਹਿਮ ਦੇ ਪਹਿਲੇ ਦਿਨ ਅੱਜ ਪਟਿਆਲਾ ਜ਼ਿਲ੍ਹੇ ਵਿੱਚ 'ਬਿਲ ਲਿਆਓ, ਇਨਾਮ ਪਾਓ' ਸਕੀਮ ਅਤੇ ਮੇਰਾ ਬਿਲ ਐਪ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਰਾਜਪੁਰਾ, ਰਿਪੁਦਮਨ ਕਾਲਜ ਨਾਭਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਵਿਦਿਆਰਥੀਆਂ ਨੂੰ 'ਬਿਲ ਲਿਆਓ, ਇਨਾਮ ਪਾਓ' ਸਕੀਮ ਬਾਰੇ ਜਾਗਰੂਕ ਕੀਤਾ ਗਿਆ।
Punjab Bani 01 September,2023
ਪਟਿਆਲਾ ਜ਼ਿਲ੍ਹੇ 'ਚ 7 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ
ਪਟਿਆਲਾ ਜ਼ਿਲ੍ਹੇ 'ਚ 7 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ ਪਟਿਆਲਾ, 1 ਸਤੰਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 7 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ। ਇਸ ਮੌਕੇ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਵੇਂ ਖੁੱਲਣ ਵਾਲੇ 7 ਆਮ ਆਦਮੀ ਕਲੀਨਿਕਾਂ ਵਿੱਚ ਡਕਾਲਾ ਤੇ ਅਲੂਣਾ ਦੋ ਆਮ ਆਦਮੀ ਕਲੀਨਿਕ ਪੇਂਡੂ ਖੇਤਰ ਵਿੱਚ ਖੋਲੇ ਜਾ ਰਹੇ ਹਨ ਜਦਕਿ ਹੀਰਾ ਬਾਗ, ਭਾਈ ਕਾ ਕਕਰਾਲਾ, ਘਨੌਰ, ਦੇਵੀਗੜ੍ਹ ਅਤੇ ਈਸ਼ਵਰ ਨਗਰ (ਵਾਰਡ ਨੰਬਰ 12 ਐਮ.ਸੀ. ਸਨੌਰ) ਕੁਲ ਪੰਜ ਕਲੀਨਿਕ ਸ਼ਹਿਰੀ ਖੇਤਰ ਵਿੱਚ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕ ਲਈ ਸਥਾਨ ਦੀ ਚੋਣ ਕਰਨ ਸਮੇਂ ਇਸ ਗੱਲ ਦਾ ਖਾਸ ਖਿਆਲ ਰੱਖਿਆ ਗਿਆ ਹੈ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮਿਲ ਸਕਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਐਕਸੀਅਨ ਪਿਯੂਸ਼ ਅਗਰਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 01 September,2023
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਮੁਲਾਜਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 1 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Punjab Bani 01 September,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ 57 ਕਰੋੜ ਰੁਪਏ ਨਾਲ ਕਰਵਾਏ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ 57 ਕਰੋੜ ਰੁਪਏ ਨਾਲ ਕਰਵਾਏ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ -ਕੋਹਲੀ ਨੇ ਨਗਰ ਨਿਗਮ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ, ਕਿਹਾ ਸ਼ਹਿਰ ਦੇ ਰੁਕੇ ਹੋਰ ਸਾਰੇ ਕੰਮ ਹੋਣਗੇ ਜੰਗੀ ਪੱਧਰ 'ਤੇ ਮੁਕੰਮਲ ਪਟਿਆਲਾ, 1 ਸਤੰਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ 57 ਕਰੋੜ ਰੁਪਏ ਦੇ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਜਸ਼ਨਪ੍ਰੀਤ ਕੌਰ ਗਿੱਲ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਸ਼ਹਿਰੀ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਇਸ ਦੌਰਾਨ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਗ਼ੈਰ-ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਕੰਮ ਸ਼ਹਿਰ ਦੇ ਲੋਕਾਂ ਲਈ ਸਮੱਸਿਆ ਦਾ ਕਾਰਨ ਬਣ ਗਏ ਹਨ, ਜਿਸ ਕਰਕੇ ਲੋਕਾਂ ਉਪਰ ਹੁਕਮ ਚਲਾਉਣ ਵਾਲੇ ਪੁਰਾਣੇ ਹਾਕਮਾਂ ਨੂੰ ਲੋਕਾਂ ਨੇ ਘਰ ਬਿਠਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਮਾੜੀ ਯੋਜਨਾਬੰਦੀ ਕਰਕੇ ਹੀ ਛੋਟੀ ਨਦੀ ਤੇ ਵੱਡੀ ਨਦੀ ਦੇ ਪ੍ਰਾਜੈਕਟ ਸਿਰੇ ਨਹੀਂ ਲੱਗ ਸਕੇ ਜਦਕਿ ਹੈਰੀਟੇਜ ਸਟਰੀਟ ਲਈ ਆਇਆ 90 ਲੱਖ ਰੁਪਏ ਦਾ ਕੋਬਲਰ ਸਟੋਨ ਅਜੇ ਵੀ ਠੇਕੇਦਾਰ ਕੋਲ ਪਿਆ ਹੈ ਅਤੇ ਇੱਥੇ ਲੱਗਿਆ ਪੱਥਰ ਲੋਕਾਂ ਨੂੰ ਰਾਸ ਨਾ ਆਉਣ ਕਰਕੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦਾ ਰਸਤਾ ਲੱਭਿਆ ਜਾ ਰਿਹਾ ਹੈ। ਸ਼ਹਿਰ ਵਿੱਚ ਨਵੀਂ ਅਤਿ-ਆਧੁਨਿਕ ਫੂਡ ਸਟਰੀਟ ਬਣਾਉਣ ਦੀ ਲੋੜ 'ਤੇ ਜੋਰ ਦਿੰਦਿਆਂ ਐਮ.ਐਲ.ਏ. ਕੋਹਲੀ ਨੇ ਕਿਹਾ ਕਿ ਇਸ ਸੰਦਰਭ 'ਚ ਵੀ ਕੰਮ ਜਾਰੀ ਹੈ ਅਤੇ ਲੋਕਾਂ ਨੂੰ ਜਲਦ ਇਸ ਬਾਰੇ ਵੀ ਖੁਸ਼ਖ਼ਬਰੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਜਲਦੀ ਹੀ ਦੋ ਨਵੇਂ ਚੌਂਕ ਹੋਰ ਬਣਾਏ ਜਾਣਗੇ, ਜਦਕਿ ਸ਼ਹਿਰ ਦੀਆਂ ਸੜਕਾਂ ਨੂੰ ਹਾਦਸਾ ਮੁਕਤ ਬਣਾਉਣ ਲਈ ਡਿਵਾਇਡਰ ਵੀ ਬਣਾਏ ਜਾਣਗੇ ਤੇ ਲੋਅਰ ਮਾਲ 'ਤੇ ਨਵੀਂਆਂ ਲਾਇਟਾਂ ਲਗਣਗੀਆਂ। ਨਵੀਆਂ ਪਾਰਕਾਂ ਬਣਾਉਣ ਦਾ ਜ਼ਿਕਰ ਕਰਦਿਆਂ ਵਿਧਾਇਕ ਕੋਹਲੀ ਨੇ ਦੱਸਿਆ ਕਿ ਵੱਡਾ ਅਰਾਈ ਮਾਜਰਾ, ਵਿਕਾਸ ਕਲੋਨੀ, 21 ਤੋਂ 22 ਨੰਬਰ ਫਾਟਕ ਤੱਕ ਰੇਲ ਮਾਰਗ ਦੇ ਨਾਲ-ਨਾਲ ਲੱਗਦੇ ਪਾਰਕ ਨਵੇਂ ਬਣਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹੋਰ ਕਿਹਾ ਕਿ ਸ਼ਹਿਰ ਵਿੱਚ ਬੇਕਾਰ ਪਈਆਂ ਨਗਰ ਨਿਗਮ ਦੀਆਂ ਥਾਵਾਂ ਵਿੱਚ 20 ਨਵੇਂ ਟੁਆਇਲਟ ਬਲਾਕ ਬਣਾਏ ਜਾਣਗੇ। ਨਿਗਮ ਦੇ ਪੁਰਾਣੇ ਕਿਰਾਏਦਾਰਾਂ ਦੀ ਸਹੂਲਤ ਲਈ ਰਜਿਸਟਰੀਆਂ ਖੋਲ੍ਹੀਆਂ ਜਾਣਗੀਆਂ। ਨਵੀਆਂ ਧਰਮਸ਼ਾਲਾਵਾਂ ਉਸਾਰੀਆਂ ਜਾਣਗੀਆਂ, ਜਿਨ੍ਹਾਂ 'ਚ ਮਹਾਸ਼ਿਆ ਧਰਮਸ਼ਾਲਾ, ਮੋਤੀ ਰਾਮ ਮਹਿਰਾ, ਖੁਖਰੈਣ ਬਿਰਾਦਰੀ ਆਦਿ ਸ਼ਾਮਲ ਹਨ ਅਤੇ ਮੁਸਲਿਮ ਧਰਮਸ਼ਾਲਾ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਅਬਲੋਵਾਲ ਸਥਿਤ ਡੇਅਰੀ ਪ੍ਰਾਜੈਕਟ ਵੀ ਬਹੁਤ ਜਲਦ ਸਿਰੇ ਚੜ੍ਹ ਜਾਵੇਗਾ, ਜਿੱਥੇ ਇੱਕ ਛੱਤ ਹੇਠਾਂ ਡੇਅਰੀ ਮਾਲਕਾਂ ਨੂੰ ਸਾਰੀਆਂ ਸਹੂਲਤਾਂ ਉਪਲਬੱਧ ਹੋਣਗੀਆਂ। ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਦੱਸਿਆ ਕਿ ਧਾਮੋਮਾਜਰਾ ਵਿਖੇ 2.33 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਇੱਥੇ ਸੀਵਰੇਜ, ਜਲ ਸਪਲਾਈ, ਸੜਕਾਂ, ਲਾਇਟਾਂ ਦੇ ਕੰਮ ਹੋਣਗੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਅਦਿੱਤਆ ਉਪਲ ਤੇ ਉਨ੍ਹਾਂ ਦੀ ਟੀਮ ਨੇ ਸ਼ਹਿਰ ਨੂੰ ਸਜਾਉਣ, ਚੌਂਕਾਂ ਵਿੱਚ ਆਈ ਲਵ ਪਟਿਆਲਾ ਦੇ ਸਾਈਨੇਜ਼ ਲਗਾਉਣ ਦਾ ਬਹੁਤ ਵਧੀਆ ਕੰਮ ਕੀਤਾ ਹੈ। ਸ਼ਹਿਰ ਵਿੱਚ ਲੱਗੀਆਂ ਸਜਾਵਟੀ ਐਲ.ਈ.ਡੀ. ਲਾਇਟਾਂ ਸ਼ਹਿਰ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਾਉਣ ਲਈ ਪੱਕੇ ਤੌਰ 'ਤੇ ਹੀ ਲਗਵਾ ਦਿੱਤੀਆਂ ਗਈਆਂ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੇ ਖੁੱਲ੍ਹੇ ਗੱਫ਼ੇ ਦਿੱਤ ਹਨ, ਜਿਸ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਮੁੱਚੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾ ਰਹੇ ਹਨ। ਕੋਹਲੀ ਨੇ ਕਿਹਾ ਕਿ ਉਹ ਹਰ ਵੇਲੇ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਸਰਕਾਰ ਦੇ ਅੱਖਾਂ ਤੇ ਕੰਨ ਬਣਕੇ ਸ਼ਹਿਰ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਉਪਰ ਨਿਗਰਾਨੀ ਰੱਖਣ ਅਤੇ ਆਪਣੀ ਭਾਗੀਦਾਰੀ ਨਾਲ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਵਾਉਣ। ਵਿਧਾਇਕ ਵਲੋਂ ਕੀਤੀ ਮੀਟਿੰਗ ਮੌਕੇ ਨਗਰ ਨਿਗਮ ਦੇ ਐਸ.ਈ. ਸ਼ਾਮ ਲਾਲ, ਹਰਕਿਰਨ ਸਿੰਘ ਤੇ ਗੁਰਜੀਤ ਸਿੰਘ ਵਾਲੀਆ ਸਮੇਤ ਸਾਰੀਆਂ ਬਰਾਂਚਾਂ ਦੇ ਅਧਿਕਾਰੀ ਹਾਜਰ ਸਨ।
Punjab Bani 01 September,2023
ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਪਟਿਆਲਾ, 1 ਸਤੰਬਰ: ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇਕੇ ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਆਕੜ ਦੇ ਗੁਰਦੁਆਰਾ ਨਿੰਮ ਸਾਹਿਬ ਵਿਚ ਕੁਦਰਤੀ ਖੇਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਵਜੋਂ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਸ਼ਾਮਲ ਹੋਏ। ਮੁੱਖ ਖੇਤੀਬਾੜੀ ਅਫ਼ਸਰ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘੱਟ ਕਰਨ ਲਈ ਅਤੇ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਉਣ ਵਾਲੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਸੀ.ਆਰ.ਐਮ. ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਨੂੰ ਝੋਨੇ ਦੀ ਕਾਸ਼ਤ ਸਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਕਿਸਾਨ ਜੈ ਸਿੰਘ ਅਜਰੋਰ, ਗੁਰਮੀਤ ਸਿੰਘ ਬਿਹਾਵਲਪੁਰ, ਗੁਰਵਿੰਦਰ ਸਿੰਘ ਗੋਪਾਲਪੁਰ ਕੁਲਵਿੰਦਰ ਸਿੰਘ ਆਕੜ ਅਤੇ ਗੁਰਨਾਮ ਸਿੰਘ ਸ਼ੰਕਰਪੁਰ ਅਤੇ ਪਿੰਡ ਕੌਲੀ, ਮੁਹੱਬਤਪੁਰ, ਦੌਣ ਕਲਾਂ, ਫਤਿਹਪੁਰ ਅਤੇ ਜਾਫਰਨਗਰ ਦੇ ਕਿਸਾਨਾਂ ਨੇ ਵੀ ਭਾਗ ਲਿਆ।
Punjab Bani 01 September,2023
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ ਅਰਜੀਆਂ ਭੇਜਣ ਦੀ ਆਖਰੀ ਮਿਤੀ 15 ਸਤੰਬਰ ਚੰਡੀਗੜ੍ਹ, 1 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।
Punjab Bani 01 September,2023
ਸਰਕਾਰੀ ਆਈ.ਟੀ.ਆਈ. ਦੇ 11 ਸਿੱਖਿਆਰਥੀਆਂ ਦੀ ਪਲੇਸਮੈਂਟ ਕੈਂਪ ਦੌਰਾਨ ਹੋਈ ਨੌਕਰੀ ਲਈ ਚੋਣ
ਸਰਕਾਰੀ ਆਈ.ਟੀ.ਆਈ. ਦੇ 11 ਸਿੱਖਿਆਰਥੀਆਂ ਦੀ ਪਲੇਸਮੈਂਟ ਕੈਂਪ ਦੌਰਾਨ ਹੋਈ ਨੌਕਰੀ ਲਈ ਚੋਣ -ਡਿਪਟੀ ਕਮਿਸ਼ਨਰ ਨੇ ਚੁਣੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ, ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਪਟਿਆਲਾ, 1 ਸਤੰਬਰ: ਪਟਿਆਲਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ ਆਈ.ਟੀ.ਆਈ ਦੇ 11 ਸਿੱਖਿਆਰਥੀਆਂ ਦੀ ਚੋਣ ਐਲ.ਐਂਡ.ਟੀ ਕੰਪਨੀ ਵਿੱਚ ਫ਼ਰੰਟ ਲਾਈਨ ਸੁਪਰਵਾਈਜ਼ਰ ਵਜੋਂ ਹੋਈ ਹੈ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੁਣੇ ਗਏ ਸਿੱਖਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਗਈ ਮਿਹਨਤ ਦੇ ਚੰਗੇ ਨਤੀਜੇ ਜ਼ਰੂਰ ਆਉਂਦੇ ਹਨ। ਸਾਕਸ਼ੀ ਸਾਹਨੀ ਨੇ ਨੌਕਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ 'ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰੋ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਜੁਧਜੀਤ ਸਿੰਘ ਨੇ ਦੱਸਿਆ ਕਿ ਐਲ.ਐਂਡ.ਟੀ ਕੰਪਨੀ ਵੱਲੋਂ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ ਸੰਸਥਾ ਦੇ ਪਾਸ ਆਊਟ ਸਿੱਖਿਆਰਥੀਆਂ ਦੀ ਪਲੇਸਮੈਂਟ ਕਰਨ ਲਈ ਟੈਸਟ ਹੋਣ ਉਪਰੰਤ ਇੰਟਰਵਿਊ ਵੀ ਲਈ ਗਈ। ਇਸ ਵਿੱਚ 11 ਸਿੱਖਿਆਰਥੀਆਂ ਦੀ ਫ਼ਰੰਟ ਲਾਈਨ ਸੁਪਰਵਾਈਜ਼ਰ ਵਜੋਂ ਐਲ.ਐਡ.ਟੀ ਕੰਪਨੀ ਵਿੱਚ ਚੋਣ ਹੋਈ ਹੈ। ਸੰਸਥਾ ਦੇ ਪਲੇਸਮੈਂਟ ਇੰਚਾਰਜ ਗੁਰਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਨੌਕਰੀ ਲਈ ਚੁਣੇ ਸਿੱਖਿਆਰਥੀਆਂ ਨੂੰ ਕੰਪਨੀ ਵੱਲੋਂ 25000 ਰੁਪਏ ਮਹੀਨਾ ਤਨਖ਼ਾਹ ਤਨਖ਼ਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੰਪਨੀ ਵੱਲੋਂ ਇਹਨਾਂ ਸਿੱਖਿਆਰਥੀਆਂ ਦੀ ਮੁਫ਼ਤ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਲ.ਐਡ.ਟੀ ਕੰਪਨੀ ਸਿਰਫ਼ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਿੱਖਿਆਰਥੀਆਂ ਦੀ ਪਲੇਸਮੈਂਟ ਲਈ ਇਸ ਸੰਸਥਾ ਵਿਖੇ ਹਰ ਸਾਲ ਕਈ ਸਿੱਖਿਆਰਥੀਆਂ ਨੂੰ ਪਲੇਸਮੈਂਟ ਦੇਣ ਲਈ ਕੈਂਪਸ ਰਿਕਰੂਟਮੈਂਟ ਪ੍ਰੋਗਰਾਮ ਕਰਵਾਉਂਦੀ ਹੈ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਜਗਦੀਪ ਸਿੰਘ ਜੋਸ਼ੀ, ਸੰਜੇ ਧੀਰ ਅਤੇ ਹਰੀਸ਼ ਕੁਮਾਰ ਸਰਵੇਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
Punjab Bani 01 September,2023
ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ
ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ -'ਫਿਊਚਰ ਟਾਈਕੂਨਜ਼' ਹਰੇਕ ਵਰਗ ਦੇ ਉਦਮੀ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੰਚ ਪ੍ਰਦਾਨ ਕਰੇਗਾ : ਸਾਕਸ਼ੀ ਸਾਹਨੀ -ਕਿਹਾ, 15 ਸਤੰਬਰ ਤੱਕ ਡੀ.ਬੀ.ਈ.ਈ. ਕੋਲ ਭੇਜੀ ਜਾ ਸਕੇਗੀ ਨਵੇਂ ਉਦਮਾਂ ਲਈ ਯੋਜਨਾ -ਆਈ.ਟੀ.ਆਈ ਤੇ ਥਾਪਰ ਕਾਲਜ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ ਪਟਿਆਲਾ, 1 ਸਤੰਬਰ: ਉੱਦਮੀਆਂ ਨੂੰ ਕਾਰੋਬਾਰ ਵਿਚ ਅਥਾਹ ਮੌਕੇ ਪ੍ਰਦਾਨ ਕਰਨ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' ਦਾ ਦੂਜਾ ਐਡੀਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਨੂੰ ਜੋੜਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਆਈ.ਟੀ.ਆਈ ਲੜਕੇ ਤੇ ਥਾਪਰ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਮੋਟਰ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ 2023 ਨੂੰ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ 2023 ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਰਵਾਏ ਗਏ ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਫਿਊਚਰ ਟਾਈਕੂਨ ਦਾ ਦੂਜਾ ਸੀਜ਼ਨ ਕਰਵਾਇਆ ਜਾ ਰਿਹਾ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼ੁਰੂ ਕੀਤਾ ਗਿਆ ਦੂਜਾ 'ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੇਂਜ' ਉਨ੍ਹਾਂ ਉਦਮੀਆਂ ਲਈ ਬਹੁਤ ਲਾਭਦਾਇਕ ਹੈ, ਜਿਨ੍ਹਾਂ ਕੋਲ ਵਪਾਰ ਲਈ ਨਵੇਂ ਵਿਚਾਰ ਹਨ ਤੇ ਉਨ੍ਹਾਂ ਨੂੰ ਮੌਕੇ ਦੀ ਤਲਾਸ਼ ਹੈ, ਇਹ ਮੰਚ ਉਨ੍ਹਾਂ ਉਦਮੀਆਂ ਨੂੰ ਬਿਹਤਰੀਨ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਇਹ ਅਦਾਰਾ ਅਸਲ ਮਾਅਨਿਆਂ 'ਚ ਸਮਾਜ ਦੇ ਹਰੇਕ ਵਰਗ ਨੂੰ ਰੋਜ਼ਗਾਰ ਤੇ ਕਾਰੋਬਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਾਰਥਕ ਕੰਮ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ 15 ਸਤੰਬਰ ਤੱਕ ਚੱਲਣ ਵਾਲੀ ਰਜਿਸਟਰੇਸ਼ਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੰਦਿਆ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਕੋਲ ਪੁੱਜਣ ਵਾਲੇ ਸੰਕਲਪਾਂ 'ਚੋਂ ਚੁਣੇ ਸਭ ਤੋਂ ਬਿਹਤਰ ਸੰਕਲਪ ਜਾਂ ਯੋਜਨਾ ਭੇਜਣ ਵਾਲੇ ਭਵਿੱਖੀ ਕਾਰੋਬਾਰੀ ਆਪਣੀ ਪ੍ਰੈਜੈਂਟੇਸ਼ਨ ਦੇਣਗੇ ਅਤੇ ਹਰ ਵਰਗ ਦੇ ਜੇਤੂਆਂ ਨੂੰ 50-50 ਹਜਾਰ ਰੁਪਏ ਨਕਦ, ਸੀਡ ਫੰਡਿੰਗ, ਏਂਜਲ ਇਨਵੈਸਟਰ ਵੱਲੋਂ ਨਿਵੇਸ਼ ਸਹਾਇਤਾ ਤੋਂ ਇਲਾਵਾ ਕਰਜ਼ ਤੇ ਸਬਸਿਡੀ, ਸਟਾਰਟ-ਅੱਪ ਪੋਰਟਲ 'ਤੇ ਰਜਿਸਟ੍ਰੇਸ਼ਨ ਆਦਿ ਮੁਹੱਈਆ ਕਰਵਾਏਗਾ। ਜਦਕਿ ਹੋਰ ਵਧੀਆ ਸੁਝਾਓ ਭੇਜਣ ਵਾਲਿਆਂ ਨੂੰ ਬੈਂਕ ਟਾਈ-ਅਪ ਤੇ ਰਾਏ-ਮਸ਼ਵਰੇ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/DwCaeCkb ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਬਿਊਰੋ ਵੱਲੋਂ ਵੱਧ ਤੋਂ ਵੱਧ ਲੋਕਾਂ ਤੱਕ ਇਸ ਪ੍ਰੋਜੈਕਟ ਸਬੰਧੀ ਪਹੁੰਚ ਬਣਾਉਣ ਲਈ ਰੋਜ਼ਾਨਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਕੂਲਾਂ, ਕਾਲਜਾ, ਵੱਖ ਵੱਖ ਵਪਾਰਕ ਅਦਾਰਿਆ ਸਮੇਤ ਰੇੜੀ ਫੜੀ ਲਗਾਉਣ ਵਾਲੇ ਵਿਅਕਤੀ ਤੱਕ ਪਹੁੰਚ ਬਣਾਈ ਗਈ ਹੈ ਤੇ ਆਉਣ ਵਾਲੇ ਦਿਨਾਂ 'ਚ ਵੀ ਬਿਊਰੋ ਵੱਲੋਂ ਉਪਰਾਲੇ ਜਾਰੀ ਰੱਖੇ ਜਾਣਗੇ ਤਾਂ ਜੋ ਵੱਧ ਤੋ ਵੱਧ ਉਦਮੀ ਇਸ ਦਾ ਲਾਭ ਉਠਾ ਸਕਣ। ਇਸ ਮੌਕੇ ਰੋਜ਼ਗਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਆਈ.ਟੀ.ਆਈ ਲੜਕੇ ਦੇ ਪ੍ਰਿੰਸੀਪਲ ਯੁਧਜੀਤ ਸਿੰਘ, ਥਾਪਰ ਕਾਲਜ ਤੋਂ ਡਾ. ਰਜਨੀਸ਼ ਤੇ ਮਨਦੀਪ ਸਿੰਘ, ਟਰੇਨਿੰਗ ਅਫ਼ਸਰ ਸੰਜੇ ਧੀਰ, ਜਗਦੀਪ ਜੋਸ਼ੀ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਰੁਪਿੰਦਰ ਕੌਰ ਤੇ ਗੁਰਪ੍ਰੀਤ ਚਹਿਲ ਵੀ ਮੌਜੂਦ ਸਨ।
Punjab Bani 01 September,2023
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ ਪਟਿਆਲਾ, 1 ਸਤੰਬਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।
Punjab Bani 01 September,2023
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਨਮਾਨਤ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਨਮਾਨਤ ਗੁਰਦੁਆਰਾ ਪ੍ਰਬੰਧਕਾਂ ਨੇ ਗੁਰੂ ਘਰ ਪੁੱਜਣ ’ਤੇ ਕੀਤਾ ਸਨਮਾਨਤ ਪਟਿਆਲਾ 1 ਸਤੰਬਰ () ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਜਿਥੇ ਗੁਰੂ ਘਰ ਮੱਥਾ ਟੇਕਿਆ, ਉਥੇ ਹੀ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਇਸ ਦੌਰਾਨ ਸਿੰਘ ਸਾਹਿਬ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਪ੍ਰਚਾਰ ਪਸਾਰ ਨਾਲ ਸਬੰਧਤ ਵਿਚਾਰਾਂ ਵੀ ਕੀਤੀਆਂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ ਜੈਤੋ ਮੋਰਚੇ ਦੇ ਸ਼ਹੀਦਾਂ ਨਾਲ ਸਬੰਧਤ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਨੂੰ ਲੈ ਕੇ ਉਲੀਕੇ ਧਾਰਮਕ ਸਮਾਗਮਾਂ ਬਾਰੇ ਵੀ ਦੀਰਘ ਵਿਚਾਰਾਂ ਕਰਕੇ ਰੂਪ ਰੇਖਾ ਉਲੀਕੀ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸਮੂਹ ਸਟਾਫ ਮੈਂਬਰ ਆਦਿ ਵੀ ਹਾਜ਼ਰ ਸਨ।
Punjab Bani 01 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ -ਦੇਸ਼ ਲਈ ਕੁਰਬਾਨੀ ਕਰਨ ਵਾਲੇ ਸ਼ਹੀਦ ਮੋਹਿਤ ਗਰਗ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਜੌੜਾਮਾਜਰਾ -ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ ਸਮਾਣਾ, 1 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਰਾਜ ਬਨਾਉਣ ਲਈ ਵਚਨਬੱਧ ਹੈ। ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀ ਕਰਨ ਵਾਲੇ ਸ਼ਹੀਦ ਮੋਹਿਤ ਕੁਮਾਰ ਗਰਗ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹੀਦ ਦੇ ਨਾਮ 'ਤੇ ਇਸ ਸਮਾਰਟ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਅਹਿਮ ਫੈਸਲਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਾਗਾਂ ਵਾਲੇ ਹਨ, ਉਨ੍ਹਾਂ ਦਾ ਦਾਖਲਾ ਇਸ ਸਕੂਲ ਆਫ਼ ਐਮੀਨੈਂਸ ਵਿਖੇ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਮਨ ਲਗਾਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਜਿੱਥੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਦੇ ਹਨ, ਉਥੇ ਹੀ ਮਿੱਥੇ ਟੀਚੇ ਵੀ ਪ੍ਰਾਪਤ ਕਰਦੇ ਹਨ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦੀ ਥਾਂ ਆਪਣੇ ਹੀ ਦੇਸ਼ ਤੇ ਪੰਜਾਬ ਵਿੱਚ ਮਿਹਨਤ ਕਰਕੇ ਉਚੇ ਮੁਕਾਮ ਹਾਸਲ ਕਰਨ ਲਈ ਵੀ ਪ੍ਰੇਰਣਾ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣ ਰਿਹਾ ਹੈ, ਇਸ ਲਈ ਵਿਦਿਆਰਥੀ ਨਿੱਠਕੇ ਮਿਹਨਤ ਕਰਨ ਤੇ ਪੰਜਾਬ ਸਰਕਾਰ ਵੱਲੋਂ ਤੁਹਾਡੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਇਸ ਸਕੂਲ ਲਈ 44 ਲੱਖ ਰੁਪਏ ਦੀ ਗ੍ਰਾਂਟ ਮਿਲ ਚੁੱਕੀ ਹੈ ਅਤੇ ਇੱਥੇ 2 ਕਰੋੜ ਰੁਪਏ ਦੇ ਵਿਕਾਸ ਕਾਰਜ ਜਲਦ ਮੁਕੰਮਲ ਹੋਣਗੇ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਡਿਜ਼ੀਟਲ ਕਲਾਸ ਰੂਮਜ਼ ਤੇ ਦਿਵਿਆਂਗ ਅਨੁਕੂਲ ਕੈਂਪਸ, ਅਤਿ-ਆਧੁਨਿਕ ਖੇਡ ਸਹੂਲਤਾਂ, ਐਕਸਪੋਜ਼ਰ ਪ੍ਰਦਾਨ ਕਰਨ ਲਈ ਸਟੱਡੀ ਟੂਰ, ਐਨ.ਸੀ.ਸੀ., ਐਨ.ਐਸ.ਐਸ., ਐਸ.ਪੀ.ਸੀ, ਐਨ.ਟੀ.ਐਸ.ਈ. ਅਤੇ ਸੀ.ਐਸ.ਟੀ.ਐਸ.ਈ ਦੀ ਤਿਆਰੀ ਕਰਵਾਉਣ ਸਮੇਤ ਹੋਰਨਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾ ਕੇ ਆਪਣੇ ਰੋਜ਼ਗਾਰ ਸਮੇਤ ਵੱਡੀਆਂ ਸਰਕਾਰੀ ਨੌਕਰੀਆਂ ਲੈਣ ਦੇ ਕਾਬਲ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾਵੇਗਾ। ਇਸ ਲਈ ਵਿਦਿਆਰਥੀ ਇਸ ਸਕੂਲ ਦਾ ਲਾਭ ਲੈਣ ਅਤੇ ਉਹ ਖ਼ੁਦ ਵੀ ਲੋੜਵੰਦ ਵਿਦਿਆਰਥੀਆਂ ਦੀ ਫੀਸ ਆਦਿ ਦੀ ਮਦਦ ਕਰਨਗੇ। ਕੈਬਨਿਟ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਲਈ ਲਾਇਨਜ਼ ਕਲੱਬ ਵੱਲੋਂ ਲਗਾਏ ਗਏ ਦੋ ਵਾਟਰ ਕੂਲਰ ਵੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਮੋਹਿਤ ਗਰਗ ਦੇ ਪਿਤਾ ਸੁਰਿੰਦਰ ਗਰਗ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ, ਪ੍ਰਿੰਸੀਪਲ ਹਰਜੋਤ ਕੌਰ, ਬਾਲ ਕ੍ਰਿਸ਼ਨ ਬਿੱਟੂ, ਮਦਨ ਮਿੱਤਲ, ਜੇ.ਪੀ. ਗਰਗ ਸਮੇਤ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Punjab Bani 01 September,2023
ਤਰਕਸ਼ੀਲ਼ ਸੁਸਾਇਟੀ ਜ਼ੋਨ ਪਟਿਆਲਾ ਵੱਲੋਂ 2 ਅਤੇ 3 ਸਤੰਬਰ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸਮੁੱਚੇ ਪ੍ਰਬੰਧ ਮੁਕੰਮਲ
ਤਰਕਸ਼ੀਲ਼ ਸੁਸਾਇਟੀ ਜ਼ੋਨ ਪਟਿਆਲਾ ਵੱਲੋਂ 2 ਅਤੇ 3 ਸਤੰਬਰ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸਮੁੱਚੇ ਪ੍ਰਬੰਧ ਮੁਕੰਮਲ *ਪੰਜਾਬ ਵਿੱਚ ਸਭ ਤੋੰ ਵੱਧ ਵਿਦਿਆਰਥੀਆਂ ਰਜਿਸ਼ਟਰਡ ਕਰਨ ਨਾਲ ਅਰਬਨ ਅਸਟੇਟ ਇਕਾਈ ਪਟਿਆਲਾ ਪਹਿਲੇ ਸਥਾਨ ਤੇ ਅਤੇ ਜ਼ੋਨ ਪਟਿਆਲਾ ਦੂਸਰੇ ਸਥਾਨ ਤੇ* ਪਟਿਆਲਾ 1 ਸਤੰਬਰ 2023- ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਪਿਛਲੇ ਹਫਤੇ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਣ 26 ਅਤੇ 27 ਅਗਸਤ ਨੂੰ ਮੁਲਤਵੀ ਕੀਤੀ ਗਈ ਪੰਜਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਮੁੱਚੇ ਪੰਜਾਬ ਵਿੱਚ ਹੁਣ 2 ਅਤੇ 3 ਸਤੰਬਰ (ਸ਼ਨੀਵਾਰ - ਐਤਵਾਰ) ਨੂੰ ਕਰਵਾਈ ਜਾਵੇਗੀ। ਅੱਜ ਇਕ ਅਹਿਮ ਮੀਟਿੰਗ ਫਿਲਮੀ ਤੜਕਾ ਹੋਟਲ ਪਟਿਆਲਾ ਵਿਖੇ ਜ਼ੋਨ ਦੇ ਜਥੇਬੰਦਕ ਮੁਖੀ ਅਕਸ਼ੈ ਖਨੌਰੀ ਦੀ ਯੋਗ ਅਗਵਾਈ ਵਿੱਚ ਕੀਤੀ ਗਈ। ਇਹ ਸੰਬੰਧੀ ਜਾਣਕਾਰੀ ਦਿੰਦਿਆਂ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਜ਼ੋਨ ਪਟਿਆਲਾ ਦੇ ਜਥੇਬੰਦਕ ਮੁਖੀ ਅਕਸ਼ੈ ਖਨੌਰੀ, ਵਿੱਤ ਮੁਖੀ ਮੈਡਮ ਕੁਲਵੰਤ ਅਤੇ ਮੀਡੀਆ ਵਿਭਾਗ ਦੇ ਮੁਖੀ ਸੁਖਦੀਪ ਭਵਾਨੀਗੜ ਨੇ ਦੱਸਿਆ ਕਿ ਦੁਨੀਆਂ ਦੇ ਮਹਾਨ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਇਸ ਪ੍ਰੀਖਿਆ ਵਿੱਚ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਸਮੁੱਚੇ ਪੰਜਾਬ ਵਿੱਚ ਕੁੱਲ 34750 ਵਿੱਦਿਆਰਥੀ ਰਜਿਸਟਰਡ ਕੀਤੇ ਜਾ ਚੁੱਕੇ ਹਨ ਜਿਸ ਵਿੱਚ ਪਟਿਆਲਾ ਜ਼ੋਨ ਦੇ 5519 ਵਿਦਿਆਰਥੀ ਰਜਿਸ਼ਟਰਡ ਹੋਏ ਹਨ ਅਤੇ 446 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ ਜਿਸ ਵਿੱਚੋੰ ਪਟਿਆਲ ਜ਼ੋਨ ਦੇ 75 ਪ੍ਰੀਖਿਆ ਕੇੰਦਰ ਹਨ। ਇਸ ਮੌਕੇ ਤੇ ਆਗੂਆਂ ਨੇ ਦੱਸਿਆ ਕਿ ਪਟਿਆਲਾ ਜ਼ੋਨ ਵਿਦਿਆਰਥੀਆਂ ਤੱਕ ਪਹੁੰਚ ਕਰਨ ਵਿੱਚ ਪੁਰੇ ਪੰਜਾਬ ਵਿੱਚੋੰ ਦੂਜੇ ਸਥਾਨ ਤੇ ਪਟਿਆਲਾ ਜ਼ੋਨ ਦੀ ਇਕਾਈ ਅਰਬਨ ਅਸਟੇਟ ਪਹਿਲੇ ਸਥਾਨ ਤੇ ਹੈ। ਇਸ ਮੌਕੇ ਅਰਬਨ ਅਸਟੇਟ ਪਟਿਆਲਾ ਦੇ ਜਥੇਬੰਦਕ ਮੁਖੀ ਸੁਰਿੰਦਰਪਾਲ,ਜ਼ੋਨ ਆਗੂ ਰਾਮ ਕੁਮਾਰ ਅਤੇ ਬਲਵਾਨ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਪ੍ਰਫੁੱਲਿਤ ਕਰਨਾ, ਉਨ੍ਹਾਂ ਨੂੰ ਵਹਿਮਾਂ ਭਰਮਾਂ ਤੇ ਹਰ ਤਰ੍ਹਾਂ ਦੇ ਅੰਧਵਿਸ਼ਵਾਸਾਂ ਤੋਂ ਮੁਕਤ ਕਰਨਾ ਅਤੇ ਫਿਲਮੀ ਹੀਰੋਆਂ ਦੀ ਥਾਂ ਮਹਾਨ ਵਿਗਿਆਨੀਆਂ,ਇਨਕਲਾਬੀ ਸ਼ਹੀਦਾਂ ਅਤੇ ਚਿੰਤਕਾਂ ਦੇ ਅਸਲ ਨਾਇਕਾਂ ਦੇ ਰੂ -ਬ -ਰੂ ਕਰਵਾਉਣਾ ਹੈ ਤਾਂ ਕਿ ਇਕ ਵਿਗਿਆਨਕ, ਸਿਹਤਮੰਦ ਅਤੇ ਬਿਹਤਰ ਸਮਾਜ ਦੀ ਉਸਾਰੀ ਵਿਚ ਉਹ ਆਪਣਾ ਵੱਡਾ ਯੋਗਦਾਨ ਪਾ ਸਕਣ। ਤਰਕਸ਼ੀਲ਼ ਆਗੂਆਂ ਰਾਣਾ ਕਾਲਾਝਾੜ, ਅਮਰਿੰਦਰ ਪਾਤੜਾਂ,ਮਨਦੀਪ ਬਨਾਰਸੀ, ਗੁਰਤੇਜ ਘਨੌਰ ਅਤੇ ਤਰਸੇਮ ਭਵਾਨੀਗੜ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਰਕਸ਼ੀਲ਼ ਮੈਂਬਰਾਂ ਦੀਆਂ ਡਿਊਟੀਆਂ ਲਗਾਉਣ ਸਮੇਤ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਬੰਧਿਤ ਸਕੂਲ ਮੁਖੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਪਹਿਲਾਂ ਵਾਂਗ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਕਿ ਪ੍ਰੀਖਿਆ ਲਈ ਰਜਿਸਟਰਡ ਕੀਤੇ ਗਏ ਵਿਦਿਆਰਥੀਆਂ ਦੀ ਹਾਜਰੀ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਤੇ ਐਡਵੋਕੇਟ ਰਾਜੀਵ ਲੋਹਟਬੱਦੀ, ਦੀਪਕ ਮਹਿਤਾ, ਪ੍ਰੋ.ਰਵਿੰਦਰ ਰਵੀ, ਨਰਿੰਦਰਪਾਲ ਸਿੰਘ,ਸਰਬਜੀਤ ਕੌਰ,ਧਰਮਿੰਦਰ ਸਿੰਘ,ਰਣਜੀਤ ਸਿੰਘ,ਪਰਮਜੀਤ ਸਿੰਘ, ਹਰਪ੍ਰੀਤ ਕੌਰ ,ਰਾਹੁਲ, ਚੇਤਨ, ਸੰਦੀਪ ਕੌਰ,ਪਾਰਸਦੀਪ ,ਸੰਜੀਵ ਨਾਸਤਿਕ, ਵਿਸ਼ਾਲ,ਇਸ਼ੂ ਆਦਿ ਸਾਥੀ ਹਾਜ਼ਰ ਸਨ।
Punjab Bani 01 September,2023
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ
ਪਟਿਆਲਾ, 1 ਸਤੰਬਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।
Punjab Bani 01 September,2023
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ 'ਤੇ ਭਰਤੀ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।
Punjab Bani 31 August,2023
ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ ਆਨਲਾਈਨ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਖਿਡਾਰੀਆਂ ਨੂੰ ਵੀ ਮੌਕੇ ਉੱਤੇ ਪੁੱਜਣ ਉੱਤੇ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ: ਮੀਤ ਹੇਅਰ ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ। ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ। ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
Punjab Bani 31 August,2023
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਵੱਲੋਂ ਡੇਂਗੂ ਤੇ ਚਿਕਨਗੁਨੀਆ ਦਾ ਪਸਾਰਾ ਰੋਕਣ ਲਈ ਜਾਇਜ਼ਾ ਮੀਟਿੰਗ
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਵੱਲੋਂ ਡੇਂਗੂ ਤੇ ਚਿਕਨਗੁਨੀਆ ਦਾ ਪਸਾਰਾ ਰੋਕਣ ਲਈ ਜਾਇਜ਼ਾ ਮੀਟਿੰਗ -ਨਗਰ ਨਿਗਮ ਵੱਲੋਂ 8 ਟੀਮਾਂ ਗਠਿਤ, ਸਿਹਤ ਵਿਭਾਗ ਨਾਲ ਮਿਲਕੇ ਚੈਕਿੰਗ ਕਰਕੇ ਕੱਟੇ ਜਾਣਗੇ ਚਲਾਨ ਪਟਿਆਲਾ, 31 ਅਗਸਤ: ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਨਿਗਮ ਅਧੀਨ ਖੇਤਰ ਵਿੱਚ ਡੇਂਗੂ ਤੇ ਚਿਕਨਗੁਨੀਆ ਦਾ ਪਸਾਰਾ ਰੋਕਣ ਲਈ ਸਿਹਤ ਵਿਭਾਗ ਤੇ ਨਗਰ ਨਿਗਮ ਅਧਿਕਾਰੀਆਂ ਨਾਲ ਇੱਕ ਸਾਂਝੀ ਜਾਇਜ਼ਾ ਮੀਟਿੰਗ ਕੀਤੀ। ਮਨੀਸ਼ਾ ਰਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸ਼ਹਿਰ ਵਿੱਚ ਸਾਫ਼-ਸਫ਼ਾਈ ਦੀ ਮੁਹਿੰਮ ਵੀ ਵਿੱਢੀ ਗਈ ਹੈ। ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਕਮਿਸ਼ਨਰ ਅਦਿੱਤਿਆ ਉਪਲ ਦੇ ਆਦੇਸ਼ਾਂ ਤਹਿਤ 8 ਵਿਸ਼ੇਸ਼ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਸਿਹਤ ਵਿਭਾਗ ਨਾਲ ਮਿਲਕੇ ਸ਼ਹਿਰ ਵਿੱਚ 60 ਵਾਰਡਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਡੇਂਗੂ ਚਿਕਨਗੁਨੀਆ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਨ ਵੀ ਕੱਟੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸਮੂਹ ਸੈਨਟਰੀ ਇੰਸਪੈਕਟਰਾਂ ਨੂੰ ਵਿਸ਼ੇਸ਼ ਹਦਾਇਤ ਕੀਤੀ ਗਈ ਹੈ ਕਿ ਡੇਂਗੂ ਦੇ ਹਾਟ-ਸਪਾਟ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਜਾਵੇ, ਕਿਸੇ ਵੀ ਥਾਂ 'ਤੇ ਕੂੜੇ ਦੇ ਢੇਰ ਨਾ ਹੋਣ, ਜਨਤਕ ਪਖਾਨਿਆਂ ਦੀ ਵਿਸ਼ੇਸ਼ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਲੋਕਾਂ ਨੂੰ ਵੀ ਸਫਾਈ ਬਾਰੇ ਜਾਗਰੂਕ ਕੀਤਾ ਜਾਵੇ। ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਤੇ ਨਗਰ ਨਿਗਮ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਤਾਂ ਕਿ ਡੇਂਗੂ ਤੇ ਚਿਕਨਗੁਨੀਆ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਮੀਟਿੰਗ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਸਿੰਘ, ਸਿਹਤ ਅਫ਼ਸਰ ਡਾ. ਸ਼ਿਖਾ, ਚੀਫ਼ ਸੈਨੈਟਰੀ ਇੰਸਪੈਕਟਰ ਤੇ ਸਮੂਹ ਸੈਨੈਟਰੀ ਇੰਸਪੈਕਟਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 31 August,2023
9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ
9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ ਯੂਕੇ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ ਗੱਤਕਾ ਦੇ ਜੌਹਰ ਚੰਡੀਗੜ੍ਹ/ਯੂ.ਕੇ., 31 ਅਗਸਤ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ। ਸਲੋਹ ਤੋਂ ਸੰਸਦ ਮੈਂਬਰ ਅਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਗੱਤਕਾ ਫੈਡਰੇਸ਼ਨ ਯੂਕੇ ਦੇ ਸੰਸਥਾਪਕ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਇਸ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲਾਨਾ ਕੌਮੀ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਅਤੇ ਮਰਦ ਤੇ ਔਰਤਾਂ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਗ੍ਰੇਵਜੈਂਡ ਵਿੱਚ 2013 ਤੋਂ ਸ਼ੁਰੂ ਹੋਣ ਪਿੱਛੋਂ ਇਹ ਨੈਸ਼ਨਲ ਗੱਤਕਾ ਮੁਕਾਬਲੇ ਪਿਛਲੇ ਸਾਲਾਂ ਦੌਰਾਨ ਵੱਖ-ਵੱਖ ਅੱਠ ਸ਼ਹਿਰਾਂ ਜਿਵੇਂ ਕਿ ਸਾਲ 2014 ਵਿੱਚ ਡਰਬੀ ਵਿਖੇ, 2015 ਵਿੱਚ ਸਾਊਥਾਲ, 2016 ਵਿੱਚ ਸਮੈਥਵਿਕ (ਬਰਮਿੰਘਮ), 2017 ਵਿੱਚ ਇਲਫੋਰਡ (ਲੰਡਨ), 2018 ਵਿੱਚ ਸਲੋਹ, 2019 ਵਿੱਚ ਵੁਲਵਰਹੈਂਪਟਨ ਅਤੇ 2022 ਵਿੱਚ ਲੇਮਿੰਗਟਨ ਸਪਾ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਜਾ ਚੁੱਕੇ ਹਨ। ਢੇਸੀ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਹੇਜ਼ ਵੱਲੋਂ ਪਹਿਲੀ ਵਾਰ ਇਸ ਰਾਸ਼ਟਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇੰਨਾਂ ਮੁਕਾਬਲਿਆਂ ਦੌਰਾਨ ਲੜਕੀਆਂ ਅਤੇ ਲੜਕਿਆਂ ਨੂੰ ਸਦੀਆਂ ਪੁਰਾਣੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੀ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਨ ਦਾ ਸ਼ਾਨਦਾਰ ਮੌਕਾ ਹੈ। ਪ੍ਰਧਾਨ ਤਨਮਨਜੀਤ ਢੇਸੀ ਨੇ ਗੱਤਕਾ ਫੈਡਰੇਸ਼ਨ ਯੂਕੇ ਦੇ ਸਕੱਤਰ ਹਰਮਨ ਸਿੰਘ ਜੌਹਲ, ਸੇਫ਼ਟੈਕ ਸਿਸਟਮਜ਼ ਲਿਮਟਿਡ ਦੇ ਐਮ.ਡੀ. ਸਰਬਜੀਤ ਸਿੰਘ ਗਰੇਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਕੇ ਦੇਸ਼ ਦੀਆਂ ਸਮੂਹ ਗੱਤਕਾ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਬੰਧਕਾਂ ਕੋਲ ਐਂਟਰੀ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ। ਤਨਮਨਜੀਤ ਢੇਸੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਇੱਕ ਮੁਫ਼ਤ ਤੇ ਪਰਿਵਾਰਕ ਈਵੈਂਟ ਹੈ ਜੋ ਸਭ ਲੋਕਾਂ ਲਈ ਖੁੱਲੀ ਹੋਵੇਗੀ ਜਿੱਥੇ ਦਿਨ ਭਰ ਲੰਗਰ ਅਤੇ ਰਿਫਰੈਸ਼ਮੈਂਟ ਦੀ ਸੇਵਾ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਵੀ ਸੱਜਣ ਇਸ ਮੌਕੇ ਵਲੰਟੀਅਰ ਬਣਾਉਣਾ ਚਾਹੁੰਦੇ ਹਨ ਜਾਂ ਆਪਣੇ ਕਾਰੋਬਾਰਾਂ ਨੂੰ ਸਪਾਂਸਰ ਕਰਨਾ ਚਾਹੁੰਦੇ ਹਨ ਉਹ ਕਿਰਪਾ ਕਰਕੇ ਜ਼ਰੂਰ ਸਾਡੇ ਨਾਲ ਸੰਪਰਕ ਕਰਨ। ਉਨਾਂ ਯੂਕੇ ਦੇ ਸਮੂਹ ਗੁਰਦਵਾਰਾ ਪ੍ਰਬੰਧਕਾਂ, ਰਾਜਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਦੀ ਖੇਡ, ਗੱਤਕੇ, ਲਈ ਆਪਣਾ ਸਮਰਥਨ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ਼ ਹੇਜ ਦੇ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਨਾਨਕਸਰ ਵਾਲੇ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਬਰਤਾਨੀਆ ਅਤੇ ਭਾਰਤ ਤੋਂ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰੀਆਂ ਭਰ ਕੇ ਸਮਾਗਮ ਦੀ ਸ਼ੋਭਾ ਵਧਾਉਣਗੀਆਂ।
Punjab Bani 31 August,2023
ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ
ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ -ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਨੇ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਪਟਿਆਲਾ, 31 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿਜੀ ਤੌਰ 'ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ। ਡਿਪਟੀ ਕਮਿਸ਼ਨਰ ਅੱਜ ਇੱਥੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਕਰਨ ਆਏ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਪ੍ਰਤਾਪ ਸਿੰਘ ਤੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਦੇ ਪ੍ਰਿੰਸੀਪਲ ਜਸਜੀਤ ਸੋਹੀ ਨਾਲ ਗੱਲਬਾਤ ਕਰ ਰਹੇ ਸਨ। ਚੇਅਰਮੈਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਅਤੇ ਗੁਰਮਤਿ ਕਾਲਜ ਵਿੱਦਿਅਕ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਹਾਲੀਆ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਬਹੁਤ ਮਦਦ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਵੀ ਆਪਣੀ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਹੈ।
Punjab Bani 31 August,2023
ਡਿਪਟੀ ਕਮਿਸ਼ਨਰ ਵੱਲੋਂ ਕੋਰਟਾਂ 'ਚ ਚੱਲਦੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਕੋਰਟਾਂ 'ਚ ਚੱਲਦੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ -ਗੰਭੀਰਤਾ ਨਾਲ ਪੈਰਵਾਈ ਕਰਨ ਤੇ ਵਿਭਾਗੀ ਜਵਾਬ ਦਾਅਵੇ ਸਮੇਂ ਸਿਰ ਦਾਇਰ ਕਰਨ ਲਈ ਹਦਾਇਤਾਂ ਪਟਿਆਲਾ, 31 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਰਕਾਰੀ ਅਧਿਕਾਰੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਸਮੇਤ ਹੋਰ ਵੱਖ-ਵੱਖ ਅਦਾਲਤਾਂ ਵਿੱਚ ਚੱਲਦੇ ਸਰਕਾਰੀ ਵਿਭਾਗਾਂ ਦੇ ਅਦਾਲਤੀ ਕੇਸਾਂ ਦੀ ਪੈਰਵਾਈ ਗੰਭੀਰਤਾ ਨਾਲ ਕਰਨ ਅਤੇ ਇਨ੍ਹਾਂ ਦੇ ਜਵਾਬ ਦਾਅਵੇ ਮਿੱਥੇ ਦੇ ਅੰਦਰ-ਅੰਦਰ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕੋਰਟਾਂ ਵਿੱਚ ਚੱਲਦੇ ਮਾਮਲਿਆਂ ਅਤੇ ਖਾਸ ਕਰਕੇ ਜਿਹੜੇ ਮਾਮਲਿਆਂ ਵਿੱਚ ਸਟੇਟ ਆਫ਼ ਪੰਜਾਬ ਅਤੇ ਡਿਪਟੀ ਕਮਿਸ਼ਨਰ ਨੂੰ ਧਿਰ ਬਣਾਇਆ ਗਿਆ ਹੁੰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਵਿਭਾਗੀ ਜਵਾਬ ਦਾਅਵੇ ਸਮੇਂ ਸਿਰ ਦਾਇਰ ਕਰਨ ਅਤੇ ਇਨ੍ਹਾਂ ਵਿੱਚ ਹੁੰਦੀ ਤਾਰੀਕ ਦਰ ਤਾਰੀਕ ਕਾਰਵਾਈ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸਮੇਂ ਸਿਰ ਸੂਚਿਤ ਕਰਨ ਦੀ ਵੀ ਹਦਾਇਤ ਕੀਤੀ ਹੈ। ਸਾਕਸ਼ੀ ਸਾਹਨੀ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੋਰਟ ਕੇਸਾਂ ਬਾਰੇ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਦੀ ਸੂਚਨਾ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪੁੱਜਦੀ ਕਰਨ। ਇਸ ਤੋਂ ਬਿਨ੍ਹਾਂ ਅਦਾਲਤੀ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਿਸ ਮਾਮਲੇ ਵਿੱਚ ਇੱਕ ਤੋਂ ਜਿਆਦਾ ਵਿਭਾਗ ਪਾਰਟੀ ਹੋਣ ਉਨ੍ਹਾਂ ਵਿੱਚ ਆਪਸੀ ਤਾਲਮੇਲ ਜਰੂਰ ਰੱਖਿਆ ਜਾਵੇ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਹੋਣ ਦੀ ਸੂਰਤ ਵਿੱਚ ਸਬੰਧਤ ਵਿਭਾਗ ਦਾ ਜ਼ਿਲ੍ਹੇ ਦਾ ਮੁਖੀ ਅਧਿਕਾਰੀ ਜਿੰਮੇਵਾਰੀ ਹੋਵੇਗਾ। ਮੀਟਿੰਗ ਮੌਕੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਤੇ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਡੀ.ਐਸ.ਪੀ. ਦਲਬੀਰ ਸਿੰਘ ਗਿੱਲ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 31 August,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ - ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ - ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ। ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ।
Punjab Bani 31 August,2023
ਆਈ.ਸੀ.ਐਸ.ਐਸ.ਆਰ ਨਵੀਂ ਦਿੱਲੀ ਨੇ ਓਪਨ ਯੂਨੀਵਰਸਿਟੀ ਨੂੰ ਖੋਜ ਪ੍ਰੋਜੈਕਟ ਦੀ ਗ੍ਰਾਂਟ ਮਨਜ਼ੂਰ ਕੀਤੀ
ਆਈ.ਸੀ.ਐਸ.ਐਸ.ਆਰ ਨਵੀਂ ਦਿੱਲੀ ਨੇ ਓਪਨ ਯੂਨੀਵਰਸਿਟੀ ਨੂੰ ਖੋਜ ਪ੍ਰੋਜੈਕਟ ਦੀ ਗ੍ਰਾਂਟ ਮਨਜ਼ੂਰ ਕੀਤੀ ਪਟਿਆਲਾ, 31 ਅਗਸਤ: ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ), ਸਿੱਖਿਆ ਮੰਤਰਾਲਾ, ਨਵੀਂ ਦਿੱਲੀ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੂੰ 6 ਮਹੀਨੇ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਹੈ। ਇੰਸਟੀਚਿਊਟ ਨੂੰ ਪ੍ਰਦਾਨ ਕੀਤੇ ਗਏ "ਪੰਜਾਬ ਦੇ ਟਿਕਾਊ ਖੇਤੀ ਵਿਗਿਆਨ ਲਈ ਮਿਲਟ ਵੈਲਿਊ-ਚੇਨ ਦਾ ਵਿਕਾਸ" ਸਿਰਲੇਖ ਵਾਲਾ ਖੋਜ ਪ੍ਰੋਜੈਕਟ ਸਹਿਯੋਗੀ ਖੋਜ ਵਜੋਂ ਸ਼ੁਰੂ ਕੀਤਾ ਜਾਵੇਗਾ। ਇਹ ਖੋਜ ਪੰਜਾਬ ਦੇ ਪੂਰੇ ਖੇਤਰ ਨੂੰ ਕਲਾਵੇ ਵਿੱਚ ਲਵੇਗੀ ਅਤੇ ਭਾਰਤ ਸਰਕਾਰ ਦੀ ਪਹਿਲਕਦਮੀ, 2023 ਦੇ ਬਾਜਰੇ ਦੇ ਸਾਲ ਵਜੋਂ ਪ੍ਰਭਾਵ ਦੇ ਮੁਲਾਂਕਣ 'ਤੇ ਧਿਆਨ ਕੇਂਦਰਿਤ ਕਰੇਗੀ। ਚਾਰ ਮੈਂਬਰਾਂ ਦੀ ਟੀਮ ਵਿੱਚ ਪ੍ਰੋਜੈਕਟ ਕੋਆਰਡੀਨੇਟਰ ਡਾ. ਸ਼ੈਫਾਲੀ ਬੇਦੀ, ਸਹਾਇਕ ਪ੍ਰੋਫੈਸਰ, (ਜੇ.ਜੀ.ਐਨ.ਡੀ. ਪੀ.ਐਸ.ਓ.ਯੂ), ਪ੍ਰੋਜੈਕਟ ਡਾਇਰੈਕਟਰ ਡਾ. ਅਮਿਤੋਜ ਸਿੰਘ, ਡਾ. ਨਿਸ਼ਾ ਛਾਬੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ (ਵੇਰਕਾ), ਅੰਮ੍ਰਿਤਸਰ, ਅਤੇ ਡਾ. ਬੀ.ਐਸ. ਸੂਚ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ਼ਾਮਲ ਹਨ। ਪ੍ਰੋਫੈਸਰ, (ਡਾ.) ਕਰਮਜੀਤ ਸਿੰਘ, ਵਾਈਸ-ਚਾਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਨੇ ਟੀਮ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਖੋਜ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰੋ. ਜੀ. ਐਸ. ਬੱਤਰਾ, ਡੀਨ ਅਕਾਦਮਿਕ ਮਾਮਲੇ, ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਬਾਜਰੇ ਦੇ ਉਤਪਾਦਨ ਅਤੇ ਖਪਤ ਲਈ ਚੁਣੌਤੀਆਂ ਅਤੇ ਮੌਕਿਆਂ ਦੀ ਪਛਾਣ ਕਰਨ ਲਈ ਕਿਸਾਨਾਂ, ਖਪਤਕਾਰਾਂ ਅਤੇ ਹੋਰ ਹਿੱਸੇਦਾਰਾਂ ਦਾ ਸਰਵੇਖਣ ਕਰੇਗਾ। ਪ੍ਰੋ. ਮਨਜੀਤ ਸਿੰਘ, ਰਜਿਸਟਰਾਰ ਨੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਬਾਜਰੇ ਦੇ ਉਤਪਾਦਨ ਦੇ ਕਈ ਗੁਣਾਂ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰੇਗਾ। ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਪਹਿਲੀ ਓਪਨ ਯੂਨੀਵਰਸਿਟੀ ਹੈ ਜੋ ਓਪਨ ਡਿਸਟੈਂਸ ਲਰਨਿੰਗ ਮੋਡ ਵਿੱਚ ਸਿੱਖਿਆ ਪ੍ਰਦਾਨ ਕਰਦੀ ਹੈ। ਯੂਨੀਵਰਸਿਟੀ ਸਫਲਤਾਪੂਰਵਕ ਪੋਸਟ ਗ੍ਰੈਜੂਏਟ ਅਤੇ ਬੈਚਲਰ ਡਿਗਰੀ ਪ੍ਰੋਗਰਾਮ ਚਲਾ ਰਹੀ ਹੈ, ਜਿਵੇਂ ਕਿ ਐਮ.ਏ. ਅੰਗਰੇਜੀ, ਐਮ.ਏ. ਪੰਜਾਬੀ, ਐਮ.ਐਸ.ਸੀ. ਕੰਪਿਊਟਰ ਸਾਇੰਸ, ਐਮ.ਕਾਮ, ਬੀ.ਏ. ਲਿਬਰਲ ਆਰਟਸ, ਬੀ.ਐਸ.ਸੀ. ਡਾਟਾ ਸਾਇੰਸ, ਬੀ.ਕਾਮ. ਡਿਜੀਟਲ ਅਤੇ ਕਈ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ।
Punjab Bani 31 August,2023
ਭਾਸ਼ਾ ਵਿਭਾਗ ਪੰਜਾਬ ਵਿਖੇ ਮਨਾਇਆ ਗਿਆ ਸੰਸਕ੍ਰਿਤ ਦਿਵਸ
ਭਾਸ਼ਾ ਵਿਭਾਗ ਪੰਜਾਬ ਵਿਖੇ ਮਨਾਇਆ ਗਿਆ ਸੰਸਕ੍ਰਿਤ ਦਿਵਸ ਪਟਿਆਲਾ, 31 ਅਗਸਤ: ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਭਾਸ਼ਾਵਾਂ ਦੀ ਜਨਨੀ ਸੰਸਕ੍ਰਿਤ ਨੂੰ ਸਮਰਪਿਤ ਸੰਸਕ੍ਰਿਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਸ਼ੁਰੂ ਵਿਚ ਡਾ. ਵੀਰਪਾਲ ਕੌਰ, ਐਡੀਸ਼ਨਲ ਡਾਇਰੈਕਟਰ ਭਾਸ਼ਾ ਵਿਭਾਗ ਜੀ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੰਸਕ੍ਰਿਤ ਪ੍ਰੇਮੀਆਂ ਨੂੰ ਜੀ ਆਇਆਂ ਆਖਦੇ ਹੋਏ ਵਿਭਾਗ ਵੱਲੋਂ ਸੰਸਕ੍ਰਿਤ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਤਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਭਾਸ਼ਾ ਵਿਭਾਗ ਪੰਜਾਬੀ ਦੀ ਪ੍ਰਫੁਲਤਾ ਲਈ ਨਿਰੰਤਰ ਯਤਨ ਕਰ ਰਿਹਾ ਹੈ ਉਥੇ ਸੰਸਕ੍ਰਿਤ ਦੇ ਵਿਕਾਸ ਲਈ ਆਪਣਾ ਪੂਰਾ ਜ਼ੋਰ ਲਗਾ ਰਿਹਾ ਹੈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਦਾਰ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ.ਆਰ.ਟੀ.ਸੀ. ਵੱਲੋਂ ਆਪਣੇ ਭਾਸ਼ਣ ਵਿਚ ਜਿੱਥੇ ਭਾਸ਼ਾ ਵਿਭਾਗ ਵੱਲੋਂ ਭਾਸ਼ਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਉਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਸ਼ਾ ਅਤੇ ਕਲਾ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ ਹੈ। ਇਸ ਕਾਰਜ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਵਿੱਤੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਸਮਾਗਮ ਵਿਚ ਪਹੁੰਚੇ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਵੱਲੋਂ ਭਾਸ਼ਾ ਵਿਭਾਗ ਨਾਲ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਕਰਦੇ ਹੋਏ ਉਨ੍ਹਾਂ ਵੱਲੋਂ ਦਸਮ ਗ੍ਰੰਥ ਸਬੰਧੀ ਕੀਤੇ ਆਪਣੇ ਖੋਜ ਕਾਰਜ ਵਿਚ ਆਏ ਸੰਸਕ੍ਰਿਤ ਹਵਾਲਿਆਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ। ਸਮਾਗਮ ਵਿਚ ਮੁੱਖ ਵਕਤਾ ਵਜੋਂ ਸ਼ਾਮਲ ਹੋਏ ਡਾ. ਜਗਦੀਸ਼ ਪ੍ਰਸਾਦ ਸੇਮਵਾਲ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਵੱਲੋਂ ਸੰਸਕ੍ਰਿਤ ਭਾਸ਼ਾ ਦੀ ਪ੍ਰਾਚੀਨ ਕਾਲ ਅਤੇ ਆਧੁਨਿਕ ਸਮੇਂ ਵਿਚ ਲੋੜ ਨੂੰ ਮੁੱਖ ਰੱਖਦੇ ਹੋਏ ਭਾਵਪੂਰਤ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਰਬਾਣੀ ਅਤੇ ਪੰਜਾਬੀ ਭਾਸ਼ਾ ਦਾ ਹਵਾਲਾ ਦਿੰਦਿਆਂ ਹੋਇਆਂ ਮੌਜੂਦਾ ਸਮੇਂ ਵਿਚ ਸੰਸਕ੍ਰਿਤ ਭਾਸ਼ਾ ਸਿੱਖਣ ਦੀ ਲੋੜ ਤੇ ਜ਼ੋਰ ਦਿੱਤਾ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਡਾ. ਮਹੇਸ਼ ਗੌਤਮ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਨੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਸੰਸਕ੍ਰਿਤ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਸੰਸਕ੍ਰਿਤ ਭਾਸ਼ਾ ਦੇ ਮੌਜੂਦਾ ਸਰੂਪ ਬਾਰੇ ਜਨ-ਮਾਨਸ ਨੂੰ ਜਾਣੂ ਕਰਵਾਇਆ ਜਾ ਸਕੇ। ਇਸ ਸਮਾਗਮ ਵਿਚ ਸਾਈਂ ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਦਾ ਗਾਇਨ ਕੀਤਾ ਗਿਆ ਅਤੇ ਪ੍ਰੇਮ ਧਾਮ ਵਿਦਿਆ ਮੰਦਿਰ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਨਾਟਕ "ਪ੍ਰਯਾਵਰਣ" ਸੰਸਕ੍ਰਿਤ ਭਾਸ਼ਾ ਵਿਚ ਪੇਸ਼ ਕੀਤਾ ਗਿਆ। ਇਸ ਸਮਾਗਮ ਵਿਚ ਵੱਖ-ਵੱਖ ਸੰਸਕ੍ਰਿਤ ਕਵੀਆਂ/ਆਚਾਰੀਆਂ ਵੱਲੋਂ ਸਲੋਕ ਉਚਾਰਣ/ਕਵਿਤਾ ਗਾਇਨ ਕੀਤਾ ਗਿਆ ਜਿਨ੍ਹਾਂ ਵਿਚ ਪ੍ਰਮੁੱਖ ਤੌਰ ਤੇ ਡਾ. ਰੀਨਾ, ਡਾ. ਓਮਨਦੀਪ ਸ਼ਰਮਾ, ਆਚਾਰਯ ਗੁਰਦਾਸ, ਡਾ. ਕਪਿਲ, ਸ੍ਰੀ ਗਗਨਦੀਪ ਪਾਠਕ, ਮੈਡਮ ਕਵਿਤਾ, ਡਾ. ਆਸ਼ੀਸ਼ ਕੁਮਾਰ ਅਤੇ ਡਾ. ਅੰਗਰਾਜ ਸ਼ਰਮਾ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਸਮਾਗਮ ਵਿਚ ਸੁਰਿੰਦਰ ਸ਼ਰਮਾ ਨਾਗਰਾ ਦੀ ਪੁਸਤਕ "ਵੈਦਿਕ ਸੰਸਕ੍ਰਿਤੀ" ਰਿਲੀਜ਼ ਕੀਤੀ ਗਈ। ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਗੁਰਨਾਮ ਸਿੰਘ ਅਕੀਦਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮਾਗਮ ਦੀ ਸਮੁੱਚੀ ਰੂਪ-ਰੇਖਾ ਸ੍ਰੀ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਤੇ ਦਵਿੰਦਰ ਕੌਰ, ਖੋਜ ਅਫ਼ਸਰ ਨੇ ਤਿਆਰ ਕੀਤੀ। ਡਾ. ਸਤਨਾਮ ਸਿੰਘ, ਡਿਪਟੀ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਆਏ ਸਾਹਿਤਕਾਰਾਂ/ਵਿਦਵਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਮਨਜਿੰਦਰ ਸਿੰਘ, ਖੋਜ ਅਫਸਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬੀ ਦੇ ਉੱਘੇ ਵਿਦਵਾਨ ਵੀ ਸ਼ਾਮਲ ਹੋਏ ਜਿਨ੍ਹਾਂ ਵਿਚ ਸੁਖਵਿੰਦਰ ਸੇਖੋਂ, ਗੁਰਚਰਨ ਚੰਨ, ਗੁਰਦਰਸ਼ਨ ਸਿੰਘ ਸੀਲ, ਕੁਲਵੰਤ ਸਿੰਘ ਸੈਦੋਕੇ, ਧਰਮ ਕੰਮੇਆਣਾ, ਡਾ. ਹਰਨੇਕ ਸਿੰਘ, ਬਚਨ ਸਿੰਘ ਗੁਰਮ, ਦਰਸ਼ਨ ਸਿੰਘ ਪਸੇਆਣਾ, ਤੇਜਿੰਦਰ ਅਨਜਾਣਾ, ਬਲਵਿੰਦਰ ਭੱਟੀ, ਤ੍ਰਿਲੋਕ ਢਿੱਲੋਂ, ਕੈਪਟਨ ਚਮਕੌਰ ਸਿੰਘ ਚਹਿਲ ਤੋਂ ਇਲਾਵਾ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ,ਹਰਭਜਨ ਕੌਰ, ਡਿਪਟੀ ਡਾਇਰੈਕਟਰ, ਅਸ਼ਰਫ ਮਹਿਮੂਦ ਨੰਦਨ, ਸੁਰਿੰਦਰ ਕੌਰ, ਜਸਪ੍ਰੀਤ ਕੌਰ,ਸਹਾਇਕ ਡਾਇਰੈਕਟਰ, ਡਾ. ਸੰਤੋਖ ਸਿੰਘ, ਡਾ. ਸਤਪਾਲ ਸਿੰਘ, ਖੋਜ ਅਫਸਰ, ਭਗਵਾਨ ਸਿੰਘ, ਜਸਬੀਰ ਸਿੰਘ ਅਤੇ ਗੁਰਮੇਲ ਸਿੰਘ, ਜਗਮੇਲ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।
Punjab Bani 31 August,2023
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ -ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਖੇਡ ਮੁਕਾਬਲਿਆਂ ਦਾ ਵਧ ਚੜ ਕੇ ਆਨੰਦ ਮਾਨਣ ਦਾ ਸੱਦਾ -1 ਤੋਂ 10 ਸਤੰਬਰ ਤੱਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ -ਖਿਡਾਰੀਆਂ ਦੀ ਮੌਕੇ 'ਤੇ ਵੀ ਹੋ ਸਕੇਗੀ ਰਜਿਸਟਰੇਸ਼ਨ ਪਟਿਆਲਾ, 31 ਅਗਸਤ: ਪਟਿਆਲਾ ਜ਼ਿਲ੍ਹੇ ਵਿੱਚ 1 ਸਤੰਬਰ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਹਿੱਸਾ ਲੈਣ ਲਈ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਖੇਡ ਮੁਕਾਬਲੇ ਕਰਵਾਉਣ ਲਈ ਟੀਮ ਪਟਿਆਲਾ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇੱਥੇ ਬਲਾਕ ਪੱਧਰ 'ਤੇ ਅਥਲੈਕਿਟਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ ਖੋ, ਰੱਸਾਕਸੀ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਤਾਂ ਜੋ ਘਰ ਘਰ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ 2023' ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪੱਧਰੀ ਟੂਰਨਾਮੈਂਟ ਵੱਖ-ਵੱਖ ਬਲਾਕਾਂ ਵਿੱਚ ਮਿਤੀ 1 ਸਤੰਬਰ ਤੋਂ 10 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਇਹਨਾਂ ਟੂਰਨਾਮੈਂਟਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਨਿਸ਼ਚਿਤ ਮਿਤੀਆਂ ਅਨੁਸਾਰ ਟੂਰਨਾਮੈਂਟ ਵਾਲੇ ਸਥਾਨ 'ਤੇ ਸਵੇਰੇ 7.00 ਵਜੇ ਰਿਪੋਰਟ ਕਰਨਗੇ। ਇਹਨਾਂ ਟੂਰਨਾਮੈਂਟਾਂ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਪ੍ਰੰਤੂ ਜੇਕਰ ਕਿਸੇ ਕਾਰਨ ਕਰਕੇ ਕਿਸੇ ਖਿਡਾਰੀ ਦੀ ਰਜਿਸਟ੍ਰੇਸ਼ਨ ਆਨਲਾਈਨ ਨਹੀਂ ਹੋ ਸਕੀ ਤਾਂ ਸਬੰਧਤ ਖਿਡਾਰੀ ਟੂਰਨਾਮੈਂਟ ਵਾਲੇ ਦਿਨ ਸਬੰਧਤ ਬਲਾਕ ਇੰਚਾਰਜ ਨਾਲ ਤਾਲਮੇਲ ਕਰਕੇ ਮੌਕੇ ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 10 ਬਲਾਕ 'ਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਟਿਆਲਾ ਸ਼ਹਿਰੀ ਬਲਾਕ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ 1 ਸਤੰਬਰ ਤੋਂ 3 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਸ ਦੇ ਕਨਵੀਨਰ ਰੈਸਲਿੰਗ ਕੋਚ ਤੇਜਪਾਲ ਸਿੰਘ ਸੰਪਰਕ ਨੰਬਰ 98885-35236 ਹਨ, ਪਾਤੜਾਂ ਬਲਾਕ ਦੇ ਮੁਕਾਬਲੇ 1 ਤੋਂ 3 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਡ ਸਟੇਡੀਅਮ ਘੱਗਾ ਵਿਖੇ ਕਰਵਾਏ ਜਾਣਗੇ, ਜਿਸ ਦੇ ਕਨਵੀਨਰ ਵਾਲੀਬਾਲ ਕੋਚ ਬਹਾਦਰ ਸਿੰਘ ਸੰਪਰਕ ਨੰਬਰ 98159-97222 ਹਨ। ਰਾਜਪੁਰਾ ਬਲਾਕ ਦੇ ਮੁਕਾਬਲੇ ਨੀਲਮ ਸਟੇਡੀਅਮ, ਰਾਜਪੁਰਾ ਵਿਖੇ 1 ਤੋਂ 3 ਸਤੰਬਰ ਤੱਕ ਹੋਣਗੇ, ਜਿਸ ਦੇ ਕਨਵੀਨਰ ਟੇਬਲ ਟੈਨਿਸ ਕੋਚ ਹਰਮਨਪ੍ਰੀਤ ਸਿੰਘ ਸੰਪਰਕ ਨੰਬਰ 98728-01722 ਹਨ। ਸਨੌਰ ਬਲਾਕ ਦੇ ਮੁਕਾਬਲੇ 1 ਤੋਂ 4 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਸਨੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਨੌਰ ਵਿਖੇ ਹੋਣਗੇ ਜਿਸ ਦੇ ਕਨਵੀਨਰ ਹੈਂਡਬਾਲ ਕੋਚ ਇੰਦਰਜੀਤ ਸਿੰਘ ਸੰਪਰਕ ਨੰਬਰ 98723-55185 ਹਨ। ਇਸੇ ਤਰ੍ਹਾਂ ਨਾਭਾ ਬਲਾਕ ਦੇ ਮੁਕਾਬਲੇ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ 1 ਤੋਂ 4 ਸਤੰਬਰ ਤੱਕ ਹੋਣਗੇ ਜਿਸ ਦੇ ਕਨਵੀਨਰ ਵਾਲੀਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 94647-75115 ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਘਨੌਰ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਤੇ ਬਹਾਦਰਗੜ੍ਹ ਸਟੇਡੀਅਮ, ਘਨੌਰ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਫੁੱਟਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 98152-35887 ਹਨ। ਸ਼ੰਭੂ ਕਲਾ ਬਲਾਕ ਦੇ ਮੁਕਾਬਲੇ ਨੀਲਪੁਰ ਸਟੇਡੀਅਮ, ਰਾਜਪੁਰਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਬਾਸਕਟਬਾਲ ਕੋਚ ਕੰਵਲਦੀਪ ਸਿੰਘ ਸੰਪਰਕ ਨੰਬਰ 98153-46783 ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਮੁਕਾਬਲੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਤੇ ਇਥੇ ਸਵਿਮਿੰਗ ਕੋਚ ਨਰੇਸ਼ ਕੁਮਾਰ ਕਨਵੀਨਰ ਹੋਣਗੇ ਜਿਨ੍ਹਾਂ ਦਾ ਸੰਪਰਕ ਨੰਬਰ 93162-01636 ਹੈ। ਇਸੇ ਤਰ੍ਹਾਂ ਸਮਾਣਾ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਤੇ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ 6 ਤੋਂ 8 ਸਤੰਬਰ ਤੱਕ ਹੋਣਗੇ ਤੇ ਇਥੇ ਕਨਵੀਨਰ ਫੁੱਟਬਾਲ ਕੋਚ ਬਲਬੀਰ ਚੰਦ ਸੰਪਰਕ ਨੰਬਰ 98150-91912 ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਨਰਹੇੜੀ ਬਲਾਕ ਵਿੱਚ 5 ਤੋਂ 9 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਭੁਨਰਹੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਗਣ ਤੇ ਕੇ.ਵੀ ਕਾਲਜ ਫਤਿਹਪੁਰ ਰਾਜਪੂਤਾ, ਭਗਵਾਨਪੁਰ ਜੱਟਾਂ ਵਿਖੇ ਕਨਵੀਨਰ ਹਾਕੀ ਕੋਚ ਗੁਰਵਿੰਦਰ ਸਿੰਘ ਸੰਪਰਕ ਨੰਬਰ 98157-45001 ਦੀ ਦੇਖ ਰੇਖ ਵਿੱਚ ਕਰਵਾਏ ਜਾਣਗੇ।
Punjab Bani 31 August,2023
ਮਹਿਕ ਗਰੇਵਾਲ ਦੀ ਅਗਵਾਈ ਹੇਠ ਯੂਥ ਕਾਂਗਰਸ਼ ਦੇ ਨਵੇਂ ਅਹੁਦੇਦਾਰਾਂ ਦਾ ਹੈਰੀਮਾਨ ਵੱਲੋਂ ਸਨਮਾਨ
ਮਹਿਕ ਗਰੇਵਾਲ ਦੀ ਅਗਵਾਈ ਹੇਠ ਯੂਥ ਕਾਂਗਰਸ਼ ਦੇ ਨਵੇਂ ਅਹੁਦੇਦਾਰਾਂ ਦਾ ਹੈਰੀਮਾਨ ਵੱਲੋਂ ਸਨਮਾਨ -ਟਕਸਾਲੀ ਕਾਂਗਰਸ਼ੀਆਂ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ-ਸਤਿਕਾਰ-ਹੈਰੀਮਾਨ ਪਟਿਆਲਾ- ਹਲਕਾ ਸਨੋਰ ਦੇ ਪਿੰਡ ਨੈਣਾ-ਖੁਰਦ ਵਿਖੇ ਟਕਸਾਲੀ ਕਾਂਗਰਸ਼ੀ ਆਗੂ ਤੇ ਮੀਤ ਪ੍ਰਧਾਨ ਮਹਿਕ ਰਣਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ’ਚ ਹਲਕਾ ਸਨੋਰ ਤੋਂ ਕਾਂਗਰਸ਼ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵੱਲੋਂ ਯੂਥ ਕਾਂਗਰਸ਼ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ਼ ਦੇ ਨਵੇ ਚੁਣੇ ਗਏ ਸੂਬਾ ਜਰਨਲ ਸਕੱਤਰ ਹਰਦੀਪ ਸਿੰਘ ਦੀਪ ਟਿਵਾਣਾ ਅਤੇ ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ਼ ਦੇ ਪ੍ਰਧਾਨ ਪ੍ਰਨਵ ਗੋਇਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਂਗਰਸ਼ੀ ਵਰਕਰਾਂ ਨੂੰ ਸੰਬੋਧਨ ਕਰਦਿਆ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਆਖਿਆ ਕਿ ਕਾਂਗਰਸ਼ ਪਾਰਟੀ ’ਚ ਹਮੇਸ਼ਾ ਮਿਹਨਤੀ ਅਤੇ ਟਕਸ਼ਾਲੀ ਕਾਂਗਰਸ਼ੀ ਪਰਿਵਾਰਾਂ ਦਾ ਮਾਣ-ਸਤਿਕਾਰ ਕੀਤਾ ਜਾਂਦਾ ਹੈ ਅਤੇ ਪਾਰਟੀ ਦੀ ਮਜਬੂਤੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਵਿਸ਼ੇਸ ਅਹੁਦੇਰੀਆਂ ਲਈ ਚੁਣਿਆ ਜਾਂਦਾ ਹੈ। ਹੈਰੀਮਾਨ ਨੇ ਆਖਿਆ ਕਿ ਕਾਂਗਰਸ਼ ਪਾਰਟੀ ਟਕਸਾਲੀ ਪਰਿਵਾਰਾਂ ਦਾ ਹਮੇਸ਼ਾ ਖਿਆਲ ਰੱਖਦੀ ਹੈ, ਜਿਸ ਕਾਰਨ ਵਰਕਰ ਸਿਰਫ਼ ਕਾਂਗਰਸ਼ ਪਾਰਟੀ ਨਾਲ ਹੀ ਜੁੜਨ ਨੂੰ ਪਹਿਲ ਦਿੰਦੇ ਹਨ ਨਾ ਕਿ ਕਿਸੇ ਵਿਸ਼ੇਸ ਵਿਅਕਤੀ ਨਾਲ। ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ਼ ਸਰਕਾਰ ਵੇਲੇ ਵੱਡੇ ਵੱਡੇ ਅਹੁਦਿਆਂ ’ਤੇ ਰਹਿਣ ਵਾਲੇ ਵਿਅਕਤੀ ਸੱਤਾ ਤਬਦੀਲੀ ਉਪਰੰਤ ਪਾਰਟੀ ਨੂੰ ਪਿੱਠ ਦਿਖਾ ਗਏ ਹਨ ਪ੍ਰੰਤੂ ਟਕਸ਼ਾਲੀ ਤੇ ਵਫਦਾਰ ਵਰਕਰ ਪਾਰਟੀ ਨਾਲ ਅੱਜ ਵੀ ਚਟਾਨ ਵਾਂਗ ਖੜ੍ਹੇ ਹਨ, ਜਿਨ੍ਹਾਂ ਨੂੰ ਪਾਰਟੀ ਪੂਰਾ ਮਾਣ-ਸਤਿਕਾਰ ਦੇਵੇਗੀ। ਇਸ ਮੌਕੇ ਮੀਤ ਪ੍ਰਧਾਨ ਮਹਿਕ ਗਰੇਵਾਲ, ਗੁਰਵਿੰਦਰ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਸ਼ੈਲੀ ਭਾਂਖਰ, ਨਵਜੋਤ ਸਿੰਘ ਜੋਤੀ, ਕਾਲਾ ਪੰਜੇਟਾਂ, ਜਗਦੀਪ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ, ਕੁਬੇਰ ਸ਼ਰਮਾਂ, ਗੁਰਵਿੰਦਰ ਪੰਜੌਲਾ, ਹਰੀ ਰਾਮ, ਅਮਨ ਥਿੰਦ, ਜਰਨੈਲ ਸਿੰਘ ਆਦਿ ਸਮੇਤ ਹੋਰ ਵੀ ਹਾਜਰ ਸਨ।
Punjab Bani 31 August,2023
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ ਪਟਿਆਲਾ, 31 ਅਗਸਤ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਵਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ ਅਤੇ ਮੌਕੇ 'ਤੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਾਹਲ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਜ਼ਰੂਰਤਮੰਦ ਕੈਦੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਪੜ੍ਹਨ ਲਿਖਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਨ ਲਿਖਣ ਨਾਲ ਕੈਦੀਆਂ ਦੇ ਮਨਾਂ ਵਿੱਚ ਅਤੇ ਉਨ੍ਹਾਂ ਦੀ ਸੋਚ ਵਿੱਚ ਬਦਲਾਅ ਆਏਗਾ, ਜੋ ਕਿ ਉਨ੍ਹਾਂ ਨੂੰ ਜੁਰਮ ਦੀ ਦੁਨੀਆ ਤੋਂ ਦੂਰ ਅਤੇ ਸਮਾਜ ਦੇ ਨਜ਼ਦੀਕ ਲੈ ਜਾਣ ਵਿੱਚ ਸਹਾਇਕ ਹੋਵੇਗਾ। ਇਸ ਤਰਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ। ਇਸ ਤੋਂ ਇਲਾਵਾ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਵਿਅਕਤੀਆਂ ਬਾਰੇ ਦੱਸਿਆ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ, ਭਾਵ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਦੇ ਮੈਂਬਰ, ਮਨੁੱਖਾਂ ਦੀ ਤਸਕਰੀ ਦਾ ਸ਼ਿਕਾਰ, ਔਰਤ ਜਾਂ ਬੱਚਾ, ਅਪਾਹਜ ਵਿਅਕਤੀ, ਸਮੂਹਿਕ ਆਫ਼ਤ, ਨਸਲੀ ਹਿੰਸਾ, ਜਾਤੀ ਅੱਤਿਆਚਾਰ, ਹੜ੍ਹ, ਸੋਕਾ, ਭੂਚਾਲ ਜਾਂ ਉਦਯੋਗਿਕ ਤਬਾਹੀ ਦੇ ਸ਼ਿਕਾਰ ਵਿਅਕਤੀ ਜਾਂ ਉਹ ਜੋ ਉਦਯੋਗਿਕ ਕਰਮਚਾਰੀ ਜਾਂ ਜੋ ਹਿਰਾਸਤ ਵਿੱਚ ਹੋਵੇ, ਇਹ ਸਾਰੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ ਅਤੇ ਇਹ ਵੀ ਦੱਸਿਆ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਵਿੱਚ ਸਥਿਤ ਫ਼ਰੰਟ ਆਫ਼ਿਸ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ਅਤੇ ਟੋਲ ਫ਼ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 31 August,2023
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ ਚੰਡੀਗੜ੍ਹ 30 ਅਗਸਤ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।
Punjab Bani 30 August,2023
ਆਦਿਤਿਆ-L1 ਲਾਂਚ ਲਈ ਤਿਆਰ, ਇਸਰੋ ਨੇ ਜਾਰੀ ਕੀਤੀ ਪਹਿਲੀ ਤਸਵੀਰ
ਆਦਿਤਿਆ-L1 ਲਾਂਚ ਲਈ ਤਿਆਰ, ਇਸਰੋ ਨੇ ਜਾਰੀ ਕੀਤੀ ਪਹਿਲੀ ਤਸਵੀਰ ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਬਾਅਦ ਯਾਨੀ 2 ਸਤੰਬਰ ਨੂੰ ਭਾਰਤ ਇੱਕ ਵਾਰ ਫਿਰ ਇਤਿਹਾਸ ਰਚਣ ਜਾ ਰਿਹਾ ਹੈ। ਇਸਰੋ 2 ਸਤੰਬਰ ਨੂੰ ਸਵੇਰੇ 11:50 ਵਜੇ ਆਦਿਤਿਆ-ਐਲ1 ਲਾਂਚ ਕਰੇਗਾ। ਇਸਰੋ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮਿਸ਼ਨ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਇਸ ਨੂੰ ਸਮੇਂ 'ਤੇ ਲਾਂਚ ਕੀਤਾ ਜਾਵੇਗਾ। ਇਸਰੋ ਨੇ ਆਦਿਤਿਆ-ਐਲ1 ਨੂੰ ਲੈ ਕੇ ਤਸਵੀਰਾਂ ਜਾਰੀ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਪਹਿਲੇ ਸੋਲਰ ਮਿਸ਼ਨ ਆਦਿਤਿਆ L1 ਨੂੰ ਇਸਦੇ ਲਾਂਚ ਪੈਡ 'ਤੇ ਤਾਇਨਾਤ ਕੀਤਾ ਗਿਆ ਹੈ। ਇਹ ਚਾਰ ਮਹੀਨਿਆਂ ਦੀ ਯਾਤਰਾ ਸ਼ੁਰੂ ਕਰੇਗਾ ਅਤੇ 1.5 ਮਿਲੀਅਨ ਕਿਲੋਮੀਟਰ ਦੀ ਦੂਰੀ ਤੈਅ ਕਰੇਗਾ। ਮਿਸ਼ਨ ਦਾ ਉਦੇਸ਼ ਅਸਲ ਸਮੇਂ ਵਿੱਚ ਸੂਰਜ ਅਤੇ ਪੁਲਾੜ ਦੇ ਮੌਸਮ 'ਤੇ ਇਸਦੇ ਪ੍ਰਭਾਵ ਦਾ ਅਧਿਐਨ ਕਰਨਾ ਅਤੇ ਹੋਰ ਮੁੱਖ ਉਦੇਸ਼ਾਂ ਨੂੰ ਪ੍ਰਾਪਤ ਕਰਨਾ ਹੈ ਜਿਵੇਂ ਕਿ 'ਕੋਰੋਨਲ ਹੀਟਿੰਗ, ਕੋਰੋਨਲ ਪੁੰਜ ਇਜੈਕਸ਼ਨ, ਪ੍ਰੀ-ਫਲੇਅਰ ਅਤੇ ਫਲੇਅਰ ਗਤੀਵਿਧੀਆਂ ਨੂੰ ਸਮਝਣਾ'। ਆਦਿਤਿਆ L1 ਲਾਗਰੇਂਜ 1 'ਤੇ ਸੈਟਲ ਹੋਣ ਲਈ 1.5 ਮਿਲੀਅਨ ਕਿਲੋਮੀਟਰ ਦੀ ਯਾਤਰਾ ਕਰੇਗਾ, ਜੋ ਕਿ ਸਪੇਸ ਵਿੱਚ ਇੱਕ ਬਿੰਦੂ ਹੈ ਜਿੱਥੇ ਦੋ ਆਕਾਸ਼ੀ ਪਦਾਰਥਾਂ (ਜਿਵੇਂ ਕਿ ਸੂਰਜ-ਧਰਤੀ) ਦੀ ਗਰੈਵੀਟੇਸ਼ਨਲ ਬਲ ਗਰੈਵੀਟੇਸ਼ਨਲ ਸੰਤੁਲਨ ਦੀ ਸਥਿਤੀ ਬਣਾਉਂਦਾ ਹੈ। ਇਸ ਨਾਲ ਪੁਲਾੜ ਯਾਨ ਬਿਨਾਂ ਬਾਲਣ ਦੇ ਉਸੇ ਸਥਿਤੀ ਵਿਚ ਰਹਿ ਸਕਦਾ ਹੈ। ਇਸਰੋ ਨੇ ਕਿਹਾ ਕਿ ਲਾਂਚ ਕਰਨ ਤੋਂ ਬਾਅਦ, ਪੁਲਾੜ ਯਾਨ ਨੂੰ ਸ਼ੁਰੂ ਵਿੱਚ ਧਰਤੀ ਦੇ ਹੇਠਲੇ ਪੰਧ ਵਿੱਚ ਰੱਖਿਆ ਜਾਵੇਗਾ। ਇਸ ਤੋਂ ਬਾਅਦ, ਇਸਨੂੰ ਆਨ-ਬੋਰਡ ਪ੍ਰੋਪਲਸ਼ਨ ਦੀ ਵਰਤੋਂ ਕਰਕੇ ਲੈਗਰੇਂਜ ਪੁਆਇੰਟ L1 ਵੱਲ ਲਾਂਚ ਕੀਤਾ ਜਾਵੇਗਾ। ਪੁਲਾੜ ਏਜੰਸੀ ਨੇ ਅੱਗੇ ਕਿਹਾ, ਇੱਕ ਵਾਰ ਜਦੋਂ ਇਹ ਧਰਤੀ ਦੇ ਗੁਰੂਤਾ ਖੇਤਰ ਤੋਂ ਬਾਹਰ ਨਿਕਲਦਾ ਹੈ, ਤਾਂ ਇਸਦਾ ਕਰੂਜ਼ ਪੜਾਅ ਸ਼ੁਰੂ ਹੋ ਜਾਵੇਗਾ ਅਤੇ ਵਾਹਨ ਨੂੰ L1 ਦੇ ਆਲੇ ਦੁਆਲੇ ਇੱਕ ਵੱਡੇ ਹਾਲੋ ਆਰਬਿਟ ਵਿੱਚ ਰੱਖਿਆ ਜਾਵੇਗਾ।
Punjab Bani 30 August,2023
ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਚੰਡੀਗੜ੍ਹ, 30 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ। ਸ. ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।
Punjab Bani 30 August,2023
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੀ ਸੰਗਤ ਨੂੰ ਦਿੱਤੀ ਵਧਾਈ ਬਾਬਾ ਬਕਾਲਾ (ਅੰਮ੍ਰਿਤਸਰ), 30 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਉਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਹਮੇਸ਼ਾ ਹੀ ਵਿਲੱਖਣ ਅਨੁਭਵ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਮਜ਼ਬੂਤ ਬੰਧਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਦ੍ਰਿੜ੍ਹ ਕਰਨ ਦਾ ਮੌਕਾ ਹੈ, ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।
Punjab Bani 30 August,2023
ਕੇਂਦਰੀ ਜੇਲ ਪਟਿਆਲਾ ਵਿਖੇ 240 ਬੰਦੀਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ
ਕੇਂਦਰੀ ਜੇਲ ਪਟਿਆਲਾ ਵਿਖੇ 240 ਬੰਦੀਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ ਪਟਿਆਲਾ, 30 ਅਗਸਤ: ਰੱਖੜੀ ਦੇ ਸ਼ੁਭ ਮੌਕੇ 'ਤੇ, ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਸਵੇਰੇ ਪਲ ਉਸ ਵੇਲੇ ਭਾਵੁਕ ਹੋ ਗਏ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿਖੇ ਸੁਖਾਵੇਂ ਮਾਹੌਲ ਵਿੱਚ ਬੰਦੀਆਂ ਨੂੰ ਆਪਣੇ ਭੈਣਾਂ-ਭਰਾਵਾਂ ਨਾਲ ਦੇ ਮੇਲ-ਮਿਲਾਪ ਅਤੇ ਰੱਖੜੀ ਦਾ ਤਿਉਹਾਰ ਮਨਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਨੇ ਕੇਂਦਰੀ ਜੇਲ ਦੇ ਬੰਦੀਆਂ ਲਈ ਰੱਖੜੀ ਦੇ ਤਿਉਹਾਰ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਦੌਰਾਨ ਲਗਭਗ 240 ਬੰਦੀਆਂ ਨੇ ਇਸ ਤਿਉਹਾਰ ਨੂੰ ਮਨਾਇਆ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਬੰਦੀਆਂ ਦੀ ਮਾਨਸਿਕਤਾ ਨੂੰ ਪ੍ਰਭਾਵਤ ਕਰਦੇ ਹੋਏ ਉਨ੍ਹਾਂ ਦੇ ਮੁੜ ਵਸੇਬੇ ਲਈ ਸਕਾਰਾਤਮਕ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਨੇ ਬੰਦੀਆਂ ਵਿੱਚ ਸਾਂਝ ਅਤੇ ਹਮਦਰਦੀ ਦੀ ਭਾਵਨਾ ਪੈਦਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਨਾ ਸਿਰਫ਼ ਕੈਦੀਆਂ ਨੂੰ ਆਪਣੇ ਭੈਣ-ਭਰਾਵਾਂ ਨਾਲ ਰੱਖੜੀ ਬੰਨ੍ਹਣ ਦੀ ਇਜਾਜ਼ਤ ਦਿੱਤੀ ਬਲਕਿ ਉਨ੍ਹਾਂ ਦੇ ਪਰਿਵਾਰਕ ਰਿਸ਼ਤਿਆਂ ਨੂੰ ਮੁੜ ਸੁਰਜੀਤ ਕਰਨ ਵਿੱਚ ਵੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਹ ਬੇਮਿਸਾਲ ਯਤਨ ਕੇਂਦਰੀ ਜੇਲ੍ਹ ਪਟਿਆਲਾ ਵੱਲੋਂ ਨਾ ਸਿਰਫ਼ ਬੰਦੀਆਂ ਦੀ ਸਰੀਰਕ, ਭਾਵਨਾਤਮਕ ਅਤੇ ਮਨੋਵਿਗਿਆਨਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰਗਤੀਸ਼ੀਲ ਪਹੁੰਚ ਦੀ ਦਾ ਪ੍ਰਮਾਣ ਹੈ। ਰੱਖੜੀ ਬੰਨ੍ਹਣ ਦੀ ਇਜ਼ਾਜਤ ਦੇਣਾ ਬੰਦੀਆਂ ਦੇ ਸੁਧਾਰ ਲਈ ਇਕ ਪ੍ਰੇਰਣਾ ਵਜੋਂ ਕੰਮ ਕਰੇਗੀ।
Punjab Bani 30 August,2023
ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਜਾਰੀ
ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਜਾਰੀ ਪਟਿਆਲਾ, 30 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਦਾ ਲਾਂਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅਜ਼ਾਦੀ ਦਿਹਾੜੇ ਤੇ ਮੌਕੇ 'ਤੇ ਕੀਤਾ ਗਿਆ ਹੈ। ਇਸ ਪ੍ਰਤੀਯੋਗਤਾ ਦੀਆਂ 4 ਅਹਿਮ ਸ਼੍ਰੇਣੀਆਂ ਹਨ ਜਿਨ੍ਹਾਂ ਵਿੱਚ ਵਿਦਿਆਰਥੀ/ ਨੌਜਵਾਨ ਉੱਦਮੀ,ਮਹਿਲਾ ਉੱਦਮੀ,ਦਿਵਿਆਂਗ ਉੱਦਮੀ ਅਤੇਓਪਨ ਕੈਟਾਗਰੀ ਦੇ ਉੱਦਮੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਜੋ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹੋਣ ਜਾਂ ਪਹਿਲਾਂ ਤੋਂ ਹੀ ਕਿਸੇ ਸਟਾਰਟਅੱਪ ਤੇ ਕੰਮ ਕਰ ਰਹੇ ਹੋਣ ਉਹ ਉਮੀਦਵਾਰ ਮਿਤੀ 15 ਸਤੰਬਰ 2023 ਤੱਕ ਗੂਗਲ ਲਿੰਕ https://tinyurl.com/4w3ae3kb ਤੇ ਕਲਿੱਕ ਕਰਕੇ ਆਪਣੀ ਰਜਿਸਟ੍ਰੇਸ਼ਨ ਇਸ ਪ੍ਰਤੀਯੋਗਤਾ ਵਾਸਤੇ ਕਰਵਾ ਸਕਦੇ ਹਨ। ਇਹ ਪ੍ਰਤੀਯੋਗਤਾ ਜਿੱਤਣ ਉਪਰੰਤ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਉਸ ਦੇ ਸਟਾਰਟਅੱਪ ਕਾਰੋਬਾਰ ਵਾਸਤੇ ਕੁਲ 2 ਲੱਖ ਰੁਪਏ ਦੀ (50000/- ਰੁਪਏ ਪ੍ਰਤੀ ਸ਼੍ਰੇਣੀ) ਇਨਾਮੀ ਰਾਸ਼ੀ, ਕਾਰੋਬਾਰ ਲਈ ਲੋਨ ਆਦਿ ਦੀ ਸੁਵਿਧਾ ਦੇ ਨਾਲ ਮਾਹਿਰ ਕਾਰੋਬਾਰ ਦੀ ਗਾਈਡੈਂਸ ਆਦਿ ਰਾਹੀਂ ਪੂਰਣ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੋ ਉਮੀਦਵਾਰ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹੋਣ ਜਾਂ ਪਹਿਲਾਂ ਤੋਂ ਹੀ ਕਿਸੇ ਸਟਾਰਟਅੱਪ ਤੇ ਕੰਮ ਕਰ ਰਹੇ ਹੋਣ ਉਹ ਉਮੀਦਵਾਰ ਮਿਤੀ 15 ਸਤੰਬਰ 2023 ਤੱਕ ਗੂਗਲ ਲਿੰਕ https://tinyurl.com/4w3ae3kbਤੇ ਕਲਿੱਕ ਕਰਕੇ ਆਪਣੀ ਰਜਿਸਟ੍ਰੇਸ਼ਨ ਇਸ ਪ੍ਰਤੀਯੋਗਤਾ ਵਾਸਤੇ ਕਰ ਸਕਦੇ ਹਨ। ਫਾਰਮ ਭਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਆਉਣ ਤੇ ਇਸ ਦਫ਼ਤਰ ਵੱਲੋਂ ਪ੍ਰਾਰਥੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਵਧੇਰੀ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਆ ਸਕਦੇ ਹਨ,ਜਾਂ ਇਸ ਦਫ਼ਤਰ ਦੇ ਹੈਲਪ ਲਾਇਨ ਨੰਬਰ98776-10877ਤੇ ਸੰਪਰਕ ਕਰ ਸਕਦੇ ਹਨ।
Punjab Bani 30 August,2023
ਪਟਿਆਲਾ ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ 'ਤੇ 90 ਹਜ਼ਾਰ ਬੂਟੇ ਲਗਾਏ
ਪਟਿਆਲਾ ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ 'ਤੇ 90 ਹਜ਼ਾਰ ਬੂਟੇ ਲਗਾਏ -82 ਹਜ਼ਾਰ ਟਿਊਬਵੈੱਲ 'ਤੇ ਲਗਾਏ ਜਾਣਗੇ 2 ਲੱਖ 46 ਹਜ਼ਾਰ ਬੂਟੇ ਪਟਿਆਲਾ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ 'ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ 'ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਵੱਲੋਂ ਟਿਊਬਵੈੱਲਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਛਾਂਦਾਰ ਤੇ ਫਲਾਂ ਵਾਲਿਆਂ ਬੂਟਿਆਂ ਦਾ ਕਿਸਾਨਾਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ 'ਤੇ ਲਗਾਏ ਗਏ 90 ਹਜ਼ਾਰ ਬੂਟਿਆਂ ਦੀ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਹਰ ਟਿਊਬਵੈੱਲਾਂ ਤੇ 3 ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ ਖੇਤਰ ਵਿੱਚ 82 ਹਜ਼ਾਰ ਟਿਊਬਵੈੱਲ ਪੈਂਦੇ ਹਨ, ਜਿਨ੍ਹਾਂ ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਕਿਸਾਨਾਂ ਦੇ ਸਹਿਯੋਗ ਨਾਲ ਇਸ ਮੰਡਲ ਵੱਲੋਂ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ ਤੇ 90 ਹਜ਼ਾਰ ਬੂਟੇ ਲਗਾ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਟਿਊਬਵੈੱਲਾਂ ਤੇ ਲਗਾਏ ਜਾ ਰਹੇ ਹਨ। ਪਟਿਆਲਾ ਵਣ ਮੰਡਲ ਅਧੀਨ ਕੁੱਲ 17 ਨਰਸਰੀਆਂ ਪੈਂਦੀਆਂ ਹਨ, ਕਿਸਾਨ ਇਨ੍ਹਾਂ ਨਰਸਰੀਆਂ ਤੋਂ ਅਤੇ ਆਈ ਹਰਿਆਲੀ ਐਪ ਰਾਹੀਂ ਬੂਟੇ ਪ੍ਰਾਪਤ ਕਰ ਸਕਦੇ ਹਨ।
Punjab Bani 30 August,2023
ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚ ਨਹੀਂ ਫਸਣ ਦੇਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ-ਡਾ. ਬਲਬੀਰ ਸਿੰਘ
ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚ ਨਹੀਂ ਫਸਣ ਦੇਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ-ਡਾ. ਬਲਬੀਰ ਸਿੰਘ -ਕਿਹਾ ਨਸ਼ੇ ਦੇ ਆਦੀਆਂ ਦਾ ਇਲਾਜ ਕਰਕੇ ਕਿਸੇ ਮਕਸਦ ਨਾਲ ਜੋੜਨ ਤੇ ਨਸ਼ਿਆਂ ਦੀ ਮੰਗ ਘਟਾਕੇ ਸਿਹਤਮੰਦ ਕਰਨ ਦਾ ਕੰਮ ਕਰ ਰਿਹੈ ਸਿਹਤ ਵਿਭਾਗ, ਪੁਲਿਸ ਤੋੜ ਰਹੀ ਹੈ ਸਪਲਾਈ ਚੇਨ -ਨਸ਼ੇ ਦੇ ਆਦੀਆਂ ਨੂੰ ਮੌਤ ਤੇ ਜੇਲ੍ਹ ਦਾ ਰਸਤਾ ਛੱਡਕੇ ਜਿੰਦਗੀ ਵਾਲਾ ਰਾਹ ਚੁਣਨ ਦੀ ਦਿੱਤੀ ਸਲਾਹ -ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ 'ਚ ਬ੍ਰਹਮਕੁਮਾਰੀਜ਼ ਨੇ ਮਨਾਇਆ ਰੱਖੜੀ ਦਾ ਤਿਉਹਾਰ ਪਟਿਆਲਾ, 30 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਡਰੋਨਾਂ ਤੇ ਹੋਰ ਸਾਧਨਾਂ ਰਾਹੀਂ ਨਸ਼ੇ ਭੇਜਕੇ ਸੂਬੇ ਨੂੰ ਜਾਣਬੁੱਝ ਕੇ ਨਸ਼ਿਆਂ ਦੇ ਰਾਹ 'ਤੇ ਧੱਕਿਆ ਜਾ ਰਿਹਾ ਹੈ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਸ਼ਮਣਾਂ ਦੇ ਅਜਿਹੇ ਮਾੜੇ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ। ਅੱਜ ਇੱਥੇ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਬ੍ਰਹਮਾਕੁਮਾਰੀਜ਼ ਵੱਲੋਂ ਮਨਾਏ ਗਏ ਰੱਖੜੀ ਦੇ ਤਿਉਹਾਰ ਮੌਕੇ ਸਿਹਤ ਮੰਤਰੀ ਨੇ ਨਸ਼ੇ ਦੇ ਆਦੀਆਂ ਨੂੰ ਸਲਾਹ ਦਿੱਤੀ ਕਿ ਉਹ ਮੌਤ ਤੇ ਜੇਲ੍ਹ ਦਾ ਰਸਤਾ ਤਿਆਗਕੇ ਜਿੰਦਗੀ ਦਾ ਰਸਤਾ ਚੁਣਨ। ਇਸ ਮੌਕੇ ਬ੍ਰਹਮਾ ਕੁਮਾਰੀਜ਼ ਡਾ. ਰਮਾ ਅਤੇ ਪਿੰਕੀ ਦੀਦੀ ਨੇ ਸਿਹਤ ਮੰਤਰੀ ਤੇ ਸਾਕੇਤ ਹਸਪਤਾਲ ਦੇ ਸਟਾਫ਼ ਨੂੰ ਵੀ ਰੱਖੜੀਆਂ ਬੰਨ੍ਹੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਨਸ਼ੇ ਛੱਡਣ ਲਈ ਦਾਖਲ ਵਿਅਕਤੀਆਂ ਨੂੰ ਰੱਖੜੀਆਂ ਬੰਨ੍ਹੀਆਂ ਅਤੇ ਨਸ਼ਾ ਮੁਕਤੀ ਲਈ ਦ੍ਰਿੜ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਸਮਾਂ ਰਹਿੰਦੇ ਆਪਣੀ ਗ਼ਲਤੀ ਸੁਧਾਰ ਲੈਣੀ ਚਾਹੀਦੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਆਉਂਦੇ ਇੱਕ ਸਾਲ ਵਿੱਚ ਨਸ਼ਾ ਮੁਕਤ ਕਰਨ ਦਾ ਬੀੜਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਜਰੂਰ ਕੱਢ ਲਵੇਗੀ ਤੇ ਪੰਜਾਬ ਜਰੂਰ ਨਸ਼ਾ ਮੁਕਤ, ਰੰਗਲਾ ਪੰਜਾਬ ਤੇ ਸਿਹਤਮੰਦ ਪੰਜਾਬ ਬਣੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦਾ ਸਟਿਗਮਾ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ 'ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਨਸ਼ਾ ਮੁਕਤੀ ਕੇਂਦਰਾਂ ਜਰੀਏ ਹੁਨਰਮੰਦ ਬਣਾਉਣ ਤੇ ਇਲਾਜ ਕਰਕੇ ਸੂਬੇ ਵਿੱਚ ਨਸ਼ਿਆਂ ਦੀ ਮੰਗ ਘਟਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨਸ਼ੇ ਦੇ ਆਦੀਆਂ ਨੂੰ ਕਿਹਾ ਕਿ ਜਿਸ ਰਾਹ 'ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰੰਤੂ ਹੁਣ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜਿੰਦਗੀ ਦਾ ਰਸਤਾ ਅਪਨਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਡਾ. ਸੁਧੀਰ ਵਰਮਾ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਕੌਂਸਲਰ ਚਾਰੂ ਗੌਤਮ, ਪਰਮਿੰਦਰ ਵਰਮਾ, ਡਾ. ਸੰਦੀਪ ਸਿੰਘ, ਅਮਰਜੀਤ ਕੌਰ, ਅੰਮ੍ਰਿਤਪਾਲ, ਜਗਤਾਰ ਸਿੰਘ ਜੱਗੀ, ਪਰਮਿੰਦਰ ਭਲਵਾਨ ਤੇ ਰੁਪਿੰਦਰ ਕੌਰ ਅਤੇ ਸਾਕੇਤ ਹਸਪਤਾਲ ਦਾ ਸਟਾਫ਼ ਮੌਜੂਦ ਸੀ।
Punjab Bani 30 August,2023
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ - ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਗਸਤ 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੇ ਕੱਲ੍ਹ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਆਈਟੀ ਮੰਤਰਾਲੇ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਪਾਸੋਂ ਇਸ ਫਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਿਤਾਇਆ ਹੈ ਕਿ 27 ਅਗਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫਿਲਮ ਦੇ ਇਕ ਗੀਤ ਵਿਚ ਸਿਰੋਂ ਮੋਨੇ ਅਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫਿਲਮਾਂਕਣ ਦਰਸਾਇਆ ਗਿਆ ਹੈ। ਇਸ ਨਾਲ ਦੇਸ਼ ਦੁਨੀਆਂ ਅੰਦਰ ਵਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭੜਕੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਕਰੜਾ ਰੁਖ਼ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਿਕਾਇਤ ਵੀ ਭੇਜੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸਾਫ਼ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਫਿਲਮ ਵਿਚ ਸਿੱਖ ਕਕਾਰਾਂ ਅਤੇ ਸਿੱਖ ਸਿਧਾਂਤਾਂ ਦੀ ਤੌਹੀਨ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਫਿਲਮ ਵਿਚ ਸਿੱਖ ਕਕਾਰ ਕਿਰਪਾਨ ਅਤੇ ਗਾਤਰੇ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾ ਵਿਰੁੱਧ ਪੇਸ਼ ਕਰਕੇ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੇ ਠੀਕ ਨਹੀਂ ਕੀਤਾ। ਇਸ ਦੇ ਨਾਲ ਹੀ ਟੀ-ਸੀਰੀਜ਼ ਕੰਪਨੀ ਵੱਲੋਂ ਇਹ ਸਿੱਖ ਵਿਰੋਧੀ ਦ੍ਰਿਸ਼ ਆਪਣੇ ਚੈਨਲ ’ਤੇ ਜਨਤਕ ਕਰਨ ਦੀ ਅਵੱਗਿਆ ਕੀਤੀ ਹੈ। ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫਿਲਮ ਨੂੰ ਕਿਸੇ ਵੀ ਕੀਮਤ ’ਤੇ ਰੀਲੀਜ਼ ਨਹੀਂ ਹੋਣ ਦੇਵੇਗੀ।
Punjab Bani 29 August,2023
ਘਰੇਲੂ ਸਿਲੰਡਰ ਹੋਇਆ ਸਸਤਾ
ਘਰੇਲੂ ਸਿਲੰਡਰ ਹੋਇਆ ਸਸਤਾ ਨਵੀਂ ਦਿੱਲੀ, 29 ਅਗਸਤ 2023 - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਉਪਭੋਗਤਾਵਾਂ ਲਈ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 200 ਰੁਪਏ ਦੀ ਕਟੌਤੀ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀਆਂ ਔਰਤਾਂ ਨੂੰ ਰੱਖੜੀ ਦੇ ਮੌਕੇ ’ਤੇ ਇਕ ਤੋਹਫ਼ਾ ਹੈ।
Punjab Bani 29 August,2023
ਪੰਜਾਬ ਸਰਕਾਰ ਵਲੋਂ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਨੰਗਲ ਦਾ SDM ਉਦੈਦੀਪ ਸਿੱਧੂ ਮੁਅੱਤਲ
ਪੰਜਾਬ ਸਰਕਾਰ ਵਲੋਂ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਨੰਗਲ ਦਾ SDM ਉਦੈਦੀਪ ਸਿੱਧੂ ਮੁਅੱਤਲ ਰੋਪੜ, 29 ਅਗਸਤ 2023 - ਜ਼ਿਲ੍ਹਾ ਰੋਪੜ ਸਥਿਤ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਏ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਫਲੱਡ ਆਰਡਰ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਰੂਪਨਗਰ (ਰੋਪੜ) ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਪੱਤਰ ਨੰਬਰ 3907 ਮਿਤੀ 17 ਅਗਸਤ 2023 ਰਾਹੀਂ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ। ਜਿਸ ਵਿੱਚ ਦੱਸਿਆ ਗਿਆ ਕਿ ਉਦੇਦੀਪ ਸਿੰਘ ਸਿੱਧੂ ਜੋ ਕਿ ਨੰਗਲ ਉਪ ਮੰਡਲ ਮੈਜਿਸਟਰੇਟ ਵਜੋਂ ਕੰਮ ਕਰ ਰਹੇ ਹਨ।ਉਹ ਹੜ੍ਹਾਂ ਦੇ ਦਿਨਾਂ ਵਿਚ ਹੜ੍ਹ ਵਰਗੀ ਐਮਰਜੈਂਸੀ ਦੌਰਾਨ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੌਰਾਨ ਗੈਰ-ਹਾਜ਼ਰ ਰਹੇ ਅਤੇ ਸਾਡੇ ਨਾਲ ਸੰਪਰਕ ਤੋਂ ਵੀ ਦੂਰ ਰਹੇ, ਇਸ ਲਈ ਉਨ੍ਹਾਂ ਦਾ ਰਵੱਈਆ ਬਹੁਤ ਗੈਰ-ਜ਼ਿੰਮੇਵਾਰਾਨਾ ਸੀ। ਉਦੈਦੀਪ ਸਿੱਧੂ ਨੂੰ ਪੰਜਾਬ ਸਿਵਲ ਇੰਸਟੀਚਿਊਸ਼ਨ ਰੂਲਜ਼ 1970 ਦੇ ਨਿਜ਼ਾਮ 4(1) ਐਕਟ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ।
Punjab Bani 29 August,2023
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਵਿੱਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿੱਚ ਪ੍ਰਯੋਗ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਨੇ ਹੋਰ ਸਮੱਸਿਆਵਾਂ ਦੱਸਦੇ ਹੋਏ ਦੱਸਿਆ ਕਿ ਬਰਸਾਤ ਦੇ ਦਿਨ੍ਹਾਂ ਵਿੱਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ ਜਿਸ ਕਾਰਨ ਸਕੂਲ ਆਉਣ ਜਾਣ ਵਿੱਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜਿਆਦਾ ਆਵਾਜਾਈ ਹੋਣ ਕਾਰਨ ਵੀ ਦਿੱਕਤਾਂ ਪੇਸ਼ ਆਉਦੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ 3300 ਦੇ ਕਰੀਬ ਵਿਦਿਆਰਥੀ ਨੂੰ 2 ਸਿਫਟਾਂ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਤੋਂ ਜਾਣਕਾਰੀ ਹਾਸਿਲ ਕਰਨ ਉਪਰੰਤ ਸਕੂਲ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਤ ਜਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Punjab Bani 29 August,2023
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ ਪਟਿਆਲਾ, 29 ਅਗਸਤ: ‘ਰਾਸ਼ਟਰੀ ਖੇਡ ਦਿਵਸ’ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਹੈ।ਇਹ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਪ੍ਰੇਰਣਾ ਦਾ ਦਿਨ ਹੁੰਦਾ ਹੈ।। ਇਹ ਉਹ ਦਿਨ ਹੈ ਜਦੋਂ ਅਸੀਂ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਦੇ ਬੇਮਿਸਾਲ ਹੁਨਰ ਅਤੇ ਹਾਕੀ ਦੀ ਖੇਡ ਪ੍ਰਤਿ ਸਮਰਪਣ ਨੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਦੀ ਡੂੰਘੀ ਮਹੱਤਤਾ ਨੂੰ ਸਵੀਕਾਰ ਕਰਦਿਆਂ ਰੋਮਾਂਚਕ ਖੇਡ ਸਮਾਗਮਾਂ ਦੀ ਲੜੀ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂਦਾ ਉਦੇਸ਼ ਵਿਦਿਆਰਥੀਆਂ ਵਿਚ ਖੇਡ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾਕਰਨਾ ਸੀ। ਇਸ ਲੜੀ ਤਹਿਤ ਪਹਿਲੇ ਸਮਾਗਮ ਵਿਚ 25 ਅਗਸਤ 2023 ਨੂੰ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਪ੍ਰੋਫੈਸਰ ਗੁਰਸੇਵਕ ਸਿੰਘ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੇ ਨਾਲ ਮਿਲ ਕੇ ਲੜਕੇ ਅਤੇ ਲੜਕੀਆਂ ਦੇ ਬਾਸਕਟਬਾਲ ਦੇ ਫਰੈਂਡਲੀ ਮੈਚ ਖੇਡੇ ਅਤੇ ਰੱਸਾਕੱਸੀ ਦੇ ਮੁਕਾਬਲੇ ਹੋਏ। ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਇਸ ਵੱਕਾਰੀ ਜਿੱਤ ਲਈ ਮੁਕਾਬਲਾ ਕੀਤਾ। ਵਿਸ਼ੇਸ਼ ਪਤਵੰਤਿਆਂ ਵਿੱਚ ਸੁਰੇਸ਼ ਕੁਮਾਰ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਦੇ ਪ੍ਰਿੰਸੀਪਲ, ਰੂਪੇਸ਼ ਦੀਵਾਨ (ਰਾਸ਼ਟਰੀ ਖੋ-ਖੋ ਅਤੇ ਫੈਂਸਿੰਗ ਖਿਡਾਰੀ) ਸ਼ਾਮਲ ਸਨ। ਅਜਿਹੇ ਸਤਿਕਾਰਯੋਗ ਪਤਵੰਤਿਆਂ ਦੀ ਮੌਜੂਦਗੀ ਨੇ ਇਸ ਮੌਕੇ 'ਤੇ ਮਾਣ ਵਧਾਇਆ ਅਤੇ ਖਿਡਾਰੀਆਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਉੱਤਮਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।ਯੂਨੀਵਰਸਿਟੀ ਦੇ ਵਾਇਸ ਚਾਂਸਲਰ ਲੈਫ਼ਟੀਨੈੱਟ ਜਨਰਲ (ਡਾ.) ਜੇ. ਐੱਸ. ਚੀਮਾ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।ਯੂਨੀਵਰਸਿਟੀ ਰਜਿਸਟਰਾਰ ਕਰਨਲ ਨਵਜੀਤ ਸੰਧੂ ਅਤੇ ਗੁਰਸੇਵਕ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਅਨੁਭਵ ਵਾਲੀਆ ਵੀ ਇਹਨਾਂ ਸਮਾਂਗਮਾਂ ਵਿਚ ਉਚੇਚੇ ਤੌਰ ’ਤੇ ਸ਼ਾਮਿਲ ਸਨ। ਦੂਜੇ ਸਮਾਗਮ ਵਿਚ 26ਅਗਸਤ ਨੂੰਮੁੰਡੇਅਤੇਕੁੜੀਆਂਦੀਰਿਲੇਅਦੌੜਸਰੀਰਕ ਤੰਦਰੁਸਤੀ ਅਤੇ ਸਮੁੱਚੀ ਤੰਦਰੁਸਤੀ ਦੀ ਮਹੱਤਤਾ ਨੂੰ ਉਤਸ਼ਾਹਤ ਕਰਨ ਲਈ ਆਯੋਜਿਤ ਕੀਤੀਗਈ। ਤੀਜੇ ਸਮਾਗਮ ਤਹਿਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਦਿਨ ਸਰੀਰਕ ਤੰਦਰੁਸਤੀ ਦੀ ਮਹੱਤਤਾ ਨੂੰ ਉਤਸ਼ਾਹਤ ਕਰਨ ਅਤੇ ਵਿਦਿਆਰਥੀਆਂ ਦੀਆਂ ਅਥਲੈਟਿਕ ਯੋਗਤਾਵਾਂਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਰੋਮਾਂਚਕ ਦੌੜ/ਵਾਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਖੇਡਾਂ ਦੀ ਮਹੱਤਤਾ ਨੂੰ ਦਰਸਾਉਂਦੇ ਬੈਨਰ ਅਤੇ ਤਖ਼ਤੀਆਂ ਲੈ ਕੇ ਆਮ ਲੋਕਾਂ ਵਿੱਚ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ। ਯੂਨੀਵਰਸਿਟੀ ਦੇ ਮਾਣਯੋਗ ਰਜਿਸਟਰਾਰ ਕਰਨਲ ਨਵਜੀਤ ਸੰਧੂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਹ ਵੀ ਜ਼ਿਕਰਯੋਗ ਹੈ ਕਿ ਆਉਣ ਵਾਲੀ 31 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ’ਤੇ ਯੂਨੀਵਰਸਿਟੀ ਕੈਂਪਸ ਅਤੇਪ੍ਰੋਫੈਸਰ ਗੁਰਸੇਵਕ ਸਿੰਘ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਪਟਿਆਲਾਦੇ ਵਿਦਿਆਰਥੀਆਂ ਵਿਚਕਾਰ ਖੇਡ-ਕੁਇਜ਼ ਮੁਕਾਬਲੇ ਵੀ ਕਰਵਾਏ ਜਾਣਗੇ।
Punjab Bani 29 August,2023
ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ -ਦੋ ਵਿਧਾਇਕਾਂ ਅਤੇ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਨੇ ਕੀਤੀ ਸ਼ਿਰਕਤ -ਵਿਧਾਇਕ ਗੁਰਲਾਲ ਘਨੌਰ ਨੇ ਖੇਡਿਆ ਵਾਲੀਬਾਲ ਮੈਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਮਨਾਇਆ ਗਿਆ। ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਖਿਡਾਰੀ ਸਵ. ਮੇਜਰ ਧਿਆਨ ਚੰਦ ਨੂੰ ਸਮਰਪਿਤ ਇਸ ਦਿਵਸ ਦੀ ਸਵੇਰ ਮੌਕੇ ਸ਼ੁਰੂ ਹੋਏ ਪ੍ਰੋਗਰਾਮ ਵਿੱਚ ਸ੍ਰ. ਹਰਮੀਤ ਸਿੰਘ ਪਠਾਣਮਾਜਰਾ, ਐੱਮ.ਐੱਲ.ਏ ਸਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਘਨੌਰ ਹਲਕੇ ਦੇ ਐੱਮ.ਐੱਲ.ਏ.,ਸਰ. ਗੁਰਲਾਲ ਸਿੰਘ ਘਨੌਰ ਅਤੇ ਭਾਰਤ ਦੀ ਪ੍ਰਸਿੱਧ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਡਾ. ਰੂਪਾ ਸੈਣੀ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਵਿਭਾਗ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰ. ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ, ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਸ੍ਰ. ਗੁਰਲਾਲ ਸਿੰਘ ਘਨੌਰ ਨੇ ਇਸ ਮੌਕੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਸਰਕਾਰ ਖੇਡ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਦੂਜੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਵੱਲੋਂ ਕੌਮੀ ਖੇਡ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਡਾ. ਨਿਸ਼ਾਨ ਸਿੰਘ ਦਿਓਲ ਨੇ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ, ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਭਗ ਹਰ ਇਨਸਾਨ ਤਣਾਅ ਭਰੀ ਜ਼ਿੰਦਗੀ ਜੀ ਰਿਹਾ ਹੈ ਅਤੇ ਖੇਡਾਂ ਹੀ ਇਸ ਤਰ੍ਹਾਂ ਦੇ ਜੀਵਨ ਤੋਂ ਰਾਹਤ ਪਾਉਣ ਦਾ ਇੱਕ ਮਾਤਰ ਜ਼ਰੀਆ ਹਨ। ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਸਮੂਹ ਮਹਿਮਾਨਾਂ ਵੱਲੋਂ ਹਾਕੀ ਦੇ ਜਾਦੂਗਰ, ਮੇਜਰ ਧਿਆਨ ਚੰਦ ਦੀ ਸਦੀਵੀ ਵਿਰਾਸਤ ਨੂੰ ਫੁੱਲਾਂ ਦੀ ਸ਼ਰਧਾਜਲੀ ਭੇਂਟ ਕੀਤੀ ਗਈ। ਇਸ ਤੋਂ ਉਪਰੰਤ ਅੰਤਰ ਹਾਊਸ ਮਾਰਚ ਪਾਸਟ ਕਰਵਾਇਆ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਵਿਚਕਾਰ ਦੋਸਤਾਨਾ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ। ਵਿਧਾਇਕ ਗੁਰਲਾਲ ਘਨੌਰ ਨੇ ਵੀ ਇਸ ਵਾਲੀਬਾਲ ਮੈਚ ਵਿੱਚ ਖਿਡਾਰੀ ਵਜੋਂ ਸ਼ਿਰਕਤ ਕੀਤੀ। ਮਾਰਚ ਪਾਸਟ ਵਿੱਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਅੰਤ ਵਿੱਚ ਵਿਭਾਗ ਦੇ ਮੁਖੀ, ਡਾ. ਅਮਰਪ੍ਰੀਤ ਸਿੰਘ ਵੱਲੋਂ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਅਜਿਹੇ ਸਮਾਗਮਾਂ ਨੂੰ ਸਮੇਂ-ਸਮੇਂ ਤੇ ਆਯੋਜਿਤ ਕਰਦਾ ਰਹੇਗਾ ਤਾਂ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਨਾਮ ਪੂਰੇ ਭਾਰਤ ਵਿੱਚ ਵਧਦਾ ਰਹੇ।
Punjab Bani 29 August,2023
ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ
ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ -ਦੋ ਮਹੀਨਿਆਂ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ 296 ਬੇਸਹਾਰਾ ਘੁੰਮਦੇ ਪਸ਼ੂ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਏ -ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਸਮੇਤ ਪਸ਼ੂ ਫੜਨ ਦੀ ਮੁਹਿੰਮ ਹੋਰ ਤੇਜ ਕੀਤੀ ਜਾਵੇਗੀ -ਸਾਕਸ਼ੀ ਸਾਹਨੀ ਪਟਿਆਲਾ, 29 ਅਗਸਤ: ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਬਾਰੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ। ਇਸੇ ਤਹਿਤ ਉਲੀਕੀ ਗਈ ਵਿਆਪਕ ਯੋਜਨਾ 'ਤੇ ਕੰਮ ਕਰਦਿਆਂ ਪਹਿਲਾਂ ਜ਼ਿਲ੍ਹੇ ਵਿੱਚ ਸੜਕਾਂ ਉਪਰ ਫਿਰਦੇ ਸਾਰੇ ਪਸ਼ੂਆਂ ਦਾ ਸਰਵੇ ਕਰਕੇ ਗਿਣਤੀ ਕਰਵਾਈ ਗਈ ਸੀ ਅਤੇ ਹੁਣ ਇਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਅਤੇ ਏ.ਡੀ.ਸੀ ਸ਼ਹਿਰੀ ਵਿਕਾਸ ਵੱਲੋਂ ਇਸ ਕੰਮ ਦਾ ਰੋਜ਼ਾਨਾ ਜਾਇਜ਼ਾ ਲੈਣ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਖ਼ੁਦ ਇਸ ਕੰਮ ਦੀ ਹਫ਼ਤਾਵਾਰੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਹੀ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਨੇ ਹੁਣ ਤੱਕ 230 ਦੇ ਕਰੀਬ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਹੈ। ਜਦਕਿ ਇਨ੍ਹਾਂ ਦੋ ਮਹੀਨਿਆਂ ਅੰਦਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ 66 ਪਸ਼ੂ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰੋਜ਼ਾਨਾ ਦੇ ਆਧਾਰ 'ਤੇ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਕਮੇਟੀਆਂ ਵਿੱਚ ਜ਼ਿਲ੍ਹੇ ਅੰਦਰ ਕਰੀਬ 518 ਪਸ਼ੂ ਹੋਰ ਹਨ, ਜਿਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ।
Punjab Bani 29 August,2023
30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਪਟਿਆਲਾ, 29 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 30 ਅਗਸਤ, 2023 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।
Punjab Bani 29 August,2023
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ -ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਬਣਨਗੀਆਂ ਲਾਇਬਰੇਰੀਆਂ : ਸਾਕਸ਼ੀ ਸਾਹਨੀ ਪਟਿਆਲਾ, 29 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਾਇਬਰੇਰੀਆਂ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਇਤ ਭਵਨ ਜਾਂ ਫੇਰ ਹੋਰ ਕਿਸੇ ਸਰਕਾਰੀ ਇਮਾਰਤ ਵਿੱਚ ਲਾਇਬਰੇਰੀਆਂ ਸਥਾਪਤ ਕੀਤੀਆਂ ਜਾਣ ਤਾਂ ਜੋ ਪਿੰਡਾਂ ਵਿੱਚ ਪੁਸਤਕ ਸਭਿਆਚਾਰ ਨੂੰ ਬੜ੍ਹਾਵਾ ਮਿਲ ਸਕੇ। ਉਨ੍ਹਾਂ ਕਿਹਾ ਕਿ ਲਾਇਬਰੇਰੀ ਬਣਾਉਣ ਲਈ ਕਿਸੇ ਵੱਡੀ ਇਮਾਰਤ ਤੇ ਜ਼ਿਆਦਾ ਬੁਨਿਆਦੀ ਢਾਂਚੇ ਦੀ ਲੋੜ ਨਹੀਂ ਹੈ ਸਗੋਂ ਕਿਸੇ ਸਾਂਝੇ ਸਥਾਨ ਨੂੰ ਕਿਤਾਬਾਂ ਰੱਖਣ ਲਈ ਵਰਤਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਕਸਦ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ 'ਚ ਤੇਜ਼ੀ ਲਿਆਉਣਾ ਹੈ। ਮੀਟਿੰਗ ਵਿੱਚ ਐਸ.ਪੀ. ਹਰਵੰਤ ਕੌਰ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਘਲਾ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 29 August,2023
ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ
ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 'ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ ਗਿਆ ਜਿਸ ਵਿਚ ਚੰਡੀਗੜ੍ਹ ਤੋਂ ਪ੍ਰਸਿੱਧ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ, ਦਿੱਲੀ ਤੋਂ ਡਾ. ਹਰਵਿੰਦਰ ਸਿੰਘ ਅਤੇ ਮੋਹਾਲੀ ਤੋਂ ਸ. ਹਰਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਭਾਈ ਵੀਰ ਸਿੰਘ ਜੀ : ਅਪ੍ਰਕਾਸ਼ਿਤ ਪੱਤਰ' ਸਿਰਲੇਖ ਅਧੀਨ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ਉੱਤੇ ਤਿਆਰ ਕੀਤੀ ਗਈ ਪੁਸਤਕ ਲੋਕ ਅਰਪਣ ਕੀਤੀ ਗਈ। ਵਿਭਾਗ ਮੁਖੀ ਡਾ. ਪਰਮਵੀਰ ਸਿੰਘ ਵੱਲੋਂ ਯਾਦਗਾਰੀ ਭਾਸ਼ਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਾਜ਼ਰ ਸਰੋਤਿਆਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ 1993 ਵਿਚ ਇਹ ਲੈਕਚਰ 'ਇਨਸਾਈਕਲੋਪੀਡੀਆ ਆਫ਼ ਸਿੱਖ਼ਿਜ਼ਮ' ਦੇ ਐਡੀਟਰ-ਇਨ-ਚੀਫ਼ ਪ੍ਰੋ. ਹਰਬੰਸ ਸਿੰਘ ਵੱਲੋਂ ਆਪਣੀ ਸੁਪਤਨੀ ਸਰਦਾਰਨੀ ਕੈਲਾਸ਼ ਕੌਰ ਦੀ ਯਾਦ ਵਿਚ ਅਰੰਭ ਕੀਤਾ ਗਿਆ ਸੀ ਅਤੇ ਇਸੇ ਲੜੀ ਅਧੀਨ ਇਹ ਨਿਰੰਤਰ ਜਾਰੀ ਹੈ। ਭਾਈ ਅਸ਼ੋਕ ਸਿੰਘ ਬਾਗੜੀਆਂ ਨੇ 'ਭਾਈ ਵੀਰ ਸਿੰਘ ਦੀ ਸਿੰਘ ਸਭਾ ਅਤੇ ਪੰਜਾਬੀ ਸਾਹਿਤ ਨੂੰ ਦੇਣ' ਵਿਸ਼ੇ ਉੱਤੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਰਹਿਤ ਮਰਯਾਦਾ ਸਿੱਖ ਵਿਦਵਾਨਾਂ ਅਤੇ ਸੂਝਵਾਨਾਂ ਨੇ ਗੁਰਮਤਿ ਦੀ ਰੌਸ਼ਨੀ ਵਿਚ ਤਿਆਰ ਕੀਤੀ ਸੀ ਅਤੇ ਜੇਕਰ ਇਸੇ ਦੀ ਦ੍ਰਿੜਤਾ ਪੂਰਵਕ ਪਾਲਣਾ ਕੀਤੀ ਜਾਵੇ ਤਾਂ ਬਹੁਤ ਸਾਰੇ ਭਰਮ ਭੁਲੇਖੇ ਅਤੇ ਨਿੱਜੀ ਮਾਨਤਾਵਾਂ ਆਪਣੇ ਆਪ ਖ਼ਤਮ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਸਿੱਖੀ ਕਿਰਦਾਰ ਵਿਚੋਂ ਪੈਦਾ ਹੋਈ ਸੀ ਅਤੇ ਭਾਈ ਵੀਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਉਸ ਨਾਲ ਜੁੜੀਆਂ ਹੋਈਆਂ ਸਨ। ਅਜਿਹੇ ਕਿਰਦਾਰ ਵਾਲੀਆਂ ਸ਼ਖ਼ਸੀਅਤਾਂ ਦੇ ਸਾਹਮਣੇ ਆਉਣ ਨਾਲ ਸਿੰਘ ਸਭਾ ਨੂੰ ਪੁਨਰ-ਸੁਰਜੀਤ ਕੀਤਾ ਜਾ ਸਕਦਾ ਹੈ। ਡਾ. ਹਰਵਿੰਦਰ ਸਿੰਘ ਨੇ 'ਭਾਈ ਵੀਰ ਸਿੰਘ : ਅਪ੍ਰਕਾਸ਼ਿਤ ਪੱਤਰ' ਸਿਰਲੇਖ ਅਧੀਨ ਪੁਸਤਕ ਸੰਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਪੰਜਾਬੀ ਜ਼ੁਬਾਨ ਨੂੰ ਅੱਗੇ ਤੋਰਨ ਅਤੇ ਸਾਹਿਤ ਦੀ ਭਾਸ਼ਾ ਬਣਾਉਣ ਵਿਚ ਭਾਈ ਵੀਰ ਸਿੰਘ ਦਾ ਵਡਮੁੱਲਾ ਯੋਗਦਾਨ ਹੈ। ਇਹ ਪੁਸਤਕ ਭਾਈ ਸਾਹਿਬ ਸੰਬੰਧੀ ਚਿੰਤਨ ਦੇ ਨਵੇਂ ਪਸਾਰਾਂ ਨੂੰ ਜਨਮ ਦਿੰਦੀ ਹੈ ਅਤੇ ਇਸ ਦਿਸ਼ਾ ਵਿਚ ਹੋਰ ਕਾਰਜ ਕਰਨ ਲਈ ਪ੍ਰੇਰਿਤ ਕਰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪੁਸਤਕ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੋਜ ਵਿਚ ਸਰੋਤਾਂ ਦਾ ਬਹੁਤ ਮਹੱਤਵ ਹੁੰਦਾ ਹੈ ਅਤੇ ਇਸ ਦਿਸ਼ਾ ਵਿਚ ਕਾਰਜ ਕਰਦੇ ਹੋਏ ਨਵੇਂ ਸਰੋਤਾਂ ਦੀ ਭਾਲ ਜਾਰੀ ਰਹਿਣੀ ਚਾਹੀਦੀ ਹੈ। ਭਾਈ ਵੀਰ ਸਿੰਘ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਸਾਨੂੰ ਜੀਵਨ ਦੇ ਹਰ ਖੇਤਰ ਵਿਚ ਪੰਜਾਬੀ ਨੂੰ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸ. ਹਰਦੀਪ ਸਿੰਘ, ਜੋ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ ਸਨ, ਨੇ ਇਸ ਮੌਕੇ ਭਾਈ ਵੀਰ ਸਿੰਘ ਅਤੇ ਉਹਨਾਂ ਦੇ ਛੋਟੇ ਭਰਾਤਾ ਡਾ. ਬਲਬੀਰ ਸਿੰਘ ਨਾਲ ਪੈਦਾ ਹੋਈ ਸਾਂਝ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ। ਅੰਤ ਵਿੱਚ ਡਾ. ਜਸਪ੍ਰੀਤ ਕੌਰ ਨੇ ਹਾਜ਼ਰ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਹਾਜ਼ਰ ਸਨ ਜਿਨ੍ਹਾਂ ਵਿਚ ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ, ਬਾਬਾ ਪਾਲ ਸਿੰਘ, ਸੰਤ ਮਨਮੋਹਨ ਸਿੰਘ, ਗੁਰਮਤਿ ਕਾਲਜ ਦੀ ਪ੍ਰਿੰਸੀਪਲ ਡਾ. ਜਸਬੀਰ ਕੌਰ, ਡਾ. ਡਾ. ਸੁਖਦਿਅਲ ਸਿੰਘ, ਡਾ. ਹਿੰਮਤ ਸਿੰਘ, ਸੁਰਜੀਤ ਸਿੰਘ ਭੱਟੀ, ਸ. ਸੁਰਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਜਗਦੀਸ਼ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਦਿਲਵਰ ਸਿੰਘ, ਡਾ. ਮਲਕਿੰਦਰ ਕੌਰ, ਡਾ. ਗੁੰਜਨਜੋਤ ਕੌਰ ਅਤੇ ਡਾ. ਹਰਜੀਤ ਸਿੰਘ ਆਦਿ ਸ਼ਾਮਲ ਸਨ।
Punjab Bani 29 August,2023
ਸੜ੍ਹਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਸਬੰਧੀ ਚਰਚਾ
ਸੜ੍ਹਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਸਬੰਧੀ ਚਰਚਾ -'ਦੀ ਪੰਜਾਬ ਕੰਪਸ਼ੇਸ਼ਨ ਟੂ ਦੀ ਵਿਕਟਮ ਆਫ਼ ਐਨੀਮਲ ਅਟੈਕਸ ਐਂਡ ਐਕਸੀਡੈਂਟ ਪਾਲਿਸੀ' ਦੀ ਕੀਤੀ ਜਾਵੇ ਇੰਨ ਬਿੰਨ ਪਾਲਣਾ : ਡਿਪਟੀ ਕਮਿਸ਼ਨਰ ਪਟਿਆਲਾ, 29 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੜ੍ਹਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਦੇ ਪ੍ਰਭਾਵਿਤਾਂ ਨੂੰ ਮੁਆਵਜ਼ਾ ਰਾਸ਼ੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਪਾਲਿਸੀ 'ਦੀ ਪੰਜਾਬ ਕੰਪਸ਼ੇਸ਼ਨ ਟੂ ਦੀ ਵਿਕਟਮ ਆਫ਼ ਐਨੀਮਲ ਅਟੈਕਸ ਐਂਡ ਐਕਸੀਡੈਂਟ ਪਾਲਿਸੀ' ਦੀ ਇੰਨ ਬਿੰਨ ਪਾਲਣਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਪਾਲਿਸੀ ਤਹਿਤ ਬੇਸਹਾਰਾ ਪਸ਼ੂਆਂ ਦੀ ਲਪੇਟ ਵਿਚ ਆ ਕੇ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਅਤੇ ਹਾਦਸੇ ਕਾਰਨ ਅਪੰਗਤਾ ਹੋਣ 'ਤੇ ਜ਼ਖਮੀਆਂ ਲਈ ਦੋ ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਲਈ ਪਾਲਿਸੀ ਬਣਾਈ ਗਈ ਹੈ, ਜਿਸ ਦੀ ਪਟਿਆਲਾ ਜ਼ਿਲ੍ਹੇ ਵਿੱਚ ਪਾਲਣਾ ਯਕੀਨੀ ਬਣਾਈ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਸਬੰਧੀ ਰਿਪੋਰਟ ਸਬੰਧਤ ਖੇਤਰ ਦੇ ਸਮਰੱਥ ਅਧਿਕਾਰੀ ਵੱਲੋਂ ਭੇਜੀ ਜਾਵੇਗੀ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗਠਿਤ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ, ਜੋ ਕੇਸ ਨੂੰ ਵਿਚਾਰ ਲਈ ਜ਼ਿਲ੍ਹਾ ਪੱਧਰੀ ਕਮੇਟੀ ਅੱਗੇ ਪੇਸ਼ ਕਰਨਗੇ। ਉਨ੍ਹਾਂ ਨਗਰ ਨਿਗਮ ਤੇ ਜ਼ਿਲ੍ਹੇ ਦੇ ਏ.ਡੀ.ਸੀਜ਼ ਨੂੰ ਆਪਣੇ ਖੇਤਰ ਅਧੀਨ ਬੇਸਹਾਰਾ ਪਸ਼ੂਆਂ (ਕੁੱਤਾ, ਬਲਦ, ਘੌੜੇ, ਗਾਵਾਂ, ਵੱਛੇ, ਗਧੇ ਆਦਿ) ਕਾਰਨ ਵਾਪਰੇ ਹਾਦਸਿਆਂ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਲਿਸੀ ਅਨੁਸਾਰ ਵਿਚਾਰੇ ਜਾਣ ਵਾਲੇ ਕੇਸਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਅੱਗੇ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਅਕਤੀ ਜਾਂ ਫੇਰ ਉਨ੍ਹਾਂ ਦੇ ਵਾਰਸਾਂ ਵੱਲੋਂ ਘਟਨਾ ਹੋਣ ਤੋਂ ਇਕ ਸਾਲ ਦੇ ਅੰਦਰ-ਅੰਦਰ ਫਾਰਮ-ਏ ਭਰ ਕੇ ਦਿੱਤਾ ਜਾਵੇਗਾ ਅਤੇ ਸਮਰੱਥ ਅਥਾਰਟੀ ਵੱਲੋਂ ਉਸਨੂੰ ਤਸਦੀਕ ਕਰਨ ਉਪਰੰਤ ਕੇਸ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੁਰਘਟਨਾ ਸਬੰਧੀ ਰਿਪੋਰਟ ਦਾ ਆਧਾਰ ਪੁਲਿਸ ਦੀ ਐਫ.ਆਈ.ਆਰ. ਨੂੰ ਬਣਾਇਆ ਜਾਵੇਗਾ ਅਤੇ ਅਪੰਗਤਾ ਸਬੰਧੀ ਰਿਪੋਰਟ ਸਿਵਲ ਸਰਜਨ ਵੱਲੋਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਉਕਤ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਪਰਸਨ ਹਨ, ਜਦਕਿ ਏ.ਡੀ.ਸੀ. (ਸ਼ਹਿਰੀ ਵਿਕਾਸ/ਜਨਰਲ), ਏ.ਡੀ.ਸੀ. ਪੇਂਡੂ ਵਿਕਾਸ, ਐਸ.ਪੀ. ਟਰੈਫ਼ਿਕ, ਆਰ.ਟੀ.ਏ., ਚੀਫ਼ ਮੈਡੀਕਲ ਅਫ਼ਸਰ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਇਸ ਕਮੇਟੀ ਦੇ ਮੈਂਬਰ ਹਨ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਡੀ.ਐਸ.ਪੀ. ਕਰਨਬੀਰ ਤੂਰ, ਡਾ. ਸੁਮਿਤ ਸਿੰਘ, ਡਾ. ਰਜਨੀਕ ਭੌਰਾ, ਨਿਰਲੇਪ ਕੌਰ, ਤਰਸੇਮ ਚੰਦ ਤੇ ਸੰਜੀਵ ਕੁਮਾਰ ਮੌਜੂਦ ਸਨ।
Punjab Bani 29 August,2023
ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ
ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ -ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ ਤੇ ਕੁਲਵੰਤ ਸਿੰਘ ਸਮੇਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨਾਲ ਮੁਲਾਕਾਤ -ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦ ਹੋਵੇਗੀ ਮੁਰੰਮਤ-ਹਰਭਜਨ ਸਿੰਘ ਈ.ਟੀ.ਓ. -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦਾ ਹਰ ਹਾਲ ਰੱਖ ਰਹੀ ਹੈ ਖਿਆਲ-ਜੌੜਾਮਾਜਰਾ ਪਟਿਆਲਾ, 29 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਚੋਖਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਦੱਸਿਆ ਕਿ ਹੜ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ, ਸਨੌਰ, ਸਮਾਣਾ ਅਤੇ ਸ਼ੁਤਰਾਣਾ ਦੇ ਵਿੱਚ ਕਾਫ਼ੀ ਜਿਆਦਾ ਨੁਕਸਾਨ ਕੀਤਾ ਹੈ ਜਿਸ ਕਰਕੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਤੇ ਮੁੱਖ ਸੜਕਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨੁਕਸਾਨੇ ਜਾਣ ਕਰਕੇ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਨ੍ਹਾਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ। ਇਸ 'ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਤੌਰ 'ਤੇ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਵੀ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਆਦਿ ਬਾਰੇ ਅਨੁਮਾਨ ਪ੍ਰਾਪਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਮੁਰੰਮਤ ਤੇ ਖ਼ਤਮ ਹੋਈਆਂ ਸੜਕਾਂ ਦੁਬਾਰਾ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਬਹੁਤ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਆਪਣੇ ਸਰੋਤਾਂ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ ਉਥੇ ਹੀ ਕੇਂਦਰ ਸਰਕਾਰ ਤੋਂ ਵੀ ਵੱਧ ਤੋਂ ਵੱਧ ਮਦਦ ਲੈ ਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ। ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦਾ ਖੁਦ ਖਿਆਲ ਰੱਖ ਰਹੇ ਹਨ। ਇਸ ਮੌਕੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ।
Punjab Bani 29 August,2023
ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਤੇ ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂਲੋ ਰਾਸ਼ਟਰੀ ਖੇਡ ਦਿਵਸ ਮਨਾਇਆ
ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਤੇ ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂਲੋ ਰਾਸ਼ਟਰੀ ਖੇਡ ਦਿਵਸ ਮਨਾਇਆ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ ਨੇ ਕੀਤਾ ਉਦਘਾਟਨ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਤੇ ਖੇਡ ਐਸੋਸੀਏਸ਼ਨ ਵੱਲੋਂ ਵੀ ਇਸ ਈਵੈਂਟ ਵਿੱਚ ਸਹਿਯੋਗ ਕੀਤਾ ਗਿਆ ਅੱਜ ਪਟਿਆਲਾ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹੋਏ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਰੀਤੂ ਰਾਣੀ ਹਾਕੀ ਅਕੈਡਮੀ ਅਤੇ ਸੋਸਾਇਟੀ ਫੋਰ ਸਪੋਰਟਸ ਦੀਆਂ ਟੀਮਾਂ ਦਰਮਿਆਨ 6- ਏ ਸਾਈਡ ਸ਼ੋਅ ਮੈਚ ਕਰਵਾਇਆ ਗਿਆ। ਇਸ ਮੈਚ ਵਿੱਚ ਰੀਤੂ ਰਾਣੀ ਹਾਕੀ ਅਕੈਡਮੀ ਨੇ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈੱਲਫੇਅਰ ਦੀ ਟੀਮ ਨੂੰ 4-1 ਨਾਲ ਹਰਾਇਆ। ਇਸ ਮੌਕੇ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ. ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ, ਲੋੜ ਹੈ ਉਸ ਟੈਲੇਂਟ ਨੂੰ ਪਛਾਣ ਕੇ ਅਮਲੀ ਜਾਮਾ ਪਹਿਨਾਉਣ ਦੀ। ਅੱਜ ਪੰਜਾਬ ਸਰਕਾਰ ' ਖੇਡਾਂ ਵਤਨ ਪੰਜਾਬ ਦੀਆਂ ' ਰਾਹੀਂ ਪਿੰਡ ਪੱਧਰ ਤੇ ਨੌਜਵਾਨ ਖੇਡਾਂ ਨਾਲ ਜੋੜਨ ਦਾ ਯਤਨ ਕਰ ਰਹੀ ਹੈ ਜੋ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਦੇ ਸਲਾਹਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਪੂਰਾ ਦੇਸ਼ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰ ਰਿਹਾ ਹੈ। ਮੇਜਰ ਧਿਆਨ ਚੰਦ ਦੁਨੀਆਂ ਦੇ ਅਜਿਹੇ ਖਿਡਾਰੀ ਸਨ ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿਚ ਸਭ ਤੋਂ ਵੱਧ ਗੋਲ ਕੀਤੇ ਸਨ। ਇਸੇ ਪ੍ਰਾਪਤੀ ਕਰਕੇ ਉਨ੍ਹਾਂ ਨੂੰ ਪੂਰੀ ਦੁਨੀਆ ਨੇ ਹਾਕੀ ਦਾ ਜਾਦੂਗਰ ਦਾ ਖਿਤਾਬ ਦਿੱਤਾ । ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਵਿੱਚ ਮੇਜਰ ਧਿਆਨ ਚੰਦ ਯਾਦ ਜੀ ਨੂੰ ਯਾਦ ਕਰਦੇ ਹੋਏ ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿੱਚ ਮਨਾ ਰਹੇ ਹਾਂ। ਇਸ ਮੌਕੇ ਜਾਣਕਾਰੀ ਦਿੰਦਿਆਂ ਏਸ਼ੀਆਈ ਖੇਡਾਂ ਦੀ ਤਗਮਾ ਜੇਤੂ ਅਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰੀਤੂ ਰਾਣੀ ਨੇ ਕਿਹਾ ਕਿ ਸਾਨੂੰ ਮੇਜਰ ਧਿਆਨ ਚੰਦ ਜੀ ਦੀ ਖੇਡ ਭਾਵਨਾ ਅਤੇ ਜਜ਼ਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਲੜਕੀਆਂ ਦਾ ਖੇਡਾਂ ਵੱਲ ਰੁਝਾਨ ਵਧਿਆ ਹੈ। ਪਰ ਅਜੇ ਵੀ ਪਿੰਡ ਪੱਧਰ ਤੇ ਲੜਕੀਆਂ ਦੀ ਖੇਡਾਂ ਵਿੱਚ ਭਾਗ ਲੈਣ ਦੀ ਨਫ਼ਰੀ ਘੱਟ ਹੈ। ਸੋ ਮੈਂ ਪੂਰੇ ਦੇਸ਼ ਵਿੱਚ ਲੜਕੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਖੇਡਾਂ ਵੱਲ ਵੱਧ ਤੋਂ ਵੱਧ ਰੁਚੀ ਰੱਖਣ । ਇਸ ਈਵੈਂਟ ਵਿੱਚ ਭਾਰਤ ਦੀ ਪ੍ਰਸਿੱਧ ਕੰਪਨੀ ਫਲੈਸ਼ ਦੇ ਐਮ.ਡੀ ਅੰਕੁਰ ਵੱਲੋਂ ਖਿਡਾਰੀਆਂ ਨੂੰ ਹਾਕੀਆ ਦਿੱਤੀਆ ਗਈਆਂ। ਇਸ ਮੌਕੇ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ. ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ, ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰੀਤੂ ਰਾਣੀ, ਕੁਲਵਿੰਦਰ ਸਿੰਘ ਜਨਰਲ ਸਕੱਤਰ ਹੈਂਡਬਾਲ ਐਸੋਸੀਏਸ਼ਨ, ਜਿਲਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਤੇ ਮਹਾਰਾਜਾ ਰਣਜੀਤ ਸਿੰਘ ਅਵੲਰਡੀ ਜਗਦੀਪ ਸਿੰਘ ਕਾਹਲੋਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮਾ ਦੀ ਵੰਡ ਕੀਤੀ।ਇਸ ਮੌਕੇ ਕੋਚ ਹਰਸ਼ ਸ਼ਰਮਾ, ਮੈਡਮ ਪੂਨਮ ਬਾਲਾ ਸਾਬਕਾ ਕੋਚ, ਰਜਿੰਦਰ ਸਿੰਘ ਕੋਹਲੀ ਮੀਡੀਆ ਸਲਾਹਲਾਰ ਬਲਜਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਡਾ. ਹਰਜੀਤ ਕੌਰ (ਕੇ. ਕੇ ਇੰਟਰਨੈਸ਼ਨਲ ਸਕੂਲ), ਸੁਰੇਸ਼ ਬੰਸਲ ਪ੍ਰਧਾਨ ਸ਼ਿਵ ਮੰਦਰ ਪਟਿਆਲਾ, ਸਤਿੰਦਰ ਸਿੰਘ ਸੈਣੀ ਪ੍ਰਧਾਨ ਆੜਤੀ ਐਸੋਸੀਏਸ਼ਨ ਪਟਿਆਲਾ, ਮਜੀਵਨ ਸਿੰਘ, ਰਤਨ ਬਾਂਸਲ, ਗੇਨਸ਼ ਭਾਨਰਾ, ਮਧਾਵ ਸਿੰਗਲਾ, ਰਾਜ ਕੁਮਾਰ ਗੁਪਤਾ ਅਤੇ ਪਤਵੰਤੇ ਇਸ ਮੌਕੇ ਹਾਜ਼ਰ ਸਨ।
Punjab Bani 29 August,2023
ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ
ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 1524 ਲਾਭਪਾਤਰੀਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਰਾਸ਼ੀ : ਸਾਕਸ਼ੀ ਸਾਹਨੀ ਪਟਿਆਲਾ, 29 ਅਗਸਤ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲੇ ਜ਼ਿਲ੍ਹੇ ਲਈ 7 ਕਰੋੜ 77 ਲੱਖ 24 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 7 ਕਰੋੜ 77 ਲੱਖ 24 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ 1524 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 799 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 725 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜ੍ਹੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।
Punjab Bani 29 August,2023
ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਦੇ ਫੈਸਲੇ 'ਤੇ ਮੁੜ ਵਿਚਾਰ ਕਰੋ : ਸੁਖਬੀਰ ਸਿੰਘ ਬਾਦਲ
ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਦੇ ਫੈਸਲੇ 'ਤੇ ਮੁੜ ਵਿਚਾਰ ਕਰੋ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 28 ਅਗਸਤ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੌਲਾਂ ਦੇ ਨਿਰਯਾਤ 'ਤੇ ਪ੍ਰਭਾਵੀ ਤੌਰ 'ਤੇ ਪਾਬੰਦੀ ਲਗਾਉਣ ਦੇ ਆਪਣੇ ਫੈਸਲੇ 'ਤੇ ਤੁਰੰਤ ਨਜ਼ਰਸਾਨੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਸਾਡੇ ਕਿਸਾਨਾਂ ਨੂੰ ਵਿਸ਼ਵ ਪੱਧਰ 'ਤੇ ਚੌਲਾਂ ਦੀਆਂ ਕੀਮਤਾਂ 'ਚ ਵਾਧੇ ਦਾ ਲਾਭ ਉਠਾਉਣਾ ਪੈਂਦਾ ਹੈ। ਕੇਂਦਰ ਨੇ ਇਸ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪੱਖਪਾਤੀ ਹੈ। ਇਸ ਪਾਬੰਦੀ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।” ਅਕਾਲੀ ਦਲ ਦੇ ਪ੍ਰਧਾਨ 1,200 ਡਾਲਰ ਪ੍ਰਤੀ ਮੀਟ੍ਰਿਕ ਟਨ ਤੋਂ ਘੱਟ ਮੁੱਲ ਵਾਲੇ ਬਾਸਮਤੀ ਚੌਲਾਂ 'ਤੇ ਲਗਾਈ ਗਈ ਪਾਬੰਦੀ 'ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਬਾਰੇ ਸਰਕਾਰ ਦਾ ਦਾਅਵਾ ਹੈ ਕਿ ਇਸ ਦਾ ਮੁੜ ਵਰਗੀਕਰਨ ਕਰਕੇ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਨੂੰ ਰੋਕਣਾ ਹੈ। ਹਾਲਾਂਕਿ ਇਸ ਦਾ ਅਸਰ ਬਾਸਮਤੀ ਚੌਲਾਂ ਦੀ ਬਰਾਮਦ 'ਤੇ ਵੀ ਪਵੇਗਾ। ਸੁਖਬੀਰ ਸਿੰਘ ਬਾਦਲ ਨੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ 20 ਫੀਸਦੀ ਡਿਊਟੀ ਲਗਾਉਣ ਅਤੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦਾ ਇਹ ਇਕ ਹੋਰ ਕਿਸਾਨ ਵਿਰੋਧੀ ਫੈਸਲਾ ਹੈ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੀਆਂ ਪਾਬੰਦੀਆਂ ਦੀ ਬਜਾਏ ਕੇਂਦਰ ਸਰਕਾਰ ਨੂੰ ਚਾਹੀਦਾ ਹੈ। ਦੇਸ਼ ਦੀਆਂ ਖੁਰਾਕ ਸੁਰੱਖਿਆ ਲੋੜਾਂ ਨੂੰ ਪੂਰਾ ਕਰਨ ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਵਧਾਓ।'' ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵਿਸ਼ਵ ਭਾਅ ਦੇ ਮੁਕਾਬਲੇ ਘੱਟ ਐਮਐਸਪੀ 'ਤੇ ਵੇਚਣ ਲਈ ਮਜਬੂਰ ਕਰਕੇ ਦੋਹਰੀ ਮਾਰ ਝੱਲਣੀ ਪਈ ਹੈ, ਬਾਦਲ ਨੇ ਕਿਹਾ, “ਹੁਣ ਜਦੋਂ ਚੌਲਾਂ ਦੀ ਉੱਚ ਨਿਰਯਾਤ ਕੀਮਤ ਕਾਰਨ ਉਨ੍ਹਾਂ ਨੂੰ ਫਾਇਦਾ ਹੋ ਰਿਹਾ ਹੈ ਤਾਂ ਇਸ ਜਿਣਸ ਦੀ ਬਰਾਮਦ ਕੀਤੀ ਗਈ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਕਣਕ ਦੀ ਬਰਾਮਦ 'ਤੇ ਪਾਬੰਦੀ ਲਾਉਣ ਕਾਰਨ ਵਿਸ਼ਵ ਪੱਧਰ 'ਤੇ ਕਣਕ ਦੀਆਂ ਕੀਮਤਾਂ 'ਚ ਵਾਧੇ ਦਾ ਲਾਭ ਕਿਸਾਨਾਂ ਨੂੰ ਮਿਲਣ ਤੋਂ ਇਨਕਾਰ ਕੀਤਾ ਗਿਆ ਸੀ। “ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਉੱਚੇ ਭਾਅ ਦੀ ਸਖ਼ਤ ਜ਼ਰੂਰਤ ਹੈ ਜਿਸ ਕਾਰਨ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਝੋਨੇ ਦੀ ਪਹਿਲੀ ਫਸਲ ਦੇ ਤਬਾਹ ਹੋਣ 'ਤੇ ਦੁਬਾਰਾ ਲੁਆਈ ਲਈ ਮਜਬੂਰ ਹੋਣਾ ਪਿਆ। ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਵੀ ਪੂਰਾ ਕਰਨ ਵਿੱਚ ਨਾਕਾਮ ਰਹਿਣ ਕਾਰਨ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਕੋਈ ਉਚਿਤ ਮੁਆਵਜ਼ਾ ਨਾ ਮਿਲਣ ਕਾਰਨ, ਚੌਲਾਂ ਦੀ ਬਰਾਮਦ 'ਤੇ ਪਾਬੰਦੀ ਦੇ ਨਾਲ-ਨਾਲ ਉਬਲੇ ਹੋਏ ਚੌਲਾਂ 'ਤੇ ਵੱਧ ਡਿਊਟੀ ਲਗਾਉਣ ਨਾਲ ਕਿਸਾਨੀ ਸੰਕਟ ਹੋਰ ਵਧੇਗਾ। ਰਾਜ"। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਨੁਮਾਨਾਂ ਦੇ ਉਲਟ, ਚੌਲਾਂ ਦੀਆਂ ਕੀਮਤਾਂ ਸਿਰਫ ਖਪਤਕਾਰ ਮੁੱਲ ਸੂਚਕਾਂਕ ਵਿੱਚ ਮਾਮੂਲੀ ਵਾਧਾ ਲਈ ਜ਼ਿੰਮੇਵਾਰ ਹਨ ਅਤੇ ਇਸ ਨੂੰ ਜ਼ਬਰਦਸਤੀ ਨਹੀਂ ਘਟਾਇਆ ਜਾਣਾ ਚਾਹੀਦਾ ਹੈ। "ਭਾਰਤ ਵਿੱਚ ਮਹਿੰਗਾਈ ਪੈਟਰੋਲ ਅਤੇ ਡੀਜ਼ਲ ਦੇ ਨਾਲ-ਨਾਲ ਸਬਜ਼ੀਆਂ ਦੀਆਂ ਉੱਚੀਆਂ ਕੀਮਤਾਂ ਅਤੇ ਇਹਨਾਂ ਦੋਹਰੇ ਮੁੱਦਿਆਂ ਦੁਆਰਾ ਚਲਾਈ ਜਾ ਰਹੀ ਹੈ ਜਿਹਨਾਂ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ"। ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿੱਚ ਖੁੱਲ੍ਹੀ ਮੰਡੀ ਵਿੱਚ ਝੋਨੇ ਦੀਆਂ ਕੀਮਤਾਂ ਨੂੰ ਘਟਾਉਣ ਦੀ ਜਾਣਬੁੱਝ ਕੇ ਕੀਤੀ ਜਾ ਰਹੀ ਕੋਸ਼ਿਸ਼ ਵੀ ਇਸ ਸਾਲ ਦੇ ਅੰਤ ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਕੇਂਦਰ ਦੇ ਸੰਕਲਪ ਦੇ ਵਿਰੁੱਧ ਹੈ। ਇਹ ਦੱਸਦੇ ਹੋਏ ਕਿ ਚੌਲਾਂ ਦੀ ਮੰਗ ਘਟਣ ਨਾਲ ਸਮੁੱਚੀ ਆਰਥਿਕਤਾ 'ਤੇ ਮਾੜਾ ਅਸਰ ਪਵੇਗਾ, ਬਾਦਲ ਨੇ ਕਿਹਾ ਕਿ ਕਿਸਾਨ ਅਤੇ ਖੇਤ ਮਜ਼ਦੂਰ ਸਭ ਤੋਂ ਵੱਧ ਨੁਕਸਾਨ ਝੱਲਣਗੇ ਭਾਵੇਂ ਕਿ ਖੇਤੀ ਖੇਤਰ ਦੇ ਨਕਾਰਾਤਮਕ ਵਿਕਾਸ ਦਾ ਅਸਰ ਸਮੁੱਚੀ ਆਰਥਿਕਤਾ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿੱਚ, ਖੇਤੀਬਾੜੀ ਸੈਕਟਰ ਪਹਿਲਾਂ ਹੀ ਸੰਕਟ ਦੀ ਸਥਿਤੀ ਵਿੱਚ ਹੈ ਕਿਉਂਕਿ ਇਸ ਖੇਤਰ ਵਿੱਚ ਬਾਰਸ਼ਾਂ ਨੇ ਝੋਨੇ ਅਤੇ ਕਪਾਹ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ।
Punjab Bani 28 August,2023
ਜਲ ਸਰੋਤ ਵਿਭਾਗ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਤਲੁਜ ‘ਤੇ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਪੂਰਿਆ: ਮੀਤ ਹੇਅਰ
ਜਲ ਸਰੋਤ ਵਿਭਾਗ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਤਲੁਜ ‘ਤੇ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਪੂਰਿਆ: ਮੀਤ ਹੇਅਰ ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਵਿਭਾਗ ਪੂਰੀ ਤਰ੍ਹਾਂ ਨਾਲ ਡਟਿਆ ਹੋਇਆ ਹੈ। ਸਾਰੇ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਆਪਣੀ ਡਿਊਟੀ ਕਰ ਰਹੇ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁੜਾਮ ਵਿਖੇ ਸਤਲੁਜ ਦਰਿਆ ‘ਤੇ ਪਏ ਪਾੜ ਨੂੰ ਪੂਰਨ ਸਮੇਂ ਵਿਭਾਗ ਦੀ ਕਾਰਜਕੁਸ਼ਲਤਾ ਸਪੱਸ਼ਟ ਰੂਪ ਵਿੱਚ ਦਿਖਾਈ ਦਿੱਤੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਛੱਡੇ ਗਏ 2,84,947 ਕਿਊਸਿਕ ਪਾਣੀ ਦਾ ਸਾਂਝਾ ਵਹਾਅ 18.08.2023 ਨੂੰ ਦੁਪਹਿਰ 12 ਵਜੇ ਤੋਂ 19.08.2023 ਨੂੰ ਸਵੇਰੇ 7:00 ਵਜੇ ਤੱਕ ਹਰੀਕੇ ਹੈੱਡਵਰਕਸ ਤੋਂ ਸਤਲੁਜ ਦਰਿਆ ਵਿੱਚੋਂ ਲੰਘਿਆ। ਇਹ ਤੇਜ਼ ਵਹਾਅ 19 ਘੰਟਿਆਂ ਤੱਕ ਜਾਰੀ ਰਿਹਾ, ਜਿਸ ਨਾਲ ਦਰਿਆ ਦੇ ਬੰਨ੍ਹਾਂ 'ਤੇ ਭਾਰੀ ਦਬਾਅ ਪਿਆ, ਜੋ ਜੁਲਾਈ ਵਿੱਚ ਆਏ ਹੜ੍ਹਾਂ ਕਾਰਨ ਪਹਿਲਾਂ ਹੀ ਪਾਣੀ ਨਾਲ ਭਰੇ ਹੋਏ ਸਨ। 18 ਅਤੇ 19 ਅਗਸਤ ਦੀ ਰਾਤ ਨੂੰ ਪਾਣੀ ਦੇ ਲਗਾਤਾਰ ਤੇਜ਼ ਵਹਾਅ ਨਾਲ ਤਰਨਤਾਰਨ ਜ਼ਿਲ੍ਹੇ ਵਿੱਚ ਦਰਿਆ ਦੇ ਸੱਜੇ ਬੰਨ੍ਹ ਦੇ ਵੱਡੇ ਹਿੱਸੇ ਵਿੱਚ ਪਾੜ ਪੈਣਾ ਸ਼ੁਰੂ ਹੋ ਗਿਆ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਥਾਨਕ ਪਿੰਡ ਵਾਸੀਆਂ, ਵਿਭਾਗੀ ਸਟਾਫ਼ ਅਤੇ ਮਸ਼ੀਨਰੀ ਦੀ ਮਦਦ ਨਾਲ 19 ਤਰੀਕ ਦੀ ਰਾਤ ਨੂੰ ਕਰੀਬ 1000 ਫੁੱਟ ਲੰਬੇ ਬੰਨ੍ਹ ਦੇ ਨਾਲ-ਨਾਲ ਸਖ਼ਤ ਰੋਕਥਾਮ ਉਪਾਅ ਕੀਤੇ ਗਏ। ਵਿਭਾਗ ਬੰਨ੍ਹ ਦੇ ਜ਼ਿਆਦਾਤਰ ਹਿੱਸੇ ਨੂੰ ਬਚਾਉਣ ਵਿੱਚ ਕਾਮਯਾਬ ਰਿਹਾ, ਪਰ ਜਦੋਂ 19 ਤਰੀਕ ਦੀ ਦੁਪਹਿਰ ਨੂੰ ਦਰਿਆ ਦਾ ਪਾਣੀ ਤੇਜ਼ ਰਫ਼ਤਾਰ ਨਾਲ ਘਟਣਾ ਸ਼ੁਰੂ ਹੋ ਗਿਆ, ਤਾਂ ਦਰਿਆ ਦੇ ਨਿਕਾਸ ਅਤੇ ਪੱਧਰ ਵਿੱਚ ਆਈ ਗਿਰਾਵਟ ਕਾਰਨ ਕੰਢੇ ਦੀ ਮਿੱਟੀ ਖਿਸਕਣ ਲੱਗ ਪਈ ਅਤੇ ਪਹਿਲਾਂ ਤੋਂ ਹੀ ਕਮਜ਼ੋਰ ਬੰਨ੍ਹ ਵਿੱਚ ਪਾੜ ਪੈ ਗਿਆ। ਇਸ ਉਪਰੰਤ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਵਿਭਾਗ ਦੀਆਂ ਕਈ ਟੀਮਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਪਾੜ ਵਾਲੇ ਸਥਾਨ 'ਤੇ ਮਿੱਟੀ ਨਾਲ ਭਰੀਆਂ ਬੋਰੀਆਂ ਦੀ ਸਪਲਾਈ ਕੀਤੀ। ਨਜ਼ਦੀਕੀ ਡਵੀਜ਼ਨ ਦਫਤਰਾਂ ਵੱਲੋਂ ਪਾੜ ਵਾਲੇ ਸਥਾਨ 'ਤੇ ਕੁੱਲ 2.66 ਲੱਖ ਮਿੱਟੀ ਨਾਲ ਭਰੀਆਂ ਬੋਰੀਆਂ ਮੁਹੱਈਆ ਕਰਵਾਈਆਂ ਗਈਆਂ। ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਮਿਲ ਕੇ ਤਾਲਮੇਲ ਨਾਲ ਕੰਮ ਕੀਤਾ ਗਿਆ। 28.08.2023 ਨੂੰ 350 ਫੁੱਟ ਲੰਬਾਈ ਅਤੇ ਲਗਭਗ 28 ਫੁੱਟ ਦੀ ਔਸਤ ਡੂੰਘਾਈ ਵਾਲੇ ਪਾੜ ਨੂੰ ਪੂਰਿਆ ਗਿਆ। ਵਿਭਾਗ ਵੱਲੋਂ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਸਟੀਲ ਦੀਆਂ ਤਾਰਾਂ ਸਮੇਤ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ। ਸਮਾਜਿਕ ਸੰਸਥਾਵਾਂ ਨੇ ਵੀ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਪਾਇਆ।
Punjab Bani 28 August,2023
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜੀਤ ਸਿੰਘ ਭੁੱਲਰ
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜੀਤ ਸਿੰਘ ਭੁੱਲਰ 5559 ਘਰਾਂ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਜਾਰੀ, ਰਹਿੰਦੇ ਮਕਾਨ ਦਸੰਬਰ ਤੱਕ ਕੀਤੇ ਜਾਣਗੇ ਤਿਆਰ ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਤਹਿਤ ਵਿਭਾਗ ਵੱਲੋਂ 40,326 ਘਰ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚ 34,784 ਘਰ ਉਸਾਰ ਕੇ ਯੋਗ ਲਾਭਪਾਤਰੀਆਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5559 ਘਰਾਂ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਅੱਜ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇਸ ਸਾਲ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਕਰ ਦਿੱਤੇ ਜਾਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਪੱਕਾ ਘਰ ਮੁਹੱਈਆ ਕਰਵਾਉਣ ਲਈ ਯੋਗ ਲਾਭਪਾਤਰੀਆਂ ਨੂੰ ਜਾਰੀ 21.23 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1139 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 30-30 ਹਜ਼ਾਰ ਰੁਪਏ ਅਤੇ 1712 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਵਜੋਂ 72-72 ਹਜ਼ਾਰ ਰੁਪਏ ਅਤੇ 3051 ਲਾਭਪਾਤਰੀਆਂ ਨੂੰ ਤੀਜੀ ਕਿਸ਼ਤ ਵਜੋਂ 18-18 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਅਧੀਨ ਸਰਕਾਰ ਵੱਲੋਂ ਉਨ੍ਹਾਂ ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਇਆ ਜਾਂਦਾ ਹੈ, ਜਿਨ੍ਹਾਂ ਕੋਲ ਆਪਣਾ ਘਰ ਨਾ ਹੋਵੇ ਜਾਂ ਉਹ ਕੱਚੇ ਘਰਾਂ/ਤੰਬੂ ਵਿੱਚ ਰਹਿੰਦੇ ਹੋਣ। ਉਨ੍ਹਾਂ ਦੱਸਿਆ ਕਿ ਪੱਕੇ ਘਰਾਂ ਵਿੱਚ ਇੱਕ ਰਸੋਈ ਅਤੇ ਪਖ਼ਾਨੇ ਤੋਂ ਇਲਾਵਾ ਬਿਜਲੀ ਕੁਨੈਕਸ਼ਨ, ਪੀਣ ਵਾਲੇ ਪਾਣੀ ਦਾ ਕੁਨੈਕਸ਼ਨ, ਸਿਲੰਡਰ ਦੇ ਨਾਲ-ਨਾਲ ਮਗਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ, ਪਸ਼ੂਆਂ ਲਈ ਕੈਟਲਸ਼ੈੱਡ, ਸੋਕਪਿੱਟ ਅਤੇ ਵਰਮੀ ਕੰਪੋਸਡਪਿੱਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਪੇਂਡੂ ਅਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਪੀ.ਐਮ.ਏ.ਵਾਈ. (ਜੀ) ਸਟਾਫ਼ ਵੱਲੋਂ ਅਪਡੇਟਿਡ ਸਪੈਸੀਫਿਕੇਸ਼ਨ ਤਹਿਤ ਸਮਾਂਬੱਧ ਤਰੀਕੇ ਨਾਲ ਮਕਾਨਾਂ ਦੀ ਉਸਾਰੀ ਕਰਨ ਲਈ ਉਨ੍ਹਾਂ ਦੇ ਅਣਥੱਕ, ਨਿਰਵਿਘਨ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੀਮ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਸਮੇਂ ਸਿਰ ਫ਼ੰਡ ਪ੍ਰਵਾਨ ਕਰਨ ਲਈ ਵਚਨਬੱਧ ਹੈ।
Punjab Bani 28 August,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 28 ਅਗਸਤ ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਮੰਤਵ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿਹਤ ਸੰਭਾਲ ਸਹੂਲਤਾਂ ਦੇ ਗੜ੍ਹ ਵਜੋਂ ਉਭਾਰਨਾ ਹੈ। ਇਹ ਕੇਂਦਰ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਡਾਇਗਨੋਸ, ਸਿਹਤ ਸਹੂਲਤਾਂ ਅਤੇ ਵਾਜਬ ਦਰਾਂ ਉਤੇ ਇਲਾਜ ਤੇ ਕੌਂਸਲਿੰਗ ਦੀਆਂ ਸਹੂਲਤਾਂ ਮੁਹੱਈਆ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ। ਕੈਬਨਿਟ ਨੇ ਲੋਕਾਂ ਨੂੰ ਲਾਭ ਦੇਣ ਲਈ ਇਸ ਇੰਸਟੀਚਿਊਟ ਲਈ 484 ਆਰਜ਼ੀ ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿੱਚ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਪ੍ਰਵਾਨਗੀ ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿੱਚ ਵਿਭਾਗੀ ਨਿਯਮਾਂ ਮੁਤਾਬਕ ਸਿੱਧੇ ਭਰਤੀ ਕੋਟੇ ਦੀਆਂ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਕਾਰਜਕੁਸ਼ਲਤਾ ਲਿਆ ਕੇ ਇਸ ਨੂੰ ਸੁਚਾਰੂ ਕਰਨਾ ਹੈ। ਇਨ੍ਹਾਂ 20 ਆਸਾਮੀਆਂ ਵਿੱਚੋਂ ਚਾਰ ਆਸਾਮੀਆਂ ਸਹਾਇਕ ਮੈਨੇਜਰ (ਗਰੁੱਪ ਏ), ਛੇ ਆਸਾਮੀਆਂ ਤਕਨੀਕੀ ਸਹਾਇਕ (ਗਰੁੱਪ ਬੀ) ਅਤੇ 10 ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (ਗਰੁੱਪ ਬੀ) ਦੀਆਂ ਹਨ। ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕਰਨ ਲਈ ਹਰੀ ਝੰਡੀ ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ ‘ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ’ਲਈ ਯੋਗ ਹੋਵੇਗਾ। ਵਿੱਤੀ ਸਾਲ ਸਾਲ 2023-24 ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਅਖਤਿਆਰੀ ਫੰਡ ਵੰਡਣ ਦੀ ਨੀਤੀ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਵਿੱਤੀ ਸਾਲ 2023-24 ਲਈ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਫੰਡਾਂ ਦੀ ਵੰਡ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੰਡਾਂ ਨੂੰ ਬੁਨਿਆਦੀ ਢਾਂਚਾ ਸਥਾਪਤ ਜਾਂ ਮੁਰੰਮਤ ਕਰਨ, ਵਾਤਾਵਰਣ ਦੇ ਸੁਧਾਰ ਅਤੇ ਸੂਬੇ ਦੇ ਗਰੀਬ ਲੋਕਾਂ ਦੀਆਂ ਮੁਢਲੀਆਂ ਲੋੜਾਂ ਲਈ ਸੁਚੱਜੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਨੀਤੀ ਤਹਿਤ ਵਿੱਤੀ ਸਾਲ 2023-24 ਦੌਰਾਨ ਮੁੱਖ ਮੰਤਰੀ ਦਾ ਅਖਤਿਆਰੀ ਫੰਡ 37 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਲਈ ਇਕ ਕਰੋੜ ਰੁਪਏ ਹੋਵੇਗਾ। ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਵਿਵਸਥਾ ਐਕਟ-2003 ਵਿਚ ਸੋਧ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ (2) ਦੇ ਕਲਾਜ਼-ਏ, ਬੀ ਤੇ ਸੀ, ਉਪ-ਧਾਰਾ (5) ਅਤੇ ਉਪ-ਧਾਰਾ (6) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧਾਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੇ ਕਲਾਜ਼ ਦਾ ਆਪਸੀ ਤਾਲਮੇਲ ਬਣਾ ਸਕਣਗੀਆਂ ਤਾਂ ਕਿ ਹਰੇਕ ਸਾਲ ਸੋਧਾਂ ਦੀ ਲੋੜ ਨਾ ਰਹੇ। ਕੈਦੀਆਂ ਦੇ ਅਗਾਊਂ ਰਿਹਾਈ ਦੇ ਮਾਮਲਿਆਂ ਨੂੰ ਭੇਜਣ/ਰੱਦ ਕਰਨ ਲਈ ਪ੍ਰਵਾਨਗੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗਾਊਂ ਰਿਹਾਈ ਲਈ ਚਾਰ ਕੈਦੀਆਂ ਦੇ ਕੇਸ ਅਤੇ ਅਜਿਹੇ ਮਾਮਲੇ ਵਿੱਚ ਇਕ ਕੈਦੀ ਦੀ ਅਗੇਤੀ ਰਿਹਾਈ ਰੱਦ ਕਰਨ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਵਿਸ਼ੇਸ਼ ਮੁਆਫੀ/ਰਿਹਾਈ ਦੇ ਮਾਮਲੇ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤੇ ਜਾਣਗੇ। ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਮਨਜ਼ੂਰ ਮੰਤਰੀ ਮੰਡਲ ਨੇ ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ ਕਰ ਲਈ ਹੈ।
Punjab Bani 28 August,2023
ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਾਂ, ਵਾਰਡਰਾਂ ਤੇ ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ
ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਾਂ, ਵਾਰਡਰਾਂ ਤੇ ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ -ਪਰੇਡ ਮੌਕੇ ਵਰ੍ਹਦੇ ਮੀਂਹ 'ਚ 102 ਟ੍ਰੇਨੀਆਂ ਵੱਲੋਂ ਦਿਖਾਏ ਹੌਂਸਲੇ ਤੇ ਦ੍ਰਿੜਤਾ ਦੀ ਏ.ਡੀ.ਜੀ.ਪੀ. ਜੇਲ੍ਹ ਅਰੁਣਪਾਲ ਸਿੰਘ ਨੇ ਕੀਤੀ ਸ਼ਲਾਘਾ -ਕਿਹਾ ਜੇਲ੍ਹ ਅਮਲੇ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕੰਮ ਆਵੇਗੀ ਸਿਖਲਾਈ ਪਟਿਆਲਾ, 28 ਅਗਸਤ: ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਅੱਜ ਇੱਥੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਪੰਜਾਬ ਜੇਲ ਵਿਭਾਗ ਦੇ 4 ਡਿਪਟੀ ਸੁਪਰਡੈਂਟਾਂ, 85 ਵਾਰਡਰਾਂ ਤੇ 8 ਮੈਟਰਨਜ਼ ਸਮੇਤ ਹਿਮਾਚਲ ਪ੍ਰਦੇਸ਼ ਦੇ 5 ਸਹਾਇਕ ਸੁਪਰਡੈਂਟਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਮੌਕੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਜੇਲ੍ਹਾਂ ਵਿੱਚ ਹਾਈ ਰਿਸਕ ਬੰਦੀਆਂ ਤੇ ਇਨ੍ਹਾਂ ਦੇ ਆਪਸ 'ਚ ਝਗੜਿਆਂ, ਸਮਰੱਥਾ ਤੋਂ ਜ਼ਿਆਦਾਂ ਕੈਦੀਆਂ ਸਮੇਤ ਜੇਲ ਵਿਭਾਗ ਦੇ ਮੰਤਵ 'ਬੰਦੀ, ਸੰਭਾਲ ਅਤੇ ਸੁਧਾਰ (ਕਸਟਡੀ, ਕੇਅਰ ਐਂਡ ਕੁਰੈਕਸ਼ਨ)' ਦੀ ਪੂਰਤੀ ਕਰਨ ਤੋਂ ਇਲਾਵਾ ਅਦਾਲਤਾਂ, ਕਮਿਸ਼ਨਾਂ ਅਤੇ ਜੇਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਸਿਖਾਈ ਜਾਂਦੀ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਮੌਜੂਦਾ ਸਮੇਂ ਜੇਲ੍ਹਾਂ ਵਿੱਚ ਸੇਵਾ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਨਿੱਤ ਨਵੀਂਆਂ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਇਹ ਟ੍ਰੇਨਿੰਗ ਕਾਫ਼ੀ ਸਹਾਈ ਹੋਵੇਗੀ। ਉਨ੍ਹਾਂ ਨੇ ਪਾਸਿੰਗ ਆਊਟ ਪਰੇਡ ਦੌਰਾਨ 102 ਟ੍ਰੇਨੀਆਂ ਵੱਲੋਂ ਵਰ੍ਹਦੇ ਮੀਂਹ ਵਿੱਚ ਦਿਖਾਈ ਗਈ ਦ੍ਰਿੜਤਾ ਅਤੇ ਹੌਂਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਤੇ ਟ੍ਰੇਨੀਆਂ ਨੂੰ ਸਫ਼ਲ ਸਿਖਲਾਈ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਸ ਟ੍ਰੇਨਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜਿਹੜੀ ਸਿਖਲਾਈ ਹਾਸਲ ਕੀਤੀ ਹੈ, ਉਹ ਉਨ੍ਹਾਂ ਦੇ ਫੀਲਡ ਡਿਊਟੀ ਵਿੱਚ ਕੰਮ ਆਵੇਗੀ। ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਜ਼, ਵਾਰਡਰਜ਼ ਤੇ ਮੈਟਰਨਜ਼ ਦੇ ਬੈਚ ਨੰਬਰ 93, 94, 95 ਅਤੇ 96 ਦੀ ਪਾਸਿੰਗ ਆਊਟ ਪ੍ਰੇਡ ਕਰਵਾਈ ਗਈ ਹੈ। ਸਮਾਰੋਹ ਦੇ ਅੰਤ ਵਿੱਚ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਧੰਨਵਾਦ ਕੀਤਾ। ਟ੍ਰੇਨਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਟ੍ਰੇਨੀਜ਼ ਨੂੰ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। ਟ੍ਰੇਨੀਆਂ ਨੇ ਮਾਰਸ਼ਲ ਆਰਟ ਅਤੇ ਭੰਗੜੇ ਦੀ ਵੀ ਪੇਸ਼ਕਾਰੀ ਕੀਤੀ। ਸਮਾਰੋਹ ਮੌਕੇ ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਸੁਰਿੰਦਰ ਸਿੰਘ ਸੈਣੀ, ਐਸ.ਪੀ ਸਥਾਨਕ ਹਰਬੰਤ ਕੌਰ, ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ ਸਮੇਤ ਪਟਿਆਲਾ, ਲੁਧਿਆਣਾ, ਸੰਗਰੂਰ, ਨਾਭਾ, ਬਰਨਾਲਾ ਤੇ ਮਲੇਰਕੋਟਲਾ ਜੇਲ੍ਹਾਂ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਸ਼ਿਵਰਾਜ ਸਿੰਘ ਨੰਦਗੜ੍ਹ, ਮਨਜੀਤ ਸਿੰਘ ਟਿਵਾਣਾ, ਰਮਨਦੀਪ ਸਿੰਘ ਭੰਗੂ, ਕੁਲਵਿੰਦਰ ਸਿੰਘ, ਗੁਰਮੁੱਖ ਸਿੰਘ, ਪਰਦਮਨ ਸਿੰਘ ਵੀ ਮੌਜੂਦ ਸਨ।
Punjab Bani 28 August,2023
ਪਟਿਆਲਾ ਦੇ ਆਰਕੀਟੈਕਟਸ ਵੱਲੋਂ ਕਰਵਾਇਆ ਗਿਆ ਸੈਮੀਨਾਰ
ਪਟਿਆਲਾ ਦੇ ਆਰਕੀਟੈਕਟਸ ਵੱਲੋਂ ਕਰਵਾਇਆ ਗਿਆ ਸੈਮੀਨਾਰ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੇ ਪਟਿਆਲਾ ਸੈਂਟਰ ਦੇ ਅਹੁਦੇਦਾਰਾਂ ਦੀ ਟੀਮ ਦਾ ਕੀਤਾ ਐਲਾਨ ਪਟਿਆਲਾ, 28 ਅਗਸਤ: ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਦੇ ਪਟਿਆਲਾ ਸੈਂਟਰ ਦੀ ਨਵੀਂ ਟੀਮ ਦੀ ਚੋਣ ਪੰਜਾਬ ਚੈਪਟਰ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਆਹਲੂਵਾਲੀਆ ਅਤੇ ਉਨ੍ਹਾਂ ਦੀ ਟੀਮ ਦਿਨੇਸ਼ ਭਗਤ, ਏ.ਆਰ. ਰਾਜਨ ਟਾਂਗਰੀ, ਲੋਕੇਸ਼ ਗੁਪਤਾ ਦੀ ਹਾਜ਼ਰੀ ਵਿੱਚ ਕੀਤੀ ਗਈ। ਜ਼ਿਕਰਯੋਗ ਹੈ ਕਿ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟ ਜੋ ਕਿ ਆਰਕੀਟੈਕਟਾਂ ਦੀ ਰਾਸ਼ਟਰੀ ਸੰਸਥਾ ਹੈ, ਇਸ ਦੇ ਚੈਪਟਰ, ਕੇਂਦਰ ਅਤੇ ਉਪ ਕੇਂਦਰ ਪੂਰੇ ਭਾਰਤ ਵਿੱਚ ਹਨ ਤੇ ਪਹਿਲਾਂ ਪਟਿਆਲਾ ਸਬ-ਸੈਂਟਰ ਸੀ ਪਰ ਹਾਲ ਹੀ ਵਿੱਚ ਇਸ ਨੂੰ ਅਪਗ੍ਰੇਡ ਕਰਕੇ ਸੈਂਟਰ ਬਣਾ ਦਿੱਤਾ ਗਿਆ ਅਤੇ ਅਹੁਦੇਦਾਰਾਂ ਦੀ ਨਵੀਂ ਟੀਮ ਚੁਣੀ ਗਈ। ਪਟਿਆਲਾ ਸੈਂਟਰ ਦੀ ਨਵੀਂ ਟੀਮ ਵਿੱਚ ਰਜਿੰਦਰ ਸਿੰਘ ਸੰਧੂ ਚੇਅਰਮੈਨ, ਅਮਨਦੀਪ ਸਿੰਘ ਵਾਈਸ ਚੇਅਰਮੈਨ, ਸੰਜੀਵ ਗੋਇਲ ਖਜ਼ਾਨਚੀ (ਵਾਧੂ ਚਾਰਜ), ਰਾਕੇਸ਼ ਅਰੋੜਾ, ਸੰਯੁਕਤ ਸਕੱਤਰ, ਸੰਗੀਤਾ ਗੋਇਲ, ਮੁਨੀਸ਼ ਸ਼ਰਮਾ ਈਸੀ ਮੈਂਬਰ, ਮੋਹਨ ਸਿੰਘ ਮੈਂਬਰ, ਸੁਖਪ੍ਰੀਤ ਕੌਰ ਚੰਨੀ ਮੈਂਬਰ, ਸੁਖਮਨਮੀਤ ਆਈ.ਆਈ.ਏ. ਲਗਾਏ ਗਏ ਹਨ। ਇਸ ਤੋਂ ਇਲਾਵਾ ਬਿਹਤਰ ਕੰਮਕਾਜ ਲਈ ਵੱਖ-ਵੱਖ ਕਮੇਟੀਆਂ ਵੀ ਬਣਾਈਆਂ ਗਈਆਂ ਅਤੇ ਉਹਨਾਂ ਦੇ ਕਨਵੀਨਰ ਵਿੱਚ ਆਰਕੀਟੈਕਚਰਲ ਸਿੱਖਿਆ ਕਮੇਟੀਆਂ ਪ੍ਰਭਜੋਤ ਕੌਰ, ਮਹਿਲਾ ਆਰਕੀਟੈਕਟਸ ਨੈੱਟਵਰਕਿੰਗ ਕਮੇਟੀ ਇੰਦੂ ਅਰੋੜਾ, ਖੇਡ ਕਮੇਟੀ ਅਰ ਨਿਰੰਜਨ ਕੁਮਾਰ, ਸਮਾਰਟ ਸਿਟੀ ਕਮੇਟੀ ਰਾਜਨ ਟਾਂਗਰੀ, ਆਰਕੀਟੈਕਟਸ ਵੈੱਲਫੇਅਰ ਕਮੇਟੀ ਰਜਨੀਸ਼ ਵਾਲੀਆ ਵਿੱਤ ਕਮੇਟੀ ਸੰਜੇ ਕੁਮਾਰ ਹਨ। ਸਮਾਗਮ ਦੀ ਸ਼ੁਰੂਆਤ ਮੌਕੇ ਸੰਗੀਤਾ ਗੋਇਲ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਸੁਆਗਤ ਕੀਤਾ ਅਤੇ ਐਲ.ਆਰ.ਗੁਪਤਾ ਨੇ ਪਟਿਆਲਾ ਦੇ ਇਤਿਹਾਸ ਅਤੇ ਵਿਸ਼ੇਸ਼ ਤੌਰ 'ਤੇ ਪਟਿਆਲਾ ਦੇ ਆਰਕੀਟੈਕਚਰ ਬਾਰੇ ਦੱਸਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਚੈਪਟਰ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਆਹਲੂਵਾਲੀਆ ਨੇ ਪੰਜਾਬ ਅਤੇ ਰਾਸ਼ਟਰੀ ਪੱਧਰ 'ਤੇ ਆਈਆਈਏ ਦੇ ਭਵਿੱਖ ਦੇ ਰੋਡਮੈਪ ਬਾਰੇ ਦੱਸਿਆ। ਚੇਅਰਮੈਨ ਆਈ.ਆਈ.ਏ. ਪਟਿਆਲਾ ਸੈਂਟਰ ਰਜਿੰਦਰ ਸਿੰਘ ਸੰਧੂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪਟਿਆਲਾ ਦੇ ਸਾਰੇ ਆਰਕੀਟੈਕਟਾਂ ਨੂੰ ਆਈ.ਆਈ.ਏ. ਪਟਿਆਲਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਉਲੀਕੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਧਾਨ ਇੰਡੀਅਨ ਪਲੰਬਰ ਐਸੋਸੀਏਸ਼ਨ ਸਾਹਿਲ ਕਾਂਸਲ ਨੇ ਵੱਖ-ਵੱਖ ਕਿਸਮਾਂ ਦੀਆਂ ਇਮਾਰਤਾਂ ਲਈ ਪਲੰਬਿੰਗ ਪ੍ਰਣਾਲੀ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਪਲੰਬਿੰਗ ਨੂੰ ਇਮਾਰਤ ਦੀਆਂ ਨਸਾਂ ਕਿਹਾ। ਕਾਰਤਿਕ ਕਪੂਰ ਨੇ ਬਿਲਡਿੰਗ ਇੰਡਸਟਰੀ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਬਾਰੇ ਦੱਸਿਆ। ਸੈਮੀਨਾਰ 'ਚ ਆਰ ਸੰਜੀਵ ਗੋਇਲ ਬਲਬੀਰ ਬੱਗਾ, ਨਿਰੰਜਨ ਕੁਮਾਰ, ਰਜਨੀਸ਼ ਵਾਲੀਆ, ਸੰਜੇ ਕੁਮਾਰ, ਲਲਿਤ ਵਰਮਾ, ਹਰਬਖਸ਼ ਸਿੰਘ, ਜੀ.ਐਸ.ਰਹਿਸੀ, ਪ੍ਰਭਜੋਤ ਕੌਰ, ਪਰਮਜੀਤ ਸਿੰਘ, ਰਮਨਦੀਪ ਸਿੰਘ, ਰਜਿੰਦਰ ਕੌਰ, ਨਗਿੰਦਰ ਨਰਾਇਣ, ਗੁਰਦੀਪ ਸਿੰਘ, ਜਸ਼ਨਜੋਤ ਸਿੰਘ, ਸ਼ਪਿੰਦਰ ਕੌਰ, ਆਰ. ਨਰੇਸ਼ ਧਮੀਜਾ, ਸੰਜੇ ਕੁਮਾਰ, ਸੀਮਾ ਕੌਸ਼ਲ, ਅਮਨ ਕਪੂਰ, ਰੋਹਿਨੀ ਸੰਧੂ, ਇੰਦੂ ਅਰੋੜਾ ਵੀ ਮੌਜੂਦ ਸਨ।
Punjab Bani 28 August,2023
ਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ
ਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ 50 ਹੈੱਡਮਾਸਟਰਾਂ ਦਾ ਦੂਜਾ ਬੈਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਟਰੇਨਿੰਗ ‘ਤੇ ਜਾ ਰਹੇ ਅਧਿਆਪਕਾਂ ਤੋਂ ਆਪਣੀ ਖੁਸ਼ੀ ਸਾਂਭੀ ਨਹੀਂ ਸੀ ਜਾਂਦੀ। ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਹਾਈ ਸਕੂਲ ਤਾਜਪੁਰ ਭਗਵਾਨਪੁਰ ਦੇ ਹੈੱਡ ਟੀਚਰ ਸ੍ਰੀਮਤੀ ਪੂਨਮ ਪੁਰੀ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਨੂੰ ਦੁਨੀਆਂ ਦੇ ਪ੍ਰਸਿੱਧ ਸਿੱਖਿਆ ਕੇਂਦਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸ ਟਰੇਨਿੰਗ ਨਾਲ ਮੇਰੇ ਪ੍ਰੋਫੈਸਨਲ ਸਕਿੱਲ ਹੋਰ ਵਿਕਸਤਿ ਹੋਣਗੇ ਜਿਸ ਦਾ ਲਾਭ ਸਾਡੇ ਵਿਦਿਆਰਥੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਸਰਕਾਰ ਦੀ ਸਿੱਖਿਆ ਪ੍ਰਤੀ ਉਸਾਰੂ ਸੋਚ ਦਾ ਪ੍ਰਗਟਾਵਾ ਕਰਦੀ ਹੈ। ਜਿਸਦੇ ਭਵਿੱਖ ਵਿੱਚ ਹਾਂ-ਪੱਖੀ ਸਿੱਟੇ ਨਿਕਲਣਗੇ। ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਦੇ ਹੈੱਡ ਟੀਚਰ ਪੁਨੀਤ ਗਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਦੇਸ਼ ਦੀ ਨੰਬਰ 1 ਸੰਸਥਾ ਆਈ.ਆਈ.ਐਮ. ਅਹਿਮਦਾਬਾਦ ਤੋਂ ਟਰੇਨਿੰਗ ਦਵਾ ਕੇ ਜਿੱਥੇ ਸਕੂਲ ਦੇ ਪ੍ਰਬੰਧਨ ਨੂੰ ਨਵੀਂ ਸੇਧ ਦੇਣ ਦੀ ਸਮਰੱਥਾ ਮਿਲੇਗੀ ਉੱਥੇ ਨਾਲ ਹੀ ਮੈਂ ਵਿਦਿਆਰਥੀਆਂ ਦੀਆਂ ਹਰ ਕਿਸਮ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਇਨ੍ਹਾਂ ਨਾਲ ਨਜਿੱਠਣ ਵਿੱਚ ਸਮਰੱਥ ਹੋਵਾਂਗਾ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਮੈਂ ਸਕੂਲ ਵਿੱਚ ਸਿੱਖਿਆ ਸਬੰਧੀ ਮਾਹੌਲ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕਰ ਸਕਾਂਗਾ। ਜਲੰਧਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੀ ਹੈੱਡ ਟੀਚਰ ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਟਰੇਨਿੰਗ ਤੋਂ ਸਾਨੂੰ ਹਿਊਮਨ ਰਿਸੋਰਸ ਦੀ ਬਿਹਤਰ ਵਰਤੋਂ ਦੀ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਿਹਤਰ ਸਮਝ ਸਕਾਂਗੇ। ਉਨ੍ਹਾਂ ਕਿਹਾ ਕਿ ਜਿੰਨੀ ਵਧੀਆ ਟਰੇਨਿੰਗ ਸਕੂਲ ਮੁਖੀ ਦੀ ਹੋਵੇਗੀ ਉਨਾਂ ਹੀ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਲਾਭ ਮਿਲੇਗਾ। ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਘਨੌਲਾ ਦੇ ਹੈੱਡ ਟੀਚਰ ਰਮੇਸ਼ ਸਿੰਘ ਨੇ ਕਿਹਾ ਕਿ ਸਮੇਂ ਦੇ ਨਾਲ ਅਪਡੇਸ਼ਨ ਬਹੁਤ ਜ਼ਰੂਰੀ ਹੈ। ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਅਪਡੇਸ਼ਨ ਹੋਰ ਵੀ ਲਾਭਕਾਰੀ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਟਾਪ ਟੂ ਬਾਟਮ ਦੇ ਸਿਧਾਂਤ ਅਨੁਸਾਰ ਇਸ ਟਰੇਨਿੰਗ ਦੇ ਬਹੁਤ ਸਾਰਥਕ ਨਤੀਜੇ ਨਿਕਲਣਗੇ। ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਦੇ ਹੈੱਡ ਟੀਚਰ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਮੇਂ ਦੇ ਨਾਲ ਅਪਡੇਟ ਨਹੀਂ ਕਰਾਂਗੇ ਤਾਂ ਅਸੀਂ ਬੱਚਿਆ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਨਹੀਂ ਦੇ ਪਾਵਾਂਗੇ। ਇਸ ਟਰੇਨਿੰਗ ਰਾਹੀਂ ਜੋ ਅਸੀਂ ਸਿੱਖ ਕੇ ਆਵਾਂਗੇ ਉਹੀ ਅਸੀਂ ਬੱਚਿਆ ਨੂੰ ਸਿਖਾਵਾਂਗੇ ਜਿਸ ਦੇ ਭਵਿੱਖ ਵਿੱਚ ਵਧੀਆ ਸਿੱਟੇ ਨਿਕਲਣ ਦੀ ਆਸ ਹੈ। ਕਈ ਵਾਰ ਅਸੀਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਮਰੱਥ ਹੁੰਦੇ ਹਾਂ ਪਰੰਤੂ ਇਹ ਟਰੇਨਿੰਗ ਸਾਨੂੰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਬਣਾਏਗੀ। ਤਰਨਤਾਰਨ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਪੱਟੀ ਦੀ ਹੈੱਡ ਟੀਚਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਸਰਕਾਰ ਦੀ ਬਹੁਤ ਧੰਨਵਾਦੀ ਹਾਂ ਕਿ ਸਰਕਾਰ ਨੇ ਮੈਨੂੰ ਆਪਣੇ ਖਰਚ ਉੱਤੇ ਦੁਨੀਆਂ ਦੀ ਬਿਹਤਰੀਨ ਸਿੱਖਿਆ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਸਾਨੂੰ ਦੁਨੀਆਂ ਦੇ ਨਵੀਨਤਮਕ ਸਿੱਖਿਆ ਤਕਨੀਕਾਂ ਤੋਂ ਜਾਣੂ ਕਰਵਾਏਗੀ।
Punjab Bani 27 August,2023
ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਸਿੱਖਿਆ ਮੰਤਰੀ ਨੇ ਆਈ.ਆਈ.ਐਮ., ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅੱਜ ਦੇ ਦਿਨ ਨੂੰ ਸੂਬੇ ਵਿੱਚ ਇਤਿਹਾਸਕ ਦਿਨ ਦੱਸਿਆ ਚੰਡੀਗੜ੍ਹ, 27 ਅਗਸਤ- ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਸ੍ਰੀ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।
Punjab Bani 27 August,2023
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਅਨੁਸਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਕਿਹਾ, ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ 'ਤੇ ਕਰਨ ਦਾ ਐਲਾਨ ਚੰਡੀਗੜ੍ਹ, 27 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ। ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।
Punjab Bani 27 August,2023
ਚੰਦਰਯਾਨ-3 ਦੀ ਯਾਦ 'ਚ 23 ਅਗਸਤ ਨੂੰ ਹੋਵੇਗਾ 'ਰਾਸ਼ਟਰੀ ਪੁਲਾੜ ਦਿਵਸ'
ਚੰਦਰਯਾਨ-3 ਦੀ ਯਾਦ 'ਚ 23 ਅਗਸਤ ਨੂੰ ਹੋਵੇਗਾ 'ਰਾਸ਼ਟਰੀ ਪੁਲਾੜ ਦਿਵਸ' ਬੈਂਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਗ੍ਰੀਸ ਤੋਂ ਸਿੱਧੇ ਬੈਂਗਲੁਰੂ ਸਥਿਤ ਇਸਰੋ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਪਹੁੰਚੇ। ਇੱਥੇ ਉਹ ਉਨ੍ਹਾਂ ਵਿਗਿਆਨੀਆਂ ਨਾਲ ਆਹਮੋ-ਸਾਹਮਣੇ ਹੋਏ ਜਿਨ੍ਹਾਂ ਨੇ ਚੰਦਰਮਾ ਦੇ ਦੱਖਣੀ ਧਰੁਵ ਖੇਤਰ ਵਿੱਚ ਚੰਦਰਯਾਨ-3 ਦੀ ਸਫਲ ਸਾਫਟ ਲੈਂਡਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਸਰੋ ਦੇ ਵਿਗਿਆਨੀਆਂ ਨੂੰ ਸੰਬੋਧਨ ਕਰਦੇ ਹੋਏ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਦਿਨ ਚੰਦਰਯਾਨ-3 ਚੰਦਰਮਾ 'ਤੇ ਉਤਰਿਆ ਸੀ, 23 ਅਗਸਤ, ਹੁਣ ਇਸ ਦਿਨ ਨੂੰ ਹਰ ਸਾਲ 'ਰਾਸ਼ਟਰੀ ਪੁਲਾੜ ਦਿਵਸ' ਵਜੋਂ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਪੁਲਾੜ ਦਿਵਸ ਤੀਜੇ ਚੰਦਰ ਮਿਸ਼ਨ ਦੀ ਸਫਲਤਾ ਦਾ ਜਸ਼ਨ ਮਨਾਏਗਾ। ਪ੍ਰਧਾਨ ਮੰਤਰੀ ਬੈਂਗਲੁਰੂ ਵਿੱਚ ਇਸਰੋ ਦੇ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ ਮਿਸ਼ਨ ਕੰਟਰੋਲ ਕੰਪਲੈਕਸ ਵਿੱਚ ਵਿਗਿਆਨੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, 'ਭਾਵੇਂ ਮੈਂ ਦੱਖਣੀ ਅਫਰੀਕਾ ਅਤੇ ਗ੍ਰੀਸ ਦੇ ਦੌਰੇ 'ਤੇ ਸੀ ਪਰ ਮੇਰਾ ਮਨ ਭਾਰਤ 'ਚ ਹੀ ਸੀ। ਕਿਉਂਕਿ ਇਸਰੋ ਚੰਦਰਯਾਨ-3 ਦੇ ਸਫਲ ਲੈਂਡਿੰਗ ਦੀ ਤਿਆਰੀ ਕਰ ਰਿਹਾ ਸੀ। ਪੀਐਮ ਮੋਦੀ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਮਿਲਣਾ ਅਤੇ ਸਲਾਮ ਕਰਨਾ ਚਾਹੁੰਦਾ ਹਾਂ ਜੋ ਚੰਦਰਯਾਨ-3 ਦੀ ਸਫਲਤਾ ਦੇ ਪਿੱਛੇ ਹਨ। ਮੇਰੇ ਮਨ ਵਿੱਚ ਬੇਸਬਰੀ ਸੀ।
Punjab Bani 27 August,2023
ਖੱਟਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ
ਖੱਟਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ ਚੰਡੀਗੜ੍ਹ, 27 ਅਗਸਤ, 2023: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਹਰਿਆਣਾ ਦੇ ਨੂਹ ਵਿਚ ਵਾਪਰੀ ਹਿੰਸਾ ਬਾਰੇ ਜੋ ਬਿਆਨ ਦਿੱਤਾ ਸੀ, ਉਸ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪ੍ਰਤੀਕਰਮ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਹਰਿਆਣਾ ਸੁਰੱਖਿਅਤ ਹੈ ਤੇ ਇਸ ਬਾਰੇ ਭਗਵੰਤ ਮਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਰਾਸ਼ਟਰਪਤੀ ਰਾਜ ਲਾਗੁ ਕਰਨ ਦੀ ਗੱਲ ਹੋਈ ਤਾਂ ਪੰਜਾਬ ਵਿਚ ਹੋਈ ਹੈ ਕਿਉਂਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਾਤ ਠੀਕ ਨਹੀਂ ਹੈ।
Punjab Bani 27 August,2023
ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ : ਪ੍ਰੋ. ਬਡੂੰਗਰ
ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ : ਪ੍ਰੋ. ਬਡੂੰਗਰ ਪਟਿਆਲਾ, 27 ਅਗਸਤ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਚੱਲ ਰਹੀ ਸ਼ਬਦੀ ਯੰਗ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦੇ ਆਪਸੀ ਵਿਵਾਦ ਨੇ ਪੰਜਾਬ ਦਾ ਬਹੁਤ ਭਾਰੀ ਨੁਕਸਾਨ ਕਰਕੇ ਰੱਖਿਆ ਹੋਇਆ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੰਜਾਬ ਦੇ ਲੋਕਾਂ 'ਤੇ ਤਰਸ ਕਰਨਾ ਚਾਹੀਦਾ ਹੈ ਤੇ ਆਪੋ ਆਪਣੀ ਹਉਮੈ ਛੱਡ ਕੇ ਆਪਣੇ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਆਪਸੀ ਸੁਰ ਨਹੀਂ ਮਿਲ ਰਹੀ। ਪ੍ਰੋ. ਬਡੁੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵੱਲ ਧਿਆਨ ਦੇ ਕੇ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਤ ਲੋਕਾਂ ਦੀ ਮਦਦ ਕਰਨ ਤੇ ਯੋਗ ਐਲਾਨੇ ਮੁਆਵਜ਼ੇ ਦੇਣੇ ਚਾਹੀਦੇ ਹਨ, ਜਿਸ ਨੂੰ ਪੰਜਾਬ ਦੀ ਜਨਤਾ ਉਡੀਕ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹਨਾਂ ਦੋਵੇਂ ਸ਼ਖਸੀਅਤਾਂ ਨੂੰ ਆਪਣੀ ਹੱਠ ਛੱਡ ਕੇ ਪੰਜਾਬ ਦੇ ਭਲੇ ਲਈ ਮਿਲ ਬੈਠ ਕੇ ਪੰਜਾਬ ਦੀਆਂ ਮੌਜੂਦਾ ਸਮੱਸਿਆ ਨੂੰ ਨਿਪਟਾਉਣ ਲਈ ਆਪਣੇ ਅਹੁਦਿਆਂ ਦੀ ਮਰਿਆਦਾ ਪਾਲਦੇ ਹੋਏ ਭਲੇ ਦੀ ਗੱਲ ਕਰਨੀ ਚਾਹੀਦੀ ਹੈ।
Punjab Bani 27 August,2023
ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ
ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਤ: ਮੀਤ ਹੇਅਰ ਚੰਡੀਗੜ੍ਹ, 27 ਅਗਸਤ ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਸੀ ਕਿ ਸੂਬੇ ਵਿੱਚ ਬਹੁਤ ਖਿਡਾਰੀ ਅਜਿਹੇ ਸਨ ਜਿਨ੍ਹਾਂ ਨੂੰ ਮੈਡਲ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਗਦ ਇਨਾਮ ਰਾਸ਼ੀ ਨਹੀਂ ਮਿਲੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਖੇਡ ਵਿਭਾਗ ਇਨ੍ਹਾਂ ਖਿਡਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ। ਖੇਡ ਵਿਭਾਗ ਵੱਲੋਂ ਸਾਲ 2017 ਤੋਂ ਹੁਣ ਤੱਕ ਅਜਿਹੇ 1807 ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਦੀ ਕੁੱਲ ਇਨਾਮ ਰਾਸ਼ੀ 5,94,45,400 (5.94 ਕਰੋੜ) ਰੁਪਏ ਬਣਦੀ ਹੈ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਖੇਡ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਨਗਦ ਇਨਾਮ ਰਾਸ਼ੀ ਨਾਮ ਸਨਮਾਨਤ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਅਤੇ ਅਗਲੇ ਸਾਲਾਂ ਵਿੱਚ ਕਿਸੇ ਵੀ ਖਿਡਾਰੀ ਨੂੰ ਉਸ ਦਾ ਬਣਦਾ ਮਾਣ-ਸਨਮਾਨ ਤੁਰੰਤ ਦਿੱਤਾ ਜਾਵੇਗਾ। ਮੀਤ ਹੇਅਰ ਨੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 2017-18 ਸਾਲ ਦੇ 997 ਖਿਡਾਰੀਆਂ ਨੂੰ 1.58 ਕਰੋੜ ਰੁਪਏ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ ਰੁਪਏ, 2019-20 ਦੇ 287 ਖਿਡਾਰੀਆਂ ਨੂੰ 1.75 ਕਰੋੜ ਰੁਪਏ, 2020-21 ਦੇ 51 ਖਿਡਾਰੀਆਂ ਨੂੰ 19.05 ਲੱਖ ਰੁਪਏ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਕੌਮੀ ਖੇਡਾਂ ਵਿੱਚ ਸਰਵਿਸਜ਼ ਵੱਲੋਂ ਮੈਡਲ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ।ਇਸ ਤਰ੍ਹਾਂ ਕੁੱਲ 1807 ਖਿਡਾਰੀਆਂ ਨੂੰ 5,94,45,400 (5.94 ਕਰੋੜ) ਰੁਪਏ ਨਾਲ ਸਨਮਾਨਿਆ ਜਾਵੇਗਾ।
Punjab Bani 27 August,2023
ਵਿਧਾਇਕ ਪਠਾਣਮਾਜਰਾ ਨੇ ਨੈਣ ਕਲਾਂ ਮੇਲੇ ਦਾ ਪੋਸਟਰ ਕੀਤਾ ਜਾਰੀ
ਵਿਧਾਇਕ ਪਠਾਣਮਾਜਰਾ ਨੇ ਨੈਣ ਕਲਾਂ ਮੇਲੇ ਦਾ ਪੋਸਟਰ ਕੀਤਾ ਜਾਰੀ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ, ਮੇਲੇ ਵਡਮੁੱਲਾ ਯੋਗਦਾਨ ਪਾਉਂਦੇ ਹਨ: ਵਿਧਾਇਕ ਪਠਾਣਮਾਜਰਾ ਸਨੌਰ 27 ਅਗਸਤ () ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਨੌਮੀ ਦਾ ਮੇਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ 24 ਵਾਂ ਸਲਾਨਾ ਕਬੱਡੀ ਖੇਡ ਮੇਲਾ ਵੀ ਕਰਵਾਇਆ ਜਾਵੇਗਾ। ਇਸ ਮੇਲੇ ਦਾ ਪੋਸਟਰ ਜਾਰੀ ਕਰਨ ਉਪਰੰਤ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਹਾ ਕਿ ਜਿਥੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿੱਚ ਮੇਲੇ ਵਡਮੁੱਲਾ ਯੋਗਦਾਨ ਪਾਉਂਦੇ ਹਨ ਉਥੇ ਹੀ ਮੇਲਿਆਂ ਵਿਚ ਕੱਬਡੀ ਅਤੇ ਕੁਸ਼ਤੀ ਦੰਗਲ ਕਰਵਾਉਣ ਨਾਲ ਪੰਜਾਬ ਦਾ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨੂੰ ਅਪਣਾਉਂਦੇ ਹਨ ਅਤੇ ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਬਹੁਤ ਸਾਰੇ ਇਤਿਹਾਸਕ ਧਾਰਮਿਕ ਸਥਾਨ ਬਣੇਂ ਹੋਏ ਹਨ ਜਿਥੇ ਵੱਖ ਵੱਖ ਸੂਬਿਆਂ ਤੋਂ ਸੰਗਤਾਂ ਨਮਸਤਕ ਹੋਣ ਲਈ ਸੰਗਤਾਂ ਪਹੁੰਚਦੀਆਂ ਹਨ ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦਰਵਾਰ ਦੇ ਮੁੱਖ ਸੇਵਾਦਾਰ ਭਗਤ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਬੁੱਟਰ ਸਾਬਕਾ ਸਰਪੰਚ, ਜੱਸੀ ਬੁੱਟਰ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਨੈਣ ਕਲਾਂ ਨੇ ਦੱਸਿਆ ਕਿ ਇਹ ਮੇਲਾ ਅਤੇ ਕਬੱਡੀ ਖੇਡ ਟੂਰਨਾਮੈਂਟ 8 ਸਤੰਬਰ ਗੁੱਗਾ ਨੌਮੀ ਵਾਲੇ ਦਿਨ ਪਿੰਡ ਨੈਣ ਕਲਾਂ ਵਿਖੇ ਹੋਵੇਗਾ ਅਤੇ ਇਸ ਦਿਨ 24ਵਾਂ ਸਲਾਨਾ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਇਸ ਖੇਡ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਉਨ੍ਹਾਂ ਦੇ ਨਾਲ ਚੇਤਨ ਸਿੰਘ ਜੌੜ ਮਾਜਰਾ ਫੂਡ ਪ੍ਰੋਸੈਸਿੰਗ, ਬਾਗਵਾਨੀ ਵਿਭਾਗ ਅਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਉਚੇਚੇ ਤੌਰ ਤੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਕਬੱਡੀ ਖੇਡ ਦੇ ਸਟਾਰ ਗੁਰਲਾਲ ਘਨੌਰ ਵਿਧਾਇਕ ਹਲਕਾ ਘਨੌਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਜੋ ਕਿ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨਗੇ। ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨਗੇ।ਉਨ੍ਹਾਂ ਕਿਹਾ ਕਿ ਇਸ ਕਬੱਡੀ ਖੇਡ ਮੇਲੇ ਵਿੱਚ ਉੱਚ ਕੋਟੀ ਦੇ ਪ੍ਰਸਿੱਧ ਖਿਡਾਰੀ ਅਤੇ ਅੰਤਰਰਾਸ਼ਟਰੀ ਟੀਮਾਂ ਸ਼ਾਮਿਲ ਹੋਣਗੀਆਂ। ਇਸ ਮੌਕੇ ਭਗਤ ਕਰਨੈਲ ਸਿੰਘ ਰਾਣਾ ਮੁੱਖ ਸੇਵਾਦਾਰ ਗੁੱਗਾ ਮਾੜੀ ਦਰਵਾਰ ਨੈਣ ਕਲਾਂ,ਸਵਿੰਦਰ ਸ਼ਰਮਾ ,ਤਰਸੇਮ ਸਿੰਘ ਪੰਚ , ਨੰਬਰਦਾਰ ਲਖਵੀਰ ਸਿੰਘ, ਸੈਮੀ ਨੈਣਾਂ, ਸੁਖਦੇਵ ਸਿੰਘ , ਹੈਰੀ ਬੁੱਟਰ, ਸ਼ੈਰੀ ਬੁੱਟਰ, ਡਾਕਟਰ ਗੁਰਮੀਤ ਸਿੰਘ ਬਿੱਟੂ , ਬਲਜੀਤ ਸਿੰਘ ਝੂੰਗੀਆਂ ਦਫ਼ਤਰ ਇੰਚਾਰਜ, ਪ੍ਰਦੀਪ ਪਠਾਣਮਾਜਰਾ , ਡਾਕਟਰ ਕਰਮ ਸਿੰਘ ਬਲਵੇੜਾ, ਮਦਨ ਵਰਮਾ, ਬਲਜਿੰਦਰ ਸਿੰਘ ਨੰਦਗੜ, ਬਲਿਹਾਰ ਸਿੰਘ ਚੀਮਾਂ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਆੜਤੀ ਐਸੋਸੀਏਸ਼ਨ ਦੁਧਨਸਾਧਾਂ, ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਪੀ ਏ ਡੀ ਵੀ ਪਟਿਆਲਾ, ਸੱਜਣ ਸਿੰਘ ਸਰੋਆ ਉਪਲੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ
Punjab Bani 27 August,2023
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਭਰਵਾਂ ਸਵਾਗਤ
'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਭਰਵਾਂ ਸਵਾਗਤ -ਖੇਡਾਂ ਵਤਨ ਪੰਜਾਬ ਦੀਆਂ ਨੇ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ 'ਚ ਬਣਾਇਆ ਮੋਹਰੀ-ਚੇਤਨ ਸਿੰਘ ਜੌੜਾਮਾਜਰਾ -ਕੈਬਨਿਟ ਮੰਤਰੀ ਜੌੜਾਮਾਜਰਾ, ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਠਾਣਮਾਜਰਾ ਤੇ ਖਿਡਾਰੀਆਂ ਨੇ ਮਸ਼ਾਲ ਮਾਰਚ ਨੂੰ ਅਗਲੇ ਪੜਾਅ ਲਈ ਕੀਤਾ ਰਵਾਨਾ ਪਟਿਆਲਾ, 27 ਅਗਸਤ: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-2 ਦੇ ਮਸ਼ਾਲ ਮਾਰਚ ਦੇ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਪੁੱਜਣ 'ਤੇ ਵਿਸ਼ੇਸ਼ ਤੌਰ ਉਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂੰ ਸਮੇਤ ਉੱਘੇ ਖਿਡਾਰੀ ਵੀ ਮੌਜੂਦ ਸਨ। ਪੋਲੋ ਗਰਾਊਂਡ ਵਿਖੇ ਮਸ਼ਾਲ ਮਾਰਚ ਦਾ ਸਵਾਗਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣਗੀਆਂ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਮੁੱਚਾ ਪੰਜਾਬ ਇਸ ਲਈ ਧੰਨਵਾਦ ਕਰ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬੀਆਂ ਦੀ ਖੇਡਾਂ ਵਾਲੀ ਛੁਪੀ ਪ੍ਰਤਿਭਾ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਵੱਡਾ ਮੰਚ ਪ੍ਰਦਾਨ ਕੀਤਾ ਹੈ, ਜਿਸ ਕਰਕੇ ਸਾਡੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਕੇ ਖੇਡਾਂ ਰਾਹੀਂ ਨਗ਼ਦ ਇਨਾਮਾਂ ਸਮੇਤ ਨੌਕਰੀਆਂ ਵੀ ਪ੍ਰਾਪਤ ਕਰ ਰਹੇ ਹਨ। ਸਿਹਤ ਮੰਤਰੀ ਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਨੇ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਿਛਲੀ ਵਾਰ ਦੀਆਂ ਖੇਡਾਂ ਦੀ ਤਰ੍ਹਾਂ ਇਸ ਵਾਰ ਵੀ ਖਿਡਾਰੀ ਅਤੇ ਸਮੁੱਚੇ ਪੰਜਾਬ ਵਾਸੀ ਪੂਰੇ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ ਕਿ ਅੱਜ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਨੂੰ ਤਿਆਗਕੇ ਖੇਡਾਂ ਨਾਲ ਜੁੜਨ ਦਾ ਜੋਸ਼ ਜਾਗਿਆ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਨੇ ਨੌਜਵਾਨਾਂ ਦੀ ਸੋਚ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਇਸ ਤੋਂ ਪਹਿਲਾਂ ਨਾਭਾ ਰੋਡ ਤੋਂ ਹੁੰਦੇ ਹੋਏ ਪਟਿਆਲਾ ਪੁੱਜੇ ਇਸ ਮਸ਼ਾਲ ਮਾਰਚ ਦਾ ਸਿਵਲ ਲਾਈਨ ਚੌਂਕ, ਲੀਲਾ ਭਵਨ ਅਤੇ ਫੁਹਾਰਾ ਚੌਂਕ ਵਿਖੇ ਵਿਦਿਆਰਥੀਆਂ ਤੇ ਖਿਡਾਰੀਆਂ ਵੱਲੋਂ ਜੋਸ਼ੀਲਾ ਸਵਾਗਤ ਕੀਤਾ ਗਿਆ। ਬਾਅਦ ਵਿੱਚ ਮਸ਼ਾਲ ਮਾਰਚ ਨੂੰ ਪੋਲੋ ਗਰਾਊਂਡ ਤੋਂ ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਤੇ ਉਘੀਆਂ ਸ਼ਖ਼ਸੀਅਤਾਂ ਵੱਲੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੰਜਾਬ ਸਟੇਟ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ. ਚੀਮਾ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਡੀ.ਐਸ.ਪੀ. ਦਲਬੀਰ ਸਿੰਘ ਗਿੱਲ, ਜ਼ਿਲ੍ਹੇ ਦੇ ਉਘੇ ਖਿਡਾਰੀ ਸ਼ੇਰ ਸਿੰਘ, ਕੁਲਵੰਤ ਕੌਰ, ਜਗਦੀਪ ਸਿੰਘ ਕਾਹਲੋਂ, ਰਿਤੂ ਰਾਣੀ, ਰੂਪਾ ਸੈਣੀ, ਰਾਜਵਿੰਦਰ ਕੌਰ, ਜਸ਼ਨੂਰ ਢੀਂਡਸਾ, ਹਰਮਿੰਦਰ ਸਿੰਘ ਖਰੌੜ, ਅਮਨਪ੍ਰੀਤ ਸਿੰਘ, ਕੈਪਟਨ ਪੱਪੀ ਸਿੰਘ, ਪ੍ਰੋ. ਸ਼ਵਿੰਦਰ ਸਿੰਘ, ਸਾਬਕਾ ਡੀ.ਐਸ.ਓ. ਜਸਵੀਰਪਾਲ ਕੌਰ ਬਰਾੜ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਮੋਨਿਕਾ ਸ਼ਰਮਾ, ਸੁਰਜੀਤ ਸਿੰਘ ਫ਼ੌਜੀ, ਹਰਸ਼ਪਾਲ ਸਿੰਘ ਰਾਹੁਲ ਸਮੇਤ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਖਿਡਾਰੀ, ਕੋਚ, ਅਧਿਆਪਕ, ਜ਼ਿਲ੍ਹਾ ਪਟਿਆਲਾ ਦੀਆਂ ਸਾਰੀਆਂ ਖੇਡ ਐਸੋਸੀਏਸ਼ਨਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 27 August,2023
'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਪਟਿਆਲਾ ਵਾਸੀ ਲਾਭ ਉਠਾਉਣ : ਅਜੀਤਪਾਲ ਸਿੰਘ ਕੋਹਲੀ
'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਪਟਿਆਲਾ ਵਾਸੀ ਲਾਭ ਉਠਾਉਣ : ਅਜੀਤਪਾਲ ਸਿੰਘ ਕੋਹਲੀ -ਕਿਹਾ, 'ਮੇਰਾ ਬਿੱਲ ਐਪ' ਰਾਹੀਂ ਸਕੀਮ ਦਾ ਹਿੱਸਾ ਬਣਕੇ ਹਰੇਕ ਮਹੀਨੇ ਇਨਾਮ ਜਿੱਤਣ ਦਾ ਮੌਕਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤਾ ਨਿਵੇਕਲਾ ਉਪਰਾਲਾ : ਕੋਹਲੀ ਪਟਿਆਲਾ, 27 ਅਗਸਤ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਨਿਵੇਕਲੇ ਉਪਰਾਲੇ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹੈ। ਇਹ ਸਕੀਮ ਖਪਤਕਾਰਾਂ ਨੂੰ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਖਪਤਕਾਰ 'ਮੇਰਾ ਬਿੱਲ' ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਕੇ ਲੱਕੀ ਡਰਾਅ ਵਿਚ ਸ਼ਾਮਲ ਹੋ ਸਕਦੇ ਹਨ, ਜੋ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ ਤੇ ਸੂਬੇ ਵਿੱਚ 290 ਇਨਾਮ ਅਤੇ ਜ਼ਿਲ੍ਹੇ 'ਚ 10 ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਵਾਸੀ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ। ਉਨ੍ਹਾਂ ਸਾਰਿਆਂ ਨੂੰ ਆਪਣੇ ਫੋਨ ਵਿੱਚ 'ਮੇਰਾ ਬਿੱਲ' ਐਪ ਇੰਸਟਾਲ ਕਰਨ ਦੀ ਵੀ ਅਪੀਲ ਕੀਤੀ।
Punjab Bani 27 August,2023
“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭਰਵਾਂ ਸਵਾਗਤ
“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭਰਵਾਂ ਸਵਾਗਤ ਵਿਧਾਇਕਾਂ, ਡਿਪਟੀ ਕਮਿਸ਼ਨਰ ਤੇ ਚੇਅਰਮੈਨ ਨੇ ਰੂਪਨਗਰ ਜ਼ਿਲ੍ਹੇ ਤੋਂ ਹਾਸਲ ਕੀਤੀ ਮਸ਼ਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨਗੀਆਂ ਖੇਡਾਂ: ਰੰਧਾਵਾ, ਢੌਂਸ ਤੇ ਕੰਗ ਹਾਕੀ ਓਲੰਪੀਅਨ ਪ੍ਰਭਜੋਤ ਸਿੰਘ, ਰਾਜਪਾਲ ਸਿੰਘ, ਅੰਜੁਮ ਮੌਦਗਿਲ, ਧਰਮਵੀਰ ਸਿੰਘ ਤੇ ਅੰਕੁਸ਼ ਭਾਰਦਵਾਜ ਮਸ਼ਾਲ ਲੈ ਕੇ ਦੌੜੇ ਸੂਬੇ ਭਰ ਦੀ ਯਾਤਰਾ ਉੱਤੇ ਨਿਕਲੀ ਮਸ਼ਾਲ ਅਗਲੇ ਪੜਾਅ ਵਜੋਂ ਫਤਹਿਗੜ੍ਹ ਸਾਹਿਬ ਜ਼ਿਲੇ ਨੂੰ ਸੌਂਪੀ ਕੁਰਾਲੀ/ਐੱਸ ਏ ਐੱਸ ਨਗਰ/ਚੰਡੀਗੜ੍ਹ, 26 ਅਗਸਤ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਦੂਜੇ ਸੀਜ਼ਨ ਦੀ 29 ਅਗਸਤ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਭਰ ਵਿੱਚ ਯਾਤਰਾ ਕਰ ਰਹੀ ਖੇਡਾਂ ਦੀ ਮਸ਼ਾਲ ਦਾ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭੰਗੜੇ ਅਤੇ ਗੱਤਕੇ ਦੇ ਪ੍ਰਦਰਸ਼ਨ ਦਰਮਿਆਨ ਭਰਵਾਂ ਸਵਾਗਤ ਕੀਤਾ ਗਿਆ। ਲੁਧਿਆਣਾ ਤੋਂ 22 ਅਗਸਤ ਨੂੰ ਸ਼ੁਰੂ ਹੋਇਆ ਮਸ਼ਾਲ ਮਾਰਚ 12 ਜ਼ਿਲਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਅੱਜ ਰੂਪਨਗਰ ਜ਼ਿਲੇ ਤੋਂ ਮੁਹਾਲੀ ਜ਼ਿਲੇ ਵਿੱਚ ਦਾਖਲ ਹੋਇਆ। ਕੁਰਾਲੀ ਵਿਖੇ ਪੁੱਜਣ ਉਤੇ ਰੂਪਨਗਰ ਦੇ ਖਿਡਾਰੀਆਂ ਨੇ ਮਸ਼ਾਲ ਮੁਹਾਲੀ ਪ੍ਰਸ਼ਾਸਨ ਨੂੰ ਸੌਂਪ ਦਿੱਤੀ। ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੌੰਸ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜ਼ੋਰਾ ਸਿੰਘ ਮਾਨ ਨੇ ਇਹ ਮਸ਼ਾਲ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਇਹ ਮਸ਼ਾਲ ਹਾਕੀ ਓਲੰਪੀਅਨ ਪ੍ਰਭਜੋਤ ਸਿੰਘ, ਸਾਬਕਾ ਭਾਰਤੀ ਹਾਕੀ ਕਪਤਾਨ ਰਾਜਪਾਲ ਸਿੰਘ, ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ, ਹਾਕੀ ਓਲੰਪੀਅਨ ਧਰਮਵੀਰ ਸਿੰਘ ਤੇ ਨੈਸ਼ਨਲ ਸ਼ੂਟਿੰਗ ਕੋਚ ਅੰਕੁਸ਼ ਭਾਰਦਵਾਜ ਨੂੰ ਸੌਂਪ ਦਿੱਤੀ ਜੋ ਉਨ੍ਹਾਂ ਦੌੜ ਕੇ ਅੱਗੇ ਨੌਜਵਾਨ ਖਿਡਾਰੀਆਂ ਨੂੰ ਸੌਂਪੀ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਖੇਡਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨਗੀਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਖੇਡਾਂ ਦੇ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਇਹ ਖੇਡਾਂ ਉਲੀਕੀਆਂ ਗਈਆਂ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੌਸ ਨੇ ਕਿਹਾ ਕਿ ਪੰਜਾਬ ਨੇ ਨਵੀਂ ਖੇਡ ਨੀਤੀ ਬਣਾ ਕੇ ਸੂਬੇ ਦੀਆਂ ਖੇਡਾਂ ਵਿੱਚ ਜਾਨ ਪਾ ਦਿੱਤੀ ਹੈ ਅਤੇ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੇਡਾਂ ਅਤੇ ਮਸ਼ਾਲ ਨੂੰ ਲੈ ਕੇ ਪਾਇਆ ਜਾ ਰਿਹਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਦਿਸ਼ਾ ਦੇਣ ਦੀ ਲੋੜ ਹੈ, ਇਸ ਵਿੱਚ ਅਥਾਹ ਸਮਰੱਥਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਮੂਹ ਨੁਮਾਇੰਦਿਆਂ ਖਿਡਾਰੀਆਂ, ਮਹਿਮਾਨਾਂ ਦਾ ਧੰਨਵਾਦ ਕਰਦਿਆਂ ਖੇਡਾਂ ਦੇ ਇਤਿਹਾਸ ਵਿੱਚ ਖਿਡਾਰੀਆਂ ਵੱਲੋਂ ਨਵੇਂ ਸਥਾਪਤ ਕੀਤੇ ਜਾਂਦੇ ਰਿਕਾਰਡਾਂ ਦਾ ਹਵਾਲਾ ਦਿੱਤਾ ਅਤੇ ਨੌਜਵਾਨ ਖਿਡਾਰੀਆਂ ਨੂੰ ਇਸ ਤੋਂ ਸੇਧ ਲੈਣ ਲਈ ਕਿਹਾ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਭ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 35 ਖੇਡਾਂ ਦੇ ਵੱਖ-ਵੱਖ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਹੜੇ ਬਲਾਕ ਤੋਂ ਸੂਬਾ ਪੱਧਰ ਤੱਕ ਹੋਣਗੇ। ਬਠਿੰਡਾ ਵਿਖੇ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਮਸ਼ਾਲ ਯਾਤਰਾ ਮੁਹਾਲੀ ਸਥਿਤ ਸੈਕਟਰ 78 ਸਟੇਡੀਅਮ ਵਿਖੇ ਜ਼ਿਲੇ ਦੇ ਦੂਜੇ ਪੜਾਅ ਵਜੋਂ ਰੁਕੀ ਜਿੱਥੇ ਖਿਡਾਰੀਆਂ ਨੇ ਸਵਾਗਤ ਕੀਤਾ ਅੱਗੇ ਮਸ਼ਾਲ ਯਾਤਰਾ ਰਵਾਨਾ ਹੋ ਗਈ।ਸੈਂਕੜੇ ਖਿਡਾਰੀਆਂ ਦੀ ਸ਼ਮੂਲੀਅਤ ਤੋਂ ਬਾਅਦ ਮਸ਼ਾਲ ਅੱਗੇ ਲਾਂਡਰਾ-ਚੁੰਨੀ ਦੇ ਰਾਸਤੇ ਜਾਂਦੀ ਹੋਈ ਜ਼ਿਲਾ ਖੇਡ ਅਫ਼ਸਰ ਗੁਰਦੀਪ ਕੌਰ ਵੱਲੋਂ ਅਗਲੇ ਜ਼ਿਲਾ ਫਤਹਿਗੜ੍ਹ ਸਾਹਿਬ ਨੂੰ ਸੌਂਪ ਦਿੱਤੀ ਗਈ। ਮਸ਼ਾਲ ਦੇ ਸਵਾਗਤੀ ਸਮਾਰੋਹ ਮੌਕੇ ਜ਼ਿਲ੍ਹਾ ਅਧਿਕਾਰੀਆਂ ਚ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਮਾਵੀ, ਸੀ ਐਮ ਫੀਲਡ ਅਫ਼ਸਰ ਸ਼੍ਰੀ ਇੰਦਰਪਾਲ ਅਤੇ ਹੋਰ ਖੇਡ ਪ੍ਰੇਮੀ ਅਤੇ ਪਤਵੰਤੇ ਮੌਜੂਦ ਸਨ।
Punjab Bani 26 August,2023
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ ਰਿਪੋਰਟ ਮੁਤਾਬਕ ਬਿਹਤਰ ਕਾਨੂੰਨ ਵਿਵਸਥਾ ਵਾਲੇ ਸੂਬਿਆਂ 'ਚ ਪੰਜਾਬ ਦੂਜੇ ਨੰਬਰ 'ਤੇ ਸਾਡੀ ਸਰਕਾਰ 'ਚ ਹੁਣ ਤੱਕ ਹੋਇਆ 50871 ਕਰੋੜ ਰੁਪਏ ਦਾ ਨਿਵੇਸ਼ ਚੰਗੇ ਮਾਹੌਲ ਦਾ ਨਤੀਜਾ ਕੇਂਦਰੀ ਮੰਤਰੀ ਨੇ ਰਾਜ ਸਭਾ 'ਚ ਮੰਨਿਆ ਕਿ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ 'ਚ ਪੰਜਾਬ ਉੱਤਰੀ ਭਾਰਤ 'ਚ ਮੋਹਰੀ ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਤੇ ਗਵਰਨਰ ਆਪਣੇ ਆਕਾਵਾਂ ਲਈ-ਮੁੱਖ ਮੰਤਰੀ ਚੰਡੀਗੜ੍ਹ, 26 ਅਗਸਤ: ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ। ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। ਸੂਬੇ ਵਿਚ ਗੈਂਗਸਟਰਵਾਦ ਖਿਲਾਫ਼ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖ਼ਤ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।
Punjab Bani 26 August,2023
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਖੇਡ ਮੰਤਰੀ ਤੇ ਸਿੱਖਿਆ ਮੰਤਰੀ ਨੇ ਸਕੂਲੀ ਖੇਡਾਂ ਤੇ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਅਗਸਤ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ।ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਅੱਜ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ, ਜ਼ਿਲਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਅਤੇ ਸੂਬਾ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਹੋਣਗੇ। ਛੋਟੇ ਉਮਰ ਵਰਗਾਂ ਦੇ ਬਲਾਕ ਮੁਕਾਬਲੇ ਅਗਲੀਆਂ ਤਰੀਕਾਂ ਵਿੱਚ ਹੋਣਗੇ ਅਤੇ ਜ਼ਿਲਾ ਮੁਕਾਬਲੇ ਅਖਰੀਲੀਆਂ ਤਰੀਕਾਂ ਵਿੱਚ ਹੋਣਗੇ ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋਵੇ ਅਤੇ ਪ੍ਰੀਖਿਆ ਦੀ ਤਿਆਰੀ ਕਰ ਸਕਣ।ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਉਦਘਾਟਨ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਹੀ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਖੇਡਾਂ ਵਿੱਚ ਹਿੱਸਾ ਲੈ ਸਕਣ।ਉਨ੍ਹਾਂ ਕਿਹਾ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਦਰਮਿਆਨ ਸਮੇਂ ਦੌਰਾਨ ਪ੍ਰੀਖਿਆਵਾਂ ਲਈਆਂ ਜਾਣਗੀਆਂ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਫਿਜੀਕਲ ਐਜੂਕੇਸ਼ਨ) ਸੁਨੀਲ ਕੁਮਾਰ ਤੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।
Punjab Bani 26 August,2023
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ ਕਰੋ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ ਚੰਡੀਗੜ੍ਹ, 26 ਅਗਸਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ। ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।” ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
Punjab Bani 26 August,2023
ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਜਾਗਰੂਕਤਾ ਪ੍ਰੋਗਰਾਮ
ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਜਾਗਰੂਕਤਾ ਪ੍ਰੋਗਰਾਮ ਪਟਿਆਲਾ, 26 ਅਗਸਤ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਐਨ.ਐਸ.ਐਸ ਵਿਭਾਗ ਅਤੇ ਈਕੋ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਰਹਿਨੁਮਾਈ ਹੇਠ ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਲਈ ਅਤੇ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਇਸ ਦੇ ਜ਼ਮੀਨ ਦੀ ਉਪਜਾਊ ਸ਼ਕਤੀ, ਸਿਹਤ ਅਤੇ ਸਾਡੇ ਵਾਤਾਵਰਨ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਨੌਜਵਾਨਾਂ ਨੇ ਪਰਾਲੀ ਦੀ ਵਰਤੋਂ ਕਰਨ ਲਈ ਵੱਖ ਵੱਖ ਵਿਚਾਰ ਪੇਸ਼ ਕੀਤੇ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਐਨ.ਐਸ.ਐਸ. ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਐਨ.ਐਸ.ਐਸ. ਵਿਭਾਗ ਅਤੇ ਈਕੋ ਕਲੱਬ ਹੀ ਅਜਿਹੇ ਕਲੱਬ ਹਨ, ਜੋ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਹਨ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਸਾੜਨ ਦੀ ਰੋਕਥਾਮ ਵਾਲੇ ਪ੍ਰੋਗਰਾਮ ਵਿਚ ਦੱਸੇ ਗਏ ਨੁਕਤਿਆਂ ਨੂੰ ਆਪਣੇ ਮਾਤਾ—ਪਿਤਾ ਅਤੇ ਰਿਸ਼ਤੇਦਾਰਾਂ ਨਾਲ ਵੀ ਸਾਂਝਾ ਕਰਨਗੇ ਤਾਂ ਜੋ ਇਸ ਮੁਹਿੰਮ ਹੋਰ ਹੁੰਗਾਰਾ ਦਿੱਤਾ ਜਾ ਸਕੇ। ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਬਦਲਵੇਂ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਜਸਪ੍ਰੀਤ ਕੌਰ ਨੇ ਫਸਲ ਦੀ ਰਹਿੰਦ ਖੂੰਹਦ ਨੂੰ ਮਲਚਿੰਗ ਮੈਟ ਤਿਆਰ ਕਰਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਵਿਦਿਆਰਥੀਆਂ ਵੱਲੋਂ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸਮਾਗਮ ਨਾਲ ਸਬੰਧਤ ਸਲੋਗਨ ਪੜ੍ਹੇ। ਡਾ. ਜਸਪ੍ਰੀਤ ਕੌਰ, ਡਾ. ਤਰਨਦੀਪ ਕੌਰ (ਈਕੋ ਕਲੱਬ) ਅਤੇ ਡਾ. ਹਰਸਿਮਰਨ ਕੌਰ (ਐਨ.ਐਸ.ਐਸ. ਪ੍ਰੋਗਰਾਮ ਅਫਸਰ) ਨੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਵਨੀਤਾ ਰਾਣੀ, ਡਾ. ਪਰਮਜੀਤ ਕੌਰ, ਡਾ. ਜੋਤੀ ਤੀਰਥਨੀ, ਡਾ. ਰੇਖਾ ਰਾਣੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Punjab Bani 26 August,2023
ਤੀਆਂ ਦੇ ਮੇਲੇ ਵਿੱਚ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ : ਡਿਪਟੀ ਕਮਿਸ਼ਨਰ
ਤੀਆਂ ਦੇ ਮੇਲੇ ਵਿੱਚ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ : ਡਿਪਟੀ ਕਮਿਸ਼ਨਰ -ਬਾਰਾਂਦਰੀ ਬਾਗ ਵਿਖੇ ਮੇਲਾ ਤੀਆਂ ਕਰਵਾਇਆ ਪਟਿਆਲਾ, 26 ਅਗਸਤ: ਪਾਵਰ ਹਾਊਸ ਯੂਥ ਕਲੱਬ ਵੱਲੋਂ ਇੱਥੇ ਬਾਰਾਂਦਰੀ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ, ਬਾਗਬਾਨੀ ਵਿਭਾਗ ਦੀ ਅਗਵਾਈ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ, ਦੇਸ਼ ਭਗਤ ਯੂਨੀਵਰਸਿਟੀ, ਸਰਕਾਰੀ ਆਈ ਟੀ ਲੜਕੀਆਂ, ਸੰਤ ਕ੍ਰਿਪਾਲ ਸਿੰਘ ਅਕਾਲ ਰੈਜੀਮੈਂਟ ਅਕੈਡਮੀ ਕਲੱਰਭੈਣੀ,ਸੋਨੀ ਬਲੱਡ ਡੋਨਰ ਕਲੱਬ, ਹੈਲਥ ਅਵੇਅਰਨੈੱਸ ਸੁਸਾਇਟੀ ਬਾਰਾਂਦਰੀ ਗਾਰਡਨ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ,ਸਾਂਝ ਕੇਂਦਰ ਪਟਿਆਲਾ, ਰੋਇਲ ਪਟਿਆਲਾ ਕਲਚਰਲ ਵੈੱਲਫੇਅਰ ਸੁਸਾਇਟੀ ਆਦਿ ਦੇ ਸਹਿਯੋਗ ਨਾਲ ਮੇਲਾ ਤੀਆਂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੇਲਾ ਤੀਆਂ ਦੇ ਦੌਰਾਨ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ, ਔਰਤਾਂ ਨੂੰ ਮਹਾਵਾਰੀ ਪ੍ਰਤੀ ਜਾਗਰੂਕ ਕਰਨਾ, ਮੁਫ਼ਤ ਸੈਨਟਰੀ ਪੈਡ ਵੰਡਣ ਸਮੇਤ ਬਾਗਬਾਨੀ ਵਿਭਾਗ ਵੱਲੋਂ ਆਰਗੈਨਿਕ ਖੇਤੀ ਅਤੇ ਮੋਟੇ ਅਨਾਜ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਡੀ.ਸੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਧੀਆਂ ਭੈਣਾਂ ਦਾ ਤਿਉਹਾਰ ਹੈ, ਧੀਆਂ ਸਹੁਰਿਆਂ ਤੋਂ ਪੇਕੇ ਘਰ ਆ ਕੇ ਆਪਣੀਆਂ ਸਹੇਲੀਆਂ ਨਾਲ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਆਪਣੇ ਤਿਉਹਾਰ ਮਨਾਉਣੇ ਚਾਹੀਦੇ ਹਨ। ਪ੍ਰੋਗਰਾਮ ਦੀ ਪ੍ਰਧਾਨਗੀ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਸੰਦੀਪ ਗਰੇਵਾਲ ਅਤੇ ਸਿਵਲ ਸਰਜਨ ਰਾਮਿੰਦਰ ਕੌਰ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਹਰਸ਼ ਸਦਾਵਰਤੀ ਵਾਇਸ ਪ੍ਰਧਾਨ ਦੇਸ਼ ਭਗਤ ਯੂਨੀਵਰਸਿਟੀ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ। ਇਸ ਮੌਕੇ ਪਾਵਰ ਹਾਊਸ ਯੂਥ ਕਲੱਬ ਦੇ ਸਰਪ੍ਰਸਤ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਅਤੇ ਪ੍ਰਧਾਨ ਸਟੇਟ ਐਵਾਰਡੀ ਰੁਪਿੰਦਰ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ, ਸਿਮਰਨਜੀਤ ਕੌਰ, ਹਰਿੰਦਰਪਾਲ ਸਿੰਘ, ਪ੍ਰਿੰਸੀਪਲ ਸਰਕਾਰੀ ਆਈ ਟੀ ਆਈ ਲੜਕੀਆਂ ਮਨਮੋਹਨ ਸਿੰਘ, ਇੰਚਾਰਜ ਸਾਂਝ ਕੇਂਦਰ ਪਟਿਆਲਾ 1 ਐਸ ਆਈ ਜਸਪਾਲ ਸਿੰਘ, ਪ੍ਰੋਜੈਕਟ ਡਾਇਰੈਕਟਰ ਸਾਕੇਤ ਹਸਪਤਾਲ ਪਰਮਿੰਦਰ ਕੌਰ ਮਨਚੰਦਾ, ਲੈਫ਼ਟੀਨੈਂਟ ਜਗਦੀਪ ਜੋਸ਼ੀ, ਜਸਵੰਤ ਸਿੰਘ ਕੌਲੀ, ਵਰਿੰਦਰ ਸਿੰਘ, ਉਪਕਾਰ ਸਿੰਘ,ਪ੍ਰਿੰਸੀਪਲ ਕਰਨਜੀਤ ਸਿੰਘ ਕਲਰਭੈਣੀ, ਵਿਨੇ ਸ਼ਰਮਾ, ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ, ਮਹਿਕ ਬਜਾਜ, ਮੈਡਮ ਅੰਜਨਾ, ਨੀਨਾ ਕੌਸ਼ਲ, ਮਨਦੀਪ ਕੌਰ, ਮਨੀਸ਼ਾ, ਰਾਜਬੀਰ ਕੌਰ, ਪਰਵਿੰਦਰ ਸਿੰਘ, ਰਾਜਵਿੰਦਰ ਕੌਰ ਨੇ ਸ਼ਿਰਕਤ ਕੀਤੀ। ਤੀਆਂ ਦੇ ਮੇਲੇ ਦੀ ਸਟੇਜ ਦਾ ਪ੍ਰਬੰਧ ਅਤੇ ਸਟੇਟ ਸਕੱਤਰ ਦੀ ਭੂਮਿਕਾ ਹਰਪਿੰਦਰ ਕੌਰ ਹਰਮਨ ਨੇ ਨਿਭਾਈ।
Punjab Bani 26 August,2023
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ -ਮਾਡਲ ਨਸ਼ਾ ਮੁਕਤੀ ਕੇਂਦਰ ਦੀ ਛੱਤ 'ਤੇ ਪਾਣੀ ਦੀ ਲੀਕੇਜ ਦਾ ਲਿਆ ਗੰਭੀਰ ਨੋਟਿਸ, ਤੁਰੰਤ ਮੁਰੰਮਤ ਦੇ ਨਿਰਦੇਸ਼ -ਕਿਹਾ, ਸਰਕਾਰੀ ਇਮਾਰਤਾਂ ਦੀ ਸਾਫ਼ ਸਫ਼ਾਈ ਵੱਲ ਦਿੱਤਾ ਜਾਵੇ ਵਿਸ਼ੇਸ਼ ਧਿਆਨ ਪਟਿਆਲਾ, 26 ਅਗਸਤ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਡਲ ਨਸ਼ਾ ਮੁਕਤੀ ਕੇਂਦਰ ਦੀ ਛੱਤ 'ਤੇ ਪਾਣੀ ਦੀ ਲੀਕੇਜ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪ੍ਰਬੰਧਕੀ ਅਮਲੇ ਨੂੰ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀਆਂ ਛੱਤਾਂ 'ਤੇ ਪਈਆਂ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਤੌਰ 'ਤੇ ਸਫ਼ਾਈ ਕਰਵਾਈ ਜਾਵੇ ਅਤੇ ਇਮਾਰਤ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨਾਲ ਰਾਬਤਾ ਕੀਤਾ ਜਾਵੇ। ਉੁਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਦੀ ਸਾਫ਼ ਸਫ਼ਾਈ ਦਾ ਖਿਆਲ ਰੱਖਦੇ ਹਾਂ, ਜੇਕਰ ਉਸੇ ਤਰ੍ਹਾਂ ਆਪਣੇ ਕੰਮ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਵੱਲ ਧਿਆਨ ਦੇਈਏ ਤਾਂ ਸਰਕਾਰੀ ਇਮਾਰਤਾਂ ਦੀ ਮਿਆਦ ਵੀ ਵਧੇਗੀ ਤੇ ਲੋਕਾਂ ਨੂੰ ਵੀ ਹੋਰ ਬਿਹਤਰ ਸਹੂਲਤਾਂ ਮਿਲ ਸਕਣਗੀਆਂ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਮਾਡਲ ਨਸ਼ਾ ਮੁਕਤੀ ਕੇਂਦਰ ਦੀ ਸਮੁੱਚੀ ਬਿਲਡਿੰਗ ਨੂੰ ਹੋਰ ਬਿਹਤਰ ਢੰਗ ਨਾਲ ਵਰਤਣ ਲਈ ਪਲਾਨ ਤਿਆਰ ਕਰਨ ਸਮੇਤ ਇਥੇ ਪਏ ਬੁਨਿਆਦੀ ਢਾਂਚੇ, ਸਾਜੋ ਸਾਮਾਨ ਤੇ ਮਸ਼ੀਨਰੀ ਦੀ ਮਰੀਜ਼ਾ ਦੀ ਭਲਾਈ ਲਈ ਪੂਰੀ ਸਮਰਥਾ ਨਾਲ ਵਰਤੋਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ ਫ਼ੰਡਾਂ ਦੀ ਕੋਈ ਤੋਟ ਨਹੀਂ ਰੱਖੀ ਹੈ, ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਕਰਨਲ ਜੇ.ਵੀ. ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਬਲਵਿੰਦਰ ਸੈਣੀ, ਡੀ.ਐਮ.ਐਸ. ਡਾ. ਵਿਨੋਦ ਡੰਗਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 26 August,2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ-ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ-ਡਾ. ਬਲਬੀਰ ਸਿੰਘ -ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਛੱਡਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ -ਕਿਹਾ ਰਾਜਿੰਦਰਾ ਹਸਪਤਾਲ ਦਾ ਮਾਡਲ ਨਸ਼ਾ ਮੁਕਤੀ ਕੇਂਦਰ ਬਣੇਗਾ ਸੈਂਟਰ ਆਫ਼ ਐਕਸੀਲੈਂਸ ਪਟਿਆਲਾ, 26 ਅਗਸਤ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਰਾਜ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਵਿਭਾਗਾਂ ਰਾਹੀਂ ਸਫ਼ਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਵੀ ਉਲੀਕੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਨੇ ਇੱਕ ਨਵੀਂ ਪਹੁੰਚ ਅਪਣਾ ਕੇ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਦਾ ਇੱਕ ਸੈਂਪਲ ਸਰਵੇ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਜਿਹੜੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਦੀ ਪਛਾਣ ਤੇ ਰਿਹਾਇਸ਼ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ, ਜਿਸ ਮੰਤਵ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਗਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤ ਕਰਵਾਕੇ ਤੰਦਰੁਸਤ ਬਣਾਉਣਾ ਹੈ। ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ, ਜਿਨ੍ਹਾਂ ਦੀ ਪੂਰੀ ਵਰਤੋਂ ਕਰਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ ਗਤੀਵਿੱਧੀਆਂ ਦੀ ਹੱਬ ਬਣਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਆਮ ਲੋਕਾਂ, ਲੋਕਾਂ ਦੇ ਪ੍ਰਤੀਨਿੱਧਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਸਮੇਤ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾਕੇ ਸਵੈ ਰੋਜ਼ਗਾਰ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਹੜੀਆਂ ਮੁਹੱਲਾ ਕਮੇਟੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਮੁਕਤੀ ਲਈ ਸਰਕਾਰ ਦਾ ਸਾਥ ਦੇਣਗੀਆਂ ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਆਪਣੇ ਦੌਰੇ ਮੌਕੇ ਡਾ. ਬਲਬੀਰ ਸਿੰਘ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਿਆਂ ਤੋਂ ਖਹਿੜਾ ਛੁਡਵਾਉਣ ਲਈ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ੇ ਛੱਡਕੇ ਹੋਰਨਾਂ ਲਈ ਪੇਰਣਾ ਦਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ ਨੇ ਪ੍ਰੈਜੇਂਟੈਸ਼ਨ ਦੇਕੇ ਨਸ਼ਾ ਮੁਕਤੀ ਲਈ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਕੇਂਦਰੀ ਜੇਲ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਡਾ. ਸ਼ਸ਼ਾਂਕ ਕੁਮਾਰ, ਬ੍ਰਹਮਾ ਕੁਮਾਰੀਜ਼ ਤੋਂ ਡਾ. ਰਮਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਤਹਿਸੀਲਦਾਰ ਅੰਕਿਤਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 26 August,2023
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਬਲਾਕ ਦਾ ਅਚਨਚੇਤ ਦੌਰਾ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਬਲਾਕ ਦਾ ਅਚਨਚੇਤ ਦੌਰਾ -ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਹੋਵੇਗੀ ਭਰਤੀ, ਮਰੀਜਾਂ ਨੂੰ ਕਾਰਪੋਰੇਟ ਹਸਪਤਾਲਾਂ ਤੋਂ ਵੀ ਬਿਹਤਰ ਮੈਡੀਕਲ ਸੇਵਾਵਾਂ ਮਿਲਣਗੀਆਂ -ਕਿਹਾ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਹੋਵੇਗਾ ਪਟਿਆਲਾ, 25 ਅਗਸਤ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਬਲਾਕ ਦਾ ਅਚਨਚੇਤ ਦੌਰਾ ਕਰਕੇ ਇਸ ਨੂੰ ਕਾਰਪੋਰੇਟ ਹਸਪਤਾਲਾਂ ਤੋਂ ਬਿਹਤਰ ਬਣਾਉਣ ਲਈ ਤਜਵੀਜ ਬਣਾਉਣ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਬਲਾਕ ਨੂੰ ਮੈਡੀਕਲ ਖੇਤਰ ਦੀ ਉਘੀ ਸੰਸਥਾ ਬਣਾ ਕੇ ਟੀਚਰ ਟ੍ਰੇਨਿੰਗ ਇੰਸਟੀਚਿਊਟ ਵਜੋਂ ਵਿਕਸਤ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲਵਾ ਖੇਤਰ ਦੇ ਇਸ ਉੱਘੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਸੁਪਰਸਪੈਸ਼ਲਿਟੀ ਬਲਾਕ ਵਿਖੇ ਲੋਕਾਂ ਨੂੰ ਮਰੀਜਾਂ ਨੂੰ ਨਿਜੀ ਖੇਤਰ ਦੇ ਹਸਪਤਾਲਾਂ ਤੋਂ ਵੀ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਵਿਭਾਗ ਚਾਲੂ ਕਰਨ ਲਈ ਸ਼ੂਗਰ, ਥਾਇਰਾਇਡ, ਪੇਟ ਦੀਆਂ ਬਿਮਾਰੀਆਂ ਤੇ ਨਿਊਰੋ ਫਿਜ਼ੀਸ਼ੀਅਨ ਡਾਕਟਰਾਂ ਲਈ ਵਾਕ ਇੰਨ ਇੰਟਰਵਿਊ ਕਰਨ ਸਮੇਤ ਪੀ.ਜੀ.ਆਈ ਤੇ ਏਮਜ਼ ਵਰਗੇ ਅਦਾਰਿਆਂ ਤੋਂ ਕੈਂਪਸ ਪਲੇਸਮੈਂਟ ਕਰਕੇ ਸਾਰੇ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਰਾਜਿੰਦਰਾ ਹਸਪਤਾਲ ਦੇ ਹਰੇਕ ਵਿਭਾਗ ਦੀ ਹਰ ਹਫ਼ਤੇ ਮੀਟਿੰਗ ਲੈਣਗੇ ਜਦਕਿ ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਨੂੰ ਇੱਥੇ ਘੱਟੋ-ਘੱਟ ਤਿੰਨ ਦਿਨ ਆਕੇ ਇਸ ਦੇ ਸੁਧਾਰ ਹਿਤ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਪਰ ਸਪੈਸ਼ਲਿਟੀ ਬਲਾਕ ਵਿਖੇ ਸੈਂਟਰਲ ਏ.ਸੀ. ਦੀ ਖਰਾਬੀ ਇੱਕ ਹਫ਼ਤੇ ਵਿੱਚ ਠੀਕ ਕਰਵਾ ਦਿੱਤੀ ਜਾਵੇਗੀ। ਇਥੇ ਸਕਿਉਰਿਟੀ, ਸਫ਼ਾਈ ਸੇਵਕ ਅਤੇ ਵਾਰਡ ਅਟੈਂਡੈਂਟ ਪੂਰੇ ਕਰਨ ਲਈ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਬਾਅਦ ਵਿੱਚ ਨਾਲ ਮੈਡੀਕਲ ਕਾਲਜ ਵਿਖੇ ਕੀਤੀ ਮੀਟਿੰਗ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ 'ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੀ ਯੋਜਨਾ 'ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾ. ਸੁਧੀਰ ਵਰਮਾ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਡਾ. ਵਿਸ਼ਾਲ ਚੋਪੜਾ, ਦਿਲ ਦੇ ਰੋਗਾਂ ਦੇ ਮਾਹਰ ਡਾ. ਸੌਰਵ ਕੁਮਾਰ, ਨਿਊਰੋਸਰਜਨ ਡਾ. ਹਰੀਸ਼ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 25 August,2023
ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ
ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਅਤੇ ਸਫਾਈ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਸਥਾਨਕ ਸਰਕਾਰਾਂ ਬਾਰੇ ਅਧਿਕਾਰੀਆਂ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 25 ਅਗਸਤ : ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ। ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 25 August,2023
“ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ”: ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ
“ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ”: ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ - ਸਰਕਟ ਹਾਊਸ ਤੇ 'ਆਪ' ਪੰਜਾਬ ਦੇ ਦਫ਼ਤਰ ਵਿਖੇ ਵੀ ਕੀਤੀ ਚੈਕਿੰਗ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ - ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ ਹੈ: ਡਾ ਬਲਬੀਰ ਸਿੰਘ ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਾਰਟੀ ਦਫ਼ਤਰ ਦਾ ਜ਼ਮੀਨੀ ਪੱਧਰ 'ਤੇ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਨੇ 4 ਅਗਸਤ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਹੌਟਸਪੌਟ ਦਿਖਾ ਕੇ ਜਾਗਰੂਕ ਕੀਤਾ ਸੀ। ਸ਼ੁੱਕਰਵਾਰ ਨੂੰ ਆਪਣੇ ਇਸ ਦੌਰੇ ਦੌਰਾਨ, ਸਿਹਤ ਮੰਤਰੀ ਨੇ ਆਪਣੀ ਰਿਹਾਇਸ਼ ਦੇ ਨਾਲ ਨਾਲ 6 ਹੋਰ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਸਮੇਤ ਘੱਟੋ-ਘੱਟ 12 ਸਥਾਨਾਂ ਦੀ ਜਾਂਚ ਕੀਤੀ ਅਤੇ ਕੈਬਨਿਟ ਮੰਤਰੀਆਂ ਦੀਆਂ 7 ਰਿਹਾਇਸ਼ਾਂ ਵਿੱਚੋਂ ਪੰਜ ਵਿੱਚ ਲਾਰਵਾ ਪਾਇਆ ਗਿਆ। ਇਸ ਦੌਰਾਨ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੀ ਸਰਕਾਰੀ ਰਿਹਾਇਸ਼, ਸਰਕਟ ਹਾਊਸ ਅਤੇ 'ਆਪ' ਪੰਜਾਬ ਦੇ ਪਾਰਟੀ ਦਫ਼ਤਰ ਦੀ ਵੀ ਜਾਂਚ ਕੀਤੀ। ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਡੇਂਗੂ ਦਾ ਲਾਰਵਾ ਲਗਭਗ ਹਰ ਥਾਂ 'ਤੇ ਮਿਲਿਆ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਜਿਸ ਨੂੰ ਮੱਛਰ ਬਣਨ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖੜ੍ਹੇ ਪਾਣੀ ਦੀ ਨਿਕਾਸੀ/ਫਲੱਸ਼ਿੰਗ ਕਰਨ ਲਈ ਪ੍ਰੇਰਿਤ ਕੀਤਾ। ਸਿਹਤ ਮੰਤਰੀ ਨੇ ਘਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਵੀ ਡੇਂਗੂ ਦੇ ਲਾਰਵੇ ਦੇ ਖਾਤਮੇ ਵਿੱਚ ਸਹਾਈ ਹੋਣ ਵਾਲੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ। ਡੇਂਗੂ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਸਟ੍ਰੇਨ ਹੈਮਰੈਜਿਕ ਵਿੱਚ ਬਦਲ ਜਾਂਦਾ ਹੈ ਤਾਂ ਇਸ ਨਾਲ ਪਲੇਟਲੈਟਸ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ ਅਤੇ ਇਹ ਮਰੀਜ਼ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦਾ ਹੈ ਅਤੇ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਿੱਚੋਂ ਹਰ ਕੋਈ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਅਸੀਂ ਖੁਦ ਨੂੰ ਅਜਿਹੇ ਨਤੀਜਿਆਂ ਤੋਂ ਬਚਾ ਸਕਦੇ ਹਾਂ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਲੈ ਕੇ ਆਸ਼ਾ ਵਰਕਰਾਂ ਤੱਕ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਤਾਂ ਜੋ ਲੋਕਾਂ ਦੇ ਰਵੱਈਏ ਅਤੇ ਵਿਹਾਰ ਨੂੰ ਬਦਲਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਪਿੰਡ ਅਤੇ ਮੁਹੱਲੇ ਵਿੱਚ ਸਿਹਤ ਕਮੇਟੀਆਂ ਵੱਲੋਂ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਆਹੂਜਾ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ |
Punjab Bani 25 August,2023
ਪੰਜਾਬ 'ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਚੀਮਾ
ਪੰਜਾਬ 'ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਚੀਮਾ ਪੰਜਾਬ ਦੀਆਂ 79 ਮੰਡੀਆਂ ਈ-ਨੈਮ ਪੋਰਟਲ ਨਾਲ ਜੁੜੀਆਂ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 25 ਅਗਸਤ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਵੱਲੋਂ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਦੇ ਸਹਿਯੋਗ ਨਾਲ ਕਰਵਾਈ ਗਈ ‘ਟੂ ਵੈਂਚਰ ਦਿ ਈ-ਨੈਮ ਪਲੇਟਫਾਰਮ ਆਫ ਪੰਜਾਬ’ ਸਿਰਲੇਖ ਵਾਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਤੱਕ 2,17,426 ਕਿਸਾਨਾਂ, 8,703 ਕਮਿਸ਼ਨ ਏਜੰਟ, ਅਤੇ 2,423 ਵਪਾਰੀਆਂ ਨੂੰ ਈ-ਨੈਮ ਪੋਰਟਲ ਨਾਲ ਰਜਿਸਟਰ ਕੀਤਾ ਗਿਆ ਹੈ ਅਤੇ ਆਲੂ, ਬਾਸਮਤੀ, ਮੱਕੀ, ਕਿੰਨੂ, ਮੂੰਗੀ, ਕਪਾਹ, ਹਰੇ ਮਟਰ, ਸ਼ਿਮਲਾ ਮਿਰਚ, ਤਰਬੂਜ, ਲੀਚੀ ਅਤੇ ਸੂਰਜਮੁਖੀ ਸਮੇਤ ਕੁੱਲ 28.10 ਲੱਖ ਟਨ ਖੇਤੀਬਾੜੀ ਜਿਣਸਾਂ ਦਾ ਈ-ਟ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਇਨ੍ਹਾਂ ਪ੍ਰਮੁੱਖ ਫ਼ਸਲਾਂ ਦੇ ਵਧੀਆ ਭਾਅ ਨੂੰ ਯਕੀਨੀ ਬਣਾਉਣ ਲਈ ਸਿਰਫ਼ ਇਨ੍ਹਾਂ 11 ਜਿਣਸਾਂ ਦੇ ਈ-ਟ੍ਰੇਡਿੰਗ ਲਈ ਈ-ਨਾਮ ਸਕੀਮ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਨਹੀਂ ਕੀਤੀ ਜਾ ਰਹੀ। ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕਿਸਾਨਾਂ ਵਿੱਚ ਈ-ਮਾਰਕੀਟਿੰਗ ਜਾਗਰੂਕਤਾ ਪੈਦਾ ਕਰਨ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਇਹ ਜਾਣ ਕੇ ਬਹੁਤ ਖੁਸ਼ ਹਨ ਕਿ ਕਿਸਾਨਾਂ ਨੂੰ ਈ-ਨੈਮ ਸਕੀਮ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਈ-ਨੈਮ ਪੋਰਟਲ ਅਤੇ ਮੋਬਾਈਲ ਐਪ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ-ਮਾਰਕੀਟਿੰਗ ਕਿਸਾਨਾਂ ਨੂੰ ਆਪਣੇ ਉਤਪਾਦਾਂ ਨੂੰ ਦੇਸ਼ ਦੇ ਦੂਜੇ ਰਾਜਾਂ ਅਤੇ ਦੁਨੀਆ ਭਰ ਵਿੱਚ ਵੇਚਣ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਈ-ਮਾਰਕੀਟ 24 ਘੰਟੇ ਖੁੱਲ੍ਹਾ ਰਹਿਣ ਵਾਲਾ ਪਲੇਟਫਾਰਮ ਹੈ ਇਸ ਲਈ ਕਿਸਾਨ ਆਪਣੀ ਉਪਜ ਨੂੰ ਕਿਸੇ ਵੀ ਸਮੇਂ ਅਤੇ ਜਦੋਂ ਵੀ ਵੇਚਣਾ ਚਾਹੁਣ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨ ਕਿਸਾਨ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਧੰਦਾ ਬਣਾਉਣ ਲਈ ਆਨਲਾਈਨ ਕਰਿਆਨਾ ਪੋਰਟਲ, ਸੋਸ਼ਲ ਮੀਡੀਆ ਸਾਈਟਾਂ 'ਤੇ ਉਪਲਬਧ ਮਾਰਕੀਟ ਪਲੇਸ ਵਿਕਲਪਾਂ ਦੀ ਪੜਚੋਲ ਕਰਨ ਅਤੇ ਆਪਣੇ ਖੁਦ ਦੇ ਵੈਬ ਪੋਰਟਲ ਬਣਾਉਣ ਲਈ ਉਪਰਾਲੇ ਕਰਨ ਤਾਂ ਜੋ ਉਹ ਆਪਣੇ ਉਤਪਾਦਾਂ ਨੂੰ ਸਿੱਧੇ ਖਪਤਕਾਰਾਂ ਨੂੰ ਵੇਚ ਸਕਣ। ਇਸ ਮੰਤਵ ਲਈ ਈ-ਨੈਮ ਪੋਰਟਲ ਕਿਸਾਨਾਂ ਲਈ ਲਾਹੇਵੰਦ ਹੋਵੇਗਾ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ਼੍ਰੀ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਬੋਰਡ ਨੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਬੁਨਿਆਦੀ ਢਾਂਚੇ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਸਾਨ ਭਵਨ, ਜਿਸ ਨੇ ਹਾਲ ਹੀ ਵਿੱਚ ਆਪਣੀ ਆਮਦਨ ਤਿੰਨ ਗੁਣਾ ਕੀਤੀ ਹੈ, ਦੀ ਮਿਸਾਲ ਦਿੰਦਿਆਂ ਕਿਹਾ ਕਿ ਬੋਰਡ ਮਾਲੀਏ ਦੇ ਨਵੇਂ ਵਸੀਲੇ ਪੈਦਾ ਕਰਨ ਲਈ ਵੀ ਕੰਮ ਕਰ ਰਿਹਾ ਹੈ। ਉਹਨਾਂ ਵੱਲੋਂ ਐਲਾਨ ਕੀਤਾ ਗਿਆ ਕਿ ਇਸ ਸਾਲ ਦੇ ਅਖੀਰ ਤੱਕ 15 ਹੋਰ ਮੰਡੀਆਂ ਈ-ਨੈਮ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਾ. ਜੇ.ਐਸ. ਯਾਦਵ, ਐਮ.ਡੀ. ਕੋਸਾਂਬ, ਨਵੀਂ ਦਿੱਲੀ ਅਤੇ ਸ਼੍ਰੀ ਦੁਸ਼ਯੰਤ ਤਿਆਗੀ, ਸੀ.ਈ.ਓ. ਫਾਰਮਗੇਟ ਟੈਕਨੋਲਜੀ (ਨਾਗਾਰੁਜਨਾ ਗਰੁੱਪ) ਵੱਲੋਂ ਆਪਣੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਰਕਿਟ ਤਜਰਬੇ ਸਾਂਝੇ ਕੀਤੇ ਗਏ। ਵਿਸ਼ੇਸ਼ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਨੋਰਥ ਹੈ ਕਿ ਕਿਸਾਨਾਂ ਨੂੰ ਸਸ਼ਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਈ-ਮਾਰਕੀਟਿੰਗ ਵਰਗੇ ਮੌਕੇ ਪ੍ਰਦਾਨ ਕਰਨ 'ਤੇ ਕੰਮ ਕਰ ਰਹੀ ਹੈ ਤਾਂ ਜੋ ਉਹ ਇਸ ਤੇਜ਼ੀ ਨਾਲ ਬਦਲ ਰਹੇ ਸੰਸਾਰ ਦਾ ਮੁਕਾਬਲਾ ਕਰ ਸਕਣ। ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਾਨਫਰੰਸ ਵਿੱਚ ਜੀ ਆਇਆਂ ਆਖਿਆ। ਉਹਨਾਂ ਵੱਲੋਂ ਮੰਡੀ ਆਪ੍ਰੇਸ਼ਨਾਂ ਨੂੰ ਡੀਜੀਟਾਈਜ ਕਰਨ ਤੇ ਜੋਰ ਦਿੱਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਕੋਸਾਂਬ, ਨਾਗਾਰੁਜਨਾ ਗਰੁੱਪ, ਫਲਾਇੰਗ ਟ੍ਰੇਡ ਇੰਡੀਆ ਲਿਮ;, ਪੈਗਰੋ ਫੂਡ ਪ੍ਰਾਈਵੇਟ ਲਿਮ: ਅਤੇ ਐਫ.ਆਈ.ਸੀ.ਸੀ.ਆਈ ਦੇ ਨੁਮਾਇੰਦੇ ਸ੍ਰੀ ਏ.ਵੀ.ਐਸ.ਬਰਸਟ ਵੀ ਹਾਜ਼ਰ ਸਨ।
Punjab Bani 25 August,2023
ਤਪ ਅਸਥਾਨ ਬਾਬੇ ਕੇ ਫਾਰਮ ਲਮਿੰਗਟਨ ਸਪਾ ਵਿਖੇ ਹੋਏ ਗੁਰਮਤਿ ਸਮਾਗਮ ਸਮੇਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਸੰਤ ਸੀਚੇਵਾਲ ਉਚੇਚੇ ਤੌਰ ਤੇ ਪੁਜੇ
ਤਪ ਅਸਥਾਨ ਬਾਬੇ ਕੇ ਫਾਰਮ ਲਮਿੰਗਟਨ ਸਪਾ ਵਿਖੇ ਹੋਏ ਗੁਰਮਤਿ ਸਮਾਗਮ ਸਮੇਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਸੰਤ ਸੀਚੇਵਾਲ ਉਚੇਚੇ ਤੌਰ ਤੇ ਪੁਜੇ ਅੰਮ੍ਰਿਤਸਰ:- 25 ਅਗਸਤ ( ) ਪੰਜਾਬ ਦੇ ਮਾਲਵੇ ਖੇਤਰ ਵਿੱਚ ਵਿਦਿਅਕ ਤੇ ਸੇਹਤ ਸੰਸਥਾਵਾਂ ਦੇ ਸੰਸਥਾਪਕ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਅਤੇ ਸੰਤ ਬਾਬਾ ਨੰਦ ਸਿੰਘ ਦੀ ਸਲਾਨਾ ਯਾਦ ਵਿੱਚ ਗੁਰਦੁਆਰਾ ਤੱਪ ਅਸਥਾਨ ਬਾਬੇ ਕੇ ਫਾਰਮ ਸਟਾਰਟਫੋਰਡ ਲਮਿੰਗਟਨ ਸਪਾ ਵਿਖੇ ਬਰਸੀ ਸਬੰਧੀ ਗੁਰਮਤਿ ਸਮਾਗਮ ਅਯੋਜਿਤ ਕੀਤੇ ਗਏ। ਪ੍ਰਬੰਧਕ ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਐਡਵੋਕੇਟ ਨੇ ਸਾਰੇ ਪ੍ਰਬੰਧ ਬਾਖੂਬੀ ਸਫਲਤਾ ਪੂਰਨ ਕੀਤੇ ਹੋਏ ਸਨ। ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਪੰਜਾਬ ਤੋਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਈਆਂ। ਇਸ ਸਮਾਗਮ ਵਿੱਚ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸੁਲਤਾਨਪੁਰ ਲੋਧੀ ਤੋਂ ਭਾਰਤ ਸਰਕਾਰ ਦੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਜਗਜੀਤ ਸਿੰਘ ਲੋਪੋਂ ਵਿਸ਼ੇਸ਼ ਤੌਰ ਤੇ ਪੁਜੇ। ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਤੇ ਨਾਨਕਸਰ ਸੰਪ੍ਰਦਾਇ ਦੀ ਪੁਰਾਤਨ ਸਮੇਂ ਤੋਂ ਪਿਆਰ ਭਰੀ ਸਾਂਝ ਹੈ। ਉਨ੍ਹਾਂ ਇਤਿਹਾਸਕ ਪਲ ਸਾਂਝੇ ਕਰਦਿਆਂ ਕਿਹਾ ਕਿ ਇਸ ਸੰਪਰਦਾ ਦੇ ਮੁਖੀ ਸੰਤ ਬਾਬਾ ਨੰਦ ਸਿੰਘ ਤੇ ਬਾਬਾ ਈਸ਼ਰ ਸਿੰਘ ਦੋਹਾਂ ਮਹਾਪੁਰਸ਼ਾਂ ਨੇ ਅੰਮ੍ਰਿਤ ਦੀ ਦਾਤ ਬੁੱਢਾ ਦਲ ਤੋਂ ਪ੍ਰਾਪਤ ਕੀਤੀ ਸੀ ਅੱਜ ਵੀ ਇਨ੍ਹਾਂ ਜਥੇਬੰਦੀਆਂ ਦੀ ਇਕ ਦੂਜੇ ਦੇ ਸਮਾਗਮਾਂ ਅਤੇ ਦੁਖ ਸੁਖ ਸਮੇਂ ਪੀਢੀ ਸਾਂਝ ਹੈ। ਉਨ੍ਹਾਂ ਬੁੱਢਾ ਦਲ ਦੇ ਮੁੱਢਲੇ ਮੁਖੀਆਂ ਨੂੰ ਗੁਰੂ ਘਰੋਂ ਮਿਲੀਆਂ ਬਖਸ਼ਿਸ਼ਾਂ ਬਾਰੇ ਸੰਗਤਾਂ ਨਾਲ ਸਾਂਝ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਤ ਬਾਬਾ ਨੰਦ ਸਿੰਘ, ਬਾਬਾ ਨਾਹਰ ਸਿੰਘ ਸਨੇ੍ਹਰਾਂ ਵਾਲਿਆਂ ਨੂੰ ਸ਼ਰਧਾ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਬਾਬੇ ਕੇ ਸੰਪਰਦਾ ਵੱਲੋਂ ਬਹੁਤ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਬਹੁਤ ਸਾਰੀਆਂ ਵਿਦਿਅਕ ਤੇ ਸੇਹਤ ਸੇਵਾਵਾਂ ਵਾਲੀਆਂ ਕਾਬਲੇ ਗੌਰ ਸੰਸਥਾਵਾਂ ਚਲਾਈਆ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਅੰਦਰ ਆਏ ਹੜ੍ਹਾਂ ਨਾਲ ਹੋਈ ਬਰਬਾਦੀ ਦਾ ਵੀ ਜ਼ਿਕਰ ਕੀਤਾ। ਏਸੇ ਤਰ੍ਹਾਂ ਸੰਤ ਜਗਜੀਤ ਸਿੰਘ ਲੋਪੋਂ ਨੇ ਸੰਤ ਬਾਬਾ ਨੰਦ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ। ਨਾਨਕਸਰ ਸੰਪਰਦਾ ਦੇ ਬਹੁਤ ਸਾਰੇ ਸੰਤ ਪੁਰਸ਼ ਹਾਜ਼ਰ ਸਨ। ਇਸ ਸਮੇਂ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।
Punjab Bani 25 August,2023
6 ਮਹੀਨੇ ਬੀਤਣ ਦੇ ਬਾਵਜੂਦ 5994 ਭਰਤੀ ਨਹੀ ਕੀਤੀ ਪੂਰੀ, ਉਮੀਦਵਾਰਾਂ ’ਚ ਰੋਸ
6 ਮਹੀਨੇ ਬੀਤਣ ਦੇ ਬਾਵਜੂਦ 5994 ਭਰਤੀ ਨਹੀ ਕੀਤੀ ਪੂਰੀ, ਉਮੀਦਵਾਰਾਂ ’ਚ ਰੋਸ - 30 ਅਗਸਤ ਦੀ ਮੀਟਿੰਗ ਵਿੱਚ ਹੱਲ ਨਾ ਹੋਣ ’ਤੇ ਸੰਘਰਸ਼ ਦਾ ਐਲਾਨ 25 ਅਗਸਤ 2023, ਪਟਿਆਲਾ। ਈਟੀਟੀ ਕਾਡਰ ਦੀ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰਦੀ ਆ ਰਹੀ ਈਟੀਟੀ ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ 11 ਮੈਂਬਰੀ ਸੂਬਾ ਕਮੇਟੀ ਨੇ ਆਖਰਕਾਰ ਪੰਜਾਬ ਸਰਕਾਰ ਖਿਲਾਫ ਸੰਘਰਸ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਲਗਭਗ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਕੂਲੀ ਸਿੱਖਿਆ ਵਿਭਾਗ ਇਹ ਭਰਤੀ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਫਲ ਰਿਹਾ ਹੈ। 11 ਮੈਂਬਰੀ ਸੂਬਾਈ ਕਮੇਟੀ ਦੇ ਆਗੂ ਬਲਿਹਾਰ ਸਿੰਘ ਬੱਲੀ, ਜਸਪ੍ਰੀਤ ਸਿੰਘ ਮਾਨਸਾ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ ਸਮੇਤ ਹੋਰਨਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ 5 ਮਾਰਚ 2023 ਨੂੰ ਚੰਡੀਗੜ ਤੇ ਮੋਹਾਲੀ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਲਈ ਗਈ ਸੀ। ਪ੍ਰੀਖਿਆ ਹੋਣ ਤੋਂ ਬਾਅਦ ਉਕਤ ਭਰਤੀ ਦਾ ਨਤੀਜਾ ਜਾਰੀ ਕਰਨ ’ਤੇ ਮਾਨਯੋਗ ਹਾਈਕੋਰਟ ਵੱਲੋਂ ਰੋਕ ਲਗਾਈ (ਸਟੇਅ) ਹੋਣ ਕਾਰਨ ਨਤੀਜਾ ਜਾਰੀ ਨਹੀ ਹੋ ਸਕਿਆ। ਉਸ ਤੋਂ ਬਾਅਦ ਜੇਕਰ ਇਨ੍ਹਾਂ ਬੇਰੁਜਗਾਰ ਉਮੀਦਵਾਰਾਂ ਨੇ ਆਪਣੀਆਂ ਜੇਬਾਂ ਵਿੱਚੋਂ ਫੰਡ ਇਕੱਠਾ ਕਰਕੇ ਨਤੀਜਾ ਜਾਰੀ ਕਰਨ ’ਤੇ ਲੱਗੀ ਰੋਕ ਖਤਮ ਕਰਵਾਈ। ਜਿਸ ਤੋਂ ਬਾਅਦ ਵਿਭਾਗ ਨੇ ਨਤੀਜਾ ਜਾਰੀ ਕਰ ਦਿੱਤਾ ਤੇ ਸਕਰੂਟਨੀ ਵੀ ਕਰਵਾ ਲਈ ਜੋ 4 ਅਗਸਤ 2023 ਨੂੰ ਪੂਰੀ ਹੋ ਚੁੱਕੀ ਹੈ। ਪਰ ਅੱਜ ਸਕਰੂਟਨੀ ਖਤਮ ਹੋਣ ਦੇ 20 ਦਿਨ ਬੀਤਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਨੇ ਉਮੀਦਵਾਰਾਂ ਦੀਆਂ ਲਿਸਟਾਂ ਤੱਕ ਜਾਰੀ ਨਹੀ ਕੀਤੀਆਂ। ਜਿਸ ਕਾਰਨ ਉਮੀਦਵਾਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਯੂਨੀਅਨ ਦੇ ਆਗੂਆਂ ਦੀ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 30 ਅਗਸਤ 2023 ਨੂੰ ਮੀਟਿੰਗ ਹੋਣੀ ਤੈਅ ਕੀਤੀ ਹੋਈ ਹੈ। ਜੇਕਰ ਉਸ ਮੀਟਿੰਗ ਵਿੱਚ ਭਰਤੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਸਬੰਧੀ ਕੋਈ ਸਾਰਥਕ ਹੱਲ ਨਾ ਕੱਢਿਆ ਗਿਆ ਤਾਂ ਈਟੀਟੀ ਟੈਟ ਪਾਸ ਬੇਰੁਜਗਾਰ 5994 ਅਧਿਆਪਕ ਯੂਨੀਅਨ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਆਗੂ ਬਲਿਹਾਰ ਬੱਲੀ ਤੇ ਜਸਪ੍ਰੀਤ ਸਿੰਘ ਮਾਨਸਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪਿਛਲੇ ਸਮੇਂ ਦੌਰਾਨ ਜੋ ਵੀ ਮਾਸਟਰ ਕਾਡਰ ਅਤੇ ਈਟੀਟੀ ਕਾਡਰ ਦੀਆਂ ਭਰਤੀਆਂ ਪੂਰੀਆਂ ਹੋਈਆਂ ਹਨ ਉਹ ਸਭ ਸੰਘਰਸ਼ ਕਰਨ ’ਤੇ ਹੀ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਈਟੀਟੀ ਕਾਡਰ ਚੁੱਪ ਨਹੀ ਬੈਠੇਗਾ, ਆਪਣੇ ਹੱਕ ਲੈਣ ਲਈ ਸ਼ੜਕਾਂ ’ਤੇ ਉਤਰੇਗਾ।
Punjab Bani 25 August,2023
ਆਧਾਰ ਅਪਡੇਸ਼ਨ ਦੇ ਕੰਮ 'ਚ ਤੇਜੀ ਲਿਆਉਣ ਦੇ ਆਦੇਸ਼
ਆਧਾਰ ਅਪਡੇਸ਼ਨ ਦੇ ਕੰਮ 'ਚ ਤੇਜੀ ਲਿਆਉਣ ਦੇ ਆਦੇਸ਼ -ਸਕੂਲਾਂ 'ਚ ਵਿਸ਼ੇਸ਼ ਕੈਂਪ ਲਗਾ ਕੇ ਆਧਾਰ ਕਾਰਡ ਅੱਪਡੇਟ ਕੀਤੇ ਜਾਣ : ਏ.ਡੀ.ਸੀ. ਪਟਿਆਲਾ, 25 ਅਗਸਤ: ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਯੂ ਮੀਟਿੰਗ 'ਚ ਆਧਾਰ ਅਪਡੇਸ਼ਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਅਪਡੇਸ਼ਨ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਜ਼ੀਰੋ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜਮੀ ਕਰਵਾਏ ਜਾਣ 'ਤੇ ਜੋਰ ਦਿੰਦਿਆਂ ਕਿਹਾ ਕਿ 5 ਤੋਂ 15 ਸਾਲ ਦੇ ਬੱਚਿਆਂ ਦੇ ਬਾਇਮੀਟ੍ਰਿਕ ਅਪਡੇਟ ਵੀ ਜਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਅੱਪਡੇਟ ਕਰਵਾਉਣ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ ਹੈ, ਉਹ ਆਪਣੀ ਆਧਾਰ ਜਾਣਕਾਰੀ ਨੂੰ ਲਾਜਮੀ ਅਪਡੇਟ ਕਰਨ। ਉਨ੍ਹਾਂ ਕਿਹਾ ਕਿ ਲੋਕ ਨੇੜਲੇ ਸੇਵਾ ਕੇਂਦਰ ਜਾਂ ਆਧਾਰ ਕੇਂਦਰ ਵਿਖੇ ਜਾ ਕੇ ਆਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤ ਤੇ ਦਸਤਾਵੇਜ ਜਮ੍ਹਾਂ ਕਰਵਾਕੇ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਧਾਰ ਅਪਡੇਟ ਕਰਵਾਉਣ ਲਈ ਇੱਕ ਮੁਹਿੰਮ ਅਰੰਭੀ ਹੈ, ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਏ.ਡੀ.ਸੀ. ਨੇ ਕਿਹਾ ਕਿ ਭਾਵੇਂ ਕਿ ਨਾਗਰਿਕਾਂ ਦੇ ਪਤੇ ਆਦਿ ਵਿੱਚ ਕੋਈ ਤਬਦੀਲੀ ਨਾ ਵੀ ਹੋਈ ਹੋਵੇ ਤਾਂ ਵੀ ਆਧਾਰ ਅਪਡੇਟ ਕਰਵਾਉਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਬਾਇਲ ਨੰਬਰ ਆਧਾਰ ਨਾਲ ਰਜਿਸਟਰਡ ਹੋਇਆ ਹੈ ਤਾਂ ਨਾਗਰਿਕ ਇਹ ਸੇਵਾ ਆਨ-ਲਾਈਨ ਮਾਈ ਆਧਾਰ ਡਾਟ ਯੂਆਈਡੀਆਈ ਡਾਟ ਜੀਓਵੀ ਡਾਟ ਇਨ ਰਾਹੀਂ ਵੀ ਅਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਆਧਾਰ ਕਾਰਡ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਨਾਗਰਿਕਾਂ ਦੀ ਪਛਾਣ ਦਾ ਇੱਕ ਪੁਖ਼ਤਾ ਸਬੂਤ ਬਣ ਗਿਆ ਹੈ ਤਾਂ ਇਸ ਨੂੰ ਸਮੇਂ ਸਮੇਂ 'ਤੇ ਅਪਡੇਟ ਕਰਨਾ ਵੀ ਲਾਜਮੀ ਹੋ ਗਿਆ ਹੈ।
Punjab Bani 25 August,2023
ਮਲਟੀਪਰਪਜ ਸਕੂਲ ਦੇ ਖਿਡਾਰੀ ਦੀ ਭਾਰਤੀ ਟੀਮ ਲਈ ਚੋਣ
ਮਲਟੀਪਰਪਜ ਸਕੂਲ ਦੇ ਖਿਡਾਰੀ ਦੀ ਭਾਰਤੀ ਟੀਮ ਲਈ ਚੋਣ ਪਟਿਆਲਾ-25 ਅਗਸਤ 2023, ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀ ਤੇ ਬਾਸਕਟਬਾਲ ਖਿਡਾਰੀ ਹਰਜੀਤ ਸਿੰਘ ਦੀ ਭਾਰਤੀ ਟੀਮ ਅੰਡਰ-16 ਤਹਿਤ ਸਾਊਥ ਏਸ਼ੀਅਨ ਬਾਕਸਟਬਾਲ ਚੈਂਪੀਅਨਸ਼ਿਪ (ਸਾਬਾ) ਲਈ ਚੋਣ ਲਈ ਹੈ। ਸਰਕਾਰੀ ਮਲਟੀਪਰਪਜ ਸਕੂਲ ਵਿਖੇ ਚੱਲ ਰਹੇ ਸਪੋਰਟਸ ਵਿੰਗ ਦੇ ਅੰਤਰਰਾਸ਼ਟਰੀ ਕੋਚ ਅਤੇ ਰੈਫਰੀ ਅਮਰਜੋਤ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਚੱਲ ਰਹੀ ਪਰੰਪਰਾ ਅਨੁਸਾਰ ਸਕੂਲ ਦੇ ਇੱਕ ਹੋਰ ਹੋਣਹਾਰ ਖਿਡਾਰੀ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ, ਜੋ ਕਿ ਸਕੂਲ, ਮਾਪਿਆਂ, ਪਟਿਆਲਾ ਤੇ ਸੂਬੇ ਲਈ ਬਹਤ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਉਕਤ ਖਿਡਾਰੀ ਹਰਜੀਤ ਸਿੰਘ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਮਲਟੀਪਰਪਜ ਸਕੂਲ ਵਿਖੇ ਹੀ ਪੜ੍ਹਿਆ ਤੇ ਖੇਡਿਆ ਹੈ। ਉਕਤ ਖਿਡਾਰੀ ਭਵਿੱਖ ’ਚ ਆਉਣ ਵਾਲੇ ਖਿਡਾਰੀਆਂ ਲਈ ਰੋਲ ਮਾਡਲ ਬਣੇਗਾ। ਖਿਡਾਰੀ ਦੀ ਇਸ ਪ੍ਰਾਪਤੀ ’ਤੇ ਮਲਟੀਪਰਪਜ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਵੀ ਖਿਡਾਰੀ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਕੋਚ ਗੁਰਮੀਤ ਸਿੰਘ ਅਤੇ ਖਿਡਾਰੀਆਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਦੱਸਣਯੋਗ ਹੈ ਕਿ ਸਾਊਥ ਏਸ਼ੀਅਨ ਬਾਕਸਟਬਾਲ ਚੈਂਪੀਅਨਸ਼ਿਪ (ਸਾਬਾ) ਟੂਰਨਾਮੈਂਟ 28 ਅਗਸਤ 2023 ਤੋਂ ਲੈ ਕੇ 31 ਅਗਸਤ 2023 ਤੱਕ ਸ੍ਰੀ ਲੰਕਾ ਵਿਖੇ ਆਯੋਜਿਤ ਕੀਤਾ ਜਾਵੇਗਾ।
Punjab Bani 25 August,2023
ਯੁਵਕ ਸੇਵਾਵਾਂ ਵਿਭਾਗ ਪਟਿਆਲਾ ਨੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
ਯੁਵਕ ਸੇਵਾਵਾਂ ਵਿਭਾਗ ਪਟਿਆਲਾ ਨੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਐਚ.ਆਈ.ਵੀ/ਏਡਜ਼ ਵਰਗੀਆਂ ਭਿਆਨਕ ਅਲਾਮਤਾਂ ਤੋਂ ਬਚਾਉਣਾ: ਸਹਾਇਕ ਡਾਇਰੈਕਟਰ ਪਟਿਆਲਾ, 25 ਅਗਸਤ: ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪਟਿਆਲਾ ਡਾ. ਦਿਲਵਰ ਸਿੰਘ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਪਟਿਆਲਾ ਦੇ 60 ਕਾਲਜਾਂ ਦੇ ਰੈੱਡ ਰਿਬਨ ਵਿਦਿਆਰਥੀਆਂ ਦੇ ਡਰਾਮਾ ਅਤੇ ਕਲੱਸਟਰ ਪੱਧਰ (ਪਟਿਆਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਮਲੇਰਕੋਟਲਾ) ਤੇ ਰੀਲ ਮੇਕਿੰਗ ਮੁਕਾਬਲੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਰੂ ਪ੍ਰਭਾਵ, ਏਡਜ਼, ਸਵੈਇੱਛਕ ਖ਼ੂਨਦਾਨ ਅਤੇ ਟੀ.ਬੀ. ਸਬੰਧੀ ਪਾੜਿਆਂ ਨੂੰ ਮੁੱਢਲੀ ਜਾਣਕਾਰੀ ਦੇਣ ਦੇ ਮਕਸਦ ਹਿੱਤ ਰੈੱਡ ਰਿਬਨ ਕਲੱਬ ਕੰਮ ਕਰਦੇ ਹਨ। ਇਸੇ ਸਿਲਸਿਲੇ ਤਹਿਤ ਹੀ ਅੱਜ ਇਹ ਮੁਕਾਬਲੇ ਕਰਵਾਏ ਗਏ। ਮੁਲਤਾਨੀ ਮਲ ਮੋਦੀ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਡਾ. ਰਾਜੀਵ ਕੁਮਾਰ ਨੇ ਇਸ ਮੌਕੇ ਕੁੰਜੀਵਤ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਪੀਅਰ ਗਰੁੱਪ ਵਿੱਚ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਸਮਾਧਨ ਲਈ ਸੰਸਥਾ ਪੱਧਰ ਤੇ ਯੋਜਨਾਵਾਂ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਨੋਡਲ ਅਫ਼ਸਰ ਰੈੱਡ ਰਿਬਨ ਕਲੱਬ ਵੀ ਹਾਜ਼ਰ ਸਨ। ਡਰਾਮਾ ਮੁਕਾਬਲਿਆਂ ਵਿੱਚ ਪਹਿਲੀ ਪੁਜ਼ੀਸ਼ਨ ਮੁਲਤਾਨੀ ਮਲ ਮੋਦੀ ਕਾਲਜ ਪਟਿਆਲਾ, ਦੂਜੀ ਪੁਜ਼ੀਸ਼ਨ ਖ਼ਾਲਸਾ ਕਾਲਜ ਪਟਿਆਲਾ ਅਤੇ ਤੀਜੀ ਪੁਜ਼ੀਸ਼ਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਹਾਸਲ ਕੀਤੀ। ਕਲੱਸਟਰ ਪੱਧਰ ਤੇ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾਂ ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਯੂਨੀਵਰਸਿਟੀ ਕਾਲਜ ਮੀਰਾਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਦੇ ਜੇਤੂਆਂ ਨੂੰ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਡਰਾਮਾ ਟੀਮ ਅਤੇ ਰੀਲ ਮੇਕਿੰਗ ਭਾਗੀਦਾਰ ਵਿਦਿਆਰਥੀ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਕਾਕਾ ਰਾਮ ਵਰਮਾ, ਯਾਦਵਿੰਦਰ ਸਿੰਘ ਵਿਰਕ, ਅੰਮ੍ਰਿਤਪਾਲ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਰਮੀਤ ਸਿੰਘ,ਆਦਿ ਸ਼ਾਮਿਲ ਸਨ।
Punjab Bani 25 August,2023
ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਦਾ ਕਰਵਾਇਆ ਇਕ ਰੋਜ਼ਾ ਖੇਡ ਮੁਕਾਬਲਾ
ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਦਾ ਕਰਵਾਇਆ ਇਕ ਰੋਜ਼ਾ ਖੇਡ ਮੁਕਾਬਲਾ ਗੱਤਕੇ ਮੁਕਾਬਲਿਆਂ ਸਮੇਤ ਖੇਡ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ ਬਹਾਦਰਗੜ੍ਹ/ਪਟਿਆਲਾ 26 ਅਗਸਤ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਅਡਵਾਂਸਡ ਸਟੱਡੀਜ ਇਨ ਸਿਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ’ ਵਲੋਂ ‘ਬੈਚੁਲਰ ਆਫ ਮੈਨੇਜਮੈਂਟ ਸਟੱਡੀਜ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ ਆਰਟਸ ਇਨ ਗੁਰਮੁਖੀ ਐਜੂਕੇਸ਼ਨ’ ਦੇ ਦੋ ਕੋਰਸ ਚੱਲ ਰਹੇ ਹਨ। ਇੰਸਟੀਚਿਊਟ ਵਿਚ ਯੂਨੀਵਰਸਿਟੀ ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥੀਆਂ ਦਾ ਇਕ ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਤੇਜ਼ ਦੌੜ, ਲੈਮਨ ਸਪੂਨ ਰੇਸ, ਸੈਕ ਰੇਸ, ਬੈਡਮਿੰਟਨ, ਵਾਲੀਬਾਲ ਦੇ ਮੁਕਾਬਲੇ ਹੋਏ ਅਤੇ ਅਖੀਰ ਵਿਚ ਗੱਤਕੇ ਦਾ ਪ੍ਰਦਰਸ਼ਨ ਕੀਤਾ ਗਿਆ। ਖੇਡ ਮੁਕਾਬਲਿਆਂ ਦੀ ਸਮਾਪਤੀ ਤੋਂ ਬਾਅਦ ਇੰਸਟੀਚਿਊਟ ਵਿਖੇ ਐਨ.ਐਸ.ਐਸ. ਦੇ ਇੰਚਾਰਜ ਪ੍ਰੋ. ਹਰਮੀਤ ਕੌਰ ਨੇ ਆਖਿਆ ਕਿ ਖੇਡ ਮੁਕਾਬਲਿਆਂ ਵਿਚ ਜਿੱਤ-ਹਾਰ ਨਾਲੋਂ ਵੀ ਵਧੇਰੇ ਸ਼ਮੂਲੀਅਤ ਕਰਨਾ ਅਹਿਮ ਹੁੰਦਾ ਹੈ। ਖੇਡਾਂ, ਚੰਗੀ ਸਿਹਤ ਅਤੇ ਲੰਮੀ ਉਮਰ ਦਾ ਰਾਜ਼ ਹਨ। ਸਾਰੇ ਵਿਦਿਆਰਥੀਆਂ ਨੇ ਕਿਰਿਆਸ਼ੀਲ, ਤੰਦਰੁਸਤ ਜੀਵਨਸ਼ੈਲੀ ਜਿਊਣ ਦਾ, ਰੋਜ਼ਾਨਾ 30 ਮਿੰਟ ਸਿਹਤ ਨੂੰ ਦੇਣ ਦਾ, ਆਪਣੇ ਪਰਿਵਾਰ, ਦੋਸਤਾਂ, ਗੁਆਂਢੀਆਂ ਨੂੰ ਚੰਗੀ ਸਿਹਤ ਲਈ ਜਾਗਰੂਕ ਕਰਨ ਦਾ ਅਤੇ ‘ਫਿੱਟ ਇੰਡੀਆ’ ਐਪ ਰਾਹੀਂ ਨਿਰੰਤਰ ਫਿਟਨੈੱਸ ਮੁਲਾਂਕਣ ਕਰਨ ਦਾ ਪ੍ਰਣ ਲਿਆ। ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਖੇਡ ਮੁਕਾਬਲਿਆਂ ਵਿਚ ਸ਼ਾਮਲ ਹੋਣ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਆਖਿਆ ਕਿ ਸਿਹਤ ‘ਵਾਹਿਗੁਰੂ’ ਵਲੋਂ ਦਿੱਤੀ ਕੀਮਤੀ ਦਾਤ ਹੈ। ਅਸੀਂ ਦੁਨਿਆਵੀ ਕੰਮਾਂ-ਕਾਰਾਂ ਦੇ ਨਾਲ ਨਾਲ ਸਿਹਤ ਪ੍ਰਤੀ ਹਮੇਸ਼ਾ ਜਾਗਰੂਕ ਰਹਿਣਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Punjab Bani 25 August,2023
ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ
ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ -ਆਰੰਭ ਕੀਤੀ ਵਿਸ਼ੇਸ਼ ਭਾਸ਼ਣ ਲੜੀ ਤਹਿਤ ਇਹ ਪਹਿਲਾ ਭਾਸ਼ਣ ਰਿਹਾ ਵਿਗਿਆਨ ਖੇਤਰ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਹੁ-ਅਨੁਸ਼ਾਸਨੀ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਉੱਘੇ ਵਿਗਿਆਨੀਆਂ ਅਤੇ ਵਿਦਵਾਨਾਂ ਦੀ ਭਾਸ਼ਣ ਲੜੀ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲਾ ਵਿਸ਼ੇਸ਼ ਭਾਸ਼ਣ ਆਈ. ਆਈ. ਐੱਸ. ਈ. ਆਰ. ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵਾਟਵ ਨੇ ਦਿੱਤਾ। ਸਾਇੰਸ ਆਡੀਟੋਰੀਅਮ ਵਿਖੇ ਹੋਇਆ ਇਹ ਭਾਸ਼ਣ ਬਾਇਓਲੌਜੀਕਲ ਸਾਇੰਸਜ਼ ਖੇਤਰ ਨਾਲ਼ ਸੰਬੰਧਤ ਪੰਜ ਸਾਲਾ ਏਕੀਕ੍ਰਿਤ ਕੋਰਸ ਦੇ ਵਿਦਿਆਰਥੀਆਂ ਲਈ ਸੀ। ਪ੍ਰੋ. ਮਿਲਿੰਦ ਵਾਟਵ ਨੇ ਆਪਣੇ ਪ੍ਰੇਰਣਾਤਮਕ ਭਾਸ਼ਣ ਵਿੱਚ ਵਿਗਿਆਨ ਦੇ ਫ਼ਲਸਫ਼ੇ ਅਤੇ ਵਿਗਿਆਨ ਦੀ ਬੁਨਿਆਦੀ ਫਿ਼ਤਰਤ ਬਾਰੇ ਗੱਲਾਂ ਕਰਦਿਆਂ ਕਿਹਾ ਕਿ ਵਿਗਿਆਨ ਸਿਰਫ਼ ਅਕਾਦਮਿਕ ਹੱਦਾਂ ਤੱਕ ਮਹਿਦੂਦ ਨਹੀਂ ਹੈ। ਵਿਗਿਆਨ ਦੇ ਖੇਤਰ ਵਿੱਚ ਨਵੀਆਂ ਖੋਜਾਂ ਕਰਨ ਲਈ ਇਹ ਲਾਜ਼ਮੀ ਨਹੀਂ ਕਿ ਕੋਈ ਅਕਾਦਮਿਕ ਜਗਤ ਵੱਲੋਂ ਨਿਰਧਾਰਿਤ ਵੱਖ-ਵੱਖ ਕਸੌਟੀਆਂ ਅਤੇ ਮਿਆਰਾਂ ਨੂੰ ਪੂਰਾ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਬਲਕਿ ਬਹੁਤ ਸਾਰੇ ਕੇਸ ਅਜਿਹੇ ਵੀ ਹੁੰਦੇ ਹਨ ਜਿੱਥੇ ਸੰਬੰਧਤ ਕਸੌਟੀਆਂ ਅਤੇ ਮਿਆਰਾਂ ਨੂੰ ਪੂਰਨ ਦੀ ਦੌੜ ਲੱਗ ਜਾਂਦੀ ਹੈ ਅਤੇ ਨਵੀਂਆਂ ਪਹਿਲਕਦਮੀਆਂ ਕਰਨ ਦਾ ਬਿਰਤੀ ਕਿਧਰੇ ਰਸਤੇ ਵਿੱਚ ਹੀ ਗੁੰਮ ਗੁਆਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਇਹ ਹੈ ਕਿ ਸਾਨੂੰ ਵਿਗਿਆਨ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਡਾਰਵਿਨ, ਆਈਸਟਾਈਨ ਸਮੇਤ ਦੁਨੀਆਂ ਦੇ ਬਹੁਤ ਵੱਡੇ ਵਿਗਿਆਨੀਆਂ ਦੀਆਂ ਮਿਸਾਲਾਂ ਦੇ ਕੇ ਦੱਸਿਆ ਕਿ ਉਨ੍ਹਾਂ ਨੇ ਪ੍ਰਚੱਲਿਤ ਕਸੌਟੀਆਂ ਅਤੇ ਮਿਆਰਾਂ ਉੱਤੇ ਖਰਾ ਨਾ ਉੱਤਰਨ ਦੇ ਬਾਵਜੂਦ ਦੁਨੀਆਂ ਨੂੰ ਬਦਲ ਕੇ ਰੱਖ ਦੇਣ ਵਾਲੀਆਂ ਖੋਜਾਂ ਕੀਤੀਆਂ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਸਫਲਤਾ ਹੱਥ ਲੱਗਣ ਦੇ ਬਾਵਜੂਦ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਵਿਗਿਆਨ ਦੇ ਫ਼ਲਸਫ਼ੇ ਅਨੁਸਾਰ ਅਸਫਲ ਹੋਣਾ ਕੋਈ ਅਪਰਾਧ ਨਹੀਂ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਪ੍ਰੋ. ਮਿਲਿੰਦ ਦਾ ਭਾਸ਼ਣ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਨਵੀਆਂ ਖੋਜਾਂ ਕਰਨ ਦੇ ਰਾਹ ਤੋਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਨਿਰੰਤਰ ਅਜਿਹੇ ਭਾਸ਼ਣ ਕਰਵਾਏ ਜਾਣਗੇ। ਇਸ ਪ੍ਰੋਗਰਾਮ ਦਾ ਸੰਚਾਲਨ ਬਾਇਲੌਜੀਕਲ ਸਾਇੰਸਜ਼ ਖੇਤਰ ਦੇ ਪੰਜ ਸਾਲਾ ਏਕੀਕ੍ਰਿਤ ਕੋਰਸ ਦੇ ਕੋਆਰਡੀਨੇਟਰ ਡਾ. ਹਿਮੇਂਦਰ ਭਾਰਤੀ ਵੱਲੋਂ ਕੀਤਾ ਗਿਆ। ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਡੀਨ ਡਾ. ਸੰਜੀਵ ਪੁਰੀ ਵੱਲੋਂ ਇਸ ਮੌਕੇ ਸਵਾਗਤੀ ਸ਼ਬਦ ਬੋਲੇ ਗਏ ਅਤੇ ਡਾ. ਸ਼ਾਲਿਨੀ ਗੋਇਲ ਨੇ ਧੰਨਵਾਦ ਕੀਤਾ।
Punjab Bani 25 August,2023
ਮਨਰੇਗਾ ਵਿੱਚ ਲੋਕਤੰਤਰ ਦੀ ਬਹਾਲੀ ਲਈ ਇਕੱਤਰ ਹੋਏ ਹਜ਼ਾਰਾਂ ਮਜ਼ਦੂਰ
ਮਨਰੇਗਾ ਵਿੱਚ ਲੋਕਤੰਤਰ ਦੀ ਬਹਾਲੀ ਲਈ ਇਕੱਤਰ ਹੋਏ ਹਜ਼ਾਰਾਂ ਮਜ਼ਦੂਰ ਪੰਚਾਇਤ ਮੰਤਰੀ ਨਾਲ ਮੀਟਿੰਗ ਦਾ ਵਾਅਦਾ ਮਿਲਣ ਤੇ ਧਰਨਾ ਸਮਾਪਤ ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਵਿੱਚੋਂ ਅੱਜ ਹਜ਼ਾਰਾਂ ਮਜ਼ਦੂਰਾਂ ਨੇ ਅਨਾਜ ਮੰਡੀ ਆਕੇ ਧਰਨਾ ਦਿੱਤਾ। ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਅਗਵਾਈ ਵਿੱਚ ਮਜ਼ਦੂਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਉੱਪਰ ਅਨੇਕਾਂ ਸਵਾਲ ਖੜੇ ਕੀਤੇ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਮਨਰੇਗਾ ਕਾਨੂੰਨ ਮੁਤਾਬਕ ਕੰਮ ਨਾ ਮਿਲਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤਾ ਵੀ ਨਾ ਦੇ ਕੇ ਸਰਕਾਰ ਵੱਲੋਂ ਹੀ ਕਾਨੂੰਨ ਦੀ ਉਲੰਘਣਾ ਕੀਤੇ ਜਾਣ ਦੀ ਗੱਲ ਆਖੀ ਗਈ। ਮਨਰੇਗਾ ਬੀਬੀਆਂ ਦੀ ਬਹੁਤਾਤ ਨਾਲ ਲਬਾਲਬ ਭਰੇ ਪੰਡਾਲ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਾਜ ਕੁਮਾਰ ਕਨਸੂਹਾ, ਸੂਬਾ ਸਕੱਤਰ ਹਰਦੀਪ ਕੌਰ ਪਾਲੀਆ ਨੇ ਕਿਹਾ ਕਿ ਪ੍ਰਸ਼ਾਸਨ ਆਏ ਦਿਨ ਆਪ ਹੀ ਗੈਰ ਕਾਨੂੰਨੀ ਹਥਕੰਡੇ ਆਪਣਾ ਕੇ ਮਨਰੇਗਾ ਵਿੱਚ ਲੋਕਤੰਤਰ ਦਾ ਗਲਾ ਘੋਟਦਾ ਹੈ। ਲੋਕਾਂ ਰਾਏ ਨੂੰ ਸ਼ਾਮਲ ਕਰਕੇ ਲੋਕਾਂ ਦੀ ਲੋੜ ਅਨੁਸਾਰ ਪ੍ਰੋਜੈਕਟ ਬਣਾਉਣ ਦੀ ਥਾਂ ਜਾਅਲੀ ਗ੍ਰਾਮ ਸਭਾਵਾਂ ਵਿੱਚ ਜਾਅਲੀ ਪ੍ਰੋਜੈਕਟ ਬਣਾ ਕੇ ਪ੍ਰਸ਼ਾਸਨ ਕਾਨੂੰਨ ਦੀ ਰੂਹ ਹੀ ਮਾਰ ਦਿੰਦਾ ਹੈ। ਸ਼ਿਕਾਇਤਾਂ ਮਿਲਣ ਤੇ ਡੀਸੀ ਪਟਿਆਲਾ ਨੇ ਇੱਕ ਜੀ ਆਰ ਐਸ ਬਰਖਾਸਤ ਕੀਤਾ ਤਾਂ ਉਸਦੀ ਕੋਈ ਕਮਜ਼ੋਰ ਨਸ ਦੱਬ ਕੇ ਖਾਮੋਸ਼ ਕਰ ਦਿੱਤਾ। ਨਤੀਜਾ ਇਹ ਹੋਇਆ ਕਿ ਕਾਨੂੰਨ ਅਨੁਸਾਰ ਕੰਮ ਮੰਗਣ ਵਾਲੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਲੱਗ ਗਏ। ਇਸ ਮੌਕੇ ਜਿਲਾ ਪ੍ਰਧਾਨ ਕੁਲਵਿੰਦਰ ਕੌਰ ਰਾਮਗੜ੍ਹ ਰਮਨਜੋਤ ਬਾਬਰਪੁਰ ਨੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਕਰਤੂਤਾਂ ਦੀ ਚਰਚਾ ਘਰ ਘਰ ਤੱਕ ਪਹੁੰਚਾਉਣ ਤਾਂਕਿ ਲੋਕਾਂ ਨੂੰ ਸਰਕਾਰ ਦੇ ਪੋਸਟਰਾਂ ਦੀ ਹਕੀਕਤ ਦਾ ਪਤਾ ਲੱਗ ਜਾਵੇ। ਇਸ ਮੌਕੇ ਏਡੀਸੀ(ਡੀ)ਅਤੇ ਐਸ ਪੀ ਉਪਰੇਸ਼ਨਲ ਨੇ ਮੰਚ ਤੇ ਆਕੇ ਲੋਕਾਂ ਨੂੰ ਪੰਚਾਇਤ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿਵਾਇਆ। ਜਿਸ ਪਿੱਛੋ ਇਹ ਧਰਨਾ ਸਮਾਪਤ ਕੀਤਾ ਗਿਆ। ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲਖਵੀਰ ਲਾਡੀ ,ਕਸ਼ਮੀਰ ਥੂਹੀ ਬਲਜੀਤ ਸਿੰਘ ਚੌਂਦਾ, ਰਾਜ ਕੌਰ ਥੂਹੀ, ਕਿ੍ਸ਼ਨ ਲੁਬਾਣਾ, ਸੰਦੀਪ ਖੇੜੀ ਗੌੜੀਆਂ,ਸੁਖਵੰਤ ਸਿੰਘ ਫਤਹਿਪੁਰ , ਕੁਲਵੰਤ ਥੂਹੀ ਅਤੇ ਆਈ ਡੀ ਪੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ,ਕਰਨੈਲ ਜਖੇਪਲ, ਹਮੀਰ ਸਿੰਘ, ਗੁਰਮੀਤ ਸਿੰਘ ਥੂਹੀ ਆਦਿ ਨੇ ਸਰਗਰਮ ਸ਼ਮੂਲੀਅਤ ਕੀਤੀ।
Punjab Bani 25 August,2023
ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ
ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ ਪਟਿਆਲਾ, 25 ਅਗਸਤ: ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਪੰਜਾਬ ਸਰਕਾਰ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਦਾਲਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਪੰਜਾਬ ਮੁਫ਼ਤ ਕਾਨੂੰਨੀ ਸਹਾਇਤਾ ਸੋਸਾਇਟੀ, ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਅਤੇ ਸਿਹਤ ਵਿਭਾਗ ਨਾਭਾ ਦੀ ਮਦਦ ਨਾਲ ਬੰਦੀਆਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ:ਅਨੁਮੇਹਾ ਭੱਲਾ (ਮੈਡੀਸਨ ਸਪੈਸ਼ਲਿਸਟ), ਡਾ: ਪ੍ਰਭਸਿਮਰਨ ਸਿੰਘ (ਆਰਥੋ ਸਪੈਸ਼ਲਿਸਟ), ਡਾ: ਮਨਦੀਪ ਸਿੰਘ (ਆਈ ਸਪੈਸ਼ਲਿਸਟ), ਡਾ: ਸਿਲਕੀ ਸਿੰਗਲਾ (ਸਕਿਨ ਸਪੈਸ਼ਲਿਸਟ) ਹਾਜ਼ਰ ਸਨ। ਮੈਡੀਕਲ ਸਪੈਸ਼ਲਿਸਟ ਡਾਕਟਰਾਂ ਵੱਲੋਂ ਜੇਲ੍ਹ ਅੰਦਰ 184 ਬੰਦੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ, ਮੌਕੇ ਤੇ ਲੋੜਵੰਦ ਬੰਦੀਆਂ ਨੂੰ ਦਵਾਈ ਦਿੱਤੀ ਗਈ। ਇਸ ਸਮੇਂ ਜੇਲ੍ਹ ਸੁਪਰਡੈਂਟ ਸ੍ਰੀ ਰਮਨਦੀਪ ਸਿੰਘ ਭੰਗੂ, ਡਿਪਟੀ ਸੁਪਰਡੈਂਟ ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਸੁਪਰਡੈਂਟ ਸ੍ਰੀ ਪੁਨੀਤ ਗਰਗ, ਸਹਾਇਕ ਸੁਪਰਡੈਂਟ ਸ੍ਰੀ ਸ਼ਰੀਫ ਮੁਹੰਮਦ, ਸਹਾਇਕ ਸੁਪਰਡੈਂਟ ਸ੍ਰੀ ਰਾਹੁਲ ਚੌਧਰੀ ਅਤੇ ਜੇਲ੍ਹ ਗਾਰਦ ਹਾਜ਼ਰ ਸੀ।
Punjab Bani 25 August,2023
ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ
ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ ਸੂਬੇ ਦੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਸਰਗਰਮ ਕਦਮ ਚੰਡੀਗੜ੍ਹ 25 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।
Punjab Bani 25 August,2023
ਐਮ.ਐਮ.ਮੋਦੀ ਕਾਲਜ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਬਾਰੇ ਸੈਮੀਨਾਰ ਆਯੋਜਿਤ
ਐਮ.ਐਮ.ਮੋਦੀ ਕਾਲਜ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਬਾਰੇ ਸੈਮੀਨਾਰ ਆਯੋਜਿਤ ਪਟਿਆਲਾ: 25 ਅਗਸਤ, 2023 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਸੂਚਨਾ ਤਕਨਾਲੋਜੀ ਸੈੱਲ ਅਤੇ ਕੰਪਿਊਟਰ ਸਾਇੰਸ ਵਿਭਾਗ ਨੇ ਅੱਜ ਉਮੰਗ ਵੈਲਫੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਾਈਬਰ ਸਪੇਸ, ਨਿੱਜਤਾ ਅਤੇ ਨਿੱਜੀ ਡਾਟਾ ਲਈ ਸਾਈਵਰ ਸਪੇਸ ਵਿੱਚ ਮੌਜੂਦ ਵੱਖ-ਵੱਖ ਖਤਰਿਆਂ ਨੂੰ ਸਮਝਣ ਲਈ ਢੁੱਕਵੇਂ ਢੰਗ-ਤਰੀਕਿਆਂ ਨਾਲ ਲੈਸ ਕਰਨ ਲਈ ਸਾਈਬਰ ਸੁਰੱਖਿਆ ਜਾਗਰੂਕਤਾ 'ਤੇ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵੱਜੋਂ ਉਮੰਗ ਵੈਲਫੇਅਰ ਫਾਊਂਡੇਸ਼ਨ ਤੋਂ ਆਏ ਸਾਇਬਰ ਸੁਰੱਖਿਆ ਮਾਹਿਰ ਸ੍ਰੀ ਅਨੁਰਾਗ ਅਚਾਰੀਆ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਬੁਲਾਰਿਆਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਸਾਈਬਰ ਖਤਰਿਆਂ ਦੀ ਸਮਝ ਵਿਦਿਆਰਥੀਆਂ ਵਿੱਚ ਸ਼ੋਸਲ ਮੀਡੀਆ ਦੀ ਵਰਤੋਂ ਬਾਰੇ ਜ਼ਿੰਮੇਵਾਰੀ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੀ ਹੈ ਅਤੇ ਸਾਈਬਰ ਖਤਰਿਆਂ ਦੇ ਵਿਰੁੱਧ ਆਪਣੇ ਆਪ ਇੱਕ ਸੁਰੱਖਿਆ ਪ੍ਰਣਾਲੀ ਵਿਕਸਿਤ ਕਰਨ ਵਿੱਚ ਮਦੱਦ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਮੇਂ ਸੁਚੇਤ ਅਤੇ ਜ਼ਿੰਮੇਵਾਰ ਰਹਿਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਕੰਪਿਊਟਰ ਸਾਇੰਸ ਵਿਭਾਗ ਦੀ ਤਾਰੀਫ਼ ਕਰਦਿਆਂ ਕਿਹਾ ਕਿ ਵਿਭਾਗ ਨੇ ਪਿਛਲੇ ਸਾਲਾਂ ਵਿੱਚ ਕਈ ਤਰ੍ਹਾਂ ਦੇ ਲਾਹੇਬੰਦ ਸਾਫ਼ਟਵੇਅਰ ਡਿਜ਼ਾਈਨ ਕੀਤੇ ਹਨ। ਸ਼੍ਰੀ ਅਨੁਰਾਗ ਅਚਾਰੀਆ ਨੇ ਸਾਈਬਰ ਸੁਰੱਖਿਆ ਦੇ ਮੁੱਦਿਆਂ 'ਤੇ ਬੋਲਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਹੈਕਿੰਗ, ਫਿਸ਼ਿੰਗ ਹਮਲੇ ਅਤੇ ਔਨਲਾਈਨ ਧੋਖਾਧੜੀ ਸਾਈਬਰ ਸਪੇਸ ਵਿੱਚ ਮੁੱਖ ਸੁਰੱਖਿਆ ਜੋਖਮ ਹਨ। ਸੁਰੱਖਿਆ ਲਈ ਵਿਸ਼ੇਸ਼ ਸਾਫਟਵੇਅਰਾਂ, ਸੁਰੱਖਿਆ ਜਾਂਚਾਂ ਅਤੇ ਨਿੱਜੀ ਅਤੇ ਪੇਸ਼ੇਵਰ ਡੇਟਾ ਦੀ ਸੁਰੱਖਿਆ ਲਈ ਤਰੀਕਿਆਂ ਬਾਰੇ ਚਰਚਾ ਕਰਦੇ ਹੋਏ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਬੁਨਿਆਦੀ ਸਿਧਾਂਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜੋ ਕਿ ਨਿਯੰਤ੍ਰਿਤ ਜਵਾਬਦੇਹੀ, ਸੁਰੱਖਿਆ ਜਾਂਚਾਂ ਅਤੇ ਲਗਾਤਾਰ ਖੋਜੀ ਪ੍ਰਵਿਰਤੀ ਹਨ। ਇਸ ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਸੁਖਦੇਵ ਸਿੰਘ ਨੇ ਕੀਤਾ। ਡਾ: ਅਜੀਤ ਕੁਮਾਰ, ਕੰਟਰੋਲਰ ਆਫ਼ ਇਮਤਿਹਾਨ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਨੇ ਸਾਈਬਰ ਹਮਲਿਆਂ ਨੂੰ ਰੋਕਣ ਲਈ ਵੱਖ-ਵੱਖ ਕਿਸਮਾਂ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।ਇਸ ਸਮਾਗਮ ਵਿੱਚ ਉਮੰਗ ਵੈਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ, ਸੈਮੀਨਾਰ ਕੋਆਰਡੀਨੇਟਰ ਡਾ. ਗਗਨਪ੍ਰੀਤ ਕੌਰ, ਜਨਰਲ ਸਕੱਤਰ ਰਜਿੰਦਰ ਸਿੰਘ, ਜੁਆਇੰਟ ਸਕੱਤਰ ਪਰਮਜੀਤ ਸਿੰਘ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਅਨਮੋਲਜੋਤ ਸਿੰਘ ਹਾਜ਼ਰ ਸਨ ਇਸ ਪ੍ਰੋਗਰਾਮ ਵਿੱਚ ਪ੍ਰੋ. ਵਿਨੇ ਗਰਗ, ਡਾ. ਗਣੇਸ਼ ਸੇਠੀ, ਡਾ. ਹਰਮੋਹਨ ਸ਼ਰਮਾ, ਡਾ. ਸੁਮੀਤ ਕੁਮਾਰ, ਸ਼੍ਰੀਮਤੀ ਹਨੀ, ਸ਼੍ਰੀਮਤੀ ਕੋਮਲ, ਸ਼੍ਰੀ ਸੁਖ ਸਹਿਜ ਸਿੰਘ, ਸ਼੍ਰੀਮਤੀ ਸੁਨੀਤਾ ਗੁਪਤਾ, ਸ਼੍ਰੀਮਤੀ ਪ੍ਰਿਅੰਕਾ ਸਿੰਗਲਾ ਹਾਜ਼ਰ ਸਨ।
Punjab Bani 25 August,2023
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦੱਸਦਿਆਂ ਇਸ ਦੀ ਰਾਖੀ ਲਈ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 25 ਅਗਸਤ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ। ਇਸ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨ੍ਹਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ, “ਇਨ੍ਹਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।” ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
Punjab Bani 25 August,2023
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਪਾਇਲਟ ਪ੍ਰਾਜੈਕਟ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਤੇ ਪੀ.ਏ.ਯੂ. ਦੀ ਸ਼ਲਾਘਾ ਸੂਬੇ ਭਰ ਵਿਚ ਛੇਤੀ ਹੀ ਕਿਸਾਨ ਮੇਲੇ ਕਰਵਾਏ ਜਾਣਗੇ ਚੰਡੀਗੜ੍ਹ, 25 ਅਗਸਤ : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ। ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।
Punjab Bani 25 August,2023
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Punjab Bani 24 August,2023
ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ
ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ • ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਨੂੰ ਦਿੱਤੀ ਤਰਜੀਹ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ • ਹਰੀਕੇ ਵੈਟਲੈਂਡ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ 'ਤੇ ਦਿੱਤਾ ਜ਼ੋਰ • ਜੰਗਲ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬੇ ਨੂੰ ਵਧਾਉਣ ‘ਤੇ ਤਰਜੀਹ ਦੇ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਬੂਟੇ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਵਾਸਤੇ ਕਿਹਾ। ਬੂਟੇ ਲਗਾਉਣ ਦੀ ਪਹਿਲਕਦਮੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਬੂਟੇ ਲਗਾਉਣ ਦੇ ਪ੍ਰੋਜੈਕਟ ਦੀ ਸਫਲਤਾ ਇੱਕ ਸਿਹਤਮੰਦ, ਸਾਫ਼-ਸੁਥਰਾ ਅਤੇ ਹਰਿਆ ਭਰਿਆ ਪੰਜਾਬ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਇਸ ਸਬੰਧ ਵਿਚ ਪ੍ਰਸਿੱਧ ਕਵੀ ਸਵਰਗੀ ਸ਼ਿਵ ਕੁਮਾਰ ਬਟਾਲਵੀ ਦਾ ਹਵਾਲਾ ਵੀ ਦਿੱਤਾ। ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਾਲ ਹੁਣ ਤੱਕ 67 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 51 ਲੱਖ ਬੂਟੇ ਪਨਕੈਂਪਾ ਸਕੀਮ ਅਧੀਨ ਲਗਾਏ ਗਏ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੌਦੇ ਲਗਾਉਣ ਦੀ ਯੋਜਨਾ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਮਹੀਨੇ ਵਿੱਚ ਇੱਕ ਵਾਰ ਸਮੀਖਿਆ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ। ਜੰਗਲਾਤ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਅਜਿਹੇ ਕਬਜ਼ਿਆਂ ਨੂੰ ਹਟਾਉਣ ਲਈ ਵਿਆਪਕ ਯੋਜਨਾ ਬਣਾਈ ਜਾਵੇ। ਉਨ੍ਹਾਂ ਜੰਗਲਾਤ ਜ਼ਮੀਨ ’ਤੇ ਨਾਜਾਇਜ਼ ਉਸਾਰੀਆਂ ਬਾਰੇ ਵੀ ਵਿਸਥਾਰਤ ਰਿਪੋਰਟ ਮੰਗੀ। ਰਾਜ ਭਰ ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਉਣ ਦੇ ਮੁੱਦੇ 'ਤੇ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਵੱਲੋਂ ਚੁੱਕਿਆ ਗਿਆ ਇੱਕ ਬਹੁਤ ਹੀ ਅਹਿਮ ਉਪਰਾਲਾ ਹੈ ਅਤੇ ਇਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਜਿੱਥੇ ਵੀ ਲੋੜ ਹੋਵੇ, ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾਣ। ਮੰਤਰੀ ਨੇ ਹਰੀਕੇ ਵੈਟਲੈਂਡ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਅਤੇ ਵੱਖ-ਵੱਖ ਪ੍ਰਜਾਤੀਆਂ ਦੀ ਸਾਂਭ ਸੰਭਾਲ ਕਰਨ ‘ਤੇ ਵੀ ਜ਼ੋਰ ਪਾਇਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਪ੍ਰੋਜੈਕਟ ਡਾਲਫਿਨ ਤਹਿਤ ਭਾਰਤ ਸਰਕਾਰ ਨੂੰ ਇੱਕ ਪ੍ਰਸਤਾਵ ਸੌਂਪਿਆ ਗਿਆ ਹੈ ਤਾਂ ਜੋ ਇਸ ਪ੍ਰਜਾਤੀ ਨੂੰ ਸੰਭਾਲਿਆ ਜਾ ਸਕੇ। ਪਸ਼ੂਆਂ ਨੂੰ ਬਚਾਉਣ ਦੇ ਮੁੱਦੇ 'ਤੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਮਕਸਦ ਲਈ ਰੂਪਨਗਰ, ਫਿਰੋਜ਼ਪੁਰ ਅਤੇ ਬਠਿੰਡਾ ਵਿਖੇ ਪਸ਼ੂ ਐਂਬੂਲੈਂਸ ਲਿਆਉਣ ਦੀ ਤਜਵੀਜ਼ ਹੈ। ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੇਂਜਰ ਪੱਧਰ ਤੱਕ ਸਾਰੇ ਕਰਮਚਾਰੀ ਵਰਦੀਆਂ ਪਹਿਨਦੇ ਹਨ ਤਾਂ ਜੋ ਉਹਨਾਂ ਦੀ ਦਿੱਖ ਵੱਖਰੀ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਚੇਅਰਮੈਨ ਰਾਕੇਸ਼ ਪੁਰੀ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਐਮ.ਡੀ. ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ.(ਪ੍ਰਸ਼ਾਸਨ) ਸੌਰਭ ਗੁਪਤਾ ਅਤੇ ਡੀ.ਐਫ.ਓਜ਼. ਹਾਜ਼ਰ ਸਨ।
Punjab Bani 24 August,2023
ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਗਾਜ਼ੀਪੁਰ ਗਊਸ਼ਾਲਾ ਵਿਖੇ ਮੀਟਿੰਗ
ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਗਾਜ਼ੀਪੁਰ ਗਊਸ਼ਾਲਾ ਵਿਖੇ ਮੀਟਿੰਗ -ਜ਼ਿਲ੍ਹੇ ਵਿੱਚ ਸੜਕਾਂ ਉਤੇ ਫਿਰਦੇ ਅਵਾਰਾ ਪਸ਼ੂਆਂ ਦੀ ਗਿਣਤੀ ਮੁਕੰਮਲ, ਜਲਦ ਹੋਵੇਗਾ ਸਮੱਸਿਆ ਦਾ ਹੱਲ ਵਾਧੂ ਕੈਟਲ ਕੈਚਰਾਂ ਦੀ ਖਰੀਦ, ਰੋਜ਼ਾਨਾ ਆਵਾਰਾ ਪਸ਼ੂ ਫੜਨ ਦੀ ਮੁਹਿੰਮ ਤੇਜ ਕਰਨ ਸਮੇਤ ਗਊਸ਼ਾਲਾਵਾਂ ਦੀ ਸਮਰੱਥਾ ਵਧਾਈ ਜਾਵੇਗੀ-ਸਾਕਸ਼ੀ ਸਾਹਨੀ ਸਮਾਣਾ, ਪਟਿਆਲਾ, 24 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਕ ਵਿਆਪਕ ਯੋਜਨਾ ਉਲੀਕੀ।ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਸੜਕਾਂ ਉਪਰ ਫਿਰਦੇ ਸਾਰੇ ਪਸ਼ੂਆਂ ਦਾ ਸਰਵੇ ਰਾਹੀਂ ਗਿਣਤੀ ਕਰਵਾ ਲਈ ਹੈ ਅਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ ਸਮਾਣਾ ਚਰਨਜੀਤ ਸਿੰਘ, ਡੀ.ਡੀ.ਪੀ.ਓ ਅਮਨਦੀਪ ਕੌਰ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਦਰਸ਼ਨ ਸਿੰਘ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੁੱਚੇ ਜ਼ਿਲ੍ਹੇ ਲਈ ਇਕਜੁੱਟ ਕਾਰਜ ਯੋਜਨਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸਮੂਹਿਕ ਰੂਪ ਵਿੱਚ ਹੰਭਲਾ ਮਾਰਨ ਲਈ ਕਿਹਾ। ਇਸ ਦੌਰਾਨ ਵਿਚਾਰ ਕੀਤਾ ਕੀਤੀਆਂ ਗਈਆਂ ਤਜਵੀਜਸ਼ੁਦਾ ਪਹਿਲਕਦਮੀਆਂ ਵਿੱਚ, ਹੋਰ ਵਾਧੂ ਕੈਟਲ ਕੈਚਰਾਂ ਦੀ ਖਰੀਦ, ਜ਼ਿਲ੍ਹੇ ਭਰ ਵਿੱਚ ਰੋਜ਼ਾਨਾ ਆਵਾਰਾ ਪਸ਼ੂ ਫੜਨ ਦੀ ਮੁਹਿੰਮ ਚਲਾਉਣਾ, ਸਾਰੀਆਂ ਗਊਸ਼ਾਲਾਵਾਂ ਦੀ ਸਮਰੱਥਾ ਨੂੰ ਵਧਾਉਣਾ, ਅਤੇ ਬੁਨਿਆਦੀ ਢਾਂਚਾਗਤ ਚੁਣੌਤੀਆਂ ਦਾ ਤੁਰੰਤ ਹੱਲ ਕਰਨਾ ਸ਼ਾਮਲ ਹਨ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਲੀਕੀ ਗਈ ਕਾਰਜ ਯੋਜਨਾ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ, ਉਹ ਖ਼ੁਦ ਹਫ਼ਤਾਵਾਰ ਸਮੀਖਿਆ ਕਰਨਗੇ ਜਦਕਿ ਏਡੀਸੀ ਵਿਕਾਸ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਇਸ ਦਾ ਰੋਜ਼ਾਨਾ ਪੱਧਰ ਉਤੇ ਜਾਇਜ਼ਾ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਾਜੀਪੁਰ ਗਊਸ਼ਾਲਾ ਵਿਖੇ ਪਸ਼ੂਆਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਜ਼ਿਕਰਯੋਗ ਪ੍ਰਗਤੀ ਹੋਈ ਹੈ।ਇੱਥੇ ਬਾਇਓ ਗੈਸ ਪਲਾਂਟ ਸਫਲਤਾਪੂਰਵਕ ਚਾਲੂ ਹੋਣ ਨਾਲ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲਾਗਤ ਵਿੱਚ ਮਹੱਤਵਪੂਰਨ ਬੱਚਤ ਹੋਈ ਹੈ।ਇਸ ਤੋਂ ਇਲਾਵਾ, ਗਊਸ਼ਾਲਾ ਨੇ ਨਵੇਂ ਅਭਿਆਸਾਂ ਵਿੱਚ ਉੱਦਮ ਕਰਦਿਆਂ ਗਾਂ ਦੇ ਗੋਹੇ ਤੋਂ ਲੱਕੜੀ ਤਿਆਰ ਕਰਨਾ ਅਤੇ ਆਪਣੀ ਖੁਦ ਦੀ ਸਾਇਲੇਜ ਤਿਆਰ ਕਰਨਾ।ਇਸ ਤੋਂ ਇਲਾਵਾ, ਸਮਾਣਾ ਗਊਸ਼ਾਲਾ 600 ਵਾਧੂ ਪਸ਼ੂਆਂ ਦੇ ਰਹਿਣ ਲਈ ਨਵੇਂ ਸ਼ੈੱਡਾਂ ਦੀ ਉਸਾਰੀ ਦੇ ਨਾਲ ਵਿਸਥਾਰ ਵੱਲ ਕਦਮ ਵਧਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮਾਣਾ ਗਊਸ਼ਾਲਾ ਦੇ ਸਾਕਾਰਾਤਮਕ ਨਤੀਜਿਆਂ 'ਤੇ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਅਜਿਹੇ ਅਵਾਰਾ ਪਸ਼ੂਆਂ ਵਰਗੀ ਗੰਭੀਰ ਸਮੱਸਿਆਂ ਦੇ ਹੱਲ ਲਈ ਸਮੂਹਿਕ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
Punjab Bani 24 August,2023
'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ 29 ਅਗਸਤਨੂੰ
'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ 29 ਅਗਸਤਨੂੰ ਪਟਿਆਲਾ, 24 ਅਗਸਤ: ਸੂਬੇ ਵਿੱਚ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ 2023 'ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ 'ਖੇਡਾਂ ਵਤਨ ਪੰਜਾਬ ਦੀਆਂ ' ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਦਾ ਉਦਘਾਟਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਮਿਤੀ 1-9-2023 ਤੋਂ 10-9-2023 ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 16-9-2023 ਤੋਂ 26-9-2023 ਅਤੇ ਰਾਜ ਪੱਧਰੀ ਖੇਡ ਦੇ ਮੁਕਾਬਲੇ ਮਿਤੀ 1-10-2023 ਤੋਂ 20-10-2023 ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਉਮਰ ਰੂਲ ਅਤੇ ਰੈਗੂਲੇਸ਼ਨ ਅਤੇ ਹੋਰ ਜਾਣਕਾਰੀ ਪੋਰਟਲ www.khedanwatanpunjabdia.com ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਡਾਂ ਸਬੰਧੀ ਪਟਿਆਲੇ ਜਿਲ੍ਹੇ ਦੇ ਨੌਜਵਾਨਾਂ, ਆਮ ਲੋਕਾਂ ਤੇ ਵਿਸ਼ੇਸ਼ ਤੌਰ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਆਪ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਸਾਰੇ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ।
Punjab Bani 24 August,2023
ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ 'ਕੋਹਾ' ਸਾਫ਼ਟਵੇਅਰ ਦੀ ਸ਼ੁਰੂਆਤ
ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ 'ਕੋਹਾ' ਸਾਫ਼ਟਵੇਅਰ ਦੀ ਸ਼ੁਰੂਆਤ -ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਜਿਹੇ ਕਾਰਜ ਹੋਣਗੇ ਹੋਰ ਸੁਚਾਰੂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੀ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਜਿਹੇ ਬਹੁਤ ਸਾਰੇ ਕੰਮਾਂ ਨੂੰ ਹੋਰ ਸੁਚਾਰੂ ਬਣਾਉਣ ਲਈ 'ਕੋਹਾ' ਸਾਫ਼ਟਵੇਅਰ ਦੀ ਸ਼ੁਰੂਆਤ ਕੀਤੀ ਹੈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਅੱਜ ਇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੀ ਅਗਵਾਈ ਵਿੱਚ ਇਸ ਸਾਫ਼ਟਵੇਅਰ ਵਿੱਚ ਕੰਮ ਕਾਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਨਵੇਂ ਸਾਫ਼ਟਵੇਅਰ ਵਿੱਚ ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਆਦਿ ਸੇਵਾਵਾਂ ਦਾ ਮੁਆਇਨਾ ਵੀ ਕੀਤਾ ਗਿਆ। ਉਨ੍ਹਾਂ ਲਾਇਬ੍ਰੇਰੀ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਇਸ ਨਵੇਂ ਸਾਫ਼ਟਵੇਅਰ ਨੂੰ ਅਪਣਾਏ ਜਾਣ ਦਾ ਕੰਮ ਮੁਕੰਮਲ ਹੋਣ ਉੱਤੇ ਵਧਾਈ ਦਿੱਤੀ। ਇਸ ਮੌਕੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਵੀ ਇਸ ਨਵੇਂ ਕਾਰਜ ਲਈ ਸਮੂਹ ਲਾਇਬ੍ਰੇਰੀ ਸਟਾਫ਼ ਦੀ ਸ਼ਲਾਘਾ ਕੀਤੀ ਗਈ। ਇੰਚਾਰਜ ਲਾਇਬ੍ਰੇਰੀ ਡਾ. ਗੁਰਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ 'ਕੋਹਾ' ਸਾਫ਼ਟਵੇਅਰ ਓਪਨ ਸੋਰਸ ਅਤੇ ਮੁਫ਼ਤ ਵਿੱਚ ਉਪਲਬਧ ਸਾਫ਼ਟਵੇਅਰ ਹੈ। ਉਨ੍ਹਾਂ ਨੇ ਲਾਇਬ੍ਰੇਰੀ, ਪਾਠਕਾਂ ਅਤੇ ਸਟਾਫ਼ ਲਈ ਇਸ ਸਾਫ਼ਟਵੇਅਰ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਗੱਲ ਕੀਤੀ ਅਤੇ ਵਾਈਸ ਚਾਂਸਲਰ, ਰਜਿਸਟਰਾਰ ਅਤੇ ਸਮੂਹ ਸਟਾਫ਼ ਅਤੇ ਪਾਠਕਾਂ ਦਾ ਧੰਨਵਾਦ ਕੀਤਾ। ਸਿੱਖਿਆ ਫ਼ੈਕਲਟੀ ਡੀਨ ਡਾ. ਜਸਰਾਜ ਕੌਰ ਅਤੇ ਕਾਰਜਕਾਰੀ ਇੰਜੀਨੀਅਰ ਨਰੇਸ਼ ਮਿੱਤਲ ਵੱਲੋਂ ਵੀ ਆਪਣੀ ਟੀਮ ਸਮੇਤ ਇਸ ਮੌਕੇ ਸ਼ਮੂਲੀਅਤ ਕੀਤੀ ਗਈ।
Punjab Bani 24 August,2023
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ -ਬੈਂਕ ਸਰਕਾਰੀ ਸਕੀਮਾਂ ਵਾਲੇ ਕਰਜ਼ੇ ਦੇ ਕੇਸਾਂ ਦੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ : ਸਾਕਸ਼ੀ ਸਾਹਨੀ -ਕਿਹਾ, ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਬੈਂਕ ਆਪਣੀ ਜ਼ਿੰਮੇਵਾਰੀ ਨਿਭਾਉਣ ਪਟਿਆਲਾ, 24 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ 'ਚ ਲੋਕਾਂ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਹਰੇਕ ਹਫ਼ਤੇ ਲੰਬਿਤ ਪਏ ਕਰਜ਼ੇ ਦੇ ਕੇਸਾਂ ਦੀ ਸਮੀਖਿਆ ਕੀਤੀ ਜਾਵੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੀ ਕਰਵਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਕਸ਼ੀ ਸਾਹਨੀ ਵੱਲੋਂ ਕਰਜਿਆਂ ਦੇ ਬੈਂਕਾਂ 'ਚ ਲੰਬਿਤ ਕੇਸਾਂ ਬਾਰੇ ਮੰਥਨ ਕਰਦਿਆਂ ਸਾਰੀਆਂ ਬੈਂਕਾਂ ਦੇ ਟੀਚੇ ਨਿਰਧਾਰਤ ਕੀਤੇ ਗਏ। ਮੀਟਿੰਗ ਵਿੱਚ ਏ.ਡੀ.ਸੀ. ਅਨੂਪ੍ਰਿਤਾ ਜੌਹਲ ਤੇ ਐਸ.ਪੀ. ਸਰਫ਼ਰਾਜ਼ ਆਲਮ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਖੇਤੀਬਾੜੀ ਸਮੇਤ ਸਵੈ-ਰੋਜ਼ਗਾਰ ਅਤੇ ਕਾਰੋਬਾਰ ਨੂੰ ਵਧਾਉਣ ਲਈ ਪ੍ਰਦਾਨ ਕੀਤੇ ਜਾਂਦੇ ਕਰਜ਼ਿਆਂ ਦੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਬਣਾਉਣ ਤੇ ਕਰਜ਼ੇ ਦੇ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਬੈਂਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਲਈ ਲੋੜਵੰਦ ਲੋਕਾਂ ਦਾ ਭਵਿੱਖ ਸੁਰੱਖਿਅਤ ਕਰਨ ਤੇ ਬੇਰੋਜ਼ਗਾਰਾਂ ਦਾ ਹੱਥ ਫੜਨ ਲਈ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਇਸ ਨੂੰ ਗੰਭੀਰਤਾ ਨਾਲ ਲੈਣ। ਮੀਟਿੰਗ ਦੌਰਾਨ ਐਸ.ਪੀ. ਸਰਫ਼ਰਾਜ਼ ਆਲਮ ਨੇ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗ਼ਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਬੈਂਕਾਂ 'ਚ ਅੱਗ ਬੁਝਾਊ ਯੰਤਰ ਤੇ ਸੁਰੱਖਿਆ ਬਾਰੇ ਮੀਟਿੰਗ ਕਰਕੇ 10 ਦਿਨਾਂ ਵਿੱਚ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਰਿਪੋਰਟ ਭੇਜਣ ਲਈ ਕਿਹਾ। ਮੀਟਿੰਗ ਦੀ ਕਾਰਵਾਈ ਲੀਡ ਬੈਂਕ ਐਸ.ਬੀ.ਆਈ. ਤੋਂ ਐਲ.ਡੀ.ਐਮ ਦਵਿੰਦਰ ਕੁਮਾਰ ਨੇ ਚਲਾਈ ਅਤੇ ਇਸ ਮੌਕੇ ਰਿਜ਼ਰਵ ਬੈਂਕ ਆਫ਼ ਇੰਡੀਆ ਤੋਂ ਗਰੀਮਾ ਬਸੀ, ਨਾਬਾਰਡ ਤੋਂ ਪਰਮਿੰਦਰ ਕੌਰ ਸਮੇਤ ਵੱਖ ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 24 August,2023
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ 11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਹੋਣ ਜਾ ਰਿਹਾ ਹੈ ਸਮਿਟ ਅਤੇ ਟਰੈਵਲ ਮਾਰਟ ਰਾਜ ਸੈਰ-ਸਪਾਟਾ ਬੋਰਡ ਵੱਲੋਂ ਹੋਣ ਜਾ ਰਹੇ ਇਸ ਸਮਿਟ ਫੈਲਾਈ ਜਾ ਰਹੀ ਹੈ ਜਾਗਰੂਕਤਾ ਅਤੇ ਭਾਰਤ ਭਰ ’ਚ ਰੋਡ ਸ਼ੋਅ ਰਾਹੀਂ ਕਰਵਾਈ ਜਾ ਰਹੀ ਹੈ ਜਾਣਪਛਾਣ ਚੰਡੀਗੜ੍ਹ/ਜੈਪੁਰ, 24 ਅਗਸਤ, 2023: ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ ‘ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ’ ਦੀ ਸ਼ੁਰੂਆਤ ਕਰਨ ਲਈ ਕਈ ਰਣਨੀਤਕ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ । ਇਹ ਨਵੀਨਤਮ ਸਮਾਗਮ 11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ ਤਾਂ ਜੋ ਸੂਬੇ ਨੂੰ ਸੈਰ-ਸਪਾਟੇ ਦੇ ਨਜ਼ਰੀਏ ਤੋਂ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਉਭਾਰਿਆ ਜਾ ਸਕੇ। ਪੰਜਾਬ ਟਰੈਵਲ ਮਾਰਟ ਦਾ ਉਦੇਸ਼ ਦੇਸ਼ ਦੇ ਅਗਾਂਹਵਧੂ ਸੈਰ-ਸਪਾਟਾ ਪੇਸ਼ੇਵਰਾਂ ਨੂੰ ਪੰਜਾਬ ਲਿਆਉਣਾ ਅਤੇ ਸੂਬੇ ਨੂੰ ਚੋਟੀ ਦੇ ਸੈਰ-ਸਪਾਟਾ ਸਥਾਨ ਵਜੋਂ ਸ਼ੁਮਾਰ ਕਰਨਾ ਹੈ। ਇਸ ਈਵੈਂਟ ਵਿੱਚ ਵਿਦੇਸ਼ੀ ਅਤੇ ਘਰੇਲੂ ਟੂਰ ਆਪਰੇਟਰਾਂ, ਡੀਐਮਸੀਐਸ, ਡੀਐਸਓਐਸ, ਟਰੈਵਲ ਟਰੇਡ ਮੀਡੀਆ, ਟਰੈਵਲ ਇੰਫਲੂਐਂਸਰਜ, ਹੋਟਲ ਆਪਰੇਟਰ, ਬੀਐਂਡਬੀ ਅਤੇ ਫਾਰਮ ਸਟੇਅ ਮਾਲਕ, ਸੈਰ-ਸਪਾਟਾ ਬੋਰਡ ਆਦਿ ਦੀ ਭਾਗੀਦਾਰੀ ਵੀ ਦੇਖਣ ਨੂੰ ਮਿਲੇਗੀ। ਪੰਜ ਸ਼ਹਿਰ - ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਦੇਸ਼ੀ ਸੈਲਾਨੀਆਂ ਲਈ ਚੋਟੀ ਦੇ ਸਥਾਨਾਂ ਵਜੋਂ ਉਭਰੇ ਹਨ ਅਤੇ ਸੈਰ-ਸਪਾਟਾ ਵਿਭਾਗ ਹੁਣ ਰਾਜ ਨੂੰ ਭਾਰਤੀ ਸੈਰ-ਸਪਾਟੇ ਵਿੱਚ ਮੋਹਰੀ ਬਣਾਉਣ ਅਤੇ 2030 ਤੱਕ ਪੰਜਾਬ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਬਣਨ ਦੀ ਦਿਸ਼ਾ ਵੱਲ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸੈਰ ਸਪਾਟਾ ਵਿਭਾਗ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਦਰਸਾਉਣ ਲਈ ਇੱਥੇ ਮੈਰੀਅਟ ਹੋਟਲ ਵਿਖੇ ਆਪਣੇ ਚਾਰ ਸ਼ਹਿਰਾਂ ਦੇ ਰੋਡ ਸ਼ੋਅ ਦਾ ਉਦਘਾਟਨ ਕੀਤਾ। ਅਗਲਾ ਰੋਡ ਸ਼ੋਅ ਮੁੰਬਈ (24 ਅਗਸਤ), ਹੈਦਰਾਬਾਦ (25 ਅਗਸਤ) ਅਤੇ ਦਿੱਲੀ (26 ਅਗਸਤ) ਵਿੱਚ ਹੋਵੇਗਾ। ਇੱਥੇ ਉਦਘਾਟਨੀ ਰੋਡ ਸ਼ੋਅ ਦੀ ਮੁੱਖ ਮਹਿਮਾਨ ਅਨਮੋਲ ਗਗਨ ਮਾਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਨਿਵੇਸ਼ ਪ੍ਰੋਤਸਾਹਨ, ਪੰਜਾਬ ਅਤੇ ਗੈਸਟ ਆਫ ਆਨਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈਏਐਸ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ਼ਾਮਲ ਹੋਏ। ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ- ਸਪਾਟੇ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਅਤੇ ਘਰੇਲੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ। . ਇਹ ਬਦਲੇ ਵਿੱਚ ਔਰਤਾਂ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ। ਇਸ ਨੂੰ ਪ੍ਰਾਪਤ ਕਰਨ ਲਈ, ਸਰਕਾਰ ਨੇ ਨਿਵੇਸ਼ ਪੰਜਾਬ, ਉਦਯੋਗਿਕ ਨੀਤੀ- 2022 ਵਿੱਚ ਸੈਰ-ਸਪਾਟੇ ’ਤੇ ਵਿੱਤੀ ਪ੍ਰੋਤਸਾਹਨ, ਤੰਦਰੁਸਤੀ ਨੀਤੀ ਦੀ ਸ਼ੁਰੂਆਤ, ਈਕੋ ਟੂਰਿਜ਼ਮ ਅਤੇ ਸੱਭਿਆਚਾਰ ਨੀਤੀ ਦੀ ਸੋਧ, ਅਤੇ ਅਡਵੈਂਚਰ ਸੈਰ-ਸਪਾਟਾ ਅਤੇ ਜਲ ਸੈਰ-ਸਪਾਟਾ ਨੀਤੀ ਨੂੰ ਲਾਗੂ ਕਰਨ ਆਦਿ ਵਰਗੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਸਾਡਾ ਪੱਕਾ ਵਿਸ਼ਵਾਸ ਹੈ ਕਿ ਏਕਤਾ ਦੀਆਂ ਸਾਰੀਆਂ ਪਹਿਲਕਦਮੀਆਂ ਵਪਾਰ ਦੇ ਮਾਮਲੇ ਵਿੱਚ ਰਾਜ ਦੇ ਅਕਸ ਨੂੰ ਹੋਰ ਉਭਾਰਨਗੀਆਂ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਤੋਂ ਵਧੇਰੇ ਸੈਲਾਨੀਆਂ ਨੂੰ ਆਕਰਸਿਤ ਕਰਨਗੀਆਂ। ਇਨਵੈਸਟ ਪੰਜਾਬ ਦਾ ਮੁਢਲਾ ਉਦੇਸ਼ ਨਿਵੇਸ਼ ਪ੍ਰੋਤਸਾਹਨ, ਰੈਗੂਲੇਟਰੀ ਕਲੀਅਰੈਂਸ, ਨਿਵੇਸ਼ ਸਹੂਲਤਾਂ, ਅਤੇ ਦੇਖਭਾਲ ਤੋਂ ਬਾਅਦ ਲਈ ਵਨ-ਸਟਾਪ ਦਫਤਰ ਬਣਨਾ ਹੈ। ਇਸਨੇ 2022 ਵਿੱਚ ਭਾਰਤ ਵਿੱਚ ਕਾਰੋਬਾਰ ਕਰਨ ਦੀ ਸੌਖ ਵਿੱਚ ਪੰਜਾਬ ਨੂੰ ਚੋਟੀ ਦੇ ਰਾਜਾਂ ਵਿੱਚ ਸ਼ਾਮਲ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ਦੀ ਸ਼ੂਟਿੰਗ ਸਥਾਨ ਵਜੋਂ ਸੂਬੇ ਦੀ ਗੱਲ ਕਰੀਏ ਤਾਂ ਇਨਵੈਸਟ ਪੰਜਾਬ ਨੇ ਹੁਣ ਤੱਕ 90 ਫਿਲਮਾਂ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦੇ ਉਦੇਸ਼ ਨਾਲ, ਇਨਵੈਸਟ ਪੰਜਾਬ ਦੇ ਪੋਰਟਲ ਨੇ ਇਹ ਯਕੀਨੀ ਬਣਾਇਆ ਹੈ ਕਿ ਅਰਜ਼ੀ ਤੋਂ ਲੈ ਕੇ ਫੀਸ ਦੇ ਭੁਗਤਾਨ ਤੱਕ ਦੀ ਸਾਰੀ ਪ੍ਰਕਿਰਿਆ 15 ਦਿਨਾਂ ਦੇ ਅੰਦਰ ਆਨਲਾਈਨ ਤਰੀਕੇ ਨਾਲ ਨਿਰਵਿਘਨ ਨੇਪਰੇ ਚੜ੍ਹੇ। ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ ’ਤੇ ਵਿੱਤੀ ਪ੍ਰੋਤਸਾਹਨ 20 ਜਾਂ ਇਸ ਤੋਂ ਵੱਧ ਕਮਰੇ ਵਾਲੇ ਹੋਟਲਾਂ ਨੂੰ ਲਾਭ ਦੀ ਦਿੰਦਾ ਹੈ ਜ਼ੋ ਕਿ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਬਿਲਡਿੰਗ ਨਿਯਮ, 2021 ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਇਸ ਤੋਂ ਇਲਾਵਾ ਜੋ ਹੋਟਲ ਮੀਟਿੰਗਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ (M935), ਇੱਕ ਵੱਡੇ ਸਮੂਹ ਲਈ ਮੀਟਿੰਗਾਂ ਕਰਨ ਦੀਆਂ ਸਹੂਲਤਾਂ ਅਤੇ ਇਸ ਵਿੱਚ ਘੱਟੋ-ਘੱਟ ਇੱਕ ਕਨਵੈਨਸ਼ਨ ਹਾਲ ਜਾਂ ਪ੍ਰਦਰਸ਼ਨੀ ਹਾਲ, ਅਤੇ ਮੀਡੀਆ ਅਤੇ ਮਨੋਰੰਜਨ ਸ਼ਾਮਲ ਹਨ ਇਸ ਤੋਂ ਇਲਾਵਾ ਸੈਲਾਨੀਆਂ ਲਈ ਵਿਸ਼ੇਸ਼ ਤੌਰ ’ਤੇ ਮਨੋਰੰਜਨ ਪਾਰਕ, ਐਡਵੈਂਚਰ ਪਾਰਕ, ਸੈਰ-ਸਪਾਟਾ ਪਾਰਕ, ਕੋਈ ਵਿਸ਼ੇਸ਼ ਥੀਮ ਪਾਰਕ, ਜਾਂ ਪ੍ਰਚਾਰ ਨਾਲ ਸਬੰਧਤ ਬੁਨਿਆਦੀ ਢਾਂਚਾ। ਸਿਨੇਮੈਟਿਕ ਸੈਰ ਸਪਾਟਾ ਦੀ ਸਹੂਲਤ ਉਪਲਬਧ ਕਰਵਾਉਦੇ ਹਨ ਉਨ੍ਹਾਂ ਵੀ ਇਹ ਸਹੂਲਤ ਦਿੱਤੀ ਜਾਂਦੀ ਹੈ। ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ ਬਾਰੇ ਨਵੇਂ ਵਿੱਤੀ ਪ੍ਰੋਤਸਾਹਨ ਇਕਾਈਆਂ ਨੂੰ ਈਕੋ-ਟੂਰਿਜ਼ਮ ਯੂਨਿਟਾਂ/ਫਾਰਮ ਸਟੇਅ/ਹੋਮ ਸਟੇਅ ਅਤੇ ਟੈਂਟਡ ਰਿਹਾਇਸ਼ ਕੈਂਪਿੰਗ ਯੂਨਿਟਸ/ਕੈਰਾਵੈਨ ਟੂਰਿਜ਼ਮ, ਐਡਵੈਂਚਰ/ਵਾਟਰ ਟੂਰਿਜ਼ਮ ਪ੍ਰੋਜੈਕਟ, ਹੈਰੀਟੇਜ ਹੋਟਲ, ਅਤੇ ਫਿਲਮ ਪ੍ਰੋਡਕਸ਼ਨ/ਸਿਨੇਮੈਟੋਗ੍ਰਾਫੀ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ’ਤੇ ਕੇਂਦ੍ਰਿਤ ਹਨ। ਪੰਜਾਬ ਸਰਕਾਰ ਨੇ ਉਦਯੋਗਿਕ ਨੀਤੀ 2022 ਵਿੱਚ ਸੈਰ-ਸਪਾਟੇ ’ਤੇ ਲਾਹੇਵੰਦ ਵਿੱਤੀ ਪ੍ਰੋਤਸਾਹਨ ਵੀ ਪੇਸ਼ ਕੀਤੇ ਹਨ, ਜਿਸ ਦਾ ਉਦੇਸ਼ ਸੇਵਾ ਖੇਤਰ ਨੂੰ ਹੁਲਾਰਾ ਦੇਣਾ ਹੈ। ਆਉਣ ਵਾਲੇ ਸਾਲਾਂ ਵਿੱਚ ਪੰਜਾਬ ਟੂਰਿਜ਼ਮ ਦਾ ਟੀਚਾ ਰੁਮਾਂਚਕ ਅਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ ਅਤੇ ਖੇਤੀ ਅਧਾਰਤ/ਈਕੋ-ਟੂਰਿਜ਼ਮ ’ਤੇ ਹੋਵੇਗਾ ਜਿਸ ਨਾਲ ਪੇਂਡੂ ਖੇਤਰਾਂ ਵਿੱਚ ਘਰਾਂ ਅਤੇ ਖੇਤਾਂ ਵਿੱਚ ਰਹਿਣ ਦੇ ਵਿਕਾਸ ’ਤੇ ਜ਼ੋਰ ਦਿੱਤਾ ਜਾਵੇਗਾ। ਸਰਕਾਰ ਸੈਰ-ਸਪਾਟੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ ਲਈ ਵੀ ਉਤਸੁਕ ਹੈ ਕਿਉਂਕਿ ਇਸ ਨਾਲ ਉਨ੍ਹਾਂ ਦਾ ਸਸ਼ਕਤੀਕਰਨ ਹੁੰਦਾ ਹੈ, ਜਿਸ ਨਾਲ ਜੀਵਨ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
Punjab Bani 24 August,2023
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ ਇਸਰੋ ਦੀ ਇਸ ਪ੍ਰਾਪਤੀ ਨੂੰ ਇਤਿਹਾਸਕ ਕਰਾਰ ਦਿੱਤਾ ਚੰਡੀਗੜ੍ਹ, 24 ਅਗਸਤ: ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਹੌਸਲੇ ਤੇ ਲਗਨ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ। ਟੈਲੀਵਿਜ਼ਨ ਰਾਹੀਂ ਇਸ ਮਾਣਮੱਤੇ ਪਲ ਦੇ ਹਕੀਕੀ ਰੂਪ ਲੈਣ ਦਾ ਗਵਾਹ ਬਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਰਤ ਨੇੜ ਭਵਿੱਖ ਵਿੱਚ ਵਿਸ਼ਵ ਸ਼ਕਤੀ ਬਣਨ ਜਾ ਰਿਹਾ ਹੈ ਅਤੇ ਸਾਡੇ ਵਿਗਿਆਨੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਪਲ ਹੈ, ਜਿਸ ਨੇ ਚੰਦਰਮਾ 'ਤੇ ਜੀਵਨ ਦੀ ਖੋਜ ਕਰਨ ਲਈ ਨਵੇਂ ਦਿਸਹੱਦੇ ਖੋਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਾਨਦਾਰ ਉਪਲਬਧੀ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਪੁਲਾੜ ਵਾਹਨ ਨੂੰ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।
Punjab Bani 24 August,2023
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ • ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼ • ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ। ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ। ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।
Punjab Bani 24 August,2023
ਮਹਾਨ ਕ੍ਰਿਕੇਟਰ ਅਤੇ ਭਾਰਤ ਰਤਨ ਸਚਿਨ ਤੇਂਦੁਲਕਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਹਿਤ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਵਜੋਂ ਕੀਤੀ ਪਾਰੀ ਦੀ ਸ਼ੁਰੂਆਤ
ਮਹਾਨ ਕ੍ਰਿਕੇਟਰ ਅਤੇ ਭਾਰਤ ਰਤਨ ਸਚਿਨ ਤੇਂਦੁਲਕਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਹਿਤ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਵਜੋਂ ਕੀਤੀ ਪਾਰੀ ਦੀ ਸ਼ੁਰੂਆਤ - ਵੋਟਰਾਂ ਨੂੰ ਵੋਟ ਦੀ ਤਾਕਤ ਪ੍ਰਤੀ ਜਾਗਰੂਕ ਕਰਨ ਲਈ ਤੇਂਦੁਲਕਰ ਇੱਕ ਆਦਰਸ਼ ਵਿਕਲਪ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਚੰਡੀਗੜ੍ਹ, 24 ਅਗਸਤ: ਕ੍ਰਿਕਟ ਦੇ ਮਹਾਨ ਖਿਡਾਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਚਿਨ ਰਮੇਸ਼ ਤੇਂਦੁਲਕਰ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਲਈ ਵੋਟਰ ਜਾਗਰੂਕਤਾ ਅਤੇ ਸਿੱਖਿਆ ਦੇ ਮੱਦੇਨਜ਼ਰ ‘ਰਾਸ਼ਟਰੀ ਆਈਕਨ’ ਵਜੋਂ ਇੱਕ ਨਵੀਂ ਪਾਰੀ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਦੀ ਮੌਜੂਦਗੀ ਵਿੱਚ ਆਕਾਸ਼ਵਾਣੀ ਰੰਗ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਮਹਾਨ ਕ੍ਰਿਕਟਰ ਨਾਲ 3 ਸਾਲਾਂ ਦੀ ਮਿਆਦ ਲਈ ਇੱਕ ਐਮ.ਓ.ਯੂ ਸਹੀਬੱਧ ਕੀਤਾ ਗਿਆ। ਇਹ ਸਹਿਯੋਗ ਆਗਾਮੀ ਚੋਣਾਂ, ਖਾਸ ਤੌਰ ’ਤੇ ਆਮ ਚੋਣਾਂ 2024 ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਵਿਸ਼ੇਸ਼ ਕਰਕੇ ਨੌਜਵਾਨ ਜਨਸੰਖਿਆ ਦੇ ਨਾਲ ਤੇਂਦੁਲਕਰ ਦੇ ਅਸਰਦਾਰ ਪ੍ਰਭਾਵ ਦਾ ਲਾਭ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਭਾਈਵਾਲੀ ਰਾਹੀਂ ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ ਨਾਗਰਿਕਾਂ, ਖਾਸ ਤੌਰ ’ਤੇ ਨੌਜਵਾਨਾਂ ਅਤੇ ਸ਼ਹਿਰੀ ਆਬਾਦੀ ਵਿਚਕਾਰ ਪਾੜੇ ਨੂੰ ਪੂਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਸ਼ਹਿਰੀ ਅਤੇ ਨੌਜਵਾਨ ਅਬਾਦੀ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। ਸਚਿਨ ਤੇਂਦੁਲਕਰ ਨੇ ਭਾਰਤੀ ਚੋਣ ਕਮਿਸ਼ਨ ਲਈ ‘ਨੈਸ਼ਨਲ ਆਈਕਲ’ ਵਜੋਂ ਆਪਣੀ ਭੂਮਿਕਾ ਵਿੱਚ, ਆਪਣੇ ਉਤਸ਼ਾਹ ਅਤੇ ਵਚਨਬੱਧਤਾ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਵਰਗੇ ਜੀਵੰਤ ਲੋਕਤੰਤਰ ਲਈ, ਨੌਜਵਾਨ ਰਾਸ਼ਟਰ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਖੇਡ ਦੇ ਮੈਚਾਂ ਦੌਰਾਨ ਟੀਮ ਇੰਡੀਆ ਲਈ ਜੋ ਦਿਲ ਧੜਕਦੇ ਹਨ, ਇੱਕਮੁੱਠ ਹੋ ਕੇ-‘ਇੰਡੀਆ, ਇੰਡੀਆ!’ ਆਖਦੇ ਹਨ, ਉਹੀ ਦਿਲ ਸਾਡੇ ਕੀਮਤੀ ਲੋਕਤੰਤਰ ਨੂੰ ਅੱਗੇ ਲਿਜਾਣ ਲਈ ਵੀ ਉਸੇ ਤਰ੍ਹਾਂ ਧੜਕਣਗੇ। ਇਸ ਤਰ੍ਹਾਂ ਕਰਨ ਦਾ ਇੱਕ ਸਧਾਰਨ, ਪਰ ਸਭ ਤੋਂ ਸ਼ਕਤੀਸ਼ਾਲੀ ਤਰੀਕਾ ਹੈ ਨਿਯਮਿਤ ਤੌਰ ’ਤੇ ਆਪਣੀ ਵੋਟ ਪਾਉਣਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟੇਡੀਅਮਾਂ ਤੋਂ ਲੈ ਕੇ ਪੋਲਿੰਗ ਬੂਥਾਂ ’ਤੇ ਖਚਾਖਚ ਭਰਨ ਤੱਕ, ਰਾਸ਼ਟਰੀ ਟੀਮ ਦੇ ਨਾਲ ਖੜ੍ਹੇ ਹੋਣ ਲਈ ਸਮਾਂ ਕੱਢਣ ਤੋਂ ਲੈ ਕੇ ਆਪਣੀ ਵੋਟ ਪਾਉਣ ਲਈ ਸਮਾਂ ਕੱਢਣ ਤੱਕ, ਅਸੀਂ ਜੋਸ਼ ਅਤੇ ਉਤਸ਼ਾਹ ਨੂੰ ਬਰਕਰਾਰ ਰੱਖਾਂਗੇ। ਜਦੋਂ ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਚੋਣ ਲੋਕਤੰਤਰ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ, ਤਾਂ ਅਸੀਂ ਆਪਣੇ ਦੇਸ਼ ਦਾ ਇੱਕ ਖੁਸ਼ਹਾਲ ਭਵਿੱਖ ਦੇਖਾਂਗੇ। ਇਸ ਮੌਕੇ ’ਤੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਚਿਨ ਤੇਂਦੁਲਕਰ, ਜੋ ਨਾ ਸਿਰਫ਼ ਭਾਰਤ ਵਿੱਚ ਬਲਕਿ ਵਿਸ਼ਵ ਪੱਧਰ ’ਤੇ ਇੱਕ ਵੱਡੀ ਪਛਾਣ ਰੱਖਦੇ ਹਨ, ਦੀ ਆਪਣੀ ਵਿਰਾਸਤ ਹੈ, ਜੋ ਉਹਨਾਂ ਦੀ ਕ੍ਰਿਕਟ ਦੀ ਲਿਆਕਤ ਤੋਂ ਕਿਤੇ ਵੱਧ ਹੈ। ਸ੍ਰੀ ਰਾਜੀਵ ਕੁਮਾਰ ਨੇ ਕਿਹਾ ਕਿ ਤੇਂਦੂਲਕਰ ਦਾ ਸ਼ਾਨਦਾਰ ਕਰੀਅਰ ਉੱਤਮਤਾ, ਟੀਮ ਵਰਕ ਅਤੇ ਸਫਲਤਾ ਦੀ ਨਿਰੰਤਰ ਕੋਸ਼ਿਸ਼ ਪ੍ਰਤੀ ਉਸਦੀ ਵਚਨਬੱਧਤਾ ਦਾ ਪ੍ਰਮਾਣ ਹੈ। ਭਾਰਤੀ ਚੋਣ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਸਦਾ ਪ੍ਰਭਾਵ ਖੇਡਾਂ ਤੋਂ ਪਰੇ ਹੈ, ਜਿਸ ਨਾਲ ਉਹ ਵੋਟਰਾਂ ਦੀ ਗਿਣਤੀ ਵਧਾਉਣ ਲਈ ਇੱਕ ਆਦਰਸ਼ ਵਿਕਲਪ ਬਣ ਗਏ ਹਨ। ਇਹ ਸਾਂਝੇਦਾਰੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਸ਼ਾਮਲ ਕਰੇਗੀ, ਜਿਸ ਵਿੱਚ ਤੇਂਦੁਲਕਰ ਵੱਲੋਂ ਵੱਖ-ਵੱਖ ਟੀਵੀ ਟਾਕ ਸ਼ੋ/ਪ੍ਰੋਗਰਾਮਾਂ ਅਤੇ ਡਿਜੀਟਲ ਮੁਹਿੰਮਾਂ ਆਦਿ ਵਿੱਚ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਜਿਸਦਾ ਉਦੇਸ਼ ਵੋਟ ਦੀ ਮਹੱਤਤਾ ਅਤੇ ਦੇਸ਼ ਦੀ ਕਿਸਮਤ ਨੂੰ ਘੜਨ ਵਿੱਚ ਇਸਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਸਮਾਗਮ ਦੌਰਾਨ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਵਿਦਿਆਰਥੀਆਂ ਨੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਵੋਟ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸਕਿੱਟ ਵੀ ਪੇਸ਼ ਕੀਤੀ। ਭਾਰਤੀ ਚੋਣ ਕਮਿਸ਼ਨ ਆਪਣੇ ਆਪ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਸਿੱਧ ਭਾਰਤੀਆਂ ਨਾਲ ਜੋੜਕੇ ਰੱਖਦਾ ਹੈ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਭਾਗ ਲੈਣ ਲਈ ਵੋਟਰਾਂ ਨੂੰ ਪ੍ਰੇਰਿਤ ਕਰਨ ਹਿੱਤ ਉਹਨਾਂ ਨੂੰ ਰਾਸ਼ਟਰੀ ਆਈਕਨ ਵਜੋਂ ਨਿਯੁਕਤ ਕਰਦਾ ਹੈ। ਪਿਛਲੇ ਸਾਲ ਕਮਿਸ਼ਨ ਨੇ ਮਸ਼ਹੂਰ ਅਭਿਨੇਤਾ ਪੰਕਜ ਤ੍ਰਿਪਾਠੀ ਨੂੰ ਨੈਸ਼ਨਲ ਆਈਕਨ ਵਜੋਂ ਮਾਨਤਾ ਦਿੱਤੀ ਸੀ। ਇਸ ਤੋਂ ਪਹਿਲਾਂ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ, ਐਮ.ਐਸ.ਧੋਨੀ, ਆਮਿਰ ਖਾਨ ਅਤੇ ਮੈਰੀਕਾਮ ਵਰਗੇ ਦਿੱਗਜ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਸਨ।
Punjab Bani 24 August,2023
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ • ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਗੋਲਡਨ ਸੰਧਰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼ • ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ। ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ। ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।
Punjab Bani 23 August,2023
ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ
ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ ਚੰਡੀਗੜ੍ਹ, 23 ਅਗਸਤ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿੱਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਜਿੱਤਿਆ ਇਹ ਪੰਜਵਾਂ ਸੋਨ ਤਮਗ਼ਾ ਹੈ। ਮੀਤ ਹੇਅਰ ਨੇ ਅਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਵਿੱਚ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਲਈ ਵਿਸ਼ੇਸ ਤਵੱਜੋਂ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਸੂਬੇ ਦਾ ਨਾਮ ਰੌਸ਼ਨ ਕਰਨ।ਅਮਨਪ੍ਰੀਤ ਸਿੰਘ ਨੇ ਪਿੱਛੇ ਜਿਹੇ ਜਰਮਨੀ ਵਿਖੇ ਜੂਨੀਅਰ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਖੇਡ ਮੰਤਰੀ ਨੇ ਅਮਨਪ੍ਰੀਤ ਸਿੰਘ ਦੇ ਕੋਚ ਅੰਕੁਸ਼ ਭਾਰਦਵਾਜ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।
Punjab Bani 23 August,2023
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ 2023 ਦਿਨ ਸ਼ਨਿਚਰਵਾਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
Punjab Bani 23 August,2023
ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਕੀਤੀ ਨਿਖੇਧੀ
ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਕੀਤੀ ਨਿਖੇਧੀ ਸੰਗਰੂਰ 'ਚ ਰੋਸ ਪ੍ਰਦਰਸ਼ਨ ਦੌਰਾਨ ਮਾਰੇ ਗਏ ਬਜ਼ੁਰਗ ਕਿਸਾਨ ਪ੍ਰੀਤਮ ਸਿੰਘ ਦੀ ਮੌਤ 'ਤੇ ਪ੍ਰਗਟ ਕੀਤੀ ਸ਼ਰਧਾਂਜਲੀ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਅੰਨਦਾਤੇ ਦੀਆਂ ਮੰਗਾਂ ਸੁਣਨ ਦੀ ਬਜਾਏ ਸਰਕਾਰ ਉਨ੍ਹਾਂ ਖਿਲਾਫ ਕੇਸ ਦਰਜ ਕਰ ਰਹੀ ਹੈ : ਐਮ.ਪੀ.ਪਟਿਆਲਾ ਪਟਿਆਲਾ-ਚੰਡੀਗੜ੍ਹ, 23 ਅਗਸਤ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕਿਸਾਨਾਂ ਦੇ ਧਰਨੇ ਨੂੰ ਨਜਿੱਠਣ ਲਈ ਕੀਤੀ ਗਈ ਧੱਕੇਸ਼ਾਹੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪੰਜਾਬ ਪੁਲਿਸ ਵਲੋਂ ਸਾਡੇ ਬਜ਼ੁਰਗ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਅਤਿ ਤਾਕਤ ਦੀ ਵਰਤੋਂ ਕਰਨ ਦੇ ਦ੍ਰਿਸ਼ ਦੇਖ ਕੇ ਬਹੁਤ ਦੁਖੀ ਹਾਂ, ਜੋ ਪੰਜਾਬ ਵਿੱਚ ਆਏ ਹੜਾਂ ਤੋਂ ਬਾਅਦ ਨੁਕਸਾਨੀ ਫ਼ਸਲਾਂ ਲਈ ਸਮੇਂ ਸਿਰ ਅਤੇ ਢੁੱਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਜਾ ਰਹੇ ਸਨ। ਮੈਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਨਜਿੱਠਣ ਵਿੱਚ ਭਗਵੰਤ ਮਾਨ ਸਰਕਾਰ ਦੀ ਇਸ ਰਵਈਏ ਦੀ ਸਖ਼ਤ ਨਿਖੇਧੀ ਕਰਦੀ ਹਾਂ।" ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ, "ਪਿਛਲੇ ਇੱਕ ਮਹੀਨੇ ਤੋਂ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਤੋਂ ਪਹਿਲਾਂ ਕਿਸਾਨਾਂ ਦੇ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਅਸਲੀਅਤ ਇਸ ਤੋਂ ਬਿਲਕੁਲ ਵੱਖਰੀ ਹੈ ਕਿ ਜ਼ਮੀਨੀ ਤੌਰ 'ਤੇ ਕੋਈ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ। ਅਤੇ ਜਦੋਂ ਉਹ ਹੁਣ ਆਪਣੀਆਂ ਮੰਗਾਂ ਨੂੰ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ 'ਤੇ ਨਾ ਸਿਰਫ ਲਾਠੀਚਾਰਜ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ 'ਤੇ ਗੰਭੀਰ ਅਪਰਾਧਿਕ ਕੇਸ ਵੀ ਦਰਜ ਕੀਤੇ ਜਾ ਰਹੇ ਹਨ, ਕੱਲ੍ਹ ਹੀ 52 ਕਿਸਾਨਾਂ 'ਤੇ ਪ੍ਰਦਰਸ਼ਨ ਕਰਨ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ, ਖਾਸ ਤੌਰ 'ਤੇ ਉਸ ਪਾਰਟੀ ਲਈ ਜੋ ਖੁਦ ਹੀ ਇਕ ਅੰਦੋਲਨ ਤੋਂ ਪੈਦਾ ਹੋਈ ਹੈ।" ਮੁਆਵਜ਼ੇ ਦੀ ਐਲਾਨੀ ਰਾਸ਼ੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ, "ਪੰਜਾਬ ਸਰਕਾਰ ਮੁਆਵਜ਼ੇ ਦੇ ਨਾਂ 'ਤੇ ਕਿਸਾਨਾਂ ਨਾਲ ਬੇਰਹਿਮ ਮਜ਼ਾਕ ਕਰ ਰਹੀ ਹੈ। ਸਾਡੇ ਕਿਸਾਨਾਂ ਦੇ ਪੂਰੇ ਖੇਤ ਹੜ੍ਹਾਂ ਕਾਰਨ ਤਬਾਹ ਹੋ ਗਏ ਹਨ ਅਤੇ ਜ਼ਿਆਦਾਤਰ ਕਿਸਾਨਾਂ ਦੀਆਂ ਜ਼ਮੀਨਾਂ ਹੁਣ ਬੰਜਰ ਹੋਣ ਕਾਰਨ ਕੋਈ ਵੀ ਫ਼ਸਲ ਨਹੀਂ ਬੀਜੀ ਜਾ ਸਕਦੀ। ਕਿਸਾਨ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਸਿਰਫ਼ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਕੁਚਲ ਰਹੀ ਹੈ।" ਪ੍ਰਨੀਤ ਕੌਰ ਨੇ ਕਿਸਾਨ ਦੀ ਮੌਤ 'ਤੇ ਦੁੱਖ ਸਾਂਝਾ ਕਰਦਿਆਂ ਕਿਹਾ, ''ਮੈਂ ਸੰਗਰੂਰ ਦੇ ਲੌਂਗੋਵਾਲ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ। ਜਿੱਥੇ ਮੈਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕਰਦੀ ਹਾਂ, ਉਥੇ ਹੀ ਮੈਂ ਪੰਜਾਬ ਸਰਕਾਰ ਨੂੰ ਵੀ ਬੇਨਤੀ ਕਰਦੀ ਹਾਂ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਦਿੱਤਾ ਜਾਵੇ।"
Punjab Bani 23 August,2023
ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ -ਟੈਕਸ ਚੋਰੀ ਨੂੰ ਰੋਕ ਕੇ ਕਰੀਬ 5 ਹਜ਼ਾਰ ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਵਧਿਆ, ਮੌਜੂਦਾ ਵਿੱਤੀ ਸਾਲ ਦੌਰਾਨ 10 ਹਜ਼ਾਰ ਕਰੋੜ ਵਾਧੇ ਦਾ ਟੀਚਾ : ਵਿੱਤ ਮੰਤਰੀ -ਕਿਹਾ, ਪੰਜਾਬ 'ਚ ਕਰਵਾਏ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਰੁਪਏ ਦਾ ਆਇਆ ਨਿਵੇਸ਼ -ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 'ਜੀ 20 ਯੂਨੀਵਰਸਿਟੀ ਕੰਨੇਕਟ' ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਨਾਲ ਹੋਏ ਰੂਬਰੂ ਪਟਿਆਲਾ, 23 ਅਗਸਤ: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ 'ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਪੂਰੀ ਰਣਨੀਤੀ ਬਣਾਈ ਗਈ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ 'ਜੀ-20 ਯੂਨੀਵਰਸਿਟੀ ਕੰਨੇਕਟ' ਪ੍ਰੋਗਰਾਮ 'ਚ ਵਿਦਿਆਰਥੀਆ ਨੂੰ ਸੰਬੋਧਨ ਕਰਦਿਆਂ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪੰਜਾਬ ਦੀ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ 'ਤੇ ਬਿਨਾਂ ਕੋਈ ਵਾਧੂ ਟੈਕਸ ਦਾ ਬੋਝ ਪਾਏ ਸਿਰਫ਼ ਟੈਕਸ ਚੋਰੀ ਨੂੰ ਰੋਕ ਕੇ ਪਿਛਲੇ ਵਿੱਤੀ ਸਾਲ 'ਚ ਜੀ.ਐਸ.ਟੀ. ਵਿੱਚ ਕਰੀਬ 5 ਹਜ਼ਾਰ ਕਰੋੜ ਦਾ ਵਾਧਾ ਕੀਤਾ ਸੀ ਤੇ ਇਸ ਵਿੱਤੀ ਸਾਲ ਹੋਰ 5 ਹਜ਼ਾਰ ਕਰੋੜ ਵਸੂਲਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਨਾਲ ਜੀ.ਐਸ.ਟੀ. ਕੁਲੈਕਸ਼ਨ ਸਾਲ 2023-24 ਦੌਰਾਨ ਕਰੀਬ 21 ਹਜ਼ਾਰ ਕਰੋੜ ਰੁਪਏ ਹੋਵੇਗਾ, ਜੋ ਕਿ ਸਾਲ 2022 ਵਿੱਚ 11,808 ਕਰੋੜ ਰੁਪਏ ਸੀ। ਇਸ ਮੌਕੇ ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਵੱਲੋਂ ਖ਼ਜ਼ਾਨਾ ਖ਼ਾਲੀ ਦਾ ਤਾਂ ਰੌਲਾ ਪਾਇਆ ਗਿਆ, ਪਰ ਖ਼ਜ਼ਾਨੇ ਨੂੰ ਭਰਨ ਲਈ ਕੋਈ ਉਸਾਰੂ ਕੰਮ ਨਾ ਕਰਨ ਕਰਕੇ ਪੰਜਾਬ ਨੂੰ ਕਾਫ਼ੀ ਵੱਡਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਸਾਲ 2022 ਵਿੱਚ ਪੰਜਾਬ ਦੀ ਜੀ.ਐਸ.ਟੀ ਵਸੂਲੀ 11,808 ਕਰੋੜ ਸੀ, ਜੋ 2023 ਵਿੱਚ 16,200 ਕਰੋੜ ਹੋ ਗਈ ਤੇ ਇਸ ਵਿੱਤੀ ਸਾਲ ਦੌਰਾਨ ਜੀ.ਐਸ.ਟੀ ਵਸੂਲੀ ਦਾ ਟੀਚਾ 20,509 ਕਰੋੜ ਰੱਖਿਆ ਗਿਆ ਹੈ, ਜਿਸ ਨੂੰ 21 ਹਜ਼ਾਰ ਕਰੋੜ ਰੁਪਏ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਰੋਕਣ ਲਈ ਪੰਜਾਬ ਸਰਕਾਰ ਨੇ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਤਹਿਤ 'ਮੇਰਾ ਬਿੱਲ' ਐਪ ਦੀ ਵੀ ਸ਼ੁਰੂਆਤ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਰਥ ਵਿਵਸਥਾ ਵਿੱਚ ਸੁਧਾਰ ਲਈ ਕੰਮ ਕਰ ਰਹੀ ਹੈ। ਉਨ੍ਹਾ ਕਿਹਾ ਕਿ ਜੇਕਰ ਇਹ ਕੰਮ ਪੰਜ ਸਾਲ ਪਹਿਲਾਂ ਹੋਏ ਹੁੰਦੇ ਤਾਂ ਅੱਜ ਪੰਜਾਬ ਲੀਹਾਂ 'ਤੇ ਹੁੰਦਾ। ਉਨ੍ਹਾਂ ਕਿਹਾ ਕਿ ਜੋ ਵਿੱਤੀ ਬੇਨਿਯਮੀਆਂ ਤੇ ਬੇਸਮਝੀਆਂ ਪਿਛਲੀਆਂ ਸਰਕਾਰ ਦੌਰਾਨ ਹੋਈਆਂ ਹਨ, ਉਨ੍ਹਾਂ ਦਾ ਖਮਿਆਜ਼ਾ ਸੂਬੇ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਹੋਣ ਸਦਕਾ ਪੰਜਾਬ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਹੋਣਗੇ। ਇਸ ਮੌਕੇ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਆਰਥਿਕ ਸੰਕਟ 'ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗਰਾਂਟ 9.50 ਕਰੋੜ ਰੁਪਏ ਤੋਂ ਵਧਾ ਕੇ 30 ਕਰੋੜ ਰੁਪਏ ਕਰ ਦਿੱਤੀ ਹੈ, ਜਿਸ ਸਦਕਾ ਮੁਲਾਜ਼ਮਾਂ ਨੂੰ ਤਨਖਾਹ ਸਮੇਂ ਸਿਰ ਮਿਲਣ ਲੱਗੀ ਹੈ। ਉਨ੍ਹਾਂ ਕਿਹਾ ਪੰਜਾਬੀ ਯੂਨੀਵਰਸਿਟੀ ਜੋ ਮਾਲਵੇ ਖੇਤਰ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਦੀ ਹੈ, ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੋਗਰਾਮ ਦੌਰਾਨ ਉਨ੍ਹਾਂ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਦਿਆਰਥੀਆਂ ਲਈ ਕੀਤੇ ਗਏ ਪ੍ਰਬੰਧ ਦੀ ਵਿਸ਼ੇਸ਼ ਤੌਰ 'ਤੇ ਸਰਾਹਨਾ ਕੀਤੀ। 'ਜੀ-20 ਯੂਨੀਵਰਸਿਟੀ ਕੰਨੇਕਟ' ਪ੍ਰੋਗਰਾਮ ਦੌਰਾਨ ਅੰਬੈਸਡਰ ਨਵਦੀਪ ਸੂਰੀ ਨੇ 'ਦਾ ਰਾਈਜ਼ ਆਫ਼ ਇੰਡੀਆ ਇਨ ਗਲੋਬਲ ਸਟੇਜ਼' ਵਿਸ਼ੇ 'ਤੇ ਗੱਲ ਕਰਦਿਆਂ ਕਿਹਾ ਕਿ ਭਾਰਤ ਨੇ ਵਿਦੇਸ਼ ਨੀਤੀ 'ਤੇ ਕੰਮ ਕਰਦਿਆਂ ਸੰਸਾਰ ਪੱਧਰ 'ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਸਦਕਾ ਵਿਕਸਤ ਦੇਸ਼ਾਂ ਨਾਲ ਭਾਰਤ ਦੇ ਸਬੰਧ ਮਜ਼ਬੂਤ ਹੋਏ ਹਨ। ਇਸ ਮੌਕੇ ਪ੍ਰੋ. ਰਣਜੀਤ ਸਿੰਘ ਘੁੰਮਣ ਤੇ ਰਾਹੁਲ ਰੰਜਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਗਰਾਂਟ ਸਦਕਾ ਯੂਨੀਵਰਸਿਟੀ ਫੇਰ ਤੋਂ ਪੈਰਾ ਸਿਰ ਹੋ ਰਹੀ ਹੈ ਤੇ ਇਸ ਸਾਲ ਯੂਨੀਵਰਸਿਟੀ ਦੇ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਦਿਅਕ ਅਦਾਰਿਆਂ ਦੀ ਮਹੱਤਤਾ ਨੂੰ ਸਮਝਦੇ ਹਨ ਅਤੇ ਅਦਾਰਿਆਂ ਨੂੰ ਪਹਿਲ ਦੇ ਆਧਾਰ 'ਤੇ ਫ਼ੰਡ ਜਾਰੀ ਕਰ ਰਹੇ ਹਨ। ਇਸ ਮੌਕੇ ਪ੍ਰੋਗਰਾਮ ਦੇ ਕਨਵੀਨਰ ਪ੍ਰੋ. ਅਨੂਪਮਾ ਨੇ ਸਭ ਨੂੰ ਜੀ ਆਇਆਂ ਆਖਿਆ ਤੇ ਆਰ.ਆਈ.ਐਸ. ਵੱਲੋਂ ਕਰਵਾਏ ਜਾ ਰਹੇ 'ਜੀ-20 ਯੂਨੀਵਰਸਿਟੀ ਕੰਨੇਕਟ' ਪ੍ਰੋਗਰਾਮ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਡੀਨ ਅਕਾਦਮਿਕ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਵੀ ਮੌਜੂਦ ਸਨ।
Punjab Bani 23 August,2023
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੀ ਵਿਸ਼ਵ ਜੇਤੂ ਖਿਡਾਰਨ ਦਾ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕਰਕੇ ਕੀਤਾ ਗਿਆ ਵਿਸ਼ੇਸ਼ ਸਨਮਾਨ
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੀ ਵਿਸ਼ਵ ਜੇਤੂ ਖਿਡਾਰਨ ਦਾ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕਰਕੇ ਕੀਤਾ ਗਿਆ ਵਿਸ਼ੇਸ਼ ਸਨਮਾਨ ਕੋਚ ਸ. ਰੰਧਾਵਾ ਨੂੰ ਵੀ 21 ਹਜ਼ਾਰ ਦੀ ਸਨਮਾਨ ਰਾਸ਼ੀ ਭੇਟ ਕੀਤੀ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕਾਲਜ ਦੇ ਵਿਸ਼ਵ ਜੇਤੂ ਖਿਡਾਰੀਆਂ ਦੇ ਸਨਮਾਨ ਲਈ ਕਰਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਅੱਜ ਕਾਲਜ ਦੀ ਵਿਸ਼ਵ ਜੇਤੂ ਵਿਦਿਆਰਥਣ ਪ੍ਰਨੀਤ ਦਾ ਇਕ ਲੱਖ ਰੁਪਏ ਦੀ ਰਾਸ਼ੀ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਵਰਨਣਯੋਗ ਹੈ ਕਿ ਪ੍ਰਨੀਤ ਖ਼ਾਲਸਾ ਕਾਲਜ ਵਿੱਚ ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਹੈ, ਜਿਸ ਨੇ ਪਿਛਲੇ ਸਮੇਂ ਦੌਰਾਨ ਆਰਚਰੀ ਦੀ ਵਰਲਡ ਚੈਂਪੀਅਨਸ਼ਿਪ ਜੋ ਕਿ ਜਰਮਨੀ ਦੇ ਸ਼ਹਿਰ ਬਰਲਿਨ ਵਿਖੇ ਹੋਈ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਵਿਸ਼ੇਸ਼ ਤੌਰ 'ਤੇ ਵਰਣਨਯੋਗ ਹੈ ਕਿ ਇਸ ਪੱਧਰ ਦੇ ਮੁਕਾਬਲਿਆਂ ਵਿੱਚ ਭਾਰਤ ਨੂੰ ਇਹ ਉਪਲੱਬਧੀ 40 ਸਾਲ ਬਾਅਦ ਹਾਸਲ ਹੋਈ ਹੈ। ਕਾਲਜ ਦੀ ਇਸ ਖਿਡਾਰਨ ਦੀ ਪ੍ਰਾਪਤੀ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਅਤੇ ਦੇਸ਼ ਦੇ ਖੇਡ ਮੰਤਰੀ ਵੱਲੋਂ ਟਵੀਟ ਕਰਕੇ ਵਧਾਈ ਵੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਆਰਚਰੀ ਵਰਲਡ ਕੱਪ ਜੋ ਕਿ ਫਰਾਂਸ ਵਿੱਚ ਹੋਇਆ ਸੀ ਉਸ ਮੁਕਾਬਲੇ ਵਿੱਚ ਵੀ ਇਸ ਵਿਦਿਆਰਥਣ ਨੇ ਭਾਰਤ ਲਈ ਗੋਲਡ ਮੈਡਲ ਹਾਸਲ ਕੀਤਾ ਸੀ। ਇਸ ਵਿਦਿਆਰਥਣ ਨੂੰ ਬੀਤੇ ਕੱਲ੍ਹ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਤੀ ਮੁਰਮੂ ਅਤੇ ਖੇਡ ਮੰਤਰੀ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਕਾਲਜ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ. ਸੁਰਜੀਤ ਸਿੰਘ ਰੱਖੜਾ ਸਕੱਤਰ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਸਤਵਿੰਦਰ ਸਿੰਘ ਟੌਹੜਾ ਵੱਲੋਂ ਸ਼ਿਰਕਤ ਕੀਤੀ ਗਈ। ਖਿਡਾਰਣ ਦੇ ਸਨਮਾਨ ਦੇ ਨਾਲ-ਨਾਲ ਪ੍ਰਨੀਤ ਦੇ ਕੋਚ ਸ. ਸੁਰਿੰਦਰ ਸਿੰਘ ਰੰਧਾਵਾ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਸ. ਰੰਧਾਵਾ ਦੀ ਰਹਿਨੁਮਾਈ ਵਿੱਚ 18 ਤੋਂ ਵੱਧ ਖਿਡਾਰੀ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਚੁੱਕੇ ਹਨ। ਸ. ਸੁਰਜੀਤ ਸਿੰਘ ਰੱਖੜਾ ਨੇ ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਕਿ ਕਾਲਜ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦੇ ਨਾਲ ਨਾਲ ਕਾਲਜ ਦਾ ਨਾਮ ਵੀ ਰੌਸ਼ਨ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖ਼ਾਲਸਾ ਕਾਲਜ ਵਿਚ ਆਰਚਰੀ ਅਕੈਡਮੀ ਦੀ ਸਥਾਪਨਾ ਵੀ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਕਾਲਜ ਵਿਚ ਹੀ ਉੱਚ ਦਰਜੇ ਦੀ ਸਿਖਲਾਈ ਦਿੱਤੀ ਜਾ ਸਕੇ। ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਅਕਾਦਮਿਕ ਪ੍ਰਾਪਤੀਆਂ ਦੇ ਨਾਲ ਨਾਲ ਖੇਡਾਂ ਦੇ ਪੱਧਰ ਉੱਪਰ ਵੀ ਵਿਸ਼ਵ ਪੱਧਰ 'ਤੇ ਆਪਣਾ ਚੰਗਾ ਨਾਮ ਰੱਖਦਾ ਹੈ ਸਾਡੇ ਵਿਦਿਆਰਥੀ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਭਾਰਤ ਦੀ ਰਹਿਨੁਮਾਈ ਕਰਦੇ ਹੋਏ ਪਹਿਲੀਆਂ ਪੋਜ਼ੀਸ਼ਨਾਂ ਹਾਸਿਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸਾਡੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਿਖਲਾਈ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਰਹੇ। ਉੱਚ ਸਿੱਖਿਆ ਅਤੇ ਸਿਖਲਾਈ ਲਈ ਅਸੀਂ ਲਗਾਤਾਰ ਯਤਨਸ਼ੀਲ ਰਹਿੰਦੇ ਹਾਂ। ਇਸ ਮੌਕੇ ਉਨ੍ਹਾਂ ਪ੍ਰਨੀਤ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ. ਸੁਖਮਿੰਦਰ ਸਿੰਘ ਵਿਦਿਆ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ. ਸਤਵਿੰਦਰ ਸਿੰਘ ਟੌਹੜਾ ਵੱਲੋਂ ਵੀ ਇਸ ਵਿਸ਼ੇਸ਼ ਅਵਸਰ 'ਤੇ ਆਪਣੇ ਵਧਾਈ ਸੰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਇਹ ਆਸ ਵੀ ਪ੍ਰਗਟ ਕੀਤੀ ਗਈ ਕਿ ਖ਼ਾਲਸਾ ਕਾਲਜ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਆਪਣੇ ਵਿਸ਼ਵ ਜੇਤੂ ਤੋਂ ਖਿਡਾਰੀਆਂ ਦੇ ਕਾਫਲੇ ਨੂੰ ਹੋਰ ਵੀ ਵੱਡਾ ਕਰ ਲਵੇਗਾ। ਡਾ. ਗੁਰਸ਼ਰਨ ਸਿੰਘ ਡੀਨ, ਸਪੋਰਟਸ ਖ਼ਾਲਸਾ ਕਾਲਜ ਪਟਿਆਲਾ ਨੇ ਜਿੱਥੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਉਥੇ ਕਾਲਜ ਦੇ ਖੇਡ ਨੂੰ ਉਤਸਾਹਿਤ ਕਰਨ ਦੇ ਯਤਨਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਲਗਨ ਨਾਲ ਕੀਤੀ ਹੋਈ ਮਿਹਨਤ ਹਮੇਸ਼ਾ ਹੀ ਮੰਜ਼ਿਲ ਦੀ ਪ੍ਰਾਪਤੀ ਕਰ ਲੈਂਦੀ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਡਿਪਟੀ ਪ੍ਰਿੰਸਿਪਲ ਡਾ. ਜਸਲੀਨ ਕੌਰ, ਵਾਈਸ ਪ੍ਰਿਸੀਪਲ ਡਾ. ਹਰਵਿੰਦਰ ਕੌਰ ਤੋਂ ਇਲਾਵਾ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Punjab Bani 23 August,2023
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ ਕਿਹਾ, ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਐਸ.ਡੀ.ਐਮ. ਨੂੰ ਦੇ ਸਕਦਾ ਹੈ ਸ਼ਿਕਾਇਤ ਚੰਡੀਗੜ੍ਹ, 23 ਅਗਸਤ ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਮਾਤਾ ਪਿਤਾ ਅਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਅਤੇ ਭਲਾਈ ਐਕਟ-2007 ਲਾਗੂ ਕੀਤਾ ਗਿਆ ਹੈ। ਇਸ ਐਕਟ ਅਧੀਨ ਜਿਹੜੇ ਬੱਚੇ, ਰਿਸਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ-ਬਾਪ ਦੀ ਦੇਖ-ਭਾਲ ਨਹੀ ਕਰਦੇ, ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਬਾਹ ਲਈ ਗੁਜਾਰਾ ਭੱਤਾ ਲੈਣ ਦਾ ਉਪਬੰਧ ਹੈ। ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਮੇਨਟੈਨੈਸ ਟ੍ਰਿਬਿਊਨਲ ਅਤੇ ਐਪੀਲੈਂਟ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਹੈ। ਜਿੱਥੇ ਕੋਈ ਵੀ ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਸਬ-ਡਵੀਜਨ ਦੇ ਉਪ ਮੰਡਲ ਅਫਸਰ ਨੂੰ ਸ਼ਿਕਾਇਤ ਦੇ ਸਕਦਾ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਐਕਟ ਅਧੀਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ-ਪੋਸ਼ਣ ਅਫਸਰ ਲਗਾਇਆ ਗਿਆ ਹੈ ਅਤੇ ਬਜੁਰਗ ਨਾਗਰਿਕਾਂ ਨੂੰ ਮੂਲ ਜਰੂਰਤਾਂ ਦੇ ਰੂਪ ਵਿੱਚ ਭੋਜਨ, ਕੱਪੜੇ ਰਿਹਾਇਸ਼ ਅਤੇ ਸਿਹਤ ਦੇਖ-ਭਾਲ ਲਈ ਜ਼ਰੂਰੀ ਰਾਸ਼ੀ ਮੁਹੱਈਆ ਕਰਾਉਣੀ ਵੀ ਸ਼ਾਮਿਲ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਏ.ਆਈ.ਜੀ(ਪ੍ਰਸੋਨਲ-2) ਸ੍ਰੀ ਗੌਰਵ ਤੂਰਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 23 August,2023
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ ਚੰਡੀਗੜ੍ਹ, 23 ਅਗਸਤ ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ। ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ ਦਹੀਂ, 4 ਐਮਟੀਪੀਡੀ ਘਿਓ ਅਤੇ 50 ਐਮਟੀਪੀਡੀ ਮੱਖਣ ਤਿਆਰ ਕੀਤਾ ਜਾਵੇਗਾ। ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ ਦੁੱਧ ਸ਼ਾਮਲ ਹੈ। ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ ਦੁੱਧ ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ। ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।
Punjab Bani 23 August,2023
ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.
ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ. ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 22 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ। ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।
Punjab Bani 22 August,2023
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕ ਤੇ ਜ਼ਿੰਮੇਵਾਰੀਆਂ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਚੰਡੀਗੜ੍ਹ, 22 ਅਗਸਤ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ। ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦਾ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ। ਇਹ ਸਕੀਮ ਸੂਬੇ ਦੇ 28 ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਿਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ। ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫ਼ਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਿਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ।ਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਿਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 22 August,2023
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ। ਅੱਜ ਇੱਥੇ ਸੈਕਟਰ 35 ਚੰਡੀਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਜ਼ਿਲ੍ਹਾ ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਪਠਾਨਕੋਟ,ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈਂਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾ ਹੰਡਿਆਇਆ, ਬਰੀਵਾਲਾ, ਖੇਮਕਰਨ, ਤਰਨਤਾਰਨ, ਬਾਬਾ ਬਕਾਲਾ ਸਾਹਿਬ, ਰਾਜਾ ਸਾਂਸੀ, ਰਾਮਪੁਰਾ ਫੂਲ, ਤਲਵੰਡੀ ਸਾਬੋ, ਡੇਰਾ ਬਾਬਾ ਨਾਨਕ, ਨਰੋਟ ਜੈਮਲ ਸਿੰਘ, ਮੱਖੂ, ਮੱਲਾਂਵਾਲਾ ਖਾਸ, ਮਾਛੀਵਾੜਾ, ਮਲੌਧ, ਸਾਹਨੇਵਾਲ, ਮੁਲਾਪੁਰ ਦਾਖਾ, ਭੀਖੀ ਅਤੇ ਸਰਦੂਲਗੜ੍ਹ, ਬਾਗਾ ਪੁਰਾਣਾ, ਘੜੂੰਆਂ, ਧਰਮਕੋਟ ਅਤੇ ਅਮਲੋਹ ਵਿਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੰਗੀ ਪੱਧਰ 'ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ ਉਨ੍ਹਾਂ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਹਿੱਤ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਸਕਣ। ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਚੇਅਰਮੈਨ ਸ੍ਰੀ ਸਨੀ ਆਹਲੂਵਾਲੀਆ, ਸਬੰਧਤ ਹਲਕੇ ਦੇ ਐਮ ਐਲ ਏਜ ਸਾਹਿਬਾਨ, ਐਮ ਐਲ ਏਜ ਦੇ ਪ੍ਰਤੀਨਿਧੀ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਸੀ ਈ ਓ, ਸ੍ਰੀ ਸੰਯਮ ਅਗਰਵਾਲ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
Punjab Bani 22 August,2023
ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ
ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 22 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ ਹਾਜ਼ਰ ਸਨ।
Punjab Bani 22 August,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕਾਬਲੇ ਹਫਤਾ ਭਰ ਪੰਜਾਬ ਵਿੱਚ ਜਾਣ ਵਾਲੀ ਮਸ਼ਾਲ ਮਾਰਚ ਲੁਧਿਆਣਾ ਤੋਂ ਹੋਈ ਸ਼ੁਰੂ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਚੰਡੀਗੜ੍ਹ, 22 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫਤੇ ਵਿੱਚ ਸੂਬੇ ਦੇ ਸਾਰੇ 23 ਜ਼ਿਲਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲਾ ਪੱਧਰੀ ਮੁਕਾਬਲੇ 16 ਤੋਂ 26 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
Punjab Bani 22 August,2023
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ -ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਮੂਹ ਵਿਭਾਗ ਮਿਲਕੇ ਕੰਮ ਕਰਨ : ਡਿਪਟੀ ਕਮਿਸ਼ਨਰ -ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਤਹਿਤ ਗਰਭਵਤੀ ਮਾਂਵਾਂ ਅਤੇ ਬੱਚਿਆਂ ਦਾ ਹੋਵੇਗਾ ਸੰਪੂਰਨ ਟੀਕਾਕਰਨ : ਡਿਪਟੀ ਕਮਿਸ਼ਨਰ -ਡਿਪਟੀ ਕਮਿਸ਼ਨਰ ਨੇ ਚਾਰ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਤ -ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ ਪਟਿਆਲਾ, 22 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ, ਨਗਰ ਨਿਗਮ, ਪੀ.ਡੀ.ਏ ਦੇ ਅਧਿਕਾਰੀਆਂ, ਬੀ.ਡੀ.ਪੀ.ਓਜ਼ ਤੇ ਕਾਰਜ ਸਾਧਕ ਅਫ਼ਸਰਾਂ ਨੂੰ ਖੁਦ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤੇ ਵਾਰ ਵਾਰ ਗਲਤੀ ਕਰਨ ਵਾਲੇ ਲੋਕਾਂ ਦੇ ਚਲਾਣ ਕੱਟਣ ਦੀ ਹਦਾਇਤ ਕੀਤੀ ਹੈ। ਉਹ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਅਨੂਪ੍ਰਿਤਾ ਜੌਹਲ, ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਐਸ.ਡੀ.ਐਮਜ਼ ਵਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਜਿਹੜੇ ਕਲੀਨਿਕਾਂ ਵਿੱਚ ਸਮੱਸਿਆਵਾਂ ਸਨ, ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ ਤੇ ਅੱਗੇ ਤੋਂ ਵੀ ਲਗਾਤਾਰ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਜਾਇਆ ਕਰੇਗੀ। ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੰਮ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਚਾਰ ਆਸ਼ਾ ਵਰਕਰਾਂ ਸੰਤੋਸ਼, ਬੀਨਾ, ਮਨਜੀਤ ਕੌਰ ਤੇ ਕਰਮਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਸਮਰਪਿਤ ਭਾਵਨਾ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਹੋਰਨਾ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਸਾਕਸ਼ੀ ਸਾਹਨੀ ਨੇ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਜਾਗਰੂਕਤਾ ਲਈ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 2 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਕਿਸੇ ਕਾਰਨ ਪਏ ਪਾੜੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਸਿਹਤ ਵਿਭਾਗ ਵੱਲੋਂ ਸਤੰਬਰ ਤੋਂ ਨਵੰਬਰ ਮਹੀਨੇ ਦੌਰਾਨ ਤਿੰਨ ਗੇੜਾਂ ਵਿੱਚ ਗਰਭਵਤੀ ਮਾਵਾਂ ਅਤੇ ਟੀਕਾਕਰਨ ਨਾ ਕਰਵਾਉਣ ਜਾਂ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ। ਜਿਸ ਦਾ ਪਹਿਲਾ ਗੇੜ 11 ਤੋਂ 16 ਸਤੰਬਰ, ਦੂਸਰਾ ਗੇੜ 9 ਤੋਂ 14 ਅਕਤੂਬਰ ਅਤੇ ਤੀਸਰਾ ਗੇੜ 20 ਤੋਂ 25 ਨਵੰਬਰ ਤੋਂ ਸ਼ੁਰੂ ਹੋਵੇਗਾ ਜਿਸ ਤਹਿਤ ਲਗਾਤਾਰ ਇੱਕ ਹਫ਼ਤੇ ਦੌਰਾਨ ਲੋੜ ਅਨੁਸਾਰ ਸ਼ਹਿਰੀ ਅਤੇ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਇਸ ਪਾੜੇ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਭਾਰਤ ਨੂੰ 2023 ਤੱਕ ਮੀਜਲ ਰੁਬੇਲਾ ਮੁਕਤ ਕਰਨ ਲਈ 95 ਫ਼ੀਸਦੀ ਤੋਂ ਵੱਧ ਬੱਚਿਆਂ ਦੇ ਮੀਜਲ ਰੁਬੈਲਾ ਸਬੰਧੀ ਟੀਕਾਕਰਨ ਹੋਣਾ ਜ਼ਰੂਰੀ ਹੈ। ਜੋ ਕਿ ਬੱਚੇ ਦੇ ਪੰਜ ਸਾਲ ਦੀ ਉਮਰ ਤੱਕ ਲਗਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ 'ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ 'ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਵਿਸ਼ਵ ਸਿਹਤ ਸੰਗਠਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਰਮ ਗੁਪਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਸ਼ਲਦੀਪ ਕੌਰ, ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰਵੀਹਾਜ਼ਰਸਨ।
Punjab Bani 22 August,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ - ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ -ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ ਚੰਡੀਗੜ੍ਹ, 22 ਅਗਸਤ: ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।
Punjab Bani 22 August,2023
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ -ਨਸ਼ਿਆਂ ਬਾਰੇ ਮੀਡੀਆ ਤੇ ਸੋਸ਼ਲ ਮੀਡੀਆ ਰਾਹੀਂ ਮਿਲਣ ਵਾਲੀ ਫੀਡਬੈਕ 'ਤੇ ਤੁਰੰਤ ਹੁੰਦੀ ਹੈ ਕਾਰਵਾਈ: ਡਿਪਟੀ ਕਮਿਸ਼ਨਰ -ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਏ ਜਾਣ ਜਾਗਰੂਕਤਾ ਕੈਂਪ : ਸਾਕਸ਼ੀ ਸਾਹਨੀ -ਕਿਹਾ, ਨੌਜਵਾਨਾਂ ਨੂੰ ਖੇਡਾਂ, ਰੋਜ਼ਗਾਰ ਤੇ ਸਵੈ ਰੋਜ਼ਗਾਰ ਨਾਲ ਜੋੜਿਆ ਜਾਵੇ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ ਪਟਿਆਲਾ, 22 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੀ ਜਾ ਰਹੀ ਕਾਰਵਾਈ ਸਬੰਧੀ ਇੱਕ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਨਸ਼ਾਖੋਰੀ 'ਤੇ ਕਾਬੂ ਪਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਾਂਝੇ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਇਆ ਜਾਵੇ, ਜਿਸ ਲਈ ਪੁਲਿਸ, ਖੇਡ ਵਿਭਾਗ, ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸਾਕੇਤ ਤੇ ਸੀ.ਐਮ. ਦੀ ਯੋਗਸ਼ਾਲਾ ਸਮੇਤ ਹੋਰ ਵਿਭਾਗ ਇਕੱਠੇ ਹੋਕੇ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ। ਸਾਕਸ਼ੀ ਸਾਹਨੀ ਨੇ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਕੇਂਦਰਿਤ ਕਰਦਿਆਂ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੂਰੀ ਸਮਾਂ ਸਾਰਣੀ ਤਿਆਰ ਕਰਕੇ ਜਾਗਰੂਕਤਾ ਮੁਹਿੰਮ ਵੱਡੇ ਪੱਧਰ 'ਤੇ ਅਰੰਭੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਤੇ ਸੋਸ਼ਲ ਮੀਡੀਆ ਸਮੇਤ ਹੋਰ ਕਿਸੇ ਵੀ ਸਾਧਨ ਰਾਹੀਂ ਨਸ਼ਾ ਵੇਚਣ ਜਾ ਨਸ਼ੇ ਸਬੰਧੀ ਕੋਈ ਸੂਚਨਾ ਮਿਲਦੇ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਤੇ ਪਿਛਲੇ ਦਿਨੀਂ ਆਈਆਂ ਖਬਰਾਂ ਸਬੰਧੀ ਵੀ ਕਾਰਵਾਈ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ ਹੈਲਪਲਾਈਨ 0175-2213385' ਨੰਬਰ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਕਿ ਲੋੜਵੰਦ ਮਰੀਜ਼ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਦੇ ਕਰੀਬ 165 ਪਿੰਡਾਂ ਤੇ 91 ਮੁਹੱਲੇ ਤੇ ਵਾਰਡ ਨੂੰ ਨਸ਼ਾ ਮੁਕਤ (ਨਸ਼ਿਆਂ ਦੀ ਵਿਕਰੀ ਤੋਂ ਰਹਿਤ) ਬਣਾਉਣ ਦੀ ਕਾਰਵਾਈ ਨੂੰ ਪੂਰੇ ਜ਼ਿਲ੍ਹੇ ਤੱਕ ਪਹੁੰਚਾਉਣ ਲਈ ਸਮੂਹ ਵਿਭਾਗਾਂ ਨੂੰ ਸਮਾਜ ਸੇਵੀ ਜਥੇਬੰਦੀਆਂ ਨਾਲ ਰਲਕੇ ਹੰਭਲਾ ਮਾਰਨ ਲਈ ਕਿਹਾ। ਮੀਟਿੰਗ ਦੌਰਾਨ ਐਸ.ਪੀ. ਹਰਵੰਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਤਿੰਨ ਸੀ.ਏ.ਐਸ.ਓ ਓਪਰੇਸ਼ਨ ਮਿਤੀ 28 ਜੁਲਾਈ, 2 ਅਗਸਤ ਅਤੇ 19 ਅਗਸਤ ਨੂੰ ਕੀਤੇ ਗਏ ਹਨ ਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਜੁਲਾਈ 2023 ਤੋਂ 20 ਅਗਸਤ 2023 ਤੱਕ ਐਨ.ਡੀ.ਪੀ.ਐਸ. 15 ਕੇਸ ਦਰਜ ਕੀਤੇ ਗਏ ਹਨ ਤੇ 1 ਜਨਵਰੀ 2023 ਤੋਂ 20 ਅਗਸਤ 2023 ਤੱਕ 51 ਕਿਲੋ 290 ਗ੍ਰਾਮ ਅਫ਼ੀਮ, 1508 ਕਿਲੋ ਭੁੱਕੀ, 2 ਕਿਲੋ 460 ਗ੍ਰਾਮ ਸਮੈਕ, 3 ਲੱਖ 63 ਹਜ਼ਾਰ ਤੋਂ ਵਧੇਰੇ ਨਸ਼ੀਲੀਆ ਗੋਲੀਆਂ ਤੇ 35 ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ ਸਮੇਤ 7 ਲੱਖ 52 ਹਜ਼ਾਰ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 1 ਕਰੋੜ 64 ਲੱਖ 33 ਹਜ਼ਾਰ 504 ਰੁਪਏ ਦੀ ਪ੍ਰਾਪਰਟੀ ਸੀਜ ਕੀਤੀ ਗਈ ਹੈ ਤੇ 4 ਕਰੋੜ 58 ਲੱਖ 49 ਹਜ਼ਾਰ 567 ਰੁਪਏ ਦੀ ਪ੍ਰਾਪਟਰੀ ਸੀਜ਼ ਕਰਨ ਦੀ ਕਾਰਵਾਈ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਤੋਂ ਬਿਨ੍ਹਾਂ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ, ਵਿਚ ਵੀ ਨਸ਼ਿਆਂ ਦੀ ਵਿਕਰੀ ਬੰਦ ਕਰਨ ਲਈ ਸਿੱਟਾ ਮੁਖੀ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ 'ਚ ਐਸ.ਡੀ.ਐਮਜ਼ ਚਰਨਜੀਤ ਸਿੰਘ, ਕਿਰਪਾਲਵੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 22 August,2023
ਐਮ.ਐਮ.ਮੋਦੀ ਕਾਲਜ ਦੀ ਲੈਫਟੀਨੈਂਟ ਡਾ. ਨਿਧੀ ਗੁਪਤਾ ਨੂੰ ਐਨ.ਸੀ.ਸੀ. ਦੀ ਪ੍ਰੀ-ਕਮਿਸ਼ਨਿੰਗ ਟ੍ਰ਼ੇਨਿੰਗ ਕੋਰਸ ਪੂਰਾ ਕਰਨ ਤੇ ਸਣਮਾਨਿਤ ਕੀਤਾ ਗਿਆ
ਐਮ.ਐਮ.ਮੋਦੀ ਕਾਲਜ ਦੀ ਲੈਫਟੀਨੈਂਟ ਡਾ. ਨਿਧੀ ਗੁਪਤਾ ਨੂੰ ਐਨ.ਸੀ.ਸੀ. ਦੀ ਪ੍ਰੀ-ਕਮਿਸ਼ਨਿੰਗ ਟ੍ਰ਼ੇਨਿੰਗ ਕੋਰਸ ਪੂਰਾ ਕਰਨ ਤੇ ਸਣਮਾਨਿਤ ਕੀਤਾ ਗਿਆ ਪਟਿਆਲਾ: 22 ਅਗਸਤ, 2023 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਕੈਮਿਸਟਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਨਿਧੀ ਗੁਪਤਾ ਨੂੰ ਐਨ.ਸੀ.ਸੀ. ਪ੍ਰੀ-ਕਮਿਸ਼ਨਿੰਗ ਕੋਰਸ ਪੀ.ਆਰ.ਐਨ.ਸੀ.-110 (ਸੀਨੀਅਰ ਵਿੰਗ) ਜੋ ਕਿ ਗਵਾਲਿਅਰ (ਮੱਧ ਪ੍ਰਦੇਸ਼) ਵਿੱਚ ਆਫਿਸਰਜ਼ ਟਰੇਨਿੰਗ ਅਕੈਡਮੀ (ਓ.ਟੀ.ਏ.) ਵਿਖੇ ਤਿੰਨ ਮਹੀਨੇ ਦੀ ਟ੍ਰੇਨਿੰਗ ਪੂਰੀ ਕਰਨ ਉਪਰੰਤ ਕਾਲਜ ਪਹੁੰਚਣ ਤੇ ਇੱਕ ਸਣਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਡਾ. ਨਿਧੀ ਨੂੰ ਐਨ.ਸੀ.ਸੀ. ਪ੍ਰੀ-ਕਮਿਸ਼ਨਿੰਗ ਕੋਰਸ ਪੂਰਾ ਕਰਨ ਤੇ ਵਧਾਈ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਲਜ ਵਿੱਚ ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) - ਆਰਮੀ ਵਿੰਗ ਅਤੇ ਐਨ.ਸੀ.ਸੀ. (ਏਅਰ ਫੋਰਸ) ਦੇ ਯੂਨਿਟ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਲਈ ਬਹੁਤ ਮਾਣ ਦੀ ਗੱਲ ਹੈ ਕਿ ਨਵੰਬਰ 2021 ਵਿੱਚ ਐਨ.ਸੀ.ਸੀ. ਆਰਮੀ ਵਿੰਗ (ਲੜਕਿਆਂ) ਦੇ ਏ.ਐਨ.ਓ. ਡਾ. ਰੋਹਿਤ ਸਚਦੇਵਾ ਵੱਲੋਂ ਇਹ ਮਾਣ ਪ੍ਰਾਪਤ ਕੀਤਾ ਗਿਆ ਸੀ, ਅਤੇ ਹੁਣ ਇਹ ਉਪਲਬਧੀ ਡਾ. ਨਿਧੀ ਗੁਪਤਾ ਵੱਲੋਂ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਐਨ.ਸੀ.ਸੀ. ਕੈਡਿਟ ਇਸ ਨਾਲ ਉਤਸਾਹਿਤ ਹੋਣਗੇ ਅਤੇ ਕਾਲਜ ਵਿੱਚ ਐਨ.ਸੀ.ਸੀ. ਦਾ ਮਿਆਰ ਹੋਰ ਉੱਚਾ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਐਨ.ਸੀ.ਸੀ. ਏਅਰ ਫੋਰਸ ਦੇ ਇੰਚਾਰਜ ਡਾ. ਸੁਮਿਤ ਕੁਮਾਰ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਇਸ ਟ੍ਰੇਨਿੰਗ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਡਾ. ਨਿਧੀ ਨੂੰ ਟ੍ਰੇਨਿੰਗ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ। ਲੈਫ਼ਟਿਨੈਂਟ ਡਾ. ਨਿਧੀ ਗੁਪਤਾ ਵੱਲੋਂ ਟ੍ਰੇਨਿੰਗ ਦੌਰਾਨ ਹੋਏ ਆਪਣੇ ਅਨੁਭਵ ਸਟਾਫ਼ ਨਾਲ ਸਾਂਝੇ ਕੀਤੇ, ਉਨ੍ਹਾਂ ਨੇ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਸਾਹਿਬ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਟ੍ਰੇਨਿੰਗ ਪ੍ਰਾਪਤ ਕਰਨ ਲਈ ਭੇਜਿਆ। ਇੱਥੇ ਜ਼ਿਕਰਯੋਗ ਹੈ ਕਿ ਲੈਫ਼ਟਿਨੈਂਟ ਡਾ. ਨਿਧੀ ਗੁਪਤਾ ਨੂੰ ਇਸ ਟ੍ਰੇਨਿੰਗ ਦੌਰਾਨ ਸਰਵੋਤਮ ਐਸੋਸੀਏਟ ਅਫ਼ਸਰ ਵਜੋਂ ਚੁਣਿਆ ਗਿਆ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਹਨਾਂ ਪੁਰਸਕਾਰਾਂ ਲਈ ਸ਼ਾਨਦਾਰ ਕਾਰਗੁਜ਼ਾਰੀ ਦੇ ਨਾਲ-ਨਾਲ ਉਹਨਾਂ ਨੇ ਸੀਨੀਅਰ ਵਿੰਗ ਅੰਦਰ ਮੈਰਿਟ ਦੇ ਸਮੁੱਚੇ ਕ੍ਰਮ ਵਿੱਚ ਉੱਚਤਮ ਦਰਜਾ ਵੀ ਪ੍ਰਾਪਤ ਕੀਤਾ। ਉਹਨਾਂ ਨੇ ਰਾਸ਼ਟਰੀ ਏਕਤਾ ਜਾਗਰੂਕਤਾ ਪ੍ਰੋਗਰਾਮ, ਲੈਕਚਰ ਆਈ.ਪੀ, ਐਨ.ਸੀ.ਸੀ ਕੈਂਪਾਂ ਦੀ ਯੋਜਨਾਬੰਦੀ ਕਰਨ ਅਤੇ ਆਯੋਜਨ-ਪ੍ਰਬੰਧਨ ਦੇ ਨਾਲ-ਨਾਲ ਸੰਸਥਾਗਤ ਸਿਖਲਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਰਵਉੱਚ ਸਰਟੀਫਿਕੇਟ ਪ੍ਰਾਪਤ ਕੀਤੇ। ਇਹਨਾਂ ਅਕਾਦਮਿਕ ਪ੍ਰਾਪਤੀਆਂ ਤੋਂ ਇਲਾਵਾ, ਡਾ. ਗੁਪਤਾ ਨੇ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਲੈਫਟਿਨੈਂਟ ਡਾ. ਰੋਹਿਤ ਸਚਦੇਵਾ, ਏ.ਐਨ.ਓ. ਐਨ.ਸੀ.ਸੀ. ਆਰਮੀ ਵਿੰਗ (ਲੜਕੇ) ਵੱਲੋਂ ਮੰਚ ਸੰਚਾਲਣ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਿਰ ਰਿਹਾ।
Punjab Bani 22 August,2023
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਬੈਠਕ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਬੈਠਕ -ਜ਼ਿਲ੍ਹੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਡਾਟਾ ਡਾਇਸ ਸਾਫ਼ਟਵੇਅਰ 'ਚ ਅੱਪਲੋਡ ਕੀਤਾ ਜਾਵੇ : ਅਨੂਪ੍ਰਿਤਾ ਜੌਹਲ ਪਟਿਆਲਾ, 22 ਅਗਸਤ: ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੂਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਡਿਊਟੀ ਅਹਿਮ ਹੋਵੇਗੀ ਇਸ ਲਈ ਸਾਰੇ ਵਿਭਾਗ ਦੇ ਮੁਖੀ ਆਪਣੇ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਦਾ ਡਾਟਾ 8 ਸਤੰਬਰ ਤੋਂ ਪਹਿਲਾਂ ਪਹਿਲਾਂ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਵਾਉਣਾ ਯਕੀਨੀ ਬਣਾਉਣ। ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਾਇਸ ਸਾਫ਼ਟਵੇਅਰ 'ਤੇ ਡਾਟਾ ਅੱਪਲੋਡ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਜਾ ਕੇ ਇਲੈੱਕਸ਼ਨ ਵਾਲੇ ਬਟਨ 'ਤੇ ਜਾ ਕੇ ਆਪਣੇ ਦਫ਼ਤਰ ਦੇ ਸਟਾਫ਼ ਸਬੰਧੀ ਜਾਣਕਾਰੀ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਡਰਾਈਵਰਾਂ ਸਬੰਧੀ ਵੱਖਰੇ ਤੌਰ 'ਤੇ ਐਕਸਲ ਸ਼ੀਟ ਭਰ ਕੇ ਭੇਜੀ ਜਾਵੇ। ਸੰਜੀਵ ਕੁਮਾਰ ਨੇ ਦੱਸਿਆ ਕਿ ਹਰੇਕ ਸਟਾਫ਼ ਮੈਂਬਰ ਦਾ ਅਹੁਦਾ ਅਤੇ ਦਰਜਾ ਸਹੀ ਤਰ੍ਹਾਂ ਦਰਸਾਇਆ ਜਾਵੇ ਤਾਂ ਜੋ ਚੋਣਾਂ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 22 August,2023
ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਦਸ ਰੋਜ਼ਾ 'ਸੰਸਕ੍ਰਿਤ ਸੰਭਾਸ਼ਣ ਕਾਰਜਸ਼ਾਲਾ' ਸ਼ੁਰੂ
ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਦਸ ਰੋਜ਼ਾ 'ਸੰਸਕ੍ਰਿਤ ਸੰਭਾਸ਼ਣ ਕਾਰਜਸ਼ਾਲਾ' ਸ਼ੁਰੂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਦੇ ਸਹਿਯੋਗ ਨਾਲ ਦਸ ਰੋਜ਼ਾ 'ਸੰਸਕ੍ਰਿਤ ਸੰਭਾਸ਼ਣ ਕਾਰਜਸ਼ਾਲਾ' (Spoken Sanskrit Workshop) ਕਰਵਾਈ ਜਾ ਰਹੀ ਹੈ। ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਵਿੱਚ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਤੋਂ ਪਹੁੰਚੇ ਅਧਿਆਪਕ ਵਿਨੈ ਰਾਜਪੂਤ ਨੇ ਆਧੁਨਿਕ ਸਮੇਂ ਵਿੱਚ ਸੰਸਕ੍ਰਿਤ ਭਾਸ਼ਾ ਦੇ ਮਹੱਤਵ ਬਾਰੇ ਦੱਸਿਆ। ਉਦਘਾਟਨੀ ਸੈਸ਼ਨ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਮੁੱਖ ਮਹਿਮਾਨ ਵਜੋਂ ਅਤੇ ਡੀਨ, ਭਾਸ਼ਾਵਾਂ ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਭ ਨੂੰ ਭਾਰਤੀ ਗਿਆਨ ਪਰੰਪਰਾ ਨਾਲ ਜੁੜਨ ਦੀ ਲੋੜ ਹੈ ਅਤੇ ਸੰਸਕ੍ਰਿਤ ਭਾਸ਼ਾ ਸਿੱਖ ਕੇ ਹੀ ਆਪਣੇ ਪ੍ਰਾਚੀਨ ਇਤਿਹਾਸ ਨੂੰ ਚੰਗੀ ਤਰ੍ਹਾਂ ਜਾਣਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੀ ਅਜੋਕੇ ਸਮੇਂ ਵਿੱਚ ਬਹੁਤ ਲੋੜ ਹੈ ਜਿਸ ਨਾਲ ਲੋਕ ਸੰਸਕ੍ਰਿਤ ਭਾਸ਼ਾ ਨੂੰ ਪੜ੍ਹ ਕੇ ਆਪਣੀ ਪ੍ਰਾਚੀਨ ਗਿਆਨ ਪਰੰਪਰਾ ਨਾਲ ਜੁੜ ਸਕਦੇ ਹਨ। ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਵਰਕਸ਼ਾਪ ਭਾਸ਼ਾ ਦੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਹੋਵੇਗੀ ਜਿਸ ਨਾਲ ਵਿਦਿਆਰਥੀ ਸੰਸਕ੍ਰਿਤ ਭਾਸ਼ਾ ਦੀ ਬਣਤਰ ਨੂੰ ਸਿੱਖ ਕੇ ਸੰਸਕ੍ਰਿਤ ਨੂੰ ਆਪਣੇ ਵਿਵਹਾਰ ਵਿੱਚ ਲਿਆ ਸਕਦਾ ਹੈ। ਅੰਤ ਵਿੱਚ ਵਿਭਾਗ ਮੁਖੀ ਡਾ. ਵੀਰੇਂਦਰ ਕੁਮਾਰ ਨੇ ਰਸਮੀ ਰੂਪ ਵਿੱਚ ਧੰਨਵਾਦੀ ਸ਼ਬਦ ਬੋਲੇ। ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਪੁਸ਼ਪਿੰਦਰ ਜੋਸ਼ੀ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਡਾ. ਰਜਨੀ, ਡਾ. ਰਵੀ ਦੱਤ ਕੋਸ਼ਿਸ਼, ਡਾ. ਕਪਿਲ ਦੇਵ, ਡਾ. ਸੰਦੀਪ, ਅਸ਼ੀਸ਼ ਕੁਮਾਰ, ਡਾ. ਓਮਨਦੀਪ ਅਤੇ ਵਿਭਾਗ ਦੇ ਸਮੂਹ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
Punjab Bani 22 August,2023
ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ
ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿਸਾਨਾਂ ਲਈ ਮੁਆਵਜ਼ਾ ਮੰਗਣ ਵਾਸਤੇ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੀਤੀ ਡਟਵੀਂ ਹਮਾਇਤ ਸ਼ਹੀਦ ਪ੍ਰੀਤਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ, ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਦੇਵੀਗੜ੍ਹ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਜਦੋਂ ਤੱਕ ਉਹਨਾਂ ਨੂੰ ਹਾਲ ਹੀ ਵਿਚ ਆਏ ਤਬਾਹੀ ਵਾਲੇ ਹੜ੍ਹਾਂ ਵਿਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜਨ ਦੇਣ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਯੋਜਿਤ ਵਿਸ਼ਾਲ ਧਰਨੇ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਨਿਕੰਮੀ ਸਰਕਾਰ ਤੋਂ ਕਿਸਾਨਾਂ ਦਾ ਮੁਆਵਜ਼ਾ ਲੈਣ ਲਈ ਇਕਜੁੱਟ ਹੋਣਾ ਪਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਾਏ 15 ਅਗਸਤ ਤੱਕ ਮੁਆਵਜ਼ਾ ਜਾਰੀ ਕਰਨ ਦੇ ਦੇ ਆਪ ਸਰਕਾਰ ਹਾਲੇ ਤੱਕ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀਆਂ ਕਰਨ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱਟਿਆ ਜਾ ਸਕੇ ਜਿਹਨਾਂ ਨੇ ਦੁਬਾਰਾ ਝੋਨਾ ਲਗਾ ਲਿਆ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹਨ ਤੇ ਉਹ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਕੁਝ ਕਿਸਾਨਾਂ ਨੂੰ ਲਿਫਾਫਿਆਂ ਵਿਚ 40-40 ਹਜ਼ਾਰ ਰੁਪਏ ਦੇ ਚੈਕ ਲਿਫਾਫੇ ਵਿਚ ਹੋਣ ਦਾ ਦਾਅਵਾ ਕਰਕੇ ਦਿੱਤੇ ਗਏ ਜਦੋਂ ਕਿ ਲਿਫਾਫਿਆਂ ਵਿਚੋਂ ਚੈਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ। ਉਹਨਾਂ ਕਿਹਾ ਕਿ ਇਸੇ ਤਰੀਕੇ ਇਕ ਵਿਅਕਤੀ ਜਿਸਦਾ ਘਰ ਤਬਾਹ ਹੋ ਗਿਆ ਸੀ, ਉਸਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਮਕਾਨ ’ਤੇ ਲੱਖਾਂ ਰੁਪਏ ਦੁਬਾਰਾ ਬਣਾਉਣ ’ਤੇ ਲੱਗਣੇ ਹਨ। ਸਰਦਾਰ ਬਾਦਲ ਨੇ ਕਿਸਾਨ ਸ਼ਹੀਦ ਪ੍ਰੀਤ ਸਿੰਘ ਜਿਸਦੀ ਕੱਲ੍ਹ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਹੁਕਮਾਂ ਨਾਲ ਹੋਏ ਲਾਠੀਚਾਰਜ ਵਿਚ ਮੌਤ ਹੋ ਗਈ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਸੂਬੇ ਦੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ, ਅਸੀਂ ਉਹਨਾਂ ਦੀ ਡਟਵੀਂ ਹਮਾਇਤ ਕਰਦੇ ਹਾਂ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਨਾਲ-ਨਾਲ ਉਹਨਾਂ ਸਾਰੇ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਜੋ ਸੰਗਰੂਰ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਅਖੌਤੀ ਜਥੇਬੰਦੀਆਂ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਜੋ ਰੋਜ਼ਾਨਾ ਆਧਾਰ ’ਤੇ ਪੰਥ ਖਿਲਾਫ ਜ਼ਹਿਰ ਉਗਲਦੀਆਂ ਹਨ ਜਦੋਂ ਕਿ ਉਹਨਾਂ ਨੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੇ ਮਾਮਲੇ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਨਾ ਹੀ ਸਿੱਖ ਕਿਸਾਨ ਦੇ ਕਤਲ ’ਤੇ ਅਫਸੋਸ ਪ੍ਰਗਟ ਕੀਤਾ। ਉਹਨਾਂ ਸਵਾਲਕੀਤਾ ਕਿ ਹੁਣ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਕਿਥੇ ਹਨ? ਸਰਦਾਰ ਬਾਦਲ ਨੇ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਵਿਚ ਕਈ ਗੁਣਾ ਵਾਧਾ ਹੋਣ ਬਾਰੇ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਸਿੰਥੈਟਿਕ ਨਸ਼ੇ ਬਹੁਤ ਪਸਰ ਗਏ ਹਨ ਤੇ ਓਵਰਡੋਜ਼ ਨਾਲ ਸੂਬੇ ਵਿਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਲਈ ਹੋ ਰਿਹਾ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਮਾਫੀਆ ਨਾਲ ਰਲੇ ਹੋਏ ਹਨ ਤੇ ਉਹਨਾਂ ਤੋਂ ਮਹੀਨੇ ਲੈਂਦੇ ਹਨ। ਉਹਨਾਂ ਕਿਹਾ ਕਿ ਆਪ ਵਿਧਾਇਕ ਖੁਦ ਰੇਤ ਮਾਇਨਿੰਗ ਵਿਚ ਲੱਗੇ ਹਨਜਿਸ ਕਾਰਨ ਰੇਤੇ ਦੇ ਰੇਟ ਅਕਾਲੀ ਦਲ ਦੀ ਸਰਕਾਰ ਵੇਲੇ 7 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਕੇ ਹੁਣ 35 ਰੁਪਏ ਫੁੱਟ ਹੋ ਗਏ ਹਨ। ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਛੱਡਣ ਮਗਰੋਂ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਕੇ ਭੱਜ ਗਏ ਤੇ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਅਨੇਕਾਂ ਪਿੰਡ ਹੜ੍ਹਾਂ ਵਿਚ ਰੁੜ ਗਏ।ਉਹਨਾਂ ਕਿਹਾ ਕਿ ਕਿਸਾਨ ਮੁਸ਼ਕਿਲਾਂ ਵਿਚ ਘਸੇ ਹਨ ਤੇ ਪ੍ਰਸ਼ਾਸਨ ਗਾਇਬ ਹੈ ਤੇ ਆਪ ਵਿਧਾਇਕ ਸਿਰਫ ਤਸਵੀਰਾਂ ਖਿੱਚਵਾ ਕੇ ਹੀ ਖੁਸ਼ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਹੀ ਹੜ੍ਹ ਮਾਰੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਧਰਨੇ ’ਤੇ ਬੋਲਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਹਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ਵਿਚ ਨਾ ਵੜ੍ਹਨ ਦੇਣ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਲੋਕਾਂ ਨੇ ਆਪ ਬੰਨ ਮਜ਼ਬੂਤ ਕੀਤੇ ਤੇ ਆਪ ਸਰਕਾਰ ਤਾਂ ਡੀਜ਼ਲ, ਰੇਤੇ ਦੇ ਥੈਲੇ ਤੇ ਪਲਾਸਟਿਕ ਸ਼ੀਟਾਂ ਵੀ ਦੇਣ ਲਈ ਤਿਆਰ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਕਰੋੜਾਂ ਰੁਪਏ ਦੇ ਫਰਜ਼ੀ ਬਿੱਲ ਤਿਆਰ ਕੀਤੇ ਜਾ ਰਹੇ ਹਨ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਟਾਂਗਰੀ ਤੇ ਘੱਗਰ ਵਿਚ 68 ਬੰਨ ਟੁੱਟੇ ਸਨ ਤੇ ਸਰਕਾਰ ਨੇ ਸਿਰਫ ਦੋ ਬੰਨ ਪੂਰੇ ਜਦੋਂ ਕਿ ਬਾਕੀ ਕਿਸਾਨਾਂ ਨੇ ਆਪ ਪੂਰੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਪਹਿਲਾਂ ਹੜ੍ਹਾਂ ਨਾਲ ਹੋਏ ਨੁਕਸਾਨ ਵਾਸਤੇ ਕੇਂਦਰੀ ਟੀਮ ਹੀ ਨਹੀਂ ਮੰਗਵਾਈ ਜਿਸ ਸਦਕਾ ਕਿਸਾਨਾਂ ਲਈ ਮੁਆਵਜ਼ਾ ਜਾਰੀ ਹੁੰਦਾ। ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਅਬੋਵਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।
Punjab Bani 22 August,2023
ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਚੰਡੀਗੜ੍ਹ, 22 ਅਗਸਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 22 August,2023
ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ
ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 22 ਅਗਸਤ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ। ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ। ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ।
Punjab Bani 22 August,2023
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ ਹਫ਼ਤਾ ਭਰ ਪੰਜਾਬ ਦੇ ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ ਚੰਡੀਗੜ੍ਹ, 21 ਅਗਸਤ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਖੁਲਾਸਾ ਕਰਦਿਆਂ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਭਲਕੇ 22 ਅਗਸਤ ਨੂੰ ਲੁਧਿਆਣਾ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਨੇ ਅੱਗੇ ਦੱਸਿਆ ਕਿ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। ਇਸੇ ਤਰ੍ਹਾਂ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।
Punjab Bani 21 August,2023
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ CWC ਮੈਂਬਰ ਬਣਨ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ CWC ਮੈਂਬਰ ਬਣਨ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਚਮਕੋਰ ਸਾਹਿਬ, 21 ਅਗਸਤ 2023 - ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਵਿੱਚ ਜਗ੍ਹਾ ਮਿਲਣ ਤੋਂ ਬਾਅਦ ਸ਼੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜਿਕਰਯੋਗ ਹੈ ਕਿ ਬੀਤੇ ਦਿਨੀ ਕਾਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਸਾਬਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਵਿਚ ਉਚ ਪੱਧਰੀ ਥਾਂ ਮਿਲੀ ਹੈ ਜਿਸ ਕਾਰਨ ਕਾਗਰਸੀ ਵਰਕਰਾਂ ਦੇ ਵਿਚ ਖੁਸ਼ੀ ਪਾਈ ਜਾ ਰਹੀ ਹੈ ਵਾਹਿਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਵੱਜੋਂ ਅੱਜ ਸ੍ਰੀ ਚਮਕੌਰ ਸਾਹਿਬ ਜੀ ਦੀ ਇਤਿਹਾਸਕ ਧਰਤੀ ਦੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸੁਕਰਾਨਾ ਕੀਤੇ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਜਿਥੇ ਕਾਗਰਸ ਪਾਰਟੀ ਦੇ ਕਾਰਜਕਾਰੀ ਮੈਂਬਰਾਂ ਦੇ ਨਾਲ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Punjab Bani 21 August,2023
ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ ਦਿੱਤੀ ਜਾਵੇਗੀ ਰਾਸ਼ੀ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ, 21 ਅਗਸਤ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਿੰਡਾਂ ਵਿਚ ਸਾਂਝੀ ਰਾਏ ਨਾਲ ਪੰਚਾਇਤਾਂ ਚੁਣਨ ਦਾ ਰੁਝਾਨ ਹੋਰ ਵਧੇਗਾ ਜਿਸ ਨਾਲ ਪਿੰਡਾਂ ਵਿਚ ਸਿਆਸੀ ਤੌਰ ਉਤੇ ਪੈਦਾ ਹੁੰਦੀ ਕੁੜੱਤਣ ਦੂਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤ ਦੀ ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨ੍ਹਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ ਕਿਉਂਕਿ ਪਿੰਡਾਂ ਦੇ ਲੋਕ ਇਕ-ਦੂਜੇ ਦੇ ਦੁੱਖ-ਸੁੱਖ ਦੇ ਸ਼ਰੀਕ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਜਿਸ ਕਰਕੇ ਉਸ ਨੇ ਕਿਸੇ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਮੈਂ ਸਮੂਹ ਪਿੰਡਾਂ ਨੂੰ ਅਪੀਲ ਕਰਦਾਂ ਹਾਂ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਸਕਣ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਦੀਆਂ ਸਨ ਪਰ ਇਸ ਦਾ ਖਮਿਆਜ਼ਾ ਆਖਰ ਵਿਚ ਪਿੰਡ ਵਾਸੀਆਂ ਨੂੰ ਹੀ ਭੁਗਤਣਾ ਪੈਂਦਾ ਸੀ।
Punjab Bani 21 August,2023
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ: ਉਹਨਾਂ ਦੀ ਸਾਂਭ-ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ: ਡਾ. ਬਲਜੀਤ ਕੌਰ ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾ ਦੀ ਦੇਖਭਾਲ ਅਤੇ ਭਲਾਈ ਨਿਯਮ 2012 ਦੇ ਨਿਯਮ 24 ਅਧੀਨ ਗਠਿਤ ਕੀਤੇ ਗਏ ਰਾਜ ਪ੍ਰੀਸ਼ਦ ਦੀ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ , ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੰਤਰੀ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਮੁੱਖ ਮੰਗਾਂ, ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਸਿਟੀਜ਼ਨ ਲਈ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ, ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਖੋਲਣਾ, ਬਜੁਰਗਾਂ ਲਈ ਸਰਕਾਰੀ ਸਿਹਤ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਮੁਫ਼ਤ ਕਰਨਾ, ਮਾਪਿਆਂ ਅਤੇ ਬਜੁਰਗਾਂ ਦੀ ਭਲਾਈ ਅਤੇ ਦੇਖਭਾਲ 2007 ਐਕਟ ਪੰਜਾਬ ਰਾਜ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣਾ ਹੈ। ਇਸ ਤੋਂ ਇਲਾਵਾ ਜਾਨ ਮਾਲ ਦੀ ਸੁਰੱਖਿਆ ਐਕਟ ਨੂੰ ਹੂ-ਬਹੂ ਲਾਗੂ ਕਰਨਾ, ਸਰਕਾਰੀ ਦਫਤਰਾਂ, ਸਮਾਜ ਤੇ ਪਰਿਵਾਰਾਂ ਨੂੰ ਬਜੁਰਗਾਂ ਦੀ ਸੇਵਾ ਸੰਭਾਲ ਸਬੰਧੀ ਸਰਕਾਰੀ ਨਿਯਮਾਂ ਤੋਂ ਜਾਣੂ ਕਰਵਾਉਣਾ, ਸੀਨੀਅਰ ਸਿਟੀਜ਼ਨ ਲਈ ਵੱਖਰਾ ਡਾਇਰੈਕਟੋਰੇਟ ਬਣਾਉਣਾ। ਇਸੇ ਤਰ੍ਹਾਂ ਹੀ ਬਜੁਰਗਾਂ ਦੀ ਭਲਾਈ ਲਈ ਸਟੇਟ ਪਾਲਿਸੀ ਬਣਾਉਣ ਅਤੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਹੈਲਪ ਲਾਈਨ ਨੰਬਰ 14567 ਸਬੰਧੀ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਮੰਗਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਲਿਖਾ-ਪੜੀ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਹਾਜ਼ਰ ਸਨ।
Punjab Bani 21 August,2023
ਪੁਲਿਸ ਅਤੇ ਕਿਸਾਨਾਂ 'ਚ ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ
ਪੁਲਿਸ ਅਤੇ ਕਿਸਾਨਾਂ 'ਚ ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ ਸੰਗਰੂਰ, 21 ਅਗਸਤ 2023 - ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਹੈ।ਜਿਸ ਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸੰਗਰੂਰ ਦੇ ਲੌਂਗੋਵਾਲ 'ਚ ਵੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਕਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਬਜ਼ੁਰਗ ਕਿਸਾਨ ਇਸ ਝੜਪ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਦੱਸਿਆ ਜਾ ਰਿਹਾ ਹੈ ਕੇ ਉਸ ਦਾ ਇੱਕ ਪੈਰ ਬਿਲਕੁਲ ਵੱਖ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਬਜ਼ੁਰਗ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਵੱਲੋਂ ਹੋਈ ਹੋਈ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਕਿਸਾਨ ਇਸ ਝੜਪ 'ਚ ਜ਼ਖਮੀ ਹੋਏ ਹਨ। ਕਿਸਾਨਾਂ ਦੇ ਚੰਡੀਗੜ੍ਹ ਧਰਨੇ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਕਈ ਕਿਸਾਨ ਆਗੂਆਂ ਨੂੰ ਵੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੇਂਦਰ ਤੋੋਂ ਹੜ੍ਹਾਂ ਦੇ ਹੋਏ ਨੁਕਸਾਨ ਦਾ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਘੱਗਰ ਸਮੇਤ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ । ਹੜ੍ਹਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ। ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ ਮਿਲੇ । ਢਹਿ ਚੁੱਕੇ ਘਰਾਂ ਦਾ 5 ਲੱਖ ਤੇ ਜਾਨੀ ਨੁਕਸਾਨ ਦਾ 10 ਲੱਖ ਦਿੱਤਾ ਜਾਵੇ।
Punjab Bani 21 August,2023
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਉੱਦਮਤਾ ਦਿਵਸ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਉੱਦਮਤਾ ਦਿਵਸ ਮਨਾਇਆ -ਪੰਜਾਬ ਇਨੋਵੇਸ਼ਨ ਮਿਸ਼ਨ ਨਾਲ਼ ਕੀਤਾ ਇਕਰਾਰਨਾਮਾ -ਪੰਜਾਬ ਦੀਆਂ ਰਵਾਇਤੀ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਈ -60 ਹੁਨਰਮੰਦ ਵਿਦਿਆਰਥੀਆਂ ਦੀ ਵਰਕਸ਼ਾਪ ਲਈ ਚੋਣ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਉੱਦਮਤਾ, ਨਵੀਨਤਾ ਅਤੇ ਕਰੀਅਰ ਹੱਬ (ਐਂਟਰਪਰਨਿਉਰਸਿ਼ਪ, ਇਨੋਵੇਸ਼ਨ ਐਂਡ ਕੈਰੀਅਰ ਹੱਬ) ਜਿਸ ਨੂੰ ਈ. ਆਈ. ਸੀ. ਐੱਚ. ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵੱਲੋਂ ਜੀ-20 ਯੂਨੀਵਰਸਿਟੀ ਕੁਨੈਕਟ, ਐੱਨ. ਐੱਸ. ਐੱਸ. ਵਿਭਾਗ ਅਤੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ਼ 'ਵਿਸ਼ਵ ਉੱਦਮਤਾ ਦਿਵਸ' ਮਨਾਇਆ ਗਿਆ। ਇਸ ਮੌਕੇ ਪੰਜਾਬ ਸੂਬੇ ਵਿੱਚ ਇੱਕ ਉੱਦਮੀ ਈਕੋਸਿਸਟਮ ਨੂੰ ਉਤਸ਼ਾਹਤ ਕਰਨ ਲਈ ਇਨੋਵੇਸ਼ਨ ਮਿਸ਼ਨ ਪੰਜਾਬ ਨਾਲ ਇੱਕ ਇਕਰਾਰਨਾਮਾ ਕੀਤਾ ਗਿਆ। ਇਸ ਇਕਰਾਰਨਾਮੇ ਉੱਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹਸਤਾਖ਼ਰ ਕੀਤੇ ਅਤੇ ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਪਹੁੰਚੇ ਸੀ.ਈ.ਓ. ਸੋਮਵੀਰ ਸਿੰਘ ਆਨੰਦ ਨੇ ਸਹੀ ਪਾਈ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਐਂਟਰਪਰਨਿਉਰਸਿ਼ਪ, ਇਨੋਵੇਸ਼ਨ ਐਂਡ ਕੈਰੀਅਰ ਹੱਬ ਦਾ ਲੋਗੋ ਵੀ ਜਾਰੀ ਕੀਤਾ ਗਿਆ। ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਮੁੱਖ ਤਾਕਤ ਇਸ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀ ਹਨ ਜੋ 'ਪੇਂਡੂ ਉੱਦਮਤਾ' ਨੂੰ ਉਤਾਸਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਵਿਦਿਆਰਥੀਆਂ ਨੂੰ ਪੇਂਡੂ ਉੱਦਮਸ਼ੀਲਤਾ ਵੱਲ ਉਤਸ਼ਾਹਿਤ ਕਰਨ ਲਈ ਇਸ ਮੌਕੇ ਪੰਜਾਬ ਦੀਆਂ ਰਵਾਇਤੀ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਦੋ ਸੌ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ਼ ਬਣਾਈ ਅਜਿਹੀਆਂ ਰਵਾਇਤੀ ਕਲਾਕ੍ਰਿਤਾਂ ਜਿਨ੍ਹਾਂ ਨੂੰ ਉੱਦਮਤਾ ਨਾਲ਼ ਜੋੜ ਕੇ ਵਿੱਕਰੀ ਕਰਦਿਆਂ ਕੋਈ ਵੀ ਆਪਣੇ ਰੁਜ਼ਗਾਰ ਦਾ ਸਾਧਨ ਬਣਾ ਸਕਦਾ ਹੈ, ਨੂੰ ਪ੍ਰਦਰਸਿ਼ਤ ਕੀਤਾ ਗਿਆ। ਪ੍ਰਦਰਸਿ਼ਤ ਕੀਤੀਆਂ ਗਈਆਂ ਦਸਤਕਾਰੀ ਦੀਆਂ ਇਨ੍ਹਾਂ ਵੱਖ-ਵੱਖ ਵਸਤਾਂ ਵਿੱਚ ਹੱਥੀਂ ਬੁਣੀਆਂ ਪੀੜ੍ਹੀਆਂ, ਪੱਖੀਆਂ, ਦਰੀਆਂ, ਥੈਲੇ, ਇੰਨੂ, ਛਿੱਕੂ, ਡੋਰੀਆਂ, ਟੋਕਰੀਆਂ ਆਦਿ ਸ਼ਾਮਿਲ ਸਨ। ਪਟਿਆਲਾ ਸਕੂਲ ਫ਼ਾਰ ਦਾ ਡੈਫ਼ ਐਂਡ ਬਲਾਈਂਡ ਦੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਦੇ ਕੰਮਾਂ ਦੀ ਇੱਥੇ ਭਰਪੂਰ ਸ਼ਲਾਘਾ ਹੋਈ। ਉੱਦਮਤਾ, ਨਵੀਨਤਾ ਅਤੇ ਕਰੀਅਰ ਹੱਬ ਦੇ ਡਾਇਰੈਕਟਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਅਤੇ ਕੋਆਰਡੀਨੇਟਰ ਡਾ. ਮਿੰਨੀ ਸਿੰਘ ਨੇ ਦੱਸਿਆ ਕਿ ਇਸ ਮੌਕੇ 60 ਵਿਦਿਆਰਥੀਆਂ ਨੂੰ ਹੁਨਰ ਵਿਕਾਸ ਵਰਕਸ਼ਾਪ ਲਈ ਚੁਣਿਆ ਗਿਆ ਜੋ ਇਨ੍ਹਾਂ ਦੇ ਹੁਨਰ ਨੂੰ ਨਿਖਾਰਨ ਦੇ ਮੰਤਵ ਨਾਲ ਜਲਦੀ ਹੀ ਕਰਵਾਈ ਜਾਵੇਗੀ ਤਾਂ ਜੋ ਉਹ ਆਪਣੀ ਇਸ ਕਲਾ ਜਾਂ ਹੁਨਰ ਨੂੰ ਪੇਸ਼ੇ/ਰੁਜ਼ਗਾਰ ਵਿੱਚ ਤਬਦੀਲ ਕਰਨ ਦੀ ਜਾਚ ਸਿੱਖ ਸਕਣ ਅਤੇ ਭਵਿੱਖ ਦੇ ਉੱਦਮੀ ਬਣ ਸਕਣ।
Punjab Bani 21 August,2023
ਮੰਡੀ ਬੋਰਡ ਚੇਅਰਮੈਨ ਬਰਸਟ ਤੇ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਮੰਡੀ 'ਚ ਲਾਏ ਬੂਟੇ
ਮੰਡੀ ਬੋਰਡ ਚੇਅਰਮੈਨ ਬਰਸਟ ਤੇ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਮੰਡੀ 'ਚ ਲਾਏ ਬੂਟੇ -ਪੰਜਾਬ ਗੁਰੂਆਂ ਦੀ ਧਰਤੀ, ਮਨੁੱਖਤਾ ਦੀ ਸੇਵਾ ਲਈ ਸਾਰਾ ਸਮਾਜ ਤੱਤਪਰ ਰਹਿੰਦਾ ਹੈ: ਹਰਚੰਦ ਸਿੰਘ ਬਰਸਟ ਰਾਜਪੁਰਾ, 21 ਅਗਸਤ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਚੇਅਰਮੈਨ ਅਤੇ ਵਿਧਾਇਕ ਨੀਨਾ ਮਿੱਤਲ ਨੇ ਇੱਥੇ ਦਾਣਾ ਮੰਡੀ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲੀ ਲਹਿਰ ਤਹਿਤ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਹਰਿਆਲੀ ਵਧਾਉਣ ਲਈ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਚੇਅਰਮੈਨ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਅੰਦਰ ਵਣਾਂ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ ਪੰਜਾਬ ਮੰਡੀ ਬੋਰਡ 50,000 ਬੂਟੇ ਲਗਾਉਣ ਦਾ ਯੋਗਦਾਨ ਪਾਵੇਗਾ।ਉਨ੍ਹਾਂ ਕਿਹਾ ਕਿ ਇਹ ਬੂਟੇ ਇਕੱਲੇ ਲਗਾਏ ਹੀ ਨਹੀਂ ਜਾਣਗੇ ਸਗੋਂ ਇਨ੍ਹਾਂ ਨੂੰ ਆੜਤੀਆਂ, ਕਿਸਾਨਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੰਭਾਲਿਆ ਵੀ ਜਾਵੇਗਾ। ਇਸ ਦੌਰਾਨ ਵਿਧਾਇਕ ਨੀਨਾ ਮਿੱਤਲ ਨੇ ਚੇਅਰਮੈਨ ਬਰਸਟ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ। ਬੂਟੇ ਲਾਉਣ ਮਗਰੋਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਮਨੁੱਖ ਦੀ ਪਹਿਲੀ ਜੁੰਮੇਵਾਰੀ ਹੈ।, ਕਿਉਂਕਿ ਵਾਤਾਵਰਣ ਵਿੱਚ ਹੀ ਮਨੁੱਖ ਨੇ ਸਾਹ ਲੈਣਾ ਹੈ ਅਤੇ ਵਾਤਾਵਰਣ ਵਿੱਚ ਹੀ ਵੱਡਾ ਹੋਣਾ ਤੇ ਪਲਣਾ ਹੈ, ਇਸ ਲਈ ਜੇ ਵਾਤਾਵਰਣ ਸਾਫ ਹੋਵੇਗਾ ਇਸਦੇ ਨਾਲ ਹਰਿਆਲੀ ਹੋਵੇਗੀ ਤੇ ਵਾਤਾਵਰਣ ਪ੍ਰਦੂਸ਼ਣ ਮੁਕਤ ਹੋਵੇਗਾ। ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਨੇ ਸੂਬੇ ਅੰਦਰ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰਤੀ ਲਈ ਯੋਗਦਾਨ ਪਾਉਂਦੇ ਹੋਏ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਈ ਜਦਕਿ ਸਾਰੇ ਮੰਡੀ ਬੋਰਡ ਤੇ ਸਾਰੀਆਂ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਆਪਣੀ ਇੱਕ ਦਿਨ ਦੀ ਤਨਖਾਹ ਦਾ ਸੀ.ਐਮ. ਰਲੀਫ ਫ਼ੰਡ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਖੂਬਸੂਰਤ ਅਤੇ ਰੰਗਲਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਉਪਰ ਇਸੇ ਤਰ੍ਹਾਂ ਹੀ ਪਹਿਰਾ ਦਿੰਦੇ ਰਹਿਣਗੇ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜਿੰਨਾ ਯੋਗਦਾਨ ਪੰਜਾਬ ਦੇ ਲੋਕਾਂ ਨੇ ਇਸ ਔਖੇ ਸਮੇਂ ਵਿੱਚ ਇਕ ਦੂਜੇ ਦੀ ਮਦਦ ਕਰਕੇ ਪਾਇਆ ਹੈ ਉਹ ਆਪਣੇ ਆਪ ਵਿੱਚ ਇਕ ਮਿਸਾਲ ਹੈ, ਕਿਉਂਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਤੇ ਮਨੁੱਖਤਾ ਦੀ ਸੇਵਾ ਲਈ ਸਾਰਾ ਸਮਾਜ ਤੱਤਪਰ ਰਹਿੰਦੇ ਹੋਏ ਸਮਾਜ ਬਿਨ੍ਹਾਂ ਭੇਦਭਾਵ ਦੇ ਇੱਕ ਦੂਜੇ ਦੇ ਨਾਲ ਖੜ੍ਹਦਾ ਹੈ। ਇਸ ਮੌਕੇ ਚੀਫ਼ ਇੰਜੀਨੀਅਰ ਗੁਰਦੀਪ ਸਿੰਘ, ਐਸ.ਈ. ਜਸਪਾਲ ਬੁੱਟਰ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਸੂਬਾ ਸੰਯੁਕਤ ਸਕੱਤਰ ਦੀਪਕ ਸੂਦ, ਹਲਕਾ ਰਾਜਪੁਰਾ ਬਲਾਕ ਪ੍ਰਧਾਨ ਸਿਕੰਦਰ ਸਿੰਘ, ਸਕੱਤਰ ਜੈ ਵਿਜੈ, ਐਕਸੀਐਨ ਅੰਮ੍ਰਿਤ ਪਾਲ ਸਿੰਘ, ਇਸਲਾਮ ਅਲੀ, ਆੜਤੀ ਐਸੋਸੀਏਸ਼ਨ ਪ੍ਰਧਾਨ ਦਵਿੰਦਰ ਸਿੰਘ, ਰਿਤੇਸ਼ ਬਾਂਸਲ, ਦਨੇਸ਼ ਮਹਿਤਾ, ਰਜੇਸ਼ ਕੁਮਾਰ, ਰਤਨੀਸ਼ ਜਿੰਦਲ, ਮਨਦੀਪ ਸਰਾਓ, ਸ਼ਾਮਸੁੰਦਰ ਵਧਵਾ, ਹਰਿੰਦਰ ਸਿੰਘ ਧਬਲਾਨ, ਕੁਲਦੀਪ ਸਿੰਘ, ਅਮਰੀਕ ਸਿੰਘ, ਰੋਹਿਤ ਰਾਣਾ, ਸਮੂਹ ਆੜਤੀ ਐਸੋਸੀਏਸ਼ਨ, ਅਧਿਕਾਰੀ ਅਤੇ ਵਲੰਟੀਅਰ ਮੌਜੂਦ ਰਹੇ।
Punjab Bani 21 August,2023
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ ਦੇਵੀਗੜ੍ਹ ਘੱਗਰ ਕੰਢੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ ਪਟਿਆਲਾ 21 ਅਗਸਤ 2023 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਕਾਲੀ ਦਲ ਵੱਲੋਂ 22 ਅਗਸਤ ਨੂੰ ਦੇਵੀਗੜ੍ਹ ਵਿਖੇ ਘੱਗਰ ਦੇ ਕੰਢੇ ਉੱਤੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਹਜ਼ਾਰਾਂ ਦੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ। ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਇਹ ਰੋਸ ਰੈਲੀ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਸਰਕਾਰ ਨੂੰ ਜਗਾਉਣ ਦਾ ਇੱਕ ਸੁਨੇਹਾ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਹੜ੍ਹਾਂ ਦੁਆਰਾ ਮਚਾਈ ਭਿਅੰਕਰ ਤਬਾਹੀ ਨੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਸ਼ੁਤਰਾਣਾ ਦੇ ਸੈਂਕੜੇ ਪਿੰਡਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਕੁਦਰਤ ਦੇ ਇਸ ਕਹਿਰ ਨੇ ਜਿੱਥੇ ਫ਼ਸਲਾਂ ਦੀ ਬਰਬਾਦੀ ਕੀਤੀ, ਉੱਥੇ ਹੀ ਪਸ਼ੂਆਂ, ਘਰਾਂ, ਸਕੂਲਾਂ ਅਤੇ ਹਸਪਤਾਲਾਂ ਦਾ ਵੀ ਭਾਰੀ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੰਤੂ ਸੂਬਾ ਸਰਕਾਰ ਦਾ ਹੜ੍ਹਾਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਕੋਈ ਵੀ ਕਰਮਚਾਰੀ ਜਾਂ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਕਰਕੇ ਆਪ ਸਰਕਾਰ ਦੀ ਨਲਾਇਕੀ ਕਾਰਨ ਸਮੇਂ ਸਿਰ ਗਿਰਦਾਵਰੀ ਨਾ ਕਰਵਾਏ ਜਾਣ ਕਰਕੇ ਲੋਕਾਂ ਨੂੰ ਬਣਦੇ ਮੁਆਵਜ਼ੇ ਦੀ ਰਕਮ ਵੀ ਨਸੀਬ ਨਾ ਹੋਈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਨਾ ਹੀ ਸਰਕਾਰ ਵੱਲੋਂ ਅੱਜ ਤੱਕ ਡਿੱਗੇ ਹੋਏ ਘਰਾਂ ਅਤੇ ਮਰੇ ਹੋਏ ਪਸ਼ੂਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਪ ਸਰਕਾਰ ਦੀ ਮਨਸ਼ਾ ਸਾਫ਼ ਜ਼ਾਹਿਰ ਹੁੰਦੀ ਹੈ ਕਿ ਇਸ ਮੁਸੀਬਤ ਦੀ ਘੜੀ ਵਿੱਚ ਸਰਕਾਰ ਲੋਕਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਵੰਡੇ ਜਾਣ ਵਾਲੇ ਚੈੱਕ ਮਹਿਜ਼ ਇੱਕ ਡਰਾਮਾ ਹੀ ਸਨ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਬੋਲੇ ਜਾਣ ਵਾਲੇ ਅਜਿਹੇ ਝੂਠ ਸ਼ੋਭਾ ਨਹੀਂ ਦਿੰਦੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਚੈੱਕ ਵੰਡੇ ਜਾਣ ਦਾ ਦਾਅਵਾ ਕਰਦੀ ਹੈ ਤਾਂ ਪਟਿਆਲਾ ਜ਼ਿਲ੍ਹੇ ਦੇ ਹੋਏ ਫ਼ਸਲਾਂ, ਘਰਾਂ ਪਸ਼ੂਆਂ ਆਦਿ ਦੀ ਸੂਚੀ ਜਾਰੀ ਕਰੇ। ਪ੍ਰੋ ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਮੁੱਖ ਮੰਤਰੀ ਮਾਨ ਦੀ ਹੈਂਕੜਬਾਜ਼ੀ ਅਤੇ ਹੰਕਾਰ ਵਾਲੇ ਰਵੱਈਏ ਕਰਕੇ ਕੇਂਦਰੀ ਟੀਮ ਹੜਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸਮੇਂ ਸਿਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਲੇਟ ਆਈ ਕੇਂਦਰੀ ਟੀਮ ਦੇ ਆਉਣ ਤੋਂ ਪਹਿਲਾਂ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣੀਆਂ ਫ਼ਸਲਾਂ ਦੁਆਰਾ ਬੀਜ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਅਨੇਕਾਂ ਦੀ ਗਿਣਤੀ ਵਿਚ ਅਜਿਹੇ ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸੜ ਦੇ ਦੌਰਿਆਂ ਨੇ ਹੜ੍ਹ ਪੀੜਤਾਂ ਦੇ ਮਨਾਂ ਵਿਚ ਰੋਸ ਪੈਦਾ ਕੀਤਾ ਹੋਇਆ ਹੈ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਦੀ ਇਸ ਡਰਾਮੇਬਾਜ਼ੀ ਦੀ ਪੋਲ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਆਕੇ ਖੋਲ੍ਹੇਗੀ।
Punjab Bani 21 August,2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਲਗਾਏ ਮੈਡੀਕਲ ਕੈਂਪ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਲਗਾਏ ਮੈਡੀਕਲ ਕੈਂਪ ਪਟਿਆਲਾ, 21 ਅਗਸਤ: ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੀ ਦੇਖ ਰੇਖ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਦੇ ਮੌਕੇ ’ਤੇ ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ ਅਤੇ ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ, ਪਟਿਆਲਾ ਵਿਖੇ ਸਿਹਤ ਵਿਭਾਗ ਦੀ ਸਹਾਇਤਾ ਨਾਲ ਮੈਡੀਕਲ ਕੈਂਪ ਲਗਾਏ ਗਏ। ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿੱਚ 35 ਵਿਅਕਤੀਆਂ ਦਾ ਡਾਕਟਰ ਵਰਿੰਦਰ ਵਰਮਾ ਅਤੇ ਡਾਕਟਰ ਮਨਪ੍ਰੀਤ ਕੌਰ ਵੱਲੋਂ ਮੈਡੀਕਲ ਚੈਕ ਅਪ ਕੀਤਾ ਗਿਆ ਅਤੇ ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿਖੇ 28 ਵਿਅਕਤੀਆਂ ਦਾ ਡਾਕਟਰ ਮੁਹੰਮਦ ਸਾਜਿਦ, ਡਾਕਟਰ ਮਨਪ੍ਰੀਤ ਕੌਰ ਅਤੇ ਡਾਕਟਰ ਰਜਿੰਦਰ ਕੁਮਾਰ ਵੱਲੋਂ ਮੈਡੀਕਲ ਚੈੱਕ ਅੱਪ ਕੀਤਾ ਗਿਆ ਅਤੇ ਉਹਨਾਂ ਨੂੰ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਹਨਾਂ ਕੈਂਪਾਂ ਵਿੱਚ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ । ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ ਅਤੇ ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ, ਪਟਿਆਲਾ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮਾਂ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਸ਼ਰਮਾਂ ਵਿੱਚ ਰਹਿੰਦੇ ਲੋਕਾਂ ਨੂੰ ਵਰਲਡ ਸੀਨੀਅਰ ਡੇਅ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ ਨਾਲਸਾ (ਸੀਨੀਅਰ ਸਿਟੀਜ਼ਨ ਨੂੰ ਕਾਨੂੰਨੀ ਸਹਾਇਤਾ) ਸਕੀਮ, 2016, ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ ।
Punjab Bani 21 August,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ। ਸ. ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ। ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 21 August,2023
ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ
ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ ਪਟਿਆਲਾ, 21 ਅਗਸਤ: ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 18.08.2023 ਨੂੰ ਤ੍ਰਿਪੜੀ ਪਟਿਆਲਾ ਵਿਖੇ ਝਾੜੀਆਂ ਵਿੱਚੋਂ ਇੱਕ ਨਵਜੰਮੀ ਬੱਚੀ ਮਿਲੀ ਹੈ। ਜਿਸ ਦੇ ਸਬੰਧ ਵਿੱਚ ਥਾਣਾ ਤ੍ਰਿਪੜੀ ਪਟਿਆਲਾ ਵਿੱਚ ਰੋਜ਼ਨਾਮਚਾ ਸੰਖਿਆ 055 ਮਿਤੀ 18.08.2023 ਸਮਾਂ 21:07 ਅਧੀਨ ਰਿਪੋਰਟ ਦਰਜ ਹੈ। ਇਸ ਬੱਚੀ ਨੂੰ ਬਾਲ ਭਲਾਈ ਕਮੇਟੀ ਪਟਿਆਲਾ ਦੇ ਹੁਕਮਾਂ ਦੇ ਨਾਲ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਰੱਖਿਆ ਗਿਆ ਹੈ। ਇਸ ਬੱਚੀ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਜਲਦ ਤੋਂ ਜਲਦ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ, ਪਟਿਆਲਾ 0175-2353523, 75088-51007 ਅਤੇ ਬਾਲ ਸੁਰੱਖਿਆ ਅਫ਼ਸਰ (ਗੈਰ ਸੰਸਥਾਗਤ), ਪਟਿਆਲਾ 9779033575 ਈਮੇਲ dcpopatiala@gmail.com ’ਤੇ ਦਿੱਤੀ ਜਾਵੇ।
Punjab Bani 21 August,2023
ਆਧੁਨਿਕ ਯੁੱਗ ਵਿੱਚ ਕੌਮੀ ਦੁਸਵਾਰੀਆਂ ਦਾ ਟਾਕਰਾ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਦੀ ਲੋੜ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਆਧੁਨਿਕ ਯੁੱਗ ਵਿੱਚ ਕੌਮੀ ਦੁਸਵਾਰੀਆਂ ਦਾ ਟਾਕਰਾ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਦੀ ਲੋੜ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 21 ਅਗਸਤ ( ) ਕੌਮੀ ਦੁਸ਼ਵਾਰੀਆਂ ਦਾ ਟਾਕਰਾ ਕਰਨ ਲਈ ਸਮੁੱਚਾ ਗੁਰੂ ਨਾਨਕ ਨਾਮ ਲੇਵਾ, ਸਮੁੱਚੀ ਸਿੱਖ ਕੌਮ ਇਕ ਨਿਸ਼ਾਨ ਤੇ ਇਕ ਵਿਧਾਨ ਤਾਂ ਥੱਲੇ ਇਕੱਤਰ ਹੋਏ। ਆਧੁਨਿਕ ਯੁੱਗ ਵਿਚ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਕਰਾਉਣ ਦੀ ਸਖ਼ਤ ਲੋੜ ਹੈ। ਇਹ ਵਿਚਾਰ ਨਿਹੰਗ ਸਿੰਘਾਂ ਦੇ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬੁੱਢਾ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਅੱਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਸਬੰਧੀ ਅਯੋਜਿਤ ਗੁਰਦੁਆਰਾ ਰਾਮਗੜ੍ਹੀਆ ਸਭਾ ਸਾਊਥਹਾਲ ਯੂ.ਕੇ ਅਤੇ ਗੁ: ਸ੍ਰੀ ਗੁਰੂ ਸਿੰਘ ਸਭਾ ਸਲੋਘ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਟੈਲੀਵਿਜ਼ਨ ਅਤੇ ਮੋਬਾਇਲ ਫੋਨ ਨੇ ਭਾਵੇਂ ਆਧੁਨਿਕ ਜ਼ਮਾਨੇ ਲਈ ਸੰਚਾਰ ਸਾਧਨਾਂ ਵਜੋਂ ਕਈ ਸਹੂਲਤਾਂ ਪੈਦਾ ਕੀਤੀਆਂ ਹਨ ਪ੍ਰੰਤੂ ਇਨ੍ਹਾਂ ਦੀ ਗਲਤ ਵਰਤੋਂ ਦੇ ਪ੍ਰਭਾਵ ਹੇਠ ਨੌਜਵਾਨ ਪੀੜ੍ਹੀ ਕੁਰਾਹੇ ਵੀ ਪੈ ਰਹੀ ਹੈ। ਅਜਿਹੇ ਨੌਜਵਾਨਾਂ ਨੂੰ ਗੁਰਮਤਿ ਦੀ ਸਿੱਖਿਆ ਰਾਹੀਂ ਸੁਚੇਤ ਕਰਦਿਆਂ ਗੁਰਬਾਣੀ ਤੇ ਬਾਣੇ ਦੇ ਲੜ ਲਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਸਿੱਖ ਧਰਮ ਪ੍ਰਤੀ ਸਰਧਾ-ਭਾਵਨਾ, ਸਬਰ ਸੰਤੋਖ, ਸੇਵਾ ਸਿਮਰਨ ਅਤੇ ਧਰਮ ਅਨੁਸਾਰੀ ਜੀਵਨ ਜੁਗਤਿ ਵਿਚ ਪ੍ਰੱਪਕ ਅਤੇ ਸਿੱਖ ਵਿਰਸੇ ਦਾ ਵਾਰਸ਼ ਬਨਾਉਣ ਲਈ ਵਡੇਰੀ ਪੀੜੀ ਦਾ ਮੁਖ ਫਰਜ਼ ਹੈ। ਨਿਹੰਗ ਮੁਖੀ ਨੇ ਕਿਹਾ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਜਲਦ ਤੋਂ ਜਲਦ ਅੰਮ੍ਰਿਤਧਾਰੀ ਹੋਣ ਤੇ ਗੁਰੂ ਦੇ ਲੜ ਲਗਣ। ਉਨ੍ਹਾਂ ਇਹ ਵੀ ਕਿਹਾ ਸਮੁੱਚੇ ਯੂ.ਕੇ ਦੇ ਗੁਰੂ ਘਰ ਸਿੱਖੀ ਪ੍ਰਚਾਰ ਲਈ ਵੱਡੇ ਜਤਨ ਕਰ ਰਹੇ ਹਨ ਜੋ ਚੰਗੇ ਤੇ ਪ੍ਰਸੰਸ਼ਾ ਜਨਕ ਹਨ। ਉਨ੍ਹਾਂ ਨੇ ਬੁੱਢਾ ਦਲ ਦੇ ਮੁਖੀ ਸਾਹਿਬਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਦਾ ਵਰਨਣ ਕੀਤਾ ਅਤੇ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ। ਦੋਹਾਂ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਬਾਬਾ ਬਲਬੀਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਸਮੇਂ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਉਘੇ ਵਿਚਾਰਵਾਨ ਗਿਆਨੀ ਭਗਵਾਨ ਸਿੰਘ ਜੌਹਲ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।
Punjab Bani 21 August,2023
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਬਣਾਈਆਂ ਗਈਆਂ ਟੀਮਾਂ ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ। ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿੱਚ ਪਹਿਲਾ ਆਏ ਹੜ੍ਹਾਂ ਕਾਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ ਪਰ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿੱਚ ਆਏ ਭਾਰੀ ਮੀਂਹ ਕਾਰਨ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿੱਚ ਪਾੜ ਪੈ ਗਿਆ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਵਹਾਅ ਘੱਟ ਹੋਇਆ ਹੈ। ਇਸ ਲਈ ਬੰਨ੍ਹ ਨੂੰ ਪੂਰਨ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾੜ ਨੂੰ ਪੂਰਨ ਲਈ ਸ਼ੁਰੂ ਕੀਤੇ ਗਏੇ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਵਿਭਾਗ, ਮਾਲ ਵਿਭਾਗ, ਡਰੇਨੇਜ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਪਾੜ ਨੂੰ ਪੂਰਨ ਲਈ ਦੋਹਾਂ ਸਿਰਿਆਂ ਤੋਂ ਕੰਮ ਸ਼ੁਰੂ ਕੀਤਾ ਗਿਆ ਹੈ। ਸਥਾਨਕ ਲੋਕ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ 2 ਲੱਖ ਤੋਂ ਵੱਧ ਮਿੱਟੀ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅਪੀਲ ਕੀਤੀ ਕਿ ਅਜੇ ਵੀ ਜੋ ਲੋਕ ਆਪਣੀ ਮਰਜ਼ੀ ਨਾਲ ਰਹਿ ਗਏ ਹਨ, ਉਹ ਐੱਨ.ਡੀ.ਆਰ.ਐੱਫ਼. ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਲਦ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਟ ਬੁੱਢਾ, ਦੁੱਬਲੀ, ਖੇਮਕਰਨ, ਸਭਰਾਅ, ਵਲਟੋਹਾ, ਤਲਵੰਡੀ ਸੋਭਾ ਸਿੰਘ ਅਤੇ ਹਰੀਕੇ ਦੇ ਸਰਕਾਰੀ ਸਕੂਲਾਂ ਵਿਚ 7 ਰਾਹਤ ਕੇਂਦਰ ਬਣਾਏ ਗਏ ਹਨ। ਉਨ੍ਹਾਂ ਸੜਕਾਂ ‘ਤੇ ਟਰਾਲੀਆਂ ਵਿੱਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ, ਜਿੱਥੇ ਉਨ੍ਹਾਂ ਨੂੰ ਹਰ ਲੋੜੀਂਦੀਆਂ ਸੁਵਿਧਾਵਾਂ ਤੇ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਸ. ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਸਥਿਤੀ ਦੇ ਮੱਦੇਨਜ਼ਰ ਧੀਰਜ ਬਣਾਈ ਰੱਖਣ।ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 7 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਰਹੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਲੋਕ ਰਾਹਤ ਕੇਂਦਰ ਵਿੱਚ ਆਉਣ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾਅ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਇਨ੍ਹਾਂ ਥਾਵਾਂ ‘ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।
Punjab Bani 20 August,2023
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ * ਹਾਦਸੇ ਵਿੱਚ ਪੰਜਾਬ ਦੇ ਦੋ ਬਹਾਦਰ ਜਵਾਨ ਵੀ ਸ਼ਹੀਦ * ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਚੰਡੀਗੜ੍ਹ, 20 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
Punjab Bani 20 August,2023
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ • ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ • ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 20 ਅਗਸਤ: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 20 August,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 20 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Punjab Bani 20 August,2023
ਖੁ਼ਦਕੁਸ਼ੀ ਵਾਲ਼ੇ ਖਿ਼ਆਲਾਂ ਨੂੰ ਨੱਥ ਪਾਉਣ ਲਈ ਡੀ. ਬੀ. ਥੈਰੇਪੀ ਕਾਰਗਰ : ਪੰਜਾਬੀ ਯੂਨੀਵਰਸਿਟੀ ਦੀ ਖੋਜ
ਖੁ਼ਦਕੁਸ਼ੀ ਵਾਲ਼ੇ ਖਿ਼ਆਲਾਂ ਨੂੰ ਨੱਥ ਪਾਉਣ ਲਈ ਡੀ. ਬੀ. ਥੈਰੇਪੀ ਕਾਰਗਰ : ਪੰਜਾਬੀ ਯੂਨੀਵਰਸਿਟੀ ਦੀ ਖੋਜ -ਪੰਜਾਬ ਦੇ 18 ਜਿ਼ਲ੍ਹਿਆਂ ਵਿੱਚੋਂ 150 ਨੌਜਵਾਨਾਂ ਉੱਤੇ ਕੀਤੇ ਪ੍ਰਯੋਗ -ਖੋਜ ਨੂੰ ਮਿਲੇ ਹਨ ਕੌਮਾਂਤਰੀ ਪੱਧਰ ਦੇ ਦੋ ਐਵਾਰਡ; ਉੱਤਰੀ ਆਇਰਲੈਂਡ ਵਿਖੇ ਹੋਈ ਸ਼ਲਾਘਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਪੰਜਾਬ ਦੇ ਨੌਜਵਾਨਾਂ ਅਤੇ ਬਾਲਗਾਂ ਵਿੱਚ ਖੁਦਕੁਸ਼ੀ ਵਾਲੇ ਖਿ਼ਆਲ ਆਉਣ ਦੀ ਸਥਿਤੀ ਅਤੇ ਇਸ ਸਥਿਤੀ ਨਾਲ਼ ਨਜਿੱਠਣ ਵਿੱਚ ਡੀ.ਬੀ.ਟੀ. ਵਜੋਂ ਜਾਣੀ ਜਾਂਦੀ ਡਾਇਲੈਕਟੀਕਲ ਬਿਹੇਵੀਅਰ ਥੈਰੇਪੀ ਦੀ ਪ੍ਰਭਾਵਸ਼ੀਲਤਾ ਬਾਰੇ ਖੋਜ ਕੀਤੀ ਗਈ। ਖੋਜ ਨਿਗਰਾਨ ਡਾ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਅਮਨਦੀਪ ਸਿੰਘ ਵੱਲੋਂ ਕੀਤੀ ਇਸ ਖੋਜ ਨੂੰ ਨੂੰ ਦੋ ਕੌਮਾਂਤਰੀ ਪੱਧਰ ਦੇ ਐਵਾਰਡ ਵੀ ਪ੍ਰਾਪਤ ਹੋ ਚੁੱਕੇ ਹਨ ਅਤੇ ਉੱਤਰੀ ਆਇਰਲੈਂਡ ਵਿਖੇ ਹੋਈ ਇੰਟਰਨੈਸ਼ਨਲ ਸੂਸਾਈਡਲ ਆਈਡੇਸ਼ਨ ਐਸੋਸੀਏਸ਼ਨ ਕਾਨਫ਼ਰੰਸ ਵਿੱਚ ਵਿਸ਼ੇਸ਼ ਸ਼ਲਾਘਾ ਵੀ ਪ੍ਰਾਪਤ ਹੋਈ ਹੈ। ਖੋਜ ਨਿਗਰਾਨ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਖੋਜ ਦੌਰਾਨ ਪੰਜਾਬ ਦੇ 18 ਜਿ਼ਲ੍ਹਿਆਂ ਵਿੱਚੋਂ 100 ਅਜਿਹੇ ਨੌਜਵਾਨਾਂ ਨੂੰ ਇਹ ਥੈਰੇਪੀ ਦਿੱਤੀ ਗਈ ਜਿਨ੍ਹਾਂ ਵਿੱਚ ਖ਼ੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਜਿਹੇ ਖਿ਼ਆਲਾਂ ਦੀ ਆਮਦ ਬਾਰੇ ਨਿਸ਼ਾਨਦੇਹੀ ਹੋਈ ਸੀ। ਉਨ੍ਹਾਂ ਦੱਸਿਆ ਕਿ ਖੋਜ ਦੇ ਪਹਿਲੇ ਪੜਾਅ ਦੌਰਾਨ ਮਨੋਸਥਿਤੀ ਦੇ ਵੱਖ-ਵੱਖ ਲੱਛਣਾਂ ਬਾਰੇ ਅਧਿਐਨ ਕੀਤਾ ਗਿਆ ਜਿਨ੍ਹਾਂ ਨੂੰ ਇਸ ਤਰ੍ਹਾਂ ਦੇ ਖਿ਼ਆਲ ਆਉਣ ਵਾਲੀ ਮਾਨਸਿਕ ਸਥਿਤੀ ਨਾਲ਼ ਜੋੜ ਕੇ ਵੇਖਿਆ ਜਾ ਸਕਦਾ ਸੀ। ਇਸ ਤਰ੍ਹਾਂ ਵੱਖ-ਵੱਖ ਮਿਆਰਾਂ ਅਤੇ ਕਸੌਟੀਆਂ ਰਾਹੀਂ ਪਰਖ ਉਪਰੰਤ ਅਜਿਹੇ ਵਿਚਾਰਾਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਦੀ ਪਛਾਣ/ਨਿਸ਼ਾਨਦੇਹੀ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਥੈਰੇਪੀ ਲਈ ਚੁਣਿਆ ਗਿਆ। ਥੈਰੇਪੀ ਉਪਰੰਤ ਉਨ੍ਹਾਂ ਦੀ ਮਾਨਸਿਕ ਸਥਿਤੀ ਵਿੱਚ ਸੁਧਾਰ ਹੋਣ ਬਾਰੇ ਅੰਕੜੇ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨੂੰ 50 ਹੋਰ ਅਜਿਹੇ ਨੌਜਵਾਨਾਂ ਦੇ ਅੰਕੜਿਆਂ ਨਾਲ਼ ਮੇਲ ਕੇ ਵੇਖਿਆ ਗਿਆ ਜਿਨ੍ਹਾਂ ਨੂੰ ਹਾਲੇ ਇਹ ਥੈਰੇਪੀ ਨਹੀਂ ਦਿੱਤੀ ਗਈ ਸੀ। ਦੋਹਾਂ ਵਰਗਾਂ ਦੇ ਅੰਕੜਿਆਂ ਦੇ ਤੁਲਨਾਤਮਕ ਵਿਸ਼ਲੇਸ਼ਣ ਵਿੱਚੋਂ ਜੋ ਨਤੀਜੇ ਉੱਘੜ ਕੇ ਸਾਹਮਣੇ ਆਏ ਉਹ ਸਪਸ਼ਟ ਕਰਦੇ ਹਨ ਕਿ ਡੀ.ਬੀ. ਥੈਰੇਪੀ ਦੀ ਵਰਤੋਂ ਅਜਿਹੇ ਕੇਸਾਂ ਵਿੱਚ ਨਿਸ਼ਚੇ ਹੀ ਪ੍ਰਭਾਵਸ਼ੀਲ ਹੋ ਸਕਦੀ ਹੈ। ਖੋਜਾਰਥੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੁਣੇ ਗਏ 100 ਲੋਕਾਂ ਨੂੰ 12 ਸੈਸ਼ਨਾਂ ਰਾਹੀਂ ਡੀ.ਬੀ. ਥੈਰੇਪੀ ਮੁਹਈਆ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਡੀਕ-ਸੂਚੀ ਵਿੱਚ ਸ਼ਾਮਿਲ ਜਿਨ੍ਹਾਂ 50 ਜਣਿਆਂ ਨੂੰ ਥੈਰੇਪੀ ਨਹੀਂ ਦਿੱਤੀ ਗਈ ਸੀ ਉਨ੍ਹਾਂ ਨੂੰ ਵੀ ਬਾਅਦ ਵਿੱਚ ਇਹੋ ਥੈਰੇਪੀ ਦਿੱਤੀ ਗਈ। ਇਸ ਉਪਰੰਤ ਪ੍ਰਾਪਤ ਹੋਏ ਨਤੀਜਿਆਂ ਤੋਂ ਵੀ ਸਪਸ਼ਟ ਹੋ ਗਿਆ ਕਿ ਉਨ੍ਹਾਂ ਦੀ ਮਨੋਸਥਿਤੀ ਵਿੱਚ ਬੇਹੱਦ ਸੁਧਾਰ ਹੋਇਆ ਸੀ ਕਿਉਂਕਿ ਉਨ੍ਹਾਂ ਨੂੰ ਆਉਣ ਵਾਲ਼ੇ ਖੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਖਿ਼ਆਲਾਂ ਉੱਤੇ ਕਾਬੂ ਪੈ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਤੋਂ ਪ੍ਰਾਪਤ ਇਸ ਤਰ੍ਹਾਂ ਦੇ ਨਤੀਜਿਆਂ ਉੱਤੇ ਛੇ ਮਹੀਨਿਆਂ ਤੱਕ ਲਗਾਤਾਰ ਨਜ਼ਰ ਰੱਖੀ ਗਈ। ਛੇ ਮਹੀਨੇ ਤੱਕ ਵੀ ਉਨ੍ਹਾਂ ਦੀ ਮਨੋਸਥਿਤੀ ਬਿਹਤਰ ਹਾਲਤ ਵਿੱਚ ਰਹੀ। ਇਸ ਤੋਂ ਸਪਸ਼ਟ ਹੋ ਗਿਆ ਕਿ ਇਸ ਥੈਰੇਪੀ ਦੀ ਮਦਦ ਨਾਲ਼ ਅਜਿਹੀ ਮਾਨਸਿਕ ਸਿਹਤ ਨੂੰ ਠੀਕ ਕੀਤਾ ਜਾ ਸਕਦਾ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਖੋਜ ਨਿਗਰਾਨ, ਖੋਜਾਰਥੀ ਅਤੇ ਮਨੋਵਿਗਿਆਨ ਵਿਭਾਗ ਨੂੰ ਇਸ ਖੋਜ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਹਰੇਕ ਮਨੁੱਖ ਦੀ ਜਿ਼ੰਦਗੀ ਗੁੰਝਲ਼ਦਾਰ ਹੋ ਗਈ ਹੈ ਅਤੇ ਮਾਨਸਿਕ ਸਿਹਤ ਉਪਰ ਬੁਰੇ ਅਸਰ ਪੈ ਰਹੇ ਹਨ ਤਾਂ ਹਰੇਕ ਸਮਾਜ ਅਤੇ ਵਰਗ ਵਿੱਚ ਹੀ ਬਹੁਤ ਸਾਰੇ ਅਜਿਹੇ ਜੀਅ ਹਨ ਜਿਨ੍ਹਾਂ ਨੂੰ ਅਜਿਹੇ ਖਿ਼ਆਲਾਂ ਦੀ ਆਮਦ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅਜਿਹੀ ਖੋਜ ਦਾ ਸਾਹਮਣੇ ਆਉਣਾ ਇੱਕ ਚੰਗੀ ਗੱਲ ਹੈ ਜੋ ਯੂਨੀਵਰਸਿਟੀ ਦੀ ਸਮਾਜ ਪ੍ਰਤੀ ਜਿ਼ੰਮੇਵਾਰੀ ਅਤੇ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।
Punjab Bani 20 August,2023
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ • ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ • ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ • ਹਰ ਪ੍ਰੋਜੈਕਟ ਨੂੰ ਨੇਕ ਨੀਅਤ ਤੇ ਇਮਾਨਦਾਰ ਸੋਚ ਨਾਲ ਚੜ੍ਹਾਇਆ ਜਾਵੇਗਾ ਨੇਪਰੇ : ਅਮਨ ਅਰੋੜਾ ਰਿਟੇਲ ਸਬਜ਼ੀ ਮੰਡੀ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੇ ਟਰੈਫਿਕ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 20 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਰਿਟੇਲ ਸਬਜ਼ੀ ਮੰਡੀ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਟੇਲ ਸਬਜ਼ੀ ਮੰਡੀ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਮਹਿਜ਼ 8 ਮਹੀਨਿਆਂ ਵਿੱਚ ਇਸ ਨੂੰ ਸਾਕਾਰ ਕਰਨ ਨਾਲ ਪਹਿਲੇ ਪੜਾਅ ਵਜੋਂ ਸੁਨਾਮ ਸ਼ਹਿਰ ਦੇ ਅਜਿਹੇ ਸੈਂਕੜੇ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਮਾਤਾ ਮੋਦੀ ਚੌਂਕ ਤੋਂ ਸ਼ਿਵ ਨਿਕੇਤਨ ਚੌਂਕ ਤੱਕ ਸੜਕਾਂ ਦੇ ਕਿਨਾਰਿਆਂ ਉਤੇ ਘੰਟਿਆਂਬੱਧੀ ਖੜ੍ਹ ਕੇ ਆਪਣਾ ਰੋਜ਼ਗਾਰ ਚਲਾਉਣ ਨੂੰ ਮਜ਼ਬੂਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਰਾਣੀ ਸਬਜ਼ੀ ਮੰਡੀ ਵਿੱਚ ਲੋਕਾਂ ਅਤੇ ਫੜੀ ਰੇਹੜੀ ਵਾਲਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਕਦੇ ਸਾਰ ਨਹੀਂ ਲਈ ਸੀ ਜਿਸ ਕਾਰਨ ਇਹ ਥਾਂ ਕਈ ਸਾਲ ਵੀਰਾਨ ਤੇ ਉਜਾੜ ਬਣੀ ਰਹੀ ਪਰ ਹੁਣ ਵਿਉਂਤਬੱਧ ਢੰਗ ਨਾਲ ਇਸ ਮੰਡੀ ਨੂੰ ਸ਼ਾਨਦਾਰ ਰਿਟੇਲ ਸਬਜ਼ੀ ਮੰਡੀ ਵਿੱਚ ਤਬਦੀਲ ਕਰਦਿਆਂ ਇਥੇ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ਾਲ ਸਮਰੱਥਾ ਵਾਲੀ ਪਾਰਕਿੰਗ, ਵਾਸ਼ਰੂਮ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਫੜਾਂ ਉਤੇ ਸ਼ੈਡ ਪਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ 116 ਰੇਹੜੀ ਫੜੀ ਵਾਲਿਆਂ ਨੂੰ ਅਲਾਟਮੈਂਟ ਪੱਤਰਾਂ ਦੀ ਵੰਡ ਵੀ ਕੀਤੀ। ਕੈਬਨਿਟ ਮੰਤਰੀ ਨੇ ਅਲਾਟਮੈਂਟ ਪੱਤਰ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 160 ਫੜਾਂ ਦਾ ਨਿਰਮਾਣ ਕਰਵਾ ਕੇ ਪੂਰੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਇਹ ਅਲਾਟਮੈਂਟ ਕੀਤੀ ਗਈ ਹੈ ਤਾਂ ਰੇਹੜੀ ਫੜੀ ਚਾਲਕਾਂ ਦੇ ਆਦਰ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਸਮੇਤ ਵੱਡੀ ਗਿਣਤੀ ਅਜਿਹੀਆਂ ਸੁਵਿਧਾਵਾਂ ਤੇ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੇ ਲੋਕ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦੇ ਨਵੀਨੀਕਰਨ ਉਤੇ 3 ਕਰੋੜ 28 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਕਾਰਜ 99 ਫੀਸਦੀ ਪੂਰਾ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਲਈ ਸਰਕਾਰੀ ਆਈ.ਟੀ.ਆਈ ਵਿਖੇ ਹੀ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ 1 ਕਰੋੜ 87 ਲੱਖ, ਸੁਨਾਮ ਤੇ ਈਲਵਾਲ ਵਿਖੇ ਬਿਜਲੀ ਗਰਿੱਡਾਂ ਦਾ ਨਿਰਮਾਣ, ਰੇਲਵੇ ਦੇ ਦੋਵੇਂ ਪਾਸੇ ਇੰਦਰਾ ਬਸਤੀ ਤੇ ਬਹੁ ਗਿਣਤੀ ਸ਼ਹਿਰ ਵਾਸੀਆਂ ਨੂੰ ਫਾਇਦਾ ਦੇਣ ਲਈ ਤੰਗ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ, 62 ਲੱਖ ਦੀ ਲਾਗਤ ਨਾਲ ਨੇਚਰ ਪਾਰਕ ਸਮੇਤ ਅਨੇਕਾਂ ਅਜਿਹੇ ਪ੍ਰੋਜੈਕਟ ਹਨ ਜੋ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿਖੇ 2 ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਅਤੇ 2 ਸਕੂਲ ਆਫ਼ ਐਮੀਨੈਂਸ ਬਣਨ ਨਾਲ ਵੀ ਇਸ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਲਈ ਅਲਾਟ ਹੋਏ ਇੱਕ ਫੜ ਤੋਂ ਸਬਜ਼ੀ ਦੀ ਖਰੀਦ ਵੀ ਕੀਤੀ। ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਆਗੂ ਹੰਘੀ ਖਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲੇ ਸਰਕਾਰ ਦੀ ਪਹਿਲ ਤੋਂ ਖੁਸ਼ ਹਨ ਅਤੇ ਇਸ ਨਾਲ ਯਕੀਨੀ ਤੌਰ ਤੇ ਬਜ਼ਾਰ ਵਿੱਚ ਟਰੈਫਿਕ ਸਮੱਸਿਆ ਤੇ ਆਵਾਰਾ ਪਸ਼ੂਆਂ ਤੋਂ ਰਾਹਤ ਮਿਲੇਗੀ।ਸਮੂਹ ਮਾਰਕੀਟ ਦੁਕਾਨਦਾਰਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਾਕਾਰ ਰੂਪ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਆਸ਼ਾ ਬਜਾਜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।
Punjab Bani 20 August,2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 20 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ। ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਦੇਖਣਾ ਚਾਹੁੰਦਾ ਅਤੇ ਮੇਰੇ ਮਲੋਟ ਪਰਿਵਾਰ ਵਾਲੇ ਆਉਣ ਵਾਲੇ ਸਮੇਂ ਵਿੱਚ ਹਰ ਖੇਤਰ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁੱਝ ਟੈਕਨੀਕਲ ਮੁਸ਼ਕਿਲਾਂ ਕਾਰਨ ਕੁੱਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ। ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ , ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।
Punjab Bani 20 August,2023
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ।ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Punjab Bani 20 August,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨਾਲ ਉਨ੍ਹਾਂ ਦੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਲਾਂਕਣ ਸਬੰਧੀ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਾਲਾਬਾਦ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਵਿਚਕਾਰ ਜਲਾਲਾਬਾਦ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ, ਰਹਿੰਦ ਖੂਹੰਦ ਪ੍ਰਬੰਧਨ, ਸੈਨੀਟੇਸ਼ਨ ਅਤੇ ਨਾਗਰਿਕ ਸਹੂਲਤਾਂ ਵਰਗੇ ਨਾਜ਼ੁਕ ਪਹਿਲੂਆਂ 'ਤੇ ਬੜੀ ਗਹਿਰਾਈ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੁੱਚੇ ਸ਼ਹਿਰੀ ਲੈਂਡਸਕੇਪ ਨੂੰ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗੀ ਪਹਿਲਕਦਮੀ ਬਿਹਤਰ ਸ਼ਹਿਰੀ ਜੀਵਨ ਹਾਲਾਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮੱਰਪਣ ਨੂੰ ਦਰਸਾਉਂਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਵਿੱਚ ਚਲ ਰਹੇ ਅਤੇ ਨਵੇਂ ਉਲੀਕੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਵਿਕਾਸ ਕਾਰਜ ਵਧੀਆ ਗੁਣਵੱਤਾ ਭਰਪੂਰ ਹੋਣ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਹੋਰ ਹਾਜ਼ਰ ਸਨ।
Punjab Bani 20 August,2023
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ ਚੰਡੀਗੜ੍ਹ/ਗਿੱਦੜਬਾਹਾ, 20 ਅਗਸਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।
Punjab Bani 20 August,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ -ਕਿਹਾ ਹੜ੍ਹਾਂ ਨਾਲ ਨੁਕਸਾਨੇ ਬੁਨਿਆਦੀ ਢਾਂਚੇ ਦੀ ਜਲਦ ਮੁੜ ਉਸਾਰੀ ਲਈ ਭਗਵੰਤ ਮਾਨ ਸਰਕਾਰ ਵਚਨਬੱਧ -ਅਬਲੋਵਾਲ ਡੇਅਰੀ ਪ੍ਰਾਜੈਕਟ ਬਾਰੇ ਡੇਅਰੀ ਮਾਲਕਾਂ ਨਾਲ ਹਾਂਪੱਖੀ ਮਾਹੌਲ 'ਚ ਹੋਈ ਉਸਾਰੂ ਬੈਠਕ ਪਟਿਆਲਾ, 20 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਸ਼ਲਾਘਾਯੋਗ ਕੰਮ ਲਈ ਸਮੂਹ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾਈ ਸਰਕਾਰ ਹੜ੍ਹਾਂ ਤੋਂ ਬਾਅਦ ਪ੍ਰਭਾਵਤ ਲੋਕਾਂ ਨੂੰ ਮੁਆਵਜਾ ਦੇਣ ਸਮੇਤ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਜਲਦ ਮੁੜ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣ ਕੀਤੇ ਜਾਣ ਵਾਲੇ ਕੰਮਾਂ ਲਈ ਰਣਨੀਤੀ ਦਾ ਜਾਇਜ਼ਾ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸਮੁੱਚਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਦਿਨ ਰਾਤ ਲੱਗਿਆ ਹੋਇਆ ਹੈ। ਸਿਹਤ ਮੰਤਰੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਡੇਅਰੀ ਮਾਲਕਾਂ ਸਮੇਤ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪ੍ਰਾਜੈਕਟ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ ਤੇ ਬਿਜਲੀ ਦੀਆਂ ਹਾਈ ਟੈਨਸ਼ਨ ਤਾਰਾਂ ਆਦਿ ਬਾਰੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਕੇ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿਖੇ ਤਬਦੀਲ ਕਰਨ ਲਈ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਉਨ੍ਹਾਂ ਨੇ ਡੇਅਰੀ ਮਾਲਕਾਂ ਦੀ ਜਥੇਬੰਦੀ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਇਨ੍ਹਾਂ ਦੇ ਸਹਿਯੋਗ ਨਾਲ ਹੁਣ ਇਹ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਹੋ ਜਾਵੇਗਾ। ਡਾ. ਬਲਬੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਪਟਿਆਲਾ ਦਿਹਾਤੀ ਹਲਕੇ ਅੰਦਰ ਬਕਾਇਆ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੇ ਜਾਣ। ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ ਤੇ ਤਰਸੇਮ ਚੰਦ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 20 August,2023
ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ
ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ। ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ। ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।
Punjab Bani 18 August,2023
ਕੌਮਾਂਤਰੀ ਖੋਜਕਾਰ ਡਾ. ਸ਼ੁਭਚਿੰਤਕ ਪੰਜ ਸਾਲ ਲਈ ਪੰਜਾਬੀ ਯੂਨੀਵਰਸਿਟੀ ਆਏ
ਕੌਮਾਂਤਰੀ ਖੋਜਕਾਰ ਡਾ. ਸ਼ੁਭਚਿੰਤਕ ਪੰਜ ਸਾਲ ਲਈ ਪੰਜਾਬੀ ਯੂਨੀਵਰਸਿਟੀ ਆਏ -ਭੌਤਿਕ ਵਿਗਿਆਨ ਵਿਭਾਗ ਵਿਖੇ ਰਾਮਾਨੁਜਨ ਫ਼ੈਲੋਸਿ਼ਪ ਤਹਿਤ ਕੀਤਾ ਜੁਆਇਨ -ਵਿਦੇਸ਼ਾਂ ਵਿੱਚ ਖੋਜ ਕਰ ਰਹੇ ਭਾਰਤੀ ਮੂਲ ਦੇ ਵਿਗਿਆਨੀਆਂ ਨੂੰ ਦੇਸ ਵਾਪਸੀ ਲਈ ਮਿਲਦੀ ਹੈ ਰਾਮਾਨੁਜਨ ਫ਼ੈਲੋਸਿ਼ਪ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਭੌਤਿਕ ਵਿਗਿਆਨ ਵਿਭਾਗ ਵਿਖੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਵੱਲੋਂ ਪ੍ਰਦਾਨ ਕੀਤੀ ਗਈ ਵੱਕਾਰੀ ਰਾਮਾਨੁਜਨ ਫੈਲੋਸਿ਼ਪ ਉੱਤੇ ਡਾ. ਸ਼ੁਭਚਿੰਤਕ ਨੇ ਜੁਆਇਨ ਕਰ ਲਿਆ ਹੈ। ਜਿ਼ਕਰਯੋਗ ਹੈ ਕਿ ਇਹ ਵਿਸ਼ੇਸ਼ ਫੈਲੋਸਿ਼ਪ ਉਨ੍ਹਾਂ ਭਾਰਤੀ ਮੂਲ ਦੇ ਪ੍ਰਤਿਭਾਵਾਨ ਵਿਗਿਆਨੀਆਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਜੋ ਵਿਦੇਸ਼ ਵਿੱਚ ਖੋਜ ਕਾਰਜ ਕਰਨ ਤੋਂ ਬਾਅਦ ਵਾਪਸ ਭਾਰਤ ਪਰਤਣਾ ਚਾਹੁੰਦੇ ਹੋਣ। ਪਠਾਨਕੋਟ ਅਧਾਰਿਤ ਪੰਜਾਬੀ ਮੂਲ ਦੇ ਡਾ. ਸ਼ੁਭਚਿੰਤਕ ਆਈ. ਆਈ.ਟੀ. ਰੁੜਕੀ ਤੋਂ ਆਪਣੀ ਪੀ-ਐੱਚ.ਡੀ. ਕਰਨ ਉਪਰੰਤ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਅਗਲੇਰੀ ਖੋਜ ਕਰਨ ਲਈ ਯੂ. ਐੱਸ.ਏ. ਚਲੇ ਗਏ ਸਨ ਜਿੱਥੇ ਉਨ੍ਹਾਂ ਵਿਦੇਸ਼ੀ ਵਿਗਿਆਨੀਆਂ ਨਾਲ਼ ਮਿਲ ਕੇ ਕੰਮ ਕੀਤਾ। ਉਨ੍ਹਾਂ ਵੱਲੋਂ ਕੀਤੇ ਗਏ ਕੰਮ ਤੋਂ ਪ੍ਰਭਾਵਿਤ ਹੋ ਕੇ ਬੈਲਜੀਅਮ ਵਿਖੇ ਉਨ੍ਹਾਂ ਨੂੰ ਖੋਜ ਲਈ ਪੇਸ਼ਕਸ਼ ਹੋਈ ਤਾਂ ਉਹ ਬੈਲਜੀਅਮ ਵਿਖੇ ਚਲੇ ਗਏ ਸਨ। ਇਸ ਉਪਰੰਤ ਉਨ੍ਹਾਂ ਨੂੰ ਯੂਰਪੀ ਯੂਨੀਅਨ ਵੱਲੋਂ ਪ੍ਰਦਾਨ ਕੀਤੀ ਜਾਂਦੀ ਮੇਅਰੀ ਕੁਇਰੀ ਫੈਲੋਸਿ਼ਪ ਵੀ ਪ੍ਰਾਪਤ ਹੋਈ ਜੋ ਕਿ ਵਿਗਿਆਨ ਦੇ ਖੇਤਰ ਦੀ ਬਹੁਤ ਹੀ ਵੱਕਾਰੀ ਫੈਲੋਸਿ਼ਪ ਹੈ। ਡਾ. ਸ਼ੁਭਚਿੰਤਕ ਨੇ ਦੱਸਿਆ ਕਿ ਵਿਦੇਸ਼ ਵਿੱਚ ਲੰਬਾ ਸਮਾਂ ਕੰਮ ਕਰਨ ਉਪਰੰਤ ਉਹ ਹੁਣ ਭਾਰਤ ਪਰਤੇ ਹਨ ਤਾਂ ਉਨ੍ਹਾਂ ਇੱਥੇ ਰਾਮਾਨੁਜਨ ਫੈਲੋਸਿ਼ਪ ਤਹਿਤ ਕੰਮ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਨਿਊਕਲੀਅਰ ਭੌਤਿਕ ਵਿਗਿਆਨ ਅਤੇ ਰੇਡੀਏਸ਼ਨ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਚੰਗਾ ਕੰਮ ਹੋਣ ਕਾਰਨ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਇਸ ਕਾਰਜ ਹਿਤ ਆਪਣੇ ਲਈ ਇੱਕ ਮੰਚ ਵਜੋਂ ਚੁਣਿਆ ਹੈ। ਜ਼ਿਕਰਯੋਗ ਹੈ ਕਿ ਪ੍ਰਸਿੱਧ ਭਾਰਤੀ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਨੁਜਨ ਦੇ ਨਾਮ ਨਾਲ ਜੁੜੀ ਇਹ ਫੈਲੋਸਿ਼ਪ ਪੰਜ ਸਾਲ ਲਈ ਹੈ। ਇਸ ਫੈਲੋਸਿ਼ਪ ਲਈ ਇੱਕ ਕਰੋੜ 19 ਲੱਖ ਰੁਪਏ ਦੀ ਰਾਸ਼ੀ ਭਾਰਤ ਸਰਕਾਰ ਦੇ ਸੰਬੰਧਤ ਵਿਭਾਗ ਵੱਲੋਂ ਜਾਰੀ ਕੀਤੀ ਜਾਣੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਸੰਬੰਧੀ ਖੁਸ਼ੀ ਜ਼ਾਹਿਰ ਕਰਦਿਆਂ ਡਾ. ਸ਼ੁਭਚਿੰਤਕ ਨੂੰ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਨੂੰ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਇੱਕ ਚੰਗਾ ਮੌਕਾ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸ਼ੁਭਚਿੰਤਕ ਦੀ ਆਮਦ ਨਾਲ਼ ਵਿਭਾਗ ਦੇ ਅਕਾਦਮਿਕ ਮਾਹੌਲ ਵਿੱਚ ਹੋਰ ਬਿਹਤਰੀ ਅਤੇ ਮਿਆਰ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਅਨੂਪ ਠਾਕੁਰ ਵੱਲੋਂ ਡਾ. ਸ਼ੁਭਚਿੰਤਕ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਮਾਣੂ ਭੌਤਿਕ ਵਿਗਿਆਨ ਨੂੰ ਅੱਗੇ ਵਧਾਉਣ ਲਈ ਡਾ. ਸ਼ੁਭਚਿੰਤਕ ਦੀ ਮਿਸਾਲੀ ਸਮਰਥਾ ਅਤੇ ਸਮਰਪਣ ਬਿਨਾਂ ਸ਼ੱਕ ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਖੋਜ ਯਤਨਾਂ ਨੂੰ ਸਫਲ ਬਣਾਉਣਗੇ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਗੇ।
Punjab Bani 18 August,2023
ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ
ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ NHAI ਦੀ ਇੱਕ ਵਿਸ਼ੇਸ਼ ਕੇਂਦਰੀ ਟੀਮ ਨੂੰ ਵੀ ਲੈਕੇ ਗਏ ਨਾਲ ਕਿਸਾਨਾਂ ਦੀ ਭਲਾਈ ਸਾਡੀ ਪਹਿਲੀ ਤਰਜੀਹ: ਪ੍ਰਨੀਤ ਕੌਰ ਪਟਿਆਲਾ, 18 ਅਗਸਤ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ। ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ ਇੱਕ ਮਹੀਨੇ ਤੋਂ ਰਸੋਲੀ ਰੋਡ, ਸ਼ੁਤਰਾਣਾ ਵਿਖੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਸ਼ੁਤਰਾਣਾ ਦੇ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜੰਮੂ ਕਟੜਾ ਨੈਸ਼ਨਲ ਹਾਈਵੇ ਜੋ ਕਿ ਫਗੋਪੱਤੀ, ਡੇਰਾ ਗੋਬਿੰਦਪੁਰਾ, ਰਸੌਲੀ, ਮਟੌਲੀ ਆਦਿ ਦੇ ਪਿੰਡਾਂ ਵਿੱਚੋਂ ਦੀ ਲੰਘਦਾ ਹੈ, ਦੇ ਨਿਰਮਾਣ ਵਿਰੁੱਧ ਧਰਨਾ ਦੇ ਰਹੇ ਹਨ ਜਿਸ ਨੇ ਪਿਛਲੇ ਮਹੀਨੇ ਤਬਾਹੀ ਮਚਾ ਦਿੱਤੀ ਸੀ ਕਿਉਂਕਿ ਇਸ ਨੇ ਖੇਤਰ ਵਿੱਚ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨੂੰ ਰੋਕ ਦਿੱਤਾ ਅਤੇ ਖੇਤਾਂ ਨੂੰ ਤਬਾਹ ਕਰ ਦਿੱਤਾ ਸੀ।" ਉਨ੍ਹਾਂ ਅੱਗੇ ਦੱਸਿਆ, "ਇਲਾਕੇ ਦੇ ਕਿਸਾਨਾਂ ਦੀ ਮੰਗ ਹੈ ਕਿ ਜੰਮੂ ਕਟੜਾ ਨੈਸ਼ਨਲ ਹਾਈਵੇਅ ਰੋਡ ਬੁਰਜੀ ਨੰਬਰ 141 ਤੋਂ 145 ਤੱਕ ਖੰਭਿਆਂ 'ਤੇ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਪਾਣੀ ਇਨ੍ਹਾਂ ਵਿੱਚੋਂ ਲੰਘ ਸਕੇ।" ਪਟਿਆਲਾ ਦੇ ਸੰਸਦ ਮੈਂਬਰ ਨੇ ਦੱਸਿਆ, "ਮੈਂ ਸੰਸਦ ਸੈਸ਼ਨ ਦੌਰਾਨ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਕੋਲ ਉਨ੍ਹਾਂ ਦੀਆਂ ਮੰਗਾਂ ਉਠਾਈਆਂ ਸਨ ਅਤੇ ਉਨ੍ਹਾਂ ਨੇ ਮੈਨੂੰ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਮੰਗਲਵਾਰ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਮੈਂ ਇੱਕ ਵਾਰ ਫਿਰ ਇਹ ਮੁੱਦਾ ਮੰਤਰਾਲੇ ਕੋਲ ਉਠਾਇਆ ਸੀ ਅਤੇ ਅੱਜ ਉਨ੍ਹਾਂ ਨੇ ਇੰਜੀਨੀਅਰਾਂ ਦੀ ਇੱਕ ਵਿਸ਼ੇਸ਼ ਟੀਮ ਨੂੰ ਜ਼ਮੀਨੀ ਤੌਰ 'ਤੇ ਸਾਈਟ ਦਾ ਦੌਰਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਭੇਜਿਆ ਹੈ।" ਪ੍ਰਨੀਤ ਕੌਰ ਨੇ ਅੱਗੇ ਕਿਹਾ, “ਐਨ.ਐਚ.ਏ.ਆਈ ਦੀ ਟੀਮ ਨੇ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੜਕ ਦੀ ਯੋਜਨਾ ਨੂੰ ਨਵਾਂ ਰੂਪ ਦੇ ਰਹੇ ਹਨ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਦੀ ਕੋਈ ਹੋਰ ਘਟਨਾ ਨਾ ਵਾਪਰੇ। ਮੈਨੂੰ ਉਮੀਦ ਹੈ ਕਿ NHAI ਜਲਦੀ ਤੋਂ ਜਲਦੀ ਮੁੱਦਿਆਂ ਨੂੰ ਹੱਲ ਕਰੇਗਾ ਤਾਂ ਜੋ ਇਨ੍ਹਾਂ ਪਿੰਡਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾ ਸਕੇ। ਮੈਂ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਨ੍ਹਾਂ ਦੇ ਮੁੱਦੇ ਹੱਲ ਕਰਵਾਉਣ ਲਈ ਅੱਗੇ ਵੀ ਮਿਹਨਤ ਕਰਦੀ ਰਹਾਂਗੀ।"
Punjab Bani 18 August,2023
ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ
ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ -ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਦੀ ਯੋਜਨਾ ਤਿਆਰ, ਨਵੀਂ ਅਤਿਆਧੁਨਿਕ ਐਮਰਜੈਂਸੀ 1 ਸਤੰਬਰ ਤੋਂ ਲੋਕਾਂ ਨੂੰ ਹੋਵੇਗੀ ਸਮਰਪਿਤ ਪਟਿਆਲਾ, 18 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਇੱਥੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਦਿੱਤੀ ਜਾ ਰਹੀ ਤਰਜੀਹ ਤਹਿਤ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਥੇ 1 ਸਤੰਬਰ ਤੋਂ ਨਵੀਂ ਤੇ ਅਤਿਆਧੁਨਿਕ ਐਮਰਜੈਂਸੀ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵਾਂ ਆਈ.ਸੀ.ਯੂ., ਟਰੌਮਾ ਥੀਏਟਰ ਸ਼ੁਰੂ ਕਰਨ ਸਮੇਤ ਨਵਜਨਮੇ ਬੱਚਿਆਂ ਲਈ ਨਿੱਕੂ ਤੇ ਪਿੱਕੂ ਸੈਂਟਰ ਵੀ ਮਰੀਜਾਂ ਦੀ ਸੇਵਾ ਕਰਨਗੇ। ਸਿਹਤ ਮੰਤਰੀ ਨੇ ਬਾਦਸ਼ਾਹਪੁਰ ਹਸਪਤਾਲ ਲਈ ਨਵੀਂ ਇਮਾਰਤ ਤੇ ਨਾਭਾ ਹਸਪਤਾਲ ਦੀ ਪੁਰਾਣੀ ਇਮਾਰਤ ਦੀ ਇਕਸਾਰ ਬ੍ਰਾਂਡਿੰਗ, ਪੇਟਿੰਗ, ਸਾਇਨੇਜ਼, ਓਟ ਸੈਂਟਰ ਤੇ ਲੈਬ ਦੀ ਮੁਰੰਮਤ ਕਰਕੇ ਅਲਟਰਾਮਾਡਰਨ ਤੇ ਨਵੀਂ ਦਿੱਖ ਪ੍ਰਦਾਨ ਕਰਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਮਾਤਾ ਕੌਸ਼ੱਲਿਆ ਹਸਪਤਾਲ ਸਮੇਤ ਪਾਰਕਿੰਗ ਅਤੇ ਸਿਵਲ ਸਰਜਨ ਪਟਿਆਲਾ ਲਈ ਨਵੇਂ ਦਫ਼ਤਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਨੇ ਸਬੰਧਤ ਐਸ.ਐਮ.ਓਜ਼, ਚੀਫ਼ ਆਰਕੀਟੈਕਟ, ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਤੇ ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ 'ਚ ਤੇਜੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ, ਡਾ. ਸੁਧੀਰ ਵਰਮਾ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਾ: ਬਲਬੀਰ ਸਿੰਘ ਨੇ ਖੇਤਰ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਲਈ ਠੋਸ ਯਤਨ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਮਰੀਜ਼ਾਂ ਦੀ ਦੇਖਭਾਲ ਦੀਆਂ ਸਹੂਲਤਾਂ ਦੇ ਆਧੁਨਿਕੀਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਓਪੀਡੀ ਤੇ ਐਮਰਜੈਂਸੀ ਸੈਕਸ਼ਨਾਂ ਦੇ ਨਾਲ-ਨਾਲ ਹਸਪਤਾਲ ਦੇ ਸੁੰਦਰੀਕਰਨ, ਵੇਟਿੰਗ ਏਰੀਆ, ਹੈਲਪ ਡੈਸਕ, ਪਾਰਕਿੰਗ ਸੁਵਿਧਾਵਾਂ ਅਤੇ ਸੋਲਰ ਪੈਨਲ ਆਦਿ ਦੇ ਕੰਮਾਂ 'ਚੇ ਤੇਜੀ ਲਿਆਂਦੀ ਜਾਵੇ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਵਧੀਆ ਸਿਹਤ ਸੰਭਾਲ ਅਨੁਭਵ ਪ੍ਰਦਾਨ ਕਰਨ ਲਈ ਹਸਪਤਾਲਾਂ 'ਚ ਮਰੀਜਾਂ ਪੱਖੀ ਸਿਹਤ ਸਹੂਲਤਾਂ ਜਿਵੇਂ ਕਿ ਮਾਡਿਊਲਰ ਅਪਰੇਸ਼ਨ ਥੀਏਟਰ, ਸੀਵਰੇਜ ਸਿਸਟਮ ਅਤੇ ਸੈਨੀਟੇਸ਼ਨ ਨੂੰ ਅਪਗ੍ਰੇਡ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਤੋਟ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਪੜਾਅ ਤਹਿਤ ਚਾਰ ਸਰਕਾਰੀ ਹਸਪਤਾਲਾਂ: ਪਟਿਆਲਾ, ਫਰੀਦਕੋਟ, ਸੰਗਰੂਰ ਅਤੇ ਧੂਰੀ ਹਸਪਤਾਲਾਂ ਵਿਖੇ ਮਰੀਜ਼-ਅਨੁਕੂਲ ਮਾਹੌਲ ਸਿਰਜਣ ਲਈ ਸੁਹਜਾਤਮਕ ਸੁਧਾਰਾਂ ਅਤੇ ਬ੍ਰਾਂਡਿੰਗ ਸਮੇਤ ਇੱਕ ਵਿਆਪਕ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਇਸ ਮੌਕੇ ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਡਾ: ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ.ਰਮਿੰਦਰ ਕੌਰ, ਡਾ. ਜਤਿੰਦਰ ਕਾਂਸਲ, ਡੀ.ਐਮ.ਸੀ. ਡਾ. ਜਸਵਿੰਦਰ ਸਿੰਘ, ਡਾ. ਸੁਮੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 18 August,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਖੁਦ ਮੈਦਾਨ 'ਚ ਉਤਰੇ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਖੁਦ ਮੈਦਾਨ 'ਚ ਉਤਰੇ -ਪਟਿਆਲਾ 'ਚ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਸਿਹਤ ਮੰਤਰੀ ਨੇ ਕੀਤੀ ਅਗਵਾਈ -ਕਿਹਾ, ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ -ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤੇ 'ਚ ਹਰੇਕ ਸ਼ੁੱਕਰਵਾਰ ਖਾਲੀ ਕਰਕੇ ਡੇਂਗੂ ਵਰਗੀ ਬਿਮਾਰੀ ਤੋਂ ਕੀਤਾ ਜਾ ਸਕਦੈ ਬਚਾਅ : ਡਾ. ਬਲਬੀਰ ਸਿੰਘ ਪਟਿਆਲਾ, 18 ਅਗਸਤ: ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਪਟਿਆਲਾ ਸ਼ਹਿਰ ਦੇ ਹੀਰਾ ਬਾਗ ਖੇਤਰ ਵਿਚ ਡੇਂਗੂ ਮੱਛਰ ਦੇ ਲਾਰਵੇ ਦੀਆਂ ਜਾਂਚ ਟੀਮ ਦੀ ਅਗਵਾਈ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਡੇਂਗੂ ਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਹੀਰਾ ਬਾਗ ਖੇਤਰ ਵਿੱਚ ਫੈਕਟਰੀ, ਘਰਾਂ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰ, ਫੁੱਲਾਂ ਦੇ ਗਮਲੇ, ਪਾਰਕਾਂ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 1300 ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਡਾ. ਬਲਬੀਰ ਸਿੰਘ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਮੁਹੱਲਿਆਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। ਇਸ ਮੌਕੇ ਡਾ. ਜਤਿੰਦਰ ਕਾਂਸਲ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 36 ਹਜ਼ਾਰ 490 ਘਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ 510 ਘਰਾਂ ਵਿੱਚ ਲਾਰਵਾਂ ਪਾਇਆ ਗਿਆ ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 111 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ।
Punjab Bani 18 August,2023
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਵਿਦਿਆਰਥੀਆਂ ਵਿਚ ਉਦਮੀ ਬਨਣ ਦੀ ਚੇਟਕ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਬਿਜ਼ਨਸ ਬਲਾਸਟਰ ਪ੍ਰੋਗਰਾਮ ਚੰਡੀਗੜ੍ਹ, 18 ਅਗਸਤ: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਅੱਜ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਇੱਕ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਸ਼ਨ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਲਾਹਕਾਰ, ਫੈਸੀਲੀਟੇਟਰ ਅਤੇ ਕੋਚ ਵਜੋਂ ਸਮਰੱਥ ਬਣਾਉਣਾ ਸੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਮਹੱਤਤਾ ਅਤੇ ਉਦੇਸ਼ਾਂ ਨੂੰ ਸਮਝਣ ਵਿੱਚ ਬਿਹਤਰ ਸੇਧ ਦੇ ਸਕਣ। ਇਸ ਨਵੇਕਲੀ ਪਹਿਲਕਦਮੀ ਦਾ ਮੁੱਖ ਮੰਤਵ 11ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵਿਹਾਰਕ ਸਿੱਖਿਆ(ਪ੍ਰੈਕਟੀਕਲ ਲਰਨਿੰਗ) ਦੇ ਤਰੀਕਿਆਂ ਰਾਹੀਂ ਇੱਕ ਉੱਦਮੀ ਮਾਨਸਿਕਤਾ ਦਾ ਸੰਚਾਰ ਕਰਨਾ ਹੈ ਤਾਂ ਜੋ ਉਹਨਾਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ 21ਵੀਂ ਸਦੀ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਜ਼ਰੂਰੀ ਹੁਨਰ ਜਿਵੇਂ ਕਿ ਜੋਖਮ ਅਤੇ ਫੈਸਲੇ ਲੈਣ ਦੀ ਪ੍ਰਵਿਰਤੀ ਦਾ ਸੰਚਾਰ, ਅਧਿਆਪਕਾਂ ਅਤੇ ਉਦਯੋਗ ਮਾਹਿਰਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਆਪਣੇ ਵਿਹਾਰਕ ਬਿਜ਼ਨਜ਼ ਆਈਡੀਆਜ਼ ਵਿਕਸਿਤ ਕਰਨ ਦੇ ਯੋਗ ਬਣਾਉਣਾ , ਸੀਡ ਫੰਡਿੰਗ ਆਦਿ ਹੈ। ਇਸ ਆਨਲਾਈਨ ਓਰੀਐਂਟੇਸ਼ਨ ਵਿੱਚ ਪੰਜਾਬ ਭਰ ਦੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੇਖੀ ਗਈ, ਜਿਸ ਵਿੱਚ 2000 ਤੋਂ ਵੱਧ ਸਕੂਲਾਂ ਦੇ ਲਗਭਗ 8500 ਵਿਅਕਤੀ ਯੂਟਿਊਬ ਲਾਈਵ ਸਟਰੀਮਿੰਗ ਰਾਹੀਂ ਸੈਸ਼ਨ ਵਿੱਚ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਕਿਹਾ ਕਿ ਸੈਸ਼ਨ ਵਿੱਚ ਬਿਜ਼ਨਸ ਬਲਾਸਟਰਜ਼ 2022-23 ਦੇ ਪਾਇਲਟ ਪ੍ਰੋਗਰਾਮ ਦੀ ਸੰਖੇਪ ਜਾਣਕਾਰੀ, ਬਿਜ਼ਨਸ ਬਲਾਸਟਰਜ਼ 2023-24 ਪਾਇਲਟ ਪ੍ਰੋਗਰਾਮ ਲਈ ਰੂਪਰੇਖਾ ਸਬੰਧੀ ਜਾਣਕਾਰੀ ਅਤੇ ਪ੍ਰੋਗਰਾਮ ਦੇ ਉਦੇਸ਼ਾਂ, ਵਿਸ਼ੇਸ਼ਤਾਵਾਂ, ਸਕੇਲ, ਮਿਆਦ ਅਤੇ ਮਹੱਤਤਾ ਵਰਗੇ ਵੱਖ-ਵੱਖ ਵਿਸ਼ਿਆਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ । ਸੈਸ਼ਨ ਵਿੱਚ ਸਫਲ ਪਾਇਲਟ ਪ੍ਰੋਗਰਾਮ ਤੋਂ ਪ੍ਰਾਪਤ ਜਾਣਕਾਰੀ ਅਤੇ ਸਿੱਖਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 220 ਮਾਸਟਰ ਟਰੇਨਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਲਗਭਗ 8500 ਅਧਿਆਪਕਾਂ ਨੂੰ ਆਫਲਾਈਨ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਅਧਿਆਪਕਾਂ ਨੂੰ 11ਵੀਂ ਜਮਾਤ ਦੇ ਲਗਭਗ ਦੋ ਲੱਖ ਵਿਦਿਆਰਥੀਆਂ ਲਈ ਕਲਾਸਰੂਮ ਦੀਆਂ ਗਤੀਵਿਧੀਆਂ ਚਲਾਉਣ ਦੇ ਮੱਦੇਨਜ਼ਰ ਲੋੜੀਂਦੇ ਹੁਨਰਾਂ ਨਾਲ ਲੈਸ ਕਰੇਗੀ, ਜਿਸ ਨਾਲ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪ੍ਰੋਜੈਕਟ ਨੂੰ ਨਿਰਵਿਘਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਉੱਦਮੀ ਸਫ਼ਰ ਨੂੰ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਯੋਗਤਾ ’ਤੇ ਭਰੋਸਾ ਪ੍ਰਗਟਾਇਆ, ਜਿਸ ਨਾਲ ਉਨ੍ਹਾਂ ਵਿੱਚ ਨਵੀਨਤਾ, ਅਨੁਕੂਲਤਾ ਅਤੇ ਲਗਨ ਵਰਗੀਆਂ ਕਦਰਾਂ-ਕੀਮਤਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਆਲਮੀ ਪੱਧਰ ’ਤੇ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ।
Punjab Bani 18 August,2023
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਸੰਕਟ ਦੀ ਇਸ ਘੜੀ ਵਿਚ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੁਸ਼ਿਆਰਪੁਰ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ। ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ 'ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਬੀਰ ਸਿੰਘ ਰਾਜਾ, ਕਰਮਬੀਰ ਸਿੰਘ ਘੁੰਮਣ ਅਤੇ ਡਾ. ਰਵਜੋਤ ਸਿੰਘ ਵੀ ਹਾਜ਼ਰ ਸਨ।
Punjab Bani 18 August,2023
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ। ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।
Punjab Bani 17 August,2023
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ
ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ • ਸੂਬਾ ਸਰਕਾਰ ਵੱਲੋਂ ਸਭ ਤੋਂ ਸਸਤੀ ਸੌਰ ਊਰਜਾ ਲਈ ਐਸ.ਜੇ.ਵੀ.ਐਨ. ਨਾਲ ਵੱਡਾ ਸਮਝੌਤਾ • ਸੂਬੇ ਦੇ ਲੋਕਾਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੇ ਮੰਤਵ ਨਾਲ ਕੀਤੀ ਇਤਿਹਾਸਕ ਪਹਿਲਕਦਮੀ • ਵੱਧ ਦਰਾਂ ਉਤੇ ਬਿਜਲੀ ਖਰੀਦਣ ਲਈ ਸਮਝੌਤੇ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ • ਅਗਲੇ 25 ਸਾਲਾਂ ਲਈ ਬਿਨਾਂ ਕਿਸੇ ਵਾਧੇ ਤੋਂ ਬਿਜਲੀ ਖ਼ਰੀਦ ਦਰਾਂ ਨਿਰਧਾਰਤ ਕਰ ਕੇ 431 ਕਰੋੜ ਰੁਪਏ ਬਚਾਏ ਚੰਡੀਗੜ੍ਹ, 17 ਅਗਸਤ: ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਟਰੋਲ ਵਾਲੀ ਤੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ.) ਉਤੇ ਦਸਤਖ਼ਤ ਕੀਤੇ। ਇਸ ਸਮਝੌਤੇ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੁੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸ.ਸੀ.ਐਮ.) ਲਾਗੂ ਕੀਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬੱਚਤ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਲਈ ਇਨ੍ਹਾਂ ਸਮਝੌਤਿਆਂ ਜ਼ਰੀਏ ਲੋਕਾਂ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੁੰਦੀ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਿਜਲੀ ਖ਼ਰੀਦ ਲਈ ਕੋਈ ਵੀ ਸਮਝੌਤਾ ਸੱਤ ਰੁਪਏ ਪ੍ਰਤੀ ਯੂਨਿਟ ਤੋਂ ਘੱਟ ਨਹੀਂ ਕੀਤਾ ਗਿਆ, ਜਦੋਂ ਕਿ ਹੁਣ ਬਹੁਤ ਘੱਟ ਕੀਮਤ ਉਤੇ ਬਿਜਲੀ ਖ਼ਰੀਦ ਲਈ ਸਮਝੌਤਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਸੂਬੇ ਨੂੰ ਵੱਡਾ ਫਾਇਦਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੈਂਕਿੰਗ ਲਈ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਕਦਮ ਹੋਵੇਗਾ, ਜਿਸ ਦਾ ਮੰਤਵ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਸਤੀ, ਬਾਕਾਇਦਾ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਵੱਡਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿੱਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੋਈ ਟਰਾਂਸਮਿਸ਼ਨ ਚਾਰਜ ਤੇ ਟਰਾਂਸਮਿਸ਼ਨ ਲਾਸਿਜ਼ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ 18 ਮਹੀਨਿਆਂ ਦੇ ਵਿੱਚ-ਵਿੱਚ ਕਾਰਜਸ਼ੀਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ 83 ਲੱਖ ਯੂਨਿਟ ਦਾ ਅਨੁਮਾਨਿਤ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਦਿਨ ਵੇਲੇ ਖੇਤੀਬਾੜੀ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕਰਨ ਵਿਚ ਮਦਦ ਮਿਲੇਗੀ ਕਿਉਂ ਜੋ ਦਿਨ ਵੇਲੇ ਸੌਰ ਊਰਜਾ ਮੌਜੂਦ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਰ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਖੇਤੀਬਾੜੀ ਟਿਊਬਵੈਲਾਂ ਨੂੰ ਦਿਨ ਵੇਲੇ ਵੱਧ ਤੋਂ ਵੱਧ ਬਿਜਲੀ ਸਪਲਾਈ ਕਰਨ ਲਈ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਥਿਤ ਪ੍ਰਾਜੈਕਟਾਂ ਤੋਂ 2500 ਮੈਗਾਵਟ ਸੌਰ ਊਰਜਾ ਖਰੀਦਣ ਲਈ ਨਵੇਂ ਟੈਂਡਰ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਜਨਤਕ ਕੀਤੇ ਹਨ ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਪਰਦੇ ਹੇਠ ਸਮਝੌਤੇ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਸੌਰ ਊਰਜਾ ਦਾ ਹੈ, ਜਿਸ ਕਰਕੇ ਅਸੀਂ ਇਹ ਸਮਝੌਤਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੌਰ ਊਰਜਾ ਦੀ ਖਰੀਦ ਦਾ ਇਹ ਸਮਝੌਤਾ ਦੇਸ਼ ਵਿਚ ਸਭ ਤੋਂ ਵੱਡਾ ਸਮਝੌਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਗੋਇੰਦਵਾਲ ਬਿਜਲੀ ਪਲਾਂਟ ਦੀ ਖਰੀਦ ਕਰਨ ਲਈ ਵੀ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਿਆਂ ਵਿਚ ਲੋੜੀਦੀਆਂ ਸੋਧਾਂ ਲਈ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਸਿਰਫ ਤੇ ਸਿਰਫ ਲੋਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤਿਆਂ ਪਾਸੋਂ ਮੁਫ਼ਤ ਬਿਜਲੀ ਦੇ ਬਦਲੇ ਕੋਈ ਕੀਮਤ ਲਾਗੂ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਸੂਬੇ ਕੋਲ ਵਾਧੂ ਬਿਜਲੀ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਫੰਡਾਂ ਦੀ ਕੋਈ ਤੋਟ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਅਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੇ ਹੋਰ ਹਾਜ਼ਰ ਸਨ।
Punjab Bani 17 August,2023
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਵਿਦਿਆਰਥੀਆਂ ਵਿਚ ਉਦਮੀ ਬਨਣ ਦੀ ਚੇਟਕ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਬਿਜ਼ਨਸ ਬਲਾਸਟਰ ਪ੍ਰੋਗਰਾਮ ਚੰਡੀਗੜ੍ਹ, 17 ਅਗਸਤ: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ ਦੇਣ ਦੇ ਮੱਦੇਨਜ਼ਰ ਲੋੜੀਂਦੇ ਇਲਮ ਅਤੇ ਸਾਧਨਾਂ ਨਾਲ ਲੈਸ ਕਰਨ ਅਤੇ ਪ੍ਰੋਗਰਾਮ ਦੀ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਨ ਲਈ, ਅੱਜ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਇੱਕ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੈਸ਼ਨ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਲਾਹਕਾਰ, ਫੈਸੀਲੀਟੇਟਰ ਅਤੇ ਕੋਚ ਵਜੋਂ ਸਮਰੱਥ ਬਣਾਉਣਾ ਸੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਮਹੱਤਤਾ ਅਤੇ ਉਦੇਸ਼ਾਂ ਨੂੰ ਸਮਝਣ ਵਿੱਚ ਬਿਹਤਰ ਸੇਧ ਦੇ ਸਕਣ। ਇਸ ਨਵੇਕਲੀ ਪਹਿਲਕਦਮੀ ਦਾ ਮੁੱਖ ਮੰਤਵ 11ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵਿਹਾਰਕ ਸਿੱਖਿਆ(ਪ੍ਰੈਕਟੀਕਲ ਲਰਨਿੰਗ) ਦੇ ਤਰੀਕਿਆਂ ਰਾਹੀਂ ਇੱਕ ਉੱਦਮੀ ਮਾਨਸਿਕਤਾ ਦਾ ਸੰਚਾਰ ਕਰਨਾ ਹੈ ਤਾਂ ਜੋ ਉਹਨਾਂ ਨੂੰ ਅਜੋਕੇ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ 21ਵੀਂ ਸਦੀ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਜ਼ਰੂਰੀ ਹੁਨਰ ਜਿਵੇਂ ਕਿ ਜੋਖਮ ਅਤੇ ਫੈਸਲੇ ਲੈਣ ਦੀ ਪ੍ਰਵਿਰਤੀ ਦਾ ਸੰਚਾਰ, ਅਧਿਆਪਕਾਂ ਅਤੇ ਉਦਯੋਗ ਮਾਹਿਰਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਆਪਣੇ ਵਿਹਾਰਕ ਬਿਜ਼ਨਜ਼ ਆਈਡੀਆਜ਼ ਵਿਕਸਿਤ ਕਰਨ ਦੇ ਯੋਗ ਬਣਾਉਣਾ , ਸੀਡ ਫੰਡਿੰਗ ਆਦਿ ਹੈ। ਇਸ ਆਨਲਾਈਨ ਓਰੀਐਂਟੇਸ਼ਨ ਵਿੱਚ ਪੰਜਾਬ ਭਰ ਦੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੇਖੀ ਗਈ, ਜਿਸ ਵਿੱਚ 2000 ਤੋਂ ਵੱਧ ਸਕੂਲਾਂ ਦੇ ਲਗਭਗ 8500 ਵਿਅਕਤੀ ਯੂਟਿਊਬ ਲਾਈਵ ਸਟਰੀਮਿੰਗ ਰਾਹੀਂ ਸੈਸ਼ਨ ਵਿੱਚ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਕਿਹਾ ਕਿ ਸੈਸ਼ਨ ਵਿੱਚ ਬਿਜ਼ਨਸ ਬਲਾਸਟਰਜ਼ 2022-23 ਦੇ ਪਾਇਲਟ ਪ੍ਰੋਗਰਾਮ ਦੀ ਸੰਖੇਪ ਜਾਣਕਾਰੀ, ਬਿਜ਼ਨਸ ਬਲਾਸਟਰਜ਼ 2023-24 ਪਾਇਲਟ ਪ੍ਰੋਗਰਾਮ ਲਈ ਰੂਪਰੇਖਾ ਸਬੰਧੀ ਜਾਣਕਾਰੀ ਅਤੇ ਪ੍ਰੋਗਰਾਮ ਦੇ ਉਦੇਸ਼ਾਂ, ਵਿਸ਼ੇਸ਼ਤਾਵਾਂ, ਸਕੇਲ, ਮਿਆਦ ਅਤੇ ਮਹੱਤਤਾ ਵਰਗੇ ਵੱਖ-ਵੱਖ ਵਿਸ਼ਿਆਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ । ਸੈਸ਼ਨ ਵਿੱਚ ਸਫਲ ਪਾਇਲਟ ਪ੍ਰੋਗਰਾਮ ਤੋਂ ਪ੍ਰਾਪਤ ਜਾਣਕਾਰੀ ਅਤੇ ਸਿੱਖਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 220 ਮਾਸਟਰ ਟਰੇਨਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਲਗਭਗ 8500 ਅਧਿਆਪਕਾਂ ਨੂੰ ਆਫਲਾਈਨ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਅਧਿਆਪਕਾਂ ਨੂੰ 11ਵੀਂ ਜਮਾਤ ਦੇ ਲਗਭਗ ਦੋ ਲੱਖ ਵਿਦਿਆਰਥੀਆਂ ਲਈ ਕਲਾਸਰੂਮ ਦੀਆਂ ਗਤੀਵਿਧੀਆਂ ਚਲਾਉਣ ਦੇ ਮੱਦੇਨਜ਼ਰ ਲੋੜੀਂਦੇ ਹੁਨਰਾਂ ਨਾਲ ਲੈਸ ਕਰੇਗੀ, ਜਿਸ ਨਾਲ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪ੍ਰੋਜੈਕਟ ਨੂੰ ਨਿਰਵਿਘਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਉੱਦਮੀ ਸਫ਼ਰ ਨੂੰ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਯੋਗਤਾ ’ਤੇ ਭਰੋਸਾ ਪ੍ਰਗਟਾਇਆ, ਜਿਸ ਨਾਲ ਉਨ੍ਹਾਂ ਵਿੱਚ ਨਵੀਨਤਾ, ਅਨੁਕੂਲਤਾ ਅਤੇ ਲਗਨ ਵਰਗੀਆਂ ਕਦਰਾਂ-ਕੀਮਤਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਆਲਮੀ ਪੱਧਰ ’ਤੇ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ।
Punjab Bani 17 August,2023
ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ
ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਨਵਾਂਸ਼ਹਿਰ, 17 ਅਗਸਤ: ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Punjab Bani 17 August,2023
ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ
ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ ਵਿੱਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ ਵਿਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।
Punjab Bani 17 August,2023
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ ਕਿਹਾ, ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ ਚੰਡੀਗੜ੍ਹ, 17 ਅਗਸਤ: ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ ਕਰਵਾਉਣ ਲਈ ਪਿਛਲੇ ਮਹੀਨਿਆਂ ਦੌਰਾਨ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਲਜ ਵਿਖੇ ਹੁਣ ਇਸ ਕੋਰਸ ਦੀ ਪੜ੍ਹਾਈ ਮੁੜ ਸ਼ੁਰੂ ਕਰਵਾਉਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਰਾਖਵੀਆਂ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਕੋਰਸ ਦੇ ਸ਼ੁਰੂ ਹੋਣ ਨਾਲ ਬੜੇ ਦੂਰਦਰਸ਼ੀ ਨਤੀਜੇ ਹਾਸਲ ਹੋਣਗੇ, ਜਿਸ ਤਹਿਤ ਜਿੱਥੇ ਇਸ ਇਲਾਕੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਖੇਤੀਬਾੜੀ ਵਿਗਿਆਨਕ ਢੰਗ ਨਾਲ ਕਰਨ ਦੀ ਸੋਝੀ ਆਵੇਗੀ, ਉੱਥੇ ਨਾਲ ਹੀ ਕਿਸਾਨਾਂ ਨੂੰ ਵੀ ਅਸਿੱਧੇ ਤੌਰ ਤੇ ਲਾਭ ਹੋਵੇਗਾ।
Punjab Bani 17 August,2023
ਵਿਧਾਇਕ ਪਠਾਣਮਾਜਰਾ ਦੇ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਬਣੇ
ਵਿਧਾਇਕ ਪਠਾਣਮਾਜਰਾ ਦੇ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਬਣੇ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਦਿੱਤੀ ਜਾ ਰਹੀ ਹੈ ਵਧਾਈ ਪਟਿਆਲਾ, 17 ਅਗਸਤ () - ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸਿੰਡੀਕੇਟ ਮੈਂਬਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਖ ਆਗੂਆਂ ਅਤੇ ਵਿਧਾਇਕਾਂ ਵੱਲੋਂ ਵਿਧਾਇਕ ਪਠਾਣਮਾਜਰਾ ਨੂੰ ਫੋਨ ਕਰਕੇ ਵਧਾਈ ਦਿੱਤੀ ਗਈ ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਵਿੱਚ ਵੱਡੇ ਪੱਧਰ 'ਤੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜਿੱਥੇ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਹਲਕਾ ਸਨੌਰ ਦੀ ਕਮਾਨ ਸੰਭਾਲ ਰਹੇ ਹਨ, ਉੁਥੇ ਹੁਣ ਪੰਜਾਬੀ ਯੂਨੀਵਰਸਿਟੀ ਦੀ ਭਲਾਈ ਲਈ ਵੀ ਜੰਗੀ ਪੱਧਰ 'ਤੇ ਕੰਮ ਕਰਨਗੇ। ਪੰਜਾਬੀ ਯੂਨੀਵਰਸਿਟੀ ਜੋ ਕਿ ਇਕ ਵਿੱਦਿਅਕ ਅਦਾਰਾ ਹੈ ਜਿਸ ਵਿੱਚ ਕਈ ਅਜਿਹੇ ਅਹਿਮ ਫੈਸਲੇ ਲਏ ਜਾਣੇ ਬਾਕੀ ਹਨ ਜਿਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਅਤੇ ਉਸ ਅੰਦਰ ਕੰਮ ਕਰਦੇ ਮੁਲਾਜਮਾਂ ਸਮੇਤ ਯੂਨੀਵਰਸਿਟੀ ਵਿੱਚ ਪੜਦੇ ਵਿਦਿਆਰਥੀਆਂ ਦੇ ਹਿਤ ਵਿੱਚ ਹੋਣਗੇ ਜਾ ਸਕੇ। ਇਸ ਮੌਕੇ ਅਮਰਦੀਪ ਸਿੰਘ ਸੰਘੇੜਾ, ਗੌਰਵ ਬਬਾ, ਅਮਨ ਢੋਟ ਪ੍ਰਧਾਨ ਸਬਜ਼ ਮੰਡੀ ਸਨੌਰ, ਹਰਪ੍ਰੀਤ ਸਿੰਘ ਚੱਠਾ ਚੇਅਰਮੈਨ ਪੀ ਏ ਡੀ ਵੀ ਪਟਿਆਲਾ, , ਨਰਿੰਦਰ ਸਿੰਘ ਤੱਖਰ, ਬਲਜਿੰਦਰ ਸਿੰਘ ਨੰਦਗੜ, ਗੁਰਪ੍ਰੀਤ ਸਿੰਘ ਗੁਰੀ ਪੀ ਏ ਵਿਧਾਇਕ ਪਠਾਣਮਾਜਰਾ, ਸੁਖਵਿੰਦਰ ਸਿੰਘ, ਗੌਰਵ ਬਬਾ, ਹੈਪੀ ਅਮ੍ਰਿਤਸਰੀਆ, ਬਲਜੀਤ ਸਿੰਘ ਝੂੰਗੀਆਂ, ਅਮ੍ਰੀਤ ਚੌਰਾ, ਜਸ਼ਨ ਵਿਰਕ, ਦੀਪਾਂਸੂ ਸਿੰਘ, ਪ੍ਰਿਤਪਾਲ ਸਿੰਘ, ਸਤਿੰਦਰ ਹਾਂਡਾ, ਇਕਬਾਲ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਹਾਂਡਾ, ਜਗੁ, ਬਲਿਹਾਰ ਸਿੰਘ ਚਗੁਰਮੀਤ ਸਿੰਘ, ਸ਼ਾਮ ਸਿੰਘ, ਮਦਨ ਵਰਮਾ, ਹੈਪੀ ਪਹਾੜੀ ਪੁਰ
Punjab Bani 17 August,2023
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਿਰਤ ਮੰਤਰੀ ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਸ, ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 17 August,2023
ਚੀਫ਼ ਜਸਟਿਸ ਵੱਲੋਂ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹਾ ਅਦਾਲਤ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਨਵੇਂ ਦਫ਼ਤਰ ਦਾ ਉਦਘਾਟਨ
ਚੀਫ਼ ਜਸਟਿਸ ਵੱਲੋਂ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹਾ ਅਦਾਲਤ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਨਵੇਂ ਦਫ਼ਤਰ ਦਾ ਉਦਘਾਟਨ ਪਟਿਆਲਾ, 17 ਅਗਸਤ: ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਵੀ ਸ਼ੰਕਰ ਝਾਅ, ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਅਦਾਲਤਾਂ ਪਟਿਆਲਾ ਦੀ ਤੀਜੀ ਮੰਜ਼ਿਲ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਮਿਸਟਰ ਜਸਟਿਸ ਅਰੁਣ ਪੱਲੀ, ਮਿਸ ਜਸਟਿਸ ਹਰਪ੍ਰੀਤ ਕੌਰ ਜੀਵਨ, ਸ਼੍ਰੀ ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸ਼੍ਰੀ ਕਮਲਜੀਤ ਲਾਂਬਾ, ਰਜਿਸਟਰਾਰ ਵਿਜੀਲੈਂਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੀ ਹਾਜ਼ਰ ਸਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਅਤੇ ਚੀਫ਼, ਡਿਪਟੀ ਅਤੇ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨੇ ਵੀ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਸਥਾਪਨਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਅਧੀਨ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਨੂੰ ਮੁਫ਼ਤ ਅਤੇ ਯੋਗ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਲੋੜ ਨੂੰ ਮਹਿਸੂਸ ਕਰਦੇ ਹੋਏ, ਨਾਲਸਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਦੋ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਅਤੇ ਚਾਰ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਨੂੰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ, ਗ੍ਰਿਫ਼ਤਾਰੀ ਤੋਂ ਬਾਅਦ, ਰਿਮਾਂਡ ਪੜਾਅ, ਮੁਕੱਦਮੇ ਅਤੇ ਅਪੀਲਾਂ ਆਦਿ ਦੀ ਸਮਾਪਤੀ ਤੱਕ ਜ਼ਰੂਰਤਮੰਦਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਨਿਯੁਕਤ ਕੀਤਾ ਗਿਆ ਹੈ। ਇਹ ਉਪਰਾਲਾ ਸਮੇਂ ਸਿਰ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਅਤੇ ਪਹੁੰਚ ਨੂੰ ਯਕੀਨੀ ਬਣਾਏਗਾ। ਉਹਨਾਂ ਨੇ ਅੱਗੇ ਦੱਸਿਆ ਕਿ ਜੇਲ੍ਹ ਦੇ ਕੈਦੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਪੇਸ਼ੇਵਰ ਤਰੀਕੇ ਨਾਲ ਮੁਫ਼ਤ ਅਤੇ ਮਿਆਰੀ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਲਸਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸਥਾਪਨਾ ਕੀਤੀ ਗਈ ਹੈ। ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਤਹਿਤ ਚੁਣੇ ਗਏ ਵਕੀਲ ਸਾਹਿਬਾਨ ਮੁਫ਼ਤ ਕਾਨੂੰਨੀ ਸਹਾਇਤਾ ਦੇ ਕੇਸਾਂ ਨੂੰ ਆਪਣਾ ਪੂਰਾ ਸਮਾਂ ਦੇਣਗੇ ਅਤੇ ਆਪਣੀ ਨਿੱਜੀ ਪ੍ਰੈਕਟਿਸ ਨਹੀਂ ਕਰਨਗੇ। ਇਹ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲਿਆਂ ਨੂੰ ਅਪਰਾਧਿਕ ਮਾਮਲਿਆਂ ਵਿੱਚ ਵਧੀਆ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ।
Punjab Bani 17 August,2023
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ : ਜਗਜੀਤ ਸਿੰਘ -ਛੇ ਜ਼ਿਲ੍ਹਿਆਂ ਦੇ 5 ਹਜ਼ਾਰ ਉਮੀਦਵਾਰ ਭਰਤੀ ਰੈਲੀ 'ਚ ਹੋਣਗੇ ਸ਼ਾਮਲ: ਭਰਤੀ ਡਾਇਰੈਕਟਰ -ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ 'ਚ ਭਰਤੀ ਰੈਲੀ 21 ਅਗਸਤ ਤੋਂ ਹੋਵੇਗੀ ਸ਼ੁਰੂ ਪਟਿਆਲਾ, 17 ਅਗਸਤ: ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਲਈ 21 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਭਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਫ਼ੌਜੀ ਭਰਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ੌਜ, ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਰੋਡ 'ਤੇ ਸਥਿਤ ਆਰਮੀ ਏਰੀਆ ਵਿਖੇ ਪਟਿਆਲਾ ਏਵੀਏਸ਼ਨ ਕਲੱਬ ਦੇ ਸਾਹਮਣੇ ਭਰਤੀ ਗਰਾਊਂਡ ਵਿਖੇ 21 ਅਗਸਤ ਨੂੰ ਸਵੇਰੇ 2 ਵਜੇ ਭਰਤੀ ਲਈ ਪਹਿਲਾਂ ਹੀ ਰਜਿਸਟਰਡ ਅਤੇ ਲਿਖਤ ਇਮਤਿਹਾਨ ਪਾਸ ਹੋਏ ਨੌਜਵਾਨ ਸਰੀਰਕ ਟੈਸਟਾਂ ਲਈ ਦਾਖਲ ਹੋਣੇ ਸ਼ੁਰੂ ਹੋ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੰਗਰੂਰ ਰੋਡ 'ਤੇ ਟ੍ਰੈਫਿਕ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਟ੍ਰੈਫਿਕ ਪ੍ਰਬੰਧਨ ਲਈ ਬੈਰੀਗਕੇਡਿੰਗ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਤੋਂ ਬਿਨ੍ਹਾਂ ਡਿਊਟੀ ਮੈਜਿਸਟ੍ਰੇਟਾਂ ਦੀ ਤਾਇਨਾਤੀ ਤੇ ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਪਟਿਆਲਾ ਸ਼ਹਿਰ ਤੋਂ ਆਵਾਜਾਈ ਲਈ ਬੱਸਾਂ ਦਾ ਪ੍ਰਬੰਧ ਕੀਤੇ ਗਏ ਹਨ। ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਅਸੀਸ਼ ਲਾਲ ਨੇ ਦੱਸਿਆ ਕਿ 21 ਅਗਸਤ ਤੋਂ 27 ਅਗਸਤ ਤੱਕ ਚੱਲਣ ਵਾਲੀ ਭਰਤੀ ਰੈਲੀ ਵਿੱਚ ਛੇ ਜ਼ਿਲ੍ਹਿਆ ਦੇ 5 ਹਜ਼ਾਰ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਰਤੀ ਨੂੰ ਫ਼ੌਜ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫ਼ਲ ਬਣਾਇਆ ਜਾਵੇਗਾ। ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਆਰਮੀ 'ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ 'ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ। ਮੀਟਿੰਗ 'ਚ ਮੇਜਰ ਵੀ. ਸਤਿਆਨਰਾਇਣ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਾ. ਕੁਸ਼ਲਦੀਪ ਗਿੱਲ, ਡੀ.ਐਸ.ਓ. ਹਰਪਿੰਦਰ ਸਿੰਘ ਸਮੇਤ ਨਗਰ ਨਿਗਮ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Punjab Bani 17 August,2023
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼ • 13,832 ਲਿੰਕ ਸੜਕਾਂ 'ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ • ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਚੰਡੀਗੜ੍ਹ, 17 ਅਗਸਤ: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ‘ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏ.ਟੀ.ਐਮ. ਬੂਥ ਲਗਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਮਤੀ ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ ‘ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ 'ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਸ੍ਰੀ ਗੁਰਦੀਪ ਸਿੰਘ ਅਤੇ ਬੋਰਡ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 17 August,2023
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ ਚੰਡੀਗੜ੍ਹ, 17 ਅਗਸਤ ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ 'ਤੇ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਟਰਨ-ਇਨ-ਚੀਫ਼ ਮਾਣਯੋਗ ਸ੍ਰੀ ਜਸਟਿਸ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਨਯੋਗ ਜਸਟਿਸ ਸ੍ਰੀ ਅਰੁਣ ਪੱਲੀ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੀ ਹਾਜ਼ਰੀ ਵਿੱਚ ਪੰਜਾਬ ਦੇ 14 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲੀ ਉਦਘਾਟਨ ਕੀਤਾ ਹੈ। ਇਸ ਮੌਕੇ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਸਕੱਤਰਾਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਅਤੇ ਐਲ.ਏ.ਡੀ.ਸੀ.ਐਸ. ਅਧੀਨ ਲੱਗੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਉਹਨਾਂ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਦੀ ਹੈ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਵਿੱਚ ਦਰਸਾਏ ਮਾਪਦੰਡਾਂ ਅਨੁਸਾਰ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਮੌਕੇ, ਰਿਮਾਂਡ ਅਤੇ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਹਾਇਤਾ ਲਈ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਤਹਿਤ ਚੁਣੇ ਗਏ ਵਕੀਲ ਆਪਣੀ ਨਿੱਜੀ ਪ੍ਰੈਕਟਿਸ ਨਹੀਂ ਕਰ ਸਕਦੇ ਅਤੇ ਉਹ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਮੇਂ ਸਿਰ ਅਤੇ ਸਹੀ ਸਲਾਹ ਲਈ ਜਿੰਮੇਵਾਰ ਅਤੇ ਜਵਾਬਦੇਹ ਹੋਣਗੇ। ਇਸ ਸਿਸਟਮ ਤਹਿਤ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਵਕੀਲ ਆਪਣਾ ਪੂਰਾ ਸਮਾਂ ਦੇਣਗੇ ਜਿਸ ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੀ ਉਪਲੱਬਧਤਾ, ਪਹੁੰਚਯੋਗਤਾ, ਪ੍ਰਭਾਵਸ਼ੀਲਤਾ, ਕੁਸ਼ਲਤਾ ਅਤੇ ਜਵਾਬਦੇਹੀ ਵਧੇਗੀ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਲੋੜਾਂ ਅਨੁਸਾਰ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਪ੍ਰੋਜੈਕਟ ਤਹਿਤ ਕੁੱਲ 86 ਸਲਾਹਕਾਰ ਮੌਜੂਦ ਹਨ। ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦੇ ਵਰਚੁਅਲ ਉਦਘਾਟਨ ਦੌਰਾਨ, ਸ੍ਰੀ ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਸ੍ਰੀ ਕਮਲਜੀਤ ਲਾਂਬਾ, ਰਜਿਸਟਰਾਰ ਵਿਜੀਲੈਂਸ, ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੀ ਹਾਜ਼ਰ ਸਨ।
Punjab Bani 17 August,2023
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ ਸਮਾਰਟ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਵਿੱਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ ਪਟਿਆਲਾ ਜ਼ਿਲ੍ਹੇ ਦੇ ਕਰੀਬ 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ ਪਟਿਆਲਾ, 17 ਅਗਸਤ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਇਨ੍ਹਾਂ ਪਰਿਵਾਰਾਂ ਦਾ ਸਿਰਫ਼ ਇਨ੍ਹਾਂ ਕਸੂਰ ਹੈ ਕਿ ਉਹ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਵਿਰੋਧੀ ਪਾਰਟੀਆਂ ਦੇ ਸਮਰਥਕ ਸੀ।" ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜ਼ਿਲ੍ਹੇ ਵਿੱਚ ਹੋ ਰਹੀ ਘੋਰ ਬੇਇਨਸਾਫ਼ੀ ਬਾਰੇ ਉਨ੍ਹਾਂ ਦਾ ਧਿਆਨ ਲਿਆਂਦਾ ਗਿਆ ਹੈ।ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਜਿਨ੍ਹਾਂ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ, ਦੇ ਕੇਸਾਂ ਦੀ ਸਮੀਖਿਆ ਕਰਨ ਲਈ 5 ਵਿਅਕਤੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਬਿਨਾਂ ਕਿਸੇ ਕਾਨੂੰਨੀ ਤਾਕਤ ਦੇ ਬਣਾਈ ਗਈ ਸੀ ਅਤੇ ਇਸ ਵਿੱਚ ਸਿਰਫ਼ 'ਆਪ' ਨਾਲ ਸਬੰਧਤ ਵਿਅਕਤੀ ਸ਼ਾਮਲ ਸਨ ਜਦਕਿ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹੋਣੇ ਚਾਹੀਦੇ ਸਨ।" ਭਾਜਪਾ ਆਗੂ ਨੇ ਅੱਗੇ ਕਿਹਾ, "ਹੁਣ, ਆਮ ਆਦਮੀ ਪਾਰਟੀ ਸਰਕਾਰ ਦੀ ਸਿਆਸੀ ਬਦਲਾਖੋਰੀ ਕਾਰਨ, ਭਾਰਤੀ ਜਨਤਾ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਨਾਲ ਸਬੰਧਤ ਲਗਭਗ 5000 ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਬਿਨਾਂ ਪ੍ਰਕਿਰਿਆ ਦੀ ਪਾਲਣਾ ਕੀਤੇ ਰੱਦ ਕਰ ਦਿੱਤਾ ਗਏ ਹਨ। ਇਹ ਪਰਿਵਾਰ ਸਮਾਜ ਦੇ ਬਹੁਤ ਹੀ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਤਹਿਤ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਰਾਸ਼ਨ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ।” "ਇਸ ਮੈਮੋਰੰਡਮ ਰਾਹੀਂ ਅਸੀਂ ਉਹਨਾਂ ਨੂੰ ਬੇਨਤੀ ਕੀਤੀ ਹੈ ਕਿ ਇਹਨਾਂ ਪਰਿਵਾਰਾਂ ਦੇ ਤੁਰੰਤ ਸਮਾਰਟ ਰਾਸ਼ਨ ਕਾਰਡ ਬਹਾਲ ਕਰਨ ਲਈ ਫੂਡ ਅਤੇ ਸਿਵਲ ਸਪਲਾਈ ਵਿਭਾਗ ਪਟਿਆਲਾ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਅਜਿਹਾ ਨਾ ਹੋਣ 'ਤੇ ਅਸੀਂ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕਰਾਂਗੇ।" ਉਨ੍ਹਾਂ ਨੇ ਅੱਗੇ ਕਿਹਾ। ਜੈ ਇੰਦਰ ਕੌਰ ਦੇ ਨਾਲ ਭਾਜਪਾ ਪਟਿਆਲਾ ਦੇ ਆਗੂ ਕੇਕੇ ਮਲਹੋਤਰਾ, ਕੇਕੇ ਸ਼ਰਮਾ, ਵਿਜੇ ਕੂਕਾ, ਅਤੁਲ ਜੋਸ਼ੀ, ਸੰਜੀਵ ਸ਼ਰਮਾ ਬਿੱਟੂ, ਵਰਿੰਦਰ ਗੁਪਤਾ ਅਤੇ ਅਨਿਲ ਮੰਗਲਾ ਹਾਜ਼ਰ ਸਨ।
Punjab Bani 17 August,2023
ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਮੁਲਾਜ਼ਮਾਂ ਦੇ ਹਾਜਰੀ ਰਜਿਸਟਰ ਕੀਤੇ ਚੈਕ, ਸਰਾਵਾਂ ਦੇ ਨਵੀਨੀਕਰਨ ਦੇ ਕੰਮ ਦਾ ਲਿਆ ਜਾਇਜ਼ਾ ਪਟਿਆਲਾ 17 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ ਮੁਸਤੈਦੀ ਰੱਖਣ ਦੇ ਆਦੇਸ਼ ਵੀ ਦਿੱਤੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਰਾਵਾਂ ਦੇ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਕੰਮਾਂ ਨੂੰ ਸੀਮਾ ਮਿਆਦ ਵਿਚ ਮੁਕੰਮਲ ਕਰਨ ਲਈ ਵੀ ਪ੍ਰਬੰਧਕਾਂ ਨੂੰ ਆਖਿਆ। ਇਸ ਮੌਕੇ ਉਨ੍ਹਾਂ ਮਾਤਾ ਨਾਨਕੀ ਨਿਵਾਸ ਵਿਖੇ ਵੀ ਸੰਗਤਾਂ ਦੇ ਠਹਿਰਣ ਲਈ ਕੀਤੇ ਜਾਂਦੇ ਪ੍ਰਬੰਧ ਵੀ ਵੇਖੇ ਅਤੇ ਬੁਕਿੰਗ ਰਜਿਸਟਰਾਂ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੀ 100 ਸਾਲਾ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ ਅਤੇ 7 ਸਤੰਬਰ ਨੂੰ ਨਾਭਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਕੇ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ ਅਤੇ 9 ਸਤੰਬਰ ਨੂੰ ਮੁੱਖ ਸਮਾਗਮ ਕੀਤਾ ਜਾਵੇ, ਜਿਸ ਦੀਆਂ ਤਿਆਰੀਆਂ ਲਈ ਗਠਿਤ ਕੀਤੀ ਸਬ ਕਮੇਟੀ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਜੈਤੋ ਮੋਰਚੇ ਨਾਲ ਸਬੰਧਤ ਸ਼ਤਾਬਦੀ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾਭਾ ਦਿਵਸ ਦੇ ਸਬੰਧ ਵਿਚ 19 ਅਗਸਤ ਨੂੰ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੀਤੀਗਤ ਤਰੀਕੇ ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਹਰ ਹਰਬਾ ਵਰਤ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੂੜ ਦਾ ਪ੍ਰਚਾਰ ਕਰਕੇ ਸਿਰਮੌਰ ਸੰਸਥਾ ਦੇ ਅਕਸ ਨੂੰ ਢਾਹ ਵਾਲਿਆਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰਬੰਧ ਨੂੰ ਵਧੇਰੇ ਸੁਚਾਰੂ ਰੱਖਣ ਲਈ ਸੁਝਾਅ ਤਾਂ ਸੰਗਤੀ ਰੂਪ ਵਿਚ ਮੰਨੇ ਜਾ ਸਕਦੇ ਹਨ, ਪ੍ਰੰਤੂ ਝੂਠ ਅਤੇ ਭਰਮ ਭੁਲੇਖੇ ਪੈਦਾ ਕਰਨ ਦਾ ਮਾਹੌਲ ਸਿਰਜਣ ਵਾਲਿਆਂ ਨੂੰ ਸਿੱਖ ਪੰਥ ਕਦੇ ਵੀ ਮੁਆਫ਼ ਨਹੀਂ ਕਰ ਸਕਦਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਅਣਾ ਕਮੇਟੀ ਦੀ ਮੀਟਿੰਗ ਵਿਚ ਵਾਪਰੀ ਘਟਨਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਸਿੱਖ ਪ੍ਰੰਪਰਾਵਾਂ ਦੇ ਅਨਕੂਲ ਨਹੀਂ ਹੈ ਅਜਿਹੀਆਂ ਘਟਨਾਵਾਂ ਪ੍ਰਤੀ ਸਾਰਿਆਂ ਨੂੰ ਸੰਜੀਦਾ ਰਹਿੰਦੇ ਹੋਏ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ ਨਾ ਕਿ ਗਾਲੀ ਗਲੋਚ ਦਾ ਸਹਾਰਾ ਲੈ ਕੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹਰਿਆਣਾ ਕਮੇਟੀ ਬਾਰੇ ਫੈਸਲਾ ਹੋਇਆ, ਪਰ ਜਿਨ੍ਹਾਂ ਵਿਅਕਤੀਆਂ ਦੇ ਹੱਥਾਂ ’ਚ ਪ੍ਰਬੰਧ ਨੂੰ ਸੌਂਪਿਆ ਗਿਆ ਉਨ੍ਹਾਂ ਅੱਗੇ ਅਨੇਕਾਂ ਹੀ ਚੁਣੌਤੀਆਂ ਰਹਿਣ ਕਾਰਨ ਅਜਿਹੇ ਹਾਲਾਤ ਕੌਮ ਨੂੰ ਵੇਖਣੇ ਪੈ ਰਹੇ ਹਨ, ਜਿਨ੍ਹਾਂ ਨੂੰ ਮੰਦਭਾਗਾ ਹੀ ਆਖਿਆ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 17 August,2023
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ ਪਟਿਆਲਾ, 17 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਅੱਜ ਵੀ ਇਸ ਸੂਬੇ ਦੇ ਬਹਾਦਰ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੇ ਸਰਬਪੱਖੀ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਬਹਾਦਰ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੱਲ ਦੁਨੀਆ ਜਾਣਦੀ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਜਰਖੇਜ਼ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸੋਮੇ ਵੀ ਦਾਅ ਉਤੇ ਲਾ ਦਿੱਤੇ। ਉਨ੍ਹਾਂ ਕਿਹਾ ਕਿ ਮੌਸਮ ਦੇ ਹਾਲਾਤ ਅਨੁਕੂਲ ਨਾ ਹੋਣ ਦੇ ਬਾਵਜੂਦ ਕੌਮੀ ਅਨਾਜ ਭੰਡਾਰ ਵਿੱਚ ਸੂਬੇ ਦਾ ਯੋਗਦਾਨ ਹਮੇਸ਼ਾ ਸਿਖਰ 'ਤੇ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਚੇਤੇ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਜਜ਼ਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ਼ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੰਜਾਬ ਦੇ ਹਰ ਪਿੰਡ ਤੋਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਚਾਹੇ ਉਹ ਪਾਕਿਸਤਾਨ, ਬੰਗਲਾਦੇਸ਼ ਜਾਂ ਚੀਨ ਦੀਆਂ ਸਰਹੱਦਾਂ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਲੋਕ ਭਰਮ-ਭੁਲੇਖੇ ਦਾ ਏਨੀ ਬੁਰੀ ਤਰ੍ਹਾਂ ਸ਼ਿਕਾਰ ਹਨ ਕਿ ਉਹ ਸਾਨੂੰ ਵਤਨਪ੍ਰਸਤੀ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨਪ੍ਰਸਤੀ ਲਈ ਪੰਜਾਬੀਆਂ ਨੂੰ ਇਨ੍ਹਾਂ 'ਫਰਜ਼ੀ ਰਾਸ਼ਟਰਵਾਦੀਆਂ' ਤੋਂ ਐਨ.ਓ.ਸੀ. ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਇੱਕ-ਨੁਕਾਤੀ ਏਜੰਡਾ ਦੇਸ਼ ਨੂੰ ਸਾਮਰਾਜਦਵਾਦ ਤੋਂ ਮੁਕਤ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਇਹ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਦੇ ਹੱਥਾਂ ਵਿੱਚ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਦੇਸ਼ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਆਦਿ ਦੇ ਜੰਜਾਲ ਵਿੱਚ ਜਕੜਿਆ ਹੋਇਆ ਹੈ। ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਪਰ ਇਸ ਨੂੰ ਦੇਸ਼ ਦੇ ਬਟਵਾਰੇ ਦਾ ਖਾਮਿਆਜ਼ਾ ਵੀ ਭੁਗਤਣਾ ਪਿਆ ਕਿਉਂਕਿ 10 ਲੱਖ ਲੋਕ ਹਿਜਰਤ ਕਰ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਵੱਲੋਂ ਖਿੱਚੀ ਗਈ ਲਕੀਰ ਨੇ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਨੂੰ ਡੂੰਘੇ ਜ਼ਖਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਉਤੇ ਚਲਦਿਆਂ ਪੰਜਾਬ ਦੀ ਤਕਦੀਰ ਦੇ ਨਕਸ਼ ਘੜਨ ਲਈ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਦਿਸ਼ਾ ਵਿਚ ਸੂਬੇ ਭਰ ਵਿਚ 117 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਗੇ ਜਿਸ ਦੇ ਤਹਿਤ ਇਨ੍ਹਾਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਰਕਾਰ ਨੇ ਸੂਬੇ ਵਿੱਚ 659 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਵਿੱਚੋਂ 76 ਕਲੀਨਿਕ ਇਸ ਆਜ਼ਾਦੀ ਦਿਹਾੜੇ ਉਤੇ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਨਾਲ ਸੂਬੇ ਦੇ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਆਇਆ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਬਿਮਾਰੀਆਂ ਤੋ ਠੀਕ ਹੋਏ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਦਾ ਆਧਾਰ ਬਣ ਕੇ ਉਭਰੇ ਹਨ ਕਿਉਂਕਿ 15 ਅਗਸਤ, 2022 ਤੋਂ ਸ਼ੁਰੂ ਹੋਏ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਤਕਰੀਬਨ 44 ਲੱਖ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ ਜਿਨ੍ਹਾਂ ਨੂੰ ਦਵਾਈਆਂ, ਜਾਂਚ ਤੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਗਈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦਾ ਪੈਮਾਨਾ ਪਹਿਲਾਂ ਹੀ ਨਿਰਧਾਰਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੀ ਇਸ ਭਰਤੀ ਦਾ ਨੋਟੀਫਿਕੇਸ਼ਨ ਜਨਵਰੀ ਵਿੱਚ ਹੋਇਆ ਸੀ ਅਤੇ ਨਤੀਜਾ ਸਤੰਬਰ ਮਹੀਨੇ ਵਿੱਚ ਆ ਜਾਵੇਗਾ ਅਤੇ ਇਸ ਦੇ ਲਈ ਫਿਜ਼ੀਕਲ ਟੈਸਟ ਅਕਤੂਬਰ-ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਉਸ ਤੋਂ ਅਗਲੇ ਮਹੀਨੇ ਦਸੰਬਰ ਵਿਚ ਇਹ ਉਮੀਦਵਾਰ ਭਰਤੀ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪਹਿਲਾਂ ਹੀ ਉੱਤਮ ਸਥਾਨ ਹਾਸਲ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬਾ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਸੁਖਾਵੇਂ ਮਾਹੌਲ ਵਾਲੇ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਖਮ, ਛੋਟੀਆਂ ਅਤੇ ਦਰਮਿਆਨੀਆਂ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਪੰਜਾਬ, ਉੱਤਰੀ ਭਾਰਤ ਵਿੱਚ ਸਭ ਤੋਂ ਅੱਗੇ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਮੰਤਰੀ ਨੇ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ 'ਨਸ਼ਾ ਮੁਕਤ' ਸੂਬਾ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੀ ਇਸ ਠੋਸ ਵਿਉਂਤਬੰਦੀ ਸਦਕਾ ਆਜ਼ਾਦੀ ਦਿਵਸ-2024 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਜਕੜ ਨੂੰ ਮੁਕੰਮਲ ਤੌਰ ਉਤੇ ਖ਼ਤਮ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਦੇ 76 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਅਤੇ ਪੂਰਾ ਦੇਸ਼ ਇਨ੍ਹਾਂ ਮਹਾਨ ਨਾਇਕਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇ ਸੁਪਨਿਆਂ ਨੂੰ ਅਜੇ ਸਾਕਾਰ ਕੀਤਾ ਜਾਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਇਨ੍ਹਾਂ ਖੇਤਰਾਂ 'ਤੇ ਵੱਧ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਪਹਿਰਾ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਨਹੀਂ ਪਿੱਟਦੇ ਸਗੋਂ ਸਾਡੀ ਸਰਕਾਰ ਲੋਕਾਂ ਦੀ ਭਲਾਈ ਉਤੇ ਇਕ-ਇਕ ਪੈਸਾ ਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਠੱਲ੍ਹ ਪਾਈ ਹੈ ਅਤੇ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਅਤੇ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਨੂੰ ਯਕੀਨੀ ਬਣਾਉਣਾ ਹੈ। ਸੂਬੇ ਦੇ ਰਜਵਾੜਾਸ਼ਾਹੀ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਹੀਂ ਬਣੇ ਸਗੋਂ ਆਪਣੇ ਨਿੱਜੀ ਮੁਫਾਦ ਦੀ ਖਾਤਰ ਕਦੇ ਮੁਗਲਾਂ ਨਾਲ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਨਾਲ ਸਾਂਝ ਪੁਗਾਉਂਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਵਰਗੇ ਮਹਾਨ ਦੇਸ਼ ਭਗਤਾਂ ’ਤੇ ਜ਼ੁਲਮ ਢਾਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਜਸਰੂਪ ਕੌਰ ਬਾਠ, ਆਈ.ਪੀ.ਐਸ. ਦੀ ਅਗਵਾਈ ਵਿਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾਵਾਂ), ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਕਾਊਟਸ ਅਤੇ ਗਾਈਡਜ਼, ਪੀ.ਏ.ਪੀ. ਅਤੇ ਬ੍ਰਾਸ ਬ੍ਰੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਸੀ.ਐਮ.ਦੀ ਯੋਗਸ਼ਾਲਾ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਦੇ ਵੰਨ-ਸੁਵੰਨੇ ਪ੍ਰੋਗਰਾਮ, ਗੱਤਕਾ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਵਾਇਤੀ ਲੋਕ ਨਾਚਾਂ ਸਮੇਤ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਸਮੇਤ ਤਿੰਨ ਸੁਤੰਤਰਤਾ ਸੈਨਾਨੀਆਂ ਮੋਹਕਮ ਸਿੰਘ, ਅਵਤਾਰ ਸਿੰਘ ਅਤੇ ਚਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ। ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪ੍ਰੋ. ਅਰਵਿੰਦ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ. ਜਨ. ਜੇ.ਐਸ. ਚੀਮਾ ਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਕਰਮਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਅਦਿੱਤਆ ਉਪਲ, ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਰਫਰਾਜ ਆਲਮ ਤੇ ਸੌਰਵ ਜਿੰਦਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਈ.ਓ. ਪੀ.ਡੀ.ਏ ਦੀਪਜੋਤ ਕੌਰ, ਇੰਦਰਜੀਤ ਸਿੰਘ ਸੰਧੂ, ਤੇਜਿੰਦਰ ਮਹਿਤਾ, ਅਮਰੀਕ ਸਿੰਘ ਬੰਗੜ, ਪ੍ਰਿੰਸੀਪਲ ਜੇ.ਪੀ. ਸਿੰਘ, ਮੇਜਰ ਰਮਨ ਮਲਹੋਤਰਾ, ਜਰਨੈਲ ਸਿੰਘ ਮੰਨੂ, ਵੀਰਪਾਲ ਕੌਰ ਚਹਿਲ, ਆਈ.ਐਮ.ਏ. ਪ੍ਰਧਾਨ ਡਾ. ਭਗਵੰਤ ਸਿੰਘ,ਵਿੱਕੀ ਘਨੌਰ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਚੇਅਰਮੈਨ ਨਗਰ ਸੁਧਾਰ ਟਰਸਟ ਨਾਭਾ ਸੁਰਿੰਦਰ ਪਾਲ ਸ਼ਰਮਾ ਤੇ ਕੁੰਦਨ ਗੋਗੀਆ, ਸਮੇਤ ਵੱਡੀ ਗਿਣਤੀ ਨਿਆਂਇਕ, ਸਿਵਲ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ, ਜ਼ਿਲ੍ਹਾ ਨਿਵਾਸੀ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Punjab Bani 17 August,2023
ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ 19 ਪੁਲਿਸ ਅਫ਼ਸਰਾਂ ਨੂੰ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ ਪਟਿਆਲਾ, 17 ਅਗਸਤ ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਅਗਾਂਹਵਧੂ ਕਿਸਾਨ, ਵਾਤਾਵਰਨ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਦਿੱਤਾ। ਮੁੱਖ ਮੰਤਰੀ ਨੇ ਰੂਪਨਗਰ ਦੀ ਸਨਵੀ ਸੂਦ, ਪਟਿਆਲਾ ਦੇ ਹਰਜਿੰਦਰ ਸਿੰਘ, ਖਮਾਣੋਂ ਦੇ ਐਸ.ਡੀ.ਐਮ. ਸੰਜੀਵ ਕੁਮਾਰ, ਸੁਖਦੇਵ ਸਿੰਘ ਤੇ ਫਤਹਿ ਸਿੰਘ ਪਟਵਾਰੀ (ਦੋਵੇਂ ਪਠਾਨਕੋਟ), ਪਟਿਆਲਾ ਦੀ ਏਕਮਜੋਤ ਕੌਰ, ਤਰਨ ਤਾਰਨ ਦੇ ਮੇਜਰ ਸਿੰਘ, ਬਠਿੰਡਾ ਦੇ ਪਰਮਜੀਤ ਸਿੰਘ, ਜਲੰਧਰ ਦੇ ਸਲੀਮ ਮੁਹੰਮਦ, ਪਟਿਆਲਾ ਦੀ ਸਾਇੰਸ ਮਿਸਟ੍ਰੈਸ ਗਗਨਦੀਪ ਕੌਰ, ਬਰਨਾਲਾ ਦੇ ਸਾਇੰਸ ਮਾਸਟਰ ਸੁਖਪਾਲ ਸਿੰਘ, ਸਿਵਲ ਮਿਲਟਰੀ ਅਫੇਅਰਜ਼ ਹੈੱਡ ਕੁਆਟਰਜ਼ ਵੈਸਟਰਨ ਕਮਾਂਡ ਦੇ ਐਡਵਾਈਜ਼ਰ-ਕਮ-ਪ੍ਰਿੰਸੀਪਲ ਡਾਇਰੈਕਟਰ ਕਰਨਲ ਜਸਦੀਪ ਸੰਧੂ ਅਤੇ ਐਨ.ਡੀ.ਆਰ.ਐਫ. ਬਠਿੰਡਾ ਦੀ ਸੱਤਵੀਂ ਬਟਾਲੀਅਨ ਦੇ ਕਮਾਂਡੈਂਟ ਸੰਤੋਸ਼ ਕੁਮਾਰ ਨੂੰ ਸਰਟੀਫਿਕੇਟ ਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ। ਇਨ੍ਹਾਂ ਵਿੱਚ ਏ.ਜੀ.ਟੀ.ਐਫ. ਦੇ ਏ.ਆਈ.ਜੀ. ਸੰਦੀਪ ਗੋਇਲ, ਏ.ਜੀ.ਟੀ.ਐਫ. ਦੇ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਿਪਾਹੀ ਨਵਨੀਤ ਸਿੰਘ, ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ, ਏ.ਆਈ.ਜੀ. ਸੀ.ਆਈ.ਡੀ. ਆਲਮ ਵਿਜੈ ਸਿੰਘ, ਐਸ.ਪੀ. ਇਨਵੈਸਟੀਗੇਸ਼ਨ ਤਰਨ ਤਾਰਨ ਵਿਸ਼ਾਲਜੀਤ ਸਿੰਘ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਦਵਿੰਦਰ ਕੁਮਾਰ, ਡੀ.ਐਸ.ਪੀ. ਸੰਜੀਵਨ ਗੁਰੂ, ਡੀ.ਐਸ.ਪੀ. ਫਲਾਇੰਗ ਸਕੁਐਡ ਵਿਜੀਲੈਂਸ ਬਿਉਰੋ ਬਰਿੰਦਰ ਸਿੰਘ, ਡੀ.ਐਸ.ਪੀ. ਸੁਭਾਸ਼ ਚੰਦਰ, ਇੰਸਪੈਕਟਰ ਸ਼ਿਵ ਕੁਮਾਰ, ਸਬ ਇੰਸਪੈਕਟਰ ਗੁਰਿੰਦਰ ਸਿੰਘ, ਸਬ ਇੰਸਪੈਕਟਰ ਸੁਰੇਸ਼ ਕੁਮਾਰ, ਸਬ ਇੰਸਪੈਕਟਰ ਅਕਸ਼ਿਆਦੀਪ ਸਿੰਘ, ਏ.ਐਸ.ਆਈ. ਇਕਬਾਲ ਸਿੰਘ, ਏ.ਐਸ.ਆਈ. ਹਰਵਿੰਦਰ ਸਿੰਘ, ਏ.ਐਸ.ਆਈ. ਦਿਨੇਸ਼ ਕੁਮਾਰ ਤੇ ਏ.ਐਸ.ਆਈ. ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।
Punjab Bani 17 August,2023
ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਇਛੁੱਕ ਵਿਅਕਤੀ ਪੋਰਟਲ HTTPS://TINYURL.COM/4W3AE3KB ‘ਤੇ ਕਰ ਸਕਦੇ ਹਨ ਆਨਲਾਈਨ ਰਜਿਸਟ੍ਰੇਸ਼ਨ ਪਟਿਆਲਾ, 17 ਅਗਸਤ: ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ। ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਉੱਦਮੀ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/4w3ae3kb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਚਾਰ ਸ਼੍ਰੇਣੀਆਂ ਭਾਵ ਵਿਦਿਆਰਥੀ/ਨੌਜਵਾਨ ਉੱਦਮੀ, ਮਹਿਲਾ ਉੱਦਮੀ, ਪੀ.ਡਬਲਿਊ.ਡੀ. ਇੰਟਰਪ੍ਰੀਊਨਰਜ਼ ਅਤੇ ਓਪਨ ਕੈਟਾਗਰੀ ਇੰਟਰਪ੍ਰੀਊਨਰਜ਼ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਚੈਲੇਂਜ ਦੇ ਜੇਤੂ ਬਿਨੈਕਾਰਾਂ ਨੂੰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਮਦਦ ਦੇ ਨਾਲ-ਨਾਲ ਹਰ ਵਰਗ ਦੇ ਜੇਤੂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪਟਿਆਲਾ ਦੀ ਮਦਦ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਯੋਜਨਾ ਉਭਰਦੇ ਉੱਦਮੀਆਂ ਨੂੰ ਪਲੇਟਫਾਰਮ ਪ੍ਰਦਾਨ ਕਰਕੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਵਧੇਰੇ ਮਦਦਗਾਰ ਸਾਬਿਤ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਫਿਊਚਰ ਟਾਈਕੂਨ ਸਟਾਰਟ ਅੱਪ ਚੈਲੇਂਜ ਪ੍ਰੋਗਰਾਮ ਦਾ ਪਹਿਲਾ ਐਡੀਸ਼ਨ ਸਾਲ 2022 ਵਿੱਚ ਹੋਇਆ ਸੀ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰੋਗਰਾਮ ਵਿੱਚ ਲਗਭਗ 418 ਲੋਕਾਂ ਨੇ ਹਿੱਸਾ ਲਿਆ ਸੀ ਅਤੇ ਕਾਰੋਬਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਚਾਰ ਸ਼੍ਰੇਣੀਆਂ ਵਿੱਚੋਂ ਚਾਰ ਜੇਤੂਆਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਜ਼ਰੂਰੀ ਸਹਾਇਤਾ ਦੇ ਨਾਲ ਵਿੱਤੀ ਸਹਾਇਤਾ ਦਿੱਤੀ ਗਈ।
Punjab Bani 17 August,2023
ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ ਫ਼ਸਲ ਖਰਾਬੇ ਦੇ ਨਾਲ ਨਾਲ ਗਾਵਾਂ, ਮੱਝਾਂ ਤੇ ਬਾਕੀ ਜਾਨਵਰਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਚੈੱਕ ਪੀੜਤਾਂ ਨੂੰ ਸੌਂਪੇ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ-ਭਗਵੰਤ ਸਿੰਘ ਮਾਨ ਪਟਿਆਲਾ, 17 ਅਗਸਤ: ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹਾਲ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਤਾਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਹੜ੍ਹਾਂ ਨਾਲ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।
Punjab Bani 17 August,2023
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ ਚਾਹਵਾਨ ਖਿਡਾਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ www.khedanwatanpunjabdia.com ਉਤੇ ਕਰ ਸਕਦੇ ਨੇ ਅਪਲਾਈ ਦੂਜੀ ਵਾਰ ਹੋਣ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਪਟਿਆਲਾ, 17 ਅਗਸਤ : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਰੋਹ ਵਿਚ ਛੇ ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ ਜੋ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿਚ ਲਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਉਸਾਰੂ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਢੁਕਵਾਂ ਮੰਚ ਪ੍ਰਦਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾਅ ਸਕਦੀਆਂ ਹਨ।
Punjab Bani 17 August,2023
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ - ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
Punjab Bani 14 August,2023
ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ
ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਸਾਬਕਾ ਵਿੱਤੀ ਮੰਤਰੀ ਨਾਂਹ-ਪੱਖੀ ਸੋਚ ਦਾ ਸ਼ਿਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਨੇਤਾਵਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਹੋਵੇਗੀ ਧੂਰੀ (ਸੰਗਰੂਰ), 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ” ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ।
Punjab Bani 14 August,2023
ਮੁੱਖ ਮੰਤਰੀ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ ਦਿੱਲੀ ਦੇ ਮੁੱਖ ਮੰਤਰੀ ਨੇ ਇਤਿਹਾਸਕ ਪਹਿਲਕਦਮੀ ਲਈ ਭਗਵੰਤ ਮਾਨ ਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋਈ ਮੁੱਖ ਮੰਤਰੀ ਨੇ ਇਸ ਨੂੰ ਸਿਹਤ ਕ੍ਰਾਂਤੀ ਦੀ ਦਿਸ਼ਾ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਦੱਸਿਆ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 44 ਲੱਖ ਤੋਂ ਵੱਧ ਲਾਭਪਾਤਰੀ ਲੈ ਚੁੱਕੇ ਨੇ ਫਾਇਦਾ ਧੂਰੀ (ਸੰਗਰੂਰ), 14 ਅਗਸਤ: ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕ ਟਵੀਟ ਜਾਰੀ ਕਰ ਕੇ ਇਸ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਕਦਮ ਲਈ ਮੁੱਖ ਮੰਤਰੀ ਤੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਹ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਨੂੰ ਹੁਣ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਨੂੰ ਚੁਣਿਆ ਹੈ। ਇੱਥੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕਰਵਾਉਣ ਲਈ ਇਹ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਕਲੀਨਿਕ 41 ਤਰ੍ਹਾਂ ਦੇ ਟੈਸਟ ਮੁਫ਼ਤ ਕਰਨ ਦੀ ਸੇਵਾ ਵੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੰਦਰੁਸਤ ਸਿਹਤ ਉਤੇ ਧਿਆਨ ਦੇਣ ਦੇ ਨਾਲ-ਨਾਲ ਇਸ ਕਦਮ ਨਾਲ ਲੋਕਾਂ ਦਾ ਜੀਵਨ ਲੰਮੇਰਾ ਕਰਨ ਵਿੱਚ ਮਦਦ ਮਿਲੇਗੀ। ਪਿਛਲੀਆਂ ਸਰਕਾਰਾਂ ਵੱਲੋਂ ਆਮ ਆਦਮੀ ਦੀ ਸਿਹਤ ਵੱਲ ਤਵੱਜੋਂ ਨਾ ਦੇਣ ਉਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਯਕੀਨੀ ਬਣਾਉਣ ਉਤੇ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ਵਿੱਚੋਂ ਕਰਵਾ ਲੈਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਵਧੀਆ ਇਲਾਜ ਤੋਂ ਕਿਸਮਤ ਉਤੇ ਛੱਡ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਹ ਲੀਡਰ ਲੋਕਾਂ ਨੂੰ ਸਿਰਫ਼ ਵੋਟ ਬੈਂਕ ਹੀ ਸਮਝਦੇ ਸਨ ਅਤੇ ਉਨ੍ਹਾਂ ਕਦੇ ਲੋਕਾਂ ਦੇ ਜੀਵਨ ਤੇ ਸਿਹਤ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਕੈਂਸਰ ਦਾ ਮਿਆਰੀ ਇਲਾਜ ਉਪਲਬਧ ਹੈ, ਜਿਸ ਕਾਰਨ ਹੁਣ ਇਲਾਜ ਲਈ ਲੋਕਾਂ ਨੂੰ ਦੂਜੇ ਰਾਜਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਪਹਿਲਾਂ ਬੀਕਾਨੇਰ ਕੈਂਸਰ ਹਸਪਤਾਲ ਲਈ ਖਚਾਖਚ ਭਰ ਕੇ ਚਲਦੀ ਕੈਂਸਰ ਐਕਸਪ੍ਰੈੱਸ ਰੇਲ ਗੱਡੀ ਹੁਣ ਖ਼ਾਲੀ ਜਾਂਦੀ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜਾਬ ਵਿੱਚ ਹੀ ਇਲਾਜ ਦੀ ਸਹੂਲਤ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਿਆਂ ਵਿੱਚ ਖ਼ਾਲੀ ਪਈਆਂ ਅਧਿਕਾਰੀਆਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਹੈੱਡਕੁਆਟਰਾਂ ਤੋਂ ਅਧਿਕਾਰੀਆਂ ਦੀ ਤਾਇਨਾਤੀ ਫੀਲਡ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਕੰਮ ਅਲਾਟ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਭਲਾਈ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਜਿਹੇ ਅਧਿਕਾਰੀਆਂ ਦੀ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਤਾਇਨਾਤੀ ਕੀਤੀ ਹੈ, ਜਿਹੜੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੰਤਾਂ, ਪੀਰਾਂ-ਫ਼ਕੀਰਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਕਾਰਨ ਇਹ ਧਰਤੀ ਸੰਭਾਵਨਾਵਾਂ ਨਾਲ ਭਰੀ ਪਈ ਹੈ। ਇੱਥੇ ਵਪਾਰ ਤੇ ਕਾਰੋਬਾਰ ਲਈ ਅਸੀਮ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਰਖੇਜ਼ ਜ਼ਮੀਨ ਉਤੇ ਨਫ਼ਰਤ ਤੇ ਵੈਰ-ਵਿਰੋਧ ਤੋਂ ਸਿਵਾਏ ਹਰੇਕ ਤਰ੍ਹਾਂ ਦਾ ਬੀਜ ਪੁੰਗਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਫਿਰਕੂ ਸਦਭਾਵਨਾ, ਭਾਈਚਾਰੇ ਤੇ ਸ਼ਾਂਤੀ ਦਾ ਕੇਂਦਰ ਬਿੰਦੂ ਹੈ, ਜਿਸ ਕਾਰਨ ਸੂਬਾ ਮੁਲਕ ਭਰ ਵਿੱਚੋਂ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਵਜੋਂ ਉੱਭਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਦਸਿਆਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਗਲਤ ਡਰਾਈਵਿੰਗ ਅਤੇ ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਘਟੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ 144 ਵਾਹਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 116 ਇਸੁਜ਼ੂ ਵਾਹਨ ਹੋਣਗੇ, ਜਿਹੜੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਹੋਣਗੇ ਅਤੇ 28 ਐਸ.ਯੂ.ਵੀਜ਼ ਸਪੀਡ ਰਾਡਾਰ ਨਾਲ ਲੈਸ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਫੌਰੀ ਤੌਰ ਉਤੇ ਐਮਰਜੈਂਸੀ ਇਲਾਜ ਸੇਵਾ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀਆਂ ਸੁਹਿਰਦ ਕੋਸ਼ਿਸ਼ਾਂ ਨਾਲ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਵੱਢੀਖੋਰਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਢਣ ਲਈ ਨਵੀਂ ਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਜ਼ੋਰਦਾਰ ਢੰਗ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਜੰਗ ਦੇ ਨਤੀਜੇ ਜਲਦੀ ਲੋਕਾਂ ਸਾਹਮਣੇ ਜ਼ਾਹਰ ਹੋਣਗੇ ਕਿਉਂਕਿ ਨਸ਼ਾ ਮੁਕਤ ਪਿੰਡਾਂ ਨੂੰ ਵਿੱਤੀ ਲਾਭ ਦੇਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਚਾਇਤ ਚੋਣਾਂ ਵਿੱਚ ਕੋਈ ਹਿੰਸਾ ਨਾ ਹੋਵੇ ਅਤੇ ਪਿੰਡਾਂ ਵਿੱਚ ਮਾਹੌਲ ਭਾਈਚਾਰਕ ਬਣਿਆ ਰਹੇ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਮਾਗਮ ਵਿੱਚ ਪੁੱਜਣ ਉਤੇ ਸਵਾਗਤ ਕੀਤਾ।
Punjab Bani 14 August,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।
Punjab Bani 14 August,2023
ਅਨੁਵਾਦ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾਣਗੇ ਅਹਿਮ ਪ੍ਰਾਜੈਕਟ
ਅਨੁਵਾਦ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾਣਗੇ ਅਹਿਮ ਪ੍ਰਾਜੈਕਟ - ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਨਾਲ਼ ਹੋਇਆ ਇਕਰਾਰਨਾਮਾ -ਦੋਹਾਂ ਯੂਨੀਵਰਸਿਟੀਆਂ ਦੇ ਮਾਹਿਰਾਂ ਵੱਲੋਂ ਗਿਆਨ-ਵਿਗਿਆਨ ਦੀਆਂ ਪੁਸਤਕਾਂ ਦਾ ਅਨੁਵਾਦ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਨੇ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਵੱਲੋਂ ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ ਜਿਸ ਤਹਿਤ ਦੋਵੇਂ ਯੂਨੀਵਰਸਿਟੀਆਂ ਦੇ ਭਾਸ਼ਾ ਮਾਹਿਰ ਮਿਲ ਕੇ ਅਨੁਵਾਦ ਦੇ ਖੇਤਰ ਵਿੱਚ ਕੰਮ ਕਰਨਗੇ ਅਤੇ ਗਿਆਨ-ਵਿਗਿਆਨ ਨਾਲ ਜੁੜੀ ਅਹਿਮ ਸਮੱਗਰੀ ਨੂੰ ਪੰਜਾਬੀ ਅਤੇ ਹਿੰਦੀ ਵਿੱਚ ਅਨੁਵਾਦ ਕਰਨਗੇ। ਇਸ ਸੰਬੰਧੀ ਦੋਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੇ ਆਪੋ-ਆਪਣੀ ਟੀਮ ਸਮੇਤ ਆਨਲਾਈਨ ਵਿਧੀ ਰਾਹੀਂ ਇਕੱਤਰਤਾ ਕੀਤੀ ਅਤੇ ਰਸਮੀ ਰੂਪ ਵਿੱਚ ਇਸ ਇਕਰਾਰਨਾਮੇ ਉੱਤੇ ਸਹੀ ਪਾਈ। ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਇਕਰਾਰਨਾਮੇ ਉੱਤੇ ਦਸਤਖ਼ਤ ਕਰਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਹਿਲਾਂ ਤੋਂ ਹੀ ਅਨੁਵਾਦ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ। ਵੱਖ-ਵੱਖ ਖੇਤਰਾਂ ਦੇ ਗਿਆਨ ਨੂੰ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਉਣਾ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦੇ ਮੂਲ ਮੰਤਵ ਨਾਲ਼ ਵੀ ਮੇਲ ਖਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਦੋਹਾਂ ਅਦਾਰਿਆਂ ਦੇ ਮਾਹਿਰਾਂ ਵੱਲੋਂ ਤਾਲਮੇਲ ਤਹਿਤ ਕੰਮ ਕਰਨ ਨਾਲ਼ ਇਸ ਕਾਰਜ ਨੂੰ ਹੋਰ ਬਲ ਮਿਲੇਗਾ ਅਤੇ ਬਿਹਤਰ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਗਿਆਨ ਨੂੰ ਕਠਿਨ ਭਾਸ਼ਾ ਵਿੱਚ ਰੱਖ ਕੇ ਆਮ ਲੋਕਾਈ ਨੂੰ ਇਸ ਤੋਂ ਦੂਰ ਰੱਖਣ ਦੀ ਰਵਾਇਤ ਨੂੰ ਤੋੜਦਿਆਂ ਹੁਣ ਸਮੇਂ ਦੀ ਲੋੜ ਹੈ ਕਿ ਇਸ ਨੂੰ ਸਰਲ ਅਤੇ ਆਮ ਲੋਕਾਂ ਦੀ ਭਾਸ਼ਾ ਵਿੱਚ ਲਿਆਂਦਾ ਜਾਵੇ। ਅਜਿਹਾ ਕਰਨ ਨਾਲ਼ ਜਿੱਥੇ ਹਰ ਕੋਈ ਗਿਆਨ ਦੀਆਂ ਵੱਖ-ਵੱਖ ਧਰਾਵਾਂ ਨਾਲ ਆਪਣੇ ਆਪ ਨੂੰ ਜੁੜਿਆ ਹੋਇਆ ਮਹਿਸੂਸ ਕਰੇਗਾ ਉੱਥੇ ਹੀ ਗਿਆਨ ਦੇ ਦਾਇਰੇ ਦਾ ਵਸੀਹ ਹੋਣਾ ਵੀ ਲਾਜਿ਼ਮ ਹੈ। ਸਰਲ ਅਤੇ ਆਪਣੀ ਸਥਾਨਕ ਭਾਸ਼ਾ ਵਿੱਚ ਗਿਆਨ ਉਪਲਬਧ ਹੋਣ ਕਾਰਨ ਵਧੇਰੇ ਲੋਕ ਇਸ ਨਾਲ਼ ਜੁੜਦੇ ਹਨ ਅਤੇ ਉਹ ਗਿਆਨ ਦੇ ਵਧਾਰੇ ਵਿੱਚ ਵੀ ਯੋਗਦਾਨ ਪਾਉਂਦੇ ਹਨ। ਇਕਰਾਰਨਾਮੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਨਾਲ਼ ਮਿਲ ਕੇ ਪਹਿਲਾਂ ਵੀ ਪੰਜਾਬੀ ਯੂਨੀਵਰਸਿਟੀ ਨੇ ਕੁਝ ਕਾਰਜ ਕੀਤੇ ਹਨ ਜੋ ਸਫਲ ਹੋਏ ਹਨ। ਹੁਣ ਇਸ ਪ੍ਰਾਜੈਕਟ ਤੋਂ ਵੀ ਚੰਗੀਆਂ ਉਮੀਦਾਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਦੇ ਲਿਪੀਆਂਤਰਣ ਵਾਲੇ ਪ੍ਰਾਜੈਕਟ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਸਾਨੂੰ ਇਸ ਦਿਸ਼ਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਜਿਹੀਆਂ ਆਧੁਨਿਕ ਤਕਨੀਕਾਂ ਦੀ ਮਦਦ ਲੈਣ ਦੀ ਵੀ ਲੋੜ ਹੈ ਤਾਂ ਕਿ ਅਨੁਵਾਦ ਦੇ ਕਾਰਜਾ ਵਿੱਚ ਵਧੇਰੇ ਤੇਜ਼ੀ ਅਤੇ ਸ਼ੁੱਧਤਾ ਆ ਸਕੇ। ਉਨ੍ਹਾਂ ਕਿਹਾ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਵਾਕ ਬਣਤਰਾਂ ਅਤੇ ਭਾਵ ਦੇ ਪੱਧਰ ਉੱਤੇ ਇੱਕ ਦੂਜੀ ਦੇ ਨੇੜੇ ਹਨ। ਇਸ ਲਈ ਇਨ੍ਹਾਂ ਵਿੱਚੋਂ ਕਿਸੇ ਵੀ ਇੱਕ ਸਥਾਨਕ ਭਾਸ਼ਾ ਤੋਂ ਦੂਜੀ ਸਥਾਨਕ ਭਾਸ਼ਾ ਵਿੱਚ ਅਨੁਵਾਦ ਕਰਨ ਲਈ ਲੋੜੀਂਦੀ ਤਕਨੀਕ ਪੈਦਾ ਕਰਨ ਵਿੱਚ ਆਸਾਨੀ ਹੋ ਸਕਦੀ ਹੈ। ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਦੇ ਵਾਈਸ ਚਾਂਸਲਰ ਇੰਦੂ ਪ੍ਰਸਾਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਜੋ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਗਿਆਨ ਤੱਕ ਆਪਣੀ ਪਹੁੰਚ ਬਣਾਉਣ ਵਿੱਚ ਸਹਿਜ ਮਹਿਸੂਸ ਨਹੀਂ ਕਰਦੇ ਉਨ੍ਹਾਂ ਲਈ ਸਥਾਨਕ ਭਾਸ਼ਾ ਵਿੱਚ ਗਿਆਨ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ਉੱਤੇ ਅਨੁਵਾਦ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨਾਲ ਇਸ ਸਾਂਝੇਦਾਰੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਦੋਹਾਂ ਅਦਾਰਿਆਂ ਦੀ ਸਾਂਝੀ ਸਮਰਥਾ ਨਾਲ ਵੱਡੇ ਪੱਧਰ ਉੱਤੇ ਕੰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਗਿਆਨ ਤੱਕ ਪਹੁੰਚ ਕਰਨ ਲਈ ਭਾਸ਼ਾ ਕੋਈ ਅੜਚਣ ਨਹੀਂ ਬਣਨੀ ਚਾਹੀਦੀ। ਇਸ ਮਕਸਦ ਲਈ ਹੀ ਇਹ ਇਕਰਾਰਨਾਮਾ ਕੀਤਾ ਗਿਆ ਹੈ। ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਦੇ ਅਨੁਵਾਦ ਸੈਕਸ਼ਨ ਤੋਂ ਵਿਸ਼ੇਸ਼ ਤੌਰ ਉੱਤੇ ਪੰਜਾਬੀ ਯੂਨੀਵਰਸਿਟੀ ਪੁੱਜੇ ਡਾ. ਹਿਰਦੇ ਕਾਂਤ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ਼ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਹਿੰਦੀ ਸਮੇਤ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਗਿਆਨ ਦਾ ਅਨੁਵਾਦ ਹੋਣਾ ਬਹੁਤ ਜ਼ਰੂਰੀ ਹੈ। ਪੰਜਾਬੀ ਯੂਨੀਵਰਸਿਟੀ ਤੋਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਸੰਜੀਵ ਪੁਰੀ ਵੱਲੋਂ ਇਕੱਤਰਤਾ ਦੇ ਅੰਤ ਵਿੱਚ ਰਸਮੀ ਰੂਪ ਵਿੱਚ ਸਭ ਦਾ ਧੰਨਵਾਦ ਕੀਤਾ ਗਿਆ। ਇਸ ਇਕੱਤਰਤਾ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਡੀਨ ਖੋਜ ਡਾ. ਮਨਜੀਤ ਪਾਤੜ, ਇੰਚਾਰਜ ਪਬਲੀਕੇਸ਼ਨ ਬਿਊਰੋ ਡਾ. ਸੁਰਜੀਤ ਸਿੰਘ ਅਤੇ ਹਿੰਦੀ ਵਿਭਾਗ ਦੇ ਮੁਖੀ ਡਾ. ਨੀਤੂ ਕੌਸ਼ਲ ਵੀ ਹਾਜ਼ਰ ਰਹੇ।
Punjab Bani 14 August,2023
ਸਾਬਕਾ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੋ. ਬਡੂੰਗਰ ਨਾਲ ਦੁੱਖ ਪ੍ਰਗਟਾਇਆ
ਸਾਬਕਾ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੋ. ਬਡੂੰਗਰ ਨਾਲ ਦੁੱਖ ਪ੍ਰਗਟਾਇਆ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਇਕਬਾਲ ਸਿੰਘ ਝੂੰਦਾਂ ਸਮੇਤ ਕਈ ਸਖਸ਼ੀਅਤਾਂ ਵੀ ਪੁੱਜੀਆਂ ਪਟਿਆਲਾ 14 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਪੁੱਜੇ ਅਤੇ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਅਤੇ ਬਹੁਪੱਖੀ ਸਖਸ਼ੀਅਤ ਵਾਲੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਘਾਲਣਾ ਕਰਦਿਆਂ ਆਪਣਾ ਆਪ ਪਰਿਵਾਰਕ ਮੈਂਬਰਾਂ ਨੂੰ ਸਮਰਪਿਤ ਕੀਤਾ ਤਾਂ ਹੀ ਪ੍ਰੋ. ਬਡੂੰਗਰ ਨੇ ਰਾਜਨੀਤਕ ਅਤੇ ਧਾਰਮਕ ਕਾਰਜਾਂ ਨੂੰ ਸਮਾਂ ਦੇ ਸਕੇ। ਬੀਬੀ ਨਿਰਮਲ ਕੌਰ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ ਪ੍ਰਮਾਤਮਾ ਬੀਬੀ ਨਿਰਮਲ ਕੌਰ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂਆਂ ਵਿਚ ਇਕਬਾਲ ਸਿੰਘ ਝੂੰਦਾਂ, ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਬਲਵੀਰ ਸਿਘ ਘੁੰਨਸ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੈਕਟਰੀ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪਬਲੀਸਿਟੀ ਦੇ ਇੰਚਾਰਜ ਹਰਭਜਨ ਸਿੰਘ ਵਕਤਾ, ਸ੍ਰੀ ਗੁਰੂ ਰਾਮਦਾਸ ਦਾਸ ਚੈਰੀਟੇਬਲ ਹਸਪਤਾਲ ਦੇ ਡੀਨ ਡਾਇਰੈਕਟਰ ਏ.ਪੀ. ਸਿੰਘ, ਸਾਬਕਾ ਆਈਏਐਸ ਅਮਰਜੀਤ ਸਿੰਘ ਸਿੱਧੂ, ਡੀਐਸਪੀ ਗੁਰਦੇਵ ਸਿੰਘ ਧਾਲੀਵਾਲ, ਇੰਚਾਰਜ ਪਾਤੜਾਂ, ਹਰਮਨ ਚੀਮਾ, ਪੀਆਰਟੀਸੀ ਦੇ ਸਾਬਕਾ ਏਐਮਡੀ ਆਰਐਸ ਔਲਖ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਗੁਰਦੀਪ ਵਾਲੀਆ, ਸੰਦੀਪ ਸਿੰਘ ਰਾਜਾ ਤੂੜ, ਪਿ੍ਰੰਸੀਪਲ ਰਾਜਿੰਦਰ ਕੌਰ, ਸਾਬਕਾ ਪਾਰਲੀਮਾਨੀ ਸਕੱਤਰ , ਬਾਬੂ ਪ੍ਰਕਾਸ਼ ਚੰਦ ਗਰਗ, ਪਿ੍ਰੰਸੀਪਲ ਕੁਲਦੀਪ ਸਿੰਘ ਬੱਲ, ਨਿੱਜੀ ਸਹਾਇਕ ਭਾਈ ਲੌਂਗੋਵਾਲ ਦਰਸ਼ਨ ਸਿੰਘ ਆਦਿ ਸਖਸ਼ੀਅਤਾਂ ਨੇ ਦੁੱਖ ਸਾਂਝਾ ਕੀਤਾ।
Punjab Bani 14 August,2023
ਮੁੱਖ ਸਕੱਤਰ ਵੱਲੋਂ ਪੰਚਾਇਤ ਤੇ ਖਣਨ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨ ਅਨੁਸਾਰ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼
ਮੁੱਖ ਸਕੱਤਰ ਵੱਲੋਂ ਪੰਚਾਇਤ ਤੇ ਖਣਨ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨ ਅਨੁਸਾਰ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਸੂਬਾ ਸਰਕਾਰ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਅਨੁਰਾਗ ਵਰਮਾ ਚੰਡੀਗੜ੍ਹ, 14 ਅਗਸਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖਣਨ ਵਿਭਾਗ ਨੂੰ ਆਖਿਆ ਕਿ ਦੋਵੇਂ ਵਿਭਾਗ ਆਪਸ ਵਿੱਚ ਤਾਲਮੇਲ ਕਰ ਕੇ ਸਾਂਝੇ ਸਰਵੇਖਣ ਰਾਹੀਂ ਪੰਚਾਇਤੀ ਜ਼ਮੀਨਾਂ ਉਤੇ ਕਾਨੂੰਨੀ ਤੌਰ ਉੱਤੇ ਖਣਨ ਲਈ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ। ਮੁੱਖ ਸਕੱਤਰ ਨੇ ਅੱਜ ਮੀਟਿੰਗ ਦੌਰਾਨ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਇਆ ਜਾਵੇ।ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਜਨਤਕ ਖੱਡਾਂ ਦਾ ਵੀ ਉਦਘਾਟਨ ਕੀਤਾ ਗਿਆ ਜਿੱਥੇ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।ਸੂਬਾ ਸਰਕਾਰ ਵੱਲੋਂ ਅਜਿਹੀਆਂ ਹੋਰ ਜਨਤਕ ਖੱਡਾਂ ਤੇ ਕਮਰਸ਼ੀਅਲ ਖੱਡਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿੱਥੋਂ ਲੋਕਾਂ ਨੂੰ ਸਸਤਾ ਰੇਤਾ ਮਿਲੇਗਾ। ਮੀਡੀਆ ਦੇ ਇੱਕ ਹਿੱਸੇ ਵਿੱਚ ਪਠਾਨਕੋਟ ਜ਼ਿਲੇ ਦੇ ਗੋਲ ਪਿੰਡ ਵਿੱਚ ਪੰਚਾਇਤੀ ਜ਼ਮੀਨ ਵਿੱਚ ਖਣਨ ਦੀ ਸਮੱਰਥਾ ਸਬੰਧੀ ਖ਼ਬਰ ਦਾ ਨੋਟਿਸ ਲੈਂਦਿਆ ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਡੀ ਕੇ ਤਿਵਾੜੀ ਅਤੇ ਸਕੱਤਰ ਖਣਨ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਆਖਿਆ ਕਿ ਇਸ ਪਿੰਡ ਦੇ ਨਾਲ ਪੰਜਾਬ ਵਿੱਚ ਹੋਰ ਪਿੰਡਾਂ ਦੀ ਵੀ ਸ਼ਨਾਖ਼ਤ ਕੀਤੀ ਜਾਵੇ ਜਿੱਥੋਂ ਕਾਨੂੰਨੀ ਤੌਰ ਉੱਤੇ ਖਣਨ ਹੋ ਸਕੇ। ਇਸ ਸਬੰਧੀ ਕਾਨੂੰਨੀ ਕਾਰਵਾਈਆਂ ਕਰਕੇ ਇਨ੍ਹਾਂ ਜ਼ਮੀਨਾਂ ਨੂੰ ਖਣਨ ਲਈ ਦੇਣ ਵਾਸਤੇ ਨਿਲਾਮੀ ਕੀਤੀ ਜਾਵੇ।ਮੁੱਖ ਸਕੱਤਰ ਨੇ ਦੋਵਾਂ ਵਿਭਾਗਾਂ ਨੂੰ ਇਸ ਸਬੰਧੀ 14 ਦਿਨ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ ਅਤੇ 28 ਅਗਸਤ ਨੂੰ ਇਸ ਸਬੰਧੀ ਮੁੜ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਦੋਵੇਂ ਵਿਭਾਗ ਤਾਲਮੇਲ ਕਰਕੇ ਇਸ ਦਿਸ਼ਾ ਵਿੱਚ ਉਪਰਾਲੇ ਕਰਨ। ਇਸ ਨਾਲ ਜਿੱਥੇ ਪੰਚਾਇਤ ਤੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ ਉਤੇ ਲੋਕਾਂ ਨੂੰ ਸਸਤੀਆਂ ਕੀਮਤਾਂ ਉੱਤੇ ਮਿਲਣ ਵਾਲੇ ਰੇਤੇ ਦੀ ਉਪਲੱਬਧਤਾ ਵੀ ਵਧੇਗੀ।
Punjab Bani 14 August,2023
ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਸਮਾਗਮ
ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਸਮਾਗਮ -ਆਜਾਦੀ ਘੁਲਾਟੀਆਂ ਦੇ ਪਰਿਵਾਰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ -75 ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪਟਿਆਲਾ, 14 ਅਗਸਤ: ਆਜਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਆਰੰਭੀ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਬਲਾਕ ਪਟਿਆਲਾ ਦਿਹਾਤੀ ਅਧੀਨ ਪੈਂਦੇ ਅਮਨ ਵਿਹਾਰ ਵਿਖੇ 'ਮਿੱਟੀ ਕੋ ਨਮਨ ਵੀਰੋ ਕਾ ਵੰਦਨ' ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸ਼ਿਰਕਤ ਕੀਤੀ। ਇਸ ਮੌਕੇ 75 ਪੌਦੇ ਲਗਾ ਕੇ ਆਜਾਦੀ ਦਿਹਾੜਾ ਮਨਾਇਆ ਗਿਆ ਅਤੇ ਅਜਾਦੀ ਘੁਲਾਟੀਆਂ ਸ੍ਰੀਮਤੀ ਬਚਨ ਕੌਰ ਦੇ ਪਰਿਵਾਰ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕਰਕੇ ਸਮਾਰਕ ਬਣਾਇਆ ਗਿਆ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਦੇਸ਼ ਦੇ ਮਹਾਨ ਸਹੀਦਾਂ ਅਤੇ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਯਾਦ ਰੱਖ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋ ਕੱਢੀ ਜਾ ਰਹੀ ਅੰਮ੍ਰਿਤ ਕਲਸ ਯਾਤਰਾ ਰਾਹੀ ਦੇਸ਼ ਭਰ ਵਿੱਚੋਂ ਸ਼ਹੀਦਾਂ ਦੇ ਘਰਾਂ ਦੀ ਮਿੱਟੀ ਰਾਜਧਾਨੀ ਦਿੱਲੀ ਵਿਖੇ ਨੈਸ਼ਨਲ ਵਾਰ ਮੈਮੋਰੀਅਲ ਨੇੜੇ ਅੰਮ੍ਰਿਤ ਬਗੀਚੀ ਵਿਖੇ ਪੁੱਜੇਗੀ ਜੋ ਸਾਡੇ ਦੇਸ਼ ਦੇ ਸੂਰਵੀਰਾਂ ਨੂੰ ਸਮਰਪਿਤ ਹੋਵੇਗੀ। ਅਮਨ ਵਿਹਾਰ ਵਿਖੇ ਸਮਾਗਮ ਮੌਕੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗਾਨ ਗਾਇਆ। ਵਧੀਕ ਡਿਪਟੀ ਕਮਿਸ਼ਨਰ (ਡੀ) ਅਨੁਪ੍ਰਿਤਾ ਜੌਹਲ ਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੇ ਕਿਹਾ ਕਿ ਮੇਰੀ ਮਿੱਟੀ ਮੇਰਾ ਦੇਸ਼ ਦਾ ਉਦੇਸ਼ ਨੌਜਵਾਨ ਪੀੜੀ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਫ਼ੌਜੀ ਵੀਰਾਂ ਦਾ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਤੇ ਦੇਸ਼ ਦੀ ਪ੍ਰਭੂਸਤਾ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਰਿਹਾ ਹੈ, ਜਿਹਨਾਂ ਨੂੰ ਯਾਦ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।ਇਸ ਮੌਕੇ ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ ਅਤੇ ਵਿਭਾਗ ਦਾ ਸਮੂਹ ਸਟਾਫ ਅਤੇ ਹੋਰ ਇਲਾਕਾ ਨਿਵਸੀ ਮੌਜੂਦ ਸਨ।
Punjab Bani 14 August,2023
ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ- ਅਜੀਤ ਪਾਲ ਸਿੰਘ ਕੋਹਲੀ
ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ- ਅਜੀਤ ਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਵੱਲੋਂ ਸ਼ਹਿਰ ਦੇ 3 ਹੋਰ ਮੁਹੱਲਾ ਕਲੀਨਿਕ ਦਾ ਉਦਘਾਟਨ -ਕਿਹਾ, ਲੋਕਾਂ ਨੂੰ ਘਰਾਂ ਦੇ ਨੇੜੇ ਹੀ ਇਲਾਜ ਸਹੂਲਤਾਂ ਮੁਹੱਈਆ ਕਰਵਾਕੇ ਸਰਕਾਰ ਨੇ ਕੀਤਾ ਵਾਅਦਾ ਪੂਰਾ ਪਟਿਆਲਾ 14 ਅਗਸਤ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ ਦੇ ਤਿੰਨ ਹੋਰ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਵਿੱਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਹੇਠ ਅਬਲੋਵਾਲ, ਬਾਬਾ ਜੀਵਨ ਸਿੰਘ ਬਸਤੀ ਅਤੇ ਟੋਬਾ ਬਾਬਾ ਧਿਆਨਾ ਵਿਖੇ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਏ.ਡੀ.ਸੀ (ਜ)ਜਗਜੀਤ ਸਿੰਘ, ਐਸਡੀਐਮ ਡਾ. ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਉਨ੍ਹਾਂਦੇ ਘਰਾਂ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਇਨਕਲਾਬ ਲਿਆਂਦਾ ਹੈ। ਉਨ੍ਹਾਂ ਕਿਹਾ ਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕੋ ਇਕ ਨਿਸ਼ਾਨਾ ਹੈ ਕੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਤੇ ਮੁਹੱਲਾ ਕਲੀਨਿਕ ਖੋਲਣਾ ਵੀ ਉਸੇ ਕੜੀ ਦਾ ਇਕ ਹਿੱਸਾ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਹਿਰ ਵਿਚ 9 ਮੁਹੱਲਾ ਕਲੀਨਿਕ ਖੁੱਲ੍ਹੇ ਹੋਏ ਹਨ, ਅੱਜ 3 ਹੋਰ ਖੋਲੇ ਜਾਣ ਨਾਲ ਪਟਿਆਲਾ ਸ਼ਹਿਰ ਵਿਚ 12 ਮੁਹੱਲਾ ਕਲੀਨਿਕ ਹੋ ਗਏ ਹਨ। ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ ਜੋ ਕਿ ਪਟਿਆਲਾ ਸ਼ਹਿਰੀ ਹਲਕੇ ਦੇ ਵਸਨੀਕਾਂ ਦੇ ਆਪਣੇ ਵਿਧਾਇਕ ਵਜੋਂ ਉਭਰ ਕੇ ਸਾਹਮਣੇ ਆਏ ਹਨ, ਨੇ ਸ਼ਹਿਰ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਕੋਹਲੀ ਨੇ ਲੋਕਾਂ ਦੀ ਸੇਵਾ ਨੂੰ 24 ਘੰਟੇ ਨਿਸ਼ਠਾ ਤੇ ਲਗਨ ਨਾਲ ਸਮਰਪਿਤ ਰਹਿਣ ਦਾ ਵਿਸ਼ਵਾਸ਼ ਦੁਆਉਂਦਿਆਂ ਕਿਹਾ ਕਿ ਜਿੱਥੇ ਅਸਲ ’ਚ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਲੋੜ ਹੈ, ਉਥੇ ਹੀ ਇਹ ਕਲੀਨਿਕ ਖੋਲ੍ਹਣਾ ਉਨਾਂ ਦੀ ਇਹ ਤਰਜੀਹ ਰਹੀ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰੱਥ ਲੋਕ ਤਾਂ ਵੱਡੇ ਹਸਪਤਾਲਾਂ ’ਚ ਆਪਣਾ ਇਲਾਜ ਕਰਵਾ ਸਕਦੇ ਹਨ, ਪਰੰਤੂ ਬਿਹਤਰ ਸਿਹਤ ਸਹੂਲਤਾਂ ਤੋਂ ਕਿਸੇ ਨਾ ਕਿਸੇ ਤਰ੍ਹਾਂ ਵਾਂਝੇ ਰਹਿ ਜਾਣ ਵਾਲੇ ਗਰੀਬ ਤੇ ਆਮ ਲੋਕਾਂ ਲਈ ਇਹ ਆਮ ਆਦਮੀ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ ’ਚ ਪਹਿਲਾਂ ਭਾਸ਼ਾ ਵਿਭਾਗ, ਦਾਰੂ ਕੁਟੀਆ ਮੁਹੱਲਾ, ਮਥੁਰਾ ਕਲੋਨੀ, ਸਿਟੀ ਬ੍ਰਾਂਚ, ਗੁੜ ਮੰਡੀ ਨੇੜੇ ਹੈਡਲੀ ਫੀਮੇਲ, ਬਡੂੰਗਰ, ਆਰੀਆ ਸਮਾਜ ਵਿਖੇ 9 ਮੁਹੱਲਾ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਇੱਥੇ ਰੋਜਾਨਾ 2200 ਤੋਂ 2500 ਦੇ ਆਸ-ਪਾਸ ਲੋਕ ਪ੍ਰਤੀ ਕਲੀਨਿਕ ਵਿਖੇ ਹਰ ਮਹੀਨੇ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਜਦਕਿ ਅੱਜ ਖੋਲੇ ਗਏ 3 ਮੁਹੱਲਾ ਕਲੀਨਿਕਾਂ ਦੇ ਨੇੜਲੇ ਵਸਨੀਕਾਂ ਦੀ ਵੀ ਵੱਡੀ ਮੰਗ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਵੀਰਪਾਲ ਕੌਰ ਚਹਿਲ , ਸੁਸ਼ੀਲ ਮਿੱਡਾ, ਸੋਨੀਆ ਦਾਸ, ਮੋਨਿਕਾ ਸਰਮਾ, ਮੁਖਤਿਆਰ ਗਿੱਲ, ਸਨੀ ਢਾਬੀ, ਹਰਮਨ ਸੰਧੂ, ਰਾਹੁਲ ਚੌਹਾਨ, ਮਨਪ੍ਰੀਤ ਕੌਰ, ਗੁਰਸ਼ਰਨ ਸਿੰਘ ਸਨੀ, ਜਗਤਾਰ ਸਿੰਘ ਤਾਰੀ, ਘੁੰਮਣ ਸਿੰਘ ਫੌਜੀ, ਹੇਮੰਤ ਸੁਨਾਰੀਆ, ਰੂਬੀ ਭਾਟੀਆ, ਸਿਮਰਨਪ੍ਰੀਤ ਸਿੰਘ, ਪਰਮਜੀਤ ਕੌਰ ਚਹਿਲ, ਰਮਨਦੀਪ ਸਿੰਘ ਸੇਪੀ, ਸੋਨੀਆ ਸਿੰਘ ਤੇ ਹਰਪ੍ਰੀਤ ਸਿੰਘ ਢੀਠ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰ ਤੇ ਆਗੂ ਮੌਜੂਦ ਸਨ।
Punjab Bani 14 August,2023
ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ
ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ * ਲੰਬੇ ਸਮੇਂ ਤੋਂ ਮਲੇਸ਼ੀਆ ਵਿੱਚ ਫਸੀ ਹੋਈ ਸੀ ਲੜਕੀ ਚੰਡੀਗੜ੍ਹ, 14 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਅੜਕਵਾਸ ਦੀ ਲੜਕੀ ਪਿਛਲੇ ਲੰਮੇ ਸਮੇਂ ਤੋਂ ਮਲੇਸ਼ੀਆ ਵਿੱਚ ਸੀ। ਉਨ੍ਹਾਂ ਦੱਸਿਆ ਕਿ ਲੜਕੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਮਲੇਸ਼ੀਆ ਗਈ ਸੀ ਪਰ ਕਿਸੇ ਟਰੈਵਲ ਏਜੰਟ ਦੇ ਧੋਖੇ ਕਾਰਨ ਉਹ ਉੱਥੇ ਹੀ ਫਸ ਗਈ ਸੀ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੱਖਣ ਏਸ਼ੀਆਈ ਮੁਲਕ ਤੋਂ ਉਸ ਦੀ ਵਾਪਸੀ ਲਈ ਇੱਧਰ-ਉੱਧਰ ਭੱਜ-ਨੱਠ ਕਰ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਮਲੇਸ਼ੀਆ ਦੀ ਸਰਕਾਰ ਕੋਲ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਕਿਉਂਕਿ ਲੜਕੀ ਨੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਾਇਮ ਕਰ ਲਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮਲੇਸ਼ੀਆ 'ਚ ਫਸੀ ਇਸ ਲੜਕੀ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਸਮੀ ਕਾਰਵਾਈਆਂ ਅਤੇ ਬਾਕੀ ਕਾਗਜ਼ੀ ਕਾਰਵਾਈ ਤੋਂ ਬਾਅਦ ਗੁਰਵਿੰਦਰ ਕੌਰ ਨਾਂ ਦੀ ਇਸ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਮੁਲਕਾਂ ਵਿੱਚ ਮੁਸ਼ਕਲਾਂ ਵਿੱਚ ਫਸੀਆਂ ਬੱਚੀਆਂ ਦੀ ਮੁਲਕ ਵਾਪਸੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਸੰਕਟ ਵਿੱਚੋਂ ਕੱਢਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।
Punjab Bani 14 August,2023
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਲੁਧਿਆਣਾ, 14 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ। ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ 'ਤੇ ਅਤੇ ਸੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ। ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।
Punjab Bani 14 August,2023
PM ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ
PM ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ ਨਵੀਂ ਦਿੱਲੀ— ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ 'ਹਰ ਘਰ ਤਿਰੰਗਾ ਮੁਹਿੰਮ' (Har Ghar Tiranga Campaign) 'ਚ ਹਿੱਸਾ ਲੈਣ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਤਿਰੰਗਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ।ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਤਿਰੰਗੇ ਨਾਲ ਆਪਣੀਆਂ ਫੋਟੋਆਂ https://hargartiranga.com 'ਤੇ ਅੱਪਲੋਡ ਕਰੋ।
Punjab Bani 13 August,2023
ਨੌਜਵਾਨ ਦੀ ਇਟਲੀ ਵਿੱਚ ਹੋਈ ਮੌਤ, ਪਿੰਡ ਵਿੱਚ ਸੋਗ ਦੀ ਲਹਿਰ
ਨੌਜਵਾਨ ਦੀ ਇਟਲੀ ਵਿੱਚ ਹੋਈ ਮੌਤ, ਪਿੰਡ ਵਿੱਚ ਸੋਗ ਦੀ ਲਹਿਰ ਮਾਛੀਵਾੜਾ, 13 ਅਗਸਤ 2023 : ਖੇਤੀਬਾੜੀ ਕਰਦੇ ਬਹਾਦਰ ਸਿੰਘ ਦਾ ਇਕਲੌਤਾ ਸਪੁੱਤਰ ਅਵਤਾਰ ਸਿੰਘ ਆਪਣੀ ਪਤਨੀ ਅਤੇ ਦੋ ਸਾਲ ਦੇ ਆਪਣੇ ਬੱਚੇ ਨਾਲ ਇਟਲੀ ਦੇ ਸ਼ਹਿਰ ਮੈਂਟੂਆ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬਿਲਡਿੰਗਾਂ ਵਿੱਚ ਕੰਸਟ੍ਰਕਸ਼ਨ ਦਾ ਕੰਮ ਕਰਦਾ ਅਵਤਾਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਗਿਆ ਹੋਇਆ ਸੀ ਜਿੱਥੇ ਉਹ ਇੱਕ ਬਿਲਡਿੰਗ ਦੀ ਤੀਜੀ ਮੰਜ਼ਿਲ ਤੇ ਕੰਮ ਕਰ ਰਿਹਾ ਸੀ, ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ। ਤੀਜੀ ਮੰਜ਼ਿਲ ਤੋਂ ਧਰਤੀ ਤੇ ਡਿੱਗਣ ਨਾਲ ਉਸਦੀ ਮੌਤ ਹੋ ਗਈ। ਇਟਲੀ ਵਿੱਚ ਅਵਤਾਰ ਸਿੰਘ ਦੇ ਸਾਥੀ ਉਸਦੇ ਮ੍ਰਿਤਕ ਸਰੀਰ ਨੂੰ ਪਿੰਡ ਭੇਜਣ ਦਾ ਪ੍ਰਬੰਧ ਕਰ ਰਹੇ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਲੁਬਾਣਗੜ ਵਿੱਚ ਕੀਤਾ ਜਾ ਸਕੇ । ਅਵਤਾਰ ਸਿੰਘ ਦੀ ਮੌਤ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਾਪਿਆਂ ਦਾ ਇਕਲੌਤਾ ਪੁੱਤ ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਸਾਲ ਦਾ ਬੱਚਾ ਛੱਡ ਗਿਆ ਹੈ।
Punjab Bani 13 August,2023
ਪੰਜਾਬ ਵਿਚ ਹੋਣੀ ਚਾਹੀਦੀ ਹੈ ਅਫੀਮ ਦੀ ਖੇਤੀ : ਨਵਜੋਤ ਕੌਰ ਸਿੱਧੂ
ਪੰਜਾਬ ਵਿਚ ਹੋਣੀ ਚਾਹੀਦੀ ਹੈ ਅਫੀਮ ਦੀ ਖੇਤੀ : ਨਵਜੋਤ ਕੌਰ ਸਿੱਧੂ ਅੰਮ੍ਰਿਤਸਰ, 13 ਅਗਸਤ 2023 : ਪੰਜਾਬ ਕਾਂਗਰਸ ਪਾਰਟੀ ਦੀ ਸੀਨੀਅਰ ਨੇਤਾ ਅਤੇ ਪੰਜਾਬ ਦੀ ਸਾਬਕਾ ਸੀਪੀਐਸ ਨਵਜੋਤ ਕੌਰ ਸਿੱਧੂ ਅੱਜ ਅੰਮ੍ਰਿਤਸਰ ਪਹੁੰਚੇ, ਉਹਨਾਂ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ। ਅਤੇ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਹੋ ਰਹੀ ਬਰਬਾਦੀ ਅਤੇ ਅਫੀਮ ਦੀ ਖੇਤੀ ਨੂੰ ਲੈ ਕੇ ਆਪਣਾ ਇਕ ਵੱਖਰਾ ਹੀ ਬਿਆਨ ਦਿੱਤਾ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਵਿੱਚ ਅਫੀਮ ਦੀ ਖੇਤੀ ਕਰਦੇ ਹਾਂ ਤਾਂ ਸਾਨੂੰ ਕਈ ਬਿਮਾਰੀਆਂ ਤੋਂ ਨਿਜਾਤ ਅਤੇ ਪੰਜਾਬ ਦੇ ਹਾਲਾਤ ਅਫੀਮ ਦੀ ਖੇਤੀ ਦੇ ਨਾਲ ਠੀਕ ਹੋਣਗੇ। ਉਹਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਵਾਰ ਅਫੀਮ ਦੀ ਖੇਤੀ ਨੂੰ ਲੈ ਕੇ ਪੰਜਾਬ ਵਿੱਚ ਅਵਾਜ਼ ਚੁੱਕੀ ਹੈ ਅਤੇ ਉਹ ਚੁੱਕਦੇ ਰਹਿਣਗੇ।
Punjab Bani 13 August,2023
ਹਿਮਾਚਲ ਦੇ ਬਿਲਾਸਪੁਰ ਖੇਤਰ ਦੀ ਭਾਸ਼ਾ 'ਬਿਲਾਸਪੁਰੀ' ਦੀ ਸਭ ਤੋਂ ਵਧੇਰੇ ਨੇੜਤਾ ਹੈ ਪੰਜਾਬੀ ਭਾਸ਼ਾ ਨਾਲ਼ : ਪੰਜਾਬੀ ਯੂਨੀਵਰਸਿਟੀ ਦੀ ਖੋਜ
ਹਿਮਾਚਲ ਦੇ ਬਿਲਾਸਪੁਰ ਖੇਤਰ ਦੀ ਭਾਸ਼ਾ 'ਬਿਲਾਸਪੁਰੀ' ਦੀ ਸਭ ਤੋਂ ਵਧੇਰੇ ਨੇੜਤਾ ਹੈ ਪੰਜਾਬੀ ਭਾਸ਼ਾ ਨਾਲ਼ : ਪੰਜਾਬੀ ਯੂਨੀਵਰਸਿਟੀ ਦੀ ਖੋਜ ਪੰਜਾਬੀ ਯੂਨੀਵਰਸਿਟੀ, ਪਟਿਆਲਾ 'ਮੌਜੂਦਾ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਖੇਤਰ ਵਿੱਚ ਬੋਲੀ ਜਾਂਦੀ ਭਾਸ਼ਾ 'ਬਿਲਾਸਪੁਰੀ' ਦੀ ਪੰਜਾਬੀ ਭਾਸ਼ਾ ਨਾਲ ਬਹੁਤ ਜਿ਼ਆਦਾ ਨੇੜਤਾ ਹੈ। ਇਸ ਦੀਆਂ ਬਹੁਤ ਸਾਰੀਆਂ ਭਾਸ਼ਾਈ ਵਿਲੱਖਣਤਾਵਾਂ ਪੰਜਾਬੀ ਭਾਸ਼ਾ ਦੀਆਂ ਭਾਸ਼ਾਈ ਵਿਲੱਖਣਤਾਵਾਂ ਨਾਲ਼ ਮੇਲ ਖਾਂਦੀਆਂ ਹਨ।' ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਹੋਈ ਇੱਕ ਤਾਜ਼ਾ ਖੋਜ ਵਿੱਚ ਇਹ ਨੁਕਤੇ ਸਾਹਮਣੇ ਆਏ। 'ਬਿਲਾਸਪੁਰੀ ਦੀ ਸ਼ਬਦਾਵਲੀ ਦਾ ਕੋਸ਼ ਵਿਗਿਆਨਕ ਅਧਿਐਨ' ਵਿਸ਼ੇ ਉੱਤੇ ਇਹ ਖੋਜ-ਕਾਰਜ ਡਾ. ਬਲਦੇਵ ਸਿੰਘ ਚੀਮਾ ਦੀ ਨਿਗਰਾਨੀ ਵਿੱਚ ਸੁਖਵਿੰਦਰ ਸਿੰਘ ਵੱਲੋਂ ਕੀਤਾ ਗਿਆ। ਡਾ. ਬਲਦੇਵ ਸਿੰਘ ਚੀਮਾ ਨੇ ਦੱਸਿਆ ਕਿ ਬਿਲਾਸਪੁਰੀ ਇੱਕ ਉਪਭਾਸ਼ਾਈ ਵੰਨਗੀ ਹੈ। ਇਹ ਪੰਜਾਬੀ ਦੀ ਤਰ੍ਹਾਂ ਸੁਰਾਤਮਕ ਭਾਸ਼ਾਈ ਵੰਨਗੀ ਹੈ। ਪੰਜਾਬ ਵੰਡ ਤੋਂ ਪਹਿਲਾਂ ਇਹ ਖੇਤਰ ਪੰਜਾਬ ਦਾ ਹੀ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਆਧੁਨਿਕਤਾ ਦੇ ਪ੍ਰਭਾਵ ਕਾਰਨ ਇਸ ਖੇਤਰ ਵਿੱਚ ਬਹੁਤ ਸਾਰੇ ਲੋਕ ਹਿੰਦੀ ਬੋਲਣ ਲੱਗ ਪਏ ਹਨ ਪਰ ਪੇਂਡੂ ਖੇਤਰਾਂ ਵਿੱਚ ਬੱਚੇ ਅਤੇ ਬਜ਼ੁਰਗ ਹਾਲੇ ਵੀ ਬਿਲਾਸਪੁਰੀ ਦੀ ਵਰਤੋਂ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਦਵਾਨ ਇਸ ਭਾਸ਼ਾ ਨੂੰ ਲੈ ਕੇ ਵੱਖ-ਵੱਖ ਵਿਚਾਰ ਰਖਦੇ ਹਨ। ਜਿੱਥੇ ਕੁੱਝ ਵਿਦਵਾਨਾਂ ਵੱਲੋਂ ਇਸ ਨੂੰ ਹਿੰਦੀ ਭਾਸ਼ਾ ਦਾ ਹਿੱਸਾ ਜਾਂ ਕੁੱਝ ਹੋਰਨਾਂ ਵੱਲੋਂ ਕਈ ਭਾਸ਼ਾਵਾਂ ਦਾ ਸੁਮੇਲ ਦੱਸਿਆ ਗਿਆ ਹੈ ਉੱਥੇ ਹੀ ਮੀਆਂ ਗੋਵਰਧਨ ਸਿੰਘ , ਆਰ. ਕੇ. ਸ਼ੁਕਲਾ, ਮਨਸਾ ਰਾਮ ਸ਼ਰਮਾ, ਸਤੀਸ਼ ਕਸ਼ਯਮ, ਡਾ. ਜਤਿੰਦਰ ਸਿੰਘ ਅਤੇ ਨੀਲਮ ਮਲਹੋਤਰਾ ਜਿਹੇ ਵਿਦਵਾਨਾਂ ਨੇ ਇਸ ਨੂੰ ਪੰਜਾਬੀ ਭਾਸ਼ਾ ਦੀ ਸ਼ਾਖਾ ਮੰਨਿਆ ਹੈ। ਗ੍ਰੀਅਰਸਨ ਵੱਲੋਂ 1916 ਦੌਰਾਨ ਪੇਸ਼ ਕੀਤੀ ਰਿਪੋਰਟ 'ਲਿੰਗੁਇਸਟਕਸ ਸਰਵੇਅ ਆਫ਼ ਇੰਡੀਆ' ਵਿੱਚ ਵੀ ਬਿਲਾਸਪੁਰੀ ਨੂੰ ਪੰਜਾਬ ਦੇ ਹੁਸਿ਼ਆਰਪੁਰ ਵਿੱਚ ਬੋਲੀ ਜਾਂਦੀ ਬੋਲੀ ਨਾਲ਼ ਮੇਲ ਖਾਂਦੀ ਦੱਸਿਆ ਗਿਆ ਸੀ। ਡਾ. ਚੀਮਾ ਨੇ ਕਿਹਾ ਕਿ ਇਨ੍ਹਾਂ ਧਾਰਨਾਵਾਂ ਦੀ ਅਸਲ ਸਚਾਈ ਜਾਣਨ ਲਈ ਇਹ ਖੋਜ ਕੀਤੀ ਗਈ ਜਿਸ ਵਿੱਚ ਇਸ ਇਲਾਕੇ ਦੀ ਬੋਲੀ ਦੀਆਂ ਭਾਸ਼ਾਈ ਵਿਲੱਖਣਤਾਵਾਂ ਦਾ ਕੋਸ਼ ਵਿਗਿਆਨਕ ਅਧਿਐਨ ਕਰਦਿਆਂ ਇਸ ਨਤੀਜੇ ਉੱਤੇ ਪੁੱਜਿਆ ਗਿਆ ਕਿ ਸੱਚਮੁੱਚ ਬਿਲਾਸਪੁਰੀ ਭਾਸ਼ਾ ਦੀ ਪੰਜਾਬੀ ਭਾਸ਼ਾ ਨਾਲ਼ ਨੇੜਤਾ ਕਿਸੇ ਵੀ ਹੋਰ ਭਾਸ਼ਾ ਨਾਲੋਂ ਵਧੇਰੇ ਅਤੇ ਤਰਕਸੰਗਤ ਹੈ। ਉਨ੍ਹਾਂ ਦੱਸਿਆ ਕਿ ਬਿਲਾਸਪੁਰੀ ਭਾਸ਼ਾ ਬੇਸ਼ਕ ਆਪਣੇ ਅੰਦਰ ਕਈ ਭਾਸ਼ਾਵਾਂ ਦੀ ਸ਼ਬਦਾਵਲੀ ਸਮੋਈ ਬੈਠੀ ਹੈ ਪਰ ਖਿੱਤੇ, ਧੁਨੀ-ਪ੍ਰਬੰਧ, ਸ਼ਬਦ-ਸ਼੍ਰੇਣੀਆਂ ਅਤੇ ਸ਼ਬਦਾਵਲੀ ਦਾ ਅਧਿਐਨ ਕਰਨ ਤੋਂ ਬਾਅਦ ਇਹ ਤੱਥ ਸਾਹਮਣੇ ਆਉਂਦੇ ਹਨ ਕਿ ਇਹ ਦੂਜੀਆਂ ਭਾਸ਼ਾਵਾਂ ਨਾਲੋਂ ਪੰਜਾਬੀ ਭਾਸ਼ਾ ਦੇ ਜਿ਼ਆਦਾ ਨੇੜੇ ਹੈ। ਅਜੋਕੇ ਸਮੇਂ ਬਿਲਾਸਪੁਰ ਖੇਤਰ ਦੇ ਸਕੂਲਾਂ ਵਿੱਚ ਹਿੰਦੀ ਦਾ ਪ੍ਰਯੋਗ ਜਿ਼ਆਦਾ ਹੋ ਰਿਹਾ ਹੈ। ਸ਼ਹਿਰੀ ਬੱਚੇ ਹਿੰਦੀ ਦਾ ਪ੍ਰਯੋਗ ਹੀ ਵਧੇਰੇ ਕਰ ਰਹੇ ਹਨ ਪਰ ਸਧਾਰਨ ਪੇਂਡੂ ਬੱਚੇ ਹਾਲੇ ਆਪਣੇ ਸਕੇ-ਸੰਬੰਧੀਆਂ ਅਤੇ ਆਪਸ ਵਿੱਚ ਗੱਲਬਾਤ ਕਰਨ ਲਈ ਬਿਲਾਸਪੁਰੀ ਭਾਸ਼ਾ ਦੀ ਵਰਤੋਂ ਕਰਦੇ ਹਨ। ਖੋਜਾਰਥੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਖੋਜ ਦੌਰਾਨ ਬਿਲਾਸਪੁਰੀ ਭਾਸ਼ਾ ਦੀਆਂ ਬਹੁਤ ਸਾਰੀਆਂ ਭਾਸ਼ਾਈ ਵਿਲੱਖਣਤਾਵਾਂ ਨੂੰ ਵੇਖਿਆ ਪਰਖਿਆ ਗਿਆ ਜਿਸ ਤੋਂ ਪ੍ਰਾਪਤ ਨਤੀਜਿਆਂ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਹ ਪੰਜਾਬੀ ਭਾਸ਼ਾ ਦੇ ਹੀ ਸਭ ਤੋਂ ਨੇੜੇ ਦੀ ਭਾਸ਼ਾ ਹੈ। ਉਨ੍ਹਾਂ ਦੱਸਿਆ ਕਿ /ਹ/ ਧੁਨੀ ਪੰਜਾਬੀ ਦੀ ਤਰ੍ਹਾਂ ਸਵਰ ਵਿੱਚ ਪ੍ਰਵਰਤਿਤ ਹੋ ਜਾਂਦੀ ਹੈ। ਜਿਵੇਂ 'ਹੱਸਣਾ' ਨੂੰ 'ਅਸਣਾ', 'ਹੱਥ' ਨੂੰ 'ਅੱਥ', 'ਜਿਹਾ' ਨੂੰ 'ਜਿਆ', 'ਕੁਹਾੜਾ' ਨੂੰ 'ਕੁਆੜਾ' ਅਤੇ 'ਹਿੰਮਤ' ਨੂੰ 'ਇੰਮਤ' ਕਹਿ ਲਿਆ ਜਾਂਦਾ ਹੈ। ਕੁੱਝ ਵਿਅੰਜਨ ਜੋ ਪੰਜਾਬੀ ਦੀਆਂ ਉਪ ਭਾਸ਼ਾਵਾਂ ਪੁਆਧੀ ਅਤੇ ਮਲਵਈ ਵਿੱਚ ਸ਼ਬਦ ਦੇ ਅੱਗੇ ਲੱਗ ਕੇ ਵਰਤੇ ਜਾਂਦੇ ਹਨ ਉਹ ਬਿਲਾਸਪੁਰੀ ਵਿੱਚ ਵੀ ਹਨ ਜਿਵੇਂ 'ਉਣਾਹਟ' ਨੂੰ 'ਣਾਹਟ' ਅਤੇ 'ਉਣੱਤਰ' ਨੂੰ 'ਣੱਤਰ' ਕਿਹਾ ਜਾਂਦਾ ਹੈ। ਇਸੇ ਤਰ੍ਹਾਂ ਸਵਰ ਅਤੇ ਮਾਤਰਾ ਦੇ ਅਲੋਪ ਹੋਣ ਦੀ ਰਵਾਇਤ ਵੀ ਪੰਜਾਬੀ ਭਾਸ਼ਾ ਵਾਂਗ ਹੀ ਹੈ ਜਿਸ ਅਨੁਸਾਰ 'ਇਰਾਦਾ' ਨੂੰ 'ਰਾਦਾ', 'ਅੰਗੂਠੀ' ਨੂੰ 'ਗੂਠੀ', 'ਫ਼ਾਇਦਾ' ਨੂੰ 'ਫ਼ੈਦਾ', 'ਕਿਤਾਬ' ਨੂੰ 'ਕਤਾਬ', 'ਹਿਸਾਬ' ਨੂੰ 'ਹਸਾਬ', 'ਸਾਈਕਲ' ਨੂੰ 'ਸੈਕਲ' ਕਹਿ ਲਿਆ ਜਾਂਦਾ ਹੈ। ਵਿਆਕਰਣ ਦੇ ਪੱਧਰ ਉੱਤੇ 'ਪਰ', 'ਜੇ', 'ਤਦ', 'ਜੇਕਰ', 'ਵਿੱਚ' ਯੋਜਕੀ ਸ਼ਬਦ ਬਿਲਾਸਪੁਰੀ ਵਿੱਚ ਪੰਜਾਬੀ ਦੀ ਤਰ੍ਹਾਂ ਹੀ ਵਰਤੇ ਜਾਂਦੇ ਹਨ। ਇਸੇ ਤਰ੍ਹਾਂ ਵਿਸਮਿਕ ਭਾਵਾਂ ਲਈ ਵਰਤੇ ਜਾਂਦੇ ਸ਼ਬਦ 'ਹਾਏ', 'ਹਲਾ', 'ਹਜੂਰ', 'ਬੱਲੇ', 'ਵਾਹ' ਵੀ ਪੰਜਾਬੀ ਨਾਲ਼ ਹੀ ਮੇਲ ਖਾਂਦੇ ਹਨ। /ਭ, ਘ, ਝ, ਢ, ਧ/ ਸਘੋਸ਼ ਮਹਾਪ੍ਰਾਣ ਧੁਨੀਆਂ ਬਿਲਾਸਪੁਰੀ ਭਾਸ਼ਾ ਵਿੱਚ ਪੰਜਾਬੀ ਦੀ ਤਰ੍ਹਾਂ ਸੁਰ ਵਿੱਚ ਤਬਦੀਲ ਹੋ ਜਾਂਦੀਆਂ ਹਨ। ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਇਸ ਸੰਬੰਧੀ ਖੋਜਾਰਥੀ ਅਤੇ ਨਿਗਰਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦੇ ਮੂਲ ਮੰਤਵ ਅਨੁਸਾਰ ਅਜਿਹੀਆਂ ਖੋਜਾਂ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਯੂਨੈਸਕੋ ਦੀ 2011 ਦੀ ਰਿਪੋਰਟ ਉੱਤੇ ਨਜ਼ਰ ਮਾਰਦਿਆਂ ਖੇਤਰੀ ਭਾਸ਼ਾਵਾਂ ਦੇ ਲੋਪ ਹੋਣ ਦਾ ਜਿਹੜਾ ਖ਼ਦਸ਼ਾ ਸਾਡੇ ਮਨ ਵਿੱਚ ਉੱਭਰਦਾ ਹੈ ਉਸ ਨੂੰ ਠੱਲ੍ਹ ਪਾਉਣ ਲਈ ਅਜਿਹੇ ਖੋਜ ਕਾਰਜ ਆਪਣੀ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ।
Punjab Bani 13 August,2023
ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ 'ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ 'ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ -ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ -ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ -ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ 'ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਪਟਿਆਲਾ, 13 ਅਗਸਤ : ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਭਗਵੰਤ ਮਾਨ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਪੰਜਾਬ ਪੁਲਿਸ ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀਆਂ ਪੰਜ ਟੁਕੜੀਆਂ ਸਮੇਤ ਜ਼ਿਲ੍ਹਾ ਪੁਲਿਸ ਪਟਿਆਲਾ ਦੀ ਇੱਕ ਟੁਕੜੀ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਹਿੱਸਾ ਲਵੇਗੀ। ਉਨ੍ਹਾਂ ਦੱਸਿਆ ਕਿ ਚੌਥੀ ਪੰਜਾਬ ਐਨ.ਸੀ.ਸੀ. ਲੜਕੀਆਂ ਬਟਾਲੀਅਨ, ਪੰਜਵੀਂ ਪੰਜਾਬ ਐਨ.ਸੀ.ਸੀ., ਥਰੀ ਪੰਜਾਬ ਏਅਰ ਵਿੰਗ ਸਮੇਤ ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਭਾਰਤ ਸਕਾਊਟਸ ਤੇ ਭਾਰਤ ਗਰਲਜ਼ ਗਾਈਡ ਤੇ ਪੀ.ਏ.ਪੀ. ਜਲੰਧਰ ਦਾ ਪਾਈਪ ਬੈਂਡ ਅਤੇ ਬਰਾਸ ਬੈਂਡ ਦੀਆਂ ਦੋ ਟੁਕੜੀਆਂ ਦੇ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. (ਲੁਧਿਆਣਾ) ਜਸਰੂਪ ਕੌਰ ਬਾਠ ਅਤੇ ਸਹਾਇਕ ਕਮਾਂਡਰ ਡੀ.ਐਸ.ਪੀ. ਸੁਲਤਾਨਪੁਰ ਬੱਬਨਦੀਪ ਸਿੰਘ ਲੁਬਾਣਾ ਕਰਨਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ਜਿਸ ਵਿੱਚ ਸੀ.ਐਮ. ਦੀ ਯੋਗਸ਼ਾਲਾ, ਪੀ.ਪੀ.ਐਸ. ਨਾਭਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਘੋੜ ਸਵਾਰਾਂ ਦੇ ਕਰਤੱਬ, ਖੇਡਾਂ ਵਤਨ ਪੰਜਾਬ ਦੀਆਂ, ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗਤਕਾ ਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਕੂਲ ਆਫ਼ ਐਮੀਨੈਂਸ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸਮਾਰਟ ਸਕੂਲ ਡਕਾਲਾ ਦੇ ਵਿਦਿਆਰਥੀ ਹਿੱਸਾ ਲੈਣਗੇ ਅਤੇ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ, ਪਟਿਆਲਾ ਸਕੂਲ ਫਾਰ ਦੀ ਡੈਫ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੀ ਟੀਮ ਵੱਲੋਂ ਗੁਬਾਰੇ ਛੱਡਣਗੇ। ਜਦਕਿ ਸਰਕਾਰੀ ਮਹਿੰਦਰਾ ਕਾਲਜ ਸਮੇਤ ਹੋਰਨਾਂ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਸਮੇਤ ਹੋਰਨਾਂ ਕਾਲਜਾਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗੀਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ ਤੇ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹੜ੍ਹਾਂ ਕਰਕੇ ਨੁਕਸਾਨੀ ਫ਼ਸਲਾਂ ਦੀ ਗਿਰਦਾਵਰੀ ਮਗਰੋਂ ਮੁਆਵਜ਼ੇ ਦੇ ਚੈਕ ਪ੍ਰਦਾਨ ਕੀਤੇ ਜਾਣਗੇ ਤੇ ਰਾਜ ਪੱਧਰੀ ਪ੍ਰਸੰਸਾ ਪੱਤਰਾਂ ਦੀ ਵੰਡ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਰੇਡ ਕਮਾਂਡਰ, ਪਰੇਡਾਂ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ 'ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ 'ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀਜ਼ ਜਗਜੀਤ ਸਿੰਘ, ਅਨੂਪ੍ਰਿਤਾ ਜੌਹਲ, ਈ.ਓ. ਪੀ.ਡੀ.ਏ. ਦੀਪਜੋਤ ਕੌਰ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ।
Punjab Bani 13 August,2023
ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ
ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ ਅਪਲਾਈ ਕਰਨ ਦੀ ਆਖਰੀ ਤਰੀਕ 18 ਅਗਸਤ 2023 ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਚੰਡੀਗੜ੍ਹ,13 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ. ਐਸ. ਟੀ. ਆਰ, ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ 'ਕੱਚੇ ਅਧਿਆਪਕ ਕਹਿ ਕੇ ਇਹਨਾਂ ਅਧਿਆਪਕਾਂ ਦੇ ਮਾਨ- ਸਨਮਾਨ ਨੂੰ ਠੇਸ ਪਹੁੰਚਾਈ ਅਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪ੍ਰੰਤੂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ' ਅਤੇ ਇਹਨਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ 'ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ ਸੀ । ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿੱਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਅਤੇ ਅਗਾਮੀ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ | ਇਸ ਸੈਸ਼ਨ ਦੌਰਾਨ ਇਹਨਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ 'ਰਾਜ ਪੁਰਸਕਾਰ' ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜ਼ੋ 18 ਅਗਸਤ 2023 ਤੱਕ ਖੁਲ੍ਹਾ ਰਹੇਗਾ ।
Punjab Bani 13 August,2023
ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ
ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ - ਮੁੱਖ ਮੰਤਰੀ ਭਗਵੰਤ ਮਾਨ 76ਵੇਂ ਸੁਤੰਤਰਤਾ ਦਿਵਸ ਮੌਕੇ 76 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ: ਡਾ. ਬਲਬੀਰ ਸਿੰਘ - ਆਮ ਆਦਮੀ ਕਲੀਨਿਕ ਦੀ ਗਿਣਤੀ ਵੱਧ ਕੇ 659 ਹੋ ਜਾਵੇਗੀ; ਲੋਕ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕਰਵਾ ਸਕਣਗੇ - 'ਸੀਐਮ ਦੀ ਯੋਗਸ਼ਾਲਾ': ਸੂਬੇ ਦੇ 25000 ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਯੋਗ ਕੈਂਪਾਂ ਦੀ ਗਿਣਤੀ ਵਧਾ ਕੇ 1000 ਕੀਤੀ ਜਾਵੇਗੀ: ਡਾ ਬਲਬੀਰ ਸਿੰਘ ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ, 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਹਨਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਹਨਾਂ ਦੀ ਕੀਤਮ ਲਗਭਗ 30.25 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਅਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ. ਆਧਾਰਿਤ ਹਨ ਅਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਅਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ। ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ. ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਇਮਾਰਤਾਂ ਨੂੰ ਲੋੜ ਅਨੁਸਾਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਟਿਆਲਾ ਵਿੱਚ 233 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਦਕਿ ਅੰਮ੍ਰਿਤਸਰ ਵਿੱਚ ਪੀਈਟੀ ਸੀ.ਟੀ ਸਕੈਨ ਅਤੇ ਨਿਊਕਲੀਅਰ ਵਿਭਾਗ ਸਮੇਤ ਅਧੁਨਿਕ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਇੱਕ ਸ਼ਾਨਦਾਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ ਜੋ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਰੋਜ਼ਾਨਾ ਲਗਾਏ ਜਾ ਰਹੇ 281 ਯੋਗਾ ਕੈਂਪਾਂ ਵਿੱਚ 7000 ਤੋਂ ਵੱਧ ਲੋਕ ‘ਸੀਐਮ ਦੀ ਯੋਗਸ਼ਾਲਾ’ ਦਾ ਲਾਭ ਲੈ ਰਹੇ ਹਨ ਅਤੇ ਹੁਣ ਇਨ੍ਹਾਂ ਕੈਂਪਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਜਾਵੇਗੀ, ਜਿਸ ਨਾਲ 25000 ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਹੋਰ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਬਿਮਾਰੀਆਂ ਦਾ ਸ਼ੁਰੂਆਤ ਵਿੱਚ ਹੀ ਪਤਾ ਲਗਾਉਣ ਲਈ ਸਿਹਤ ਟੀਮਾਂ ਵੱਲੋਂ 3 ਕਰੋੜ ਪੰਜਾਬੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਬਾਡੀ ਮਾਸ ਇੰਡੈਕਸ (ਬੀ.ਐੱਮ.ਆਈ.) ਅਤੇ ਬੇਸਿਕ ਮੈਟਾਬੋਲਿਕ ਰੇਟ ਦੀ ਜਾਂਚ ਕੀਤੀ ਜਾਵੇਗੀ। ਪਟਿਆਲਾ ਤੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਲਗਭਗ 1 ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇਗੀ।
Punjab Bani 13 August,2023
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 12 ਅਗਸਤ ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ। ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।
Punjab Bani 12 August,2023
ਤਿਰੰਗਾ ਐਲਈਡੀ ਲੜੀਆਂ ਅਤੇ ਹਾਈਮਸਟ ਲਾਇਟਾਂ ਨਾਲ ਪਟਿਆਲਾ ਸ਼ਹਿਰ ਆਜ਼ਾਦੀ ਦਿਹਾੜੇ ਦੇ ਰੰਗ ‘ਚ ਰੰਗਿਆ
ਤਿਰੰਗਾ ਐਲਈਡੀ ਲੜੀਆਂ ਅਤੇ ਹਾਈਮਸਟ ਲਾਇਟਾਂ ਨਾਲ ਪਟਿਆਲਾ ਸ਼ਹਿਰ ਆਜ਼ਾਦੀ ਦਿਹਾੜੇ ਦੇ ਰੰਗ ‘ਚ ਰੰਗਿਆ -ਸ਼ਹਿਰ ਨੂੰ ਖ਼ੁਬਸੂਰਤ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਏਗੀ-ਵਿਧਾਇਕ ਕੋਹਲੀ ਪਟਿਆਲਾ 12 ਅਗਸਤ: ਸ਼ਾਹੀ ਸਹਿਰ ਪਟਿਆਲਾ ਅੱਜ ਕੱਲ੍ਹ ਰਾਤ ਵੇਲੇ ਆਜ਼ਾਦੀ ਰੰਗ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਹਰ ਐਂਟਰੀ ਪੁਆਇੰਟ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵਿਚਕਾਰ ਤੱਕ ਇਹ ਅਜਾਦੀ ਰੰਗ ਦੀ ਝਲਕ ਪਾ ਰਹੀਆਂ ਐਲਈਡੀ ਲੜੀਆਂ ਨਜਰ ਆ ਰਹੀਆਂ ਹਨ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਦੂਰ ਅੰਦੇਸੀ ਸੋਚ ਅਤੇ ਖੁਦ ਨਿੱਜੀ ਦਿਲਚਸਪੀ ਲੈ ਕੇ ਤਿਆਰ ਕੀਤਾ ਫੁਹਾਰਾ ਚੌਂਕ ਅਲੱਗ ਹੀ ਝਲਕ ਦੇ ਰਿਹਾ ਹੈ। ਇਸ ਚੌਂਕ ਦੇ ਤਿੰਨ ਫਲੋਰ ਅਲੱਗ ਅਲੱਗ ਦੇਸ਼ ਦੇ ਤਿਰੰਗੇ ਦੇ ਰੰਗਾਂ ਵਾਂਗ ਪਾਣੀ ਸੁੱਟਦੇ ਹਨ। ਖਾਸ ਕਰ ਫੁਹਾਰਾ ਚੌਂਕ ਇੱਕ ਸੈਲਫ਼ੀ ਪੁਆਇੰਟ ਵੀ ਬਣ ਗਿਆ ਹੈ, ਆਜ਼ਾਦੀ ਦਿਹਾੜੇ ਦੀ ਖ਼ੁਸ਼ੀ ਬਖੇਰ ਰਹੇ ਫ਼ੁਹਾਰਾ ਚੌਂਕ ਨੇੜੇ ਰਾਹਗੀਰ ਸੈਲਫੀ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰ ਰਹੇ ਹਨ। ਇਸੇ ਤਰ੍ਹਾਂ ਸ਼ਹਿਰ ਦੇ ਸਾਰੇ ਮੁੱਖ ਮਾਰਗਾਂ ਦੇ ਵਿਚਕਾਰ ਲੱਗੀਆਂ ਸਟਰੀਟ ਲਾਇਟਾਂ ਦੇ ਖੰਭਿਆ ਉਪਰ ਵਿਸ਼ੇਸ਼ ਤਿੰਨ ਰੰਗਾਂ ਦੀਆਂ ਐਲਈਡੀ ਲੜੀਆ ਲਗਾਈਆਂ ਗਈਆਂ ਹਨ, ਸ਼ਹਿਰ ਦੇ ਮੁੱਖ ਚੌਂਕਾਂ ਵਿਚ ਹਾਈਮਸਟ ਲਾਈਟਾਂ ਦਿਨ ਚੜ੍ਹਨ ਦਾ ਭੁਲੇਖਾ ਪਾਉਂਦੀਆਂ ਹਨ। ਇਹ ਲਾਈਟਾਂ ਉਨ੍ਹਾਂ ਖਾਸ ਚੌਂਕਾਂ ਵਿੱਚ ਲਗਾਈਆਂ ਗਈਆਂ ਹਨ, ਜਿਨ੍ਹਾਂ ਨੇੜੇ ਚੋਰੀ ਹੋਣ ਦਾ ਖ਼ਤਰਾ ਸੀ,ਇੱਥੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂਕਿ ਹਾਈਮਸਟ ਲਾਈਟਾਂ ਦੀ ਰੌਸ਼ਨੀ ਵਿੱਚ ਲੋਕਾਂ ਦੇ ਵਾਹਨ ਤੇ ਹੋਰ ਕਿਸੇ ਤਰ੍ਹਾਂ ਦੀ ਚੋਰੀ ਦੀ ਕੋਈ ਵਾਰਦਾਤ ਨਾ ਵਾਪਰੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਕਰੀਬ 50 ਲੱਖ ਰੁਪਏ ਬਜਟ ਨਾਲ ਆਜ਼ਾਦੀ ਦੇ ਰੰਗ ਵਿੱਚ ਰੰਗਿਆ ਗਿਆ ਹੈ ਤਾਂ ਕਿ ਸਾਡਾ ਸ਼ਾਹੀ ਸ਼ਹਿਰ ਪਟਿਆਲਾ ਦੀ ਆਜ਼ਾਦੀ ਦਿਹਾੜੇ ਮੌਕੇ ਵੱਖਰੀ ਹੀ ਦਿੱਖ ਵਿਚ ਨਜ਼ਰ ਆਵੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ, ਸਨੌਰ ਰੋਡ ਨੇੜੇ ਭੂਤਨਾਥ ਮੰਦਰ, ਬਡੂੰਗਰ ਮੜੀਆਂ, ਲਹਿਲ ਚੌਂਕ, ਥਾਪਰ ਯੂਨੀਵਰਸਿਟੀ, ਸੰਗਰੂਰ ਰੋਡ, ਰਾਜਿੰਦਰਾ ਹਸਪਤਾਲ, ਪੰਜਾਬੀ ਬਾਗ, ਜ਼ਿਲ੍ਹਾ ਅਦਾਲਤ, ਜੇਲ੍ਹ ਰੋਡ ਤ੍ਰਿਪੜੀ, ਸੂਲਰ ਪੁਲੀ, ਨਾਭਾ ਰੋਡ ਆਈਟੀਆਈ ਚੌਂਕ, ਸ਼ੀਸ਼ ਮਹਿਲ ਚੌਂਕ, ਲੱਕੜ ਮੰਡੀ, ਸਨੌਰੀ ਅੱਡਾ, ਵੱਡੀ ਬਾਰਾਂਦਰੀ ਅਤੇ ਫੁਹਾਰਾ ਚੌਂਕ ਨੇੜੇ ਇਹ ਹਾਈਮਸਟ ਲਾਇਟਾਂ ਲਗਾਈਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ਸ਼ਹਿਰ ਵਿਚ ਰਾਤ ਸਮੇਂ ਲੋਕਾਂ ਨੂੰ ਚੌਂਕਾਂ ਵਿਚ ਹਨੇਰੇ ਕਾਰਨ ਕਈ ਵਾਰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾਂ ਸੀ, ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਲਾਈਟਾਂ ਦੀ ਰੋਸ਼ਨੀ ਕਾਫੀ ਦੂਰ-ਦੂਰ ਤੱਕ ਜਾਂਦੀ ਹੈ ਅਤੇ ਖਾਸ ਕਰ ਪੈਦਲ ਤੇ ਸਾਇਕਲ ਚਾਲਕਾਂ ਨੂੰ ਰਾਤ ਸਮੇਂ ਇਨ੍ਹਾਂ ਚੌਂਕਾਂ ਉਤੇ ਕੋਈ ਦਿੱਕਤ ਨਹੀਂ ਆਉਦੀਂ। ਵਿਧਾਇਕ ਕੋਹਲੀ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਾਡਾ ਪੰਜਾਬ ਇਕ ਵੱਖਰੇ ਰੰਗ ਵਿਚ ਨਜ਼ਰ ਆਵੇ, ਉਨ੍ਹਾਂ ਦੀ ਸਹੀ ਸੋਚ ਉਪਰ ਪਹਿਰਾ ਦਿੰਦਿਆ ਇਹ ਤਿਰੰਗਾ ਲਾਇਟਾਂ ਲੜੀਆਂ ਲਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਤਿਰੰਗਾ ਐਲਈਡੀ ਲਾਇਟਾਂ ਰਾਤ ਸਮੇਂ ਖਿੱਚ ਦਾ ਕੇਂਦਰ ਬਣ ਰਹੀਆਂ ਹਨ। ਵਿਧਾਇਕ ਨੇ ਕਿਹਾ ਕਿ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਖਾਸ ਕਰ ਬਾਹਰੋਂ ਆੳਣ ਵਾਲੇ ਹਰ ਵਿਅਕਤੀ ਲਈ ਖਿੱਚ ਦਾ ਕੇਂਦਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਏਗੀ।
Punjab Bani 12 August,2023
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ ਚੰਡੀਗੜ੍ਹ, 12 ਅਗਸਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।
Punjab Bani 12 August,2023
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ : ਗੁਰਮੀਤ ਸਿੰਘ ਖੁੱਡੀਆਂ -ਕਿਹਾ, ਦੋ ਲੱਖ ਏਕੜ ਦੀ ਪਨੀਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ ਤਿਆਰ -ਝੋਨੇ ਦੀਆਂ ਪੀ.ਆਰ. 126 ਅਤੇ ਪੂਸਾ ਬਾਸਮਤੀ 1509 ਘੱਟ ਸਮੇਂ 'ਚ ਹੁੰਦੀ ਹੈ ਤਿਆਰ : ਉਪ ਕੁਲਪਤੀ ਪੀ.ਏ.ਯੂ -ਖੇਤੀ ਮਾਹਰਾਂ ਨੇ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ ਨਾਭਾ/ਪਟਿਆਲਾ, 12 ਅਗਸਤ: ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ। ਇਸ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੀ 10 ਤਾਰੀਖ ਨੂੰ ਜੋ ਹੜ੍ਹ ਦੇ ਰੂਪ ਵਿੱਚ ਕੁਦਰਤੀ ਆਫ਼ਤ ਆਈ ਸੀ, ਉਸ ਨੇ ਸੂਬੇ ਦਾ ਕਰੀਬ 1400 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ ਪਰ ਪੰਜਾਬੀਆਂ ਦੇ ਬੁਲੰਦ ਹੌਸਲੇ ਤੇ ਜਜ਼ਬੇ ਸਦਕਾ ਅਸੀਂ ਇਸ ਔਖੀ ਘੜੀ ਵਿੱਚ ਵੀ ਇੱਕਜੁੱਟ ਹੋਕੇ ਇਸ ਦਾ ਸਾਹਮਣਾ ਕਰਦੇ ਹੋਏ ਇਕ-ਦੂਸਰੇ ਦੀ ਮਦਦ ਕਰਕੇ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਫ਼ਸਲਾਂ ਦੇ ਹੋਏ ਵੱਡੇ ਨੁਕਸਾਨ ਨੇ ਕਿਸਾਨ ਨੂੰ ਚਿੰਤਤ ਤਾਂ ਜ਼ਰੂਰ ਕੀਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੁਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਹੱਲ ਕੱਢਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੀ.ਏ.ਯੂ ਵੱਲੋਂ (ਪੀ.ਆਰ 126 ਅਤੇ ਪੂਸਾ ਬਾਸਮਤੀ 1509 ਜੋ ਝੋਨੇ ਦੀਆਂ ਪਿਛੇਤੀਆਂ ਕਿਸਮਾਂ ਬੀਜੀਆਂ ਜਾ ਸਕਦੀਆਂ ਹਨ) ਕਰੀਬ ਦੋ ਲੱਖ ਏਕੜ ਲਈ ਪਨੀਰੀ ਤਿਆਰ ਕਰਨ ਲਈ ਕਾਰਵਾਈ ਆਰੰਭੀ ਗਈ ਤੇ ਹੁਣ ਪਨੀਰੀ ਪੂਰੀ ਤਰ੍ਹਾਂ ਤਿਆਰ ਹੈ ਜੋ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵੀ ਹਨ, ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਕਿੱਤੇ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲਾਂ ਦੇ ਨਾਲ- ਨਾਲ ਫਲਾਂ, ਸਬਜ਼ੀਆਂ ਸਮੇਤ ਪਸ਼ੂ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਹੋ ਸਕੇ। ਉਨ੍ਹਾਂ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਵੱਲੋਂ ਆਮਦਨ ਨੂੰ ਵਧਾਉਣ ਲਈ ਸ਼ੁਰੂ ਕੀਤੇ ਗਏ ਕੰਮ ਸ਼ਲਾਘਾਯੋਗ ਹਨ ਤੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਹੋਰ ਕੰਮ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਕਿਹਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੀ.ਆਰ 126 ਅਤੇ ਪੂਸਾ ਬਾਸਮਤੀ 1509 ਪੂਰੀ ਤਰ੍ਹਾਂ ਢੁਕਵੀਆਂ ਕਿਸਮਾਂ ਹਨ ਜੋ ਥੋੜ੍ਹੇ ਸਮੇਂ ਵਿੱਚ ਪੱਕ ਕੇ ਅਗਲੀ ਕਣਕ ਦੀ ਫ਼ਸਲ ਲਈ ਵੀ ਖੇਤ ਸਮੇਂ ਸਿਰ ਵਿਹਲਾ ਕਰ ਦਿੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਸਰਫੇਜ਼ ਸੀਡ ਆਫ਼ ਵੀਟ ਬਾਰੇ ਜਾਣਕਾਰੀ ਦਿੰਦਿਆਂ ਪਰਾਲੀ ਪ੍ਰਬੰਧਨ ਕਰਦੇ ਹੋਏ ਉਸ ਨੂੰ ਰੇਹ ਦੇ ਰੂਪ ਵਿੱਚ ਵਰਤਣ ਸਬੰਧੀ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਪੀ.ਏ.ਯੂ ਦੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ ਨਾਭਾ ਤਰਸੇਮ ਚੰਦ, ਪੀ.ਏ.ਯੂ. ਦੇ ਡਾਇਰੈਕਟਰ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ, ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਕੇ.ਵੀ.ਕੇ ਰੌਣੀ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਚਰਨ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
Punjab Bani 12 August,2023
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਇੱਕ ਵਿਲੱਖਣ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਦੇ ਵਿਸ਼ੇਸ਼ ਥੀਮ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ(ਈ.ਸੀ.ਸੀ.ਈ.) ਦਿਵਸ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦਿਵਸ ਮੇਰਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸ਼ੁਰੂਆਤੀ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਨਾ ਸੀ ਜਿਸ ਰਾਹੀਂ ਆਪਣੇ ਦੇਸ਼ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਹੈ। ਛੋਟੇ ਬੱਚਿਆਂ, ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਏ ਗਏ ਇਸ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਆਂਗਣਵਾੜੀ ਕੇਂਦਰ ਕਲਪਨਾਤਮਕ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਬਦਲ ਗਏ, ਜਿਸ ਵਿੱਚ ਬੱਚੇ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਰੁੱਝੇ ਹੋਏ ਸਨ ਜੋ ਵਿਭਿੰਨ ਸੱਭਿਆਚਾਰ, ਸੁਤੰਤਰਤਾ ਸੈਨਾਨੀਆਂ ਅਤੇ ਪ੍ਰਸਿੱਧ ਨਿਸ਼ਾਨੀਆਂ ਨੂੰ ਦਰਸਾਉਂਦੇ ਹਨ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਇਹ ਦਿਵਸ ਦਿਲਚਸਪ ਹੋ ਨਿਬੜਿਆਂ ਜਿੱਥੇ ਬੱਚਿਆਂ ਨੇ ਗੀਤਾਂ, ਨਾਚਾਂ ਅਤੇ ਸਕਿਟਾਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਹ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦੇ ਹਨ। ਡਾ. ਬਲਜੀਤ ਕੌਰ ਨੇ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਆਜ਼ਾਦੀ, ਏਕਤਾ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੀ ਅਹਿਮੀਅਤ ਤੇ ਜ਼ੋਰ ਦਿੱਤਾ। ਮੰਤਰੀ ਨੇ ਇਹ ਵੀ ਕਿਹਾ ਕਿ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਦੇ ਨਾਲ ਈ.ਸੀ.ਸੀ.ਈ ਦਿਵਸ ਮਨਾਉਣਾ ਚੰਗੇ ਨਾਗਰਿਕਾਂ ਦਾ ਪਾਲਣ ਪੋਸ਼ਣ ਕਰਨਾ ਹੈ। ਮੰਤਰੀ ਨੇ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਵਿੱਚ ਸ਼ਾਮਲ ਹੋਏ ਬੱਚਿਆਂ, ਮਾਪਿਆਂ, ਆਂਗਣਵਾੜੀ ਵਰਕਰਾਂ ਅਤੇ ਸਮੁੱਚੀ ਈ.ਸੀ.ਸੀ.ਈ. ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਆਂਗਣਵਾੜੀ ਕੇਂਦਰਾਂ ਵਿੱਚ ਇੱਕ ਪੋਸ਼ਣ ਅਤੇ ਉਤਸ਼ਾਹਜਨਕ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
Punjab Bani 11 August,2023
ਯੂਨੀਵਰਸਿਟੀ ਵਿਖੇ 'ਤੀਆਂ ਤੀਜ ਦੀਆਂ' ਸਮਾਗਮ ਵਿੱਚ ਲੱਗੀਆਂ ਰੌਣਕਾਂ
ਯੂਨੀਵਰਸਿਟੀ ਵਿਖੇ 'ਤੀਆਂ ਤੀਜ ਦੀਆਂ' ਸਮਾਗਮ ਵਿੱਚ ਲੱਗੀਆਂ ਰੌਣਕਾਂ -ਪੰਜਾਬ ਕੈਬਨਿਟ ਤੋਂ ਚੀਫ਼ ਵ੍ਹਿਪ ਬਲਜਿੰਦਰ ਕੌਰ ਹੋਏ ਸ਼ਾਮਿਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ 'ਸਹਿਜ ਗਰੁੱਪ' ਅਤੇ 'ਸਰਬ ਸਾਂਝੀ ਸੰਸਥਾ' ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਮਾਗਮ 'ਤੀਆਂ ਤੀਜ ਦੀਆਂ' ਕਰਵਾਇਆ ਗਿਆ। ਪੰਜਾਬ ਕੈਬਨਿਟ ਤੋਂ ਚੀਫ਼ ਵ੍ਹਿਪ ਬਲਜਿੰਦਰ ਕੌਰ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਇਸਰ ਮੋਹਾਲੀ ਤੋਂ ਪ੍ਰੋ. ਕਵਿਤਾ ਦੋਰਾਏ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚੀਫ਼ ਵ੍ਹਿਪ ਬਲਜਿੰਦਰ ਕੌਰ ਨੇ ਜਿੱਥੇ ਗਿੱਧੇ ਦੇ ਪਿੜ ਵਿੱਚ ਸ਼ਿਰਕਤ ਕਰਦਿਆਂ ਨੱਚ ਕੇ ਅਤੇ ਪੀਂਘ ਝੂਟ ਕੇ ਖੁਸ਼ੀਆਂ ਦੇ ਇਸ ਤਿਉਹਾਰ ਨੂੰ ਮਨਾਇਆ ਓਥੇ ਹੀ ਉਨ੍ਹਾਂ ਇਸ ਪ੍ਰੋਗਰਾਮ ਦੇ ਪਹਿਲੇ ਪੜਾਅ ਦੌਰਾਨ ਸੰਬੋਧਨ ਕਰਦਿਆਂ ਯੂਨੀਵਰਸਿਟੀ ਨਾਲ਼ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਬਲਜਿੰਦਰ ਕੌਰ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਵਿਦਿਆਰਥੀ ਰਹੇ ਹਨ। ਉਨ੍ਹਾਂ ਇਸ ਸਮਾਗਮ ਲਈ ਯੂਨੀਵਰਸਿਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਖ਼ਾਸੀਅਤ ਇਹ ਹੈ ਕਿ ਇਸ ਨੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਿਆ ਹੋਇਆ ਹੈ। ਉਨ੍ਹਾਂ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਸਭਨਾਂ ਨੂੰ 'ਜੀ ਆਇਆਂ' ਆਖਦਿਆਂ ਤੀਆਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿੱਚ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ ਪ੍ਰੋ. ਕੁਲਦੀਪ ਟਿਵਾਣਾ ਨੇ ‘ਤੀਆਂ ਦਾ ਤਿਉਹਾਰ’ ਵਿਸ਼ੇ ਉੱਤੇ ਆਪਣਾ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ। ਉਨ੍ਹਾਂ ਤੀਆਂ ਦੇ ਤਿਉਹਾਰ ਨਾਲ ਸੰਬੰਧਿਤ ਵੱਖ-ਵੱਖ ਰਸਮਾਂ ਦਾ ਸ਼ਾਬਦਿਕ ਰੂਪ ਵਿੱਚ ਦ੍ਰਿਸ਼ ਪੇਸ਼ ਕਰਦਿਆਂ ਤੀਆਂ ਦੇ ਵੱਖ-ਵੱਖ ਪਹਿਲੂਆਂ ਨੂੰ ਪੇਸ਼ ਕੀਤਾ। ਉਹਨਾਂ ਕਿਹਾ ਕਿ 'ਪੰਜਾਬਣ' ਨੂੰ ਲੋਕ ਸਾਹਿਤ ਰਾਹੀਂ ਹੀ ਸਮਝਿਆ ਜਾ ਸਕਦਾ ਹੈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਦਾ ਸਾਂਝਾ ਤਿਉਹਾਰ ਹੈ। ਉਹਨਾਂ ਤੀਆਂ ਦੇ ਤਿਉਹਾਰ ਨਾਲ ਸੰਬੰਧਿਤ ਪੁਰਾਣੀਆਂ ਯਾਦਾਂ ਨੂੰ ਚੇਤੇ ਕਰਦਿਆਂ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਪੱਖਾਂ ਸੰਬੰਧੀ ਖੋਜ ਉੱਤੇ ਵਿਸ਼ੇਸ਼ ਬਲ ਦਿੱਤਾ। ਪ੍ਰੋਗਰਾਮ ਦੇ ਪਹਿਲੇ ਪੜਾਅ ਤੋਂ ਬਾਅਦ ਕਲਾ ਭਵਨ ਦੇ ਨੇੜੇ ਖੁੱਲ੍ਹੇ ਮੈਦਾਨ ਵਿੱਚ 'ਤੀਆਂ ਦਾ ਮੇਲਾ' ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀ ਔਰਤਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਦੌਰਾਨ ਚੂੜੀਆਂ ਦਾ ਸਟਾਲ, ਖਾਣ-ਪੀਣ ਦੇ ਸਟਾਲ, ਔਰਤਾਂ ਦੇ ਸੂਟਾਂ ਦੇ ਸਟਾਲ ਅਤੇ ਹੋਰ ਸਟਾਲ ਵੀ ਲਗਾਏ ਗਏ। ਇਸ ਦੌਰਾਨ ਵਿਦਿਆਰਥੀਆਂ ਦੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
Punjab Bani 11 August,2023
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ ਹੁਣ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਕੀਤੀ ਜਾਵੇਗੀ ਰਾਜ ਪੱਧਰੀ ਮੀਟਿੰਗ ਚੰਡੀਗੜ੍ਹ, 11 ਅਗਸਤ: ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸ਼ਹੀਦ ਭਗਤ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ। ਮੀਟਿੰਗ ਵਿੱਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਨਲ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ। ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਦਲੇਵ ਸਿੰਘ ਸਰਾਂ, ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ੍ਰੀਵਾਸਤਵਾ ਅਤੇ ਸਕੱਤਰ ਗਗਨਦੀਪ ਸਿੰਘ ਬਰਾੜ, ਅਪਨੀਤ ਰਿਆਤ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 11 August,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ ਚੰਡੀਗੜ੍ਹ, 11 ਅਗਸਤ: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ। ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ਉਤੇ ਵਾਪਰਦੇ ਹਨ। ਸਾਲ 2021 ਵਿਚ 580 ਸੜਕ ਹਾਦਸਿਆਂ ਵਿਚ 4476 ਜਾਨਾਂ ਚਲੀਆਂ ਗਈਆਂ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉਤੇ ਪੁਲੀਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਪਿਛਲੇ ਸਾਲਾਂ ਵਿਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉਤੇ ਹਾਈਵੇਅ ਉਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ। ਇਨ੍ਹਾਂ ਰੂਟਾਂ ਉਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣੇਗਾ ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ। ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਏਅਰਪੋਰਟ ਵਿਖੇ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ। ਮੁਸਾਫਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫਰ ਦੀ ਇੱਛਾ ਦੇ ਮੁਤਾਬਕ ਇਹ ਕੇਂਦਰ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ। ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ। ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (ਪੀ.ਈ.ਜੀ.ਐਸ.) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇਕ ਗ਼ੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ਉਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ਉਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮਦਦ ਕੀਤੀ ਜਾਵੇਗੀ। ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪੁਲਿਸ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਨੇ ਪੁਲਿਸ ਵਿਭਾਗ ਦੀ ਸਾਲ 2019 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ।
Punjab Bani 11 August,2023
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ -ਅਮਰਜੀਤ ਸਿੰਘ ਲੋਟੇ ਵੱਲੋਂ ਖੂਹ ਦੀਆਂ ਟਿੰਡਾਂ ਤੋਂ ਦੇਸ਼ ਦੀ ਪਹਿਲੀ ਕੰਬਾਇਨ ਤੇ ਟ੍ਰੈਕਟਰ ਦੇ ਨਿਰਮਾਣ ਤੱਕ ਮਾਰੀਆਂ ਮੱਲਾਂ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੋਤ-ਵਿੱਤ ਮੰਤਰੀ ਚੀਮਾ -ਕਿਹਾ, ਲੋਹਾਰ ਪੁੱਤਰ ਪੁਸਤਕ ਖੇਤੀ ਇੰਡਸਟਰੀ ਦਾ ਇਨਸਾਇਕਲੋਪੀਡੀਆ ਸਾਬਤ ਹੋਵੇਗੀ ਪਟਿਆਲਾ, 11 ਅਗਸਤ: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ। ਅੱਜ ਇੱਥੇ ਪੁਸਤਕ ਰੀਲੀਜ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਲੋਟੇ ਨੇ ਪਿੰਡ ਵਿੱਚ ਖੂਹ ਦੀਆਂ ਟਿੰਡਾਂ ਬਣਾਉਣ ਤੋਂ ਲੈਕੇ ਦੇਸ਼ ਦੀ ਪਹਿਲੀ ਕੰਬਾਇਨ ਤੇ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਜਿਹੜੀਆਂ ਮੱਲਾਂ ਮਾਰੀਆਂ ਉਹ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ। ਲੋਹਾਰ ਦਾ ਪੁੱਤਰ ਪੁਸਤਕ ਨੂੰ ਖੇਡੀ ਇੰਡਸਟਰੀ ਦਾ ਇਨਸਾਇਕਲੋਪੀਡੀਆ ਕਰਾਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਇਸ ਕਿਤਾਬ ਵਿੱਚ ਨਾ ਕੇਵਲ ਇੱਕ ਕਾਮਯਾਬ ਸਨਅਤਕਾਰ ਦੇ ਜੀਵਨ ਦੇ ਖੱਟੇ-ਮਿੱਠੇ ਅਨੁਭਵਾਂ ਨੂੰ ਦਰਸਾਇਆ ਗਿਆ ਹੈ ਸਗੋਂ ਖੇਤੀ ਨਾਲ ਸਬੰਧਤ ਪੁਰਾਣੇ ਪੇਂਡੂ ਜੀਵਨ ਨੂੰ ਵੀ ਬਾਖ਼ੂਬੀ ਰੂਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਵੈ ਜੀਵਨੀ ਨਵੀਂ ਪੀੜ੍ਹੀ ਨੂੰ ਕਿੱਤਕਾਰੀ ਵਿੱਚ ਕਾਮਯਾਬ ਹੋਣ ਲਈ ਨਵੀਆਂ ਸੇਧਾਂ ਪ੍ਰਦਾਨ ਕਰੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੁੱਚੀ ਵਜ਼ਾਰਤ ਤੇ ਸਾਰੇ ਵਿਧਾਇਕ ਆਮ ਸਧਾਰਨ ਪਿਛੋਕੜ ਵਾਲੇ ਹਨ, ਜਿਸ ਕਰਕੇ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਨਬਜ਼ ਪਛਾਣਦੀ ਹੋਈ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਲੋਟੇ ਵਰਗੇ ਸਫ਼ਲ ਸਨਅਤਕਾਰਾਂ, ਜਿਨ੍ਹਾਂ ਨੇ ਨਾਭਾ ਵਿਖੇ ਸਿੱਖਿਆ ਪ੍ਰਾਪਤ ਕਰਨ ਦੌਰਾਨ ਕਰਤਾਰ ਐਗਰੋ ਇੰਡਸਟਰੀ ਦੇ ਮਾਣਮੱਤੇ ਉਨਤੀ ਦੇ ਸਫ਼ਰ ਨੂੰ ਅੱਗੇ ਤੋਰਿਆ, ਦਾ ਸਹਿਯੋਗ ਵੀ ਸੂਬੇ ਦੀ ਤਰੱਕੀ ਲਈ ਜਿਕਰਯੋਗ ਹੈ। ਸਮਾਗਮ ਮੌਕੇ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਖੰਨਾ ਤਰੁਨਪ੍ਰੀਤ ਸਿੰਘ ਸੌਂਧ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਸ਼੍ਰੋਮਣੀ ਸਾਹਿਤਕਾਰ ਪ੍ਰੋ. ਕ੍ਰਿਪਾਲ ਕਜ਼ਾਕ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪ੍ਰਸਿੱਧ ਕਹਾਣੀਕਾਰ ਜਸਵੀਰ ਰਾਣਾ, ਡਾ. ਗੁਰਮੀਤ ਕੱਲਰਮਾਜਰੀ, ਸਾਬਕਾ ਐਮ.ਐਲ.ਏ. ਸੁਰਜੀਤ ਸਿੰਘ ਧੀਮਾਨ ਨੇ ਵੀ ਸ਼ਿਰਕਤ ਕੀਤੀ। ਅਮਰਜੀਤ ਸਿੰਘ ਲੋਟੇ ਨੇ ਆਪਣੇ ਜੀਵਨ ਅਤੇ ਪੁਸਤਕ ਲੋਹਾਰ ਪੁੱਤਰ ਬਾਰੇ ਭਾਵੁਕ ਗੱਲਾਂ ਸਾਂਝੀਆਂ ਕੀਤੀਆ। ਫਿੱਕੀ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਅਮਰੀਕ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ ਸਕਰਾਲੀ, ਮਹਿੰਦਰਪਾਲ ਬੱਬੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
Punjab Bani 11 August,2023
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ। ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।
Punjab Bani 11 August,2023
ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ
ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਔਰਤਾਂ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਅੰਤਰ ਵਿਭਾਗੀ ਕਨਵਰਜੈਂਸ ਦੁਆਰਾ ਔਰਤਾਂ ਦਾ ਸਸ਼ਕਤੀਕਰਨ ਚੰਡੀਗੜ੍ਹ, 11 ਅਗਸਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਜਿਕ ਨਿਆਂ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਨਾਲ ਔਰਤਾਂ ਦੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਕੀਤੀ ਗਈ। ਇਹਨਾਂ ਵਿੱਚੋਂ ਚਾਰ ਵਿਭਾਗਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਜੈਂਡਰ ਬਜਟ ਸਬੰਧੀ ਸਟੇਟਮੈਂਟ ਪੇਸ਼ ਕੀਤੀ ਗਈ ਸੀ। ਬਾਕੀ ਚਾਰ ਵਿਭਾਗਾਂ ਵੱਲੋਂ ਸਟੇਟਮੈਂਟ ਤਿਆਰ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਇਹਨਾਂ ਵਿਭਾਗਾਂ ਵਿੱਚ ਔਰਤਾਂ ਸਬੰਧੀ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਅੱਠ ਵਿਭਾਗ ਇੱਕ ਦੂਜੇ ਨਾਲ ਮਿਲ ਕੇ ਔਰਤਾਂ ਦੀਆਂ ਭਲਾਈ ਸਕੀਮਾਂ ਸਬੰਧੀ ਰਿਪੋਰਟ ਤਿਆਰ ਕਰਨਗੇ। ਇਹਨਾ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਨੁਸਾਰ ਖਰਚੇ ਨੂੰ ਵੇਖਦੇ ਹੋਏ ਜੈਂਡਰ ਬਜਟ ਦੀ ਪ੍ਰਤੀਸ਼ਤਤਾ ਵਧਾਈ ਜਾਵੇਗੀ, ਜਿਸ ਨਾਲ ਔਰਤਾਂ ਨੂੰ ਲਾਭ ਪਹੁੰਚਾਇਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗਾਂ ਦਾ ਕਨਵਰਜੈਂਸ ਔਰਤਾਂ ਦੀਆਂ ਵਿਆਪਕ ਯੋਜਨਾਵਾਂ ਨੂੰ ਲਾਗੂ ਕਰਨ ਲਈ ਉਨ੍ਹਾਂ ਦੀ ਮੁਹਾਰਤ ਅਤੇ ਸਰੋਤਾਂ ਨੂੰ ਇਕੱਠਾ ਕਰਦਾ ਹੈ। ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜ ਭਲਾਈ ਵਰਗੇ ਖੇਤਰਾਂ ਵਿੱਚ ਸਹਿਯੋਗ ਕਰਕੇ ਸਰਕਾਰ ਦਾ ਉਦੇਸ਼ ਔਰਤਾਂ ਦੇ ਸ਼ਸ਼ਕਤੀਕਰਨ ਲਈ ਇੱਕ ਸੰਪੂਰਨ ਪਹੁੰਚ ਬਣਾਉਣਾ ਹੈ। ਜਿਸ ਨਾਲ ਔਰਤਾਂ ਅਤੇ ਲੜਕੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਮੰਤਰੀ ਨੇ ਵਿਭਾਗ ਵੱਲੋਂ ਔਰਤਾਂ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਸਤੇ ਵੱਖ-ਵੱਖ ਵਿਭਾਗਾਂ ਨੂੰ ਸਹਿਯੋਗ ਦੇ ਨਾਲ ਕੰਮ ਕਰਨ ਲਈ ਹਦਾਇਤਾਂ ਕੀਤੀਆਂ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਔਰਤਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਔਰਤ ਪੱਖੀ ਸਕੀਮਾਂ ਚਲਾ ਕੇ ਆਮ ਔਰਤਾਂ ਨੂੰ ਸਿੱਧੇ ਤੌਰ ਤੇ ਲਾਭ ਦਿੱਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਜੈਂਡਰ ਬੱਜਟ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਪਹਿਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਵਿਭਾਗਾਂ ਨੂੰ ਮਿਲ ਕੇ, ਔਰਤਾਂ ਨੂੰ ਲਾਭ ਦੇਣ ਲਈ ਸਕੀਮਾਂ ਤਿਆਰ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਔਰਤਾਂ ਲਈ ਜੈਂਡਰ ਬੱਜਟ ਉਚੇਚੇ ਤੌਰ ਤੇ ਲਾਗੂ ਹੈ, ਜਿਸ ਕਾਰਣ ਸਮਾਜ ਵਿੱਚ ਔਰਤਾਂ ਦਾ ਪੱਧਰ ਉੱਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੈਂਡਰ ਬਜਟ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਨਿਯੁਕਤ ਕੀਤੇ ਨੋਡਲ ਅਫਸਰਾਂ ਲਈ 22 ਅਗਸਤ ਨੂੰ ਵਰਕਸ਼ਾਪ ਕਰਵਾਈ ਜਾਵੇਗੀ, ਤਾਂ ਜੋ ਔਰਤਾਂ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਵੇਕ ਪ੍ਰਤਾਪ ਸਿੰਘ, ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਜੀ.ਰਮੇਸ਼ ਕੁਮਾਰ, ਸਕੱਤਰ ਉਚੇਰੀ ਸਿੱਖਿਆ ਤਨੂੰ ਕਸ਼ਯਪ, ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।a
Punjab Bani 11 August,2023
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ ਚੰਡੀਗੜ੍ਹ, 10 ਅਗਸਤ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਜਿੱਥੇ ਉਨ੍ਹਾਂ ਦੇ ਕੰਮ ਵਿਚ ਹੋਰ ਨਿਖਾਰ ਆਵੇਗਾ ਉੱਥੇ ਹੀ ਮੌਜੂਦਾ ਸਮੇਂ ਦੀਆਂ ਨਵੀਆਂ ਤਕਨੀਕਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਹਾਸਲ ਹੋਵੇਗੀ। ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬੇਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਚੰਗੀਆਂ ਸੁਵਿਧਾਵਾਂ ਦੇਣਾ ਪੰਜਾਬ ਸਰਕਾਰ ਦੀ ਪਹਿਲ ਕਦਮੀ ਹੈ ਅਤੇ ਅਜਿਹੇ ਸਿਖਲਾਈ ਪ੍ਰੋਗਰਾਮ ਸਰਕਾਰੀ ਮੁਲਾਜ਼ਮਾਂ ਦੀ ਕਾਰਜ ਕੁਸ਼ਲਤਾ ਵਿਚ ਵਾਧਾ ਕਰਦੇ ਹਨ ਜਿਸ ਦਾ ਫਾਇਦਾ ਆਮ ਲੋਕਾਂ ਨੂੰ ਹੁੰਦਾ ਹੈ। ਜਿੰਪਾ ਨੇ ਦੱਸਿਆ ਕਿ ਸਾਰੇ ਜਿਲ੍ਹਿਆਂ ਵਿਚ ਤੈਨਾਤ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਇਹ ਸਿਖਲਾਈ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀ ਮਦਦ ਨਾਲ ਦਿਵਾਈ ਜਾਵੇਗੀ। ਜ਼ਿਲ੍ਹੇ ਵਾਰ ਦਿੱਤੀ ਜਾਣ ਵਾਲੀ ਸਿਖਲਾਈ ਮਾਰਚ 2024 ਤੱਕ ਜਾਰੀ ਰਹੇਗੀ। ਜਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਪ੍ਰੋਗਰਾਮ ਤਹਿਤ ਦਿਵਾਈ ਜਾਣ ਵਾਲੀ ਸਿਖਲਾਈ 6 ਦਿਨਾਂ ਵਿਚ ਕੁੱਲ 48 ਘੰਟਿਆਂ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪਲੰਬਰ, ਫਿਟਰ, ਇਲੈਕਟ੍ਰੀਸ਼ਨ, ਪੰਪ ਆਪਰੇਟਰ ਅਤੇ ਮੋਟਰ ਮਕੈਨਿਕ ਆਦਿ ਨੂੰ ਦਿਵਾਈ ਜਾਵੇਗੀ। ਪਹਿਲੇ ਬੈਚ ਦੀ ਸਿਖਲਾਈ 7 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ।
Punjab Bani 10 August,2023
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਸ. ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਚੰਡੀਗੜ, 10 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ। ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀ.ਏ.ਯੂ. ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।
Punjab Bani 10 August,2023
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਕੋਹਲੀ ਨੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੀਟਿੰਗ
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਕੋਹਲੀ ਨੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੀਟਿੰਗ -ਪਟਿਆਲਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਬਜਟ ਨੂੰ ਦਿੱਤੀ ਹਰੀ ਝੰਡੀ ਪਟਿਆਲਾ, 10 ਅਗਸਤ: ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨਾਲ ਚੰਡੀਗੜ੍ਹ ਸਥਿਤ ਸਥਾਨਕ ਸਰਕਾਰਾਂ ਭਵਨ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਦੇ ਹੋਏ ਸ਼ਾਹੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਲੋਕਲ ਬਾਡੀ ਪੰਜਾਬ, ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਲਹਿਰਾਗਾਗਾ ਵਰਿੰਦਰ ਗੋਇਲ ਸਮੇਤ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉੱਪਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅਬਲੋਵਾਲ ਵਾਰਡ ਨੰ: 1 ਦੇ ਰੋਡ ਬਨਾਉਣ, ਗੁਰ ਤੇਗ ਬਹਾਦਰ ਕਲੋਨੀ, ਅਮਰ ਦਰਸ਼ਨ ਕਲੋਨੀ ਅਤੇ ਸੂਲਰ ਵਾਰਡ ਨੰਬਰ 33 ਦੀਆਂ ਗਲੀਆਂ ਬਣਾਉਣ ਲਈ ਮਨਜ਼ੂਰੀ ਦਿੱਤੀ ਗਈ। ਇਸੇ ਤਰ੍ਹਾਂ ਵਾਰਡ ਨੰਬਰ 35 ਤੇਗ ਕਲੋਨੀ, ਧੀਰੂ ਨਗਰ ਵਾਰਡ ਨੰਬਰ 36, ਸਨੌਰੀ ਅੱਡਾ, ਮਿਰਚ ਮੰਡੀ, ਸੂਈਗਰਾਂ ਮੁਹੱਲਾ ਵਾਰਡ ਨੰਬਰ 41 ਅਤੇ ਮੋਰਾਂ ਵਾਲੀ ਗਲੀ ਵਾਰਡ ਨੰਬਰ 42 ਦੀਆਂ ਸੜਕਾਂ ਬਣਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਾਰਖਾਸ ਮੁਹੱਲਾ, ਚਾਨਣ ਡੋਗਰਾ, ਅਰੋੜਾ ਮੁਹੱਲਾ, ਸਫਾਬਾਦੀ ਗੇਟ, ਪੂਰੀ ਰੋਡ ਵਾਰਡ ਨੰਬਰ 45 ਦੀਆਂ ਗਲੀਆਂ ਵੀ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਘੇਰ ਸੋਢੀਆਂ, ਸਦਰ ਬਜ਼ਾਰ, ਅਰਨਾ ਬਰਨਾ ਚੌਂਕ, ਸਮਸ਼ੇਰ ਸਿੰਘ ਮੁਹੱਲਾ ਵਾਰਡ ਨੰਬਰ 46, ਇਸ ਦੇ ਨਾਲ ਹੀ ਲਾਲ ਬਾਗ ਵਾਰਡ ਨੰਬਰ 49, ਨਿਹਾਲ ਬਾਗ ਵਾਰਡ ਨੰਬਰ 52, ਮਾਨਸ਼ਾਹੀਆ ਕਲੋਨੀ, ਸੇਵਕ ਕਲੋਨੀ ਵਾਰਡ ਨੰਬਰ 54, 55, 58 ਤੇ 59 ਦੀਆਂ ਸੜਕਾਂ, ਭਾਰਤ ਨਗਰ, ਸਿਗਲੀਗਰ ਬਸਤੀ, ਬਾਜ਼ੀਗਰ ਬਸਤੀ, ਭਾਰਤ ਨਗਰ ਵਾਰਡ ਨੰਬਰ 60, ਮਥੁਰਾ ਕਲੋਨੀ, ਸਰਹੰਦੀ ਬਜ਼ਾਰ, ਅਰਬਿੰਦੋ ਸਕੂਲ ਤੋਂ ਪੀ.ਆਰ.ਟੀ.ਸੀ. ਵਰਕਸ਼ਾਪ, ਲਹੌਰੀ ਗੇਟ ਮੇਨ ਮਾਰਕੀਟ ਰੋਡ ਅਤੇ ਨਾਲ ਵਾਰਡ ਨੰਬਰ 30, 31, 43, 44, 45, 50, 51 ਦੀਆਂ ਗਲੀਆਂ ਅਤੇ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਸਿੰਗਲਾ ਡੈਰੀ, ਮਾਰੀਆ ਸਟਰੀਟ, ਚਹਿਲ ਗਲੀ, ਜੋਤੀ ਇਨਕਲੇਵ, ਅਰਜਨ ਨਗਰ ਵਾਰਡ ਨੰਬਰ 37 ਅਤੇ 38 ਦੀਆਂ ਗਲੀਆਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਮਹਿੰਦਰਾ ਕਾਲਜ ਵਾਰਡ ਨੰਬਰ 39 ਅਤੇ ਢਿਲੋਂ ਕਲੋਨੀ ਵਾਰਡ ਨੰਬਰ 40, ਜੱਟਾਂ ਵਾਲਾ ਚੌਂਤਰਾ, ਸਰਹੰਦੀ ਬਜ਼ਾਰ ਵਾਰਡ ਨੰਬਰ 43 ਅਤੇ 44, ਆਰੀਆ ਸਮਾਜ ਚੌਕ ਵਾਰਡ ਨੰਬਰ 44, 45 ਵਿੱਚ ਪਾਣੀ ਖੜਨ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾਣਗੇ। ਇਸੇ ਤਰ੍ਹਾਂ ਮੀਟਿੰਗ ’ਚ ਘਾਸ ਮੰਡੀ, ਤੋਪਖਾਨਾ ਗੇਟ, ਬਾਬਾ ਧਿਆਨਾ ਟੋਭਾ ਵਾਰਡ ਨੰਬਰ 47 ਅਤੇ ਖਾਲਸਾ ਮੁਹੱਲਾ ਵਾਰਡ ਨੰਬਰ 48 ਦੀਆਂ ਗਲੀਆਂ ਬਣਾਈਆਂ ਜਾਣਗੀਆਂ। ਜਦਕਿ ਵਾਰਡ ਨੰਬਰ 52 ਛੋਟਾ ਵਾਟਰ ਗਲੀ ਅਤੇ ਵਾਰਡ ਨੰਬਰ 53 ਚਰਨ ਬਾਗ ਵਿੱਚ ਨਾਲੀਆਂ ਦੀ ਥਾਂ ਪਾਈਪ ਪਾਏ ਜਾਣਗੇ। ਇਸੇ ਤਰ੍ਹਾਂ ਹੀਰਾ ਨਗਰ, ਅਜੀਤ ਨਗਰ ਦੇ ਇਲਾਕਿਆਂ ਵਿੱਚ ਵਾਰਡ ਨੰਬਰ 56 ਅਤੇ 57 ਵਿੱਚ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਬਰਸਾਤ ਤੋਂ ਬਚਾਅ ਲਈ ਸ਼ੈਡ ਪਾਉਣ ਵਾਸਤੇ ਮਾਡਲ ਟਾਊਨ ਪਾਰਕ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ। ਜਦਕਿ ਸੋਲਰ ਸਿਸਟਮ ਰਾਹੀਂ ਚਲਾਉਣ ਵਾਸਤੇ ਸ਼ੇਰ ਮਾਜਰਾ ਵਿਖੇ 500 ਕਿਲੋਵਾਟ ਦਾ ਐਸ.ਟੀ.ਪੀ. ਬਣਾਇਆ ਜਾਵੇਗਾ। ਇਸੇ ਤਰ੍ਹਾਂ ਨਾਮਦਾਰ ਖਾਂ ਰੋਡ ਵਾਰਡ ਨੰਬਰ 31 ਅਤੇ 45 ਇਲਾਕੇ ਵਿੱਚ ਪੀ.ਵੀ.ਸੀ. ਪਾਈਪ ਅਤੇ ਸੀ.ਸੀ. ਕਲੋਰਿੰਗ ਦਾ ਕੰਮ ਹੋਵੇਗਾ। ਜਦਕਿ ਸ਼ਮਸ਼ਾਨਘਾਟ ਵਿਖੇ 50 ਕਿਲੋਵਾਟ ਦਾ ਸੋਲਰ ਸਿਸਟਮ ਲਗਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਘੇਰ ਸੋਢੀਆਂ ਅਤੇ ਬਗੀਚੀ ਮੰਗਲਦਾਸ ਦੇ ਵਾਰਡ ਨੰਬਰ 45, 46 ਦੀਆਂ ਗਲੀਆਂ ਬਣਾਈਆਂ ਜਾਣਗੀਆਂ ਅਤੇ ਨਾਲ ਹੀ 23 ਨੰਬਰ ਫਾਟਕ ਤੋਂ ਬਡੂੰਗਰ ਤੱਕ ਮਾਡਲ ਟਾਊਨ ਅਤੇ ਬਚਿੱਤਰ ਨਗਰ ਦੀਆਂ ਸੜਕਾਂ ਵੀ ਨਵੀਂਆਂ ਬਣਾਈਆਂ ਜਾਣਗੀਆਂ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਿਰਫ਼ ਇੰਨਾ ਹੀ ਨਹੀਂ ਪਟਿਆਲਾ ਸ਼ਹਿਰ ਲਈ ਹੋਰ ਵੀ ਬਹੁਤ ਕਾਰਜ ਅਰੰਭੇ ਹੋਏ ਹਨ, ਜੋ ਜਲਦੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ਵਾਸੀਆਂ ਨੂੰ ਚੰਗਾ ਮਾਹੌਲ ਅਤੇ ਵਿਕਾਸ ਕਾਰਜਾਂ ਲਈ ਫੰਡਾ ਦੀ ਕੋਈ ਕਮੀ ਨਾ ਰੱਖਣ ਲਈ ਕਿਹਾ ਗਿਆ ਹੈ।
Punjab Bani 10 August,2023
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਮੁਫ਼ਤ ਕੋਰਸ ਅਰਜ਼ੀਆਂ ਭਰਨ ਦੀ ਆਖਰੀ ਮਿਤੀ 20 ਅਗਸਤ ਚੰਡੀਗੜ੍ਹ, 10 ਅਗਸਤ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਦਸਵੀ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨਿਸ਼ਚਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਉਮੀਦਵਾਰ ਆਪਣੀ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਜਿਲ੍ਹੇ ਦੇ ਸਬੰਧਤ ਜਿਲ੍ਹਾ ਭਾਸ਼ਾ ਅਫ਼ਸਰ ਨੂੰ ਅਤੇ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਨੂੰ ਆਪਣੇ ਸਰਟੀਫਿਕੇਟਾਂ ਦੀਆਂ ਤਸਦੀਕ-ਸ਼ੁਦਾ ਨਕਲਾਂ ਤੇ ਮੌਜੂਦਾ ਪਾਸਪੋਰਟ ਸਾਇਜ਼ ਦੀ ਫੋਟੋ ਸਹਿਤ ਪ੍ਰੋਫਾਰਮੇ ਵਿੱਚ ਮਿਤੀ 20 ਅਗਸਤ 2023 ਤੱਕ ਭੇਜ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਉਮੀਦਵਾਰ ਇੰਟਰਵਿਊ ਲਈ ਮਿਤੀ 28-08-2023 ਨੂੰ ਸਵੇਰੇ 09:00 ਵਜੇ ਤੱਕ ਸਬੰਧਤ ਜਿਲ੍ਹੇ ਦੇ ਜਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਅਸਲ ਸਰਟੀਫਿਕੇਟਸ ਸਹਿਤ ਇੰਟਰਵਿਊ ਲਈ ਹਾਜਰ ਹੋਵੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫੀ ਦੀ ਟ੍ਰੇਨਿੰਗ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰ ਪਟਿਆਲਾ, ਸੰਗਰੂਰ, ਜਲੰਧਰ, ਰੂਪਨਗਰ ਅਤੇ ਚੰਡੀਗੜ੍ਹ (ਕੈਂਪਸ ਐਟ ਫੇਜ਼-6, ਐਸ.ਏ.ਐਸ. ਨਗਰ) ਵਿਖੇ ਭਾਸ਼ਾ ਵਿਭਾਗ ਦੇ ਸਥਾਪਿਤ ਸੈਂਟਰਾਂ ਵਿੱਚ ਦਿੱਤੀ ਜਾਣੀ ਹੈ। ਇਹਨਾ ਸਿਖਲਾਈ ਕੇਂਦਰਾਂ ਵਿੱਚ ਕੁੱਲ 80 ਸੀਟਾਂ ਹਨ, ਜਿਨ੍ਹਾਂ ਵਿੱਚੋਂ ਚੰਡੀਗੜ੍ਹ (ਕੈਂਪਸ ਐਟ ਐਸ.ਏ.ਐਸ. ਨਗਰ) ਵਿਖੇ ਚੱਲ ਰਹੇ ਸੈਂਟਰ ਲਈ 20 ਅਤੇ ਬਾਕੀ ਸੈਂਟਰਾਂ ਵਿੱਚ 15-15 ਸੀਟਾਂ ਹਨ। ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 250/- ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਪੰਜਾਬੀ ਸਟੈਨੋਗ੍ਰਾਫੀ( ਭਾਸ਼ਾ ਵਿਭਾਗ ) ਦੀ ਸਿਖਲਾਈ ਪ੍ਰਾਪਤ ਕਰਨ ਸਬੰਧੀ ਦਾਖਲੇ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਡ www.welfare.punjab.gov.in ਤੇ ਉਪਲੱਬਧ ਹੈ।
Punjab Bani 10 August,2023
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ ਮੁੱਖ ਮੰਤਰੀ ਭਗਵੰਤ ਮਾਨ ਪੱਤਰ ਲਿਖ ਕੇ ਵੀ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਚੁੱਕੇ ਹਨ ਨਿਯਮਾਂ ਵਿੱਚ ਛੋਟ ਦੀ ਮੰਗ ਸੂਬੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਸਿਰਫ਼ ਨਿਯਮਾਂ ਵਿੱਚ ਤਬਦੀਲੀ ਦੀ ਲੋੜ: ਅਨੁਰਾਗ ਵਰਮਾ ਪੰਜਾਬ ਦਾ ਦੌਰਾ ਕਰਨ ਆਈ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 10 ਅਗਸਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ। ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਨਿਰੰਤਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ਉਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਕਰੀਬ ਦੋਗੁਣੀ ਕਰਨ ਦੀ ਮੰਗ ਕੀਤੀ ਗਈ ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 4 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 17 ਹਜ਼ਾਰ ਰੁਪਏ ਤੋਂ ਵਧਾ ਕੇ 34 ਹਜ਼ਾਰ ਰੁਪਏ, ਦੁਧਾਰੂ ਪਸ਼ੂਆਂ ਲਈ 37,500 ਤੋਂ ਵਧਾ ਕੇ 75 ਹਜ਼ਾਰ ਰੁਪਏ, ਨੁਕਸਾਨਗ੍ਰਸਤ ਘਰ ਲਈ 1,20,000 ਰੁਪਏ ਤੋਂ ਵਧਾ ਕੇ 2.40 ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ ਹੈ। ਇਸੇ ਤਰ੍ਹਾਂ ਹੋਰ ਵੀ ਕਈ ਤਰ੍ਹਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ਅਤੇ ਮੁਆਵਜ਼ਾ ਦੇਣ ਲਈ ਫੰਡ ਵੀ ਹੈ ਪਰ ਸਿਰਫ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਯਮਾਂ ਕਾਰਨ ਉਹ ਢੁੱਕਵਾਂ ਮੁਆਵਜ਼ਾ ਦੇਣ ਤੋਂ ਅਸਮਰੱਥ ਹੈ। ਇਸ ਲਈ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਮੁਖੀ ਕੌਮੀ ਆਫ਼ਤਨ ਪ੍ਰਬੰਧਨ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਕਈ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਨੁਕਸਾਨ ਪੰਜਾਬ ਵਿੱਚ ਨੁਕਸਾਨ ਹੋਇਆ ਹੈ। ਟੀਮ ਦੇ ਇਕ ਹੋਰ ਮੈਂਬਰ ਇਸਰੋ ਤੋਂ ਆਏ ਫਲੱਡ ਮੈਪਿੰਗ ਤੇ ਸਾਇੰਟਿਸਟ/ਇੰਜਨੀਅਰ ਦੇ ਮੁਖੀ ਡਾ. ਏ.ਵੀ. ਸੁਰੇਸ਼ ਬਾਬੂ ਨੇ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਵੀ ਸਪੱਸ਼ਟ ਹੋਇਆ ਹੈ ਕਿ ਭਾਰੀ ਮੀਂਹ ਨੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ ਅਤੇ ਬਹੁਤ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਮੁੱਖ ਸਕੱਤਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਦੱਸਿਆ ਕਿ ਸੂਬੇ ਵਿੱਚ ਖੇਤੀਬਾੜੀ ਨਾਲ ਸਬੰਧਤ 605.38 ਕਰੋੜ ਰੁਪਏ, ਲੋਕ ਨਿਰਮਾਣ ਵਿਭਾਗ (ਸੜਕਾਂ ਤੇ ਇਮਾਰਤਾਂ) ਦਾ 173.10 ਕਰੋੜ ਰੁਪਏ, ਜਲ ਸਰੋਤ ਦਾ 159.36 ਕਰੋੜ ਰੁਪਏ, ਸ਼ਹਿਰੀ ਬੁਨਿਆਦੀ ਢਾਂਚਾ/ਸਥਾਨ ਸਰਕਾਰਾਂ ਦਾ 44.38 ਕਰੋੜ ਰੁਪਏ, ਪੇਂਡੂ ਵਿਕਾਸ ਤੇ ਪੰਚਾਇਤਾਂ ਦਾ 43.66 ਕਰੋੜ ਰੁਪਏ, ਸਕੂਲ ਸਿੱਖਿਆ ਦਾ 26.85 ਕਰੋੜ ਰੁਪਏ, ਬਿਜਲੀ ਦਾ 17.50 ਕਰੋੜ ਰੁਪਏ, ਮੱਛੀ ਪਾਲਣ ਦਾ 9.98 ਕਰੋੜ ਰੁਪਏ, ਜਲ ਸਪਲਾਈ ਤੇ ਸੈਨੀਟੇਸ਼ਨ ਦਾ 5.66 ਕਰੋੜ ਰੁਪਏ, ਸਿਹਤ ਦਾ 4.45 ਕਰੋੜ ਰੁਪਏ ਅਤੇ ਫੁਟਕਲ 230.26 ਕਰੋੜ ਰੁਪਏ ਹੋਇਆ। ਕੁੱਲ ਮਿਲਾ ਕੇ 1320.59 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਸੂਬੇ ਵਿੱਚ ਹੜਾਂ ਕਾਰਨ 19 ਜ਼ਿਲਿਆਂ ਦੇ 1500 ਦੇ ਕਰੀਬ ਪਿੰਡ ਪ੍ਰਭਾਵਿਤ ਹੋਈ ਹੈ। ਫਸਲਾਂ ਦੇ ਨੁਕਸਾਨ ਤੋਂ ਇਲਾਵਾ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਮੀਟਿੰਗ ਵਿੱਚ ਕੇਂਦਰੀ ਟੀਮ ਵਿੱਚ ਸ਼ਾਮਲ ਖੇਤੀਬਾੜੀ ਤੇ ਕਿਸਾਨ ਭਲਾਈ ਦੇ ਡਾਇਰੈਕਟਰ ਬੀ.ਕੇ.ਸ੍ਰੀਵਾਸਤਵਾ, ਪੇਂਡੂ ਵਿਕਾਸ ਮੰਤਰਾਲੇ ਦੇ ਅੰਡਰ ਸਕੱਤਰ ਕੈਲਾਸ਼ ਕੁਮਾਰ, ਕੇਂਦਰੀ ਜਲ ਕਮਿਸ਼ਨ ਦੇ ਡਾਇਰੈਕਟਰ ਅਸ਼ੋਕ ਕੁਮਾਰ, ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਦੀ ਸਹਾਇਕ ਡਾਇਰੈਕਟਰ ਅੰਜਲੀ ਮੌਰੀਆ ਤੇ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਤੋਂ ਨਵੀਨ ਕੁਮਾਰ ਚੌਰਸੀਆ ਤੋਂ ਇਲਾਵਾ ਪੰਜਾਬ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲਕੰਠ ਅਵਧ ਵੀ ਹਾਜ਼ਰ ਸਨ।
Punjab Bani 10 August,2023
ਕੇ.ਵੀ.ਕੇ ਨੇ ਮਨਾਇਆ ਤੀਆਂ ਦਾ ਤਿਉਹਾਰ
ਕੇ.ਵੀ.ਕੇ ਨੇ ਮਨਾਇਆ ਤੀਆਂ ਦਾ ਤਿਉਹਾਰ -ਲੋਕਾਂ ਨੂੰ ਪੌਸ਼ਟਿਕ ਭੋਜਨ ਖਾਣ ਲਈ ਕੀਤਾ ਪ੍ਰੇਰਿਤ ਪਟਿਆਲਾ, 10 ਅਗਸਤ: ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ "ਤੀਆਂ ਦੇ ਰੰਗ, ਮਿਲਟਸ ਦੇ ਸੰਗ" ਥੀਮ ਦੇ ਨਾਲ ਪਿੰਡ ਬਖਸ਼ੀਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ ਅਤੇ ਪਰੰਪਰਾਵਾਂ ਨੂੰ ਬਾਖੂਬੀ ਪੇਸ਼ ਕਰਦਿਆਂ ਲੋਕ ਧੁਨਾਂ ਅਤੇ ਲੋਕ ਗੀਤਾਂ ਦੇ ਸੁਮੇਲ ਨਾਲ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾਇਆ ਗਿਆ। ਮੇਲੇ ਵਿੱਚ ਰੌਣਕ ਬਣਾਈ ਰੱਖਣ ਲਈ ਬਜ਼ੁਰਗ ਔਰਤਾਂ ਨੇ ਗਿੱਧਾ ਪਾਇਆ। ਡਾ. ਗੁਰਪ੍ਰਦੇਸ਼ ਕੌਰ, ਐਸੋਸੀਏਟ ਪ੍ਰੋ. (ਗ੍ਰਹਿ ਵਿਗਿਆਨ) ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੌਸ਼ਟਿਕ ਆਹਾਰ ’ਤੇ ਗੱਲ ਕਰਦਿਆਂ ਕਿਹਾ ਕਿ ਬਾਜਰੇ ਨੂੰ ਅਕਸਰ "ਪੌਸ਼ਟਿਕ-ਅਨਾਜ" ਕਿਹਾ ਜਾਂਦਾ ਹੈ ਕਿਉਂਕਿ ਉਸ ਵਿੱਚ ਉੱਚ ਪੌਸ਼ਟਿਕ ਤੱਤ ਅਤੇ ਖੁਰਾਕੀ ਫਾਈਬਰ ਹੁੰਦੇ ਹਨ। ਬਾਜਰਾ ਪ੍ਰੋਟੀਨ, ਸੂਖਮ ਪੌਸ਼ਟਿਕ ਤੱਤਾਂ ਅਤੇ ਫਾਈਟੋਕੈਮੀਕਲਸ ਦਾ ਚੰਗਾ ਸਰੋਤ ਹੈ ਅਤੇ ਇਸ ਵਿੱਚ ਸਿਹਤ ਨੂੰ ਉਤਸ਼ਾਹਿਤ ਕਰਨ ਵਾਲੀਆਂ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹਨ। ਉਨ੍ਹਾਂ ਸਿਹਤਮੰਦ ਭੋਜਨ ਬਣਾਉਣ ਲਈ ਰਿਫਾਇੰਡ ਆਟੇ ਨੂੰ ਬਾਜਰੇ ਨਾਲ ਬਦਲਣ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਕੁਲਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਨੇ ਕੋਦਰਾ ਨਮਕੀਨ, ਰਾਗੀ ਕੂਕੀਜ਼, ਰਾਗੀ ਦੇ ਗੋਲੇ ਅਤੇ ਬਾਜਰੇ ਦੀ ਚਕਲੀ ਆਦਿ ਵੱਖ-ਵੱਖ ਪਦਾਰਥਾਂ ਦੀ ਪ੍ਰਦਰਸ਼ਨੀ ਲਗਾਈ। ਹਰਿਆਲੀ ਸੈਲਫ ਹੈਲਪ ਗਰੁੱਪ ਤੋਂ ਨਿਰਮਲ ਕੌਰ ਅਤੇ ਖੁਸ਼ਹਾਲੀ ਸੈਲਫ ਹੈਲਪ ਗਰੁੱਪ ਤੋਂ ਰੁਪਿੰਦਰ ਕੌਰ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਜੇ.ਐਸ.ਗਰੇਵਾਲ ਅਤੇ ਰੁਪਿੰਦਰ ਕੌਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਔਰਤਾਂ ਨੂੰ ਸਿਖਲਾਈ, ਕਿਸਾਨ ਮੇਲਿਆਂ ਅਤੇ ਹੋਰ ਪਸਾਰ ਗਤੀਵਿਧੀਆਂ ਰਾਹੀਂ ਕੇ.ਵੀ.ਕੇ, ਪਟਿਆਲਾ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਗੁਰੂ ਕ੍ਰਿਪਾ ਸੈਲਫ ਹੈਲਪ ਗਰੁੱਪ ਦੀ ਸੁਨੀਤਾ ਰਾਣੀ ਨੇ ਭਾਗ ਲੈਣ ਵਾਲਿਆਂ ਨੂੰ ਖੁਰਾਕ ਵਿੱਚ ਬਾਜਰੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜੀਵਨ ਦੇ ਸਾਰੇ ਖੇਤਰਾਂ ਵਿੱਚ ਔਰਤਾਂ ਦੀ ਸਵੈ-ਨਿਰਭਰਤਾ ਦੀ ਮਹੱਤਤਾ 'ਤੇ ਵੀ ਵਿਚਾਰ ਕੀਤਾ।
Punjab Bani 10 August,2023
ਪੀਐਸਟੀਸੀਅਲ ਦੇ ਅੱਗੇ ਵੱਧਦੇ ਕਦਮ
ਪੀਐਸਟੀਸੀਅਲ ਦੇ ਅੱਗੇ ਵੱਧਦੇ ਕਦਮ ਪੀਐਸਟੀਸੀਅਲ ਵੱਲੋਂ ਇੱਕ ਮੀਲ ਪੱਥਰ ਸਥਾਪਿਤ 220 ਕੇਵੀ ਢੰਡਾਰੀ ਕਲਾਂ ਵਿਖੇ ਮੌਜੂਦਾ 100 ਐਮ.ਵੀ.ਏ., ਟਰਾਂਸਫਾਰਮਰ ਨੂੰ 160 ਐਮ.ਵੀ.ਏ. 220/66 ਕੇ.ਵੀ ਨੂੰ 16 ਦਿਨਾਂ ਵਿੱਚ ਚਾਲੂ ਕੀਤਾ :ਇੰਜੀ: ਵਰਦੀਪ ਮੰਡੇਰ ਪਟਿਆਲਾ 10-8-2023 ਸ਼੍ਰ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ਼੍ਰ ਹਰਭਜਨ ਸਿੰਘ, ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਟੇਟ ਟਰਾਂਸਿਮਸ਼ਨ ਕਾਰਪੋਰੇਸ਼ਨ ਲਿਮਟਿਡ ਨੇ 220 ਕੇਵੀ ਢੰਡਾਰੀ ਕਲਾਂ (ਲੁਧਿਆਣਾ) ਵਿਖੇ ਮੌਜੂਦਾ 100 ਐਮ.ਵੀ.ਏ., ਟਰਾਂਸਫਾਰਮਰ ਨੂੰ 160 ਐਮ.ਵੀ.ਏ. 220/66 ਕੇਵੀ ਨਾਲ ਚਾਲੂ ਕਰਕੇ ਮਾਤਰ 16 ਦਿਨਾਂ ਵਿਚ ਪਾਵਰ ਟਰਾਂਸਫਾਰਮਰ ਚਾਲੂ ਕਰਕੇ ਕੱਲ ਇੱਕ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਇੰਜੀ: ਵਰਦੀਪ ਮੰਡੇਰ, ਨਿਰਦੇਸ਼ਕ ਤਕਨੀਕੀ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਇਕ ਪ੍ਰੈਸ ਨੋਟ ਵਿੱਚ ਦਿਤੀ। ਉਨ੍ਹਾਂ ਦਸਿਆ ਕਿ ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 12.00 ਕਰੋੜ ਰੁਪਏ ਹੈ। ਜਿਸ ਨਾਲ ਟਰਾਂਸਫਾਰਮਰ ਕਪੈਸਟੀ ਵਿਚ 60 ਐਮ.ਵੀ.ਏ., ਦਾ ਵਾਧਾ ਹੋਇਆ ਹੈ। ਨਿਰਦੇਸ਼ਕ ਤਕਨੀਕੀ ਨੇ ਦੱਸਿਆ ਕਿ ਪਹਿਲਾਂ ਅਜਿਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਲੱਗਭਗ 30 ਦਿਨ ਲੱਗਦੇ ਸਨ ਜੋ ਕਿ ਗੋਬਿੰਦਗੜ੍ਹ ਦੇ ਕੇਸ ਵਿਚ ਘੱਟ ਕੇ 24 ਦਿਨਾਂ ਵਿਚ ਕੀਤਾ ਗਿਆ। ਹੁਣ ਇਹ ਕੰਮ ਰਿਕਾਰਡ 16 ਦਿਨਾਂ ਵਿਚ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਜਿਹੇ ਕੇਸ ਵਿਚ ਪਹਿਲਾ 100 ਐਮ.ਵੀ.ਏ., (ਮਿਲੀਅਨ ਵੋਲਟ ਐਮਪੀਅਰ) ਦੇ ਮੌਜੂਦਾ ਟਰਾਂਸਫਾਰਮਰ ਨੂੰ ਡਿਸਮੈਂਟਲ ਕਰਨਾ ਹੁੰਦਾ ਹੈ, ਜਿਸ ਨਾਲ ਸਬ—ਸਟੇਸ਼ਨ ਤੇ ਨਿਰਮਾਣ ਦੌਰਾਨ ਸਬੰਧਤ ਖਪਤਕਾਰਾਂ ਨੂੰ ਬਿਜਲੀ ਸਪਲਾਈ ਵਿਚ ਵਿਘਨ ਝੱਲਣਾ ਪੈਂਦਾ ਸੀ। ਉਨਾਂ ਦਸਿਆ ਕਿ ਚਾਲੂ ਕਰਨ/ਨਿਰਮਾਣ ਕਰਨ ਦੇ ਸਮੇਂ ਨੂੰ ਘਟਾਉਣ ਦਾ ਮੱਤਲਬ ਹੈ ਪਾਵਰ ਸਪਲਾਈ ਨੂੰ ਜਲਦੀ ਚਾਲੂ ਕਰਨਾ ਜਿਸ ਨਾਲ ਲੱਖਾਂ ਰੁਪਏ ਦੀ ਬਚੱਤ ਹੁੰਦੀ ਹੈ । ਉਨਾਂ ਦਸਿਆ ਕਿ ਟਰਾਂਸਮਿਸ਼ਨ ਸਮਰੱਥਾ ਦੇ ਵਿਚ ਵਾਧੇ ਦੇ ਨਾਲ ਲੁਧਿਆਣਾ ਖੇਤਰ ਦੇ ਮੌਜੂਦਾ ਉਦਯੋਗਾਂ ਨੂੰ ਗੁਣਵੱਤਾ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ ਨਾਲ ਲੱਗਭਗ 2 ਸਾਲਾਂ ਤੋ ਲੰਬਿਤ ਹਾਲਾਤ ਵਿਚ ਪਏ ਬਿਜਲੀ ਕੂਨੈਕਸ਼ਨ ਜਾਰੀ ਵੀ ਕੀਤੇ ਜਾ ਸਕਣਗੇ। ਪੰਜਾਬ ਸਟੇਟ ਟਰਾਂਸਿਮਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਸ ਵਿੱਤੀ ਸਾਲ ਵਿਚ ਪਹਿਲਾ ਹੀ ਮੰਡੀ ਗੋਬਿੰਦਗੜ੍ਹ ਵਿਖੇ 2 ਨੰਬਰ 100 ਐਮ.ਵੀ.ਏ., 220/66 ਕੇਵੀ ਦੇ ਪਾਵਰ ਟਰਾਂਸਫਾਰਮਰ ਨੂੰ 2 ਨੰਬਰ 160 ਐਮ.ਵੀ.ਏ., 220/66 ਕੇਵੀ ਦੇ ਪਾਵਰ ਟਰਾਂਸਫਾਰਮਰ ਵਿਚ ਬਦਲ ਕੇ (ਆਗੂਮੈਂਟ ਕਰਕੇ) ਮੰਡੀ ਗੋਬਿੰਦਗੜ੍ਹ ਜੀ—1 ਸਬ—ਸਟੇਸ਼ਨ ਵਿਚ 120 ਐਮਵੀਏ ਦਾ ਹੋਰ ਵਾਧਾ ਕਰਕੇ ਉਥੋਂ ਦੇ ਉਦਯੋਗ ਨੂੰ ਹੋਰ ਵੱਡੀ ਰਾਹਤ ਦਿੱਤੀ ਹੈ। ਉਨਾਂ ਦਸਿਆ ਕਿ ਸਾਹਨੇਵਾਲ ਵਿਖੇ 160 ਐਮ.ਵੀ.ਏ., 220/66 ਕੇਵੀ ਪਾਵਰ ਟਰਾਂਸਫਾਰਮਰ ਅਗਲੇ 10 ਦਿਨਾਂ ਵਿਚ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਵਿੱਤੀ ਸਾਲ ਵਿਚ ਗੁਰਦਾਸਪੁਰ, ਬੁਢਲਾਡਾ ਅਤੇ ਵਜ਼ੀਰਾਬਾਦ ਵਿਖੇ 3 ਨਵੇਂ 220 ਕੇਵੀ ਸਬ—ਸਟੇਸ਼ਨ ਦੇ ਨਿਰਮਾਣ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਨੂੰ ਗੁਣਵੱਤਾ ਅਤੇ ਨਿਰਵਿਘਨ ਬਿਜਲੀ ਸਪਲਾਈ ਦਿੰਦੇ ਹੋਏ ਲੱਗਭੱਗ 40 ਨੰ: ਟਰਾਂਸਫਾਰਮਜ਼ ਸਥਾਪਿਤ ਕਰਨ ਦਾ ਟੀਚਾ ਹੈ।
Punjab Bani 10 August,2023
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਜੀਓ ਟਰੂ 5ਜੀ ਨਾਲ ਸਮਰੱਥ ਪਹਿਲਾ ਕੈਂਪਸ ਬਣਿਆ
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਜੀਓ ਟਰੂ 5ਜੀ ਨਾਲ ਸਮਰੱਥ ਪਹਿਲਾ ਕੈਂਪਸ ਬਣਿਆ ਪਟਿਆਲਾ: 10 ਅਗਸਤ 2023: ਰਿਲਾਇੰਸ ਜੀਓ ਨੇ ਅੱਜ ਇੱਥੇ ਮੁਲਤਾਨੀ ਮੱਲ ਮੋਦੀ ਕਾਲਜ ਵਿੱਚ Jio True 5G ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਅੱਜ ਤੋਂ, ਕਾਲਜ ਵਿੱਚ Jio ਉਪਭੋਗਤਾਵਾਂ ਨੂੰ ਬਿਨਾਂ ਕਿਸੇ ਵਾਧੂ ਕੀਮਤ ਦੇ, 1 Gbps+ ਸਪੀਡ ਤੱਕ ਅਸੀਮਤ ਡੇਟਾ ਦਾ ਅਨੁਭਵ ਕਰਨ ਲਈ, Jio ਵੇਲਕਮ ਆਫ਼ਰ ਲਈ ਸੱਦਾ ਦਿੱਤਾ ਗਿਆ। ਡਾ ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ, ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਕਿਹਾ ਕਿ ਹਜ਼ਾਰਾਂ ਚਾਹਵਾਨ ਨੌਜਵਾਨ ਵਿਦਿਆਰਥੀ ਹਰ ਸਾਲ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮਨੋਰਥ ਨਾਲ ਕਾਲਜ ਆਉਂਦੇ ਹਨ। Jio True 5G ਸੇਵਾਵਾਂ ਦੀ ਸ਼ੁਰੂਆਤ ਨਾਲ, ਜਿਸ ਵਿੱਚ ਅਤਿ-ਹਾਈ ਸਪੀਡ, ਘੱਟ ਲੇਟੈਂਸੀ ਡੇਟਾ ਸੇਵਾਵਾਂ ਸ਼ਾਮਲ ਹਨ, ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਇਹ ਉਹਨਾਂ ਨੂੰ ਅਡਵਾਂਸ ਸਟੱਡੀਜ਼, ਆਰਟੀਫੀਸ਼ੀਅਲ ਇੰਟੈਲੀਜੈਂਸ, ਵਰਚੁਅਲ ਰਿਐਲਿਟੀ, ਆਟੋਮੇਸ਼ਨ, ਈ-ਗਵਰਨੈਂਸ, ਹੈਲਥਕੇਅਰ, ਐਗਰੀਕਲਚਰ, ਗੇਮਿੰਗ, ਟੂਰਿਜ਼ਮ, ਆਈ.ਟੀ. ਅਤੇ ਆਈ.ਟੀ.ਈ.ਐਸ ਅਤੇ ਖੋਜ ਲਈ ਕਈ ਹੋਰ ਖੇਤਰਾਂ ਵਿੱਚ ਬੇਅੰਤ ਵਿਕਾਸ ਦੇ ਮੌਕਿਆਂ ਨਾਲ ਵੀ ਲੈਸ ਕਰੇਗਾ। ਡਾ: ਅਜੀਤ ਕੁਮਾਰ, ਕੰਟਰੋਲਰ ਪ੍ਰੀਖਿਆਵਾਂ ਨੇ ਕਿਹਾ ਕਿ 5,000 ਤੋਂ ਵੱਧ ਵਿਦਿਆਰਥੀ ਅਤੇ ਸਟਾਫ ਮੈਂਬਰ ਜੀਓ ਟਰੂ 5ਜੀ ਸੇਵਾਵਾਂ ਦਾ ਲਾਭ ਲੈਣਗੇ। ਕਾਲਜ ਵਿੱਚ Jio ਉਪਭੋਗਤਾ ਬਿਨਾਂ ਕਿਸੇ ਵਾਧੂ ਲਾਗਤ ਦੇ, 1 Gbps+ ਸਪੀਡ ਦੇ ਨਾਲ ਸੱਚਮੁੱਚ ਅਸੀਮਤ 5G ਡੇਟਾ ਦਾ ਆਨੰਦ ਲੈਣ ਲਈ। ਜਿਓ ਮੁਲਤਾਨੀ ਮੱਲ ਮੋਦੀ ਕਾਲਜ ਕੈਂਪਸ ਵਿੱਚ 5ਜੀ ਸੇਵਾਵਾਂ ਨੂੰ ਰੋਲ ਆਊਟ ਕਰਨ ਵਾਲਾ ਪਹਿਲਾ ਅਤੇ ਇਕਲੌਤਾ ਆਪਰੇਟਰ ਹੈ, ਜਿਸ ਵਿੱਚ ਕਾਲਜ ਦੇ ਹਰ ਕੋਨੇ, ਇਸਦੇ ਸਾਰੇ ਬਲਾਕਾਂ, ਵਿਭਾਗਾਂ, ਹਾਲਾਂ, ਖਾਣ ਪੀਣ ਦੀਆਂ ਥਾਵਾਂ, ਕਲਾਸਰੂਮ, ਫਨ ਜ਼ੋਨ, ਖੇਡ ਸਹੂਲਤਾਂ ਸ਼ਾਮਲ ਹਨ। ਸਿਖਲਾਈ ਕੇਂਦਰ, ਖੋਜ ਅਤੇ ਵਿਕਾਸ ਕੇਂਦਰ, ਮੈਡੀਕਲ ਸੈੱਟਅੱਪ, ਬਾਜ਼ਾਰ ਅਤੇ ਹੋਰ ਬਹੁਤ ਕੁਝ ਵੀ ਸ਼ਾਮਲ ਹੈ। ਪੰਜਾਬ ਵਿੱਚ ਜਿਓ ਦੇ ਮਾਰਕੀਟਿੰਗ ਹੈੱਡ ਮੁਨੀਸ਼ ਗਾਬਾ ਨੇ ਕਾਲਜ ਵਿੱਚ ਜਿਓ ਟਰੂ 5ਜੀ ਸੇਵਾਵਾਂ ਸ਼ੁਰੂ ਕਰਨ ਲਈ ਉਤਸ਼ਾਹਿਤ ਅਤੇ ਮਾਣ ਮਹਿਸੂਸ ਕੀਤਾ, ਜੋ ਕਿ ਇੱਕ ਯੂਥ-ਹੱਬ ਹੈ। ਜਿਓ ਪੰਜਾਬ ਵਿੱਚ ਪਸੰਦ ਦਾ ਆਪਰੇਟਰ ਹੈ ਅਤੇ ਸਭ ਤੋਂ ਪਸੰਦੀਦਾ ਤਕਨਾਲੋਜੀ ਬ੍ਰਾਂਡ ਹੈ। ਇਹ ਲਾਂਚ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਕਰਨ ਲਈ ਜੀਓ ਦੀ ਨਿਰੰਤਰ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ Jio True 5G ਦਾ ਤਿੰਨ ਗੁਣਾ ਫਾਇਦਾ ਹੈ ਜੋ ਇਸਨੂੰ ਭਾਰਤ ਵਿੱਚ ਇੱਕੋ ਇੱਕ TRUE 5G ਨੈੱਟਵਰਕ ਬਣਾਉਂਦਾ ਹੈ: ਅਡਵਾਂਸਡ 5G ਨੈੱਟਵਰਕ ਦੇ ਨਾਲ ਸਟੈਂਡ-ਅਲੋਨ 5G ਆਰਕੀਟੈਕਚਰ ਅਤੇ 4G ਨੈੱਟਵਰਕ 'ਤੇ ਜ਼ੀਰੋ ਨਿਰਭਰਤਾ। 700 MHz, 3500 MHz, ਅਤੇ 26 GHz ਬੈਂਡਾਂ ਵਿੱਚ 5G ਸਪੈਕਟ੍ਰਮ ਦਾ ਸਭ ਤੋਂ ਵੱਡਾ ਅਤੇ ਵਧੀਆ ਮਿਸ਼ਰਣ। ਕੈਰੀਅਰ ਐਗਰੀਗੇਸ਼ਨ ਜੋ ਕਿ ਕੈਰੀਅਰ ਐਗਰੀਗੇਸ਼ਨ ਨਾਮਕ ਇੱਕ ਉੱਨਤ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਇਹਨਾਂ 5G ਫ੍ਰੀਕੁਐਂਸੀ ਨੂੰ ਇੱਕ ਸਿੰਗਲ ਮਜ਼ਬੂਤ "ਡੇਟਾ ਹਾਈਵੇ" ਵਿੱਚ ਸਹਿਜੇ ਹੀ ਜੋੜਦਾ ਹੈ। ਇਸ ਮੌਕੇ ਡਾ: ਗਣੇਸ਼ ਸੇਠੀ, ਪ੍ਰੋ. ਵਿਨੇ ਗਰਗ, ਡਾ: ਸੁਖਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ। ਡਾ: ਹਰਮੋਹਨ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Punjab Bani 10 August,2023
-ਪੈਪਸੂ ਨਗਰ ਵਿਕਾਸ ਬੋਰਡ ਰਾਜਪੁਰਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਡਿਪਟੀ ਕਮਿਸ਼ਨਰ ਤੇ ਵਿਧਾਇਕ ਨੀਨਾ ਮਿੱਤਲ ਨੇ ਲਿਆ ਜਾਇਜ਼ਾ -ਚੱਲ ਰਹੇ ਕੰਮਾਂ 'ਚ ਤੇਜ਼ੀ ਅਤੇ ਨਵੇਂ ਪ੍ਰੋਜੈਕਟਾਂ ਦੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ : ਨੀਨਾ ਮਿੱਤਲ
-ਪੈਪਸੂ ਨਗਰ ਵਿਕਾਸ ਬੋਰਡ ਰਾਜਪੁਰਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਡਿਪਟੀ ਕਮਿਸ਼ਨਰ ਤੇ ਵਿਧਾਇਕ ਨੀਨਾ ਮਿੱਤਲ ਨੇ ਲਿਆ ਜਾਇਜ਼ਾ -ਚੱਲ ਰਹੇ ਕੰਮਾਂ 'ਚ ਤੇਜ਼ੀ ਅਤੇ ਨਵੇਂ ਪ੍ਰੋਜੈਕਟਾਂ ਦੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ : ਨੀਨਾ ਮਿੱਤਲ -ਡਿਪਟੀ ਕਮਿਸ਼ਨਰ ਨੇ ਖੇਡ ਸਟੇਡੀਅਮ ਤੇ ਧਰਮਸ਼ਾਲਾ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 10 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਰਾਜਪੁਰਾ ਦੇ ਵਿਧਾਇਕ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਵੱਲੋਂ ਅੱਜ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਰਾਜਪੁਰਾ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਇਸ ਲਈ ਚੱਲ ਰਹੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਕਾਰਵਾਈ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪੁਰਾ ਟਾਊਨ ਵਿਖੇ ਕਰੀਬ 7 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਦੀ ਮਨਜ਼ੂਰੀ ਦਿੱਤੀ ਗਈ ਹੈ, ਇਸ ਲਈ ਸਟੇਡੀਅਮ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਪੁਰਾਣੀ ਮਿਰਚ ਮੰਡੀ ਵਿੱਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਧਰਮਸ਼ਾਲਾ ਬਣਾਉਣ ਲਈ ਸਬੰਧਤ ਵਿਭਾਗ ਨੂੰ ਕਾਰਵਾਈ ਆਰੰਭਣ ਲਈ ਕਿਹਾ। ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜਪੁਰਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੈਪਸੂ ਨਗਰ ਵਿਕਾਸ ਬੋਰਡ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਡ ਸਟੇਡੀਅਮ ਅਤੇ ਧਰਮਸ਼ਾਲਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਸਮਾਂਬੱਧ ਤਰੀਕੇ ਨਾਲ ਕੰਮਾਂ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਮ- ਚੇਅਰਮੈਨ ਪੈਪਸੂ ਨਗਰ ਵਿਕਾਸ ਬੋਰਡ ਦੀ ਪ੍ਰਧਾਨਗੀ ਹੇਠ ਹੋਈ ਪਿਛਲੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਪਰਮਜੀਤ ਸਿੰਘ, ਸਚਿਨ ਸ਼ਰਮਾ, ਸਾਹਿਲ ਮਿੱਤਲ, ਡਾ. ਗੁਰਪ੍ਰੀਤ ਸਿੰਘ, ਐਕਸੀਅਨ ਮਨਪ੍ਰੀਤ ਸਿੰਘ ਦੂਆ, ਡਾ. ਸੀਮਾ ਕੌਸ਼ਲ, ਗੁਰਪ੍ਰੀਤ ਸਿੰਘ, ਮੁਨੀਸ਼ ਮਹਿਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 10 August,2023
-ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੌਂਪਿਆ ਮੁਆਵਜ਼ਾ
-ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੌਂਪਿਆ ਮੁਆਵਜ਼ਾ - 94 ਲੋਕਾਂ ਦੇ ਬੈਂਕ ਖਾਤਿਆਂ 'ਚ ਪਈ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ -ਹੜ੍ਹਾਂ ਕਰਕੇ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਚਨਬੱਧ: ਜੌੜਾਮਾਜਰਾ -ਕਿਹਾ, ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਜਾਰੀ, ਮੁਆਵਜ਼ਾ ਵੀ ਜਲਦ ਮਿਲੇਗਾ ਸਮਾਣਾ, 10 ਅਗਸਤ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ 94 ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ 32 ਲੱਖ ਰੁਪਏ ਬੈਂਕ ਖਾਤਿਆਂ 'ਚ ਪਾਉਣ ਦੇ ਦਸਤਾਵੇਜ਼ ਸੌਂਪੇ। ਇਸ ਮੌਕੇ ਜੌੜਾਮਾਜਰਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸੁੱਖ-ਸਾਂਦ ਜਾਣਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਦੇ ਹੁਕਮਾਂ 'ਤੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਤੇ ਇਸਨੂੰ 15 ਅਗਸਤ ਤੱਕ ਮੁਕੰਮਲ ਕਰਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਲਦ ਦਿੱਤਾ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਮਾਰ ਨੇ ਰਾਜ ਅੰਦਰ ਭਾਰੀ ਨੁਕਸਾਨ ਕੀਤਾ, ਪਰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾਂ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐਸ.ਡੀ.ਐਮ. ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Punjab Bani 10 August,2023
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ - ਅਪਗ੍ਰੇਡ ਕੀਤੇ ਸਾਰੇ ਹਸਪਤਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਕੀਤੇ ਜਾਣਗੇ ਲੈਸ - ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ। ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।
Punjab Bani 09 August,2023
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਦਿੱਤਾ ਮੈਮੋਰੰਡਮ ਪਟਿਆਲਾ, 9 ਅਗਸਤ: ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨਾਲ ਮੁਲਾਕਾਤ ਕੀਤੀ ਗਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਨੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪਰਿਵਾਰਾਂ ਸਮੇਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਆਗੂਆਂ ਨੇ ਚੇਅਰਮੈਨ ਨੂੰ ਮੈਮੋਰੰਡਮ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਜਥੇਬੰਦੀ ਦੇ ਆਗੂਆਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ। ਚੇਅਰਮੈਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਸਾਰੇ ਮਸਲੇ ਹੱਲ ਕਰਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਪ੍ਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ, ਜ਼ਿਲਾ ਸਰਪਰਸਤ ਅਜੀਤ ਸਿੰਘ ਧਾਲੀਵਾਲ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੌਰ ਸੋਹੀ, ਬਲਜੀਤ ਕੋਰ ਮੱਲੀ, ਹਰਨੇਕ ਸਿੰਘ ਭੁੱਲਰ, ਕਮਲਦੀਪ ਸਿੰਘ ਗਿੱਲ ਦਫਤਰ ਇੰਚਾਰਜ, ਰਾਜਿੰਦਰ ਸਿੰਘ ਚਲੈਲਾ, ਗੁਰਪ੍ਰੀਤ ਸਿੰਘ ਕੋਹਲੀ, ਗੁਰਇਕਬਾਲ ਸਿੰਘ ਸੰਧੂ, ਪਰਮਗੁਰਤੇਜ ਸਿੰਘ, ਪਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਸਾਮਿਲ ਹੋਏ।
Punjab Bani 09 August,2023
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਧ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਧ - ਇਹ ਸਮਝੌਤਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਭਾਈਵਾਲੀ ਹੋਵੇਗਾ ਸਾਬਿਤ: ਡਾ. ਬਲਬੀਰ ਸਿੰਘ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਵਚਨਬੱਧ ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਮੈਡੀਕਲ ਖੇਤਰ ਵਿੱਚ ਸਕਾਰਾਤਮਕ ਲਿਆਉਣ ਲਿਆਉਣ ਲਈ ਗਤੀਸ਼ੀਲ ਭਾਈਵਾਲੀ ਵਾਸਤੇ ਮੰਚ ਤਿਆਰ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਕੰਸੋਸ਼ੀਆ ਐਡਵਾਈਜ਼ਰੀ/ਸਟ੍ਰਾਈਕਰ ਇੰਡੀਆ ਦਰਮਿਆਨ ਪੰਜਾਬ ਭਵਨ ਵਿਖੇ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਨਵੀਨਤਾ ਅਤੇ ਤਰੱਕੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ, ਜਿਸਦਾ ਉਦੇਸ਼ ਸ਼ੁਰੂਆਤ ‘ਚ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਚੁਣੌਤੀਆਂ ਨਾਲ ਨਜਿੱਠਣ, ਮੌਕਿਆਂ ਦਾ ਫਾਇਦਾ ਉਠਾਉਣਾ ਅਤੇ ਸਟ੍ਰੋਕ ਤੇ ਬਰੇਨ ਅਟੈਕ ਦੇ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਖੋਜ ‘ਤੇ ਸਾਰਥਕ ਪ੍ਰਭਾਵ ਪਾਉਣ ਲਈ ਵਿਲੱਖਣ ਸਮਰੱਥਾਵਾਂ ਅਤੇ ਹੁਨਰਾਂ ਦਾ ਲਾਭ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਮੈਡੀਕਲ ਖੇਤਰ ਵਿੱਚ ਮਿਆਰੀ ਸਿੱਖਿਆ ਦੇ ਨਾਲ ਮੈਡੀਕਲ ਸਟਾਫ਼ ਤਿਆਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਇਸ ਦੇ ਨਾਲ ਹੀ ਇਹ ਸੂਬੇ ਵਿੱਚ ਸਪੈਸ਼ਲਿਸਟ ਅਤੇ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਤਿਆਰ ਕਰਨ ਅਤੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਟ੍ਰੋਕ ਦੇ ਇਲਾਜ ਲਈ ਬਿਹਤਰ ਡਾਕਟਰੀ ਖੋਜਾਂ ਦੀ ਪਛਾਣ, ਵਿਕਾਸ ਅਤੇ ਪ੍ਰਚਾਰ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਨਵੀਨਤਮ ਮਕੈਨੀਕਲ ਥਰੋਮਬੈਕਟੋਮੀ ਸ਼ਾਮਲ ਹੈ ਜੋ ਕਿ ਸਟ੍ਰੋਕ ਦੇ ਇਲਾਜ ਲਈ ਤਰੁੰਤ ਵਰਤੇ ਜਾਂਦੇ ਰਵਾਇਤੀ ਇਲਾਜਾਂ ਦਾ ਵਿਕਲਪ ਹੈ। ਇਸ ਦੌਰਾਨ, ਦੋਵੇਂ ਧਿਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ, ਡਾਕਟਰਾਂ ਅਤੇ ਇੰਟਰਵੈਂਨਸ਼ਨਿਸ਼ਟਸ ਨੂੰ ਸਿਖਲਾਈ ਦੇਣ ਲਈ ਜਾਗਰੂਕਤਾ ਅਤੇ ਸਮਰੱਥਾ-ਨਿਰਮਾਣ ਪ੍ਰੋਗਰਾਮ ਸਥਾਪਤ ਕਰਨ ਲਈ ਆਪਸੀ ਸਹਿਮਤੀ ਪ੍ਰਗਟਾਈ। ਇਹ ਭਾਈਵਾਲੀ ਕਮਿਊਨਿਟੀ ਵਿੱਚ ਬਿਹਤਰ ਅਤੇ ਵਧੇਰੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਸੰਕਲਪ ਨੂੰ ਵੀ ਦਰਸਾਉਂਦੀ ਹੈ।
Punjab Bani 09 August,2023
'ਮਾਟੀ ਕੋ ਨਮਨ ਵੀਰੋ ਕਾ ਵੰਦਨ' ਕਰਵਾਇਆ
'ਮਾਟੀ ਕੋ ਨਮਨ ਵੀਰੋ ਕਾ ਵੰਦਨ' ਕਰਵਾਇਆ -ਯੂਨੀਵਰਸਿਟੀ ਨੇੜਲੇ ਪਿੰਡਾਂ ਵਿੱਚ ਰੈਲੀ ਕੱਢੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ 'ਮਾਟੀ ਕੋ ਨਮਨ ਵੀਰੋ ਕਾ ਵੰਦਨ' ਸਿਰਲੇਖ ਅਧੀਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾ ਉਤਸਵ' ਪ੍ਰੋਗਰਾਮ ਲੜੀ ਤਹਿਤ ਕਰਵਾਇਆ ਗਿਆ। ਇਸ ਪ੍ਰੋਗਰਾਮ ਤਹਿਤ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਯੂਨੀਵਰਸਿਟੀ ਨੇੜਲੇ ਪਿੰਡਾਂ ਦੌਣ ਕਲਾਂ, ਜਲਾਲਪੁਰ, ਸ਼ੇਖਪੁਰਾ, ਸੈਫ਼ਦੀਪੁਰ ਅਤੇ ਮਿੱਠੂ ਮਾਜਰਾ ਵਿੱਚ ਜਾ ਕੇ ਸਰਪੰਚਾਂ ਨਾਲ ਰਾਬਤਾ ਕਾਇਮ ਕਰਨ ਉਪਰੰਤ ਇਨ੍ਹਾਂ ਪਿੰਡਾਂ ਵਿੱਚ ਰੈਲੀ ਕੱਢੀ ਗਈ ਅਤੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨਾਲ ਮਿਲ ਕੇ ਮਿੱਟੀ ਅਤੇ ਪਾਣੀ ਇਕੱਠਾ ਕੀਤਾ ਗਿਆ। ਇਸ ਦੌਰਾਨ ਸੈਫ਼ਦੀਪੁਰ ਪਿੰਡ ਵਿੱਖੇ ਪ੍ਰੋਗਰਾਮ ਅਫਸਰਾਂ ਅਤੇ ਵਲੰਟੀਅਰਾਂ ਵੱਲੋਂ 75 ਪੌਦੇ ਵੀ ਲਗਾਏ ਗਏ। ਇਹ ਪ੍ਰੋਗਰਾਮ ਯੂਨੀਵਰਸਿਟੀ ਕੈਂਪਸ ਦੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਇੰਜ. ਚਰਨਜੀਵ ਸਿੰਘ ਸਰੋਆ ਦੀ ਅਗਵਾਈ ਵਿੱਚ ਨੇਪਰੇ ਚੜ੍ਹਿਆ। ਸਰਪੰਚ ਕਰਮਜੀਤ ਸਿੰਘ (ਸ਼ੇਖਪੁਰਾ), ਸਰਪੰਚ ਲਖਵੀਰ ਸਿੰਘ (ਸੈਫਦੀਪੁਰਾ), ਸਰਪੰਚ ਪ੍ਰਦੀਪ ਕੁਮਾਰ (ਦੋਣਕਲਾਂ), ਸਰਪੰਚ ਉਜਾਗਰ ਸਿੰਘ (ਮਿੱਠੂਮਾਜਰਾ), ਸਰਪੰਚ ਰਵਿੰਦਰ ਸਿੰਘ (ਜਲਾਲਪੁਰਾ) ਸਮੇਤ 35 ਵਲੰਟੀਅਰਾਂ ਨੇ ਇਸ ਪ੍ਰੋਗਰਾਮ ਵਿੱਚ ਸਰਗਰਮ ਸ਼ਿਰਕਤ ਕੀਤੀ।
Punjab Bani 09 August,2023
ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ
ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਦੀ ਹਿਦਾਇਤ - ਕਿਹਾ, ਕਿਸੇ ਕੀਮਤ ਉੱਤੇ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: - ਜਲ ਸਪਲਾਈ ਵਿਭਾਗ 'ਚ ਵੱਖ ਵੱਖ ਅਹੁਦਿਆਂ ਲਈ 9 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪਟਿਆਲਾ, 9 ਅਗਸਤ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ। ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ 'ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ। ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ 'ਪਾਣੀ ਦੀ ਜਾਂਚ ਪ੍ਰਯੋਗਸ਼ਾਲਾ' ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।
Punjab Bani 09 August,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ ਪਟਿਆਲਾ, 9 ਅਗਸਤ: ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜ਼ਦਾ ਕੀਤਾ। ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਸ. ਤਾਰਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ, ਸ. ਸੇਵਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸੁਹਰੋਂ, ਸ. ਚਰਨ ਸਿੰਘ ਵਾਸੀ ਪਿੰਡ ਸ਼ਾਹਪੁਰ ਰਾਈਆਂ, ਸ. ਹਰਜੰਤ ਸਿੰਘ ਤੇ ਸ. ਗੁਰਚਰਨ ਸਿੰਘ ਵਾਸੀ ਪਿੰਡ ਆਲਮਪੁਰ, ਸ. ਕਰਨੈਲ ਸਿੰਘ ਅਤੇ ਸ. ਅਵਤਾਰ ਸਿੰਘ ਵਾਸੀ ਰਾਜਪੁਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ, ਵਿਧਾਇਕ ਸਨੌਰ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸ੍ਰੀਮਤੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ ਅਤੇ ਇਨ੍ਹਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿੱਚ ਮੂਹਰਲੀਆਂ ਸਫ਼ਾਂ ਵਿੱਚ ਲਿਆ ਖੜ੍ਹਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕੋਈ ਵੀ ਸਤਿਕਾਰ ਇਨ੍ਹਾਂ ਸੂਰਿਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਉਹ ਸੂਬੇ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਸਬੰਧੀ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਤਹਿਤ ਸੂਬਾ ਸਰਕਾਰ ਨੇ 1 ਅਗਸਤ, 2023 ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੁੱਲ 545 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚ ਖ਼ੁਦ ਆਜ਼ਾਦੀ ਘੁਲਾਟੀਏ, ਮਰਹੂਮ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਜਾਂ ਪੁੱਤਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸਰਕਾਰ ਦੇ ਸਮਰਪਣ ਦਾ ਸਬੂਤ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦੀ ਵਿਰਾਸਤ ਸਾਰੇ ਪੰਜਾਬੀਆਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਜਿਉਂਦੀ ਰਹੇ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਅਮਰਦੀਪ ਸਿੰਘ ਸੋਨੂੰ ਥਿੰਦ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ, ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੇ ਸਿੰਘ, ਡੀਐਸਪੀ ਰਘਬੀਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਨਾਇਬ ਤਹਿਸੀਲਦਾਰ ਘਨੌਰ ਹਰੀਸ਼ ਕੁਮਾਰ, ਸ਼ਿੰਦਾ ਮੰਜੌਲੀ ਬਲਾਕ ਪ੍ਰਧਾਨ, ਚੇਅਰਮੈਨ ਲਾਡਾ ਨਨਹੇੜਾ, ਸੂਰਤ ਸਿੰਘ ਸਰਪੰਚ ਨਨਹੇੜਾ, ਬਲਕਾਰ ਸਿੰਘ, ਗੁਰਦਸ਼ਰਨ ਸਿੰਘ ਸ਼ੰਭੂ, ਨਿਸ਼ਾਨ ਸੰਧੂ, ਜੱਗਾ ਨਨਹੇੜਾ, ਕਰਨੈਲ ਸਿੰਘ ਘੱਗਰ ਸਰਾਂ, ਗੁਰਤਾਜ ਸਿੰਘ ਸੰਧੂ, ਲਾਲੀ ਮੰਡੌਲੀ, ਕੁਲਵੰਤ ਸਿੰਘ ਕੋਚ ਸੌਂਟੀ, ਕਸਮ਼ੀਰ ਸਿੰਘ, ਅਮਰਜੀਤ ਸਿੰਘ ਨੰਬਦਾਰ, ਅਮਨਪ੍ਰੀਤ ਸਿੰਘ, ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 09 August,2023
ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼
ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ ਸ਼ਹੀਦ ਭਗਤ ਸਿੰਘ ਰਾਜ ਪੁਰਸਕਾਰ ਦੀ ਪ੍ਰਣਾਲੀ ਤਰਕਸੰਗਤ ਬਣਾਈ ਜਾਵੇਗੀ ਨਵੀਂ ਯੂਥ ਪਾਲਿਸੀ ਜਲਦ ਜਾਰੀ ਕੀਤੀ ਜਾਵੇਗੀ: ਮੀਤ ਹੇਅਰ ਨੌਜਵਾਨਾਂ ਲਈ ਵਟਾਂਦਰਾ ਪ੍ਰੋਗਰਾਮ ਤੇ ਟੂਰ ਕਰਵਾਉਣ ਲਈ ਆਖਿਆ ਯੁਵਕ ਸੇਵਾਵਾਂ ਮੰਤਰੀ ਵੱਲੋਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਚੰਡੀਗੜ੍ਹ, 9 ਅਗਸਤ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ ਅੱਗੇ ਆਉਣ। ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਉਨਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ਉਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ। ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।
Punjab Bani 09 August,2023
ਬਿਹਤਰ ਪੈਦਾਵਾਰ ਅਤੇ ਸਿਹਤਮੰਦ ਫਸਲ ਲਈ 'ਟ੍ਰਾਈਕਲਰ' ਉਤਪਾਦ ਲਾਂਚ ਕੀਤਾ
ਬਿਹਤਰ ਪੈਦਾਵਾਰ ਅਤੇ ਸਿਹਤਮੰਦ ਫਸਲ ਲਈ 'ਟ੍ਰਾਈਕਲਰ' ਉਤਪਾਦ ਲਾਂਚ ਕੀਤਾ ਪਟਿਆਲਾ, 9 ਅਗਸਤ: ਬਿਹਤਰ ਪੈਦਾਵਾਰ ਅਤੇ ਸਿਹਤਮੰਦ ਫਸਲ ਨੂੰ ਯਕੀਨੀ ਬਣਾਉਣ ਲਈ ਐਗਰੋਕੈਮੀਕਲ ਕੰਪਨੀ ਬੈਸਟ ਐਗਰੋਲਾਈਫ ਲਿਮਟਿਡ ਨੇ ਅੱਜ ਆਪਣਾ ਨਵੀਨਤਮ ਉਤਪਾਦ 'ਟ੍ਰਾਈਕਲਰ' ਲਾਂਚ ਕੀਤਾ ਹੈ। ਵਿਮਲ ਕੁਮਾਰ, ਐਮਡੀ ਬੈਸਟ ਐਗਰੋਲਾਈਫ ਨੇ ਕਿਹਾ, “ਟ੍ਰਾਈਫਲੋਕਸੀਸਟ੍ਰੋਬਿਨ, ਡਾਈਫੇਨੋਕੋਨਾਜ਼ੋਲ ਅਤੇ ਸਲਫਰ ਦੇ ਸਹੀ ਮਿਸ਼ਰਣ ਦੇ ਨਾਲ, 'ਟ੍ਰਾਈਕਲਰ' ਫਸਲਾਂ ਦੀ ਸੁਰੱਖਿਆ ਲਈ ਇੱਕ ਬਿਹਤਰ ਪੈਦਾਵਾਰ ਅਤੇ ਸਿਹਤਮੰਦ ਫਸਲ ਨੂੰ ਯਕੀਨੀ ਬਣਾਉਂਦਾ ਹੈ। ਸਾਡਾ ਮੰਨਣਾ ਹੈ ਕਿ ਇਹ ਖੇਤੀ ਉਤਪਾਦਕਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਵਿੱਚ ਯੋਗਦਾਨ ਪਾਵੇਗਾ।" ਓਹਨਾਂ ਨੇ ਅੱਗੇ ਕਿਹਾ ਕਿ ਸਲਫਰ ਦਾ ਜੋੜ ਇੱਕ ਉਤਪ੍ਰੇਰਕ ਵਜੋਂ ਕੰਮ ਕਰਦਾ ਹੈ, ਜੋ ਕਿਰਿਆਸ਼ੀਲ ਤੱਤਾਂ ਦੀ ਪ੍ਰਭਾਵਸ਼ੀਲਤਾ ਨੂੰ ਤਿੰਨ ਗੁਣਾ ਕਰਦਾ ਹੈ। ਇਹ ਸ਼ਕਤੀਸ਼ਾਲੀ ਸੁਮੇਲ ਚਾਵਲ, ਟਮਾਟਰ, ਅੰਗੂਰ, ਮਿਰਚ, ਕਣਕ, ਅੰਬ ਅਤੇ ਸੇਬ ਵਰਗੀਆਂ ਫਸਲਾਂ ਦੀਆਂ ਵਿਭਿੰਨ ਕਿਸਮਾਂ ਵਿੱਚ ਸੀਥ ਬਲਾਈਟ, ਪਾਊਡਰਰੀ ਫ਼ਫ਼ੂੰਦੀ, ਖੁਰਕ ਅਤੇ ਅਲਟਰਨੇਰੀਆ ਸਮੇਤ ਕਈ ਕਿਸਮਾਂ ਦੀਆਂ ਫਸਲਾਂ ਦੀਆਂ ਬਿਮਾਰੀਆਂ ਤੇa ਕਮਾਲ ਦਾ ਨਿਯੰਤਰਣ ਕਰਦਾ ਹੈ।
Punjab Bani 09 August,2023
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ। ਸ. ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ। ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਸ੍ਰੀ ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ. ਸ੍ਰੀਮਤੀ ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ. ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਐਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।
Punjab Bani 09 August,2023
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ
ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ ਚੰਡੀਗੜ੍ਹ, 9 ਅਗਸਤ: ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ ਦੀ ਵੈਬਸਾਈਟ www.rmic.gov.in ’ਤੇ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ ਜਾਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ ਫੰਡ, ਡਰਾਵੀ (ਅਦਾਇਗੀਹੋਣ ਯੋਗ) ਬ੍ਰਾਂਚ ਐਚ.ਡੀ.ਐਫ.ਸੀ ਬੈਂਕ, ਬੱਲੂਪਰ ਚੌਕ, ਦੇਹਰਾਦੂਨ” (ਬੈਂਕ ਕੋਡ 1399) ਉਤਰਾਖੰਡ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਅਤੇ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਜਾਵੇ ਜਾਂ ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਹੋਣ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀ ਦੋ ਪਰਤਾਂ ਵਿੱਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਪੜਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਤਰੀਕ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਬੁਲਾਰੇ ਨੇ ਕਿਹਾ ਕਿ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ-21 ਡੀ, ਚੰਡੀਗੜ ਵਿਖੇ ਮਿਤੀ 15 ਅਕਤੂਬਰ, 2023 ਤੱਕ ਭੇਜੀਆਂ ਜਾਣ। ਨਿਰਧਾਰਤ ਮਿਤੀ ਪਿੱਛੋਂ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
Punjab Bani 09 August,2023
ਪਾਵਰਕੌਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ
ਪਾਵਰਕੌਮ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ ਪਟਿਆਲਾ 9 ਅਗਸਤ,2023 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹ ਦਿਖਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਸ੍ਰ. ਜਸਬੀਰ ਸਿੰਘ ਢਿੱਲੋ ਡਾਇਰੈਕਟਰ ਪ੍ਰਬੰਧਕੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਾਵਰਕੌਮ ਦੇ ਸਪੋਰਟਸ ਵਿੰਗ ਕੈਂਪ ਦਾ ਦੋਰਾ ਕੀਤਾ ਅਤੇ ਪਾਵਰਕੌਮ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਇਸ ਮੌਕੇ ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ, ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਉਨ੍ਹਾਂ ਵਿਸ਼ਵਾਸ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਪੋਰਟਸ ਵਿੰਗ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਸਪੋਰਟਸ ਵਿੰਗ ਦੀਆਂ ਜਾਇਜ਼ ਜਰੂਰਤਾਵਾਂ ਨੂੰ ਪੂਰਾ ਕਰਨਗੇ। ਇਸ ਮੌਕੇ ਡਾਇਰੈਕਟਰ ਪ੍ਰਬੰਧਕੀ ਵੱਲੋਂ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਨਵੀ ਭਰਤੀ ਅਤੇ ਤਰੱਕੀ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।ਇਸ ਮੌਕੇ ਤੇ ਉਪ ਮੁੱਖ ਇੰਜੀਨੀਅਰ ਟੈਕਨੀਕਲ ਇੰਜ: ਤੇਜ਼ਪਾਲ ਬਾਂਸਲ, ਸੀਨੀਅਰ ਸਪੋਰਟਸ ਅਫਸਰ ਅਰਜੂਨਾ ਐਵਾਰਡੀ ਮਾਧੂਰੀ ਸਕਸੈਨਾ, ਯੋਗਿਤਾ ਸ਼ਰਮਾ ਸਪੋਰਟਸ ਅਫਸਰ ਅਤੇ ਅਮਰਿੰਦਰ ਸਿੰਘ ਸਪੋਰਟਸ ਅਫਸਰ ਵੀ ਹਾਜ਼ਰ ਸਨ।
Punjab Bani 09 August,2023
ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ
ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ ਚੰਡੀਗੜ੍ਹ,9 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਦੱਸਿਆ ਕਿ ਇਸ ਸਾਲ ਚੇਨਈ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਵਿੱਚ ਪੰਜਾਬ ਸੈਰ ਸਪਾਟਾ ਉਮੀਦਾਂ ਤੋਂ ਕਿਤੇ ਵੱਧ ਰਿਹਾ ਹੈ। ਉਕਤ ਵਪਾਰਕ ਮੇਲੇ ਨੇ ਤਾਮਿਲਨਾਡੂ ਅਤੇ ਇਸ ਤੋਂ ਬਾਹਰ ਦੇ ਸੈਰ-ਸਪਾਟਾ ਉਦਯੋਗ ਲਈ ਪੰਜਾਬ ਦੇ ਪ੍ਰਦਰਸ਼ਕਾਂ ਨਾਲ ਜੁੜਨ, ਸਬੰਧ ਸਥਾਪਤ ਕਰਨ ਅਤੇ ਵਪਾਰ ਕਰਨ ਲਈ ਇੱਕ ਸ਼ਾਨਦਾਰ ਮੰਚ ਪੇਸ਼ ਕੀਤਾ। ਆਈਆਈਟੀਐਮ ਚੇਨਈ ਦੌਰਾਨ, ਪੰਜਾਬ ਟੂਰਿਜ਼ਮ ਨੇ ਪੰਜਾਬ ਦੇ ਵੱਖ-ਵੱਖ ਭਾਈਵਾਲਾਂ ਦੇ ਇੱਕ ਵਫ਼ਦ ਨਾਲ ਆਪਣੀ ਮਜ਼ਬੂਤ ਮੌਜੂਦਗੀ ਦਰਸਾਈ। ਵਫ਼ਦ ਵਿੱਚ ਹੋਟਲ ਉਦਯੋਗ, ਟਰੈਵਲ ਅਤੇ ਟੂਰ ਆਪਰੇਟਰ ਅਤੇ ਸੂਬੇ ਵੱਲੋਂ ਰਜਿਸਟਰਡ ਬੈੱਡ ਐਂਡ ਬ੍ਰੇਕਫਾਸਟ ਅਤੇ ਫਾਰਮ ਹਾਊਸਜ਼ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ। ਸਮਾਗਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਰਾਖੀ ਗੁਪਤਾ ਭੰਡਾਰੀ ਵੱਲੋਂ ਕੀਤੇ ਗਏ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਕਈ ਸੀਨੀਅਰ ਸੈਰ-ਸਪਾਟਾ ਅਧਿਕਾਰੀ , ਟਰੈਵਲ ਟਰੇਡ ਐਸੋਸੀਏਸ਼ਨਾਂ ਦੇ ਮੁਖੀ ਅਤੇ ਮੀਡੀਆ ਦੇ ਮੈਂਬਰ ਆਦਿ ਸ਼ਾਮਲ ਸਨ। ਵਫ਼ਦ ਨੇ ਪੰਜਾਬ ਟੂਰਿਜ਼ਮ ਸਟਾਲ ਪਵੇਲੀਅਨ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਪੰਜਾਬ ਦੇ ਸੈਰ- ਸਪਾਟੇ ਦੀਆਂ ਪੇਸ਼ਕਸ਼ਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਦੇ ਡਾਇਰੈਕਟਰ ਅਮ੍ਰਿਤ ਸਿੰਘ ਨੇ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਐਡਵੈਂਚਰ ਅਤੇ ਵਾਟਰ ਟੂਰਿਜ਼ਮ ਪਾਲਿਸੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਪੰਜਾਬ ਇਨਵੈਸਟਰਜ਼ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਲਈ ਸਮੁੱਚੇ ਟਰੈਵਲ ਭਾਈਚਾਰੇ ਨੂੰ ਸੱਦਾ ਦਿੱਤਾ।
Punjab Bani 09 August,2023
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ। ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ। ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।
Punjab Bani 08 August,2023
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ ਟੂਰਿਜ਼ਮ ਮੰਤਰੀ ਵੱਲੋਂ ਸਮਿਟ ਦੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਪੰਜਾਬ 'ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ, ਅਗਸਤ 8 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੁਰਿਜ਼ਮ ਸਮਿਟ ਵਿੱਚ ਹੋਰਨਾ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਉਦੇਸ਼ ਪੰਜਾਬ 'ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਕਿਹਾ ਸਮਿਟ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਤੇ ਬੇਮਿਸਾਲ ਇਤਿਹਾਸ ਨੂੰ ਜਿੰਦਾ ਰੱਖਣ ਤੇ ਅਗਲੀ ਪੀੜ੍ਹੀਂ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਰਾਖੀ ਭੰਡਾਰੀ, ਸੀਈਓ ਨਿਵੇਸ਼ ਪ੍ਰੋਤਸ਼ਾਹਨ ਕੇ.ਕੇ.ਯਾਦਵ, ਸੰਚਾਲਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 08 August,2023
ਕਿਸਾਨ ਅੰਦੋਲਨ 2020-21 ਸੰਬੰਧੀ ਇੱਕ ਸਮਾਗਮ ਕਰਵਾਇਆ
ਕਿਸਾਨ ਅੰਦੋਲਨ 2020-21 ਸੰਬੰਧੀ ਇੱਕ ਸਮਾਗਮ ਕਰਵਾਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ 'ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ' ਦੇ ਸਹਿਯੋਗ ਨਾਲ ਭਾਰਤੀ ਕਿਸਾਨ ਅੰਦੋਲਨ 2020-21 ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਪ੍ਰੋਗਰਾਮ ਦੇ ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਸਭਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਭਾਰਤੀ ਕਿਸਾਨ ਅੰਦੋਲਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਬਾਅਦ ਭਾਰਤੀ ਕਿਸਾਨ ਅੰਦੋਲਨ ਨਾਲ ਸੰਬੰਧਿਤ ਇੱਕ ਲਘੂ ਡਾਕੂਮੈਂਟਰੀ ਫ਼ਿਲਮ ‘ਜੰਗ ਜਿੱਤਾਂਗੇ ਜ਼ਰੂਰ’ ਦਿਖਾਈ ਗਈ। ਪ੍ਰੋਗਰਾਮ ਦੇ ਮੁੱਖ ਵਕਤਾ ਡਾ. ਸੁਖਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ, ਕੰਪਿਊਟਰ ਅਤੇ ਇੰਜੀਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ‘ਕਿਸਾਨੀ ਅੰਦੋਲਨ : ਸੰਵਾਦ ਤੇ ਸਨਮਾਨ’ ਵਿਸ਼ੇ ਉੱਤੇ ਆਪਣਾ ਵਿਸ਼ੇਸ਼ ਭਾਸ਼ਣ ਪ੍ਰਸਤੁਤ ਕਰਦਿਆਂ ਭਾਰਤੀ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਭਲਾਈ ਹਿੱਤ 'ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ' ਵੱਲੋਂ ਕੀਤੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ‘ਕਿਸਾਨ ਸਹਿਯੋਗ ਮਿਸ਼ਨ’ ਤਹਿਤ ਪਰਿਵਾਰਾਂ ਨੂੰ ਮੁੜ ਪੈਰਾਂ ਉੱਤੇ ਖੜ੍ਹੇ ਕਰਨ ਲਈ, ਕਾਰੋਬਾਰ ਸਥਾਪਿਤ ਕਰਨ ਵਿੱਚ ਸਹਿਯੋਗ, ਮਰੀਜ਼ਾਂ ਦੀ ਦੇਖਭਾਲ ਲਈ ਮਾਇਕ ਸਹਿਯੋਗ, ਬੱਚਿਆਂ ਦੀ ਪੜ੍ਹਾਈ ਲਈ ਫੀਸ ਵਿੱਚ ਮਾਇਕ ਸਹਿਯੋਗ ਆਦਿ ਵੱਖ-ਵੱਖ ਢੰਗਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਬ੍ਰਿਜਪਾਲ ਸਿੰਘ, ਜੋ ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ, ਮਸੂਰੀ ਤੋਂ ਪ੍ਰੋਫ਼ੈਸਰ ਵਜੋਂ ਸੇਵਾਮੁਕਤ ਹੋਏ ਹਨ, ਉਹਨਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ਜੀਵਨ ਵਿੱਚ ਕਿਸਾਨੀ ਦਾ ਕਾਰਜ ਕੀਤਾ। ਉਹਨਾਂ ਕਿਸਾਨੀ ਜੀਵਨ ਦੀ ਉੱਤਮਤਾ ਨੂੰ ਬਿਆਨ ਕੀਤਾ ਅਤੇ ਅਧਿਆਤਮਿਕਤਾ ਨਾਲ ਇਸਦਾ ਸੰਬੰਧ ਸਥਾਪਿਤ ਕਰਦਿਆਂ ਆਪਣੇ ਮੁੱਲਵਾਨ ਵਿਚਾਰ ਪੇਸ਼ ਕੀਤੇ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ 1947 ਤੋਂ ਬਾਅਦ ਆਜ਼ਾਦ ਭਾਰਤ ਦਾ ਇਹ ਸਭ ਤੋਂ ਵੱਡਾ ਅੰਦੋਲਨ ਸੀ। ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਵਰਗੀਆਂ ਸੰਸਥਾਵਾਂ ਨੂੰ ਸਮਾਜ ਨਾਲ ਸਿੱਧਾ ਜੁੜਨਾ ਚਾਹੀਦਾ ਹੈ। ਇਹ ਅੰਦੋਲਨ ਵਿਸ਼ਵ ਵਰਤਾਰਾ ਸੀ। ਅਸੀਂ ਇਸ ਬਾਰੇ ਪਹਿਲਾਂ ਵੀ ਸੈਮੀਨਾਰ ਅਤੇ ਵਿਚਾਰ ਚਰਚਾ ਕੀਤੀ ਸੀ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਵਿੱਚ ਪਤਾ ਲੱਗ ਗਿਆ ਕਿ ਦਿੱਲੀ ਵਿੱਚ ਇੱਕ ਕਿਸਾਨ ਮੋਰਚਾ ਲੱਗਿਆ ਸੀ, ਜਿਸ ਵਿੱਚ ਸ਼ਹੀਦੀਆਂ ਵੀ ਪ੍ਰਾਪਤ ਕੀਤੀਆਂ ਗਈਆਂ। ਅਸੀਂ ਇਸ ਅੰਦੋਲਨ ਵਿੱਚ ਸਿੱਖਿਆ ਕਿ ਅਸੀਂ ਆਪਣਾ ਜੀਵਨ ਆਪਣੇ ਹੱਕ ਅਤੇ ਢੰਗ ਨਾਲ ਚਲਾਈਏ। ਪਰ ਜ਼ਿਆਦਾ ਨਿਰਭਰਤਾ ਖਾਦਾਂ ਆਦਿ ਬਾਹਰ ਦੀ ਹੈ ਅਤੇ ਇਸ ਵਿੱਚੋਂ ਸਾਨੂੰ ਨਿਕਲਣਾ ਪੈਣਾ ਹੈ। ਸਾਡੇ ਬੀਜ ਖੋਹ ਲਏ ਹਨ। ਸਾਨੂੰ ਆਪਣੇ ਪੈਰਾਂ ਉੱਤੇ ਖਲੋਣਾ ਪੈਣਾ ਹੈ। ਅਸੀਂ ਜੀਵਨ ਦੀ ਇੱਕ ਚੰਗੀ ਸ਼ੈਲੀ ਬਣਾ ਕੇ ਇਸ ਦਾ ਹੱਲ ਲੱਭੀਏ। ਕਿਸਾਨੀ ਅਤੇ ਜੀਵਨ ਆਪਣੇ ਹੱਥਾਂ ਵਿੱਚ ਲਈਏ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਉਹਨਾਂ ਵਿੱਦਿਅਕ ਅਦਾਰਿਆਂ ਵਿੱਚ ਹੈ ਜੋ ਸਮਾਜ ਨਾਲ ਸਿੱਧਾ ਸੰਬੰਧ ਬਣਾਉਂਦੇ ਹਨ। ਰਜਿਸਟਰਾਰ ਡਾ. ਨਵਜੋਤ ਕੌਰ ਨੇ ਧੰਨਵਾਦੀ ਸ਼ਬਦ ਆਖਦਿਆਂ ਕਿਹਾ ਕਿ ਸਾਨੂੰ ਆਪਣੇ ਬੱਚੇ ਬਾਹਰ ਨਹੀਂ ਭੇਜਣੇ ਚਾਹੀਦੇ ਬਲਕਿ ਇੱਥੇ ਰਹਿ ਕੇ ਹੀ ਖੇਤੀ ਦੇ ਨਵੇਂ ਢੰਗ ਤਰੀਕੇ ਅਪਣਾ ਕੇ ਵਧੀਆ ਜੀਵਨ ਗੁਜ਼ਾਰਨ ਦੇ ਯਤਨ ਕਰਨੇ ਚਾਹੀਦੇ ਹਨ। ਪ੍ਰੋਗਰਾਮ ਦੇ ਅਖ਼ੀਰ ਵਿੱਚ ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ ਵੱਲੋਂ ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦਾ ਮੰਚ ਸੰਚਾਲਨ ਸੰਸਥਾ ਦੇ ਪ੍ਰਾਜੈਕਟ ਮੈਨੇਜਰ ਸਿਮਰਪ੍ਰੀਤ ਸਿੰਘ ਨੇ ਕੀਤਾ ਅਤੇ ਉਹਨਾਂ ਸਮੂਹ ਪੰਜਾਬੀਆਂ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਸੰਸਥਾ, ਲੁਧਿਆਣਾ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਸੰਸਥਾ ਵੱਲੋਂ ਯੂਨੀਵਰਸਿਟੀ ਵਿਖੇ ਕਿਸਾਨਾਂ ਦੀ ਯਾਦ ਵਿੱਚ ਪੌਦਾ ਲਗਾਇਆ ਗਿਆ।
Punjab Bani 08 August,2023
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ 34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਚੰਡੀਗੜ੍ਹ, 8 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ। ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।
Punjab Bani 08 August,2023
ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ
ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ ਚੰਡੀਗੜ੍ਹ, 8 ਅਗਸਤ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।
Punjab Bani 08 August,2023
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਚੰਡੀਗੜ੍ਹ, 8 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ। ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰ ਐਚ.ਐਸ.ਮਹਿੰਦੀਰੱਤਾ ਤੋਂ ਇਲਾਵਾ ਐਸ.ਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਸਨ।
Punjab Bani 08 August,2023
ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਦੂਧਨ ਸਾਧਾਂ/ਪਾਤੜਾਂ/ਪਟਿਆਲਾ, 8 ਅਗਸਤ: ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਮੌਕੇ ਜਦਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ ਵੀ ਮੌਜੂਦ ਸਨ। ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਦੀ ਅਗਵਾਈ ਹੇਠਲੀ ਇਸ ਕੇਂਦਰੀ ਟੀਮ ਨੇ ਰੋਹੜ ਜਗੀਰ, ਬਾਦਸ਼ਾਹਪੁਰ, ਰਾਮਪੁਰ ਪੜਤਾ ਵਿਖੇ ਟਾਂਗਰੀ ਤੇ ਘੱਗਰ ਦੇ ਪਾਣੀ ਨਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਤੋਂ ਪੀੜਤ ਕਿਸਾਨਾਂ ਤੇ ਇਲਾਕੇ ਦੇ ਹੋਰ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਯੂਨੀਵਰਸਿਟੀ ਕਾਲਜ ਮੀਰਾਪੁਰ ਵਿਖੇ ਪ੍ਰੈਜੈਂਟੇਸ਼ਨ ਦਿੰਦਿਆਂ 10 ਜੁਲਾਈ ਨੂੰ ਆਏ ਹੜ੍ਹਾਂ ਨਾਲ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕੇਂਦਰੀ ਟੀਮ ਨੇ ਖੇਤੀਬਾੜੀ, ਜਲ ਨਿਕਾਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਐਨ.ਡੀ.ਐਮ.ਏ. ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਹੜ੍ਹਾਂ ਕਰਕੇ ਹੋਏ ਹਰ ਤਰ੍ਹਾਂ ਦੀ ਤਬਾਹੀ ਤੇ ਨੁਕਸਾਨ ਬਾਰੇ ਬਾਰੀਕੀ ਨਾਲ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਟੀਮ ਆਪਣੇ ਜਾਇਜ਼ੇ ਮੁਤਾਬਕ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦੇਵੇਗੀ। ਰਵੀਨੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੀ ਆਪਣੀ ਰਿਪੋਰਟ ਮੈਮੋਰੰਡਮ ਦੇ ਤੌਰ 'ਤੇ ਦੇਵੇਗੀ ਕਿ ਰਾਜ ਵਿੱਚ ਕਿੰਨਾ ਨੁਕਸਾਨ ਹੋਇਆ ਹੈ, ਉਸ ਮੁਤਾਬਕ ਅਤੇ ਕੁਦਰਤੀ ਆਫ਼ਤਾਂ ਲਈ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਵੱਲੋਂ ਨਿਰਧਾਰਤ ਨੇਮਾਂ ਮੁਤਾਬਕ ਹੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਨੀ ਨੁਕਸਾਨ, ਫ਼ਸਲਾਂ, ਘਰਾਂ ਸਮੇਤ ਹੋਰ ਮਾਲੀ ਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਵਜਾ ਦੇਣ ਲਈ ਨਿਰਧਾਰਤ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ 7 ਮੈਂਬਰੀ ਕੇਂਦਰੀ ਟੀਮ ਵਿੱਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ. ਸ੍ਰੀਵਾਸਤਵਾ, ਇਸਰੋ ਦੇ ਰੀਮੋਟ ਸੈਂਸਿੰਗ ਵਿਭਾਗ ਤੇ ਡੀ.ਐਮ.ਐਸ.ਜੀ. ਦੇ ਫਲੱਡ ਮੈਪਿੰਗ ਮੁਖੀ ਸਾਇੰਸ ਇੰਜੀਨੀਅਰ ਡਾ. ਏ.ਵੀ ਸੁਰੇਸ਼ ਬਾਬੂ, ਦਿਹਾਤੀ ਵਿਕਾਸ ਵਿਭਾਗ ਦੇ ਅਧੀਨ ਸਕੱਤਰ ਕੈਲਾਸ਼ ਕੁਮਾਰ, ਐਮ. ਐਂਡ ਏ ਤੇ ਕੇਂਦਰੀ ਜਲ ਕਮਿਸ਼ਨ, ਚੰਡੀਗੜ੍ਹ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ਼, ਵਿੱਤ ਮੰਤਰਾਲੇ ਦੇ ਸਹਾਇਕ ਡਾਇਰੈਕਟਰ ਅੰਜਲੀ ਮੌਰਿਆ ਅਤੇ ਰੋਡ ਅਤੇ ਟਰਾਂਸਪੋਰਟ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਮੈਂਬਰ ਵਜੋਂ ਸ਼ਾਮਲ ਹਨ। ਇਸ ਮੌਕੇ ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਜਗਜੀਤ ਸਿੰਘ, ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਕਿਰਪਾਲਵੀਰ ਸਿੰਘ ਤੇ ਨਵਦੀਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਡਰੇਨੇਜ, ਸਿੰਚਾਈ, ਲੋਕ ਨਿਰਮਾਣ, ਖੇਤੀਬਾੜੀ, ਦਿਹਾਤੀ ਵਿਕਾਸ, ਬਿਜਲੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 08 August,2023
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਾ ਵਫਦ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਨੂੰ ਮਿਿਲਆਂ:ਬਿਜਲੀ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਰਕਮ ਸੇਵਾ ਮੁੱਕਤੀ ਵਾਲੇ ਦਿਨ ਮਿਲੇਗੀ: ਸੁਰਸਿੰਘ
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਾ ਵਫਦ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਨੂੰ ਮਿਿਲਆਂ:ਬਿਜਲੀ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਰਕਮ ਸੇਵਾ ਮੁੱਕਤੀ ਵਾਲੇ ਦਿਨ ਮਿਲੇਗੀ: ਸੁਰਸਿੰਘ ਪਟਿਆਲਾ : 8 ਅਗਸਤ, 2023, ਬਿਜਲੀ ਮੁਲਾਜਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਦਾ ਵਫਦ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਜ਼ਸਬੀਰ ਸਿੰਘ ਢਿਲੋ (ਸੁਰਸਿੰਘ) ਨੂੰ ਅੱਜ ਇਥੇ ਮੁੱਖ ਦਫਤਰ ਵਿਖੇ ਮਿਿਲਆਂ।ਵਫਦ ਨੇ ਡਾਇਰੈਕਟਰ ਪ੍ਰਬੰਧਕੀ ਦੇ ਧਿਆਨ ਬਿਜਲੀ ਮੁਲਾਜਮਾਂ ਦੀਆਂ ਮੁਸਕਲਾਂ ਅਤੇ ਮੰਗਾਂ ਵੱਲ ਦਿਵਾਇਆ।ਵਫਦ ਨੇ ਮੰਗ ਕੀਤੀ ਕਿ ਬਿਜਲੀ ਮੁਲਾਜਮਾਂ ਦੀਆਂ ਬਦਲੀਆਂ 1ਸਤੰਬਰ 2023 ਤੋ ਖੋਲੀਆਂ ਜਾਣ,ਤਾਂ ਜ਼ੋ ਆਪਣੇ ਘਰਾਂ ਤੋ ਦੂਰ ਦੁਰਾਡੇ ਬੈਠੇ ਮੁਲਾਜ਼ਮ ਆਪਣੇ ਘਰਾਂ ਦੇ ਨਜਦੀਕ ਜਾ ਸਕਣ।ਮੰਚ ਦੱਸਿਆਂ ਕਿ ਬਿਜਲੀ ਮੁਲਾਜਮਾਂ ਦੀਆਂ ਬਦਲੀਆ ਝੋਨੇ ਦੇ ਸੀਜਨ ਕਾਰਨ ਬੰਦ ਹਨ।ਮੰਚ ਨੇ ਮੰਗ ਕੀਤੀ ਕਿ ਸੇਵਾ ਮੁੱਕਤ ਹੋਣ ਵਾਲੇ ਕਰਮਚਾਰੀਆ ਅਤੇ ਅਧਿਕਾਰੀਆਂ ਦੇ ਬਕਾਏ ਜਿਨ੍ਹਾਂ ਵਿੱਚ ਗਰੈਜਟੀ,ਕਮਿਉਟੇਸ਼ਨ ਅਤੇ ਛੁੱਟੀਆ ਦੇ ਤਿੰਨ ਤੋ ਚਾਰ ਮਹੀਨੇ ਤੋ ਪਹਿਲਾ ਨਹੀ ਮਿਲਦੇ ਜਿਸ ਕਾਰਨ ਮੁਲਾਜਮਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਦਾ ਹੈ।ਉਨਾਂ੍ਹ ਵਫਦ ਨੂੰ ਭਰੋਸਾ ਦਿੱਤਾ ਕਿ ਮੁਲਾਜਮਾਂ ਅਤੇ ਅਫਸਰਾਂ ਨੂੰ ਛੁੱਟੀਆਂ ਦੇ ਪੈਸੇ ਸੇਵਾ ਮੁੱਕਤੀ ਵਾਲੇ ਦਿਨ ਜਾਰੀ ਕੀਤੇ ਜਾਣਗੇ। ਮੰਚ ਨੇ ਮੰਗ ਕੀਤੀ ਕਿ ਬਿਜਲੀ ਨਿਗਮ ਵਿੱਚ ਸਾਰੇ ਵਰਗਾਂ ਦੀਆਂ ਖਾਲੀ ਅਸਾਮੀਆਂ ਤੇ ਪੱਕੀ ਭਰਤੀ ਕੀਤੀ ਜਾਵੇ।ਉਨ੍ਹਾਂ ਭਰੋਸਾ ਦਿੱਤਾ ਕਿ ਖਾਲੀ ਅਸਾਮੀਆਂ ਤੇ ਮੁਲਾਜਮਾਂ ਦੀ ਭਰਤੀ ਤੇ ਵਿਸੇਸ਼ ਧਿਆਨ ਦਿੱਤਾ ਜਾਵੇਗਾ।ਡਾਇਰੈਕਟਰ ਪ੍ਰਬੰਧਕੀ ਨੇ ਮੁਲਾਜਮਾਂ ਅਤੇ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਉਟੀ ਇਮਾਨਦਾਰੀ ਅਤੇ ਨੇਕ ਨੀਤੀ ਨਾਲ ਕਰਨ ਤਾ ਜ਼ੋ ਖਪਤਕਾਰਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਕਰਨਾਂ ਨਾ ਪਵੇ।ਉਨਾਂ੍ਹ ਦੱਸਿਆਂ ਕਿ ਝੋਨੇ ਦੇ ਸੀਜ਼ਨ ਦੋਰਾਂਨ ਬਿਜਲੀ ਨਿਗਮ ਨੇ ਹਰ ਵਰਗ ਦੇ ਖਪਤਕਾਰ ਨੂੰ ਨਿਰਵਿਘਨ ਸਪਲਾਈ ਦਿੱਤੀ ਹੈ।ਉਨਾਂ ਕਿਹਾ ਕਿ ਬਿਜਲੀ ਨਿਗਮ ਖਪਤਕਾਰਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ।ਵਫਦ ਵਿੱਚ ਜਥੇਬੰਦੀਆ ਵੱਲੋ ਹਰਭਜਨ ਸਿੰਘ ਪਿਲਖਣੀ,ਮਨਜੀਤ ਸਿੰਘ ਚਾਹਲ,ਦਵਿੰਦਰ ਸਿੰਘ ਪਸੌਰ,ਨਰਿੰਦਰ ਸੈਣੀ, ਸੁਰਿੰਦਰਪਾਲ ਲਹੋਰੀਆ, ਅਤੇ ਕਮਲ ਕੁਮਾਰ ਪਟਿਆਲਾ ਆਦਿ ਸਾਮਲ ਸਨ।ਇਸ ਮੋਕੇ ਤੇ ਡਾਇਰੈਕਟਰ ਪ੍ਰਬੰਧਕੀ ਦੇ ਸਿਆਸੀ ਸਲਾਹਕਾਰ ਗੁਰਵਿੰਦਰ ਸਿੰਘ ਢਿਲੋ ਵੀ ਹਾਜਰ ਸਨ।
Punjab Bani 08 August,2023
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ ਪਟਿਆਲਾ, 8 ਅਗਸਤ: ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਸ ਪ੍ਰੋਗਰਾਮ ਵਿੱਚ ਕਲਾਸਰੂਮ ਸਿਖਲਾਈ ਅਤੇ ਹੱਥੀਂ ਪ੍ਰੈਕਟੀਕਲ ਸੈਸ਼ਨ ਸ਼ਾਮਲ ਕਰਵਾਏ ਗਏ। ਅੱਜ ਇੱਕ ਸਮਾਰੋਹ ਮੌਕੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਨੇ ਪੇਸ਼ੇਵਰ ਵਿਕਾਸ ਲਈ ਸਿਖਲਾਈ ਹਾਸਲ ਕਰਨ ਵਾਲਿਆਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਨਿਪੁੰਨ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਉਮੀਦਵਾਰ ਹੁਣ ਅਸਲ-ਸੰਸਾਰ ਦੀਆਂ ਚੁਣੌਤੀਆਂ ਲਈ ਆਪਣੇ ਹੁਨਰਾਂ ਨੂੰ ਵਰਤਣ ਲਈ ਨੌਕਰੀ 'ਤੇ ਸਿਖਲਾਈ ਵਿੱਚ ਹਿੱਸਾ ਲੈਣਗੇ। ਇਹ ਪਹਿਲਕਦਮੀ ਸਾਰੇ ਖੇਤਰਾਂ ਵਿੱਚ ਹੁਨਰ ਵਿਕਾਸ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਗਗਨਦੀਪ ਕੌਰ, ਉਪਕਾਰ ਸਿੰਘ ਤੇ ਹਰਲੀਨ ਕੌਰ ਸਮੇਤ ਹੋਰ ਵੀ ਮੌਜੂਦ ਸਨ।
Punjab Bani 08 August,2023
ਆਮ ਆਦਮੀ ਪਾਰਟੀ ਸਰਕਾਰ ਬਣਨ ਤੋ ਬਾਅਦ ਪਾਵਰ ਕਾਰਪੋਰੇਸ਼ਨ ਅਦਾਰਾ ਇੱਕ ਵਾਰ ਫਿਰ ਬੁਲੰਦੀਆਂ ਵੱਲ ਵੱਧ ਰਿਹਾ ਹੈ : ਸ: ਜਸਵੀਰ ਸਿੰਘ ਢਿੱਲੋ
ਆਮ ਆਦਮੀ ਪਾਰਟੀ ਸਰਕਾਰ ਬਣਨ ਤੋ ਬਾਅਦ ਪਾਵਰ ਕਾਰਪੋਰੇਸ਼ਨ ਅਦਾਰਾ ਇੱਕ ਵਾਰ ਫਿਰ ਬੁਲੰਦੀਆਂ ਵੱਲ ਵੱਧ ਰਿਹਾ ਹੈ : ਸ: ਜਸਵੀਰ ਸਿੰਘ ਢਿੱਲੋ ਪਟਿਆਲਾ ( ) --ਅੱਜ ਮੁੱਖ ਦਫਤਰ ਪੀ.ਐਸ.ਪੀ.ਸੀ.ਐਲ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀਐਸਪੀਸੀਐਲ/ ਪੀਐਸਟੀਸੀਐਲ ਵੱਲੋ ਪਾਵਰ ਕਾਰਪੋਰੇਸ਼ਨ ਦੇ ਨਵ ਨਿਯੁਕਤ ਡਾਇਰੈਕਟਰ ਪ੍ਰਬੰਧਕੀ ਸ੍ਰੀ ਜਸਵੀਰ ਸਿੰਘ ਢਿੱਲੋ ਨੂੰ ਪਿਛਲੇ ਦਿਨੀ ਅਹੱਦਾ ਸੰਭਾਲਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ । ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਅਵਤਾਰ ਸਿੰਘ ਕੈਂਥ ਅਤੇ ਸੀਨੀ:ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਵੱਲੋ ਦੱਸਿਆ ਗਿਆ ਕਿ ਸ੍ਰੀ ਜਸਵੀਰ ਸਿੰਘ ਇਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਹਨ ਅਤੇ ਪਿਛਲੇ ਲੰਬੇ ਸਮੇ ਤੋ ਸਮਾਜ ਦੀ ਸੇਵਾ ਕਰ ਰਹੇ ਹਨ ਅਤੇ ਮੌਜੂਦਾ ਸਰਕਾਰ ਵੱਲੋ ਉਹਨਾਂ ਦੀਆਂ ਸੇਵਾਵਾਂ ਦਾ ਮੁੱਲ ਤਾਰਦੇ ਹੋੲੈ ਉਹਨਾਂ ਨੂੰ ਇਕ ਬਹੁਤ ਹੀ ਮਹੱਤਵਪੂਰਨ ਅਹੁੱਦੇ ਤੇ ਬਿਠਾਇਆ ਹੈ ਤਾਂ ਜੋ ਉਹ ਪਾਵਰ ਕਾਰਪੋਰੇਸ਼ਨ ਅਤੇ ਇੱਥੇ ਕੰਮ ਕਰਦੇ ਕਰਮਚਾਰੀਆਂ/ ਅਧਿਕਾਰੀਆਂ ਦੀ ਬਿਹਤਰੀ ਲਈ ਕੰਮ ਕਰ ਸਕਣ । ਡਾਇਰੈਕਟਰ ਪ੍ਰਬੰਧਕੀ ਸ੍ਰੀ ਜਸਵੀਰ ਸਿੰਘ ਢਿੱਲੋ ਵੱਲੋ ਸਾਰੇ ਕਰਮਚਾਰੀਆਂ/ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਉਹ ਖੁੱਦ ਅਤੇ ਸਰਕਾਰ ਇਸ ਮਹੱਤਵਪੂਰਨ ਅਦਾਰੇ ਦੀ ਪੂਰੀ ਰਖਵਾਲੀ ਕਰੇਗੀ ਅਤੇ ਇਸ ਅਦਾਰੇ ਨੂੰ ਬੁਲੰਦੀਆਂ ਵੱਲ ਲੈ ਕੇ ਜਾਵੇਗੀ । ਡਾਇਰੈਕਟਰ ਪ੍ਰਬੰਧਕੀ ਜੀ ਵੱਲੋ ਜੱਥੇਬੰਦੀ ਦੀਆਂ ਜਾਇਜ਼ ਤੇ ਸੰਵਿਧਾਨਿਕ ਮੰਗਾਂ ਤੇ ਬਹੁਤ ਜਲਦ ਗੱਲਬਾਤ ਕਰਕੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ । ਅੱਜ ਦੇ ਪ੍ਰੋਗਰਾਮ ਵਿੱਚ ਸ੍ਰੀ ਨਰਿੰਦਰ ਸਿੰਘ ਕਲਸੀ, ਰਮੇਸ਼ ਕੁਮਾਰ, ਇੰਜ: ਵਰਿੰਦਰ ਸਿੰਘ, ਅਰੁਣ ਕੁਮਾਰ ਟਾਂਕ, ਰਾਜ ਕੁਮਾਰ, ਅਮਨਦੀਪ ਸਿੰਘ, ਨਾਇਬ ਸਿੰਘ, ਹਰਜੀਤ ਸਿੰਘ, ਸੁਰਿੰਦਰ ਕੁਮਾਰ, ਮਦਨ ਸਿੰਘ, ਦਰਸਨ ਸਿੰਘ, ਭੁਪਿੰਦਰ ਸਿੰਘ, ਅਜੀਤ ਸਿੰਘ, ਧੰਨਾ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਰਾਕੇਸ ਕੁਮਾਰ ਆਦਿ ਸ਼ਾਮਲ ਸਨ ।
Punjab Bani 08 August,2023
ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ
ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ ਪਟਿਆਲਾ, 8 ਅਗਸਤ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਲਈ ਇੱਕ ਸਿਖਲਾਈ ਪ੍ਰੋਗਰਾਮ ਡੀ.ਟੀ.ਈ ਅਤੇ ਆਈ.ਟੀ. ਪ੍ਰੋਗਰਾਮ ਦੁਆਰਾ ਸਰਕਾਰੀ ਆਈ.ਟੀ.ਆਈ. ਪਟਿਆਲਾ ਵਿਖੇ ਸ਼ੁਰੂ ਕਰਵਾਇਆ ਗਿਆ। ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-1(ਨੋਡਲ ਅਫਸਰ) ਵਿਪਨ ਸਿੰਗਲਾ ਦੀ ਅਗਵਾਈ ਹੇਠ ਇਸ ਬੈਚ-2 ਦੇ ਏਸੀ ਇਲੈਕਟ੍ਰੀਕਲ ਬੈਚ ਏ-ਸਿਵਲ ਦੀ ਸਿਖਲਾਈ ਸ਼ੁਰੂ ਕੀਤੀ ਗਈ।ਇਸ ਪ੍ਰੋਗਰਾਮ ਦੇ ਉਦਘਾਟਨ ਦੌਰਾਨ ਡਿਪਟੀ ਡਾਇਰੈਕਟਰ ਤਕਨੀਕੀ ਸਿੱਖਿਆ ਡਾ. ਵਰਿੰਦਰ ਬਾਂਸਲ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਨੋਦ ਕੁਮਾਰ ਉੱਪਲ, ਪ੍ਰਿੰਸੀਪਲ ਆਈਟੀਆਈ ਪਟਿਆਲਾ ਜੁੱਧਜੀਤ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਸੀਡੀਐਸ ਸੀਮਾ ਸੋਹਲ, ਆਈਈਸੀ ਵੀਰਪਾਲ ਦਿਕਸ਼ਿਤ, ਸੰਗੀਤਾ ਤ੍ਰਿਪਾਠੀ, ਅਮਨਦੀਪ ਕੌਰ, ਅਭਿਦੀਪ ਸਿੰਘ ਸਾਹੀ, ਜੇ.ਈ. ਅਕਾਸ਼ਦੀਪ ਸਿੰਘ, ਬੀ.ਆਰ.ਸੀਜ ਮਨਿੰਦਰ, ਹਰਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ।
Punjab Bani 08 August,2023
ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ
ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ -ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮਿਲੇਗੀ ਪਟਿਆਲਾ, 8 ਅਗਸਤ: ਪੰਜਾਬ ਸਰਕਾਰ ਵੱਲੋਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ ਅਤੇ ਕ੍ਰੋਆਪਰੇਟਿਵ ਸੋਸਾਇਟੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਚੌਪਰ, ਉਲਟਾਵੇਂ ਹਲ, ਮਲਚਰ, ਬੇਲਰ, ਰੇਕ, ਸੁਪਰ ਐਸ.ਐਮ.ਐਮ ਅਤੇ ਜੀਰੋ ਡਰਿੱਲ ਸਬਸਿਡੀ ਉਪਰ ਮੁਹੱਈਆ ਕਰਵਾਉਣ ਹਿੱਤ ਸੀ.ਆਰ.ਐਮ. ਸਕੀਮ 2023-24 ਅਧੀਨ ਵਿਭਾਗ ਦੇ ਪੋਰਟਲ agrimachinerypb.com ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 2023 ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼ਾਕਸ਼ੀ ਸਾਹਨੀ ਦੀ ਅਗਵਾਈ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਚਾਹਵਾਨ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵੈਬਸਾਈਟ ਐਗਰੀਮਸ਼ੀਨਰੀਪੀਬੀ ਡਾਟ ਕਾਮ ਉਪਰ ਵਧੇਰੇ ਜਾਣਕਾਰੀ ਦੇਖ ਸਕਦੇ ਹਨ। ਡਾ. ਗੁਰਨਾਮ ਸਿੰਘ ਨੇ ਅਪੀਲ ਕੀਤੀ ਕਿ ਜਿਹਨਾਂ ਪਿੰਡਾਂ ਵਿਚ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਦੀ ਗਿਣਤੀ ਬਹੁਤ ਘੱਟ ਹੈ ਉਹਨਾਂ ਨਾਲ ਸਬੰਧਿਤ ਗ੍ਰਾਮ ਪੰਚਾਇਤਾਂ, ਕੋਆਪ੍ਰੇਟਿਵ ਸੋਸਾਇਟੀਆਂ ਅਤੇ ਕਿਸਾਨ ਵੀਰ ਵੱਧ ਤੋਂ ਵੱਧ ਅਰਜੀਆਂ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਅਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
Punjab Bani 08 August,2023
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਨੈਚੁਰਲ ਕੈਮੈਲਿਟੀ ਫੰਡ ਦੀ ਅਜੇ ਤੱਕ ਰੁਪਿਆ ਵੀ ਜਾਰੀ ਨਹੀਂ ਕੀਤਾ ਗਿਆ : ਬਾਜਵਾ
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਨੈਚੁਰਲ ਕੈਮੈਲਿਟੀ ਫੰਡ ਦੀ ਅਜੇ ਤੱਕ ਰੁਪਿਆ ਵੀ ਜਾਰੀ ਨਹੀਂ ਕੀਤਾ ਗਿਆ : ਬਾਜਵਾ - ਹਲਕਾ ਘਨੌਰ ਅਤੇ ਸਨੌਰ ਦੇ ਕਿਸਾਨਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ - 730 ਕਰੋੜ ਰੁਪਏ ਪੰਜਾਬ ਸਰਕਾਰ ਨੈਚੁਰਲ ਕੈਮੈਲਿਟੀ ਫੰਡ ਦਾ ਦਬੀ ਬੈਠੀ ਹੈ - ਡਰੇਨਾਂ, ਨਦੀਆਂ, ਨਾਲਿਆਂ ਦੀ ਸਫਾਈ ਨਾ ਕਰਵਾਉਣ ਕਾਰਨ ਆਏ ਹੜ੍ਹ ਪਟਿਆਲਾ/ਘਨੌਰ, 7 ਅਗਸਤ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਮਾਨ ਸਰਕਾਰ ਵੱਲੋਂ ਹੜ੍ਹਾਂ ਦੀ ਇਨੀ ਤਰਾਸਦੀ ਦੇ ਬਾਵਜੂਦ ਵੀ ਕਿਸਾਨਾਂ ਨੂੰ ਨੈਚੁਰਲ ਕੈਮੈਲਿਟੀ ਫੰਡ ਦਾ ਇੱਕ ਰੁਪਿਆ ਵੀ ਜਾਰੀ ਨਹੀਂ ਕੀਤਾ ਗਿਆ, ਜਿਸਤੋਂ ਸਰਕਾਰ ਦੀ ਮਾੜੀ ਨੀਅਤ ਨਜਰ ਆ ਗਈ ਹੈ। ਪ੍ਰਤਾਪ ਸਿੰਘ ਬਾਜਵਾ ਅੱਜ ਇੱਥੇ ਹਲਕਾ ਘਨੌਰ ਦੇ ਪਿੰਡ ਖੇੜੀ ਗੁਰਨਾ, ਲੋਹ ਸਿੰਬਲੀ, ਕਪੂਰੀ ਅਤੇ ਹੋਰ ਪਿੰਡਾਂ ਅੰਦਰ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਮਾਨ ਸਰਕਾਰ ਨੂੰ ਹਰ ਸਾਲ ਕੇਂਦਰ ਸਕਰਕਾਰ ਤੋਂ ਨੈਚੁਰਲ ਕੈਮੈਲਿਟੀ ਫੰਡ ਦੇ 550 ਕਰੋੜ ਰੁਪਏ ਆਉਂਦੇ ਹਨ, ਜਿਸ ਤਹਿਤ 180 ਕਰੋੜ ਦੇ ਲਗਭਗ ਪੰਜਾਬ ਸਰਕਾਰ ਨੂੰ ਪਾਉਣੇ ਹੁੰਦੇ ਹਨ ਤੇ 730 ਕਰੋੜ ਰੁਪਏ ਦੇ ਫੰਡ ਵਿਚੋਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇੱਕ ਰੁਪਿਆ ਜਾਰੀ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਸਰਕਾਰ ਕੋਲ ਇਹ ਪੈਸਾ ਜਮਾ ਹੈ ਤੇ ਸਰਕਾਰ ਨੂੰ ਹੜ੍ਹ ਪੀੜਤ ਕਿਸਾਨਾਂ ਨੂੰ ਤੁਰੰਤ ਪਹਿਲਾਂ 25-25 ਹਜਾਰ ਰੁਪਏ ਹਰ ਕਿਸਾਨ ਨੂੰ ਪਾਉਣਾ ਚਾਹੀਦਾ ਸੀ ਤੇ ਫਿਰ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਣਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਸਰਕਾਰ ਦੀ ਨੀਅਤ ਸਾਫ ਨਹੀਂ ਹੈ, ਜਿਸ ਕਾਰਨ ਅਜੇ ਗਿਰਦਾਵਰੀਆਂ ਵੀ ਸ਼ੁਰੂ ਨਹੀਂ ਹੋ ਸਕੀਆਂ। ਬਾਜਵਾ ਨੇ ਆਖਿਆ ਕਿ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ 20 ਹਜਾਰ ਪਰ ਏਕੜ ਅੱਜ ਹੀ ਦੇ ਰਹੇ ਹਨ, ਇਸ ਗੱਲ ਨੂੰ ਵੀ ਮਹੀਨਾ ਨਿਕਲ ਚੁਕਾ ਹੈ। ਉਨ੍ਹਾਂ ਆਖਿਆ ਕਿ ਗੱਲਾਂ ਦਾ ਕੜਾਹ ਪਕਾਉਣ ਵਾਲੀ ਸਰਕਾਰ ਦਾ ਨਾਮ ਮਾਨ ਸਰਕਾਰ ਹੈ। ਬਾਜਵਾ ਨੇ ਆਖਿਆ ਕਿ ਪੰਜਾਬ ਦੇ 19 ਜਿਲਿਆਂ ਦਾ 4 ਲੱਖ ਏਕੜ ਝੋਨਾ ਖਰਾਬ ਹੋ ਗਿਆ ਹੈ। ਹਜਾਰਾਂ ਘਰ ਬਰਵਾਦ ਹੋ ਗਏ ਹਨ। ਸੈਂਕੜਿਆਂ ਦੀ ਗਿਣਤੀ ਵਿੱਚ ਗੱੜੀਆਂ ਤਬਾਹ ਹੋ ਗਈਆਂ। ਲੋਕ ਤਰਾਹ ਤਰਾਹ ਕਰ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਲੋਕਾਂ ਦੀ ਲੜਾਈ ਲੜਨਗੇ ਤੇ ਲੋਕਾਂ ਨੂੰ ਬਣਦੇ ਫੰਡ ਦਿਵਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਖਿਆ ਕਿ ਹਲਕਾ ਘਨੌਰ ਅੰਦਰ ਸਭ ਤੋਂ ਵੱਧ ਨੁਕਸਾਨ ਹੜ ਨੇ ਕੀਤਾ ਹੈ ਪਰ ਮੌਜੂਦਾ ਸਰਕਾਰ ਸੁਤੀ ਪਈ ਹੈ। ਉਨ੍ਹਾਂ ਆਖਿਆ ਕਿ ਅੱਜੇ ਤੱਕ ਇੱਕ ਰੁਪਿਆ ਵੀ ਕਿਸੇ ਕਿਸਾਨ ਨੂੰ ਨਹੀਂ ਮਿਲਿਆ ਤੇ ਉਨ੍ਹਾਂ ਤੇ ਉਨ੍ਹਾਂ ਦੀ ਟੀਮਾਂ ਨੇ ਖੁਦ ਬੰਨ ਮਰਵਾਏ ਤੇ ਲੋਕਾਂ ਨੂੰ ਬਚਾਉਣ ਦੇ ਉਪਰਾਲੇ ਕੀਤੇ ਹਨ। ਜਲਾਲਪੁਰ ਨੇ ਆਖਿਆ ਕਿ ਘਨੌਰ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਇਸ ਪਰਿਵਾਰ ਲਈ ਉਹ ਹਰ ਸਮਾਂ ਖੜੇ ਹਨ। ਇਸ ਮੋਕੇ ਹਰਿੰਦਰ ਪਾਲ ਸਿੰਘ ਹੈਰੀਮਾਨ ਹਲਕਾ ਸਨੌਰ, ਕਾਕਾ ਰਾਜਿੰਦਰ ਸਿੰਘ ਹਲਕਾ ਇੰਚਾਰਜ ਸਮਾਣਾ, ਜੋਲੀ ਜਲਾਲਪੁਰ ਸਾਬਕਾ ਏ.ਐਮ. ਪਾਵਰਕਾਮ, ਗੁਰਦੀਪ ਸਿੰਘ ਊਂਟਸਰ ਸਾਬਕਾ ਪ੍ਰਧਾਨ, ਭਿੰਦਾ ਪ੍ਰਧਾਨ ਨਗਰ ਕੌਂਸਲ, ਸੀਨੀਅਰ ਆਗੂ ਮਹੰਤ ਖਨੌੜਾ, ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਬਲਾਕ ਪ੍ਰਧਾਨ ਹੈਪੀ ਸੇਹਰਾ, ਪ੍ਰਧਾਨ ਜਗਵਿੰਦਰ ਸਿੰਘ ਢਿੱਲੋਂ ਲੰਜਾਂ, ਚੇਅਰਮੈਨ ਗੁਰਦੇਵ ਸਿੰਘ ਬਘੌਰਾ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਕਾਮੀ, ਐਕਸੈ ਕੁਮਾਰ, ਇੰਦਰਜੀਤ ਗਿਫਟੀ, ਡਿੰਪਲ ਚਪੜ, ਕੁਲਦੀਪ ਸਿੰਘ ਮਾੜੀਆਂ, ਸਤਪਾਲ ਸਿੰਘ ਜੱਬੋਮਾਜਰਾ, ਬਿੱਟੂ ਮਹਿਦੂਦਾਂ, ਬਲਜੀਤ ਸਿੰਘ ਸਰਾਲਾ, ਗੁਰਵਿੰਦਰ ਸਿੰਘ ਰੁੜਕੀ, ਜੱਸੀ ਖਾਨ, ਕਮਲ ਸ਼ਰਮਾ ਘਨੌਰ ਆਦਿ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਮੌਜੂਦ ਸਨ।
Punjab Bani 07 August,2023
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਕਰਵਾਈ ਟਰੇਨਿੰਗ ਚੰਡੀਗੜ੍ਹ, 7 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ। ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ'ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।
Punjab Bani 07 August,2023
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ *ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਣ ਰਿਹਾ ਰੰਗਲਾ ਪੰਜਾਬ-ਜੌੜਾਮਾਜਰਾ *ਆਪ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕਰ ਰਹੀ ਹੈ ਪੂਰਾ ਪਟਿਆਲਾ/ਸਮਾਣਾ, 7 ਅਗਸਤ ( ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੀਆ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਹਲਕਾ ਸਮਾਣਾ ਦੀਆਂ 26 ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਸਮੇਤ ਹੋਰ ਪਤਵੰਤਿਆਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਬਲਾਕ ਪ੍ਰਧਾਨ ਅਮਰੀਕ ਸਿੰਘ, ਜਤਿੰਦਰ ਬਠੋਈ, ਜਤਿੰਦਰ ਝੰਡੀ, ਰਾਮ ਸਿੰਘ ਫਤਹਿਪੁਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।
Punjab Bani 07 August,2023
ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ
ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿੱਚ ਲਗਾਤਰ ਹੋ ਰਿਹਾ ਵਾਧਾ ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੁਬਾਈਲ ਐਪ ਚੰਡੀਗੜ੍ਹ, 7 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ। ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ। ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
Punjab Bani 07 August,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ ਪਟਿਆਲਾ 7 ਅਗਸਤ () ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੈਨੇਜਰ ਲਗਾਏ ਗਏ ਭਗਵੰਤ ਸਿੰਘ ਧੰਗੇੜਾ ਦੀ ਨਿਯੁਕਤੀ ਦਾ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲੇ ਵਿਖੇ ਸ਼ੁਕਰਾਨਾ ਸਮਾਗਮ ਰੱਖਿਆ ਗਿਆ ਅਤੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਦੇ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਭਗਵੰਤ ਸਿੰਘ ਧੰਗੇੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਆਪਣੀਆਂ ਸੇਵਾਵਾਂ ਦੇਣ ਦੇ ਨਾਲ ਪ੍ਰਬੰਧ ਅਧੀਨ ਸ਼ੋ੍ਰਮਣੀ ਕਮੇਟੀ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਤੇ ਇਮਾਨਦਾਰ ਨਾਲ ਨਿਭਾਉਂਦੇ ਆ ਰਹੇ ਹਨ, ਜਿਨ੍ਹਾਂ ਦੀ ਬਤੌਰ ਮੈਨੇਜਰ ਦਰਬਾਰ ਸਾਹਿਬ ਲਗਾਏ ਜਾਣ ਨਾਲ ਸੰਗਤਾਂ ਅਤੇ ਸਮੂਹ ਸਟਾਫ ਮੈਂਬਰਾਂ ਵਿਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵਧਾਈ ਦੇਣ ਦੇ ਨਾਲ ਨਾਲ ਸਿਰਪੋਓ ਅਤੇ ਯਾਦਗਾਰੀ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨਮਾਨਤ ਕਰਨ ਵਾਲਿਆਂ ਵਿਚ ਮੱਖਣ ਸਿੰਘ ਲਾਲਕਾ, ਬਲਤੇਜ ਸਿੰਘ ਖੋਜ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰਪਾਲ ਸਿੰਘ, ਜੱਸਾ ਖੋਖ, ਗੁਰਦੀਪ ਸਿੰਘ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 07 August,2023
ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ
ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ 11 ਅਗਸਤ ਤੋਂ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ ਵਿੱਚ ਹੋਣਗੇ ਇਨ੍ਹਾਂ ਸਮਾਗਮਾਂ ਦੌਰਾਨ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਹਾਜ਼ਰੀ ਭਰਨਗੇ ਅੰਮ੍ਰਿਤਸਰ / 7 ਅਗਸਤ : ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਨੂੰ ਮੁੱਖ ਰਖਦਿਆਂ ਮਿਤੀ 11 ਅਗਸਤ ਤੋਂ 29 ਅਗਸਤ ਤੱਕ ਵੱਖ-ਵੱਖ ਗੁਰੂ ਅਸਥਾਨਾਂ ਦੇ ਗੁਰਮਤਿ ਸਮਾਗਮ ਅਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੋਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਲਈ ਇੰਗਲੈਂਡ ਪਹੁੰਚ ਰਹੇ ਹਨ। ਇਹ ਜਾਣਕਾਰੀ ਬੁੱਢਾ ਦਲ ਦੇ ਅੰਮ੍ਰਿਤਸਰ ਸਥਿਤ ਹੈਡ ਕੁਆਟਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਪੈ੍ਰਸ ਬਿਆਨ ਵਿੱਚ ਦਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਇੰਗਲੈਂਡ ਦੀਆਂ ਸੰਗਤਾਂ ਨੂੰ ਬੁੱਢਾ ਦਲ ਕੋਲ ਮੌਜੂਦ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾਣਗੇ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਇਹ ਸਮਾਗਮ ਮਾਨਚੈਸਟਰ, ਸਮੈਥਵਿਕ, ਦੇਰਬੀ, ਹਾਈਸ, ਸ਼ੈਪਰਡਸ ਬੁਸ਼, ਸਾਊਥਹਾਲ ਅਤੇ ਸਲਾਜ਼, ਸੈਵਨ ਕਿੰਗਸ ਈਸਟ ਲੰਡਨ, ਲਾਈਚੈਸਟਰ ਅਤੇ ਵੈਸਟ ਬਰੋਮ ਵਿਖੇ ਸਮਾਗਮ ਹੋਣਗੇ। ਜਿਨ੍ਹਾਂ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਹਾਜ਼ਰੀ ਭਰਨਗੇ।
Punjab Bani 07 August,2023
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ ਚੰਡੀਗੜ੍ਹ, 7 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 07 August,2023
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕਿਸਾਨ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸੋਧ ਜ਼ਰੂਰ ਕਰਨ: ਮੁੱਖ ਖੇਤੀਬਾੜੀ ਅਫ਼ਸਰ
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕਿਸਾਨ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸੋਧ ਜ਼ਰੂਰ ਕਰਨ: ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 7 ਅਗਸਤ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕੁਝ ਖੇਤਾਂ ਵਿਚ ਝੰਡਾ ਰੋਗ ਦੀ ਸਮੱਸਿਆ ਦੇਖਣ ਨੂੰ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਰ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਵਿਚ ਇਸ ਰੋਗ ਦੇ ਨਾਲ-ਨਾਲ ਹੋਰ ਰੋਗ ਵੀ ਦੇਖਣ ਨੂੰ ਮਿਲਦੇ ਹਨ। ਜਿਸ ਦੀ ਰੋਕਥਾਮ ਲਈ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਿਸ਼ਾਂ ਸ਼ੁੱਧਾ ਕਿਸਮਾਂ ਹੀ ਬੀਜਣੀਆਂ ਚਾਹੀਦੀਆਂ ਹਨ ਅਤੇ ਇਸ ਦੀ ਰੋਕਥਾਮ ਲਈ ਪਨੀਰੀ ਨੂੰ ਖੇਤ ਵਿਚ ਲਗਾਉਣ ਤੋਂ ਪਹਿਲਾਂ ਉਸ ਦੀਆਂ ਜੜ੍ਹਾਂ ਨੂੰ 15 ਗ੍ਰਾਮ ਟ੍ਰਾਇਕੋਡਰਮਾ ਹਰਜੀਐਨਮ ਪ੍ਰਤੀ ਲੀਟਰ ਪਾਣੀ ਵਿਚ 6 ਘੰਟੇ ਲਈ ਡੁਬੋ ਕੇ ਸੋਧ ਲੈਣੀਆਂ ਚਾਹੀਦੀਆਂ ਹਨ। ਇਕ ਟੱਬ ਜਾਂ ਚਬੱਚੇ ਜਾਂ ਖਾਲ ਵਿਚ ਤਰਪਾਲ ਪਾ ਕੇ ਜਾਂ ਖੇਤ ਵਿਚ ਟੋਆ ਮਾਰ ਕੇ ਅਤੇ ਪਾਣੀ ਰੋਕਣ ਲਈ ਤਰਪਾਲ ਪਾ ਕੇ 100 ਲੀਟਰ ਪਾਣੀ ਵਿਚ 1500 ਗ੍ਰਾਮ ਟ੍ਰਾਇਕੋਡਰਮਾ ਹਰਜੀਐਨਮ ਨੂੰ ਘੋਲ ਕੇ ਪਨੀਰੀ ਦੀਆਂ ਜੜ੍ਹਾਂ ਨੂੰ 6 ਘੰਟੇ ਡੁਬੋਣ ਉਪਰੰਤ ਲਵਾਈ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਬਾਸਮਤੀ ਦੀ ਫ਼ਸਲ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ 10 ਕੀੜੇਮਾਰ ਜਾਹਿਰਾਂ ਐਸੀਫੇਟ, ਬੋਫਰੋਫਿਜਿਨ, ਕਲੋਰੋਪੈਰੀਫਾਸ, ਕਾਰਬਨਬੈਡਾਜਿਮ, ਹੈਕਸਕੋਨਾਜੋਲ, ਪ੍ਰੋਪਿਕੋਨਾਜੋਲ, ਟ੍ਰਾਇਸੋਕਲੋਜ਼ੋਲ, ਥਾਇਆਮਥੋਸਿਮ, ਪ੍ਰੋਫੈਨੋਫੋਸ ਅਤੇ ਅਮੀਡਾਕਲੋਪ੍ਰਿਡ ਦੀ ਸੇਲ, ਸਟਾਕ, ਡਿਸਟ੍ਰਿਬਿਊਸ਼ਨ ਅਤੇ ਵਰਤੋਂ ਉੱਪਰ ਮੁਕੰਮਲ ਰੋਕ ਲਗਾਈ ਗਈ ਹੈ ਅਤੇ ਜ਼ਿਲ੍ਹੇ ਦੇ ਸਮੂਹ ਇਨਪੁਟਸ ਡੀਲਰ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਕਿਸਾਨ ਇਹਨਾਂ ਜਹਿਰਾਂ ਦੀ ਮੰਗ ਕਰਦਾ ਹੈ ਤਾਂ ਉਸ ਦੇ ਬਿੱਲ, ਕਿਸ ਫ਼ਸਲ ਉੱਪਰ ਇਹ ਜਹਿਰ ਵਰਤੇਗਾ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।
Punjab Bani 07 August,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ - ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।
Punjab Bani 07 August,2023
ਜਾਗਦੇ ਰਹੋ ਕਲੱਬ ਵੱਲੋਂ ਲਗਾਏ ਗਏ, ਖੂਨਦਾਨ ਕੈਂਪ ਵਿੱਚ 178 ਯੂਨਿਟ ਖੂਨਦਾਨ.....
ਜਾਗਦੇ ਰਹੋ ਕਲੱਬ ਵੱਲੋਂ ਲਗਾਏ ਗਏ, ਖੂਨਦਾਨ ਕੈਂਪ ਵਿੱਚ 178 ਯੂਨਿਟ ਖੂਨਦਾਨ..... ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਮੈਡਲ,ਵਾਟਰ ਬੋਤਲ, ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ.... ਪਟਿਆਲਾ 7 ਅਗਸਤ () ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਈਸਸਰ ਸਾਹਿਬ ਆਲੋਵਾਲ ਵਿਖੇ,ਸਲਾਨਾ ਸਮਾਗਮ ਦੌਰਾਨ ਗੁ:ਕਰਮਸਰ ਰਾੜਾ ਸਾਹਿਬ ਟਰੱਸਟ ਆਲੋਵਾਲ,ਬਾਬਾ ਗੁਰਮੁੱਖ ਸਿੰਘ ਆਲੋਵਾਲ,ਗ੍ਰਾਮ ਪੰਚਾਇਤ ਪਿੰਡ ਆਲੋਵਾਲ,ਅਤੇ ਟਰੱਸਟ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ ਦੇ ਵਿਸੇਸ਼ ਸਹਿਯੋਗ ਨਾਲ ਭੌਰਾ ਸਾਹਿਬ ਦੇ ਨੇੜੇ ਖੂਨਦਾਨ ਕੈਂਪ ਲਗਾਇਆ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਹਰਪ੍ਰੀਤ ਸਿੰਘ ਰਾੜਾ ਸਾਹਿਬ, ਬਲਬੀਰ ਸਿੰਘ ਥਾਪਰ,ਅਤੇ ਗੁਰਵਿੰਦਰ ਸਿੰਘ ਲੋਟ ਨੇ ਖੂਨਦਾਨ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ 178 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਹ ਖੂਨਦਾਨ ਕੈਂਪ ਤੇਜਿੰਦਰ ਸਿੰਘ ਮੰਡੌਰ,ਦੀਦਾਰ ਸਿੰਘ ਬੋਸਰ,ਹਰਜੀਤ ਸਿੰਘ ਕਨਸੂਹਾ,ਅਤੇ ਹਰਕ੍ਰਿਸ਼ਨ ਸਿੰਘ ਸੁਰਜੀਤ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਦੀਦਾਰ ਸਿੰਘ ਬੋਸਰ ਨੇ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਕਲੱਬ ਵੱਲੋਂ ਖੂਨਦਾਨ ਕੈਂਪ ਲਗਾਉਣਾ ਮਹਾਨ ਤੇ ਵੱਡਾ ਕਾਰਜ ਹਨ।ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਂਪ ਲਗਾਏ ਜਾਂਦੇ ਹਨ।ਖੂਨਦਾਨ ਮਹਾਦਾਨ ਹੈ,ਤੁਹਾਡਾ ਦਿੱਤਾ ਹੋਇਆ,ਖੂਨ ਕਿਸੇ ਲੋੜਵੰਦ ਮਰੀਜ ਦੀ ਅਨਮੋਲ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ।ਖੂਨ ਇਕ ਅਜਿਹਾ ਤਰਲ ਪਦਾਰਥ ਹੈ,ਜਿਸ ਨੂੰ ਕਦੇ ਵੀ ਬਨਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ ਹੈ,ਇਹ ਸਿਰਫ਼ ਮਨੁੱਖੀ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ।ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮੰਡੌਰ ਨੇ ਕਿਹਾ ਇਸ ਸਮੇਂ ਗਰਮੀ ਦੇ ਕਾਰਨ ਬਲੱਡ ਬੈਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ,ਤਾਂ ਜੋ ਹਰ ਇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ।ਰਿਫਰੈਸਮੈਂਟ ਵਜੋਂ ਸਮੂਹ ਖੂਨਦਾਨੀਆਂ ਨੂੰ ਕੇਲੇ,ਫਰੂਟੀ,ਬਿਸਲੇਰੀ ਪਾਣੀ,ਬਿਸਕੁਟ,ਜਲਜੀਰਾ,ਅਤੇ ਨਮਕੀਨ ਦਿੱਤੀ ਗਈ।ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਮੈਡਲ,ਵਾਟਰ ਬੋਤਲ,ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਖੂਨਦਾਨ ਕੈਂਪ ਦਾ ਸਾਰਾ ਖਰਚਾ ਕਲੱਬ ਵੱਲੋਂ ਕੀਤਾ ਗਿਆ।ਇਸ ਮੌਕੇ ਬਾਬਾ ਗੁਰਮੁੱਖ ਸਿੰਘ ਆਲੋਵਾਲ,ਸਕੱਤਰ ਰਣਧੀਰ ਸਿੰਘ ਢੀਂਡਸਾ,ਸਰਪੰਚ ਪ੍ਰਮੋਦ ਕੁਮਾਰ,ਡਾ.ਰਾਮ ਸਿੰਘ,ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਸੰਜੀਵ ਕੁਮਾਰ ਸਨੌਰ,ਰਣਜੀਤ ਸਿੰਘ ਬੋਸਰ,ਤੇਜਿੰਦਰ ਸਿੰਘ ਮੰਡੌਰ,ਦੀਦਾਰ ਸਿੰਘ ਭੰਗੂ,ਹਰਜੀਤ ਸਿੰਘ ਕਨਸੂਹਾ,ਬਹਾਦਰ ਸਿੰਘ ਦਿੱਤੂਪੁਰ,ਤਰਲੋਚਨ ਸਿੰਘ,ਗ੍ਰੰਥੀ ਮੇਵਾ ਸਿੰਘ,ਮਾਤਾ ਕੌੜੀ ਕੌਰ,ਸੁੰਦਰਜੀਤ ਕੌਰ,ਸੁਖਵੀਰ ਕੌਰ,ਲਵਪ੍ਰੀਤ ਸਿੰਘ,ਹਰਜੀਤ ਸਿੰਘ ਕਾਠਮੱਠੀ,ਸਤਨਾਮ ਸਿੰਘ ਬੋਸਰ,ਅਤੇ ਕਰਮਵੀਰ ਸਿੰਘ ਰਾਣਾ ਹਾਜ਼ਰ ਸੀ।
Punjab Bani 07 August,2023
ਉਮੰਗ ਵੱਲੋਂ "ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ" ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ
ਉਮੰਗ ਵੱਲੋਂ "ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ" ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ ਪਟਿਆਲਾ 7 ਅਗਸਤ ( ) ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਸਥਾਂ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਪੀਪੀਐਸ ਅਤੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਤਾਰ ਸਕੂਲਾ ਅਤੇ ਕਾਲਜਾਂ ਵਿੱਚ ਸਾਈਬਰ ਅਪਰਾਧਾਂ ਤੋਂ ਬਚਣ ਅਤੇ ਇਹਨਾਂ ਨਾਲ ਨਿਪਟਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਸੰਬੰਧ ਵਿੱਚ ਅੱਜ ਪਟਿਆਲਾ ਦੇ "ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ" ਪੁਰਾਣੀ ਪੁਲਿਸ ਲਾਈਨ ਵਿਖੇ ਸਾਈਬਰ ਸਕਿਊਰਟੀ ਸੰਬੰਧੀ ਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਮਨਦੀਪ ਕੌਰ ਅੰਟਾਲ, ਗੁਰਪ੍ਰਤਾਪ ਸਿੰਘ ਅੰਟਾਲ, ਗੁਰਪ੍ਰੀਤ ਕੌਰ ਲੈਕਚਰਾਰ ਫਿਜੀਕਸ, ਨਵਜੋਤ ਕੌਰ ਲੈਕਚਰਾਰ, ਰਜਨੀਸ਼ ਕੁਮਾਰ ਸ਼ਰਮਾ ਅਤੇ ਹੋਰ ਅਧਿਆਪਕਾਂ ਤੋ ਇਲਾਵਾ 100 ਦੇ ਕਰੀਬ ਬੱਚਿਆਂ ਨੇ ਇਸ ਸੈਮੀਨਾਰ ਵਿਚ ਸ਼ਿਰਕਤ ਕੀਤੀ। ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਈਬਰ ਐਕਸਪਰਟ ਅਨੁਰਾਗ ਅਚਾਰਿਆ ਅਤੇ ਕੋਆਰਡੀਨੇਟਰ ਡਾ ਗਗਨਪ੍ਰੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਵਿੱਚ ਪਹਿਲਾ ਤੋਂ ਹੀ ਇਸ ਬਾਰੇ ਜਾਣਕਾਰੀ ਰੱਖਣ ਅਤੇ ਸੈਮੀਨਾਰ ਦੋਰਾਨ ਸਵਾਲਾਂ ਰਾਹੀਂ ਹੋਰ ਜਾਨਣ ਦੀ ਉਤਸੁਕਤਾ ਦੀ ਸ਼ਲਾਘਾ ਕੀਤੀ। ਟੀਮ ਵਲੋਂ ਸੈਮੀਨਾਰ ਦੇ ਅੰਤ ਵਿੱਚ ਬੱਚਿਆ ਨੂੰ ਸੈਮੀਨਾਰ ਸਬੰਧੀ ਸਵਾਲ ਕੀਤੇ ਗਏ। ਇਸ ਮੌਕੇ ਜੇਤੂ ਰਹੀ 11 ਵੀਂ ਕਲਾਸ ਨਾਨ ਮੈਡੀਕਲ ਦੀ ਵਿਦਿਆਰਥਨ ਹਰਨੂਰ ਕੌਰ ਨੂੰ ਇਨਾਮ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾਂ ਵੱਲੋਂ ਇਹ ਉਪਰਾਲਾ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਜਾਰੀ ਹੈ। ਉਨ੍ਹਾਂ ਹੋਰਨਾਂ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੈਮੀਨਾਰ ਨੂੰ ਕਰਵਾਉਣ ਲਈ ਸੰਸਥਾ ਦੇ ਜਨਰਲ ਸੈਕਟਰੀ 9779182335 ਤੇ ਸੰਪਰਕ ਕਰ ਸਕਦੇ ਹੋ। ਇਸ ਮੌਕੇ ਮਨਦੀਪ ਕੌਰ ਅੰਟਾਲ ਨੇ ਉਮੰਗ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੀ ਇਹ ਮੁਹਿੰਮ ਬੱਚਿਆਂ ਲਈ ਅਹਿਮ ਜਾਣਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਲਾਕ ਡਾਊਨ ਦੋਰਾਨ ਬੱਚਿਆਂ ਨੂੰ ਮੋਬਾਈਲ ਦੇਣਾ ਮਜਬੂਰੀ ਸੀ ਪਰ ਹੁਣ ਇਸ ਦੀ ਘੱਟ ਅਤੇ ਸਹੀ ਵਰਤੋਂ ਬਾਰੇ ਦੱਸਣ ਲਈ ਅਜਿਹੇ ਸੈਮੀਨਾਰਾ ਦਾ ਹੋਣਾ ਅਤਿ ਜਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਤੇ ਸਭ ਤੋਂ ਪਹਿਲਾ ਆਪਣੇ ਮਾਂ ਬਾਪ ਨੂੰ ਦੱਸਣ ਬਾਰੇ ਵੀ ਅਪੀਲ ਕੀਤੀ ਤਾਂ ਜੋ ਬੱਚੇ ਇੰਟਰਨੇਟ ਤੋਂ ਡਰਨ ਦੀ ਬਜਾਏ ਇਸ ਤੋਂ ਚੰਗੀ ਸਿੱਖਿਆ ਲੈਣ ਲਈ ਗੁਰੇਜ ਨਾ ਕਰਨ।
Punjab Bani 07 August,2023
ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ
ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ -ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਜਰਮਨ ਦੇ ਬਰਲਿਨ ਵਿਖੇ ਚੱਲ ਰਹੀ 'ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। ਇਸ ਪ੍ਰਾਪਤੀ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਰਾਹੀਂ ਵਧਾਈ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ, "ਬਰਲਿਨ ਵਿੱਚ ਆਯੋਜਿਤ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਾਡੀ ਬੇਮਿਸਾਲ ਕੰਪਾਊਂਡ ਮਹਿਲਾ ਟੀਮ ਦੇ ਰੂਪ ਵਿੱਚ ਇੱਕ ਮਾਣ ਵਾਲਾ ਪਲ ਹੈ। ਸਾਡੇ ਚੈਂਪੀਅਨਾਂ ਨੂੰ ਵਧਾਈਆਂ! ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਆ ਸਕਿਆ ਹੈ।" ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲਿਖਿਆ ਹੈ ਕਿ, "ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਭਾਰਤੀ ਟੀਮ ਨੂੰ ਇਸ ਸੁਨਹਿਰੀ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ। ਇਸ ਮਾਣਮੱਤੀ ਟੀਮ ਵਿੱਚ ਸਾਡੇ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਹੋਣਹਾਰ ਤੀਰਅੰਦਾਜ਼, ਭਵਿੱਖ ਲਈ ਸ਼ੁਭਕਾਮਨਾਵਾਂ।" ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ, "... ਜਿਸ ਆਤਮ-ਵਿਸ਼ਵਾਸ ਅਤੇ ਹੁਨਰ ਨਾਲ ਤੁਸੀਂ ਭਾਰਤ ਨੂੰ ਜਿੱਤ ਵੱਲ ਲੈ ਕੇ ਗਏ, ਉਹ ਸੱਚਮੁੱਚ ਅਜੀਬ ਹੈ। ਟੂਰਨਾਮੈਂਟ ਵਿੱਚ ਚੁਣੌਤੀਪੂਰਨ ਮੌਸਮ ਅਤੇ ਮਜ਼ਬੂਤ ਮੈਦਾਨ ਨੂੰ ਪਾਰ ਕਰਨਾ ਬੇਮਿਸਾਲ ਅਤੇ ਪ੍ਰੇਰਨਾਦਾਇਕ ਹੈ। ਧੀਓ, ਤੁਹਾਡੇ ਉੱਤੇ ਬਹੁਤ ਮਾਣ ਹੈ। ਤੁਸੀਂ ਭਾਰਤ ਨੂੰ ਮਾਣ ਨਾਲ ਭਰ ਦਿੱਤਾ ਹੈ। ਦੁਆ ਹੈ ਕਿ ਤੁਸੀਂ ਕੌਮ ਅਤੇ ਦੁਨੀਆਂ ਲਈ ਇਤਿਹਾਸ ਨੂੰ ਮੁੜ ਲਿਖਦੇ ਰਹੋ। ਵਧਾਈਆਂ!" ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ, "ਜਯੋਤੀ ਸੁਰੇਖਾ, ਪ੍ਰਨੀਤ ਕੌਰ ਅਤੇ ਅਦਿਤੀ ਗੋਪੀਚੰਦ ਸਵਾਮੀ ਦੀ ਕੰਪਾਊਂਡ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ ਜਿਨ੍ਹਾਂ ਨੇ ਬਰਲਿਨ ਵਿੱਚ ਹੋਈ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੀ ਮਿਸਾਲੀ ਸਫਲਤਾ ਉਭਰਦੇ ਹੋਏ ਹੋਰ ਤੀਰਅੰਦਾਜ਼ਾਂ ਨੂੰ ਪ੍ਰੇਰਿਤ ਕਰੇਗੀ।" ਦੇਸ ਦੀਆਂ ਹੋਰ ਵੀ ਬਹੁਤ ਸਾਰੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਗਈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਨੀਤ ਕੌਰ, ਉਸ ਦੇ ਦੇ ਕੋਚ ਸੁਰਿੰਦਰ ਰੰਧਾਵਾ ਅਤੇ ਖੇਡ ਵਿਭਾਗ ਨੂੰ ਵਿਸ਼ੇਸ਼ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀਆਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਉੱਤੇ ਸਾਨੂੰ ਹੋਰ ਵੀ ਵਧੇਰੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਅਕਸਰ ਕਹਿੰਦਾ ਹਾਂ ਕਿ ਲੜਕੀਆਂ ਨੂੰ ਉਚੇਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਪੂਰਤੀ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਭੂਮਿਕਾ ਹੈ।
Punjab Bani 06 August,2023
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ 'ਤੇ ਲੈਕਚਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ 'ਤੇ ਲੈਕਚਰ - ਡਾ. ਸ਼ਰੂਤੀ ਸ਼ੁਕਲਾ ਐਜੂਸੈਟ 'ਤੇ ਲਾਈਵ ਲੈਕਚਰ ਦੇਣਗੇ ਚੰਡੀਗੜ੍ਹ, 6 ਅਗਸਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ 'ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ 'ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸ੍ਰੀ ਵਿਨੈ ਬੁਬਲਾਨੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ, ਐਜੂਸੈਟ ਜ਼ਰੀਏ ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਹਨਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ। ਖੇਡ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ, 2023 ਨੂੰ "ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ" ਵਿਸ਼ੇ 'ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ। ਇਹਨਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਜ਼ੋ ਕਿ ਬਾਅਦ ਵਿੱਚ ਅਪਲੋਡ ਵੀ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ ਇਹ ਲੈਕਚਰ ਦੁਬਾਰਾ ਦੇਖ ਸਕਣ। ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐਸ ਕਾਡਰ ਅਕਾਦਮੀਸ਼ੀਅਨ) ਅਤੇ ਸ੍ਰੀ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ।
Punjab Bani 06 August,2023
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ ਚੰਡੀਗੜ੍ਹ, 6 ਅਗਸਤ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।
Punjab Bani 06 August,2023
ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਲਿਆਂਦੇ ਕੌਮੀ ਪਾਠਕ੍ਰਮ ਫਰੇਮਵਰਕ 2023 ਅਤੇ ਸਕੂਲੀ ਸਿਲੇਬਸ ਤਬਦੀਲੀਆਂ ਤੇ ਡੀ ਟੀ ਐੱਫ ਵੱਲੋਂ ਸੈਮੀਨਾਰ
ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਲਿਆਂਦੇ ਕੌਮੀ ਪਾਠਕ੍ਰਮ ਫਰੇਮਵਰਕ 2023 ਅਤੇ ਸਕੂਲੀ ਸਿਲੇਬਸ ਤਬਦੀਲੀਆਂ ਤੇ ਡੀ ਟੀ ਐੱਫ ਵੱਲੋਂ ਸੈਮੀਨਾਰ ~'ਸਿਲੇਬਸ ਦੀ ਛਾਂਗ ਛਗਾਂਈ : ਤਰਕ ਵਿਰੋਧੀ ਅਤੇ ਵਿਵੇਕ ਵਿਰੋਧੀ' ਕਿਤਾਬਚਾ ਜਾਰੀ ~ਪੰਜਾਬ ਸਰਕਾਰ ਤੋਂ ਵਿਧਾਨਸਭਾ ਵਿੱਚ ਨਵੀਂ ਸਿੱਖਿਆ ਨੀਤੀ ਅਤੇ ਕੌਮੀ ਪਾਠਕ੍ਰਮ ਫਰੇਮਵਰਕ 2023 ਨੂੰ ਰੱਦ ਕਰਨ ਦੀ ਮੰਗ 6 ਅਗਸਤ, ਪਟਿਆਲਾ ( ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਲਿਆਂਦੇ ਕੌਮੀ ਪਾਠਕ੍ਰਮ ਫਰੇਮਵਰਕ 2023 ਅਤੇ ਸਕੂਲੀ ਸਿਲੇਬਸ ਤਬਦੀਲੀਆਂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਇੰਸ ਆਡੀਟੋਰੀਅਮ ਵਿਖੇ ਸਾਂਝਾ ਵਿਦਿਆਰਥੀ ਮੋਰਚਾ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਡੀ.ਟੀ.ਐੱਫ ਆਗੂ ਰਾਜੀਵ ਬਰਨਾਲਾ ਵੱਲੋਂ ਸਵਾਗਤੀ ਭਾਸ਼ਣ ਦੌਰਾਨ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਬਹੁਕੌਮੀ ਢਾਂਚੇ ਵਿਰੁੱਧ ਵਿੱਢੇ ਹਮਲੇ ਖਿਲਾਫ ਬੁੱਧੀਜੀਵੀ ਵਰਗ ਨੂੰ ਲੋਕਾਈ ਨੂੰ ਨਾਲ ਲੈਂਦਿਆਂ ਸੇਧ ਦੇਣ ਦਾ ਕਾਰਜ ਕਰਨ ਦਾ ਸੱਦਾ ਦਿੰਦਿਆਂ ਕੀਤੀ ਗਈ। ਸੈਮੀਨਾਰ ਦੇ ਮੁੱਖ ਬੁਲਾਰੇ ਰਜਿੰਦਰ ਬਰਾੜ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਤੇ ਕੌਮੀ ਪਾਠਕ੍ਰਮ ਫਰੇਮਵਰਕ ਵਿੱਚ ਲੱਛੇਦਾਰ ਸ਼ਬਦਜਾਲ ਬੁਣ ਕੇ ਕਾਰਪੋਰੇਟ ਦਾ ਪੱਖ ਪੂਰਦਿਆਂ ਸਿੱਖਿਆ ਦਾ ਨਿੱਜੀਕਰਨ ਕਰਦਿਆਂ ਬਹੁਗਿਣਤੀ ਵਿੱਚੋਂ ਕੱਟੜ ਲੋਕਾਂ ਨੂੰ ਆਰ.ਐੱਸ.ਐੱਸ ਦੀ ਵਿਚਾਰਧਾਰਾ ਦੀ ਪਾਣ ਚੜ੍ਹਾਉਣ ਲਈ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਨਾਲ ਭਾਂਵੇ ਸਿੱਖਿਆ ਵਿੱਚ ਤਬਦੀਲੀਆਂ ਜ਼ਰੂਰੀ ਹੁੰਦੀਆਂ ਹਨ ਪਰ ਇਸਦੀ ਦਿਸ਼ਾ ਹੀ ਦੇਸ਼ ਦਾ ਭਵਿੱਖ ਤੈਅ ਕਰਦੀ ਹੈ। ਇਸ ਦੀ ਦਿਸ਼ਾ ਲੋਕ ਪੱਖੀ ਬਣਾਉਣ ਲਈ ਲੋਕਾਂ ਨੂੰ ਸਾਂਝਾ ਮੋਰਚਾ ਬਣਾਉਂਦਿਆਂ ਨਿਰੰਤਰ ਸੰਘਰਸ਼ ਦੇ ਮੈਦਾਨ ਵਿੱਚ ਰਹਿਣਾ ਪੈਣਾ ਹੈ। ਡੀ.ਐੱਮ.ਐੱਫ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੌਰਵਮਈ ਇਤਿਹਾਸ ਦੇ ਨਾਂ ਤੇ ਡਾਰਵਿਨ ਦੇ ਸਿਧਾਂਤ, ਮੁਗ਼ਲ ਕਾਲ ਅਤੇ ਲੋਕ ਲਹਿਰਾਂ ਨੂੰ ਕੌਮੀ ਪਾਠਕ੍ਰਮ ਫਰੇਮਵਰਕ ਤੋਂ ਬਾਹਰ ਕੱਢ ਕੇ ਨੌਜਵਾਨਾਂ ਨੂੰ ਆਰ.ਐੱਸ.ਐੱਸ. ਦੀ ਵਿਚਾਰਧਾਰਾ ਪਿੱਛੇ ਲਗਾਉਣ ਦੀ ਸਾਜ਼ਿਸ਼ ਤੋਂ ਚੌਕੰਨੇ ਹੋਣ ਦਾ ਸੱਦਾ ਦਿੱਤਾ। ਡੀ.ਟੀ.ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਪਾਠਕ੍ਰਮ ਫਰੇਮਵਰਕ ਰਾਹੀਂ ਸਿੱਖਿਆ ਦਾ ਕੇਂਦਰੀਕਰਨ ਕਰਦਿਆਂ ਦੇਸ਼ ਦੀਆਂ ਵਿਭਿੰਨਤਾਵਾਂ ਨੂੰ ਨਕਾਰਦਿਆਂ ਇੱਕੋ ਇੱਕੋ ਵਿਚਾਰਧਾਰਾ ਦੇ ਮੁਦੱਈ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪਾਠਕ੍ਰਮ ਫਰੇਮਵਰਕ ਬਾਰੇ ਕੋਠਾਰੀ ਕਮਿਸ਼ਨ ਦੀ ਉਦਾਹਰਣ ਦਿੰਦਿਆਂ ਪਾਠਕ੍ਰਮ ਦੇ ਵਿਕੇਂਦਰੀਕਰਨ ਦੀ ਲੋੜ ਨੂੰ ਸਿੱਖਿਆ ਦੇ ਵਿਕਾਸ ਲਈ ਜ਼ਰੂਰੀ ਐਲਾਨਿਆ। ਉਨ੍ਹਾਂ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਅਤੇ ਕੌਮੀ ਪਾਠਕ੍ਰਮ ਫਰੇਮਵਰਕ ਖਿਲਾਫ ਵਿਧਾਨਸਭਾ ਵਿੱਚ ਰੱਦ ਕਰਨ ਦਾ ਮਤਾ ਪਾਵੇ। ਵਿਦਿਆਰਥੀ ਆਗੂਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਅਮਨਦੀਪ ਸਿੰਘ, ਏ.ਆਈ.ਐੱਸ. ਐੱਫ ਦੇ ਵਰਿੰਦਰ ਖੁਰਾਣਾ,ਪੀ.ਐੱਸ.ਯੂ (ਲਲਕਾਰ) ਦੇ ਹਰਪ੍ਰੀਤ ਸਿੰਘ, ਪੀ. ਆਰ.ਐੱਸ.ਯੂ ਦੇ ਸੰਦੀਪ ਨੇ ਕੇਂਦਰ ਸਰਕਾਰ ਵੱਲੋਂ ਸਿਲੇਬਸ ਤਬਦੀਲੀਆਂ ਤੇ ਚਿੰਤਾ ਜ਼ਾਹਰ ਕਰਦਿਆਂ ਸਿੱਖਿਆ ਨੂੰ ਸੰਦ ਵਜੋਂ ਵਰਤਦੇ ਹੋਏ ਕਾਰਪੋਰੇਟ ਦੀ ਸੇਵਾ ਦਾ ਸਾਧਨ ਬਣਾਉਣ ਦੋਸ਼ ਲਗਾਇਆ। ਇਸ ਮੌਕੇ ਸਿਲੇਬਸ ਦੀ ਛਾਂਗ ਛਗਾਂਈ : ਤਰਕ ਵਿਰੋਧੀ ਅਤੇ ਵਿਵੇਕ ਵਿਰੋਧੀ' ਜਾਰੀ ਕੀਤੇ ਕਿਤਾਬਚੇ ਬਾਰੇ ਟਿੱਪਣੀ ਕਰਦਿਆਂ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਤੇ ਕੌਮੀ ਪਾਠਕ੍ਰਮ ਫਰੇਮਵਰਕ ਖਿਲਾਫ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵਾਂਗ ਸੰਘਰਸ਼ ਕਰਨ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਟੀ.ਐੱਫ ਦੇ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਸੁਖਦੇਵ ਡਾਨਸੀਵਾਲ, ਅਤਿੰਦਰਪਾਲ ਘੱਗਾ, ਸੁਖਵਿੰਦਰ ਗਿਰ, ਪ੍ਰਤਾਪ ਸਿੰਘ, ਗਿਆਨ ਚੰਦ, ਮਨੋਹਰ ਲਾਲ, ਪਰਮਿੰਦਰ ਮਾਨਸਾ, ਗੁਰਮਖ ਲੋਕਪ੍ਰੇਮੀ, ਰਾਜਵਿੰਦਰ ਧਨੋਆ, ਜੰਗਪਾਲ ਰਾਏਕੋਟ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਲਾਜ਼ਮ ਆਗੂ ਕੁਲਵਿੰਦਰ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਰੰਧਾਵਾ, ਓ.ਡੀ.ਐੱਲ ਅਧਿਆਪਕ ਯੂਨੀਅਨ ਦੇ ਹਰਿੰਦਰ ਸ਼ਰਮਾ ਵੀ ਹਾਜ਼ਰ ਸਨ।
Punjab Bani 06 August,2023
ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ
ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ -ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦਾ ਪ੍ਰੈਸ ਸਕੱਤਰ ਥਾਪਿਆ_ ਚੰਡੀਗੜ੍ਹ, 5 ਅਗਸਤ ( )- ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਗੱਤਕਾ ਫੈਡਰੇਸ਼ਨ ਯੂ.ਐਸ.ਏ. ਨੇ ਦੋ ਨਾਮਵਰ ਸ਼ਖ਼ਸੀਅਤਾਂ ਨੂੰ ਦੋ ਖੇਡ ਸੰਸਥਾਵਾਂ ਅੰਦਰ ਅਹਿਮ ਅਹੁਦਿਆਂ ‘ਤੇ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦੋਂ ਕਿ ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦੇ ਪ੍ਰੈਸ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ ਹੈ। ਨਿਊ ਜਰਸੀ ਵਿਖੇ ਖਾਲਸਾ ਤੇ ਗਿੱਲ ਨੂੰ ਸਿਰਪਾਓ ਸਮੇਤ ਨਿਯੁਕਤੀ ਪੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ.ਦੀਪ ਸਿੰਘ ਵੱਲੋਂ ਸੌਂਪੇ ਗਏ। ਇਸ ਮੌਕੇ ਗੱਤਕਾ ਪ੍ਰੋਮੋਟਰਜ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਸਾਬਕਾ ਖਿਡਾਰੀ ਖ਼ਾਲਸਾ ਅਤੇ ਖੇਡ ਸੱਭਿਆਚਾਰ ਪ੍ਰਮੋਟਰ ਗਿੱਲ ਦੀ ਅਗਵਾਈ ਹੇਠ ਅਮਰੀਕਾ ਅੰਦਰ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਤਰੱਕੀ ਅਤੇ ਵਿਕਾਸ ਲਈ ਆਸ ਪ੍ਰਗਟਾਈ। ਸੌਂਪੇ ਗਏ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਨਵ-ਨਿਯੁਕਤ ਸਟੇਟ ਪ੍ਰਧਾਨ ਖਾਲਸਾ ਤੇ ਕੌਮੀ ਪ੍ਰੈਸ ਸਕੱਤਰ ਗਿੱਲ ਨੇ ਨਿਊ ਜਰਸੀ ਸਮੇਤ ਪੂਰੇ ਅਮਰੀਕਾ ਵਿੱਚ ਗੱਤਕੇ ਦੀ ਅਮੀਰ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਤੋਂ ਇਲਾਵਾ ਗੁਰਦੁਆਰਾ ਗਲੈਨ ਰੌਕ, ਨਿਊ ਜਰਸੀ ਦੇ ਸਾਬਕਾ ਪ੍ਰਧਾਨ, ਕਾਰੋਬਾਰੀ ਅਤੇ ਪੰਜਾਬ ਗਲੋਬਲ ਟੀਵੀ ਦੇ ਚੇਅਰਮੈਨ ਸ. ਹਰਭਜਨ ਸਿੰਘ ਨੇ ਵੀ ਪ੍ਰਿਤਪਾਲ ਸਿੰਘ ਖਾਲਸਾ ਅਤੇ ਪਰਦੀਪ ਗਿੱਲ ਨੂੰ ਅਮਰੀਕਾ ਦੀਆਂ ਗੱਤਕਾ ਸੰਸਥਾਵਾਂ ਵਿੱਚ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਲਈ ਹਾਰਦਿਕ ਵਧਾਈ ਦਿੱਤੀ। ਇਸ ਦੌਰਾਨ, ਗੱਤਕਾ ਫੈਡਰੇਸ਼ਨ ਯੂਐਸਏ ਨੇ ਖਾਲਸਾ ਅਤੇ ਗਿੱਲ ਦੋਵਾਂ ਨੂੰ ਆਪੋ-ਆਪਣੀ ਭੂਮਿਕਾ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਸੰਸਥਾਵਾਂ ਅਮਰੀਕਾ ਵਿੱਚ ਗੱਤਕੇ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਅਤੇ ਪ੍ਰਾਪਤੀਆਂ ਦੀ ਉਮੀਦ ਕਰੇਗੀ। ਖਾਲਸਾ ਅਤੇ ਗਿੱਲ ਦੀਆਂ ਨਿਯੁਕਤੀਆਂ ਗੱਤਕਾ ਫੈਡਰੇਸ਼ਨ ਅਮਰੀਕਾ ਲਈ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇੰਨ੍ਹਾ ਦੋਵਾਂ ਸਖਸ਼ੀਅਤਾਂ ਕੋਲ ਸੱਭਿਆਚਾਰ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਤਜਰਬਾ, ਲਗਨ ਅਤੇ ਮਿਹਨਤ ਕਰਨ ਦਾ ਜਨੂੰਨ ਹੈ।
Punjab Bani 05 August,2023
ਐਸ.ਡੀ.ਐਮ ਦੁਧਨਸਾਧਾਂ ਨੇ ਫ਼ਸਲਾਂ ਦੇ ਖਰਾਬੇ ਦੀ ਚੱਲ ਰਹੀ ਗਿਰਦਾਵਰੀ ਦੇ ਕੰਮ ਦਾ ਲਿਆ ਜਾਇਜ਼ਾ
ਐਸ.ਡੀ.ਐਮ ਦੁਧਨਸਾਧਾਂ ਨੇ ਫ਼ਸਲਾਂ ਦੇ ਖਰਾਬੇ ਦੀ ਚੱਲ ਰਹੀ ਗਿਰਦਾਵਰੀ ਦੇ ਕੰਮ ਦਾ ਲਿਆ ਜਾਇਜ਼ਾ -ਪਿੰਡ ਰੋਹੜ ਜਗੀਰ, ਦੇਵੀ ਨਗਰ, ਮਹਿਮੂਦਪੁਰ, ਰੁੜਕੀ ਤੇ ਹਰੀਗੜ੍ਹ ਪਿੰਡਾਂ ਦਾ ਕੀਤਾ ਦੌਰਾ -ਸਬ ਡਵੀਜ਼ਨ ਦੁਧਨਸਾਧਾਂ 'ਚ ਨੁਕਸਾਨੇ ਘਰਾਂ ਦੇ ਮਾਲਕਾਂ ਨੂੰ 8 ਲੱਖ 14 ਹਜ਼ਾਰ ਦੀ ਰਾਸ਼ੀ ਕੀਤੀ ਜਾਰੀ : ਕ੍ਰਿਪਾਲਵੀਰ ਸਿੰਘ ਦੁਧਨਸਾਧਾਂ/ਪਟਿਆਲਾ, 5 ਅਗਸਤ: ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਹੜ੍ਹਾਂ ਦੌਰਾਨ ਖਰਾਬ ਹੋਈ ਫ਼ਸਲ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਬ ਡਵੀਜਨ ਦੁਧਨਸਾਧਾਂ ਵਿੱਚ ਹੜ੍ਹਾਂ ਦੌਰਾਨ ਨੁਕਸਾਨੇ ਗਏ 39 ਘਰਾਂ ਦੇ ਮਾਲਕਾਂ ਨੂੰ 8 ਲੱਖ 14 ਹਜ਼ਾਰ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਜਲਦੀ ਮੁਆਵਜ਼ਾ ਦੇਣ ਦੇ ਆਦੇਸ਼ਾਂ 'ਤੇ ਅਮਲ ਕਰਦਿਆਂ ਗਿਰਦਾਵਰੀ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਅੱਜ ਪਿੰਡ ਰੋਹੜ ਜਗੀਰ, ਦੇਵੀ ਨਗਰ, ਮਹਿਮੂਦਪੁਰ, ਰੁੜਕੀ ਤੇ ਹਰੀਗੜ੍ਹ ਆਦਿ ਪਿੰਡਾਂ ਵਿੱਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਕੇ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਐਸ.ਡੀ.ਐਮਜ਼ ਸਮੇਤ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੀੜਤਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ ਤੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਵੀ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਹੈ ਕਿ ਗਿਰਦਾਵਰੀ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਖਰਾਬ ਹੋਈ ਹੈ, ਉਨ੍ਹਾਂ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਪਨੀਰੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਨੀਰੀ ਲਈ ਆਪਣੇ ਖੇਤਰ ਦੇ ਖੇਤੀਬਾੜੀ ਅਫ਼ਸਰ ਨਾਲ ਰਾਬਤਾ ਕਰਨ ਤੇ ਝੋਨੇ ਦੀ ਮੁਫ਼ਤ ਪਨੀਰੀ ਪ੍ਰਾਪਤ ਕਰਨ।
Punjab Bani 05 August,2023
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ -ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ -ਕਿਹਾ, ਪਿੰਡਾਂ 'ਚ ਗਿਰਦਾਵਰੀ ਤੇ ਸ਼ਹਿਰਾਂ 'ਚ ਡੋਰ ਟੂ ਡੋਰ ਸਰਵੇ ਕਰਕੇ ਤਿਆਰ ਕੀਤੀ ਜਾ ਰਹੀ ਹੈ ਰਿਪੋਰਟ -ਬਰਸਾਤਾਂ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਪਟਿਆਲਾ, 5 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੁਦਰਤੀ ਵਹਾਅ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਸੜਕਾਂ ਥੱਲੇ ਭੜੋਲੀਆਂ ਲਗਾਉਣ ਲਈ ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜਿਥੇ ਭੜੋਲੀਆਂ ਲਗਾਕੇ ਕੁਦਰਤੀ ਵਹਾਅ ਨੂੰ ਬੇਰੋਕ ਚਲਾਇਆ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿਥੇ ਭੜੋਲੀਆਂ ਲਗਾਉਣ ਦੀ ਜ਼ਰੂਰਤ ਹੈ ਉਸ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭੜੋਲੀਆਂ ਲਗਾਉਣ ਦਾ ਕੰਮ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦੀ ਮਿਣਤੀ ਕਰਕੇ ਸਹੀ ਨਿਸ਼ਾਨਦੇਹੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਡੇਂਗੂ, ਮਲੇਰੀਆਂ ਤੇ ਡਾਇਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ 'ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ''ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਣਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।'' ਉਨ੍ਹਾਂ ਕਿਹਾ ਕਿ ਜਿਥੇ ਵੀ ਘਰ ਵਿੱਚ ਪਾਣੀ ਖੜਾ ਹੁੰਦਾ ਹੈ ਉਥੇ ਪਾਣੀ ਦੀ ਸਫ਼ਾਈ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਛੱਪੜਾਂ ਵਿੱਚ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ 'ਗੈਂਬੂਸੀਆ' ਮੱਛੀ ਛੱਡੀ ਜਾਂਦੀ ਹੈ, ਇਸ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 05 August,2023
ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜੁਲਾਈ ਤੱਕ 4745 ਅਰਜ਼ੀਆਂ ਨੂੰ ਦਿੱਤੀ ਪ੍ਰਵਾਨਗੀ ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ ਚੰਡੀਗੜ੍ਹ, 5 ਅਗਸਤ: ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ ਵਰ੍ਹੇ ਦੌਰਾਨ ਏ.ਆਈ.ਐਫ ਸਕੀਮ ਤਹਿਤ ਸੂਬੇ ਵੱਲੋਂ ਕੀਤੀ ਬੇਮਿਸਾਲ ਪ੍ਰਗਤੀ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਨੇ ਕੁੱਲ 4745 ਅਰਜ਼ੀਆਂ ਪ੍ਰਵਾਨ ਕਰਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਪ੍ਰਵਾਨਗੀ ਦੇਣ ਦੇ ਮਾਮਲੇ ਵਿੱਚ ਸਿਖਰਲੇ ਪੰਜ ਸੂਬਿਆਂ ਵਿੱਚ ਮੱਧ ਪ੍ਰਦੇਸ਼ (6316 ਅਰਜ਼ੀਆਂ), ਪੰਜਾਬ (4745), ਮਹਾਰਾਸ਼ਟਰ (4178), ਉੱਤਰ ਪ੍ਰਦੇਸ਼ (2244) ਅਤੇ ਕਰਨਾਟਕ (2029 ਅਰਜ਼ੀਆਂ) ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੇ ਪ੍ਰਵਾਨ ਕੀਤੀ ਕੁੱਲ ਰਾਸ਼ੀ ਦੇ ਮਾਮਲੇ ਵਿੱਚ ਹਰਿਆਣਾ ਨੂੰ ਪਛਾੜ ਦਿੱਤਾ ਹੈ ਅਤੇ ਹਰਿਆਣਾ ਦੇ 1316 ਕਰੋੜ ਰੁਪਏ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿੱਚ 9ਵੇਂ ਸਥਾਨ 'ਤੇ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਵਿੱਚ ਪੰਜਾਬ ਦੇ ਪੰਜ ਜ਼ਿਲ੍ਹਿਆਂ ਬਠਿੰਡਾ (1095), ਫ਼ਾਜ਼ਿਲਕਾ (1015), ਪਟਿਆਲਾ (842), ਸ੍ਰੀ ਮੁਕਤਸਰ ਸਾਹਿਬ (784) ਅਤੇ ਸੰਗਰੂਰ (783) ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਮੱਲੇ ਹਨ। ਉਨ੍ਹਾਂ ਦੱਸਿਆ ਕਿ ਏ.ਆਈ.ਐਫ ਦੀ ਸਹਾਇਤਾ ਨਾਲ ਸੂਬੇ ਵਿੱਚ ਕਈ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ, ਸਟੋਰੇਜ ਸਟਰੱਕਚਰ, ਕੋਲਡ ਸਟੋਰ ਆਦਿ ਸਥਾਪਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਇਸ ਸਕੀਮ ਲਈ ਨੋਡਲ ਏਜੰਸੀ ਹੈ, ਜਿਸ ਨੇ ਇਸ ਸਕੀਮ ਦੇ ਸੁਚਾਰੂ ਲਾਗੂਕਰਨ ਲਈ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ ਸਥਾਪਤ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਇਸ ਸਕੀਮ ਤਹਿਤ ਵਿੱਤੀ ਸਹੂਲਤ ਲਈ ਕੁੱਲ 1 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਵਿੱਚੋਂ ਪੰਜਾਬ ਲਈ 4713 ਕਰੋੜ ਰੁਪਏ ਰੱਖੇ ਗਏ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ 'ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਲਾਭਾਂ ਨੂੰ ਵੱਖ-ਵੱਖ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ। ਸ. ਜੌੜਾਮਾਜਰਾ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰਾਂ ਨੂੰ ਹੋਰ ਉਚਾਈਆਂ ਵੱਲ ਲਿਜਾਣ ਲਈ ਸੂਬੇ ਦੇ ਕਿਸਾਨਾਂ ਅਤੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਸਮਰਪਣ ਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
Punjab Bani 05 August,2023
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਡੀਜੀਪੀ ਪੰਜਾਬ ਵੱਲੋਂ ਸੈਮੀਨਾਰ ਹਾਲ ਅਤੇ ਦੋ ਹਾਈ-ਟੈਕ ਨਾਕਿਆਂ ਦਾ ਉਦਘਾਟਨ, ਹੁਸ਼ਿਆਰਪੁਰ ਵਿੱਚ ਆਫੀਸਰਜ਼ ਮੈੱਸ ਦਾ ਰੱਖਿਆ ਨੀਂਹ ਪੱਥਰ - ਸੀਪੀਜ਼/ਐਸਐਸਪੀਜ਼ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ/ਹੁਸ਼ਿਆਰਪੁਰ, 4 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ ਆਨਲਾਈਨ ਉਦਘਾਟਨ ਵੀ ਕੀਤਾ। ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।
Punjab Bani 04 August,2023
ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ ਖੁਦ ਕੀਤੀ ਅਗਵਾਈ
ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ ਖੁਦ ਕੀਤੀ ਅਗਵਾਈ - ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ : ਸਿਹਤ ਮੰਤਰੀ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਿਹਤਯਾਬ ਤੇ ਰਿਸ਼ਟਪੁਸ਼ਟ ਰੱਖਣ ਲਈ ਵਚਨਬੱਧ - ਡਾਕਟਰ ਬਲਬੀਰ ਸਿੰਘ ਨੇ ਮੁਹਿੰਮ ਦੀ ਸ਼ੁਰੂਆਤ ਮੌਕੇ ਪਿੰਡ ਬਹਿਲੋਲਪੁਰ ਦੀ ਫੇਰੀ ਦੌਰਾਨ ਛੱਪੜ ‘ਚ ਛੱਡੀਆਂ ‘ਗਮਬੂਸੀਆ’ ਮੱਛੀਆਂ ਚੰਡੀਗੜ੍ਹ/ਐਸ.ਏ.ਐਸ.ਨਗਰ, 4 ਅਗਸਤ: ਸੂਬੇ ਵਿੱਚ ਘਾਤਕ ਵੈਕਟਰ-ਬੋਰਨ ਬਿਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਡੇਂਗੂ ਰੋਕਥਾਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ ’ ਦੀ ਸ਼ੁਰੂਆਤ ਕੀਤੀ ਗਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ, ਐਸ.ਡੀ.ਐਮ ਮੋਹਾਲੀ ਅਤੇ ਹੋਰ ਜ਼ਿਲ੍ਹਾ ਅਤੇ ਮੈਡੀਕਲ ਅਧਿਕਾਰੀਆਂ ਨਾਲ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਪਹੁੰਚੇ, ਜਿੱਥੇ ਉਹਨਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵਾ ਪਨਪਣ ਵਾਲੀਆਂ ਥਾਵਾਂ (ਹਾਟਸਪਾਟਸ) ਦਿਖਾ ਕੇ ਇਸ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਆਪਣੇ ਘਰਾਂ ਦੇ ਅੰਦਰ-ਬਾਹਰ ਡੇਂਗੂ ਲਾਰਵੇ ਦੇ ਪਨਪਣ (ਪੈਦਾ ਹੋਣ) ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਪਿੰਡ ਦੇ ਵੱਖ-ਵੱਖ ਘਰਾਂ ਦਾ ਦੌਰਾ ਕਰਨ ਤੋਂ ਇਲਾਵਾ ਮੌਕੇ ’ਤੇ ਪਿੰਡ ਦੇ ਪਾਰਕ, ਪੰਚਾਇਤ ਘਰ, ਸਕੂਲ ਅਤੇ ਸਰਕਾਰੀ ਡਿਸਪੈਂਸਰੀ ਦੀ ਵੀ ਜਾਂਚ ਕੀਤੀ। ਉਨ੍ਹਾਂ ਕਿਹਾ, “ਇਸ ਦੌਰੇ ਦੌਰਾਨ, ਪਿੰਡ ਦੇ ਲਗਭਗ ਸਾਰੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਮੌਜੂਦਗੀ ਪਾਈ ਗਈ, ਜਿਸ ਨਾਲ ਮੱਛਰ ਪੈਦਾ ਹੋ ਸਕਦੇ ਹਨ।” ਉਹਨਾਂ ਲੋਕਾਂ ਨੂੰ ਸ਼ੁੱਕਰਵਾਰ ਨੂੰ ਕੁਝ ਸਮਾਂ ਕੱਢਣ ਅਤੇ ਮੱਛਰ ਪੈਦਾ ਹੋਣ ਵਾਲੀਆਂ ਸਾਰੀਆਂ ਥਾਵਾਂ ਜਿਵੇਂ ਕਿ ਕੂਲਰ, ਕਬਾੜ, ਗ਼ਮਲਿਆਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਸਟੋਰ ਕੀਤੇ ਪਾਣੀ ਆਦਿ ਜਿੱਥੇ ਪਾਣੀ ਦੀ ਖੜੋਤ ਹੋ ਸਕਦੀ ਹੈ, ਤੋਂ ਪਾਣੀ ਦਾ ਨਿਕਾਸ ਕਰਨ ਦੀ ਅਪੀਲ ਕੀਤੀ। ਬਾਅਦ ਵਿੱਚ ਸਿਹਤ ਮੰਤਰੀ ਨੇ ਡੇਂਗੂ ਦੀ ਰੋਕਥਾਮ ਲਈ ਮੱਛਰ ਦਾ ਲਾਰਵਾ ਖਾਣ ਵਾਲੀ ਮੱਛੀ ‘ਗੈਂਬੂਸੀਆ’ ਨੂੰ ਛੱਪੜ ਵਿੱਚ ਛੱਡਿਆ। ਉਨ੍ਹਾਂ ਕਿਹਾ ਕਿ ਇਹ ਮੱਛੀਆਂ ਮਨੁੱਖ ਦੀਆਂ ਮਿੱਤਰ ਹਨ ਕਿਉਂਕਿ ਇਹ ਮੱਛਰਾਂ ਦੀ ਪ੍ਰਜਨਨ ਨੂੰ ਰੋਕਣ ਲਈ ਲਾਰਵੇ ਨੂੰ ਖਾਂਦੀਆਂ ਹਨ। ਜ਼ਿਕਰਯੋਗ ਹੈ ਕਿ ‘ਗੈਂਬੂਸੀਆ’ ਮੱਛੀ ਨੂੰ ਸਿਹਤ ਟੀਮਾਂ ਵੱਲੋਂ ਜਾਗਰੂਕਤਾ ਦੇ ਉਦੇਸ਼ਾਂ ਲਈ ਆਮ ਲੋਕਾਂ ਨੂੰ ਦਿਖਾਉਣ ਲਈ ਲਿਆਂਦਾ ਗਿਆ ਸੀ। ਇਹ ਮੱਛੀਆਂ ਸਿਹਤ ਵਿਭਾਗ ਕੋਲ ਉਪਲਬਧ ਹਨ ਅਤੇ ਕੋਈ ਵੀ ਵਿਅਕਤੀ ਇਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਛੱਪੜਾਂ, ਝੀਲਾਂ ਆਦਿ ਵਿੱਚ ਪਾਉਣ ਲਈ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਡਾ: ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਵੱਲੋਂ ਆਪਣੇ ਘਰਾਂ ਅਤੇ ਆਲੇ-ਦੁਆਲੇ ਲੱਗੀਆਂ ਡੇਂਗੂ ਫੈਕਟਰੀਆਂ ’ਤੇ ਚਿੰਤਾ ਪ੍ਰਗਟਾਈ। ਆਮ ਤੌਰ ’ਤੇ, ਅਸੀਂ ਚੀਜ਼ਾਂ ਨੂੰ ਹਲਕੇ ਵਿੱਚ ਲੈਂਦੇ ਹਾਂ ਪਰ ਜਦੋਂ ਇਹ ਜਾਨ ਲਈ ਖਤਰਾ ਬਣ ਜਾਂਦੀ ਹੈ ਤਾਂ ਹੀ ਫਿਕਰਮੰਦ ਤੇ ਸੁਚੇਤ ਹੁੰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਨੇੜੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਉਹਨਾਂ ਕਿਹਾ ,‘‘ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਨਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।’’ ਉਨ੍ਹਾਂ ਪਿੰਡ ਦੀਆਂ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ, ਪੰਚਾਇਤਾਂ ਅਤੇ ਸਕੂਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਹਰ ਘਰ ਦਾ ਦੌਰਾ ਕਰਨ ਅਤੇ ਡੇਂਗੂ ਦੀਆਂ ਸੰਭਾਵਿਤ ਫੈਕਟਰੀਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਜੋ ਉਹ ਅਣਜਾਣੇ ਵਿੱਚ ਉਨ੍ਹਾਂ ਦੇ ਨੇੜੇ-ਤੇੜੇ ਮੌਜੂਦ ਹਨ। ਉਨ੍ਹਾਂ ਕਿਹਾ, “ਅਸੀਂ ਅਜਿਹੇ ਕਰੂਸੇਡਰਾਂ ਨੂੰ ਇਨਾਮ ਅਤੇ ਸਨਮਾਨ ਦੇਵਾਂਗੇ, ਜੋ ਡੇਂਗੂ ਦੇ ਲਾਰਵੇ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।’’” ਜ਼ਿਕਰਯੋਗ ਹੈ ਕਿ ਮੰਤਰੀ ਨੇ ਪਿੰਡ ਦੇ ਸਕੂਲ, ਸਿਹਤ ਅਤੇ ਤੰਦਰੁਸਤੀ ਕੇਂਦਰ ਦੀਆਂ ਪਾਣੀ ਦੀਆਂ ਟੈਂਕੀਆਂ ਦਾ ਵੀ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਖਲੋਤੇ ਪਾਣੀ ਅਤੇ ਰਿਸਾਅ (ਲੀਕੇਜ) ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ।
Punjab Bani 04 August,2023
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ ਵਿਸ਼ੇਸ਼ ਗਿਰਦਾਵਰੀ ਦਾ ਕੰਮ 15 ਅਗਸਤ ਤੱਕ ਹੋਵੇਗਾ ਮੁਕੰਮਲ ਚੰਡੀਗੜ੍ਹ, 4 ਅਗਸਤ: ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।
Punjab Bani 04 August,2023
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ ਫ਼ਰਜ਼ ਡੇਂਗੂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਅਗਸਤ: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਇੱਥੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਿਮਾਰੀ ਦੇ ਫੈਲਾਅ ਉਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ਉਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿੱਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਹਾਜ਼ਰ ਸਨ।
Punjab Bani 04 August,2023
ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਬੁੱਤਾਂ ਦੀ ਸਿਰਜਣਾ 1980 ਦੇ ਸਿੰਪੋਜ਼ੀਅਮ ਉਪਰੰਤ ਹੋਈ ਸੀ : ਦਲਜੀਤ ਅਮੀ
ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਬੁੱਤਾਂ ਦੀ ਸਿਰਜਣਾ 1980 ਦੇ ਸਿੰਪੋਜ਼ੀਅਮ ਉਪਰੰਤ ਹੋਈ ਸੀ : ਦਲਜੀਤ ਅਮੀ -ਭਾਰਤ ਤੋਂ ਇਲਾਵਾ ਯੂਰਪ ਅਤੇ ਜਪਾਨ ਤੋਂ ਨਾਮੀ ਬੁੱਤਸਾਜ਼ਾਂ ਨੇ ਕੀਤੀ ਸੀ ਸਿ਼ਰਕਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਭਾਸ਼ਾਵਾਂ ਨਾਲ਼ ਸੰਬੰਧਤ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੇ ਨਵੇਂ ਬੈਚ ਦੇ ਵਿਦਿਆਰਥੀਆਂ ਨੂੰ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਸਥਾਪਿਤ ਬੁੱਤਾਂ ਬਾਰੇ ਰੌਚਿਕ ਢੰਗ ਨਾਲ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਨਵੇਂ ਬੈਚ ਦੇ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਪੰਜ ਦਿਨਾ ਪ੍ਰੋਗਰਾਮ ਦਾ ਹਿੱਸਾ ਸੀ। ਦਲਜੀਤ ਅਮੀ ਵੱਲੋਂ ਵੱਖ-ਵੱਖ ਅਮੂਰਤ ਵਿਸਿ਼ਆਂ ਦੀ ਪ੍ਰਤੀਨਿਧਤਾ ਕਰਦੇ ਇਨ੍ਹਾਂ ਬੁੱਤਾਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਜਿੱਥੇ ਇੱਕ ਪਾਸੇ ਇਨ੍ਹਾਂ ਬੁੱਤਾਂ ਦੀ ਸਥਾਪਨਾ, ਸਥਾਪਨਾ ਦਾ ਇਤਿਹਾਸ, ਬੁੱਤਸਾਜ਼ੀ ਦੀ ਕਲਾ ਦੀਆਂ ਵੱਖ-ਵੱਖ ਸ਼ੈਲੀਆਂ ਆਦਿ ਬਾਰੇ ਗੱਲ ਕੀਤੀ ਉੱਥੇ ਹੀ ਉਨ੍ਹਾਂ ਅਦਾਰੇ ਦੀ ਬਿਹਤਰੀ ਅਤੇ ਸਲਾਹੀਅਤ ਦੇ ਹੁਨਰ ਜਿਹੇ ਵਿਸਿ਼ਆਂ ਬਾਰੇ ਵੀ ਇਸ਼ਾਰਤਨ ਗੱਲਾਂ ਕੀਤੀਆਂ। ਉਨ੍ਹਾਂ ਆਪਣੇ ਸੰਵਾਦ ਦੇ ਘੇਰੇ ਵਿੱਚ ਯੂਨੀਵਰਸਿਟੀ ਵਿਖੇ ਪੜ੍ਹਾਏ ਜਾਂਦੇ ਵਿਸ਼ਿਆਂ, ਸੰਗੀਤ, ਕਲਾਵਾਂ ਨੂੰ ਸ਼ਾਮਿਲ ਕੀਤਾ। ਯੂਨੀਵਰਸਿਟੀ ਕੈਂਪਸ ਵਿਚਲੀ ਬੁੱਤਸਾਜ਼ੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ 1980 ਦੌਰਾਨ ਪੰਜਾਬੀ ਯੂਨੀਵਰਸਿਟੀ ਵਿਖੇ ਬੁੱਤਸਾਜ਼ੀ ਨਾਲ਼ ਸੰਬੰਧਤ ਇੱਕ ਵਿਸ਼ੇਸ਼ ਸਿੰਪੋਜ਼ੀਅਮ ਕਰਵਾਇਆ ਗਿਆ ਸੀ ਜਿਸ ਵਿੱਚ ਚਾਰ ਨਾਮੀ ਬੁੱਤਸਾਜ਼ ਯੂਰਪ ਤੋਂ, ਇੱਕ ਨਾਮੀ ਬੁੱਤਸਾਜ਼ ਜਪਾਨ ਤੋਂ ਪਹੁੰਚੇ ਹੋਣ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਭਾਗਾਂ ਤੋਂ ਬੁੱਤਸਾਜ਼ਾਂ ਨੇ ਸਿ਼ਰਕਤ ਕੀਤੀ ਸੀ। ਇਸ ਸਿੰਪੋਜ਼ੀਅਮ ਉਪਰੰਤ ਇਨ੍ਹਾਂ ਸਾਰੇ ਬੁੱਤਸਾਜ਼ਾਂ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਲਈ ਆਪਣੀਆਂ ਇਹ ਕਲਾਕ੍ਰਿਤਾਂ ਸਿਰਜੀਆਂ ਸਨ। ਦਲਜੀਤ ਅਮੀ ਨੇ ਆਪਣੀ ਇਹ ਸਮੁੱਚੀ ਗੱਲਬਾਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਤੋਂ ਪ੍ਰੋ. ਕਵਿਤਾ ਸਿੰਘ, ਜੋੋ ਪੰਜਾਬੀ ਮੂਲ ਦੇ ਸਨ ਅਤੇ ਹਾਲ ਵਿੱਚ ਪ੍ਰਾਣ ਤਿਆਗ ਗਏ ਹਨ, ਨੂੰ ਸਮਰਪਿਤ ਕੀਤੀ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਮੋਗਾ ਵਿੱਚ ਟਰੱਕਾਂ ਨੂੰ ਬਾਡੀ ਲਗਾਉਣ ਵਾਲਾ ਅਵਤਾਰ ਸਿੰਘ ਨਾਮ ਦਾ ਸ਼ਖ਼ਸ ਇੱਕ ਬੁੱਤਸਾਜ਼ ਬਣਦਾ ਹੈ ਅਤੇ ਫਿਰ ਲੰਡਨ ਵਿੱਚ ਜਾ ਕੇ ਇੱਕ ਹੋਰ ਨਾਮੀ ਬੁੱਤਸਾਜ਼ ਪੀਟਰ ਫਿੰਕ ਦੇ ਸੰਪਰਕ ਵਿੱਚ ਆਉਂਦਾ ਹੈ ਅਤੇ ਇਸ ਉਪਰੰਤ ਦੋਹਾਂ ਦੀਆਂ ਕਲਾਕ੍ਰਿਤਾਂ ਯੂਨੀਵਰਸਿਟੀ ਕੈਂਪਸ ਦਾ ਸਿ਼ੰਗਾਰ ਬਣਦੀਆਂ ਹਨ। ਆਪਣੀ ਇਸ ਗੱਲਬਾਤ ਦੌਰਾਨ ਉਨ੍ਹਾਂ ਸਿਰਫ਼ ਇਨ੍ਹਾਂ ਬੁੱਤਾਂ ਦੀ ਸਥਾਪਨਾ ਦੇ ਇਤਿਹਾਸ ਬਾਰੇ ਹੀ ਗੱਲਾਂ ਨਹੀਂ ਕੀਤੀਆਂ ਬਲਕਿ ਇਨ੍ਹਾਂ ਵੱਖ-ਵੱਖ ਬੁੱਤਾਂ ਦੀ ਸਥਾਪਨਾ ਅਤੇ ਸਿਰਜਣਾ ਦੇ ਮੰਤਵ ਬਾਰੇ ਗੱਲ ਕਰਦਿਆਂ ਇਨ੍ਹਾਂ ਦੇ ਸੰਕੇਤਕ ਅਤੇ ਲੁਕਵੇਂ ਅਰਥਾਂ ਦੀਆਂ ਵੱਖ-ਵੱਖ ਪਰਤਾਂ ਨੂੰ ਉਘਾੜਿਆ। ਉਨ੍ਹਾਂ ਦੱਸਿਆ ਕਿ ਉੱਤਰ-ਬਸਤੀਵਾਦੀ ਦੌਰ ਵਿੱਚ ਬੁੱਤਸਾਜ਼ੀ ਨਾਲ਼ ਜੁੜੇ ਸਿਰਜਕ ਇਸ ਕਲਾ ਨੂੰ ਗੈਲਰੀਆਂ ਅਤੇ ਅਜਾਇਬਘਰਾਂ ਤੋਂ ਅਜ਼ਾਦ ਕਰਵਾ ਕੇ ਕੈਂਪਸ ਜਿਹੀਆਂ ਖੁੱਲ੍ਹੀਆਂ ਜਨਤਕ ਥਾਵਾਂ ਉੱਤੇ ਲਿਆਉਣਾ ਚਾਹੁੰਦੇ ਸਨ ਤਾਂ ਕਿ ਇਨ੍ਹਾਂ ਦੇ ਪ੍ਰਭਾਵ ਅਤੇ ਪਹੁੰਚ ਦਾ ਦਾਇਰਾ ਵਸੀਹ ਹੋਵੇ। ਉਹ ਇਸ ਕਲਾ ਨੂੰ ਅਵਾਮੀ ਕਲਾ ਵਜੋਂ ਸਥਾਪਿਤ ਕਰਨ ਦੇ ਇੱਛੁੱਕ ਸਨ। ਇਸ ਗੱਲਬਾਤ ਦੌਰਾਨ ਉਨ੍ਹਾਂ ਕਲਾ ਅਤੇ ਗਿਆਨ ਦੀ ਦੁਨੀਆਂ ਬਾਰੇ ਬਹੁਤ ਸਾਰੀਆਂ ਅਹਿਮ ਟਿੱਪਣੀਆਂ ਕੀਤੀਆਂ। ਜਪਾਨ ਨਾਲ਼ ਸੰਬੰਧਤ ਬੁੱਤਸਾਜ਼ ਵੱਲੋਂ ਬਣਾਈ ਕਲਾਕ੍ਰਿਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਸਮੇਂ ਧੜੱਲੇ ਨਾਲ ਵਿਚਰਦੇ ਰਹੇ ਜਪਾਨ ਦੀ ਲੋਕਾਈ ਵਿੱਚ ਹੀਰੋਸ਼ੀਮਾ ਅਤੇ ਨਾਗਾਸਾਕੀ ਨੂੰ ਆਪਣੇ ਪਿੰਡੇ ਉੱਤੇ ਝੱਲਣ ਤੋਂ ਬਾਅਦ ਸੋਚਣ ਅਤੇ ਸਿਰਜਣ ਪੱਖੋਂ ਕਿਸ ਤਰ੍ਹਾਂ ਦੀਆਂ ਤਬਦੀਲੀਆਂ ਵਾਪਰੀਆਂ ਹਨ, ਇਸ ਬਾਰੇ ਵੀ ਉਨ੍ਹਾਂ ਦੀਆਂ ਕਲਾਕ੍ਰਿਤਾਂ ਵਿੱਚ ਮਹਿਸੂਸ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਇੱਕ ਹੋਰ ਟਿੱਪਣੀ ਦੌਰਾਨ ਕਲਾ ਦੀ ਫਿ਼ਤਰਤ ਬਾਰੇ ਗੱਲ ਕਰਦਿਆਂ ਕਿਹਾ ਕਿ ਕਲਾ ਨੇ ਤੁਹਾਡੇ ਜਿ਼ਹਨ ਵਿੱਚ ਤੈਰਦੇ ਕਿਸੇ ਖਿ਼ਆਲ, ਅਹਿਸਾਸ ਜਾਂ ਵਿਚਾਰ ਨੂੰ ਨੁਮਾਇੰਦਗੀ ਦੇਣੀ ਹੁੰਦੀ ਹੈ। ਯੂਨੀਵਰਸਿਟੀ ਦੇ ਸੰਕਲਪ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਹ ਥਾਂ ਹੁੰਦੀ ਹੈ ਜੋ ਜਿੱਥੇ ਇਸ ਤਰ੍ਹਾਂ ਦੀਆਂ ਕਲਾਵਾਂ ਅਤੇ ਗਿਆਨ ਪ੍ਰਤੀ ਸਾਡੇ ਅੰਦਰ ਸਲਾਹੀਅਤ ਦਾ ਹੁਨਰ ਪੈਦਾ ਕਰਦੀ ਹੈ ਅਤੇ ਉੱਥੇ ਹੀ ਜਿ਼ੰਦਗੀ ਦੇ ਵੱਖ-ਵੱਖ ਖੇਤਰਾਂ ਦੀਆਂ ਪੇਚੀਦਗੀਆਂ ਨੂੰ ਖੋਲ੍ਹਣ ਦਾ ਵੱਲ ਸਿਖਾਉਂਦੀ ਹੈ। ਇਸ ਸਮੁੱਚੀ ਗੱਲਬਾਤ ਦਾ ਸਿਖਰ ਆਰਟ ਗੈਲਰੀ ਵਿਖੇ ਹੋਇਆ ਜਿੱਥੇ ਮਰਹੂਮ ਪ੍ਰੋ. ਕਵਿਤਾ ਸਿੰਘ ਬਾਰੇ ਦੋ ਵੀਡੀਓ ਵੀ ਵਿਖਾਈਆਂ ਗਈਆਂ। ਸ੍ਰ. ਸੋਭਾ ਸਿੰਘ ਕੋਮਲ ਕਲਾਵਾਂ ਵਿਭਾਗ ਤੋਂ ਡਾ. ਕਵਿਤਾ ਵੱਲੋਂ ਵੀ ਇਸ ਮੌਕੇ ਸੰਬੋਧਨ ਕੀਤਾ ਗਿਆ। ਇਸ ਗੱਲਬਾਤ ਦੌਰਾਨ ਭਾਸ਼ਾਵਾਂ ਸੰਬੰਧੀ ਪੰਜ ਸਾਲਾ ਏਕੀਕ੍ਰਿਤ ਕੋਰਸ ਦੇ ਕੋਆਰਡੀਨੇਟਰ ਡਾ. ਸੁਰਜੀਤ ਸਿੰਘ ਵੀ ਸਾਰੀਆਂ ਥਾਵਾਂ ਉੱਤੇ ਵਿਦਿਆਰਥੀਆਂ ਦੇ ਨਾਲ਼ ਮੌਜੂਦ ਰਹੇ। ਯੁਵਕ ਭਲਾਈ ਵਿਭਾਗ ਤੋਂ ਕਲਾਕਾਰ ਵਿਜੇ ਯਮਲਾ ਦੀਆਂ ਪੇਸ਼ਕਾਰੀਆਂ ਨੇ ਇਸ ਗੱਲਬਾਤ ਵਿੱਚ ਸੰਗੀਤਕ ਰੰਗ ਭਰਿਆ।
Punjab Bani 04 August,2023
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
ਵਟਸਐਪ ਨੰਬਰ 7889149943 'ਤੇ ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ ਚੰਡੀਗੜ੍ਹ, 4 ਅਗਸਤ: ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ। ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੱਟਸਐਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਸ਼੍ਰੀ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਸ੍ਰੀ ਅਸ਼ਵਨੀ ਚੋਧਰੀ, ਸ੍ਰੀ ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਸ੍ਰੀ ਗੋਤਮ ਕੁਮਾਰ ਹਾਜ਼ਰ ਸਨ।
Punjab Bani 04 August,2023
ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ
ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ *8ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਗੱਤਕਾ ਪ੍ਰਮੋਟਰ ਵੱਲੋਂ "3ਜੀ" ਦੀ ਵਕਾਲਤ* ਚੰਡੀਗੜ੍ਹ, 4 ਅਗਸਤ, 2023: ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ "ਗੱਗਿਆਂ" (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ ਗੱਤਕਾ, ਨੂੰ ਪ੍ਰਚਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ। ਉਨ੍ਹਾਂ ਇਹ ਸੰਕਲਪ ਬਰੈਂਪਟਨ, ਟੋਰਾਂਟੋ ਵਿਖੇ ਆਯੋਜਿਤ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਰਵੇਂ ਇਕੱਠ ਸਾਹਮਣੇ ਪੇਸ਼ ਕੀਤਾ। ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਵਿੱਚ, ਸਟੇਟ ਅਵਾਰਡ ਜੇਤੂ ਸ. ਗਰੇਵਾਲ ਨੇ ਵਿਸ਼ਵ ਪੰਜਾਬੀ ਭਾਈਚਾਰੇ ਲਈ ਏਕਤਾ, ਵਿਲੱਖਣ ਪਛਾਣ ਅਤੇ ਅਮੀਰ ਵਿਰਸੇ ਦੇ ਇੱਕ ਸਥਾਈ ਤੇ ਗੌਰਵਮਈ ਪ੍ਰਤੀਕ ਵਜੋਂ ਅਜੋਕੇ ਯੁੱਗ ਵਿੱਚ ਗੁਰਮੁਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗੁਰਮੁਖੀ ਨੇ ਅਧਿਆਤਮਿਕ ਭੂਮਿਕਾ ਤੋਂ ਇਲਾਵਾ, ਪੀੜ੍ਹੀ ਦਰ ਪੀੜ੍ਹੀ ਗੁਰਬਾਣੀ, ਗੁਰਸਿੱਖੀ, ਸਾਹਿਤ, ਕਵਿਤਾ, ਬੁੱਧੀ ਅਤੇ ਬੌਧਿਕਤਾ ਦੀ ਸੰਭਾਲ, ਪ੍ਰਸਾਰ ਅਤੇ ਤਰਬੀਅਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਗਰੇਵਾਲ ਨੇ ਸ਼ਸ਼ਤਰ ਵਿੱਦਿਆ ਦੀ ਅਮੀਰ ਵਿਰਾਸਤ ਬਾਰੇ ਦੱਸਦਿਆਂ ਕਿਹਾ ਕਿ ਗੱਤਕੇ ਦਾ ਵੱਡਾ ਇਤਿਹਾਸਕ ਮਹੱਤਵ ਹੈ ਕਿਉਂਕਿ ਇਹ ਪੰਜਾਬੀਆਂ ਦੀ ਬਹਾਦਰੀ, ਦਲੇਰੀ ਅਤੇ ਹੌਸਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 600 ਸਾਲ ਪੁਰਾਣੀ ਇਹ ਯੁੱਧ ਕਲਾ ਪੰਜਾਬੀ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ ਜੋ ਵਿਸ਼ਵ ਭਰ ਵਿੱਚ ਭਾਈਚਾਰੇ ਦੀ ਨੇਕ, ਪਵਿੱਤਰ ਅਤੇ ਅਦੁੱਤੀ ਭਾਵਨਾ ਦਾ ਮੁਜੱਸਮਾ ਹੈ। ਆਪਣੇ ਸੰਬੋਧਨ ਵਿੱਚ ਗੱਤਕਾ ਪ੍ਰਮੋਟਰ ਗਰੇਵਾਲ ਨੇ ਵਿਸ਼ਵੀਕਰਨ ਦੀਆਂ ਚੁਣੌਤੀਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਖ਼ਾਤਮੇ ਦੇ ਮੱਦੇਨਜ਼ਰ ਪ੍ਰਮੁੱਖ ਤਿੰਨ ਥੰਮ੍ਹਾਂ (ਗੁਰਮੁਖੀ, ਗੁਰਬਾਣੀ ਅਤੇ ਗੱਤਕੇ) ਨੂੰ ਸੰਭਾਲਣ ਦੀ ਲੋੜ 'ਤੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਕਨੀਕੀ ਤੇ ਉੱਨਤੀ ਦੇ ਯੁੱਗ ਵਿੱਚ ਭਾਈਚਾਰੇ ਦੀਆਂ ਜੜ੍ਹਾਂ ਕਾਇਮ ਰੱਖਣ, ਗੁਰਸਿੱਖੀ, ਪੰਜਾਬੀ ਤੇ ਪੰਜਾਬੀਅਤ ਦੀ ਪਛਾਣ ਸਦੀਵੀਂ ਬਰਕਰਾਰ ਰੱਖਣ ਲਈ ਮਾਂ-ਬੋਲੀ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨਾ ਬਹੁਤ ਜ਼ਰੂਰੀ ਹੈ। ਤਿੰਨ "ਗੱਗਿਆਂ" ਦੇ ਪ੍ਰਚਾਰ-ਪਸਾਰ ਦੀ ਵਕਾਲਤ ਕਰਦਿਆਂ ਇਸ ਸਿੱਖ ਬੁੱਧੀਜੀਵੀ ਅਧਿਕਾਰੀ ਨੇ ਕਿਹਾ ਕਿ ਗੁਰਮੁਖੀ, ਗੁਰਬਾਣੀ ਅਤੇ ਗੱਤਕੇ ਦਾ ਆਪਸੀ ਅਟੁੱਟ ਸੰਬੰਧ ਹੈ। ਇਨ੍ਹਾਂ ਬੇਸ਼ਕੀਮਤੀ ਸੱਭਿਆਚਾਰਕ ਤੇ ਅਧਿਆਤਮਿਕ ਖਜ਼ਾਨਿਆਂ ਨੂੰ ਗਲੇ ਲਗਾਉਣਾ ਨਾ ਸਿਰਫ਼ ਸਾਡੀ ਵਿਰਾਸਤ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਹੈ, ਸਗੋਂ ਦੁਨੀਆਂ ਭਰ ਦੇ ਪੰਜਾਬੀਆਂ ਵਿੱਚ ਆਪਣਾਪਣ ਅਤੇ ਸਵੈਮਾਣ ਦੀ ਭਾਵਨਾ ਨੂੰ ਵਧਾਉਣਾ ਵੀ ਹੈ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਵੱਡੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕਰਨ ਵਜੋਂ ਵਿਰਾਸਤੀ ਮਾਰਸ਼ਲ ਆਰਟ ਲੋਕਾਈ ਵਿੱਚ ਹਿੰਮਤ, ਬਹਾਦਰੀ, ਲਗਨ ਅਤੇ ਦੂਜਿਆਂ ਨੂੰ ਸਤਿਕਾਰ ਦੇਣ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਮਹੱਤਵਪੂਰਨ ਹੈ। ਗਰੇਵਾਲ ਨੇ ਪ੍ਰਵਾਸੀ ਭਾਈਚਾਰੇ ਨੂੰ ਸਮੂਹਿਕ ਤੌਰ 'ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਇਹ ਵਿਰਾਸਤੀ ਸੱਭਿਆਚਾਰਕ ਤੇ ਅਧਿਆਤਮਿਕ ਥੰਮ੍ਹ ਸਦਾ ਚੜ੍ਹਦੀਕਲਾ ਵਿੱਚ ਰਹਿਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦੀਵੀਂ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਇਸ ਕਾਨਫਰੰਸ ਰਾਹੀਂ ਬੌਧਿਕ ਅਦਾਨ-ਪ੍ਰਦਾਨ, ਵਿਦਿਅਕ ਪਹਿਲਕਦਮੀਆਂ, ਸੱਭਿਆਚਾਰਕ ਸਰਗਰਮੀਆਂ ਤੇ ਗੱਤਕੇ ਲਈ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰਨ ਲਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਮੂਹ ਪ੍ਰਬੰਧਕਾਂ ਸਮੇਤ ਗਿਆਨ ਸਿੰਘ ਕੰਗ, ਕਮਲਜੀਤ ਸਿੰਘ ਲਾਲੀ ਕੰਗ, ਪ੍ਰੋ. ਜਗੀਰ ਸਿੰਘ ਕਾਹਲੋਂ, ਚਮਕੌਰ ਸਿੰਘ ਮਾਛੀਕੇ, ਇਰਵਿੰਦਰ ਸਿੰਘ ਆਹਲੂਵਾਲੀਆ ਦੀ ਵੀ ਸ਼ਲਾਘਾ ਕੀਤੀ।
Punjab Bani 04 August,2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ -ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਗੱਦੇ, ਬੈੱਡ ਸ਼ੀਟਾਂ, ਪੱਖੇ ਅਤੇ ਸਕੂਲੀ ਬੈਗ ਦੀਆਂ ਭਰੀਆਂ ਦੋ ਵੈਨਾਂ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਕੀਤਾ ਰਵਾਨਾ -ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ : ਜ਼ਿਲ੍ਹਾ ਤੇ ਸੈਸ਼ਨ ਜੱਜ -ਲੋੜਵੰਦ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਦਾ ਲਾਭ ਉਠਾਉਣ : ਮਨਜਿੰਦਰ ਸਿੰਘ ਪਟਿਆਲਾ, 4 ਅਗਸਤ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ ਯੋਗ ਅਗਵਾਈ ਹੇਠ ਅਸੀਂ ਨਿਆਇਕ ਅਫ਼ਸਰਾਨ, ਵਕੀਲ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਇਹ ਰਾਹਤ ਸਮਗਰੀ ਭੇਜੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਅਤੇ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੀਆਂ ਵੱਖ-ਵੱਖ ਕਲੋਨੀਆਂ ਵਿੱਚ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀਆਂ ਦਵਾਈਆਂ, ਔਰਤਾਂ ਨੂੰ ਸੈਨੇਟਰੀ ਪੈਡ, ਸੁੱਕਾ ਰਾਸ਼ਨ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੀ ਵੰਡੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਇਸ ਸਥਿਤੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਿਆਰ ਹਨ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦਾ ਨੈਤਿਕ ਫ਼ਰਜ਼ ਹੈ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਥੇੜੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਥੇੜੀ ਦੇ ਹੜ੍ਹ ਪੀੜਤਾਂ ਲੋਕਾਂ ਨੂੰ ਪੱਖੇ, ਕੱਪੜੇ, ਚਾਦਰਾਂ ਅਤੇ ਗੱਦੇ ਵੀ ਵੰਡੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਥੇੜੀ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਡਾਕਟਰ ਸੁਰਿੰਦਰ ਕੁਮਾਰ, ਡਾ: ਮਨਦੀਪ ਸਿੰਘ, ਡਾ: ਪ੍ਰਗਟ ਸਿੰਘ, ਡਾ: ਪ੍ਰੀਤੀ ਸੈਣੀ, ਡਾ: ਕੰਵਰਕ੍ਰਿਤੀ, ਡਾ: ਸ਼ਾਇਨਾ ਮਹਿਤਾ, ਡਾ. ਓਰੇਲਿਆ ਗੋਇਲ, ਡਾ.ਪਰਵਿੰਦਰ ਸਿੰਘ ਅਤੇ ਡਾ.ਮਨਪ੍ਰੀਤ ਕੌਰ ਦੁਆਰਾ ਉਥੇ ਆਏ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਇਲਾਕਾ ਨਿਵਾਸੀਆਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ, ਸ਼੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਉਹਨਾਂ ਨੂੰ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 09.9.2023 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਹਾਜ਼ਰ ਸਨ।
Punjab Bani 04 August,2023
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ "ਮੇਰੀ ਮਿੱਟੀ-ਮੇਰਾ ਦੇਸ਼" ਮੁਹਿੰਮ ਤਹਿਤ ਹਰ ਪਿੰਡ ਤੋਂ ਮਿੱਟੀ ਇਕੱਠੀ ਕਰਕੇ ਲਿਜਾਈ ਜਾਵੇਗੀ ਦਿੱਲੀ ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ''ਮੇਰੀ ਮਿੱਟੀ-ਮੇਰਾ ਦੇਸ਼'' ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ 'ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ' ਦੀ ਸਮਾਪਤੀ ਵਜੋਂ ਦੇਸ਼-ਵਿਆਪੀ 'ਮੇਰੀ ਮਿੱਟੀ-ਮੇਰਾ ਦੇਸ਼' ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ 'ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ 'ਤੇ ਅਪਲੋਡ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ।
Punjab Bani 04 August,2023
ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਸੈਸ਼ਨ ਦੀ ਸ਼ੁਰੂਆਤ
ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਸੈਸ਼ਨ ਦੀ ਸ਼ੁਰੂਆਤ ਪਟਿਆਲਾ. 4 ਅਗਸਤ, 2023 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਚਾਰ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਕਾਦਮਿਕ ਪਰੰਪਰਾਵਾਂ, ਨੈਤਿਕ ਅਤੇ ਅਕਾਦਮਿਕ ਜ਼ਿੰਮੇਵਾਰੀਆਂ ਅਤੇ ਅਕਾਦਮਿਕ ਸੱਭਿਆਚਾਰ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਕਾਲਜ ਵਿੱਚ ਉਪਲਬਧ ਸਹੂਲਤਾਂ, ਕੋਰਸਾਂ ਅਤੇ ਵੱਖ-ਵੱਖ ਵਿਭਾਗਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਕਾਲਜ ਕੈਂਪਸ ਵਿਚ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਕਾਲਜ ਭਾਰਤੀ ਲੋਕਤੰਤਰ ਲਈ ਸਮਾਜਿਕ ਤੌਰ ਤੇ ਸੰਵੇਦਨਸ਼ੀਲ ਅਤੇ ਬੌਧਿਕ ਤੌਰ ਤੇ ਸਮਰੱਥ ਨਾਗਰਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਰਾਹੀ ਪ੍ਰਾਪਤ ਕੀਤੇ ਗਿਆਨ ਨੂੰ ਸਮਾਜ ਦੀ ਤਬਦੀਲੀ ਅਤੇ ਬਿਹਤਰੀ ਲਈ ਵਰਤਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਵਿੱਚ ਉੱਤਮ ਦਰਜਾ ਪ੍ਰਾਪਤ ਕਰਨ, ਆਧੁਨਿਕ ਯੁੱਗ ਦੀਆਂ ਸਿਖਲਾਈ ਤਕਨੀਕਾਂ ਨਾਲ ਲੈਸ ਹੋਣ ਅਤੇ ਅਧਿਐਨ ਲਈ ਚੁਣੇ ਗਏ ਕੋਰਸਾਂ ਅਤੇ ਡਿਗਰੀਆਂ ਵਿੱਚ ਗੰਭੀਰ ਅਧਿਐਨ ਤੇ ਖੋਜ-ਕਾਰਜ ਕਰਨ ਲਈ ਵੀ ਪ੍ਰੇਰਿਤ ਕੀਤਾ। ਪਹਿਲੇ ਸੈਸ਼ਨ ਵਿੱਚ ਡਾ. ਗੁਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪੰਜਾਬੀ ਵਿਭਾਗ ਦੇ ਮੁਖੀ ਨੇ ਵਿਦਿਆਰਥੀਆਂ ਨਾਲ ਐਂਟੀ ਰੈਗਿੰਗ ਸੈੱਲ, ਵੂਮੈਨ ਸੈੱਲ ਅਤੇ ਕਾਲਜ ਮੈਗਜ਼ੀਨ 'ਦਿ ਲਿਊਮਿਨਰੀ' ਵਿੱਚ ਰਚਨਾਵਾਂ ਛਾਪਣ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਰਿਆਦਾ ਬਣਾਈ ਰੱਖਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਯੋਗਤਾ ਦਾ ਵਿਕਾਸ ਹੋ ਸਕੇ। ਕਾਲਜ ਦੇ ਰਜਿਸਟਰਾਰ ਅਤੇ ਡੀਨ ਲਾਈਫ ਸਾਇੰਸਿਜ਼ ਡਾ. ਅਸ਼ਵਨੀ ਸ਼ਰਮਾ ਨੇ ਵਿਦਿਆਰਥੀਆਂ ਨਾਲ ਸਮਾਂ-ਸਾਰਣੀ ਅਤੇ ਅਧਿਆਪਕਾਂ ਦੁਆਰਾ ਕਲਾਸਰੂਮਾਂ ਵਿੱਚ ਅਪਣਾਏ ਜਾਂਦੇ ਪੜ੍ਹਾਉਣ ਦੇ ਵੱਖ-ਵੱਖ ਢੰਗਾਂ ਅਤੇ ਤਰੀਕਿਆਂ ਬਾਰੇ ਚਰਚਾ ਕੀਤੀ। ਡਾ. ਅਜੀਤ ਕੁਮਾਰ, ਕੰਟਰੋਲਰ ਪ੍ਰੀਖਿਆਵਾਂ ਨੇ ਵਿਦਿਆਰਥੀਆਂ ਨਾਲ ਕਾਲਜ ਦੇ ਸਾਲਾਨਾ ਕੈਲੰਡਰ, ਸਿਲੇਬਸ ਦੀ ਯੋਜਨਾਬੰਦੀ, ਲਾਜ਼ਮੀ ਲੈਕਚਰ ਲੋੜਾਂ, ਡਿਜੀ-ਲਾਕਰ ਅਤੇ ਹੋਰ ਪ੍ਰਬੰਧਕੀ ਪ੍ਰਬੰਧਾਂ ਬਾਰੇ ਦੱਸਿਆ। ਕੈਮਿਸਟਰੀ ਵਿਭਾਗ ਦੇ ਮੁਖੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਰਾਜੀਵ ਸ਼ਰਮਾ ਨੇ ਐੱਨ.ਐੱਸ.ਐੱਸ, ਰੈੱਡ ਰਿਬਨ ਕਲੱਬ ਅਤੇ ਬਡੀ ਪ੍ਰੋਗਰਾਮ ਦੀ ਮਹੱਤਤਾ ਤੇ ਚਾਨਣਾ ਪਾਇਆ। ਡਾ. ਨੀਰਜ ਗੋਇਲ, ਮੁਖੀ, ਬਿਜ਼ਨਸ ਮੈਨੇਜਮੈਂਟ ਵਿਭਾਗ ਨੇ ਵਿਦਿਆਰਥੀਆਂ ਨਾਲ ਕਾਲਜ ਵਿੱਚ ਉਪਲਬਧ ਵੱਖ-ਵੱਖ ਯੂ.ਜੀ.ਸੀ. ਮਾਨਤਾ ਪ੍ਰਾਪਤ ਐਡ-ਆਨ ਅਤੇ ਸਰਟੀਫਿਕੇਟ ਕੋਰਸਾਂ, ਇੰਟਰਨਸ਼ਿਪ ਸਿਖਲਾਈ ਅਤੇ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਬਾਰੇ ਚਰਚਾ ਕੀਤੀ। ਡਾ. ਗਣੇਸ਼ ਸੇਠੀ, ਕੰਪਿਊਟਰ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਐਸ.ਸੀ. / ਓ.ਬੀ.ਸੀ. / ਘੱਟ-ਗਿਣਤੀਆਂ ਲਈ ਸਕਾਲਰਸ਼ਿਪ ਸਕੀਮਾਂ ਅਤੇ ਜਨਰਲ ਸਟਡੀ ਸਰਕਲ ਦੀਆਂ ਗਤੀਵਿਧੀਆਂ ਬਾਰੇ ਦੱਸਿਆ। ਡਾ. ਹਰਮੋਹਨ ਸ਼ਰਮਾ, ਕੰਪਿਊਟਰ ਸਾਇੰਸ ਵਿਭਾਗ ਨੇ ਕਾਲਜ ਦੁਆਰਾ ਚਲਾਈਆਂ ਜਾਂਦੀਆਂ ਵੱਖ-ਵੱਖ ਸੁਸਾਇਟੀਆਂ, ਕਲੱਬਾਂ ਅਤੇ ਕੰਧ ਮੈਗਜ਼ੀਨਾਂ ਬਾਰੇ ਦੱਸਿਆ। ਡਾ. ਨਿਸ਼ਾਨ ਸਿੰਘ, ਡੀਨ ਸਪੋਰਟਸ ਨੇ ਖੇਡ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਸਫ਼ਲ ਹੋਣ ਲਈ ਘੱਟੋ-ਘੱਟ ਇੱਕ ਖੇਡ ਵਿੱਚ ਜ਼ਰੂਰੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਰੋਹਿਤ ਸਚਦੇਵਾ, ਕੰਪਿਊਟਰ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨਾਲ ਐਨ.ਸੀ.ਸੀ. ਅਤੇ ਫਿਨਿਸ਼ਿੰਗ ਸਕੂਲ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਯੋਗਤਾ ਦੇ ਮਾਪਦੰਡਾਂ ਅਤੇ ਇਹਨਾਂ ਦੇ ਮਹੱਤਵ ਬਾਰੇ ਚਰਚਾ ਕੀਤੀ। ਉਨ੍ਹਾਂ ਕਾਲਜ ਦੇ ਪਲੇਸਮੈਂਟ ਸੈੱਲ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਵੇਰਵਾ ਵੀ ਪੇਸ਼ ਕੀਤਾ। ਕਾਲਜ ਵਿੱਚ ਬੀ.ਐਸ.ਜੀ. ਦੇ ਇੰਚਾਰਜ ਡਾ. ਰੁਪਿੰਦਰ ਸਿੰਘ, ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨੂੰ ਭਾਰਤ ਸਕਾਊਟਸ ਅਤੇ ਗਾਈਡਜ਼ ਵਿੰਗ ਬਾਰੇ ਦੱਸਿਆ। ਪ੍ਰੋ. ਵਿਨੇ ਗਰਗ, ਮੁਖੀ, ਕੰਪਿਊਟਰ ਸਾਇੰਸ ਵਿਭਾਗ ਨੇ ਕਾਲਜ ਸੂਚਨਾ ਪ੍ਰਣਾਲੀਆਂ ਅਤੇ ਐਲ.ਐਮ.ਐਸ. ਦੀ ਵਰਤੋਂ ਬਾਰੇ ਵਿਸਥਾਰ ਨਾਲ ਦੱਸਿਆ। ਇਹ ਪ੍ਰੋਗਰਾਮ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਓਰੀਏਂਟੇਸ਼ਨ ਪ੍ਰੋਗਰਾਮ ਵਿੱਚ ਇਹ ਵੀ ਦੱਸਿਆ ਗਿਆ ਕਿ ਕਾਲਜ ਵਿੱਚ ਰੈਗੂਲਰ ਕਲਾਸਾਂ 5 ਅਗਸਤ, 2023 ਤੋਂ ਸਮਾਂ ਸਾਰਣੀ (ਟਾਈਮ ਟੇਬਲ) ਅਨੁਸਾਰ ਸ਼ੁਰੂ ਹੋਣਗੀਆਂ।
Punjab Bani 04 August,2023
ਜ਼ਿਲ੍ਹਾ ਨਿਵਾਸੀ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ-ਏ.ਡੀ.ਸੀ. ਜਗਜੀਤ ਸਿੰਘ
ਪਟਿਆਲਾ 'ਚ 51 ਥਾਵਾਂ 'ਤੇ ਚੱਲ ਰਹੀ ਹੈ 'ਸੀ.ਐਮ. ਦੀ ਯੋਗਸ਼ਾਲਾ' -ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ìਜਾਂ https://cmdiyogshala.punjab.gov.in ਉਤੇ ਲਾਗਇਨ ਕਰਨ ਲੋਕ ਪਟਿਆਲਾ, 3 ਅਗਸਤ: ਪਟਿਆਲਾ ਦੇ ਏ.ਡੀ.ਸੀ. (ਜ) ਜਗਜੀਤ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ 'ਸੀ.ਐਮ. ਦੀ ਯੋਗਸ਼ਾਲਾ' ਦਾ ਲਾਭ ਲੈਣ ਲਈ ਸੱਦਾ ਦਿੱਤਾ ਹੈ। ਸੀ.ਐਮ. ਦੀ ਯੋਗਸ਼ਾਲਾ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਜਗਜੀਤ ਸਿੰਘ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਲੱਗੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ 51 ਥਾਵਾਂ 'ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ, ਜਿਸ ਦਾ ਸਥਾਨਕ ਵਾਸੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਏ.ਡੀ.ਸੀ. ਜਗਜੀਤ ਸਿੰਘ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂhttps://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਯੋਗਸ਼ਾਲਾ 'ਚ 25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਪਟਿਆਲਾ 'ਚ ਸਵੇਰੇ 5 ਵਜੇ ਸ਼ੁਰੂ ਹੋ ਕੇ ਸ਼ਾਮ 6.30 ਵਜੇ ਤੱਕ ਚੱਲ ਰਹੀਆਂ ਯੋਗਸ਼ਾਲਾਵਾਂ ਬਾਰੇ ਦੱਸਦਿਆਂ ਏ.ਡੀ.ਸੀ. ਨੇ ਕਿਹਾ ਕਿ ਨਹਿਰੂ ਪਾਰਕ ਨੇੜੇ ਅਰਬਿੰਦੋ ਸਕੂਲ, ਚਰਨ ਬਾਗ, ਮਹਾਰਾਣੀ ਕਲੱਬ, ਕੇਂਦਰੀ ਜੇਲ, ਦਸਮੇਸ਼ ਨਗਰ, ਜਗਦੀਸ਼ ਇਨਕਲੇਵ, ਅਰਬਨ ਅਸਟੇਟ ਦੀਆਂ ਪਾਰਕਾਂ, ਰੌਂਗਲਾ ਦਾ ਬਿਰਧ ਘਰ, ਫੁਲਕੀਆਂ ਇਨਕਲੇਵ, ਅਨੰਦ ਨਗਰ-ਬੀ, ਇਨਵਾਇਰਨਮੈਂਟ ਪਾਰਕ, ਅਮਰ ਖ਼ਾਲਸਾ ਵਿਦਿਆ ਨਗਰ ਗੁਰਦੁਆਰਾ ਸਾਹਿਬ, ਨਾਨਕ ਵਨ ਇੰਡੀਸਟ੍ਰੀਅਲ ਏਰੀਆ 'ਚ ਦੋ ਸਿਫ਼ਟਾਂ, ਅਨਾਰਦਾਨ ਚੌਂਕ ਪਾਰਕ, ਸ਼ਿਵ ਮੰਦਰ ਚੋਪੜਾ ਮੁਹੱਲਾ, ਪੋਲੋ ਗਰਾਊਂਡ, ਰਾਮ ਪ੍ਰਸ਼ਾਦ ਸੇਠ ਪਾਰਕ ਅਰਨਾ ਬਰਨਾ ਚੌਂਕ, ਪੰਜਾਬੀ ਯੂਨੀਵਰਸਿਟੀ ਖੇਡ ਵਿਭਾਗ, ਉਪਕਾਰ ਨਗਰ ਫੈਕਟਰੀ ਏਰੀਆ, ਐਸ.ਐਸ.ਟੀ. ਨਗਰ ਸੈਂਟਰਲ ਬਲਾਕ ਪਾਰਕ, 130 ਗਰੀਨ ਇਨਕਲੇਵ ਸੂਲਰ, ਅੰਬੇ ਅਪਾਰਟਮੈਂਟ, ਝਿੱਲ, ਗੁਰਬਖ਼ਸ਼ ਕਲੋਨੀ, ਅਨੰਦ ਨਗਰ ਏ ਨੇੜੇ ਸਪਰਿੰਗ ਡੇਲ ਸਕੂਲ, ਹਰਿੰਦਰ ਨਗਰ ਪਾਰਕ, ਕਿਲਾ ਮੁਬਾਰਕ, ਗੁਰੂ ਨਾਨਕ ਨਗਰ ਗਲੀ ਨੰਬਰ 18, ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਗੁ ਨਾਨਕ ਨਗਰ ਅਨਾਜ ਮੰਡੀ, ਜੁਝਾਰ ਨਗਰ, ਬਾਬਾ ਜ਼ੋਰਾਵਰ ਸਿੰਘ ਪਾਰਕ ਐਸ.ਐਸ.ਟੀ. ਨਗਰ, ਤੇਜ ਬਾਗ ਕਲੋਨੀ ਵਰਿੰਦਾਵਨ ਪਾਰਕ, ਕੋਹਿਨੂਰ ਕਲੋਨੀ, ਸੁੱਖ ਇਨਕਲੇਵ ਕਲੋਨੀ, ਸ੍ਰੀ ਰਾਧਾ ਰਾਮਨ ਆਸ਼ਰਮ, ਟ੍ਰਾਈਕੋਨ ਸਿਟੀ, ਅਨੰਦ ਪਬਲਿਕ ਸਕੂਲ ਨਵਜੀਤ ਨਗਰ, ਨਿਊ ਮੇਹਰ ਸਿੰਘ ਕਲੋਨੀ, ਜੁਝਾਰ ਨਗਰ ਪਾਰਕ, ਅਰਬਨ ਅਸਟੇਟ ਦੇ ਵੱਖ-ਵੱਖ ਫੇਜ਼ ਵਿੱਚ ਇਹ ਸੀਐਮ ਯੋਗਸ਼ਾਲਾ ਚੱਲ ਰਹੀਆਂ ਹਨ।
Punjab Bani 03 August,2023
ਨਗਰ ਨਿਗਮ ਵੱਲੋਂ ਗਲੀਆਂ 'ਚ ਫਿਰਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ ਜਾਰੀ, ਸੰਸਥਾ ਵੱਲੋਂ ਕੰਮ ਸ਼ੁਰੂ
ਨਗਰ ਨਿਗਮ ਵੱਲੋਂ ਗਲੀਆਂ 'ਚ ਫਿਰਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ ਜਾਰੀ, ਸੰਸਥਾ ਵੱਲੋਂ ਕੰਮ ਸ਼ੁਰੂ ਪਟਿਆਲਾ, 3 ਅਗਸਤ: ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਾਸੀਆਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਗਲੀਆਂ ਦੇ ਡਾਗਜ਼ ਦੀ ਬ੍ਰੀਡਿੰਗ ਰੋਕਣ ਲਈ ਨਸਬੰਦੀ ਵਾਸਤੇ ਟੈਂਡਰ ਜਾਰੀ ਕਰ ਦਿੱਤਾ ਹੈ ਅਤੇ ਸਬੰਧਤ ਸੰਸਥਾ ਨੇ ਇਹ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਉਪਲ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਗਰ ਨਿਗਮ ਨੇ ਗਲੀਆਂ ਵਿੱਚ ਘੁੰਮਦੇ ਬੇਸਹਾਰਾ ਕੁੱਤਿਆਂ ਦੀ ਨਸਬੰਦੀ ਕਰਵਾਉਣ ਲਈ ਨਗਰ ਨਿਗਮ ਨੇ ਐਨੀਮਲ ਵੈਲਫੇਅਰ ਬੋਰਡ, ਭਾਰਤ ਸਰਕਾਰ ਦੀ ਪ੍ਰਵਾਨਗੀ ਪ੍ਰਾਪਤ ਕਰ ਲਈ ਹੈ।ਨਗਰ ਨਿਗਮ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਟੈਂਡਰ ਜਾਰੀ ਹੋਣ ਉਪਰੰਤ ਸਬੰਧਤ ਫਰਮ/ਸੰਸਥਾ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।
Punjab Bani 03 August,2023
ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ
ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਚੰਡੀਗੜ੍ਹ, 3 ਅਗਸਤ: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਸਮੂਹ ਲੋਕਤੰਤਰੀ ਧਿਰਾਂ ਨੂੰ ਇਕੱਤਰ ਹੋ ਕੇ ਸਮਾਜ ‘ਚ ਨਫ਼ਰਤ ਅਤੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਦੇ ਖਿਲਾਫ਼ ਲੋਕ ਲਹਿਰ ਚਲਾਉਣਾ ਸਮੇਂ ਦੀ ਲੋੜ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਰਤਾਰੇ ਦੀ ਸਖ਼ਤ ਮੁਖ਼ਾਲਫ਼ਤ ਕਰਦੇ ਹੋਏ ਕਿਹਾ ਹੈ ਕਿ ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਹਰਿਆਣਾ ਦੀ ਮੌਜੂਦਾ ਭਾਜਪਾ-ਜਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰਨ ਤੌਰ ‘ਤੇ ਨਾਕਾਮ ਰਹੇ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਭ ਦੀ ਜਾਨ ਮਾਲ ਦੀ ਹਿਫ਼ਾਜ਼ਤ ਕਰਨਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਦੁੱਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸਦੇ ਪਿੱਛੇ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਨੂੰ ਢੁਕਵੀਂ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੂਹ ਜ਼ਿਲ੍ਹੇ ਪਿੱਛੋਂ ਇਹ ਫਿਰਕੂ ਅੱਗ ਗੁਰੂਗ੍ਰਾਮ ਤੱਕ ਵੀ ਪਹੁੰਚ ਚੁੱਕੀ ਹੈ ਅਤੇ ਲੋਕਤੰਤਰ ਤੇ ਮਾਨਵੀਂ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਇਸ ਅੱਗ ਨੂੰ ਭਾਂਬੜ ਬਣਨ ਤੋਂ ਰੋਕਿਆ ਜਾਣਾ ਚਾਹੀਦਾ ਹੈ।
Punjab Bani 03 August,2023
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ - ਹਰਪਾਲ ਸਿੰਘ ਚੀਮਾ
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ - ਹਰਪਾਲ ਸਿੰਘ ਚੀਮਾ ਕਰ ਚੋਰ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਨੂੰ ਮੁਹੱਈਆ ਕਰਵਾਏ ਜਾਣਗੇ ਆਧੁਨਿਕ ਸਾਫਟਵੇਅਰ ਅਤੇ ਤਕਨੀਕੀ ਹੱਲ ਕਰ ਕਮਿਸ਼ਨਰੇਟ ਟੀਮ ਨੇ ਤੇਲੰਗਾਨਾ ਦੇ ਅਧਿਐਨ ਦੌਰੇ ਬਾਰੇ ਤਜ਼ਰਬੇ ਸਾਂਝੇ ਕੀਤੇ ਚੰਡੀਗੜ੍ਹ, 3 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ। ਇਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ। ਸ. ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ।
Punjab Bani 03 August,2023
ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਸਾਲ ਵਿੱਚ 30 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਸਰਕਾਰ ਵਚਨਬੱਧ ਚੰਡੀਗੜ੍ਹ, 3 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਾਮਗਮ ਦੌਰਾਨ ਨਿਯੁਕਤੀ ਪੱਤਰ ਸੌਂਪਣ ਸਮੇਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਵਾਸੀਆਂ ਪ੍ਰਤੀ ਇਹ ਵਚਨਬੱਧਤਾ ਹੈ ਕਿ ਸਰਕਾਰ ਸਥਾਨਕ ਪੱਧਰ ਉਤੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ।ਨਵ-ਨਿਯੁਕਤ ਕਰਮੀਆਂ ਨੂੰ ਵਧਾਈ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਵੱਲੋਂ ਕੀਤਾ ਜਾਣ ਵਾਲਾ ਸਰਵੇਖਣ ਦਾ ਕੰਮ ਕਿਸੇ ਵੀ ਉਸਾਰੀ ਕਾਰਜ ਦਾ ਮੂਲ ਆਧਾਰ ਹੈ ਅਤੇ ਜੇ ਕਰ ਉਹ ਸਹੀ ਕੀਤਾ ਹੋਵੇਗਾਤਾਂ ਕੰਮ ਵੀ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਪੋਸਟਿੰਗ ਕੀਤੀ ਜਾ ਰਹੀ ਹੈ, ਉੱਥੇ ਉਹ ਤਨਦੇਹੀ ਨਾਲ ਕੰਮ ਕਰਨ। ਮੀਤ ਹੇਅਰ ਜਿਨ੍ਹਾਂ ਕੋਲ ਜਲ ਸਰੋਤ ਵਿਭਾਗ ਦਾ ਵੀ ਚਾਰਜ ਹੈ, ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇ ਦੌਰਾਨ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਰਕੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੀ ਮਹੱਤਤਾਬਹੁਤ ਵੱਡੀ ਹੈ ਅਤੇ ਦੋਵਾਂ ਵਿਭਾਗਾਂ ਨੂੰ ਧਰਤੀ ਦੇ ਪਾਣੀ ਨੂੰ ਬਚਾਉਣ ਲਈਨਵੀਆਂ ਤਕਨੀਕਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ। ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਨਵੇਂ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜੀਵਨ ਵਿੱਚ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ।
Punjab Bani 03 August,2023
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ • ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸ.ਏ.ਐਸ. ਨਗਰ ਵਿਖੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ, ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿਖੇ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿਖੇ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿਖੇ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿਖੇ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿਖੇ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
Punjab Bani 03 August,2023
ਸੁਪਰੀਮ ਕੋਰਟ ਰਾਹੀਂ ਕੇਂਦਰ ਤੋਂ ਆਰ.ਡੀ.ਐਫ. ਦੇ 4220 ਕਰੋੜ ਰੁਪਏ ਜਲਦ ਮਿਲਣ ਦੀ ਆਸ-ਹਰਚੰਦ ਸਿੰਘ ਬਰਸਟ
ਸੁਪਰੀਮ ਕੋਰਟ ਰਾਹੀਂ ਕੇਂਦਰ ਤੋਂ ਆਰ.ਡੀ.ਐਫ. ਦੇ 4220 ਕਰੋੜ ਰੁਪਏ ਜਲਦ ਮਿਲਣ ਦੀ ਆਸ-ਹਰਚੰਦ ਸਿੰਘ ਬਰਸਟ -ਮੰਡੀ ਬੋਰਡ ਚੇਅਰਮੈਨ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ 50 ਹਜ਼ਾਰ ਬੂਟੇ ਲਾਉਣ ਦੀ ਮੁਹਿੰਮ ਦਾ ਪਟਿਆਲਾ ਤੋਂ ਆਗ਼ਾਜ਼ -ਪੰਜਾਬ ਮੰਡੀ ਬੋਰਡ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ, ਸਾਰੀਆਂ ਮੰਡੀਆਂ ਦਾ ਸਿਸਟਮ ਹੋਵੇਗਾ ਆਧੁਨਿਕ ਪਟਿਆਲਾ/ਸਮਾਣਾ, 3 ਅਗਸਤ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ 50 ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗ਼ਾਜ਼ ਪਟਿਆਲਾ ਜ਼ਿਲ੍ਹੇ ਤੋਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਦਾ 4220 ਕਰੋੜ ਰੁਪਏ ਰੋਕ ਕੇ ਸੂਬੇ ਨਾਲ ਬਹੁਤ ਧੱਕਾ ਕੀਤਾ ਹੈ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰਸਤਾ ਅਖ਼ਤਿਆਰ ਕੀਤਾ ਹੈ, ਇਸ ਲਈ ਇਹ ਪੈਸਾ ਜਲਦ ਮਿਲਣ ਦੀ ਆਸ ਹੈ। ਸਮਾਣਾ ਤੇ ਪਟਿਆਲਾ ਦੀਆਂ ਮੰਡੀਆਂ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 4220 ਕਰੋੜ ਰੁਪਏ, ਜੋਕਿ ਪੰਜਾਬ ਦਾ ਹੱਕ ਹੈ, ਮਿਲਣ ਨਾਲ ਇਹ ਪੈਸਾ ਰਾਜ ਦੀਆਂ ਸੜਕਾਂ ਤੇ ਮੰਡੀਆਂ ਦੇ ਵਿਕਾਸ ਲਈ ਲੱਗੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਮੰਡੀ ਬੋਰਡ ਦੀ ਆਮਦਨ ਦੁੱਗਣੀ ਕੀਤੀ ਜਾਵੇ ਇਸ ਲਈ ਬੋਰਡ ਦੇ ਕਿਸਾਨ ਭਵਨ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਬਾਕੀ ਗੈਸਟ ਹਾਊਸਾਂ ਨੂੰ ਵਿਕਸਤ ਕਰਕੇ ਓਇਓ ਐਪ ਨਾਲ ਵੀ ਜੋੜਿਆ ਜਾਵੇਗਾ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ, ਰਾਜ ਦੀਆਂ ਛੋਟੀਆਂ ਮੰਡੀਆਂ ਨੂੰ ਵੱਡਾ ਕੀਤਾ ਜਾਵੇਗਾ, ਮੰਡੀ ਸਿਸਟਮ ਅਤਿਆਧੁਨਿਕ ਬਣਾਇਆ ਜਾਵੇਗਾ, ਸੀ.ਸੀ.ਟੀ.ਵੀ. ਕੈਮਰੇ, ਚਾਰਦਿਵਾਰੀ ਬਣਾਕੇ ਗੇਟ ਲੱਗਣਗੇ ਤੇ ਹਰੇਕ ਗੇਟ 'ਤੇ ਕੰਡਾ ਲੱਗਾਇਆ ਜਾਵੇਗਾ, ਜਿਸ ਨਾਲ ਚੋਰੀ ਰੁਕੇਗੀ ਤੇ ਮਾਰਕੀਟ ਫੀਸ ਵਧੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰਣਾਲੀ ਸਬਜ਼ੀ ਤੇ ਫ਼ਲ ਮੰਡੀਆਂ ਵਿੱਚ ਸ਼ੁਰੂ ਹੋਵੇਗੀ ਤੇ ਬਾਅਦ ਵਿੱਚ ਸਾਰੀਆਂ ਮੰਡੀਆਂ ਵਿੱਚ ਲਾਗੂ ਕੀਤਾ ਜਾਵੇਗਾ। ਚੇਅਰਮੈਨ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆ ਵਿੱਚ 50 ਹਜ਼ਾਰ ਬੂਟੇ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਸੰਭਾਂਲ ਲਈ ਆੜਤੀਆ ਐਸੋਸੀਏਸ਼ਨਾਂ ਤੇ ਐਨ.ਜੀ.ਓਜ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ ਕਿ ਹਰ ਨਾਗਰਿਕ 5-5 ਬੂਟੇ ਲਗਾਵੇ ਅਤੇ ਇਨ੍ਹਾਂ ਦੀ ਸੰਭਾਂਲ ਵੀ ਕਰੇ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਸਟ ਨੇ ਕਿਹਾ ਕਿ ਮੋਹਾਲੀ ਵਿਖੇ 2014 ਵਿੱਚ 50 ਕਰੋੜ ਦੀ ਲਾਗਤ ਨਾਲ 12 ਏਕੜ ਵਿੱਚ ਅਤਿਆਧੁਨਿਕ ਮੰਡੀ ਬਣਾਈ ਗਈ ਸੀ ਪਰੰਤੂ ਪਿਛਲੇ ਨਿਜਾਮ ਦੀ ਅਣਗਹਿਲੀ ਕਰਕੇ ਉਸਨੂੰ ਵਰਤਿਆ ਨਹੀਂ ਜਾ ਸਕਿਆ ਅਤੇ ਮੰਡੀ ਬੋਰਡ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ, ਪਰੰਤੂ ਉਨ੍ਹਾਂ ਨੇ ਇਸ ਨੂੰ ਚਾਲੂ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਸ਼ੈਡਾਂ ਤੋਂ ਆਮਦਨ ਪੈਦਾ ਕਰਨ ਲਈ ਇਨ੍ਹਾਂ ਨੂੰ ਮੰਡੀਆਂ ਦੇ ਸੀਜਨ ਤੋਂ ਬਿਨ੍ਹਾਂ ਹੋਰ ਕਾਰਜਾਂ ਲਈ ਵਰਤਿਆ ਜਾਵੇਗਾ। ਆਫ਼ ਸੀਜਨ 'ਚ ਇਨ੍ਹਾਂ ਸ਼ੈਡਾਂ ਨੂੰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਇਨਡੋਰ ਸਟੇਡੀਅਮ ਵਜੋਂ ਵੀ ਵਰਤਿਆ ਜਾਵੇਗਾ। ਚੇਅਰਮੈਨ ਨੇ ਇਕ ਹੋਰ ਸਵਾਲ ਦੇ ਜਵਾਬ 'ਚ ਆਖਿਆ ਕਿ ਹੜ੍ਹਾਂ ਨੇ ਇੱਕ ਮੋਟੇ ਅੰਦਾਜੇ ਮੁਤਾਬਕ ਸੂਬੇ ਦਾ 15000 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ ਅਤੇ ਮੰਡੀ ਬੋਰਡ ਦਾ ਬੁਨਿਆਦੀ ਢਾਂਚਾ ਤੇ ਸੜਕਾਂ ਵੀ ਨੁਕਸਾਨੀਆਂ ਗਈਆਂ ਹਨ, ਜਿਨ੍ਹਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਇਸ ਦੌਰਾਨ ਇੰਜੀਨੀਅਰ ਇੰਨ ਚੀਫ਼ ਗੁਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ, ਸਕੱਤਰ ਪਰਮਪਾਲ ਸਿੰਘ, ਲੇਖਾਕਾਰ ਰੁਪਿੰਦਰ ਸਿੰਘ ਟਿਵਾਣਾ, ਬਲਾਕ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ, ਹਰਿੰਦਰ ਸਿੰਘ ਧਭਲਾਨ, ਆੜਤੀਆ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਣਾ, ਪ੍ਰਧਾਨ ਪਟਿਆਲਾ ਨਵੀਂ ਅਨਾਜ ਮੰਡੀ ਸਤਵਿੰਦਰ ਸਿੰਘ ਸੈਣੀ, ਚੇਅਰਮੈਨ ਚਰਨਦਾਸ ਗੋਇਲ, ਨਰੇਸ਼ ਮਿੱਤਲ, ਪਰਦੁਮਨ ਰਾਏ ਗੁਪਤਾ, ਗੁਰਿੰਦਰ ਕੁਮਾਰ, ਨਰੇਸ਼ ਗੋਇਲ, ਗੋਪੀ ਸਿੱਧੂ, ਗੁਲਸ਼ਨ ਲੌਟ, ਦਵਿੰਦਰ ਕੁਮਾਰ ਬੱਗਾ, ਰਤਨ ਲਾਲ, ਅਸ਼ੋਕ ਕੁਮਾਰ ਮੋਦੀ, ਰਕੇਸ਼ ਭਾਨਰਾ ਦਰਬਾਰਾ ਸਿੰਘ, ਹਰਦੇਵ ਸਿੰਘ ਸਰਪੰਚ, ਮਹੇਸ਼ ਗੋਇਲ, ਸੁਰੇਸ਼ ਕੁਮਾਰ ਡਕਾਲਾ, ਸਨਜੀਵਨ ਕੁਮਾਰ, ਅਸ਼ੋਕ ਕੁਮਾਰ, ਕੁਲਦੀਪ ਕੌਰਜੀਵਾਲ, ਵਿਜੇ ਕੁਮਾਰ ਆਲੋਵਾਲ, ਸੁਰਮੁੱਖ ਸਿੰਘ, ਰਣਧੀਰ ਸਿੰਘ ਨਲੀਨੀ, ਸਮਾਣਾ ਵਿਖੇ ਅਸ਼ਵਨੀ ਕੁਮਾਰ, ਆੜਤੀ ਐਸੋਸੀਏਸ਼ਨ ਸਮਾਣਾ ਪ੍ਰਧਾਨ ਸੰਦੀਪ ਗਰਗ ਸੰਜੂ, ਸਬਜੀ ਮੰਡੀ ਪ੍ਰਧਾਨ ਸਤਨਾਮ ਸਿੰਘ ਚੀਮਾ, ਸ਼ਾਮ ਲਾਲ, ਡਾ. ਸੁਰਜੀਤ ਸਿੰਘ, ਗੁਰਮੀਤ ਸਿੰਘ ਦੋਦੜਾ, ਪਰਵੀਨ ਅਰੋੜਾ, ਬਲਕਾਰ ਡਕਾਲਾ, ਗੁਰਮੇਲ ਸਿੰਘ, ਬੱਬਲਾ ਸਰਪੰਚ ਕਾਹਨਗੜ੍ਹ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 03 August,2023
ਯੂ.ਜੀ.ਸੀ-ਡੈਬ ਨੇ ਓਪਨ ਯੂਨੀਵਰਸਿਟੀ ਦੇ ਐਮ.ਏ. ਅੰਗਰੇਜ਼ੀ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ
ਯੂ.ਜੀ.ਸੀ-ਡੈਬ ਨੇ ਓਪਨ ਯੂਨੀਵਰਸਿਟੀ ਦੇ ਐਮ.ਏ. ਅੰਗਰੇਜ਼ੀ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਪਟਿਆਲਾ, 3 ਅਗਸਤ: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਡਿਸਟੈਂਸ ਐਜੂਕੇਸ਼ਨ ਬਿਊਰੋ (ਡੈਬ) ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਐਮ.ਏ. ਅੰਗਰੇਜ਼ੀ ਪ੍ਰੋਗਰਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਓਪਨ ਯੂਨੀਵਰਸਿਟੀ ਪਟਿਆਲਾ ਨੂੰ ਅਕਾਦਮਿਕ ਸੈਸ਼ਨ 2023-24 ਤੋਂ ਐਮ.ਏ. ਅੰਗਰੇਜ਼ੀ ਪ੍ਰੋਗਰਾਮ ਚਲਾਉਣ ਲਈ ਯੂ.ਜੀ.ਸੀ-ਡੈਬ ਦੁਆਰਾ ਮਾਨਤਾ ਦਿੱਤੀ ਗਈ ਹੈ। ਪ੍ਰੋ. ਕਰਮਜੀਤ ਸਿੰਘ, ਵਾਈਸ-ਚਾਂਸਲਰ, ਓਪਨ ਯੂਨੀਵਰਸਿਟੀ ਪਟਿਆਲਾ ਨੇ ਕਿਹਾ, "ਯੂਨੀਵਰਸਿਟੀ ਮੌਜੂਦਾ ਸੈਸ਼ਨ (ਜੁਲਾਈ/ਅਗਸਤ 2023-24) ਤੋਂ ਓਪਨ ਅਤੇ ਡਿਸਟੈਂਸ ਲਰਨਿੰਗ ਮੋਡ 'ਤੇ ਐਮ.ਏ. ਅੰਗਰੇਜ਼ੀ ਪ੍ਰੋਗਰਾਮ ਪੇਸ਼ ਕਰ ਰਹੀ ਹੈ। ਇਹ ਪ੍ਰੋਗਰਾਮ ਸਿੱਖਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨੂੰ ਵਧਾਉਣ ਦੇ ਯੋਗ ਬਣਾਏਗਾ ਅਤੇ ਵੱਖ-ਵੱਖ ਅਨੁਸ਼ਾਸਨਾਂ ਵਿੱਚ ਰੁਜ਼ਗਾਰ ਯੋਗਤਾ ਵਧਾਏਗਾ, ਜਿਵੇਂ: ਅਧਿਆਪਨ, ਪੱਤਰਕਾਰੀ, ਕਾਨੂੰਨ, ਫਾਈਨ ਆਰਟਸ, ਲੋਕ ਸੰਪਰਕ, ਤਕਨੀਕੀ ਕੰਪਨੀਆਂ ਅਤੇ ਫ਼ਿਲਮ ਉਦਯੋਗ।" ਡਾ. ਨਵਲੀਨ ਮੁਲਤਾਨੀ, ਮੁਖੀ, ਸਕੂਲ ਆਫ਼ ਲੈਂਗੂਏਜਜ਼ ਨੇ ਕਿਹਾ ਕਿ "ਓਪਨ ਯੂਨੀਵਰਸਿਟੀ ਪਟਿਆਲਾ ਵਿਖੇ ਐਮ.ਏ ਇੰਗਲਿਸ਼ ਪ੍ਰੋਗਰਾਮ ਨੂੰ ਆਲੋਚਨਾਤਮਕ ਸੋਚ ਦੀਆਂ ਯੋਗਤਾ ਨੂੰ ਅੱਗੇ ਵਧਾਉਣ, ਵਿਲੱਖਣ ਮੌਖਿਕ, ਲਿਖਤੀ ਯੋਗਤਾਵਾਂ ਅਤੇ ਭਾਸ਼ਾ ਵਿੱਚ ਮੁਹਾਰਤ ਵਧਾਉਣ ਲਈ ਵਿਕਸਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦਾ ਵਿੱਦਿਅਕ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ, ਅਧਿਆਪਨ, ਗੈਰ-ਅਧਿਆਪਕ ਸਟਾਫ਼ ਵੀ ਲਾਭ ਉਠਾ ਸਕਦੇ ਹਨ।" ਓਪਨ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ 'ਤੇ ਦਿਵਿਆਂਗਜਨ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਦੀ ਹੈ। ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਵਿਸ਼ੇਸ਼ ਸਕੀਮਾਂ ਉਪਲਬਧ ਹਨ। ਇਸ ਤੋਂ ਇਲਾਵਾ ਜੇਲ੍ਹ ਦੇ ਕੈਦੀਆਂ ਨੂੰ ਰਿਆਇਤੀ ਫ਼ੀਸ 'ਤੇ ਸਿੱਖਿਆ ਵੀ ਦਿੱਤੀ ਜਾਂਦੀ ਹੈ। ਯੂਨੀਵਰਸਿਟੀ ਐਮ.ਕਾਮ, ਐਮ.ਏ.ਪੰਜਾਬੀ, ਬੀ.ਕਾਮ, ਬੀ.ਐਲ.ਏ ਅਤੇ ਬੀ.ਐਸ.ਸੀ (ਡਾਟਾ ਸਾਇੰਸ) ਪ੍ਰੋਗਰਾਮ ਵੀ ਪ੍ਰਦਾਨ ਕਰ ਰਹੀ ਹੈ। ਇਸ ਸਾਲ ਯੂਨੀਵਰਸਿਟੀ ਦੇ ਐਮ.ਐਸ.ਸੀ (ਕੰਪਿਊਟਰ ਸਾਇੰਸ) ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ, 2019 ਦੇ ਸਟੇਟ ਲੈਜਿਸਲੇਚਰ ਐਕਟ ਨੰਬਰ 19 ਦੁਆਰਾ ਸਥਾਪਿਤ ਕੀਤੀ ਗਈ, ਪੰਜਾਬ ਰਾਜ ਦੀ ਪਹਿਲੀ ਓਪਨ ਯੂਨੀਵਰਸਿਟੀ ਹੈ।
Punjab Bani 03 August,2023
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ ਕੈਬਨਿਟ ਮੰਤਰੀ ਵੱਲੋਂ ਬਾਕੀ ਰਹਿੰਦੇ ਕਰੀਬ 7 ਹਜ਼ਾਰ ਏਕੜ ਦੀ ਬੋਲੀ ਹਫ਼ਤੇ ਦੇ ਅੰਦਰ-ਅੰਦਰ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ 'ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ। ਪੰਚਾਇਤੀ ਜ਼ਮੀਨਾਂ 'ਤੇ ਮਾਈਨਿੰਗ ਵਿੱਚ ਭੂ-ਮਾਫੀਆ ਦੀ ਸ਼ਮੂਲੀਅਤ ਸਬੰਧੀ ਮੁੱਦੇ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਮਾਨਦਾਰੀ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ 'ਤੇ ਕਬਜ਼ੇ ਕਰਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਸ ਸਾਲ ਸਰਕਾਰ ਨੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀ ਕਰੀਬ 7000 ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਵਾਈ ਜਾਵੇ। ਫੀਲਡ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਸ. ਭੁੱਲਰ ਨੇ ਜਿੱਥੇ ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ, ਉਥੇ ਮੁੱਖ ਦਫ਼ਤਰ ਅਤੇ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪਿੰਡਾਂ ਵਿੱਚ ਕੰਮਾਂ ਨੂੰ ਇਮਾਨਦਾਰੀ ਅਤੇ ਸ਼ਿੱਦਤ ਨਾਲ ਅੰਜਾਮ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਨਿਰੰਤਰ ਘੋਖਣ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਨ ਦੀ ਵੀ ਹਦਾਇਤ ਕੀਤੀ। ਕੈਬਨਿਟ ਮੰਤਰੀ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਸਣੇ ਅਹਿਮ ਮੁੱਦਿਆਂ ਜਿਵੇਂ ਰਿਹਾਇਸ਼ੀ ਕਾਲੋਨੀਆਂ ਅਤੇ ਪ੍ਰਾਜੈਕਟਾਂ ਵਿੱਚ ਆਉਂਦੇ ਪੰਚਾਇਤੀ ਰਸਤਿਆਂ ਦੇ ਨਿਪਟਾਰੇ, ਠੋਸ ਤੇ ਗਿੱਲੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ, ਪੰਚਾਇਤੀ ਰਾਜ ਇਕਾਈਆਂ ਦੇ 100 ਫ਼ੀਸਦੀ ਆਡਿਟ ਕਰਵਾਉਣ, ਮਨਰੇਗਾ, ਲਾਇਵਲੀਹੁਡ ਮਿਸ਼ਨ, ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੇ ਦੁਕਾਨਾਂ ਦੇ ਕਿਰਾਏ, ਸ਼ਿਕਾਇਤ ਨਿਵਾਰਣ ਵਿੱਚ ਤੇਜ਼ੀ, ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਤੇਜ਼ ਕਰਨ ਅਤੇ ਤਕਨੀਕੀ ਅਦਾਰੇ ਵਿੱਚ ਈ.ਪੀ.ਐਮ. ਮੌਡਿਊਲ ਲਾਗੂ ਕਰਨ ਸਬੰਧੀ ਮੁੱਦਿਆਂ 'ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਗਵਿੰਦਰਜੀਤ ਸਿੰਘ ਸੰਧੂ, ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 03 August,2023
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ। ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ
Punjab Bani 01 August,2023
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।
Punjab Bani 01 August,2023
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੂਬਾ-ਪੱਧਰੀ ਵਰਕਸ਼ਾਪ • ਮਾਨ ਸਰਕਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਅਮਨ ਅਰੋੜਾ ਚੰਡੀਗੜ੍ਹ, 1 ਅਗਸਤ: ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਵਰਤੋਂ ਕਰਨ ਵਿੱਚ ਉਨ੍ਹਾਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ ‘ਤੇ ਕੇਂਦਰਿਤ ਸੀ। ਇਸ ਵਰਕਸ਼ਾਪ ਵਿੱਚ ਸੂਬੇ ਦੇ 100 ਤੋਂ ਵੱਧ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ। ਇਹ ਵਰਕਸ਼ਾਪ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਸੂਬੇ ਵਿੱਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕਰਵਾਈ ਗਈ। ਇਸ ਵਿਆਪਕ ਸਿਖਲਾਈ ਸੈਸ਼ਨ ਵਿੱਚ ਪੀ.ਜੀ.ਆਰ.ਐਸ. ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਨਾਲ ਸਬੰਧਤ ਸਿਧਾਂਤਕ ਸੂਝ ਅਤੇ ਵਿਹਾਰਕ ਗਿਆਨ ਦੋਵਾਂ ਨੂੰ ਸ਼ਾਮਲ ਕੀਤਾ ਗਿਆ। ਸਾਰੇ ਭਾਗੀਦਾਰਾਂ ਨੂੰ ਸਮਾਂਬੱਧ ਅਤੇ ਕੁਸ਼ਲਤਾ ਨਾਲ ਸ਼ਿਕਾਇਤਾਂ ਦੇ ਨਿਪਟਾਰੇ ਦੀ ਅਹਿਮ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਪਟਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਵਰਕਸ਼ਾਪ ਦੌਰਾਨ ਸ਼ਿਕਾਇਤ ਨਿਵਾਰਣ ਵਿੱਚ ਸ਼ਾਮਲ ਨੀਤੀਆਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਨੋਡਲ ਅਫ਼ਸਰਾਂ ਨੂੰ ਇਸ ਪ੍ਰਣਾਲੀ ਦੀ ਸੰਪੂਰਨ ਸਮਝ ਪ੍ਰਦਾਨ ਕੀਤੀ ਗਈ। ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਪ੍ਰਸ਼ਾਸਨ ਪ੍ਰਤੀ ਨਾਗਰਿਕ ਕੇਂਦਰਿਤ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਜੀ.ਆਰ.ਐਸ. ਇਕ ਮਹੱਤਵਪੂਰਨ ਸਾਧਨ ਹੈ ਜਿਸ ਨਾਲ ਨਾਗਰਿਕ ਆਪਣੀਆਂ ਸ਼ਿਕਾਇਤਾਂ ਨੂੰ ਰਜਿਸਟਰ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਟਰੈਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਰਕਸ਼ਾਪ ਨੋਡਲ ਅਫ਼ਸਰਾਂ ਨੂੰ ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਕੁਸ਼ਲ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀਆਂ ਲੋੜਾਂ ਅਨੁਸਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸੂਬਾ ਪੱਧਰੀ ਪੀ.ਜੀ.ਆਰ.ਐੱਸ. ਸਿਖਲਾਈ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
Punjab Bani 01 August,2023
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਦੌਰਾਨ 117 ਫ਼ੀਸਦੀ ਦਾ ਹੋਇਆ ਵਾਧਾ ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ਵਿੱਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਮੰਤਰੀ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ਵਿੱਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਤਹਿਤ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਏ.ਆਈ.ਐਫ. ਸਕੀਮ ਤਹਿਤ ਕਿਸਾਨ ਸਥਾਪਤ ਕਰ ਸਕਦੇ ਹਨ ਖੇਤੀਬਾੜੀ ਨਾਲ ਜੁੜੇ ਕਈ ਪ੍ਰਾਜੈਕਟ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲਾਭਪਾਤਰੀ ਵੱਖ-ਵੱਖ ਪ੍ਰਾਜੈਕਟਾਂ ਲਈ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸਟੋਰੇਜ ਸਟ੍ਰਕਚਰ, ਛਟਾਈ, ਗਰੇਡਿੰਗ, ਵੈਕਸਿੰਗ ਯੂਨਿਟ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਆਟਾ ਚੱਕੀ, ਤੇਲ ਦੇ ਕੋਲਹੂ, ਦਾਲ ਮਿੱਲ), ਰਾਈਪਨਿੰਗ ਚੈਂਬਰ, ਪੈਕਹਾਊਸ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ/ਮਸ਼ੀਨਾਂ, ਸੋਲਰ ਪੰਪ, ਬਾਇਉਗੈਸ ਪਲਾਂਟ, ਸਮਾਰਟ ਅਤੇ ਪ੍ਰੀਸੀਸ਼ਨ ਐਗਰੀਕਲਚਰ, ਫਾਰਮ ਅਤੇ ਵਾਢੀ ਆਟੋਮੇਸ਼ਨ, ਇਨਪੁਟ ਉਤਪਾਦਨ (ਬੀਜ/ਟਿਸ਼ੂ ਕਲਚਰ/ਨਰਸਰੀ/ ਖਾਦ), ਸਪਲਾਈ ਚੇਨ ਬੁਨਿਆਦੀ ਢਾਂਚਾ, ਸ਼ਹਿਦ ਪ੍ਰੋਸੈਸਿੰਗ, ਰੇਸ਼ਮ ਦੀ ਖੇਤੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪ੍ਰਾਜੈਕਟ ਕਿਸਾਨ ਸਮੂਹਾਂ ਤੱਕ ਸੀਮਿਤ ਹਨ ਜਿਵੇਂ ਕਿ ਪੌਲੀਹਾਊਸ/ਗ੍ਰੀਨਹਾਊਸ, ਵਰਟੀਕਲ ਫਾਰਮਿੰਗ, ਹਾਈਡ੍ਰੋਪੋਨਿਕਸ/ਐਰੋਪੋਨਿਕਸ, ਮਸ਼ਰੂਮ ਦੀ ਖੇਤੀ, ਲੌਜਿਸਟਿਕ ਸੁਵਿਧਾਵਾਂ ਅਤੇ ਟਰੈਕਟਰ ਆਦਿ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਯੋਗ ਪ੍ਰਾਜੈਕਟਾਂ 'ਤੇ ਸੋਲਰ ਪੈਨਲ ਵੀ ਲੁਆ ਸਕਦੇ ਹਨ। ਇਸ ਸਕੀਮ ਅਧੀਨ ਕਰਜ਼ਾ ਲੈਣ ਲਈ ਘੱਟੋ-ਘੱਟ 10 ਫ਼ੀਸਦੀ ਰਕਮ ਲਾਭਪਾਤਰੀ ਦਾ ਯੋਗਦਾਨ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ 'ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।
Punjab Bani 01 August,2023
ਪੀਐਸਪੀਸੀਐਲ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸਨਮਾਨਤ
ਪੀਐਸਪੀਸੀਐਲ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸਨਮਾਨਤ ਪਟਿਆਲਾ 1 ਅਗਸਤ,2023 ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਨਿਯੁਕਤ ਨਿਰਦੇਸ਼ਕ ਪ੍ਰਬੰਧਕੀ ਸ: ਜਸਬੀਰ ਸਿੰਘ ਸੁਰ ਸਿੰਘ ਨੂੰ ਵਿਸ਼ੇਸ਼ ਤੋਰ ਤੇ ਈ.ਐਨ.ਜੀ ਸ਼ਾਖਾ ਦੇ ਸਮੂਹ ਅਫਸਰਾਂ/ਕਰਮਚਾਰੀਆਂ ਵੱਲੋਂ ਸਨਮਾਨ ਕੀਤਾ ਗਿਆ।ਉਹਨਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।ਈ.ਐਨ.ਜੀ ਮਨਮਹਿੰਦਰ ਕੋਰ,ਪ੍ਰਦੀਪ ਕੁਮਾਰ ਵਰਮਾ,ਮਹਿੰਦਰ ਪਾਲ ਸਿੰਘ,ਹਰਸ਼ਦੀਪ ਕੋਰ,ਪ੍ਰਦੀਪ ਕੁਮਾਰ ਬਾਤਿਸ਼ ਸ਼ਾਖਾ ਵੱਲੋਂ ਸਨਮਾਨਿਤ ਕਰਦੇ ਹੋਏ ।
Punjab Bani 01 August,2023
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ ਪਟਿਆਲਾ, 1 ਅਗਸਤ: ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ। ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਾਹਲ ਵੱਲੋਂ ਓਪਨ ਏਅਰ ਜੇਲ੍ਹ, ਨਾਭਾ ਵਿਖੇ ਜ਼ਰੂਰਤਮੰਦ ਕੈਦੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਪੜ੍ਹਨ ਲਿਖਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਨ ਲਿਖਣ ਨਾਲ ਕੈਦੀਆਂ ਦੇ ਮਨਾ ਵਿੱਚ ਅਤੇ ਉਨ੍ਹਾਂ ਦੀ ਸੋਚ ਵਿੱਚ ਬਦਲਾਵ ਆਏਗਾ, ਜੋ ਕਿ ਉਨ੍ਹਾਂ ਨੂੰ ਜੁਰਮ ਦੀ ਦੁਨੀਆ ਤੋਂ ਦੂਰ ਅਤੇ ਸਮਾਜ ਦੇ ਨਜ਼ਦੀਕ ਲੈ ਜਾਣ ਵਿੱਚ ਸਹਾਇਕ ਹੋਵੇਗਾ। ਇਸ ਤਰਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ।
Punjab Bani 01 August,2023
ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ- ਹਰਭਜਨ ਸਿੰਘ ਈ.ਟੀ.ਓ
ਵਿਭਾਗੀ ਕਮੇਟੀਆਂ ਦੂਜੇ ਰਾਜਾਂ ਵਿੱਚ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ ਸੈਲਾਨੀਆਂ ਦੀ ਸਹੂਲਤ ਲਈ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਗੈਸਟ ਹਾਊਸਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਨਵੇਂ ਗੈਸਟ ਹਾਊਸਾਂ ਦੀ ਉਸਾਰੀ ਅਤੇ ਮੌਜੂਦਾ ਦੀ ਮੁਰੰਮਤ, ਪੇਂਡੂ ਖੇਤਰਾਂ ਵਿੱਚ ਹਰੇ ਮੈਦਾਨ ਵਿਕਸਤ ਕਰਨ, ਅਤੇ ਵਿਭਾਗ ਦੇ ਕਰਮਚਾਰੀਆਂ ਲਈ ਸਰਕਾਰੀ ਰਿਹਾਇਸ਼ਾਂ ਦੇ ਨਿਰਮਾਣ ਵਰਗੇ ਕਦਮ ਪੁੱਟੇ ਜਾ ਸਕਣ। ਇੱਥੇ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੀਆਂ ਦੇਹਰਾਦੂਨ, ਹਰਿਦੁਆਰ, ਵਰਿੰਦਾਵਨ, ਦਿੱਲੀ ਅਤੇ ਪੰਜਾਬ ਤੋਂ ਬਾਹਰ ਕਈ ਥਾਵਾਂ 'ਤੇ ਜਾਇਦਾਦਾਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਰਾਜਾਂ ਵਿੱਚ ਵਿਭਾਗ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਰਿਪੋਰਟ ਕਰਨ ਲਈ ਵਿਭਾਗੀ ਕਮੇਟੀਆਂ ਬਣਾਈਆਂ ਜਾਣ। ਸੂਬੇ ਅੰਦਰ ਸਥਿਤ ਵਿਭਾਗ ਦੀਆਂ ਜਾਇਦਾਦਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਲੋਕ ਨਿਰਮਾਣ ਮੰਤਰੀ ਨੇ ਸਾਰੀਆਂ ਅਣਵਰਤੀਆਂ ਜਾਂ ਘੱਟ ਵਰਤੋਂ ਵਾਲੀਆਂ ਜਾਇਦਾਦਾਂ ਨੂੰ ਲੋਕ ਹਿੱਤ ਵਿੱਚ ਵਰਤਣ ਲਈ ਇੱਕ ਸੰਪੂਰਨ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ, ਪਠਾਨਕੋਟ ਅਤੇ ਰੂਪਨਗਰ ਆਦਿ ਜ਼ਿਲ੍ਹਿਆਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸਾਂ ਦੀ ਉਸਾਰੀ ਜਾਂ ਮੌਜੂਦਾ ਗੈਸਟ ਹਾਊਸਾਂ ਦੀ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਪੀ.ਡਬਲਯੂ.ਡੀ ਗੈਸਟ ਹਾਊਸ ਵਿੱਚ ਬਿਨਾਂ ਕਿਰਾਇਆ ਦਿੱਤਿਆਂ ਠਹਿਰ ਰਿਹਾ ਹੈ, ਤਾਂ ਸਬੰਧਤ ਵਿਭਾਗ ਤੋਂ ਕਿਰਾਇਆ ਵਸੂਲਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚ ਵਿਭਾਗ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਵਰਤੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਲੋੜ ਅਨੁਸਾਰ ਸਰਕਾਰੀ ਰਿਹਾਇਸ਼ਾਂ ਵਿਕਸਤ ਕਰਨ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਹਰੇ ਮੈਦਾਨ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਵਾਹੀਯੋਗ ਜ਼ਮੀਨਾਂ ਦੀ ਵਰਤੋਂ ਬਾਗਬਾਨੀ ਨਰਸਰੀਆਂ ਨੂੰ ਵਿਕਸਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੀਆਂ ਉਹ ਜ਼ਮੀਨਾਂ ਜਿੰਨ੍ਹਾਂ ‘ਤੇ ਖੇਤੀਬਾੜੀ ਹੋ ਰਹੀ ਹੈ, ਤੋਂ ਵਾਜਬ ਮਾਲੀਆ ਪ੍ਰਾਪਤ ਕਰਨ ਲਈ ਕਰਵਾਈ ਜਾਣ ਵਾਲੀ ਬੋਲੀ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਵੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਮਿਸ਼ਨ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।
Punjab Bani 01 August,2023
'ਪੰਜਾਬ ਡਾਇਲੌਗਜ਼' ਰਾਹੀਂ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਸਿੱਖਣ-ਸਿਖਾਉਣ ਬਾਰੇ ਗੱਲਬਾਤ
'ਪੰਜਾਬ ਡਾਇਲੌਗਜ਼' ਰਾਹੀਂ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਸਿੱਖਣ-ਸਿਖਾਉਣ ਬਾਰੇ ਗੱਲਬਾਤ -ਇਨਫ਼ੋਸਿਸ ਦੇ ਸਹਿ-ਸੰਸਥਾਪਕ ਐੱਸ. ਡੀ. ਸਿ਼ੱਬੂਲਾਲ ਸਮੇਤ ਨਾਮੀ ਸ਼ਖ਼ਸੀਅਤਾਂ ਨੇ ਕੀਤੀ ਸਿ਼ਰਕਤ ਪੰਜਾਬੀ ਯੂਨੀਵਰਸਿਟੀ ਪਟਿਆਲਾ-- ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਡਾਇਲੌਗਜ਼' ਸਿਰਲੇਖ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਇਹ ਪ੍ਰੋਗਰਾਮ 'ਸਾਂਝੀ ਸਿੱਖਿਆ' ਫਾਊਂਡੇਸ਼ਨ ਅਤੇ 'ਮੰਤਰਾ ਸੋਸ਼ਲ ਸਰਵਿਸਿਜ਼' ਦੇ ਸਹਿਯੋਗ ਨਾਲ਼ ਕਰਵਾਇਆ ਗਿਆ। ਸ਼ਹੀਦ ਉੱਧਮ ਸਿੰਘ ਨੂੰ ਸਮਰਪਿਤ ਇਹ ਪ੍ਰੋਗਰਾਮ ਈ. ਐੱਮ. ਆਰ. ਸੀ. ਆਡੀਟੋਰੀਅਮ ਵਿੱਚ ਕਰਵਾਇਆ ਗਿਆ ਜਿਸ ਵਿੱਚ ਨਾਮਵਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਵਿਸ਼ਵ ਪ੍ਰਸਿੱਧ ਫ਼ਰਮ ਇਨਫ਼ੋਸਿਸ ਦੇ ਸਹਿ-ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਅਤੇ ਐਮ.ਡੀ. ਸ੍ਰੀ ਐਸ.ਡੀ. ਸਿ਼ੱਬੂਲਾਲ , ਅਦਵੈਤ ਫਾਊਂਡੇਸ਼ਨ ਦੀ ਸੰਸਥਾਪਕ ਕੁਮਾਰੀ ਸਿ਼ੱਬੂਲਾਲ ਅਤੇ ਵਾਈਸ ਚਾਂਸਲਰ ਪ੍ਰੋ.ਅਰਵਿੰਦ ਵੱਲੋਂ ਇਸ ਮੌਕੇ ਹੋਏ ਸੰਵਾਦ ਵਿੱਚ ਸਿ਼ਰਕਤ ਕੀਤੀ ਗਈ। ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਡਾ. ਅਰਚਨਾ ਮਹਾਜਨ, ਡੀ.ਆਈ.ਈ.ਟੀ. ਪ੍ਰਿੰਸੀਪਲ ਸੰਦੀਪ ਨਾਗਰ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਰਵਿੰਦਰਪਾਲ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨ ਥਾਪਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ 'ਸਾਂਝੀ ਸਿੱਖਿਆ' ਟੀਮ ਦੇ ਮੈਂਬਰ, ਨੌਜਵਾਨ ਆਗੂ ਅਤੇ ਅਧਿਆਪਕ ਸ਼ਾਮਲ ਹੋਏ। ਇਹ ਸਮੁੱਚਾ ਪ੍ਰੋਗਰਾਮ 'ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਸਿੱਖਿਆ ਲੀਡਰਸਿ਼ਪ ਦਾ ਪ੍ਰਭਾਵ' ਵਿਸ਼ੇ ਉੱਤੇ ਕੇਂਦਰਿਤ ਰਿਹਾ। ਸਮਾਗਮ ਦੀ ਸ਼ੁਰੂਆਤ 'ਸਾਂਝੀ ਸਿੱਖਿਆ' ਦੀ ਟੀਮ ਦੇ ਮੈਂਬਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਪ੍ਰਭਾਵਸ਼ਾਲੀ ਕਹਾਣੀਆਂ ਨਾਲ ਹੋਈ, ਜਿਸ ਨੇ ਦਰਸ਼ਕਾਂ ਨੂੰ ਪ੍ਰੇਰਿਤ ਕੀਤਾ। ਨੌਜਵਾਨ ਆਗੂਆਂ ਨੇ ਰੋਜ਼ਾਨਾ ਦਿਹਾੜੀ ਦੀਆਂ ਭੂਮਿਕਾਵਾਂ ਵਿੱਚ ਮਾਪਿਆਂ ਨਾਲ ਕੰਮ ਕਰਨ ਦੀਆਂ ਚੁਣੌਤੀਆਂ ਅਤੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਨਤੀਜਿਆਂ ਉੱਤੇ ਪੇਂਡੂ ਸਿੱਖਿਆ ਸਭਾਵਾਂ ਅਤੇ ਕਲੱਸਟਰ ਅਕਾਦਮਿਕ ਮੀਟਿੰਗਾਂ ਦੇ ਸਕਾਰਾਤਮਕ ਪ੍ਰਭਾਵ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਦੇ ਵਿੱਦਿਅਕ ਵਾਤਾਵਰਣ ਵਿੱਚ ਸਮਾਜਿਕ ਤਬਦੀਲੀਆਂ ਨੂੰ ਸੰਚਾਲਿਤ ਕਰਨ ਵਿੱਚ 'ਸਾਂਝੀ ਸਿੱਖਿਆ' ਸੰਸਥਾ ਦੀ ਭੂਮਿਕਾ ਬਾਰੇ ਵੀ ਗੱਲਬਾਤ ਕੀਤੀ ਗਈ। ਇਸ ਸੰਸਥਾ ਦੇ ਪੰਜ ਸਾਲਾਂ ਦੇ ਸਫ਼ਰ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਗੱਲ ਹੋਈ। ਸਮਾਗਮ ਦੌਰਾਨ ਹੋਈ ਪ੍ਰਭਾਵਸ਼ਾਲੀ ਪੈਨਲ ਚਰਚਾ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਮੁੱਲ-ਅਧਾਰਿਤ ਅਤੇ ਸਾਰੇ ਵਰਗਾਂ ਦੀ ਸ਼ਮੂਲੀਅਤ ਵਾਲੀ ਸਿੱਖਿਆ ਲਈ ਪ੍ਰਸ਼ਾਸਨ, ਸਿੱਖਿਆ ਸੰਸਥਾਵਾਂ, ਸਿੱਖਿਆ ਵਿਭਾਗ, ਸਮਾਜ, ਭਾਈਚਾਰੇ ਅਤੇ ਪ੍ਰਸ਼ਾਸਨਿਕ ਢਾਂਚੇ ਦੇ ਸਮੂਹਿਕ ਯਤਨਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ। ਪੈਨਲ ਮੈਂਬਰਾਂ ਨੇ ਪੰਜਾਬ ਦੇ ਵਿੱਦਿਅਕ ਵਾਤਾਵਰਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੀ ਯੋਗਤਾ ਨੂੰ ਇੱਕ ਵੱਡੀ ਤਾਕਤ ਵਜੋਂ ਉਜਾਗਰ ਕਰਦੇ ਹੋਏ ਇਸ ਸੰਬੰਧੀ ਗੁਣਾਂ, ਚੁਣੌਤੀਆਂ ਅਤੇ ਮਿਆਰੀ ਸਿੱਖਿਆ ਲਈ ਲੋੜੀਂਦੀਆਂ ਤਬਦੀਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਵਿਚਾਰ-ਵਟਾਂਦਰੇ ਵਿੱਚ ਸਮਰੱਥਾ ਨਿਰਮਾਣ ਨੂੰ ਵਧਾਉਣਾ, ਸਕੂਲ ਛੱਡਣ ਵਾਲਿਆਂ ਨੂੰ ਵਿਦਿਆਰਥੀ ਵਜੋਂ ਬਰਕਰਾਰ ਰੱਖਣਾ, ਸਿੱਖਣ ਪ੍ਰਕਿਰਿਆ ਵਿੱਚ ਸਮਾਜ ਦੀ ਸ਼ਮੂਲੀਅਤ ਅਤੇ ਸਿਸਟਮ ਦੇ ਪਰਿਵਰਤਨ ਲਈ ਡਾਇਟਸ ਸੰਸਥਾਵਾਂ ਨੂੰ ਮਜ਼ਬੂਤ ਕਰਨ ਬਾਰੇ ਵੱਖ-ਵੱਖ ਪਹਿਲੂਆਂ ਉੱਤੇ ਗੱਲਬਾਤ ਕੀਤੀ ਗਈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੀ ਸਮਾਪਤੀ ਟਿੱਪਣੀ ਦੌਰਾਨ ਦਰਸ਼ਕਾਂ ਨੂੰ ਸਿੱਖਿਆ ਦੀ ਅਗਵਾਈ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਆਪੋ ਆਪਣੇ ਪੱਧਰ ਉੱਤੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Punjab Bani 01 August,2023
ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ • ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ • ਇਸ ਸਮਝੌਤੇ ਤਹਿਤ ਸੂਬੇ ਵਿੱਚ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਲਈ ਰਾਹ ਪੱਧਰਾ ਹੋਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਚੰਡੀਗੜ੍ਹ, 1 ਅਗਸਤ: ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ। ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਸ੍ਰੀ ਕੁਲਬੀਰ ਸਿੰਘ ਸੰਧੂ, ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਡੀਨ (ਆਰ.ਐਂਡ.ਡੀ.) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ. ਧੀਰਜ ਕੇ. ਮਹਾਜਨ ਵੀ ਹਾਜ਼ਰ ਸਨ।
Punjab Bani 01 August,2023
ਜਨਰਲ ਅਤੇ ਲੈਪਰੋਸਕੋਪਿਕ ਸਰਜਰੀ ਵਿਭਾਗ ਨੇ ਹਸਪਤਾਲ ਵਿਖੇ ਤਿੰਨ ਰੋਜ਼ਾ ਓਪਨ/ਲੈਪਰੋਸਕੋਪਿਕ ਸਰਜੀਕਲ ਵਰਕਸ਼ਾਪ ਕਮ ਹੈਂਡਸ ਆਨ ਟਰੇਨਿੰਗ ਸ਼ੁਰੂ
ਜਨਰਲ ਅਤੇ ਲੈਪਰੋਸਕੋਪਿਕ ਸਰਜਰੀ ਵਿਭਾਗ ਨੇ ਹਸਪਤਾਲ ਵਿਖੇ ਤਿੰਨ ਰੋਜ਼ਾ ਓਪਨ/ਲੈਪਰੋਸਕੋਪਿਕ ਸਰਜੀਕਲ ਵਰਕਸ਼ਾਪ ਕਮ ਹੈਂਡਸ ਆਨ ਟਰੇਨਿੰਗ ਸ਼ੁਰੂ ਪਟਿਆਲਾ, 1 ਅਗਸਤ: ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਜਨਰਲ ਅਤੇ ਲੈਪਰੋਸਕੋਪਿਕ ਸਰਜਰੀ ਵਿਭਾਗ ਨੇ ਹਸਪਤਾਲ ਵਿਖੇ ਤਿੰਨ ਰੋਜ਼ਾ ਓਪਨ/ਲੈਪਰੋਸਕੋਪਿਕ ਸਰਜੀਕਲ ਵਰਕਸ਼ਾਪ ਕਮ ਹੈਂਡਸ ਆਨ ਟਰੇਨਿੰਗ ਸ਼ੁਰੂ ਕਰਵਾਈ ਹੈ। ਜੌਨਸਨ ਐਂਡ ਜੌਨਸਨ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਵਰਕਸ਼ਾਪ ਦੀ ਮੁੱਖ ਗੱਲ 'ਆਨ-ਦ-ਵ੍ਹੀਲ ਸਰਜੀਕਲ ਵਰਕਸਟੇਸ਼ਨ' ਹੈ ਜੋ ਕਿ ਗੰਢ ਬੰਨ੍ਹਣ, ਟਿਸ਼ੂ ਹੈਂਡਲਿੰਗ ਅਤੇ ਐਨਾਸਟੋਮੋਟਿਕ ਤਕਨੀਕਾਂ ਦੇ ਨਾਲ-ਨਾਲ ਅਡਵਾਂਸ ਅਤੇ ਬੁਨਿਆਦੀ ਲੈਪਰੋਸਕੋਪਿਕ ਸਿਮੂਲੇਟਰ ਸੈੱਟਾਂ ਨਾਲ ਸਰਜੀਕਲ ਹੁਨਰਾਂ ਨੂੰ ਮਾਨਤਾ ਦੇਣਾ ਹੈ। ਵਰਕਸ਼ਾਪ ਦੇ ਆਰਗੇਨਾਈਜ਼ਿੰਗ ਚੇਅਰਪਰਸਨ ਅਤੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਡਾ. (ਪ੍ਰੋ) ਹਰਨਾਮ ਸਿੰਘ ਰੇਖੀ ਨੇ ਕਿਹਾ ਕਿ, ‘‘ਵਰਕਸ਼ਾਪ ਉਭਰਦੇ ਸਰਜਨਾਂ ਨੂੰ ਮੁੱਢਲੇ ਸਰਜੀਕਲ ਹੁਨਰਾਂ ਦੀ ਬਿਹਤਰ ਸਮਝ ਵਿਕਸਿਤ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰੇਗੀ। ਓਪਨ ਅਤੇ ਲੈਪਰੋਸਕੋਪਿਕ ਸਰਜਰੀ ਦੀ ਸਿਖਲਾਈ ਨੌਜਵਾਨ ਸਰਜਨਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਇੱਕ ਵਧੀਆ ਸਰੋਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਸਰਜਰੀ ਵਿਭਾਗ ਦੀ ਕੋਸ਼ਿਸ਼ ਹੈ ਕਿ ਅਜਿਹੀਆਂ ਵਰਕਸ਼ਾਪਾਂ ਰਾਹੀਂ ਸਾਡੇ ਨੌਜਵਾਨ ਸਰਜਨਾਂ ਨੂੰ ਉਨ੍ਹਾਂ ਦੇ ਸਰਵੋਤਮ ਵਿਕਾਸ ਲਈ ਸਭ ਤੋਂ ਵਧੀਆ ਸੰਭਵ ਮਾਹੌਲ ਪ੍ਰਦਾਨ ਕੀਤਾ ਜਾਵੇ।'' ਸਰਜਰੀ ਵਿਭਾਗ ਦੇ ਮੁਖੀ ਤੇ ਸਹਿ-ਆਯੋਜਕ ਚੇਅਰਪਰਸਨ ਡਾ. (ਪ੍ਰੋ) ਅਸ਼ਵਨੀ ਕੁਮਾਰ ਨੇ ਵੀ ਵਰਕਸ਼ਾਪਾਂ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਕਿਹਾ ਕਿ ''ਵਰਕਸ਼ਾਪ ਰੈਜ਼ੀਡੈਂਟ ਸਰਜਨਾਂ ਲਈ ਓਪਨ ਅਤੇ ਲੈਪਰੋਸਕੋਪਿਕ ਸਰਜੀਕਲ ਸਿਮੂਲੇਸ਼ਨ ਪ੍ਰਦਾਨ ਕਰ ਰਹੀ ਹੈ ਜੋ ਸੀਨੀਅਰ ਸਰਜਨਾਂ ਦੇ ਮਾਰਗਦਰਸ਼ਨ ਹੇਠ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਦੇ ਹਨ। ਵਿਭਾਗ ਦੇ ਮੁਖੀ ਹੋਣ ਦੇ ਨਾਤੇ, ਇਹ ਯਕੀਨੀ ਬਣਾਉਣ ਲਈ ਕਿ ਉਭਰਦੇ ਸਰਜਨ ਆਪਣੇ ਵਿਸ਼ੇ ਦੀਆਂ ਬੁਨਿਆਦੀ ਗੱਲਾਂ ਤੋਂ ਜਾਣੂ ਰਹਿਣ, ਇਸ ਲਈ ਨਿਯਮਿਤ ਤੌਰ 'ਤੇ ਅਜਿਹੇ ਉੱਦਮਾਂ ਦਾ ਆਯੋਜਨ ਕਰਦੇ ਰਹਿਣਾ ਉਨ੍ਹਾਂ ਦਾ ਉਦੇਸ਼ ਹੈ।'' ਵਰਕਸ਼ਾਪ ਦਾ ਉਦਘਾਟਨ ਉੱਘੇ ਸਰਜਨ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਡਾ. ਭਗਵੰਤ ਸਿੰਘ ਦੇ ਨਾਲ-ਨਾਲ ਹੋਰ ਸੀਨੀਅਰ ਸਰਜਨਾਂ ਅਤੇ ਫੈਕਲਟੀ ਮੈਂਬਰਾਂ ਨੇ ਕੀਤਾ। ਇਸ ਸਮਾਗਮ ਦੇ ਪ੍ਰਬੰਧਕੀ ਸਕੱਤਰ ਸਹਾਇਕ ਪ੍ਰੋਫੈਸਰ, ਸਰਜਰੀ ਵਿਭਾਗ ਡਾ: ਮਲਕੀਅਤ ਸਿੰਘ ਹਨ, ਨੇ ਕਿਹਾ ਕਿ ਇਹ ਵਰਕਸ਼ਾਪ ਨਾ ਸਿਰਫ ਜੂਨੀਅਰ ਸਰਜਨਾਂ ਦੀ ਮਦਦ ਕਰੇਗੀ ਬਲਕਿ ਗਾਇਨੀਕੋਲੋਜੀ ਵਰਗੀਆਂ ਹੋਰ ਸਰਜੀਕਲ ਸ਼ਾਖਾਵਾਂ ਲਈ ਵੀ ਵਰਦਾਨ ਸਾਬਤ ਹੋਵੇ
Punjab Bani 01 August,2023
ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ
ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ ਚੰਡੀਗੜ੍ਹ, 1 ਅਗਸਤ: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ। ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।
Punjab Bani 01 August,2023
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ -ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਆਈ.ਟੀ. ਐਪਲੀਕੇਸ਼ਨਜ਼ ਬਾਰੇ ਦਿੱਤੀ ਜਾਣਕਾਰੀ ਪਟਿਆਲਾ, 1 ਅਗਸਤ: ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਈ.ਆਰ.ਓਜ/ਏ.ਹੀ.ਆਰ.ਓਜ਼ ਤੇ ਬੀ.ਐਲ.ਓਜ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਨਵੀਂਆਂ ਆਈ.ਟੀ ਐਪਲੀਕੇਸ਼ਨਜ਼ ਅਤੇ ਸਿਸਟਮ ਸਬੰਧੀ ਜਾਣਕਾਰੀ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਜ਼ਿਲ੍ਹੇ ਦੇ ਚੋਣ ਅਮਲੇ ਨੂੰ ਐਸ.ਡੀ.ਐਮ. ਪਰਲੀਨ ਕੌਰ ਬਰਾੜ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਪਰਲੀਨ ਕੌਰ ਬਰਾੜ ਨੇ ਈ.ਆਰ.ਓਜ ਨੂੰ ਚੋਣਾਂ ਨਾਲ ਸਬੰਧਤ ਸਾਰੇ ਕਾਨੂੰਨੀ ਪੱਖਾਂ ਅਤੇ ਗਾਈਡਲਾਈਨਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਅਮਲ ਦਾ ਹਿੱਸਾ ਬਣਿਆ ਸਾਰਾ ਅਮਲਾ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ ਅਤੇ ਜੋ ਗਾਈਡਲਾਈਨਜ ਸਬੰਧੀ ਕਿਤਾਬਚੇ ਹਨ ਉਨ੍ਹਾਂ ਵਿੱਚ ਦਰਜ਼ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਐਸ.ਡੀ.ਐਮ ਪਰਲੀਨ ਕੌਰ ਬਰਾੜ ਨੇ ਈ.ਆਰ.ਓਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਰਤੀਆਂ ਜਾ ਰਹੀਆਂ ਆਈ.ਟੀ. ਐਪਲੀਕੇਸ਼ਨਜ਼ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਰ ਐਪ ਵਰਗੀਆਂ ਐਪਲੀਕੇਸ਼ਨਜ ਨੇ ਚੋਣ ਅਮਲੇ ਦਾ ਕੰਮ ਜਿਥੇ ਹੋਰ ਪਾਰਦਰਸ਼ੀ ਕੀਤਾ ਹੈ, ਉਥੇ ਹੀ ਕੰਮ ਕਰਨ ਵਿੱਚ ਵੀ ਤੇਜੀ ਆਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਲੈਕੇ ਨਤੀਜਿਆਂ ਤੱਕ ਦਾ ਸਾਰਾ ਕੰਮ ਆਈ.ਟੀ. ਨਾਲ ਸਬੰਧਤ ਹੋਣ ਕਰਕੇ ਇਸ ਦੀ ਸਿਖਲਾਈ ਪ੍ਰਾਪਤ ਕਰਨਾ ਜ਼ਰੂਰੀ ਹੈ। ਟਰੇਨਿੰਗ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਪੀ.ਆਰ.ਟੀ.ਸੀ. ਦੇ ਏ.ਐਮ.ਡੀ ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ ਅਮਨਦੀਪ ਕੌਰ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ।
Punjab Bani 01 August,2023
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ ਚੰਡੀਗੜ੍ਹ, 1 ਅਗਸਤ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ ਦੇ ਦੂਜੇ ਹਫਤੇ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। ਜਿੰਪਾ ਨੇ ਦੱਸਿਆ ਕਿ ਰਾਜਪੁਰਾ ਡਵੀਜ਼ਨ ਦੀਆਂ 2 ਸਕੀਮਾਂ ਅਤੇ ਜਲੰਧਰ ਡਵੀਜ਼ਨ ਨੰਬਰ 3 ਦੀਆਂ 7 ਸਕੀਮਾਂ ਸਮੇਤ ਕੁੱਲ 9 ਸਕੀਮਾਂ ‘ਤੇ ਮੁਰੰਮਤ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਇਹ ਸਕੀਮਾਂ ਵੀ ਕਾਰਜਸ਼ੀਲ ਹੋ ਜਾਣਗੀਆਂ। ਦੋਵਾਂ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।
Punjab Bani 01 August,2023
ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਜਾਰੀ; ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਵਚਨਬੱਧ - ਪੁਲਿਸ ਟੀਮਾਂ ਨੇ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ ਵੀ ਕੀਤਾ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ। ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ। ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।
Punjab Bani 01 August,2023
ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲੇ ਸਿਆਸਤਦਾਨਾਂ ਨੂੰ ਸਿਆਸੀ ਤੌਰ ਉਤੇ ਖੂੰਜੇ ਲਾਉਣ ਲਈ ਆਖਿਆ ਭਾਜਪਾ ਵਿਚ ਸਾਬਕਾ ਕਾਂਗਰਸੀ ਨੇਤਾਵਾਂ ਦੀ ਜੁੰਡਲੀ ਦੀ ਕਾਇਮ ਹੋਈ ਚੌਧਰ ਉਤੇ ਤਨਜ਼ ਕੱਸਿਆ ਅਹੁਦਿਆਂ ਦੀ ਲਾਲਸਾ ਵਿਚ ਮਨਪ੍ਰੀਤ ਬਾਦਲ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਚੁੱਕੀ ਸਹੁੰ ਨੂੰ ਵਿਸਾਰਿਆ ਹੜ੍ਹਾਂ ਵਿਚ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਸਹਿਣ ਵਾਲਿਆਂ ਨੂੰ ਵੀ ਮੁਆਵਜ਼ਾ ਦੇਵੇਗੀ ਸੂਬਾ ਸਰਕਾਰ ਹੜ੍ਹਾਂ ਦੇ ਸੰਕਟ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਕੇਂਦਰ ਸਰਕਾਰ ਅੱਗੇ ਮਾਲੀ ਮਦਦ ਵਾਸਤੇ ਹੱਥ ਨਹੀਂ ਅੱਡਾਂਗੇ ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 1 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਪਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇੱਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ। ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਪਹਿਲਾਂ ਵਾਂਗ ਹੁਣ ਖਾਲੀ ਨਹੀਂ ਰਿਹਾ ਸਗੋਂ ਇਸ ਵਿੱਚੋਂ ਇੱਕ-ਇੱਕ ਪੈਸਾ ਆਮ ਆਦਮੀ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨੂੰ 15 ਅਗਸਤ ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ, “ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇੱਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ 'ਤੇ ਸਿਰ ਝੁਕਾਉਂਦੇ ਹਨ ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ। ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਇਲਾਕੇ ਦੇ ਅਧਿਆਪਕਾਂ ਨਾਲ ਆਪਣੀ ਲੰਮੀ ਸਾਂਝ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਬਚਪਨ ਵਿੱਚ ਆਪਣੇ ਪਿਤਾ ਨਾਲ ਇਸ ਸਥਾਨ 'ਤੇ ਸ਼ਹੀਦ ਨੂੰ ਸਿਜਦਾ ਕਰਨ ਆਉਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਸ਼ਹੀਦ ਕਰਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿਚ ਇਸ ਮਹਾਨ ਨਾਇਕ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸੀ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਨੂੰ ਸ਼ਹੀਦ ਦੀ ਵੀਰ ਗਾਥਾ ਦੀ ਯਾਦ ਦਿਵਾਉਂਦਾ ਹੈ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਜਬਰ- ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਹਾਜ਼ਰ ਸਨ।
Punjab Bani 01 August,2023
ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ
ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ ਨਾਲ ਹੋਇਆ। ਅਜਿਹੇ ਵਿਚ ਉਹਨਾਂ ਨੂੰ ਵੀ ਹੋਰਨਾਂ ਦੇ ਬਰਾਬਰ ਹੱਕ ਮਿਲਣਾ ਚਾਹੀਦਾ ਹੈ ਤੇ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਆਖਿਆ ਕਿ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 8 ਸੀਟਾਂ ਬਹਾਲ ਕੀਤੀਆਂ ਜਾਣ ਅਤੇ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਤੇ ਹੁਣ ਜੰਮੂ-ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੌਮ ਖਾਸ ਤੌਰ ’ਤੇ ਜੰਮੂ-ਕਸ਼ਮੀਰ ਤੋ਼ ਸਿੱਖਾਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਇਹ ਮੰਗਾਂ ਜੰਮੂ-ਕਸ਼ਮੀਰ ਸੂਬੇ ਦੇ ਸਿੱਖ ਆਗੂਆਂ ਰਾਹੀਂ ਵਾਰ ਵਾਰ ਚੁੱਕੀਆਂ ਹਨ। ਉਹਨਾਂ ਕਿਹਾ ਕਿ 1947 ਤੋਂ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਤੇ ਉਹਨਾਂ ਨੇ ਵੀ ਉਹੀ ਮੁਸ਼ਕਿਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਤਾਂ ਨੇ ਝੱਲਿਆ। ਸਿੱਖ ਕੌਮ ਸਿਰਫ ਇਹ ਚਾਹੁੰਦੀ ਹੈ ਕਿ ਉਹਨਾਂ ਨੂੰ ਵੀ ਕਸ਼ਮੀਰੀ ਪੰਡਤਾਂ ਦੇ ਬਰਾਬਰ ਗਿਣਿਆ ਜਾਵੇ। ਸਰਦਾਰ ਬਾਦਲ ਨੇ ਕਸ਼ਮੀਰੀ ਪੰਡਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਨਾਲ ਉਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਤਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ 3.5 ਲੱਖ ਉਜੜ ਕੇ ਆਏ ਸਿੱਖ ਸੂਬੇ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਿੱਖ ਕੌਮ ਦੀ ਇਹ ਵਾਜਬ ਮੰਗ ਉਸੇ ਭਾਵਨਾ ਨਾਲ ਪ੍ਰਵਾਨ ਨਹੀਂ ਕੀਤੀ ਜਾਂਦੀ ਜਿਵੇਂ ਕਸ਼ਮੀਰੀ ਪੰਡਤਾਂ ਲਈ ਕੀਤੀ ਗਈ ਹੈ ਤਾਂ ਦੇਸ਼ ਭਗਤ ਸਿੱਖ ਕੌਮ ਸਮਝੇਗੀ ਕਿ ਉਸ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖਿਲਾਫ ਡੱਟ ਕੇ ਲੜੇ ਹਨ ਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾਂ ਦੀ ਵਿਦੇਸ਼ੀ ਹਮਲਿਆਂ ਤੋਂ ਲੰਬੇ ਸਮੇਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ-ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਹਨਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਮਾਰਨਾ ਪਿਆ ਤੇ ਚਿੱਟੀਸਿੰਘਪੁਰਾ ਦੇ 36 ਲੋਕਾਂ ਸਮੇਤ 200 ਲੋਕਾਂ ਦੀਆਂ ਜਾਨਾਂ ਗਈਆਂ।
Punjab Bani 31 July,2023
ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ
ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ ਚੰਡੀਗੜ੍ਹ, ਜੁਲਾਈ 31 ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨਾਂ ਕਿਹਾ ਜਰੂਰੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ।
Punjab Bani 31 July,2023
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ, ਸਿਜਾਈ ਅਤੇ ਬਿਜਲੀ ਵਿਭਾਗਾਂ ਨਾਲ ਵਿਚਾਰ-ਚਰਚਾ
ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਸ੍ਰੀ ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸ. ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ। ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।
Punjab Bani 31 July,2023
ਚੀਨ ਵਿੱਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ
ਚੀਨ ਵਿੱਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ - ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਚੀਨ ਵਿੱਚ ਚੱਲ ਰਹੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ ਸੱਤ ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਸ਼ਾਮਿਲ ਹਨ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਮਪ੍ਰੀਤ ਬਿਸਲਾ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ, ਅਵਨੀਤ ਕੌਰ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਚਾਂਦੀ ਤਗ਼ਮਾ, ਅਮਨ ਸੈਣੀ ਨੇ ਇੱਕ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ,ਤਨਿਸ਼ਾ ਵਰਮਾ ਨੇ ਇੱਕ ਕਾਂਸੀ ਤਗ਼ਮਾ ਜਿੱਤ ਕੇ ਯੋਗਦਾਨ ਪਾਇਆ ਹੈ। ਅਵਨੀਤ ਕੌਰ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਵਿਅਕਤੀਗਤ ਸੋਨ ਤਗ਼ਮਾ ਜਿੱਤ ਲਿਆ ਹੈ। ਪਹਿਲਾਂ ਉਸ ਨੇ ਕੰਪਾਊਂਡ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਸੰਗਮਪ੍ਰੀਤ ਸਿੰਘ ਬਿਸਲਾ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਉਸਨੇ ਪਹਿਲਾਂ ਕੰਪਾਊਂਡ ਟੀਮ (ਲੜਕੇ) ਸ਼ਰੇਣੀ ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ। ਅਮਨ ਸੈਣੀ ਨੇ ਕੁੱਲ 3 ਮੈਡਲ ਜਿੱਤ ਲਏ ਹਨ। ਉਸਨੇ ਮਿਕਸ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਕੰਪਾਊਂਡ ਪੁਰਸ਼ ਵਰਗ ਵਿੱਚ ਕਾਂਸੀ ਤਗ਼ਮਾ ਅਤੇ ਟੀਮ ਕੰਪਾਊਂਡ ਪੁਰਸ਼ ਵਰਗ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਨਤੀਜਿਆਂ ਉੱਪਰ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਾਡਾ ਖੇਡ ਵਿਭਾਗ ਯੂਨੀਵਰਸਿਟੀ ਦਾ ਮਾਣ ਹੈ। ਉਨ੍ਹਾਂ ਖਿਡਾਰੀਆਂ, ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ, ਜੋ ਖ਼ੁਦ ਚੀਨ ਵਿੱਚ ਇਨ੍ਹਾਂ ਖੇਡਾਂ ਦੌਰਾਨ ਵੱਖ-ਵੱਖ ਟੀਮਾਂ ਦੀ ਅਗਵਾਈ ਲਈ ਮੌਜੂਦ ਹਨ, ਵੱਲੋਂ ਵੀ ਇਸ ਪ੍ਰਾਪਤੀ ਸੰਬੰਧੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
Punjab Bani 31 July,2023
ਦੇਵੀਗੜ੍ਹ ਵਿਖੇ ਅਤਿ ਆਧੁਨਿਕ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ 'ਚ ਮਿਲਣਗੀਆਂ ਆਧੁਨਿਕ ਸਹੂਲਤਾਂ : ਹਰਮੀਤ ਸਿੰਘ ਪਠਾਣਮਾਜਰਾ -ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰ ਰਹੇ ਨੇ ਕੰਮ : ਡਾ. ਗੁਰਪ੍ਰੀਤ ਕੌਰ - ਡਾ. ਗੁਰਪ੍ਰੀਤ ਕੌਰ ਵੱਲੋਂ ਵਿਧਾਇਕ ਤੇ ਡੀ.ਸੀ. ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਕਿਹਾ, ਲੋਕਾਂ ਨੂੰ ਜਲਦੀ ਦਿੱਤੀ ਜਾਵੇਗੀ ਮੁਆਵਜ਼ਾ ਰਾਸ਼ੀ ਦੇਵੀਗੜ੍ਹ/ਪਟਿਆਲਾ, 31 ਜੁਲਾਈ: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਤੱਕ ਸਰਗਰਮ ਪਹੁੰਚ ਬਣਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਬਹੁਤ ਗੰਭੀਰ ਹਨ ਤੇ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਹੜ੍ਹਾਂ ਦੌਰਾਨ ਨੁਕਸਾਨੀ ਪਟਿਆਲਾ-ਪਿਹੋਵਾ ਸੜਕ, ਰੋਹੜ ਜਗੀਰ ਤੇ ਟਾਂਗਰੀ ਨਦੀਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਚਿੰਤਤ ਹਨ ਤੇ ਉਹ ਪੰਜਾਬ ਨੂੰ ਮੁੜ ਲੀਹਾਂ 'ਤੇ ਪਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਡਾ. ਓਕਾਰ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ ਸਰਫ਼ਰਾਜ਼ ਆਲਮ, ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੂਰੀ, ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਗੋਰਵ ਬਬਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
Punjab Bani 31 July,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖਿਡਾਰੀਆਂ ਤੇ ਕੋਚਾਂ ਲਈ ਨਗਦ ਇਨਾਮਾਂ ਦੇ ਗੱਫ਼ੇ
ਮੀਤ ਹੇਅਰ ਵੱਲੋਂ ਪੰਜਾਬ ਦੀ ਨਵੀਂ ਖੇਡ ਨੀਤੀ ਦੇ ਵੇਰਵੇ ਜਾਰੀ ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਬਿਹਤਰੀਨ ਖਿਡਾਰੀਆਂ ਲਈ 500 ਅਸਾਮੀਆਂ ਬਣਾਈਆਂ ਹੁਣ 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਐਵਾਰਡ ਦੀ ਸ਼ੁਰੂਆਤ ਬਲਬੀਰ ਸਿੰਘ ਸੀਨੀਅਰ ਸਕੀਮ ਤਹਿਤ ਮੈਡਲ ਜੇਤੂਆਂ ਨੂੰ 16000 ਤੇ 12000 ਰੁਪਏ ਮਹੀਨਾ ਵਜ਼ੀਫਾ ਮਿਲੇਗਾ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ ਚੰਡੀਗੜ੍ਹ, 31 ਜੁਲਾਈ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਲਈ ਨਵੀਆਂ ਸੌਗਾਤਾਂ ਦਾ ਐਲਾਨ ਕੀਤਾ। ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਵਿੱਚ ਨਗਦ ਇਨਾਮਾਂ ਦੇ ਗੱਫ਼ਿਆਂ ਦਾ ਐਲਾਨ ਕਰਦਿਆਂ ਖਿਡਾਰੀਆਂ ਤੇ ਕੋਚਾਂ ਲਈ ਐਵਾਰਡ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਕਰ ਦਿੱਤਾ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਖੇਡ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦੇ ਵੇਰਵੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮਾਹਿਰਾਂ ਦੀ ਕਮੇਟੀ ਦੇ ਮੈਂਬਰ ਦਰੋਣਾਚਾਰੀ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਚੰਡੀਗੜ੍ਹ ਯੂਨੀਵਰਸਿਟੀ ਦੇ ਮੌਜੂਦਾ ਖੇਡ ਡਾਇਰੈਕਟਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਗਏ। ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ।ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ। ਨਵੇਂ ਖੇਡ ਮੁਕਾਬਲਿਆਂ ਵਿੱਚ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ), ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ), ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ), ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ), ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ), ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ), ਯੂਥ ਓਲੰਪਿਕ ਖੇਡਾਂ (50, 30 ਤੇ 20 ਲੱਖ ਰੁਪਏ) ਆਦਿ ਸ਼ਾਮਲ ਕੀਤਾ ਗਿਆ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ। ਖਿਡਾਰੀਆਂ ਵਾਂਗ ਕੋਚਾਂ ਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ (ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਪਿੰਡ) ਦੇਣ ਦੀ ਵਿਵਸਥਾ ਹੋਵੇਗੀ। ਇਸੇ ਤਰਾਂ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ। ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ। ਖੇਡ ਮੰਤਰੀ ਨੇ ਦੱਸਿਆ ਕਿ 35 ਗਰੇਡਸ਼ਨ ਸੂਚੀ ਵਾਲੀਆਂ ਖੇਡਾਂ ਦੀ ਗਰੇਡਸ਼ਨ ਤੋਂ ਇਲਾਵਾ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿੱਚ ਸ਼ਾਮਲ ਖੇਡਾਂ ਦੀ ਵੀ ਗਰੇਡਸ਼ਨ ਹੋਵੇਗੀ। ਗਰੇਡਸ਼ਨ ਸਰਟੀਫਿਕੇਟ ਆਨਲਾਈਨ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਸਿਰਫ ਮਾਨਤਾ ਪ੍ਰਾਪਤ ਖੇਡਾਂ ਨੂੰ ਹੀ ਗਰੇਡਸ਼ਨ, ਨੌਕਰੀਆਂ ਤੇ ਨਗਦ ਇਨਾਮ ਦੇ ਸਕਦੀ ਹੈ। ਕੋਚਾਂ ਤੇ ਪੀ.ਟੀ.ਆਈਜ਼ ਦੀ ਭਰਤੀ ਲਈ ਖੇਡਾਂ ਦੀਆਂ ਪ੍ਰਾਪਤੀਆਂ ਨੂੰ 30 ਫੀਸਦੀ ਪ੍ਰਮੁੱਖਤਾ ਦਿੱਤੀ ਜਾਵੇਗੀ। ਖਿਡਾਰੀਆਂ ਦੀ ਚੋਣ ਲਈ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਿਆਂਦੇ ਜਾਣਗੇ ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਹੋਣਗੇ। ਖਿਡਾਰੀਆਂ ਦੇ ਪ੍ਰੋਫਾਈਲ ਵਾਸਤੇ ਵੈਬਸਾਈਟ ਤਿਆਰ ਕੀਤੀ ਜਾਵੇਗੀ। ਖੇਡ ਮੁਕਾਬਲਿਆਂ ਦੇ ਸਿੱਧੇ ਪ੍ਰਸਾਰਨ ਲਈ ਸਮਰਪਿਤ ਯੂ ਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ। ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਸਿਰਫ ਤਿਆਰੀ ਲਈ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦੇ ਐਲਾਨ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ, ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ (ਚਾਰ ਸਾਲਾਂ), ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ, ਸਪੈਸ਼ਲ ਓਲੰਪਿਕਸ ਲਈ 7 ਲੱਖ ਰੁਪਏ, ਆਈ ਸੀ ਸੀ ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, ਟਵੰਟੀ-20 ਵਿਸ਼ਵ ਕੱਪ ਤੇ ਬਲਾਈਂਡ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ ਐਫਰੋ ਏਸ਼ੀਅਨ ਗੇਮਜ਼ ਲਈ 5 ਲੱਖ ਰੁਪਏ, ਯੂਥ ਓਲੰਪਿਕਸ, ਏਸ਼ੀਅਨ ਤੇ ਕਾਮਨਵੈਲਥ ਚੈਂਪੀਅਨਸ਼ਿਪ ਲਈ 4 ਲੱਖ ਰੁਪਏ, ਸੈਫ ਗੇਮਜ਼ ਤੇ ਸੈਫ ਚੈਂਪੀਅਨਸ਼ਿਪ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਗੇਮਜ਼, ਯੂਥ ਕਾਮਨਵੈਲਥ ਗੇਮਜ਼, ਵਿਸ਼ਵ ਜੂਨੀਅਰ ਗੇਮਜ਼ ਤੇ ਚੈਂਪੀਅਨਸ਼ਿਪ ਲਈ 1 ਲੱਖ ਰੁਪਏ ਦਿੱਤੇ ਜਾਣਗੇ। ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਉਤੇ ਮੈਡਲ ਜੇਤੂਆਂ ਨੂੰ ਮਹੀਨਾਵਾਰ ਵਜ਼ੀਫਾ ਦੇਣ ਲਈ ਪਹਿਲੀ ਵਾਰ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੀਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 16 ਹਜ਼ਾਰ ਰੁਪਏ ਵਜ਼ੀਫਾ ਅਤੇ ਜੂਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 12 ਹਜ਼ਾਰ ਰੁਪਏ ਵਜ਼ੀਫਾ ਦਿੱਤਾ ਜਾਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਖੇਡਾਂ ਵਿੱਚ ਆਈਆਂ ਤਬਦੀਲੀਆਂ ਅਤੇ ਪਿਛਲੀਆਂ ਖੇਡ ਨੀਤੀਆਂ ਵਿੱਚ ਕਈ ਕਮੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ। ਕਮੇਟੀ ਵਿੱਚ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਤੋਂ ਇਲਾਵਾ ਐਨ.ਆਈ.ਐਸ., ਸਾਈ. ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਦੇ ਖੇਡਾਂ ਨਾਲ ਸਬੰਧਤ ਨੁਮਾਇੰਦੇ ਸ਼ਾਮਲ ਕੀਤੇ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਜ਼ਿਲਾ ਖੇਡ ਅਫਸਰ ਦੀ ਸ਼ਮੂਲੀਅਤ ਤੋਂ ਬਿਨਾਂ ਆਮ ਲੋਕਾਂ ਤੋਂ ਸੁਝਾਅ ਲਏ ਗਏ।
Punjab Bani 31 July,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 31 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਸ. ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਹਰਪਾਲ ਕੌਰ (85) ਸੰਖੇਪ ਬੀਮਾਰੀ ਕਾਰਨ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ। ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਮਾਤਾ ਹਰਪਾਲ ਕੌਰ ਆਪਣੇ ਪਿੱਛੇ ਪਰਿਵਾਰ ਵਿੱਚ ਪਤੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਭਲਕੇ 1 ਅਗਸਤ, 2023 ਨੂੰ ਪਿੰਡ ਜੱਟਪੁਰਾ, ਨੇੜੇ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਕੀਤਾ ਜਾਵੇਗਾ।
Punjab Bani 31 July,2023
ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਮਾਣ ਰਹੇ ਹਾਂ ਆਜ਼ਾਦੀ ਦਾ ਨਿੱਘ : ਚੇਤਨ ਸਿੰਘ ਜੌੜਾਮਾਜਰਾ -ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਡਾ. ਗੁਰਪ੍ਰੀਤ ਕੌਰ -ਭਗਵੰਤ ਮਾਨ ਸਰਕਾਰ ਕਰ ਰਹੀ ਹੈ ਸ਼ਹੀਦਾਂ ਦੇ ਸੁਪਨੇ ਸਾਕਾਰ : ਹਰਮੀਤ ਸਿੰਘ ਪਠਾਣਮਾਜਰਾ ਸਨੌਰ/ਪਟਿਆਲਾ, 31 ਜੁਲਾਈ: ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਕੁਲਵੰਤ ਸਿੰਘ, ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਵੱਲੋਂ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ 'ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗ਼ੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲਣ ਲਈ ਜਦੋਂ ਸਹੁੰ ਚੱਕੀ ਸੀ ਤਾਂ ਉਨ੍ਹਾਂ ਨੇ ਵੀ ਸ਼ਹੀਦਾਂ ਦੀ ਧਰਤੀ ਤੋਂ ਹੀ ਹਲਫ਼ ਲੈਕੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਝ ਕਰਨ ਗੁਜ਼ਰਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਨੇ ਪੁੱਜੀਆਂ ਸ਼ਖਸੀਅਤਾਂ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਪਾਰਕ ਦੇ ਰੱਖ ਰਖਾਅ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੂਰੇ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਖੁਦ ਦਿਲਚਸਪੀ ਲੈਕੇ ਇਲਾਕੇ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕਰ ਰਹੇ ਹਨ। ਇਸ ਮੌਕੇ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਡਾ. ਓਕਾਰ ਸਿੰਘ, ਐਸ.ਪੀ. ਸਰਫ਼ਰਾਜ਼ ਆਲਮ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਅਮਰਦੀਪ ਸਿੰਘ ਸੰਘੇੜਾ, ਜਰਨੈਲ ਸਿੰਘ ਰਾਜਪੂਤ, ਪਰਦੀਪ ਜੋਸਨ, ਬਲਜਿੰਦਰ ਸਿੰਘ ਨੰਦਗੜ, ਨਰਿੰਦਰ ਸਿੰਘ ਤੱਖਰ, ਜੱਗੀ ਸੰਘੇੜਾ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਫਰਾਂਸਵਾਲਾ, ਹਰਪ੍ਰੀਤ ਚੱਠਾ, ਗੁਰਮੀਤ ਸਿੰਘ ਭੁਨਰਹੇੜੀ, ਸੱਜਣ ਸਿੰਘ ਸਰੋਆ, ਹੈਪੀ, ਅਮਨ ਢੋਟ, ਪ੍ਰੀਤਪਾਲ ਸਿੰਘ, ਮਨਮੀਤ ਸਿੰਘ, ਅਮ੍ਰਿਤ ਚੌਰਾ, ਯੁਵਰਾਜ ਸਿੰਘ, ਸ਼ਾਮ ਸਿੰਘ, ਰਣਧੀਰ ਧੀਰੂ, ਡਾ. ਗੋਲਡੀ, ਮੁਲਖਰਾਜ, ਬਲਜੀਤ ਸਿੰਘ, ਰਜਤ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
Punjab Bani 31 July,2023
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਵਧੀਆ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਜੋਰ - ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ ਛੇ ਤੋਂ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇੰਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਇੱਕ ਡਰਾਉਣਾ ਸੁਪਨਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਜਾਂਦੀ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ । ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ, ਜਿਸ ਵਿੱਚ ਮੁਫ਼ਤ 600 ਯੂਨਿਟ ਬਿਜਲੀ, ਇੱਕ ਵਿਧਾਇਕ-ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਕਈ ਹੋਰ ਲੋਕ ਪੱਖੀ ਲਏ ਗਏ ਫੈਸਲਿਆਂ ਦਾ ਵੀ ਜਿਕਰ ਕੀਤਾ। ਇਸ ਮੌਕੇ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸ. ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ।
Punjab Bani 31 July,2023
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ
ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਉਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਸੁਨਾਮ (ਸੰਗਰੂਰ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸਬੰਧਤ ਮੰਚਾਂ 'ਤੇ ਉਠਾਏਗੀ ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜੂਦ ਸਨ।
Punjab Bani 31 July,2023
ਚੀਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਲਾਈ ਤਗ਼ਮਿਆਂ ਦੀ ਝੜੀ
ਚੀਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਲਾਈ ਤਗ਼ਮਿਆਂ ਦੀ ਝੜੀ -ਖੇਡ ਮੰਤਰੀ ਮੀਤ ਹੇਅਰ ਵੱਲੋਂ ਯੂਨੀਵਰਸਿਟੀ ਨੂੰ ਦਿੱਤੀ ਵਧਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਭਾਰਤ ਨੇ ਤੀਰਅੰਦਾਜ਼ੀ ਦੇ ਵੱਖ-ਵੱਖ ਮੁਕਬਲਿਆਂ ਵਿੱਚ ਤਗ਼ਮੇ ਪ੍ਰਾਪਤ ਕਰ ਲਏ ਹਨ। ਪੰਜਾਬੀ ਯੂਨੀਵਰਸਿਟੀ ਦੇ ਚਾਰ ਤੀਰਅੰਦਾਜ਼ ਖਿਡਾਰੀ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਨੇ ਤੀਰਅੰਦਾਜ਼ੀ ਦੇ ਇਨ੍ਹਾਂ ਵੱਖ-ਵੱਖ ਈਵੈਂਟਸ ਦੀਆਂ ਟੀਮਾਂ ਵਿੱਚ ਸ਼ਿਰਕਤ ਕੀਤੀ ਅਤੇ ਚਾਰਾਂ ਨੇ ਹੀ ਆਪਣੇ ਆਪਣੇ ਈਵੈਂਟ ਵਿੱਚ ਮੈਡਲ ਪ੍ਰਾਪਤ ਕਰ ਲਏ ਹਨ। ਅਮਨ ਸੈਣੀ ਨੇ ਸੋਨ ਤਗ਼ਮਾ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ। ਸੰਗਮਪ੍ਰੀਤ ਸਿੰਘ ਨੇ ਕਾਂਸੀ ਤਗ਼ਮਾ ਜਿੱਤਿਆ। ਅਵਨੀਤ ਕੌਰ ਨੇ ਚਾਂਦੀ ਦਾ ਤਗ਼ਮਾ ਅਤੇ ਤਨੀਸ਼ਾ ਵਰਮਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਵੱਲੋਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰਤੀ ਟੀਮ ਨੇ ਕੰਪਾਊਂਡ ਮਿਕਸਡ ਈਵੈਂਟ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਅਮਨ ਸੈਣੀ ਅਤੇ ਪ੍ਰਗਤੀ ਦੀ ਸ਼ਮੂਲੀਅਤ ਵਾਲ਼ੀ ਇਸ ਜੇਤੂ ਟੀਮ ਨੇ ਕੋਰੀਆ ਦੇ ਚੋ ਸੁਆ ਅਤੇ ਪਾਰਕ ਸਿੰਗਯੁਨ ਨੂੰ 157-156 ਨਾਲ ਹਰਾ ਕੇ ਇਹ ਸੋਨ ਤਗਮਾ ਜਿੱਤਿਆ ਹੈ। ਲੜਕੀਆਂ ਦੇ ਕੰਪਾਊਂਡ ਮਿਕਸਡ ਮੁਕਾਬਲੇ ਵਿੱਚ ਅਵਨੀਤ ਕੌਰ, ਪ੍ਰਗਤੀ ਅਤੇ ਪੂਰਵਾਸ਼ਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ ਲੜਕਿਆਂ ਦੇ ਕੰਪਾਊਂਡ ਮੁਕਾਬਲੇ ਵਿੱਚ ਸੰਗਮਪ੍ਰੀਤ ਸਿੰਘ, ਅਮਨ ਸੈਣੀ ਅਤੇ ਰਿਸ਼ਬ ਯਾਦਵ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਰਿਕਰਵ ਵਿਮੈਨ ਈਵੈਂਟ ਵਿੱਚ ਤਨਿਸ਼ਾ ਵਰਮਾ, ਸੰਗੀਤਾ ਅਤੇ ਰੀਟਾ ਨੇ ਫ਼ਰਾਂਸ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤ ਲਿਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਖੁਸ਼ੀ ਪ੍ਰਗਟਾਉਂਦਿਆਂ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਗਈ। ਸੂਬੇ ਦੇ ਖੇਡ ਮਾਮਲਿਆਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਨ੍ਹਾਂ ਖਿਡਾਰੀਆਂ ਦੀ ਜਿੱਤ ਉੱਤੇ ਵਿਸ਼ੇਸ਼ ਦਿੱਤੀ। ਉਨ੍ਹਾਂ ਆਪਣੇ ਟਵਿੱਟਰ ਉੱਤੇ ਲਿਖਿਆ ਕਿ, "ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਭਾਰਤ ਵੱਲੋਂ ਹਿੱਸਾ ਲੈਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਚਾਰ ਤੀਰਅੰਦਾਜ਼ ਖਿਡਾਰੀਆਂ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਨੇ ਵੱਖ-ਵੱਖ ਟੀਮ ਤੇ ਵਿਅਕਤੀਗਤ ਈਵੈਂਟਾਂ ਵਿੱਚ ਇਕ ਸੋਨੇ, ਇਕ ਚਾਂਦੀ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਜੇਤੂ ਖਿਡਾਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।"
Punjab Bani 30 July,2023
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।
Punjab Bani 30 July,2023
ਸਹੀਦ ਊਧਮ ਸਿੰਘ ਜੀ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਇਆ ਮੈਡੀਕਲ ਕੈਂਪ.....
07 ਲੋੜਵੰਦ ਮਰੀਜਾਂ ਦਾ ਫਰੀ ਚੈੱਕਅੱਪ ਕਰਕੇ ਵੰਡੀਆਂ ਮੁਫ਼ਤ ਦਵਾਈਆਂ..... ਪਟਿਆਲਾ 30 ਜੁਲਾਈ () ਜਾਗਦੇ ਰਹੋ ਯੂਥ ਕਲੱਬ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਪਾਰਕ ਹਸਪਤਾਲ ਦੇ ਸਹਿਯੋਗ ਨਾਲ ਪਿੰਡ ਬਿਸਨਗੜ ਅਤੇ ਕਟਕਹੇੜੀ ਵਿਖੇ, ਫਰੀ ਦਵਾਈਆਂ ਦਾ ਮੈਡੀਕਲ ਤੇ ਚੈੱਕਅੱਪ ਕੈਪ ਲਗਾਇਆ ਗਿਆ।ਇਸ ਕੈਂਪ ਦਾ ਰਸਮੀਂ ਉਦਘਾਟਨ ਢਿੱਲੋਂ ਫਨ ਵਰਲਡ ਦੇ ਮੈਨੇਜਰ ਕੇਵਲ ਕ੍ਰਿਸ਼ਨ ਨੇ ਰੀਬਨ ਕੱਟ ਕੇ ਕੀਤਾ।ਪਾਰਕ ਹਸਪਤਾਲ ਵੱਲੋਂ 107 ਲੋੜਵੰਦ ਮਰੀਜਾਂ ਦਾ ਫਰੀ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ।ਇਸ ਮੌਕੇ ਢਿੱਲੋਂ ਫਨ ਵਰਲਡ ਦੇ ਮੈਨੇਜਰ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਜਾਗਦੇ ਰਹੋ ਕਲੱਬ ਪਟਿਆਲਾ ਦੇ ਕਾਰਜ ਸਲਾਘਾਯੋਗ ਹਨ।ਜੋ ਦਿਨ ਰਾਤ ਕਰਕੇ ਲੋੜਵੰਦ ਮਰੀਜਾਂ ਅਤੇ ਐਮਰਜੈਂਸੀ ਮਰੀਜਾਂ ਦੀ ਮੱਦਦ ਕਰਦੇ ਹਨ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਸਹੀਦ ਊਧਮ ਸਿੰਘ ਵੈਲਫੇਅਰ ਸੋਸਾਇਟੀ ਸਨੌਰ ਦੇ ਸਹਿਯੋਗ ਨਾਲ ਅੱਜ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ,ਖੂਨਦਾਨ ਕੈਂਪ 9 ਤੋਂ 2 ਵਜੇ ਤੱਕ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰੇ ਬਲੱਡ ਬੈਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਹੈ,ਕਿ ਉਹ ਵੱਧ ਤੋਂ ਵੱਧ ਪਹੁੰਚ ਕੇ ਖੂਨਦਾਨ ਕਰਨ ਤਾਂ ਜੋ ਲੋੜਵੰਦ ਮਰੀਜਾਂ ਨੂੰ ਖੂਨ ਸਮੇਂ ਸਿਰ ਮਿਲ ਸਕੇ।ਇਸ ਮੌਕੇ ਮੈਨੇਜਰ ਕੇਵਲ ਕ੍ਰਿਸ਼ਨ,ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਜਸਪਾਲ ਸਿੰਘ,ਨੰਬਰਦਾਰ ਕਸਪਾਲ ਸਿੰਘ,ਪੰਚ ਜਸਵੀਰ ਸਿੰਘ,ਪੰਚ ਭਜਨ ਕੌਰ,ਪ੍ਰਧਾਨ ਕੁਲਦੀਪ ਸਿੰਘ ਭੰਬੂਆ,ਜਾਹਰ ਵੀਰ ਗੁੱਗਾ ਜੀ ਵੈਲਫੇਅਰ ਸੋਸਾਇਟੀ,ਗੁਰਪ੍ਰੀਤ ਸਿੰਘ,ਪਰਮਜੀਤ ਸਿੰਘ,ਗ੍ਰੰਥੀ ਬੂਟਾ ਸਿੰਘ,ਹਰਪ੍ਰੀਤ ਸਿੰਘ ਪੰਜੇਟਾ,ਪ੍ਰਿੰਸ, ਸੁੱਚਾ ਸਿੰਘ,ਗੋਰਾ,ਲੱਖੀ,ਅਤੇ ਸੁੰਦਰਜੀਤ ਕੌਰ ਹਾਜ਼ਰ ਸੀ।
Punjab Bani 30 July,2023
ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ 'ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ "ਗੱਤਕਾ : ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ" ਵਿਸ਼ੇ ਅਧੀਨ ਕਰਵਾਏ ਇਸ ਸੈਮੀਨਾਰ ਦੌਰਾਨ ਗੱਤਕਾ ਪ੍ਰਮੋਟਰਾਂ, ਮਾਹਿਰਾਂ, ਉੱਘੀਆਂ ਸਖਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਇਕੱਠ ਨੇ ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਅਤੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਤੌਰ 'ਤੇ ਗੱਤਕੇ ਦੀ ਵਿਸ਼ੇਸ਼ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਪਲੇਠੇ ਗੱਤਕਾ ਸੈਮੀਨਾਰ ਵਿੱਚ ਗੱਤਕਾ ਖੇਤਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਅਤੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐੱਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਕੈਨੇਡਾ ਦੇ ਜੱਥੇਬੰਦਕ ਸਕੱਤਰ ਜਨਮਜੀਤ ਸਿੰਘ ਨੇ ਸੈਮੀਨਾਰ ਦੇ ਮੁੱਖ ਵਿਸ਼ਿਆਂ 'ਤੇ ਆਪਣੀ ਵਿਸ਼ਾਲ ਮੁਹਾਰਤ ਨਾਲ ਡੂੰਘੀ ਜਾਣਕਾਰੀ ਸੰਗਤਾਂ ਦੇ ਸਨਮੁਖ ਪੇਸ਼ ਕੀਤੀ। ਆਪਣੇ ਸੰਬੋਧਨ ਦੌਰਾਨ ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਸਵੈ-ਰੱਖਿਆ ਦੇ ਸੁਖਾਲੇ ਤੇ ਸਸਤੇ ਸਾਧਨ ਵਜੋਂ ਗੱਤਕੇ ਦੇ ਤੱਤ ਦਾ ਭਾਵ ਪੂਰਤ ਵਿਖਿਆਨ ਕੀਤਾ। ਉਨ੍ਹਾਂ ਦੱਸਿਆ ਕਿ ਗੱਤਕਾ, ਸਿੱਖ ਯੁੱਧ ਵਿੱਦਿਆ ਦਾ ਅਟੁੱਟ ਅੰਗ ਹੈ। ਇਹ ਕੇਵਲ ਇੱਕ ਜੰਗੀ ਕਲਾ ਹੀ ਨਹੀਂ ਸਗੋਂ ਯੁੱਧ ਕਲਾ ਦੀ ਇੱਕ ਸੰਪੂਰਨ ਪ੍ਰਣਾਲੀ ਹੈ ਜਿਸ ਵਿੱਚ ਸਰੀਰਕ ਤੇ ਮਾਨਸਿਕ ਸ਼ਕਤੀ ਸਮੇਤ ਅਧਿਆਤਮਿਕ ਅਨੁਸ਼ਾਸਨ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੱਤਕਾ ਸੱਭਿਆਚਾਰਕ ਸੀਮਾਵਾਂ ਤੋਂ ਉੱਪਰ ਉੱਠ ਕੇ ਵਿਸ਼ਵ ਭਰ ਦੇ ਵਿਭਿੰਨ ਭਾਈਚਾਰਿਆਂ ਵਿੱਚ ਆਪਸੀ ਸਮਝ, ਭਾਈਚਾਰਕ ਏਕਤਾ ਅਤੇ ਆਲਮੀ ਸਦਭਾਵਨਾ ਵਧਾਉਣ ਲਈ ਇੱਕ ਪੁਲ ਦਾ ਕੰਮ ਕਰ ਸਕਦਾ ਹੈ। ਡਾ: ਦੀਪ ਸਿੰਘ ਨੇ ਗੱਤਕੇ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੈ-ਰੱਖਿਆ ਵਜੋਂ ਗੱਤਕਾ ਕਲਾ ਨੂੰ ਉਤਸ਼ਾਹਿਤ ਕਰਨ ਨਾਲ ਖਾਸ ਤੌਰ 'ਤੇ ਔਰਤਾਂ ਨੂੰ ਦੁਨੀਆ ਵਿੱਚ ਵਧ ਰਹੇ ਜੁਰਮਾਂ ਤੋਂ ਆਪਣੀ ਰੱਖਿਆ ਤੇ ਸੁਰੱਖਿਆ ਕਰਨ ਦੀ ਸਮਰੱਥਾ ਨਾਲ ਸ਼ਸ਼ਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਗੱਤਕਾ ਕਲਾ ਸਿੱਖਣ ਵਿੱਚ ਲਿੰਗ ਰੁਕਾਵਟਾਂ ਨਾ ਹੋਣ ਕਰਕੇ ਇਸਦੇ ਸੰਮਲਿਤ ਸੁਭਾਅ ਨੂੰ ਉਜਾਗਰ ਕੀਤਾ ਜਿਸ ਰਾਹੀਂ ਔਰਤਾਂ ਮਾਨਸਿਕ ਤਾਕਤ ਅਤੇ ਲਚਕੀਲੇਪਣ ਨੂੰ ਅਪਣਾਉਣ ਦੇ ਯੋਗ ਬਣ ਸਕਦੀਆਂ ਹਨ। ਜਨਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਹਰ ਮਨੁੱਖ ਲਈ ਜੰਗਜੂ ਕਲਾ ਦੀ ਮਹੱਤਤਾ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਖਿਲਾਫ ਲੜਾਈ ਵਿੱਚ ਗੱਤਕੇ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਨਸ਼ਾਖੋਰੀ ਰਾਹੀਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਸ ਕਲਾ ਦੇ ਅਨੁਸ਼ਾਸਿਤ ਅਭਿਆਸ ਦੌਰਾਨ ਊਰਜਾ ਅਤੇ ਧਿਆਨ ਨੂੰ ਕੇਂਦਰਿਤ ਕਰਕੇ ਬਿਹਤਰ ਜੀਵਨ ਜਿਉਣ ਲਈ ਇੱਕ ਬਦਲ ਵਜੋਂ ਰਚਨਾਤਮਕ ਰਸਤਾ ਲੱਭ ਸਕਦੇ ਹਨ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਗੱਤਕੇ ਨੂੰ ਅਪਣਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ਿਆਂ ਦੀ ਵਰਤੋਂ ਰੋਕਣ ਲਈ ਗੱਤਕੇ ਦੀ ਵਰਤੋਂ ਕਰਨ ਖਾਤਰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ (ਇਸਮਾਕ) ਦੇ ਬੁਲਾਰੇ ਲਖਬੀਰ ਸਿੰਘ ਖਾਲਸਾ ਨੇ ਕਿਹਾ ਕਿ ਗੱਤਕੇ ਦੀ ਮੱਦਦ ਕਰਕੇ ਅਸੀਂ ਨਾ ਸਿਰਫ਼ ਆਪਣੇ ਇੱਕ ਅਨਮੋਲ ਸੱਭਿਆਚਾਰਕ ਖਜ਼ਾਨੇ ਨੂੰ ਸੁਰੱਖਿਅਤ ਰੱਖ ਸਕਦੇ ਹਾਂ ਬਲਕਿ ਆਪਣੀ ਕੌਮ ਨੂੰ ਅਜਿਹੇ ਸਾਧਨਾਂ ਨਾਲ ਲੈਸ ਕਰਦੇ ਹਾਂ ਜਿਸ ਰਾਹੀਂ ਕੌਮ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਸਰ ਕਰਨ ਤੋਂ ਇਲਾਵਾ ਇੱਕ ਸੁਰੱਖਿਅਤ ਅਤੇ ਵੱਧ ਸਦਭਾਵਨਾ ਭਰਪੂਰ ਸੰਸਾਰ ਸਿਰਜਿਆ ਜਾ ਸਕਦਾ ਹੈ। ਸਮਾਗਮ ਵਿੱਚ ਹਾਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕਾਰੋਬਾਰੀ ਹਰਭਜਨ ਸਿੰਘ, ਮੌਜੂਦਾ ਪ੍ਰਧਾਨ ਸੁਪਿੰਦਰ ਸਿੰਘ ਬੈਂਸ, ਚੇਅਰਮੈਨ ਜਸਜੀਤ ਸਿੰਘ ਹੁੰਦਲ, ਸਕੱਤਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਯਾਦਵਿੰਦਰ ਸਿੰਘ, ਹਰਕਿਸ਼ਨ ਸਿੰਘ ਜੱਸਲ, ਦਵਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਨਿਊਜਰਸੀ ਸੂਬੇ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨਾਂ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਵਿਸ਼ਵ ਭਾਈਚਾਰੇ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਗੱਤਕੇ ਨੂੰ ਮਾਨਤਾ ਦਿਵਾਉਣ, ਗੱਤਕੇ ਦੀ ਅਮੀਰ ਵਿਰਾਸਤ ਨੂੰ ਉਤਸ਼ਾਹਿਤ ਕਰਨ ਅਤੇ ਸੰਭਾਲਣ ਸਬੰਧੀ ਯਤਨਾਂ ਵਿੱਚ ਮੱਦਦ ਕਰਨ ਦੀ ਅਪੀਲ ਕੀਤੀ। ਇਹ ਸੈਮੀਨਾਰ ਪੁਰਾਤਨ ਜੰਗਜੂ ਕਲਾ ਦੀ ਪਰਿਵਰਤਨਸ਼ੀਲ ਤਾਕਤ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਸਾਰਥਿਕ ਸਿੱਧ ਹੋਇਆ ਜਿਸ ਵਿੱਚ ਉਹਨਾਂ ਮੁੱਦਿਆਂ ਨੂੰ ਵਿਚਾਰਿਆ ਗਿਆ ਜਿੰਨਾ ਦਾ ਵਿਸ਼ਵ ਭਰ ਦੇ ਲੋਕ ਸਾਹਮਣਾ ਕਰ ਰਹੇ ਹਨ। ਇਹ ਸੈਮੀਨਾਰ ਗੱਤਕੇ ਨੂੰ ਅੰਤਰਰਾਸ਼ਟਰੀ ਮੰਚਾਂ, ਵਰਕਸ਼ਾਪਾਂ ਅਤੇ ਵਿੱਦਿਅਕ ਪਹਿਲਕਦਮੀਆਂ ਰਾਹੀਂ ਪ੍ਰਫੁੱਲਤ ਕਰਨ ਲਈ ਸਾਂਝੇ ਯਤਨ ਸ਼ੁਰੂ ਕਰਨ ਦੇ ਸਰਬਸੰਮਤ ਅਹਿਦ ਨਾਲ ਸਮਾਪਤ ਹੋਇਆ।
Punjab Bani 30 July,2023
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ ਚੰਡੀਗੜ੍ਹ, 30 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Punjab Bani 30 July,2023
ਲੁਧਿਆਣਾ ਦੇ ਦੋ ਨੌਜਵਾਨ ਹੜ੍ਹਾਂ ਦੇ ਪਾਣੀ ਵਿਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ
ਲੁਧਿਆਣਾ ਦੇ ਦੋ ਨੌਜਵਾਨ ਹੜ੍ਹਾਂ ਦੇ ਪਾਣੀ ਵਿਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ ਫਿਰੋਜ਼ਪੁਰ- ਦੋ ਭਾਰਤੀ ਨੌਜਵਾਨ ਹੜ੍ਹ 'ਚ ਵਹਿ ਕੇ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨੀ ਰੇਂਜਰਾਂ ਨੇ ਗਜ਼ਨੀਵਾਲਾ ਚੈਕ ਪੋਸਟ 'ਤੇ ਹੋਈ ਫਲੈਗ ਮੀਟਿੰਗ ਦੌਰਾਨ ਭਾਰਤੀ ਰੇਂਜਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਭਾਰਤੀ ਨਾਗਰਿਕ ਹੜ੍ਹ 'ਚ ਵਹਿ ਕੇ ਪਾਕਿਸਤਾਨ ਦੀ ਸਰਹੱਦ 'ਤੇ ਪਹੁੰਚ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਅੱਜ ਫਿਰੋਜ਼ਪੁਰ ਦੇ ਗਜਨੀਵਾਲਾ 'ਚ ਮੀਟਿੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਰੇਂਜਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਦੀ ਪਛਾਣ ਰਤਨਪਾਲ ਪੁੱਤਰ ਮਹਿੰਦਰ ਸਿੰਘ ਤੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਲੁਧਿਆਣੇ ਦੇ ਰਹਿਣ ਵਾਲੇ ਹਨ। ਪਿੰਡ ਗਜਨੀਵਾਲਾ ਕੋਲ ਬੀਐੱਸਐੱਫ ਦੀ 182ਵੀਂ ਬਟਾਲੀਅਨ ਪੈਂਦੀ ਹੈ। ਇਸ ਦੇ ਨਾਲ ਹੀ ਪਾਕਿ ਰੇਂਜਰਜ਼ ਤੇ ਬੀਐੱਸਐੱਫ ਵਿਚਾਲੇ ਫਲੈਗ ਮੀਟਿੰਗ ਵੀ ਹੋਈ। ਹਾਲਾਂਕਿ ਬੀਐੱਸਐੱਫ ਇਸ ਸਬੰਧੀ ਬਹੁਤੀ ਜਾਣਕਾਰੀ ਦੇਣ ਲਈ ਤਿਆਰ ਨਹੀਂ।
Punjab Bani 30 July,2023
ਵਿਰੋਧੀਆਂ ਨੂੰ ਦਿੱਤੇ ਮੁੱਖ ਮੰਤਰੀ ਮਾਨ ਨੇ ਠੋਕਵੇਂ ਜਵਾਬ
ਵਿਰੋਧੀਆਂ ਨੂੰ ਦਿੱਤੇ ਮੁੱਖ ਮੰਤਰੀ ਮਾਨ ਨੇ ਠੋਕਵੇਂ ਜਵਾਬ ਚੰਡੀਗੜ੍ਹ, 30 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਕੱਚੇ ਮੁਲਾਜ਼ਮਾਂ ਦੇ ਮਾਮਲੇ ਵਿਚ ਕੱਚਾ ਸ਼ਬਦ ਹੀ ਕਰ ਦੇਣਾ ਹੈ। ਮਾਨ ਨੇ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਪੱਕੇ ਕੀਤੇ ਹਨ ਉਨ੍ਹਾਂ ਨੂੰ ਪੂਰੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਵਿਰੋਧੀਆਂ ਦਾ ਤਾਂ ਕੰਮ ਹੀ ਹੈ ਹਰ ਕੰਮ ਦਾ ਵਿਰੋਧ ਕਰਨਾ। ਮਾਨ ਨੇ ਅੱਗੇ ਕਿਹਾ ਕਿ ਅਸੀ ਮੁਲਾਜ਼ਮ ਅਤੇ ਅਧਿਆਪਕ ਪੱਕੇ ਕੀਤੇ ਹਨ,ਜਿਵੇ ਵਿਰੋਧੀ ਸਵਾਲ ਚੁੱਕ ਰਹੇ ਹਨ ਉਸ ਹਿਸਾਬ ਨਾਲ ਕੀ ਹੁਣ ਸੀਮਿੰਟ ਲਾ ਕੇ ਪੱਕੇ ਕਰ ਦਈਏ। ਖੇਡਾਂ ਬਾਰੇ ਸੀਐਮ ਮਾਨ ਨੇ ਕਿਹਾ ਕਿ ਆਸੀਂ ਖਿਡਾਰੀਆਂ ਨੂੰ ਪਹਿਲਾਂ ਹੀ ਖ਼ਰਚਾ ਦਿਆਂਗੇ ਤਾਂ ਜੋ ਉਹ ਪੂਰੀ ਤਆਰੀ ਕਰ ਕੇ ਸੋਨ ਤਮਗ਼ੇ ਜਿੱਤ ਕੇ ਲਿਆਉਣ। ਮਾਨ ਨੇ ਅੱਗੇ ਕਿਹਾ ਕਿ ਆਸੀ ਹਰ ਖੇਤਰ ਵਿਚ ਪਾਲਸੀਆਂ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਹੜ੍ਹ ਮਾਰੇ ਲੋਕਾਂ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਨਾਲ ਹੀ ਦਿਹਾੜੀਦਾਰ ਜਿਨਾਂ ਦੀਆਂ ਦਿਹਾੜੀਆਂ ਮਰੀਆਂ ਹਨ ਉਨ੍ਹਾਂ ਦੀ ਵੀ ਪੂਰੀ ਮਦਦ ਕੀਤੀ ਜਾਵੇਗੀ। ਉਨ੍ਹਾਂ ਡਰੋਨ ਸਬੰਧੀ ਬਣਾਈ ਜਾ ਰਹੀ ਨੀਤੀ ਬਾਰੇ ਵੀ ਕਿਹਾ ਕਿ ਹਰ ਡਰੋਨ ਦਰਜ ਕੀਤਾ ਜਾਵੇਗਾ ਤਾਂ ਪਤਾ ਲੱਗ ਸਕੇ ਕਿ ਡਰੋਨ ਕਿਸ ਦਾ ਹੈ ਯਾਨੀ ਕਿ ਰਜਿਸਟਡ ਕੀਤਾ ਜਾਵੇਗਾ।
Punjab Bani 30 July,2023
ਗਿੱਧੇ ਅਤੇ ਕੱਥਕ ਵਿੱਚ ਭਾਵਾਂ ਦੇ ਪੱਧਰ ਉੱਤੇ ਹੈ ਸਮਾਨਤਾ : ਪੰਜਾਬੀ ਯੂਨੀਵਰਸਿਟੀ ਦੇ ਨਾਚ ਵਿਭਾਗ ਦਾ ਅਧਿਐਨ
ਗਿੱਧੇ ਅਤੇ ਕੱਥਕ ਵਿੱਚ ਭਾਵਾਂ ਦੇ ਪੱਧਰ ਉੱਤੇ ਹੈ ਸਮਾਨਤਾ : ਪੰਜਾਬੀ ਯੂਨੀਵਰਸਿਟੀ ਦੇ ਨਾਚ ਵਿਭਾਗ ਦਾ ਅਧਿਐਨ -ਨਾਟ ਸ਼ਾਸ਼ਤਰ ਨੂੰ ਆਧਾਰ ਬਣਾ ਕੇ ਕੀਤੀ ਖੋਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਨਾਚ ਵਿਭਾਗ ਵੱਲੋਂ ਕੀਤੀ ਗਈ ਇੱਕ ਖੋਜ ਰਾਹੀਂ ਪੰਜਾਬ ਦੇ ਲੋਕ-ਨਾਚ ਗਿੱਧੇ ਅਤੇ ਸ਼ਾਸਤਰੀ ਨਾਚ ਕੱਥਕ ਦੀਆਂ ਆਪਸੀ ਸਮਾਨਤਾਵਾਂ ਨੂੰ ਲੱਭਿਆ ਅਤੇ ਪੜਚੋਲਿਆ ਗਿਆ ਹੈ। ਦੋਹੇਂ ਨਾਚਾਂ ਦੀਆਂ ਵੱਖਰੀਆਂ ਸ਼ੈਲੀਆਂ ਹੋਣ ਦੇ ਬਾਵਜੂਦ ਇਸ ਖੋਜ ਅਧਿਐਨ ਰਾਹੀਂ ਇਹਨਾਂ ਦੋਹਾਂ ਨਾਚਾਂ ਵਿੱਚ ਭਾਵਾਂ ਦੇ ਆਧਾਰ ਉੱਤੇ ਸਮਾਨਤਾ ਵੇਖਣ ਨੂੰ ਮਿਲੀ ਹੈ। 'ਲੋਕ-ਨਾਚ ਗਿੱਧਾ ਅਤੇ ਸ਼ਾਸ਼ਤਰੀ ਨ੍ਰਿਤ ਕੱਥਕ ਦੀਆਂ ਸੰਚਾਰ ਵਿਧੀਆ: ਇੱਕ ਤੁਲਨਾਤਮਿਕ ਅਧਿਐਨ' ਨਾਮ ਦਾ ਇਹ ਖੋਜ ਕਾਰਜ ਡਾ. ਇੰਦਿਰਾ ਬਾਲੀ ਦੀ ਨਿਗਰਾਨੀ ਵਿੱਚ ਖੋਜਾਰਥੀ ਕਿਰਨਪ੍ਰੀਤ ਕੌਰ ਵੱਲੋਂ ਕੀਤਾ ਗਿਆ ਹੈ। ਖੋਜਾਰਥੀ ਕਿਰਨਪ੍ਰੀਤ ਕੌਰ ਨੇ ਦੱਸਿਆ ਕਿ ਲੋਕ-ਨਾਚ ਗਿੱਧਾ ਅਤੇ ਸ਼ਾਸਤਰੀ ਨਾਚ ਕੱਥਕ ਵਿੱਚ ਸਮਾਨਤਾ ਦੇ ਸਿੱਟੇ ਕਲਾਵਾਂ ਦੇ ਖੇਤਰ ਨਾਲ਼ ਸੰਬੰਧਤ ਪੁਰਾਤਨ ਅਤੇ ਪ੍ਰਮਾਣਿਤ ਭਾਰਤੀ ਗ੍ਰੰਥ 'ਨਾਟਯ-ਸ਼ਾਸਤਰ' ਨੂੰ ਆਧਾਰ ਬਣਾ ਕੇ ਕੱਢੇ ਗਏ ਹਨ ਜੋ ਕਿ ਭਰਤ ਮੁਨੀ ਵੱਲੋਂ ਰਚਿਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਨਾਚਾਂ ਦੇ ਖੇਤਰ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਖੋਜ ਕਾਰਜ ਹੈ ਜਿੱਥੇ ਔਰਤਾਂ ਦੇ ਲੋਕ ਨਾਚ ਗਿੱਧੇ ਨੂੰ ਭਾਰਤੀ ਸ਼ਾਸਤਰੀ ਨ੍ਰਿਤ ਕੱਥਕ ਨਾਲ ਨਾਟਯ-ਸ਼ਾਸਤਰ ਦੇ ਹਵਾਲੇ ਨਾਲ਼ ਤੁਲਨਾ ਵਿੱਚ ਰੱਖ ਕੇ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਖੋਜ ਕਾਰਜ ਦੇ ਸਿੱਟਿਆਂ ਦਾ ਲਾਭ ਦੋਹਾਂ ਨਾਚਾਂ ਦੇ ਖੇਤਰਾਂ ਨਾਲ਼ ਸੰਬੰਧਤ ਲੋਕਾਂ ਨੂੰ ਮਿਲਣਾ ਹੈ। ਡਾ. ਇੰਦਿਰਾ ਬਾਲੀ ਨੇ ਦੱਸਿਆ ਕਿ ਇਸ ਖੋਜ ਕਾਰਜ ਅਧੀਨ ਲੋਕ ਨਾਚ ਗਿੱਧਾ ਅਤੇ ਸ਼ਾਸਤਰੀ ਨ੍ਰਿਤ ਕੱਥਕ ਦੋਨੋਂ ਹੀ ਨਾਚ ਸ਼ੈਲੀਆਂ ਦੇ ਤਕਨੀਕੀ ਪੱਖ ਨੂੰ ਨ੍ਰਿਤ, ਨ੍ਰਿਤਯ ਅਤੇ ਨਾਟਯ ਦੇ ਅੰਤਰਗਤ ਘੋਖ ਕੇ 38 ਸਮਾਨ-ਅੰਤਰ ਤੱਤਾਂ ਨੂੰ ਸਾਹਮਣੇ ਲਿਆਂਦਾ ਗਿਆ ਹੈ ਜਿਸ ਦੇ ਅੰਤਰ-ਗਤ ਨ੍ਰਿਤ ਪੱਖ ਵਿੱਚ 25 ਹਸਤ ਮੁਦਰਾਵਾਂ, 1 ਪਦ ਸੰਚਾਲਨ, 1 ਭਰਮਰੀ ਦਾ ਪ੍ਰਕਾਰ ਅਤੇ ਕਸਕ-ਮਸਕ ਦੇ ਲਿਹਾਜ਼ ਨਾਲ਼ ਆਪਸੀ ਸਾਂਝ ਅਤੇ ਸਮਾਨਤਾ ਦੇ ਪ੍ਰਮਾਣ ਸਾਹਮਣੇ ਆਏ ਹਨ। ਨਾਚ ਪੱਖ ਵਿੱਚ ਨਾਟਯ ਸ਼ਾਸਤਰ ਵਿੱਚ ਦਰਜ ਅਸ਼ਟ-ਨਾਇਕਾਵਾਂ ਵਿਚੋਂ ਇਨ੍ਹਾਂ ਦੋਹਾਂ ਨਾਚਾਂ ਵਿੱਚ ਆਪਸ ਵਿੱਚ ਮੇਲ ਖਾਂਦੀਆਂ 5 ਨਾਇਕਾਵਾਂ ਅਤੇ 4 ਰਸ ਵੇਖੇ ਗਏ ਹਨ। ਨਾਟਯ ਪੱਖ ਵਿੱਚ ਅਭਿਨੈ ਦੇ ਚਾਰ ਤੱਤ- ਆਂਗਿਕ, ਵਾਚਿਕ, ਆਹਾਰਿਯ, ਸਾਤਵਿਕ ਅਤੇ ਚਿਹਰੇ ਦੇ ਹਾਵ-ਭਾਵ ਦੇ ਸੁਮੇਲ ਦੀ ਇਹਨਾਂ ਦੋਨੋਂ ਕਲਾਵਾਂ ਵਿੱਚ ਬਰੀਕੀ ਨਾਲ਼ ਤੁਲਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਖੋਜ ਕਾਰਜ ਕਲਾਵਾਂ ਦੇ ਸਿਖਿਆਰਥੀਆਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਲਈ ਦੋਨੋਂ ਨਾਚਾਂ ਨੂੰ ਬਿਹਤਰ ਤਰੀਕੇ ਨਾਲ਼ ਸਮਝਣ ਅਤੇ ਪੇਸ਼ਕਾਰੀ ਕਰਨ ਲਈ ਇੱਕ ਪ੍ਰਮਾਣਿਕ ਸਰੋਤ ਦਾ ਕੰਮ ਕਰੇਗਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਖੋਜ ਕਾਰਜ ਦੀ ਸ਼ਲਾਘਾ ਕਰਦਿਆਂ ਨਿਗਰਾਨ ਅਤੇ ਖੋਜਾਰਥੀ ਨੂੰ ਵਿਸ਼ੇਸ਼ ਵਧਾਈ ਦਿੱਤੀ ਗਈ। ਉਹਨਾਂ ਇਸ ਖੋਜ ਕਾਰਜ ਦੀ ਗੱਲ ਕਰਦਿਆਂ ਕਿਹਾ ਕਿ ਇਸ ਖੋਜ ਰਾਹੀਂ ਜਿੱਥੇ ਭਾਸ਼ਾ ਅਤੇ ਸੱਭਿਆਚਾਰ ਦੇ ਸੁਮੇਲ ਦਾ ਜੋ ਮਕਸਦ ਹੈ ਉਹ ਪੂਰਾ ਹੁੰਦਾ ਹੈ ਓਥੇ ਹੀ ਨਾਚ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਕਲਾਕਾਰ, ਭਾਵੇਂ ਉਹ ਲੋਕ ਨਾਚਾਂ ਨਾਲ ਜੁੜੇ ਹੋਣ ਭਾਵੇਂ ਸ਼ਾਸਤਰੀ ਨ੍ਰਿਤ ਨਾਲ਼, ਜੋ ਵੀ ਕਲਾਕਾਰ ਇਹਨਾਂ ਵਿਧਾਵਾਂ ਨੂੰ ਸਿੱਖਣ ਸਿਖਾਉਣ ਦਾ ਕੰਮ ਕਰਨਾ ਚਾਹੁੰਦੇ ਹਨ, ਉਹਨਾਂ ਲਈ ਇਹ ਖੋਜ ਕਾਰਜ ਲਾਭਦਇਕ ਹੋਵੇਗਾ।
Punjab Bani 30 July,2023
ਘੱਗਰ ਤੇ ਹੋਰ ਨਦੀਆਂ 'ਚ ਪਏ ਪਾੜ ਪੂਰਨ ਦਾ ਕੰਮ ਜ਼ੋਰਾਂ 'ਤੇ
ਘੱਗਰ ਤੇ ਹੋਰ ਨਦੀਆਂ 'ਚ ਪਏ ਪਾੜ ਪੂਰਨ ਦਾ ਕੰਮ ਜ਼ੋਰਾਂ 'ਤੇ -ਲੋਕ ਚੈਨ ਦੀ ਨੀਂਦ ਸੌਣ, ਪ੍ਰਸ਼ਾਸਨ ਮੁਸਤੈਦ, ਮੌਸਮ 'ਤੇ ਨਿਰੰਤਰ ਨਜ਼ਰ -ਵੱਡੀ ਨਦੀ 'ਚ ਕੇਵਲ ਪਿਛਲੇ ਦਿਨੀਂ ਕੈਚਮੈਂਟ ਖੇਤਰ 'ਚ ਪਏ ਮੀਂਹ ਦਾ ਆਮ ਪਾਣੀ, ਦੁਬਾਰਾ ਹੜ੍ਹ ਦੀ ਕੋਈ ਚਿਤਾਵਨੀ ਨਹੀਂ ਪਟਿਆਲਾ, 29 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਪੂਰਾ ਮੁਸਤੈਦ ਹੈ ਅਤੇ ਮੌਸਮ ਉਪਰ ਨਿਰੰਤਰ ਬਾਜ ਨਜ਼ਰ ਰੱਖੀ ਜਾ ਰਹੀ ਹੈ। ਜਦਕਿ ਘੱਗਰ ਸਮੇਤ ਟਾਂਗਰੀ ਤੇ ਹੋਰ ਨਦੀਆਂ ਵਿੱਚ ਹੜ੍ਹ ਦੇ ਪਾਣੀ ਕਰਕੇ ਪਏ ਪਾੜਾਂ ਨੂੰ ਪੂਰਨ ਦਾ ਕੰਮ ਤੇਜੀ ਨਾਲ ਜਾਰੀ ਹੈ। ਵੱਡੀ ਨਦੀ ਵਿੱਚ ਪਟਿਆਲਾ ਕੀ ਰਾਓ ਨਦੀ ਦੇ ਕੈਚਮੈਂਟ ਖੇਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਫ਼ਤਿਹਗੜ੍ਹ ਸਾਹਿਬ ਤੇ ਨਵਾਂ ਗਾਉਂ (ਚੰਡੀਗੜ੍ਹ) ਵਿੱਚ ਪਿਛਲੇ ਦਿਨ ਪਏ ਮੀਂਹ ਦਾ ਪਾਣੀ ਹੈ ਨਾ ਕਿ ਕਿਸੇ ਤਰ੍ਹਾਂ ਦੇ ਹੜ੍ਹ ਦੀ ਕੋਈ ਚਿਤਾਵਨੀ ਜਾਰੀ ਕੀਤੀ ਹੈ ਜਾਂ ਨਾ ਹੀ ਖ਼ਤਰਾ ਹੈ। ਇਸ ਪਟਿਆਲਾ ਨਦੀ ਵਿੱਚ 4 ਥਾਵਾਂ ਉਤੇ ਪਾੜ ਪਏ ਸਨ, ਅਤੇ ਉਹ ਵੀ ਹੁਣ ਪੂਰ ਦਿੱਤੇ ਗਏ ਹਨ ਅਤੇ ਇਨ੍ਹਾਂ ਦੀ ਮਜ਼ਬੂਤੀ ਦਾ ਕੰਮ ਜਲ ਨਿਕਾਸ ਵਿਭਾਗ ਵੱਲੋਂ ਜਾਰੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹੇ ਦੀ ਪਲ-ਪਲ ਦੀ ਰਿਪੋਰਟ ਪ੍ਰਾਪਤ ਕੀਤੀ ਜਾ ਰਹੀ ਹੈ ਤੇ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨ ਲਈ ਪੂਰੀ ਜਿੰਮੇਵਾਰੀ ਨਾਲ ਮੁਸਤੈਦੀ ਵਰਤ ਕੇ ਵੱਖ-ਵੱਖ ਤਕਨੀਕੀ ਸਾਧਨਾਂ ਰਾਹੀਂ ਮੌਸਮ ਉਤੇ ਚੌਕਸੀ ਨਾਲ ਨਜ਼ਰ ਰੱਖ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਜ਼ਿਲ੍ਹੇ ਅੰਦਰੋਂ ਲੰਘਦੀਆਂ ਨਦੀਆਂ ਵਿੱਚ ਪਾਣੀ ਆਉਣ ਨੂੰ ਤਿੰਨ ਦਿਨਾਂ ਦਾ ਸਮਾਂ ਹੈ, ਇਸ ਲਈ ਲੋਕਾਂ ਨੂੰ ਘਬਰਾਹਟ ਵਿੱਚ ਆਉਣ ਜਾਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉਤੇ ਯਕੀਨ ਨਹੀਂ ਕਰਨਾ ਚਾਹੀਦਾ ਸਗੋਂ ਹੜ੍ਹਾਂ ਬਾਬਤ ਕਿਸੇ ਵੀ ਜਾਣਕਾਰੀ ਲਈ ਕੇਵਲ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਉਤੇ ਹੀ ਭਰੋਸਾ ਕਰਨਾ ਚਾਹੀਦਾ ਹੈ ਅਤੇ ਲੋੜ ਪੈਣ 'ਤੇ ਹੜ੍ਹ ਕੰਟਰੋਲ ਰੂਮ ਨੰਬਰ 0175-2350550 ਉਤੇ ਸੰਪਰਕ ਕਰ ਲੈਣ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਟਾਂਗਰੀ ਨਦੀ ਅਤੇ ਘੱਗਰ ਦਰਿਆ ਵਿੱਚ ਕਈ ਥਾਂਵਾਂ ਉਤੇ ਪਾੜ ਪਏ ਸਨ, ਇਨ੍ਹਾਂ ਵਿੱਚੋਂ ਕਈ ਥਾਂਵਾਂ 'ਤੇ ਪਲੱਗ ਕਰਕੇ ਅੱਗੇ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਦਾ ਕੰਮ ਪਾਣੀ ਕਰਕੇ ਕਾਫ਼ੀ ਔਖੇ ਹਾਲਾਤ ਵਿੱਚ ਕੀਤਾ ਜਾ ਰਿਹਾ ਹੈ ਅਤੇ ਹਰ ਕੰਮ ਲਈ ਠੇਕੇਦਾਰ ਨੂੰ ਕੰਮ ਅਲਾਟ ਕੀਤਾ ਗਿਆ ਹੈ ਜਦਕਿ ਨੇੜਲੇ ਪਿੰਡਾਂ ਦੀ ਮਸ਼ੀਨਰੀ ਜੇ.ਸੀ.ਬੀ. ਤੇ ਟ੍ਰੈਕਟਰ ਅਤੇ ਲੋਕਲ ਲੇਬਰ ਦੀ ਮਦਦ ਵੀ ਲਈ ਜਾਂਦੀ ਹੈ ਅਤੇ ਸਥਾਨਕ ਵਸਨੀਕ ਵੀ ਕਾਫ਼ੀ ਸਹਿਯੋਗ ਕਰ ਰਹੇ ਹਨ।
Punjab Bani 29 July,2023
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
- ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ -ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ : ਵਿਧਾਇਕ ਕੁਲਵੰਤ ਸਿੰਘ ਪਾਤੜਾਂ/ਸ਼ੁਤਰਾਣਾ, ਪਟਿਆਲਾ, 29 ਜੁਲਾਈ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਹਲਕੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਹੈ। ਵਿਧਾਇਕ ਨੇ ਅੱਜ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਤੋਂ ਚਿੰਤਤ ਹਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਹੜ੍ਹਾਂ ਤੋਂ ਪ੍ਰਭਾਵਿਤ ਹਰ ਨਾਗਰਿਕ ਦੀ ਪੰਜਾਬ ਸਰਕਾਰ ਵੱਲੋਂ ਸੰਭਵ ਸਹਾਇਤਾ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਗਰ ਦੀ ਮਾਰ ਕਰਕੇ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਜਿੱਥੇ ਵਿਸ਼ੇਸ਼ ਗਿਰਦਾਵਰੀ ਕਰਕੇ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ ਉਥੇ ਹੀ ਝੋਨੇ ਦੀ ਫ਼ਸਲ ਦੁਬਾਰਾ ਲਗਾਉਣ ਲਈ ਪਨੀਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਹੜ੍ਹਾਂ ਕਰਕੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਵੀ ਯੋਗ ਮੁਆਵਜਾ ਦਿੱਤਾ ਜਾਵੇਗਾ। ਐਮ.ਐਲ.ਏ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਹਲਕੇ ਅੰਦਰ ਜਿਹੜੀਆਂ ਸੜਕਾਂ ਪਾਣੀ ਕਰਕੇ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਵੀ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਜਦਕਿ ਘੱਗਰ ਵਿੱਚ ਪਏ ਪਾੜਾਂ ਨੂੰ ਪਹਿਲਾਂ ਹੀ ਪੂਰਿਆ ਜਾ ਰਿਹਾ ਹੈ। ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਲਕੇ ਦੀਆਂ ਸਾਰੀਆਂ ਮੰਗਾਂ ਰੱਖੀਆਂ, ਜਿਸ 'ਤੇ ਮੁੱਖ ਮੰਤਰੀ ਨੇ ਪੂਰਾ ਭਰੋਸਾ ਦਿੱਤਾ ਹੈ ਕਿ ਹਲਕਾ ਸ਼ੁਤਰਾਣਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Punjab Bani 29 July,2023
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਥੇ ਇਹ ਦਸਣਯੋਗ ਹੈ ਕਿ ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
Punjab Bani 29 July,2023
ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ। ਸ.ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।
Punjab Bani 29 July,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀਜ਼ ਦੇ ਦਫ਼ਤਰਾਂ ਦੇ ਗਠਨ ਪਿੱਛੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਮੋਟਰ ਵਾਹਨ ਨਿਯਮਾਂਵਲੀ-1989 ਦੇ ਨਿਯਮ 122(2) ਅਤੇ ਮੋਟਰ ਵਾਹਨ ਐਕਟ-1988 ਦੀ ਧਾਰਾ 68(2)(i) ਅਤੇ 68(5) ਤਹਿਤ ਰੀਜਨਲ ਟਰਾਂਸਪੋਰਟ ਅਥਾਰਟੀਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਕਰਨਯੋਗ ਵੱਖੋ-ਵੱਖ ਕੰਮ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੋਂ ਰੂਟਾਂ ਦੀ ਸਮਾਂ-ਸਾਰਣੀ ਬਣਾਉਣ ਅਤੇ ਮਨਜ਼ੂਰੀ ਦੇਣ, ਸਟੇਜ ਕੈਰਿਜ ਪਰਮਿਟ ਨਵਿਆਉਣ, ਪਰਮਿਟਾਂ ਦੇ ਤਬਾਦਲੇ, ਵਾਹਨਾਂ ਦੀ ਤਬਦੀਲੀ, ਆਰਜ਼ੀ ਪਰਮਿਟ ਦੇਣ, ਸਟੇਜ ਕੈਰਿਜ ਪਰਮਿਟਾਂ ਦੇ ਕਾਊਂਟਰ-ਸਾਈਨ, ਪਰਮਿਟਾਂ ਦੀ ਕਲੱਬਿੰਗ, ਬੱਸਾਂ ਦੀ ਸਧਾਰਣ ਤੋਂ ਐਚ.ਵੀ.ਏ.ਸੀ. ਅਤੇ ਐਚ.ਵੀ.ਏ.ਸੀ. ਤੋਂ ਸਧਾਰਣ ਵਿੱਚ ਤਬਦੀਲੀ ਸਬੰਧੀ ਕੰਮ ਰੀਜਨਲ ਟਰਾਂਸਪੋਰਟ ਅਥਾਰਟੀਆਂ ਵੱਲੋਂ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਇਨ੍ਹਾਂ ਸ਼ਕਤੀਆਂ ਦੀ ਵਰਤੋਂ ਆਪਣੇ ਅਧਿਕਾਰ ਖੇਤਰ ਵਿੱਚ ਅਤੇ ਮੋਟਰ ਵਾਹਨ ਐਕਟ-1988 ਤੇ ਇਸ ਤਹਿਤ ਬਣਾਏ ਗਏ ਨਿਯਮਾਂ ਵਿੱਚ ਨਿਰਧਾਰਤ ਸ਼ਰਤਾਂ ਅਧੀਨ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੀਜਨਲ ਟਰਾਂਸਪੋਰਟ ਅਥਾਰਟੀਆਂ ਨੂੰ ਕੰਮਾਂ ਦੀ ਵੰਡ ਦਾ ਉਦੇਸ਼ ਖੇਤਰੀ ਪੱਧਰ 'ਤੇ ਟਰਾਂਸਪੋਰਟ ਵਿਭਾਗ ਸਬੰਧੀ ਮਾਮਲਿਆਂ ਵਿੱਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਟੇਜ ਕੈਰਿਜ ਪਰਮਿਟ ਦੇਣ/ਰੱਦ ਕਰਨ, ਰੂਟਾਂ ਵਿੱਚ ਵਾਧਾ/ਬਦਲਾਅ/ਕਟੌਤੀ ਅਤੇ ਯਾਤਰਾਵਾਂ ਵਿੱਚ ਵਾਧਾ ਆਦਿ ਜ਼ਰੂਰੀ ਕੰਮ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਧੀਨ ਰਹਿਣਗੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਚੁੱਕੇ ਗਏ ਇਨ੍ਹਾਂ ਨਵੇਂ ਕਦਮਾਂ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਲਈ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਮੁੱਚੀ ਟਰਾਂਸਪੋਰਟ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ਨੂੰ ਹੇਠਲੇ ਪੱਧਰ ਤੱਕ ਵਧਾਉਣਾ ਹੈ।
Punjab Bani 29 July,2023
ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ
ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ ਚੰਡੀਗੜ੍ਹ, 29 ਜੁਲਾਈ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ। ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Punjab Bani 29 July,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ ਚੰਡੀਗੜ੍ਹ, 29 ਜੁਲਾਈ: ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ। ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਖਪਤਕਾਰਾਂ ਨੂੰ ਘੱਟ ਦਰਾਂ ਉਤੇ ਰੇਤੇ ਤੇ ਬਜਰੀ ਮੁਹੱਈਆ ਕਰਨ ਲਈ ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਇਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗਾ, ਜੋ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ ਤਹਿਤ ਨਿਰਧਾਰਤ ਇਕ ਟਰਾਂਸਪੇਰੈਂਸੀ ਈ-ਟੈਂਡਰਿੰਗ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ ਅਤੇ ਕਰੱਸ਼ਰ ਯੂਨਿਟ ਵੱਲੋਂ ਦਰਸਾਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖ਼ਰਚਿਆਂ ਸਮੇਤ ਅਤੇ ਕਰੱਸ਼ਰ ਵਿਕਰੀ ਮੁੱਲ ਤੋਂ ਵੱਧ ਨਹੀਂ) ਉਤੇ ਆਧਾਰਤ ਹੋਵੇਗਾ। ਸਰਕਾਰ ਸਮੇਂ-ਸਮੇਂ ਉਤੇ ਕਰੱਸ਼ਰ ਵਿਕਰੀ ਮੁੱਲ (ਸੀ.ਐਸ.ਪੀ.) ਨਿਰਧਾਰਤ ਕਰੇਗੀ ਅਤੇ ਕੋਈ ਵੀ ਕਰੱਸ਼ਰ ਯੂਨਿਟ ਇਸ ਤੋਂ ਵੱਧ ਮੁੱਲ ਉਤੇ ਖਣਿਜ ਦੀ ਵਿਕਰੀ ਨਹੀਂ ਕਰੇਗਾ। ਸੀ.ਐਸ.ਪੀ. ਵਿੱਚ ਖਣਿਜ ਲਾਗਤ, ਮਾਈਨਿੰਗ ਸਾਈਟ ਤੋਂ ਕਰੱਸ਼ਰ ਯੂਨਿਟ ਤੱਕ ਢੋਆ-ਢੁਆਈ, ਪ੍ਰਾਸੈਸਿੰਗ ਖ਼ਰਚੇ ਤੇ ਮੁਨਾਫ਼ੇ ਅਤੇ ਆਵਾਜਾਈ ਵਾਹਨਾਂ ਦੀ ਕਿਸੇ ਵੀ ਮਨਜ਼ੂਰ ਸ਼੍ਰੇਣੀ ਵਿੱਚ ਖਣਿਜ ਦੀ ਲੋਡਿੰਗ ਸ਼ਾਮਲ ਹੋਵੇਗੀ। ਮਾਈਨਜ਼ ਤੇ ਜਿਆਲੋਜੀ ਵਿਭਾਗ ਵੱਲੋਂ ਕਰੱਸ਼ਰ ਯੂਨਿਟ ਨੂੰ ਰਜਿਸਟਰ ਕਰਨ ਲਈ ਆਨਲਾਈਨ ਪੋਰਟਲ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ। ਕਰੱਸ਼ਰ ਮਾਲਕ ਵਿਭਾਗ ਵੱਲੋਂ ਤਿਆਰ ਕੀਤੇ ਆਨਲਾਈਨ ਪੋਰਟਲ ਰਾਹੀਂ ਆਪਣੇ ਯੂਨਿਟਾਂ ਨੂੰ ਖ਼ੁਦ ਰਜਿਸਟਰ ਕਰਨਗੇ ਅਤੇ ਜੇ ਕੋਈ ਕਰੱਸ਼ਰ ਮਾਲਕ ਚਾਹੇਗਾ ਤਾਂ ਉਹ ਪੰਜਾਬ ਰਾਜ ਮਾਈਨਰ ਮਿਨਰਲ ਨੀਤੀ 2023 ਤਹਿਤ ਵਪਾਰਕ ਮਾਈਨਿੰਗ ਯੂਨਿਟਾਂ ਲਈ ਬੋਲੀ ਵਿੱਚ ਹਿੱਸਾ ਲੈ ਸਕਦਾ ਹੈ। ਇਸ ਨੀਤੀ ਦਾ ਮੁੱਢਲਾ ਉਦੇਸ਼ ਸਰਕਾਰ ਵੱਲੋਂ ਢੁਕਵੀਂ ਮਾਰਕੀਟਿੰਗ ਦਖ਼ਲਅੰਦਾਜ਼ੀ ਜ਼ਰੀਏ ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣਾ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਵਿੱਚ ਸੋਧਾਂ ਦੀ ਇਜਾਜ਼ਤ ਪੰਜਾਬ ਮੰਤਰੀ ਮੰਡਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਸੂਬੇ ਵਿੱਚ ਮਾਈਨਰ ਮਿਨਰਲਜ਼ ਦੀ ਸਪਲਾਈ ਵਧਾਉਣ ਲਈ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਨੇ ਇਸ ਸਾਲ 13 ਮਾਰਚ ਨੂੰ ਪੰਜਾਬ ਮਾਈਨਰ ਮਿਨਰਲ ਨੀਤੀ, 2023 ਅਧਿਸੂਚਿਤ ਕੀਤੀ ਸੀ। ਇਸ ਨੀਤੀ ਦੇ ਉਪਬੰਧਾਂ ਕਾਰਨ ਰਿਆਇਤੀ ਠੇਕੇ ਤੇ ਜਨਤਕ ਮਾਈਨਿੰਗ ਸਾਈਟਾਂ ਦੀ ਵੰਡ ਲਈ ਮੌਜੂਦਾ ਨਿਯਮਾਂ ਵਿੱਚ ਕੁੱਝ ਸੋਧਾਂ ਦੀ ਲੋੜ ਸੀ। ਇਹ ਸੋਧਾਂ ਸਾਲਾਨਾ ਰਿਆਇਤ ਰਾਸ਼ੀ ਦੀਆਂ ਕਿਸ਼ਤਾਂ, ਜਨਤਕ ਮਾਈਨਿੰਗ ਸਾਈਟਾਂ, ਮਾਈਨਿੰਗ ਸਾਈਟਾਂ ਲਈ ਰਿਆਇਤ ਦੀ ਸਪੁਰਦਗੀ ਦੇ ਨਿਯਮਾਂ ਤੇ ਸ਼ਰਤਾਂ ਅਤੇ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਐਗਰੀਮੈਂਟ ਫਾਰਮ ਐਲ-1 ਨਾਲ ਸਬੰਧਤ ਹਨ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਖ਼ੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਉਤੇ ਮੋਹਰ ਮੰਤਰੀ ਮੰਡਲ ਨੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਪ੍ਰਭਾਵਿਤ ਖ਼ੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਉਤੇ ਵੀ ਮੋਹਰ ਲਾ ਦਿੱਤੀ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਲਈ ਇਸ ਨੀਤੀ ਤਹਿਤ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਸੂਬਾਈ ਬਜਟ ਵਿੱਚੋਂ 10 ਫੀਸਦੀ ਵਾਧੂ ਰਾਹਤ ਰਾਸ਼ੀ ਡਿਪਟੀ ਕਮਿਸ਼ਨਰਾਂ ਨੂੰ ਮੁਹੱਈਆ ਕੀਤੀ ਜਾਵੇਗੀ। ਇਹ ਨੀਤੀ ਪਹਿਲੀ ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖ਼ੇਤ ਮਜ਼ਦੂਰ ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਜ਼ਮੀਨ (ਰਿਹਾਇਸ਼ੀ ਪਲਾਟ ਤੋਂ ਇਲਾਵਾ) ਨਹੀਂ ਹੋਵੇਗੀ, ਜਾਂ ਉਹ ਜਿਨ੍ਹਾਂ ਕੋਲ ਠੇਕੇ/ਕਿਰਾਏ/ਕਾਸ਼ਤ ਲਈ ਇਕ ਏਕੜ ਤੋਂ ਘੱਟ ਜਗ੍ਹਾ ਹੋਵੇਗੀ, ਉਹ ਸਾਰੇ ਮੁਆਵਜ਼ਾ ਲੈਣ ਦੇ ਯੋਗ ਹੋਣਗੇ। ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀਆਂ 39 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸਰਕਾਰੀ ਡੈਂਟਲ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਵਿੱਚ 11 ਅਸਾਮੀਆਂ ਸੁਰਜੀਤ ਕਰਨ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਤਿੰਨ ਰੀਡਰਾਂ, ਚਾਰ ਜੂਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਅਤੇ ਚਾਰ ਅਹਿਲਮਦ ਸਮੇਤ 11 ਅਸਾਮੀਆਂ ਸੁਰਜੀਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਸੇਵਾਦਾਰਾਂ ਦੀਆਂ ਦੋ ਅਸਾਮੀਆਂ ਆਊਟ ਸੋਰਸ ਰਾਹੀਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਦੇ ਸੁਰਜੀਤ ਹੋਣ ਨਾਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕੰਮ ਦੇ ਨਿਬੇੜੇ ਵਿੱਚ ਤੇਜ਼ੀ ਆਵੇਗੀ। ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ) ਅਤੇ 200 ਟਰੇਨਰ (ਯੋਗਾ) ਭਰਤੀ ਕਰਨ ਦੀ ਪ੍ਰਵਾਨਗੀ ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਬਾਰੇ ਲੋਕ ਲਹਿਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਕੈਬਨਿਟ ਨੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ), 200 ਹੋਰ ਟਰੇਨਰ (ਯੋਗਾ) ਦੀ ਉੱਕਾ-ਪੁੱਕਾ (ਕਨਸੌਲੀਡੇਟਿਡ) ਤਨਖ਼ਾਹ ਉਪਰ ਅਤੇ ਆਊਟਸੋਰਸ ਏਜੰਸੀ ਰਾਹੀਂ ਡੀ.ਸੀ. ਦਰਾਂ ਉਤੇ ਇਕ ਵੀਡੀਓਗ੍ਰਾਫ਼ਰ-ਕਮ-ਫੋਟੋਗ੍ਰਾਫ਼ਰ ਤੇ ਚਾਰ ਡੇਟਾ ਐਂਟਰੀ ਅਪਰੇਟਰਾਂ ਦੀ ਭਰਤੀ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ। ਇਸ ਕਦਮ ਦਾ ਮੰਤਵ ਯੋਗ ਸੈਸ਼ਨਾਂ/ਕਲਾਸਾਂ ਜ਼ਰੀਏ ਸੂਬੇ ਵਿੱਚ ਯੋਗ ਕਿਰਿਆਵਾਂ ਨੂੰ ਉਤਸ਼ਾਹਤ ਕਰਨਾ ਹੈ। ਧਰਮੀ ਫੌਜੀਆਂ ਦੇ ਮਹੀਨਾਵਾਰ ਗੁਜ਼ਾਰਾ ਭੱਤੇ ਵਿੱਚ ਵਾਧਾ ਕੈਬਨਿਟ ਨੇ ਸਾਕਾ ਨੀਲਾ ਤਾਰਾ ਸਮੇਂ ਪ੍ਰਭਾਵਿਤ 76 ਧਰਮੀ ਫੌਜੀਆਂ ਦਾ ਮਹੀਨਾਵਾਰ ਗੁਜ਼ਾਰਾ ਭੱਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਵਧਦੀ ਮਹਿੰਗਾਈ, ਮੌਜੂਦਾ ਹਾਲਾਤ ਅਤੇ ਇਨ੍ਹਾਂ ਧਰਮੀ ਫੌਜੀਆਂ ਦੇ ਰਹਿਣ-ਸਹਿਣ ਦੇ ਵਧੇ ਖ਼ਰਚਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। 366 ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਗਊ ਸੈੱਸ ਵਿੱਚੋਂ ਐਡਜਸਟ ਕਰਨ ਦਾ ਫੈਸਲਾ ਇਕ ਹੋਰ ਅਹਿਮ ਫੈਸਲੇ ਵਿੱਚ ਮੰਤਰੀ ਸਮੂਹ ਨੇ ਪੰਜਾਬ ਦੀਆਂ 366 ਗਊਸ਼ਾਲਾਵਾਂ, ਜਿਨ੍ਹਾਂ ਵਿੱਚ 20 ਸਰਕਾਰੀ ਗਊਸ਼ਾਲਾਵਾਂ ਵੀ ਸ਼ਾਮਲ ਹਨ, ਦੇ ਪਹਿਲੀ ਅਕਤੂਬਰ 2022 ਤੋਂ 30 ਜੂਨ 2023 ਤੱਕ ਦੇ ਬਿਜਲੀ ਬਿੱਲਾਂ ਦੇ ਤਕਰੀਬਨ 8.50 ਕਰੋੜ ਰੁਪਏ ਦੇ ਬਕਾਏ ਦੀ ਰਕਮ ਪੀ.ਐਸ.ਪੀ.ਸੀ.ਐਲ. ਕੋਲ ਇਕੱਤਰ ਤੇ ਪਈ ਗਊ ਸੈੱਸ ਦੀ ਰਕਮ ਵਿੱਚੋਂ ਐਡਜਸਟ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਕਿਰਤ ਵਿਭਾਗ ਦੇ ਗਰੁੱਪ-ਏ ਨਾਲ ਸਬੰਧਤ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਦੀ ਮਨਜ਼ੂਰੀ ਕੈਬਨਿਟ ਨੇ ਕਿਰਤ ਵਿਭਾਗ ਦੀ ਮੁੜ ਸੰਰਚਨਾ ਪਿੱਛੋਂ ਗਰੁੱਪ-ਏ ਦੇ ਨਵੇਂ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਸਬੰਧੀ ਵੀ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਅਤੇ ਨਵੀਆਂ ਆਸਾਮੀਆਂ ਦੀ ਰਚਨਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਰੂਲਜ਼, 2008 ਦੇ ਨਿਯਮ 260 (3) ਅਤੇ 261 ਵਿੱਚ ਸੋਧ ਦੀ ਇਜਾਜ਼ਤ ਮੰਤਰੀ ਮੰਡਲ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ (ਰੈਗੁਲੇਸ਼ਨ ਆਫ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ ਸਰਵਿਸ) ਰੂਲਜ਼, 2008 ਤਹਿਤ ਬਣੇ ਰੂਲ 260 (3) ਅਨੁਸਾਰ ਦਰਜ ਫਾਰਮ ਨੰਬਰ 27 ਵਿੱਚ ਮਾਲਕ ਤੇ ਠੇਕੇਦਾਰ ਤੋਂ ਸਰਟੀਫਿਕੇਟ ਵਿੱਚ ਸੋਧ ਕਰਨ ਅਤੇ ਰੂਲਜ਼ 261 ਤਹਿਤ ਨਵਾਂ ਫਾਰਮ ਨੰਬਰ 34 ਸ਼ਾਮਲ ਕਰਨ ਲਈ ਹਰੀ ਝੰਡੀ ਦੇ ਦਿੱਤੀ। ਨਿਯਮ 260 (3) ਮੁਤਾਬਕ ਨਿਰਮਾਣ ਕਾਮੇ ਨੂੰ ਆਪਣੇ ਕੰਮ ਲਈ ਪਿਛਲੇ ਸਾਲ (ਅਰਜ਼ੀ ਦੀ ਮਿਤੀ ਤੋਂ) ਲਈ ਫਾਰਮ ਨੰਬਰ 27 ਜ਼ਰੀਏ ਨਿਰਮਾਣ ਕਾਮੇ ਵਜੋਂ 90 ਦਿਨਾਂ ਦਾ ਸਵੈ-ਪ੍ਰਮਾਣ ਪੱਤਰ ਦੇਣ ਦੀ ਲੋੜ ਸੀ ਪਰ ਹੁਣ ਸੋਧਿਤ ਫਾਰਮ ਵਿੱਚ ਮਜ਼ਦੂਰ ਦੇ ਕੰਮ ਦਾ ਬਿਓਰਾ ਲੜੀਵਾਰ ਪ੍ਰੋਫਾਰਮੇ ਵਿੱਚ ਕਾਲਮਵਾਰ ਦਰਜ ਹੋਵੇਗਾ, ਜਿਸ ਤਹਿਤ ਕੰਮ ਦੀ ਸ਼ੁਰੂਆਤ ਦੀ ਮਿਤੀ, ਕੰਮ ਖ਼ਤਮ ਹੋਣ ਦੀ ਮਿਤੀ, ਕੰਮ ਦੇ ਕੁੱਲ ਦਿਨ, ਕੰਮ ਦੀ ਕਿਸਮ, ਮਾਲਕ/ਠੇਕੇਦਾਰ ਦਾ ਨਾਮ, ਮਾਲਕ/ਠੇਕੇਦਾਰ ਦਾ ਮੋਬਾਈਲ ਨੰਬਰ ਅਤੇ ਮਾਲਕ/ਠੇਕੇਦਾਰ ਦੇ ਦਸਤਖ਼ਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰਜਿਸਟਰੇਸ਼ਨ ਅਤੇ ਨਕਦ ਰੂਪ ਵਿੱਚ ਫੀਸ ਜਮ੍ਹਾਂ ਕਰਵਾਉਣ ਨੂੰ ਸੁਖਾਲਾ ਬਣਾਉਣ ਲਈ ਰੂਲ 261 ਵਿੱਚ ਫਾਰਮ 34 ਵਿੱਚ ਨਵੀਂ ਨਕਦੀ ਰਸੀਦ ਜੋੜੀ ਗਈ ਹੈ। ‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019’ ਦੀ ਧਾਰਾ 63 ਅਧੀਨ ਛੋਟ ਦੀ ਪ੍ਰਵਾਨਗੀ ਮੰਤਰੀ ਪ੍ਰੀਸ਼ਦ ਨੇ ‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63 ਅਧੀਨ ਛੋਟ ਦੇ ਖਰੜੇ ਨੂੰ ਵੀ ਪ੍ਰਵਾਨ ਕਰ ਲਿਆ। ਇਸ ਛੋਟ ਕਾਰਨ ਖ਼ਰੀਦ ਇਕਾਈਆਂ, ‘ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ’ ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਨੈਸ਼ਨਲ ਇਨਫਰਮੇਸ਼ਨ ਸੈਂਟਰ ਸਰਵਿਸਜ਼ ਆਈ.ਐਨ.ਸੀ. ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲਾ, ਭਾਰਤ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਅਧੀਨ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਤੋਂ ਸੇਵਾਵਾਂ ਦੀ ਖ਼ਰੀਦ (ਕੰਸਲਟੈਂਸੀ ਤੇ ਗ਼ੈਰ ਕੰਸਲਟੈਂਸੀ ਦੋਵੇਂ) ਸਿੱਧੇ ਤੌਰ ਉਤੇ ਕਰ ਸਕਦੇ ਹਨ। ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ ਪੰਜਾਬ ਕੈਬਨਿਟ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰ ਕਰ ਲਿਆ।
Punjab Bani 29 July,2023
ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ, 29 ਜੁਲਾਈ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਜ਼ਮੀਨੀ ਹਾਲਾਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿੰਘ ਨੂੰ ਦੱਸਿਆ ਕਿ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਜਪਾ ਦੇ ਬੁਲਾਰੇ ਨੇ ਉਨ੍ਹਾਂ ਨੂੰ ਦੱਸਿਆ ਕਿ ਖੇਤਾਂ ਤੋਂ ਇਲਾਵਾ, ਮੀਂਹ ਦੇ ਕਹਿਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨਾਲ ਪੰਜਾਬ ਖਾਸ ਕਰਕੇ ਸੂਬੇ ਦੇ ਸਰਹੱਦੀ ਪਿੰਡਾਂ ਨਾਲ ਸਬੰਧਤ ਕਈ ਮੁੱਦਿਆਂ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀ ਵੱਕਾਰੀ ਮਿਊਨਿਖ ਸਿਕਿੋਰਿਟੀ ਕਾਨਫਰੰਸ ਅਲੂਮਨੀ ਮੀਟਿੰਗ ਲਈ ਵੀ ਸੱਦਾ ਦਿੱਤਾ।
Punjab Bani 29 July,2023
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ ਕਿਸਾਨ ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿੱਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 29 July,2023
ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ
ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ -ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਫੰਡਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ-ਜੱਸੀ ਸੋਹੀਆਂ ਵਾਲਾ ਪਟਿਆਲਾ, 28 ਜੁਲਾਈ: ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ "ਡਿਸਟ੍ਰਿਕਟ ਪਲਾਨਿੰਗ ਕਮੇਟੀ ਐਕਟ 2005" ਦੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਢਲੀਆਂ ਵਿਕਾਸ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਅਤੇ ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਸਬ ਡਵੀਜ਼ਨ ਨਾਭਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਐਸ.ਡੀ.ਐਮ. ਤਰਸੇਮ ਚੰਦ, ਐਕਸੀਅਨ ਪੀ.ਡਬਲਿਊ.ਡੀ ਰਿਚਾ ਅਗਰਵਾਲ, ਤਹਿਸੀਲਦਾਰ ਅੰਕਿਤਾ ਅਗਰਵਾਲ,ਨਾਇਬ ਤਹਿਸੀਲਦਾਰ ਭਾਦਸੋਂ ਕੇ.ਸੀ. ਦੱਤਾ, ਕਾਰਜ ਸਾਧਕ ਅਫਸਰ ਅਪਰ ਅਪਾਰ ਸਿੰਘ, ਬੀ.ਡੀ.ਪੀ.ਓ ਕ੍ਰਿਸ਼ਨ ਕੁਮਾਰ, ਸੀ.ਡੀ.ਪੀ.ਓ ਗੁਰਮੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਵੀ ਸਾਮਲ ਹੋਏ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਦਿੱਤੇ ਗਏ ਫੰਡਾਂ ਦੀ ਸਹੀ ਵਰਤੋਂ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜਨ ਅਤੇ ਨਵੀਆਂ ਯੋਜਨਾਵਾਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਵਿਆਕਤੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਸਰਕਾਰ ਵਲੋਂ ਦਿੱਤੀਆ ਜਾ ਰਹੀਆ ਸਕੀਮਾਂ ਦਾ ਲਾਭ ਲੈ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਇਕ ਵਰਗ ਨੂੰ ਬਣਦੀਆ ਸਹੂਲਤਾਂ ਦੇਣ ਲਈ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਆਉਣ ਸਮੇਂ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਲਈ ਹਰ ਹਲਕੇ ਨੂੰ ਨਵੇਂ ਵਿਕਾਸ ਕਾਰਜਾਂ ਲਈ ਹੋਣ ਵਾਲੇ ਕੰਮਾਂ ਦੀਆਂ ਹਲਕਾ ਵਾਰ ਤਜਵੀਜਾਂ ਮੰਗੀਆਂ ਗਈਆਂ ਹਨ।
Punjab Bani 28 July,2023
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਪਟਿਆਲਾ, 28 ਜੁਲਾਈ: ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਪੁਖ਼ਤਾ ਢੰਗ ਨਾਲ ਸਮੇਂ ਸਿਰ ਕਰ ਲਏ ਜਾਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਵਾਲੇ ਸਥਾਨ ਵਿਖੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦੀ ਆਮਦ, ਬੈਠਣ ਦੇ ਇੰਤਜਾਮ, ਝਾਕੀਆਂ, ਪਰੇਡ, ਆਜ਼ਾਦੀ ਘੁਲਾਟੀਆਂ ਤੇ ਸਨਮਾਨਤ ਸ਼ਖ਼ਸੀਅਤਾਂ ਦਾ ਸਨਮਾਨ, ਸੱਭਿਆਚਾਰਕ ਪ੍ਰੋਗਰਾਮ ਆਦਿ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਰਾਜ ਪੱਧਰੀ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਚਰਚਾ ਕਰਦਿਆਂ ਲੋੜੀਂਦੇ ਨਿਰਦੇਸ਼ ਦਿੱਤੇ। ਬੈਠਕ ਮੌਕੇ ਏ.ਡੀ.ਸੀ. (ਜ) ਜਗਜੀਤ ਸਿੰਘ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਪੀ. ਹਰਵੰਤ ਕੌਰ, ਏ.ਆਈ.ਜੀ. ਆਲਮ ਵਿਜੇ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਕੱਤਰ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 28 July,2023
ਮਲਟੀਪਰਪਜ ਸਕੂਲ ਦੇ ਚਾਰ ਅਧਿਆਪਕਾਂ ਦੀਆਂ ਸੇਵਾਵਾਂ ਹੋਈਆਂ ਰੈਗੂਲਰ
ਮਲਟੀਪਰਪਜ ਸਕੂਲ ਦੇ ਚਾਰ ਅਧਿਆਪਕਾਂ ਦੀਆਂ ਸੇਵਾਵਾਂ ਹੋਈਆਂ ਰੈਗੂਲਰ 28 ਜੁਲਾਈ 2023, ਪਟਿਆਲਾ। ਸਕੂਲ ਸਿੱਖਿਆ ਵਿਭਾਗ ਪੰਜਾਬ ’ਚ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਕੀਮਾਂ ਤਹਿਤ ਕੰਮ ਕਰਦੇ ਆ ਰਹੇ 12500 ਵਲੰਟੀਅਰ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪਾਲਿਸੀ ਤਿਆਰ ਕਰਕੇ ਐਸੋਸੀਏਟ ਅਧਿਆਪਕ ਦੀ ਅਸਾਮੀ ’ਤੇ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦੇ ਸ਼ਹਿਰ ਦੇ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਪਟਿਆਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਬਤੌਰ ਸਿੱਖਿਆ ਪ੍ਰੋਵਾਈਡਰ ਸੇਵਾਵਾਂ ਨਿਭਾਉਂਦੇ ਆ ਰਹੇ ਚਾਰ ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਹੋ ਗਈਆਂ ਹਨ। ਸਰਕਾਰੀ ਮਲਟੀਪਰਪਜ ਸਕੂਲ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਦੌਰਾਨ ਸਕੂਲ ਦੇ ਸਿੱਖਿਆ ਪ੍ਰੋਵਾਈਡਰ ਜਪਿੰਦਰਪਾਲ ਸਿੰਘ, ਪਰਮਿੰਦਰ ਕੌਰ, ਰਿਤੂ ਬਾਲਾ ਤੇ ਸ਼ਿਾਵਨੀ ਨੂੰ ਪ੍ਰਿੰਸੀਪਲ ਵਿਜੇ ਕਪੂਰ, ਸਕੂਲ ਦੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਤੋਤਾ ਸਿੰਘ ਚਹਿਲ ਸਮੇਤ ਹੋਰਨਾਂ ਨੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਅਲੁਮਨੀ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਸਟਾਫ ਮੈਂਬਰ ਸਮੇਤ ਹੋਰ ਮੋਹਤਬਰ ਹਾਜਰ ਸਨ।
Punjab Bani 28 July,2023
ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ
ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ ਚੰਡੀਗੜ੍ਹ, 28 ਜੁਲਾਈ ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ। ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ। ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ. ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਇਸ ਮੌਕੇ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।
Punjab Bani 28 July,2023
ਡਿਪਟੀ ਕਮਿਸ਼ਨਰ ਵੱਲੋਂ ਨਦੀਆਂ 'ਚ ਪਏ ਪਾੜ ਪੂਰਨ ਦੇ ਕੰਮ 'ਚ ਹੋਰ ਤੇਜ਼ ਲਿਆਉਣ ਦੀ ਹਦਾਇਤ
ਡਿਪਟੀ ਕਮਿਸ਼ਨਰ ਵੱਲੋਂ ਨਦੀਆਂ 'ਚ ਪਏ ਪਾੜ ਪੂਰਨ ਦੇ ਕੰਮ 'ਚ ਹੋਰ ਤੇਜ਼ ਲਿਆਉਣ ਦੀ ਹਦਾਇਤ -ਕਿਹਾ, ਸਾਰੇ ਐਸ.ਡੀ.ਐਮ ਪਾੜ ਪੂਰਨ ਦੇ ਕੰਮਾਂ ਦੀ ਖੁਦ ਨਿਗਰਾਨੀ ਕਰਨ -1509 ਝੋਨੇ ਦੀ ਪਨੀਰੀ ਸਰਕਾਰੀ ਜਮੀਨਾਂ 'ਚ ਲਗਾਈ ਜਾਵੇਗੀ : ਸਾਕਸ਼ੀ ਸਾਹਨੀ ਪਟਿਆਲਾ, 28 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਦੌਰਾਨ ਜ਼ਿਲ੍ਹੇ ਦੀਆਂ ਨਦੀਆਂ ਵਿੱਚ ਪਏ ਪਾੜ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾੜ ਪੂਰਨ ਦੇ ਕੰਮ ਵਿੱਚ ਹੋਰ ਤੇਜ਼ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੱਲ ਰਹੇ ਕੰਮ ਦੀ ਖੁਦ ਨਿਗਰਾਨੀ ਕਰ ਰਹੇ ਹਨ ਤੇ ਰੋਜਾਨਾ ਹੋਏ ਕੰਮ ਦੀ ਰਿਪੋਰਟ ਲੈ ਰਹੇ ਹਨ। ਮੀਟਿੰਗ ਵਿੱਚ ਏ.ਡੀ.ਸੀ. (ਜ) ਜਗਜੀਤ ਸਿੰਘ, ਐਸ.ਡੀ.ਐਮਜ਼, ਜਲ ਨਿਕਾਸ, ਲੋਕ ਨਿਰਮਾਣ, ਨੈਸ਼ਨਲ ਹਾਈਵੇਅ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕਿਹਾ ਕਿ ਨਦੀਆਂ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦੀ ਗੂਗਲ ਸ਼ੀਟ 'ਤੇ ਰੋਜਾਨਾ ਰਿਪੋਰਟ ਅਪਡੇਟ ਕੀਤੀ ਜਾਵੇ ਤਾਂ ਜੋ ਕੰਮ ਦੀ ਰਫ਼ਤਾਰ ਸਬੰਧੀ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਨੁਕਸਾਨੀਆਂ ਸੜਕਾਂ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਚੱਲ ਰਹੇ ਸਾਰੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਫੀਲਡ ਵਿੱਚ ਖੁਦ ਜਾਣ ਅਤੇ ਸਾਰੇ ਕੰਮ ਦਾ ਮਾਈਕਰੋ ਪਲਾਨ ਬਣਾਉਣ ਤੇ ਹਰੇਕ ਬਰੀਕੀ 'ਤੇ ਖੁਦ ਧਿਆਨ ਦੇਣ ਅਤੇ ਜੇਕਰ ਲੇਬਰ ਹੋਰ ਵਧਾਉਣ ਦੀ ਜ਼ਰੂਰਤ ਹੈ ਤਾਂ ਕੰਮ ਵਿੱਚ ਤੇਜ਼ੀ ਲਿਆਉਣ ਲਈ ਲੇਬਰ ਵਿੱਚ ਹੋਰ ਵਾਧਾ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਝੋਨੇ ਦੀ ਹੋਰ ਪਨੀਰੀ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਭਾਗ ਸਰਕਾਰੀ ਜਮੀਨਾਂ 'ਤੇ ਪਨੀਰੀ ਲਗਾਵੇ ਤਾਂ ਜੋ ਕਿਸਾਨਾਂ ਨੂੰ ਪਨੀਰੀ ਦੀ ਉਪਲਬਧਤਾ ਆਸਾਨੀ ਨਾਲ ਹੋ ਸਕੇ। ਇਸ ਮੌਕੇ ਖੇਤੀਬਾੜੀ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜੋ ਪਨੀਰੀ ਲਗਾਈ ਗਈ ਹੈ ਉਹ ਆਉਂਦੇ ਕੁਝ ਦਿਨਾਂ ਵਿੱਚ ਤਿਆਰ ਹੋ ਜਾਵੇਗੀ ਅਤੇ ਇਹ ਸਮਾਂ 1509 ਦੀ ਪਨੀਰੀ ਲਗਾਉਣ ਲਈ ਢੁਕਵਾਂ ਹੈ ਤੇ ਵਿਭਾਗ ਵੱਲੋਂ 1509 ਦੀ ਪਨੀਰੀ ਲਗਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਬਲਾਕ ਪੱਧਰ 'ਤੇ ਪਈਆਂ ਸਰਕਾਰੀ ਜਮੀਨਾਂ 'ਤੇ ਪਨੀਰੀ ਲਗਾਉਣ ਲਈ ਪੰਚਾਇਤ ਵਿਭਾਗ ਨੂੰ ਜਮੀਨਾਂ ਦੀ ਸਨਾਖਤ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਏ.ਡੀ.ਸੀ. (ਜ) ਜਗਜੀਤ ਸਿੰਘ, ਸਮੂਹ ਐਸ.ਡੀ.ਐਮਜ਼, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡਰੇਨੇਜ ਦੇ ਕਾਰਜਕਾਰੀ ਇੰਜੀਨੀਅਰ ਰਮਨ ਬੈਂਸ ਸਮੇਤ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ, ਪੇਂਡੂ ਵਿਕਾਸ ਤੇ ਪੰਚਾਇਤ, ਮੰਡੀ ਬੋਰਡ, ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 28 July,2023
ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ' ਮੁਕਾਬਲੇ ਲਈ ਤਿਆਰੀਆਂ ਸ਼ੁਰੂ
ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ' ਮੁਕਾਬਲੇ ਲਈ ਤਿਆਰੀਆਂ ਸ਼ੁਰੂ -'ਫਿਊਚਰ ਟਾਈਕੂਨਜ਼' ਆਪਣਾ ਕਾਰੋਬਾਰ ਕਰਨ ਦੇ ਇਛੁੱਕਾਂ ਨੂੰ ਉਦਮੀ ਬਣਨ ਲਈ ਪ੍ਰਦਾਨ ਕਰੇਗਾ ਢੁਕਵਾਂ ਮੰਚ-ਸਾਕਸ਼ੀ ਸਾਹਨੀ ਪਟਿਆਲਾ, 28 ਜੁਲਾਈ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਚੁੱਕੇ ਕਦਮਾਂ ਤਹਿਤ ਆਪਣੇ ਪਹਿਲੇ ਸਫ਼ਲ ਤਜ਼ਰਬੇ ਦੇ ਅਧਾਰ 'ਤੇ ਦੂਜਾ 'ਫਿਊਚਰ ਟਾਈਕੂਨ' ਸਟਾਰਟਅੱਪ ਚੈਲੈਂਜ ਮੁਕਾਬਲਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੰਘੇ ਸਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਰੀਏ ਕਰਵਾਏ ਦੇਸ਼ ਭਰ 'ਚੋਂ ਆਪਣੀ ਕਿਸਮ ਦੇ ਨਿਵੇਕਲੇ ਪ੍ਰਾਜੈਕਟ 'ਫਿਊਚਰ ਟਾਈਕੂਨਸ' ਦਾ ਗਰੈਂਡ ਫਿਨਾਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਰੋਜ਼ਗਾਰ ਅਫ਼ਸਰ ਕੰਵਰਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਸਟਾਰਟ-ਅਪ ਇੰਡੀਆ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ, ਚਿਤਕਾਰਾ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸਮੇਤ ਇਨਵੈਸਟ ਪੰਜਾਬ ਤੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਅਧਿਕਾਰੀਆਂ ਨਾਲ ਮੁੱਢਲੀ ਬੈਠਕ ਕਰਕੇ ਫਿਊਚਰ ਟਾਈਕੂਨ-2 ਦੀ ਰੂਪ ਰੇਖਾ ਉਲੀਕੀ। ਸਾਕਸ਼ੀ ਸਾਹਨੀ ਨੇ ਸਾਰੇ ਸਬੰਧਤਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ÷ ਾ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਏਂਜਲ ਇਨਵੈਸਟਰਜ਼ ਤੋਂ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਟੀਮ ਪਟਿਆਲਾ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ 'ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ 'ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਊਚਰ ਟਾਈਕੂਨਸ ਲਈ ਸਿਹਤ ਤੇ ਤੰਦਰੁਸਤੀ, ਸਿੱਖਿਆ, ਖੇਤੀਬਾੜੀ ਤੇ ਸਹਾਇਕ ਧੰਦੇ, ਫੂਡ ਪ੍ਰਾਸੈਸਿੰਗ, ਸੂਚਨਾ ਤੇ ਤਕਨੀਕ, ਬਾਇਓ ਟੈਕਨੋਲੋਜੀ, ਸਰਵਿਸ ਸੈਕਟਰ, ਟ੍ਰੈਵਲ, ਸੋਸ਼ਲ ਸੈਕਟਰ, ਵਾਤਾਵਰਣ ਐਂਡ ਏਨਰਜੀ ਆਦਿ ਖੇਤਰਾਂ ਵਾਸਤੇ ਨਵੇਂ ਆਈਡੀਆਜ਼ ਪੇਸ਼ ਕੀਤੇ ਜਾ ਸਕਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਦੇਸ਼ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣ ਗਿਆ ਸੀ, ਜਿਸ ਨੇ ਫਿਊਚਰ ਟਾਈਕੂਨ ਪ੍ਰਾਜੈਕਟ ਸ਼ੁਰੂ ਕੀਤਾ ਸੀ, ਇਸ ਨਾਲ ਰੇਹੜੀ-ਫੜੀ ਲਗਾਉਂਦੇ, ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰ, ਆਪਣਾ ਕੋਈ ਛੋਟਾ-ਵੱਡਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰ, ਸਨਅਤ ਜਾਂ ਉਦਮ ਨੂੰ ਹੋਰ ਪ੍ਰਫੁਲਤ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਗਿਆ ਸੀ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਆਪਣੇ ਉਦਮ ਸ਼ੁਰੂ ਕਰਨ ਲਈ ਸੁਖਾਵਾਂ ਤੇ ਹਾਂ ਪੱਖੀ ਮਾਹੌਲ ਵੀ ਮੁਹੱਈਆ ਕਰਵਾਉਣ ਦਾ ਟੀਚਾ ਹੈ।
Punjab Bani 28 July,2023
ਨਾਭਾ ਪਾਵਰ ਨੇ ਸੀ.ਆਈ.ਆਈ ਨੈਸ਼ਨਲ ਐਨਰਜੀ ਸਰਕਲ ਮੁਕਾਬਲਾ 2023 ਜਿੱਤਿਆ: ਊਰਜਾ ਕੁਸ਼ਲਤਾ ਵਿੱਚ ਨਵੀਨਤਾ ਅਤੇ ਊਰਜਾ ਕੁਸ਼ਲਤਾ ਵਿੱਚ ਸਰਵੋਤਮ ਕੇਸ ਅਧਿਐਨ ਲਈ ਚੋਟੀ ਦੇ ਇਨਾਮ ਜਿੱਤੇ
ਨਾਭਾ ਪਾਵਰ ਨੇ ਸੀ.ਆਈ.ਆਈ ਨੈਸ਼ਨਲ ਐਨਰਜੀ ਸਰਕਲ ਮੁਕਾਬਲਾ 2023 ਜਿੱਤਿਆ: ਊਰਜਾ ਕੁਸ਼ਲਤਾ ਵਿੱਚ ਨਵੀਨਤਾ ਅਤੇ ਊਰਜਾ ਕੁਸ਼ਲਤਾ ਵਿੱਚ ਸਰਵੋਤਮ ਕੇਸ ਅਧਿਐਨ ਲਈ ਚੋਟੀ ਦੇ ਇਨਾਮ ਜਿੱਤੇ ਰਾਜਪੁਰਾ: ਨਾਭਾ ਪਾਵਰ ਲਿਮਟਿਡ (NPL), ਜੋ ਕਿ ਪੰਜਾਬ ਦੇ ਰਾਜਪੁਰਾ ਵਿਖੇ 2x700 ਮੈਗਾਵਾਟ ਸੁਪਰਕ੍ਰਿਟੀਕਲ ਥਰਮਲ ਪਾਵਰ ਦਾ ਸੰਚਾਲਨ ਕਰਦੀ ਹੈ, ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿਖੇ ਹੋਏ ਵੱਕਾਰੀ 7ਵੇਂ ਸੀ.ਆਈ.ਆਈ ਨੈਸ਼ਨਲ ਐਨਰਜੀ ਸਰਕਲ ਮੁਕਾਬਲੇ 2023 ਵਿੱਚ ਦੋ ਵੱਕਾਰੀ ਪੁਰਸਕਾਰ ਜਿੱਤ ਕੇ ਇੱਕ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਨਾਭਾ ਪਾਵਰ "ਊਰਜਾ ਕੁਸ਼ਲਤਾ ਵਿੱਚ ਨਵੀਨਤਾ" ਅਤੇ "ਊਰਜਾ ਕੁਸ਼ਲਤਾ ਵਿੱਚ ਸਰਵੋਤਮ ਕੇਸ ਅਧਿਐਨ" ਦੀਆਂ ਸ਼੍ਰੇਣੀਆਂ ਵਿੱਚ ਚੋਟੀ ਦੇ ਅਵਾਰਡ ਪ੍ਰਾਪਤ ਕੀਤੇ ਹਨ, ਜੋ ਕਿ ਊਰਜਾ ਸੰਭਾਲ ਪ੍ਰਤੀ ਯਤਨਾਂ ਨੂੰ ਮਾਨਤਾ ਦੇਣ ਲਈ ਜਾਣਿਆ ਜਾਂਦੇ ਹਨ ।ਇਹ ਇਤਿਹਾਸਕ ਪ੍ਰਾਪਤੀ ਨਾਭਾ ਪਾਵਰ ਦੀ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਮਾਣ ਹੈ ਜਿਸ ਨੇ ਇਸ ਨੂੰ ਬਿਜਲੀ ਉਦਯੋਗ ਵਿੱਚ ਇੱਕ ਯੋਗ ਸਥਾਨ ਪ੍ਰਧਾਨ ਕੀਤਾ ਹੈ। ਸੀ.ਆਈ.ਆਈ ਨੈਸ਼ਨਲ ਐਨਰਜੀ ਸਰਕਲ ਪ੍ਰਤੀਯੋਗਤਾ ਇੱਕ ਉੱਚ ਪੱਧਰੀ ਪਲੇਟਫਾਰਮ ਹੈ ਜੋ ਊਰਜਾ ਸੰਭਾਲ ਅਤੇ ਪ੍ਰਬੰਧਨ ਦੇ ਖੇਤਰ ਵਿੱਚ ਉੱਤਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਦਾ ਹੈ। ਵੱਖ-ਵੱਖ ਖੇਤਰਾਂ ਦੀਆਂ ਕੰਪਨੀਆਂ ਊਰਜਾ ਕੁਸ਼ਲਤਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੁਆਣ ਲਈ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਂਦੀਆਂ ਹਨ। "ਊਰਜਾ ਕੁਸ਼ਲਤਾ ਵਿੱਚ ਨਵੀਨਤਾਵਾਂ" ਦੀ ਸ਼੍ਰੇਣੀ ਵਿੱਚ ਐਵਾਰਡ ਜਿੱਤਣ ਲਈ ਨਾਭਾ ਪਾਵਰ ਨੇ ਬਿਜਲੀ ਉਤਪਾਦਨ ਕੁਸ਼ਲਤਾ ਨਾਲ ਸਮਝੌਤਾ ਕੀਤੇ ਬਿਨਾਂ ਊਰਜਾ ਸੰਭਾਲ ਵਿੱਚ ਉੱਤਮ ਪ੍ਰਦਰਸ਼ਨ ਕੀਤਾ ਹੈ। ਕੰਪਨੀ ਦੀਆਂ ਪਹਿਲਕਦਮੀਆਂ ਨੇ ਨਾ ਸਿਰਫ ਊਰਜਾ ਦੀ ਖਪਤ ਨੂੰ ਘਟਾਇਆ ਹੈ ਬਲਕਿ ਉਦਯੋਗ ਲਈ ਨਵੇਂ ਮਾਪਦੰਡ ਵੀ ਸਥਾਪਿਤ ਕੀਤੇ ਹਨ। ਨਾਭਾ ਪਾਵਰ ਨੇ ਪ੍ਰਭਾਵਸ਼ਾਲੀ ਊਰਜਾ ਕੁਸ਼ਲਤਾ ਕੇਸ ਸਟੱਡੀ ਬਣਾਉਣ ਲਈ "ਸਰਬੋਤਮ ਊਰਜਾ ਕੁਸ਼ਲਤਾ ਕੇਸ ਅਧਿਐਨ' ਵਿੱਚ ਪਹਿਲਾ 'ਰਨਰ ਅੱਪ' ਐਵਾਰਡ ਵੀ ਜਿਤਿਆ ਹੈ । ਨਾਭਾ ਪਾਵਰ ਦੇ ਸੀ.ਈ.ਓ., ਸ਼੍ਰੀ ਸੁਰੇਸ਼ ਕੁਮਾਰ ਨਾਰੰਗ ਨੇ ਆਪਣਾ ਧੰਨਵਾਦ ਅਤੇ ਉਤਸ਼ਾਹ ਜ਼ਾਹਰ ਕਰਦੇ ਹੋਏ ਕਿਹਾ, “ਸਾਨੂੰ ਸੀ.ਆਈ.ਆਈ. ਨੈਸ਼ਨਲ ਐਨਰਜੀ ਸਰਕਲ ਤੋਂ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕਰਕੇ ਮਾਣ ਹੈ। ਨਾਭਾ ਪਾਵਰ ਵਿਖੇ ਅਸੀਂ ਹਮੇਸ਼ਾ ਊਰਜਾ ਪ੍ਰਬੰਧਨ ਵਿੱਚ ਉੱਤਮਤਾ ਲਈ ਕਾਮ ਕਰਦੇ ਰਹਿੰਦੇ ਹਾਂ । ਇਹ ਪੁਰਸਕਾਰ ਸਾਡੀ ਟੀਮ ਦੇ ਸਮੂਹਿਕ ਯਤਨਾਂ ਨੂੰ ਸਮਰਪਿਤ ਹੈ।" ਨਾਭਾ ਪਾਵਰ ਲਿਮਟਿਡ ਨਵੀਨ ਤਕਨੀਕਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ, ਜੋ ਊਰਜਾ ਉਦਯੋਗ ਦੇ ਭਵਿੱਖ ਨੂੰ ਰੂਪ ਦੇਣਗੀਆਂ।
Punjab Bani 28 July,2023
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਸੂਬਾ ਸਰਕਾਰ ਦੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਆਪਣਾ ਹਰ ਫੈਸਲਾ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਲੈ ਰਹੀ ਹੈ। ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕਰਦਿਆਂ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵੱਖ-ਵੱਖ ਵਿਕਾਸ ਕਾਰਜਾਂ, ਰਿਪੇਅਰ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਤੇ ਸਹੀ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ. ਬਲਕਾਰ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਉਸਾਰੀ ਕਰਦਾ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ ਅਤੇ ਗੈਰ ਕਾਨੂੰਨੀ ਉਸਾਰੀ ਕਰਨ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੀ.ਐਲ.ਯੂ ਅਤੇ ਕਲੋਨੀਆਂ ਦੀ ਲੇਅ-ਆਊਟ ਪ੍ਰਵਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਹੀ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਤਾਂ ਜੋ ਸਰਕਾਰੀ ਕੰਮਾਂ ਵਿੱਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ, ਸ੍ਰੀ ਅਜੋਏ ਸ਼ਰਮਾ, ਸ੍ਰੀਮਤੀ ਈਸ਼ਾ ਕਾਲੀਆ,ਸੀ ਈ ਓ, ਪੀ ਐਮ ਆਈ ਡੀ ਸੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਵੱਖ-ਵੱਖ ਨਗਰ ਨਿਗਮਾਂ ਦੇ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 28 July,2023
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ ਪਟਿਆਲਾ/ਦਿੱਲੀ, 28 ਜੁਲਾਈ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।" ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ 'ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।" ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ''ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ, ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।" ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ 'ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।"
Punjab Bani 28 July,2023
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ
* ਕਿਹਾ; ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ 28 ਗਵਰਨਰਾਂ ਸਮੇਤ 30 ਜਣੇ ਪੂਰਾ ਮੁਲਕ ਚਲਾ ਰਹੇ ਨੇ * ਮਨੀਪੁਰ ਦੀ ਮੰਦਭਾਗੀ ਘਟਨਾ ਨੂੰ ਭਾਜਪਾ ਵੱਲੋਂ ਅਪਣਾਈ ਜਾ ਰਹੀ ਵੰਡ-ਪਾਊ ਤੇ ਨਫ਼ਰਤ ਦੀ ਨੀਤੀ ਦਾ ਨਤੀਜਾ ਦੱਸਿਆ * ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ; ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਦੇ ਰਾਜਪਾਲਾਂ ਦੇ ਮੂਕ ਦਰਸ਼ਕ ਬਣਨ ਬਾਰੇ ਚੁੱਕਿਆ ਸਵਾਲ * ਸੰਸਦ ਮੈਂਬਰ ਸੰਜੇ ਸਿੰਘ ਦੀ ਰਾਜ ਸਭਾ ਤੋਂ ਮੁਅੱਤਲੀ ਖ਼ਿਲਾਫ਼ ਰੋਸ ਪ੍ਰਦਰਸ਼ਨ ਵਿੱਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੋਈ ਸੰਸਦ ਮੈਂਬਰ ਸਦਨ ਦੇ ਵਿਚਕਾਰ ਆਉਂਦਾ ਹੈ ਤਾਂ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਮੁਅੱਤਲ ਕਰ ਦਿੱਤਾ ਜਾਂਦਾ ਹੈ, ਜੋ ਬਹੁਤ ਸ਼ਰਮਨਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ‘ਲੋਕਤੰਤਰ ਦੇ ਮੰਦਰ’ ਵਿੱਚ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਦਬਾਉਣ ਦਾ ਇਹ ਤਾਨਾਸ਼ਾਹੀ ਢੰਗ ਗੈਰਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਾਨਾਸ਼ਾਹੀ ਸ਼ਾਸਨ ਵਿੱਚ ਸਿਆਸੀ ਲਾਹੇ ਲਈ ਵਿਰੋਧੀ ਧਿਰ ਨੂੰ ਚੁੱਪ ਕਰਾਉਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਸੱਤਾਧਾਰੀ ਗਠਜੋੜ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੈਂਬਰਾਂ ਦੀ ਸਹਿਮਤੀ ਲੈਣ ਦੀ ਪ੍ਰਵਾਹ ਕੀਤੇ ਬਿਨਾਂ ਸਾਰੇ ਸਦਨ ਵਿੱਚ ਹੰਗਾਮਾ ਮਚਾ ਕੇ ਬਿੱਲ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਇਹ ਸਮੁੱਚੇ ਲੋਕਤੰਤਰ ਉਤੇ ਧੱਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਸਾਰੇ ਸੰਸਦ ਮੈਂਬਰ ਸੰਜੇ ਸਿੰਘ ਦੇ ਨਾਲ ਹਨ ਅਤੇ ਅੱਜ ਇੱਥੇ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ‘ਮਨ ਕੀ ਬਾਤ’ ਵਿੱਚ ਆਪਣੀ ਗੱਲ ਕਰਨਾ ਪਸੰਦ ਕਰਦੇ ਹਨ ਪਰ ਉਹ ਦੇਸ਼ ਦੇ ਲੋਕਾਂ ਦੀ ਗੱਲ ਸੁਣਨ ਲਈ ਕਦੇ ਵੀ ਤਿਆਰ ਨਹੀਂ ਹੁੰਦੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸੂਝਵਾਨ ਅਤੇ ਜਮਹੂਰੀਅਤ ਨੂੰ ਪਿਆਰ ਕਰਨ ਵਾਲੇ ਲੋਕ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਇਸ ਘਿਨਾਉਣੇ ਪਾਪ ਲਈ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਸਮੇਤ 30 ਲੋਕਾਂ ਨੇ ਹੀ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ `ਤੇ ਪੈਸਾ ਕਿਉਂ ਬਰਬਾਦ ਕਿਉਂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਇਹ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੀਪੁਰ ਵਿਖੇ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਪਾਊ ਅਤੇ ਨਫ਼ਰਤ ਵਾਲੀ ਨੀਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਨੀਤੀ ਦੇ ਮਾੜੇ ਸਿੱਟੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਮੰਗ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜਨ ਕਾਰਨ ਮਨੀਪੁਰ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਮਨੀਪੁਰ ਵਿੱਚ ਉਦੋਂ ਕੀ ਕਰ ਰਹੇ ਸਨ, ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਸੀ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਖ਼ਾਸ ਕਰਕੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਰਾਜਪਾਲ ਸੂਬਿਆਂ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖ਼ਲਅੰਦਾਜ਼ੀ ਕਰ ਰਹੇ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਮਨੀਪੁਰ ਦੇ ਰਾਜਪਾਲ ਸੂਬੇ ਵਿੱਚ ਵਾਪਰ ਰਹੀਆਂ ਲੜੀਵਾਰ ਘਿਨਾਉਣੀਆਂ ਘਟਨਾਵਾਂ ਨੂੰ ਸਿਰਫ਼ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ। ਮੁੱਖ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਮਨੀਪੁਰ ਵਿੱਚ ਵਾਪਰ ਰਹੀਆਂ ਮੰਦਭਾਗੀਆਂ ਅਤੇ ਘਿਨਾਉਣੀਆਂ ਘਟਨਾਵਾਂ ਦਾ ਖ਼ੁਦ ਨੋਟਿਸ ਲੈਣ ਅਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਮਨੀਪੁਰ ਸੜ ਰਿਹਾ ਸੀ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਦੂਜੇ ਦੇਸ਼ਾਂ ਦੀ ਯਾਤਰਾ ਦਾ ਆਨੰਦ ਮਾਣ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਸੰਕਟ ਨਾਲ ਨਜਿੱਠਣ ਪ੍ਰਤੀ ਮੋਦੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਲੋਕ 2024 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਮੋਦੀ ਅਤੇ ਉਸ ਦੀ ਜੁੰਡਲੀ ਨੂੰ ਸਬਕ ਸਿਖਾਉਣਗੇ। ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਵਿੱਚ ਪਾਣੀ ਰਿਸਣ `ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਇਕ ਸਦੀ ਪਹਿਲਾਂ ਬਣੀ ਪਾਰਲੀਮੈਂਟ ਦੀ ਪੁਰਾਣੀ ਇਮਾਰਤ ਅੱਜ ਵੀ ਬਰਕਰਾਰ ਹੈ, ਜਦ ਕਿ ਨਵੀਂ ਇਮਾਰਤ ਦੀ ਛੱਤ ਲੀਕ ਹੋ ਚੁੱਕੀ ਹੈ, ਜੋ ਦੇਸ਼ ਦੀ ਤਰਸਯੋਗ ਹਾਲਤ ਨੂੰ ਦਰਸਾਉਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਦੀ ਭ੍ਰਿਸ਼ਟ ਤੱਤਾਂ ਨਾਲ ਮਿਲੀਭੁਗਤ ਹੈ।
Punjab Bani 28 July,2023
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 27 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ। ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ।
Punjab Bani 27 July,2023
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 27 ਜੁਲਾਈ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
Punjab Bani 27 July,2023
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ - 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ - 43 ਲੋਕਾਂ ਦੀ ਹੋਈ ਮੌਤ, 19 ਜ਼ਖਮੀ - 159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ ਚੰਡੀਗੜ੍ਹ, 27 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। 27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।
Punjab Bani 27 July,2023
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ - ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ; 11 ਗ੍ਰਿਫ਼ਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਸੰਗਰੂਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ। ਇਹ ਕਦਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਕਾਰਵਾਈ ਤਹਿਤ ਕੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ। ਮੁਹਿੰਮ ਦੇ ਚੌਥੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਅਤੇ ਬਰਨਾਲਾ ਵਿੱਚ ਚਲਾਈ ਗਈ। ਇਹ ਸਾਰੀ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸੰਗਰੂਰ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਸੂਬਾ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਪਰ ਇਸ ਮੰਤਵ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 8 ਐਫਆਈਆਰਜ਼ ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ 10 ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।
Punjab Bani 27 July,2023
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ • ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ • ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਜੁਲਾਈ: ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ। ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ 'ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਸ੍ਰੀ ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।
Punjab Bani 27 July,2023
ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ • ਇਹ ਸਮਾਗਮ ਸਕੂਲ ਪੱਧਰ 'ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ ਚੰਡੀਗੜ੍ਹ, 27 ਜੁਲਾਈ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ 'ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਸ. ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।
Punjab Bani 27 July,2023
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਮਨੁੱਖੀ ਅਧਿਕਾਰਾਂ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਹੋਈ
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਮਨੁੱਖੀ ਅਧਿਕਾਰਾਂ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਹੋਈ ਪਟਿਆਲਾ, 27 ਜੁਲਾਈ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪੋਸਟਹਿਊਮੈਨਿਜ਼ਮ, ਸਾਈਬਰਨੇਟਿਕਸ ਅਤੇ ਮਨੁੱਖੀ ਅਧਿਕਾਰਾਂ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਸਫ਼ਲਤਾਪੂਰਵਕ ਸਮਾਪਤੀ ਹੋਈ। ਇਸ ਦੋ ਦਿਨਾਂ ਕਾਨਫ਼ਰੰਸ ਦੇ ਦੂਜੇ ਦਿਨ ਦੇ ਪਹਿਲੇ ਸ਼ੈਸ਼ਨ ਵਿੱਚ ਡਾ. ਹਰਪ੍ਰੀਤ ਵੋਹਰਾ, ਅੰਗਰੇਜ਼ੀ ਵਿਭਾਗ, ਪਾਂਡੀਚਰੀ ਯੂਨੀਵਰਸਿਟੀ ਨੇ ਚੇਅਰ ਕੀਤਾ ਅਤੇ ਕੋ-ਚੇਅਰ ਡਾ. ਨਵਲੀਨ ਮੁਲਤਾਨੀ, ਮੁਖੀ, ਸਕੂਲ ਆਫ਼ ਲੈਂਗੂਏਜ਼ ਸਨ।ਪਹਿਲੇ ਸ਼ੈਸ਼ਨ ਵਿੱਚ ਪਲੇਨਰੀ ਸਪੀਕਰ ਡਾ. ਰਾਜੇਸ਼ ਕੁਮਾਰ, ਸਕੂਲ ਆਫ਼ ਹਿਊਮੈਨਟੀਜ਼, ਇਗਨੋ, ਨਵੀਂ ਦਿੱਲੀ ਜਿਹਨਾਂ ਦਾ ਵਿਸ਼ਾ "ਡਿਜੀਟਲ ਮਨੁੱਖਤਾ ਅਤੇ ਡਿਜੀਟਲ ਆਧੁਨਿਕ ਨੂੰ ਸਮਝਣਾ" ਸੀ। ਡਾ. ਸ਼ਵੇਤਾ ਧਾਲੀਵਾਲ, ਐਸੋਸੀਏਟ ਪ੍ਰੋਫੈਸਰ, ਰਾਜਨੀਤੀ ਸ਼ਾਸਤਰ ਵਿਭਾਗ, ਥਾਪਰ ਯੂਨੀਵਰਸਿਟੀ, ਦਾ ਵਿਸ਼ਾ "ਨਕਲੀ ਖੁਫੀਆ ਅਤੇ ਮਨੁੱਖੀ ਅਧਿਕਾਰਾਂ ਦੀਆਂ ਚੁਣੌਤੀਆਂ" ਸਨ। ਡਾ. ਜਸਲੀਨ ਕੇਵਲਾਨੀ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਸਨ। ਜਿਹਨਾਂ ਦਾ ਵਿਸ਼ਾ"ਅਧਿਕਾਰਾਂ ਲਈ ਯੋਗ ਹੋਣਾ: ਮਨੁੱਖਤਾ ਦੇ ਕਈ ਪਹਿਲੂਆਂ ਦੀ ਪੜਚੋਲ ਕਰਨਾ ਅਤੇ ਮਨੁੱਖੀ ਬਚਾਅ" ਸੀ। ਸੌਰਵ ਮਲਿਕ, ਡਿਪਟੀ ਲੀਗਲ ਐਡੀਟਰ, ਦਾ ਟ੍ਰਬਿਊਨ ਦੂਜੇ ਦਿਨ ਦੇ ਦੂਸਰੇ ਸ਼ੈਸ਼ਨ ਵਿੱਚ ਡਾ. ਵਿਨੋਦ ਕੁਮਾਰ ਅਤੇ ਸਵਰਨਮਾ ਸ਼ਰਮਾ, ਚੰਡੀਗੜ੍ਹ ਨੇ ਚੇਅਰ ਕੀਤੀ। ਕੋ-ਚੇਅਰ ਪ੍ਰੋ. ਜਸਪ੍ਰੀਤ ਕੌਰ, ਹੈੱਡ ਅਤੇ ਡੀਨ ਭਾਸ਼ਾਵਾਂ, ਖਾਲਸਾ ਕਾਲਜ, ਪਟਿਆਲਾ ਨੇ ਮਨੁੱਖ, ਮਸ਼ੀਨ ਅਤੇ ਕਾਨੂੰਨ ਦੀ ਗੱਲ ਕੀਤੀ। ਦੂਜੇ ਦਿਨ ਦੇ ਵਿਦਾਇਗੀ ਸ਼ੈਸ਼ਨ ਦੀ ਪ੍ਰਧਾਨਗੀ ਪ੍ਰੋ. ਕਰਮਜੀਤ ਸਿੰਘ, ਵਾਈਸ-ਚਾਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਕਰਮਜੀਤ ਸਿੰਘ ਨੇ ਪੋਸਟਹਿਊਮੈਨਿਜ਼ਮ, ਸਾਈਬਰਨੇਟਿਕਸ ਅਤੇ ਮਨੁੱਖੀ ਅਧਿਕਾਰਾਂ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਸਫ਼ਲਤਾਪੂਰਵਕ ਸਮਾਪਤੀ ਤੇ ਵਧਾਈ ਦਿੱਤੀ। ਇਸ ਕਾਨਫ਼ਰੰਸ ਦੀ ਇਹ ਪ੍ਰਾਪਤੀ ਰਹੀ ਹੈ ਕਿ ਇਸ ਨੇ ਪੋਸਟ-ਹਿਊਮੈਨਿਜ਼ਮ, ਸੱਭਿਆਚਾਰ ਅਤੇ ਪਛਾਣਾਂ ਬਾਰੇ ਵਿਚਾਰ-ਵਟਾਂਦਰੇ ਰਾਹੀਂ ਅਕਾਦਮਿਕ ਸਮਝ ਨੂੰ ਅੱਗੇ ਤੋਰਿਆ ਹੈ। ਵਿਦਾਇਗੀ ਭਾਸ਼ਣ ਪ੍ਰੋ. ਬੂਥੀਨਾ ਮਜੌਲ, ਕਾਰਥੇਜ ਯੂਨੀਵਰਸਿਟੀ, ਟਿਊਨੀਸ਼ੀਆ ਨੇ ਦਿੱਤਾ। ਪ੍ਰੋ: ਗੁਰਦੀਪ ਸਿੰਘ ਬੱਤਰਾ, ਡੀਨ ਅਕਾਦਮਿਕ ਮਾਮਲੇ ਨੇ ਪ੍ਰੋ. ਬੂਥੀਨਾ ਮਜੌਲ ਦੀ ਅਕਾਦਮਿਕ ਜਾਣ ਪਹਿਚਾਣ ਕਰਵਾਈ।ਉਹਨਾਂ ਨੇ ਵਿਦਾਇਗੀ ਭਾਸ਼ਣ ਵਿਚ ਕਿਹਾ ਕਿ ਅਸੀਂ 'ਗੁੱਸੇ ਦੇ ਯੁੱਗ' ਵਿੱਚ ਕਿਵੇਂ ਪਹੁੰਚੇ। ਸਾਮਰਾਜੀ ਇਤਿਹਾਸ ਦੇ ਵਿਦਵਾਨਾਂ ਨੇ ਦਹਾਕਿਆਂ ਤੋਂ ਇਹ ਦਲੀਲ ਦਿੱਤੀ ਹੈ ਕਿ ਪੱਛਮੀ ਉਦਾਰਵਾਦੀ ਪ੍ਰਗਤੀ ਦੇ ਬਿਰਤਾਂਤ ਦੇ ਘੋਰ ਹੰਕਾਰ ਨੇ ਆਧੁਨਿਕ ਵਿਸ਼ਵੀਕਰਨ ਦੀਆਂ ਢਹਿ-ਢੇਰੀ ਬੁਨਿਆਦਾਂ ਨੂੰ ਛੁਪਾਇਆ ਹੈ। ਵੀਹਵੀਂ ਸਦੀ ਦੇ ਦੌਰਾਨ ਉਦਯੋਗੀਕਰਨ ਅਤੇ ਸਾਮਰਾਜਵਾਦ ਦੇ ਆਗਮਨ ਦੁਆਰਾ, ਅਤੇ ਗੈਰ-ਪੱਛਮੀ ਸੰਸਾਰ ਦੇ ਵੱਖੋ-ਵੱਖਰੇ ਸੰਯੋਜਨਾਂ ਦੁਆਰਾ ਯੂਰਪੀਅਨ ਗਿਆਨ ਤੋਂ ਪ੍ਰਸਿੱਧ ਗੁੱਸੇ ਦੇ ਉਭਾਰ ਦਾ ਇੱਕ ਪਹੁੰਚਯੋਗ ਅਤੇ ਸੂਖਮ ਬਿਰਤਾਂਤ ਪੇਸ਼ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਸਮੁੱਚੀ ਕਾਨਫ਼ਰੰਸ ਦੇ ਸ਼ੈਸ਼ਨਾਂ ਵਿਚ 50 ਖੋਜ –ਪੱਤਰ ਸਫ਼ਲਤਾਪੂਰਵਕ ਪੇਸ਼ ਕੀਤੇ ਗਏ ਹਨ। ਡਾ. ਨਵਲੀਨ ਮੁਲਤਾਨੀ, ਮੁਖੀ, ਸਕੂਲ ਆਫ਼ ਲੈਂਗੂਏਜ, ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਸੈਸ਼ਨ ਦਾ ਸੰਚਾਲਨ ਡਾ. ਸ਼ੈਫਾਲੀ ਬੇਦੀ ਨੇ ਕੀਤਾ।
Punjab Bani 27 July,2023
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਚੰਡੀਗੜ੍ਹ, ,27 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ' ਮੁੱਖ ਮੰਤਰੀ ਪੰਜਾਬ ਰਾਹਤ ਫੰਡ' ਵਿੱਚ ਭੇਟ ਕੀਤਾ। ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।
Punjab Bani 27 July,2023
ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਹੜ੍ਹ ਪ੍ਰਭਾਵਿਤ ਲੋੜਵੰਦਾਂ ਨੂੰ ਪਾਣੀ, ਖਾਣ-ਪੀਣ ਦੀਆਂ ਵਸਤਾਂ ਅਤੇ ਤਰਪਾਲਾਂ ਵੰਡੀਆਂ ਪਟਿਆਲਾ, 26 ਜੁਲਾਈ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ। ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ ਕੀਤਾ ਜੋ ਹੜ੍ਹਾਂ ਕਾਰਨ ਢਹਿ ਗਿਆ ਸੀ ਅਤੇ ਫਿਰ ਨਾਲ ਲੱਗਦੇ ਪਿੰਡ ਰੋੜ ਜਗੀਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਪੀਣ ਵਾਲਾ ਪਾਣੀ, ਖਾਣ-ਪੀਣ ਦੀਆਂ ਵਸਤਾਂ ਅਤੇ ਤਰਪਾਲਾਂ ਵੰਡੀਆਂ। ਇਲਾਕੇ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, "ਮੈਨੂੰ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਸਾਡੇ ਵਰਕਰਾਂ ਤੋਂ ਖਬਰਾਂ ਆਈਆਂ ਸਨ ਕਿ ਸਨੌਰ ਦੇ ਕਈ ਪਿੰਡ ਅਤੇ ਖੇਤ ਅਜੇ ਵੀ ਪਾਣੀ 'ਚ ਡੁੱਬੇ ਹੋਏ ਹਨ ਅਤੇ ਰਾਤ ਭਰ ਪਏ ਮੀਂਹ ਕਾਰਨ ਸਥਿਤੀ ਹੋਰ ਵੀ ਚਿੰਤਾਜਨਕ ਹੋ ਗਈ ਹੈ। ਮੈਂ ਸਭ ਤੋਂ ਪਹਿਲਾਂ ਦੇਵੀਗੜ੍ਹ ਰੋਡ ਜੋ ਕਿ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਦਾ ਦੌਰਾ ਕੀਤਾ ਅਤੇ ਆਸ-ਪਾਸ ਰਹਿੰਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।" ਉਸਨੇ ਅੱਗੇ ਕਿਹਾ, "ਮੈਂ ਪਿੰਡ ਰੋੜ ਜਗੀਰ ਦਾ ਵੀ ਦੌਰਾ ਕੀਤਾ ਹੈ ਅਤੇ ਲੋਕਾਂ ਦੇ ਘਰਾਂ ਅਤੇ ਖੇਤਾਂ ਦੀ ਹਾਲਤ ਦੇਖ ਕੇ ਬਹੁਤ ਦੁੱਖ ਹੋਇਆ ਹੈ। ਘਰਾਂ ਵਿੱਚ ਅਜੇ ਵੀ ਗੰਦਾ ਪਾਣੀ ਖੜ੍ਹਾ ਹੈ, ਕਈ ਘਰਾਂ ਵਿੱਚ ਹੜ੍ਹਾਂ ਕਾਰਨ ਤਰੇੜਾਂ ਆ ਗਈਆਂ ਹਨ ਅਤੇ ਉਨ੍ਹਾਂ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ। ਇਹ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਦੀ ਕਹਾਣੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਸਰਕਾਰ ਤੋਂ ਵਿਸ਼ੇਸ਼ ਮਦਦ ਦੀ ਲੋੜ ਹੈ।" ਜੈ ਇੰਦਰ ਕੌਰ ਨੇ ਅੱਗੇ ਮੰਗ ਕੀਤੀ, "ਮੈਂ ਜਿੱਥੇ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਨੂੰ ਸਾਡੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦੀ ਬੇਨਤੀ ਕਰਦੀ ਹਾਂ, ਉਥੇ ਮੈਂ ਉਨ੍ਹਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਮੁਆਵਜ਼ਾ ਦੇਣ ਦੀ ਵੀ ਬੇਨਤੀ ਕਰਦੀ ਹਾਂ, ਜਿਨ੍ਹਾਂ ਦੇ ਘਰ ਅਤੇ ਸਮਾਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।
Punjab Bani 26 July,2023
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 26 ਜੁਲਾਈ ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ। ਅੱਜ ਇੱਥੇ ‘ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ’ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਮੁੱਖ ਮੰਤਰੀ ਨੇ ਸੂਬੇ ਦੀ ਅਗਵਾਈ ਕਰਦਿਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜੰਗੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 76 ਫੀਸਦੀ ਤੋਂ 100 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ ਹੁਣ 20 ਲੱਖ ਰੁਪਏ ਦੀ ਬਜਾਏ 40 ਲੱਖ ਰੁਪਏ ਐਕਸ-ਗ੍ਰੇਸ਼ੀਆ ਮਿਲੇਗੀ, 51 ਫੀਸਦੀ ਤੋਂ 75 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਦਿਵਿਆਂਗ ਹੋਏ ਸੈਨਿਕਾਂ ਨੂੰ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਹੀਨਾਵਾਰ ਮਾਲੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10000 ਰੁਪਏ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਭਾਵੁਕਤਾ ਵਾਲਾ ਸਮਾਗਮ ਹੈ ਅਤੇ ਪੂਰਾ ਦੇਸ਼ ਇਨ੍ਹਾਂ ਸੂਰਬੀਰਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ 'ਤੇ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਫੌਜੀ ਮੌਸਮ ਦੀ ਖਰਾਬੀ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਨ੍ਹਾਂ ਕੌਮੀ ਨਾਇਕਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਸਦਾ ਰਿਣੀ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ਸਪੂਤਾਂ ਦੇ ਵੱਡਮੁੱਲੇ ਯੋਗਦਾਨ ਦੇ ਸਤਿਕਾਰ ਵਿਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ, “ਕਾਰਗਿਲ ਜੰਗ ਦੌਰਾਨ ਉਹ ਇੱਕ ਕਲਾਕਾਰ ਸਨ ਅਤੇ ਇਨ੍ਹਾਂ ਕੌਮੀ ਨਾਇਕਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਮੈਂ ਇੱਕ ਚੈਰਿਟੀ ਸ਼ੋਅ ਵੀ ਕਰਵਾਇਆ ਸੀ। ਇਹ ਚੈਰਿਟੀ ਸ਼ੋਅ ਪਟਿਆਲਾ ਵਿਖੇ ਕਰਵਾਇਆ ਗਿਆ ਸੀ ਜਿਸ ਵਿੱਚ ਕਈ ਹੋਰ ਕਲਾਕਾਰਾਂ ਨੇ ਵੀ ਹਿੱਸਾ ਲਿਆ ਸੀ। ਫੌਜ ਦੇ ਬਹਾਦਰੀ ਭਰੇ ਕਾਰਨਾਮਿਆਂ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਇਸ ਸ਼ੋਅ ਦਾ ਇਕੱਠਾ ਹੋਇਆ ਸਾਰਾ ਪੈਸਾ ਫੌਜ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ-ਤਕਲੀਫਾਂ ਝੱਲੇ ਹਨ ਪਰ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਅਤੇ ਦ੍ਰਿੜ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ 'ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਕਈ ਹੋਰ ਯੋਧਿਆਂ ਨੇ ਦੇਸ਼ ਆਜ਼ਾਦ ਕਰਵਾਉਣ ਲਈ ਆਪਣਾ ਖੂਨ ਵਹਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਵੀ ਲੁਕੀ-ਛਿਪੀ ਨਹੀਂ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਦੀ ਬਹਾਦਰੀ ਭਰੀ ਗਾਥਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ ਭਾਰਤੀ ਫੌਜ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਜਿਸ ਤਰ੍ਹਾਂ ਦਲੇਰੀ ਤੇ ਸਾਹਸ ਦਾ ਸਬੂਤ ਦਿੱਤਾ, ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਹੋਰ ਮਿਲਦੀ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਹਰ ਦੇਸ਼ ਵਾਸੀ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਕਿਹਾ, “ਅਮਰ ਜਵਾਨ ਜੋਤੀ ਤੇਲ ਨਾਲ ਨਹੀਂ ਬਲਕਿ ਸ਼ਹੀਦਾਂ ਦੇ ਖੂਨ ਨਾਲ ਜਗਦੀ ਹੈ। ਤੇਲ ਨਾਲ ਜਗਿਆ ਦੀਵਾ ਭਾਵੇਂ ਕੁਝ ਸਮੇਂ ਬਾਅਦ ਰੌਸ਼ਨੀ ਦੇਣਾ ਬੰਦ ਕਰ ਦਿੰਦਾ ਹੈ ਪਰ ਸ਼ਹੀਦਾਂ ਦੇ ਤੇਲ ਨਾਲ ਬਲਿਆ ਦੀਵਾ ਹਮੇਸ਼ਾ ਚਮਕਦਾ ਹੈ। ਇਨ੍ਹਾਂ ਸੈਨਿਕਾਂ ਦੀ ਸ਼ਹਾਦਤ ਸਦੀਆਂ ਤੱਕ ਸਾਡੀ ਨੌਜਵਾਨ ਪੀੜ੍ਹੀ ਨੂੰ ਨਿਰਸਵਾਰਥ ਕੁਰਬਾਨੀ ਲਈ ਪ੍ਰੇਰਿਤ ਕਰਦੀ ਹੈ।” ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਪਤਵੰਤਿਆਂ ਨੂੰ ਇਸ ਸਮਾਗਮ ਵਿੱਚ ਜੀ ਆਇਆਂ ਕਿਹਾ ਅਤੇ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤ ਭੂਮੀ ਦੀ ਰਾਖੀ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸਤਿਕਾਰ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਹਾਜ਼ਰ ਸਨ।
Punjab Bani 26 July,2023
ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ
ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ
ਅੰਮ੍ਰਿਤਸਰ:- 26 ਜੁਲਾਈ ( ) ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਤੇ ਅਫਗਾਨਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ਨੂੰ ਪੁੱਜ ਰਹੇ ਨੁਕਸਾਨ ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਮਨੁੱਖੀ ਭਾਈਚਾਰੇ ਦੇ ਗੁਰਧਾਮ ਅਤੇ ਉਨ੍ਹਾਂ ਦੇ ਪਰਿਵਾਰ ਸੁਰੱਖਿਅਤ ਨਹੀਂ ਹਨ। ਅਫਗਾਨਿਸਤਾਨ ਵਿੱਚ ਤਾਂ ਘੱਟ ਗਿਣਤੀ ‘ਚ ਵੱਸਣ ਵਾਲਾ ਸਿੱਖ ਭਾਈਚਾਰਾ ਲਗਭਗ ਹਿਜ਼ਰਤ ਕਰ ਚੁੱਕਾ ਹੈ। ਗਿਣਤੀ ਦੇ ਸਿੱਖ ਹੀ ਉਥੇ ਰਹਿ ਰਹੇ ਹਨ। ਪਾਕਿਸਤਾਨ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਤੇ ਬਾਕੀ ਗੁਰੂ ਸਾਹਿਬਾਨਾਂ ਨਾਲ ਸਬੰਧਤ ਪੁਰਾਤਨ ਗੁਰਧਾਮ ਬਹੁਗਿਣਤੀ ਵਿਚ ਹਨ, ਸਰਕਾਰਾਂ ਦੀ ਅਣਦੇਖੀ ਕਾਰਨ ਨੇਸਤੋਨਬੂਦ ਹੋ ਰਹੇ ਹਨ, ਉਨ੍ਹਾਂ ਕਿਹਾ ਤਿੰਨ ਚਾਰ ਗੁਰਦੁਆਰਿਆਂ ਦੀਆਂ ਇਮਾਰਤਾਂ ਮੌਜੂਦਾ ਬਾਰਸ਼ਾਂ ਦੀ ਮਾਰ ਨਾ ਝਲਦੀਆਂ ਢਹਿ ਢੇਰੀ ਹੋ ਗਈਆਂ ਹਨ। ਉਨ੍ਹਾਂ ਕਿਹਾ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ੀ ਮੰਤਰੀ ਸ੍ਰੀ ਜੈ ਸ਼ੰਕਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਸਰਕਾਰ ਨੂੰ ਜ਼ੋਰਦਾਰ ਤਰੀਕੇ ਨਾਲ ਕਹਿਣਾ ਚਾਹੀਦਾ ਹੈ ਕਿ ਉਹ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਤੇ ਹਿੰਦੂਆਂ ਨਾਲ ਧੱਕੇਸ਼ਾਹੀਆਂ ਦਾ ਦੌਰ ਜਾਰੀ ਹੈ ਅਤੇ ਗੁਰਧਾਮਾਂ ਉਪਰ ਭੂਮਾਫੀਆਂ ਦਾ ਕਬਜ਼ਾ ਸਰਕਾਰੀ ਸ਼ਹਿ ਤੇ ਬਰਕਰਾਰ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕੁੱਝ ਕੁ ਅਸਥਾਨ ਹੀ ਦਰਸ਼ਨਾਂ ਯੋਗ ਹਨ, ਬਾਕੀਆਂ ਵਿੱਚ ਡੰਗਰਾਂ ਦੇ ਵਾੜੇ, ਤੂੜੀ ਭੰਡਾਰ ਅਤੇ ਪਾਥੀਆਂ ਦੇ ਸਟੋਰ ਬਨੇ ਹੋਏ ਹਨ। ਪਾਕਿਸਤਾਨ ਵਿਚਲੇ ਪੰਜਾਬ ਦੇ ਕਸੂਰ ਜ਼ਿਲ੍ਹੇ ‘ਚ ਲਾਹੌਰ ਫਿਰੋਜ਼ਪੁਰ ਰੋਡ ‘ਤੇ ਲਾਲਯਾਨੀ ਕਸਬੇ ਨੇੜੇ ਪਿੰਡ ਦਫਤੂ ਸਥਿਤ ਗੁਰੂਘਰ ਦੀ ਇਤਿਹਾਸਕ ਇਮਾਰਤ ਦਾ ਵੱਡਾ ਹਿੱਸਾ ਡਿੱਗ ਪਿਆ ਹੈ। ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਢਹਿਢੇਰੀ ਹੋ ਗਈ ਹੈ। ਸ਼ਾਹੀਵਾਲ ਜ਼ਿਲ੍ਹੇ ਦੇ ਪਾਕਪੱਟਨ ਦੇ ਗੁ: ਟਿੱਬਾ ਨਾਨਕਸਰ ਸਾਹਿਬ ਦੀ ਇਮਾਰਤ ਵੀ ਕਿਸੇ ਸਮੇਂ ਨਸ਼ਟ ਹੋ ਸਕਦੀ ਹੈ।
ਉਨ੍ਹਾਂ ਕਿਹਾ ਪਾਕਿਸਤਾਨ ਦੀ ਸਰਕਾਰ ਦਾ ਇਨ੍ਹਾਂ ਇਤਿਹਾਸਕ ਪੁਰਾਤਨ ਇਮਾਰਤਾਂ ਦੀ ਸੇਵਾ ਸੰਭਾਲ ਵੱਲ ਕੋਈ ਧਿਆਨ ਨਹੀਂ ਹੈ ਪਰ ਉਨ੍ਹਾਂ ਲਾਗੇ ਸਥਿਤ ਸਾਰੀਆਂ ਮਸਜਿਦਾਂ ਦੀ ਮੁਰੰਮਤ ਅਤੇ ਸਫ਼ੇਦੀ ਲਗਾਤਾਰ ਹੁੰਦੀ ਰਹਿੰਦੀ ਹੈ।ਪਾਕਿਸਤਾਨ ਇਵੈਕੁਈ ਪ੍ਰਾਪਰਟੀ ਬੋਰਡ ਤੇ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਪਰਵਾਹੀ ਕਾਰਨ ਹੀ ਦਫ਼ਤੂ ਲਾਗਲੇ ਗੁਰੂਘਰ ਦੀ ਹਾਲਤ ਤਾਂ ਇੱਥੋਂ ਤਕ ਵਿਗੜੀ ਹੋਈ ਹੈ ਕਿ ਪਿੰਡ ਵਾਸੀ ਆਪਣੇ ਡੰਗਰ-ਵੱਛੇ ਉਥੇ ਬੰਨ੍ਹਣ ਲੱਗ ਪਏ ਹਨ ਅਤੇ ਉਥੇ ਚੁਫ਼ੇਰੇ ਪਾਥੀਆਂ ਦੇ ਢੇਰ ਲੱਗੇ ਵੇਖੇ ਜਾ ਸਕਦੇ ਹਨ, ਗੁਰਦੁਆਰਾ ਸਾਹਿਬ ਦੇ ਕਮਰਿਆਂ ‘ਚ ਹਰ ਪਾਸੇ ਗੰਦਗੀ ਤੇ ਪਸ਼ੂਆਂ ਦੇ ਚਾਰੇ ਤੋਂ ਇਲਾਵਾ ਹੋਰ ਕੁੱਝ ਵਿਖਾਈ ਨਹੀਂ ਦਿੰਦਾ । ਉਨ੍ਹਾਂ ਕਿਹਾ ਪਾਕਿਸਤਾਨ ਨੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੀ ਜ਼ਿੰਮੇਵਾਰੀ ਸਿੱਖ ਧਾਰਮਿਕ ਤੀਰਥ ਅਸਥਾਨਾਂ ਦੀ ਦੇਖਭਾਲ ਕਰਨਾ ਤੇ ਮੁਰੰਮਤ ਕਰਵਾਉਣਾ ਹੈ ਪਰ ਇਸ ਬੋਰਡ ਦਾ ਮੁਖੀ ਅੱਜ ਤੀਕ ਕਦੇ ਕਿਸੇ ਘੱਟ ਗਿਣਤੀ ਦੇ ਨੂੰ ਨਹੀਂ ਬਣਾਇਆ ਗਿਆ, ਇਸੇ ਕਾਰਨ ਗੁਰੂਘਰਾਂ ਵੱਲ ਜਾਣਬੁੱਝ ਕੇੇ ਕਦੇ ਕਿਸੇ ਨਹੀਂ ਧਿਆਨ ਨਹੀਂ ਦਿੱਤਾ। ਉਨ੍ਹਾਂ ਮੁੜ ਪਾਕਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਨੂੰ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸੁਰੱਖਿਆ ਤੇ ਸਾਂਭ ਸੰਭਾਲ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਕਿਹਾ ਹੈ।
Punjab Bani 26 July,2023
ਹੜ੍ਹ ਪੀੜਤ ਪਸ਼ੂਆਂ ਲਈ ਘੜਾਮ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ
ਹੜ੍ਹ ਪੀੜਤ ਪਸ਼ੂਆਂ ਲਈ ਘੜਾਮ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਦੇਵੀਗੜ੍ਹ, 26 ਜੁਲਾਈ: ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਡਾ.ਰਾਮਪਾਲ ਮਿੱਤਲ ਨੇ ਅਤੇ ਡਿਪਟੀ ਡਾਇਰੈਕਟਰ, ਪਟਿਆਲਾ ਡਾ. ਗੁਰਚਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਵੀ.ਓ, ਦੁੱਧਨਸਾਧਾਂ, ਡਾ.ਰਾਜ ਕੁਮਾਰ ਗੁਪਤਾ ਦੀ ਰਹਿਨੁਮਾਈ ਹੇਠ ਅੱਜ ਮਿਤੀ 26/07/2023 ਨੂੰ ਪਿੰਡ ਘੜਾਮ ਵਿਖੇ ਵਿਸ਼ੇਸ਼ ਤੌਰ ਤੇ ਹੜ੍ਹ ਪੀੜਤ ਪਸ਼ੂਆਂ ਲਈ ਪਸ਼ੂ ਭਲਾਈ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਹਲਕਾ ਸਨੌਰ ਦੇ ਵਿਧਾਇਕ ਸ: ਹਰਮੀਤ ਸਿੰਘ ਪਠਾਣਮਾਜਰਾ ਦੀ ਸੁਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਵਿਸ਼ੇਸ਼ ਤੌਰ ਤੇ ਪੁੱਜੇ। ਡਾ. ਰਾਜਕੁਮਾਰ ਗੁਪਤਾ ਨੇ ਦੱਸਿਆ ਕਿ ਹਲਕੇ ਦੇ ਪਸ਼ੂ ਪਾਲਕਾਂ ਅਤੇ ਵਸਨੀਕਾਂ ਨੂੰ ਹੜ੍ਹ ਦੌਰਾਨ ਹਰ ਸੰਭਵ ਸਹਾਇਤਾ ਦੇਣ ਦੀ ਪੁਰਜ਼ੋਰ ਕੋਸ਼ਿਸ਼ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕੀਤੀ ਜਾ ਰਹੀ ਹੈ। ਉਹ ਇਸ ਮੁਸ਼ਕਿਲ ਦੀ ਘੜੀ ਵਿਚ ਆਪਣੇ ਹਲਕਾ ਨਿਵਾਸੀਆਂ ਨਾਲ ਖੜੇ ਹਨ । ਇਸ ਮੌਕੇ ਪਸ਼ੂ ਪਾਲਣ ਵਿਭਾਗ ਵੱਲੋਂ ਪਹੁੰਚੀ ਡਾਕਟਰਾਂ ਦੀ ਟੀਮ ਜਿਸ ਵਿੱਚ ਡਾ.ਅਮਨਦੀਪ ਰਾਜਨ, ਡਾ. ਸੋਨਿਕਾ ਸ਼ਰਮਾ, ਡਾ.ਆਕਾਸ਼ਦੀਪ ਸੀਨਮਾਰ ਅਤੇ ਡਾ.ਰਾਜ ਕੁਮਾਰ ਗੁਪਤਾ, ਐਸ.ਵੀ.ਓ, ਦੁਧਨ ਸਾਧਾਂ ਤੇ ਵੈਟਰਨਰੀ ਇੰਸਪੈਕਟਰ, ਰਾਹੁਲ ਅਤੇ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਵੀ ਮੌਜੂਦ ਸਨ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਹੜ੍ਹਾਂ ਮਗਰੋਂ ਪਸ਼ੂਆਂ ਦੀ ਦੇਖਭਾਲ, ਬਿਮਾਰੀਆਂ ਤੋ ਬਚਾਅ, ਟੀਕਾਕਰਨ, ਰੱਖ-ਰਖਾਅ, ਡੀਵਰਮਿੰਗ ਅਤੇ ਖਾਧ ਖ਼ੁਰਾਕ ਆਦਿ ਬਾਰੇ ਜਾਣਕਾਰੀ ਦਿੱਤੀ । ਟੀਮ ਵੱਲੋਂ ਬਿਮਾਰ ਪਸ਼ੂਆਂ ਦਾ ਇਲਾਜ ਕੀਤਾ ਗਿਆ। ਗਲਘੋਟੂ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਕੀਤਾ ਗਿਆ ਅਤੇ ਸਰਕਾਰੀ ਦਵਾਈਆਂ ਮੁਹੱਈਆ ਕਰਵਾਉਂਦੇ ਹੋਏ ਪਸ਼ੂਆਂ ਨੂੰ ਸਾਫ਼ ਪਾਣੀ ਵਿੱਚ ਲਾਲ ਦਵਾਈ ਪਾ ਕੇ ਪਿਲਾਉਣ, ਸਫ਼ਾਈ ਰੱਖਣ, ਮੱਖੀ ਮੱਛਰ ਤੇ ਚਿੱਚੜਾਂ ਤੋ ਬਚਾਅ ਕਰਨ ਬਾਰੇ ਖ਼ਾਸ ਤੌਰ ਤੇ ਹਦਾਇਤ ਕੀਤੀ ਗਈ। ਇਸ ਮੌਕੇ ਡਾ.ਰਾਜ ਕੁਮਾਰ ਗੁਪਤਾ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।
Punjab Bani 26 July,2023
ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ
ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ ਉੱਘੇ ਕਾਰੋਬਾਰੀ, ਸਮਾਜ ਸੇਵੀ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸਖ਼ਸ਼ੀਅਤ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਖ਼ਾਲਸਾ ਕਾਲਜ ਪਟਿਆਲਾ ਦੇ ਸਾਬਕਾ ਵਿਦਿਆਰਥੀ ਹਨ ਅਤੇ ਅੱਜ ਕੱਲ੍ਹ ਉਹ ਯੂ.ਐਸ.ਏ. ਰਹਿ ਕੇ ਕਾਰੋਬਾਰ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਉਘੇ ਭਾਰਤੀ ਪਰਵਾਸੀ ਕਾਰੋਬਾਰੀ ਵਜੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ ਵੀ ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਪੰਜਾਬ ਦੇ ਰੱਖੜਾ ਪਰਿਵਾਰ ਨਾਲ ਸਬੰਧ ਰੱਖਦੇ ਹਨ। ਜਿਸ ਦਾ ਪੰਜਾਬ ਦੀ ਰਾਜਨੀਤੀ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਹੈ। ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਸ. ਦਰਸ਼ਨ ਸਿੰਘ ਧਾਲੀਵਾਲ, ਸ. ਸੁਰਜੀਤ ਸਿੰਘ ਰੱਖੜਾ, ਸ. ਚਰਨਜੀਤ ਸਿੰਘ ਰੱਖੜਾ ਅਤੇ ਸਮੁੱਚੇ ਰੱਖੜਾ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਖ਼ਾਲਸਾ ਕਾਲਜ ਨਾਲ ਜੁੜਿਆ ਹੋਇਆ ਹੈ। ਜਿੱਥੇ ਸ. ਸੁਰਜੀਤ ਸਿੰਘ ਰੱਖੜਾ ਕਾਲਜ ਦੇ ਆਨਰੇਰੀ ਸਕੱਤਰ ਵਜੋਂ ਕਾਰਜਸ਼ੀਲ ਹਨ ਉਥੇ ਸ. ਦਰਸ਼ਨ ਸਿੰਘ ਧਾਲੀਵਾਲ ਵੀ ਕਾਲਜ ਦੇ ਵਿਕਾਸ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਾਲਜ ਨੂੰ ਦਿੱਤੇ 10 ਲੱਖ ਰੁਪਏ ਲਈ ਵੀ ਉਨ੍ਹਾਂ ਨੇ ਸ. ਦਰਸ਼ਨ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਰੱਖੜਾ ਪਰਿਵਾਰ ਤੇ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਕੀਤੇ ਗਏ ਬਹੁਮੁੱਲੇ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਰਿਵਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਬਿਹਤਰ ਭਵਿੱਖ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ ਗਏ ਹਨ।
Punjab Bani 26 July,2023
ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ
ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਟੀਮ, ਉਪਰਾਲਾ ਸ਼ਲਾਘਾਯੋਗ : ਜਥੇਤਾਰ ਕਰਤਾਰਪੁਰ ਪਟਿਆਲਾ 26 ਜੁਲਾਈ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਦਿੱਲੀ ਦੀ ਟੀਮ ਵੱਲੋਂ ਸਾਂਝੇ ਉਪਰਾਲੇ ਨਾਲ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕ ਨੇ ਰਵਾਨਾ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਮਾਨਵਤਾ ਦੇ ਭਲੇ ਲਈ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੁੰਚ ਕਰ ਰਹੀ ਹੈ, ਉਥੇ ਹੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਕੀਤੀ ਅਪੀਲ ਦੇ ਚੱਲਦਿਆਂ ਸੰਗਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਹਿਮ ਸਹਿਯੋਗ ਕਰ ਰਹੀਆਂ ਅਤੇ ਯੋਗਦਾਨ ਪਾ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਦਿੱਲੀ ਤੋਂ ਪੁੱਜੀ ਸਰਬੱਤ ਦਾ ਭਲਾ ਟੀਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ, ਜੋ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਪਟਿਆਲਾ ਦੇ ਨੇੜਲੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਮਾਨਵਤਾ ਦਾ ਭਲਾ ਕਰਨ ਅਤੇ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਦਿੱਲੀ ਟੀਮ ਦੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਰਬੱਤ ਦਾ ਭਲਾ ਟੀਮ ਦੇ ਪ੍ਰਧਾਨ ਕਬੀਰ ਸਿੰਘ, ਮਨਮੋਹਨ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ, ਅਸ਼ੋਕ ਕਾਲੜਾ,ਦੀਪ ਪ੍ਰਕਾਸ਼, ਸੁਰਜੀਤ ਟੰਡਨ, ਹਰਦੀਪ ਸਿੰਘ ਆਦਿ ਤੋਂ ਇਲਾਵਾ ਗੁਰਦੁਆਰਾ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।
Punjab Bani 26 July,2023
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ

ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ : ਜਸਵੰਤ ਸਿੰਘ ਗੋਗਾ
ਚੰਡੀਗੜ੍ਹ, 26 ਜੁਲਾਈ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ।
ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।
ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ 'ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ "ਵਿਜ਼ਨ ਡਾਕੂਮੈਂਟ-2030" ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂ, ਸੈਫ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ।
ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।
Punjab Bani 26 July,2023
ਵਿਧਾਇਕ ਪਠਾਣਮਾਜਰਾ ਲੋਕ ਹਿਤ ਨੂੰ ਧਿਆਨ 'ਚ ਰੱਖਦਿਆਂ 24 ਘੰਟਿਆਂ 'ਚ ਪਿੰਡ ਖਾਸੀਆ ਪਾਈਪ ਲਾਈਨ ਦਬਾਉਣ ਦੀ ਮੰਗ ਨੂੰ ਕੀਤਾ ਪੂਰਾ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਚੰਡੀਗੜ੍ਹ, 25 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Punjab Bani 25 July,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ • ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਕੀਤੀ ਮੀਟਿੰਗ ਚੰਡੀਗੜ, 25 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਇਨ੍ਹਾਂ ਸਮੱਸਿਆਵਾਂ ਦਾ ਸੁਯੋਗ ਨਿਪਟਾਰਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਬੈਂਕਾਂ ਵੱਲੋਂ ਕਰਜਾ ਮਨਜ਼ੂਰੀ/ਵੰਡਣ ਸਮੇਂ ਕਰਜ਼ਾ ਲੈਣ ਵਾਲੇ ਵਿਅਕਤੀ ਦਾ ਜਬਰਦਸਤੀ ਬੀਮਾ ਕਰਵਾਇਆ ਜਾਂਦਾ ਹੈ, ਜਦਕਿ ਅਜਿਹਾ ਕੋਈ ਕਾਨੂੰਨ ਨਹੀਂ। ਉਨ੍ਹਾਂ ਜ਼ੋਨਲ ਬੈਂਕ ਮੈਨੇਜ਼ਰਾਂ ਨੂੰ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਵੱਖ-ਵੱਖ ਕਰਜ਼ੇ ਲੈਣ ਮੌਕੇ ਜਬਰਦਸਤੀ ਬੀਮਾ ਨਾ ਕੀਤਾ ਜਾਵੇ।ਵਿਚਾਰ-ਵਟਾਂਦਰੇ ਦੌਰਾਨ ਬੈਂਕ ਮੈਨੇਜਰਾਂ ਨੇ ਸਪੀਕਰ ਨੂੰ ਦੱਸਿਆ ਕਿਹਾ ਕਿ ਕਰਜ਼ਾ ਲੈਣ ਲਈ ਅਜਿਹੀ ਕੋਈ ਸ਼ਰਤ ਲਾਜ਼ਮੀ ਨਹੀਂ ਕੀਤੀ ਹੈ। ਸ. ਸੰਧਵਾਂ ਨੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨੂੰ ਕਿਹਾ ਕਿ ਉਹ ਆਪਣੀਆਂ ਸਬੰਧਤ ਬੈਂਕਾਂ ‘ਚ ਕਰਜ਼ਾ ਲੈਣ ਲਈ ਬੀਮਾ ਕਰਵਾਉਣਾ ਲਾਜ਼ਮੀ ਨਹੀਂ ਹੈ, ਆਦਿ ਲਿਖ ਕੇ ਸਹੀ ਢੰਗ ਨਾਲ, ਢੁਕਵੀਂ ਥਾਂ ‘ਤੇ ਡਿਸਪਲੇਅ ਕਰਨ ਅਤੇ ਕਰਜ਼ਾ ਲੈਣ ਲਈ ਸਬੰਧਤ ਹਦਾਇਤਾਂ ਦਾ ਪੰਜਾਬੀ ਅਨੁਵਾਦ ਕਰਕੇ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਦੇਣਾ ਯਕੀਨੀ ਬਣਾਉਣ। ਇਸ ਮੌਕੇ ਵਿਧਾਇਕ ਅਮੋਲਕ ਸਿੰਘ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਸ. ਬਲਕਾਰ ਸਿੱਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਸਿਨਹਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ, ਆਈ.ਜੀ. ਸੁਰੱਖਿਆ ਸ੍ਰੀ ਸ਼ਿਵ ਕੁਮਾਰ ਵਰਮਾ, ਪੰਜਾਬ ਵਿਧਾਨ ਸਭਾ ਸਕੱਤਰ ਸ੍ਰੀ ਰਾਮ ਲੋਕ ਖਟਾਣਾ, ਰਜਿਸਟਰਾਰ ਕੋਪ੍ਰੇਟਿਵ ਸੁਸਾਇਟਜ਼਼, ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ, ਜ਼ੋਨਲ ਮੈਨਜਰ ਸਟੇਟ ਬੈਂਕ ਆਫ਼ ਇੰਡੀਆ, ਜ਼ੋਨਲ ਮੈਨਜਰ ਪੰਜਾਬ ਨੈਸ਼ਨਲ ਬੈਂਕ, ਜ਼ੋਨਲ ਮੈਨਜਰ ਐਚ.ਡੀ.ਐਫ.ਸੀ. ਅਤੇ ਜ਼ੋਨਲ ਮੈਨਜਰ ਆਈ.ਸੀ.ਆਈ.ਸੀ.ਆਈ. ਆਦਿ ਹਾਜ਼ਰ ਸਨ।
Punjab Bani 25 July,2023
ਹੜ੍ਹਾਂ ਦੀ ਮਾਰ ਅਜੇ ਵੀ ਜਾਰੀ, ਪੰਜਾਬ ਸਰਕਾਰ ਝੋਨਾ ਲਗਾਉਣ ਦੀ ਤਾਰੀਕ 31 ਅਗਸਤ ਤੈਅ ਕਰੇ : ਪ੍ਰੋ. ਬਡੂੰਗਰ
ਹੜ੍ਹਾਂ ਦੀ ਮਾਰ ਅਜੇ ਵੀ ਜਾਰੀ, ਪੰਜਾਬ ਸਰਕਾਰ ਝੋਨਾ ਲਗਾਉਣ ਦੀ ਤਾਰੀਕ 31 ਅਗਸਤ ਤੈਅ ਕਰੇ : ਪ੍ਰੋ. ਬਡੂੰਗਰ ਪਾਣੀ ਦੀ ਮਾਰ ਪੈਣ ਕਾਰਨ ਮੁੜ ਝੋਨੇ ਦੀ ਬਿਜਾਈ ਲਈ ਨਹੀਂ ਤਿਆਰ ਹੋ ਸਕੇ ਖੇਤ ਪਟਿਆਲਾ 25 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਏ ਹੜ੍ਹਾਂ ਕਾਰਨ ਜਿਥੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ, ਉਥੇ ਹੀ ਕਿਸਾਨ ਅਤੇ ਕਿਸਾਨੀ ਝੰਭੀ ਪਈ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਕੁਦਰਤੀ ਆਫਤ ਆਉਣ ਕਾਰਨ ਅੱਜ ਕਿਸਾਨਾਂ ਦੇ ਖੇਤ ਪਾਣੀ ਨਾਲ ਭਰੇ ਪਏ ਹਨ ਅਤੇ ਲਗਾਇਆ ਝੋਨਾ ਪਾਣੀ ਵਿਚ ਡੁੱਬਣ ਕਾਰਨ ਖਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁੜ ਝੋਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਲਈ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ 15 ਅਗਸਤ ਤੋਂ ਮੁੜ ਝੋਨੇ ਦੀ ਪਨੀਰੀ ਲਗਾਉਣ ਦੀ ਸ਼ੁਰੂ ਕੀਤੀ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਹੜ੍ਹ ਦਾ ਪਾਣੀ ਅਜੇ ਵੀ ਕਈ ਇਲਾਕਿਆਂ ਵਿਚ ਅਜੇ ਵੀ ਮਾਰ ਕਰ ਰਿਹਾ ਅਤੇ ਕਿਸਾਨ ਜਿਥੇ ਫਸਲ ਬਰਬਾਦ ਹੋਣ ਕਾਰਨ ਡਾਢੇ ਪ੍ਰੇਸ਼ਾਨ ਹਨ, ਉਥੇ ਹੀ ਅੱਜ ਹੜ੍ਹ ਜਾਰੀ ਰਹਿਣ ਕਾਰਨ ਪਾਣੀ ਦੀ ਮਾਰ ਨੂੰ ਝੱਲਣ ਰਹੇ ਹਨ ਇਸ ਕਰਕੇ 15 ਅਗਸਤ ਨੂੰ ਮੁੜ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹ ਜਾਰੀ ਰਹਿਣ ਕਾਰਨ ਅਤੇ ਅਗਲੇ ਕੁਝ ਦਿਨਾਂ ਵਿਚ ਮੀਂਹ ਪੈਣ ਕਾਰਨ ਸਥਿਤੀ ਅਜੇ ਵੀ ਸਥਿਰ ਹੁੰਦੀ ਵਿਖਾਈ ਨਹੀਂ ਦਿਖ ਰਹੀ ਅਤੇ ਪਾਣੀ ਦੀ ਮਾਰ ਜਾਰੀ ਰਹਿਣ ਕਾਰਨੇ ਝੋਨੇ ਦੀ ਮੁੜ ਬਿਜਾਈ ਲਈ ਖੇਤ ਤਿਆਰ ਨਹੀਂ ਹੋ ਸਕੇ। ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਬਿਜਾਈ ਲਈ 15 ਅਗਸਤ ਦੀ ਬਜਾਏ ਤਾਰੀਕ ਨੂੰ ਅੱਗੇ ਵਧਾਉਂਦੇ ਹੋਏ 31 ਅਗਸਤ ਕੀਤਾ ਜਾਵੇ ਤਾਂ ਕਿਸਾਨ ਰਾਹਤ ਪ੍ਰਦਾਨ ਕੀਤਾ ਜਾ ਸਕੇ।
Punjab Bani 25 July,2023
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 25 ਜੁਲਾਈ: ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਕੈਂਪਾਂ ਲਾਉਣ ਅਤੇ "ਟੀਬੀ-ਮੁਕਤ ਪਿੰਡ" ਐਲਾਨਣ ਸਬੰਧੀ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਾਬੰਦ ਹੋਣਗੀਆਂ। ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਵਿਭਾਗ ਦੇ ਸਟੇਟ ਟੀ.ਬੀ. ਸੈੱਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਟੀ.ਬੀ (ਤਪਦਿਕ) ਦੀ ਰੋਕਥਾਮ ਲਈ ਇਹ ਮਿਸਾਲੀ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਨਾਲ ਸੂਬੇ ਦੇ ਹਰ ਪਿੰਡ ਵਿੱਚ ਇਹ ਸਮਰਪਿਤ ਮੁਹਿੰਮ ਚਲਾਈ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ‘‘ਟੀ.ਬੀ-ਮੁਕਤ ਪਿੰਡ ਮੁਹਿੰਮ’’ ਤਹਿਤ ਸਾਰੀਆਂ ਪੰਚਾਇਤਾਂ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਇਲਾਜ ਯਕੀਨੀ ਬਣਾਉਣਗੀਆਂ। ਇਸ ਤੋਂ ਇਲਾਵਾ ਬੀਮਾਰੀ ਨਾਲ ਜੁੜੇ ਭਰਮ-ਭੁਲੇਖਿਆਂ ਨਾਲ ਨਜਿੱਠਣ ਲਈ ਵਿਭਾਗ ਦੀ ਸਹਾਇਤਾ ਕਰਨਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘‘ਟੀ.ਬੀ-ਮੁਕਤ ਪੰਜਾਬ ਮੁਹਿੰਮ’’ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਅਧੀਨ ਜ਼ਿਲ੍ਹਾ ਅਧਿਕਾਰੀਆਂ ਨੂੰ ਸਮੂਹ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਕੈਬਨਿਟ ਮੰਤਰੀ ਨੇ ਟੀ.ਬੀ ਦੇ ਖ਼ਾਤਮੇ ਵਿੱਚ ਪੰਚਾਇਤਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਸ ਅਹਿਮ ਮਿਸ਼ਨ ਵਿੱਚ ਸਮੁੱਚੇ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮਹੱਤਤਾ ’ਤੇ ਵੀ ਵਿਸ਼ੇਸ਼ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨੂੰ ਟੀ.ਬੀ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਲਈ ਨੇੜਲੀਆਂ ਸਿਹਤ ਸੰਸਥਾਵਾਂ ਬਾਰੇ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਕੈਂਪ ਤੇ ਵਰਕਸ਼ਾਪ ਲਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਸਕੂਲਾਂ ਵਿੱਚ ਵਿੱਦਿਅਕ ਪ੍ਰੋਗਰਾਮ ਕਰਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਟੀ.ਬੀ. ਸਬੰਧੀ ਭਰਮ-ਭੁਲੇਖੇ ਅਤੇ ਗੁਮਰਾਹਕੁੰਨ ਧਾਰਨਾਵਾਂ ਨੂੰ ਦੂਰ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣਗੀਆਂ ਤਾਂ ਜੋ ਟੀ.ਬੀ. ਦੇ ਕੇਸਾਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬੀਮਾਰੀ ਦੀ ਸ਼ਨਾਖ਼ਤ ਸਫ਼ਲ ਇਲਾਜ ਦੀਆਂ ਸੰਭਾਵਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪੋ-ਆਪਣੇ ਪਿੰਡਾਂ ਨੂੰ "ਟੀ.ਬੀ ਮੁਕਤ" ਐਲਾਨਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੀਆਂ ਜਿਸ ਵਿੱਚ ਟੀ.ਬੀ ਦੇ ਕੇਸਾਂ ਵਿੱਚ ਵੱਡੇ ਪੱਧਰ ’ਤੇ ਕਮੀ ਲਿਆਉਣਾ, ਪ੍ਰਭਾਵਿਤ ਵਿਅਕਤੀਆਂ ਦਾ ਸਹੀ ਇਲਾਜ ਅਤੇ ਫਾਲੋ-ਅਪ ਯਕੀਨੀ ਬਣਾਉਣਾ ਅਤੇ ਉੱਚ-ਪੱਧਰੀ ਸਵੱਛਤਾ ਤੇ ਸਫ਼ਾਈ ਬਰਕਰਾਰ ਰੱਖਣਾ, ਮਰੀਜ਼ਾਂ ਨੂੰ ਦਵਾਈਆਂ ਅਤੇ ਜ਼ਰੂਰੀ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਤਾਂ ਜੋ ਉਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਨਾਲ ਪਿੰਡਾਂ ਵਿੱਚ ਇਸ ਮੁਹਿੰਮ ਦੇ ਲਾਗੂਕਰਨ ਸਬੰਧੀ ਨਜ਼ਰਸਾਨੀ ਕਰਨ। ਉਨ੍ਹਾਂ ਮੁਹਿੰਮ ਦੀ ਗਤੀਸ਼ੀਲਤਾ ਨੂੰ ਟਰੈਕ ਕਰਨ ਲਈ ਨਿਯਮਤ ਨਿਗਰਾਨੀ ਅਤੇ ਮੁਲਾਂਕਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਬਿਹਤਰ ਨਤੀਜਿਆਂ ਲਈ ਸੁਚੱਜੀ ਯੋਜਨਾਬੰਦੀ ਕਰਨ ਲਈ ਵੀ ਕਿਹਾ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਟੀ.ਬੀ-ਮੁਕਤ ਸੂਬੇ ਦੀ ਦੂਰਅੰਦੇਸ਼ ਸੋਚ ਸਾਡੇ ਸਭਨਾਂ ਦੇ ਸਾਂਝੇ ਯਤਨਾਂ ’ਤੇ ਨਿਰਭਰ ਕਰਦੀ ਹੈ, ਇਸ ਲਈ ਹਰ ਨਾਗਰਿਕ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਉਪਰਾਲੇ ਨੂੰ ਪੂਰਨ ਰੂਪ ’ਚ ਸਫ਼ਲ ਬਣਾਉਣ ਲਈ ਪੰਚਾਇਤਾਂ ਦੇ ਸਮਰਪਣ ਅਤੇ ਲੋਕਾਂ ਦੀ ਸੁਹਿਰਦਤਾ ’ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਦੇ ਸਮੂਹ ਪਿੰਡਾਂ ਵਿੱਚੋਂ ਟੀ.ਬੀ. ਨੂੰ ਖ਼ਤਮ ਕਰੇਗੀ ਅਤੇ ਪੰਜਾਬ ਦੇ ਲੋਕਾਂ ਲਈ ਸਿਹਤਮੰਦ ਅਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਏਗੀ। ਮੀਟਿੰਗ ਦੌਰਾਨ ਸਟੇਟ ਟੀ.ਬੀ ਸੈੱਲ ਦੇ ਸਟੇਟ ਟੀ.ਬੀ ਅਫ਼ਸਰ ਡਾ. ਰਾਜੇਸ਼ ਭਾਸਕਰ, ਡਾ. ਪੂਜਾ ਕਪੂਰ, ਡਾ. ਵਸੁਧਾ ਚੌਧਰੀ ਅਤੇ ਡਾ. ਪਾਰੀਤੋਸ਼ ਧਵਨ ਹਾਜ਼ਰ ਸਨ।
Punjab Bani 25 July,2023
ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ • ਸਪੀਕਰ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ ਚੰਡੀਗੜ, 25 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਸ. ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸ੍ਰੀ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
Punjab Bani 25 July,2023
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਅੱਜ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਹੋਰ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਭਰਤੀ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਅਪਣਾਈ ਗਈ ਨੀਤੀ ਤਹਿਤ ਬਿਜਲੀ ਵਿਭਾਗ ਨੇ ਵੀ ਵਿਭਾਗ ਵਿੱਚ ਕੰਮ ਕਰ ਰਹੇ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ। ਇਸ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਮੁਲਾਜ਼ਮਾ ਏਕਤਾ ਮੰਚ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਰੰਟ, ਪਾਵਰਕੌਮ ਆਊਟਸੋਰਸ ਟੈਕਨੀਕਲ/ ਆਫਿਸ ਵਰਕਰ ਐਸੋਸੀਏਸ਼ਨ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਜਥੇਬੰਦੀਆਂ ਨੂੰ ਹੁਣ ਤੱਕ ਵਿਭਾਗ ਵੱਲੋਂ ਜਿੰਨ੍ਹਾਂ ਮੰਗਾਂ ਤੇ ਹਾਂ ਪੱਖੀ ਫੈਸਲੇ ਲਏ ਗਏ ਹਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿੱਤ ਨਾਲ ਸਬੰਧਤ ਮੰਗਾਂ ਨੂੰ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਉਹ ਖੁਦ ਲਗਾਤਾਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਦੇ ਜਲਦੀ ਹੱਲ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਿੰਨ੍ਹਾਂ ਮਾਮਲਿਆਂ ਵਿੱਚ ਕੋਈ ਕਾਨੂੰਨੀ ਅੜਚਨ ਹੈ ਉਸ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਸਲਾਹ ਲਈ ਜਾ ਰਹੀ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ. ਐਲ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਚ.ਆਰ. ਇੰਜ. ਰਵਿੰਦਰ ਸਿੰਘ ਸੈਣੀ ਅਤੇ ਡਾਇਰੈਕਟਰ ਵਿੱਤ ਸ੍ਰੀ ਐਸ. ਕੇ. ਬੇਰੀ ਵੀ ਹਾਜਿਰ ਸਨ।
Punjab Bani 25 July,2023
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂਚੰਡੀਗੜ੍ਹ, 24 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ।
ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ। ਇਹ ਸਮਝੌਤਾ ਨੇਪਰੇ ਚੜ੍ਹਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
Punjab Bani 24 July,2023
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਇਸ ਗੱਲ 'ਤੇ ਦੁੱਖ ਹੈ ਕਿ ਹੁਣ ਤੱਕ ਖਰਾਬ ਹੋਈਆਂ ਫਸਲਾਂ ਦੀ ਕੋਈ ਗਿਰਦਾਵਰੀ ਨਹੀਂ ਹੋਈ-ਜਾਖੜ ਭਾਜਪਾ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਪਟਿਆਲਾ, 24 ਜੁਲਾਈ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਉੱਤਰੀ ਭਾਰਤ ਵਿੱਚ ਬੇਮਿਸਾਲ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਨੇ ਹੋਰ ਸੂਬਾਈ ਆਗੂਆਂ ਨਾਲ ਪਟਿਆਲਾ ਦੇ ਪਿੰਡਾਂ ਬੋਲੜਹ, ਬੁਲਾਰਹੀਆਂ ਅਤੇ ਰਾਠੀਆਂ ਦਾ ਦੌਰਾ ਕੀਤਾ। ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਮੋਤੀ ਬਾਗ ਪੈਲੇਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ, "ਭਾਜਪਾ ਪੰਜਾਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਟਿਆਲਾ ਲੋਕ ਸਭਾ ਲਈ ਮੇਰੀ ਪਹਿਲੀ ਫੇਰੀ ਹੈ ਅਤੇ ਅਸੀਂ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੁਖਾਂਤ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਲੋਕਾਂ ਦੀ ਹਾਲਤ ਦੇਖ ਕੇ ਮਨ ਨੂੰ ਬਹੁਤ ਦੁੱਖ ਹੋਇਆ ਹੈ।" ਜਾਖੜ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਸੂਬੇ ਵਿੱਚ ਭਾਰੀ ਬਰਸਾਤ ਦੀਆਂ ਅਗਾਊਂ ਚੇਤਾਵਨੀਆਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਹੁਣ ਤੱਕ ਕਿਸੇ ਵੀ ਪਿੰਡ ਵਿੱਚ ਗਿਰਦਾਵਰੀ ਨਹੀਂ ਕੀਤੀ ਗਈ, ਜੇਕਰ ਸਮੇਂ ਸਿਰ ਸਰਵੇਖਣ ਨਹੀਂ ਕੀਤਾ ਗਿਆ ਤਾਂ ਸਰਕਾਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਕਿਵੇਂ ਦੇਵੇਗੀ।" ਕਾਂਗਰਸ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ, "ਵਿਰੋਧੀ ਧਿਰ ਦਾ ਕੰਮ ਹੁਣ ਸਿਰਫ਼ ਭਾਜਪਾ 'ਤੇ ਆ ਗਿਆ ਹੈ ਕਿਉਂਕਿ ਕਾਂਗਰਸ ਨੇ ਆਪਣੇ ਗੋਡੇ ਟੇਕ ਕੇ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਪਰ ਅਸੀਂ ਆਮ ਆਦਮੀ ਪਾਰਟੀ ਨੂੰ ਇਸ ਦੀ ਪੂਰੀ ਅਸਫਲਤਾ ਲਈ ਜਵਾਬਦੇਹ ਠਹਿਰਾਵਾਂਗੇ।" ਪੰਜਾਬ ਲਈ ਵਿਸ਼ੇਸ਼ ਪੈਕੇਜ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ, "ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਾਰੇ ਨਿਰਧਾਰਿਤ ਨਿਯਮਾਂ ਤੋਂ ਉਪਰ ਉਠਕੇ ਪੰਜਾਬ ਲਈ ਪਹਿਲਾਂ ਹੀ 218 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਾਡੇ ਪੰਜਾਬ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕੇਂਦਰ ਤੋਂ ਕੋਈ ਵਿਸ਼ੇਸ਼ ਮਦਦ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਆਪਣੇ ਤੌਰ 'ਤੇ ਇਸ ਦੀ ਸੰਭਾਲ ਕਰਨ ਦੇ ਸਮਰੱਥ ਹੈ।" ਪੰਜਾਬ ਪ੍ਰਧਾਨ ਨੇ ਭਾਜਪਾ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ।
News 24 July,2023
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਨੂੰ ਪੰਜ ਸਾਲਾਂ ਦੇ ਵੀਜ਼ਿਆਂ ਦਾ ਰਿਕਾਰਡ ਤੇ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਉਣ ਦੇ ਆਦੇਸ਼
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਨੂੰ ਪੰਜ ਸਾਲਾਂ ਦੇ ਵੀਜ਼ਿਆਂ ਦਾ ਰਿਕਾਰਡ ਤੇ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਉਣ ਦੇ ਆਦੇਸ਼ -ਆਮ ਲੋਕਾਂ ਨੂੰ ਕੇਵਲ ਮਾਨਤਾ ਪ੍ਰਾਪਤ ਟ੍ਰੈਵਲ ਏਜੰਟਾਂ ਤੇ ਆਇਲਸ ਸੈਂਟਰਾਂ ਤੋਂ ਹੀ ਆਪਣੇ ਕੰਮ-ਕਾਜ ਕਰਵਾਉਣ ਦੀ ਅਪੀਲ ਪਟਿਆਲਾ, 24 ਜੁਲਾਈ: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ.ਡੀ.ਸੀ (ਜ) ਜਗਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਕੰਮ ਕਰ ਰਹੇ ਸਾਰੇ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਲਗਵਾਏ ਗਏ ਵੀਜ਼ਿਅ੍ਹਾਂ ਦਾ ਰਿਕਾਰਡ ਜਮ੍ਹਾਂ ਕਰਵਾਉਣ ਅਤੇ ਆਪਣੀ ਮਹੀਨਾਵਾਰ ਰਿਪੋਰਟ ਲਾਜਮੀ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੇਵਲ ਮਾਨਤਾ ਪ੍ਰਾਪਤ ਤੇ ਲਾਇਸੈਂਸ ਸ਼ੁਦਾ ਟ੍ਰੈਵਲ ਏਜੰਟਾਂ ਅਤੇ ਆਇਲਸ ਸੈਂਟਰਾਂ ਤੋਂ ਹੀ ਆਪਣੇ ਕੰਮ-ਕਾਰ ਕਰਵਾਉਣ। ਏ.ਡੀ.ਐਮ. ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਉਮਨ ਸਮੱਗਲਿੰਗ ਰੂਲਜ਼-2013 ਫ੍ਰੇਮਡ ਅੰਡਰ ਪੰਜਾਬ ਪੰਜਾਬ ਪ੍ਰੀਵੈਨਸ਼ਨ ਆਫ਼ ਹਿਉਮਨ ਸਮੱਗਲਿੰਗ ਐਕਟ, 2013 ਜਿਸਦਾ ਕਿ ਨਾਮ ਹੁਣ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀਐਸਆਰ 49 ਮਿਤੀ 16-09-2014 ਤਹਿਤ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਹੋ ਗਿਆ ਹੈ, ਅਧੀਨ ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਕੰਮ ਕਰਦੇ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਆਦਿ ਫਰਮ/ਸੰਗਠਨਾਂ ਆਦਿ ਨੂੰ ਕਾਨੂੰਨੀ ਤਰੀਕੇ ਨਾਲ ਕੰਮ ਕਰਨ ਲਈ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜੋ ਕਿ ਪੰਜ ਸਾਲ ਲਈ ਵੈਲਿਡ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰੰਤੂ ਵੇਖਣ ਵਿੱਚ ਆਇਆ ਹੈ ਕਿ ਜਿਨ੍ਹਾਂ ਸੰਸਥਾਵਾਂ ਨੂੰ ਲਾਇਸੰਸ ਵਿੱਚ ਦਰਜ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਉਹ ਲਾਇਸੰਸ ਵਿੱਚ ਦਰਜ ਕੰਮ ਤੋਂ ਇਲਾਵਾ ਵੀ ਹੋਰ ਕੰਮ ਕਰ ਰਹੇ ਹਨ। ਜਿਨ੍ਹਾਂ ਲਾਇਸੈਂਸ ਧਾਰਕਾਂ ਦੇ ਲਾਇਸੰਸ ਦੀ ਮਿਆਦ ਬੀਤ ਚੁੱਕੀ ਹੈ, ਉਹ ਲਾਇਸੰਸ ਧਾਰਕਾਂ ਵੀ ਆਪਣਾ ਲਾਇਸੰਸ ਬਿਨ੍ਹਾਂ ਰੀਨਿਊ ਕਰਵਾਏ ਆਪਣੇ ਕੰਮ ਨੂੰ ਚਲਾ ਰਹੇ ਹਨ। ਇਸ ਲਈ ਇਸ ਦਫ਼ਤਰ ਤੋਂ ਜਾਰੀ ਹੋਏ ਲਾਇਸੰਸ ਧਾਰਕਾਂ ਨੂੰ ਸੂਚੇਤ ਕੀਤਾ ਜਾਂਦਾ ਹੈ ਕਿ ਜਿਹੜੇ ਲਾਇਸੰਸ ਧਾਰਕਾਂ ਦੇ ਲਾਇਸੰਸ ਦੀ ਮਿਆਦ ਬੀਤ ਚੁੱਕੀ ਹੈ, ਉਹ ਆਪਣੇ ਲਾਇਸੰਸ ਨੂੰ ਰੀਨਿਊ ਕਰਨ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਤਾਲਮੇਲ ਕਰਨ ਅਤੇ ਜਿਨ੍ਹਾਂ ਲਾਇਸੰਸ ਧਾਰਕਾਂ ਨੂੰ ਜਿਸ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਹੈ, ਉਹ ਉਸ ਕੰਮ ਤੋਂ ਇਲਾਵਾ ਹੋਰ ਕੋਈ ਵੀ ਵਾਧੂ ਕੰਮ ਨਾ ਕੀਤਾ ਜਾਵੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਕਿਹਾ ਕਿ ਪਿਛਲੇ ਪੰਜ ਸਾਲ ਤੋਂ ਜੋ ਵੀ ਵੀਜਾ ਅਪਲਾਈ ਕੀਤਾ ਗਿਆ ਹੈ ਉਸ ਸਬੰਧੀ ਡਿਟੇਲ ਇਸ ਦਫਤਰ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਮੁਹੱਈਆ ਕਰਵਾਈ ਜਾਵੇ ਅਤੇ ਆਪਣੀ ਰਿਪੋਰਟ ਹਰੇਕ ਮਹੀਨੇ ਇਸ ਦਫਤਰ ਵਿਖੇ ਪੇਸ਼ ਕਰਨੀ ਵੀ ਯਕੀਨੀ ਬਣਾਈ ਜਾਵੇ। ਜੇਕਰ ਉਕਤ ਲਾਇਸੰਸ ਧਾਰਕਾਂ ਵੱਲੋਂ ਚੈਕਿੰਗ ਦੌਰਾਨ ਉਕਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਵਿਰੁੱਧ ਐਕਟ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਸੂਚਿਤ ਕਰਦਿਆਂ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪਟਿਆਲਾ ਦੀ ਵੈਬ ਸਾਇਟ ਉਪਰ ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਦੀ ਲਿਸਟ ਅਨੁਸਾਰ ਮੁਤਾਬਿਕ ਹੀ ਆਪਣੇ ਕੰਮ ਇਨ੍ਹਾਂ ਕੋਲੋਂ ਕਰਵਾਉਣ।
News 24 July,2023
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ 15 ਅਗਸਤ ਤੱਕ ਦਿੱਤਾ ਜਾ ਸਕਦੇ ਬਿਨੈ ਪੱਤਰ
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ 15 ਅਗਸਤ ਤੱਕ ਦਿੱਤਾ ਜਾ ਸਕਦੇ ਬਿਨੈ ਪੱਤਰ ਪਟਿਆਲਾ, 24 ਜੁਲਾਈ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ’ਤੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਂਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜ਼ੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫ਼ਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।
News 24 July,2023
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”
ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨੰਗਲ, 23 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ। ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ `ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ `ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ `ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਆਪਣੇ-ਆਪਣੇ ਇਲਾਕਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇ ਚੁੱਕੇ ਹਨ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੰਗਲ ਅਤੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਦੀ ਰਫ਼ਤਾਰ ਵਿੱਚ ਇਨ੍ਹਾਂ ਖੇਤਰਾਂ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਹੈ ਪਰ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਅਥਾਹ ਕੁਦਰਤੀ ਸੁੰਦਰਤਾ ਵਾਲੇ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਭਾਖੜਾ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡੈਮ ਦੀ ਉਸਾਰੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸਕੱਤਰ ਸਿੰਜਾਈ ਵਿਭਾਗ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।
News 24 July,2023
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ - 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ - 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4871 ਲੋਕ - ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ, ਰੂਪਨਗਰ ਵਿੱਚ 22,896 ਅਤੇ ਪਟਿਆਲਾ ਵਿੱਚ 64,000 ਪੈਕਟ ਵੰਡੇ ਚੰਡੀਗੜ੍ਹ, 24 ਜੁਲਾਈ: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵਜੋਂ ਰਾਜ ਸਰਕਾਰ ਨੇ ਆਪਣੀ ਸਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 451 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 204 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27261 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4871 ਲੋਕ ਰਹਿ ਰਹੇ ਹਨ। ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹਿਆਂ ਦੇ 1460 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ। ਪਸ਼ੂ ਧਨ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 22 ਜੁਲਾਈ ਨੂੰ 2084 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ 1576 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ।
News 24 July,2023
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ਚੰਡੀਗੜ੍ਹ, 24 ਜੁਲਾਈ: ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਇਹ ਗੱਲ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਉੱਤਰ-ਪੂਰਬੀ ਸੂਬੇ ਵਿੱਚ ਚੱਲ ਰਹੀ ਹਿੰਸਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਲਈ ਕਿਹਾ। ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲਗਾਤਾਰ ਡਰ ਅਤੇ ਅਰਾਜਕਤਾ ਦੇ ਮੌਜੂਦਾ ਮਾਹੌਲ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਮਾਹੌਲ ਨੂੰ ਵਿਗੜਨ ਦੇਣ ਲਈ ਮਨੀਪੁਰ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜਿਸ ਨਾਲ ਲੱਖਾਂ ਨਾਗਰਿਕਾਂ ਦੀਆਂ ਜਾਨਾਂ ਖਤਰੇ ਵਿੱਚ ਪੈ ਰਹੀਆਂ ਹਨ। ਸ. ਸੰਧਵਾਂ ਨੇ ਲਿਖਿਆ ਕਿ ਮੁੱਖ ਮੰਤਰੀ ਜੋ ਕਿ ਸੂਬੇ ਦੇ ਮੁਖੀ ਹਨ, ਨੂੰ ਗੰਭੀਰਤਾ ਨਾਲ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਜ਼ਤ ਦੀਆਂ ਹੱਕਦਾਰ ਔਰਤਾਂ ਵਿਰੁੱਧ ਹਿੰਸਾ ਦੇ ਇਸ ਘਿਨਾਉਣੇ ਕਾਰੇ ਨੂੰ ਰੋਕਣ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੁੱਖ ਮੰਤਰੀ ਦੀ ਸਰਕਾਰ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੋ ਔਰਤਾਂ ਨੂੰ ਬਿਨਾਂ ਕੱਪੜੇ ਪਹਿਨੇ ਪਰੇਡ ਕਰਨ ਲਈ ਮਜ਼ਬੂਰ ਕੀਤੇ ਜਾਣ ਦੀ ਘਿਨਾਉਣੀ ਘਟਨਾ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਘਟਨਾ ਹੈ, ਸਾਡੇ ਦੇਸ਼ 'ਚ ਜਿੱਥੇ ਔਰਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ, ਉੱਥੇ ਅਸੀਂ ਔਰਤਾਂ ਦੀ ਇੱਜ਼ਤ ਦੀ ਰਾਖੀ ਨਹੀਂ ਕਰ ਸਕੇ। ਸਾਡੀ ਸੱਭਿਅਤਾ, ਸਾਡੇ ਪੁਰਖਿਆਂ ਨੇ ਸਾਨੂੰ ਔਰਤਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ। ਪਰ ਮਨੀਪੁਰ ਵਿੱਚ ਉਨ੍ਹਾਂ ਨਾਲ ਕੀਤਾ ਗਿਆ ਸਲੂਕ ਬਹੁਤ ਹੀ ਦੁਖਦਾਈ ਹੈ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਜਿਸ ਦਰਦ ਵਿੱਚੋਂ ਇਹ ਔਰਤਾਂ ਲੰਘੀਆਂ ਹੋਣਗੀਆਂ, ਉਸਨੂੰ ਕੋਈ ਵੀ ਵਿਅਕਤੀ ਮਹਿਸੂਸ ਕਰ ਸਕਦਾ ਹੈ। ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ, "ਮੈਨੂੰ ਯਕੀਨ ਹੈ ਕਿ ਤੁਸੀਂ ਇਸ ਘਟਨਾ 'ਤੇ ਚੌਕਸੀ ਰੱਖ ਰਹੇ ਹੋਵੋਗੇ, ਪਰ ਮੈਂ, ਹੱਥ ਜੋੜ ਕੇ, ਉਨ੍ਹਾਂ ਔਰਤਾਂ ਦੀ ਇੱਜ਼ਤ ਅਤੇ ਸਨਮਾਨ ਦੀ ਰੱਖਿਆ ਲਈ ਤੁਹਾਡੇ ਤੋਂ ਮਦਦ ਦੀ ਆਸ ਕਰਦਾ ਹਾਂ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ।"
News 24 July,2023
ਸੂਬੇ ਦੇ ਸਰਪੰਚ ਤੇ ਕੌਂਸਲਰ ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਛੱਪੜਾਂ ’ਚ ਛੱਡਣ ਗੰਬੂਜੀਆਂ ਮੱਛੀਆਂ : ਡਾ ਬਲਬੀਰ ਸਿੰਘ
ਸੂਬੇ ਦੇ ਸਰਪੰਚ ਤੇ ਕੌਂਸਲਰ ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਛੱਪੜਾਂ ’ਚ ਛੱਡਣ ਗੰਬੂਜੀਆਂ ਮੱਛੀਆਂ : ਡਾ ਬਲਬੀਰ ਸਿੰਘ - ਕਿਹਾ, ਸਿਵਲ ਸਰਜਨਾਂ ਦੇ ਦਫ਼ਤਰਾਂ ਤੋਂ ਮੁਫ਼ਤ ਲਈਆਂ ਜਾ ਸਕਦੀਆਂ ਨੇ ਮੱਛੀਆਂ - ਸਿਹਤ ਮੰਤਰੀ ਨੇ ਟੋਭਿਆਂ 'ਚ ਛੱਡੀਆਂ ਗੰਬੂਜੀਆਂ ਮੱਛੀਆਂ ਪਟਿਆਲਾ 24 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਿੰਡ ਹਰਦਾਸਪੁਰ ਅਤੇ ਪਿੰਡ ਲੰਗ ਦੇ ਟੋਭਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਗੰਬੂਜੀਆ ਮੱਛੀਆਂ ਛੱਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਨੇ ਇਸ ਵਾਰ ਹੜ੍ਹਾਂ ਦੀ ਮਾਰ ਝੱਲੀ ਹੈ ਤੇ ਪੰਜਾਬੀਆਂ ਨੇ ਇਸ ਦਾ ਡੱਟ ਕੇ ਸਾਹਮਣਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਟੱਟੀਆਂ, ਉਲਟੀਆਂ, ਮਲੇਰੀਆ, ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਡੇਂਗੂ ਤੇ ਮਲੇਰੀਆ ਵਾਸਤੇ ਸਭ ਤੋਂ ਸਸਤਾ ਅਤੇ ਟਿਕਾਊ ਹੱਲ ਗੰਬੂਜੀਆ ਮੱਛੀਆਂ ਹਨ, ਜਿਨ੍ਹਾਂ ਨੂੰ ਟੋਭੇ ਵਿਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਾ ਜਾਂਦੀਆਂ ਹਨ ਅਤੇ ਮੱਛਰ ਪੈਦਾ ਹੋਣੇ ਬੰਦ ਹੋ ਜਾਂਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤ ਕਾਰਨ ਪਿੰਡ ਦੇ ਵਿੱਚ ਜਿਹੜਾ ਵੀ ਟੋਭਾ ਹੈ ਜਾਂ ਜਿੱਥੇ ਬਾਰਸ਼ ਦਾ ਪਾਣੀ ਇਕੱਠਾ ਹੋਇਆ ਹੈ, ਉੱਥੇ ਮੱਛੀਆਂ ਛੱਡਣ ਨਾਲ ਮੱਛਰ ਪੈਦਾ ਹੋਣੇ ਬੰਦ ਹੋ ਜਾਣਗੇ। ਉਨ੍ਹਾਂ ਪੰਜਾਬ ਦੇ ਸਾਰੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਤੁਹਾਡੇ ਪਾਣੀ ਦਾ ਛੱਪੜ ਬਣਿਆ ਹੋਇਆ ਜਾਂ ਦੋ ਤਿੰਨ ਮਹੀਨੇ ਪਾਣੀ ਖੜ੍ਹਾ ਰਹਿਣਾ ਹੈ, ਉੱਥੇ ਇਹ ਮੱਛੀਆਂ ਛੱਡੀਆਂ ਜਾਣ। ਉਨ੍ਹਾਂ ਕਿਹਾ ਕਿ ਮੱਛੀਆਂ ਸਾਰੇ ਸਿਵਲ ਸਰਜਨਾਂ ਦੇ ਦਫ਼ਤਰਾਂ ਤੋਂ ਫ਼ਰੀ ਮਿਲਦੀਆਂ ਹਨ। ਉਨ੍ਹਾਂ ਦੱਸਿਆ ਕਿ ਪੂੰਗ ਤੋਂ ਗੰਬੂਜੀਆਂ ਮੱਛੀ ਤਿਆਰ ਕਰਨ ਸਬੰਧੀ ਸਰਕਾਰੀ ਹੈਚਰੀ ਬਣੀਆਂ ਹੋਈਆਂ ਹਨ, ਜਿੱਥੇ ਇਨ੍ਹਾਂ ਗੰਬੂਜੀਆ ਮੱਛੀਆਂ ਦੀ ਪੈਦਾਇਸ਼ ਨੂੰ ਵਧਾਇਆ ਜਾਂਦਾ ਹੈ ਅਤੇ ਮੱਛੀਆਂ ਨੂੰ ਟੋਭੇ, ਤਲਾਬਾਂ ਵਿਚ ਛੱਡਿਆ ਜਾਂਦਾ ਹੈ। ਇਹ ਕੁਦਰਤੀ ਇਲਾਜ ਹੈ ਅਤੇ ਕੋਈ ਕੈਮੀਕਲ ਨਹੀਂ ਵਰਤਿਆ ਜਾਂਦਾ, ਨਾ ਹੀ ਇਸ ਦਾ ਵਾਤਾਵਰਣ ਅਤੇ ਸਿਹਤ ਤੇ ਕੋਈ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੱਛਰ ਜਿਸ ਨੂੰ ਅਸੀਂ ਟਾਈਗਰ ਮੱਛਰ (ਏਡੀਜ਼ ਅਜਿਪਟੀ) ਕਹਿੰਦੇ ਹਾਂ ਅਤੇ ਇਸਦੇ ਕੱਟਣ ਨਾਲ ਡੇਂਗੂ ਦੀ ਬਿਮਾਰੀ ਹੁੰਦੀ ਹੈ। ਇਹ ਮੱਛੀਆਂ ਉਸ ਦੇ ਅੰਡਿਆਂ ਨੂੰ ਖਾ ਜਾਂਦੀਆਂ ਹਨ ਅਤੇ ਪੈਦਾਇਸ਼ ਬੰਦ ਹੋ ਜਾਂਦੀ ਹੈ। ਇਸ ਤਰ੍ਹਾਂ ਕੁਦਰਤੀ ਤਰੀਕੇ ਨਾਲ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਜ਼ਿਲ੍ਹਾ ਐਪੀਡੋਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਸੁਮੀਤ ਸਿੰਘ, ਡਾ. ਪ੍ਰਤੀਕ ਖੰਨਾ, ਡਾ. ਮਿੰਨੀ ਸਿੰਗਲਾ, ਬੀ.ਡੀ.ਪੀ.ਓ ਕ੍ਰਿਸ਼ਨ ਸਿੰਘ, ਫਾਰਮੇਸੀ ਅਫ਼ਸਰ ਹਰਿੰਦਰ ਸਿੰਘ ਚਾਹਲ, ਸੀ.ਐਚ.ਓ. ਨੀਲਮ, ਪਿੰਡ ਹਰਦਾਸਪੁਰ ਦੇ ਸਰਪੰਚ ਭਾਗ ਸਿੰਘ, ਮੈਂਬਰ ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਤਰਸੇਮ ਸਿੰਘ ਅਤੇ ਪਿੰਡ ਲੰਗ ਦੇ ਸਰਪੰਚ ਬਲਵਿੰਦਰ ਸਿੰਘ, ਮੈਂਬਰ ਅਮਰੀਕ ਸਿੰਘ, ਮੇਵਾ ਸਿੰਘ, ਹਰਮਿੰਦਰ ਸਿੰਘ, ਪੈਰਾ ਮੈਡੀਕਲ ਸਟਾਫ਼, ਆਸ਼ਾ ਵਰਕਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
News 24 July,2023
ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ -ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਸਾਕਸ਼ੀ ਸਾਹਨੀ -ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ -ਕਿਹਾ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਕੀਤਾ ਜਾਵੇ ਸੰਪਰਕ ਪਟਿਆਲਾ/ਰਾਜਪੁਰਾ/ਘਨੌਰ, 22 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ ਡੀ ਐਮ ਰਾਜਪੁਰਾ ਪਰਲੀਨ ਕੌਰ ਬਰਾੜ, ਡੀਡੀਪੀਓ ਅਮਨਦੀਪ ਕੌਰ ਤੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਘੱਗਰ ਦੇ ਨੁਕਸਾਨੇ ਖੇਤਰਾਂ ਦੀ ਤੁਰੰਤ ਰਿਪੇਅਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਸੜਕਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਪਿੰਡਾਂ ਦਾ ਸੰਪਰਕ ਬਦਲਵੇ ਰਾਹਾਂ ਰਾਹੀਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰ ਵਿੱਚ ਵਰਖਾ ਹੋਣ ਨਾਲ ਘੱਗਰ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਇਸ ਲਈ ਸਬੰਧਤ ਵਿਭਾਗ ਤੁਰੰਤ ਲੋੜੀਦੇ ਪ੍ਰਬੰਧ ਕਰਨਾ ਯਕੀਨੀ ਬਣਾਉਣ। ਇਸ ਮੌਕੇ ਸਾਕਸ਼ੀ ਸਾਹਨੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਖੁਦ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤੇ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ 'ਤੇ ਤਾਇਨਾਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਲਈ ਕਿਹਾ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਦੀ ਨਿਕਾਸੀ ਨਾਲੋ ਨਾਲ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਅਲਰਟ: ਘਨੌਰ ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ - ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ।ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇਵੀਯਕੀਨਨਾਕਰਨ
News 22 July,2023
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹੜ੍ਹ ਦੀ ਲਪੇਟ 'ਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ ਗਿਆ ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹੜ੍ਹ ਦੀ ਲਪੇਟ 'ਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ ਗਿਆ ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ -ਕਿਹਾ, ਔਖੀ ਘੜੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਪੀੜਤਾਂ ਦੇ ਨਾਲ ਸਨੌਰ/ਪਟਿਆਲਾ, 22 ਜੁਲਾਈ: ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅੱਜ ਪਿੰਡ ਖਤੋਲੀ ਦੇ ਵਸਨੀਕ ਸਵਰਗੀ ਮਨਜੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਚਾਰ ਲੱਖ ਰੁਪਏ ਦਾ ਚੈੱਕ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਪਿੰਡ ਖਤੋਲੀ ਦਾ ਵਸਨੀਕ ਮਨਜੀਤ ਸਿੰਘ ਸੰਧੂ ਜੋ ਹੜ ਦੇ ਪਾਣੀ ਨੂੰ ਰੋਕਣ ਸਮੇਂ ਮਿੱਟੀ ਦੀ ਢਿੱਗ ਡਿੱਗਣ ਕਾਰਨ ਅਕਾਲ ਚਲਾਣਾ ਕਰ ਗਿਆ ਸੀ ਅੱਜ ਉਸ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਰਿਵਾਰ ਨੂੰ ਮਾਲੀ ਮਦਦ ਵਜੋਂ ਚਾਰ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ। ਇਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਸਮੁੱਚੀ ਟੀਮ ਪੀੜਤਾਂ ਦੇ ਨਾਲ ਖੜ੍ਹੀ ਹੈ। ਪਠਾਣਮਾਜਰਾ ਨੇ ਕਿਹਾ ਕਿ ਕੁਦਰਤੀ ਆਫ਼ਤ ਮੌਕੇ ਮਨਜੀਤ ਸਿੰਘ ਸੰਧੂ ਵੱਲੋਂ ਲੋਕਾਂ ਦੀ ਹਿਫ਼ਾਜ਼ਤ ਕਰਦਿਆਂ ਬੰਨ੍ਹ ਲਗਾਉਂਦੇ ਸਮੇਂ ਉਨ੍ਹਾਂ ਦੀ ਹੋਈ ਮੌਤ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਸੰਭਵ ਮਦਦ ਹੋ ਸਕੇਗੀ ਉਹ ਵੀ ਕੀਤੀ ਜਾਵੇਗੀ। ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਪ੍ਰਦੀਪ ਢਿੱਲੋਂ ਪਠਾਣਮਾਜਰਾ, ਅਮਨ ਪਠਾਣਮਾਜਰਾ, ਹਰਦੇਵ ਸਿੰਘ, ਸਾਹਿਬ ਸਿੰਘ, ਸਵਿੰਦਰ ਕੌਰ ਧੰਜੂ, ਗੁਰਪ੍ਰੀਤ ਗੁਰੀ, ਨਰਿੰਦਰ, ਸਿਮਰਨ ਸੋਹਲ, ਪੰਜਾਬ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਕਰਮ ਸਿੰਘ, ਗੁਰਭੇਜ ਸਿੰਘ, ਦਲਜੀਤ ਦਾਨੀਪੁਰ, ਜੰਗ ਸਿੰਘ, ਮਨਪ੍ਰੀਤ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਆਦਿ ਮੌਜੂਦ ਸਨ।
News 22 July,2023
ਲੋਕ ਸੰਪਰਕ ਮੰਤਰੀ ਨੇ ਹੜ੍ਹ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਨੌਜਵਾਨ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ
ਲੋਕ ਸੰਪਰਕ ਮੰਤਰੀ ਨੇ ਹੜ੍ਹ ਦੀ ਲਪੇਟ 'ਚ ਆਏ ਸੱਸਾ ਗੁੱਜਰਾਂ ਦੇ ਨੌਜਵਾਨ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ -ਮ੍ਰਿਤਕ ਭਗਵਾਨ ਦਾਸ ਦੇ ਬੱਚਿਆਂ ਦੀ ਪੜ੍ਹਾਈ ਪੰਜਾਬ ਸਰਕਾਰ ਕਰਵਾਏਗੀ-ਜੌੜਾਮਾਜਰਾ -ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਹਰ ਸੰਭਵ ਸਹਾਇਤਾ -ਪਿੱਛਲੇ 70 ਸਾਲਾਂ ਵਿਚ ਕਿਸੇ ਸਰਕਾਰ ਨੇ ਹੜ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ, -ਜਲ ਨਿਕਾਸ ਲਈ ਲੋੜੀਂਦੀਆਂ ਪਾਈਪਾਂ ਪਾਕੇ ਸਾਈਫਨ ਵੀ ਬਣਾਏ ਜਾਣਗੇ ਸਮਾਣਾ/ਪਟਿਆਲਾ, 22 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਸੱਸਾ ਗੁੱਜਰਾਂ ਦੇ ਨੌਜਵਾਨ ਭਗਵਾਨ ਦਾਸ ਪੁੱਤਰ ਰਾਮ ਦੀਆ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਦੇ ਪਿਤਾ ਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਗਵਾਨ ਦਾਸ ਦੇ ਬੱਚਿਆਂ ਦੀ ਪੜ੍ਹਾਈ ਪੰਜਾਬ ਸਰਕਾਰ ਕਰਵਾਏਗੀ ਤੇ ਇਹਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਹਰ ਸੰਭਵ ਇਮਦਾਦ ਵੀ ਕਰੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਕੁਲ 10 ਮੌਤਾਂ ਹੋਈਆਂ ਹਨ ਤੇ ਸਾਰੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀ ਪਰਿਵਾਰ ਲਈ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਉਹਨਾਂ ਦੇ ਬੈੰਕ ਖਾਤਿਆਂ ਵਿਚ ਪਾ ਦਿੱਤੇ ਗਏ ਹਨ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਈਂ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤਾ ਜਾ ਸਕਦੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਔਖੇ ਵੇਲੇ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਉਹ ਖ਼ੁਦ ਹੜ੍ਹ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਦੇ ਵਿੱਚ ਵਿਚਰ ਰਹੇ ਸਨ ਤੇ ਉਹਨਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸਮੱਸਿਆ ਦਾ ਪਤਾ ਹੈ, ਪਰ ਇਹ ਅਫਸੋਸ ਨਾਲ ਵੀ ਕਹਿਣਾ ਪੈਂਦਾ ਹੈ ਕਿ ਪਿੱਛਲੇ 70 ਸਾਲਾਂ ਵਿਚ ਕਿਸੇ ਸਰਕਾਰ ਨੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੌਜੂਦਾ ਸੂਬਾ ਸਰਕਾਰ ਇਸ ਦਾ ਪੱਕਾ ਹੱਲ ਕਰੇਗੀ ਅਤੇ ਜਿੱਥੇ ਕਿਤੇ ਲੋੜ ਹੋਈ ਉੱਥੇ ਜਲ ਨਿਕਾਸ ਲਈ ਲੋੜੀਂਦੀਆਂ ਪਾਈਪਾਂ ਪਾਕੇ ਨਵੇਂ ਸਾਈਫਨ ਵੀ ਬਣਾਏ ਜਾਣਗੇ। ਇਸ ਮੌਕੇ ਜੌੜਾਮਾਜਰਾ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਓਐਸਡੀ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
News 22 July,2023
ਹੜ੍ਹ ਪੀੜਤਾਂ ਦੀ ਮਦਦ ਲਈ ਸੂਬਾ ਸਰਕਾਰ ਵਚਨਬੱਧ : ਡਾ ਬਲਬੀਰ ਸਿੰਘ
ਹੜ੍ਹ ਪੀੜਤਾਂ ਦੀ ਮਦਦ ਲਈ ਸੂਬਾ ਸਰਕਾਰ ਵਚਨਬੱਧ : ਡਾ ਬਲਬੀਰ ਸਿੰਘ -ਕਿਹਾ, ਔਖੀ ਘੜੀ 'ਚ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੀੜਤਾਂ ਦੀ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ -ਨਿਊ ਮੇਹਰ ਸਿੰਘ ਕਲੋਨੀ ਵੈੱਲਫੇਅਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਕੋਸ਼ ਫ਼ੰਡ ਲਈ ਇੱਕ ਲੱਖ ਰੁਪਏ ਦਾ ਚੈੱਕ ਡਾ ਬਲਬੀਰ ਸਿੰਘ ਨੂੰ ਸੌਂਪਿਆ -ਉਮੀਦ ਫਾਊਂਡੇਸ਼ਨ ਨੇ ਜਨਹਿਤ ਸਮਿਤੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਲੱਖ ਦੀ ਰਾਸ਼ੀ ਦਾ ਚੈੱਕ ਸੌਂਪਿਆ ਪਟਿਆਲਾ 22 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਹੜ੍ਹਾਂ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਦੌਰਾਨ ਜਿਥੇ ਪੰਜਾਬ ਸਰਕਾਰ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ ਉਥੇ ਹੀ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ ਹੈ। ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਅੱਗੇ ਹੋਕੇ ਸੇਵਾ ਨਿਭਾਈ ਹੈ ਤੇ ਜਦ ਹੁਣ ਸੂਬੇ 'ਤੇ ਔਖਾ ਸਮਾਂ ਆਇਆ ਹੈ ਤਾਂ ਪੰਜਾਬੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਨਿਊ ਮੇਹਰ ਸਿੰਘ ਕਲੋਨੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਕੋਸ਼ ਫ਼ੰਡ ਲਈ ਦਿੱਤੇ ਇੱਕ ਲੱਖ ਰੁਪਏ ਲਈ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਮਦਦ ਨਾਲ ਪੀੜਤਾਂ ਨੂੰ ਵੀ ਹਾਲਾਤ ਨਾਲ ਲੜਨ ਦਾ ਹੌਸਲਾ ਮਿਲਦਾ ਹੈ ਕਿ ਸਾਡੀ ਮਦਦ ਲਈ ਸਰਕਾਰ ਦੇ ਨਾਲ ਨਾਲ ਆਮ ਲੋਕ ਵੀ ਅੱਗੇ ਆ ਰਹੇ ਹਨ। ਇਸ ਮੌਕੇ ਉਮੀਦ ਫਾਊਂਡੇਸ਼ਨ ਵੱਲੋਂ ਡਾ ਬਲਬੀਰ ਸਿੰਘ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੀ ਸੰਸਥਾ ਜਨਹਿਤ ਸਮਿਤੀ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਸੰਸਥਾ ਦੇ ਮੈਂਬਰ ਜਗਤਾਰ ਸਿੰਘ ਜੱਗੀ ਤੇ ਵਿਨੋਦ ਸ਼ਰਮਾ ਨੇ ਕਿਹਾ ਕਿ ਜਨਹਿਤ ਸਮਿਤੀ ਵੱਲੋਂ ਜਿਥੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕੀਤਾ ਜਾ ਰਿਹਾ ਹੈ ਉਥੇ ਹੀ ਕੁਦਰਤੀ ਕਰੋਪੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਲੋਕਾਂ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਔਖੀ ਘੜੀ ਵਿੱਚ ਕੀਤੀ ਮਦਦ ਪੀੜਤਾਂ ਲਈ ਊਰਜਾ ਦਾ ਕੰਮ ਕਰੇਗੀ। ਇਸ ਮੌਕੇ ਕਰਨਲ ਜੇ ਵੀ ਸਿੰਘ ਬਲਵਿੰਦਰ ਸੈਣੀ ਜਸਬੀਰ ਗਾਂਧੀ, ਹਰੀ ਚੰਦ ਬਾਂਸਲ ਸਮੇਤ ਸਮਾਜ ਸੇਵੀ ਜਥੇਬੰਦੀਆਂ ਦੇ ਮੈਂਬਰ ਮੌਜੂਦ ਸਨ।
News 22 July,2023
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰਃ ਮੁੱਖ ਮੰਤਰੀ
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰਃ ਮੁੱਖ ਮੰਤਰੀ * ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ * ਇਨ੍ਹਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ * ਉਮੀਦਵਾਰਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਆਨਲਾਈਨ ਸਿਖਲਾਈ ਦੇਣ ਬਾਰੇ ਵੀ ਸਰਕਾਰ ਕਰ ਰਹੀ ਹੈ ਵਿਚਾਰ ਚੰਡੀਗੜ੍ਹ, 22 ਜੁਲਾਈ ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ.ਪੀ.ਐਸ.ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿੱਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਕੇਂਦਰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਇੱਛੁਕ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿੱਚ ਦਾਖਲੇ ਦੀ ਰੂਪ-ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ਼ ਦੀ ਭਰਤੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਰੈਗੁਲਰ ਸਿਖਲਾਈ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨਾਂ ਨੂੰ ਸਿਖਲਾਈ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲੇ ਵਧੀਆ ਨੌਕਰਸ਼ਾਹ ਪੈਦਾ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਹਾਜ਼ਰ ਸਨ।
News 22 July,2023
ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ
ਪੰਜਾਬ ਦੇ ਆਂਗਣਵਾੜੀ ਸੈਂਟਰਾਂ 'ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ ਚੰਡੀਗੜ੍ਹ, 22 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਪੂਰਵ ਸਕੂਲ ਸਿੱਖਿਆ ਦੀਆਂ ਗਤੀਵਿਧੀਆਂ ਤੋਂ ਉਨ੍ਹਾਂ ਦੇ ਮਾਂ ਬਾਪ ਨੂੰ ਜਾਣੂ ਕਰਵਾਉਣਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (2020), ਫਾਊਂਡੇਸ਼ਨਲ ਲਰਨਿੰਗ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ (2022) ਅਤੇ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਉੱਚ-ਗੁਣਵੱਤਾ ਵਾਲੇ ਈਸੀਸੀਈ ਦੀ ਮਹੱਤਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਾ ਬੱਚਿਆਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ 'ਤੇ ਮਹੱਤਵਪੂਰਨ ਪ੍ਰਭਾਵ ਪੈਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਦੇ ਮੁੱਢਲੇ 6 ਸਾਲ ੳਸਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਂਗਨਵਾੜੀ ਸੈਂਟਰਾਂ ਵਿਚ ਪ੍ਰੀ-ਸਕੂਲ ਸਿਖਿਆ ਦਿੰਦੇ ਸਮੇਂ ਬੱਚੇ ਦੇ ਸੰਪੂਰਨ ਵਿਕਾਸ ਭਾਵ ਬੌਧਿਕ ਵਿਕਾਸ, ਭਾਸ਼ਾ ਦਾ ਵਿਕਾਸ, ਸਰੀਰਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਰਚਨਾਤਮਕ ਵਿਕਾਸ ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਵਿੱਚ ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਨੂੰ ਮੋਨੀਟਰ ਕਰਨ ਲਈ ਗ੍ਰੋਥ ਮੋਨੀਟਰਿੰਗ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਕੈਬਨਿਟ ਮੰਤਰੀ ਨੇ ਵਿਭਾਗ ਦੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਮਾਪਿਆਂ ਅਤੇ ਸੰਸਥਾ ਮੇਰਕੀ ਫਾਊਂਡੇਸ਼ਨ ਦਾ ਛੋਟੇ ਬੱਚਿਆਂ ਲਈ ਸੁਰੱਖਿਅਤ ਅਤੇ ਪਾਲਣ ਪੋਸ਼ਣ ਲਈ ਸ਼ਲਾਘਾ ਕੀਤੀ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਡਾ. ਮਾਧਵੀ ਕਟਾਰੀਆ ਨੇ ਸੂਬੇ ਵਿੱਚ ਸ਼ੁਰੂਆਤੀ ਬਚਪਨ ਅਤੇ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
News 22 July,2023
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ-ਮੁੱਖ ਮੰਤਰੀ
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ-ਮੁੱਖ ਮੰਤਰੀ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਰਹੀ ਹੈ ਸ਼੍ਰੋਮਣੀ ਕਮੇਟੀ ਅਜੋਕੇ ਦੌਰ ਦੇ ਮਸੰਦਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ 24 ਘੰਟਿਆਂ ਵਿਚ ਪੁਖਤਾ ਬੰਦੋਬਸਤ ਕਰ ਸਕਦੀ ਹੈ ਸੂਬਾ ਸਰਕਾਰ ਵਿਧਾਨ ਸਭਾ ਇਜਲਾਸ ਦੀ ਕਾਨੂੰਨੀ ਵੈਧਤਾ ਉਤੇ ਰਾਜਪਾਲ ਦੀ ਅਗਿਆਨਤਾ ਉਤੇ ਚੁਟਕੀ ਲਈ ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ ਸੰਦੇਸ਼ ਮੁਫ਼ਤ ਪ੍ਰਸਾਰਣ ਜ਼ਰੀਏ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਬਜਾਏ ਆਪਣੇ ਪਹਿਲੇ ਵਾਅਦੇ ਤੋਂ ਯੂ-ਟਰਨ ਮਾਰ ਲਈ ਤਾਂ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਕੋ ਚੈਨਲ ਦੇ ਹੱਥਾਂ ਵਿਚ ਬਣੇ ਰਹਿਣ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਨੁੱਖਤਾ ਦੇ ਵਡੇਰੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਇਕ ਸਾਲ ਪਹਿਲਾਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਪਰ ਸ਼੍ਰੋਮਣੀ ਕਮੇਟੀ ਉਸ ਸਮੇਂ ਤੋਂ ਹੱਥ ਉਤੇ ਹੱਥ ਧਰ ਕੇ ਬੈਠੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੀ ਜਥੇਦਾਰ ਸਾਹਿਬ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਕਿਸੇ ਚੈਨਲ ਦਾ ਨਾਮ ਦਾ ਜ਼ਿਕਰ ਤੱਕ ਨੀ ਕੀਤਾ ਪਰ ਸ਼੍ਰੋਮਣੀ ਕਮੇਟੀ ਨੇ ਅੰਨ੍ਹੀ ਵਫਾਦਾਰੀ ਪ੍ਰਗਟਾਉਂਦਿਆਂ ਉਸੇ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਲਈ ਕਿਹਾ ਹੈ ਤਾਂ ਕਿ ਆਪਣੇ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਝਵਾਨ ਲੋਕ ਮਨੁੱਖਤਾ ਦੇ ਵਿਰੁੱਧ ਇਸ ਗੁਨਾਹ ਲਈ ਅਜੋਕੇ ਦੌਰ ਦੇ ਮਸੰਦਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਗੁਰਬਾਣੀ ਦੇ ਲਾਈਵ ਅਤੇ ਮੁਫ਼ਤ ਪ੍ਰਸਾਰਣ ਲਈ ਸਾਰੇ ਬੰਦੋਬਸਤ 24 ਘੰਟਿਆਂ ਵਿਚ ਕੀਤੇ ਜਾ ਸਕਦੇ ਹਨ। ਸਰਕਾਰੀ ਸਮਾਗਮਾਂ ਨੂੰ ਲਾਈਵ ਕਰਨ ਲਈ ਲਾਈਵ ਫੀਡ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਇਹ ਪ੍ਰਬੰਧ ਇਕ ਘੰਟੇ ਵਿਚ ਹੀ ਕਰ ਲਏ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹਰੇਕ ਸੈਟੇਲਾਈਟ ਚੈਨਲ ਅਤੇ ਵੈੱਬ ਚੈਨਲ ਉਤੇ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਰਾਜਪਾਲ ਵੱਲੋਂ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023 ਨੂੰ ਮਨਜ਼ੂਰੀ ਦੇਣ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਵਿੱਚੋਂ ਕੱਢ ਕੇ ਮੁਫ਼ਤ ਪ੍ਰਸਾਰਣ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਗੁਰਬਾਣੀ ਨੂੰ ਘਰ-ਘਰ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਸ਼੍ਰੋਮਣੀ ਕਮੇਟੀ ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਕਿੰਨਾ ਅਜੀਬ ਹੈ ਕਿ ਰਾਜਪਾਲ ਇਸ ਗੱਲ ਤੋਂ ਅਣਜਾਣ ਹਨ ਕਿ ਕੀ ਸੂਬੇ ਵੱਲੋਂ ਸੱਦਿਆ ਵਿਧਾਨ ਸਭਾ ਦਾ ਇਜਲਾਸ ਕਾਨੂੰਨੀ ਜਾਂ ਗੈਰ-ਕਾਨੂੰਨੀ ਸੀ? ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਕੈਪਟਨ ਸਰਕਾਰ ਨੇ ਵੀ ਅਜਿਹੇ ਦੋ ਸੈਸ਼ਨ ਬੁਲਾਏ ਸਨ ਜਿਨ੍ਹਾਂ ਨੂੰ ਰਾਜਪਾਲ ਨੇ ਬਾਅਦ ਵਿਚ ਮਨਜ਼ੂਰੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਇਹ ਸੈਸ਼ਨ ਬੁਲਾਇਆ ਸੀ।
News 22 July,2023
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਕੀਤਾ ਰਵਾਨਾ ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ ਅਜਿਹੇ ਉਪਰਾਲੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿਚ ਸਹਾਈ ਹੋਣਗੇ -ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ। ਅੱਜ ਇੱਥੋਂ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ 'ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ' ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਉਨ੍ਹਾਂ ਵੱਲੋਂ ਦਿੱਤੀ ਗਾਰੰਟੀ ਦੇ ਮੁਤਾਬਕ ਇਨ੍ਹਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 72 ਪ੍ਰਿੰਸੀਪਲਾਂ ਵਿੱਚੋਂ 92-93 ਫੀਸਦੀ ਪ੍ਰਿੰਸੀਪਲ ਪਹਿਲੀ ਵਾਰ ਵਿਦੇਸ਼ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਦੌਰਾ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣ, ਜਿਸ ਨਾਲ ਉਹ ਆਪਣੇ ਕਾਨਵੈਂਟ ਸਕੂਲਾਂ ਵਿਚ ਪੜ੍ਹੇ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿੱਥੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਸਰੋ ਵਿਖੇ ਚੰਦਰਯਾਨ-3 ਵਰਗੇ ਸ਼ਾਨਦਾਰ ਮੌਕਿਆਂ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਦਿਅਕ ਅਤੇ ਸਿਲੇਬਸ ਤੋਂ ਬਾਹਰੀ ਗਤੀਵਿਧੀਆਂ ਦੇ ਕੇਂਦਰ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਸੂਬੇ ਵਿੱਚ ਵਿਦੇਸ਼ ਜਾ ਰਹੇ ਨੌਜਵਾਨਾਂ ਦੇ ਰੁਝਾਨ ਨੂੰ ਖਤਮ ਕਰਨਾ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰਨਗੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਵਧੀਆ ਕੋਚ ਅਤੇ ਸਿੱਖਿਆ ਦੇ ਖੇਤਰ ਵਿੱਚ ਅਧਿਆਪਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਹਰ ਖੇਤਰ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਇਨ੍ਹਾਂ ਖੇਤਰਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਸਰ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸਿਖਲਾਈ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਮੁਹਾਰਤ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਆਪਣੇ ਸਹਿਯੋਗੀਆਂ ਨਾਲ ਤਜਰਬਾ ਸਾਂਝਾ ਕਰਨਗੇ ਤਾਂ ਕਿ ਅਧਿਆਪਕ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਸਿੱਖਿਆ ਬਾਰੇ ਜਾਣੂੰ ਕਰਵਾ ਸਕਣ। ਭਗਵੰਤ ਮਾਨ ਨੇ ਉਮੀਦ ਨਾਲ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਪ੍ਰਿੰਸੀਪਲ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਦੇ ਦੂਤ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮਿਲਣ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦਾ ਪਹਿਲਾ ਬੈਚ ਫਰਵਰੀ ਵਿੱਚ ਸਿਖਲਾਈ ਲਈ ਸਿੰਗਾਪੁਰ ਗਿਆ ਸੀ ਜਦਕਿ ਦੂਜੇ ਬੈਚ ਨੇ ਮਾਰਚ ਵਿੱਚ ਸਿੰਗਾਪੁਰ ਦਾ ਦੌਰਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਿੰਗਾਪੁਰ ਵਿਖੇ ਪੰਜ ਦਿਨਾਂ ਦੀ ਸਿਖਲਾਈ ਤੋਂ ਬਾਅਦ ਪ੍ਰਿੰਸੀਪਲਾਂ ਦਾ ਤੀਜਾ ਅਤੇ ਚੌਥਾ ਬੈਚ 29 ਜੁਲਾਈ ਨੂੰ ਦੇਸ਼ ਪਰਤ ਆਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪ੍ਰਿੰਸੀਪਲਾਂ ਤੋਂ ਸਿਖਲਾਈ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ ਅਤੇ ਇਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਅਹਿਮ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਮੌਜੂਦ ਸਨ।
News 22 July,2023
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ - ਇਹ ਕਦਮ ਆਮ ਜਨਤਾ ਨੂੰ ਨਹੀਂ ਕਰੇਗਾ ਪ੍ਰਭਾਵਿਤ; ਸਰਕਾਰ ਵੱਲੋਂ ਦਿੱਤਾ ਜਾਵੇਗਾ ਸਾਰਾ ਫੰਡ : ਡਾਕਟਰ ਬਲਬੀਰ ਸਿੰਘ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ - ਡਾਕਟਰ ਬਲਬੀਰ ਸਿੰਘ ਨੈਟਹੈਲਥ ਦੁਆਰਾ ਕਰਵਾਏ ‘‘ ਨਾਰਥਰਨ ਰੀਜਨ ਰਾਊਂਡਟੇਬਲ ’’ ਵਿਸ਼ੇ ਵਾਲੀ ਵਿਚਾਰ-ਚਰਚਾ ਵਿੱਚ ਸਨ ਮੁੱਖ ਮਹਿਮਾਨ ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਰਪੋਰੇਟ ਹਸਪਤਾਲਾਂ ਨੂੰ ਸਰਕਾਰ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਵਾਸੀ ਸਸਤੇ ਅਤੇ ਕਿਫਾਇਤੀ ਰੇਟਾਂ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਸਕਣ। ਇਸ ਭਾਈਵਾਲੀ ਨਾਲ ਆਮ ਲੋਕਾਂ ਨੂੰ ਕੋਈ ਵਾਧੂ ਖਰਚਾ ਨਹੀਂ ਚੁੱਕਣਾ ਪਏਗਾ ਕਿਉਂਕਿ ਸੇਵਾਵਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੰਭਾਲ ਪ੍ਰਦਾਤਾਵਾਂ ਜਾਂ ਕਾਰਪੋਰੇਟ ਹਸਪਤਾਲਾਂ ਦੇ ਮੋਹਰੀ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ । ”ਉਹਨਾਂ ਸਪੱਸ਼ਟ ਕੀਤਾ ਕਿ ਇਸ ਦਾ ਪ੍ਰਬੰਧਨ ਅਤੇ ਖਰਚਾ ਸਰਕਾਰ ਦੁਆਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਡਾਕਟਰੀ ਸੇਵਾਵਾਂ ਵੱਲੋਂ ਪੱਛੜੇ ਜ਼ਿਲਿ੍ਹਆਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਹਸਪਤਾਲ ਸਰਕਾਾਰੀ ਡਾਕਟਰਾਂ ਅਤੇ ਪੈਰਾਮੈਡਿਕਸ ਸਟਾਫ ਨੂੰ ਸਿਖਲਾਈ ਦੇਣ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹੈਲਥਕੇਅਰ ਸੈਕਟਰ ਵਿੱਚ ਟੈਲੀਮੈਡੀਸਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਬਹੁਤ ਗੁੰਜਾਇਸ਼ ਹੈ। ਸਿਹਤ ਮੰਤਰੀ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਭਾਰਤ ਦੇ ਸਾਰੇ ਸਿਹਤ ਸੰਭਾਲ ਭਾਈਵਾਲਾਂ ਦੀ ਇੱਕ ਸਿਖਰਲੀ ਸੰਸਥਾ ਨੈਟਹੈਲਥ ਦੁਆਰਾ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ‘‘ ਨਾਰਦਰਨ ਰੀਜਨ ਰਾਊਂਡਟੇਬਲ ਆਨ ਹੈਲਥਕੇਅਰ ਪ੍ਰਾਇਰਟੀਜ਼ ਆਫ ਪੰਜਾਬ ਐਂਡ ਦ ਵੇਅ ਫਾਰਵਰਡ ’’ ਦੀ ਪ੍ਰਧਾਨਗੀ ਕਰ ਰਹੇ ਸਨ। ਕਾਰਪੋਰੇਟ ਅਫੇਅਰਜ਼ ਐਂਡ ਸੀਐਸਆਰ,ਫੋਰਟਿਸ ਹੈਲਥਕੇਅਰ ਲਿਮਟਡ ਦੇ ਹੈਡ ਮਨੂ ਕਪਿਲਾ, ਸਕੱਤਰ ਜਨਰਲ ਨੈਟਹੈਲਥ ਸਿਦਾਰਥ ਭੱਟਾਚਾਰੀਆ, ਫੋਰਟਿਸ ਹਸਪਤਾਲ ਦੇ ਸੀਓਓ ਅਸ਼ੀਸ਼ ਭਾਟੀਆ, ਨੈਟਹੈਲਥ ਉੱਤਰੀ ਖੇਤਰ ਦੇ ਚੇਅਰ ਅਸ਼ਵਜੀਤ ਸਿੰਘ, ਪ੍ਰੋ: ਸਾਰੰਗ ਦਿਓ ਅਤੇ ਨੈਸ਼ਨਲ ਲੀਡ ਨੈਟਹੈਲਥ ਵਰਿੰਦਾ ਚਤੁਰਵੇਦੀ ਵੀ ਇਸ ਮੌਕੇ ਬੁਲਾਰੇ ਵਜੋਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਵੱਡੇ ਹਿੱਤਾਂ ਲਈ ਮੈਡੀਕਲ ਸਿੱਖਿਆ ਨੂੰ ਹੋਰ ਸਸਤੀ ਅਤੇ ਗੁਣਵੱਤਾ ਪੱਖੋਂ ਬਿਹਤਰ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਉਹ ਰੋਕਥਾਮ ਲਈ ਮੁੱਖ ਮੰਤਰੀ ਦੀ ਯੋਗਸ਼ਾਲਾ ਦੀ ਸਥਾਪਨਾ ਦੇ ਨਾਲ-ਨਾਲ ਸਿਹਤ ਸੰਭਾਲ ਦੇ ਤਿੰਨ ਵਿੰਗਾਂ- ਪ੍ਰਾਇਮਰੀ, ਸੈਕੰਡਰੀ ਅਤੇ ਟਰਸ਼ਰੀ ਪੱਧਰ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਡਿਸਪੈਂਸਰੀਆਂ ਨੂੰ ਵੀ ਅਪਗ੍ਰੇਡ ਕੀਤਾ ਹੈ, ਜੋ ਕਿ ਪ੍ਰਾਇਮਰੀ ਕੇਅਰ ਨੂੰ ਯਕੀਨੀ ਬਣਾਉਣ ਲਈ ਸਮਰੱਥ ਹਨ, ਜਦਕਿ ਸਬ-ਡਵੀਜ਼ਨ ਅਤੇ ਜ਼ਿਲਿ੍ਹਆਂ ਨੂੰ ਜਲਦੀ ਹੀ ਸੈਕੰਡਰੀ ਪੱਧਰ ਦੀ ਦੇਖਭਾਲ ਲਈ ਆਧੁਨਿਕ ਰੇਡੀਓਲੋਜੀ ਮਸ਼ੀਨਾਂ ਨਾਲ ਲੈਸ ਕੀਤਾ ਜਾਵੇਗਾ। ਲੋਕ ਇਹਨਾਂ ਹਸਪਤਾਲਾਂ ਵਿੱਚ ਐਕਸ-ਰੇ, ਅਲਟਰਾ-ਸਾਊਂਡ, ਐਮਆਰਆਈ, ਸੀਟੀ ਸਕੈਨ ਆਦਿ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਟਰਸ਼ਰੀ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਅਸੀਂ ਰਾਜ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਨਵਾਂ ਰੂਪ ਦੇ ਰਹੇ ਹਾਂ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਸਪਸ਼ਟ ਕੀਤਾ ਕਿ ਕਿਸੇ ਵੀ ਕਿਸਮ ਦੀ ਮਹਾਂਮਾਾਰੀ ਦਾ ਕੋਈ ਖ਼ਤਰਾ ਨਹੀ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਹਰੇਕ ਖਤਰੇ ਨਾਲ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਇਸ ਸ਼ਾਨਦਾਰ ਸੁਮੇਲ ਵਿੱਚ ਪੰਜਾਬ ਮੈਡੀਕਲ ਕੌਂਸਲ, ਆਈਐਮਏ, ਨਰਸਿੰਗ ਫੈਡਰੇਸ਼ਨਾਂ, ਪ੍ਰਾਈਵੇਟ ਪ੍ਰਦਾਤਾਵਾਂ, ਡਾਇਗਨੌਸਟਿਕਸ, ਮੈਡੀਕਲ ਟੈਕ, ਹੋਮ ਹੈਲਥਕੇਅਰ, ਅਤੇ ਫਾਰਮਾ ਕੰਪਨੀਆਂ ਦੇ ਮੋਹਰੀ ਸਨ । ਇਸ ਈਵੈਂਟ ਨੇ ਰਾਜ ਦੀਆਂ ਮੁੱਖ ਸਿਹਤ ਤਰਜੀਹਾਂ, ਮੁੱਖ ਰਾਜ-ਸਬੰਧਤ ਸਿਹਤ ਸੰਭਾਲ ਚੁਣੌਤੀਆਂ, ਜਨਤਕ-ਨਿੱਜੀ ਭਾਈਵਾਲੀ ਦੀ ਪੜਚੋਲ ਕਰਨ ਦੇ ਸੰਭਾਵੀ ਤਰੀਕਿਆਂ ਅਤੇ ਸਾਰੇ ਹਿੱਸੇਦਾਰਾਂ ਦੇ ਸਹਿਯੋਗੀ ਯਤਨ ਰਾਜ ਦੇ ਸਿਹਤ ਸੰਭਾਲ ਨਿਪਟਾਰੇ ਨੂੰ ਆਕਾਰ ਦੇਣ ਵਿੱਚ ਕਿਵੇਂ ਮਦਦ ਕਰ ਸਕਦੇ ਹਨ ਬਾਰੇ ਚਰਚਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ।
News 22 July,2023
ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣਿਆ: ਹਰਜੋਤ ਸਿੰਘ ਬੈਂਸ
ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣਿਆ: ਹਰਜੋਤ ਸਿੰਘ ਬੈਂਸ 7 ਦਿਨਾ ਟਰੇਨਿੰਗ ਲਈ ਸਿੰਘਾਪੁਰ ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ ਚੰਡੀਗੜ੍ਹ, 22 ਜੁਲਾਈ: ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਸਾਨ ਭਵਨ ਵਿਖੇ ਸਿੰਘਾਪੁਰ ਦੀ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਜਾ ਰਹੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨਾਲ ਮੁਲਾਕਾਤ ਕਰਨ ਦੌਰਾਨ ਕੀਤਾ । ਆਪਣੇ ਸੰਬੋਧਨ ਨੇ ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਪੰਜਾਬ ਰਾਜ ’ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਸਵਾਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਪ੍ਰਿੰਸੀਪਲਜ਼ ਦੀ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਨੂੰ ਬਿਹਤਰ ਬਨਾਉਣ ਵਿੱਚ ਪ੍ਰਿੰਸੀਪਲ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਪ੍ਰਿੰਸੀਪਲ ਨਾ ਕੇਵਲ ਛੁੱਟੀ ਤੋਂ ਬਾਅਦ ਆਪਣਾ ਸਮਾਂ ਸਕੂਲ ਦੀ ਬਿਹਤਰੀ ਲਈ ਖ਼ਰਚ ਕਰਦੇ ਹਨ ਸਗੋਂ ਆਪਣੀ ਜੇਬ੍ਹ ਵਿੱਚੋਂ ਪੈਸਾ ਲਗਾ ਕੇ ਵੀ ਸਕੂਲ ਨੂੰ ਸਵਾਰਦੇ ਹਨ। ਸ.ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ ਦੇ ਨਤੀਜਿਆਂ ਅਤੇ ਪੰਜਾਬ ਵਾਸੀਆਂ ਤੋਂ ਮਿਲ ਰਹੀ ਫੀਡਬੈਕ ਤੋਂ ਵੀ ਇਹ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਚੁਣੇ ਗਏ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਨੂੰ ਉੱਚ ਮਿਆਰੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲਾਂ ਦਾ ਇਹ ਬੈਚ 22 ਜੁਲਾਈ ਤੋਂ 29 ਜੁਲਾਈ 2023 ਤੱਕ ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰੇਗਾ। ਇਸ ਮੌਕੇ ਟਰੇਨਿੰਗ ਹਾਸਲ ਕਰਨ ਜਾ ਰਹੇ ਪਿ੍ਰੰਸੀਪਲਜ਼ ਨੇ ਚੋਣ ਪ੍ਰਕਿਰਿਆ ਅਤੇ ਬਾਕੀ ਤਜਰਬੇ ਵੀ ਸਿੱਖਿਆ ਮੰਤਰੀ ਨਾਲ ਸਾਂਝੇ ਕੀਤੇ।
News 22 July,2023
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ - ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ - - 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4560 ਲੋਕ ਚੰਡੀਗੜ੍ਹ, 22 ਜੁਲਾਈ: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ। ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। . ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।
News 22 July,2023
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲਬਧ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਬੜ੍ਹਾਵਾ ਦੇਣਾ ਮੁੱਖ ਮਕਸਦ ਚੰਡੀਗੜ੍ਹ, ਜੁਲਾਈ 22: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਈਕੋ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਿਤ ਕਰਨ ਹਿੱਤ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦੇ ਹਿੱਸੇ ਵਜੋਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਣ ਕੰਪਲੈਕਸ, ਸੈਕਟਰ 68, ਮੋਹਾਲੀ ਤੋਂ ਡਿਜੀਟਲ ਤੌਰ ਉੱਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ (ਨੇਚਰ ਰਟਰੀਟ ਚੌਹਾਲ) ਦਾ ਉਦਘਾਟਨ ਕੀਤਾ ਗਿਆ। ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਲੋਕਾਂ ਨੂੰ ਜੰਗਲ ਅਤੇ ਜੰਗਲੀ ਜੀਵ ਬਾਰੇ ਜਾਣੂੰ ਕਰਵਾਉਣਾ ਅਤੇ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਬੜ੍ਹਾਵਾ ਦੇਣਾ ਹੈ। ਇਸ ਪ੍ਰਾਜੈਕਟ ਵਿਖੇ ਲੋਕਾਂ ਦੇ ਰਹਿਣ ਲਈ ਹੱਟਸ ਬਣਾਏ ਗਏ ਹਨ, ਜਿਸਤੇ ਤਕਰੀਬਨ 60 ਲੱਖ ਰੁਪਏ ਦਾ ਖਰਚਾ ਆਇਆ ਹੈ। ਇੱਥੇ ਲੋਕ ਆਪਣੇ ਪਰਿਵਾਰ ਸਮੇਤ ਰਹਿ ਸਕਦੇ ਹਨ। ਇਸ ਪ੍ਰਾਜੈਕਟ ਦੀ ਖਾਸੀਅਤ ਹੈ ਕਿ ਇਹ ਪ੍ਰਾਜੈਕਟ ਲੋਕਲ ਕਮਿਊਨਟੀ ਦੁਆਰਾ ਚਲਾਇਆ ਜਾ ਰਿਹਾ ਹੈ, ਜਿਸਦੇ ਮੁਨਾਫੇ ਦਾ 50% ਹਿੱਸਾ ਪਿੰਡ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਸੈਲਾਨੀਆਂ ਲਈ ਖਾਣ ਪੀਣ ਲਈ ਕੰਟੀਨ ਦਾ ਪ੍ਰਬੰਧ ਵੀ ਹੈ ਅਤੇ ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲੱਬਧ ਹੈ, ਜਿਸਤੋਂ ਸੈਲਾਨੀ ਕੁਦਰਤ ਦਾ ਨਜ਼ਾਰਾ ਅਤੇ ਜੰਗਲੀ ਜੀਵ ਜਿਵੇਂ ਕਿ ਮੋਰ, ਸਾਂਬਰ, ਹਿਰਨ, ਚਿੜੀਆਂ, ਤੇਂਦੂਆ ਆਦਿ ਨੂੰ ਵੇਖ ਸਕਦੇ ਹਨ। ਉਨ੍ਹਾਂ ਅਗਾਂਹ ਦੱਸਿਆ ਕਿ ਇਹ ਪੰਜਾਬ ਦਾ ਇਸ ਤਰ੍ਹਾਂ ਦਾ ਤੀਜਾ ਪ੍ਰਾਜੈਕਟ ਹੈ। ਇਸਤੋਂ ਇਲਾਵਾ ਪਹਿਲਾਂ ਪਠਾਨਕੋਟ ਜਿਲ੍ਹੇ ਵਿੱਚ ਮਿੰਨੀ ਗੋਆ, ਹੁਸ਼ਿਆਰਪੁਰ ਵਿਖੇ ਥਾਨਾ ਡੈਮ ਉੱਤੇ ਜੰਗਲ ਲੋਜ਼ਿਜ ਵੀ ਵਣ ਵਿਭਾਗ ਵੱਲੋਂ ਬਣਾਏ ਗਏ ਹਨ, ਜਿਨ੍ਹਾਂ ਨੂੰ ਸੈਲਾਨੀਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਸਤੋਂ ਇਲਾਵਾ ਜਲਦ ਹੀ ਚੌਹਾਲ ਤੋਂ ਤੱਖਣੀ ਵਾਈਲਡ ਲਾਈਫ ਸੈਂਚੂਰੀ ਵਿੱਚ ਜੰਗਲ ਸਫਾਰੀ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ, ਵਣ ਮੰਡਲ ਅਫਸਰ ਹੁਸ਼ਿਆਰਪੁਰ ਨਲਿਨ ਯਾਦਵ ਅਤੇ ਵਣ ਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ ਵੀ ਮੌਜੂਦ ਸਨ।
News 22 July,2023
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ ਲਈ ਦਿੱਤੀ ਵਧਾਈ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ ਲਈ ਦਿੱਤੀ ਵਧਾਈ ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 18 ਜੁਲਾਈ: ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ ਖੱਟਿਆ ਹੈ। ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ ਸਾਂਝੇ ਤੌਰ ਤੇ ਹਾਸਲ ਕੀਤਾ । ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ। ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
News 18 July,2023
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ - ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ - 26280 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ - 3828 ਲੋਕ ਅਜੇ ਵੀ 155 ਰਾਹਤ ਕੈਂਪਾਂ 'ਚ ਰਹਿ ਰਹੇ ਹਨ - ਹੁਣ ਤੱਕ 38 ਲੋਕਾਂ ਦੀ ਮੌਤ, 15 ਜ਼ਖਮੀ ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।
News 18 July,2023
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ 1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ ਚੰਡੀਗੜ੍ਹ, 18 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।
News 18 July,2023
ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ
ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ ਚੰਡੀਗੜ੍ਹ 18 ਜੁਲਾਈ ( ) ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ। ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ, ਸ. ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ। ਗੱਤਕਾ ਪ੍ਰਮੋਟਰ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
News 18 July,2023
ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ
ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ • ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ • ਖੇਤੀਬਾੜੀ ਮੰਤਰੀ ਅੱਜ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਦੀ ਬਿਜਾਈ ਸ਼ੁਰੂ ਕਰਨਗੇ ਚੰਡੀਗੜ੍ਹ, 18 ਜੁਲਾਈ: ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ। ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।
News 18 July,2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ। ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।
News 18 July,2023
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ ਦੇਵੀਗੜ੍ਹ/ਸਨੌਰ/ਭੁਨਰਹੇੜੀ ਪਟਿਆਲਾ, 14 ਜੁਲਾਈ: ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਅੱਜ ਉਨ੍ਹਾਂ ਬਹਾਦਰਗੜ੍ਹ, ਦੌੜ ਕਲਾ, ਆਲਮਪੁਰ, ਕੌਲੀ, ਪਿੰਡ ਆਕੜ ਪਾਤਸ਼ਾਹੀ ਦਸਵੀਂ ਗੁਰਦੁਆਰਾ ਸ੍ਰੀ ਨਿੰਮ ਸਾਹਿਬ ਵਾਲੇ ਟੁਟੇ ਪੁਲ, ਚਮਾਰਹੇੜੀ ਤੇ ਮਿਠੂਮਾਜਰਾ ਦੀਆਂ ਪਾਣੀ ਨਾਲ ਟੁਟੀਆਂ ਸੜਕਾਂ, ਰਾਏਪੁਰ ਮੰਡਲਾ, ਰਾਠੀਆ, ਸਨੌਰ ਤੇ ਰਿਸ਼ੀ ਕਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਸਨੌਰ ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਲੋਕਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਤੇਜੀ ਨਾਲ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਵਾਪਸ ਮੁੜ ਰਿਹਾ ਹੈ ਪਰ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਬਲਿਹਾਰ ਸਿੰਘ ਚੀਮਾਂ, ਜਰਨੈਲ ਸਿੰਘ ਰਾਜਪੁਤ, ਰਜਤ ਕਪੂਰ, ਯੂਥ ਪ੍ਰਧਾਨ ਅਮਰ ਸੰਘੇੜਾ, ਹਰਜੀਤ ਸਿੰਘ ਚਮਾਰਹੇੜੀ,ਕਾਲਾ ਪਨੋਂਦੀਆਂ, ਰਿੰਕੂ ਬਾਜਵਾ, ਸੱਜਣ ਸਿੰਘ ਸੁਰਸਿੰਘ ਵਾਲਾ, ਬਲਜੀਤ ਸਿੰਘ ਝੂੰਗੀਆਂ ਦਫ਼ਤਰ ਇੰਚਾਰਜ ਮਨਿੰਦਰ ਸਿੰਘ ਫਰਾਂਸ ਵਾਲਾ, ਜੱਗੀ ਸੰਘੇੜਾ, ਨਰਿੰਦਰ ਸਿੰਘ ਤੱਖਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ
News 18 July,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਅਤੇ ਮਾਲੀ ਨੁਕਸਾਨ ਸਣੇ ਹੋਰ ਬੁਨਿਆਦੀ ਢਾਂਚੇ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਤੌਰ 'ਤੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਲੋਕਾਂ ਨੂੰ ਦਰਪੇਸ਼ ਅਸਲ ਚੁਣੌਤੀਆਂ ਬਾਰੇ ਜਾਨਣ ਲਈ ਪਿੰਡਾਂ ਵਾਸੀਆਂ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹੜ੍ਹਾਂ ਨੇ ਖੜ੍ਹੀਆਂ ਫ਼ਸਲਾਂ, ਪਸ਼ੂਆਂ ਅਤੇ ਘਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਜਿਸ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਆਪਣੇ ਦੌਰੇ ਦੌਰਾਨ ਸ. ਜੌੜਾਮਾਜਰਾ ਨੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਹਿਲਾਂ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਜਾਣੂ ਕਰਵਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਕੁਦਰਤੀ ਆਫ਼ਤ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਲੋਕਾਂ ਦੇ ਹੋਰ ਮਾਲੀ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਪ੍ਰਭਾਵੀ ਰਾਹਤ ਉਪਾਅ ਤਿਆਰ ਕਰਨ ਸਮੇਤ ਪ੍ਰਭਾਵਿਤ ਕਿਸਾਨਾਂ ਅਤੇ ਵਸਨੀਕਾਂ ਨੂੰ ਤੁਰੰਤ ਸਹਾਇਤਾ ਵੰਡਣ ਵਿੱਚ ਮਦਦ ਮਿਲੇਗੀ। ਹੜ੍ਹਾਂ ਤੋਂ ਬਚਾਅ ਲਈ ਭਵਿੱਖੀ ਰਣਨੀਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖ਼ਤ ਅਤੇ ਹੋਰ ਕੂੜਾ-ਕਰਕਟ ਕਰਕੇ ਬੰਦ ਹੋਈ ਝੰਬੋ ਡਰੇਨ ਦੀ ਲੋੜੀਂਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਇਸ ਨੂੰ ਚੌੜਾ ਕਰਨ ਸਣੇ ਇਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਈ, ਉਥੇ ਨਵੀਂਆਂ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬਣੇ ਸਾਈਫ਼ਨਾਂ ਦੇ ਬੰਦ ਹੋਣ ਕਰਕੇ ਪਾਣੀ ਦੇ ਕੁਦਰਤੀ ਵਹਾਅ ਵਿੱਚ ਜਿੱਥੇ ਕਿਤੇ ਰੋਕ ਲੱਗੀ ਹੈ, ਉਹ ਬਹਾਲ ਕਰਕੇ ਲੋੜ ਮੁਤਾਬਕ ਸੜਕਾਂ ਉਤੇ ਨਵੇਂ ਸਾਈਫ਼ਨ ਵੀ ਬਣਾਏ ਜਾਣਗੇ ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੋਕ ਨਾ ਲੱਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਮੁੜ-ਵਸੇਬੇ ਲਈ ਹਰ ਲੋੜੀਂਦੀ ਸਹਾਇਤਾ ਅਤੇ ਸਾਧਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੂਚਨਾ ਅਤੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਇਸ ਔਖੇ ਸਮੇਂ ਦੌਰਾਨ ਦਲੇਰੀ ਨਾਲ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਕਾਰ ਸਿੰਘ ਰਾਜਗੜ੍ਹ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
News 18 July,2023
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ • ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾ ਚੰਡੀਗੜ੍ਹ, 18 ਜੁਲਾਈ: ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ 'ਤੇ ਆਏ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਵਫ਼ਦ ਦਾ ਸੁਆਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਅਤੇ ਉਨ੍ਹਾਂ ਦੀਆਂ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ "ਦੇਸ਼ ਦੇ ਅੰਨਦਾਤਾ" ਦਾ ਖ਼ਿਤਾਬ ਮਿਲਿਆ ਹੈ ਪਰ ਹੁਣ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗਾਂ ਦੇ ਸਹਿਯੋਗ ਦੀ ਲੋੜ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਬਰਾਮਦ ਕਰਨ ਵਾਲੀਆਂ ਯੂਨਿਟਾਂ ਦੀ ਸੂਚੀ ਜਾਰੀ ਕਰਨ ਲਈ ਵੀ ਕਿਹਾ। ਵਫ਼ਦ ਨੂੰ ਸੂਬੇ ਦੇ ਖੇਤੀ ਸੈਕਟਰ ਵਿੱਚ ਜਾਣਕਾਰੀ ਸਾਂਝੀ ਕਰਨ ਅਤੇ ਨਿਵੇਸ਼ ਲਈ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਖੇਤੀਬਾੜੀ ਸੈਕਟਰ ਵਿੱਚ ਪੰਜਾਬ ਨਾਲ ਮਿਲ ਕੇ ਕੰਮ ਕਰਨ ਵਿੱਚ ਦਿਲਚਸਪੀ ਦਿਖਾਉਂਦਿਆਂ ਕਰੋਸ਼ੀਆ ਬਿਜ਼ਨਸ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਸ੍ਰੀ ਮਿਆਂਕ ਜਗਵਾਨੀ, ਵਾਈਸ ਪ੍ਰਧਾਨ ਕੁਮਾਰੀ ਸ਼ਵੇਤਾ, ਕੁਮਾਰੀ ਨਿਕੋਲਾ ਅਤੇ ਸ਼੍ਰੀਲੰਕਾ ਤੋਂ ਸ੍ਰੀ ਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਲਕਾਂ ਵਿੱਚ ਬਾਸਮਤੀ ਚੌਲ, ਸ਼ਹਿਦ, ਹਲਦੀ ਵਗੈਰਾ ਦੀ ਭਾਰੀ ਮੰਗ ਹੈ। ਕਰੋਸ਼ੀਆ ਤੋਂ ਆਏ ਵਫ਼ਦ ਨੇ ਦੱਸਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਇੱਕ ਵਪਾਰਕ ਵਫ਼ਦ ਪੰਜਾਬ ਦਾ ਦੌਰਾ ਕਰੇਗਾ ਅਤੇ ਖੇਤੀਬਾੜੀ ਸੈਕਟਰ ਵਿੱਚ ਕੰਮ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗਾ। ਅਫਰੀਕਾ ਤੋਂ ਆਏ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਐਵੋਕਾਡੋ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਬਹੁਤ ਲਾਭਦਾਇਕ ਹੋ ਸਕਦੀ ਹੈ। ਅਗਾਂਹਵਧੂ ਕਿਸਾਨ ਹਰਮਨ ਥਿੰਦ ਨੇ ਦੱਸਿਆ ਕਿ ਸੂਬੇ ਵਿੱਚ ਕੁਝ ਕਿਸਾਨ ਪਹਿਲਾਂ ਹੀ ਐਵੋਕਾਡੋ ਦੀ ਕਾਸ਼ਤ ਸ਼ੁਰੂ ਕਰ ਚੁੱਕੇ ਹਨ ਅਤੇ ਇਸ ਦੇ ਮੰਡੀਕਰਨ ਵਿੱਚ ਵੀ ਬਹੁਤੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਪੀ.ਏ.ਯੂ. ਦੇ ਉਪ ਕੁਲਪਤੀ ਡਾ: ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਉਹ ਕਰੋਸ਼ੀਆ ਤੋਂ ਆਉਣ ਵਾਲੇ ਸੇਬ ਅਤੇ ਹੋਰ ਫਲਾਂ ਦੀਆਂ ਨਰਸਰੀਆਂ ਤਿਆਰ ਕਰਨ ਬਾਰੇ ਖੋਜ ਕਰਨਗੇ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਸ੍ਰੀ ਅਰਸ਼ਦੀਪ ਥਿੰਦ, ਸਾਬਕਾ ਵਧੀਕ ਪ੍ਰਬੰਧਕ ਨਿਰਦੇਸ਼ਕ ਮਾਰਕਫੈੱਡ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 18 July,2023
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਆਪਣਾ ਯੋਗਦਾਨ ਪਾ ਸਕਣ। ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ 07 ਅਗਸਤ 2023 ਤੱਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓ. ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤੱਕ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ਵਿੱਚੋਂ ਸਟੇਟ ਲੈਵਲ ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਿਤ ਕੀਤਾ ਜਾਵੇਗਾ।
News 18 July,2023
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਮੰਤਰੀ ਵੱਲੋਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਅੰਬੇਦਕਰ ਪੋਰਟਲ ਤੇ ਅੰਡਰ ਟੇਕਿੰਗ ਅਪਲੋਡ ਕਰਨ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਸੂਬੇ ਦੇ ਹਰੇਕ ਵਰਗ ਦਾ ਵਿਕਾਸ ਕਰਨਾ ਚੰਡੀਗੜ੍ਹ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ। ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।
News 18 July,2023
ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ
ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਸ਼੍ਰੋਮਣੀ ਕਮੇਟੀ ਉਤੇ ਇਕ ਪਰਿਵਾਰ ਦੇ ਕਾਬਜ਼ ਹੋਣ ਬਾਰੇ ਮੇਰਾ ਸਟੈਂਡ ਸਹੀ ਸਾਬਤ ਹੋਇਆ-ਭਗਵੰਤ ਮਾਨ ਅਣਗਿਣਤ ਕੁਰਬਾਨੀਆਂ ਪਿੱਛੋਂ ਹੋਂਦ ਵਿਚ ਆਈ ਮਹਾਨ ਸੰਸਥਾ ਦਾ ਕੁਝ ਨੇਤਾਵਾਂ ਦੇ ਹੱਥਾਂ ਦੀ ਕਠਪੁਤਲੀ ਬਣਨਾ ਮੰਦਭਾਗਾ ਚੰਡੀਗੜ੍ਹ, 18 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਨ੍ਹਾਂ ਨੇ ਕਿਸ ਹੈਸੀਅਤ ਵਿੱਚ ਇਹ ਨੰਬਰ ਜਾਰੀ ਕੀਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਆਪਣੇ ਚੈਨਲ 'ਤੇ ਇਹ ਨੰਬਰ ਜਾਰੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਿਸ ਹੈਸੀਅਤ ਵਿਚ ਇਹ ਨੰਬਰ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗ ਰਹੇ ਹਨ ਜਦਕਿ ਅਜੇ ਤੱਕ ਇਹ ਨੰਬਰ ਜਨਤਕ ਤੌਰ ਉਤੇ ਨਸ਼ਰ ਵੀ ਨਹੀਂ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਇਹ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਕ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਅੱਜ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਸੂਬੇ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਉਹ ਇਨ੍ਹਾਂ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
News 18 July,2023
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਰ ਰਹੇ ਨੇ ਬੰਨ੍ਹ ਪੂਰਨ ਦੇ ਕੰਮ ਦੀ ਸਮੀਖਿਆ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਨੇਪਰੇ ਚਾੜਨ ਦੇ ਨਿਰਦੇਸ਼ ਚੰਡੀਗੜ੍ਹ/ਗੱਟਾ ਮੁੰਡੀ ਕਾਸੂ (ਲੋਹੀਆਂ ਖਾਸ), 18 ਜੁਲਾਈ : ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਅਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡਾਲਾ ਵਿਖੇ ਪਏ ਪਾੜ੍ਹ ਨੂੰ ਕੁਝ ਹੀ ਦਿਨਾਂ ਦੇ ਸਮੇਂ ਵਿੱਚ ਪੂਰ ਕੇ ਇਲਾਕੇ ਨੂੰ ਰਾਹਤ ਦਿਵਾਈ ਗਈ ਹੈ ਅਤੇ ਗੱਟਾ ਮੰਡੀ ਕਾਸੂ ਦਾ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੁੂੰ ਮੌਜੂਦਾ ਹਲਾਤ ਤੋਂ ਨਿਜਾਤ ਮਿਲੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਾੜ੍ਹ ਦੇ ਦੋਵਾਂ ਪਾਸਿਆਂ ’ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਵੀ ਵਧੇਰੇ ਸਮਰਪਣ ਭਾਵਨਾ ਨਾਲ ਇਸ ਲੋਕਪੱਖੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਾੜ੍ਹ ਵਾਲੀ ਥਾਂ ’ਤੇ ਟਰਾਲੀਆਂ-ਟਿੱਪਰ ਆਦਿ ਆਉਣ ਲਈ ਸੁਖਾਲੀ ਅਵਾਜਾਈ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਚੈਕਅਪ ਅਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।
News 18 July,2023
ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ
ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ -ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਸਮੇਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ਪਤਵੰਤੇ ਰਹੇ ਮੌਜੂਦ -ਜਸਬੀਰ ਸਿੰਘ ਸੁਰ ਸਿੰਘ ਨੇ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਤੇ ਹੋਰ ਵਧੇਰੇ ਸਹੂਲਤਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਪਟਿਆਲਾ, 17 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ। ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ। ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ। ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ, ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।
News 17 July,2023
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ ਸੂਬੇ ਵਿੱਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕੀਤੀ, ਜੇਲ੍ਹਾਂ ਵਿੱਚ ਵੀ ਬਣੇ 16 ਓਟ ਕਲੀਨਿਕ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨਾਂ ਵਿੱਚ ਹੋਰ ਸਖ਼ਤ ਤਜਵੀਜ਼ਾਂ ਜੋੜਨ ਦੀ ਕੀਤੀ ਵਕਾਲਤ ਹੁਣ ਤੱਕ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਜ਼ਬਤ ਤੇ 22 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਜ਼ੋਰਾਂ ਉਤੇ ਐਨ.ਡੀ.ਪੀ.ਐਸ. ਵਿੱਚ ਸੋਧ ਕਰ ਕੇ ਇਸ ਨੂੰ ਹੋਰ ਸਖ਼ਤ ਬਣਾਉਣ ਲਈ ਆਖਿਆ ਚੰਡੀਗੜ੍ਹ, 17 ਜੁਲਾਈ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਤਿੰਨ-ਦਿਸ਼ਾਵੀ ਰਣਨੀਤੀ ਲਾਗੂ ਕੀਤੀ ਗਈ ਹੈ, ਜਿਸ ਵਿੱਚ ਕਾਨੂੰਨ ਲਾਗੂ ਕਰਨ, ਨਸ਼ਾ ਮੁਕਤੀ ਤੇ ਨਸ਼ਿਆਂ ਦੀ ਰੋਕਥਾਮ (ਈ.ਡੀ.ਪੀ.) ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਈ.ਡੀ.ਪੀ. ਵਿੱਚ ਨਸ਼ਾ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨਾ, ਨਸ਼ਿਆਂ ਦੇ ਪੀੜਤਾਂ ਨੂੰ ਨਸ਼ਾ ਮੁਕਤ ਕਰਨਾ ਅਤੇ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰਕੋਟਿਕਸ ਸੈੱਲ ਕਾਇਮ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਛੇਤੀ ਸੁਣਵਾਈ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਜਾਂਚ ਲਈ ਤਿੰਨ ਖੇਤਰੀ ਐਫ.ਐਸ.ਐਲ. ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਉਰੋ ਲਈ ਦੋ ਹਜ਼ਾਰ ਵਰਗ ਗਜ਼ ਦਾ ਪਲਾਟ ਅਲਾਟ ਕੀਤਾ ਹੈ ਅਤੇ ਰੀਜਨਲ ਦਫ਼ਤਰ, ਜ਼ੋਨਲ ਰੈਜ਼ੀਡੈਂਸ਼ਲ ਸੈਂਟਰ ਤੇ ਨਾਰਕੋ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਨਿਰਮਾਣ ਲਈ ਅੰਮ੍ਰਿਤਸਰ ਵਿੱਚ 2.5 ਏਕੜ ਜ਼ਮੀਨ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਪਾਕਿਸਤਾਨ, ਗੁਜਰਾਤ, ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਰੋਨਾਂ ਦੀ ਰਜਿਸਟਰੇਸ਼ਨ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਡਰੋਨਾਂ ਦੀ ਵਰਤੋਂ ਹਥਿਆਰ/ਹੈਰੋਇਨ/ਧਮਾਕਾਖ਼ੇਜ਼ ਸਮੱਗਰੀ ਦੀ ਸਰਹੱਦ ਪਾਰੋਂ ਤਸਕਰੀ ਕਰਨ ਲਈ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੋਨਾਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ 2019 ਤੋਂ ਬਾਅਦ ਹੁਣ ਤੱਕ 491 ਡਰੋਨ ਦਿਖੇ ਹਨ ਅਤੇ 51 ਡਰੋਨ ਬਰਾਮਦ ਕੀਤੇ ਗਏ ਹਨ। ਨਸ਼ਿਆਂ ਦੇ ਖ਼ਤਰੇ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਉਣ ਲਈ ਸੁਝਾਅ ਦਿੰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਮੁੱਚੀ ਕੌਮਾਂਤਰੀ ਸਰਹੱਦ ਉਤੇ ਡਰੋਨ ਵਿਰੋਧੀ ਤਕਨਾਲੋਜੀ/ਜੈਮਰ ਲਾਉਣ ਦੀ ਮੰਗ ਕੀਤੀ ਤਾਂ ਕਿ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਤਿ-ਆਧੁਨਿਕ ਖੇਤਰੀ ਡਰੋਨ ਫੋਰੈਂਸਿਕ ਲੈਬ ਪੰਜਾਬ ਖ਼ਾਸ ਤੌਰ ਉਤੇ ਅੰਮ੍ਰਿਤਸਰ ਵਿੱਚ ਸਥਾਪਤ ਕੀਤੀ ਜਾਵੇ ਤਾਂ ਜੋ ਡਰੋਨ ਉਡਣ ਤੇ ਪੁੱਜਣ ਵਾਲੀ ਥਾਂ ਅਤੇ ਇਨ੍ਹਾਂ ਦੇ ਰੂਟ ਮੈਪ ਦਾ ਪਤਾ ਲੱਗ ਸਕੇ। ਭਗਵੰਤ ਮਾਨ ਨੇ ਕਸਟਮ ਡੇਟਾਬੇਸ ਤੱਕ ਪਹੁੰਚ ਦੀ ਮੰਗ ਕੀਤੀ ਤਾਂ ਜੋ ਹੋਰ ਮੁਲਕਾਂ ਤੋਂ ਆਉਣ ਵਾਲੇ ਸ਼ੱਕੀ ਕੰਟੇਨਰਾਂ ਦੀ ਨਸ਼ਾ ਤਸਕਰੀ ਵਾਲੇ ਪੱਖ ਤੋਂ ਜਾਂਚ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਹੈਰੋਇਨ ਦੀ ਵਪਾਰਕ ਮਾਤਰਾ ਨੂੰ ਮੌਜੂਦਾ 250 ਗ੍ਰਾਮ ਤੋਂ ਘਟਾ ਕੇ 25 ਗ੍ਰਾਮ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਹੇਠਲੇ ਪੱਧਰ ਤੇ ਹੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੈੱਡ ਕਾਂਸਟੇਬਲ ਨੂੰ ਸਮਰੱਥਵਾਨ ਬਣਾਉਂਦੇ ਹੋਏ ਛੋਟੀ ਮਾਤਰਾ ਦੀ ਪਰਿਭਾਸ਼ਾ ਅਤੇ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ-27 ਅਧੀਨ ਆਉਣ ਵਾਲੇ ਕੇਸਾਂ ਦੇ ਸਬੰਧ ਵਿੱਚ ਨਿਰਧਾਰਤ ਡਿਊਟੀਆਂ ਨਿਭਾਉਣ ਲਈ ਸ਼ਕਤੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਤਫ਼ਤੀਸ਼ੀ ਅਫ਼ਸਰਾਂ ਦੀ ਗਿਣਤੀ ਵਧੇਗੀ ਅਤੇ ਜਾਂਚ ਅਧੀਨ ਕੇਸਾਂ ਦਾ ਬਕਾਇਆ ਘਟੇਗਾ ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ-68-ਸੀ (2) ਵਿੱਚ ਸੋਧ ਕਰਕੇ ਮੌਜੂਦਾ ਛੇ ਸਾਲ ਦੀ ਜਾਇਦਾਦ ਜ਼ਬਤ ਕਰਨ ਦੀ ਹੱਦ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਐਕਟ ਦੀ ਧਾਰਾ-39(1) ਅਤੇ 64-ਏ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ, ਜਿਸ ਨਾਲ ਪੀੜਤਾਂ ਅਤੇ ਤਸਕਰਾਂ ਵਿੱਚ ਫਰਕ ਕਰਨ ਲਈ ਛੋਟੀ ਮਾਤਰਾ ਵਿੱਚ ਵਸੂਲੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੋਰੈਂਸਿਕ ਸਾਇੰਸ ਲੈਬ (ਐਫ.ਐਸ.ਐਲ.) ਦੀ ਸਮਰੱਥਾ ਵਧਾਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰਨੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਵਿੱਚ ਮਦਦ ਮਿਲੇਗੀ, ਉੱਥੇ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਦੀ ਮਾਰ ਤੋਂ ਬਚਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ 16 ਮਈ 2023 ਤੱਕ ਡਰੋਨਾਂ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੌਰਾਨ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਦੇ ਨਾਲ-ਨਾਲ 56 ਹਥਗੋਲੇ, 126 ਪਿਸਤੌਲਾਂ/ਰਿਵਾਲਵਰ, 11 ਏ.ਕੇ.-47 ਤੇ ਹੋਰ ਰਾਈਫਲਾਂ, 9.5 ਕਿੱਲੋ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਹੀ ਨਸ਼ਿਆਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਪਹਿਲੀ ਅਪਰੈਲ 2022 ਤੋਂ 13 ਜੁਲਾਈ 2023 ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 16,554 ਕੇਸ ਦਰਜ ਕੀਤੇ ਗਏ ਹਨ ਅਤੇ 22,349 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਮਰੱਥ ਅਥਾਰਟੀ ਨੇ ਨਸ਼ਾ ਤਸਕਰੀ ਦੇ 66 ਕੇਸਾਂ ਵਿੱਚ 26.72 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਵੈਂਸ਼ਨ ਆਫ ਇਲੀਕਿਟ ਟ੍ਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.ਐਨ.ਡੀ.ਪੀ.ਐਸ.) ਐਕਟ-1988 ਤਹਿਤ ਇਕ ਸਲਾਹਕਾਰੀ ਬੋਰਡ ਦਾ ਗਠਨ ਕੀਤਾ ਗਿਆ ਅਤੇ ਸਬੰਧਤ ਅਥਾਰਟੀ ਕੋਲ ਸੌਂਪਣ ਲਈ ਤਜਵੀਜ਼ਾਂ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਲ 2022 ਦੌਰਾਨ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿਚ ਸਜ਼ਾ ਦੀ ਦਰ 80 ਫੀਸਦੀ ਰਹੀ ਹੈ, ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕਰ ਦਿੱਤੀ ਗਈ ਹੈ ਜਿਨ੍ਹਾਂ ਵਿਚ ਜੇਲ੍ਹਾਂ ਵਿਚ ਖੋਲ੍ਹੇ ਗਏ 16 ਕਲੀਨਿਕ ਵੀ ਸ਼ਾਮਲ ਹਨ ਜੋ ਹੇਠਲੇ ਪੱਧਰ ਉਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਓਟ ਕਲੀਨਿਕਾਂ ਵੱਲੋਂ ਦਵਾਈ ਲੈਣ ਆਉਂਦੇ ਮਰੀਜ਼ਾਂ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਨਸ਼ਾ ਛੱਡਣ ਦੀ ਪ੍ਰਕਿਰਿਆ ਦੌਰਾਨ ਇਹ ਮਰੀਜ਼ ਆਪਣੀ ਸਾਧਾਰਨ ਜ਼ਿੰਦਗੀ ਬਿਤਾ ਸਕਣ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ 9 ਲੱਖ ਮਰੀਜ਼ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਹਰੇਕ ਬਰਾਮਦਗੀ ਦੀ ਪੁਖਤਾ ਜਾਂਚ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਦਾ ਸਾਰਾ ਖੁਰਾ-ਖੋਜ ਲੱਭਣ ਉਤੇ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਹਰੇਕ ਪੁਲੀਸ ਥਾਣੇ/ਆਬਾਦੀ/ਪਿੰਡ ਲਈ ਇਲਾਕਾ ਅਧਾਰਿਤ ਰਣਨੀਤੀ ਘੜੀ ਗਈ ਤਾਂ ਕਿ ਨਸ਼ਿਆਂ ਦੇ ਸੰਤਾਪ ਨੂੰ ਖਤਮ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿਚ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਨੂੰ ਵੀ ਨਾਲ ਜੋੜਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਮੁੱਖ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਲਈ ਸੂਬੇ ਨੂੰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਚੰਗੇ ਪਾਸੇ ਲਾਉਣ ਵਿਚ ਮਦਦ ਮਿਲ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਵਿਚ ਨਸ਼ਿਆਂ ਦੀਆਂ ਵੱਧ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਕੇ ਨਸ਼ਿਆਂ ਉਤੇ ਕਾਬੂ ਪਾਉਣ ਅਤੇ ਨਸ਼ਾ ਤਸਕਰੀ ਖ਼ਤਮ ਕਰਨ ਲਈ ਆਈ ਜੀ/ਏ.ਡੀ.ਜੀ.ਪੀ./ਸਪੈਸ਼ਲ ਡੀ.ਜੀ.ਪੀ. ਦੇ ਰੈਂਕ ਵਾਲੇ ਪੁਲਿਸ ਅਫਸਰਾਂ ਦੀ ਨਿਗਰਾਨੀ ਹੇਠ ਸਮੁੱਚੇ ਸੂਬੇ ਵਿਚ ਨਾਕਾਬੰਦੀ ਅਤੇ ਤਲਾਸ਼ੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਰਕਨੈੱਟ, ਕ੍ਰਿਪਟੋ ਕਰੰਸੀ, ਨਸ਼ਿਆਂ ਸਬੰਧੀ ਕਾਨੂੰਨ ਨੂੰ ਲਾਗੂ ਕਰਨ ਅਤੇ ਇੰਟਰਨੈੱਟ ਬਾਰੇ ਜਾਂਚ ਅਧਿਕਾਰੀਆਂ ਅਤੇ ਜੀ.ਓਜ਼ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।
News 17 July,2023
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਸਮੂਹ ਡੀ.ਸੀਜ਼ ਨੂੰ ਮ੍ਰਿਤਕਾਂ ਲਈ ਮੁਆਵਜ਼ਾ ਰਾਸ਼ੀ 20 ਜੁਲਾਈ ਅਤੇ ਨੁਕਸਾਨ ਹੋਏ ਘਰਾਂ ਦੀ ਮੁਆਵਜ਼ਾ ਰਾਸ਼ੀ 24 ਜੁਲਾਈ ਤੱਕ ਵੰਡਣ ਦੇ ਨਿਰਦੇਸ਼ ਚੰਡੀਗੜ੍ਹ, 17 ਜੁਲਾਈ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।
News 17 July,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ - ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ। ਜਿੰਪਾ ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ। ਬਾਕਸ ਨਿਊਜ਼: ਜਿੰਪਾ ਨੇ ਦੱਸਿਆ ਕਿ ਜਾਰੀ ਕੀਤੇ ਗਏ 62.70 ਕਰੋੜ ਰੁਪਏ ਵਿਚੋਂ ਸਿਰਫ ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਰੂਪਨਗਰ ਤੇ ਪਟਿਆਲਾ ਨੂੰ 2.50-2.50 ਕਰੋੜ ਰੁਪਏ, ਐਸ.ਏ.ਐਸ. ਨਗਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ ਤੇ ਸੰਗਰੂਰ ਨੂੰ 1-1 ਕਰੋੜ ਰੁਪਏ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਦਿੱਤੇ ਗਏ ਹਨ।
News 17 July,2023
ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ
ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਹੁਣ ਤੱਕ 964 ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਪਿਛਲੇ ਇੱਕ ਸਾਲ ਵਿੱਚ 143 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ ਏ.ਜੀ.ਟੀ.ਐਫ. ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੰਜ ਨੂੰ ਕੀਤਾ ਢੇਰ; 667 ਹਥਿਆਰ ਕੀਤੇ ਬਰਾਮਦ ਇੱਕ ਹਫ਼ਤੇ ਵਿੱਚ 5.52 ਕਿਲੋ ਹੈਰੋਇਨ, 4 ਕਿਲੋ ਗਾਂਜਾ, 11.34 ਕਿਲੋ ਅਫੀਮ, 4.33 ਲੱਖ ਰੁਪਏ ਦੀ ਡਰੱਗ ਮਨੀ ਸਮੇਤ 297 ਨਸ਼ਾ ਤਸਕਰਕੀਤੇ ਕਾਬੂ ਚੰਡੀਗੜ੍ਹ, 17 ਜੁਲਾਈ: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲ੍ਹੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲ੍ਹੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। 5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸੇ ਤਰ੍ਹਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ।
News 17 July,2023
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਟਿਆਲਾ ਜ਼ਿਲ੍ਹਾ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਟਿਆਲਾ ਜ਼ਿਲ੍ਹਾ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ ਦਵਾਈਆਂ, ਟਰੈਂਪੋਲਿਨ, ਫੀਡ ਅਤੇ ਹੋਰ ਜ਼ਰੂਰੀ ਚੀਜ਼ਾਂ ਦਾਨ ਕੀਤੀਆਂ ਪਟਿਆਲਾ, 17 ਜੁਲਾਈ, 2023: ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਜਿਲੇ ਦੇ ਦੁਧਨ ਸਾਧਾਂ ਅਤੇ ਪਾਤੜਾਂ ਖੇਤਰਾਂ ਵਿੱਚ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਵੰਡੀ। ਲਗਾਤਾਰ ਮੀਂਹ ਅਤੇ ਪਾਣੀ ਵਿਚ ਡੁੱਬਣ ਕਾਰਨ ਆਪਣੇ ਘਰਾਂ ਤੋਂ ਬਾਹਰ ਰਹਿ ਗਏ ਲੋਕਾਂ ਅਤੇ ਪਸ਼ੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ 500 ਤੋਂ ਵੱਧ ਤਰਪਾਲਾਂ ਵੰਡੀਆਂ ਗਈਆਂ। ਸੈਪਟਿਕ ਐਲਰਜੀ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਡੈਟੋਲ ਅਤੇ ਬੀਟਾਡੀਨ ਵਰਗੀਆਂ ਦਵਾਈਆਂ ਵੰਡੀਆਂ ਗਈਆਂ। ਪਾਣੀ ਭਰਨ ਕਾਰਨ ਮੱਛਰ ਇੱਕ ਖ਼ਤਰਾ ਬਣ ਗਿਆ ਹੈ ਅਤੇ ਸਿਹਤ ਦੇ ਪ੍ਰਭਾਵਾਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਜ਼ਰੂਰੀ ਦਵਾਈਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮਲਮਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਾਹਨੀ ਨੇ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜੋ ਹੜ੍ਹਾਂ ਤੋਂ ਬਹੁਤ ਪ੍ਰਭਾਵਿਤ ਹਨ। ਸਨ ਫਾਊਂਡੇਸ਼ਨ ਦੇ ਵਰਕਰਾਂ ਨੇ ਡੀਸੀ, ਪਟਿਆਲਾ ਸਾਕਸ਼ੀ ਸਾਹਨੀ (ਆਈਏਐਸ) ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੇ ਨਾਲ - ਰਾਹਤ ਸਮੱਗਰੀ ਦੀ ਵੰਡ ਲਈ ਸਭ ਤੋਂ ਪ੍ਰਭਾਵਤ ਦੂਰ-ਦੁਰਾਡੇ ਪਿੰਡਾਂ ਦੇ ਅੰਦਰੂਨੀ ਹਿੱਸਿਆਂ ਦਾ ਦੌਰਾ ਕੀਤਾ। ਸਾਹਨੀ ਨੇ ਕਿਹਾ ਕਿ ਉਹ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਵਿੱਚੋਂ ਬਾਹਰ ਕੱਢਣ ਅਤੇ ਆਮ ਸਥਿਤੀ ਬਹਾਲ ਕਰਨ ਲਈ ਹਰ ਸੰਭਵ ਸਹਾਇਤਾ ਅਤੇ ਯਤਨ ਜਾਰੀ ਰੱਖਣ ਨੂੰ ਯਕੀਨੀ ਬਣਾਉਣਗੇ।
News 17 July,2023
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀ ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ 'ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
News 17 July,2023
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ 'ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ। ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।
News 17 July,2023
ਹੜ੍ਹਾਂ ਦੇ ਬਾਵਜੂਦ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ-ਹਰਭਜਨ ਸਿੰਘ ਈ.ਟੀ.ਓ.
ਹੜ੍ਹਾਂ ਦੇ ਬਾਵਜੂਦ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ-ਹਰਭਜਨ ਸਿੰਘ ਈ.ਟੀ.ਓ. -ਕਿਹਾ, '90 ਫ਼ੀਸਦੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਬਿਜਲੀ ਦੀ ਕਿੱਲਤ ਨਹੀਂ' -ਬਿਜਲੀ ਮੰਤਰੀ ਵੱਲੋਂ ਹੜ੍ਹਾਂ ਕਰਕੇ ਨੁਕਸਾਨੇ ਬਾਦਸ਼ਾਹਪੁਰ ਬਿਜਲੀ ਗਰਿੱਡ ਦਾ ਜਾਇਜ਼ਾ, ਪੁਰਾਣੀ ਇਮਾਰਤ ਦੇ ਨਵੀਂਨੀਕਰਨ ਦਾ ਐਲਾਨ ਪਟਿਆਲਾ, 17 ਜੁਲਾਈ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਸੂਬੇ ਅੰਦਰ ਹੜ੍ਹਾਂ ਦੀ ਕੁਦਰਤੀ ਆਫ਼ਤ ਦੇ ਬਾਵਜੂਦ ਬਿਜਲੀ ਵਿਭਾਗ ਨੇ ਮਨੁੱਖੀ ਤੇ ਡੰਗਰ ਮਾਲ ਦੀ ਜਾਨ ਦੀ ਰਾਖੀ ਕਰਦਿਆਂ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ। ਬਿਜਲੀ ਮੰਤਰੀ ਅੱਜ ਇੱਥੇ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਵੱਲੋਂ ਆਪਣਾ ਸੰਭਾਲਣ ਮੌਕੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪੁੱਜੇ ਹੋਏ ਸਨ। ਇਸ ਦੌਰਾਨ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਹੜ੍ਹਾਂ ਨੇ ਇਕੱਲੇ ਪਟਿਆਲਾ ਰੀਜ਼ਨ ਦੇ 200 ਪਿੰਡਾਂ ਵਿੱਚ ਬਿਜਲੀ ਢਾਂਚੇ ਨੂੰ ਪ੍ਰਭਾਵਿਤ ਕੀਤਾ ਸੀ ਪਰੰਤੂ ਬਿਜਲੀ ਨਿਗਮ ਨੇ ਤੁਰੰਤ ਕਾਰਵਾਈ ਕਰਦਿਆਂ 198 ਪਿੰਡਾਂ ਅੰਦਰ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਜਾਨਾਂ ਦੀ ਰਾਖੀ ਕਰਨੀ ਜਰੂਰੀ ਸੀ, ਇਸ ਲਈ ਫੀਡਰ ਬਦਲਕੇ ਬਿਜਲੀ ਸਪਲਾਈ ਬਹਾਲ ਕੀਤੀ ਗਈ। ਇੱਕ ਸਵਾਲ ਦੇ ਜਵਾਬ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਆਏ ਤੁਫ਼ਾਨ ਕਰਕੇ ਬਿਜਲੀ ਨਿਗਮ ਦਾ 31 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ, ਜਦਕਿ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਅੰਦਾਜਾ ਲਗਾਇਆ ਜਾ ਰਿਹਾ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਬਿਜਲੀ ਵਿਭਾਗ ਲਈ ਵਿੱਤੀ ਨੁਕਸਾਨ ਨਾਲੋਂ ਮਨੁੱਖੀ ਤੇ ਡੰਗਰ ਮਾਲ ਦੀਆਂ ਜਾਨਾਂ ਦੀ ਕੀਮਤ ਕਿਤੇ ਜਿਆਦਾ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬਾ ਨਿਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਕਰਕੇ 90 ਫੀਸਦੀ ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ, ਪਰੰਤੂ ਇਸ ਦੇ ਬਾਵਜੂਦ ਬਿਜਲੀ ਨਿਗਮ ਨੇ ਆਪਣੇ ਹਰ ਵਰਗ ਦੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ 'ਚ ਬਿਜਲੀ ਦੀ ਕੋਈ ਕਿੱਲਤ ਨਹੀਂ ਸਗੋਂ ਪੰਜਾਬ ਜਲਦੀ ਹੀ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਦੱਸਿਆ ਕਿ ਵਧੀ ਮੰਗ ਦੇ ਬਾਵਜੂਦ 23 ਜੂਨ ਨੂੰ 15325 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਧ ਮੰਗ ਦੇ ਬਾਵਜੂਦ ਪੂਰੀ ਬਿਜਲੀ ਸਪਲਾਈ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਤਾਪ ਬਿਜਲੀ ਘਰ ਵਿੱਚ ਆਈ ਤਕਨੀਕੀ ਖਰਾਬੀ ਠੀਕ ਕਰਕੇ ਤੁਰੰਤ ਨਿਰਵਿਘਨ ਬਿਜਲੀ ਸਪਲਾਈ ਬਹਾਲ ਕੀਤੀ। ਉਨ੍ਹਾਂ ਕਿਹਾ ਕਿ ਤਾਪ ਬਿਜਲੀ ਘਰਾਂ ਕੋਲ 45 ਦਿਨਾਂ ਦਾ ਕੋਲ ਭੰਡਾਰ ਮੌਜੂਦ ਹੈ ਤੇ ਸੂਬੇ 'ਚ ਬਿਜਲੀ ਦੀ ਕੋਈ ਕਿੱਲਤ ਨਹੀਂ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਦੇ ਮੱਦੇਨਜ਼ਰ ਨਿਜੀ ਬਿਜਲੀ ਤਾਪ ਘਰ ਖ੍ਰੀਦਣ ਦੀ ਪ੍ਰਕ੍ਰਿਆ ਜਾਰੀ ਹੈ। ਇਸ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਬਾਦਸ਼ਾਹਪੁਰ ਵਿਖੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਤ ਬਿਜਲੀ ਗਰਿੱਡ ਦਾ ਜਾਇਜ਼ਾ ਲਿਆ ਅਤੇ ਇੱਥੇ ਬਿਜਲੀ ਮੁਲਾਜਮਾਂ ਸਮੇਤ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਗਰਿੱਡ ਦੀ 43 ਸਾਲ ਪੁਰਾਣੀ ਬਿਜਲੀ ਇਮਾਰਤ ਨੂੰ ਨਵੀਂ ਬਣਾਉਣ ਦਾ ਐਲਾਨ ਕੀਤਾ। ਬਿਜਲੀ ਮੰਤਰੀ ਨੇ ਸਥਾਨਕ ਵਸਨੀਕਾਂ ਵੱਲੋਂ ਬਿਜਲੀ ਨਿਗਮ ਦੇ ਮੁਲਾਜਮਾਂ ਵੱਲੋਂ ਹੜ੍ਹਾਂ ਦੇ ਬਾਵਜੂਦ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੀ ਸ਼ਲਾਘਾ 'ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਮਿਹਨਤੀ ਬਿਜਲੀ ਮੁਲਾਜਮਾ ਉਪਰ ਪੂਰਾ ਮਾਣ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਤੇ ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
News 17 July,2023
ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਅੱਠ ਹੋਰ ਰੈਪਿਡ ਰਿਸਪਾਂਸ ਟੀਮਾਂ ਨੂੰ ਕੀਤਾ ਰਵਾਨਾ
ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਅੱਠ ਹੋਰ ਰੈਪਿਡ ਰਿਸਪਾਂਸ ਟੀਮਾਂ ਨੂੰ ਕੀਤਾ ਰਵਾਨਾ -ਪਟਿਆਲਾ ਜ਼ਿਲ੍ਹੇ ਵਿੱਚ 72 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ : ਡਾ. ਬਲਬੀਰ ਸਿੰਘ - ਔਖੀ ਘੜੀ 'ਚ ਆਈ.ਐਮ.ਏ., ਨਿੱਜੀ ਹਸਪਤਾਲਾਂ ਤੇ ਗ਼ੈਰ-ਸਰਕਾਰੀ ਸੰਸਥਾਵਾਂ ਨੇ ਵੱਡਾ ਸਹਿਯੋਗ ਦਿੱਤਾ : ਡਾ. ਬਲਬੀਰ ਸਿੰਘ -ਸੂਬੇ 'ਚ ਸਿਹਤ ਵਿਭਾਗ ਦੀਆਂ 400 ਤੇ ਆਈ.ਐਮ.ਏ. ਤੇ ਹੋਰ ਸੰਸਥਾਵਾਂ ਵੱਲੋਂ ਭੇਜੀਆਂ 500 ਰੈਪਿਡ ਰਿਸਪਾਂਸ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਸਿਹਤ ਸੇਵਾਵਾਂ -ਸਿਹਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਣਾ ਸੱਦਾ -ਔਖੀ ਘੜੀ 'ਚ ਪਾਰਟੀ ਬਾਜੀ ਤੋਂ ਉਪਰ ਉਠਕੇ ਲੋਕਾਂ ਦੀ ਮਦਦ ਕਰਨ ਦੀ ਲੋੜ : ਕੈਬਨਿਟ ਮੰਤਰੀ ਪਟਿਆਲਾ, 17 ਜੁਲਾਈ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਅੱਠ ਹੋਰ ਰੈਪਿਡ ਰਿਸਪਾਂਸ ਟੀਮਾਂ (ਐਂਬੂਲੈਂਸਾਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਿਹਾ ਹੈ ਤੇ ਆਈ.ਐਮ.ਏ., ਨਿੱਜੀ ਹਸਪਤਾਲ ਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੀ ਵਧ ਚੜਕੇ ਸਿਹਤ ਵਿਭਾਗ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਹਿਲਾ 64 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਸਨ ਤੇ ਅੱਜ ਹੋਰ ਅੱਠ ਟੀਮਾਂ ਪੈਰਾ ਮੈਡੀਕਲ ਅਤੇ ਨਰਸਿੰਗ ਇੰਸਟੀਚਿਊਟ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਗਈਆਂ ਹਨ ਤੇ ਰੋਜ਼ਾਨਾ ਹੀ ਟੀਮਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਤੇ ਹੁਣ ਜ਼ਿਲ੍ਹੇ ਵਿੱਚ 72 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਸੱਤ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਦਾ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ ਹੈ ਤੇ ਇਸ ਔਖੀ ਘੜੀ ਵਿੱਚ ਸਿਹਤ ਵਿਭਾਗ ਨਾਲ ਮਿਲਕੇ ਆਈ.ਐਮ.ਏ., ਨਿੱਜੀ ਹਸਪਤਾਲ ਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ 400 ਰੈਪਿਡ ਰਿਸਪਾਂਸ ਟੀਮਾਂ ਅਤੇ ਆਈ.ਐਮ.ਏ. ਤੇ ਹੋਰ ਸੰਸਥਾਵਾਂ ਜਿਸ ਵਿੱਚ ਡੈਂਟਲ ਕਾਲਜ, ਆਯੂਰਵੈਦਿਕ ਕਾਲਜ, ਨਰਸਿੰਗ ਕਾਲਜ ਤੇ ਪੈਰਾਮੈਡੀਕਲ ਸੰਸਥਾਵਾਂ ਵੱਲੋਂ ਪ੍ਰਦਾਨ ਕੀਤੀਆਂ 500 ਟੀਮਾਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੀਮਾਂ ਵਧਣ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਇਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦਾ ਖਦਸ਼ਾ ਹੁੰਦਾ ਹੈ, ਇਸ ਲਈ ਸਰਕਾਰੀ ਅਤੇ ਗੈਰ ਸਰਕਾਰੀ ਸਿਹਤ ਸੰਸਥਾਵਾਂ ਰਲਕੇ ਕੰਮ ਕਰ ਰਹੀਆਂ ਹਨ ਕਿ ਸੂਬੇ ਵਿੱਚ ਅਜਿਹੀ ਕੋਈ ਵੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅੱਜ ਪੈਰਾਮੈਡੀਕਲ ਅਤੇ ਨਰਸਿੰਗ ਇੰਸਟੀਚਿਊਟ ਦੇ ਸਹਿਯੋਗ ਨਾਲ ਭੇਜੀਆਂ ਜਾ ਰਹੀਆਂ ਅੱਠ ਰੈਪਿਡ ਰਿਸਪਾਂਸ ਟੀਮਾਂ ਸਿਵਲ ਸਰਜਨ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਜਾ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਿਹੜੇ 9 ਸਾਲ ਦੇ ਬੱਚੇ ਦੀ ਮੌਤ ਹੋਈ ਹੈ ਹਾਲੇ ਪੋਸਟਮਾਰਟਮ ਦੀ ਰਿਪੋਰਟ ਆਉਣੀ ਬਾਕੀ ਹੈ, ਉਸਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦਾ ਹੜ੍ਹਾਂ ਦੌਰਾਨ ਸਭ ਕੁਝ ਬਰਬਾਦ ਹੋਇਆ ਹੈ, ਉਨ੍ਹਾਂ ਨੂੰ ਮੈਡੀਕਲ ਸਹੂਲਤ ਦੇ ਨਾਲ ਨਾਲ ਮਨੋਵਿਗਿਆਨਿਕ ਤੌਰ 'ਤੇ ਪ੍ਰੇਰਨਾ ਅਤੇ ਰਾਸ਼ਨ ਵੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚ ਕੱਢਿਆ ਜਾ ਸਕੇ। ਉਨ੍ਹਾਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਰੇ ਪਸ਼ੂਆਂ ਅਤੇ ਖਰਾਬ ਹੋਏ ਸਾਮਾਨ ਨੂੰ ਚੁੱਕਣ ਲਈ ਵੀ ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿੱਚ ਸਿਹਤ ਵਿਭਾਗ ਦੇ ਹਸਪਤਾਲਾਂ ਦਾ ਨੁਕਸਾਨ ਵੀ ਹੋਇਆ ਹੈ ਪਰ ਆਈ.ਐਮ.ਏ. ਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਪੂਰਾ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਡਰੋਨ ਮੈਪਿੰਗ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਦੁਬਾਰਾ ਸੂਬੇ ਨੂੰ ਅਜਿਹੇ ਹਾਲਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪ੍ਰਭਾਵਿਤ ਖੇਤਰਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਪ੍ਰਭਾਵਿਤ ਖੇਤਰਾਂ ਦੇ 99 ਫ਼ੀਸਦੀ ਵਿੱਚ ਪਾਣੀ ਦੀ ਸਪਲਾਈ ਚਾਲੂ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਰੈਸਕਿਓ ਕਰਕੇ ਲਿਆਏ ਜਾ ਰਹੇ ਲੋਕਾਂ ਨੂੰ ਤੁਰੰਤ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ ਤੇ ਨਾਲ ਹੀ ਟੀਮਾਂ ਕਿਸ਼ਤੀਆਂ ਵਿੱਚ ਪਾਣੀ ਨਾਲ ਘਿਰੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ ਸਗੋਂ ਪਾਰਟੀਬਾਜ਼ੀ ਤੋਂ ਉਪਰ ਉੱਠਕੇ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਦਾ ਹੈ। ਉਨ੍ਹਾਂ ਸਮਾਜ ਦੇ ਹਰੇਕ ਵਰਗ ਨੂੰ ਹੜ੍ਹ ਪ੍ਰਭਾਵਿਤ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾਲ ਆਈ.ਐਮ.ਏ., ਪੈਰਾਮੈਡੀਕਲ ਇੰਸਟੀਚਿਊਟ, ਕੈਮਿਸਟ ਐਸੋਸੀਏਸ਼ਨ ਵੱਲੋਂ ਲਗਾਤਾਰ ਮਿਲਕੇ ਕੰਮ ਕੀਤਾ ਜਾ ਰਿਹਾ ਹੈ ਤੇ ਪਟਿਆਲਾ ਵਿੱਚ ਕੱਲ ਹੀ 5 ਲੱਖ ਕਲੋਰੀਨ ਦੀਆਂ ਗੋਲੀਆਂ ਆਈਆਂ ਹਨ ਤੇ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਕਲੋਰੀਨ ਤੋਂ ਬਿਨ੍ਹਾ ਪਾਣੀ ਨਾ ਪੀਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਜਸਬੀਰ ਗਾਂਧੀ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਾ. ਜਤਿੰਦਰ ਕਾਂਸਲ, ਡਾ. ਕੁਸ਼ਲਦੀਪ ਕੌਰ, ਡਾ. ਸੁਮੀਤ ਸਿੰਘ, ਹਰੀ ਚੰਦ ਬਾਂਸਲ, ਚਰਨਜੀਤ ਸਿੰਘ, ਦਵਿੰਦਰ ਕੌਰ, ਨੀਰਜ ਰਾਣੀ, ਦੀਪਕ ਮਿੱਤਲ, ਭੁਪਿੰਦਰ ਸਿੰਘ, ਗੁਰਚਰਨ ਸਿੰਘ, ਵਿਪੰਨ ਸਿੰਘ, ਓਮ ਪ੍ਰਕਾਸ਼, ਹੇਮ ਰਾਜ, ਆਰ.ਐਮ. ਬੱਤਾ, ਜਨਕ ਰਾਜ ਸਮੇਤ ਵੱਡੀ ਗਿਣਤੀ ਵਲੰਟੀਅਰਜ਼ ਦੇ ਅਧਿਕਾਰੀ ਮੌਜੂਦ ਸਨ।
News 17 July,2023
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਕਾਰੀ ਅਮਲਾ 24 ਘੰਟੇ ਸਰਗਰਮ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਕਾਰੀ ਅਮਲਾ 24 ਘੰਟੇ ਸਰਗਰਮ 26,191 ਤੋਂ ਵੱਧ ਲੋਕ ਸੁਰੱਖਿਅਤ ਥਾਵਾਂ 'ਤੇ ਭੇਜੇ 148 ਰਾਹਤ ਕੈਂਪਾਂ 'ਚ 3731 ਲੋਕ ਅਜੇ ਵੀ ਮੌਜੂਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ ਰੂਪਨਗਰ ਵਿੱਚ 21,025 ਅਤੇ ਪਟਿਆਲਾ ਵਿੱਚ ਡਰਾਈ ਫੂਡ ਦੇ 59,000 ਪੈਕਟ ਵੰਡੇ ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿੱਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਲੋਕਾਂ ਦੀ ਸਿਹਤ ਨੂੰ ਸਭ ਤੋਂ ਮੁੱਖ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 148 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3731 ਲੋਕ ਠਹਿਰੇ ਹੋਏ ਹਨ। ਬੁਲਾਰੇ ਨੇ ਦੱਸਿਆ ਕਿ 15 ਜ਼ਿਲਿਆਂ ਦੇ 1414 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਵੇਲੇ ਹੜ੍ਹਾਂ ਨਾਲ ਪ੍ਰਭਾਵਿਤ 15 ਜ਼ਿਲ੍ਹਿਆਂ ਵਿੱਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਸ਼ਾਮਲ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ ਅਤੇ ਰੂਪਨਗਰ ਵਿੱਚ 21,025, ਪਟਿਆਲਾ ਵਿੱਚ 59,000, ਐਸ.ਏ.ਐਸ. ਨਗਰ ਵਿੱਚ 3600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ। ਪਸ਼ੂਧਨ ਦੇ ਬਿਮਾਰੀਆਂ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵੱਲੋਂ 4285 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ ਹੁਣ ਤੱਕ 2874 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
News 17 July,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ ਇਸਰੋ ਨੇ ਪੰਜਾਬ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ 'ਚ ਦਿਲਚਸਪੀ ਦਿਖਾਈ ਸਕੂਲ ਪ੍ਰਿੰਸੀਪਲਾਂ ਦੇ ਬੈਚ ਮੁਹਾਰਤ ਨਿਖਾਰਨ ਲਈ 23 ਜੁਲਾਈ ਨੂੰ ਸਿੰਗਾਪੁਰ ਜਾਣਗੇ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ 'ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ 'ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ 'ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ। ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।
News 17 July,2023
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ 'ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ। ਕੈਬਨਿਟ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ 'ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਅਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਅਤੇ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਜਿਸ ਪਿੱਛੋਂ ਹੁਣ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਸੇਵਾਵਾਂ ਜਿਵੇਂ ਬਿਜਲੀ, ਪੀਣਯੋਗ ਪਾਣੀ, ਸੜਕਾਂ ਸਣੇ ਹੋਰ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਲਈ ਕਿਹਾ ਹੈ।
News 17 July,2023
ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 18001802808 ’ਤੇ ਦਿੱਤੀ ਜਾਵੇ
ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 18001802808 ’ਤੇ ਦਿੱਤੀ ਜਾਵੇ ਪਟਿਆਲਾ, 17 ਜੁਲਾਈ: ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਹਾ ਕਿ ਜੇਕਰ ਪਟਿਆਲਾ ਸ਼ਹਿਰ ਅੰਦਰ ਕਿਸੇ ਨੂੰ ਵੀ ਘਰ ਵਿੱਚ ਨਿਗਮ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਪਾਣੀ ਦੇ ਗੰਦਾ ਹੋਣ ਸਬੰਧੀ ਸ਼ਿਕਾਇਤ ਹੈ ਤਾਂ ਉਹ ਨਿਗਮ ਦੇ ਟੋਲ ਫਰੀ਼ ਨੰਬਰ 18001802808 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਗਮ ਦੀਆਂ ਟੀਮਾਂ ਵੱਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਜ਼ਿਆਦਾਤਰ ਹਿੱਸੇ ਸਾਫ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਘਰ ਵਿੱਚ ਨਿਗਮ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਪਾਣੀ ਦੇ ਗੰਦਾ ਹੋਣ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਤੁਰੰਤ ਨਗਰ ਨਿਗਮ ਦੇ ਟੋਲ ਫਰੀ ਨੰਬਰ 18001802808 ’ਤੇ ਸੰਪਰਕ ਕਰੇ ਤੇ ਨਿਗਮ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
News 17 July,2023
ਹੜ੍ਹਾਂ ਦੀ ਕੁਦਰਤੀ ਮਾਰ ਨੇ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੇ 458 ਪਿੰਡਾਂ ਨੂੰ ਕੀਤਾ ਪ੍ਰਭਾਵਤ-ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕਟ ਦੀ ਘੜੀ 'ਚ ਲੋਕਾਂ ਦੇ ਨਾਲ ਖੜ੍ਹੀ -ਕਿਹਾ, 'ਪਾਣੀ 'ਚ ਘਿਰੇ 14291 ਲੋਕਾਂ ਨੂੰ ਬਾਹਰ ਕੱਢਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ' -ਕੈਬਨਿਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਲਾਪਤਾ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਢਾਰਸ ਪਟਿਆਲਾ/ਸਮਾਣਾ, 15 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਹੜ੍ਹਾਂ ਨੇ ਪਟਿਆਲਾ ਸ਼ਹਿਰ ਦੀਆਂ ਦੋ ਦਰਜਨ ਦੇ ਕਰੀਬ ਕਲੋਨੀਆਂ ਸਮੇਤ ਜ਼ਿਲ੍ਹੇ ਦੇ 458 ਪਿੰਡ ਪ੍ਰਭਾਵਿਤ ਕੀਤੇ ਹਨ ਪਰੰਤੂ ਇਹ ਕੁਦਰਤੀ ਆਫ਼ਤ ਸਾਡੇ ਲੋਕਾਂ ਦਾ ਹੌਂਸਲਾ ਪਸਤ ਨਹੀਂ ਕਰ ਸਕੀ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਬਹੁਤੇ ਪਿੰਡਾਂ ਵਿੱਚ ਤਾਂ ਫ਼ਸਲਾਂ ਦੇ ਨਾਲ-ਨਾਲ ਘਰੇਲੂ ਆਬਾਦੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹਾਲਾਂਕਿ ਖੇਤਾਂ ਵਿੱਚ ਖੜ੍ਹੇ ਪਾਣੀ ਕਰਕੇ ਅਜੇ ਫ਼ਸਲਾਂ ਦੇ ਖਰਾਬੇ ਦੀ ਰਿਪੋਰਟ ਨਹੀਂ ਹੋ ਸਕੀ ਪਰੰਤੂ ਇੱਕ ਅੰਦਾਜੇ ਮੁਤਾਬਕ ਕਰੀਬ 1 ਲੱਖ ਏਕੜ ਰਕਬਾ ਪ੍ਰਭਾਵਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਮੀ ਤੇ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਕਰਕੇ ਪਾਣੀ ਵਿੱਚ ਘਿਰੇ 14291 ਲੋਕਾਂ ਨੂੰ ਬਾਹਰ ਕੱਢਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਰਿਪੋਰਟ ਮੁਤਾਬਕ ਜ਼ਿਲ੍ਹੇ 'ਚ 6 ਘਰ ਢਹੇ ਹਨ ਜਦਕਿ 46 ਘਰਾਂ ਨੂੰ ਨੁਕਸਾਨ ਪੁੱਜਾ ਹੈ ਤੇ ਕਈ ਥਾਈਂ ਪਾਲਤੂ ਪਸ਼ੂ ਵੀ ਮਰੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰਦਿਆਂ ਸੰਕਟ 'ਚ ਫਸੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਨੇ ਦਿਨ-ਰਾਤ ਇੱਕ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਹੈ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਨਿਗਰਾਨੀ ਹੇਠ ਭਾਰਤੀ ਫ਼ੌਜ ਦੇ 36 ਅਫ਼ਸਰ, 87 ਜੇ.ਸੀ.ਓਜ ਤੇ 1009 ਜਵਾਨਾਂ ਸਮੇਤ ਐਨ.ਡੀ.ਆਰ.ਐਫ਼ ਦੀਆਂ 3 ਟੀਮਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਐਨ.ਜੀ.ਓਜ ਸਮੇਤ ਆਮ ਲੋਕਾਂ ਨੇ ਵੀ ਹੜ੍ਹ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਭਰਵਾਂ ਯੋਗਦਾਨ ਪਾਇਆ ਹੈ। ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ 40 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਜਦਕਿ ਰਾਹਤ ਕਾਰਜ ਕਰਦੇ ਹੋਏ ਹੁਣ ਤੱਕ 52 ਹਜਾਰ ਭੋਜਨ ਦੇ ਪੈਕੇਟਸ ਸਮੇਤ ਪੀਣ ਵਾਲਾ ਪਾਣੀ, ਦਵਾਈਆਂ, ਘਰੇਲੂ ਲੋੜਾਂ ਦੀਆਂ ਵਸਤਾਂ ਅਤੇ ਪਸ਼ੂਆਂ ਲਈ ਚਾਰਾ ਵੀ ਪਹੁੰਚਾਇਆ ਗਿਆ ਹੈ। ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਇਸੇ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਿਮਾਚਲ ਪ੍ਰਦੇਸ਼ ਵਿਖੇ ਭਾਰੀ ਮੀਂਹ ਕਰਕੇ ਆਏ ਹੜ੍ਹਾਂ ਕਰਕੇ ਪੀ.ਆਰ.ਟੀ.ਸੀ. ਦੇ ਲਾਪਤਾ ਹੋਏ ਕੰਡਕਟਰ ਜਗਸੀਰ ਸਿੰਘ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਢਾਰਸ ਦਿੱਤੀ। ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਟਰਾਂਸਪੋਰਟ ਵਿਭਾਗ ਤੇ ਪੀ.ਆਰ.ਟੀ.ਸੀ. ਵੱਲੋਂ ਜਗਸੀਰ ਸਿੰਘ ਦੀ ਭਾਲ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਅੱਜ ਫੇਰ ਸਮਾਣਾ ਦੇ ਹੜ੍ਹ ਪ੍ਰਭਾਵਤ ਪਿੰਡਾਂ ਮੱਦੋਮਾਜਰਾ, ਗਾਜੇਵਾਸ, ਚਤੈਹਰਾ, ਮਵੀ ਸੱਪਾਂ, ਧਨੌਰੀ, ਦੇਵੀ ਨਗਰ, ਬਠੋਈ ਖੁਰਦ ਤੇ ਬਠੋਈ ਕਲਾਂ ਅਤੇ ਡਕਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਡੱਟਕੇ ਖੜ੍ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਸੁਰਜੀਤ ਸਿੰਘ ਫ਼ੌਜੀ, ਐੱਸ ਡੀ ਐਮ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
News 15 July,2023
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ : ਸਿਵਲ ਸਰਜਨ
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ : ਸਿਵਲ ਸਰਜਨ -ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਕਰਵਾਈ ਸਪਰੇਅ ਦਾ ਨਿਰੀਖਣ ਕੀਤਾ ਪਟਿਆਲਾ,15 ਜੁਲਾਈ: ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਿਬ, ਪੁੱਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ,ਰਾਧਾ ਕ੍ਰਿਸ਼ਨਨ ਮੰਦਰ, ਅਰਬਨ ਅਸਟੇਟ 2, ਗੋਪਾਲ ਨਗਰ,ਤੇਜ਼ ਬਾਗ ਮਸਜਿਦ ਤੋ ਇਲਾਵਾ ਪਿੰਡ ਅਲੀਪੁਰ ਅਰਾਈਆ ਅਤੇ ਦੌਲਤਪੁਰ ਵਿਖੇ ਫਲੱਡ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਿਊ ਬੱਸ ਸਟੈਂਡ ਪਟਿਆਲਾ ਅਤੇ ਪ੍ਰੇਮ ਬਾਗ ਵਿਖੇ ਚੱਲ ਰਹੇ ਰਿਲੀਫ ਕੈਂਪ ਵਿੱਚ ਪਹਿਲਾਂ ਤੋਂ ਹੀ 24 ਘੰਟੇ ਮੈਡੀਕਲ ਸੇਵਾਵਾਂ ਦਿੱਤੀ ਜਾ ਰਹੀਆਂ ਹਨ। ਸਿਹਤ ਵਿਭਾਗ ਦੀ ਕੋਸ਼ਿਸ਼ ਹੈ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਹਨਾਂ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ, ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਬਾਬਾ ਦੀਪ ਸਿੰਘ ਨਗਰ, ਗੋਪਾਲ ਕਲੋਨੀ, ਤੇਜ਼ ਬਾਗ ਕਲੋਨੀ, ਬਾਜਵਾ ਕਲੋਨੀ, ਜਗਤਾਰ ਨਗਰ,ਸਰਹਿੰਦ ਬਾਈਪਾਸ, ਲਹਿਲ ਕਲੋਨੀ, ਮਾਨਸ਼ਾਹੀਆਂ ਕਲੋਨੀ, ਕਬਾੜੀ ਮਾਰਕੀਟ ਅਤੇ ਨਦੀ ਦੇ ਨਾਲ ਲਗਦੇ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ ਹੈ ਜਿਸ ਦਾ ਨਿਰੀਖਣ ਕੀਤਾ ਗਿਆ। ਲੋੜਵੰਦ ਲੋਕਾਂ ਨੂੰ ਜ਼ਰੂਰਤ ਮੁਤਾਬਕ ਦਵਾਈ,ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ।ਉਲਟੀਆਂ ਜਾਂ ਦਸਤ ਲੱਗਣ ਤੇ ਹੈਲਪ ਲਾਈਨ ਨੰ: 01755128793 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
News 15 July,2023
ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ 'ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ 'ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ -ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਪਟਿਆਲਾ, 15 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਇਨਕਲੈਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਸਾਰੇ ਇਲਾਕਿਆਂ ਵਿੱਚ ਤੁਰੰਤ ਬੁਨਿਆਦੀ ਸਹੂਲਤਾਂ ਦੀ ਮੁੜ ਬਹਾਲੀ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾਵੇ ਤਾਂ ਜੋ ਐਨੇ ਦਿਨਾਂ ਤੋਂ ਮੁਸ਼ਕਲ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਪਹੁੰਚਾਈ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮਾਜ ਸੇਵੀ ਜਥੇਬੰਦੀਆਂ, ਫ਼ੌਜ ਤੇ ਐਨ.ਡੀ.ਆਰ.ਐਫ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਾਰਿਆਂ ਦੇ ਸਹਿਯੋਗ ਅਤੇ ਲੋਕਾਂ ਵੱਲੋਂ ਦਿਖਾਏ ਲਾ ਮਿਸਾਲ ਹੌਸਲੇ ਸਦਕਾ ਪਟਿਆਲਾ ਫੇਰ ਤੋਂ ਆਪਣੀ ਰਫ਼ਤਾਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਸ਼ੂਆਂ ਲਈ ਹਰੇ ਚਾਰੇ, ਰੈੱਡ ਕਰਾਸ ਵੱਲੋਂ ਦਵਾਈਆਂ ਤੇ ਹੋਰ ਰਾਸ਼ਨ, ਡੀ.ਐਫ.ਐਸ.ਸੀ. ਵੱਲੋਂ ਫੂਡ ਪੈਕੇਟ, ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।
News 15 July,2023
ਪਟਿਆਲਾ 'ਚ ਲੱਗੀ ਲੋਕ ਅਦਾਲਤ 'ਚ 111 ਕੇਸਾਂ ਦਾ ਹੋਇਆ ਨਿਪਟਾਰਾ, 19777429/- ਰੁਪਏ ਦੇ ਅਵਾਰਡ ਪਾਸ
ਪਟਿਆਲਾ 'ਚ ਲੱਗੀ ਲੋਕ ਅਦਾਲਤ 'ਚ 111 ਕੇਸਾਂ ਦਾ ਹੋਇਆ ਨਿਪਟਾਰਾ, 19777429/- ਰੁਪਏ ਦੇ ਅਵਾਰਡ ਪਾਸ ਪਟਿਆਲਾ, 15 ਜੁਲਾਈ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ ਵਿੱਚ 03 ਨਿਆਇਕ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਮੋਟਰ ਦੁਰਘਟਨਾ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ 306 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 111 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤਾ ਰਾਹੀਂ ਕੀਤਾ ਗਿਆ, ਜਿਸ ਵਿੱਚ 19777429/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਇੱਕ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਕੋਰਟ ਦੌਰਾਨ ਇਕ ਕੇਸ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਪਲੇਅ ਬਾਰਗੇਨਿੰਗ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸੀ.ਜੇ.ਐਮ. ਮਾਨੀ ਅਰੋੜਾ ਨੇ ਜੇਲ੍ਹ ਦੇ ਵੁਮੈਨ ਸੈੱਲ ਵਿਚ ਸਿਲਾਈ ਸਿਖਲਾਈ ਕੇਂਦਰ ਦਾ ਦੌਰਾ ਕੀਤਾ ਅਤੇ ਜੇਲ੍ਹ ਦੇ ਕੈਦੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।
News 15 July,2023
ਨਿਰਧਾਰਤ ਕੀਮਤਾਂ ਤੋਂ ਵੱਧ ਵਸੂਲਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਨਿਰਧਾਰਤ ਕੀਮਤਾਂ ਤੋਂ ਵੱਧ ਵਸੂਲਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਪਟਿਆਲਾ, 15 ਜੁਲਾਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਈ ਦੁਕਾਨਦਾਰਾਂ, ਵਿਅਕਤੀਆਂ, ਮਕੈਨਿਕਾਂ ਅਤੇ ਦਵਾਈਆਂ ਦੇ ਦੁਕਾਨਦਾਰਾਂ ਵੱਲੋਂ ਆਮ ਲੋਕਾਂ ਪਾਸੋਂ ਨਿਰਧਾਰਤ ਕੀਮਤਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ, ਜੋ ਕਿ ਗਲਤ ਅਤੇ ਗੈਰ ਕਾਨੂੰਨੀ ਹੈ। ਇਸ ਤੋਂ ਇਲਾਵਾ ਸਬਜ਼ੀ ਮੰਡੀਆਂ ਵਿੱਚ ਵੀ ਜ਼ਿਆਦਾ ਕੀਮਤਾਂ ਤੇ ਸਬਜ਼ੀਆਂ ਸਪਲਾਈ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪਹਿਲਾਂ ਹੀ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ ਤੇ ਕੁਝ ਵਿਅਕਤੀਆਂ ਵੱਲੋਂ ਕੀਮਤਾਂ ਵਧਾਕੇ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਜ਼ਿਲ੍ਹਾ ਮੰਡੀਕਰਨ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮੈਨੇਜਰ ਮਾਰਕਫੈਡ ਅਤੇ ਸਿਵਲ ਸਰਜਨ ਨੂੰ ਆਪਣੇ ਵਿਭਾਗਾਂ ਦੀਆਂ ਟੀਮਾਂ ਬਣਾਕੇ ਚੈਕਿੰਗ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਵਿਅਕਤੀ, ਦੁਕਾਨਦਾਰ, ਮੈਕਨਿਕ ਤੇ ਮੰਡੀਆਂ ਵਿੱਚ ਵੱਧ ਕੀਮਤਾਂ 'ਤੇ ਸਾਮਾਨ ਦੇ ਰਹੇ ਹਨ। ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਇਸ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਵੱਧ ਕੀਮਤ ਵਸੂਲਦਾ ਹੈ ਤਾਂ ਉਸ ਦੇ ਖਿਲਾਫ਼ ਡੀ.ਐਫ.ਐਸ.ਸੀ. ਦਫ਼ਤਰ ਵਿਖੇ ਹੈਲਪਲਾਈਨ ਨੰਬਰ 0175-2311318 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
News 15 July,2023
ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੀ ਪਹਿਲ ਕਦਮੀ ਕੀਤੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੀ ਪਹਿਲ ਕਦਮੀ ਕੀਤੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪਟਿਆਲਾ:- 15 ਜੁਲਾਈ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿਤੀ ਹੈ ਹਰਿਆਣਾ ਪ੍ਰਾਂਤ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬੁੱਧਮੁਰ, ਬੀਪਪੁਰ, ਦੇਵੀਗੜ੍ਹ, ਜੋਧਪੁਰ, ਹਰੀਗੜ੍ਹ, ਦੇਵਕੀ, ਕੜਾਮ, ਰੁੜਕੀ, ਮੁਧਪੁਰ, ਵੱਡੀ ਪੱਧਰ ਤੇ ਪਾਣੀ ਦੀ ਮਾਰ ਹੇਠ ਹਨ। ਇਨ੍ਹਾਂ ਪਿੰਡਾਂ ਨੂੰ ਰਾਹਤ ਪਹੁੰਚਾਉਣ ਵਿਚ ਬੁੱਢਾ ਦਲ ਨੇ ਪਹਿਲ ਕਦਮੀ ਕੀਤੀ ਹੈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੀਆਂ ਟੀਮਾਂ ਬਣਾ ਕੇ ਇਨ੍ਹਾਂ ਪਿੰਡਾਂ ਵਿਚ ਲੰਗਰ ਪਾਣੀ, ਦਵਾਈਆਂ, ਸੁੱਕਾ ਰਾਸ਼ਨ, ਦੁੱਧ, ਘਰੋ ਘਰੀ ਪਹੁੰਚਾਉਣ ਲਈ ਲਾਈਆਂ ਹੋਈਆਂ ਹਨ। ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਵੱਡੀ ਪੱਧਰ ਤੇ ਬੀਬੀਆਂ, ਸਿੰਘਾਂ, ਸੇਵਾਦਾਰਾਂ ਵੱਲੋਂ ਸਬਜ਼ੀਆਂ ਲੰਗਰ, ਪਾਣੀ, ਦੁੱਧ, ਦਵਾਈਆਂ, ਬਿਸਕੁਟ, ਬਰੈਡ ਆਦਿ ਦੇ ਪੈਕਟ ਬਣਾ ਕੇ ਲੋੜਵੰਦਾਂ ਤੀਕ ਪੁਜਦਾ ਕੀਤਾ ਜਾ ਰਿਹਾ ਹੈ। ਪ੍ਰੈਸ ਬਿਆਨ ਅਨੁਸਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਭਾਵੇਂ ਇਹ ਪਿੰਡ ਪਟਿਆਲੇ ਸ਼ਹਿਰ ਤੋਂ ਹਟਕੇ ਹਨ ਪਰ ਫਿਰ ਵੀ ਨਿਹੰਗ ਸਿੰਘ ਫੌਜਾਂ ਪੂਰੇ ਉਤਸ਼ਾਹ ਪਿਆਰ ਸਤਿਕਾਰ ਨਾਲ ਪਾਣੀ ਵਿੱਚੋਂ ਲੰਘ ਕੇ ਲੋੜਵੰਦਾਂ ਤੀਕ ਲੋੜੀਂਦਾ ਸਮਾਨ ਬੁੱਢਾ ਦਲ ਵੱਲੋਂ ਪਹੁੰਚਾ ਰਹੇ ਹਨ, ਉਨ੍ਹਾਂ ਦਸਿਆ ਕਿ ਜਿਸ ਦਿਨ ਤੋਂ ਹੜ੍ਹ ਆਏ ਹਨ ਉਸ ਦਿਨ ਤੋਂ ਹੀ ਸੇਵਾ ਅਰੰਭ ਹੈ ਤੇ ਜਿਨ੍ਹਾਂ ਚਿਰ ਲੋਕ ਆਪਣੇ ਘਰਾਂ ਵਿੱਚ ਸੈਟ ਨਹੀਂ ਹੋ ਜਾਂਦੇ ਬੁੱਢਾ ਦਲ ਵੱਲੋਂ ਸੇਵਾ ਚਲਦੀ ਰਹੇਗੀ। ਯਾਦ ਰਹੇ ਹਰ ਕੁਦਰਤੀ ਆਫਤ ਸਮੇਂ ਬੁੱਢਾ ਦਲ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਮੂਹਰੇ ਹੋ ਕੇ ਸੇਵਾ ਨਿਭਾਈ ਜਾਂਦੀ ਹੈ ਤੇ ਹੁਣ ਵੀ ਨਿਭਾਈ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਸਮਾਣਾ ਨਵਾਂਗਾਓ ਖੇਤਰ ਦੇ ਪਿੰਡ ਸੱਪਰਹੇੜੀ, ਛੰਨਾ, ਘਿਉਰਾ, ਦਾਬਾ ਆਦਿ ਨੂੰ ਲੰਗਰ ਤੇ ਲੋੜੀਦੀਆਂ ਵਸਤਾਂ ਪਹੁੰਚਾਉਣ ਲਈ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਨੌਵੀਂ ਸਮਾਣਾ ਛਾਉਣੀ ਬੁੱਢਾ ਦਲ ਨੂੰ ਕੇਂਦਰ ਬਣਾਇਆ ਗਿਆ ਅਤੇ ਬਾਬਾ ਵਿਸ਼ਵਪ੍ਰਤਾਪ ਸਿੰਘ ਦੀ ਅਗਵਾਈ ਵਿਚ ਸਿੰਘਾਂ ਵੱਲੋਂ ਪ੍ਰਸਾਦੇ, ਸਬਜ਼ੀਆਂ ਦਾ ਲੰਗਰ ਤਿਆਰ ਕੀਤਾ ਗਿਆ ਅਤੇ ਨਿਹੰਗ ਸਿੰਘਾਂ ਨੇ ਪਾਣੀ ਵਿਚੋਂ ਦੀ ਲੰਘ ਕੇ ਫਸੇ ਲੋਕਾਂ ਦੇ ਘਰਾਂ ਤੀਕ ਲੰਗਰ, ਦੁੱਧ, ਸੁਕਾ ਰਾਸ਼ਨ ਪਹੰੁਚਾਇਆ ਅਤੇ ਲੋੜੀਦੀਂ ਦਵਾਈਆਂ ਵੀ ਤਕਸੀਮ ਕੀਤੀਆਂ। ਉਨ੍ਹਾਂ ਦਸਿਆ ਕਿ ਬੁੱਢਾ ਦਲ ਵੱਲੋਂ ਰੋਜ਼ਾਨਾ 10 ਤੋਂ 15 ਹਜ਼ਾਰ ਲੋਕਾਂ ਤੀਕ ਵੱਖ-ਵੱਖ ਛਾਉਣੀਆਂ ਵਿੱਚ ਰਾਸ਼ਨ ਵੰਡਿਆ ਜਾ ਰਿਹਾ ਹੈ। ਬੁੱਢਾ ਦਲ ਦੇ ਸਕੱਤਰ ਨੇ ਕਿਹਾ ਲੋਕਾਂ ਵਿੱਚ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਇਨ੍ਹਾਂ ਰਾਹਤ ਕਾਰਜਾਂ ਦੀ ਪ੍ਰਸੰਸਾਂ ਕੀਤੀ ਜਾ ਰਹੀ ਹੈ। ਇਸ ਬਾਬਾ ਰਣਜੋਧ ਸਿਮਘ, ਬਾਬਾ ਦਰਸ਼ਨ ਸਿੰਘ ਗਤਕਾ ਮਾਸਟਰ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਬਹਾਦਰ ਸਿੰਘ , ਬਾਬਾ ਬਲਵਿੰਦਰ ਸਿੰਘ ਬਿੱਟੂ, ਭਾਈ ਦੀਪ ਸਿੰਘ, ਬਾਬਾ ਦਰਬਾਰਾ ਸਿੰਘ ਭੁੱਲਰ, ਬਾਬਾ ਕੁਲਦੀਪ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਕੁਲਦੀਪ ਸਿੰਘ, ਹੈਡਗੰਥੀ ਜਗਨਜੋਤ ਸਿੰਘ , ਐਡਵੋਕੇਟ ਰਵਿੰਦਰ ਸਿੰਘ ਰਵੀ, ਭਾਈ ਪ੍ਰਕਾਸ਼ ਸਿੰਘ, ਭਾਈ ਹਰੀ ਸਿੰਘ, ਭਾਈ ਕਾਸ਼ੀ ਸਿੰਘ, ਭਾਈ ਪ੍ਰਿਤਪਾਲ ਸਿੰਘ ਸੰਧੂ, ਭਾਈ ਲੱਖਾ ਸਿੰਘ ਆਦਿ ਹਾਜ਼ਰ ਸਨ।
News 15 July,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ • ਕੈਡਿਟ ਮਨਪ੍ਰੀਤ ਸਿੰਘ ਟੈਕਨੀਕਲ ਐਂਟਰੀ ਸਕੀਮ ਦੇ ਸਿਖ਼ਰਲੇ 20 ਉਮੀਦਵਾਰਾਂ ਵਿੱਚ ਸ਼ਾਮਲ • ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ; ਕਿਹਾ, ਇਹ ਦੇਸ਼ ਦਾ ਮਾਣ ਸਾਬਿਤ ਹੋਣਗੇ ਚੰਡੀਗੜ੍ਹ, 15 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਤਕਨੀਕੀ ਦਾਖ਼ਲਾ ਸਕੀਮ (ਟੀ.ਈ.ਐਸ.) ਵਰਗੀਆਂ ਵੱਕਾਰੀ ਰੱਖਿਆ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟ ਮਨਪ੍ਰੀਤ ਸਿੰਘ ਟੀ.ਈ.ਐਸ. ਐਂਟਰੀ ਲਈ ਚੁਣੇ ਗਏ ਚੋਟੀ ਦੇ 20 ਉਮੀਦਵਾਰਾਂ ਵਿੱਚ ਸ਼ਾਮਲ ਹੈ। ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 13 ਕੈਡਿਟਾਂ ਦੇ ਚੁਣੇ ਜਾਣ ਨਾਲ ਇਸ ਇੰਸਟੀਚਿਊਟ ਦੇ ਹੁਣ ਤੱਕ ਕੁੱਲ 216 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਸੰਸਥਾ ਦੇ 141 ਸਾਬਕਾ ਕੈਡਿਟਾਂ ਭਾਰਤ ਦੇ ਰੱਖਿਆ ਸੇਵਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਨਿਯੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਪੰਜਾਬ ਦੇ ਧੀਆਂ- ਪੁੱਤਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ 52 ਫ਼ੀਸਦੀ ਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਦੇਸ਼ ਦਾ ਮਾਣ ਸਾਬਿਤ ਹੋਣਗੇ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਡਿਊਟੀ ਪ੍ਰਤੀ ਸਮਰਪਣ ਅਤੇ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ।
News 15 July,2023
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ ਐਪਰਨ ਲਾਗੂ ਕਰਨ ਸਬੰਧੀ ਵਿਭਾਗੀ ਪੱਤਰ ਜ਼ਾਰੀ ਚੰਡੀਗੜ੍ਹ, 15 ਜੁਲਾਈ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।
News 15 July,2023
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗਜਨਾਂ ਲਈ ਲੇਖਕ ਅਤੇ ਪਾਠਕ ਵਜੋਂ ਸੇਵਾਵਾਂ ਦੇਣ ਦਾ ਸੱਦਾ
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗਜਨਾਂ ਲਈ ਲੇਖਕ ਅਤੇ ਪਾਠਕ ਵਜੋਂ ਸੇਵਾਵਾਂ ਦੇਣ ਦਾ ਸੱਦਾ -31 ਜੁਲਾਈ ਤੱਕ ਭੇਜੀਆਂ ਜਾ ਸਕਦੀਆਂ ਨੇ ਅਰਜ਼ੀਆਂ : ਡੀ.ਐਸ.ਐਸ.ਓ ਪਟਿਆਲਾ, 15 ਜੁਲਾਈ: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਦਿਵਿਆਂਗਜਨਾਂ ਨੂੰ ਵਿੱਦਿਅਕ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਮੇਂ-ਸਮੇਂ ਤੇ ਪ੍ਰਕਾਸ਼ਿਤ ਹੁੰਦੀਆਂ ਨੌਕਰੀਆਂ/ਅਸਾਮੀਆਂ ਸਬੰਧੀ ਪ੍ਰੀਖਿਆ ਦੇਣ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਇਹ ਪ੍ਰੀਖਿਆਵਾਂ ਆਮ ਵਿਦਿਆਰਥੀਆਂ ਅਨੁਸਾਰ ਹੀ ਲਈਆਂ ਜਾਂਦੀਆਂ ਹਨ। ਇਨ੍ਹਾਂ ਦਿਵਿਆਂਗਜਨਾਂ ਨੂੰ ਵਿਭਾਗੀ ਅਸਾਮੀਆਂ ਲਈ ਨਿਰਧਾਰਿਤ ਪ੍ਰੀਖਿਆ ਦੇਣ ਲਈ ਲਿਖਾਰੀ ਜਾਂ ਪਾਠਕ/ ਪੜ੍ਹਣ (ਰੀਡਰ) ਵਾਲੇ ਦੀ ਜ਼ਰੂਰਤ ਪੈਂਦੀ ਹੈ। ਪਰ ਸਮੇਂ-ਸਿਰ ਲਿਖਾਰੀ ਜਾਂ ਪਾਠਕ/ਪੜ੍ਹਨ ਵਾਲੇ ਨਾ ਮਿਲਣ ਕਾਰਨ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਅਤੇ ਇਹ ਇਨ੍ਹਾਂ ਪ੍ਰੀਖਿਆਵਾਂ ਵਿੱਚ ਪਛੜ ਜਾਂਦੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਵਰਿੰਦਰ ਸਿੰਘ ਬੈਂਸ ਨੇ ਇਨ੍ਹਾਂ ਦਿਵਿਆਂਗਜਨਾਂ ਨੂੰ ਸਹਿਯੋਗ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਸਵੈ-ਇੱਛੁਕ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਇੱਛੁਕ ਹਨ ਉਹ ਆਪਣੀ ਨਿੱਜੀ ਅਤੇ ਵਿੱਦਿਅਕ ਯੋਗਤਾ ਸਬੰਧੀ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ ਕਮਰਾਂ ਨੰ.101/135 ਬਲਾਕ ਏ ਮਿੰਨੀ ਸਕੱਤਰੇਤ ਪਟਿਆਲਾ ਵਿਖੇ 31 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ, ਤਾਂ ਜੋ ਇਨ੍ਹਾਂ ਦਿਵਿਆਂਗਜਨਾਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਅਸਾਮੀਆਂ ਦੀਆਂ ਪ੍ਰੀਖਿਆਵਾਂ ਦੇਣ ਹਿਤ ਲਿਖਾਰੀ ਜਾਂ ਪਾਠਕਾਂ ਦੀਆਂ ਉਨ੍ਹਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ।
News 15 July,2023
ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ
ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ * ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ * ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਸ਼ਮੂਲੀਅਤ ਲਈ ਜਾਖੜ ਦੀ ਕੀਤੀ ਆਲੋਚਨਾ ਮੰਡਾਲਾ ਛੰਨਾ (ਜਲੰਧਰ), 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ 'ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ 'ਤੇ ਚਿੱਕੜ ਉਛਾਲਣ ਤੋਂ ਬਾਜ਼ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜ਼ਰੂਰ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸ਼ਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਡੇ ਪੱਧਰ 'ਤੇ ਇਕ ਦੂਜੇ ਦੀ ਮਦਦ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ।
News 15 July,2023
ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ
ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ * ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ * ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੇ ਮੁੱਖ ਮੰਤਰੀ * ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਫ਼ਿਰੋਜ਼ਪੁਰ, 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ 'ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ 'ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।
News 15 July,2023
ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ.
ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ । ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆਂ ਕਰਵਾਉਣ ਲਈ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਅੱਗੇ ਦੱਸਿਆ ਪਾਵਰਕਾਮ ਅਧੀਨ ਰਾਜਪੁਰਾ, ਪਾਤੜਾਂ, ਰੋਪੜ, ਖੰਨਾਂ ਅਤੇ ਕਪੂਰਥਲਾ ਵਿਖੇ ਸਟੋਰਾਂ ਦੀ ਮੋਨੀਟਰਇੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾਂ ਆਊਟਲੈਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਮਾਨ ਦੀ ਵੰਡ ਦਫਤਰਾਂ ਅਤੇ ਸਟੋਰਜ਼ ਦਫਤਰਾਂ ਨਾਲ ਤਾਲਮੇਲ ਬਣਾ ਕੇ ਸਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ। ਬਿਜਲੀ ਮੰਤਰੀ ਨੇ ਦੱਸਿਆ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ.ਈ. ਮੀਟਰਿੰਗ ਲੈਬਸ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸਿ਼ਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੀਆਂ ਰਹਿਣਗੀਆਂ । ਬਿਜਲੀ ਮੰਤਰੀ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
News 15 July,2023
ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ
ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ ਸ੍ਰੀਹਰੀਕੋਟਾ, 15 ਜੁਲਾਈ: ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ ਵੱਖ ਸਕੂਲ ਆਫ਼ ਐਮੀਨੈਸ ਦੇ 15 ਲੜਕੀਆਂ ਅਤੇ 15 ਲੜਕਿਆਂ ਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਨਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਨ ਵਿਚ ਵਿਗਿਆਨੀ, ਵੱਡੇ ਇੰਜਨੀਅਰ ਬਨਣ ਦੀ ਭਾਵਨਾ ਪੈਦਾ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਚੰਦਰਯਾਨ ਦੀ ਲਾਂਚ ਦੇ ਗਵਾਹ ਬਣੇ ਇਹ ਵਿਦਿਆਰਥੀਆਂ ਨੇ ਸਕੂਲ ਆਫ਼ ਐਮੀਨੈਸ ਲਈ ਹੋਈ ਦਾਖ਼ਲਾ ਪ੍ਰੀਖਿਆ ਵਿੱਚ ਸਿਖ਼ਰਲੇ ਸਥਾਨ ਤੇ ਰਹੇ ਸਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਖਰਚ ਉਤੇ ਸ੍ਰੀਹਰੀਕੋਟਾ ਵਿਖੇ ਲਿਆਂਦਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਸ੍ਰੀ ਐਸ. ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ ਉਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ।ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੱਸਿਆ ਕਿ ਮਈ 2023 ਵੀ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਵੱਡੇ ਉਦਯੋਗਿਕ ਯੂਨਿਟਾਂ ਅਤੇ ਉੱਚੇਰੀ ਸਿੱਖਿਆ ਦੇਣ ਵਾਲੀਆਂ ਨਾਮ ਸੰਸਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ ਸੀ।
News 15 July,2023
ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ -ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਪਟਿਆਲਾ, ਪਾਤੜਾਂ, 15 ਜੁਲਾਈ: ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ ਖੇਤਰਾਂ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਸਡੀਐਮ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ, ਜਿੱਥੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਹੜ੍ਹਾਂ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ। ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ ਉਭਰਨ ਦੀ ਉਮੀਦ ਪ੍ਰਗਟਾਈ। ਵਿਸ਼ੇਸ਼ ਮੁੱਖ ਸਕੱਤਰ ਨੇ ਹੜ੍ਹਾਂ ਦੀ ਆਫ਼ਤ ਨਾਲ ਤੁਰੰਤ ਅਤੇ ਅਪਸੀ ਤਾਲਮੇਲ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੈਨਾ, ਐਨਡੀਆਰਐਫ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਅਤੇ ਮੁੜ ਵਸੇਬਾ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਹਾਲਾਤ ਆਮ ਵਾਂਗ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ, ਸਕੱਤਰ ਮਾਲ ਅਮਰਪਾਲ ਸਿੰਘ, ਏ.ਡੀ.ਸੀ. ਪੇਂਡੂ ਵਿਕਾਸ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਦਿਵਿਆ ਪੀ ਅਤੇ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ ਨਵਦੀਪ ਕੁਮਾਰ, ਡੀ.ਐਸ.ਪੀ ਗੁਰਦੀਪ ਸਿੰਘ, ਡਰੇਨੇਜ ਦੇ ਕਾਰਜਕਾਰੀ ਇੰਜਨੀਅਰ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
News 15 July,2023
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ ਦੇਵੀਗੜ੍ਹ/ਸਨੌਰ/ਭੁਨਰਹੇੜੀ ਪਟਿਆਲਾ, 14 ਜੁਲਾਈ: ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਅੱਜ ਉਨ੍ਹਾਂ ਬਹਾਦਰਗੜ੍ਹ, ਦੌੜ ਕਲਾ, ਆਲਮਪੁਰ, ਕੌਲੀ, ਨਿੰਮ ਸਾਹਿਬ ਵਾਲੇ ਟੁਟੇ ਪੁਲ, ਚਮਾਰਹੇੜੀ ਤੇ ਮਿਠੂਮਾਜਰਾ ਦੀਆਂ ਪਾਣੀ ਨਾਲ ਟੁਟੀਆਂ ਸੜਕਾਂ, ਰਾਏਪੁਰ ਮੰਡਲਾ, ਰਾਠੀਆ, ਸਨੌਰ ਤੇ ਰਿਸ਼ੀ ਕਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਸਨੌਰ ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਲੋਕਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਤੇਜੀ ਨਾਲ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਵਾਪਸ ਮੁੜ ਰਿਹਾ ਹੈ ਪਰ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਯੂਥ ਪ੍ਰਧਾਨ ਅਮਰਦੀਪ ਸੰਘੇੜਾ, ਬਲਿਹਾਰ ਸਿੰਘ ਚੀਮਾਂ, ਜੱਗੀ ਸੰਘੇੜਾ, ਨਰਿੰਦਰ ਸਿੰਘ ਤੱਖਰ, ਜਰਨੈਲ ਸਿੰਘ ਰਾਜਪੂਤ, ਹਰਜੀਤ ਸਿੰਘ ਚਮਾਰਹੇੜੀ, ਕਾਲਾ ਪਨੋਂਦੀਆਂ, ਰਿੰਕੂ ਬਾਜਵਾ, ਸੱਜਣ ਸਿੰਘ, ਸੁਰ ਸਿੰਘ, ਬਲਜੀਤ ਸਿੰਘ, ਮਨਿੰਦਰ ਸਿੰਘ ਰਜਤ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
News 14 July,2023
ਹਰਿਆਣਾ ਸਰਹੱਦ ’ਤੇ ਹੜ੍ਹ ਨਾਲ ਪ੍ਰਭਾਵਤ ਪਿੰਡਾਂ ’ਚ ਲੰਗਰ ਵਰਤਾਉਣ ਪੁੱਜੀ ਸ਼ੋ੍ਰਮਣੀ ਕਮੇਟੀ
ਹਰਿਆਣਾ ਸਰਹੱਦ ’ਤੇ ਹੜ੍ਹ ਨਾਲ ਪ੍ਰਭਾਵਤ ਪਿੰਡਾਂ ’ਚ ਲੰਗਰ ਵਰਤਾਉਣ ਪੁੱਜੀ ਸ਼ੋ੍ਰਮਣੀ ਕਮੇਟੀ ਸਮਾਣਾ ਖੇਤਰ ਦੇ ਅੱਧੀ ਦਰਜਨ ਪਿੰਡਾਂ ’ਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ ਪਟਿਆਲਾ 13 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੋੜਵੰਦਾਂ ਤੱਕ ਲੰਗਰ ਵਰਤਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼ੋ੍ਰਮਣੀ ਕਮੇਟੀ ਮੁਲਾਜਮਾਂ ਦੀ ਟੀਮ ਨੇ ਹਰਿਆਣਾ ਸਰਹੱਦ ਦੇ ਹੜ੍ਹ ਪ੍ਰਭਾਵਤ ਅੱਧੀ ਦਰਜਨ ਪਿੰਡਾਂ ਵਿਚ ਮੋਰਚਾ ਸੰਭਾਲਿਆ ਅਤੇ ਲੰਗਰ ਵਰਤਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਆਪਣੀ ਹੱਥੀਂ ਲੰਗਰ ਵਰਤਾਇਆ। ਇਸ ਮੌਕੇ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਸਰਬੱਤ ਦਾ ਭੋਲਾ ਲੋਚਦਿਆਂ ਹਰਿਆਣਾ ਸਰਹੱਦ ਦੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਮੋਹਲਗੜ੍ਹ, ਧਗੜੋਈ, ਰੱਤਾ ਖੇੜਾ, ਖਾਲਾ, ਮਹਿਤਾਬਗੜ੍ਹ, ਬਹਿਰੂ ਖੁਰਦ, ਬਹਿਰੂ ਕਲਾਂ, ਭੂਨੀ, ਟਾਂਗਰੀ ਆਦਿ ਵਿਖੇ ਲੋੜਵੰਦਾਂ ਤੱਕ ਲੰਗਰ ਵਰਤਾਇਆ। ਉਨ੍ਹਾਂ ਦੱਸਿਆ ਕਿ ਲੰਗਰ ਦੇ ਨਾਲ ਨਾਲ ਦੁੱਧ ਦੇ ਪੇਕਟ, ਪਿਊਰਫਾਈ ਪਾਣੀ ਅਤੇ ਪੈਕਿੰਗ ਕਰਕੇ ਵੀ ਦਾਲਾ ਪ੍ਰਸ਼ਾਦਾ ਵੰਡਿਆ ਜਾ ਰਿਹਾ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਹਰਿਆਣਾ ਸਰਹੱਦ ’ਤੇ ਲੰਘਦੀ ਨਹਿਰ ਵਿਚ ਪਾੜ੍ਹ ਪੈਣ ਕਾਰਨ ਪਾਣੀ ਦੇ ਤੇਜ਼ ਵਹਾਅ ਨੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਤਾਂ ਜਾਤ ਪਾਤ, ਨਸਲ, ਧਰਮ ਤੋਂ ਉਪਰ ਉਠ ਕੇ ਲੋਕਾਂ ਤੱਕ ਸ਼ੋ੍ਰਮਣੀ ਕਮੇਟੀ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਾਡੀਆਂ ਚੁਣੀਆਂ ਹੋਈਆਂ ਸਰਕਾਰਾਂ ਨੇ ਕਰ ਸਕੀਆਂ ਉਨ੍ਹਾਂ ਕਾਰਜਾਂ ਨੂੰ ਸ਼ੋ੍ਰਮਣੀ ਕਮੇਟੀ ਪਹਿਲ ਦੇ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਜਸਦੀਪ ਸਿੰਘ ਰਾਮਗੜ੍ਹ, ਮੁਲਤਾਨੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਸਮਾਣਾ ਖੇਤਰ ਦੇ ਅੱਧੀ ਦਰਜਨ ਪਿੰਡਾਂ ’ਚ ਲੰਗਰ ਸੇਵਾ ਲਈ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਰਵਾਨਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਮੈਨੇਜਰ ਕਰਨੈਲ ਸਿੰਘ ਵਿਰਕ ਦੀ ਯੋਗ ਅਗਵਾਈ ਵਿਚ ਅੱਜ ਸਮਾਣਾ ਖੇਤਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੰਗਰ ਪਹੁੰਚਾਉਣ ਦੀ ਪੁੱਜੀ ਮੰਗ ਦੇ ਚੱਲਦਿਆਂ 1000 ਦੇ ਕਰੀਬ ਵਿਅਕਤੀਆਂ ਦਾ ਲੰਗਰ ਲੈ ਕੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਪੁੱਜੇ, ਜਿਨਾਂ ਨੂੰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਰਵਾਨਾ ਕੀਤਾ ਗਿਆ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਵੱਖ ਵੱਖ ਥਾਵਾਂ ’ਤੇ ਲੰਗਰ ਸੇਵਾਵਾਂ ਨਿਰਵਿਘਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਲੰਗਰ ਸੇਵਾਵਾਂ ਦੇ ਨਾਲ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵੱਲੋਂ ਜ਼ਰੂਰਤਮੰਦਾਂ ਨੂੰ ਮੈਡੀਕਲ ਸਿਹਤ ਸੇਵਾਵਾਂ ਦੀ ਟੀਮ ਵੀ ਘਨੌਰ, ਸਨੌਰ ਸਮੇਤ ਪਟਿਆਲਾ ਦੇ ਕਈ ਪਿੰਡਾਂ ਵਿਚ ਜਾ ਕੇ ਸਿਹਤ ਜਾਂਚ ਕੈਂਪ ਤਹਿਤ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵਿਚ ਡਾ. ਜਸਕਿਰਤ ਸਿੰਘ ਸਰਜਰੀ, ਡਾਕਟਰ ਪੰਕਜ ਜੱਸਲ ਮੈਡੀਸਨ ਆਰਥੋਪੈਡਿਕ ਆਦਿ ਟੀਮ ਸਮੇਤ ਪਿੰਡ ਵਾਸੀਆਂ ਨੂੰ ਮੁਫ਼ਤ ਦਵਾਈਆਂ ਦੇ ਕੇ ਇਲਾਜ ਵੀ ਕਰ ਰਹੇ ਹਨ।
News 14 July,2023
ਡਿਪਟੀ ਕਮਿਸ਼ਨਰ ਨੇ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਨੇ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ ਸਮਾਣਾ/ਪਾਤੜਾਂ/ਪਟਿਆਲਾ, 14 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਡਵੀਜ਼ਨ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘੱਟ ਰਿਹਾ ਹੈ ਤੇ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਐਸ.ਡੀ.ਐਮ. ਚਰਨਜੀਤ ਸਿੰਘ ਤੇ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਸਮੇਤ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜਿਨ੍ਹਾਂ ਇਲਾਕਿਆਂ ਵਿੱਚੋ ਪਾਣੀ ਵਾਪਸ ਹੋ ਗਿਆ ਹੈ, ਉਥੇ ਪਾਣੀ ਦੀਆਂ ਪਾਈਪ ਲਾਈਨਾਂ ਦੀ ਸਫ਼ਾਈ ਸਮੇਤ ਲੋਕਾਂ ਨੂੰ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੁਚੇਤ ਕਰਨ ਅਤੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦਾ ਕੰਮ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਸਮਾਣਾ ਦੇ ਪਿੰਡ ਘਿਓਰਾ ਤੇ ਸੱਸਾ ਗੁੱਜਰਾ ਦਾ ਦੌਰਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਹਿਲੇ ਦਿਨ ਤੋਂ ਹੀ ਖੁਦ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਿਸ ਸਦਕਾ ਰਾਹਤ ਕਾਰਜਾਂ ਵਿੱਚ ਜੁਟੇ ਅਮਲੇ ਵਿੱਚ ਹੋਰ ਜੋਸ਼ ਭਰਿਆ ਹੈ। ਇਸ ਉਪਰੰਤ ਉਨ੍ਹਾਂ ਪਾਤੜਾਂ ਵਿਖੇ ਖਨੌਰ ਤੇ ਬੱਤੀ ਦਰੇ ਦਾ ਵੀ ਦੌਰਾ ਕੀਤਾ ਅਤੇ ਤਾਇਨਾਤ ਅਮਲੇ ਨੂੰ ਜ਼ਰੂਰੀ ਹਦਾਇਤਾ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪ੍ਰਭਾਵਿਤ ਖੇਤਰਾਂ 'ਚ ਚੱਲ ਰਹੇ ਰਾਹਤ ਕਾਰਜਾਂ ਦੀ ਖੁਦ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਲੋੜਵੰਦ ਵਿਅਕਤੀ ਤੱਕ ਪਹੁੰਚ ਬਣਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ ਤੋਂ ਸੁਚੇਤ ਰਹੋ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰੋ।
News 14 July,2023
ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ
ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਜਲ ਸਰੋਤ ਮੰਤਰੀ ਨੇ ਦਰਿਆ ਵਿੱਚ ਪਏ ਪਾੜ ਪੂਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਡੇਰਾਬਸੀ/ਚੰਡੀਗੜ੍ਹ, 14 ਜੁਲਾਈ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋੰ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿਖੇ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦੇਖਿਆ। ਪਿੰਡ ਵਾਸੀਆਂ ਨੂੰ ਮਿਲ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਉਤੇ ਬਣੇ ਪੁੱਲ ਨੂੰ ਹੋਏ ਨੁਕਸਾਨ ਨੂੰ ਵੀ ਵੇਖਿਆ। ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਨਿਰੰਤਰ ਤੇ ਤੇਜ਼ ਮੋਹਲੇਧਾਰ ਬਾਰਸ਼ਾਂ ਕਾਰਨ ਪਿਛਲੇ ਕਈ ਦਹਾਕਿਆਂ ਤੋਂ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਆਇਆ।ਭਾਂਖਰਪੁਰ ਵਿਖੇ ਜਿੱਥੇ ਘੱਗਰ ਦਰਿਆ ਪੰਜਾਬ ਵਿੱਚ ਦਾਖਲ ਹੁੰਦਾ ਹੈ, ਇਸ ਵਾਰ 970.4 ਫੁੱਟ ਪਾਣੀ ਆਇਆ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2004 ਵਿੱਚ 967.4 ਫੁੱਟ ਪਾਣੀ ਸੀ।ਘੱਗਰ ਦਰਿਆ ਵਿੱਚ ਪਾਣੀ ਵੱਧਣ ਅਤੇ ਓਵਰ ਫਲੋ ਹੋਣ ਦੇ ਨਾਲ ਇਸ ਵਿੱਚ ਮੁਹਾਲੀ, ਪਟਿਆਲਾ ਤੇ ਸੰਗਰੂਰ ਵਿੱਚ ਕੁਝ ਥਾਂਵਾਂ ਉੱਤੇ ਪਾੜ ਵੀ ਪਏ ਹਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਹਤ ਕਾਰਜਾਂ ਲਈ ਆਫਤਨ ਫੰਡ ਵਿੱਚੋਂ ਜਿੱਥੇ 33.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਗਏ ਉੱਥੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਇਸ ਕੁਦਰਤੀ ਆਫਤ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਲੋਕ ਸੇਵਾ ਵਿੱਚ ਜੁਟੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਜ਼ਿਲਾ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਦੀ ਮੱਦਦ ਨਾਲ ਪਾੜ ਪੂਰਨ ਦੇ ਕੰਮ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਹਨ। ਪਿੰਡ ਡਹਿਰ ਤੋਂ ਟਿਵਾਣਾ ਤੱਕ ਘੱਗਰ ਦੇ ਬੰਨ੍ਹਾਂ ਉੱਤੇ ਚੱਲ ਰਹੇ ਕੰਮਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜ ਪੋਕਲੇਨ ਮਸ਼ੀਨਾਂ, ਦੋ ਟਰੈਕਟਰ-ਟਰਾਲੀਆਂ, ਦੋ ਕਰਾਹ ਟਰੈਕਟਰ ਤੇ 10 ਟਿੱਪਰ ਕੰਮ ਕਰ ਰਹੇ ਹਨ। ਸਵਾ ਲੱਖ ਲੱਖ ਥੈਲਿਆਂ ਦੇ ਪ੍ਰਬੰਧ ਤੋੰ ਇਲਾਵਾ 10 ਹਜ਼ਾਰ ਤੋਂ ਵੱਧ ਖਾਲੀ ਬੈਗ ਭਰੇ ਜਾ ਚੁੱਕੇ ਹਨ।ਕਰੇਟ ਬਣਾਉਣ ਲਈ ਰੱਸੀਆਂ ਦੇ ਜਾਲ ਬੁਣੇ ਜਾ ਰਹੇ ਹਨ। 250 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਹਨ।ਜੇਕਰ ਹੋਰ ਵੀ ਕਿਸੇ ਸਮਾਨ ਜਾਂ ਮਜ਼ਦੂਰਾਂ ਦੀ ਲੋੜ ਪਈ ਤਾਂ ਉਹ ਮੱਦਦ ਵੀ ਤੁਰੰਤ ਮੁਹੱਈਆ ਕਰਵਾਈ ਜਾਵੇਗੀ।ਇਸੇ ਤਰ੍ਹਾਂ ਟਾਂਗਰੀ ਨਦੀ ਦੇ ਬੰਨ੍ਹ ਦੀ ਰਿਪੇਅਰ ਲਈ ਦੋ ਜੇਸੀਬੀ, ਇਕ ਪੋਕਲੇਨ ਮਸ਼ੀਨ ਅਤੇ ਦੋ ਟਰੈਕਟਰ ਟਰਾਲੀਆਂ ਕੰਮ ਕਰ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ. ਹਿਮਾਂਸ਼ੂ ਗੁਪਤਾ, ਏ.ਐਸ.ਪੀ. ਡਾ ਦਰਪਣ ਆਹਲੂਵਾਲੀਆ, ਜਲ ਸਰੋਤ ਵਿਭਾਗ ਦੇ ਐਸ.ਈ. ਮਨੋਜ ਬਾਂਸਲ ਸਣੇ ਸਬੰਧਤ ਅਧਿਕਾਰੀ ਹਾਜ਼ਰ ਸਨ।
News 14 July,2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੜ੍ਹ ਪੀੜਿਤਾਂ ਦੀ ਮਦਦ ਲਈ ਹਰ ਸਮੇਂ ਤਿਆਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੜ੍ਹ ਪੀੜਿਤਾਂ ਦੀ ਮਦਦ ਲਈ ਹਰ ਸਮੇਂ ਤਿਆਰ -ਗੋਪਾਲ ਕਲੋਨੀ ਵਿਖੇ ਲੋੜਵੰਦਾਂ ਨੂੰ ਵੰਡਿਆ ਸੁੱਕਾ ਰਾਸ਼ਨ ਪਟਿਆਲਾ, 14 ਜੁਲਾਈ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਗੋਪਾਲ ਕਲੋਨੀ, ਸਨੌਰ ਰੋਡ ਪਟਿਆਲਾ ਵਿਖੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਕੇ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ। ਇਸ ਸੁੱਕੇ ਰਾਸ਼ਨ ਵਿੱਚ ਆਟਾ, ਦਾਲ, ਨਮਕ, ਚੀਨੀ, ਤੇਲ ਅਤੇ ਹੋਰ ਜ਼ਰੂਰੀ ਘਰੇਲੂ ਚੀਜ਼ਾਂ ਸਨ। ਇਸ ਵਿੱਚ ਚੇਅਰਮੈਨ, ਐਂਟੀ ਕੁਰੱਪਸ਼ਨ ਕ੍ਰਾਈਮ ਪਰੀਵੈਂਸ਼ਨ ਕਮਿਊਨਿਟੀ ਓਰੀਐਂਟਿਡ ਪੋਲਿਸਿੰਗ ਸੋਸਾਇਟੀ, ਚੰਡੀਗੜ੍ਹ ਦੀਪਕ ਸਿੰਗਲਾ ਦਾ ਬਹੁਤ ਵੱਡਾ ਸਹਿਯੋਗ ਰਿਹਾ । ਇਸ ਮੌਕੇ ਸੀ.ਜੇ.ਐਮ. ਮਾਨੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਪੀੜਿਤ ਪਰਿਵਾਰਾਂ ਦੀ ਹਰ ਸਮੇਂ ਮਦਦ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਔਖੀ ਘੜੀ ਵਿੱਚ ਜ਼ਰੂਰਤਮੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।
News 14 July,2023
ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ 9 ਤੋਂ 5 ਵਜੇ ਤੱਕ ਕਰਨ ਦਾ ਫੈਸਲਾ
ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ 9 ਤੋਂ 5 ਵਜੇ ਤੱਕ ਕਰਨ ਦਾ ਫੈਸਲਾ ਚੰਡੀਗੜ੍ਹ, 14 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।
News 14 July,2023
ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 14 ਜੁਲਾਈ ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸ ਵਾਸਤੇ ਮਿਸ਼ਨ ਵਾਤਸਲਿਆ ਦੇ ਹੇਠ ਵਿਭਾਗ ਵੱਲੋਂ ਬਾਲ ਸੁਰੱਖਿਆ ਯੋਜਨਾ ਚਲਾਈ ਜਾ ਰਹੀ ਹੈ। ਇਹ ਮਿਸ਼ਨ ਸਮਾਜ ਵਿੱਚ ਹਿੰਸਾ, ਸ਼ੋਸ਼ਣ, ਅਣਗਹਿਲੀ, ਦੁਰਵਿਵਹਾਰ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਅੱਤਿਆਚਾਰ ਦੇ ਹੋਰ ਰੂਪਾਂ ਦਾ ਸਾਹਮਣਾ ਕਰ ਰਹੇ ਕਮਜ਼ੋਰ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇਸ ਸਕੀਮ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ ਅਤੇ ਇੱਕ ਬਾਲ ਕਲਿਆਣ ਕਮੇਟੀ ਰਾਹੀਂ ਕੰਮ ਕੀਤਾ ਜਾਂਦਾ ਹੈ। ਸਕੀਮ ਦਾ ਉਦੇਸ਼ ਕਿਸੇ ਵੀ ਬੱਚੇ ਨੂੰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਸਮਾਜ ਵਿੱਚ ਸਹਾਇਤਾ ਨਹੀ ਮਿਲ ਰਹੀ ਅਤੇ ਦੁਰਵਿਵਹਾਰ ਦਾ ਸ਼ਿਕਾਰ ਹੋ ਰਿਹਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵੇਰਵੇ ਵਿਭਾਗ ਦੀ ਵੈੱਬਸਾਈਟ www.sswcd.punjab.gov.in ਜਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਉਪਲੱਬਧ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ 7 ਬਾਲ ਘਰਾਂ ਵਿੱਚ 280 ਬੱਚੇ ਅਤੇ 32 ਐਨ.ਜੀ.ਓਜ਼ ਦੁਆਰਾ ਚਲਾਏ ਜਾ ਰਹੇ ਬਾਲ ਘਰਾਂ ਵਿੱਚ 1358 ਬੱਚੇ ਰਹਿ ਰਹੇ ਹਨ। ਇਹ ਘਰ ਬੱਚਿਆਂ ਨੂੰ ਸੰਪੂਰਨ ਦੇਖਭਾਲ, ਆਸਰਾ ਅਤੇ ਸੁਰੱਖਿਆ ਪ੍ਰਦਾਨ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆਂ ਕਿ ਇਨ੍ਹਾਂ ਬਾਲ ਸੰਭਾਲ ਘਰਾਂ ਦੇ ਸਾਰੇ ਬੱਚੇ ਸਕੂਲਾਂ ਵਿੱਚ ਦਾਖਲ ਹਨ ਅਤੇ ਰਸਮੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਮੈਡੀਕਲ ਅਫ਼ਸਰਾਂ ਵੱਲੋਂ ਇਨ੍ਹਾਂ ਬੱਚਿਆਂ ਦਾ ਮਹੀਨਾਵਾਰ ਮੈਡੀਕਲ ਚੈਕਅੱਪ ਅਤੇ ਲਾਜ਼ਮੀ ਟੀਕੇ ਲਗਾਏ ਜਾਂਦੇ ਹਨ। ਬੱਚਿਆਂ ਦੇ ਸੰਪੂਰਨ ਵਿਕਾਸ ਲਈ ਉਨ੍ਹਾਂ ਨੂੰ ਬਾਹਰ ਘੁੰਮਣ, ਪਿਕਨਿਕ, ਫਿਲਮਾਂ ਅਤੇ ਹੋਰ ਮਨੋਰੰਜਨ ਗਤੀਵਿਧੀਆਂ 'ਤੇ ਲਿਜਾਇਆ ਜਾਂਦਾ ਹੈ। ਇਸ ਤੋਂ ਇਲਾਵਾ ਖੇਡ ਮੁਕਾਬਲੇ, ਹੁਨਰ ਵਿਕਾਸ ਕੋਰਸ, ਕੰਪਿਊਟਰ ਕੋਰਸ, ਕਲਾ ਅਤੇ ਕਰਾਫਟ ਗਤੀਵਿਧੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾਨਸਿਕ ਸਦਮੇ ਵਿੱਚੋਂ ਗੁਜਰ ਰਹੇ ਬੱਚਿਆਂ ਦਾ ਇਲਾਜ ਕਰਨ ਲਈ ਇਹਨਾਂ ਬਾਲ ਸੰਭਾਲ ਘਰਾਂ ਵਿੱਚ ਮਾਨਸਿਕ ਸਿਹਤ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਸੁਰੱਖਿਆ ਕਾਨੂੰਨ ਜਿਵੇਂ ਕਿ ਜੁਵੇਨਾਈਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ, ਐਕਟ 2015, ਬਾਲ ਵਿਆਹ ਐਕਟ, ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ, 2012, ਬਾਲ ਮਜ਼ਦੂਰੀ ਦੀ ਰੋਕਥਾਮ, ਸਮਾਜ ਵਿੱਚ ਬੱਚਿਆਂ ਦੇ ਵਿਰੁੱਧ ਖਤਰੇ ਨੂੰ ਰੋਕਣ ਅਤੇ ਬਾਲ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਐਮਰਜੈਂਸੀ ਚਾਈਲਡ ਹੈਲਪਲਾਈਨ ਨੰ: 1098 (24x7) ਕਾਰਜਸ਼ੀਲ ਹੈ, ਜਿੱਥੇ ਬੱਚਿਆਂ ਨਾਲ ਸਬੰਧਤ ਰਿਪੋਰਟ ਕੀਤੀ ਜਾ ਸਕਦੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਲ ਐਕਟਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜਿੰਮੇਵਾਰੀ ਹੈ ਕਿ ਇਸ ਐਕਟ ਅਧੀਨ ਅਸੀਂ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰੀਏ। ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆਂ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ "ਮਿਸ਼ਨ ਵਾਤਸਲਿਆ" ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਬੱਚਿਆਂ ਨੂੰ ਹਿੰਸਾ, ਸ਼ੋਸ਼ਣ, ਦੁਰਵਿਵਹਾਰ ਅਤੇ ਅਣਗਹਿਲੀ ਤੋਂ ਬਚਾਉਣਾ ਹੈ। ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣਾ ਵੀ ਬਰਾਬਰ ਜ਼ਰੂਰੀ ਹੈ। ਉਨ੍ਹਾ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਕਿਸੇ ਬੱਚੇ ਨਾਲ ਦੁਰਵਿਵਹਾਰ ਅਤੇ ਸ਼ੋਸ਼ਣ ਹੋ ਰਿਹਾ ਦੇਖਦੇ ਹੋ ਤਾਂ ਇਸ ਮਾਮਲੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਾਂ ਬਾਲ ਭਲਾਈ ਕਮੇਟੀ ਨੂੰ ਸੂਚਨਾ ਦਿੱਤੀ ਜਾਵੇ।
News 14 July,2023
ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 13 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ। ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।
News 13 July,2023
ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ
ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ ਹੁਣ 1 ਲੱਖ ਰੁਪਏ ਤੱਕ ਦੇ ਬਿੱਲਾਂ ਦੀ ਕਾਰਜ਼ਬਾਦ ਪ੍ਰਵਾਨਗੀ ਅਤੇ ਤਸਦੀਕ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਹੋਣਗੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆਵੇਗੀ ਤੇਜੀ ਚੰਡੀਗੜ੍ਹ, 13 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਰਾਹੀਂ ਮੈਡੀਕਲ ਬਿੱਲਾਂ ਦੀ ਕਾਰਜਬਾਦ ਪ੍ਰਵਾਨਗੀ ਅਤੇ ਤਸਦੀਕ ਸੀਮਾ ਨੂੰ ਦੁੱਗਣਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਉਠਾਏ ਗਏ 1 ਲੱਖ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੀ ਤਸਦੀਕ ਕਰਨ ਅਤੇ ਕਾਰਜਬਾਦ ਪ੍ਰਵਾਨਗੀ ਦੇਣ ਦਾ ਅਧਿਕਾਰ ਹੋਵੇਗਾ। ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆ ਰਹੀਆਂ ਦਿੱਕਤਾਂ ਨੂੰ ਮੁੱਖ ਰੱਖਦੇ ਹੋਏ ਵਿੱਤ ਵਿਭਾਗ ਨੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭੇਜੀ ਗਈ ਤਜਵੀਜ ਨੂੰ ਮੰਨਜੂਰੀ ਦੇ ਦਿੱਤੀ ਹੈ। । ਉਨ੍ਹਾਂ ਕਿਹਾ ਕਿ ਮੈਡੀਕਲ ਬਿੱਲਾਂ ਦੇ ਨਿਪਟਾਰੇ ਸਬੰਧੀ ਪ੍ਰਕ੍ਰਿਆ ਦੇ ਵਿਕੇਂਦਰੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਗਏ ਇਸ ਫੈਸਲੇ ਨਾਲ ਮੈਡੀਕਲ ਕਲੇਮਾਂ, ਬਿੱਲਾਂ ਦੀ ਪ੍ਰਤੀ-ਪੂਰਤੀ ਅਤੇ ਨਿਪਟਾਰੇ ਵਿੱਚ ਤੇਜੀ ਆਵੇਗੀ। ਸ. ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਾਲ 2010 ਵਿੱਚ ਵਿੱਤ ਵਿਭਾਗ ਵੱਲੋਂ ਨਿੱਜੀ ਹਸਪਤਾਲਾਂ ਦੇ 25000 ਹਜਾਰ ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਪਰ ਇਸ ਤੋਂ ਬਾਅਦ ਇਲਾਜ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਦੇਖਦਿਆਂ ਕਿਸੇ ਨੇ ਵੀ ਮੁਲਾਜ਼ਮਾਂ ਦੇ ਹਿੱਤ ਵਿੱਚ ਇਸ ਹੱਦ ਨੂੰ ਵਧਾਉਣ ਸਬੰਧੀ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਉਪਰੰਤ 12 ਸਾਲ ਬਾਅਦ ਮਈ 2022 ਵਿੱਚ ਹੀ ਇਸ ਹੱਦ ਨੂੰ ਦੁੱਗਣਾ ਕਰਦਿਆਂ ਨਿੱਜੀ ਹਸਪਤਾਲਾਂ ਦੇ ਇਲਾਜ ਦੇ 50,000 ਰੁਪਏ ਤੱਕ ਦੇ ਮੈਡੀਕਲ ਬਿੱਲਾਂ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਗਏ ਅਤੇ ਇਸ ਤੋਂ ਵੱਧ ਦੇ ਮੈਡੀਕਲ ਬਿੱਲਾਂ ਦੀ ਕਾਰਜਬਾਦ ਮੰਨਜੂਰੀ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੱਲੋਂ ਕਰਨ ਦੀ ਵਿਵਸਥਾ ਕੀਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਬੀਤੇ ਵਰ੍ਹੇ ਮੈਡੀਕਲ ਬਿੱਲਾਂ ਦੀ ਸਿਵਲ ਸਰਜਨ ਰਾਹੀਂ ਕਾਰਜ਼ਬਾਦ ਪ੍ਰਵਾਨਗੀ ਅਤੇ ਵੈਰੀਫਿਕੇਸ਼ਨ ਦੀ ਹੱਦ ਨੂੰ ਦੁੱਗਣਾ ਕਰਨ ਦੇ ਬਾਵਜੂਦ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਦੇ ਦਫਤਰ ਵਿਖੇ ਮੈਡੀਕਲ ਬਿੱਲਾਂ ਦੀ ਪੈਡੈਂਸੀ ਵੱਧਦੀ ਜਾ ਰਹੀ ਸੀ, ਜਿਸ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਜੇ ਵੀ ਆਪਣੇ ਬਿੱਲ ਸਮੇਂ ਸਿਰ ਨਾ ਕਲੀਅਰ ਹੋਣ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਹੱਦ 50000 ਰੁਪਏ ਤੋਂ ਦੁੱਗਣੀ ਕਰਕੇ 1 ਲੱਖ ਰੁਪਏ ਕਰਨ ਨਾਲ ਸਮੁੱਚੀ ਪ੍ਰਕ੍ਰਿਆ ਵਿੱਚ ਤੇਜੀ ਆਵੇਗੀ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੰਮਕਾਜ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਇਮਾਨਦਾਰੀ, ਤਨਦੇਹੀ ਅਤੇ ਸੁਹਿਦਰਤਾ ਨਾਲ ਨਿਭਾਉਂਦਿਆਂ ਇਸ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।
News 13 July,2023
ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹੰਗਾਮੀ ਬੈਠਕ
ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹੰਗਾਮੀ ਬੈਠਕ - *ਪਾਣੀ ਉਤਰਨ ਤੋਂ ਬਾਅਦ ਸਫਾਈ, ਦਵਾਈ ਕਿੱਟਾਂ, ਪੀਣ ਵਾਲਾ ਪਾਣੀ, ਫ਼ੌਤ ਹੋਏ ਡੰਗਰਾਂ ਦੀ ਚੁਕਾਈ ਅਤੇ ਖੜ੍ਹਾ ਪਾਣੀ ਕੱਢਣ ਲਈ ਤੁਰੰਤ ਕਦਮ ਚੁੱਕੇ ਜਾਣ ਦੇ ਹੁਕਮ ਪਟਿਆਲਾ 13 ਜੁਲਾਈ: ਪਟਿਆਲਾ ਦੇ ਆਸ ਪਾਸ ਪੈਂਦੈ ਇਲਾਕਿਆਂ ਵਿਚ ਭਾਰੀ ਮੀਂਹ ਦੇ ਪਾਣੀ ਕਾਰਨ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਅੱਜ ਇਥੇ ਨਗਰ ਨਿਗਮ ਵਿਖੇ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਨਾਲ ਐਮਰਜੈਂਸੀ ਮੀਟਿੰਗ ਕੀਤੀ। ਬੈਠਕ ਵਿਚ ਸਿਵਲ ਸਰਜਨ ਡਾ. ਰਾਮਿੰਦਰ ਕੌਰ, ਕਮਿਸਨਰ ਅਦਿੱਤਿਆ ਉਪਲ, ਜੁਆਇੰਟ ਕਮਿਸਨਰ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਅਤੇ ਸ਼ਾਮ ਲਾਲ ਗੁਪਤਾ, ਜ਼ਿਲ੍ਹਾ ਐਪਡੋਮੋਲੋਜਿਸਟ ਡਾ. ਸੁਮਿਤ ਸਿੰਘ ਸਮੇਤ ਸਬੰਧਿਤ ਬ੍ਰਾਂਚਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਨੇ ਸਾਰੇ ਅਧਿਕਾਰੀਆਂ ਤੋਂ ਸ਼ਹਿਰ ਵਿਚ ਚਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਾਣੀ ਆਉਣ ਦੌਰਾਨ ਲੋਕਾਂ ਨੂੰ ਬਾਹਰ ਕੱਢ ਕੇ ਜਾਨ ਬਚਾਉਣ ਦਾ ਕਾਰਜ ਸਲਾਘਾਯੋਗ ਕਦਮ ਦਸਦਿਆਂ ਨਿਗਮ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਹੁਣ ਪਾਣੀ ਉਤਰਨ ਤੋਂ ਬਾਅਦ ਦੂਜੇ ਫੇਜ਼ ਦਾ ਅਹਿਮ ਕਾਰਜ ਸ਼ੁਰੂ ਹੋ ਗਿਆ ਹੈ। ਵਿਧਾਇਕ ਅਜੀਤਪਾਲ ਕੋਹਲੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਇਲਾਕੇ ਜਿਹੜੇ ਵੀ ਨਗਰ ਨਿਗਮ ਪਟਿਆਲਾ ਅਧੀਨ ਆਉਦੇਂ ਹਨ, 'ਚ ਸਪੈਸਲ ਮੁਹਿੰਮ ਵਿੱਢੀ ਜਾਵੇ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਮੈਡੀਕਲ ਕਿੱਟਾਂ ਬਣਾ ਕੇ ਦਿੱਤੀਆਂ ਜਾਣ ਤਾਂ ਬਰਸਾਤ ਤੇ ਮੌਜੂਦਾ ਸਥਿਤੀ ਕਰਕੇ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ ਅਤੇ ਪੀਣ ਵਾਲੇ ਪਾਣੀ ਵਿਚ ਕਲੋਰੀਨ ਪਾ ਕੇ ਪੀਣ ਲਈ ਲੋਕਾਂ ਤੱਕ ਪਹੁੰਚ ਕੀਤੀ ਜਾਵੇ। ਇਸ ਤੋਂ ਇਲਾਵਾ ਵਿਧਾਇਕ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਵੀ ਪਾਣੀ ਆਇਆ ਹੈ, ਉਨ੍ਹਾਂ ਇਲਾਕਿਆਂ ਵਿਚ ਸਭ ਤੋਂ ਪਹਿਲਾਂ ਸਫਾਈ ਅਭਿਆਨ ਚਲਾ ਕੇ ਰਸਤੇ ਕਲੀਅਰ ਕੀਤੇ ਜਾਣ। ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਵਾਸਤੇ ਟੈਂਕਰ ਹਰ ਗਲੀ ਮੁਹੱਲੇ ਤੱਕ ਪਹੁੰਚਦਾ ਕੀਤਾ ਜਾਵੇ ਅਤੇ ਪਾਣੀ ਵਿਚ ਕਲੋਰੀਨ ਪਾਈ ਜਾਵੇ। ਵਿਧਾਇਕ ਨੇ ਕਿਹਾ ਕਿ ਜਿਨ੍ਹਾਂ ਇਲਾਕਿਆ ਵਿਚ ਪਾਣੀ ਨਾਲ ਡੰਗਰਾਂ ਦੀ ਮੌਤ ਹੋਈ ਹੈ, ਉਨ੍ਹਾਂ ਇਲਾਕਿਆਂ ਵਿਚ ਡੰਗਰਾਂ ਨੂੰ ਤੁਰੰਤ ਚੁੱਕਣ ਦਾ ਪ੍ਰਬੰਧ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਤਾਂ ਕਿ ਬਦਬੂ ਅਤੇ ਬਿਮਾਰੀ ਨਾ ਫੈਲੇ। ਇਸੀ ਤਰ੍ਹਾਂ ਇਨ੍ਹਾਂ ਇਲਾਕਿਆਂ ਵਿਚ ਸਟਰੀਟ ਲਾਇਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ ਅਤੇ ਸਭ ਤੋਂ ਪਹਿਲਾਂ ਲਾਇਟਾਂ ਦੇ ਪੁਆਇੰਟ ਜਰੂਰ ਚੈਕ ਕਰ ਲਏ ਜਾਣ ਤਾਂ ਕਿ ਕਰੰਟ ਆਦਿ ਨਾ ਆਵੇ। ਵਿਧਾਇਕ ਨੇ ਮੀਟਿੰਗ ਵਿਚ ਫੌਗਿੰਗ ਅਤੇ ਛਿੜਕਾਅ ਕਰਨ ਦੇ ਆਦੇਸ ਵੀ ਜਾਰੀ ਕੀਤੇ। ਵਿਧਾਇਕ ਨੇ ਕਿਹਾ ਕਿ ਸ਼ਹਿਰ ਅੰਦਰ 2 ਟਾਇਮ ਛਿੜਕਾਅ ਕੀਤਾ ਜਾਵੇ ਤਾਂ ਕਿ ਮੱਛਰਾਂ ਅਤੇ ਪਾਣੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ। ਮੀਟਿੰਗ ਵਿਚ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਅੱਜ ਤੋਂ ਹੀ ਲੋਕਾਂ ਨੂੰ ਕਿੱਟਾਂ ਤਕਸੀਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਕਿੱਟਾਂ ਵਿਚ ੳਆਰਅੇਸ ਪੈਕਟ, ਕਲੋਰੀਨ ਗੋਲੀਆਂ, ਇਮਉਨਿਟੀ ਗੋਲੀਆਂ, ਪੈਰਾਸਿਟਾਮੋਲ, ਜਿੰਕ, ਮਲਟੀਵਿਟਾਮਨ ਅਤੇ ਸਿਟਰਾਜਿਨ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਨਿਗਮ ਕਮਿਸਨਰ ਅਦਿੱਤਿਆ ਉਪਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸੇਵਾ ਲਈ ਨਿਗਮ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ 1 ਸੈਨਟਰੀ ਇਸੰਪੈਕਟਰ ਨਾਲ 20 ਕਰਮਚਾਰੀ ਤਾਇਨਾਤ ਕੀਤੇ ਹੋਏ ਹਨ, ਜਿਹੜੇ ਕਿ ਦਿਨ ਰਾਤ ਖਾਲੀ ਪਲਾਟਾਂ ਅਤੇ ਗਲੀਆਂ ਦਾ ਪਾਣੀ ਕੱਢਣ ਲਈ ਲੱਗੇ ਹੋਏ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਫਾਈ ਦਾ ਕੰਮ ਜਾਰੀ ਹੈ, ਇਸ ਨੂੰ ਹੋਰ ਤੇਜੀ ਨਾਲ ਚਲਾਇਆ ਜਾਏਗਾ। ਜਦਕਿ ਫੌਗਿੰਗ ਅਤੇ ਸਪਰੇਅ ਅੱਜ ਤੋਂ ਸੁਰੂ ਕਰ ਦਿੱਤੀ ਜਾਏਗੀ। ਜਦਕਿ ਪਾਣੀ ਦੀ ਲਪੇਟ ਵਿਚ ਆ ਕੇ ਮਰੇ ਡੰਗਰਾਂ ਨੂੰ ਚੁੱਕਣ ਲਈ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪਾਣੀ ਦੇ ਟੈਂਕਰ ਭਰ ਕੇ ਭੇਜੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਿਗਮ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਸਭ ਕਾਰਜ ਚਲਦੀ ਹੀ ਨੇਪਰੇ ਚਾੜ ਦਿੱਤੇ ਜਾਣਗੇ।
News 13 July,2023
ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ
ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ -ਸੱਪ ਵੀ ਸੰਕਟ ‘ਚ, ਮਾਰਨ ਦੀ ਬਜਾਇ ਰੈਸਕਿਊ ਕਰਵਾਓਃ ਡੀਸੀ ਪਟਿਆਲਾ, 13 ਜੁਲਾਈ: ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ ਨਿਕਲਣ ਦੀ ਘਟਨਾਵਾਂ ਲਗਾਤਾਰ ਸਾਹਮਣੇ ਹੋ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋੰ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 8253900002 ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਕਾਰਨ ਇਨਸਾਨਾਂ ਦੇ ਨਾਲ-ਨਾਲ ਸਾਰੇ ਜੀਵ ਸੰਕਟ ਵਿੱਚ ਹਨ। ਕੁਦਰਤੀ ਇਨਸਾਫ ਦੀ ਕਸੌਟੀ ਦੇ ਹਿਸਾਬ ਨਾਲ ਸਾਰੇ ਜੀਵ-ਜੰਤੂ ਮਦਦ ਦੇ ਹੱਕਦਾਰ ਹਨ। ਲਗਾਤਾਰ ਪਾਣੀ ਵਿੱਚ ਰਹਿਣ ਕਾਰਨ ਸੱਪ ਵੀ ਸੰਕਟ ‘ਚ ਹਨ ਅਤੇ ਆਪਣੇ ਲਈ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਅਜਿਹੇ ਵਿੱਚ ਉਹ ਰਿਹਾਇਸ਼ੀ ਘਰਾਂ ਵਿੱਚ ਵੜ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਘਰਾਂ ਵਿੱਚ ਸੱਪ ਨਿਕਲਣ ਤੇ ਘਬਰਾਕੇ ਆਪਣਾ ਜਾਂ ਸੱਪ ਦਾ ਨੁਕਸਾਨ ਕਰਨ ਦੀ ਬਜਾਇ ਸਨੇਕ ਹੈਲਪ ਲਾਈਨ ‘ਤੇ ਫੋਨ ਕਰਕੇ ਸੱਪ ਨੂੰ ਰੈਸਕਿਊ ਕਰਵਾਉਣ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ‘ਤੇ ਫੋਨ ਕਰਨ ‘ਤੇ ਜੰਗਲੀ ਜੀਵ ਮਹਿਕਮੇ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚਕੇ ਸੱਪ ਨੂੰ ਫੜਕੇ ਲੈ ਜਾਵੇਗੀ ਅਤੇ ਸੁਰੱਖਿਅਤ ਥਾਂ ‘ਤੇ ਛੱਡੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਰੀਜਨ ਵਿੱਚ ਬਹੁਤ ਹੀ ਘੱਟ ਗਿਣਤੀ ਸੱਪ ਜ਼ਹਿਰੀਲੇ ਹਨ। ਇਸ ਲਈ ਸਨੇਕ ਬਾਈਟ ਹੋਣ ਉਤੇ ਘਬਰਾਉਣ ਦੀ ਥਾਂ ਤੁਰੰਤ ਰਜਿੰਦਰਾ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਪਹੁੰਚਕੇ ਇਲਾਜ ਕਰਵਾਉਣ। ਸਨੇਕ ਹੈਲਪ ਲਾਈਨ ਨੰਬਰ ਦੇ ਰਿਸਪਾਂਸ ਤੋਂ ਅਸੰਤੁਸ਼ਟ ਲੋਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਨਾਲ 9463596843 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ।
News 13 July,2023
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ 'ਚ ਕੀਤਾ ਵਾਧਾ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ 'ਚ ਕੀਤਾ ਵਾਧਾ : ਡਾ.ਬਲਜੀਤ ਕੌਰ ਚੰਡੀਗੜ੍ਹ, 13 ਜੁਲਾਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ 2023 ਨੂੰ ਖੋਲ੍ਹੇ ਜਾਣੇ ਸਨ, ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।
News 13 July,2023
ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਤ ਇਲਾਕਿਆਂ ’ਚ ਲੰਗਰ ਵਰਤਾ ਰਹੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਹੌਂਸਲਾ ਅਫਜਾਈ
ਭਗਵੰਤ ਮਾਨ ਦੀ ਸਰਕਾਰ ਨਦਾਰਦ, ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਦਿੱਤੀ ਪਹਿਲ : ਸੁਖਬੀਰ ਸਿੰਘ ਬਾਦਲ ਸ਼ਹਿਰ ਨੂੰ ਮਾਰ ਕਰਦੀ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਨਿਰੰਤਰ ਲੰਗਰ ਸੇਵਾਵਾਂ ਜਾਰੀ ਪਟਿਆਲਾ 13 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਲਗਾਤਾਰ ਲੰਗਰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਜਲ ਪ੍ਰਭਾਵਤ ਇਲਾਕਿਆਂ ਵਿਚ ਨਿਰਵਿਘਨ ਲੰਗਰ ਵਰਤਾਉਣ ਲਈ ਮੁਲਾਜ਼ਮਾਂ ਵੱਲੋਂ ਜ਼ਰੂਰਤਮੰਦਾਂ ਤੱਕ ਪਹੁੰਚ ਵੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਨਦੀ ਨਾਲ ਲੱਗਦੀਆਂ ਜੋੜੀਆਂ ਸੜਕਾਂ ’ਤੇ ਲੰਗਰ ਚਲਾਇਆ ਜਾ ਰਿਹਾ ਹੈ ਤਾਂ ਕਿ ਨਾਲ ਲੱਗਦੀਆਂ ਕਾਲੋਨੀਆਂ ਜਿਨਾਂ ਵਿਚ ਗੋਪਾਲ ਕਾਲੋਨੀ, ਰਿਸ਼ੀ ਕਾਲੋਨੀ, ਮਥੁਰਾ ਕਾਲੋਨੀ ਆਦਿ ਸਮੇਤ ਪਾਣੀ ਨਾਲ ਪ੍ਰਭਾਵਤ ਇਲਾਕਿਆਂ ਤੱਕ ਲੰਗਰ ਪਹੁੰਚ ਕੀਤੀ ਜਾ ਸਕੇ। ਸ਼ੋ੍ਰਮਣੀ ਕਮੇਟੀ ਵੱਲੋਂ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਚਲਾਏ ਜਾ ਰਹੇ ਲੰਗਰ ਪ੍ਰਬੰਧ ਵੇਖਣ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਨਾਲ ਮੁਲਾਜ਼ਮਾਂ ਨੂੰ ਸੇਵਾ ਕਾਰਜ ਨਿਰੰਤਰ ਕਰਨ ਲਈ ਪ੍ਰੇਰਿਆ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਰੰਭੇ ਇਸ ਕਾਰਜ ਨੂੰ ਸ਼ਲਾਘਾਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਦੇ ਰੂਪ ਵਿਚ ਸ਼ੋ੍ਰਮਣੀ ਕਮੇਟੀ ਹਮੇਸ਼ਾ ਸੰਗਤ ਅਤੇ ਲੋੜਵੰਦ ਲੋਕਾਂ ਦੇ ਨਾਲ ਖੜ੍ਹਦੀ ਹੋਈ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਵਿਖਾਈ ਦਿੰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ, ਕਰੋਨਾ ਮਹਾਂਮਾਰੀ ਦੌਰਾਨ ਤੇ ਹੁਣ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਪਹਿਲ ਦਿੱਤੀ ਹੈ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਵਿਚੋਂ ਨਦਾਰਦ ਵਿਖਾਈ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਇੰਚਾਰਜ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸੁਖਵਿੰਦਰਪਾਲ ਸਿੰਘ ਮਿੰਟਾ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਆਦਿ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਸ਼ਾਮਲ ਸਨ।
News 13 July,2023
ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਕਿਹਾ, ਪੰਜਾਬ ਸਰਕਾਰ ਔਖੀ ਘੜੀ ’ਚ ਲੋਕਾਂ ਦੇ ਨਾਲ ਖੜ੍ਹੀ ਹੈ ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਸੂਬਾ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਖਾਣਾ ਅਤੇ ਹੋਰ ਜਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਲੋਂ ਲੋਕਾਂ ਦੀ ਸਹਾਇਤਾ ਲਈ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਨਾਂ ਵਲੋਂ ਦਿਨ-ਰਾਤ ਲੋਕਾਂ ਤੱਕ ਜਰੂਰਤ ਦਾ ਹਰ ਸਮਾਨ ਪਹੁੰਚਾਇਆ ਜਾ ਰਿਹਾ ਹੈ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਰਗੇ ਹਲਾਤਾਂ ਨਾਲ ਨਿਪਟਣ ਲਈ ਸਾਰੇ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆ ਸਕੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਨਾਲ ਨਿਪਟਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਅਸੀਂ ਸਭ ਮਿਲ ਕੇ ਇਸ ਚੁਣੌਤੀ ਨੂੰ ਸਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ।
News 13 July,2023
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ
ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਕੰਮ ਕਰਨ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ / ਗੁਰਦਾਸਪੁਰ, 13 ਜੁਲਾਈ: ਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ। ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ। ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ। ਇਸ ਮੌਕੇ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਚੇਅਰਮੈਨ ਪਨਸਪ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀ ਨਰੇਸ਼ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।
News 13 July,2023
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ -ਆਈ.ਐਮ.ਏ. ਦੇ ਸਹਿਯੋਗ ਨਾਲ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮਿਲਣਗੀਆਂ ਮੁਫ਼ਤ ਸਿਹਤ ਸੇਵਾਵਾਂ -ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ ਪਟਿਆਲਾ, 13 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲਈ ਮੁੱਢਲੇ ਮੈਡੀਕਲ ਕੈਂਪਾਂ ਰਾਹੀਂ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਮੈਡੀਕਲ ਸਲਾਹ, ਦਵਾਈਆਂ ਤੇ ਐਮਰਜੈਂਸੀ ਦੀ ਹਾਲਤ 'ਚ ਟੈਸਟ ਤੇ ਐਂਬੂਲੈਂਸ ਦੀ ਸੇਵਾ ਮੁਫ਼ਤ ਪ੍ਰਦਾਨ ਕਰਨ ਦੀ ਸ਼ੁਰੂਆਤ ਕਰਵਾਈ। ਡਾ. ਬਲਬੀਰ ਸਿੰਘ ਨੇ ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਇੱਕ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ ਕਰਨ ਸਮੇਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਆਈ.ਐਮ.ਏ. ਪਟਿਆਲਾ, ਪੰਜਾਬ ਸਮੇਤ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਤੇ ਮੈਡੀਕਲ ਰਿਪਰਜੈਂਟੇਟਿਵ ਐਸੋਸੀੲਸ਼ਨ ਦੇ ਸਹਿਯੋਗ ਨਾਲ ਸ਼ੁਰੂ ਹੋਏ ਇਹ ਮੈਡੀਕਲ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੀਆਂ ਸੇਵਾਵਾਂ ਮੁਫਤ ਪ੍ਰਦਾਨ ਕਰਨਗੇ। ਜਦੋਂਕਿ ਘਨੌਰ ਇਲਾਕੇ ਵਿੱਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮੈਡੀਕਲ ਟੀਮ ਆਪਣੀ ਸੇਵਾ ਪ੍ਰਦਾਨ ਕਰੇਗੀ। ਸਿਹਤ ਮੰਤਰੀ ਨੇ ਪਾਣੀ ਨਾਲ ਪ੍ਰਭਾਵਿਤ ਕਲੋਨੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਆਈ.ਐਮ.ਏ. ਦੇ ਸਹਿਯੋਗ ਨਾਲ ਪੁੱਡਾ ਦਫ਼ਤਰ ਫੇਜ-2, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਗੇਟ ਨੰਬਰ-1 ਫੇਜ-1, ਨਵਾ ਬੱਸ ਅੱਡਾ, ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਦੀਪ ਸਿੰਘ ਨਗਰ, ਪਲਾਟ ਨੰਬਰ-ਸੀ-109, ਫੋਕਲ ਪੁਆਇੰਟ, ਨਵੀਂ ਸਬਜੀ ਮੰਡੀ ਸਨੌਰ ਰੋਡ ਅਤੇ ਅਰਾਈ ਮਾਜਰਾ ਦੇ ਆਮ ਆਦਮੀ ਕਲੀਨਿਕ ਵਿਖੇ ਇਹ ਮੈਡੀਕਲ ਕੈਂਪ ਸ਼ੁਰੂ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠਲੀ ਟੀਮ ਲੋਕਾਂ ਨੂੰ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਕੇ ਓ.ਆਰ.ਐਸ. ਦੇ ਪੈਕੇਟ ਤੇ ਕਲੋਰੀਨ ਦੀਆਂ ਗੋਲੀਆਂ ਵੰਡ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਦੇ ਤਿੰਨ ਦਿਨ ਤੱਕ ਇਸ ਪਾਣੀ ਦੀ ਵਰਤੋਂ ਪੀਣ ਲਈ ਨਾ ਕਰਕੇ ਨਹਾਉਣ ਜਾਂ ਕੱਪੜੇ ਤੇ ਭਾਂਡੇ ਆਦਿ ਧੋਣ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀਣ ਲਈ ਕੇਵਲ ਟੈਂਕਰ ਦਾ ਕਲੋਰੀਨ ਯੁਕਤ ਪਾਣੀ ਹੀ ਵਰਤਿਆ ਜਾਵੇ ਜਾਂ 20 ਲਿਟਰ ਪਾਣੀ ਵਿੱਚ 1 ਗੋਲੀ ਕਲੋਰੀਨ ਦੀ ਪਾ ਕੇ ਸਾਫ਼ ਪਾਣੀ ਹੀ ਪੀਤਾ ਜਾਵੇ। ਇਸ ਮੌਕੇ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਡਾ. ਸੁਧੀਰ ਵਰਮਾ, ਆਈ.ਐਮ.ਏ. ਪਟਿਆਲਾ ਦੇ ਪ੍ਰਧਾਨ ਡਾ. ਚੰਦਰ ਮੋਹਿਨੀ, ਸਕੱਤਰ ਡਾ. ਨਿਧੀ ਬਾਂਸਲ, ਖ਼ਜ਼ਾਨਚੀ ਡਾ. ਅਨੂ ਗਰਗ, ਡਾ. ਜਤਿੰਦਰ ਕਾਂਸਲ, ਡਾ. ਵਿਸ਼ਾਲ ਚੋਪੜਾ, ਡਾ. ਸੰਦੀਪ ਚੋਪੜਾ, ਡਾ. ਜੇਪੀਐਸ ਹੰਸ, ਡਾ. ਐਸ.ਐਸ. ਬੋਪਾਰਾਏ, ਡਾ. ਮਿਨਾਕਸ਼ੀ ਸਿੰਗਲਾ, ਡਾ ਵਿਵੇਕ ਸਿੰਗਲਾ, ਡਾ. ਬਲਬੀਰ ਖਾਨ, ਡਾ. ਜੇ.ਪੀ.ਐਸ. ਸੋਢੀ, ਸਿਹਤ ਵਿਭਾਗ ਤੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
News 13 July,2023
ਭਾਰੀ ਬਰਸਾਤ ਤੇ ਕਾਰਨ ਹਾਲਤ ਬੇਕਾਬੂ : ਫੌਜ ਨੇ ਸੰਭਾਲੀ ਕਮਾਨ
ਘੱਗਰ , ਪਟਿਆਲਾ ਨਦੀ , ਟਾਂਗਰੀ , ਮਾਰਕੰਡਾ ਤੇ ਹੋਰ ਨਦੀਆਂ ਕਰ ਰਹੀਆਂ ਹਨ ਤਬਾਹੀ -ਸਾਰੇ ਦਰਿਆ ਤੇ ਨਦੀਆਂ ਖਤਰੇ ਦੇ ਨਿਸਾਨਾਂ ਤੋ 6 - 8 ਫੁੱਟ ਚਲ ਰਹੀਆਂ ਹਨ ਉਪੱਰ - ਬਾਹਰਲੇ ਪਟਿਆਲਾ ਦੀਆਂ ਕਾਲੌਨੀਆ ਤੇ ਘਰਾਂ ਵਿਚ ਆਇਆ ਹੜ : 4 ਤੋ 6 ਫੁੱਟ ਪਾਣੀ ਵੜਿਆ - ਟੈਂਪਰੇਰੀ ਰੈਣ ਬਸੇਰਿਆ ਵਿਚ ਸੈਕੜੇ ਲੋਕ ਤਬਦੀਲ - ਬਨੂੜ ਅਤੇ ਰਾਜਪੁਰਾ ਅੰਦਰ ਵੀ ਭਾਰੀ ਨੁਕਸਾਨ ਪਟਿਆਲਾ, 10 ਜੁਲਾਈ : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਹਿਮਾਚਲ ਤੋ ਆ ਰਹੇ ਪਾਣੀ , ਸੁਖਨਾ ਝੀਲ ਆਦਿ ਦਾ ਪਾਣੀ ਨਦੀਆਂ ਵਿਚ ਆਉਣ ਨਾਲ ਹਾਲਤ ਬੇਕਾਬੂ ਹੋ ਗਏ ਹਨ ਤੇ ਫੌਜ ਨੇ ਕੰਮਾਨ ਸੰਭਾਲ ਹੈ । ਘੱਗਰ ਦਰਿਆ , ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਖਤਰੇ ਦੇ ਨਿਸਾਨ ਤੋ 6 - 8 ਫੁੱਟ ਉਪੱਰ ਚਲ ਰਹੀਆਂ ਹਨ ਤੇ ਇਨਾਂ ਦੇ ਓਵਰ ਫਲੋ ਹੋਏ ਪਾਣੀ ਨੇ ਹੜ ਤੇ ਤਬਾਹੀ ਦੋਵੇਂ ਲਿਆ ਦਿਤੀ ਹੈ । ਬਾਹਰਲੇ ਪਟਿਆਲਾ ਦੀਆਂ ਕਾਲੌਨੀਆਂ ਤੇ ਘਰਾਂ ਵਿਚ 4 ਤੋ 6 ਫੁੱਟ ਪਾਣੀ ਵੜ ਗਿਆ ਹੈ। ਡਿਪਟੀ ਕਮਿਸਨਰ ਪਟਿਆਲਾ ਸਾਕਸੀ ਸਾਹਨੀ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀਆਂ ਟੀਮਾਂ ਨਾਲ ਕੰਮਾਨ ਸੰਭਾਲੀ ਹੋਈ ਤੇ ਡੁੱਬੇ ਹੋਏ ਇਲਾਕਿਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਟੈਂਪਰੇਰੀ ਰੈਣ ਬੈਸਰਿਆਂ ਵਿਚ ਲਿਆਦਾਂ ਜਾ ਰਿਹਾ ਹੈ। ਸੈਕੜੇ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਤਬਦੀਲ ਕਰ ਦਿਤਾ ਗਿਆ ਹੈ ਤੇ ਬਚਾਅ ਕਾਰਜ ਜਾਰੀ ਹਨ। ਬਾਹਰਲੇ ਪਟਿਆਲਾ ਏਰੀਆ ਸਨੌਰ ਵਾਲੇ ਪਾਸੇ ਗੋਪਾਲ ਕਲੋਨੀ, ਚਿਨਾਰ ਬਾਗ, ਸ਼ਾਂਤੀ ਨਗਰ, ਗੋਬਿੰਦ ਨਗਰ, ਫਰੈਂਡਜ ਇਨਕਲੇਵ, ਅਰਬਨ ਅਸਟੇਟ-2, ਬਾਬਾ ਦੀਪ ਸਿੰਘ ਨਗਰ, ਸੰਨੀ ਇਨਕਲੇਵ ਸਮੇਤ ਬਹੁਤ ਸਾਰੇ ਇਲਾਕਿਆਂ ਅੰਦਰ ਪਾਣੀ ਵੜ ਗਿਆ ਹੈ। ਕਈ ਇਲਾਕਿਆਂ ਦੇ ਘਰਾਂ ਵਿੱਚ ਤਾਂ 6 ਫੁੱਟ ਦੇ ਕਰੀਬ ਪਾਣੀ ਹੈ। ਲੋਕਾਂ ਨੇ ਆਪਣਾ ਖਾਣ-ਪੀਣ ਦਾ ਅਤੇ ਅਹਿਮ ਸਮਾਨ ਆਪਣੀ ਪਹਿਲੀ ਮੰਜਿਲ 'ਤੇ ਪਹੁੰਚਾ ਲਿਆ ਹੈ ਤੇ ਗੋਪਾਲ ਕਲੋਨੀ ਸਮੇਤ ਕਈ ਏਰੀਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਕੇ ਬਣਾਏ ਗਏ ਵੱਖਰੇ ਵੱਖਰੇ ਟੈਂਪਰੇਰੀ ਰੈਣ ਬਸੇਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆਹੈ। ਇਸੇ ਤਰ੍ਹਾਂ ਬਨੂੜ ਵਿਖੇ ਘੱਗਰ ਨੇ ਕਈ ਦਰਜਨ ਪਿੰਡਾਂ ਤੇ ਘਰਾਂ ਅੰਦਰ ਪਾਣੀ ਵਾੜ ਦਿੱਤਾ ਹੈ ਅਤੇ ਰਾਜਪੁਰਾ ਅੰਦਰ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਰਿਹਾ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਘੱਗਰ ਦਰਿਆ ਦਾ ਡੇਂਜਰ ਲੈਵਲ ਭਾਂਖਰਪੁਰ ਵਿਖੇ 10 ਫੁੱਟ ਹੈ, ਉੱਥੇ ਪਾਣੀ 18 ਫੁੱਟ ਦੇ ਕਰੀਬ ਚਲ ਰਿਹਾ ਹੈ ਅਤੇ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਇਸੇ ਤਰ੍ਹਾਂ ਸਰਾਲਾ ਕਲਾਂ ਨੇੜੇ ਘੱਗਰ ਦਾ ਡੇਂਜਰ ਲੈਵਲ 16 ਫੁੱਟ ਹੈਅਤੇ ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ,, ਜਦੋਂ ਕਿ ਪਟਿਆਲਾ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 16 ਫੁੱਟ ਨੂੰ ਕਰਾਸ ਕਰ ਚੁੱਕੀ ਹੈ ਅਤੇ ਇਸ ਸਮੇਂ ਪਟਿਆਲਾ ਨਦੀ ਵਿੱਚ ਉਪਰ ਕੋਈ ਥਾਂ ਨਹੀਂ ਤੇ ਨਦੀ ਨੂੰ ਕਰਾਸ ਕਰਨ ਲਈ ਵੱਡੇ ਪੁੱਲਾਂ ਉਪਰੋਂ ਪਾਣੀ ਜਾ ਰਿਹਾ ਹੈ। ਇਸੇ ਤਰ੍ਹਾਂ ਟਾਂਗਰੀ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 15 ਫੁੱਟ ਦੇ ਕਰੀਬ ਚਲ ਰਹੀ ਹੈ। ਮਾਰਕੰਡਾ ਨਦੀ ਦਾ ਡੇਂਜਰ ਲੈਵਲ 20 ਫੁੱਟ ਦੇ ਕਰੀਬ ਹੈ, ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ। ਇਸੇ ਤਰ੍ਹਾਂ ਰਾਜਪੁਰਾ, ਚੰਡੀਗੜ੍ਹ ਰੋਡ 'ਤੇ ਢਕਾਂਸੂ ਨਾਲੇ ਦਾ ਡੇਂਜਰ ਲੈਵਲ 10 ਫੁੱਟ ਹੈ, ਉਹ 20 ਫੁੱਟ ਦੇ ਕਰੀਬ ਚਲ ਰਿਹਾ ਹੈ। ਸਾਰੇ ਦਰਿਆ ਬੁਰੀ ਤਰ੍ਹਾਂ ਓਵਰਫਲੋ ਹੋਏ ਪਏ ਹਨ, ਜਿਸ ਕਾਰਨ ਚਾਰੇ ਪਾਸੇ ਤਬਾਹੀ ਹੀ ਤਬਾਹੀ ਨਜਰ ਆ ਰਹੀ ਹੈ। ਡੱਬੀ - ਵਿਧਾਇਕ ਅਜੀਤਪਾਲ ਕੋਹਲੀ ਆਪਣੀਆਂ ਟੀਮਾਂ ਨਾਲ ਸਵੇਰ ਤੋ ਵਰਦੇ ਮੀਹ ਵਿਚ ਡਟੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲ ਹੋਈ ਹੈ। ਵਿਧਾਇਕ ਕੋਹਲੀ ਨੇ ਆਪ ਬੇਘਰ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਵਿੱਚ ਪਹੁੰਚਾਇਆ ਤੇ ਵੱਖ ਵੱਖ ਜਗਾ ਡੀਸੀ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਜਗਾ੍ਹ ਰਾਹਤ ਕਾਰਜ ਸ਼ੁਰੂ ਕਰਵਾਏ ਹਨ।
News 10 July,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ਼ਹਿਰ ਦੇ ਬਾਰਿਸ਼ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ਼ਹਿਰ ਦੇ ਬਾਰਿਸ਼ ਪ੍ਰਭਾਵਿਤ ਇਲਾਕਿਆਂ ਦਾ ਦੌਰਾ -ਅਫ਼ਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ, ਕੋਈ ਦਿਕਤ ਹੋਵੇ ਤਾਂ ਹੈਲਪ ਲਾਈਨ ਨੰਬਰ ਤੋਂ ਜਾਣਕਾਰੀ ਲੈਣ ਲੋਕ : ਕੋਹਲੀ ਪਟਿਆਲਾ, 9 ਜੁਲਾਈ : ਸਵੇਰ ਤੋਂ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕੇ ਪਾਣੀ ਤੋਂ ਪ੍ਰਭਾਵਿਤ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ ਤਹਿਤ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੀ ਟੀਮ ਨਾਲ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ, ਤਹਿਸੀਲਦਾਰ ਰਣਜੀਤ ਸਿੰਘ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਐਕਸੀਅਨ ਰਾਜਪਾਲ, ਮਨੀਸ਼ ਪੁਰੀ ਸਮੇਤ ਹੋਰ ਅਮਲਾ ਵੀ ਮੌਜੂਦ ਸੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਭ ਤੋਂ ਪਹਿਲਾਂ 21 ਨੰਬਰ ਫਾਟਕ ਨਜ਼ਦੀਕ ਮਾਨਸ਼ਾਹੀਆ ਕਲੋਨੀ ਪਹੁੰਚੇ, ਜਿਥੇ ਬਾਰਿਸ਼ ਦੇ ਪਾਣੀ ਨੂੰ ਤੁਰੰਤ ਕੱਢਣ ਦੇ ਆਦੇਸ਼ ਦਿੱਤੇ ਕਿ ਜੋ ਵੀ ਮਸ਼ੀਨਰੀ ਲੋੜੀਂਦੀ ਹੈ, ਉਸ ਨੂੰ ਤੁਰੰਤ ਲੈ ਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਕਿ ਇਲਾਕੇ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਵਿਚਕਾਰ ਸਥਿਤ ਅਰਨਾ-ਬਰਨਾ ਚੌਕ ਕੋਲ ਆਹਲੂਵਾਲੀਆ ਪਾਰਕ ਨਜ਼ਦੀਕ ਪੁੱਜੇ, ਜਿਥੇ ਲੰਮੇ ਸਮੇਂ ਤੋਂ ਮੀਂਹ ਪੈਣ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਨੇ ਇਸ ਪਾਣੀ ਨੂੰ ਵੀ ਇੰਜਣ ਲਗਾ ਕੇ ਜਲਦੀ ਤੋਂ ਜਲਦੀ ਕੱਢ ਕੇ ਸੜਕ ਖਾਲੀ ਕਰਨ ਲਈ ਕਿਹਾ ਤਾਂ ਕਿ ਮੁੜ ਬਾਰਿਸ਼ ਆਉਣ ’ਤੇ ਕੋਈ ਸਮੱਸਿਆ ਨਾ ਆਵੇ। ਇਸੇ ਤਰ੍ਹਾਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੇ ਹੋਏ ਨਿਊ ਮਹਿੰਦਰਾ ਕਲੋਨੀ ਅਤੇ ਛੋਟੀ ਨਦੀ ਕੋਲ ਸਮੀਖਿਆ ਕੀਤੀ। ਇਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕਿ ਜੋ ਇਹ ਬਾਰਿਸ਼ ਦਾ ਪਾਣੀ ਖੜ੍ਹਨ ਦੀ ਸਮੱਸਿਆ ਨਾਲ ਸ਼ਹਿਰ ਵਾਸੀਆਂ ਨੂੰ ਜੂਝਣਾ ਪੈ ਰਿਹਾ ਹੈ ਇਹ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਹੁਣ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜ ਅਜਿਹੇ ਤਰੀਕੇ ਨਾਲ ਕੀਤੇ ਜਾਣਗੇ ਤਾਂ ਕਿ ਪਾਣੀ ਖੜਨ ਦੀ ਸਮੱਸਿਆ ਤੋਂ ਨਿਯਾਤ ਮਿਲ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਫ਼ਵਾਹ ਉਪਰ ਯਕੀਨ ਨਾ ਕੀਤਾ ਜਾਵੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਜਾਂ ਕਿਸੇ ਤਰ੍ਹਾਂ ਦੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਹੈਲਪ ਲਾਈਨ ਨੰਬਰ ’ਤੇ ਸੰਪਰਕ ਕਰਨ। ਉਨ੍ਹਾਂ ਨਗਰ ਨਿਗਮ ਦੇ ਸੀਵਰੇਜ਼, ਵਾਟਰ ਸਪਲਾਈ ਅਤੇ ਹੋਰ ਸਬੰਧਤ ਸਟਾਫ ਨੂੰ ਵੀ ਆਦੇਸ਼ ਦਿੱਤੇ ਕਿ ਉਹ ਹਰ ਸਮੇਂ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਵਿਧਾਇਕ ਨੇ ਕਿਹਾ ਕਿ ਪ੍ਰਸ਼ਾਸ਼ਨ, ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਸਮੁੱਚੇ ਵਲੰਟੀਅਰ ਅਤੇ ਆਗੂ ਤੁਹਾਡੀ ਸੇਵਾ ਲਈ ਪੱਬਾਂ ਭਾਰ ਹਨ। ਕਿਸੇ ਵੀ ਔਖੀ ਘੜੀ ’ਚ ਲੋੜ ਪੈਣ ’ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਅਜੀਤ ਸਿੰਘ ਬਾਬੂ, ਰਾਜੇਸ਼ ਕੁਮਾਰ ਰਾਜੂ ਸਾਹਨੀ, ਜਗਤਾਰ ਸਿੰਘ ਤਾਰੀ, ਸਿਮਰਨਪ੍ਰੀਤ ਸਿੰਘ, ਭਵਨ ਪੁਨੀਤ ਸਿੰਘ, ਹਰਮਨ ਸੰਧੂ, ਨਰੇਸ਼ ਕੁਮਾਰ ਕਾਕਾ, ਸਮੇਤ ਹੋਰ ਆਗੂ ਸ਼ਾਮਲ ਸਨ।
News 09 July,2023
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ 'ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ 'ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਪਟਿਆਲਾ, 9 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ, 1973 ਦੀ ਧਾਰਾ 144 ਦੇ ਆਧਾਰ 'ਤੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਵਹਿੰਦੇ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉμਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਿਅਕਤੀ/ਬਾਲਗ ਅਤੇ ਬੱਚੇ ਦੇ ਜਾਣ ਦੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹਾ ਪਟਿਆਲਾ ਸਮੇਤ ਹੋਰਨਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸਦੇ ਮੱਦੇਨਜ਼ਰ ਸੁਖਨਾ ਝੀਲ ਦੇ ਨਾਲ-ਨਾਲ ਕੌਸ਼ੱਲਿਆ ਡੈਮ ਤੋਂ ਵੀ ਸਮੇਂ-ਸਮੇਂ 'ਤੇ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਰਕੇ ਘੱਗਰ ਅਤੇ ਇਸ ਦੀਆਂ ਵੱਖ-ਵੱਖ ਸਹਾਇਕ ਨਦੀਆਂ ਮਾਰਕੰਡਾ ਅਤੇ ਟਾਂਗਰੀ ਸਮੇਤ ਪਟਿਆਲਾ ਵਿੱਚ ਵਹਿੰਦੀਆਂ ਹੋਰ ਨਦੀਆਂ ਵਿਚ ਪਾਣੀ ਦੇ ਪੱਧਰ ਵਿੱਚ ਵਾਧੇ ਬਾਰੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੁਆਰਾ ਇਹ ਰਿਪੋਰਟ ਕੀਤੀ ਗਈ ਹੈ ਕਿ ਇਹਨਾਂ ਨਦੀਆਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਹੁਤ ਨੇੜੇ ਪੁੱਜ ਗਿਆ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਵਾਸੀਆਂ ਅਤੇ ਪਸ਼ੂਆਂ ਦੀ ਜਾਨ ਅਤੇ ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਉਪਾਅ ਲਾਗੂ ਕਰਨੇ ਬੇਹੱਦ ਜ਼ਰੂਰੀ ਹਨ। ਇਸ ਲਈ ਆਮ ਜਨਤਾ ਅਤੇ ਪਸ਼ੂ ਧਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉμਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਤੋਂ ਮਨੁੱਖਾਂ ਤੇ ਪਸ਼ੂਆਂ ਨੂੰ ਦੂਰ ਰੱਖਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਆਦੇਸ਼ਾਂ 'ਚ ਕਿਹਾ ਗਿਆ ਹੈ ਕਿ ਇਹ ਮਨਾਹੀ ਦਾ ਹੁਕਮ 09.07.2023 ਤੋਂ 11.07.2023 ਤੱਕ ਜਾਰੀ ਰਹੇਗਾ ਅਤੇ ਜ਼ਿਲ੍ਹਾ ਪਟਿਆਲਾ ਦੀਆਂ ਭੂਗੋਲਿਕ ਸੀਮਾਵਾਂ ਦੇ ਅੰਦਰ ਅਤੇ ਖਾਸ ਤੌਰ 'ਤੇ ਸਰਾਲਾ, ਮਾੜੂ, ਸਿਰਕਪੜਾ, ਹੜਿਆਣਾ, ਪੁਰਮੰਡੀ, ਬਾਦਸ਼ਾਹਪੁਰ ਅਤੇ ਹਸਨਪੁਰ ਕੰਬੋਆਂ ਵਿੱਚ ਇਹ ਹੁਕਮ ਲਾਗੂ ਰਹਿਣਗੇ ਅਤੇ ਕਿਸੇ ਵੀ ਨਿੱਜੀ, ਸਮਾਜਿਕ, ਧਾਰਮਿਕ ਜਾਂ ਰਾਜਨੀਤਕ ਉਦੇਸ਼ ਜਾਂ ਕਾਰਨਾਂ ਕਰਕੇ ਨਦੀਆਂ ਜਾਂ ਪਾਣੀਆਂ 'ਚ ਜਾਣ ਦੀ ਮਨਾਹੀ ਹੈ। ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹੜ੍ਹ ਰਾਹਤ ਦੇ ਸਬੰਧ ਵਿੱਚ ਆਪਣੀਆਂ ਡਿਊਟੀਆਂ ਨਿਭਾਉਣ ਲਈ ਲਗਾਈਆਂ ਗਈਆਂ ਵਿਸ਼ੇਸ਼ ਏਜੰਸੀਆਂ ਦੇ ਦਫ਼ਤਰਾਂ/ਅਧਿਕਾਰੀਆਂ ਅਤੇ ਇਹਨਾਂ ਦੇ ਹੋਰ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਐਸਐਸਪੀ ਪਟਿਆਲਾ, ਸਮੂਹ ਐਸਡੀਐਮਜ਼, ਐਕਸੀਅਨ ਡਰੇਨੇਜ, ਏਡੀਸੀ ਡੀ, ਏਡੀਸੀ ਯੂਡੀ, ਕਮਿਸ਼ਨਰ ਕਾਰਪੋਰੇਸ਼ਨ, ਸੀਏ ਪੀਡੀਏ ਪਟਿਆਲਾ, ਮੁੱਖ ਖੇਤੀਬਾੜੀ ਅਫਸਰ ਪਟਿਆਲਾ ਅਤੇ ਉਨ੍ਹਾਂ ਵੱਲੋਂ ਬਣਾਈਆਂ ਸਬੰਧਤ ਟੀਮਾਂ ਜ਼ਿਲ੍ਹਾ ਪਟਿਆਲਾ ਵਿੱਚ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਬ ਡਵੀਜ਼ਨ ਦੇ ਕੰਟਰੋਲ ਰੂਮ ਨੰਬਰ 0175-2311321, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਦੇ ਮੋਬਾਇਲ ਨੰਬਰ 9872699999, ਤਹਿਸੀਲਦਾਰ ਰਣਜੀਤ ਸਿੰਘ ਦੇ ਮੋਬਾਇਲ ਨੰਬਰ 7710350805, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਦੇ ਮੋਬਾਇਲ ਨੰਬਰ 9872200663, ਪ੍ਰੇਮ ਬਾਗ ਪੈਲੇਸ ਦੇ ਹਰਜੀਤ ਸਿੰਘ ਮੋਬਾਇਲ ਨੰਬਰ 9646999506 ਜਾਂ ਫਿਰ ਬੀ.ਡੀ.ਪੀ.ਓ. ਮੋਹਿੰਦਰਜੀਤ ਸਿੰਘ ਦੇ ਮੋਬਾਇਲ ਨੰਬਰ 9478101505 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਜੇਕਰ ਹੜ੍ਹ ਸਬੰਧੀ ਕੋਈ ਸੂਚਨਾ ਪ੍ਰਾਪਤ ਕਰਨੀ ਹੈ ਤਾਂ ਕੰਟਰੋਲ ਰੂਮ ਨੰਬਰ 0175-2311321 ਤੋਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਵੀ ਅਹਿਤਿਆਦਨ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹਉਠਾਏਜਾਰਹੇਹਨ। ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋਕਾਂ ਦੀ ਜਾਨ ਮਾਲ ਦੀ ਸੰਭਾਂਲ ਲਈ ਫੌਰੀ ਤੌਰ 'ਤੇ ਢੁਕਵੇਂ ਕਦਮ ਉਠਾਉਣ ਦੀ ਲੋੜ ਮਹਿਸੂਸ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੇ ਇਲਾਕਿਆਂ ਅੰਦਰ ਠੀਕਰੀ ਪਹਿਰੇ ਲਗਾਉਣ ਦੀ ਜਿੰਮੇਵਾਰੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
News 09 July,2023
ਡਾ. ਬਲਬੀਰ ਸਿੰਘ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਪ੍ਰਸ਼ਾਸਨ ਤੇ ਉਹ ਖ਼ੁਦ ਲੋਕਾਂ ਦੀ ਸੇਵਾ 'ਚ ਹਾਜ਼ਰ -ਪਟਿਆਲਾ ਦਿਹਾਤੀ ਹਲਕੇ 'ਚ ਪੈਂਦੇ ਸ਼ਹਿਰੀ ਤੇ ਹੋਰ ਇਲਾਕਿਆਂ ਦਾ ਕੀਤਾ ਦੌਰਾ, ਨੀਵੇਂ ਥਾਵਾਂ 'ਚ ਭਰਿਆ ਪਾਣੀ ਕਢਵਾਇਆ ਪਟਿਆਲਾ, 9 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਮੌਕੇ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੱਖ-ਵੱਖ ਕਲੋਨੀਆਂ, ਜਿੱਥੇ ਕਿ ਅਕਸਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਂਦਾ ਹੈ, ਦਾ ਦੌਰਾ ਕਰਨ ਸਮੇਤ ਵੱਡੀ ਤੇ ਛੋਟੀ ਨਦੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਤੇ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਸ਼ਾਮ ਲਾਲ, ਪੀ.ਡੀ.ਏ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਤੇ ਛੋਟੀ ਨਦੀ ਦੇ ਬੰਧੇ ਦੇ ਨਾਲ ਲੱਗਦੇ ਇਲਾਕਿਆਂ ਸਮੇਤ ਤ੍ਰਿਪੜੀ ਇਲਾਕਾ, ਫੂਲਕੀਆਂ ਇਨਕਲੇਵ ਦਾ ਗੇਟ, ਪੁਲਿਸ ਲਾਈਨ, ਜੁਝਾਰ ਨਗਰ, ਬਿਸ਼ਨ ਨਗਰ, ਮਨਜੀਤ ਨਗਰ, ਭਾਦਸੋਂ ਰੋਡ, ਤਫੱਜਲਪੁਰਾ ਅਤੇ ਹੋਰ ਕਲੋਨੀਆਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਵੱਲੋਂ ਮੌਕੇ 'ਤੇ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਜੇ.ਸੀ.ਬੀ ਮਸ਼ੀਨਾਂ ਨਾਲ ਪਾਣੀ ਦੇ ਵਹਾਅ ਵਿੱਚ ਪੈਦਾ ਹੋਈਆਂ ਰੁਕਾਵਟਾਂ ਦੂਰ ਕਰਵਾਈਆਂ ਅਤੇ ਪੰਪਿੰਗ ਮਸ਼ੀਨਾਂ ਲਗਾਕੇ ਨੀਵੇਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਕਰਵਾਈ, ਜਿਸ 'ਤੇ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ। ਸਥਾਨਕ ਵਸਨੀਕਾਂ ਨੂੰ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਪਰੰਤੂ ਲੋੜ ਪੈਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਨੰਬਰ 0175-2350550 'ਤੇ ਹੀ ਸੰਪਰਕ ਕਰਕੇ ਪਾਣੀ ਆਉਣ ਦੀ ਪੁਸ਼ਟੀ ਕਰਨ।
News 09 July,2023
ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਚੰਡੀਗੜ੍ਹ, 09 ਜੁਲਾਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸੂਬੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਚੱਲ ਰਹੀਆਂ ਰਾਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਭਾਰੀ ਬਰਸਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਬੰਧਤ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਹੁਸ਼ਿਆਰਪੁਰ ਅਤੇ ਆਦਮਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਜਿੰਪਾ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਰਾਸ਼ੀ ਦੇਣ ਬਾਬਤ ਮਾਲ ਮਹਿਕਮੇ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਮਾਲੋਵਾਲ ਅਤੇ ਧਾਰੜ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਮੰਤਰੀ ਨੂੰ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਡੈਮ ਤੋਂ ਪਾਣੀ ਛੱਡਣ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਪਟਿਆਲਾ ਦਿਹਾਤੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਵੱਡੀ ਨਦੀ ਤੇ ਛੋਟੀ ਨਦੀ ਵਿਖੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੀਵੇਂ ਇਲਾਕਿਆਂ ਵਿੱਚੋਂ ਜਮ੍ਹਾਂ ਹੋਏ ਪਾਣੀ ਦੀ ਨਿਕਾਸੀ ਲਈ ਜੇ.ਸੀ.ਬੀ ਮਸ਼ੀਨਾਂ ਅਤੇ ਪੰਪਿੰਗ ਮਸ਼ੀਨਾਂ ਨੂੰ ਮੌਕੇ ’ਤੇ ਬੁਲਾਇਆ। ਇਸ ਮੌਕੇ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।
News 09 July,2023
ਪ੍ਰਨੀਤ ਕੌਰ ਨੇ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
ਸਰਕਾਰ ਨੂੰ ਸਮੇਂ ਸਿਰ ਰੋਕਥਾਮ ਕਦਮ ਨਾ ਚੁੱਕਣ ਲਈ ਲਤਾੜਿਆ ਜੈਕਬ ਡਰੇਨ ਦੀ ਸਮੇਂ ਸਿਰ ਸਫ਼ਾਈ ਕਰਨ ਨਾਲ ਇਸ ਪੱਧਰ ਦੇ ਸੇਮ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਸੀ : ਐਮ.ਪੀ.ਪਟਿਆਲਾ ਪਟਿਆਲਾ, 9 ਜੁਲਾਈ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ਦੇ ਨਾਲ ਲੱਗਦੇ ਸੰਜੇ ਕਲੋਨੀ ਅਤੇ ਘਲੋਰੀ ਗੇਟ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ। ਸ਼ਹਿਰ ਦੇ ਵੱਖ-ਵੱਖ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੇਖ ਕੇ ਬਹੁਤ ਦੁੱਖ ਹੋਇਆ ਹੈ ਕਿ ਪਿਛਲੇ 2-3 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਦੇਸ਼ ਭਰ ਵਿਚ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਬਾਰਸ਼ਾਂ ਨਾਲ ਪਟਿਆਲਾ ਦੇ ਕਈ ਇਲਾਕੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਕਈ ਥਾਵਾਂ 'ਤੇ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਮੈਂ ਸਥਿਤੀ ਦਾ ਜਾਇਜ਼ਾ ਲੈਣ ਲਈ ਇਨ੍ਹਾਂ ਵਿੱਚੋਂ ਕੁਝ ਖੇਤਰਾਂ ਦਾ ਦੌਰਾ ਕੀਤਾ ਅਤੇ ਮੈਂ ਪ੍ਰਸ਼ਾਸਨ ਨੂੰ ਪਾਣੀ ਭਰਨ ਦੀ ਸਮੱਸਿਆ ਨੂੰ ਸਕਸ਼ਨ ਪੰਪਾਂ ਦੀ ਵਰਤੋਂ ਕਰਕੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਮੈਂ ਵੱਡੀ ਨਦੀ ਦਾ ਵੀ ਦੌਰਾ ਕੀਤਾ ਹੈ, ਜਿਸਦਾ ਪੱਧਰ ਲਗਾਤਾਰ ਵਰਖਾ ਕਾਰਨ ਵੱਧ ਰਿਹਾ ਹੈ ਜੋ ਕਿ ਥੋੜਾ ਚਿੰਤਾਜਨਕ ਹੈ ਅਤੇ ਮੈਂ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ ਇਲਾਕਾ ਖਾਲੀ ਕਰਵਾਉਣ ਅਤੇ ਸੁਰੱਖਿਅਤ ਪਨਾਹਗਾਹਾਂ ਵਿੱਚ ਜਾਣ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ।" ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੀਆਂ ਤਿਆਰੀਆਂ ਬਾਰੇ ਪੁੱਛੇ ਜਾਣ 'ਤੇ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, ''ਸ਼ਹਿਰ ਦੀਆਂ ਕਈ ਥਾਵਾਂ 'ਤੇ ਪਾਣੀ ਭਰ ਜਾਣ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਫੇਲ੍ਹ ਤਿਆਰੀ ਨੂੰ ਪੂਰੀ ਤਰ੍ਹਾਂ ਨਾਲ ਨੰਗਾ ਕਰ ਦਿੱਤਾ ਹੈ। ਇਨ੍ਹੇ ਦਿਨ ਪਹਿਲਾਂ ਤੋਂ ਭਾਰੀ ਬਾਰਿਸ਼ ਦੇ ਆਏ ਅਲਰਟਾਂ ਦੇ ਬਾਵਜੂਦ ਸਰਕਾਰ ਕੋਈ ਵੀ ਰੋਕਥਾਮ ਉਪਾਅ ਕਰਨ ਵਿੱਚ ਅਸਫਲ ਰਹੀ ਹੈ। ਪਹਿਲਾਂ ਸ਼ਹਿਰ ਵਿੱਚ ਸਿਰਫ਼ 15-20 ਮਿੰਟ ਪਾਣੀ ਖੜ੍ਹਾ ਰਹਿੰਦਾ ਸੀ ਕਿਉਂਕਿ ਸਾਡੀ ਸਰਕਾਰ ਵੇਲੇ ਜੈਕਬ ਡਰੇਨ ਦੀ ਨਿਯਮਤ ਤੌਰ 'ਤੇ ਸਫ਼ਾਈ ਹੁੰਦੀ ਸੀ ਪਰ ਅਜਿਹਾ ਨਾ ਹੋਣ ਕਾਰਨ ਵੱਡੇ ਪੱਧਰ 'ਤੇ ਪਾਣੀ ਭਰ ਗਿਆ ਹੈ ਅਤੇ ਇਸ ਵਾਰ ਪਟਿਆਲੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ।" ਪ੍ਰਨੀਤ ਕੌਰ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਸੰਦੀਪ ਮਲਹੋਤਰਾ, ਗਿੰਨੀ ਨਾਗਪਾਲ ਆਦਿ ਲੋਕ ਮੌਜੂਦ ਸਨ।
News 09 July,2023
ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਸਥਿਤੀ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ: ਡੀਜੀਪੀ ਗੌਰਵ ਯਾਦਵ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ, ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਐਸ.ਆਰ.ਟੀ.ਐਫ. ਵੀ ਪੱਬਾਂ ਭਾਰ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿੱਤੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ ਅਤੇ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਦੀ ਸੰਭਾਵਨਾ ਨੂੰ ਦੇਖਦਿਆਂ ਇਸ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਦੀ ਮੌਜੂਦਾ ਸਥਿਤੀ ਬਾਰੇ ਅਪਡੇਟ ਰਹਿਣ। ਜ਼ਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਫੀਲਡ ਵਿੱਚ ਰਹਿਣ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਨਿਯਮਤ ਅੰਤਰਾਲਾਂ 'ਤੇ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਟੀ.ਆਰ.ਐਫ.) ਦੀਆਂ ਟੀਮਾਂ ਅਲਰਟ 'ਤੇ ਹਨ ਅਤੇ ਕਿਸੇ ਵੀ ਕਿਸਮ ਦੇ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਅਤੇ ਫਤਹਿਗੜ੍ਹ ਸਾਹਿਬ ਸਮੇਤ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫੌਜ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਵਿਸ਼ੇਸ਼ ਡੀਜੀਪੀ ਨੇ ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਲਈ ਕਿਸੇ ਸੁਰੱਖਿਅਤ ਜਗ੍ਹਾ ‘ਤੇ ਰਹਿਣ ਜਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ ਤੱਕ ਪਹੁੰਚ ਕਰਨ।
News 09 July,2023
ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਅਧੀਨ ਰਕਬਾ 20 ਹਜ਼ਾਰ ਹੈਕਟੇਅਰ ਤੱਕ ਵਧਾਉਣ ਦੀ ਯੋਜਨਾ
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਕਾਂ ਅਤੇ ਭਾਈਵਾਲਾਂ ਨੂੰ "ਕੌਮੀ ਮੱਛੀ ਪਾਲਕ ਦਿਵਸ" ਮੌਕੇ ਦਿੱਤੀ ਵਧਾਈ; ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਕੀਤਾ ਪ੍ਰੇਰਿਤ • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਮੱਛੀ ਪਾਲਣ ਮੰਤਰੀ ਚੰਡੀਗੜ੍ਹ, 9 ਜੁਲਾਈ: ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੱਛੀ ਪਾਲਣ ਅਧੀਨ ਰਕਬੇ ਨੂੰ 16,812 ਹੈਕਟੇਅਰ ਤੋਂ ਵਧਾ ਕੇ 20,000 ਹੈਕਟੇਅਰ ਕਰਨ ਲਈ ਯਤਨਸ਼ੀਲ ਹੈ, ਜਿਸ ਨਾਲ ਸੂਬੇ ਦੇ ਮੱਛੀ ਉਤਪਾਦਨ ਵਿੱਚ 2 ਲੱਖ ਟਨ ਵਾਧਾ ਹੋਣ ਦੀ ਉਮੀਦ ਹੈ। ਇਹ ਐਲਾਨ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਕੌਮੀ ਮੱਛੀ ਪਾਲਕ ਦਿਵਸ" ਦੀ ਪੂਰਬਲੀ ਸ਼ਾਮ ਕੀਤਾ। ਇਹ ਦਿਵਸ ਪ੍ਰੋਫੈਸਰ ਡਾ. ਕੇ.ਐਚ. ਅਲੀਕੁਨ੍ਹੀ ਅਤੇ ਡਾ. ਹੀਰਾ ਲਾਲ ਚੌਧਰੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 10 ਜੁਲਾਈ, 1957 ਨੂੰ ਦੇਸ਼ ਵਿੱਚ ਪਹਿਲੀ ਵਾਰ ਮਨਸੂਈ ਢੰਗ ਨਾਲ ਕਾਰਪ ਮੱਛੀਆਂ ਦੇ ਸਫ਼ਲ ਪ੍ਰਜਨਨ ਵਿੱਚ ਯੋਗਦਾਨ ਪਾਇਆ ਸੀ। ਮੱਛੀ ਪਾਲਕਾਂ ਅਤੇ ਭਾਈਵਾਲਾਂ ਨੂੰ "ਕੌਮੀ ਮੱਛੀ ਪਾਲਕ ਦਿਵਸ" ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੱਛੀ ਪੂੰਗ ਫਾਰਮ ਤੋਂ ਉਤਪਾਦਨ ਨੂੰ 20 ਕਰੋੜ ਤੋਂ ਵਧਾ ਕੇ ਆਉਣ ਵਾਲੇ ਸਾਲਾਂ ਵਿੱਚ 25 ਕਰੋੜ ਤੱਕ ਪਹੁੰਚਾਉਣ ਦੀ ਯੋਜਨਾ ਹੈ। ਕਿਸਾਨਾਂ ਨੂੰ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਦਾ ਧੰਦਾ ਅਪਣਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਲਈ 366 ਲਾਭਪਾਤਰੀਆਂ ਨੂੰ 20 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਸੂਬੇ ਵਿੱਚ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ਵਿੱਚ ਸਬਸਿਡੀ ਆਧਾਰ ‘ਤੇ ਪ੍ਰਾਈਵੇਟ ਖੇਤਰ ਦੀ ਪਹਿਲੀ ਮੱਛੀ ਫੀਡ ਮਿੱਲ ਸਥਾਪਤ ਕਰਨ ਤੋਂ ਇਲਾਵਾ ਮੱਛੀਆਂ ਅਤੇ ਇਸ ਦੇ ਉਤਪਾਦਾਂ ਦੀ ਢੋਆ-ਢੁਆਈ ਲਈ ਸਬਸਿਡੀ 'ਤੇ ਇੰਸੂਲੇਟਿਡ ਵੈਨ ਵੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਕਾਂ ਦੀ ਸਹੂਲਤ ਲਈ 15 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਮਿੱਟੀ ਅਤੇ ਪਾਣੀ ਪਰਖ ਲੈਬਾਂ ਹਨ। ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਨੂੰ ਅਪਣਾਉਣ ਲਈ ਮੁਫ਼ਤ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ ਅਤੇ ਝੀਂਗਾ ਦੇ ਨਵੇਂ ਤਾਲਾਬ, ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ, ਬਾਇਓ-ਫਲਾਕ ਕਲਚਰ ਸਿਸਟਮ, ਮੱਛੀ ਦੀਆਂ ਦੁਕਾਨਾਂ, ਮੱਛੀਆਂ ਦੀ ਢੋਆ-ਢੁਆਈ ਲਈ ਵਾਹਨ, ਕੋਲਡ ਸਟੋਰੇਜ ਆਦਿ 'ਤੇ 40 ਫੀਸਦ ਤੋਂ 60 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਵੈ-ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਖਾਰੇ ਪਾਣੀ ਅਤੇ ਸੇਮ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਈਨਾ ਖੇੜਾ ਵਿਖੇ ਸਥਾਪਿਤ ਕੀਤਾ ਗਿਆ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਝੀਂਗਾ ਪਾਲਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਝੀਂਗਾ ਪਾਲਣ ਅਧੀਨ ਰਕਬਾ 1200 ਏਕੜ ਨੂੰ ਪਾਰ ਕਰ ਚੁੱਕਾ ਹੈ ਅਤੇ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਇਸ ਰਕਬੇ ਨੂੰ 5000 ਏਕੜ ਤੱਕ ਵਧਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
News 09 July,2023
ਘੱਗਰ ਨਦੀ ਅਤੇ ਨਾਲ ਲਗਦੇ ਪਿੰਡਾਂ ਦਾ ਡੀਐਸਪੀ ਰਘਬੀਰ ਸਿੰਘ ਨੇ ਲਿਆ ਜਾਇਜ਼ਾ
ਮੌਕੇ ਤੇ ਜੇਸੀਬੀ ਮਸ਼ੀਨ ਨਾਲ ਘੱਗਰ 'ਚ ਫਸੀ ਘਾਹ ਬੂਟੀ ਨੂੰ ਸਾਫ ਕਰਵਾਇਆ - ਟਰੈਕਟਰ ਦੀ ਸਹਾਇਤਾ ਨਾਲ ਘੱਗਰ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਕੀਤਾ ਸੰਪਰਕ। ਘਨੌਰ, 9 ਜੁਲਾਈ - ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਨੀਵੇ ਲੇਬਲ ਵਾਲੇ ਏਰੀਏ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਦੋਂ ਕਿ ਡਵੀਜ਼ਨ ਘਨੌਰ ਅਧੀਨ ਆਉਂਦੇ ਏਰੀਏ ਵਿੱਚ ਗੁਰਦੁਆਰਾ ਸ੍ਰੀ ਧੰਨਾ ਭਗਤ ਜੀ ਨੇੜੇ ਬਣੇ ਘੱਗਰ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਦਾ ਸਮੇਤ ਪੁਲਿਸ ਪਾਰਟੀ ਡੀਐਸਪੀ ਰਘਬੀਰ ਸਿੰਘ ਨੇ ਬਾਰਿਸ਼ ਵਿੱਚ ਭਿੱਜਦਿਆਂ ਹੀ ਜਾਇਜ਼ਾ ਲਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਵਿੱਚ ਫਸੀ ਘਾਹ ਬੂਟੀ ਨੂੰ ਜੇਬੀਸੀ ਮਸ਼ੀਨ ਰਾਹੀਂ ਸਫਾਈ ਕਰਵਾਈ ਗਈ। ਜਿਸ ਨਾਲ ਪਾਣੀ ਨੂੰ ਲੱਗੀ ਡਾਫ ਹਟਣ ਕਾਰਨ ਪਾਣੀ ਦਾ ਵਾਹਅ ਤੇਜ ਹੋਇਆ। ਇਥੇ ਸਵੇਰ ਸਮੇਂ ਪਾਣੀ ਦਾ ਲੈਵਲ 13 ਪੁਆਇੰਟ ਸੀ। ਇਸ ਦੌਰਾਨ ਡੀਐਸਪੀ ਰਘਬੀਰ ਸਿੰਘ ਨੇ ਟਰੈਕਟਰ ਦੀ ਵਰਤੋਂ ਨਾਲ ਘੱਗਰ ਨੇੜਲੇ ਪਿੰਡ ਸਰਾਲਾ ਕਲਾਂ, ਕਪੂਰੀ, ਸਰਾਲਾ ਖੁਰਦ, ਕਮਾਲਪੁਰ, ਲਾਛੜੂ ਆਦਿ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਕੀਤਾ ਗਿਆ। ਉਨ੍ਹਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੁਹਾਡੀ ਸੇਵਾ ਵਿੱਚ ਹਾਜ਼ਰ ਹੈ। ਜਿਸ ਕਰਕੇ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ ਪੁਲਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਬਿਮਾਰ ਵਿਅਕਤੀ ਨੂੰ ਮੈਡੀਕਲ ਅਤੇ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਕਿਸੇ ਵੀ ਵਿਅਕਤੀ ਨੂੰ ਹਰ ਇੱਕ ਤਰ੍ਹਾਂ ਦੀਆਂ ਸਹੂਲਤਾਂ ਹਾਸਲ ਕਰਵਾਈਆਂ ਜਾਣਗੀਆਂ।
News 09 July,2023
ਮੁੱਖ ਮੰਤਰੀ ਭਗਵੰਤ ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਇੱਕ ਹੋਰ ਬੈਚ ਸੋਮਵਾਰ ਨੂੰ ਪੰਜਾਬ ਪੁਲਿਸ ਵਿੱਚ ਹੋਵੇਗਾ ਸ਼ਾਮਲ
ਵਿੱਤੀ ਮਾਹਿਰਾਂ ਦਾ ਨਵਾਂ ਭਰਤੀ ਕੀਤਾ ਇਹ ਬੈਚ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਹੋਰ ਮਜ਼ਬੂਤ ਕਰੇਗਾ - ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 144 ਸਿਵਲ ਸਪੋਰਟ ਸਟਾਫ ਮੈਂਬਰਾਂ ਨੂੰ ਸੌਂਪੇ ਸਨ ਨਿਯੁਕਤੀ ਪੱਤਰ - ਵਿੱਤੀ ਧੋਖਾਧੜੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਡੀਜੀਪੀ ਗੌਰਵ ਯਾਦਵ - ਇਹ ਵਿੱਤੀ ਮਾਹਰ, ਵਿੱਤੀ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰਨ ਦੇ ਨਾਲ ਨਾਲ ਅਪਰਾਧ ਨਾਲ ਜੁੜੀਆਂ ਜਾਇਦਾਦਾਂ ਦੀ ਕੁਰਕੀ ਨੂੰ ਸੌਖਾ ਬਣਾਉਣਗੇ: ਡਾਇਰੈਕਟਰ ਪੀਬੀਆਈ ਐਲ.ਕੇ. ਯਾਦਵ ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਵਿੱਤੀ ਖੇਤਰ ਦੇ 77 ਸਿਵਿਲੀਅਨ ਉਮੀਦਵਾਰਾਂ ਦਾ ਇੱਕ ਹੋਰ ਬੈਚ ਸੋਮਵਾਰ ਤੋਂ ਪੰਜਾਬ ਪੁਲਿਸ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (ਪੀਬੀਆਈ) ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹਨਾਂ 77 ਵਿੱਤੀ ਮਾਹਿਰਾਂ ਵਿੱਚੋਂ 10 ਉਮੀਦਵਾਰ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ, ਜਦੋਂ ਕਿ 67 ਉਮੀਦਵਾਰ (46 ਪੁਰਸ਼ ਅਤੇ 21 ਮਹਿਲਾ ਉਮੀਦਵਾਰ) ਸਹਾਇਕ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਮਈ, 2023 ਨੂੰ ਆਯੋਜਿਤ ਸਮਾਗਮ ਦੌਰਾਨ ਕਾਨੂੰਨੀ ਮਾਹਿਰਾਂ ਅਤੇ ਫੋਰੈਂਸਿਕ ਮਾਹਿਰਾਂ ਦੇ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਮਹੀਨੇ ਤੋਂ ਕੁਝ ਦਿਨਾਂ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਇਸ ਬੈਚ ਦੀ ਨਿਯੁਕਤੀ ਨਾਲ ਸਿਵਿਲ ਸਪੋਰਟ ਸਟਾਫ਼ ਦੀ ਗਿਣਤੀ 221 ਤੱਕ ਪਹੁੰਚ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਦੇਸ਼ ਦਾ ਪਹਿਲਾ ਪੁਲਿਸ ਬਲ ਹੈ ਜਿਸ ਨੇ ਕਾਨੂੰਨ, ਫੋਰੈਂਸਿਕ ਅਤੇ ਵਿੱਤ ਸਮੇਤ ਖੇਤਰਾਂ ਵਿੱਚ ਸਿਵਲ ਸਪੋਰਟ ਸਟਾਫ ਦੀ ਭਰਤੀ ਕੀਤੀ ਹੈ, ਜੋ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਤੋਂ ਵੱਖ ਹੋਣ ਕੇ ਜਾਂਚ ਪ੍ਰਕਿਰਿਆ ਵਿੱਚ ਵਾਧਾ ਕਰੇਗੀ ਬਲਕਿ ਜਾਂਚ ਅਤੇ ਸਮੁੱਚੀ ਪੁਲਿਸਿੰਗ ਵਿੱਚ ਪ੍ਰਭਾਵਸ਼ਾਲੀ ਸੁਧਾਰ ਵੀ ਕਰੇਗੀ। ਉਨ੍ਹਾਂ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਬੈਚ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਦਾ ਅਨਿੱਖੜਵਾਂ ਅੰਗ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚਲੀ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਸ ਅਹੁਦੇ ਨੂੰ ਹਾਸਲ ਕਰਨ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਪੁਲਿਸ ਨੇ ਪੂਰੀ ਭਰਤੀ ਪ੍ਰਕਿਰਿਆ ਲਈ ਸੁਜੱਚੀ ਵਿਧੀ ਅਪਣਾਈ ਹੈ ਤਾਂ ਜੋ ਉਮੀਦਵਾਰਾਂ ਨੂੰ ਭਰਤੀ ਹੋਣ ਤੋਂ ਬਾਅਦ ਕਿਸੇ ਵੀ ਕਾਨੂੰਨੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੀਬੀਆਈ ਦੇ ਡਾਇਰੈਕਟਰ ਐਲ.ਕੇ. ਯਾਦਵ ਨੇ ਕਿਹਾ ਕਿ ਇਹ ਸਾਰੇ ਅਧਿਕਾਰੀ, ਜੋ ਕਾਮਰਸ/ਵਿੱਤ ਗ੍ਰੈਜੂਏਟ ਹਨ ਅਤੇ ਵਿੱਤੀ ਅਫਸਰਾਂ ਵਜੋਂ ਸੱਤ ਸਾਲ ਦਾ ਤਜਰਬਾ ਅਤੇ ਸਹਾਇਕ ਵਿੱਤੀ ਅਫਸਰਾਂ ਵਜੋਂ ਦੋ ਸਾਲ ਦਾ ਤਜਰਬਾ ਰੱਖਦੇ ਹਨ, ਆਰਥਿਕ/ਵਿੱਤੀ ਨਾਲ ਸਬੰਧਤ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਕਿਹਾ ਕਿ ਲਾਜ਼ਮੀ ਸਿਖਲਾਈ ਦੇ ਮੁਕੰਮਲ ਹੋਣ ਉਪਰੰਤ, ਇਹਨਾਂ ਨਵੇਂ ਭਰਤੀ ਅਫਸਰਾਂ ਨੂੰ ਵੱਖ-ਵੱਖ ਡਿਵੀਜ਼ਨਾਂ/ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਵਿੱਤੀ ਟ੍ਰੇਲ ਜਿਵੇਂ ਕਿ ਬੈਂਕ ਖਾਤਿਆਂ, ਬੈਲੇਂਸ ਸ਼ੀਟਾਂ, ਅਕਾਊਂਟ ਬੁੱਕਾਂ ਆਦਿ ਦੀ ਜਾਂਚ ਨਾਲ ਅਪਰਾਧ ਦਾ ਪਤਾ ਲਗਾਉਣ ਵਿੱਚ ਜਾਂਚ ਅਧਿਕਾਰੀਆਂ/ਵਿਸ਼ੇਸ਼ ਜਾਂਚ ਟੀਮਾਂ ਦੀ ਸਹਾਇਤਾ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਵਿੱਤੀ ਅਫਸਰਾਂ ਦੀ ਭਰਤੀ ਅਪਰਾਧੀਆਂ, ਖਾਸ ਕਰਕੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਵੀ ਮਦਦ ਕਰੇਗੀ।
News 09 July,2023
ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ
ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ ਮੂਨਕ (ਸੰਗਰੂਰ)/ਚੰਡੀਗੜ੍ਹ, 9 ਜੁਲਾਈ ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ 'ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ। ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
News 09 July,2023
ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ
ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ * ਸੂਬੇ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ * ਨੀਵੀਆਂ ਥਾਵਾਂ ਅਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਅਲਰਟ ਜਾਰੀ ਚੰਡੀਗੜ੍ਹ, 9 ਜੁਲਾਈ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਬਾਕਸ ਭਾਰੀ ਬਰਸਾਤ : ਘੱਗਰ ਅਤੇ ਬਾਕੀ ਨਦੀਆਂ ਡੇਂਜਰ ਲੈਵਲ ਤੋਂ ਉਪਰ ਪੁੱਜੀਆਂ - ਸਿਹਤ ਮੰਤਰੀ ਨੇ ਸਮੁੱਚੇ ਅਧਿਕਾਰੀਆਂ ਨਾਲ ਕੀਤਾ ਪਟਿਆਲਾ ਨਦੀ ਦਾ ਦੌਰਾ - ਪਟਿਆਲਾ ਨਦੀ ਦੇ ਆਲੇ-ਦੁਆਲੇ ਨੀਚਲੇ ਇਲਾਕਿਆਂ ਵਿੱਚ ਬਸੇ ਲੋਕਾਂ ਨੂੰ ਤੁਰੰਤ ਘਰ ਛੱਡਣ ਦੀ ਸਲਾਹ - ਪ੍ਰੇਮ ਬਾਗ ਪੈਲੇਸ ਨੂੰ ਬਣਾਇਆ ਟੈਂਪਰੇਰੀ ਰੈਣ ਬਸੇਰਾ - ਪਟਿਆਲਾ ਜ਼ਿਲੇ ਵਿੱਚ ਅਧਾ ਦਰਜਨ ਤੋਂ ਵੱਧ ਕੰਟਰੋਲ ਰੂਮ ਸਥਾਪਿਤ ਪਟਿਆਲਾ, 9 ਜੁਲਾਈ : ਲੰਘੇ ਕੱਲਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਅਤੇ ਪਟਿਆਲਾ ਜ਼ਿਲੇ ਵਿੱਚੋਂ ਨਿਕਲਣ ਵਾਲਾ ਘੱਗਰ ਦਰਿਆ ਅਤੇ ਇਸਦੇ ਨਾਲ ਪੈਂਦੀਆਂ ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਫੂੰਕਾਰੇ ਮਾਰਨ ਲੱਗੀਆਂ ਹਨ ਅਤੇ ਇਨ੍ਹਾਂ ਵਿੱਚ ਪਾਣੀ ਦਾ ਵਹਾਅ ਡੇਂਜਰ ਲੈਵਲ ਤੋਂ ਉਪਰ ਚਲ ਰਿਹਾ ਹਨ। ਘੱਗਰ ਇਸ ਸਮੇਂ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ, ਜਿਸ ਕਾਰਨ ਡੀ.ਸੀ. ਪਟਿਆਲਾ ਕਮ ਜ਼ਿਲਾ ਮੈਜਿਸਟ੍ਰੇਟ ਸਾਕਸੀ ਸਾਹਨੀ ਨੇ ਤਿੰਨ ਦਿਨਾਂ ਲਈ ਹਾਈ ਅਲਰਟ ਦੇ ਹੁਕਮ ਜਾਰੀ ਕੀਤੇ ਹਨ। ਦੂਸਰੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡੀ.ਸੀ. ਸਾਕਸ਼ੀ ਸਾਹਨੀ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਆਪਣੇ ਅਧਿਕਾਰੀਆਂ ਦੀ ਪੂਰੀ ਫੌਜ ਨਾਲ ਪਟਿਆਲਾ ਨਦੀ ਅਤੇ ਹੋਰਨਾਂ ਖੇਤਰਾਂ ਦਾ ਦੌਰਾ ਕੀਤਾ ਹੈ ਤੇ ਪਟਿਆਲਾ ਨਦੀ ਦੇ ਦੁਆਲੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਉਹ ਨੀਵੇਂ ਖੇਤਰ ਛੱਡ ਕੇ ਸੁਰਖਿਅਤ ਥਾਵਾਂ 'ਤੇ ਪਹੁੰਚ ਜਾਣ। ਇਸਦੇ ਨਾਲ ਹੀ ਦੇਵੀਗੜ੍ਹ ਰੋਡ 'ਤੇ ਪੈਂਦੇ ਪ੍ਰੇਮ ਬਾਗ ਪੈਲੇਸ ਨੂੰ ਟੈਂਪਰੇਰੀ ਰੈਣ ਬਸੇਰਾ ਬਣਾ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖਤਰਾ ਮੋਲ ਨਾ ਲੈਣ। ਘੱਗਰ, ਮਾਰਕੰਡਾ, ਟਾਂਗਰੀ ਤੇ ਪਟਿਆਲਾ ਨਦੀ ਹਮੇਸ਼ਾ ਹੀ ਭਾਰੀ ਬਰਸਾਤਾਂ ਵਿੱਚ ਲੋਕਾਂ ਦਾ, ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕਰਦੀਆਂ ਹਨ। ਦੇਸ਼ ਦੀ ਅਜਾਦੀ ਤੋਂ ਲੈ ਕੇ ਅੱਜ ਤੱਕ ਸਮੁਚੀਆਂ ਰਾਜਨੀਤਿਕ ਪਾਰਟੀਆਂ ਨੇ ਇਨ੍ਹਾਂ ਦਾ ਵਹਾਅ ਰੋਕਣ ਦੇ ਦਾਅਵੇ ਜਰੂਰ ਕੀਤੇ ਹਨ ਪਰ ਕੋਈ ਵੀ ਅਜੇ ਤੱਕ ਸਫਲ ਨਹੀਂ ਹੋ ਸਕਿਆ। ਬਾਕਸ ਘੱਗਰ ਦਾ ਡੇਂਜਰ ਲੈਵਲ 10 ਫੁੱਟ ਤੇ ਪਾਣੀ ਚਲ ਰਿਹਾ ਹੈ 13 ਫੁੱਟ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜਾਰੀ ਰਿਪੋਰਟ ਤਹਿਤ ਘੱਗਰ ਦਰਿਆ ਦਾ ਡੇਂਜਰ ਲੈਵਲ 10 ਫੁੱਟ ਹੈ, ਜਦੋਂ ਕਿ ਇਸ ਸਮੇਂ ਉਹ 13 ਫੁੱਟ 'ਤੇ ਚਲ ਰਿਹਾ ਹੈ ਤੇ ਉਸ ਵਿਚੋਂ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਲਗਭਗ ਸਰਾਲਾ ਕਲਾਂ ਵਿਖੇ ਵੀ ਘੱਗਰ ਦਾਇਹੀ ਹਾਲ ਹੈ ਤੇ ਉਧਰ ਤਾਂ ਘੱਗਰ ਦੇ ਉਪਰ ਬਣੇ ਪੁੱਲ ਤੋਂ ਵੀ ਪਾਣੀ ਚਲ ਰਿਹਾ ਹੈ। ਹਾਲਾਂਕਿ ਟਾਂਗਰੀ ਨਦੀ ਵਿੱਚ ਪਾਣੀ ਦਾ ਲੈਵਲ 9 ਫੁੱਟ ਹੈ, ਮਾਰਕੰਡਾ 17 ਫੁੱਟ ਤੋਂ ਉਪਰ ਪਹੁੰਚ ਗਿਆ ਹੈ, ਪਟਿਆਲਾ ਨਦੀ ਵਿੱਚ ਪਾਣੀ ਦਾ ਲੈਵਲ 7 ਫੁੱਟ ਦੇ ਕਰੀਬ ਹੈ ਅਤੇ ਹੋਰ ਪੈਂਦੀਆਂ ਚਾਰ-ਪੰਜ ਨਦੀਆਂ ਵਿੱਚ ਪਾਣੀ ਖਤਰੇ ਦੇ ਲੈਵਲ ਦੇ ਲਗਭਗ ਬਰਾਬਰ ਚਲ ਰਿਹਾ ਹੈ। ਉਧਰੋਂ ਚੰਡੀਗੜ੍ਹ, ਰੋਪੜ ਅਤੇ ਉਧਰ ਵਾਲੇ ਪਾਸੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲੇ ਵਿੱਚ ਤਿੰਨ ਦਿਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਕਸ ਜ਼ਿਲਾ ਪ੍ਰਸ਼ਾਸ਼ਨ ਦੀ ਟੀਮ ਪੂਰੀ ਤਰ੍ਹਾਂ ਚੌਕਸ, ਸਮੁੱਚੇ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ 'ਤੇ ਰਹਿਣ ਦੇ ਹੁਕਮ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਡੀ.ਸੀ. ਪਟਿਆਲਾ ਨੇ ਸਵੇਰ ਤੋਂ ਹੀ ਸਮੁਚੇ ਕੰਟਰੋਲ ਰੂਮਾਂ 'ਤੇ ਅਧਿਕਾਰੀਆਂ ਨੂੰ ਬੈਠਣ ਦੇ ਹੁਕਮ ਦਿੱਤੇ ਅਤੇ ਪੂਰੇ ਜ਼ਿਲੇ ਵਿੱਚ ਐਸਡੀਐਮ, ਐਸ.ਐਸ.ਪੀ., ਡੇਰੇਜ ਵਿਭਾਗ ਦੇ ਅਧਿਕਾਰੀਆਂ, ਕਾਰਪੋਰੇਸ਼ਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਪੱਸਟ ਹੁਕਮ ਦਿੰਤੇ ਕਿ ਉਹ ਆਪਣੇ ਆਪਣੇ ਕਸਬਿਆਂ ਤੇ ਸ਼ਹਿਰਾਂ ਅੰਦਰ ਪੂਰੀ ਤਰ੍ਹਾਂ ਅਲਰਟ ਰਹਿਣ ਤੇ ਪਲ ਪਲ ਦੀ ਰਿਪੋਰਟ ਡੀਸੀ ਪਟਿਆਲਾ ਨੂੰ ਦੇਣ। ਡੀਸੀ ਪਟਿਆਲਾ ਵਰ੍ਹਦੇ ਮੀਂਹ ਵਿੱਚ ਖੁਦ ਪੂਰੇ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਨਿਕਲ ਗਏ ਸਨ।
News 09 July,2023
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ਪੰਜਾਬ, 08 July- ਪੰਜਾਬ ਭਰ 'ਚ ਮੌਸਮ ਬਦਲ ਗਿਆ ਹੈ ਜਿਥੇ ਲੋਕਾਂ ਨੂੰ ਭਖਦੀ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ । ਦਰਅਸਲ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਮੀਂਹ ਪਿਆ ਹੈ ਅਤੇ ਸ਼ਨੀਵਾਰ ਨੂੰ ਵੀ ਲਗਾਤਾਰ ਮੀਹ ਪੈ ਰਿਹਾ ਹੈ । ਸ਼ੁਕਰਵਾਰ ਨੂੰ ਪੰਜਾਬ ਦੇ ਰੂਪਨਗਰ, ਗੁਰਦਾਸਪੁਰ ਅਤੇ ਲੁਧਿਆਣਾ ’ਚ ਭਾਰੀ ਮੀਂਹ ਪਿਆ ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ’ਚ ਬੂੰਦਾਂਬਾਦੀ ਹੀ ਰਹੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਨਿਚਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 9 ਜੁਲਾਈ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 10 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸ਼ੁੱਕਰਵਾਰ ਨੂੰ ਰੂਪਨਗਰ ’ਚ 21 ਮਿਲੀਮੀਟਰ, ਗੁਰਦਾਸਪੁਰ ਤੇ ਨਵਾਂਸ਼ਹਿਰ ’ਚ 4.2 ਮਿਲੀਮੀਟਰ, ਲੁਧਿਆਣਾ ’ਚ 0.5 ਮਿਲੀਲੀਟਰ ਤੇ ਚੰਡੀਗੜ੍ਹ ’ਚ 1.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਹ ਪੈਣ ਦੇ ਨਾਲ ਮੌਸਮ ਠੰਡਾ ਹੋ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
News 08 July,2023
ਪਟਿਆਲਾ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼
ਪਟਿਆਲਾ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼ -ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ : ਡਾ. ਬਲਬੀਰ ਸਿੰਘ ਪਟਿਆਲਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪਟਿਆਲਾ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸੂਬੇ 'ਚ ਸਵਾ ਕਰੋੜ ਬੂਟੇ ਲਗਾਏ ਜਾਣਗੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ, ਦਫ਼ਤਰ, ਪੰਚਾਇਤੀ ਜ਼ਮੀਨਾਂ ਸਮੇਤ ਸੜ੍ਹਕਾਂ ਦੇ ਆਲੇ ਦੁਆਲੇ ਬੂਟੇ ਲਗਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਪਿੰਡ ਰੌਂਗਲਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਦੀ ਫਿਰਨੀ 'ਤੇ ਫਲਦਾਰ ਬੂਟੇ ਲਗਾਉਣ, ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉੱਥੇ ਹੀ ਪੌਸ਼ਟਿਕ ਫ਼ਲ ਵੀ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਹਰਿਆਵਲ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜੋ ਟੀਚਾ ਮਿਥਿਆ ਗਿਆ ਹੈ ਉਸ ਵਿੱਚ ਹਰੇਕ ਨਾਗਰਿਕ ਨੂੰ ਪੂਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਅਤੇ ਆਲੇ ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਸਿਰਫ਼ ਸਰਕਾਰ ਤੱਕ ਸੀਮਤ ਨਹੀਂ ਬਲਕਿ ਇਹ ਹਰੇਕ ਕਿੱਤੇ ਨਾਲ ਜੁੜੇ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਕਿ ਕੁਦਰਤ ਨਾਲ ਨੇੜਿਓਂ ਜੁੜਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਲਈ ਪਲਾਨ ਤਿਆਰ ਕੀਤਾ ਗਿਆ ਹੈ ਜਿਸ ਤਹਿਤ ਹਰੇਕ ਪਿੰਡ ਵਿੱਚ 80 ਬੂਟੇ ਅਤੇ ਨਗਰ ਕੌਂਸਲ 'ਚ 500 ਬੂਟੇ ਲਗਾਉਣ ਲਈ ਬੀ.ਡੀ.ਪੀ.ਓਜ਼ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਜਗ੍ਹਾਂ ਦੀ ਸ਼ਨਾਖਤ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਤੇ ਹੁਣ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਜ਼ਿਲ੍ਹਾ ਵਾਸੀ ਆਪਣਾ ਸਹਿਯੋਗ ਦੇਣ। ਇਸ ਮੌਕੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਏ.ਡੀ.ਸੀ. ਜਗਜੀਤ ਸਿੰਘ, ਏ.ਡੀ.ਸੀ. ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਰਾਣੀ, ਸਤਾਰ ਮੁਹੰਮਦ ਖਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਲੰਟੀਅਰਜ਼ ਅਤੇ ਅਧਿਕਾਰੀ ਮੌਜੂਦ ਸਨ।
News 08 July,2023
ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਪਿੰਡ ਰੌਂਗਲਾ ਤੋਂ ਆਗਾਜ਼
ਕਿਹਾ, 'ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ' -ਨਸ਼ਾ ਕਰਨ ਵਾਲਿਆਂ ਦਾ ਪੁਨਰ ਵਸੇਬਾ ਕਰਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਵੇਗੀ ਸਰਕਾਰ-ਡਾ. ਬਲਬੀਰ ਸਿੰਘ -ਪਿੰਡ ਰੌਂਗਲਾ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਉਣ ਦਾ ਐਲਾਨ -ਪਿੰਡ-ਪਿੰਡ ਬਣਨਗੀਆਂ ਸਿਹਤ ਕਮੇਟੀਆਂ ਤੇ ਖੁੱਲ੍ਹਣਗੇ ਵੈਲਨੈੱਸ ਸੈਂਟਰ-ਸਿਹਤ ਮੰਤਰੀ ਪਟਿਆਲਾ, 8 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ਇਸ ਮੌਕੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ 'ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ' ਜਰੂਰ ਬਣਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੂੰ ਨਾਲ ਲੈਕੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਰੌਂਗਲਾ ਪਿੰਡ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਇਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਦਾ ਵਿਗਿਆਨਕ ਤਰੀਕੇ ਨਾਲ ਪੁਨਰ ਵਸੇਬਾ ਕੀਤਾ ਜਾਵੇਗਾ ਜਦਕਿ ਨਸ਼ਾ ਤਸਕਰੀ ਦੇ ਦੋਸ਼ੀ ਅਪਰਾਧੀਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਇਸ ਲਈ ਲੋਕ ਇਕਜੁੱਟ ਹੋਕੇ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਤਾਂ ਕਿ ਸਪਲਾਈ ਚੇਨ ਤੋੜੀ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਕਹਿਣ ਮੁਤਾਬਕ ਇਨਸਾਫ਼ ਕੇਵਲ ਸਜਾ ਦੇਣਾ ਹੀ ਨਹੀਂ ਬਲਕਿ ਹਿਰਦੇ ਪਰਿਵਰਤਨ ਤੇ ਬਿਹਤਰ ਇਨਸਾਨ ਬਣਾਉਣਾ ਹੈ, ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਇ ਇਨ੍ਹਾਂ ਨੂੰ ਮਾਨਸਿਕ ਰੋਗੀ ਮੰਨਕੇ ਇਨ੍ਹਾਂ ਦਾ ਇਲਾਜ ਕਰਵਾਏਗੀ। ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਉਲੀਕੀ ਯੋਜਨਾ ਨੂੰ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਪੂਰਾ ਕੀਤਾ ਜਾਵੇਗਾ। ਪਿੰਡਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਮਾਜ ਦੀ ਸਭ ਤੋਂ ਅਹਿਮ ਕੜੀ ਦੱਸਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਸਿਹਤ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਵੈਲਨੈੱਸ ਸੈਂਟਰ ਵੀ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਤੇ ਸਿਹਤ ਵਿਭਾਗ ਵੱਲੋਂ ਇਕਜੁੱਟਤਾ ਨਾਲ ਕੰਮ ਕਰਕੇ ਨਸ਼ਿਆਂ ਤੇ ਬਿਮਾਰੀਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਜਕੜੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਸਮਾਰੋਹ ਮੌਕੇ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਮਹਿੰਦਰਾ ਕਾਲਜ ਦੇ ਅਬਜਰਵਡ ਥੀਏਟਰ ਗਰੁੱਪ ਨੇ ਨਸ਼ਿਆਂ ਵਿਰੁੱਧ 'ਚਿੱਟਾ ਪੰਜਾਬ' ਨੁਕੜ ਨਾਟਕ ਦੀ ਪੇਸ਼ਕਾਰੀ ਕੀਤੀ। ਜਦੋਂਕਿ ਸਾਕੇਤ ਨਸ਼ਾ ਮੁਕਤੀ ਕੇਂਦਰ ਵੱਲੋਂ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਦੇਖ-ਰੇਖ ਹੇਠ ਨਸ਼ਿਆਂ ਵਿਰੁੱਧ ਪ੍ਰਦਰਸ਼ਨੀ ਲਗਾਉਣ ਸਮੇਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜਨ ਸੁਵਿਧਾ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਮੌਕੇ 'ਤੇ ਹੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਆਪ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਬਲਾਕ ਪ੍ਰਧਾਨ ਚਰਨਜੀਤ ਸਿੰਘ ਐਸ.ਕੇ. ਲੰਗ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਭਲਵਾਨ, ਰੁਪਿੰਦਰ ਕੌਰ ਤੇ ਜਤਵਿੰਦਰ ਗਰੇਵਾਲ ਸਮੇਤ ਪਿੰਡ ਦੀ ਸਰਪੰਚ ਰਾਣੀ, ਸਤਾਰ ਮੁਹੰਮਦ ਖ਼ਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਅਤੇ ਲੰਗ, ਸਿਊਨਾ ਤੇ ਲਚਕਾਣੀ ਆਦਿ ਪਿੰਡਾਂ ਦੇ ਵਸਨੀਕ ਵੀ ਪੁੱਜੇ ਹੋਏ ਸਨ।
News 08 July,2023
ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ
ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ * ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ 'ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com 'ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।
News 08 July,2023
ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ
ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ 12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਚੰਡੀਗੜ੍ਹ, 8 ਜੁਲਾਈ ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਖੇ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। ਇਹ ਔਰਤਾਂ, ਕਿਸ਼ੋਰ ਲੜਕੀਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਵਿੱਚ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਦਾ ਹੈ। ਅਨੀਮੀਆ ਦੇ ਖਾਤਮੇ ਲਈ ਸੂਬੇ ਭਰ ਵਿੱਚ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ, ਸਿਹਤ ਵਿਭਾਗ ਨਾਲ ਮਿਲ ਕੇ ਪੌਸ਼ਟਿਕ ਪੂਰਕ ਮੁਹੱਈਆ ਕਰਵਾਉਣ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ 'ਤੇ ਕੇਂਦਰਿਤ ਹੋਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) ਦੇ ਸਹਿਯੋਗ ਨਾਲ ਲੋਕਾਂ ਨੂੰ ਅਨੀਮੀਆ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨ ਲਈ ਨਿਯਮਿਤ ਤੌਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਮੰਤਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ, ਵਿਭਾਗ ਲੋਕਾਂ ਨੂੰ ਅਨੀਮੀਆ ਦੇ ਲੱਛਣਾਂ, ਕਾਰਨਾਂ, ਨਤੀਜਿਆਂ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਦੀ ਮਹੱਤਤਾ ਅਤੇ ਟੀਚੇ ਬਾਰੇ ਜਾਗਰੂਕ ਕਰਨ ਲਈ ਆਂਗਣਵਾੜੀ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਸਿਹਤ ਕੈਂਪ, ਰੈਲੀਆਂ ਅਤੇ ਹੋਰ ਸਮਾਗਮਾਂ ਦਾ ਆਯੋਜਨ ਕਰੇਗਾ। ਇਸ ਮੁਹਿੰਮ ਦਾ ਉਦੇਸ਼ ਮੌਜੂਦਾ ਵਿੱਤੀ ਸਾਲ ਵਿੱਚ ਅਨੀਮੀਆ ਨੂੰ 2% ਤੱਕ ਘਟਾਉਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੀਮੀਆ ਇੱਕ ਅਜਿਹੀ ਸਥਿਤੀ ਹੈ ਜੋ ਖੂਨ ਵਿੱਚ ਲਾਲ ਰਕਤਾਣੂਆਂ ਜਾਂ ਹੀਮੋਗਲੋਬਿਨ ਦੀ ਘਾਟ ਕਾਰਨ ਹੁੰਦੀ ਹੈ, ਜਿਸ ਨਾਲ ਕਮਜ਼ੋਰੀ, ਥਕਾਵਟ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ। ਬੱਚਿਆਂ ਅਤੇ ਔਰਤਾਂ ਵਿੱਚ ਇਹ ਇੱਕ ਜਨਤਕ ਸਿਹਤ ਚਿੰਤਾ ਹੈ, ਕਿਉਂਕਿ ਇਹ ਉਹਨਾਂ ਦੇ ਸਰੀਰਕ ਅਤੇ ਬੋਧਾਤਮਕ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਮਾੜੇ ਵਿਦਿਅਕ ਅਤੇ ਆਰਥਿਕ ਨਤੀਜੇ ਨਿਕਲਦੇ ਹਨ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਿਰਦੇਸ਼ਕ ਸ੍ਰੀਮਤੀ ਮਾਧਵੀ ਕਟਾਰੀਆ ਨੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਪੱਤਰ ਲਿਖ ਕੇ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਸੁਝਾਈਆਂ ਗਤੀਵਿਧੀਆਂ ਦੀ ਸੂਚੀ ਵੀ ਦਿੱਤੀ ਹੈ। ਡਿਪਟੀ ਕਮਿਸ਼ਨਰ ਅਨੀਮੀਆ ਦੇ ਖਾਤਮੇ ਲਈ ਮਾਪਿਆਂ, ਅਧਿਆਪਕਾਂ, ਸਿਹਤ ਕਰਮਚਾਰੀਆਂ, ਅਤੇ ਸਮਾਜਿਕ ਆਗੂਆਂ ਸਮੇਤ ਸਾਰੇ ਹਿੱਸੇਦਾਰਾਂ ਦੇ ਮੇਲ ਨੂੰ ਯਕੀਨੀ ਬਣਾਉਣਗੇ।
News 08 July,2023
ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ
ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ 7 ਜੁਲਾਈ, ਪਟਿਆਲਾ/ਅੰਮ੍ਰਿਤਸਰ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਉੱਤੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਕੇ ਪਾਰਟੀ ਅਤੇ ਪੰਜਾਬ ਦੀ ਚੜਦੀਕਲਾ ਦੀ ਅਰਦਾਸ ਕੀਤੀ। ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਜੈ ਇੰਦਰ ਕੌਰ ਅੰਮ੍ਰਿਸਤਰ ਵਿਖੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏ। ਪਾਰਟੀ ਦੀ ਚੜਦੀਕਲਾ ਦੀ ਅਰਦਾਸ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਸਾਬਕਾ ਸੰਸਦ ਮੈਂਬਰ ਅਤੇ ਬੜੇ ਹੀ ਸੂਝਵਾਨ ਨੇਤਾ ਸ਼੍ਰੀ ਸੁਨੀਲ ਜਾਖੜ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਉੱਤੇ ਮੈਂ ਵਧਾਈ ਦਿੰਦੀ ਹਾਂ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਅਸੀਂ ਸਾਰੇ ਮਿਲਕੇ ਆਗਾਮੀ ਲੋਕ ਸਭਾ ਚੋਣਾਂ ਲਈ ਡੱਟ ਕੇ ਮਿਹਨਤ ਕਰਾਂਗੇ।" ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੇ ਰਿਸ਼ਤੇ ਬਾਰੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ, "ਕੈਪਟਨ ਸਾਬ ਅਤੇ ਜਾਖੜ ਸਾਬ ਦਾ ਰਿਸ਼ਤਾ ਸ਼ੁਰੂ ਤੋਂ ਹੀ ਕਾਫ਼ੀ ਖਾਸ ਰਿਹਾ ਹੈ ਅਤੇ ਦੋਹਾਂ ਨੇ ਮਿਲਕੇ ਪੰਜਾਬ ਲਈ ਕਾਫੀ ਕੰਮ ਵੀ ਕੀਤਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਜੀ ਨੇ ਵੀ ਜਾਖੜ ਜੀ ਨੂੰ ਪ੍ਰਧਾਨ ਬਣਨ ਉੱਤੇ ਦਿਲੋਂ ਵਧਾਈ ਦਿੱਤੀ ਹੈ।" ਜੈ ਇੰਦਰ ਕੌਰ ਨੇ ਅੱਗੇ ਕਿਹਾ, "ਜਾਖੜ ਸਾਬ ਦੇ ਪ੍ਰਧਾਨ ਬਣਨ ਉੱਤੇ ਪੂਰੇ ਪੰਜਾਬ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਹੁਣ ਜਾਖੜ ਸਾਬ ਦੀ ਸੁਝਵਾਨ ਲੀਡਰਸ਼ਿਪ ਥੱਲੇ ਭਾਜਪਾ ਨੂੰ ਪਿੰਡਾਂ ਵਿੱਚ ਵੀ ਹੋਰ ਮਜ਼ਬੂਤੀ ਮਿਲੇਗੀ। ਜਾਖੜ ਸਾਬ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਲੋਕ ਸਭਾ ਦੀ 13 ਦੀ 13 ਸੀਟਾਂ ਜਿੱਤਕੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਝੋਲੀ ਜ਼ਰੂਰੀ ਪਾਵੇਗੀ।"
News 07 July,2023
ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 7 ਜੁਲਾਈ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ ਗੁਰਨਾਮ ਸਿੰਘ ਵੱਲੋਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਪਾਣੀ ਅਤੇ ਲੇਬਰ ਦੀ ਬੱਚਤ ਕਰਦੀ ਹੈ, ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਵਿੱਚ ਸਹਾਈ ਹੁੰਦੀ ਹੈ ਅਤੇ ਫ਼ਸਲ 7-10 ਦਿਨ ਪਹਿਲਾਂ ਪੱਕਦੀ ਹੈ ਅਤੇ ਨਾਲ ਹੀ ਝੋਨੇ ਅਤੇ ਕਣਕ ਦੇ ਝਾੜ ਵਿੱਚ 1-1.2 ਕੁਇੰਟਲ ਦਾ ਵਾਧਾ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਤਰ ਵੱਤਰ ਹਾਲਾਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਦੇ ਵੀ ਦੁਪਹਿਰ ਨੂੰ ਨਹੀਂ ਕਰਨੀ ਚਾਹੀਦੀ ਅਤੇ ਇਸ ਦੀ ਬਿਜਾਈ ਪੀ.ਏ.ਯੂ ਲੱਕੀ ਸੀਡ ਡਰਿੱਲ ਨਾਲ ਕਰਨ ਤੇ ਕਰੰਡ ਦੀ ਸਮੱਸਿਆ ਵੀ ਨਹੀਂ ਆਉਂਦੀ। ਤਰ ਵੱਤਰ ਵਿਧੀ ਰਾਹੀ ਬੀਜੇ ਗਏ ਝੋਨੇ ਅਤੇ ਬਾਸਮਤੀ ਨੂੰ ਪਹਿਲੀ ਸਿੰਚਾਈ 21 ਦਿਨਾਂ ਬਾਅਦ ਕਰਨੀ ਚਾਹੀਦੀ ਹੈ। ਨਦੀਨਾਂ ਦੀ ਰੋਕਥਾਮ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੇ ਦੱਸਿਆ ਕਿ ਸਵਾਂਕ, ਝੋਨੇ ਦੇ ਮੋਥੇ ਦੀ ਰੋਕਥਾਮ ਲਈ ਕਿਸਾਨ ਨੋਮਿਨੀਗੋਲਡ 10 ਐਸ ਸੀ 100 ਮਿ:ਲੀ ਪ੍ਰਤੀ ਏਕੜ ਅਤੇ ਚੀਨੀ ਘਾਹ, ਚਿੜੀ ਘਾਹ, ਤੱਕੜੀ ਘਾਹ ਅਤੇ ਮਧਾਣਾ ਲਈ ਰਾਈਸ ਸਟਾਰ 6.7 ਈ ਸੀ 400 ਮਿ:ਲੀ ਪ੍ਰਤੀ ਏਕੜ ਜਦੋਂ ਨਦੀਨ 2-4 ਪੱਤਿਆਂ ਦੀ ਅਵਸਥਾ ਵਿੱਚ ਹੋਣ ਦਾ ਸਪਰੇਅ ਕਰਨ। ਝੋਨੇ ਦੇ ਚੌੜੇ ਪੱਤੇ ਵਾਲੇ ਨਦੀਨ ਚੁਪੱਤੀ, ਤਾਂਦਲਾ, ਚੁਲਾਈ, ਗੰਢੀ ਵਾਲਾ ਮੋਥਾ ਦੀ ਰੋਕਥਾਮ ਲਈ ਐਲਮਿਕਸ 20 ਡਬਲਯੂ ਪੀ 8 ਗ੍ਰਾਮ 2-4 ਪੱਤਿਆਂ ਦੀ ਅਵਸਥਾ ਪ੍ਰਤੀ ਏਕੜ ਦੀ ਸਪਰੇਅ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਫ਼ਸਲਾਂ ਵਿੱਚ ਚੂਹਿਆਂ ਦੀ ਰੋਕਥਾਮ ਲਈ 25 ਗ੍ਰਾਮ ਜਿੰਕ ਫਾਸਫਾਈਡ ਜਾਂ 20 ਗ੍ਰਾਮ ਬਰੋਮਾਡਾਇਲੋਨ ਨੂੰ ਖੇਤ ਵਿੱਚ ਵੱਖ ਵੱਖ ਥਾਵਾਂ ਤੇ 2-3 ਦਿਨਾਂ ਲਈ ਰੱਖਣ ਦੀ ਸਿਫ਼ਾਰਿਸ਼ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਵਿੱਚ ਜੇਕਰ ਬਰਸਾਤ ਕਾਰਨ ਪਾਣੀ ਖੜ੍ਹਾ ਹੈ ਤਾਂ ਤੁਰੰਤ ਕਿਸਾਨ ਪਾਣੀ ਨੂੰ ਖੇਤਾਂ ਵਿੱਚ ਕੱਢਣ ਅਤੇ ਜਿੰਕ ਦੀ ਘਾਟ ਲਈ 10 ਕਿੱਲੋ ਜਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਅਤੇ ਮੱਕੀ ਦੇ ਗੰਡੂਏ ਦੀ ਰੋਕਥਾਮ ਲਈ 30 ਮਿ:ਲੀ ਕੋਰਾਜਨ 60 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਸਪਰੇਅ ਕਰਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਿਸਾਨਾਂ ਨੂੰ 50% ਸਬਸਿਡੀ ਉੱਪਰ ਜਿਪਸਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਲਈ ਕਿਸਾਨ ਵੱਖ-ਵੱਖ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਸੰਪਰਕ ਕਰ ਸਕਦੇ ਹਨ।
News 07 July,2023
ਡਿਪਟੀ ਕਮਿਸ਼ਨਰ ਵੱਲੋਂ ਰਜਿਸਟ੍ਰੇਸ਼ਨ ਕਾਪੀਆਂ ਤੇ ਡਰਾਇਵਿੰਗ ਲਾਇਸੈਂਸਾਂ ਦੇ ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ 'ਤੇ ਜ਼ੋਰ
ਮੋਟਰ ਵਹੀਕਲ ਡੀਲਰਾਂ ਤੇ ਏਜੰਸੀਆਂ ਦੇ ਪੱਧਰ 'ਤੇ ਦਸਤਾਵੇਜਾਂ ਦੀਆਂ ਊਣਤਾਈਆਂ ਦੂਰ ਕਰਨ ਲਈ ਡੀਲਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਕਰਵਾਈ ਜਾਵੇਗੀ-ਸਾਕਸ਼ੀ ਸਾਹਨੀ ਪਟਿਆਲਾ, 7 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਸਕੱਤਰ ਆਰ.ਟੀ.ਏ. ਪਟਿਆਲਾ ਅਤੇ ਸਬ ਡਵੀਜਨ ਮੈਜਿਸਟ੍ਰੇਟ ਨਾਲ ਇੱਕ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਇਵਿੰਗ ਲਾਇਸੈਂਸ ਜਾਰੀ ਕਰਨ ਦੇ ਲੰਬਿਤ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਦੇ ਤੁਰੰਤ ਨਿਪਟਾਰੇ 'ਤੇ ਜ਼ੋਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਡੀਲਰ ਪੱਧਰ 'ਤੇ ਦਸਤਾਵੇਜਾਂ ਦੀਆਂ ਊਣਤਾਈਆਂ ਕਰਕੇ ਦੇਰੀ ਨਾਲ ਜਾਰੀ ਹੋ ਰਹੀਆਂ ਆਰ.ਸੀਜ਼ ਦਾ ਮਸਲਾ ਹੱਲ ਕਰਨ ਲਈ ਸਮੂਹ ਐਸ.ਡੀ.ਐਮਜ਼ ਅਤੇ ਸਕੱਤਰ, ਰੀਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਮੋਟਰ ਵਹੀਕਲ ਡੀਲਰਾਂ ਤੇ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵਾਹਨਾਂ ਦੀ ਰਜਿਸਟ੍ਰੇਸ਼ਨ ਸਬੰਧੀਂ ਵਿਸ਼ੇਸ਼ ਸਿਖਲਾਈ ਕਰਵਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਬਿਨ੍ਹਾਂ ਕਿਸੇ ਦੇਰੀ ਤੋਂ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਪ੍ਰਦਾਨ ਕੀਤੀਆਂ ਜਾਣ ਇਸ ਲਈ ਡਰਾਇਵਿੰਗ ਲਾਇਸੈਂਸਾਂ ਅਤੇ ਵਾਹਨਾਂ ਦੀ ਆਰ.ਸੀਜ ਦੇ ਮਾਮਲੇ ਵਿੱਚ ਵੀ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਕਾਰਨਾਂ ਜਾਂ ਕਿਸੇ ਹੋਰ ਪ੍ਰਕ੍ਰਿਆ ਕਰਕੇ ਵੱਧ ਰਹੇ ਲੰਬਿਤ ਮਾਮਲਿਆਂ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਟ੍ਰੈਮ-3 ਸਟੈਂਡਰਡ ਟ੍ਰੈਕਟਰਾਂ ਦੀ ਰਜਿਸਟ੍ਰੇਸ਼ਨ ਡੀਲਰ, ਆਰ.ਟੀ.ਏ. ਜਾਂ ਐਸ.ਡੀ.ਐਮਜ ਦੀ ਆਈ.ਡੀ. ਵਿੱਚੋਂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਸੀ, ਜੋ ਕਿ ਪਹਿਲਾਂ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਬੰਦ ਸੀ। ਮੀਟਿੰਗ ਮੌਕੇ ਸਕੱਤਰ, ਰੀਜ਼ਨਲ ਟਰਾਂਸਪੋਰਟ ਅਥਾਰਟੀ ਬਬਨਦੀਪ ਸਿੰਘ ਵਾਲੀਆ ਸਮੇਤ ਵੀਡੀਓ ਕਾਨਫਰੰਸਿੰਗ ਰਾਹੀਂ ਐਸ.ਡੀ.ਐਮਜ਼ ਚਰਨਜੀਤ ਸਿੰਘ, ਕਿਰਪਾਲਵੀਰ ਸਿੰਘ, ਤਰਸੇਮ ਚੰਦ ਤੇ ਪਰਲੀਨ ਬਰਾੜ ਮੌਜੂਦ ਸਨ।
News 07 July,2023
ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ
ਕਾਲਜ 'ਚ ਸਾਲਾਂ ਤੋਂ ਕੰਮ ਕਰਦੇ ਸਟਾਫ਼ ਨੂੰ ਰੈਗੂਲਰ ਕਰਨ ਸਮੇਤ ਨਿਯਮਾਂ ਅਨੁਸਾਰ ਦਿੱਤੀਆਂ ਜਾਣਗੀਆਂ ਤਰੱਕੀਆਂ : ਡਾ. ਬਲਬੀਰ ਸਿੰਘ -ਸਰਕਾਰੀ ਆਯੁਰਵੈਦਿਕ ਕਾਲਜ 'ਚ ਹਸਪਤਾਲ, ਫਾਰਮੇਸੀ ਅਤੇ ਕਾਲਜ ਦੀਆਂ ਸਾਰੀਆਂ ਸਹੂਲਤ ਸ਼ੁਰੂ ਹੋਣਗੀਆਂ : ਕੈਬਨਿਟ ਮੰਤਰੀ -ਸਰਕਾਰੀ ਰਜਿੰਦਰਾ ਹਸਪਤਾਲ 'ਚ ਮਿਲਣਗੀਆਂ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ -ਮੈਡੀਕਲ ਸਿੱਖਿਆ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਤੇ ਸਰਕਾਰੀ ਆਯੁਰਵੈਦਿਕ ਕਾਲਜ ਦਾ ਕੀਤਾ ਦੌਰਾ, ਸਟਾਫ਼ ਤੇ ਵਿਦਿਆਰਥੀਆਂ ਤੋਂ ਲਈ ਫੀਡਬੈਕ ਪਟਿਆਲਾ, 7 ਜੁਲਾਈ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਦਾ ਦੌਰਾ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਪਾਸੋਂ ਇਨ੍ਹਾਂ ਤਿੰਨੋਂ ਵੱਕਾਰੀ ਸੰਸਥਾਵਾਂ ਵਿੱਚ ਹੋਰ ਸੁਧਾਰ ਲਈ ਫੀਡਬੈਕ ਪ੍ਰਾਪਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਤਰਫ਼ੋ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਵੱਡੇ ਤੋਹਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਸਟਾਫ਼ ਨੂੰ ਰੈਗੂਲਰ ਕਰਨ ਅਤੇ ਨਿਯਮਾਂ ਅਨੁਸਾਰ ਬਣਦੀਆਂ ਤਰੱਕੀਆਂ ਦੇਣ ਲਈ ਅਗਲੇ ਦੋ ਮਹੀਨੇ 'ਚ ਕਾਰਵਾਈ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਕਮਿਸ਼ਨ ਫ਼ਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ) ਵੱਲੋਂ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਗਿਆ ਸੀ, ਪਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ 'ਚ ਇਸ ਕਾਲਜ ਨੂੰ ਨਾ ਕੇਵਲ ਚਾਲੂ ਰੱਖਣ ਸਗੋਂ ਇਸ ਦੇ ਸਟਾਫ਼ ਨੂੰ ਰੈਗੂਲਰ ਕਰਨ ਅਤੇ ਇਥੇ ਕਾਲਜ ਦੇ ਨਾਲ ਨਾਲ ਫਾਰਮੇਸੀ ਅਤੇ ਹਸਪਤਾਲ ਦੀਆਂ ਸਾਰੀਆਂ ਸਹੂਲਤਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਵਿੱਚ ਰੈਗੂਲਰ ਸਟਾਫ਼ ਅਤੇ ਨਿਯਮਾਂ ਅਨੁਸਾਰ ਤਰੱਕੀਆਂ ਦੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਸਰਕਾਰੀ ਆਯੁਰਵੈਦਿਕ ਕਾਲਜ ਲਈ ਇਤਿਹਾਸਕ ਹੋਵੇਗਾ ਜਦ ਸਾਲਾਂ ਤੋਂ ਅਣਗੌਲੇ ਭਾਰਤ ਦੀ ਪੁਰਾਤਨ ਇਲਾਜ ਪੱਧਤੀ ਨਾਲ ਲੋਕਾਂ ਨੂੰ ਤੰਦਰੁਸਤ ਕਰਨ ਵਾਲੇ ਇਸ ਅਦਾਰੇ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਥੇ ਸਟਾਫ਼ ਦੀ ਰੈਗੂਲਰ ਭਰਤੀ ਕਰਨ ਸਮੇਤ ਹਸਪਤਾਲ ਤੇ ਫਾਰਮੇਸੀ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਸਰਕਾਰੀ ਆਯੁਰਵੈਦਿਕ ਕਾਲਜ ਦੇ ਵਿਦਿਆਰਥੀਆਂ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਤਿੰਨ ਮਹੀਨੇ ਵਿੱਚ ਕਾਲਜ ਦੀ ਕਾਰਜਪ੍ਰਣਾਲੀ ਅੰਦਰ ਵੱਡੇ ਸੁਧਾਰ ਕੀਤੇ ਜਾਣਗੇ। ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ 'ਚ ਸ਼ੁਮਾਰ ਹੋਣਗੇ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਕਰਨ ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਟਰੋਮਾ ਸੈਂਟਰ, ਸਟਾਫ਼ ਲਈ ਰਿਹਾਇਸ਼, ਵਿਦਿਆਰਥੀਆਂ ਲਈ ਹੋਸਟਲ, ਸਪੋਰਟਸ ਕੰਪਲੈਕਸ, ਲਾਡਰੀ ਪਲਾਟ ਲਈ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਬਿਲਡਿੰਗ ਦਾ ਕੰਮ ਮੁਕੰਮਲ ਕਰਕੇ ਨਵਾਂ ਬੈਚ ਸ਼ੁਰੂ ਕੀਤਾ ਜਾਵੇ। ਸਿਹਤ ਮੰਤਰੀ ਨੇ ਰਾਜਿੰਦਰਾ ਹਸਪਤਾਲ ਦੀਆਂ ਸਾਰੀਆਂ ਸਰਵਿਸਿਜ਼ ਨੂੰ ਡਿਜੀਟਲ ਕਰਨ ਅਤੇ ਆਯੂਸ਼ਮਾਨ ਦੀ ਸਹੂਲਤ ਹਫ਼ਤੇ ਦੇ ਸਾਰੇ ਦਿਨ 24 ਘੰਟੇ ਦੇਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਸਥਾ ਦੀ ਤਰੱਕੀ ਲਈ ਸਾਰਾ ਸਟਾਫ਼ ਇੱਕ ਟੀਮ ਦੇ ਤੌਰ 'ਤੇ ਕੰਮ ਕਰੇ ਇਸ ਨਾਲ ਜਿਥੇ ਕੰਮ ਦੀ ਕਾਰਜਕੁਸ਼ਲਤਾ ਵਧੇਗੀ, ਉਥੇ ਸਿਹਤ ਦੇ ਖੇਤਰ 'ਚ ਵੱਡੇ ਸੁਧਾਰ ਹੋਣਗੇ। ਉਨ੍ਹਾਂ ਸਟਾਫ਼ ਨੂੰ ਇਹ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਮਰੀਜ਼ ਦਵਾਈ ਲੈਣ ਹਸਪਤਾਲ ਤੋਂ ਬਾਹਰ ਨਾ ਜਾਵੇ ਸਗੋਂ ਸਾਰੀਆਂ ਦਵਾਈਆਂ ਅੰਦਰ ਹੀ ਉਪਲਬਧ ਕਰਵਾਈਆਂ ਜਾਣ ਅਤੇ ਹਸਪਤਾਲ ਦੀ ਲੈਬਾਰਟਰੀ ਵੀ 24 ਘੰਟੇ ਕੰਮ ਕਰਨੀ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਖਰੀਦ ਲਈ ਸਥਾਨਕ ਪੱਧਰ 'ਤੇ ਹੀ ਅਧਿਕਾਰੀਆਂ ਨੂੰ ਅਧਿਕਾਰਤ ਕਰ ਦਿੱਤਾ ਗਿਆ ਹੈ ਤਾਂ ਕਿ ਕੰਮ 'ਚ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਮੈਡੀਕਲ ਸਿੱਖਿਆ ਸੰਸਥਾ ਨੂੰ ਆਪਣੀ ਵੈਬਸਾਈਟ ਬਣਾਉਣ ਅਤੇ ਹੈਲਥ ਸਿਸਟਮ ਅਤੇ ਸੰਸਥਾ ਦੀ ਬਿਹਤਰੀ ਲਈ ਪੁਰਾਣੇ ਵਿਦਿਆਰਥੀਆਂ ਨੂੰ ਨਾਲ ਜੋੜਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਦੇ ਮੈਡੀਕਲ ਖੇਤਰ ਦੇ ਸਾਲਾਂ ਦੇ ਤਜਰਬੇ ਦਾ ਸੰਸਥਾ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਸਰਕਾਰੀ ਡੈਂਟਲ ਕਾਲਜ ਦਾ ਦੌਰਾ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਪਾਸੋਂ ਸੰਸਥਾਂ ਦੀ ਬਿਹਤਰੀ ਲਈ ਸੁਝਾਅ ਲੈਂਦਿਆਂ ਆਖਿਆ ਕਿ ਸੰਸਥਾਂ 'ਚ ਰੁੱਕੀਆਂ ਦਰਜ਼ਾ ਚਾਰ ਤੋਂ ਲੈਕੇ ਅਧਿਆਪਨ ਦੀਆਂ ਤਰੱਕੀਆਂ ਜਲਦੀ ਕੀਤੀਆਂ ਜਾਣਗੀਆਂ ਅਤੇ ਵਿਦਿਆਰਥੀਆਂ ਨੂੰ ਹੋਰਨਾਂ ਸੰਸਥਾਵਾਂ ਦੇ ਦੌਰੇ ਵੀ ਕਰਵਾਏ ਜਾਣਗੇ ਤਾਂ ਜੋ ਗਿਆਨ ਤੇ ਤਕਨੀਕ ਦਾ ਆਦਾਨ ਪ੍ਰਦਾਨ ਹੋ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਮੈਡੀਕਲ ਸਿੱਖਿਆ ਦੇ ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ, ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਉਪ ਕੁਲਪਤੀ ਰਾਹੁਲ ਗੁਪਤਾ, ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜੁਆਇੰਟ ਡਾਇਰੈਕਟਰ ਡਾ. ਅਕਾਸ਼ਦੀਪ ਅਗਰਵਾਲ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ.ਰਾਜਨ ਸਿੰਗਲਾ, ਸਰਕਾਰੀ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜਗਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ ਕਾਂਸਲ, ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
News 07 July,2023
ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ
ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਦੋਵਾਂ ਰਾਜਾਂ ਵਿੱਚ ਗੈਰ-ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਵਿੱਚ ਫਰਕ ਨੂੰ ਪੰਜਾਬ ਨਾਲ ਘੋਰ ਬੇਇਨਸਾਫ਼ੀ ਦੱਸਿਆ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ ਦਰ 381.06, ਜੋ ਮਨਰੇਗਾ ਤੋਂ ਵੀ ਵੱਧ ਹੈ ਚੰਡੀਗੜ੍ਹ, 7 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ। ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਮਜ਼ਦੂਰਾਂ ਲਈ ਨੋਟੀਫਾਈ ਕੀਤੀਆਂ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਮੌਜੂਦਾ ਦਰਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਲਈ 357/- ਰੁਪਏ ਦੇ ਮੁਕਾਬਲੇ ਪੰਜਾਬ ਰਾਜ ਲਈ 303/- ਰੁਪਏ ਮਜ਼ਦੂਰੀ ਦਰ ਨੋਟੀਫਾਈ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਰਾਜਾਂ ਦੀਆਂ ਭੂਗੋਲਿਕ ਅਤੇ ਆਰਥਿਕ ਸਥਿਤੀਆਂ ਇੱਕੋ ਜਿਹੀਆਂ ਹਨ ਪਰ ਇਸ ਦੇ ਬਾਵਜੂਦ ਇਹ ਅੰਤਰ ਸਕੀਮ ਦੀ ਸ਼ੁਰੂਆਤ ਤੋਂ ਹੀ ਮੌਜੂਦ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਰਾਜ ਕਿਰਤ ਵਿਭਾਗ ਵੱਲੋਂ ਨੋਟੀਫਾਈਡ ਗ਼ੈਰ-ਹੁਨਰਮੰਦ ਖੇਤੀ ਮਜ਼ਦੂਰਾਂ ਦੀ 381.06 ਰੁਪਏ ਉਜਰਤ ਦਰ, ਮਨਰੇਗਾ ਦੀ ਮਜ਼ਦੂਰੀ ਦਰ ਨਾਲੋਂ ਵੀ ਵੱਧ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਹਰਿਆਣਾ ਵਿੱਚ ਗ਼ੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਦੇ ਮੁਕਾਬਲੇ ਇੱਕੋ ਜਿਹੇ ਕੰਮ ਲਈ ਵੱਧ ਅਦਾਇਗੀ ਮਿਲਦੀ ਹੈ, ਜੋ ਕਾਮਿਆਂ ਨਾਲ ਸਰਾਸਰ ਬੇਇਨਸਾਫ਼ੀ ਹੈ। ਇਸ ਲਈ ਮੁੱਖ ਮੰਤਰੀ ਨੇ ਮਾਮਲੇ ਦੀ ਦੁਬਾਰਾ ਜਾਂਚ ਕਰਵਾਉਣ ਅਤੇ ਪੰਜਾਬ ਦੀਆਂ ਉਜਰਤ ਦਰਾਂ ਨੂੰ ਹਰਿਆਣਾ ਦੇ ਬਰਾਬਰ ਜਾਂ ਪੰਜਾਬ ਰਾਜ ਕਿਰਤ ਵਿਭਾਗ ਦੀਆਂ ਉਜਰਤਾਂ ਦਰਾਂ ਦੇ ਬਰਾਬਰ ਵਧਾਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਜਰਤਾਂ ਵਿੱਚ ਵਾਧਾ ਲਾਭਪਾਤਰੀਆਂ ਦੀ ਰੋਜ਼ੀ-ਰੋਟੀ ਦੇ ਆਧਾਰ ਨੂੰ ਬਿਹਤਰ ਬਣਾਉਣ ਸਣੇ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਪੰਜਾਬ ਦੇ ਜਾਇਜ਼ ਦਾਅਵੇ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।
News 07 July,2023
ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲ
ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਭਾਗ ਅਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 11 ਜੁਲਾਈ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਟੇਜੰਟਾਂ ਵਿਰੱਧ ਬਣਦੀ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ। ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਮਾਮਲਿਆਂ ਵਿਭਾਗ, ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਅਨਿਆਂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਮੁੰਡੇ-ਕੁੜੀਆਂ, ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ। ਸ. ਧਾਲੀਵਾਲ ਨੇ ਪੰਜਾਬ ‘ਚ ਠੱਗੀ ਦਾ ਕਾਰੋਬਾਰ ਕਰ ਰਹੇ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਮੰਤਰੀ ਸ. ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਦੀ ਪਿਛਲੇ ਦਿਨੀਂ ਸੁਰੱਖਿਅਤ ਘਰ ਵਾਪਸੀ ਹੋਈ ਸੀ। ਇਹ ਲੜਕੀ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸਨੂੰ ਗੁਰਦਾਸਪੁਰ ਦੇ ਇੱਕ ਏਜੰਟ ਨੇ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਅਤੇ ਉਸਦੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਲੜਕੀ ਦੀ ਅੰਮਿਤਸਰ ਵਾਪਸੀ ਮੌਕੇ ਸ. ਧਾਲੀਵਾਲ ਖੁਦ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚੇ ਸਨ।
News 07 July,2023
ਪਿੰਡ ਰੌਂਗਲਾ ਤੋਂ ਸ਼ੁਰੂ ਹੋਵੇਗੀ ਨਸ਼ਿਆਂ ਖਿਲਾਫ ਵੱਡੀ ਜੰਗ, ਕੈਬਨਿਟ ਮੰਤਰੀ ਕਰਨਗੇ ਮੁਹਿੰਮ ਦਾ ਆਗਾਜ਼
ਪਿੰਡ ਰੌਂਗਲਾ ਤੋਂ ਸ਼ੁਰੂ ਹੋਵੇਗੀ ਨਸ਼ਿਆਂ ਖਿਲਾਫ ਵੱਡੀ ਜੰਗ, ਕੈਬਨਿਟ ਮੰਤਰੀ ਕਰਨਗੇ ਮੁਹਿੰਮ ਦਾ ਆਗਾਜ਼ -ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ ਪਟਿਆਲਾ, 7 ਜੁਲਾਈ: ਪਟਿਆਲਾ ਵਿਖੇ ਨਸ਼ਿਆਂ ਖਿਲਾਫ ਇਕ ਵੱਡੀ ਜੰਗ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ 8 ਜੁਲਾਈ 2023 ਨੂੰ ਸਵੇਰੇ 9:00 ਵਜੇ ਕੀਤਾ ਜਾਵੇਗਾ। ਇਸ ਮੌਕੇ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨਸ਼ਿਆਂ ਵਿੱਚ ਜਕੜੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਜਾਗਰੂਕ ਕਰਨਗੀਆਂ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ ਜਿੱਥੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਉਥੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਗਏ ਹਨ, ਤਾਂ ਜੋ ਅਜਿਹੇ ਨੌਜਵਾਨਾਂ ਦਾ ਨਸ਼ਾ ਛੁਡਾ ਕੇ ਹੁਨਰਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਨੂੰ *ਰੰਗਲਾ ਅਤੇ ਸਿਹਤਮੰਦ ਪੰਜਾਬ' ਬਣਾਉਣ ਲਈ ਨਸ਼ਿਆਂ ਖਿਲਾਫ ਸ਼ਰੂ ਕੀਤੀ ਜਾ ਰਹੀ ਇਸ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਭ ਨੂੰ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਇਸ ਬਿਮਾਰੀ ਵਾਲੇ ਵਿਅਕਤੀ ਨੂੰ ਨਫਰਤ ਕਰਨ ਦੀ ਬਜਾਏ ਉਸਨੂੰ ਇਸ ਦਲਦਲ ਵਿਚੋਂ ਕੱਢਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਜੰਗ ਦੌਰਾਨ ਜਾਗਰੂਕਤਾ ਦੇ ਨਾਲ-ਨਾਲ ਇਸ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਜਾਣਗੇ।
News 07 July,2023
ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਜੁਲਾਈ: ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ। ਇਸ ਦੌਰਾਨ ਸ੍ਰੀ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪੀਟਰ ਸਟੇਨਲਰ, ਵਿੱਤ ਸਕੱਤਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ।
News 07 July,2023
ਜਨਤਕ ਬੱਸ ਸੇਵਾ ਨੂੰ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ: ਲਾਲਜੀਤ ਸਿੰਘ ਭੁੱਲਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਹਰਿਆਣਾ ਵਿਖੇ ਕੀਤੀ ਛਾਪੇਮਾਰੀ ਅਣਅਧਿਕਾਰਤ ਰੂਟ 'ਤੇ ਚਲਦੀ ਬੱਸ ਸਣੇ ਅਣਅਧਿਕਾਰਤ ਢਾਬੇ 'ਤੇ ਖੜ੍ਹੀ ਬੱਸ ਨੂੰ ਵੀ ਕੀਤਾ ਰਿਪੋਰਟ ਰਿਪੋਰਟ ਕੀਤੇ ਗਏ ਡਰਾਈਵਰਾਂ ਤੇ ਕੰਡਕਟਰਾਂ ਵਿਰੁੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬੀਤੇ ਦਿਨੀਂ ਹਰਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਬੱਸ ਸਟੈਂਡ ਵਿਖੇ ਬੀਤੀ ਰਾਤ 10:30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀ.ਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ । ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ਵਿਖੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ-04-ਏ.ਏ. 7459 ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ 'ਤੇ ਚਲ ਰਹੀ ਇੱਕ ਬੱਸ ਨੂੰ ਵੀ ਰਿਪੋਰਟ ਕੀਤਾ ਹੈ। ਇਸ ਮਾਮਲੇ ਵਿੱਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਬੱਸ ਨੂੰ ਅਣਅਧਿਕਾਰਤ ਰੂਟ 'ਤੇ ਲਿਜਾਂਦਿਆਂ ਫੜਿਆ ਗਿਆ, ਜੋ ਅਸਲ ਰੂਟ 'ਤੇ ਸਵਾਰੀਆਂ ਨੂੰ ਛੱਡ ਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਸਨ। ਫ਼ਿਰੋਜ਼ਪੁਰ ਡਿਪੂ ਦੀ ਇਹ ਬੱਸ (ਨੰਬਰ ਪੀ.ਬੀ-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁੱਲ ਤੋਂ ਲਿਜਾਈ ਜਾ ਰਹੀ ਸੀ। ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9376 ਨੂੰ ਅਣਅਧਿਕਾਰਤ ਢਾਬੇ 'ਤੇ ਖੜ੍ਹਾ ਪਾਇਆ ਗਿਆ। ਇਸ ਮਾਮਲੇ ਵਿੱਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਵਿਰੁਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।
News 07 July,2023
ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 7 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
News 07 July,2023
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਨੀਆਂ 'ਚ ਭਾਸ਼ਾ ਦੇ ਨਾਂ ਤੇ ਬਣੀ ਦੂਜੀ ਯੂਨੀਵਰਸਿਟੀ ਲ ਹੈ । ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ ਹੁਣ ਇਹ ਯੂਨੀਵਰਸਿਟੀ ਕਿੱਤਾ-ਮੁੱਖੀ/ਗਰੈਜੂਏਸ਼ਨ ਕੋਰਸਾਂ 'ਚ ਪੰਜਾਬੀ ਭਾਸ਼ਾ ਦੇ ਲਾਜ਼ਮੀ ਵਿਸ਼ੇ ਨੂੰ ਤਿੰਨ ਸਾਲਾਂ( ਛੇ ਸਮੈਸਟਰਾਂ) ਤੋ ਘਟਾਉਣ ਜਾ ਰਹੀ ਹੈ। ਇਸ ਸਬੰਧੀ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ , ਸੱਥ,ਪੰਜਾਬ ਸਟੂਡੈਂਟਸ ਯੂਨੀਅਨ, ਸੈਫੀ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਗੋਸ਼ਟਿ ਸਭਾ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਾਂਝੇ ਤੌਰ 'ਤੇ ਅੱਜ ਅਕਾਦਮਿਕ ਕੌਸਲ ਦੀ ਬੈਠਕ ਤੋ ਪਹਿਲਾਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਃ ਅਰਵਿੰਦ ਨੂੰ ਮਿਲਕੇ ਇਹ ਗੱਲ ਕਹੀ ਗਈ ਕਿ ਪੰਜਾਬ ਦੇ ਸੱਭਿਆਚਾਰ ਚ ਪਹਿਲਾ ਮਸਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕਰਨ ਦੀ ਪਰੰਪਰਾ ਨੂੰ ਤਰਜੀਹ ਦਿੱਤੇ ਜਾਣ ਦੇ ਮਨਸ਼ੇ ਨਾਲ ਮਿਲਿਆ ਗਿਆ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਹਰ ਤਰਾਂ ਦੇ ਗਰੈਜੂਏਸ਼ਨ ( ਸਮੇਤ ਪ੍ਰਫੈਸ਼ਨਲ) ਕੋਰਸਾਂ 'ਚ ਪੰਜਾਬੀ ਵਿਸ਼ੇ ਨੂੰ ਪੂਰੇ ਕੋਰਸ ਕਾਲ ( ਸਮੁੱਚੇ ਸਮੈਸਟਰ) ਲਾਜ਼ਮੀ ਵਿਸ਼ੇ ਵਜੋਂ ਪੜਾਇਆ ਜਾਵੇ। ਜੇਕਰ ਅਕਾਦਮਿਕ ਕੌਂਸਲ ਦੀ ਬੈਠਕ ਨੇ ਪੰਜਾਬੀ ਭਾਸ਼ਾ ਦੇ ਉੱਲਟ ਜਾਕੇ ਫੈਸਲਾ ਕੀਤਾ ਤਾਂ ਸਾਰੀਆਂ ਵਿਦਿਆਰਥੀਆਂ ਜਥੇਬੰਦੀਆਂ ਵੱਲੋ ਇਸ ਮਸਲੇ ਦਾ ਵਿਰੋਧ ਕੀਤਾ ਜਾਵੇਗਾ ਤੇ ਪੰਜਾਬੀ ਵਿਸ਼ੇ ਨੂੰ ਤਿੰਨ ਸਾਲਾਂ ਚ ਲਾਗੂ ਕਰਾਏ ਜਾਣ ਤੱਕ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਿਆ ਦਾ ਮਾਧਿਅਮ ਪੰਜਾਬੀ ਭਾਸ਼ਾ ਹੋਵੇ, ਉਂਝ ਵੀ ਪੰਜਾਬੀ ਯੂਨੀਵਰਸਿਟੀ ਜੋ ਕਿ ਪੰਜਾਬੀ ਭਾਸ਼ਾ ਦੇ ਨਾਮ ਉੱਪਰ ਹੈ ਅਤੇ ਇਸਦਾ ਮੁੱਖ ਮਕਸਦ ਪੰਜਾਬੀ, ਭਾਸ਼ਾ, ਬੋਲੀ, ਸੱਭਿਆਚਾਰ ਦਾ ਪ੍ਰਸਾਰ ਅਤੇ ਪ੍ਰਚਾਰ ਕਰਨਾ ਹੈ। ਇਸ ਕਰਕੇ ਇਸ ਯੂਨੀਵਰਸਿਟੀ ਦੁਆਰਾ ਸੰਚਾਲਿਤ ਕੋਰਸ ਪੰਜਾਬੀ ਭਾਸ਼ਾ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ। ਪ੍ਰੰਤੂ ਇਸਦੇ ਉਲਟ ਇਹਨਾਂ ਕੋਰਸਾਂ 'ਚ ਕਿਸੇ ਸਾਲ ਵੀ ਲਾਜ਼ਮੀ ਪੰਜਾਬੀ ਵਿਸ਼ਿਆਂ ਨੂੰ ਬਾਹਰ ਨਹੀਂ ਕੱਢਿਆ ਜਾਣਾ ਚਾਹੀਦਾ। ਭਾਸ਼ਾ, ਸਾਹਿਤ, ਬੋਲੀ ਵਿਆਕਰਣ ਅਤੇ ਸੱਭਿਆਚਾਰ ਦੇ ਵਿਸ਼ੇ ਦਾ ਗਿਆਨ ਹਰ ਕਿਸੇ ਮਨੁੱਖ ਲਈ ਜ਼ਿੰਦਗੀ ਵਿੱਚ ਬਹੁਤ ਅਹਿਮੀਅਤ ਰਖਦਾ ਹੈ।
News 07 July,2023
ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ
ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ -ਵੱਖ ਵੱਖ ਏਜੰਡਿਆਂ ਤੇ ਗੱਲਬਾਤ ਕਰਨ ਲਈ ਪੰਜਾਬ ਭਰ ਤੋਂ ਪੁੱਜੇ ਸੀਨੀਅਰ ਅਧਿਕਾਰੀ ਪਟਿਆਲਾ 7 ਜੁਲਾਈ ( ) ਪੀ.ਆਰ.ਟੀ.ਸੀ ਵਿਭਾਗ ਨੂੰ ਲੀਹਾਂ ਤੇ ਲਿਆਉਣ ਲਈ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਕਰਮਚਾਰੀ ਵੀ ਦਿਨ ਰਾਤ ਇੱਕ ਕਰ ਰਹੇ ਹਨ। ਜੇਕਰ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਚੇਅਰਮੈਨ ਹਡਾਣਾ ਦੀ ਰਹਿਨੁਮਾਈ ਹੇਠ ਵਿਭਾਗ ਵਾਧੇ ਦਾ ਰਿਕਾਰਡ ਲਗਾਤਾਰ ਦਰਜ ਕਰਦਾ ਜਾ ਰਿਹਾ ਹੈ। ਇਸੇ ਸੰਬੰਧੀ ਬੀਤੇ ਦਿਨੀ ਪੰਜਾਬ ਭਵਨ, ਚੰਡੀਗੜ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਦੌਰਾਨ ਵਿਭਾਗ ਦੇ ਵਾਧੇ ਅਤੇ ਕਰਮਚਾਰੀਆਂ ਦੇ ਭਲੇ ਲਈ ਹੋਣ ਵਾਲੇ ਕੰਮਾਂ ਤੇ ਵਿਚਾਂਰ ਵਟਾਂਦਰਾ ਹੋਇਆ। ਜਿਨਾਂ ਵਿੱਚੋਂ ਕਈ ਅਹਿਮ ਮੁੱਦਿਆਂ ਤੇ ਚੇਅਰਮੈਨ ਹਡਾਣਾ ਵੱਲੋਂ ਮੋਕੇ ਤੇ ਪ੍ਰਵਾਨਗੀ ਦੇ ਦਿੱਤੀ। ਖਾਸ ਗੱਲਬਾਤ ਦੌਰਾਨ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪੰਜਾਬ ਭਵਨ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਦੀ ਹੋਈ ਮੀਟਿੰਗ ਵਿੱਚ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ ਆਈਏਐਸ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਦੇ ਨੁਮਾਇੰਦੇ ਸੰਜੀਵ ਅਗਰਵਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਨੁਮਾਇੰਦੇ ਸੁਖਵਿੰਦਰ ਕੁਮਾਰ, ਪ੍ਰਮੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ ਪੀਆਰਟੀਸੀ ਦੇ ਸਾਲ 2021-2022 ਅਤੇ 2022-2023 ਦੇ ਵਰਕਿੰਗ ਰਿਜਲਟਾ ਨੂੰ ਵਾਚਿਆ ਗਿਆ। ਵਿਭਾਗ ਵਿੱਚ ਪਿਛਲੇ 3 ਮਹੀਨੇ ਦੌਰਾਨ ਹੋਏ ਮਾਲੀ ਵਾਧੇ ਨੂੰ ਲੈ ਕੇ ਸਭ ਨੇ ਖੁਸ਼ੀ ਪ੍ਰਗਟਾਈ। ਜਿਹਨਾਂ ਤੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਵੱਲੋਂ ਤਸੱਲੀ ਪ੍ਰਗਟਾਈ ਗਈ। ਇਸ ਤੋਂ ਇਲਾਵਾ ਮੀਟਿੰਗ ਵਿਚ ਪੀਆਰਟੀਸੀ ਦੀ ਬੇਹਤਰੀ ਲਈ ਕੁੱਝ ਅਹਿਮ ਮੁੱਦਿਆਂ ਤੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਿਹਨਾ ਸਬੰਧੀ ਬੋਰਡ ਆਫ ਡਾਇਰੈਕਟਰ ਵੱਲੋਂ ਆਪਣੀ ਪ੍ਰਵਾਨਗੀ ਵੀ ਦਿੱਤੀ ਗਈ। ਹਡਾਣਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵਿੱਚ ਬੱਸਾਂ ਦੀ ਸਹੀ ਸਮੇਂ ਤੇ ਮੈਂਟੀਨੈਂਸ, ਵਿਭਾਗ ਵਿੱਚ ਕਿਲੋਮੀਟਰ ਸਕੀਮ ਦੀ ਬਜਾਏ ਵਿਭਾਗ ਦੀ ਆਪਣੀਆਂ ਬੱਸਾਂ, ਬੱਸਾਂ ਵਿੱਚ ਕਿਸੇ ਵੀ ਤਰਾਂ ਦੀਆਂ ਖਾਮੀਆਂ ਨੂੰ ਦੂਰ ਕਰਨਾ, ਪੰਜਾਬ ਦੇ ਪੁਰਾਣੇ ਬਣੇ ਅੱਡਿਆਂ ਦੀ ਮੈਂਟੀਨੈਂਸ ਪਹਿਲ ਦੇ ਪੱਧਰ ਤੇ, 6ਵੇਂ ਪੇਅ ਕਮਿਸ਼ਨ ਅਤੇ 7ਵੇਂ ਪੇਅ ਕਮਿਸ਼ਨ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਵਾਉਣਾ, ਵਿਭਾਗ ਨੂੰ ਕੰਪਿਊਟਰਾਈਜ ਅਤੇ ਹਾਈਟੈਕ ਤਰੀਕੇ ਨਾਲ ਚਲਾਉਣ ਬਾਰੇ ਅਤੇ ਹੋਰ ਕਈ ਅਹਿਮ ਮੱਦਿਆ ਤੇ ਗੱਲਬਾਤ ਹੋਈ। ਇਸ ਮੌਕੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਸਮੇਤ ਹੋਰ ਬੱਸ ਅੱਡਿਆ ਦੀ ਸਫਾਈ, ਖਾਲੀ ਪਈਆਂ ਦੁਕਾਨਾਂ ਦੀ ਖੁੱਲੀ ਬੋਲੀ ਅਖਬਾਰਾਂ ਵਿੱਚ ਦੇਣ ਅਤੇ ਆਮ ਲੋਕਾਂ ਨੂੰ ਪਹਿਲ ਦੇਣ ਸੰਬੰਧੀ ਵਿਸ਼ੇਸ਼ ਤੌਰ ਤੇ ਗੱਲਬਾਤ ਹੋਈ। ਚੇਅਰਮੈਨ ਹਡਾਣਾ ਨੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਬਾਰੇ ਹੋਰ ਗੱਲਬਾਤ ਕਰਦਿਆ ਦੱਸਿਆ ਕਿ ਇੱਕ ਨਵੇਂ ਰਾਹ ਰਾਹੀ ਬੱਸਾਂ ਨੂੰ ਅਰਬਨ ਅਸਟੇਟ ਵਾਲੀ ਸਾਈਡ ਨੂੰ ਕੱਢਿਆ ਜਾਵੇਗਾ ਤਾਂ ਜੋ ਅਰਬਨ ਅਸਟੇਟ ਵਾਲੀਆਂ ਬੱਤੀਆਂ ਤੇ ਰਹਿਣ ਵਾਲਾ ਜਾਮ ਦਾ ਹੱਲ ਹੋਵੇ ਅਤੇ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲ ਦਾ ਚੰਗਾ ਹੱਲ ਹੋ ਸਕੇ। ਇਸ ਮੀਟਿੰਗ ਵਿੱਚ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆਂ ਪੀਸੀਐਸ, ਜਤਿੰਦਰ ਪਾਲ ਸਿੰਘ ਐਕਸੀਅਨ ਸਿਵਲ ਸੈੱਲ, ਰਾਜੀਵ ਕੁਮਾਰ ਡੀ ਸੀ ਐਫ ਏ, ਸੁਰਿੰਦਰ ਸਿੰਘ ਜਨਰਲ ਮੈਨੇਜਰ, ਮਨਿੰਦਰ ਪਾਲ ਸਿੰਘ ਜਨਰਲ ਮੈਨੇਜਰ, ਅਮਨਵੀਰ ਸਿੰਘ ਟਿਵਾਨਾ ਕਾਰਜਕਾਰੀ ਜ਼ਨਰਲ ਮੈਨੇਜਰ, ਪ੍ਰਵੀਨ ਕੁਮਾਰ ਕਾਰਜਕਾਰੀ ਜਨਰਲ ਮੈਨੇਜਰ, ਪ੍ਰੇਮ ਲਾਲ ਲੇਖਾ ਅਫਸਰ, ਰਿੰਕਲ ਗੋਇਲ ਏ ਸੀ ਐਫ ਏ, ਅਸ਼ੋਕ ਕੁਮਾਰ ਸੁਪਰਡੈਂਟ ਅਮਲਾ ਸ਼ਾਖਾ, ਤੇਜਿੰਦਰ ਸਿੰਘ ਪੀ ਏ ਟੂ ਚੇਅਰਮੈਨ, ਸੰਦੀਪ ਸਿੰਘ ਸੀਨੀਅਰ ਸਹਾਇਕ, ਰਮਨਜੋਤ ਸਿੰਘ ਕਲਰਕ ਵੀ ਮੌਜੂਦ ਰਹੇ।
News 07 July,2023
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ
ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ * ‘ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀਃ ਭਗਵੰਤ ਮਾਨ * ਪੰਜਾਬ ਵੱਲੋਂ ਕੈਂਸਰ ਦੇ ਪ੍ਰਭਾਵਸ਼ਾਲੀ ਇਲਾਜ ਅਤੇ ਜਾਗਰੂਕਤਾ ਲਈ ਟੀ.ਐਮ.ਸੀ. ਨਾਲ ਤਿੰਨ ਸਮਝੌਤੇ ਸਹੀਬੱਧ ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ। ਇੱਥੇ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ ਨਾਮੁਰਾਦ ਤੇ ਘਾਤਕ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਾਹਨ ਕੈਂਸਰ ਦੀ ਬਿਮਾਰੀ ਦਾ ਛੇਤੀ ਪਤਾ ਲਗਾਉਣ ਵਿੱਚ ਮਦਦਗਾਰ ਸਾਬਤ ਹੋਣਗੇ, ਜਿਸ ਨਾਲ ਸੂਬੇ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਲੋਕ ਇਸ ਖ਼ਤਰਨਾਕ ਬਿਮਾਰੀ ਦੀ ਜਾਂਚ ਕਰਵਾਉਣ ਵਿੱਚ ਥੋੜ੍ਹੀ ਝਿਜਕ ਤੇ ਡਰ ਮਹਿਸੂਸ ਕਰਦੇ ਹਨ, ਪਰ ਸੂਬਾ ਸਰਕਾਰ ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਹੈਪੇਟਾਈਟਸ -ਸੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਵੈਨਾਂ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕੈਂਸਰ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਜਲਦੀ ਜਾਂਚ ਹੀ ਇੱਕ ਅਜਿਹਾ ਤਰੀਕਾ ਹੈ ਜਿਸ ਨਾਲ ਇਸ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਲਈ ਇਹ ਵੈਨਾਂ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੈਂਸਰ ਐਕਸਪ੍ਰੈੱਸ ਇਲਾਜ ਲਈਰੇਲ ਗੱਡੀ ਰਾਹੀਂ ਮਰੀਜ਼ ਦੂਜੇ ਰਾਜਾਂ ਨੂੰ ਜਾਂਦੇ ਸਨ ਪਰ ਹੁਣ ਕੈਂਸਰ ਇਲਾਜ ਕੇਂਦਰਾਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੀ ਆਮਦ ਦੇ ਨਾਲ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਅਜਿਹੀਆਂ ਹੋਰ ਅਤਿ ਆਧੁਨਿਕ ਮੈਡੀਕਲ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਲਦ ਹੀ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਲਈ ਵਧੀਆ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਗਏ ਜਦੋਂ ਸੂਬੇ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲੈਣ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣਾ ਪੈਂਦਾ ਸੀ ਕਿਉਂਕਿ ਪੰਜਾਬ ਜਲਦੀ ਹੀ ਉਨ੍ਹਾਂ ਨੂੰ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬ੍ਰੇਨ ਡਰੇਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸੂਬੇ ਦੇ ਉੱਚ ਪੱਧਰੀ ਡਾਕਟਰਾਂ ਦਾ ਸੂਬੇ ਵਿੱਚ ਹੀ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਅਤੇ ਹੋਰਨਾਂ ਖੇਤਰਾਂ ਵਿੱਚ ਗੁਣਵੱਤਾ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਵਿੱਚ ਹੋਰ ਰਾਜਾਂ ਲਈ ਚਾਨਣ ਮੁਨਾਰਾ ਬਣੇਗਾ। ਮਾਨਵਤਾ ਦੀ ਮਿਸਾਲੀ ਸੇਵਾ ਲਈ ਟਾਟਾ ਗਰੁੱਪ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਮਰਪਣ ਦਾ ਪ੍ਰਤੀਕ ਹੈ ਅਤੇ ਇਸੇ ਗੁਣ ਕਰਕੇ ਇਹ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਟਾਟਾ ਮੈਮੋਰੀਅਲ ਹਸਪਤਾਲ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਜੋ ਸੂਬੇ ਲਈ ਵਰਦਾਨ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਡਾ.ਆਰ.ਏ.ਬੜਵੇ ਦੇਸ਼ ਵਿੱਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਕੈਂਸਰ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਦੇ ਕੈਂਸਰ ਹਸਪਤਾਲ ਲਈ 42 ਕਰੋੜ ਰੁਪਏ ਦਿੱਤੇ ਹਨ ਅਤੇ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਜਾਨਲੇਵਾ ਬਿਮਾਰੀ ਨਾਲ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਕੀਤੀ ਅਤੇ ਚੌਥੀ ਮੰਜ਼ਿਲ 'ਤੇ ਦਾਖਲ ਮਰੀਜ਼ਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਓ.ਪੀ.ਡੀ. ਕਾਰਜਸ਼ੀਲ ਕੀਤੀ ਗਈ ਸੀ ਅਤੇ 300 ਬਿਸਤਰਿਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਕੈਂਸਰ ਦੇ ਇਲਾਜ ਦੇ ਹੱਬ ਵਜੋਂ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕੈਂਸਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਆਪਣੀ 52 ਏਕੜ ਜ਼ਮੀਨ ਹਸਪਤਾਲ ਨੂੰ ਮੁਫ਼ਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲ ਦੀ ਸਾਂਭ-ਸੰਭਾਲ ਲਈ ਗ੍ਰਾਂਟ ਵਿੱਚ ਸਾਲਾਨਾ 2 ਕਰੋੜ ਰੁਪਏ ਦਾ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਕੇਂਦਰ ਨਾਲ ਤਿੰਨ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਐਮਓਯੂ 'ਤੇ ਸਿਹਤ ਵਿਭਾਗ ਅਤੇ ਟਾਟਾ ਮੈਮੋਰੀਅਲ ਹਸਪਤਾਲ ਦਰਮਿਆਨ ਦਸਤਖਤ ਕੀਤੇ ਗਏ ਹਨ ਤਾਂ ਜੋ ਟੀ.ਐਮ.ਸੀ. ਦੁਆਰਾ ਸਰਕਾਰੀ ਹਸਪਤਾਲ ਦੇ ਸਟਾਫ ਨੂੰ ਸਿਖਲਾਈ ਦੇ ਕੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਰੇਡੀਓਲੋਜੀ, ਲੈਬ ਟੈਕਨਾਲੋਜੀ, ਓ.ਟੀ. ਅਤੇ ਹੋਰ ਵੱਖ-ਵੱਖ ਕੋਰਸਾਂ ਦੇ ਖੇਤਰ ਵਿੱਚ ਥੋੜ੍ਹੇ ਸਮੇਂ ਦੀ ਪ੍ਰੈਕਟੀਕਲ ਟ੍ਰੈਨਿੰਗ ਲਈ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨਾਲ ਇੱਕ ਹੋਰ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਂਸਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਵਿੱਚ ਹੁਨਰਮੰਦ ਸਟਾਫ਼ ਦਾ ਸਮੂਹ ਬਣਾਉਣ ਵਿੱਚ ਮਦਦ ਕਰੇਗਾ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਸ ਘਾਤਕ ਬਿਮਾਰੀ ਦੀ ਰੋਕਥਾਮ ਲਈ ਲੋਕਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਸਿੱਖਿਆ ਵਿਭਾਗ ਨਾਲ ਇੱਕ ਹੋਰ ਸਮਝੌਤਾ ਕੀਤਾ ਗਿਆ ਹੈ। ਆਪਣੇ ਸੰਬੋਧਨ ਵਿੱਚ ਟੀਐਮਸੀ ਮੁੰਬਈ ਦੇ ਡਾਇਰੈਕਟਰ ਡਾ. ਆਰ.ਏ. ਬੜਵੇ ਨੇ ਕੈਂਸਰ ਦਾ ਮਿਆਰੀ ਇਲਾਜ ਕਰਨ ਲਈ ਦੇਸ਼ ਭਰ ਵਿੱਚ ਕੈਂਸਰ ਦੇ ਇਲਾਜ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਇੱਕੋ ਜਿਹੀਆਂ ਸੇਵਾਵਾਂ ਦੇਣ 'ਤੇ ਜ਼ੋਰ ਦਿੱਤਾ। ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਡਾ. ਅਸ਼ੀਸ਼ ਗੁਲੀਆ ਨੇ ਪੰਜਾਬ ਵਿੱਚ ਟੀ.ਐਮ.ਸੀ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਰੇਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਹਤ ਬਰਾੜ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਬਾਰੇ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਰਜੋਤ ਬੈਂਸ ਤੇ ਅਨਮੋਲ ਗਗਨ ਮਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਤੇ ਹੋਰ ਹਾਜ਼ਰ ਸਨ।
News 07 July,2023
ਪਟਿਆਲਾ ਜ਼ਿਲ੍ਹੇ ਦੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕੀਤੀ ਮੀਟਿੰਗ
ਪਟਿਆਲਾ ਜ਼ਿਲ੍ਹੇ ਦੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕੀਤੀ ਮੀਟਿੰਗ ਪਟਿਆਲਾ, 6 ਜੁਲਾਈ: ਪਟਿਆਲਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਗੁਰਪ੍ਰੀਤ ਕੌਰ ਦਿਓ ਦੀ ਸਰਪ੍ਰਸਤੀ ਅਤੇ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਸਾਂਝ ਕੇਂਦਰ ਅਧੀਨ ਆਉਂਦੇ ਸਾਂਝ ਕੇਂਦਰਾਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਪੁਲਿਸ ਲਾਈਨ ਦੇ ਕਮੇਟੀ ਹਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਪੀ ਹੈਡਕੁਆਰਟਰ ਮੈਡਮ ਹਰਵੰਤ ਕੌਰ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਸੁਖਦੇਵ ਸਿੰਘ ਵਿਰਕ ਸਾਬਕਾ ਐਸ.ਪੀ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਐਸ ਆਈ ਝਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਪਟਿਆਲਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਐਸ ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕਿਹਾ ਕਿ ਸਾਂਝ ਕੇਂਦਰ ਜਿਥੇ ਪਬਲਿਕ ਨੂੰ ਇਕ ਪਲੇਟਫ਼ਾਰਮ ਤੇ ਇਕੱਠੇ ਸੁਵਿਧਾਵਾਂ ਦੇ ਰਹੇ ਹਨ ਉਥੇ ਹੀ ਸਾਂਝ ਕੇਂਦਰਾਂ ਵੱਲੋਂ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਦੀ ਮਦਦ ਜਿਵੇਂ ਕਿ ਸਲੱਮ ਏਰੀਏ ਵਿੱਚ ਰਾਸ਼ਨ ਦੇਣਾ, ਲੋੜਵੰਦ ਮਰੀਜ਼ਾਂ ਲਈ ਦਿਵਾਈਆਂ ਦੇਣੀਆਂ, ਲੋੜਵੰਦ ਲੜਕੀਆਂ ਦੇ ਵਿਆਹ ਵਿਚ ਮਦਦ, ਖ਼ੂਨਦਾਨ ਕੈਂਪ, ਮੈਡੀਕਲ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਇਸ ਤੋਂ ਇਲਾਵਾ ਵਾਤਾਵਰਨ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਂਦੇ ਹਨ ਇਸ ਤੋਂ ਇਲਾਵਾ ਅਨੇਕਾਂ ਹੋਰ ਸਮਾਜ ਸੇਵੀ ਕਾਰਜ ਸਾਂਝ ਕੇਂਦਰਾਂ ਵੱਲੋਂ ਕੀਤੇ ਜਾ ਰਹੇ, ਉਹਨਾਂ ਸਾਰੇ ਜ਼ਿਲ੍ਹਾ ਕਮੇਟੀ ਅਤੇ ਵੱਖ ਵੱਖ ਸਭ ਡਵੀਜ਼ਨ ਸਾਂਝ ਕੇਂਦਰ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹੋ ਵੀ ਸਮੇਂ ਸਮੇਂ ਸਿਰ ਸਾਂਝ ਕੇਂਦਰਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਆਪਣੀ ਸ਼ਮੂਲੀਅਤ ਜ਼ਰੂਰ ਕਰਨ। ਇਸ ਮੌਕੇ ਸੁਖਦੇਵ ਸਿੰਘ ਵਿਰਕ ਸਾਬਕਾ ਐਸ ਪੀ ਨੇ ਸਾਰੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਿਟੀ 1, ਸਾਂਝ ਕੇਂਦਰ ਸਿਟੀ 2 ਦੇ ਇੰਚਾਰਜ ਐਸ ਆਈ ਦਵਿੰਦਰਪਾਲ, ਸਾਂਝ ਕੇਂਦਰ ਦਿਹਾਤੀ ਦੇ ਇੰਚਾਰਜ ਏ ਐਸ ਆਈ ਇੰਚਾਰਜ ਸਿੰਘ, ਐਸ ਆਈ ਨਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਰਾਜਪੁਰਾ, ਐਸ ਆਈ ਸੁਰਿੰਦਰ ਕੁਮਾਰ ਇੰਚਾਰਜ ਸਾਂਝ ਕੇਂਦਰ ਨਾਭਾ,ਏ ਐਸ ਆਈ ਹਰਵਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਪਾਤੜਾਂ ਅਤੇ ਕਮੇਟੀ ਮੈਂਬਰਾਂ ਜਸਬੀਰ ਸਿੰਘ ਗਾਂਧੀ, ਪ੍ਰੀਤੀ ਮਲਹੋਤਰਾ, ਇੰਦਰਜੀਤ ਖਰੋੜ, ਮੈਡਮ ਸੁਮਨ ਬਤਰਾ, ਪਰਮਿੰਦਰ ਭਲਵਾਨ ਮੈਂਬਰ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ, ਜਤਵਿੰਦਰ ਗਰੇਵਾਲ ਮੈਂਬਰ ਸਾਂਝ ਕੇਂਦਰ, ਜਗਜੀਤ ਸਿੰਘ ਸੱਗੂ, ਜਗਤਾਰ ਸਿੰਘ ਜੱਗੀ, ਰੁਪਿੰਦਰ ਕੌਰ, ਪਵਨ ਗੋਇਲ, ਰਵਿੰਦਰ ਸਿੰਘ ਰਵੀ, ਪਰਮਜੀਤ ਸਿੰਘ ਬਾਦਸ਼ਾਹਪੁਰ, ਅਮਰਜੀਤ ਸਿੰਘ ਭਾਟੀਆ ਸਾਰੇ ਮੈਂਬਰ ਸਾਂਝ ਕੇਂਦਰਅਤੇ ਸਾਂਝ ਕੇਂਦਰ ਪਟਿਆਲਾ ਦੇ ਸਟਾਫ਼ ਨੇ ਸ਼ਿਰਕਤ ਕੀਤੀ
News 06 July,2023
ਪਟਿਆਲਾ ਜ਼ਿਲ੍ਹੇ 'ਚ ਲਾਏ ਜਾਣਗੇ 3 ਲੱਖ ਬੂਟੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਬੂਟੇ ਲਗਾਉਣ ਦੀ ਮੁਹਿੰਮ 'ਚ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ -ਆਈ ਹਰਿਆਲੀ ਐਪ 'ਤੇ ਮੁਫ਼ਤ ਬੂਟਿਆਂ ਲਈ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 6 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ 3 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਚਲਾਇਆ ਜਾਵੇ ਅਤੇ ਇਸ ਲਈ ਸਮਾਜ ਸੇਵੀ ਜਥੇਬੰਦੀਆਂ, ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਐਨ.ਜੀ.ਓਜ ਅਤੇ ਸਮੂਹ ਵਿਭਾਗਾਂ, ਸਕੂਲਾਂ ਤੇ ਕਾਲਜਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ ਦੁਧਨਸਾਧਾ ਕ੍ਰਿਪਾਲ ਵੀਰ ਸਿੰਘ ਅਤੇ ਵਣ ਰੇਂਜ ਅਫ਼ਸਰ ਪਟਿਆਲਾ ਸਵਰਨ ਸਿੰਘ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਲਈ ਕਰੀਬ 3 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਵਾਸੀਆਂ ਦੀ ਸਰਗਰਮੀ ਨਾਲ ਹਿੱਸੇਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ 'ਆਈ ਹਰਿਆਲੀ' ਐਪ ਰਾਹੀਂ ਕੋਈ ਵੀ ਨਾਗਰਿਕ ਮੁਫ਼ਤ ਬੂਟੇ ਲੈਣ ਲਈ ਰਜਿਸਟਰੇਸ਼ਨ ਕਰ ਸਕਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਆਪਣਾ ਹਿੱਸਾ ਪਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ ਅਤੇ ਬੀ.ਡੀ.ਪੀ.ਓਜ ਨੂੰ ਬਲਾਕ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਬੂਟਿਆਂ ਨੂੰ ਲਗਾਇਆ ਜਾ ਸਕਦਾ ਹੈ ਇਸ ਲਈ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
News 06 July,2023
ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ -ਸਵੱਛ ਭਾਰਤ ਗ੍ਰਾਮੀਣ, ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ : ਸਾਕਸ਼ੀ ਸਾਹਨੀ -ਅਧਿਕਾਰੀ ਟੀਚੇ ਪੂਰੇ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰਨ : ਡਿਪਟੀ ਕਮਿਸ਼ਨਰ ਪਟਿਆਲਾ, 6 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਵੱਛ ਭਾਰਤ ਗ੍ਰਾਮੀਣ, ਜਲ ਜੀਵਨ ਮਿਸ਼ਨ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਮਗਨਰੇਗਾ, ਰਸਤਾ ਖੋਲੋ ਮੁਹਿੰਮ ਅਤੇ ਕੈਚ ਦੀ ਰੈਨ ਸਮੇਤ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਸਬੰਧੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ, ਐਸ.ਡੀ.ਐਮ. ਨਾਭਾ ਤਰਸੇਮ ਚੰਦ ਅਤੇ ਐਸ.ਡੀ.ਐਮ. ਦੁਧਨਸਾਧਾ ਕ੍ਰਿਪਾਲ ਵੀਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਗ੍ਰਾਮੀਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਰੇਕ ਬਲਾਕ ਦਾ ਜੋ ਟੀਚਾ ਨਿਰਧਾਰਤ ਕੀਤਾ ਗਿਆ ਹੈ ਉਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਐਸ.ਡੀ.ਐਮਜ਼ ਚੱਲ ਰਹੇ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਕੰਮ ਦੀ ਪ੍ਰਗਤੀ ਨੂੰ ਡੈਸ਼ਬੋਰਡ 'ਤੇ ਰੋਜ਼ਾਨਾ ਅਪਡੇਟ ਕਰਨ ਦੀ ਹਦਾਇਤ ਕੀਤੀ ਤਾਂ ਜੋ ਸਹੀ ਮੁਲਾਂਕਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਪੱਕੇ ਖਾਲ ਲਗਾਉਣ ਸਬੰਧੀ ਵੀ ਕੰਮ 'ਚ ਤੇਜ਼ੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਅਧਿਕਾਰੀ ਟੀਚੇ ਪੂਰੇ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰਨ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਹਰੇਕ ਲਾਭਪਾਤਰੀ ਤੱਕ ਪੁੱਜਦਾ ਹੋ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਪਾਸ ਜੋ ਕਲਮ ਦੀ ਤਾਕਤ ਹੈ, ਉਸ ਨਾਲ ਲੋਕਾਂ ਦੇ ਜੀਵਨ ਵਿੱਚ ਸਕਰਾਤਮਕ ਬਦਲਾਅ ਲੈਂਦਾ ਜਾ ਸਕਦਾ ਹੈ ਤੇ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਦਾ ਆਸਾਨੀ ਨਾਲ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਦਫ਼ਤਰ 'ਚ ਕੰਮ ਕਰਦੇ ਹਰੇਕ ਕਰਮਚਾਰੀ ਦੀ ਜਵਾਬ ਦੇਹੀ ਤੈਅ ਕਰਨ ਤਾਂ ਜੋ ਕੰਮ ਦੀ ਰਫ਼ਤਾਰ ਹੋਰ ਤੇਜ਼ ਹੋ ਸਕੇ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਵਿੱਚ ਅੱਜ ਦੀ ਬੈਠਕ ਵਿੱਚ ਹੋਏ ਫੈਸਲਿਆਂ ਦੀ ਐਕਸ਼ਨ ਟੈਕਨ ਰਿਪੋਰਟ ਵੀ ਨਾਲ ਲਿਆਉਣੀ ਯਕੀਨੀ ਬਣਾਈ ਜਾਵੇ।
News 06 July,2023
'ਆਉਟਸਟੈਂਡਿੰਗ ਸਪੋਰਟਸ ਕੈਟਾਗਰੀ' ਅਧੀਨ ਦਾਖਲਿਆਂ ਸਬੰਧੀ ਟਰਾਇਲ/ਕਾਊਂਸਲਿੰਗ
'ਆਉਟਸਟੈਂਡਿੰਗ ਸਪੋਰਟਸ ਕੈਟਾਗਰੀ' ਅਧੀਨ ਦਾਖਲਿਆਂ ਸਬੰਧੀ ਟਰਾਇਲ/ਕਾਊਂਸਲਿੰਗ ਪਟਿਆਲਾ 06 ਜੁਲਾਈ 2023; ਖੇਡ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸੈਸ਼ਨ 2023-24 ਦੌਰਾਨ ਯੂਨੀਵਰਸਿਟੀ ਕੈਂਪਸ ਅਤੇ ਇਸਦੇ ਅਧੀਨ ਆਉਂਦੇ ਕਾਲਜਾਂ ਵਿੱਚ ਕਿਸੇ ਵੀ ਕੋਰਸ/ਕਲਾਸ ਵਿੱਚ ਉੱਚ ਕੋਟੀ ਦੇ ਖਿਡਾਰੀਆਂ ਲਈ ਸਪੋਰਟਸ ਕੋਟੇ ਅਧੀਨ ਰਾਖਵੀਆਂ 5-5 ਵਾਧੂ ਸੀਟਾਂ ਤਹਿਤ ਦਾਖਲਾ ਲੈਣ ਦੇ ਚਾਹਵਾਨ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਲਈ ਏ.ਆਈ.ਯੂ. ਖੇਡ ਕੈਲੰਡਰ ਵਿਚ ਸ਼ਾਮਲ ਹੇਠ ਲਿਖੀਆਂ ਖੇਡਾਂ ਅਨੁਸਾਰ ਟਰਾਇਲ /ਕਾਊਂਸਲਿੰਗ ਮਿਤੀ 13/07/2023 ਨੂੰ ਸਵੇਰੇ 9.00 ਵਜੇ ਖੇਡ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ: ਖੇਡਾਂ ਦੀ ਸੂਚੀ: ਐਥਲੈਟਿਕਸ, ਤੀਰ ਅੰਦਾਜ਼ੀ (ਆਰਚਰੀ), ਸਾਈਕਲਿੰਗ, ਸੌਫਟਬਾਲ (ਕੇਵਲ ਮਹਿਲਾ), ਬੇਸਬਾਲ (ਕੇਵਲ ਪੁਰਸ਼), ਹੈਂਡਬਾਲ, ਹਾਕੀ, ਕੁਸ਼ਤੀ, ਕਬੱਡੀ (ਨ.ਸ.), ਜਿਮਨਾਸਟਿਕਸ, ਜੂਡੋ, ਟੇਬਲ ਟੈਨਿਸ, ਵਾਲੀਬਾਲ, ਨੈੱਟਬਾਲ (ਕੇਵਲ ਮਹਿਲਾ), ਪਿਸਟਲ ਸ਼ੂਟਿੰਗ ਅਤੇ ਰਾਈਫਲ ਸ਼ੂਟਿੰਗ, ਫੁੱਟਬਾਲ, ਬਾਸਕਟਬਾਲ, ਬੈਡਮਿੰਟਨ, ਵੇਟ ਲਿਫਟਿੰਗ, ਟੈਨਿਸ, ਬਾਕਸਿੰਗ, ਖੋ-ਖੋ, ਫੈਨਸਿੰਗ, ਕੈਯਾਕਿੰਗ ਅਤੇ ਕੈਨੋਇੰਗ, ਰੋਇੰਗ, ਯੋਗਾ, ਤਾਇਕਵਾਂਡੋ, ਵੁਸ਼ੂ, ਕਰਾਟੇ, ਚੈੱਸ, ਰਗਬੀ, ਸੈਪਕਟਾਕਰਾ, ਸੌਫਟ ਟੈਨਿਸ, ਸਕਵੌਸ਼ ਰੈਕਟਸ, ਗੱਤਕਾ ਅਤੇ ਪੇਨਚੈਕ ਸਿਲਾਟ। ਕਾਊਂਸਲਿੰਗ ਵਿੱਚ ਭਾਗ ਲੈਣ ਵਾਲੇ ਹਰ ਇਕ ਖਿਡਾਰੀ ਕੋਲ ਆਪਣੇ ਵਿਦਿਅਕ ਅਤੇ ਖੇਡਾਂ ਦੇ ਅਸਲੀ ਸਰਟੀਫਿਕੇਟਸ ਅਤੇ ਉਹਨਾਂ ਦੀ ਫੋਟੋਕਾਪੀ ਹੋਣੇ ਲਾਜ਼ਮੀ ਹਨ। ਖਿਡਾਰੀਆਂ ਦੀ ਚੋਣ ਉਹਨਾਂ ਦੀਆਂ ਪਿਛਲੇ ਦੋ ਸਾਲਾਂ ਦੌਰਾਨ (2021-22 ਅਤੇ 2022-23 ਦੌਰਾਨ) ਕੀਤੀ ਕਾਰਗੁਜ਼ਾਰੀ / ਪ੍ਰਾਪਤੀਆਂ (ਪਹਿਲੀਆਂ ਤਿੰਨ ਪੁਜੀਸ਼ਨਾਂ ਹੀ ਮੰਨਣਯੋਗ ਹੋਣਗੀਆ) ਦੇ ਆਧਾਰ ਤੇ ਕੀਤੀ ਜਾਵੇਗੀ। ਲੋੜ ਅਨੁਸਾਰ ਖਿਡਾਰੀਆਂ ਦੇ ਟਰਾਇਲਜ਼ ਵੀ ਮੌਕੇ ਤੇ ਕਰਵਾਏ ਜਾ ਸਕਦੇ ਹਨ। ਚੁਣੇ ਗਏ ਖਿਡਾਰੀਆਂ ਨੂੰ ਟਰੇਨਿੰਗ ਦੀਆਂ ਬੇਹਤਰੀਨ ਸੁਵਿਧਾਵਾਂ ਤੋਂ ਇਲਾਵਾ ਮੁਫ਼ਤ ਪੜ੍ਹਾਈ, ਸਪੋਰਟਸ ਕਿੱਟ ਅਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੀ ਮੈਰਿਟ ਦੇ ਅਨੁਸਾਰ ਡਾਈਟ ਮਨੀ ਮੁਹੱਈਆ ਕੀਤੀ ਜਾਵੇਗੀ।
News 06 July,2023
"ਆਨੰਦ ਮੈਰਿਜ ਐਕਟ" ਵਿਚਲੀਆਂ ਕਮੀਆਂ ਤੇ ਤਰੁੱਟੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ : ਪ੍ਰੋ. ਬਡੂੰਗਰ
"ਆਨੰਦ ਮੈਰਿਜ ਐਕਟ" ਵਿਚਲੀਆਂ ਕਮੀਆਂ ਤੇ ਤਰੁੱਟੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇ : ਪ੍ਰੋ. ਬਡੂੰਗਰ ਪਟਿਆਲਾ, 6 ਜੁਲਾਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਦੁਬਾਰਾ ਘੋਖ ਵਿਚਾਰ ਕਰਕੇ ਉਸ ਵਿਚਲੀਆਂ ਤਰੁੱਟੀਆਂ ਅਤੇ ਕਮੀਆਂ ਖਾਲਸਾ ਪੰਥ ਦੀ ਲੋੜ ਅਨੁਸਾਰ ਦੂਰ ਕਰਕੇ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੰਦ ਮੈਰਿਜ ਐਕਟ ਪਹਿਲਾਂ ਸਮੇਂ ਅਨੁਸਾਰ ਠੀਕ ਸੀ ਪ੍ਰੰਤੂ ਹੁਣ ਮੌਜੂਦਾ ਸਮਾਜ ਦੇ ਨਵੇਂ ਹਲਾਤਾਂ ਤੇ ਲੋੜ ਅਨੁਸਾਰ ਸੋਧ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਨੰਦ ਮੈਰਿਜ ਐਕਟ ਸਬੰਧੀ ਪਰਿਕ੍ਰਿਆ ਦਰਸਾਉਂਦਿਆਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਹਾਊਸ ਦੀ ਮੀਟਿੰਗ ਬੁਲਾ ਕੇ ਮੌਜੂਦਾ ਸਿੱਖ ਪੰਥ ਤੇ ਸਮੇਂ ਦੀਆਂ ਲੋੜਾਂ ਅਨੁਸਾਰ ਸੁਝਾਅ ਪੇਸ਼ ਕਰਕੇ ਪਾਸ ਕੀਤੇ ਜਾਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਜਾਂਦਾ ਹੈ, ਜਿਸ ਤੇ ਸਟੇਟ ਗੌਰਮਿੰਟ ਆਪਣੇ ਲੋੜੀਂਦੇ ਵਿਚਾਰ ਪੇਸ਼ ਕਰਕੇ ਕੇਂਦਰ ਸਰਕਾਰ ਨੂੰ ਅੱਗੇ ਭੇਜੇਗੀ ਤੇ ਕੇਂਦਰ ਸਰਕਾਰ ਇਸ ਨੂੰ ਪਾਰਲੀਮੈਂਟ ਵਿੱਚ ਐਕਟ ਬਣਾਉਣ ਲਈ ਤਜਵੀਜ਼ ਵਜੋਂ ਪੇਸ਼ ਕਰੇਗੀ, ਜਿਸ ਤੇ ਆਲ ਇੰਡੀਆ ਗੁਰਦੁਆਰਾ ਐਕਟ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਆਲ ਇੰਡੀਆ ਗੁਰਦੁਆਰਾ ਐਕਟ ਦੇਸ਼ ਭਰ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਗੁਰਦੁਆਰਾ ਐਕਟ ਲਾਗੂ ਹੋਣਾ ਅੱਜ ਦੇ ਸਮੇਂ ਦੀ ਲੋੜ ਹੈ ।
News 06 July,2023
ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ
ਭਗਵੰਤ ਮਾਨ ਦੀ ਸਰਕਾਰ ’ਚ ਮਾਈਨਿੰਗ ਮਾਫ਼ੀਆ ਸਰਗਰਮ, ਵੇਚਿਆ ਜਾ ਰਿਹਾ 42 ਰੁਪਏ ਫੁੱਟ ਰੇਤਾ : ਬਜਾਜ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਲਗਾ ਰਿਹਾ ਚੂਨਾ : ਬਜਾਜ ਪਟਿਆਲਾ 6 ਜੁਲਾਈ () ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਸਮੇਂ ਕੀਤੇ ਦਾਅਵੇ ਅਤੇ ਵਾਅਦਿਆਂ ਦੀ ਪੋਲ ਖੋਲ੍ਹਦਿਆਂ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਹਿਣੀ ਅਤੇ ਕਥਨੀ ਤੋਂ ਕੋਹਾਂ ਦੂਰ ਹੈ। ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਈਨਿੰਗ ਮਾਫ਼ੀਆ ਦਾ ਢੰਡੋਰਾ ਪਿੱਟਕੇ ਅਕਾਲੀ ਦਲ ਦੀ ਸਰਕਾਰ ਨੂੰ ਭੰਡਦੇ ਰਹੇ, ਬਦਨਾਮ ਕਰਦੇ ਰਹੇ, ਜਦਕਿ ਪੰਜਾਬ ਵਿਚ ਮਾਈਨਿੰਗ ਮਾਫ਼ੀਏ ਦੀ ਤੂਤੀ ਅੱਜ ਵੀ ਬੋਲਦੀ ਹੈ ਅਤੇ ਰੇਤਾ ਬੱਜਰੀ ਦੇ ਮਨਮਰਜ਼ੀ ਦਾ ਰੇਟ ਵਸੂਲੇ ਜਾ ਰਹੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਡੇ ਵੱਡੇ ਇਸ਼ਤਿਹਾਰਾਂ ਵਿਚ ਦਾਅਵਾ ਕਰਦੀ ਦਿਖਾਈ ਦਿੰਦੀ ਹੈ ਕਿ ਪੰਜਾਬ ਦੇ ਲੋਕ ਸਸਤੇ ਅਤੇ ਸੌਖੇ ਤੱਰੀਕੇ ਨਾਲ ਆਪਣਾ ਘਰ ਪਾ ਕੇ ਸਕਣ ਅਤੇ ਪੰਜ ਰੁਪਏ ਰੇਤੇ ਦਾ ਰੇਟ ਨਿਰਧਾਰਤ ਕਰਨ ਦਾ ਐਲਾਨ ਕੀਤਾ ਅਤੇ ਰੇਤ ਦੀਆਂ ਖੱਡਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ, ਪ੍ਰੰਤੂ ਦਾਅਵਿਆਂ ਤੋਂ ਉਲਟ ਅੱਜ ਮਾਈਨਿੰਗ ਮਾਫੀਆ ਆਪਣੀ ਮਨਮਰਜ਼ੀ ਦੇ ਰੇਟ ਵਸੂਲਦਾ, ਜਿਸ ਕਾਰਨ ਆਮ ਲੋਕਾਂ ਦਾ ਘਰ ਪਾਉਣ ਦਾ ਸੁਪਨਾ ਅਧੂਰਾ ਦਿਖਾਈ ਦੇ ਰਿਹਾ ਹੈ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੋਜੂਦਾ ਹਾਲਤਾਂ ਦਾ ਜ਼ਿਕਰ ਕਰੀਏ ਤਾਂ ਭਗਵੰਤ ਮਾਨ ਦੀ ਸਰਕਾਰ ਵਿਚ ਪੰਜ ਰੁਪਏ ਫੁੱਟ ਵਾਲਾ ਰੇਤਾ 42 ਰੁਪਏ ਫੁੱਟ ਰੇਤਾ ਮਾਈਨਿੰਗ ਮਾਫ਼ੀਆ ਸਰਗਰਮੀ ਨਾਲ ਵੇਚ ਰਿਹਾ ਹੈ, ਇਥੋਂ ਤੱਕ ਕਿ ਘੱਗਰ, ਆਨੰਦਪੁਰ ਸਾਹਿਬ ਦੀਆਂ ਖੱਡਾਂ ਤੋਂ ਆਉਣ ਵਾਲਾ ਰੇਤ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਹੀ ਚੂਨਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਕਿਉਂ ਕਿ ਜਿੰਨੇ ਵੀ ਵਾਅਦੇ ਜਾਂ ਦਾਅਵੇ ਕੀਤੇ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦਿੰਦੇ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੌਜੂਦਾ ਸਰਕਾਰ ਵਪਾਰ ਅਤੇ ਸਨਅਤ ਵਿਰੋਧੀ ਸਰਕਾਰ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰੀ ਸਰਕਾਰ ਅਤੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਜੇ ਆਮ ਲੋਕਾਂ ’ਤੇ ਬੋਝ ਇਸੇ ਤਰ੍ਹਾਂ ਸਰਕਾਰ ਪਾਉਂਦੀ ਰਹੀ ਹੈ ਤਾਂ ਅਗਾਮੀ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਨੂੰ ਸਬਕ ਸਿਖਾਉਣਾ ਵੀ ਜਾਣਦੇ ਹਨ।
News 06 July,2023
ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਪਹਿਲੇ ਸਾਲ ਵਿੱਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ
ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਨੌਕਰੀਆਂ ਲੋਕਾਂ ਵੱਲੋਂ ਨਕਾਰੇ ਆਗੂ ਸੱਤਾ ਦੀ ਖ਼ਾਤਰ ਨਵੇਂ ਗਠਜੋੜ ਬਣਾਉਣ ਜਾਂ ਪੁਰਾਣੇ ਗਠਜੋੜ ਨੂੰ ਬਹਾਲ ਕਰਨ ਲਈ ਲਾ ਰਹੇ ਹਨ ਜੋੜ-ਤੋੜ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਸਤੇ ਖੋਲ੍ਹੇ ਜਾਣਗੇ ਅੱਠ ਹਾਈ-ਟੈਕ ਕੇਂਦਰ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ (ਰਨਵੇਅ) ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਇਤਾ ਕਰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀਆਂ ਆਸਾਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪੂਰੀ ਵਾਹ ਲਾ ਦੇਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਦੇ ਮੱਦੇਨਜ਼ਰ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਸ. ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਜੁਟਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲਬਧ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾਪੂਰਵਕ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਖੇਤਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਮਿਊਂਸਪਲ ਬਾਰੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦੀ ਗਵਾਹੀ ਭਰਦਾ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਰੂਪ ਵਿੱਚ ਯੋਗਤਾ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਪੂਰੀ ਤਨਦੇਹੀ ਤੇ ਜੋਸ਼ੋ-ਖ਼ਰੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਤੇ ਹਰਭਜਨ ਸਿੰਘ ਤੇ ਹੋਰ ਵੀ ਹਾਜ਼ਰ ਸਨ।
News 06 July,2023
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ ਕਿਹਾ, ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਲੋੜ ਚੰਡੀਗੜ੍ਹ, 6 ਜੁਲਾਈ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ 'ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਡੀ.ਪੀ.ਓ ਸ੍ਰੀ ਅਮਰਜੀਤ ਸਿੰਘ, ਸ੍ਰੀ ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 06 July,2023
ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ — ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ ਚੰਡੀਗੜ੍ਹ, 6 ਜੁਲਾਈ: ਪੰਜਾਬ ਰਾਜ ਵਿੱਚ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨ.ਓ.ਐਚ.ਪੀ.) ਪੰਜਾਬ ਅਧੀਨ ਨਵੇਂ ਬਣਾਏ ਗਏ ਜ਼ਿਲ੍ਹਾ ਨੋਡਲ ਅਫ਼ਸਰਾਂ (ਡੀ.ਐਨ.ਓਜ਼) ਲਈ ਇੱਕ ਤਿਮਾਹੀ ਦੰਦਾਂ ਦੀ ਸਮੀਖਿਆ ਮੀਟਿੰਗ ਕਮ ਇੰਡਕਸ਼ਨ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ. ਭ.) ਡਾ: ਰਵਿੰਦਰ ਪਾਲ ਕੌਰ ਨੇ ਸਾਂਝੇ ਤੌਰ 'ਤੇ ਕੀਤੀ। ਮੀਟਿੰਗ ਦਾ ਉਦੇਸ਼ ਓਰਲ ਹੈਲਥ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਦੰਦਾਂ ਦੀਆਂ ਸਾਰੀਆਂ ਓਪੀਡੀਜ਼ ਵਿੱਚ ਕੀਤੀਆਂ ਜਾਣ ਵਾਲੀਆਂ ਦੰਦਾਂ ਦੀਆਂ ਪ੍ਰਕਿਰਿਆਵਾਂ ਦੇ ਸਬੰਧ ਵਿੱਚ ਸਾਰੇ ਜ਼ਿਲ੍ਹਿਆਂ ਦੀ ਤਿਮਾਹੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ। ਆਪਣੇ ਸੰਬੋਧਨ ਵਿੱਚ ਡਾ: ਆਦਰਸ਼ਪਾਲ ਕੌਰ ਨੇ ਸਾਰੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰਾਂ (ਡੀ.ਡੀ.ਐਚ.ਓਜ਼) ਅਤੇ ਡੀ.ਐਨ.ਓਜ਼ ਨੂੰ ਦੰਦਾਂ ਦੀਆਂ ਸਾਰੀਆਂ ਓ.ਪੀ.ਡੀਜ਼ ਵਿੱਚ ਪਹਿਲ ਦੇ ਆਧਾਰ 'ਤੇ ਮੂੰਹ ਦੇ ਕੈਂਸਰ ਦੀ ਸਕਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਉਹ ਸਮੇਂ ਸਿਰ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜੋ ਸੀਨੀਅਰ ਐਮ.ਓ. ਡੈਂਟਲ, ਡੀਡੀਐਚਓਜ਼ ਵਜੋਂ ਤਰੱਕੀ ਕਰਨ ਜਾ ਰਹੇ ਹਨ ਓਹਨਾਂ ਵਲੋਂ ਵੀ ਇੰਡਕਸ਼ਨ ਟਰੇਨਿੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ । ਓਰਲ ਹੈਲਥ ਕੇਅਰ ਵਿੱਚ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਦੇਖਦੇ ਹੋਏ ਡਾ. ਰਵਿੰਦਰ ਪਾਲ ਕੌਰ ਨੇ ਦੰਦਾਂ ਦੇ ਸਿਹਤ ਅਧਿਕਾਰੀਆਂ ਨੂੰ ਆਈਈਸੀ/ਬੀਸੀਸੀ (ਜਾਣਕਾਰੀ ਸਿੱਖਿਆ ਸੰਚਾਰ/ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਟਿੰਗ ਦੌਰਾਨ ਰਾਸ਼ਟਰੀ ਓਰਲ ਹੈਲਥ ਪ੍ਰੋਗਰਾਮ, ਪੰਜਾਬ ਦੇ ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਇੱਕ ਇੰਡਕਸ਼ਨ ਟਰੇਨਿੰਗ ਵੀ ਕਰਵਾਈ ਗਈ, ਜਿਸ ਵਿੱਚ ਐਨ.ਓ.ਐਚ.ਪੀ., ਜ਼ਿਲ੍ਹਾ ਪੀਆਈਪੀ ਫਾਰਮੂਲੇਸ਼ਨ ਅਤੇ ਈ-ਦੰਤ ਸੇਵਾ ਪੋਰਟਲ ਦੀਆਂ ਬੁਨਿਆਦੀ ਗੱਲਾਂ ਬਾਰੇ ਲੈਕਚਰ ਪੇਸ਼ਕਾਰੀ ਦਿੱਤੀ ਗਈ। ਤਿਮਾਹੀ ਸਮੀਖਿਆ ਮੀਟਿੰਗ ਵਿੱਚ ਡਾ.ਸੁਰਿੰਦਰ ਮੱਲ ਡਿਪਟੀ ਡਾਇਰੈਕਟਰ (ਡੈਂਟਲ) ਅਤੇ ਡਾ.ਨਵਰੂਪ ਕੌਰ ਸਟੇਟ ਨੋਡਲ ਅਫ਼ਸਰ (ਐਨ.ਓ.ਐਚ.ਪੀ.) ਪੰਜਾਬ ਵੀ ਹਾਜ਼ਰ ਸਨ।
News 06 July,2023
ਭਾਸ਼ਾ ਵਿਭਾਗ ਨੇ ਕਰਵਾਇਆ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਸੈਮੀਨਾਰ
ਭਾਸ਼ਾ ਵਿਭਾਗ ਨੇ ਕਰਵਾਇਆ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਸੈਮੀਨਾਰ ਪਟਿਆਲਾ, 6 ਜੁਲਾਈ: ਭਾਸ਼ਾ ਵਿਭਾਗ ਪੰਜਾਬ ਵੱਲੋ ਭਾਸ਼ਾ ਭਵਨ ਵਿਖੇ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਬਾਬਾ ਫਰੀਦ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਅਦੀਬਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ ਅਤੇ ਇਸ ਉਪਰੰਤ ਸ਼ਮਾ ਰੌਸ਼ਨ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਵਿਭਾਗ ਦੀ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਦੀ ਪ੍ਰਧਾਨਗੀ ਉਰਦੂ ਦੇ ਪ੍ਰਸਿੱਧ ਸ਼ਾਇਰ ਡਾ. ਨਾਸ਼ਿਰ ਨਕਵੀ ਸਾਬਕਾ ਮੁੱਖੀ ਉਰਦੂ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕੀਤੀ ਗਈ ਇਸ ਦੇ ਨਾਲ ਹੀ ਉਹਨਾਂ ਵੱਲੋਂ ਬਾਬਾ ਫਰੀਦ ਜੀ ਬਾਰੇ ਵਿਚਾਰ ਵੀ ਪੇਸ਼ ਕੀਤੇ ਗਏ। ਇਸ ਮੌਕੇ ਤੇ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ, ਸੂਫੀਆਂ ਅਤੇ ਰਿਸ਼ੀ ਮੁਨੀਆਂ ਦੀ ਧਰਤੀ ਹੈ। ਪੰਜਾਬ ਨੇ ਆਪਸੀ ਭਾਈਚਾਰੇ ਅਤੇ ਉੱਚੇ ਤੇ ਸੁੱਚੇ ਵਿਚਾਰਾਂ ਦਾ ਸੰਦੇਸ਼ ਪੂਰੀ ਦੁਨੀਆਂ ਨੂੰ ਦਿੱਤਾ ਹੈ। ਬਾਬਾ ਫਰੀਦ ਗਿਆਨ ਦਾ ਛੇਵਾਂ ਦਰਿਆ ਹਨ ਅਤੇ ਪਿਛਲੇ 850 ਸਾਲਾਂ ਤੋਂ ਉਹਨਾਂ ਦੇ ਕਲਾਮ ਪੰਜਾਬੀਆਂ ਦਾ ਮਾਰਗ ਦਰਸ਼ਨ ਕਰਦੇ ਆ ਰਹੇ ਹਨ। ਬਾਬਾ ਫਰੀਦ ਜੀ ਦਾ ਕਲਾਮ ਪੰਜਾਬੀਆਂ ਦੇ ਦਿਲਾਂ ਤੇ ਨਕਸ਼ ਹੈ ਅਤੇ ਉਹਨਾਂ ਦੀ ਰੋਜ਼ਮਰਾ ਜਿੰਦਗੀ ਵਿੱਚ ਸ਼ਾਮਲ ਹੈ। ਅੱਜ ਦੇ ਸਮੇਂ ਵਿੱਚ ਉਹਨਾਂ ਦੇ ਕਲਾਮ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣ ਦੀ ਜ਼ਰੂਰਤ ਹੈ। ਇਸ ਲਈ ਅਜਿਹੇ ਸੂਫੀਆਨਾ ਸਮਾਗਮ ਪੰਜਾਬ ਦੇ ਗਲੀ-ਗਲੀ ਅਤੇ ਸ਼ਹਿਰ-ਸ਼ਹਿਰ ਹੋਣੇ ਚਾਹੀਦੇ ਹਨ। ਸੈਮੀਨਾਰ ਵਿੱਚ ਬਾਬਾ ਫਰੀਦ ਜੀ ਦੇ ਕਲਾਮ ਦੇ ਰੂਹਾਨੀ ਅਤੇ ਲਿਸਾਨੀ ਪਹਿਲੂਆਂ ਸਬੰਧੀ ਜਨਾਬ ਜ਼ਾਹਿਦ ਅਬਰੋਲ ਊਨਾ ਹਿਮਾਚਲ ਪ੍ਰਦੇਸ਼ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਨੇ ਤੇ ਆਪਣੇ ਵਿਚਾਰ ਵਿਸਥਾਰਪੂਰਪਕ ਪ੍ਰਗਟ ਕੀਤੇ ਅਤੇ ਬਾਬਾ ਫਰੀਦ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਪ੍ਰਧਾਨਗੀ ਮੰਡਲ ਵਿੱਚ ਡਾ. ਨਫ਼ਸ ਅੰਬਾਲਵੀ, ਜਨਾਬ ਅਫ਼ਜਲ ਮੰਗਲੋਰੀ ਅਤੇ ਸਰਦਾਰ ਪੰਛੀ ਆਦਿ ਸਖਸ਼ੀਅਤਾਂ ਸ਼ਾਮਲ ਰਹੀਆਂ। ਇਸ ਮੌਕੇ ਤੇ ਇੱਕ ਕੁੱਲ ਹਿੰਦ ਮੁਸ਼ਾਇਰਾ ਵੀ ਕਰਵਾਇਆ ਗਿਆ ਜਿਸ ਵਿੱਚ ਸ਼੍ਰੀ ਅਮਰਦੀਪ ਸਿੰਘ, ਪਟਿਆਲਾ, ਸ਼੍ਰੀ ਯਸ਼ ਜੀ ਨਕੋਦਰੀ, ਮੈਡਮ ਜਸਪ੍ਰੀਤ ਫ਼ਲਕ, ਸ਼੍ਰੀ ਮੁਕੇਸ਼ ਆਲਮ, ਮੈਡਮ ਖੁਸ਼ਬੂ ਰਾਮਪੁਰੀ, ਸ਼੍ਰੀ ਅੰਮ੍ਰਿਤਪਾਲ ਸਿੰਘ ਸ਼ੈਦਾ, ਸ਼੍ਰੀ ਸਲੀਮ ਮੰਗਲੋਰੀ, ਡਾ. ਸਲੀਮ ਜੂਬੈਰੀ, ਸ਼੍ਰੀ ਜਤਿੰਦਰ ਪ੍ਰਵਾਜ, ਪਠਾਨਕੋਟ, ਮੈਡਮ ਪੂਨਮ ਕੌਸਰ ਲੁਧਿਆਣਾ, ਸ਼੍ਰੀ ਸਵਤੰਤਰ ਦੇਵ ਆਰਿਫ਼, ਡਾ. ਮੁਹੰਮਦ ਰਫ਼ੀ, ਸ਼੍ਰੀ ਅਬਦੁੱਲ ਵਾਹੀਦ ਆਜਿਜ਼, ਸ਼੍ਰੀ ਨਫ਼ਸ ਅੰਬਾਲਵੀ, ਡਾ. ਰੁਬੀਨਾ ਸ਼ਬਨਮ, ਡਾ. ਮੋਇਨ ਸ਼ਾਦਾਬ, ਜਨਾਬ ਸਰਦਾਰ ਪੰਛੀ, ਸ਼੍ਰੀ ਅਫ਼ਜਲ ਮੰਗਲੋਰੀ ਉੱਘੇ ਸ਼ਾਇਰਾਂ ਵੱਲੋਂ ਆਪਣਾ ਕਲਾਮ ਪੇਸ਼ ਕੀਤਾ। ਇਸ ਸਮਾਗਮ ਦਾ ਮੰਚ ਸੰਚਾਲਨ ਡਾ. ਮੋਇਨ ਸ਼ਾਦਾਬ ਅਤੇ ਸ਼੍ਰੀ ਅਸ਼ਰਫ਼ ਮਹਿਮੂਦ ਵੱਲੋਂ ਸਾਂਝੇ ਤੌਰ ਤੇ ਬਹੁਤ ਹੀ ਭਾਵਪੂਰਤ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਦਾ ਸ਼ਾਮਲ ਹੋਏ ਸਰੋਤਿਆਂ ਵੱਲੋਂ ਭਰਪੂਰ ਆਨੰਦ ਮਾਣਿਆ ਗਿਆ। ਸਮਾਗਮ ਦੇ ਅੰਤ ਵਿੱਚ ਵਿਭਾਗ ਵੱਲੋਂ ਸਮੂਹ ਪ੍ਰਧਾਨਗੀ ਮੰਡਲ ਅਤੇ ਸਾਰੇ ਸ਼ਾਇਰਾਂ ਦਾ ਪੁਸਤਕਾਂ ਦੇ ਬੰਡਲ ਅਤੇ ਫੁਲਕਾਰੀਆਂ ਦੇ ਕੇ ਮਾਨ-ਸਨਮਾਨ ਕੀਤਾ ਗਿਆ। ਸ਼੍ਰੀ ਸਤਨਾਮ ਸਿੰਘ ਸਹਾਇਕ ਡਾਇਰੈਕਟਰ ਵੱਲੋਂ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਬਾਅਦ ਵਿੱਚ ਖਾਣਾ ਪਰੋਸਿਆ ਗਿਆ ਇਹ ਸਮਾਗਮ ਇੱਕ ਇਤਿਹਾਸਕ ਸਮਾਗਮ ਹੋ ਨਿੱਬੜਿਆ ਅਤੇ ਲੰਮੇ ਸਮੇਂ ਤੱਕ ਲੋਕਾਂ ਦੀਆਂ ਯਾਦਾਂ ਦਾ ਹਿੱਸਾ ਬਣਿਆ ਰਹੇਗਾ।
News 06 July,2023
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ
ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ ਖੇਡ ਸੱਭਿਆਚਾਰ ਨੂੰ ਹੁਲਾਰਾ ਅਤੇ ਖਿਡਾਰੀਆਂ ਦੇ ਮਾਣ-ਸਨਮਾਨ ਤੇ ਨੌਕਰੀਆਂ ਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ। ਮੀਤ ਹੇਅਰ ਨੇ ਕਿਹ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਿੰਡ/ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ ਉਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਡਾਈਟ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ। ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮੱਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਉਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ ਵਿੱਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਭਰਨ ਉਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਵਿੱਚ ਖੇਡ ਗਰਾਊਂਡ ਨੂੰ ਬਣਾਉਣ ਉਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਪੀ. ਆਨੰਦ ਕੁਮਾਰ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।
News 06 July,2023
ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ:ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਕਿਹਾ, ਲਾਭਪਾਤਰੀ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਆਪਣੀ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ ਰੱਖਣ ਚੰਡੀਗੜ੍ਹ, 6 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ। ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।
News 06 July,2023
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਵੱਲੋਂ ਸ਼ਿਕਾਇਤਾਂ ਦੀ ਸੁਣਵਾਈ
ਪ੍ਰਸ਼ਾਸਨ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਵਾਉਣ ਦੀ ਹਦਾਇਤ ਪਟਿਆਲਾ, 5 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 4 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਸੁਬਾਈ ਐਸ.ਸੀ. ਕਮਿਸ਼ਨ ਮੈਂਬਰ ਪਰਮਜੀਤ ਕੌਰ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ। ਕਮਿਸ਼ਨ ਮੈਂਬਰ ਨੇ ਇਸ ਮੌਕੇ ਪਵਨਦੀਪ ਸਿੰਘ ਵਾਸੀ ਪਿੰਡ ਮਟੋਰੜਾ ਦੀ ਕੁੱਟਮਾਰ ਕਰਨ ਤੇ ਅਪਮਾਨਜਨਕ ਭਾਸ਼ਾ ਬੋਲੇ ਜਾਣ, ਪਿੰਡ ਜਾਤੀਵਾਲ ਦੀ ਇੱਕ ਮਹਿਲਾ ਦੀ ਸ਼ਿਕਾਇਤ, ਪਿੰਡ ਮੰਡੌਰ ਦੇ ਅਨੁਸੂਚਿਤ ਜਾਤੀਆ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਦੀ ਸ਼ਿਕਾਇਤ ਤੇ ਮੰਗ ਪੱਤਰ ਸਮੇਤ ਪਟਿਆਲਾ ਦੇ ਮਹਿੰਦਰਾ ਕੰਨਿਆ ਮਹਾਂਵਿਦਿਆਲਾ ਦੇ ਇੱਕ ਵਿਦਿਆਰਥੀ ਦੀ ਸ਼ਿਕਾਇਤ ਉਪਰ ਸੁਣਵਾਈ ਕੀਤੀ। ਕਮਿਸ਼ਨ ਮੈਂਬਰ ਪਰਮਜੀਤ ਕੌਰ ਨੇ ਸਾਰੇ ਮਾਮਲਿਆਂ 'ਚ ਸਮਾਂਬੱਧ ਰਿਪਰਟਾਂ ਤਲਬ ਕੀਤੀਆਂ ਅਤੇ ਦੱਸਿਆ ਕਿ ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦਿਆਂ ਇਨ੍ਹਾਂ ਬਾਰੇ ਜਮੀਨੀ ਹਕੀਕਤ ਜਾਣਨ ਲਈ ਸ਼ਿਕਾਇਤ ਕਰਤਾ ਧਿਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਜੇਕਰ ਕਿਸੇ ਵੀ ਮਾਮਲੇ 'ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਅਨੁਸੂਚਿਤ ਜਾਤੀਆਂ ਵਿਰੁੱਧ ਅੱਤਿਆਚਾਰ ਜਾਂ ਜਿਆਦਤੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਨਾ ਕੀਤੀ ਤਾਂ ਉਸ ਵਿਰੁੱਧ ਕਮਿਸ਼ਨ ਸਖ਼ਤ ਕਾਰਵਾਈ ਕਰੇਗਾ। ਮੀਟਿੰਗ ਦੌਰਾਨ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ, ਐਸ.ਪੀ. ਸਥਾਨਕ ਹਰਬੰਤ ਕੌਰ, ਡੀ.ਐਸ.ਪੀ ਦਵਿੰਦਰ ਅੱਤਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਤਹਿਸੀਲਦਾਰ ਰਣਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ, ਇੰਸਪੈਕਟਰ ਮੋਹਨ ਤੇ ਗੁਰਪ੍ਰੀਤ ਸਿੰਘ ਭਿੰਡਰ, ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ, ਡੀ.ਸੀ ਦਫ਼ਤਰ ਦੇ ਸ਼ਿਕਾਇਤ ਨਿਵਾਰਨ ਬ੍ਰਾਂਚ ਮੁਖੀ ਸੁਨੀਤਾ ਰਾਣੀ ਤੇ ਪਲਵੀ ਸਮੇਤ ਹੋਰ ਵੀ ਮੌਜੂਦ ਸਨ।
News 05 July,2023
ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਮਮਤਾ ਦਿਵਸ ਦੀ ਸੁਪਰਵਿਜ਼ਨ
ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਮਮਤਾ ਦਿਵਸ ਦੀ ਸੁਪਰਵਿਜ਼ਨ -ਮਮਤਾ ਦਿਵਸ ਤੇ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਕੀਤਾ ਜਾਂਦਾ ਹੈ ਟੀਕਾਕਰਨ ਪਟਿਆਲਾ, 05 ਜੁਲਾਈ ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਵੱਲੋਂ ਸੀ.ਐਚ.ਸੀ. ਮਾਡਲ ਟਾਊਨ ਵਿਚ ਮਨਾਏ ਜਾ ਰਹੇ ਮਮਤਾ ਦਿਵਸ ਦੀ ਸੁਪਰਵਿਜ਼ਨ ਕੀਤੀ ਗਈ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸੁਪਰਵਿਜ਼ਨ ਦੌਰਾਨ ਉਹਨਾਂ ਵੱਲੋਂ ਇਹਨਾਂ ਸੈਸ਼ਨਾਂ ਤੇ ਵਰਤੀ ਜਾ ਰਹੀ ਵੈਕਸੀਨ, ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੁਈਆਂ, ਸਰਿੰਜਾਂ ਅਤੇ ਟੀਕਾਕਰਨ ਰਜਿਸਟਰਾਂ ਦੀ ਜਾਂਚ ਕੀਤੀ ਗਈ। ਇਹਨਾਂ ਸੈਸ਼ਨਾਂ ਚ ਸਿਹਤ ਸਟਾਫ਼ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਔਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗਰਭਵਤੀ ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁਸਾਰ ਆਪਣਾ ਅਤੇ ਨਵ ਜਨਮੇ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ।
News 05 July,2023
ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ
ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ -ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਪਟਿਆਲਾ, 5 ਜੁਲਾਈ : ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਅਤੇ ਸਹਾਇਕ ਕਮਿਸ਼ਨਰ (ਜ) ਕ੍ਰਿਪਾਲ ਵੀਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
News 05 July,2023
ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 5 ਜੁਲਾਈ: ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਸ੍ਰੀ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਐਰਿਕ ਗਾਰਸੇਟੀ ਨੂੰ ਯੂ.ਐਸ. ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਸ੍ਰੀ ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।
News 05 July,2023
ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਚੰਡੀਗੜ, 5 ਜੁਲਾਈ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ।
News 05 July,2023
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 1191.20 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2022 ਦੇ ਇਨ੍ਹਾਂ ਮਹੀਨਿਆਂ ਨਾਲੋਂ 17 ਫੀਸਦੀ ਜ਼ਿਆਦਾ ਹੈ। ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਆਮਦਨ 1018.63 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਕ੍ਰਮਵਾਰ 441.24 ਕਰੋੜ ਰੁਪਏ, 430.63 ਕਰੋੜ ਰੁਪਏ ਅਤੇ 319.33 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਰਕਮ 354.69 ਕਰੋੜ ਰੁਪਏ, 383.17 ਕਰੋੜ ਰੁਪਏ ਅਤੇ 280.77 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
News 05 July,2023
ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਆ ਮੱਛਰਾਂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ
ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਆ ਮੱਛਰਾਂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ ਪਟਿਆਲਾ, 5 ਜੁਲਾਈ ( )ਸਿਵਲ ਸਰਜਨ ਪਟਿਆਲਾ ਡਾ: ਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕੌਲੀ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਮੱਛਰਾਂ ਦੀ ਰੋਕਥਾਮ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਵੀਡਿਓ ਕਲਿੱਪ ਦਿਖਾ ਕੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਕਮ ਨੋਡਲ ਅਫਸਰ ਆਈਈਸੀ/ਬੀਸੀਸੀ ਨੇ ਦੱਸਿਆ ਕਿ ਏਡਿਜ਼ ਐਜੀਪਟੀ ਨਾਮਕ ਮਾਦਾ ਡੇਂਗੂ ਮੱਛਰ ਸਾਫ ਪਾਣੀ ਤੇ ਪੈਂਦਾ ਹੁੰਦਾ ਹੈ ਤੇ ਦਿਨ ਵੇਲੇ ਵਿਅਕਤੀ ਨੂੰ ਕੱਟਦਾ ਹੈ। ਇਸ ਮੱਛਰ ਤੇ ਲੜਨ ਨਾਲ ਵਿਅਕਤੀ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ‘ਚ ਦਰਦ, ਨੱਕ ਅਤੇ ਮਸੂੜਿਆ ‘ਚੋਂ ਖੂਨ ਆਉਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਉਲਟੀਆਂ ਆਉਂਣੀਆਂ ਵਰਗੀਆਂ ਨਿਸ਼ਾਨੀਆਂ ਪਾਈਆ ਜਾਂਦੀਆ ਹਨ। ਇਸ ਤਰ੍ਹਾਂ ਐਨਾਫਲੀਜ਼ ਨਾਮਕ ਮੱਛਰ ਸਾਨੂੰ ਮਲੇਰੀਆ ਦੀ ਬਿਮਾਰੀ ਦਿੰਦਾ ਹੈ।ਇਹ ਮੱਛਰ ਦਿਨ ਅਤੇ ਰਾਤ ਸਮੇਂ ਲੜਦਾ ਹੈ। ਇਸ ਦੇ ਨਾਲ ਮਰੀਜ਼ ਨੂੰ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ, ਥਕਾਵਟ, ਕਮਜੋਰੀ ਅਤੇ ਪਸੀਨਾ ਆਉਣਾ ਆਦਿ ਲੱਛਣ ਜੇਕਰ ਕਿਸੇ ਵਿਅਕਤੀ ਵਿੱਚ ਪਾਏ ਜਾਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਆਪਣਾ ਚੈਕਅਪ ਕਰਵਾ ਕੇ ਇਲਾਜ਼ ਸ਼ੁਰੂ ਕਰਵਾਉਣਾ ਚਾਹੀਦਾ ਹੈ। ਮੱਛਰਾਂ ਦੀ ਪੈਦਾਵਾਰ ਤੇ ਰੋਕ ਲਗਾਉਣ ਸਬੰਧੀ ਘਰ੍ਹਾਂ ਦੇ ਅੰਦਰ ਟੁੱਟੇ ਭੱਜੇ ਭਾਂਡੇ, ਬਰਤਨ, ਪੁਰਾਣੇ ਟਾਇਰ ਨਸਟ ਕਰ ਦਿੱਤੇ ਜਾਣ, ਪੀਣ ਵਾਲੇ ਪਾਣੀ ਦੀਆਂ ਟੈਕੀਆਂ ਦਾ ਪਾਣੀ ਢੱਕ ਕੇ ਰੱਖਣ, ਨੀਵੀਆਂ ਥਾਵਾਂ ਤੇ ਪਾਣੀ ਨਾ ਖੜ੍ਹਾ ਹੋਣ ਦੇਣ, ਕੂਲਰਾਂ ਦਾ ਪਾਣੀ ਹਫਤੇ ਦੇ ਅੰਦਰ ਬਦਲਣ ਅਤੇ ਛੱਪੜਾਂ ਵਿੱਚ ਕਾਲਾ ਤੇਲ ਪਾਇਆ ਜਾਵੇ।ਇਸ ਦੌਰਾਨ ਸਕੂਲੀ ਬੱਚਿਆਂ ਨੂੰ ਪ੍ਰਾਜੈਕਟਰ ਦੀ ਮਦਦ ਨਾਲ ਸਿਹਤ ਵਿਭਾਗ ਵੱਲੋਂ ਤਿਆਰ ਕੀਤੀਆਂ ਵੀਡਿਓਜ਼ ਕਲਿੱਪਾਂ ਵੀ ਦਿਖਾਈਆਂ ਗਈਆਂ। ਅਖੀਰ ਸਕੂਲ ਦੀ ਪ੍ਰਿੰਸੀਪਲ ਪਰਵਿੰਦਰ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਵਡਮੁੱਲੀ ਜਾਣਕਾਰੀ ਦੇਣ ਬਦਲੇ ਧੰਨਵਾਦ ਕੀਤਾ। ਇਸ ਦੌਰਾਨ ਐਲਐਚਵੀ ਪੂਨਮ ਵਾਲੀਆ, ਮਪਹਵ ਦੀਪ ਸਿੰਘ, ਕੰਪਿਊਟਰ ਟੀਚਰ ਨਵਦੀਪ ਕੌਰ, ਰਾਜੇਸ਼ ਸ਼ਰਮਾ ਸਮੇਤ ਹੋਰ ਹਾਜਰ ਸਨ।
News 05 July,2023
ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ
ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋਵੇਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 5 ਜੁਲਾਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਸ੍ਰੀ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਰਵਿੰਦਰ ਸਿੰਘ ਖੇਤੀ ਕਰਦੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਪੰਜਾਬ ਦੀਆਂ ਬੇਟੀਆਂ ਨੂੰ ‘ਵਿਮੈਨ ਆਫ਼ ਸਬਸਟੈਂਸ’ ਵਿੱਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ। ਸੂਬੇ ਦੀਆਂ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ, 2023 ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ। ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਹਨਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
News 05 July,2023
ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ
ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ ਸਿੰਘਾਵਾਲਾ (ਮੋਗਾ), 5 ਜੁਲਾਈ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉਤੇ ਪੈਂਦੇ ਇਸ ਸਿੰਘਾਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ ਉਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਆਪਣੇ ਹਿੱਤਾਂ ਦੀ ਰਾਖੀ ਲਈ ਸਰਕਾਰਾਂ ਚੁਣਦੇ ਹਨ ਪਰ ਸੱਤਾ ਵਿਚ ਅੰਨ੍ਹੇ ਹੋਏ ਸਿਆਸਤਦਾਨਾਂ ਨੇ ਅਜਿਹੇ ਡਿਫਾਲਟਰਾਂ ਨੂੰ ਸਿਰਫ਼ ਆਪਣੇ ਸਵਾਰਥਾਂ ਲਈ ਢਾਲ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਉਣਤਾਈਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਵਸੂਲਣ ਦੀ ਖੁੱਲ੍ਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਕੀਤੇ ਗਏਕਿਸੇ ਵੀ ਟੋਲ ਪਲਾਜ਼ੇ 'ਤੇ ਸਮਝੌਤੇ ਵਿਚ ਵਿਵਸਥਾ ਹੋਣ ਦੇ ਬਾਵਜੂਦ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 25 ਸਤੰਬਰ, 2006 ਨੂੰ ਹੋਇਆ ਸੀ ਅਤੇ ਸਾਢੇ ਸੋਲਾਂ ਸਾਲਾਂ ਲਈ ਟੋਲ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸੜਕ ਉਤੇ ਪਹਿਲੀ ਵਾਰ ਲੁੱਕ ਪਾਉਣ ਦੇ ਕੰਮ ਵਿਚ 158 ਦਿਨ ਦੀ ਦੇਰੀ ਕੀਤੀ ਗਈ ਸੀ ਜਿਸ ਕਰਕੇ ਕੰਪਨੀ ਨੂੰ 2.48 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਸ ਮੌਕੇ ਦੀ ਸਰਕਾਰ ਵੱਲੋਂ ਕੰਪਨੀ ਤੋਂ ਇਹ ਜੁਰਮਾਨਾ ਕਦੇ ਵੀ ਵਸੂਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਮਝੌਤੇ ਦੇ ਤਹਿਤ ਇਹ ਟੋਲ 10 ਨਵੰਬਰ, 2019 ਨੂੰ ਬੰਦ ਕੀਤਾ ਜਾ ਸਕਦਾ ਸੀ ਕਿਉਂਕਿ ਜਦੋਂ ਦੂਜੀ ਵਾਰ ਲੁੱਕ ਪਾਉਣ ਦੇ ਕੰਮ ਵਿਚ ਮੁੜ ਦੇਰੀ ਕੀਤੀ ਗਈ ਸੀ ਅਤੇ ਇਸ ਗਲਤੀ ਲਈ ਕੰਪਨੀ 'ਤੇ 3.89 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੀ ਸਰਕਾਰ ਉਲੰਘਣਾ ਸੀ ਕਿਉਂਕਿ ਜੇਕਰ ਜੁਰਮਾਨੇ ਦੀ ਰਕਮ 3.11 ਕਰੋੜ ਰੁਪਏ ਤੋਂ ਵੱਧ ਹੁੰਦੀ ਹੈ ਤਾਂ ਸਰਕਾਰ ਵੱਲੋਂ ਸਮਝੌਤਾ ਖਤਮ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਸੱਤਾਧਾਰੀ ਲੋਕਾਂ ਨੇ ਕੰਪਨੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਅਨੁਸਾਰ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਲਈ ਕਾਂਗਰਸੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀ ਸਰਪ੍ਰਸਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਕਸੂਰਵਾਰ ਟੋਲ ਕੰਪਨੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਲ ਬੰਦ ਕਰਵਾਉਣ ਦਾ ਉਦੇਸ਼ ਸ਼ੋਹਰਤ ਖੱਟਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਲੋਕਾਂ ਨੂੰ ਰਾਹਤ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਚਲਾਉਣ ਵਾਲੀ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ ਮਿਆਦ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ 60 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਨੋਟਿਸ ਦੇ ਕੇ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਤੋਂ ਪਹਿਲੀਆਂ ਸਰਕਾਰ ਦੇ ਸਿਆਸਤਦਾਨਾਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੋਈ ਕਦਮ ਚੁੱਕਿਆ ਸਗੋਂ ਉਨ੍ਹਾਂ ਨੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਇਨ੍ਹਾਂ ਕੰਪਨੀਆਂ ਤੋਂ ਵਸੂਲ ਕੀਤਾ ਜਾਵੇਗਾ ਅਤੇ ਕਾਨੂੰਨੀ ਰਾਹ ਅਖਤਿਆਰ ਕਰਕੇ ਇਨ੍ਹਾਂ ਕੰਪਨੀਆਂ ਤੋਂ ਬਕਾਇਆ ਰਾਸ਼ੀ ਵੀ ਭਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰਵਾਏ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
News 05 July,2023
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ
ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ 'ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਸ੍ਰੀ ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਸ੍ਰੀ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
News 05 July,2023
ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ ਚੰਡੀਗੜ੍ਹ, 5 ਜੁਲਾਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ ਨੂੰ ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ , ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਦਾਅ ‘ਤੇ ਲਾ ਕੇ ਅਜਿਹੇ ਹਥਕੰਡੇ ਵਰਤ ਕੇ ਸਰਕਾਰ ‘ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ। ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।
News 05 July,2023
ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ
ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਚੰਡੀਗੜ੍ਹ, 05 ਜੁਲਾਈ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ। ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।
News 05 July,2023
ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ 'ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ਼ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ। . ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।
News 05 July,2023
ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ
ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਪੰਜਾਬ--ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ (Sunil Jakhar BJP president) ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖਬਰ ਆਈ ਸੀ, ਹਾਲਾਂਕਿ ਬਾਅਦ ਵਿਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ। ਹੁਣ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਇਹ ਅਹੁਦਾ ਸੌਂਪ ਦਿੱਤਾ ਹੈ। ਦੱਸ ਦਈਏ ਕਿ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਜਾਖੜ ਕਾਂਗਰਸ 'ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।
News 04 July,2023
ਨਗਰ ਨਿਗਮ ਦੀ ਚੰਗੀ ਪਹਿਲ-ਸ਼ਾਹੀ ਸ਼ਹਿਰ ਪਟਿਆਲਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਸ਼ੁਰੂ
ਕਮਿਸ਼ਨਰ ਆਦਿਤਿਆ ਉਪਲ ਨੇ ਕੀਤਾ ਆਪਣੀ ਪੂਰੀ ਟੀਮ ਨਾਲ ਗਾਜੀਪੁਰ ਗਊਸ਼ਾਲਾ ਦਾ ਦੌਰਾ - ਗਾਜੀਪੁਰ ਗਊਸ਼ਾਲਾ ਵਿੱਚ ਲਗਭਗ ਹਜਾਰ ਗਊਆਂ ਲਈ ਬਣਾਏ ਜਾਣਗੇ ਨਵੇਂ ਸ਼ੈਡ - ਸਰਕਾਰੀ ਆਂਕੜਿਆਂ ਅਨੂਸਾਰ ਪਟਿਆਲਾ ਸ਼ਹਿਰ ਵਿੱਚ ਹਨ 650 ਦੇ ਕਰੀਬ ਪਸ਼ੂ - ਅਬਲੋਵਾਲ ਗਊਸ਼ਾਲਾ ਦਾ ਵੀ ਕੀਤਾ ਜਾਵੇਗਾ ਸੁਧਾਰ ਪਟਿਆਲਾ, 4 ਜੁਲਾਈ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਤੇ ਸੀਨੀਅਰ ਆਈ.ਏ.ਐਸ ਅਧਿਕਾਰੀ ਆਦਿਤਿਆ ਉਪਲ ਵੱਲੋਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨਦ ੀ ਮੁਹਿੰਮ ਸ਼ੁਰੂ ਕਰ ਦਿੱਤੀਗਈ ਹੈ, ਜਿਸਦੇ ਚਲਦਿਆਂ ਅੱਜ ਕਮਿਸ਼ਨਰ ਆਦਿਤਿਆ ਉਪਲ ਨੇ ਆਪਣੀ ਪੂਰੀ ਟੀਮ ਨਾਲ ਗਾਜੀਪੁਰ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਇਸ ਯੋਜਨਾ 'ਤੇ ਅਮਲ ਕਰਨ ਦੇ ਆਦੇਸ਼ ਦਿੱਤੇ ਹਨ। ਸਰਕਾਰੀ ਆਂਕੜਿਆਂ ਅਨੁਸਾਰ ਪਟਿਆਲਾ ਵਿੱਚ 650 ਦੇ ਕਰੀਬ ਅਵਾਰਾ ਪਸ਼ੂ ਹਨ, ਜਿਸ ਕਾਰਨ ਆਮ ਲੋਕਾਂ ਦੇ ਇਹ ਪਸ਼ੂ ਰਸਤਿਆਂ ਵਿੱਚ ਅੜਦੇ ਹਨ ਤੇ ਟਰੈਫਿਕ ਪ੍ਰਭਾਵਿਤ ਹੁੰਦੀ ਹੈ। ਇਸਦੇ ਨਾਲ ਹੀ ਹਾਦਸੇ ਵੀ ਹੁੰਦੇ ਹਨ। ਕਮਿਸ਼ਨਰ ਨਗਰ ਨਿਗਮ ਪਟਿਆਲਾ ਆਦਿਤਿਆ ਉਪਲ ਨੇ ਦੱਸਿਆ ਕਿ ਗਾਜੀਪੁਰ ਗਊਸ਼ਾਲਾ ਵਿੱਚ ਪਹਿਲਾਂ ਲਗਭਗ 1200 ਪਸ਼ੂ ਹਨ ਤੇ ਪੰਜ ਦੇ ਕਰੀਬ ਸ਼ੈਡ ਬਣੇ ਹੋਏ ਹਨ। ਉਨ੍ਹਾਂ ਆਖਿਆ ਕਿ ਲਗਭਗ 21 ਏਕੜ ਵਿੱਚ ਇਹ ਸਰਕਾਰੀ ਗਊਸ਼ਾਲਾ ਹੈ ਤੇ ਮੈਂ ਆਪਣੀ ਪੂਰੀ ਟੀਮ ਨਾਲ ਮੀਟਿੰਗ ਕਰਕੇ ਪਟਿਆਲਾ ਦੇ ਲੋਕਾਂ ਨੂੰ ਰਾਹਤ ਦੇਣਾ ਚਾਹੁੰਦਾ ਹਾਂ, ਜਿਸਦੇ ਚਲਦਿਆਂ ਮੈਂ ਅਧਿਕਾਰੀਆਂ ਨੂੰ ਆਦੇਸ਼ ਦਿੰਤੇ ਹਨ ਕਿ ਇਸ ਗਊਸ਼ਾਲਾ ਵਿੱਚ ਲਗਭਗ 4 ਸ਼ੈਡ ਹੋਰ ਬਣਾਕੇ ਇੱਕ ਹਜਾਰ ਗਊਆਂ ਨੂੰ ਰੱਖਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਆਖਿਆ ਕਿ 21 ਏਕੜ ਥਾਂ ਬਹੁਤ ਵੱਡੀ ਹੁੰਦੀ ਹੈ। ਪਹਿਲੇ ਸ਼ੈਡਾਂ ਨਾਲ ਹੀ ਕੁੱਝ ਹੋਰ ਸ਼ੈਡ ਉਸਾਰ ਦਿੰਤੇ ਜਾਣਗੇ। ਆਦਿਤਿਆ ਉਪਲ ਨੇ ਆਖਿਆ ਕਿ ਅਸੀਂ ਸ਼ਹਿਰ ਨੂੰ ਸਾਫ ਸੁਥਰਾ ਕਰਨ ਲਈ ਵਚਨਬੰਧ ਹਾਂ। ਲੋਕਾਂ ਨੂੰ ਚੰਗਾ ਸਿਸਟਮ ਦੇਣਾ ਚਾਹੁੰਦੇ ਹਾਂ। ਇਸਦੇ ਦੇ ਚਲਦਿਆਂ ਪਟਿਆਲਾ ਨੂੰ ਅਵਾਰਾ ਪਸ਼ੂਆਂ ਨੂੰ ਮੁਕਤ ਕਰਨ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ 'ਤੇ ਤੇਜੀ ਨਾਲ ਕੰਮ ਕਰਨ ਲਈ ਕਿਹਾ ਹੈ ਤੇ ਸਮਾਣਾ ਦੇ ਅਧਿਕਾਰੀਆਂ ਨਾਲ ਵੀ ਤਾਲਮੇਲ ਬਿਠਾਇਆ ਹੈ ਤਾਂ ਜੋ ਇਸ ਪ੍ਰੋਜੈਕਟ ਨੂੰ ਸਿਰੇ ਚੜਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਨਿਗਮ ਦੇ ਐਸ.ਸੀ. ਹਰਕਿਰਨਪਾਲ ਸਿੰਘ, ਨਿਗਮ ਦੇ ਸੈਕਟਰੀ ਸੁਨੀਲ ਮਹਿਤਾ ਸਮੇਤ ਹੋਰ ਬਹੁਤ ਸਾਰੇ ਅਧਿਕਾਰੀ ਹਾਜਰ ਸਨ।
News 04 July,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ, 4 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਤਲਾਸ਼ਣ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਵਿਧਾਨ ਸਭਾ ਸਕੱਤਰੇਤ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਲਈ ਕੋਲਡ ਸਟੋਰ ਅਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਿਰਚ-ਕਾਸ਼ਤਕਾਰਾਂ ਦੀਆਂ ਸਮੱਸਿਆਂ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਤਜ਼ਵੀਜ ਮਾਰਕਫੈਡ ਅਤੇ ਪੰਜਾਬ ਐਗਰੋ ਵੱਲੋਂ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਕਾਸ਼ਤਕਾਰਾਂ ਦੀ ਆਮਦਨ ਵਧਾਉਣ, ਚੰਗੇ ਤੇ ਵੱਧ ਝਾੜ ਪੈਦਾ ਕਰਨ ਵਾਲੇ ਬੀਜ ਉਪਲੱਬਧ ਕਰਾਉਣ ਅਤੇ ਪ੍ਰੋਸੈਸਿੰਗ ਤੇ ਵੇਚਣ ਲਈ ਹਰ ਤਕਨੀਕੀ ਸਹਾਇਤਾ ਦੇਣ ਲਈ ਵਚਨਬੱਧ ਹੈ। ਸਪੀਕਰ ਨੇ ਕਿਹਾ ਕਿ ਮਿਰਚ ਕਾਸ਼ਤਕਾਰ ਕਿਸਾਨਾਂ ਦੀ ਚੰਗੀ ਫਸਲ , ਸਮੇਂ ਸਿਰ ਮੰਡੀਕਰਨ ਤੇ ਪ੍ਰੋਸੈਸਿੰਗ ਸਬੰਧੀ, ਕਾਸ਼ਤ ਦਾ ਢੁਕਵਾਂ ਮੁੱਲ ਅਤੇ ਮੁਨਾਫ਼ੇ ਦੇ ਸਬੰਧ ਵਿੱਚ ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ ‘ਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਵੀ ਚੰਗੀ ਪੈਦਾਵਾਰ ਹੁੰਦੀ ਹੈ, ਇਸ ਲਈ ਮਿਰਚ-ਕਾਸ਼ਤਕਾਰੀ ਦੇ ਨਾਲ –ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ। ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਇਲਾਕੇ ‘ਚ ਮਿਰਚਾਂ ਦਾ ਵੱਡਾ ਕਾਰੋਬਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਸਬੰਧੀ ਸਿਖਲਾਈ ਦੇਣ ਲਈ ਤਿਆਰ ਹੈ ਤਾਂ ਜੋ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜੋ ਮਿਰਚ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਬੀਜ ਵੇਚਣ ਵਾਲੇ ਵਿਕਰੇਤਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਮਿਰਚ ਦੇ ਬੀਜ ਨਿਰਧਾਰਿਤ ਮੁੱਲ ‘ਤੇ ਮਿਲਣੇ ਯਕੀਨੀ ਬਣਾਏ ਜਾਣਗੇ। ਇਸ ਮੀਟਿੰਗ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਸ੍ਰੀ ਨਰੇਸ਼ ਕਟਾਰੀਆ, ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ, ਸ੍ਰੀ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਸ੍ਰੀ ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਸ੍ਰੀ ਰਾਹੁਲ ਗੁਪਤਾ ਵਧੀਕ ਸਕੱਤਰ ਐਗਰੀ ਤੇ ਐਮ.ਡੀ. ਮਾਰਕਫੈਡ, ਸ੍ਰੀ ਦਲਵਿੰਦਰਜੀਤ ਸਿੰਘ ਵਧੀਕ ਸਕੱਤਰ ਮੰਡੀ ਬੋਰਡ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਐਗਰੋ, ਪਨਸੀਡ, ਪੰਜਾਬ ਬਾਗਵਾਨੀ ਵਿਭਾਗ, ਪੰਜਾਬ ਮੰਡੀ ਬੋਰਡ, ਮਾਰਕਫੈਡ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਅਤੇ ਮਿਰਚ ਕਾਸ਼ਤਕਾਰ ਕਿਸਾਨ ਹਾਜ਼ਰ ਸਨ।
News 04 July,2023
ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ- ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨਾਉਣਾ ਜੁਰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨ੍ਹਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਭੇਜ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ। ਹਾਈਟੈਕ ਵਾਹਨਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐਮ.ਐਨ.ਵੀ.ਆਰ.ਐਸ.), ਚਾਰ ਕੈਮਰੇ-ਦੋ ਆਊਟਡੋਰ ਅਤੇ ਦੋ ਇਨਡੋਰ ਅਤੇ ਵਹੀਕਲ ਲੋਕੇਸ਼ਨ ਟ੍ਰੈਕਿੰਗ ਸਿਸਟਮ (ਵੀ.ਐੱਲ.ਟੀ.ਐੱਸ.) ਨਾਲ ਲੈਸ ਹਨ। ਭਗਵੰਤ ਮਾਨ ਨੇ ਇਨ੍ਹਾਂ ਹਾਈਟੈੱਕ ਸਾਧਨਾਂ ਦੀ ਸ਼ੁਰੂਆਤ ਨੂੰ ਪੁਲਿਸ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੋਲੈਰੋ ਵਾਹਨਾਂ ਵਿੱਚ ਸਥਾਪਿਤ ਐਡਵਾਂਸਡ ਮੋਬਾਈਲ ਸਰਵਿਲੈਂਸ ਸਿਸਟਮ ਉਦਯੋਗਿਕ ਮਾਪਦੰਡਾਂ ਦੇ ਮਿਆਰਾਂ ਮੁਤਾਬਕ ਮਜ਼ਬੂਤ ਹੈ ਅਤੇ ਅਸਲ-ਸਮੇਂ ਦੀ ਨਿਗਰਾਨੀ ਅਤੇ ਅਲਰਟ ਦੇ ਨਾਲ ਸਬੂਤ ਇਕੱਠੇ ਕਰਨ ਲਈ ਚੱਲਦੇ ਵਾਹਨ ਵਿੱਚ ਵੀਡੀਓ ਰਿਕਾਰਡ ਕਰ ਸਕਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਲਾਈਵ ਗਤੀਵਿਧੀ ਦੀ ਨਿਗਰਾਨੀ ਕਰਨ ਅਤੇ ਕੰਟਰੋਲ ਰੂਮ ਰਾਹੀਂ ਵਾਹਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਫੀਲਡ ਵਿੱਚ ਆਪਣੀ ਆਵਾਜਾਈ ਦੌਰਾਨ ਵਾਹਨ ਵਿੱਚ ਬੈਠੇ ਲੋਕਾਂ ਨਾਲ ਆਵਾਜ਼ ਸੰਚਾਰ ਕਰਨ ਦੀ ਵੀ ਆਗਿਆ ਮਿਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਬੋਲੈਰੋ ਗੱਡੀਆਂ ਵਿੱਚ ਦੋ ਬਾਹਰੀ ਕੈਮਰੇ ਹਨ, ਜੋ 30 ਮੀਟਰ ਤੱਕ ਨਜ਼ਰ ਰੱਖ ਸਕਦੇ ਹਨ, ਜਦਕਿ ਵਾਹਨ ਦੇ ਅੰਦਰ ਬੈਠੇ ਪੀੜਤ ਵਿਅਕਤੀ ਨੂੰ ਸੁਰੱਖਿਆ ਦੀ ਭਾਵਨਾ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਕੈਮਰੇ ਵਾਹਨ ਦੇ ਅੰਦਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਕੈਮਰਿਆਂ ਦੀ ਫੂਟੇਜ (ਰਿਕਾਰਡਿਗ) ਦੀ ਨਿਗਰਾਨੀ ਲਈ ਇਸ ਦੇ ਡੈਸ਼ਬੋਰਡ 'ਤੇ 7 ਇੰਚ ਦੀ ਡਿਸਪਲੇਅ ਸਕਰੀਨ ਵੀ ਲਾਈ ਗਈ ਹੈ, ਜਿਸ ਦੀ ਸਟੋਰੇਜ ਸਮਰੱਥਾ 30 ਦਿਨਾਂ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਪੁਖਤਾ ਕੀਤਾ ਜਾਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸੇ ਰੋਕਣ ਲਈ ਸਮਰਪਿਤ 'ਸੜਕ ਸੁਰੱਖਿਆ ਫੋਰਸ' ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਸਾਂਭ-ਸੰਭਾਲ ਕਰਕੇ ਇਨ੍ਹਾਂ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਲਈ ਪੰਜਾਬ ਪੁਲਿਸ 'ਚ 'ਸੜਕ ਸੁਰੱਖਿਆ ਫੋਰਸ' ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਾਦਸੇ ਰੋਕਣ ਲਈ ਗਲਤ ਢੰਗ ਨਾਲ ਡਰਾਈਵਿੰਗ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ।ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
News 04 July,2023
ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ
ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।
News 04 July,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਚੰਡੀਗੜ੍ਹ, 4 ਜੁਲਾਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ 'ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
News 04 July,2023
ਦਸਤਾਂ ਰੋਗ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
ਦਸਤਾਂ ਰੋਗ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ "ਤੀਬਰ ਦਸਤ ਰੋਕੂ ਪੰਦਰਵਾੜਾ" ਪਟਿਆਲਾ 4 ਜੁਲਾਈ: ਸਿਹਤ ਵਿਭਾਗ ਪਟਿਆਲਾ ਵੱਲੋਂ "ਤੀਬਰ ਦਸਤ ਰੋਕੂ ਪੰਦਰਵਾੜਾ" ਸਬੰਧੀ ਸੀ.ਐਚ.ਸੀ. ਤ੍ਰਿਪੜੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਬੋਧਨ ਕਰਦਿਆਂ ਸਿਵਲ ਸਰਜਨ ਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਮਿਤੀ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਪੰਦਰਵਾੜੇ ਦੌਰਾਨ ਸਮੂਹ ਹਸਪਤਾਲਾਂ, ਪੀ.ਐਚ.ਸੀ., ਸੀ.ਐਚ ਸੀ., ਸਬ ਸੈਂਟਰ, ਆਮ ਆਦਮੀ ਕਲੀਨਿਕਾਂ ਆਦਿ ਤੱਕ ਦੇ ਸਿਹਤ ਸੰਸਥਾਵਾਂ ਵਿਚ ਓ ਆਰ ਐਸ ਅਤੇ ਜ਼ਿੰਕ ਕਾਰਨਰ ਵੀ ਬਣਾਏ ਜਾਣਗੇ। ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਜਿੰਨੇ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਲਈ ਜੇਕਰ ਦਸਤ ਲੱਗਣ ਤੇ ਤੁਰੰਤ ਬੱਚੇ ਨੂੰ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਜੋ ਬੱਚੇ ਨੂੰ ਮੌਤ ਦੇ ਮੂੰਹ ਵਿਚ ਜਾਣ ਤੋਂ ਬਚਾਇਆ ਜਾ ਸਕਦਾ ਹੈ। ਇਸ ਦੇ ਨਾਲ ਆਸ਼ਾ/ਏ.ਐਨ.ਐਮ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲੱਗਣ ਤੇ ਘੋਲ ਪਿਲਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖ਼ੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਸਤ ਰੋਕੂ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਆਮ ਲੋਕ ਤੱਕ ਇਸ ਪੰਦਰਵਾੜੇ ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚਾਇਆ ਜਾ ਸਕੇ। ਜ਼ਿਲ੍ਹਾ ਟੀਕਾ ਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲੱਗੇ ਹੋਣਗੇ ਉਹਨਾਂ ਨੂੰ ਜ਼ਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਣਗੀਆਂ ਕਿਉਂਕਿ ਜ਼ਿੰਕ ਦੀ ਗੋਲੀ ਖਾਣ ਨਾਲ ਜਿੱਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੋਣਗੇ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲੱਗਣ ਦੇ ਮੌਕੇ ਵੀ ਘੱਟ ਜਾਣਗੇ। ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ ਨੇ ਦਸਤਾਂ ਤੋਂ ਬਚਾਅ ਲਈ ਸਹੀ ਤਰੀਕੇ ਨਾਲ ਹੱਥ ਧੋਣ ਦੀ ਤਕਨੀਕ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਦੀ ਮਾਹਿਰ ਡਾ. ਵਾਸੂ ਨੇ ਦਸਤ ਲੱਗਣ ਤੇ ਘਰੇਲੂ ਉਪਚਾਰ ਅਤੇ ਹਸਪਤਾਲ ਲੈ ਕੇ ਜਾਣ ਸਮੇਂ ਦੀਆਂ ਵੱਖ-ਵੱਖ ਨਿਸ਼ਾਨੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਪ੍ਰੀਤ ਕੌਰ, ਡਾ. ਨੇਹਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ, ਜ਼ਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਜਸਵੀਰ ਕੌਰ, ਨਰਸਿੰਗ ਸਿਸਟਰ ਜ਼ੋਗਿਦਰਜੀਤ ਕੌਰ ਤੇ ਅਰਜਿੰਦਰ ਕੌਰ ,ਏ ਐਨ ਐਮ ਸੁਖਬੀਰ ਕੌਰ, ਆਸ਼ਾ ਦੀਪ ਮਾਲਾ, ਹੋਰ ਸਟਾਫ਼ ਅਤੇ ਮਰੀਜ਼ ਹਾਜ਼ਰ ਸਨ ।
News 04 July,2023
ਪੰਜਾਬ ਦੇ ਮੰਤਰੀ ਵੀ ਮੁੱਖ ਮੰਤਰੀ ਤੋਂ 4 ਕਦਮ ਨਿਕਲੇ ਅੱਗੇ
ਪੰਜਾਬ ਦੇ ਮੰਤਰੀ ਵੀ ਮੁੱਖ ਮੰਤਰੀ ਤੋਂ 4 ਕਦਮ ਨਿਕਲੇ ਅੱਗੇ 14 ਮਹੀਨਿਆਂ 'ਚ ਮੁੱਖ-ਮੰਤਰੀ 31 ਲੱਖ ਅਤੇ ਮੰਤਰੀ 32 ਲੱਖ ਦੀ ਚਾਹ ਅਤੇ ਪਕੌੜੇ ਖਾ ਗਏ : ਗੋਪਾਲਪੁਰੀ ਪਟਿਆਲਾ, 4 ਜੁਲਾਈ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸਰਕਾਰ ਬਣਨ ਤੋਂ ਪਹਿਲਾ ਲੋਕਾਂ ਵਿੱਚ ਦੂੱਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਤੰਜ ਕਰਦੇ ਸਨ ਕਿ ਇਨ੍ਹਾਂ ਨੇ ਸਕਿਉਰਟੀ ਅਤੇ ਹੋਰ ਫਜੂਲ ਖਰਚ ਕਰਕੇ ਪੰਜਾਬ ਦੇ ਖਜਾਨੇ ਨੂੰ ਲੁੱਟਿਆ ਹੈ ਪਰ ਸਰਕਾਰ ਬਣਨ ਸਾਰ ਪਹਿਲੇ ਮਹੀਨੇ ਹੀ ਮੁੱਖ ਮੰਤਰੀ ਸਾਬ ਨੇ ਮਾਰਚ 2022 ਵਿੱਚ 31 ਲੱਖ ਤੋਂ ਵੱਧ ਦੀ ਚਾਹ ਅਤੇ ਪਕੌੜੇ ਖਾਣ 'ਤੇ ਖਰਚ ਦਿੱਤੇ, ਉੱਥੇ ਹੀ ਮੰਤਰੀਆਂ ਨੇ ਵੀ 14 ਮਹੀਨਿਆਂ ਵਿੱਚ 32 ਲੱਖ ਦੀ ਚਾਹ ਅਤੇ ਸਨੈਕਸ ਖਾ ਗਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਉੱਘੇ ਸਮਾਜਸੇਵੀ ਅਤੇ ਆਰ.ਟੀ.ਆਈ ਕਾਰਕੂਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਕੀਤਾ। ਗੋਪਾਲਪੁਰੀ ਨੇ ਕਿਹਾ ਕਿ ਆਪ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਡੇ-ਵੱਡੇ ਵਾਅਦੇ ਕਰ ਕੇ ਸਰਕਾਰ ਵਿੱਚ ਆਏ ਸਨ ਕਿ ਫਜੂਲ ਖਰਚ ਬੰਦ ਕੀਤਾ ਜਾਵੇਗਾ ਅਤੇ ਰੁਜਗਾਰ ਦਿੱਤਾ ਜਾਵੇਗਾ ਪਰ ਹੁਣ ਤਾਂ ਉਹਨਾਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਨਿਯੁਕਤੀ ਪੱਤਰ 4161 ਮਾਰਟਰ ਕੇਡਰ ਅਧਿਆਪਕਾ ਨੂੰ ਨਿਯੁਕਤੀ ਪੱਤਰ ਵੰਡੇ ਗਏ ਪਰ ਉਹਨਾਂ ਵਿੱਚੋਂ ਕਈ ਅਧਿਆਪਕ ਸਰਕਾਰ ਦੀ ਗਲਤੀ ਕਰਕੇ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਜਵਾਇੰਨ ਨਹੀਂ ਕਰਵਾਏ ਗਏ। ਗੋਪਾਲਪੁਰੀ ਨੇ ਕਿਹਾ ਪੰਜਾਬ ਦੇ ਮੰਤਰੀ ਵੀ ਮੁੱਖ ਮੰਤਰੀ ਸਾਬ ਤੋਂ ਚਾਰ ਕਦਮ ਅੱਗੇ ਲੰਘ ਗਏ ਹਨ। 14 ਮਹੀਨਿਆਂ ਦੀ ਸਰਕਾਰ ਵਿੱਚ ਮੰਤਰੀ 32 ਲੱਖ ਤੋਂ ਵੱਧ ਪੈਸੇ ਦੀ ਚਾਹ ਅਤੇ ਪਕੌੜੇ ਹੀ ਦਫ਼ਤਰ ਬੈਠੇ ਖਾ ਗਏ ਹਨ। ਇਸ ਸਭ ਦਾ ਖੁਲਾਸਾ ਗੁਰਜੀਤ ਸਿੰਘ ਗੋਪਾਲਪੁਰੀ ਵੱਲੋਂ ਪ੍ਰਾਹੁਣਚਾਰੀ ਵਿਭਾਗ ਤੋਂ ਆਰ.ਟੀ.ਆਈ ਰਾਹੀਂ ਮੰਗੀ ਜਾਣਕਾਰੀ ਵਿੱਚ ਹੋਇਆ ਹੈ। ਗੋਪਾਲਪੁਰੀ ਨੇ ਕਿਹਾ ਕਿ ਸਿਰਫ ਫੱਟਾ ਹੀ ਬਦਲਿਆ ਹੈ ਬਾਕੀ ਸਾਰੇ ਖਰਚ ਅਤੇ ਸਕਿਉਰਟੀਆਂ ਆਦਿ ਪੁਰਾਣੀ ਚੰਨੀ ਸਰਕਾਰ ਵਾਂਗ ਜਿਉਂ ਦੀ ਤਿਊਂ ਚੱਲ ਰਹੇ ਹਨ।ਲੋਕਾਂ ਨੂੰ ਬਹੁਤ ਆਸ ਤੇ ਉਮੀਦ ਸੀ ਕਿ ਸ. ਮਾਨ ਕੁਝ ਵੱਖਰਾ ਕਰਨਗੇ ਪਰ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਮਿਲਿਆ।
News 04 July,2023
ਝੋਨੇ ਦੇ ਸੀਜ਼ਨ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ ਨਾਭਾ ਪਾਵਰ
ਝੋਨੇ ਦੇ ਸੀਜ਼ਨ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ ਨਾਭਾ ਪਾਵਰ ਰਾਜਪੁਰਾ: ਨਾਭਾ ਪਾਵਰ ਲਿਮਟਿਡ, ਜੋ ਕਿ ਰਾਜਪੁਰਾ ਵਿਖੇ 2x700MW ਦਾ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਚਲਾਉਂਦੀ ਹੈ, ਪੰਜਾਬ ਰਾਜ ਦੀ ਅਟੁੱਟ ਉੱਤਮਤਾ ਨਾਲ ਸੇਵਾ ਕਰਨ ਲਈ ਵਚਨਬੱਧ ਹੈ। ਚਾਲੂ ਸਾਲ ਦੀ ਪਹਿਲੀ ਤਿਮਾਹੀ ਵਿੱਚ, ਪਲਾਂਟ ਨੇ 99.33% ਦਾ ਇੱਕ ਬੇਮਿਸਾਲ ਪਲਾਂਟ ਉਪਲਬਧਤਾ ਕਾਰਕ (PAF) ਅਤੇ 89% ਦਾ ਪਲਾਂਟ ਲੋਡ ਫੈਕਟਰ (PLF) ਕਾਇਮ ਰੱਖਿਆ ਹੈ, ਜੋ ਕਿ ਰਾਜ ਦੇ ਹੋਰ ਸਾਰੇ ਥਰਮਲ ਪਾਵਰ ਪਲਾਂਟਾਂ ਨਾਲੋਂ ਬਿਹਤਰ ਹੈ। ਇਸ ਨਾਲ ਪੰਜਾਬ ਰਾਜ ਨੂੰ ਝੋਨੇ ਦੀ ਬਿਜਾਈ ਦੌਰਾਨ ਆਪਣੇ ਖਪਤਕਾਰਾਂ, ਖਾਸ ਕਰਕੇ ਕਿਸਾਨਾਂ ਨੂੰ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦੇ ਯੋਗ ਬਣਾਇਆ ਹੋਇਆ ਹੈ। ਸ਼੍ਰੀ ਸੁਰੇਸ਼ ਕੁਮਾਰ ਨਾਰੰਗ, ਚੀਫ ਐਗਜ਼ੀਕਿਊਟਿਵ, ਨਾਭਾ ਪਾਵਰ, ਨੇ ਰਾਜਪੁਰਾ ਪਲਾਂਟ ਦੀ ਤਾਪ ਬਿਜਲੀ ਉਤਪਾਦਨ ਅਤੇ ਨਿਰੰਤਰ ਭਰੋਸੇਯੋਗਤਾ ਵਿੱਚ ਉੱਤਮਤਾ ਦੀ ਨਿਰੰਤਰ ਕਾਰਗੁਜ਼ਾਰੀ 'ਤੇ ਮਾਣ ਪ੍ਰਗਟ ਕੀਤਾ। ਫਰਵਰੀ 2014 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ, ਨਾਭਾ ਪਾਵਰ ਨੇ ਪੰਜਾਬ ਦੇ ਪਾਵਰ ਸੈਕਟਰ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜੋ ਰਾਜ ਵਿੱਚ ਸਭ ਤੋਂ ਉੱਚੇ ਪਲਾਂਟ ਲੋਡ ਫੈਕਟਰ (PLF) 'ਤੇ ਕੰਮ ਕਰਦੀ ਹੈ। ਖਾਸ ਤੌਰ 'ਤੇ, ਇਹ ਪਲਾਂਟ ਪੰਜਾਬ ਦੇ ਸਾਰੇ ਥਰਮਲ ਪਾਵਰ ਪਲਾਂਟਾਂ (TTPs) ਵਿੱਚੋਂ ਸਭ ਤੋਂ ਵੱਧ ਸਸਤੀ ਬਿਜਲੀ ਉਤਪਾਦਨ ਕਰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ, ਇਹ ਲਗਾਤਾਰ ਦੇਖਿਆ ਗਿਆ ਹੈ ਕਿ ਨਾਭਾ ਪਾਵਰ ਦਾ ਪਿਛਲੇ ਛੇ ਸਾਲਾਂ ਵਿੱਚ ਔਸਤਨ ਪਲਾਂਟ ਉਪਲਬਧਤਾ ਕਾਰਕ 97% ਰਿਹਾ ਹੈ। ਜ਼ਿਕਰਯੋਗ ਹੈ ਕਿ ਨਾਭਾ ਪਾਵਰ ਝੋਨੇ ਦੀ ਬਿਜਾਈ ਦੌਰਾਨ ਵਧੀ ਮੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਲਈ ਰਾਜ ਨੂੰ ਸਰਵੋਤਮ ਬਿਜਲੀ ਸਪਲਾਈ ਯਕੀਨੀ ਬਣਾਈ ਹੋਈ ਹੈ। ਨਾਭਾ ਪਾਵਰ ਨੇ ਵਿੱਤੀ ਸਾਲ 22 ਦੌਰਾਨ ਰਾਜ ਅੰਦਰ ਪੈਦਾ ਹੋਈ ਕੁੱਲ ਥਰਮਲ ਪਾਵਰ ਦਾ ਲਗਭਗ 41% ਅਤੇ ਵਿੱਤੀ ਸਾਲ 23 ਦੌਰਾਨ 34% ਦਾ ਯੋਗਦਾਨ ਪਾਇਆ ਹੈ। ਇਸਦੀ ਚੰਗੀ ਕਾਰਗੁਜ਼ਾਰੀ ਲਈ, ਇਸਨੂੰ IPPAI ਦੁਆਰਾ ਪੰਜਵੀਂ ਵਾਰ 'ਸਰਬੋਤਮ ਥਰਮਲ ਪਾਵਰ ਜਨਰੇਟਰ' ਵਜੋਂ ਮਾਨਤਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪਲਾਂਟ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕਈ ਪੁਰਸਕਾਰ ਵੀ ਮਿਲ ਚੁੱਕੇ ਹਨ। ਭਰੋਸੇਯੋਗਤਾ, ਕੁਸ਼ਲਤਾ ਅਤੇ ਰਾਜ ਦੀਆਂ ਊਰਜਾ ਮੰਗਾਂ ਨੂੰ ਪੂਰਾ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ, ਪਲਾਂਟ ਬਿਜਲੀ ਦੇ ਇੱਕ ਭਰੋਸੇਯੋਗ ਅਤੇ ਲਾਜ਼ਮੀ ਸਰੋਤ ਵਜੋਂ ਕੰਮ ਕਰ ਰਿਹਾ ਹੈ।
News 04 July,2023
ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ ਜੀ.ਐਸ.ਟੀ ਮਾਲੀਏ ਵਿੱਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ ਆਬਕਾਰੀ, ਜੀ.ਐਸ.ਟੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਆ ਵਿੱਚ ਜੂਨ 2023 ਦੌਰਾਨ 29.66% ਦਾ ਵਾਧਾ ਵਿੱਤੀ ਸਾਲ 2023 ਦੀ ਪਹਿਲੀ ਤਿਮਾਹੀ ਦੌਰਾਨ ਕੁੱਲ ਮਾਲੀਆ ਵਿੱਚ 25% ਦਾ ਵਾਧਾ ਦਰਜ ਚੰਡੀਗੜ੍ਹ, 03 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਮਾਲੀਏ ਵਿੱਚ ਵਾਧਾ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਸੂਬੇ ਨੇ ਜੂਨ 2022 ਦੇ ਮੁਕਾਬਲੇ ਜੂਨ 2023 ਦੌਰਾਨ ਆਬਕਾਰੀ ਅਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਦੇ ਮਾਲੀਏ ਵਿੱਚ ਕ੍ਰਮਵਾਰ 79 ਫੀਸਦੀ ਅਤੇ 27.87 ਫੀਸਦੀ ਦਾ ਚੋਖਾ ਵਾਧਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਇਸ ਸਾਲ ਜੂਨ ਦੇ ਮਹੀਨੇ ਦੌਰਾਨ ਆਬਕਾਰੀ, ਜੀ.ਐਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਮਾਲੀਆ ਇਕੱਠਾ ਕਰਨ ਵਿੱਚ 29.66 ਪ੍ਰਤੀਸ਼ਤ ਵਾਧਾ ਦਰਜ ਕਰਕੇ ਆਪਣਾ ਹੀ ਰਿਕਾਰਡ ਤੋੜਿਆ ਹੈ, ਅਤੇ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੇ ਮੁਕਾਬਲੇ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ 25 ਪ੍ਰਤੀਸ਼ਤ ਦਾ ਕੁੱਲ ਵਾਧਾ ਦਰਜ਼ ਕੀਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2023 ਦੌਰਾਨ ਆਬਕਾਰੀ ਤੋਂ ਕੁੱਲ ਮਾਲੀਆ 663.97 ਕਰੋੜ ਰੁਪਏ ਰਿਹਾ ਜਦੋਂਕਿ ਜੂਨ 2022 ਦੌਰਾਨ ਆਬਕਾਰੀ ਵਸੂਲੀ 370.93 ਕਰੋੜ ਰੁਪਏ ਸੀ, ਜਿਸ ਨਾਲ 293.04 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਮਾਲੀਆ ਵੀ ਜੂਨ 2022 ਵਿੱਚ ਇਕੱਤਰ ਹੋਏ 1214.24 ਕਰੋੜ ਰੁਪਏ ਦੇ ਮੁਕਾਬਲੇ ਜੂਨ 2023 ਵਿੱਚ 1552.66 ਕਰੋੜ ਦੇ ਜੀਐਸਟੀ ਮਾਲੀਏ ਨਾਲ ਇਸ ਸਾਲ ਜੂਨ ਮਹੀਨੇ ਵਿੱਚ 338. 42 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਜੂਨ 2023 ਦੌਰਾਨ ਆਬਕਾਰੀ, ਜੀਐਸਟੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਤੋਂ ਕੁੱਲ ਮਾਲੀਆ 2869.46 ਕਰੋੜ ਰੁਪਏ ਸੀ ਜਦੋਂਕਿ ਜੂਨ 2022 ਦੌਰਾਨ ਇਹ 2213.13 ਕਰੋੜ ਰੁਪਏ ਸੀ, ਇਸ ਤਰ੍ਹਾਂ ਇਸ ਸਾਲ ਜੂਨ ਮਹੀਨੇ ਵਿੱਚ 656.33 ਕਰੋੜ ਰੁਪਏ ਦਾ ਕੁੱਲ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੈਲਿਊ ਐਡਿਡ ਟੈਕਸ (ਵੈਟ) ਤੋਂ ਹੋਣ ਵਾਲੀ ਆਮਦਨ ਵੀ ਜੂਨ 2022 ਵਿੱਚ 593.79 ਕਰੋੜ ਦੀ ਵੈਟ ਉਗਰਾਹੀ ਦੇ ਮੁਕਾਬਲੇ ਜੂਨ 2023 ਵਿੱਚ 616.94 ਕਰੋੜ ਰੁਪਏ ਦੀ ਵੈਟ ਉਗਰਾਹੀ ਦੇ ਨਾਲ 3.9 ਫੀਸਦੀ ਦਾ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਵਿਕਰੀ ਕਰ (ਸੀ.ਐਸ.ਟੀ) ਵਿੱਚ ਵੀ ਜੂਨ 2022 ਦੇ ਮੁਕਾਬਲੇ ਇਸ ਸਾਲ ਜੂਨ ਵਿੱਚ 8.04 ਪ੍ਰਤੀਸ਼ਤ ਵਾਧਾ ਦਰਜ ਹੋਇਆ ਹੈ। ਪੰਜਾਬ ਵੱਲੋਂ ਵਿਕਾਸ ਦੀ ਲੀਹ 'ਤੇ ਲਗਾਤਾਰ ਸਥਿਰਤਾ ਬਣਾਈ ਰੱਖਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਸਿਰਫ ਇਸ ਸਾਲ ਜੂਨ ਮਹੀਨੇ ਦੌਰਾਨ ਹੀ ਵਧੀਆ ਵਿਕਾਸ ਦਰ ਨਹੀਂ ਵਿਖਾਈ ਸਗੋਂ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ, ਜੀ.ਐੱਸ.ਟੀ., ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਕੁੱਲ ਮਾਲੀਏ ਵਿੱਚ ਵੀ 1848.66 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022-23 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਇੰਨਾਂ ਕਰਾਂ ਤੋਂ ਕੁੱਲ ਮਾਲੀਆ 7395.33 ਕਰੋੜ ਰੁਪਏ ਰਿਹਾ ਸੀ ਜਦੋਂਕਿ ਇਸ ਵਿੱਤੀ ਵਰ੍ਹੇ ਦੌਰਾਨ ਇਹ 9243.99 ਕਰੋੜ ਰੁਪਏ ਦਰਜ ਹੋਇਆ । ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਾਲ 2023-24 ਦੀ ਪਹਿਲੀ ਤਿਮਾਹੀ ਦੌਰਾਨ ਆਬਕਾਰੀ ਮਾਲੀਆ 55.65 ਪ੍ਰਤੀਸ਼ਤ ਦੇ ਵਾਧੇ ਅਤੇ ਜੀਐਸਟੀ ਤੋਂ 24.76 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ। ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵਿਕਾਸ ਦਰ ਦੇ ਇਹ ਅੰਕੜੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ ਅਤੇ ਕੁਸ਼ਲਤਾ ਨੂੰ ਦਰਸਾਉਂਦੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਸ. ਚੀਮਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਮਾਨਦਾਰ ਕਰਦਾਤਾਵਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਦੇ ਹੋਏ ਕਰ ਚੋਰੀ ਕਰਨ ਵਾਲਿਆਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਇਨ੍ਹਾਂ ਵਿਭਾਗਾਂ ਨੂੰ ਨਵੀਨਤਮ ਤਕਨੀਕਾਂ ਅਤੇ ਉਪਕਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।
News 03 July,2023
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ 'ਤੇ ਹੋਵੇਗੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।
News 03 July,2023
ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ਸ਼ੁਰੂ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ਸ਼ੁਰੂ ਕਰਨ ਦਾ ਐਲਾਨ ਨਵੀਂ ਤਕਨੀਕ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਉਮੀਦ ਜਤਾਈ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 3 ਜੁਲਾਈ- ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।
News 03 July,2023
ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿੱਤੇ ਪੁਲੀਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ਵਿਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ.ਐਸ.ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ਵਿੱਚ ਸਖ਼ਤ ਸੁਰੱਖਿਆ ਵਾਲੇ ਵੀ.ਵੀ.ਆਈ.ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ.ਐਸ.ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ। ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।
News 03 July,2023
ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ - ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮਾਧੋਪੁਰ ਬੈਰੀਅਰ ’ਤੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ ਚੰਡੀਗੜ੍ਹ/ਪਠਾਨਕੋਟ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਉਕਤ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੌਜੂਦਾ ਸਮੇਂ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ’ਤੇ ਕੇਂਦਰਿਤ ਸੀ। ਮੀਟਿੰਗ ਵਿੱਚ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂ ਵਿਚਾਰੇ ਗਏ। ਵਿਸ਼ੇਸ਼ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਇੱਕ ਸੁਚਾਰੂ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਅਤੇ ਹੋਰ ਮਾਰਗਾਂ ਦੇ ਨਾਲ ਟਰੈਫਿਕ ਨਿਯਮਾਂ ਲਈ ਸੁਚੱਜੀ ਯੋਜਨਾ ਸਮੇਤ ਕਈ ਹੋਰ ਮਸਲਿਆਂ ’ਤੇ ਵੀ ਚਰਚਾ ਕੀਤੀ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਸਾਰੇ ਚਾਰ ਯਾਤਰਾ ਮਾਰਗਾਂ ’ਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਦੇ ਖਿੱਤੇ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਗਿਆ ਹੈ- ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ, ਅਤੇ ਮੁਕੇਰੀਆਂ ਤੋਂ ਮਾਧੋਪੁਰ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਬੇਸ ਕੈਂਪਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਜਿਹੇ ਖੇਤਰਾਂ ’ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਉਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਹੜ੍ਹਾਂ ਵਰਗੀਆਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਵੱਲੋਂ ਮਾਧੋਪੁਰ ਬੈਰੀਅਰ ਵਿਖੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ। ਮੀਟਿੰਗ ਦੌਰਾਨ ਹੋਰ ਪਤਵੰਤਿਆਂ ਸਮੇਤ ਵੱਖ ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਅ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।
News 03 July,2023
ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ
ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਪਟਿਆਲਾ, 3 ਜੁਲਾਈ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ ਖ਼ਤਮ ਲਈ ਪੀ.ਐਸ.ਪੀ.ਸੀ.ਐਲ ਦੀ ਵਿਸ਼ੇਸ਼ ਮੁਹਿੰਮ ਚੱਲ ਰਹੇ ਝੋਨੇ/ਗਰਮੀ ਸੀਜ਼ਨ ਦੌਰਾਨ ਵੀ ਜਾਰੀ ਰਹੇਗੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਤਹਿਤ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਂਪਵੇਗਾ। ਇਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਸ਼੍ਰੇਣੀਆਂ ਦੇ 1471 ਖਪਤਕਾਰਾਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਬਿਜਲੀ ਦੀ ਚੋਰੀ ਕਰਨ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ ਪਿਛਲੇ ਦੋ ਦਿਨਾਂ ਤੋਂ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਦੱਖਣੀ, ਸੁਲਤਾਨਵਿੰਡ, ਕੋਟ ਮਿੱਤ ਸਿੰਘ, ਸਰਨਾ ਸਬ ਡਿਵੀਜ਼ਨ, ਗੋਪਾਲ ਨਗਰ, ਇਸਲਾਮਾਬਾਦ, ਡੇਰਾ ਬਾਬਾ ਨਾਨਕ ਦੇ 513 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ, ਜਿਨ੍ਹਾਂ ਨੂੰ 14.30 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। 28 ਖਪਤਕਾਰ ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਫਿਰੋਜ਼ ਸ਼ਾਹ, ਕੈਂਟ-1 ਕਮਰਸ਼ੀਅਲ ਡਿਵੀਜ਼ਨ 1 ਅਤੇ 2 ਦੇ 188 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 26 ਖਪਤਕਾਰਾਂ ਨੂੰ 8.95 ਲੱਖ ਰੁਪਏ ਜੁਰਮਾਨਾ ਕੀਤਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਅਮਲੋਹ, ਅੱਗਰ ਨਗਰ ਦੇ 208 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 11 ਖਪਤਕਾਰਾਂ ਨੂੰ 2.59 ਲੱਖ ਰੁਪਏ ਜੁਰਮਾਨਾ ਕੀਤਾ ਗਿਆ।ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਬਨੂੜ, ਲਾਲੜੂ, ਸੰਗਰੂਰ, ਭਵਾਨੀਗੜ੍ਹ, ਘਰਾਚੋਂ ਅਤੇ ਨਿਦਾਮਪੁਰ ਦੇ 462 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 38 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 11.6 ਲੱਖ ਰੁਪਏ ਦਾ ਜੁਰਮਾਨਾ ਕੀਤਾ। ਪੀ.ਐਸ.ਪੀ.ਸੀ.ਐਲ ਦੇ ਬੁਲਾਰੇ ਨੇ ਆਪਣੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਿਜਲੀ ਚੋਰੀ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਖਪਤਕਾਰ/ਸੂਚਨਾ ਦੇਣ ਵਾਲੇ ਵਟਸਐਪ ਨੰਬਰ 96461-75770 'ਤੇ ਵੀ ਬਿਜਲੀ ਚੋਰੀ ਬਾਰੇ ਸੂਚਿਤ ਕਰ ਸਕਦੇ ਹਨ।
News 03 July,2023
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਚੰਡੀਗੜ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ। ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਮਾਨਸੂਨ ਸੀਜ਼ਨ ਵਿੱਚ ਹੜਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।
News 03 July,2023
ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀ
ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀ ਚੰਡੀਗੜ੍ਹ, 3 ਜੁਲਾਈ: ਸਿਆਸੀ ਪਾਰਟੀਆਂ ਹੁਣ ਚੋਣ ਕਮਿਸ਼ਨ ਕੋਲ ਆਪਣੇ ਵਿੱਤੀ ਖਾਤੇ ਆਨਲਾਈਨ ਦਾਇਰ ਕਰ ਸਕਣਗੀਆਂ। ਇਸ ਪਹਿਲਕਦਮੀ ਤਹਿਤ ਨਵਾਂ ਵੈਬ-ਪੋਰਟਲ (https://iems.eci.gov.in/) ਸ਼ੁਰੂ ਕੀਤਾ ਗਿਆ ਹੈ ਜਿਸ ‘ਤੇ ਸਿਆਸੀ ਪਾਰਟੀਆਂ ਵੱਲੋਂ ਦਿੱਤੇ ਯੋਗਦਾਨ ਦੀ ਰਿਪੋਰਟ, ਆਡਿਟ ਕੀਤੇ ਸਾਲਾਨਾ ਖਾਤੇ ਅਤੇ ਚੋਣ ਖਰਚੇ ਸਬੰਧੀ ਜਾਣਕਾਰੀ ਆਨਲਾਈਨ ਦਾਇਰ ਕੀਤੀ ਜਾ ਸਕਦੀ ਹੈ। ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕਮਿਸ਼ਨ ਵੱਲੋਂ ਪਿਛਲੇ ਸਾਲਾਂ ਦੌਰਾਨ ਸਮੇਂ-ਸਮੇਂ 'ਤੇ ਜਾਰੀ ਪਾਰਦਰਸ਼ਤਾ ਸਬੰਧੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਵਿੱਤੀ ਸਟੇਟਮੈਂਟਾਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ/ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਫ਼ਸਰਾਂ ਕੋਲ ਜਮ੍ਹਾ ਕਰਵਾਉਣੀਆਂ ਜ਼ਰੂਰੀ ਹਨ। ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਸੀਈਓ ਪੰਜਾਬ ਸਿਬਿਨ ਸੀ ਨੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਬੋਧਿਤ ਇੱਕ ਪੱਤਰ ਵਿੱਚ, ਈ.ਸੀ.ਆਈ. ਨੇ ਦੱਸਿਆ ਹੈ ਕਿ ਇਹ ਸਹੂਲਤ ਦੋਹਰੇ ਉਦੇਸ਼ ਲਈ ਸ਼ੁਰੂ ਕੀਤੀ ਗਈ ਹੈ: ਪਹਿਲਾ ਇਹ ਹੀ ਕਿ ਰਿਪੋਰਟਾਂ ਨੂੰ ਫਿਜਿਕਲ ਰੂਪ ਵਿੱਚ ਦਾਇਰ ਕਰਨ ਵਿੱਚ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਅਤੇ ਦੂਜਾ ਇਹ ਕਿ ਨਿਰਧਾਰਤ ਫਾਰਮੈਟਾਂ ਵਿੱਚ ਵਿੱਤੀ ਸਟੇਟਮੈਂਟਾਂ ਨੂੰ ਸਮੇਂ ਸਿਰ ਦਾਇਰ ਕਰਨਾ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ। ਡੇਟਾ ਦੀ ਆਨਲਾਈਨ ਉਪਲਬਧਤਾ ਨਾਲ ਪਾਰਦਰਸ਼ਤਾ ਵਧੇਗੀ ਅਤੇ ਨਿਯਮਾਂ ਦੀ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਪੱਤਰ ਵਿੱਚ, ਈ.ਸੀ.ਆਈ. ਨੇ ਰਾਜਨੀਤਿਕ ਪਾਰਟੀਆਂ ਦੀ ਨਿਰਨਾਇਕ ਸਥਿਤੀ ਦਾ ਹਵਾਲਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 'ਤੇ ਲੋਕਤੰਤਰੀ ਕੰਮਕਾਜ ਅਤੇ ਚੋਣ ਪ੍ਰਕਿਰਿਆਵਾਂ, ਖਾਸ ਕਰਕੇ ਵਿੱਤੀ ਖੁਲਾਸਿਆਂ ਵਿੱਚ ਪਾਰਦਰਸ਼ਤਾ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਹੈ। ਆਨ-ਲਾਈਨ ਪੋਰਟਲ ਵਿੱਚ ਰਾਜਨੀਤਿਕ ਪਾਰਟੀ ਦੇ ਅਧਿਕਾਰਤ ਨੁਮਾਇੰਦਿਆਂ ਦੇ ਰਜਿਸਟਰਡ ਮੋਬਾਈਲ ਨੰਬਰ ਅਤੇ ਰਜਿਸਟਰਡ ਈਮੇਲਾਂ 'ਤੇ ਸੰਦੇਸ਼ਾਂ ਦੇ ਰੂਪ ਵਿੱਚ ਰੀਮਾਈਂਡਰ ਭੇਜਣ ਦੀ ਸਹੂਲਤ ਵੀ ਹੈ ਤਾਂ ਜੋ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਗ੍ਰਾਫਿਕਲ ਰੀਪ੍ਰੈਜ਼ੈਂਟੇਸ਼ਨ ਦੇ ਨਾਲ ਇੱਕ ਵਿਆਪਕ ਗਾਇਡਿੰਗ ਮੈਨੂਅਲ ਅਤੇ ਹਾਲ ਹੀ ਪੁੱਛੇ ਸਵਾਲ (ਐਫ.ਏ.ਕਿਊਜ.) ਵੀ ਸਿਆਸੀ ਪਾਰਟੀਆਂ ਨੂੰ ਭੇਜੇ ਗਏ ਹਨ ਜਿਹਨਾਂ ਵਿੱਚ ਆਨਲਾਈਨ ਮਾਡਿਊਲ ਅਤੇ ਆਨਲਾਈਨ ਰਿਪੋਰਟਾਂ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਫਾਈਲਿੰਗ ਸਬੰਧੀ ਹੋਰ ਜਾਣਕਾਰੀ ਦੇਣ ਲਈ ਈ.ਸੀ.ਆਈ. ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮਨੋਨੀਤ ਵਿਅਕਤੀਆਂ ਲਈ ਇੱਕ ਸਿਖਲਾਈ ਪ੍ਰੋਗਰਾਮ ਵੀ ਆਯੋਜਿਤ ਕਰੇਗਾ। ਜਿਹੜੀਆਂ ਸਿਆਸੀ ਪਾਰਟੀਆਂ ਆਨਲਾਈਨ ਮੋਡ ਰਾਹੀਂ ਵਿੱਤੀ ਰਿਪੋਰਟ ਦਾਇਰ ਨਹੀਂ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਆਨ-ਲਾਈਨ ਫਾਈਲ ਨਾ ਕਰਨ ਦੇ ਕਾਰਨਾਂ ਬਾਰੇ ਲਿਖਤੀ ਰੂਪ ਵਿੱਚ ਕਮਿਸ਼ਨ ਨੂੰ ਦੱਸਣਾ ਹੋਵੇਗਾ ਅਤੇ ਉਹ ਆਪਣੀਆਂ ਰਿਪੋਰਟਾਂ ਨੂੰ ਨਿਰਧਾਰਤ ਫਾਰਮੈਟਾਂ ਵਿੱਚ ਸੀਡੀ/ਪੈਨ ਡਰਾਈਵ ਦੇ ਨਾਲ ਹਾਰਡ ਕਾਪੀ ਵਿੱਚ ਫਾਈਲ ਕਰਨਾ ਜਾਰੀ ਰੱਖ ਸਕਦੀਆਂ ਹਨ। ਕਮਿਸ਼ਨ ਅਜਿਹੀਆਂ ਸਾਰੀਆਂ ਰਿਪੋਰਟਾਂ ਨੂੰ ਪਾਰਟੀ ਦੁਆਰਾ ਵਿੱਤੀ ਸਟੇਟਮੈਂਟਾਂ ਆਨਲਾਈਨ ਦਾਇਰ ਨਾ ਕਰਨ ਲਈ ਭੇਜੇ ਗਏ ਪ੍ਰਮਾਣਿਕਤਾ ਪੱਤਰ ਦੇ ਨਾਲ ਆਨਲਾਈਨ ਪ੍ਰਕਾਸ਼ਿਤ ਕਰੇਗਾ।
News 03 July,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਚੰਡੀਗੜ੍ਹ, 3 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ। ਸ. ਸੰਧਵਾਂ ਨੇ ਕਿਸਾਨਾਂ ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ ਨੂੰ ਕੁਦਰਤੀ ਤੌਰ ‘ਤੇ ਪਕਾਉਣ ਦੀ ਥਾਂ ‘ਪੈਰਾਕੁਆਟ’ ਕੈਮੀਕਲ ਦੀ ਸਪਰੇਅ ਕਰਕੇ ਸੁਕਾਉਣ ਨੂੰ ਤਰਜੀਹ ਦੇ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਕੈਮੀਕਲ ਜਿੱਥੇ ਫ਼ਸਲ ਲਈ ਨੁਕਸਾਨਦੇਹ ਹੈ, ਉੱਥੇ ਹੀ ਮਨੁੱਖ ਦੀ ਸਿਹਤ ਲਈ ਵੀ ਬਹੁਤ ਖ਼ਤਰਨਾਕ ਹੈ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਛੇਤੀ ਝੋਨਾ ਲਾਉਣ ਲਈ ਕਿਸਾਨ ਮੂੰਗੀ ਨੂੰ ਵੱਢ ਕੇ ਸੁਕਾਉਣ ਦੀ ਥਾਂ ਖੜ੍ਹੀ ਫ਼ਸਲ ਉੱਪਰ ਸਪਰੇਅ ਕਰਕੇ 2-3 ਦਿਨ ਵਿੱਚ ਸੁਕਾਉਣ ਅਤੇ ਆਪਣਾ ਖ਼ਰਚ ਘਟਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੈਰਾਕੁਆਟ’ ਕੈਮੀਕਲ ਨਦੀਨਾਂ ਦੇ ਖਾਤਮੇ ਲਈ ਵਰਤਿਆਂ ਜਾਣ ਵਾਲਾ ਕੈਮੀਕਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਕੈਮੀਕਲ ਦੀ ਸਿਫ਼ਾਰਸ਼ ਨਹੀਂ ਕੀਤੀ, ਸਗੋਂ ਕਿਸਾਨ ਸਮੇਂ ਦੀ ਘਾਟ ਕਾਰਨ ਅਜਿਹਾ ਕਰ ਰਹੇ ਹਨ। ਸ. ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਡੇਰੇ ਲੋਕ ਹਿੱਤ ਮੁੱਖ ਰੱਖਦਿਆਂ ‘ਪੈਰਾਕੁਆਟ’ ਕੈਮੀਕਲ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਰਵਾਇਤੀ ਢੰਗ ਨਾਲ ਮੂੰਗੀ ਦੀ ਫ਼ਸਲ ਦਾ ਉਤਪਾਦਨ ਕਰਨ ਨੂੰ ਤਰਜੀਹ ਦੇਣ।
News 03 July,2023
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ
ਘਰੇਲੂ, ਖੇਤੀਬਾੜੀ ਅਤੇ ਉਦਯੋਗ ਸਮੇਤ ਸਾਰੇ ਸੈਕਟਰਾਂ ਨੂੰ ਮਿਲ ਰਹੀ ਹੈ ਨਿਰਵਿਘਨ ਬਿਜਲੀ ਸਪਲਾਈ-ਮੁੱਖ ਮੰਤਰੀ ਰਾਵੀ ਦਰਿਆ ਨੇੜੇ ਪਠਾਨਕੋਟ ਵਿਚ 206 ਮੈਗਾਵਾਟ ਦੀ ਸਮਰੱਥਾ ਵਾਲਾ ਹਾਈਡ੍ਰੋ ਪਾਵਰ ਪ੍ਰਾਜੈਕਟ ਸਥਾਪਤ ਕਰੇਗੀ ਸੂਬਾ ਸਰਕਾਰ ਚੰਡੀਗੜ੍ਹ, 2 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ਉਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਜਿਸ ਨਾਲ ਸਮਾਜ ਦੇ ਹਰੇਕ ਤਬਕੇ ਨੂੰ ਵੱਡਾ ਲਾਭ ਮਿਲਿਆ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮਾਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਤੇ ਸੰਤੁਸ਼ਟ ਹੋਏ ਕਿਸਾਨ ਇਸ ਸਬੰਧੀ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਇਸ ਦੇ ਨਾਲ-ਨਾਲ ਸੂਬਾ ਸਰਕਾਰ ਦਾ ਧੰਨਵਾਦ ਵੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ 20,200 ਕਰੋੜ ਰੁਪਏ ਦੀ ਸਬਸਿਡੀ ਵੀ ਅਦਾ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਖਜ਼ਾਨੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸਾਲ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸੇ ਲੈਣ ਲਈ ਇਸ ਕੋਲ ਖਾਣ ਤੋਂ ਸਪਲਾਈ ਰੋਕ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੋਲ ਕੋਲੇ ਦਾ 43 ਦਿਨਾਂ ਦਾ ਭੰਡਾਰ ਮੌਜੂਦ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਬਲੈਕਆਊਟ ਦਾ ਖਤਰਾ ਮੰਡਰਾਉਂਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਭਰ ਦੀਆਂ ਸਰਕਾਰਾਂ ਪੈਸੇ ਕਮਾਉਣ ਲਈ ਸਰਕਾਰੀ ਜਾਇਦਾਦਾਂ ਵੇਚ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਫੈਸਲਾ ਕਰਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਵੀ ਇੰਡਸਟਰੀ ਨੂੰ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਹੁਣ ਸੂਬੇ ਵਿੱਚ ਵਾਤਾਵਰਨ ਅਨੁਕੂਲ ਊਰਜਾ, ਸੌਰ ਅਤੇ ਪਣ-ਬਿਜਲੀ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਪਾਣੀ ਦੀ ਲੀਕੇਜ ਨੂੰ ਰੋਕਣ ਲਈ ਰਾਵੀ ਦਰਿਆ 'ਤੇ ਪਠਾਨਕੋਟ ਵਿੱਚ 206 ਮੈਗਾਵਾਟ ਦੀ ਸਮਰੱਥਾ ਵਾਲਾ ਹਾਈਡ੍ਰੋ ਪਾਵਰ ਪ੍ਰੋਜੈਕਟ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਾਣੀ ਦੀ ਵਰਤੋਂ ਬਿਜਲੀ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਖੇਤਾਂ ਦੀ ਸਿੰਚਾਈ ਲਈ ਵੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਪਿੰਡਾਂ ਵਿੱਚ ਨਹਿਰੀ ਪਾਣੀ ਟੇਲਾਂ ਉਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਟਿਊਬਵੈੱਲਾਂ 'ਤੇ ਬੋਝ ਘਟਿਆ ਹੈ ਅਤੇ ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਕਾਫੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਹਰ ਪੰਜਾਬੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਰੀ ਕ੍ਰਾਂਤੀ ਦਾ ਧੁਰਾ ਰਿਹਾ ਹੈ ਅਤੇ ਹੁਣ ਇਹ ਸੂਬਾ ਹਰ ਖੇਤਰ ਵਿੱਚ ਪੂਰੇ ਦੇਸ਼ ਨੂੰ ਨਵਾਂ ਰਾਹ ਦਿਖਾਏਗਾ।
News 02 July,2023
ਮੁੱਖ ਮੰਤਰੀ ਵੱਲੋਂ ਖ਼ੌਫ਼ਨਾਕ ਗੈਂਗਸਟਰ ਅੰਸਾਰੀ ਦੀ ਆਰਾਮਦਾਇਕ ਠਹਿਰ 'ਤੇ ਖਰਚੇ 55 ਲੱਖ ਰੁਪਏ ਕੈਪਟਨ ਤੇ ਰੰਧਾਵਾ ਤੋਂ ਵਸੂਲਣ ਦਾ ਐਲਾਨ
ਸੂਬਾ ਸਰਕਾਰ ਖਰਚਾ ਰਾਸ਼ੀ ਕਰਦਾਤਾਵਾਂ ਦੇ ਪੈਸੇ ਨਾਲ ਅਦਾ ਨਹੀਂ ਕਰੇਗੀ ਰਾਸ਼ੀ ਨਾ ਦੇਣ 'ਤੇ ਕੈਪਟਨ ਅਤੇ ਰੰਧਾਵਾ ਦੀ ਪੈਨਸ਼ਨ ਅਤੇ ਹੋਰ ਲਾਭ ਬੰਦ ਕੀਤੇ ਜਾਣਗੇ ਚੰਡੀਗੜ੍ਹ, 2 ਜੁਲਾਈ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮਪ੍ਰਸਤੀ ਠਹਿਰਾਅ 'ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ, ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ ਜਿਸ ਦੇ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਇਸ ਤਰ੍ਹਾਂ ਬਰਬਾਦ ਕਿਉਂ ਹੋਣ ਦੇਵੇ ਜਦਕਿ ਉਸ ਸਮੇਂ ਸੱਤਾ 'ਚ ਰਹਿਣ ਵਾਲਿਆਂ ਨੇ ਅੰਸਾਰੀ ਨਾਲ ਆਪਣੀ ਸਾਂਝ-ਭਿਆਲੀ ਪੁਗਾਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਹੀ ਇਸ ਬਾਰੇ ਭਲੀ ਭਾਂਤ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਇਹ ਯਕੀਨੀ ਬਣਾਇਆ ਕਿ ਇਸ ਕੱਟੜ ਅਪਰਾਧੀ ਨੂੰ ਜੇਲ੍ਹ ਦੇ ਅੰਦਰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਬੇਰਹਿਮੀ ਨਾਲ ਕੀਤੀ ਜਾਣ ਵਾਲੀ ਅਜਿਹੀ ਲੁੱਟ ਪੂਰੀ ਤਰ੍ਹਾਂ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਪੈਸੇ ਦੀ ਸ਼ਰੇਆਮ ਲੁੱਟ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ ਨੂੰ ਇਹ ਪੈਸਾ ਆਪਣੀ ਜੇਬ ਵਿੱਚੋਂ ਭਰਨਾ ਪਵੇਗਾ ਨਹੀਂ ਤਾਂ ਇਸ ਰਾਸ਼ੀ ਦੀ ਵਸੂਲੀ ਲਈ ਉਨ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਉਨ੍ਹਾਂ ਦੇ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
News 02 July,2023
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ 'ਮੇਰਾ ਬਚਪਨ' ਪ੍ਰੋਜੈਕਟ ਨੇ ਬੱਚਿਆਂ ਦੇ ਹੱਥ ਫੜਾਈ ਕਲਮ
ਐਨ.ਜੈਡ.ਸੀ.ਸੀ. ਵਿਖੇ ਕਰਵਾਏ ਸਮਾਗਮ 'ਚ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾ -ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਤੋਂ ਵਿਰਵੇ ਬੱਚਿਆਂ ਨੂੰ ਪੜਾਈ ਨਾਲ ਜੋੜਨ ਸਮੇਤ ਬੱਚਿਆਂ ਦੀਆਂ ਮਾਵਾਂ ਨੂੰ ਕਰਵਾਏ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ -ਬੱਚਿਆਂ ਨੂੰ ਸਹੀ ਸਰਪ੍ਰਸਤੀ ਦੇ ਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਨਿਖਾਰਿਆ ਜਾ ਸਕਦੇ : ਸਾਕਸ਼ੀ ਸਾਹਨੀ ਪਟਿਆਲਾ, 2 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ 'ਮੇਰਾ ਬਚਪਨ' ਤਹਿਤ ਪੜਾਈ ਤੋਂ ਵਿਰਵੇ ਹੋਏ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਕੇ ਅਤੇ 'ਸਕੂਲ ਆਨ ਵੀਲਜ' ਪ੍ਰੋਜੈਕਟ ਰਾਹੀਂ ਉਨ੍ਹਾਂ ਦੇ ਹੱਥਾਂ 'ਚ ਕਲਮ ਫੜਾਈ ਗਈ ਹੈ ਅਤੇ ਅੱਜ ਇਨ੍ਹਾਂ ਵਿਦਿਆਰਥੀਆਂ ਨੇ ਉੱਤਰੀ ਖੇਤਰ ਸਭਿਆਚਾਰ ਕੇਂਦਰ ਵਿਖੇ ਹੋਏ ਸਮਾਗਮ 'ਚ ਪਹਿਲੀ ਵਾਰ ਸਟੇਜ 'ਤੇ ਆਪਣੀ ਪ੍ਰਤਿਭਾ ਦਿਖਾ ਕੇ ਹਾਜ਼ਰੀਨ ਨੂੰ ਆਪਣੀ ਕਲਾ ਨਾਲ ਪ੍ਰਭਾਵਿਤ ਕੀਤਾ। ਹਰ ਹਾਥ ਕਲਮ ਵੱਲੋਂ ਆਪਣੀ ਨੌਵੀਂ ਵਰ੍ਹੇਗੰਢ ਅਤੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਕਰਵਾਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਬਚਪਨ 'ਚ ਸਿਖਾਈਆਂ ਚੰਗੀਆਂ ਗੱਲਾਂ ਦਾ ਸਾਰੀ ਜ਼ਿੰਦਗੀ ਲਾਭ ਮਿਲਦਾ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੇਰਾ ਬਚਪਨ ਪ੍ਰੋਜੈਕਟ ਤਹਿਤ ਹੁਣ ਤੱਕ 9 ਬੱਚਿਆਂ ਨੂੰ ਸਕੂਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵੀ ਆਤਮ ਨਿਰਭਰ ਬਣਾਉਣ ਲਈ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਆਪਣੇ ਬੱਚਿਆਂ ਦੀ ਚੰਗੀ ਦੇਖਭਾਲ ਕਰ ਸਕਣ। ਉਨ੍ਹਾਂ ਇਸ ਪ੍ਰੋਜੈਕਟ 'ਚ ਯੋਗਦਾਨ ਲਈ ਜਨ ਹਿਤ ਸੰਮਤੀ ਅਤੇ ਪਲੇ ਵੇਅ ਸਕੂਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਵੀ ਸ਼ਲਾਘਾ ਕੀਤੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਸਕੂਲ ਆਨ ਵੀਲ ਰਾਹੀਂ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ 'ਤੇ ਲਿਜਾਣ ਦੇ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸਮਾਗਮ ਦੌਰਾਨ ਬੱਚਿਆਂ ਵੱਲੋਂ ਬਣਾਈਆਂ ਡੇਅਰੀਆਂ, ਫ਼ੋਟੋਆਂ, ਕਹਾਣੀਆਂ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦੀ ਹਾਜ਼ਰੀਨ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਸਮੇਤ ਹਰ ਹਾਥ ਕਲਮ, ਜਨ ਹਿਤ ਸਮਿਤੀ, ਪਲੇ ਵੇਅ ਸਕੂਲ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
News 02 July,2023
ਜੱਸੀ ਸੋਹੀਆਂ ਵਾਲਾ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ
ਜੱਸੀ ਸੋਹੀਆਂ ਵਾਲਾ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ ਪਟਿਆਲਾ, 2 ਜੁਲਾਈ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੁਵਕ ਸੇਵਾਵਾਂ ਵਿਭਾਗ ਦੇ ਪਟਿਆਲਾ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਹੋਸਟਲ ਦਾ ਦੌਰਾ ਕਰਕੇ ਇਸਦੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਹੋਸਟਲ ਦਾ ਨਿਰੀਖਣ ਕਰਦਿਆਂ ਇਮਾਰਤ ਦੀ ਮੁਰੰਮਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਮਸਲਾ ਉਠਾਉਣ ਦਾ ਭਰੋਸਾ ਦਿੱਤਾ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ ਨੇ ਦੱਸਿਆ ਕਿ ਚੇਅਰਮੈਨ ਜੱਸੀ ਸੋਹੀਆਂ ਵਾਲਾ ਉਨ੍ਹਾਂ ਦੇ ਵਿਭਾਗ ਦੀ ਪ੍ਰੋਗਰਾਮ ਸੁਪਰਵਾਈਜ਼ਰ ਤੇ ਲੇਖਾਕਾਰ ਅਮਰਜੀਤ ਕੌਰ ਦੀ ਸੇਵਾ ਮੁਕਤੀ ਸਮਾਰੋਹ ਮੌਕੇ ਪੁੱਜੇ ਹੋਏ ਸਨ। ਇਸ ਦੌਰਾਨ ਚੇਅਰਮੈਨ ਨੇ ਇਸ ਇਮਾਰਤ ਦਾ ਜਾਇਜ਼ਾ ਲਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨਾਲ ਗੱਲਬਾਤ ਕਰਕੇ ਇਸ ਲਈ ਫੰਡ ਜਾਰੀ ਕਰਵਾਉਣ ਦਾ ਹੰਭਲਾ ਮਾਰਨਗੇ ਤਾਂ ਕਿ ਇਸ ਹੋਸਟਲ ਦੀ ਇਮਾਰਤ ਨੂੰ ਮੁੜ ਵਰਤੋਂ ਯੋਗ ਬਣਾਉਣ ਅਤੇ ਨੌਜਵਾਨਾਂ ਲਈ ਵਰਤਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਖੇਡ ਮੰਤਰੀ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹਨ।
News 02 July,2023
ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ
ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ • ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ • ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ 'ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ 'ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ-ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ 'ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ 'ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ। ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
News 02 July,2023
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)/ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਧੰਨ ਹੈ ਇਹ ਧਰਤੀ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਮਹਾਨ ਯੋਧੇ ਨੂੰ ਜਨਮ ਦਿੱਤਾ। ਸ੍ਰੀ ਵਰਮਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਆਪਣੀ ਜਾਨ ਦੀ ਬਾਜ਼ੀ ਲਾ ਕੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮਹਾਨ ਗਾਥਾ ਲਿਖੀ। ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਕਈ ਸੁਪਨੇ ਬਾਕਾਇਆ ਹਨ, ਜੋ ਜਲਦ ਹੀ ਸੱਚ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਇਸ ਲਾਸਾਨੀ ਸ਼ਹੀਦ ਦੀ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਦੇਸ਼ ਨੂੰ ਬਰਤਾਨਵੀ ਸਾਮਰਾਜ ਦੀ ਚੁੰਗਲ ਵਿੱਚੋਂ ਛੁਡਾਉਣ ਲਈ ਮਹਿਜ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ । ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ, ਜਿਸ ਨਾਲ ਦੇਸ਼ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈਣ ਦੇ ਯੋਗ ਬਣ ਸਕਿਆ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸ੍ਰੀ ਵਰਮਾ ਨੇ ਇਹ ਵੀ ਕਿਹਾ ਕਿ ਵਿਕਸਿਤ ਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਲੋੜ ਹੈ। ਮੁੱਖ ਸਕੱਤਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਭਾਵੇਂ ਸੂਬੇ ਨੂੰ ਦਰਪੇਸ਼ ਅਨੇਕਾਂ ਚੁਣੌਤੀਆਂ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰਿਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਨੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਲੋਕਪੱਖੀ ਨਿਜ਼ਾਮ ਹੈ ਜੋ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਦਗਾਰ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ।
News 02 July,2023
ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ
ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ ਪਟਿਆਲਾ-2023/07/02- ਬੀ.ਟੈੱਕ. ਇੰਜੀਨੀਅਰਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਾਦਵਿੰਦਰਾ ਇੰਜਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਵੱਲੋਂ ਇੱਕ ਨਵੇਕਲਾ ਕਦਮ ਚੁੱਕਿਆ ਗਿਆ ਹੈ। ਹੁਣ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿੱਚ ਬੀ. ਟੈੱਕ. ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ - ਨਾਲ ਬੀ.ਟੈੱਕ. ਮਾਈਨਰ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਵੀ ਦਿੱਤਾ ਜਾਵੇਗਾ। ਜਿਹੜੇ ਵਿਦਿਆਰਥੀ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਪਹਿਲੇ ਸਾਲ ਦੀ ਪੜ੍ਹਾਈ ਪੂਰੀ ਹੋਣ ਉੱਤੇ ਇਸ ਆਪਸ਼ਨਲ ਡਿਗਰੀ ਲਈ ਸਹਿਮਤੀ ਦੇਣਗੇ ਉਹਨਾਂ ਨੂੰ ਡਿਗਰੀ ਦੇ ਬਾਕੀ ਦੇ ਤਿੰਨ ਸਾਲਾਂ ਵਿੱਚ ਕੰਪਿਊਟਰ ਇੰਜੀਨੀਅਰਿੰਗ ਨਾਲ ਸਮੇਂ ਦੀ ਲੋੜ ਨੂੰ ਧਿਆਨ ਵਿੱਚ ਰੱਖ ਕੇ ਨਿਰਧਾਰਤ ਕੀਤੇ ਹੋਏ ਕੁਝ ਵਿਸ਼ੇ ਪੜ੍ਹਾਏ ਜਾਣਗੇ। ਇਹ ਆਪਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ਉੱਤੇ ਡੂਅਲ ਡਿਗਰੀ ਯਾਨੀ ਕਿ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ ਬੀ.ਟੈੱਕ. ਮਾਈਨਰ ਡਿਗਰੀ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਪ੍ਰਦਾਨ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅੱਜ ਦੇ ਯੁੱਗ ਵਿਚ ਧਰਤੀ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਵਿੱਚ ਕੁਝ ਘੰਟਿਆਂ ਵਿੱਚ ਪਹੁੰਚਿਆ ਜਾ ਸਕਦਾ ਹੈ। ਆਟੋਮੋਬਾਈਲ ਅਤੇ ਹਵਾਈ ਜਹਾਜਾਂ ਦੇ ਖੇਤਰ ਵਿੱਚ ਮਕੈਨੀਕਲ ਇੰਜੀਨੀਅਰਿੰਗ ਨਾਲ ਕੀਤੇ ਤਕਨੀਕੀ ਵਿਕਾਸ ਨਾਲ ਹੀ ਇਹ ਸਭ ਕੁਝ ਸੰਭਵ ਹੋ ਪਾਇਆ ਹੈ। ਅੱਜਕਲ ਕਾਰਾਂ ਆਟੋਮੈਟਿਕ ਮੋਡ ਰਾਹੀਂ ਚਲਾਈਆਂ ਜਾ ਸਕਦੀਆਂ ਹਨ ਅਤੇ ਇੰਟਰਨੈੱਟ ਅਤੇ ਜੀ.ਪੀ.ਐੱਸ. ਵਰਗੀਆਂ ਸੁਵਿਧਾਵਾਂ ਨਾਲ ਲੈਸ ਹਨ। ਆਟੋਮੋਬਾਈਲ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਹੋਣ ਵਾਲੀ ਤਰੱਕੀ ਵਿੱਚ ਮਕੈਨੀਕਲ ਇੰਜੀਨੀਅਰਿੰਗ ਦੀ ਲੋੜ ਦੇ ਨਾਲ ਨਾਲ ਕੰਪਿਊਟਰ ਦੀ ਜਾਣਕਾਰੀ ਦੀ ਵੀ ਜ਼ਰੂਰਤ ਪੈਂਦੀ ਹੈ ਕੋਈ ਵੀ ਖੇਤਰ ਅਜਿਹਾ ਨਹੀਂ ਹੈ ਜਿੱਥੇ ਕੰਪਿਊਟਰ ਦੀ ਸਹਾਇਤਾ ਨਾ ਲਈ ਜਾਂਦੀ ਹੋਵੇ। ਸਮੇਂ ਦੀ ਲੋੜ ਅਨੁਸਾਰ, ਮਕੈਨੀਕਲ ਇੰਜੀਨੀਅਰਿੰਗ ਵਿੱਚ ਆਟੋਮੈਟਿਕ ਤਕਨੀਕ ਨੂੰ ਹੋਰ ਵਿਕਸਿਤ ਕਰਨ ਅਤੇ ਕੋਰਸ ਕਰਨ ਵਾਲੇ ਲਾਭਪਾਤਰੀਆਂ ਨੂੰ ਅੱਜ ਦੇ ਯੁੱਗ ਦੇ ਹਾਣੀ ਬਣਾਉਣ ਵਿੱਚ ਇਹ ਡੂਅਲ ਡਿਗਰੀ ਬਹੁਤ ਹੀ ਕਾਰਗਾਰ ਸਾਬਿਤ ਹੋਵੇਗਾ। ਕੋਰਸ ਪੂਰਾ ਹੋਣ ਉੱਤੇ ਵਿਦਿਆਰਥੀ ਇੰਜੀਨੀਅਰਿੰਗ ਦੀਆਂ ਦੋਨੋ ਹੀ ਸ਼੍ਰੇਣੀਆਂ (ਕੰਪਿਊਟਰ ਅਤੇ ਮਕੈਨੀਕਲ) ਨਾਲ ਸਬੰਧਤ ਨੌਕਰੀਆਂ ਲੈਣ ਲਈ ਕਾਬਲ ਹੋ ਜਾਣਗੇ। ਪੰਜਾਬੀ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪਹਿਲਾਂ ਤੋਂ ਹੀ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਭਰਭੂਰ ਮੌਕੇ ਮਿਲ ਰਹੇ ਹਨ। ਪ੍ਰੰਤੂ ਇਸ ਡੂਅਲ ਕੋਰਸ ਨਾਲ ਵਿਦਿਆਰਥੀਆਂ ਨੂੰ ਹੋਰ ਵੀ ਚੰਗੇ ਪੱਧਰ ਦੀਆਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਕੰਪਨੀਆਂ ਵਿੱਚ ਹੋਰ ਵੱਡੀਆਂ ਤਨਖਾਹਾਂ ਤੇ ਨੌਕਰੀਆਂ ਮਿਲਣ ਦੇ ਮੌਕੇ ਕਈ ਗੁਣਾ ਹੋ ਜਾਣਗੇ। ਵਿਭਾਗ ਦੇ ਮੁਖੀ ਡਾ. ਸਿੰਪਲ ਰਾਣੀ ਨੇ ਦੱਸਿਆ ਕਿ ਬਦਲਦੇ ਸਮੇਂ ਦੀ ਲੋੜ ਅਨੁਸਾਰ ਇਹ ਇਕ ਬਹੁਤ ਹੀ ਨਵੇਕਲੀ ਕਿਸਮ ਦਾ ਬਹੁਤ ਹੀ ਲਾਹੇਵੰਦ ਕੋਰਸ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਰਥ ਅਨੁਸਾਰ ਵਿਭਾਗ ਵਿਖੇ ਬਹੁਤ ਹੀ ਘੱਟ ਫ਼ੀਸ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਦੀਂ ਹੈ।ਕੈਂਪਸ ਦੇ ਸਾਰੇ ਕੋਰਸਾਂ ਦੀ ਫ਼ੀਸ ਇਲਾਕ਼ੇ ਦੇ ਅਦਾਰਿਆਂ ਨਾਲੋਂ ਬਹੁਤ ਹੀ ਘੱਟ ਹੈ। ਡਾ. ਜਸਬੀਰ ਸਿੰਘ ਹੁੰਦਲ, ਕੈਂਪਸ ਡਾਇਰੈਕਟਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਵਿਖੇ ਸਾਰੇ ਅਧਿਆਪਕ ਬਹੁਤ ਕਾਬਲ, ਤਜਰਬੇਕਾਰ ਅਤੇ ਪੀ.ਐਚ.ਡੀ. ਹਨ।ਇਸ ਸਾਲ ਕੁਝ ਕੋਰਸਾਂ ਲਈ ਇੱਕ ਸਪੈਸ਼ਲ ਸਕਾਲਰਸ਼ਿਪ ਸਕੀਮ ਲਾਗੂ ਕੀਤੀ ਗਈ ਹੈ ਜੋ ਕਿ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਸਮੇਤ ਸਾਰੇ ਵਰਗ ਦੇ ਵਿਦਿਆਰਥੀਆਂ ਲਈ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਬੀ.ਟੈੱਕ., ਐਮ.ਟੈੱਕ., ਅਤੇ ਡਿਪਲੋਮਾ ਕੋਰਸ ਮਹੱਤਵਪੂਰਨ ਵਿਸ਼ੇ ਜਿਵੇਂ ਕਿ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕੰਪਿਊਟਰ ਇੰਜੀਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਵਿੱਚ ਕਰਵਾਏ ਜਾਂਦੇ ਹਨ। ਇਹਨਾਂ ਸਾਰੇ ਕੋਰਸਾਂ ਵਿੱਚ ਦਾਖਲੇ ਸ਼ੁਰੂ ਹਨ ਅਤੇ ਦਾਖਲਿਆਂ ਦੀ ਅੰਤਿਮ ਮਿਤੀ 31 ਜੁਲਾਈ 2023 ਹੈ। ਚਾਹਵਾਨ ਵਿਦਿਆਰਥੀ ਆਪਣੀ ਦਿਲਚਸਪੀ ਅਨੁਸਾਰ ਇਹਨਾਂ ਕੋਰਸਾਂ ਵਿਚ ਦਾਖਲਾ ਲੈਕੇ ਆਪਣੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਦੇ ਹਨ।
News 02 July,2023
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਸ੍ਰੀ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
News 02 July,2023
ਖੇਤੀਬਾੜੀ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ; ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ
ਖੇਤੀਬਾੜੀ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ; ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ • ਅਗਾਂਹਵਧੂ ਕਿਸਾਨਾਂ ਵੱਲੋਂ ਘੱਟ ਲੇਬਰ ਖਰਚੇ ਨਾਲ ਕਰੀਬ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਿਆ ਜਾ ਰਿਹੈ ਲਾਭ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ/ ਲੁਧਿਆਣਾ, 1 ਜੁਲਾਈ - ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ 'ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ ਟਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਦਾਖਾ ਦੇ ਇੰਚਾਰਜ ਡਾਕਟਰ ਕੇ.ਐਨ.ਐਸ. ਕੰਗ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ. ਗੁਰਵਿੰਦਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜਨੀਅਰਿੰਗ ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ, ਸਹਾਇਕ ਖੇਤੀਬਾੜੀ ਇੰਜਨੀਅਰਿੰਗ ਸ. ਅਮਨਪ੍ਰੀਤ ਸਿੰਘ ਘਈ ਅਤੇ ਆਸ ਪਾਸ ਪਿੰਡਾਂ ਦੇ ਮੋਹਤਬਰ ਸੱਜਣ ਪੰਚ-ਸਰਪੰਚ ਵੀ ਮੌਜ਼ੂਦ ਰਹੇ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ ਅਤੇ ਕਿਸਾਨ ਕਿਸੇ ਟਾਈਮ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਗਾਂਹਵਧੂ ਕਿਸਾਨ ਤਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੌਜਵਾਨ ਕਿਸਾਨ ਵੱਲੋਂ ਪਿਛਲੇ 5 ਸਾਲਾਂ ਤੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਕਿਸਾਨ ਵਲੋਂ ਜਿੱਥੇ ਲੇਬਰ ਦਾ ਖਰਚਾ ਬਚਾਇਆ ਜਾ ਰਿਹਾ ਹੈ ਉੱਥੇ ਹੀ ਢਾਈ ਤੋਂ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਾਭ ਵੀ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਗਾਂਹਵਧੂ ਕਿਸਾਨ ਵਲੋਂ ਹੋਰਨਾਂ ਕਿਸਾਨ ਵੀਰਾਂ ਨੂੰ ਵੀ ਪਨੀਰੀ ਦਿੱਤੀ ਜਾ ਰਹੀ ਹੈ ਅਤੇ ਇਸ ਵਿਧੀ ਨੂੰ ਅਪਣਾਉਣ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵਲੋਂ ਹੋਰਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਆਲੀਵਾਲ ਨੇੜਲੇ ਪਿੰਡ ਕੋਟਲੀ ਵਿਖੇ ਗੁਰਬੰਤ ਸਿੰਘ ਬੌਬੀ ਦੇ ਖੇਤ ਵਿੱਚ ਪੁੱਜੇ ਜਿਥੇ ਉਨ੍ਹਾਂ ਨੇ ਝੋਨੇ ਦੇ ਆਟੋਮੈਟਿਕ ਨਰਸਰੀ ਸੀਡਰ ਦੁਆਰਾ ਪਨੀਰੀ ਟਰੇਆਂ ਵਿੱਚ ਬੀਜਣ ਵਾਲੀ ਮਸ਼ੀਨ ਦੇਖੀ ਅਤੇ ਕੁਬੋਟਾ(Kubota) ਕੰਪਨੀ ਦੀ ਪੈਡੀ ਟਰਾਂਸਪਲਾਂਟਰ ਮਸ਼ੀਨ ਨਾਲ ਹੁੰਦੀ ਬਿਜਾਈ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਆਟੋਮੈਟਿਕ ਟਰਾਂਸਪਲਾਂਟ ਦੀਆਂ ਕੁਬੋਟਾ ਕੰਪਨੀ ਵੱਲੋਂ ਦੋ ਮਸ਼ੀਨਾਂ ਲੁਧਿਆਣਾ ਜ਼ਿਲ੍ਹੇ ਵਿਖੇ ਸਪਲਾਈ ਕੀਤੀਆਂ ਹਨ ਜਿਸ ਨਾਲ ਝੋਨੇ ਦੀ ਲਵਾਈ ਬਹੁਤ ਸੁਖਾਲੀ ਹੋ ਜਾਂਦੀ ਹੈ, ਇਹ ਮਸ਼ੀਨ ਮਿੱਟੀ ਅਤੇ ਝੋਨੇ ਦੇ ਬੀਜ ਨੂੰ ਇਕਸਾਰ ਟਰੇਅ ਵਿੱਚ ਲਗਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਇਸ ਮਸ਼ੀਨ ਨਾਲ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਵਧਦਾ ਹੈ ਅਤੇ ਲੇਬਰ ਦੀ ਸਮੱਸਿਆ ਦਾ ਵੀ ਹੱਲ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱੱਖ ਮੰਤਰੀ ਵਲੋਂ ਲਿਆਂਦੀ ਜਾ ਰਹੀ ਨਵੀਂ ਖੇਤੀਬਾੜੀ ਨੀਤੀ ਬਾਰੇ ਕਿਹਾ ਕਿ ਇਸ ਨੀਤੀ ਵਿੱਚ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਕਿਸਾਨ ਭਰਾਵਾਂ ਦੇ ਤਜ਼ਰਬੇ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਪਾਣੀ, ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਤੋਂ ਇਲਾਵਾ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਿਸਾਨ ਵੀਰਾਂ ਵਲੋਂ ਵੀ ਇੱਕ ਸੁਰ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਕੰਮਲ ਬਿਜਲੀ, ਪਾਣੀ, ਖੇਤੀ ਮਸ਼ੀਨਰੀ 'ਤੇ ਸਬਸਿਡੀ, ਖਾਦ, ਬੀਜ ਆਦਿ ਸਮੇਂ ਸਿਰ ਉਪਲੱਬਧ ਕਰਵਾਏ ਜਾ ਰਹੇ ਹਨ।
News 02 July,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ -ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਦੁੱਖ ਕੀਤਾ ਸਾਂਝਾ, ਕਿਹਾ ਬੀਰ ਦਵਿੰਦਰ ਸਿੰਘ ਦਾ ਬੇਵਕਤ ਚਲਾਣਾ ਨਾ ਪੂਰਾ ਹੋਣ ਵਾਲਾ ਘਾਟਾ ਪਟਿਆਲਾ, 1 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦਾ ਬੇਵਕਤ ਅਕਾਲ ਚਲਾਣਾ ਪਰਿਵਾਰਕ ਮੈਂਬਰਾਂ ਸਮੇਤ ਪੰਜਾਬ ਤੇ ਪੰਜਾਬੀਆਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂ ਕਿ ਉਹ ਇੱਕ ਚਾਨਣ ਮੁਨਾਰਾ ਸ਼ਖ਼ਸੀਅਤ ਸਨ। ਜੌੜਾਮਾਜਰਾ ਨੇ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਨੂੰ ਕਿਹਾ ਕਿ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਖੜ੍ਹੇ ਹਨ। ਲੋਕ ਸੰਪਰਕ ਮੰਤਰੀ ਨੇ ਕਿਹਾ, “ਬੀਰ ਦਵਿੰਦਰ ਸਿੰਘ ਇੱਕ ਪ੍ਰੌੜ ਸਿਆਸਤਦਾਨ ਹੋਣ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੱਚਾ ਦਰਦ ਰੱਖਣ ਵਾਲੇ ਸੂਝਵਾਨ ਆਗੂ ਸਨ ਅਤੇ ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਇਕ ਸੂਝਵਾਨ ਸ਼ਖ਼ਸੀਅਤ ਤੋਂ ਮਹਿਰੂਮ ਹੋ ਗਿਆ। ਉਨ੍ਹਾਂ ਕਿਹਾ ਕਿ ਮਰਹੂਮ ਡਿਪਟੀ ਸਪੀਕਰ ਇੱਕ ਬੈਸਟ ਪਾਰਲੀਮੈਂਟਰੀਅਨ ਹੋਣ ਦੇ ਨਾਲ-ਨਾਲ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ ਸੀ ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।” ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
News 01 July,2023
ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕਰੀਬ ਦਹਾਕੇ ਬਾਅਦ ਹੋਈ ਪਹਿਲੀ ਨਿਊਰੋਸਰਜਰੀ
ਉੱਘੇ ਨਿਊਰੋਸਰਜਨ ਡਾ. ਹਰੀਸ਼ ਕੁਮਾਰ ਨੇ ਐਕਸੀਡੈਂਟ ਕੇਸ 'ਚ ਮਰੀਜ ਦੇ ਹਸਪਤਾਲ 'ਚ ਆਉਣ ਦੇ ਤਿੰਨ ਘੰਟਿਆਂ ਦੇ ਅੰਦਰ-ਅੰਦਰ ਸਿਰ ਦੀ ਗੰਭੀਰ ਸੱਟ ਦਾ ਕੀਤਾ ਸਫ਼ਲ ਉਪਰੇਸ਼ਨ -ਮੁੱਖ ਮੰਤਰੀ ਨੇ ਆਪਣਾ ਵਾਅਦਾ ਨਿਭਾਇਆ, ਮੈਡੀਕਲ ਸਿੱਖਿਆ ਮੰਤਰੀ ਡ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਭੇਜਿਆ ਨਿਊਰੋਸਰਜਨ-ਡਾ. ਰਾਜਨ ਸਿੰਗਲਾ ਪਟਿਆਲਾ, 1 ਜੁਲਾਈ: ਪਟਿਆਲਾ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਮੁੜ ਤੋਂ ਆਪਣੇ ਪੁਰਾਣੇ ਵਕਾਰ ਨੂੰ ਬਹਾਲ ਕਰ ਰਿਹਾ ਹੈ, ਇਸ ਦੀ ਇੱਕ ਮਿਸਾਲ ਇੱਥੇ ਦੁਬਾਰਾ ਨਿਊਰੋ ਸਰਜਰੀ ਸ਼ੁਰੂ ਹੋਣਾ ਹੈ, ਅਤੇ ਇੱਥੇ ਬੀਤੀ ਰਾਤ ਸੜਕ ਹਾਦਸੇ ਵਿੱਚ ਸਿਰ ਦੀ ਸੱਟ ਦੇ ਮਰੀਜ ਨੂੰ ਹਸਪਤਾਲ ਦਾਖਲ ਕਰਨ ਦੇ ਤਿੰਨ ਘੰਟਿਆਂ ਦੇ ਅੰਦਰ-ਅੰਦਰ ਓਪਰੇਸ਼ਨ ਥਇਏਟਰ ਲਿਜਾ ਕੇ ਉਸ ਦੀ ਸਫ਼ਲ ਨਿਊਰੋ ਸਰਜਰੀ ਕਰਕੇ ਜਾਨ ਬਚਾਈ ਗਈ ਹੈ। ਇਹ ਕਮਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਵਾਅਦਾ ਪੂਰਾ ਕਰਕੇ ਕੀਤਾ ਹੈ। ਇਹ ਪ੍ਰਗਟਾਵਾ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਕੀਤਾ। ਡਾ. ਸਿੰਗਲਾ ਨੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਆਪਣੇ ਦੌਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਰਾਜਿੰਦਰਾ ਹਸਪਤਾਲ, ਜੋ ਕਿ ਉਤਰੀ ਭਾਰਤ ਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਉੱਘੀ ਟਰਸ਼ਰੀ ਕੇਅਰ ਸੰਸਥਾ ਹੈ, ਦਾ ਖੁੱਸਿਆ ਵਕਾਰ ਬਹਾਲ ਕੀਤਾ ਜਾਵੇਗਾ ਅਤੇ ਇੱਥੇ ਹਰ ਤਰ੍ਹਾਂ ਦੀ ਬੁਨਿਆਦੀ ਢਾਂਚੇ ਦੀ ਸਹੂਲਤ ਮੁਹੱਈਆ ਕਰਵਾਉਣ ਸਮੇਤ ਮਾਹਰ ਡਾਕਟਰਾਂ, ਖਾਸ ਕਰਕੇ ਨਿਊਰੋ ਦੇ ਮਾਹਰਾਂ ਦੀ ਘਾਟ ਵੀ ਪੂਰੀ ਕੀਤੀ ਜਾਵੇਗੀ। ਡਾਇਰੈਕਟਰ ਪ੍ਰਿੰਸੀਪਲ ਨੇ ਦੱਸਿਆ ਕਿ ਡਾ. ਬਲਬੀਰ ਸਿੰਘ ਦੇ ਯਤਨਾਂ ਸਦਕਾ ਪਟਿਆਲਾ ਦੇ ਇਸ ਉੱਘੇ ਸਰਕਾਰੀ ਹਸਪਤਾਲ ਰਾਜਿੰਦਰਾ ਵਿਖੇ ਬੀਤੇ ਦਿਨੀਂ ਹੀ ਉੱਘੇ ਨਿਊਰੋ ਸਰਜਨ ਡਾ. ਹਰੀਸ਼ ਕੁਮਾਰ ਨੇ ਆਪਣੀ ਸੇਵਾ ਸੰਭਾਂਲ ਲਈ ਹੈ ਅਤੇ ਉਨ੍ਹਾਂ ਨੇ ਓ.ਪੀ.ਡੀ. ਵਿੱਚ ਮਰੀਜਾਂ ਨੂੰ ਦੇਖਣ ਸਮੇਤ ਸਰਜਰੀ ਵੀ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਡਾ. ਹਰੀਸ਼ ਕੁਮਾਰ ਨੇ ਅੱਗੇ ਦੱਸਿਆ ਕਿ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਫੱਟੜ ਇੱਕ ਮਰੀਜ ਨੂੰ ਇੱਥੇ ਲਿਆਂਦਾ ਗਿਆ, ਜਿਸ ਨੂੰ ਕਿ ਤੁਰੰਤ ਸਿਰ ਦੀ ਨਿਊਰੋ ਸਰਜਰੀ ਦੀ ਲੋੜ ਸੀ, ਜਿਸ 'ਤੇ ਉਨ੍ਹਾਂ ਨੇ ਅਪਣੀ ਟੀਮ ਨਾਲ ਇਸ ਮਰੀਜ ਦੀ ਨਿਊਰੋ ਸਰਜਰੀ ਕੀਤੀ ਅਤੇ ਮਰੀਜ ਦੀ ਸਿਹਤ ਨੂੰ ਹੋਰ ਵਿਗੜਨ ਤੋਂ ਬਚਾਅ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਰੀਜ ਦੀ ਸੱਜੇ ਪਾਸੇ ਫਰੰਟਲ ਕਰੇਨੀਓਟੋਮੀ ਕਰਕੇ ਖ਼ੂਨ ਦੇ ਥੱਕੇ ਨੂੰ ਕੱਢਿਆ ਗਿਆ, ਇਸ ਤੋਂ ਪਹਿਲਾਂ ਅਜਿਹੇ ਮਰੀਜਾਂ ਨੂੰ ਪੀ.ਜੀ.ਆਈ. ਵਿਖੇ ਰੈਫ਼ਰ ਕੀਤਾ ਜਾਂਦਾ ਸੀ ਅਤੇ ਇਹ ਕਰੀਬ ਇੱਕ ਦਹਾਕੇ ਬਾਅਦ ਰਾਜਿੰਦਰਾ ਹਸਪਤਾਲ ਵਿਖੇ ਆਪਣੀ ਕਿਸਮ ਦਾ ਪਹਿਲਾ ਉਪਰੇਸ਼ਨ ਕੀਤਾ ਗਿਆ ਸੀ। ਡਾ. ਹਰੀਸ਼ ਕੁਮਾਰ ਨੇ ਕਿਹਾ ਕਿ ਇਹ ਤਾਂ ਇੱਕ ਸ਼ੁਰੂਆਤ ਹੈ ਅਤੇ ਉਹ ਆਪਣੇ ਮਰੀਜਾਂ ਦੀ ਜਾਨ ਬਚਾਉਣ ਲਈ ਪੂਰੀ ਵਾਹ ਲਗਾਉਣਗੇ ਅਤੇ ਛੇਤੀ ਕੀਤੇ ਮਰੀਜ ਨੂੰ ਕਿਤੇ ਹੋਰ ਰੈਫ਼ਰ ਨਹੀਂ ਕੀਤਾ ਜਾਵੇਗਾ। ਜਦਕਿ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਡਾ. ਹਰੀਸ਼ ਕੁਮਾਰ ਤੋਂ ਇਲਾਵਾ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਦੋ ਹੋਰ ਸੁਪਰਸਪੈਸ਼ੇਲਿਸਟ ਡਾਕਟਰਾਂ ਨੇ ਆਪਣੀ ਸੇਵਾ ਸੰਭਾਂਲ ਲਈ ਹੈ, ਇਨ੍ਹਾਂ ਵਿੱਚ ਪੀਡੀਐਟ੍ਰਿਕ ਸਰਜਨ ਡਾ. ਤੇਗ਼ਰਬਾਬ ਸਿੰਘ, ਦਿਲ ਦੇ ਮਾਹਰ ਡਾ. ਤੇਜਿੰਦਰ ਸਿੰਘ ਮੱਲ੍ਹੀ ਸ਼ਾਮਲ ਹਨ। ਇਸ ਤਰ੍ਹਾਂ ਹੁਣ ਇਸ ਸੰਸਥਾ ਕੋਲ ਦੋ ਕਾਰਡੀਲੋਜਿਸਟ, 2 ਪੀਡੀਐਟ੍ਰਿਕ ਸਰਜਨ, 2 ਯੂਰੋਜਿਸਟ ਅਤੇ ਇੱਕ ਨਿਉਰੋਸਰਜਨ ਸਮੇਤ 1 ਕਾਰਡੀਓਥ੍ਰੈਸਿਕ ਸਰਜਨ ਮਰੀਜਾਂ ਦੀ ਸੇਵਾ ਵਿੱਚ ਹਾਜਰ ਹਨ।
News 01 July,2023
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 1 ਜੁਲਾਈ: ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।
News 01 July,2023
ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ
ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ: ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 1 ਜੁਲਾਈ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ ਹੈ।’’ ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ। ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ। ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ। ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ। ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ । ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ। ਇਸ ਮੌਕੇ ਫਾਊਂਡਰ ਇੰਡੀਅਨ ਜਰਨਲਿਸਟ ਯੂਨੀਅਨ ਸੁਰੇਸ਼ ਅਖੌਰੀ, ਇੰਡੀਅਨ ਜਰਨਲਿਸਟ ਯੂਨੀਅਨ ਅਤੇ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ, ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਭਾ ਨਾਇਕਨ, ਜਨਰਲ ਸਕੱਤਰ ਸੀਪੀਯੂਜੇ ਨਵੀਨ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਅਨਿਰੁਧ ਗੁਪਤਾ ਹਾਜ਼ਰ ਸਨ।
News 01 July,2023
ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ
ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ ਪਟਿਆਲਾ, 1 ਜੁਲਾਈ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala@gmail.com ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ 'ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. patialatehsildar@gmail.com, ਸਬ ਡਵੀਜ਼ਨ ਦੁਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. dudhansadhantehsil@gmail.com, ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. tehsildar.rjp@gmail.com, ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. tehsilofficenabha@gmail.com, ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ sub.registrarsamana@gmail.com ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. tehsilofficepatran@gmail.com ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ 'ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
News 01 July,2023
ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਚੰਡੀਗੜ, 1 ਜੁਲਾਈ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਅੱਜ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਡੀ.ਕੇ.ਤਿਵਾੜੀ, ਕੁਮਾਰ ਰਾਹੁਲ, ਮਾਲਵਿੰਦਰ ਸਿੰਘ ਜੱਗੀ, ਵਿਪੁਲ ਉਜਵਲ, ਰਾਮਵੀਰ, ਸੋਨਾਲੀ ਗਿਰਿ, ਈਸ਼ਾ ਕਾਲੀਆ, ਗੌਰੀ ਪਰਾਸ਼ਰ ਜੋਸ਼ੀ, ਪੁਨੀਤ ਗੋਇਲ, ਭੁਪਿੰਦਰ ਸਿੰਘ, ਨੀਰੂ ਕਤਿਆਲ ਗੁਪਤਾ ਤੇ ਸੁਖਜੀਤ ਪਾਲ ਸਿੰਘ ਵੀ ਸ਼ਾਮਲ ਸਨ। ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਤੇ ਸੂਬੇ ਦੇ ਸਰਵਪੱਖੀ ਵਿਕਾਸ ਉਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਲਗਨ, ਮਿਹਨਤ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਨਿਭਾਉਦੇ ਹੋਏ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨ ’ਤੇ ਜ਼ੋਰ ਦੇਣਗੇ। ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਹੈ ਜਿਸ ਦੀ ਦੇਸ਼ ਵਿੱਚ ਅਹਿਮ ਭੂਮਿਕਾ ਹੈ। ਉਹ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਨਾਲ ਲੈ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਸ਼ਿਸ਼ਾਂ ਕਰਨਗੇ। ਮੁੱਖ ਸਕੱਤਰ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਉਤੇ ਲੋਕਾਂ ਦੇ ਸੁਝਾਵਾਂ ਨੂੰ ਨਾਲ ਲੈ ਕੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਬਿਹਤਰ ਨਾਗਰਿਕ ਸੇਵਾਵਾਂ ਨੂੰ ਲਾਗੂ ਕਰਨ ਉਤੇ ਧਿਆਨ ਦੇਣਗੇ ਤਾਂ ਜੋ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਸਕੇ। ਇਸੇ ਤਰ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਫੌਰੀ ਹੱਲ ’ਤੇ ਜ਼ੋਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਵਰਮਾ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ ਨੇ 1993 ਵਿੱਚ ਯੂ.ਪੀ.ਐਸ.ਸੀ. ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵਾਂ ਸਥਾਨ ਹਾਸਲ ਕੀਤਾ ਸੀ। ਸ੍ਰੀ ਵਰਮਾ ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਸ ਤੋਂ ਪਹਿਲਾਂ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਆਬਕਾਰੀ ਤੇ ਕਰ ਅਤੇ ਮਾਲ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਨਵੀਂ ਪਹਿਲ ਕਰਦਿਆਂ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਵਜੋਂ ਲੋਕਾਂ ਲਈ ਕਰ ਭਰਨ ਦੀ ਪ੍ਰਕਿਰਿਆ ਸਰਲ ਬਣਾਉਦਿਆਂ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਦੇ ਅਹੁਦੇ ਉਤੇ ਰਹਿੰਦਿਆਂ ਪਿੰਡਾਂ ਲਈ ਅਹਿਮ ਸਕੀਮ ਮਗਨਰੇਗਾ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕੀਤਾ ਅਤੇ 1000 ਤੋਂ ਵੱਧ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਸਿਰਜਦਿਆਂ ਖੇਡ ਮੈਦਾਨ ਤੇ ਖੇਡ ਪਾਰਕ ਬਣਾਏ। ਹੈਡਕੁਆਟਰ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਤੋਂ ਪਹਿਲਾਂ ਫੀਲਡ ਪੋਸਟਿੰਗ ਦੌਰਾਨ ਸ੍ਰੀ ਵਰਮਾ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਜਿਹੇ ਅਹਿਮ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਈਆਂ।
News 01 July,2023
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ ਸਟੀਲ ਗਾਡਰ ਰੱਖਣ ਦਾ ਕੰਮ 4 ਜੁਲਾਈ ਤੱਕ ਹੋ ਜਾਵੇਗਾ ਮੁਕੰਮਲ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ ਕਾਰਨ ਇਹ ਹਿੱਸਾ ਹੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ ਇਕ ਪਾਸੇ ਉਤੇ 15 ਸਟੀਲ ਗਾਡਰ ਰੱਖੇ ਜਾਣ ਹਨ ਜਿਨ੍ਹਾਂ ਵਿਚੋਂ ਕੁਲ 5 ਪਹਿਲਾਂ ਰੱਖੇ ਜਾ ਚੁੱਕੇ ਹਨ ਅਤੇ ਮੁੱਖ ਰੇਲਵੇ ਲਾਈਨ ਉੱਤੇ ਰੇਲਵੇ ਵਿਭਾਗ ਦੀ ਪ੍ਰਵਾਨਗੀ ਉਪਰੰਤ ਰੱਖੇ ਜਾਂਣ ਵਾਲੇ 5 ਮੁੱਖ ਗਾਡਰਾਂ ਵਿਚੋਂ ਅੱਜ 3 ਸਟੀਲ ਗਾਡਰ ਰੱਖੇ ਗਏ ਹਨ ਅਤੇ ਬਾਕੀ ਰਹਿੰਦੇ 2 ਸਟੀਲ ਗਾਡਰ ਰੱਖਣ ਦਾ ਕੰਮ ਵੀ 4 ਜੁਲਾਈ 2023 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਰੱਖੇ ਗਏ ਸਟੀਲ ਗਾਡਰ ਸਦਕੇ ਇਕ ਸਾਈਡ ਅਵਾਜਾਈ ਸ਼ੁਰੂ ਕਰਨ ਸਬੰਧੀ ਕੋਸ਼ਿਸ਼ਾਂ ਬਹੁਤ ਜਲਦ ਨੇਪਰੇ ਚੜ੍ਹ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਕ ਸਾਈਡ ਪੁੱਲ ਤਿਆਰ ਕਰਕੇ ਬਹੁਤ ਜਲਦ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸ.ਬੈਂਸ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ 6 ਜਨਵਰੀ 2018 ਨੂੰ ਸ਼ੁਰੂ ਹੋਏ ਇਸ ਫਲਾਈਓਵਰ ਦਾ ਕੰਮ 2020 ਵਿੱਚ ਖ਼ਤਮ ਹੋਣਾ ਸੀ ਪ੍ਰੰਤੂ ਪਿਛਲੀ ਸਰਕਾਰ ਵਿਚ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਅਤੇ ਸਰਕਾਰ ਵਿੱਚ ਅਹੁੱਦੇ ਤੇ ਰਹੇ ਥੋੜੀ ਕੋਸ਼ਿਸ਼ ਕਰ ਲੈਂਦੇ ਤਾਂ ਨੰਗਲ ਦੇ ਲੋਕਾਂ ਨੂੰ ਨਾ ਤਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਅਤੇ ਨਾ ਹੀ ਇਸ ਸ਼ਹਿਰ ਦੀ ਆਰਥਿਕਤਾ ਨੂੰ ਸੱਟ ਵੱਜਦੀ। ਇਥੇ ਇਹ ਦਸਣਯੋਗ ਹੈ ਕਿ ਕੁਸ਼ਟ ਆਸ਼ਰਮ ਦੀ ਸ਼ਿਫਟਿੰਗ ਦਾ ਕੰਮ ਵੀ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਅਤੇ ਕੁਸ਼ਟ ਆਸ਼ਰਮ ਦੇ ਸਾਰੇ ਨਿਵਾਸੀਆਂ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਜਿਸ ਸਦਕਾ ਫਲਾਈਉਵਰ ਨਾਲ ਜੋੜਨ ਵਾਲੀ ਸੜਕ ਵੀ ਜਲਦ ਤਿਆਰ ਹੋ ਜਾਵੇਗੀ।
News 01 July,2023
ਭਾਰਤ 2025-26 ਤੱਕ ਯੂਰੀਆ ਦੇ ਸਵਦੇਸ਼ੀ ਉਤਪਾਦਨ ਵਿੱਚ ਹੋਵੇਗਾ ਆਤਮਨਿਰਭਰ : ਚੀਮਾ
ਭਾਰਤ 2025-26 ਤੱਕ ਯੂਰੀਆ ਦੇ ਸਵਦੇਸ਼ੀ ਉਤਪਾਦਨ ਵਿੱਚ ਹੋਵੇਗਾ ਆਤਮਨਿਰਭਰ : ਚੀਮਾ ਯੂਰੀਆ ਸਬਸਿਡੀ ਸਕੀਮ ਜਾਰੀ ਰਹੇਗੀ, ਭਾਰਤ ਯੂਰੀਆ 'ਚ ਆਤਮਨਿਰਭਰ ਹੋਣ ਦੇ ਰਾਹ 'ਤੇ : ਬਿਕਰਮਜੀਤ ਸਿੰਘ ਚੀਮਾ ਪਟਿਆਲਾ/ਪਾਂਤੜਾ, 30 ਜੂਨ ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨ ਪੱਖੀ ਹੋਣ ਦਾ ਇੱਕ ਹੋਰ ਪ੍ਰਤੱਖ ਸਬੂਤ ਦਿੰਦਿਆਂ ਜਿੱਥੇ ਕਿਸਾਨਾਂ ਲਈ ਗੰਨੇ ਦੇ ਭਾਅ ਵਿੱਚ ਵਧਾਏ ਗਏ ਹਨ, ਜਦਕਿ ਯੂਰੀਆ ਸਬਸਿਡੀ ਸਕੀਮ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬਿਕਰਮਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਭਾਰੀ ਵਾਧਾ ਕੀਤਾ ਸੀ, ਜੋ ਕਿ ਅੱਜ ਤੱਕ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤਾ ਗਿਆ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਟੈਕਸਾਂ ਅਤੇ ਨਿੰਮ ਕੋਟਿੰਗ ਦੇ ਖਰਚਿਆਂ ਨੂੰ ਛੱਡ ਕੇ 242 ਰੁਪਏ ਪ੍ਰਤੀ 45 ਕਿਲੋਗ੍ਰਾਮ ਦੇ ਥੈਲੇ 'ਤੇ ਯੂਰੀਆ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਯੂਰੀਆ ਸਬਸਿਡੀ ਸਕੀਮ ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੈਕੇਜ ਵਿੱਚ, ਤਿੰਨ ਸਾਲਾਂ (2022-23 ਤੋਂ 2024-25) ਲਈ ਯੂਰੀਆ ਸਬਸਿਡੀ ਲਈ ਲਗਭਗ 3.70 ਲੱਖ ਕਰੋੜ ਰੁਪਏ ਅਲਾਟ ਕਰਨ ਦੀ ਵਚਨਬੱਧਤਾ ਕੀਤੀ ਗਈ ਹੈ। ਇਹ ਪੈਕੇਜ ਹਾਲ ਹੀ ਵਿੱਚ 2023-24 ਦੇ ਸਾਉਣੀ ਸੀਜ਼ਨ ਲਈ 38,000 ਕਰੋੜ ਰੁਪਏ ਦੀ ਹਾਲ ਹੀ ਵਿੱਚ ਮਨਜ਼ੂਰ ਕੀਤੀ ਪੌਸ਼ਟਿਕ ਆਧਾਰਿਤ ਸਬਸਿਡੀ (NBS) ਤੋਂ ਇਲਾਵਾ ਹੈ। ਬਿਕਰਮਜੀਤ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਯੂਰੀਆ ਦੀ ਖਰੀਦ ਲਈ ਵਾਧੂ ਖਰਚ ਕਰਨ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਉਨ੍ਹਾਂ ਦੀ ਲਾਗਤ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਵਰਤਮਾਨ ਵਿੱਚ, ਯੂਰੀਆ ਦੀ ਐਮਆਰਪੀ 242 ਰੁਪਏ ਪ੍ਰਤੀ 45 ਕਿਲੋਗ੍ਰਾਮ ਯੂਰੀਆ ਬੈਗ ਹੈ, ਨਿੰਮ ਕੋਟਿੰਗ ਡਿਊਟੀ ਅਤੇ ਲਾਗੂ ਟੈਕਸਾਂ ਨੂੰ ਛੱਡ ਕੇ, ਜਦੋਂ ਕਿ ਬੈਗ ਦੀ ਅਸਲ ਕੀਮਤ ਲਗਭਗ 2200 ਰੁਪਏ ਹੈ। ਇਹ ਯੋਜਨਾ ਪੂਰੀ ਤਰਾਂ ਭਾਰਤ ਸਰਕਾਰ ਵਲੋਂ ਬਜਟ ਸਹਾਇਤਾ ਨਾਲ ਪੂਰੀ ਤਰ੍ਹਾਂ ਫੰਡਿੰਤ ਕੀਤੀ ਜਾਂਦੀ ਹੈ। ਯੂਰੀਆ ਸਬਸਿਡੀ ਸਕੀਮ ਦੇ ਜਾਰੀ ਰਹਿਣ ਨਾਲ ਯੂਰੀਆ ਦਾ ਦੇਸੀ ਉਤਪਾਦਨ ਵੀ ਵੱਧ ਤੋਂ ਵੱਧ ਹੋਵੇਗਾ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਬਦਲ ਰਹੀ ਭੂ-ਰਾਜਨੀਤਿਕ ਸਥਿਤੀ ਅਤੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਪਿਛਲੇ ਕੁਝ ਸਾਲਾਂ ਦੌਰਾਨ ਵਿਸ਼ਵ ਪੱਧਰ ’ਤੇ ਖਾਦਾਂ ਦੀਆਂ ਕੀਮਤਾਂ ਵਿੱਚ ਕਈ ਗੁਣਾ ਵਾਧਾ ਹੋ ਰਿਹਾ ਹੈ, ਪਰ ਨਰਿੰਦਰ ਮੋਦੀ ਸਰਕਾਰ ਖਾਦ ਸਬਸਿਡੀ ਵਿੱਚ ਵਾਧਾ ਕਰਕੇ ਆਪਣੇ ਕਿਸਾਨਾਂ ਨੂੰ ਖਾਦਾਂ ਮੁਹੱਈਆ ਕਰਵਾ ਰਹੀ ਹੈ ਅਤੇ ਕਿਸਾਨਾਂ ਨੂੰ ਉੱਚੀਆਂ ਕੀਮਤਾਂ ਤੋਂ ਬਚਾਇਆ ਗਿਆ ਹੈI ਸਾਡੇ ਕਿਸਾਨਾਂ ਨੂੰ ਬਚਾਉਣ ਦੇ ਆਪਣੇ ਯਤਨਾਂ ਵਿੱਚ, ਭਾਰਤ ਸਰਕਾਰ ਨੇ ਖਾਦ ਸਬਸਿਡੀ 2014-15 ਵਿੱਚ 73,067 ਕਰੋੜ ਰੁਪਏ ਤੋਂ ਵਧਾ ਕੇ 2022-23 ਵਿੱਚ 2,54,799 ਕਰੋੜ ਰੁਪਏ ਕਰ ਦਿੱਤੀ ਹੈ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ 2025-26 ਤੱਕ 195 ਲੱਖ ਮੀਟਰਕ ਟਨ ਰਵਾਇਤੀ ਯੂਰੀਆ ਦੇ ਬਰਾਬਰ 44 ਕਰੋੜ ਬੋਤਲਾਂ ਦੀ ਉਤਪਾਦਨ ਸਮਰੱਥਾ ਵਾਲੇ ਅੱਠ ਨੈਨੋ ਯੂਰੀਆ ਪਲਾਂਟ ਚਾਲੂ ਕੀਤੇ ਜਾਣਗੇ। ਇਸ ਨਾਲ ਮਿੱਟੀ ਦੀ ਪੌਸ਼ਟਿਕ ਸਮਰੱਥਾ ਵਧਦੀ ਹੈ ਅਤੇ ਕਿਸਾਨਾਂ ਦੀ ਲਾਗਤ ਵੀ ਘਟਦੀ ਹੈ। ਨੈਨੋ ਯੂਰੀਆ ਦੀ ਵਰਤੋਂ ਨਾਲ ਫ਼ਸਲ ਦਾ ਝਾੜ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2018 ਤੋਂ ਚੰਬਲ ਫਰਟੀਲਾਈਜ਼ਰ ਲਿਮਟਿਡ, ਕੋਟਾ ਰਾਜਸਥਾਨ, ਮੈਟਿਕਸ ਲਿਮਟਿਡ ਪਾਨਾਗੜ੍ਹ, ਪੱਛਮੀ ਬੰਗਾਲ, ਰਾਮਗੁੰਡਮ-ਤੇਲੰਗਾਨਾ, ਗੋਰਖਪੁਰ-ਉੱਤਰ ਪ੍ਰਦੇਸ਼, ਸਿੰਦਰੀ-ਝਾਰਖੰਡ ਅਤੇ ਬਰੌਨੀ-ਬਿਹਾਰ ਦੀਆਂ 6 ਯੂਰੀਆ ਉਤਪਾਦਨ ਇਕਾਈਆਂ ਦੀ ਸਥਾਪਨਾ ਅਤੇ ਪੁਨਰ ਸੁਰਜੀਤੀ ਨਾਲ ਯੂਰੀਆ ਦਾ ਦੇਸ਼ ਵਿੱਚ ਉਤਪਾਦਨ ਵਧਿਆ ਹੈ ਅਤੇ ਇਹ ਉਪਲਬਧਤਾ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਮਦਦ ਕਰ ਰਿਹਾ ਹੈ। ਯੂਰੀਆ ਦਾ ਸਵਦੇਸ਼ੀ ਉਤਪਾਦਨ 2014-15 ਦੇ 225 LMT ਦੇ ਪੱਧਰ ਤੋਂ 2021-22 ਦੌਰਾਨ 250 LMT ਤੱਕ ਵਧਾ ਦਿੱਤਾ ਗਿਆ ਹੈ। 2022-23 ਵਿੱਚ ਉਤਪਾਦਨ ਸਮਰੱਥਾ ਨੂੰ ਵਧਾ ਕੇ 284 LMT ਕਰ ਦਿੱਤਾ ਗਿਆ ਹੈ। ਨੈਨੋ ਯੂਰੀਆ ਪਲਾਂਟ ਦੇ ਨਾਲ ਮਿਲ ਕੇ ਇਹ ਯੂਨਿਟ ਯੂਰੀਆ 'ਤੇ ਸਾਡੀ ਮੌਜੂਦਾ ਆਯਾਤ ਨਿਰਭਰਤਾ ਨੂੰ ਘਟਾ ਕੇ ਸਾਨੂੰ 2025-26 ਤੱਕ ਆਤਮ-ਨਿਰਭਰ ਬਣਾ ਦੇਣਗੇ।
News 30 June,2023
ਪਟਿਆਲਾ ਜ਼ਿਲ੍ਹੇ ਨੇ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ
ਪਟਿਆਲਾ ਜ਼ਿਲ੍ਹੇ ਨੇ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ -ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ - ਬੇਲਰ ਐਸੋਸੀਏਸ਼ਨ ਤੇ ਪਰਾਲੀ ਵਰਤਣ ਵਾਲੇ ਉਦਯੋਗਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਚਰਚਾ -ਕਿਸਾਨਾਂ ਦੀ ਜਾਗਰੂਕਤਾ ਲਈ ਪਿੰਡਾਂ 'ਚ ਬੇਲਰ ਲਿਜਾਣ ਤੋਂ ਪਹਿਲਾਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ: ਸਾਕਸ਼ੀ ਸਾਹਨੀ ਪਟਿਆਲਾ, 30 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਉਪਲਬੱਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਲਈ ਅੱਜ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਬੇਲਰ ਐਸੋਸੀਏਸ਼ਨ, ਪਰਾਲੀ ਵਰਤਣ ਵਾਲੇ ਉਦਯੋਗਾਂ ਅਤੇ ਕਿਸਾਨਾਂ ਨਾਲ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 31 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾਂਦੀ ਹੈ, ਜਿਸ ਤੋਂ ਤਕਰੀਬਨ 14 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ 'ਚੋ ਐਕਸ ਸੀਟੂ ਤਕਨੀਕ ਨਾਲ ਤਕਰੀਬਨ 2 ਲੱਖ ਮੀਟਰਿਕ ਟਨ ਪਰਾਲੀ ਦੀ ਵਰਤੋਂ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ, ਜਿਸ ਨੂੰ ਵਧਾਉਣ ਲਈ ਹੁਣੇ ਤੋਂ ਹੀ ਬੇਲਰ ਐਸੋਸੀਏਸ਼ਨਾਂ ਅਤੇ ਪਰਾਲੀ ਵਰਤਣ ਵਾਲੇ ਉਦਯੋਗਾਂ ਦਾ ਤਾਲਮੇਲ ਕਰਵਾਕੇ ਇਸ ਵਿੱਚ ਵਾਧਾ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਬੇਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਝੋਨੇ ਦੇ ਵਾਢੀ ਸੀਜ਼ਨ ਤੋਂ ਪਹਿਲਾ ਆਪਣੀ ਪਿੰਡਾਂ ਵਿੱਚ ਜਾਣ ਦੀ ਸਮਾਂ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਸਬੰਧਤ ਵਿਭਾਗ ਕਿਸਾਨਾਂ ਨੂੰ ਐਕਸ ਸੀਟੂ ਤਕਨੀਕ ਸਬੰਧੀ ਜਾਗਰੂਕ ਕਰ ਸਕਣ ਅਤੇ ਇਸ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾ ਸਾਂਭਣ ਲਈ ਜੇਕਰ ਬੇਲਰ ਮਾਲਕਾਂ ਨੂੰ ਜਗ੍ਹਾ ਦੀ ਜ਼ਰੂਰਤ ਹੋਵੇ ਤਾਂ ਉਸ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਜ਼ਮੀਨ ਉਪਲਬੱਧ ਕਰਵਾਉਣ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬਸਿਡੀ 'ਤੇ ਮਸ਼ੀਨਰੀ ਲੈਣ ਲਈ ਪੋਰਟਲ ਖੁੱਲਾ ਹੈ ਚਾਹਵਾਨ ਕਿਸਾਨ ਅਪਲਾਈ ਕਰਨ ਅਤੇ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸਾਕਸ਼ੀ ਸਾਹਨੀ ਨੇ ਪਰਾਲੀ ਵਰਤਣ ਵਾਲੇ ਉਦਯੋਗਾਂ ਤੋਂ ਆਏ ਨੁਮਾਇੰਦਿਆਂ ਨੂੰ ਹੁਣੇ ਤੋਂ ਹੀ ਆਪਣੀ ਲੋੜ ਸਬੰਧੀ ਬੇਲਰ ਮਾਲਕਾਂ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਖੇਤਾਂ ਵਿੱਚ ਇਕੱਠੀਆਂ ਹੋਈਆਂ ਗੰਢਾ ਨੂੰ ਨਾਲੋ ਨਾਲ ਚੁਕਾਇਆ ਜਾ ਸਕੇ ਅਤੇ ਖੇਤ ਅਗਲੀ ਫਸਲ ਲਈ ਤਿਆਰ ਹੋ ਸਕਣ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਕੀਤੇ ਕੰਮ ਨਾਲ ਜਿਥੇ ਉਦਯੋਗਾਂ ਨੂੰ ਲਾਭ ਹੋਵੇਗਾ, ਉਥੇ ਹੀ ਬੇਲਰ ਮਾਲਕਾਂ ਅਤੇ ਕਿਸਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਪਰਾਲੀ ਨੂੰ ਅੱਗ ਨਾ ਲੱਗਣ ਨਾਲ ਲਾਭ ਹੋਵੇਗਾ। ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੀਆਂ ਮੁਸ਼ਕਿਲਾਂ ਅਤੇ ਸੁਝਾਓ ਵੀ ਜਾਣੇ। ਮੀਟਿੰਗ ਦੌਰਾਨ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਆਈ.ਸੀ ਤੋਂ ਨਵਨੀਤ ਕੌਰ, ਅਰਵਿੰਦਰ ਸਿੰਘ, ਰਵਿੰਦਰ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਬ੍ਰਿਕੇਟਸ ਵਰਤਣ ਵਾਲੇ ਪਟਿਆਲਾ ਆਰ.ਐਨ.ਜੀ., ਹਿੰਦੁਸਤਾਨ ਯੂਨੀਲੀਵਰ, ਨਾਭਾ ਪਾਵਰ ਪਲਾਂਟ ਰਾਜਪੁਰਾ, ਏ ਐਂਡ ਪੀ ਐਨਰਜੀ ਸਲੀਉਸ਼ਨਜ਼ ਅਤੇ ਐਸ.ਪੀ.ਐਸ. ਈਕੋ ਫਰੈਡਲੀ ਫੀਊਲ ਸਮਾਣਾ ਪੈਪਸੀਕੋ, ਬੇਲਰ ਐਸੋਸੀਏਸ਼ਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
News 30 June,2023
'ਨਸ਼ਾ ਮੁਕਤ ਪਟਿਆਲਾ ਜ਼ਿਲ੍ਹਾ'
'ਨਸ਼ਾ ਮੁਕਤ ਪਟਿਆਲਾ ਜ਼ਿਲ੍ਹਾ' ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ 'ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ ਪਟਿਆਲਾ, 30 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਲੀਕੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ। ਮੀਟਿੰਗ 'ਚ ਉਨ੍ਹਾਂ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਗਤੀਵਿੱਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਨਸ਼ਾਖੋਰੀ 'ਤੇ ਕਾਬੂ ਪਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਾਂਝੇ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਇਆ ਜਾਵੇ। ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਖਾਸ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਤੋਂ ਬਿਨ੍ਹਾਂ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ, ਵਿਚ ਵੀ ਨਸ਼ਿਆਂ ਦੀ ਵਿਕਰੀ ਬੰਦ ਕਰਨ ਲਈ ਸਿੱਟਾ ਮੁਖੀ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ ਮੌਕੇ ਡੀ.ਐਸ.ਪੀ. ਸੁਖਅੰਮਿਤ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਕੀਤੇ ਯਤਨਾਂ ਬਾਰੇ ਦੱਸਣ 'ਤੇ ਡਿਪਟੀ ਕਮਿਸ਼ਨਰ ਨੇ ਪੁਲਿਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਇਸ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਦੇ ਕਰੀਬ 194 ਪਿੰਡਾਂ ਨੂੰ ਨਸ਼ਾ ਮੁਕਤ (ਨਸ਼ਿਆਂ ਦੀ ਵਿਕਰੀ ਤੋਂ ਰਹਿਤ) ਬਣਾਉਣ ਦੀ ਕਾਰਵਾਈ ਸਾਰੇ ਪਿੰਡਾਂ ਵਿੱਚ ਪਹੁੰਚਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ 1 ਜਨਵਰੀ 2023 ਤੋਂ ਹੁਣ ਤੱਕ ਕਰੀਬ 7.5 ਲੱਖ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ 376 ਮੁਕਦਮੇ ਦਰਜ ਕਰਕੇ 440 ਭੈੜੇ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਤਰ੍ਹਾਂ 37 ਕਿਲੋ 840 ਗ੍ਰਾਮ ਅਫ਼ੀਮ, 1442 ਕਿੱਲੋ ਭੁੱਕੀ 2.5 ਕਿੱਲੋ ਹੈਰੋਇਨ ਤੇ ਸਮੈਕ, 3 ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਤੇ 33 ਹਜਾਰ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੇ ਕਾਲੇ ਧੰਦੇ 'ਚ ਲੱਗੇ ਲੋਕਾਂ ਦੇ ਪੁਨਰਵਸੇਬਾ ਦੀ ਤਜਵੀਜ਼ ਬਣਾਉਣ 'ਤੇ ਜ਼ੋਰ ਦਿੰਦਿਆਂ ਨਸ਼ਾ ਮੁਕਤੀ ਲਈ ਪ੍ਰਭਾਵਸ਼ਾਲੀ ਢੰਗ ਤਰੀਕੇ ਵਰਤਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਮੁਤਾਬਕ ਨਸ਼ਾ ਕਰਦੇ ਵਿਅਕਤੀਆਂ ਤੋਂ ਨਸ਼ੇ ਦੀ ਲਤ ਛੁਡਾ ਕੇ ਸਿਹਤਮੰਦ ਬਣਾਉਣ ਲਈ ਦੋਸਤਾਨਾ ਢੰਗ ਵਰਤੇ ਜਾਣ ਪਰੰਤੂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ ਹੈਲਪਲਾਈਨ 0175-2213385' ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਪਿੰਡਾਂ ਤੇ ਖਾਸ ਕਰਕੇ ਨਸ਼ਿਆਂ ਦੀ ਵਿੱਕਰੀ 'ਚ ਸ਼ਾਮਲ ਪਿੰਡਾਂ ਦੇ ਲੋਕਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਇਸ ਬੁਰਾਈ ਤੋਂ ਦੂਰ ਕਰਨ ਲਈ ਐਨ.ਜੀ.ਓਜ਼ ਦੀ ਵੀ ਮਦਦ ਲੈਣ ਤੇ ਇੱਥੇ ਖੇਡ ਤੇ ਲਾਇਬ੍ਰੇਰੀ ਸੱਭਿਆਚਾਰ ਪ੍ਰਫੁਲਤ ਕਰਕੇ ਨੌਜਵਾਨਾਂ ਨੂੰ ਸਹੀ ਸੇਧ ਦਿਵਾਉਣ ਲਈ ਸਾਂਝੇ ਯਤਨ ਕਰਨ। ਮੀਟਿੰਗ 'ਚ ਐਸ.ਡੀ.ਐਮਜ਼ ਚਰਨਜੀਤ ਸਿੰਘ, ਤਰਸੇਮ ਚੰਦ, ਕਿਰਪਾਲਵੀਰ ਸਿੰਘ, ਨਵਦੀਪ ਕੁਮਾਰ ਤੇ ਪਰਲੀਨ ਕੌਰ ਬਰਾੜ, ਡੀ.ਐਸ.ਪੀ. ਸੁਖਅੰਮਿਤ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡੀ.ਸੀ.ਓ. ਸੁਧਾ ਦਹਿਲ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
News 30 June,2023
ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ
ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਚੰਡੀਗੜ੍ਹ, 30 ਜੂਨ: ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ ਵਿਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਸ੍ਰੀ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕਾਮਯਾਬ ਰਹੀ ਹੈ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ ਜਿਸ ਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਜੰਜੂਆ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।” ਇਸ ਮੌਕੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇਕ ਸਾਲ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਸਹੀ ਮਾਅਨਿਆਂ ਵਿਚ ਲਾਗੂ ਕਰਨ ਵਿਚ ਸਫਲ ਹੋਏ ਹਨ। ਸ੍ਰੀ ਜੰਜੂਆ ਨੇ ਅੱਜ ਦੀ ਵਿਦਾਇਗੀ ਪਾਰਟੀ ਨੂੰ ‘ਵਿਸ਼ੇਸ਼ ਮੌਕਾ’ ਦੱਸਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਹੋਵੇ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਜੋ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੂਹ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
News 30 June,2023
ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ
ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਦਿੱਲੀ -ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਬਾਰਿਸ਼ ਹੋਈ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗੁਰੂਗ੍ਰਾਮ ਵਿੱਚ ਭਾਰੀ ਮੀਂਹ ਪਿਆ।ਇਸ ਕਾਰਨ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਅਸਮਾਨ 'ਚ ਬੱਦਲ ਛਾਏ ਰਹਿਣਗੇ, ਜਿਸ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
News 30 June,2023
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ ਚੰਡੀਗੜ੍ਹ, 30 ਜੂਨ ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
News 30 June,2023
ਸਾਬਕਾ ਡਿਪਟੀ ਸਪੀਕਰ ਪੰਜਾਬ ਬੀਰ ਦੇਵਿੰਦਰ ਸਿੰਘ ਦਾ ਦੇਹਾਂਤ -ਪੀ ਜੀ ਆਈ 'ਚ ਸਨ ਦਾਖਲ
ਸਾਬਕਾ ਡਿਪਟੀ ਸਪੀਕਰ ਪੰਜਾਬ ਬੀਰ ਦੇਵਿੰਦਰ ਸਿੰਘ ਦਾ ਦੇਹਾਂਤ -ਪੀ ਜੀ ਆਈ 'ਚ ਸਨ ਦਾਖਲ ਚੰਡੀਗੜ੍ਹ, 30 ਜੂਨ 2023- ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ, ਉਹ ਕਰੀਬ 73 ਸਾਲਾਂ ਦੇ ਸਨ।
News 30 June,2023
ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 25825 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 25825 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 239 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ। ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 30 ਜੂਨ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਨਿਊ ਯਾਦਵਿੰਦਰਾ ਕਲੋਨੀ, ਰਾਘੋਮਾਜਰਾ, ਆਰੀਆ ਸਮਾਜ , ਗੁਰੂ ਨਾਨਕ ਨਗਰ ਅਤੇ ਬਡੂੰਗਰ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇ ਕੀਤੀ ਗਈ। fੲਹਨਾਂ ਟੀਮਾਂ ਦਾ ਜਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜਿੱਲੇ ਦੇ 25825 ਘਰਾਂ ਵਿਚ ਪਹੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 239 ਥਾਂਵਾ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 2.50 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜਨ ਦੋਰਾਣ ਜਿਲੇ੍ਹ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਨੀਵੇ ਥਾਂਵਾ ਅਤੇ ਘਰਾਂ ਵਿੱਚ ਪਏ ਟੂੱਟੇ ਫੁੱਟੇੇ ਬਰਤਨਾਂ ਵਿੱਚ ਪਾਣੀ ਇੱਕਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵੱਧਣਾ ਲਾਜਮੀ ਹੈ ।fੲਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾਵੇ। ਜਿਲ੍ਹਾ ਐਪੀਡੋਲੋਜਿਸਟ ਡਾ. ਦਿਵਜੋਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾ ਵਿੱਚ ਮੁਫਤ ਉਪਲਬਧ ਹੈ ਅਤੇ ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਕਿ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।
News 30 June,2023
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ ਨਵੀਂ ਦਿੱਲੀ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 2023-24 ਲਈ ਗੰਨੇ ਦਾ ਰੇਟ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, 'ਕੈਬਨਿਟ ਨੇ ਸਾਲ 2023-24 ਲਈ ਗੰਨੇ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਉਚਿਤ ਅਤੇ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਫੈਸਲੇ ਨਾਲ 5 ਕਰੋੜ ਗੰਨਾ ਕਾਸ਼ਤਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ-ਨਾਲ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ 5 ਲੱਖ ਕਾਮਿਆਂ ਨੂੰ ਲਾਭ ਹੋਵੇਗਾ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁਇੰਟਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਰਾਗ ਠਾਕੁਰ ਨੇ ਦੱਸਿਆ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਹਮੇਸ਼ਾ 'ਅੰਨਦਾਤਾ' ਦੇ ਨਾਲ ਹਨ। ਸਰਕਾਰ ਹਮੇਸ਼ਾ ਹੀ ਖੇਤੀ ਅਤੇ ਕਿਸਾਨਾਂ ਨੂੰ ਪਹਿਲ ਦਿੰਦੀ ਰਹੀ ਹੈ।
News 29 June,2023
ਮੰਡੌਰ ਦੇ ਦਲਿਤਾਂ ਉੱਪਰ ਹੋਏ ਜਬਰ ਖ਼ਿਲਾਫ਼ ਡਾਂ. ਬਲਬੀਰ ਦੀ ਕੋਠੀ ਵੱਲ ਕੂਚ ਕਰਨਗੇ ਮਜ਼ਦੂਰ
ਮੰਡੌਰ ਦੇ ਦਲਿਤਾਂ ਉੱਪਰ ਹੋਏ ਜਬਰ ਖ਼ਿਲਾਫ਼ ਡਾਂ. ਬਲਬੀਰ ਦੀ ਕੋਠੀ ਵੱਲ ਕੂਚ ਕਰਨਗੇ ਮਜ਼ਦੂਰ ਪਿੰਡ ਮੰਡੌਰ ਵਿਚ ਰਿਜ਼ਰਵ ਜ਼ਮੀਨ ਦੀ ਡੰਮੀ ਬੋਲੀ ਰੱਦ ਅਤੇ ਮਜ਼ਦੂਰਾਂ ਤੇ ਹਮਲਾ ਕਰਨ ਵਾਲੇ ਚੌਧਰੀਆਂ ਉੱਤੇ ਪਰਚਾ ਦਰਜ ਕਰਾਉਣ ਲਈ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਨੇ ਕਿਹਾ ਕਿ ਬੀਤੇ ਕੱਲ੍ਹ ਡੀਡੀਪੀਓ ਪਟਿਆਲਾ ਅਤੇ ਸਿਹਤ ਮੰਤਰੀ ਦੀ ਸ਼ਹਿ ਤੇ ਰਿਜ਼ਰਵ ਜ਼ਮੀਨ ਦੀ ਡੰਮੀ ਬੋਲੀ ਕਰਵਾਈ ਗਈ ਅਤੇ ਵਿਰੋਧ ਕਰਨ ਵਾਲੇ ਮਜ਼ਦੂਰਾਂ ਉੱਤੇ, ਡੰਮੀ ਬੋਲੀ ਕਰਾਉਣ ਵਾਲੇ ਚੌਧਰੀਆਂ ਤੋਂ ਹਮਲਾ ਕਰਵਾਇਆ ਗਿਆ। ਇਹ ਸਭ ਕੁਝ ਹੋਣ ਤੋਂ ਬਾਅਦ ਵੀ ਹਾਲੇ ਤੱਕ ਚੌਧਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹਮਲੇ ਦੌਰਾਨ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਦਾਖਲ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ। ਪ੍ਰਸ਼ਾਸਨ ਅਤੇ ਸਰਕਾਰ ਦੇ ਇਸ ਮਜ਼ਦੂਰ ਵਿਰੋਧੀ ਰਵੱਈਏ ਖਿਲਾਫ, ਚੌਧਰੀਆਂ ਉੱਤੇ ਪਰਚਾ ਦਰਜ ਕਰਾਉਣ ਅਤੇ ਡੰਮੀ ਬੋਲੀ ਰੱਦ ਕਰਾਉਣ ਲਈ ਕੱਲ 30ਜੂਨ ਨੂੰ ਵੱਡੀ ਗਿਣਤੀ ਮਜ਼ਦੂਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਜਾਵੇਗਾ ਇਸ ਦੀ ਤਿਆਰੀ ਲਈ ਪਿੰਡ ਮੰਡੌਰ ਦੇ ਮਜ਼ਦੂਰਾਂ ਵੱਲੋਂ ਕਾਫਲੇ ਬੰਨ ਕੇ ਬਿਨਾਹੇੜੀ, ਕਕਰਾਲਾ, ਹਰੀਗੜ੍ਹ, ਬਨੇਰਾ ਖੁਰਦ, ਲਲੌਡਾ, ਸੁਰਾਜਪੁਰ, ਚੌਧਰੀ ਮਾਜਰਾ, ਵਜੀਦਪੁਰ ਆਦਿ ਪਿੰਡਾਂ ਵਿਚ ਰੈਲੀਆਂ ਕੀਤੀਆਂ ਗਈਆਂ ।
News 29 June,2023
ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ
ਰਾਜਪੁਰਾ ਵਿਖੇ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ : ਨੀਨਾ ਮਿੱਤਲ -ਰਾਜਪੁਰਾ 'ਚ ਸੀ.ਐਮ. ਦੀ ਯੋਗਸ਼ਾਲਾ ਦੀ ਹੋਵੇਗੀ ਸ਼ੁਰੂਆਤ: ਡਿਪਟੀ ਕਮਿਸ਼ਨਰ ਰਾਜਪੁਰਾ, 29 ਜੂਨ: ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਰਾਜਪੁਰਾ ਸ਼ਹਿਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਐਮ.ਐਲ.ਏ. ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਨੂੰ ਇਕ ਮਾਡਲ ਸ਼ਹਿਰ ਦੇ ਤੌਰ 'ਤੇ ਵਿਕਸਤ ਕਰਨ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈਕੇ ਸ਼ਹਿਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ਨਵੀਂ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਰਾਜਪੁਰਾ ਜੋ ਕਿ ਸੂਬੇ ਦੇ ਮਹੱਤਵਪੂਰਣ ਸ਼ਹਿਰਾਂ ਵਿਚੋਂ ਇੱਕ ਹੈ ਦੇ ਵਿਕਾਸ ਵੱਲ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਹਿਰ ਵਾਸੀਆਂ ਨੂੰ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਦੇਖਣ ਨੂੰ ਮਿਲਣਗੇ। ਰਾਜਪੁਰਾ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਦੇ ਦੌਰੇ ਦਾ ਮੁੱਖ ਮਕਸਦ ਲੰਬਿਤ ਚੱਲੇ ਆ ਰਹੇ ਪ੍ਰੋਜੈਕਟ ਦੀ ਗਤੀ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਉਣ ਅਤੇ ਪ੍ਰਤਾਪ ਕਲੋਨੀ ਨੇੜੇ ਪਈ ਜ਼ਮੀਨ ਨੂੰ ਖੇਡ ਸਟੇਡੀਅਮ ਵਜੋਂ ਵਿਕਸਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੌਕੇ 'ਤੇ ਜਾ ਕੇ ਜ਼ਰੂਰੀ ਪਹਿਲੂਆਂ 'ਤੇ ਚਰਚਾ ਕਰਨਾ ਸੀ। ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ ਪੁਰਾਣੀਆਂ ਕਚਹਿਰੀਆਂ ਕੋਲ ਆਮ ਆਦਮੀ ਕਲੀਨਿਕ ਖੋਲਣ ਸਮੇਤ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਤੇ ਨਿਰੋਈ ਸਿਹਤ ਲਈ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਦੀ ਰਾਜਪੁਰਾ ਵਿਖੇ ਵੀ ਸ਼ੁਰੂਆਤ ਕਰਨ ਲਈ ਯੋਗਾ ਹਾਲ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਥੇ ਨਾਲ ਹੀ ਨੈਚੁਰੋਪੈਥੀ ਅਤੇ ਆਯੂਸ਼ ਕੇਂਦਰ ਖੋਲਣ ਸਮੇਤ ਗਰੀਨ ਬੈਲਟ ਵੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਐਮ.ਐਲ.ਏ. ਰਾਜਪੁਰਾ ਨੇ ਜੋ ਰਾਜਪੁਰਾ ਦੇ ਵਿਕਾਸ ਲਈ ਯੋਜਨਾ ਬਣਾਈ ਹੈ ਉਸ ਨੂੰ ਅਮਲੀ ਜਾਮਾਂ ਪਹਿਨਾਇਆ ਜਾਵੇਗਾ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਤਹਿਸੀਲਦਾਰ ਰਣਜੀਤ ਸਿੰਘ, ਲਵਿਸ਼ ਮਿੱਤਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
News 29 June,2023
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ
ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਚੰਡੀਗੜ੍ਹ/ਬਡਰੁੱਖਾਂ, 29 ਜੂਨ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ। ਅਨਾਜ ਮੰਡੀ ਬਡਰੁੱਖਾਂ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਕਰੀਬ ਪੰਦਰਾਂ ਮਹੀਨਿਆਂ ਦੌਰਾਨ ਰਿਸ਼ਵਤਖੋਰੀ ਨੂੰ ਨੱਥ ਪਾ ਕੇ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਲਗਾਤਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ਼ ਉੱਪਰ ਸੁਨਾਮ ਹਲਕੇ ਵਿੱਚ ਵੀ ਸਰਵਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਹਲਕੇ ਵਿੱਚ 68 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਾਨ ਸਰਕਾਰ ਦੀ ਇਸ ਸ਼ਾਨਦਾਰ ਪਹਿਲਕਦਮੀ ਸਦਕਾ ਕਿਸਾਨਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਕਿਉਂ ਜੋ ਨਹਿਰਾਂ ਦਾ ਪਾਣੀ ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਬਾਅਦ ਖੇਤਾਂ ਵਿੱਚ ਪੁੱਜਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਪਿੰਡ ਦੇ ਹੋਰ ਬਕਾਇਆ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
News 29 June,2023
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 29 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ। ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ 'ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਪ੍ਰੋਜਨੀ ਟੈਸਟਿੰਗ ਮੁਰਾਹ, ਪ੍ਰੋਜਨੀ ਟੈਸਟਿੰਗ ਸਾਹੀਵਾਲ ਅਤੇ ਪੈਡਿਗਰੀ ਸਿਲੈਕਸ਼ਨ ਨੀਲੀ ਰਾਵੀ ਤਹਿਤ ਵਿਭਾਗ ਦੇ ਸੀਮਨ ਸਟੇਸ਼ਨਾਂ ਰੋਪੜ ਅਤੇ ਨਾਭਾ ਵਿੱਚ ਉੱਚ ਨਸਲ ਦੇ ਕੱਟੇ/ਵੱਛੇ ਸਪਲਾਈ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਸੂਬੇ ਅਤੇ ਪੂਰੇ ਭਾਰਤ ਦੇ ਸੀਮਨ ਸਟੇਸ਼ਨਾਂ ਨੂੰ 536 ਵੱਛੇ/ਕੱਟੇ ਸਪਲਾਈ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੇ 6 ਮਹੀਨੇ ਤੋਂ 2 ਸਾਲ ਤੱਕ ਦੇ ਨਸਲੀ ਵੱਛਿਆਂ/ਕੱਟਿਆਂ ਦੀ ਖਰੀਦ 6500 ਤੋਂ 65000 ਰੁਪਏ ਪ੍ਰਤੀ ਨਰ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ।
News 29 June,2023
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ ਚੰਡੀਗੜ੍ਹ, 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।
News 28 June,2023
ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ 'ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ। ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ 'ਤੇ ਉਪਲਬਧ ਕਰਵਾਇਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ। ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
News 28 June,2023
ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ
ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ ਚੰਡੀਗੜ੍ਹ, 28 ਜੂਨ ਬਰਲਿਨ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਪੰਜਾਬ ਦੇ ਸੱਤ ਖਿਡਾਰੀਆਂ ਨੇ ਵੱਖ-ਵੱਖ ਈਵੈਂਟਾਂ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਸਪੈਸ਼ਲ ਖਿਡਾਰੀ) ਅਨੇਕਾਂ ਦੁਸ਼ਵਾਰੀਆਂ ਤੇ ਔਕੜਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਦੇਸ਼ ਲਈ ਤਮਗ਼ੇ ਜਿੱਤ ਰਹੇ ਹਨ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ ਸਿਰ ਬੰਨ੍ਹਦਿਆਂ ਸਪੈਸ਼ਲ ਓਲੰਪਿਕਸ ਪੰਜਾਬ ਸਲਾਹਕਾਰ ਡਾ.ਪਰਮਜੀਤ ਸਚਦੇਵਾ ਦੀ ਅਗਵਾਈ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਰਾਹਨਾ ਕੀਤੀ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਤਮਗ਼ਿਆਂ ਵਿੱਚ ਰੋਲਰ ਸਕੇਟਿੰਗ ਵਿੱਚ ਐਮ.ਡੀ. ਨਿਸਾਰ ਨੇ ਸੋਨੇ ਦਾ ਤਮਗ਼ਾ, ਰੇਨੂੰ ਨੇ ਦੋ ਕਾਂਸੀ ਦੇ ਤਮਗ਼ੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਰਵਾਇਤੀ ਫ਼ੁਟਬਾਲ ਵਿੱਚ ਜਤਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਸੋਨੇ ਦਾ ਤਮਗ਼ਾ, ਬਾਸਕਟਬਾਲ ਵਿੱਚ ਪ੍ਰਿਆ ਦੇਵੀ ਨੇ ਚਾਂਦੀ ਦਾ ਤਮਗ਼ਾ ਅਤੇ ਯੂਨੀਫਾਈਡ ਫ਼ੁਟਬਾਲ ਵਿੱਚ ਜੋਤੀ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਭਾਰਤ ਦੇ ਖੇਡ ਦਲ ਵਿੱਚ ਪੰਜਾਬ ਦੇ 9 ਮੈਂਬਰ ਸ਼ਾਮਲ ਸਨ ਜਿਨ੍ਹਾਂ ਵਿੱਚ 7 ਸਪੈਸ਼ਲ ਖਿਡਾਰੀ, ਇਕ ਯੂਨੀਫਾਈਡ ਪਾਰਟਨਰ ਤੇ ਇਕ ਕੋਚ ਸ਼ਾਮਲ ਸੀ। ਇਨ੍ਹਾਂ ਵਿੱਚੋਂ ਸੱਤ ਖਿਡਾਰੀਆਂ ਨੇ ਰੋਲਰ ਸਕੇਟਿੰਗ, ਯੂਨੀਫਾਈਡ ਤੇ ਰਵਾਇਤੀ ਫ਼ੁਟਬਾਲ ਅਤੇ ਬਾਸਕਟਬਾਲ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।ਇਸ ਤੋਂ ਇਲਾਵਾ ਹਿੱਸਾ ਲੈਣ ਵਾਲਿਆਂ ਵਿੱਚ ਪੰਜਾਬ ਦੇ ਦੋ ਖਿਡਾਰੀ ਨਵਪ੍ਰੀਤ ਸਿੰਘ ਤੇ ਅੰਜਨਾ ਸੀ।
News 28 June,2023
ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼
ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ • ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 28 June,2023
ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫ਼ੌਜ ਦੇ ਸਿਪਾਹੀ ਐਨ.ਡੀ. ਕ੍ਰਿਸ਼ਨਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ
ਸਿਪਾਹੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲਣ ਕਰਕੇ ਭਾਖੜਾ 'ਚ ਡਿੱਗਣ ਵਾਲੀ ਲੜਕੀ ਦੀ ਬਚਾਈ ਸੀ ਜਾਨ ਪਟਿਆਲਾ, 20 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫ਼ੌਜ ਦੇ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਦਾ ਅੱਜ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਹਸੀ ਜਵਾਨ ਨੇ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲ ਜਾਣ ਕਰਕੇ ਭਾਖੜਾ ਨਹਿਰ ਵਿੱਚ ਡਿੱਗ ਜਾਣ ਵਾਲੀ ਇੱਕ ਲੜਕੀ ਦੀ ਜਾਨ ਬਚਾਉਣ ਲਈ ਤੇਜ ਪਾਣੀ ਦੇ ਵਹਾਅ ਵਿੱਚ ਛਲਾਂਗ ਲਗਾਕੇ ਆਪਣੀ ਜਾਨ ਦੀ ਵੀ ਪਰਵਾਹ ਨਾ ਕਰਦਿਆਂ ਲੜਕੀ ਨੂੰ ਬਾਹਰ ਕੱਢ ਲਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਕਿਸੇ ਵੀ ਹਾਲਤ ਵਿੱਚ ਹਮੇਸ਼ਾ ਹੀ ਦੇਸ਼ ਅਤੇ ਨਾਗਰਿਕਾਂ ਦੀ ਸੇਵਾ ਲਈ ਹਾਜਰ ਰਹਿੰਦੇ ਹਨ, ਇਸੇ ਭਾਵਨਾ ਤਹਿਤ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਨੇ ਲੜਕੀ ਦੀ ਜਾਨ ਬਚਾਈ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਹਸਪਤਾਲ ਵਿਖੇ ਸੇਵਾ ਨਿਭਾਅ ਰਹੇ ਜਵਾਨ ਦੀ ਬਹਾਦਰੀ ਤੇ ਜੋਸ਼ ਦਾ ਭਾਰਤੀ ਫ਼ੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਵੀ ਪਿਛਲੇ ਦਿਨੀਂ ਵਿਸ਼ੇਸ਼ ਸਨਮਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਜਵਾਨ ਦੇ ਹੋਰ ਉਚ ਸਰਕਾਰੀ ਸਨਮਾਨ ਲਈ ਉਹ ਆਪਣੇ ਦਫ਼ਤਰ ਵੱਲੋਂ ਸਿਫ਼ਾਰਸ਼ ਕਰਕੇ ਕੇਸ ਸਰਕਾਰ ਨੂੰ ਭੇਜ ਰਹੇ ਹਨ। ਇਸ ਮੌਕੇ ਆਰਮੀ ਮੈਡੀਕਲ ਕੋਰ ਦੇ ਪਟਿਆਲਾ ਹਸਪਤਾਲ ਤੋਂ ਕਰਨਲ ਡਾ. ਜੋਗੇਸ਼ ਖੁਰਾਣਾ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਮਨਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਬਹਾਦਰ ਜਵਾਨ ਲਈ ਬਠਿੰਡਾ ਦੇ ਸੁਤੰਤਰਤਾ ਸੰਗਰਾਮੀ ਮਨਜੀਤ ਇੰਦਰ ਸਿੰਘ ਬਰਾੜ ਵੱਲੋਂ ਭੇਜਿਆ ਗਿਆ ਨਗ਼ਦ ਇਨਾਮ ਵੀ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਅਨਿਲ ਕੁਮਾਰ ਗਰਗ ਵੱਲੋਂ ਜਵਾਨ ਨੂੰ ਸੌਂਪਿਆ ਗਿਆ।
News 28 June,2023
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਕਿਸਾਨ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ : ਕ੍ਰਿਪਾਲ ਵੀਰ ਸਿੰਘ ਪਟਿਆਲਾ, 28 ਜੂਨ: ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਾਣੀ ਬਚਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਡੀ.ਐਮ. ਦੁਧਨਸਾਧਾ ਕ੍ਰਿਪਾਲ ਵੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਅਤੇ ਖੇਤੀਬਾੜੀ ਅਫ਼ਸਰ, ਬਲਾਕ ਭੁੱਨਰਹੇੜੀ ਡਾ. ਗੁਰਦੇਵ ਸਿੰਘ ਦੀ ਅਗਵਾਈ ਹੇਠ ਮਿਤੀ 28 ਜੂਨ ਨੂੰ ਪਿੰਡ ਫਰੀਦਪੁਰ ਵਿਖੇ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਅਤੇ ਗੁਰਮੇਜ ਸਿੰਘ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਪਿੰਡ ਫਰੀਦਪੁਰ ਵਿੱਚ ਪਿਛਲੇ 3 ਸਾਲਾਂ ਤੋਂ ਆਪਣੀ 12 ਏਕੜ ਜ਼ਮੀਨ ਅਤੇ ਗੁਰਮੇਜ ਸਿੰਘ 27 ਏਕੜ ਜ਼ਮੀਨਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇਂ ਹਨ ਅਤੇ ਉਹ ਪਿਛਲੇ ਕਾਫ਼ੀ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿੱਚ ਹੀ ਸਾਂਭਦੇ ਹਨ। ਐਸ.ਡੀ.ਐਮ ਦੁਧਨਸਾਧਾ ਕ੍ਰਿਪਾਲ ਵੀਰ ਸਿੰਘ ਨੇ ਮੌਕੇ 'ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਤਾਂ ਜੋ ਡਿੱਗਦੇ ਹੋਏ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਨਾਲ ਹੀ ਲੇਬਰ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਭੁੱਨਰਹੇੜੀ ਵਿਮਲਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਵਿਧੀ ਨਾਲ ਰਵਾਇਤੀ ਤਰੀਕੇ ਰਾਹੀਂ ਝੋਨੇ ਦੀ ਕਾਸ਼ਤ ਨਾਲੋਂ 15-20 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਨਾਲ ਹੀ ਝੋਨੇ ਨੂੰ ਬਿਮਾਰੀਆਂ ਅਤੇ ਕੀੜੇ-ਮਕੌੜੇ ਦੇ ਹਮਲੇ ਵੀ ਘੱਟ ਜਾਂਦੇ ਹਨ। ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਖ਼ਤਮ ਹੁੰਦੀ ਹੈ, ਉੱਥੇ ਹੀ ਅਗਲੀ ਫ਼ਸਲ ਕਣਕ ਵੀ ਪ੍ਰਭਾਵਿਤ ਹੁੰਦੀ ਹੈ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਐਸ.ਡੀ.ਐਮ ਦੁਧਨਸਾਧਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ ਅਤੇ ਝੋਨੇ ਦੀ ਪਰਾਲੀ ਨੂੰ ਵੀ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਸਾਂਭਣਗੇ। ਇਸ ਮੌਕੇ ਹਰਮਨ ਜੀਤ ਸਿੰਘ, ਵਰਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਨੰਬਰਦਾਰ ਪ੍ਰਭਦੀਪ ਸਿੰਘ ਅਤੇ ਪਿੰਡ ਫਰੀਦਪੁਰ ਦੇ ਹੋਰ ਅਗਾਂਹਵਧੂ ਕਿਸਾਨ ਮੌਜੂਦ ਸਨ।
News 28 June,2023
ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ
ਮੁਫ਼ਤ ਇਲਾਜ ਸਹੂਲਤ ਦਾ ਲਾਭ ਲੈਣ ਲਈ ਲਾਭਪਾਤਰੀ ਆਪਣਾ ਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਜਰੂਰ ਬਣਵਾਉਣ-ਸਾਕਸ਼ੀ ਸਾਹਨੀ -ਕਿਹਾ, 'ਆਯੂਸ਼ਮਾਨ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ' ਪਟਿਆਲਾ, 28 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ ਫਾਰਮ ਧਾਰਕ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ, ਪੀਲਾ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਕਾਰਡ ਜਰੂਰ ਬਣਵਾਉਣ ਤਾਂ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾ ਰਹੀ 5 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਯੋਜਨਾ ਤਹਿਤ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਤੇ ਉਨ੍ਹਾਂ ਦੇ ਉਪਰ ਨਿਰਭਰ ਪਰਿਵਾਰ ਮੈਂਬਰਾਂ ਦੇ ਇਹ ਕਾਰਡ ਜਰੂਰ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਲਾਭਪਾਤਰੀ ਕਾਰਡ ਨਹੀਂ ਬਣਵਾ ਸਕੇ, ਪਿੰਡਾਂ, ਸ਼ਹਿਰਾਂ ਆਦਿ ਵਿਖੇ ਉਨ੍ਹਾਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਪੂਰਾ ਮਹੀਨਾ ਇੱਕ ਵਿਸ਼ੇਸ਼ ਵੈਨ ਵੀ ਇਹ ਕਾਰਡ ਬਣਵਾਉਣ ਲਈ ਜ਼ਿਲ੍ਹੇ ਅੰਦਰ ਚਲਾਈ ਜਾਵੇਗੀ ਤਾਂ ਕਿ ਆਯੂਸ਼ਮਾਨ ਕਾਰਡ ਬਣਵਾਉਣ ਤੋਂ ਵਾਂਝੇ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਸਕਣ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਾ ਵੀ ਯਕੀਨੀ ਬਣਾਉਣਗੇ। ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਸਹਾਇਕ ਕਰ ਕਮਿਸ਼ਨਰ, ਸਹਾਇਕ ਕਿਰਤ ਕਮਿਸ਼ਨਰ,ਏ.ਸੀ.ਐਫ.ਏ ਰਾਕੇਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਤੇ ਬਰਜਿੰਦਰ ਸਿੰਘ, ਆਯੂਸ਼ਮਾਨ ਸਕੀਮ ਦੇ ਜ਼ਿਲ੍ਹਾ ਕੋ-ਕੋਆਰਡੀਨੇਟਰ ਰਾਹੁਲ ਸੂਦ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
News 28 June,2023
ਸਿਹਤ ਮੰਤਰੀ ਵੱਲੋਂ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਦਾ ਦੌਰਾ
ਨੈਸ਼ਨਲ ਮਿਡਵਾਈਫ ਐਜੂਕੇਟਰਜ਼ ਦੀ ਸਿਖਲਾਈ ਲਈ ਮਿਡਵਾਈਫਰੀ ਵਰਚੁਅਲ ਰਿਐਲਿਟੀ ਸਿਮੂਲੇਸ਼ਨ ਲੈਬ ਦਾ ਜਾਇਜ਼ਾ -ਪਟਿਆਲਾ ਦੀ ਇੰਸਟੀਚਿਊਟ ਮਿਡਵਾਈਫਰੀ ਐਜੂਕੇਟਰਜ਼ ਦੇ ਕਾਡਰ ਨੂੰ ਸਿਖਲਾਈ ਦੇਣ ਵਾਲੀ ਦੇਸ਼ ਦੀ ਤੀਜੀ ਸੰਸਥਾ ਪਟਿਆਲਾ, 28 ਜੂਨ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਪਟਿਆਲਾ ਦਾ ਦੌਰਾ ਕੀਤਾ ਅਤੇ ਨੈਸ਼ਨਲ ਮਿਡਵਾਈਫ ਐਜੂਕੇਟਰਜ਼ (ਐਨ.ਐਮ.ਈ.) ਦੀ ਸਿਖਲਾਈ ਲਈ ਤਿਆਰ ਕੀਤੀ ਆਉਣ ਵਾਲੀ ਮਿਡਵਾਈਫਰੀ ਵਰਚੁਅਲ ਰਿਐਲਿਟੀ (ਵੀਆਰ) ਸਿਮੂਲੇਸ਼ਨ ਲੈਬ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਇਸ ਅਤਿ-ਆਧੁਨਿਕ ਟਰੇਨਿੰਗ ਇੰਸਟੀਚਿਊਟ ਦੇ ਪ੍ਰਬੰਧਾਂ ਤੇ ਸਿਖਲਾਈ ਦੀ ਸ਼ਲਾਘਾ ਕਰਦਿਆਂ ਮਿਡਵਾਈਫ਼ ਐਜੂਕੇਟਰਾਂ, ਐਨ.ਐਮ.ਟੀ.ਆਈ. ਅਤੇ ਯੂ.ਐਨ.ਐਫ.ਪੀ.ਏ. ਟੀਮ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ ਭਾਰਤ ਵਿੱਚ ਨੈਸ਼ਨਲ ਮਿਡਵਾਈਫਰੀ ਐਜੂਕੇਟਰਜ਼ ਦੇ ਕਾਡਰ ਨੂੰ ਸਿਖਲਾਈ ਦੇਣ ਲਈ ਸ਼ੁਰੂ ਕੀਤੀ ਗਈ ਤੀਜੀ ਸੰਸਥਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਡਵਾਈਫਰੀ ਪਹਿਲਕਦਮੀ ਹੈਲਥਕੇਅਰ ਸੁਵਿਧਾਵਾਂ 'ਤੇ ਸਧਾਰਣ ਜਨਮ ਅਤੇ ਬਿਹਤਰ ਜਣੇਪਾ ਦੇਖਭਾਲ ਨੂੰ ਉਤਸ਼ਾਹਿਤ ਕਰਨ ਲਈ ਪ੍ਰਮੁੱਖ ਪ੍ਰੋਗਰਾਮਾਂ ਵਿੱਚੋਂ ਇੱਕ ਹੈ।ਉਨ੍ਹਾਂ ਕਿਹਾ ਕਿ ਐਨ.ਐਮ.ਟੀ.ਆਈ. ਪਟਿਆਲਾ ਵਿਖੇ ਮਿਡਵਾਈਫਰੀ ਇਨੀਸ਼ੀਏਟਿਵ ਦੇ ਸੰਚਾਲਨ ਅਤੇ ਮਿਡਵਾਈਫਰੀ ਵੀ.ਆਰ. ਸਿਮੂਲੇਸ਼ਨ ਲੈਬ ਨੂੰ ਸੰਯੁਕਤ ਰਾਸ਼ਟਰ ਆਬਾਦੀ ਫੰਡ ਰਾਹੀਂ ਪੰਜਾਬ ਸਰਕਾਰ ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੈਲਥਕੇਅਰ ਵਿੱਚ ਵਰਚੁਅਲ ਰਿਐਲਿਟੀ ਨੂੰ ਟੈਕਨਾਲੋਜੀ-ਅਧਾਰਤ ਸਿਮੂਲੇਸ਼ਨ ਸਿਖਲਾਈ ਵਿਧੀ ਵਜੋਂ ਮਾਨਤਾ ਪ੍ਰਾਪਤ ਹੈ ਜੋ ਸਿਹਤ ਸੰਭਾਲ ਕਰਮਚਾਰੀਆਂ ਨੂੰ ਸਿਖਲਾਈ ਦੇਣ ਲਈ ਅਸਲ ਕਲੀਨਿਕਲ ਵਾਤਾਵਰਣ ਦੀ ਵਰਚੂਅਲ ਨਕਲ ਹੈ।ਇਸ ਵਿਧੀ ਦੀ ਵਰਤੋਂ ਰਾਹੀਂ, ਨਰਸਿੰਗ ਅਮਲਾ, ਲੇਬਰ ਰੂਮਾਂ ਵਿੱਚ ਅਸਲੀਅਤ ਵਾਂਗ ਵਰਚੁਅਲ ਵਾਤਾਵਰਨ ਵਿੱਚ ਗੱਲਬਾਤ ਕਰ ਸਕਦੀਆਂ ਹਨ ਅਤੇ ਸਿਖਲਾਈ ਦਿਸ਼ਾ-ਨਿਰਦੇਸ਼ਾਂ ਦੀ ਵਰਤੋਂ ਕਰਕੇ ਡਿਲਿਵਰੀ ਕਰਵਾਉਣ ਦਾ ਅਭਿਆਸ ਕਰ ਸਕਦੀਆਂ ਹਨ। ਇਹ ਪ੍ਰੋਗਰਾਮ ਹੁਨਰ ਲੈਬਾਂ ਵਿੱਚ ਨਰਸਿੰਗ ਅਮਲੇ ਨੂੰ ਸਿਖਲਾਈ ਦੇਣ ਦੇ ਰਵਾਇਤੀ ਢੰਗ ਦੇ ਨਾਲ-ਨਾਲ ਸਿਖਲਾਈ ਲਈ ਇੱਕ ਅਤਿਆਧੁਨਿਕ ਸਾਧਨ ਵਜੋਂ ਵੀ ਸਹਾਇਤਾ ਕਰੇਗਾ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮਿਸ਼ਨ ਡਾਇਰੈਕਟਰ ਪ੍ਰਦੀਪ ਅਗਰਵਾਲ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ,ਐਸ.ਡੀ.ਐਮ. ਚਰਨਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਡਾ. ਜਤਿੰਦਰ ਕਾਂਸਲ, ਸਿਵਲ ਸਰਜਨ ਡਾ. ਰਮਿੰਦਰ, ਮਾਤਾ ਕੌਸ਼ਲਿਆ ਹਸਪਤਾਲ ਦੇ ਐਮ.ਐਸ. ਡਾ. ਜਗਪਾਲਇੰਦਰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਮੈਟੇਰਨਲ ਅਤੇ ਚਾਇਲਡ ਹੈਲਥ ਡਾ. ਇੰਦਰਦੀਪ ਕੌਰ, ਸਕੂਲ ਆਫ਼ ਨਰਸਿੰਗ ਦੀ ਪ੍ਰਿੰਸੀਪਲ ਪਰਮਜੀਤ ਕੌਰ ਵੀ ਹਾਜ਼ਰ ਸਨ।
News 28 June,2023
ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ
ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਦੇਸ਼ ਭਰ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਵਿਗੜਿਆ ਹੋਇਆ ਰੂਪ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਉੱਤਰ ਤੋਂ ਦੱਖਣ ਤੱਕ ਦੇਸ਼ ਦੇ 25 ਰਾਜਾਂ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਰਾਜਸਥਾਨ, ਗੁਜਰਾਤ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਹੈ। ਇਸ ਤੋਂ ਇਲਾਵਾ ਮਿਜ਼ੋਰਮ, ਤ੍ਰਿਪੁਰਾ, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਉੱਤਰਾਖੰਡ 'ਚ ਵਿਭਾਗ ਨੇ ਚੰਬਾ, ਉੱਤਰਕਾਸ਼ੀ, ਰੁਦਰਪ੍ਰਯਾਗ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਭਾਰੀ ਤਬਾਹੀ ਹੋਈ ਹੈ।
News 27 June,2023
ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦ ਸਾਲਾਨਾ ਵਾਧਾ ਮਿਲੇਗਾ
ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਤਨਖਾਹਾਂ 'ਚ ਕਈ ਗੁਣਾ ਵਾਧਾ ਹੋਵੇਗਾਃ ਮੁੱਖ ਮੰਤਰੀ ਕੌਮੀ ਨਿਰਮਾਤਾਵਾਂ ਦੀ ਵਿਆਪਕ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 27 ਜੂਨ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ.ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਗੱਲਾਂ ਤੇ ਸਿਵਾਏ ਕੁਝ ਨਹੀਂ ਕੀਤਾ ।
News 27 June,2023
ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ ਦੇ ਡਿਜੀਟਾਈਜ਼ੇਸ਼ਨ ਲਈ ਯੂ-ਵਿਨ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ
ਅਗਸਤ ਵਿੱਚ ਯੂ-ਵਿਨ ਦੀ ਸ਼ੁਰੂਆਤ ਨਾਲ, ਲੋਕ ਆਪਣੀ ਟੀਕਾਕਰਨ ਅਨੁਸੂਚੀ 'ਤੇ ਨਜ਼ਰ ਰੱਖ ਸਕਦੇ ਹਨ, ਆਪਣੇ ਟੀਕੇ ਆਨਲਾਈਨ ਬੁੱਕ ਕਰ ਸਕਦੇ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ - ਪੰਜਾਬ ਨੇ ਯੂ-ਵਿਨ ਪਲੇਟਫਾਰਮ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਸੌ ਫ਼ੀਸਦੀ ਟੀਕਾਕਰਨ ਕਵਰੇਜ ਦਾ ਟੀਚਾ ਮਿੱਥਿਆ - ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 27 ਜੂਨ: ਸੂਬੇ ਦੇ ਦੋ ਜ਼ਿਲ੍ਹਿਆਂ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ (ਯੂਆਈਪੀ) ਦੇ ਡਿਜੀਟਾਈਜ਼ੇਸ਼ਨ ਦੀ ਸਫ਼ਲਤਾ ਉਪਰੰਤ, ਪੰਜਾਬ ਸਿਹਤ ਵਿਭਾਗ ਅਗਸਤ ਮਹੀਨੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਆਈਪੀ ਲਈ ਡਿਜੀਟਲ ਪਲੇਟਫਾਰਮ ਯੂ-ਵਿਨ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰਮੁੱਖ ਪ੍ਰੋਗਰਾਮ ਨੇ ਦੋਵਾਂ ਜ਼ਿਲ੍ਹਿਆਂ ਵਿੱਚ 92 ਫੀਸਦੀ ਸੈਸ਼ਨ ਸਾਈਟਾਂ ਨੂੰ ਰਜਿਸਟਰ ਕਰਕੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ। ਇਸਦੇ ਨਾਲ ਹੀ ਗਰਭ ਅਵਸਥਾ ਸਬੰਧੀ 102 ਫੀਸਦੀ ਨਵਜੰਮੇ ਰਜਿਸਟਰ ਕੀਤੇ ਗਏ ਹਨ ਅਤੇ ਇਸ ਡਿਜੀਟਲ ਪਲੇਟਫਾਰਮ ਰਾਹੀਂ 90 ਫੀਸਦੀ ਰਜਿਸਟਰਡ ਨਵਜੰਮੇ ਬੱਚਿਆਂ ਨੂੰ ਜਨਮ ਸਮੇਂ ਟੀਕਿਆਂ ਦੀ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਫ਼ਲਤਾ ਲਈ ਸਿਹਤ ਸਟਾਫ਼ ਨੂੰ ਵਧਾਈ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਅਤੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਸਿਹਤ ਮੰਤਰੀ ਅੱਜ ਇੱਥੇ ਸ਼ੁਰੂ ਹੋਈ ਯੂ-ਵਿਨ ਲਈ ਟ੍ਰੇਨਰਾਂ ਦੀ ਸਿਖਲਾਈ ਸਬੰਧੀ ਦੋ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਬੁੱਧਵਾਰ ਨੂੰ ਸਮਾਪਤ ਹੋਣ ਵਾਲੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਵੈਕਸੀਨ ਕੋਲਡ ਚੇਨ ਮੈਨੇਜਰ ਭਾਗ ਲੈ ਰਹੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ, ਇਹ ਟ੍ਰੇਨਰ ਯੂ-ਵਿਨ ਪਲੇਟਫਾਰਮ ਦੀ ਸਫ਼ਲ ਸ਼ੁਰੂਆਤ ਲਈ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਬੰਧਤ ਸਿਹਤ ਸਟਾਫ ਨੂੰ ਸਿਖਲਾਈ ਦੇਣਗੇ। ਜ਼ਿਕਰਯੋਗ ਹੈ ਕਿ ਟੀਕਾਕਰਨ, ਵੈਕਸੀਨ ਨਾਲ ਰੋਕੀਆਂ ਜਾਣ ਵਾਲੀਆਂ ਬਿਮਾਰੀਆਂ ਅਤੇ ਯੂਪੀਆਈ ਦੇ ਪੰਜਾਬ ਵਿੱਚ ਫੈਲਾਅ ਨੂੰ ਰੋਕਣ ਲਈ ਪ੍ਰਮਾਣਿਤ ਅਤੇ ਕਿਫ਼ਾਇਤੀ ਰਣਨੀਤੀ ਹੈ ਜੋ 11 ਬਿਮਾਰੀਆਂ ਨੂੰ ਕਵਰ ਕਰਦੀ ਹੈ ਅਤੇ ਇਸ ਦਾ ਟੀਚਾ ਹਰ ਸਾਲ 437000 ਤੋਂ ਵੱਧ ਨਵਜੰਮੇ ਬੱਚਿਆਂ ਅਤੇ 480000 ਗਰਭਵਤੀ ਮਹਿਲਾਵਾਂ ਨੂੰ ਕਵਰ ਕਰਨਾ ਹੈ। ਹੁਣ ਤੱਕ, ਇਹ ਟੀਕਾਕਰਨ ਪ੍ਰੋਗਰਾਮ ਦਸਤੀ ਰੂਪ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਅਗਸਤ ਤੋਂ ਯੂ-ਵਿਨ ਪਲੇਟਫਾਰਮ ਦੇ ਲਾਗੂ ਹੋਣ ਦੇ ਨਾਲ, ਟੀਕਾਕਰਨ ਨਾਲ ਸਬੰਧਤ ਸਾਰਾ ਡਾਟਾ ਕੋ-ਵਿਨ ਦੀ ਤਰਜ਼ 'ਤੇ ਡਿਜੀਟਾਈਜ਼ ਕੀਤਾ ਜਾਵੇਗਾ। ਕੋਵਿਡ ਮਹਾਂਮਾਰੀ ਦੌਰਾਨ ਕੋਵਿਡ ਟੀਕਾਕਰਨ ਲਈ ਕੋ-ਵਿਨ ਪਲੇਟਫਾਰਮ ਭਾਰਤ ਵਿੱਚ ਬਹੁਤ ਸਫ਼ਲ ਰਿਹਾ ਹੈ। ਡਿਜੀਟਲਾਈਜ਼ੇਸ਼ਨ ਦੇ ਨਾਲ ਨਾ ਸਿਰਫ਼ ਰਿਕਾਰਡ ਰੱਖਣ ਵਿੱਚ ਸੁਧਾਰ ਹੋਵੇਗਾ ਬਲਕਿ ਇਹ ਲਾਭਪਾਤਰੀਆਂ ਨੂੰ ਸਮਰੱਥ ਬਣਾਏਗਾ ਅਤੇ ਟੀਕਾਕਰਨ ਕਵਰੇਜ ਵਿੱਚ ਵਾਧੇ ਨਾਲ ਜਨਤਕ ਸਿਹਤ ਦੇ ਬਿਹਤਰ ਨਤੀਜਿਆਂ ਵਿੱਚ ਯੋਗਦਾਨ ਪਾਵੇਗਾ। ਯੂ-ਵਿਨ ਪਲੇਟਫਾਰਮ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਡਿਜੀਟਲਾਈਜ਼ੇਸ਼ਨ ਬਹੁਤ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਿਹਤ ਕਰਮਚਾਰੀਆਂ 'ਤੇ ਕੰਮ ਦਾ ਬੋਝ ਘਟੇਗਾ ਅਤੇ ਰਿਪੋਰਟਾਂ ਤਿਆਰ ਕਰਨ ਵਿੱਚ ਲਗਦੇ ਬੇਲੋੜੇ ਸਮੇਂ ਦੀ ਬੱਚਤ ਹੋਵੇਗੀ ਕਿਉਂਕਿ ਡੇਟਾ ਦਾ ਆਨਲਾਈਨ ਰਿਕਾਰਡ ਰੱਖਣ ਨਾਲ ਲੋੜੀਂਦੀਆਂ ਰਿਪੋਰਟਾਂ ਆਟੋ-ਜਨਰੇਟ ਹੋਣ ਵਿੱਚ ਮਦਦ ਮਿਲੇਗੀ। ਇਸ ਪੋਰਟਲ ਨਾਲ ਲਾਭਪਾਤਰੀਆਂ ਨੂੰ ਵੀ ਆਸਾਨੀ ਹੋਵੇਗੀ ਕਿਉਂਕਿ ਉਹ ਆਪਣੇ ਘਰ ਬੈਠੇ ਹੀ ਕਿਸੇ ਵੀ ਨੇੜਲੀ ਸੈਸ਼ਨ ਸਾਈਟ 'ਤੇ ਆਪਣੇ ਟੀਕਾਕਰਨ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪੋਰਟਲ 'ਤੇ ਲਾਭਪਾਤਰੀਆਂ ਦੀ ਆਨ-ਸਾਈਟ ਰਜਿਸਟ੍ਰੇਸ਼ਨ ਦੀ ਸੁਵਿਧਾ ਵੀ ਉਪਲਬਧ ਹੋਵੇਗੀ। ਸਕੱਤਰ ਸਿਹਤ ਕਮ ਐਮ.ਡੀ. ਐਨ.ਐਚ.ਐਮ. ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਯੂ-ਵਿਨ ਪਲੇਟਫਾਰਮ ਤੋਂ ਲਾਭਪਾਤਰੀ ਆਪਣੇ ਟੀਕਾਕਰਨ ਸਰਟੀਫਿਕੇਟ ਡਾਊਨਲੋਡ ਕਰ ਸਕਣਗੇ ਅਤੇ ਉਨ੍ਹਾਂ ਨੂੰ ਅੱਗੇ ਦੇ ਟੀਕਾਕਰਨ ਪ੍ਰੋਗਰਾਮਾਂ, ਫਾਲੋ-ਅਪ ਅਤੇ ਆਰ.ਆਈ. ਸੈਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਮੋਬਾਈਲ 'ਤੇ ਟੈਕਸਟ ਸੁਨੇਹਿਆਂ ਦੇ ਰੂਪ ਵਿੱਚ ਰੀਮਾਈਂਡਰ ਵੀ ਭੇਜੇ ਜਾਣਗੇ। ਹਰੇਕ ਨਾਗਰਿਕ ਲਈ ਏ.ਬੀ.ਐਚ.ਏ. ਆਈਡੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਆਈਜੀ (ਏ.ਬੀ.ਐਚ.ਏ. ਆਈਡੀ) ਨਾਲ ਲਿੰਕਡ ਵੈਕਸੀਨ ਰਸੀਦ ਅਤੇ ਟੀਕਾਕਰਨ ਕਾਰਡ ਜਨਰੇਟ ਕੀਤਾ ਜਾਵੇਗਾ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਭਾਗੀਦਾਰਾਂ ਨੂੰ ਯੂ-ਵਿਨ ਦੇ ਸਫਲਤਾਪੂਰਵਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਿਖਲਾਈ ਵਰਕਸ਼ਾਪ ਦੌਰਾਨ ਦੋ ਪਾਇਲਟ ਜ਼ਿਲ੍ਹਿਆਂ ਵਿੱਚ ਯੂ-ਵਿਨ ਦੇ ਸਫ਼ਲਤਾਪੂਰਵਕ ਲਾਗੂ ਕਰਨ 'ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਪ੍ਰਾਜੈਕਟ ਅਫ਼ਸਰ ਯੂ.ਐਨ.ਡੀ.ਪੀ. ਡਾ. ਸੀਮਾ ਗਰਗ, ਡਾ. ਮੀਤ ਦੀਪਿੰਦਰ ਸਿੰਘ, ਉਪਕਾਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਐਸ.ਪੀ.ਓ. ਯੂ.ਐਨ.ਡੀ.ਪੀ ਡਾ.ਮਨੀਸ਼ਾ ਮੰਡਲ, ਡਾ. ਸੋਨਿਕਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 27 June,2023
ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ 'ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ
ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ 'ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ ਪਟਿਆਲਾ, 27 ਜੂਨ: ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਕੈਂਪ ਦੌਰਾਨ ਮੈਡੀਕਲ ਬ੍ਰਾਂਚਾਂ ਦੇ ਸਪੈਸ਼ਲਿਸਟ, ਜਿਵੇਂ ਕਿ ਈ.ਐਨ.ਟੀ., ਆਰਥੋ, ਮੈਡੀਸਨ, ਦੰਦਾਂ, ਅੱਖਾਂ ਦੇ ਮਾਹਿਰ, ਚਮੜੀ ਅਤੇ ਗਾਇਨੀਕੋਲੋਜਿਸਟ ਨੇ ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੰਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਹਾਲ ਵਿੱਚ ਹੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਦੀ ਐਚ.ਆਈ.ਵੀ, ਐਚ.ਸੀ.ਵੀ ਅਤੇ ਟੀ.ਬੀ ਦੀ ਸਕ੍ਰੀਨਿੰਗ ਲਈ ਰਾਜ ਪੱਧਰੀ ਸਮਾਗਮ ਦੌਰਾਨ ਉਦਘਾਟਨ ਕਰਕੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਜੇਲ੍ਹ ਵਿਭਾਗ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ।
News 27 June,2023
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ
ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ : ਸਾਕਸ਼ੀ ਸਾਹਨੀ ਪਟਿਆਲਾ, 27 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ। ਮੀਟਿੰਗ ਦੌਰਾਨ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 42 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ 425 ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਭਾਵੇਂ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਦਰ 0.18 ਫ਼ੀਸਦੀ ਹੈ ਪਰ ਇਸ ਨੂੰ ਸਿਫ਼ਰ 'ਤੇ ਲਿਆਂਦਾ ਜਾਵੇ। ਉਨ੍ਹਾਂ ਰਿਜਨਲ ਟਰਾਂਸਪੋਰਟ ਅਫ਼ਸਰ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀ ਆਰ.ਸੀ. ਦੇ ਕੰਮ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਿਹੜੇ ਨਵੇਂ ਆਮ ਆਦਮੀ ਕਲੀਨਿਕ ਦਾ ਕੰਮ ਚੱਲ ਰਿਹਾ ਹੈ, ਉਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਉਥੇ ਸਿਹਤ ਸੇਵਾਵਾਂ ਸ਼ੁਰੂ ਕੀਤੀ ਜਾਣ। ਉਨ੍ਹਾਂ ਮਾਲ ਵਿਭਾਗ ਨੂੰ ਲੰਬਿਤ ਪਏ ਇੰਤਕਾਲ ਤੇ ਸਟੈਪ ਡਿਊਟੀ ਨੂੰ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ। ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਓ.ਡੀ. ਪਲੱਸ ਪਲੱਸ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕੰਮ ਨੂੰ 30 ਜੂਨ ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਮਗਨਰੇਗਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ 'ਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਮਗਨਰੇਗਾ ਦਾ ਕੰਮ 100 ਫ਼ੀਸਦੀ ਤੋਂ ਵਧੇਰੇ ਹੋ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਮਿਲ ਰਹੀ ਬੁਢਾਪਾ ਪੈਨਸ਼ਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਭਾਗ ਨਿਰੰਤਰ ਤੌਰ 'ਤੇ ਵੈਰੀਫਿਕੇਸ਼ਨ ਦਾ ਕੰਮ ਕਰੇ ਤਾਂ ਜੋ ਸਮੇਂ ਸਮੇਂ 'ਤੇ ਨਵੇਂ ਕਾਰਡ ਬਣਾਉਣ ਅਤੇ ਮਿਰਤਕ ਵਿਅਕਤੀਆਂ ਦੇ ਕਾਰਡ ਕੱਟਣ ਦਾ ਕੰਮ ਹੁੰਦਾ ਰਹੇ। ਇਸ ਮੌਕੇ ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 2,28,414 ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਐਸ.ਪੀ. ਹਰਵੰਤ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਕਾਰੀ ਮੌਜੂਦ ਸਨ।
News 27 June,2023
ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ
ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ: ਮੀਤ ਹੇਅਰ ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ ਚੰਡੀਗੜ੍ਹ, 27 ਜੂਨ ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।
News 27 June,2023
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ, 27 ਜੂਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ| ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।
News 27 June,2023
ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸੰਖੇਪ ਨਾਂ ਦੀ ਵਰਤੋਂ ਦਾ ਲਿਆ ਸਖ਼ਤ ਨੋਟਿਸ • ਪ੍ਰਮੁੱਖ ਸਕੱਤਰ ਅਤੇ ਉਪ ਕੁਲਪਤੀ ਨੂੰ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।
News 27 June,2023
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਵਹਿੰਦੇ ਘੱਗਰ ਸਮੇਤ ਹੋਰ ਨਦੀਆਂ ਨਾਲਿਆਂ ਦਾ ਦੌਰਾ
ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਲਿਆ ਜਾਇਜ਼ਾ -ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ : ਡਿਪਟੀ ਕਮਿਸ਼ਨਰ ਪਟਿਆਲਾ, 27 ਜੂਨ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੇ ਘੱਗਰ ਸਮੇਤ ਹੋਰ ਨਦੀਆਂ ਨਾਲਿਆਂ ਦਾ ਦੌਰਾ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਐਮ.ਡੀ.ਐਮ. ਦੁਧਨਸਾਧਾ ਕ੍ਰਿਪਾਲਵੀਰ ਸਿੰਘ ਸਮੇਤ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਾਲਾ ਕਲਾਂ, ਜਿੱਥੇ ਕਿ ਘੱਗਰ 'ਤੇ ਪੁਲ ਹੇਠਾਂ ਪਾਣੀ ਦੇ ਬੇਰੋਕ ਲਾਂਘੇ ਲਈ ਸਫਾਈ ਕਰਵਾਈ ਗਈ ਹੈ, ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਸਰਾਲਾ ਖੁਰਦ, ਜਿੱਥੇ ਕਿ ਘੱਗਰ ਮੁੜਦਾ ਹੈ ਅਤੇ ਜਿਥੇ ਪੱਚੀ ਦਰਾਂ ਅਤੇ ਘੱਗਰ ਮਿਲਦੇ ਹਨ ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਨੇ ਸਨੌਰ ਹਲਕੇ ਦੇ ਪਿੰਡ ਸਿਰਕੱਪੜਾ ਵਿਖੇ ਘੱਗਰ ਅਤੇ ਦੇਵੀਗੜ੍ਹ-ਪਿਹੋਵਾ ਰੋਡ 'ਤੇ ਸਥਿਤ ਦਰਿਆ ਟਾਂਗਰੀ ਅਤੇ ਮੀਰਾਪੁਰ ਚੋਅ ਅਤੇ ਹਲਕਾ ਸ਼ੁਤਰਾਣਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਪਾਣੀ ਦੀ ਨਿਕਾਸੀ ਦੇ ਹੋਏ ਕੰਮ ਦਾ ਜਾਇਜ਼ਾ ਵੀ ਲਿਆ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਸਮ ਵਿਭਾਗ ਦੀ ਐਡਵਾਈਜ਼ਰੀ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਹੁੰਦੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਨਦੀਆਂ ਨਾਲਿਆਂ ਦੀ ਸਫ਼ਾਈ ਹੋ ਚੁੱਕੀ ਹੈ ਤੇ ਜਿਹੜੇ ਕੰਮ ਚੱਲ ਰਹੇ ਹਨ ਉਹ ਵੀ ਮੁਕੰਮਲ ਹੋਣ ਨੇੜੇ ਹਨ। ਉਨ੍ਹਾਂ ਕਿਹਾ ਕਿ ਅੱਜ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਖੇਤਰ ਵਿੱਚ ਹੋਰ ਸੁਧਾਰ ਦੀ ਲੋੜ ਹੈ ਤਾਂ ਉਸਨੂੰ ਵੀ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਲੱਗਦਾ ਹੈ ਕਿ ਸਾਡੇ ਖੇਤਰ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੈ ਜਾ ਸਾਡੇ ਖੇਤਾਂ ਨੂੰ ਨੁਕਸਾਨ ਹੋ ਸਕਦਾ ਹੈ ਉਹ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਰਸਾਤਾਂ ਦਾ ਪਾਣੀ ਜੋ ਖੇਤਾਂ ਵਿੱਚ ਇਕੱਠਾ ਹੁੰਦਾ ਹੈ ਉਸ ਲਈ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਬਰਸਾਤੀ ਪਾਣੀ ਨੂੰ ਕੱਢਣ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਨੂੰ ਰੀਚਾਰਜ ਕਰਨ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜ਼ਿਆਦਾ ਮੀਂਹ ਆਉਣ ਨਾਲ ਪਾਣੀ ਭਰ ਜਾਂਦਾ ਹੈ ਇਸ ਵਾਰ ਕਾਰਜਕਾਰੀ ਅਫ਼ਸਰਾਂ ਵੱਲੋਂ ਨਾਲਿਆਂ ਦੀ ਸਫ਼ਾਈ ਦਾ ਕੰਮ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਤੇ ਨਾਲਿਆਂ ਦੀ ਸਫ਼ਾਈ ਦਾ ਸਰਟੀਫਿਕੇਟ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਕੰਮ ਨਿਰੰਤਰ ਸਾਲ ਭਰ ਕੀਤਾ ਜਾਇਆ ਕਰੇਗਾ ਤਾਂ ਜੋ ਬਰਸਾਤਾਂ ਦੇ ਮੌਸਮ ਵਿੱਚ ਹੁੰਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਕਿਸੇ ਵੀ ਨਾਗਰਿਕ ਨੂੰ ਬਰਸਾਤਾਂ ਦੇ ਮੌਸਮ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਬੀ.ਡੀ.ਪੀ.ਓ., ਤਹਿਸੀਲਦਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
News 27 June,2023
ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ-ਮੁੱਖ ਮੰਤਰੀ
ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿੱਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ ਸੂਬੇ ਵਿੱਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 26 ਜੂਨ: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ 'ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।
News 26 June,2023
ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਚੋਰੀ ਵਿਰੁਧ ਚਲਾਈ ਵਿਸ਼ੇਸ਼ ਮੁਹਿੰਮ
ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ* ਪਾਵਰਕੌਮ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40 ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ* ਪਟਿਆਲਾ 26 ਜੂਨ,2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਰਾਜ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ। *ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਮੌਸਮ ਦੇ ਵਿੱਚ ਵੀ ਜਾਰੀ ਰਹੇਗੀ।* ਬਿਜਲੀ ਚੋਰੀ ਨੂੰ ਰੋਕਣ ਲਈ ਇਸ ਵਿਸ਼ੇਸ਼ ਮੁਹਿੰਮ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਅਤੇ ਖੇਤੀਬਾੜੀ ਖੇਤਰ ਜਿਥੇ ਜਾਲੀ ਟਿਊਬਵੈਲ ਕੁਨੈਕਸ਼ਨ ਚਲ ਰਹੇ ਹਨ, ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਵਿੱਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀ ਬਿਜਲੀ ਖਪਤਕਾਰਾਂ ਵਿਰੁਧ ਜ਼ੁਰਮਾਨੇ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ,ਪਰ ਬਿਜਲੀ ਚੋਰੀ ਕਰਨ ਵਾਲਿਆਂ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਾਵਰਕੌਮ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਸਾਝੇ ਤੋਰ ਤੇ ਛਾਪੇਮਾਰੀ ਦੌਰਾਨ ਪਿਛਲੇ ਦੋ ਦਿਨਾਂ ਵਿੱਚ 451 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਕਰਨ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਕਰਨ ਦੇ ਦੋਸ਼ ਲਈ 40, ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਭਗਤਾ ਭਾਈਕਾ, ਧਰਮਕੋਟ, ਸ੍ਰੀ ਮੁਕਤਸਰ ਸਾਹਿਬ (ਉਪਨਗਰ), ਜਲਾਲਾਬਾਦ, ਮਲੋਟ (ਸਿਟੀ) ਗੁਰੂ ਹਰਸਹਾਏ (ਉਪਨਗਰ) ਤਲਵੰਡੀ ਸਾਬੋ ਅਤੇ ਬਠਿੰਡਾ ਦੇ 219 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ 6.60 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਅਸਟੇਟ ਯੂ 1 ਅਤੇ 2 ਦੇ 33 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਕਰਨ ਵਾਲੇ 12 ਖਪਤਕਾਰਾਂ ਨੂੰ 7.1 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਮੁਹਾਲੀ ਅਤੇ ਮਨੀ ਮਾਜਰਾ ਇਲਾਕਿਆਂ ਦੇ 199 ਬਿਜਲੀ ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 2 ਲੱਖ ਰੁਪਏ ਜ਼ੁਰਮਾਨਾ ਕੀਤਾ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
News 26 June,2023
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ
10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ ਚੰਡੀਗੜ੍ਹ, 26 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ। ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
News 26 June,2023
ਚੇਅਰਮੈਨ ਰਣਜੋਧ ਸਿੰਘ ਹਡਾਣਾ ਐਕਸ਼ਨ ਮੋਡ 'ਚ
ਚੇਅਰਮੈਨ ਰਣਜੋਧ ਸਿੰਘ ਹਡਾਣਾ ਐਕਸ਼ਨ ਮੋਡ 'ਚ ---ਭ੍ਰਿਸ਼ਟਾਚਾਰ ਅਤੇ ਕੰਮ 'ਚ ਲਾਪ੍ਰਵਾਹੀ ਕਰਨ ਵਾਲਿਆ ਲਈ ਕੋਈ ਲਿਹਾਜ ਨਹੀ ਪਟਿਆਲਾ 26ਜੂਨ ( ) ਪੀ.ਆਰ.ਟੀ.ਸੀ ਵਿਭਾਗ ਨੂੰ ਹਰ ਹਿੱਲੇ ਘਾਟੇ ਦੀ ਬਜਾਏ ਵੱਧ ਆਮਦਨ ਵਾਲਾ ਵਿਭਾਗ ਬਨਾਉਣ ਲਈ ਵਿਭਾਗ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਦੱਸਣਯੋਗ ਹੈ ਪਹਿਲੀਆਂ ਸਰਕਾਰਾਂ ਵਿੱਚ ਪੀਆਰਟੀਸੀ ਵਿਭਾਗ ਨੂੰ ਘਾਟੇ ਦਾ ਵਿਭਾਗ ਹੀ ਦਿਖਾਇਆ ਜਾਂਦਾ ਸੀ, ਜਿਸ ਕਾਰਨ ਅਕਸਰ ਮੁਲਾਜਮਾਂ ਨੂੰ ਤਨਖਾਹ ਜਾਂ ਪੈਨਸ਼ਨਾ ਲਈ ਮੁਜਾਹਰੇ ਕਰਨੇ ਪੈਂਦੇ ਸਨ। ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਅਤੇ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋਂ ਦਿੱਤੇ ਨਿਰਦੇਸ਼ ਅਨੁਸਾਰ ਜਤਿੰਦਰ ਪਾਲ ਸਿੰਘ ਗਰੇਵਾਲ ਜੀ ਐਮ ਇੰਨਫੋਰਸਮੈਂਟ ਅਤੇ ਚੈਕਿੰਗ ਟੀਮਾਂ ਵੱਲੋਂ ਪੀ.ਆਰ.ਟੀ.ਸੀ ਦੀਆਂ ਬੱਸਾਂ ਦੀ ਰੋਜਾਨਾਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਸੰਬੰਧ ਵਿੱਚ ਜਾਣਕਾਰੀ ਦਿੰਦਿਆ ਜੀ ਐਮ ਗਰੇਵਾਲ ਨੇ ਦੱਸਿਆ ਕਿ ਤਕਰੀਬਨ ਇੱਕ ਮਹੀਨੇ ਤੋਂ ਵੱਖ ਵੱਖ ਡਿੱਪੂਆਂ ਦੇ 23 ਕਡੰਕਟਰਾਂ ਨੂੰ ਗਬਨ ਦੇ ਕੇਸਾਂ ਵਿੱਚ ਫੜਿਆਂ ਗਿਆ ਹੈ, ਜਿਸ ਦੀ ਰਕਮ 3430 ਰੁਪਏ ਬਣਦੀ ਹੈ। ਜਿਨ੍ਹਾਂ ਵਿੱਚੋਂ 6 ਕਡੰਕਟਰਾਂ ਦੇ ਖਿਲਾਫ ਵਿਭਾਗੀ ਪੜਤਾਲ ਸ਼ੁਰੂ ਕੀਤੀ ਗਈ ਹੈ ਅਤੇ 17 ਕਡੰਕਟਰਾਂ ਨੂੰ ਗਬਨ ਰਕਮ ਦਾ 100 ਗੁਣਾ ਜੁਰਮਾਨਾ ਕੀਤਾ ਗਿਆ ਹੈ। ਕੇਂਦਰੀ ਉੱਡਣ ਦਸਤਾ ਵੱਲੋਂ 15 ਜੂਨ ਨੂੰ ਰਾਣੀਤਾਲ ਹਿਮਾਚਲ ਪ੍ਰਦੇਸ ਵਿਖੇ ਚੈਕਿੰਗ ਦੌਰਾਨ ਪੀ ਆਰ ਟੀ ਸੀ ਬੱਸ ਦੇ ਕਡੰਕਟਰ ਦੀ ਟਿਕਟ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤੀ ਗਈ ਹੈ, ਜਿਸ ਵਿੱਚ ਕਡੰਕਟਰ ਵੱਲੋਂ 35 ਦੇ ਕਰੀਬ ਸਵਾਰੀਆਂ ਤੋਂ 1888 ਰੁਪਏ ਲੈਣ ਉਪਰੰਤ ਵੀ ਉਨਾਂ ਦੀ ਟਿਕਟ ਜਾਰੀ ਨਹੀ ਕੀਤੀ ਗਈ।ਇਸੇ ਤਰਾਂ ਹੀ ਚੈਕਿੰਗ ਦੌਰਾਨ ਵੱਖ ਵੱਖ ਡਿੱਪੂਆਂ ਦੇ 9 ਡਰਾਇਵਰਾਂ ਨੂੰ 166.5 ਲੀਟਰ ਡੀਜਲ ਚੋਰੀ ਕਰਦੇ ਸਮੇਂ ਫੜਿਆ ਗਿਆ ਜਿਸ ਦੀ ਰਕਮ 14392 ਬਣਦੀ ਹੈ। ਇਨ੍ਹਾਂ ਡਰਾਇਵਰਾਂ ਖਿਲਾਫ ਵੀ ਵਿਭਾਗੀ ਕਾਰਵਾਈ ਆਰੰਭੀ ਗਈ ਹੈ। ਚੇਅਰਮੈਨ ਪੀ.ਆਰ.ਟੀ.ਸੀ ਵੱਲੋਂ ਗਬਨ ਕੇਸਾਂ ਵਿੱਚ ਫੜੇ ਗਏ ਕਡੰਕਟਰ ਅਤੇ ਡੀਜ਼ਲ ਚੋਰੀ ਕੇਸਾ ਵਿੱਚ ਫੜੇ ਗਏ ਡਰਾਇਵਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸਖਤ ਹਦਾਇਤ ਦਿੱਤੀ ਗਈ ਹੈ ਕਿ ਪੀਆਰਟੀਸੀ ਵਿੱਚ ਕਿਸੇ ਵੀ ਕੀਮਤ ਤੇ ਭ੍ਰਿਸ਼ਟਾਚਾਰ ਅਤੇ ਕੰਮ ਪ੍ਰਤੀ ਲਾਪਰਵਾਈ ਬਰਦਾਸ਼ਤ ਨਹੀ ਕੀਤੀ ਜਾਵੇਗੀ। ਚੇਅਰਮੈਨ ਹਡਾਣਾ ਵੱਲੋਂ ਸਮੂਹ ਵਰਕਰਾਂ ਨੂੰ ਆਪਣਾ ਕੰਮ ਇਮਾਨਦਾਰੀ ਅਤੇ ਮਿਹਨਤ ਨਾਲ ਕਰਨ ਦਾ ਸੁਨੇਹਾ ਦਿੱਤਾ ਗਿਆ ਹੈ। (ਖਾਸ ਡੱਬੀ) ਚੇਅਰਮੈਨ ਪੀ.ਆਰ.ਟੀ.ਸੀ ਰਣਜੋਧ ਸਿੰਘ ਹਡਾਣਾ ਨੇ ਇਸ ਵਿਸ਼ੇਸ਼ ਜਾਣਕਾਰੀ ਦਿੰਦਿਆ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਹਰੇਕ ਵਿਭਾਗ ਨੂੰ ਆਪਣੇ ਪੈਰੀ ਖੜੇ ਕਰਨਾ ਹੈ। ਕਿਉਂਕਿ ਪਹਿਲੀਆਂ ਸਰਕਾਰਾਂ ਹਰੇਕ ਸਰਕਾਰੀ ਵਿਭਾਗ ਨੂੰ ਖੋਖਲਾ ਕਰਕੇ ਆਪਣੇ ਅਨੁਸਾਰ ਚਲਾ ਰਹੀਆਂ ਸਨ। ਜਿਸ ਕਾਰਨ ਕਈ ਸਰਕਾਰੀ ਵਿਭਾਗ ਦਾ ਪ੍ਰਾਈਵੇਟ ਹੋਣਾ ਲੱਗਭਗ ਤੈਅ ਸੀ। ਇਹ ਹੀ ਨਹੀ ਬਲਕਿ ਕਈ ਕਰਮਚਾਰੀ ਵੀ ਪੁਰਾਣੀਆਂ ਸਰਕਾਰਾਂ ਵਾਂਗ ਵਿਭਾਗ ਦਾ ਨੁਕਸਾਨ ਕਰਕੇ ਸਿਊਂਖ ਦਾ ਕੰਮ ਕਰ ਰਹੇ ਹਨ। ਜਿਸ ਤੇ ਸਾਡੇ ਵਿਭਾਗ ਦੇ ਸਪੈਸ਼ਲ ਦਸਤੇ ਖਾਸ ਨਜਰ ਰੱਖ ਰਹੇ ਹਨ। ਮੇਰੀ ਹਰੇਕ ਛੋਟੇ ਤੋਂ ਲੈ ਕੇ ਵੱਡੇ ਅਫਸਰ ਤੱਕ ਨੂੰ ਨਿਜੀ ਗੁਜਾਰਿਸ਼ ਹੈ ਕਿ ਆਪਣੀ ਕੰਮ ਇਮਾਨਦਾਰੀ ਨਾਲ ਕਰਨ ਤਾਂ ਜ਼ੋ ਵਿਭਾਗ ਨੂੰ ਆਪਣੇ ਪੈਰਾ ਤੇ ਖੜੇ ਕਰ ਸਕੀਏ। ਇਸ ਨਾਲ ਮੁਲਾਜ਼ਮਾ ਨੂੰ ਆਪਣੀਆਂ ਤਨਖਾਹਾਂ, ਪੈਨਸ਼ਨਾ, ਅਤੇ ਹੋਰ ਮਿਲਣ ਵਾਲੇ ਫਾਇਦੇ ਸਮੇਂ ਸਿਰ ਮਿਲ ਸਕਣਗੇ। ਪਰ ਜੇਕਰ ਇਸ ਸੁਨੇਹੇ ਮਗਰੋਂ ਵੀ ਕੋਈ ਵੀ ਵਿਭਾਗ ਦਾ ਮਾਲੀ ਨੁਕਸਾਨ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀ ਜਾਵੇਗਾ
News 26 June,2023
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ* ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 26 ਜੂਨ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।
News 26 June,2023
ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ: ਡਾ. ਬਲਬੀਰ ਸਿੰਘ ਨੇ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਕੀਤੀ ਅਪੀਲ
ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਕਰਵਾਏ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿੱਚ ਕੀਤੀ ਸ਼ਮੂਲੀਅਤ - ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ ਚੰਡੀਗੜ੍ਹ, 26 ਜੂਨ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਕਰਵਾਏ ਸਮਾਗਮ ਦੌਰਾਨ 'ਸੇ ਯੈੱਸ ਟੂ ਲਾਈਫ, ਨੋ ਟੂ ਡਰੱਗਜ਼' ਦੇ ਸੰਦੇਸ਼ ਨਾਲ ਸੰਸਾਰ ਭਰ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸੈਂਕੜੇ ਲੋਕਾਂ ਨਾਲ ਮਿਲ ਕੇ ਸਹੁੰ ਚੁੱਕੀ। ਇਹ ਸਮਾਗਮ ਅੱਜ ਇੱਥੇ ਸੁਖਨਾ ਝੀਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ। ਸਿਹਤ ਮੰਤਰੀ ਨੇ ਕੌਮਾਂਤਰੀ ਨਿਸ਼ਾਨੇਬਾਜ਼ ਗੌਰੀ ਸ਼ੇਰੋਂ, ਅਕਾਲ ਨਸ਼ਾ ਛੁਡਾਊ ਕੇਂਦਰਾਂ ਦੇ ਡਾਇਰੈਕਟਰ ਡਾ. (ਕਰਨਲ) ਰਜਿੰਦਰ ਸਿੰਘ ਅਤੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਦੇ ਨਾਲ ਵਿਆਪਕ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ, ਸਟਾਫ਼ ਅਤੇ ਆਮ ਲੋਕਾਂ ਸਮੇਤ ਲਗਭਗ 300 ਪ੍ਰਤੀਯੋਗੀਆਂ ਨੇ 20 ਫੁੱਟ ਦੇ ਕੈਨਵਸ 'ਤੇ ਆਪਣੇ ਰੰਗ-ਬਿਰੰਗੇ ਹੱਥਾਂ ਦੇ ਛਾਪ ਛੱਡੇ। ਇਹ ਪ੍ਰਤੀਕਾਤਮਕ ਸੰਕੇਤ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਇਕਜੁੱਟ ਹੋਣ ਅਤੇ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਖ਼ਤਮ ਕਰਨ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਨੂੰ ਗਹਿਰਾ ਜਾਲ ਕਰਾਰ ਦਿੰਦਿਆਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਨਾਲ ਲੋਕ ਖਾਸ ਕਰਕੇ ਨੌਜਵਾਨ ਅਤੇ ਸਕੂਲੀ ਬੱਚੇ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਜ਼ਿਆਦਾ ਸਮਾਂ ਨਹੀਂ ਬਿਤਾਉਂਦੇ ਜਿਸ ਕਾਰਨ ਉਹ ਡਿਪਰੈਸ਼ਨ ਅਤੇ ਚਿੰਤਾ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜਕਲ ਮਾਪੇ ਆਪਣੇ ਬੱਚਿਆਂ ਨੂੰ ਗੈਜੇਟਸ ਅਤੇ ਫੈਂਸੀ ਵਾਹਨਾਂ ਸਮੇਤ ਸਾਰੀਆਂ ਐਸ਼ੋ-ਆਰਾਮ ਦੀਆਂ ਸਹੂਲਤਾਂ ਤਾਂ ਦੇ ਦਿੰਦੇ ਹਨ, ਪਰ ਉਹ ਉਨ੍ਹਾਂ ਨਾਲ ਵਧੀਆ ਸਮਾਂ ਨਹੀਂ ਬਿਤਾਉਂਦੇ ਜੋ ਕਿ ਗਲਤ ਰਵੱਈਆ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਇਕੱਠੇ ਬੈਠ ਕੇ ਖਾਣਾ ਖਾਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖ ਸਮਾਜਿਕ ਪ੍ਰਾਣੀ ਹੈ, ਜਿਸ ਨੂੰ ਪੈਸੇ ਅਤੇ ਐਸ਼ੋ-ਆਰਾਮ ਦੀਆਂ ਸਹੂਲਤਾਂ ਤੋਂ ਜ਼ਿਆਦਾ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਜ਼ਰੂਰਤ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਨਸ਼ੇ ਦੇ ਆਦੀਆਂ ਜਾਂ ਨਸ਼ਾ ਪੀੜਤ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਾਂ, ਤਾਂ ਸਾਨੂੰ ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਅਤੇ ਉਹਨਾਂ ਨੂੰ ਮੈਡੀਟੇਸ਼ਨ, ਕਸਰਤ ਜਾਂ ਯੋਗਾ ਕਰਨ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਡਾ. (ਕਰਨਲ) ਰਜਿੰਦਰ ਸਿੰਘ, ਜੋ ਕਿ ਉੱਘੇ ਸਮਾਜ ਸੇਵੀ ਅਤੇ ਮਨੋਵਿਗਿਆਨੀ ਵੀ ਹਨ, ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਦਵਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਸ਼ਮੂਲੀਅਤ ਲਈ ਸਾਰੇ ਭਾਗੀਦਾਰਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇੱਕ ਮਾਈਮ ਐਕਟ ਪੇਸ਼ ਕੀਤਾ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ।
News 26 June,2023
ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ
ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, 26 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤੈਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਕਰਨ ਲਈ ਵਰਤੀ ਜਾਣ ਵਾਲੀ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਧਾਨ ਸਭਾ ਦੇ ਰੀਜਨਲ ਹਾਲ ਵਿੱਚ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਗਲਾ ਸੈਸ਼ਨ ਇਸ ਗੱਲੋਂ ਨਿਵੇਕਲਾ ਅਤੇ ਪਹਿਲਾ ਹੋਵੇਗਾ ਜਿਸ ਦਾ ਸਾਰਾ ਕੰਮਕਾਜ ਇਲੈਕਟ੍ਰਾਨਿਕ ਵਿਧੀ ਰਾਹੀਂ ਕੀਤਾ ਜਾਵੇਗਾ। ਸ੍ਰੀ ਖਟਾਣਾ ਨੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨੋਡਲ ਅਧਿਕਾਰੀਆਂ ਨੂੰ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਹੋਣ ਨਾਲ ਜਿੱਥੇ ਸਮੂਹ ਵਿਭਾਗਾਂ ਦੇ ਸਮੇਂ ਦੀ ਬੱਚਤ ਹੋਵੇਗੀ, ਉਥੇ ਇਹ ਪਹਿਲ ਸਰਕਾਰ ਦੇ ਵਾਤਾਵਰਣ ਸੰਭਾਲ ਦੇ ਉਪਰਾਲਿਆਂ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਸਦਨ ਦੀ ਕਾਰਵਾਈ ਤੋਂ ਇਲਾਵਾ ਵਿਧਾਨਕ ਕਮੇਟੀਆਂ ਦੀ ਕਾਰਜ-ਪ੍ਰਣਾਲੀ ਵੀ ਕਾਗ਼ਜ਼-ਮੁਕਤ ਕੀਤੀ ਜਾਵੇਗੀ ਅਤੇ ਸਦਨ ਦੇ ਸਾਰੇ ਰਿਕਾਰਡ ਦਾ ਡਿਜੀਟਾਈਜ਼ੇਸ਼ਨ ਕੀਤਾ ਜਾਵੇਗਾ। ਵਰਕਸ਼ਾਪ ਦੌਰਾਨ ਐਨ.ਆਈ.ਸੀ. ਪੰਜਾਬ ਦੇ ਐਸ.ਆਈ.ਓ. ਸ੍ਰੀ ਵਿਵੇਕ ਵਰਮਾ ਅਤੇ ਹੋਰ ਅਧਿਕਾਰੀਆਂ ਨੇ ਨੋਡਲ ਅਫ਼ਸਰਾਂ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੇ ਵੱਖ-ਵੱਖ ਮਾਡਿਊਲਾਂ ਦੀ ਟ੍ਰੇਨਿੰਗ ਦਿੱਤੀ। ਨੋਡਲ ਅਧਿਕਾਰੀਆਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਜਾਣ ਵਾਲੇ ਨੋਟਿਸਾਂ ਦੇ ਜਵਾਬ ਲਈ ਵਰਤੀ ਜਾਣ ਵਾਲੀ ਵਿਧੀ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਸਮੇਂ ਵਿਧਾਨ ਸਭਾ ਅਤੇ ਐਨ.ਆਈ.ਸੀ. ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
News 26 June,2023
ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ
ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ ਪਟਿਆਲਾ, 26 ਜੂਨ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜੇਸ਼ਨ ਪੰਦਰ੍ਹਵਾੜਾ (ਦੰਪਤੀ ਸੰਪਰਕ ਪੰਦਰ੍ਹਵਾੜਾ) ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਨ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਪੰਦ੍ਹਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਸਿਹਤਮੰਦ ਮਾਂ ਅਤੇ ਬੱਚੇ ਲਈ ਪਹਿਲਾ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਜਾ ਬੱਚਾ ਤਿੰਨ ਸਾਲ ਬਾਅਦ ਕਰਨ, ਪਰਿਵਾਰਾਂ ਨੂੰ ਲੜਕੀ ਦੇ ਵਿਆਹ 18 ਸਾਲ ਤੋਂ ਪਹਿਲਾਂ ਅਤੇ ਲੜਕੇ ਦਾ ਵਿਆਹ 21 ਸਾਲ ਤੋਂ ਘੱਟ ਉਮਰ ਤੇ ਨਾ ਕਰਨ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਵਾਰ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ "ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਵਿਚ ਅਸੀ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ ਖ਼ੁਸ਼ੀਆਂ ਦਾ ਵਿਕਲਪ” ਤਹਿਤ ਮਨਾਇਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਾਰੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਐਸ.ਜੇ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਤਹਿਤ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ, ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਪੀ.ਪੀ.ਆਈ.ਯੂ.ਸੀ.ਡੀ. ਜੋ ਕਿ ਹੁਣ ਜਣੇਪੇ ਤੋਂ 48 ਘੰਟੇ ਦੇ ਅੰਦਰ-ਅੰਦਰ ਕਾਪਰਟੀ ਲਗਾਉਣ ਦੀ ਵਿਵਸਥਾ ਹੈ, 5 ਸਾਲ ਤੱਕ ਗਰਭ ਨਿਰੋਧਕ ਵੱਜੋ ਕੰਮ ਕਰਦੀ ਹੈ। ਬੱਚਿਆਂ ਵਿੱਚ ਵੱਖਵਾ ਰੱਖਣ ਲਈ ਗਰਭ ਨਿਰੋਧਕ ਗੋਲੀ ਛਾਯਾ ਵੀ ਇੱਕ ਸੁਰੱਖਿਅਤ ਤੇ ਅਸਰਦਾਰ ਤਰੀਕਾ ਹੈ। ਅੰਤਰਾ ਪ੍ਰੋਗਰਾਮ ਤਹਿਤ ਗਰਭ ਰੋਕੂ ਟੀਕੇ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਟੀਕਾ ਜਣੇਪੇ ਤੋਂ 6 ਹਫ਼ਤੇ ਬਾਅਦ ਮਾਹਵਾਰੀ ਆਉਣ ਦੇ 7 ਦਿਨਾਂ ਦੇ ਅੰਦਰ ਅੰਦਰ ਲਗਵਾਉਣਾ ਪਵੇਗਾ ਅਤੇ ਇਸ ਟੀਕੇ ਦਾ ਅਸਰ ਤਿੰਨ ਮਹੀਨੇ ਰਹੇਗਾ। ਜਦੋਂ ਤੱਕ ਔਰਤ ਨੂੰ ਬੱਚਾ ਨਹੀਂ ਚਾਹੀਦਾ ਉਸ ਸਮੇਂ ਤੱਕ ਹਰ ਤਿੰਨ ਮਹੀਨੇ ਬਾਅਦ ਇਹ ਟੀਕਾ ਮੁੜ ਲਗਵਾਉਣਾ ਪਵੇਗਾ। ਇਹ ਟੀਕਾ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਸੀ.ਐਚ.ਸੀ/ਪੀ.ਐਚ.ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਬਿਲਕੁਲ ਮੁਫ਼ਤ ਲਗਾਇਆ ਜਾਂਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜਸਵਿੰਦਰ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੋ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ ਹਾਜ਼ਰ ਸਨ।
News 26 June,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ ਚੰਡੀਗੜ੍ਹ, 26 ਜੂਨ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ ‘ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ। ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।
News 26 June,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 26 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ 'ਤੇ ਤੈਨਾਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ 'ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ 'ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ 'ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।
News 26 June,2023
ਪੈਨਸ਼ਨਰਾਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ
ਗੇਟ ਰੈਲੀ ਕਰਕੇ ਆਪ ਸਰਕਾਰ ਦੇ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ - ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਪਿਟ ਸਿਆਪਾ ਪਟਿਆਲਾ, 26 ਜੂਨ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿਟ ਇੰਪਲਾਈਜ਼ ਯੂਨੀਅਨ ਪੰਜਾਬ (1680), ਜਿਲਾ ਕਮੇਟੀ ਵੱਲੋਂ ਇੱਥੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੋਂ ਵੀ 200 ਰੁਪਏ ਜਜ਼ੀਆ ਟੈਕਸ ਵਸੂਲਣ ਦਾ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਜਿੱਥੇ ਕਾਪੀਆਂ ਸਾੜੀਆਂ, ਉੱਥੇ ਵਿਸ਼ਾਲ ਗੇਟ ਰੈਲੀ ਕਰਕੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਮੁਲਾਜਮਾਂ ਤੇ ਪੈਨਸ਼ਨਰਾਂ ਵਲੋਂ ਜੋਰਦਾਰ ''ਪਿੱਟ ਸਿਆਪਾ" ਕੀਤਾ ਗਿਆ। ਇਸ ਮੌਕੇ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਦੀਪ ਚੰਦ ਹੰਸ, ਜਗਮੋਹਨ ਨੋਲੱਖਾ ਤੇ ਸੂਰਜ ਪਾਲ ਯਾਦਵ ਅਨੁਸਾਰ ਇਹ ਕਿ ਕਾਂਗਰਸ ਸਰਕਾਰ ਨੇ ਅਪ੍ਰੈਲ 2018 ਵਿੱਚ ਮੁਲਾਜਮਾਂ ਤੇ ਵਿਕਾਸ ਟੈਕਸ ਦੇ ਨਾਉ ਤੇ 200 ਰੁਪਏ ਜੱਜੀਆ ਟੈਕਸ ਲਾਇਆ ਸੀ ਪਰੰਤੂ ''ਆਪ ਸਰਕਾਰ" ਦੇ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਖੋਖਲੇ ਸਾਬਿਤ ਹੋ ਰਹੇ ਹਨ। ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਵੀ ਮੁਲਾਜਮਾਂ ਤੋਂ ਪੈਨਸ਼ਨਰਾਂ ਦੇ ਇਕੱਠਾ ਵਿੱਚ ਗੱਲ ਵਿੱਚ ਮੁਲਾਜਮਾਂ ਮੰਗਾਂ ਦਾ ਫੱਟਾ ਪਾਕੇ ਵਾਅਦਿਆਂ ਤੇ ਦਾਅਵੇ ਕਰਦੇ ਸਨ ਪਰੰਤੂ ਅੱਜ ਸਾਰੇ ਉਲਟ ਸਾਬਤ ਹੋ ਰਹੇ ਹਨ। ਦਰਸ਼ਨ ਸਿੰਘ ਲੁਬਾਣਾ ਨੇ ਦੱਸਿਆ ਕਿ ਪੰਜਾਬ ਵਿੱਚ ਪੈਨਸ਼ਨਰਾਂ ਦੀ ਗਿਣਤੀ ਤਕਰੀਬਨ ''ਤਿੰਨ ਲੱਖ" ਹੈ, 2400 ਰੁਪਏ ਇੱਕ ਪੈਨਸ਼ਨਰ ਪਾਸੋਂ ਸਾਲ ਵਿੱਚ ਵਸੂਲੇ ਜਾਣੇ ਹਨ ਜੋ ਪ੍ਰਤੀ ਮਹੀਨਾ 6 ਕਰੋੜ ਰੁਪਏ ਬਣਦੇ ਹਨ 3,00,000 × 2400- ਸਲਾਨਾ 72 ਕਰੋੜ ਰੁਪਏ ਰਾਸ਼ੀ ਬਣਦੀ ਹੈ। ਇਹ ਕਟੋਤੀ ਕਰਕੇ ਆਪ ਸਰਕਾਰ ਨੇ ਬਜੁਰਗ ਪੈਨਸ਼ਨਰਾਂ ਨਾਲ ਧ੍ਰੋਹ ਕੀਤਾ ਹੈ, ਗੇਟ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਕੱਚੇ-ਆਊਟ ਸੋਰਸ ਮੁਲਾਜਮਾਂ ਤੇ ਮੁਲਾਜਮਾਂ ਦੀਆਂ ਲੰਮਕਾ ਅਵਸਥਾ ਵਿੱਚ ਪਈਆਂ ਮੰਗਾਂ ਦਾ ਵੀ ਜਿਕਰ ਕੀਤਾ। ਇਸ ਮੌਕੇ ਪਾਵਰਕਾਮ ਆਗੂ ਸੰਤੋਖ ਸਿੰਘ ਬੋਪਾਰਾਏ, ਭਿੰਦਰ ਸਿੰਘ ਚਹਿਲ, ਜਗਤਾਰ ਸਿੰਘ, ਇਸ ਤਰ੍ਹਾਂ ਉਤਮ ਸਿੰਘ ਬਾਗੜੀ, ਸੁਖਦੇਵ ਸੁੱਖੀ, ਪ੍ਰੀਤਮ ਚੰਦ ਠਾਕੁਰ, ਬਲਬੀਰ ਸਿੰਘ, ਇੰਦਰਪਾਲ, ਅਸ਼ੋਕ ਕੁਮਾਰ ਬਿੱਟੂ, ਰਾਮ ਪਾਲ, ਸੁਨੀਲ ਦੱਤ, ਪ੍ਰਕਾਸ਼ ਲੁਬਾਣਾ, ਰਾਜੇਸ਼ ਗੋਲੂ, ਮੋਧ ਨਾਥ, ਉਂਕਾਰ ਸਿੰਘ, ਨਿਸ਼ਾ ਰਾਣੀ, ਰਾਮ ਪ੍ਰਸਾਦ ਸਹੋਤਾ, ਤਰਲੋਚਨ ਮਾੜੂ, ਮਖਣ ਸਿੰਘ, ਵੈਦ ਪ੍ਰਕਾਸ਼, ਹਰਬੰਸ ਸਿੰਘ, ਸੁਭਾਸ਼, ਕੁਲਦੀਪ ਸਿੰਘ ਸਕਰਾਲੀ, ਅਮਰਜੀਤ ਜੋਗੀਪੁਰ, ਅਪਵਿੰਦਰ ਸਿੰਘ ਗੁੱਲੀ, ਸ਼ਿਵ ਚਰਨ, ਰਾਜ ਨਾਥ, ਸਤਪਾਲ ਲੰਗ, ਦਰਸ਼ਨ ਭਾਦਸੋਂ, ਗੁਰਿੰਦਰ ਗੁਰੀ, ਕਿਰਨ ਪਾਲ, ਮੇਜਰ ਸਿੰਘ, ਅਰੁਣ ਕੁਮਾਰ, ਰਾਜਵੰਤ ਕੌਰ, ਲਖਵੀਰ ਸਿੰਘ, ਅਮਰਜੀਤ ਧਾਲੀਵਾਲ, ਬੰਸੀ ਲਾਲ, ਰਾਜੇਸ਼ ਕੁਮਾਰ, ਜਗਤਾਰ ਬਾਬਾ, ਸਤਿਨਰਾਇਣ ਗੋਨੀ ਆਦਿ ਹਾਜਰ ਸਨ।
News 26 June,2023
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਆਉਣ ਦੀ ਸੂਰਤ 'ਚ ਬਚਾਅ ਲਈ ਬਣਾਈ ਰਣਨੀਤੀ ਦਾ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਸਾਕਸ਼ੀ ਸਾਹਨੀ -ਮਾਨਸੂਨ ਸੀਜਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ ਪਟਿਆਲਾ, 26 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਹਾੜਾਂ ਅਤੇ ਘੱਗਰ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਬਰਸਾਤ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦਾ ਹੜ੍ਹ ਕੰਟਰੋਲ ਰੂਮ 0175-2350550 ਦਿਨ-ਰਾਤ ਕਾਰਜਸ਼ੀਲ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਅਤੇ ਜ਼ਿਲ੍ਹੇ ਅੰਦਰ ਬਰਸਾਤਾਂ ਕਰਕੇ ਪੈਦਾ ਹੋਣ ਵਾਲੀ ਹੜ੍ਹਾਂ ਵਰਗੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਕਸ਼ੀ ਸਾਹਨੀ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਸਬੰਧਤ ਡੀ.ਐਸ.ਪੀਜ਼ ਨਾਲ ਤਾਲਮੇਲ ਕਰਕੇ ਸਮੁੱਚੇ ਪ੍ਰਬੰਧਾਂ 'ਤੇ ਨਿਗਰਾਨੀ ਰੱਖੀ ਜਾਵੇ ਅਤੇ ਸੰਵੇਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ ਜਾਵੇ। ਜਦਕਿ ਬਰਸਾਤਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ, ਕਿਉਂਕਿ ਹੜ੍ਹਾਂ ਕਰਕੇ ਨਾਗਰਿਕਾਂ ਦਾ ਕਿਸੇ ਵੀ ਤਰ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਣ ਦਿੱਤਾ ਜਾ ਸਕਦਾ। ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ, ਕੀਤੇ ਜਾਣ ਵਾਲੇ ਬਚਾਅ ਕਾਰਜਾਂ, ਹੜ੍ਹ ਦੀ ਸਥਿਤੀ 'ਚ ਨਾਗਰਿਕਾਂ ਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖੇ ਜਾਣ ਤੇ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧਾਂ, ਜੇ.ਸੀ.ਬੀਜ਼ ਤੇ ਰੇਤ ਦੇ ਥੈਲਿਆਂ, ਸ਼ੈਲਟਰ ਹੋਮਜ, ਹੜ੍ਹ ਦੀ ਸਥਿਤੀ 'ਚ ਖਾਣ-ਪੀਣ ਦਾ ਪ੍ਰਬੰਧ, ਮੈਡੀਕਲ ਟੀਮਾਂ ਨੂੰ ਤਿਆਰ ਤੇ ਦਵਾਈਆਂ ਆਦਿ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ ਤੇ ਨਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ-1873 ਦੇ ਸੈਕਸ਼ਨ 70 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਇਸ ਲਈ ਕਾਰਜ਼ਕਾਰੀ ਇੰਜੀਨੀਅਰ ਜਲ ਨਿਕਾਸ ਵੱਲੋਂ ਕੁਦਰਤੀ ਵਹਾਅ ਨੂੰ ਰੋਕਣ 'ਤੇ ਨਜ਼ਰ ਰੱਖੀ ਜਾਵੇ। ਮੀਟਿੰਗ 'ਚ ਏ.ਡੀ.ਸੀ (ਜ) ਜਗਜੀਤ ਸਿੰਘ, ਵੀਡੀਓ ਕਾਨਫਰੰਸਿੰਗ ਰਾਹੀਂ ਐਸ.ਡੀ.ਐਮਜ਼ ਚਰਨਜੀਤ ਸਿੰਘ, ਤਰਸੇਮ ਚੰਦ, ਕਿਰਪਾਲਵੀਰ ਸਿੰਘ, ਪਰਲੀਨ ਕੌਰ ਕਾਲੇਕਾ ਤੇ ਨਵਦੀਪ ਕੁਮਾਰ ਸਮੇਤ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਡੀ.ਆਰ.ਓ. ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਮਨਪ੍ਰੀਤ ਸਿੰਘ ਦੂਆ, ਐਕਸੀਐਨ ਮੰਡੀ ਬੋਰਡ ਅੰਮ੍ਰਿਤਪਾਲ ਸਿੰਘ, ਐਸ.ਡੀ.ਓ. ਡਰੇਨੇਜ ਨਿਸ਼ਾਂਤ ਗਰਗ, ਸਦਰ ਕਾਨੂਗੋ ਵਿਨੋਦ ਮਹਿਤਾ ਤੇ ਐਫ.ਆਰ.ਸੀ. ਲਾਲ ਸਿੰਘ ਵੀ ਮੌਜੂਦ ਸਨ।
News 26 June,2023
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਪਟਿਆਲਾ, 26 ਜੂਨ: ਜ਼ਿਲ੍ਹਾ ਸਿਹਤ ਵਿਭਾਗ ਅਤੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਵੱਲੋਂ ਆਈ ਟੀ ਆਈ ( ਲੜਕੇ ), ਪਟਿਆਲਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਹਰ ਵਿਅਕਤੀ ਸ਼ੁਰੂ ਵਿੱਚ ਆਪਣੇ ਆਪ ਨੂੰ ਲੁਕਾਉਂਦਾ ਹੈ, ਫਿਰ ਉਸ ਦਾ ਪਰਿਵਾਰ ਵੀ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਉਂ ਕਿ ਉਹ ਜਾਣਦੇ ਹਨ ਕਿ ਨਸ਼ਾ ਲੈਣ ਵਾਲੇ ਨੂੰ ਲੋਕ ਨਫ਼ਰਤ ਕਰਦੇ ਹਨ। ਇਸ ਲਈ ਸਭ ਤੋਂ ਪਹਿਲਾਂ ਸਾਨੂੰ ਚਾਹੀਦਾ ਹੈ ਕਿ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਨਫ਼ਰਤ ਨਾ ਕਰੀਏ, ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ਵਿੱਚ ਮਦਦ ਕਰੀਏ । ਜੇਕਰ ਤੁਸੀਂ ਕਿਸੇ ਨੂੰ ਨਸ਼ੇ ਵਿੱਚ ਜਾਣ ਤੋਂ ਰੋਕ ਲਿਆ ਜਾਂ ਨਸ਼ਾ ਕਰਦੇ ਵਿਅਕਤੀ ਨੂੰ ਇਲਾਜ ਲਈ ਸਿਹਤ ਕੇਂਦਰ ਲਿਜਾ ਕੇ ਇਲਾਜ ਕਰਵਾ ਦਿੱਤਾ ਤਾਂ ਸਮਝੋ ਤੁਸੀਂ ਕਿਸੇ ਦੀ ਜਾਨ ਬਚਾ ਲਈ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਨਸ਼ੇ ਦੀ ਆਦਤ ਨਾ ਸਿਰਫ਼ ਉਨ੍ਹਾਂ ਦੇ ਸਰੀਰ ਅਤੇ ਦਿਮਾਗ਼ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਵੀ ਖ਼ਤਮ ਕਰ ਦਿੰਦੀ ਹੈ। ਇਸ ਲਈ ਸਾਨੂੰ ਨਸ਼ਿਆਂ ਨੂੰ ਸਖ਼ਤੀ ਨਾਲ 'ਨਹੀਂ' ਕਹਿਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਜਾਗਰੂਕਤਾ ਫੈਲਾ ਕੇ ਆਪਣੀਆਂ ਜ਼ਿੰਦਗੀਆਂ ਦੇ ਨਾਲ-ਨਾਲ ਆਪਣੇ ਪਿਆਰਿਆਂ ਦੀਆਂ ਜਾਨਾਂ ਵੀ ਬਚਾਉਣੀਆਂ ਚਾਹੀਦੀਆਂ ਹਨ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇਕੱਠੇ ਹੋ ਕੇ ਮਜ਼ਬੂਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ, ਜਿਹੜੇ ਵਿਅਕਤੀ ਨਸ਼ਿਆਂ ਦੀ ਵਰਤੋਂ ਦੇ ਆਦੀ ਹੋ ਚੁੱਕੇ ਹਨ , ਉਨ੍ਹਾਂ ਦਾ ਨਸ਼ਾ ਛੁਡਵਾਉਣਾ ਲਈ ਅਤੇ ਇਲਾਜ ਲਈ ਨੇੜੇ ਦੀ ਸਿਹਤ ਸੰਸਥਾ / ਓਟ ਸੈਂਟਰ ਜਾਂ ਡਰੱਗ ਡੀ ਅਡੀਕਸ਼ਨ ਸੈਂਟਰ ਵਿੱਚ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 32 ਓਟ ਕਲੀਨਿਕ, 3 ਸਰਕਾਰੀ ਡੀ ਅਡੀਕਸ਼ਨ ਸੈਂਟਰ ਅਤੇ ਸਾਕੇਤ ਹਸਪਤਾਲ ਪਟਿਆਲਾ ਵਿਖੇ ਪੁਨਰ ਵਸੇਬਾ ਸੈਂਟਰ ਹੈ, ਇਸ ਤੋਂ ਇਲਾਵਾ ਪ੍ਰਾਈਵੇਟ ਤੌਰ ਤੇ ਪੁਨਰ ਵਸੇਬਾ ਸੈਂਟਰ, ਡੀ ਡੀ ਅਡੀਕਸ਼ਨ ਸੈਂਟਰ ਵੀ ਖੁੱਲ੍ਹੇ ਹੋਏ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਤੋਂ ਸਾਡੀ ਯੁਵਾ ਪੀੜ੍ਹੀ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ ਜਿਸ ਨਾਲ ਸਰੀਰ ਵਿਚ ਕੁੱਝ ਸਮੇਂ ਲਈ ਤਾਂ ਚੁਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸਰੀਰ ਦੇ ਅੰਦਰੂਨੀ ਅੰਗਾਂ ਨੂੰ ਖ਼ਤਮ ਕਰ ਰਿਹਾ ਹੁੰਦਾ ਹੈ, ਨਸ਼ਿਆਂ ਦੇ ਕਾਰਨ ਕੈਂਸਰ,ਦਿਲ ਦੀ ਬਿਮਾਰੀ,ਦਿਮਾਗ਼ ਦੀ ਨਾੜੀ ਦਾ ਫਟਣਾ, ਗੁਰਦੇ ਖਰਾਬ ਹੋਣਾ, ਏਡਜ਼, ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਨਸ਼ਾ ਕਰਨ ਵਾਲਿਆਂ ਨੂੰ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਜਿਥੇ ਸਾਡੀ ਬੁੱਧੀ ਦਾ ਨਾਸ਼ ਕਰਕੇ ਸਦਾਚਾਰਕ ਤੌਰ ਤੇ ਮਨੁੱਖ ਨੂੰ ਨੀਵਾਂ ਰੱਖਦੇ ਹਨ, ਉਥੇ ਸਰੀਰਕ ਤੋਰ ਤੇ ਵੀ ਕਾਫ਼ੀ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਲਈ 24 ਘੰਟੇ ਉਪਲਬਧ ਜ਼ਿਲ੍ਹਾ ਹੈਲਪ ਲਾਈਨ ਨੰਬਰ 0175-2213385 ਜਾਰੀ ਕੀਤਾ ਗਿਆ ਹੈ। ਪ੍ਰੋਜੈਕਟ ਡਾਇਰੈਕਟਰ ਇੰ: ਸਾਕੇਤ ਹਸਪਤਾਲ ਪਰਮਿੰਦਰ ਕੌਰ ਨੇ ਨਸ਼ਿਆਂ ਦੀਆਂ ਵੱਖ ਵੱਖ ਕਿਸਮਾਂ,ਨਸ਼ਾ ਲੱਗਣ ਦੇ ਕਾਰਨ,ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਸਰੀਰ ਉਪਰ ਪੈਣ ਵਾਲੇ ਪ੍ਰਭਾਵਾਂ ਅਤੇ ਇਹਨਾਂ ਤੋ ਛੁਟਕਾਰੇ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਇੰਸਪੈਕਟਰ ਟਰੈਫ਼ਿਕ ਪੁਲਿਸ ਕਰਮਜੀਤ ਕੌਰ ਅਤੇ ਸੁਪਰਵਾਈਜ਼ਰ ਫ਼ਸਟ ਏਡ ਟ੍ਰੇਨਿੰਗ ਕਾਕਾ ਰਾਮ ਵਰਮਾ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅਖੀਰ ਵਿੱਚ ਸਾਰੇ ਵਿੱਚ ਨਸ਼ੇ ਨਾ ਕਰਨ, ਨਸ਼ੇ ਕਰਨ ਵਾਲਿਆਂ ਦੀ ਮਦਦ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਟ੍ਰੇਨਿੰਗ ਅਫ਼ਸਰ ਆਈ ਟੀ ਆਈ. ਦਵਿੰਦਰਪਾਲ ਸਿੰਘ, ਮੈਡਮ ਸਤਵਿੰਦਰਜੀਤ ਕੌਰ, ਡਾ. ਸੰਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਤੇ ਜਸਜੀਤ ਕੌਰ, ਬੀ ਸੀ ਸੀ ਜਸਵੀਰ ਕੌਰ, ਪ੍ਰਧਾਨ ਗਿਆਨ ਜੋਤੀ ਸੋਸਾਇਟੀ ਉਪਕਾਰ ਸਿੰਘ, ਜਤਿੰਦਰ ਗਰੇਵਾਲ, ਪਰਮਿੰਦਰ ਪਹਿਲਵਾਨ , ਆਈ ਟੀ ਆਈ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
News 26 June,2023
ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ
ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ ਚੰਡੀਗੜ੍ਹ, 25 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ’ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫਤਰ ਵਿਚ ਤਲਬ..ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਉਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ। ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ..ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।
News 25 June,2023
ਪੰਜਾਬ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਸ਼ੁਰੂ ਕਰਕੇ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ-ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡ ਮੰਡੌਰ 'ਚ ਜਨ ਸੁਵਿਧਾ ਕੈਂਪ ਮੌਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਟਿਆਲਾ, 25 ਜੂਨ: ''ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਸਰਕਾਰ ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਜਨ ਸੁਵਿਧਾ ਕੈਂਪਾਂ ਰਾਹੀਂ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਹਨ।'' ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠਲੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਨਾਲ ਲੈਕੇ ਨਾਭਾ ਰੋਡ 'ਤੇ ਸਥਿਤ ਪਿੰਡ ਮੰਡੌਰ ਵਿਖੇ ਪੁੱਜੇ ਅਤੇ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ। ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦਾ ਵਾਅਦਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਦਾ ਦਰਜਾ ਪਹਿਲਾਂ ਦੇ ਦਿੱਤਾ ਹੈ ਅਤੇ ਹੁਣ ਇੱਥੋਂ ਦੀ ਡਿਸਪੈਂਸਰੀ ਨੂੰ ਆਮ ਆਦਮੀ ਕਲੀਨਿਕ ਬਣਾ ਕੇ ਪਿੰਡ ਵਾਸੀਆਂ ਦੇ ਸਾਰੇ ਟੈਸਟ ਮੁਫ਼ਤ ਕਰਕੇ ਦਵਾਈਆਂ ਤੇ ਇਲਾਜ ਵੀ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸ਼ੁਰੂ ਕੀਤੇ ਗਏ 560 ਆਮ ਆਦਮੀ ਕਲੀਨਿਕਾਂ ਦਾ 90 ਫੀਸਦੀ ਵੱਸੋਂ ਲਾਭ ਲੈ ਰਹੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਖੇਤਾਂ ਨਾਲ ਲੱਗਦੇ ਰਸਤੇ ਛੱਡਣ, ਕਿਉਂ ਜੋ ਜ਼ਿਲ੍ਹਾ ਪ੍ਰਸ਼ਾਸਨ ਮਿਣਤੀ ਕਰਵਾ ਕੇ ਰਸਤੇ ਖਾਲੀ ਕਰਵਾ ਰਿਹਾ ਹੈ ਤੇ ਖਾਲੀ ਥਾਵਾਂ 'ਤੇ ਬੂਟੇ ਲਗਾਏ ਜਾਣ ਤਾਂ ਕਿ ਸਾਡਾ ਵਾਤਾਵਰਣ ਸ਼ੁੱਧ ਹੋ ਸਕੇ, ਕਿਉਂਕਿ ਖਰਾਬ ਹਵਾ ਕੈਂਸਰ ਤੇ ਹੋਰ ਬਿਮਾਰੀਆਂ ਦਾ ਵੀ ਕਾਰਨ ਬਣਦੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਮੰਡੌਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ 'ਚ ਮਾਡਲ ਗਊਸ਼ਾਲਾ ਬਣਾਉਣ ਲਈ ਮਤਾ ਪਾਸ ਕਰਨ ਤਾਂ ਕਿ ਇਸ ਪਿੰਡ ਨੂੰ ਮਾਡਲ ਬਣਾ ਕੇ ਹੋਰਨਾਂ ਪਿੰਡਾਂ 'ਚ ਵੀ ਅਜਿਹੀਆਂ ਸਾਂਝੀਆਂ ਗਊਸ਼ਾਲਾਵਾਂ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਪਿੰਡ ਦੀ ਪੰਚਾਇਤੀ ਜਮੀਨ 'ਤੇ ਨਗ਼ਦੀ ਫ਼ਸਲਾਂ ਅਤੇ ਫ਼ਲਦਾਰ ਬੂਟੇ ਉਗਾ ਕੇ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਪਿੰਡ ਵਿੱਚ ਹੀ ਲਗਾਉਣ ਦਾ ਵੀ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਡੀ.ਐਸ.ਪੀ. ਨਾਭਾ ਦਵਿੰਦਰ ਅੱਤਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਪਰਮਜੀਤ ਸਿੰਘ, ਆਪ ਆਗੂ ਚਰਨਜੀਤ ਸਿੰਘ ਐਸ.ਕੇ., ਗੁਰਸੇਵਕ ਸਿੰਘ, ਭਾਟੀਆ, ਚਮਕੌਰ ਸਿੰਘ, ਸਤਵਿੰਦਰ ਸਿੰਘ, ਸਰਪੰਚ ਜਸਪਾਲ ਸਿੰਘ, ਦੀਪਕ ਮਿੱਤਲ, ਦਵਿੰਦਰ ਕੌਰ, ਗੁਰਚਰਨ ਸਿੰਘ ਰੁਪਾਣਾ, ਸੰਤੋਖ ਸਿੰਘ ਸਮੇਤ ਪਿੰਡ ਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ 'ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।
News 25 June,2023
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਮੰਡੌਰ ਦੇ ਸਕੂਲ ਆਫ਼ ਐਮੀਨੈਸ ਵਜੋਂ ਚੁਣੇ ਗਏ ਸਕੂਲ ਦਾ ਦੌਰਾ
ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਲਈ ਸਕੂਲ ਆਫ਼ ਐਮੀਨੈਸ ਨਿਭਾਉਣਗੇ ਅਹਿਮ ਰੋਲ : ਡਾ. ਬਲਬੀਰ ਸਿੰਘ -ਸਕੂਲ ਆਫ਼ ਐਮੀਨੈਸ 'ਚ ਵਿਦਿਆਰਥੀਆਂ ਨੂੰ ਨੌਕਰੀ ਦੇਣ ਦੇ ਕਾਬਲ ਬਣਾਇਆ ਜਾਵੇਗਾ : ਕੈਬਨਿਟ ਮੰਤਰੀ ਨਾਭਾ/ਪਟਿਆਲਾ, 25 ਜੂਨ: ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਕੌਮਾਂਤਰੀ ਪੱਧਰ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਪੈਂਦੇ ਪਿੰਡ ਮੰਡੌਰ ਦੇ ਸਕੂਲ ਦੀ ਚੋਣ ਸਕੂਲ ਆਫ਼ ਐਮੀਨੈਸ ਵਜੋਂ ਹੋਈ ਹੈ। ਜਿਸ ਦਾ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੂਲ ਆਫ਼ ਐਮੀਨੈਸ ਵਿੱਚ ਵਿਦਿਆਰਥੀਆਂ ਦੇ ਰੁਝਾਨ ਮੁਤਾਬਕ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਪਸੰਦ ਦੇ ਖੇਤਰ 'ਚ ਆਪਣਾ ਕੈਰੀਅਰ ਬਣ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਵਿੱਚ ਸਕੂਲ ਆਫ਼ ਐਮੀਨੈਸ ਅਹਿਮ ਰੋਲ ਨਿਭਾਉਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਨੌਕਰੀ ਲੈਣ ਨੂੰ ਟੀਚਾ ਬਣਾਇਆ ਗਿਆ ਹੈ ਪਰ ਇਸ ਨਵੀਂ ਪਹਿਲ ਕਦਮੀ ਨਾਲ ਇਥੋ ਨਿਕਲੇ ਵਿਦਿਆਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਨੌਕਰੀ ਦੇਣ ਦੇ ਕਾਬਲ ਬਣਨਗੇ। ਉਨ੍ਹਾਂ ਕਿਹਾ ਕਿ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੰਡੌਰ ਵਿਖੇ ਮੈਡੀਕਲ, ਨਾਨ ਮੈਡੀਕਲ, ਕਾਮਰਸ, ਆਰਟਸ, ਵੋਕੇਸ਼ਨਲ ਸਮੇਤ ਆਧੁਨਿਕ ਲੈਬਜ਼ ਬਣਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਲਈ 400 ਮੀਟਰ ਦੇ ਟਰੈਕ, ਸਵਿਮਿੰਗ ਪੂਲ, ਇੰਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ ਅਤੇ ਟਰਾਂਸਪੋਰਟ ਦਾ ਵੀ ਵੱਖਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਾਪਤ ਹੋਵੇਗੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਸਮੇਤ ਗ੍ਰਾਮ ਪੰਚਾਇਤ ਮੰਡੌਰ ਅਤੇ ਪਿੰਡ ਵਾਸੀ ਮੌਜੂਦ ਸਨ।
News 25 June,2023
ਸਮੈਮ ਸਕੀਮ ਤਹਿਤ ਮਸ਼ੀਨਾਂ 'ਤੇ ਸਬਸਿਡੀ ਲਈ 20 ਜੁਲਾਈ ਤੱਕ ਕੀਤਾ ਜਾ ਸਕਦੇ ਆਨ ਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ
ਸਮੈਮ ਸਕੀਮ ਤਹਿਤ ਮਸ਼ੀਨਾਂ 'ਤੇ ਸਬਸਿਡੀ ਲਈ 20 ਜੁਲਾਈ ਤੱਕ ਕੀਤਾ ਜਾ ਸਕਦੇ ਆਨ ਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 25 ਜੂਨ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਆਨ ਲਾਈਨ ਪੋਰਟਲ 'ਤੇ 20 ਜੁਲਾਈ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਸਬਸਿਡੀ ਵਾਲੀਆਂ ਮਸ਼ੀਨਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਮ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਸਮੇਤ ਪੋਰਟਲ 'ਤੇ ਮਸ਼ੀਨਾਂ ਦੀ ਉਪਲਬਧ ਸੂਚੀ ਅਨੁਸਾਰ ਕਿਸਾਨ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸਬ-ਮਸ਼ੀਨ ਆਨ ਐਕਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ, ਜਿਸ ਦੀ ਸੂਚੀ ਕੀਮਤ ਅਤੇ ਮਿਲਣ ਵਾਲੀ ਸਬਸਿਡੀ ਸਬੰਧੀ ਪੂਰੀ ਜਾਣਕਾਰੀ ਵੈਬਸਾਈਟ 'ਤੇ ਉਪਬਲਧ ਕਰਵਾਈ ਗਈ ਹੈ ਅਤੇ ਐਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ 'ਤੇ ਫੰਡ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਨ ਲਾਈਨ ਪੋਰਟਲ agrimachinerypb.com ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਟੋਲ ਫ਼ਰੀ ਨੰਬਰ 18001801551 'ਤੇ ਫੋਨ ਕਰਕੇ ਖੇਤੀਬਾੜੀ ਸਬੰਧੀ ਸਲਾਹ ਵੀ ਲੈ ਸਕਦੇ ਹਨ।
News 25 June,2023
ਸਕੂਲਾਂ ਵਿੱਚ ਲਾਜ਼ਮੀ ਤੌਰ ਉੱਤੇ ਲਾਗੂ ਹੋਵੇ 'ਲਾਈਫ਼ ਸਕਿੱਲ ਐਜੂਕੇਸ਼ਨ' : ਪੰਜਾਬੀ ਯੂਨੀਵਰਸਿਟੀ ਦੀ ਖੋਜ ਦਾ ਸੁਝਾਅ
ਕਿਸ਼ੋਰ ਅਵਸਥਾ ਵਿੱਚ ਬੱਚਿਆਂ ਦੇ ਜੋਖ਼ਮ ਸੰਭਾਵਿਤ ਸੁਭਾਅ ਵਿੱਚ ਸੋਧ ਲਈ ਅਜਿਹੀ ਸਿੱਖਿਆ ਲਾਹੇਵੰਦ -500 ਵਿਦਿਆਰਥੀਆਂ ਉੱਤੇ ਕੀਤਾ ਗਿਆ ਪ੍ਰਯੋਗ ਪੰਜਾਬੀ ਯੂਨੀਵਰਸਿਟੀ, ਪਟਿਆਲਾ-- ਜਿਨ੍ਹਾਂ ਪਰਿਵਾਰਾਂ ਵਿੱਚ ਰਿਸ਼ਤਿਆਂ ਦੇ ਆਪਸੀ ਸੰਬੰਧ ਠੀਕ ਨਾ ਹੋਣ ਕਾਰਨ ਜਾਂ ਕਿਸੇ ਹੋਰ ਵਜ੍ਹਾ ਕਾਰਨ ਹਾਲਾਤ ਸੁਖਾਵੇਂ ਨਹੀਂ, ਉਨ੍ਹਾਂ ਪਰਿਵਾਰਾਂ ਦੇ ਕਿਸ਼ੋਰ ਅਵਸਥਾ ਵਿੱਚ ਵਿਚਰ ਰਹੇ ਬੱਚੇ ਜੋਖ਼ਮ ਸੰਭਾਵਿਤ ਹਿੰਸਕ ਕਿਸਮ ਦੇ ਸੁਭਾਅ ਦਾ ਸਿ਼ਕਾਰ ਹੋ ਜਾਂਦੇ ਹਨ। ਪੰਜਾਬੀ ਯੂਨੀਵਰਸਿਟੀ ਦੇ ਦੂਰਵਰਤੀ ਸਿੱਖਿਆ ਵਿਭਾਗ ਦੇ ਮਨੋਵਿਗਿਆਨ ਵਿਭਾਗ ਦੀ ਖੋਜਾਰਥੀ ਮਨਮੀਤ ਕੌਰ ਵੱਲੋਂ ਡਾ. ਨੈਨਾ ਸ਼ਰਮਾ ਦੀ ਅਗਵਾਈ ਵਿੱਚ ਕੀਤੇ ਗਏ ਖੋਜ ਕਾਰਜ ਦੌਰਾਨ ਅਜਿਹੇ ਨਤੀਜੇ ਸਾਹਮਣੇ ਆਏ ਹਨ। ਖੋਜਾਰਥੀ ਮਨਮੀਤ ਕੌਰ ਨੇ ਦੱਸਿਆ ਕਿ ਇਸ ਖੋਜ ਕਾਰਜ ਅਧੀਨ ਪਟਿਆਲਾ ਦੇ ਵੱਖ-ਵੱਖ ਖੇਤਰਾਂ ਵਿੱਚੋਂ 15 ਤੋਂ 18 ਸਾਲ ਦੀ ਉਮਰ ਦੇ ਕੁੱਲ 946 ਵਿਦਿਆਰਥੀਆਂ ਨੂੰ ਚੁਣਿਆ ਗਿਆ ਸੀ। ਗਿਆਰਵੀਂ ਅਤੇ ਬਾਹਰਵੀਂ ਜਮਾਤ ਦੇ ਇਨ੍ਹਾਂ ਵਿਦਿਆਰਥੀਆਂ ਵਿੱਚ 444 ਲੜਕੇ ਅਤੇ 502 ਲੜਕੀਆਂ ਸ਼ਾਮਿਲ ਸਨ। ਮਨੋਵਿਗਿਆਨਕ ਨਜ਼ਰੀਏ ਨਾਲ਼ ਬਣਾਏ ਤਕਨੀਕੀ ਕਿਸਮ ਦੇ ਸਵਾਲਾਂ ਰਾਹੀਂ ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਮਨੋ ਅਵਸਥਾ ਅਤੇ ਵਰਤੋਂ ਵਿਹਾਰ ਸੰਬੰਧੀ ਅੰਕੜੇਜੁਟਾਏ ਗਏ ਜਿਨ੍ਹਾਂ ਦਾ ਇਸ ਖੋਜ ਰਾਹੀਂ ਵਿਸ਼ਲੇਸ਼ਣ ਕੀਤਾ ਗਿਆ। ਇਸ ਵਿਸ਼ਲੇਸ਼ਣ ਦੇ ਅਧਾਰ ਉੱਤੇ ਬਹੁਤ ਸਾਰੇ ਨਤੀਜੇ ਸਾਹਮਣੇ ਆਏ। ਇਨ੍ਹਾਂ ਵਿੱਚੋਂ 500 ਵਿਦਿਆਰਥੀਆਂ ਦੀ ਮਨੋ ਅਵਸਥਾ ਬਾਰੇ ਇਹ ਤੱਥ ਉੱਭਰ ਕੇ ਸਾਹਮਣੇਆਏ ਕਿ ਉਹ ਜੋਖ਼ਮ ਲੈਣ ਵਾਲ਼ੇ ਹਿੰਸਕ ਕਿਸਮ ਦੇ ਸੁਭਾਅ (ਹੈਲਥ ਰਿਸਕ ਟੇਕਿੰਗ ਬਿਹੇਵੀਅਰ) ਦਾ ਸਿ਼ਕਾਰ ਹਨ। ਡਾ. ਨੈਨਾ ਸ਼ਰਮਾ ਨੇ ਦੱਸਿਆ ਕਿ ਖੋਜ ਨਤੀਜਿਆਂ ਅਨੁਸਾਰ ਇਸ ਸਥਿਤੀ ਦਾ ਸਭ ਤੋਂ ਵੱਡਾ ਕਾਰਨ ਇਹ ਉੱਭਰ ਕੇ ਸਾਹਮਣੇ ਆਇਆ ਕਿ ਪਰਿਵਾਰਾਂ ਵਿਚਲੀ ਟੁੱਟ-ਭੱਜ,ਲੜਾਈ ਕਲੇਸ਼ ਵਾਲ਼ੇ ਹਾਲਾਤ, ਤਣਾਅ ਆਦਿ ਕਿਸ਼ੋਰ ਉਮਰ ਦੇ ਬੱਚਿਆਂ ਉੱਪਰ ਸਿੱਧੇ ਤੌਰ ਉੱਤੇ ਅਸਰਅੰਦਾਜ਼ ਹੁੰਦੇ ਹਨ। ਅਜਿਹੀ ਮਨੋਅਵਸਥਾ ਵਿੱਚ ਉਹ ਵੱਖ-ਵੱਖ ਕਿਸਮ ਦੇ ਹਿੰਸਾ ਸੰਭਾਵਿਤ ਵਰਤਾਉ, ਜਿਵੇਂ ਕਿ ਵਾਹਨ ਤੇਜ਼ ਚਲਾਉਣਾ, ਡਰੱਗਜ਼ ਦੀ ਵਰਤੋਂ ਕਰਨਾ, ਸਾਥੀਆਂ ਨਾਲ਼ ਚਿੜਚਿੜਾ ਜਾਂ ਲੜਾਈ ਵਾਲ਼ਾ ਵਰਤਾਉ ਰੱਖਣਾ, ਸਵੇਰ ਦਾ ਖਾਣਾ ਨਾ ਖਾਣਾ, ਸਿਹਤ ਬਾਰੇ ਖਿ਼ਆਲ ਨਾ ਰੱਖਣਾ,ਹੈਲਮਟ ਨਾ ਪਾਉਣ ਦਾ ਜੋਖ਼ਮ ਲੈਣਾ ਆਦਿ ਅਣਗਹਿਲੀਆਂ ਭਰੇ ਵਿਹਾਰ ਦੀ ਗ੍ਰਿਫ਼ਤ ਵਿੱਚ ਆ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰਕ ਹਾਲਾਤ ਤੋਂ ਬਾਅਦ ਇਸ ਪੱਖੋਂ ਦੂਜਾ ਵੱਡਾ ਕਾਰਨ ਉਨ੍ਹਾਂ ਦੇ ਹਮ-ਉਮਰਾਂ ਦਾ ਵਰਤਾਉ ਵੀ ਹੈ। ਕਿਸ਼ੋਰ ਉਮਰ ਦੇ ਇਹ ਵਿਦਿਆਰਥੀ ਆਪਣੇ ਹਮਉਮਰਾਂ ਦੇ ਵਰਤਾਉ ਤੋਂ ਵੀ ਅਸਰ ਅੰਦਾਜ਼ ਹੁੰਦੇ ਹਨ। ਇਹ ਬੱਚੇ ਆਪਣੇ ਹਮਉਮਰ ਬੱਚਿਆਂ ਦਾ ਪ੍ਰਭਾਵ ਬਹੁਤ ਜਿ਼ਆਦਾ ਗ੍ਰਹਿਣ ਕਰਦੇ ਹਨ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਇੱਕ ਚੰਗਾ ਪੱਖ ਇਹ ਸਾਹਮਣੇਆਇਆ ਕਿ ਇਨ੍ਹਾਂ 500 ਬੱਚਿਆਂ ਨੂੰ ਜਦੋਂ ਅਗਲੇ ਪੜਾਅ ਦੌਰਾਨ 'ਲਾਈਫ਼ ਸਕਿੱਲ ਐਜੂਕੇਸ਼ਨ'ਦਿੱਤੀ ਗਈ ਤਾਂ ਇਨ੍ਹਾਂ ਦੇ ਅਜਿਹੇ ਵਿਹਾਰ ਵਿੱਚ ਬਹੁਤ ਸਾਰਾ ਨਿਖਾਰ ਵੇਖਣ ਨੂੰ ਮਿਲਿਆ। ਉਨ੍ਹਾਂਦੱਸਿਆ 'ਲਾਈਫ਼ ਸਕਿੱਲ ਐਜੂਕੇਸ਼ਨ' ਰਾਹੀਂ ਇਨ੍ਹਾਂ ਸਭ ਦੀ ਸ਼ਮੂਲੀਅਤ ਵੱਖ-ਵੱਖ ਉਸਾਰੂ ਗਤੀਵਿਧਆਂ ਵਿੱਚ ਕਰਵਾਈ ਗਈ ਤਾਂ ਇਨ੍ਹਾਂ ਦੇ ਵਿਹਾਰ ਵਿੱਚ ਬਹੁਤ ਸਾਰੇ ਸਾਕਾਰਾਤਮਕ ਤਬਦੀਲੀਆਂ ਵੇਖਣ ਨੂੰ ਮਿਲੀਆਂ। ਅਜਿਹੇ ਨਤੀਜਿਆਂ ਦੇ ਅਧਾਰ ਉੱਤੇ ਇਹ ਖੋਜ ਸਿਫ਼ਾਰਿਸ਼ ਕਰਦੀ ਹੈ ਕਿ ਸਕੂਲ ਵਿੱਚ 'ਲਾਈਫ਼ ਸਕਿੱਲ ਐਜੂਕੇਸ਼ਨ' ਦਾ ਪ੍ਰਬੰਧ ਹੋਣਾ ਬਹੁਤ ਲਾਜ਼ਮੀ ਹੈ ਤਾਂ ਕਿ ਮਾਨਸਿਕ ਸਿਹਤ ਨਾਲ਼ ਜੁੜੀਆਂ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਭਵਿੱਖ ਵਿੱਚ ਮਾਨਸਿਕ ਤੌਰ ਉੱਤੇ ਸਿਹਤਮੰਦ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਸਕਣ।ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਖੋਜਾਰਥੀ ਅਤੇ ਨਿਗਰਾਨ ਨੂੰ ਇਸਖੋਜ ਲਈ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਮਾਨਸਿਕ ਸਿਹਤ ਦਾ ਮਸਲਾ ਸਮਾਜ ਵਿੱਚ ਮਹੱਤਵ ਗ੍ਰਹਿਣ ਕਰ ਰਿਹਾ ਹੈ ਅਤੇ ਸੰਸਾਰ ਭਰ ਦੇ ਮਾਹਿਰ ਇਸ ਦਿਸ਼ਾ ਵਿੱਚ ਪਹਿਲਤਾ ਦੇ ਅਧਾਰ ਉੱਤੇ ਕੰਮ ਕਰ ਰਹੇ ਹਨ ਤਾਂ ਅਜਿਹੀਆਂ ਖੋਜਾਂ ਵੱਡਾ ਮਹੱਤਵ ਰਖਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਪੱਖੋਂ ਵਧਾਈ ਦੀ ਪਾਤਰ ਹੈ ਕਿ ਇੱਥੇ ਇਸ ਕਿਸਮ ਦਾ ਮਿਆਰੀ ਕਾਰਜ ਹੋ ਰਿਹਾਹੈ ਜਿਸ ਨੂੰ ਵਿਹਾਰਕ ਪੱਧਰ ਉੱਤੇ ਲਾਗੂ ਕਰ ਕੇ ਸਮਾਜ ਲਈ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।
News 25 June,2023
ਪੰਜਾਬੀ ਯੂਨੀਵਰਸਿਟੀ ਵਿੱਚ ਦਾਖ਼ਲਿਆਂ ਦਾ ਨਵਾਂ ਉਭਾਰ
ਨੌਜਵਾਨੀ ਨੇ ਘੱਤੀਆਂ ਉਚੇਰੀ ਸਿੱਖਿਆ ਲਈ ਵਹੀਰਾਂ ਪਟਿਆਲਾ 2023/06/23 - ਪੰਜਾਬ ਸਰਕਾਰ ਦੇ ਚਾਲੂ ਵਿੱਤੀ ਵਰ੍ਹੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਧਾਉਣ ਅਤੇ ਅਦਾਰੇ ਦੀ ਸੁਹਿਰਦ ਦਾਖ਼ਲਾ ਮੁਹਿੰਦ ਦਾ ਨਤੀਜਾ ਵਿਦਿਆਰਥੀਆਂ ਦੇ ਉਤਸ਼ਾਹ ਵਿੱਚ ਦਰਜ ਹੋਇਆ ਹੈ। ਵਧ ਗਈ ਮੰਗ ਕਾਰਨ ਕਈ ਕੋਰਸਾਂ ਵਿੱਚ ਸੀਟਾਂ ਵਧਾਉਣੀਆਂ ਪਈਆਂ ਹਨ। ਦੋ ਸਾਲ ਪਹਿਲਾਂ ਸ਼ੁਰੂ ਕੀਤੇ ਨਿਰਾਲੇ ਕਿਸਮ ਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਵਿੱਚ ਵਿਦਿਆਰਥੀਆਂ ਦੀ ਦਿਲਚਸਪੀ ਵਧੀ ਹੈ। ਤਕਰੀਬਨ ਅੱਠ ਸੌ ਸੀਟਾਂ ਲਈ ਤਿੰਨ ਹਜ਼ਾਰ ਤੋਂ ਜ਼ਿਆਦਾ ਅਰਜ਼ੀਆਂ ਆਈਆਂ ਹਨ ਜੋ ਕਿ ਪਿਛਲੇ ਸਾਲ 2600 ਸਨ। ਪਿਛਲੇ ਸਾਲਾਂ ਦੌਰਾਨ ਬੀ.ਟੈੱਕ ਦੇ ਕੋਰਸਾਂ ਵਿੱਚ ਦਾਖ਼ਲੇ ਘਟੇ ਸਨ ਜੋ ਕਿ ਇਸ ਸਾਲ ਵਧ ਗਏ ਹਨ। ਵਧੀ ਮੰਗ ਦੇ ਨਤੀਜੇ ਵਜੋਂ ਕੰਪਿਊਟਰ ਸਾਇੰਸ ਵਿੱਚ 223 ਸੀਟਾਂ ਭਰ ਗਈਆਂ ਹਨ। ਮਨੈਨੀਕਲ ਇੰਜੀਨੀਅਰਿੰਗ ਵਿੱਚ ਪਿਛਲੇ ਸਾਲ 29 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ। ਇਸ ਸਾਲ 51 ਵਿਦਿਆਰਥੀਆਂ ਨੇ ਦਾਖ਼ਲਾ ਲੈਣ ਲਈ ਫੀਸ ਜਮ੍ਹਾਂ ਕਰਾ ਦਿੱਤੀ ਹੈ ਅਤੇ ਅਗਲੇ ਗੇੜ ਵਿੱਚ ਹੋਰ ਵਿਦਿਆਰਥੀਆਂ ਲੈਣ ਵਾਲੇ ਹਨ। ਇਸੇ ਤਰ੍ਹਾਂ ਸਿਵਲ ਇੰਜੀਨੀਅਰਿੰਗ ਵਿੱਚ ਪਿਛਲੇ ਸਾਲ 42 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ ਜੋ ਇਸ ਸਾਲ ਵਧ ਕੇ 71 ਹੋ ਗਿਆ ਹੈ। ਫੀਜੀਓਥੀਰੈਪੀ ਵਿੱਚ 30 ਸੀਟਾਂ ਲਈ 500 ਅਰਜ਼ੀਆਂ ਆਈਆਂ ਹਨ। ਇਸ ਕੋਰਸ ਦੀ ਲੋੜ ਮੁਤਾਬਕ ਸਹੂਲਤਾਂ ਵਧਾ ਕੇ ਸੀਟਾਂ ਵਧਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰ ਗਰੈਜੂਏਟ ਕੋਰਸਾਂ ਵਿੱਚ ਦਾਖਲੇ ਦੇ ਰੁਝਾਨ ਵਿੱਚ ਇਸ ਵਾਰ ਪਿਛਲੇ ਸਾਲ ਨਾਲ਼ੋਂ ਵਾਧਾ ਵੇਖਣ ਨੂੰ ਮਿਿਲਆ ਹੈ। ਇਹ ਵਾਧਾ ਤਕਰੀਬਨ ਸਾਰੇ ਅੰਡਰ ਗਰੈਜੂੇਸ਼ਨ ਕੋਰਸਾਂ ਲਈ ਪ੍ਰਾਪਤ ਹੋਣ ਵਾਲ਼ੀਆਂ ਅਰਜ਼ੀਆਂ ਦੀ ਗਿਣਤੀ, ਕੌਂਸਲੰਿਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਅਤੇ ਦਾਖ਼ਲ ਹੋਣ ਵਾਲੇ ਕੁੱਲ ਵਿਦਿਆਰਥੀਆਂ ਦੇ ਲਿਹਾਜ਼ ਨਾਲ਼ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਮੌਜੂਦਾ ਸਮੇਂ 13 ਤਰ੍ਹਾਂ ਦੇ ਅੰਡਰ ਗਰੈਜੂਏਟ ਕੋਰਸ ਚਲਾਏ ਜਾਂਦੇ ਹਨ। ਕੇਂਦਰੀ ਦਾਖ਼ਲਾ ਸੈੱਲ ਦੇ ਅੰਕੜਿਆਂ ਅਨੁਸਾਰ ਦਾਖ਼ਲਿਆਂ ਲਈ ਅਰਜ਼ੀਆਂ ਗਿਣਤੀ ਇਸ ਸਾਲ ਪਿਛਲੇ ਸਾਲ ਨਾਲੋਂ ਵਧੇਰੇ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਵੱਖਰੀ ਭਾਂਤ ਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਵਿੱਚੋਂ ਭਾਸ਼ਾਵਾਂ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 558 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਦੌਰਾਨ ਇਹ ਗਿਣਤੀ 572 ਰਹੀ। ਇਸ ਕੋਰਸ ਵਿੱਚ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੱਲ ਪ੍ਰਾਪਤ 130 ਸੀਟਾਂ ਭਰੀਆਂ ਗਈਆਂ। ਮੈਥੇਮੈਟੀਕਲ ਐਂਡ ਕੰਪਿਊਟਿੰਗ ਸਾਇੰਸ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 385 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰ ਵਧ ਕੇ 482 ਹੋ ਗਈਆਂ। ਪਿਛਲੇ ਸਾਲ ਦੇ 230 ਦੇ ਮੁਕਾਬਲੇ ਇਸ ਵਾਰ 342 ਵਿਦਿਆਰਥੀਆਂ ਨੇ ਕੌਂਸਲੰਿਗ ਵਿੱਚ ਭਾਗ ਲਿਆ। ਇਸੇ ਤਰ੍ਹਾਂ ਫ਼ਿਜ਼ੀਕਲ ਐਂਡ ਕੈਮੀਕਲ ਸਾਇੰਸਜ਼ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 310 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰਵਧ ਕੇ 372 ਹੋ ਗਈਆਂ। ਸਮਾਜਿਕ ਵਿਿਗਆਨ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 2022 ਦੌਰਾਨ ਪ੍ਰਾਪਤ ਹੋਈਆਂ 902 ਅਰਜ਼ੀਆਂ ਦੇ ਮੁਕਾਬਲੇ ਇਸ ਵਾਰ 978 ਅਰਜ਼ੀਆਂ ਪ੍ਰਾਪਤ ਹੋਈਆਂ। ਪਿਛਲੇ ਸਾਲ ਦੇ 624 ਦੇ ਮੁਕਾਬਲੇ ਇਸ ਵਾਰ 672 ਵਿਦਿਆਰਥੀ ਕੌਂਸਲੰਿਗ ਲਈ ਹਾਜ਼ਰ ਹੋਏ। ਜੀਵ ਵਿਿਗਆਨ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 226 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਸ ਵਾਰ ਇਹ ਗਿਣਤੀ ਵਧ ਕੇ 248 ਹੋ ਗਈ ਸੀ। ਇਨ੍ਹਾਂ ਪੰਜ ਸਾਲਾ ਕੋਰਸਾਂ ਤੋਂ ਇਲਾਵਾ ਬਾਕੀ ਦੇ ਰਵਾਇਤੀ ਕੋਰਸਾਂ ਵਿੱਚ ਵੀ ਇਹੋ ਰੁਝਾਨ ਵੇਖਣ ਨੂੰ ਮਿਿਲਆ। ਬੀ.ਬੀ.ਏ. ਐੱਮ.ਬੀ.ਏ. ਕੋਰਸ ਵਿੱਚ 2022 ਦੌਰਾਨ 421 ਅਤੇ 2023 ਦੌਰਾਨ 456 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ 222 ਵਿਦਿਆਰਥੀ ਕੌਂਸਲੰਿਗ ਲਈ ਹਾਜ਼ਰ ਹੋਏ ਅਤੇ 2023 ਦੌਰਾਨ ਇਹ ਗਿਣਤੀ ਵਧ ਕੇ 249 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ ਕੁੱਲ 98 ਦਾਖ਼ਲੇ ਹੋਏ ਅਤੇ 2023 ਦੌਰਾਨ 102 ਦਾਖ਼ਲੇ ਹੋਏ। ਬੀ. ਟੈੱਕ. ਸੀ. ਐੱਸ. ਈ. ਦੇ ਕੋਰਸ ਵਿੱਚ 2022 ਦੌਰਾਨ 914 ਅਤੇ 2023 ਦੌਰਾਨ 792 ਅਰਜ਼ੀਆਂ ਪ੍ਰਾਪਤ ਹੋਈਆਂ। ਇਸ ਕੋਰਸ ਵਿੱਚ ਕੌਂਸਲੰਿਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਦੇ 369 ਦੇ ਮੁਕਾਬਲੇ ਵਧ ਕੇ 406 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ 208 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਅਤੇ 2023 ਦੌਰਾਨ 204 ਵਿਦਿਆਰਥੀ ਦਾਖ਼ਲ ਹੋਏ। ਬੀ.ਟੈੱਕ. ਮਕੈਨੀਕਲ ਕੋਰਸ ਵਿੱਚ 2022 ਦੌਰਾਨ 289 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਸੈਸ਼ਨ ਵਿੱਚ 312 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ ਕੁੱਲ 29 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਸੀ ਜਦੋਂ ਕਿ 2023 ਦੌਰਾਨ ਇਹ ਗਿਣਤੀ ਵਧ ਕੇ 51 ਹੋ ਗਈ। ਬੀ. ਪੀ. ਟੀ. ਦੇ ਕੋਰਸ ਵਿੱਚ ਪਿਛਲੇ ਸਾਲ ਕੁੱਲ 31 ਅਤੇ ਇਸ ਸਾਲ ਕੁੱਲ 32 ਸੀਟਾਂ ਉੱਤੇ ਦਾਖ਼ਲਾ ਹੋਇਆ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੇ ਇਸ ਉਤਸ਼ਾਹ ਦਾ ਸਿਹਰਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਰ ਬੱਝਦਾ ਹੈ। ਉਨ੍ਹਾਂ ਨੇ ਵਿੱਤੀ ਸੰਕਟ ਵਿੱਚ ਫਸੇ ਅਦਾਰੇ ਦੀ ਬਾਂਹ ਫੜੀ ਹੈ ਜੋ ਅਦਾਰੇ ਦੇ ਮੁਲਾਜ਼ਮਾਂ ਵਿੱਚ ਕੰਮ ਕਰਨ ਦਾ ਉਤਸ਼ਾਹ ਵਧਾਉਣ ਅਤੇ ਵਿਦਿਆਰਥੀਆਂ ਦਾ ਭਰੋਸਾ ਵਧਾਉਣ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਦੱਸਿਆਂ ਕਿ ਫੀਜੀਓਥਿਰੈਪੀ ਅਤੇ ਬੀ.ਟੈੱਕ ਦੇ ਕੁਝ ਕੋਰਸਾਂ ਵਿੱਚ ਸੀਟਾਂ ਵਧਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।
News 25 June,2023
ਪੰਜਾਬ ਵਿੱਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਚੰਡੀਗੜ੍ਹ, 25 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ 'ਤੇ ਕੰਮ ਕਰ ਰਿਹਾ ਹੈ।। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
News 25 June,2023
ਪੰਜਾਬ 'ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਪੰਜਾਬ 'ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ- ਪਿਛਲੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਕਾਰਨ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ। ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ 'ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ | ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ
News 24 June,2023
ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ
ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ ਭਿੱਖੀਵਿੰਡ, 24 ਜੂਨ 2023 : ਬੇਸ਼ੱਕ ਦੇਸ਼ ਭਾਰਤ ਦੀਆਂ ਸੁਰੱਖਿਆ ਫੋਰਸਾਂ ਸਰਹੱਦਾਂ ਤੇ ਦਿਨ ਰਾਤ ਪਹਿਰਾ ਦੇ ਕੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਨਾਕਾਮ ਕਰਨ ਲਈ ਯਤਨਸ਼ੀਲ ਹਨ, ਪਰ ਸਮਾਜ ਵਿਰੋਧੀ ਲੋਕ ਰਾਤ ਵੇਲੇ ਲੁਕ-ਛੁਪ ਕੇ ਡਰੋਨ ਰਾਹੀ ਮਾਰੂ ਨਸ਼ਿਆਂ ਨੂੰ ਭੇਜ ਕੇ ਸਰਹੱਦੀ ਵਸਦੇ ਲੋਕਾਂ ਦੇ ਬੱਚਿਆਂ ਨੂੰ ਤਬਾਹ ਕਰਨ ਲਈ ਜ਼ੋਰ ਲਾ ਰਹੇ ਹਨ। ਦੱਸਣਯੋਗ ਹੈ ਕਿ ਸਰਹੱਦੀ ਸੁਰੱਖਿਆ ਬਲ ਬੀਐੱਸਐੱਫ ਅਤੇ ਪੰਜਾਬ ਪੁਲਿਸ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੁਬਲੀ ਸਮੇਤ ਪੁਲਿਸ ਦੇ ਜਵਾਨਾਂ ਵੱਲੋਂ ਪਿੰਡ ਲਾਖਣਾ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਸਰਚ ਅਭਿਆਨ ਦੌਰਾਨ ਦੀਦਾਰ ਸਿੰਘ ਪੁੱਤਰ ਇੰਦਰ ਸਿੰਘ ਦੇ ਖੇਤਾਂ ਵਿਚੋਂ ਡੀਜੀ ਮੈਟਰਿਸ ਕੰਪਨੀ ਚੀਨ ਦਾ ਬਣਿਆ ਡਰੋਨ ਬਰਾਮਦ ਹੋਇਆ, ਜਦੋਂ ਕੇ ਡਰੋਨ ਤੋਂ ਇਲਾਵਾ ਹੋਰ ਕੁਝ ਬਰਾਮਦ ਨਹੀਂ ਹੋਇਆ। ਸਬ ਡਵੀਜ਼ਨ ਭਿੱਖੀਵਿੰਡ ਦੇ ਡਿਪਟੀ ਸੁਪਰਡੈਂਟ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਪੁਲਿਸ ਥਾਣਾ ਵਲਟੋਹਾ ਵਿਖੇ ਐਫ਼ ਆਈ ਆਰ ਨੰਬਰ 70, 24/06/23 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ
News 24 June,2023
ਖੇਤਾਂ ਨੂੰ ਮਿਲੇ ਨਹਿਰੀ ਪਾਣੀ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ
ਭਗਵੰਤ ਮਾਨ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ : ਕਿਸਾਨ ਪਟਿਆਲਾ, 24 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ 'ਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ। ਪਟਿਆਲਾ ਦੇ ਪਿੰਡ ਡਕਾਲਾ ਦੇ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਕਿਹਾ ਉਹ ਉਨ੍ਹਾਂ ਵੱਲੋਂ ਪੂਰਾ ਕੀਤਾ ਗਿਆ ਹੈ ਸਾਡੇ ਖੇਤਾਂ ਨੂੰ ਕਈ ਸਾਲ ਬਾਅਦ ਨਹਿਰੀ ਪਾਣੀ ਲੱਗਿਆ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਖੇਤਾਂ 'ਚ ਲਾਈਟ ਦੀ ਕਮੀ ਹੈ ਤੇ ਨਾ ਹੀ ਖੇਤਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਆ ਰਹੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਾਲਿਆਂ ਵਿੱਚ ਪਹਿਲੀ ਵਾਰ ਪੂਰਾ ਪਾਣੀ ਚੜ੍ਹਿਆ ਹੈ, ਜਿਸ ਨਾਲ ਝੋਨਾ ਲਗਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਤਰੈ ਪਿੰਡ ਦੇ ਕਿਸਾਨ ਮੋਹਨ ਸਿੰਘ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਹਿਰ 'ਚ ਪੂਰਾ ਪਾਣੀ ਆਉਣ ਨਾਲ ਜ਼ਿਮੀਦਾਰ ਪੂਰੇ ਖੁਸ਼ ਹਨ ਤੇ ਆਸ ਕਰਦੇ ਹਨ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਰਹੇਗੀ। ਪਿੰਡ ਬਠੋਈ ਕਲਾਂ ਦੇ ਰਾਮ ਰਤਨ ਸਿੰਘ ਨੇ ਕਿਹਾ ਕਿ ਬਲਬੇੜਾ ਸੂਏ 'ਚ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਇਹਨਾਂ ਪਾਣੀ ਦੇਖਿਆ ਹੈ, ਜਿਸ ਤੋਂ ਆਲੇ ਦੁਆਲੇ ਦੇ ਸਾਰੇ ਕਿਸਾਨ ਖੁਸ਼ ਹਨ। ਉਨ੍ਹਾਂ ਕਿਹਾ ਕਿ ਨੇਕ ਨੀਅਤ ਨਾਲ ਕੀਤੇ ਕੰਮ ਸਹਿਜੇ ਹੀ ਦਿੱਖਣ ਲੱਗ ਜਾਂਦੇ ਹਨ।
News 24 June,2023
ਖੇਤੀਬਾੜੀ ਵਿਭਾਗ ਨੇ ਨਵੀਂ ਖੇਤੀ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕਤਾ
ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਕੀਤਾ ਸਾਂਝੇ ਪਟਿਆਲਾ, 24 ਜੂਨ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਆਲਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ 'ਤੇ ਖੇਤੀਬਾੜੀ ਮਾਹਰਾਂ ਨੇ ਮੌਜੂਦ ਕਿਸਾਨਾਂ ਨਾਲ ਜਿਥੇ ਵਿਚਾਰ ਸਾਂਝੇ ਕੀਤੇ ਉਥੇ ਹੀ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਵੀ ਦੱਸੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਇਆ ਅਤੇ ਝੋਨੇ ਦੀ ਫ਼ਸਲ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਖਤਮ ਹੁੰਦੀ ਹੈ, ਉੱਥੇ ਹੀ ਅਗਲੀ ਫ਼ਸਲ ਕਣਕ ਵੀ ਪ੍ਰਭਾਵਿਤ ਹੁੰਦੀ ਹੈ। ਅਗਾਂਹਵਧੂ ਕਿਸਾਨ ਕਰਨਲ ਬੀ.ਪੀ. ਸਿੰਘ, ਜਸਵਿੰਦਰ ਸਿੰਘ, ਮੋਹਿੰਦਰ ਸਿੰਘ ਅਤੇ ਮਾਨ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪੰਜਾਬ ਐਗਰੋ ਵੱਲੋਂ ਅਗਾਂਹਵਧੂ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਵੱਲੋਂ ਕਿਸਾਨਾਂ ਨੂੰ ਆਰਗੈਨਿਕ ਖੇਤੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖਾਦਾਂ ਦੀ ਸਹੀ ਵਰਤੋਂ ਸਬੰਧੀ ਦੱਸਿਆ ਗਿਆ। ਭਾਖਰ ਐਗਰੋ ਪ੍ਰੋਡਕਟਸ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦਾ ਵੱਡੀ ਗਿਣਤੀ ਕਿਸਾਨਾਂ ਵੱਲੋਂ ਲਾਭ ਉਠਾਇਆ ਗਿਆ।
News 24 June,2023
ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਸਿਮਰਨਜੀਤ ਸਿੰਘ ਸਕੱਤਰ ਤੇ ਇੰਦਰਜੋਧ ਸਿੰਘ ਬਣਾਏ ਮੀਤ ਪ੍ਰਧਾਨ ਯੋਗਰਾਜ ਸਿੰਘ ਭਾਂਬਰੀ ਨੂੰ ਹੋਣਗੇ ਰਾਸ਼ਟਰੀ ਕੋਆਰਡੀਨੇਟਰ ਚੰਡੀਗੜ੍ਹ, 24 ਜੂਨ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ 'ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ। ਇਹ ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਹੈ। ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ। ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। ਉਨ੍ਹਾਂ ਸਮੂਹ ਰਾਜਾਂ ਨੂੰ ਆਪਣੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਗੱਤਕਾ ਟੂਰਨਾਮੈਂਟ ਪਹਿਲਾਂ ਤੋਂ ਨਿਰਧਾਰਤ ਗੱਤਕਾ ਕੈਲੰਡਰ ਅਨੁਸਾਰ ਜਲਦ ਮੁਕੰਮਲ ਕਰਵਾਉਣ ਲਈ ਵੀ ਆਖਿਆ ਹੈ। ਗਰੇਵਾਲ ਨੇ ਖੁਲਾਸਾ ਕੀਤਾ ਕਿ ਐਨ.ਜੀ.ਏ.ਆਈ. ਵੱਲੋਂ ਸਤੰਬਰ ਮਹੀਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕੀਤਾ ਜਾਣਾ ਹੈ ਜਿੰਨਾਂ ਦੀਆਂ ਤਾਰੀਖਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।
News 24 June,2023
ਮੱਕੀ ਤੇ ਮੂੰਗੀ ਦਾ ਕਿਸਾਨਾਂ ਨੂੰ ਘਟੋਂ ਘੱਟ ਸਮਰਥਨ ਮੁੱਲ ਨਾ ਮਿਲਣ ਕਾਰਨ ਵਪਾਰੀਆ ਵਲੋਂ ਕਿਸਾਨਾਂ ਦੀ ਲੁੱਟ ਜਾਰੀ
ਕਣਕ ਅਤੇ ਝੋਨੇ ਦੇ ਫਸਲੀ ਚਕੱਰ ਵਿਚੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਬਦਲਵੀਆ ਫਸਲਾਂ ਦਾ ਸਰਕਾਰ ਘੱਟੋ ਘੱਟ ਸੱਰਥਨ ਮੁੱਲ ਤੇ ਖਰੀਦ ਕਰੇ-ਬਹਿਰੂ ਪਟਿਆਲਾ 24 ਜੂਨ () ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਫਸਲੀ ਚਕਰ ਵਿਚੋਂ ਕਢਣ ਲਈ ਦੁੁੂਸਰੀਆ ਹੋਰ ਲਾਹੇਬੰਦ ਫਸਲਾ ਦੀ ਪੈਦਾਰਵਾਰ ਕਰਨ ਲਈ ਖੇਤੀ ਵਿਭਿਨਤਾਂ ਅਪਣਾਉਣ ਲਈ ਪੁੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਅੰਦਰ ਪਾਣੀ ਦੇ ਡਿਗਦੇ ਜਾ ਰਹੇ ਮਿਆਰ ਨੂੰ ਰੋਕਣ ਠੱਲ ਪਾਈ ਜਾ ਸਕੇ। ਜਿਨਾਂ ਕਿਸਾਨਾਂ ਵਲੋਂ ਖੇਤੀ ਵਭਿਨਤਾਂ ਅਪਣਾਕੇ ਕਣਕ ਅਤੇ ਝੋਨੇ ਦੀ ਥਾਂ ਮੱਕੀ, ਮੁੰਗੀ ਅਤੇ ਹੋਰ ਫਸਲਾਂ ਦੀ ਪੈਦਾਵਾਰ ਪੰਜਾਬ ਅੰਦਰ ਕੀਤੀ ਜਾ ਰਹੀ ਹੈ, ਪ੍ਰੰਤੂ ਕਿਸਾਨਾਂ ਨੂੰ ਸਰਕਾਰ ਵਲੋਂ ਮੱਕੀ ਅਤੇ ਮੁੰਗੀ ਦਾ ਘਟੋ ਘੱਟ ਸਮਰਥਨ ਮੁਲ ਨਾ ਮਿਲਣ ਕਾਰਨ ਉਨਾਂ ਨੂੰ ਪ੍ਰਾਈਵੇਟ ਵਪਾਰੀਆ ਨੂੰ ਆਪਣੀ ਫਸਲ ਸਸਤੇ ਰੇਟਾਂ ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਿਸ ਕਾਰਨ ਕਿਸਾਨਾਂ ਵਿਚ ਨਿਰਾਸ਼ਤਾ ਦਾ ਆਲਮ ਛਾਇਆ ਹੋਇਆ ਹੈ। ਆਲ ਇੰਡਿਆ ਯੰਗ ਫਾਰਮਰਜ ਐਸ਼ੋਸ਼ੀਏਸ਼ਨ ਦੇ ਕੋਮੀ ਪ੍ਰਧਾਨ ਅਤੇ ਸਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਬਹਿਰੂ ਨੇ ਇਸ ਸਬੰਧੀ ਆਪਣੀ ਪ੍ਰਤੀਕ੍ਰਿਆ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਬੇਸ਼ਕ ਸਰਕਾਰ ਵਲੋਂ ਮੁੰਗੀ ਦਾ ਘੱਟੋ ਘੱਟ ਸਮਰਥਨ ਮੁੱਲ 7055/- ਰੁਪਏ ਪ੍ਰਤੀ ਕੁਇੰਟਲ ਅਤੇ ਮੱਕੀ ਦਾ 2090/- ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਪ੍ਰੰਤੂ ਸਰਕਾਰ ਵਲੋਂ ਕਿਸਾਨਾਂ ਦੀ ਮੁੰਗੀ ਅਤੇ ਮੱਕੀ ਦੀ ਫਸਲ ਨੂੰ ਘੱਟੋ ਘੱਟ ਸਮਰਥਨ ਮੁਲ ਤੇ ਨਾ ਖਰੀਦਣ ਦੇ ਕਾਰਨ ਕਿਸਾਨਾਂ ਨੂੰ ਮੁੰਗੀ 6000 ਰੁਪਏ ਪ੍ਰਤੀ ਤੋਂ ਲੈ ਕੇ 6500 ਰੁਪਏ ਪ੍ਰਤੀ ਕੁਇੰਟਲ ਅਤੇ ਮੱਕੀ 1300/- ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 1400/- ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਵਪਾਰੀਆ ਨੂੰ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਅੰਦਰ ਹੋਈਆ ਬੇ-ਮੌਸਮੀ ਬਰਸਾਤਾਂ ਕਾਰਨ ਮੁੰਗੀ ਦਾ ਝਾੜ ਵੀ ਬਹੁੱਤ ਘੱਟ ਨਿਕਲ ਰਿਹਾ ਹੈ ਅਤੇ ਦੂਸਰੇ ਪਾਸੇ ਕਿਸਾਨਾ ਨੂੰ ਵਪਾਰੀਆ ਵਲੋਂ ਕੀਤੀ ਜਾ ਰਹੀ ਲੁੱਟ ਦਾ ਸ਼ਿਕਾਰ ਹੋ ਜਾਣ ਕਾਰਨ ਭਾਰੀ ਆਰਥਿਕ ਨੁਕਸਾਨ ਉਠਾਣਾ ਪੈ ਰਿਹਾ ਹੈ। ਉਨਾੰ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚਕਰ ਚੋ ਕੱਢ ਕੇ ਦੂਸਰੀਆ ਲਾਹੇਬੰਦ ਫਸਲਾਂ ਦੀ ਪੈਦਾਵਰ ਕਰਨ ਲਈ ਉਤਸਾਹਿਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਪ੍ਰਤੀ ਉਨਾਂ ਦੀ ਫਸਲ ਦਾ ਮੰਡੀਕਰਨ ਕਰਨ ਲਈ ਕੋਈ ਠੋਸ ਨੀਤੀ ਤਿਆਰ ਕਰਨ ਦੀ ਸਖਤ ਲੋੜ ਹੈ। ਉਨਾਂ ਖੁਲਾਸਾ ਕੀਤਾ ਕਿ ਮੱਕੀ ਤੇ ਮੂੰਗੀ ਦੀ ਫਸਲ 'ਤੇ ਕਿਸਾਨਾ ਦੀ ਲੁੱਟ ਖਸੁੱਟ ਦੇ ਵਿਰੋਧ 'ਚ ਅਤੇ ਘੱਟੋ ਘੱਟ ਸਮਰੱਥਨ ਮੁੱਲ ਲੈਣ ਲਈ ਪੰਜਾਬ ਦੀਆ ਸਾਰੀਆ ਕਿਸਾਨ ਯੁਨਿਅਨਾਂ ਵਲੋਂ ਸੰਘਰਸ਼ ਕਰਨ ਦਾ ਫੈਸਲਾ ਲਿਆ ਗਿਆ ਜਿਸਦੀ ਪਹਿਲੀ ਲੜੀ ਦੇ ਤੌਰ 'ਤੇ 27 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ, ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਦੀ ਲੀਡਰਸ਼ਿੱਪ ਵੱਲੋਂ, ਮੁਹਾਲੀ ਗੁਰਦਆਰਾ ਅੰਬ ਸਾਹਿਬ ਵਿਖੇ ਇਕੱਠ ਹੋ ਕੇ ਮੁੱਖ ਮੰਤਰੀ, ਪੰਜਾਬ ਦੇ ਦਫ਼ਤਰ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਨਾਂ ਕਿਹਾ ਕਿ ਮਾਰਚ 2022 ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲੀ ਵਿਭਿੰਨਤਾ ਲਿਆਉਣ ਤੇ ਪੰਜਾਬ ਦਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਅਤੇ ਮੂੰਗੀ ਦੀ ਫ਼ਸਲ ਬੀਜਣ ਲਈ ਕਿਹਾ ਸੀ ਤੇ ਘੱਟੋ ਘੱਟ ਸਮਰੱਨ ਮੁੱਲ ਤੇ ਫਸਲਾਂ ਨੂੰ ਖਰੀਦਣ ਦੀ ਗਾਰੰਟੀ ਵੀ ਪੰਜਾਬ ਸਰਕਾਰ ਨੇ ਕੀਤੀ ਸੀ । ਪਰ ਪਿਛਲੇ ਸਾਲ ਵੀ ਕਿਸਾਨਾਂ ਦੀ ਫਸਲ ਦੀ ਖਰੀਦ ਪੰਜਾਬ ਸਰਕਾਰ ਨੇ ਘੱਟੋ ਘੱਟ ਸਮਰੱਨ ਮੁੱਲ ਤੇ ਨਹੀ ਕੀਤੀ। ਇਸ ਵਾਰ ਵੀ ਕਿਸਾਨਾਂ ਨੇ ਫਸਲੀ ਵਿਭਿੰਨਤਾ ਜਾਰੀ ਰੱਖੀ ਹੈ ਵੱਡੀ ਪੱਧਰ ਤੇ ਮੱਕੀ ਅਤੇ ਮੂੰਗੀ ਦੀ ਫਸਲ ਬੀਜੀ ਹੈ। ਫਸਲ ਪੱਕ ਕੇ ਮੰਡੀਆ ਵਿੱਚ ਆ ਰਹੀ ਹੈ ਸਰਕਾਰ ਘੱਟੋ ਘੱਟ ਸਮਰੱਥਨ ਕੀਮਤ 'ਤੇ ਖਰੀਦ ਦੀ ਗਾਰੰਟੀ ਨਹੀਂ ਕਰ ਰਹੀ, ਕਿਸਾਨਾਂ ਨੂੰ ਮਜਬੂਰੀ ਵੱਸ ਵਪਾਰੀਆਂ ਨੂੰ ਘੱਟ ਰੇਟ ਤੇ ਵੇਚਣੀ ਪੈ ਰਹੀ ਹੈ। ਵਪਾਰੀ ਕਿਸਾਨਾਂ ਦੀ ਵੱਡੀ ਲੁੱਟ ਕਰ ਰਹੇ ਹਨ।ਮੱਕੀ ਦੀ ਘੱਟੋ ਘੱਟ ਸਮਰੱਨ ਮੁੱਲ 2090 ਹੈ ਵਪਾਰੀ 1000-1200 ਤੋਂ ਵੀ ਘੱਟ 'ਤੇ ਖਰੀਦ ਕਰ ਰਹੇ ਹਨ । ਮੂੰਗੀ ਦੀ ਘੱਟੋ ਘੱਟ ਸਮਰੱਨ ਮੁੱਲ 7800 ਦੇ ਕਰੀਬ ਹੈ ਜੋ ਵਪਾਰੀ ਬਹੁਤ ਘੱਟ ਕੀਮਤ 'ਤੇ ਖਰੀਦ ਰਹੇ ਹਨ। ਬਹਨਾ ਫਸਲ ਵਿ`ਚ ਵੱਧ ਨਮੀਂ ਜਾਂ ਮਾੜੀ ਕੁਆਲਿਟੀ ਹੋਣ ਦਾ ਬਣਾਇਆ ਜਾ ਰਿਹਾ ਹੈ ਜਦੋ ਕਿ ਮੁੱਕੀ ਸੁਕਾਉਣ ਵਾਲੇ ਜੋ ਪ੍ਰੋਜਜੈਕਟ ਜੋ ਕਿਸਾਨਾਂ ਦੀ ਮੱਕੀ ਸੁਕਾਉਣ ਲਈ ਸਨ ੳਹ ਵੀ ਵਪਾਰੀਆ ਨੂੰ ਠੇਕੇ 'ਤੇ ਦਿਤੇ ਹੋਏ ਹਨ। ਵਪਾਰੀ ਤੇ ਮੰਡੀ ਬੋਰਡ ਦੇ ਆਧਿਕਾਰੀਆਂ ਨੇ ਰਲ ਕੇ ਮੰਡੀਆਂ ਦੇ ਫ਼ੜ੍ਹਾਂ 'ਤੇ ਕਬਜਾ ਕਰ ਲਿਆ ਹੈ ਜਦੋਂ ਕਿ ਕਿਸਾਨਾਂ ਦੀ ਮੱਕੀ ਟਰਾਲੀਆਂ ਵਿੱਚ ਖਰਾਬ ਹੋ ਰਹੀ ਹੈ। ਉਨਾਂ ਮੰਗ ਕੀਤੀ ਕਿ ਮੱਕੀ ਅਤੇ ਮੂੰਗੀ ਦੀ ਫ਼ਸਲ ਘੱਟੋ ਘੱਟ ਸਮਰੱਥਨ ਮੁੱਲ 'ਤੇ ਖਰੀਦੀ ਜਾਵੇ, ਮੰਡੀਆਂ ਦੇ ਫ਼ੜ੍ਹਾਂ ਨੂੰ ਅਤੇ ਮੱਕੀ ਸੁਕਾਉਣ ਵਾਲੇ ਪ੍ਰੋਜੈਕਟਾਂ ਨੂੰ ਕਿਸਾਨਾਂ ਦੀ ਮੱਕੀ ਸਾਂਭਣ ਅਤੇ ਸੁਕਾਉਣ ਲਈ ਵਰਤਿਆ ਜਾਵੇ।
News 24 June,2023
ਪਟਿਆਲਾ ਵਿਖੇ ਪੈਨਸ਼ਨਰਜ਼ ਤੋਂ ਵਿਕਾਸ ਟੈਕਸ ਕੱਟਣ ਵਿਰੁੱਧ ਰੋਸ ਮੁਜਾਹਰਾ ਕਰਕੇ ਫੂਕੀਆ ਗਈਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ
ਪਟਿਆਲਾ ਵਿਖੇ ਪੈਨਸ਼ਨਰਜ਼ ਤੋਂ ਵਿਕਾਸ ਟੈਕਸ ਕੱਟਣ ਵਿਰੁੱਧ ਰੋਸ ਮੁਜਾਹਰਾ ਕਰਕੇ ਫੂਕੀਆ ਗਈਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਪਟਿਆਲਾ : 24 ਜੂਨ : ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨ ਸਾਂਝੇ ਫਰੰਟ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਕੀਤੇ ਫੈਸਲੇ ਮੁਤਾਬਿਕ ਅੱਜ ਪਟਿਆਲਾ ਦੇ ਸਮੂਹ ਮੁਲਾਜਮ ਅਤੇ ਪੈਨਸ਼ਨਰਜ਼ ਵਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਫਤਰ ਪੰਚਾਇਤ ਭਵਨ ਨੇੜੇ ਪੁਰਾਣਾ ਬੱਸ ਸਟੈਂਡ ਵਿਖੇ ਧਨਵੰਤ ਸਿੰਘ ਭੱਠਲ, ਦਰਸ਼ਨ ਸਿੰਘ ਬੇਲੂਮਾਜਰਾ, ਗੁਰਜੀਤ ਘੱਗਾ ਅਤੇ ਜਸਬੀਰ ਸਿੰਘ ਖੋਖਰ ਦੀ ਅਗਵਾਈ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਮੁਲਾਜਮ ਅਤੇ ਪੈਨਸ਼ਨਰਜ਼ ਵਲੋਂ ਰੋਸ ਰੈਲੀ ਕਰਕੇ ਵਿਕਾਸ ਟੈਕਸ ਕੱਟਣ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਆਗੂਆਂ ਵਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਜ਼ ਤੋਂ ਵਿਕਾਸ ਟੈਕਸ ਕੱਟਣ ਸਬੰਧੀ ਨੋਟੀਫਿਕੇਸ਼ਨ ਤੁਰੰਤ ਵਾਪਸ ਨਾ ਲਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਮੁੱਚੇ ਮੁਲਾਜਮ ਅਤੇ ਪੈਨਸ਼ਨਰਜ਼ ਵਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਸਬੰਧੀ ਅਤੇ ਬਾਕੀ ਮੰਗਾਂ ਸਬੰਧੀ ਸੰਘਰਸ਼ ਪ੍ਰੋਗਰਾਮ ਉਲੀਕਣ ਲਈ ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਸਾਂਝੇ ਫਰੰਡ ਦੀ ਮੀਟਿੰਗ 2 ਜੁਲਾਈ 2023 ਨੂੰ ਬੁਲਾ ਲਈ ਗਈ ਹੈ। ਪਟਿਆਲਾ ਜਿਲੇ ਦੇ ਬਾਕੀ ਐਮ.ਐਲ.ਏਜ਼ ਦੇ ਨਿਵਾਸ ਸਥਾਨਾਂ ਤੇ ਪ੍ਰਦਰਸ਼ਨ ਕਰਕੇ ਵਿਵਾਦਿਤ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ / ਜਾਣਗੀਆਂ। ਇਸ ਰੋਸ ਰੈਲੀ ਵਿੱਚ ਸਰਵ ਸ੍ਰੀ ਸੰਤ ਰਾਮ ਚੀਮਾ, ਰਾਮ ਚੰਦ ਬਖਸ਼ੀਵਾਲਾ, ਰਾਮ ਚੰਦ ਧਾਮੋਮਾਜਰਾ, ਲਖਵੀਰ ਸਿੰਘ, ਬਿਕਰਮਦੇਵ, ਪ੍ਰੇਮ ਸਿੰਘ ਪੰਜੋਲਾ, ਜਸਵਿੰਦਰ ਸਿੰਘ ਸੌਜਾ ਅਤੇ ਚੰਦਰ ਪਾਲ ਆਦਿ ਵੀ ਸ਼ਾਮਲ ਸਨ।
News 24 June,2023
ਪੀਐਸਪੀਸੀਐਲ ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ
ਪੀਐਸਪੀਸੀਐਲ ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ ਪਟਿਆਲਾ, 24 ਜੂਨ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਦੱਸਿਆ ਹੈ ਕਿ ਪੀ.ਐਸ.ਪੀ.ਸੀ.ਐਲ ਦੇ ਇਨਫੋਰਸਮੈਂਟ ਵਿੰਗ ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਟੀਮਾਂ ਨੇ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਵੱਖ-ਵੱਖ ਖੇਤਰਾਂ ਵਿੱਚ 683 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸਾਂਝੀ ਛਾਪੇ-ਮਾਰੀ ਦੌਰਾਨ ਪਟਿਆਲਾ ਸਰਕਲ ਅਧੀਨ ਪੈਂਂਦੇ ਸਮਰਾਲਾ ਦਿਹਾਤੀ ਅਤੇ ਖਮਾਣੋਂ ਖੇਤਰਾਂ ਵਿੱਚ 247 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ ਹੈ। ਇੰਨਫੋਰਸਮੈਂਟ ਟੀਮਾਂ ਨੇ ਅੰਮਿ੍ਤਸਰ ਸਰਕਲ ਅਧੀਨ ਪੈਂਦੇ ਵਿਸ਼ਾਲ ਨਗਰ ਅਤੇ ਗੁਰੂ ਰਾਮਦਾਸ ਨਗਰ ( ਪੱਟੀ ਸ਼ਹਿਰ) ਦੇ 158 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ | ਬੁਲਾਰੇ ਨੇ ਇਹ ਵੀ ਦੱਸਿਆ ਕਿ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਬਠਿੰਡਾ ਸਰਕਲ ਅਧੀਨ ਪੈਂਦੇ ਰਾਮਾ ਮੰਡੀ, ਖੂਹਲਾ ਸਰਵਰ, ਤਲਵੰਡੀ ਭਾਈ, ਤਲਵੰਡੀ ਸਾਬੋ ਅਤੇ ਜ਼ੀਰਾ ਦੇ ਖੇਤਰਾਂ ਵਿੱਚ ਪੈਂਦੇ 121 ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਹੈ ਅਤੇ ਬਿਜਲੀ ਦੇ 10 ਮੀਟਰ ਜਾਂਚ ਲਈ ਭੇਜੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਟੀਮਾਂ ਨੇ ਲੁਧਿਆਣਾ ਸਰਕਲ ਅਧੀਨ ਪੈਂਦੇ ਸ਼ਹਿਰ ਅਹਿਮਦਗੜ੍ਹ ਅਤੇ ਅਹਿਮਦਗੜ੍ਹ ਦਿਹਾਤੀ ਦੇ 64 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
News 24 June,2023
ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ
ਕਿਹਾ ਉਪਰਾਲੇ ਦਾ ਉਦੇਸ਼ ਸਹਿਕਾਰੀ ਸਭਾਵਾਂ ਲਈ ਆਮਦਨ ਦੇ ਸਰੋਤ ਪੈਦਾ ਕਰਕੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਸੂਬੇ ਦੇ ਸਹਿਕਾਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ਜਲੰਧਰ, 24 ਜੂਨ ਸੂਬੇ ਵਿੱਚ ਸਹਿਕਾਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸ਼ੁੱਕਰਵਾਰ ਨੂੰ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਇੰਡੀਅਨ ਆਇਲ ਦੇ ਨਵੇਂ ਪੈਟਰੋਲ ਪੰਪ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਭੋਗਪੁਰ ਲਈ ਆਮਦਨ ਦੇ ਵੱਖ-ਵੱਖ ਸਰੋਤ ਪੈਦਾ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫਿਊਲ ਸਟੇਸ਼ਨ ਲਈ ਜ਼ਮੀਨ ਭੋਗਪੁਰ ਸ਼ੂਗਰ ਮਿੱਲ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਮਿੱਲ ਦੀ ਜ਼ਮੀਨ ’ਤੇ ਆਪਣਾ ਰਿਟੇਲ ਆਊਟਲੈਟ ਸਥਾਪਤ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਹ ਸਾਂਝਾ ਉੱਦਮ ਗਾਹਕਾਂ ਲਈ ਮਿਆਰੀ ਉਤਪਾਦ ਅਤੇ ਸੇਵਾਵਾਂ ਨੂੰ ਯਕੀਨੀ ਬਣਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਹਿਕਾਰੀ ਲਹਿਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਉਚ ਲੀਹ 'ਤੇ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੀ.ਐਮ.ਭੋਗਪੁਰ ਸ਼ੂਗਰ ਮਿੱਲ ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਪੈਟਰੋਲ ਪੰਪ ਭੋਗਪੁਰ ਤੋਂ ਬੁੱਲੋਵਾਲ ਰੋਡ 'ਤੇ ਸਥਿਤ ਹੈ, ਜਿੱਥੇ ਰੋਜ਼ਾਨਾ ਵਾਹਨਾਂ ਦੀ ਭਾਰੀ ਆਵਾਜਾਈ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਪ ਸਾਰੇ ਯਾਤਰੀਆਂ ਲਈ ਖੁੱਲ੍ਹਾ ਰਹੇਗਾ, ਜੋ ਆਈ.ਓ.ਸੀ. ਦੇ ਮਿਆਰੀ ਉਤਪਾਦਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਫਿਊਲ ਸਟੇਸ਼ਨ ਦਾ ਸਾਰਾ ਸੰਚਾਲਨ ਮਿੱਲ ਵੱਲੋਂ ਕੀਤਾ ਜਾਵੇਗਾ, ਜਿਸ ਦੇ ਲਈ ਇੱਥੇ ਪਹਿਲਾਂ ਹੀ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਹੋਰ ਮਜ਼ਬੂਤੀ ਲਈ ਇਸ ਨਿਵੇਕਲੀ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਗਿੱਲ (ਰਾਜਾ), ਆਪ ਆਗੂ ਜੀਤ ਲਾਲ ਭੱਟੀ, ਡੀ.ਜੀ.ਐਮ. ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਰਾਜਨ ਬੇਰੀ, ਚੇਅਰਮੈਨ ਸ਼ੂਗਰ ਮਿੱਲ ਭੋਗਪੁਰ ਪਰਮਵੀਰ ਸਿੰਘ, ਜਨਰਲ ਮੈਨੇਜਰ ਸੀ.ਐਸ.ਐਮ. ਭੋਗਪੁਰ ਗੁਰਵਿੰਦਰ ਪਾਲ ਸਿੰਘ, ਡਾਇਰੈਕਟਰ ਮਨਜੀਤ ਸਿੰਘ, ਵਾਈਸ ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ, ਡਾਇਰੈਕਟਰ ਹਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ।
News 24 June,2023
ਅਮਰੀਕਾ 'ਚ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ
ਪ੍ਰਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਹੋਈਆਂ ਵਿਚਾਰਾਂ - ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਪੂਰੀ ਤਰ੍ਹਾਂ ਸਫਲ : ਦਰਸ਼ਨ ਧਾਲੀਵਾਲ ਪਟਿਆਲਾ, 23 ਜੂਨ : ਪੰਜਾਬ ਦੀ ਸ਼ਾਨ, ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਰੱਖੜਾ ਨੇ ਲੰਘੇ ਕੱਲ ਅਮਰੀਕਾ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਸਬੰਧੀ ਅਤੇ ਭਾਰਤ ਦੇ ਵਿਦੇਸ਼ਾਂ ਨਾਲ ਵਪਾਰ ਨੂੰ ਵਧਾਉਣ ਸਬੰਧੀ ਵੀ ਚਰਚਾ ਹੋਈ। ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦਿਨਾਂ ਤੋਂ ਅਮਰੀਕਾ ਦੇ ਦੌਰੇ 'ਤੇ ਹਨ ਤੇ ਉਨ੍ਹਾਂ ਨੇ ਲੰਘੇ ਕੱਲ ਅਮਰੀਕੀ ਸੰਸਦ ਨੂੰ ਵੀ ਸੰਬੋਧਨ ਕੀਤਾ ਸੀ। ਦਰਸ਼ਨ ਸਿੰਘ ਧਾਲੀਵਾਲ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਬਾਈਡਨ ਨਾਲ ਵਾਈਟ ਹਾਊਸ ਵਿੱਚ ਮੁਲਾਕਾਤ ਦੌਰਾਨ ਦੇਸ਼ ਦੀ ਬਿਤਹਰੀ ਲਈ ਕਈ ਬੇਹਦ ਅਹਿਮ ਸਮਝੌਤੇ ਕੀਤੇ ਹਨ, ਜਿਨ੍ਹਾ ਵਿੱਚ ਲੜਾਕੂ ਤੇਜਸ ਦੇ ਇੰਜਣ ਦਾ ਉਤਪਾਦਨ ਵੀ ਭਾਰਤ ਵਿੱਚ ਹੋਣਾ ਸ਼ੁਰੂ ਹੋ ਜਾਵੇਗਾ। ਇਸਦੇ ਨਾਲ ਹੀ ਰੱਖਿਆ ਸਬੰਧੀ ਹੋਰ ਬਹੁਤ ਸਾਰੇ ਸਮਝੌਤੇ ਕੀਤੇ ਗਏ ਹਨ। ਦਰਸ਼ਨ ਸਿੰਘ ਧਾਲੀਵਾਲ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਂਘੇ ਪ੍ਰਵਾਸੀ ਭਾਰਤੀਆਂ ਨੂੰ ਖੁਲਕੇ ਮਿਲੇ ਤੇ ਉਨ੍ਹਾਂ ਨੇ ਬੜੀ ਖੁਲੀ ਡੁਲੀ ਗੱਲਬਾਤ ਆਪਣੇ ਭਾਰਤੀਆਂ ਨਾਲ ਕੀਤੀ ਤੇ ਊਨ੍ਹਾਂ ਨੂੰ ਖੁਲਾ ਸਮਾਂ ਦਿੱਤਾ। ਉਨ੍ਹਾਂ ਆਖਿਆ ਕਿ ਸ੍ਰੀ ਨਰਿੰਦਰ ਮੋਦੀ ਇਸਤੋਂ ਬਾਅਦ ਪ੍ਰਵਾਸੀ ਭਾਰਤੀਆਂ ਵੱਲੋਂ ਬਣਾਏ ਇੱਕ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਅਜਿਹਾ ਸਵਾਗਤ ਅਮਰੀਕਾ ਵਿੱਚ ਹੋਇਆ ਹੈ, ਜੋਕਿ ਅੱਜ ਤੱਕ ਕਿਸੇ ਵੀ ਪ੍ਰਧਾਨਮੰਤਰੀ ਦਾ ਨਹੀਂ ਹੋਇਆ। ਅਮਰੀਕਾ ਅਤੇ ਵਿਦੇਸ਼ਾਂ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ ਡੰਕਾ ਵਜਾਉਣ ਵਾਲੇ ਦਰਸ਼ਨ ਸਿੰਘ ਧਾਲੀਵਾਲ 1972 ਵਿੱਚ ਅਮਰੀਕਾ ਵਿੱਚ ਗਏ ਸਨ, ਜਿਨ੍ਹਾ ਲੇ ਆਪਣੇ ਬਲਬੁਤੇ 'ਤੇ ਉੱਥੇ ਇੱਕ ਵੱਡਾ ਸਾਮਰਾਜ ਖੜਾ ਕੀਤਾ ਹੈ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਰੱਖੜਾ ਵੀ ਹਾਜਰ ਰਹੇ।
News 23 June,2023
ਅੰਤਰਰਾਜੀ ਨਹਿਰਾਂ ਵਾਲਾ ਪਟਿਆਲਾ ਜਿਲਾ ਪਾਣੀ ਨੂੰ ਤਰਸਿਆ
ਆਖਰੀ ਸਾਹ ਲੈ ਰਹੇ ਹਨ ਕਈ ਨਹਿਰਾਂ ਅਤੇ ਰਜਬਾਹੇ ਹੋਏ ਖਤਮ -ਸਿੰਚਾਈ ਵਿਭਾਗ ਵਲੋਂ ਨਹਿਰਾਂ ਅਤੇ ਰਜਬਾਹਿਆ ਵਿੱਚ ਅਜੇ ਤੱਕ ਪਾਣੀ ਨਾ ਛੱਡਣ ਕਾਰਨ ਝੋਨੇ ਦੀ ਲਵਾਈ ਤੇ ਮਾੜਾ ਅਸਰ ਪਟਿਆਲਾ 23 ਜੂਨ():- ਬੇਸ਼ਕ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜਨ ਦੌਰਾਨ 8 ਘੰਟੇ ਬਿਜਲੀ ਅਤੇ ਕਿਸਾਨਾਂ ਨੂੰ ਟੇਲਾ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਵੱਡੇ ਐਲਾਨ ਤਾਂ ਕਿਤੇ ਜਾ ਰਹੇ ਹਨ ਪ੍ਰੰਤੂ ਪਟਿਆਲਾ ਜਿਲੇ ਵਿੱਚ ਪੈਂਦੀਆ ਛੋਟੀਆ ਨਹਿਰਾ ਅਤੇ ਰਜਵਾਹਿਆ ਵਿੱਚ ਅਜੇ ਤੱਕ ਸਿਚਾਈ ਵਿਭਾਗ ਵਲੋ ਅਜੇ ਤੱਕ ਪਾਣੀ ਨਾ ਛੱਡਣ ਦੇ ਕਾਰਨ ਝੋਨੇ ਦੀ ਲਵਾਈ ਪ੍ਰਵਾਵਤ ਹੋ ਰਹੀ ਹੈ। ਪਟਿਆਲਾ ਜਿਲੇ ਅੰਦਰ ਦੂਸਰੇ ਹੋਰ 9 ਜਿਲਿਆ ਦੇ ਨਾਲ 21 ਜੂਨ ਤੋਂ ਸਰਕਾਰ ਵਲੋਂ ਝੋਨੇ ਦੀ ਲਵਾਈ ਕਰਨ ਲਈ ਕਿਸਾਨਾਂ ਨੂੰ ਪ੍ਰਵਾਨਗੀ ਦੀਤੀ ਗਈ ਸੀ। ਪਾਵਰਕਾਮ ਵਲੋਂ ਕਿਸਾਨਾੰ ਨੂੰ 21 ਜੂਨ ਤੋ 8 ਘੰਟੇ ਬਿਜਲੀ ਦੀ ਸਪਲਾਈ ਤਾਂ ਸੁਰੂ ਕਰ ਦਿਤੀ ਗਈ ਹੈ ਪ੍ਰੰਤੂ ਸੰਚਾਈ ਵਿਭਾਗ ਵਲੋਂ ਅਜੇ ਤੱਕ ਨਹਿਰਾਂ ਅਤੇ ਰਜਵਾਇਆ ਵਿੱਚ ਪਾਣੀ ਨਹੀਂ ਛੱਡਿਆ ਗਿਆ। ਮੌਕੇ ਤੇ ਇਕਤਰ ਕੀਤੀ ਜਾਣਕਾਰੀ ਅਨੁਸਾਰ ਪਟਿਆਲਾ ਜਿਲੇ ਵਿੱਚ ਪੈਂਦੀਆ ਜਿਆਦਾਤਰ ਵਗਦੀਆ ਛੋਟੀਆ ਨਹਿਰਾ ਅਤੇ ਰਜਵਾਹਿਆ ਦੀ ਅੱਜੇ ਤੱਕ ਸਫਾਈ ਵੀ ਨਹੀਂ ਕਰਵਾਈ ਗਈ। ਇਹ ਰਜਵਾਹੇ ਅਜੇ ਤੱਕ ਸੁਕੇ ਪਏ ਹਨ ਅਤੇ ਪਾਣੀ ਦੀ ਉਡੀਕ ਕਰ ਰਹੇ ਹਨ। ਇਹ ਵਰਣਯੋਗ ਹੈ ਕਿ ਪੁਰਾਣੇ ਪਟਿਆਲਾ ਜਿਲੇ ਨੂੰ ਇਹ ਮਾਣ ਸੀ, ਕਿ ਭਾਖੜਾ ਮੇਨ ਲਾਇਨ ਤੇ ਨਰਵਾਨਾ ਬਰਾਚ ਦਾ ਵੱਡਾ ਹਿੱਸਾ ਪਟਿਆਲੇ ਜਿਲੇ ਚੋ ਗੁਜਰਦਾ ਹੈ ਇਸ ਤੋਂ ਬਿਨਾਂ ਸਰਹਿੰਦ ਕਨਾਲ ਦਾ ਬਹੁਤ ਸਾਰਾ ਪਾਣੀ ਜੋੜੇਪੁਲ ਤੋ ਥਰਡ ਫ਼ੀਡਰ ਨਹਿਰ ਦੇ ਨਾਂ ਹੇਠ ਵਾਇਆ ਨਾਭਾ ਕਰਕੇ ਇਹ ਪਾਣੀ ਜਿਲੇ ਪਟਿਆਲੇ ਦੇ ਪਿੰਡਾਂ ਨੂੰ ਦਿੱਤਾ ਜਾਦਾਂ ਹੈ,ਜਦੋ ਇਹ ਨਹਿਰਾਂ ਹੋਂਦ ਚ ਆਈਆ ਤਾਂ ਜਿਲੇ ਨਾਲ ਸਬੰਧਤ ਕਿਸਾਨਾਂ ਦੀ ਇਹਨਾਂ ਨਹਿਰਾਂ ,ਰੈਸਟ ਹਾਉਸਾਂ ਤੇ ਭੱਠਿਆਂ ਲਈ ਸੇਕੜੇ ਏਕੜ ਜਮੀਨ ਸਰਕਾਰ ਨੇ ਲੈ ਲਈ ਬਾਕੀ ਰਹਿੰਦੀ ਕਸਰ ਐਸ.ਵਾਈ.ਐਲ ਨੇ ਦੂਰ ਕਰ ਦਿੱਤੀ ਇਸ ਨਾਲ ਕਈ ਕਿਸਾਨ ਬੇ-ਜਮੀਨੇ ਹੋ ਗਏ ਤੇ ਕਈਆ ਦੀ ਜਮੀਨ ਨੂੰ ਇਹਨਾਂ ਨਹਿਰਾਂ ਨੇ ਦੋ ਭਾਗਾਂ ਚ ਵੰਡ ਦਿੱਤਾ ਇਸ ਜਿਲੇ ਨਾਲ ਸਬੰਧਤ ਲੋਕਾਂ ਨੇ ਇਹ ਨਹਿਰਾਂ ਤਿਆਰ ਕਰਾਉਣ ਲਈ ਅਪਣਾ ਭਰਵਾਂ ਯੋਗਦਾਨ ਪਾਇਆ ਜਦੋਂ ਇਹ ਨਹਿਰਾਂ ਤਿਆਰ ਹੋ ਗਈਆਂ ਤਾਂ ਭਾਖੜਾ ਮੇਨ ਲਾਇਨ ਵਿੱਚੋ ਕਈ ਰਜਵਾਹੇ,ਨਰਵਾਨਾ ਬਰਾਚ ਦੇ ਕਈ ਰਜਵਾਹੇ ਜਿਲਾ ਪਟਿਆਲਾ ਦੇ ਪਿੰਡਾਂ ਨੂੰ ਪਾਣੀ ਦੇਣ ਲਈ ਇਹ ਨਹਿਰਾਂ ਹੋਂਦ ਚ ਆਉਣ ਤੇ ਬਣਾਕੇ ਦਿੱਤੇ ਗਏ ਜੋ 1985 ਤਕ ਪਟਿਆਲੇ ਦੇ ਪੁਰਾਣੇ ਜਿਲੇ ਦੇ ਲਗਭਗ 80% ਰਕਬੇ ਨੂੰ ਪਾਣੀ ਦਿੰਦੇ ਰਹੇ ਗਵਰਨਰੀ ਰਾਜ ਦੇ ਸਮੇਂ ਚ ਜਿਥੇ ਅਧਿਕਾਰੀਆਂ ਨੇ ਅਪਣੇ ਹੈਡ ਕੁਆਟਰ ਜਿਹੜੇ ਕਿਸੇ ਸਮੇਂ ਸਮੇਤ ਦਫ਼ਤਰ ਤੇ ਰਿਹਾਇਸਾ ਵੱਖ ਨਹਿਰੀ ਰੈਸਟ ਹਾਉਸਾਂ ਚ ਸਨ ਨੂੰ ਅਲਵਿਦਾ ਕਹਿਕੇ ਅਪਣੇ ਦਫ਼ਤਰ ਤੇ ਰਿਹਾਇਸਾਂ ਸਹਿਰਾਂ ਚ ਬਣਾ ਲਈਆਂ ਤਾਂ ਨਹਿਰੀ ਸਿਸਟਮ ਤਹਿਸ ਨਹਿਸ ਹੋਣਾ ਸੁਰੂ ਹੋ ਗਿਆ। ਸਿਆਸੀ ਲੋਕਾਂ ਵੱਲੋ ਵੱਡੀ ਗਿਣਤੀ ਮੁਲਾਜਮ ਅਪਣੀ ਖਾਤਰਦਾਰੀ ਲਈ ਤੇ ਅਪਣੇ ਦੋਸਤਾਂ ਦੀ ਖਾਤਰਦਾਰੀ ਲਈ ਰੱਖ ਲਏ ਇਸਤੋਂ ਵੀ ਦੁਖਦਾਈ ਗੱਲ ਹੈ ਕਿ ਇਹਨਾਂ ਚਹੇਤੇ ਕਰਮਚਾਰੀਆਂ ਨੂੰ ਉਹਨਾਂ ਦੀ ਸੇਵਾ ਦਾ ਫ਼ਲ ਦੇਣ ਲਈ ਉਹਨਾਂ ਨੂੰ ਅਜਿਹੀ ਪੋਸਟਾਂ ਤੇ ਨਿਯੁਕਤ ਕਰ ਦਿੱਤਾ ਜਿਹਨਾਂ ਦਾ ਫ਼ੀਲਡ ਦੀ ਡਿਉਟੀ ਨਾਲ ਕੋਈ ਸਬੰਧ ਨਹੀ ਜਿਸ ਕਾਰਨ ਵੱਡੀ ਗਿਣਤੀ ਮੁਲਾਜਮ ਦਫ਼ਤਰਾਂ ਦੇ ਸਿੰਗਾਰ ਬਣਕੇ ਰਹਿਗੇ ਜਦੋ ਕਿ ਫ਼ੀਲਡ ਦੇ ਕਈ ਮੁਲਾਜਮ 12-12 ਘੰਟੇ ਡਿਉਟੀ ਦੇ ਰਹੇ ਹਨ , ਜਦੋ ਕਿ ਇਹ ਅੰਤਰਰਾਜੀ ਨਹਿਰਾਂ ਸੀਮਤ ਗਿਣਤੀ ਮੁਲਾਜਮਾਂ ਨਾਲ ਰੱਬ ਦੇ ਆਸਰੇ ਚਲ ਰਹੀਆਂ ਹਨ, ਅਧਿਕਾਰੀਆਂ ਨੂੰ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਅਧਿਕਾਰੀਆਂ ਨੇ ਫ਼ੀਲਡ ਚ ਮੁਲਾਜਮ ਦੀ ਠੀਕ ਵੰਡ ਨਹੀ ਕੀਤੀ ਕਿ੍ਸਨ ਕੁਮਾਰ ਮੁੱਖ ਸਕੱਤਰ ਜਲ ਸਰੋਤ ,ਜਿਹੜਾ ਸਾਰੇ ਪੰਜਾਬ ਲਈ ਹਉਆਂ ਹੈ,ਪਰ ਇਸ ਜਿਲੇ ਦੇ ਅੱਜ ਵੀ ਕਈ ਅਧਿਕਾਰੀ ਤੇ ਮੁਲਾਜਮ ਟਿੱਚ ਜਾਣਦੇ ਹਨ ਨਹਿਰੀ ਸਿਸਟਮ ਦਾ ਮਾਲਵੇ ਚੋਂ ਸਭ ਤੋਂ ਮਾੜਾ ਹਾਲ ਜੇਕਰ ਹੈ ਤਾਂ ਪੁਰਾਣੇ ਪਟਿਆਲੇ ਜਿਲੇ ਦੇ ਏਰੀਏ ਦਾ ਹੈ ਜਿਥੇ ਖਾਲ ਨਹੀ ਕਈ ਕਿਲੋਮੀਟਰ ਰਜਵਾਹੇ ਹੀ ਗਾਇਬ ਹੋ ਗਏ ਝੋਨੇ ਦਾ ਸੀਜਨ ਸੁਰੂ ਹੋਣ ਦੇ ਬਾਵਜੂਦ ਰਜਵਾਹੇ ਚਾਲੂ ਨਹੀ ਕੀਤੇ ਸਿਰਫ਼ ਥੋੜਾ ਥੋੜਾ ਪਾਣੀ ਛੱਡਕੇ ਚੈਕ ਕੀਤੇ ਜਾ ਰਹੇ ਹਨ ਟੇਲਾਂ ਤੇ ਪਾਣੀ ਜਾਣਾ ਤਾਂ ਦੂਰ ਦੀ ਗੱਲ ਹੈ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਹਰੀ ਸਿੰਘ,ਮਹਿੰਦਰ ਸਿੰਘ,ਪੁਰਨ ਸਿੰਘ ਦਰਸਨ ਸਿੰਘ ,ਰਾਜ ਕਿਸਨ ਸਿੰਘ ਅਤੇ ਆਲ ਇੰਡੀਆ ਯੰਗ ਵਾਰਮਰਜ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਅਤੇ ਕਿਸਾਨ ਨੇਤਾ ਸਤਨਾਮ ਸਿੰਘ ਬੈਹਿਰੂ ਨੇ ਕਿਹਾ ਹੈ ਕਿ ਝੋਨੇ ਦੇ ਸਿਜਨ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜਿਲੇ ਅੰਦਰ ਨਹਿਰਾਂ ਅਤੇ ਰਜਵਾਇਆ ਅੰਦਰ ਤੁਰੰਤ ਨਹਿਰੀ ਪਾਣੀ ਛੱਡਿਆ ਜਾਵੇ, ਜੇਕਰ ਸੰਚਾਈ ਵਿਭਾਗ ਵਲੋਂ ਪੂਰਾ ਨਹਿਰੀ ਪਾਣੀ ਟੇਲਾ ਤਕ ਪੁਜਦਾ ਨਾ ਕੀਤਾ ਤਾਂ ਸੰਘਰਸ ਕਰਨ ਲਈ ਮਜਬੁਰ ਹੋਣਗੇ ।
News 23 June,2023
ਭਾਖੜਾ ਡੈਮ ਚ ਪਾਣੀ ਦਾ ਪੱਧਰ ਅਚਾਨਕ ਵਧਿਆ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 26840 ਕਿਊਸਕ ਪਾਣੀ ਛੱਡਣ ਦਾ ਫ਼ੈਸਲਾ ਪਟਿਆਲਾ, 23 ਜੂਨ ਪਾਣੀ ਦਾ ਪੱਧਰ 1580.06 ਫੁੱਟ ਤੱਕ ਪੁੱਜਾ ਜੋ ਕਿ ਪਿਛਲੇ ਸਾਲ ਤੋਂ ਤਕਰੀਬਨ 18 ਫੁੱਟ ਵੱਧ ਹੈ। ਪਿਛਲੇ ਸਾਲ ਇਹ ਪੱਧਰ 1562.34 ਫੁੱਟ ਸੀ। ਪਾਣੀ ਦਾ ਪੱਧਰ ਵਧਣ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 26840 ਕਿਊਸਕ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਹੈ ਬੀਬੀਐਮਬੀ ਦੇ ਡਾਇਰੈਕਟਰ ਵਾਟਰ ਰੈਗੂਲੇਸ਼ਨ ਨੇ ਪੰਜਾਬ ਰਾਜ ਦੇ ਸਿੰਚਾਈ, ਡਰੇਨੇਜ ਵਿਭਾਗ ਨੂੰ ਇੱਕ ਪੱਤਰ ਜਾਰੀ ਕੀਤਾ ਹੈ ਜਿਸ ਦੀ ਕਾਪੀ ਰੋਪੜ, ਲੁਧਿਆਣਾ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਿਤ ਖੇਤਰਾਂ ਦੇ ਐਸਡੀਐਮਜ਼ ਨੂੰ ਲੋੜੀਂਦੀ ਤਿਆਰੀ ਕਰਨ ਲਈ ਦਿੱਤੀ ਗਈ ਹੈ। ਬੀਬੀਐਮਬੀ ਵੱਲੋਂ ਇਹ ਪਾਣੀ ਅੱਜ ਦੁਪਹਿਰ 2 ਵਜੇ ਛੱਡਿਆ ਗਿਆ ਹੈ। ਪੱਤਰ ਅਨੁਸਾਰ ਬੀਬੀਐਮਬੀ ਨੇ ਅੱਜ ਦੁਪਹਿਰ 2 ਵਜੇ ਭਾਖੜਾ ਤੋਂ 26,840 ਕਿਊਸਕ ਪਾਣੀ ਛੱਡਿਆ ਹੈ, ਇਸ ਵਿੱਚੋਂ 5000 ਕਿਊਸਕ ਪਾਣੀ ਨੰਗਲ ਡੈਮ ਤੋਂ ਸਤਲੁਜ ਦਰਿਆ ਵਿੱਚ ਛੱਡਣਾ ਪੈ ਸਕਦਾ ਹੈ। ਨੰਗਲ ਡੈਮ, ਖੱਡਾਂ, ਨੱਕੀਆਂ, ਲੋਹੰਦ ਐਸਕੇਪਸ ਅਤੇ ਰੋਪੜ ਥਰਮਲ ਪਲਾਂਟ ਸਮੇਤ ਸਤਲੁਜ ਦਰਿਆ ਵਿੱਚ ਕੁੱਲ ਰਿਹਾਈ 20,000 ਕਿਊਸਕ ਤੱਕ ਜਾ ਸਕਦੀ ਹੈ। ਸਤਲੁਜ ਦਰਿਆ ਲੋਹੰਦ ਵਿੱਚ ਪਾਣੀ ਦਾ ਪਾਣੀ ਨਿਸ਼ਚਿਤ ਸਮੇਂ ਲਈ 28000 ਕਿਊਸਕ ਵੱਧ ਸਕਦਾ ਹੈ। ਦਿਲਚਸਪ ਗੱਲ ਇਹ ਹੈ ਕਿ ਸਤਲੁਜ ਦਰਿਆ ਵਿੱਚ ਵਾਧੂ ਛੱਡੇ ਗਏ ਪਾਣੀ ਦਾ ਵਹਾਅ ਵਧੇਗਾ ਅਤੇ ਇਹ ਪਾਣੀ ਹਰੀਕੇ ਵੱਲ ਵਹਿ ਜਾਵੇਗਾ। ਹਰੀਕੇ ਵਿਖੇ ਇੱਕ ਸੰਗਮ ਸਥਾਨ ਹੈ, ਜਿੱਥੇ ਸਤਲੁਜ ਅਤੇ ਬਿਆਸ ਦਰਿਆ ਮਿਲਦੇ ਹਨ। ਹਰੀਕਾ ਤੋਂ ਇਹ ਪਾਣੀ ਇੰਦਰਾ ਗਾਂਧੀ ਨਹਿਰ ਵਿੱਚ ਛੱਡਿਆ ਜਾਂਦਾ ਹੈ ਜੋ ਰਾਜਸਥਾਨ ਨੂੰ ਪਾਣੀ ਲੈ ਜਾਂਦੀ ਹੈ ਅਤੇ ਲੋੜ ਪੈਣ ’ਤੇ ਬਾਕੀ ਬਚਿਆ ਪਾਣੀ ਹੁਸੈਨੀਵਾਲਾ ਫੀਡਰ ਵਿੱਚ ਛੱਡਿਆ ਜਾਂਦਾ ਹੈ, ਜੋ ਅੱਗੇ ਪਾਕਿਸਤਾਨ ਨੂੰ ਜਾਂਦਾ ਹੈ। ਇੰਦਰਾ ਗਾਂਧੀ ਨਹਿਰ ਦੀ ਕੁੱਲ ਸਮਰੱਥਾ 18000 ਕਿਊਸਕ ਹੈ। ਇਹ ਨਹਿਰ ਲੋਹਗੜ੍ਹ ਦੇ ਨੇੜੇ ਪੰਜਾਬ ਤੋਂ ਹਰਿਆਣਾ ਵਿੱਚ ਦਾਖਲ ਹੁੰਦੀ ਹੈ ਅਤੇ ਹਨੂਮਾਨਗੜ੍ਹ ਜ਼ਿਲ੍ਹੇ ਦੀ ਟਿੱਬੀ ਤਹਿਸੀਲ ਦੇ ਪਿੰਡ ਖਾਰਾਖੇੜਾ ਨੇੜੇ ਰਾਜਸਥਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਸਿਰਸਾ ਜ਼ਿਲ੍ਹੇ ਦੇ ਪੱਛਮੀ ਹਿੱਸੇ ਵਿੱਚੋਂ ਲੰਘਦੀ ਹੈ। ਬੀਬੀਐਮਬੀ ਦੇ ਪੱਤਰ ਅਨੁਸਾਰ ਉਹ ਇਹ ਅਜਿਹਾ ਇਸ ਕਰਕੇ ਕਰ ਰਹੇ ਹਨ ਕਿਉਂਕਿ ਭਾਈਵਾਲ ਰਾਜਾਂ ਨੇ ਸਿੰਚਾਈ ਲਈ ਪਾਣੀ ਦੀ ਮੰਗ ਕੀਤੀ ਹੈ ਕਿਉਂਕਿ ਬਿਜਾਈ ਦਾ ਸੀਜ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਪੱਤਰ ਅਨੁਸਾਰ 31 ਮਈ, 2023 ਨੂੰ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਵਿੱਚ ਭਾਈਵਾਲ ਰਾਜਾਂ ਦੀਆਂ ਜ਼ਰੂਰਤਾਂ ਅਨੁਸਾਰ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਹੈ। ਡੱਬੀ ਪੰਜਾਬ ਵਿੱਚ ਬਿਜਲੀ ਦੀ ਮੰਗ ਹੋਰ ਵਧੀ ਪਾਵਰਕਾਮ ਨੇ 15325 ਮੈਗਾਵਾਟ ਦੀ ਬਿਜਲੀ ਸਪਲਾਈ ਕਰਕੇ ਪੰਜਾਬ ਵਿਚ ਨਵਾਂ ਰਿਕਾਰਡ ਸਿਰਜਿਆ ਹੈ। ਜਾਣਕਾਰੀ ਪੰਜਾਬ ਨੂੰ 1000 ਮੈਗਾਵਾਟ ਬਿਜਲੀ ਵਾਧੂ ਦਿੱਤੇ ਜਾਣ ਬਾਰੇ ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਲਿਖੀ ਚਿੱਠੀ ਬਾਰੇ ਅਜੇ ਤੱਕ ਕੇਂਦਰ ਨੇ ਕੋਈ ਵੀ ਫ਼ੈਸਲਾ ਨਹੀਂ ਕੀਤਾ। ਪਾਵਰਕਾਮ ਨੇ ਅੱਜ ਆਪਣੀ ਸਮਰੱਥਾ ਅਨੁਸਾਰ ਬਿਜਲੀ ਦੀ ਸਪਲਾਈ ਕਰ ਦਿੱਤੀ।
News 23 June,2023
ਨੰਗਲ ਫਲਾਈਉਵਰ ਦੀ ਪ੍ਰਗਤੀ ਤੇ ਹਰਜੋਤ ਸਿੰਘ ਬੈਂਸ ਵਲੋਂ ਸੰਤੁਸ਼ਟੀ ਦਾ ਪ੍ਰਗਟਾਵਾ
ਨੰਗਲ ਸ਼ਹਿਰ ਦੀਆਂ ਸੜਕਾਂ ਨੂੰ ਦਰੁਸਤ ਕਰਨ ਦੇ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਕੁਸ਼ਟ ਆਸ਼ਰਮ ਨਵੇਂ ਸਥਾਨ ਤੇ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਹੋ ਜਾਵੇਗਾ ਤਬਦੀਲ ਚੰਡੀਗੜ੍ਹ, 23 ਜੂਨ: ਨੰਗਲ ਫਲਾਈਉਵਰ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਉਸਾਰੀ ਕੰਪਨੀ ਵਲੋਂ ਬੀਤੇ ਕੁਝ ਦਿਨਾਂ ਤੋਂ ਉਸਾਰੀ ਸਬੰਧੀ ਕਾਰਜਾਂ ਵਿਚ ਲਿਆਂਦੀ ਗਈ ਤੇਜ਼ੀ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਉਸਾਰੀ ਕੰਪਨੀ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਜਿਵੇਂ ਹੀ ਰੇਲਵੇ ਲਾਈਨ 'ਤੇ ਹੋਣ ਵਾਲੀ ਉਸਾਰੀ ਦਾ ਕੰਮ ਮੁਕੰਮਲ ਹੁੰਦਾ ਹੈ ਤਾਂ ਬਾਕੀ ਰਹਿੰਦੇ ਕੰਮ ਨੂੰ ਮੁਕੰਮਲ ਕਰਨ ਲਈ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰ ਦਿਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀ ਹਦਾਇਤ ਕੀਤੀ ਨੰਗਲ ਕੁਸ਼ਟ ਆਸ਼ਰਮ ਦੇ ਵਸਨੀਕ ਨੂੰ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਨਵੀਂ ਥਾਂ ਤੇ ਤਬਦੀਲ ਕਰ ਦਿੱਤਾ ਜਾਵੇ ਅਤੇ ਇਸ ਥਾਂ ਨੂੰ ਖਾਲੀ ਕਰਕੇ ਫਲਾਈਉਵਰ ਨਾਲ ਸਬੰਧਤ ਹੋਣ ਵਾਲੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇ। ਸ.ਬੈਂਸ ਨੇ ਉਸਾਰੀ ਕੰਪਨੀ ਅਤੇ ਰੇਲਵੇ ਦਰਮਿਆਨ ਚਲ ਰਹੇ ਮਸਲਿਆਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ। ਕੈਬਨਿਟ ਮੰਤਰੀ ਨੇ ਨਗਰ ਕੌਂਸਲ ਨੰਗਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ਼ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਅਤੇ ਨਾਲ ਹੀ ਸ਼ਹਿਰ ਦੀਆਂ ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਦਰੁਸਤ ਕੀਤਾ ਜਾਵੇ। ਨੰਗਲ ਫਲਾਈਉਵਰ ਸਬੰਧੀ ਅਗਾਮੀ ਹਫਤਾਵਾਰੀ ਮੀਟਿੰਗ 3 ਜੁਲਾਈ 2023 ਨੂੰ ਹੋਵੇਗੀ।
News 23 June,2023
ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਯੋਗਾ ਦਿਵਸ
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ: ਸਿਵਲ ਸਰਜਨ ਪਟਿਆਲਾ 23 ਜੂਨ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਦੀਆਂ ਪੀ.ਐਚ.ਸੀ, ਸੀ.ਐਚ.ਸੀ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਯੋਗ ਦਿਵਸ ਮਨ੍ਹਾ ਕੇ ਸਟਾਫ਼ ਅਤੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਲਾਭ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਅੱਜ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਾਲ 2015 ਤੋਂ ਹਰ ਸਾਲ 21 ਜੂਨ ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਯੋਗਾ ਅਭਿਆਸ ਭਾਰਤੀ ਸਭਿਅਤਾ ਦਾ ਇੱਕ ਪੁਰਾਤਨ ਅੰਗ ਹੈ। ਪੁਰਾਤਨ ਸਮੇਂ ਤੋਂ ਲੈ ਕੇ ਅਜੋਕੇ ਯੁੱਗ ਤੱਕ ਦੇ ਲੰਮੇ ਸਫ਼ਰ ਵਿੱਚ ਯੋਗਾ ਪ੍ਰਣਾਲੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਦਾ ਬਹੁਤ ਸਾਰੇ ਲੋਕਾਂ ਵੱਲੋਂ ਲਾਭ ਉਠਾਇਆ ਗਿਆ ਹੈ। ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ ਹੈ ਅਤੇ ਅੱਜ ਦੀ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ`ਚ ਤਣਾਓ ਗ੍ਰਸਤ ਦਿਮਾਗ਼ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਹਰ ਰੋਜ਼ ਯੋਗਾ ਕਰਨ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਯੋਗਾ ਕਰਨ ਨਾਲ ਸਰੀਰ ਲਚਕਦਾਰ ਰਹਿੰਦਾ ਹੈ, ਤਨਾਅ ਤੋਂ ਛੁਟਕਾਰਾ ਮਿਲਦਾ ਹੈ, ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਦਿਲ ਦੀਆਂ ਬਿਮਾਰੀਆਂ ਰੋਕਣ ਵਿੱਚ ਲਾਭਦਾਇਕ ਹੈ, ਦਿਮਾਗ਼ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ ਆਦਿ ਹੋਰ ਕਈ ਬਿਮਾਰੀਆਂ ਹਨ, ਜਿਨ੍ਹਾਂ ਤੋਂ ਰੋਜ਼ਾਨਾ 20 ਮਿੰਟ ਯੋਗਾ ਅਭਿਆਸ ਕਰਕੇ ਬੱਚਿਆ ਜਾ ਸਕਦਾ ਹੈ। ਇਸ ਮੌਕੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਐਮ.ਐਸ. ਡਾ. ਜਗਪਾਲਇੰਦਰ ਸਿੰਘ ਨੇ ਯੋਗਾ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਐਮ. ਦੀ ਯੋਗਸ਼ਾਲਾ ਅਤੇ ਯੋਗਸ਼ਾਲਾ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹੈਲਪਲਾਈਨ ਨੰਬਰ 7669400500 ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ. ਵੱਲੋਂ ਹਾਜ਼ਰੀਨ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਰੋਜ਼ਾਨਾ ਯੋਗਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ। ਇਸ ਦੌਰਾਨ ਯੋਗਾ ਮਾਹਿਰ ਸੀ ਐਚ ਸੀ ਤ੍ਰਿਪੜੀ ਦੀ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਰਾਜਨੀਤ ਕੌਰ ਵੱਲੋਂ ਯੋਗਾ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗੋਇਲ ਅਤੇ ਅਸ਼ਰਫਜੀਤ ਸਿੰਘ , ਪ੍ਰਿੰਸੀਪਲ ਨਰਸਿੰਗ ਸਕੂਲ ਪਰਮਜੀਤ ਕੌਰ, ਟਿਊਟਰ ਰਜਨੀ ਬਾਲਾ, ਰਾਜਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ , ਡਿਪਟੀ ਐਮ.ਈ.ਆਈ ਓ ਭਾਗ ਸਿੰਘ ਤੇ ਜ਼ਸਜੀਤ ਕੌਰ, ਜ਼ਿਲ੍ਹਾ ਬੀ ਸੀ ਸੀ ਜ਼ਸਵੀਰ ਕੌਰ, ਪੀ.ਏ. ਜਸਪਾਲ ਕੌਰ, ਬਿੱਟੂ ਕੁਮਾਰ ਅਤੇ ਗੌਤਮ ਕੁਮਾਰ ਆਦਿ ਹਾਜ਼ਰ ਸਨ।
News 23 June,2023
ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 30728 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
268 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ -ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 23 ਜੂਨ: ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਨਿਊ ਸੈਂਚੁਰੀ ਇਨਕਲੇਵ, ਜੈ ਜਵਾਨ ਕਲੋਨੀ, ਸੁਖਰਾਮ ਕਲੋਨੀ, ਸੁੰਦਰ ਨਗਰ ਅਤੇ ਸਮਾਨੀਆਂ ਗੇਟ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ। ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 30728 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 268 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 5 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 2 ਲੱਖ 30 ਹਜ਼ਾਰ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ। ਇਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖ਼ਤਮ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।
News 23 June,2023
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
ਆਨ-ਲਾਈਨ ਮੋਨੀਟਰਿੰਗ ਲਈ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ 'ਤੇ ਵੀ ਅਪਲੋਡ ਕਰਨ ਦੀ ਹਦਾਇਤ ਪਟਿਆਲਾ, 23 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੁਲੰਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ਉਪਰ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਦੀ ਮੋਨੀਟਰਿੰਗ ਆਨ-ਲਾਈਨ ਵੀ ਕੀਤੀ ਜਾ ਸਕੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਅਤੇ ਪ੍ਰਾਜੈਕਟ ਮੁਕੰਮਲ ਹੋਣ 'ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਤੁਰੰਤ ਭੇਜਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਸ਼ਹਿਰੀ ਵਿਕਾਸ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਜਰੀਏ ਸ਼ਹਿਰੀ ਖੇਤਰਾਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਠੋਸ ਕੂੜਾ ਪ੍ਰਬੰਧਨ ਦੇ ਸਾਰੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹੋ ਸਕੇ। ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਪੇਸ਼ ਕੀਤੀ ਗਈ ਰਿਪੋਰਟ ਦਾ ਮੁਲੰਕਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਛੱਪੜਾਂ ਦੀ ਪੁਨਰਸੁਰਜੀਤੀ, ਖੇਡ ਗਰਾਊਂਡ ਤੇ ਹੋਰ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਆਮ ਆਦਮੀ ਕਲਿਨਿਕਾਂ ਸਮੇਤ ਹੋਰ ਪ੍ਰਾਜੈਕਟਾਂ ਦੇ ਲਾਭ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ 'ਚ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਮੌਜੂਦ ਸਨ।
News 23 June,2023
ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਮੁਲੰਕਣ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ-ਸਾਕਸ਼ੀ ਸਾਹਨੀ ਪਟਿਆਲਾ, 23 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਮੁਲੰਕਣ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਕਰਕੇ ਇਸਦੇ ਨਵੀਨੀਕਰਨ ਤੇ ਸੁੰਦਰੀਕਰਨ ਨਾਲ ਇੱਕ ਸੈਰਗਾਹ ਵਜੋਂ ਵਿਕਸਤ ਕਰਨਾ, ਪੰਜਾਬ ਸਰਕਾਰ ਦਾ ਇੱਕ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਬੈਠਕ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਮੰਡਲ ਜੰਗਲੀ ਜੀਵ ਸੁਰੱਖਿਆ ਅਫ਼ਸਰ ਨੀਰਜ ਗੁਪਤਾ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਪੀ.ਡੀ.ਏ ਦੇ ਵਧੀਕ ਪ੍ਰਸ਼ਾਸਕ ਮਨਜੀਤ ਸਿੰਘ ਚੀਮਾ, ਕਾਰਜ ਸਾਧਕ ਅਫ਼ਸਰ ਪੀ.ਡੀ.ਏ ਦੀਪਜੋਤ ਕੌਰ ਸਮੇਤ ਪੀ.ਡੀ.ਏ., ਜਲ ਨਿਕਾਸ ਵਿਭਾਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਸਿੰਜਾਈ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਦੀਆਂ ਸ਼ਹਿਰ 'ਚੋਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜਨ 'ਚ ਇਨ੍ਹਾਂ 'ਚ ਰੁਕਾਵਟਾਂ ਪੈਦਾ ਹੋਣ ਕਰਕੇ ਹੜ੍ਹਾਂ ਦਾ ਵੀ ਖ਼ਤਰਾ ਬਣ ਜਾਂਦਾ ਹੈ ਪਰੰਤੂ 164 ਕਰੋੜ ਰੁਪਏ ਦੀ ਲਾਗਤ ਇਨ੍ਹਾਂ ਦੇ ਚੈਨੇਲਾਈਜੇਸ਼ਨ, ਕੰਕਰੀਟ ਲਾਈਨਿੰਗ, ਸੁੰਦਰੀਕਰਨ ਤੇ ਨਵੀਨੀਕਰਨ ਦੇ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲ ਨਿਕਾਸ ਠੀਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰ ਐਸ.ਟੀ.ਪੀ., ਚੈਕ ਡੈਮ, ਹਾਈ ਲੈਵਲ ਬਰਿੱਜ਼, ਸੈਰਤੇ ਸਾਇਕਲਿੰਗ ਲਈਟਰੈਕ ਬਣਨ ਨਾਲ ਤੇ ਇਨ੍ਹਾਂ ਨਦੀਆਂ ਦੇ ਸੁੰਦਰੀਕਰਨ ਤੇ ਨਵੀਨੀਕਰਨ ਨਾਲ ਇਹਨਦੀਆਂ ਵਾਤਾਵਰਣ ਦੀ ਸ਼ੁੱਧਤਾ ਲਈਮਦਦਗਾਰ ਵੀ ਸਾਬਤ ਹੋਣਗੀਆਂ। ਇਨ੍ਹਾਂ ਨਦੀਆਂ ਦੁਆਲੇ ਗੰਦਗੀ ਕਰਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀਛੁਟਕਾਰਾ ਮਿਲੇਗਾ ਅਤੇ ਧਰਤੀ ਹੇਠਲਾ ਪਾਣੀ ਵੀ ਰੀਚਾਰਜ ਹੋਵੇਗਾ। ਇਸ ਤਰ੍ਹਾਂ ਸ਼ਹਿਰ ਦੀਆਂ ਦੋਵੇਂ ਅਹਿਮਨਦੀਆਂ ਦਾ ਇਹ ਪ੍ਰਾਜੈਕਟ ਪਟਿਆਲਾ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।
News 23 June,2023
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ
ਕਿਹਾ, ''ਜਾਣਬੁੱਝ ਕੇ ਗ਼ਲਤ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਨਾ ਕੱਟੇ ਜਾਣ'' ਪਟਿਆਲਾ, 23 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਤੇ ਕੁਲਇੰਦਰਜੀਤ ਸਿੰਘ ਹਾਜਰ ਰਹੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਲੋੜਵੰਦ ਨਾਗਰਿਕਾਂ ਦੀ ਪੜਤਾਲ ਕਰਵਾਕੇ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਸੁਰਜੀਤ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਤੇ ਗਰੀਬ ਲਾਭਪਾਤਰੀ ਦਾ ਰਾਸ਼ਨ ਕਾਰਡ ਗ਼ਲਤ ਢੰਗ ਨਾਲ ਨਾ ਕੱਟਿਆ ਜਾਵੇ। ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਕਣਕ ਧਾਰਕ ਲਾਭਪਾਤਰੀਆਂ ਦੇ ਕਾਰਡਾਂ ਦੀ ਪੜਤਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲਦਾਰ ਪੱਧਰ 'ਤੇ ਕੀਤੀ ਗਈ ਹੈ ਤੇ ਇਸ ਉਪਰੰਤ ਵਿਭਾਗ ਨੂੰ ਜਿਹੜੀ ਸੂਚੀ ਮੁਹੱਈਆ ਕਰਵਾਈ ਗਈ ਹੈ, ਉਸ ਅਨੁਸਾਰ ਹੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਢੁੱਕਵੀਂ ਕਾਰਵਾਈ ਕੀਤੀਹੈ। ਉਨ੍ਹਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਪਟਿਆਲਾ ਵਿੱਚ 941 ਡਿਪੂ ਚੱਲ ਰਹੇ ਹਨ ਅਤੇ 850 ਨਵੇਂ ਡਿਪੂ ਅਲਾਟ ਕਰਨ ਲਈ ਕਾਰਵਾਈ ਚੱਲ ਰਹੀ ਹੈ ਜਦਕਿ ਜ਼ਿਲ੍ਹੇ ਅੰਦਰ 567 ਸੈਲਰ ਚੱਲ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਵੀ ਤਰੀਕੇ ਨਾਲ ਆਟਾ ਦਾਲ ਸਕੀਮ ਵਿੱਚ ਕਵਰ ਨਾ ਹੁੰਦੇ ਹੋਏ ਵੀ ਗਰੀਬ ਤੇ ਲੋੜਵੰਦ ਲੋਕਾਂ ਦਾ ਹੱਕ ਮਾਰ ਕੇ ਕਣਕ ਲੈਣ ਵਾਲੇ ਰਾਸ਼ਨ ਕਾਰਡ ਬਣਵਾ ਚੁੱਕੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੇ ਅਸਰ ਰਸੂਖ ਵਾਲੇ ਰੱਜੇ ਪੁੱਜੇ ਘਰਾਂ ਵਾਲਿਆ ਦੀ ਪੜਤਾਲ ਕਰਕੇ ਉਨਾਂ ਦੇ ਰਾਸ਼ਨ ਕਾਰਡ ਕੱਟਣ ਦੀ ਬਜਾਏ ਗ਼ਲਤ ਰਿਪੋਰਟ ਦੇ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਣਕ ਧਾਰਕ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋੜਵੰਦ ਲੋਕਾਂ ਦੀ ਕਣਕ ਕੱਟ ਗਈ ਹੈ ਉਹ ਆਪਣੇ ਸ਼ਹਿਰ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਪਣੀ ਮੁੜ ਪੜਤਾਲ ਕਰਵਾਉਣ ਲਈ ਅਰਜੀ ਪੱਤਰ ਦੇ ਸਕਦੇ ਹਨ।ਉਨ੍ਹਾਂ ਕਿਹਾ ਜਿਹੜੇ ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਦੀ ਕਣਕ ਕੱਟੀ ਗਈ ਹੈ ਉਹ ਮੁੜ ਪੜਤਾਲ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।
News 23 June,2023
ਏਡੀਸੀ ਅਨੁਪ੍ਰਿਤਾ ਜੌਹਲ ਨੇ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਹੁਨਰ ਵਿਕਾਸ ਕੋਰਸ ਦੇਸਰਟੀਫਿਕੇਟ ਵੰਡੇ
ਏਡੀਸੀ ਅਨੁਪ੍ਰਿਤਾ ਜੌਹਲ ਨੇ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਹੁਨਰ ਵਿਕਾਸ ਕੋਰਸ ਦੇਸਰਟੀਫਿਕੇਟ ਵੰਡੇ ਪਟਿਆਲਾ, 23 ਜੂਨ: ਪਟਿਆਲਾ ਪ੍ਰਸ਼ਾਸਨ (ਜ਼ਿਲ੍ਹਾ ਸਕਿੱਲ ਕਮੇਟੀ) ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਪੀੜਤਾਂ ਨੂੰ ਸਾਕੇਤ ਹਸਪਤਾਲ, ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਖੇ ਮੁੜਵਸੇਬਾ ਕੇਂਦਰ ਵਿੱਚ ਰਹਿਣ ਦੌਰਾਨ ਹੁਨਰ ਹਾਸਲ ਕਰਨ ਅਤੇ ਨਸ਼ਾ ਰਹਿਤ ਜ਼ਿੰਦਗੀ ਦੇ ਇੱਕ ਕਦਮ ਹੋਰ ਨੇੜੇ ਜਾਣਵਿੱਚ ਮਦਦ ਕਰਨ ਲਈ ਹੁਨਰ ਵਿਕਾਸ ਦੇ ਕੋਰਸ ਸ਼ੁਰੂ ਕੀਤੇ ਹਨ। ਸਕਿੱਲ ਕੋਰਸਾਂ ਦੇ ਦੂਜੇ ਬੈਚ ਦੇ ਸਮਾਪਤੀ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਉਮੀਦਵਾਰਾਂ ਨੂੰ ਸਰਟੀਫਿਕੇਟ ਅਤੇ ਟੂਲਕਿੱਟਾਂ ਤਕਸੀਮ ਕੀਤੀਆਂ। ਇਹ ਬੈਚ ਆਈਸੀਆਈਸੀਆਈਫਾਊਂਡੇਸ਼ਨ ਵੱਲੋਂ ਸਾਕੇਤ ਹਸਪਤਾਲ ਵਿੱਚ 15 ਮਈ ਤੋਂ 12 ਜੂਨ ਤੱਕ ਮਲਟੀ ਸਕਿੱਲ ਟੈਕਨੀਸ਼ੀਅਨ ਦਾ ਕੋਰਸਚਲਾਇਆ ਗਿਆ। ਅਭਿਸ਼ੇਕ ਸ਼ਰਮਾ, ਮਹਾਤਮਾ ਗਾਂਧੀ ਨੈਸ਼ਨਲ ਫੈਲੋ, ਡੀਪੀਐਮਯੂ, ਪੀਐਸਡੀਐਮ ਉਪਕਾਰਸਿੰਘ, ਗਗਨਦੀਪ ਕੌਰ ਅਤੇ ਹਰਲੀਨ ਕੌਰ ਨੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਸਾਕੇਤਹਸਪਤਾਲ ਪਟਿਆਲਾ ਦੀ ਸੈਂਟਰ ਇੰਚਾਰਜ ਪਰਮਿੰਦਰ ਕੌਰ ਨੇ ਉਮੀਦਵਾਰਾਂ ਨੂੰ ਨਿਯਮਤ ਤੌਰ 'ਤੇ ਪ੍ਰੇਰਿਤ ਕਰਨਅਤੇ ਸਲਾਹ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ। ਸਮਾਪਤੀ ਸਮਾਰੋਹ ਵਿੱਚ, ਏ.ਡੀ.ਸੀ.(ਆਰ.ਡੀ.) ਅਨੁਪ੍ਰਿਤਾ ਜੌਹਲ ਨੇ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਾਮੁਕਤੀ ਕੇਂਦਰ ਵਿਚ ਰਹਿਣ ਦੇ ਮੌਕੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਇੱਕ ਨਵਾਂ ਜੀਵਨ ਸ਼ੁਰੂਕਰਨ ਲਈ ਸਿੱਖੇ ਹੁਨਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬਸਰਕਾਰ ਨਸ਼ਾ ਮੁਕਤੀ ਲਈ ਉਚੇਚੇ ਯਤਨ ਕਰ ਰਹੀ ਹੈ। ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਮੋਹਾਲੀ ਦੇਸੈਂਟਰ ਹੈੱਡ ਦੀਪਕ ਸ਼ਰਮਾ ਨੇ ਉਨ੍ਹਾਂ ਨੂੰ ਭਵਿੱਖ ਦੇ ਵਿਕਲਪਾਂ ਅਤੇ ਮੌਕਿਆਂ ਬਾਰੇ ਦੱਸਿਆ। ਇਹ ਸਮਾਪਤੀ ਸਮਾਰੋਹ ਹਰ ਸਾਲ 26 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਨਾਜਾਇਜ਼ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਕਈ ਸਮਾਗਮਾਂ ਵਿੱਚੋਂਇੱਕ ਮਹੱਤਵਪੂਰਨ ਸਮਾਗਮ ਸੀ।
News 23 June,2023
ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 23 ਜੂਨ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।
News 23 June,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, 23 ਜੂਨ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਕਿਸੇ ਪ੍ਰਕਾਰ ਦੀ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 533 ਸ਼ਿਕਾਇਤਾਂ ਨੂੰ ਰਹਿੰਦੇ ਸਮੇਂ ਵਿਚ ਹੱਲ ਕਰ ਲਿਆ ਜਾਵੇਗਾ। ਹੈਲਪਲਾਈਨ ਨੰਬਰ ‘ਤੇ ਜ਼ਿਆਦਾ ਸ਼ਿਕਾਇਤਾਂ ਇੰਤਕਾਲ ਸਬੰਧੀ, ਸਰਕਾਰੀ ਜ਼ਮੀਨਾਂ ਦੇ ਕਬਜ਼ੇ ਸਬੰਧੀ ਅਤੇ ਨਿਸ਼ਾਨਦੇਹੀ ਸਬੰਧੀ ਆਈਆਂ ਹਨ। ਜਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ 21 ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਿਕਾਇਤਾਂ ਦੀ ਨਿਪਟਾਰੇ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਲਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਏ ਜਾਣ ਤਾਂ ਜੋ ਆਮ ਲੋਕਾਂ ਵਿਚ ਇਸ ਸਬੰਧੀ ਹੋਰ ਜਾਗਰੂਕਤਾ ਆਵੇ।
News 23 June,2023
ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 23 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।
News 23 June,2023
ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ ਚੰਡੀਗੜ੍ਹ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।
News 22 June,2023
ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼
ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੀ ਵਿਡੀਓਗ੍ਰਾਫੀ ਜ਼ਰੂਰੀ ਬਨਾਉਣ ਲਈ ਕਿਹਾ ਅਨੁਸੂਚਿਤ ਜਾਤੀਆਂ ਲਈ 5-5 ਮਰਲੇ ਦੇ ਪਲਾਟਾਂ ਸਬੰਧੀ ਪ੍ਰਾਪਤ 35303 ਅਰਜੀਆਂ ਚੋਂ 24787 ਨੂੰ ਪਲਾਟ ਦਿੱਤੇ ਚੰਡੀਗੜ੍ਹ, 22 ਜੂਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਅੱਜ ਇਥੇ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ। ਇਸੇ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਲਈ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਜਾਇੰਟ ਡਿਵੈਲਪਮੈਂਟ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਨਾਉਣ ਦੇ ਆਦੇਸ਼ ਦਿੱਤੇ। ਇਹ ਕਮੇਟੀ ਪਟਿਆਲਾ ਅਤੇ ਹੋਰਨਾਂ ਜਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਸਾਰੇ ਜਿਲ੍ਹਿਆਂ ਦੇ ਏ.ਡੀ.ਸੀ ਵਿਕਾਸ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ। ਮਗਨਰੇਗਾ ਸਬੰਧੀ ਮੁੱਦਿਆਂ ‘ਤੇ ਵਿਚਾਰ ਚਰਚਾ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਸਾਰੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਮਗਨਰੇਗਾ ਨਾਲ ਸਬੰਧਤ ਨਿਯਮਾਂ ਦੀ ਕਾਪੀ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਦਾ ਜੌਬ ਕਾਰਡ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾ ਪਿੰਡਾਂ ਵਿੱਚ ਅਜੇ ਤੱਕ ਮਗਨਰੇਗਾ ਤਹਿਤ ਔਰਤ ਮੇਟ ਨਹੀਂ ਨਿਯੁਕਤ ਕੀਤੀਆਂ ਗਈਆਂ ਉਥੇ ਇਹ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਮਗਨਰੇਗਾ ਵਰਕਰਾਂ ਦੀ ਦਿਹਾੜੀ ਵਧਾਉਣ ਸਬੰਧੀ ਟਿੱਪਣੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਇਸ ਸਬੰਧੀ ਪਹਿਲਾਂ ਤੋਂ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਅਨੁਸੂਚਿਤ ਜਾਤੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂੰ ਕਰਵਾਇਆ ਕਿ ਦਸੰਬਰ 2021 ਤੱਕ ਪੰਜਾਬ ਭਰ ਵਿੱਚੋਂ 35303 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿੱਚੋਂ 24787 ਨੂੰ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਅਰਜੀਆਂ ‘ਤੇ ਕਾਰਵਾਈ ਜਾਰੀ ਹੈ।
News 22 June,2023
ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਵਿਸ਼ੇਸ਼ ਸਨਮਾਨ
ਆਪਣੇ ਪਰਿਵਾਰ ਅਤੇ ਸਾਬਕਾ ਵਿਧਾਇਕ ਸੰਦੋਆ ਨਾਲ ਇਵਰਾਜ ਕੌਰ ਨੇ ਕੀਤੀ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 22 ਜੂਨ: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ 'ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। ਇਸ ਮੌਕੇ ਇਵਰਾਜ ਕੌਰ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਬਕਾ ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਹੁਸੈਨਪੁਰ ਅਤੇ ਸਰਪੰਚ ਸ਼ਮਿੰਦਰ ਕੌਰ ਵੀ ਮੌਜੂਦ ਰਹੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਵਿਦੇਸ਼ਾਂ ਵਿੱਚ ਜਾਣ ਦਾ ਮਨ ਬਣਾਈ ਬੈਠੇ ਨੌਜਵਾਨਾਂ ਲਈ ਰਾਹ-ਦਸੇਰਾ ਹੈ ਕਿ ਉਹ ਆਪਣੇ ਦੇਸ਼ ਵਿੱਚ ਰਹਿ ਕੇ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਸਪੀਕਰ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਮਿਹਨਤ ਕਰਨ ਅਤੇ ਇਵਰਾਜ ਕੌਰ ਵਾਂਗ ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਇਵਰਾਜ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ। ਦੱਸ ਦੇਈਏ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਸਾਬਕਾ ਵਿਦਿਆਰਥਣ ਇਵਰਾਜ ਕੌਰ ਨੇ ਏਅਰ ਫੋਰਸ ਅਕੈਡਮੀ, ਡੰਡੀਗਲ (ਹੈਦਰਾਬਾਦ) ਤੋਂ ਆਪਣੀ ਟ੍ਰੇਨਿੰਗ ਪੂਰੀ ਕੀਤੀ ਹੈ ਜਿਸ ਪਿੱਛੋਂ ਉਸ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ।
News 22 June,2023
ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਵਧਾਇਆ ਪੰਜਾਬ ਦਾ ਮਾਣ, ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਉੱਪ ਚੈਅਰਮੈਨ
ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ- ਹਰਚੰਦ ਸਿੰਘ ਬਰਸਟ ਚੰਡੀਗੜ੍ਹ, 22 ਜੂਨ ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ ਮਾਣ ਦਾ ਸਿਹਰਾ ਇਮਾਨਦਾਰ ਮਾਨ ਸਰਕਾਰ ਨੂੰ ਦਿੰਦਿਆਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਨਵੀਂ ਜ਼ਿੰਮੇਵਾਰੀ ਅਤੇ ਅਹੁਦੇ ਪ੍ਰਤੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਜੋ ਪੰਜਾਬ ਸਮੇਤ ਪੂਰੇ ਦੇਸ਼ ਦੇ ਮੰਡੀ ਸਿਸਟਮ ਨੂੰ ਕਿਸਾਨਾਂ , ਮਜ਼ਦੂਰਾਂ ,ਆੜ੍ਹਤੀਆਂ, ਵਪਾਰੀਆਂ ਆਦਿ ਸਭ ਲਈ ਲਾਭਦਾਇਕ ਅਤੇ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਤੇ ਕੋਸਾਬ (COSAMB) ਦੇ ਰਾਸ਼ਟਰੀ ਚੇਅਰਮੈਨ ਅਤੇ ਉਤਰਾਖੰਡ ਦੇ ਖੇਤੀਬਾੜੀ ਮੰਤਰੀ ਗਣੇਸ਼ ਜੋਸ਼ੀ, ਗੋਆ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪਰਕਾਸ਼ ਵੈਲਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿੱਤਿਆ ਚੋਟਾਲਾ, ਕੋਸਾਬ ਦੇ ਐਮ.ਡੀ ਡਾਕਟਰ ਜੇ ਐੱਸ ਯਾਦਵ, ਨਾਗਅਰਜੁਨਾ ਗਰੁੱਪ ਦੇ ਸੀ.ਈ.ਓ ਦੁਸ਼ਿਅੰਤ ਤਿਵਾੜੀ, ਖੇਤੀਬਾੜੀ ਵਿਭਾਗ ਗੋਆ ਦੇ ਡਾਇਰੈਕਟਰ ਅਤੇ ਵੱਖ ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨ ਅਤੇ ਨੁਮਾਇੰਦੇ ਵੀ ਮੌਕੇ ‘ਤੇ ਹਾਜ਼ਰ ਸਨ।
News 22 June,2023
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਸੇਵਾ ਭਾਰ
SGPC ਪ੍ਰਧਾਨ ਸਮੇਤ ਪੰਥਕ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ 2023- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ। ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ। ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਵਿਧਾਨ ਸਭਾ ਦੇ ਵੇਲੇ ਜਿਸ ਤਰੀਕੇ ਨਾਲ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਮ੍ਰਿਤਧਾਰੀ ਸਿੱਖ ਦੇ ਦਾੜ੍ਹੀ ਬਾਰੇ ਸ਼ਬਦਾਵਲੀ ਵਰਤੀ ਗਈ ਹੈ ਉਹ ਅਤੀ ਨਿੰਦਣ ਯੋਗ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜੀ ਗਈ ਸੀ ਇੱਕ ਜੁੱਟ ਹੋਣ ਦੀ ਗੱਲ ਕੀਤੀ ਗਈ ਸੀ, ਅਸੀਂ ਉਸ ਦਾ ਸਵਾਗਤ ਕਰਦੇ ਹਾਂ।
News 22 June,2023
ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ ਕੰਟਰੋਲ ਰੂਮ ਸਥਾਪਤ ਡਿਪਟੀ ਕਮਿਸ਼ਨਰ
ਕੰਟਰੋਲ ਰੂਮ ਸਥਾਪਤ ਕਰ ਦਿੱਤਾ ਜਿਸ ਦਾ ਟੈਲੀਫੋਨ ਨੰਬਰ 0175-2350550 ਹੈ ਪਟਿਆਲਾ, 22 ਜੂਨ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ। ਜਿਸ ਦਾ ਟੈਲੀਫੋਨ ਨੰਬਰ 0175-2350550 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਘੰਟੇ ਚੱਲਣ ਵਾਲੇ ਫਲੱਡ ਕੰਟਰੋਲ ਰੂਮ 'ਚ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ 'ਤੇ ਆਈ ਸੂਚਨਾ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਬ ਡਵੀਜ਼ਨ ਪੱਧਰ 'ਤੇ ਵੀ ਐਸ.ਡੀ.ਐਮ. ਦੀ ਅਗਵਾਈ 'ਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਉਪ ਮੰਡਲ ਅਫ਼ਸਰ ਡਰੇਨਜ਼, ਉਪ ਕਪਤਾਨ ਪੁਲਿਸ, ਉਪ ਮੰਡਲ ਅਫ਼ਸਰ ਪੀ.ਡਬਲਿਊ.ਡੀ., ਉਪ ਮੰਡੀ ਅਫ਼ਸਰ ਮੰਡੀ ਬੋਰਡ ਅਤੇ ਬੀ.ਡੀ.ਪੀ.ਓ. ਸ਼ਾਮਲ ਹਨ, ਜੋ ਆਪਣੇ ਖੇਤਰ 'ਚ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਟੀਮ ਦੇ ਤੌਰ 'ਤੇ ਕੰਮ ਕਰਨਗੇ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ, ਨਗਰ ਨਿਗਮ ਅਤੇ ਪੀ.ਡੀ.ਏ. ਵੱਲੋਂ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਹੜ੍ਹਾਂ ਬਾਰੇ ਕੋਈ ਸੂਚਨਾ ਹੈ ਤਾਂ ਸਥਾਪਤ ਕੀਤੇ ਗਏ ਕੰਟਰੋਲ ਰੂਮ 'ਤੇ ਤੁਰੰਤ ਜਾਣਕਾਰੀ ਸਾਂਝੀ ਕੀਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
News 22 June,2023
ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ
ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ ਪਟਿਆਲਾ, 22 ਜੂਨ: ਪੰਜਾਬ ਸਰਕਾਰ ਵੱਲੋਂ 15 ਅਗਸਤ 2023 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 30 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।
News 22 June,2023
ਵਣ ਖੇਤੀ ਕਰਨ ਵਾਲੇ 145 ਕਿਸਾਨਾਂ ਨੂੰ ਦਿੱਤੇ 42 ਲੱਖ
ਵਣ ਖੇਤੀ ਪ੍ਰੋਜੈਕਟ ਤਹਿਤ ਵਣ ਮੰਡਲ (ਵਿਸਥਾਰ) ਪਟਿਆਲਾ ਨੇ ਚਲਾਈ ਮੁਹਿੰਮ -ਪਾਪੂਲਰ, ਸਫ਼ੈਦੇ ਜਾਂ ਕਿਸੇ ਹੋਰ ਕਿਸਮ ਦੇ ਰੁੱਖਾਂ ਦੀ ਵਣ ਖੇਤੀ ਦੀ ਪਹਿਲ ਕਰਨ ਵਾਲੇ ਕਿਸਾਨ ਸਬਸਿਡੀ ਲੈਣ ਲਈ ਜ਼ਰੂਰ ਅਪਲਾਈ ਕਰਨ-ਵਿੱਦਿਆ ਸਾਗਰੀ -ਕਿਹਾ, 'ਰੁੱਖ ਲਗਾਓ-ਪੈਸਾ ਕਮਾਓ ਤੇ ਵਾਤਾਵਰਣ ਬਚਾਓ' ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ ਪਟਿਆਲਾ, 22 ਜੂਨ: ਵਣਾਂ 'ਤੇ ਅਧਾਰਤ ਖੇਤੀ ਅਪਣਾਕੇ ਰਵਾਇਤੀ ਫ਼ਸਲੀ ਚੱਕਰ ਛੱਡਣ ਅਤੇ ਵਾਤਾਵਰਣ ਦੀ ਬਿਹਤਰੀ 'ਚ ਯੋਗਦਾਨ ਪਾਉਣ ਵਾਲੇ 145 ਅਗਾਂਹਵਧੂ ਕਿਸਾਨਾਂ ਨੂੰ ਵਣ ਮੰਡਲ (ਵਿਸਥਾਰ) ਪਟਿਆਲਾ ਨੇ ਬੀਤੇ ਵਿੱਤੀ ਸਾਲ ਦੌਰਾਨ 42.48 ਲੱਖ ਰੁਪਏ ਦੀ ਸਬਸਿਡੀ ਦਿੱਤੀ ਹੈ। ਇਹ ਸਬਸਿਡੀ ਪੰਜਾਬ ਦੇ ਪਾਣੀਆਂ ਅਤੇ ਵਾਤਾਵਰਣ ਪ੍ਰਤੀ ਫਿਕਰਮੰਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਫ਼ਸਲੀ ਵਿਭਿੰਨਤਾ ਲਈ ਵਣ ਖੇਤੀ ਪ੍ਰੋਜੈਕਟ' ਤਹਿਤ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਬੀਤੀ 12 ਫਰਵਰੀ ਨੂੰ ਲੁਧਿਆਣਾ ਵਿਖੇ ਹੋਈ ਪਹਿਲੀ ਸਰਕਾਰ-ਕਿਸਾਨ ਮਿਲਣੀ ਦੌਰਾਨ ਇਹ ਪ੍ਰੋਜੈਕਟ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਥੀਮ 'ਰੁੱਖ ਲਗਾਓ-ਪੈਸਾ ਕਮਾਓ ਅਤੇ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ ਨੇ ਦੱਸਿਆ ਕਿ ਵਿਸਥਾਰ ਮੰਡਲ ਪਟਿਆਲਾ ਅਧੀਨ ਪੈਂਦੀਆਂ ਤਿੰਨੋਂ ਰੇਂਜਾਂ ਨੇ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 12 ਫਰਵਰੀ 2023 ਤੋਂ ਪ੍ਰੋਜੈਕਟ ਸ਼ੁਰੂ ਹੋਣ ਤੋਂ ਬਾਅਦ 31 ਮਾਰਚ 2023 ਤੱਕ ਇਸ ਪ੍ਰੋਜੈਕਟ ਤਹਿਤ ਸਭ ਤੋਂ ਵੱਧ ਸਬਸਿਡੀ ਪਟਿਆਲਾ ਰੇਂਜ ਵੱਲੋਂ ਦਿੱਤੀ ਗਈ। ਪਟਿਆਲਾ ਰੇਂਜ ਨੇ 46 ਕਿਸਾਨਾਂ ਦੇ ਲਗਾਏ ਹੋਏ 125747 ਬੂਟੇ ਰਜਿਸਟਰਡ ਕਰਦੇ ਹੋਏ 1608626 ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਦਿੱਤੀ। ਇਸੇ ਪ੍ਰਕਾਰ ਐਸਏਐਸ ਨਗਰ ਮੋਹਾਲੀ ਰੇਂਜ ਨੇ 34 ਕਿਸਾਨਾਂ ਦੇ 60665 ਬੂਟੇ ਰਜਿਸਟਰਡ ਕਰਦੇ ਹੋਏ 1400564 ਸਬਸਿਡੀ ਦਿੱਤੀ।ਲੁਧਿਆਣਾ ਰੇਂਜ ਨੇ 65 ਕਿਸਾਨਾਂ ਦੇ 53807 ਰਜਿਸਟਰਡ ਕਰਦੇ ਹੋਏ 1239486 ਰੁਪਏ ਸਬਸਿਡੀ ਦਿੱਤੀ।ਉਨ੍ਹਾਂ ਦੱਸਿਆ ਕਿ ਕੁੱਲ 145 ਕਿਸਾਨਾਂ ਦੇ 240219 ਬੂਟੇ ਰਜਿਸਟਰਡ ਕਰਦੇ ਹੋਏ ਕੁੱਲ 4248676 ਸਬਸਿਡੀ ਦਿੱਤੀ ਗਈ। ਵਿੱਦਿਆ ਸਾਗਰੀ ਨੇ ਇਹ ਵੀ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਇਸ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਰਜਿਸਟਰਡ ਕਰਨ ਦੀ ਪ੍ਰ੍ਰਕ੍ਰਿਆ ਜਾਰੀ ਹੈ। ਵਿਸਥਾਰ ਮੰਡਲ ਦੀਆਂ ਤਿੰਨੋਂ ਰੇਂਜਾਂ ਵੱਲੋਂ ਹੁਣ ਤੱਕ ਕੁੱਲ 37 ਕਿਸਾਨਾਂ ਦੇ 66810 ਬੂਟੇ ਰਜਿਸਟਰਡ ਕੀਤੇ ਗਏ ਹਨ। ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਡੀ.ਐਫ.ਓ. ਵਿੱਦਿਆ ਸਾਗਰੀ ਨੇ ਦੱਸਿਆ ਕਿ ਪੰਜਾਬ ਦੇ ਜ਼ਮੀਨਾਂ ਹੇਠਲੇ ਪਾਣੀ ਅਤੇ ਵਾਤਾਵਰਣ ਦੇ ਬਚਾਅ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਕਣਕ-ਝੋਨੇ ਦਾ ਫ਼ਸਲੀ ਚੱਕਰ ਛੱਡ ਕੇ ਖੇਤੀ ਵਿਭਿੰਨਤਾ ਨੂੰ ਪ੍ਰਫੂੱਲਿਤ ਕਰਨ ਅਤੇ ਵਣਾਂ ਹੇਠ ਕਰਬਾ ਵਧਾਉਣ ਲਈ ਕਿਸਾਨਾਂ ਨੂੰ ਸਬਸਿਡੀ ਦੇ ਰਹੀ ਹੈ। ਆਪਣੇ ਖੇਤਾਂ 'ਚ ਰੁੱਖ ਲਗਾਉਣ ਵਾਲੇ ਕਿਸਾਨਾਂ ਨੂੰ ਰੁੱਖ ਲਗਾਉਣ ਦੇ ਅਨੁਮਾਨਿਤ ਖਰਚੇ ਦੇ 50 ਫੀਸਦੀ ਦੇ ਰੂਪ ਵਿੱਚ ਵੱਧ ਤੋਂ ਵੱਧ 60 ਰੁਪਏ ਪ੍ਰਤੀ ਬੂਟਾ ਸਬਸਿਡੀ ਦਿੱਤੀ ਜਾ ਰਹੀ ਹੈ। ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਬਲਾਕ ਪਲਾਂਟੇਸ਼ਨ ਕਰਦਾ ਹੈ ਤਾਂ ਉਸਨੂੰ 37500 ਰੁਪਏ ਪ੍ਰਤੀ ਹੈਕਟਰ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ।ਲਾਭਪਾਤਰੀ ਨੂੰ ਬੂਟਾ ਲਗਾਉਣ ਦੇ ਸ਼ੁਰੂਆਤੀ ਸਾਲ ਅਤੇ ਅਗਲੇ ਦੋ ਸਾਲਾਂ ਤੱਕ 50-25-25 ਦੇ ਅਨੁਪਾਤ ਵਿੱਚ ਇਹ ਸਬਸਿਡੀ ਦਿੱਤੀ ਜਾਂਦੀ ਹੈ। ਸਬਸਿਡੀ ਪ੍ਰਾਪਤ ਕਰਨ ਲਈ ਬੂਟਿਆਂ ਦੀ ਰਜਿਸਟ੍ਰੇਸ਼ਨ ਸੰਬੰਧੀ ਕਿਸਾਨ ਵਣ ਮੰਡਲ (ਵਿਸਥਾਰ) ਪਟਿਆਲ਼ਾ ਦੇ ਦਫਤਰੀ ਨੰਬਰ 0175-2359708 ਤੇ ਕਿਸੇ ਵੀ ਕਾਰਜ ਦਿਵਸ ਨੂੰ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਲਾਭ ਲੈਣ ਲਈ ਜ਼ਮੀਨ ਦੀ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਕਾਪੀ, ਆਧਾਰ ਕਾਰਡ ਦੀ ਕਾਪੀ ਅਤੇ ਆਧਾਰ ਨਾਲ ਲਿੰਕ ਬੈਂਕ ਪਾਸ-ਬੁੱਕ ਦੀ ਕਾਪੀ ਜਾਂ ਕੈਂਸਲ ਚੈੱਕ ਲੋੜੀਂਦੇ ਹਨ। ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਪਾਪੂਲਰ, ਸਫ਼ੈਦੇ ਜਾਂ ਕਿਸੇ ਹੋਰ ਕਿਸਮ ਦੇ ਰੁੱਖਾਂ ਦੀ ਵਣ ਖੇਤੀ ਦੀ ਪਹਿਲ ਕੀਤੀ ਹੈ, ਉਹ ਸਬਸਿਡੀ ਲੈਣ ਲਈ ਜ਼ਰੂਰ ਅਪਲਾਈ ਕਰਨ।ਵਿਸਥਾਰ ਮੰਡਲ ਤਹਿਤ ਇਸ ਪ੍ਰੋਜੈਕਟ ਪ੍ਰਚਾਰ-ਪ੍ਰਸਾਰ ਅਤੇ ਇਸਨੂੰ ਲਾਗੂ ਕਰਨ ਵਿੱਚ ਵਣ ਰੇਂਜ ਅਫ਼ਸਰ ਸੁਰਿੰਦਰ ਸ਼ਰਮਾ ਅਤੇ ਬੀਟ ਇੰਚਾਰਜ ਅਮਨ ਅਰੋੜਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
News 22 June,2023
ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਮੀਤ ਹੇਅਰ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 22 ਜੂਨ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ 'ਤੇ ਕੰਮ ਤੇਜ਼ ਕਰਨ 'ਤੇ ਵੀ ਜ਼ੋਰ ਦਿੱਤਾ। ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
News 22 June,2023
ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ * ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਬੁਢਲਾਡਾ (ਮਾਨਸਾ), 21 ਜੂਨ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ 'ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।
News 22 June,2023
ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ: ਡਾਕਟਰ ਬਲਬੀਰ ਸਿੰਘ - ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਬਣੇਗਾ ਮਿਸਾਲ - ਸਿਹਤ ਵਿਭਾਗ ਨੇ ਸੂਬੇ ਵਿੱਚ ਮਾਨਸਿਕ ਸਿਹਤ ਅਤੇ ਇਸ ਸਬੰਧੀ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਕਰਵਾਈ ਚੰਡੀਗੜ੍ਹ, 21 ਜੂਨ: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ - ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ । ਉਹਨਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ । ਸਿਹਤ ਮੰਤਰੀ ਇੱਥੇ , ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ "ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ" ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ। ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ। ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਸਨ।
News 21 June,2023
ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਦਾ ਕੀਤਾ ਦੌਰਾ ਤੇਲੰਗਾਨਾ ਸੂਬੇ ਵੱਲੋਂ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 21 ਜੂਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਦਿਨੀਂ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਸੂਬੇ ਦਾ ਦੌਰਾ ਕਰ ਚੁੱਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀ ਵਰਗ ਦੇ ਲੋਕਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾ. ਬਲਜੀਤ ਕੌਰ ਨੇ ਤੇਲੰਗਾਨਾ ਸੂਬੇ ਦਾ ਦੌਰਾ ਕਰਕੇ ਉੱਥੋਂ ਦੇ ਸੀਨੀਅਰ ਅਧਿਕਾਰੀ, ਸਕੱਤਰ ਅਤੇ ਡਾਇਰੈਕਟਰਜ਼ ਨਾਲ ਮੀਟਿੰਗ ਕਰਕੇ ਵੱਖ-ਵੱਖ ਭਲਾਈ ਸਕੀਮਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ, ਡਾਇਰੈਕਟਰ ਜਸਪ੍ਰੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੀ ਦੌਰਾ ਕਰਨ ਵਾਲੀ ਟੀਮ ‘ਚ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਵੱਲੋਂ ਸਟਾਰਟ-ਅੱਪ ਸਕੀਮ ਅਤੇ ਦਲਿਤ ਭਾਈਚਾਰੇ ਨੂੰ ਬਿਜਨਸ ਜਨਰੇਟ ਕਰਵਾਉਣ ਲਈ ਸਰਕਾਰ ਵੱਲੋਂ ਟੀ-ਹੱਬ (ਟੈਕਨੋਲੋਜੀ ਹੱਬ) ਬਣਾਇਆ ਹੋਇਆ ਹੈ, ਜਿਸ ਵਿੱਚ ਸਟਾਰਟ-ਅੱਪ ਲਈ ਫੰਡਿੰਗ ਵੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਤੇਲੰਗਾਨਾ ਦੇ ਰਿਹਾਇਸ਼ੀ ਸਕੂਲਾਂ ਦਾ ਮਾਡਲ ਕੰਨਸੈਪਟ 1970 ਤੋਂ ਚੱਲ ਰਿਹਾ ਹੈ, ਜਿੱਥੇ ਰਿਹਾਇਸ਼ੀ ਸਕੂਲ, ਡਿਗਰੀ ਕਾਲਜ ਅਤੇ ਵੱਖ-ਵੱਖ ਸੈਂਟਰ ਆਫ਼ ਐਕਸੀਲੈਂਸ ਚੱਲ ਰਹੇ ਹਨ। ਇਸੇ ਤਰ੍ਹਾਂ ‘ਦਲਿਤ ਬੰਧੂ’ ਸਕੀਮ ਅਨੁਸੂਚਿਤ ਜਾਤੀ ਡਿਵੈਲਪਮੈਂਟ ਵਿਭਾਗ ਦੀ ਲੈਂਡ ਮਾਰਕ ਸਕੀਮ ਹੈ। ਇਸ ਸਕੀਮ ਵਿੱਚ 10 ਲੱਖ ਰੁਪਏ ਪ੍ਰਤੀ ਲਾਭਪਾਤਰੀ ਨੂੰ ਲਾਭ ਪ੍ਰਦਾਨ ਕੀਤਾ ਜਾਂਦਾ ਹੈ ਤਾਂ ਜੋ ਲਾਭਪਾਤਰੀ ਸਵੈ ਆਮਦਨ ਜਨਰੇਟ ਕਰਨ ਦੇ ਯੋਗ ਹੋ ਸਕਣ। ਇਸ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਯਦਾਦਰੀ ਭੁਵਨਾਗਿਰੀ ਜਿਲ੍ਹੇ ਦਾ ਦੌਰਾ ਕਰਕੇ ਇਸ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਵਿਚਾਰ ਚਰਚਾ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤੇਲੰਗਾਨਾ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇਣ ਲਈ ਨੌਜਵਾਨਾਂ ਨੂੰ ਨਿਵੇਕਲੀਆਂ ਤਕਨੀਕਾਂ ਰਾਹੀਂ ਟ੍ਰੇਨਿੰਗ ਮੁਹੱਈਆ ਕਰਵਾ ਕੇ ਤਕਨੀਕੀ ਮਾਹਿਰ ਬਣਾਇਆ ਜਾ ਰਿਹਾ ਹੈ ਤਾਂ ਜੋ ਲੋੜਵੰਦ ਨੌਜਵਾਨ ਟਰੇਨਿੰਗ ਹਾਸਿਲ ਕਰਕੇ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਤੇਲੰਗਾਨਾ ਸੂਬੇ ਦੀਆਂ ਇਨ੍ਹਾਂ ਸਕੀਮਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਵਿੱਚ ਵੀ ਇਸੇ ਤਰਜ਼ ਤੇ ਇਹ ਸਕੀਮਾਂ ਲਾਗੂ ਕਰਨ ਲਈ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜ ਭਵਿੱਖ ਵਿੱਚ ਇਹ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦੇ ਕੇ ਆਤਮ ਨਿਰਭਰ ਬਣਾਇਆ ਜਾ ਸਕੇ।
News 21 June,2023
21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.
ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ 'ਤੇ ਬਿਜਲੀ ਦਾ ਕੋਈ ਕੱਟ ਨਹੀਂ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਚੰਡੀਗੜ੍ਹ, 21 ਜੂਨ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿੱਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ। ਇੱਥੇ ਵਰਣਨਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੇ ਹਫ਼ਤੇ ਇੱਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਜਿਸ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ ਸ੍ਰੀ ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ. ਸ੍ਰੀ ਪਰਮਜੀਤ ਸਿੰਘ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਸ੍ਰੀ ਵਰਦੀਪ ਸਿੰਘ ਮੰਡੇਰ ਵੀ ਹਾਜ਼ਰ ਸਨ।
News 21 June,2023
ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ
ਗੁਰਦਾਸਪੁਰ ਜ਼ਿਲ੍ਹੇ ਵਿੱਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ • ਕੀਟਨਾਸ਼ਕਾਂ ਤੇ ਖਾਦਾਂ ਦੀ ਚੈਕਿੰਗ ਜਾਰੀ ਰਹੇਗੀ, ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਜੂਨ: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ। ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।
News 21 June,2023
ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ
ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ ਗਿਆਨ ਦੇ ਪਸਾਰ ਲਈ ਇਹ ਲਾਇਬ੍ਰੇਰੀ ਮਾਡਲ, ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਆਈ.ਏ.ਐਸ., ਪੀ.ਸੀ.ਐਸ. ਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਪੰਜਾਬ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਪਿਛਲੀ ਸਰਕਾਰ ਦੌਰਾਨ ਬਹੁਤ ਘੱਟ ਮੁੱਲ ਉਤੇ ਗੋਆ ਦੀ ਲੀਜ਼ ਉਪਰ ਦਿੱਤੀ ਕਰੀਬ ਨੌਂ ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ ਸੰਗਰੂਰ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ। ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ। ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ। ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿੱਚ ਦਿੱਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।
News 21 June,2023
ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਰਾਜ ਪੱਧਰੀ ਈ.ਵੀ. ਕਮੇਟੀ ਦੀ ਮੀਟਿੰਗ ਦੌਰਾਨ ਲਿਆ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 21 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਸ੍ਰੀ ਵਰੁਣ ਰੂਜਮ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਸ੍ਰੀ ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।
News 21 June,2023
ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ, 21 ਜੂਨ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।
News 21 June,2023
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮੁਹਿੰਮ ਦਾ ਆਗਾਜ਼
ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਨੂਪ੍ਰੀਤਾ ਜੌਹਲ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਪਟਿਆਲਾ, 21 ਜੂਨ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਨੂਪ੍ਰੀਤਾ ਜੌਹਲ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਇਸ ਦੌਰਾਨ ਏ.ਡੀ.ਸੀ. ਨੇ ਸਮੂਹ ਵਿਭਾਗਾਂ ਨਾਲ ਸਾਉਣੀ 2023 ਦੌਰਾਨ ਪਰਾਲੀ ਦੀ ਸਮੱਸਿਆ ਨੂੰ ਨਿਜਾਤ ਪਾਉਣ ਲਈ ਐਕਸ਼ਨ ਟੇਕਨ ਰਿਪੋਰਟ ਉੱਪਰ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਹੁਣੇ ਤੋਂ ਇਸ ਸਬੰਧੀ ਯੋਗ-ਉਪਰਾਲੇ ਕਰਨ ਲਏ ਸਮੂਹ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਮਈ ਦੇ ਅੰਤ ਤੱਕ 37 ਪਿੰਡ ਪੱਧਰੀ, 4 ਬਲਾਕ ਪੱਧਰੀ ਅਤੇ 1 ਜ਼ਿਲ੍ਹਾ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬਧ ਮਸ਼ੀਨਰੀ ਬਾਰੇ ਅਤੇ ਇਸ ਸਾਲ ਸਬਸਿਡੀ ਉੱਪਰ ਦਿੱਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿਚ ਪੂਸਾ-44 ਹੇਠ ਰਕਬਾ ਘਟਾਇਆ ਜਾ ਰਿਹਾ ਹੈ ਅਤੇ ਲਗਭਗ 3500 ਹੈਕਟੇਅਰ ਰਕਬਾ ਹੋਰ ਫ਼ਸਲਾਂ ਅਧੀਨ ਲਿਆ ਕੇ ਪਰਾਲੀ ਦੀਆਂ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਮੱਕੀ ਦਾ ਬੀਜ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਉਪਲਬਧ ਕਰਵਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਾਲ 2023 ਦੌਰਾਨ ਕਿਸਾਨਾਂ ਨੂੰ ਸਬਸਿਡੀ ਉਪਰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਰੀ ਲਈ ਅਪਲਾਈ ਕਰਨ ਲਈ ਪੋਰਟਲ www.agrimachinery.com ਮਿਤੀ 20.06.2023 ਤੋਂ 20.07.2023 ਤੱਕ ਖੁੱਲ੍ਹਾ ਰਹੇਗਾ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਦਿਸ਼ਾ-ਨਿਰਦੇਸ਼ ਦੇ ਕੇ ਮਹੀਨਾ ਜੁਲਾਈ ਤੋਂ ਹੀ ਵੱਖ-ਵੱਖ ਕੈਂਪਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਕਿ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਵਿਚ ਮਸ਼ੀਨਰੀ ਦੀ ਡਾਇਰੈਕਟਰੀ ਉਪਲਬਧ ਕਰਵਾ ਦਿੱਤੀ ਗਈ ਹੈ।
News 21 June,2023
ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ
ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸ. ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ 'ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।
News 21 June,2023
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ ਚੰਡੀਗੜ੍ਹ, 20 ਜੂਨ ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ। ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।
News 20 June,2023
ਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ
ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?” ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।
News 20 June,2023
ਆਉਂਦੇ ਸੀਜਨ 'ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕੇ ਜਾਣ ਸਖ਼ਤ ਕਦਮ-ਸਾਕਸ਼ੀ ਸਾਹਨੀ
ਜਾਗਰੂਕਤਾ ਤੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸਮਾਜਿਕ ਸੰਸਥਾਵਾਂ ਦਾ ਵੀ ਲਿਆ ਜਾਵੇ ਸਹਿਯੋਗ -ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਮੀਟਿੰਗ ਪਟਿਆਲਾ, 20 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਖੇਤਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਗੇਤੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਅਗਲੇ ਸੀਜਨ ਵਿੱਚ ਖੇਤਾਂ ਵਿੱਚ ਅੱਗ ਲੱਗਣ ਨੂੰ ਇਸ ਵਾਰ ਤੋਂ 50 ਫ਼ੀਸਦੀ ਤੋਂ ਵੀ ਵੱਧ ਘਟਾਇਆ ਜਾ ਸਕੇ। ਅੱਜ ਇੱਥੇ ਪਰਾਲੀ ਨੂੰ ਅੱਗ ਬਾਬਤ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਦਿਹਾਤੀ ਵਿਕਾਸ ਤੇ ਪੰਚਾਇਤ, ਸਹਿਕਾਰਤਾ ਵਿਭਾਗ ਅਤੇ ਹੋਰਨਾਂ ਸਬੰਧਤਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਤੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਇਸ ਕੰਮ ਲਈ ਹੋਰਨਾਂ ਸੰਸਥਾਂਵਾਂ ਤੋਂ ਵੀ ਸਹਿਯੋਗ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਨ-ਸੀਟੂ ਪ੍ਰਬੰਧਾਂ ਲਈ ਪਰਾਲੀ ਦੀ ਸਾਂਭ ਸੰਭਾਲ ਵਾਸਤੇ ਸੁਪਰ ਐਸ.ਐਮ.ਐਸ., ਬੇਲਰ, ਹੈਪੀ ਸੀਡਰ, ਸੁਪਰਸੀਡਰ, ਉਲਟਾਵੇਂ ਹੱਲ, ਰੈਕ, ਪੈਡੀ ਸਟਰਾਅ ਚੌਪਰ, ਮਲਚਰ, ਜੀਰੋ ਟਿਲ, ਸਮਾਰਟ ਸੀਡਰ, ਕਰਾਪ ਰੀਪਰ ਆਦਿ ਉਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਲਈ ਕਿਸਾਨ ਜਰੂਰ ਅਪਲਾਈ ਕਰਨ। ਇਸ ਤੋਂ ਇਲਾਵਾ ਪਰਾਲੀ ਨੂੰ ਖੇਤਾਂ ਤੋਂ ਬਾਹਰ ਸੰਭਾਲਣ ਲਈ ਐਕਸਸੀਟੂ ਪ੍ਰਬੰਧਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ 50 ਮੀਟ੍ਰਿਕ ਟਨ ਤੇ 30 ਮੀਟ੍ਰਿਕ ਦੀ ਸਮਰੱਥਾ ਵਾਲੀਆ ਫੈਕਟਰੀਆਂ ਲੱਗ ਰਹੀਆਂ ਹਨ, ਜਿਨ੍ਹਾਂ ਰਾਹੀਂ ਸਮਾਣਾ ਤੇ ਪਾਤੜਾਂ ਇਲਾਕੇ 'ਚ ਕਿਸਾਨਾਂ ਦੀ ਪਰਾਲੀ ਸੰਭਾਲੀ ਜਾਵੇਗੀ। ਇਸ ਦੇ ਨਾਲ ਹੀ ਭੱਠਿਆਂ 'ਚ ਪਰਾਲੀ ਦੀ ਬਾਲਣ ਵਜੋਂ ਵਰਤੋਂ ਤੇ ਮੈਣ ਫੈਕਟਰੀ 'ਚ ਬੁਲਾਇਲਰ ਵਿੱਚ ਪਰਾਲੀ ਦੀ ਵਰਤੋਂ 'ਤੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗ੍ਰਾਮ ਪੰਚਾਇਤਾਂ ਤੇ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਦੀ ਖਰੀਦ ਕਰਨ, ਅੱਗ ਲੱਗਣ ਵਾਲੇ ਹਾਟ ਸਪਾਟ ਪਿੰਡਾਂ 'ਤੇ ਤਿੱਖੀ ਨਜ਼ਰ ਰੱਖਣ, ਪਿੰਡ ਪੱਧਰ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਏ ਅਮਲੇ ਨੂੰ ਚੌਕਸ ਕਰਨ, ਅੱਗ ਲੱਗਣ 'ਤੇ ਵਾਤਾਵਰਨ ਮੁਆਵਜਾ ਇਕੱਤਰ ਕਰਨ ਉਪਰ ਜ਼ੋਰ ਦੇਣ ਤੋਂ ਇਲਾਵਾ ਆਈ ਖੇਤ ਐਪ ਤੇ ਮਸ਼ੀਨਰੀ ਮੈਪਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ, ਖੇਤੀਬਾੜੀ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।
News 20 June,2023
ਨਵੇਂ ਬੱਸ ਅੱਡੇ ਨੇੜੇ ਸਰਹਿੰਦ ਬਾਈਪਾਸ ਵੱਲ ਸਲਿਪ ਰੋਡ ਬਨਾਉਣ ਦਾ ਕੰਮ ਸ਼ੁਰੂ-ਸਾਕਸ਼ੀ ਸਾਹਨੀ
ਡਿਪਟੀ ਕਮਿਸ਼ਨਰ ਵੱਲੋਂ 'ਪੈਦਲ ਚੱਲਣ ਦੇ ਅਧਿਕਾਰ ਦੀ ਨੀਤੀ' ਦਾ ਜਾਇਜ਼ਾ ਪਟਿਆਲਾ, 20 ਜੂਨ: ਪਟਿਆਲਾ ਸ਼ਹਿਰ ਅੰਦਰ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹਨ, ਇਸ ਤਹਿਤ ਰਾਜਪੁਰਾ ਰੋਡ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਵੀਆਂ ਲਈ ਸਮਰਪਿਤ ਕੀਤੇ ਨਵੇਂ ਬੱਸ ਅੱਡੇ ਨੇੜੇ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਸਰਹਿੰਦ ਬਾਈਪਾਸ ਵੱਲ ਸਲਿਪ ਰੋਡ ਬਨਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਪਟਿਆਲਾ, ਜ਼ਿਲ੍ਹਾ ਜੋਕਿ 'ਪੈਦਲ ਚੱਲਣ ਵਾਲਿਆਂ ਦੇ ਅਧਿਕਾਰ' (ਰਾਈਟ ਟੂ ਵਾਕ) ਦੀ ਨੀਤੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣਿਆ ਸੀ, ਇਸ ਨੀਤੀ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸੜਕਾਂ ਉਤੇ ਬਣੇ ਫੁੱਟਪਾਥਾਂ 'ਤੇ ਹੋਏ ਨਾਜਾਇਜ਼ ਕਬਜ਼ੇ ਤੁਰੰਤ ਛੁਡਵਾਏ ਜਾਣ। ਉਨ੍ਹਾਂ ਨੇ ਇਸ ਨੀਤੀ ਬਾਰੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ। ਰਾਈਟ ਟੂ ਵਾਕ ਨੀਤੀ ਦਾ ਜਾਇਜ਼ਾ ਲੈਂਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪੈਦਲ ਚੱਲਣ ਵਾਲਿਆਂ ਦੇ ਅਧਿਕਾਰ ਦੀ ਨੀਤੀ ਤਹਿਤ ਜ਼ਿਲ੍ਹੇ ਅੰਦਰ ਹਰੇਕ ਸੜਕ ਉਤੇ ਫੁੱਟਪਾਥ ਯਕੀਨੀ ਬਣਾਏ ਜਾਣ ਅਤੇ ਟੁੱਟੇ ਹੋਏ ਫੁਟਪਾਥਾਂ ਦੀ ਮੁਰੰਮਤ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਏ ਗਏ ਪਟਿਆਲਾ ਦੇ ਪਹਿਲੇ ਸਾਇਕਲ ਟਰੈਕ ਦੀ ਤਰਜ 'ਤੇ ਸ਼ਹਿਰ ਅੰਦਰ ਅਜਿਹੇ ਹੋਰ ਸਾਇਕਲਿੰਗ ਟਰੈਕ ਬਣਾਉਣ ਲਈ ਕਾਰਵਾਈ ਅੱਗੇ ਵਧਾਈ ਜਾਵੇ। ਸ਼ਹਿਰ ਅੰਦਰਲੇ ਚੌਂਕਾਂ ਦੀ ਸੁੰਦਰਤਾ ਲਈ ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕਰਦਿਆਂ ਸਾਕਸ਼ੀ ਸਾਹਨੀ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸੜਕਾਂ ਕਿਨਾਰੇ ਸੁੱਟੇ ਇਮਾਰਤਾਂ ਦੇ ਮਲਬੇ ਨੂੰ ਨਗਰ ਨਿਗਮ ਦੇ ਫੈਕਟਰੀ ਏਰੀਆ ਸਥਿਤ ਡੰਪ ਵਿੱਚ ਭਿਜਵਾਇਆ ਜਾਵੇ, ਜਿੱਥੇ ਇਸ ਨੂੰ ਮੁੜ ਵਰਤੋਂ 'ਚ ਲਿਆਉਣ ਲਈ ਪਲਾਂਟ ਲਗਾਇਆ ਗਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਸ਼ਹਿਰ ਅੰਦਰਲੀਆਂ ਸੜਕਾਂ ਉਪਰ ਸਪੀਡ ਲਿਮਟ ਦੇ ਬੋਰਡ ਲਗਾਉਣ ਤੇ ਸੜਕਾਂ ਕਿਨਾਰੇ ਪੀਲੀ ਪੱਟੀ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਨੂੰ ਘੱਟ ਕਰਨ ਲਈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨਾ ਵੀ ਜਾਰੀ ਰੱਖਿਆ ਜਾਵੇ। ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਰਾਈਟ ਟੂ ਵਾਕ ਨੀਤੀ ਨੂੰ ਜ਼ਮੀਨੀ ਪੱਧਰ 'ਤੇ ਹਕੀਕਤ ਵਿੱਚ ਲਾਗੂ ਕਰਨ ਲਈ ਯਤਨਸ਼ੀਲ ਹੈ। ਮੀਟਿੰਗ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਪੀ. ਟ੍ਰੈਫਿਕ ਜਸਵੀਰ ਸਿੰਘ, ਜ਼ਿਲ੍ਹਾ ਸੜਕ ਸੁਰੱਖਿਆ ਅਫ਼ਸਰ ਸ਼ਵਿੰਦਰ ਬਰਾੜ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਇੰਸਪੈਕਟਰ ਪ੍ਰੀਤਇੰਦਰ ਸਿੰਘ, ਐਸ.ਆਈ. ਭਗਵਾਨ ਸਿੰਘ, ਆਰ.ਟੀ.ਏ. ਦਫ਼ਤਰ ਦੇ ਨੁਮਾਂਇੰਦਿਆਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
News 20 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ
ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ: ਮੁੱਖ ਮੰਤਰੀ ਚੰਡੀਗੜ੍ਹ, 20 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ। ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ, ਜਿਹੜੇ ਇਮਾਨਦਾਰ, ਵਿਵੇਕਸ਼ੀਲ ਤੇ ਚੰਗੀ ਦਿੱਖ ਵਾਲੇ ਹੋਣ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਨਾਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਢਕਵੰਜ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਲੋਕਾਂ ਦੇ ਉਸ ਫਤਵੇ ਦੀ ਸਿੱਧੀ ਨਿਰਾਦਰੀ ਹੈ, ਜਿਸ ਰਾਹੀਂ ਲੋਕਾਂ ਨੇ ਆਪਣੀ ਭਲਾਈ ਲਈ ਕੰਮ ਕਰਨ ਵਾਸਤੇ ਸੂਬਾ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਪਾਸ ਕੀਤੇ ਬਿੱਲ ਦੀ ਤਰਜ਼ ਉਤੇ ਪੰਜਾਬ ਸਰਕਾਰ ਨੇ ਇਹ ਬਿੱਲ ਬਣਾਇਆ ਹੈ, ਜਿਹੜਾ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਮੁਹੱਈਆ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਰਵਾਇਤੀ ਸ਼ਾਨ ਬਹਾਲ ਕਰਨ ਲਈ ਹਰੇਕ ਕਦਮ ਚੁੱਕੇਗੀ।
News 20 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ
ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਦਾ ਸਗੋਂ ਹਰੇਕ ਘਰ ਤੱਕ ਗੁਰਬਾਣੀ ਪਹੁੰਚਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਚੰਡੀਗੜ੍ਹ, 20 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ 'ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।
News 20 June,2023
ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਅਤੇ ਅੰਤਰ ਯੂਨੀਵਰਸਿਟੀ ਨੈਸ਼ਨਲ ਮੇਲੇ ਵਿਚੋਂ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ
ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਕੀਤਾ ਗਿਆ ਪਟਿਆਲਾ-2023/06/20- ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ, ਪ੍ਰੋ: ਅਰਵਿੰਦ ਵਲੋਂ ਏ.ਆਈ.ਯੂ. ਦਿੱਲੀ ਵਲੋਂ ਕਰਵਾਏ ਗਏ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਅਤੇ ਅੰਤਰ ਯੂਨੀਵਰਸਿਟੀ ਨੈਸ਼ਨਲ ਮੇਲੇ ਵਿਚੋਂ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਕੀਤਾ ਗਿਆ। ਉਹਨਾਂ ਨੇ ਜਿੱਥੇ ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਉਥੇ ਹੀ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਕੋਚਾਂ ਨੂੰ ਵਧਾਈ ਵੀ ਦਿੱਤੀ। ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਏ.ਆਈ.ਯੂ. ਦਿੱਲੀ ਵਲੋਂ ਸੈਸ਼ਨ 2022-23 ਦਾ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਜੰਮੂ ਯੂਨੀਵਰਸਿਟੀ, ਜੰਮੂ ਵਿਖੇ ਮਿਤੀ 31 ਜਨਵਰੀ ਤੋਂ 04 ਫਰਵਰੀ 2023 ਨੂੰ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਇਸ ਯੁਵਕ ਮੇਲੇ ਵਿੱਚ ਹਿੱਸਾ ਲੈਂਦੇ ਹੋਏ ਫੋਕ ਆਰਕੈਸਟਰਾ ਅਤੇ ਕਲਾਸੀਕਲ ਵੋਕਲ ਵਿੱਚ ਪਹਿਲਾ ਸਥਾਨ, ਲਾਈਟ ਵੋਕਲ (ਗ਼ਜ਼ਲ) ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਨਾਨ ਪ੍ਰਕਸ਼ਨ, ਵੈਸਟਰਨ ਗਰੁੱਪ ਸੋਂਗ, ਕੋਲਾਜ ਮੇਕਿੰਗ ਅਤੇ ਮਹਿੰਦੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਉਪਰੰਤ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼, ਨਵੀਂ ਦਿੱਲੀ (AIU) ਵਲੋਂ ਨੈਸ਼ਨਲ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਮਿਤੀ 24 ਤੋਂ 28 ਫਰਵਰੀ 2023 ਨੂੰ ਜੈਨ ਯੂਨੀਵਰਸਿਟੀ, ਬੈਂਗਲੌਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੀਆਂ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ। ਇਸ ਨੈਸ਼ਨਲ ਫੈਸਟੀਵਲ ਵਿੱਚ ਭਾਗ ਲੈਂਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਵੈਸਟਰਨ ਗਰੁੱਪ ਸੌਂਗ ਅਤੇ ਲਾਈਟ ਵੋਕਲ (ਗ਼ਜ਼ਲ) ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਲਾਸੀਕਲ ਵੋਕਲ, ਮਹਿੰਦੀ ਅਤੇ ਕਲਾਸੀਕਲ ਨਾਨ ਪ੍ਰਕਸ਼ਨ ਵਿੱਚ ਦੂਸਰਾ ਅਤੇ ਫੋਕ ਆਰਕੈਸਟਰਾ ਆਈਟਮ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਓਵਰਆਲ ਸੰਗੀਤ ਟ੍ਰਾਫੀ ਵਿੱਚ ਚੌਥਾ ਸਥਾਨ ਵੀ ਹਾਸਿਲ ਕੀਤਾ। ਇਸ ਮੌਕੇ ਯੁਵਕ ਭਲਾਈ ਕਮੇਟੀ ਦੇ ਮੈਂਬਰ ਪ੍ਰੋ: ਗੁਰਮੁਖ ਸਿੰਘ, ਮੁਖੀ, ਪੰਜਾਬੀ ਵਿਭਾਗ, ਸ਼੍ਰੀ ਦਲਜੀਤ ਅਮੀ, ਡਾਇਰੈਕਟਰ ਲੋਕ ਸੰਪਰਕ ਵਿਭਾਗ, ਸ਼੍ਰੀ ਮਧੂਰੇਸ਼ ਭੱਟ, ਸ਼੍ਰੀ ਅਲੀ ਅਕਬਰ, ਸ਼੍ਰੀਮਤੀ ਸ਼ਮਸੇ਼ਰ ਕੌਰ, ਡਾ. ਹਰਿੰਦਰ ਹੁੰਦਲ, ਡਾ. ਡੈਨੀ ਸ਼ਰਮਾ, ਸ਼੍ਰੀ ਵਿਜੈ ਯਮਲਾ, ਸ਼੍ਰੀਮਤੀ ਰਮਨਜੀਤ ਕੌਰ, ਸ਼੍ਰੀ ਗੁਰਦੇਵ ਸਿੰਘ ਅਤੇ ਸ਼੍ਰੀ ਜਤਿੰਦਰ ਕੁਮਾਰ ਆਦਿ ਵੀ ਮੌਜੂਦ ਰਹੇ।
News 20 June,2023
ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ
ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?” ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।
News 20 June,2023
24 ਜੂਨ ਨੂੰ ਬਿਜਲੀ ਮੰਤਰੀ ਦੇ ਘਰ ਅਮ੍ਰਿੰਤਸਰ ਵਿਖੇ ਬਿਜਲੀ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ:ਮਨਜੀਤ ਸਿੰਘ ਚਾਹਲ
ਲਾਇਨਮੈਨਾ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਰੈਗੁਲਰ ਸਕੇਲ ਨਹੀ ਦਿੱਤੇ ਜਾ ਰਹੇ ਪਟਿਆਲਾ:20 ਜੂਨ: 2023, ਬਿਜਲੀ ਮੁਲਾਜਮਾਂ ਦੀਆਂ ਪ੍ਰਮੱਖ ਜਥੇਬੰਦੀਆ ਇੰਪਲਾਈਜ਼ ਫੈਡਰੇਸ਼ਨ ਏਟਕ,ਇੰਪਲਾਈਜ਼ ਫੈਡਰੇਸ਼ਨ ਚਾਹਲ,ਆਈHਟੀHਆਈ ਇੰਪਲਾਈਜ਼ ਐਸੋਸੀਏਸ਼ਨ,ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਤੇ ਟਰਾਸਕੋ ਦੇ ਸੱਦੇ ਤੇ ਪੰਜਾਬ ਦੇ ਬਿਜਲੀ ਕਾਮੇ 24 ਜੂਨ ਨੂੰ ਬਿਜਲੀ ਮੰਤਰੀ ਦੀ ਨਿੱਜੀ ਰਿਹਾਇਸ ਨਿਉ ਅਮ੍ਰਿੰਤਸਰ ਵਿਖੇ ਆਪਣੀਆਂ ਮੰਗਾ ਦੇ ਸਬੰਧ ਵਿੱਚ ਵਿਸਾਲ ਪ੍ਰਦਰਸ਼ਨ ਕਰਨਗੇ।ਇਸ ਸਬੰਧੀ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੁਬਾਈ ਆਗੂਆ ਹਰਭਜਨ ਸਿੰੰਘ ,ਗੁਰਵੇਲ ਸਿੰਘ ਬੱਲਪੁਰੀਆ,ਮਨਜੀਤ ਸਿੰਘ ਚਾਹਲ ਅਤੇ ਦਵਿੰਦਰ ਸਿੰਘ ਪਸੋਰ ਨੇ ਦੱਸਿਆਂ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਬਹੁਤੀਆਂ ਮੰਗਾ ਲਮਕਾਅ ਅਵਸਥਾ ਵਿੱਚ ਪਈਆਂ ਹਨ।ਪੰਜਾਬ ਸਰਕਾਰ ਵੱਲੋ ਸੀ.ਆਰ.ਏ 295 ਤਹਿਤ ਭਰਤੀ ਕੀਤੇ ਸਹਾਇਕ ਲਾਇਨਮੈਨਾ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਰੈਗੁਲਰ ਸਕੇਲ ਨਹੀ ਦਿੱਤੇ ਜਾ ਰਹੇ।10 ਸਾਲਾ ਤੋ ਠੇਕੇ ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਨਹੀ ਕੀਤਾ ਜਾਂ ਰਿਹਾ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਦੇ ਗਠਨ ਤੋ ਬਾਅਦ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਕਰ ਦਿੱਤਾ ਜਾਵੇਗਾ।ਲੇਕਿਨ 15 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਮੁਲਾਜਮਾਂ ਦਾ 1ਜਨਵਰੀ 2016 ਤੋ 30.6.21 ਦੇ ਬਣਦੇ ਏਰੀਅਰ ਦੇ ਬਕਾਏ ਜਾਰੀ ਨਹੀ ਕੀਤੇ,ਮਹਿੰਗਾਈ ਭ਼ੱਤੇ ਦੀਆਂ ਕਿਸ਼ਤਾ ਜਾਰੀ ਨਹੀ ਕੀਤੀਆ।ਉਨਾਂ ਬਿਜਲੀ ਮੁਲਾਜਮਾਂ ਨੂੰ 1ਜਨਵਰੀ 2016 ਤੋ 113# ਮਹਿੰਗਈ ਭੱਤੇ ਦੀ ਬਜਾਏ 119# ਨਾਲ ਤਨਖਾਹਾ ਮੁੜ ਸੋਧੀਆਂ ਜਾਣ ਦੀ ਮੰਗ ਵੀ ਕੀਤੀ। ਬਿਜਲੀ ਨਿਗਮ ਦੀ ਮਨੈਜ਼ਮੈਟ ਨੇ 22 ਨਵੰਬਰ ਨੂੰ ਹੋਈਆਂ ਸਹਿਮਤੀਆਂ ਮੁਤਾਬਿਕ ਵੇਜ਼ ਫਾਰਮੁਲੇਸ਼ਨ ਕਮੇਟੀ ਦਾ ਗਠਨ ਕਰਕੇ ਮੁਲਾਜਮਾਂ ਦੇ ਭੱਤਿਆਂ ਦਾ ਨਿਪਟਾਰਾ ਨਹੀ ਕੀਤਾ।ਜਥੇਬੰਦੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਆਈ.ਐਸ.ਆਈ ਤੇ ਆਈ.ਪੀ.ਐਸ ਲਾਬੀ ਬਣਦੇ ਸਾਰੇ ਬਕਾਏ ਲੈ ਚੁੱਕੀ ਹੈ ਸਿਰਫ ਮੁਲਾਜ਼ਮਾਂ ਨਾਲ ਸਰਕਾਰ ਵਿਤਕਰਾਂ ਕਰ ਰਹੀ ਹੈ।ਉਨਾਂ ਕਿਹਾ ਪੰਜਾਬ ਸਰਕਾਰ ਮਹਿਨਤਕਸ਼ ਲੋਕਾਂ ਦੇ ਦਮਨ ਕਰਨ ਦੀ ਨੀਤੀ ਤੇ ਉਤਰ ਆਈ ਹੈ।ਜਿਸ ਦੀ ਉਦਾਰਣ ਪਟਿਆਲਾ ਵਿਖੇ ਭਾਰਤੀ ਕਿਸਾਨ ਯੁਨੀਅਨ ਸਿਧੁਪੁਰ ਦੇ ਆਗੂਆ ਨਾਲ ਸਾਹਮਣੇ ਆਈ ਹੈ।ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਸੁਬਾਈ ਆਗੁ ਨਰਿੰਦਰ ਸੈਣੀ,ਪੂਰਨ ਸਿੰਘ ਖਾਈ,ਸੁਰਿੰਦਰ ਪਾਲ ਲਹੋਰੀਆ,ਕਮਲ ਕੁਮਾਰ ਪਟਿਆਲਾ,ਗੁਰਤੇਜ਼ ਸਿੰਘ ਪੱਖੋਕੇ,ਅਵਤਾਰ ਸਿੰਘ ਸੇਰਗਿੱਲ,ਗੁਰਪ੍ਰੀਤ ਸਿੰਘ ਗੰਡੀਵਿੰਡ ਆਦਿ ਹਾਜਰ ਸਨ।
News 20 June,2023
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ
ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ ਪਟਿਆਲਾ, 20 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਸਾਰੇ ਚੱਲ ਰਹੇ ਕੰਮ 30 ਜੂਨ 2023 ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਬਣੀ ਸੀ, ਉਨ੍ਹਾਂ ਖੇਤਰਾਂ 'ਚ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਬੰਧਤ ਵਿਭਾਗ ਆਪਣੇ ਆਪਣੇ ਖੇਤਰ ਦੇ ਪਾਣੀ ਦੀ ਜਾਂਚ ਵੀ ਕਰਵਾਉਣ। ਸਾਕਸ਼ੀ ਸਾਹਨੀ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ। ਮੀਟਿੰਗ 'ਚ ਏ.ਡੀ.ਸੀ ਜਗਜੀਤ ਸਿੰਘ, ਐਸ.ਪੀ. ਹਰਵੰਤ ਕੌਰ, ਸਮੂਹ ਐਸ.ਡੀ.ਐਮਜ਼, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
News 20 June,2023
ਮੋਟਰ ਗੱਡੀ ਮਾਲਕ/ਚਾਲਕ ਰਜਿਸਟਰਿੰਗ ਐਂਡ ਲਾਇਸੈਂਸਿੰਗ ਅਥਾਰਟੀ 'ਚ ਆਪਣਾ ਮੋਬਾਇਲ ਨੰਬਰ ਅੱਪਡੇਟ ਕਰਵਾਉਣ
ਸੂਬੇ ਅੰਦਰ ਈ-ਚਲਾਨਿੰਗ ਸਿਸਟਮ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਪਟਿਆਲਾ, 20 ਜੂਨ: ਸਕੱਤਰ ਜ਼ਿਲ੍ਹਾ ਰਿਜਨਲ ਟਰਾਂਸਪੋਰਟ ਅਥਾਰਟੀ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਅੰਦਰ ਈ-ਚਲਾਨਿੰਗ ਸਿਸਟਮ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਮੂਹ ਮੋਟਰ ਗੱਡੀ ਮਾਲਕਾਂ/ਚਾਲਕਾਂ ਦੇ ਸਹੀ ਮੋਬਾਇਲ ਨੰਬਰ ਰਜਿਸਟਰਿੰਗ ਐਂਡ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਵਿੱਚ ਅੱਪਡੇਟ ਹੋਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੋਟਰ ਗੱਡੀ ਮਾਲਕਾਂ/ਚਾਲਕਾਂ ਦਾ ਰਿਕਾਰਡ ਵਿੱਚ ਸਹੀ ਮੋਬਾਇਲ ਨੰਬਰ ਦਰਜ ਨਹੀਂ ਹੋਵੇਗਾ ਤਾਂ ਈ-ਚਲਾਨਿੰਗ ਸਿਸਟਮ ਤਹਿਤ ਚਲਾਨ ਹੋਣ 'ਤੇ ਸਹੀ ਵਿਅਕਤੀ ਨੂੰ ਸੰਦੇਸ਼ ਨਹੀਂ ਜਾਵੇਗਾ। ਇਸ ਲਈ ਜਿਨ੍ਹਾਂ ਮੋਟਰ ਗੱਡੀ ਮਾਲਕਾਂ/ਚਾਲਕਾਂ ਦੇ ਸਹੀ ਮੋਬਾਇਲ ਨੰਬਰ ਦਫ਼ਤਰ ਦੇ ਰਿਕਾਰਡ ਵਿੱਚ ਦਰਜ ਨਹੀਂ ਹਨ ਉਹ ਸਬੰਧਤ ਅਥਾਰਟੀ ਪਾਸ ਜਾ ਕੇ ਆਪਣਾ ਮੋਬਾਇਲ ਨੰਬਰ ਅੱਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਵਾਹਨ ਮਾਲਕ ਵਿਭਾਗ ਦੀ ਵੈਬਸਾਈਟ punjabtransport.org 'ਤੇ ਦਰਸਾਏ ਵਰਕ ਫਲੋ ਅਨੁਸਾਰ ਆਪਣੇ ਪੱਧਰ 'ਤੇ ਵੀ ਆਪਣਾ ਮੋਬਾਇਲ ਨੰਬਰ ਅੱਪਡੇਟ ਕਰ ਸਕਦੇ ਹਨ।
News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼
ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 20 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।
News 20 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ, 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ। ਇੱਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਅੱਜ ‘ਦਾ ਸਿੱਖ ਗੁਰਦੁਆਰਾ ਐਕਟ-1925’ ਵਿਚ ਸੋਧ ਕਰਨ ਅਤੇ ਇਸ ਵਿਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢਿਆਂ ਉਤੇ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬਿਨਾਂ ਕਿਸੇ ਅਦਾਇਗੀ ਦੇ ਸਮੁੱਚੀ ਮਾਨਵਤਾ ਗੁਰਬਾਣੀ ਕੀਰਤਨ ਸਰਵਣ ਕਰੇ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਪਵਿੱਤਰ ਗੁਰਬਾਣੀ ਦਾ ਕਿਸੇ ਵੀ ਢੰਗ ਨਾਲ ਵਪਾਰੀਕਰਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਸਿੱਖ ਗੁਰਦੁਆਰਾ (ਸੋਧ) ਐਕਟ-2023 ਦੇ ਨਾਮ ਹੇਠ ਹੋਵੇਗਾ ਜੋ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਹੋਣ ਦੀ ਤਰੀਕ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਧਾਰਾ-125 ਤੋਂ ਬਾਅਦ ਸਿੱਖ ਗੁਰਦੁਆਰਾ ਐਕਟ-1925 ਵਿਚ ਧਾਰਾ-125-ਏ ਵੀ ਦਰਜ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ ਦੀ ਡਿਊਟੀ (ਸ਼੍ਰੋਮਣੀ ਕਮੇਟੀ) ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਲਈ ਹੋਵੇਗੀ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦੀ ਮੁਖਾਲਫ਼ਤ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਲੋਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਸਰਵਣ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਚੈਨਲ ਲਈ ਅਦਾਇਗੀ ਕਰਨੀ ਪੈਂਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਚੈਨਲ ਦਾ ਪੈਕੇਜ ਹੋਰ ਚੈਨਲਾਂ ਦੇ ਨਾਲ ਦਿੱਤਾ ਗਿਆ ਹੈ ਜੋ ਬਹੁਤ ਮਹਿੰਗਾ ਹੈ ਅਤੇ ਆਮ ਆਦਮੀ ਇਸ ਦਾ ਬੋਝ ਨਹੀਂ ਸਹਿਣ ਕਰ ਸਕਦਾ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸਿੱਖ ਗੁਰਦੁਆਰਾ ਐਕਟ-1925 ਰਾਹੀਂ ਬਣਾਈ ਗਈ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦਾ ਪ੍ਰਚਾਰ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ, ਪਰ ਇਸ ਨੇ ਆਪਣੇ ਇਕ ਪਰਿਵਾਰ ਦਾ ਹੱਥਠੋਕਾ ਬਣ ਕੇ ਆਪਣਾ ਫਰਜ਼ ਭੁਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ 11 ਸਾਲ ਬੀਤ ਚੁੱਕੇ ਹਨ ਅਤੇ ਅਜੇ ਤੱਕ ਸੂਬੇ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸਿਰਫ਼ ਇਸ ਲਈ ਹਟਾ ਰਹੇ ਹਨ ਕਿਉਂਕਿ ਉਹ ਉਸ ਪਰਿਵਾਰ ਦੇ ਰਾਹ 'ਤੇ ਨਹੀਂ ਚੱਲ ਰਹੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਐਕਟ ਪੰਥ 'ਤੇ ਕੋਈ ਹਮਲਾ ਨਹੀਂ ਹੈ ਸਗੋਂ ਇਹ ਪਵਿੱਤਰ ਗੁਰਬਾਣੀ ਦਾ ਵਿਸ਼ਵ ਭਰ ਵਿਚ ਮੁਫਤ ਪ੍ਰਸਾਰਨ ਯਕੀਨੀ ਬਣਾਉਣ ਲਈ ਇਕ ਨਿਮਾਣਾ ਜਿਹਾ ਉਪਰਾਲਾ ਹੈ।
News 19 June,2023
ਮਾਨਸੂਨ ਦੇ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ
ਜੂਨ ਦੇ ਅੰਤ ਅਤੇ ਜੁਲਾਈ ਦੀ ਸ਼ੁਰੂਆਤ ਤੱਕ ਚੰਗੀ ਅਤੇ ਨਿਯਮਤ ਬਾਰਸ਼ ਹੋਣ ਦੀ ਸੰਭਾਵਨਾ ਇਸ ਸਾਲ ਹੁਣ ਤੱਕ ਸੁਸਤ ਰਿਹਾ ਮਾਨਸੂਨ (Monsoon Update) ਦੇ ਇਸ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ ਹੈ। ਮਾਨਸੂਨ ਦਾ ਇਹ ਰੁਖ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਪੈਦਾ ਕਰ ਰਿਹਾ ਹੈ। ਇਹ ਇਲਾਕੇ ਇਸ ਸਮੇਂ ਅਤਿ ਦੀ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਗਿਆਨੀਆਂ ਨੇ ਕਿਹਾ ਹੈ ਕਿ ਜੂਨ ਦੇ ਅੰਤ ਅਤੇ ਜੁਲਾਈ ਦੀ ਸ਼ੁਰੂਆਤ ਤੱਕ ਚੰਗੀ ਅਤੇ ਨਿਯਮਤ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਭਾਰਤ ਦੇ ਪੱਛਮੀ, ਮੱਧ ਅਤੇ ਪੂਰਬੀ ਤੱਟ 'ਤੇ ਆਮ ਨਾਲੋਂ ਜ਼ਿਆਦਾ ਬਾਰਸ਼ ਹੋਵੇਗੀ। ਆਈਐਮਡੀ ਦੇ ਡਾਇਰੈਕਟਰ ਜਨਰਲ ਮਰਤੁੰਜਯ ਮਹਾਪਾਤਰਾ ਅਨੁਸਾਰ 21 ਜੂਨ ਤੱਕ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ (Monsoon alert) ਰਹਿਣਗੇ।
News 19 June,2023
ਭਾਰਤੀ ਕਿਸਾਨ ਯੂਨੀਅਨ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੀ ਨਾਅਰੇਬਾਜ਼ੀ
ਰੋਸ਼ਮਈ ਧਰਨਾ ਦੇ ਕੇ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ - ਪੰਜਾਬ ਸਰਕਾਰ ਮੰਗਾਂ ਮੰਨਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਹੈ ਖੜੀ : ਆਗੂ ਪਟਿਆਲਾ, 19 ਜੂਨ : ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਵੱਲੋਂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਜਿਲਾ ਪਟਿਆਲਾ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ਼ਮਈ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਆਗੂ ਗੁਰਦੇਵ ਸਿੰਘ ਗੱਜੂਮਾਜਰਾ, ਕਰਨੈਲ ਸਿੰਘ ਲੰਗ, ਗੁਰਪ੍ਰੀਤ ਕੌਰ ਬਰਾਸ ਅਤੇ ਦਵਿੰਦਰ ਕੌਰ ਹਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਖੜੀ ਹੈ। ਭਾਰਤ ਮਾਲਾ ਪ੍ਰੋਜੈਕਟ ਅਧੀਨ ਸਹਿਮਤੀ ਲਏ ਬਿਨਾਂ ਤੇ ਮੁਆਵਜ਼ਾ ਦਿੱਤੇ ਬਿਨਾਂ ਜ਼ਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਹਨ ਤੇ ਜ਼ਬਰੀ ਪਾਇਪ ਲਾਇਨਾਂ ਖ਼ੇਤਾਂ ਵਿੱਚ ਪਾਈਆਂ ਜਾ ਰਹੀਆਂ ਹਨ। ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਵਾਲੀ ਮੰਨੀ ਹੋਈ ਮੰਗ ਤੋਂ ਪਾਸਾ ਵੱਟਦਿਆਂ ਜ਼ਬਰੀ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਸਹਿਮਤੀ ਲਏ ਬਿਨਾਂ ਜ਼ਬਰੀ ਜ਼ਮੀਨਾਂ ਖੋਹਣ ਤੇ ਪਾਇਪ ਲਾਈਨਾਂ ਪਾਉਣ ਦਾ ਕੰਮ ਤੁਰੰਤ ਬੰਦ ਕਰੇ ਤੇ ਵਾਹੀਯੋਗ ਸਾਰੇ ਰਕਬੇ ਨੂੰ ਨਹਿਰੀ ਪਾਣੀ ਪਹੁੰਚਾਣ ਲਈ ਸਰਕਾਰੀ ਖਰਚੇ ਤੇ ਜ਼ਮੀਨ ਦੋਜ਼ ਪਾਈਪਾਂ ਪਾ ਕੇ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ ਤੇ ਨਹਿਰੀ ਪਾਣੀ ਦੀ ਮਾਤਰਾ ਦੁੱਗਣੀਂ ਕੀਤੀ ਜਾਵੇ। ਇਸੇ ਤਰ੍ਹਾਂ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਮੀਂਹ ਦੇ ਪਾਣੀ ਨੂੰ ਸੰਭਾਲ ਕੇ ਧਰਤੀ ਹੇਠ ਰੀਚਾਰਜ਼ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਦਰਿਆਵਾ ,ਨਦੀਆਂ, ਨਹਿਰਾਂ ਤੇ ਰਜਵਾਹਿਆਂ ਸਮੇਤ ਧਰਤੀ ਹੇਠਲੇ ਪਾਣੀਆਂ ਵਿੱਚ ਜ਼ਹਿਰ ਮਿਲਾ ਰਹੇ ਸਾਰੇ ਅਦਾਰਿਆਂ ਨੂੰ ਰੋਕਣ ਲਈ ਸਰਕਾਰ ਪੁਖਤਾ ਪ੍ਰਬੰਧ ਯਕੀਨੀ ਬਣਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ। ਅੱਜ ਦੇ ਧਰਨੇ ਵਿਚ ਚਮਕੌਰ ਸਿੰਘ ਭੇਡਪੁਰਾ, ਜਸਵੰਤ ਸਿੰਘ ਸਦਰਪੁਰ, ਬਲਕਾਰ ਸਿੰਘ ਤਰੌੜਾ ਖੁਰਦ, ਗੁਰਵਿਦਰ ਸਿੰਘ ਸਦਰਪੁਰ, ਤੇਜਿੰਦਰ ਸਿੰਘ ਰਾਜਗੜ੍ਹ, ਸੁਖਪ੍ਰੀਤ ਸਿੰਘ ਚੂਹੜਪੁਰ ਕਲਾਂ, ਭੀਮ ਸਿੰਘ ਗੱਜੂਮਾਜਰਾ, ਭਗਵੰਤ ਸਿੰਘ ਸਦਰਪੁਰ, ਗੁਰਬਿੰਦਰ ਸਿੰਘ ਬੀਬੀਪੁਰ, ਬਲਜਿੰਦਰ ਸਿੰਘ ਭੇਡਪੁਰਾ ਯਾਦਵਿੰਦਰ ਸਿੰਘ ਫਤਿਹਪੁਰ, ਗਮਦੂਰ ਸਿੰਘ ਬਾਬਰਪੁਰ, ਚਮਕੌਰ ਸਿੰਘ ਘਨੁੰੜਕੀ, ਰਜਿੰਦਰ ਸਿੰਘ ਕਲਾਰਾਂ, ਬਿਕਰਮਜੀਤ ਸਿੰਘ ਅਰਨੋ ਕ੍ਰਾਂਤੀਕਾਰੀ,ਯਾਦਵਿੰਦਰ ਸਿੰਘ ਬੁਰੜ, ਨਿਸਾਨ ਸਿੰਘ ਬੁਰੜ, ਬਿਕਰ ਸਿੰਘ ਬੁਰੜ, ਗੁਰਜੰਟ ਸਿੰਘ ਦਫਤਰੀਵਾਲਾ ਮੁਖਤਿਆਰ ਸਿੰਘ ਭੂਤਗੜ੍ਹ, ਕੁਲਦੀਪ ਸਿੰਘ ਬਰਾਸ, ਦਰਸ਼ਨ ਸਿੰਘ ਬਰਾਸ ਆਦਿ ਮੌਜੂਦ ਸਨ।
News 19 June,2023
ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ
ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਪਟਿਆਲਾ, 19 ਜੂਨ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ 'ਅੱਤਵਾਦ ਵਿਰੋਧੀ ਕਾਨੂੰਨ: ਜਾਂਚ, ਸਬੂਤ ਅਤੇ ਮੁਕੱਦਮੇ' ਵਿਸ਼ੇ 'ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ ਸਬੰਧਤ ਨਵੀਂਆਂ ਕਾਨੂੰਨੀ ਅਤੇ ਤਕਨੀਕੀ ਤਕਨੀਕਾਂ ਤੋਂ ਰਾਸ਼ਟਰੀ ਜਾਂਚ ਏਜੰਸੀ ਦੇ ਲਾਅ ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਹੈ। ਪੰਜ ਦਿਨਾਂ ਸਿਖਲਾਈ ਪ੍ਰੋਗਰਾਮ 'ਚ ਸਬੂਤਾਂ ਦਾ ਸੰਗ੍ਰਹਿ, ਇਲੈੱਕਟ੍ਰਾਨਿਕ ਸਬੂਤ ਅਤੇ ਸੋਸ਼ਲ ਮੀਡੀਆ, ਅੱਤਵਾਦ ਵਿਰੋਧੀ ਮਾਮਲਿਆਂ ਵਿੱਚ ਸਟ੍ਰਕਚਰਡ ਇਨਵੈਸਟੀਗੇਸ਼ਨ, ਸੋਸ਼ਲ ਮੀਡੀਆ ਅਤੇ ਆਨਲਾਈਨ ਰੈਡੀਕਲਾਈਜ਼ੇਸ਼ਨ, ਯੂਏਪੀਏ, 1967 ਅਤੇ 1967 ਦੇ ਤਹਿਤ ਨਵੀਨਤਮ ਸੋਧਾਂ ਅਤੇ ਤਾਜ਼ਾ ਫ਼ੈਸਲੇ ਵਰਗੇ ਮੁੱਦਿਆਂ 'ਤੇ ਕਈ ਸੈਸ਼ਨ ਆਯੋਜਿਤ ਕੀਤੇ ਜਾਣਗੇ। ਵਧੀਕ ਡਾਇਰੈਕਟਰ ਜਨਰਲ ਐਨ.ਆਈ.ਏ. ਅਤੁਲਚੰਦਰ ਕੁਲਕਰਨੀ ਉਦਘਾਟਨੀ ਸੈਸ਼ਨ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਅੱਤਵਾਦ ਨਾਲ ਸਬੰਧਤ ਹੰਗਾਮੀ ਮੁੱਦਿਆਂ 'ਤੇ ਚਰਚਾ ਕਰਦੇ ਹੋਏ ਯੂਏਪੀਏ, 1967 ਅਤੇ ਐਨਆਈਏ ਐਕਟ, 2008, ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ, ਸਾਈਬਰ-ਅੱਤਵਾਦ ਅਤੇ ਮਨੁੱਖੀ ਤਸਕਰੀ ਦੇ ਸਬੰਧ ਵਿੱਚ ਐਨਆਈਏ ਦੇ ਅੰਦਰ ਨਵੇਂ ਵਿੰਗਾਂ ਨੂੰ ਸ਼ਾਮਲ ਕਰਨ, ਅਤੇ ਜ਼ਮਾਨਤ ਸੁਧਾਰਾਂ ਦੀ ਜ਼ਰੂਰਤ ਬਾਰੇ ਆਪਣੇ ਵਿਚਾਰ ਰੱਖੇ। ਆਰ.ਜੀ.ਐਨ.ਯੂ.ਐਲ. ਦੇ ਉਪ ਕੁਲਪਤੀ ਪ੍ਰੋ. (ਡਾ.) ਆਨੰਦਪਵਾਰ ਨੇ ਪ੍ਰਧਾਨਗੀ ਭਾਸ਼ਣ ਦਿੱਤਾ ਅਤੇ ਕੇਂਦਰ ਅਤੇ ਰਾਜ ਏਜੰਸੀਆਂ ਵਿਚਕਾਰ ਤਾਲਮੇਲ ਦੀ ਲੋੜ, ਨਿਆਇਕ ਸੁਧਾਰਾਂ ਅਤੇ ਇੱਕ ਸਾਂਝਾ ਡਾਟਾਬੇਸ ਦੀ ਸਥਾਪਨਾ 'ਤੇ ਚਰਚਾ ਕੀਤੀ। ਪ੍ਰੋ. (ਡਾ.) ਰਾਕੇਸ਼ ਮੋਹਨ ਸ਼ਰਮਾ, ਸਲਾਹਕਾਰ (ਫੋਰੈਂਸਿਕ), ਆਰਜੀਐਨਯੂਐਲ ਨੇ ਧੰਨਵਾਦ ਦੇ ਮਤੇ ਨਾਲ ਉਦਘਾਟਨੀ ਸੈਸ਼ਨ ਦੀ ਸਮਾਪਤੀ ਕੀਤੀ।
News 19 June,2023
ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 19 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।
News 19 June,2023
ਕੇਂਦਰੀ ਖੇਤੀਬਾੜੀ ਮੰਤਰੀ ਨੂੰ ਹਰਸਿਮਰਤ ਬਾਦਲ ਨੇ ਸਵਾਮੀਨਾਥਨ ਕਮਿਸ਼ਨ ਅਨੁਸਾਰ MSP ਦੀ ਗਰੰਟੀ ਦੇਣ ਦੀ ਕੀਤੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ ਚੰਡੀਗੜ੍ਹ, 18 ਜੂਨ 2023: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫੀਸਦੀ ਮੁਨਾਫੇ ਅਨੁਸਾਰ ਐਸ ਐਮ ਪੀ ਦੀ ਗਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਨੇ ਆਪਣਾ ਅੰਦੋਲਨ ਖਤਮ ਕੀਤਾ ਸੀ, ਉਸ ਵੇਲੇ ਉਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ। ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਵੇਲੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਦਾ ਐਲਾਨ ਕੀਤਾ ਗਿਆ ਤੇ ਉਸ ਮਗਰੋਂ ਕਿਸਾਨਾਂ ਨੇ ਦਿੱਲੀ ਦਾ ਰਸਤਾ ਖੋਲ੍ਹਦਿਆਂ ਅੰਦੋਲਨ ਖਤਮ ਕੀਤਾ ਤਾਂ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪਿਛਲੇ 18 ਮਹੀਨਿਆਂ ਤੋਂ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਉਹਨਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀਕਿ ਉਹ ’ਅੰਨਦਾਤਾ’ ਨਾਲ ਕੀਤੇ ਵਾਅਦੇ ਪੂਰੇ ਕਰਨ। ਉਹਨਾਂ ਕਿਹਾ ਕਿ ਐਮ ਐਸ ਪੀ ਦੀ ਗਰੰਟੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਅਤੇ ਇਸ ਵਾਸਤੇ ਸਰਕਾਰ ਐਮ ਐਸ ਪੀ ਬਾਰੇ ਬਣਾਈ ਕਮੇਟੀ ਦੇ ਨਿਯਮਾਂ ਤੇ ਉਦੇਸ਼ਾਂ ਵਿਚ ਸੋਧ ਕਰਦਿਆਂ ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਸ਼ਾਮਲ ਕਰੇ। ਉਹਨਾਂ ਕਿਹਾ ਕਿ ਕਮੇਟੀ ਦੇ ਨਿਯਮ ਤੇ ਮੰਤਵ ਸਰਕਾਰ ਦੇ ਕੀਤੇ ਵਾਅਦੇ ਅਨੁਸਾਰ ਐਮ ਐਸ ਪੀ ਦੀ ਗਰੰਟੀ ਲਾਗੂ ਕਰਨਾ ਹੋਣਾ ਚਾਹੀਦਾ ਹੈ।
News 18 June,2023
ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 18 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ। ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
News 18 June,2023
ਪੰਜਾਬ 'ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨਿਯਮਤ ਤੌਰ 'ਤੇ ਖੇਤੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਕਰਨਗੀਆਂ : ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇੱਕ ਟੀਮ ਗਠਿਤ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
News 18 June,2023
ਡਾ. ਬਲਬੀਰ ਸਿੰਘ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ
ਕਿਹਾ, 'ਪੰਜਾਬ ਸਰਕਾਰ ਪੰਜਾਬ ਨੂੰ ਬਣਾ ਰਹੀ ਹੈ ਦੇਸ਼ ਦਾ ਮੋਹਰੀ ਸੂਬਾ' -ਪਿੰਡ ਨੰਦਪੁਰ ਕੇਸ਼ੋ ਤੇ ਫੱਗਣਮਾਜਰਾ ਵਿਖੇ ਜਨ ਸੁਵਿਧਾ ਕੈਂਪ, ਪੰਚਾਇਤ ਘਰ ਵਿਖੇ ਵੀ ਲੋਕਾਂ ਨੂੰ ਮਿਲੇ ਸਿਹਤ ਮੰਤਰੀ ਪਟਿਆਲਾ, 17 ਜੂਨ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਇੱਥੇ ਪੰਚਾਇਤ ਘਰ ਵਿਖੇ ਲੋਕਾਂ ਨੂੰ ਮਿਲਦਿਆਂ ਉਨ੍ਹਾਂ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਨੰਦਪੁਰ ਕੇਸ਼ੋ ਅਤੇ ਫੱਗਣਮਾਜਰਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪਾਂ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ ਤਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪੁੱਜਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦਾ ਨਿਵਾਰਨ ਕਰਨ। ਸਿਹਤ ਮੰਤਰੀ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ, ਅੰਦਰ ਅਜਿਹੇ ਜਨ ਸੁਵਿਧਾ ਕੈਂਪਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਹ ਹਰ ਹਫ਼ਤੇ ਪਿੰਡਾਂ ਅੰਦਰ ਜਾ ਕੇ ਇਹ ਕੈਂਪ ਲਗਾ ਰਹੇ ਹਨ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। 18 ਜੂਨ ਨੂੰ ਪਿੰਡ ਚਲੈਲਾ ਵਿਖੇ ਅਤੇ 27 ਤੇ 28 ਜੂਨ ਨੂੰ ਕ੍ਰਮਵਾਰ ਪਿੰਡ ਸਿੱਧੂਵਾਲ ਅਤੇ ਜੱਸੋਵਾਲ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣਾ ਕੇ ਦੇਸ਼ ਦਾ ਇੱਕ ਨੰਬਰ ਦਾ ਸੂਬਾ ਬਣਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇੱਕੋ-ਇੱਕ ਏਜੰਡਾ ਹੈ ਕਿ ਜਿਸ ਖੇਤਰ ਵਿੱਚ ਵੀ ਪੰਜਾਬ ਪੱਛੜ ਰਿਹਾ ਹੈ, ਉਸੇ ਖੇਤਰ ਵਿੱਚ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇ। ਸਿਹਤ ਮੰਤਰੀ ਨੇ ਇਸ ਦੌਰਾਨ ਹੋਰਨਾਂ ਪਿੰਡਾਂ ਅੰਦਰ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਵਾਏ ਅਤੇ ਕਿਹਾ ਕਿ ਉਹ ਆਪਣੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਬਲਵਿੰਦਰ ਸੈਣੀ, ਡਾ. ਜਤਿੰਦਰ ਕਾਂਸਲ, ਲਾਲ ਸਿੰਘ, ਸੁਰੇਸ਼ ਕੁਮਾਰ, ਜੇ.ਪੀ.ਐਸ. ਕਾਲੜਾ, ਪਰਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ 'ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।
News 17 June,2023
ਪਟਿਆਲਾ ਜ਼ਿਲ੍ਹੇ 'ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾਜਾਇਜ਼ ਕਬਜੇ
8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ ਪਟਿਆਲਾ, 17 ਜੂਨ: ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚੋਂ ਇਸ ਮੁਹਿੰਮ ਦੇ ਤੀਜੇ ਪੜਾਅ ਤਹਿਤ ਹੁਣ ਤੱਕ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਇਸ ਮੌਜੂਦਾ ਫੇਜ਼ ਅੰਦਰ 43 ਕਬਜ਼ਾ ਵਾਰੰਟ ਜਾਰੀ ਕੀਤੇ ਗਏ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਇਹ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਡੀ.ਡੀ.ਪੀ.ਓ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਬੀਤੇ ਦਿਨ ਗ੍ਰਾਮ ਪੰਚਾਇਤ ਰਾਜਪੁਰਾ (ਨਾਭਾ ਬਲਾਕ) ਦੀ 8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
News 17 June,2023
ਰਾਜ ਪੱਧਰੀ ਮਾਸਟਰ ਟ੍ਰੇਨਰਾਂ ਦੀ ਹੋਈ ਚਾਰ ਦਿਨਾਂ ਸਿਖਲਾਈ
ਈ-ਰੋਲ, ਈ.ਆਰ.ਓ ਨੈਟ, ਸਵੀਪ ਅਤੇ ਆਈ.ਟੀ. ਬਾਰੇ ਦਿੱਤੀ ਜਾਣਕਾਰੀ ਪਟਿਆਲਾ, 17 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ 14 ਜੂਨ ਤੋਂ ਚੱਲ ਰਹੀ ਚਾਰ ਦਿਨਾਂ ਸਿਖਲਾਈ ਅੱਜ ਪੂਰੀ ਹੋਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਜ਼ਿਲ੍ਹਾ ਸੂਚਨਾ ਅਫ਼ਸਰ ਕਪੂਰਥਲਾ ਸੰਜੀਵ ਕੁਮਾਰ ਅਤੇ ਸਵੀਪ ਕੰਸਲਟੈਂਟ ਮਨਪ੍ਰੀਤ ਅਨੇਜਾ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਟ੍ਰੇਨਰਾਂ ਵੱਲੋਂ ਈ-ਰੋਲ, ਈ.ਆਰ.ਓ. ਨੈਟ, ਸਵੀਪ ਅਤੇ ਆਈ.ਟੀ ਐਪਲੀਕੇਸ਼ਨਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਸਾਰੀ ਸਿਖਲਾਈ ਨੂੰ ਪੜਾਵਾਂ ਵਿੱਚ ਵੰਡਕੇ ਸਾਰੇ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 14 ਜੂਨ ਤੋਂ 17 ਜੂਨ ਤੱਕ ਚੱਲੀ ਟਰੇਨਿੰਗ ਦੌਰਾਨ ਐਸ.ਐਲ.ਐਮ.ਟੀਜ਼ ਨੂੰ ਡੀ.ਈ.ਐਮ.ਪੀ., ਸੰਵੇਦਸ਼ੀਲ ਬੂਥ, ਪੋਲਿੰਗ ਪਾਰਟੀ, ਪੋਲਿੰਗ ਸਟੇਸ਼ਨ, ਆਦਰਸ਼ ਚੋਣ ਜ਼ਾਬਤਾ, ਐਮ.ਸੀ.ਐਮ.ਸੀ., ਈ.ਵੀ.ਐਮ., ਵੀ.ਵੀ. ਪੈਟ, ਈ ਰੋਲ, ਈ.ਆਰ.ਓ ਨੈਟ ਸਮੇਤ ਚੋਣ ਪ੍ਰਕਿਰਿਆ ਦੀ ਪੂਰੀ ਕਾਰਜਪ੍ਰਣਾਲੀ ਦੀ ਸਿਖਲਾਈ ਦਿੱਤੀ ਗਈ ਹੈ। ਇਸ ਦੌਰਾਨ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀ, ਐਸ.ਡੀ.ਐਮ. ਲੁਧਿਆਣਾ ਹਰਜਿੰਦਰ ਸਿੰਘ, ਐਸ.ਡੀ.ਐਮ. ਪਾਇਲ ਜਸਲੀਨ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।
News 17 June,2023
ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀ
ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਤਹਾਨੂੰ ਅਤੇ ਰਿਸ਼ਤੇਦਾਰਾਂ ਨੂੰ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਜਦਕਿ ਮੈਂ ਲੋਕਾਂ ਦੇ ਪਿਆਰ ਤੇ ਭਰੋਸੇ ਸਦਕਾ ਸੂਬੇ ਦੀ ਸੇਵਾ ਕਰ ਰਿਹਾਂ ਹਾਂ ਮੈਂ ‘ਪਾਗਲ’ ਹਾਂ ਕਿਉਂਕਿ ਮੈਂ ਸੂਬੇ ਦੇ ਖਜ਼ਾਨੇ ਨਹੀਂ ਲੁੱਟੇ, ਨਾ ਉਦਯੋਗ ਵਿਚ ਹਿੱਸਾਪੱਤੀ ਮੰਗੀ ਅਤੇ ਨਾ ਹੀ ਮਾਫੀਏ ਅਤੇ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ ਇਸ ਵਿਚ ਕੋਈ ਸ਼ੱਕ ਨਹੀਂ ਕਿ ਮੇਰੇ ਉਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਲੋਕਾਂ ਨੂੰ ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਸਹੂਲਤਾਂ ਦੇਣ ਦਾ ਜਨੂੰਨ ਸਵਾਰ ਹੈ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ ਦੇ ਦੋਗਲੇ ਕਿਰਦਾਰ ਅਤੇ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਬਾਰੇ ਹਰ ਕੋਈ ਭਲੀ-ਭਾਂਤ ਜਾਣਦਾ ਹੈ। ਭਗਵੰਤ ਮਾਨ ਨੇ ਕਿਹਾ, “ਮੈਨੂੰ ਦੂਜੇ ਸੂਬੇ ਅਤੇ ਵਿਦੇਸ਼ਾਂ ਵਿੱਚੋਂ ਪੜ੍ਹ ਹੋਏ ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਹੈ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਉਤੇ ਸੂਬੇ ਬਾਰੇ ਭੋਰਾ ਵੀ ਸਮਝ ਨਹੀਂ ਹੈ। ਸੁਖਬੀਰ ਦੀ ਤੁੱਛ ਬੁੱਧੀ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੂੰ ਸੂਬੇ ਦੀ ਸੇਵਾ ਕਰ ਚੁੱਕੇ ਮੁੱਖ ਮੰਤਰੀਆਂ ਦੇ ਨਾਮ ਤੱਕ ਵੀ ਨਹੀਂ ਪਤਾ।” ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ, “ਤੁਹਾਡੇ ਹਿਸਾਬ ਨਾਲ ਤਾਂ ਮੈਂ ਪਾਗਲ ਹਾਂ ਕਿਉਂਕਿ ਮੈਂ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਬਣਾਉਂਦਾ, ਮੈਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਨਹੀਂ ਕਰਦਾ, ਸੂਬੇ ਵਿਚ ਲੱਗਣ ਵਾਲੇ ਉਦਯੋਗ ਵਿੱਚ ਹਿੱਸਾ ਨਹੀਂ ਮੰਗਦਾ, ਮਾਫੀਏ ਨੂੰ ਸਿਰ ਨਹੀਂ ਚੁੱਕਣ ਦਿੰਦਾ ਅਤੇ ਸੂਬੇ ਨੂੰ ਲੀਹੋਂ ਲਾਹੁਣ ਵਾਲੇ ਘਿਨਾਉਣੇ ਮਨਸੂਬਿਆਂ ਦਾ ਭਾਈਵਾਲ ਨਹੀਂ ਬਣਦਾ। ਮੇਰੇ ਉਤੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਲੋਕਾਂ ਦੀ ਭਲਾਈ ਕਰਨ ਦਾ ਪਾਗਲਪਣ ਸਵਾਰ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਪਿਛਲੇ ਸੱਤਾਧਾਰੀਆਂ ਵਾਂਗ ਗੈਰ-ਕਾਨੂੰਨੀ ਢੰਗ ਨਾਲ ਪੈਸਾ ਨਹੀਂ ਕਮਾਉਂਦੇ ਸਗੋਂ ਉਨ੍ਹਾਂ ਉਪਰ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦਾ ਜਨੂੰਨ ਸਵਾਰ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ, “ਤੁਹਾਨੂੰ ਤੇ ਤੁਹਾਡੇ ਕੁਨਬੇ ਦੇ ਬਾਕੀ ਮੈਂਬਰਾਂ ਨੂੰ ਤਾਂ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਹਨ ਜਦਕਿ ਮੈਂ ਲੋਕਾਂ ਦੇ ਭਰੋਸੇ ਤੇ ਪਿਆਰ ਸਦਕਾ ਸੂਬੇ ਦੇ ਸੇਵਾ ਨਿਭਾਅ ਰਿਹਾ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਤੇ ਉਸ ਦੀ ਜੁੰਡਲੀ ਨੇ ਆਪਣੇ ਸੌੜੇ ਹਿੱਤ ਪਾਲਣ ਲਈ ਸੂਬੇ ਨੂੰ ਲੁੱਟਿਆ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਖੇੜ ਕੇ ਸੁੱਟ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਦੀ ਖਾਤਰ ਆਪਣਾ ਜੀਵਨ ਸਮਰਪਿਤ ਕੀਤਾ ਹੈ ਜਦਕਿ ਇਨ੍ਹਾਂ ਨੇ ਲੀਡਰਾਂ ਨੇ ਸਿਰਫ ਤੇ ਸਿਰਫ ਆਪਣੇ ਪਰਿਵਾਰਾਂ ਦੀ ਖਾਤਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਸੂਬੇ ਦੇ ਹਿੱਤ ਦਾਅ ਉਤੇ ਲਾ ਕੇ ਪਰਿਵਾਰਪ੍ਰਸਤੀ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਯਤਨ ਕਰ ਰਹੇ ਹਨ।
News 17 June,2023
ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ
ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ। ਮੁੱਖ ਮੰਤਰੀ ਨੇ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ "ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ" ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ 'ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ।
News 17 June,2023
ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 16 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।
News 16 June,2023
ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ
ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ - ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ ਵੇਚਣ ਤੋਂ ਬਚਾਇਆ ਜਾ ਸਕੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਐਲਾਨ ’ਤੇ ਭਰੋਸਾ ਕੀਤਾ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕੀਤੀ ਜਾਵੇਗੀ ਪਰ ਹੁਣ ਇਹੀ ਕਿਸਾਨ ਮੁਸ਼ਕਿਲ ਵਿਚ ਫਸ ਗਏ ਹਨ ਕਿਉਂਕਿ ਜਿਣਸ ਖਰੀਦਣ ਵਾਲਾ ਕੋਈ ਨਹੀਂ ਹੈ ਜਿਸ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਮੱਕੀ ਵੇਚਣ ਲਈ ਮਜਬੂਰ ਹਨ। ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਸਮੁੱਚੀ ਫਸਲ ਤੁਰੰਤ ਐਮ ਐਸ ਪੀ ’ਤੇ ਖਰੀਦੀ ਜਾਵੇ ਅਤੇ ਕਿਹਾ ਕਿ ਅਜਿਹਾ ਕਰਨ ਵਿਚ ਸਰਕਾਰ ਦੇ ਅਸਫਲ ਰਹਿਣ ਕਾਰਨ ਪੰਜਾਬ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਯਤਨਾਂ ਨੂੰ ਡੂੰਘੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਚਾਵਾਂ ਨਾਲ ਐਲਾਨ ਕੀਤਾ ਸੀ ਕਿ ਮੱਕੀ, ਸੂਰਜਮੁਖੀ ਅਤੇ ਦਾਲਾਂ ਦੀ ਖਰੀਦ ਐਮ ਐਸ ਪੀ ’ਤੇ ਕੀਤੀ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੇ ਇਹਨਾਂ ਫਸਲਾਂ ਅਧੀਨ ਰਕਬਾ ਵਧਾ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਜਿਣਸ ਖਰੀਦਣ ਦਾ ਵੇਲਾ ਆਇਆ ਹੈ ਤਾਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕਰਨ ਤੋਂ ਇਲਾਵਾ ਸਰਕਾਰ ਜਿਹੜੇ ਕਿਸਾਨਾਂ ਨੇ ਜਿਣਸ ਘੱਟ ਰੇਟ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚੀ ਹੈ, ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਆਵਜ਼ਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਮੱਕੀ ਦੀ ਫਸਲ ਮੰਡੀਆਂ ਵਿਚ ਲਿਆਉਣ ਵਿਚ ਵੀ ਮਦਦ ਕਰੇ। ਉਹਨਾਂ ਕਿਹਾ ਕਿ ਮੰਡੀਆਂ ਵਿਚ ਫਸਲ ਸੁਕਾਉਣ ਲਈ ਲੋੜੀਂਦੇ ਡ੍ਰਾਇਰ ਪ੍ਰਦਾਨ ਕੀਤੇ ਜਾਣ ਅਤੇ ਸਾਫ ਸਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਅਜਿਹੇ ਖੋਖਲੇ ਵਾਅਦੇ ਨਾ ਕਰਿਆ ਕਰਨ ਜਿਹਨਾਂ ਨੂੰ ਪੂਰਾ ਕਰਨ ਦਾ ਉਹਨਾਂ ਦਾ ਇਰਾਦਾ ਹੀ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਗੱਲ ’ਤੇ ਯਕੀਨ ਕੀਤਾ ਸੀ ਕਿ ਰਾਜ ਸਰਕਾਰ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਖਰੀਦੇਗੀ, ਉਹਨਾਂ ਨੂੰ ਵੱਡੇ ਘਾਟੇ ਝੱਲਣੇ ਪਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੇ ਮੂੰਗੀ ਦੀ ਬਿਜਾਈ ਹੇਠ ਰਕਬਾ 55 ਫੀਸਦੀ ਵਧਾ ਦਿੱਤਾ ਪਰ ਜਦੋਂ ਫਸਲ ਮੰਡੀ ਵਿਚ ਆਈ ਤਾਂ ਕੋਈ ਖਰੀਦਦਾਰ ਨਾ ਬਹੁੜਿਆ ਅਤੇ ਕਈ ਕਿਸਾਨ ਤਾਂ ਆਪਣੀ ਲਾਗਤ ਵੀ ਨਹੀਂ ਵਸੂਲ ਸਕੇ। ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਤੁਰੰਤ ਦਰੁੱਸਤੀ ਭਰੇ ਕਦਮ ਚੁੱਕੇ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਕਿਸਾਨਾਂ ਨਾਲ ਧੋਖਾ ਕੀਤਾ ਬਲਕਿ ਆਪਣੀ ’ਪਹਿਲਕਦਮੀ’ ਦਾ ਬਹੁ ਕਰੋੜੀ ਇਸ਼ਤਿਹਾਰਾਂ ਨਾਲ ਪ੍ਰਚਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਬਜ਼ੀਆਂ ਲਈ ਵੀ ਐਮ ਐਸ ਪੀ ਸ਼ੁਰੂ ਕੀਤੀ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਵਿਚੋਲੇ ਕਿਸਾਨਾਂ ਨੂੰ ਲੁੱਟ ਲੈਂਦੇ ਹਨ ਤੇ ਉਹ ਸਸਤੇ ਭਾਅ ਆਪਣੀ ਜਿਣਸ ਵੇਚਣ ਲਈ ਮਜਬੂਰ ਹੁੰਦੇ ਹਨ। ਉਹਨਾਂ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਕਿਸਾਨਾਂ ਨੂੰ ਢੂਕਵਾਂ ਭਾਅ ਨਾ ਮਿਲਣ ’ਤੇ ਆਪਣੀ ਸ਼ਿਮਲਾ ਮਿਰਚ ਦੀ ਫਸ ਸੜਕਾਂ ’ਤੇ ਸੁੱਟਣੀ ਪਈ ਸੀ। ਉਹਨਾਂ ਕਿਹਾ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਾਰ ਵਾਰ ਬੇਮੌਸਮੀ ਬਰਸਾਤਾਂ ਨੇ ਵੀ ਸਬਜ਼ੀ ਕਾਸ਼ਤਕਾਰਾਂ ਦਾ ਨੁਕਸਾਨ ਕੀਤਾ ਹੈ ਪਰ ਆਪ ਸਰਕਾਰ ਨੇ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤੀ।
News 16 June,2023
ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ
ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ • ਯੋਗ ਲਾਭਪਾਤਰੀਆਂ ਦੀ ਚੋਣ 28 ਜੂਨ ਨੂੰ ਕੀਤੀ ਜਾਵੇਗੀ ਚੰਡੀਗੜ੍ਹ, 16 ਜੂਨ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਉਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਜਿਵੇਂ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18—45 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਉਤੇ 28 ਜੂਨ, 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰ. 0172—5027285 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।
News 16 June,2023
ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ
ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਫਰੀਦਕੋਟ, 16 ਜੂਨ 2023 - ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਟਾਇਮ ਪਾਇਲਟ ਗੱਡੀ ਦੇ ਨਾਲ ਨਹੀਂ ਸਨ। ਮੋਟਰਸਾਈਕਲ ਸਵਾਰ ਪਿੰਡ ਝੋਟੀਵਾਲਾ ਦੇ ਵਸਨੀਕ ਸਨ। ਇਹ ਹਾਦਸਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਕੋਲ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਨਾਲ ਲੈਂ ਕੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਰੋਮਾਣਾ ਨੇ ਇੱਕ ਵੀਡੀਓ ਰਾਹੀਂ ਪਿੰਡ ਝੋਟੀਵਾਲਾ ਦੇ ਦੋ ਲੋਕਾਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਨੂੰ ਜਲਦ ਤੋਂ ਜਲਦੀ ਦੋਸ਼ੀ ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਐਕਸੀਡੈਂਟ ਵਾਲੀ ਜਗ੍ਹਾ ਤੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ।
News 16 June,2023
ਕਿਰਤੀ ਕਿਸਾਨ ਯੂਨੀਅਨ ਪਟਿਆਲਾ ਨੇ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਠੋਕਿਆ ਧਰਨਾ
ਪ੍ਰਦਰਸ਼ਨ ਕਰਕੇ ਹਰ ਖੇਤ ਲਈ ਕੀਤੀ ਨਹਿਰੀ ਪਾਣੀ ਦੀ ਮੰਗ - ਵਿਭਾਗ ਦੇ ਐੱਸ.ਈ ਸੁਖਜੀਤ ਸਿੰਘ ਭੁੱਲਰ ਨੇ ਪ੍ਰਾਪਤ ਕੀਤਾ ਮੰਗ ਪੱਤਰ ਪਟਿਆਲਾ, 16 ਜੂਨ : ਕਿਰਤੀ ਕਿਸਾਨ ਯੂਨੀਅਨ ਪਟਿਆਲਾ ਵੱਲੋਂ ਨਹਿਰੀ ਵਿਭਾਗ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ਼ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਵੱਲੋਂ ਪਾਣੀ ਦਾ ਪ੍ਰਬੰਧ ਸਹੀ ਤੇ ਠੀਕ ਨਾ ਕਰਨ ਕਰਕੇ ਤਿੱਖਾ ਪ੍ਰਤੀਕਰਮ ਕਰਦਿਆਂ ਰੋਸ ਜਾਹਿਰ ਕੀਤਾ। ਇਸ ਐਕਸਨ ਦੀ ਅਗਵਾਈ ਦਵਿੰਦਰ ਸਿੰਘ ਪੂਨੀਆ, ਜਿਲ੍ਹਾ ਪ੍ਰਧਾਨ ਵੱਲੋਂ ਕੀਤੀ ਗਈ। ਇਸ ਮੌਕੇ ਜਿਲ੍ਹਾ ਆਗੂਆਂ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਅਤੇ ਜਲ ਸ੍ਰੋਤ ਵਿਭਾਗ ਪਾਣੀ ਦੇ ਸੰਕਟ ਦੇ ਹੱਲ ਲਈ ਯੋਗ ਕਦਮ ਤਰੁੰਤ ਚੱਕੇ। ਹਰ ਖੇਤ ਅਤੇ ਹਰ ਘਰ ਲਈ ਸਾਫ਼ ਸੁਥਰੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਪਾਣੀ ਦੀ ਲੋੜ ਅਨੁਸਾਰ ਮਾਤਰਾ ਦੇਣ ਲਈ ਪ੍ਰਬੰਧ ਕੀਤਾ ਜਾਵੇ। ਸਾਰੇ ਰਜਬਾਹਿਆਂ ਤੇ ਖਾਲ੍ਹਾ ਦੀ ਸਾਫ ਸਫਾਈ ਤੇ ਮਰੰਮਤ ਕਰਕੇ ਟੇਲਾਂ ਤੱਕ ਪਾਣੀ ਦੇਣਾ ਯਕੀਨੀ ਬਣਾਇਆ ਜਾਵੇ। ਨਵੇਂ ਸੂਏ ਬਣਾਉਣ ਅਤੇ ਪਹਿਲਾਂ ਵਾਲਿਆਂ ਦੀ ਪਹੁੰਚ ਹੋਰ ਪਿੰਡਾਂ ਤੱਕ ਵਧਾਉਣ ਦੀ ਲੋੜ ਅਨੁਸਾਰ ਜਿਲ੍ਹਾ ਅਧਿਕਾਰੀ ਸਰਵੇਖਣ ਕਰਕੇ, ਪ੍ਰੋਜੈਕਟ ਪ੍ਰੋਪੋਜਲ ਤਿਆਰ ਕਰ ਕੇ ਮੁੱਖ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜਣ। ਅੱਜ ਦੇ ਐਕਸਨ ਉਪਰੰਤ ਨਹਿਰੀ ਵਿਭਾਗ ਦੇ ਐੱਸ.ਈ ਸੁਖਜੀਤ ਸਿੰਘ ਭੁੱਲਰ ਨੇ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਸਾਰੀਆਂ ਮੰਗਾਂ ਉੱਤੇ ਵਿਸਥਾਰ ਸਹਿਤ ਮੀਟਿੰਗ ਕੀਤੀ ਅਤੇ ਸਾਰੀਆਂ ਮੰਗਾਂ ਸਬੰਧੀ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਮੰਨਣ ਦਾ ਭਰੋਸਾ ਦਿੱਤਾ। ਇਸ ਧਰਨੇ ਦੌਰਾਨ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਨਹਿਰ ਵਿੱਚ ਉੱਚਾ ਚੱਕ ਕੇ ਲਾਏ ਗਏ ਮੋਘੇ ਨੂੰ ਭੰਨਣ ਦਾ ਪੁਲਿਸ ਵੱਲੋਂ ਦਰਜ ਕੀਤੇ ਕੇਸ ਦੀ ਨਿਖੇਧੀ ਕਰਦੇ ਹੋਏ, ਇਸ ਦਹਿਸ਼ਿਤ ਪਾਉਣ ਲਈ ਪਾਏ ਗਏ ਕੇਸ ਨੂੰ ਤਰੁੰਤ ਵਾਪਸ ਲੈਣ ਦੀ ਫਰੀਦਕੋਟ ਪੁਲਿਸ ਤੋਂ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜਿੰਦਰ ਸਿੰਘ ਹਰਿਆਊ, ਜਸਵੀਰ ਸਿੰਘ ਫਤਿਹਪੁਰ, ਗੁਰਵਿੰਦਰ ਸਿੰਘ ਦੇਧਨਾ, ਸ਼ੇਰ ਸਿੰਘ ਕਾਕੜਾ, ਹਰਵਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਤਰਖ਼ਾਨਮਜਰਾ, ਜਰਨੈਲ ਸਿੰਘ ਮਰਦਾਹੇੜੀ ਨੇ ਸੰਬੋਧਨ ਕੀਤਾ। ਦਰਸ਼ਨ ਸਿੰਘ ਬੇਲੂਮਾਜਰਾ ਸੂਬਾ ਪ੍ਰਧਾਨ ਲੋਕ ਨਿਰਮਾਣ ਵਿਭਾਗ ਪੰਜਾਬ ਭਰਾਤਰੀ ਜਥੇਬੰਦੀ ਵੱਲੋਂ ਸ਼ਾਮਲ ਹੋ ਕੇ ਸੰਬੋਧਨ ਕਰਦਿਆਂ ਸਮੱਰਥਨ ਕੀਤਾ। ਸਟੇਜ ਸਕੱਤਰ ਦੀ ਜਿੰਮੇਵਾਰੀ ਕੁਲਵੀਰ ਸਿੰਘ ਟੋਡਰਪੁਰ ਵੱਲੋਂ ਬਾਖੂਬੀ ਨਿਭਾਈ ਗਈ।
News 16 June,2023
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪਿੰਡ ਮੰਡੌੜ (ਪਟਿਆਲਾ ਦਿਹਾਤੀ) ਵਿੱਚ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹੈ ਦਲਿਤਾਂ ਨਾਲ ਵਿਤਕਰਾ - ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਐਸ.ਸੀ ਧਰਮਸਾਲਾ ਵਿੱਚ ਕਰਨ ਤੋਂ ਕੀਤਾ ਸਾਫ਼ ਇਨਕਾਰ ਪਟਿਆਲਾ, 16 ਜੂਨ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਅਤੇ ਹਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਪ੍ਰਸ਼ਾਸ਼ਨ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਪਿੰਡ ਮੰਡੌੜ ਵਿਚ ਪ੍ਰਸ਼ਾਸਨ ਵੱਲੋਂ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਡੰਮੀ ਬੋਲੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿੰਡ ਦੇ ਮਜ਼ਦੂਰ ਸਾਂਝੀ ਖੇਤੀ ਕਰਨ ਲਈ ਇਹ ਜ਼ਮੀਨ ਲੈਣ ਲਈ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਐਸ.ਸੀ ਧਰਮਸਾਲਾ ਵਿੱਚ ਕਰਨ ਦੀ ਮੰਗ ਕਰ ਰਹੇ ਹਨ। ਭਾਵੇਂ ਬੋਲੀਆਂ ਸੰਬੰਧੀ ਨੋਟੀਫਿਕੇਸ਼ਨ ਵਿੱਚ ਸਾਫ਼-ਸਾਫ ਲਿਖਿਆ ਹੈ ਕਿ ਰਿਜਰਵ ਕੋਟੇ ਦੀ ਜ਼ਮੀਨ ਦੀ ਬੋਲੀ ਐਸ ਸੀ ਧਰਮਸ਼ਾਲਾ ਵਿੱਚ ਕੀਤੀ ਜਾਵੇ ਪਰ ਪ੍ਰਸ਼ਾਸਨ ਵੱਲੋਂ ਡੰਮੀ ਬੋਲੀ ਕਰਨ ਦੀ ਤਾਕ ਵਿੱਚ ਅਤੇ ਜਾਤੀ ਵਿਤਕਰੇ ਕਾਰਨ ਐਸ.ਸੀ ਧਰਮਸਾਲਾ ਵਿੱਚ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ ਮਜ਼ਦੂਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਬਾਰਾ ਬੋਲੀ ਰੱਖੀ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਚੁੱਪਚੁਪੀਤੇ ਡੰਮੀ ਬੋਲੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਦੋਂ ਮਜ਼ਦੂਰ ਭਾਈਚਾਰੇ ਵੱਲੋਂ ਉੱਥੇ ਪਹੁੰਚ ਕੇ ਬੋਲੀ ਧਰਮਸ਼ਾਲਾ ਵਿੱਚ ਕਰਨ ਦੀ ਮੰਗ ਕੀਤੀ ਤਾਂ ਪ੍ਰਸ਼ਾਸਨ ਵੱਲੋਂ ਬੋਲੀ ਰੱਦ ਕਰ ਦਿੱਤੀ ਗਈ। ਪਿੰਡ ਦੇ ਸਮੂਹ ਐਸ ਸੀ ਭਾਈਚਾਰੇ ਵੱਲੋਂ ਐਲਾਨ ਕੀਤਾ ਗਿਆ ਕਿ ਕੋਟੇ ਦੀ ਜ਼ਮੀਨ ਕਿਸੇ ਵੀ ਕੀਮਤ 'ਤੇ ਡੰਮੀ ਬੋਲੀ ਨਹੀਂ ਹੋਣ ਦਿਆਂਗੇ ਅਤੇ ਜ਼ਮੀਨ ਲੈਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਗੁਰਚਰਨ ਕੌਰ, ਗੁਰਵਿੰਦਰ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਬਲਵੀਰ ਕੌਰ, ਤਰਸੇਮ ਸਿੰਘ, ਗੁਰਧਿਆਨ ਸਿੰਘ, ਗੁਰਪ੍ਰੀਤ ਸਿੰਘ ਆਦਿ ਸੈਂਕੜੇ ਲੋਕ ਹਾਜ਼ਰ ਸਨ।
News 16 June,2023
ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ
ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਅੰਮ੍ਰਿਤਸਰ, 16 ਜੂਨ 2023- ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਹੈ। ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਜਾਰੀ ਰੱਖਿਆ ਜਾਵੇਗਾ।
News 16 June,2023
ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ -ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 16 ਜੂਨ: ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਪੈਪਸੂ ਭਾਖੜਾ ਕਲੋਨੀ, ਰਾਮਦਾਸ ਕਲੋਨੀ, ਬਡੂੰਗਰ, ਰਾਘੋਮਾਜਰਾ, ਗ੍ਰੀਨ ਪਾਰਕ ਕਲੋਨੀ, ਗੁਰਬਖਸ਼ ਕਲੋਨੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 31355 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 228 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ ਦੋ ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ। ਇਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖ਼ਤਮ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।
News 16 June,2023
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ
ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 16 ਜੂਨ: ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਸਹਾਇਕ ਕਮਿਸ਼ਨਰ ਰਾਜ ਕਰ ਲੁਧਿਆਣਾ-1 ਜਗਦੀਪ ਸਿੰਘ ਸਹਿਗਲ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਜਗਦੀਪ ਸਿੰਘ ਸਹਿਗਲ ਵੱਲੋਂ ਈ.ਵੀ.ਐਮ., ਵੀ.ਵੀ.ਪੈਟ, ਪੋਸਟਲ ਬੈਲਟ, ਈ.ਟੀ.ਪੀ.ਬੀ.ਐਸ., ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੀ ਘੋਸ਼ਣਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਾਜ ਪੱਧਰੀ ਮਾਸਟਰ ਟ੍ਰੇਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਸਾਰੀ ਸਿਖਲਾਈ ਨੂੰ ਪੰਜ ਪੜਾਵਾਂ ਵਿੱਚ ਵੰਡਕੇ ਸਾਰੇ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਲੈਕਟਰੋਨਿਕ ਵੋਟਿੰਗ ਮਸ਼ੀਨ, ਵੀ.ਵੀ.ਪੈਟ, ਪੋਸਟਲ ਬੈਲਟ, ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੀ ਘੋਸ਼ਣਾ ਸਮੇਤ ਚੋਣ ਪ੍ਰਕਿਰਿਆ ਦੀ ਪੂਰੀ ਕਾਰਜਪ੍ਰਣਾਲੀ ਦੀ ਸਿਖਲਾਈ ਦਿੱਤੀ ਗਈ ਹੈ। ਇਸ ਦੌਰਾਨ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀ, ਐਸ.ਡੀ.ਐਮ. ਲੁਧਿਆਣਾ ਹਰਜਿੰਦਰ ਸਿੰਘ, ਐਸ.ਡੀ.ਐਮ. ਪਾਇਲ ਜਸਲੀਨ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।
News 16 June,2023
ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
- ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿੱਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਰਾਸ਼ੀ ਵਿੱਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 288 ਪਿੰਡਾਂ ਨੂੰ 11.84 ਕਰੋੜ ਰੁਪਏ, ਬਰਨਾਲਾ ਦੇ 89 ਪਿੰਡਾਂ ਨੂੰ 8.66 ਕਰੋੜ ਰੁਪਏ, ਬਠਿੰਡਾ ਦੇ 226 ਪਿੰਡਾਂ ਨੂੰ 10.50 ਕਰੋੜ ਰੁਪਏ, ਫਰੀਦਕੋਟ ਦੇ 35 ਪਿੰਡਾਂ ਨੂੰ 5.28 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਦੇ 42 ਪਿੰਡਾਂ ਨੂੰ 1.27 ਕਰੋੜ ਰੁਪਏ ਦੀ ਰਾਸ਼ੀ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤੀ ਗਈ ਹੈ। ਇਸੇ ਤਰ੍ਹਾਂ ਫਾਜ਼ਿਲਕਾ ਦੇ 57 ਪਿੰਡਾਂ ਨੂੰ 6.49 ਕਰੋੜ ਰੁਪਏ, ਫਿਰੋਜ਼ਪੁਰ ਦੇ 44 ਪਿੰਡਾਂ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਦੇ 604 ਪਿੰਡਾਂ ਨੂੰ 10.32 ਕਰੋੜ ਰੁਪਏ, ਹੁਸ਼ਿਆਰਪੁਰ ਦੇ 89 ਪਿੰਡਾਂ ਨੂੰ 2.83 ਕਰੋੜ ਰੁਪਏ, ਜਲੰਧਰ ਦੇ 107 ਪਿੰਡਾਂ ਨੂੰ 3.80 ਕਰੋੜ ਰੁਪਏ, ਕਪੂਰਥਲਾ ਦੇ 73 ਪਿੰਡਾਂ ਨੂੰ 1.58 ਕਰੋੜ ਰੁਪਏ ਅਤੇ ਲੁਧਿਆਣਾ ਦੇ 196 ਪਿੰਡਾਂ ਨੂੰ 8.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਉੱਧਰ ਮਾਲੇਰਕੋਟਲਾ ਦੇ 78 ਪਿੰਡਾਂ ਨੂੰ 3.12 ਕਰੋੜ ਰੁਪਏ, ਮਾਨਸਾ ਦੇ 126 ਪਿੰਡਾਂ ਨੂੰ 9.97 ਕਰੋੜ ਰੁਪਏ, ਮੋਗਾ ਦੇ 99 ਪਿੰਡਾਂ ਨੂੰ 12.11 ਕਰੋੜ ਰੁਪਏ, ਮੋਹਾਲੀ ਦੇ 71 ਪਿੰਡਾਂ ਨੂੰ 2.20 ਕਰੋੜ ਰੁਪਏ, ਮੁਕਤਸਰ ਦੇ 40 ਪਿੰਡਾਂ ਨੂੰ 8.84 ਕਰੋੜ ਰੁਪਏ, ਨਵਾਂਸ਼ਹਿਰ ਦੇ 44 ਪਿੰਡਾਂ ਨੂੰ 75.63 ਲੱਖ ਰੁਪਏ, ਪਠਾਨਕੋਟ ਦੇ 75 ਪਿੰਡਾਂ ਨੂੰ 2.38 ਕਰੋੜ ਰੁਪਏ, ਪਟਿਆਲਾ ਦੇ 149 ਪਿੰਡਾਂ ਨੂੰ 4.44 ਕਰੋੜ ਰੁਪਏ, ਰੋਪੜ ਦੇ 81 ਪਿੰਡਾਂ ਨੂੰ 1.63 ਕਰੋੜ ਰੁਪਏ, ਸੰਗਰੂਰ ਦੇ 139 ਪਿੰਡਾਂ ਨੂੰ ਕਰੀਬ 9.59 ਕਰੋੜ ਰੁਪਏ ਅਤੇ ਤਰਨ ਤਾਰਨ ਦੇ 215 ਪਿੰਡਾਂ ਨੂੰ 12.71 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਦੇ ਨਾਲ-ਨਾਲ ਤਰਲ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵੱਲ ਖਾਸ ਧਿਆਨ ਦੇ ਰਹੀ ਹੈ ਤਾਂ ਜੋ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।
News 16 June,2023
ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ • ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ • ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ।
News 15 June,2023
ਮਰਨ ਵਰਤ 'ਤੇ ਬੈਠੇ ਕਿਸਾਨਾਂ ਵੱਲੋਂ ਪਾਣੀ ਵੀ ਤਿਆਗਣ ਤੋਂ ਬਾਅਦ
ਸਰਕਾਰ 'ਤੇ ਵਧਿਆ ਪ੍ਰੈਸ਼ਰ : ਕੀਤੀ ਸਹਿਮਤੀ : ਕਿਸਾਨ ਨੇਤਾਵਾਂ ਨੇ ਮਰਨ ਵਰਤ ਤੋੜਿਆ - ਦਰਜਨ ਤੋਂ ਵੱਧ ਮੰਗਾਂ ਮੰਨੀਆਂ - ਅਗਲਾ ਸੰਘਰਸ਼ ਦਾ ਸਾਥੀ ਨੇਤਾਵਾਂ ਨਾਲ ਸਲਾਹ ਤੋਂਬਾਅਦ ਹੋਵੇਗਾ ਐਲਾਨ ਪਟਿਆਲਾ, 15 ਜੂਨ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਪਿਛਲੇ 8 ਦਿਨਾਂ ਤੋਂ ਚਲ ਰਿਹਾ ਮਰਨ ਵਰਤ ਆਖਿਰ ਅੱਜ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਬਣਨ ਤੋੀ ਬਾਅਦ ਖਤਮ ਹੋ ਗਿਆ ਹੈ। ਸਰਕਾਰ ਨੇ ਕਿਸਾਨਾਂ ਦੀਆਂ ਦਰਜਨ ਦੇ ਕਰੀਬ ਮੰਗਾਂ ਮੰਨ ਲਈਆਂ ਹਨ, ਜਿਸਦੇ ਚਲਦਿਆਂ ਅੱਜ ਦੇਰ ਸ਼ਾਮ ਕਿਸਾਨਾਂ ਨੇ ਨਾਰੀਅਲ ਪਾਣੀ ਪੀਕੇ ਆਪਣਾ ਮਰਨ ਵਰਤ ਖਤਮ ਕਰ ਲਿਆ ਹੈ। ਪਿਛਲੇ 8 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ,ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ,ਸੁਖਜੀਤ ਸਿੰਘ ਹਰਦੋਝੰਢੇ,ਤਰਸੇਮ ਸਿੰਘ ਗਿੱਲ ਨੇ ਸਹਿਮਤੀ ਤੋਂਬਾਅਦ ਦੱਸਿਆ ਕਿ ਅਗਲੀ ਰਣਨੀਤੀ ਸਾਥੀਆਂ ਨਾਲ ਵਿਚਾਰ ਤੋਂ ਬਾਅਦ ਹੋਵੇਗੀ। ਇਨ੍ਹਾਂ ਮਰਨ ਵਰਤ ਨੇਤਾਵਾਂ ਨੇ ਅੱਜ ਸਵੇਰੇ ਮੀਟਿੰਗ ਕਰਕੇ ਪਾਣੀ ਵੀ ਤਿਆਗ ਦਿੱਤਾ ਸੀ ਪਰ ਗਰਮੀ ਵਿੱਚ 5 ਕਿਸਾਨ ਨੇਤਾਵਾਂ ਵੱਲੋਂ ਪਾਣੀ ਤਿਆਗਣ ਕਾਰਨ ਸਰਕਾਰ ਦੀ ਚਿੰਤਾ ਦੀ ਲਹਿਰ ਵਧ ਗਈ ਸੀ। ਹਾਲਾਂਕਿ ਇਹ ਪੰਜੇ ਕਿਸਾਨ ਨੇਤਾ ਮਾਤਾ ਕੌਸ਼ਲਿਆ ਹਸਪਤਾਲ ਵਿੱਚ ਆਰਜੀ ਜੇਲ ਬਣਾਕੇ ਰਖੇ ਹੋਏ ਸਨ। ਪੰਜਾਬ ਇੰਟੈਲੀਜੈਂਸ ਦੇ ਏਡੀਜੀਪੀ ਜਸਕਰਨ ਸਿੰਘ, ਏ.ਆਈ.ਜੀ. ਰਤਨ ਸਿੰਘ ਬਰਾੜ, ਆਲਮ ਵਿਜੈ ਸਿੰਘ ਜੌਹਲ ਐਸ.ਐਸ.ਪੀ. ਸੀ.ਆਈ.ਡੀ, ਸੰਦੀਪ ਕੁਮਾਰ ਜੋਸ਼ੀ ਡੀਐਸਪੀ ਅਤੇ ਕਈ ਹੋਰ ਸੀਨੀਅਰ ਪ੍ਰਸ਼ਾਸ਼ਨਿਕ ਅਧਿਕਾਰੀ ਅੱਜ ਸਵੇਰ ਤੋਂ ਹੀ ਕਿਸਾਨਾਂ ਅਤੇ ਸਰਕਾਰ ਦੀ ਗੱਲ ਮੁਕਾਉਣ 'ਤੇ ਲਗੇ ਹੋਏ ਸਨ ਤੇ ਆਖਿਰ ਅੱਜ ਉਨ੍ਹਾਂ ਨੂੰ ਦੇਰ ਸ਼ਾਮ ਜਾਕੇ ਸਫਲਤਾ ਮਿਲ ਗਈ। ਕਿਸਾਨ ਨੇਤਾਵਾਂ ਨੇ ਦੱਸਿਆ ਕਿ ਸਰਕਾਰ ਨੇ ਹੁਣ ਉਨ੍ਹਾਂ ਦੀਆਂ ਜੋ ਮੰਗਾਂ ਮੰਨੀਆਂ ਹਨ, ਉਨ੍ਹਾਂ ਵਿੱਚ ਕਿਸਾਨ ਆਪਣੀ ਮਰਜੀ ਨਾਲ ਬਿਨਾਂ ਕਿਸੇ ਖ਼ਰਚੇ ਤੋਂ ਹੁਣ ਜਿੱਥੇ ਚਾਹੁੰਣ ਮੋਟਰ ਕੁਨੈਕਸ਼ਨ ਸ਼ਿਫਟ ਕਰ ਸਕਦੇ ਹਨ, ਘਰ ਵਿੱਚ ਦੁਧਾਰੂ ਪਸ਼ੂ ਪਾਲਣ ਵਾਲਿਆਂ ਨੂੰ ਕਮਰਸ਼ੀਅਲ ਚਾਰਜ ਨਹੀਂ ਲੱਗੇਗਾ ਹੁਣ ਘਰੇਲੂ ਚਾਰਜ ਹੀ ਲੱਗੇਗਾ,ਵੱਖ ਵੱਖ ਸਕੀਮਾ ਅਧੀਨ ਮੋਟਰ ਕੁਨੈਕਸ਼ਨਾ ਦੇ ਭਰੇ ਪੈਸੇ ਜੋ ਕਿਸਾਨ ਕੁਨੈਕਸ਼ਨ ਨਹੀਂ ਲੈਣਾ ਚਾਹੁੰਦੇ ਤਾਂ ਉਹਨਾਂ ਨੂੰ ਵਿਆਜ ਸਮੇਤ ਬਿਜਲੀ ਵਿਭਾਗ ਪੈਸੇ ਵਾਪਸ ਕਰੇਗਾ,ਜਮੀਨ ਦੀ ਵਿਕਰੀ ਦੀ ਸੂਰਤ ਵਿੱਚ ਰਜਿਸਟਰੀ ਅਤੇ ਫਰਦ ਕਾਪੀ ਦੇ ਆਧਾਰ ਤੇ ਕੁਨੈਕਸ਼ਨ ਮਾਲਕ ਦੇ ਨਾਮ ਤਬਦੀਲ ਕਰ ਦਿੱਤਾ ਜਾਵੇਗਾ,ਭਰਾਵੀ ਵੰਡ ਦੀ ਪ੍ਰਕਿਰਿਆ ਨੂੰ ਸੁਖਾਲਿਆਂ ਕਰਨ ਲਈ ਕਮੇਟੀ ਗਠਿਤ,ੜਣਛ ਲੋਡ ਵਧਾ ਚੁੱਕੇ ਕਿਸਾਨਾਂ ਦੇ ਟਰਾਸਫਾਰਮਰ ਜਲਦੀ ਵੱਡੇ ਹੋਣਗੇ, ਬਾਦਲ ਸਰਕਾਰ ਸਮੇਂ ਕਿਸਾਨਾਂ ਵੱਲੋ ਆਪਣੇ ਖ਼ਰਚੇ ਤੇ ਲਗਾਏ ਗਏ ਟਰਾਸਫਾਰਮਰਾ ਨੂੰ ਪਾਵਰਕੌਮ ਵੱਲੋ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਲਈ ਕੋਈ ਫੀਸ ਨਹੀਂ ਲਈ ਜਾਵੇਗੀ,ਟਰਾਸਫਾਰਮਰ ਸੜਨ ਦੇ 24 ਘੰਟਿਆਂ ਵਿੱਚ ਬਦਲਿਆ ਜਾਵੇਗਾ ਅਤੇ ਨਾਂ ਬਦਲਣ ਦੀ ਸੂਰਤ ਵਿੱਚ ਅਧਿਕਾਰੀਆਂ 'ਤੇ ਕਾਰਵਾਈ ਹੋਵੇਗੀ। ਇਸਤੋਂ ਪਹਿਲਾਂ ਅੱਜ ਦੁਪਿਹਰ ਵੇਲੇ ਕਿਸਾਨਾਂ ਦੇ ਮਹਾ ਸੰਗਠਨ ਨੇ ਹਰਿਆਣਾ ਵਿਖੇ ਮੀਟਿੱਗ ਕਰਕੇ ਇਹ ਐਲਾਨ ਕਰ ਦਿੱਤਾ ਸੀ ਕਿ 19 ਜੂਨ ਨੂੰ ਪਟਿਆਲਾ ਵਿਖੇ ਮਹਾਰੈਲੀ ਹੋਵੇਗੀ, ਜਿਸ ਵਿੱਚ ਦੇਸ਼ ਦੇ ਲੱਖਾਂ ਕਿਸਾਨ ਪੁਜਣਗੇ। ਨੇਤਾਵਾਂ ਨੇ ਕਿਹਾ ਸੀ ਕਿ ਇਹ ਰੈਲੀ ਸਰਕਾਰ ਦੇ ਜਬਰ ਤੇ ਜੁਲਮ ਖਿਲਾਫ ਹੋਵੇਗੀ। ਹਾਲਾਂਕਿ ਇਸਤੋਂ ਬਾਅਦ ਦੇਰ ਸ਼ਾਮ ਸਰਕਾਰ ਵੱਲੋਂ ਮਰਨ ਵਰਤ ਖਤਮ ਕਰਵਾ ਦਿੱਤਾ ਗਿਆ ਹੈ ਪਰ ਕਿਸਾਨਾਂ ਨੇ ਆਖਿਆ ਹੈ ਕਿ ਇਹ ਰੈਲੀ ਹਰ ਹਾਲਤ ਵਿੱਚ ਹੋਕੇ ਰਹੇਗੀ।
News 15 June,2023
ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ
ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਚੰਡੀਗੜ੍ਹ, 15 ਜੂਨ: ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 'ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ 'ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 15 June,2023
ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ
ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 15 ਜੂਨ ( ): ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸ. ਬੈਂਸ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੀ ਜਿੰਮਵਾਰੀ ਸੰਭਾਲੀਂ ਹੈ ਉਦੋਂ ਤੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਤੋਂ ਸਮੇਂ ਸਿਰ ਤਰੱਕੀਆਂ ਨਾਂ ਹੋਣ ਦੀ ਸਭ ਤੋਂ ਵੱਧ ਸ਼ਿਕਾਇਤ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦਾ ਪੱਕਾ ਨਿਬੇੜਾ ਕਰਦਿਆਂ ਵਿਭਾਗ ਦੇ ਵੱਖ ਵੱਖ ਕਾਡਰਾਂ ਦੀਆਂ ਤਰੱਕੀਆਂ ਦੇ ਕੰਮ ਨੂੰ ਸੁਚਾਰੂ ਢੰਗ ਅਤੇ ਸਮੇਂ ਸਿਰ ਨੇਪਰੇ ਚਾੜਣ ਵਾਸਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਪ੍ਰਮੋਸ਼ਨ ਸੈੱਲ ਦਾ ਗਠਨ ਕਰਦਿਆਂ ਸਹਾਇਕ ਡਾਇਰੈਕਟਰ ਸ੍ਰੀਮਤੀ ਰਿਤੂ ਬਾਲਾ ਨੂੰ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹ ਸੈੱਲ ਈ.ਟੀ.ਟੀ./ਨਾਨ ਟੀਚਿੰਗ/ ਸੀ. ਐਂਡ ਵੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ/ਹੈੱਡ ਮਾਸਟਰ ਤਰੱਕੀ, ਲੈਕਚਰਾਰ/ ਵੋਕੇਸ਼ਨਲ ਮਾਸਟਰ/ ਹੈੱਡਮਾਸਟਰ ਤੋਂ ਪ੍ਰਿੰਸੀਪਲ ਡਿਪਟੀ ਡੀ.ਈ.ਓ. ਤਰੱਕੀ, ਪ੍ਰਿੰਸੀਪਲ/ਡਿਪਟੀ ਡੀ. ਈ. ਓ. ਤੋਂ ਸਹਾਇਕ ਡਾਇਰੈਕਟਰ/ਡੀ.ਈ.ਓ., ਸਹਾਇਕ ਡਾਇਰੈਕਟਰ/ਡੀ.ਈ.ਓ. ਤੋਂ ਡਿਪਟੀ ਡਾਇਰੈਕਟਰ, ਡਿਪਟੀ ਡਾਇਰੈਕਟਰ ਤੋਂ ਸੰਯੁਕਤ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਤੋਂ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦੀਆਂ ਤਰੱਕੀਆਂ ਦੇ ਨਾਲ-ਨਾਲ ਸਾਰੇ ਕਾਡਰਾਂ ਦੀਆਂ ਸੀਨੀਆਰਤਾ ਸੂਚੀਆਂ, ਰੋਸਟਰ ਰਜਿਸਟਰ ਬਣਾਉਣ ਸਬੰਧੀ ਕੰਮ ਅਤੇ ਅਦਾਲਤੀ ਕੇਸਾਂ ਦੀ ਪੈਰਵਾਈ ਬਾਰੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉੱਥੇ ਹੀ ਮੁਲਾਜ਼ਮਾਂ ਦੀ ਬਿਹਤਰੀ ਵਾਸਤੇ ਵੀ ਲਗਾਤਾਰ ਯਤਨਸ਼ੀਲ ਹੈ।
News 15 June,2023
ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ
ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ ਕਿਹਾ, ਸਮਾਰਟ ਸਿਟੀ ਪ੍ਰੋਜੈਕਟ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਅਮਰੁਤ ਸਕੀਮ ਤਹਿਤ ਪੁਰਾਣੇ ਅਨੁਪਾਤ ਦੀ ਬਹਾਲੀ ਦਾ ਮੁੱਦਾ ਵੀ ਚੁੱਕਿਆ ਨਵੀਂ ਦਿੱਲੀ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜ਼ੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਫੰਡਾਂ ਦੀ ਲੋੜ ਹੈ। ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜ਼ੀ ਨਾਲ ਫੈਲ ਰਹੇ ਹਨ, ਇਸ ਲਈ ਇਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।
News 15 June,2023
ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ
ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਚੰਡੀਗੜ੍ਹ, 15 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
News 15 June,2023
ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ
ਨਵੰਬਰ ਮਹੀਨੇ ਤੋਂ ਪਹਿਲ੍ਹਾਂ ਬਦਲੇਗੀ ਨੁਹਾਰ, ਡਿਪਟੀ ਕਮਿਸ਼ਨਰ ਨੇ ਦੌਰਾ ਕਰ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਗੁਰਦਾਸਪੁਰ, 15 ਜੂਨ 2023 - ਦੇਸ਼ ਦਾ ਸੱਭ ਤੋਂ ਪਹਿਲ੍ਹਾਂ ਕਮਿਓਨਿਟੀ ਰਿਜ਼ਰਵ ਕੇਸ਼ੋਪੁਰ-ਮਿਆਣੀ ਕਮਿਊਨਿਟੀ ਰਿਜ਼ਰਵ ਜੋ ਹੁਣ (ਰਾਮਸਰ ਸਾਈਟ) ਵਿੱਚ ਸ਼ੁਮਾਰ ਹੈ ਨੂੰ ਪ੍ਰਮੁੱਖ ਟੂਰਿਸਟ ਡੈਸਟੀਨੇਸ਼ਨ ਦੇ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ। ਨਵੰਬਰ 2023 ਤੋਂ ਪਹਿਲ੍ਹਾਂ ਕੇਸ਼ੋਪੁਰ ਛੰਬ ਦੀ ਨੁਹਾਰ ਬਦਲਨ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। ਜਿਸ ਦੇ ਚਲਦੀਆਂ ਆਉਣ ਨਵੰਬਰ 2023 ਤੋਂ ਪਹਿਲ੍ਹਾਂ ਇੱਥੇ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਹੋਰ ਜਾਣਕਾਰੀ ਪ੍ਰਦਾਨ ਬੋਰਡ ਲਗਾਏ ਜਾਣਗੇਂ। ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਬੀਤੇ ਦਿੰਨੀ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗਿਆ ਅਤੇ ਮੀਟਿੰਗ ਕਰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ। ਦੱਸਣਯੋਗ ਹੈ ਕਿ ਕੇਸ਼ੋਪੁਰ ਛੰਬ ਗੁਰਦਾਸਪੁਰ ਸ਼ਹਿਰ ਤੋਂ 5 ਕਿਲੋਮੀਟਰ ਦੂਰ ਬਹਿਰਾਮਪੁਰ ਸੜਕ ’ਤੇ ਪੈਂਦੀ ਹੈ। ਕੇਸ਼ੋਪੁਰ, ਮਿਆਣੀ, ਡੱਲਾ, ਮੱਟਮ ਤੇ ਮਗਰ ਮੂੰਧੀਆਂ ਨਾਂਅ ਦੇ ਪਿੰਡਾਂ ਤੱਕ 850 ਏਕੜ ਰਕਬੇ ਤੱਕ ਇਹ ਛੰਬ ਫੈਲੀ ਹੋਈ ਹੈ। ਇੱਥੇ ਟੇ ਤੇ ਵੱਡੇ ਤਲਾਬ ਹਨ, ਜਿਨ੍ਹਾਂ ’ਚ ਬਹੁਤਾ ਪਾਣੀ ਨਹੀਂ ਹੁੰਦਾ। ਕੇਸ਼ੋਪੁਰ ਛੰਬ ਦਾ ਪੂਰਾ ਨਾਂਅ ਮਾਰਚ 2013 ’ਚ ‘ਕੇਸ਼ੋਪੁਰ ਛੰਬ ਕਮਿਊਨਿਟੀ ਰਿਜ਼ਰਵ’ ਰੱਖਿਆ ਗਿਆ ਸੀ ਅਤੇ ਇਹ ਹੁਣ ਰਾਮਸਰ ਸਾਈਟ ਵਿੱਚ ਸ਼ੁਮਾਰ ਹੈ। ਵਣਜੀਵਨ ਵਿਭਾਗ ਨੇ ਇਸ ਨੂੰ ਪੰਛੀਆਂ ਦੀ ਰੱਖ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਸੀ। ਪ੍ਰਵਾਸੀ ਪੰਛੀ ਹਰ ਸਾਲ ਠੰਢ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਮੱਧਪੂਰਬੀ ਦੇਸ਼ਾਂ, ਸਾਈਬੇਰੀਆ ਦੇ ਬਰਫ਼ਾਨੀ ਮੈਦਾਨਾਂ, ਅਫ਼ਗ਼ਾਨਿਸਤਾਨ, ਤਿੱਬਤ, ਚੀਨ ਤੇ ਰੂਸ ਜਿਹੇ ਦੇਸ਼ਾਂ ਤੋਂ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਕੇਸ਼ੋਪੁਰ ਛੰਬ ਪਹੁੰਚਦੇ ਹਨ। ਇਹ ਪ੍ਰਵਾਸੀ ਪੰਛੀ ਮਾਰਚ ਮਹੀਨੇ ਦੇ ਅੱਧ ਤੱਕ ਇਥੇ ਹੀ ਰਹਿੰਦੇ ਹਨ ਅਤੇ ਗਰਮੀ ਵੱਧਣ ਦੇ ਨਾਲ ਹੀ ਆਪੋ-ਆਪਣੇ ਦੇਸ਼ਾਂ ਨੂੰ ਪਰਤ ਜਾਂਦੇ ਹਨ। ਇੱਥੇ ਕਰੀਬ 60 ਤੋਂ ਵੱਧ ਪ੍ਰਜਾਤੀਆਂ ਦੇ ਪੰਛੀ ਆਉਂਦੇ ਹਨ ਜਿਨ੍ਹਾਂ ਵਿੱਚ ਸਾਰਸ, ਹੰਸ, ਮੁਰਗ਼ਾਬੀਆਂ ਤੇ ਹੋਰ ਬਹੁਤ ਸਾਰੇ ਵਿਦੇਸ਼ੀ ਪੰਛੀ ਪਾਏ ਜਾਂਦੇ ਹਨ। ਕਈ ਵਾਰ ਇੱਥੇ ਚੀਨ ਦੇ ਖ਼ੁਦਮੁਖ਼ਤਿਆਰ ਖੇਤਰ ਤਿੱਬਤ ਦੇ ਕੈਲਾਸ਼ ਪਰਬਤ ਲਾਗੇ ਗਲੇਸ਼ੀਅਰਾਂ ਦੇ ਤਾਜ਼ਾ ਪਾਣੀ ਤੋਂ ਬਣੀ ਮਾਨਸਰੋਵਰ ਝੀਲ ਤੋਂ ਵੀ ਆਏ ਕੁਝ ਪੰਛੀ ਵੇਖੇ ਗਏ ਹਨ। ਮਾਨਸਰੋਵਰ ਝੀਲ ਦੁਨੀਆ ਦੀ ਸਭ ਤੋਂ ਉੱਚੀ ਤਾਜ਼ੇ ਪਾਣੀ ਦੀ ਝੀਲ ਹੈ। ਹਰ ਸਾਲ ਸਰਦੀ ਦੇ ਮੌਸਮ ਵਿਚ ਔਸਤਨ 25 ਤੋਂ 30 ਹਜ਼ਾਰ ਪ੍ਰਵਾਸੀ ਪੰਛੀ ਇਥੇ ਆਉਂਦੇ ਹਨ। ‘ਵਰਲਡ ਵਾਈਡ ਫ਼ੰਡ’ ਦੀ ਭਾਰਤੀ ਇਕਾਈ ਵੱਲੋਂ ਹਰ ਸਾਲ ਜਨਵਰੀ ਦੇ ਮਹੀਨੇ ਪ੍ਰਵਾਸੀ ਪੰਛੀਆਂ ਦੀ ਗਿਣਤੀ ਕੀਤੀ ਜਾਂਦੀ ਹੈ ਅਤੇ ਇਹ ਰਿਕਾਰਡ ਰੱਖਿਆ ਜਾਂਦਾ ਹੈ ਕਿ ਕਿਹੜੀ-ਕਿਹੜੀ ਪ੍ਰਜਾਤੀ ਦੇ ਕਿੰਨੇ ਪ੍ਰਵਾਸੀ ਪੰਛੀਆਂ ਨੇ ਇਥੇ ਪ੍ਰਵਾਸ ਕੀਤਾ ਹੈ। ਕੇਸ਼ੋਪੁਰ ਛੰਬ ਪ੍ਰਵਾਸੀ ਪੰਛੀਆਂ ਲਈ ਕਿਸੇ ਸਵਰਗ ਨਾਲੋਂ ਘੱਟ ਨਹੀਂ ਹੈ। ਇਹੀ ਕਾਰਨ ਹੈ ਕਿ ਸਾਈਬੇਰੀਆ ਦੇ ਬਰਫਾਨੀ ਇਲਾਕੇ ਦੇ ਪੰਛੀ ਸਾਰਸ ਕਰੇਨ ਇਥੇ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ।ਕੇਸ਼ੋਪੁਰ ਛੰਬ ਵਿਖੇ ਸੈਲਾਨੀਆਂ ਅਤੇ ਪੰਛੀ ਪ੍ਰੇਮੀਆਂ ਦੀ ਸਹੂਲਤ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਖੂਬਸੂਰਤ ਵਿਆਖਿਆ ਕੇਂਦਰ ਬਣਾਇਆ ਗਿਆ ਹੈ, ਜਿਥੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੇਸ਼ੋਪੁਰ ਛੰਬ ਅਤੇ ਇਥੇ ਆਉਣ ਵਾਲੇ ਪ੍ਰਵਾਸੀ ਪੰਛੀਆਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਜਾਂਦੀ ਹੈ। ਕੇਸ਼ੋਪੁਰ ਛੰਬ ਵਿੱਚ ਸੂਬਾ ਸਰਕਾਰ ਵੱਲੋਂ ਉੱਚੇ ਟਾਵਰ ਵੀ ਬਣਾਏ ਗਏ ਹਨ ਅਤੇ ਦੂਰਬੀਨ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਪੰਛੀ ਪ੍ਰੇਮੀ ਪੰਛੀਆਂ ਨੂੰ ਨੇੜੇ ਤੋਂ ਨੀਝ ਨਾਲ ਦੇਖ ਸਕਣ।
News 15 June,2023
ਤੇਜ਼ ਤੂਫਾਨ ਹਨੇਰੀ ਨੇ ਗ੍ਰੰਥੀ ਸਿੰਘ ਦਾ ਘਰ ਕੀਤਾ ਢਹਿ ਢੇਰੀ
ਬੀਤੀ ਰਾਤ ਆਏ ਤੇ ਜੀ ਤੂਫ਼ਾਨ ਨੇ ਉਹਨਾਂ ਦੇ ਘਰ ਦੀਆਂ ਛੱਤਾ ਢਹਿ ਢੇਰੀ ਕਰ ਦਿੱਤੀਆਂ ਬਾਬਾ ਬਕਾਲਾ, 15 ਜੂਨ 2023 - ਬੀਤੀ ਦੇਰ ਰਾਤ ਜਿਲ੍ਹਾ ਤਰਨ ਤਾਰਨ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਅੱਲੋਵਾਲ ਵਿਖੇ ਇੱਕ ਗਰੀਬ ਪਰਿਵਾਰ ਦਾ ਘਰ ਢਹਿ ਢੇਰੀ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿੱਚੋਂ ਇੱਕ ਗ੍ਰਥੀ ਸਿੰਘ ਅਤੇ ਦੂਸਰਾਂ ਦਿਹਾੜੀ ਦੱਪਾ ਕਰਕੇ ਆਪਣਾ ਪਰਿਵਾਰ ਨਾਲ ਰਹੇ ਹਨ ਬੀਤੀ ਰਾਤ ਆਏ ਤੇ ਜੀ ਤੂਫ਼ਾਨ ਨੇ ਉਹਨਾਂ ਦੇ ਘਰ ਦੀਆਂ ਛੱਤਾ ਢਹਿ ਢੇਰੀ ਕਰ ਦਿੱਤੀਆਂ ਹਨ ਅਤੇ ਉਨਾਂ ਦੇ ਘਰ ਦਾ ਘਰੇਲੂ ਸਮਾਨ ਵੀ ਨੁਕਸਾਨਿਆ ਗਿਆ ਹੈ ਪਰਿਵਾਰਕ ਮੈਂਬਰਾਂ ਨੇ ਦੁਖੀ ਮਨ ਦੇ ਨਾਲ ਪ੍ਰਸ਼ਾਸਨ ਅਤੇ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਗਾਈ ਹੈ। 14
News 15 June,2023
ਕਿਸਾਨਾਂ ਦੀ ਸਹਿਮਤੀ ਨਾਲ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੇਪਰੇ ਚੜ੍ਹਨ ਲਈ ਰਾਹ ਪੱਧਰਾ ਹੋਇਆ
ਡਿਪਟੀ ਕਮਿਸ਼ਨਰ ਸਮੇਤ ਉੱਚ ਅਧਿਕਾਰੀ ਕਿਸਾਨਾਂ ਦੇ ਤੌਖ਼ਲੇ ਕਰ ਰਹੇ ਦੂਰ,20 ਪੰਚਾਇਤਾਂ ਨੇ ਪ੍ਰੋਜੈਕਟ ਦੇ ਹੱਕ ਵਿੱਚ ਪਾਏ ਮਤੇ ਗੁਰਦਾਸਪੁਰ, 15 ਜੂਨ 2023 - ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਸਿਰੇ ਚੜ੍ਹਨ ਲਈ ਰਾਹ ਲਗਭਗ ਪੱਧਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਵੱਲੋਂ ਲਗਾਤਾਰ ਕਿਸਾਨਾਂ, ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਮਗਰੋਂ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਹਿਮਤੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ 43 ਪਿੰਡਾਂ ਵਿਚੋਂ ਇਹ ਐਕਸਪ੍ਰੈਸ ਵੇਅ ਲੰਘਣਾ ਹੈ ਉਨ੍ਹਾਂ ਵਿਚੋਂ 20 ਪੰਚਾਇਤਾਂ ਨੇ ਲਿਖਤੀ ਮਤੇ ਪਾ ਕੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰਹਿੰਦੀਆਂ ਪੰਚਾਇਤਾਂ ਵੱਲੋਂ ਮਤੇ ਪਾਉਣ ਲਈ ਸਹਿਮਤੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਹੈ ਜਿਸਦਾ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਸਬੰਧੀ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਇਸ ਗੱਲ ਲਈ ਵੀ ਸਹਿਮਤੀ ਬਣੀ ਹੈ ਕਿ ਜੇਕਰ ਕਿਸੇ ਨੂੰ ਜ਼ਮੀਨ ਦੇ ਮਿਲ ਰਹੇ ਮੁਆਵਜ਼ੇ ਦੇ ਰੇਟ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਆਰਬ੍ਰੀਟੇ੍ਰਸ਼ਨ ਜਰੀਏ ਆਪਣੀ ਅਪੀਲ ਦਾਇਰ ਕਰਨਗੇ ਅਤੇ ਇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਸਹਾਇਤਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਖੁਦ ਪਿੰਡਾਂ ਵਿੱਚ ਕਿਸਾਨਾਂ ਨੂੰ ਜਾ ਕੇ ਮਿਲ ਰਹੇ ਹਨ ਅਤੇ ਕਿਸਾਨਾਂ ਦੇ ਜੋ ਤੌਖਲੇ ਹਨ ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 20 ਪੰਚਾਇਤਾਂ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਹੱਕ ਵਿੱਚ ਲਿਖਤੀ ਮਤੇ ਪਾਏ ਹਨ ਅਤੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਇਹ ਗੱਲ ਕਹੀ ਹੈ ਕਿ ਉਨ੍ਹਾਂ ਨੂੰ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨ ਐਕਵਾਇਰ ਕਰਨ ਸਮੇਂ ਜੇਕਰ ਕੋਈ ਵਿਅਕਤੀ ਬਾਹਰੋਂ ਆ ਕੇ ਦਖ਼ਲ ਦੇਵੇਗਾ ਤਾਂ ਉਹ ਉਨ੍ਹਾਂ ਵਿਅਕਤੀਆਂ ਦਾ ਵਿਰੋਧ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਲੰਘਣਾ ਜ਼ਿਲ੍ਹੇ ਲਈ ਬਹੁਤ ਫ਼ਾਇਦੇਮੰਦ ਹੈ ਅਤੇ ਇਹ ਪ੍ਰੋਜੈਕਟ ਜ਼ਿਲ੍ਹੇ ਦੀ ਤਰੱਕੀ ਅਤੇ ਵਿਕਾਸ ਲਈ ਨਵੇਂ ਦਰਵਾਜ਼ੇ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਕਿਸਾਨ ਖੁਦ ਵੀ ਅੱਗੇ ਆ ਰਹੇ ਹਨ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਦੇ ਕੋਈ ਤੌਖਲੇ ਹੋਣ ਤਾਂ ਉਨ੍ਹਾਂ ਨਾਲ ਗੱਲ-ਬਾਤ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹਾਜ਼ਰ ਹੈ।
News 15 June,2023
ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ
ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਹਾਸਲ ਕਰਨਗੇ ਵਿਸ਼ੇਸ਼ ਸਿਖਲਾਈ: ਮੀਤ ਹੇਅਰ ਚੰਡੀਗੜ੍ਹ, 15 ਜੂਨ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ ਲਈ ਰਵਾਨਾ ਹੋਏ।ਖੇਡ ਵਿਭਾਗ ਦੇ ਮੁੱਖ ਦਫਤਰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਤੋਂ ਰਵਾਨਾ ਹੋਏ ਖਿਡਾਰੀਆਂ ਵਿੱਚ ਅੰਡਰ 9 ਤੋਂ 16 ਤੱਕ 18 ਲੜਕੀਆਂ ਤੇ 17 ਮੁੰਡੇ ਸ਼ਾਮਲ ਹਨ। ਇਨ੍ਹਾਂ ਨਾਲ ਪੰਜਾਬ ਦੇ ਦੋ ਬੈਡਮਿੰਟਨ ਕੋਚ ਵੀ ਰਵਾਨਾ ਹੋਏ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੈਦਰਾਬਾਦ ਲਈ ਰਵਾਨਾ ਹੋਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ।ਹੈਦਰਾਬਾਦ ਦੇਸ਼ ਵਿੱਚ ਬੈਡਮਿੰਟਨ ਖੇਡ ਦਾ ਧੁਰਾ ਹੈ ਜਿੱਥੇ ਪੰਜਾਬ ਦੇ ਖਿਡਾਰੀਆਂ ਨੂੰ ਭੇਜਣ ਦਾ ਉਦੇਸ਼ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ। ਇਹ ਕੈਂਪ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ ਜਿਸ ਦਾ ਸਾਰਾ ਖ਼ਰਚਾ ਖੇਡ ਵਿਭਾਗ ਵੱਲੋਂ ਉਠਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਖਿਡਾਰੀਆਂ ਨੂੰ ਇੱਕ ਮਹੀਨੇ ਲਈ ਭਾਰਤੀ ਬੈਡਮਿੰਟਨ ਕੋਚ ਮੁਹੰਮਦ ਆਰਿਫ ਤੇ ਜਵਾਲਾ ਗੁੱਟਾ ਵੱਲੋਂ ਕੋਚਿੰਗ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਅਤੇ ਸੁਧਾਰ ਐਜੂਕੇਸ਼ਨਲ ਸੁਸਾਇਟੀ ਹੈਦਰਾਬਾਦ (ਤੇਲੰਗਾਨਾ) ਵਿਖੇ ਦੇਸ਼ ਭਰ ਦੇ ਬੈਡਮਿੰਟਨ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਲਈ ਸੂਬੇ ਭਰ ਵਿੱਚੋਂ ਕੁੱਲ 35 ਖਿਡਾਰੀ ਚੁਣੇ ਗਏ ਹਨ l ਇਨ੍ਹਾਂ ਖਿਡਾਰੀਆਂ ਨਾਲ ਦੋ ਕੋਚ ਵਰੁਣ ਤੇ ਸ਼ਹਿਨਾਜ਼ ਵੀ ਰਵਾਨਾ ਹੋਏ।
News 15 June,2023
ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ
ਆਦਰਸ਼ ਚੋਣ ਜ਼ਾਬਤੇ ਸਮੇਤ ਐਮ.ਸੀ.ਐਮ.ਸੀ. ਦਾ ਕਾਰਜਪ੍ਰਣਾਲੀ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 15 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਵਧੀਕ ਸਕੱਤਰ ਮਾਲ ਵਿਭਾਗ ਤੇ ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਆਦਰਸ਼ ਚੋਣ ਜ਼ਾਬਤਾ (ਮਾਡਲ ਕੋਡ ਆਫ਼ ਕੰਡਕਟ), ਚੋਣ ਖਰਚੇ ਦੀ ਮਨੀਟਰਿੰਗ, ਐਮ.ਸੀ.ਐਮ.ਸੀ. ਅਤੇ ਪੈਡ ਨਿਊਜ਼ ਵਿਸ਼ਿਆਂ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਾਜ ਪੱਧਰੀ ਮਾਸਟਰ ਟ੍ਰੇਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਸਾਰੀ ਸਿਖਲਾਈ ਨੂੰ ਪੰਜ ਪੜਾਵਾਂ ਵਿੱਚ ਵੰਡਕੇ ਸਾਰੇ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਆਦਰਸ਼ ਚੋਣ ਜ਼ਾਬਤੇ, ਚੋਣ ਖਰਚੇ ਦੀ ਮਨੀਟਰਿੰਗ, ਐਮ.ਸੀ.ਐਮ.ਸੀ. ਅਤੇ ਪੈਡ ਨਿਊਜ਼ ਸਮੇਤ ਚੋਣ ਪ੍ਰਕਿਰਿਆ ਦੀ ਪੂਰੀ ਕਾਰਜਪ੍ਰਣਾਲੀ ਦੀ ਸਿਖਲਾਈ ਦਿੱਤੀ ਗਈ ਹੈ। ਇਸ ਦੌਰਾਨ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀ, ਐਸ.ਡੀ.ਐਮ. ਲੁਧਿਆਣਾ ਹਰਜਿੰਦਰ ਸਿੰਘ, ਐਸ.ਡੀ.ਐਮ. ਪਾਇਲ ਜਸਲੀਨ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।
News 15 June,2023
ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ 'ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ
ਟੀ.ਬੀ., ਪੀਲੀਏ, ਏਡਜ਼ ਤੇ ਯੌਨ ਰੋਗਾਂ ਦੀ ਜਾਂਚ ਕਰਕੇ ਬੰਦੀਆਂ ਦਾ ਹੋਵੇਗਾ ਇਲਾਜ-ਸਿਹਤ ਮੰਤਰੀ -ਬੰਦੀਆਂ ਨੂੰ ਜੇਲ੍ਹਾਂ 'ਚੋਂ ਰਿਹਾਅ ਹੋਣ ਮਗਰੋਂ ਸਮਾਜ ਲਈ ਕੁਝ ਕਰਨ ਦਾ ਪ੍ਰਣ ਲੈਣ ਦਾ ਵੀ ਸੱਦਾ ਪਟਿਆਲਾ, 15 ਜੂਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜ ਸਮਾਗਮ ਦੌਰਾਨ ਸੂਬੇ ਦੀਆਂ 25 ਜੇਲਾਂ ਅੰਦਰ ਬੰਦੀਆਂ ਦੀ ਜਾਂਚ ਲਈ ਮਹੀਨਾ ਭਰ ਚੱਲਣ ਵਾਲੀ ਸੂਬਾ ਪੱਧਰੀ ਸਕਰੀਨਿੰਗ ਮੁਹਿੰਮ ਦਾ ਆਗਾਜ਼ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ 3 ਕਰੋੜ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਵਚਨਬੱਧਤਾ ਪੂਰੀ ਸ਼ਿਦਤ ਨਾਲ ਨਿਭਾਅ ਰਹੀ ਹੈ। ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ 30494 ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਜਾਂਚ ਕਰਵਾਕੇ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਇਹ ਮੁਹਿੰਮ ਅਰੰਭੀ ਗਈ ਹੈ। ਸਿਹਤ ਮੰਤਰੀ ਦੇ ਨਾਲ ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਤੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਆਡੱਪਾ ਕਾਰਥਿਕ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਜੇਲ੍ਹਾਂ ਦੇ ਬੰਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਲਈ ਮਨੋਰੋਗਾਂ ਦੇ ਮਾਹਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਲੈਣ ਸਮੇਤ ਬੰਦੀਆਂ ਦੀ ਲਗਾਤਾਰ ਸਿਹਤ ਜਾਂਚ ਲਈ ਆਈ.ਐਮ.ਏ. ਅਤੇ ਪ੍ਰਾਈਵੇਟ ਡਾਕਟਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਟੈਲੀਮੈਡੀਸਿਨ ਜਰੀਏ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਜੇਲ੍ਹਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਕੇਂਦਰੀ ਜੇਲ ਵਿਖੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਜੇਲ੍ਹਾਂ ਅੰਦਰ ਬੰਦ ਰਹਿਣ ਦੇ ਸਮੇਂ ਦੀ ਸਦਵਰਤੋਂ ਸਵੈ-ਸੁਧਾਰ ਅਤੇ ਹੁਨਰ ਵਿਕਾਸ ਵੱਲ ਲਗਾਉਣ ਦੀ ਪ੍ਰੇਰਣਾ ਕਰਦਿਆਂ ਸੱਦਾ ਦਿੱਤਾ ਕਿ ਉਹ ਰਿਹਾਅ ਹੋਣ ਮਗਰੋਂ ਸਮਾਜ ਅੰਦਰ ਇੱਕ ਰੋਲ ਮਾਡਲ ਬਣਕੇ ਵਿਚਰਨ ਤਾਂ ਕਿ ਉਨ੍ਹਾਂ ਦੇ ਪੁਰਾਣੇ ਜੀਵਨ ਦੀ ਝਲਕ ਨਵੇਂ ਜੀਵਨ ਉਤੇ ਨਾ ਪਵੇ। ਸਿਹਤ ਮੰਤਰੀ ਨੇ ਜੇਲ੍ਹਾਂ ਦੇ ਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਅਦਾਲਤ ਵੱਲੋਂ ਸੁਣਾਈ ਜੇਲ੍ਹ ਦੀ ਸਜਾ ਦੇ ਨਾਲ-ਨਾਲ ਆਪਣੇ ਆਪ ਸਹੇੜੀ ਬਿਮਾਰੀਆਂ ਵਾਲੀ ਸਜਾ ਭੁਗਤਣ ਤੋਂ ਬਚਣ ਲਈ ਇਸ ਸਕਰੀਨਿੰਗ ਮੁਹਿੰਮ ਦਾ ਲਾਭ ਉਠਾਉਣ, ਕਿਉਂਕਿ ਅਜਿਹੀਆਂ ਬਿਮਾਰੀਆਂ ਸਜਾ-ਏ-ਮੌਤ ਤੋਂ ਘੱਟ ਨਹੀਂ ਹੁੰਦੀਆਂ ਅਤੇ ਇਸ ਦਾ ਖਾਮਿਆਜ਼ਾ ਕੈਦੀ ਦੇ ਨਾਲ-ਨਾਲ ਉਸਦਾ ਪਰਿਵਾਰ ਵੀ ਭੁਗਤਦਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਅਧੀਨ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਜੇਲਾਂ ਦੇ ਬੰਦੀਆਂ ਦੀ ਅਜਿਹੇ ਰੋਗਾਂ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ 14 ਜੁਲਾਈ 2023 ਤੱਕ ਤਾਂ ਵਿਧੀਵਤ ਢੰਗ ਨਾਲ ਚੱਲੇਗੀ ਹੀ ਬਲਕਿ ਇਸ ਤੋਂ ਬਾਅਦ ਵੀ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਨ੍ਹਾਂ ਬੀਮਾਰੀਆਂ ਸਬੰਧੀ ਕਾਉਂਸਲਿੰਗ ਤੇ ਸਕਰੀਨਿੰਗ ਦਾ ਮੁੱਖ ਉਦੇਸ਼ ਅਜਿਹੇ ਮਰੀਜ਼ਾਂ ਦੀ ਭਾਲ ਤੇ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਣਾ ਹੈ। ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ 25 ਜੇਲ੍ਹਾਂ ਵਿੱਚ 29000 ਮਰਦ, 1493 ਮਹਿਲਾ ਬੰਦ ਹਨ ਜਦਕਿ 6 ਸਾਲ ਤੱਕ ਦੀ ਉਮਰ ਦੇ 35 ਬੱਚੇ ਵੀ ਆਪਣੀਆਂ ਮਾਵਾਂ ਨਾਲ ਰਹਿ ਰਹੇ ਹਨ, ਜਿਨ੍ਹਾਂ ਦੀ ਸਿਹਤ ਦੇ ਮੌਲਿਕ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਜੇਲ ਵਿਭਾਗ ਦਾ ਪੂਰਾ ਸਾਥ ਦੇ ਰਿਹਾ ਹੈ। ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਡੱਪਾ ਕਾਰਥਿਕ ਨੇ ਕਿਹਾ ਕਿ ਕੈਦੀ ਤੇ ਬੰਦ ਥਾਵਾਂ 'ਤੇ ਰਹਿਣ ਵਾਲੇ ਨਾਗਰਿਕਾਂ ਨੂੰ ਬਿਮਾਰੀਆਂ ਦਾ ਖ਼ਤਰਾ ਵਧੇਰੇ ਹੁੰਦਾ ਹੈ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਕਿ ਬੰਦੀ ਜੇਲ੍ਹਾਂ ਤੋਂ ਤੰਦਰੁਸਤ ਹੋਕੇ ਹੀ ਬਾਹਰ ਜਾਣ ਤੇ ਇੱਕ ਨਿਰੋਏ ਸਮਾਜ ਦਾ ਹਿੱਸਾ ਬਣਨ। ਇਸ ਮੌਕੇ ਡਾ. ਸੁਧੀਰ ਵਰਮਾ, ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਡੀ.ਆਈ.ਜੀ. ਜੇਲਾਂ ਸੁਰਿੰਦਰ ਸਿੰਘ ਸੈਣੀ, ਐਸ.ਐਸ.ਪੀ. ਵਰੁਣ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ, ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਕਰਨਲ ਜੇ.ਵੀ., ਪਰਦੀਪ ਜੋਸਨ ਤੇ ਸੁਰਜੀਤ ਗਾਂਧੀ, ਐਸ.ਪੀ. ਸਿਟੀ ਡਾ. ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪ੍ਰਿੰਸੀਪਲ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ, ਜੇਲ੍ਹ ਦੇ ਵਧੀਕ ਸੁਪਰਡੈਂਟ ਐਚ.ਐਸ. ਗਿੱਲ, ਡਿਪਟੀ ਸੁਪਰਡੈਂਟ ਅਪੇਕਸ਼ਾ ਸ਼ਰਮਾ, ਮੁਕੇਸ਼ ਕੁਮਾਰ, ਜੈਦੀਪ ਸਿੰਘ ਤੇ ਹਰਪ੍ਰੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡਾ. ਕੌਮੀ ਏਡਜ਼ ਕੰਟਰੋਲ ਸੁਸਾਇਟੀ ਤੋਂ ਪਰਸ਼ਾਂਤ ਪਾਤਰਾ, ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸੰਯੁਕਤ ਡਾਇਰੈਕਟਰ ਡਾ. ਮੀਨੂੰ ਤੇ ਪਵਨ ਰੇਖਾ, ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੋਬੀ ਗੁਲਾਟੀ, ਡਿਪਟੀ ਡਾਇਰੈਕਟਰ ਮੰਨੂ ਲਾਲੀਆ, ਮਨੀਸ਼ ਕੁਮਾਰ, ਗਗਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਮਿਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੀ ਹਾਜਰ ਸਨ। ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਨੇ ਮੰਚ ਸੰਚਾਲਣ ਕੀਤਾ। ਜਦਕਿ ਏਡਜ਼ ਤੇ ਨਸ਼ਿਆਂ ਤੋਂ ਸਾਵਧਾਨ ਰਹਿਣ ਲਈ ਇੱਕ ਨੁਕੜ ਨਾਟਕ ਦਾ ਵੀ ਮੰਚਨ ਕੀਤਾ ਗਿਆ ਅਤੇ ਇੱਕ ਬੰਦੀ ਨੇ ਦੇਸ਼ ਭਗਤੀ ਦਾ ਗੀਤ ਸੁਣਾਇਆ।
News 15 June,2023
ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਰਿੰਕੂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਾਲ ਕੀਤੀ ਮੁਲਾਕਾਤ
ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਕੰਮ ਦਾ ਲਿਆ ਜਾਇਜ਼ਾ * ਗਡਕਰੀ ਨੇ 'ਸੜਕ ਸੁਰੱਖਿਆ ਫੋਰਸ' ਕਾਇਮ ਕਰਨ ਦੇ ਮੁੱਖ ਮੰਤਰੀ ਦੇ ਵਿਚਾਰ ਦੀ ਸ਼ਲਾਘਾ ਕੀਤੀ * ਭਗਵੰਤ ਮਾਨ ਨੇ ਕੇਂਦਰੀ ਮੰਤਰੀ ਕੋਲ ਉਠਾਇਆ ਟੋਲ ਪਲਾਜ਼ਿਆਂ ਉਤੇ ਵਧ ਰਹੀ ਧੱਕੇਸ਼ਾਹੀ ਦਾ ਮੁੱਦਾ ਨਵੀਂ ਦਿੱਲੀ, 14 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ। ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।
News 15 June,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ
ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਚੰਡੀਗੜ੍ਹ, 14 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ। ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ।
News 14 June,2023
ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ
ਗਲਤ ਤਰੀਕੇ ਨਾਲ ਬਣੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦੇ ਹੁਕਮ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ ਤਾਂ ਜੋ ਕੋਈ ਅਸਲ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਸ. ਬੈਂਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਅਸਲ ਲੋੜਵੰਦਾਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਜਿਸ ‘ਤੇ ਉਹਨਾਂ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਨਵਰੀਤ ਕੌਰ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਜਿੰਨੇ ਵੀ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਤੁਰੰਤ ਰਿਵਿਊ ਕੀਤਾ ਜਾਵੇ ਅਤੇ ਜੇਕਰ ਕਿਸੇ ਯੋਗ ਲਾਭਪਾਤਰੀ ਦਾ ਕਾਰਡ ਗਲਤੀ ਨਾਲ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿਹਨਾਂ ਵਿਅਕਤੀਆਂ ਵੱਲੋਂ ਗਲਤ ਤਰੀਕੇ ਨਾਲ ਸਮਾਰਟ ਰਾਸ਼ਨ ਕਾਰਡ ਬਣਾਏ ਗਏ ਹਨ ਉਹਨਾਂ ਦੇ ਕਾਰਡ ਰੱਦ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀ ਗਈ ਇਹ ਸਕੀਮ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਉਹਨਾਂ ਹਲਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਆਂਢ-ਗੁਆਂਢ ਦਾ ਕੋਈ ਅਯੋਗ ਵਿਅਕਤੀ ਇਸ ਸਕੀਮ ਦਾ ਗਲਤ ਲਾਭ ਪੈ ਰਿਹਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਰਨ। ਉਹਨਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਦੇ ਵੇਰਵੇ ਬਿਲਕੁੱਲ ਗੁਪਤ ਰੱਖੇ ਜਾਣਗੇ। ਸ. ਬੈਂਸ ਨੇ ਜਿਹਨਾਂ ਯੋਗ ਵਿਅਕਤੀਆਂ ਦੇ ਕਾਰਡ ਕੱਟੇ ਗਏ ਹਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰਡ ਮੁੜ ਬਹਾਲ ਕਰਵਾਉਣ ਲਈ ਅਰਜ਼ੀ ਸਬੰਧਤ ਵਿਭਾਗ ਨੂੰ ਜਲਦ ਤੋਂ ਜਲਦ ਪੇਸ਼ ਕਰਨ।
News 14 June,2023
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਕਰਾਂਗੇ ਹੋਰ ਮਜ਼ਬੂਤ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ। ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ। ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ।
News 14 June,2023
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ
ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜਾਰੀ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ ਸੀਮਾ ਵਿੱਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿੱਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ। ਹਰਭਜਨ ਸਿੰਘ ਈ.ਟੀ.ਓ. ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ,2023 ਨੂੰ ਆਪਣੇ ਦਫ਼ਤਰ ਵਿੱਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ ਗਈ ਹੈ। ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ. ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪੀ.ਡਬਲਯੂ.ਡੀ. ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।
News 14 June,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ
ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ। ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।
News 14 June,2023
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੁਸਤਕਾਂ ਖਰੀਦਣ ਸਬੰਧੀ ਤਿਮਾਹੀ ਬੰਦਿਸ਼ ਤੋਂ ਮਿਲੀ ਛੋਟ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ ਚੰਡੀਗੜ੍ਹ, 14 ਜੂਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਵੱਲੋਂ ਦੱਸਿਆ ਹੈ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ 'ਚ ਹੀ ਖਰਚ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਡਾ.ਬਲਜੀਤ ਕੌਰ ਨੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਬਿਨ੍ਹਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ.ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ।
News 14 June,2023
ਸਮਾਜਿਕ ਨਿਆਂ ਵਿਭਾਗ ਨੂੰ ਜਾਅਲੀ ਐਸ.ਸੀ. ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਹਰਪਾਲ ਸਿੰਘ ਚੀਮਾ
'ਰਾਖਵਾਂਕਰਨ ਚੋਰ ਫੜ੍ਹੋ ਮੋਰਚਾ' ਵੱਲੋਂ ਮੁਹੱਈਆ ਕਰਵਾਈ ਗਈ ਸੂਚੀ 'ਤੇ ਵਿਭਾਗ ਨੂੰ ਮਹੀਨੇ ਅੰਦਰ ਕਾਰਵਾਈ ਕਰਨ ਲਈ ਕਿਹਾ ਵਿਭਾਗ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਰੱਦ ਕਰਨ ਦੀ ਸਿਫ਼ਾਰਸ਼ ਕਰ ਚੁੱਕਾ ਹੈ ਚੰਡੀਗੜ੍ਹ, 13 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ। ਇਥੇ ਪੰਜਾਬ ਭਵਨ ਵਿਖੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਆਗੂਆਂ ਵੱਲੋਂ ਇਸ ਸਬੰਧੀ ਹੋਰ ਮਾਮਲਿਆਂ ਦੀ ਸੌਂਪੀ ਗਈ ਸੂਚੀ ਬਾਰੇ ਵੀ ਸਮਾਜਿਕ ਨਿਆਂ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਮਾਮਲੇ ਅਦਾਲਤ ਵਿੱਚ ਹਨ ਉਨ੍ਹਾਂ ਬਾਰੇ ਵਿਭਾਗ ਐਡਵੋਕੇਟ ਜਨਰਲ ਦੇ ਦਫਤਰ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਨੂੰ ਯਕੀਨੀ ਬਣਾਵੇ। ਜਾਅਲੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ 'ਤੇ ਮੁਕੰਮਲ ਰੋਕ ਲਾਉਣ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸਬੰਧਤ ਦਸਤਾਵੇਜ਼ ਦੀ ਸਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੁਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਮੀਟਿੰਗ ਦੌਰਾਨ 'ਰਾਖਵਾਂਕਰਨ ਚੋਰ ਫੜ੍ਹੋ ਮੋਰਚਾ' ਦੇ ਨੁਮਾਇੰਦਿਆਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਨੌਕਰੀ ਲੈਣ ਦੇ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਕੁੱਲ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, 26 ਕੇਸਾਂ ਦੀ ਸੁਣਵਾਈ ਕਰ ਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ ਜਿੰਨਾਂ ਵਿੱਚੋਂ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਬਾਕੀ ਰਹਿੰਦੇ 67 ਕੇਸਾਂ ਦੀ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਾਰੇ ਮਾਮਲੇ ਇੱਕ ਮਹੀਨੇ ਵਿੱਚ ਹੱਲ ਕਰ ਲਏ ਜਾਣਗੇ।
News 13 June,2023
ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ
ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਜਾਵੇਗੀ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ (ਐਫ.ਡੀ.) ਕੋਲ ਭੇਜਿਆ ਜਾਵੇਗਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਲਗਭਗ 1885 ਚੌਲ ਮਿੱਲਾਂ ਵੱਲ ਵਿਆਜ ਸਮੇਤ 11917 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਨੀਤੀ 2019-20 ਵਿੱਚ, ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਨ੍ਹਾਂ ਨੂੰ ਐਪਲੀਕੇਸ਼ਨ ਫੀਸ ਭਰ ਕੇ ਇਸ ਨਵੀਂ ਸਕੀਮ ਵਿੱਚ ਅਪਲਾਈ ਕਰਨ ਦਾ ਵਿਕਲਪ ਦਿੱਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।
News 13 June,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ
ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਫੜੇ ਟਰਾਂਸਪੋਰਟ ਮੰਤਰੀ ਵਲੋਂ ਰਿਪੋਰਟ ਕੀਤੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਦੇ ਸਖ਼ਤ ਆਦੇਸ਼ ਚੰਡੀਗੜ੍ਹ, 13 ਜੂਨ: ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਅਤੇ ਟਰਾਂਸਪੋਰਟ ਵਿਭਾਗ 'ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਸਰਕਾਰੀ ਬੱਸ ਸੇਵਾ 'ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
News 13 June,2023
ਪਾਵਰਕਾਮ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਕੇ ਬੈਠੇ ਕਿਸਾਨ ਖਦੇੜੇ
ਕਿਸਾਨਾਂ ਦੀਆਂ ਪੱਗਾਂ ਲੱਥੀਆਂ : ਖਿੱਚ ਖਿੱਚ ਕੇ ਸੁੱਟੇ ਗੱਡੀਆਂ 'ਚ - ਟੈਂਟ ਪੁੱਟੇ, ਟਰਾਲੀਆਂ ਟਰੈਕਟਰ ਕੀਤੇ ਜਬਤ - ਵੱਖ-ਵੱਖ ਥਾਣਿਆਂ ਵਿੱਚ ਰੱਖਣ ਤੋਂ ਬਾਅਦ ਹਰਿਆਣਾ, ਪਿਹੋਵਾ ਦੇ ਵੱਖ-ਵੱਖ ਜ਼ਿਲੇ 'ਚ ਛੱਡੇ ਕਿਸਾਨ - ਸਰਕਾਰ ਤੇ ਵਰ੍ਹੇ ਕਿਸਾਨ : ਨਹੀਂ ਬਖਸ਼ਣਗੇ ਪੰਜਾਬ ਦੇ ਲੋਕ - ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ - ਲੰਘੇ ਕੱਲ ਸਾਰਾ ਦਿਨ ਆਪ੍ਰੇਸ਼ਨ ਕਲੀਨ ਤਹਿਤ ਅਧਿਕਾਰੀਆਂ ਨੇ ਕੀਤੀ ਸੀ ਤਿਆਰੀ ਪਟਿਆਲਾ, 13 ਜੂਨ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਹੇਠ ਪਿਛਲੇ 5 ਦਿਨਾਂ ਤੋਂ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਤਿੰਨੇ ਗੇਟਾਂ ਨੂੰ ਤਾਲੇ ਲਗਾਕੇ ਆਪਣੀਆਂ 21 ਮੰਗਾਂ ਮਨਵਾਉਣ ਲਈ ਅੜੇ ਬੈਠੇ ਸੈਂਕੜੇ ਕਿਸਾਨਾਂ ਨੂੰ ਅੱਜ ਸਵੇਰੇ 4 ਵਜੇ ਆਪ੍ਰੇਸ਼ਨ ਕਲੀਨ ਤਹਿਤ ਸੀਨੀਅਰ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਚਾਰ ਜ਼ਿਲਿਆਂ ਦੀ ਪੁਲਿਸ ਫੋਰਸ ਨੇ ਡੰਡੇ ਦੀ ਪਾਵਰ ਨਾਲ ਖਦੇੜ ਦਿੱਤਾ। ਲੰਘੇ ਕੱਲ ਸੀਨੀਅਰ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਸਾਰਾ ਦਿਨ ਮੀਟਿੰਗਾਂ ਕੀਤੀਆਂ ਤੇ ਦੇਰ ਰਾਤ ਬਕਾਇਦਾ ਤੌਰ 'ਤੇ ਇੰਟੈਲੀਜੈਂਸ ਦੀ ਫੌਜ ਭੇਜ ਕੇ ਚੈਕ ਕਰਵਾਇਆ ਗਿਆ ਕਿ ਰਾਤ ਨੂੰ ਧਰਨੇ ਵਿੱਚ ਕਿੰਨੇ ਕਿਸਾਨ ਸੁੱਤੇ ਪਏ ਹਨ। ਜਦੋਂ ਸਾਰਾ ਕੁੱਝ ਆਂਕੜਿਆਂ ਤਹਿਤ ਅਧਿਕਾਰੀਆਂ ਕੋਲ ਆ ਗਿਆ ਤਾਂ ਲੰਘੇ ਕੱਲ ਤੋਂ ਹੀ ਸੱਦੀ ਪੁਲਿਸ ਫੋਰਸ ਜੋਕਿ ਸੈਂਕੜਿਆਂ ਦੀ ਗਿਣਤੀ ਵਿੱਚ ਸੀ ਨੇ ਸੁੱਤੇ ਹੋਏ ਕਿਸਾਨਾਂ 'ਤੇ ਸਵੇਰੇ 4 ਵਜੇ ਜਾ ਹੱਲਾ ਬੋਲਿਆ। ਕਿਸਾਨਾਂ ਨੂੰ ਧੂਹ ਧੂਹ ਕੇ ਗੱਡੀਆਂ ਵਿੱਚ ਸੁੱਟਿਆ ਗਿਆ। ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ ਪਰ ਪੁਲਿਸ ਫੋਰਸ ਇੰਨੀ ਜ਼ਿਆਦਾ ਸੀ ਕਿ ਕਿਸਾਨਾਂ ਦੀ ਕੋਈ ਪੇਸ਼ ਨਾ ਗਈ ਤੇ ਲਗਭਗ 3 ਘੰਟੇ ਚੱਲੇ ਇਸ ਆਪ੍ਰੇਸ਼ਨ ਵਿੱਚ ਪਾਵਰਕਾਮ ਦੇ ਪਿਛਲੇ ਪੰਜ ਦਿਨਾਂ ਤੋਂ ਤਿੰਲੇ ਗੇਟਾਂ ਨੂੰ ਖੁਲਵਾ ਲਿਆ ਗਿਆ। ਇਸਤੋਂ ਬਾਅਦ ਪੁਲਿਸ ਫੋਰਸ ਨੇ ਬਹੁਤ ਸਾਰੀਆਂ ਗੱਡੀਆਂ ਲਿਆਂਦਗੀਆਂ, ਜਿਨ੍ਹਾਂ ਵਿੱਚ 20-30 ਕਿਸਾਨਾਂ ਨੂੰ ਲੱਦਿਆ। ਇਨ੍ਹਾਂ ਵਿਚੋਂ ਕੁੱਝ ਨੂੰ ਵੱਖ-ਵੱਖ ਥਾਣਿਆਂ ਵਿੱਚ ਵੁਤਾਰਿਆ। ਉਸਤੋਂ ਬਾਅਦ ਇਨਾਂ ਨੂੰ ਫਿਰ ਚੁੱਕਿਆ ਅਤੇ ਇਨ੍ਹਾਂ ਨੂੰ ਹਰਿਆਣਾ ਸਟੇਟ ਅਤੇ ਹੋਰ ਦੂਰ ਦੂਰ ਜ਼ਿਲਿਆਂ ਵਿੱਚ ਉਤਾਰ ਦਿੰਤਾ ਤਾਂ ਜੋ ਇਹ ਕਿਸਾਨ ਮੁੜਕੇ ਨਾ ਆਉਣ। ਹਾਲਾਂਕਿ ਇਹ ਆਪ੍ਰੇਸ਼ਨ ਲਗਭਗ 9 ਵਜੇ ਤੱਕ ਪੂਰਾ ਕਰ ਲਿਆ ਗਿਆ ਪਰ ਅਜੇ ਤੱਕ ਪਾਵਰਕਾਮ ਦੇ ਦਫ਼ਤਰ ਦੇ ਦੁਆਲੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਹੈ। ਹਰ ਇੱਕ ਨੂੰ ਚੈਕ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕੋਈ ਵੀ ਧਰਨਾ ਨਾ ਲੱਗ ਸਕੇ। ਪਟਿਆਲਾ ਪੁਲਿਸ ਨੇ ਸਵੇਰੇ 4 ਵਜੇ ਹੀ ਪਾਵਰਕਾਮ ਦੇ ਸ਼ੇਰਾਂ ਵਾਲਾ ਗੇਟ ਵਾਲੇ ਪਾਸੇ, ਫੁਹਾਰਾ ਚੌਂਕ ਵਾਲੇ ਪਾਸੇ ਅਤੇ ਹੋਰ ਕਈ ਰਸਤਿਆਂ ਨੂੰ ਵੱਡੇ ਵੱਡੇ ਮਿੱਟੀ ਦੇ ਟਿੱਪਰਾਂ ਨਾਲ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ। ਪੁਲਿਸ ਦਾ ਇਸ ਤਰ੍ਹਾਂ ਕਰਨ ਦਾ ਮਕਸਦ ਸੀ ਕਿ ਤਿੰਨ ਵੱਖ ਵੱਖ ਗੇਟਾਂ ਉਪਰ ਬੈਠੇ ਕਿਸਾਨ ਇੱਕਠੇ ਨਾ ਹੋ ਸਕਣ। ਪੁਲਿਸ ਇਸ ਿਵਉਂਤਬੰਦੀ ਵਿੱਚ ਪੂਰੀ ਕਾਮਯਾਬ ਰਹੀ। ਇਸਤੋਂ ਬਾਅਦ ਸਭ ਤੋਂ ਪਹਿਲਾਂ ਪੁਲਿਸ ਨੇ ਸ਼ੇਰਾਂ ਵਾਲਾ ਗੇਟ ਦੇ ਬਜਾਰ ਵਾਲੇ ਪਾਸੇ ਥੋੜੇ ਬੈਠੇ ਕਿਸਾਨਾਂ ਨੂੰ ਚੁਕਿਆ ਤੇ ਸਮੇਟ ਦਿੱਤਾ। ਇਸਤੋਂ ਬਾਅਦ ਪੂਰੀ ਵਿਉਂਤਬੰਦੀ ਨਾਲ ਭਾਰੀ ਗਿਣਤੀ ਵਿੱਚ ਗੇਟ ਨੰਬਰ 2 ਨੂੰ ਹੱਥ ਪਾਇਆ ਅਤੇ ਆਖਿਰ ਵਿੱਚ ਪਾਵਰਕਾਮ ਦੇ ਮੁੱਖ ਗੇਟ 'ਤੇ ਹੱਲਾ ਬੋਲਿਆ ਗਿਆ। ਹਾਲਾਂਕਿ ਉਸ ਸਮੇਂ ਤੱਕ ਕਿਸਾਨ ਵੀ ਇਸ ਗੱਲ ਲਈ ਤਿਆਰ ਹੋ ਚੁੱਕੇ ਸਨ ਕਿ ਉਨ੍ਹਾਂ ਦੀ ਕੋਈ ਪੇਸ਼ ਨਹੀਂ ਜਾਵੇਗੀ। ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਇਸ ਘੇਰਾਬੰਦੀ ਵਿੱਚ ਆਖਿਰ 8 ਵਜੇ ਤੱਕ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ 'ਤੇ ਬੈਠੇ ਕਿਸਾਨ ਨੇਤਾ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਚੁੱਕ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ ਬਹੁਤ ਹੀ ਸੰਜਮ ਤੋਂ ਕੰਮ ਲਿਆ। ਇਸ ਗੱਲ ਦੀ ਸ਼ਲਾਘਾ ਕਰਨੀ ਬਣਦੀ ਹੈ। ਹਾਲਾਂਕਿ ਜਿਸ ਹਿਸਾਬ ਨਾਲ ਪੁਲਿਸ ਫੋਰਸ ਇੱਕਠੀ ਸੀ, ਇਸ ਤਰ੍ਹਾਂ ਲੱਗ ਰਿਹਾ ਸੀ ਬਹੁਤ ਜ਼ਿਆਦਾ ਲਾਠੀਚਾਰਜ ਹੋਵੇਗਾ ਪਰ ਸੀਨੀਅਰ ਅਧਿਕਾਰੀਆਂ ਦੀ ਸਮਝਦਾਰੀ ਨਾਲ ਵੱਡਾ ਕੋਈ ਵੀ ਕਾਂਡ ਹੋਣੋ ਬਚ ਗਿਆ ਤੇ ਇੱਥੇ ਲਗਾਏ ਗਏ ਦੋ ਦਰਜਨ ਤੋਂ ਵੱਧ ਡੀਐਸਪੀਜ਼, ਇੱਕ ਦਰਜਨ ਦੇ ਕਰੀਬ ਐਸ.ਪੀਜ਼ ਅਤੇ ਬਹੁਤ ਸਾਰੇ ਇੰਸਪੈਕਟਰਾਂ ਨੇ ਖੁਦ ਜਾਕੇ ਮਰਨ ਵਰਤੀਆਂ ਨੂੰ ਚੁੱਕਿਆ। ਹਾਲਾਂਕਿ ਹੋਈ ਧੱਕਾਮੁੱਕੀ ਤੇ ਹੱਲੇ ਵਿੱਚ ਬਹੁਤ ਸਾਰਿਆਂ ਦੀਆਂ ਪੱਗਾਂ ਲਹਿ ਗਈਆਂ। ਬਹੁਤ ਸਾਰੇ ਕਿਸਾਨਾਂ ਨੂੰ ਘਸੀਟਿਆ ਵੀ ਗਿਆ ਪਰ ਫਿਰ ਵੀ ਇਹ ਆਪ੍ਰੇਸ਼ਨ ਸਿਰੇ ਚੜ੍ਹ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ, ਤਰਸੇਮ ਸਿੰਘ ਗਿਲ, ਸੁਖਜੀਤ ਸਿੰਘ ਹਰਦੋ ਜੋਕਿ ਮਰਨ ਵਰਤ 'ਤੇ ਬੈਠੇ ਸਨ, ਨੂੰ ਪੁਲਿਸ ਨੇ ਚੁਕ ਕੇ ਮਾਤਾ ਕੌਸ਼ਲਿਆ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਉਹ ਆਪਣਾ ਮਰਨ ਵਰਤ ਨਹੀਂ ਤੋੜਨਗੇ ਤੇ ਆਪਣਾ ਮਰਨ ਵਰਤ ਜਾਰੀ ਰੱਖਣਗੇ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਸੰਘਰਸ਼ ਦੇ ਰਸਤੇ ਤੋਂ ਪਿਛੇ ਨਹੀਂ ਹਟਣਗੇ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੁਲਿਸ ਨੇ ਹਸਪਤਾਲ 'ਚ ਬਿਠਾ ਦਿੱਤਾ ਹੈ ਭਾਵੇਂ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਜਾਵੇ ਤਾਂ ਉਹ ਜੇਲ ਅੰਦਰ ਵੀ ਮਰਨ ਵਰਤ ਰੱਖਣਗੇ। ਨੇਤਾਵਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਹੈ। ਕਿਸਾਨਾਂ ਦੀਆਂ ਪੱਗਾਂ ਉਤਾਰੀਆਂ ਹਨ ਤੇ ਕਕਾਰ ਉਤਾਰ ਦਿੱਤੇ ਗਏ ਹਨ ਅਤੇ ਅਜਿਹਾ ਤਸੱਦਦ ਕਦੇ ਵੀ ਨਹੀਂ ਹੋਇਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ,ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਪੰਜਾਬ ਕਿਸਾਨ ਮਜਦੂਰ ਯੂਨੀਅਨ ਸੁਖਜੀਤ ਸਿੰਘ ਹਰਦੋ ਝੰਡੇ,ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ,ਪੱਗੜੀ ਸੰਭਾਲ ਲਹਿਰ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ,ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਪ੍ਰਧਾਨ ਹਰਸ਼ਲਿਦਰ ਸਿੰਘ, ਬੀ।ਕੇ।ਯੂ ਆਜ਼ਾਦ ਪ੍ਰਧਾਨ ਅਮਰਜੀਤ ਸਿੰਘ ਰੱੜਾ,ਬਾਰਡਰ ਕਿਸਾਨ ਸੰਘਰਸ਼ ਯੂਨੀਅਨ ਪ੍ਰਧਾਨ ਰਘਬੀਰ ਸਿੰਘ ਭੰਗਾਲਾ ,ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ,ਪ੍ਰਧਾਨ ਰਜਿੰਦਰ ਸਿੰਘ,ਕਿਸਾਨ ਯੂਥ ਵਿੰਗ ਪੰਜਾਬ, ਸਮਸ਼ੇਰ ਸਿੰਘ ਸ਼ੇਰਾ ਧਰਨੇ ਵਿੱਚ ਸ਼ਾਮਲ ਸਨ।
News 13 June,2023
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਤਿਆਰੀ ਮੀਟਿੰਗ
ਤਣਾਉ ਰਹਿਤ ਦਿਮਾਗ ਤੇ ਤੰਦਰੁਸਤ ਸਰੀਰ ਲਈ ਯੋਗਾ ਅਹਿਮ : ਗੁਰਪ੍ਰੀਤ ਸਿੰਘ ਥਿੰਦ ਪਟਿਆਲਾ, 12 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਮੀਟਿੰਗ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ 'ਸੀ.ਐਮ ਦੀ ਯੋਗਸ਼ਾਲਾ' ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ 'ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 7 ਵਜੇ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਯੁਵਕ ਸੇਵਾਵਾਂ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੀਟਿੰਗ 'ਚ ਯੋਗ ਦਿਵਸ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਗੁਰਪ੍ਰੀਤ ਸਿੰਘ ਥਿੰਦ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਮੀਟਿੰਗ 'ਚ ਜ਼ਿਲ੍ਹਾ ਆਯੁਰਵੈਦਿਕ ਤੇ ਯੁਨਾਨੀ ਅਫ਼ਸਰ ਡਾ. ਮੋਹਨ ਲਾਲ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਵਨੀਤਾ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ, ਸਰਕਾਰੀ ਕਾਲਜ ਲੜਕੀਆਂ ਤੋਂ ਪ੍ਰੋ. ਨਵਜੋਤ ਕੌਰ, ਸਰਕਾਰੀ ਮਹਿੰਦਰਾ ਕਾਲਜ ਤੋਂ ਡਾ. ਐਸ.ਐਸ. ਰੇਖੀ, ਅਗਰਵਾਲ ਸਮਾਜ ਸਭਾ ਪ੍ਰਧਾਨ ਪਵਨ ਗੋਇਲ, ਬਾਲ ਨਿਕੇਤਨ ਤੋਂ ਉਰਮਿਲ ਪੁਰੀ, ਏ.ਐਚ.ਓ. ਡਾ. ਕੁਸ਼ਲਦੀਪ ਗਿੱਲ, ਡੀ.ਡੀ.ਐਚ.ਓ. ਡਾ. ਪਾਰੁਲ ਗੁਪਤਾ, ਏ.ਡੀ.ਓ. ਰਵਿੰਦਰਪਾਲ ਸਿੰਘ ਚੱਠਾ ਸਮੇਤ ਉਦਯੋਗ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
News 12 June,2023
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ 'ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ
ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰੈਸਕੂਊ ਕੀਤਾ ਪਟਿਆਲਾ, 12 ਜੂਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਖਤਮ ਕਰਨ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਅੱਜ ਲਾਹੌਰੀ ਗੇਟ ਵਿਖੇ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਵਿਚ ਹਰਮਨਪ੍ਰੀਤ ਕੌਰ ਇੰਸਪੈਕਟਰ ਲੇਬਰ, ਸੁਖਪਾਲ ਕੌਰ ਡਿਪਟੀ ਡਾਇਰੈਕਟਰ ਫ਼ੈਕਟਰੀ, ਪੁਨੀਤ ਕੁਮਾਰ ਡੀ.ਸੀ.ਪੀ.ਓ, ਡਾਕਟਰ ਰਾਜੀਵ ਟੰਡਨ, ਅਮਰਿੰਦਰ ਸਿੰਘ, ਇੰਦਰਪ੍ਰੀਤ ਸਿੰਘ ਸਿੱਖਿਆ ਵਿਭਾਗ ਅਤੇ ਹਿਊਮਨ ਰਾਈਟਸ, ਸ਼ਹੀਦ -ਏ- ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਸਰਪ੍ਰਸਤ ਪਾਵਰ ਹਾਊਸ ਯੂਥ ਕਲੱਬ, ਰਾਜਵੀਰ ਸਿੰਘ ਈ ਟੀ ਟੀ ਟੀਚਰ, ਪੁਲਿਸ ਵਿਭਾਗ ਤੋਂ ਏ ਐਸ ਆਈ ਹਮੀਰ ਸਿੰਘ ਸਿੱਧੂ, ਏ ਐਸ ਆਈ ਰਾਜ ਸਿੰਘ, ਏ ਐਸ ਆਈ ਮੰਗਲ ਸਿੰਘ, ਹੌਲਦਾਰ ਊਸ਼ਾ ਰਾਣੀ, ਹੌਲਦਾਰ ਸੁਨੀਤਾ ਰਾਣੀ ਮੌਜੂਦ ਸਨ। ਇਸ ਮੌਕੇ ਟਾਸਕ ਫੋਰਸ ਵੱਲੋਂ ਲਾਹੌਰੀ ਗੇਟ ਦੀਆਂ ਵੱਖ ਵੱਖ ਦੁਕਾਨਾਂ ਉਪਰ ਛਾਪੇਮਾਰੀ ਕਰ ਕੇ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰੈਸਕੂਊ ਕੀਤਾ ਗਿਆ, ਬਰਾਮਦ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕਰਕੇ ਇਹਨਾਂ ਨੂੰ ਬੱਚਿਆਂ ਦੇ ਪੁਨਰਵਾਸ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜਿਹੜੇ ਬੱਚੇ ਪੜ੍ਹਾਈ ਕਰਨਾ ਚਾਹੁੰਦੇ ਹਨ ਉਹਨਾਂ ਬੱਚਿਆਂ ਦੇ ਨਾਮ ਨੋਟ ਕਰਕੇ ਜਲਦ ਤੋਂ ਜਲਦ ਸਿੱਖਿਆ ਵਿਭਾਗ ਨੂੰ ਭੇਜ ਕੇ ਵੱਖ ਵੱਖ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇਗਾ, ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਕਿਹਾ ਕਿ ਪਬਲਿਕ ਅਤੇ ਦੁਕਾਨਦਾਰਾਂ ਨੂੰ ਵੀ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ਤੇ ਨਹੀਂ ਰੱਖਣਾ ਚਾਹੀਦਾ, ਜੇਕਰ ਫਿਰ ਵੀ ਕੋਈ ਬਾਲ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਵਿਰੁੱਧ ਪੁਲਸ ਕਾਰਵਾਈ ਕੀਤੀ ਜਾਵੇਗੀ। ਫ਼ੋਟੋ ਕੈਪਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਬਾਲ ਮਜ਼ਦੂਰੀ ਤਹਿਤ ਟਾਸਕ ਫੋਰਸ ਲਾਹੌਰੀ ਗੇਟ ਵਿਖੇ ਛਾਪੇਮਾਰੀ ਕਰਦੀ ਹੋਈ।
News 12 June,2023
ਸਾਲ 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਹੈ ਵਿਜ਼ਨ ਦਸਤਾਵੇਜ਼: ਚੀਮਾ
2030 ਤੱਕ 7.5 ਫੀਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਇਰਾਦਾ ਯੋਜਨਾ ਵਿਭਾਗ ਦਾ ਇਹ ਵਿਆਪਕ ਦਸਤਾਵੇਜ਼ ਥੋੜ੍ਹੇ ਸਮੇਂ (2030) ਅਤੇ ਲੰਬੇ ਸਮੇਂ (2047) ਦੇ ਟੀਚਿਆਂ ਨੂੰ ਕਰੇਗਾ ਉਜਾਗਰ ਕਿਹਾ, ਮਾਨ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ ‘ਸਰਕਾਰ ਤੁਹਾਡੇ ਦੁਆਰ’ ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 12 ਜੂਨ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ ਨੂੰ ਸਹੀ ਦਿਸ਼ਾ ਵਿੱਚ ਕੇਂਦਰਿਤ ਕਰਨ ਲਈ ਇੱਕ ਮਾਰਗਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰੇਗਾ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਜਨਾ ਵਿਭਾਗ ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਵਿਆਪਕ ਦਸਤਾਵੇਜ਼ ਮੌਜੂਦਾ ਸਥਿਤੀ, ਵੱਖ-ਵੱਖ ਖੇਤਰਾਂ ਦੀਆਂ ਚੁਣੌਤੀਆਂ, ਥੋੜ੍ਹੇ ਸਮੇਂ (2030) ਅਤੇ ਲੰਮੇ ਸਮੇਂ (2047) ਦੇ ਟੀਚਿਆਂ, ਅਤੇ ਇੰਨਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਰਣਨੀਤੀਆਂ ‘ਤੇ ਚਾਨਣ ਪਾਵੇਗਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਅਤੇ ਏਜੰਸੀਆਂ ਦੇ ਯਤਨਾਂ ਇਕੱਠਾ ਕਰਕੇ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਮਿਥੇ ਗਏ ਖੇਤਰੀ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਦਸਤਾਵੇਜ਼ ਉਨ੍ਹਾਂ ਖੇਤਰਾਂ ਨੂੰ ਵੀ ਉਜਾਗਰ ਕਰੇਗਾ ਜਿਨ੍ਹਾਂ ਬਾਰੇ ਗੰਭੀਰ ਅਤੇ ਸਖ਼ਤ ਯਤਨਾਂ ਦੀ ਲੋੜ ਹੈ ਤਾਂ ਜੋ ਰੁਜ਼ਗਾਰ, ਉਦਯੋਗ, ਖੇਤੀਬਾੜੀ ਅਤੇ ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਸ਼ਹਿਰਾਂ ਅਤੇ ਨਿਵਾਸ ਸਥਾਨਾਂ ਨੂੰ ਹੁਲਾਰਾ ਦਿੰਦੇ ਹੋਏ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਸ. ਚੀਮਾ ਨੇ ਕਿਹਾ ਕਿ ਸਮੂਹਿਕ ਅਤੇ ਬਰਾਬਰ ਗੁਣਵੱਤਾ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਵਿਵਸਥਾ, ਲਿੰਗ ਸਮਾਨਤਾ ਪ੍ਰਾਪਤ ਕਰਨ, ਕਿਫਾਇਤੀ ਅਤੇ ਸਾਫ਼ ਊਰਜਾ, ਜਲਵਾਯੂ ਨੂੰ ਬਚਾਉਣ ਲਈ ਕਾਰਵਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਦਰਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ 'ਸਰਕਾਰ ਤੁਹਾਡੇ ਦੁਆਰ' ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ 'ਰੰਗਲਾ ਪੰਜਾਬ' ਬਣਾ ਕੇ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹੁਣ ਤੱਕ ਤਿੰਨ ਕੈਬਨਿਟ ਮੀਟਿੰਗਾਂ ਲੁਧਿਆਣਾ, ਜਲੰਧਰ ਅਤੇ ਮਾਨਸਾ ਵਿਖੇ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਅਫਸਰਸ਼ਾਹੀ ਨੂੰ ਸਿੱਧੇ ਤੌਰ 'ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ। 'ਸਰਕਾਰ ਤੁਹਾਡੇ ਦੁਆਰ' ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਆਮ ਲੋਕ, ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਸਿੱਧੇ ਤੌਰ 'ਤੇ ਸਬੰਧਤ ਵਿਭਾਗ ਦੇ ਕੈਬਨਿਟ ਮੰਤਰੀ ਅੱਗੇ ਆਪਣੇ ਮੁੱਦੇ ਉਠਾ ਸਕਦੇ ਹਨ, ਜਿਸ ਨਾਲ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ 'ਤੇ ਸਮੇਂ ਸਿਰ ਸੇਵਾਵਾਂ ਦੇਣ ਅਤੇ ਬਕਾਇਆ ਕੰਮਾਂ ਨੂੰ ਪੂਰਾ ਕਰਨ ਲਈ ਦਬਾਅ ਵਧ ਗਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਆਪਣੇ ਕੈਬਨਿਟ ਸਾਥੀ ਸ. ਕੁਲਦੀਪ ਸਿੰਘ ਧਾਲੀਵਾਲ ਨਾਲ ਇਸ ਪ੍ਰੋਗਰਾਮ ਦੌਰਾਨ 23 ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਹਾਲ ਹੀ ਵਿੱਚ ਮਾਨਸਾ ਵਿਖੇ ਮੀਟਿੰਗ ਕੀਤੀ ਅਤੇ ਇਹ ਪ੍ਰੋਗਰਾਮ ਸਰਕਾਰ ਨੂੰ ਲੋਕਾਂ ਤੋਂ ਸਿੱਧਾ ਫੀਡਬੈਕ ਪ੍ਰਾਪਤ ਕਰਨ ਵਿੱਚ ਵੀ ਮਦਦ ਕਰ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਧ ਜਵਾਬਦੇਹੀ ਸੂਬੇ ਦੇ ਲੋਕਾਂ ਪ੍ਰਤੀ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨਸਾ ਵਿਖੇ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 14239 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਫੈਸਲਾ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲਿਆ ਗਿਆ ਹੈ ਅਤੇ ਉਹ ਵੀ ਕਾਰਜਕਾਲ ਦੇ ਸ਼ੁਰੂਆਤੀ ਸਾਲਾਂ ਦੌਰਾਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬਹੁਤੀਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕੀਤੇ ਜਾਣਗੇ।
News 12 June,2023
ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ:ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ ਵੱਲੋਂ ਸੈਂਟਰ ਸਪਾਂਸਰਡ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਬਕਾਇਆ ਰਾਸ਼ੀ ਜਲਦ ਰਲੀਜ਼ ਕਰਨ ਦੀ ਮੰਗ ਅੱਤਿਆਚਾਰ ਰੋਕਥਾਮ ਐਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨੈਸ਼ਨਲ ਹੈਲਪ ਲਾਈਨ ਨੰਬਰ 1989 ਨੂੰ ਆਮ ਜਨਤਾ ਦੀ ਸਹੂਲਤ ਲਈ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਚੰਡੀਗੜ੍ਹ, 12 ਜੂਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਵੱਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ, ਸ਼੍ਰੀ ਏ. ਨਰਾਇਣਾ ਸਵਾਮੀ ਨਾਲ ਮੀਟਿੰਗ ਕਰਕੇ ਸੈਂਟਰ ਸਪਾਂਸਰਡ ਸਕੀਮਾਂ ਨੂੰ ਸੂਬੇ ਵਿਚ ਲਾਗੂ ਕਰਨ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਰਾਜ ਲਈ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਸਾਲ 2020-2021 ਅਤੇ 2021-22 ਲਈ ਭਾਰਤ ਸਰਕਾਰ ਵੱਲੋਂ 360 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਾ ਕਰਨ ਦਾ ਮਾਮਲਾ ਵੀ ਚੁੱਕਿਆ ਗਿਆ ਅਤੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਰਾਸ਼ੀ ਤੁਰੰਤ ਜਾਰੀ ਕਰਵਾਈ ਜਾਵੇ। ਡਾ.ਬਲਜੀਤ ਕੌਰ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਵਿੱਤੀ ਸਾਲ 2022-23 ਦੌਰਾਨ ਰਾਜ ਸਰਕਾਰ ਵੱਲੋਂ 260 ਕਰੋੜ ਰੁਪਏ ਦੀ ਮੰਗ ਭਾਰਤ ਸਰਕਾਰ ਤੋਂ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਅੱਤਿਆਚਾਰ ਰੋਕਥਾਮ ਐਕਟ ਸਕੀਮ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਇਸ ਅਧੀਨ ਹੋਰ ਰਾਸ਼ੀ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅੰਤਰ ਜਾਤੀ ਵਿਆਹ ਸਕੀਮ ਨੂੰ ਪ੍ਰੋਤਸਾਹਿਤ ਕਰਨ ਲਈ ਇਸ ਰਾਸ਼ੀ ਦੀ ਸੀਮਾ 50 ਹਜਾਰ ਤੋਂ ਵਧਾ ਕੇ 2.50 ਲੱਖ ਰੁਪਏ ਪ੍ਰਤੀ ਲਾਭਪਾਤਰੀ ਕਰਨ ਦਾ ਪ੍ਰਸਤਾਵ ਵੀ ਭਾਰਤ ਸਰਕਾਰ ਦੇ ਸਨਮੁੱਖ ਰੱਖਿਆ ਗਿਆ ਹੈ। ਉਪਰੋਕਤ ਤੋਂ ਇਲਾਵਾ ਮੰਤਰੀ ਵੱਲੋਂ ਇਹ ਵੀ ਮੁੱਦਾ ਚੁੱਕਿਆ ਗਿਆ ਕਿ ਕਈ ਸਕੀਮਾਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਬਿਨੈਕਾਰਾਂ ਦੁਆਰਾ ਆਪਣੇ ਪੱਧਰ ਤੇ ਪੋਰਟਲ ਤੇ ਅਪਲਾਈ ਕਰਕੇ ਸਿੱਧੇ ਤੌਰ ਤੇ ਹੀ ਲਾਭ ਪ੍ਰਾਪਤ ਕਰ ਲਿਆ ਜਾਂਦਾ ਹੈ । ਇਨ੍ਹਾਂ ਸਿੱਧੇ ਤੌਰ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਚੁੱਕੇ ਲਾਭਪਾਤਰੀਆਂ ਬਾਰੇ ਰਾਜ ਸਰਕਾਰ ਕੋਲ ਕੋਈ ਜਾਣਕਾਰੀ ਨਹੀਂ ਹੁੰਦੀ। ਇਸ ਲਈ ਇਨ੍ਹਾਂ ਸਕੀਮਾਂ ਦਾ ਰੂਟ ਚੈਨਲ ਸਿੱਧੇ ਬਿਨੈਕਾਰ ਦੀ ਬਜਾਏ ਰਾਜ ਸਰਕਾਰ ਰਾਹੀਂ ਕਰਨ ਲਈ ਭਾਰਤ ਸਰਕਾਰ ਅੱਗੇ ਪ੍ਰਸਤਾਵ ਰੱਖਿਆ ਗਿਆ। ਮੀਟਿੰਗ ਦੌਰਾਨ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਵੱਲੋਂ ਅੱਤਿਆਚਾਰ ਰੋਕਥਾਮ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਨੈਸ਼ਨਲ ਹੈਲਪ ਲਾਈਨ ਨੰਬਰ 1989 ਨੂੰ ਆਮ ਜਨਤਾ ਦੀ ਵਰਤੋਂ ਵਿੱਚ ਜਲਦ ਲਿਆਉਣ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸ੍ਰੀ ਜਸਪ੍ਰੀਤ ਸਿੰਘ ਅਤੇ ਡਾਇਰੈਕਟਰ-ਕਮ-ਸੰਯਕਤ ਸਕੱਤਰ ਸ੍ਰੀ ਰਾਜ ਬਹਾਦਰ ਤੋਂ ਇਲਾਵਾ ਵਿਭਾਗ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।
News 12 June,2023
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ - ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਦੀ ਗਿਣਤੀ 906 ਤੱੱਕ ਅੱਪੜੀ - ਇੱਕ ਹਫ਼ਤੇ ਵਿੱਚ 308 ਨਸ਼ਾ ਤਸਕਰ/ਸਪਲਾਇਰ 33.73 ਕਿਲੋ ਹੈਰੋਇਨ, 16.12 ਕਿਲੋ ਗਾਂਜਾ, 13.90 ਕਿਲੋ ਅਫੀਮ, 10.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਚੰਡੀਗੜ੍ਹ, 12 ਜੂਨ: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 11147 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1313 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ। ਪੁਲਿਸ ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ ਲਗਾਏ ਅਤੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾ ਕੇੇ 987.75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ 11 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1135.25 ਕਿਲੋਗ੍ਰਾਮ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 731 ਕਿਲੋ ਅਫੀਮ, 840.76 ਕਿਲੋ ਗਾਂਜਾ, 350.40 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ 11 ਮਹੀਨਿਆਂ ਵਿੱਚ ਫੜੇ ਗਏ ਨਸ਼ਾ ਤਸਕਰਾਂ ਕੋਲੋਂ 11.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੌਰਾਨ ਹਫਤਾਵਾਰੀ ਜਾਣਕਾਰੀ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 234 ਐਫਆਈਆਰਜ਼, ਜਿਨ੍ਹਾਂ ਵਿੱਚ 31 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ, ਦਰਜ ਕਰਕੇ 308 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 33.73-ਕਿਲੋਗ੍ਰਾਮ ਹੈਰੋਇਨ, 13.90-ਕਿਲੋ ਅਫੀਮ , 16.12 ਕਿਲੋ ਗਾਂਜਾ, 5.85 ਕੁਇੰਟਲ ਭੁੱਕੀ, 39004 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 906 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
News 12 June,2023
ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ 'ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ
ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਨਿਹੰਗ ਓਲੰਪਿਕ' ਦੀ ਹੋਵੇਗੀ ਸ਼ੁਰੂਆਤ ਤਰਨਤਾਰਨ 'ਚ ਦਾਰਾ ਸਿੰਘ ਛਿੰਝ ਓਲੰਪਿਕ, ਜੇਤੂ ਨੂੰ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਮਿਲੇਗਾ ਖਿਤਾਬ ਅੰਮ੍ਰਿਤਸਰ ਵਿਖੇ 'ਰੰਗਲਾ ਪੰਜਾਬ ਤਿਉਹਾਰ' 'ਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਕੀਤਾ ਜਾਵੇਗਾ ਪ੍ਰਦਰਸ਼ਿਤ ਚੰਡੀਗੜ੍ਹ 11 ਜੂਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨਿਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫੈਸਟੀਵਲ, ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਓਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ 'ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ 'ਚ ਪਟਿਆਲਾ 'ਚ ਹੈਰੀਟੇਜ ਫੈਸਟੀਵਲ, ਮਾਰਚ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੋਹਲਾ, ਅਗਸਤ ਵਿੱਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿੱਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫੈਸਟੀਵਲ, ਫਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ, ਨਵੰਬਰ ਵਿੱਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫੀ ਫੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ । ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਨਿਹੰਗ ਓਲੰਪਿਕ' ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ 'ਚ ਦਾਰਾ ਸਿੰਘ ਛਿੰਝ ਓਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਪਹਿਲਾ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦੱਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸੰਚਾਲਕ ਸੋਨਾਲੀ ਗਿਰੀ ਅਤੇ ਹੋਰ ਉੱਘੇ ਪਤਵੰਤਿਆਂ ਸਮੇਤ ਅਧਿਕਾਰੀ ਹਾਜਰ ਸਨ।
News 11 June,2023
ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ
ਸਪੀਕਰ ਵੱਲੋਂ ਜਲਦ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਹੱਲ ਕਰਨ ਦਾ ਭਰੋਸਾ ਚੰਡੀਗੜ੍ਹ, 11 ਜੂਨ: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ। ਸਪੀਕਰ ਸ. ਸੰਧਵਾਂ ਨਾਲ ਮੀਟਿੰਗ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ, ਇਸ ਲਈ ਨਰਸਿੰਗ ਦੇ ਕਿੱਤੇ ਨੂੰ ਨੌਜਵਾਨ ਅਹਿਮੀਅਤ ਦੇ ਰਹੇ ਹਨ ਅਤੇ ਇਹ ਪੰਜਾਬ ਭਰ ਵਿੱਚ ਉੱਭਰ ਕੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਹਰ ਵਿਦਿਆਰਥੀ ਲਈ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦਿੱਲੀ, ਯੂ.ਪੀ, ਬਿਹਾਰ, ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਪੰਜਾਬ ’ਚ ਆਉਣ ਤੋਂ ਸੰਕੋਚ ਕਰਨਗੇ। ਇਸ ਨਾਲ ਜਿੱਥੇ ਸਰਕਾਰ ਦੀ ਕਰੋੜਾਂ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ, ਉੱਥੇ ਨਰਸਿੰਗ ਕਾਲਜ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਸਕਦੇ ਹਨ। ਨਰਸਿੰਗ ਕਾਲਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਛੇਤੀ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ।
News 11 June,2023
ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ
ਪੀਕ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੁਖਤਾ ਪ੍ਰਬੰਧ ਕੀਤੇ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 10 ਜੂਨ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ ਸੂਬੇ ਭਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ 'ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ। ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
News 10 June,2023
ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ
ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿੱਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ 'ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿੱਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿੱਚ ਖਰੀਦੀ ਸੀ। ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਨੇ ਹੁਣ ਤੱਕ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
News 10 June,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ 'ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ ਚੰਡੀਗੜ੍ਹ, 10 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਪਾਸਿੰਗ ਆਊਟ ਪਰੇਡ ਦੇਹਰਾਦੂਨ ਵਿਖੇ ਹੋਈ ਜਿਸ ਦਾ ਨਿਰੀਖਣ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਆਰਮੀ ਸਟਾਫ ਦੇ ਚੀਫ਼ ਜਨਰਲ ਮਨੋਜ ਪਾਂਡੇ ਦੁਆਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਸ਼ੁਭਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ, ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ। ਮੇਜਰ ਜਨਰਲ ਅਜੇ ਐਚ. ਚੌਹਾਨ (ਸੇਵਾਮੁਕਤ); ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਪਾਸਿੰਗ ਪਰੇਡ ਮੌਕੇ ਮੌਜੂਦ ਸਨ, ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।
News 10 June,2023
ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10 ਜੂਨ: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ 700 ਵਿਦਿਆਰਥੀਆਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਜੋ ਵੀ ਕੋਸ਼ਿਸ਼ ਅਤੇ ਯਤਨ ਕਰ ਸਕਦੀ ਹੈ, ਉਹ ਕੀਤੇ ਜਾਣ। ਇਨ੍ਹਾਂ ਵਿਦਿਆਰਥੀਆਂ ਵਿਚੋਂ ਜ਼ਿਆਦਾ ਪੰਜਾਬੀ ਹਨ ਅਤੇ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਵਿਦਿਆਰਥੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਗੱਲ ਕੀਤੀ ਸੀ ਉੱਥੇ ਹੀ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਧਾਲੀਵਾਲ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਹੀ ਭਾਰਤ ਦੇ ਹਾਈ ਕਮਿਸ਼ਨਰ (ਓਟਾਵਾ, ਓਂਟਾਰਿਓ) ਸ੍ਰੀ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ (ਦੱਖਣੀ ਪੱਛਮੀ, ਦਿੱਲੀ) ਸ੍ਰੀ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਿਰਫ ਇਕ ਨੌਜਵਾਨ ਨੂੰ ਰਾਹਤ ਮਿਲੀ ਹੈ ਅਤੇ ਜਦੋਂ ਤੱਕ ਸਾਰੇ ਵਿਦਿਆਰਥੀਆਂ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਉਹ ਹਰ ਤਰ੍ਹਾਂ ਦੇ ਯਤਨ ਕਰਦੇ ਰਹਿਣਗੇ। ਉਨ੍ਹਾਂ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮ.ਪੀਜ਼ ਦਾ ਵੀ ਧੰਨਵਾਦ ਕੀਤਾ ਹੈ ਜਿਹੜੇ ਇਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਏ ਹਨ। ਧਾਲੀਵਾਲ ਨੇ ਕਿਹਾ ਕਿ ਮੈਂ ਪੰਜਾਬੀ ਮੂਲ ਦੇ ਸਾਰੇ ਕੈਨੇਡੀਅਨ ਐਮ.ਪੀਜ਼ ਨੂੰ ਵੀ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਹ ਪਹਿਲਕਦਮੀ ਕਰਨ। ਧਾਲੀਵਾਲ ਨੇ ਉਮੀਦ ਜਤਾਈ ਕਿ ਬਾਕੀ ਵਿਦਿਆਰਥੀਆਂ ਦਾ ਮਸਲਾ ਵੀ ਜਲਦ ਹੀ ਹੱਲ ਹੋ ਜਾਵੇਗਾ।
News 10 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
ਪਹਿਲੀ ਵਾਰ 6337 ਅਧਿਆਪਕਾਂ ਨੂੰ ਤਜਰਬੇ ਤੋਂ ਰਾਹਤ ਦਿੱਤੀ ਮਾਨਸਾ, 10 ਜੂਨ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ ਜਿਨ੍ਹਾਂ ਨੂੰ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਤਜਰਬੇ ’ਚ ਰਾਹਤ ਦਿੱਤੀ ਗਈ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ ਜੋ 10 ਸਾਲ ਦੀ ਨੌਕਰੀ ਪੂਰੀ ਕਰ ਚੁੱਕੇ ਹਨ ਜਾਂ ਕਿਸੇ ਕਾਰਨ ਨੌਕਰੀ ਵਿਚ ਅੰਤਰ (ਗੈਪ) ਪਾ ਕੇ 10 ਸਾਲ ਦੀ ਰੈਗੂਲਰ ਸੇਵਾ ਨਿਭਾ ਚੁੱਕੇ ਹਨ। ਇਨ੍ਹਾਂ 14239 ਅਧਿਆਪਕਾਂ ਵਿੱਚੋਂ 7902 ਅਧਿਆਪਕਾਂ ਨੇ ਨੌਕਰੀ ਦਾ 10 ਸਾਲ ਜਾਂ ਇਸ ਤੋਂ ਵੱਧ ਦਾ ਸਮਾਂ ਪੂਰਾ ਕੀਤਾ ਹੈ ਜਦਕਿ 6337 ਅਧਿਆਪਕ ਉਹ ਹਨ ਜਿਨ੍ਹਾਂ ਦਾ ਨਾ-ਟਾਲੇ ਜਾ ਸਕਣ ਵਾਲੇ ਹਾਲਾਤ ਕਾਰਨ ਰੈਗੂਲਰ ਸੇਵਾ ਵਿਚ ਗੈਪ ਪੈ ਗਿਆ ਸੀ। ਇਨ੍ਹਾਂ ਅਧਿਆਪਕਾਂ ਨੂੰ ਸਰਕਾਰ ਦੀ ਨੀਤੀ ਮੁਤਾਬਕ ਰੈਗੂਲਰ ਤਨਖਾਹ, ਭੱਤੇ ਅਤੇ ਛੁੱਟੀਆਂ ਮਿਲਣਗੀਆਂ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਹਾਊਸ ਡਾਕਟਰਾਂ ਦੀਆਂ 485 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਪੈਰਾ-ਮੈਡੀਕਲ ਸਟਾਫ ਦੀਆਂ 1445 ਅਸਾਮੀਆਂ ਸਿਰਜਣ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਹਾਊਸ ਡਾਕਟਰਾਂ ਦੀਆਂ 485 ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਨਾਲ ਯੋਗ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ। ਆਮ ਲੋਕਾਂ ਨਾਲ ਫਰੇਬ ਕਰਨ ਵਾਲੀਆਂ ਧੋਖੇਬਾਜ਼ ਵਿੱਤੀ ਸੰਸਥਾਵਾਂ ਉਤੇ ਸ਼ਿਕੰਜਾ ਕੱਸਿਆ, ‘ਦਾ ਪੰਜਾਬ ਬੈਨਿੰਗ ਆਫ ਐਨਰੈਗੂਲੇਟਿਡ ਡਿਪਾਜ਼ਟ ਸਕੀਮ ਰੂਲਜ਼-2023’ ਲਈ ਹਰੀ ਝੰਡੀ ਆਮ ਲੋਕਾਂ ਨਾਲ ਹੁੰਦੀ ਠੱਗੀ ਰੋਕਣ ਲਈ ਧੋਖੇਬਾਜ਼ ਵਿੱਤੀ ਸੰਸਥਾਵਾਂ ਉਤੇ ਸਿੰਕਜ਼ਾ ਕੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਅੱਜ ਦਾ ਪੰਜਾਬ ਬੈਨਿੰਗ ਆਫ ਐਨਰੈਗੂਲੇਟਿਡ ਡਿਪਾਜ਼ਟ ਸਕੀਮ ਰੂਲਜ਼-2023 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਦਾ ਇਹ ਮੰਨਣਾ ਹੈ ਕਿ ਬੀਤੇ ਸਮੇਂ ਵਿਚ ਮੁਲਕ ਵਿਚ ਵਿੱਤੀ ਸੰਸਥਾਵਾਂ ਖੁੰਬਾਂ ਵਾਂਗ ਪੈਦਾ ਹੋਈਆਂ ਹਨ ਜੋ ਨਿਵੇਸ਼ਕਾਰਾਂ ਨਾਲ ਠੱਗੀ ਮਾਰਨ ਦੀ ਨੀਅਤ ਨਾਲ ਵੱਧ ਵਿਆਜ ਦਰਾਂ ਜਾਂ ਇਨਾਮਾਂ ਦੀ ਪੇਸ਼ਕਸ਼ ਰਾਹੀਂ ਜਾਂ ਗੈਰ-ਵਿਵਹਾਰਕ ਜਾਂ ਵਪਾਰਕ ਤੌਰ ਉਤੇ ਖਰਾ ਨਾ ਉਤਰਨ ਵਾਲੇ ਵਾਅਦਿਆਂ ਨਾਲ ਲੋਕਾਂ ਖਾਸ ਕਰਕੇ ਮੱਧ ਵਰਗ ਅਤੇ ਗਰੀਬ ਵਰਗ ਨਾਲ ਧੋਖਾ ਕਮਾਉਂਦੀਆਂ ਹਨ। ਇੱਥੋਂ ਤੱਕ ਕਿ ਅਜਿਹੀਆਂ ਵਿੱਤੀ ਸੰਸਥਾਵਾਂ ਲੋਕਾਂ ਦੀ ਜਮਾਂ ਪੂੰਜੀ ਦੇ ਵਿਰੁੱਧ ਮਿਆਦ ਪੂਰੀ ਹੋਣ ਉਤੇ ਵਾਪਸ ਪੈਸਾ ਦੇਣ ਜਾਂ ਵਿਆਜ ਅਦਾ ਕਰਨ ਜਾਂ ਕੋਈ ਹੋਰ ਸੇਵਾ ਪ੍ਰਦਾਨ ਕਰਨ ਤੋਂ ਜਾਣਬੁੱਝ ਕੇ ਆਨਾਕਾਨੀ ਕਰਦੀਆਂ ਹਨ ਅਤੇ ਲੋਕਾਂ ਨਾਲ ਧੋਖਾ ਕਰਦੀਆਂ ਹਨ। ਇਸ ਕਰਕੇ ਸੂਬੇ ਵਿਚ ਢੁਕਵਾਂ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਕਿ ਵਿੱਤੀ ਸੰਸਥਾਵਾਂ ਵਿਚ ਨਿਵੇਸ਼ ਕਰਨ ਵਾਲੇ ਲੋਕਾਂ ਦੇ ਹਿੱਤ ਸੁਰੱਖਿਅਤ ਰੱਖੇ ਜਾ ਸਕਣ। ਅਜਿਹੇ ਮੰਤਵ ਲਈ ਇਹੋ ਜਿਹੇ ਵਿੱਤੀ ਅਦਾਰਿਆਂ ਦੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਦੇ ਉਦੇਸ਼ ਨਾਲ ਵਿੱਤੀ ਅਦਾਰਿਆਂ ਨੂੰ ਨਿਯਮਤ ਕਰਨਾ ਅਤੇ ਉਨ੍ਹਾਂ 'ਤੇ ਪਾਬੰਦੀਆਂ ਲਾਉਣਾ ਉਚਿਤ ਮੰਨਿਆ ਗਿਆ। 'ਦਿ ਪੰਜਾਬ ਬੈਨਿੰਗ ਆਫ ਅਨਰੈਗੂਲੇਟਿਡ ਡਿਪਾਜ਼ਟ ਸਕੀਮਜ਼ ਰੂਲਜ਼ 2023' ਦੇ ਤਹਿਤ ਪ੍ਰਮੋਟਰ, ਪਾਰਟਨਰ, ਡਾਇਰੈਕਟਰ, ਮੈਨੇਜਰ, ਮੈਂਬਰ, ਕਰਮਚਾਰੀ ਜਾਂ ਕਿਸੇ ਹੋਰ ਵਿਅਕਤੀ ਨੂੰ ਅਜਿਹੇ ਵਿੱਤੀ ਅਦਾਰਿਆਂ ਦੇ ਪ੍ਰਬੰਧਨ ਜਾਂ ਉਨ੍ਹਾਂ ਦੇ ਕਾਰੋਬਾਰ ਜਾਂ ਮਾਮਲਿਆਂ ਨੂੰ ਚਲਾਉਣ ਲਈ ਕਿਸੇ ਵੀ ਧੋਖਾਧੜੀ ਲਈ ਜ਼ਿੰਮੇਵਾਰ ਬਣਾਏਗਾ। ਇਸ ਰਾਹੀਂ ਲੋਕਾਂ ਨਾਲ ਅਜਿਹੇ ਧੋਖੇਬਾਜ਼ ਵਿੱਤੀ ਅਦਾਰਿਆਂ ਤੋਂ ਆਮ ਆਦਮੀ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਮਦਦ ਮਿਲੇਗੀ। ਸ਼ਹਿਰੀ ਸਥਾਨਕ ਇਕਾਈਆਂ ਤੇ ਪੰਚਾਇਤੀ ਰਾਜ ਸੰਸਥਾਵਾਂ ਲਈ ਛੇਵਾਂ ਪੰਜਾਬ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਮੰਤਰੀ ਮੰਡਲ ਨੇ ਸਾਲ 2021-22 ਤੋਂ 2025-26 ਦੇ ਸਮੇਂ ਲਈ ਛੇਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਜਿਨ੍ਹਾਂ ਵਿਚ ਕੁੱਲ ਟੈਕਸ ਮਾਲੀਏ ਦਾ 3.5 ਫੀਸਦੀ ਹਿੱਸਾ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਦੇਣ ਦੀ ਵਿਵਸਥਾ ਸ਼ਾਮਲ ਹੈ। ਆਬਕਾਰੀ ਡਿਊਟੀ ਅਤੇ ਨਿਲਾਮੀ ਦੇ ਪੈਸੇ ਦੇ ਹਿੱਸੇ ਦੀ ਵੰਡ, ਸਥਾਨਕ ਸੰਸਥਾਵਾਂ ਨੂੰ ਪ੍ਰੋਫੈਸ਼ਨਲ ਟੈਕਸ ਦੇ ਨਾਲ ਬਰਾਬਰ ਵੰਡ ਦੇ ਫਾਰਮੂਲੇ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦਰਮਿਆਨ ਉਪਰੋਕਤ ਆਪਸੀ ਵੰਡ ਬਾਰੇ ਸਿਫਾਰਸ਼ਾਂ ਨੂੰ ਵੀ ਮੰਤਰੀ ਮੰਡਲ ਦੁਆਰਾ ਸਵੀਕਾਰ ਕੀਤਾ ਗਿਆ। ਪੀ.ਏ.ਐਫ.ਸੀ. ਅਤੇ ਪਨਗਰੇਨ ਦੇ ਰਲੇਵੇਂ ਨੂੰ ਹਰੀ ਝੰਡੀ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਡ (ਪਨਗਰੇਨ) ਦੀ ਕਾਰਜ-ਕੁਸ਼ਲਤਾ ਨੂੰ ਹੋਰ ਵਧਾਉਣ ਅਤੇ ਸੂਬੇ ਵਿਚ ਅਨਾਜ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਡ (ਪਨਸਪ) ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਡ (ਪੀ.ਏ.ਐਫ.ਸੀ.) ਦਾ ਪਨਗਰੇਨ ਵਿਚ ਰਲੇਵਾਂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਏਜੰਸੀ ਪਨਗਰੇਨ ਵੱਲੋਂ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਤੈਅ ਨਿਯਮਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਸੂਬੇ ਵਿਚ ਕਣਕ ਤੇ ਝੋਨੇ ਦੀ ਖਰੀਦ ਕੀਤੀ ਜਾਂਦੀ ਹੈ। ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਲਈ ਕੇਸ ਭੇਜਣ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਕੱਟ ਰਹੇ ਚਾਰ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਦੇ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਵਾਲੇ ਇਹ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਸ਼ਾਸਕੀ ਰਿਪੋਰਟ ਪ੍ਰਵਾਨ ਮੰਤਰੀ ਮੰਡਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸਾਲ 2020-21 ਅਤੇ 2021-22 ਦੀਆਂ ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਵਾਰਾ ਪਸ਼ੂਆਂ ਦੀ ਸਮੱਸਿਆ ਰੋਕਣ ਲਈ ਨੀਤੀ ਬਣਾਉਣ ਲਈ ਸਹਿਮਤੀ ਮੰਤਰੀ ਮੰਡਲ ਨੇ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਨੀਤੀ ਤਿਆਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬਾ ਭਰ ਵਿਚ ਇਸ ਸਮੱਸਿਆ ਨਾਲ ਹੋਰ ਕਾਰਗਰ ਢੰਗ ਨਾਲ ਨਜਿੱਠਣ ਵਿਚ ਮਦਦ ਮਿਲੇਗੀ। ਇਹ ਨੀਤੀ ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਸ ਸਮੱਸਿਆ ਦੀ ਰੋਕਥਾਮ ਲਈ ਸਾਰੇ ਪੱਖਾਂ ਨੂੰ ਘੋਖੇਗੀ।
News 10 June,2023
ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਚੰਡੀਗੜ੍ਹ, 9 ਜੂਨ: ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ। ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ। ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।
News 09 June,2023
ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ
ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਸੀਸੀਟੀਵੀ ਕੈਮਰੇ ,14 ਉਡਣ ਦਸਤੇ, 13 ਡੀ.ਟੀ.ਈ./ਬੋਰਡ ਟੀਮਾਂ,52 ਨਿਗਰਾਨਾਂ ਦੀ ਤਾਇਨਾਤੀ ਚੰਡੀਗੜ੍ਹ, 9 ਜੂਨ: ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪੋਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਰਕਾਰੀ ਪਾਲੀਟੈਕਨਿਕ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਤਬਦੀਲ ਕਰਕੇ ਪ੍ਰੀਖਿਆ ਵਿੱਚ ਨਕਲ ਨੂੰ ਬਿਲਕੁਲ ਖਤਮ ਕਰਨ ਦਾ ਫੈਸਲਾ ਲਿਆ ਹੈ। ਹੁਣ ਪ੍ਰੀਖਿਆਵਾਂ ਨੂੰ ਸੀਸੀਟੀਵੀ ਨਿਗਰਾਨੀ ਹੇਠ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਨੇ ਸਰਕਾਰੀ ਪੌਲੀਟੈਕਨਿਕਾਂ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਵੱਡੀ ਰਕਮ ਖਰਚ ਕੀਤੀ ਹੈ। ਵਿਦਿਆਰਥੀਆ ਦੀ ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਸਾਰੀਆਂ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀ ਸਰਕਾਰੀ ਸੰਸਥਾਵਾਂ ਨਾਲ ਮੈਪਿੰਗ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਆਪਣੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ.ਬੈਂਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਨਿਗਰਾਨ ਬੋਰਡ ਨੇ 26 ਸਰਕਾਰੀ ਪੌਲੀਟੈਕਨਿਕਾਂ ਅਤੇ 115 ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਲਗਭਗ 3 ਕਰੋੜ ਰੁਪਏ ਖਰਚ ਕੀਤੇ ਹਨ। ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਨਵੇਂ ਬਣੇ ਕੇਂਦਰਾਂ ਵਿੱਚ ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਨੇ ਪਹਿਲੀ ਵਾਰ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਲਈ ਬੋਰਡ ਦੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕੰਟਰੋਲ ਰੂਮ ਵਿੱਚ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਅਧਿਕਾਰੀਆਂ ਦਾ ਰੋਸਟਰ ਵੀ ਤਿਆਰ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਬੋਰਡ ਤੇ ਤਕਨੀਕੀ ਸਿੱਖਿਆ ਬੋਰਡ ਪੰਜਾਬ ਰਾਜ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੰਤਾ ਵਿੱਚ ਸੁਧਾਰ ਲਿਆਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਪੋਲੀਟੈਕਨਿਕ ਫਾਰਮੇਸੀ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਕਰ ਰਿਹਾ ਹੈ।। ਪਿਛਲੀਆਂ ਪ੍ਰੀਖਿਆਵਾ ਜੋ ਕਿ ਇਸ ਤੋਂ ਪਹਿਲਾ ਪ੍ਰਾਈਵੇਟ ਅਦਾਰਿਆਂ ਵਿੱਚ ਲਈਆ ਜਾਂਦੀਆ ਸਨ, ਵਿੱਚ ਵਿਦਿਆਰਥੀਆਂ ਵੱਲੋਂ ਨਕਲ/ਗਲਤ ਤਰੀਕੇ ਵਰਤੇ ਜਾਣ ਦੀਆਂ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਸ ਨਾਲ ਨਾ ਸਿਰਫ਼ ਹੁਸ਼ਿਆਰ ਅਤੇ ਮਿਹਨਤੀ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਸੀ, ਸਗੋਂ ਤਕਨੀਕੀ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਸਾਖ ਤੇ ਵੀ ਧੱਬਾ ਸੀ। ਇਸੇ ਲਈ ਇਹ ਸੁਧਾਰ ਲਾਗੂ ਕੀਤੇ ਗਏ ਹਨ। ਤਕਨੀਕੀ ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆ ਸੁਧਾਰਾਂ ਨੂੰ ਲਾਗੂ ਕਰਦੇ ਹੋਏ ਪਹਿਲੀ ਵਾਰ ਉੱਚੇਰੀ ਸਿੱਖਿਆ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਵੀ ਪ੍ਰੀਖਿਆ ਕੇਂਦਰ ਬਣਾਏ ਹਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕੂਐਂਡ ਟੀਮਾਂ ਭੇਜ ਕੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਆਪਣੇ ਜ਼ਿਲ੍ਹਿਆਂ ਵਿੱਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਪ੍ਰਿੰਸੀਪਲਾਂ ਦੀਆਂ 14 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਡੀਟੀਈ/ਬੋਰਡ ਦੀਆਂ 13 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਕੇਂਦਰਾਂ ਦੀ ਚੈਕਿੰਗ ਕਰਨ ਦੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਦੇ 52 ਫੈਕਲਟੀ ਮੈਂਬਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਨਿਗਰਾਨ ਵਜੋਂ ਤਾਇਨਾਤ ਕੀਤੇ ਹਨ, ਉਨ੍ਹਾਂ ਕਿਹਾ ਕਿ ਮਿਹਨਤੀ ਵਿਦਿਆਰਥੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਅਜਿਹਾ ਜਾਰੀ ਰਹੇਗਾ।
News 09 June,2023
ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ ਚੰਡੀਗੜ੍ਹ, 09 ਜੂਨ ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਦਫਤਰ ਤੋਂ ਆਬਕਾਰੀ ਵਿਭਾਗ ਦੀਆਂ ਟੀਮਾਂ, ਹੁਸ਼ਿਆਰਪੁਰ ਰੇਂਜ ਦੇ ਆਬਕਾਰੀ ਅਧਿਕਾਰੀ ਅਤੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੂੰ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਆਸ ਦਰਿਆ ਦੇ ਕੰਢੇ ਸਥਿਤ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੀ ਤਲਾਸ਼ੀ ਲਈ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਡਾਗ ਸਕੁਐਡ, ਜੋ ਖਾਸ ਤੌਰ 'ਤੇ ਲਹਾਨ ਦਾ ਪਤਾ ਲਗਾਉਣ ਲਈ ਸਿਖਲਾਈ ਪ੍ਰਾਪਤ ਹਨ, ਦੀਆਂ ਵੀ ਵਰਤੋ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਚਲਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਦਸੂਹਾ ਦੇ ਟੇਰਕਿਆਣਾ, ਕਥਾਣਾ, ਬਡਾਈਆਂ, ਧਨੋਆ, ਸੈਦਪੁਰ ਅਤੇ ਭੀਖੋਵਾਲ ਪਿੰਡਾਂ ਦੇ ਪੂਰੇ ਖੇਤਰ ਦਾ ਮੁਕੰਮਲ ਨਕਸ਼ਾ ਤਿਆਰ ਕਰਕੇ ਕਰੀਬ 7 ਕਿਲੋਮੀਟਰ ਖੇਤਰ ਦੀ ਪੈਦਲ ਅਤੇ ਕਿਸ਼ਤੀਆਂ ਦੀ ਵਰਤੋਂ ਨਾਲ ਤਲਾਸ਼ੀ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਪਤਾ ਲੱਗਾ ਕਿ ਸ਼ਰਾਬ ਤਸਕਰਾਂ ਵੱਲੋਂ ਡੂੰਘੇ ਟੋਏ ਪੁੱਟ ਕੇ ਲਾਹਣ ਦੀ ਗੈਰ-ਕਾਨੂੰਨੀ ਨਿਕਾਸੀ ਕਰਨ ਲਈ ਅਜਿਹਾ ਲੁਕਿਆ ਢੰਗ ਅਪਣਾਈਆ ਜਾ ਰਿਹਾ ਸੀ ਜਿਸਦਾ ਪਤਾ ਲਗਾਉਣਾ ਆਸਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਡੌਗ ਸਕੁਐਡ ਦੇ ਤਿੰਨ ਕੁੱਤਿਆਂ ਜਿਨ੍ਹਾਂ ਵਿੱਚ ਇੱਕ ਲੈਬਰਾਡੋਰ ਅਤੇ ਦੋ ਬੈਲਜੀਅਨ ਮੈਲੀਨੋਇਸ ਸਨ, ਨੇ ਇਨਾਂ ਭੱਠੀਆਂ ਨੂੰ ਸੁੰਘ ਕੇ ਲੱਭਣ ਦੌਰਾਨ ਅਸਾਧਾਰਣ ਸਿਖਲਾਈ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਸ਼ਰਾਬ ਨੂੰ ਠੱਲ੍ਹ ਪਾਉਣ ਲਈ ਵਿਆਪਕ ਪੱਧਰ 'ਤੇ ਖੇਤਰੀ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਆਬਕਾਰੀ ਨਾਲ ਸਬੰਧਤ ਅਪਰਾਧਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9875961126 ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
News 09 June,2023
ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਰਾਸ਼ਨ ਡਿਪੂਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਆਰੰਭ ਚੰਡੀਗੜ੍ਹ, ਜੂਨ 9: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ। ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹਾਜ਼ਿਰ ਸਨ।
News 09 June,2023
ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ
ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ ਚੰਡੀਗੜ੍ਹ, 9 ਜੂਨ: ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ। ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ। ਮੀਟਿੰਗ ਦੌਰਾਨ ਸ. ਬੈਂਸ ਨੇ ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।
News 09 June,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ
ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ ਚੰਡੀਗੜ੍ਹ, 6 ਜੂਨ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
News 06 June,2023
ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ
ਸੂਬੇ ਦੇ ਅਮੀਰ ਸਭਿਆਚਾਰ, ਕਲਾ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨਾ ਦੇ ਮੰਤਵ ਨਾਲ ਲਿਆ ਫੈਸਲਾ * ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ ‘ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ ‘ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ‘ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ‘ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।
News 06 June,2023
ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ
ਚਾਹਵਾਨ ਉਮੀਦਵਾਰ ਜਾਬ ਪੋਰਟਲ http://www.pgrkam.com 'ਤੇ ਵੀ ਖ਼ੁਦ ਨੂੰ ਕਰਵਾ ਸਕਦੇ ਹਨ ਰਜਿਸਟਰ: ਰੋਜ਼ਗਾਰ ਉਤਪਤੀ ਮੰਤਰੀ • ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ। ਇਸ ਪਲੇਸਮੈਂਟ ਮੁਹਿੰਮ ਵਿੱਚ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਵਾਸਤੇ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ। ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ। ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) 'ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ 'ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ 'ਤੇ ਵੀ ਉਪਲਬਧ ਹਨ। ਡਾਇਰੈਕਟਰ ਰੋਜ਼ਗਾਰ ਉੱਤਪਤੀ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ 'ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।
News 06 June,2023
ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ 'ਤੇ ਸ਼ਿਕੰਜਾ ਕੱਸਿਆ
ਚੀਮਾ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼ ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਚੰਡੀਗੜ੍ਹ, 06 ਜੂਨ ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ 'ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ। । ਇਸ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਦੁਆਰਾ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖਤਮ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵਿੱਤ ਕਮਿਸ਼ਨਰ ਟੈਕਸੇਸ਼ਨ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨੂੰ ਇਨ੍ਹਾਂ ਅਨਸਰਾਂ 'ਤੇ ਇਸ ਤਰ੍ਹਾਂ ਨਕੇਲ ਕੱਸਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਦੇ ਹੱਥੋਂ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ। ਇਸ ਵੀਡੀਓ ਕਾਨਫ਼ਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਵੱਲੋਂ ਚੈਕਿੰਗ ਦੀ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਤਾਂ ਜੋ ਅਜਿਹੇ ਅਨਸਰਾਂ ਹੱਥੋਂ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਪੂਰੀ ਤਰ੍ਹਾ ਖਤਮ ਕੀਤਾ ਜਾ ਸਕੇ। ਇਸ ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕੁਝ ਲਾਇਸੰਸਧਾਰਕਾਂ ਦੇ ਅਜਿਹੇ ਗੈਰ-ਕਾਨੂੰਨੀ, ਭੱਦੇ ਅਤੇ ਹਮਲਾਵਰ ਵਤੀਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਦੇਸ਼ ਦਿੱਤੇ ਕਿ ਕਿਸੇ ਵੀ ਹਾਲਤ ਵਿੱਚ ਆਬਕਾਰੀ ਲਾਇਸੰਸਧਾਰਕਾਂ ਨੂੰ ਆਬਕਾਰੀ ਅਮਲੇ ਦੀ ਗੈਰ-ਹਾਜ਼ਰੀ ਵਿੱਚ ਚੈਕਿੰਗ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਬੰਧਤ ਆਬਕਾਰੀ ਅਧਿਕਾਰੀਆਂ ਜਾਂ ਆਬਕਾਰੀ ਇੰਸਪੈਕਟਰਾਂ ਦਾ ਫਰਜ਼ ਬਣਦਾ ਹੈ ਕਿ ਜਿੱਥੇ ਵੀ ਲੋੜ ਹੋਵੇ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਮੰਤਵ ਲਈ ਉਨ੍ਹਾਂ ਆਬਕਾਰੀ ਇੰਸਪੈਕਟਰਾਂ ਨੂੰ ਜ਼ਿਲ੍ਹਾ ਪੱਧਰੀ ਰੋਸਟਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੰਸਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ 'ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਵਾਹਨ ਸੜਕ 'ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਵੀ ਆਬਕਾਰੀ ਲਾਇਸੰਸਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ 'ਤੇ ਅਸਵੀਕਾਰਨਯੋਗ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਦਰਭ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਗਈ ਕੁਤਾਹੀ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
News 06 June,2023
ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ: ਹਰਜੋਤ ਸਿੰਘ ਬੈਂਸ
ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਚੰਡੀਗੜ੍ਹ,6 ਜੂਨ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ। ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।
News 06 June,2023
ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ
ਵਿਭਾਗ ਨੇ ਆਰ.ਟੀ.ਏ. ਸਕੱਤਰਾਂ ਤੇ ਐਮ.ਵੀ.ਆਈਜ਼ ਨੂੰ ਲਿਖਤੀ ਹੁਕਮ ਜਾਰੀ ਕੀਤੇ ਚੰਡੀਗੜ੍ਹ, 6 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
News 06 June,2023
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ
ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ 15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 6 ਜੂਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ ਕੀਤੀ ਕਿ ਭਾਰੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਮੁਹੱਈਆ ਕੀਤੀ ਜਾਵੇ। ਕੇਂਦਰੀ ਬਿਜਲੀ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਮਾਨ ਨੇ ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਭਾਰੀ ਲੋੜ ਹੋਣ ਦਾ ਮੁੱਦਾ ਚੁੱਕਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ.) ਲਗਾਤਾਰ ‘ਪੁਸ਼ਪ ਪੋਰਟਲ’ ਉਤੇ ਬਿਜਲੀ ਦੀ ਉਪਲਬਧਤਾ ਉਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਹਾਲ ਦੀ ਘੜੀ ਇਸ ਪੋਰਟਲ ਉਤੇ ਬਿਜਲੀ ਦੀ ਉਪਲਬਧਤਾ ਅਨਿਸ਼ਚਤ ਹੈ ਅਤੇ ਇੱਥੇ ਸਿਰਫ਼ ਥੋੜ੍ਹੇ ਸਮੇਂ ਜਾਂ ਰੋਜ਼ਾਨਾ ਦੇ ਆਧਾਰ ਉਤੇ ਹੀ ਬਿਜਲੀ ਉਪਲਬਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਵਟਾਂਦਰੇ ਦੀ ਸਾਂਝੀ ਤਬਾਦਲਾ ਸ਼੍ਰੇਣੀ ਰਾਹੀਂ ਬਿਜਲੀ ਦੀ ਪੂਰਤੀ ਦੀ ਭਰੋਸੇਯੋਗਤਾ ਨਾ ਹੋਣ ਕਾਰਨ ਸੂਬੇ ਨੂੰ 15 ਜੂਨ ਤੋਂ 15 ਅਕਤੂਬਰ ਤੱਕ ਦੇ ਸਮੇਂ ਲਈ ਰੋਜ਼ਾਨਾ 24 ਘੰਟੇ ਇਕ ਹਜ਼ਾਰ ਮੈਗਾਵਾਟ ਦੀ ਬਿਜਲੀ ਸਪਲਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਵੱਲੋਂ ਹਾਲ ਹੀ ਵਿੱਚ ਪੰਜਾਬ ਸਣੇ ਪੂਰੇ ਉੱਤਰ-ਪੱਛਮ ਭਾਰਤ ਵਿੱਚ ਘੱਟ ਬਰਸਾਤ ਹੋਣ ਦੀ ਭਵਿੱਖਬਾਣੀ ਨੂੰ ਦੇਖਦਿਆਂ ਵਾਧੂ ਬਿਜਲੀ ਦੀ ਲੋੜ ਹੋਰ ਵਧ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਬਾਰੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫ਼ਸਲ ਦੀ ਸੁਚਾਰੂ ਤੇ ਬਿਨਾਂ ਕਿਸੇ ਅੜਿੱਕੇ ਤੋਂ ਕਾਸ਼ਤ ਨੂੰ ਲਾਜ਼ਮੀ ਤੌਰ ਉਤੇ ਯਕੀਨੀ ਬਣਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕੇਂਦਰ ਮੰਤਰੀ ਆਰ.ਕੇ. ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਸੂਬੇ ਨੂੰ ਕੇਂਦਰੀ ਖ਼ੇਤਰ ਦੇ ਬਿਜਲੀ ਉਤਪਾਦਨ ਸਟੇਸ਼ਨਾਂ ਤੋਂ ਵਾਧੂ ਬਿਜਲੀ ਦਾ ਨਿਰਧਾਰਨ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਆਪਣੇ ਤਾਪ ਬਿਜਲੀ ਘਰਾਂ ਲਈ ਪਛਵਾੜਾ (ਕੇਂਦਰੀ) ਕੋਲਾ ਖਾਣ ਤੋਂ ਬਾਕਾਇਦਾ ਆਧਾਰ ਉਤੇ ਕੋਲੇ ਦੀ ਸਪਲਾਈ ਮਿਲ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਬਾਵਜੂਦ ਸੂਬੇ ਦੀ ਕੁੱਲ ਬਿਜਲੀ ਉਤਪਦਾਨ ਸਮਰੱਥਾ 6500 ਮੈਗਾਵਾਟ ਹੈ, ਜਦੋਂ ਕਿ ਝੋਨੇ ਦੇ ਸੀਜ਼ਨ ਵੇਲੇ ਇਸ ਮੰਗ ਦੇ 15,500 ਮੈਗਾਵਾਟ ਤੱਕ ਪੁੱਜਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਇਸ ਲਈ ਬਿਜਲੀ ਦੀ ਭਾਰੀ ਮੰਗ ਦੀ ਪੂਰਤੀ ਲਈ ਆਗਾਮੀ ਝੋਨੇ/ਗਰਮੀਆਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਕੇਂਦਰੀ ਸਹਾਇਤਾ ਦੀ ਲੋੜ ਹੈ। ਇਕ ਹੋਰ ਮਸਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਨੇ 20 ਫਰਵਰੀ 2023 ਨੂੰ ਦਰਾਮਦ ਕੋਲਾ ਆਧਾਰਤ ਪਲਾਂਟਾਂ ਲਈ ਬਿਜਲੀ ਐਕਟ, 2003 ਦੀ ਧਾਰਾ 1 ਨੂੰ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਇਹ 15 ਜੂਨ 2023 ਤੱਕ ਲਾਗੂ ਰਹਿਣੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਗਰਮੀਆਂ ਦੇ ਆ ਰਹੇ ਸੀਜ਼ਨ ਕਾਰਨ ਸੀ.ਜੀ.ਪੀ.ਐਲ. ਮੁੰਦਰਾ ਵਿੱਚ ਸਾਡੇ 475 ਮੈਗਾਵਾਟ ਦੇ ਹਿੱਸੇ ਕਾਰਨ ਪੰਜਾਬ ਦੇ ਮਾਮਲੇ ਵਿੱਚ ਇਹ ਹਦਾਇਤਾਂ ਕਾਫ਼ੀ ਮਹੱਤਵਪੂਰਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਰੀ ਮੰਗ ਤੇ ਝੋਨੇ ਦਾ ਸੀਜ਼ਨ 10 ਜੂਨ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਕਾਰਨ ਇਸ ਸਮੇਂ ਦੌਰਾਨ ਸੂਬੇ ਨੂੰ 24 ਘੰਟੇ ਬਿਜਲੀ ਦੀ ਬੇਹੱਦ ਲੋੜ ਹੈ। ਇਸ ਲਈ ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਇਹ ਹਦਾਇਤਾਂ 15 ਅਕਤੂਬਰ ਤੱਕ ਵਧਾਉਣ ਲਈ ਆਖਿਆ ਤਾਂ ਕਿ ਸਮਾਜ ਦੇ ਹਰੇਕ ਵਰਗ ਦੀਆਂ ਬਿਜਲੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਦੇਸ਼ ਨੂੰ ਖੁਰਾਕ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿਸ ਕਾਰਨ ਕੇਂਦਰ ਸਰਕਾਰ, ਪੰਜਾਬ ਨੂੰ ਨਿਰੰਤਰ ਵਾਧੂ ਬਿਜਲੀ ਸਪਲਾਈ ਜ਼ਰੂਰ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਫਾਇਦਾ ਮਿਲ ਸਕੇ।
News 06 June,2023
ਜਲੰਧਰ ਵਿੱਚ ਵਿਰੋਧੀਆਂ ਦੇ ਹੋਏ ਇਕੱਠ ਬਾਰੇ ਮੁੱਖ ਮੰਤਰੀ ਦੀ ਟਿੱਪਣੀ; “ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਹੋਏ ਇਕੱਠੇ”
ਜਨਰਲ ਡਾਇਰ ਨੂੰ ਰੋਟੀ ਖਵਾਉਣ ਵਾਲੇ ਅਤੇ ਧਾਰਮਿਕ ਥਾਵਾਂ ਉਤੇ ਟੈਂਕ ਚੜ੍ਹਾਉਣ ਵਾਲਿਆਂ ਨੇ ਹੱਥ ਮਿਲਾਇਆ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਵਾਲਿਆਂ ਅਤੇ ਸ਼ਹੀਦਾਂ ਦੀਆਂ ਯਾਦਗਾਰਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਇਕ ਪਲੇਟਫਾਰਮ ਉਤੇ ਆਏ ਇਨ੍ਹਾਂ ਆਗੂਆਂ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦੇ ਸ਼ਿਕਾਰ ਦੱਸਿਆ ਚੰਡੀਗੜ੍ਹ, 4 ਜੂਨ: ਜਲੰਧਰ ਵਿੱਚ ਇਕੱਠ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਪੰਜਾਬ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ‘ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਇਕੱਠੇ’ ਹੋਏ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਬਾਰੇ ਜਾਣਦਾ ਹੈ, ਉਸ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਇਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਅੜਿੱਕਾ ਆਇਆ ਹੈ, ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਜਦੋਂ ਵੀ ਸੱਤਾ ਵਿੱਚ ਰਹੀਆਂ ਹਨ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਹੀ ਰਾਖੀ ਕੀਤੀ ਹੈ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲੀ, ਉਦੋਂ ਤੋਂ ਸੂਬੇ ਨੂੰ ਲੁੱਟਣ ਵਾਲਿਆਂ ਦੇ ਮਨਸੂਬਿਆਂ ਦਾ ਪਰਦਾਫ਼ਾਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਤਬਦੀਲੀ ਤੋਂ ਘਬਰਾਏ ਇਨ੍ਹਾਂ ਆਗੂਆਂ ਨੇ ਆਪਣੇ ਵਿਚਾਰਧਾਰਕ ਵਖਰੇਵਿਆਂ ਨੂੰ ਛੱਡ ਕੇ ਸੂਬਾ ਸਰਕਾਰ ਦਾ ਵਿਰੋਧ ਕਰਨ ਲਈ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਸੁਭਾਅ ਭਾਵੇਂ ਮੂਲ ਰੂਪ ਵਿੱਚ ਇਕ-ਦੂਜੇ ਤੋਂ ਵੱਖ ਹੈ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵਿੱਚੋਂ ਕੁੱਝ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਮਗਰੋਂ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਦੋਂ ਕਿ ਕੁੱਝ ਆਗੂਆਂ ਦੇ ਪੁਰਖਿਆਂ ਨੇ ਪੰਜਾਬੀਆਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਉਤੇ ਟੈਂਕ ਚੜ੍ਹਾਏ, ਜਿਸ ਤੋਂ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪਤਾ ਚਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਇਕੱਠ ਵਿੱਚ ਉਹ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਏ, ਜਿਸ ਕਾਰਨ ਸੂਬੇ ਦੇ ਸੈਂਕੜੇ ਬੇਕਸੂਰ ਕਿਸਾਨਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਉਨ੍ਹਾਂ ਵਿਅਕਤੀਆਂ ਨਾਲ ਪਲੇਟਫਾਰਮ ਸਾਂਝਾ ਕੀਤਾ, ਜਿਹੜੇ ਸ਼ਹੀਦਾਂ ਦੇ ਨਾਮ ਉਤੇ ਬਣੀਆਂ ਯਾਦਗਾਰਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਇਹ ਆਗੂ ਕਦੇ ਵੀ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਨਹੀਂ ਹੋਏ ਅਤੇ ਨਾ ਹੀ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਇਕੱਠ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਸੂਬੇ ਨਾਲ ਸਬੰਧਤ ਮਸਲਿਆਂ ਲਈ ਕਦੇ ਵੀ ਹੱਥ ਨਹੀਂ ਮਿਲਾਇਆ, ਸਗੋਂ ਇਹ ਹੁਣ ਆਪਣੀ ਚੰਮ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਨਾਲ ਕੋਈ ਸਰੋਕਾਰ ਨਹੀਂ ਹੈ, ਸਗੋਂ ਉਨ੍ਹਾਂ ਦਾ ਇਕ ਨੁਕਾਤੀ ਏਜੰਡਾ ਆਪਣੇ ਹਿੱਤਾਂ ਦੀ ਰਾਖੀ ਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰੇਕ ਪੰਜਾਬੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਲੁੱਟਿਆ ਇਕ-ਇਕ ਪੈਸਾ ਮੋੜਨਾ ਪਵੇਗਾ।
News 05 June,2023
ਜ਼ਮੀਨੀ ਪੱਧਰ 'ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 5 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ ਗਿਣਤੀ ਵਿੱਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ। ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿੱਚ ਭੇਜਿਆ ਜਾ ਸਕੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿੱਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ। ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹਿਆਂ ਤੋਂ ਇੱਕੋ ਜ਼ਿਲ੍ਹੇ ਵਿੱਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।
News 05 June,2023
ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ
ਪੰਜਾਬ ਯੂਨੀਵਰਸਿਟੀ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ, ਪੰਜਾਬੀ ਯੂਨੀਵਰਸਿਟੀ ਚੌਥੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਪੰਜਵੇਂ ਸਥਾਨ ਉਤੇ ਰਹੀ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 5 ਜੂਨ ਉਤਰ ਪ੍ਰਦੇਸ਼ ਵਿੱਚ ਸੰਪੰਨ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ ਰਹੀ। ਅੰਤਿਮ ਤਮਗਾ ਸੂਚੀ ਵਿੱਚ ਪਹਿਲੇ ਪੰਜ ਸਥਾਨਾਂ ਵਿੱਚ ਪੰਜਾਬ ਦੀਆਂ ਚਾਰ ਯੂਨੀਵਰਸਿਟੀਆਂ ਨੇ ਸਥਾਨ ਮੱਲਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਓਵਰ ਆਲ ਚੈਂਪੀਅਨ ਬਣੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਉਪ ਜੇਤੂ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ ਪੰਜਵਾਂ ਸਥਾਨ ਹਾਸਲ ਕੀਤਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਾਰੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਦਾ ਸਿਹਰਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਅਤੇ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀਆਂ ਤੇ ਖੇਡ ਵਿਭਾਗਾਂ ਸਿਰ ਬੰਨ੍ਹਿਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀਆਂ ਕੋਸ਼ਿਸਾਂ ਦੌਰਾਨ ਇਹ ਇਕ ਵੱਡੀ ਪੁਲਾਂਘ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ ਬੱਸ ਸਿਰਫ ਲੋੜ ਹੈ ਉਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਤਰਾਸ਼ਣ ਦੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਵਿਖੇ ਬੀਤੀ ਸ਼ਾਮ ਸਮਾਪਤ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਤਮਗਾ ਸੂਚੀ ਵਿੱਚ ਪਹਿਲੇ ਸਥਾਨ ਉਤੇ ਆਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 26 ਸੋਨੇ, 17 ਚਾਂਦੀ ਤੇ 26 ਕਾਂਸੀ ਦੇ ਤਮਗਿਆਂ ਨਾਲ ਕੁੱਲ 69 ਤਮਗੇ ਜਿੱਤੇ। ਇਸੇ ਤਰ੍ਹਾਂ ਦੂਜੇ ਸਥਾਨ ਉਤੇ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 24 ਸੋਨੇ, 27 ਚਾਂਦੀ ਤੇ 17 ਕਾਂਸੀ ਦੇ ਤਮਗਿਆਂ ਨਾਲ ਕੁੱਲ 68 ਤਮਗੇ, ਚੌਥੇ ਸਥਾਨ ਉਤੇ ਆਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12 ਸੋਨੇ, 14 ਚਾਂਦੀ ਤੇ 8 ਕਾਂਸੀ ਦੇ ਤਮਗਿਆਂ ਨਾਲ ਕੁੱਲ 34 ਤਮਗੇ ਅਤੇ ਪੰਜਵੇਂ ਸਥਾਨ ਉਤੇ ਆਈ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ 9 ਸੋਨੇ, 10 ਚਾਂਦੀ ਤੇ 9 ਕਾਂਸੀ ਦੇ ਤਮਗਿਆਂ ਨਾਲ ਕੁੱਲ 28 ਤਮਗੇ ਜਿੱਤੇ।
News 05 June,2023
ਕੈਬਿਨਟ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਕੀਤਾ ਹੱਲ
ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ ਚੰਡੀਗੜ੍ਹ, ਜੂਨ 5 ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਮੰਤਰੀ ਵੱਲੋਂ ਖਰੜ ਸ਼ਹਿਰ ਵਿੱਚ ਤੇਜ਼ੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਰੜ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਇਥੋਂ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਲਿਆਂਦੀ ਗਈ ਹੈ। ਮੰਤਰੀ ਨੇ ਦੱਸਿਆ ਕਿ ਖਰੜ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਖਰੜ ਸ਼ਹਿਰ ਨੂੰ ਨਹਿਰੀ ਪਾਣੀ ਦੇਣ ਦਾ ਪ੍ਰੋਜੈਕਟ ਬੜੇ ਜ਼ੋਰਾਂ ਤੇ ਚਲ ਰਿਹਾ ਹੈ ਅਤੇ ਬਹੁਤ ਜਲਦੀ ਖਰੜ ਸਹਿਰ ਦੇ ਜੋਨ ਏ ਨੂੰ ਪਾਣੀ ਦੀ ਸਪਲਾਈ ਸ਼ੁਰੂ ਹੋ ਜਾਵੇਗੀ । ਉਨਾਂ ਕਿਹਾ ਕਿ ਖਰੜ ਸਹਿਰ ਵਿੱਚ 5 ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ 6 ਟਿਊਬਵੈਲ ਜੋ ਕਿ ਪਿੱਛਲੇ ਤਿੰਨ ਸਾਲਾਂ ਤੋ ਜਨਰੇਟਰ ਤੋ ਚਲ ਰਹੇ ਹਨ, ਇਨ੍ਹਾਂ ਟਿਊਬਵੈਲ ਲਈ ਬਿਜਲੀ ਦਾ ਕੂਨੈਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਸ਼ਹਿਰ ਲਈ ਹੋਰ 6 ਨਵੇਂ ਟਿਊਬਵੈਲ ਲਗਾਉਣ ਲਈ ਵੀ ਟੈਂਡਰ ਹੋ ਚੁੱਕੇ ਹਨ ਜਿਸ ਦੀ ਕਾਰਵਾਈ ਜਲਦੀ ਮੁਕੰਮਲ ਹੋ ਜਵੇਗੀ। ਖਰੜ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਓਵਰ ਬ੍ਰਿਜ ਨੂੰ ਸਜਾਇਆ ਜਾ ਰਿਹਾ ਹੈ। ਉਨਾਂ ਕਿਹਾ ਖਰੜ ਸ਼ਹਿਰ ਦੀ ਹਰਿਆਲੀ ਵਧਾਉਣ ਅਤੇ ਹੋਰ ਸੁੰਦਰ ਬਣਾਉਣ ਲਈ ਜੰਗਲਾਤ ਵਿਭਾਗ ਨੂੰ ਲਗਭਗ 20,000 ਫੁੱਲਦਾਰ ਪੌਦਾ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਅਨਮੋਲ ਗਗਨ ਮਾਨ ਨੇ ਖਰੜ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਇਸ ਮੌਕੇ ਐਸ ਡੀ ਐਮ ਖਰੜ ਰਵਿੰਦਰ ਸਿੰਘ, ਸੀਵਰੇਜ ਬੋਰਡ ਦੇ ਐਕਸੀਅਨ ਪੰਕਜ ਸ਼ਰਮਾ, ਖਰੜ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਾਕਮ ਸਿੰਘ, ਐੱਮ ਸੀ ਰਾਮ ਸਰੂਪ ਸ਼ਰਮਾ, ਵਨੀਤ ਜੈਨ ਤੋਂ ਇਲਾਵਾ, ਲੇਬਰ ਕੋਆਰਡੀਨੇਟਰ ਰਘਬੀਰ ਸਿੰਘ, ਗੁਰਮੀਤ ਸਿੰਘ ਕਰਮਜੀਤ ਸਿੰਘ ਵਾਲੀਆਂ ਅਤੇ ਹੋਰ ਉਘੇ ਪਤਵੰਤੇ ਤੇ ਵਿਸ਼ੇਸ਼ ਤੌਰ ਤੇ ਹਾਜਰ ਸਨ।
News 05 June,2023
ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸ
ਪ੍ਰਾਜੈਕਟ ਦੇ ਮੁਕੰਮਲ ਵਿੱਚ ਹੋ ਰਹੀ ਦੇਰੀ ਦੇ ਵੱਖ-ਵੱਖ ਕਾਰਨਾਂ ‘ਤੇ ਚਾਨਣਾ ਪਾਇਆ ਚੰਡੀਗੜ੍ਹ, 5 ਜੂਨ: ਪੰਜਾਬ ਅਤੇ ਹਿਮਾਚਲ ਲਈ ਅਹਿਮ ਨੰਗਲ ਫਲਾਈਓਵਰ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਹਿੱਤ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਫੈਸਲਾ ਕੀਤਾ ਹੈ ਕਿ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਜਾਣਕਾਰੀ ਕਰਨ ਲਈ ਉਹ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ। ਪੰਜਾਬ ਰਾਜ ਦੇ ਸਕੱਤਰੇਤ ਵਿਖੇ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਮਿੱਥੇ ਸਮੇਂ ਤੋਂ ਬਹੁਤ ਪਿੱਛੇ ਚਲ ਰਿਹਾ ਹੈ ਜਿਸ ਕਾਰਨ ਜਿੱਥੇ ਇਸ ਰਸਤੇ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਨਿੱਤ ਔਂਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਨੰਗਲ ਸ਼ਹਿਰ ਦੇ ਵਪਾਰ ਨੂੰ ਵੀ ਬਹੁਤ ਸੱਟ ਵੱਜੀ ਹੈ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਪੰਜਾਬ, ਉੱਤਰ ਰੇਲਵੇ ਦੇ ਅਧਿਕਾਰੀ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ, ਸਥਾਨਕ ਪ੍ਰਸ਼ਾਸਨ ਅਤੇ ਠੇਕੇਦਾਰ ਮੀਟਿੰਗ ਵਿੱਚ ਹਾਜ਼ਰ ਸਨ। ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਇਸ ਪ੍ਰਾਜੈਕਟ ਦੇ ਮੁਕੰਮਲ ਵਿੱਚ ਹੋ ਰਹੀ ਦੇਰੀ ਦੇ ਵੱਖ-ਵੱਖ ਕਾਰਨਾਂ ‘ਤੇ ਚਾਨਣਾ ਪਾਇਆ। ਇਸ ਪ੍ਰਾਜੈਕਟ ਦੇ ਸਮੇਂ ਤੋਂ ਪਛੜਣ ਦਾ ਸਭ ਤੋਂ ਵੱਡਾ ਕਾਰਨ ਰੇਲਵੇ ਵਿਭਾਗ ਵੱਲੋਂ ਦਿੱਤੀ ਜਾਣ ਵਾਲੀਆਂ ਪ੍ਰਵਾਨਗੀਆਂ ਅਤੇ ਇਸ ਪ੍ਰਾਜੈਕਟ ਵਿੱਚ ਵਰਤੋਂ ਹੋਣ ਵਾਲੇ ਸਮਾਨ ਦੀ ਗੁਣਵਤਾ ਸਬੰਧੀ ਪ੍ਰਵਾਨਗੀ ਦੇਣ ਵਾਲੀ ਸੰਸਥਾ ਵੱਲੋਂ ਕੀਤੀ ਜਾਣ ਵਾਲੀ ਦੇਰੀ ਹੈ। ਸ੍ਰੀ ਬੈਂਸ ਨੇ ਇਸ ਮੌਕੇ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਆਪਣੇ ਮਿੱਥੇ ਸਮੇਂ ਤੋਂ ਬਹੁਤ ਪਛੜ ਗਿਆ ਹੈ ਜਿਸ ਲਈ ਹੁਣ ਉਹਨਾਂ ਨੂੰ ਨੰਗਲ ਫਲਾਈਓਵਰ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਜਲਦ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਹੋ ਸਕੇ। ਉਹਨਾਂ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਪ੍ਰਾਜੈਕਟ ਸਬੰਧੀ ਕੇਂਦਰ ਸਰਕਾਰ ਤੋਂ ਕੋਈ ਪ੍ਰਵਾਨਗੀ ਲੈਣ ਵਿੱਚ ਕੋਈ ਦਿੱਕਤ ਆ ਰਹੀ ਹੈ, ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਬਾਬਤ ਉਹ ਖੁਦ ਕੇਂਦਰ ਸਰਕਾਰ ਨਾਲ ਰਾਬਤਾ ਕਰ ਸਕਣ।
News 05 June,2023
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ,2 ਜੂਨ ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 02 June,2023
ਏ.ਆਈ.ਐਫ. ਸਕੀਮ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ਵਿੱਚ 3300 ਕਰੋੜ ਰੁਪਏ ਦੇ ਖੇਤੀ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ
ਏ.ਆਈ.ਐਫ. ਸਕੀਮ ਤਹਿਤ 5500 ਪ੍ਰੋਜੈਕਟਾਂ ਨਾਲ ਪੰਜਾਬ ਵਿੱਚ ਖੇਤੀ ਨੂੰ ਵੱਡਾ ਹੁਲਾਰਾ ਮਿਲਿਆ: ਬਾਗਬਾਨੀ ਮੰਤਰੀ ਚੰਡੀਗੜ੍ਹ, 2 ਜੂਨ: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ ਪੰਜਾਬ ਵਿੱਚ ਏ.ਆਈ.ਐਫ. ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਲਾਂਚ ਕੀਤੀ ਇਹ ਏਆਈਐਫ ਸਕੀਮ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਸੀ। ਏਆਈਐਫ ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬਾਨੀ ਵੈਲਯੂ ਚੇਨਾਂ ਵਿੱਚ ਵਾਢੀ ਉਪਰੰਤ ਪ੍ਰਬੰਧਨ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਸੂਬੇ ਵਿੱਚ ਏਆਈਐਫ ਸਕੀਮ ਨੂੰ ਲਾਗੂ ਕਰਨ ਵਾਸਤੇ ਬਾਗਬਾਨੀ ਵਿਭਾਗ ਸੂਬੇ ਦੀ ਨੋਡਲ ਏਜੰਸੀ ਹੈ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਨੇ ਏ.ਆਈ.ਐਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ। ਪਿਛਲੇ ਵਿੱਤੀ ਸਾਲ 2022-23 ਦੌਰਾਨ 3480 ਪ੍ਰੋਜੈਕਟਾਂ ਤੋਂ 2877 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ 720 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 591 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਵੱਖ-ਵੱਖ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਵੱਲੋਂ ਵੰਡੇ ਜਾ ਚੁੱਕੇ ਹਨ। ਪੰਜਾਬ ਵਿੱਚੋਂ ਇਸ ਸਕੀਮ ਦਾ ਲਾਭ ਲੈਣ ਵਿੱਚ ਮੋਹਰੀ ਜ਼ਿਲ੍ਹੇ ਬਠਿੰਡਾ (326), ਸੰਗਰੂਰ (326), ਪਟਿਆਲਾ (315), ਸ੍ਰੀ ਮੁਕਤਸਰ ਸਾਹਿਬ (294) ਅਤੇ ਫਾਜ਼ਿਲਕਾ (283) ਹਨ। ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਰਾਹੀਂ ਸੂਬੇ ਵਿੱਚ ਬਣਾਏ ਗਏ ਪ੍ਰਮੁੱਖ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਕੋਲਡ ਰੂਮ ਅਤੇ ਕੋਲਡ ਸਟੋਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਕਸਟਮ ਹਾਇਰਿੰਗ ਸੈਂਟਰ, ਵੇਅਰਹਾਊਸ, ਸੋਰਟਿੰਗ ਅਤੇ ਗਰੇਡਿੰਗ ਯੂਨਿਟ ਅਤੇ ਮੌਜੂਦਾ ਖੇਤੀਬਾੜੀ ਬੁਨਿਆਦੀ ਢਾਂਚੇ 'ਤੇ ਸੋਲਰ ਪੈਨਲ ਸ਼ਾਮਲ ਹਨ। ਇਸ ਸਕੀਮ ਨੂੰ ਲਾਗੂ ਕਰਨ ਵਿੱਚ ਹਿੱਸਾ ਲੈਣ ਵਾਲੇ 35 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਇਸ ਸਮੇਂ (31 ਮਾਰਚ 2023 ਅਨੁਸਾਰ) 11ਵੇਂ ਸਥਾਨ 'ਤੇ ਹੈ। ਮੌਜੂਦਾ ਵਰ੍ਹੇ ਦੌਰਾਨ ਪੰਜਾਬ ਵਿੱਚ ਏ.ਆਈ.ਐਫ. ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਲਗਾਤਾਰ ਵਿਕਾਸ ਵੱਲ ਵੱਧ ਰਿਹਾ ਹੈ। ਪੰਜਾਬ ਤੋਂ ਏ.ਆਈ.ਐਫ. ਪੋਰਟਲ 'ਤੇ ਅੱਪਲੋਡ ਕੀਤੀਆਂ ਕੁੱਲ ਅਰਜ਼ੀਆਂ ਦੀ ਗਿਣਤੀ 5500 ਤੋਂ ਵੱਧ ਹੈ ਅਤੇ 3300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਕਰਸ਼ਿਤ ਕੀਤਾ ਗਿਆ ਹੈ। ਉਹਨਾਂ ਅੱਗੇ ਕਿ ਇਸ ਸਕੀਮ ਰਾਹੀਂ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ ਨੂੰ ਉਤਪਾਦਨ ਖੇਤਰਾਂ ਦੇ ਨੇੜੇ ਪ੍ਰੋਜੈਕਟ ਸਥਾਪਤ ਕਰਨ ਵਿੱਚ ਮਦਦ ਮਿਲੀ ਹੈ। ਏ.ਆਈ.ਐਫ. ਸੰਮੇਲਨ ਦੌਰਾਨ, ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਅਤੇ ਬੈਂਕਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਸਬੰਧੀ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਸਟੇਟ ਬੈਂਕ ਆਫ਼ ਇੰਡੀਆ ਨੇ 60 ਦਿਨਾਂ ਦੀ ਨਿਰਧਾਰਤ ਮਿਆਦ ਦੇ ਅੰਦਰ ਨੂੰ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਦੇਣ ਅਤੇ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਨਿਰਧਾਰਤ ਸਮੇਂ ਦੀ ਸ਼੍ਰੇਣੀ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਅਤੇ ਪੰਜਾਬ ਗ੍ਰਾਮੀਣ ਬੈਂਕ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਬਠਿੰਡਾ ਅਤੇ ਸੰਗਰੂਰ ਦੇ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਏਆਈਐਫ ਪੋਰਟਲ 'ਤੇ ਵੱਧ ਤੋਂ ਵੱਧ ਐਪਲੀਕੇਸ਼ਨਾਂ ਅਪਲੋਡ ਕਰਨ ਲਈ ਕੀਤੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਬੈਂਕ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਮੋਗਾ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਡੀਡੀਐਮ ਨਾਬਾਰਡ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਸਹਿਕਾਰੀ ਸਭਾਵਾਂ ਦਾ ਸਮਰਥਨ ਕਰਨ ਲਈ ਮਾਨਤਾ ਦਿੱਤੀ ਗਈ ਹੈ। ਉਪਰੋਕਤ ਸ਼੍ਰੇਣੀਆਂ ਤੋਂ ਇਲਾਵਾ, ਹੋਰ ਸਕੀਮਾਂ ਜਿਵੇਂ ਕਿ ਪੀਐਮਐਫਐਮਈ, ਐਨਐਚਐਮ, ਪੀਐਮਕੇਐਸਵਾਈ ਅਤੇ ਐਮਓਐਨਆਰਈ ਦੇ ਨੋਡਲ ਅਫਸਰਾਂ ਕ੍ਰਮਵਾਰ ਸ੍ਰੀ ਰਜਨੀਸ਼ ਤੁਲੀ, ਸ੍ਰੀ ਐਸ.ਕੇ. ਦੁਬੇ, ਸ੍ਰੀਮਤੀ ਸ਼ੈਲੇਂਦਰ ਕੌਰ, ਸ੍ਰੀ ਐਮ.ਕੇ. ਸਿੰਘ ਨੂੰ ਉਨ੍ਹਾਂ ਦੇ ਯੋਗਦਾਨ ਲਈ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 17 ਮਾਰਚ 2023 ਨੂੰ ਸ਼ੁਰੂ ਕੀਤੇ ਪ੍ਰੋਜੈਕਟ ਫੇਜ਼ ਅਧੀਨ ਫ਼ਿਰੋਜ਼ਪੁਰ ਦੇ ਪ੍ਰਮੁੱਖ ਕਿਸਾਨਾਂ ਨੂੰ ਚਿੱਲੀ ਕਲੱਸਟਰ ਦੇ ਵਿਕਾਸ ਵਿੱਚ ਕੀਤੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨੀ ਅਤੇ ਉੱਦਮੀ ਭਾਈਚਾਰੇ ਨੂੰ ਵਧੇਰੇ ਲਾਭ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦੀ ਫੌਰੀ ਲੋੜ ਜ਼ਾਹਰ ਕੀਤੀ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਰੇ ਭਾਈਵਾਲਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੇਤੀ ਵਿਭਿੰਨਤਾ ਦੇ ਏਜੰਡੇ ਨੂੰ ਅੱਗੇ ਲਿਜਾਣ ਅਤੇ ਕਿਸਾਨਾਂ ਲਈ ਸਥਾਈ ਤਾਲਮੇਲ ਸਥਾਪਿਤ ਕਰਨ ਲਈ ਬਾਗਬਾਨੀ ਵਿਭਾਗ ਦੀ ਵਚਨਬੱਧਤਾ ਦਾ ਮੁੜ ਭਰੋਸਾ ਦਿਵਾਇਆ। ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਗਬਾਨੀ ਵਿਭਾਗ ਨੂੰ ਏਆਈਐਫ ਸਕੀਮ ਤਹਿਤ ਪਿਛਲੇ ਵਿੱਤੀ ਸਾਲ ਦੌਰਾਨ ਸ਼ਾਨਦਾਰ ਸਫ਼ਲਤਾ ਹਾਸਲ ਕਰਨ ਲਈ ਵਧਾਈ ਦਿੱਤੀ ਅਤੇ ਮੌਜੂਦਾ ਵਿੱਤੀ ਸਾਲ ਵਿੱਚ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਦੀ ਇੱਛਾ ਜ਼ਾਹਰ ਕੀਤੀ। ਵਧੀਕ ਮੁੱਖ ਸਕੱਤਰ (ਏਸੀਐਸ) ਕੇ.ਏ.ਪੀ. ਸਿਨਹਾ (ਆਈਏਐਸ) ਨੇ ਸੂਬੇ ਦੀ ਨੋਡਲ ਏਜੰਸੀ ਬਾਗਬਾਨੀ ਵਿਭਾਗ ਵੱਲੋਂ ਕੀਤੇ ਗਏ ਯਤਨਾਂ ਨੂੰ ਮਾਨਤਾ ਦਿੱਤੀ ਅਤੇ ਵੈਲਯੂ ਚੇਨ ਵਿਚਲੇ ਪਾੜੇ ਨੂੰ ਪੂਰਨ ਲਈ ਕਲੱਸਟਰ ਵਿਕਾਸ ਪਹੁੰਚ ਅਪਣਾਉਣ ਦਾ ਸੁਝਾਅ ਦਿੱਤਾ। ਬੁਲਾਰਿਆਂ ਨੇ ਹੋਰ ਸਕੀਮਾਂ ਨਾਲ ਤਾਲਮੇਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੇਂਦਰੀ ਅਤੇ ਸੂਬਾ ਪੱਧਰੀ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ। ਪ੍ਰੋਜੈਕਟ ਫੇਜ਼ (ਪੰਜਾਬ ਹਾਰਟੀਕਲਚਰ ਐਡਵਾਂਸਮੈਂਟ ਐਂਡ ਸਸਟੇਨੇਬਲ ਐਂਟਰਪ੍ਰੀਨਿਓਰਸ਼ਿਪ) ਵਰਗੀਆਂ ਪਹਿਲਕਦਮੀਆਂ ਨੂੰ ਸ਼ੁਰੂ ਕਰਨ ਲਈ ਸੂਬਾ ਸਰਕਾਰ ਵੱਲੋਂ ਬਹੁਤ ਉਤਸ਼ਾਹ ਪ੍ਰਾਪਤ ਹੋਇਆ ਜਿਸ ਨਾਲ ਪੰਜਾਬ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੇ ਏਆਈਐਫ ਸਕੀਮ ਦਾ ਲਾਭ ਲਿਆ ਅਤੇ ਵਿਸ਼ੇਸ਼ ਫਸਲ ਕਲੱਸਟਰ ਬਣਾਉਣ ਵਿੱਚ ਵੀ ਮਦਦ ਕੀਤੀ। ਪ੍ਰਾਜੈਕਟ ਫੇਜ਼ ਦੀ ਸ਼ੁਰੂਆਤ ਨਵੰਬਰ 2022 ਵਿੱਚ ਸੂਬਾ ਪੱਧਰੀ ਏਆਈਐਫ ਕਾਨਫਰੰਸ ਦੌਰਾਨ ਕੀਤੀ ਗਈ ਸੀ, ਜਿੱਥੇ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਵਿਕਾਸ ਵਿੱਚ ਬਾਗਬਾਨੀ ਖੇਤਰ ਦੀ ਅਹਿਮ ਭੂਮਿਕਾ ਦੀ ਕਲਪਨਾ ਕੀਤੀ ਸੀ। ਬਾਗਬਾਨੀ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਫਸਲ ਸਬੰਧੀ ਵੈਲਯੂ ਚੇਨ ਵਿੱਚ ਵਿਭਿੰਨਤਾਵਾਂ ਅਤੇ ਖੇਤੀ ਧੰਦਿਆਂ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਤਿਆਰ ਹੈ। ਇਸ ਏ.ਆਈ.ਐਫ ਸੰਮੇਲਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਅਧਿਕਾਰੀ, ਕੇ.ਏ.ਪੀ. ਸਿਨਹਾ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ, ਬਾਗਬਾਨੀ, ਅਨੁਰਾਗ ਅਗਰਵਾਲ, ਆਈ.ਏ.ਐਸ., ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤੀ ਕਮਿਸ਼ਨਰ ਸਹਿਕਾਰਤਾ, ਅਰਸ਼ਦੀਪ ਸਿੰਘ ਥਿੰਦ, ਸਕੱਤਰ-ਬਾਗਬਾਨੀ, ਕਰਨੈਲ ਸਿੰਘ, ਆਈ.ਏ.ਐਸ., ਐਮ.ਡੀ. ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਗਿਰੀਸ਼ ਦਿਆਲਨ, ਆਈ.ਏ.ਐਸ., ਐਮ.ਡੀ. ਮਾਰਕਫੈੱਡ, ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਕਮਿਸ਼ਨ ਅਤੇ ਸੈਮੂਅਲ ਪ੍ਰਵੀਨ ਕੁਮਾਰ, ਸੰਯੁਕਤ ਸਕੱਤਰ, ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ ਸ਼ਾਮਲ ਸਨ। ਇਸ ਤੋਂ ਇਲਾਵਾ ਇਸ ਸਮਾਗਮ ਦੌਰਾਨ ਬੈਂਕਿੰਗ ਅਤੇ ਹੋਰ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ ਅਤੇ ਨਿੱਜੀ ਤੇ ਗੈਰ-ਸਰਕਾਰੀ ਖੇਤਰ ਨਾਲ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ। ਡੱਬੀ: ਪੰਜਾਬ ਵਿੱਚ ਏ.ਆਈ.ਐਫ. ਸਕੀਮ ਦੀ ਮੁੱਖ ਝਲਕ * 61 ਫ਼ੀਸਦ ਤੋਂ ਵੱਧ ਪ੍ਰੋਜੈਕਟ 25 ਲੱਖ ਰੁਪਏ ਤੋਂ ਘੱਟ ਦੀ ਨਿਵੇਸ਼ ਸੀਮਾ ਅਧੀਨ ਹਨ * 16 ਫ਼ੀਸਦ ਤੋਂ ਵੱਧ ਪ੍ਰੋਜੈਕਟ 25 ਤੋਂ 50 ਲੱਖ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ * ਲਗਭਗ 5 ਫ਼ੀਸਦ ਪ੍ਰੋਜੈਕਟ 50 ਲੱਖ ਤੋਂ 1 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ * ਲਗਭਗ 4 ਫ਼ੀਸਦ ਪ੍ਰੋਜੈਕਟ 1 ਕਰੋੜ ਤੋਂ 1.5 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ * ਲਗਭਗ 4 ਫ਼ੀਸਦ ਪ੍ਰੋਜੈਕਟ 1.5 ਕਰੋੜ ਤੋਂ 2 ਕਰੋੜ ਰੁਪਏ ਦੀ ਨਿਵੇਸ਼ ਸੀਮਾ ਅਧੀਨ ਹਨ * ਲਗਭਗ 9 ਫ਼ੀਸਦ ਪ੍ਰੋਜੈਕਟਾਂ 2 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ
News 02 June,2023
ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ ਚੰਡੀਗੜ੍ਹ/ਨੰਗਲ, 2 ਜੂਨ ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ। ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ। ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।
News 02 June,2023
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ- ਬਲਕਾਰ ਸਿੰਘ
ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਬਾਰੇ ਮੰਤਰੀ ਮੰਤਰੀ ਦੇ ਜਲੰਧਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ ਆਨਰ ਚੰਡੀਗੜ/ਜਲੰਧਰ, 2 ਜੂਨ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਜ਼ੀਰੋ ਟਾਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਾਲ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ। ਉਨਾਂ ਕਿਹਾ ਕਿ ਜਲੰਧਰ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਵਿਸ਼ਵਾਸ਼ ਦਿਖਾਇਆ ਹੈ ਤੇ ਹੁਣ ਸਾਡਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰੀਏ। ਉਨਾਂ ਇਹ ਵੀ ਦੱਸਿਆ ਕਿ ਇਸ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਆਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ । ਉਨਾਂ ਕਿਹਾ ਕਿ ਬਹੁਤ ਜਲਦ ਹੀ ਇਹ ਸਭ ਨੂੰ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰੋਜੈਕਟ ਸੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦੇ ਸ਼ਹਿਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਨੇ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਦਾ ਸਵਾਗਤ ਕੀਤਾ । ਇਸ ਮੌਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜਲੰਧਰ ਜ਼ਿਲੇ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਹੈ, ਜਿਸ ਨਾਲ ਇਸ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਵਜੋਂ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ’ਤੇ ਖਰੇ ਉਤਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਰਤਪਾਲ ਸਿੰਘ, ‘ਆਪ’ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ, ਮਹਿੰਦਰ ਭਗਤ ਆਦਿ ਹਾਜ਼ਰ ਸਨ।
News 02 June,2023
ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ
‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਹ ਸਕੂਲ ਇਕ ਨਵਾਂ ਤਜਰਬਾ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ ਚੰਡੀਗੜ੍ਹ, 31 ਮਈ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ। ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।
News 31 May,2023
ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ ਚੰਡੀਗੜ੍ਹ, 31 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ। ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
News 31 May,2023
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਸੰਚਾਲਕ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਪੰਜਾਬ ਚੰਡੀਗੜ੍ਹ, 31 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਅਤੇ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਉਪਰੰਤ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਵਿੱਚ ਸ਼ਾਮਲ ਇਹ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਟੀਮਾਂ ਨੇ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਕੋਲੋਂ 14.78 ਲੱਖ ਰੁਪਏ ਦੀ ਨਕਦੀ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਈਲ ਫੋਨਾਂ ’ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ। ਲੋਕਾਂ ਨੂੰ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮਾਂ ਦੀ ਕਰ ਰਹੇ ਸਨ ਵਰਤੋਂ ਮੁਲਜ਼ਮਾਂ ਵੱਲੋਂ ਵਰਤੇ ਜਾਂਦੇ ਢੰਗ-ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜੂਏ ਦੇ ਆਨਲਾਈਨ ਪਲੇਟਫਾਰਮ 'ਡਾਇਮੰਡ ਐਕਸਚੇਂਜ' ਦੀ ਵਰਤੋਂ ਕਰਕੇ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਹੋਣ ਅਤੇ ਮਾਮੂਲੀ ਫ਼ੀਸ 'ਤੇ ਸੱਟੇਬਾਜ਼ੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਭਰਮਾ ਰਹੇ ਸਨ। ਉਹਨਾਂ ਦੱਸਿਆ ਕਿ ਕੁਝ ਇਨਾਮ ਜਿੱਤਣ ਉਪਰੰਤ, ਪੀੜਤ ਸੱਟੇਬਾਜ਼ੀ ਵਿੱਚ ਪੈਸੇ ਗੁਆਉਣਾ ਸ਼ੁਰੂ ਕਰ ਦਿੰਦਾ ਸੀ ਅਤੇ ਫਿਰ, ਦੋਸ਼ੀ ਵਿਅਕਤੀ ਕ੍ਰੈਡਿਟ 'ਤੇ ਲੱਖਾਂ ਰੁਪਏ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਹਨਾਂ ਅੱਗੇ ਕਿਹਾ ਕਿ ਇੱਕ ਵਾਰ ਜਦੋਂ ਪੀੜਤ ਕ੍ਰੈਡਿਟ ਰਾਹੀਂ ਪੈਸੇ ਪ੍ਰਾਪਤ ਕਰ ਲੈਂਦਾ ਸੀ ਤਾਂ ਦੋਸ਼ੀ ਵਿਅਕਤੀ ਰਕਮ 'ਤੇ ਮੋਟਾ ਵਿਆਜ ਲਗਾਉਂਦੇ ਸਨ ਜਿਸ ਨਾਲ ਕਈ ਵਾਰ ਇਹ ਰਕਮ ਕਰੋੜਾਂ ਰੁਪਏ ਤੱਕ ਪਹੁੰਚ ਜਾਂਦੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਹੋ ਜਾਂਦਾ ਸੀ, ਤਾਂ ਇਹ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਭੁਗਤਾਨ ਦੇ ਵੱਖ-ਵੱਖ ਤਰੀਕੇ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਿਨ੍ਹਾਂ ਰਾਹੀਂ ਪੈਸੇ ਟਰਾਂਸਫਰ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਲਈ ਵਰਤੀ ਗਈ ਵੈੱਬਸਾਈਟ ਦੇ ਮਾਲਕ ਅਤੇ ਉਸ ਦੇ ਸੰਚਾਲਨ ਦੇ ਸਥਾਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਐਸਏਐਸ ਨਗਰ ਦੇ ਸੈਕਟਰ 69 ਵਿੱਚ ਕਿਰਾਏ ਦੇ ਫਲੈਟ ਤੋਂ ਇਹ ਗਿਰੋਹ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਈਟ ਕਲੱਬ ਤੇ ਬਾਰ ਮਾਲਕਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਸਬੰਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 (7) ਤਹਿਤ ਐਫਆਈਆਰ ਨੰਬਰ 9 ਮਿਤੀ 29/05/23 ਨੂੰ ਥਾਣਾ ਐਸਐਸਓਸੀ ਮੁਹਾਲੀ ਵਿਖੇ ਦਰਜ ਕੀਤੀ ਗਈ ਹੈ।
News 31 May,2023
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ / ਅੰਮ੍ਰਿਤਸਰ, 31 ਮਈ: ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
News 31 May,2023
ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ ਚੰਡੀਗੜ੍ਹ, 31 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਵਿਧਾਨ ਸਭਾ ਸਕੱਤਰੇਤ ਵਿਖੇ ਮਿਰਚ ਪੱਟੀ ਦੇ ਕਿਸਾਨਾਂ ਸਣੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਵੱਲੋਂ ਇੱਕ ਅੰਦਾਜ਼ੇ ਮੁਤਾਬਕ ਕਰੀਬ 40,000 ਏਕੜ ਰਕਬੇ 'ਤੇ ਮਿਰਚ ਦੀ ਖੇਤੀ ਕੀਤੀ ਜਾਂਦੀ ਹੈ। ਇਸ ਨਾਲ ਪੰਜਾਬ ਦੀ, ਸਭ ਤੋਂ ਵੱਧ ਮਿਰਚ ਉਤਪਾਦਨ ਵਾਲੇ ਦੇਸ਼ ਮੈਕਸੀਕੋ 'ਤੇ ਨਿਰਭਰਤਾ ਘਟੇਗੀ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਖੇਤਰ ਵਿੱਚ ਮਿਰਚ ਦੀ ਪ੍ਰੋਸੈਸਿੰਗ ਲਈ ਪਲਾਂਟ ਸਥਾਪਤ ਕਰੇ ਤਾਂ ਜੋ ਪੰਜਾਬ ਦੀ ਮਿਰਚ, ਜੋ ਰਾਜਸਥਾਨ ਦੇ ਜੈਪੁਰ ਵਿਖੇ ਵਿਕਦੀ ਹੈ ਅਤੇ ਮੁੜ ਘੁੰਮ ਕੇ ਅੰਮ੍ਰਿਤਸਰ ਦੀ ਮੰਡੀ ਵਿੱਚ ਵਿਕਣ ਲਈ ਆਉਂਦੀ ਹੈ, ਉਸ ਨੂੰ ਇਥੇ ਹੀ ਪ੍ਰੋਸੈਸ ਕਰਕੇ ਘਰੇਲੂ ਖਪਤ ਲਈ ਸਪਲਾਈ ਕੀਤੀ ਜਾ ਸਕੇ। ਸਪੀਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਖੇਤਰ ਦੀਆਂ ਮਿਰਚਾਂ ਲਈ ਪ੍ਰੋਸੈਸਿੰਗ ਪਲਾਂਟ ਅਤੇ ਮਿਰਚਾਂ ਨੂੰ ਸੁਕਾਉਣ ਲਈ ਡਰਾਇਰ ਲਾਉਣ, ਨਵੀਂਆਂ ਕਿਸਮਾਂ ਲਈ ਖੋਜ ਕੇਂਦਰ ਅਤੇ ਕੋਲਡ ਸਟੋਰੇਜ ਚੇਨ ਸਥਾਪਤ ਕਰਨ ਜਿਹੀਆਂ ਸਹੂਲਤਾਂ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨੇ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ। ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਆਦੇਸ਼ ਦਿੱਤੇ ਕਿ ਉਹ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਵਲੋਂ ਇੱਕਜੁਟ ਹੋ ਕੇ ਮਿਰਚ ਦਾ ਮੁੱਲ ਤੈਅ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਦੀ ਸਕੱਤਰ ਮੈਡਮ ਅੰਮ੍ਰਿਤ ਗਿੱਲ ਨੂੰ ਪਹਿਲ ਦੇ ਆਧਾਰ 'ਤੇ ਮੰਡੀਆਂ ਦੇ ਥੜ੍ਹੇ ਪੱਕੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਕਿਸਾਨਾਂ ਲਈ ਬਣਾਈਆਂ ਗਈਆਂ ਹਨ, ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਿਸਾਨ ਵੱਲੋਂ ਕੀਤੀ ਜਾਵੇ ਨਾਕਿ ਵਪਾਰੀ ਵਰਗ ਨੂੰ ਪਹਿਲ ਦੇ ਕੇ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾਵੇ। ਮੀਟਿੰਗ ਦੌਰਾਨ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੰਗਲ ਸਿੰਘ, ਬਾਗ਼ਬਾਨੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਮਿਰਚ ਪੱਟੀ ਦੇ ਕਿਸਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
News 31 May,2023
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ, 31 ਮਈ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।
News 31 May,2023
ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ-ਹਰਭਜਨ ਸਿੰਘ ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ -ਪੀ.ਡਬਲਿਊ.ਡੀ. ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ -ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ. ਪਟਿਆਲਾ, 29 ਮਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਕਲਵਰਟ, ਪੁਲਾਂ ਅਤੇ ਇਮਾਰਤਾਂ ਦੇ ਕੰਮਾਂ ਦੇ ਤਖਮੀਨਿਆਂ, ਟੈਂਡਰਾਂ ਦੀ ਮੰਨਜੂਰੀ ਆਦਿ ਦੀ ਪ੍ਰਕਿਰਿਆ ਦੀ ਵਿਸਥਾਰ 'ਚ ਸਮੀਖਿਆ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਪੀ.ਡਬਲਿਊ.ਡੀ. ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਨੂੰ ਹੋਰ ਤੇਜ ਕਰਦੇ ਹੋਏ ਸਾਰੇ ਕਾਰਜ ਭ੍ਰਿਸ਼ਟਾਚਾਰ ਰਹਿਤ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸੂਬੇ ਦੀਆਂ ਪੀ.ਸੀ.ਆਈ.-1 ਤੇ 2 ਅਤੇ ਨਬਾਰਡ ਤਹਿਤ 883 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵਿਕਾਸ ਲਈ ਮੁੱਖ ਬੁਨਿਆਦੀ ਢਾਂਚਾ ਤਿਆਰ ਕਰਨ ਮੌਕੇ ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਦੀਆਂ ਸਾਰੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਲੰਬਿਤ ਕਾਰਜ ਤੁਰੰਤ ਨੇਪਰੇ ਚੜਾਉਣ ਲਈ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰ (ਪਲੈਨ ਰੋਡ) ਨੂੰ ਹਦਾਇਤ ਕੀਤੀ ਕਿ ਪੀਸੀਆਈ-1 ਅਧੀਨ ਪੈਂਦੀਆਂ 246 ਕਿਲੋਮੀਟਰ ਲੰਬੀਆਂ 37 ਸੜਕਾਂ, ਜਿਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ, ਦੀ ਲਗਭਗ 180 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾਉਣ ਦੇ ਕੰਮ ਵੀ ਤੁਰੰਤ ਸ਼ੁਰੂ ਕੀਤੇ ਜਾਣ। ਜਦੋਂਕਿ ਪੀਸੀਆਈ-2 ਅਧੀਨ ਪੈਂਦੀਆਂ 283 ਕਿਲੋਮੀਟਰ ਲੰਬੀਆਂ 32 ਸੜਕਾਂ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਲਗਭਗ 253 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਨਾਬਾਰਡ 28 ਸਕੀਮ ਅਧੀਨ 334 ਕਿਲੋਮੀਟਰ ਲੰਬੀਆਂ 41 ਸੜਕਾਂ ਦੀ ਰਿਪੇਅਰ ਦਾ ਕੰਮ 245 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਜਾਣਾ ਹੈ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਲਿੰਕ ਸੜਕਾਂ ਅਤੇ ਇਮਾਰਤਾਂ ਦੇ ਲੰਬਿਤ ਕੰਮਾਂ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਜੇ.ਐਸ. ਆਨੰਦ, ਅਨਿਲ ਗੁਪਤਾ, ਤੇ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਨਵੀਨ ਮਿੱਤਲ, ਮਨਪ੍ਰੀਤ ਦੂਆ, ਪਿਯੂਸ਼ ਅਗਰਵਾਲ, ਮਨੋਜ ਕੁਮਾਰ, ਮਲਕੀਤ ਸਿੰਘ ਤੇ ਰਾਜੇਸ਼ ਚਾਨਣਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
News 29 May,2023
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ * ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ * ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 29 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ 'ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ 'ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ 'ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ 'ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
News 29 May,2023
ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਨਿੱਜਰ
2 ਕਰੋੜ 44 ਲੱਖ ਦੀ ਲਾਗਤ ਨਾਲ 4000 ਵਰਗ ਗਜ਼ ਵਿੱਚ ਫੈਲੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਉਦਘਾਟਨ ਚੰਡੀਗੜ੍ਹ/ਅੰਮ੍ਰਿਤਸਰ, 29 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਖਾਹਿਸ਼ਾਂ ਨੂੰ ਸਾਕਾਰ ਕਰਨ ਲਈ ਸਮਰਪਿਤ ਹੈ। ਇਸ ਵਚਨਬੱਧਤਾ ਦੇ ਤਹਿਤ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀਆਂ ਤਸਵੀਰਾਂ ਅਤੇ ਡਾ: ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਕੁਰਬਾਨੀ ਦੀ ਯਾਦ ਦਿਵਾਉਣ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ ਦੀ ਨਕਲ ਕਰਕੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ। ਇਨ੍ਹਾਂ ਭਾਵਨਾਵਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਗੋਲਬਾਗ ਵਿਖੇ 4000 ਵਰਗ ਗਜ਼ ਵਿਚ ਬਣੀ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰ ਦੇ ਉਦਘਾਟਨ ਮੌਕੇ ਕੀਤਾ | ਡਾ: ਨਿੱਜਰ ਨੇ ਇਸੇ ਸਥਾਨ 'ਤੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦੀ ਉਸਾਰੀ 'ਤੇ ਕੁੱਲ 2 ਕਰੋੜ 44 ਲੱਖ ਰੁਪਏ ਦਾ ਖਰਚਾ ਆਇਆ ਹੈ, ਜਿਸ ਵਿਚ ਇਕ ਵਿਸ਼ਾਲ ਹਾਲ ਅਤੇ ਪਾਰਕ ਦੀ ਉਸਾਰੀ ਵੀ ਸ਼ਾਮਲ ਹੈ। ਡਾ: ਨਿੱਜਰ ਨੇ ਅਜ਼ਾਦੀ ਦੇ ਸੰਘਰਸ਼ ਵਿੱਚ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਵਿਖੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਸਮੇਤ ਵੱਖ-ਵੱਖ ਅੰਦੋਲਨਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਦੇਸ਼ ਭਗਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਅਣਗਿਣਤ ਦੇਸ਼ ਭਗਤਾਂ ਦਾ ਧੰਨਵਾਦ ਕੀਤਾ, ਜਿਸ ਨਾਲ ਅਸੀਂ ਆਜ਼ਾਦੀ ਦੀਆਂ ਅਸੀਸਾਂ ਦਾ ਆਨੰਦ ਮਾਣ ਸਕਦੇ ਹਾਂ ਅਤੇ ਇਸ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇੱਕ ਪ੍ਰੈਸ ਗੱਲਬਾਤ ਵਿੱਚ ਡਾ. ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਹਨਾਂ ਸ਼ਹੀਦਾਂ ਦੇ ਜੀਵਨ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਆਜ਼ਾਦੀ ਦੀ ਖਾਤਰ ਝੱਲੀਆਂ ਗਈਆਂ ਬੇਅੰਤ ਮੁਸੀਬਤਾਂ ਨੂੰ ਸਮਝਣ ਦੇ ਯੋਗ ਬਣਾ ਸਕੀਏ। ਉਨ੍ਹਾਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਲਈ ਛੋਟੀ ਉਮਰ ਵਿੱਚ ਹੀ ਸੁੱਖ-ਸਾਂਦ ਦੀ ਜ਼ਿੰਦਗੀ ਤਿਆਗ ਦਿੱਤੀ। ਇਸ ਮੌਕੇ ਸ਼ਹੀਦ ਮਦਨ ਲਾਲ ਸੰਮਤੀ ਨੇ ਡਾ: ਨਿੱਜਰ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਗੌਰਵ ਹੁੰਦੇ ਹਨ ਅਤੇ ਉਨ੍ਹਾਂ ਦਾ ਜੀਵਨ ਸਦਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਇਸ ਸ਼ਹੀਦ ਨੂੰ ਦਿੱਤੇ ਗਏ ਸਨਮਾਨ 'ਤੇ ਬਹੁਤ ਤਸੱਲੀ ਪ੍ਰਗਟਾਈ। ਸ੍ਰੀਮਤੀ ਚਾਵਲਾ ਨੇ ਨੋਟ ਕੀਤਾ ਕਿ ਸ਼ਹੀਦ ਊਧਮ ਸਿੰਘ, ਜਿਸ ਨੂੰ ਵੀ ਉਸੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ ਜਿੱਥੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਇੰਗਲੈਂਡ ਵਿੱਚ ਫਾਂਸੀ ਦਿੱਤੀ ਗਈ ਸੀ, ਉਨ੍ਹਾਂ ਦਾ ਬੁੱਤ ਸਮਾਰਕ ਦੇ ਨਾਲ ਲਗਾਇਆ ਜਾਣਾ ਚਾਹੀਦਾ ਹੈ। ਇਹ ਯਕੀਨੀ ਬਣਾਏਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਹੋਣ। ਸਮਾਗਮ ਦੌਰਾਨ ਅਰਬਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨੇ ਅਧਿਆਪਕਾਂ ਨੂੰ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵੱਲੋਂ ਮੋਮਬੱਤੀਆਂ ਜਗਾ ਕੇ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਨਗਰ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸਾਬਕਾ ਚੇਅਰਮੈਨ ਦਮਨਜੀਤ ਸਿੰਘ, ਸ਼ਹੀਦ ਮਦਨ ਲਾਲ ਯਾਦਗਾਰੀ ਕਮੇਟੀ ਦੇ ਪ੍ਰਧਾਨ ਡਾ.ਰਾਕੇਸ਼ ਸ਼ਰਮਾ, ਐਸ.ਈ ਸੰਦੀਪ ਸਿੰਘ, ਓ.ਐਸ.ਡੀ ਸ੍ਰੀ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
News 29 May,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ
ਜੌੜਾਮਾਜਰਾ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਜਨਤਕ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਜੌੜਾਮਾਜਰਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਬਦਲਾਅ ਦੇ ਉਤਪ੍ਰੇਰਕ ਬਣਨ ਲਈ ਕਿਹਾ ਚੰਡੀਗੜ੍ਹ, 29 ਮਈ ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। ਭਗਵੰਤ ਮਾਨ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਦੂਰਅੰਦੇਸ਼ੀ ਮੁੱਖ ਮੰਤਰੀ ਦਾ ਉਦੇਸ਼ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਇਸ ਨਾਲ ਆਮ ਲੋਕ ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਲੋੜੀਂਦੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਦੇ ਯੋਗ ਹੋਣਗੇ। ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਹੀ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰਨ ਉਪਰੰਤ ਲੋਕ ਆਪਣੀਆਂ ਹੋਰ ਪਰਿਵਾਰਕ ਜ਼ਿੰਮੇਵਾਰੀਆਂ ਵੱਲ ਧਿਆਨ ਦੇ ਸਕਦੇ ਹਨ। ਇਸ ਤਰ੍ਹਾਂ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਆਪਣੀ ਆਦਤ ਬਦਲਣ ਦੀ ਜ਼ਰੂਰਤ ਹੈ। ਹਰ ਸਰਕਾਰੀ ਕਰਮਚਾਰੀ ਸਵੇਰੇ 7:30 ਵਜੇ ਦੇ ਨਿਰਧਾਰਤ ਸਮੇਂ 'ਤੇ ਦਫ਼ਤਰ ਵਿੱਚ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੇ ਰੰਗਲਾ ਪੰਜਾਬ ਦੀ ਸਿਰਜਣਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਇਸ ਤਬਦੀਲੀ ਦੇ ਪ੍ਰੇਰਕ ਬਣਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਭਵਿੱਖ ਵਿੱਚ ਜੇਕਰ ਕੋਈ ਕਰਮਚਾਰੀ ਦੇਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਬਾਗਬਾਨੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ। ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ ਨੂੰ ਹਦਾਇਤ ਕੀਤੀ ਕਿ ਵਿਭਾਗੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਵਿਭਾਗੀ ਸਕੀਮਾਂ ਦਾ ਲਾਭ ਲੈ ਸਕਣ।
News 29 May,2023
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ: ਚੀਮਾ
ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 29 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਅਨਟਾਈਡ ਫੰਡਾਂ ਵਜੋਂ 13 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜਦੋਂ ਕਿ ਵਿੱਤੀ ਸਾਲ 2021-22 ਵਿੱਚ ਇਹ ਬਜਟ ਸਿਰਫ 6 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਇਸ ਬਜਟ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਦੀ ਕਾਰਜਕਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਅਰਪਰਸਨਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਚੇਅਰਪਰਸਨਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਹ ਵਿਕਾਸ ਯੋਜਨਾਵਾਂ ਦਾ ਖਰੜਾ ਤਿਆਰ ਕਰ ਸਕਣ। ਚੇਅਰਪਰਸਨਾਂ ਨੂੰ ਕੈਬਨਿਟ ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਨਾਲ ਤਾਲਮੇਲ ਨੂੰ ਹੋਰ ਵਧੀਆ ਬਨਾਉਣ ਲਈ ਪ੍ਰੇਰਿਤ ਕਰਦਿਆਂ, ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਲ੍ਹਾ ਯੋਜਨਾ ਕਮੇਟੀਆਂ ਇੰਨ੍ਹਾਂ ਸ਼ਖਸੀਅਤਾਂ ਦੇ ਅਖਤਿਆਰੀ ਫੰਡਾਂ ਅਤੇ ਇੰਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਫੰਡਾਂ ਨੂੰ ਬੇਹਤਰੀਨ ਢੰਗ ਨਾਲ ਵਰਤਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਸ. ਚੀਮਾ ਨੇ ਉਨ੍ਹਾਂ ਨੂੰ ਆਪਣੇ ਜ਼ਿਲ੍ਹਿਆਂ ਲਈ ਵਿਕਾਸ ਪ੍ਰਸਤਾਵਾਂ ਦਾ ਖਰੜਾ ਤਿਆਰ ਕਰਨ ਅਤੇ ਇਹ ਪ੍ਰਸਤਾਵ ਆਪਣੇ ਡਿਪਟੀ ਕਮਿਸ਼ਨਰਾਂ ਰਾਹੀਂ ਯੋਜਨਾ ਵਿਭਾਗ ਨੂੰ ਭੇਜਣ ਲਈ ਕਿਹਾ ਤਾਂ ਜੋ ਉਸ ਅਨੁਸਾਰ ਰਣਨੀਤੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਜਾਇੰਟ ਸਕੱਤਰ ਯੋਜਨਾ ਸ੍ਰੀ ਰਾਕੇਸ਼ ਕੁਮਾਰ ਨੂੰ ਵੀ ਜਿਲ੍ਹਾ ਯੋਜਨਾ ਕਮੇਟੀਆਂ ਦੀ ਵਧੀਆ ਕਾਰਗੁਜਾਰੀ ਲਈ ਇੰਨ੍ਹਾਂ ਦੇ ਚੇਅਰਮੈਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ। ਇਸ ਦੌਰਾਨ ਜਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨੇ ਉਨ੍ਹਾਂ ਨੂੰ ਦਰਪੇਸ਼ ਕੁਝ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ ਅਤੇ ਇਨਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ 'ਤੇ ਚੱਲ ਰਹੀ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਜਿਲ੍ਹਾ ਯੋਜਨਾ ਕਮੇਟੀਆਂ ਆਪਣਾ ਬਣਦਾ ਯੋਗਦਾਨ ਪਾਉਣ।
News 29 May,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਚੰਡੀਗੜ੍ਹ, ਮਈ 29 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।
News 29 May,2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ
ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ ਚੰਡੀਗੜ੍ਹ, 29 ਮਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ । ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ । ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।
News 29 May,2023
ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।" ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਗਏ ਹਨ। ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ, ਸਰਕਾਰ ਨੇ ਨੌਜਵਾਨਾਂ ਨੂੰ ਸਫਲਤਾਪੂਰਵਕ 27,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ ਨਵੀਂ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ | ਡਾ: ਨਿੱਜਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਸਤਾ ਹਾਲਤ 'ਚ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਖਾਸ ਕਰਕੇ ਬਰਸਾਤ ਦੇ ਦਿਨਾਂ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਮ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਸੜਕ ਦੇ ਬਣਨ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਬਹੁਤ ਦੂਰ ਹੋ ਜਾਣਗੀਆਂ। ਇਸ ਤੋਂ ਬਾਅਦ ਡਾ: ਨਿੱਜਰ ਨੇ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਸੜਕਾਂ ਦੇ ਆਲੇ-ਦੁਆਲੇ ਕੋਈ ਵੀ ਮਲਬਾ ਜਾਂ ਮਿੱਟੀ ਨਾ ਛੱਡੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਡਾ: ਨਿੱਜਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਗਏ ਫੰਡ ਆਮ ਲੋਕਾਂ ਦੇ ਹਨ ਅਤੇ ਇਨ੍ਹਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਸਮਾਗਮ ਦੌਰਾਨ ਹਲਕਾ ਕੇਂਦਰੀ ਦੇ ਵਿਧਾਇਕ ਡਾ.ਅਜੈ ਗੁਪਤਾ, ਓ.ਐਸ.ਡੀ ਸ੍ਰੀ ਮਨਪ੍ਰੀਤ ਸਿੰਘ, ਐਸ.ਡੀ.ਓ ਸ੍ਰੀ ਸੰਦੀਪ ਸਿੰਘ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ।
News 27 May,2023
ਆਪਣੀ ਕਿਸਮ ਦੇ ਸਭ ਤੋਂ ਪਹਿਲੇ ਪ੍ਰੋਜੈਕਟ ਤਹਿਤ ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ, 27 ਮਈ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ-ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਥਾਪਿਤ ਕੀਤੀ ਗਈ ਰੋਬੋਟਿਕ ਲੈਬ ਦਾ ਉਦਘਾਟਨ ਕਰਨ ਦੇ ਨਾਲ-ਨਾਲ ਬਾਕੀ 17 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵੀ ਲੈਬ ਦਾ ਸਮਾਨ ਵੰਡਿਆ। ਇਸ ਤੋਂ ਇਲਾਵਾ ਸੁਨਾਮ ਦੇ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤੇ ਲੜਕੇ ਅਤੇ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿੱਚ ਜਰਮਨ ਫਰਮ ਮਿਰਾਕਲ.10 ਦੀ ਮਦਦ ਨਾਲ ਤਿੰਨ ਐਕਸ.ਆਰ. ਰਿਐਲਿਟੀ ਲੈਬ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਅਤਿ-ਆਧੁਨਿਕ ਰੋਬੋਟਿਕ ਲੈਬਾਟਰੀਆਂ ਅਤੇ ਐਕਸ.ਆਰ. ਰਿਐਲਿਟੀ ਲੈਬਜ਼ ਵਿਦਿਆਰਥੀਆਂ ਨੂੰ ਨਵੀਨਤਮ ਤਕਨਾਲੋਜੀ ਖੇਤਰਾਂ ਜਿਵੇਂ ਕਿ ਰੋਬੋਟਿਕਸ, ਦਿ ਇੰਟਰਨੈਟ ਆਫ ਥਿੰਗਜ਼ (ਆਈ.ਓ.ਟੀ.), ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), 3ਡੀ ਪ੍ਰਿੰਟਿੰਗ, ਬੇਸਿਕਸ ਆਫ਼ ਇਲੈਕਟ੍ਰਾਨਿਕਸ ਆਦਿ ਦੀ ਸਿਖਲਾਈ ਪ੍ਰਾਪਤ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਿੱਖਣ ਦੇ ਮਨੋਰੰਜਕ ਢੰਗ-ਤਰੀਕਿਆਂ ਦੁਆਰਾ ਵਿਦਿਆਰਥੀਆਂ ਦੇ ਗਿਆਨ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਨਵੀਨਤਾਕਾਰੀ ਢੰਗ ਨਾਲ ਸਹੂਲਤਾਂ ਪ੍ਰਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸੁਨਾਮ ਦੇਸ਼ ਦਾ ਵੀ ਪਹਿਲਾ ਵਿਧਾਨ ਸਭਾ ਹਲਕਾ ਹੈ ਜਿਸ ਨੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਨ੍ਹਾਂ ਹਾਈ-ਟੈਕ ਅਤੇ ਅਤਿ-ਆਧੁਨਿਕ ਲੈਬਾਟਰੀਆਂ ਨਾਲ ਲੈਸ ਕੀਤਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ “ਸਕੂਲਜ਼ ਆਫ਼ ਐਮੀਨੈਂਸ” (ਐਸ.ਓ.ਈ.) ਦੀ ਸਥਾਪਨਾ ਕੀਤੀ ਸੀ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਪਣੇ ਅਧਿਆਪਨ ਦੇ ਪੇਸ਼ੇਵਰਾਨਾ ਹੁਨਰ ਨੂੰ ਨਿਖਾਰਨ ਵਾਸਤੇ ਸਿਖਲਾਈ ਲਈ ਸਿੰਗਾਪੁਰ ਵੀ ਭੇਜਿਆ ਗਿਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਲਾ ਦਰਜੇ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ, ਉਨ੍ਹਾਂ ਆਪਣੇ ਹਲਕੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬ ਸਥਾਪਤ ਕਰਨ ਦੀ ਇਹ ਪਹਿਲ ਕੀਤੀ ਹੈ। ਇਸ ਦੇ ਨਾਲ ਹੀ ਕਿਊਰੀਅਸ ਲਰਨਿੰਗ ਲੈਬ ਇਨ੍ਹਾਂ ਸਕੂਲਾਂ ਦੇ ਸਟਾਫ਼ ਨੂੰ ਲੋੜ ਮੁਤਾਬਕ ਤਕਨੀਕੀ ਸਿਖਲਾਈ ਅਤੇ ਹੋਰ ਸਹਾਇਤਾ ਪ੍ਰਦਾਨ ਕਰੇਗੀ। ਉਹਨਾਂ ਨੂੰ ਕਿਊਰੀਅਸ ਲਰਨਿੰਗ ਪਲੇਟਫਾਰਮ ਤੱਕ ਪਹੁੰਚ ਪ੍ਰਦਾਨ ਕਰਵਾਈ ਜਾਵੇਗੀ ਜਿਸ ਨਾਲ ਉਨ੍ਹਾਂ ਨੂੰ ਆਪਣੇ ਨਵੀਨਤਮ ਵਿਚਾਰਾਂ ਨਾਲ ਆਲੇ ਦੁਆਲੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ ।
News 27 May,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਚੰਡੀਗੜ- 25 ਮਈ, ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ। ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।
News 25 May,2023
ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ - ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ - ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ ਚੰਡੀਗੜ੍ਹ, 25 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ। ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।
News 25 May,2023
ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ
ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ — ਡਾ.ਬਲਜੀਤ ਕੌਰ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 25 ਮਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।
News 25 May,2023
ਮਿਸ਼ਨ ਲਾਈਫ ਦੇ 'ਸਵੱਛਤਾ ਐਕਸ਼ਨ' ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ
ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ ਚੰਡੀਗੜ੍ਹ, 25 ਮਈ: ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਸ਼ਨ ਲਾਈਫ਼ ਦੇ 'ਸਵੱਛਤਾ ਐਕਸ਼ਨ' ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ। ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਰਸਾਤੀ ਪਾਣੀ ਦੇ ਤੇਜ਼ ਵਹਾਅ ਦੌਰਾਨ ਘੱਗਰ ਦਰਿਆ ਵਿੱਚ ਕੋਈ ਠੋਸ ਰਹਿੰਦ-ਖੂੰਹਦ ਨਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਮੁੱਖ ਤਰਜੀਹ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣਾ ਹੈ। ਆਸ-ਪਾਸ ਦੇ ਉਦਯੋਗਾਂ, ਐਮ.ਸੀ. ਡੇਰਾਬੱਸੀ ਅਤੇ ਸਥਾਨਕ ਐਨ.ਜੀ.ਓਜ਼ ਦੇ ਲਗਭਗ 100 ਲੋਕ ਜੇ.ਸੀ.ਬੀ .ਮਸ਼ੀਨ ਅਤੇ ਟਰੈਕਟਰ ਟਰਾਲੀ ਸਮੇਤ ਉਕਤ ਸਫਾਈ ਮੁਹਿੰਮ ਵਿੱਚ ਸ਼ਾਮਲ ਹੋਏ। ਵਲੰਟੀਅਰਾਂ ਵੱਲੋਂ ਦਰਿਆ ਦੇ ਕੰਢੇ ਵੱਡੀ ਮਾਤਰਾ ਵਿੱਚ ਡੰਪ ਕੀਤੇ ਠੋਸ ਕੂੜੇ ਨੂੰ ਸਾਫ਼ ਕੀਤਾ ਗਿਆ ਅਤੇ 10 ਟਰਾਲੀਆਂ ਭਰ ਕੇ ਐਮ.ਸੀ. ਡੇਰਾਬੱਸੀ ਦੀ ਡੰਪ ਸਾਈਟ ਵੱਲ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਸ ਥਾਂ 'ਤੇ ਕੂੜਾ ਨਾ ਸੁੱਟਣ ਦੇ ਨਿਰਦੇਸ਼ਾਂ ਵਾਲੇ ਬੋਰਡ ਵੀ ਲਗਾਏ ਗਏ। ਇਸ ਸਾਰੀ ਕਾਰਵਾਈ ਦੀ ਡਰੋਨ ਕਵਰੇਜ ਵੀ ਕੀਤੀ ਗਈ। ਸਫਾਈ ਅਭਿਆਨ ਦੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਅਤੇ ਕੱਪੜੇ ਦੇ ਥੈਲੇ ਵੰਡੇ ਗਏ।
News 25 May,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ
ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ ਚੰਡੀਗੜ੍ਹ, 25 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ। ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ। ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਸ੍ਰੀ ਜੇ.ਬੀ. ਬਹਿਲ ਦੀ ਅਗਵਾਈ 'ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ 'ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ। ਇਸ 'ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।
News 25 May,2023
ਮੁੱਖ ਸਕੱਤਰ ਨੇ ਸੂਬੇ ਵਿੱਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼
1173 ਕਿਲੋਮੀਟਰ ਲੰਬਾਈ ਵਾਲੇ 15 ਗਰੀਨਫੀਲਡ ਐਕਸਪ੍ਰੈਸ ਵੇਅ ਤੇ 436 ਕਿਲੋਮੀਟਰ ਲੰਬਾਈ ਵਾਲੇ 9 ਬਰਾਊਨਫੀਲਡ ਐਕਸਪ੍ਰੈਸ ਦੀ ਹੋਣੀ ਹੈ ਉਸਾਰੀ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਤੇ ਸਮੂਹ ਡੀਸੀਜ਼ ਨਾਲ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਦੇ ਕੰਮ ਦੀ ਕੀਤੀ ਸਮੀਖਿਆ ਚੰਡੀਗੜ, 25 ਮਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਅਦਾ ਕਰਨ ਤਾਂ ਜੋ ਮਾਰਗਾਂ ਦੀ ਉਸਾਰੀ ਸਮੇਂ ਸਿਰ ਹੋ ਸਕੇ। ਅੱਜ ਇਥੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਚੱਲ ਰਹੇ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਇਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਸਕੱਤਰ ਨੇ ਜ਼ਿਲਾ ਵਾਰ ਸਮੀਖਿਆ ਕਰਦਿਆਂ ਹਰ ਪ੍ਰਾਜੈਕਟ ਦੇ ਅਸਲ ਕੰਮ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜਿਹੜੇ ਵਿਭਾਗ ਨਾਲ ਸਬੰਧਤ ਕੋਈ ਦਿੱਕਤ ਆਉਂਦੀ ਸੀ ਤਾਂ ਉਸ ਨੂੰ ਇਹ ਦੂਰ ਕਰਨ ਲਈ ਆਖਿਆ। ਉਨ੍ਹਾਂ ਮਾਲ ਵਿਭਾਗ ਤੇ ਡਿਪਟੀ ਕਮਿਸ਼ਨਰਜ਼ ਨੂੰ ਲੋੜ ਮੁਤਾਬਕ ਅਧਿਕਾਰੀਆਂ ਦੀ ਤਾਇਨਾਤੀ ਕਰਨ ਅਤੇ ਐਨ.ਐਚ.ਏ.ਆਈ. ਨੂੰ ਉਨ੍ਹਾਂ ਨਾਲ ਸਬੰਧਤ ਬਚੇ ਕੰਮਾਂ ਨੂੰ ਪੂਰਾ ਕਰਨ ਲਈ ਵੀ ਆਖਿਆ। ਸ੍ਰੀ ਜੰਜੂਆ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ 15 ਗਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ। ਮੀਟਿੰਗ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਉਠਾਏ ਮੁੱਦੇ ਉਤੇ ਮੁੱਖ ਸਕੱਤਰ ਨੇ ਅਥਾਰਟੀ ਅਧਿਕਾਰੀਆਂ ਨੂੰ ਆਖਿਆ ਕਿ ਨਵੇਂ ਮਾਰਗਾਂ ਵਿੱਚ ਟ੍ਰੈਫਿਕ ਦੀ ਵਿਵਸਥਾ ਸਥਾਨਕ ਲੋੜਾਂ ਨੂੰ ਦੇਖਦਿਆਂ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਮੁਸ਼ਕਲ ਨਾ ਆਵੇ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਜੰਗਲਾਤ ਵਿਕਾਸ ਗਰਗ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਐਨ.ਐਚ.ਏ.ਆਈ. ਦੇ ਸਲਾਹਕਾਰ ਹੁਸਨ ਲਾਲ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ.ਰਾਏ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡਿਵੀਜ਼ਨਲ ਕਮਿਸ਼ਨਰ ਰੋਪੜ ਇੰਦੂ ਮਲਹੋਤਰਾ ਤੇ ਐਨ.ਐਚ.ਆਰ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ।
News 25 May,2023
ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ.
780 ਲੱਖ ਰੁਪਏ ਆਵੇਗੀ ਅਨੁਮਾਨਿਤ ਲਾਗਤ ਚੰਡੀਗੜ੍ਹ, 25 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।
News 25 May,2023
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਨਿੱਜਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ
ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਚੰਡੀਗੜ੍ਹ, 25 ਮਈ - ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ। ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਡਾ: ਨਿੱਜਰ ਨੇ ਚੇਅਰਮੈਨਾਂ ਨੂੰ ਵਡਮੁੱਲੀ ਮਾਰਗਦਰਸ਼ਨ ਅਤੇ ਸਮਝ ਪ੍ਰਦਾਨ ਕੀਤੀ, ਜਿਸ ਨਾਲ ਉਹ ਆਪੋ-ਆਪਣੇ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ। ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ। ਟਰੱਸਟਾਂ ਦੇ ਚੇਅਰਮੈਨਾਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਏਜੰਡੇ ਅਤੇ ਪ੍ਰਸਤਾਵ ਵੀ ਪੇਸ਼ ਕੀਤੇ। ਡਾ: ਨਿੱਜਰ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਇੱਛਾ ਰੱਖਦੀ ਹੈ। ਇਸ ਅਨੁਸਾਰ ਮੰਤਰੀ ਨੇ ਟਰੱਸਟਾਂ ਦੇ ਚੇਅਰਮੈਨਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ। ਡਾ: ਨਿੱਜਰ ਨੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਕੇਂਦਰਿਤ ਕੀਤਾ। ਉਨ੍ਹਾਂ ਟਿਕਾਊ ਅਤੇ ਸਮਾਵੇਸ਼ੀ ਸ਼ਹਿਰੀ ਥਾਵਾਂ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਸਾਰੇ ਨਿਵਾਸੀਆਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗਾ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ, ਉਮਾ ਸ਼ੰਕਰ ਗੁਪਤਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
News 25 May,2023
ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਹਾਲੇ ਵੀ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਸਕਦੇ ਹਨ, ਅਜਿਹੇ ਲੋਕਾਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਦੂਜੇ ਪੜਾਅ ਵਿਚ ਹੁਣ ਤੱਕ 761 ਏਕੜ ਸਰਕਾਰੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡੇ ਜਾਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਬਜ਼ਾਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।
News 24 May,2023
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ
ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.68 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 18569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।
News 24 May,2023
ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ
ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ 'ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ - ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ - ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ - ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ 'ਵਿਦੇਸ਼ ਸੰਪਰਕ ਪ੍ਰੋਗਰਾਮ' ਚੰਡੀਗੜ੍ਹ, 24 ਮਈ: ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਇਥੇ ਜੇ ਡਬਲਯੂ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਏ ਗਏ ਵਿਦੇਸ਼ ਸੰਪਰਕ ਪ੍ਰੋਗਰਾਮ ਦੌਰਾਨ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਜਿਹੜੇ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਨੂੰਨਾਂ ਵਿਰੁੱਧ ਹਿੱਸਾ ਲਿਆ ਸੀ ਉਨ੍ਹਾਂ ਨੂੰ ਭਾਰਤ ਵਿਚ ਆਉਣ ਤੋਂ ਰੋਕੇ ਜਾਣ ਅਤੇ ਹੋਰ ਕਈ ਤਰੀਕਿਆਂ ਨਾਲ ਤੰਗ ਕੀਤਾ ਜਾ ਰਿਹਾ ਹੈ ਅਤੇ ਕਈਆਂ ਨੂੰ ਕਾਲੀ ਸੂਚੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬੰਦ ਹੋਣਾ ਚਾਹੀਦਾ ਹੈ ਕਿਉਂ ਪਰਵਾਸੀ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਇਸ ਲਈ ਹਿੱਸਾ ਲਿਆ ਸੀ ਕਿਉਂ ਕਿ ਉਹ ਆਪਣੇ ਦੇਸ਼, ਆਪਣੀ ਭੂਮੀ ਨੂੰ ਪਿਆਰ ਕਰਦੇ ਹਨ ਅਤੇ ਇਥੋਂ ਦੀ ਤਰੱਕੀ ਲਈ ਫ਼ਿਕਰਮੰਦ ਹਨ। ਪਰਵਾਸੀ ਪੰਜਾਬੀਆਂ ਸਮੇਤ ਹਰੇਕ ਵਿਦੇਸ਼ੀ ਭਾਰਤੀ ਆਪਣੀ ਜ਼ਮੀਨ ਪ੍ਰਤੀ ਭਾਵੁਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਪ੍ਰਤੀ ਅਜਿਹੇ ਵਤੀਰੇ ਕਰ ਕੇ ਵਿਦੇਸ਼ਾਂ ਵਿਚ ਭਾਰਤ ਸਰਕਾਰ ਪ੍ਰਤੀ ਨਾਕਰਾਤਮਕ ਸੁਨੇਹਾ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਧਾਲੀਵਾਲ ਨੇ ਇਕ ਹੋਰ ਗੰਭੀਰ ਮੁੱਦਾ ਚੁੱਕਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਨ ਲੈਣ ਵਾਲਿਆਂ ਲਈ ਵੀ ਭਾਰਤ ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਵਿਅਕਤੀ ਵਿਦੇਸ਼ਾਂ ਵਿਚ ਪੱਕੇ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਜਨਮ ਭੂਮੀ 'ਤੇ ਪਰਤਣ ਵਿਚ ਬਹੁਤ ਮੁਸ਼ਕਿਲ ਆਉਂਦੀ ਹੈ। ਉਨ੍ਹਾ ਕਿਹਾ ਕਿ ਰਾਜਨੀਤਕ ਸ਼ਰਨ ਲੈਣ ਵੇਲੇ ਸਬੰਧਿਤ ਵਿਅਕਤੀ ਦੇ ਹਾਲਾਤ ਭਾਵੇਂ ਕਿਹੋ ਜਹੇ ਵੀ ਰਹੇ ਹੋਣ ਪਰ ਵਿਦੇਸ਼ ਵਿਚ ਪੱਕੇ ਹੋਣ ਤੋਂ ਬਾਅਦ ਉਹ ਆਪਣੇ ਦੇਸ਼ ਆ ਸਕਦਾ ਹੈ ਜਾਂ ਨਹੀਂ, ਇਸ ਮਸਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ। ਧਾਲੀਵਾਲ ਨੇ ਇਸ ਮੌਕੇ ਬੋਲਦਿਆਂ ਵਿਦੇਸ਼ੀ ਨਾਗਰਿਕਾਂ ਖਾਸ ਤੌਰ ਉੱਤੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਕਮਰਸ਼ੀਅਲ ਜ਼ਮੀਨ ਤਾਂ ਖਰੀਦ ਸਕਦੇ ਹਨ ਪਰ ਖੇਤੀ ਲਈ ਜ਼ਮੀਨ ਖਰੀਦਣ ਦੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਹੈ ਅਤੇ ਇਸ ਬਾਬਤ ਵੀ ਕੋਈ ਠੋਸ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਬਹੁਤ ਸਾਰਥਕ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਐਨ ਆਰ ਆਈ ਸੰਮੇਲਨ ਕਰਵਾ ਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕੀਤਾ ਉਥੇ ਹੀ ਹਰੇਕ ਐਨ ਆਰ ਆਈ ਦੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਕੇ ਸਬੰਧਿਤ ਵਿਭਾਗ ਨੂੰ ਪਹਿਲ ਦੇ ਆਧਾਰ ਉੱਤੇ ਸ਼ਿਕਾਇਤਾਂ ਨੂੰ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਅਤੇ ਵਚਨਬੱਧ ਹੈ ਪਰ ਕਈ ਮਸਲੇ ਭਾਰਤ ਸਰਕਾਰ ਦੇ ਪੱਧਰ ਉੱਤੇ ਹੱਲ ਹੋਣੇ ਹੁੰਦੇ ਹਨ ਇਸ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਦਾ ਸਹਿਯੋਗ ਕਰੇ। ਉਨ੍ਹਾਂ ਕਿਹਾ ਕਿ ਜਿਹੜੇ ਟਰੈਵਲ ਜਾਂ ਇਮੀਗ੍ਰੇਸ਼ਨ ਏਜੰਟ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਮਨੁੱਖੀ ਸਮੱਗਲਿੰਗ ਕਰਦੇ ਹਨ, ਅਜਿਹੇ ਲੋਕਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਬਹੁਤ ਜਿਆਦਾ ਲੋੜ ਹੈ। ਪੰਜਾਬ ਵਿੱਚ ਥਾਂ ਥਾਂ ਖੁੱਲ੍ਹੀਆਂ ਆਈਲੈਟਸ ਦੀਆਂ ਦੁਕਾਨਾਂ, ਜਿਨ੍ਹਾਂ 'ਚੋਂ ਜ਼ਿਆਦਾ ਵਿਦਿਆਰਥੀਆਂ ਦੀ ਅੰਨ੍ਹੀ ਆਰਥਿਕ ਲੁੱਟ ਕਰ ਰਹੀਆਂ ਹਨ, ਉਨ੍ਹਾਂ ਬਾਬਤ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਅਤੇ 4-5 ਮਹੀਨਿਆਂ ਦੇ ਆਈਲੈਟਸ ਕੋਰਸ ਦੇ ਲੱਖਾਂ ਰੁਪਏ ਲਏ ਜਾ ਰਹੇ ਹਨ। ਧਾਲੀਵਾਲ ਨੇ ਸੁਝਾਅ ਦਿੱਤਾ ਕਿ ਆਈਲੈਟਸ ਵਰਗੇ ਕੋਰਸ ਨੂੰ ਸਾਡੇ ਸਿੱਖਿਆ ਸਿਸਟਮ ਨਾਲ ਜੋੜਨਾ ਚਾਹੀਦਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਦੀ ਅੰਗਰੇਜ਼ੀ ਭਾਸ਼ਾ ਉੱਤੇ ਪਕੜ ਮਜ਼ਬੂਤ ਹੋਵੇਗੀ ਉੱਥੇ ਹੀ ਉਹ ਆਰਥਿਕ ਲੁੱਟ ਤੋਂ ਵੀ ਬਚ ਜਾਣਗੇ। ਧਾਲੀਵਾਲ ਨੇ ਪਰਵਾਸੀ ਭਾਰਤੀਆਂ ਲਈ ਸਪੈਸ਼ਲ ਅਦਾਲਤਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਜੋ ਉਨ੍ਹਾਂ ਦੇ ਮਸਲੇ ਸਮਾਂਬੱਧ ਤਰੀਕੇ ਨਾਲ ਨਿਪਟਾ ਸਕਣ । ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿਚ ਨਿਯੁਕਤ ਕੀਤੇ ਅੰਬੈਸਡਰਾਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰੇ ਕਿ ਉਹ ਪਰਵਾਸੀ ਭਾਰਤੀਆਂ ਪ੍ਰਤੀ ਸੰਵੇਦਨਾ ਅਤੇ ਆਦਰ ਰੱਖਣ ਕਿਉਂ ਕਿ ਅਜਿਹੀਆਂ ਸ਼ਿਕਾਇਤਾਂ ਆਮ ਮਿਲਦੀਆਂ ਰਹਿੰਦੀਆਂ ਹਨ ਕਿ ਬਾਹਰ ਅੰਬੇਸੀਆਂ ਵਿਚਲੇ ਸਟਾਫ਼ ਦਾ ਵਤੀਰਾ ਪਰਵਾਸੀਆਂ ਪ੍ਰਤੀ ਬਹੁਤ ਨਿਰਾਸ਼ਾਜਨਕ ਅਤੇ ਨਾਕਰਾਤਮਕ ਹੁੰਦਾ ਹੈ। ਧਾਲੀਵਾਲ ਨੇ ਇਹ ਸੁਝਾਅ ਵੀ ਦਿੱਤਾ ਕਿ ਵਿਦੇਸ਼ ਸੰਪਰਕ ਪ੍ਰੋਗਰਾਮ ਵਿਚ ਵਿਚਾਰ ਚਰਚਾ ਲਈ ਪਰਵਾਸੀ ਭਾਰਤੀਆਂ ਨੂੰ ਵੀ ਸੱਦਿਆ ਜਾਵੇ ਅਤੇ ਪਰਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਏਦਾਂ ਦੇ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਡਾ. ਔਸਫ ਸਈਅਦ, ਪੰਜਾਬ ਦੇ ਐਨ ਆਰ ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ ਤੋਂ ਇਲਾਵਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਹਾਜ਼ਿਰ ਸਨ।
News 24 May,2023
ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ 'ਪਰਿਵਰਤਨ ਕੇਂਦਰ' - ਸਿਹਤ ਮੰਤਰੀ ਨੇ ਲੋਕਾਂ ਨੂੰ ਆਪਣੇ ਖੇਤਰਾਂ ਵਿੱਚ 'ਸਿਹਤ ਕਮੇਟੀਆਂ' ਬਣਾਉਣ ਲਈ ਕਿਹਾ - ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਦੇਸ਼ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ 'ਪਰਿਵਰਤਨ ਕੇਂਦਰ' ਖੋਲ੍ਹੇਗੀ ਜਿੱਥੇ ਨਸ਼ਾ ਪੀੜਤਾਂ ਦਾ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬਾ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿੱਤਿਆਂ ਲਈ ਸਿਖਲਾਈ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਅਲਾਮਤ 'ਤੇ ਚੌਕਸੀ ਰੱਖਣ ਦਾ ਕੰਮ ਕਰਨਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵੱਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ 'ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਹਰਭੁਪਿੰਦਰ ਸਿੰਘ ਧਾਰੌਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਸਨ।
News 24 May,2023
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ ਚੰਡੀਗੜ੍ਹ, 24 ਮਈ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ। ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਸ੍ਰੀ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 24 May,2023
ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 22 ਮਈ: 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ - 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।
News 22 May,2023
ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ
ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ.ਐਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵਜੋਂ ਦੇ ਰਹੀ ਹੈ, ਉੱਥੇ ਹੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣੀ ਵੀ ਯਕੀਨੀ ਬਣਾ ਰਹੀ ਹੈ।
News 20 May,2023
ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 20 ਮਈ: ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ। ਇਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ। ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ ਵਿੱਚ ਲਗਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ। ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀ.ਏ.ਪੀ.ਐਫ.) ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਸੀ-ਪਾਈਟ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਸੀ-ਪਾਈਟ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਠੋਸ ਯਤਨ ਕਰਨ 'ਤੇ ਵੀ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਸਕੱਤਰ ਰੋਜ਼ਗਾਰ ਉਤਪਤੀ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਡੀ.ਪੀ.ਐਸ.ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀਮਤੀ ਸੰਜੀਦਾ ਬੇਰੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
News 20 May,2023
ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ
ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 20 ਮਈ ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ ਦੇਹਾਂਤ ਹੋ ਗਿਆ। ਕਿਰਨ ਅਜੀਤ ਪਾਲ ਸਿੰਘ ਜੋ 69 ਵਰ੍ਹਿਆਂ ਦੇ ਸਨ, ਅੱਜ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਪਤੀ ਤੇ ਦੋ ਪੁੱਤਰ ਛੱਡ ਗਏ। ਕਿਰਨ ਅਜੀਤ ਪਾਲ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਓਲੰਪੀਅਨ ਅਜੀਤ ਪਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਖ਼ੇਡ ਜਗਤ ਲਈ ਵੱਡਾ ਘਾਟਾ ਦੱਸਿਆ।ਉਨ੍ਹਾਂ ਕਿਹਾ ਕਿ ਅਜੀਤ ਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਕਿਰਨ ਅਜੀਤ ਪਾਲ ਸਿੰਘ ਦੋਵਾਂ ਨੇ ਕੌਮਾਂਤਰੀ ਪੱਧਰ ਉਤੇ ਖੇਡਾਂ ਦੇ ਖੇਤਰ ਵਿੱਚ ਭਾਰਤੀ ਦੀ ਨੁਮਾਇੰਦਗੀ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਅਜੀਤ ਪਾਲ ਸਿੰਘ ਨਾਲ ਡੂੰਘੀ ਸੰਵੇਦਨਾ ਜ਼ਾਹਰ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਅਜੀਤ ਪਾਲ ਸਿੰਘ ਨੇ ਜਿੱਥੇ ਹਾਕੀ ਖੇਡ ਵਿੱਚ ਵਿਸ਼ਵ ਕੱਪ ਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਕਪਤਾਨੀ ਕੀਤੀ ਉੱਥੇ ਉਨ੍ਹਾਂ ਦੀ ਪਤਨੀ ਕਿਰਨ ਅਜੀਤ ਪਾਲ ਸਿੰਘ ਨੇ ਬਾਸਕਟਬਾਲ ਵਿੱਚ ਭਾਰਤ ਦੀ ਪ੍ਰਤਿਨਿਧਤਾ ਕੀਤੀ। ਖੇਡ ਜਗਤ ਵਿੱਚ ਉਹ ਗਿਣੀਆਂ-ਚੁਣਵੀਆਂ ਜੋੜੀਆਂ ਵਿੱਚੋਂ ਇਕ ਸਨ ਜੋ ਭਾਰਤ ਵੱਲੋਂ ਖੇਡੇ।ਕਿਰਨ ਅਜੀਤ ਪਾਲ ਸਿੰਘ ਜੋ ਬਾਸਕਟਬਾਲ ਖੇਡ ਵਿੱਚ ਕਿਰਨ ਗਰੇਵਾਲ ਵਜੋਂ ਜਾਣੇ ਜਾਂਦੇ ਸਨ, ਦਾ ਜੱਦੀ ਪਿੰਡ ਲਲਤੋਂ ਕਲਾਂ (ਲੁਧਿਆਣਾ) ਸੀ। ਉਨ੍ਹਾਂ ਦਾ ਜਨਮ ਨਵੀਂ ਦਿੱਲੀ ਵਿਖੇ ਹੀ ਹੋਇਆ ਸੀ ਅਤੇ ਇੱਥੋਂ ਹੀ ਪੜ੍ਹਾਈ ਹਾਸਲ ਕੀਤੀ ਅਤੇ ਫੇਰ ਬਾਸਕਟਬਾਲ ਖੇਡੇ।ਅਜੀਤ ਪਾਲ ਸਿੰਘ ਹਾਕੀ ਦੇ ਮੱਕੇ ਵਜੋਂ ਜਾਣੇ ਜਾਂਦੇ ਪਿੰਡ ਸੰਸਾਰਪੁਰ ਦੇ ਰਹਿਣ ਵਾਲੇ ਹਨ। ਉਹ ਪਰਿਵਾਰ ਸਮੇਤ ਲੰਬੇ ਸਮੇਂ ਤੋਂ ਨਵੀਂ ਦਿੱਲੀ ਵਿਖੇ ਹੀ ਰਹਿ ਰਹੇ ਸਨ।
News 20 May,2023
ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਚੰਡੀਗੜ੍ਹ, 20 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ(ਰਜਿ:) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇ। ਇਸ ਤੋਂ ਇਲਾਵਾ, ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਦੀ ਭਰਤੀ, ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਪੀ. ਐਮ.ਵੀ ਵਾਈ ਦੇ 2017 ਤੋਂ ਪੈਂਡਿੰਗ ਪਏ ਫੰਡਜ਼ ਰਲੀਜ਼ ਕੀਤੇ ਜਾਣ, ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ਆਦਿ ਮੰਗਾਂ ਉਠਾਈਆਂ ਗਈਆਂ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 20 May,2023
ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈ.ਟੀ.ਓ.
ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਗਾਮੀ ਸੀਜਨ ਲਈ ਬਿਜਲੀ ਸਪਲਾਈ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਖੇਤਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਵਿੱਚ ਦੌਰੇ ਕਰਕੇ ਟਰਾਂਸਫਾਰਮਰਾਂ ਤੇ ਲਾਈਨਾਂ ਤੇ ਹੋਰ ਲੋੜੀਂਦਾ ਨਿਰੀਖਣ ਕਰਕੇ ਹਰ ਤਰ੍ਹਾਂ ਦੀ ਕਮੀ ਪੇਸ਼ੀ ਨੂੰ ਸਮੇਂ ਸਿਰ ਦੂਰ ਕਰ ਲਿਆ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਆਦਿ ਚਾਰ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ ਅਤੇ ਇਸ ਤਹਿਤ ਲਗਾਤਾਰ 8 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ। ਸ. ਹਰਭਜਨ ਸਿੰਘ ਟੀ.ਟੀ.ਓ. ਨੇ ਦੱਸਿਆ ਕਿ ਸਰਹੱਦ ਤੋਂ ਪਾਰ ਦੇ ਖੇਤਰਾਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
News 19 May,2023
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ
10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ 31 ਮਈ ਤੱਕ ਕਬਜ਼ਾ ਨਹੀਂ ਛੱਡਣਗੇ ਉਨ੍ਹਾਂ ਖਿਲਾਫ 1 ਜੂਨ ਤੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਗੱਲ ‘ਤੇ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕਈ ਲੋਕਾਂ ਨੇ ਸਰਕਾਰੀ ਜ਼ਮੀਨਾਂ ‘ਤੇ 30-30 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਅਜਿਹੇ ਲੋਕ ਜੇਕਰ ਹਾਲੇ ਵੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਕਬਜ਼ੇ ਨਹੀਂ ਛੱਡਣਗੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸੂਬਾ ਸਰਕਾਰ ਮਜ਼ਬੂਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਹੋਣ ਕਰਕੇ ਹਾਲੇ 4-5 ਦਿਨ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤੱਕ 189 ਏਕੜ ਜ਼ਮੀਨ ਦਾ ਕਬਜ਼ਾ ਖੁਦ ਲੋਕਾਂ ਨੇ ਛੱਡ ਦਿੱਤਾ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ। ਧਾਲੀਵਾਲ ਨੇ ਇਕ ਗੱਲ ਸਪੱਸ਼ਟ ਕੀਤੀ ਕਿ ਇਸ ਮੁਹਿੰਮ ਦੌਰਾਨ ਕਿਸੇ ਦੇ ਘਰ ਨੂੰ ਢਾਹਿਆ ਨਹੀਂ ਜਾਵੇਗਾ ਪਰ ਅਜਿਹੇ ਕਾਬਜ਼ਕਾਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਕਾਨੂੰਨ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।
News 19 May,2023
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਚੰਡੀਗੜ੍ਹ, 19 ਮਈ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਮਾਨਤਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਸੈਰ-ਸਪਾਟੇ ਰਾਹੀਂ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਨੇ ਉਮੀਦ ਦਾ ਪ੍ਰਗਟਾਵਾ ਕੀਤਾ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
News 19 May,2023
ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ
ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ। ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ। ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ। ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।
News 19 May,2023
ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ 'ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ, 19 ਮਈ - ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੋਨ ਨੰ. 5,6,7,8 ਵਿੱਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ 'ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ 1,2,3 ਅਤੇ 4 ਵਿੱਖੇ ਮਿਸਿੰਗ ਡੀ ਬੀ ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ 'ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ ਦੇ ਪਿੰਡ ਹਰ ਰਾਏ ਪੁਰ ਵਿੱਖੇ ਗਊਸ਼ਾਲਾਵਾਂ ਦੇ ਸੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿੱਖੇ ਸੜਕ ਗੱਲੀ ਚੈਂਬਰਾਂ ਦੀ ਸਾਫ-ਸਫਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਪੈੱਚ ਵਰਕ ਦਾ ਕੰਮ, ਪੋਦੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਐਲ.ਈ.ਡੀ ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ 'ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਯਤਨ ਸ਼ਹਿਰ ਦੀ ਦਿੱਖ ਨੂੰ ਵਧਾਉਣਗੇ ਅਤੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣਗੇ। ਡਾ: ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਕਿਸੇ ਛੋਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੇਗਾ।
News 19 May,2023
ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ
31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ ਚੰਡੀਗੜ੍ਹ, 19 ਮਈ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਰਕਾਰੀ ਜ਼ਮੀਨ 31 ਮਈ ਤੱਕ ਖ਼ਾਲੀ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਆਖ਼ਰੀ ਚੇਤਾਵਨੀ ਦਿੱਤੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰਸੂਖ਼ਵਾਨਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜੋ ਸਰਾਸਰ ਧੱਕਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਂ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਅਤੇ ਨਾਜਾਇਜ਼ ਕਬਜ਼ਿਆਂ ਅਧੀਨ ਆਉਂਦੀ ਇਕ-ਇਕ ਇੰਚ ਸਰਕਾਰੀ ਜ਼ਮੀਨ ਨੂੰ ਹਰ ਕੀਮਤ ਉਤੇ ਖ਼ਾਲੀ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ 31 ਮਈ ਤੱਕ ਆਪਣੇ ਆਪ ਕਬਜ਼ੇ ਹਟਾ ਦੇਣ, ਨਹੀਂ ਤਾਂ ਸਰਕਾਰ ਜ਼ਮੀਨ ਖ਼ਾਲੀ ਕਰਵਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਬਜ਼ੇ ਹਟਾਉਣ ਲਈ ਸੂਬਾ ਸਰਕਾਰ ਪਹਿਲੀ ਜੂਨ ਤੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਕਿਸੇ ਨੂੰ ਵੀ ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਅਜਿਹੀਆਂ ਜ਼ਮੀਨਾਂ ਉਤੇ ਜੇ ਕੋਈ ਰਹਿ ਰਿਹਾ ਹੈ, ਉਸ ਨੂੰ ਡਰਨ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਹਟਾਇਆ ਨਹੀਂ ਜਾਵੇਗਾ।
News 19 May,2023
ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ 'ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ 'ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਸ੍ਰੀ ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ। ਸ੍ਰੀ ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸ. ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ। ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਸ੍ਰੀ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।
News 19 May,2023
ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 19 May,2023
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ, 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ। ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 19 May,2023
ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ
ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਇਮਾਰਤ ਲਾਲੜੂ ਵਿਖੇ 20 ਏਕੜ ਖੇਤਰ ਵਿੱਚ ਤਿਆਰ ਹੋਵੇਗਾ ਫਾਇਰ ਇੰਸਟੀਚਿਊਟ ਦਾ ਕੈਂਪਸ ਅਤੇ ਫਾਇਰ ਸਟੇਸ਼ਨ ਚੰਡੀਗੜ੍ਹ/ਐਸ.ਏ.ਐਸ. ਨਗਰ, 18 ਮਈ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਥੇ ਸੈਕਟਰ 78 ਵਿਖੇ ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ (ਫੀਲਡ) ਅਤੇ ਫਾਇਰ ਸਟੇਸ਼ਨ ਨੂੰ ਲੋਕ ਅਰਪਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸੇ ਥਾਂ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆ ਡਾ. ਨਿੱਜਰ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿਚ ਅਜਿਹੇ ਇੰਸਟੀਚਿਊਟ ਸਨ ਪਰ ਪੰਜਾਬ ਵਿਚ ਨਹੀਂ ਸੀ। ਇਹ ਪ੍ਰੋਜੈਕਟ ਕਰੀਬ 1.75 ਏਕੜ ਥਾਂ ਵਿੱਚ ਹੈ। ਇਸੇ ਥਾਂ ਉੱਤੇ ਦੂਜੇ ਫੇਜ਼ ਤਹਿਤ ਨਵੀਂ ਇਮਾਰਤ ਬਣਨੀ ਹੈ ਅਤੇ ਤੀਜੇ ਫੇਜ਼ ਤਹਿਤ ਲਾਲੜੂ ਵਿਖੇ 20 ਏਕੜ ਥਾਂ ਵਿੱਚ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਅਤੇ ਫਾਇਰ ਸਟੇਸ਼ਨ ਤਿਆਰ ਕੀਤਾ ਜਾਣਾ ਹੈ। ਜਿਥੇ ਕਿ ਸਪੋਰਟਸ ਸਟੇਡੀਅਮ, ਸਵਿਮਿੰਗ ਪੂਲ, ਸਟਾਫ ਲਈ ਰਿਹਾਇਸ਼ ਅਤੇ ਟ੍ਰੇਨਿੰਗ ਸਬੰਧੀ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਸਦਕਾ ਜਿੱਥੇ ਫਾਇਰ ਸਰਵਿਸਜ਼ ਸਬੰਧੀ ਉੱਚ ਪੱਧਰੀ ਟ੍ਰੇਨਿੰਗ ਦਿੱਤੀ ਜਾਇਆ ਕਰੇਗੀ, ਉਥੇ ਇਸ ਨਾਲ ਰੋਜ਼ਗਾਰ ਦੇ ਵੱਡੀ ਗਿਣਤੀ ਮੌਕੇ ਵੀ ਪੈਦਾ ਹੋਣਗੇ। ਡਾ. ਨਿੱਜਰ ਨੇ ਦੱਸਿਆ ਕਿ ਇਹ ਇੰਸਟੀਚਿਊਟ ਅਤਿ ਅਧੁਨਿਕ ਢਾਂਚੇ, ਉੱਚ ਪੱਧਰੀ ਤੇ ਤਜ਼ਰਬੇਕਾਰ ਸਟਾਫ਼ ਅਤੇ ਕੌਮੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਸਦਕਾ ਸੂਬੇ ਵਿਚਲੀਆਂ ਫਾਇਰ ਸੇਵਾਵਾਂ ਹੋਰ ਬਿਹਤਰ ਹੋਣਗੀਆਂ ਅਤੇ ਅਣਸੁਖਾਵੀਆਂ ਘਟਨਾਵਾਂ ਦੇ ਟਾਕਰੇ ਲਈ ਸਮਰੱਥਾ ਵਿਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਾਇਰ ਸਰਵਿਸਜ਼ ਨਾਲ ਸਬੰਧਿਤ ਸਾਰੇ ਅਮਲੇ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਵੱਧ ਹੈ। ਡਾ. ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ (ਵੌਲਡ ਸਿਟੀ) ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਹਾਈਡਰੈਂਟ ਸਿਸਟਮ ਲਾਇਆ ਜਾ ਰਿਹਾ ਹੈ, ਜਿਸ ਨਾਲ ਭੀੜ ਭਾੜ ਵਾਲੇ ਖੇਤਰ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਅਜਿਹੇ ਪ੍ਰੋਜੈਕਟ ਹੋਰਨਾਂ ਸ਼ਹਿਰਾਂ ਵਿੱਚ ਵੀ ਲਾਗੂ ਕੀਤੇ ਜਾਣਗੇ। ਉਨ੍ਹਾਂ ਨੇ ਇਸ ਮੌਕੇ ਤਿਆਰ ਹੋਈ ਇਮਾਰਤ ਦੇ ਮਿਆਰ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਵੱਖ-ਵੱਖ ਥਾਵਾਂ ਤੋਂ ਫਾਇਰਮੈਨ ਆ ਕੇ ਫਾਇਰ ਡਿਊਟੀ ਸਬੰਧੀ ਟ੍ਰੇਨਿੰਗ ਲੈਣਗੇ। ਇਸ ਨਾਲ ਪੰਜਾਬ ਵਿੱਚ ਫਾਇਰ ਸੇਵਾਵਾਂ ਵਿੱਚ ਬਿਹਤਰੀ ਆਵੇਗੀ ਅਤੇ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਹੋਣਗੀਆਂ। ਉਹਨਾਂ ਨੇ ਇਸ ਮੌਕੇ ਇਮਾਰਤ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਾਉਣ ਦੇ ਵੀ ਨਿਰਦੇਸ਼ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਲਈ ਵੱਡਾ ਤੋਹਫਾ ਹੈ। ਮੋਹਾਲੀ ਇੱਕ ਪਲੈਨਡ ਸ਼ਹਿਰ ਹੈ ਤੇ ਇਥੇ ਹਰ ਸਹੂਲਤ ਲੋਕਾਂ ਨੂੰ ਮਿਲੀ ਹੋਈ ਹੈ, ਜਦੋਂ ਵੀ ਕਿਸੇ ਸਹੂਲਤ ਦੀ ਲੋੜ ਪੈਂਦੀ ਹੈ, ਉਹ ਦੇ ਦਿੱਤੀ ਜਾਂਦੀ ਹੈ। ਇਸ ਸੂਬਾ ਪੱਧਰੀ ਟਰੇਨਿੰਗ ਇੰਸਟੀਚਿਊਟ ਲਈ ਮੋਹਾਲੀ ਨੂੰ ਚੁਣਿਆ ਗਿਆ ਹੈ, ਇਹ ਮਾਣ ਵਾਲੀ ਗੱਲ ਹੈ। ਹਲਕਾ ਵਿਧਾਇਕ ਨੇ ਦੱਸਿਆ ਕਿ ਜਦੋਂ ਉਹ ਮੋਹਾਲੀ ਦੇ ਮੇਅਰ ਸਨ, ਓਦੋਂ ਹੀ ਇਸ ਪ੍ਰੋਜੈਕਟ ਸਬੰਧੀ ਉਪਰਾਲੇ ਕੀਤੇ ਗਏ ਸਨ ਤੇ ਅੱਜ ਇਨ੍ਹਾਂ ਉਪਰਾਲਿਆ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ਜਲਦੀ ਹੀ 15 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ ਲੱਗ ਰਹੇ ਹਨ। ਇਸ ਨਾਲ ਅਪਰਾਧ ਘਟ ਜਾਣਗੇ ਤੇ ਮੁਲਜ਼ਮ ਵੀ ਜਲਦੀ ਫੜ੍ਹ ਲਏ ਜਾਇਆ ਕਰਨਗੇ। ਸੁਰੱਖਿਆ ਪੱਖੋਂ ਚੰਡੀਗੜ੍ਹ ਤੋਂ ਵੀ ਵੱਧ ਕਾਰਗਰ ਪ੍ਰਬੰਧ ਮੋਹਾਲੀ ਵਿਖੇ ਹੋਣਗੇ। ਹਲਕਾ ਵਿਧਾਇਕ ਨੇ ਇਸ ਮੌਕੇ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਕਿ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਸ਼ਾਮਿਲ ਕਰਵਾਇਆ ਜਾਵੇ, ਜਿਸ ਨਾਲ ਇਸ ਸ਼ਹਿਰ ਦਾ ਵਿਕਾਸ ਹੋਰ ਤੇਜ਼ ਹੋਵੇਗਾ । ਕੈਬਨਿਟ ਮੰਤਰੀ ਨੇ ਇਸ ਸਬੰਧੀ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਜਰ ਦਾ ਨਗਰ ਨਿਗਮ ਮੋਹਾਲੀ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ਼੍ਰੀ ਉਮਾ ਸ਼ੰਕਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਗਰਗ, ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ, ਐੱਸ. ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਕੌਂਸਲਰ, ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ।
News 18 May,2023
ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ
ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ, ਦੀ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇੱਥੇ ਪੰਜਾਬ ਭਵਨ ਵਿਖੇ ਹੋਈਆਂ ਲੜੀਵਾਰ ਮੀਟਿੰਗਾਂ ਦੌਰਾਨ ਨਸ਼ਾ ਛੁਡਾਊ ਤੇ ਮੁੜ ਵਸੇਬਾ ਯੂਨੀਅਨ, ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਓਵਰਏਜ਼ ਬੇਰੋਜ਼ਗਾਰ ਯੂਨੀਅਨ, ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਅਤੇ ਪੰਜਾਬ-ਚੰਡੀਗੜ੍ਹ ਯੂ.ਟੀ. ਪੈਨਸ਼ਨਰ ਫਰੰਟ ਨੇ ਆਪਣੇ ਮਸਲੇ ਉਠਾਏ ਅਤੇ ਸਬ ਕਮੇਟੀ ਨੂੰ ਮੰਗ ਪੱਤਰ ਸੌਂਪੇ। ਵੱਖ-ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਾਂਝੇ ਮੁੱਦਿਆਂ ਦੇ ਜਵਾਬ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸ ਸਾਲਾਂ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੋਟੀਫਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਨੀਤੀ ਅਧੀਨ ਨਹੀਂ ਆ ਸਕਣਗੇ ਉਨ੍ਹਾਂ ਦੇ ਮਾਮਲੇ ਵੀ ਅਗਲੇ ਪੜਾਅ ਦੌਰਾਨ ਹਮਦਰਦੀ ਨਾਲ ਵਿਚਾਰੇ ਜਾਣਗੇ। ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨੇ ਆਊਟਸੋਰਸ ਕਰਮਚਾਰੀਆਂ ਲਈ ਵੀ ਵਿਸ਼ੇਸ਼ ਨੀਤੀ ਬਣਾਉਣ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਤਨਖਾਹ ਅਤੇ ਛੁੱਟੀਆਂ ਵਿੱਚ ਸਾਲਾਨਾ ਵਾਧੇ ਵਰਗੇ ਲਾਭ ਪ੍ਰਾਪਤ ਕਰ ਸਕਣ। ਕੈਬਨਿਟ ਮੰਤਰੀਆਂ ਨੇ ਦੁਹਰਾਇਆ ਕਿ ਸਬ-ਕਮੇਟੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਨੂੰ ਇਸ ਤਰੀਕੇ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਾਣਬੁੱਝ ਕੇ ਅਜਿਹੀਆਂ ਦੋਗਲੀਆਂ ਨੀਤੀਆਂ ਅਪਣਾਈਆਂ, ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਜਾਣੀ ਸੁਭਾਵਕ ਸੀ। ਇਸ ਦੌਰਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਸਕਾਰਾਤਮਕ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਪਹਿਲਾਂ ਤੋਂ ਹੀ ਉਨ੍ਹਾਂ ਦੀਆਂ ਕੰਮਕਾਜ ਦੀਆਂ ਪ੍ਰਸਥਿਤੀਆਂ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਰੋਜ਼ਗਾਰ ਉਤਪਤੀ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ: ਰਵਿੰਦਰਪਾਲ ਕੌਰ ਵੀ ਹਾਜ਼ਰ ਸਨ।
News 18 May,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜੂਰੀ
ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ - ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ/ਅੰਮਿ੍ਰਤਸਰ, 17 ਮਈ: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ ‘ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਥਾਵਾਂ ‘ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। । ਉਨਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਵਿਸ਼ੇਸ਼ ਡੀਜੀਪੀ, ਆਈਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ੇਲੇ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਸਾਂਝੀ ਤਾਲਮੇਲ ਕਮ ਸਮੀਖਿਆ ਮੀਟਿੰਗ ਕਰਨ ਲਈ ਅੰਮਿ੍ਰਤਸਰ ਦੇ ਖਾਸਾ ਵਿਖੇ ਪਹੰੁਚੇ ਸਨ। ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਅਤੇ ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਮੇਤ ਬੀਐਸਐਫ ਦੇ ਚਾਰ ਡੀਆਈਜੀ ਅਤੇ ਬੀਐਸਐਫ ਦੇ ਚਾਰ ਕਮਾਂਡੈਂਟ ਵੀ ਹਾਜਰ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਸਪੈਸ਼ਲ ਡੀਜੀਪੀ ਨੇ ਸਰਹੱਦੀ ਜਿਲਿਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਸੁਰੱਖਿਆ ਦੀ ਨਜ਼ਰ ਤੋਂ ਪੁਲਿਸ ਬਲ ਨੂੰ ਹੋਰ ਮਜ਼ਬੂਤ ਤੇ ਮੁਸਤੈਦ ਹੋਣ ਲਈ ਕਿਹਾ ਜੋ ਕਿ ਭਾਰਤ ਵਾਲੇ ਪਾਸੇ ਅਪਰਾਧੀਆਂ ਦੁਆਰਾ ਡਰੋਨਾਂ ਰਾਹੀਂ ਸੁੱਟੇ ਜਾਂਦੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਵਿੱਚ ਮਦਦ ਕਰੇਗਾ। ਉਨਾਂ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਭਾਰਤੀ ਨਾਗਰਿਕਾਂ ‘ਤੇ ਨਜਰ ਰੱਖਣ ਲਈ ਸੀਸੀਟੀਵੀ ਕੈਮਰੇ ਲਗਾਉਣ ਲਈ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਸਥਾਨਾਂ ਅਤੇ ਹੌਟਸਪੌਟਸ ਬਾਰੇ ਵੀ ਚਰਚਾ ਕੀਤੀ। ਉਨਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਉਹ ਉਨਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਪੈਸ਼ਲ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਉਨਾਂ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇੱਕ ਕਾਲ ‘ਤੇ ਤੁਰੰਤ ਹੀ ਮੁਸਤੈਦ ਹੋ ਜਾਣ। ਉਨਾਂ ਨੇ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਅਤੇ ਅਪਰਾਧੀਆਂ ਦਰਮਿਆਨ ਗਠਜੋੜ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ (ਵੀਡੀਸੀ) ਨੂੰ ਸਰਗਰਮ ਕਰਨ ਦਾ ਪ੍ਰਸਤਾਵ ਵੀ ਦਿੱਤਾ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਇਹ ਕਮੇਟੀਆਂ ਪੁਲਿਸ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨਗੀਆਂ ਅਤੇ ਸਰਹੱਦੀ ਰਾਜ ਵਿੱਚੋਂ ਨਸ਼ਾ, ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਨੂੰ ਦੂਣ-ਸਵਾਇਆ ਕਰਨਗੀਆਂ। ਇਸ ਦੌਰਾਨ ਐਸਐਸਪੀ ਅੰਮਿ੍ਰਤਸਰ ਦਿਹਾਤੀ ਸਤਿੰਦਰ ਸਿੰਘ, ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਫਾਜਿਲਕਾ ਅਵਨੀਤ ਕੌਰ ਸਿੱਧੂ, ਐਸਐਸਪੀ ਫਿਰੋਜਪੁਰ ਭੁਪਿੰਦਰ ਸਿੰਘ ਅਤੇ ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਵੀ ਹਾਜਰ ਹੋਏ।
News 17 May,2023
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ
ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਲੰਧਰ, 17 ਮਈ: ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ 'ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
News 17 May,2023
ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ
ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ 13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤੱਕ ਹੋਵੇਗਾ ਮੁਕੰਮਲ ਆਦਮਪੁਰ (ਜਲੰਧਰ), 17 ਮਈ: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ਉਤੇ ਪਹੁੰਚਉਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਸ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਵੀ ਢੁਕਵਾਂ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਲੰਧਰ ਤੋਂ ਨਵੇਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਅਜੇ ਬਾਕੀ ਹੈ ਪਰ ਸੜਕ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਦਾ ਨਿਰਮਾਣ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਵੀ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
News 17 May,2023
ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ ਚੰਡੀਗੜ੍ਹ, 17 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ 'ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ 'ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ 'ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ। ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ 'ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।
News 17 May,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਚੰਡੀਗੜ੍ਹ, 15 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ। ਉਨਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ "ਪੰਜਾਬ ਕਿਰਤੀ ਸਹਾਇਕ" ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ।
News 15 May,2023
ਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ
ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ 'ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ 'ਚ ਵੰਡਿਆ-ਮੁੱਖ ਮੰਤਰੀ 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ ਪਿਛਲੇ ਸਾਲ ਵਾਂਗ ਇਸ ਵਾਰ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਸਰਕਾਰ ਵੱਲੋਂ ਇਸ ਵਾਰ ਵੱਧ ਤੋਂ ਵੱਧ ਨਹਿਰੀ ਪਾਣੀ ਪਹੁੰਚਾਉਣ ਦੀ ਕੋਸ਼ਿਸ਼- ਮੁੱਖ ਮੰਤਰੀ ਚੰਡੀਗੜ੍ਹ, 15 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿਚ ਅਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਤਿਆਰ ਕੀਤੀ ਗਈ ਹੈ। ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਦੋ ਵਾਰ ਹੋ ਚੁੱਕੀਆਂ ਵਿਸ਼ਾਲ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪੜਾਅਵਾਰ ਬਿਜਾਈ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਝੋਨੇ ਦੇ ਆਉਂਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਪਾਣੀ ਦੀ ਢੁਕਵੀਂ ਸਪਲਾਈ ਮਿਲੇਗੀ ਅਤੇ ਬਿਜਲੀ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ 45 ਦਿਨਾਂ ਦਾ ਭੰਡਾਰ ਮੌਜੂਦ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਤੇਜ਼ੀ ਨਾਲ ਘਟ ਰਹੇ ਪਾਣੀ ਦੇ ਪੱਧਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੂਬਾ ਸਰਕਾਰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਮੁਨਾਸਬ ਮੌਕਾ ਹੈ ਕਿ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਾਤਾਤਵਰਣ ਪੱਖੀ ਅਤੇ ਆਰਥਿਕ ਤੌਰ 'ਤੇ ਵਿਵਹਾਰਕ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਉਤੇ ਅਪਣਾਇਆ ਜਾਵੇ ਜੋ ਕਿ ਧਰਤੀ ਹੇਠਲੇ ਪਾਣੀ ਨੂੰ 15-20 ਫੀਸਦੀ ਤੱਕ ਬਚਾਉਣ ਦੇ ਨਾਲ-ਨਾਲ 10 – 15 ਫੀਸਦੀ ਤੱਕ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ 'ਚ ਵੀ ਸਹਾਈ ਹੋਵੇਗਾ। ਇਸ ਤੋਂ ਇਲਾਵਾ ਮਜ਼ਦੂਰੀ ਸਮੇਤ ਖਰਚਾ ਲਾਗਤ 'ਤੇ 3000 ਪ੍ਰਤੀ ਏਕੜ ਦੀ ਬੱਚਤ ਵੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਡੀ.ਐਸ.ਆਰ. ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀ.ਆਰ. ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ।
News 15 May,2023
ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 15 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੰਟ ਇੰਜਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਸ਼ੀ ਸੁਪਰਡੰਟ ਇੰਜਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਉਸ ਕੋਲੋਂ ਮੌਕੇ 'ਤੇ ਹੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
News 15 May,2023
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 15 ਮਈ: ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰਾਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਛੋਟੇ-ਵੱਡੇ ਪ੍ਰਾਜੈਕਟ ਦੀ ਉਹ ਖੁਦ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਨਾਲ-ਨਾਲ ਬਰਸਾਤਾਂ ਦੇ ਮੌਸਮ ‘ਚ ਟੋਭਿਆਂ ਨੂੰ ਬਿਮਾਰੀਆਂ ਦਾ ਸੋਮਾ ਬਣਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਥਾਪਰ ਮਾਡਲ ਰਾਹੀਂ ਮੁੜ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਗੰਦਗੀ ਦਾ ਸੋਮਾ ਬਣੇ ਇਨ੍ਹਾਂ ਟੋਭਿਆਂ ਦਾ ਪਾਣੀ ਸਾਫ ਕਰਕੇ ਖੇਤਾਂ ਦੀ ਸਿੰਜਾਈ ਲਈ ਵਰਤਿਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਵਿਕਾਸ ਪ੍ਰਾਜੈਕਟ ਉਨ੍ਹਾਂ ਦੇ ਹਨ ਅਤੇ ਇਨ੍ਹਾਂ ‘ਤੇ ਖ਼ਰਚਿਆ ਜਾਣ ਵਾਲਾ ਪੈਸਾ ਵੀ ਉਨ੍ਹਾਂ ਦਾ ਆਪਣਾ ਹੈ ਸੋ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨੇਪਰੇ ਚੜ੍ਹਨ ਤੱਕ ਉਹ ਆਪ ਇਨ੍ਹਾ ਦੀ ਪੂਰੀ ਨਿਗਰਾਨੀ ਰੱਖਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਹਲਕੇ ‘ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
News 15 May,2023
ਸਿਹਤ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ
ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਪਟਿਆਲਾ 15 ਮਈ: ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਅਤੇ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਭ ਤੋਂ ਪਹਿਲਾ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉਹਨਾਂ ਮੌਕੇ ਤੇ ਮੌਜੂਦ ਏ.ਐਨ.ਐਮ ਅਤੇ ਆਸ਼ਾ ਨੂੰ ਹਦਾਇਤ ਕੀਤੀ ਕਿ ਮਾਂ ਬੱਚਾ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਹਰੇਕ ਲੋੜਵੰਦ ਨੂੰ ਦੇਣੀਆਂ ਯਕੀਨੀ ਬਣਾਈਆਂ ਜਾਣ। ਪਿੰਡਾ ਦਾ ਸਰਵੇ ਕੀਤਾ ਜਾਵੇ। ਹਾਈ ਰਿਸਕ ਗਰਭਵਤੀਆਂ ਦਾ ਖ਼ਾਸ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਮੇਂ ਫੋਲੋ ਅੱਪ ਕੀਤਾ ਜਾਵੇ ਅਤੇ ਉਹਨਾਂ ਦਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿੱਚ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਤੇ ਆਸ਼ਾ ਦੀ ਮੀਟਿੰਗ ਕਰਨ ਅਤੇ ਸਮੂਹ ਸਿਹਤ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਉਪਰੰਤ ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਦਾ ਦੌਰਾ ਕੀਤਾ ਅਤੇ ਮੌਕੇ ਤੇ ਮੌਜੂਦ ਮੈਡੀਕਲ ਅਫ਼ਸਰ ਤੇ ਸਟਾਫ਼ ਨਾਲ ਮੁਲਾਕਾਤ ਕੀਤੀ। ਸਬੰਧਤ ਮੈਡੀਕਲ ਅਫ਼ਸਰ ਵੱਲੋਂ ਦੱਸਿਆ ਕਿ ਅਜਨੋਦਾ ਨੂੰ ਆਮ ਆਦਮੀ ਕਲੀਨਿਕ ਬਣਾਉਣ ਨਾਲ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਇਥੇ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਦਾ ਉਚਿਤ ਪ੍ਰਬੰਧ ਹੈ। ਇਸ ਮੌਕੇ ਉਹਨਾਂ ਸਿਹਤ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਕੇਂਦਰ ਦੀ ਬਿਲਡਿੰਗ ਦਾ ਨਿਰੀਖਣ ਵੀ ਕੀਤਾ ।ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਭਾਦਸੋਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਅਮਨ ਅਮਨਦੀਪ ਵੀ ਹਾਜ਼ਰ ਸਨ।
News 15 May,2023
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ
ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਚੰਡੀਗੜ੍ਹ, ਮਈ 15: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।
News 15 May,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ
ਹਰ ਜ਼ਿਲ੍ਹੇ 'ਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਤੀਜਾ ਅਜਿਹਾ ਸੈਂਟਰ ਰੋਪੜ ਵਿਖੇ ਖੁੱਲ੍ਹਿਆ ਚੰਡੀਗੜ੍ਹ, 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ। ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ। ਉਦਘਾਟਨ ਸਮਾਰੋਹ ਦੌਰਾਨ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਜ਼ਿਲ੍ਹੇ ਵਿਚ ਡਰਾਇਵਿੰਗ ਸਕਿੱਲਜ਼ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਅਤੇ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਹਾਜ਼ਰ ਸਨ। ਉਨ੍ਹਾਂ ਇੱਥੇ ਇਹ ਵੀ ਜ਼ਿਕਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਦੇ ਸੈਂਟਰ ਨੂੰ ਹੀ ਕਈ ਜ਼ਿਲ੍ਹਿਆਂ ਨੂੰ ਕਵਰ ਕਰਨਾ ਪੈਂਦਾ ਸੀ ਜਿਸ ਨਾਲ ਦੂਰ-ਦੂਰਾਡੇ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਾਡੀ ਸਰਕਾਰ ਦੇ ਯਤਨਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨਿੰਗ ਲੈਣ ਵਿੱਚ ਬਹੁਤ ਆਸਾਨੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੂਰੇ ਦ੍ਰਿੜ੍ਹ ਇਰਾਦੇ ਨਾਲ ਕੰਮ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਾ ਆਏ। ਐਡਵੋਕੇਟ ਦਿਨੇਸ਼ ਚੱਢਾ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦੇ ਜ਼ਿਲ੍ਹੇ ਲਈ ਬਹੁਤ ਵੱਡੇ ਮਾਅਨੇ ਹਨ ਕਿਉਂ ਕਿ ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਟਰਾਂਸਪੋਰਟਰ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਪਰੰਤੂ ਉਨ੍ਹਾਂ ਟਰਾਸਪੋਰਟਰਾਂ ਨੂੰ ਹੈਵੀ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਕੋਲ ਪਿੰਡ ਮਹੂਆਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿਚ ਸਿਰਫ਼ 2 ਸੈਂਟਰ ਹੀ ਪੰਜਾਬ ਵਿਚ ਚੱਲ ਰਹੇ ਹਨ, ਇੱਕ ਹੁਸ਼ਿਆਰਪੁਰ ਅਤੇ ਦੂਜਾ ਮਹੂਆਣਾ (ਸ੍ਰੀ ਮੁਕਤਸਰ ਸਾਹਿਬ) ਸੀ। ਹੁਣ ਇਹ ਤੀਜਾ ਸੈਂਟਰ ਰੂਪਨਗਰ ਵਿੱਚ ਖੋਲ੍ਹਿਆ ਜਾ ਰਿਹਾ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸੈਂਟਰ ਵਿੱਚ 2 ਦਿਨ ਟ੍ਰੇਨਿੰਗ ਲਈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਲਈ ਪੂਰੀ ਜਾਣਕਾਰੀ ਜਲਦ ਆਨਲਾਈਨ ਉਪਲੱਬਧ ਕਰਵਾ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਕੁੱਲ 30 ਸਲੋਟ ਹੋਣਗੇ, ਜਿਨ੍ਹਾਂ ਵਿੱਚੋਂ 5 ਤਤਕਾਲੀਨ ਜ਼ਰੂਰਤਾਂ ਲਈ ਰਾਖਵੇਂ ਰੱਖੇ ਜਾਣਗੇ। ਇਸ ਦੌਰਾਨ ਉਮੀਦਵਾਰਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਿਪਟਣ ਲਈ ਫ਼ਸਟ ਏਡ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ. ਤ੍ਰਿਲੋਚਨ ਸਿੰਘ, ਡੀ.ਡੀ.ਐਫ. ਗਿਰਜਾ ਸ਼ੰਕਰ, ਸਕੱਤਰ ਰੈੱਡ ਕਰਾਸ ਸ. ਗੁਰਸੋਹਨ ਸਿੰਘ, ਐਮ.ਵੀ.ਆਈ. ਰਣਪ੍ਰੀਤ ਸਿੰਘ, ਕਿਰਨਪ੍ਰੀਤ ਗਿੱਲ, ਡੀ.ਐਸ. ਦਿਓਲ, ਕੀਨਾ ਐਰੀ, ਸ੍ਰੀਮਤੀ ਆਦਰਸ਼ ਸ਼ਰਮਾ, ਗੁਰਸੀਰਤ ਕੌਰ, ਪ੍ਰਿੰ. ਰਮਿੰਦਰ ਸਿੰਘ, ਪੀ.ਏ. ਸਤਨਾਮ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ, ਰਾਮ ਕੁਮਾਰ ਮੁਕਾਰੀ ਅਤੇ ਹੋਰ ਅਧਿਕਾਰੀ ਤੇ ਸੱਜਣ ਹਾਜ਼ਰ ਸਨ।
News 15 May,2023
ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.
ਟੈਂਡਰ ਪ੍ਰਕਿਰਿਆ ਸ਼ੁਰੂ; ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 15 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿੱਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ 12 ਕਮਰੇ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਵੀ.ਵੀ.ਆਈ.ਪੀਜ. ਸੈਟ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਕਾਨਫਰੰਸ ਹਾਲ ਅਤੇ ਇੱਕ ਡਰਾਇੰਗ ਰੂਮ ਉਸਾਰਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਹੁਣਚਾਰੀ ਵਿਭਾਗ ਪੰਜਾਬ ਪਾਸੋਂ ਪ੍ਰਾਪਤ ਹੋ ਚੁੱਕੀ ਹੈ ਅਤੇ ਇਸ ਕੰਮ ਦੇ ਟੈਂਡਰ ਕਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਅਗਲੇ 6 ਮਹੀਨੇ ‘ਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਇੱਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ ਅਤੇ ਕਸ਼ਮੀਰ ਲਗਦਾ ਹੈ, ਜਿਸ ਕਰਕੇ ਇੱਥੇ ਦੇਸ਼ ਭਰ ‘ਚੋਂ ਆਉਣ ਵਾਲੇ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਾਅ ਲਈ ਕਿਸੇ ਉਚਿਤ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਸੂਬਾ ਸਰਕਾਰ ਵੱਲੋਂ ਪਠਾਨਕੋਟ ਵਿਖੇ ਸਰਕਟ ਹਾਉਸ ਉਸਾਰਨਾ ਤਜਵੀਜ ਕੀਤਾ ਗਿਆ ਸੀ।
News 15 May,2023
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼ ਚੰਡੀਗੜ੍ਹ, 13 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਸ੍ਰੀਮਤੀ ਸਮ੍ਰਿਤੀ ਧੀਰ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।
News 13 May,2023
ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ; ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ
4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ; ਚਾਹਵਾਨ ਉਮੀਦਵਾਰ 28 ਮਈ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ • ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਹੋਵੇਗੀ ਇਹ ਅਹਿਮ ਪਹਿਲਕਦਮੀ: ਅਮਨ ਅਰੋੜਾ ਚੰਡੀਗੜ੍ਹ, 13 ਮਈ: ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨ.ਡੀ.ਏ. ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏ.ਐਫ.ਪੀ.ਆਈ. ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ 'ਤੇ ਐਨ.ਡੀ.ਏ. ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਵਿੱਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨ.ਡੀ.ਏ. ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ 'ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨ.ਡੀ.ਏ. ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਵਾਸਤੇ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
News 13 May,2023
ਪਟਿਆਲਾ 'ਚ ਲੱਗੀ ਕੌਮੀ ਲੋਕ ਅਦਾਲਤ ਮੌਕੇ ਦੀਵਾਨੀ ਤੇ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਦੀ ਹੋਈ ਸੁਣਵਾਈ
ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ 5644 ਕੇਸਾਂ ਦਾ ਨਿਪਟਾਰਾ ਕਰਵਾਇਆ, 748074004 ਰੁਪਏ ਦੇ ਅਵਾਰਡ ਪਾਸ -ਫੈਮਲੀ ਕੋਰਟ 'ਚ 180 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋਇਆ ਪਟਿਆਲਾ, 13 ਮਈ: ਪਟਿਆਲਾ ਵਿਖੇ ਅੱਜ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ 'ਤੇ ਜ਼ਿਲ੍ਹਾ ਪਟਿਆਲਾ ਵਿੱਚ 20 ਨਿਆਇਕ ਬੈਂਚਾਂ (ਪਟਿਆਲਾ ਵਿੱਚ 13, ਰਾਜਪੁਰਾ ਵਿੱਚ 03, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 02) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 14178 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 5644 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 748074004/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੇ ਨਾਲ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਲੋਕ ਅਦਾਲਤਾਂ ਦੇ ਫ਼ਾਇਦਿਆਂ ਬਾਰੇ ਦੱਸਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਕਿਹਾ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫ਼ੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ) ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁੱਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖਤਮ ਕੀਤਾ ਜਾ ਸਕੇ। ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਅਤੇ ਸ਼੍ਰੀਮਤੀ ਦੀਪਿਕਾ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਪਟਿਆਲਾ ਵੱਲੋਂ ਕੁੱਲ 180 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਸਾਰੇ ਕੇਸ ਵਿਆਹ-ਸ਼ਾਦੀ ਦੇ ਝਗੜਿਆਂ ਨਾਲ ਸਬੰਧਤ ਸਨ, ਜਿਨ੍ਹਾਂ ਨੂੰ ਲੋਕ ਅਦਾਲਤ ਬੈਂਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਮੈਂਬਰਾਂ ਦੇ ਯਤਨਾਂ ਨਾਲ ਧਿਰਾਂ ਵੱਲੋਂ ਆਪਸੀ ਪਿਆਰ ਨਾਲ ਨਿਪਟਾਇਆ ਗਿਆ। ਅਦਾਲਤਾਂ ਵਿੱਚ ਲੰਮਾ ਸਮਾਂ ਚੱਲੇ ਮੁਕੱਦਮਿਆਂ ਤੋਂ ਬਾਅਦ ਵਿੱਛੜੇ ਪਰਿਵਾਰ ਮੁੜ ਇਕੱਠੇ ਹੋ ਗਏ।
News 13 May,2023
ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਕੀਤਾ ਦੌਰਾ
ਸਮੁੱਚੇ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡਾਂ 'ਚ ਕੀਤੀ 'ਲੋਕ ਮਿਲਣੀ' ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕਰੇਗੀ ਹੱਲ : ਡਾ. ਬਲਬੀਰ ਸਿੰਘ -ਪਿੰਡ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ, ਧੰਗੇੜਾ 'ਚ ਖੇਡ ਸਟੇਡੀਅਮ, ਹਿਆਣਾ 'ਚ ਫਸਲੀ ਵਿਭਿੰਨਤਾ ਤੇ ਪਿੰਡ ਮੰਡੌਰ 'ਚ ਗਊਸ਼ਾਲਾ ਬਣਾਈ ਜਾਵੇਗੀ : ਡਾ. ਬਲਬੀਰ ਸਿੰਘ -ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ -ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਪਟਿਆਲਾ, 13 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ 'ਚ ਪੈਂਦੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਦੌਰਾ ਕਰਕੇ ਲੋਕ ਮਿਲਣੀ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਲੋਕ ਮਿਲਣੀ ਕਰਦਿਆਂ ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ ਵਿਖੇ 19 ਏਕੜ (96 ਵਿੱਘੇ) 'ਚ ਫੈਲੀ ਢਾਬ ਨੂੰ ਪਿੰਡ ਵਾਲਿਆਂ ਦੀ ਰਾਏ ਨਾਲ ਵਿਕਸਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸਨੂੰ ਸੈਰਗਾਹ ਵਜੋਂ ਸੈਲਾਨੀਆਂ ਦੀ ਖਿੱਚ ਦਾ ਕੇਂਦਰ (ਪਿਕਨਿਕ ਸਪਾਟ) ਬਣਾਇਆ ਜਾਵੇਗਾ, ਜਿਸ 'ਚ ਸੈਰ ਲਈ ਟਰੈਕ, ਪਾਰਕ, ਬੂਟੇ, ਬੇਬੇ ਦੀ ਰਸੋਈ ਸਮੇਤ ਇਸ ਦੇ ਪਾਣੀ ਦੀ ਵਰਤੋਂ ਲਿਫ਼ਟ ਇਰੀਗੇਸ਼ਨ ਰਾਹੀਂ ਖੇਤਾਂ 'ਚ ਕੀਤੀ ਜਾਵੇਗੀ ਅਤੇ ਵਾਟਰ ਰੀਚਾਰਜਿਗ ਵੀ ਕੀਤਾ ਜਾਵੇਗਾ। ਉਨ੍ਹਾਂ ਪਿੰਡ ਦੇ ਕਿਸਾਨ ਧਰਮਿੰਦਰ ਸਿੰਘ ਦੀ ਸਰਾਹਨਾ ਕਰਦਿਆਂ ਕਿਹਾ ਕਿ ਕਿਸਾਨ ਵੱਲੋਂ ਆਪਣੇ ਖੇਤਾਂ 'ਚ ਵਾਟਰ ਰੀਚਾਰਜਿੰਗ ਕਰਨ ਦੀ ਪਹਿਲ ਕਦਮੀ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਸਮੁੱਚੇ ਪ੍ਰਸ਼ਾਸਨ ਨਾਲ ਪਿੰਡ ਧੰਗੇੜਾਂ ਦੇ ਖੇਡ ਸਟੇਡੀਅਮ ਦਾ ਦੌਰਾ ਕਰਦਿਆਂ ਕਿਹਾ ਕਿ 5 ਏਕੜ ਤੋਂ ਵੱਧ ਜਗ੍ਹਾ 'ਚ ਫੈਲਿਆ ਇਹ ਸਟੇਡੀਅਮ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਇਥੇ ਕ੍ਰਿਕਟ ਸਟੇਡੀਅਮ ਸਮੇਤ ਬੈਡਮਿੰਟਨ, ਫੁੱਟਬਾਲ ਸਮੇਤ ਹੋਰਨਾਂ ਖੇਡਾਂ ਦੇ ਮੈਦਾਨ ਵੀ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਆਲੇ ਦੁਆਲੇ ਛਾਂਦਾਰ ਰੁੱਖ ਵੀ ਲਗਾਏ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰਾ ਸਾਲ ਖੇਡ ਸਟੇਡੀਅਮ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਪਿੰਡ ਦੇ ਟੋਭੇ ਨੂੰ ਵੀ ਡੂੰਘਾ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਹਿਆਣਾ ਵਿਖੇ ਡਾ. ਬਲਬੀਰ ਸਿੰਘ ਨੇ ਕੂੜਾ ਪ੍ਰਬੰਧਨ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪਿੰਡ ਵਾਸੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਥੇ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ 'ਚ ਗਰੀਬ ਲੋਕਾਂ ਦੇ ਬਣੇ ਘਰਾਂ ਨੂੰ ਸੜਕਾਂ, ਗਲੀਆਂ ਸਮੇਤ ਸੀਵਰੇਜ ਦਾ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਪਿੰਡ ਮੰਡੌਰ ਦਾ ਦੌਰਾ ਕਰਦਿਆਂ ਕਿਹਾ ਕਿ ਇਥੇ ਸਕੂਲ ਆਫ਼ ਐਮੀਨੈਂਸ ਵੀ ਬਣਾਇਆ ਗਿਆ ਹੈ ਜਿਥੇ ਵਿਦਿਆਰਥੀਆਂ ਨੂੰ ਪੀ.ਏ.ਯੂ ਵੱਲੋਂ ਖੇਤੀਬਾੜੀ ਦੇ ਦਿੱਤੇ ਗਏ 31 ਮਾਡਲ ਸਬੰਧੀ ਜਿਸ 'ਚ ਫਸਲੀ ਵਿਭਿੰਨਤਾ, ਤੇਲ ਬੀਜ ਸਮੇਤ ਸਬਜ਼ੀਆਂ ਤੇ ਫਲਾਂ ਦੇ ਮੰਡੀਕਰਨ ਸਬੰਧੀ ਵੀ ਟਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਵਿਦਿਆਰਥੀ ਪੜ੍ਹਾਈ ਤੋਂ ਬਾਅਦ ਆਪਣਾ ਕਿੱਤਾ ਵੀ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਮੰਡੌਰ ਵਿਖੇ ਇਕ ਮਾਡਲ ਕਿਸਮ ਦੀ ਓਪਨ ਗਊਸ਼ਾਲਾ ਬਣਾਈ ਜਾਵੇ ਜਿਸ 'ਚ ਗਊਆਂ ਦੀ ਸਾਂਭ ਸੰਭਾਲ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ ਅਤੇ ਗਊਆਂ ਕੁਦਰਤੀ ਵਾਤਾਵਰਣ 'ਚ ਰੱਖੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੀ ਮੰਡੀ ਦਾ ਵੀ ਨਵੀਨੀਕਰਨ ਅਤੇ ਟੋਭੇ ਦੇ ਆਲੇ ਦੁਆਲੇ ਸੈਰ ਲਈ ਟਰੈਕ ਅਤੇ ਡਰੇਗਨ ਫਰੂਟ ਲਗਾਉਣ ਲਈ ਤਜਵੀਜ਼ ਤਿਆਰ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸ਼ੁਰੂ ਕੀਤਾ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਇੱਕ ਲੀਹੋਂ ਹਟਵੀਂ ਪਹਿਲਕਦਮੀ ਹੈ ਜਿਸ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦੌਰਾ ਇਨ੍ਹਾਂ ਚਾਰ ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਿੱਧਾ ਰਾਬਤਾ ਕਰਵਾਉਣਾ ਸੀ ਅਤੇ ਮੌਕੇ 'ਤੇ ਹੀ ਫੈਸਲੇ ਲੈਕੇ ਲੋਕਾਂ ਦਾ ਕੰਮ ਕਰਨਾ ਸੀ ਜੋ ਕਿ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਲੋਕ ਮਿਲਣੀ ਦੇ ਆਉਣ ਵਾਲੇ ਦਿਨਾਂ 'ਚ ਸਾਰਥਕ ਨਤੀਜੇ ਸਾਹਮਣੇ ਆਉਗੇ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਪਿੰਡ ਲੁਬਾਣਾ ਟੇਕੂ ਦੇ ਸਰਪੰਚ ਕੁਲਦੀਪ ਕੌਰ, ਧੰਗੇੜਾ ਦੇ ਸਰਪੰਚ ਕਰਨੈਲ ਸਿੰਘ, ਹਿਆਣਾ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪਿੰਡ ਮੰਡੌਰ ਦੇ ਸਰਪੰਚ ਕੁਲਦੀਪ ਕੌਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।
News 13 May,2023
ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ 07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਚੰਡੀਗੜ੍ਹ, 11 ਮਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ 07 ਜੂਨ ਨੂੰ ਸਵੇਰੇ 10:00 ਵਜੇ ਹੋਵੇਗਾ। ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ.ਓ. ਅਤੇ ਏ.ਓ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –3-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 24 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab now in ਤੇ ਪ੍ਰਾਪਤ ਕਰ ਸਕਦੇ ਹਨ।
News 11 May,2023
'ਓ.ਪੀ.ਐੱਸ. ਵਿਜੀਲ' ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ; 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਸੂਬੇ ਭਰ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਨਾਕੇ ਲਗਾਏ; 1596 ਵਾਹਨਾਂ ਦੇ ਕੀਤੇ ਚਲਾਨ, 60 ਵਾਹਨ ਕੀਤੇ ਜ਼ਬਤ - 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ, 715 ਬਾਜ਼ਾਰਾਂ /ਮਾਲਜ਼ ਦੀ ਕੀਤੀ ਚੈਕਿੰਗ - ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਕੀਤੀ ਸਮੀਖਿਆ; ਫਲੈਗ ਮਾਰਚ ਕੱਢੇ - ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪਰੇਸ਼ਨ 'ਓ.ਪੀ.ਐੱਸ. ਵਿਜੀਲ' ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸਮਾਜਿਕ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰ ਵਿਰੁੱਧ 177 ਐਫਆਈਆਰਜ਼ ਦਰਜ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ 10 ਵਜੇ ਚਲਾਏ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਕੱਲ ਖੁਦ ਲੁਧਿਆਣਾ ਬੱਸ ਸਟੈਂਡ ਪਹੁੰਚੇ ਸਨ। ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀ ਵੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਆਪਣੇ ਨਿਰਧਾਰਤ ਪੁਲਿਸ ਜ਼ਿਲ੍ਹਿਆਂ ਵਿੱਚ ਮੌਜੂਦ ਰਹੇ ਸਨ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਿਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 2.5 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ ਅਤੇ 715 ਬਜ਼ਾਰਾਂ/ਮਾਲਜ਼ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ 3405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਸਪੈਸ਼ਲ ਡੀਜੀਪੀ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਵੀ ਲਗਾਏ ਗਏ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਘੱਟੋ-ਘੱਟ 1596 ਵਾਹਨਾਂ ਦੇ ਚਲਾਨ ਕਰਨ ਦੇ ਨਾਲ ਨਾਲ 60 ਵਾਹਨ ਜ਼ਬਤ ਵੀ ਕੀਤੇ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 6233 ਗੁਰਦੁਆਰਿਆਂ, 2376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਤਾਂ ਜੋ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ‘ਤੇ ਨਕੇਲ ਕਸੱਣ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੋ ਰੋਜ਼ਾ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਘੱਟੋ-ਘੱਟ 221 ਫਲੈਗ ਮਾਰਚ ਵੀ ਕੱਢੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।
News 11 May,2023
ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਦੀ ਸ਼ੁਰੂਆਤ
ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ • ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਏ. ਵੇਣੂ ਪ੍ਰਸਾਦ ਨੇ ਸਾਰੇ ਵਿਭਾਗਾਂ ਨੂੰ ਦਫ਼ਤਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਲਈ ਅੱਗੇ ਆਉਣ ਲਈ ਕਿਹਾ ਚੰਡੀਗੜ੍ਹ, 10 ਮਈ: ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਅੱਜ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਲਾਂਚ ਕੀਤਾ ਗਿਆ ਹੈ ਤਾਂ ਜੋ ਇਮਾਰਤਾਂ, ਉਦਯੋਗਾਂ, ਨਗਰ-ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਕਸ਼ਨ ਪਲਾਨ ਦਾ ਉਦੇਸ਼ ਸੂਬੇ ਦੇ ਵਿਭਾਗਾਂ/ਏਜੰਸੀਆਂ ਦੀ ਸਭ ਤੋਂ ਟਿਕਾਊ, ਲੰਬੀ ਮਿਆਦ ਵਾਲੀ ਅਤੇ ਇੰਟਰ ਸੈਕਟਰਲ ਨਵਿਆਉਣਯੋਗ/ਸਾਫ਼ ਤੇ ਸਵੱਛ ਊਰਜਾ ਯੋਜਨਾ ਨੂੰ ਅਪਣਾਉਣ ਵਿੱਚ ਸਹਾਇਤਾ ਕਰਨਾ ਹੈ। ਇਸ ਦੌਰਾਨ ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਏ.ਵੇਣੂ ਪ੍ਰਸਾਦ, ਚੇਅਰਮੈਨ ਪੇਡਾ ਸ੍ਰੀ ਐਚ.ਐਸ.ਹੰਸਪਾਲ ਅਤੇ ਇੰਡੋ-ਜਰਮਨ ਐਨਰਜੀ ਪ੍ਰੋਗਰਾਮ ਜੀ.ਆਈ.ਜ਼ੈੱਡ. ਦੇ ਮੁਖੀ ਡਾ. ਵਿਨਫਰਾਈਡ ਡੈਮ ਵੱਲੋਂ ਸੂਬੇ ਲਈ ਅੰਮ੍ਰਿਤਸਰ ਸਮਾਰਟ ਸਿਟੀ ਪੋਰਟਲ ਅਤੇ ਨਵਿਆਉਣਯੋਗ ਪਰਚੇਜ਼ ਔਬਲੀਗੇਸ਼ਨਜ਼ (ਆਰ.ਪੀ.ਓ.) ਪੋਰਟਲ ਦੇ ਨਾਲ ਡਿਸੀਜ਼ਨ ਸਪੋਰਟ ਟੂਲ (ਡੀ.ਐਸ.ਟੀ.) ਵੀ ਲਾਂਚ ਕੀਤਾ ਗਿਆ। ਸ੍ਰੀ ਏ ਵੇਣੂ ਪ੍ਰਸਾਦ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਟੇਟ ਐਨਰਜੀ ਐਕਸ਼ਨ ਪਲਾਨ ਹਰੇਕ ਸੈਕਟਰ ਜਿਵੇਂ ਖੇਤੀਬਾੜੀ, ਬਿਜਲੀ, ਨਵਿਆਉਣਯੋਗ, ਸੀ.ਬੀ.ਜੀ., ਨਗਰਪਾਲਿਕਾਵਾਂ, ਟਰਾਂਸਪੋਰਟ, ਇਮਾਰਤਾਂ ਅਤੇ ਉਦਯੋਗਾਂ ਵਿੱਚ ਨੈੱਟ ਜ਼ੀਰੋ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਪੇਡਾ ਵੱਲੋਂ 20 ਤੋਂ ਵੱਧ ਵਿਭਾਗਾਂ/ਸੰਸਥਾਵਾਂ ਦੇ ਸਲਾਹਕਾਰਾਂ ਦੀ ਤਜਰਬੇਕਾਰ ਟੀਮ ਅਤੇ ਨੁਮਾਇੰਦਿਆਂ ਦੀ ਮਦਦ ਨਾਲ ਤਕਨੀਕੀ ਸਹਾਇਤਾ ਲੈਣ ਵਾਸਤੇ ਜਰਮਨ ਦੇ ਇਕਨੌਮਿਕ ਕੋਆਪਰੇਸ਼ਨ ਅਤੇ ਡਿਵੈਲਪਮੈਂਟ ਮੰਤਰਾਲੇ ਤੋਂ ਫੰਡ ਪ੍ਰਾਪਤ ਜੀ.ਆਈ.ਜ਼ੈੱਡ. ਦੇ ਆਈ.ਜੀ.ਈ.ਐਨ. ਐਕਸੈੱਸ ਟੂ ਐਨਰਜੀ ਪ੍ਰੋਗਰਾਮ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਐਕਸ਼ਨ ਪਲਾਨ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਸਦੀ ਪ੍ਰਗਤੀ ਦੀ ਤਿਮਾਹੀ ਆਧਾਰ 'ਤੇ ਸਮੀਖਿਆ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਬਿਜਲੀ ਖੇਤਰ ਨੂੰ ਡੀਕਾਰਬੋਨਾਈਜ਼ (ਕਾਰਬਨ ਮੁਕਤ) ਕਰਨ ਲਈ ਸਾਰੇ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਦੀਆਂ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਸਬੰਧੀ ਕਦਮ ਚੁੱਕਣ ਲਈ ਕਿਹਾ ਜਿਸ ਨਾਲ ਉਨ੍ਹਾਂ ਦੇ ਬਿਜਲੀ ਦੀ ਖ਼ਪਤ ਸਬੰਧੀ ਖਰਚਿਆਂ ਨੂੰ 25 ਫੀਸਦ ਤੋਂ 30 ਫੀਸਦ ਤੱਕ ਘਟਾਉਣ ਵਿੱਚ ਮਦਦ ਮਿਲੇਗੀ। ਪੇਡਾ ਦੇ ਚੇਅਰਮੈਨ ਸ੍ਰੀ ਐੱਚ.ਐੱਸ. ਹੰਸਪਾਲ ਨੇ ਕਿਹਾ ਕਿ ਪੇਡਾ ਊਰਜਾ ਸੰਭਾਲ ਐਕਟ, 2001 ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਡੈਜ਼ੀਗਨੇਟਿਡ ਏਜੰਸੀ ਹੈ ਅਤੇ ਪੇਡਾ ਦਾ ਉਦੇਸ਼ 2070 ਤੱਕ ਨੈੱਟ ਜ਼ੀਰੋ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਨੇ ਬੀ.ਈ.ਈ. ਵੱਲੋਂ ਸੂਬਾ ਪੱਧਰ 'ਤੇ ਸਟੇਟ ਐਨਰਜੀ ਐਫੀਸ਼ੈਂਸੀ ਪਲਾਨ (ਸੀ.ਈ.ਏ.ਪੀ.) ਤਿਆਰ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਪੰਜਾਬ ਨੇ ਸਟੇਟ ਐਨਰਜੀ ਵਿਜ਼ਨ 2047 ਵੀ ਤਿਆਰ ਕੀਤਾ ਹੈ। ਇਸ ਵਿਲੱਖਣ ਪਲਾਨ ਨੂੰ ਤਿਆਰ ਕਰਨ ਲਈ ਪੇਡਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇੰਡੋ-ਜਰਮਨ ਐਨਰਜੀ ਪ੍ਰੋਗਰਾਮ ਜੀ.ਆਈ.ਜ਼ੈੱਡ. ਦੇ ਮੁਖੀ ਡਾ. ਵਿਨਫਰਾਈਡ ਡੈਮ ਨੇ ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਭਾਰਤ ਦੇ ਉਦੇਸ਼ ਨੂੰ ਪੂਰਾ ਕਰਨ ਵਾਸਤੇ ਲੰਬੇ ਸਮੇਂ ਦੀ ਐਨਰਜੀ ਪਲਾਨਿੰਗ ਦੇ ਮਹੱਤਵ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕੌਮਾਂਤਰੀ ਪੱਧਰ 'ਤੇ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਅਤੇ ਨਾਗਰਿਕਾਂ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਯੂਰਪੀਅਨ ਦੇਸ਼ਾਂ ਦੀਆਂ ਉਦਾਹਰਣਾਂ ਸਾਂਝੀਆਂ ਕਰਨ ਦੇ ਨਾਲ ਨਾਲ ਆਪਣੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ, ਜਿਸ ਵਾਸਤੇ ਜ਼ਿਆਦਾਤਰ ਮੁਲਕਾਂ ਵੱਲੋਂ 2050 ਤੱਕ ਅਤੇ ਜਰਮਨੀ ਵੱਲੋਂ 2045 ਤੱਕ ਦਾ ਟੀਚਾ ਰੱਖਿਆ ਗਿਆ ਹੈ, ਲਈ ਉਨ੍ਹਾਂ ਦੀਆਂ ਸੈਕਟਰਲ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਸਾਰੇ ਭਾਗੀਦਾਰਾਂ ਦਾ ਸੁਆਗਤ ਕਰਦਿਆਂ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸਟੇਟ ਐਨਰਜੀ ਐਕਸ਼ਨ ਪਲਾਨ ਅਤੇ ਆਨਲਾਈਨ ਡਿਸੀਜ਼ਨ ਸਪੋਰਟ ਟੂਲ ਬਾਰੇ ਜਾਣਕਾਰੀ ਦਿੱਤੀ ਜਿਸ ਦੀ ਵਰਤੋਂ ਕਰਦਿਆਂ, ਸਾਰੇ ਸਬੰਧਤ ਵਿਭਾਗ ਸੂਬੇ ਲਈ ਕੋਈ ਵੀ ਵੱਡੇ ਵਿਕਾਸ ਟੀਚੇ ਨਿਰਧਾਰਤ ਕਰਨ ਤੋਂ ਪਹਿਲਾਂ ਡਾਟਾ-ਆਧਾਰਤ ਵਿਕਾਸ ਯੋਜਨਾਵਾਂ ਤਿਆਰ ਕਰਦੇ ਹਨ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਵਿਭਾਗ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਸੀਨੀਅਰ ਸਲਾਹਕਾਰ ਜੀ.ਆਈ.ਜ਼ੈੱਡ. ਇੰਡੀਆ ਸ੍ਰੀਮਤੀ ਨਿਧੀ ਸਰੀਨ, ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਕੁਲਬੀਰ ਸਿੰਘ ਸੰਧੂ ਤੋਂ ਇਲਾਵਾ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ, ਨਿਵੇਸ਼ ਪ੍ਰੋਤਸਾਹਨ, ਹੁਨਰ ਵਿਕਾਸ, ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
News 10 May,2023
ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ
ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ. ਨਾਲ ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਦੂਰ ਕਰਵਾਉਣ ਲਈ ਮੀਟਿੰਗ ਪਟਿਆਲਾ, 10 ਮਈ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਅਰੰਭੀ ਵਿਸ਼ੇਸ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਿਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਸੰਯੁਕਤ ਡਾਇਰੈਕਟਰ (ਆਰ.ਡੀ.) ਮੁਹਾਲੀ ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਦੂਰ ਕਰਵਾਉਣ ਲਈ ਅਰੰਭੀ ਮੁਹਿੰਮ ਦੌਰਾਨ ਪੰਜਾਬ ਦੀ ਤਕਰੀਬਨ 9500 ਏਕੜ ਜਮੀਨ ਤੋਂ ਨਜਾਇਜ ਕਬਜੇ ਦੂਰ ਕਰਵਾਏ ਗਏ ਸਨ ਪ੍ਰੰਤੂ ਹਾਲੇ ਵੀ ਕਈ ਜ਼ਿਲ੍ਹਿਆਂ ਵਿਖੇ ਬਹੁਤ ਸਾਰੀਆਂ ਸ਼ਾਮਲਾਤ ਜਮੀਨਾਂ ਉਪਰ ਲੋਕਾਂ ਨੇ ਨਜਾਇਜ਼ ਕਬਜੇ ਕੀਤੇ ਹੋਏ ਹਨ। ਜਗਵਿੰਦਰਜੀਤ ਸਿੰਘ ਸੰਧੂ ਨੇ ਸਮੂਹ ਡੀ.ਡੀ.ਪੀ.ਓ./ਬੀ.ਡੀ.ਪੀ.ਓਜ. ਨੂੰ ਇਹ ਨਜਾਇਜ ਕਬਜੇ ਛੁਡਵਾਉਣ ਦੀ ਹਦਾਇਤ ਕਰਦਿਆਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਬਜ਼ੇ ਛੁਡਵਾਉਣ ਲਈ ਹੋਰ ਤੇਜੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਟਿਆਲਾ ਦੇ ਡਿਪਟੀ ਡਾਇਰੈਕਟਰ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵਿਭਾਗ ਦਾ ਸਾਥ ਦੇਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਪੰਚਾਇਤੀ ਜਮੀਨਾਂ ਉਪਰ ਹੋਏ ਨਜਾਇਜ਼ ਕਬਜਿਆਂ ਨੂੰ ਦੂਰ ਕਰਵਾਉਣ ਲਈ ਐਸ.ਪੀ. (ਸਥਾਨਕ), ਜ਼ਿਲ੍ਹਾ ਮਾਲ ਅਫ਼ਸਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ 'ਤੇ ਅਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਮਿੱਥੇ ਗਏ ਇੱਕ ਮਹੀਨੇ ਦੇ ਸਮੇਂ ਦੇ ਅੰਦਰ-ਅੰਦਰ ਸਮੁੱਚੇ ਜ਼ਿਲ੍ਹੇ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਦੂਰ ਕਰਵਾਉਣ ਸਬੰਧੀ ਮਿਤੀ ਵਾਈਜ ਰਣਨੀਤੀ ਤਿਆਰ ਕਰੇਗੀ ਅਤੇ ਰਿਪੋਰਟ ਸਰਕਾਰ ਨੂੰ ਭੇਜੇਗੀ। ਇਸ ਮੀਟਿੰਗ ਵਿੱਚ ਪਟਿਆਲਾ ਦੇ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਿਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ ਮੌਜੂਦ ਸਨ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣਗੇ।
News 10 May,2023
ਆਮ ਆਦਮੀ ਕਲੀਨਿਕਾਂ 'ਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਪਟਿਆਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਡਾਕਟਰੀ ਤਜਰਬੇ ਰਾਹੀਂ ਕੱਢੀ ਨਿਵੇਕਲੀ ਕਾਢ, ਮਾਹਰ ਡਾਕਟਰਾਂ ਦਾ ਬਣਾਇਆ ਵਟਸਐਪ ਗਰੁੱਪ -ਆਈ.ਐਮ.ਏ. ਦੀ ਮਦਦ ਨਾਲ ਸਫ਼ਲ ਹੋ ਰਿਹਾ ਸਪੈਸ਼ਲਿਸਟ ਡਾਕਟਰਾਂ ਦੀ ਰਾਏ ਲੈਣ ਦਾ ਤਜਰਬਾ-ਸਾਕਸ਼ੀ ਸਾਹਨੀ ਪਟਿਆਲਾ, 10 ਮਈ: ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਆਈ.ਐਮ.ਏ. ਪਟਿਆਲਾ ਦੀ ਮਦਦ ਨਾਲ ਇਹ ਤਜਰਬਾ ਸਫ਼ਲ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਡਾਕਟਰੀ ਤਜਰਬੇ ਰਾਹੀਂ ਵੱਡੇ ਹਸਪਤਾਲਾਂ 'ਚੋਂ ਭੀੜ ਘਟਾਉਣ ਅਤੇ ਲੋਕਾਂ ਦੀਆਂ ਬਿਮਾਰੀਆਂ ਦੀ ਮੁਢਲੇ ਪੜਾਅ 'ਤੇ ਹੀ ਪਛਾਣ ਕਰਕੇ ਇਨ੍ਹਾਂ ਦੇ ਬਿਹਤਰ ਇਲਾਜ ਲਈ ਆਈ.ਐਮ.ਏ. ਦੇ ਮਾਹਰ ਡਾਕਟਰਾਂ ਨੂੰ ਨਾਲ ਲੈਕੇ ਇਹ ਵਟਸਐਪ ਗਰੁੱਪ ਵਾਲਾ ਨਿਵੇਕਲਾ ਰਾਹ ਕੱਢਿਆ ਹੈ। ਇਸ ਗਰੁੱਪ ਵਿੱਚ ਆਈ.ਐਮ.ਏ. ਦੇ ਮਾਹਰ ਡਾਕਟਰਾਂ ਦੇ ਨਾਲ-ਨਾਲ ਸਰਕਾਰੀ ਹਸਪਤਾਲਾਂ ਦੇ ਮਾਹਰ ਡਾਕਟਰ ਵੀ ਸ਼ਾਮਲ ਹਨ, ਜਿਨ੍ਹਾਂ ਦੀ ਸਲਾਹ ਨਾਲ ਮਰੀਜ ਨੂੰ ਗੰਭੀਰ ਹੋਣ ਦੀ ਸੂਰਤ ਵਿੱਚ ਰਾਜਿੰਦਰਾ ਹਸਪਤਾਲ ਜਾਂ ਪੀ.ਜੀ.ਆਈ. ਵਿਖੇ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਸ ਪਾਇਲਟ ਪ੍ਰਾਜੈਕਟ ਦੀ ਸਫ਼ਲਤਾ ਲਈ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਇਸ ਵਟਸਐਪ ਗਰੁੱਪ ਵਿੱਚ ਜ਼ਿਲ੍ਹੇ ਦੇ ਪਾਤੜਾਂ, ਸ਼ੁਤਰਾਣਾ ਤੇ ਦੂਧਨ ਸਾਧਾਂ ਦੇ ਆਮ ਆਦਮੀ ਕਲੀਨਿਕਾਂ ਵਿੱਚੋਂ ਦੋ ਦਰਜਨ ਦੇ ਕਰੀਬ ਅੱਖਾਂ, ਚਮੜੀ, ਨੱਕ, ਕੰਨ ਤੇ ਗਲੇ ਆਦਿ ਦੇ ਮਰੀਜਾਂ ਦੇ ਵੇਰਵੇ ਸਾਂਝੇ ਕਰਕੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੇ ਹਸਪਤਾਲਾਂ 'ਚੋਂ ਮਰੀਜਾਂ ਦੀ ਭੀੜ ਘਟਾਉਣ ਸਮੇਤ ਦੂਧਨ ਸਾਧਾਂ, ਪਾਤੜਾਂ ਤੇ ਸ਼ੁਤਰਾਣਾ ਖੇਤਰਾਂ ਦੇ ਆਮ ਆਦਮੀ ਕਲੀਨਿਕਾਂ ਵਿਖੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਆਈ.ਐਮ.ਏ. ਪਟਿਆਲਾ ਦੇ ਡਾਕਟਰਾਂ ਨੂੰ ਨਾਲ ਜੋੜਕੇ ਇਸ ਨੂੰ ਇੱਕ ਪਾਇਲਟ ਪ੍ਰਾਜੈਕਟ ਵਜੋਂ ਹਾਲ ਦੀ ਘੜੀ ਨਾਲ ਜੋੜਿਆ ਹੈ ਅਤੇ ਇਸ ਨੂੰ ਹੋਰ ਵੀ ਅੱਗੇ ਵਧਾਇਆ ਜਾਵੇਗਾ।
News 10 May,2023
ਮੁੱਖ ਮੰਤਰੀ ਵੱਲੋਂ ਮਨੀਪੁਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com 'ਤੇ ਕਰ ਸਕਦੇ ਨੇ ਸੰਪਰਕ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਵਾਪਸੀ ਚੰਡੀਗੜ੍ਹ, 10 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com 'ਤੇ ਸੰਪਰਕ ਕਰ ਸਕਦੇ ਹਨ। ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।
News 10 May,2023
ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ
ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ, 10 ਮਈ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਿਲੋਵਾਟ ਜਾਂ ਇਸ ਤੋਂ ਵੱਧ ਦੇ ਕੁਨੈਕਟਿਡ ਲੋਡ ਜਾਂ 120 ਕਿਲੋਵਾਟ-ਐਂਪੀਅਰ ਜਾਂ ਇਸ ਤੋਂ ਵੱਧ ਦੀ ਕੰਟਰੈਕਟ ਡਿਮਾਂਡ ਜਾਂ 500 ਵਰਗ ਮੀਟਰ ਜਾਂ ਇਸ ਤੋਂ ਵੱਧ ਕੰਡੀਸ਼ਨਡ ਏਰੀਏ ਵਾਲੀਆਂ ਨਵੀਆਂ ਵਪਾਰਕ ਇਮਾਰਤਾਂ ਦੀ ਉਸਾਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਨੋਟੀਫਾਈ ਕੀਤਾ ਗਿਆ ਹੈ। ਇਹ ਕੋਡ ਸਥਾਨਕ ਸਰਕਾਰਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਬਿਲਡਿੰਗ ਉਪ-ਨਿਯਮਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ, ਜੋ ਬਿਲਡਿੰਗ ਯੋਜਨਾਵਾਂ ਦੀ ਪ੍ਰਵਾਨਗੀ ਲਈ ਇਸਦੀ ਪਾਲਣਾ ਨੂੰ ਲਾਜ਼ਮੀ ਬਣਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਨੇ ਈ.ਸੀ.ਬੀ.ਸੀ. ਡਿਜ਼ਾਈਨ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਪੇਸ਼ੇਵਰ ਸੂਬਾ ਪੱਧਰ 'ਤੇ ਈ.ਸੀ.ਬੀ.ਸੀ. ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਰਕੀਟੈਕਟਾਂ/ਮਾਲਕਾਂ ਦੀ ਸਹਾਇਤਾ ਕਰਨਗੇ। ਇੰਪੈਨਲਮੈਂਟ ਵਾਸਤੇ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ, 2023 ਦੁਪਹਿਰ 3 ਵਜੇ ਤੱਕ ਹੈ ਅਤੇ ਅਰਜ਼ੀ ਨਾਲ ਲੋੜੀਂਦੀ ਇੰਪੈਨਲਮੈਂਟ ਫੀਸ ਅਤੇ ਦਸਤਾਵੇਜ਼ਾਂ ਜਮ੍ਹਾਂ ਕਰਾਉਣੇ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈ.ਸੀ.ਬੀ.ਸੀ. ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ, ਈ.ਸੀ.ਬੀ.ਸੀ. ਡਿਜ਼ਾਈਨ ਪੇਸ਼ੇਵਰ ਇਮਾਰਤ ਦੇ ਨਿਰਮਾਣ ਸਮੇਂ ਮਾਲਕ/ਬਿਨੈਕਾਰ ਨੂੰ ਈ.ਸੀ.ਬੀ.ਸੀ. ਦੀ ਪਾਲਣਾ ਸਬੰਧੀ ਸਹੂਲਤ ਪ੍ਰਦਾਨ ਕਰਨਗੇ। ਉਹ ਵੱਖ-ਵੱਖ ਈ.ਸੀ.ਬੀ.ਸੀ ਅਨੁਕੂਲ ਵਪਾਰਕ ਇਮਾਰਤਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਨਵੀਨਤਮ ਊਰਜਾ ਸੰਭਾਲ ਬਿਲਡਿੰਗ ਕੋਡ ਅਤੇ ਪੰਜਾਬ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਜਾਰੀ ਈ.ਸੀ.ਬੀ.ਸੀ. ਨਿਯਮਾਂ/ਨੋਟੀਫਿਕੇਸ਼ਨਾਂ ਦੇ ਅਨੁਸਾਰ ਘੱਟੋ-ਘੱਟ ਊਰਜਾ ਕੁਸ਼ਲਤਾ ਪੱਧਰਾਂ ਦੀ ਜਾਂਚ ਕਰਨਗੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਈ.ਸੀ.ਬੀ.ਸੀ, ਇਮਾਰਤਾਂ/ਬਿਲਡਿੰਗ ਕੰਪਲੈਕਸਾਂ ਜਿਵੇਂ ਕਿ ਦਫਤਰ, ਹੋਟਲ, ਹਸਪਤਾਲ, ਸ਼ਾਪਿੰਗ ਕੰਪਲੈਕਸ, ਗਰੁੱਪ ਹਾਊਸਿੰਗ ਕੰਪਲੈਕਸ ਅਤੇ ਹੋਰਨਾਂ ਇਮਾਰਤਾਂ, ਜਿਨ੍ਹਾਂ ਦੀ ਵਰਤੋਂ ਮੁੱਖ ਤੌਰ 'ਤੇ ਉਦਯੋਗਿਕ ਅਰਥਾਤ ਨਿਰਮਾਣ ਦੇ ਉਦੇਸ਼ ਲਈ ਨਹੀਂ ਕੀਤੀ ਜਾਂਦੀ, ‘ਤੇ ਲਾਗੂ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੇਡਾ ਦਫ਼ਤਰ ਵਿੱਚ ਬਿਲਡਿੰਗ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ ਦੋ ਇੰਜੀਨੀਅਰ ਅਤੇ ਇੱਕ ਆਰਕੀਟੈਕਟ ਸ਼ਾਮਲ ਹੈ। ਇਹ ਸੈੱਲ ਲੋੜੀਂਦੇ ਦਸਤਾਵੇਜ਼ ਤਿਆਰ ਕਰਨ, ਸੂਬੇ ਵਿੱਚ ਪੰਜਾਬ ਈ.ਸੀ.ਬੀ.ਸੀ. ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਹਿੱਸੇਦਾਰਾਂ ਦੀ ਮਦਦ ਕਰ ਰਿਹਾ ਹੈ। ਬਿਲਡਿੰਗ ਸੈੱਲ ਨੇ ਵਿਭਾਗਾਂ/ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ ਨਾਲ 650 ਤੋਂ ਵੱਧ ਆਰਕੀਟੈਕਟਾਂ ਅਤੇ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਹੈ। ਪੰਜਾਬ ਈ.ਸੀ.ਬੀ.ਸੀ. ਸਬੰਧੀ ਹਿੱਸੇਦਾਰਾਂ ਦੇ ਸਮਰੱਥਾ ਨਿਰਮਾਣ ਲਈ ਨਗਰ ਨਿਗਮਾਂ ਅਤੇ ਹੋਰ ਯੂ.ਐਲ.ਬੀਜ਼ ਵਿਖੇ 85 ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ, ਜਿਸ ਵਿੱਚ 8800 ਤੋਂ ਵੱਧ ਪੇਸ਼ੇਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ।
News 10 May,2023
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ - ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ - ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ 'ਤੇ ਰਹੇਗਾ ਵਿਸ਼ੇਸ਼ ਧਿਆਨ - ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਲੋੜ ਅਨੁਸਾਰ ਕਦਮ ਚੁੱਕਣ ਦੀਆਂ ਹਦਾਇਤਾਂ ਚੰਡੀਗੜ੍ਹ, 9 ਮਈ: ਦਫ਼ਤਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 16,21,759 ਵੋਟਰ ਹਨ ਜਿਨ੍ਹਾਂ ਵਿੱਚ 8,44,904 ਪੁਰਸ਼, 7,76,855 ਔਰਤਾਂ, 10,286 ਦਿਵਿਆਂਗ ਵਿਅਕਤੀ, 1850 ਸਰਵਿਸ ਵੋਟਰ, 73 ਵਿਦੇਸ਼ੀ/ਪ੍ਰਵਾਸੀ ਵੋਟਰ ਅਤੇ 41 ਟਰਾਂਸਜੈਂਡਰ ਹਨ। ਉਨ੍ਹਾਂ ਕਿਹਾ ਕਿ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ। ਉਨ੍ਹਾਂ ਦੱਸਿਆ ਕਿ ਕੁੱਲ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ 'ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ 'ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ। ਸਿਬਿਨ ਸੀ ਨੇ ਕਿਹਾ ਕਿ ਈ.ਵੀ.ਐਮ. ਦੀ ਢੋਆ-ਢੁਆਈ ਲਈ 703 ਜੀ.ਪੀ.ਐਸ. ਅਧਾਰਤ ਵਾਹਨ ਵਰਤੇ ਜਾ ਰਹੇ ਹਨ ਅਤੇ ਵੈੱਬ ਕੈਮਰਿਆਂ ਜ਼ਰੀਏ 27 ਫਲਾਇੰਗ ਸਕੁਐਡ ਟੀਮ (ਪ੍ਰਤੀ ਏਸੀ ਤਿੰਨ) ਚੌਵੀ ਘੰਟੇ ਚੌਕਸੀ ਰੱਖ ਰਹੀ ਹੈ। ਸੀ.ਈ.ਓ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) 'ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ 'ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ। ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਸੀ.ਈ.ਓ. ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023 ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ/ਹਲਕਿਆਂ ਵਿੱਚ ਗੈਰਕਾਨੂੰਨੀ ਇਕੱਠਾਂ ਅਤੇ ਦੌਰਾਨ ਜਨਤਕ ਮੀਟਿੰਗਾਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।
News 09 May,2023
ਪਟਿਆਲਾ ਜ਼ਿਲ੍ਹਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ 'ਚ ਸੂਬੇ 'ਚੋਂ ਮੋਹਰੀ
ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ -ਖੇਤਾਂ 'ਚ ਪਾਣੀ ਪਹੁੰਚਾਉਣ ਲਈ ਭੂਮੀਗਤ ਪਾਈਪ ਲਾਈਨ ਪਾਉਣ ਦਾ ਕੰਮ ਵੀ ਜਾਰੀ ਪਟਿਆਲਾ, 9 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ 'ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ। ਜਲ ਨਿਕਾਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਪਲਾਨ ਤਿਆਰ ਕਰਨ ਤਾਂ ਜੋ ਕੀਤੇ ਗਏ ਕੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ 'ਚ ਜਿਨ੍ਹਾਂ ਥਾਵਾਂ 'ਤੇ ਬਰਸਾਤੀ ਪਾਣੀ ਨਾਲ ਮਾਰ ਹੁੰਦੀ ਹੈ, ਉਨ੍ਹਾਂ ਦੀ ਵੀ ਸ਼ਨਾਖਤ ਕਰਕੇ ਪਲਾਨ 'ਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪਟਿਆਲਾ ਜ਼ਿਲ੍ਹਾ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ 'ਚ ਸੂਬੇ ਭਰ 'ਚੋਂ ਮੋਹਰੀ ਹੈ ਪਰ ਕੰਮ 'ਚ ਹੋਰ ਤੇਜ਼ੀ ਲਿਆਉਣ ਦੀ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਭੂਮੀਗਤ ਪਾਈਪ ਲਾਈਨ ਹੇਠ ਜੋ 78 ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣ। ਮੀਟਿੰਗ ਦੌਰਾਨ ਐਕਸੀਅਨ ਜਲ ਨਿਕਾਸ ਵਿਭਾਗ ਗਗਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਨਹਿਰੀ ਪਾਣੀ ਖੇਤਾਂ 'ਚ ਪਹੁੰਚਾਉਣ ਲਈ ਹਰੇਕ ਸਬ ਡਵੀਜ਼ਨ 'ਚ ਕੰਮ ਕੀਤਾ ਜਾ ਰਿਹਾ ਹੈ। ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਡਵੀਜ਼ਨਲ ਅਧਿਕਾਰੀ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ 'ਚ ਬਰਸਾਤੀ ਪਾਣੀ ਨਾਲ ਫ਼ਸਲਾਂ ਦੇ ਹੁੰਦੇ ਨੁਕਸਾਨ ਦੇ ਸਥਾਈ ਹੱਲ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਅਜਿਹੀ ਥਾਵਾਂ ਦੀ ਪਹਿਚਾਣ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।
News 09 May,2023
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ • ਵਾਤਾਵਰਨ ਨਾਲ ਸਬੰਧਤ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ • ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵਿਉਂਤਬੰਦੀ ਕਰਨ ਦਾ ਕੀਤਾ ਐਲਾਨ • ਐਸ.ਵਾਈ.ਐਲ ਦਾ ਨਾਮ ਵਾਈ.ਐਸ.ਐਲ. ਰੱਖਣ ਦੀ ਵਚਨਬੱਧਤਾ ਦੁਹਰਾਈ • ਗੜ੍ਹਸ਼ੰਕਰ ਬਾਈਪਾਸ ਨੂੰ ਅਪਗ੍ਰੇਡ ਕਰ ਕੇ ਚੌੜਾ ਤੇ ਮਜ਼ਬੂਤ ਕੀਤਾ ਜਾਵੇਗਾ ਸਿੰਬਲੀ (ਹੁਸ਼ਿਆਰਪੁਰ), 8 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਕਾਰਜ ਲਈ ਸਹਿਯੋਗ ਦੇਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਦੀ ਤੁਲਨਾ ਅਧਿਆਪਕ, ਪਾਣੀ ਦੀ ਪਿਤਾ ਤੇ ਧਰਤੀ ਦੀ ਮਾਂ ਨਾਲ ਕੀਤੀ ਹੈ ਪਰ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਸ਼ਬਦਾਂ ਦਾ ਮਾਣ ਨਹੀਂ ਰੱਖ ਸਕੇ ਅਤੇ ਅਸੀਂ ਇਨ੍ਹਾਂ ਤਿੰਨੇ ਸਰੋਤਾਂ ਨੂੰ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲ ਕੇ ਸੂਬੇ ਦੀ ਸ਼ਾਨ ਨੂੰ ਸਹੀ ਅਰਥਾਂ ਵਿੱਚ ਬਹਾਲ ਕਰੀਏ। ਵਾਤਾਵਰਨ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਧਰਤੀ ਦੀ ਕੋਈ ਵੋਟ ਨਾ ਹੋਣ ਕਾਰਨ ਇਨ੍ਹਾਂ ਆਗੂਆਂ ਨੇ ਇਨ੍ਹਾਂ ਤਿੰਨਾਂ ਖੇਤਰਾਂ ਨੰਟ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉਤੇ ਪ੍ਰਦੂਸ਼ਣ ਕਾਰਨ ਇਨ੍ਹਾਂ ਤਿੰਨੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ, ਜਿਸ ਨਾਲ ਸਮਾਜ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ‘ਆਪ’ਸਰਕਾਰ ਬਣਨ ਮਗਰੋਂ ਵਾਤਾਵਰਨ ਨੂੰ ਬਚਾਉਣ ਲਈ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਮੇ ਸਮੇਂ ਤੋਂ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਬਣਨ ਮਗਰੋਂ ਇਨ੍ਹਾਂ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਇਨ੍ਹਾਂ ਸਾਰੇ ਖੇਤਰਾਂ ਵਿੱਚ ਜਲਦੀ ਹੀ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਪਣੇ ਕੋਲ ਉਪਲਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ। ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ, ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ। ਇਸ ਕਦਮ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸੂਬਾ ਸਰਕਾਰ ਨੇ ਪਹਿਲੀ ਵਾਰ ਸਰਕਾਰ-ਕਿਸਾਨ ਮਿਲਣੀ ਕਰਵਾਈ ਤਾਂ ਕਿ ਕਿਸਾਨਾਂ ਨੂੰ ਖੇਤੀਬਾੜੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਲਾਗਤਾਂ ਅਤੇ ਘਟਦੇ ਮੁਨਾਫੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹਿ ਗਈ ਅਤੇ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦਾ ਇੱਕੋ-ਇਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਭਾਈਵਾਲਾਂ ਦਰਮਿਆਨ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਲਈ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਨਰਮਾ ਪੱਟੀ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਕਾਸ਼ਤਕਾਰਾਂ ਨੂੰ ਵੱਡੇ ਪੱਧਰ ਉਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਉਤੇ ਨਿਰਵਿਘਨ ਅਤੇ ਲੋੜੀਂਦੀ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ ਅਫਸਰ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਦੁੱਖ-ਤਕਲੀਫ਼ਾਂ ਸੁਣਿਆ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਡੇਰੇ ਲੋਕ ਹਿੱਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਜਲਦੀ ਆਪਣਾ ਕੰਮ ਕਰ ਸਕੇਗਾ ਅਤੇ ਇਸ ਨਾਲ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂ ਜੋ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਿਹੜੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਜੁੜਨ ਦੇ ਇੱਛੁਕ ਹਨ, ਉਨ੍ਹਾਂ ਬਾਰੇ ਕੈਬਨਿਟ ਵੱਲੋਂ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਗੜ੍ਹਸ਼ੰਕਰ ਬਾਈਪਾਸ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।
News 08 May,2023
ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ
ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ ਚੰਡੀਗੜ੍ਹ, 08 ਮਈ ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।
News 08 May,2023
ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 8 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ। ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ 'ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਚੰਗੀ ਪਹਿਲ ਕਰਾਰ ਦਿੱਤਾ। ਮਿਸਲਾਂ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫ਼ਤਹਿ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਨਾਕਿ ਸਿਰਫ਼ ਆਪਣੇ ਲਈ ਪੈਸਾ ਜੋੜਿਆ। ਸ. ਸੰਧਵਾਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਦੇ ਹਾਲ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ।
News 08 May,2023
ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ
ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਚੰਡੀਗੜ੍ਹ, 6 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਸਮਾਗਮ ਦੌਰਾਨ ਜਿੱਥੇ ਭਾਰਤੀ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਮੁਲ ਦੇ ਸਾਬਕਾ ਪ੍ਰਬੰਧਕੀ ਨਿਰਦੇਸ਼ਕ ਸ. ਰੁਪਿੰਦਰ ਸਿੰਘ ਸੋਢੀ ਨੂੰ ਦੇਸ਼ ਦੇ ਸਹਿਕਾਰਤਾ ਅਤੇ ਡੇਅਰੀ ਉਦਯੋਗ ਵਿੱਚ ਪਾਏ ਸ਼ਲਾਘਾਯੋਗ ਯੋਗਦਾਨ ਲਈ ਪੀਐਚ.ਡੀ ਦੀ ਆਨਰੇਰੀ ਡਿਗਰੀ ਨਾਲ ਨਿਵਾਜਿਆ ਗਿਆ, ਉਥੇ ਆਪਣੇ ਅਕਾਦਮਿਕ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫਿਕੇਟ ਅਤੇ 17 ਗੋਲਡ ਮੈਡਲ ਪ੍ਰਦਾਨ ਕੀਤੇ ਗਏ। ਯੂਨੀਵਰਸਿਟੀ ਦੇ ਸਖ਼ਤ ਅਕਾਦਮਿਕ ਅਤੇ ਖੋਜ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣਾ ਕਾਰਜ ਕਰਨ ਜਿਸ ਨਾਲ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਉੱਚੇ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਪੇਸ਼ੇਵਰਾਨਾ ਜੀਵਨ ਵਿੱਚ ਕਈ ਚੁਣੌਤੀਆਂ ਆਉਣਗੀਆਂ ਪਰ ਉਹ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣ।ਉਨ੍ਹਾਂ ਮਾਤ-ਭਾਸ਼ਾ ਦੀ ਮਹੱਤਤਾ ਸਬੰਧੀ ਉਚੇਚਾ ਜ਼ਿਕਰ ਕੀਤਾ ਕਿ ਆਪਣੀ ਭਾਸ਼ਾ ਦੀ ਸੁਚੱਜੀ ਵਰਤੋਂ ਨਾਲ ਵੱਡੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ। ਆਪਣੇ ਸੰਬੋਧਨ ਦੌਰਾਨ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਗੁਣਵੱਤਾ ਭਰਪੂਰ ਵਿਦਿਆ ਰਾਹੀਂ ਬਹੁਤ ਉੱਚ ਪੱਧਰ ਦੇ ਪੇਸ਼ੇਵਰ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਯੋਗਦਾਨ ਨਾਲ ਪਸ਼ੂ ਪਾਲਣ ਖੇਤਰ ਹੋਰ ਬੁਲੰਦੀਆਂ ਛੁਹੇਗਾ ਅਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਹੋਰ ਵਧੇਰੇ ਯੋਗਦਾਨ ਪਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੜਕੀਆਂ ਵਿੱਦਿਅਕ ਖੇਤਰ ਵਿੱਚ ਬਹੁਤ ਮਾਅਰਕੇ ਭਰਪੂਰ ਕੰਮ ਕਰ ਰਹੀਆਂ ਹਨ। ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਕਿਉਂਕਿ ਉਹ ਵੀ ਮੁੰਡਿਆਂ ਵਾਂਗ ਪਰਿਵਾਰ ਦਾ ਥੰਮ੍ਹ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਾਨਵੋਕੇਸ਼ਨ ਰਿਪੋਰਟ ਵਿੱਚ ਯੂਨੀਵਰਸਿਟੀ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਦਾ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਲਈ ਉੱਘਾ ਯੋਗਦਾਨ ਪਾ ਰਹੇ ਹਨ। ਯੂਨੀਵਰਸਿਟੀ ਦੇ ਵੱਖੋ-ਵੱਖਰੇ ਛੋਟੇ-ਵੱਡੇ ਕੋਰਸਾਂ ਵਿੱਚ 2200 ਤੋਂ ਵਧੇਰੇ ਵਿਦਿਆਰਥੀਆਂ ਸਿੱਖਿਆ ਹਾਸਿਲ ਕਰ ਰਹੇ ਹਨ। ਯੂਨੀਵਰਸਿਟੀ ਰਾਸ਼ਟਰੀ ਪੱਧਰ ’ਤੇ 74 ਖੋਜ ਪ੍ਰਾਜੈਕਟਾਂ ’ਤੇ ਕੰਮ ਕਰ ਰਹੀ ਹੈ। ਆਧੁਨਿਕ ਸੂਚਨਾ-ਸੰਚਾਰ ਸੰਦਾਂ ਰਾਹੀਂ ਸੰਸਥਾ ਵੱਲੋਂ ਹਰੇਕ ਪੱਧਰ ’ਤੇ ਕਿਸਾਨਾਂ ਅਤੇ ਸਮਾਜ ਤੱਕ ਪਹੁੰਚ ਕੀਤੀ ਜਾ ਰਹੀ ਹੈ। ਸ. ਰੁਪਿੰਦਰ ਸਿੰਘ ਸੋਢੀ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਦਮ ਕੀਤਿਆਂ ਜ਼ਿੰਦਗੀ ਵਿੱਚ ਹਰੇਕ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦੇ ਕਈ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ। ਰਜਿਸਟਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਸੋਨ ਤਮਗ਼ੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡਾਕਟਰ ਆਫ਼ ਫ਼ਿਲਾਸਫ਼ੀ, ਮਾਸਟਰ ਆਫ਼ ਵੈਟਰਨਰੀ ਸਾਇੰਸ, ਮਾਸਟਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਮਾਸਟਰ ਆਫ਼ ਫ਼ਿਸ਼ਰੀਜ਼ ਸਾਇੰਸ, ਮਾਸਟਰ ਆਫ਼ ਵੈਟਰਨਰੀ ਸਾਇੰਸ/ਮਾਸਟਰ ਆਫ਼ ਸਾਇੰਸ (ਬਾਇਉਟੈਕਨਾਲੌਜੀ), ਬੈਚਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ, ਬੈਚਲਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਬੈਚਲਰ ਆਫ਼ ਫ਼ਿਸ਼ਰੀਜ਼ ਸਾਇੰਸ ਅਤੇ ਬੈਚਲਰ ਆਫ਼ ਬਾਇਉਟੈਕਨਾਲੌਜੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਯੂਨੀਵਰਸਿਟੀ ਅਧਿਕਾਰੀਆਂ, ਮੋਹਤਬਰ ਸ਼ਖ਼ਸੀਅਤਾਂ ਅਤੇ ਅਧਿਆਪਕਾਂ ਨੇ ਭਰਵੇਂ ਰੂਪ ਵਿੱਚ ਕਾਨਵੋਕੇਸ਼ਨ ਵਿੱਚ ਸ਼ਮੂਲੀਅਤ ਕੀਤੀ।
News 07 May,2023
ਲੋਕਾਂ ਦੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਸਮਰਪਿਤ ਕੀਤੇ ਤਿੰਨ ਆਮ ਆਦਮੀ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਬਣੇਗਾ ਸਿਹਤਮੰਦ ਸੂਬਾ-ਅਜੀਤਪਾਲ ਸਿੰਘ ਕੋਹਲੀ -ਵੱਡਾ ਅਰਾਈ ਮਾਜਰਾ, ਆਰੀਆ ਸਮਾਜ ਤੇ ਸੱਤਿਆ ਇਨਕਲੇਵ 'ਚ ਆਮ ਆਦਮੀ ਕਲੀਨਿਕ ਲੋਕਾਂ ਲਈ ਬਣਨਗੇ ਵਰਦਾਨ-ਕੋਹਲੀ -ਕਿਹਾ, 'ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ ਤੇ ਟੋਬਾ ਬਾਬਾ ਧਿਆਨਾ ਵਿਖੇ ਵੀ ਬਣ ਰਹੇ ਹਨ ਨਵੇਂ ਆਮ ਆਦਮੀ ਕਲੀਨਿਕ' ਪਟਿਆਲਾ, 5 ਮਈ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਇਕ ਸਿਹਤਮੰਦ ਸੂਬਾ ਬਣੇਗਾ, ਕਿਉਂਕਿ ਰਾਜ 'ਚ ਹੁਣ ਤੱਕ ਬਣੇ 580 ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ, ਜੋਕਿ ਪਟਿਆਲਾ ਸ਼ਹਿਰੀ ਹਲਕੇ ਦੇ ਵਸਨੀਕਾਂ ਦੇ ਆਪਣੇ ਵਿਧਾਇਕ ਵਜੋਂ ਉਭਰਕੇ ਸਾਹਮਣੇ ਆਏ ਹਨ, ਨੇ ਸ਼ਹਿਰ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤਮੰਦ ਪੰਜਾਬ ਸਿਰਜਣ ਲਈ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਲਈ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਟਿਆਲਾ ਸ਼ਹਿਰ ਵਿਖੇ ਵੀ ਇਹ ਆਮ ਆਦਮੀ ਕਲੀਨਿਕ ਆਮ ਨਾਗਰਿਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਕੋਹਲੀ ਨੇ ਲੋਕਾਂ ਦੀ ਸੇਵਾ ਨੂੰ 24 ਘੰਟੇ ਨਿਸ਼ਟਾ ਤੇ ਲਗਨ ਨਾਲ ਸਮਰਪਿਤ ਰਹਿਣ ਦਾ ਵਿਸ਼ਵਾਸ਼ ਦੁਆਉਂਦਿਆਂ ਕਿਹਾ ਕਿ ਬਹੁਤ ਜਲਦ ਅਬਲੋਵਾਲ, ਬਾਬਾ ਜੀਵਨ ਸਿੰਘ ਬਸਤੀ ਤੇ ਟੋਬਾ ਬਾਬਾ ਧਿਆਨਾ ਏ.ਸੀ. ਮਾਰਕੀਟ ਦੀ ਪਾਰਕਿੰਗ ਵਿਖੇ ਤਿੰਨ ਹੋਰ ਆਮ ਆਦਮੀ ਕਲੀਨਿਕ ਸਥਾਪਤ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਅਸਲ 'ਚ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਲੋੜ ਹੈ, ਉਥੇ ਹੀ ਇਹ ਕਲੀਨਿਕ ਖੋਲ੍ਹਣਾ ਉਨ੍ਹਾਂ ਦੀ ਇਹ ਤਰਜੀਹ ਰਹੀ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰੱਥ ਲੋਕ ਤਾਂ ਵੱਡੇ ਹਸਪਤਾਲਾਂ 'ਚ ਆਪਣਾ ਇਲਾਜ ਕਰਵਾ ਸਕਦੇ ਹਨ, ਪਰੰਤੂ ਬਿਹਤਰ ਸਿਹਤ ਸਹੂਲਤਾਂ ਤੋਂ ਕਿਸੇ ਨਾ ਕਿਸੇ ਤਰ੍ਹਾਂ ਵਾਂਝੇ ਰਹਿ ਜਾਣ ਵਾਲੇ ਗਰੀਬ ਤੇ ਆਮ ਲੋਕਾਂ ਲਈ ਇਹ ਆਮ ਆਦਮੀ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ 'ਚ ਪਹਿਲਾਂ ਭਾਸ਼ਾ ਵਿਭਾਗ, ਦਾਰੂ ਕੁਟੀਆ ਮੁਹੱਲਾ, ਮਥੁਰਾ ਕਲੋਨੀ, ਸਿਟੀ ਬ੍ਰਾਂਚ, ਗੁੜ ਮੰਡੀ ਨੇੜੇ ਹੈਡਲੀ ਫੀਮੇਲ, ਬਡੂੰਗਰ ਵਿਖੇ ਸਫ਼ਲਤਾ ਪੂਰਵਕ ਚੱਲ ਰਹੇ 6 ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਇੱਥੇ 2200 ਤੋਂ 2500 ਦੇ ਆਸ-ਪਾਸ ਲੋਕ ਪ੍ਰਤੀ ਕਲੀਨਿਕ ਵਿਖੇ ਹਰ ਮਹੀਨੇ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਾ. ਨਿੱਧੀ ਸ਼ਰਮਾ ਆਹਲੂਵਾਲੀਆ, ਹਰਪ੍ਰੀਤ ਸਿੰਘ, ਦਲੇਰ ਸਿੰਘ, ਹਰਸ਼ਪਾਲ ਰਾਹੁਲ, ਅਜੀਤ ਸਿੰਘ, ਨਿੰਦਰ ਕਾਹਲੋਂ, ਸਤਨਾਮ ਸਿੰਘ, ਵਿਜੇ ਸੈਣੀ, ਪ੍ਰੀਤ ਕਮਲ ਅਤੇ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।
News 05 May,2023
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਦਵਾਈਆਂ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਮੌਸਮੀ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰ ਲਈ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਦੇ ਸੁਧਾਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂ ਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਮੌਜੂਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਪਹਿਲਾਂ ਦੀ ਵਿਵਸਥਾ ਦੀ ਥਾਂ ਹੁਣ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਪ੍ਰਣਾਲੀ ਜਨਤਾ ਦੇ ਪੈਸੇ ਦੀ ਖੁੱਲੀ ਲੁੱਟ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਮਾਜ ਦੀ ਭਲਾਈ ਯਕੀਨੀ ਬਣਾਉਣ ਲਈ ਕਰਦਾਤਾ ਦੇ ਪੈਸੇ ਦੀ ਬੱਚਤ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕੁਦਰਤੀ ਆਫਤ ਕਾਰਨ ਹੋਏ ਫਸਲੀ ਖਰਾਬੇ ਤੋਂ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਜਿੱਥੇ ਦਿੱਲੀ ਸਰਕਾਰ ਨੇ ਪੰਜ ਸਾਲਾਂ ਬਾਅਦ 500 ਕਲੀਨਿਕ ਖੋਲੇ ਸਨ, ਪੰਜਾਬ ਵਿੱਚ ਇਹ ਇੱਕ ਸਾਲ ਵਿੱਚ ਹੀ ਚਾਲੂ ਹੋ ਗਏ ਹਨ। ਇਸ ਦੌਰਾਨ ਉਨਾਂ ਕਿਹਾ ਕਿ ਮੁਫਤ ਬਿਜਲੀ ਪੰਜਾਬ ਲਈ ਵੱਡਾ ਵਰਦਾਨ ਹੈ। ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸੀ ਅਗਵਾਈ ਹੇਠ ਸੂਬੇ ਦਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
News 05 May,2023
ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰ੍ਹਿਆਂ ਦੀ ਉਡੀਕ ਖਤਮ ਹੋਈ ਰਾਮਗੜ੍ਹੀਆ ਭਾਈਚਾਰੇ ਨੂੰ ਖੁਸ਼ਹਾਲੀ ਤੇ ਤਰੱਕੀ ਦਾ ਪ੍ਰਤੀਕ ਦੱਸਿਆ ਹੁਸ਼ਿਆਰਪੁਰ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਅਤੇ ਮਹਾਨ ਨਾਇਕ ਦੀ ਯਾਦ ਵਿਚ ਕਾਲਜ ਤੇ ਹੋਰ ਵੱਖ-ਵੱਖ ਪ੍ਰਾਜੈਕਟ ਦਾ ਵਿਕਾਸ ਕਰਨ ਦਾ ਐਲਾਨ ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), 5 ਮਈ: ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਤੇ ਪੈਗੰਬਰਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ’ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਸੰਕਲਪ ਲੈ ਕੇ ਅਹੁਦਾ ਸੰਭਾਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਮੁਗਲਾਂ ਦੇ ਜ਼ੁਲਮ ਵਿਰੁੱਧ ਅਨੇਕਾਂ ਲੜਾਈਆਂ ਲੜਨ ਵਾਲੇ ਆਪਣੇ ਦਾਦਾ ਜੀ ਹਰਦਾਸ ਸਿੰਘ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਕਦੇ ਵੀ ਹਮਲਾਵਰਾਂ ਦੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ ਸੀ। ਉਹ ਉਸ ਸਮੇਂ ਦੇ ਦੌਰਾਨ ਉੱਘੇ ਸਿੱਖ ਆਗੂ ਸਨ ਜੋ ਰਾਮਗੜ੍ਹੀਆ ਮਿਸਲ ਦਾ ਸਰਦਾਰ ਬਣੇ। ਇਨ੍ਹਾਂ ਮਹਾਨ ਨਾਇਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨਾਇਕਾਂ ਦੇ ਯੋਗਦਾਨ ਬਾਰੇ ਜਾਣਕਾਰੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੌਮ ਦੇ ਨਿਰਮਾਤਾਵਾਂ ਦੇ ਨਾਂ 'ਤੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਭਗਵੰਤ ਮਾਨ ਨੇ ਜ਼ਿਲ੍ਹੇ ਲਈ ਇੱਕ ਕਾਲਜ ਸਮੇਤ ਵੱਖ-ਵੱਖ ਪ੍ਰੋਜੈਕਟਾਂ ਅਤੇ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਪ੍ਰੋਜੈਕਟਾਂ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ-ਵੱਖ ਜਲ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੀ ਸਹੀ ਅਤੇ ਯੋਗ ਵਰਤੋਂ ਲਈ ਹਰ ਭਾਈਵਾਲ ਦੇ ਸੁਝਾਅ ਤੇ ਸਲਾਹ ਨਾਲ ਨੀਤੀਆਂ ਜਾਂ ਪ੍ਰੋਜੈਕਟ ਉਲੀਕ ਰਹੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚੋਂ ਪੱਛੜੇ ਖੇਤਰ ਦਾ ਟੈਗ ਹਟਾ ਦਿੱਤਾ ਜਾਵੇਗਾ।
News 05 May,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ ਚੰਡੀਗੜ੍ਹ, 5 ਮਈ ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ। ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਕੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ। ਸ੍ਰੀ ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ ਨੇ ਈਟ ਰਾਈਟ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਕਰਕੇ ਮੈਡੀਕਲ ਕਾਲਜ, ਨਰਸਿੰਗ ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸਰਟੀਫਿਕੇਸ਼ਨ ਕਰਵਾਉਣ ਲਈ ਕਿਹਾ। ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਸਕੱਤਰ ਪੰਜਾਬ ਮੰਡੀ ਬੋਰਡ ਅੰਮ੍ਰਿਤ ਕੌਰ ਗਿੱਲ, ਏ.ਐਮ.ਡੀ. ਪਨਗ੍ਰੇਨ ਪਰਮਪਾਲ ਕੌਰ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।
News 05 May,2023
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ
ਬਿਜਲੀ ਦੇ ਖੰਭੇ ਤੇ ਲਾਇਨਾਂ ਤਬਦੀਲ ਕਰਨ ਦਾ ਕੰਮ 15 ਜੂਨ ਤੱਕ ਮੁਕੰਮਲ ਕਰਨ ਦੇ ਆਦੇਸ਼ ਪਟਿਆਲਾ, 3 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਤੋਂ ਜੀ.ਟੀ ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕੀਤੇ ਜਾਣ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਇਸ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੀਟਿੰਗ 'ਚ ਪੰਜਾਬ ਰਾਜ ਬਿਜਲੀ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਗਈ ਕਿ ਇਸ ਸੜਕ ਦੇ ਕਿਨਾਰਿਆਂ ਤੋਂ ਖੰਭੇ ਤੇ ਬਿਜਲੀ ਲਾਇਨਾਂ ਨੂੰ ਤਬਦੀਲ ਕਰਨ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ ਅਤੇ ਇਹ ਕੰਮ ਕੰਮ 15 ਜੂਨ 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੈਕਟਰ ਵਾਈਜ ਰਿਪੋਰਟ ਨਾਲੋ-ਨਾਲ ਉਨ੍ਹਾਂ ਦੇ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਸੜਕ ਉਪਰ ਹਾਦਸਿਆਂ ਦਾ ਕਾਰਨ ਬਣਦੇ ਖੱਡੇ ਤੁਰੰਤ ਮੁਰੰਮਤ ਕਰਨ ਲਈ ਕਾਰਜਕਾਰੀ ਇੰਜੀਨੀਅਰ, ਨੈਸ਼ਨਲ ਹਾਈਵੇ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਥੇ ਕਿਤੇ ਇਸ ਸੜਕ ਉਪਰ ਮੁਰੰਮਤ ਦੀ ਲੋੜ ਹੈ, ਉਸਨੂੰ ਵੀ ਤੁਰੰਤ ਨਿਪਟਾਇਆ ਜਾਵੇ। ਜਦੋਂਕਿ ਵਣ ਮੰਡਲ ਅਫ਼ਸਰ, ਪਟਿਆਲਾ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਤੇ ਜਲਵਾਯਨੂੰ ਪਰਿਵਰਤਨ ਮੰਤਰਾਲੇ ਵੱਲੋਂ ਲਗਾਏ ਗਏ ਇਤਰਾਜਾਂ ਦਾ ਜਵਾਬ ਵੀ ਤੁਰੰਤ ਦੇਕੇ ਰਿਪੋਰਟ ਜਮ੍ਹਾਂ ਕਰਵਾਈ ਜਾਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ 29 ਕਿਲੋਮੀਟਰ ਰਸਤੇ ਨੂੰ ਚੌੜਾ ਕਰਕੇ ਚਾਰ ਮਾਰਗੀ ਕਰਨ ਦੀ ਪ੍ਰਵਾਨਗੀ ਦਿੱਤੀ ਹੋਈ ਹੈ। ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਸਰਹਿੰਦ ਜੀ.ਟੀ. ਰੋਡ ਤੱਕ 29 ਕਿਲੋਮੀਟਰ 'ਚੋਂ 21 ਕਿਲੋਮੀਟਰ ਦਾ ਕੰਮ ਸ਼ੁਰੂ ਹੋਣਾ ਬਾਕੀ ਹੈ ਜਦਕਿ ਪਟਿਆਲਾ ਤੋਂ ਬਾਰਨ ਤੱਕ 8 ਕਿਲੋਮੀਟਰ ਪਹਿਲਾਂ ਹੀ ਚਾਰ ਮਾਰਗੀ ਹੈ ਅਤੇ ਬਾਕੀ ਬਚਦੀ 10 ਮੀਟਰ ਚੌੜੀ 21 ਕਿਲੋਮੀਟਰ ਸੜਕ ਨੂੰ 4 ਮਾਰਗੀ ਕੀਤਾ ਜਾਵੇਗਾ, ਜਿਸ ਦੇ ਦੋਵੇਂ ਪਾਸੇ 8.75 ਮੀਟਰ ਚੌੜੇ ਹੋਣਗੇ ਤੇ ਵਿਚਕਾਰ 1.2 ਮੀਟਰ ਦਾ ਡੀਵਾਇਡਰ ਹੋਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਤੋਂ ਬਾਰਨ ਤੱਕ ਦੀ ਚਾਰ ਮਾਰਗੀ ਸੜਕ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ 'ਤੇ ਨਵਾਂ ਸਟੀਲ ਪੁਲ ਲੱਗੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸੜਕ ਕੇਵਲ ਵਪਾਰਕ ਤੇ ਸਮਾਜਿਕ ਤੌਰ 'ਤੇ ਹੀ ਮਹੱਤਤਾ ਨਹੀਂ ਰੱਖਦੀ ਬਲਕਿ ਇਹ ਧਾਰਮਿਕ ਤੌਰ 'ਤੇ ਸ਼ਰਧਾਲੂਆਂ ਲਈ ਵੀ ਬਹੁਤ ਮਹੱਤਤਾ ਰੱਖਦੀ ਹੈ, ਕਿਉਂਕਿ ਇਸ ਮਾਰਗ 'ਤੇ ਪਟਿਆਲਾ 'ਚ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਫ਼ਤਹਿਗੜ੍ਹ ਸਾਹਿਬ ਅਤੇ ਅੱਗੇ ਜਾ ਕੇ ਇਹ ਸੜਕ ਚਮਕੌਰ ਸਾਹਿਬ ਆਦਿ ਕਈ ਗੁਰਦੁਆਰਾ ਸਾਹਿਬ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ-ਸਰਹਿੰਦ ਰੋਡ ਇੱਕ ਅਹਿਮ ਮਾਰਗ ਹੈ, ਜੋਕਿ ਪਟਿਆਲਾ ਜ਼ਿਲ੍ਹੇ ਨੂੰ ਜੀ.ਟੀ. ਰੋਡ ਰਾਹੀਂ ਬਾਕੀ ਪੰਜਾਬ ਤੇ ਜੰਮੂ-ਕਸ਼ਮੀਰ-ਹਿਮਾਚਲ ਆਦਿ ਰਾਜਾਂ ਨਾਲ ਜੋੜਦਾ ਹੈ।
News 04 May,2023
ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ, 4 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੀ.ਐਸ.ਪੀ.ਸੀ.ਐਲ. ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਇੰਜੀ. ਗੁਰਜਿੰਦਰ ਸਿੰਘ, ਐਸ.ਡੀ.ਓ. ਡੀ.ਐਸ. ਸਬ ਡਿਵੀਜ਼ਨ ਮੁਬਾਰਕਪੁਰ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜਿਸ 'ਤੇ ਉਦਯੋਗਿਕ ਕੁਨੈਕਸ਼ਨ ਜਾਰੀ ਕਰਨ ਦੇ ਮਾਮਲੇ ਵਿੱਚ ਬਿਨੈਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ ਅਤੇ ਉਸ ਨੂੰ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਮਿਤੀ 28-04-2023 ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਦੇ ਟੈਕਨੀਕਲ ਆਡਿਟ ਵਿੰਗ ਵੱਲੋਂ ਜਾਂਚ ਉਪਰੰਤ ਪੀ.ਐਸ.ਪੀ.ਸੀ.ਐਲ. ਸਟੋਰਾਂ ਤੋਂ ਕੱਢੀ ਸਮੱਗਰੀ ਦੇ ਗਬਨ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਇੰਜੀ. ਹਰਜੀਤ ਸਿੰਘ ਐਸ.ਡੀ.ਓ. ਅਤੇ ਇੰਜੀ. ਦਰਸ਼ਨ ਸਿੰਘ ਐਸ.ਡੀ.ਓ. ਨੂੰ ਵੀ 28-04-2023 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਉਸੇ ਕੇਸ ਵਿੱਚ ਡੀ.ਐਸ. ਸਬ-ਡਿਵੀਜ਼ਨ ਬੱਸੀਆਂ ਦੇ ਇੰਜੀ. ਛਿੰਦਰ ਪਾਲ ਸਿੰਘ ਐਸ.ਡੀ.ਓ., ਇੰਜੀ. ਦਲਜੀਤ ਸਿੰਘ ਜੇ.ਈ. ਅਤੇ ਲਾਈਨਮੈਨ ਅਜੀਤਪਾਲ ਸਿੰਘ ਨੂੰ ਵੀ ਵੱਡੇ ਪੱਧਰ 'ਤੇ ਸਮੱਗਰੀ ਦੇ ਗਬਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਦੇ ਆਡਿਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਪੀ.ਐਸ.ਪੀ.ਸੀ.ਐਲ. ਦੇ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਇੰਜੀ. ਸੁਮੇਲ ਸਿੰਘ, ਵਧੀਕ ਐਸ.ਈ. ਡੀ.ਐਸ. ਡਿਵੀਜ਼ਨ, ਅਮਲੋਹ ਅਤੇ ਉਸ ਦੇ ਡਿਵੀਜ਼ਨਲ ਅਕਾਊਂਟੈਂਟ ਕਿਰਨ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਸੀਨੀਅਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵੱਲੋਂ ਕਿਸੇ ਵੀ ਪੱਧਰ 'ਤੇ ਖਪਤਕਾਰਾਂ ਨਾਲ ਦੁਰਵਿਹਾਰ ਅਤੇ ਭ੍ਰਿਸ਼ਟਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਭਵਿੱਖ ਵਿੱਚ ਵੀ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਰਿਸ਼ਵਤਖੋਰੀ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਨਾ ਦਿੱਤੀ ਜਾਵੇ।
News 04 May,2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ 'ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ: ਇੰਦਰਬੀਰ ਸਿੰਘ ਨਿੱਜਰ
ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 40 ਅਤੇ 41 ਵਿੱਚ ਪਰਵਾਨਾ ਫਾਟਕ ਤੋਂ ਚੋਖਾ ਪੈਲੇਸ ਚੌਂਕ ਤੱਕ ਸੀਵਰੇਜ ਲਾਈਨ ਵਿਛਾਉਣ, ਨਗਰ ਨਿਗਮ ਮੋਗਾ ਵਿਖੇ ਰੇਨ ਹਾਰਵੈਸਟਿੰਗ ਰੀਚਾਰਜ ਵੈੱਲ ਦਾ ਨਿਰਮਾਣ ਸ਼ਾਮਲ ਹੈ ਅਤੇ ਵਾਰਡ ਨੰ. 43 ਵਿੱਚ ਪੁਰਾਣੀ ਘੱਲ ਕਲਾਂ ਰੋਡ ਵਿਖੇ ਸਿੱਧਾ ਬੋਰ ਲਗਾਉਣ ਦਾ ਕੰਮ ਕੀਤਾ। ਇਸੇ ਤਰ੍ਹਾਂ, ਹੋਰ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 15 ਵਿੱਚ ਕਬੀਰ ਨਗਰ, ਵਾਰਡ ਨੰਬਰ 24 ਵਿੱਚ ਸਾਧਾਂ ਵਾਲੀ ਬਸਤੀ ਅਤੇ ਵਾਰਡ ਨੰਬਰ 14 ਵਿੱਚ ਪ੍ਰੇਮ ਨਗਰ ਵਿੱਚ ਸਿੱਧਾ ਬੋਰ ਲਗਾਉਣਾ ਸ਼ਾਮਲ ਹੈ। ਮੱਲਣ ਸ਼ਾਹ ਸੜਕ ਦੇ ਨਾਲ ਲੱਗਦੀ ਗਲੀ ਵਿੱਚ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਬੰਧ ਕਰਨਾ ਅਤੇ ਸੀਵਰੇਜ ਲਾਈਨ ਵਿਛਾਉਣਾ ਸ਼ਾਮਲ ਹੈ। ਮੋਗਾ ਸ਼ਹਿਰ ਦੇ ਵੱਖ-ਵੱਖ ਡਿਸਪੋਜ਼ਲਾਂ, ਮੋਟਰਾਂ ਅਤੇ ਸੀਵਰ ਪੰਪਾਂ 'ਤੇ ਲਗਾਈ ਗਈ ਮਸ਼ੀਨਰੀ ਦੀ ਮੁਰੰਮਤ ਦੀ ਯੋਜਨਾ ਵੀ ਇਹਨਾਂ ਵਿਕਾਸ ਕਾਰਜ਼ਾਂ ਵਿੱਚ ਸ਼ਾਮਲ ਹੈ। ਡਾ.ਨਿੱਜਰ ਨੇ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਮੋਗਾ ਵਿੱਚ ਡੰਪ ਸਾਈਟ 'ਤੇ ਪਾਈਜ਼ੋ ਮੀਟਰ ਲਗਾਉਣਾ, ਸੀਵਰ ਲਾਈਨ ਦਾ ਪ੍ਰਬੰਧ ਅਤੇ ਵਿਛਾਉਣਾ, ਮੈਨਹੋਲ ਚੈਂਬਰਾਂ ਅਤੇ ਮੋਗਾ ਸ਼ਹਿਰ ਦੇ ਜ਼ੋਨ ਸੀ ਅਤੇ ਡੀ ਵਿੱਚ ਸੜਕਾਂ ਦੀਆਂ ਗਲੀਆਂ ਦੀ ਮੁਰੰਮਤ ਸ਼ਾਮਲ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 23 ਵਿੱਚ ਅਕਾਲਸਰ ਗੁਰਦੁਆਰਾ ਸ਼ਮਸ਼ਾਨਘਾਟ, ਵਾਰਡ ਨੰਬਰ 27 ਵਿੱਚ ਪ੍ਰੀਤ ਨਗਰ ਸ਼ਮਸ਼ਾਨਘਾਟ, ਵਾਰਡ ਨੰਬਰ 33 ਵਿੱਚ ਮੁਹੱਲਾ ਸੰਧੂਆਂ ਅਤੇ ਮਹਿਮੇਵਾਲਾ ਪਿੰਡ ਸ਼ਮਸ਼ਾਨਘਾਟ ਵਿਖੇ ਫੇਲ੍ਹ ਹੋਏ ਬੋਰਾਂ ਦੇ ਵਿਰੁੱਧ ਰਿਵਰਸ ਰਿਗ ਵਿਧੀ ਜਾਂ ਕਿਸੇ ਹੋਰ ਨਵੀਨਤਮ ਤਕਨੀਕ ਨਾਲ ਡੂੰਘੇ ਬੋਰ (300X200 ਐਮ.ਐਮ) ਟਿਊਬਵੈੱਲ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਵਿਖੇ ਇਸੇ ਤਰ੍ਹਾਂ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਹੈ। ਵਿਕਾਸ ਕਾਰਜਾਂ ਨਾਲ ਨਗਰ ਨਿਗਮ ਮੋਗਾ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਸੁਧਾਰ ਦੀ ਉਮੀਦ ਕੀਤੀ ਜਾਂਦੀ ਹੈ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਰਹਿਣ ਯੋਗ ਵਾਤਾਵਰਣ ਮੁਹੱਈਆ ਹੋਵੇਗਾ।
News 04 May,2023
ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ
ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਆਫਟਰ ਕੇਅਰ ਹੋਮਜ਼ 'ਚ ਲੋੜਵੰਦ ਬੱਚਿਆਂ ਲਈ ਸਿੱਖਿਆ ਤੇ ਹੁਨਰ ਸਿਖਲਾਈ ਦਾ ਪ੍ਰਬੰਧ ਚੰਡੀਗੜ੍ਹ, 4 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
News 04 May,2023
ਹਜ਼ਾਰਾਂ ਕਿਸਾਨਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪਹਿਲਵਾਨਾਂ ਦੇ ਹੱਕ 'ਚ ਆਏ ਕਿਸਾਨ - ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪਟਿਆਲਾ, 3 ਮਈ: ਸੰਯੁਕਤ ਮੋਰਚਾ ਗੈਰ ਰਾਜਨੀਤਕ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਪਹਿਲਵਾਨਾਂ ਦੇ ਹੱਕ 'ਚ ਆਉਂਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਡੀਸੀ ਦਫ਼ਤਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇ ਕੇ ਦੇਸ਼ ਦੇ ਲਈ ਅੰਤਰ ਰਾਸ਼ਟਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਪਹਿਲਵਾਨ ਜੋਕਿ ਬੀਤੀ 23 ਅਪ੍ਰੈਲ ਤੋਂ ਜੰਤਰ ਮੰਤਰ ਉਪਰ ਧਰਨੇ 'ਤੇ ਬੈਠੇ ਹਨ ਨੂੰ ਇਨਸਾਫ ਦੇਣ ਲਈ ਵੀ ਕਿਹਾ। ਆਗੂਆਂ ਨੇ ਕਿਹਾ ਕਿ ਭਾਜਪਾ ਸਾਂਸਦ ਅਤੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਦੇ ਉਪਰ ਮਹਿਲਾ ਪਹਿਲਵਾਨਾਂ ਦੇ ਯੋਨ ਸ਼ੋਸ਼ਣ ਦੇ ਗੰਭੀਰ ਅਰੋਪ ਹਨ। ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਅਦ ਬ੍ਰਿਜ ਭੂਸ਼ਨ ਸ਼ਰਨ ਦੇ ਉਪਰ ਪਾਸਕੋ ਐਕਟ ਵਰਗੀਆਂ ਅਤੀ ਗੰਭੀਰ ਧਰਾਵਾ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਪਰੰਤੂ ਉਸ ਦੇ ਬਾਵਜੂਦ ਆਰੋਪੀ ਬ੍ਰਿਜ ਭੂਸ਼ਨ ਸ਼ਰਮਾ ਨੂੰ ਅੱਜ ਤੱਕ ਗ੍ਰਿਫਤਰ ਨਹੀਂ ਕੀਤਾ ਗਿਆ। ਇਸਤੋਂ ਇਲਾਵਾ ਬ੍ਰਿਜ ਭੂਸ਼ਨ ਉਪਰ 302, 307 ਆਰਸਐਕਟ ਗੈਗਸਟਰ ਐਕਟ ਵਰਗੀਆਂ ਗੰਭੀਰ ਧਾਰਾਵਾਂ ਵਿੱਚ ਅਨੇਕਾ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਸੰਵਿਧਾਨ ਨੂੰ ਬਚਾਉਣ ਦੀ ਜਿੰਮੇਵਾਰੀ ਆਪ ਜੀ ਦੀ ਹੈ। ਇਸ ਲਈ ਸੰਯੁਕਤ ਮੋਰਚਾ ਗੈਰ ਰਾਜਨੀਤਕ ਦੀਆਂ ਜਥੇਬੰਦੀਆਂ ਤੁਹਾਡੇ ਤੋਂ ਇਲਸਾਫ ਦੀ ਉਮੀਦ ਕਰਦੇ ਹਨ ਕਿ ਯੋਨ ਸ਼ੋਸ਼ਨ ਅਰੋਪੀ ਬ੍ਰਿਜ ਭੂਸ਼ਨ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਗੁਰਧਿਆਨ ਸਿੰਘ ਸਿਉਣਾ, ਬਹਾਦਰ ਸਿੰਘ ਦਦਹੇੜਾ, ਜੋਰਾ ਸਿੰਘ ਬਲਬੇੜਾ, ਹੀਰਾ ਸਿੰਘ, ਹਰਪ੍ਰਤੀ ਸਿੰਘ ਸੀਲ, ਬਖਸ਼ੀਸ਼ ਸਿੰਘ ਹਰਪਾਲਪੁਰ, ਸਪਤਾਲ ਸਿੰਘ ਮਹਿਮਦਪੁਰ, ਜਗਦੀਪ ਸਿੰਘ ਅਲੁਣਾ, ਸਰਬਜੀਤ ਸਿੰਘ, ਹਰਨੇਕ ਸਿੰਘ ਸਿੱਧੂਵਾਲ, ਦਵਿੰਦਰ ਸਿੰਘ, ਬਲਕਾਰ ਸਿੰਘ ਜਸੋਵਾਲ ਆਦਿ ਕਿਸਾਨ ਆਗੂ ਮੌਕੇ 'ਤੇ ਹਾਜਰ ਹੋਏ।
News 03 May,2023
ਦਫ਼ਤਰੀ ਸਮੇਂ 'ਚ ਤਬਦੀਲੀ ਦਾ ਦੂਜਾ ਦਿਨ, ਸਹਾਇਕ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਦੇਰੀ ਨਾਲ ਦਫ਼ਤਰਾਂ 'ਚ ਆਉਣ ਵਾਲਿਆਂ ਨੂੰ ਚਿਤਾਵਨੀ-ਸਾਕਸ਼ੀ ਸਾਹਨੀ ਪਟਿਆਲਾ, 3 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ 'ਚ ਸਰਕਾਰੀ ਅਮਲਾ ਹਾਜ਼ਰ ਪਾਇਆ ਗਿਆ ਜਦਕਿ ਸਹਿਕਾਰੀ ਸਭਾਵਾਂ ਦੇ ਦਫ਼ਤਰ 'ਚ ਕੁਝ ਕਰਮਚਾਰੀ ਦੇਰੀ ਨਾਲ ਆਏ ਪਾਏ ਗਏ, ਜਿਨ੍ਹਾਂ ਨੂੰ ਸਮੇਂ ਸਿਰ ਪਹੁੰਚਣ ਦੀ ਚਿਤਾਵਨੀ ਦਿੱਤੀ ਗਈ। ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ 'ਚ ਹਾਜ਼ਰੀ ਦਾ ਨਿਰੀਖਣ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਆਦੇਸ਼ਾਂ 'ਤੇ ਕੀਤਾ ਗਿਆ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬਲਾਕ-ਏ 'ਚ ਅੱਜ ਸਵੇਰੇ 7:30 ਵਜੇ ਉਨ੍ਹਾਂ ਨੇ ਸਾਰੀਆਂ ਮੰਜ਼ਿਲਾਂ 'ਤੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ, ਜਿਸ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰਾਂ 'ਚ ਸਮੇਂ ਸਿਰ ਹਾਜ਼ਰ ਹੋ ਕੇ ਆਪਣੇ ਦਫ਼ਤਰੀ ਕੰਮ ਨਿਪਟਾਉਣ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ, ਜੋਕਿ ਭਵਿੱਖ ਵਿੱਚ ਵੀ ਕੀਤੀ ਜਾਵੇਗੀ, ਜਿਸ ਲਈ ਅੱਜ ਦੇਰੀ ਨਾਲ ਆਉਣ ਵਾਲੇ ਮੁਲਾਜਮਾਂ ਨੂੰ ਚਿਤਾਵਨੀ ਦਿੱਤੀ ਗਈ ਅਤੇ ਅਜਿਹੀ ਦੇਰੀ ਅੱਗੇ ਤੋਂ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
News 03 May,2023
ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ
ਸਿਵਲ ਹਸਪਤਾਲ ਨਾਭਾ ਦੇ ਵਾਰਡ ਵਿੱਚ ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲਚਾਲ ਪਟਿਆਲਾ 3 ਮਈ: ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਨਾਭਾ ਅਤੇ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਪਹਿਲਾ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਅਤੇ ਸਿਹਤ ਕੇਂਦਰ ਵਿੱਚ ਤਾਇਨਾਤ ਸਟਾਫ਼ ਨਾਲ ਰੂਬਰੂ ਹੋਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਦ ਉਹਨਾਂ ਪਿੰਡ ਦਦਹੇੜਾ ਵਿਖੇ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਟੀਕਾਕਰਨ ਲਈ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ। ਪਿੰਡ ਦਦਹੇੜਾ ਵਿਖੇ ਮਮਤਾ ਦਿਵਸ ਚੈਕ ਕਰਨ ਤੋਂ ਬਾਦ ਉਹਨਾਂ ਵੱਲੋਂ ਸਿਵਲ ਹਸਪਤਾਲ ਨਾਭਾ ਦਾ ਦੌਰਾ ਕੀਤਾ। ਜਿਥੇ ਕਿ ਉਹਨਾਂ ਵੱਲੋਂ ਸਟਾਫ਼ ਦੀ ਹਾਜ਼ਰੀ ਚੈਕ ਕੀਤੀ। ਦੌਰੇ ਦੌਰਾਨ ਉਹਨਾਂ ਵੱਲੋਂ ਹਸਪਤਾਲ ਦੇ ਲ਼ੈਬਾਟਰੀ ,ਅਪਰੇਸ਼ਨ ਥੀਏਟਰ, ਲੇਬਰ ਰੂਮ, ਡਾਇਲੈਸਿਸ ਯੂਨਿਟ, ਬਲੱਡ ਬੈਂਕ, ਓਪਰੇਸ਼ਨ ਥੀਏਟਰ, ਸਰਜੀਕਲ ਵਾਰਡ, ਐਮਰਜੈਂਸੀ ਅਤੇ ਵੱਖ ਵੱਖ ਵਾਰਡਾਂ ਦਾ ਨਿਰੀਖਣ ਕਰਨ ਦੇ ਨਾਲ ਡਾਕਟਰਾਂ ਅਤੇ ਸਟਾਫ਼ ਦੇ ਕਮਰਿਆਂ ਵਿੱਚ ਜਾ ਕੇ ਉਹਨਾਂ ਨਾਲ ਰੂ ਬ ਰੂ ਹੋਏ ਅਤੇ ਉਹਨਾਂ ਦੇ ਕੰਮਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਵੱਲੋਂ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਹਨਾਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ। ਦਾਖਲ ਮਰੀਜ਼ਾਂ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਇਸ ਮੌਕੇ ਸਿਵਲ ਹਸਪਤਾਲ ਨਾਭਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਗੋਇਲ ਅਤੇ ਡਾ.ਪ੍ਰਦੀਪ ਚਾਵਲਾ ਵੀ ਉਹਨਾਂ ਨਾਲ ਸਨ। ਸਿਵਲ ਸਰਜਨ ਦੇ ਪੁੱਛਣ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਗੋਇਲ ਨੇ ਦੱਸਿਆ ਕਿ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆਂ ਕਿ ਹਸਪਤਾਲ ਦੀ ਰੋਜ਼ਾਨਾ ਦੀ ਓ.ਪੀ.ਡੀ 600 ਤੋਂ 700 ਦੇ ਕਰੀਬ ਅਤੇ ਰੋਜ਼ਾਨਾ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 25 ਦੇ ਕਰੀਬ ਹੈ। ਉਹਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹਸਪਤਾਲ ਵਿਚ 37686 ਲ਼ੈਬ ਟੈਸਟ ਤੋਂ ਇਲਾਵਾ 76 ਮੇਜਰ ਅਤੇ 201 ਦੇ ਕਰੀਬ ਮਾਈਨਰ ਸਰਜਰੀਆਂ ਵੀ ਹੋਈਆ। ਹਸਪਤਾਲ ਦੇ ਡਾਇਲੈਸਿਸ ਯੂਨਿਟ ਵਿੱਚ ਸਥਾਪਤ ਦੋ ਮਸ਼ੀਨਾਂ ਰਾਹੀ ਹਰ ਰੋਜ਼ 3-4 ਮਰੀਜ਼ਾਂ ਦਾ ਡਾਇਲੈਸਿਸ ਮੁਫ਼ਤ ਕੀਤਾ ਜਾ ਰਿਹਾ ਹੈ।ਇਸ ਮੌਕੇ ਉਹਨਾਂ ਵੱਲੋਂ ਸਿਵਲ ਸਰਜਨ ਨੂੰ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ, ਸਟਾਫ਼ ਨਰਸ ਅਤੇ ਡਰਾਈਵਰ ਦੀ ਘਾਟ ਸਬੰਧੀ ਵੀ ਜਾਣੂ ਕਰਵਾਇਆ ਗਿਆ। ਜਿਸ ਨੂੰ ਸਿਵਲ ਸਰਜਨ ਵੱਲੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਟਾਫ਼ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ, ਸਿਹਤ ਕੇਂਦਰ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ, ਡਿਊਟੀ ਸਮੇਂ ਦੌਰਾਨ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ, ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ, ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
News 03 May,2023
ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ - ਹਰਪਾਲ ਸਿੰਘ ਚੀਮਾ
ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਚੰਡੀਗੜ੍ਹ, 2 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.), ਰਾਜ ਆਬਕਾਰੀ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਦੁਆਰਾ ਏਕੀਕ੍ਰਿਤ ਵਿੱਤ ਪੱਬੰਧਨ ਪ੍ਰਣਾਲੀ (ਆਈ.ਐਫ.ਐਮ.ਐਸ) ਦੁਆਰਾ ਕੁੱਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ਵਿੱਚ ਥੋੜ੍ਹਾ ਅੰਤਰ ਹੋ ਸਕਦਾ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੀ.ਐਸ.ਟੀ ਵਿੱਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ ਕੁੱਲ ਜੀ.ਐਸ.ਟੀ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵੱਧ ਕੇ 781.12 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਪ੍ਰਸ਼ਾਸਨ ਅਤੇ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆ ਕੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ 'ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ
News 02 May,2023
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈਃ ਮੁੱਖ ਮੰਤਰੀ
ਮੁੱਖ ਮੰਤਰੀ ਨੇ ਰਾਜਪੁਰਾ-ਘਨੌਰ ਵਿਖੇ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ * 247 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨਾਲ 600 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ * ਦੇਸ਼ ਵਿੱਚ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉਭਰਿਆ ਪੰਜਾਬਃ ਮੁੱਖ ਮੰਤਰੀ ਰਾਜਪੁਰਾ (ਪਟਿਆਲਾ), 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਜ਼ੀਰੋ ਲਿਕਵਿਡ ਡਿਸਚਾਰਜ ਪਲਾਂਟ ਹੈ, ਜੋ ਨਾ ਤਾਂ ਪਾਣੀ ਅਤੇ ਨਾ ਹੀ ਹਵਾ ਨੂੰ ਪ੍ਰਦੂਸ਼ਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਾਰੋਬਾਰੀਆਂ ਦਾ ਸੰਤਾਂ, ਪੀਰਾਂ ਤੇ ਫ਼ਕੀਰਾਂ ਦੀ ਧਰਤੀ 'ਤੇ ਸਵਾਗਤ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗ-ਪੱਖੀ ਨੀਤੀ ਕਾਰਨ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਵਜੋਂ ਉੱਭਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦੀ ਮਜ਼ਬੂਤ ਸਾਂਝ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਸਮੱਸਿਆਵਾਂ, ਪੇਚੀਦਗੀਆਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੰਤਵ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਕਾਇਮ ਰੱਖਣਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਸੂਬੇ ਵਿੱਚ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਈ ਨੀਤੀਆਂ ਅਤੇ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਆਰਥਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2022 ਦਾ ਮੰਤਵ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਨਵੇਂ ਐਮ.ਐਸ.ਐਮ.ਈਜ਼., ਵੱਡੀਆਂ ਇਕਾਈਆਂ, ਸਟਾਰਟ-ਅੱਪ ਅਤੇ ਹੋਰਾਂ ਨੂੰ ਵਿਸਥਾਰ ਅਤੇ ਨਿਵੇਸ਼ ਵਾਸਤੇ ਮੁਕਾਬਲਾ ਆਧਾਰਤ ਵਿਕਾਸ ਦਾ ਮੌਕਾ ਪ੍ਰਦਾਨ ਕਰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਨ। ਮੁੱਖ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਗਰੁੱਪ ਨੂੰ ਵਧਾਈ ਦਿੰਦੇ ਹੋਏ ਇਸ ਨੇਕ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਕੰਪਨੀ ਵੱਲੋਂ ਸੂਬੇ ਵਿੱਚ ਕੀਤੇ ਗਏ ਵੱਡੇ ਨਿਵੇਸ਼ਾਂ ਵਿੱਚੋਂ ਇੱਕ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤੇ ਨਿਵੇਸ਼ ਨਾਲ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਅਜਿਹੇ ਹੋਰ ਪ੍ਰੋਜੈਕਟ ਲੱਗਣਗੇ। ਉਦਘਾਟਨੀ ਸਮਾਰੋਹ ਵਿੱਚ ਸ਼ਰਦ ਮਹਿੰਦਰਾ ਜੇਐਸਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਡਾਇਰੈਕਟਰ ਅਤੇ ਸੀਈਓ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਰਾਜਪੁਰਾ ਨੀਨਾ ਮਿੱਤਲ ਦੇ ਨਾਲ ਏ ਵੇਣੂ ਪ੍ਰਸਾਦ, ਦਲੀਪ ਕੁਮਾਰ ਪ੍ਰਿੰਸੀਪਲ ਸਕੱਤਰ, ਕੇਕੇ ਯਾਦਵ ਸੀਈਓ ਇਨਵੈਸਟ ਪੰਜਾਬ, ਆਈਜੀ ਮੁਖਵਿੰਦਰ ਸਿੰਘ ਛੀਨਾ, ਡੀਸੀ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ ਅਤੇ ਹੋਰ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।
News 02 May,2023
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਮੁੱਖ ਸਕੱਤਰ ਨੇ 19ਵੀਂ ਸੂਬਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਬਾਰੇ ਜਾਗਰੂਕਤਾ ਲਈ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਆਖਿਆ ਚੰਡੀਗੜ੍ਹ, 2 ਮਈ: ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਸਕੱਤਰ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਦੇ ਮਾਮਲੇ ਵਿੱਚ ਬਹੁਤ ਘੱਟ ਵਸੂਲੀ ਕਰਨ ਲਈ ਸਕਿਊਰਟੀਜ਼ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਪੀ.ਏ.ਸੀ.ਐਲ. ਦੀਆਂ ਸਾਰੀਆਂ 2497 ਸੰਪਤੀਆਂ ਦੀ ਸੂਚੀ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਸੇਬੀ ਅਤੇ ਆਰ.ਬੀ.ਆਈ. ਨੂੰ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਸਲਾਹ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੇਬੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਾਰੇ ਸਬੰਧਤ ਰੈਗੂਲੇਟਰਜ਼ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ। ਸ੍ਰੀ ਜੰਜੂਆ ਵੱਲੋਂ ਆਰ.ਬੀ.ਆਈ. ਅਤੇ ਸੇਬੀ ਨੂੰ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ, ਜੋ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਦਾ ਆਸਾਨੀ ਨਾਲ ਸ਼ਿਕਾਰ ਹੋ ਜਾਂਦੇ ਹਨ, ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ 'ਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਵੀ ਆਖਿਆ। ਮੀਟਿੰਗ ਵਿੱਚ ਵਿੱਤ ਸਕੱਤਰ ਗਰਿਮਾ ਸਿੰਘ, ਆਰ.ਬੀ.ਆਈ. ਚੰਡੀਗੜ੍ਹ ਦੀ ਜਨਰਲ ਮੈਨੇਜਰ ਰਿਚਾ ਪਾਂਡੇ ਦਿਵੇਦੀ ਅਤੇ ਆਰਥਿਕ ਅਪਰਾਧ ਵਿੰਗ ਦੇ ਸੀਨੀਅਰ ਅਧਿਕਾਰੀ, ਸਹਾਇਕ ਕਾਨੂੰਨੀ ਮਸ਼ੀਰ, ਸੇਬੀ ਦੇ ਸਹਾਇਕ ਜਨਰਲ ਮੈਨੇਜਰ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਆਫ਼ ਇੰਡੀਆ ਦੇ ਕੌਂਸਲ ਮੈਂਬਰ ਵੀ ਹਾਜ਼ਰ ਸਨ।
News 02 May,2023
ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ-ਮੁੱਖ ਮੰਤਰੀ
ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗ ਦੇ 200 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹਫ਼ਤੇ ਵਿਚ ਦੋ ਵਾਰ ਪਿੰਡਾਂ ਦੇ ਦੌਰੇ ਕਰਨਗੇ ਡਿਪਟੀ ਕਮਿਸ਼ਨਰ ਚੰਡੀਗੜ੍ਹ, 2 ਮਈ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।” ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ। ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।
News 02 May,2023
'ਨਵੇਂ ਯੁੱਗ ਦਾ ਆਗਾਜ਼', ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ
ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ ਫੈਸਲੇ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ 40-45 ਕਰੋੜ ਰੁਪਏ ਦੀ ਬੱਚਤ ਹੋਵੇਗੀ-ਮੁੱਖ ਮੰਤਰੀ *ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਮੁੱਖ ਮੰਤਰੀ ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ। ਪੰਜਾਬ ਸਿਵਲ ਸਕੱਤਰੇਤ-1 ਦੇ ਕਮੇਟੀ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਸ ਮਹੱਤਵਪੂਰਨ ਕਦਮ ਨਾਲ ਜਿੱਥੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉਥੇ ਹੀ ਇਹ ਕਦਮ ਸਰਕਾਰੀ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਵੀ ਸਹਾਈ ਹੋਵੇਗਾ।” ਮੁੱਖ ਮੰਤਰੀ ਨੇ ਅੱਜ ਖੁਦ ਸਵੇਰੇ 7:28 'ਤੇ ਆਪਣੇ ਦਫ਼ਤਰ ਪਹੁੰਚ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੰਮੇ ਵਿਚਾਰ-ਵਟਾਂਦਰੇ ਦੌਰਾਨ ਬਹੁਗਿਣਤੀ ਭਾਈਵਾਲਾਂ ਦੀ ਸਹਿਮਤੀ ਲੈਣ ਤੋਂ ਬਾਅਦ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਈ ਪੱਛਮੀ ਦੇਸ਼ਾਂ ਵਿੱਚ ਮੌਸਮ ਦੀ ਤਬਦੀਲੀ ਦੇ ਅਨੁਸਾਰ ਘੜੀਆਂ ਦਾ ਸਮਾਂ ਦੀ ਰਵਾਇਤੀ ਇਕ ਆਮ ਵਰਤਾਰਾ ਹੈ ਪਰ ਭਾਰਤ ਵਿੱਚ ਪਹਿਲੀ ਵਾਰ ਇਹ ਇਤਿਹਾਸਕ ਪਹਿਲਕਦਮੀ ਕੀਤੀ ਗਈ। ਹੋਰ ਵੇਰਵਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਆਪਣਾ ਕੰਮਕਾਰ ਛੇਤੀ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣਗੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਕਰਮਚਾਰੀ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਗੇ ਕਿਉਂ ਜੋ ਉਹ ਵੀ ਬੱਚਿਆਂ ਦੀ ਛੁੱਟੀ ਨਾਲ ਹੀ ਘਰ ਪਹੁੰਚ ਜਾਇਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰੀ ਦਫਤਰਾਂ ਵਿੱਚ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਸਰਕਾਰੀ ਦਫਤਰਾਂ ਦੇ ਬਿਜਲੀ ਖਰਚੇ ਵਿੱਚ ਭਾਰੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਅੰਕੜਿਆਂ ਅਨੁਸਾਰ ਦੁਪਹਿਰ 1:30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੀ ਵਰਤੋਂ ਦਾ ‘ਪੀਕ ਆਵਰ’ (ਬਿਜਲੀ ਦੀ ਸਭ ਤੋਂ ਵੱਧ ਖਪਤ ਵਾਲਾ ਸਮਾਂ) ਹੈ ਪਰ ਕਿਉਂਕਿ ਹੁਣ ਦਫ਼ਤਰ ਦੁਪਹਿਰ 2 ਵਜੇ ਬੰਦ ਰਹਿਣਗੇ, ਇਸ ਨਾਲ ਬਿਜਲੀ ਦੀ ਵਰਤੋਂ ਵਿੱਚ ਕਟੌਤੀ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਹਰ ਮਹੀਨੇ ਔਸਤਨ 16 ਤੋਂ 17 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ ਦੇ ਸਮੇਂ ਦੌਰਾਨ ਸੂਬਾ ਸਰਕਾਰ ਨੂੰ 40 ਤੋਂ 42 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੁਦਰਤੀ ਚਾਨਣ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਸਾਰੇ ਭਾਈਵਾਲਾਂ ਖਾਸ ਕਰਕੇ ਆਮ ਲੋਕਾਂ ਤੋਂ ਫੀਡਬੈਕ ਲੈ ਕੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ ਜਿਸ ਲਈ ਅਗਾਊਂ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਕਦਮ ਨਾਲ ਸਿਰਫ ਬਿਜਲੀ ਦੀ ਬੱਚਤ ਹੀ ਨਹੀਂ ਸਗੋਂ ਇਸ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਬਾਰੇ ਕਈ ਹੋਰ ਸੂਬਿਆਂ ਵੱਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੂਜੇ ਸੂਬਿਆਂ ਵਿੱਚ ਵੀ ਇਸ ਨੂੰ ਦੁਹਰਾਉਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਬੈਂਗਲੁਰੂ, ਚੇਨਈ, ਮੁੰਬਈ, ਕੋਲਕਾਤਾ, ਦਿੱਲੀ ਅਤੇ ਹੋਰਾਂ ਵਿੱਚ ਅਜਿਹੇ ਕਦਮ ਟ੍ਰੈਫਿਕ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰ ਸਕਦੇ ਹਨ ਜਿਸ ਨਾਲ ਆਮ ਆਦਮੀ ਨੂੰ ਲੋੜੀਂਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਖੇਤੀ, ਘਰੇਲੂ ਜਾਂ ਸਨਅਤ ਸਮੇਤ ਸਾਰੇ ਖੇਤਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਕੋਲ 35 ਦਿਨਾਂ ਲਈ ਕੋਲਾ ਮੌਜੂਦ ਹੈ ਜਦੋਂ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਸੂਬੇ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਹਨੇਰੇ ਦਾ ਖ਼ਤਰਾ ਮੰਡਰਾਉਂਦਾ ਰਹਿੰਦਾ ਸੀ। ਹਰਿਆਣਾ ਦੇ ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬਿਜਲੀ ਸਬੰਧੀ ਦਿੱਤੇ ਬੇਬੁਨਿਆਦ ਅਤੇ ਤਰਕਹੀਣ ਬਿਆਨ 'ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨ ਅਤੇ ਆਪਣੇ ਸੂਬੇ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।
News 02 May,2023
ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ ਚੰਡੀਗੜ੍ਹ, 30 ਅਪਰੈਲ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ। ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।
News 30 April,2023
ਮੁੱਖ ਮੰਤਰੀ ਭਗਵੰਤ ਮਾਨ ਦਾ ਬਿਹਤਰ ਪੰਜਾਬ ਬਣਾਉਣ ਦਾ ਸੰਕਲਪ: ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਸੂਬੇ ਦੇ ਨਾਗਰਿਕਾਂ ਲਈ ਰਹਿਣ-ਸਹਿਣ ਦਾ ਬਿਹਤਰ ਮਾਹੌਲ ਸਿਰਜਾਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 30 ਅਪ੍ਰੈਲ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ 'ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਨਗਰ ਨਿਗਮ ਪਟਿਆਲਾ ਦੀ ਸਿਹਤ ਸ਼ਾਖਾ ਲਈ ਸਫ਼ਾਈ ਸੇਵਕਾਂ ਦੀ ਆਊਟਸੋਰਸਿੰਗ ਸ਼ਾਮਲ ਹੋਵੇਗੀ, ਜਿਸ ਦੀ ਅਨੁਮਾਨਿਤ ਲਾਗਤ 1.50 ਕਰੋੜ ਹੈ। ਸਰਕਾਰ ਵੱਲੋਂ 32.85 ਲੱਖ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਨਾਭਾ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਤੋਂ ਛੱਜੂ ਭੱਟ ਤੱਕ ਬਾਹਰੀ ਵੱਡੇ ਗੰਦੇ ਨਾਲੇ ਦੀ ਸਫ਼ਾਈ ਲਈ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਨਗਰ ਕੌਂਸਲ ਨਾਭਾ ਵਿਖੇ ਨਾਭਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਅੰਦਰੂਨੀ ਗੰਦੇ ਨਾਲਿਆਂ ਦੀ ਸਫ਼ਾਈ 'ਤੇ 33.61 ਲੱਖ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਵਿਖੇ ਪਟਿਆਲਾ ਦੀ ਲੋਅਰ ਮਾਲ ਰੋਡ 'ਤੇ 10.58 ਲੱਖ ਰੁਪਏ ਦੀ ਲਾਗਤ ਨਾਲ ਟ੍ਰੈਫਿਕ ਸਿਗਨਲ ਸਿਸਟਮ ਸਥਾਪਿਤ ਕੀਤਾ ਜਾਵੇਗਾ। ਡਾ: ਨਿੱਜਰ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪਹਿਲਾਂ ਹੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਟੈਂਡਰਾਂ ਦੇ ਨਿਯਮਾਂ ਅਤੇ ਸ਼ਰਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਦੀ ਲੋੜ ਹੋਵੇਗੀ, ਤਾਂ ਸੋਧੀ ਹੋਈ ਸਾਰੀ ਜਾਣਕਾਰੀ ਉਪਰੋਕਤ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਪਟਿਆਲਾ ਅਤੇ ਨਾਭਾ ਦੇ ਨਾਗਰਿਕਾਂ ਨੂੰ ਰਹਿਣ-ਸਹਿਣ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੈਨੀਟੇਸ਼ਨ, ਟ੍ਰੈਫਿਕ ਪ੍ਰਬੰਧਨ ਅਤੇ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
News 30 April,2023
ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ *
ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ * ‘*ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹੋਣਗੇ ਰਗਬੀ ਮੁਕਾਬਲੇ * ਪੰਜਾਬ ਵਿੱਚ ਜਲਦ ਹੀ ਰਗਬੀ ਦਾ ਇਕ ਮੁਕਾਬਲਾ ਕਰਵਾਇਆ ਜਾਵੇਗਾ: ਰਾਹੁਲ ਬੋਸ ਚੰਡੀਗੜ੍ਹ, 30 ਅਪਰੈਲ ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ। ਰਾਹੁਲ ਬੋਸ ਜੋ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ, ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੀਆਂ ਵਿਚਾਰਾਂ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ। ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਰਗਬੀ ਖੇਡ ਬਾਰੇ ਜਾਣਕਾਰੀ ਦਿੰਦਿਆਂ ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵੱਧ ਰਿਹਾ ਹੈ ਅਤੇ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ ਕਿਉਂਕਿ ਪੰਜਾਬ ਵਿੱਚ ਇਸ ਖੇਡ ਲਈ ਲੋੜੀਂਦੇ ਗੁਣ ਖਿਡਾਰੀਆਂ ਵਿੱਚ ਪਾਏ ਜਾਂਦੇ ਹਨ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ।
News 30 April,2023
ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ
ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ 'ਤੇ ਬਰਾਬਰ ਸਥਾਨ ਦਿੱਤਾ ਜਾਵੇਗਾ ਮੁੱਖ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਕਈ ਕਦਮ ਚੁੱਕਣ ਦਾ ਕੀਤਾ ਐਲਾਨ ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਕਿਹਾ, "ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਂਸਲਾ ਹੋਰ ਵੀ ਵਧ ਜਾਂਦਾ ਹੈ। ਇਸ ਪ੍ਰਾਪਤੀ ਉਤੇ ਸਿਰਫ ਤਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਤੁਸੀਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।” ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ 'ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ 'ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ 'ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਸਨ।
News 30 April,2023
ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਚੰਡੀਗੜ੍ਹ, 29 ਅਪਰੈਲ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।
News 29 April,2023
ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ ਚੰਡੀਗੜ੍ਹ, 29 ਅਪਰੈਲ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।
News 29 April,2023
ਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ. ਪੁਰਸਕਾਰਾਂ ਨਾਲ ਸਨਮਾਨ
ਸੂਬਾ ਸਰਕਾਰ ਪੰਜਾਬ ਨੂੰ ਅੱਵਲ ਨੰਬਰ ਬਣਾਉਣ ਲਈ ਉਦਯੋਗ, ਐਮ.ਐਸ.ਐਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਵਾਸਤੇ ਵਚਨਬੱਧ: ਰੋਜ਼ਗਾਰ ਉਤਪਤੀ ਮੰਤਰੀ ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗਾਂ, ਐੱਮ.ਐੱਸ.ਐੱਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਹੀ ਹੈ। ਇੱਥੇ ਟਾਈਕੌਨ ਚੰਡੀਗੜ੍ਹ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸ੍ਰੀ ਅਮਨ ਅਰੋੜਾ ਨੇ 17 ਆਈ.ਟੀ. ਕੰਪਨੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐਸ.ਟੀ.ਪੀ.ਆਈ.) ਪੁਰਸਕਾਰਾਂ ਨਾਲ ਸਨਮਾਨ ਕੀਤਾ ਤਾਂ ਜੋ ਖੇਤਰ ਨੂੰ ਆਈ.ਟੀ. ਹੱਬ ਵਜੋਂ ਵਿਕਸਿਤ ਕਰਨ ਲਈ ਉਨ੍ਹਾਂ ਵੱਲੋਂ ਕੀਤੇ ਗਏ ਬੇਮਿਸਾਲ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ। ਹੁਨਰਮੰਦ ਨੌਜਵਾਨਾਂ ਦੀ ਹਿਜ਼ਰਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਈ.ਟੀ. ਸੈਕਟਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਇਸ ਸਬੰਧ 'ਚ ਸੂਬਾ ਸਰਕਾਰ ਦੇ ਯਤਨਾਂ ਦੀ ਪੂਰਤੀ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ਼ ਇੰਡੀਆ (ਐਸ.ਟੀ.ਪੀ.ਆਈ.) ਅਤੇ ਟਾਈਕੌਨ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਵੱਡੀ ਹਿਊਮਨ ਰਿਸੋਰਸ ਇੰਡਸਟੀ ਹੋਣ ਕਰਕੇ ਇਹ ਆਈ.ਟੀ ਸੈਕਟਰ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਪੰਜਾਬ ਸਰਕਾਰ ਦਾ ਉਦੇਸ਼ ਪੰਜਾਬ ਖਾਸ ਕਰਕੇ ਐਸ.ਏ.ਐਸ ਨਗਰ (ਮੋਹਾਲੀ) ਨੂੰ ਇੱਕ ਵਿਸ਼ਵ ਪੱਧਰੀ ਆਈ.ਟੀ. ਹੱਬ ਬਣਾਉਣਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਹੱਬ ਵਿੱਚ ਬਦਲਣ ਅਤੇ ਨਿਵੇਸ਼ਕਾਂ ਲਈ ਢੁੱਕਵਾਂ ਮਾਹੌਲ ਸਿਰਜ ਕੇ ਮੈਨੂਫੈਕਚਰਿੰਗ ਐਂਡ ਸਰਵਿਸਿਜ਼ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਲਿਆਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਦੋ ਕੌਮਾਂਤਰੀ ਹਵਾਈ ਅੱਡੇ (ਮੋਹਾਲੀ ਅਤੇ ਅੰਮ੍ਰਿਤਸਰ) ਅਤੇ ਚਾਰ ਘਰੇਲੂ ਹਵਾਈ ਅੱਡੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵਧੀਆ ਸੜਕੀ ਅਤੇ ਰੇਲ ਸੰਪਰਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਛੇ ਵੱਡੇ ਸ਼ਹਿਰਾਂ ਦਰਮਿਆਨ ਮੈਟਰੋ ਸੇਵਾ ਸ਼ੁਰੂ ਕਰਨ ਲਈ ਸੰਭਾਵਨਾ ਦੀ ਪੜਚੋਲ ਕੀਤੀ ਜਾ ਰਹੀ ਹੈ। ਉਦਯੋਗਾਂ ਨੂੰ ਆਪਣੇ ਅਪਰੇਸ਼ਨ ਲਈ ਪੰਜਾਬ ਦੀ ਚੋਣ ਕਰਨ ਵਾਸਤੇ ਉਤਸ਼ਾਹਿਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਮੌਕੇ ਹਾਜ਼ਰ ਉਦਯੋਗਪਤੀਆਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਅਤੇ ਸੂਬੇ ਦੀ ਸਮੁੱਚੀ ਸਮਰੱਥਾ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਦੀ ਸਫ਼ਲਤਾ ਦਾ ਲਾਭ ਉਠਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ। ਟਾਈਕੌਨ ਚੰਡੀਗੜ੍ਹ ਦੀ ਭਵਿੱਖਮੁਖੀ ਅਤੇ ਉਦੇਸ਼-ਸੰਚਾਲਿਤ ਪਹੁੰਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਟਾਈਕੌਨ ਨੂੰ ਰੋਜ਼ਗਾਰ ਦੇ ਸਥਾਈ ਮੌਕੇ ਪੈਦਾ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਕਿਹਾ। ਟਾਈਕੌਨ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਰੌਬਿਨ ਅਗਰਵਾਲ ਅਤੇ ਐਸ.ਟੀ.ਪੀ.ਆਈ ਦੇ ਡਾਇਰੈਕਟਰ ਸ੍ਰੀ ਪਰੀਤੋਸ਼ ਡੰਡਰਿਆਲ ਨੇ ਸੂਬੇ ਵਿੱਚ ਸਟਾਰਟਅੱਪ ਕਲਚਰ ਨੂੰ ਪ੍ਰਫੁੱਲਤ ਕਰਨ ਅਤੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
News 29 April,2023
ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ
ਕਈ ਨਵੀਆਂ ਸਹੂਲਤਾਂ ਨਾਲ ਐਮਰਜੈਂਸੀ ਵਾਰਡ ਦੀ ਸਮਰੱਥਾ ਦੁੱਗਣੀ ਕੀਤੀ -ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਵਚਨਬੱਧ -ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਪਟਿਆਲਾ, 29 ਅਪ੍ਰੈਲ: ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਦਾ ਉਦਘਾਟਨ ਕੀਤਾ ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ। ਐਮਰਜੈਂਸੀ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਮਾਲਵੇ ਦੇ ਲੋਕ ਵੱਡੀ ਗਿਣਤੀ ਵਿਚ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਚ ਆਉਂਦੇ ਹਨ ਤੇ ਇੱਥੋਂ ਤੱਕ ਕਿ ਗੰਗਾਨਗਰ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ ਜਿਸ ਕਰਕੇ ਸਰਕਾਰ ਵੱਲੋਂ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ। ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਐਕਸੀਡੈਂਟ ਕੇਸਾਂ ਦੇ ਮਰੀਜ਼ ਨੂੰ ਇਲਾਜ ਲਈ ਪੀ.ਜੀ.ਆਈ. ਲਈ ਰੈਫਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰੌਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀ.ਜੀ.ਆਈ. ਉਤੇ ਵੀ ਬੋਝ ਘਟੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿਚ ਬੈੱਡਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ ਜੋ ਹੁਣ 50 ਬੈੱਡਾਂ ਤੋਂ ਵਧਾ ਕੇ 100 ਬੈੱਡ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਵਿਚ ਦੇਰੀ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਲੋੜੀਂਦੇ ਟੈਸਟ ਵੀ ਹੁਣ ਐਮਰਜੈਂਸੀ ਵਿਚ ਹੀ ਹੋ ਜਾਇਆ ਕਰਨਗੇ ਤੇ ਇਸ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਵੀ ਸ਼ੁਰੂ ਕੀਤਾ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਲਈ ਵਿਸ਼ੇਸ਼ ਤੌਰ ਉਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ ਗਏ ਹਨ ਜੋ ਸਿਰਫ ਐਮਰਜੈਂਸੀ ਵਾਰਡ ਵਿਚ ਹੀ ਡਿਊਟੀ ਨਿਭਾਉਣਗੇ। ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਹੋਰ ਵੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿਚ ਐਡਵਾਂਸਡ ਆਈ.ਸੀ.ਯੂ. ਲਈ 17 ਬੈੱਡ, ਅਪ੍ਰੇਸ਼ਨ ਥੀਏਟਰ ਨਾਲ ਜੁੜੀ ਐਮਰਜੈਂਸੀ ਲਈ ਚਾਰ ਅਪ੍ਰੇਸ਼ਨ ਥੀਏਟਰ, ਸਰਜੀਕਲ ਐਚ.ਡੀ.ਯੂ. ਲਈ 10 ਬੈੱਡ ਨਵੇਂ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਲੋਕਾਂ ਲਈ ਉਡੀਕ ਖੇਤਰ ਅਤੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਸਥਾਪਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ਼-ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਕੀਤਾ ਜਿਨ੍ਹਾਂ ਵਿਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਆਈ.ਜੀ. ਮੁੱਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ,ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਬਲਵਿੰਦਰ ਸੈਣੀ, ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
News 29 April,2023
ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ
ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ: ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿੱਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ। ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ। ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ। ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ। ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
News 28 April,2023
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਸ੍ਰੀ ਅਰੋੜਾ ਨੇ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸ੍ਰੀ ਸੋਮ ਨਰਾਇਣ ਅਤੇ ਡਾਇਰੈਕਟਰ ਸ੍ਰੀ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਇਨ੍ਹਾਂ ਫਰਮਾਂ ਨੂੰ 'ਇਨਵੈਸਟ ਇਨ ਦਿ ਬੈਸਟ' ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 'ਇਨਵੈਸਟ ਪੰਜਾਬ' ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।
News 28 April,2023
ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਖਰੀਦ ਦੀ ਉਮੀਦ ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ਵਿੱਚ ਪਾਇਆ ਅਹਿਮ ਯੋਗਦਾਨ; ਦੇਸ਼ ਵਿਆਪੀ ਖਰੀਦ ਵਿੱਚ ਪੰਜਾਬ ਦਾ 50 ਫ਼ੀਸਦੀ ਹਿੱਸਾ ਮੰਡੀ ’ਚ ਕਿਸੇ ਵੀ ਕਿਸਾਨ ਨੂੰ ਉਡੀਕ ਨਹੀਂ ਕਰਨੀ ਪਈ: ਕਟਾਰੂਚੱਕ ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ 1 ਲੱਖ ਮੀਟਰਿਕ ਟਨ ਕਣਕ ਹੀ ਬਿਨ੍ਹਾਂ ਖਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ ਵਿੱਚ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਨੂੰ ਮਾਤ ਦਿੰਦਿਆਂ ਖਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ। ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ ’ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ। ਖਰੀਦ ਪ੍ਰਕਿਰਿਆ ਦੀ ਰਫਤਾਰ ’ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ ’ਚ ਬਿਨਾਂ ਖਰੀਦੇ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ ’ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ। ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ’ਚ 100 ਲੱਖ ਟਨ ਕਣਕ ਦੀ ਆਮਦ ਸਿਰਫ 15 ਦਿਨਾਂ ’ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ ’ਚ 94 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ ਵਿੱਚ ਸੀਮਤ ਲੇਬਰ ਅਤੇ ਟਰਾਂਸਪੋਰਟ ਸਰੋਤਾਂ ’ਤੇ ਧਿਆਨ ਦੇਣਾ ਲਾਜ਼ਮੀ ਸੀ। ਉਹਨਾਂ ਅੱਗੇ ਕਿਹਾ ਕਿ ਚੁਕਾਈ ਖਰੀਦ ਏਜੰਸੀਆਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸੇ ਵੀ ਦਿਨ ਕਿਸੇ ਵੀ ਤਰ੍ਹਾਂ ਨਾਲ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਸਬੰਧੀ ਕਿਸਾਨਾਂ ‘ਤੇ ਪ੍ਰਭਾਵ ਨਹੀਂ ਪਿਆ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਆਦਾਤਰ ਜ਼ਿਲਿ੍ਹਆਂ ਵਿੱਚ ਚੁਕਾਈ ਦੀ ਰਫ਼ਤਾਰ ਕਣਕ ਦੀ ਆਮਦ ਦੀ ਰਫ਼ਤਾਰ ਨਾਲੋਂ ਵੱਧ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
News 27 April,2023
ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ
ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ 'ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।
News 26 April,2023
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ 'ਪਹੁੰਚ' ਜਾਰੀ
ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਨਿਵੇਕਲੀ ਪਹਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਸ਼ਲਾਘਾ ਹੋਰ ਡਿਪਟੀ ਕਮਿਸ਼ਨਰਾਂ ਨੂੰ ਵੀ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਅਜਿਹਾ ਵਿਲੱਖਣ ਉਪਰਾਲਾ ਕਰਨ ਲਈ ਆਖਿਆ ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਤੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਵਿਚ ਕਾਫੀ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੁਸਤਕ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ਉਚੇ ਚਾਨਣਾ ਪਾਉਂਦੀ ਹੈ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਬਾਰੇ ਵੀ ਜਾਣੂੰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫ਼ਤ ਵੰਡੀਆਂ ਜਾਣਗੀਆਂ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੀ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਦੀਆਂ ਨਾਗਰਿਕ ਕੇਂਦਰਿਤ ਤੇ ਵਿਕਾਸ ਮੁਖੀ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਕੰਮਕਾਜ ਵਿੱਚ ਸਰਗਰਮ ਹਿੱਸੇਦਾਰ ਬਣਾਉਣ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ।
News 26 April,2023
ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼: ਹਰਜੋਤ ਸਿੰਘ ਬੈਂਸ
ਕਿਹਾ, ਮਾਨ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਨਿਰੰਤਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ। ਅੱਜ ਇੱਥੇ ਆਨੰਦਪੁਰ ਸਾਹਿਬ ਦੇ ਮਾਈਨਿੰਗ ਅਤੇ ਪੁਲਿਸ ਪ੍ਰਸਾਸ਼ਨ ਨਾਲ ਸਾਂਝੀ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕੋਈ ਅਪਣਾ ਜਾ ਪਰਾਇਆ ਗੈਰ-ਕਾਨੂੰਨ ਮਾਈਨਿੰਗ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਵਿੱਚ ਕਿਸੇ ਅਧਿਕਾਰੀ ਵੱਲੋਂ ਢਿੱਲ ਵਰਤੀ ਗਈ ਤਾਂ ਉਹ ਸਬੰਧਤ ਅਧਿਕਾਰੀ ਖਿਲਾਫ ਡਿਊਟੀ ਵਿੱਚ ਕੁਤਾਹੀ ਵਰਤਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣਗੇ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਜਨਵਰੀ ਤੋਂ ਮਾਰਚ 2023 ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 13 ਮਾਮਲਿਆਂ ‘ਚ ਕੋਰਟ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ 25 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ 29 ਆਰ.ਐਸ.ਐਮ. ਨੋਟਿਸ ਜਾਰੀ ਕੀਤੇ ਗਏ। ਇਸ ਤੋਂ ਇਲਾਵਾ 37,484 ਮੀਟਰਕ ਟਨ ਰੇਤ ਵੀ ਜ਼ਬਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਤਿੰਨ ਮਹੀਨਿਆਂ ਦੌਰਾਨ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੇ ਖਣਿਜਾਂ ਤੋਂ 7 ਕਰੋੜ 76 ਲੱਖ ਰੁਪਏ ਦੇ ਟੈਕਸ ਦੀ ਆਮਦਨ ਰਾਜ ਸਰਕਾਰ ਨੂੰ ਹੋਈ ਹੈ। ਰੋਪੜ ਖੇਤਰ ਦੇ ਵੇਰਵਾ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੋਪੜ ਵਿੱਚ ਬੀਤੇ ਤਿੰਨ ਮਹੀਨਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ 6 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੋਰਟ ਨੇ 9.5 ਲੱਖ ਰੁਪਏ ਜੁਰਮਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਆਰ.ਐਸ.ਐਮ. ਨੋਟਿਸ ਵੀ ਜਾਰੀ ਕੀਤੇ ਗਏ ਜਦਕਿ ਦੂਜੇ ਰਾਜਾਂ ਤੋਂ ਲਿਆਂਦੇ ਜਾ ਰਹੀ ਰੇਤ-ਬਜਰੀ ਤੋਂ 1 ਕਰੋੜ 99 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਰਕਾਰੀ ਮਸ਼ੀਨਰੀ ਨੂੰ ਸਰਗਰਮ ਕੀਤਾ ਗਿਆ ਹੈ।
News 26 April,2023
ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ
ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ ਅਥਾਹ ਸਮਰੱਥਾ ਦਾ ਜ਼ਿਕਰ ਕੀਤਾ ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ ਇੰਫਾਲ/ਚੰਡੀਗੜ੍ਹ, 25 ਅਪਰੈਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ। ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਸਮੂਹ ਸੂਬਿਆਂ/ਯੂ.ਟੀਜ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ। ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। ਬਿਹਾਰ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਓਲੰਪਿਕਸ ਸਮੇਤ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਜ਼ਮੀਨੀ ਪੱਧਰ ਉਤੇ ਧਿਆਨ ਦੇਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨੈਸ਼ਨਲ ਮੈਡਲ ਜੇਤੂਆਂ ਨੂੰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਇਕ ਸਾਲ ਲਈ 16000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਮੋਟੀਵੇਟ ਹੋਣਗੇ। ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
News 25 April,2023
ਪੰਜਾਬ ‘ਚ ਸੁਪਨੇ ਹਕੀਕਤ ਬਣੇ
ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ • ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ। ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ। ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।
News 25 April,2023
ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ
ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ। ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ। ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।
News 25 April,2023
ਘਰ, ਪਰਿਵਾਰ ਤੇ ਰੁਜਗਾਰ ਦੇ ਹੁੰਦਿਆਂ ਕੋਈ ਵਿਦੇਸ਼ ਕਿਉਂ ਜਾਵੇ
ਪੰਜਾਬ ਸਰਕਾਰ ਵੱਲੋ ਰੁਜਗਾਰ ਦੇ ਦਿੱਤੇ ਜਾ ਰਹੇ ਮੌਕਿਆਂ ਨੇ ਨਵੀਂ ਉਮੀਦ ਜਗਾਈ ਚੰਡੀਗੜ੍ਹ, 25 ਅਪ੍ਰੈਲ- ਘਰ, ਪਰਿਵਾਰ ਅਤੇ ਰੁਜਗਾਰ ਦੇ ਹੁੰਦਿਆਂ ਭਲਾ ਕੋਈ ਦੇਸ਼ ਕਿਉਂ ਛੱਡੇ, ਇਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ 408 ਨੌਜਵਾਨਾਂ ਦੀਆਂ ਇਹ ਭਾਵਨਾਵਾਂ ਸਨ। ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਨ ਦੀ ਮੁਹਿੰਮ ਤਹਿਤ ਇੰਨ੍ਹਾਂ ਨੌਜਵਾਨਾਂ ਦੀ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ ਨਿਰਮਾਣ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਕੀਤੀ ਗਈ ਹੈ। ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਮੌਕੇ ਪਟਿਆਲਾ ਤੋਂ ਤਨਵੀਜੋਤ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਹ ਸੂਬੇ ਨੂੰ ਆਪਣੀਆਂ ਸੇਵਾਵਾਂ ਦੇ ਸਕਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਕਨੇਡਾ ਜਾਂ ਕਿਸੇ ਹੋਰ ਵਿਕਸਤ ਦੇਸ਼ ਜਾਣ ਦੀ ਸੋਚ ਰਹੇ ਸਨ ਪਰ ਹੁਣ ਉਹ ਆਪਣਿਆਂ ਦੇ ਨਜਦੀਕ ਹੀ ਰਹਿ ਸਕਣਗੇ। ਤਨਵੀਜੋਤ ਨੇ ਕਿਹਾ ਕਿ ਇਹ ਮੌਕਾ ਮਿਲਣ ਕਾਰਨ ਉਨ੍ਹਾਂ ਪੱਕਾ ਫੈਸਲਾ ਕਰ ਲਿਆ ਹੈ ਕਿ ਉਹ ਆਪਣਾ ਜੀਵਨ ਹੁਣ ਪੰਜਾਬ ਨੂੰ ਸੇਵਾਵਾਂ ਦੇਣ ਲਈ ਸਮੱਰਪਿਤ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਰੁਜਗਾਰ ਮੁਹੱਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਨਵੀਂ ਆਸ ਬੱਝੀ ਹੈ। ਪਿੰਡ ਖਨਾਲ ਕਲਾਂ ਜਿਲ੍ਹਾ ਸੰਗਰੂਰ ਦੇ ਕਰਮਜੀਤ ਸਿੰਘ ਨੇ ਵੀ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਉਪਰੰਤ ਅਜਿਹੇ ਹੀ ਵਿਚਾਰ ਪ੍ਰਗਟ ਕਰਦਿਆਂ ਆਪਣੇ ਸਾਥੀ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਨਾਲੋਂ ਵੱਧ ਤਰਜੀਹ ਇਥੇ ਰਹਿੰਦਿਆਂ ਹੀ ਰੁਜਗਾਰ ਪ੍ਰਾਪਤੀ ਨੂੰ ਦੇਣ। ਉਨ੍ਹਾਂ ਕਿਹਾ ਕਿ ਉਹ ਵੀ ਪਹਿਲਾਂ ਵਿਦੇਸ਼ ਜਾ ਕੇ ਆਪਣਾ ਭਵਿੱਖ ਬਨਾਉਣ ਬਾਰੇ ਸੋਚ ਰਿਹਾ ਸੀ ਪਰ ਰਹਿਣਾ ਇਥੇ ਹੀ ਚਾਹੁੰਦਾ ਸੀ। ਕਰਮਜੀਤ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਉਸ ਨੂੰ ਰੁਜਗਾਰ ਦਿੱਤੇ ਜਾਣ ਕਾਰਨ ਉਹ ਆਪਣੇ ਦਿਲ ਦੀ ਇੱਛਾ ਮੁਤਾਬਕ ਆਪਣੇ ਪਰਿਵਾਰ ਕੋਲ ਰਹਿ ਕੇ ਵਧੀਆ ਜੀਵਨ ਗੁਜਾਰ ਸਕੇਗਾ। ਸਿਰਫ ਤਨਵੀਜੋਤ ਅਤੇ ਕਰਮਜੀਤ ਸਿੰਘ ਹੀ ਨਹੀਂ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਾਜਰ ਲਗਭਗ ਸਾਰੇ ਨੌਜਵਾਨਾਂ ਦੀ ਇਹੀ ਰਾਏ ਸੀ। ਨੌਜਵਾਨਾਂ ਦਾ ਮੰਨਣਾ ਸੀ ਕਿ ਆਪਣੇ ਮਾਂ-ਬਾਪ ਦੀ ਕਮਾਈ ਵਿਦੇਸ਼ ਵਿੱਚ ਲਗਾਉਣ ਉਪਰੰਤ ਉਮਰ ਦਾ ਇੱਕ ਵੱਡਾ ਹਿੱਸਾ ਉਥੇ ਘਰ ਬਨਾਉਣ ਅਤੇ ਸਥਾਪਤ ਹੋਣ ਵਿੱਚ ਗੁਜਰ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ ਜਾਣ ਨਾਲੋਂ ਲੱਖ ਗੁਣਾ ਬੇਹਤਰ ਹੈ ਜੇਕਰ ਇਥੇ ਪੰਜਾਬ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁਜਗਾਰ ਦੇ ਸਥਾਪਤ ਕੀਤੇ ਜਾ ਰਹੇ ਮੌਕਿਆਂ ਦਾ ਲਾਹਾ ਲਿਆ ਜਾਵੇ।
News 25 April,2023
ਨਾਭਾ ਪਾਵਰ ਲਿਮਟਿਡ ਨੇ ਸਮਾਜ ਭਲਾਈ ਦੇ ਉਪਰਾਲਿਆਂ ਤਹਿਤ ਪੰਜ ਨਵੇਂ ਪੱਕੇ ਘਰ ਦਿੱਤੇ
ਕਮਜ਼ੋਰ ਪਰਿਵਾਰਾਂ ਨੂੰ ਪੰਜ ਪੱਕੇ ਮਕਾਨ ਸੌਂਪ ਕੇ ਸਮਾਜ ਭਲਾਈ ਲਈ ਆਪਣੀ ਅਟੁੱਟ ਵਚਨਬੱਧਤਾ ਦਾ ਸਬੂਤ ਦਿੱਤਾ ਰਾਜਪੁਰਾ: ਨਾਭਾ ਪਾਵਰ ਲਿਮਟਿਡ (ਐਨ.ਪੀ.ਐਲ.), ਜੋ ਕਿ ਰਾਜਪੁਰਾ ਵਿਖੇ 2x700 ਮੈਗਾਵਾਟ ਦੇ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਪੰਜ ਜ਼ਿਲ੍ਹਿਆਂ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਪੰਜ ਪੱਕੇ ਮਕਾਨ ਸੌਂਪ ਕੇ ਸਮਾਜ ਭਲਾਈ ਲਈ ਆਪਣੀ ਅਟੁੱਟ ਵਚਨਬੱਧਤਾ ਦਾ ਸਬੂਤ ਦਿੱਤਾ। ਇਹ ਮਕਾਨ ਜਿਸ ਵਿੱਚ ਇੱਕ ਕਮਰਾ, ਰਸੋਈ, ਵਾਸ਼ਰੂਮ, ਚਾਰਦੀਵਾਰੀ ਅਤੇ ਗੇਟ ਸ਼ਾਮਲ ਹਨ, ਸ਼੍ਰੀ ਐਸ.ਕੇ. ਨਾਰੰਗ, ਮੁੱਖ ਕਾਰਜਕਾਰੀ, ਨਾਭਾ ਪਾਵਰ ਦੁਆਰਾ ਪਲਾਂਟ ਦੇ ਅਹਾਤੇ ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਅਧਿਕਾਰਤ ਤੌਰ 'ਤੇ ਪ੍ਰਾਪਤਕਰਤਾਵਾਂ ਨੂੰ ਸੌਂਪੇ ਗਏ। ਇਹ ਮਕਾਨ ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਟੁੱਟ ਚੁੱਕੇ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਬਣਾਏ ਗਏ ਹਨ। ਇਸ ਮੌਕੇ ਬੋਲਦੇ ਹੋਏ, ਸ਼੍ਰੀ ਨਾਰੰਗ ਨੇ ਕਿਹਾ, "ਨਾਭਾ ਪਾਵਰ ਹਾਊਸਿੰਗ, ਸਿੱਖਿਆ ਨੂੰ ਉਤਸ਼ਾਹਿਤ ਕਰਨ, ਔਰਤਾਂ ਦੇ ਸਸ਼ਕਤੀਕਰਨ ਅਤੇ ਨੌਜਵਾਨਾਂ ਨੂੰ ਵਿੱਤੀ ਤੌਰ 'ਤੇ ਆਤਮ ਨਿਰਭਰ ਬਣਾ ਕੇ ਸਥਾਨਕ ਭਾਈਚਾਰੇ ਦਾ ਸਮਰਥਨ ਕਰਨ ਲਈ ਵਚਨਬੱਧ ਹੈ।" ਉਹਨਾਂ ਅੱਗੇ ਕਿਹਾ ਕਿ ਕੰਪਨੀ ਵੱਖ-ਵੱਖ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪਹਿਲਕਦਮੀਆਂ ਰਾਹੀਂ ਆਲੇ-ਦੁਆਲੇ ਦੇ ਪਿੰਡਾਂ ਅਤੇ ਉਨ੍ਹਾਂ ਦੇ ਵਸਨੀਕਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪਲਾਂਟ ਦੇ ਆਸ ਪਾਸ ਸ਼ਾਂਤਮਈ ਮਾਹੌਲ ਅਤੇ ਲਗਾਤਾਰ ਭਾਈਚਾਰਕ ਸਹਿਯੋਗ ਨੇ ਨਾਭਾ ਪਾਵਰ ਨੂੰ ਪੰਜਾਬ ਵਿੱਚ ਬਿਜਲੀ ਦਾ ਸਭ ਤੋਂ ਭਰੋਸੇਮੰਦ ਅਤੇ ਸਸਤੇ ਸਰੋਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਹੁਣ ਤੱਕ ਨਾਭਾ ਪਾਵਰ ਨੇ 19 ਪਿੰਡਾਂ ਦੇ 25 ਪਰਿਵਾਰਾਂ ਨੂੰ ਪੱਕੇ ਮਕਾਨ ਬਣਾ ਕੇ ਮੁੜ ਵਸੇਬਾ ਕੀਤਾ ਹੈ, ਤਾਂ ਜੋ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਨਾਭਾ ਪਾਵਰ ਦੇ ਸੀਐਸਆਰ ਅਭਿਆਸਾਂ ਨੇ ਸਥਾਨਕ ਭਾਈਚਾਰਿਆਂ ਵਿੱਚ ਬਹੁਤ ਸਦਭਾਵਨਾ ਪੈਦਾ ਕੀਤੀ ਹੈ ਅਤੇ ਉਹਨਾਂ ਨੂੰ ਤਰੱਕੀ ਵਿੱਚ ਭਾਈਵਾਲ ਬਣਾਇਆ ਹੈ। ਮੁੱਖ ਕਾਰਜਕਾਰੀ ਨੇ ਘਰ ਪ੍ਰਾਪਤ ਕਰਨ ਵਾਲਿਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਸਰਪੰਚਾਂ, ਮੈਂਬਰ ਪੰਚਾਇਤਾਂ ਅਤੇ ਹੋਰ ਸਮਾਜ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਪਲਾਂਟ ਦੇ ਸੀਨੀਅਰ ਅਧਿਕਾਰੀ, ਗ੍ਰਾਮ ਪੰਚਾਇਤ ਮੈਂਬਰ ਅਤੇ ਹੋਰ ਭਾਈਚਾਰੇ ਦੇ ਲੋਕ ਹਾਜ਼ਰ ਸਨ।
News 25 April,2023
ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ 'ਤੇ ਮਿਲਣਗੇ ਸਰਟੀਫ਼ਿਕੇਟ
ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ • ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ 'ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ 'ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐਸ.ਐਮ.ਐਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਈਲ ਫੋਨਾਂ 'ਤੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ਉਤੇ ਐਸ.ਐਮ.ਐਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ 'ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨਾਂ 'ਤੇ ਐਸ.ਐਮ.ਐਸ. ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ। ਬਾਕਸ ਈ-ਸੇਵਾ ਪੋਰਟਲ ਉਤੇ 430 ਤੋਂ ਵੱਧ ਸੇਵਾਵਾਂ ਉਪਲਬਧ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐਸ.ਐਮ.ਓ. ਦਫ਼ਤਰ, ਈ.ਓ.ਐਮ.ਸੀ. ਦਫ਼ਤਰ, ਡੀ.ਐਸ.ਐਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।
News 24 April,2023
ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ ਅਤੇ 1.90 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ ਚੰਡੀਗੜ੍ਹ/ਬਠਿੰਡਾ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ। ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ। ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
News 24 April,2023
116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ ਚੰਡੀਗੜ੍ਹ, 24 ਅਪ੍ਰੈਲ: 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਿਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।
News 24 April,2023
ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ: ਡਾ ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਇਹ ਐਲਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ, ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਨਗਰ ਨਿਗਮ ਅੰਮ੍ਰਿਤਸਰ ਵਿਖੇ 20,000 ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ 'ਤੇ ਲਗਭਗ 3.19 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਕਦਮ ਪਸ਼ੂ ਭਲਾਈ ਅਤੇ ਜਨਤਕ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਕੁੱਤਿਆਂ ਦੀ ਨਸਬੰਦੀ ਕਰਨ ਦੀ ਇਸ ਪਹਿਲ ਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਨਸਬੰਦੀ ਪ੍ਰੋਜੈਕਟ ਦਾ ਉਦੇਸ਼ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਵਿਜ਼ਨ ਦੇ ਅਨੁਸਾਰ ਹੈ। ਪੰਜਾਬ ਸਰਕਾਰ ਦਾ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਵਿੱਚ ਨਿਵੇਸ਼ ਕਰਨ ਦਾ ਫੈਸਲਾ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਇਸ ਪਹਿਲਕਦਮੀ ਦਾ ਖੇਤਰ ਵਿੱਚ ਮਨੁੱਖਾਂ ਅਤੇ ਜਾਨਵਰਾਂ ਦੋਵਾਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।
News 24 April,2023
ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ
ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ - ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ ,ਰੋਜ਼ਗਾਰ ਉਤਪਤੀ, ਛਪਾਈ ਅਤੇ ਸਟੇਸ਼ਨਰੀ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ’ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਪਵਿੱਤਰਤਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਮਾਲੇਰਕੋਟਲਾ ਅਤੇ ਸਮੁੱਚੇ ਪੰਜਾਬ ਨਿਵਾਸੀਆਂ ਨੂੰ ਇਸ ਪਵਿੱਤਰ ਮੁਕੱਦਸ ਦਿਨ ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਵੀ ਕੀਤੀ । ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲੇਰਕੋਟਲਾ ਦੇ ਸਰਵਪੱਖੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਈਦ -ਉਲ-ਫ਼ਿਤਰ ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ਵਿੱਚ ਜਾਣਿਆਂ ਜਾਂਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਾ ਪੁੰਗਰਣ ਸਗੋਂ ਆਪਸੀ ਭਾਈਚਾਰਾ ਇਸੇ ਤਰ੍ਹਾਂ ਬਰਕਰਾਰ ਰਹੇ । ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਮਾਮ ਵਲੋਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਦੇ ਈਦ ਮੌਕੇ ਮਾਲੇਰਕੋਟਲਾ ਵਿਖੇ ਪੁੱਜਣ ਤੇ ਸਵਾਗਤ ਕੀਤਾ ਅਤੇ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਵਿਚਾਰ ਸਾਂਝੇ ਕੀਤੇ । ਇਸ ਮੌਕੇ ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ, ਆਈਜੀ ਪੰਜਾਬ ਪੁਲਿਸ ਸ੍ਰੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਸੀਨੀਅਰ ਪੁਲਿਸ ਕਪਤਾਨ ਸ੍ਰੀ ਦੀਪਕ ਹਿਲੋਰੀ,ਐਸ.ਡੀ.ਐਮ.ਸ੍ਰੀ ਕਰਨਵੀਰ ਸਿੰਘ, ਸ੍ਰੀ ਓਂਕਾਰ ਸਿੰਘ ਧੂਰੀ, ਸ੍ਰੀ ਗੁਰਮੁੱਖ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਫਰਿਆਲ ਉਰ ਰਹਿਮਾਨ, ਸ਼ਮਸੂਦੀਨ ਚੌਧਰੀ, ਜਾਫ਼ਰ ਅਲੀ, ਮੋਨਿਸ ਰਹਿਮਾਨ, ਅਸ਼ਰਫ ਅਬਦੁੱਲਾ ,ਅਬਦੁਲ ਹਮੀਦ,ਮੁਹੰਮਦ ਨਜ਼ੀਰ, ਅਬਦੁਲ ਲਤੀਫ਼ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।
News 22 April,2023
ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ
ਗੋਦਾਮ 'ਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜੇ - ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ – ਖੇਤੀਬਾੜੀ ਮੰਤਰੀ ਚੰਡੀਗੜ੍ਹ, 22 ਅਪ੍ਰੈਲ: ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਬਠਿੰਡਾ ਦੇ ਸਟਾਫ ਦੀਆਂ ਤਿੰਨ ਟੀਮਾਂ ਵੱਲੋਂ ਕੀਟਨਾਸ਼ਕ ਦਵਾਈਆਂ ਦੀਆਂ ਕੰਪਨੀਆਂ ਦੇ 15 ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਕ ਗੋਦਾਮ ਵਿੱਚ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਕਰਕੇ ਪੰਕਜ ਪੁੱਤਰ ਕੇਸ਼ ਰਾਜ ਗਰਗ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੇ.ਸੀ. ਕੰਪਲੈਕਸ, ਸਿਵੀਆਂ ਰੋਡ, ਬਠਿੰਡਾ ਦੇ ਗੋਦਾਮ ਨੰਬਰ 29 ‘ਤੇ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦਾ ਫਲੈਕਸ ਬੋਰਡ ਲੱਗਿਆ ਹੋਇਆ ਸੀ। ਇਸ ਗੋਦਾਮ ਦੇ ਮਾਲਕ ਪੰਕਜ ਪੁੱਤਰ ਕੇਸ਼ ਰਾਜ ਗਰਗ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕਿ ਗੋਦਾਮ ਅੰਦਰ ਕਾਫੀ ਮਾਤਰਾ ਵਿਚ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦੀਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਅਣ-ਅਧਿਕਾਰਤ ਤੌਰ 'ਤੇ ਸਟੋਰ ਕੀਤੀਆਂ ਹੋਈਆਂ ਸਨ। ਇਨ੍ਹਾਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਰਿਕਾਰਡ ਸਬੰਧੀ ਪੰਕਜ ਕੁਮਾਰ ਵੱਲੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ। ਇਸ ਲਈ ਪੰਕਜ ਵਿਰੁੱਧ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13, ਰੂਲਜ਼ 1971 ਦੀ ਧਾਰਾ 10, 15 ਅਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਧਾਰਾ 7, 8 ਅਤੇ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 3, 7 ਅਤੇ ਆਈ.ਪੀ.ਸੀ. 420 ਤਹਿਤ ਥਾਣਾ ਥਰਮਲ ਬਠਿੰਡਾ ਵਿਖੇ ਐਫ.ਆਈ.ਆਰ. ਨੰਬਰ 48 ਮਿਤੀ 20-04-2023 ਨੂੰ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਵਿਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜ ਦਿੱਤੇ ਗਏ ਹਨ ਅਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਕੰਪਨੀ ਨੂੰ ਬਖਸ਼ਿਆਂ ਨਹੀਂ ਜਾਵੇਗਾ, ਜੋ ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚੇਗਾ।
News 22 April,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ
ਗੁਰੂ ਸਾਹਿਬ ਦੀ ਪਾਲਕੀ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਨੇ ਦਿੱਤੀ ਸਲਾਮੀ ਹੀਰਾ ਸਿੰਘ ਗਾਬੜੀਆ, ਸ. ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ ਪਟਿਆਲਾ 22 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂਆਰੰਭ ਹੋਇਆ ‘ਖਾਲਸਾ ਫਤਹਿ ਮਾਰਚ’ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰਾਤਰੀ ਠਹਿਰਾਅ ਉਪਰੰਤ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਗਲੇ ਪੜ੍ਹਾਅ ਵੱਲ ਰਵਾਨਾ ਹੋਇਆ। ‘ਖਾਲਸਾ ਫਤਹਿ ਮਾਰਚ’ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਰਵਾਨਾ ਹੋਇਆ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਸਾਹਿਬ ਮਹਾਰਾਜ ਦੇ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਹਰਦੀਪ ਸਿੰਘ ਬਡੂੰਗਰ ਦੀ ਅਗਵਾਈ ’ਚ ਪੁੱਜੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਗੁਰੂ ਸਾਹਿਬ ਦੇ ਅਦਬ ਅਤੇ ਸਤਿਕਾਰ ਵਿਚ ਸਲਾਮੀ ਵੀ ਦਿੱਤੀ। ਖਾਲਸਾ ਫਤਹਿ ਮਾਰਚ ਨੂੰ ਅਗਲੇ ਪੜ੍ਹਾਅ ਵੱਲ ਰਵਾਨਾ ਕਰਨ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਪਿੰਗਲਾ ਆਸ਼ਰਮ ਦੇ ਮੁਖੀ ਬਾਬਾ ਬਲਬੀਰ ਸਿੰਘ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਖਾਲਸਾ ਫਤਹਿ ਮਾਰਚ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਿੱਘਾ ਸਵਾਗਤ ਕੀਤਾ। ਖਾਲਸਾ ਫਤਹਿ ਮਾਰਚ ਦਾ ਨਾਭਾ, ਭਵਾਨੀਗੜ੍ਹ, ਸੰਗਰੂਰ ਤੋਂ ਹੁੰਦਾ ਬਰਨਾਲਾ ਵਿਖੇ ਰਾਤਰੀ ਠਹਿਰਾਅ ਲਈ ਪੁੱਜੇਗਾ, ਜਿਥੇ ਸੰਗਤਾਂ ਨੇ ਵੱਖ ਵੱਖ ਥਾਵਾਂ ’ਤੇ ਸਵਾਗਤ ਕੀਤਾ। ਖਾਲਸਾ ਫਤਹਿ ਮਾਰਚ ਦਾ ਸਵਾਗਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਫਤਹਿ ਮਾਰਚ ਦਾ ਮੁੱਖ ਮੰਤਵ ਇਤਿਹਾਸ ਅੰਦਰ ਸਿੱਖ ਜਰਨੈਲਾਂ ਵੱਲੋਂ ਨਿਭਾਈ ਨਿਰਣਾਇਕ ਭੂਮਿਕਾ ਤੋਂ ਜਾਣੂੰ ਕਰਵਾਉਣਾ ਹੈ ਤਾਂ ਜੋ ਆਪਣੇ ਇਤਿਹਾਸ ਅਤੇ ਵਿਰਾਸਤ ਦੇ ਵੱਡਮੁੱਲੇ ਖਜ਼ਾਨੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਸਾਂਭਕੇ ਰੱਖ ਸਕਣ। ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਸਜਾਇਆ ਖਾਲਸਾ ਫਤਹਿ ਮਾਰਚ ਚੰਗਾ ਉਪਰਾਲਾ, ਜੋ ਸੰਗਤ ਨੂੰ ਸਿੱਖ ਇਤਿਹਾਸ ਦੇ ਮਹਾਨ ਵਿਰਸੇ ਨਾਲ ਜੋੜਦਾ ਹੈ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ‘ਖਾਲਸਾ ਫਤਹਿ ਮਾਰਚ’ ਦੌਰਾਨ ਦਿੱਲੀ ਅਤੇ ਹਰਿਆਣਾ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰੇਰਿਆ ਕਿ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਸਿੱਖੀ ਅਤੇ ਇਤਿਹਾਸ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਖਾਲਸਾ ਫਤਹਿ ਮਾਰਚ ਦੌਰਾਨ ਇਸਤਰੀ ਅਕਾਲੀ ਦਲ ਦਿੱਲੀ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ, ਗੁਰਮੀਤ ਸਿੰਘ ਸੁਨਾਮ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਤੇਜਿੰਦਰ ਸਿੰਘ, ਸ. ਰਣਜੀਤ ਸਿੰਘ ਭੋਮਾਂ, ਤੇਜਿੰਦਰਪਾਲ ਸਿੰਘ ਢਿੱਲੋਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ ਤੇ ਸੁਸਾਇਟੀ ਦੇ ਮੈਂਬਰਾਂ ਵਿਚ ਚਰਨਜੀਤ ਸਿੰਘ ਗਰੋਵਰ, ਨਰਿੰਦਰ ਸਿੰਘ ਚੰਢੋਕ, ਕੰਵਲਜੀਤ ਸਿੰਘ ਗੋਨਾ, ਹਰਮਿੰਦਰਪਾਲ ਸਿੰਘ ਵਿੰਟੀ, ਸੁਖਮਿੰਦਰਪਾਲ ਸਿੰਘ ਮਿੰਟਾ, ਮਨਪ੍ਰੀਤ ਸਿੰਘ ਚੱਢਾ, ਜਸਪ੍ਰੀਤ ਸਿੰਘ ਭਾਟੀਆ, ਪਲਵਿੰਦਰ ਸਿੰਘ ਰਿੰਕੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਹਾਜ਼ਰ ਸਨ।
News 22 April,2023
ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ
ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ, 22 ਅਪ੍ਰੈਲ 2023 ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ ਫਸਲਾਂ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫਸਲਾਂ ਅਤੇ ਸਬਜੀਆਂ , ਜੋ ਵਧੀਆ ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ ਅਤੇ ਆਰਥਿਕਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਈ ਹੋ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ , ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫਸਲਾਂ ਜਾਂ ਸਬਜੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ। ਇਸ ਸਬੰਧੀ ਸ੍ਰੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“ ਮੰਤਰੀ ਨੇ ਦੱਸਿਆ ਕਿ ਫਿਰੋਜਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫਸਲ 21940 ਏਕੜ ਵਿੱਚ 1.66 ਲੱਖ ਮੀਟਿ੍ਰਕ ਟਨ ਭਾਵ ਇੱਕ ਲੱਖ 66 ਹਜਾਰ ਮੀਟਿ੍ਰਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ। ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ। ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਸ੍ਰੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜਰ ਸਨ।
News 22 April,2023
ਕੇਂਦਰ ਸਰਕਾਰ ਵੱਲੋਂ ਕਣਕ 'ਤੇ ਕਟੌਤੀ ਖਿਲਾਫ - ਕਿਸਾਨਾਂ ਦਾ ਗੁੱਸਾ ਫੂਟਿਆ : ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
- ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ 'ਚ ਕਟੌਤੀ ਦੇ ਖਾਤਮੇ ਸਮੇਤ ਭਾਰੀ ਫ਼ਸਲੀ ਤੇ ਜਾਇਦਾਦ ਦੇ ਨੁਕਸਾਨ ਦੀ ਪੂਰੀ ਭਰਪਾਈ ਦੀ ਮੰਗ ਪਟਿਆਲਾ, 14 ਅਪ੍ਰੈਲ : ਦਾਗੀ-ਪਿਚਕੇ ਦਾਣਿਆਂ ਦੇ ਬਹਾਨੇ ਕਣਕ ਦੇ ਐੱਮ ਐੱਸ ਪੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ ਪਟਿਆਲਾ ਡੀ.ਸੀ ਦਫ਼ਤਰ ਅੱਗੇ ਭਾਰੀ ਗਿਣਤੀ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਪ੍ਰਵਾਰਾਂ ਸਮੇਤ ਵਿਸ਼ਾਲ ਰੋਸ ਧਰਨੇ ਲਗਾਕੇ ਕੇਂਦਰ ਸਰਕਾਰ ਦਾ ਪਿਟ ਸਿਆਪਾ ਕੀਤਾ ਅਤੇ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਨੇਤਾਵਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਦਾਗੀ ਜਾਂ ਪਿਚਕੇ ਦਾਣਿਆਂ ਦਾ ਦੋਸ਼ ਸਰਾਸਰ ਨਜਾਇਜ਼ ਕਿਸਾਨਾਂ ਸਿਰ ਮੜ੍ਹ ਕੇ ਕਣਕ ਦੇ ਰੇਟ ਵਿੱਚ ਕਟੌਤੀ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਭਾਰੀ ਮੀਂਹ ਤੂਫ਼ਾਨ ਗੜੇਮਾਰੀ ਨੂੰ ਕੌਮੀ ਆਫ਼ਤ ਮੰਨ ਕੇ ਇਸ ਨਾਲ ਹੋਏ ਫ਼ਸਲੀ ਨੁਕਸਾਨ ਅਤੇ ਹੋਰ ਜਾਇਦਾਦ ਮਕਾਨਾਂ ਆਦਿ ਦੇ ਹੋਏ ਨੁਕਸਾਨ ਦੀ ਪੂਰੀ-ਪੂਰੀ ਭਰਪਾਈ ਦੀ ਅਦਾਇਗੀ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਔਰਤਾਂ ਸਮੇਤ ਤੁਰੰਤ ਕੀਤੀ ਜਾਵੇ। ਨਾਂਮਾਤਰ ਮੁਆਵਜ਼ਾ ਦੇਣ ਲਈ ਵੀ ਵੱਧ ਤੋਂ ਵੱਧ 5 ਏਕੜ ਦੀ ਸ਼ਰਤ ਖਤਮ ਕਰਨ, ਮਿਥੇ ਹੋਏ ਸਰਕਾਰੀ ਸਮਰਥਨ ਮੁੱਲ ਮੁਤਾਬਕ ਕਟੌਤੀ ਤੋਂ ਬਿਨਾਂ ਪੂਰੀ ਦੀ ਪੂਰੀ ਕਣਕ ਅਤੇ ਦੂਜੀਆਂ ਫ਼ਸਲਾਂ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੀਆਂ ਮੰਗਾਂ ਸ਼ਾਮਲ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਭਾਜਪਾ ਹਕੂਮਤ ਨੇ ਕੁਦਰਤੀ ਕਹਿਰ ਨਾਲ਼ ਹੋਈ ਫ਼ਸਲੀ ਤਬਾਹੀ ਨੂੰ ਕੌਮੀ ਆਫ਼ਤ ਮੰਨ ਕੇ ਕਿਸਾਨਾਂ ਦੇ ਜ਼ਖਮਾਂ 'ਤੇ ਲੂਣ ਭੁੱਕਿਆ ਹੈ। ਬੇਸ਼ੱਕ ਪੰਜਾਬ ਦੀ ਆਪ ਸਰਕਾਰ ਨੇ ਇਹ ਕਟੌਤੀ ਨਾ ਕਰਨ ਦਾ ਹਾਂ-ਪੱਖੀ ਐਲਾਨ ਤਾਂ ਕੀਤਾ ਹੈ ਪ੍ਰੰਤੂ ਕਣਕ ਦੀ 75 ਤੋਂ 100× ਯਾਨੀ ਮੁਕੰਮਲ ਤਬਾਹੀ ਦਾ ਮੁਆਵਜ਼ਾ ਸਿਰਫ਼ ਪੰਜ ਏਕੜ ਤੱਕ 15000 ਰੁਪਏ ਪ੍ਰਤੀ ਏਕੜ ਐਲਾਨ ਕਰ ਕੇ ਅਤੇ 33× ਤੱਕ ਤਬਾਹੀ ਨੂੰ ਮੁਆਵਜ਼ੇ ਦੇ ਦਾਇਰੇ ਵਿੱਚੋਂ ਬਾਹਰ ਕੱਢ ਕੇ ਕਿਸਾਨਾਂ ਨਾਲ਼ ਕੋਝਾ ਮਜ਼ਾਕ ਵੀ ਕੀਤਾ ਹੈ, ਕਿਉਂਕਿ ਇਸ ਮੁਕੰਮਲ ਤਬਾਹੀ ਦਾ ਮੁਆਵਜ਼ਾ ਤਾਂ ਘੱਟੋ ਘੱਟ 50000 ਤੋਂ 55000 ਰੁਪਏ ਪ੍ਰਤੀ ਏਕੜ ਬਣਦਾ ਹੈ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਹੀ ਘਾਟੇਵੰਦੇ ਰੇਟਾਂ ਰਾਹੀਂ ਕਰਜ਼ਿਆਂ ਥੱਲੇ ਕੁਚਲੇ ਜਾ ਰਹੇ ਕਿਸਾਨਾਂ ਉੱਤੇ ਇਸ ਤਬਾਹੀ ਦਾ ਹੋਰ ਭਾਰ ਪਾਉਣ ਦੀ ਥਾਂ ਪੂਰੇ ਦੇਸ਼ ਦੁਆਰਾ ਇਹ ਸਾਰਾ ਭਾਰ ਸਰਕਾਰੀ ਖਜ਼ਾਨੇ 'ਚੋਂ ਵੰਡਾਉਣਾ ਬਣਦਾ ਹੈ, ਕਿਉਂਕਿ ਕਿਸਾਨ ਦੇਸ਼ ਦੇ ਹਰ ਜੀਅ ਲਈ ਅੰਨ ਪੈਦਾ ਕਰਦਾ ਹੈ। ਬੁਲਾਰਿਆਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਸੱਦਾ ਵੀ ਦਿੱਤਾ ਕਿ ਰੇਟ 'ਚ ਕਟੌਤੀ ਵਾਲਾ ਜੇ-ਫਾਰਮ ਕੱਟਣ ਵਾਲੇ ਅਧਿਕਾਰੀਆਂ ਦੇ ਥਾਂਓਂ-ਥਾਂਈਂ ਘਿਰਾਓ ਕੀਤੇ ਜਾਣ। ਮੁੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਮ ਕਿਸਾਨਾਂ ਨੂੰ ਖੇਤੀ ਕਿੱਤੇ 'ਚੋਂ ਬਾਹਰ ਧੱਕ ਕੇ ਅਤੇ ਰੁਜ਼ਗਾਰ ਦੇ ਵਸੀਲੇ ਖ਼ਤਮ ਕਰਕੇ ਕਾਰਪੋਰੇਟ ਖੇਤੀ ਮਾਡਲ ਮੜ੍ਹਨ ਦੀ ਨੀਤੀ ਤਹਿਤ ਹੀ ਅਜਿਹੇ ਭੁੱਖਮਰੀ ਵੱਲ ਲੈ ਜਾਣ ਵਾਲੇ ਕਿਸਾਨ ਮਾਰੂ ਫੈਸਲੇ ਕੀਤੇ ਜਾ ਰਹੇ ਹਨ। ਅਜਿਹੇ ਫੈਸਲਿਆਂ ਦੀ ਬਦੌਲਤ ਹੀ ਪਾਕਿਸਤਾਨ ਵਰਗੇ ਦੁਨੀਆਂ ਦੇ ਦਰਜਨਾਂ ਦੇਸ਼ਾਂ ਦੇ ਅਰਬਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਅੰਦੋਲਨ ਦੀ ਆਵਾਜ਼ ਅਣਸੁਣੀ ਕਰਨ ਦੀ ਸੂਰਤ ਵਿੱਚ ਅਗਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਇਨ੍ਹਾਂ ਦੇਸ਼ਧ੍ਰੋਹੀ ਫੈਸਲਿਆਂ ਵਿਰੁੱਧ ਪ੍ਰਵਾਰਾਂ ਸਮੇਤ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ, ਖਜਾਨਚੀ ਜਗਮੇਲ ਸਿੰਘ ਗਾਜੇਵਾਸ, ਅਮਰੀਕ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਸਾਲੂਵਾਲ, ਹਰਮਨਦੀਪ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਭਰਭੂਰ ਸਿੰਘ, ਮਨਦੀਪ ਕੌਰ ਬਾਰਨ, ਗੁਰਮੀਤ ਕੋਰ ਬਰਾਸ ਆਦਿ ਮੌਜੂਦਸਨ।
News 14 April,2023
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ
ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।
News 14 April,2023
ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਦੀ ਸਪਲਾਈ ਕਰਨ ਸਬੰਧੀ ਉਲੀਕੇ ਗਏ ਪ੍ਰੋਜੈਕਟ ਉਤੇ ਬਹੁਤ ਤੇਜ਼ੀ ਕੰਮ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸ਼ਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਕਾਫੀ ਸਮੇਂ ਜੂਝ ਰਹੇ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸੁੱਧ ਪਾਣੀ ਦੀ ਮੁਸਕਲ ਤੋਂ ਵੱਡੀ ਰਾਹਤ ਮਿਲੇਗੀ । ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਕਰਨ ਸਬੰਧੀ ਤਿਆਰ ਕੀਤੇ ਜਾ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਤੇ 7.29 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਹੋਣ ਵਾਲਾ ਖਰਚੇ ਲਈ ਲੋੜੀਂਦੇ ਫੰਡਜ਼ ਨਗਰ ਕੌਂਸਲ, ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਕੁਨੈਕਸ਼ਨ ਸ਼ਾਮਲ ਹੋਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਇਹ ਪਹਿਲਕਦਮੀ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇਸਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਵੀ ਲੈਣ ਨੂੰ ਯਕੀਨੀ ਬਣਾਉਣ।
News 13 April,2023
ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ ਚੰਡੀਗੜ੍ਹ, 13 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ। ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ। ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।
News 13 April,2023
ਇਤਿਹਾਸ 'ਚ ਪਹਿਲੀ ਵਾਰ 'ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ'
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ (ਫਾਜ਼ਿਲਕਾ), 13 ਅਪ੍ਰੈਲ ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦ੍ਰਿੜ ਵਚਨਬੱਧ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ਼ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜ਼ੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ 'ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਦੀ ਬੇਰੁਖੀ ਨੇ ਕਿਸਾਨਾਂ ਦੀ ਸਾਰ ਲੈਣ ਲਈ ਕੁਝ ਨਹੀਂ ਕੀਤਾ ਸਗੋਂ ਕਿਸਾਨਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਲਈ ਕੇਂਦਰ ਨੇ ਖਰਾਬ ਹੋਏ ਅਨਾਜ ਦੇ ਮੁੱਲ ਵਿਚ ਕਟੌਤੀ ਕਰ ਦਿੱਤੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬੀ ਕਿਸਾਨਾਂ ਤੋਂ ਬਿਨਾਂ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸੂਬੇ ਦੇ ਮਿਹਨਤਕਸ਼ ਕਿਸਾਨਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗਾ ਤਾਂ ਕਿਸਾਨਾਂ 'ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੇ ਭਲੇ ਲਈ ਹੁੰਦਾ ਹੈ। ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜਾ ਵਿਅਕਤੀ ਖ਼ੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕ ਵਿਰੋਧੀ ਮਾਨਸਿਕਤਾ ਕਾਰਨ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਵਿੱਚ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨੂੰ ਆਧਾਰ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ 10 ਕੇਂਦਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਤਾਂ ਕਿ ਉਹ ਸੂਬੇ ਅਤੇ ਦੇਸ਼ ਵਿੱਚ ਉਚੇ ਅਹੁਦਿਆਂ 'ਤੇ ਕੰਮ ਕਰ ਸਕਣ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਹੋਰ ਵੀ ਹਾਜ਼ਰ ਸਨ।
News 13 April,2023
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿੱਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿੱਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।
News 13 April,2023
ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ
ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ 'ਪਰਿਵਰਤਨ' ਸਕੀਮ ਦਾ ਆਗ਼ਾਜ਼ • 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ 'ਪਰਿਵਰਤਨ' ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ। ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।
News 13 April,2023
ਹਰੇਕ ਗੱਲ 'ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ- ਮੁੱਖ ਮੰਤਰੀ
ਕਣਕ ਦੀ ਖਰੀਦ 'ਤੇ ਲਾਏ ਕੱਟ 'ਤੇ ਮੁੱਖ ਮੰਤਰੀ ਦੀ ਕੇਂਦਰ ਨੂੰ ਦੋ ਟੁੱਕ ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਸਾਡੀ ਸਰਕਾਰ ਕਰੇਗੀ-ਮੁੱਖ ਮੰਤਰੀ ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਨਿਹਾਲਗੜ੍ਹ (ਸੰਗਰੂਰ), 13 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ। ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਣਕ ਦੇ 10 ਫੀਸਦੀ ਬਦਰੰਗ ਦਾਣਿਆਂ ਵਿਚ ਮੁੱਲ ਵਿਚ ਕੋਈ ਕਟੌਤੀ ਨਹੀਂ। ਉਨ੍ਹਾਂ ਕਿਹਾ ਕਿ 10 ਫੀਸਦੀ ਤੋਂ 80 ਫੀਸਦੀ ਬਦਰੰਗ ਫਸਲ ਉਤੇ ਪ੍ਰਤੀ ਕੁਇੰਟਲ 5.31 ਰੁਪਏ ਦਾ ਕੱਟ ਲੱਗੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਸੂਬੇ ਦਾ ਜੀ.ਐਸ.ਟੀ. ਅਤੇ ਆਰ.ਡੀ.ਐਫ. ਦਾ ਬਣਦਾ ਹਿੱਸਾ ਅਜੇ ਤੱਕ ਜਾਰੀ ਨਹੀਂ ਕੀਤਾ ਅਤੇ ਹੁਣ ਕਿਸਾਨਾਂ ਉਤੇ ਇਹ ਫੈਸਲਾ ਥੋਪ ਦਿੱਤਾ ਜੋ ਪਹਿਲਾਂ ਹੀ ਬੇਮੌਸਮੇ ਮੀਂਹ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਕਿਸਾਨਾਂ ਨੂੰ ਕੋਈ ਫਿਕਰ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖਣ ਦੇ ਸਮਰੱਥ ਹੈ ਅਤੇ ਅਨੰਦਾਤਿਆਂ ਦੀ ਮਦਦ ਲਈ ਕੇਂਦਰ ਅੱਗੇ ਹੱਥ ਨਹੀਂ ਅੱਡੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਨੇ ਪ੍ਰਭਾਵਿਤ ਫਸਲ, ਕਣਕ ਦੇ ਸੁੰਗੜੇ ਤੇ ਟੁੱਟੇ ਦਾਣਿਆਂ ਕਾਰਨ ਮੁੱਲ ਵਿਚ ਕਟੌਤੀ ਕਰਨ ਦਾ ਫੈਸਲਾ ਲਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸਥਿਤੀ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਮੁੱਲ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫੀਸਦੀ ਤੋਂ ਵੱਧ ਖਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਖਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਗਿਰਦਾਵਰੀ ਕਰਵਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਗਿਰਦਾਵਰੀ ਸਿਰਫ਼ ਦਫ਼ਤਰਾਂ ਜਾਂ ਸਿਆਸੀ ਤੌਰ ਉਤੇ ਰਸੂਖਦਾਰ ਲੋਕਾਂ ਦੇ ਘਰਾਂ ਵਿਚ ਹੀ ਹੁੰਦੀ ਸੀ ਪਰ ਹੁਣ ਨਿਰਪੱਖ ਢੰਗ ਨਾਲ ਗਿਰਦਾਵਰੀ ਕੀਤੀ ਜਾ ਰਹੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਮੁਆਵਜ਼ਾ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨੇ ਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਅਤੇ ਇਸ ਸਾਲ ਵੀ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
News 13 April,2023
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ; ਚਾਰ ਵਿਅਕਤੀ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਵਿਅਕਤੀ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਖੇਪ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਡੀਆਈਜੀ ਫਿਰੋਜ਼ਪੁਰ ਰੇਂਜ ਚੰਡੀਗੜ੍ਹ/ਫਾਜ਼ਿਲਕਾ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ 'ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਦੋ ਸੀਡੈਨ ਕਾਰਾਂ, ਜਿਹਨਾਂ ਵਿੱਚ ਚਿੱਟੇ ਰੰਗ ਦੀ ਹੁੰਡਈ ਐਲਾਂਟਰਾ (ਪੀਬੀ-02-ਡੀਪੀ-0717) ਅਤੇ ਇੱਕ ਸਿਲਵਰ ਹੌਂਡਾ ਸਿਵਿਕ (ਪੀਬੀ-63-ਡੀ-2370) ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ ਜਿਹਨਾਂ ਦੀ ਵਰਤੋਂ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਲਾਲੋ ਵਾਲੀ ਦੇ ਇਲਾਕੇ ਵਿੱਚ ਨਹਿਰੀ ਪੁਲ ਨੇੜੇ ਮੁਹਿੰਮ ਚਲਾਈ, ਜਿੱਥੇ ਇਹ ਚਾਰ ਵਿਅਕਤੀ ਆਪਣੀ ਕਾਰ ਵਿੱਚ ਬੈਠ ਹੋਏ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਸਨ। ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 24.295 ਕਿਲੋਗ੍ਰਾਮ ਹੈਰੋਇਨ ਦੇ 23 ਪੈਕਟ ਬਰਾਮਦ ਕੀਤੇ ਹਨ, ਜੋ ਕਿ ਐਲਾਂਟਰਾ ਕਾਰ ਦੀਆਂ ਖਿੜਕੀਆਂ ਦੀ ਗੱਤੇ ਦੀ ਚਾਦਰ ਵਿੱਚ ਵਿੱਚ ਲੁਕਾ ਕੇ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਫੜੇ ਗਏ ਨਸ਼ਾ ਤਸਕਰਾਂ ਵੱਲੋਂ ਦੱਸੇ ਗਏ ਟਿਕਾਣੇ ਤੋਂ 12.620 ਕਿਲੋਗ੍ਰਾਮ ਹੈਰੋਇਨ ਦੇ 12 ਹੋਰ ਪੈਕੇਟ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ, ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੰਜਾਬ ਨਾਲ ਸਬੰਧਤ ਵਿਅਕਤੀ, ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ, ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23, 29 ਤਹਿਤ ਐੱਫ.ਆਈ.ਆਰ ਨੰਬਰ 58 ਮਿਤੀ 12.04.2023 ਦਰਜ ਕੀਤੀ ਗਈ ਹੈ।
News 12 April,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਕੌਂਸਲ ਵਿੱਚ ਸੀਵਰੇਜ ਪਾਉਣ ਤੋਂ ਬਾਅਦ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਸਥਾਨਕ ਸਰਕਾਰਾਂ ਵਿਭਾਗ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਸੱਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਮੀਟਿੰਗ ਦੌਰਾਨ ਕੋਟਕਪੂਰਾ ਨਗਰ ਕੌਂਸਲ ਵਿੱਚ ਪਿਛਲੇ ਵਰ੍ਹੇ ਸੀਵਰੇਜ ਪੈਣ ਤੋਂ ਬਾਅਦ ਸੜਕਾਂ ਦੀ ਖਰਾਬ ਹੋਈ ਹਾਲਤ ਸੁਧਾਰ ਕੇ ਸੜਕਾਂ ਨਵੇਂ ਸਿਰੇ ਤੋਂ ਬਣਾਉਣ ਦਾ ਮੁੱਦਾ ਵਿਸਥਾਰ ਨਾਲ ਵਿਚਾਰਿਆ ਗਿਆ। ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ ਅਤੇ ਇਸ ਮਕਸਦ ਦੀ ਪੂਰਤੀ ਲਈ ਸਬੰਧਤ ਵਿਭਾਗਾਂ ਵੱਲੋਂ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਨਾਲ-ਨਾਲ ਵਿੱਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਫੰਡਾਂ ਦੀ ਉਪਲਬਧਤਾ ਸਣੇ ਇਹ ਵੀ ਯਕੀਨੀ ਬਣਾਉਣ ਕਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਾ ਆਵੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਕਿਹਾ ਕਿ ਨਗਰ ਕੌਂਸਲ ਵਿੱਚ ਜਿਥੇ ਕਿਤੇ ਵੀ ਸੀਵਰੇਜ ਜਾਂ ਵਾਟਰ ਸਪਲਾਈ ਦੇ ਪਾਈਪ ਪਾਉਣ ਨੂੰ ਰਹਿੰਦੇ ਹਨ, ਉਸ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਸੜਕਾਂ ਬਣਨ ਤੋਂ ਬਾਅਦ ਪੁੱਟ-ਪੁਟਾਈ ਤੋਂ ਬਚਿਆ ਜਾ ਸਕੇ। ਸ. ਸੰਧਵਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਨੂੰ ਤੁਰੰਤ ਨਵਿਆਉਣ ਲਈ ਚਾਰਾਜੋਈ ਕੀਤੀ ਜਾਵੇ। ਮੀਟਿੰਗ ਦੌਰਾਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਵਿਸ਼ੇਸ਼ ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ੍ਰੀ ਉਮਾ ਸ਼ੰਕਰ ਗੁਪਤਾ, ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨਾਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
News 12 April,2023
ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ
ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਅੱਜ ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ। ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 34 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਜੀ.ਰਾਮੇਸ਼ ਕੁਮਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 12 April,2023
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਿਨ ਸੀ
10 ਮਈ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਚੰਡੀਗੜ੍ਹ, 12 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 (ਸੋਮਵਾਰ) ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਿਰਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ, 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ। ਉਨ੍ਹਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਭਰੇ ਜਾਣੇ ਹਨ। ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ। ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ। ਸੀ.ਈ.ਓ ਨੇ ਦੱਸਿਆ ਕਿ 14.04.2023 (ਸ਼ੁੱਕਰਵਾਰ) ਨੂੰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ। ਉਹਨਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਸੀ.ਈ.ਓ. ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
News 12 April,2023
ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ
ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ ਡਾ. ਬਲਬੀਰ ਸਿੰਘ ਵੱਲੋਂ ਕੋਵਿਡ ਮਾਮਲਿਆਂ ਵਿੱਚ ਸੰਭਾਵਿਤ ਵਾਧੇ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਚੰਡੀਗੜ੍ਹ, 12 ਅਪ੍ਰੈਲ: ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ 'ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਜਾਣ ਤੋਂ ਗੁਰੇਜ਼ ਕਰਨ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
News 12 April,2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਕੀਤੇ ਜਾ ਰਹੇ ਹਨ ਬਹੁਪੱਖੀ ਉਪਰਾਲੇ- ਡਾ. ਬਲਜੀਤ ਕੌਰ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮਿਲੇਗੀ ਮੁਫ਼ਤ ਸਹੂਲਤ-ਸ੍ਰ. ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 12 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪਿੰਡ ਉਸਮਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਲੱਗਭੱਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ ਵਿੱਚ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਲਈ, ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਲੋੜਵੰਦ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਬਾਲ ਘਰ ਚਲਾਏ ਜਾ ਰਹੇ ਹਨ।ਇਹ ਬਾਲ ਘਰ ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਸਥਾਪਿਤ ਹਨ। ਇਹਨਾਂ ਬਾਲ ਘਰਾਂ ਵਿੱਚ ਅਨਾਥ, ਬੇਸਹਾਰਾ ਅਤੇ ਸਪੁਰਦ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਇਹਨਾਂ ਬਾਲ ਘਰਾਂ ਵਿੱਚ 238 ਬੱਚੇ ਰਹਿ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਬਾਲ ਘਰ ਨਾ ਹੋਣ ਕਰਕੇ ਸਰਕਾਰ ਵੱਲੋਂ 50 ਦੀ ਸਮਰੱਥਾ ਵਾਲਾ ਲੜਕਿਆਂ ਲਈ ਬਾਲ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਬਾਲ ਘਰ ਵਿੱਚ ਲੋੜਵੰਦ ਤੇ ਬੇਸਹਾਰਾ ਬੱਚਿਆਂ ਦੇ ਰਹਿਣ-ਸਹਿਣ ਲਈ ਇਮਾਰਤ ਦਾ ਨਿਰਮਾਣ ਕਰਨ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਲਈ ਲੱਗਭੱਗ 05 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਬਾਲ ਘਰ ਵਿੱਚ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ, ਪੜਾਈ, ਸਿਹਤ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਸੁਰੱਖਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਲਈ ਬਾਲ ਘਰ ਸਾਡੇ ਇਲਾਕੇ ਦੀ ਬਹੁਤ ਸਮੇਂ ਤੋਂ ਮੰਗ ਸੀ। ਉਹਨਾਂ ਕਿਹਾ ਕਿ ਇਸ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮੁਫ਼ਤ ਸਹੂਲਤ ਮਿਲੇਗੀ ਤਾਂ ਜੋ ਉਹ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਹਨਾਂ ਕਿਹਾ ਕਿ ਇਸ ਬਾਲ ਘਰ ਦੀ ਦੋ ਮੰਜ਼ਿਲਾਂ ਇਮਾਰਤ ਦੀ ਉਸਾਰੀ ਕਰਕੇ ਜਲਦ ਹੀ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ ਤਾਂ ਜੋ ਅਨਾਥ ਤੇ ਬੇਸਹਾਰਾ ਬੱਚੇ ਇੱਥੇ ਰਹਿ ਕੇ ਆਪਣਾ ਜੀਵਨ ਬਸਰ ਕਰ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ 18 ਸਾਲ ਦੀ ਉਮਰ ਤੱਕ ਦਾ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ 18 ਸਾਲ ਤੋਂ ਬਾਅਦ ਬੱਚੇ ਆਤਮ ਨਿਰਭਰ ਹੋ ਕੇ ਸਮਾਜ ਵਿੱਚ ਆਪਣਾ ਮੁੜ ਵਸੇਬਾ ਕਰਨ ਦੇ ਕਾਬਲ ਬਣ ਸਕਣਗੇ। ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਰਕਾਰ ਵੱਲੋਂ ਉਹਨਾਂ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮਾਵਾਂ ਤੇ ਨਵ-ਜਨਮੇਂ ਬੱਚਿਆਂ ਨੂੰ ਪੋਸ਼ਣ ਕਿੱਟਾਂ ਤੇ ਬੇਬੀ ਸੂਟ ਵੀ ਵੰਡੇ ਗਏ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰ. ਰਜਿੰਦਰ ਸਿੰਘ ਉਸਮਾਂ, ਸ੍ਰ. ਚਰਨਜੀਤ ਸਿੰਘ ਜੋਆਇੰਟ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।
News 12 April,2023
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ
ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ 'ਚ ਸਹਾਈ ਹੋਵੇਗਾ ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ ਸ੍ਰੀ ਆਨੰਦਪੁਰ ਸਾਹਿਬ, 11 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ। ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ਉਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ। ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ। ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੱਟ ਬੰਦ ਹੋ ਕੇ ਰਹੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
News 11 April,2023
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ| ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।
News 11 April,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ 'ਤੇ 13.63 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਾ. ਨਿੱਜਰ ਨੇ ਦੱਸਿਆ ਕਿ ਕੂੜਾ ਪ੍ਰਬੰਧਨ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਇਲਾਕੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਬਰਨਾਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ-ਰੀਮੀਡੇਸ਼ਨ ਲਈ 89.64 ਲੱਖ ਰੁਪਏ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, 1.75 ਕਰੋੜ ਰੁਪਏ ਜਨਤਕ ਅਤੇ ਕਮਿਊਨਿਟੀ ਟਾਇਲਟ ਬਣਾਉਣ 'ਤੇ ਖਰਚ ਕੀਤੇ ਜਾਣਗੇ ਤਾਂ ਜੋ ਬਿਹਤਰ ਸਵੱਛਤਾ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਸਫਾਈ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਬਰਨਾਲਾ ਵਿੱਚ ਚੌਕਾਂ ਨੂੰ ਸੁੰਦਰ ਬਣਾਉਣ ਲਈ ਸਿਵਲ ਅਤੇ ਬਾਗਬਾਨੀ ਦੇ ਕੰਮਾਂ ਲਈ 74.50 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਦਾ ਉਦੇਸ਼ ਖੇਤਰ ਦੀ ਸੁੰਦਰਤਾ ਨੂੰ ਵਧਾਉਣਾ ਹੈ ਅਤੇ ਨਾਗਰਿਕਾਂ ਨੂੰ ਬਿਹਤਰ ਹਰਿਆਲੀ ਪ੍ਰਦਾਨ ਕਰਨਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਚੈਹਰੀ ਚੌਂਕ, ਭਗਤ ਸਿੰਘ ਚੌਂਕ, ਨਹਿਰੂ ਪਾਰਕ ਅਤੇ ਆਈ.ਟੀ.ਆਈ ਚੌਂਕ ਵਿਖੇ ਚੌਂਕਾਂ ਅਤੇ ਫਲਾਈਓਵਰਾਂ ਦੇ ਸੁੰਦਰੀਕਰਨ ਲਈ ਐਲ.ਈ.ਡੀ ਲਾਈਟਾਂ ਅਤੇ ਲੈਂਡਸਕੇਪਿੰਗ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 52.84 ਲੱਖ ਰੁਪਏ ਹੈ। ਨਾਗਰਿਕਾਂ ਨਾਲ ਬਿਹਤਰ ਸੰਚਾਰ ਨੂੰ ਉਤਸ਼ਾਹਿਤ ਕਰਨ ਅਤੇ ਮਹੱਤਵਪੂਰਨ ਜਾਣਕਾਰੀ ਅਤੇ ਅੱਪਡੇਟ ਪ੍ਰਦਾਨ ਕਰਨ ਲਈ ਨਗਰ ਕੌਂਸਲ ਬਰਨਾਲਾ ਵਿਖੇ 1.60 ਕਰੋੜ ਰੁਪਏ ਦੀ ਲਾਗਤ ਨਾਲ ਡਿਜੀਟਲ ਡਿਸਪਲੇਅ ਪੋਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਦੀ ਸਫਾਈ ਲਈ ਸਫਾਈ ਸੇਵਕਾਂ ਦੀਆਂ ਸੇਵਾਵਾਂ ਲੈਣ ਲਈ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਹੋਰ ਅਸਾਮੀਆਂ ਲਈ ਵੀ 1.40 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ, 2.79 ਕਰੋੜ ਰੁਪਏ ਸਮਾਰਟ ਅਰਧ-ਭੂਮੀਗਤ ਕੂੜਾ ਇਕੱਠਾ ਕਰਨ ਵਾਲੇ ਬਿਨ ਲਗਾਉਣ ਅਤੇ ਡੰਪਿੰਗ ਸਾਈਟ ਤੱਕ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਆਵਾਜਾਈ ਦੀ ਸਹੂਲਤ ਲਈ ਖਰਚ ਕੀਤੇ ਜਾਣਗੇ। ਡਾ. ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਨਿਵੇਸ਼ ਨੂੰ ਦਰਸਾਉਂਦੇ ਹਨ ਅਤੇ ਇਸ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਰਕਾਰ ਇਨ੍ਹਾਂ ਪ੍ਰੋਜੈਕਟਾਂ ਦੇ ਸਫ਼ਲਤਾਪੂਰਵਕ ਮੁਕੰਮਲ ਹੋਣ ਅਤੇ ਸਮਾਜ 'ਤੇ ਇਨ੍ਹਾਂ ਦੇ ਸਕਾਰਾਤਮਕ ਪ੍ਰਭਾਵ ਦੀ ਉਮੀਦ ਰੱਖਦੀ ਹੈ।
News 11 April,2023
ਸੂਬੇ 'ਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਪਹਿਲਕਦਮੀ
ਬਾਗਬਾਨਾਂ ਨੂੰ ਨਵੀਂਆਂ ਤਕਨੀਕਾਂ ਤੇ ਮਾਹਰਾਂ ਨਾਲ ਰਾਬਤਾ ਰੱਖਣ ਲਈ 'ਕਿਸਾਨ-ਈ-ਬਾਗਬਾਨੀ' ਐਪ ਹੋਵੇਗੀ ਮਦਦਗਾਰ : ਚੇਤਨ ਸਿੰਘ ਜੌੜਾਮਾਜਰਾ -'ਕਿਸਾਨ-ਈ-ਬਾਗਬਾਨੀ' ਐਪ 'ਤੇ ਮੌਸਮ, ਸਰਕਾਰੀ ਸਕੀਮਾਂ, ਮੰਡੀਆਂ ਦੇ ਭਾਅ ਸਮੇਤ ਬਾਗਬਾਨੀ ਫਸਲਾਂ ਸਬੰਧੀ ਹਰੇਕ ਜਾਣਕਾਰੀ ਉਪਲਬੱਧ ਪਟਿਆਲਾ, 11 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ 'ਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਤੇ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੋੜਨ ਦੇ ਉਦੇਸ਼ ਨਾਲ ਵਿਭਾਗ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਭਾਗ ਵੱਲੋਂ ਨਵੀਂਆਂ ਤਕਨੀਕਾਂ ਅਪਣਾਉਂਦਿਆਂ 'ਕਿਸਾਨ-ਈ-ਬਾਗਬਾਨੀ' ਐਪ ਸ਼ੁਰੂ ਕੀਤੀ ਗਈ ਹੈ ਜਿਸ ਦਾ ਮਕਸਦ ਸੂਬੇ ਦੇ ਬਾਗਬਾਨਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਨਾਲ ਜੋੜਨਾ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦਾ ਮੌਸਮ ਬਾਗਬਾਨੀ ਲਈ ਅਨੁਕੂਲ ਹੈ ਪਰ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਲਈ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 'ਕਿਸਾਨ-ਈ-ਬਾਗਬਾਨੀ' ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਨਾਲ ਨਾਲ ਨਕਦ ਆਮਦਨ ਵਾਲੀਆਂ ਫ਼ਸਲਾਂ ਵੱਲ ਉਤਸ਼ਾਹਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਗਬਾਨੀ ਇਕ ਚੰਗਾ ਵਿਕਲਪ ਹੈ ਜੋ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ 'ਚ ਸਹਾਈ ਹੋਵੇਗਾ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ ਨਰਿੰਦਰ ਬੀਰ ਸਿੰਘ ਨੇ ਦੱਸਿਆ ਕਿ 'ਕਿਸਾਨ-ਈ-ਬਾਗਬਾਨੀ' ਐਪ ਨਵਾਂ ਬਾਗ ਲਗਾਉਣ ਵਾਲਿਆਂ ਸਮੇਤ ਬਾਗਬਾਨੀ ਨਾਲ ਪੁਰਾਣੇ ਜੁੜੇ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਐਪ ਰਾਹੀਂ ਕਿਸਾਨ ਮਾਹਰਾਂ ਨਾਲ ਰਾਬਤਾ ਕਰਨ ਸਮੇਤ ਨਵੀਂਆਂ ਆ ਰਹੀਆਂ ਤਕਨੀਕਾਂ ਤੋਂ ਵੀ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਐਪ ਨੂੰ ਆਸਾਨੀ ਨਾਲ ਸਮਾਰਟ ਫ਼ੋਨ 'ਚ ਇੰਸਟਾਲ https://play.google.com/store/apps/details?id=com.agnext.farmerApp.farmer_app ਕੀਤਾ ਜਾ ਸਕਦਾ ਹੈ ਤੇ ਇਸ ਦੀ ਵਰਤੋਂ ਕਰਨਾ ਵੀ ਆਸਾਨ ਹੈ।
News 11 April,2023
ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ
ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਨੂੰ ਚੌਕਸੀ ਵਧਾਉਣ ਅਤੇ ਸਟੇਟ ਤੇ ਜ਼ਿਲਾ ਪੱਧਰ 'ਤੇ ਨੋਡਲ ਅਫਸਰ ਤਾਇਨਾਤ ਕਰਨ ਲਈ ਆਖਿਆ ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਜਾਗਰੂਕ ਅਭਿਆਨ ਸ਼ੁਰੂ ਕਰੇਗਾ ਚੰਡੀਗੜ੍ਹ, 11 ਅਪਰੈਲ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਸ੍ਰੀ ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ। ਸ੍ਰੀ ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।
News 11 April,2023
ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਇੱਥੇ ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ 'ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ। ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।
News 11 April,2023
ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸਨਮਾਨਤ
ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ ਪਟਿਆਲਾ, 10 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਣ ਦਾ ਤਜ਼ਰਬਾ ਸਫਲ ਰਹਿਣ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਹਸਪਤਾਲ 'ਚ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਉਹ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਕਰਵਾਏ ਕਾਇਆਕਲਪ ਪ੍ਰੋਗਰਾਮ ਦੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰ ਰਹੇ ਸਨ। ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ 'ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤ ਦੇ ਆਧਾਰ 'ਤੇ ਚੰਗਾ ਕੰਮ ਕਰਨ ਵਾਲੇ ਹਸਪਤਾਲਾਂ ਦੇ ਸਟਾਫ਼ ਦਾ ਅੱਜ ਕਾਇਆਕਲਪ ਪ੍ਰੋਗਰਾਮ 'ਚ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ 'ਚ ਮਰੀਜ ਦੇ ਇਲਾਜ਼ ਸਮੇਤ ਹਸਪਤਾਲ ਦੀ ਸਫ਼ਾਈ, ਵੈਸਟ ਮੈਨੇਜਮੈਂਟ, ਇਨਫੈਕਸ਼ਨ ਕੰਟਰੋਲ, ਸਟਾਫ਼ ਦਾ ਮਰੀਜ਼ਾ ਨਾਲ ਵਿਹਾਰ ਸਮੇਤ ਹੋਰ ਮਾਪਦੰਡਾਂ ਦੇ ਆਧਾਰ 'ਤੇ ਮੁਲਾਂਕਣ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ 'ਚ ਪਹਿਲੇ ਸਥਾਨ 'ਤੇ ਰਹੇ ਜ਼ਿਲ੍ਹਾ ਹਸਪਤਾਲ ਬਰਨਾਲਾ ਦੇ ਸਟਾਫ਼ ਨੇ ਆਪਣਾ ਸਨਮਾਨ ਪ੍ਰਾਪਤ ਕੀਤਾ ਜਦਕਿ ਦੂਸਰਾ ਸਥਾਨ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ ਅਤੇ ਤੀਸਰਾ ਸਥਾਨ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਨੇ ਪ੍ਰਾਪਤ ਕੀਤਾ ਅਤੇ ਸੂਬੇ ਦੇ 11 ਜ਼ਿਲ੍ਹਿਆਂ ਦੇ ਹਸਪਤਾਲ 70 ਫ਼ੀਸਦੀ ਅੰਕਾਂ ਤੋਂ ਉਪਰ ਰਹੇ। ਇਸੇ ਤਰ੍ਹਾਂ ਸਬ ਡਵੀਜ਼ਨਲ ਹਸਪਤਾਲਾਂ ਦੀ ਸ਼੍ਰੇਣੀ 'ਚ ਐਸ.ਡੀ.ਐਚ. ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 23 ਤੋਂ ਵੱਧ ਐਸ.ਡੀ.ਐਚ. ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਮਿਊਨਿਟੀ ਹੈਲਥ ਸੈਂਟਰ ਦੀ ਸ਼੍ਰੇਣੀ 'ਚ ਸੀ.ਐਚ.ਸੀ. ਸ਼ੰਕਰ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 45 ਤੋਂ ਵਧੇਰੇ ਸੀ.ਐਚ.ਸੀ. ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਇਆਕਲਪ ਮੁਲਾਂਕਣ 'ਚ ਸੂਬੇ ਦੀਆਂ 246 ਸਿਹਤ ਸੰਸਥਾਵਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ, ਜਿਨ੍ਹਾਂ 'ਚ 162 ਪ੍ਰਾਇਮਰੀ ਅਤੇ 84 ਸੈਕੰਡਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਸੂਬੇ ਭਰ ਤੋਂ ਆਏ ਡਾਕਟਰਾਂ ਨੂੰ ਲਿੰਗ ਅਨੁਪਾਤ 'ਚ ਸੁਧਾਰ ਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਇਕ ਮੁਹਿੰਮ ਚਲਾਉਣ ਲਈ ਰਲਕੇ ਹੰਭਲਾ ਮਾਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਹਸਪਾਲਾਂ 'ਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਇਸ ਲਈ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ 'ਚ ਕੋਵਿਡ ਦੇ ਕੇਸ ਵੱਧ ਰਹੇ ਹਨ ਤੇ ਪੰਜਾਬ 'ਚ ਵੀ ਇਹਤਿਆਤਦੀ ਕਦਮ ਚੁੱਕੇ ਜਾ ਰਹੇ ਹਨ ਤੇ ਮੋਕ ਡਰਿੱਲ ਵੀ ਕੀਤੀਆਂ ਗਈਆਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਖਾਸ਼ੀ, ਜੁਕਾਮ ਜਾਂ ਫੇਰ ਕੋਈ ਬਿਮਾਰੀ ਹੈ ਉਹ ਮਾਸਕ ਜ਼ਰੂਰ ਪਹਿਨਣ। ਉਨ੍ਹਾਂ ਵੈਕਸੀਨ ਦੀ ਉਪਲਬੱਧਤਾ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਵੈਕਸੀਨ ਖਰੀਦਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਤੇ ਕੇਂਦਰ ਵੱਲੋਂ ਵੀ ਜਲਦੀ ਹੀ ਵੈਕਸੀਨ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ। ਸਮਾਗਮ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਵਿਭਾਗ ਦੀਆਂ ਭਵਿੱਖੀ ਯੋਜਨਾਵਾਂ 'ਤੇ ਚਾਨਣਾ ਪਾਇਆ। ਇਸ ਮੌਕੇ ਐਡਵਾਈਜ਼ਰ ਐਨ.ਐਚ.ਐਸ.ਆਰ.ਸੀ. ਡਾ. ਜੇ.ਐਨ. ਸ੍ਰੀਵਾਸਤਵਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀ ਪ੍ਰਦੀਪ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਰਾਸ਼ਟਰ ਸਿਹਤ ਮਿਸ਼ਨ ਡਾ. ਐਸ.ਪੀ. ਸਿੰਘ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਸੁਮਨ ਬਾਲੀ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਵਿਕਰਮ ਨਾਗਰਾ, ਏ.ਡੀ.ਸੀ. ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਸਰਕਾਰੀ ਰਜਿੰਦਰਾ ਹਸਪਤਾਲ ਡਾ. ਐਚ.ਐਸ ਰੇਖੀ, ਡੀ. ਸੰਦੀਪ ਕੌਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ, ਡਿਪਟੀ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਤੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਟਾਫ਼ ਮੌਜੂਦ ਸੀ।
News 10 April,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ
ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ ਚੰਡੀਗੜ੍ਹ, 10 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ਉਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ। ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ। ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ। ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ‘ਅੰਨ ਭੰਡਾਰ’ ਦਾ ਉਪ ਨਾਮ ਮਿਲਿਆ ਹੈ। ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ। ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ। ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀ ਕੈਬਨਿਟ ਨੇ ਸੂਬੇ ਦੀ ਜੇਲ੍ਹ ਵਿੱਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ਵਿੱਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।
News 10 April,2023
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
ਅਪਾਰਟਮੈਂਟਾਂ 'ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ ਚੰਡੀਗੜ੍ਹ, 10 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ। ਨਹਿਰੂ ਸਿਧਾਂਤ ਕੇਂਦਰ ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦੀ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਨਿੱਜਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ। ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
News 10 April,2023
ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ
ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 10 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਸ਼ਨਰਜ਼ ਜਾਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਵਿੱਤ ਨਾਲ ਸਬੰਧਤ ਮੰਗਾਂ ਸਬੰਧੀ ਵਿੱਤੀ ਪ੍ਰਬੰਧਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਤਜਵੀਜ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾ ਸਕੇ। ਸੇਵਾ-ਮੁਕਤ ਮੁਲਾਜ਼ਮਾਂ ਲਈ ਨਕਦੀ ਰਹਿਤ ਮੈਡੀਕਲ ਸਹੂਲਤ ਸਬੰਧੀ ਮੋਰਚੇ ਦੀ ਮੰਗ 'ਤੇ ਚਰਚਾ ਕਰਦਿਆਂ ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਉਹ ਹੋਰ ਰਾਜਾਂ ਵਿੱਚ ਮੁਹੱਈਆ ਕਰਵਾਈ ਜਾ ਰਹੀ ਅਜਿਹੀ ਕਿਸੇ ਵੀ ਸਹੂਲਤ ਦਾ ਅਧਿਐਨ ਕਰਕੇ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਨਲਾਈਨ ਪੋਰਟਲ ਨੂੰ ਚਾਲੂ ਕਰਨ ਦੇ ਨਾਲ-ਨਾਲ ਸੇਵਾ-ਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਦਾ 3 ਮਹੀਨਿਆਂ ਵਿੱਚ ਨਿਪਟਾਰਾ ਕਰਨ ਲਈ ਬਣਾਏ ਗਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਮਹਾਂਲੇਖਾਕਾਰ ਪੰਜਾਬ ਦੇ ਦਫ਼ਤਰ ਨਾਲ ਸਬੰਧਤ ਸੇਵਾ-ਮੁਕਤ ਮੁਲਾਜਮਾਂ ਦੇ ਮਸਲਿਆਂ ਦੇ ਹੱਲ ਲਈ ਇਸ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਇਸ ਮੀਟਿੰਗ ਵਿੱਚ ਫਰੰਟ ਤੋਂ ਦੋ ਆਗੂਆਂ ਨੂੰ ਸ਼ਾਮਿਲ ਕਰਨ ਲਈ ਵੀ ਕਿਹਾ ਤਾਂ ਜੋ ਜਿੱਥੇ ਵੀ ਲੋੜ ਹੋਵੇ ਉਹ ਆਪਣੀ ਗੱਲ ਰੱਖ ਸਕਣ।
News 10 April,2023
ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ
ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, 10 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ। ਜਿਸ ਲਈ ਕਾਗਜੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇ ਦੌਰਾਨ ਅਪਲਾਈ ਨਹੀ ਕਰ ਸਕਿਆ ਤਾ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ।ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ। ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।
News 10 April,2023
ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ 'ਪੰਜਾਬ ਸਟੇਟ ਐਟ ਏ ਗਲਾਂਸ 2022' ਜਾਰੀ
2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ ਕੌਮੀ ਪੱਧਰ 'ਤੇ 170620 ਰੁਪਏ ਦੇ ਮੁਕਾਬਲੇ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 173873 ਰੁਪਏ ਹੋਣ ਦਾ ਅੰਦਾਜਾ ਵਿੱਤ ਮੰਤਰੀ ਨੇ ਯੋਜਨਾ ਵਿਭਾਗ ਨੂੰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਇਸ ਕਿਤਾਬ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 10 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਯੋਜਨਾ ਵਿਭਾਗ ਦੇ ਅੰਕੜਾ ਡਾਇਰੈਕਟੋਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮਹੱਤਵਪੂਰਨ ਅੰਕੜਿਆਂ ਦਾ ਸੰਗ੍ਰਹਿ 'ਪੰਜਾਬ ਸਟੇਟ ਐਟ ਏ ਗਲਾਂਸ 2022' ਜਾਰੀ ਕੀਤਾ। ਇਸ ਕਿਤਾਬ ਵਿੱਚ ਪੰਜਾਬ ਦੀ ਆਰਥਿਕਤਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਰੀਆਂ ਮਹੱਤਵਪੂਰਨ ਵਸਤੂਆਂ ਬਾਰੇ ਪ੍ਰਮਾਣਿਕ ਅੰਕੜੇ ਦਿੱਤੇ ਗਏ ਹਨ ਅਤੇ ਇਸ ਵਿੱਚ ਪੰਜਾਬ ਦੀ ਆਰਥਿਕਤਾ ਦੇ ਮਹੱਤਵਪੂਰਨ ਸਮਾਜਿਕ-ਆਰਥਿਕ ਸੂਚਕਾਂ ਬਾਰੇ ਤਾਜ਼ਾ ਉਪਲਬਧ ਅੰਕੜਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇੱਥੇ ਪੰਜਾਬ ਭਵਨ ਵਿਖੇ ਇਹ ਪੁਸਤਕ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੋਜਨਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿੱਚ ਇਸ ਪੁਸਤਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਪੁਸਤਕ ਖੋਜ ਸੰਸਥਾਵਾਂ, ਯੂਨੀਵਰਸਿਟੀਆਂ, ਕਾਲਜਾਂ, ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਅਤੇ ਨੀਤੀ ਨਿਰਮਾਤਾਵਾਂ ਅਤੇ ਪ੍ਰਸ਼ਾਸਕਾਂ ਲਈ ਵਿਕਾਸ, ਖੋਜ ਨੀਤੀ ਸਬੰਧੀ ਫੈਸਲਿਆਂ ਅਤੇ ਹੋਰ ਅਹਿਮ ਫੈਸਲਿਆਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਨੇ ਇਸ ਪੁਸਤਕ ਨੂੰ ਤਿਆਰ ਕਰਨ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਕਰਨ ਲਈ ਆਪਣੇ ਯੋਜਨਾ ਵਿਭਾਗ ਨੂੰ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਤਾਬ ਵਿੱਚ ਸ਼ਾਮਿਲ ਕੁਝ ਅੰਕੜਿਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ 3.70 ਫੀਸਦੀ, ਉਦਯੋਗ ਵਿੱਚ 4.33 ਫੀਸਦੀ ਅਤੇ ਸੇਵਾ ਖੇਤਰ ਵਿੱਚ 6.78 ਫੀਸਦੀ ਵਾਧਾ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਆਮ ਖੇਤੀਬਾੜੀ ਦੇ ਮੁਕਾਬਲੇ ਸਹਾਇਕ ਖੇਤਰਾਂ ਵਿੱਚ ਹਾਲ ਹੀ ਦੇ ਸਾਲਾਂ ਦੌਰਾਨ ਤੇਜ਼ੀ ਨਾਲ ਵਿਕਾਸ ਦੇਖਿਆ ਗਿਆ ਹੈ। ਪਸ਼ੂ ਪਾਲਣ ਖੇਤਰ ਤੇਜ਼ੀ ਨਾਲ ਵਿਕਸਤ ਹੁੰਦਿਆਂ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ 2022-23 ਵਿੱਚ ਪਸ਼ੂ ਧਨ ਦੇ ਖੇਤਰ ਵਿੱਚ 4.18 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਪੰਜਾਬ ਦੇ ਗਰੌਸ ਸਟੇਟ ਵੈਲਿਊ ਐਡਿਡ (ਜੀਐਸਵੀਏ) ਵਿੱਚ ਪਸ਼ੂ ਧਨ ਖੇਤਰ ਦਾ ਹਿੱਸਾ 11.1 ਫੀਸਦੀ ਸੀ। ਸ. ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਾਊਂ ਅਨੁਮਾਨਾਂ ਅਨੁਸਾਰ 2022-23 ਵਿੱਚ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਕੌਮੀ ਪੱਧਰ ਪੱਧਰ 'ਤੇ 1,70,620 ਰੁਪਏ ਦੇ ਮੁਕਾਬਲੇ 1,73,873 ਰੁਪਏ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਮਹਿੰਗਾਈ ਦੇ ਅੰਕੜੇ ਵੀ ਕੁਝ ਇੱਕ ਮਾਮਲਿਆਂ ਨੂੰ ਛੱਡ ਕੇ ਕੌਮੀ ਪੱਧਰ ਦੇ ਅੰਕੜਿਆਂ ਨਾਲੋਂ ਘੱਟ ਰਹੇ। ਅਪ੍ਰੈਲ 2022 ਦੇ ਮਹੀਨੇ ਮਹਿੰਗਾਈ ਸਿਖਰ 'ਤੇ ਸੀ ਅਤੇ ਜੂਨ 2022 ਨੂੰ ਛੱਡ ਕੇ ਅਗਲੇ ਕੁਝ ਮਹੀਨਿਆਂ ਵਿੱਚ ਇਸ ਦਾ ਰੁੱਖ ਹੇਠਾਂ ਵੱਲ ਰਿਹਾ। ਅਕਤੂਬਰ ਵਿੱਚ ਮਹਿੰਗਾਈ 4.5 ਫੀਸਦੀ ਦੀ ਦਰ ਨਾਲ ਨਾਲ ਹੇਠਲੇ ਪੱਧਰ ‘ਤੇ ਰਹੀ ਪਰ ਨਵੰਬਰ ਅਤੇ ਦਸੰਬਰ ਵਿੱਚ ਇਸਨੇ ਮੁੜ ਉੱਪਰ ਵੱਲ ਰੁਖ ਸ਼ੁਰੂ ਕੀਤਾ। ਸ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 15-64 ਸਾਲ ਦੀ ਉਮਰ ਦੇ ਦਰਮਿਆਨ ਕੰਮ ਕਰਨ ਵਾਲੀ ਆਬਾਦੀ ਦਾ ਵੱਡਾ ਹਿੱਸਾ ਹੈ ਜੋ ਕਿ 2021 ਵਿੱਚ ਕੁੱਲ ਆਬਾਦੀ ਦਾ 70.15 ਪ੍ਰਤੀਸ਼ਤ ਸੀ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 26.11 ਫੀਸਦੀ 15-29 ਸਾਲ ਦੀ ਉਮਰ ਦੇ ਨੌਜਵਾਨ ਵਰਗ ਨਾਲ ਸਬੰਧਤ ਹੈ, ਜੋ ਕਿ ਸੂਬੇ ਲਈ ਇੱਕ ਫਾਇਦੇ ਦੇ ਨਾਲ-ਨਾਲ ਚੁਣੌਤੀ ਵੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿਸ਼ਨ ਰੰਗਲਾ ਪੰਜਾਬ ਤਹਿਤ ਨੌਜਵਾਨਾਂ ਦੀ ਇਸ ਊਰਜਾ ਨੂੰ ਸਹੀ ਦਿਸ਼ਾ ਦਿਖਾਉਣ ਲਈ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਯੋਜਨਾ ਸ੍ਰੀ ਵਿਕਾਸ ਪ੍ਰਤਾਪ ਨੇ ਇਸ ਪੁਸਤਕ ਨੂੰ ਜਾਰੀ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੇ ਇਸ ਕਿਤਾਬ ਵਿੱਚ ਸ਼ਾਮਲ ਡੇਟਾ ਦੀਆਂ ਸਰੋਤ ਏਜੰਸੀਆਂ ਨੂੰ ਹਰੇਕ ਡਾਟਾ ਟੇਬਲ ਦੇ ਹੇਠਾਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਇਹ ਕਿਤਾਬ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਦੀ ਈ-ਬੁੱਕ ਵਿਭਾਗ ਦੀ ਵੈੱਬਸਾਈਟ 'ਤੇ ਸਾਰਿਆਂ ਲਈ ਉਪਲਬਧ ਕਰਵਾਈ ਜਾਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਾਇੰਟ ਸਕੱਤਰ ਯੋਜਨਾ ਸ੍ਰੀ ਰਾਕੇਸ਼ ਕੁਮਾਰ, ਡਾਇਰੈਕਟਰ ਯੋਜਨਾ ਸ੍ਰੀ ਸੁਮਿਤ ਕੁਮਾਰ ਅਤੇ ਡਾਇਰੈਕਟਰ ਅੰਕੜਾ ਸ੍ਰੀ ਜਗਦੀਪ ਸਿੰਘ ਵੀ ਹਾਜ਼ਰ ਸਨ।
News 10 April,2023
ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ
ਖੇਡ ਮੰਤਰੀ ਨੇ ਕੌਮੀ ਪੱਧਰ ਉਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 10 ਅਪਰੈਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ। ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।
News 10 April,2023
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ
ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ। ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।
News 09 April,2023
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।
News 09 April,2023
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ
ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਚੰਡੀਗੜ੍ਹ 9 ਅਪ੍ਰੈਲ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਜ਼ਰੂਰੀ ਰਖ ਰਖਾਵ ਲਈ ਲੋੜੀਂਦੇ ਕਾਰਜ ਛੇਤੀ ਹੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂ ਵਿੱਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਸ. ਹਰਭਜਨ ਸਿੰਘ ਨੇ ਇਸ ਗੱਲ ਤੇ ਤਸਲੀ ਪ੍ਰਗਟ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
News 09 April,2023
ਆਮ ਆਦਮੀ ਪਾਰਟੀ ਦੀ ਸਰਕਾਰ 'ਚ ਕੋਈ ਵੀ 'ਖ਼ਾਸ ਆਦਮੀ' ਨਹੀਂ; ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਵਿੱਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 9 ਅਪ੍ਰੈਲ: ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ। ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੁਝ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾਂ ਟੋਕਨ ਤੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਦੇ ਸਟਾਫ਼ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਜ਼ਿਲ੍ਹਿਆਂ ਤੋਂ ਇਸ ਸਬੰਧੀ ਸ਼ਿਕਾਇਤਾਂ ਵੀ ਮਿਲੀਆਂ ਹਨ। ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਅਜਿਹਾ ਵਤੀਰਾ ਸਵੀਕਾਰਯੋਗ ਨਹੀਂ ਹੈ ਅਤੇ ਜੇਕਰ ਕੋਈ ਅਧਿਕਾਰੀ/ਕਰਮਚਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਲੈਣ ਲਈ ਸਾਰੇ ਨਾਗਰਿਕ ਬਰਾਬਰ ਦੇ ਹੱਕਦਾਰ ਹਨ। ਸੇਵਾ ਕੇਂਦਰ ਖੋਲ੍ਹਣ ਦਾ ਮੁੱਖ ਮਕਸਦ ਵੀ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਜੇਕਰ ਕੋਈ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਖ਼ਾਸ ਆਦਮੀ’ ਸੱਭਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੱਤਾ ਵਿੱਚ ਆਈ ਹੈ। ਇਸ ਲਈ ਇਸ ਰਵਾਇਤ ਨੂੰ ਹਰ ਹਾਲ ਠੱਲ੍ਹ ਪਾਈ ਜਾਵੇ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੂੰ ਆਨਲਾਈਨ ਟੋਕਨ ਸੇਵਾ ਜਲਦੀ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਸਰਕਾਰੀ ਸੇਵਾਵਾਂ ਲੈਣ ਲਈ ਲੋਕ ਘਰ ਬੈਠੇ ਟੋਕਨ ਹਾਸਲ ਕਰ ਸਕਣ।
News 09 April,2023
ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ
ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਕਰ ਰਹੇ ਨੇ ਦੇਖ ਰੇਖ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
News 09 April,2023
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜਾਮਾਜਰਾ -ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਦਾ ਕੰਮ ਜਲਦ ਹੋਵੇਗੀ ਮੁਕੰਮਲ : ਕੈਬਨਿਟ ਮੰਤਰੀ ਸਮਾਣਾ/ਪਟਿਆਲਾ, 8 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਪਿੰਡ ਗਾਜੀਪੁਰ ਦੇ ਕਿਸਾਨ ਗੁਰਮੀਤ ਸਿੰਘ ਦੀ ਢੇਰੀ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਸਥਾਪਤ 108 ਮੰਡੀਆਂ 'ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਮੰਡੀਆਂ 'ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਡਾ. ਮਦਨ ਮਿੱਤਲ, ਆੜਤੀਆ ਐਸੋਸੀਏਸ਼ਨ ਪ੍ਰਧਾਨ ਸੰਦੀਪ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਜਤਿੰਦਰ ਸਿੰਘ ਝੰਡ, ਕ੍ਰਿਸ਼ਨ ਗੋਪਾਲ, ਜੀਵਨ ਕੁਮਾਰ, ਪਵਨ ਕੁਮਾਰ, ਮਿੰਨਾ, ਨਰਿੰਦਰ ਕੁਮਾਰ, ਸੁਸ਼ੀਲ ਕੁਮਾਰ ਕਾਕਾ, ਸੁਮਿਤ ਗਰਗ, ਅਮਿਤ ਗਰਗ ਸੋਨੀ, ਗੁਰਚਰਨ ਘੰਗਰੋਲੀ ਸਮੇਤ ਕਿਸਾਨ ਤੇ ਆੜਤੀਏ ਮੌਜੂਦ ਸਨ। ਇਸ ਦੌਰਾਨ ਆੜਤੀਆ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਦਾ ਮੰਡੀ 'ਚ ਪੁੱਜਣ 'ਤੇ ਸਵਾਗਤਕੀਤਾਗਿਆ।
News 08 April,2023
ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਭਾਖੜਾ 'ਤੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ
ਸਮਾਣਾ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਉਲੀਕੇ-ਜੌੜਾਮਾਜਰਾ -'70 ਸਾਲ ਪੁਰਾਣਾ ਪੁੱਲ ਨਵਾਂ ਬਣਨ ਨਾਲ ਇਲਾਕੇ ਦੇ 100 ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ ਲਾਭ' ਸਮਾਣਾ, 8 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਢੈਂਠਲ ਵਿਖੇ ਭਾਖੜਾ 'ਤੇ ਪੁੱਲ ਦੀ ਉਸਾਰੀ ਕਾਰਜ ਸ਼ੁਰੂ ਕਰਵਾਉਣ ਲਈ ਨੀਂਹ ਪੱਥਰ ਰੱਖਿਆ। ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁਲ ਨੂੰ ਬਣਾਉਣ ਲਈ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਕਰਦਿਆਂ ਪੰਜਾਬ ਮੰਡੀ ਬੋਰਡ ਰਾਹੀਂ 4 ਕਰੋੜ ਰੁਪਏ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਇਲਾਕੇ ਦੇ 60 ਪਿੰਡਾਂ ਨਾਲ ਸੰਪਰਕ ਜੁੜੇਗਾ ਕਿਉਂਕਿ ਇਹ ਸੜਕ ਇਨ੍ਹਾਂ ਪਿੰਡਾਂ ਨੂੰ ਅੱਗੇ ਸਮਾਣਾ ਸ਼ਹਿਰ ਨਾਲ ਜੋੜਦੀ ਹੈ ਅਤੇ ਨਵਾਂ ਪੁੱਲ ਬਣਨ ਨਾਲ ਕੁਲ 100 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ ਧੰਨਵਾਦ ਕੀਤਾ, ਜਿਨ੍ਹਾਂ ਨੇ ਕਰੀਬ 70 ਸਾਲ ਪੁਰਾਣੇ ਇਸ ਪੁੱਲ ਨੂੰ ਨਵਾਂ ਬਣਾਉਣ ਦੀ ਮਨਜੂਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਢੇ 7 ਮੀਟਰ ਤੇ 44 ਮੀਟਰ ਲੰਬਾ ਇਹ ਸਟੀਲ ਦਾ ਨਵਾਂ ਪੁੱਲ ਇਕ ਸਾਲ 'ਚ ਬਣਕੇ ਤਿਆਰ ਹੋ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਵਿਭਾਗ ਵੀ ਹਨ, ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਦੇ ਵਿਕਾਸ ਲਈ ਉਲੀਕੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਮਨਜੂਰੀ ਦਿੱਤੀ ਹੈ, ਜਿਨ੍ਹਾਂ 'ਤੇ ਜਲਦੀ ਹੀ ਅਮਲ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ 'ਚ ਕੋਈ ਵਿਕਾਸ ਕੰਮ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ। ਜੌੜਾਮਾਜਰਾ ਨੇ ਇਸ ਮੌਕੇ ਭਾਖੜਾ ਨਹਿਰ ਦੇ ਕਿਨਾਰਿਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਿੱਥੇ ਕਿਤੇ ਮੁਰੰਮਤ ਦੀ ਲੋੜ ਹੈ ਉਹ ਵੀ ਤੁਰੰਤ ਕਰਵਾਈ ਜਾਵੇਗੀ। ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਡੀ.ਕੇ. ਸਿੰਗਲਾ, ਬੀ.ਡੀ.ਪੀ.ਓ. ਅਜਾਇਬ ਸਿੰਘ, ਪੀਏ ਸੁਰਜੀਤ ਸਿੰਘ ਗਾਜੀਪੁਰ, ਮੰਡੀ ਬੋਰਡ ਦੇ ਜੇ.ਈ. ਪੰਕਜ ਮਹਿਤਾ ਤੇ ਪੀ.ਕੇ. ਸਿੰਗਲਾ, ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਬਿਜਲਪੁਰ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਮਨਜੀਤ ਕੌਰ, ਪੰਜਾਬ ਸਿੰਘ, ਗੁਰਸੇਵਕ ਸਿੰਘ, ਜਸਵੀਰ ਸਿੰਘ, ਸਰਵਣ ਸਿੰਘ, ਦਰਬਾਰਾ ਸਿੰਘ ਤੁੱਲੇਵਾਲ, ਢੈਂਠਲ ਦੇ ਨੰਬਰਦਾਰ ਅਮਰਜੀਤ ਸਿੰਘ ਤੇ ਸਰਪੰਚ ਰਣਬੀਰ ਕੌਰ, ਬਲਵਿੰਦਰ ਸਿੰਘ, ਨਿਰਵੈਰ ਸਿੰਘ ਵਿਰਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
News 08 April,2023
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ
ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 8 ਅਪ੍ਰੈਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ । ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ।
News 08 April,2023
ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 ਯੂ.ਪੀ.ਐਸ.ਸੀ. ਕੋਚਿੰਗ ਸੈਂਟਰ-ਮੁੱਖ ਮੰਤਰੀ
ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ ਚੰਡੀਗੜ੍ਹ, 8 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਪੁੱਜਣ ਲਈ ਮਿਆਰੀ ਸਿਖਲਾਈ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ 'ਤੇ ਬੈਠਣ, ਨਾ ਕਿ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋ ਕੇ ਜੇਲ੍ਹਾਂ ਵਿੱਚ ਪੁੱਜਣ।
News 08 April,2023
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ, 8 ਅਪ੍ਰੈਲ: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ। ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਸ੍ਰੀ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਸ੍ਰੀ ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਸ੍ਰੀ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰੋਹਿਤ ਗਰੋਵਰ ਵੀ ਹਾਜ਼ਰ ਸਨ।
News 08 April,2023
ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ
ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਮੁੱਖ ਮੰਤਰੀ ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ ਵਿੱਤੀ ਸਾਲ 2022-23 ਲਈ ਪੀ.ਐਸ.ਪੀ.ਸੀ.ਐਲ. ਨੂੰ ਸਬਸਿਡੀ ਬਿੱਲ ਵਜੋਂ 20200 ਕਰੋੜ ਰੁਪਏ ਅਦਾ ਕੀਤੇ ਪਿਛਲੀਆਂ ਸਰਕਾਰਾਂ ਦੇ ਬਕਾਏ ਦੇ ਨਿਪਟਾਰੇ ਲਈ ਪੀ.ਐਸ.ਪੀ.ਸੀ.ਐਲ. ਨੂੰ ਪੰਜ ਕਿਸ਼ਤਾਂ ਵਿਚ ਅਦਾ ਕੀਤੇ ਜਾਣਗੇ 9020 ਕਰੋੜ ਰੁਪਏ ਜਿਸ ਦੀ 1804 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ ਮੁੱਖ ਮੰਤਰੀ ਨੇ ਬੀਤੇ ਸਾਲ ਦੌਰਾਨ ਹਰੇਕ ਖੇਤਰ ਵਿੱਚ ਮਾਲੀਆ ਵੱਧ ਪੈਦਾ ਹੋਣ ਦਾ ਰਿਪੋਰਟ ਕਾਰਡ ਪੇਸ਼ ਕੀਤਾ ਚੰਡੀਗੜ੍ਹ, 8 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਸੋਚਦੀਆਂ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬਾ ਵੱਧ ਤੋਂ ਵੱਧ ਮਾਲੀਆ ਪੈਦਾ ਕਰਨ ਦੇ ਸਮਰੱਥ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਨੇ ਸਿਆਸਤਦਾਨਾਂ ਦੇ ਨਿੱਜੀ ਘਰਾਂ ਵਿਚ ਫੰਡ ਜਾਣ ਦੀ ਬਜਾਏ ਫੰਡਾਂ ਦਾ ਮੁਹਾਣ ਸਰਕਾਰੀ ਖ਼ਜ਼ਾਨੇ ਵੱਲ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਅਮਲ ਵਿਚ ਲਿਆਂਦੀ ਸੀ ਪਰ ਇਸ ਨਾਲ ਸੂਬੇ ਨੂੰ 8841 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ, ਜੋ ਕਿ ਲਗਭਗ 41.41 ਫੀਸਦੀ ਵੱਧ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ ਅਤੇ ਆਪਣੇ ਨਿਰੰਤਰ ਯਤਨਾਂ ਸਦਕਾ ਇਸ ਟੀਚੇ ਨੂੰ ਵੀ ਪੂਰਾ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਲੋਕ ਪੱਖੀ ਪਹਿਲਕਦਮੀ ਹੈ, ਜੋ ਲੋਕਾਂ ਦੀ ਭਲਾਈ ਯਕੀਨੀ ਬਣਾਏਗੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੱਕ ਹੋਰ ਅਹਿਮ ਪ੍ਰਾਪਤੀ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੀ.ਐਸ.ਟੀ. ਦੀ ਵਸੂਲੀ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਜੀ.ਐਸ.ਟੀ. ਦੀ ਵਸੂਲੀ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਕਰ ਰਿਹਾ ਸੀ ਪਰ ਹੁਣ 16.6 ਫੀਸਦੀ ਦੇ ਵਾਧੇ ਨਾਲ ਸੂਬਾ ਜੀ.ਐਸ.ਟੀ. ਕੁਲੈਕਸ਼ਨ ਵਿੱਚ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਵਿਚ 18126 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਹੈ ਜਦਕਿ ਉਸ ਤੋਂ ਪਿਛਲੇ ਸਾਲ 15542 ਕਰੋੜ ਰੁਪਏ ਇਕੱਤਰ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੀਹੋਂ ਹਟਵਾਂ ਉਪਰਾਲਾ ਕਰਦੇ ਹੋਏ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 'ਤੇ 2.25 ਫੀਸਦੀ ਦੀ ਛੋਟ ਦੇਣ ਦਾ ਨਵਾਂ ਤਜਰਬਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮਾਰਚ ਮਹੀਨੇ ਵਿੱਚ ਮਾਲੀਆ ਉਗਰਾਹੀ ਵਿੱਚ ਨਵਾਂ ਰਿਕਾਰਡ ਪੈਦਾ ਹੋਇਆ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਮਹੀਨੇ ਵਿੱਚ 339 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ ਸੀ ਜਦਕਿ ਮਾਰਚ ਮਹੀਨੇ ਵਿਚ ਇਹ ਮਾਲੀਆ ਵਧ ਕੇ 658.68 ਕਰੋੜ ਰੁਪਏ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਖੇਤੀ ਨਾਲ ਜੁੜੇ ਲੋਕਾਂ ਦੇ ਸੁਝਾਅ ਉੱਤੇ ਹੁਣ ਇਹ ਛੋਟ 30 ਅਪਰੈਲ ਤੱਕ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੀ.ਐਸ.ਪੀ.ਸੀ.ਐਲ. ਨੂੰ ਘਾਟੇ ਵਾਲ ਅਦਾਰਾ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਖੇਤਰ ਦੇ ਇਸ ਅਦਾਰੇ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬਸਿਡੀ ਵਿੱਚੋਂ 9063.79 ਕਰੋੜ ਰੁਪਏ ਖੇਤੀਬਾੜੀ ਸੈਕਟਰ ਨੂੰ, 8285.90 ਕਰੋੜ ਰੁਪਏ ਘਰੇਲੂ ਖਪਤਕਾਰਾਂ ਲਈ ਸਬਸਿਡੀ ਵਜੋਂ ਅਤੇ 2911 ਕਰੋੜ ਰੁਪਏ ਸਨਅਤੀ ਸੈਕਟਰ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਪੀ.ਐਲ.ਪੀ.ਸੀ.ਐਲ. ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਸੀ ਅਤੇ ਸੂਬਾ ਸਰਕਾਰ 1894 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਰਾਹੀਂ ਇਹ ਕਰਜ਼ਾ ਵੀ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 3538 ਨੌਜਵਾਨਾਂ ਨੂੰ ਪਾਵਰਕਾਮ ਵਿੱਚ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਕੋਲਾ ਖਾਣ ਤੋਂ ਕੋਲੇ ਦੀ ਨਿਰਵਿਘਨ ਸਪਲਾਈ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਕੇਂਦਰ ਤੋਂ ਪੇਂਡੂ ਵਿਕਾਸ ਫੰਡ ਦਾ ਬਕਾਇਆ ਲੈਣ ਲਈ ਅਦਾਲਤ ਵਿੱਚ ਜਾਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਰ.ਡੀ.ਐਫ. ਤਹਿਤ 30,000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕ ਕੇ ਸੂਬੇ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਫੰਡ ਹਾਸਲ ਕਰਨ ਲਈ ਸਾਰੀ ਰਸਮੀ ਕਾਰਵਾਈ ਪੂਰੀ ਕਰ ਲਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੇ ਸੂਬੇ ਦੇ ਜਾਇਜ਼ ਫੰਡਾਂ ਨੂੰ ਜਾਣ-ਬੁੱਝ ਕੇ ਰੋਕ ਦਿੱਤਾ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਚੋਣ ਦਾ ਇੱਕੋ-ਇੱਕ ਮਾਪਦੰਡ ਨਿਰੋਲ ਮੈਰਿਟ ਹੈ ਅਤੇ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ, ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਰਸਾਉਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 504 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ ਅਜਿਹੇ 134 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ ਅਤੇ ਕੁਝ ਹੀ ਮਹੀਨਿਆਂ ਵਿੱਚ ਲੱਖਾਂ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਘੱਟ ਹੁੰਦਾ ਹੈ ਤਾਂ ਪਹਿਲਾਂ ਮਿਲਦੇ 5400 ਰੁਪਏ ਦੇ ਮੁਕਾਬਲੇ ਹੁਣ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜੇਕਰ 75 ਫੀਸਦੀ ਤੋਂ ਵੱਧ ਨੁਕਸਾਨ ਹੋਇਆ ਤਾਂ ਪਹਿਲਾਂ ਮਿਲਦੇ 12000 ਰੁਪਏ ਪ੍ਰਤੀ ਏਕੜ ਦੇ ਮੁਕਾਬਲੇ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸਾਨਾਂ ਦੀ ਭਲਾਈ ਹਰ ਕੀਮਤ 'ਤੇ ਯਕੀਨੀ ਬਣਾਉਣਾ ਹੈ। ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੱਕ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਰੇਤ ਦੀਆਂ 50 ਦੇ ਕਰੀਬ ਜਨਤਕ ਖੱਡਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 150 ਨਵੀਆਂ ਰੇਤ ਖੱਡਾਂ ਖੋਲ੍ਹੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਵਿੱਚ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਸਪਲਾਈ ਕੀਤਾ ਜਾ ਰਿਹਾ ਹੈ।
News 08 April,2023
30,000 ਰੁਪਏ ਦੇ ਯੋਗ ਮੁਆਵਜ਼ੇ ਅਤੇ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਦੀ ਰੱਖੀ ਮੰਗ
ਸਨੌਰ, ਸਮਾਣਾ ਅਤੇ ਪਟਿਆਲਾ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੇ ਲਿਆ ਭਾਗ ਪਟਿਆਲਾ, 5 ਅਪ੍ਰੈਲ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਾਜ ਸਮਾਗਮ ਦੇ ਬਾਹਰ ਕਿਸਾਨਾਂ ਦੇ ਵਿਸ਼ਾਲ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਅਤੇ ਭਾਜਪਾ ਵਰਕਰਾਂ ਦੀ ਵੱਡੀ ਨੁਮਾਇੰਦਗੀ ਦੀ ਅਗਵਾਈ ਕਰਦਿਆਂ ਭਾਜਪਾ ਆਗੂ ਨੇ ਏਡੀਸੀ ਗੌਤਮ ਜੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਇੱਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿੱਚ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਇਸ ਸਮੇਂ ਮੁੱਖ ਮੰਤਰੀ ਦੀ ਮੁੱਖ ਤਰਜੀਹ ਸਾਡੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨੀ ਹੋਣਾ ਚਾਹੀਦਾ ਜੋ ਬੇਮੌਸਮੀ ਬਰਸਾਤ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਸਾਡੀਆਂ ਅੰਨਦਾਤੇ ਦੀਆਂ ਖੜ੍ਹੀਆਂ ਫਸਲਾਂ ਬਰਬਾਦ ਹੋ ਗਈਆਂ ਹਨ ਪਰ ਇਸ ਦੀ ਬਜਾਏ ਮੁੱਖਮੰਤਰੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 'ਯੋਗਸ਼ਾਲਾ' ਕਰਵਾਉਣ 'ਚ ਰੁੱਝੇ ਹੋਏ ਹਨ। ਭਾਜਪਾ ਆਗੂ ਨੇ ਅੱਗੇ ਕਿਹਾ, "ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਬਹੁਤ ਘੱਟ ਹੈ ਅਤੇ ਵਧਾਇਆ ਜਾਣਾ ਚਾਹੀਦਾ ਹੈ, ਨਾਲ ਹੀ ਕਿਸਾਨ ਖੇਤਾਂ ਵਿੱਚ ਕੀਤੀ ਜਾ ਰਹੀ ਗਲਤ ਗਿਰਦਾਵਰੀ ਦੀ ਸ਼ਿਕਾਇਤ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਸਰਕਾਰ ਨੂੰ ਜਗਾਉਣ ਲਈ ਸਾਨੂੰ ਪੰਜਾਬ ਸਰਕਾਰ ਵਿਰੁੱਧ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ਦਾ ਐਲਾਨ ਕਰਨ ਅਤੇ ਉਹ ਇਹ ਵੀ ਯਕੀਨੀ ਬਣਾਉਣ ਕਿ ਫਸਲਾਂ ਦੇ ਨੁਕਸਾਨ ਦਾ ਸਮੇਂ ਸਿਰ ਮੁਲਾਂਕਣ ਜਲਦ ਤੋਂ ਜਲਦ ਸਹੀ ਤਰੀਕੇ ਨਾਲ ਕੀਤੀ ਜਾ ਰਹੀ ਹੈ।" ਜੈ ਇੰਦਰ ਕੌਰ ਦੇ ਨਾਲ ਭਾਜਪਾ ਆਗੂ ਕੇ ਕੇ ਮਲਹੋਤਰਾ, ਹਰਮੇਸ਼ ਗੋਇਲ, ਸੁਰਿੰਦਰ ਕੇਹਰਕੀ, ਨਰਾਇਣ ਨਰਸੋਤ, ਕੇ ਕੇ ਸ਼ਰਮਾ, ਅਨਿਲ ਮੰਗਲਾ, ਸੰਜੀਵ ਸ਼ਰਮਾ ਬਿਟੂ, ਲਾਭ ਸਿੰਘ ਫਤੇੜੀ, ਬਗੀਚਾ ਸਿੰਘ, ਸੰਜੇ ਹੰਸ, ਗੋਪੀ ਰੰਗੇਲਾ, ਮਨੀਸ਼ਾ ਉੱਪਲ, ਲਾਲਜੀਤ ਤੇ ਹੋਰ ਹਾਜ਼ਰ ਸਨ। ਰਮੇਸ਼ ਲਾਂਬਾ, ਗਗਨ ਸ਼ੇਰਗਿੱਲ, ਜਿੰਮੀ ਡਕਾਲਾ, ਸਮੂਹ ਐਮ.ਸੀ., ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।
News 05 April,2023
'ਆਪਣਾ ਆਦਰਸ਼, ਖੁਦ ਬਣੋ', ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ
ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਨੌਜਵਾਨ ਸਭਾਵਾਂ ਨੌਜਵਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਏਗੀ ਸਰਕਾਰ ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ, ਦੇਣ ਵਾਲੇ ਬਣਨ- ਮੁੱਖ ਮੰਤਰੀ ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਚਾਹੁੰਦਾ ਕਿ ਤੁਸੀਂ ਆਪਣਾ ਰੋਲ ਮਾਡਲ ਖੁਦ ਬਣੋ ਤਾਂ ਕਿ ਤੁਹਾਡੀ ਕਾਬਲੀਅਤ ਅਤੇ ਸਮਰੱਥਾ ਦਾ ਕੋਈ ਹੋਰ ਫਾਇਦਾ ਨਾ ਚੁੱਕ ਸਕੇ। ਮੈਂ ਤਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਤੁਸੀਂ ਆਪਣੇ ਜੀਵਨ ਵਿਚ ਨਵੇਂ ਉੱਦਮ ਜਾਂ ਸਟਾਰਟਅੱਪ ਸ਼ੁਰੂ ਕਰੋ ਅਤੇ ਨਵੇਂ ਵਿਚਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਯਤਨ ਕਰੋ, ਪੰਜਾਬ ਸਰਕਾਰ ਤੁਹਾਡੀ ਪੂਰੀ ਮਦਦ ਕਰੇਗੀ।” ਪੰਜਾਬ ਦੀ ਨੌਜਵਾਨਾਂ ਦੀ ਭਲਾਈ ਲਈ ਵੱਡਾ ਫੈਸਲੇ ਲੈਂਦੇ ਹੋਏ ਮੁੱਖ ਮੰਤਰੀ ਨੇ ਹਰੇਕ ਮਹੀਨੇ ਦੋ ਨੌਜਵਾਨ ਸਭਾਵਾਂ ਕਰਵਾਉਣ ਦਾ ਐਲਾਨ ਕੀਤਾ ਜਿਸ ਵਿਚ ਉਹ ਖੁਦ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦਾ ਉਦੇਸ਼ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲੈਣਾ ਹੈ ਤਾਂ ਕਿ ਸਰਕਾਰ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਉਪਰਾਲੇ ਕਰਨ ਲਈ ਅਨੁਕੂਲ ਨੀਤੀਆਂ ਤਿਆਰ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ 15 ਦਿਨ ਬਾਅਦ ਨੌਜਵਾਨ ਸਭਾਵਾਂ ਕੀਤੀਆਂ ਜਾਣਗੀਆਂ ਜਿੱਥੇ ਖੇਤੀਬਾੜੀ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਉਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ, ਕਾਬਲ ਅਤੇ ਦ੍ਰਿੜ ਇਰਾਦੇ ਦੇ ਮਾਲਕ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਨੌਜਵਾਨਾਂ ਦੇ ਮਨ ਵਿਚ ਆਪਣਾ ਭਵਿੱਖ ਸੰਵਾਰਨ ਲਈ ਹਜ਼ਾਰਾਂ ਸੁਪਨੇ ਹੁੰਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਉਡਾਨ ਦੇਣ ਲਈ ਢੁਕਵੇਂ ਮੌਕੇ ਪ੍ਰਦਾਨ ਨਹੀਂ ਕੀਤੇ ਜਾਂਦੇ। ਪੰਜਾਬ ਸਰਕਾਰ ਆਪਣੇ ਨੌਜਵਾਨਾਂ ਨੂੰ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ।” ਨੌਜਵਾਨਾਂ ਨੂੰ ਚੰਗੇ ਅਹੁਦੇ ਹਾਸਲ ਕਰਨ ਲਈ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਤਕਨਾਲੌਜੀ ਦੇ ਯੁੱਗ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਦਾਖਲਿਆਂ ਦੀ ਦਰ ਸਿਰਫ 35 ਫੀਸਦੀ ਰਹਿ ਗਈ ਹੈ। ਇਸੇ ਤਰ੍ਹਾਂ ਪ੍ਰਾਈਵੇਟ ਲਵਲੀ ਯੂਨੀਵਰਸਿਟੀ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿਚ 40,000 ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ ਪਰ ਏਨੀ ਵੱਡੀ ਗਿਣਤੀ ਵਿੱਚੋਂ ਸਿਰਫ 5200 ਵਿਦਿਆਰਥੀ ਪੰਜਾਬ ਦੇ ਹਨ। ਭਗਵੰਤ ਮਾਨ ਨੇ ਕਿਹਾ, “ਮੇਰੀ ਦਿਲੀ ਇੱਛਾ ਹੈ ਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਾ ਬਣਨ ਸਗੋਂ ਨੌਕਰੀਆਂ ਦੇਣ ਵਾਲੇ ਬਣਨ। ਪੰਜਾਬ ਦੇ ਨੌਜਵਾਨਾਂ ਦੇ ਦਫ਼ਤਰ ਚੰਗੀਆਂ ਸਹੂਲਤਾਂ ਨਾਲ ਲੈਸ ਹੋਣ ਅਤੇ ਉਹ ਉਚੇ ਅਹੁਦਿਆਂ ਵਾਲੇ ਦਫ਼ਤਰਾਂ ਵਿਚ ਪਹੁੰਚਣ ਨਾ ਕਿ ਉਨ੍ਹਾਂ ਜੇਲ੍ਹਾਂ ਵਿਚ ਜਾਣ ਲਈ ਮਜਬੂਰ ਹੋਣਾ ਪਵੇ।” ਵਰਕ ਕਲਚਰ (ਕੰਮ ਸੱਭਿਆਚਾਰ) ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਮੁਲਕਾਂ ਵਿਚ ਵਰਕ ਕਲਚਰ ਹੋਣ ਕਰਕੇ ਉਥੇ ਸਾਡੇ ਪੰਜਾਬੀ ਨੌਜਵਾਨਾਂ ਨੇ ਬਹੁਤ ਸਖ਼ਤ ਮਿਹਨਤਾਂ ਕੀਤੀਆਂ ਹਨ ਅਤੇ ਕਈ ਮੁਲਕਾਂ ਵਿਚ ਤਾਂ ਪੰਜਾਬੀਆਂ ਨੇ ਅੰਗਰੇਜਾਂ ਨਾਲੋਂ ਵੱਡੇ ਕਾਰੋਬਾਰ ਸਥਾਪਤ ਕੀਤੇ ਹੋਏ ਹਨ। ਉਹ ਮੁਲਕ ਵਰਕ ਕਲਚਰ ਕਰਕੇ ਵਿਕਸਤ ਮੁਲਕਾਂ ਦਾ ਦਰਜਾ ਹਾਸਲ ਕਰ ਚੁੱਕੇ ਹਨ। ਆਪਣੇ ਨਿੱਜੀ ਜੀਵਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਪੰਜਾਬ ਦੀ ਬਿਹਤਰੀ ਲਈ ਹਰ ਰੋਜ਼ ਲਗਪਗ 12 ਘੰਟੇ ਤੋਂ ਵੱਧ ਸਮਾਂ ਕੰਮ ਕਰਦਾਂ ਹਾਂ ਅਤੇ ਇੱਥੋਂ ਤੱਕ ਕਿ ਛੁੱਟੀ ਵਾਲੇ ਦਿਨਾਂ ਵਿਚ ਵੀ ਸਰਕਾਰੀ ਫਾਈਲਾਂ ਨਿਪਟਾਉਣ ਦੇ ਨਾਲ-ਨਾਲ ਮੀਟਿੰਗਾਂ ਕਰਦਾ ਹਾਂ। ਹਰ ਰੋਜ਼ ਮੇਰੀ ਇਹ ਕੋਸ਼ਿਸ਼ ਹੁੰਦੀ ਹੈ ਕਿ ਮੈਂ ਪੰਜਾਬੀਆਂ ਦੀ ਭਲਾਈ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਜਾਂ ਫੈਸਲਾ ਲਵਾਂ ਤਾਂ ਕਿ ਅਸੀਂ ਪੰਜਾਬ ਨੂੰ ਛੇਤੀ ਹੀ ਤਰੱਕੀਪਸੰਦ ਸੂਬਾ ਬਣਾ ਸਕੀਏ।
News 05 April,2023
ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 5 ਅਪ੍ਰੈਲ ( ): ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ। ਸ. ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। ਇਸ ਦੌਰੇ ਦੌਰਾਨ ਸ. ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ। ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
News 05 April,2023
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਤੋਂ ਕਰਵਾਉਣਗੇ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼-ਡਾ. ਬਲਬੀਰ ਸਿੰਘ
ਕਿਹਾ, 'ਪੰਜਾਬ ਨੂੰ ਤੰਦਰੁਸਤ, ਖੁਸ਼ਹਾਲ ਤੇ ਰੰਗਲਾ ਬਣਾਉਣ ਦੀ ਸ਼ੁਰੂਆਤ ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ' -ਸਾਰੇ ਪੰਜਾਬੀਆਂ ਨੂੰ ਯੋਗਾ ਕਰਨ ਦਾ ਖੁੱਲ੍ਹਾ ਸੱਦਾ, ਲੋਕਾਂ ਨੂੰ ਮੁਹੱਲਿਆਂ 'ਚ ਮੁਫ਼ਤ ਪ੍ਰਦਾਨ ਹੋਣਗੇ ਯੋਗ ਅਧਿਆਪਕ-ਡਾ. ਬਲਬੀਰ ਸਿੰਘ ਪਟਿਆਲਾ, 4 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਸੀ.ਐਮ. ਯੋਗਸ਼ਾਲਾ ਦਾ ਪੰਜਾਬ 'ਚ ਰਾਜ ਪੱਧਰੀ ਆਗਾਜ਼ ਪਟਿਆਲਾ ਤੋਂ ਸਾਂਝੇ ਤੌਰ 'ਤੇ ਕਰਵਾਉਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਲਈ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਦੇ ਜਿਮਨੇਜੀਅਮ ਹਾਲ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀ ਰੂਪ ਰੇਖਾ ਦੱਸਣ ਲਈ ਅੱਜ ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਸਿਹਤ ਦਾ ਫ਼ਿਕਰ ਕਰਦਿਆਂ ਪੰਜਾਬ ਸਰਕਾਰ ਨੇ ਸਟੇਟ ਆਫ਼ ਦੀ ਆਰਟ ਮੈਡੀਕਲ ਕਾਲਜ ਤੇ ਜ਼ਿਲ੍ਹਾ ਹਸਪਤਾਲ ਬਣਾਉਣ ਸਮੇਤ ਛੋਟੀਆਂ ਬਿਮਾਰੀਆਂ ਦਾ ਇਲਾਜ ਲੋਕਾਂ ਦੇ ਦੁਆਰ 'ਤੇ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਵੀ ਇੱਕ ਕਦਮ ਅੱਗੇ ਜਾਂਦਿਆਂ ਲੋਕਾਂ ਨੂੰ ਆਹਾਰ, ਵਿਵਹਾਰ, ਮੈਡੀਟੇਸ਼ਨ, ਪ੍ਰਾਣਾਯਾਮ ਅਤੇ ਯੋਗਾ ਅਭਿਆਸ ਨਾਲ ਬਿਮਾਰੀਆਂ ਤੋਂ ਬਚਾਉਣ ਲਈ ਸੀ.ਐਮ. ਯੋਗਸ਼ਾਲਾ ਨੂੰ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਤੇ ਲੁਧਿਆਣਾ 'ਚ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕਰਕੇ ਸੀ.ਐਮ. ਯੋਗਸ਼ਾਲਾ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿਹੜੇ ਲੋਕ ਆਪਣੇ ਪਿੰਡਾਂ ਤੇ ਮੁਹੱਲਿਆਂ ਵਿੱਚ ਇਹ ਯੋਗਸ਼ਾਲਾ ਖੁਲ੍ਹਵਾਉਣਾ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 76694-00500 'ਤੇ ਇੱਕ ਮਿਸ ਕਾਲ ਦੇ ਸਕਦੇ ਹਨ, ਇਸ ਲਈ ਪੰਜਾਬ ਸਰਕਾਰ ਯੋਗਾ ਅਧਿਆਪਕ ਦਾ ਮੁਫ਼ਤ ਪ੍ਰਬੰਧ ਕਰੇਗੀ। ਲੋਕਾਂ ਨੂੰ ਯੋਗਾ ਜਰੂਰ ਤੇ ਰੋਜ਼ ਕਰਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਹੱਸਣ ਦੀ ਅਸਲ ਵਜ੍ਹਾ ਦੇ ਰਹੇ ਹਨ ਤੇ ਸੀ.ਐਮ. ਯੋਗਸ਼ਾਲਾ ਵੀ ਇਸੇ ਕੜੀ ਦਾ ਇਕ ਅਹਿਮ ਹਿੱਸਾ ਹੈ। ਡਾ. ਬਲਬੀਰ ਸਿੰਘ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਤੋਂ 60 ਨੌਜਵਾਨਾਂ ਨੂੰ ਯੋਗਾ ਦੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਕਿ ਉਹ ਜੋੜਾਂ ਦੇ ਦਰਦ, ਸੂਗਰ, ਬੀ.ਪੀ. ਤੇ ਚੰਗੀ ਸਿਹਤ ਲਈ ਯੋਗ ਅਭਿਆਸ ਵਿਧੀਵਤ ਤਰੀਕੇ ਨਾਲ ਕਰਵਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਅੰਦਰ 16 ਆਯੁਰਵੈਦਿਕ ਕਾਲਜਾਂ, ਸਪੋਰਟਸ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਐਨ.ਆਈ.ਐਸ. 'ਚ ਯੋਗਾ ਦੇ ਕੋਰਸ ਹਨ, ਇਨ੍ਹਾਂ ਨੂੰ ਨਾਲ ਜੋੜਕੇ ਪੜਾਅਵਾਰ 2500 ਵੈਲਨੈਸ ਸੈਂਟਰ ਤੇ 500 ਆਮ ਆਦਮੀ ਕਲੀਨਿਕ ਵਿਖੇ ਵੀ ਯੋਗਾ ਦੀਆਂ ਕਲਾਸਾਂ ਲੱਗਣਗੀਆਂ। ਇਸ ਤੋਂ ਬਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਯੋਗਾ ਕਰਵਾਇਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਮੁਢਲੀਆਂ ਬਿਮਾਰੀਆਂ ਤੋਂ ਯੋਗਾ ਨਾਲ ਠੀਕ ਕਰ ਦਿੱਤਾ ਜਾਵੇ ਤਾਂ ਉਹ ਗੰਭੀਰ ਬਿਮਾਰੀਆਂ ਤੋਂ ਵੀ ਬਚ ਸਕਣਗੇ ਜੋਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਮੁੱਖ ਟੀਚਾ ਹੈ ਤਾਂ ਕਿ ਲੋਕਾਂ ਨੂੰ ਬਿਨ੍ਹਾਂ ਦਵਾਈ ਚੰਗੀ ਸਿਹਤ ਪ੍ਰਦਾਨ ਕੀਤੀ ਜਾ ਸਕੇ ਤੇ ਲੋਕਾਂ ਨੂੰ ਹਸਪਤਾਲ 'ਚ ਜਾਣ ਦੀ ਬਹੁਤ ਘੱਟ ਲੋੜ ਪਵੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਨਸ਼ਿਆਂ ਦੀ ਲਤ ਲਗਾ ਚੁੱਕੇ ਲੋਕਾਂ ਨੂੰ ਵੀ ਠੀਕ ਕਰਨ ਲਈ ਯੋਗਾ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਯੋਗਾ ਨਾਲ ਜਿੱਥੇ ਨੌਜਵਾਨਾਂ ਲਈ ਯੋਗਾ ਦੇ ਖੇਤਰ 'ਚ ਨੌਕਰੀਆਂ ਦੇ ਅਹਿਮ ਮੌਕੇ ਪ੍ਰਦਾਨ ਹੋਣਗੇ ਉਥੇ ਹੀ ਪੰਜਾਬੀਆਂ ਦੀ ਸਿਹਤ ਵੀ ਦਵਾਈਆਂ ਤੋਂ ਬਗੈਰ ਸਿਹਤਯਾਬ ਹੋਣ ਦੇ ਰਾਹ ਪਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ, ਮਜ਼ਦੂਰ ਪੱਖੀ ਫੈਸਲੇ ਲਏ ਅਤੇ ਪੰਜਾਬ ਨੂੰ ਮੁੜ ਤੋਂ ਤੰਦਰੁਸਤ, ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸੀ.ਐਮ. ਯੋਗਸ਼ਾਲਾ, ਸੂਬੇ ਦੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇੱਕ ਬਹੁਤ ਵੱਡਾ ਤੋਹਫ਼ਾ ਹੈ। ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਜਿਮਨੇਜੀਅਮ ਹਾਲ ਵਿਖੇ ਰਾਜ ਪੱਧਰੀ ਸਮਾਗਮ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ ਵੀ ਕੀਤੀ। ਇਸ ਮੌਕੇ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਕਰਨਲ ਜੇ.ਵੀ ਸਿੰਘ, ਪਰਦੀਪ ਜੋਸ਼ਨ, ਬਲਵਿੰਦਰ ਸੈਣੀ ਤੇ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
News 04 April,2023
ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ
ਪ੍ਰਭਾਵਿਤ ਕਿਸਾਨਾਂ ਨੇ ਮੈਨੂੰ ਦੱਸਿਆ ਹੈ ਕਿ ਫਸਲਾਂ ਦੀ ਸਹੀ ਗਿਰਦਾਵਰੀ ਨਹੀਂ ਹੋ ਰਹੀ : ਭਾਜਪਾ ਪੰਜਾਬ ਮੀਤ ਪ੍ਰਧਾਨ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ ਪਟਿਆਲਾ, 4 ਅਪ੍ਰੈਲ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਸਨੌਰ ਅਤੇ ਸਮਾਣਾ ਹਲਕੇ ਦੇ ਪਿੰਡ ਬਹਿਲ, ਬਿੰਜਲ, ਡੱਡਣ ਗੁੱਜਰਾ, ਬੀਬੀਪੁਰ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਖੇਤਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਬੇਮੌਸਮੀ ਬਾਰਸ਼ਾਂ ਕਾਰਨ ਸਾਡੇ ਕਿਸਾਨਾਂ ਦਾ ਜੋ ਭਾਰੀ ਨੁਕਸਾਨ ਹੋਇਆ ਹੈ, ਉਸ ਨੂੰ ਦੇਖ ਕੇ ਬਹੁਤ ਹੀ ਦੁੱਖ ਹੁੰਦਾ ਹੈ ਕਿਉਂਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਨੂੰ ਭਾਰਤ ਦੇ ਅੰਨਦਾਤਾ ਵੀ ਕਿਹਾ ਜਾਂਦਾ ਹੈ। ਸਾਡੇ ਕਿਸਾਨਾਂ ਦੀ ਹਾੜੀ ਦੀ ਫ਼ਸਲ ਵਾਢੀ ਲਈ ਤਿਆਰ ਸੀ ਅਤੇ ਉਨ੍ਹਾਂ ਨੂੰ ਆਪਣੀ ਪੈਦਾਵਾਰ 'ਤੇ ਚੰਗਾ ਮੁਨਾਫ਼ਾ ਮਿਲਣਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਭਾਰੀ ਬਰਸਾਤ ਕਾਰਨ ਖੇਤਾਂ ਵਿੱਚ ਸਭ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਜੈ ਇੰਦਰ ਕੌਰ ਨੂੰ ਬੇਨਤੀ ਕਰਦੇ ਹੋਏ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਨੇ ਨੁਕਸਾਨੀਆਂ ਫਸਲਾਂ ਲਈ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਕਿਸਾਨਾਂ ਦੀ ਇੱਛਾ ਅਤੇ ਬੰਦੇ ਹੱਕ ਨਾਲੋਂ ਬਹੁਤ ਘੱਟ ਹੈ। ਮੈਂ ਮੁੱਖਮੰਤਰੀ ਮਾਨ ਨੂੰ ਅਪੀਲ ਕਰਦੀ ਹਾਂ ਕਿ ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਕੁਝ ਲੋੜੀਂਦੀ ਰਾਹਤ ਦਿੱਤੀ ਜਾ ਸਕੇ।" ਗਿਰਦਾਵਰੀ ਬਾਰੇ ਗੱਲ ਕਰਦਿਆਂ ਭਾਜਪਾ ਆਗੂ ਨੇ ਕਿਹਾ, “ਕਈ ਕਿਸਾਨਾਂ ਨਾਲ ਮੀਟਿੰਗਾਂ ਅਤੇ ਗੱਲਬਾਤ ਕਰਨ ਤੋਂ ਬਾਅਦ ਮੈਨੂੰ ਪਤਾ ਲੱਗਾ ਹੈ ਕਿ ਖੇਤਾਂ ਦੀ ਸਹੀ ਗਿਰਦਾਵਰੀ ਨਹੀਂ ਕੀਤੀ ਜਾ ਰਹੀ, ਮੈਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਨੁਕਸਾਨ ਦਾ ਸਹੀ, ਨਿਰਪੱਖ ਅਤੇ ਸਮੇਂ ਸਿਰ ਮੁਲਾਂਕਣ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ।" ਜੈ ਇੰਦਰ ਕੌਰ ਨੇ ਪ੍ਰਸ਼ਾਸਨ ਨੂੰ ਮੋਦੀ ਸਰਕਾਰ ਦੀ ਪ੍ਰਮੁੱਖ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਬਾਰੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਜਾਗਰੂਕ ਕਰਨ ਦੀ ਵੀ ਅਪੀਲ ਕੀਤੀ, ਜੋਕਿ ਫਸਲਾਂ ਦੇ ਕਿਸੇ ਵੀ ਨੁਕਸਾਨ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਬੀਮਾ ਕਵਰ ਪ੍ਰਦਾਨ ਕਰਦੀ ਹੈ। ਜੈ ਇੰਦਰ ਕੌਰ ਦੇ ਨਾਲ ਭਾਜਪਾ ਆਗੂ ਹਰਦੀਪ ਸਿੰਘ ਜਨਰਲ ਸਕੱਤਰ, ਸ. ਗਗਨ ਸ਼ੇਰਗਿੱਲ ਮਹਿਲਾ ਪ੍ਰਧਾਨ, ਮੰਡਲ ਪ੍ਰਧਾਨ ਸੁਖਚੈਨ ਸਿੰਘ ਦੁਆਂਕਾਲਾ, ਲਾਲਜੀਤ ਅੰਟਾਲ ਜਨਰਲ ਸਕੱਤਰ, ਸ. ਰਮੇਸ਼ ਲਾਂਬਾ ਉਪ ਪ੍ਰਧਾਨ ਭਾਜਪਾ ਉੱਤਰੀ, ਧਰਮਪਾਲ ਸ਼ਰਮਾ ਮੰਡਲ ਪ੍ਰਧਾਨ ਦੇਵੀਗੜ੍ਹ, ਬਾਵਾ ਕਦਮ, ਜਿੰਮੀ ਡਕਾਲਾ ਆਦਿ ਸ਼ਾਮਲ ਸਨ।
News 04 April,2023
ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ
ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।
News 04 April,2023
ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ
ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ ਚੰਡੀਗੜ੍ਹ, 4 ਅਪਰੈਲ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 'ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ' ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪਰੈਲ 2023 ਤੱਕ ਈਮੇਲ suggestions.sportspolicy.punjab@gmail.com ਉਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।
News 04 April,2023
ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ
ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ ਚੰਡੀਗੜ, 4 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਜਿੰੰਨਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ ਉਹਨਾ ਵਿੱਚ ਅੰਮਿ੍ਰਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ,ਅੰਮਿ੍ਰਤਸਰ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ,ਅਬੋਹਰ, ਇਸੇ ਤਰਾਂ ਗੁਰਦਾਸਪੁਰ ਜ਼ਿਲੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ,ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਾ, ਫਲਾਹੀ ਇਸੇ ਤਰਾਂ ਲੁਧਿਆਣਾ ਜ਼ਿਲੇ ਦੇ ਸੇਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਇਸੇ ਤਰਾਂ ਮਾਨਸਾ ਜਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ , ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ ,ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ , ਬੁਢਲਾਡਾ, ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ, ਬਿ੍ਰਟਿਸ਼ ਕਾਨਵੈਂਟ ਸਕੂਲ , ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
News 04 April,2023
ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼
ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ • ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ। ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ। ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ। ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ। ਸ੍ਰੀ ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
News 03 April,2023
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ
ਪਸ਼ੂ ਪਾਲਣ ਮੰਤਰੀ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਨਾਲ ਕਰਨਗੇ ਪੈਨਲ ਮੀਟਿੰਗ ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ, ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਸਨ।
News 03 April,2023
ਪ੍ਰਨੀਤ ਕੌਰ ਨੇ ਮੁੱਖ ਮੰਤਰੀ ਮਾਨ ਨੂੰ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ: ਐਮ.ਪੀ. ਪਟਿਆਲਾ ਪਟਿਆਲਾ, 3 ਅਪ੍ਰੈਲ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ। ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।" ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, "ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।" ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।
News 03 April,2023
ਪੰਜਾਬ ਸਰਕਾਰ ਨੂੰ ਸਿਰਫ ਮਾਰਚ ਮਹੀਨੇ ਵਿਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਨੇ ਸਰਕਾਰੀ ਖਜ਼ਾਨਾ ਭਰਿਆ - 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ ਛੋਟ 30 ਅਪ੍ਰੈਲ ਤੱਕ ਰਹੇਗੀ ਜਾਰੀ ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ। ਜਿੰਪਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਆਮਦਨ 78 ਫੀਸਦੀ ਜ਼ਿਆਦਾ ਬਣਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਦੇ 11 ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ਵਿਚ ਔਸਤਨ 308 ਕਰੋੜ ਰੁਪਏ ਪ੍ਰਤੀ ਮਹੀਨਾ ਦੀ ਆਮਦਨ ਆਉਂਦੀ ਰਹੀ ਹੈ ਜਦਕਿ ਸਿਰਫ ਇਕ ਮਹੀਨੇ ਦੌਰਾਨ ਯਾਨੀ ਮਾਰਚ 2023 ਵਿਚ ਇਹ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਰਹੀ। ਮਾਲ ਮੰਤਰੀ ਨੇ ਕਿਹਾ ਕਿ ਅਪ੍ਰੈਲ 2023 ਦੌਰਾਨ ਵੀ ਪੰਜਾਬ ਦੇ ਖਜ਼ਾਨੇ ਵਿਚ ਪਿਛਲੇ ਮਹੀਨਿਆਂ ਨਾਲੋਂ ਜ਼ਿਆਦਾ ਆਮਦਨ ਆਉਣ ਦੀ ਸੰਭਾਵਨਾ ਹੈ ਕਿਉਂ ਕਿ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਦੀ ਛੋਟ ‘ਚ 30 ਅਪ੍ਰੈਲ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿਚ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਜ਼ਮੀਨ-ਜਾਇਦਾਦਾਂ ਦੀ ਰਜਿਸਟਰੀ ਲਈ ਰੁਚੀ ਵਿਖਾਈ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੈਂਪ ਡਿਊਟੀ ਅਤੇ ਫੀਸ ਵਿਚ ਛੋਟ ਸਬੰਧੀ ਲਏ ਫੈਸਲੇ ਦਾ ਲਾਭ ਸੂਬੇ ਦੇ ਕਿਸਾਨ ਅਸਾਨੀ ਨਾਲ ਲੈ ਸਕਣਗੇ। ਕਾਬਿਲੇਗੌਰ ਹੈ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਇਹ ਕੁੱਲ ਛੋਟ 2.25 ਫੀਸਦੀ ਬਣਦੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
News 03 April,2023
ਹੁਣ ਪੰਜਾਬ 'ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਤੇ ਲੁਧਿਆਣਾ ਵਿਚ ਹੋਵੇਗੀ ਸ਼ੁਰੂਆਤ ਜਨਤਕ ਥਾਵਾਂ ਉਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ *ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਯੋਗਸ਼ਾਲਾਵਾਂ-ਮੁੱਖ ਮੰਤਰੀ ਚੰਡੀਗੜ੍ਹ, 3 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਦੇ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ। ਯੋਗ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਸਵੇਰੇ ਯੋਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਉਤੇ ਨਾ ਸਿਰਫ ਚੰਗੀ ਸਿਹਤ ਸਗੋਂ ਲੋਕਾਂ ਨੂੰ ਤਣਾਅ ਮੁਕਤ ਹੋਣਾ ਵੀ ਬਹੁਤ ਜ਼ਰੂਰੀ ਹੈ ਕਿਉਂ ਜੋ ਰੋਜ਼ਾਨਾ ਜੀਵਨ ਵਿਚ ਅਨੇਕਾਂ ਚੁਣੌਤੀਆਂ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਉਤੇ ਵਧ ਰਿਹਾ ਤਣਾਅ ਸਾਡੇ ਸਾਰਿਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਯੋਗਾ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਗਾ ਜੀਵਨ ਬਤੀਤ ਕਰਨ ਲਈ ਮਾਨਸਿਕ ਤੇ ਸਰੀਰਕ ਤੌਰ ਉਤੇ ਸੰਤੁਲਨ ਕਾਇਮ ਰੱਖਣਾ ਮਹੱਤਵਪੂਰਨ ਹੈ ਅਤੇ ਜੀਵਨ ਜਾਚ ਵਿਚ ਕੁਝ ਤਬਦੀਲੀਆਂ ਲਿਆਉਣ ਅਤੇ ਯੋਗਾ ਰਾਹੀਂ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਯੋਗਸ਼ਾਲਾ’ ਮੁਹਿੰਮ ਹਰੇਕ ਪੰਜਾਬੀ ਲਈ ਤੰਦਰੁਸਤ ਤੇ ਮਿਆਰੀ ਜੀਵਨ ਨੂੰ ਯਕੀਨੀ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯੋਗਸ਼ਾਲਾਵਾਂ ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿਚ ਕਾਰਗਰ ਰੋਲ ਅਦਾ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਦੇ ਬਿਹਤਰ ਜੀਵਨ ਨੂੰ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਣਗੀਆਂ।
News 03 April,2023
ਮੁੱਖ ਮੰਤਰੀ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ
ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ ‘ਤੇ ਆਮ ਜਨਤਾ ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ ਹਦਾਇਤ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਲਾਇਸੈਂਸ /ਆਰ.ਸੀ. ਨੂੰ ਮੰਨਿਆ ਜਾਵੇ ਪ੍ਰਮਾਣਿਕ ਸੂਬਾ ਸਰਕਾਰ ਵੱਲੋਂ ਨਵੇਂ ਆਰ.ਸੀ. ਅਤੇ ਲਾਇਸੈਂਸਾਂ ਦੀ ਛਪਾਈ ਲਈ ਚਿੱਪ ਦੀ ਕਮੀ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਹਨ ਠੋਸ ਯਤਨ ਚੰਡੀਗੜ੍ਹ, 2 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ‘ ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ।
News 02 April,2023
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ ਚੰਡੀਗੜ/ਲੁਧਿਆਣਾ, 2 ਅਪ੍ਰੈਲ: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ਉੱਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) ‘ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ ਸ਼ਾਮਲ ਹੈ। ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ। ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ। ਡਾ: ਨਿੱਜਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਡਾ: ਨਿੱਜਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ ਹਾਜਰ ਸਨ। ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ। ਡਾ: ਨਿੱਜਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ। 100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ ਵਿਰੁੱਧ, ਨਗਰ ਨਿਗਮ ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ। ਡਾ: ਨਿੱਜਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।
News 02 April,2023
ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ
ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ ਆਮ ਆਦਮੀ ਅਤੇ ਸੂਬੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਲਿਆ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 2 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ। ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ.ਐਸ.ਪੀ.ਸੀ.ਐਲ. ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐਸ.ਪੀ.ਸੀ.ਐਲ. ਕੋਲ ਜਮ੍ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. 'ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।
News 02 April,2023
ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ
ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ। ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ। ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ। ਸ.ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ। ਉਨ੍ਹਾਂ ਇਸ ਮੌਕੇ emofficepunjab@gmail.com ਈਮੇਲ ਵੀ ਜਾਰੀ ਕੀਤੀ ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ। ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ੍ਹਾ ਕਰਵਾਉਣ ਹੈ। ਉਨ੍ਹਾਂ ਇਹ ਵੀ ਕਿਹਾ ਨਿੱਜੀ ਸਕੂਲਾਂ ਵਲੋਂ ਜਮ੍ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਚੈਕਿੰਗ ਵੀ ਜਾਂਚ ਵੀ ਕਰਵਾਈ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੋਵੇਗਾ ਅਤੇ ਇਹਨਾਂ ਦੀ ਉਲ਼ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
News 02 April,2023
ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ
ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।
News 02 April,2023
ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ
ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।
News 01 April,2023
ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ- ਜਸਟਿਸ ਸੰਤ ਪ੍ਰਕਾਸ਼ ਚੰਡੀਗੜ੍ਹ, 1 -- ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
News 01 April,2023
ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ ਚੰਡੀਗੜ੍ਹ, 1 : ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਸ੍ਰੀ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ। ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ ‘ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ. ਸ੍ਰੀ ਸੌਰਭ ਗੁਪਤਾ, ਪੀ.ਸੀ.ਸੀ.ਐਫ ਸ੍ਰੀ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਸ੍ਰੀ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਸ੍ਰੀ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਸ੍ਰੀ ਸ਼ਤਿਜ਼ ਸਨਾਧਿਆ, ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਸ੍ਰੀ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਸ੍ਰੀ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਸ੍ਰੀ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਸ੍ਰੀ ਪੰਕਜ ਕੁਮਾਰ ਵੀ ਮੌਜੂਦ ਸਨ।
News 01 April,2023
ਫੋਟੋ ਕੈਪਸ਼ਨ
ਫੋਟੋ ਕੈਪਸ਼ਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਤ ਕਰਦੇ ਹੋਏ
News 01 April,2023
ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ
ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ ਚੰਡੀਗੜ੍ਹ, 1 - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।
News 01 April,2023
ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ
76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 1 - ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਕਾਰਨ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਉਹ ਸਰਕਾਰ ਪਾਸੋਂ ਢੁਕਵੀਂ ਵਿੱਤੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤ ਰਾਸ਼ੀ ਪਹਿਲੀ ਮਾਰਚ, 2023 ਤੋਂ ਲਾਗੂ ਮੰਨੀ ਜਾਵੇਗੀ। ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ। ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ। ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ। ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ। ਪੰਜਾਬ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਅਲਾਮਤ ਨੂੰ ਖਤਮ ਕਰਨ ਲਈ ਮੰਤਰੀ ਮੰਡਲ ਨੇ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਐਕਟ-2016 ਦੇ ਰਾਹੀਂ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਐਕਟ-1986 ਵਿਚ ਸੋਧ ਨਾਲ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ, ਰੋਜ਼ਗਾਰ ਉਤਪਤੀ ਅਤੇ ਜਲ ਸਰੋਤ ਵਿਭਾਗਾਂ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਇਕ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਗਰੁੱਪ-ਏ ਸੇਵਾ ਨਿਯਮ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਨੋਟੀਫਿਕੇਸ਼ਨ ਦੇ ਅਮਲ ਵਿਚ ਆਉਣ ਤੋਂ ਬਾਅਦ ਲਾਗੂ ਹੋਣਗੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਗਰੁੱਪ-ਏ, ਬੀ ਅਤੇ ਸੀ ਲਈ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਦੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿਚ ਇਹ ਨਿਯਮ ਗਰੁੱਪ-ਏ, ਬੀ ਅਤੇ ਸੀ ਸੇਵਾਵਾਂ ਦੇ ਇੰਜਨੀਅਰਿੰਗ, ਵਿਗਿਆਨੀਆਂ, ਤਕਨੀਕੀ, ਮਨਿਸਟਰੀਅਲ ਦੇ ਨਾਲ-ਨਾਲ ਨਾਨ-ਟੈਕਨੀਕਲ ਸਟਾਫ ਨਾਲ ਸਬੰਧਤ ਹਨ। ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਰਾਜਪਾਲ ਨੂੰ ਭੇਜੇ ਜਾਣਗੇ। ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਵਜੋਂ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਉਤਸਵ’ ਦੇ ਦੂਜੇ ਪੜਾਅ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਵਿਸ਼ੇਸ਼ ਮੁਆਫੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।
News 01 April,2023
ਵਿਜੀਲੈਂਸ ਬਿਊਰੋ ਪੰਜਾਬ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਚੰਡੀਗੜ੍ਹ, 1 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 01 April,2023
ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ
ਕੇਸਰ ਸਿੰਘ ਦੀ ਨਿਪੁੰਨਤਾ ਅਤੇ ਕੰਮ ਪ੍ਰਤੀ ਸਮਰਪਣ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 31 ਮਾਰਚ: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ ਨੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਡਮੁੱਲੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ. ਕੇਸਰ ਸਿੰਘ ਨੇ ਪੰਜਾਬ ਪੁਲਿਸ ਵਿਚ ਆਪਣੀ 38 ਸਾਲ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਮੁਕੰਮਲ ਕੀਤੀ ਅਤੇ ਉਹਨਾਂ ਨੇ ਬਹੁਤ ਸਾਰੇ ਮੈਡਲ ਵਿਸ਼ੇਸ਼ ਤੌਰ 'ਤੇ 60 ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਕੇਸਰ ਸਿੰਘ ਨੂੰ 2013 ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਉਹਨਾਂ ਦੀ ਸੇਵਾਮੁਕਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਲੋਕਪਾਲ ਜਸਟਿਸ ਸ਼ਰਮਾ ਨੇ ਕੇਸਰ ਸਿੰਘ ਨੂੰ ਨਿੱਘੀ ਵਧਾਈ ਦਿੱਤੀ ਅਤੇ ਸੇਵਾ ਮੁਕਤੀ ਉਪਰੰਤ ਸਫ਼ਲ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਜਸਟਿਸ ਸ਼ਰਮਾ ਨੇ ਕੇਸਰ ਸਿੰਘ ਦੇ ਹੋਰਨਾਂ ਸਾਥੀਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜਸਟਿਸ ਸ਼ਰਮਾ ਨੇ ਅੱਗੇ ਕਿਹਾ ਕਿ ਸੇਵਾਮੁਕਤੀ ਉਪਰੰਤ ਉਹਨਾਂ (ਕੇਸਰ ਸਿੰਘ) ਦੀ ਗੈਰਹਾਜ਼ਰੀ ਉਹਨਾਂ ਦੇ ਸਾਥੀਆਂ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈ.ਪੀ.ਐਸ. ਏ.ਡੀ.ਜੀ.ਪੀ. ਲੋਕਪਾਲ ਪੰਜਾਬ, ਰਾਜੀਵ ਪਰਾਸ਼ਰ ਆਈ.ਏ.ਐਸ. ਸਕੱਤਰ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ ਅਤੇ ਕੇਸਰ ਸਿੰਘ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
News 31 March,2023
ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ
ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ, ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਸ੍ਰੀ ਰਜਨੀਸ਼ ਤੁਲੀ ਨਾਲ ਪਲੇਠੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਫ਼ੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਲਾਭ ਪਹੁੰਚੇਗਾ। ਇਸ ਸਬੰਧੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 66,000 ਲਘੂ ਅਤੇ ਛੋਟੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਇਕਾਈਆਂ ਪਿੰਡਾਂ ਵਿੱਚ ਸਥਿਤ ਹਨ, ਜਿੱਥੇ ਗੁੜ, ਆਟਾ ਚੱਕੀ, ਚਾਵਲਾਂ ਦੇ ਸ਼ੈਲਰ, ਸਰੋਂ ਦਾ ਤੇਲ, ਬਿਸਕੁਟ, ਸ਼ਹਿਦ, ਅਚਾਰ, ਮੁਰੱਬਾ ਅਤੇ ਪਸ਼ੂ ਖ਼ੁਰਾਕ ਆਦਿ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕਰੋ ਕੈਟਾਗਰੀ ਦੀਆਂ ਇਕਾਈਆਂ ਦੇ ਵਿਸਥਾਰ ਲਈ ਉਦਮੀਆਂ ਨੂੰ ਵੱਖ-ਵੱਖ ਚੁਣੌਤੀਆਂ ਜਿਵੇਂ ਆਧੁਨਿਕ ਤਕਨੀਕ ਦੀ ਘਾਟ, ਲੋਨ ਲੈਣ ਵਿੱਚ ਮੁਸ਼ਕਿਲਾਂ, ਉਤਪਾਦਾਂ ਸਬੰਧੀ ਜਾਗਰੂਕਤਾ, ਬ੍ਰੈਡਿੰਗ ਅਤੇ ਮੰਡੀਕਰਨ ਦੀ ਕਮੀ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਇਕਾਈਆਂ ਦੇ ਉਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿੱਚ ਸਸਤੀਆਂ ਦਰਾਂ 'ਤੇ ਬੈਂਕ ਲੋਨ ਦੀ ਸਹੂਲਤ ਦੇਣਾ, ਉਤਪਾਦਾਂ ਦੇ ਮੰਡੀਕਰਨ ਲਈ ਸਪਲਾਈ ਚੇਨ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਾਉਣਾ, ਮੁਫ਼ਤ ਤਕਨੀਕੀ ਅਤੇ ਵਪਾਰਕ ਸਿਖਲਾਈ ਪ੍ਰਦਾਨ ਕਰਨਾ, ਐਫ.ਐਸ.ਐਸ.ਏ.ਆਈ, ਜੀ.ਐਸ.ਟੀ. ਅਤੇ "ਉਦਯਮ" ਆਦਿ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਂਝਾ ਪ੍ਰੋਸੈਸਿੰਗ/ਸਟੋਰੇਜ/ਪੈਕਿੰਗ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਵਿੱਚ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ "ਇੱਕ ਜ਼ਿਲ੍ਹਾ-ਇੱਕ ਉਤਪਾਦ", "ਛੋਟੇ ਉਦਮੀਆਂ ਲਈ ਵਿੱਤੀ ਸਹਾਇਤਾ ਤੇ ਸਿਖਲਾਈ" ਆਦਿ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਵੱਲੋਂ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਰਾਜ ਵਿੱਚ ਹਰ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।
News 31 March,2023
ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।
News 31 March,2023
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ
ਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ ਚੰਡੀਗੜ੍ਹ, 31 ਮਾਰਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ। ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।
News 31 March,2023
'ਜਨਪਰਿਚੈ' ਬਾਰੇ ਚੰਡੀਗੜ੍ਹ ਵਿੱਚ ਇਕ-ਰੋਜ਼ਾ ਵਰਕਸ਼ਾਪ
ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ 'ਜਨਪਰਿਚੈ' ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ • ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਕਰ ਸਕਦੇ ਹਨ ਵਰਤੋਂ ਚੰਡੀਗੜ੍ਹ, 30 ਮਾਰਚ: 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ ਟੀਮ ਦੇ ਸਹਿਯੋਗ ਨਾਲ ਇਥੇ ਮਗਸੀਪਾ ਵਿਖੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਡਿਪਟੀ ਡਾਇਰੈਕਟਰ ਜਨਰਲ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਐਸ.ਆਈ.ਓ. ਐਨਆਈਸੀ ਹਰਿਆਣਾ ਸ੍ਰੀ ਦੀਪਕ ਬਾਂਸਲ ਅਤੇ ਐਸ.ਆਈ.ਓ. ਐਨਆਈਸੀ ਚੰਡੀਗੜ੍ਹ ਯੂਟੀ ਸ੍ਰੀ ਰਮੇਸ਼ ਗੁਪਤਾ ਨੇ ਆਪਣੇ ਟੀਮ ਮੈਂਬਰਾਂ ਸਮੇਤ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ। 'ਜਨਪਰਿਚੈ' ਇੱਕ ਸਿੰਗਲ ਸਾਈਨ ਆਨ ਪਲੇਟਫਾਰਮ ਹੈ, ਜੋ ਸਾਰੀਆਂ ਐਪਲੀਕੇਸ਼ਨਾਂ (ਐਪਸ) ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦਾ ਹੈ। ਇਹ ਵਰਕਸ਼ਾਪ ਕਰਵਾਉਣ ਦਾ ਮਕਸਦ ਹਰ ਕਿਸੇ ਨੂੰ 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਵਿੱਚ ਇਸ ਦੀ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ। ਪ੍ਰਮਾਣਿਕਤਾ ਅਤੇ ਪਛਾਣ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਇਹ ਪ੍ਰਣਾਲੀ ਸਰਕਾਰ ਦੁਆਰਾ ਨਾਗਰਿਕਾਂ (ਜੀ2ਸੀ) ਨੂੰ ਨਿਰਵਿਘਨ ਸੇਵਾਵਾਂ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਦਾ ਪ੍ਰਸਤਾਵ ਮੀਆਈਟੀ ਦੁਆਰਾ ਦਿੱਤਾ ਗਿਆ ਸੀ ਅਤੇ ਐਨ.ਆਈ.ਸੀ., ਸੀ-ਡੈਕ ਅਤੇ ਐਨਈਜੀਡੀ ਨੂੰ "ਮੇਰੀ ਪਹਿਚਾਨ" ਤਹਿਤ ਨੈਸ਼ਨਲ ਸਿੰਗਲ ਸਾਈਨ ਆਨ (ਐਨ.ਐਸ.ਐਸ.ਓ.) ਪਲੇਟਫਾਰਮ ਬਣਾਉਣ ਦਾ ਜ਼ਿੰਮਾ ਸੌਂਪਿਆ ਗਿਆ ਸੀ। 'ਜਨਪਰਿਚੈ' ਦਾ ਮੁੱਖ ਉਦੇਸ਼ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਲਈ ਵਾਰ-ਵਾਰ ਆਪਣੀ ਪਛਾਣ ਸਾਬਤ ਕਰਨ ਦੇ ਝੰਜਟ ਨੂੰ ਖ਼ਤਮ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸਹੂਲਤ ਪ੍ਰਦਾਨ ਕਰਨਾ ਹੈ। ਕੋਈ ਵੀ ਨਾਗਰਿਕ, ਜੋ ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣਾ ਚਾਹੁੰਦਾ ਹੈ, ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਵਰਤੋਂ ਕਰ ਸਕਦਾ ਹੈ। ਇਸ ਵਾਸਤੇ ਉਪਭੋਗਤਾ ਨੂੰ ਆਧਾਰ/ਪੈਨ/ਡਰਾਈਵਿੰਗ ਲਾਇਸੈਂਸ ਨਾਲ ਈ-ਕੇਵਾਈਸੀ ਦੀ ਪ੍ਰਕਿਰਿਆ ਕਰਨੀ ਪੈਂਦੀ ਹੈ। ਇਸ ਤਰ੍ਹਾਂ 'ਜਨਪਰਿਚੈ' ਦੇ ਨਾਲ ਇੱਕ ਨਾਗਰਿਕ ਲੌਗਇਨ ਕਰ ਸਕਦਾ ਹੈ ਅਤੇ ਕਈ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਇਹ ਛੇ ਵੱਖ-ਵੱਖ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ ਅਤੇ ਜੀਓ-ਫੈਂਸਿੰਗ ਨੂੰ ਜੋੜਨ ਦੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ। ਪੰਜਾਬ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ 'ਜਨਪਰਿਚੈ' ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਵਰਕਸ਼ਾਪ ਦੌਰਾਨ 'ਜਨਪਰਿਚੈ' ਦਿੱਲੀ ਟੀਮ ਦੇ ਅਧਿਕਾਰੀਆਂ ਨੇ ਇਸ ਪਲੇਟਫਾਰਮ ਦੀਆਂ ਵਿਸ਼ੇਸ਼ਤਾਵਾਂ, ਕਾਰਜਕੁਸ਼ਲਤਾਵਾਂ, ਮਾਈਗ੍ਰੇਸ਼ਨ ਰਣਨੀਤੀ ਅਤੇ ਇਸਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੁਝ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ। ਟੀਮ ਨੇ ਮੌਜੂਦਾ ਸਮੇਂ ਸੇਵਾਵਾਂ ਪ੍ਰਦਾਨ ਵਿੱਚ ਚੁਣੌਤੀਆਂ ਅਤੇ 'ਜਨਪਰਿਚੈ' ਦੀ ਲੋੜ ਬਾਰੇ ਵੀ ਗੱਲ ਕੀਤੀ। ਐਸ.ਆਈ.ਓ. ਹਰਿਆਣਾ ਅਤੇ ਐਸ.ਆਈ.ਓ. ਚੰਡੀਗੜ੍ਹ ਨੇ ਇਸ ਪਹਿਲਕਦਮੀ ਲਈ ਐਨ.ਆਈ.ਸੀ. ਪੰਜਾਬ, ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਐਨ.ਆਈ.ਸੀ. ਦਿੱਲੀ ਟੀਮ ਦੀ ਸ਼ਲਾਘਾ ਕੀਤੀ।
News 30 March,2023
ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ
ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ ਚੰਡੀਗੜ੍ਹ/ਮਲੋਟ, 29 ਮਾਰਚ ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਮਲੋਟ ਸ. ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ। ਕੈਬਨਿਟ ਮੰਤਰੀ ਨੇ ਕਿਹਾ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ। ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।
News 29 March,2023
ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ
ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀਃ ਮੁੱਖ ਮੰਤਰੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 29 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।
News 29 March,2023
ਪੀ.ਆਰ.ਟੀ.ਸੀ. ਦੇ ਚੇਅਰਮੈਨ ਹਡਾਣਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ
ਬੱਸ ਅੱਡੇ 'ਚ ਮਾੜੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਲਿਆ ਨੋਟਿਸ, ਕਾਰਵਾਈ ਦੇ ਦਿੱਤੇ ਆਦੇਸ਼ ਪਟਿਆਲਾ, 29 ਮਾਰਚ: ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਦੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਚੇਅਰਮੈਨ ਹਡਾਣਾ ਨੇ ਚੈਕਿੰਗ ਦੌਰਾਨ ਬੱਸ ਅੱਡੇ ਦੀ ਗੰਦਗੀ ਨੂੰ ਦੇਖਦੇ ਹੋਏ, ਖਾਸ ਤੌਰ 'ਤੇ ਪਖਾਨਿਆਂ ਦੇ ਬਲਾਕ ਸਹੀ ਤਰੀਕੇ ਨਾਲ ਸਾਫ਼ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆ ਫੌਰੀ ਤੌਰ 'ਤੇ ਨਿਯਮਾਂ ਤਹਿਤ ਜੁਰਮਾਨਾ/ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਸਾਇਕਲ ਸਟੈਂਡ ਦੇ ਠੇਕੇਦਾਰ ਵੱਲੋਂ ਵਹੀਕਲ ਪਾਰਕਿੰਗ ਲਈ ਵਾਧੂ ਚਾਰਜ ਵਸੂਲਣ ਦੀਆਂ ਮਿਲ ਰਹੀਆਂ ਸ਼ਿਕਾਇਤ ਸਬੰਧੀ ਮੌਕੇ 'ਤੇ ਜਾਕੇ ਸਾਈਕਲ ਸਟੈਂਡ ਦੀ ਚੈਕਿੰਗ ਕੀਤੀ ਤਾਂ ਪਾਰਕਿੰਗ ਸਟੈਂਡ ਦੇ ਠੇਕੇਦਾਰ ਨੂੰ ਦੋਸ਼ੀ ਪਾਇਆ ਗਿਆ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਇਸ ਮੌਕੇ ਕਈ ਮਿੰਨੀ ਬੱਸਾਂ ਦੀ ਚੈਕਿੰਗ ਵੀ ਕੀਤੀ ਅਤੇ ਚੈਕਿੰਗ ਮੌਕੇ ਜਿਨ੍ਹਾਂ ਬੱਸ ਚਾਲਕਾਂ ਕੋਲ ਪੂਰੇ ਕਾਗਜ਼ਾਤ ਅਤੇ ਟਾਈਮ ਟੇਬਲ ਨਹੀਂ ਸਨ ਉਹਨਾਂ ਵਿਰੁੱਧ ਵੀ ਆਰ.ਟੀ.ਏ ਪਟਿਆਲਾ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਬੱਸ ਅੱਡੇ ਦੀ ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਕੁੱਝ ਪ੍ਰਾਈਵੇਟ ਓਪਰੇਟਰਾਂ ਦੀਆਂ ਬੱਸਾਂ ਕਾਫੀ ਲੰਮੇ ਸਮੇਂ ਤੋਂ ਬਿਨ੍ਹਾਂ ਪਾਰਕਿੰਗ ਫੀਸ ਦਿੱਤੇ ਪਾਰਕ ਕੀਤੀਆਂ ਹੋਈਆਂ ਸਨ, ਜਿਸ ਸਬੰਧੀ ਬੱਸਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਬਣਦੀ ਅੱਡਾ ਫੀਸ ਜਮ੍ਹਾਂ ਕਰਵਾਉਣ ਦੇ ਹੁਕਮ ਕੀਤੇ ਗਏ।
News 29 March,2023
ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ - ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਵਿਸਾਖੀ ਦੇ ਆਸ-ਪਾਸ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਮੁੱਖ ਖੇਤੀਬਾੜੀ ਅਫਸਰ ਖਰਾਬੇ ਦੀ ਅਸਲ ਤਸਵੀਰ ਸੂਬਾ ਸਰਕਾਰ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਅਸਲ ਅੰਕੜੇ ਸਿਫਾਰਸ਼ ਰਹਿਤ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤੇ ਬਿਨਾਂ ਜਲਦ ਭੇਜਣੇ ਯਕੀਨੀ ਬਣਾਏ ਜਾਣ। ਇਸ ਮੌਕੇ ਧਾਲੀਵਾਲ ਨੇ ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਵੱਖਰਾ ਸ਼ਿਕਾਇਤ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਮਿਆਰੀ ਬੀਜ ਖਰੀਦਣ ਲਈ ਜਾਗਰੂਕ ਕੀਤਾ ਜਾਵੇ ਜੋ ਕਿ ਕੁਦਰਤੀ ਆਫਤਾਂ ਦੀ ਮਾਰ ਝੱਲ ਸਕਣ ਦੀ ਸਮਰੱਥਾ ਰੱਖਦੇ ਹੋਣ। ਧਾਲੀਵਾਲ ਨੇ ਆਗਾਮੀ ਕਣਕ ਦੇ ਖਰੀਦ ਸੀਜਨ ਲਈ ਵੀ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਤੂੜੀ ਦੀ ਵਰਤੋਂ ਚਾਰੇ ਲਈ ਹੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਲਈ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਰਮੇ ਦਾ ਏਰੀਆ ਵਧਾਉਣ ਲਈ ਪੰਜਾਬ ਸਰਕਾਰ ਗੰਭੀਰ ਯਤਨ ਕਰ ਰਹੀ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ ‘ਤੇ ਬੀਜ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ ‘ਤੇ ਬੀਜ ਖਰੀਦਣ ਅਤੇ ਨਰਮਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਹਦਾਇਤ ਦਿੱਤੀ ਕਿ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀ ਝੋਨੇ ਦੀ ਪੀਆਰ 126 ਕਿਸਮ ਦੇ ਬੀਜਾਂ ਨੂੰ ਲਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀਆਰ 126 ਕਿਸਮ ਅਧੀਨ ਇਸ ਸਾਲ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਫੀਲਡ ਅਧਿਕਾਰੀ ਹੁਣ ਤੋਂ ਹੀ ਕੋਸ਼ਿਸ਼ਾਂ ਤੇਜ਼ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਿਆਦਾ ਅਨੁਕੂਲ ਹਨ, ਅਧਿਕਾਰੀ ਉਨ੍ਹਾਂ ਇਲਾਕਿਆਂ ਦੀ ਚੋਣ ਕਰਨ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਖੇਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸਫਲ ਜਾਂ ਪ੍ਰੋਗਰੈਸਿਵ ਕਿਸਾਨ ਹੈ ਤਾਂ ਉਸ ਤੋਂ ਸੁਝਾਅ ਭਿਜਵਾਏ ਜਾਣ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਜਾਂ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਖੇਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਗੁਰਵਿੰਦਰ ਸਿੰਘ, ਸਾਰੇ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
News 29 March,2023
ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ
ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮਾਲ ਮੰਤਰੀ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ। ਉਨ੍ਹਾਂ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ-ਪਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਮਨਾਉਣ ਦਾ ਸੱਦਾ ਦਿੱਤਾ।
News 29 March,2023
ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ
‘ਵਿਹਲਾ ਮਨ, ਸ਼ੈਤਾਨ ਦਾ ਘਰ’ ਹੁੰਦਾ ਹੈ, ਇਸ ਲਈ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਉਤੇ ਧਿਆਨ ਕੇਂਦਰਤ ਕਰ ਰਹੀ ਹੈ ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 29 ਮਾਰਚ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ। ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।” ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ। ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ ‘ਤੇ ਕੋਈ ਨਾਤਾ ਨਹੀਂ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।
News 29 March,2023
ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ
ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ 18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਚੰਡੀਗੜ੍ਹ, 29 ਮਾਰਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ਉਤੇ ਉਪਲੱਬਧ ਹੈ। ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।
News 29 March,2023
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ
ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ * ਦੋਵੇਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਜੀ ਅਤੇ ਪਠਾਨਕੋਟ-ਡਲਹੌਜ਼ੀ ਰੋਪਵੇਅ ਸਥਾਪਤ ਕਰਨ ਲਈ ਸਹਿਮਤ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਬੁੱਧਵਾਰ ਨੂੰ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਇਕ ਹੋਰ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ 'ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।
News 29 March,2023
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ
28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ ਚੰਡੀਗੜ੍ਹ, 29 ਮਾਰਚ- ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸ. ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।
News 29 March,2023
ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼ • ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ • ਵੱਖ ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਕੀਤੀਆਂ ਲੜੀਵਾਰ ਮੀਟਿੰਗਾਂ ਚੰਡੀਗੜ੍ਹ, 29 ਮਾਰਚ: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ। ਇਥੇ ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ। ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ 'ਤੇ ਬਕਾਇਆ ਪਈਆਂ ਮਨਜ਼ੂਰੀਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ। ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਅਤੇ ਇਸ ਤੋਂ ਪੈਦਾ ਹੋਈ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਤੇ ਚੁਕਾਈ ਲਈ ਇੱਕ ਢੁਕਵੀਂ ਵਿਧੀ ਵਿਕਸਿਤ ਕਰਨ ਵਾਸਤੇ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ। ਸ੍ਰੀ ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ ’ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ. ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਲਈ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਸੀ.ਜੀ.ਐਮ. ਗੇਲ ਸ੍ਰੀ ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ ਸ੍ਰੀ ਧਰੁਵ ਅਟਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸ੍ਰੀ ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ ਸ੍ਰੀ ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ ਸ੍ਰੀ ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ ਸ੍ਰੀ ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ।
News 29 March,2023
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ‘ਚ ਕੀਤੀ ਸ਼ਮੂਲੀਅਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਪਾਇਆ ਚਾਨਣਾ ਇਸ ਸਮਾਗਮ ਵਿੱਚ ਕਈ ਸੂਬਿਆਂ ਦੇ ਮੰਤਰੀਆਂ, ਉਦਯੋਗਿਕ ਸੰਘਾਂ ਦੇ ਨੁਮਾਇੰਦਿਆਂ ਅਤੇ ਸੈਰ ਸਪਾਟਾ ਉਦਯੋਗ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 29 ਮਾਰਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ਵਿਚ ਸ਼ਮੂਲੀਅਤ ਕੀਤੀ ਜਿੱਥੇ ਹੋਰਨਾਂ ਸੂਬਿਆਂ ਦੇ ਮੰਤਰੀਆਂ, ਯੂ.ਟੀਜ਼., ਉਦਯੋਗਿਕ ਸੰਘਾਂ ਅਤੇ ਸੈਰ ਸਪਾਟਾ ਉਦਯੋਗਾਂ ਦੇ ਵੱਖ-ਵੱਖ ਆਗੂਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੈਸ਼ਨਾਂ ਦੌਰਾਨ ਵਿਸ਼ਵ ਪੱਧਰ 'ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। 'ਟੂਰਿਜ਼ਮ ਇਨ ਮਿਸ਼ਨ ਮੋਡ' ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰੇ ਕਰਨ ਅਤੇ ਰਣਨੀਤੀਆਂ ਘੜਨ ਵਾਸਤੇ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿਖੇ 28 ਮਾਰਚ ਅਤੇ 29 ਮਾਰਚ ਨੂੰ ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ ਗਿਆ ਹੈ। ਸੈਸ਼ਨ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਅਥਾਹ ਮੌਕਿਆਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਡਿਜੀਟਾਈਜ਼ੇਸ਼ਨ, ਰਿਮੋਟ ਟੂਰਿਜ਼ਮ, ਬਾਰਡਰ ਟੂਰਿਜ਼ਮ 'ਤੇ ਧਿਆਨ ਕੇਂਦਰਿਤ ਕਰਨ ਅਤੇ ਸੂਬਿਆਂ ਵਿੱਚ ਇੱਕ ਥੀਮ ਆਧਾਰਿਤ ਰੇਲਗੱਡੀ ਚਲਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੀ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਭਾਰਤ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਇੱਕ ਸਹਿਯੋਗੀ ਪਹੁੰਚ ਵਿਕਸਿਤ ਕਰਨਾ ਹੈ। ਵਿਚਾਰ-ਵਟਾਂਦਰੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸੈਰ-ਸਪਾਟਾ ਮਾਰਕੀਟਿੰਗ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਡਿਜੀਟਲ ਤਕਨੀਕਾਂ ਦੀ ਵਰਤੋਂ ਵਰਗੇ ਵਿਸ਼ੇ ਸ਼ਾਮਲ ਹਨ। ਉਦਘਾਟਨੀ ਸੈਸ਼ਨ ਵਿੱਚ, ਸੈਰ-ਸਪਾਟਾ ਮੰਤਰਾਲੇ ਦੇ ਸਕੱਤਰ ਅਰਵਿੰਦ ਸਿੰਘ ਨੇ ਸ਼ਮੂਲੀਅਤ ਕਰਨ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੈਰ-ਸਪਾਟਾ ਮੰਤਰਾਲੇ ਦੀਆਂ ਮੁੱਖ ਤਰਜੀਹਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਵਿਚਾਰ, ਸੁਝਾਅ ਅਤੇ ਅਨੁਭਵ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
News 29 March,2023
ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ
ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ, 28 ਮਾਰਚ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਕਿਰਿਆ ਲਈ ਅਗਲੀਆਂ ਚਾਰ ਯੋਗਤਾ ਮਿਤੀਆਂ 1 ਅਪ੍ਰੈਲ, 1 ਜੁਲਾਈ, 1 ਅਕਤੂਬਰ ਅਤੇ 1 ਜਨਵਰੀ ਨਿਰਧਾਰਿਤ ਕੀਤੀਆਂ ਗਈਆਂ ਹਨ। ਸੀ.ਈ.ਓ. ਪੰਜਾਬ ਅੱਜ ਇੱਥੇ ਵਧੀਕ ਸੀ.ਈ.ਓ. ਵਿਪੁਲ ਉਜਵਲ ਨਾਲ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਖੇਡਾਂ, ਮੈਡੀਕਲ ਸਿੱਖਿਆ, ਸਕੂਲ ਸਿੱਖਿਆ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਬਿਨ ਸੀ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ 17 ਸਾਲ ਦੀ ਉਮਰ ਦੇ ਵਿਦਿਆਰਥੀਆਂ/ਲਾਭਪਾਤਰੀਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹਨਾਂ ਦੀਆਂ ਅਗਾਊਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਇਹ ਵਿਭਾਗ ਸੀ.ਈ.ਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਉਪਰਾਲੇ ਕਰਨ। ਉਨ੍ਹਾਂ ਹਰੇਕ ਵਿਦਿਅਕ ਸੰਸਥਾ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਸੀ.ਈ.ਓ. ਦਫ਼ਤਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਸਿਬਿਨ ਸੀ ਨੇ ਕਿਹਾ ਕਿ ਉਹ ਹਰੇਕ ਵਿੱਦਿਅਕ ਸੰਸਥਾ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਕਰਨਗੇ ਤਾਂ ਜੋ ਨਵੇਂ ਵੋਟਰਾਂ ਨੂੰ ਆਪਣੀ ਵੋਟ ਰਜਿਸਟਰ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਵਿਭਾਗਾਂ/ਸੰਸਥਾਵਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਵਿੱਪ ਗਤੀਵਿਧੀਆਂ ਨੂੰ ਸਾਂਝਾ ਕਰਨ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਅਧਿਕਾਰਤ ਵੈੱਬਸਾਈਟ 'ਤੇ www.nsvp.in ਲਿੰਕ ਦੇ ਨਾਲ ਬੈਨਰ ਨੂੰ ਦਰਸਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਵੋਟਰ ਐਂਡਰਾਇਡ ਅਤੇ ਆਈਓਐਸ ਜਾਂ ਵੈੱਬ ਪੋਰਟਲ www.nvsp.in 'ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰ ਸਕਦੇ ਹਨ।
News 28 March,2023
ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਦੀ ਲੋੜ ਉਤੇ ਜ਼ੋਰ
ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਲੋੜ ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ ਇਸ ਕਦਮ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਐਸ.ਏ.ਐਸ. ਨਗਰ (ਮੋਹਾਲੀ), 28 ਮਾਰਚ ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ ਦੇਣੀ ਸਮੇਂ ਦੀ ਲੋੜ ਹੈ। ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਵਿੱਚ ਔਰਤਾਂ ਤੇ ਬੱਚਿਆਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ (95177-95178) ਲਾਂਚ ਕਰਦਿਆਂ ਅਤੇ ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਰਕਰਸ਼ਾਪ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਦੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲਿਸ ਬਲ ਲਈ ਚੁਣੌਤੀਆਂ ਕਈ ਗੁਣਾ ਵਧੀਆਂ ਹਨ, ਜਿਸ ਲਈ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਜ਼ਰੂਰਤ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਉਤੇ ਸਖ਼ਤੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਪੁਲਿਸ ਬਲ ਨੂੰ ਕਮਿਊਨਿਟੀ ਪੁਲਿਸਿੰਗ ਉਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਸਹੂਲਤਾਂ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਉਤੇ ਵੱਡਾ ਧਿਆਨ ਦੇਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਿਆਂ ਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ਹੈ ਅਤੇ ਪੁਲਿਸ ਇਸ ਪ੍ਰਣਾਲੀ ਦਾ ਧੁਰਾ ਹੈ, ਜਿਸ ਵਿੱਚ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ, ਪੁਲਿਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਕਿ ਪੁਲਿਸ ਜਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਸਿੱਝਣ ਦੇ ਪੁਲਿਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ। ਸੰਗਰੂਰ ਸੰਸਦੀ ਹਲਕੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਹਰੇਕ ਕੋਨੇ ਉਤੇ ਨਜ਼ਰ ਰੱਖਣ ਲਈ ਉਥੇ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਨੂੰ ਹੁਣ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੁਲਿਸ ਉਤੇ ਕੰਮ ਦਾ ਬੋਝ ਘਟਾਉਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਤੀਜੀ ਅੱਖ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਨਾਲ ਕਿਸੇ ਵੀ ਅਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਰੀ ਕਾਰਵਾਈ ਯਕੀਨੀ ਬਣੇਗੀ। ਮੁੱਖ ਮੰਤਰੀ ਨੇ ਵਿਭਾਗ ਦੇ ਆਧੁਨਿਕੀਕਰਨ ਲਈ ਪੁਲਿਸ ਬਲ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਮਨੁੱਖੀ ਤਸਕਰੀ ਪੁਲਿਸ ਲਈ ਹੀ ਨਹੀਂ, ਸਗੋਂ ਸਮੁੱਚੇ ਸਮਾਜ ਲਈ ਗੰਭੀਰ ਖ਼ਤਰਾ ਬਣ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਸਖ਼ਤੀ ਨਾਲ ਸਿੱਝਣ ਦੀ ਲੋੜ ਹੈ, ਜਿਸ ਲਈ ਪੁਲਿਸ ਵੱਲੋਂ ਲੀਕ ਤੋਂ ਹਟ ਕੇ ਕੀਤੀ ਚੈਟ ਬੋਟ ਨਾਂ ਦੀ ਪਹਿਲਕਦਮੀ ਇਕ ਸਵਾਗਤਯੋਗ ਕਦਮ ਹੈ। ਪੁਲਿਸ ਤੋਂ ਕੰਮ ਦਾ ਬੋਝ ਘਟਾਉਣ ਲਈ ਪਿੰਡਾਂ ਜਾਂ ਘਰਾਂ ਦੇ ਪੱਧਰ ਉਤੇ ਸੁਲ੍ਹਾ-ਮਸ਼ਵਰਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੋਵੇਗਾ, ਉੱਥੇ ਲੋਕਾਂ ਵਿਚਾਲੇ ਆਪਸੀ ਪਿਆਰ ਵੀ ਵਧੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜਿਕ ਬਦਨਾਮੀ ਦੇ ਵੱਖ-ਵੱਖ ਕਾਰਨਾਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ ਅਤੇ ਸਾਰਿਆਂ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਚੈਟ ਬੋਟ ਨੂੰ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਲਈ ਨਿਵੇਕਲੀ ਪਹਿਲਕਦਮੀ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਮੁਲਕ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰਨ ਲਈ ਵਟਸਐਪ ਚੈਟ ਬੋਟ ਤੇ ਹੋਰ ਆਨਲਾਈਨ ਤਰੀਕਿਆਂ ਦੀ ਲੋੜ ਹੈ। ਔਰਤਾਂ ਨੂੰ ਹਰੇਕ ਖ਼ੇਤਰ ਵਿੱਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਨੇ ਲਾਮਿਸਾਲ ਕਦਮ ਚੁੱਕਦਿਆਂ ਸੱਤ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਪੰਜ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਹ ਅਫ਼ਸਰ ਸੂਬੇ ਤੇ ਇਸ ਦੇ ਲੋਕਾਂ ਦੀ ਮਿਸਾਲੀ ਸੇਵਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਫ਼ਸਰ ਹੋਰ ਔਰਤਾਂ ਨੂੰ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਲਈ ਕਮਾਊ ਬਣਨ ਲਈ ਪ੍ਰੇਰਿਤ ਕਰ ਰਹੇ ਹਨ, ਜਿਸ ਨਾਲ ਦਾਜ ਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਆਪਣੇ-ਆਪ ਹੱਲ ਹੋ ਜਾਣਗੀਆਂ ਅਤੇ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਵਿੱਚ 10 ਮਹਿਲਾ ਪੁਲਿਸ ਥਾਣੇ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਇਹ ਥਾਣੇ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਜਿਹੇ ਹੋਰ ਥਾਣੇ ਸਥਾਪਤ ਕਰਨ ਉਤੇ ਵਿਚਾਰ ਕਰ ਰਹੀ ਹੈ। ਆਪਣੀ ਲਿਖੀ ਕਵਿਤਾ ‘ਨਾ ਤਾਂ ਮੈਨੂੰ ਜੰਮਣ ਤੋਂ ਪਹਿਲਾਂ ਹੀ ਮਾਰਿਆ ਗਿਆ, ਨਾ ਹੀ ਮੇਰੇ ਜੰਮਣ ਦਾ ਦੁੱਖ ਹੀ ਸਹਾਰਿਆ ਗਿਆ’ ਸੁਣਾਉਂਦਿਆਂ ਮੁੱਖ ਮੰਤਰੀ ਨੇ ਹਰੇਕ ਖ਼ੇਤਰ ਵਿੱਚ ਔਰਤਾਂ ਲਈ ਬਰਾਬਰ ਮੌਕਿਆਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰੇਕ ਖ਼ੇਤਰ ਵਿੱਚ ਲੜਕਿਆਂ ਨੂੰ ਪਛਾੜਿਆ ਹੈ ਅਤੇ ਜੇ ਲੜਕੀਆਂ ਨੂੰ ਮੌਕਾ ਮਿਲੇ ਤਾਂ ਉਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਸਮਾਜ ਦੀ ਬੁਨਿਆਦ ਹਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਮੁਹੱਈਆ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਕਿ ਉਹ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜ ਅੰਗ ਬਣਨ। ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਬੱਚਿਆਂ ਨੂੰ ਹੀ ਨਹੀਂ, ਸਗੋਂ ਬਚਪਨ ਨੂੰ ਵੀ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ‘ਵਿੱਦਿਆ ਪ੍ਰਕਾਸ਼, ਸਕੂਲ ਵਾਪਸੀ ਦਾ ਆਗਾਜ਼’ ਇਨ੍ਹਾਂ ਵਿੱਚੋਂ ਇਕ ਹੈ, ਜਿਹੜਾ ਹੌਲੀ-ਹੌਲੀ ਸਫ਼ਲਤਾ ਦਾ ਪ੍ਰਤੀਕ ਬਣ ਰਿਹਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਿਸ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਵਿੱਚ ਚਾਨਣਾ ਪਾਇਆ ਅਤੇ ਭਰੋਸਾ ਦਿਵਾਇਆ ਕਿ ਪੁਲਿਸ ਜਵਾਨਾਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਸਮਾਗਮ ਵਿੱਚ ਪੁੱਜੀਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ।
News 28 March,2023
ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ
ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
News 28 March,2023
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ
ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਇਨਾ ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l
News 28 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 28 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 28 March,2023
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ - ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ - ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
News 28 March,2023
ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ
* ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ: ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ।
News 27 March,2023
ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ
ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਰਾਜ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਦੀ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.64 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਤਲਵਣ ਰੋਡ ਤੋਂ ਅਕਾਲ ਅਕੈਡਮੀ ਸਕੂਲ, ਸ਼ਾਮਪੁਰ ਰੋਡ ਤੋਂ ਡੇਰਾ ਅਮਰਜੀਤ ਸਿੰਘ ਜੀ ਤੱਕ ਅਤੇ ਸ਼ਾਮਪੁਰ ਤੋਂ ਇੰਡੀਅਨ ਗੈਸ ਏਜੰਸੀ ਗੋਦਾਮ ਤੱਕ ਇੰਟਰਲਾਕਿੰਗ ਟਾਈਲਾਂ ਲਗਵਾਉਣ ਅਤੇ ਵਿਛਾਉਣ 'ਤੇ ਲਗਭਗ 92 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਬਿਲਗਾ ਵਿਖੇ ਹੋਰ ਵੱਖ-ਵੱਖ ਥਾਵਾਂ 'ਤੇ ਵੀ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ: ਨਿੱਜਰ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ ਵੀ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੀਆਂ ਵੱਖ-ਵੱਖ ਗਲੀਆਂ ਅਤੇ ਸੜਕਾਂ 'ਤੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ, ਸੀ.ਸੀ.ਟੀ.ਵੀ. ਕੈਮਰੇ ਅਤੇ ਸਟਰੀਟ ਲਾਈਟਾਂ ਲਗਾਉਣ ਲਈ ਲਗਭਗ 1.45 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਲਗਾ ਵਿੱਚ ਕਈ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਲੋਹੀਆਂ ਖਾਸ ਵਿਖੇ 1.61 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਵੀ ਕੀਤਾ ਜਾਵੇਗਾ। ਡਾ. ਨਿੱਜਰ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸਮੁੱਚੀ ਦਿੱਖ ਨੂੰ ਨਿਖਾਰਨ ਅਤੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
News 27 March,2023
ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।
News 27 March,2023
ਵਿਜੀਲੈਂਸ ਬਿਊਰੋ ਪੰਜਾਬ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
ਮਾਮਲੇ ਦੀ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 27 March,2023
ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ
News 27 March,2023
ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ
ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਚੰਡੀਗੜ੍ਹ, 27 ਮਾਰਚ: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ। ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
News 27 March,2023
ਆਈ.ਸੀ.ਡੀ.ਐਸ. ਸਕੀਮ ਦਾ ਜ਼ਿਲ੍ਹੇ 'ਚ 83 ਹਜ਼ਾਰ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਹੇ ਲਾਭ
ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ -ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ 5600 ਔਰਤਾਂ ਲੈ ਰਹੀਆਂ ਨੇ ਲਾਭ ਪਟਿਆਲਾ, 27 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਆਈ.ਸੀ.ਡੀ.ਐਸ ਸਕੀਮ ਅਤੇ ਪੀ.ਐਮ.ਐਮ.ਵੀ.ਵਾਈ ਸਕੀਮ ਦਾ ਜ਼ਿਲ੍ਹੇ ਦੇ 90 ਹਜ਼ਾਰ ਤੋਂ ਵਧੇਰੇ ਬੱਚਿਆ ਅਤੇ ਔਰਤਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਭਾਗ ਦੇ ਕੰਮਕਾਰ ਸਬੰਧੀ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਗਰਭਵਤੀ ਮਾਵਾਂ ਤੇ ਛੋਟੇ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ ਸਕੀਮ) ਅਧੀਨ 6 ਮਹੀਨੇ ਤੋਂ 6 ਸਾਲ ਤੱਕ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੇਵਾਵਾਂ ਪੂਰਕ ਪੋਸ਼ਣ ਆਹਾਰ, ਟੀਕਾਕਰਨ, ਸਿਹਤ ਜਾਚ- ਪੜਤਾਲ, ਨਿਊਟ੍ਰੀਸ਼ਨ ਅਤੇ ਸਿਹਤ ਸਬੰਧੀ ਸਿੱਖਿਆ ਪੂਰਵ ਸਕੂਲ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ 6 ਮਹੀਨੇ ਤੋਂ 3 ਸਾਲ ਤੱਕ ਦੇ 43121, 3 ਤੋਂ 6 ਸਾਲ ਤੱਕ ਦੇ 23425, ਗਰਭਵਤੀ ਮਾਵਾਂ 7135 ਅਤੇ ਨਰਸਿੰਗ ਮਾਵਾਂ 9997 ਆਦਿ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਵਾਂ ਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਿਭਾਗ ਵੱਲੋਂ 2 ਕਰੋੜ 19 ਲੱਖ 13 ਹਜ਼ਾਰ 506 ਰੁਪਏ ਦੀ ਕਣਕ, ਚਾਵਲ, ਚੀਨੀ, ਪੰਜੀਰੀ, ਵੀਟ ਫਲੋਰ, ਖਿਚੜੀ, ਦਲੀਆ, ਨਮਕ, ਮੁਰਮਰਾ, ਬੇਸਣ, ਘਿਓ ਆਦਿ ਦੀ ਖਰੀਦ ਕਰਕੇ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 5615 ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ 'ਚ ਸੁਧਾਰ ਲਿਆਉਣ ਲਈ 10 ਲੱਖ ਤੋਂ ਵਧੇਰੇ ਦੀ ਰਾਸ਼ੀ ਦਾ ਸਮਾਨ ਵਡਿਆਂ ਗਿਆ ਹੈ।
News 27 March,2023
ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ
ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।
News 27 March,2023
ਬਿਜਲੀ ਵਿਭਾਗ ਵਿੱਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ.
ਕਿਹਾ, ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਚੰਡੀਗੜ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਨੇੜ ਭਵਿੱਖ ‘ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈ.ਟੀ.), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ ‘ਤੇ) 38 ਐਲ.ਡੀ.ਸੀ. (ਤਰਸ ਦੇ ਆਧਾਰ ‘ਤੇ) ਅਤੇ 95 ਆਰ.ਟੀ.ਐਮ. ਆਦਿ ਨੂੰ ਭਰਤੀ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਦੇ ਲਗਭੱਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ ‘ਤੇ ਮੁਹੱਈਆਂ ਕਰਵਾਈਆਂ ਗਈਆਂ ਹਨ।
News 27 March,2023
ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ - ਨਿੱਜਰ
ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ -- ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂ ਬੀ ਡੀ ਸੀ ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ। ਇਸ ਉਪਰੰਤ ਡਾ. ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ ਗੁਪਤਾ, ਐਸ.ਈ: ਸ: ਸੰਦੀਪ ਸਿੰਘ, ਐਸ.ਡੀ.ਓ. ਸ: ਅਨੁਦੀਪਕ ਸਿੰਘ, ਓ.ਐਸ.ਡੀ. ਸ: ਮਨਪ੍ਰੀਤ ਸਿੰਘ, ਸ੍ਰੀ ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
News 27 March,2023
ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ। ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ 'ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਸਨ।
News 26 March,2023
ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਹੋਵੇਗਾ-ਡਾ. ਬਲਬੀਰ ਸਿੰਘ
ਰਾਜਿੰਦਰਾ ਹਸਪਤਾਲ 'ਚ 100 ਬਿਸਤਰਿਆਂ ਦੀ ਨਵੀਂ ਐਮਰਜੈਂਸੀ ਛੇਤੀ ਮੁੱਖ ਮੰਤਰੀ ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ -ਨਸ਼ੇ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਲੀਕੀ ਵਿਸ਼ੇਸ਼ ਯੋਜਨਾ-ਸਿਹਤ ਮੰਤਰੀ -ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ ਪਟਿਆਲਾ, 25 ਮਾਰਚ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ 'ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ 'ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ ਜਿਸ ਨਾਲ ਅਜਿਹੇ ਵਿਅਕਤੀ ਜੇਲਾਂ 'ਚ ਜਾਣ ਦੀ ਥਾਂ ਹੁਨਰਮੰਦ ਬਣਕੇ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨਗੇ। ਡਾ. ਬਲਬੀਰ ਸਿੰਘ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ ਅਤੇ ਉਨ੍ਹਾਂ ਨੇ ਮਰੀਜਾਂ, ਜਿਨ੍ਹਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ 'ਚੋਂ ਮਿਲ ਰਹੀਆਂ ਹਨ, ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆ ਜਾ ਰਹੀਆਂ ਮੈਡੀਕਲ ਸੇਵਾਵਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਕਰਨ ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਾਰੇ ਸਰਕਾਰੀ ਹਸਪਤਾਲਾਂ 'ਚ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਡਲ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤੇ ਇਹ ਮਾਡਲ ਸਾਰੇ ਪੰਜਾਬ 'ਚ ਲਾਗੂ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਥਇਏਟਰ, ਨਵਜੰਮੇ ਬੱਚਿਆਂ ਲਈ ਹਸਪਤਾਲ, ਲੇਬਰ ਰੂਮ ਸਮੇਤ ਓਪੀਡੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਤੇ ਕੰਪਿਊਟਰ ਨਾਲ ਜੋੜਕੇ ਈ-ਹਸਪਤਾਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਗਵਾਚੀ ਸ਼ਾਖ ਬਹਾਲ ਕਰਨ ਅਤੇ ਇਸ ਦੀ ਐਮਰਜੈਂਸੀ ਨੂੰ ਸਭ ਤੋਂ ਬਿਹਤਰ ਐਮਰਜੈਂਸੀ ਬਣਾਉਣ ਲਈ ਡਾ. ਸੁਧੀਰ ਵਰਮਾ ਦੀ ਅਗਵਾਈ ਹੇਠ ਗਠਿਤ 9 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਨਿਗਰਾਨੀ ਹੇਠ ਐਮਰਜੈਂਸੀ ਦੇ ਨਵੀਨੀਕਰਨ ਦਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ 14 ਆਈ.ਸੀ.ਯੂ. ਬੈਡ ਹੀ ਸਨ ਪਰ ਹੁਣ 17 ਹੋਰ ਅਜਿਹੇ ਜਿੰਦਗੀ ਬਚਾਉਣ ਵਾਲੇ ਬੈਡ ਨਵੇਂ ਲਗਾਏ ਗਏ ਹਨ ਤਾਂ ਕਿ ਮਰੀਜਾਂ ਨੂੰ ਵੈਂਟੀਲੇਟਰ ਬੈਡ ਮਿਲ ਸਕਣ, ਇਸ ਤਰ੍ਹਾਂ 100 ਬਿਸਤਰਿਆਂ ਵਾਲੀ ਨਵੀਂ ਐਮਰਜੈਂਸੀ ਬਣ ਗਈ ਹੈ। ਮੈਡੀਕਪ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ 'ਚ ਖੋਜ ਦਾ ਕੰਮ ਹੋਣਾ ਚਾਹੀਦਾ ਹੈ ਤਾਂ ਕਿ ਲੋਕ ਬਿਮਾਰੀਆਂ ਦੇ ਸ਼ਿਕਾਰ ਕਿਉਂ ਹੋ ਰਹੇ ਹਨ ਦਾ ਪਤਾ ਲਗਾ ਕੇ ਸੂਬੇ ਨੂੰ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਰਾਜਿੰਦਰਾ ਹਸਪਤਾਲ 'ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ ਕਾਂਸਲ, ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਬੀ.ਐਸ. ਸੋਹਲ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ ਜੱਗੀ ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਰਾਜਾ ਪਰਮਜੀਤ ਸਿੰਘ, ਡਾ. ਸੌਰਵ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
News 25 March,2023
ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ ਚੰਡੀਗੜ੍ਹ, 25 ਮਾਰਚ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
News 25 March,2023
ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ
ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਚੰਡੀਗੜ੍ਹ, 24 ਮਾਰਚ : ਰਾਜਸਥਾਨ ਸਰਕਾਰ ਦੀ ਬੇਨਤੀ ’ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਨੇ ਰੀਲਾਈਨਿੰਗ ਦੇ ਬਕਾਇਆ ਰਹਿੰਦੇ ਕੰਮ ਦੇ ਮੱਦੇਨਜ਼ਰ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਇਹ ਹੁਕਮ ਜਾਰੀ ਕੀਤੇ ਹਨ।
News 25 March,2023
ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ
ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ; ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ : ਡਾ ਬਲਬੀਰ ਸਿੰਘ - ਪੰਜਾਬ ’ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੈ: ਸਿਹਤ ਮੰਤਰੀ ਚੰਡੀਗੜ੍ਹ, 25 ਮਾਰਚ: ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ’ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ 2025 ਦੇ ਅੰਤ ਤੱਕ ਟੀਬੀ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ’ਚ ਸਮੇਂ-ਸਮੇਂ ’ਤੇ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ (ਛੂਤ) ਦੀ ਬਿਮਾਰੀ ਹੈ , ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਇਸ ਸਾਲ ਟੀ.ਬੀ ਦਿਵਸ ਦੀ ਥੀਮ ‘ ਯੈਸ ਵੀ ਕੈਨ ਐਂਡ ਟੀਬੀ ’ , ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਟੀ.ਬੀ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਠ ਜ਼ਿਲਿ੍ਹਆਂ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਕੇਸਾਂ ਦਾ ਭਾਰ 20 ਫੀਸਦੀ ਤੋਂ ਵੱਧ ਘਟਾਉਣ ਲਈ ਬਰਾਂਜ਼ ਸਰਟੀਫੀਕੇਸ਼ਨ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ: ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ‘ਵਿਸ਼ਵ ਟੀਬੀ ਦਿਵਸ’ ਮੌਕੇ ਡਾਇਰੈਕਟਰ ਸਿਹਤ ਪੰਜਾਬ ਦੇ ਦਫ਼ਤਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਸਿਹਤ-ਕਮ- ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਡਾ: ਅਮਰਜੀਤ ਕੌਰ ਸੀਨੀਅਰ ਖੇਤਰੀ ਡਾਇਰੈਕਟਰ ਐੱਚ.ਐੱਫ.ਡਬਲਿਊ ਚੰਡੀਗੜ੍ਹ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੋਲਦਿਆਂ ਡਾ: ਤ੍ਰਿਖਾ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਡਾ: ਰਵਿੰਦਰਪਾਲ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ ’ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ । ਉਨ੍ਹਾਂ ਇਸ ਮੌਕੇ ਕਰਵਾਏ ਗਏ ਕੁਇਜ਼ ਅਤੇ ਸਲੋਗਨ ਲੇਖਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਟੀਬੀ ਚੈਂਪੀਅਨ ਵਰਿੰਦਰ ਕੁਮਾਰ, ਜੋ ਪਹਿਲਾਂ ਹੀ ਟੀਬੀ ਤੋਂ ਠੀਕ ਹੋ ਚੁੱਕਾ ਹੈ ਅਤੇ ਹੁਣ ਟੀਬੀ ਦੇ ਖਾਤਮੇ ਲਈ ਵਿਭਾਗ ਨਾਲ ਕੰਮ ਕਰ ਰਿਹਾ ਹੈ, ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਉਸਨੇ ਛੇ ਮਹੀਨਿਆਂ ਵਿੱਚ ਸਰਕਾਰੀ ਮੁਫਤ ਇਲਾਜ ਨਾਲ ਟੀ.ਬੀ ਨੂੰ ਹਰਾਇਆ ਅਤੇ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ। ਮੰਤਰੀ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਰਾਜ ਭਾਗੀਦਾਰਾਂ ਨੂੰ “ਟੀਬੀ ਹਾਰੇਗਾ, ਦੇਸ਼ ਜੀਤੇਗਾ”ਦੇ ਬੈਨਰ ਹੇਠ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ।
News 25 March,2023
ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ
ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” * ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ * ਨੌਜਵਾਨਾਂ ਦੇ ਹੱਥਾਂ 'ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂਃ ਮੁੱਖ ਮੰਤਰੀ * ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ * ਲੋਕਾਂ ਵਲੋਂ ਜਤਾਏ ਭਰੋਸੇ ਲਈ ਮੁੱਖ ਮੰਤਰੀ ਨੇ ਕੀਤਾ ਧੰਨਵਾਦ ਚੰਡੀਗੜ੍ਹ, 24 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ 'ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ 'ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ। ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ।
News 25 March,2023
ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼
ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ • ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
News 24 March,2023
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਜ਼ਿਲ੍ਹੇ ਦੇ 20 ਹਜ਼ਾਰ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਹੋਏ ਜਾਰੀ -ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ ਪਟਿਆਲਾ, 24 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਫਰੀਸ਼ਿਪ ਕਾਰਡ ਦਾ ਲਾਭ ਯੋਗ ਵਿਦਿਆਰਥੀਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਐਸ.ਸੀ. ਸਕੀਮ ਤਹਿਤ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਕਰਨ ਵਾਲੇ ਜ਼ਿਲ੍ਹੇ ਦੇ 20288 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕੀਤੇ ਗਏ, ਫਰੀਸ਼ਿਪ ਕਾਰਡ ਦੇ ਆਧਾਰ 'ਤੇ ਵਿਦਿਆਰਥੀ ਬਿਨਾਂ ਕੋਈ ਫ਼ੀਸ ਦਿੱਤਿਆਂ ਪੰਜਾਬ ਵਿੱਚ ਜਾਂ ਪੰਜਾਬ ਤੋਂ ਬਾਹਰ ਕਿਸੇ ਵੀ ਸੰਸਥਾ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਕੀਮ ਤਹਿਤ 14987 ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਜੋ ਕਿ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ ਸਨ ਦੇ ਕੇਸ ਸੈਕਸ਼ਨ ਕਰਕੇ ਮੁੱਖ ਦਫ਼ਤਰ ਨੂੰ ਅਦਾਇਗੀ ਲਈ ਭੇਜੇ ਗਏ, ਜਿਸ ਵਿੱਚੋਂ 11729 ਵਿਦਿਆਰਥੀ ਨੂੰ 12.60 ਕਰੋੜ ਰੁਪਏ ਦੀ ਰਾਸ਼ੀ ਮੁੱਖ ਦਫ਼ਤਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਡਾ. ਅੰਬੇਦਕਰ ਪੋਰਟਲ www.scholarships.punjab.gov.in ਮਿਤੀ 31 ਮਾਰਚ 2023 ਤੱਕਖੁੱਲ੍ਹਿਆਹੋਇਆਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਨੌਜਵਾਨ ਟਰੇਨਿੰਗ ਪ੍ਰਾਪਤ ਕਰਕੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਕਰ ਸਕਣ। ਇਸ ਮੌਕੇ ਬਲਾਕ ਥੀਮੇਟਿਕ ਮੈਨੇਜਰ ਉਪਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਨੈਸ਼ਨਲ ਅਰਬਨ ਲਾਈਵਲੀ ਹੁੱਡ ਮਿਸ਼ਨ ਅਤੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਨੌਜਵਾਨਾਂ ਨੂੰ ਟਰੇਨਿੰਗ ਦੇਕੇ ਰੋਜ਼ਗਾਰ ਦੇ ਯੋਗ ਬਣਾਇਆ ਜਾਂਦਾ ਹੈ।
News 24 March,2023
ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ
ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ: 24 ਮਾਰਚ, 2023 ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ.ੂ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀ.ਐੱਸ.ਡਬਲਿਊ., ਸ਼੍ਰੀ ਜੇ.ਐੱਮ. ਬਾਲਾਮੁਰੂਗਨ, ਆਈ.ਏ.ਐੱਸ., ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ। ਮੰਤਰੀ ਨੇ ਜੀ.ਓ.ਜੀ. ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ।
News 24 March,2023
ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ
ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 24 ਮਾਰਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ। ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
News 24 March,2023
ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਓਮੈਕਸ ਮਾਲ ਦੇ ਬਾਹਰ ਸਮਾਰੋਹ ਕਰਵਾਇਆ ਪਟਿਆਲਾ, 24 ਮਾਰਚ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੈਡਮ ਸੁਮਨ ਬੱਤਰਾ ਵਲੋਂ ਆਪਣੀ ਟੀਮ ਨਾਲ ਇਕ ਸ਼ਹੀਦੀ ਸਮਾਗਮ ਇੱਥੇ ਓਮੈਕਸ ਮਾਲ ਦੇ ਬਾਹਰ ਬਹੁਤ ਜੋਸ਼ ਅਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਨੂੰ ਅਤੇ ਸ਼ਹੀਦੀ ਪਾਉਣ ਵਾਲੇ ਸਾਰੇ ਸੂਰਬੀਰਾਂ ਨੂੰ ਨਮਨ ਕਰਦੀ ਹੋਈ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸਦਾ ਤਤਪਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਨਾ ਸਰੋਤ ਹਨ, ਮੈਡਮ ਸੁਮਨ ਬੱਤਰਾ ਅਤੇ ਉਨ੍ਹਾਂ ਦੀ ਟੀਮ ਦਾ ਇਹ ਉਪਰਾਲਾ ਸ਼ਹੀਦ ਭਗਤ ਸਿੰਘ ਹੋਰਾਂ ਦੀ ਯਾਦ ਨੂੰ ਸਦੀਵੀ ਬਣਾ ਕੇ ਰੱਖਣ ਲਈ ਬਹੁਤ ਵਡਾ ਮੀਲ ਪੱਥਰ ਹੈ। ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਵੀ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ ਵੀ ਭਗਤ ਸਿੰਘ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ। ਆਈ ਜੀ ਮੁਖਵਿੰਦਰ ਸਿੰਘ ਛੀਨਾ ਨੇ ਜਿੱਥੇ ਮੈਡਮ ਸੁਮਨ ਬੱਤਰਾ ਅਤੇ ਸਾਰੀ ਟੀਮ ਦੀ ਸ਼ਲਾਘਾ ਕੀਤੀ ਉਥੇ ਹੀ ਨੌਜਵਾਨਾਂ ਨੂੰ ਨਸ਼ਾ ਰਹਿਤ ਹੋ ਕੇ ਸਮਾਜ ਅਤੇ ਦੇਸ਼ ਲਈ ਚੰਗੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਐਸ ਐਸ ਪੀ ਵਰੁਣ ਸ਼ਰਮਾ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਸੰਗੀਤ ਤੇ ਸਰਗਮਾਂ ਦੇ ਨਾਲ ਵੱਖੋ ਵੱਖ ਕਲਾਕਾਰਾਂ ਨੇ ਸਮਾਗਮ ਵਿਚ ਆਜ਼ਾਦੀ ਦੇ ਗੀਤਾਂ ਨਾਲ ਲੋਕਾ ਨੂੰ ਜੋਸ਼ ਅਤੇ ਆਜ਼ਾਦੀ ਦੀ ਲਹਿਰ ਨਾਲ ਜੋੜ ਦਿੱਤਾ। ਪੂਰਾ ਸਮਾਗਮ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਸਟੇਜ ਸੰਭਾਲਣ ਦੀ ਜਿੰਮੇਵਾਰੀ ਸਮਾਜ ਸੇਵੀ ਜਗਤਾਰ ਸਿੰਘ ਜੱਗੀ ਨੇ ਨਿਭਾਈ। ਮੈਡਮ ਸੁਮਨ ਬੱਤਰਾ ਨੇ ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਜਿਲ੍ਹਾ ਪ੍ਰਸ਼ਾਸ਼ਨ ਦੀਆ ਟੀਮਾਂ ਅਤੇ ਸ਼ਹਿਰ ਵਾਸੀਆਂ ਦਾ ਸਮਾਗਮ ਵਿੱਚ ਪੁੱਜਣ 'ਤੇ ਧੰਨਵਾਦ ਕੀਤਾ। ਇਸ ਮੌਕੇ ਡੀ ਪੀ ਸਿੰਘ ਆਈ ਆਰ ਐਸ, ਸਾਬਕਾ ਐਸ ਪੀ ਮਨਜੀਤ ਬਰਾੜ, ਡੀ ਐਸ ਪੀ ਹਰਦੀਪ ਸਿੰਘ ਬਡੂੰਗਰ, ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ, ਡੀ ਐਸ ਪੀ ਸੰਜੀਵ ਸਿੰਘ, ਡੀ ਐਸ ਪੀ ਕਰਮਵੀਰ ਸਿੰਘ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੇ ਪੀ ਸਿੰਘ, ਏ ਏ ਜੀ ਕਰਨ ਸ਼ਰਮਾ, ਏ ਏ ਜੀ ਰਾਕੇਸ਼ ਇੰਦਰ ਸਿੰਘ ਸਿੱਧੂ, ਸਿਮਰਨ ਕੌਰ ਪਠਾਣਮਾਜਰਾ, ਗੁਰਸ਼ਰਨ ਕੌਰ ਰੰਧਾਵਾ, ਮਨਜੀਤ ਸਿੰਘ ਟਿਵਾਣਾ ਸੁਪਰਡੈਂਟ ਸੈਟਰਲ਼ ਜੇਲ ਪਟਿਆਲਾ, ਪਰਵਿੰਦਰ ਸਿੰਘ ਪ੍ਰਿੰਸੀਪਲ ਸੈਂਟਰਲ ਜੇਲ ਪਟਿਆਲਾ, ਕੁੰਦਨ ਗੋਗੀਆ , ਰਜਿੰਦਰ ਮੋਹਨ, ਰਿੰਪਾ ਜੀ, ਮੈਡਮ ਸਤਿੰਦਰ ਵਾਲੀਆ, ਵਿਨੋਦ ਸ਼ਰਮਾ, ਉਪਕਾਰ ਸਿੰਘ, ਇੰਸਪੈਕਟਰ ਦਵਿੰਦਰਪਾਲ ਸਿੰਘ, ਅੰਗਰੇਜ਼ ਸਿੰਘ ਵਿਰਕ, ਅਲਕਾ ਅਰੋੜਾ, ਸਰਿਤਾ ਨੋਰੀਆ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਭਗਵਾਨ ਦਾਸ ਜੁਨੇਜਾ, ਸ਼੍ਰੀ ਕੰਪਾਨੀ, ਹਰਪ੍ਰੀਤ ਸੰਧੂ, ਰਾਜੂ ਸਾਹਨੀ, ਸ਼੍ਰੀ ਕਾਲੀ ਮਾਤਾ ਮੰਦਿਰ ਕਮੇਟੀ ਦੇ ਮੈਬਰ ਸ਼ਾਮਲ ਸਨ। ਸਮਾਗਮ ਵਿੱਚ ਸੰਗੀਤ ਦੇ ਮੰਚ ਦੀ ਜਿੰਮੇਵਾਰੀ ਡਾਕਟਰ ਦੂਰਦਰਸ਼ੀ, ਜੀ ਪੀ ਅਤੇ ਹੋਰ ਕਲਕਾਰਾ ਨੇ ਸੰਭਾਲੀ। ਸਮਾਗਮ ਨੂੰ ਸਫਲ ਬਨਾਉਣ ਲਈ ਆਤਮਪਾਲ, ਮਹੀਪਾਲ ਅਤੇ ਕਣਵ ਨੇ ਯੋਗਦਾਨ ਦਿੱਤਾ।
News 24 March,2023
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ
ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਚੰਡੀਗੜ੍ਹ, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ। ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।
News 24 March,2023
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।
News 24 March,2023
ਨਾਭਾ ਪਾਵਰ ਨੇ ਨੈਸ਼ਨਲ ਪਾਵਰ ਪਲਾਂਟ ਅਵਾਰਡ 2023 ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ
ਕੰਪਨੀ ਨੂੰ 500 ਮੈਗਾਵਾਟ ਤੋਂ ਵੱਧ ਸ਼੍ਰੇਣੀ ਵਿੱਚ ਵਿਜੇਤਾ ਘੋਸ਼ਿਤ ਕੀਤਾ ਗਿਆ ਰਾਜਪੁਰਾ: ਨਾਭਾ ਪਾਵਰ ਲਿਮਟਿਡ, ਜੋ ਕਿ 2x700 ਮੈਗਾਵਾਟ ਦੇ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਨੂੰ ਕੌਂਸਲ ਆਫ਼ ਐਨਵਾਇਰੋ ਐਕਸੀਲੈਂਸ ਦੁਆਰਾ ਆਯੋਜਿਤ ਨੈਸ਼ਨਲ ਪਾਵਰ ਪਲਾਂਟ ਐਵਾਰਡ 2023 ਵਿੱਚ ਮਾਨਤਾ ਦਿੱਤੀ ਗਈ ਹੈ। ਕੰਪਨੀ ਨੂੰ 500 ਮੈਗਾਵਾਟ ਤੋਂ ਵੱਧ ਸ਼੍ਰੇਣੀ ਵਿੱਚ ਵਿਜੇਤਾ ਘੋਸ਼ਿਤ ਕੀਤਾ ਗਿਆ ਅਤੇ "ਬੈਸਟ ਪਰਫਾਰਮਿੰਗ ਯੂਨਿਟ" ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਸੁਰੇਸ਼ ਕੁਮਾਰ ਨਾਰੰਗ, ਸੀ.ਈ.ਓ., ਨਾਭਾ ਪਾਵਰ ਨੂੰ ਵੀ ਬਿਜਲੀ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ "ਦਿ ਵਿਜ਼ਨਰੀ - ਲੀਡਰ ਆਫ ਦਿ ਈਅਰ" ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੁਰਸਕਾਰਾਂ ਦੀ ਘੋਸ਼ਣਾ "ਥਰਮਲ ਪਾਵਰ ਪਲਾਂਟਾਂ ਵਿੱਚ ਸੰਚਾਲਨ ਅਤੇ ਰੱਖ-ਰਖਾਅ ਅਤੇ ਨਵੀਨੀਕਰਨ ਅਤੇ ਆਧੁਨਿਕੀਕਰਨ" 'ਤੇ ਇੱਕ ਵਰਚੁਅਲ ਕਾਨਫਰੰਸ ਵਿੱਚ ਕੀਤੀ ਗਈ , ਜਿਸ ਵਿੱਚ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (NTPC) ਸਮੇਤ ਬਿਜਲੀ ਖੇਤਰ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਨਾਭਾ ਪਾਵਰ ਨੇ FY23 ਵਿੱਚ ਰਿਕਾਰਡ ਪ੍ਰਦਰਸ਼ਨ ਕੀਤਾ। ਪਲਾਂਟ ਦੇ ਯੂਨਿਟ ਨੰਬਰ 2 ਨੇ ਚਾਲੂ ਵਿੱਤੀ ਸਾਲ ਦੌਰਾਨ 331 ਦਿਨ ਲਗਾਤਾਰ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ। ਇਸ ਪ੍ਰਾਪਤੀ 'ਤੇ ਬੋਲਦਿਆਂ, ਸ੍ਰੀ ਐਸ.ਕੇ. ਨਾਰੰਗ, ਮੁੱਖ ਕਾਰਜਕਾਰੀ, ਨਾਭਾ ਪਾਵਰ ਨੇ ਕਿਹਾ, “ਨਾਭਾ ਪਾਵਰ ਨੇ ਵਾਰ-ਵਾਰ ਆਪਣੇ ਆਪ ਨੂੰ ਪੰਜਾਬ ਰਾਜ ਲਈ ਸਭ ਤੋਂ ਭਰੋਸੇਮੰਦ ਅਤੇ ਕੁਸ਼ਲ ਥਰਮਲ ਪਾਵਰ ਪਲਾਂਟ ਵਜੋਂ ਸਾਬਤ ਕੀਤਾ ਹੈ। ਚਾਲੂ ਸਾਲ ਦੌਰਾਨ, ਨਾਭਾ ਪਾਵਰ ਨੇ ਝੋਨੇ ਦੇ ਸੀਜ਼ਨ ਦੌਰਾਨ 100% ਪਲਾਂਟ ਅਵੇਲੇਬਿਲਟੀ ਫੈਕਟਰ (PAF) ਅਤੇ 94% ਪਲਾਂਟ ਲੋਡ ਫੈਕਟਰ (PLF) ਦੇ ਨਾਲ ਆਪਣੇ ਬੇਮਿਸਾਲ ਪ੍ਰਦਰਸ਼ਨ ਨੂੰ ਕਾਇਮ ਰੱਖਿਆ ਹੈ । ਨਿਰੰਤਰ ਅਤੇ ਭਰੋਸੇਮੰਦ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਨਾਭਾ ਪਾਵਰ ਵਧੀਆ ਅਤੇ ਉੱਚ ਸ਼੍ਰੇਣੀ ਦੇ ਅਭਿਆਸਾਂ ਨੂੰ ਲਾਗੂ ਕਰਨ ਲਈ ਸਮਰਪਿਤ ਹੈ। ਕੌਂਸਲ ਆਫ਼ ਐਨਵਾਇਰੋ ਐਕਸੀਲੈਂਸ ਇੱਕ ਰਾਸ਼ਟਰੀ ਪੱਧਰ ਦੀ ਗੈਰ-ਸਰਕਾਰੀ ਸੰਸਥਾ ਹੈ ਜੋ ਊਰਜਾ ਖੇਤਰ ਨਾਲ ਸਬੰਧਤ ਖੋਜ, ਵਕਾਲਤ ਅਤੇ ਜਨਤਕ ਹਿੱਤ ਦੇ ਮੁੱਦਿਆਂ 'ਤੇ ਕੇਂਦਰਿਤ ਹੈ। ਉਨ੍ਹਾਂ ਦੇ ਨੈਸ਼ਨਲ ਪਾਵਰ ਪਲਾਂਟ ਅਵਾਰਡ 2023 ਪਾਵਰ ਪਲਾਂਟ ਜੀਵਨ ਪ੍ਰਬੰਧਨ ਅਤੇ ਪ੍ਰਦਰਸ਼ਨ ਸੁਧਾਰ ਵਿੱਚ ਉੱਤਮਤਾ ਨੂੰ ਮਾਨਤਾ ਦਿੰਦੇ ਹਨ। ਇਸ ਤੋਂ ਪਹਿਲਾਂ ਵੀ, ਨਾਭਾ ਪਾਵਰ ਨੇ ਊਰਜਾ ਖੇਤਰ ਵਿੱਚ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਜਿੱਤੇ ਹਨ, ਜਿਸ ਵਿੱਚ ਆਈਪੀਪੀਏਆਈ ਦੁਆਰਾ "ਸਰਬੋਤਮ ਥਰਮਲ ਪਾਵਰ ਜਨਰੇਟਰ" ਅਤੇ ਬਿਜਲੀ ਮੰਤਰਾਲੇ ਦੁਆਰਾ "ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ" ਸ਼ਾਮਲ ਹਨ ਅਤੇ ਸਟੈਂਡਰਡ ਐਂਡ ਪੂਅਰਜ਼ ਗਲੋਬਲ ਪਲੈਟਸ ਵਿੱਚ ਫਾਈਨਲਿਸਟ ਵੀ ਰਿਹਾ ਹੈ ਵੀ ਰਿਹਾ ਹੈ । ਇਸ ਨੇ ਬਿਜਲੀ ਉਤਪਾਦਨ ਸ਼੍ਰੇਣੀ ਦੇ ਤਹਿਤ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਕਾਰਵਾਈਆਂ ਲਈ ਗੋਲਡਨ ਪੀਕੌਕ ਅਵਾਰਡ ਵੀ ਜਿੱਤਿਆ ਹੈ। ਨਾਭਾ ਪਾਵਰ ਲਿਮਟਿਡ ਬਾਰੇ ਨਾਭਾ ਪਾਵਰ ਲਿਮਟਿਡ (NPL), L&T ਪਾਵਰ ਡਿਵੈਲਪਮੈਂਟ ਲਿਮਟਿਡ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ, 2014 ਤੋਂ ਪੰਜਾਬ ਰਾਜ ਵਿੱਚ ਰਾਜਪੁਰਾ ਵਿਖੇ ਇੱਕ 2x700 ਮੈਗਾਵਾਟ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਦਾ ਸਫਲਤਾਪੂਰਵਕ ਸੰਚਾਲਨ ਕਰ ਰਹੀ ਹੈ। NPL ਤੋਂ ਕੁਸ਼ਲ ਅਤੇ ਭਰੋਸੇਮੰਦ ਬਿਜਲੀ ਰਾਜ ਦੀ ਬਿਜਲੀ ਸਪਲਾਈ ਦੀ ਰੀੜ੍ਹ ਦੀ ਹੱਡੀ ਹੈ। NPL ਮੈਰਿਟ ਦੇ ਕ੍ਰਮ ਵਿੱਚ ਸਿਖਰ 'ਤੇ ਬਣਿਆ ਹੋਇਆ ਹੈ ਕਿਉਂਕਿ ਇਹ ਪੰਜਾਬ ਵਿੱਚ ਸਭ ਤੋਂ ਘੱਟ ਲਾਗਤ ਵਾਲਾ ਥਰਮਲ ਪਾਵਰ ਉਤਪਾਦਕ ਹੈ, ਜੋ ਇੱਕ ਉੱਚ ਪਲਾਂਟ ਲੋਡ ਫੈਕਟਰ (PLF) 'ਤੇ ਕੰਮ ਕਰਦਾ ਹੈ, ਜੋ ਕਿ ਪਾਵਰ ਉਦਯੋਗ ਵਿੱਚ ਸਭ ਤੋਂ ਵਧੀਆ ਹੈ।
News 24 March,2023
ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ ਸਮਾਜ ਪ੍ਰਤੀ ਨੌਜਵਾਨਾਂ ਦੇ ਨਿਰਸਵਾਰਥ ਸੇਵਾ ਵਾਲੇ ਜਜ਼ਬੇ ਲਈ ਐਵਾਰਡ ਨੂੰ ਇਕ ਪਛਾਣ ਦੱਸਿਆ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼ ਹੁਸੈਨੀਵਾਲਾ (ਫ਼ਿਰੋਜ਼ਪੁਰ), 23 ਮਾਰਚ ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।
News 24 March,2023
ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਦੌਰਾਨ ਕੀਤਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਪ੍ਰਦਰਸ਼ਨ
ਕਈ ਘੰਟੇ ਜਾਮ ਰਿਹਾ ਟਰੈਫਿਕ : ਸਰਕਾਰ ਤੁਰੰਤ 360 ਕਰੋੜ ਰੁਪਏ ਦੀ ਕਰਾਂਟ ਕਰੇ ਰਿਲੀਜ - ਸ਼ਹੀਦਾਂ ਦੇ ਜਿੰਦਾਬਾਦ ਦੇ ਨਾਅਰੇ ਗੂੰਜੇ ਤੇ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਪਟਿਆਲਾ, 23 ਮਾਰਚ : ਪੰਜਾਬ ਸਰਕਾਰ ਤੋਂ 360 ਕਰੋੜ ਰੁਪਏ ਦੀ ਗਰਾਂਟ ਲੈਣ ਲਈ ਅਤੇ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਜ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦੀ ਅਗਵਾਈ ਹੇਠ ਹਜਾਰਾਂ ਵਿਦਿਆਰਥੀਆਂ, ਅਧਿਆਪਕਾਂ, ਮੁਲਾਜ਼ਮਾਂ ਨੇ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਸਥਿਤ ਕੋਠੀ ਤੱਕ ਰੋਸ਼ ਮਾਰਚ ਕਰਕੇ ਕੋਠੀ ਦਾ ਘਿਰਾਓ ਕੀਤਾ ਅਤੇ ਰੋਸ਼ ਪ੍ਰਦਰਸ਼ਨ ਕਰਦਿਆਂ ਜਮਕੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ। ਹਜਾਰਾਂ ਲੋਕ ਜਿੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ, ਉੱਥੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਵੀ ਆਸਮਾਨ ਗੂੰਜ ਰਿਹਾ ਸੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਦੋਂ ਪੰਜਾਬੀ ਯੂਨੀਵਰਸਿਟੀ ਦੇ ਮੋਰਚੇ ਵਿਚੋਂ ਵਿਦਿਆਰਥੀ ਅਤੇ ਅਧਿਆਪਕ ਮੁਲਾਜ਼ਮ ਬੱਸਾਂ ਅਤੇ ਕਾਰਾਂ ਵਿੱਚ ਸਵਾਰ ਹੋ ਕੇ ਪਟਿਆਲਾ ਦੇ ਪੁੱਡਾ ਮੈਦਾਨ, ਤ੍ਰਿਪੜੀ ਵਿੱਚ ਇਕੱਠੇ ਹੋਣੇ ਸ਼ੁਰੂ ਹੋਏ ਤਾਂ ਉੱਥੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਸੀ। ਪੁਲਿਸ ਨੇ ਡਾ. ਬਲਬੀਰ ਸਿੰਘ ਦੇ ਘਰ ਨਾ ਹੋਣ ਦਾ ਬਹਾਨਾ ਦੇ ਕੇ ਮੋਰਚੇ ਨੂੰ ਉੱਥੇ ਹੀ ਰੋਕਣ ਦੀ ਵੀ ਕੋਸ਼ਿਸ ਕੀਤੀ ਪਰ ਮੋਰਚੇ ਨੇ ਸਿਹਤ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਤੇ ਘਿਰਾਓ ਕੀਤਾ। ਸਟੂਡੈਂਟ ਫੈਡਰੇਸ਼ਨ ਆਫ ਇੰਡੀਆ ਤੋਂ ਗੁਰਦੀਪ ਅਤੇ ਕਲਮਦੀਪ ਜਲੂਰ, ਪੰਜਾਬ ਸਟੁਡੇਂਟ ਯੂਨੀਅਨ (ਲਲਕਾਰ) ਤੋਂ ਗੁਰਪ੍ਰੀਤ ਅਤੇ ਰਤਨ, ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਤੋਂ ਵਰਿੰਦਰ ਅਤੇ ਪਿਰਤਪਾਲ, ਪੰਜਾਬ ਰੈਡੀਕਲ ਸਟੂਡੈਂਟ ਯੂਨੀਅਨ ਤੋਂ ਰਸ਼ਪਿੰਦਰ ਜ਼ਿੰਮੀਂ, ਪੀਐਸਐਫ ਤੋਂ ਗਗਨ, ਪੰਜਾਬ ਸਟੂਡੈਂਟ ਫੈਡਰੇਸ਼ਨ (ਰੰਧਾਵਾ) ਤੋਂ ਬਲਵਿੰਦਰ ਅਤੇ ਡਾ ਅੰਬੇਡਕਰ ਸਟੂਡੈਂਟ ਫੈਡਰੇਸ਼ਨ ਆਫ ਇੰਡੀਆ ਤੋਂ ਕ੍ਰਾਂਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚੋਂ ਡਾ ਗੁਰਨਾਮ ਵਿਰਕ, ਡਾ ਮੋਹਨ ਤਿਆਗੀ ਅਤੇ ਡਾ ਗੁਰਜੰਟ ਸਿੰਘ ਅਤੇ ਡਾ ਚਰਨਜੀਤ ਨੌਹਰਾ ਨੇ ਭਾਗ ਲਿਆ। ਇਸ ਰੋਸ ਮਾਰਚ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਸਟੂਡੇੰਟ ਫੈਡਰੇਸ਼ਨ ਤੋਂ ਵਰਿੰਦਰ, ਡਾ ਬਲਵਿੰਦਰ ਸਿੰਘ ਟਿਵਾਣਾ ਨੇ ਬੋਲਦਿਆਂ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਨੇ 285 ਕਰੋੜ ਦੇ ਘਾਟੇ ਦਾ ਬਜਟ ਪੇਸ਼ ਕੀਤਾ ਹੈ ਜੋ ਪੰਜਾਬ ਸਰਕਾਰ ਦੀ ਤੁਰੰਤ ਧਿਆਨ ਮੰਗਦੀ ਹੈ। ਇਸਤੋਂ ਬਿਨਾ 150 ਕਰੋੜ ਤੋਂ ਵੱਧ ਕਰਜ਼ਾ ਹੈ। ਉਹਨਾਂ ਆਖਿਆ ਪੰਜਾਬ ਸਰਕਾਰ ਦੇ ਨੇਤਾ ਗ੍ਰਾਂਟ ਘਟਾ ਕੇ ਅਤੇ ਕਰਜਮੁਕਤੀ ਉੱਤੇ ਚੁੱਪੀ ਧਾਰ ਕੇ ਪੰਜਾਬੀ ਅਤੇ ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬੀਅਤ ਨਾਲ ਗੱਦਾਰੀ ਕਰ ਰਹੇ ਹਨ। ਪੰਜਾਬ ਰੈਡੀਕਲ ਸਟੂਡੈਂਟ ਯੂਨੀਅਨ ਦੇ ਰਸ਼ਪਿੰਦਰ ਜਿੰਮੀ ਨੇ ਪੰਜਾਬ ਸਰਕਾਰ ਉੱਤੇ ਭੜਾਸ ਕਢਦਿਆਂ ਆਖਿਆਂ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਯੂਨੀਵਰਸਿਟੀ ਦੇ ਗੇਟ ਤੋਂ ਬਾਹਰ ਨਿਕਲ ਮੁਜ਼ਾਹਰੇ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ ਤਾਂਹਿਓ ਅੱਜ ਇਹ ਰੋਸ ਮਾਰਚ ਪੁੱਡਾ ਮੈਦਾਨ ਤੋਂ ਚੱਲ ਕੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੋਂ ਹੁੰਦਾ ਹੋਇਆ ਪਾਸੀ ਰੋਡ ਉੱਤੇ ਡਾ. ਬਲਵੀਰ ਸਿੰਘ ਦੀ ਕੋਠੀ ਵੱਲ ਪੁੱਜਿਆ ਤੇ ਉਸਦੇ ਸਾਹਮਣੇ ਜਾ ਕੇ ਸੜਕ ਰੋਕ ਕੇ ਤਕਰੀਬਨ ਦੋ ਘੰਟੇ ਦਾ ਧਰਨਾ ਦਿੱਤਾ ਗਿਆ। ਪੂਟਾ ਦੇ ਲੀਡਰ ਡਾ. ਰਾਜਦੀਪ ਸਿੰਘ ਨੇ ਆਖਿਆ ਕਿ ਜਿਹੜੇ ਆਮ ਲੋਕਾਂ ਨੇ ਬੜੇ ਚਾਅ ਨਾਲ ਸਰਕਾਰ ਨੂੰ ਇਨ੍ਹਾਂ ਸਹਿਯੋਗ ਦਿੱਤਾ ਸੀ ਉਹੀ ਸਰਕਾਰ ਆਮ ਲੋਕਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਤੋਂ ਵਾਂਝੇ ਕਰਨ ਵੱਲ ਜਾ ਰਹੀ ਹੈ ਜੋ ਕਿ ਅੱਤ ਮੰਦਭਾਗਾ ਹੈ। ਅੰਤ ਵਿੱਚ ਮੋਰਚੇ ਵੱਲੋਂ ਮੰਗ ਪੱਤਰ ਸਿਹਤ ਮੰਤਰੀ ਦੇ ਸਪੁੱਤਰ ਅਤੇ ਉਨ੍ਹਾਂ ਦੇ ਓਐਸਡੀ ਨੂੰ ਦਿੱਤਾ ਗਿਆ। ਇਸਤੋ ਬਾਅਦ ਆਗੂਆਂ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਦੇ ਹੀ ਵਾਰ ਵਾਰ ਕੀਤੇ ਵਾਅਦੇ ਅਨੁਸਾਰ ਜੇਕਰ 30 ਕਰੋੜ ਮਹੀਨਾ ਵਾਰ ਗ੍ਰਾਂਟ ਦਾ ਲਿਖਤੀ ਦਸਤਾਵੇਜ਼ ਨਾ ਦਿੱਤਾ ਗਿਆ ਅਤੇ 150 ਕਰੋੜ ਰੁਪਏ ਦੇ ਕਰਜ਼ੇ ਉੱਤੇ ਲੀਕ ਨਾ ਮਾਰੀ ਗਈ ਤਾਂ ਇਹ ਸਰਦਾਰ ਭਗਤ ਸਿੰਘ ਦੇ ਵਿਚਾਰਾਂ ਦੀ ਤੌਹੀਨ ਹੋਵੇਗੀ।
News 23 March,2023
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ
ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਫ਼ਿਰੋਜ਼ਪੁਰ, 23 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਪਵਿੱਤਰ ਧਰਤੀ ਉਤੇ ਆਏ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਫ਼ਿਰੋਜ਼ਪੁਰ ਵਿੱਚ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਹੱਦੀ ਜ਼ਿਲ੍ਹੇ ਦੇ ਨੌਜਵਾਨ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਹੁਨਰਮੰਦ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਜਿਸ ਨਾਲ ਸੂਬੇ ਤੋਂ ਹੁੰਦੇ ਪ੍ਰਤਿਭਾ ਪਲਾਇਨ ਵੀ ਰੋਕਿਆ ਜਾ ਸਕੇਗਾ। ਇਹ ਪਵਿੱਤਰ ਧਰਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਜਲਦੀ ਹੁਸੈਨੀਵਾਲਾ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤਾਂ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਠਹਿਰ ਆਰਾਮਦਾਇਕ ਰਹੇ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਅਜਾਇਬ ਘਰ ਦੀ ਕਾਇਆ-ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਨੂੰ ਅੰਤਮ ਰੂਪ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਹਵਾਈ ਅੱਡੇ ਨੇੜੇ ਇਸ ਮਹਾਨ ਸ਼ਹੀਦ ਦਾ ਆਧੁਨਿਕ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਇਸ ਮਹਾਨ ਨਾਇਕ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾਈ ਵਿਧਾਨ ਸਭਾ ਨੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਨ੍ਹਾਂ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰੀ ਰੱਖਿਆ ਪਰ ਸਾਡੀ ਸਰਕਾਰ ਇਨ੍ਹਾਂ ਸੂਰਬੀਰਾਂ ਦੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹਰੇਕ ਯਤਨ ਕਰਨ ਵਾਸਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਨੂੰ ਦੇਸ਼ ਭਰ ਵਿੱਚੋਂ ਵੱਡਾ ਟੂਰਿਸਟ ਹੱਬ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਸ਼ਹਿਰ ਵਿੱਚ ਸੈਰ-ਸਪਾਟੇ ਲਈ ਬੇਹੱਦ ਵੱਧ ਸੰਭਾਵਨਾਵਾਂ ਹਨ, ਜਿਹੜੀਆਂ ਹੁਣ ਤੱਕ ਤਲਾਸ਼ੀਆਂ ਨਹੀਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਸ ਸ਼ਹਿਰ ਨੂੰ ਵਿਕਸਤ ਕਰ ਕੇ ਸੈਰ-ਸਪਾਟੇ ਪੱਖੋਂ ਵਿਸ਼ਵ ਦੇ ਨਕਸ਼ੇ ਉਤੇ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਾਂਝੀ ਚੈੱਕ ਪੋਸਟ ਉਤੇ ਬੀ.ਐਸ.ਐਫ. ਵੱਲੋਂ ਬਣਾਏ ਜਾਣ ਵਾਲੀ ਜੰਗੀ ਯਾਦਗਾਰ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਉਮੀਦ ਜਤਾਈ ਕਿ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਜੰਗੀ ਯਾਦਗਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬੀ.ਐਸ.ਐਫ. ਵੱਲੋਂ ਪਾਏ ਸ਼ਾਨਾਮੱਤੇ ਯੋਗਦਾਨ ਨੂੰ ਢੁਕਵੇਂ ਤਰੀਕੇ ਨਾਲ ਦਰਸਾਏਗੀ। ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸੈਨੀਵਾਲਾ ਵਿੱਚ ਖੋਲ੍ਹੀ ਸੋਵੀਨਰ ਸ਼ਾਪ ਵੀ ਲੋਕਾਂ ਨੂੰ ਸਮਰਪਿਤ ਕੀਤੀ।
News 23 March,2023
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ.ਸੀ. ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ
ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਆਜ਼ਾਦੀ ਦਿਵਾਈ-ਸਾਕਸ਼ੀ ਸਾਹਨੀ ਪਟਿਆਲਾ, 23 ਮਾਰਚ: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿਤੀ। ਸਮਾਰੋਹ ਵਿਚ ਇਨਕਲਾਬੀ ਨੌਜਵਾਨ ਸਭਾ ਪਟਿਆਲਾ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ ਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ (ਸਥਾਨਕ) ਹਰਬੰਤ ਕੌਰ, ਸਹਾਇਕ ਕਮਿਸ਼ਨਰ (ਜ) ਤੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ ਹਰਦੀਪ ਸਿੰਘ ਬਡੂੰਗਰ ਤੇ ਸੰਜੀਵ ਸਿੰਗਲਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਥਾਪਰ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਈ। ਉਨ੍ਹਾਂ ਕਿਹਾ ਕਿ ਸਾਨੂੰ, ਖਾਸ ਕਰਕੇ ਨੌਜਵਾਨਾਂ ਨੂੰ, ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚਲਦੇ ਹੋਏ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾ ਕੇ ਇਕ ਸੰਪੂਰਨ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ। ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਜਰਨੈਲ ਸਿੰਘ ਮੰਨੂ ਨੇ ਦੱਸਿਆ ਕਿ ਸ਼ਾਮ ਵੇਲੇ ਇੰਨਕਲਾਬੀ ਨਾਟਕ ਖੇਡਿਆ ਗਿਆ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ।
News 23 March,2023
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ
ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਖਟਕੜ ਕਲਾਂ, 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਲੋਕ-ਪੱਖੀ ਤੇ ਵਿਕਾਸ ਆਧਾਰਤ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗਲੀ ਸੁਤੰਤਰਤਾ ਸੰਗਰਾਮ ਵਿੱਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਇਹ ਪ੍ਰਾਜੈਕਟ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਪੰਜਾਬੀਆਂ ਲਈ ਪਵਿੱਤਰ ਹੈ ਅਤੇ ਇਸ ਦਾ ਚਹੁ-ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਦੀ ਸਹੁੰ ਵੀ ਇਸ ਪਵਿੱਤਰ ਧਰਤੀ ਉਤੇ ਚੁੱਕੀ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਪਵਨਦੀਪ ਕੌਰ, ਮਨਜੀਤ ਸਿੰਘ ਧਾਲੀਵਾਲ, ਸਤਵੰਤ ਸਿੰਘ, ਗੁਰਮੇਲ ਕੌੜਾ, ਕੁਲਦੀਪ ਕੌਰ, ਹਰਚਰਨ ਸਿੰਘ ਅਤੇ ਹੋਰਨਾਂ ਸਮੇਤ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਅਜਾਇਬ ਘਰ ਅਤੇ ਜੱਦੀ ਘਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
News 23 March,2023
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ
ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਵਲੋਂ ਨਸ਼ਿਆਂ ਵਿਰੁੱਧ ਪੈਦਲ ਮਾਰਚ -ਨਸ਼ਿਆਂ ਤੋਂ ਦੂਰ ਰਹਿਕੇ ਨੌਜਵਾਨ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਚੰਗੀ ਸੋਚ ਨਾਲ ਅੱਗੇ ਵਧਣ-ਗੁਰਪ੍ਰੀਤ ਸਿੰਘ ਥਿੰਦ ਪਟਿਆਲਾ, 23 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਇਲ ਪਟਿਆਲਾ ਰਾਇਡਰਸ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਇਕਲ ਰੈਲੀ ਕਰਵਾਈ ਗਈ। ਇਸ ਸਾਇਕਲ ਰੈਲੀ ਨੂੰ ਭੁਪਿੰਦਰ ਰੋਡ, ਨੇੜੇ ਪੀ.ਡਬਲਯੂ.ਡੀ ਰੈਸਟ ਹਾਊਸ ਤੋਂ ਝੰਡੀ ਦੇ ਕੇ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੀ ਜਿ਼ੰਦਗੀ, ਫ਼ਲਸਫ਼ੇ ਤੋਂ ਅੱਜ ਦੀ ਨੌਜਵਾਨੀ ਨੂੰ ਸੇਧ ਲੈਣ ਦੀ ਲੋੜ ਹੈ।ਏਡੀਸੀ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਕੇ ਸਾਡੇ ਨੌਜਵਾਨ ਚੰਗੀ ਸੋਚ ਨਾਲ ਅੱਗੇ ਵਧਣ।ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ ਏ ਐਸ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। ਇਸੇ ਦੌਰਾਨ 8 ਮਾਰਚ ਤੋਂ 30 ਮਾਰਚ ਤੱਕ ਚੱਲ ਰਹੇ ਮਹਿਲਾ ਮਾਹ ਤਹਿਤ ਪਿੰਕ ਰੰਗ ਦੀ ਡਰੈੱਸ ਚ ਪੁੱਜੀਆਂ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਨੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਪੋਸ਼ਣ ਪਖਵਾੜੇ ਦੇ ਮੱਦੇਨਜ਼ਰ ਨਸ਼ਿਆਂ ਵਿਰੁੱਧ ਪੈਦਲ ਮਾਰਚ ਵੀ ਕੀਤਾ। ਸਾਈਕਲ ਰੈਲੀ ਦੇ ਮੁੱਖ ਪ੍ਰਬੰਧਕ ਭਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਇਲ ਪਟਿਆਲਾ ਰਾਇਡਰਸ ਦੇ ਸਾਇਕਲਿਸਟਾਂ ਨੇ ਫਲਾਵਰ ਵੈਲੀ ਧਬਲਾਨ ਤੋਂ ਵਾਪਸੀ ਤੱਕ ਸਾਈਕਲ ਚਲਾਇਆ।ਨਸ਼ਿਆਂ ਵਿਰੁੱਧ ਸੁਨੇਹਾ ਦਿੰਦੀ ਇਸ ਸਾਈਕਲ ਰੈਲੀ ਵਿਚ ਹਰ ਉਮਰ ਵਰਗ ਦੇ ਨਾਗਰਿਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਭਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰਾਇਲ ਰਾਇਡਰਸ ਗਰੁੱਪ ਦੇ ਮੈਂਬਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਾਈਕਲ ਰਾਈਡ ਦਾ ਆਜੋਯਨ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਸਹਿਯੋਗ ਕਰਦੇ ਹੋਏ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ ਤੇ ਨਸ਼ਾ ਵਿਰੁੱਧ ਭਾਰਤ ਅਭਿਆਨ ਤੋਂ ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਨਸ਼ਾ ਵਿਰੋਧੀ ਮੁਹਿੰਮ ਦੇ ਵਲੰਟੀਅਰ ਰੁਪਿੰਦਰ ਕੌਰ, ਆਈ ਟੀ ਆਈ ਲੜਕੇ ਤੋਂ ਲੈਫਟੀਨੈਂਟ ਜਗਦੀਪ ਜੋਸ਼ੀ, ਮੋਦੀ ਕਾਲਜ ਤੋਂ ਲੈਫਟੀਨੈਂਟ ਰੋਹਿਤ ਸਚਦੇਵਾ, ਮਹਿੰਦਰਾ ਕਾਲਜ ਤੋਂ ਅਮਰਜੀਤ ਸਿੰਘ, ਸਾਬਕਾ ਐਸ ਪੀ ਮਨਜੀਤ ਸਿੰਘ ਬਰਾੜ, ਮੈਡਮ ਸੁਮਨ ਬੱਤਰਾ, ਐਡਵੋਕੇਟ ਬਲਬੀਰ ਸਿੰਘ ਬਲਿੰਗ, ਫਰੈਂਡਜ਼ ਆਫ ਐਨਵਾਇਰਨਮੈਂਟ ਪਾਰਕ, ਪਟਿਆਲਾ ਰੋਡੀਜ਼, ਟੀਡੀਪੀ ਪਟਿਆਲਾ, ਰਨਰ ਸੁਕੈਡ, ਹਿਮਾਲੀਐੱਨ ਸਾਈਕਲਿੰਗ ਗਰੁੱਪ, ਫਰੈਂਡਜ਼ ਆਨ ਵੀਲ੍ਹ ਸਮੇਤ ਵੱਡੀ ਗਿਣਤੀ ਹੋਰ ਸਮਾਜ ਸੇਵੀ ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ।
News 23 March,2023
ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਚੰਡੀਗੜ/ ਨਵੀਂ ਦਿੱਲੀ, 22 ਮਾਰਚ: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ। ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।
News 23 March,2023
'ਸਰੀਰਿਕ ਸਿੱਖਿਆ ਅਤੇ ਕਸਰਤੀ ਵਿਗਿਆਨ' ਵਿਸ਼ੇ ਉੱਤੇ ਕੌਮਾਂਤਰੀ ਕਾਨਫ਼ਰੰਸ ਸ਼ੁਰੂ
ਕਾਨਫਰੰਸ ਵਿੱਚ ਸੱਤ ਦੇਸ਼ਾਂ ਦੇ 600 ਦੇ ਕਰੀਬ ਡੈਲੀਗੇਟ ਹਿੱਸਾ ਲੈ ਰਹੇ ਹਨ ਪੰਜਾਬੀ ਯੂਨੀਵਰਸਿਟੀ, ਪਟਿਆਲਾ 19- 'ਜਿ਼ੰਦਗੀ ਵਿੱਚ ਸਿਹਤ ਸਭ ਤੋਂ ਜ਼ਰੂਰੀ ਸ਼ੈਅ ਹੈ। ਸਰੀਰ ਦੀ ਤੰਦਰੁਸਤੀ ਅੱਗੇ ਹੋਰ ਸਭ ਕੁੱਝ ਦਾ ਕੋਈ ਐਨਾ ਵੱਡਾ ਸਥਾਨ ਨਹੀਂ ਹੈ। ਪੈਸੇ, ਜਾਇਦਾਦਾਂ ਜਾਂ ਕੁੱਝ ਵੀ ਹੋਰ ਇਕੱਠਾ ਕਰਨ ਦੀ ਬਜਾਇ ਸਾਨੂੰ ਸਿਹਤਮੰਦ ਰਹਿਣ ਲਈ ਕੋਸਿ਼ਸ਼ ਕਰਦੇ ਰਹਿਣਾ ਚਾਹੀਦਾ ਹੈ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਗਿਆਨ ਵੱਲੋਂ ਕਰਵਾਈ ਜਾ ਰਹੀ ਕੌਮਾਂਤਰੀ ਕਾਨਫ਼ਰੰਸ ਦੌਰਾਨ ਉੱਘੇ ਕੌਮਾਂਤਰੀ ਦੌੜਾਕ ਫੌਜਾ ਸਿੰਘ ਨੇ ਪ੍ਰਗਟਾਏ। 'ਸਰੀਰਿਕ ਸਿੱਖਿਆ ਅਤੇ ਕਸਰਤੀ ਵਿਗਿਆਨ' ਵਿਸ਼ੇ ਉੱਤੇ ਹੋਰ ਰਹੀ ਇਸ ਕਾਨਫ਼ਰੰਸ ਦਾ ਉਦਘਾਟਨ ਕਲਾ ਭਵਨ ਵਿਖੇ ਹੋਇਆ। ਵਿਭਾਗ ਮੁਖੀ ਡਾ. ਨਿਸ਼ਾਨ ਸਿੰਘ ਦਿਉਲ ਨੇ ਡਾ.ਦਿਉਲ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਸੱਤ ਦੇਸ਼ਾਂ ਦੇ 600 ਦੇ ਕਰੀਬ ਡੈਲੀਗੇਟ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਦਿਨਾਂ ਵਿੱਚ ਦੋ ਪੈਨਲ ਵਿਚਾਰ-ਵਟਾਂਦਰੇ ਹੋਣਗੇ ਅਤੇ ਬਾਰਾਂ ਅਕਾਦਮਿਕ ਸੈਸ਼ਨ ਹੋਣਗੇ। ਉਦਘਾਟਨੀ ਸਮਾਰੋਹ ਵਿੱਚ ਕਈ ਅੰਤਰਰਾਸ਼ਟਰੀ ਸਿੱਖਿਆ ਸ਼ਾਸਤਰੀਆਂ ਅਤੇ ਮਾਹਿਰਾਂ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਲਈ ਜਾਗਰੂਕਤਾ ਪੈਦਾ ਕਰਨ ਹਿਤ ਆਪਣੇ ਵਿਚਾਰ ਰੱਖੇ। ਆਪਣੇ ਮੁੱਖ ਭਾਸ਼ਣ ਵਿੱਚ ਬਲਰਾਜ ਗਿੱਲ, ਫਿਟਨੈਸ ਮੈਨੇਜਰ, ਆਕਲੈਂਡ ਕੌਂਸਲ ਨਿਊਜ਼ੀਲੈਂਡ ਨੇ ‘ਖੇਡਾਂ ਵਿੱਚ ਉੱਚ ਪ੍ਰਦਰਸ਼ਨ ਲਈ ਤਾਕਤ ਅਤੇ ਕੰਡੀਸ਼ਨਿੰਗ’ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਭਰਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਉਨ੍ਹਾਂ ਨਿਊਜ਼ੀਲੈਂਡ ਵਿੱਚ ਖੇਡ ਸੱਭਿਆਚਾਰ ਬਾਰੇ ਆਪਣੇ ਤਜਰਬਿਆਂ ਬਾਰੇ ਵੀ ਚਰਚਾ ਕੀਤੀ। ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਸ. ਹਰਮਨਪ੍ਰੀਤ ਸਿੰਘ (ਕਪਤਾਨ ਭਾਰਤੀ ਹਾਕੀ ਟੀਮ) ਨੇ ਜੀਵਨ ਵਿੱਚ ਕਿਸੇ ਵੀ ਟੀਚੇ ਨੂੰ ਹਾਸਲ ਕਰਨ ਲਈ ਮਜ਼ਬੂਤ ਆਤਮ ਵਿਸ਼ਵਾਸ ਉੱਤੇ ਜ਼ੋਰ ਦਿੱਤਾ। ਉਨ੍ਹਾਂ ਟੋਕੀਓ ਓਲੰਪਿਕ ਵਿੱਚ ਓਲੰਪਿਕ ਮੈਡਲ ਜਿੱਤਣ ਲਈ ਆਪਣੀ ਲੰਬੀ ਅਤੇ ਕਠਿਨ ਯਾਤਰਾ ਦੇ ਅਨੁਭਵ ਸਾਂਝੇ ਕੀਤੇ। ਆਪਣੇ ਸੰਬੋਧਨ ਵਿੱਚ ਸ: ਰਾਜਪਾਲ ਸਿੰਘ (ਸਾਬਕਾ ਕਪਤਾਨ ਭਾਰਤੀ ਹਾਕੀ ਟੀਮ) ਨੇ ਕਿਹਾ ਕਿ ਸਾਨੂੰ ਭਾਰਤੀ ਔਰਤਾਂ ਦੇ ਪੌਸ਼ਟਿਕ ਆਹਾਰ ਵੱਲ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਉਨ੍ਹਾਂ ਦੀ ਚੰਗੀ ਸਿਹਤ ਨੂੰ ਪ੍ਰਾਪਤ ਕਰਕੇ ਅਸੀਂ ਇੱਕ ਸਿਹਤਮੰਦ ਰਾਸ਼ਟਰ ਦੇ ਟੀਚੇ ਨੂੰ ਪ੍ਰਾਪਤ ਕਰ ਸਕੀਏ। ਪ੍ਰਧਾਨਗੀ ਭਾਸ਼ਣ ਵਿੱਚ ਮਾਨਯੋਗ ਵਾਈਸ ਚਾਂਸਲਰ ਡਾ: ਅਰਵਿੰਦ ਨੇ ਕਿਹਾ ਕਿ ਜੇਕਰ ਅਸੀਂ ਇੱਕ ਫਿੱਟ ਨੇਸ਼ਨ ਚਾਹੁੰਦੇ ਹਾਂ ਤਾਂ ਸਾਨੂੰ ਸਵਦੇਸ਼ੀ ਖੇਡਾਂ 'ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰੀਰਕ ਸਿੱਖਿਆ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੀ ਉਕਤ ਦਿਸ਼ਾ ਵਿੱਚ ਕੰਮ ਕਰੇਗਾ। ਇਸ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਹਰਮਨਪ੍ਰੀਤ ਸਿੰਘ, ਕਪਤਾਨ ਭਾਰਤੀ ਹਾਕੀ ਟੀਮ ਨੇ ਸਿ਼ਰਕਤ ਕੀਤੀ। ਉਦਘਾਟਨੀ ਸਮਾਰੋਹ ਵਿੱਚ ਸ.ਰਾਜਪਾਲ ਸਿੰਘ (ਸਾਬਕਾ ਕਪਤਾਨ ਭਾਰਤੀ ਹਾਕੀ ਟੀਮ), ਟਰਬਨ ਟੋਰਨੇਡੋ ਵਜੋਂ ਜਾਣੇ ਜਾਂਦੇ ਸ.ਫੌਜਾ ਸਿੰਘ (ਵੈਟਰਨ ਅਥਲੀਟ), ਅਖਿਲ ਕੁਮਾਰ (ਭਾਰਤੀ ਮੁੱਕੇਬਾਜ਼), ਤੇਜਿੰਦਰ ਪਾਲ ਸਿੰਘ ਤੂਰ (ਭਾਰਤੀ ਅਥਲੀਟ) ਬਤੌਰ ਮਹਿਮਾਨ ਸ਼ਾਮਿਲ ਹੋਏ। ਉਦਘਾਟਨ ਦੌਰਾਨ, 'ਫਿਟ ਇੰਡੀਆ' ਨਾਲ਼ ਸੰਬੰਧਤ ਵਿਸ਼ੇ ਉੱਤੇ ਇੱਕ ਪੈਨਲ ਚਰਚਾ ਕਰਵਾਈ ਗਈ। ਪੈਨਲ ਬੋਰਡ ਵਿੱਚ ਪਦਮ ਸ਼੍ਰੀ ਬਹਾਦੁਰ ਸਿੰਘ, ਅਰਜੁਨ ਐਵਾਰਡੀ ਅਖਿਲ ਕੁਮਾਰ, ਅਰਜੁਨ ਐਵਾਰਡੀ ਰਾਜਪਾਲ ਸਿੰਘ, ਸਰਵਣ ਸਿੰਘ, ਅਰਜੁਨ ਐਵਾਰਡੀ ਹਰਮਨ ਪ੍ਰੋ. ਅਰਵਿੰਦ, ਪੂਨਮ ਬੈਨੀਵਾਲ ਆਦਿ ਸ਼ਾਮਲ ਰਹੇ। ਇਸ ਵਿਚਾਰ ਚਰਚਾ ਦੇ ਸੰਚਾਲਕ ਡਾ. ਸੰਦੀਪ ਵਾਰਲੀਕਰ ਡਾ. ਬਲਜਿੰਦਰ ਸਿੰਘ ਸ੍ਰੀਮਤੀ ਗੁੰਜਨ ਭਾਰਦਵਾਜ ਸਨ। ਅੰਤ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ.ਅਮਰਪ੍ਰੀਤ ਸਿੰਘ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ।
News 22 March,2023
ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ
ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ * ਕਿਸਾਨਾਂ ਦੀ ਭਲਾਈ ਲਈ ਖੋਜ ਕਾਰਜ ਅੱਗੇ ਵਧਾਉਣ ਲਈ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਦਾ ਅਹਿਦ ਦੁਹਰਾਇਆ ਚੰਡੀਗੜ੍ਹ, 22 ਮਾਰਚ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ 'ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ 'ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।
News 22 March,2023
ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਅਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਲਾਹੇਵੰਦ ਸਾਬਿਤ ਹੋਣਗੀਆਂ:ਅਨਮੋਲ ਗਗਨ ਮਾਨ
ਕਿਹਾ, ਪੰਜਾਬ ਸੈਰ ਸਪਾਟੇ ਵਜੋਂ ਦੇਸ਼ ਦਾ ਮੋਹਰੀ ਸੂਬਾ ਬਣੇਗਾ ਚੰਡੀਗੜ੍ਹ, ਮਾਰਚ 22 ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਦੇ ਅਧੀਨ ਪੰਜਾਬ ਵਿੱਚ ਰਿਵਰ ਰਾਫਟਿੰਗ, ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ-ਅਧਾਰਤ ਸੈਰ ਸਪਾਟਾ ਗਤੀਵਿਧੀਆਂ ਆਦਿ ਨੂੰ ਉਤਸ਼ਾਹਿਤ ਕੀਤਾ ਜਾਵੇਗਾ । ਉਨਾਂ ਕਿਹਾ ਕਿ ਇਸ ਨੀਤੀ ਅਧੀਨ ਵਾਟਰ ਟੂਰਿਜ਼ਮ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਨਵੇ ਢੰਗ ਨਾਲ ਵਿਕਾਸ ਕਰਨਾ ਸ਼ਾਮਲ ਹੈ ਤਾਂ ਜੋ ਦੇਸ ਦੁਨੀਆਂ ਦੇ ਸੈਲਾਨੀ ਨੂੰ ਪੰਜਾਬ ਵੱਲ ਵੱਧ ਤੋਂ ਵੱਧ ਆਕਰਸ਼ਿਤ ਕੀਤਾ ਜਾ ਸਕੇ। । ਕੈਬਨਿਟ ਮੰਤਰੀ ਨੇ ਕਿਹਾ ਕਿ ਸੈਰ ਸਪਾਟਾ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬਤ ਕਰਨ ਲਈ ਇੱਕ ਮਹੱਤਵਪੂਰਨ ਖੇਤਰ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਵਿਕਸਤ ਕਰਨ ਲਈ ਲਗਾਤਰ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਨੁਸਾਰ ਸੂਬੇ ਵਿੱਚ ਹੋਰ ਵਿਕਾਸ ਕਰਕੇ ਜਲਦੀ ਹੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ ਸਪਾਟਾ ਸਥਾਨ ਬਣਾਵਾਗੇ। ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀਆਂ ਇਹ ਨਵੀਆਂ ਨੀਤੀਆਂ ਸੈਰ-ਸਪਾਟਾ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਪੂਰੀ ਤਰ੍ਹਾਂ ਲਾਹੇਵੰਦ ਸਾਬਿਤ ਹੋਣਗੀਆਂ।
News 22 March,2023
ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ
ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।
News 22 March,2023
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ
ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਚੰਡੀਗੜ੍ਹ, 22 ਮਾਰਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ—ਮਾਲਕਾਂ (ਸ਼ਜ਼ਨOਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜਿ਼ਮੇਵਾਰੀ (ਈ.ਪੀ.ਆਰ) ਬਾਰੇ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਹਨਾਂ ਨੂੰ ਪਲਾਸਟਿਕ ਪੈਕੇਜਿੰਗ ਰਹਿੰਦ—ਖੂੰਹਦ ਦਾ ਪ੍ਰਬੰਧਨ ਕਰਨ ਲਈ ਔਨਲਾਈਨ ਕੇਂਦਰੀਕ੍ਰਿਤ ਪੋਰਟਲ ਤੇ ਰਜਿਸਟਰੇਸ਼ਨ ਦਿੱਤੀ ਜਾਂਦੀ ਹੈ। ਸਾਰੇ ਹਿੱਸੇਦਾਰ ਵਿਭਾਗ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਪਲਾਸਟਿਕ ਦੀ ਰਹਿੰਦ—ਖੂੰਹਦ ਨੂੰ ਕੰਟਰੋਲ ਕਰਨ ਲਈ ਪੂਰਨ ਤੋਰ ਤੇ ਯਤਨ ਕਰ ਰਹੇ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ। ਪਲਾਸਟਿਕ ਕੈਰੀ ਬੈਗ ਤੇ ਪਾਬੰਦੀ ਨੂੰ ਲਾਗੂ ਕਰਨ ਲਈ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਸਮੇਤ ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੁਆਰਾ ਨਿਯਮਤ ਤੌਰ ਤੇ ਫੀਲਡ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਬੋਰਡ ਦੇ ਅਧਿਕਾਰੀਆਂ ਵੱਲੋਂ ਅਕਤੂਬਰ—ਦਸੰਬਰ, 2022 ਦੇ ਸਮੇਂ ਦੌਰਾਨ 2165 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚੋਂ 447 ਉਲੰਘਣਾ ਕਰਨ ਵਾਲੇ ਫੜੇ ਗਏ। ਇਸ ਨਿਰੀਖਣ ਦੋਰਾਨ 3.026 ਮੀਟਰਿਕ ਟਨ ਪਲਾਸਟਿਕ ਕੈਰੀ ਬੈਗ ਜ਼ਬਤ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲਿਆਂ ਤੋਂ 6.61 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ।
News 22 March,2023
ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.
ਦੋਵੇਂ ਪੁੱਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।
News 22 March,2023
ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ
ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਪਟਿਆਲਾ 22 ਮਾਰਚ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਅਫਸੋਸ ਹੈ ਕਿ ਸਰਕਾਰਾਂ ਬਣਦਾ ਸਤਿਕਾਰ ਸ਼ਹੀਦਾਂ ਨੂੰ ਨਹੀਂ ਦੇ ਸਕੀਏ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਸੀਂ ਸਾਰੇ ਹੀ ਅਜ਼ਾਦੀ ਦਾ ਨਿੱਘ ਸ਼ਹੀਦਾਂ ਕਰਕੇ ਹੀ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਗਰਾਮ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਪ੍ਰਤੀ ਸਰਕਾਰਾਂ ਆਪਣੇ ਨੈਤਿਕ ਫਰਜ਼ ਨਹੀਂ ਨਿਭਾ ਸਕੀਆਂ। ਉਨ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ ਬਹੁਤ ਸਾਰੀਆਂ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ, ਜੋ ਸਾਡੀ ਅਜੌਕੀ ਪੀੜ੍ਹੀ ਨੂੰ ਵੱਡਮੁੱਲੇ ਇਤਿਹਾਸ ਨਾਲ ਜੋੜਦੀਆਂ ਹਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਜੰਗ ਏ ਅਜ਼ਾਦੀ ਯਾਦਗਾਰ, ਵਿਰਾਸਤ ਏ ਖਾਲਸਾ, ਚੱਪੜਚਿੜੀ ਦੇ ਅਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਯਾਦਗਾਰ ਸਥਾਪਿਤ ਕੀਤੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਅਜ਼ਾਦ ਸਰਦਾਰ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਲਾਹੌਰ ਦੀ ਜੇਲ੍ਹ ਵਿਚ ਰਾਤੋ ਰਾਤ ਲੁਕਵੇਂ ਢੰਗ ਨਾਲ ਫਾਂਸੀ ਦੇ ਕੇ ਸ਼ਹੀਦ ਕੀਤਾ ਗਿਆ, ਜਿਨ੍ਹਾਂ ਦਾ ਹਰੀਕੇ ਪੱਤਣ ਵਿਖੇ ਸਸਕਾਰ ਕੀਤਾ, ਪ੍ਰੰਤੂ ਦੁੱਖਦਾਇਕ ਪਹਿਲੂ ਇਹ ਹੈ ਕਿ ਅੱਜ ਤੱਕ ਉਨ੍ਹਾਂ ਸ਼ਹੀਦਾਂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਏ ਆਜਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਐਲਾਨਕੇ ਆਪਣੇ ਨੈਤਿਕ ਫਰਜ਼ ਨਿਭਾਵੇ।
News 22 March,2023
ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੇ ਕੀਤੀ ਅਕਾਸ਼ ਗੂੰਜਾਓ ਨਾਅਰੇਬਾਜ਼ੀ
ਕਲਾਸਾਂ ਅਤੇ ਕੰਮਕਾਜ ਛੱਡ ਯੂਨੀਵਰਸਿਟੀ 'ਚ ਕੱਢਿਆ ਰੋਸ਼ ਭਰਭੂਰ ਮਾਰਚ - ਸਿਹਤ ਮੰਤਰੀ ਅਤੇ ਯੂਨੀਵਰਸਿਟੀ ਸੈਨੇਟ ਮੈਂਬਰ ਡਾ. ਬਲਵੀਰ ਸਿੰਘ ਦੇ ਘਰ ਦਾ ਕਰਨਗੇ ਘਿਰਾਓ ਪਟਿਆਲਾ, 21 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ 'ਤੇ ਅੱਜ ਜਿੱਥੇ ਅਕਾਸ਼ ਗੂੰਜਾਓ ਨਾਅਰੇਬਾਜ਼ੀ ਕੀਤੀ ਗਈ, ਉੱਥੇ ਕਲਾਸਾਂ ਅਤੇ ਕੰਮ-ਕਾਜ ਛੱਡ ਕੇ ਯੂਨੀਵਰਸਿਟੀ ਵਿੱਚ ਰੋਹ ਭਰਭੂਰ ਮਾਰਚ ਕੱਢਿਆ ਗਿਆ। ਇਸ ਮੌਕੇ ਅਮਨਦੀਪ ਸਿੰਘ ਖਿਉਵਾਲੀ ਵੱਲੋਂ ਕਿਹਾ ਗਿਆ ਕਿ 9 ਦਿਨ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਅਤੇ ਪੰਜਾਬੀ ਯੂਨੀਵਰਸਿਟੀ ਦੇ ਸੰਕਟ ਸੰਬੰਧੀ ਸਿਖਿਆ ਮੰਤਰੀ ਵੱਲੋਂ ਬਿਆਨ ਤੱਕ ਨਹੀਂ ਦਿੱਤਾ ਗਿਆ। ਹੁਣ ਮੋਰਚੇ ਵੱਲੋਂ ਤਿੱਖੇ ਐਕਸ਼ਨ ਕੀਤੇ ਜਾਣਗੇ। ਇਹ ਨਿਰੰਤਰ ਜਾਰੀ ਰਹਿਣਗੇ ਅਤੇ ਇਸਦੀ ਜਿੰਮੇਂਵਾਰ ਪੰਜਾਬ ਸਰਕਾਰ ਹੋਵੇਗੀ। ਇਸ ਕੜੀ ਤਹਿਤ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਅੱਜ ਦੇ ਪ੍ਰੋਗਰਾਮ ਤਹਿਤ ਸ਼ੋਸ਼ਲ ਸਾਇੰਸ ਵਿਭਾਗਾਂ ਦੇ ਵਿਦਿਆਰਥੀ ਅਧਿਆਪਕਾਂ ਅਤੇ ਕਰਮਾਚਾਰੀਆਂ ਵੱਲੋਂ ਇਕੱਠ ਕੀਤਾ ਗਿਆ। ਆਗੂਆਂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਪ੍ਰਤੀ ਸੁਹਿਰਦ ਪੰਹੁਚ ਅਪਣਾਉਣ ਦੀ ਬਜਾਏ ਅੜੀਅਲ ਰਵਈਆ ਅਪਣਾ ਰਹੀ ਹੈ। ਪੰਜਾਬ ਸਰਕਾਰ ਇਕ ਪਾਸੇ ਸਿੱਖਿਆ ਦੇ ਮੁੱਦੇ ਨੂੰ ਤਰਜੀਹ ਤੇ ਰੱਖਣ ਦੇ ਐਲਾਨ ਕਰ ਰਹੀ ਹੈ ਜਦਕਿ ਯੂਨੀਵਰਸਿਟੀ ਨੂੰ ਆਪਣੇ ਬਣਦੇ ਹੱਕ ਲੈਣ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਭ੍ਰਿਸ਼ਟਾਚਾਰ ਅਤੇ ਗਰਾਂਟ ਨਾ ਦੇਣ ਕਾਰਨ ਜੋ ਵੀ ਮਹੌਲ ਪੈਦਾ ਹੋਇਆ ਹੈ ਉਸ ਵਿੱਚ ਸਭ ਤੋਂ ਵੱਧ ਨੁਕਸਾਨ ਵਿਦਿਆਰਥੀਆਂ ਦਾ ਹੀ ਹੋ ਰਿਹਾ ਹੈ। ਯੂਨੀਵਰਸਿਟੀ ਸਮੇਂ ਤੇ ਵਿਦਿਆਰਥੀਆਂ ਦੇ ਨਤੀਜੇ ਨਹੀਂ ਐਲਾਨ ਪਾ ਰਹੀ ਨਾ ਹੀ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਇਸੇ ਤਰਾਂ ਕਲਾਸਾਂ ਲਈ ਕਮਰਿਆਂ ਅਤੇ ਹੋਸਟਲਾਂ ਦੀ ਸਖ਼ਤ ਜ਼ਰੂਰਤ ਦੇ ਬਾਵਜੂਦ ਵਿੱਤੀ ਘਾਟੇ ਕਰਕੇ ਨਹੀਂ ਬਣਾਏ ਜਾ ਰਹੇ। ਆਗੂਆਂ ਵੱਲੋਂ ਕਿਹਾ ਗਿਆ ਕਿ ਜਿੰਨਾਂ ਸਮਾਂ ਸਰਕਾਰ ਵੱਲੋਂ ਨੀਤੀਗਤ ਫੈਸਲੇ ਤਹਿਤ 150 ਕਰੋੜ ਦਾ ਕਰਜ਼ਾ ਮਾਫ਼ ਨਹੀਂ ਕੀਤਾ ਜਾਂਦਾ ਅਤੇ ਪੂਰਾ ਬਜਟ ਜਾਰੀ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ। ਅੱਜ ਦੇ ਪ੍ਰੋਗਰਾਮ ਵਿੱਚ ਡਾ. ਰਾਜਦੀਪ ਸਿੰਘ, ਅਮਨਦੀਪ ਸਿੰਘ ਖਿਉਵਾਲੀ, ਗੁਰਪ੍ਰੀਤ ਸਿੰਘ, ਡਾ. ਚਰਨਜੀਤ, ਗਗਨਦੀਪ ਸ਼ਰਮਾ, ਡਾ. ਗੁਰਸੇਵਕ ਲੰਬੀ, ਰਸ਼ਪਿੰਦਰ ਜਿੰਮੀਂ, ਹਰਦੀਪ ਸ਼ਰਮਾ ਅਤੇ ਪ੍ਰੀਤ ਕਾਂਸ਼ੀ ਵੱਲੋਂ ਸੰਬੋਧਨ ਕੀਤਾ ਗਿਆ।
News 21 March,2023
ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ
ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀ ਹਿੱਤ ਵਿੱਚ ਲਿਆ ਫੈਸਲਾ ਦਫ਼ਤਰਾਂ ਵਿੱਚ ਆਨ ਡਿਊਟੀ ਬੁਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕੀਤੀ ਜਾਵੇਗੀ ਸਖ਼ਤ ਅਨੁਸ਼ਾਸਨੀ ਕਾਰਵਾਈ: ਸਿੱਖਿਆ ਮੰਤਰੀ ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
News 21 March,2023
ਪੰਜਾਬ ਸਰਕਾਰ ਵੱਲੋਂ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜਾਂ 'ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ:- ਡਾ.ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ - ਵਿਕਾਸ ਕਾਰਜ਼ਾਂ ਦਾ ਇਲਾਕੇ ਦੀ ਵੱਡੀ ਅਬਾਦੀ ਨੂੰ ਮਿਲੇਗਾ ਲਾਭ ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜ਼ਾਂ 'ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਦੇ ਡੰਪਿੰਗ ਗਰਾਉਂਡ ਦੇ ਰੱਖ-ਰਖਾਅ ਅਤੇ ਡੇਰਾਬੱਸੀ ਦੇ ਹੋਰ ਕੰਮਾਂ ਲਈ ਵੱਖ-ਵੱਖ ਅਸਾਮੀਆਂ ਜਿਵੇਂ ਲੇਬਰ, ਡਰਾਈਵਰ, ਇਲੈਕਟ੍ਰਿਸ਼ਨ, ਮਾਲੀ ਅਤੇ ਹੋਰ ਅਸਾਮੀਆਂ ਦੀਆਂ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.86 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਵਾਰਡ ਨੰ. 1,2,3,4,5,6 ਅਤੇ 15 ਵਿਖੇ ਇੰਟਰਲਾਕਿੰਗ ਟਾਈਲਜ਼ ਅਤੇ ਨਾਲੀਆਂ ਦੀ ਮੁਰੰਮਤ ਕਰਵਾਉਣ, ਸਰਸਵਤੀ ਵਿਹਾਰ ਵਿੱਚ ਵੱਖ-ਵੱਖ ਥਾਵਾਂ ਤੇ ਟਾਈਲਾਂ ਅਤੇ ਨਾਲੀਆਂ ਦੀ ਮੁਰੰਮਤ ਦਾ ਕੰਮ, ਕਸਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਡ ਅਤੇ ਗਲੀਆਂ ਦੇ ਚੈਂਬਰਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਇਸ ਤੋ ਇਲਾਵਾ, ਪਾਰਕਿੰਗ ਲਈ ਜਗ੍ਹਾ ਵਿਕਸਤ ਕਰਨ ਲਈ ਉਵਰ ਬ੍ਰਿਜ ਦੇ ਹੇਠਾਂ ਟਾਈਲਾਂ ਲਗਵਾਉਣ ਦਾ ਕੰਮ, ਵਾਰਡ ਨੰ. 8 ਵਿੱਚ ਸੈਣੀ ਧਰਮਸ਼ਾਲਾ ਦਾ ਨਿਰਮਾਣ ਕਰਨਾ, ਡੰਪਿੰਗ ਪੁਆਇੰਟ ਡੇਰਾਬੱਸੀ ਵਿੱਖੇ ਐਮ.ਆਰ.ਐਫ. ਸੈੱਡ ਦੀ ਉਸਾਰੀ, ਗੁਰਦੁਆਰਾ ਸਾਹਿਬ ਮੁਬਾਰਿਕਪੁਰ ਨੇੜੇ ਡਰੇਨੇਜ ਪਾਈਪ ਪ੍ਰਦਾਨ ਕਰਨ ਅਤੇ ਵਿਛਾਉਣ ਦਾ ਕੰਮ ਕਰਨਾ, ਕਮਿਊਨਿਟੀ ਸੈਂਟਰ ਮੁਬਾਰਿਕਪੁਰ ਨੇੜੇ ਗਲੀ ਦੀ ਉਸਾਰੀ ਅਤੇ ਕਮਿਊਨਿਟੀ ਸੈਂਟਰ ਵਾਰਡ ਨੰ. 11 ਨੇੜੇ ਲੇਡੀਜ਼ ਐਂਡ ਜੈਂਟਸ ਬਾਥਰੂਮ ਦੀ ਉਸਾਰੀ ਕਰਨ ਅਤੇ ਇਲਾਕੇ ਦੇ ਹੋਰ ਬਹੁਤ ਸਾਰੇ ਕੰਮ ਕਰਨ ਲਈ ਤਕਰੀਬਨ 6.14 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ, ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਇਹ ਵੀ ਕਿਹਾ ਕਿ ਇਲਾਕੇ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਲਾਭ ਹੋਵੇਗਾ। ਡਾ.ਨਿੱਜਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।
News 21 March,2023
ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
News 21 March,2023
ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਉਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ ਸੂਬਾ ਸਰਕਾਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦੇ ਰਹੀ ਹੈ ਜਦਕਿ ਕੁਝ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਕਸਾ ਰਹੇ ਨੇ -ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪੰਜਾਬੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ ਅਤੇ ਹਰ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਫਿਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਨੇ ਸੰਕਟ ਸਮੇਂ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਵੀ ਮੁਸੀਬਤ ਵਿੱਚ ਮਦਦ ਦਾ ਹੱਥ ਵਧਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਦੁਨੀਆ ਨੂੰ ਪਿਆਰ ਅਤੇ ਸ਼ਾਂਤੀ ਦਾ ਰਾਹ ਦਿਖਾਇਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ `ਤੇ ਕਿਸੇ ਨੂੰ ਵੀ ਮੈਲੀ ਅੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਸੂਬੇ ਵਿੱਚ ਨਫ਼ਰਤ ਦੀ ਭਾਵਨਾ ਭੜਕਾਉਣ ਦੀ ਫਿਰਾਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਉਲਝਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਹ ਦੇਸ਼ ਭਗਤ ਅਤੇ ਧਰਮ ਨਿਰਪੱਖ ਸਰਕਾਰ ਅਜਿਹੀਆਂ ਸਾਰੀਆਂ ਦੇਸ਼ ਵਿਰੋਧੀ ਕਾਰਵਾਈਆਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪ੍ਰਣ ਕੀਤਾ ਕਿ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਅਤੇ ਇਸ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੁਝ ਟਕਸਾਲੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
News 21 March,2023
ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ- ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ-ਚੀਮਾ ਚੰਡੀਗੜ੍ਹ/ਲੁਧਿਆਣਾ 21 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ। ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। ਇਸ ਲਈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਵਧੀਆ ਬਣਾਇਆ ਜਾਵੇ। ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਧਨਾਨਸੂ ਪਿੰਡ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ 'ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
News 21 March,2023
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ
ਕਿਸਾਨ ਖੇਤਾਂ 'ਚ ਖੜੇ ਬਰਸਾਤ ਦੇ ਪਾਣੀ ਦੀ ਨਿਕਾਸੀ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 21 ਮਾਰਚ: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਈ ਬਰਸਾਤ ਨੇ ਪੱਕਣ ਨੇੜੇ ਆਈ ਕਣਕ ਦੀ ਫ਼ਸਲ ਤੇ ਹੋਰ ਫ਼ਸਲਾਂ ਸਮੇਤ ਸਬਜ਼ੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਲਾਹ ਦਿੰਦਿਆਂ ਕਿਹਾ ਕਿ ਉਹ ਖੇਤਾਂ 'ਚ ਖੜੇ ਪਾਣੀ ਦੀ ਨਿਕਾਸੀ ਕਰਨ ਤਾਂ ਜੋ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨ ਪਈ ਬਰਸਾਤ ਅਤੇ ਚਲੀਆਂ ਤੇਜ਼ ਹਵਾਵਾਂ ਨੇ ਜ਼ਿਲ੍ਹੇ 'ਚ ਕਣਕ, ਸਰ੍ਹੋਂ ਅਤੇ ਚਾਰੇ ਦੀਆਂ ਫ਼ਸਲਾਂ ਨੂੰ ਮੁੱਖ ਤੌਰ 'ਤੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਸਲਾਹਾਂ ਦਿੱਤੀਆਂ ਜਾ ਰਹੀ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਫ਼ਸਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਲਾਹ ਜਾਂ ਜਾਣਕਾਰੀ ਚਾਹੀਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਏ.ਡੀ.ਓ. ਜਾਂ ਫੇਰ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।
News 21 March,2023
ਡਿਪਟੀ ਕਮਿਸ਼ਨਰ ਵੱਲੋਂ ਡੀ.ਸੀ. ਡੈਸ਼ਬੋਰਡ, ਆਮ ਆਦਮੀ ਕਲੀਨਿਕ, ਮਾਈਂਡ ਸਪਾਰਕ ਤੇ ਆਈ-ਐਸਪਾਇਰ ਦਾ ਜਾਇਜ਼ਾ
ਮਾਈਂਡ ਸਪਾਰਕ: ਵਿਦਿਆਰਥੀਆਂ ਦੀ ਪ੍ਰ੍ਰਤਿਭਾ ਨਿਖਾਰਨ ਲਈ ਨਿਵੇਕਲਾ ਉਪਰਾਲਾ-ਡੀ.ਸੀ -ਤੀਜੇ ਪੜਾਅ ਤਹਿਤ ਜ਼ਿਲ੍ਹੇ 'ਚ 14 ਆਮ ਆਦਮੀ ਕਲੀਨਿਕ ਹੋਰ ਬਣ ਰਹੇ ਹਨ-ਸਾਕਸ਼ੀ ਸਾਹਨੀ ਪਟਿਆਲਾ, 21 ਮਾਰਚ: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਸਦਕਾ ਸ਼ੁਰੂ ਹੋਏ ਵਿਸ਼ੇਸ਼ ਪ੍ਰੋਗਰਾਮ ਡੀ.ਸੀ. ਡੈਸ਼ਬੋਰਡ, ਮਾਈਂਡ ਸਪਾਰਕ, ਮੇਰਾ ਬਚਪਨ, ਆਈ-ਐਸਪਾਇਰ, ਸਕੂਲ ਸਿੱਖਿਆ ਐਕਚੇਂਜ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਨੂੰ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹੇ ਅੰਦਰ ਤੀਜੇ ਪੜਾਅ ਤਹਿਤ 14 ਹੋਰ ਬਣ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਿਹਤ ਤੇ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹੇ ਅੰਦਰ ਪਹਿਲਾਂ ਹੀ 40 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਹੁਣ 14 ਅਜਿਹੇ ਕਲੀਨਿਕ ਹੋਰ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਸਿਵਲ ਸਰਜਨ ਡਾ. ਦਲਬੀਰ ਕੌਰ ਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੋਂ ਇਨ੍ਹਾਂ ਦੀ ਮੌਜੂਦਾ ਸਥਿਤੀ ਦੀ ਪ੍ਰਗਤੀ ਬਾਰੇ ਜਾਣਿਆ ਤੇ ਕੰਮ 'ਚ ਤੇਜੀ ਲਿਆਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ.ਏ.ਐਸ) ਡਾ. ਅਕਸ਼ਿਤਾ ਗੁਪਤਾ, ਜਿਨ੍ਹਾਂ ਨੇ ਡੀ.ਸੀ. ਡੈਸ਼ ਬੋਰਡ ਵਿਕਸਤ ਕਰਨ 'ਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ ਤੋਂ ਇਸ ਸਾਫ਼ਟਵੇਅਰ ਦੀ ਪ੍ਰਗਤੀ ਬਾਰੇ ਜਾਣਿਆ। ਇਸ 'ਚ ਵੱਖ-ਵੱਖ ਵਿਭਾਗਾਂ ਦੇ ਫੀਲਡ 'ਚ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ 'ਤੇ ਆਨ-ਲਾਈਨ ਇਸ ਸਾਫ਼ਟਵੇਅਰ ਰਾਹੀਂ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 66 ਸਕੂਲਾਂ 'ਚ ਮਾਈਂਡ ਸਪਾਰਕ ਲਰਨਿੰਗ ਲੈਵਲ ਸਾਫਟਵੇਅਰ ਜਰੀਏ ਅਧਿਆਪਕਾਂ ਤੇ ਮਾਈਂਡ ਸਪਾਰਕ ਸੰਸਥਾ ਨਾਲ ਮਿਲਕੇ ਇੱਕ ਸਾਂਝਾ ਤੇ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਸਾਡੇ ਵਿਦਿਆਰਥੀ ਵਧੀਆ ਕਰਨ ਤੇ ਨਤੀਜੇ ਚੰਗੇ ਆਉਣ। ਉਨ੍ਹਾਂ ਦੱਸਿਆ ਕਿ ਆਪਣੇ ਸਹਿਪਾਠੀਆਂ ਤੋਂ ਪਿੱਛੇ ਰਹਿ ਗਏ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਲਈ ਆਡੀਓ-ਵਿਜ਼ਿਉਲ ਤਰੀਕੇ ਨਾਲ ਪੜ੍ਹਾਇਆ ਜਾ ਰਿਹਾ ਹੈ, ਜਿਸ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ। ਮੀਟਿੰਗ ਦੌਰਾਨ ਮਾਈਂਡਸਪਾਰਕ ਪ੍ਰਾਜੈਕਟ ਦੇ ਨੁਮਾਇੰਦੇ ਪ੍ਰਿਆ ਸਿੰਘ ਤੇ ਯੁਧਵੀਰ ਸਿੰਘ ਨੇ ਮਾਈਂਡ ਸਪਾਰਕ ਪ੍ਰਾਜੈਕਟ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਮੇਰਾ ਬਚਪਨ ਪ੍ਰਾਜੈਕਟ, ਜਿਸ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਨੂੰ ਪੜ੍ਹਾਈ ਵੱਲ ਲਗਾਉਣ ਦੇ ਉਪਰਾਲੇ ਤਹਿਤ ਸਕੂਲ ਆਨ ਵੀਲ੍ਹ ਬੱਸ ਸਕੂਲ ਚਲਾ ਕੇ ਇਨ੍ਹਾਂ ਬੱਚਿਆਂ ਦੀ ਛੁਪੀ ਪ੍ਰਤਿਭਾ ਉਭਾਰਨ ਲਈ ਉਨ੍ਹਾਂ ਦੇ ਟੇਲੈਂਟ ਮੁਤਾਬਕ ਖੇਡਾਂ, ਸੰਗੀਤ, ਡਰਾਇੰਗ ਜਾਂ ਹੋਰਨਾਂ ਖੇਤਰਾਂ 'ਚ ਅੱਗੇ ਵੱਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ, ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਐਕਸਚੇਂਜ ਪ੍ਰੋਗਰਾਮ ਇਮਤਿਹਾਨਾਂ ਤੋਂ ਬਾਅਦ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਈ-ਗਵਰਨੈਂਸ ਜ਼ਿਲ੍ਹਾ ਕੋਆਰਡੀਨੇਟਰ ਰੋਬਿਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
News 21 March,2023
ਪਟਿਆਲਾ 'ਚ ਅੱਜ ਮੁੜ ਬੇਮੌਸਮੀ ਭਾਰੀ ਬਰਸਾਤ ਤੇ ਭਾਰੀ ਗੜੇਮਾਰੀ ਨੇ ਮਚਾਈ ਤਬਾਹੀ
ਕਣਕ ਦੀ ਫਸਲ 50 ਫੀਸਦੀ ਹੋਈ ਖਤਮ : ਸਬਜੀਆਂ ਦੀ ਫਸਲ ਪੂਰੀ ਤਰ੍ਹਾਂ ਹੋਈ ਖਤਮ - ਕੱਲ ਵੀ ਮੀਂਹ ਪੈਣ ਦੀ ਸੰਭਾਵਨਾ : ਕਿਸਾਨ ਪੁਰੀ ਤਰ੍ਹਾਂ ਮਾਯੂਸ ਪਟਿਆਲਾ, 20 ਮਾਰਚ : ਅੱਜ ਮੁੜ ਕਈ ਘੰਟੇ ਹੋਈ ਭਾਰੀ ਬਰਸਾਤ ਤੇ ਗੜੇਮਾਰੀ ਨੇ ਪੂਰੇ ਜਿਲਾ ਪਟਿਆਲਾ ਦੇ ਵੱਖ ਵੱਖ ਪਿੰਡਾਂ ਅੰਦਰ ਭਾਰੀ ਤਬਾਹੀ ਮਚਾਈ ਹੈ। ਪਕਣ ਕਿਨਾਰੇ ਖੜੀ ਕਣਕ ਦੀ ਫਸਲ ਇਸ ਗੜੇਮਾਰੀ ਦੀ ਪੂਰੀ ਤਰ੍ਹਾਂ ਲਪੇਟ ਵਿੱਚ ਆ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 50 ਫੀਸਦੀ ਫਸਲ ਖਤਮ ਹੋ ਚੁੱਕੀ ਹੈ ਤੇ ਇਸਦੇ ਨਾਲ ਸਬਜੀਆਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਜੇ ਦੋ ਦਿਨ ਹੋਰ ਰੁਕ ਰੁਕ ਕੇ ਬਰਸਾਤ ਹੋ ਸਕਦੀ ਹੈ, ਜਿਸਨੇ ਕਿਸਾਨਾਂ ਨੂੰ ਵੱਡੇ ਸੰਕਟ ਵਿੰਚ ਲਿਆ ਖੜਾ ਕੀਤਾ ਹੈ। ਪਹਿਲਾਂ ਹੀ ਬੇਮੌਸਮੀ ਬਰਸਾਤ, ਹਨ੍ਰੇਰੀਆਂ ਕਾਰਨ ਕਿਸਾਨੀ ਲਗਾਤਾਰ ਘਾਟੇ ਵਿੱਚ ਜਾ ਹੀ ਹੈ ਤੇ ਹੁਣ ਇਸ ਬਰਸਾਤ ਨੇ ਕਿਸਾਨਾਂ ਦਾ ਸਭ ਕੁੱਝ ਖਤਮ ਕਰਕੇ ਰੱਖ ਦਿੱਤਾ ਹੈ। ਪਟਿਆਲਾ ਜ਼ਿਲੇ ਅੰਦਰ ਸਨੌਰ, ਘਨੌਰ, ਦੇਵੀਗੜ੍ਹ, ਬਨੂੜ, ਰਾਜਪੁਰਾ, ਨਾਭਾ ਆਦਿ ਦੇ ਪਿੰਡਾਂ ਵਿੱਚ ਇਸ ਬਰਸਾਤ ਨੇ ਕੋਹਰਾਮ ਮਚਾਇਆ ਹੋਇਆ ਹੈ। ਪਹਿਲਾਂ ਵੀ ਅਜਿਹੀਆਂ ਬੇਮੌਸਮੀਆਂ ਬਰਸਾਤਾਂ ਤੇ ਹਨ੍ਹੇਰੀਆਂ ਸਭ ਤੋਂ ਵੱਧ ਸੂਬੇ ਦੇ ਕਿਸਾਨਾਂ ਦਾ ਨੁਕਸਾਨ ਕਰਦੀਆਂ ਹਨ ਤੇ ਇਸ ਵਾਰ ਫਿਰ ਇਸ ਬਰਸਾਤ ਨੇ ਸੂਬੇ ਦੀ ਕਿਸਾਨੀ ਨੂੰ ਝਿੰਜੋੜਿਆ ਹੈ। ਕਿਸਾਨ ਕੋਲ ਕਣਕ ਤੇ ਝੋਨਾ ਦੋ ਵੱਡੀਆਂ ਫਸਲਾਂ ਹੁੰਦੀਆਂ ਹਨ ਤੇ ਇਨ੍ਹਾਂ ਫਸਲਾਂ 'ਤੇ ਹੀ ਉਸਦੇ ਪੂਰੇ ਸਾਲ ਦੀ ਰੋਜੀ ਰੋਟੀ ਨਿਰਭਰ ਹੁੰਦੀ ਹੈ। ਇਸ ਹੋਏ ਨੁਕਸਾਨ ਤੇ ਧਰਤੀ 'ਤੇ ਵਿਛੀਆਂ ਫਸਲਾਂ ਨਾਲ ਵੱਡੇ ਪੱਧਰ 'ਤੇ ਕਿਸਾਨਾਂ ਦਾ ਵਿੱਤੀ ਸੰਕਟ ਤੇ ਨੁਕਸਾਨ ਹੋਵੇਗਾ। ਡੱਬੀ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗੇ ਤੇ ਕਿਸਾਨਾਂ ਲਈ ਸੋਚੇ : ਬੂਟਾ ਸਿੰਘ ਸ਼ਾਦੀਪੁਰ ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਅਨ ਦੇ ਸੂਬਾਈ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਭਾਰੀ ਬਰਸਾਤ ਅਤੇ ਗੜੇਮਾਰੀ ਨੇ ਸਭ ਕੁੱਝ ਅਸਤ ਵਿਅਸਤ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਆਪਣੀ ਕੁੰਭਕਰਨੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਤੇ ਕਿਸਾਨਾਂ ਲਈ ਸੋਚਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੱਕੀ ਫਸਲ ਦਾ ਜਦੋਂ ਨੁਕਸਾਨ ਹੁੰਦਾ ਹੈ ਤਾਂ ਕਿਸਾਨ ਲਈ ਮੌਤ ਦੇ ਬਰਾਬਰ ਹੁੰਦਾ ਹੈ। ਇਸ ਲਈ ਸਰਕਾਰ ਨੂੰ ਤੁਰੰਤ ਸਰਕਾਰੀ ਤੌਰ 'ਤੇ ਬਿਆਨ ਜਾਰੀ ਕਰਨਾ ਚਾਹੀਦਾ ਹੈ ਕਿ ਕਿਸਾਨਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜਾ ਮਿਲੇਗਾ।
News 20 March,2023
ਅੱਜ ਮੱਧ ਪ੍ਰਦੇਸ਼ ਜਾਣਗੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡੇ ਐਲਾਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਭੋਪਾਲ ਸਥਿਤ ਭੇਲ ਦੁਸ਼ਹਿਰਾ ਮੈਦਾਨ ਵਿਚ ਕਰਵਾਏ ਜਾ ਰਹੀ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਵਿਚ ਪਹੁੰਚ ਰਹੇ ਹਨ। ਇਸ ਦੌਰਾਨ ਉਹ ਸੂਬੇ ਵਿਚ ਇਸ ਸਾਲ ਦੇ ਅਖ਼ੀਰ ਤਕ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁੱਝ ਵੱਡੇ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਪਾਰਟੀ ਦੇ ਇਕ ਅਹੁਦੇਦਾਰ ਨੇ ਦਿੱਤੀ।
News 20 March,2023
ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ
ਫ਼ੋਟੋ ਕੈਪਸ਼ਨ: ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
News 20 March,2023
ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 20 ਮਾਰਚ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ। ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।
News 20 March,2023
ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ • ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ ਚੰਡੀਗੜ੍ਹ, 20 ਮਾਰਚ: ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ "ਸਸਟੇਨਏਬਲ ਇੰਪੈਕਟਸ" ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ। ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨਾਲ "ਸਸਟੇਨਏਬਲ ਇੰਪੈਕਟਸ" ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ। ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।
News 20 March,2023
ਭਾਰੀ ਮੀਂਹ ਦੇ ਬਾਵਜੂਦ ਡਟਿਆ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ
ਸੈਂਕੜੇ ਵਿਦਿਆਰਥੀਆਂ ਵੱਲੋਂ ਮੀਂਹ 'ਚ ਜ਼ੋਰਦਾਰ ਰੋਸ਼ ਮਾਰਚ - ਯੂਨੀਵਰਸਿਟੀ ਵਿੱਚ ਕਲਾਸਾਂ ਦਾ ਬਾਈਕਾਟ : ਯੂਨੀਵਰਸਿਟੀ ਨੂੰ ਮਿਲੇ 360 ਕਰੋੜ ਗਰਾਂਟ ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ ਤੇ ਅੱਜ ਸੈਂਕੜੇ ਵਿਦਿਆਰਥੀਆਂ ਵੱਲੋਂ ਬਾਕੀ ਜਥੇਬੰਦੀਆਂ ਨਾਲ ਮਿਲਕੇ ਵਰ੍ਹਦੇ ਮੀਂਹ 'ਚ ਯੂਨੀਵਰਸਿਟੀ ਵਿੱਚ ਜੋਰਦਾਰ ਰੋਸ ਮਾਰਚ ਕੱਢਿਆ ਗਿਆ ਤੇ ਕਲਾਸਾਂ ਦਾ ਬਾਈਕਾਟ ਕੀਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਹਫ਼ਤਾ ਭਰ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਦੇ ਮੁੱਦੇ ਤੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਲੈ ਕੇ ਗੰਭੀਰ ਨਹੀਂ ਹੈ। ਅੱਜ ਦੇ ਪ੍ਰੋਗਰਾਮ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਬਿਮਲ ਕੌਰ ਵੱਲੋਂ ਸੰਬੋਧਨ ਕੀਤਾ ਗਿਆ। ਆਗੂਆਂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਪ੍ਰਤੀ ਸੁਹਿਰਦ ਪੰਹੁਚ ਅਪਣਾਉਣ ਦੀ ਬਜਾਏ ਅੜੀਅਲ ਰਵਈਆ ਅਪਣਾ ਰਹੀ ਹੈ। ਸਰਕਾਰ ਵੱਲੋਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੀ ਗੱਲ ਕਰਕੇ ਗਰਾਂਟ ਦੇਣ ਦੀ ਜ਼ੁੰਮੇਵਾਰੀ ਤੋਂ ਭੱਜ ਜਾਣਾ ਮੰਦਭਾਗਾ ਹੈ। ਆਗੂਆਂ ਵੱਲੋਂ ਕਿਹਾ ਗਿਆ ਕਿ ਜਿੰਨਾਂ ਸਮਾਂ ਸਰਕਾਰ ਵੱਲੋਂ ਨੀਤੀਗਤ ਫੈਸਲੇ ਤਹਿਤ 150 ਕਰੋੜ ਦਾ ਕਰਜ਼ਾ ਮਾਫ਼ ਨਹੀਂ ਕੀਤਾ ਜਾਂਦਾ ਅਤੇ ਪੂਰਾ ਬਜਟ ਜਾਰੀ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ। ਸਰਕਾਰ ਵੱਲੋਂ ਜੇਕਰ ਜਲਦੀ ਇਹ ਫੈਸਲੇ ਨਹੀਂ ਕੀਤੇ ਗਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਅਮਨਦੀਪ ਸਿੰਘ ਖਿਉਵਾਲੀ ਵੱਲੋਂ ਕਿਹਾ ਗਿਆ ਕੇ ਇੰਟਰਨੈਟ ਸੇਵਾਵਾਂ ਬੰਦ ਕਰਕੇ ਸਰਕਾਰ ਲੋਕਾਂ ਨੂੰ ਡਰਾ ਰਹੀ ਹੈ ਅਤੇ ਪੰਜਾਬ ਦੇ ਮਹੌਲ ਨੂੰ ਬੇਲੋੜਾ ਹੀ ਖ਼ਤਰਨਾਕ ਸਿੱਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਅਤੇ ਹੋਰ ਵਿਦਿਆਰਥੀ ਮੰਗਾਂ ਲਈ 22 ਮਾਰਚ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਚਲੀ ਰਿਹਾਇਸ਼ ਅਦਾ ਘਿਰਾਓ ਕੀਤਾ ਜਾਵੇਗਾ। ਅੱਜ ਦੇ ਪ੍ਰੋਗਰਾਮ ਵਿੱਚ ਗੁਰਦਾਸ, ਸੋਨੀ , ਰਸ਼ਪਿੰਦਰ ਜਿੰਮੀਂ, ਪ੍ਰਿਤਪਾਲ, ਅਮ੍ਰਿਤ, ਗੁਰਪ੍ਰੀਤ , ਡਾ. ਗੁਰਜੰਟ ਸਿੰਘ, ਡਾ. ਗੁਰਨਾਮ ਵਿਰਕ, ਕੁਲਵਿੰਦਰ ਕਕਰਾਲਾ, ਡਾ. ਰਾਜਦੀਪ, ਡਾ. ਸੁਖਜਿੰਦਰ ਬੁੱਟਰ, ਹਰਦੀਪ ਸ਼ਰਮਾ, ਹਰਪ੍ਰੀਤ ਸਿੰਘ, ਹਰਦਾਸ, ਪੁਸ਼ਪਿੰਦਰ ਬਰਾੜ, ਅਤੇ ਸੁਖਵਿੰਦਰ ਸੁੱਖੀ ਵੱਲੋਂ ਸ਼ਮੂਲੀਅਤ ਕੀਤੀ ਗਈ।
News 20 March,2023
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ
ਪਾਇਪ ਲਾਈਨ ਵਿਛਾਉਣ ਨਾਲ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਟੀਮਾਂ ਵਧਾ ਕੇ 15 ਕਰਨ ਦੇ ਆਦੇਸ਼ -ਸੜਕਾਂ ਦੀ ਮੁਰੰਮਤ ਲਈ ਹੈਲਪਲਾਈਨ ਨੰਬਰ 9915149866 'ਤੇ ਸ਼ਿਕਾਇਤ ਕਰ ਸਕਦੇ ਹਨ ਸ਼ਹਿਰ ਵਾਸੀ-ਸਾਕਸ਼ੀ ਸਾਹਨੀ ਪਟਿਆਲਾ, 20 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ. ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਇਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਕੰਮ ਕਰ ਰਹੀਆਂ 5 ਟੀਮਾਂ ਨੂੰ ਵਧਾ ਕੇ 15 ਟੀਮਾਂ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸੜਕਾਂ ਦੀ ਮੁਰੰਮਤ ਦੀ ਕਰਕੇ ਦਰਪੇਸ਼ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਯੁਗਲ ਕਿਸ਼ੋਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ 'ਤੇ ਕੰਪਨੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ 'ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਮੀਟਿੰਗ 'ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ (ਆਨ-ਲਾਈਨ) ਤੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਤੋਂ ਇਲਾਵਾ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਗੁਰਪ੍ਰੀਤ ਵਾਲੀਆ ਵੀ ਮੌਜੂਦ ਸਨ। ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 312 ਕਿਲੋਮੀਟਰ ਪਾਇਪ ਲਾਈਨ ਵਿਛਾਈ ਜਾਣੀ ਹੈ, ਜਿਸ 'ਚੋਂ 66 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ 20 ਕਿਲੋਮੀਟਰ ਪਾਈਪ ਲਾਈਨ ਵਾਲੀਆਂ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ, ਬਾਕੀ ਰਹਿ ਗਈ 46 ਕਿਲੋਮੀਟਰ ਨੂੰ ਆਵਾਜਾਈ ਲਈ ਚਾਲੂ ਕਰ ਦਿੱਤਾ ਗਿਆ ਹੈ। ਜਿਸ 'ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ 'ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ 'ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
News 20 March,2023
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ
ਲੰਪੀ ਸਕਿਨ ਤੋਂ ਗਾਵਾਂ ਦੀ ਅਗਾਊਂ ਸੁਰੱਖਿਆ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਕੀਤੀ ਗਈ ਸੀ ਸ਼ੁਰੂ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ - ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ, 2023 ਨੂੰ ਸ਼ੁਰੂ ਕੀਤੀ ਗਈ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ 25 ਲੱਖ ਗਾਵਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਨੂੰ ਹੁਣ ਤੱਕ 75 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਬੀਮਾਰੀ ਤੋਂ ਬਚਾਅ ਲਈ 18 ਲੱਖ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 300 ਦੇ ਕਰੀਬ ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਹ ਆਪਣੀ ਡਿਊਟੀ ਜੁਆਇਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਇਹ ਅਧਿਕਾਰੀ 30 ਅਪ੍ਰੈਲ, 2023 ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂਆਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 300 ਵੈਟਰਨਰੀ ਅਫ਼ਸਰਾਂ ਦੇ ਇੱਕ ਹੋਰ ਬੈਚ ਸਮੇਤ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿਭਾਗ ਵੱਲੋਂ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਰਕਾਰ ਨੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ ਹਵਾਈ ਜਹਾਜ਼ ਰਾਹੀਂ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਮੰਗਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਮਾਰੂ ਤੇ ਗੰਭੀਰ ਸਥਿਤੀ, ਜਦੋਂ ਸੂਬੇ ਵਿੱਚ ਗੁਆਂਢੀ ਰਾਜਾਂ ਤੋਂ ਫੈਲੀ ਇਸ ਬੀਮਾਰੀ ਕਾਰਨ ਪਸ਼ੂ ਧਨ ਦਾ ਭਾਰੀ ਨੁਕਸਾਨ ਹੋਇਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਭਾਵੀ ਰਣਨੀਤੀ ਉਲੀਕੀ ਹੈ ਤਾਂ ਜੋ ਇਸ ਬੀਮਾਰੀ ਨਾਲ ਸੂਬੇ ਵਿੱਚ ਪਸ਼ੂਆਂ ਦੀ ਆਬਾਦੀ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣਾ ਯਕੀਨੀ ਬਣਾਇਆ ਜਾ ਸਕੇ। ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਇਹ ਟੀਕਾ ਗਾਵਾਂ ਨੂੰ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਘਰ-ਘਰ ਜਾ ਕੇ ਟੀਕਾ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਟੀਕੇ ਦੀ ਸੁਚੱਜੀ ਸੰਭਾਲ ਹਿਤ ਕੋਲਡ ਚੇਨ ਬਰਕਰਾਰ ਰੱਖਣ ਵੱਲ ਵਿਸ਼ੇਸ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਗਾ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪਸ਼ੂ ਪਾਲਣ ਵਿਭਾਗ ਦੀਆਂ 773 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਰੋਜ਼ਾਨਾ 40,000 ਖ਼ੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਜਿਸ ਨੂੰ ਸਫ਼ਲਤਾਪੂਰਵਕ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਚਲ ਰਹੀ ਟੀਕਾਕਰਨ ਮੁਹਿੰਮ ’ਤੇ ਤਸੱਲੀ ਪ੍ਰਗਟਾਈ ਜਿਸ ਤਹਿਤ ਲਗਭਗ 18.50 ਲੱਖ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਇਸ ਟੀਕਾਕਰਨ ਮੁਹਿੰਮ ਦੌਰਾਨ ਸਹਿਯੋਗ ਲਈ ਸੂਬੇ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ।
News 19 March,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਬਣਾਉਣ ਲਈ ਕਰ ਰਹੀ ਅਣਥੱਕ ਯਤਨ: ਅਮਨ ਅਰੋੜਾ
ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਗਰੀਨ ਹਾਈਡ੍ਰੋਜਨ ਨੀਤੀ ਕੀਤੀ ਜਾ ਰਹੀ ਤਿਆਰ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ • ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨਾਂ ਦੀ ਕੀਤੀ ਜਾਵੇਗੀ ਉਸਾਰੀ; ਪਹਿਲੇ ਪੜਾਅ ਵਿੱਚ ਬਣਾਏ ਜਾਣਗੇ 15 ਹਜ਼ਾਰ ਮਕਾਨ: ਅਮਨ ਅਰੋੜਾ • ਨਵੀਂ ਅਫੋਰਡਏਬਲ ਹਾਊਸਿੰਗ ਨੀਤੀ ਰੀਅਲ ਅਸਟੇਟ ਸੈਕਟਰ ਨੂੰ ਦੇਵੇਗੀ ਹੁਲਾਰਾ ਚੰਡੀਗੜ੍ਹ, 18 ਮਾਰਚ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਟੀਚੇ ਵੱਲ ਵਧਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਵਰ੍ਹੇ ਦੌਰਾਨ ਹੀ ਅਨੇਕਾਂ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜਿਸ ਨਾਲ ਸਰਕਾਰ ਨਾ ਸਿਰਫ਼ ਪੰਜਾਬੀਆਂ ਦੀਆਂ ਆਸਾਂ ‘ਤੇ ਖਰ੍ਹੀ ਉਤਰੀ ਹੈ ਸਗੋਂ ਵਿਕਾਸ ਪੱਖੋਂ ਵੀ ਸੂਬੇ ਨੇ ਬੇਮਿਸਾਲ ਤਰੱਕੀ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਜਲਦੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ, ਜਿਸ ਦਾ ਉਦੇਸ਼ ਖੇਤੀ ਰਹਿੰਦ-ਖੂੰਹਦ ਦੀ ਈਂਧਣ ਵਜੋਂ ਵਰਤੋਂ ਕਰਕੇ ਕੋਲੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹੋਰ ਬਾਲਣ ਦੀ ਵਰਤੋਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ 12 ਮਿਲੀਅਨ ਪਰਾਲੀ ਦਾ ਅਜੇ ਵੀ ਸਹੀ ਢੰਗ ਨਾਲ ਨਿਬੇੜਾ ਨਹੀਂ ਕੀਤਾ ਜਾਂਦਾ ਅਤੇ ਇਸ ਪਾਲਿਸੀ ਦੇ ਲਾਗੂ ਹੋਣ ਨਾਲ ਪਰਾਲੀ ਸਮੱਸਿਆ ਬਣਨ ਦੀ ਬਜਾਏ ਇੱਕ ਸੰਪਤੀ ਬਣ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ ਖੇਤੀ ਰਹਿੰਦ-ਖੂੰਹਦ ਆਧਾਰਤ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਪੇਡਾ ਵੱਲੋਂ ਅਲਾਟ ਕੀਤੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਬੀਤੇ ਵਰ੍ਹੇ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਪੜਾਅਵਾਰ ਢੰਗ ਨਾਲ 25,000 ਮਕਾਨਾਂ ਦੀ ਉਸਾਰੀ ਕਰੇਗੀ। ਇਸ ਵਰਗ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ 15,000 ਮਕਾਨ ਬਣਾਏ ਜਾਣਗੇ। ਪੰਜਾਬ ਸਰਕਾਰ ਨੇ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਗਲੇ ਪੰਜ ਸਾਲਾਂ ਵਿੱਚ ਲਗਭਗ 100 ਨਿਊ ਅਰਬਨ ਅਸਟੇਟਸ ਵਿਕਸਤ ਕਰਨ ਦੀ ਯੋਜਨਾ ਵੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਲਈ ਅਫੋਰਡੇਬਲ ਹਾਊਸਿੰਗ ਨੀਤੀ, 2023 ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਵੀ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਮਾੜੀਆਂ ਨੀਤੀਆਂ ਕਾਰਨ ਸੂਬੇ ਵਿੱਚ 14,000 ਤੋਂ ਵੱਧ ਅਣ-ਅਧਿਕਾਰਤ ਕਲੋਨੀਆਂ ਉਸਾਰੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਦੀ ਵਰਤੋਂ ਤਬਦੀਲੀ (ਸੀਐਲਯੂ), ਕੰਪਲੀਸ਼ਨ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਇੱਕ ਹੋਰ ਕਦਮ ਚੁੱਕਦਿਆਂ ਸਟੈਂਡਅਲੋਨ ਉਦਯੋਗਾਂ ਦੇ ਬਿਲਡਿੰਗ ਪਲਾਨ ਅਤੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਵੀ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੀ.ਐਲ.ਯੂ. ਸਮੇਤ ਪ੍ਰਵਾਨਗੀ ਲੈਣ ਸਬੰਧੀ ਗੁੰਝਲਦਾਰ ਅਤੇ ਸਮਾਂ ਖਪਾਊ ਬਹੁ-ਪੜਾਵੀ ਪ੍ਰਕਿਰਿਆ ਨੂੰ ਖਤਮ ਕਰਨ ਦਾ ਫੈਸਲਾ ਵੀ ਕੀਤਾ ਹੈ। ਹੁਣ ਸੂਬੇ ਵਿੱਚ ਨਵਾਂ ਪ੍ਰਾਜੈਕਟ ਸ਼ੁਰੂ ਕਰਨ ਦੇ ਇੱਛੁਕ ਵਿਅਕਤੀ ਨੂੰ ਸੀ.ਐਲ.ਯੂ. ਦੀ ਮਨਜ਼ੂਰੀ ਲਈ ਵੱਖਰੇ ਤੌਰ ‘ਤੇ ਅਰਜ਼ੀ ਦੇਣ ਦੀ ਲੋੜ ਨਹੀਂ ਪਵੇਗੀ। ਹੁਣ ਬਿਨੈਕਾਰਾਂ ਨੂੰ ਸਮਰੱਥ ਅਥਾਰਟੀ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਮਹਿਜ਼ ਇੱਕ ਅਰਜ਼ੀ ਜਮ੍ਹਾਂ ਕਰਾਉਣੀ ਹੋਵੇਗੀ ਅਤੇ ਅਥਾਰਟੀ ਵੱਲੋਂ ਮਿੱਥੀ ਸਮਾਂ-ਸੀਮਾ ਦੇ ਅੰਦਰ ਲੇਆਊਟ ਪਲਾਨ/ਬਿਲਡਿੰਗ ਪਲਾਨ/ਲਾਇਸੈਂਸ ਸਬੰਧੀ ਮਨਜ਼ੂਰੀ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਰੀਅਲ ਅਸਟੇਟ ਖੇਤਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਸਟੈਂਡਅਲੋਨ ਪ੍ਰਾਜੈਕਟਾਂ ਲਈ ਮਨਜ਼ੂਰੀ ਦੇਣ ਦੀ ਕੁੱਲ ਮਿਆਦ 30-60 ਦਿਨ ਅਤੇ ਕਾਲੋਨੀਆਂ ਲਈ ਇਹ ਮਿਆਦ ਲਗਭਗ 45-60 ਦਿਨ ਹੋ ਜਾਵੇਗੀ। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲੇ ਸਾਲ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਨਾਲ ਆਬਕਾਰੀ ਮਾਲੀਏ ਵਿੱਚ ਵਿੱਤੀ ਸਾਲ 2021-22 ਦੇ ਮੁਕਾਬਲੇ 45 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਈ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹੀ ਖੇਤਰ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਅਜਿਹੇ ਕਲੀਨਿਕਾਂ ਦੀ ਗਿਣਤੀ ਜਲਦੀ 646 ਹੋ ਜਾਵੇਗੀ। ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲਾਂ ਦੇ ਦੋ ਬੈਚ ਸਿਖਲਾਈ ਲਈ ਸਿੰਗਾਪੁਰ ਭੇਜੇ ਗਏ ਤਾਂ ਜੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਇੱਕ ਸਾਲ ਦੌਰਾਨ ਚੋਣ ਵਾਅਦਿਆਂ ਨੂੰ ਪੂਰਾ ਕਰਦਿਆਂ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ 90 ਫ਼ੀਸਦ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਸਾਲ ਦੌਰਾਨ ਨੌਜਵਾਨਾਂ ਨੂੰ 26,797 ਨਵੀਆਂ ਨੌਕਰੀਆਂ ਦੇਣ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਰਗੀਆਂ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਇਮਾਨਦਾਰ, ਪਾਰਦਰਸ਼ੀ ਅਤੇ ਜਵਾਬਦੇਹੀ ਪ੍ਰਸ਼ਾਸਨ ਸਦਕਾ ਪੰਜਾਬ ਨੇ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।
News 18 March,2023
ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ
ਕਿਹਾ, ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦੀ ਅਹਿਮ ਭੂਮਿਕਾ ਚੰਡੀਗੜ੍ਹ, ਮਾਰਚ 18 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੇਜਬਾਨੀ ਹੇਠ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ 18 ਅਤੇ 19 ਮਾਰਚ 2023 ਨੂੰ ਕਿਸਾਨ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿੱਚ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਕੌਮੀ ਮੀਡੀਆ ਸਲਾਹਕਾਰ ਅਮਰ ਦੇਵਲਾਪੱਲੀ, ਸਾਬਕਾ ਪ੍ਰਧਾਨ ਐਸ ਐਨ ਸਿਨਹਾ, ਸਕਰਾਇਬ ਨਿਊਜ਼ ਮੈਗਜ਼ੀਨ ਦੇ ਸੰਪਾਦਕ ਸੁਰੇਸ਼ ਅਲਾਪਤੀ ਅਤੇ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਬਲਵਿੰਦਰ ਸਿੰਘ ਜੰਮੂ ਸਮੇਤ ਦੇਸ ਦੇ 20 ਸੂਬਿਆਂ ਤੋਂ 100 ਤੋਂ ਵੱਧ ਉੱਘੇ ਪੱਤਰਕਾਰ ਪਹੁੰਚੇ ਹਨ। ਇਸ ਮੀਟਿੰਗ ਦਾ ਮੰਤਵ ਮੀਡੀਆ ਨੂੰ ਲਗਾਤਾਰ ਆ ਰਹੀਆਂ ਚੁਣੌਤੀਆਂ ਤੇ ਚਰਚਾ ਕਰਨਾ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕਰਨਾ ਹੈ। ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਮੀਡੀਆ ਹੀ ਦੇਸ਼ ਦੁਨੀਆਂ ਦਾ ਅਸਲ ਸ਼ੀਸ਼ਾ ਸਮਾਜ ਦੇ ਸਾਹਮਣੇ ਪੇਸ਼ ਕਰਦਾ ਹੈ। ਉਨਾਂ ਕਿਹਾ ਕਿ ਮੀਡੀਆ ਦੀ ਵੀ ਇਹ ਪਹਿਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਮਾਜ ਵਿੱਚ ਚੱਲ ਰਹੀਆਂ ਅਸਲ ਗਤੀਵਿਧੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰੇ। ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿਚ ਸ਼ੋਸਲ ਮੀਡੀਆ ਰਾਹੀਂ ਕੀਤੇ ਜਾ ਰਹੇ ਪ੍ਰਚਾਰ ਵਿੱਚ ਅਸਲੀਅਤ ਦੀ ਘਾਟ ਆ ਗਈ ਹੈ। ਉਨਾਂ ਕਿਹਾ ਕਿ ਅੱਜ ਅਸਲੀਅਤ ਤੋਂ ਦੂਰ ਹੋ ਕੇ ਸ਼ੋਸ਼ਲ ਮੀਡੀਆ ਨੂੰ ਕੇਵਲ ਆਪਣੇ ਆਪਣੇ ਹਿੱਤਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ। ਉਹਨਾਂ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਹੋ ਰਹੇ ਪ੍ਰਚਾਰ ਨੂੰ ਵੀ ਵਿਚਾਰਦੇ ਹੋਏ ਸਮਾਜ ਸਾਹਮਣੇ ਅਸਲ ਤਸਵੀਰ ਨੂੰ ਪੇਸ਼ ਕਰਨ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਵਿਚ ਪੱਤਰਕਾਰ ਭਾਈਚਾਰੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ‘ਇੰਡੀਅਨ ਜਰਨਲਿਸਟਜ਼ ਯੂਨੀਅਨ’ ਦੀ ਦੋ ਰੋਜ਼ਾ ਮੀਟਿੰਗ ਵਿੱਚ ਸ਼ਿਰਕਤ ਕਰ ਰਹੀਆਂ ਦੇਸ਼ ਦੀਆਂ ਨਾਮਵਰ ਮੀਡੀਆ ਹਸਤੀਆਂ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਵਿਚਾਰਦੇ ਹੋਏ ਇਹਨਾਂ ਦੇ ਹੱਲ ਲਈ ਆਪਣੇ ਵਡਮੁੱਲੇ ਸੁਝਾਅ ਦੇਣਗੀਆਂ। ਮੰਤਰੀ ਨੇ ਕਿਹਾ ਕਿ ਲੋਕਤੰਤਰ ਦੀ ਹੋਰ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੀਡੀਆ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਮੰਤਰੀ ਨੇ ਦੋ ਰੋਜ਼ਾ ਮੀਟ ਦੀ ਮੇਜ਼ਬਾਨ ਟੀਮ ਦੇ ਪ੍ਰਧਾਨ ਬਲਬੀਰ ਜੰਡੂ, ਮੀਤ ਪ੍ਰਧਾਨ ਜੈ ਸਿੰਘ ਛਿੱਬਰ, ਖਜ਼ਾਨਚੀ ਬਿੰਦੂ ਸਿੰਘ ਅਤੇ ਹੋਰਾਂ ਨੂੰ ਅੱਜ ਦੇ ਇਸ ਉਪਰਾਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
News 18 March,2023
ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ ਹੈ ਚੰਡੀਗੜ੍ਹ, 18 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
News 18 March,2023
ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ
ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 18 ਮਾਰਚ: ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ। ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
News 18 March,2023
ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ
ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ * ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 18 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।
News 18 March,2023
ਬੇਮੌਸਮੀ ਬਰਸਾਤ ਨੇ ਫੇਰਿਆ ਕਿਸਾਨਾਂ ਦੀ ਆਸਾਂ 'ਤੇ ਪਾਣੀ : ਜ਼ਿਲੇ ਅੰਦਰ ਵੱਖ-ਵੱਖ ਥਾਈ ਫਸਲਾਂ ਵਿਛੀਆਂ
ਤੇਜ਼ ਬਰਸਾਤ ਤੇ ਹਨ੍ਹੇਰੀ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ - ਬੀਤੀ ਰਾਤ ਤੋਂ ਅੱਜ ਦੁਪਿਹਰ ਤੱਕ ਕਈ ਘੰਟੇ ਪਿਆ ਮੀਂਹ - ਅਗਲੇ ਦੋ ਦਿਨ ਵੀ ਥੋੜੀ-ਥੋੜੀ ਬਰਸਾਤ ਹੋਣ ਦੀ ਸੰਭਾਵਨਾ ਪੰਜਾਬ, 18 ਮਾਰਚ : ਬੇਮੌਸਮੀ ਬਰਸਾਤ ਨੇ ਪਟਿਆਲਾ ਜ਼ਿਲੇ ਅੰਦਰ ਵੱਖ-ਵੱਖ ਥਾਵਾਂ 'ਤੇ ਵੱਡੇ ਪੱਧਰ 'ਤੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਕੀਤਾ ਹੈ। ਦੇਰ ਰਾਤ ਤੋਂ ਹੀ ਭਰਵਾਂ ਮੀਂਹ, ਗਰਜਦੇ ਬਦਲ, ਚਲੀਆਂ ਤੇਜ਼ ਹਨ੍ਹੇਰੀਆਂ ਨੇ ਕਿਸਾਨਾਂ ਦੀ ਬਿਲਕੁੱਲ ਪਕਣ 'ਤੇ ਪੁੱਜੀ ਫਸਲ ਨੂੰ ਧਰਤੀ 'ਤੇ ਵਿੱਛਾ ਦਿੱਤਾ ਤੇ ਅੱਜ ਦੁਪਿਹਰ ਤੱਕ ਇਹ ਮੀਂਹ ਜਾਰੀ ਸੀ ਤੇ ਆਉਣ ਵਾਲੇ ਦੋ ਦਿਨ ਹੋਰ ਰੁਕ-ਰੁਕ ਕੇ ਬਰਸਾਤ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਬਰਸਾਤ ਨੇ ਕਣਕ ਦੀ ਫਸਲ ਦੇ ਨਾਲ ਨਾਲ ਸਰੌਂ ਦਾ ਨੁਕਸਾਨ ਕੀਤਾ ਹੈ। ਇਸ ਸਮੇਂ ਕੁੱਝ ਸਮੇਂ ਬਾਅਦ ਫਸਲ ਕਟ ਕੇ ਮੰਡੀਆਂ ਵਿੱਚ ਜਾਣ ਲਈ ਤਿਆਰ ਸੀ ਪਰ ਇਸ ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਕਚੂੰਬਰ ਕੱਢ ਦਿੱਤਾ ਹੈ। ਪਹਿਲਾਂ ਵੀ ਅਜਿਹੀਆਂ ਬੇਮੌਸਮੀਆਂ ਬਰਸਾਤਾਂ ਤੇ ਹਨ੍ਹੇਰੀਆਂ ਸਭ ਤੋਂ ਵੱਧ ਸੂਬੇ ਦੇ ਕਿਸਾਨਾਂ ਦਾ ਨੁਕਸਾਨ ਕਰਦੀਆਂ ਹਨ ਤੇ ਇਸ ਵਾਰ ਫਿਰ ਇਸ ਬਰਸਾਤ ਨੇ ਸੂਬੇ ਦੀ ਕਿਸਾਨੀ ਨੂੰ ਝਿੰਜੋੜਿਆ ਹੈ। ਕਿਸਾਨ ਕੋਲ ਕਣਕ ਤੇ ਝੋਨਾ ਦੋ ਵੱਡੀਆਂ ਫਸਲਾਂ ਹੁੰਦੀਆਂ ਹਨ ਤੇ ਇਨ੍ਹਾਂ ਫਸਲਾਂ 'ਤੇ ਹੀ ਉਸਦੇ ਪੂਰੇ ਸਾਲ ਦੀ ਰੋਜੀ ਰੋਟੀ ਨਿਰਭਰ ਹੁੰਦੀ ਹੈ। ਇਸ ਹੋਏ ਨੁਕਸਾਨ ਤੇ ਧਰਤੀ 'ਤੇ ਵਿਛੀਆਂ ਫਸਲਾਂ ਨਾਲ ਵੱਡੇ ਪੱਧਰ 'ਤੇ ਕਿਸਾਨਾਂ ਦਾ ਵਿੱਤੀ ਸੰਕਟ ਤੇ ਨੁਕਸਾਨ ਹੋਵੇਗਾ। ਸਨੌਰ ਨੇੜਲੇ ਪਿੰਡਾਂ ਨੌਗਾਵਾਂ, ਬਲਬੇੜਾ ਆਦਿ ਵਿੱਚ ਵਿਛੀਆਂ ਫਸਲਾਂ ਨਜ਼ਰ ਆ ਰਹੀਆਂ ਹਨ। ਡੱਬੀ ਸਰਕਾਰ ਤੁਰੰਤ ਮੁਆਵਜੇ ਦਾ ਪ੍ਰਬੰਧ ਕਰੇ : ਬੂਟਾ ਸਿੰਘ ਸ਼ਾਦੀਪੁਰ ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਅਨ ਦੇ ਸੂਬਾਈ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਾਖਿਆ ਕਿ ਇਹ ਬੇਮੌਸਮੀ ਬਰਸਾਤ ਨੇ ਪਿੰਡਾਂ ਅੰਦਰ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਹੈ, ਉਸ ਲਈ ਤੁਰੰਤ ਪੰਜਾਬ ਸਰਕਾਰ ਗਿਰਦਾਵਰੀ ਕਰਵਾ ਕੇ ਮੁਆਵਜੇ ਦਾ ਪ੍ਰਬੰਧ ਕਰੇ। ਉਨ੍ਹਾਂ ਆਖਿਆ ਕਿ ਹਮੇਸ਼ਾ ਸਭ ਤੋਂ ਵੱਧ ਨੁਕਸਾਨ ਕਿਸਾਨ ਦਾ ਹੀ ਹੁੰਦਾ ਹੈ ਤੇ ਪਿੰਡਾਂ ਵਿੱਚ ਵਿਛੀਆਂ ਫਸਲਾਂ ਨੂੰ ਲੈ ਕੇ ਕਿਸਾਨ ਪੂਰੀ ਤਰ੍ਹਾਂ ਘਬਰਾਇਆ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ, ਇਸ ਲਈ ਤੁਰੰਤ ਕਿਸਾਨਾਂ ਦੀ ਸੁਣਵਾਈ ਕਰਨ।
News 18 March,2023
ਜੋ ਕਿਹਾ ਉਹ ਕਰਕੇ ਦਿਖਾਇਆ : ਇੱਕ ਸਾਲ ਵਿੱਚ ਸ਼ਾਹੀ ਸ਼ਹਿਰ ਲਈ 100 ਕਰੋੜ ਦੀ ਗਰਾਂਟ ਮੰਜੂਰ : ਕੋਹਲੀ
ਸਾਡੀ ਵੱਡੀ ਉਪਲਬਧੀ, 1 ਸਾਲ ਚ ਪਟਿਆਲਵੀਆਂ ਨੂੰ ਮਿਲਿਆ ਆਪਣਾ ਵਿਧਾਇਕ - ਜੋ ਕਿਹਾ ਕਰਾਂਗੇ, ਲਾਰੇ ਲੈ ਕੇ ਸਮਾਂ ਨਹੀਂ ਲੰਘਾਵਾਂਗੇ - ਹਾਰਿਆ ਹੋਇਆ ਅਕਾਲੀ ਦਲ ਖੜਕਾ ਰਿਹੈ ਖਾਡੀ ਭਾਂਡੇ ਪਟਿਆਲਾ, 17 ਮਾਰਚ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 1 ਸਾਲ ਪੂਰਾ ਹੋਣ ਤੇ ਅੱਜ ਇਥੇ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਾ ਅਤੇ ਪਟਿਆਲਾ ਸ਼ਹਿਰ ਲਈ ਵੱਖ-ਵੱਖ ਗਰਾਂਟਾਂ ਤੇ ਪ੍ਰੋਜੈਕਟਾਂ ਦੇ ਰੂਪ ਵਿੱਚ 100 ਕਰੋੜ ਦੀ ਗਰਾਂਟ ਮੰਜੂਰ ਹੋਈ ਹੈ, ਜਿਸਨੇ ਸ਼ਹਿਰ ਦੇ ਵਿਕਾਸ ਨੂੰ ਨਵਾਂ ਹੁਲਾਰਾ; ਦਿੱਤਾ, ਜਦੋਂ ਕਿ ਲੰਘੀ ਕਾਂਗਰਸ ਸਰਕਾਰ ਨੇ 1000 ਕਰੋੜ ਦਾ ਝੂਠਾ ਲਾਰਾ ਲਗਾਇਆ ਤੇ ਇੱਕ ਵੀ ਪ੍ਰੋਜੈਕਟ ਪੂਰਾ ਨਾ ਕੀਤਾ, ਸਗੋਂ ਕਰੋੜਾਂ ਰੁਪਏ ਆਪਣੇ ਅੰਦਰ ਹਜਮ ਕਰ ਗਈ। ਅਜੀਤਪਾਲ ਕੋਹਲੀ ਨੇ ਆਖਿਆ ਕਿ ਇੱਕ ਸਾਲ ਵਿੱਚ ਪਟਿਆਲਵੀਆਂ ਨੇ ਇਹ ਪਹਿਲੀ ਵਾਰ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਆਪਣਾ ਵਿਧਾਇਕ ਅਜੀਤਪਾਲ ਕੋਹਲੀ ਇੱਕ ਸੇਵਕ ਦੇ ਰੂਪ ਵਿੱਚ ਮਿਲਿਆ ਹੈ, ਜਿੱਥੇ ਪੰਜ ਸਾਲ ਕਾਂਗਰਸ ਦੇ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਵਾਰ ਦਰਸ਼ਨ ਨਾ ਹੋਏ, ਉੱਥੇ ਲੰਘੇ 365 ਦਿਨਾਂ ਵਿੱਚ ਉਹ 365 ਦਿਨ ਹੀ ਲੋਕਾਂ ਦੀ ਕਚਿਹਰੀਆਂ ਵਿੱਚ, ਸ਼ਹਿਰ ਦੇ ਗਲੀ-ਮੁਹੱਲਿਆਂ ਵਿੱਚ ਆਮ ਤੇ ਗਰੀਬ ਲੋਕਾਂ ਦੀ ਸੇਵਾ ਵਿੱਚ ਹਾਜਰ ਰਹੇ। ਉਨ੍ਹਾਂ ਆਖਿਆ ਕਿ ਮੈਂ ਪਟਿਆਲਵੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਤੁਹਾਡਾ ਵਿਧਾਇਕ ਨਹੀਂ। ਆਉਣ ਵਾਲੇ ਸਮੇਂ ਵਿੱਚ ਤੁਹਾਰਾ ਸੇਵਕ ਬਣਕੇ ਰਹਾਂਗਾ। ਡੱਬੀ ਪਿਛਲੀ ਕਾਂਗਰਸ ਸਰਕਾਰ ਨੇ 1 ਹਜਾਰ ਕਰੋੜ ਦਾ ਝੂਠਾ ਲਾਰਾ ਲਾਇਆ ਅਜੀਤਪਾਲ ਕੋਹਲੀ ਨੇ ਸਮੁੱਚੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਨੂੰ 1 ਸਾਲ ਦਾ ਸਮਾਂ ਹੋ ਗਿਆ, ਜਿਸ ਨੇ 1 ਸਾਲ ਚ ਅਜਿਹੇ ਲਾਮਿਸਾਲ ਕੰਮ ਕੀਤੇ ਜੋ ਅੱਜ ਤੱਕ ਨਹੀਂ ਹੋਏ ਸਨ। ਉਨ੍ਹਾਂ ਪਟਿਆਲਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕੇ ਪਿਛਲੀ ਕਾਂਗਰਸ ਸਰਕਾਰ ਦੇ ਪਟਿਆਲਾ ਵਾਸੀਆਂ ਨੂੰ 1 ਹਜਾਰ ਕਰੋੜ ਰੁਪਏ ਦੇ ਵਿਕਾਸ ਕਰਨ ਦੇ ਦਾਅਵੇ ਖੋਖਲੇ ਰਹੇ ਅਤੇ ਪਟਿਆਲਾ ਵਾਸੀਆਂ ਨੂੰ ਬਿਨਾਂ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ 200 ਕਰੋੜ ਨਦੀ ਦਾ ਪ੍ਰੋਜੈਕਟ, ਹੇਰਿਟੇਜ ਸਟਰੀਟ ਪ੍ਰੋਜੈਕਟ, ਰਾਜਿੰਦਰਾ ਝੀਲ ਪ੍ਰੋਜੈਕਟ, ਕੈਨਾਲ ਵੇਸਡ ਵਾਟਰ ਸਪਲਾਈ ਪ੍ਰੋਜੈਕਟ, ਡੇਅਰੀ ਪ੍ਰੋਜੈਕਟ, ਨਵਾਂ ਬੱਸ ਅੱਡਾ ਸਮੇਤ ਹੋਰ ਸਭ ਕੰਮ ਅਧੂਰੇ ਛੱਡ ਕੇ ਕਾਂਗਰਸ ਸਰਕਾਰ ਚਲੀ ਗਈ।ਇਹ ਸਾਰੇ ਕਾਰਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਰ ਤੇ ਛੱਡ ਦਿੱਤੇ ਗਏ, ਜਿਨ੍ਹਾਂ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈਂ। ਵਿਧਾਇਕ ਨੇ ਦੱਸਿਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਸਾਰੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਹੋਈ ਹੈ, ਜਿਨ੍ਹਾਂ ਚੋ ਵਧੇਰੇ ਮੁਕੰਮਲ ਹੋਣ ਕਿਨਾਰੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲੱਕੜ ਮੰਡੀ ਚੁੰਗੀ ਕੋਲ ਅੰਡਰ ਪਾਸ ਦੀ ਸੁਵਿਧਾ ਮਿਲੇਗੀ। ਡੱਬੀ ਪਟਿਆਲਾ 'ਚ ਖੋਲੇ 14 ਮੁਹੱਲਾ ਕਲੀਨਿਕ : 42 ਤਰ੍ਹਾਂ ਦੇ ਹੋ ਰਹੇ ਹਨ ਟੈਸਟ ਵਿਧਾਇਕ ਅਜੀਤਪਾਲ ਕੋਹਲੀ ਨੇ ਦੱਸਿਆ ਕੇ ਸ਼ਹਿਰ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮੁਫ਼ਤ ਤੇ ਵਧੀਆ ਇਲਾਜ ਮੁਹਈਆ ਕਰਾਉਣ ਦੇ ਉਪਰਾਲੇ ਨਾਲ ਪਟਿਆਲਾ ਸ਼ਹਿਰ ਚ 14 ਮੁਹੱਲਾ ਕਲੀਨਿਕ ਖੋਲ੍ਹੇ ਹਨ, ਇਨਾ ਚ 42 ਤਰਾਂ ਦੇ ਟੈਸਟ ਮੁਫ਼ਤ ਹੋ ਰਹੇ ਹਨ, ਜਿਨ੍ਹਾਂ ਚੋ ਜਿਆਦਾਤਰ ਚੱਲ ਪਏ ਬਾਕੀ ਦਾ ਕੰਮ ਚੱਲ ਰਿਹਾ, 600 ਯੂਨਿਟ ਮੁਫਤ ਮਿਲ ਰਹੇ ਹਨ, ਜਿਲ੍ਹੇ ਚ 7 ਹਜਾਰ ਤੋਂ ਵੱਧ ਨਿੱਜੀ ਸੈਕਟਰ ਅਤੇ 1800 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ। ਇਸੇ ਤਰਾਂ 2.33 ਕਰੋੜ ਧਾਮੋ ਮਾਜਰਾ, 1.5 ਕਰੋੜ ਰਾਜਿੰਦਰਾ ਝੀਲ, 8 ਕਰੋੜ ਸਟੇਟ ਸੈਂਟਰ ਲਾਇਬ੍ਰੇਰੀ ਲਈ, 20 ਕਰੋੜ ਸੜਕਾਂ ਦੇ ਨਿਰਮਾਣ, 40 ਕਰੋੜ ਨਵੇਂ ਬੱਸ ਅੱਡੇ ਦੇ ਫਲਾਇਓਵਰ ਲਈ, 30 ਕਰੋੜ ਮਾਡਲ ਟਾਊਨ ਡਰੇਨ ਲਈ, 2.63 ਲੱਖ ਫੁਟਕਲ ਖਰਚੇ ਨਗਰ ਨਿਗਮ ਲਈ,1 ਕਰੋੜ ਗੋਪਾਲ ਕਲੋਨੀ ਵਾਸੀਆਂ ਲਈ ਸੜਕਾਂ ਬਣਾਉਣ ਵਾਸਤੇ ਮਨਜੂਰ ਕੀਤੇ ਗਏ।ਪਟਿਆਲਾ ਸ਼ਹਿਰ ਦੇ ਇਹ ਸਾਰੇ ਕੱਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 1 ਸਾਲ ਦੇ ਕਾਰਜਕਾਲ ਚ ਹੀ 100 ਕਰੋੜ ਰੁਪਏ ਮਨਜੂਰ ਕਰ ਦਿੱਤੇ ਹਨ। ਡੱਬੀ ਅਵਲ ਦਰਜੇ ਦੀ ਸਿੱਖਿਆ ਤੇ ਸਿਹਤ ਪ੍ਰਬੰਧ ਦੇਣ ਦੀਆਂ ਹੋਈਆਂ ਕੋਸ਼ਿਸ਼ਾਂ ਇਸ ਤੋਂ ਇਲਾਵਾ ਬੱਚਿਆਂ ਨੂੰ ਅਵੱਲ ਦਰਜੇ ਦੀ ਵਿੱਦਿਆ ਦੇਣ ਲਈ ਸ਼ੁਰੂ ਕੀਤੇ ਪਰਿਆਸ ਸਦਕੇ ਪਟਿਆਲਾ ਸ਼ਹਿਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਫੀਲਖਾਨਾ ਸਕੂਲ ਐਮੀਨੇਸ ਵਜੋਂ ਚੁਣਿਆ ਗਿਆ।ਇਸ ਤੋਂ ਇਲਾਵਾ ਇਸ ਵਾਰ ਪਹਿਲੀ ਵਾਰ ਹੋਇਆ ਕੇ ਹੈਰੀਟੇਜ ਮੇਲਾ ਪਹਿਲਾਂ ਨਾਲੋਂ ਕਈ ਗੁਣਾ ਵੱਧ ਲੋਕਾਂ ਦੀ ਆਮਦ ਨੂੰ ਦਰਸਾ ਕੇ ਸਮਾਪਤ ਹੋਇਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਆਮ ਆਦਮੀ ਪਾਰਟੀ ਨੇ ਪਟਿਆਲਵੀਆ ਨੂੰ ਆਪਣਾ ਵਿਧਾਇਕ ਦਿੱਤਾ ਜੋ ਪਹਿਲਾਂ ਕਦੇ ਨਹੀਂ ਮਿਲਿਆ। ਇਸ ਤੋਂ ਪਹਿਲਾਂ ਲੋਕਾਂ ਨੇ ਕਦੇ ਵਿਧਾਇਕ ਦੇ ਦਰਸ਼ਨ ਨਹੀਂ ਕੀਤੇ ਅਤੇ ਨਾ ਹੀ ਮਿਲੇ। ਹੁਣ ਪਟਿਆਲਾ ਵਾਸੀ ਹਰ ਸਮੇਂ ਆਪਣੇ ਵਿਧਾਇਕ ਨਾਲ ਆਪਣਾ ਦੁੱਖ ਦਰਦ ਸਾਂਝਾਂ ਕਰ ਸਕਦੇ ਹਨ।ਇਸ ਮੌਕੇ ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਸੀਨੀਅਰ ਆਗੂ ਸੰਦੀਪ ਬੰਧੂ, ਨੌਜਵਾਨ ਆਗੂ ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਰਾਜੂ ਸਾਹਨੀ ਮੌਜੂਦ ਸਨ।
News 17 March,2023
ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕੀਤਾ-ਅਜੀਤ ਪਾਲ ਸਿੰਘ ਕੋਹਲੀ -ਨੌਜਵਾਨ ਖੇਡਾਂ ਨਾਲ ਜੁੜਕੇ ਆਪਣਾ ਭਵਿੱਖ ਸੰਵਾਰਨ-ਐਡਵੋਕੇਟ ਰਾਹੁਲ ਸੈਣੀ ਪਟਿਆਲਾ, 17 ਮਾਰਚ: ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਇਸ ਵਿੱਚ 350 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਐਡਵੋਕੇਟ ਰਾਹੁਲ ਕਮਲ ਸਿੰਘ ਸੈਣੀ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਵਿਧਾਇਕ ਕੋਹਲੀ ਤੇ ਐਡਵੋਕੇਟ ਰਾਹੁਲ ਸੈਣੀ ਨੇ ਖਿਡਾਰੀਆਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਹਨ ਤੇ ਖੇਡਾਂ ਲਈ ਵਿਸ਼ੇਸ਼ ਬਜਟ ਰੱਖਿਆ ਹੈ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਕਰਵਾਕੇ ਖੇਡ ਸੱਭਿਆਚਾਰ ਵਿਕਸਤ ਕੀਤਾ ਹੈ। ਅੰਤਰਰਾਸ਼ਟਰੀ ਗ੍ਰੀਨ ਗਲੋਬ ਅਵਾਰਡ ਜੇਤੂ ਐਡਵੋਕੇਟ ਰਾਹੁਲ ਸੈਣੀ ਨੇ ਖੇਡ ਸਮਾਰੋਹ ਦਾ ਉਦਘਾਟਨ ਕਰਨ ਮੌਕੇ ਕਾਲਜ ਦਾ ਝੰਡਾ ਲਹਿਰਾਇਆ ਅਤੇ ਆਪਣੇ ਪਿਤਾ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸੁਨੇਹਾ ਖਿਡਾਰੀਆਂ ਨਾਲ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਕੇ ਆਪਣਾ ਭਵਿੱਖ ਸੰਵਾਰਨ ਦਾ ਸੱਦਾ ਦਿੱਤਾ। ਮੁੱਖ ਮਹਿਮਾਨ ਦਾ ਸਵਾਗਤ ਕਾਲਜ ਦੇ ਐੱਨ ਸੀ ਸੀ ਵਿੰਗ ਦੇ ਕਮਾਂਡਰ ਵਰੁਨ ਕੁਮਾਰ ਵੱਲੋਂ ਗਾਰਡ ਆਫ ਆਨਰ ਨਾਲ ਕੀਤਾ ਗਿਆ। ਅੰਮ੍ਰਿਤ ਪਾਲ ਨੇ ਮਾਰਚ ਪਾਸਟ ਦੀ ਅਗਵਾਈਕੀਤੀ ਤੇ ਸੁਸ਼ਮਿਤ ਸ਼ਰਮਾ ਨੇ ਪ੍ਰਤੀਯੋਗੀਆਂ ਨੂੰ ਖੇਡਾਂ ਦੇ ਅਨੁਸ਼ਾਸਨ ਲਈ ਪ੍ਰਤੀਬੱਧਤਾ ਦੀ ਸਹੁੰ ਚੁਕਾਈ। ਇਸ ਦੌਰਾਨ 800 ਮੀਟਰ ਲੜਕਿਆਂ ਦੀ ਰੇਸ ਦੇ ਨਾਲ ਖੇਡ ਸਮਾਰੋਹ ਦੀ ਸ਼ੁਰੂਆਤ ਹੋਈ ਜਿਸ ਵਿਚ ਪ੍ਰਤਿਯੋਗੀ ਵਿਦਿਆਰਥੀਆਂ ਦਾ ਉਤਸ਼ਾਹ ਵੇਖ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਪ੍ਰੋਫੈਸਰਾਂ ਨੇ ਖਿਡਾਰੀਆਂ ਨੂੰ ਖ਼ੂਬ ਹੱਲਾ-ਸ਼ੇਰੀ ਦਿੱਤੀ। ਖੇਡ ਸਮਾਰੋਹ ਦੌਰਾਨ ਰਿਲੇਅ ਰੇਸ, ਲੰਬੀ ਛਾਲ, ਉੱਚੀ ਛਾਲ, 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜ, ਗੋਲਾ ਸੁੱਟਣਾ, ਨੇਜਾ ਸੁੱਟਣਾ, ਡਿਸਕਸ ਸੁੱਟਣਾ ਅਤੇ ਹੋਰ ਕਈ ਮੁਕਾਬਲੇ ਕਰਵਾਏ ਗਏ। ਸ਼ਾਮ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਾਲਜ ਦੀ ਅਜਿਹੇ ਪ੍ਰਭਾਵਸ਼ਾਲੀ ਸਮਾਗਮ ਦੀ ਮੇਜ਼ਬਾਨੀ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਡ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹੈ, ਪਰ ਸਭ ਤੋਂ ਮਹੱਤਵਪੂਰਨ ਟੀਮ ਭਾਵਨਾ ਅਤੇ ਅਨੁਸ਼ਾਸਨ ਹੈ। ਪ੍ਰੋ.ਅਮਰਜੀਤ ਸਿੰਘ, ਕਾਲਜ ਦੇ ਪ੍ਰਿੰਸੀਪਲ, ਨੇ ਮੁੱਖ ਮਹਿਮਾਨਾਂ ਦਾ ਸਮਾਰੋਹ ਵਿੱਚ ਆਉਣ ਲਈ ਅਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਵਿੱਦਿਆ ਦੋਵੇਂ ਹੀ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ੍ਰੀ ਸਾਹਿਲ ਚੋਪੜਾ- ਸਾਬਕਾ ਵਿਦਿਆਰਥੀ, ਓਲੰਪਿਕ ਸਵਿਮਰ ਅਤੇ ਆਬਕਾਰੀ ਇੰਸਪੈਕਟਰ, ਡੀਐਸਪੀ ਚੰਦ ਸਿੰਘ ਔਰਤ ਅਤੇ ਬਾਲ ਵਿਰੁੱਧ ਅਪਰਾਧ ਸ਼ਾਖਾ, ਕਮਲ ਮੁਨੱਕ ਇਕ ਮਸ਼ਹੂਰ ਜਿਮਨਾਸਟ, ਗੁਰਸਿਮਰਨ ਸਿੰਘ ਐਸ ਐਚ ਓ ਡੀਵਜ਼ਨ ਦੋ, ਹੇਮਇੰਦਰ ਸਿੰਘ ਰਿੰਕੂ , ਸੁਖਪ੍ਰੀਤ ਸਿੰਘ ਜ਼ਿਲਾ ਕੋਚ, ਸਾਬਕਾ ਪ੍ਰਿੰਸਿਪਲ ਡਾ ਸਿਮਰਤ ਕੌਰ, ਪਰਮਿੰਦਰ ਸਿੰਘ ਸਰਕਾਰੀ ਸਟੇਟ ਕਾਲਜ ਪਟਿਆਲਾ ਦੇ ਪ੍ਰਿੰਸੀਪਲ, ਡਾ ਸਵਰਾਜ ਰਾਜ, ਪ੍ਰੋਫੈਸਰ ਅੰਮ੍ਰਿਤ ਪਾਲ ਸਰਕਾਰੀ ਕਾਲਜ ਨਿਆਲ ਪਾਤੜਾਂ, ਡਾ ਕਮਲਾ ਸ਼ਰਮਾ, ਪ੍ਰੋਫੈਸਰ ਇੰਦਰਜੀਤ ਸਿੰਘ ਚੀਮਾ, ਸ੍ਰੀ ਜਗਜੀਤ ਸਿੰਘ ਕੌਲੀ ਸੀਨੀਅਰ ਅਥਲੈਟਿਕ ਕੋਚ, ਡਾ ਜਗਦੀਸ਼ ਗੁਸਾਈ ਵੀ ਇਸ ਮੌਕੇ ਸ਼ਾਮਲ ਸਨ। ਮੰਚ ਸੰਚਾਲਨ ਪ੍ਰੋ: ਰਚਨਾ ਭਾਰਦਵਾਜ, ਪ੍ਰੋ : ਮੁਹੰਮਦ ਸੋਹੇਲ, ਪ੍ਰੋ: ਗੁਰਸੇਵ ਅਤੇ ਪ੍ਰੋ: ਮਨਮੋਹਨ ਸੰਮੀ ਨੇ ਕੀਤਾ | ਅਥਲੈਟਿਕ ਮੀਟ ਸ਼ਾਨਦਾਰ ਮੁਕਾਬਲੇ, ਉਤਸ਼ਾਹ, ਮੌਜ-ਮਸਤੀ, ਰੌਣਕ ਅਤੇ ਧੂਮਧਾਮ ਦੇ ਨਾਲ ਸਮਾਪਤ ਹੋਈ। 100 ਮੀਟਰ ਦੌੜ ਲੜਕੇ ਅਤੇ ਲੜਕੀਆਂ , 100×4 ਮੀਟਰ ਰੀਲੇਅ ਲੜਕਿਆਂ ਦੀ ਸ਼ਾਨਦਾਰ ਦੌੜ ਨਾਲ ਸਲਾਨਾ ਖੇਡ ਸਮਾਰੋਹ ਮੁਕੰਮਲ ਹੋਇਆ। ਨਵਜੋਤ ਕੌਰ ਅਤੇ ਵਿਕਰਮਜੀਤ ਸਿੰਘ ਨੂੰ ਲੜਕੀਆਂ ਅਤੇ ਲੜਕਿਆਂ ਵਿੱਚੋਂ ਸਰਵੋਤਮ ਅਥਲੀਟ ਚੁਣਿਆ ਗਿਆ।
News 17 March,2023
ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸਬਜ਼ੀ ਮੰਡੀ 'ਚ ਲਗਾਈ ਜਾਵੇਗੀ ਮਸ਼ੀਨ : ਸਾਕਸ਼ੀ ਸਾਹਨੀ
ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ 'ਚ ਲਗਾਏ ਬੂਟੇ -ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ - ਮੀਟਿੰਗ 'ਚ ਲਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ 'ਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ : ਸਾਕਸ਼ੀ ਸਾਹਨੀ ਪਟਿਆਲਾ, 17 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਨੌਰੀ ਅੱਡੇ ਦੀ ਸਬਜ਼ੀ ਮੰਡੀ 'ਚ ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮਸ਼ੀਨ ਲਗਾਏਗਾ ਤਾਂ ਜੋ ਰਹਿੰਦ ਖੂੰਹਦ ਕਾਰਨ ਪੈਦਾ ਹੁੰਦੀ ਸਮੱਸਿਆ ਨੂੰ ਨਜਿੱਠ ਕੇ ਰਹਿੰਦ ਖੂੰਹਦ ਤੋਂ ਖਾਦ ਤਿਆਰ ਕੀਤੀ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਕੂੜਾ ਪ੍ਰਬੰਧਨ ਸਬੰਧੀ ਕੀਤੇ ਉਪਰਲਿਆਂ ਸਬੰਧੀ ਜਾਣਿਆ ਅਤੇ ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮਾਰਕੰਨ ਨੇ ਦੱਸਿਆ ਕਿ ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ 'ਚ ਨਿਗਮ ਦੇ ਬਾਗਬਾਨੀ ਵਿੰਗ ਨੇ ਬੂਟੇ ਲਗਾਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਕੂੜੇ ਦਾ ਢੇਰ ਬਣੇ ਰਹੇ ਖੇਤਰ ਦੀ ਨੁਹਾਰ ਬਦਲ ਗਈ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਠੋਸ ਕੂੜਾ ਪ੍ਰਬੰਧਨ, ਪਾਣੀ ਦੀ ਬੱਚਤ, ਸਫ਼ਾਈ ਅਤੇ ਆਵਾਜ਼ ਪ੍ਰਦੂਸ਼ਣ ਸਬੰਧੀ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕਰਕੇ ਰਿਪੋਰਟ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਜਮਾਂ ਕਰਵਾਈ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐਕਸੀਅਨ ਨਗਰ ਨਿਗਮ ਜੇ.ਪੀ. ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਐਕਸੀਅਨ ਰੋਹਿਤ ਸਿੰਗਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
News 17 March,2023
ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਆਪਣੇ ਖੇਤਰ 'ਚ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਤ ਕਰਵਾਉਣ : ਸਾਕਸ਼ੀ ਸਾਹਨੀ -ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਕੀਤੀ ਹਦਾਇਤ ਪਟਿਆਲਾ, 17 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਰਮੀਆਂ ਦੇ ਮੌਸਮ 'ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਣੇ ਤੋਂ ਹੀ ਇਸ ਸਬੰਧੀ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਚੱਲ ਰਹੇ ਗ਼ੈਰ-ਮਨਜ਼ੂਰ ਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਜਲਦੀ ਤੋਂ ਜਲਦੀ ਨਿਯਮਤ ਕੀਤਾ ਜਾਵੇ ਤੇ ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਦੀ ਜਾਂਚ ਕਰਨਾ ਵੀ ਯਕੀਨੀ ਬਣਾਇਆ ਜਾਵੇ ਕਿ ਤਾਂ ਜੋ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆਂ ਜਾ ਸਕੇ। ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਜੇਕਰ ਖਰਾਬ ਪਾਣੀ ਕਾਰਨ ਕਿਸੇ ਖੇਤਰ 'ਚ ਡਾਇਰੀਆਂ ਜਾਂ ਹੋਰ ਬਿਮਾਰੀ ਫੈਲਦੀ ਹੈ ਤਾਂ ਸਬੰਧਤ ਖੇਤਰ ਦਾ ਕਾਰਜ ਸਾਧਕ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣੇ ਤੋਂ ਹੀ ਅਧਿਕਾਰੀ ਇਸ ਸਬੰਧੀ ਕੰਮ ਕਰਨਾ ਸ਼ੁਰੂ ਕਰਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਾਪਰਟੀ ਟੈਕਸ ਕੁਲੈਕਸ਼ਨ, ਬਿਲਡਿੰਗ ਪਲਾਨ, ਵਾਟਰ ਸਪਲਾਈ ਅਤੇ ਸੀਵਰੇਜ, ਡੇਂਗੂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਠੋਸ ਕੂੜਾ ਪ੍ਰਬੰਧਨ, ਵੈਸਟ ਟੂ ਵੈਲਥ ਸਬੰਧੀ ਹੋਏ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਣ ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਨਵੀਂ ਅਣ ਅਧਿਕਾਰਤ ਕਲੋਨੀ ਹੋਦ ਵਿੱਚ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਕਸੀਅਨ ਜੇ.ਪੀ. ਸਿੰਘ ਸਮੇਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਮੌਜੂਦ ਸਨ।
News 17 March,2023
ਟਰੈਫ਼ਿਕ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ
-ਭੁਪਿੰਦਰਾ ਰੋਡ 'ਤੇ ਪੀਲੀ ਲਾਈਨ ਨਾਲ ਪਾਰਕਿੰਗ ਕਰਨ ਲਈ ਸਥਾਨ ਨਿਸ਼ਚਿਤ ਕੀਤਾ ਜਾਵੇ : ਡਿਪਟੀ ਕਮਿਸ਼ਨਰ - ਸੜ੍ਹਕਾਂ ਦੇ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਵਿਭਾਗਾਂ ਵੱਲੋਂ ਕਰਵਾਈ ਜਾਰੀ, ਜਲਦੀ ਮਿਲੇਗੀ ਲੋਕਾਂ ਨੂੰ ਰਾਹਤ -ਡਿਪਟੀ ਕਮਿਸ਼ਨਰ ਨੇ ਸ਼ਹਿਰ 'ਚ ਸਾਈਕਲ ਟਰੈਕ ਬਣਾਉਣ ਲਈ ਸੜਕ ਦੀ ਸ਼ਨਾਖਤ ਕਰਨ ਲਈ ਕਿਹਾ -ਸ਼ਹਿਰ 'ਚ ਭਾਰੀ ਵਾਹਨਾਂ ਦੀ ਐਂਟਰੀ ਸਬੰਧੀ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਸਾਕਸ਼ੀ ਸਾਹਨੀ -ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੀ ਬੈਠਕ ਪਟਿਆਲਾ, 17 ਮਾਰਚ: ਪਟਿਆਲਾ ਸ਼ਹਿਰ 'ਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਨੂੰ ਖੜੇ ਵਾਹਨਾਂ ਦੀ ਪਾਰਕਿੰਗ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਭੁਪਿੰਦਰਾ ਰੋਡ 'ਤੇ ਪੀਲੀ ਲਾਈਨ ਨਾਲ ਮਾਰਕਿੰਗ ਕੀਤੀ ਜਾਵੇ, ਤਾਂ ਜੋ ਵਾਹਨਾਂ ਦੀ ਸਹੀ ਪਾਰਕਿੰਗ ਹੋਣ ਨਾਲ ਟਰੈਫ਼ਿਕ ਸੁਚਾਰੂ ਢੰਗ ਨਾਲ ਚੱਲ ਸਕੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਪੀ.ਡਬਲਿਊ.ਡੀ. ਅਤੇ ਟਰੈਫ਼ਿਕ ਪੁਲਿਸ ਨੂੰ ਸਾਂਝੇ ਤੌਰ 'ਤੇ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਮਨੀਪਾਲ ਹਸਪਤਾਲ ਤੋਂ ਕਰ ਅਤੇ ਆਬਕਾਰੀ ਵਿਭਾਗ ਤੱਕ ਪੀਲੀ ਲਾਈਨ ਲਗਾਕੇ ਪਾਰਕਿੰਗ ਨੂੰ ਸੁਚਾਰੂ ਕੀਤਾ ਜਾਵੇ ਅਤੇ ਪੀਲੀ ਲਾਈਨ ਤੋਂ ਬਾਹਰ ਖੜਨ ਵਾਲੇ ਵਾਹਨਾਂ 'ਤੇ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਸੜ੍ਹਕਾਂ ਉਪਰ ਵਧੇਰੇ ਹਾਦਸਿਆਂ ਵਾਲੇ ਪਛਾਣ ਕੀਤੇ 55 ਬਲੈਕ ਸਪਾਟਸ ਨੂੰ ਦੂਰ ਕਰਨ ਲਈ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲਈ, ਜਿਸ 'ਤੇ ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਪਿਊਸ਼ ਅਗਰਵਾਲ ਨੇ ਦੱਸਿਆ ਕਿ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਟੈਂਡਰ ਕਰ ਦਿੱਤੇ ਗਏ ਹਨ ਤੇ ਜਲਦੀ ਹੀ ਬਲੈਕ ਸਪਾਟਸ ਦੂਰ ਕੀਤੇ ਜਾਣਗੇ। ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੀ ਇੱਕ ਸੜਕ 'ਤੇ ਸਾਈਕਲ ਟਰੈਕ ਬਣਾਉਣ ਲਈ ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਬਰਾੜ, ਐਕਸੀਅਨ ਪੀ.ਡਬਲਿਊ.ਡੀ. ਪਿਊਸ਼ ਅਗਰਵਾਲ ਅਤੇ ਟਰੈਫ਼ਿਕ ਇੰਚਾਰਜ ਪ੍ਰੀਤਇੰਦਰ ਸਿੰਘ ਨੂੰ ਅਜਿਹੀ ਸੜਕ ਦੀ ਸ਼ਨਾਖਤ ਕਰਨ ਲਈ ਕਿਹਾ ਜਿਥੇ ਸਾਈਕਲ ਟਰੈਕ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ 'ਚ ਦਿਨ ਵੇਲੇ ਭਾਰੀ ਵਾਹਨਾਂ ਦੀ ਐਂਟਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਭਾਰੀ ਵਾਹਨਾਂ ਦੀ ਐਂਟਰੀ ਸਬੰਧੀ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮਾਰਕੰਨ, ਡੀ.ਐਸ.ਪੀ. ਕਰਮਬੀਰ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਬਰਾੜ, ਪਟਿਆਲਾ ਫਾਊਂਡੇਸ਼ਨ ਦੇ ਨੁਮਾਇੰਦੇ ਸਮੇਤ ਲੋਕ ਨਿਰਮਾਣ, ਈ.ਓਜ਼ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
News 17 March,2023
ਗੁਰੂ ਸਾਹਿਬਾਨ ਦੀ ਸਿੱਖਿਆ ਉੱਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਲਾਲ ਚੰਦ ਕਟਾਰੂਚੱਕ
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ ਚੰਡੀਗੜ੍ਹ, 17 ਮਾਰਚ: ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ ਵੱਧ ਤੋਂ ਵੱਧ ਰਕਬਾ ਜੰਗਲਾਤ ਹੇਠ ਲਿਆਂਦਾ ਜਾ ਸਕੇ। ਸੂਬੇ ਵਿਚਲੀ ਫਗਵਾੜਾ-ਚੰਡੀਗੜ੍ਹ ਸੜਕ, ਬਠਿੰਡਾ-ਅੰਮ੍ਰਿਤਸਰ ਸੜਕ ਅਤੇ ਸਰਹਿੰਦ ਵੱਲ ਜਾਂਦੇ ਰਸਤੇ ਉੱਤੇ ਵੀ ਫਲਦਾਰ ਬੂਟੇ ਲਗਾਉਣਾ, ਬੂਟਿਆਂ ਦੀ ਕਿਸਮ ਸਬੰਧੀ ਸਾਈਨ ਬੋਰਡ ਲਾਉਣਾ ਅਤੇ ਇਨ੍ਹਾਂ ਮਾਰਗਾਂ ਦਾ ਚੰਗੀ ਤਰ੍ਹਾਂ ਸੁੰਦਰੀਕਰਨ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਨਾਲ ਇਨ੍ਹਾਂ ਦੀ ਦਿੱਖ ਮਨਮੋਹਕ ਬਣ ਸਕੇਗੀ। ਮੁਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਇਸ ਗੱਲ ਉੱਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਲਗਾਏ ਗਏ 54 ਲੱਖ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਵਾਤਾਵਰਣ ਦੇ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਮੁਹਿੰਮ ਦਾ ਰੂਪ ਦਿੰਦੇ ਹੋਏ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਮੌਕੇ ਮੰਤਰੀ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਪਨਕੈਂਪਾ, ਗਰੀਨ ਪੰਜਾਬ ਮਿਸ਼ਨ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸਮੀਖਿਆ ਕਰਦੇ ਹੋਏ ਇਨ੍ਹਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਉੱਤੇ ਜੋਰ ਦਿੱਤਾ। ਵਿਭਾਗ ਦੇ ਨਾਲ ਸਬੰਧਤ ਤਰੱਕੀ, ਮੁਅੱਤਲੀ ਅਤੇ ਅਦਾਲਤੀ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਹਰੇਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦਾ ਅਗਲੀ ਮੀਟਿੰਗ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਮੁਲਾਜਮਾਂ ਨੂੰ ਵਰਦੀਆਂ ਮੁਹੱਈਆ ਕੀਤੇ ਜਾਣ ਅਤੇ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਲਈ ਟੁਆਏ ਟਰੇਨ ਸ਼ੁਰੂ ਕਰਨ ਬਾਰੇ ਵੀ ਜਲਦ ਹੀ ਠੋਸ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਸਨ।
News 17 March,2023
ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ
ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਚੰਡੀਗੜ੍ਹ,17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ। ਸ. ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਗਈਆਂ ਹਨ। ਸ. ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ 'ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।
News 17 March,2023
ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ
ਸ਼ਾਨਦਾਰ ਅਤੇ ਮਿਆਰੀ ਸਿੱਖਿਆ ਦਾ ਵਾਅਦਾ ਪੂਰਾ ਕਰ ਰਹੇ ਹਾਂ: ਸਿੱਖਿਆ ਮੰਤਰੀ ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ। ਸਿੱਖਿਆ ਮੰਤਰੀ ਸ. ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।
News 17 March,2023
ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ
ਮਾਹਿਰਾਂ ਦੀ ਮੀਟਿੰਗ ਵਿੱਚ ਖੇਡ ਮੰਤਰੀ ਵੱਲੋਂ ਖੇਡ ਨੀਤੀ ਦਾ ਖਰੜਾ ਜਲਦ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 17 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ ਮੈਰਾਥਨ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਮੀਤ ਹੇਅਰ ਨੇ ਕਿਹਾ ਕਿ ਖੇਡ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਖੇਡਾਂ ਤੇ ਖਿਡਾਰੀਆਂ ਨਾਲ ਜੁੜੇ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਨ ਲੋਕਾਂ ਦੀ ਰਾਏ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਉਪਰੰਤ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਕਾਰਗਾਰ ਖੇਡ ਨੀਤੀ ਤਿਆਰ ਕੀਤੀ ਜਾਵੇਗੀ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਵੇਗੀ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਰਾਏ ਲੈਣ ਤੋਂ ਬਾਅਦ ਖੇਡ ਨੀਤੀ ਦੇ ਖਰੜੇ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਖੇਡ ਨੀਤੀ ਵਿੱਚ ਖੇਡ ਵਿਭਾਗ ਨੂੰ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਕੋਚਾਂ ਦੀ ਭਰਤੀ ਕੀਤੀ ਜਾਵੇਗੀ, ਖੇਡ ਵਿੰਗਾਂ ਦੀਆਂ ਸੀਟਾਂ ਵਧਾਉਣੀਆਂ, ਖੇਡ ਪੱਖੀ ਮਾਹੌਲ ਸਿਰਜਣ, ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਵਿੱਤੀ ਸਹਾਇਤਾ ਦੇਣਾ, ਹਰ ਖੇਡ ਦੇ ਅਹਿਮ ਖੇਡ ਮੁਕਾਬਲੇ ਨੂੰ ਇਨਾਮ ਰਾਸ਼ੀ ਦੀ ਗਿਣਤੀ ਵਿੱਚ ਸ਼ਾਮਲ ਕਰਨਾ, ਖਿਡਾਰੀਆਂ ਨੂੰ ਨੌਕਰੀਆਂ ਦੇਣਾ, ਚੰਗੇ ਪ੍ਰਦਰਸ਼ਨ ਵਾਲੇ ਕੋਚਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕਰਨਾ, ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਵੱਲੋਂ ਸਾਂਝਾ ਕੈਲੰਡਰ ਤਿਆਰ ਕਰਨਾ ਅਤੇ ਖਿਡਾਰੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਵਿਭਾਗ ਦੇ ਨਵੇਂ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਕਰਕੇ ਵੱਡੀ ਪਛਾਣ ਰਹੀ ਹੈ ਅਤੇ ਪੰਜਾਬ ਦੀ ਖੇਡਾਂ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਨਵੀਂ ਖੇਡ ਨੀਤੀ ਅਹਿਮ ਰੋਲ ਨਿਭਾਏਗੀ ਜਿਸ ਲਈ ਸਾਰੇ ਮਾਹਿਰਾਂ ਦੀ ਰਾਏ ਬਹੁਤ ਜ਼ਰੂਰੀ ਹੈ। ਕਮੇਟੀ ਵਿੱਚ ਸ਼ਾਮਲ ਮਾਹਿਰਾਂ ਸਾਬਕਾ ਡੀਜੀਪੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਹਾਕੀ ਓਲੰਪੀਅਨ ਗੋਲ਼ਡ ਮੈਡਲਿਸਟ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਭਾਰਤੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਚੀਫ ਕੋਚ ਗੁਰਬਖ਼ਸ਼ ਸਿੰਘ ਸੰਧੂ ਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਵਿਚਾਰ ਸਾਂਝੇ ਕਰਦਿਆਂ ਹੇਠਲੇ ਪੱਧਰ ਉੱਤੇ ਖੇਡ ਮੁਕਾਬਲੇ ਵਧਾਉਣਾ ਜਾਂ ਲੀਗ ਸ਼ੁਰੂ ਕਰਨਾ, ਕੋਚਾਂ ਦੀ ਹੇਠਲੇ ਪੱਧਰ ਉੱਤੇ ਵੱਧ ਤੋਂ ਵੱਧ ਭਰਤੀ, ਦੇਸ਼ ਜਾਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਪ੍ਰਦਰਸ਼ਨ ਤੇ ਯੋਗਤਾ ਅਨੁਸਾਰ ਨੌਕਰੀ ਦੇਣਾ, ਸਰਕਾਰੀ ਭਰਤੀ ਵਿੱਚ ਨਾਮੀਂ ਖਿਡਾਰੀਆਂ ਨੂੰ ਤਵੱਜੋਂ ਦੇਣ ਦੀ ਗੱਲ ਕੀਤੀ। ਖੇਡ ਡਾਇਰੈਕਟ ਅਮਿਤ ਤਲਵਾੜ ਨੇ ਖਰੜੇ ਦੇ ਕਾਪੀ ਦੀ ਪੇਸ਼ਕਾਰੀ ਦਿਖਾਈ ਜਿਸ ਵਿੱਚ ਪਿਛਲੀ ਮੀਟਿੰਗ ਦੌਰਾਨ ਮਾਹਿਰਾਂ ਵੱਲੋਂ ਮਿਲੇ ਸੁਝਾਆਂ ਨੂੰ ਵੀ ਸ਼ਾਮਲ ਕੀਤਾ ਗਿਆ।
News 17 March,2023
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ
ਕਿਹਾ, ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ • ਸੂਬੇ ਵਿੱਚ ਲਿੰਗ ਸਮਾਨਤਾ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਨੋਡਲ ਵਿਭਾਗ ਮਨੋਨੀਤ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੋਡਲ ਵਿਭਾਗ ਮਨੋਨੀਤ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਦੇ ਚਾਰ ਵਿਭਾਗਾਂ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਕਿਰਤ ਵਿਭਾਗ ਆਦਿ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਖੇਤਰਾ ਵਿੱਚ ਲਿੰਗ ਅਧਾਰਿਤ ਅਸਮਾਨਤਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਚੱਲ ਰਹੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਔਰਤਾਂ ਲਈ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਅਤੇ ਨਵੀਨਤਾਕਾਰੀ ਹੱਲਾਂ ਨੂੰ ਉਲੀਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏਗਾ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਂਡਰ ਬਜਟ ਨੂੰ ਚਾਰਾਂ ਵਿਭਾਗਾਂ ਵਿੱਚ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਵਿਭਾਗਾਂ ਵਿੱਚ ਵੀ ਲਾਗੂ ਕਰਨ ਅਤੇ ਇਸ ਨੂੰ ਮਾਨੀਟਰ ਕਰਨ ਲਈ ਇੱਕ ਜੈਂਡਰ ਸੈੱਲ ਦੀ ਵੀ ਸਥਾਪਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡਸ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਵਿੱਤੀ ਸਾਲ 2023-24 ਵਿੱਚ ਲਗਭਗ 8618.50 ਕਰੋੜ ਦੀਆਂ ਸਕੀਮਾਂ ਦੇ ਅਧੀਨ ਔਰਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਸ਼੍ਰੇਣੀ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਦੇ ਅਧੀਨ ਚਾਰ ਵਿਭਾਗਾਂ ਵੱਲੋਂ 2068.73 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਜੀ ਸ਼੍ਰੇਣੀ ਵਿੱਚ ਵਿਭਿੰਨ ਸਕੀਮਾਂ ਤਹਿਤ ਔਰਤਾਂ ਨੂੰ 30 ਫੀਸਦੀ ਤੋਂ 99 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਂਦਾ ਹੈ, ਦੇ ਅਧੀਨ ਲਗਭਗ 4991.29 ਕਰੋੜ ਦੀਆਂ ਸਕੀਮਾਂ ਅਗਲੇ ਵਿੱਤੀ ਸਾਲ ਵਿੱਚ ਲਾਗੂ ਕੀਤੀ ਜਾਣਗੀਆਂ।ਤੀਜੀ ਸ਼੍ਰੇਣੀ ਅਧੀਨ ਵੱਖ-ਵੱਖ ਸਕੀਮਾਂ, ਜਿਸ ਵਿੱਚ ਔਰਤਾਂ `ਤੇ 30 ਫੀਸਦੀ ਤੋਂ ਘੱਟ ਖਰਚਾ ਕੀਤਾ ਜਾਂਦਾ ਹੈ, ਅਧੀਨ 1558.47 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ ਵੱਖ ਸਕੀਮਾਂ ਵਿੱਚ ਲਗਭਗ 7,172 ਕਰੋੜ ਦਾ ਬਜਟ ਮੁਹੱਈਆ ਕਰਵਾਇਆ ਹੈ, ਜਿਸ ਵਿੱਚ 5650 ਕਰੋੜ ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬਜ਼ੁਰਗਾ ਅਤੇ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਲਈ, 175 ਕਰੋੜ ਪੋਸ਼ਣ ਅਭਿਆਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪਹੁੰਚ ਯੋਗ ਭਾਰਤ ਮੁਹਿੰਮ ਅਤੇ ਹੋਰ ਭਲਾਈ ਸਕੀਮਾਂ ਲਈ, 497 ਕਰੋੜ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਸਹੂਲਤ ਲਈ ਅਤੇ 850 ਪੋਸਟ ਮੈਟ੍ਰਿਕ ਵਜੀਫਾ ਯੋਜਨਾ ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਲਈ ਉਪਬੰਧ ਕੀਤਾ ਗਿਆ ਹੈ।
News 17 March,2023
ਇਤਿਹਾਸਕ ਬਦਲਾਅ ਉਪਰੰਤ ਇੱਕ ਸਾਲ ਦੌਰਾਨ ਪੰਜਾਬ ਨੇ ਭਰੀ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਸਿਹਤ ਤੇ ਸਿੱਖਿਆ ਕ੍ਰਾਂਤੀ, ਵਿੱਤੀ ਸੁਧਾਰ ਅਤੇ ਗੈਰ-ਸਮਾਜਕ ਤੱਤਾਂ ਵਿਰੁੱਧ ਲੜਾਈ ਦੀ ਗਵਾਹੀ – ਹਰਪਾਲ ਸਿੰਘ ਚੀਮਾ
ਆਬਕਾਰੀ ਵਿੱਚ 45 ਫੀਸਦੀ ਅਤੇ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ਼ ਨੌਕਰੀਆਂ, ਮੁਹੱਲਾ ਕਲੀਨਿਕ, ਮੁਫਤ ਬਿਜਲੀ ਵਰਗੀਆਂ ਗਰੰਟੀਆਂ ਨੂੰ ਪਹਿਲੀ ਸਾਲ ਦੌਰਾਨ ਹੀ ਕੀਤਾ ਪੂਰਾ ਪਵਨ, ਪਾਣੀ, ਧਰਤ ਦੀ ਰਾਖੀ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖਰੀਦ ਵਰਗੇ ਯਤਨ ਕੀਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਬਾਰੇ ਲਿਆ ਠੋਸ ਸਟੈਂਡ ਚੰਡੀਗੜ੍ਹ, 17 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਤਬਦੀਲੀ ਤੋਂ ਇੱਕ ਸਾਲ ਬਾਅਦ ਤੱਕ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ, ਮਾਲੀਆ ਵਾਧਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੀ ਗਵਾਹੀ ਭਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਆਬਕਾਰੀ ਅਤੇ ਕਰ ਨੇ ਵੀ ਵਿੱਤੀ ਸਾਲ 2021-22 ਦੇ ਮੁਕਾਬਲੇ ਆਬਕਾਰੀ ਵਿੱਚ 45 ਪ੍ਰਤੀਸ਼ਤ ਅਤੇ ਜੀਐਸਟੀ ਵਿੱਚ 23 ਪ੍ਰਤੀਸ਼ਤ ਵਾਧਾ ਦਰਜ ਕਰਕੇ ਰਾਜ ਦੇ ਮਾਲੀਏ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੀ ਨੌਜਵਾਨਾਂ ਨੂੰ 26797 ਨਵੀਆਂ ਨੌਕਰੀਆਂ, 500 ਮੁਹੱਲਾ ਕਲੀਨਿਕ, 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਰਗੀਆਂ ਵੱਡੀਆਂ ਗਾਰੰਟੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਸਕੂਲਾਂ ਅਧਿਆਪਕਾਂ ਦੇ ਦੋ ਬੈਚ ਪਹਿਲਾਂ ਹੀ ਸਿੰਗਾਪੁਰ ਭੇਜੇ ਜਾ ਚੁੱਕੇ ਹਨ ਤਾਂ ਜੋ ਉਨ੍ਹਾਂ ਦੇ ਪੇਸ਼ੇਵਰ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਅਦਾ ਕਰਨ ਦੇ ਨਾਲ-ਨਾਲ ਕਣਕ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਅਦਾਇਗੀਆਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵੱਲੋਂ ਸੂਬੇ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦਾਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਪਰਾਲੀ ਸਾੜਨ ਵਿੱਚ 30 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ ਬਲਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਸਖਤ ਸਟੈਂਡ ਲਿਆ ਹੈ ਜਦਕਿ ਪਿਛਲੇ ਮੁੱਖ ਮੰਤਰੀ ਇਸ ਮੁੱਦੇ 'ਤੇ ਜਾਂ ਤਾਂ ਜੁਬਾਨੀ ਸੇਵਾ ਕਰਦੇ ਰਹੇ ਹਨ ਜਾਂ ਰਾਜਨੀਤੀ। ਭ੍ਰਿਸ਼ਟਾਚਾਰ, ਮਾਫੀਆ ਅਤੇ ਗੁੰਡਾਰਾਜ ਨੂੰ ਨੱਥ ਪਾਉਣ ਲਈ ਚੁੱਕੇ ਗਏ ਕਦਮਾਂ ਦਾ ਖੁਲਾਸਾ ਕਰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 567 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ 380 ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਸ਼ਰਾਬ ਮਾਫੀਆ ਅਤੇ ਟੈਕਸ ਚੋਰੀ ਨੂੰ ਨਸ਼ਟ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੇ 11 ਮਹੀਨਿਆਂ ਦੌਰਾਨ 6317 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 6114 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 5,06,607 ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, 1,74,468 ਲੀਟਰ ਦੇਸੀ ਤੇ ਵਿਦੇਸ਼ੀ ਸ਼ਰਾਬ, ਬੀਅਰ ਤੇ ਸਪਿਰਿਟ ਜ਼ਬਤ ਕੀਤੀ ਗਈ ਹੈ ਅਤੇ 308 ਸ਼ਰਾਬ ਦੀਆਂ ਭੱਠੀਆਂ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪ੍ਰਚੂਨ ਪੱਧਰ ਤੱਕ ਲਾਇਸੰਸਧਾਰਕਾਂ ਦੀ ਸ਼ਰਾਬ ਅਤੇ ਸਟਾਕ ਵਸਤੂਆਂ ਦੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਟਰੈਕ ਅਤੇ ਟਰੇਸ ਵਰਗੇ ਪ੍ਰੋਗਰਾਮ ਲਾਗੂ ਕੀਤੇ ਹਨ ਅਤੇ ‘ਅਕਸਾਈਜ਼ ਕਿਊ.ਆਰ. ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਸ਼ੁਰੂ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਕਲੀ ਜਾਂ ਬਿਨਾ-ਡਿਊਟੀ ਅਦਾ ਕੀਤੀ ਸ਼ਰਾਬ ਦੀ ਵਿਕਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਅਤੇ ਗਤੀਵਿਧੀਆਂ ਨੇ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਕੀਤੀ ਹੈ ਬਲਕਿ ਸਾਲ 2020 ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਵਾਪਰੀ ਜ਼ਹਰਲੀ ਸ਼ਰਾਬ ਹਾਦਸੇ ਵਰਗੀ ਕਿਸੇ ਵੀ ਤ੍ਰਾਸਦੀ ਨੂੰ ਵੀ ਰੋਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰ ਵਿਭਾਗ ਦੇ ਡੇਟਾ ਮਾਈਨਿੰਗ ਵਿੰਗ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਨੇ ਵੀ ਕਰ ਚੋਰੀ ਅਤੇ ਜਾਅਲੀ ਬਿਲਿੰਗ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗਾਂ ਦੀ ਵਸੂਲੀ ਫਰਵਰੀ 2022 ਤੱਕ 147.89 ਕਰੋੜ ਰੁਪਏ ਸੀ ਜੋ ਫਰਵਰੀ, 2023 ਤੱਕ 173.27 ਕਰੋੜ ਰੁਪਏ ਰਹੀ ਅਤੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 17.2 ਵਾਧਾ ਦਰਜ ਕੀਤਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ ਇਮਾਨਦਾਰ ਕਰ ਦਾਤਾਵਾਂ ਦੀ ਮਦਦ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਵੇਂ ਕਿ ਵਟਸਐਪ ਨੰਬਰ '9160500033' ਰਾਹੀਂ ਜੀਐਸਟੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣ ਲਈ 24X7 'ਚੈਟਬੋਟ' ਅਤੇ ਪੀ.ਪੀ.ਆਈ.ਐਸ 2023 ਦੌਰਾਨ 16 ਰਜਿਸਟਰਡ ਵਿਅਕਤੀਆਂ ਨੂੰ ਬਿਹਤਰ ਕਰ ਪਾਲਣਾ ਲਈ ਸਨਮਾਨਿਤ ਕੀਤਾ ਗਿਆ। ਐਡਵੋਕੇਟ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਲੋਕਾਂ ਦੇ ਪੈਸੇ ਅਤੇ ਜਾਇਦਾਦਾਂ ਨੂੰ ਸਿਰਫ਼ ਜਨਤਕ ਵਰਤੋਂ ਲਈ ਵਰਤਣ ਦੇ ਇਰਾਦੇ ਸਪੱਸ਼ਟ ਹਨ, ਭਾਂਵੇਂ ਉਹ ਹਰ ਕਾਰਜਕਾਲ ਲਈ ਇੱਕ ਤੋਂ ਵੱਧ ਪੈਨਸ਼ਨਾਂ ਦੇਣ ਦੇ ਪੁਰਾਣੇ ਉਪਬੰਧ ਦੀ ਬਜਾਏ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਲਾਗੂ ਕਰਨ ਦਾ ਫੈਸਲਾ ਹੋਵੇ ਜਾਂ 9000 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੋਂ ਨਾਜਾਇਜ਼ ਕਬਜ਼ੇ ਹਟਾਉਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਸਿੱਧੇ ਪ੍ਰਸਾਰਣ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸੂਬੇ ਦੇ ਲੋਕ ਆਪਣੇ ਆਗੂਆਂ ਦੀ ਸਦਨ ਵਿੱਚ ਕਾਰਗੁਜ਼ਾਰੀ ਨੂੰ ਦੇਖ ਸਕਣ। ਉਨ੍ਹਾਂ ਕਿਹਾ ਕਿ ਇੱਕ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਪ੍ਰਦਾਨ ਕਰਨ ਦੇ ਇਨ੍ਹਾਂ ਯਤਨਾਂ ਨੇ ਹੀ ਸੂਬੇ ਵਿੱਚ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।
News 17 March,2023
ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ
ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ ਵਿਦੇਸ਼ਾਂ ਨੂੰ ਵੀ ਸਪਲਾਈ ਹੋਣਗੀਆਂ ਪੰਜਾਬ ਦੀਆਂ ਮਿਰਚਾਂ : ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਕਣਕ-ਝੌਨੇ ਦੇ ਚੱਕਰ ਚੋਂ ਕੱਢਣਾ ਸਰਕਾਰ ਦਾ ਮੁੱਖ ਮੰਤਵ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਮਿਤੀ 17 ਮਾਰਚ 2023 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ। ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ। ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (PMU) ਸਥਾਪਤ ਕੀਤਾ ਜਾਵੇਗਾ। ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਬਾਗਬਾਨੀ ਮੰਤਰੀ, ਸ਼੍ਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ। ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ) ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ) ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।
News 17 March,2023
ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ਹਰਭਜਨ ਸਿੰਘ ਈ.ਟੀ.ਓ.
ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ ਚੰਡੀਗੜ੍ਹ, 16 ਮਾਰਚ: ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲੁਧਿਆਣਾ-ਮਾਲੇਰਕੋਟਲਾ, ਹੁਸ਼ਿਆਰਪੁਰ-ਟਾਂਡਾ, ਮੱਖੂ ਵਿਖੇ ਹਾਈ ਲੈਵਲ ਬ੍ਰਿਜ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਟੋਲ ਪਲਾਜ਼ਿਆਂ ਦੇ ਠੇਕਿਆਂ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਕੰਪਨੀਆਂ ਇਸ ਨੂੰ ਵਧਾਉਣ ਲਈ ਕਈ ਜੋੜ-ਤੋੜ ਲਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਆਪਣੇ ਨਿੱਜੀ ਸਵਾਰਥਾਂ ਖ਼ਾਤਰ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ 'ਤੇ ਵਾਧੂ ਬੋਝ ਪਾਉਣ ਲਈ ਪੁਰਾਣੀਆਂ ਸਰਕਾਰਾਂ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਇਸ ਬੋਝ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਵਿਭਾਗ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਹੋਰ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਦੌਰਾਨ 215 ਮੁੱਢਲੇ ਸਿਹਤ ਕੇਂਦਰਾਂ ਨੂੰ ਅੱਪਗ੍ਰੇਡ ਕਰਕੇ ਅਤੇ 65 ਸੇਵਾ ਕੇਂਦਰਾਂ ਨੂੰ ਤਬਦੀਲ ਕਰਕੇ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਸਹਾਇਤਾ ਸਕੀਮ ਅਧੀਨ 86.70 ਕਰੋੜ ਰੁਪਏ ਦੀ ਲਾਗਤ ਨਾਲ 166 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੇ ਪ੍ਰੋਜੈਕਟਾਂ ਅਧੀਨ ਮੁਕੰਮਲ ਅਤੇ ਚੱਲ ਰਹੇ ਕੰਮਾਂ ‘ਤੇ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਹੋਰ ਲੋਕ ਪੱਖੀ ਪ੍ਰਾਜੈਕਟਾਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜੀ-20 ਮੀਟਿੰਗਾਂ ਲਈ ਸਕੂਲਾਂ, ਹੈਰੀਟੇਜ ਗੇਟਾਂ ਅਤੇ ਗਲੀਆਂ ਦਾ ਨਵੀਨੀਕਰਨ, ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਅਤੇ ਸਜਾਵਟੀ ਫੁੱਲ-ਬੂਟੇ ਲਾ ਕੇ ਸੁੰਦਰੀਕਰਨ ਵਰਗੇ ਸਮਾਂਬੱਧ ਕੰਮ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਵੱਖ-ਵੱਖ ਸਰਕਾਰੀ ਇਮਾਰਤਾਂ, ਹਸਪਤਾਲਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੱਡੇ ਪੱਧਰ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ 'ਤੇ 411 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ 373 ਕਿਲੋਮੀਟਰ ਸੜਕੀ ਹਿੱਸੇ ਦਾ ਨਵੀਨੀਕਰਨ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 58.26 ਕਰੋੜ ਰੁਪਏ ਦੀ ਲਾਗਤ ਨਾਲ 28 ਐੱਚ.ਐੱਲ.ਬੀਜ਼/ਆਰ.ਓ.ਬੀਜ਼/ਆਰ.ਯੂ.ਬੀਜ਼ 'ਤੇ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਵੱਖ-ਵੱਖ ਕਾਰਜਾਂ ਦੇ ਬਿੱਲ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਲਈ ਇੱਕ ਇੰਜੀਨੀਅਰਿੰਗ ਅਤੇ ਪ੍ਰੋਜੈਕਟ ਮੈਨੇਜ਼ਮੈਂਟ ਮਾਡਿਊਲ ਲਾਗੂ ਕੀਤਾ ਹੈ ਤਾਂ ਜੋ ਸਮੁੱਚੇ ਕੰਮਕਾਜ ਨੂੰ ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਢੰਗਾਂ ਨਾਲ ਬਿਹਤਰ ਬਣਾਇਆ ਜਾ ਸਕੇ।
News 16 March,2023
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। “ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ”, ਡਾ.ਨਿੱਜਰ ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਜਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। . “ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ - ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ”, ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
News 16 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ
- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।
News 16 March,2023TOP NEWS/ ਸੁਰਖੀਆਂ View All
-
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਦੁਆਰਾ: Punjab Bani09 April,2025 -
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਜਾਇਜ਼ਾ, ਕਣਕ ਦੀ ਬੋਲੀ ਸ਼ੁਰੂ ਕਰਵਾਈ
ਦੁਆਰਾ: Punjab Bani09 April,2025 -
ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ
ਦੁਆਰਾ: Punjab Bani09 April,2025 -
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ
ਦੁਆਰਾ: Punjab Bani09 April,2025
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ