ਕਰਾਇਮ
Result You Searched: HARYANA-HIMACHAL

ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿਚ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਸਟੇਸ਼ਨ ਵਿਚ ਨਕਲੀ ਡਾਕਟਰ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ । ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਸਿਟੀ ਸੁਪਰਡੈਂਟ ਆਫ਼ ਪੁਲਸ ਅਭਿਸ਼ੇਕ ਤਿਵਾੜੀ ਨੇ ਖ਼ਬਰ ਏਜੰਸੀ ਏ. ਐੱਨ. ਆਈ. ਨੂੰ ਦੱਸਿਆ ਕਿ ਮਿਸ਼ਨਰੀ ਹਸਪਤਾਲ ਦੇ ਡਾ. ਐਨ. ਜੌਨ ਕੇਮ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕੋਤਵਾਲੀ ਪੁਲਸ ਸਟੇਸ਼ਨ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ । ਸਾਨੂੰ ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਕਿ ਡਾ. ਐੱਨ ਜੌਨ ਕੇਮ ਨੇ ਐਂਜੀਓਗ੍ਰਾਫੀ ਅਤੇ ਐਂਜੀਓਪਲਾਸਟੀ ਦੀਆਂ ਕਥਿਤ ਤੌਰ ’ਤੇ ਜਾਅਲੀ ਸਰਜਰੀਆਂ ਕੀਤੀਆਂ ਹਨ ।

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਸ ਨੇ ਇਕ ਲਵਦੀਪ ਢਿੱਲੋਂ ਨਾਮ ਦੇ ਪੰਜਾਬੀ ਨੌਜਵਾਨ 10 ਹਜ਼ਾਰ 200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ 100 ਤੋਂ 20 ਡਾਲਰ ਦੇ ਨਕਲੀ ਨੋਟ ਸਨ । ਪੁਲਸ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪੁਲਸ ਨੂੰ ਇਕ ਔਰਤ ਨੇ ਸਿ਼ਕਾਇਤ ਕੀਤੀ ਸੀ ਕਿ ਉਸ ਨੇ ਫੇਸਬੁਕ ਦੀ ਮਾਰਕੀਟ ਪਲੇਸ ਰਾਹੀਂ ਲਵਦੀਪ ਢਿੱਲੋਂ ਨੂੰ 1500 ਡਾਲਰ ਦੀ ਕੀਮਤ ਦੇ ਪੋਕੇਮਨ ਕਾਰਡ ਵੇਚੇ ਸਨ ਤੇ ਢਿੱਲੋਂ ਵਲੋਂ ਉਸ ਨੂੰ ਜੋ 1500 ਡਾਲਰ ਦੇ ਨੋਟ ਦਿਤੇ ਗਏ ਉਹ ਨਕਲੀ ਸਨ ਕਿਉਂਕਿ ਜਦੋਂ ਇਨ੍ਹਾਂ ਦੇ ਨੰਬਰ ਚੈਕ ਕੀਤੇ ਗਏ ਤਾਂ ਉਨ੍ਹਾਂ ਦੇ ਸੀਰੀਅਲ ਨੰਬਰ ਇਕੋ ਜਿਹੇ ਸਨ । ਸਿ਼ਕਾਇਤਕਰਤਾ ਨੇ ਦੱਸਿਆ ਕਿ ਅਜਿਹਾ 100 ਦੇ ਡਾਲਰਾਂ ਤੇ ਸੀ । ਲਵਦੀਪ ਵਲੋਂ ਉਕਤ ਔਰਤ ਤੋਂ 2700 ਡਾਲਰ ਦੀ ਕੀਮਤ ਦੇ ਹੋਰ ਪੋਕੇਮਨ ਕਾਰਡ ਖ਼ਰੀਦਣ ਲਈ ਸੰਪਰਕ ਕੀਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਦਸਿਆ ਕਿ ਲਵਦੀਪ ਵਲੋਂ ਉਕਤ ਔਰਤ ਤੋਂ 2700 ਡਾਲਰ ਦੀ ਕੀਮਤ ਦੇ ਹੋਰ ਪੋਕੇਮਨ ਕਾਰਡ ਖ਼ਰੀਦਣ ਲਈ ਸੰਪਰਕ ਕੀਤਾ ਗਿਆ ਜਿੱਥੇ ਪੁਲਿਸ ਉਸ ਦਾ ਪਹਿਲਾਂ ਤੋਂ ਹੀ ਇੰਤਜ਼ਾਰ ਕਰ ਰਹੀ ਸੀ, ਜਿਸ ਨੂੰ 10,200 ਡਾਲਰ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕਰ ਲਿਆ ਲਵਦੀਪ ਢਿੱਲੋਂ ਕੋਲ ਇਹ ਨਕਲੀ ਨੋਟ ਕਿੱਥੋਂ ਆਏ, ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ।

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਿੱਚ ਬਣੇ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਕੈਨੇਡੀਅਨ ਪੁਲਸ ਨੇ ਇੱਕ ਸ਼ੱਕੀ ਨੂੰ ਤਾਂ ਗ੍ਰਿਫ਼ਤਾਰ ਕੀਤਾ ਹੈ ਪਰ ਉੱਥੋਂ ਦੀ ਪੁਲਸ ਨੇ ਅਜੇ ਤੱਕ ਘਟਨਾ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਜਾਂ ਹੋਰ ਵੱਖ ਵੱਖ ਵਿਦੇਸ਼ੀ ਧਰਤੀਆਂ ਤੇ ਭਾਰਤੀਆਂ ਦਾ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਕਾਰਨ ਭਾਰਤ ਵਿਚ ਰਹੇ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਕਰ ਮੈਂਬਰਾਂ ਨੂੰ ਤਾਂ ਬਸ ਫਿਰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ।

ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ’ਚ ਇਕ ਔਰਤ ਅਪਣੇ ਆਪ ਨੂੰ ਪੁਲਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ, ਜਿਸਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਨਾਮ ਦੀ ਇਸ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ, ਜਿਸਨੂੰ ਵੀ ਪੁਲਸ ਵਲੋਂ ਜ਼ਬਤ ਕਰ ਲਿਆ ਗਿਆ ਹੈ । ਦੱਸਣਯੋਗ ਹੈ ਕਿ ਉਕਤ ਹੈਰਾਨੀਜਨਕ ਘਟਨਾਕ੍ਰਮ ਸਬੰਧੀ ਪੁਲਸ ਨੂੰ ਸਿ਼ਕਾਇਤ ਪ੍ਰਾਪਤ ਹੋਈ ਸੀ ਕਿ ਇਸ ਮਹਿਲਾ ਨੇ ਡੀ. ਸੀ. ਦਫ਼ਤਰ ਦੇ ਅਧਿਕਾਰੀਆਂ ਨੂੰ ਅਪਣਾ ਸ਼ਿਕਾਰ ਬਣਾਇਆ ਹੈ । ਫ਼ਰਜ਼ੀ ਮਹਿਲਾ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਪੁਲਸ ਨੇ ਡੀ. ਸੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਉਕਤ ਫ਼ਰਜ਼ੀ ਮਹਿਲਾ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਹੀ ਨਹੀਂ ਬਲਕਿ ਭਾਰਤ ਦੇ ਵੱਖ ਵੱਖ ਸੂਬਿਆਂ, ਜਿ਼ਲਿਆਂ, ਸ਼ਹਿਰਾਂ, ਕਸਬਿਆਂ ਆਦਿ ਵਿਖੇ ਕਈ ਵਿਅਕਤੀਆਂ ਵਲੋਂ ਅਜਿਹੇ ਕਾਰਨਾਮਿਆਂ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਖੀਰਕਾਰ ਅਜਿਹਾ ਕਰਨ ਵਾਲੇ ਲੋਕ ਪੁਲਸ ਦੇ ਅੜਿੱਕੇ ਆ ਹੀ ਜਾਂਦੇ ਹਨ ।

ਪਟਿਆਲਾ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਟਿੱਪਰ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ 281, 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਿੱਪਰ ਦਾ ਡਰਾਇਵਰ ਪਰਮਿੰਦਰ ਕੁਮਾਰ ਪੁੱਤਰ ਵਜੀਰ ਚੰਦ ਵਾਸੀ ਪਿੰਡ ਆਲਮਪੁਰ ਪਟਿਆਲਾ ਸ਼ਾਮਲ ਹੈ । ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਦੀਪ ਬਾਂਸਲ ਪੁੱਤਰ ਦਵਿੰਦਰ ਬਾਂਸਲ ਵਾਸੀ ਮਕਾਨ ਨੰ. 25/19 ਸੈਕਟਰ-67 ਗੁੜਗਾਉ ਹਰਿਆਣਾ ਨੇ ਦੱਸਿਆ ਕਿ 3 ਅਪੈ੍ਰਲ ਨੂੰ 12.00 ਪੀ. ਐਮ ਤੇ ਉਹ ਆਪਣੀ ਕਾਰ ਤੇ ਸਵਾਰ ਹੋ ਕੇ ਫੇਸ-3 ਅਰਬਨ ਅਸਟੇਟ ਪਟਿਆਲਾ ਦੀਆ ਲਾਈਟਾਂ ਕੋਲ ਖੜ੍ਹਾ ਸੀ ਤਾਂ ਉਕਤ ਟਿੱਪਰ ਦੇ ਡਰਾਈਵਰ ਨੇ ਆਪਣਾ ਟਿੱਪਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੀ ਕਾਰ ਵਿੱਚ ਮਾਰਿਆ, ਜਿਸ ਕਾਰਨ ਉਸਦੀ ਕਾਰ ਦਾ ਕਾਫੀ ਨੁਕਸਾਨ ਹੋ ਗਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਰਾਜਪੁਰਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਰਾਜਪੁਰਾ ਰੇਲਵੇ ਲਾਈਨ ’ਤੇ ਸੁੱਟ ਕੇ ਹੋਏ ਫਰਾਰ ਹੋ ਗਏ । ਪੁਲਸ ਪਾਰਟੀ ਨੇ ਪੂਰੇ ਮਾਮਲੇ ਦੀ ਜਦੋਂ ਜਾਂਚ ਕੀਤੀ ਤਾਂ ਜਾਂਚ ਦੇ ਵਿੱਚ ਸਾਹਮਣੇ ਨਿਕਲ ਕੇ ਆਇਆ ਕਿ ਇੱਕ ਦੋਸਤ ਨੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਮੋਬਾਈਲ ਫ਼ੋਨ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਿਆ ਕਿ ਇੱਕ ਹਰਜਿੰਦਰ ਸਿੰਘ ਨਾਮਕ ਵਿਅਕਤੀ ਆਪਣੇ ਬੇਟੇ ਨਵਜੋਤ ਸਿੰਘ ਦੀ ਭਾਲ ਕਰ ਰਹੇ ਸਨ, ਜਿਸ ਤੋਂ ਬਾਅਦ ਪਤਾ ਲੱਗਿਆ ਕਿ ਨਵਜੋਤ ਆਪਣੇ ਦੋਸਤਾਂ ਦੇ ਨਾਲ ਆਪਣਾ ਜਨਮ ਦਿਨ ਮਨਾ ਕੇ ਅੰਮ੍ਰਿਤਸਰ ਵਾਲੀ ਸਾਈਡ ਘੁੰਮਣ ਲਈ ਜਾ ਰਿਹਾ ਸੀ ਅਤੇ ਰਾਜਪੁਰਾ ਪਹੁੰਚ ਕੇ ਨਵਜੋਤ ਦੇ ਦੋਸਤ ਅਮਨਜੋਤ ਸਿੰਘ ਨੇ ਬੜੀ ਬੇਰਹਿਮੀ ਦੇ ਨਾਲ ਤੇਜ਼ਧਾਰ ਹਥਿਆਰ ਨਾਲ ਨਵਜੋਤ ਦਾ ਕਤਲ ਕਰ ਦਿੱਤਾ । ਕਤਲ ਨੂੰ ਹਾਦਸਾ ਦਰਸਾਉਣ ਲਈ ਉਸ ਦੀ ਡੈੱਡ ਬਾਡੀ ਰੇਲਵੇ ਲਾਈਨ ’ਤੇ ਸੁੱਟ ਦਿੱਤੀ । ਪੁਲਸ ਨੇ ਦੋਸ਼ੀ ਨੂੰ ਕਰ ਲਿਆ ਹੈ ਗ੍ਰਿਫ਼ਤਾਰ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਿਹਾ ਕਿ ਦੋਸ਼ੀ ਨਾਬਾਲਗ਼ ਹੋਣ ਕਰ ਕੇ ਉਸ ਖਿ਼ਲਾਫ਼ ਜੁਵਲਿਨ ਐਕਟ ਦੇ ਅਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਸੰਗਰੂਰ : ਜਿਲ੍ਹਾ ਪੁਲਸ ਸੰਗਰੂਰ ਵੱਲੋਂ 3.03 ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ ਵਿੱਚ ਬੰਦ ਪਿੰਡ ਰਾਏਧਰਾਨਾ ਦੇ ਮੌਜੂਦਾ ਸਰਪੰਚ ਦੀ ਜਾਇਦਾਦ ਅਤੇ ਉਸਦੇ ਤੇ ਉਸਦੇ ਪਰਿਵਾਰ ਦੇ ਸਾਰੇ ਬੈਂਕ ਖਾਤੇ ਫਰੀਜ ਕਰਵਾਏ ਗਏੇ । ਮਿਤੀ 11.03.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 01 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ ਸੁਨਾਮ ਦੀ ਜਮੀਨ ਪਰ ਬਣਾਈ ਗੈਰ-ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ । ਮਿਤੀ 18.03.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਕਮੇਟੀ ਸੰਗਰੂਰ ਦੀ ਜਮੀਨ ਪਰ ਬਣਾਈ ਗੈਰ-ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ । ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 01.03.2025 ਤੋਂ 31.03 ਤੱਕ ਕੀਤੀ ਗਈ ਕਾਰਗੁਜਾਰੀ” ਸ੍ਰੀ ਸਰਤਾਜ ਸਿੰਘ ਚਾਹਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 31.03.2025 ਤੱਕ ਡਰੱਗ ਦੇ 87 ਮੁਕੱਦਮੇ ਦਰਜ ਕਰਕੇ 130 ਦੋਸੀ ਕਾਬੂ ਕਰਕੇ 400 ਗ੍ਰਾਮ ਹੈਰੋਇਨ, 1 ਕਿੱਲੋ 500 ਗ੍ਰਾਮ ਅਫੀਮ, 411 ਕਿੱਲੋ 325 ਗ੍ਰਾਮ ਭੂੱਕੀ ਚੂਰਾ ਪੋਸਤ, 365 ਗ੍ਰਾਮ ਗਾਂਜਾ ਸੁਲਫਾ, 350 ਗ੍ਰਾਮ ਨਸ਼ੀਲਾ ਪਾਊਡਰ, 15550 ਨਸੀਲੀਆਂ ਗੋਲੀਆਂ, 39 ਨਸ਼ੀਲੀਆਂ ਸੀਸੀਆਂ, 65 ਕਿੱਲੋ 724 ਗ੍ਰਾਮ ਹਰੇ ਪੌਦੇ ਪੋਸਤ ਅਤੇ 2,81,210/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 32 ਮੁਕੱਦਮੇ ਦਰਜ ਕਰਕੇ 27 ਦੋਸੀਆਂ ਨੂੰ ਕਾਬੂ ਕਰਕੇ 345.750 ਲੀਟਰ ਸਰਾਬ ਠੇਕਾ ਦੇਸੀ, 36 ਲੀਟਰ ਸਰਾਬ ਅੰਗਰੇਜੀ, 67.500 ਲੀਟਰ ਸਰਾਬ ਨਜੈਜ, 01 ਚਾਲੂ ਭੱਠੀ ਅਤੇ 810 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 03 ਦੋਸੀ ਗ੍ਰਿਫਤਾਰ ਕੀਤੇ, 01 ਪਿਸਤੌਲ ਸਮੇਤ 01 ਕਾਰਤੂਸ ਬ੍ਰਾਮਦ ਕਰਾਇਆ ਗਿਆ । ਜੂਆ ਐਕਟ ਤਹਿਤ 04 ਮੁਕੱਦਮੇ ਦਰਜ ਕਰਕੇ 04 ਦੋਸੀ ਗ੍ਰਿਫਤਾਰ ਕੀਤੇ ਅਤੇ 21,210/- ਰੁਪਏ ਬ੍ਰਾਮਦ ਕਰਾਏ ਗਏ । ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 119 ਮੁਕੱਦਮੇ ਦਰਜ, 157 ਦੋਸੀ ਗ੍ਰਿਫਤਾਰ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 163 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

ਪਟਿਆਲਾ : 31 ਮਾਰਚ : ਥਾਣਾ ਸਨੌਰ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 105, 281, 125, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੁੱਖ ਸਿੰਘ ਪੁੱਤਰ ਕਰਮ ਸਿੰਘ ਵਾਸੀ ਹਰੀ ਸਿੰਘ ਨਗਰ ਨੇੜੇ ਪਿੰਡ ਅਲੀਪੁਰ ਪਟਿਆਲਾ ਸ਼ਾਮਲ ਹੈ । ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਮਾਰਿਆ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਸਾਹਮਣੇ ਧਰਮਕੋਟ ਪੰਜਾਬੀ ਬਾਗ ਕਾਲੋਨੀ ਥਾਣਾ ਸਨੌਰ ਨੇ ਦੱਸਿਆ ਕਿ 29ਮਾਰਚ ਨੂੰ ਸ਼ਾਮ 6.45 ਤੇ ਉਸਦੇ ਦੇ ਜੀਜਾ ਗੁਰਚਰਨ ਸਿੰਘ ਵਾਸੀ ਖਾਲਸਾ ਕਲੋਨੀ ਸਨੌਰ, ਜੋ ਕਿ ਅਪਾਣੀ ਲੜਕੀ ਅਰਸ਼ਦੀਪ ਕੌਰ ਨਾਲ ਸਕੂਟਰੀ ਨੰ.ਪੀ. ਬੀ. ਸੀ. ਯੂ. 7087 ਤੇ ਸਵਾਰ ਹੋ ਕੇ ਸਨੌਰ ਰੋਡ ਹੈਵਨ ਸਿਟੀ ਦੇ ਕੋਲ ਜਾ ਰਹੇ ਸੀ ਕਿ ਉਪਰੋਕਤ ਗੁਰਮੁੱਖ ਸਿੰਘ ਜੋ ਕਿ ਟੈਂਪੂ (ਛੋਟਾ ਹਾਥੀ) ਨੂੰ ਚਲਾ ਰਿਹਾ ਸੀ ਨੇ ਆਪਣਾ ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਗੁਰਚਰਨ ਸਿੰਘ ਤੇ ਹੋਰਨਾਂ ਵਿੱਚ ਮਾਰਿਆ, ਜਿਸ ਕਾਰਨ ਸੰਤੁਲਨ ਵਿਗੜ੍ਹ ਗਿਆ ਤੇ ਟੈਂਪੂ ਸਾਈਡ ਤੇ ਖੜ੍ਹੇ ਦੋ ਵਿਅਕਤੀ (ਪ੍ਰੀਤਅਕਾਲ ਸਿੰਘ ਅਤੇ ਮਨਜੋਤ ਸਿੰਘ) ਵਿੱਚ ਲੱਗਿਆ । ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਸਿ਼ਕਾਇਤਕਰਤਾ ਨੇ ਦੱਸਿਆ ਕਿ ਜਿਸ ਨਾਲ ਵਾਪਰੇ ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਤੇ ਮਨਜੋਤ ਸਿੰਘ ਦੇ ਸੱਟਾ ਲੱਗੀਆਂ ਹਨ ਜੋ ਕਿ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ ਪੁਲਸ ਨੇ ਕੇਸ ਦਰਜ ਕਰਕੇ ਕੀਤੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਪਟਿਆਲਾ : ਪਟਿਆਲਾ ਦੀ ਬਾਬੂ ਸਿੰਘ ਕਾਲੋਨੀ ਵਾਸੀ ਆਟੋ ਚਾਲਕ ਸ਼ੁਭਮ ਕਨੌਜੀਆ ਜਿਸ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲਿਜਾਇਆ ਤੇ ਵਾਪਸ ਘਰ ਛੱਡਿਆ ਜਾਂਦਾ ਸੀ ਨੇ ਆਟੋ ਵਿਚ ਜਾਂਦੀ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਉਸਨੂੰ ਗਰਭਵਤੀ ਕਰ ਦਿੱਤਾ ਹੈ ਜਿਸਦਾ ਪਤਾ ਚਲਦਿਆਂ ਹੀ ਵਿਦਿਆਰਥਣ ਦੇ ਘਰਦਿਆਂ ਨੇ ਪੁਲਸ ਨੂੰ ਸਿ਼ਕਾਇਤ ਦਿੱਤੀ ਤੇ ਵਿਦਿਆਰਥਣ ਦਾ ਇਲਾਜ ਸਰਕਾਰੀ ਹਸਪਤਾਲ ਵਿਚ ਚਲਾਇਆ ਜਾ ਰਿਹਾ ਹੈ । ਉਕਤ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਖਸ਼ੀਵਾਲ ਦੇ ਐਸ. ਐਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਆਟੋ ਚਾਲਕ ਸ਼ੁਭਮ ਕਨੌਜੀਆ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ । ਮੁਲਜ਼ਮ ਘਰ ਛੱਡਦਾ ਸੀ ਇਸ ਕੁੜੀ ਨੂੰ ਸਭ ਤੋਂ ਬਾਅਦ ਦੱਸਣਯੋਗ ਹੈ ਕਿ ਜਦੋਂ ਆਟੋ ਚਾਲਕ ਨੇ ਪਹਿਲਾਂ ਕੁੜੀ ਨਾਲ ਜਬਰ ਜਨਾਹ ਕੀਤਾ ਤਾਂ ਡਰ ਦੇ ਮਾਰੇ ਲੜਕੀ ਨੇ ਇਹ ਗੱਲ ਨਹੀਂ ਦੱਸੀ ਪਰ ਜਦੋਂ ਹੁਣ ਉਸਦੀ ਤਬੀਅਤ ਵਿਗੜਨ ਲੱਗੀ ਤਾਂ ਪਤਾ ਲੱਗਿਆ ਕਿ ਵਿਦਿਆਰਥਣ ਤਾਂ ਗਰਭਵਤੀ ਹੈ । ਜਿਸ ਤੇ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਬਖਸ਼ੀਵਾਲਾ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿਚ ਸ਼ੁਭਮ ਕਨੌਜੀਆ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਤੁਰਤ ਗ੍ਰਿਫ਼ਤਾਰ ਕਰ ਲਿਆ।ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਚਾਲਕ ਉਕਤ ਵਿਦਿਆਰਥਣ ਤੋਂ ਇਲਾਵਾ ਹੋਰ ਬੱਚਿਆਂ ਨੂੰ ਵੀ ਆਟੋ ਵਿਚ ਸਕੂਲ ਲਿਜਾਂਦਾ ਤੇ ਘਰ ਛੱਡਦਾ ਸੀ ਪਰ ਮੁਲਜ਼ਮ ਇਸ ਕੁੜੀ ਨੂੰ ਸਭ ਤੋਂ ਬਾਅਦ ਘਰ ਛੱਡਦਾ ਸੀ, ਜਿਸਦੇ ਚਲਦਿਆਂ ਅਗਸਤ 2024 ਵਿਚ ਮੁਲਜ਼ਮ ਉਕਤ ਲੜਕੀ ਨੂੰ ਖਾਲਸਾ ਨਗਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਤੇ ਮੌਕਾ ਪਾ ਕੇ ਉਸ ਨਾਲ ਜਬਰ ਜਨਾਹ ਕੀਤਾ।ਲੜਕੀ ਦਾ ਪਰਿਵਾਰ ਉੱਤਰ ਪ੍ਰਦੇਸ਼ ਤੋਂ ਹੈ ਅਤੇ ਇਸ ਸਮੇਂ ਪਟਿਆਲੇ ਰਹਿੰਦਾ ਹੈ ।

ਨਾਭਾ, 30 ਮਾਰਚ () : ਸਦਰ ਕੋਤਵਾਲੀ ਨਾਭਾ ਦੀ ਪੁਲਸ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2)), 3 (5) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਬਠਿੰਡੀਆ ਮੁਹੱਲਾ ਨਾਭਾ ਨੇ ਦੱਸਿਆ ਕਿ 26 ਮਾਰਚ ਨੂੰ ਜਦੋਂ ਉਹ ਪਟਿਆਲਾ ਗੇਟ ਨਾਭਾ ਬੱਸ ਸਟੈਂਡ ਕੋਲ ਆਪਣੇ ਸਾਥੀ ਗੁਰਦਰਸ਼ਨ ਸਿੰਘ ਨਾਲ ਖੜ੍ਹਾ ਸੀ ਤਾਂ ਇਕ ਮੋਟਰਸਾਈਕਲ ਤੇ ਚਾਰ ਅਣਪਛਾਤੇ ਵਿਅਕਤੀ ਆਏ ਅਤੇ ਉਸ ਕੋਲੋਂ ਮੋਬਾਇਲ ਅਤੇ ਪੈਸਿਆਂ ਦੀ ਮੰਗ ਕੀਤੀ ਪਰ ਉਸਦੇ ਇਨਕਾਰ ਕਰਨ ਤੇ ਉਸਦੀ ਰਾਡਾਂ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ
ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿਚ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਸਟੇਸ਼ਨ ਵਿਚ ਨਕਲੀ ਡਾਕਟਰ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ । ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਸਿਟੀ ਸੁਪਰਡੈਂਟ ਆਫ਼ ਪੁਲਸ ਅਭਿਸ਼ੇਕ ਤਿਵਾੜੀ ਨੇ ਖ਼ਬਰ ਏਜੰਸੀ ਏ. ਐੱਨ. ਆਈ. ਨੂੰ ਦੱਸਿਆ ਕਿ ਮਿਸ਼ਨਰੀ ਹਸਪਤਾਲ ਦੇ ਡਾ. ਐਨ. ਜੌਨ ਕੇਮ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕੋਤਵਾਲੀ ਪੁਲਸ ਸਟੇਸ਼ਨ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ । ਸਾਨੂੰ ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਕਿ ਡਾ. ਐੱਨ ਜੌਨ ਕੇਮ ਨੇ ਐਂਜੀਓਗ੍ਰਾਫੀ ਅਤੇ ਐਂਜੀਓਪਲਾਸਟੀ ਦੀਆਂ ਕਥਿਤ ਤੌਰ ’ਤੇ ਜਾਅਲੀ ਸਰਜਰੀਆਂ ਕੀਤੀਆਂ ਹਨ ।
Punjab Bani 07 April,2025
ਕੈਨੇਡਾ `ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਸ ਨੇ ਇਕ ਲਵਦੀਪ ਢਿੱਲੋਂ ਨਾਮ ਦੇ ਪੰਜਾਬੀ ਨੌਜਵਾਨ 10 ਹਜ਼ਾਰ 200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ 100 ਤੋਂ 20 ਡਾਲਰ ਦੇ ਨਕਲੀ ਨੋਟ ਸਨ । ਪੁਲਸ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪੁਲਸ ਨੂੰ ਇਕ ਔਰਤ ਨੇ ਸਿ਼ਕਾਇਤ ਕੀਤੀ ਸੀ ਕਿ ਉਸ ਨੇ ਫੇਸਬੁਕ ਦੀ ਮਾਰਕੀਟ ਪਲੇਸ ਰਾਹੀਂ ਲਵਦੀਪ ਢਿੱਲੋਂ ਨੂੰ 1500 ਡਾਲਰ ਦੀ ਕੀਮਤ ਦੇ ਪੋਕੇਮਨ ਕਾਰਡ ਵੇਚੇ ਸਨ ਤੇ ਢਿੱਲੋਂ ਵਲੋਂ ਉਸ ਨੂੰ ਜੋ 1500 ਡਾਲਰ ਦੇ ਨੋਟ ਦਿਤੇ ਗਏ ਉਹ ਨਕਲੀ ਸਨ ਕਿਉਂਕਿ ਜਦੋਂ ਇਨ੍ਹਾਂ ਦੇ ਨੰਬਰ ਚੈਕ ਕੀਤੇ ਗਏ ਤਾਂ ਉਨ੍ਹਾਂ ਦੇ ਸੀਰੀਅਲ ਨੰਬਰ ਇਕੋ ਜਿਹੇ ਸਨ । ਸਿ਼ਕਾਇਤਕਰਤਾ ਨੇ ਦੱਸਿਆ ਕਿ ਅਜਿਹਾ 100 ਦੇ ਡਾਲਰਾਂ ਤੇ ਸੀ । ਲਵਦੀਪ ਵਲੋਂ ਉਕਤ ਔਰਤ ਤੋਂ 2700 ਡਾਲਰ ਦੀ ਕੀਮਤ ਦੇ ਹੋਰ ਪੋਕੇਮਨ ਕਾਰਡ ਖ਼ਰੀਦਣ ਲਈ ਸੰਪਰਕ ਕੀਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਦਸਿਆ ਕਿ ਲਵਦੀਪ ਵਲੋਂ ਉਕਤ ਔਰਤ ਤੋਂ 2700 ਡਾਲਰ ਦੀ ਕੀਮਤ ਦੇ ਹੋਰ ਪੋਕੇਮਨ ਕਾਰਡ ਖ਼ਰੀਦਣ ਲਈ ਸੰਪਰਕ ਕੀਤਾ ਗਿਆ ਜਿੱਥੇ ਪੁਲਿਸ ਉਸ ਦਾ ਪਹਿਲਾਂ ਤੋਂ ਹੀ ਇੰਤਜ਼ਾਰ ਕਰ ਰਹੀ ਸੀ, ਜਿਸ ਨੂੰ 10,200 ਡਾਲਰ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕਰ ਲਿਆ ਲਵਦੀਪ ਢਿੱਲੋਂ ਕੋਲ ਇਹ ਨਕਲੀ ਨੋਟ ਕਿੱਥੋਂ ਆਏ, ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ।
Punjab Bani 07 April,2025
ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਿੱਚ ਬਣੇ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਕੈਨੇਡੀਅਨ ਪੁਲਸ ਨੇ ਇੱਕ ਸ਼ੱਕੀ ਨੂੰ ਤਾਂ ਗ੍ਰਿਫ਼ਤਾਰ ਕੀਤਾ ਹੈ ਪਰ ਉੱਥੋਂ ਦੀ ਪੁਲਸ ਨੇ ਅਜੇ ਤੱਕ ਘਟਨਾ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਜਾਂ ਹੋਰ ਵੱਖ ਵੱਖ ਵਿਦੇਸ਼ੀ ਧਰਤੀਆਂ ਤੇ ਭਾਰਤੀਆਂ ਦਾ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਕਾਰਨ ਭਾਰਤ ਵਿਚ ਰਹੇ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਕਰ ਮੈਂਬਰਾਂ ਨੂੰ ਤਾਂ ਬਸ ਫਿਰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ।
Punjab Bani 05 April,2025
ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ’ਚ ਇਕ ਔਰਤ ਅਪਣੇ ਆਪ ਨੂੰ ਪੁਲਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ, ਜਿਸਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਨਾਮ ਦੀ ਇਸ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ, ਜਿਸਨੂੰ ਵੀ ਪੁਲਸ ਵਲੋਂ ਜ਼ਬਤ ਕਰ ਲਿਆ ਗਿਆ ਹੈ । ਦੱਸਣਯੋਗ ਹੈ ਕਿ ਉਕਤ ਹੈਰਾਨੀਜਨਕ ਘਟਨਾਕ੍ਰਮ ਸਬੰਧੀ ਪੁਲਸ ਨੂੰ ਸਿ਼ਕਾਇਤ ਪ੍ਰਾਪਤ ਹੋਈ ਸੀ ਕਿ ਇਸ ਮਹਿਲਾ ਨੇ ਡੀ. ਸੀ. ਦਫ਼ਤਰ ਦੇ ਅਧਿਕਾਰੀਆਂ ਨੂੰ ਅਪਣਾ ਸ਼ਿਕਾਰ ਬਣਾਇਆ ਹੈ । ਫ਼ਰਜ਼ੀ ਮਹਿਲਾ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਪੁਲਸ ਨੇ ਡੀ. ਸੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਉਕਤ ਫ਼ਰਜ਼ੀ ਮਹਿਲਾ ਪੁਲਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਹੀ ਨਹੀਂ ਬਲਕਿ ਭਾਰਤ ਦੇ ਵੱਖ ਵੱਖ ਸੂਬਿਆਂ, ਜਿ਼ਲਿਆਂ, ਸ਼ਹਿਰਾਂ, ਕਸਬਿਆਂ ਆਦਿ ਵਿਖੇ ਕਈ ਵਿਅਕਤੀਆਂ ਵਲੋਂ ਅਜਿਹੇ ਕਾਰਨਾਮਿਆਂ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਖੀਰਕਾਰ ਅਜਿਹਾ ਕਰਨ ਵਾਲੇ ਲੋਕ ਪੁਲਸ ਦੇ ਅੜਿੱਕੇ ਆ ਹੀ ਜਾਂਦੇ ਹਨ ।
Punjab Bani 04 April,2025
ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਟਿੱਪਰ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ 281, 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਿੱਪਰ ਦਾ ਡਰਾਇਵਰ ਪਰਮਿੰਦਰ ਕੁਮਾਰ ਪੁੱਤਰ ਵਜੀਰ ਚੰਦ ਵਾਸੀ ਪਿੰਡ ਆਲਮਪੁਰ ਪਟਿਆਲਾ ਸ਼ਾਮਲ ਹੈ । ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੀ ਕਾਰਵਾਈ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਦੀਪ ਬਾਂਸਲ ਪੁੱਤਰ ਦਵਿੰਦਰ ਬਾਂਸਲ ਵਾਸੀ ਮਕਾਨ ਨੰ. 25/19 ਸੈਕਟਰ-67 ਗੁੜਗਾਉ ਹਰਿਆਣਾ ਨੇ ਦੱਸਿਆ ਕਿ 3 ਅਪੈ੍ਰਲ ਨੂੰ 12.00 ਪੀ. ਐਮ ਤੇ ਉਹ ਆਪਣੀ ਕਾਰ ਤੇ ਸਵਾਰ ਹੋ ਕੇ ਫੇਸ-3 ਅਰਬਨ ਅਸਟੇਟ ਪਟਿਆਲਾ ਦੀਆ ਲਾਈਟਾਂ ਕੋਲ ਖੜ੍ਹਾ ਸੀ ਤਾਂ ਉਕਤ ਟਿੱਪਰ ਦੇ ਡਰਾਈਵਰ ਨੇ ਆਪਣਾ ਟਿੱਪਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੀ ਕਾਰ ਵਿੱਚ ਮਾਰਿਆ, ਜਿਸ ਕਾਰਨ ਉਸਦੀ ਕਾਰ ਦਾ ਕਾਫੀ ਨੁਕਸਾਨ ਹੋ ਗਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 04 April,2025
ਆਈਫੋਨ ਦੇ ਲਾਲਚ ਵਸ਼ ਪੈ ਦੋਸਤ ਨੇ ਹੀ ਕੀਤਾ ਦੋਸਤ ਦਾ ਕਤਲ
ਰਾਜਪੁਰਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਰਾਜਪੁਰਾ ਵਿਖੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਆਈਫ਼ੋਨ ਕਰ ਕੇ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਰਾਜਪੁਰਾ ਰੇਲਵੇ ਲਾਈਨ ’ਤੇ ਸੁੱਟ ਕੇ ਹੋਏ ਫਰਾਰ ਹੋ ਗਏ । ਪੁਲਸ ਪਾਰਟੀ ਨੇ ਪੂਰੇ ਮਾਮਲੇ ਦੀ ਜਦੋਂ ਜਾਂਚ ਕੀਤੀ ਤਾਂ ਜਾਂਚ ਦੇ ਵਿੱਚ ਸਾਹਮਣੇ ਨਿਕਲ ਕੇ ਆਇਆ ਕਿ ਇੱਕ ਦੋਸਤ ਨੇ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਇੱਕ ਮੋਬਾਈਲ ਫ਼ੋਨ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਿਆ ਕਿ ਇੱਕ ਹਰਜਿੰਦਰ ਸਿੰਘ ਨਾਮਕ ਵਿਅਕਤੀ ਆਪਣੇ ਬੇਟੇ ਨਵਜੋਤ ਸਿੰਘ ਦੀ ਭਾਲ ਕਰ ਰਹੇ ਸਨ, ਜਿਸ ਤੋਂ ਬਾਅਦ ਪਤਾ ਲੱਗਿਆ ਕਿ ਨਵਜੋਤ ਆਪਣੇ ਦੋਸਤਾਂ ਦੇ ਨਾਲ ਆਪਣਾ ਜਨਮ ਦਿਨ ਮਨਾ ਕੇ ਅੰਮ੍ਰਿਤਸਰ ਵਾਲੀ ਸਾਈਡ ਘੁੰਮਣ ਲਈ ਜਾ ਰਿਹਾ ਸੀ ਅਤੇ ਰਾਜਪੁਰਾ ਪਹੁੰਚ ਕੇ ਨਵਜੋਤ ਦੇ ਦੋਸਤ ਅਮਨਜੋਤ ਸਿੰਘ ਨੇ ਬੜੀ ਬੇਰਹਿਮੀ ਦੇ ਨਾਲ ਤੇਜ਼ਧਾਰ ਹਥਿਆਰ ਨਾਲ ਨਵਜੋਤ ਦਾ ਕਤਲ ਕਰ ਦਿੱਤਾ । ਕਤਲ ਨੂੰ ਹਾਦਸਾ ਦਰਸਾਉਣ ਲਈ ਉਸ ਦੀ ਡੈੱਡ ਬਾਡੀ ਰੇਲਵੇ ਲਾਈਨ ’ਤੇ ਸੁੱਟ ਦਿੱਤੀ । ਪੁਲਸ ਨੇ ਦੋਸ਼ੀ ਨੂੰ ਕਰ ਲਿਆ ਹੈ ਗ੍ਰਿਫ਼ਤਾਰ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਿਹਾ ਕਿ ਦੋਸ਼ੀ ਨਾਬਾਲਗ਼ ਹੋਣ ਕਰ ਕੇ ਉਸ ਖਿ਼ਲਾਫ਼ ਜੁਵਲਿਨ ਐਕਟ ਦੇ ਅਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 02 April,2025
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 01.03.2025 ਤੋਂ 31.03 ਤੱਕ ਕੀਤੀ ਗਈ ਕਾਰਗੁਜਾਰੀ”
ਸੰਗਰੂਰ : ਜਿਲ੍ਹਾ ਪੁਲਸ ਸੰਗਰੂਰ ਵੱਲੋਂ 3.03 ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ ਵਿੱਚ ਬੰਦ ਪਿੰਡ ਰਾਏਧਰਾਨਾ ਦੇ ਮੌਜੂਦਾ ਸਰਪੰਚ ਦੀ ਜਾਇਦਾਦ ਅਤੇ ਉਸਦੇ ਤੇ ਉਸਦੇ ਪਰਿਵਾਰ ਦੇ ਸਾਰੇ ਬੈਂਕ ਖਾਤੇ ਫਰੀਜ ਕਰਵਾਏ ਗਏੇ । ਮਿਤੀ 11.03.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 01 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ ਸੁਨਾਮ ਦੀ ਜਮੀਨ ਪਰ ਬਣਾਈ ਗੈਰ-ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ । ਮਿਤੀ 18.03.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਕਮੇਟੀ ਸੰਗਰੂਰ ਦੀ ਜਮੀਨ ਪਰ ਬਣਾਈ ਗੈਰ-ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ । ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 01.03.2025 ਤੋਂ 31.03 ਤੱਕ ਕੀਤੀ ਗਈ ਕਾਰਗੁਜਾਰੀ” ਸ੍ਰੀ ਸਰਤਾਜ ਸਿੰਘ ਚਾਹਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 31.03.2025 ਤੱਕ ਡਰੱਗ ਦੇ 87 ਮੁਕੱਦਮੇ ਦਰਜ ਕਰਕੇ 130 ਦੋਸੀ ਕਾਬੂ ਕਰਕੇ 400 ਗ੍ਰਾਮ ਹੈਰੋਇਨ, 1 ਕਿੱਲੋ 500 ਗ੍ਰਾਮ ਅਫੀਮ, 411 ਕਿੱਲੋ 325 ਗ੍ਰਾਮ ਭੂੱਕੀ ਚੂਰਾ ਪੋਸਤ, 365 ਗ੍ਰਾਮ ਗਾਂਜਾ ਸੁਲਫਾ, 350 ਗ੍ਰਾਮ ਨਸ਼ੀਲਾ ਪਾਊਡਰ, 15550 ਨਸੀਲੀਆਂ ਗੋਲੀਆਂ, 39 ਨਸ਼ੀਲੀਆਂ ਸੀਸੀਆਂ, 65 ਕਿੱਲੋ 724 ਗ੍ਰਾਮ ਹਰੇ ਪੌਦੇ ਪੋਸਤ ਅਤੇ 2,81,210/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 32 ਮੁਕੱਦਮੇ ਦਰਜ ਕਰਕੇ 27 ਦੋਸੀਆਂ ਨੂੰ ਕਾਬੂ ਕਰਕੇ 345.750 ਲੀਟਰ ਸਰਾਬ ਠੇਕਾ ਦੇਸੀ, 36 ਲੀਟਰ ਸਰਾਬ ਅੰਗਰੇਜੀ, 67.500 ਲੀਟਰ ਸਰਾਬ ਨਜੈਜ, 01 ਚਾਲੂ ਭੱਠੀ ਅਤੇ 810 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 03 ਦੋਸੀ ਗ੍ਰਿਫਤਾਰ ਕੀਤੇ, 01 ਪਿਸਤੌਲ ਸਮੇਤ 01 ਕਾਰਤੂਸ ਬ੍ਰਾਮਦ ਕਰਾਇਆ ਗਿਆ । ਜੂਆ ਐਕਟ ਤਹਿਤ 04 ਮੁਕੱਦਮੇ ਦਰਜ ਕਰਕੇ 04 ਦੋਸੀ ਗ੍ਰਿਫਤਾਰ ਕੀਤੇ ਅਤੇ 21,210/- ਰੁਪਏ ਬ੍ਰਾਮਦ ਕਰਾਏ ਗਏ । ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 119 ਮੁਕੱਦਮੇ ਦਰਜ, 157 ਦੋਸੀ ਗ੍ਰਿਫਤਾਰ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 163 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 01 April,2025
ਥਾਣਾ ਸਨੌਰ ਪੁਲਸ ਨੇ ਕੀਤਾ ਸੜਕੀ ਹਾਦਸੇ ਵਿਚ ਤਿੰਨ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਆਟੋ ਚਾਲਕ ਵਿਰੁੱਧ ਕੇਸ ਦਰਜ
ਪਟਿਆਲਾ : 31 ਮਾਰਚ : ਥਾਣਾ ਸਨੌਰ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 105, 281, 125, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੁੱਖ ਸਿੰਘ ਪੁੱਤਰ ਕਰਮ ਸਿੰਘ ਵਾਸੀ ਹਰੀ ਸਿੰਘ ਨਗਰ ਨੇੜੇ ਪਿੰਡ ਅਲੀਪੁਰ ਪਟਿਆਲਾ ਸ਼ਾਮਲ ਹੈ । ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਮਾਰਿਆ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਸਾਹਮਣੇ ਧਰਮਕੋਟ ਪੰਜਾਬੀ ਬਾਗ ਕਾਲੋਨੀ ਥਾਣਾ ਸਨੌਰ ਨੇ ਦੱਸਿਆ ਕਿ 29ਮਾਰਚ ਨੂੰ ਸ਼ਾਮ 6.45 ਤੇ ਉਸਦੇ ਦੇ ਜੀਜਾ ਗੁਰਚਰਨ ਸਿੰਘ ਵਾਸੀ ਖਾਲਸਾ ਕਲੋਨੀ ਸਨੌਰ, ਜੋ ਕਿ ਅਪਾਣੀ ਲੜਕੀ ਅਰਸ਼ਦੀਪ ਕੌਰ ਨਾਲ ਸਕੂਟਰੀ ਨੰ.ਪੀ. ਬੀ. ਸੀ. ਯੂ. 7087 ਤੇ ਸਵਾਰ ਹੋ ਕੇ ਸਨੌਰ ਰੋਡ ਹੈਵਨ ਸਿਟੀ ਦੇ ਕੋਲ ਜਾ ਰਹੇ ਸੀ ਕਿ ਉਪਰੋਕਤ ਗੁਰਮੁੱਖ ਸਿੰਘ ਜੋ ਕਿ ਟੈਂਪੂ (ਛੋਟਾ ਹਾਥੀ) ਨੂੰ ਚਲਾ ਰਿਹਾ ਸੀ ਨੇ ਆਪਣਾ ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਗੁਰਚਰਨ ਸਿੰਘ ਤੇ ਹੋਰਨਾਂ ਵਿੱਚ ਮਾਰਿਆ, ਜਿਸ ਕਾਰਨ ਸੰਤੁਲਨ ਵਿਗੜ੍ਹ ਗਿਆ ਤੇ ਟੈਂਪੂ ਸਾਈਡ ਤੇ ਖੜ੍ਹੇ ਦੋ ਵਿਅਕਤੀ (ਪ੍ਰੀਤਅਕਾਲ ਸਿੰਘ ਅਤੇ ਮਨਜੋਤ ਸਿੰਘ) ਵਿੱਚ ਲੱਗਿਆ । ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਸਿ਼ਕਾਇਤਕਰਤਾ ਨੇ ਦੱਸਿਆ ਕਿ ਜਿਸ ਨਾਲ ਵਾਪਰੇ ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਤੇ ਮਨਜੋਤ ਸਿੰਘ ਦੇ ਸੱਟਾ ਲੱਗੀਆਂ ਹਨ ਜੋ ਕਿ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 31 March,2025
ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ
ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ ਪੁਲਸ ਨੇ ਕੇਸ ਦਰਜ ਕਰਕੇ ਕੀਤੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਪਟਿਆਲਾ : ਪਟਿਆਲਾ ਦੀ ਬਾਬੂ ਸਿੰਘ ਕਾਲੋਨੀ ਵਾਸੀ ਆਟੋ ਚਾਲਕ ਸ਼ੁਭਮ ਕਨੌਜੀਆ ਜਿਸ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲਿਜਾਇਆ ਤੇ ਵਾਪਸ ਘਰ ਛੱਡਿਆ ਜਾਂਦਾ ਸੀ ਨੇ ਆਟੋ ਵਿਚ ਜਾਂਦੀ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਉਸਨੂੰ ਗਰਭਵਤੀ ਕਰ ਦਿੱਤਾ ਹੈ ਜਿਸਦਾ ਪਤਾ ਚਲਦਿਆਂ ਹੀ ਵਿਦਿਆਰਥਣ ਦੇ ਘਰਦਿਆਂ ਨੇ ਪੁਲਸ ਨੂੰ ਸਿ਼ਕਾਇਤ ਦਿੱਤੀ ਤੇ ਵਿਦਿਆਰਥਣ ਦਾ ਇਲਾਜ ਸਰਕਾਰੀ ਹਸਪਤਾਲ ਵਿਚ ਚਲਾਇਆ ਜਾ ਰਿਹਾ ਹੈ । ਉਕਤ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਖਸ਼ੀਵਾਲ ਦੇ ਐਸ. ਐਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਆਟੋ ਚਾਲਕ ਸ਼ੁਭਮ ਕਨੌਜੀਆ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ । ਮੁਲਜ਼ਮ ਘਰ ਛੱਡਦਾ ਸੀ ਇਸ ਕੁੜੀ ਨੂੰ ਸਭ ਤੋਂ ਬਾਅਦ ਦੱਸਣਯੋਗ ਹੈ ਕਿ ਜਦੋਂ ਆਟੋ ਚਾਲਕ ਨੇ ਪਹਿਲਾਂ ਕੁੜੀ ਨਾਲ ਜਬਰ ਜਨਾਹ ਕੀਤਾ ਤਾਂ ਡਰ ਦੇ ਮਾਰੇ ਲੜਕੀ ਨੇ ਇਹ ਗੱਲ ਨਹੀਂ ਦੱਸੀ ਪਰ ਜਦੋਂ ਹੁਣ ਉਸਦੀ ਤਬੀਅਤ ਵਿਗੜਨ ਲੱਗੀ ਤਾਂ ਪਤਾ ਲੱਗਿਆ ਕਿ ਵਿਦਿਆਰਥਣ ਤਾਂ ਗਰਭਵਤੀ ਹੈ । ਜਿਸ ਤੇ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਬਖਸ਼ੀਵਾਲਾ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿਚ ਸ਼ੁਭਮ ਕਨੌਜੀਆ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਤੁਰਤ ਗ੍ਰਿਫ਼ਤਾਰ ਕਰ ਲਿਆ।ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਚਾਲਕ ਉਕਤ ਵਿਦਿਆਰਥਣ ਤੋਂ ਇਲਾਵਾ ਹੋਰ ਬੱਚਿਆਂ ਨੂੰ ਵੀ ਆਟੋ ਵਿਚ ਸਕੂਲ ਲਿਜਾਂਦਾ ਤੇ ਘਰ ਛੱਡਦਾ ਸੀ ਪਰ ਮੁਲਜ਼ਮ ਇਸ ਕੁੜੀ ਨੂੰ ਸਭ ਤੋਂ ਬਾਅਦ ਘਰ ਛੱਡਦਾ ਸੀ, ਜਿਸਦੇ ਚਲਦਿਆਂ ਅਗਸਤ 2024 ਵਿਚ ਮੁਲਜ਼ਮ ਉਕਤ ਲੜਕੀ ਨੂੰ ਖਾਲਸਾ ਨਗਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਤੇ ਮੌਕਾ ਪਾ ਕੇ ਉਸ ਨਾਲ ਜਬਰ ਜਨਾਹ ਕੀਤਾ।ਲੜਕੀ ਦਾ ਪਰਿਵਾਰ ਉੱਤਰ ਪ੍ਰਦੇਸ਼ ਤੋਂ ਹੈ ਅਤੇ ਇਸ ਸਮੇਂ ਪਟਿਆਲੇ ਰਹਿੰਦਾ ਹੈ ।
Punjab Bani 31 March,2025
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ
ਨਾਭਾ, 30 ਮਾਰਚ () : ਸਦਰ ਕੋਤਵਾਲੀ ਨਾਭਾ ਦੀ ਪੁਲਸ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2)), 3 (5) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਬਠਿੰਡੀਆ ਮੁਹੱਲਾ ਨਾਭਾ ਨੇ ਦੱਸਿਆ ਕਿ 26 ਮਾਰਚ ਨੂੰ ਜਦੋਂ ਉਹ ਪਟਿਆਲਾ ਗੇਟ ਨਾਭਾ ਬੱਸ ਸਟੈਂਡ ਕੋਲ ਆਪਣੇ ਸਾਥੀ ਗੁਰਦਰਸ਼ਨ ਸਿੰਘ ਨਾਲ ਖੜ੍ਹਾ ਸੀ ਤਾਂ ਇਕ ਮੋਟਰਸਾਈਕਲ ਤੇ ਚਾਰ ਅਣਪਛਾਤੇ ਵਿਅਕਤੀ ਆਏ ਅਤੇ ਉਸ ਕੋਲੋਂ ਮੋਬਾਇਲ ਅਤੇ ਪੈਸਿਆਂ ਦੀ ਮੰਗ ਕੀਤੀ ਪਰ ਉਸਦੇ ਇਨਕਾਰ ਕਰਨ ਤੇ ਉਸਦੀ ਰਾਡਾਂ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 March,2025
ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ
ਪਟਿਆਲਾ, 30 ਮਾਰਚ : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 406, 420, 120 ਬੀ. ਆਈ. ਪੀ. ਸੀ. ਤਹਿਤ ਧੋਖਾਧੜੀ ਕਰਨ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਪਿੰਡ ਰਾਮਾ ਜਿਲਾ ਮੋਗਾ, ਅਜੈਬ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਮੇਲ ਕੋਰ ਪਤਨੀ ਅਜੈਬ ਸਿੰਘ ਵਾਸੀਆਨ ਟਿੱਬਾ ਬਸਤੀ ਪਾਤੜਾਂ ਸ਼ਾਮਲ ਹਨ । ਵਿਸ਼ਵਾਸ ਵਿਚ ਲੈ ਕੇ ਕੈਨੇਡਾ ਵਿਖੇ ਸਾਂਝਾ ਮਕਾਨ ਖਰੀਦ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ 16 ਹਜ਼ਾਰ 600 ਡਾਲਰ ਲੈ ਲਏ ਅਤੇ ਮਕਾਨ ਵਿਚ ਉਸਦਾ 35 ਪ੍ਰਤੀਸ਼ਤ ਹਿੱਸਾ ਕਹਿ ਕੇ ਸਿਰਫ਼ 1 ਪ੍ਰਤੀਸ਼ਤ ਹਿੱਸਾ ਹੀ ਰੱਖਿਆ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸਰਾਭਾ ਨਗਰ ਪਾਤੜਾਂ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਨੂੰ ਵਿਸ਼ਵਾਸ ਵਿਚ ਲੈ ਕੇ ਕੈਨੇਡਾ ਵਿਖੇ ਸਾਂਝਾ ਮਕਾਨ ਖਰੀਦ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ 16 ਹਜ਼ਾਰ 600 ਡਾਲਰ ਲੈ ਲਏ ਅਤੇ ਮਕਾਨ ਵਿਚ ਉਸਦਾ 35 ਪ੍ਰਤੀਸ਼ਤ ਹਿੱਸਾ ਕਹਿ ਕੇ ਸਿਰਫ਼ 1 ਪ੍ਰਤੀਸ਼ਤ ਹਿੱਸਾ ਹੀ ਰੱਖਿਆ। ਦੱਸਣਯੋਗ ਹੈ ਕਿ ਸਿ਼ਕਾਇਤਕਰਤਾ ਕੋਲੋਂ ਉਪਰੋਕਤ ਵਿਅਕਤੀਆਂ ਨੇ ਜੋ 1 ਲੱਖ 16 ਹਜ਼ਾਰ 600 ਡਾਲਰ ਲਏਦੀ ਭਾਰਤੀ ਕਰੰਸੀ ਅਨੁਸਾਰ ਰਕਮ 69 ਲੱਖ 96 ਹਜ਼ਾਰ ਰੁਪਏ ਬਣਦੀ ਹੈ ਹੜੱਪ ਕਰਕੇ ਧੋਖਾਧੜੀ ਕੀਤੀ ਹੈ । ਜਿਸ ਪੁਲਸ ਨੇ ਜਾਂਚ ਕਰਕੇ ਕੇਸ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 March,2025
ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
ਨਾਭਾ, 30 ਮਾਰਚ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਵਾਲੀਆ ਪੁੱਤਰ ਸੁਰਿੰਦਰ ਵਾਲੀਆ ਵਾਸੀ ਵਾਰਡ ਨੰ. 3 ਮੇਘ ਕਲੋਨੀ ਅਲੋਹਰਾ ਨਾਭਾ ਸ਼ਾਮਲ ਹੈ । ਸਕੂਲ ਤੋਂ ਫੋਨ ਆਇਆ ਕਿ ਲੜਕੀ ਸਕੂਲ ਨਹੀਂ ਆਈ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ 17 ਸਾਲਾ ਭਤੀਜੀ ਜੋ ਕਿ ਉਸ ਕੋਲ ਹੀ ਰਹਿ ਰਹੀ ਹੈ 26 ਮਾਰਚ ਨੂੰ ਪੇਪਰ ਦੇਣ ਲਈ ਸਕੂਲ ਗਈ ਸੀ ਤੇ 11 ਵਜੇ ਉਸਨੂੰ ਸਕੂਲ ਤੋਂ ਫੋਨ ਆਇਆ ਕਿ ਲੜਕੀ ਸਕੂਲ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਭਤੀਜੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 30 March,2025
ਥਾਣਾ ਸਿਵਲ ਲਾਈਨ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ
ਪਟਿਆਲਾ, 28 ਮਾਰਚ : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਪੰਜ ਛੇ ਅਣਪਛਾਤੇ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਧਾਰਾ 126 (2), 115 (2), 351 (2), 191 (2), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੱਜੂ ਪੁੱਤਰ ਪਿੰਟੂ ਵਾਸੀ ਮਕਾਨ ਨੰ. 426 ਬਾਜਵਾ ਕਲੋਨੀ ਪਟਿ, ਲਖਵਿੰਦਰ ਸਿੰਘ ਪੁੱਤਰ ਮਾਰਸ਼ਲ ਵਾਸੀ ਮਕਾਨ ਨੰ. 105 ਗਲੀ ਨੰ. 3 ਗਰੀਨ ਪਾਰਕ ਕਲੋਨੀ ਪਟਿ, ਯੂਸਫ ਪੁੱਤਰ ਮਨਸੂਰ ਅਲੀ ਵਾਸੀ ਮਕਾਨ ਨੰ. 21 ਅਜਾਦ ਨਗਰ ਪਟਿ. ਅਤੇ 2/3 ਨਾ-ਮਾਲੂਮ ਵਿਅਕਤੀ ਸ਼ਾਮਲ ਹਨ । ਸਕੂਲ ਦੇ ਬਾਹਰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਪੁਲਸ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਆਦਿਤਆ ਪੁੱਤਰ ਅਨਿਲ ਕੁਮਾਰ ਵਾਸੀ ਸੁਖਰਾਮ ਕਾਲੋਨੀ ਨੇ ਦੱਸਿਆ ਕਿ 24 ਮਾਰਚ ਨੂੰ ਸਵੇਰੇ ਜਦੋਂ ਉਹ ਪੇਪਰ ਦੇਣ ਲਈ ਸਿਵਲ ਲਾਈਨ ਪਟਿਆਲਾ ਸਕੂਲ ਵਿਖੇ ਗਿਆ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਨੂੰ ਸਕੂਲ ਦੇ ਬਾਹਰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 28 March,2025
ਆਪਣੇ ਹੀ 4 ਬੱਚਿਆਂ ਨੂੰ ਮਾਰ ਖੁਦ ਵੀ ਕੀਤੀ ਖ਼ੁਦਕੁਸ਼ੀ
ਸ਼ਾਹਜਹਾਂਪੁਰ : ਭਾਰਤ ਦੇਸ਼ ਦੇ ਸ਼ਾਹਜਹਾਂਪੁਰ ਜਿ਼ਲ੍ਹੇ ਵਿੱਚ ਇੱਕ ਵਿਅਕਤੀ ਵਲੋਂ ਕਥਿਤ ਤੌਰ `ਤੇ ਆਪਣੇ ਹੀ ਚਾਰ ਬੱਚਿਆਂ ਦਾ ਗਲਾ ਵੱਢ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ । ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ । ਪੁਲਸ ਸੁਪਰਡੈਂਟ ਰਾਜੇਸ਼ ਦਿਵੇਦੀ ਨੇ ਦੱਸਿਆ ਕਿ ਰੋਜ਼ਾ ਥਾਣਾ ਖੇਤਰ ਦੇ ਮਾਨਪੁਰ ਚਾਚਰੀ ਪਿੰਡ ਦੇ ਵਸਨੀਕ ਰਾਜੀਵ ਕੁਮਾਰ (36) ਨੇ ਆਪਣੇ ਚਾਰ ਬੱਚਿਆਂ - ਸਮ੍ਰਿਤੀ (12), ਕੀਰਤੀ (9), ਪ੍ਰਗਤੀ (7) ਅਤੇ ਰਿਸ਼ਭ (5) - ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਆਪ ਨੂੰ ਦੂਜੇ ਕਮਰੇ ਵਿੱਚ ਫਾਹਾ ਲੈ ਲਿਆ । ਵੀਰਵਾਰ ਸਵੇਰੇ 7 ਵਜੇ ਰਾਜੀਵ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦਿਵੇਦੀ ਨੇ ਕਿਹਾ ਕਿ ਜਦੋਂ ਵੀਰਵਾਰ ਸਵੇਰੇ 7 ਵਜੇ ਰਾਜੀਵ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ, ਤਾਂ ਉਸ ਦੇ ਪਿਤਾ ਛੱਤ `ਤੇ ਚੜ੍ਹ ਗਏ ਅਤੇ ਪੌੜੀਆਂ ਰਾਹੀਂ ਘਰ ਦੇ ਅੰਦਰ ਚਲੇ ਗਏ । ਫਿਰ ਉਸ ਨੂੰ ਘਟਨਾ ਬਾਰੇ ਪਤਾ ਲੱਗਾ ਅਤੇ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ । ਰਾਜੀਵ ਦਾ ਇੱਕ ਸਾਲ ਪਹਿਲਾਂ ਇੱਕ ਹਾਦਸਾ ਹੋਇਆ ਸੀ ਉਨ੍ਹਾਂ ਮ੍ਰਿਤਕ ਦੇ ਪਿਤਾ ਦੇ ਹਵਾਲੇ ਨਾਲ ਕਿਹਾ ਕਿ ਰਾਜੀਵ ਦਾ ਇੱਕ ਸਾਲ ਪਹਿਲਾਂ ਇੱਕ ਹਾਦਸਾ ਹੋਇਆ ਸੀ, ਜਿਸ ਕਾਰਨ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ । ਉਸ ਨੇ ਕਿਹਾ ਕਿ ਇਸ ਕਾਰਨ ਰਾਜੀਵ ਅਕਸਰ ਗੁੱਸੇ ਵਿੱਚ ਆ ਜਾਂਦਾ ਸੀ ਅਤੇ ਬੁੱਧਵਾਰ ਨੂੰ ਰਾਜੀਵ ਦੀ ਪਤਨੀ ਆਪਣੀ ਮਾਂ ਦੇ ਘਰ ਗਈ ਹੋਈ ਸੀ । ਪੁਲਸ ਸੁਪਰਡੈਂਟ ਨੇ ਕਿਹਾ ਕਿ ਰਾਜੀਵ ਨੇ ਅਪਰਾਧ ਕਰਨ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਹਥਿਆਰ ਵੀ ਤਿੱਖਾ ਕਰ ਲਿਆ ਸੀ । ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸੈਂਡਪੇਪਰ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ । ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ।
Punjab Bani 27 March,2025
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਦੋ ਜਣਿਆਂ ਵਿਰੁੱਧ ਵਿਦੇਸ਼ ਭੇਜਣ ਦੇ ਝਾਂਸਾ ਦੇ ਕੇ ਧੋਖਾਧੜੀ ਕਰਨ ਤੇ ਕੇਸ ਦਰਜ
ਪਟਿਆਲਾ, 26 ਮਾਰਚ : ਥਾਣਾ ਤ੍ਰਿਪੜੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 406, 420, 120ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਹਿਬਾਜ ਖਾਨ, ਪ੍ਰਿੰਸਪ੍ਰੀਤ ਸਿੰਘ ਪੁੱਤਰਾਨ ਅਨਵਰ ਖਾਨ ਵਾਸੀਆਨ ਪਿੰਡ ਜਿਤਵਾਲ ਕਲਾਂ ਜਿਲਾ ਮਲੇਰਕੋਟਲਾ ਸ਼ਾਮਲ ਹਨ । ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 44 ਲੱਖ ਰੁਪਏਲੈ ਲਏ ਪਰ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਫਤਿਹ ਸਿੰਘ ਪੁੱਤਰ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਜਨਹੇੜੀਆ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 44 ਲੱਖ ਰੁਪਏਲੈ ਲਏ ਪਰ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੇ ਪੁਲਸ ਨੇ ਜਾਂਚ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 26 March,2025
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਪਟਿਆਲਾ, 26 ਮਾਰਚ : ਥਾਣਾ ਤ੍ਰਿਪੜੀ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 318 (2), 61 (2), 351 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਤਰੁਣ ਸੁ਼ਕਲਾ ਪੁੱਤਰ ਪਵਨ ਕੁਮਾਰ ਵਾਸੀ 1757 ਜੋਤੀ ਰਾਮ ਸਟਰੀਟ ਕੱਚਾ ਪਟਿ, ਸਿਮਰਨਜੀਤ ਕੋਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਮਕਾਨ ਨੰ. 20-ਏ ਗਲੀ ਨੰ 06-ਏ ਅਨੰਦ ਨਗਰ-ਬੀ ਪਟਿ., ਹਰਮੀਤ ਸਿੰਘ ਸ਼ਾਮਲ ਹਨ । ਸਵਾਰੀਆਂ ਨੇ ਵਾਪਸ ਪਟਿਆਲਾ ਜਾਣ ਲਈ ਕਿਹਾ ਤਾਂ ਉਕਤ ਵਿਅਕਤੀਆਂ ਨੇ ਤੇਲ ਨਾ ਹੋਣ ਦਾ ਬਹਾਨਾ ਲਗਾਉਣਾ ਕਰ ਦਿੱਤਾ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤ ਕਰਤਾ ਰਾਜਿੰਦਰਪਾਲ ਪੁੱਤਰ ਮੋਹਨ ਲਾਲ ਵਾਸੀ 101-ਏ ਬਚਿੱਤਰ ਨਗਰ ਪਟਿ, ਤਰਸੇਮ ਕੁਮਾਰ ਕੇ/ਆਫ ਕਿਚਨ ਸਟੂਡੀਓ ਸਨੋਰੀ ਅੱਡਾ ਪਟਿ, ਮਾਲਵਿੰਦਰ ਸਿੰਘ ਸੰਧੂ ਬੱਸ ਸਰਵਿਸ ਪੁਰਾਣਾ ਬੱਸ ਅੱਡਾ ਪਟਿਆਲਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਲੋਂ ਪਾਇਆ ਹੋਇਆ ਆਨ-ਲਾਇਨ ਇੱਕ ਇਸ਼ਤਿਹਾਰ ਦੇਖਿਆ, ਜਿਸ ਵਿੱਚ ਇੱਕ ਧਾਰਮੀਕ ਯਾਤਰਾ ਏ. ਸੀ. ਵੋਲਵੋ ਬੱਸ ਵਿੱਚ ਅਯੁੱਧਿਆ, ਕਾਸੀ ਵਿਸ਼ਵਨਾਥ ਵਗੈਰਾ ਲੈ ਕੇ ਜਾ ਰਹੇ ਸਨ, ਜਿਸ ਦਾ ਕਿਰਾਇਆ 7100 ਰੁਪਏ ਪ੍ਰਤੀ ਵਿਅਕਤੀ ਸੀ ਅਤੇ ਇਹ ਵੀ ਦੱਸਿਆ ਖਾਣ ਅਤੇ ਰਹਿਣ ਦਾ ਵਧੀਆ ਪ੍ਰਬੰਧ ਹੈ, ਜਿਸ ਤੇ ਉਨ੍ਹਾਂ ਵਲੋਂ ਅਤੇ ਹੋਰਨਾਂ ਵਲੋਂ ਵੀ ਉਕਤ ਵਿਅਕਤੀਆਂ ਕੋਲ ਪੈਸੇ ਜਮ੍ਹਾ ਕਰਵਾ ਕੇ ਆਪਣੀ ਸੀਟ ਬੁੱਕ ਕਰਵਾ ਲਈ, ਜੋ ਜਾਣ ਸਮੇ ਪਤਾ ਲੱਗਾ ਕਿ ਬੱਸ ਵੇਲਵੋ ਨਹੀ ਸੀ ਅਤੇ ਉਪਰ ਦੱਸੀਆਂ ਹੋਈਆਂ ਥਾਵਾਂ ਤੇ ਵੀ ਨਹੀ ਲੈ ਕੇ ਗਏ ਤੇ ਨਾ ਹੀ ਕੋਈ ਕਮਰੇ ਦਾ ਪ੍ਰਬੰਧ ਕੀਤਾ ਗਿਆ ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋ ਸਵਾਰੀਆਂ ਨੇ ਵਾਪਸ ਪਟਿਆਲਾ ਜਾਣ ਲਈ ਕਿਹਾ ਤਾਂ ਉਕਤ ਵਿਅਕਤੀਆਂ ਨੇ ਤੇਲ ਨਾ ਹੋਣ ਦਾ ਬਹਾਨਾ ਲਗਾਉਣਾ ਸ਼ੁਰੂ ਕਰ ਦਿੱਤਾ , ਜਿਸ ਤੇ ਸਿ਼ਕਾਇਤਕਰਤਾ ਨੇ ਡਰਾਇਵਰ ਹਰਮੀਤ ਸਿੰਘ ਦੇ ਖਾਤੇ ਵਿੱਚ 30 ਹਜਾਰ ਰੁਪਏ ਪਾਏ ਤਾਂ ਉਪਰੋਕਤ ਵਿਅਕਤੀਆਂ ਵੱਲੋ ਸ਼ਰਧਾਲੂਆ ਨੂੰ ਪਟਿਆਲਾ ਵਿਖੇ ਲਿਆਂਦਾ ਗਿਆ, ਜੋ ਉਪਰੋਕਤ ਵਿਅਕਤੀਆਂ ਨੇ ਇਸ ਤਰ੍ਹਾਂ ਕਰਕੇ ਕਰੀਬ 3 ਲੱਖ ਰੁਪਈ ਦੀ ਠੱਗੀ ਮਾਰੀ ਹੈ, ਜਿਸ ਪੁਲਸ ਨੇ ਜਾਂਚ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 26 March,2025
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
ਨਾਭਾ, 26 ਮਾਰਚ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਧਾਰਾ 126 (2), 118 (1), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਨੀ ਵਾਸੀ ਏਕਤਾ ਕਲੋਨੀ ਨਾਭਾ, ਦੀਪੂ, ਗੰਜਾ ਪੁੱਤਰਾਨ ਟਾਕਨ ਵਾਸੀਆਨ ਏਕਤਾ ਕਲੋਨੀ ਨਾਭਾ ਸ਼ਾਮਲ ਹਨ । ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਏਕਤਾ ਕਾਲੋਨੀ ਥੂਹੀ ਰੋਡ ਨਾਭਾ ਨੇ ਦੱਸਿਆ ਕਿ 24 ਮਾਰਚ ਨੂੰ ਦੋ ਵਜੇ ਉਹ ਆਪਣੀ ਮਾਤਾ ਸਣੇ ਏਕਤਾ ਕਾਲੋਨੀ ਨਾਭਾ ਦੇ ਮੋੜ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਸਿ਼ਕਾਇਤਕਰਤਾ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 26 March,2025
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮੁਕੱਦਮੇ ਦਰਜ, 25 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 22 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ.) ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 15 ਮਾਰਚ ਤੋਂ 21 ਮਾਰਚ ਤੱਕ ਡਰੱਗ ਦੇ 11 ਮੁਕੱਦਮੇ ਦਰਜ ਕਰਕੇ 20 ਕਥਿਤ ਦੋਸ਼ੀ ਕਾਬੂ ਕਰਕੇ 46 ਗ੍ਰਾਮ ਹੈਰੋਇਨ, 2615 ਨਸ਼ੀਲੀਆਂ ਗੋਲੀਆਂ, 36 ਕਿੱਲੋ 200 ਗ੍ਰਾਮ ਹਰੇ ਪੌਦੇ ਪੋਸਤ ਬ੍ਰਾਮਦ ਕਰਵਾਈ ਗਈ । ਸੰਗਰੂਰ ਦੀ ਜਮੀਨ ਉਤੇ ਬਣਾਈ ਗੈਰ ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 05 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 66.750 ਲੀਟਰ ਸ਼ਰਾਬ ਠੇਕਾ ਦੇਸੀ, 01 ਚਾਲੂ ਭੱਠੀ ਅਤੇ 180 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਜੂਆ ਐਕਟ ਤਹਿਤ 03 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਅਤੇ 18,480/- ਰੁਪਏ ਬ੍ਰਾਮਦ ਕਰਾਏ ਗਏ । ਉਨ੍ਹਾਂ ਦੱਸਿਆ ਕਿ 18 ਮਾਰਚ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਕਮੇਟੀ ਸੰਗਰੂਰ ਦੀ ਜਮੀਨ ਉਤੇ ਬਣਾਈ ਗੈਰ ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ । ਨਸ਼ਿਆਂ ਖਿਲਾਫ ਜੰਗ ਜਾਰੀ ਹੈ ਜ਼ਿਲਾ ਪੁਲਿਸ ਮੁਖੀ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 39 ਪਿੰਡਾਂ ਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 22 March,2025
3 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ ਮਾਂ ਤੇ ਮਾਂ ਦੇ ਪ੍ਰੇਮੀ ਤੇ ਲੱਗੇ
ਮੋਹਾਲੀ : ਪੰਜਾਬ ਦੇ ਜਿ਼ਲਾ ਮੋਹਾਲੀ ਵਿੱਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕੁੜੀ ਦੀ ਮਾਂ ਅਤੇ ਉਸਦੇ ਪ੍ਰੇਮੀ ਦੁਆਰਾ ਕੀਤਾ ਗਿਆ ਹੈ ਦੇ ਦੋਸ਼ ਲੱਗਣ ਤੇ ਪੀੜਤ ਲੜਕੀ ਦੇ ਪਿਤਾ ਦੀ ਸਿ਼਼ਕਾਇਤ `ਤੇ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਦੋਸ਼ੀ ਦੀ ਪਛਾਣ ਰਣਜੀਤ ਸਿੰਘ (30 ਸਾਲ) ਵਾਸੀ ਮਾਨਸਾ ਵਜੋਂ ਹੋਈ ਹੈ । ਦੋਸ਼ੀ ਰਣਜੀਤ ਸਿੰਘ ਦੇ ਪਿਛਲੇ ਇੱਕ ਸਾਲ ਤੋਂ ਪੀੜਤ ਲੜਕੀ ਦੀ ਮਾਂ ਨਾਲ ਨਾਜਾਇਜ਼ ਸਬੰਧ ਸਨ। ਦੋਵੇਂ ਇਕੱਠੇ ਤਿੰਨ ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਦੇ ਸਨ । ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਪੁਲਿਸ ਹੁਣ ਦੋਵਾਂ ਮੁਲਜ਼ਮਾਂ ਤੋਂ ਮਾਮਲੇ ਸਬੰਧੀ ਹੋਰ ਪੁੱਛਗਿੱਛ ਕਰ ਰਹੀ ਹੈ । ਪੀੜਤਾ ਦੀ ਮਾਂ ਖੁਦ ਬਣਾਉਂਦੀ ਸੀ ਆਪਣੀ ਧੀ ਨਾਲ ਛੇੜਛਾੜ ਦੀਆਂ ਵੀਡੀਓ ਪੀੜਤਾ ਦੀ ਮਾਂ ਖੁਦ ਆਪਣੀ ਧੀ ਨਾਲ ਛੇੜਛਾੜ ਦੀਆਂ ਵੀਡੀਓ ਬਣਾਉਂਦੀ ਸੀ। ਜਦੋਂ ਉਸਦਾ ਬੁਆਏਫ੍ਰੈਂਡ ਉਸਦੀ ਨਾਬਾਲਗ ਧੀ ਨਾਲ ਛੇੜਛਾੜ ਕਰਦਾ ਸੀ । ਫਿਰ, ਉਸਨੂੰ ਰੋਕਣ ਦੀ ਬਜਾਏ, ਉਸਨੇ ਉਸਦੇ ਵੀਡੀਓ ਬਣਾਏ ਅਤੇ ਉਹਨਾਂ ਨੂੰ ਆਪਣੇ ਫੋਨ ਵਿੱਚ ਰੱਖ ਲਿਆ । ਪਿਤਾ ਨੂੰ ਆਪਣੀ ਧੀ ਨਾਲ ਛੇੜਛਾੜ ਬਾਰੇ ਫੋਨ `ਤੇ ਵੀਡੀਓ ਦੇਖਣ ਤੋਂ ਬਾਅਦ ਹੀ ਪਤਾ ਲੱਗਾ । ਪਿਤਾ ਦੀ ਸ਼ਿਕਾਇਤ `ਤੇ, ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਧਾਰਾ 65/2, ਬਲਾਤਕਾਰ (65/2), ਸਰਕਾਰੀ ਅਧਿਕਾਰੀ ਦੀ ਨਕਲ (204), ਧਮਕੀ (351/2) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਦੀ ਧਾਰਾ 6 ਦੇ ਤਹਿਤ ਮਾਮਲਾ ਦਰਜ ਕੀਤਾ ਹੈ । ਦੋਸ਼ੀ ਰਣਜੀਤ ਸਿੰਘ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਦੱਸਦਾ ਸੀ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਦੱਸਦਾ ਸੀ। ਇਸ ਲਈ, ਉਹ ਪੁਲਿਸ ਦੀ ਵਰਦੀ ਪਹਿਨ ਕੇ ਅਤੇ ਹਥਿਆਰ ਫੜ ਕੇ ਆਪਣੇ ਵੀਡੀਓ ਇੰਟਰਨੈੱਟ ਮੀਡੀਆ `ਤੇ ਅਪਲੋਡ ਕਰਦਾ ਸੀ । ਉਹ ਪੀੜਤ ਦੇ ਪਿਤਾ ਨੂੰ ਧਮਕੀ ਦਿੰਦਾ ਸੀ ਅਤੇ ਕਹਿੰਦਾ ਸੀ ਕਿ ਜੇਕਰ ਉਸਨੇ ਸ਼ਿਕਾਇਤ ਕੀਤੀ ਤਾਂ ਉਹ ਉਸਨੂੰ ਪੁਲਿਸ ਦੁਆਰਾ ਗ੍ਰਿਫ਼ਤਾਰ ਕਰਵਾ ਦੇਵੇਗਾ। ਪੁਲਿਸ ਨੂੰ ਹੁਣ ਮੁਲਜ਼ਮ ਦੇ ਰਿਮਾਂਡ ਦੌਰਾਨ ਪੁਲਿਸ ਦੀ ਵਰਦੀ ਅਤੇ ਹਥਿਆਰ ਬਰਾਮਦ ਕਰਨਾ ਪਵੇਗਾ । ਇਸ ਦਾ ਹਵਾਲਾ ਦਿੰਦੇ ਹੋਏ, ਪੁਲਿਸ ਨੇ ਅਦਾਲਤ ਤੋਂ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਕਰ ਲਿਆ ਹੈ । ਢਕੋਲੀ ਇਲਾਕੇ ਵਿੱਚ ਸਥਿਤ ਗੁਰੂ ਨਾਨਕ ਨਗਰ ਇਲਾਕੇ ਵਿੱਚ ਸ਼ਮਸ਼ਾਨਘਾਟ ਦੇ ਨੇੜੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਨਵਜੰਮੀ ਬੱਚੀ ਮਿਲੀ ਢਕੋਲੀ ਇਲਾਕੇ ਵਿੱਚ ਸਥਿਤ ਗੁਰੂ ਨਾਨਕ ਨਗਰ ਇਲਾਕੇ ਵਿੱਚ ਸ਼ਮਸ਼ਾਨਘਾਟ ਦੇ ਨੇੜੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਨਵਜੰਮੀ ਬੱਚੀ ਮਿਲੀ । ਇਸ ਕੁੜੀ ਨੂੰ ਸਾੜੀ ਦੇ ਕੱਪੜੇ ਵਿੱਚ ਲਪੇਟਿਆ ਹੋਇਆ ਸੀ । ਦੁਪਹਿਰ ਦੇ ਕਰੀਬ 3:15 ਵਜੇ, ਨਰੇਸ਼ ਫੌਜੀ, ਜੋ ਨੇੜੇ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ, ਨੇ ਕੁੜੀ ਨੂੰ ਦੇਖਿਆ । ਇਸ ਤੋਂ ਬਾਅਦ ਉਸਨੇ ਹਸਪਤਾਲ ਦੇ ਅੰਦਰ ਢਕੋਲੀ ਵਿੱਚ ਆਸ਼ਾ ਵਰਕਰ ਵਜੋਂ ਕੰਮ ਕਰਨ ਵਾਲੀ ਰਣਜੀਤ ਕੌਰ ਨੂੰ ਬੁਲਾਇਆ । ਫ਼ੋਨ ਆਉਣ ਤੋਂ ਤੁਰੰਤ ਬਾਅਦ ਰਣਜੀਤ ਕੌਰ ਮੌਕੇ `ਤੇ ਪਹੁੰਚ ਗਈ । ਉਸ ਦੇ ਨਾਲ ਗੁਰੂ ਨਾਨਕ ਨਗਰ ਵਿੱਚ ਰਹਿਣ ਵਾਲੀਆਂ ਹੋਰ ਔਰਤਾਂ, ਰਵਨੀਤ ਕੌਰ, ਅਨੁਰਾਧਾ ਵਸੀਮ, ਨੇਹਾ ਤਿਆਗੀ ਆਦਿ ਵੀ ਉੱਥੇ ਪਹੁੰਚ ਗਈਆਂ । ਉਹ ਕੁੜੀ ਨੂੰ ਕੂੜੇ ਦੇ ਡੱਬੇ ਵਿੱਚੋਂ ਚੁੱਕ ਕੇ ਕਮਿਊਨਿਟੀ ਹੈਲਥ ਸੈਂਟਰ ਦੇ ਅੰਦਰ ਢਕੋਲੀ ਲੈ ਗਿਆ । ਇਸ ਤੋਂ ਬਾਅਦ, ਉਸਨੇ ਇੱਕ ਹੋਰ ਔਰਤ ਨੂੰ ਬੁਲਾਇਆ ਅਤੇ ਬੱਚੇ ਨੂੰ ਦੁੱਧ ਪਿਲਾਇਆ ।
Punjab Bani 22 March,2025
ਕਿਸਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਚਾਰ ਜਣਿਆਂ ਵਿਰੁੱਧ ਕੇਸ ਦਰਜ
ਮਾਨਸਾ : ਪੰਜਾਬ ਦੇ ਜਿ਼ਲਾ ਮਾਨਸਾ ਦੇ ਇਕ ਕਿਸਾਨ ਨੇ ਕੂਡਨੀ ਹੈੱਡ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ । ਉਸਦੀ ਲਾਸ਼ ਕਈ ਦਿਨਾਂ ਬਾਅਦ ਬਰਾਮਦ ਹੋਈ । ਪ੍ਰਵਾਰਕ ਮੈਂਬਰਾਂ ਅਨੁਸਾਰ, ਉਹ ਫ਼ਸਲ ਵਿੱਚ ਪਾਣੀ ਭਰਨ ਕਾਰਨ ਦੁਖੀ ਸੀ । ਜਾਖਲ ਪੁਲਸ ਨੇ ਉਸਦੀ ਮਾਂ ਦੇ ਬਿਆਨ ’ਤੇ ਚਾਰ ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ । ਪੁਲਸ ਜਾਂਚ ਕਰ ਰਹੀ ਹੈ । ਮਾਨਸਾ ਦੇ ਪਿੰਡ ਕੁਲਰੀਆ ਦੀ ਰਹਿਣ ਵਾਲੀ ਗੁਰਮੇਲ ਕੌਰ ਨੇ ਦੱਸਿਆ ਕਿ ਉਸਦਾ ਪੁੱਤਰ ਜਸਪ੍ਰੀਤ ਖੇਤੀਬਾੜੀ ਕਰਦਾ ਸੀ । ਉਹ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਬੱਚੇ ਸਨ । ਇਨ੍ਹਾਂ ਵਿੱਚੋਂ ਇੱਕ ਦੀ ਉਮਰ 9 ਸਾਲ ਹੈ ਅਤੇ ਦੂਜੀ ਦੀ ਉਮਰ 4 ਸਾਲ ਹੈ । ਉਸਨੇ ਦੱਸਿਆ ਕਿ 11 ਮਾਰਚ ਦੀ ਸ਼ਾਮ ਨੂੰ ਬਲਦੇਵ, ਅਮਰੀਕ, ਬਿੱਕਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਉਸਦੀ ਤਿੰਨ ਏਕੜ ਕਣਕ ਦੀ ਫ਼ਸਲ ’ਚ ਪਾਣੀ ਭਰ ਦਿੱਤਾ, ਇਸ ਕਾਰਨ ਫ਼ਸਲ ਖ਼ਰਾਬ ਹੋ ਗਈ, ਇਸ ਕਾਰਨ ਜਸਪ੍ਰੀਤ ਪਰੇਸ਼ਾਨ ਰਹਿਣ ਲੱਗਾ । ਉਨ੍ਹਾਂ ਕਿਹਾ ਕਿ 12 ਮਾਰਚ ਨੂੰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ । ਜਾਖਲ ਪੁਲਸ ਨੇ ਕੀਤਾ ਮੁਲਜ਼ਮਾਂ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 108, 351 (3), 3 (5) ਤਹਿਤ ਮਾਮਲਾ ਦਰਜ ਮੁਲਜ਼ਮਾਂ ਨੇ ਆਪਣੀ ਗ਼ਲਤੀ ਮੰਨ ਲਈ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ ਪਰ ਉਨ੍ਹਾਂ ਨਾਲ ਹੀ ਸ਼ਿਕਾਇਤ ਕਰਨ ’ਤੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ । 15 ਮਾਰਚ ਨੂੰ, ਜਸਪ੍ਰੀਤ ਆਪਣੀ ਸਾਈਕਲ ’ਤੇ ਇਹ ਕਹਿ ਕੇ ਚਲਾ ਗਿਆ ਕਿ ਉਹ ਖੇਤ ਜਾ ਰਿਹਾ ਹੈ ਅਤੇ ਵਾਪਸ ਨਹੀਂ ਆਇਆ । 16 ਮਾਰਚ ਨੂੰ, ਉਸਦੀਆਂ ਚੱਪਲਾਂ ਅਤੇ ਸਾਈਕਲ ਟੋਹਾਣਾ ਦੇ ਕੂਡਨੀ ਹੈੱਡ ਨੇੜੇ ਮਿਲੇ ਸਨ । 18 ਮਾਰਚ ਨੂੰ, ਉਸਦੀ ਲਾਸ਼ ਪੰਜਾਬ ਦੇ ਸਰਦੂਲਗੜ੍ਹ ਵਿੱਚ ਨਹਿਰ ਵਿੱਚੋਂ ਬਰਾਮਦ ਹੋਈ । ਜਾਖਲ ਪੁਲਿਸ ਨੇ ਮੁਲਜ਼ਮਾਂ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 108, 351 (3), 3 (5) ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਦੇ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ।
Punjab Bani 20 March,2025
ਥਾਣਾ ਘਨੌਰ ਪੁਲਿਸ ਨੇ ਇੱਕ ਵਿਅਕਤੀ ਤੋਂ 20 ਕਿਲੋ 840 ਗ੍ਰਾਮ ਪੋਸਤ-ਅਫੀਮ ਦੇ ਹਰੇ ਪੌਦੇ ਬਰਾਮਦ ਕੀਤੇ
ਘਨੌਰ : ਥਾਣਾ ਘਨੌਰ ਪੁਲਿਸ ਨੇ ਇੱਕ ਵਿਅਕਤੀ ਤੋਂ 20 ਕਿਲੋ 840 ਗ੍ਰਾਮ ਪੋਸਤ-ਅਫੀਮ ਦੇ ਹਰੇ ਪੋਦੇ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਸਾਹਿਬ ਸਿੰਘ ਨੇ ਦੱਸਿਆ ਕਿ ਸੇਫ ਪੰਜਾਬ ਐਪ (Safe Punjab App) ਤੇ ਇੱਕ ਸ਼ਿਕਾਇਤ ਮੋਸੂਲ ਹੋਈ ਕਿ ਉਕਤ ਵਿਅਕਤੀ ਨੇ ਆਪਣੇ ਘਰ ਪੋਸਤ-ਅਫੀਮ ਦੇ ਡੋਡੇ ਬੀਜੇ ਹੋਏ ਹਨ । ਪੁਲਸ ਨੇ ਕੀਤਾ ਐਨ. ਡੀ. ਪੀ. ਐਸ. ਐਕਟ ਦੀ ਧਾਰਾ 15,18/61/85 ਤਹਿਤ ਮਾਮਲਾ ਦਰਜ ਪੁਲਸ ਨੇ ਜਦੋਂ ਲਾਭ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਸ਼ੇਖਪੁਰਾ ਰਾਜਪੂਤਾ ਦੇ ਦੇ ਘਰ ਰੇਡ ਕੀਤੀ ਤਾਂ ਉਥੋਂ 20 ਕਿਲੋ 840 ਗ੍ਰਾਮ ਪੋਸਤ-ਅਫੀਮ ਦੇ ਹਰੇ ਪੋਦੇ ਬ੍ਰਾਮਦ ਹੋਏ । ਪੁਲਸ ਨੇ ਲਾਭ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਸ਼ੇਖਪੁਰਾ ਰਾਜਪੂਤਾ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਧਾਰਾ 15,18/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 20 March,2025
ਵਿਚਾਰ ਅਧੀਨ ਕੈਦੀ ਨੇ ਕੀਤਾ ਪਿਆਜ਼ ਦੇ ਛਿਲਕੇ ਵਾਲੇ ਕਟਰ ਨਾਲ ਦੂਜੇ ਕੈਦੀ ਦੇ ਸਿਰ `ਤੇ ਵਾਰ
ਵਿਚਾਰ ਅਧੀਨ ਕੈਦੀ ਨੇ ਕੀਤਾ ਪਿਆਜ਼ ਦੇ ਛਿਲਕੇ ਵਾਲੇ ਕਟਰ ਨਾਲ ਦੂਜੇ ਕੈਦੀ ਦੇ ਸਿਰ `ਤੇ ਵਾਰ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਬਣੀ ਸੈਂਟਰਲ ਜੇਲ੍ਹ ਵਿੱਚ ਵਿਚਾਰ ਅਧੀਨ ਕੈਦੀਆਂ ਵਿੱਚ ਉਸ ਸਮੇਂ ਝੜਪ ਹੋ ਗਈ ਜਦੋਂ ਇਕ ਕੈਦੀ ਵਲੋਂ ਦੂਸਰੇ ਕੈਦੀ ਨੂੰ ਨਸ਼ਾ ਕਰਨ ਲਈ ਇਨਕਾਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲਾ ਇੰਨਾ ਵਧ ਗਿਆ ਕਿ ਇੱਕ ਵਿਚਾਰ ਅਧੀਨ ਕੈਦੀ ਨੇ ਪਿਆਜ਼ ਦੇ ਛਿਲਕੇ ਵਾਲੇ ਕਟਰ ਨਾਲ ਦੂਜੇ ਕੈਦੀ ਦੇ ਸਿਰ `ਤੇ ਵਾਰ ਕਰ ਦਿੱਤਾ ਤੇ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਜੇਲ ਬੈਰਕ ਵਿੱਚ ਹੰਗਾਮਾ ਸੁਣ ਕੇ ਸੁਰੱਖਿਆ ਕਰਮਚਾਰੀ ਮੌਕੇ `ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰਤ ਜੇਲ ਦੇ ਅੰਦਰ ਹਸਪਤਾਲ ਪਹੁੰਚਾਇਆ ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ । ਇੱਕ ਕੈਦੀ ਦੇ ਸਿਰ `ਤੇ ਟਾਂਕੇ ਲੱਗੇ ਸਨ ਜਦੋਂ ਕਿ ਦੂਜੇ ਦੀਆਂ ਉਂਗਲਾਂ `ਤੇ ਸੱਟਾਂ ਸਨ । ਜਾਣਕਾਰੀ ਦਿੰਦਿਆਂ ਹਵਾਲਾਤੀ ਤਰੁਣ ਨੇ ਦੱਸਿਆ ਕਿ 2021 ਵਿੱਚ ਉਸ ਵਿਰੁੱਧ ਚੋਰੀ ਦਾ ਮਾਮਲਾ ਦਰਜ ਹੋਇਆ ਸੀ । ਕਿਸੇ ਤਰ੍ਹਾਂ ਮੈਂ ਜ਼ਮਾਨਤ `ਤੇ ਬਾਹਰ ਆਇਆ ਅਤੇ ਇੱਕ ਫੈਕਟਰੀ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮੈਂ ਆਪਣੀ ਗ਼ਲਤੀ ਕਾਰਨ ਭਗੌੜਾ ਬਣ ਗਿਆ । ਮੈਂ ਪਿਛਲੇ 1 ਸਾਲ ਤੋਂ ਜੇਲ ਵਿੱਚ ਹਾਂ । ਮੇਰੇ ਗੁਆਂਢ ਦਾ ਇੱਕ ਮੁੰਡਾ ਜੇਲ ਵਿੱਚ ਹੈ। ਉਸ ਨੂੰ ਇੱਕ ਹੋਰ ਕੈਦੀ ਨਸ਼ੀਲੇ ਪਦਾਰਥ ਦੇ ਰਿਹਾ ਸੀ । ਉਹ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਉਪਲਬਧ ਨਸ਼ੀਲੀਆਂ ਗੋਲੀਆਂ ਦੇ ਰਿਹਾ ਸੀ । ਮੈਂ ਆਪਣੇ ਦੋਸਤ ਨੂੰ ਕਿਹਾ ਕਿ ਇਹ ਗੋਲੀਆਂ ਨਾ ਖਾਵੇ ਅਤੇ ਨਸ਼ੇ ਨਾ ਕਰੇ । ਮੈਂ ਉਸ ਨੂੰ ਸਮਝਾ ਰਿਹਾ ਸੀ ਕਿ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਆਪਣਾ ਕੰਮ ਕਰੇਗਾ । ਇਸ ਦੌਰਾਨ, ਨੌਜਵਾਨ ਨੇ ਮੇਰੇ ਨਾਲ ਬਦਸਲੂਕੀ ਕੀਤੀ ਅਤੇ ਪਿਆਜ਼ ਕੱਟਣ ਵਾਲੇ ਕਟਰ ਨਾਲ ਮੇਰੇ ਸਿਰ `ਤੇ ਵਾਰ ਕੀਤਾ। ਉਸ ਕੈਦੀ ਨੇ ਆਪਣੇ ਹੱਥ `ਤੇ ਵੀ ਕਟਰ ਮਾਰਿਆ ਹੈ । ਡਾਕਟਰਾਂ ਨੇ ਹੁਣ ਉਸ ਦੇ ਸਿਰ `ਤੇ ਟਾਂਕੇ ਲਗਾਏ ਹਨ। ਕੁਝ ਲੋਕ ਹਰ ਰੋਜ਼ ਜੇਲ ਵਿੱਚ ਲੜਦੇ ਹਨ। ਸਰਕਾਰ ਨੂੰ ਸਮੇਂ-ਸਮੇਂ `ਤੇ ਜੇਲਾਂ ਦਾ ਨਿਰੀਖਣ ਕਰਨਾ ਚਾਹੀਦਾ ਹੈ ਤਾਂ ਜੋ ਕੈਦੀਆਂ ਦੀ ਕੁੱਟਮਾਰ ਨਾ ਹੋਵੇ ।
Punjab Bani 19 March,2025
ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ ਜਲੰਧਰ : ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ਤੇ ਕੀਤੇ ਗਏ ਹਮਲੇ ਦੇ ਸਬੰਧ ਵਿਚ ਇਕ ਹੋਰ ਮੁਲਜਮ ਨੂੰ ਕਾਬੂ ਕਰ ਲਿਆ ਹੈ।ਪੰਜਾਬ ਪੁਲਸ ਨੇ ਜਲੰਧਰ ਦੇ ਵਿੱਚ ਦੋ ਵੱਡੇ ਮੁਕਾਬਲਿਆਂ ਦੌਰਾਨ ਯੂਟਿਊਬਰ ਨਵਦੀਪ ਸਿੰਘ ਉਰਫ ਰੋਜਰ ਸੰਧੂ ਦੇ ਘਰ ਦੇ ਉੱਤੇ ਹੋਏ ਹਮਲੇ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਹੋਰ ਵੱਡਾ ਐਨਕਾਊਂਟਰ ਕਰ ਦਿੱਤਾ । ਇਸ ਮਾਮਲੇ ਦੇ ਵਿੱਚ ਜਿੱਥੇ ਅੱਜ ਸਵੇਰੇ ਵੀ ਇੱਕ ਇਨਕਾਊਂਟਰ ਕੀਤਾ ਸੀ । ਪੁਲਸ ਹਿਮਾਚਲ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਪੰਜਾਬ ਲੈ ਕੇ ਆ ਰਹੀ ਸੀ । ਮੁਲਜ਼ਮ ਜਲੰਧਰ ਦੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ ਅਤੇ ਉਸ ਦਾ ਨਾਮ ਅੰਮ੍ਰਿਤ ਹੈ। ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ਦੇ ਵਿੱਚ ਗੋਲੀ ਲੱਗੀ । ਜ਼ਖਮੀ ਹੋਏ ਮੁਲਜ਼ਮ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ । ਪੁਲਸ ਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਇਹ ਮੁਲਜਮ ਹਿਮਾਚਲ ਦੇ ਇੱਕ ਇਲਾਕੇ ਦੇ ਵਿੱਚ ਲੁਕਿਆ ਹੋਇਆ ਹੈ । ਪੁਲਸ ਨੇ ਦੇਰ ਸ਼ਾਮ ਹਿਮਾਚਲ ਦੇ ਵਿੱਚ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮ ਨੂੰ ਜਲੰਧਰ ਲੈ ਕੇ ਆ ਰਹੀ ਸੀ ਪਰ ਆਦਮਪੁਰ ਦੇ ਨੇੜੇ ਪੁਲਸ ਦੀ ਗੱਡੀ ਖਰਾਬ ਹੋ ਗਈ । ਗੱਡੀ ਦੇ ਵਿੱਚ ਜਿਹੜੇ ਮੁਲਾਜ਼ਮ ਬੈਠੇ ਹੋਏ ਸੀ ਉਹ ਵੀ ਗੱਡੀ ਨੂੰ ਠੀਕ ਕਰਨ ਦੇ ਵਿੱਚ ਲੱਗ ਗਏ। ਇਸੇ ਦੌਰਾਨ ਮੁਲਜ਼ਮ ਨੇ ਗੱਡੀ ਵਿੱਚੋਂ ਭੱਜਣ ਦੀ ਕੋਸਿ਼ਸ਼ ਕੀਤੀ, ਜਿਸ ਕਾਰਨ ਪੁਲਸ ਨੂੰ ਕਾਰਵਾਈ ਕਰਨੀ ਪਈ । ਜਾਣਕਾਰੀ ਅਨੁਸਾਰ ਮੁਕਾਬਲੇ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਹਾਰਦਿਕ ਦੇ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨਾਲ ਲਿੰਕ ਹਨ । ਹਾਲਾਂਕਿ ਹਾਰਦਿਕਤਾ ਦਾ ਕੋਈ ਕ੍ਰਿਮੀਨਲ ਰਿਕਾਰਡ ਤਾਂ ਨਹੀਂ ਹੈ। ਹਾਰਦਿਕ ਅਤੇ ਅੰਮ੍ਰਿਤ ਨੇ ਕਥਿਤ ਤੌਰ ’ਤੇ ਰੋਜਰ ਸੰਧੂ ਦੇ ਘਰ ’ਤੇ ਗਰਨੇਡ ਹਮਲਾ ਕੀਤਾ ਸੀ ।
Punjab Bani 19 March,2025
ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਪਤੀ ਦਾ ਕਤਲ
ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਪਤੀ ਦਾ ਕਤਲ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੇਰਠ ਜਿ਼ਲ੍ਹੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਥੇ ਹੀ ਬਸ ਨਹੀਂ ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਟੁਕੜੇ-ਟੁਕੜੇ ਕਰ ਕੇ ਡਰੰਮ `ਚ ਰੱਖ ਕੇ ਮਿੱਟੀ ਨਾਲ ਬੰਦ ਕਰ ਦਿੱਤਾ । ਇਸ ਤੋਂ ਬਾਅਦ ਬੇਵਫ਼ਾ ਪਤਨੀ ਸਿ਼ਮਲਾ ਗਈ ਅਤੇ ਆਪਣੇ ਪ੍ਰੇਮੀ ਨਾਲ ਮਸਤੀ ਕਰਦੀ ਰਹੀ ਅਤੇ ਜਦੋਂ ਉਹ ਵਾਪਸ ਆਈ ਤਾਂ ਪਤਨੀ ਨੇ ਪਰਿਵਾਰ ਨੂੰ ਪਤਨੀ ਦੇ ਕਤਲ ਦੀ ਸੂਚਨਾ ਦਿੱਤੀ । ਫਿ਼ਲਹਾਲ ਪੁਲਿਸ ਨੇ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਨਾਲ ਹੀ ਪਤੀ ਦੀ ਲਾਸ਼ ਦੇ ਟੁਕੜੇ ਵੀ ਬਰਾਮਦ ਕੀਤੇ । ਉਕਤ ਕਤਲ ਦੌਰਾਨ ਪ੍ਰਾਪਤ ਹੋਏ ਲਾਸ਼ ਦੇ ਟੁੱਕੜਿਆਂ ਨੂੰ ਪੁਲਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਇਹ ਰੂਹ ਕੰਬਾਉਣ ਵਾਲਾ ਮਾਮਲਾ ਮੇਰਠ ਦੇ ਬ੍ਰਹਮਪੁਰੀ ਥਾਣਾ ਖੇਤਰ ਦੇ ਅਧੀਨ ਇੰਦਰਾਨਗਰ ਮਾਸਟਰ ਕਾਲੋਨੀ `ਚ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਲੰਡਨ ਤੋਂ ਪਰਤੇ ਸੌਰਭ ਕੁਮਾਰ (29) ਦਾ 4 ਮਾਰਚ ਦੀ ਰਾਤ ਨੂੰ ਉਸ ਦੀ ਪਤਨੀ ਮੁਸਕਾਨ ਰਸਤੋਗੀ ਨੇ ਆਪਣੇ ਪ੍ਰੇਮੀ ਸਾਹਿਲ ਸ਼ੁਕਲਾ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ । 4 ਮਾਰਚ ਨੂੰ ਮੁਲਜ਼ਮਾਂ ਨੇ ਲਾਸ਼ ਦੇ 15 ਟੁਕੜੇ ਇੱਕ ਡਰੰਮ ਵਿੱਚ ਰੱਖ ਕੇ ਸੀਮਿੰਟ ਨਾਲ ਚਿਣ ਦਿੱਤਾ । ਮੁਸਕਾਨ ਆਪਣੀ ਪੰਜ ਸਾਲ ਦੀ ਧੀ ਨੂੰ ਉਸ ਦੇ ਮਾਤਾ-ਪਿਤਾ ਦੇ ਘਰ ਛੱਡ ਕੇ ਆਪਣੇ ਬੁਆਏਫ੍ਰੈਂਡ ਨਾਲ ਸ਼ਿਮਲਾ ਘੁੰਮਣ ਚਲੀ ਗਈ। ਵਾਪਸ ਆ ਕੇ ਮੁਸਕਾਨ ਨੇ ਸੌਰਭ ਦੇ ਕਤਲ ਬਾਰੇ ਆਪਣੇ ਪਿਤਾ ਨੂੰ ਜਾਣਕਾਰੀ ਮੰਗਲਵਾਰ ਨੂੰ ਪ੍ਰਮੋਦ ਕੁਮਾਰ ਅਤੇ ਮੁਸਕਾਨ ਦੇ ਨਾਲ ਬ੍ਰਹਮਪੁਰੀ ਥਾਣੇ ਪਹੁੰਚਿਆ ਅਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ । ਪੁਲਸ ਨੇ ਔਰਤ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰਕੇ ਸੌਰਭ ਦੀ ਲਾਸ਼ ਬਰਾਮਦ ਕਰ ਲਈ ਹੈ । ਸੌਰਭ ਕੁਮਾਰ (29) ਜੋ ਕਿ ਲੰਡਨ `ਚ ਕੰਮ ਕਰਦਾ ਸੀ, 24 ਫਰਵਰੀ ਨੂੰ ਆਪਣੇ ਘਰ ਪਰਤਿਆ ਸੀ । ਦਰਅਸਲ 25 ਫਰਵਰੀ ਨੂੰ ਉਨ੍ਹਾਂ ਦੀ ਪਤਨੀ ਮੁਸਕਾਨ (26) ਦਾ ਜਨਮ ਦਿਨ ਸੀ । ਜਨਮ ਦਿਨ ਮਨਾਉਣ ਲਈ ਉਹ ਵਾਪਸ ਆਇਆ ਸੀ, 28 ਫਰਵਰੀ ਨੂੰ ਬੇਟੀ ਪੀਹੂ (5) ਦਾ ਜਨਮ ਦਿਨ ਵੀ ਸੀ । ਦੋਵਾਂ ਦਾ ਜਸ਼ਨ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਤੋਂ ਬਾਅਦ 4 ਮਾਰਚ ਦੀ ਰਾਤ ਨੂੰ ਇਹ ਕਹਾਣੀ ਪੂਰੀ ਤਰ੍ਹਾਂ ਬਦਲ ਗਈ । ਪਤਨੀ ਮੁਸਕਾਨ ਨੇ ਸੌਰਭ ਨੂੰ ਰਾਤ ਨੂੰ ਖਾਣੇ `ਚ ਕੋਈ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਗੁਆਂਢ `ਚ ਰਹਿਣ ਵਾਲੇ ਆਪਣੇ ਪ੍ਰੇਮੀ ਸਾਹਿਲ ਸ਼ੁਕਲਾ (28) ਨੂੰ ਘਰ ਬੁਲਾਇਆ ਅਤੇ ਸੌਰਭ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ, ਫਿਰ ਤੇਜ਼ਧਾਰ ਹਥਿਆਰ ਨਾਲ ਲਾਸ਼ ਦੇ 15 ਟੁਕੜੇ ਕਰ ਦਿੱਤੇ, ਟੁਕੜਿਆਂ ਨੂੰ ਪਲਾਸਟਿਕ ਦੇ ਡਰੰਮ `ਚ ਪਾ ਕੇ ਮਿੱਟੀ ਅਤੇ ਸੀਮਿੰਟ ਦਾ ਘੋਲ ਬਣਾ ਕੇ ਢੱਕਣ ਨੂੰ ਸੀਲ ਕਰ ਦਿੱਤਾ । ਸੌਰਭ ਕੁਮਾਰ ਮਰਚੈਂਟ ਨੇਵੀ ਵਿੱਚ ਕੰਮ ਕਰਦਾ ਸੀ। ਉਹ ਅਕਸਰ ਵਿਦੇਸ਼ ਜਾਂਦਾ ਸੀ । ਸਾਲ 2020 ਵਿੱਚ, ਉਸਨੇ ਲੰਡਨ ਦੇ ਇੱਕ ਮਾਲ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਸਾਲ 2016 `ਚ ਸੌਰਭ ਨੇ ਮੁਸਕਾਨ ਰਸਤੋਗੀ ਨਾਲ ਲਵ ਮੈਰਿਜ ਕੀਤੀ ਸੀ। ਦੋਵਾਂ ਦੀ ਇੱਕ ਪੰਜ ਸਾਲ ਦੀ ਬੇਟੀ ਪੀਹੂ ਹੈ ।
Punjab Bani 19 March,2025
ਪੁਲਸ ਨੇ ਕੀਤਾ ਅੰਮ੍ਰਿਤਸਰ ਮੰਦਿਰ ਗ੍ਰਨੇਡ ਹਮਲੇ ਮਾਮਲੇ `ਚ ਮੁੱਖ ਮੁਲਜ਼ਮ ਦਾ ਐਨਕਾਊਂਟਰ
ਪੁਲਸ ਨੇ ਕੀਤਾ ਅੰਮ੍ਰਿਤਸਰ ਮੰਦਿਰ ਗ੍ਰਨੇਡ ਹਮਲੇ ਮਾਮਲੇ `ਚ ਮੁੱਖ ਮੁਲਜ਼ਮ ਦਾ ਐਨਕਾਊਂਟਰ ਅੰਮ੍ਰਿਤਸਰ : ਗੁਰੂ ਕੀ ਨਗਰੀ ਦੇ ਤੌਰ ਤੇ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ `ਚ ਮੰਦਰ `ਤੇ ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ `ਚੋਂ ਇਕ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਨੂੰ ਪੁਲਸ ਨੇ ਸੋਮਵਾਰ ਸਵੇਰ ਸਮੇਂ ਹੋਏ ਮੁਕਾਬਲੇ ਵਿਚ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼ ਚੂਈ ਫ਼ਰਾਰ ਹੋ ਗਿਆ । ਪੁਲਸ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ `ਤੇ ਸੀ. ਆਈ. ਏ. ਅਤੇ ਛੇਹਰਟਾ ਪੁਲਸ ਦੀਆਂ ਟੀਮਾਂ ਨੇ ਦੋਸ਼ੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਸੀ । ਐਸ. ਐਚ. ਓ. ਛੇਹਰਟਾ ਨੂੰ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਪੁਖਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਦੌਰਾਨ ਗੁਰਸਿਦਕ ਅਤੇ ਵਿਸ਼ਾਲ ਦੇ ਨਾਂ ਸਾਹਮਣੇ ਆਏ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮਾਂ ਦਾ ਗਠਨ ਕਰਕੇ ਇਲਾਕੇ `ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ । ਸਵੇਰੇ ਜਦੋਂ ਪੁਲਿਸ ਨੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਛੱਡ ਕੇ ਪੁਲਿਸ ’ਤੇ ਗੋਲੀਆਂ ਚਲਾਉਣ ਲੱਗ ੇ। ਇਸ ਗੋਲੀਬਾਰੀ `ਚ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ `ਤੇ ਗੋਲੀ ਲੱਗ ਗਈ, ਜਦਕਿ ਇਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਅਤੇ ਪੁਲਸ ਦੀ ਗੱਡੀ ਨੂੰ ਵੀ ਲੱਗੀ । ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ, ਜਿਸ ਨਾਲ ਗੁਰਸਿਦਕ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸਦਾ ਸਾਥੀ ਵਿਸ਼ਾਲ ਮੌਕੇ ਤੋਂ ਫਰਾਰ ਹੋ ਗਿਆ । ਜ਼ਖ਼ਮੀ ਗੁਰਸਿਦਕ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਗੁਰਸਿਦਕ ਦੀ ਮੌਤ ਹੋ ਗਈ । ਪੁਲਸ ਹੁਣ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਆਈ. ਐਸ. ਆਈ. ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਫ਼ਰਾਰ ਦੋਸ਼ੀ ਵਿਸ਼ਾਲ ਦੀ ਭਾਲ ਜਾਰੀ ਹੈ ਅਤੇ ਪੁਲਿਸ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ।
Punjab Bani 17 March,2025
ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਅਪੇਟਰਾਂ ਨੂੰ ਕੀਤਾ 17 ਲੱਖ 60 ਹਜ਼ਾਰ ਅਤੇ 4 ਹਜ਼ਾਰ ਅਮਰੀਕੀ ਡੋਲਰਾਂ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਅਪੇਟਰਾਂ ਨੂੰ ਕੀਤਾ 17 ਲੱਖ 60 ਹਜ਼ਾਰ ਅਤੇ 4 ਹਜ਼ਾਰ ਅਮਰੀਕੀ ਡੋਲਰਾਂ ਸਣੇ ਗ੍ਰਿਫ਼ਤਾਰ ਚੰਡੀਗੜ੍ਹ (): ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਵਿੱਤਰ ਸ਼ਹਿਰ ਅੰਮਿਤਸਰ ਦਿਹਾਤੀ ਦੀ ਪੁਲਸ ਨੇ ਅੱਜ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ `ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ । ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ । ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ. ਆਈ. ਜੀ.) ਬਾਰਡਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ । ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ । ਡੀ. ਆਈ. ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ । ਸੀਨੀਅਰ ਪੁਲਸ ਸੁਪਰਡੈਂਟ (ਅੰਮ੍ਰਿਤਸਰ) ਦਿਹਾਤੀ ਮਨਿੰਦਰ ਸਿੰਘ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ `ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਅੰਮ੍ਰਿਤਸਰ ਦੇ ਇੰਡੀਆ ਗੇਟ, ਛੇਹਰਟਾ ਤੋਂ ਦੋਵੇਂ ਹਵਾਲਾ ਆਪਰੇਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਐਚਪੀ ਲੈਪਟਾਪ ਅਤੇ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ । ਉਨ੍ਹਾਂ ਕਿਹਾ ਕਿ ਇਸ ਹਵਾਲਾ ਨੈੱਟਵਰਕ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਘਰਿੰਦਾ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫ. ਆਈ. ਆਰ. ਨੰਬਰ 57, 14-03-2025 ਪਹਿਲਾਂ ਹੀ ਦਰਜ ਹੈ । ਦੱਸਣਯੋਗ ਹੈ ਕਿ 1 ਮਾਰਚ 2025 ਤੋਂ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਬਾਰਡਰ ਰੇਂਜ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਵਿੱਚ 337 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ 192 ਮਾਮਲੇ ਦਰਜ ਕਰਕੇ ਕੀਤੇ ਗਏ ਹਨ । ਪੁਲਸ ਟੀਮਾਂ ਨੇ ਹੁਣ ਤੱਕ ਮੁਲਜ਼ਮਾਂ ਦੇ ਕਬਜ਼ੇ ’ਚੋਂ 41 ਕਿਲੋ ਹੈਰੋਇਨ, 1 ਕਿਲੋ ਆਈਸ, 26 ਲੱਖ ਰੁਪਏ ਅਤੇ 4000 ਅਮਰੀਕੀ ਡਾਲਰ ਡਰੱਗ ਮਨੀ, ਛੇ ਮੋਟਰਸਾਈਕਲ, ਨੌਂ ਚਾਰ ਪਹੀਆ ਵਾਹਨ ਅਤੇ 21 ਮੋਬਾਈਲ ਫੋਨ ਬਰਾਮਦ ਕੀਤੇ ਹਨ ।
Punjab Bani 16 March,2025
ਸੋਸ਼ਲ ਮੀਡੀਆ ਤੇ ਔਰਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬਲੈਕਮੇਲ ਕਰਨ ਵਾਲਾ ਕਾਬੂ
ਸੋਸ਼ਲ ਮੀਡੀਆ ਤੇ ਔਰਤਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬਲੈਕਮੇਲ ਕਰਨ ਵਾਲਾ ਕਾਬੂ ਨਵੀਂ ਦਿੱਲੀ : ਪੰਜਾਬ ਦੇ ਪ੍ਰਸਿੱਧ ਅੰਮ੍ਰਿਤਸਰ ਦਾ ਵਸਨੀਕ 23 ਸਾਲ ਦੇ ਮਾਧਵ ਸਿੰਘ ਜਿਸ ਵਲੋਂ ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ ਕਰਨ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ’ਚ ਹਾਲ ਹੀ ਦਿੱਲੀ ’ਚ ਗ੍ਰਿਫਤਾਰ ਕੀਤਾ ਗਿਆ ਹੈ ਨੇ ਇਕ ਮਾਮਲੇ ’ਚ ਇਕ ਔਰਤ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ । ਸਿ਼ਕਾਇਤ ਦਰਜ ਹੋਣ ਤੋਂ ਬਾਅਦ ਮਾਧਵ ਸਿੰਘ ਨੂੰ ਫੜ ਲਿਆ ਗਿਆ ਅਤੇ ਪੁਲਸ ਨੇ ਉਸ ਨੂੰ ਲੱਭਣ ਲਈ ਡਿਜੀਟਲ ਫੋਰੈਂਸਿਕ ਅਤੇ ਤਕਨੀਕੀ ਨਿਗਰਾਨੀ ਦੀ ਵਰਤੋਂ ਕੀਤੀ । ਉਸ ਨੇ ਅਪਣਾ ਜੁਰਮ ਕਬੂਲ ਕਰਦਿਆਂ ਕਿਹਾ ਕਿ ਉਸ ਨੇ ਇਹ ‘ਮਨੋਰੰਜਨ’ ਲਈ ਕੀਤਾ ਸੀ । ਪੁਲਸ ਅਜੇ ਵੀ ਹੋਰ ਸੰਭਾਵਤ ਪੀੜਤਾਂ ਜਾਂ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕਰ ਰਹੀ ਹੈ ।
Punjab Bani 15 March,2025
" ਯੁੱਧ ਨਸ਼ਿਆਂ ਵਿਰੁੱਧ" : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 42 ਮੁਕੱਦਮੇ ਦਰਜ, 62 ਜਣੇ ਗ੍ਰਿਫ਼ਤਾਰ
" ਯੁੱਧ ਨਸ਼ਿਆਂ ਵਿਰੁੱਧ" : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 42 ਮੁਕੱਦਮੇ ਦਰਜ, 62 ਜਣੇ ਗ੍ਰਿਫ਼ਤਾਰ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ 08 ਮਾਰਚ ਤੋਂ 14 ਮਾਰਚ ਤੱਕ ਕੀਤੀ ਗਈ ਕਾਰਗੁਜਾਰੀ ਸੰਗਰੂਰ, 15 ਮਾਰਚ : ਐਸ.ਐਸ.ਪੀ. ਸੰਗਰੂਰ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 8 ਮਾਰਚ ਤੋਂ 14 ਮਾਰਚ ਤੱਕ ਡਰੱਗ ਦੇ 40 ਮੁਕੱਦਮੇ ਦਰਜ ਕਰਕੇ 60 ਕਥਿਤ ਦੋਸ਼ੀ ਕਾਬੂ ਕਰਕੇ 164 ਗ੍ਰਾਮ ਹੈਰੋਇਨ, 115 ਗ੍ਰਾਮ ਗਾਂਜਾ, 350 ਗ੍ਰਾਮ ਨਸ਼ੀਲਾ ਪਾਉਡਰ, 5530 ਨਸ਼ੀਲੀਆਂ ਗੋਲੀਆਂ, 14 ਨਸ਼ੀਲੀਆਂ ਸ਼ੀਸੀਆਂ, 02 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 29 ਕਿੱਲੋ 500 ਗ੍ਰਾਮ ਹਰੇ ਪੌਦੇ ਪੋਸਤ ਅਤੇ 1,87,010/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 02 ਮੁਕੱਦਮੇ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 29.250 ਲੀਟਰ ਸ਼ਰਾਬ ਠੇਕਾ ਦੇਸੀ ਬ੍ਰਾਮਦ ਕਰਵਾਇਆ ਗਿਆ । ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਖੇਡ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਹਫਤੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 44 ਪਿੰਡਾਂ ਤੇ ਸ਼ਹਿਰਾਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਐਸ. ਐਸ. ਪੀ. ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 15 March,2025
ਜਾਅਲੀ ਅਮਰਕੀ ਡਾਲਰਾਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ `ਡਾਲਰ ਗੈਂਗ` ਨੂੰ ਦਿੱਲੀ ਪੁਲਸ ਨੇ ਦਬੋਚਿਆ
ਜਾਅਲੀ ਅਮਰਕੀ ਡਾਲਰਾਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ `ਡਾਲਰ ਗੈਂਗ` ਨੂੰ ਦਿੱਲੀ ਪੁਲਸ ਨੇ ਦਬੋਚਿਆ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ ਡਾਲਰ ਗਂੈਗ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਵਲੋਂ ਜਾਅਲੀ ਅਮਰੀਕੀ ਡਾਲਰਾਂ ਦਾ ਲਾਲਚ ਦੇ ਕੇ ਲੋਕਾਂ ਨਾਲ ਠੱਗੀ ਕੀਤੀ ਜਾਂਦੀ ਸੀ ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ 8 ਅਸਲੀ ਅਮਰੀਕੀ ਡਾਲਰ ਦੇ ਨੋਟ, 2 ਬੰਗਲਾਦੇਸ਼ੀ ਟਕੇ, 40,300 ਰੁਪਏ ਨਕਦ, 11 ਮੋਬਾਈਲ ਫ਼ੋਨ ਅਤੇ ਅਖ਼ਬਾਰ ਦੇ ਰੋਲ ਬਰਾਮਦ ਕੀਤੇ ਹਨ ਜੋ ਡਾਲਰਾਂ ਦੇ ਬੰਡਲਾਂ ਵਾਂਗ ਪੈਕ ਕੀਤੇ ਹੋਏ ਸਨ । ਜਾਂਚ `ਚ ਸਾਹਮਣੇ ਆਇਆ ਕਿ ਚਾਰੇ ਦੋਸ਼ੀ ਬੰਗਲਾਦੇਸ਼ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ਆਏ ਸਨ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ `ਤੇ ਆਧਾਰ ਕਾਰਡ ਬਣਵਾਏ ਸਨ । ਪੁਲਸ ਨੇ ਯੂ. ਆਈ. ਡੀ. ਏ. ਆਈ. ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਆਧਾਰ ਕਾਰਡ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ । ਡੀ. ਸੀ. ਪੀ. ਨਾਰਥ ਵੈਸਟ ਅਨੁਸਾਰ 13 ਫ਼ਰਵਰੀ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਧੌਲਾ ਕੂਆਂ ਇਲਾਕੇ ਵਿੱਚ ਇੱਕ ਵਿਅਕਤੀ ਨਾਲ ਸੰਪਰਕ ਕੀਤਾ ਅਤੇ 20 ਅਮਰੀਕੀ ਡਾਲਰ ਦਿਖਾ ਕੇ ਦੱਸਿਆ ਕਿ ਉਸ ਕੋਲ ਕੁੱਲ 1035 ਨੋਟ ਸਨ, ਜਿਨ੍ਹਾਂ ਨੂੰ ਉਹ ਭਾਰਤੀ ਰੁਪਏ ਵਿੱਚ ਬਦਲਣਾ ਚਾਹੁੰਦਾ ਸੀ । ਲਾਲਚ ਕਾਰਨ ਪੀੜਤ ਨੇ ਉਸ ਨਾਲ ਸੰਪਰਕ ਬਣਾਈ ਰੱਖਿਆ ਅਤੇ ਸੌਦੇ ਲਈ 16 ਫ਼ਰਵਰੀ ਨੂੰ ਸਮਰਾਟ ਸਿਨੇਮਾ ਸ਼ਕੂਰਪੁਰ ਵਿਖੇ ਮੀਟਿੰਗ ਤੈਅ ਕੀਤੀ । ਪੀੜਤ ਆਪਣੀ ਪਤਨੀ ਨਾਲ ਉੱਥੇ ਪਹੁੰਚਿਆ, ਜਿੱਥੇ ਮੁਲਜ਼ਮ ਨੇ ਉਸ ਨੂੰ ਨੀਲੇ ਰੰਗ ਦੇ ਬੈਗ `ਚ ਡਾਲਰ ਦੇ ਕੇ 2 ਲੱਖ ਰੁਪਏ ਲੈ ਲਏ। ਜਦੋਂ ਪੀੜਤ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਅਖ਼ਬਾਰ, ਰੁਮਾਲ, ਸਾਬਣ ਅਤੇ ਡਿਟਰਜੈਂਟ ਸੀ। ਧੋਖਾਧੜੀ ਦਾ ਪਤਾ ਲੱਗਦਿਆਂ ਹੀ ਉਸ ਨੇ ਪੁਲਿਸ ਕੋਲ ਸਿ਼ਕਾਇਤ ਦਰਜ ਕਰਵਾਈ । ਸਿ਼ਕਾਇਤ ਦੇ ਆਧਾਰ `ਤੇ ਥਾਣਾ ਸੁਭਾਸ਼ ਪਲੇਸ `ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਮਹੇਸ਼ ਕੁਮਾਰ ਦੀ ਅਗਵਾਈ `ਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ 190 ਤੋਂ ਵੱਧ ਸੀ. ਸੀ. ਟੀ. ਵੀ. ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਤਕਨੀਕੀ ਡਾਟਾ ਅਤੇ ਸੀ.ਡੀ.ਆਰ. ਦੀ ਮਦਦ ਨਾਲ ਗੁਰੂਗ੍ਰਾਮ ਦੇ ਪਿੰਡ ਧੁੰਦਹੇੜਾ `ਚ ਛਾਪਾ ਮਾਰਿਆ । 16 ਮਾਰਚ ਨੂੰ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
Punjab Bani 13 March,2025
ਬ੍ਰਿਟਿਸ਼ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ 2 ਜਣੇ ਗ੍ਰਿਫ਼ਤਾਰ
ਬ੍ਰਿਟਿਸ਼ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ 2 ਜਣੇ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਹੀਪਾਲਪੁਰ ਸਥਿਤ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਬਲਾਤਕਾਰ ਕੀਤੇ ਜਾਣ ਦੀ ਸਿ਼ਕਾਇਤ ਪ੍ਰਾਪਤ ਹੋਣ ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਨੇ ਪੀੜਤਾ ਨਾਲ ਇੰਸਟਾਗ੍ਰਾਮ `ਤੇ ਦੋਸਤੀ ਕੀਤੀ ਸੀ ਤੇ ਇਸ ਦੋਸਤੀ ਤੋਂ ਬਾਅਦ ਪੀੜਤਾ ਦੋਸ਼ੀ ਨੂੰ ਮਿਲਣ ਲਈ ਦਿੱਲੀ ਆਈ, ਜਿਸ ਤੋਂ ਬਾਅਦ ਦੋਸ਼ੀ ਆਪਣੇ ਦੋਸਤ ਨਾਲ ਹੋਟਲ ਚਲਾ ਗਿਆ । ਵਸੰਤ ਕੁੰਜ ਉੱਤਰੀ ਪੁਲਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਇੰਗਲੈਂਡ ਤੋਂ ਹੈ । ਉਹ ਕੁਝ ਦਿਨ ਪਹਿਲਾਂ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨ ਆਈ ਸੀ । ਦੱਸਿਆ ਗਿਆ ਕਿ ਪੀੜਤ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ `ਤੇ ਕੈਲਾਸ਼ ਨਾਮ ਦੇ ਲੜਕੇ ਨਾਲ ਦੋਸਤੀ ਕੀਤੀ ਸੀ । ਇੱਕ ਬ੍ਰਿਟਿਸ਼ ਔਰਤ ਜੋ ਮਹਾਰਾਸ਼ਟਰ ਅਤੇ ਗੋਆ ਘੁੰਮਣ ਆਈ ਸੀ, ਨੇ ਕੈਲਾਸ਼ ਨੂੰ ਫ਼ੋਨ ਕੀਤਾ ਅਤੇ ਉਸ ਨੂੰ ਮਿਲਣ ਲਈ ਕਿਹਾ ਪਰ ਕੈਲਾਸ਼ ਨੇ ਉੱਥੇ ਜਾਣ ਤੋਂ ਅਸਮਰੱਥਾ ਜ਼ਾਹਰ ਕੀਤੀ ਅਤੇ ਪੀੜਤਾ ਨੂੰ ਦਿੱਲੀ ਆਉਣ ਲਈ ਕਿਹਾ, ਜਿਸ ਤੋਂ ਬਾਅਦ ਪੀੜਤਾ ਮੰਗਲਵਾਰ ਸ਼ਾਮ ਨੂੰ ਦਿੱਲੀ ਆਈ । ਉਹ ਮਹੀਪਾਲਪੁਰ ਦੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ । ਪੀੜਤ ਦੇ ਕਹਿਣ `ਤੇ, ਕੈਲਾਸ਼ ਆਪਣੇ ਇੱਕ ਦੋਸਤ ਵਸੀਮ ਨਾਲ ਹੋਟਲ ਪਹੁੰਚਿਆ, ਜਿੱਥੇ ਦੋਸ਼ੀ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਨਾਲ ਬਲਾਤਕਾਰ ਕੀਤਾ । ਪੀੜਤਾ ਨੇ ਬੁੱਧਵਾਰ ਨੂੰ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਵਸੰਤ ਕੁੰਜ ਉੱਤਰੀ ਇਲਾਕੇ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਦਿੱਲੀ ਪੁਲਸ ਨੇ ਇਸ ਮਾਮਲੇ ਬਾਰੇ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਹੈ। ਦੱਖਣ-ਪੱਛਮੀ ਜਿ਼ਲ੍ਹਾ ਪੁਲਸ ਅਧਿਕਾਰੀਆਂ ਅਨੁਸਾਰ ਦੋਸ਼ੀ ਦਾ ਪ੍ਰੋਫਾਈਲ ਬਹੁਤ ਲੋਅ ਹੈ । ਉਹ ਪੀੜਤ ਨਾਲ ਗੱਲ ਕਰਨ ਲਈ ਗੂਗਲ ਟ੍ਰਾਂਸਲੇਟ ਦੀ ਵਰਤੋਂ ਕਰ ਰਿਹਾ ਸੀ । ਫਿਲਹਾਲ ਪੁਲਸ ਇਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਰੁੱਝੀ ਹੋਈ ਹੈ ।
Punjab Bani 13 March,2025
ਬਿਊਟੀ ਪਾਰਲਰ ਮਾਲਕਣ ਨਾਲ ਲੜਾਈ ਕਰਨ ਵਾਲੀ ਮਹਿਲਾ ਸਮੇਤ ਚਾਰ ਜਣਿਆਂ ਵਿਰੁੱਧ ਕੇਸ ਦਰਜ
ਬਿਊਟੀ ਪਾਰਲਰ ਮਾਲਕਣ ਨਾਲ ਲੜਾਈ ਕਰਨ ਵਾਲੀ ਮਹਿਲਾ ਸਮੇਤ ਚਾਰ ਜਣਿਆਂ ਵਿਰੁੱਧ ਕੇਸ ਦਰਜ ਰੋਪੜ : ਪੰਜਾਬ ਦੇ ਸ਼ਹਿਰ ਰੋਪੜ ਦੇ ਬਿਉਟੀ ਪਾਰਲਰ ’ਚ ਮਹਿਲਾਵਾਂ ਵਿੱਚ ਮੇਕਅਪ ਸਹੀ ਨਾ ਕੀਤੇ ਜਾਣ ਦੀ ਗੱਲ ਦੇ ਇਕੋਦਮ ਵਧ ਜਾਣ ਤੇ ਝਗੜਾ ਹੋ ਗਿਆ ਤੇ ਇਹ ਝਗੜਾ ਇੰਨਾਂ ਵਧ ਗਿਆ ਕਿ ਗੱਲ ਆਪਸ ਵਿਚ ਲੜਾਈ ਝਗੜੇ ਤੱਕ ਆ ਗਈ । ਮਿਲੀ ਜਾਣਕਾਰੀ ਮੁਤਾਬਕ ਿੲੱਕ ਮਹਿਲਾ ਜਿਸਨੇ ਕਿਸੇ ਪ੍ਰੋਗਰਾਮ ਵਿੱਚ ਜਾਣ ਲਈ ਪਾਰਲਰ ਤੋਂ ਮੇਕਅਪ ਕਰਵਾ ਇਆ ਸੀ ਨੇ ਸ਼ਾਮ ਸਮੇਂ ਪਾਰਲਰ ਤੇ ਵਾਪਸ ਆ ਕੇ ਮੇਕਅਪ ਸਹੀ ਨਾ ਕੀਤੇ ਜਾਣ ਤੇ ਪਾਰਲਰ ਦੀ ਮਾਲਕ ਨਾਲ ਝਗੜਾ ਸ਼ੁਰੂ ਕਰ ਦਿੱਤਾ ਤੇ ਫਿਰ ਪਾਰਲਰ ਦੇ ਬਾਹਰ ਖੜ੍ਹੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਪਾਰਲਰ ਮਾਲਕਣ ਦੀ ਹੀ ਕੁੱਟਮਾਰ ਕਰ ਦਿੱਤੀ, ਜਿਸ ਤੇ ਪੁਲਸ ਨੇ ਪਾਰਲਰ ਮਾਲਕਣ ਦੀ ਸਿ਼ਕਾਇਤ ਤੇ ਮਹਿਲਾ ਸਣੇ ਚਾਰ ਜਣਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ । ਦੱਸਣਯੋਗ ਹੈ ਕਿ ਸਵੇਰੇ ਪਾਰਲਰ ਤੋਂ ਮੇਕਅਪ ਕਰਵਾ ਕੇ ਗਈ ਮਹਿਲਾ ਨੂੰ ਪਾਰਲਕ ਦੀ ਮਾਲਕਣ ਨੇ ਫੋਨ ਕਰਕੇ ਸੁਨੇਹਾ ਲਗਾ ਦਿੱਤਾ ਸੀ ਕਿ ਤੁਸੀਂ ਆਪਣਾ ਮੋਬਾਇਲ ਭੁੱਲ ਗਏ ਹੋ, ਜਿਸ ਤੇ ਜਦੋਂ ਫੋਨ ਭੁੱਲ ਕੇ ਗਈ ਮਹਿਲਾ ਆਪਣਾ ਮੋਬਾਇਲ ਫੋਨ ਲੈਣ ਲਈ ਆਪਣੇ ਪਰਿਵਾਰਕ ਮੈਂਬਰਾਂ ਨਾਲ ਵਾਪਸ ਆਈ ਤਾਂ ਉਸਨੇ ਪਾਰਲਰ ਮਾਲਕਣ ਨਾਲ ਸਵੇਰੇ ਕੀਤੇ ਮੇਕਅਪ ਦੇ ਸਹੀ ਨਾ ਕੀਤੇ ਜਾਣ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ । ਉਕਤ ਘਟਨਾਕ੍ਰਮ ਸਬੰਧੀ ਪਾਰਲਰ ਮਾਲਕਣ ਇਸ ਝਗੜੇ ਤੋਂ ਬਾਅਦ ਇਲਾਜ ਲਈ ਹਸਪਤਾਲ ਦਾਖਲ ਹੋ ਗਈ ਅਤੇ ਹੁਣ ਪੁਲਸ ਨੇ ਪਾਰਲਰ ਮਾਲਕਣ ਦੇ ਬਿਆਨਾਂ ’ਤੇ ਝਗੜਾ ਕਰਨ ਵਾਲੀਆਂ ਦੋ ਮਹਿਲਾਵਾਂ ਸਮੇਤ ਚਾਰ ਲੋਕਾਂ ’ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਜਦਕਿ ਪਾਰਲਰ ਮਾਲਕਣ ਦੇ ਹੱਕ ਵਿਚ ਨਿੱਤਰੀਆਂ ਸਮਾਜ ਸੇਵੀ ਮਹਿਲਾਵਾਂ ਨੇ ਕਿਹਾ ਕਿ ਜੇਕਰ ਕੁੱਟ ਮਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਵਿਚ ਕੋਈ ਢਿੱਲ ਮੱਠ ਦਿਖਾਈ ਦਿੱਤੀ ਤਾਂ ਉਹ ਚੁੱਪ ਨਹੀਂ ਰਹਿਣਗੀਆਂ ।
Punjab Bani 12 March,2025
80 ਸਾਲਾ ਪਿਓ ਨੇ ਲੜਕੇ ਵਲੋਂ ਦੂਸਰਾ ਵਿਆਹ ਕਰਨ ਤੋਂ ਰੋਕਣ ਤੇ ਆਪਣੇ ਹੀ ਪੁੱਤਰ ਨੂੰ ਗੋਲੀ ਮਾਰੀ
80 ਸਾਲਾ ਪਿਓ ਨੇ ਲੜਕੇ ਵਲੋਂ ਦੂਸਰਾ ਵਿਆਹ ਕਰਨ ਤੋਂ ਰੋਕਣ ਤੇ ਆਪਣੇ ਹੀ ਪੁੱਤਰ ਨੂੰ ਗੋਲੀ ਮਾਰੀ ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਰਾਜਕੋਟ ਜਿ਼ਲ੍ਹੇ ਦੇ ਸਜਸਦਨ ਕਸਬੇ ਵਿੱਚ 80 ਸਾਲਾ ਬਜ਼ੁਰਗ ਪਿਤਾ ਨੇ ਆਪਣੇ 52 ਸਾਲਾ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁੱਤਰ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਪਿਤਾ ਆਪਣੇ ਪੁੱਤਰ ਦੀ ਲਾਸ਼ ਕੋਲ ਕੁਰਸੀ `ਤੇ ਬੈਠ ਗਿਆ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ `ਤੇ ਪਹੁੰਚ ਗਈ । ਸ਼ੁਰੂਆਤ `ਚ ਪੁਲਿਸ ਇਸ ਨੂੰ ਜ਼ਮੀਨੀ ਵਿਵਾਦ ਨਾਲ ਜੋੜ ਕੇ ਦੇਖ ਰਹੀ ਸੀ ਪਰ ਬਾਅਦ ਵਿੱਚ ਪੁਲਿਸ ਦੇ ਸਾਹਮਣੇ ਕਤਲ ਦਾ ਹੈਰਾਨੀਜਨਕ ਕਾਰਨ ਸਾਹਮਣੇ ਆਇਆ। ਪੁਲਸ ਨੇ ਦੱਸਿਆ ਕਿ ਪਿਤਾ ਨੇ ਦੂਜੇ ਵਿਆਹ ਦੇ ਵਿਰੋਧ `ਚ ਆਪਣੇ ਬੇਟੇ ਦੀ ਹੱਤਿਆ ਕਰ ਦਿੱਤੀ । ਪੁਲਸ ਨੇ ਦੱਸਿਆ ਕਿ 80 ਸਾਲਾ ਰਾਮਭਾਈ ਉਰਫ ਰਾਮਕੁਭਾਈ ਬੋਰੀਚਾ ਦੂਜੀ ਵਾਰ ਵਿਆਹ ਕਰਵਾਉਣ ਦਾ ਮਨ ਬਣਾ ਰਿਹਾ ਸੀ ਪਰ ਉਸ ਦੇ 52 ਸਾਲਾ ਪੁੱਤਰ ਪ੍ਰਤਾਪ ਬੋਰੀਚਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੂਜੇ ਵਿਆਹ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਗੁੱਸੇ `ਚ ਆ ਕੇ ਪਿਤਾ ਨੇ ਨੇੜੇ ਹੀ ਹਥਿਆਰ ਚੁੱਕ ਲਿਆ ਅਤੇ ਦੋ ਗੋਲੀਆਂ ਚਲਾ ਕੇ ਆਪਣੇ ਹੀ ਪੁੱਤਰ ਦੀ ਹੱਤਿਆ ਕਰ ਦਿੱਤੀ । ਕਤਲ ਕਰਨ ਤੋਂ ਬਾਅਦ ਪਛਤਾਵੇ `ਚ ਦੋਸ਼ੀ ਆਪਣੇ ਬੇਟੇ ਦੀ ਲਾਸ਼ ਕੋਲ ਕੁਰਸੀ `ਤੇ ਬੈਠ ਗਿਆ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Punjab Bani 12 March,2025
ਸਨੌਰ ਪੁਲਸ ਵਲੋ ਚੋਰ ਗਿਰੋਹ ਕਾਬੂ : ਚਾਰ ਵਾਹਨਾਂ ਸਮੇਤ ਗਿਰੋਹ ਦੇ ਦੋ ਮੈਂਬਰ ਗ੍ਰਿਫਤਾਰ
ਸਨੌਰ ਪੁਲਸ ਵਲੋ ਚੋਰ ਗਿਰੋਹ ਕਾਬੂ : ਚਾਰ ਵਾਹਨਾਂ ਸਮੇਤ ਗਿਰੋਹ ਦੇ ਦੋ ਮੈਂਬਰ ਗ੍ਰਿਫਤਾਰ - ਸਮਾਜ ਵਿਰੋਧੀ ਅਨਸਰਾਂ 'ਤੇ ਪਾਈ ਜਾ ਰਹੀ ਹੈ ਨਕੇਲ : ਐਸ. ਐਚ. ਓ. ਕੁਲਵਿੰਦਰ ਸਿੰਘ ਪਟਿਆਲਾ : ਭੈੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ. ਪੀ. ਰਾਜੇਸ਼ ਛਿਬਰ ਦੀ ਅਗਵਾਈ ਵਿਚ ਸਨੌਰ ਪੁਲਸ ਦੇ ਐਸ. ਐਚ. ਓ. ਕੁਲਵਿੰਦਰ ਸਿੰਘ ਦੀ ਟੀਮ ਨੇ ਇਕ ਚੋਰ ਗਿਰੋਹ ਨੂੰ ਕਾਬੂ ਕਰਨ ਵਿਚਸਫਲਤਾ ਹਾਸਲ ਕੀਤੀ । ਸਨੌਰ ਪੁਲਸ ਨੇ ਇਸ ਚੋਰ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ ਕਰ ਲਏ ਹਨ ਅਤੇ ਇਨਾ ਕੋਲੋ ਚਾਰ ਵਾਹਨ ਵੀ ਬਰਾਮਦ ਕਰ ਲਏ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਨੇ ਸੂਚਨਾ ਦੇ ਅਧਾਰ 'ਤੇ ਜਦੋਂ ਅਨਾਜ ਮੰਡੀ ਸਨੌਰ ਵਿਖੇ ਨਾਕਾਬੰਦੀ ਕੀਤੀ ਤਾਂ ਇਨਾ ਦੋਵਾਂ ਵਿਅਕਤੀਆਂ ਨੂੰ ਚੋਰੀ ਦੇ ਵਾਹਨਾਂ ਸਣੇ ਗ੍ਰਿਫ਼ਤਾਰ ਕੀਤਾ, ਜਿਨਾ ਕੋਲੋ ਚਾਰ ਦੇ ਕਰੀਬ ਵਾਹਨ ਬਰਾਮਦ ਵੀ ਹੋਏ ਹਨ । ਉਨ੍ਹਾਂ ਦੱਸਿਆ ਕਿ ਇਨਾ ਵਿਅਕਤੀਆਂ ਵਿਚ ਬਿਕਰਮ ਉਰਫ ਵਿਕੀ ਅਤੇ ਮਨਦੀਪ ਉਰਫ ਪ੍ਰਿੰਸ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ਾ ਵਿੱਚੋਂ ਚੋਰੀ ਕੀਤੇ ਹੋਏ ਕਈ ਵਹੀਕਲ ਬਰਾਮਦ ਕਰਵਾਏ ਹਨ। ਮੁੱਢਲੀ ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਨੇ ਇਹ ਵਹੀਕਲ ਨਾਭਾ, ਪਟਿਆਲਾ ਅਤੇ ਰਾਜਪੁਰਾ ਤੋਂ ਚੋਰੀ ਕੀਤੇ ਸਨ । ਇਸ ਸਬੰਧੀ ਮੁਕਦਮਾ ਨੰਬਰ 19 ਮਿਤੀ 8.3.25 ਅ/ਧ 303(2), 317(2) ਬੀਐਨਐਸ ਥਾਣਾ ਸਨੌਰ ਦਰਜ ਕੀਤਾ ਗਿਆ ਹੈ । ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ । ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਪੂਰੀ ਤਰ੍ਹਾ ਨਕੇਲ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਪੂਰੀ ਸੁਰਖਿਆ ਮੁਹੱਇਆ ਕਰਵਾਈ ਜਾ ਰਹੀ ਹੈ। ਉਨਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਉਹ ਪੂਰੀ ਤਰ੍ਹਾ ਪੁਲਸ ਦਾ ਸਹਿਯੋਗ ਕਰਨ ਤਾਂ ਜੋ ਇਨਾ ਨੂੰ ਨਥ ਪਾਈ ਜਾ ਸਕੇ । ਚੋਰੀ ਕਰਨ ਵਾਲੇ ਤੇ ਕਾਨੂੰਨ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ : ਐਸ. ਪੀ. ਰਾਜੇਸ਼ ਛਿਬਰ ਇਸ ਸਬੰਧੀ ਗੱਲਬਾਤ ਕਰਦਿਆਂ ਐਸਪੀ ਰਾਜੇਸ਼ ਛਿਬਰ ਨੇ ਆਖਿਆ ਕਿ ਪੁਲਸ ਕਾਨੂੰਨ ਨੂੰ ਤੋੜਨ ਵਾਲਿਆਂ ਖਿਲਾਫ ਅਜਿਹੇ ਚੋਰਾਂ ਖਿਲਾਫ ਪੂਰੀ ਤਰ੍ਹਾ ਸਖਤ ਹੋਈ ਪਈ ਹੈ । ਉਨਾਂ ਆਖਿਆ ਕਿ ਸਨੌਰ ਪੁਲਸ ਨੇ ਇਕ ਵੱਡਾ ਟ੍ਰੈਪ ਲਗਾਕੇ ਇਨਾ ਲੋਕਾਂ ਨੂੰ ਕਾਬੂ ਕੀਤਾ ਹੈ । ਉਨਾ ਨੇ ਕਾਨੂੰਨ ਨੂੰ ਤੋੜਨ ਵਾਲੇ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਅਜਿਹੇ ਲੋਕਾਂ ਖਿਲਾਫ ਪੁਲਸ ਹੋਰ ਸਖਤ ਕਾਰਵਾਈ ਕਰੇਗੀ । ਉਨਾ ਕਿਹਾ ਕਿ ਹਲਕਾ ਸਨੌਰ ਵਿਚ ਜਾਂ ਸੁਮਚੇ ਥਾਣਿਆਂ ਵਿਚ ਲਗਾਤਾਰ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਕਾਬੂ ਕਰਕੇ ਜੇਲ ਦੀਆਂ ਸਲਾਖਾਂ ਪਿਛੇ ਭੇਜਿਆ ਜਾ ਸਕੇ ।
Punjab Bani 10 March,2025
ਜਿਲ੍ਹਾ ਪੁਲਸ ਸੰਗਰੂਰ ਵੱਲੋਂ 01.03.2025 ਤੋਂ 07.03.2025 ਤੱਕ ਕੀਤੀ ਗਈ ਕਾਰਗੁਜਾਰੀ
ਜਿਲ੍ਹਾ ਪੁਲਸ ਸੰਗਰੂਰ ਵੱਲੋਂ ਮਿਤੀ 01.03.2025 ਤੋਂ 07.03.2025 ਤੱਕ ਕੀਤੀ ਗਈ ਕਾਰਗੁਜਾਰੀ ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 32 ਮੁਕੱਦਮੇ ਦਰਜ, 35 ਦੋਸੀ ਗ੍ਰਿਫਤਾਰ ਸੰਗਰੂਰ : ਮਿਤੀ 03.03.2025 ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ ਵਿੱਚ ਬੰਦ ਪਿੰਡ ਰਾਏਧਰਾਨਾ ਦੇ ਮੌਜੂਦਾ ਸਰਪੰਚ ਦੀ ਜਾਇਦਾਦ ਅਤੇ ਉਸਦੇ ਤੇ ਉਸਦੇ ਪਰਿਵਾਰ ਦੇ ਸਾਰੇ ਬੈਂਕ ਖਾਤੇ ਫਰੀਜ ਕਰਵਾਏ ਗਏੇ । ਸ੍ਰੀ ਸਰਤਾਜ ਸਿੰਘ ਚਾਹਲ IPS, ਐਸ. ਐਸ. ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 07.03.2025 ਤੱਕ ਡਰੱਗ ਦੇ 16 ਮੁਕੱਦਮੇ ਦਰਜ ਕਰਕੇ 23 ਦੋਸੀ ਕਾਬੂ ਕਰਕੇ 403 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 1 ਕਿੱਲੋ 500 ਗ੍ਰਾਮ ਅਫੀਮ, 250 ਗ੍ਰਾਮ ਸੁਲਫਾ, 5935 ਨਸ਼ੀਲੀਆਂ ਗੋਲੀਆਂ, 25 ਨਸੀਲੀਆਂ ਸੀਸੀਆਂ ਅਤੇ 5,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 16 ਮੁਕੱਦਮੇ ਦਰਜ ਕਰਕੇ 12 ਦੋਸੀਆਂ ਨੂੰ ਕਾਬੂ ਕਰਕੇ 190.500 ਲੀਟਰ ਸਰਾਬ ਠੇਕਾ ਦੇਸੀ, 33.750 ਲੀਟਰ ਸਰਾਬ ਨਜਾਇਜ ਅਤੇ 530 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 40 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 08 March,2025
ਪੱਬ ਵਿੱਚ ਵੜ ਕੇ ਗੋਲੀਆਂ ਚੱਲਣ ਕਰਕੇ 12 ਜਣੇ ਜ਼ਖਮੀ
ਪੱਬ ਵਿੱਚ ਵੜ ਕੇ ਗੋਲੀਆਂ ਚੱਲਣ ਕਰਕੇ 12 ਜਣੇ ਜ਼ਖਮੀ ਓਟਾਵਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਟੋਰਾਂਟੋ ਦੇ ਇੱਕ ਪੱਬ ਵਿੱਚ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ 12 ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਟੋਰਾਂਟੋ ਪੁਲਸ ਦਾ ਕਹਿਣਾ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ 10:30 ਵਜੇ ਦੇ ਕਰੀਬ ਸਕਾਰਬਰੋ ਟਾਊਨ ਸੈਂਟਰ ਮਾਲ ਦੇ ਨੇੜੇ ਪ੍ਰੋਗਰੈਸ ਐਵੇਨਿਊ ਅਤੇ ਕਾਰਪੋਰੇਟ ਡਰਾਈਵ `ਤੇ ਵਾਪਰੀ । ਪੁਲਸ ਨੇ ਦੱਸਿਆ ਕਿ ਇੱਕ ਸ਼ੱਕੀ ਵਿਅਕਤੀ ਪੱਬ ਵਿੱਚ ਦਾਖਲ ਹੋਇਆ, ਅਚਾਨਕ ਲੋਕਾਂ `ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜ ਗਿਆ । ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੈ ਸਬੰਧੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ । ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਸੀ. ਸੀ. ਟੀ. ਵੀ. ਫੁਟੇਜ ਵੀ ਪ੍ਰਾਪਤ ਕੀਤੀ ਜਾ ਰਹੀ ਹੈ । ਸਕਾਰਬਰੋ ਦੇ ਇੱਕ ਪੱਬ ਵਿੱਚ ਹੋਈ ਗੋਲੀਬਾਰੀ ਵਿੱਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂ ਕਿ ਕੁਝ ਗੰਭੀਰ ਹਾਲਤ ਵਿੱਚ ਹਨ। ਕਈ ਲੋਕਾਂ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ ਹੈ । ਪੁਲਸ ਨੇ ਅਜੇ ਤੱਕ ਪੀੜਤਾਂ ਬਾਰੇ ਜਿ਼ਆਦਾ ਜਾਣਕਾਰੀ ਨਹੀਂ ਦਿੱਤੀ ਹੈ । ਉਨ੍ਹਾਂ ਦੇ ਨਾਵਾਂ ਦਾ ਵੀ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ ।
Punjab Bani 08 March,2025
ਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹ
ਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹ ਕੋਪੱਲ, 8 ਮਾਰਚ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ‘ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਜਿਨ੍ਹਾਂ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ ਵਿਚ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਸ਼ਾਮਲ ਹਨ। ਪੁਲਸ ਦੇ ਦੱਸਣ ਅਨੁਸਾਰ ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ ਵਾਪਰੀ ਜਦੋਂ ਰਾਤ ਦੇ ਖਾਣੇ ਤੋਂ ਬਾਅਦ ਹੋਮਸਟੇਅ ਦੀ ਇੱਕ 29 ਸਾਲਾ ਮਹਿਲਾ ਸੰਚਾਲਕ ਇਜ਼ਰਾਈਲੀ ਸੈਲਾਨੀ ਅਤੇ ਤਿੰਨ ਹੋਰ ਪੁਰਸ਼ ਸੈਲਾਨੀਆਂ ਨਾਲ ਨਹਿਰ ਦੇ ਕੰਢੇ ਬੈਠੀ ਸੰਗੀਤ ਦਾ ਆਨੰਦ ਮਾਣ ਰਹੀ ਸੀ । ਪੁਲਸ ਨੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਇਕ ਅਮਰੀਕਾ ਤੋਂ ਸੀ, ਜਦੋਂ ਕਿ ਬਾਕੀ ਉੜੀਸਾ ਅਤੇ ਮਹਾਰਾਸ਼ਟਰ ਤੋਂ ਸਨ । ਪੁਲਸ ਕੋਲ ਦਰਜ ਸ਼ਿਕਾਇਤ ਵਿੱਚ ਹੋਮਸਟੇਅ ਸੰਚਾਲਕ ਨੇ ਦੋਸ਼ ਲਗਾਇਆ ਕਿ ਜਦੋਂ ਉਹ ਸਨਾਪੁਰ ਝੀਲ ਦੇ ਨੇੜੇ ਖੁਲ੍ਹੇ ਆਸਮਾਨ ਹੇਠ ਬੈਠੇ ਸਨ ਅਤੇ ਸੰਗੀਤ ਦਾ ਆਨੰਦ ਮਾਣ ਰਹੇ ਸਨ, ਤਾਂ ਇੱਕ ਮੋਟਰਸਾਈਕਲ ’ਤੇ ਤਿੰਨ ਆਦਮੀ ਉਨ੍ਹਾਂ ਕੋਲ ਆਏ ਅਤੇ ਪੁੱਛਿਆ ਪਟਰੋਲ ਪੰਪ ਬਾਰੇ ਪੁੱਛਿਆ। ਜਦੋਂ ਉਸਨੇ ਉਨ੍ਹਾਂ ਨੂੰ ਦੱਸਿਆ ਕਿ ਨਜ਼ਦੀਕ ਕੋਈ ਪੈਟਰੋਲ ਪੰਪ ਨਹੀਂ ਹੈ, ਤਾਂ ਮੁਲਜ਼ਮਾਂ ਨੇ 100 ਰੁਪਏ ਦੀ ਮੰਗ ਕੀਤੀ । ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਮੁਲਜ਼ਮ, ਜੋ ਕੰਨੜ ਅਤੇ ਤੇਲਗੂ ਬੋਲਦੇ ਸਨ, ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਹੋਮਸਟੇਅ ਦੀ ਸੰਚਾਲਕ ਅਤੇ ਇਜ਼ਰਾਈਲੀ ਸੈਲਾਨੀ ਨਾਲ ਜਬਰ ਜਨਾਹ ਕੀਤਾ ਅਤੇ ਤਿੰਨ ਪੁਰਸ਼ ਸੈਲਾਨੀਆਂ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ । ਉਨ੍ਹਾਂ ਅੱਗੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਦੋ ਜ਼ਖਮੀ ਹਨ, ਜਦੋਂ ਕਿ ਉੜੀਸਾ ਵਾਸੀ ਲਾਪਤਾ ਦੱਸਿਆ ਗਿਆ ਹੈ । ਪੁਲਸ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ’ਤੇ ਜਬਰੀ ਵਸੂਲੀ, ਡਕੈਤੀ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਔਰਤਾਂ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਸ਼ੱਕੀਆਂ ਦੀ ਪਛਾਣ ਕਰ ਲਈ ਹੈ । ਉਨ੍ਹਾਂ ਨੂੰ ਕਾਬੂ ਕਰਨ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ ।
Punjab Bani 08 March,2025
40 ਸਾਲਾ ਵਿਅਕਤੀ ਨੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਕੀਤਾ ਬੇਰਹਿਮੀ ਨਾਲ ਕਤਲ
40 ਸਾਲਾ ਵਿਅਕਤੀ ਨੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਕੀਤਾ ਬੇਰਹਿਮੀ ਨਾਲ ਕਤਲ ਉੜੀਸਾ : ਭਾਰਤ ਦੇਸ਼ ਦੇ ਸੂਬੇ ਉੜੀਸਾ ਦੇ ਮਯੂਰਭੰਜ ਜਿ਼ਲ੍ਹੇ ਵਿੱਚ 40 ਸਾਲਾ ਵਿਅਕਤੀ ਨੇ ਆਪਣੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਬੇਰਹਿਮੀ ਨਾਲ ਕਤਲ ਕਰ ਦਿੱਤਾ । ਪੁਲਸ ਅਨੁਸਾਰ ਮੁਲਜ਼ਮ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿਤਾ ਬਾਈਧਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਫਿਰ ਕੱਟਿਆ ਹੋਇਆ ਸਿਰ ਲੈ ਕੇ ਸਿੱਧਾ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ । ਬਾਰੀਪਾਡਾ ਦੇ ਐਸ. ਡੀ. ਪੀ. ਓ. ਪ੍ਰਵੀਨ ਮਲਿਕ ਨੇ ਦੱਸਿਆ ਕਿ ਕਤਲ ਦਾ ਕਾਰਨ ਬਹੁਤ ਮਾਮੂਲੀ ਸੀ । ਦੋਸ਼ੀ ਨੇ ਆਪਣੇ ਪਿਤਾ ਤੋਂ 10 ਰੁਪਏ ਮੰਗੇ ਸਨ ਤਾਂ ਜੋ ਉਹ ਗੁਟਖਾ ਖ਼ਰੀਦ ਸਕੇ ਪਰ ਪਿਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ `ਤੇ ਬੇਟੇ ਨੇ ਗੁੱਸੇ `ਚ ਆ ਕੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਘਟਨਾ ਸਮੇਂ ਦੋਸ਼ੀ ਦੀ ਮਾਂ ਵੀ ਉੱਥੇ ਮੌਜੂਦ ਸੀ ਪਰ ਆਪਣੇ ਪਤੀ ਦਾ ਕਤਲ ਹੁੰਦਾ ਦੇਖ ਕੇ ਉਹ ਡਰ ਗਈ ਅਤੇ ਮੌਕੇ ਤੋਂ ਭੱਜ ਗਈ ।ਪੁਲਸ ਨੇ ਮੌਕੇ `ਤੇ ਪਹੁੰਚ ਕੇ ਫੋਰੈਂਸਿਕ ਟੀਮ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ । ਫ਼ਿਲਹਾਲ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।ਘਟਨਾ ਤੋਂ ਬਾਅਦ ਇਲਾਕੇ `ਚ ਸੋਗ ਦਾ ਮਾਹੌਲ ਹੈ। ਘਟਨਾ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ । ਲੋਕਾਂ ਵਿੱਚ ਇਹ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿ ਸਿਰਫ਼ ਦਸ ਰੁਪਏ ਲਈ ਇੱਕ ਪੁੱਤਰ ਆਪਣੇ ਪਿਤਾ ਨੂੰ ਕਿਵੇਂ ਮਾਰ ਸਕਦਾ ਹੈ। ਘਟਨਾ ਤੋਂ ਬਾਅਦ ਲੋਕ ਵੱਖ-ਵੱਖ ਗੱਲਾਂ ਕਰ ਰਹੇ ਹਨ ।
Punjab Bani 05 March,2025
ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ : ਸਟੇਟ ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਵਲੋਂ ਪੰਜਾਬ `ਚ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ । ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਜਿਸ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ । ਉਕਤ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ `ਤੇ ਪੋਸਟ ਕਰਕੇ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀ । ਇਸ ਦੌਰਾਨ ਮਾਈਨਿੰਗ ਵਿਭਾਗ ਨੇ ਫ਼ਰਵਰੀ ਮਹੀਨੇ ਵਿੱਚ ਸੁਣਵਾਈ ਦੌਰਾਨ ਦੱਸਿਆ ਸੀ ਕਿ ਵਿਭਾਗ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ ਪਰ ਕੁਝ ਲੋਕਾਂ ਨੇ ਵਿਭਾਗ ਦੀ ਵੈੱਬਸਾਈਟ ਵਰਗੀ ਜਾਅਲੀ ਵੈੱਬਸਾਈਟ ਬਣਾ ਲਈ ਹੈ । ਉਥੋਂ ਗ਼ੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਦੇ ਪਰਮਿਟ ਜਾਰੀ ਕੀਤੇ ਜਾ ਰਹੇ ਹਨ। ਸੁਣਵਾਈ ਤੋਂ ਬਾਅਦ ਇਸ ਸਬੰਧੀ ਸਟੇਟ ਸਾਈਬਰ ਸੈੱਲ `ਚ ਮਾਮਲਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 03 March,2025
ਪਟਿਆਲਾ ਪੁਲਿਸ ਵੱਲੋ ਤਾਰਾਂ ਦੱਤ ਗਰੁੱਪ ਦੇ 3 ਮੈਂਬਰ ਹਥਿਆਰਾਂ ਸਮੇਤ ਕਾਬੂ
ਪਟਿਆਲਾ ਪੁਲਿਸ ਵੱਲੋ ਤਾਰਾਂ ਦੱਤ ਗਰੁੱਪ ਦੇ 3 ਮੈਂਬਰ ਹਥਿਆਰਾਂ ਸਮੇਤ ਕਾਬੂ 4 ਪਿਸਤੌਲ ਸਮੇਤ 12 ਕਾਰਤੂਸ ਜਿੰਦਾ ਬ੍ਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨਾਨਕ ਸਿੰਘ ਨੇ ਪ੍ਰੈੱਸ ਨੂੰ ਬਰੀਫ ਕਰਦੇ ਹੋਏ ਦੱਸਿਆ ਕਿ ਪਟਿਆਲਾ ਪੁਲਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਹੋਏ ਸ੍ਰੀ ਵੈਭਵ ਚੌਧਰੀ, ਆਈ. ਪੀ. ਐਸ, ਐਸ. ਪੀ. (ਸਿਟੀ) ਪਟਿਆਲਾ, ਯੋਗੇਸ਼ ਕੁਮਾਰ, ਕਪਤਾਨ ਪੁਲਸ (ਇੰਨ:) ਅਤੇ ਸ੍ਰੀ ਸਤਨਾਮ ਸਿੰਘ ਪੀ. ਪੀ. ਐਸ, ਉਪ-ਕਪਤਾਨ ਪੁਲਿਸ ਸਿਟੀ-1,ਪਟਿਆਲਾ ਦੀ ਜ਼ੇਰ ਸਰਕਰਦਗੀ ਕਾਰਵਾਈ ਕਰਦੇ ਹੋਏ ਇੰਸ. ਹਰਜਿੰਦਰ ਸਿੰਘ ਢਿੱਲੋਂ, ਇੰਚਾਰਜ ਸਪੈੱਸ਼ਲ ਸੈੱਲ ਪਟਿਆਲਾ ਦੀ ਨਿਗਰਾਨੀ ਹੇਠ ਕਾਰਵਾਈ ਸਪੈੱਸ਼ਲ ਸੈੱਲ ਪਟਿਆਲਾ ਦੀ ਟੀਮ ਨੇ ਲਗਨ ਅਤੇ ਮਿਹਨਤ ਨਾਲ ਕਾਰਵਾਈ ਕਰਦੇ ਹੋਏ ਸੰਗਠਿਤ ਅਪਰਾਧ ਤਹਿਤ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੇ ਖਿਲਾਫ ਪਹਿਲਾ ਵੀ ਪੰਜਾਬ ਦੇ ਵੱਖ-ਵੱਖ ਥਾਣਿਆਂ ਅਤੇ ਦਿੱਲੀ ਵਿੱਚ ਕਤਲ, ਇਰਾਦਾ ਕਤਲ ਅਤੇ ਹੋਰ ਮੁੱਕਦਮੇ ਦਰਜ ਹਨ । ਇਹਨਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ, ਇਹਨਾਂ ਦੇ 03 ਸਾਥੀਆਂ ਨੂੰ 04 ਪਿਸਤੌਲ ਸਮੇਤ 12 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ । ਇਹਨਾਂ ਦੋਸ਼ੀਆਨ ਦੇ ਨਾਮ ਅਮਰਿੰਦਰ ਸਿੰਘ ਉਰਫ ਬਿੱਲੀ ਪੁੱਤਰ ਮੋਹਨ ਸਿੰਘ ਵਾਸੀ ਬਾਬਾ ਸ਼ੰਕਰ ਗਿਰ ਕਾਲੋਨੀ, ਦੇਵੀਗੜ੍ਹ, ਪਟਿਆਲਾ, ਸੰਨੀ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਕਾਲਵਾ, ਜਿਲ੍ਹਾ ਜ਼ੀਦ, ਹਰਿਆਣਾ ਹਾਲ ਕਿਰਾਏਦਾਰ ਸੁਖਰਾਮ ਕਾਲੋਨੀ, ਪਟਿਆਲਾ ਅਤੇ ਵਿਕਰਮ ਕੁਮਾਰ ਪੁੱਤਰ ਰਾਧੇ ਕ੍ਰਿਸ਼ਨ ਵਾਸੀ ਸੁਖਰਾਮ ਕਾਲੋਨੀ,ਪਟਿਆਲਾ ਹਨ। ਇਹਨਾਂ ਤਿੰਨੋ ਦੋਸ਼ੀ ਲੇਟ ਤਾਰਾ ਦੱਤ ਗਰੁੱਪ ਨਾਲ ਸਬੰਧ ਰੱਖਦੇ ਹਨ ਅਤੇ ਇਹਨਾਂ ਦੀ ਐਸ. ਕੇ. ਖਰੌੜ ਗਰੁੱਪ ਨਾਲ ਤਕਰਾਰਬਾਜ਼ੀ ਚਲਦੀ ਹੈ । ਗ੍ਰਿਫਤਾਰੀ ਅਤੇ ਬ੍ਰਾਮਦਗੀ: ਸ੍ਰੀ ਨਾਨਕ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਜੀ ਨੇ ਪ੍ਰੈੱਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸ: ਹਰਜਿੰਦਰ ਸਿੰਘ ਢਿੱਲਂੋ, ਇੰਚਾਰਜ ਸਪੈੱਸ਼ਲ ਸੈੱਲ ਪਟਿਆਲਾ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ ਸ:ਥ: ਇੰਦਰਜੀਤ ਸਿੰਘ ਸਪੈੱਸ਼ਲ ਸੈੱਲ ਪਟਿਆਲਾ ਸਮੇਤ ਸਾਥੀ ਕਰਮਚਾਰੀਆਂ ਦੇ ਮਿਤੀ 26-02-2025 ਨੂੰ ਤੇਜ਼ਬਾਗ ਕਾਲੋਨੀ, ਪਟਿਆਲਾ ਮੋਜੂਦ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਰਿੰਦਰ ਸਿੰਘ ਉਰਫ ਬਿੱਲੀ, ਸੰਨੀ ਅਤੇ ਵਿਕਰਮ ਕੁਮਾਰ ਉਰਫ ਵਿਕਰਮ ਜਿਨ੍ਹਾਂ ਦੇ ਖਿਲਾਫ ਪਹਿਲਾਂ ਵੀ ਕਤਲ, ਇਰਾਦਾ ਕਤਲ ਅਤੇ ਆਰਮਜ਼ ਐਕਟ ਦੇ ਮੁੱਕਦਮੇ ਦਰਜ ਰਜਿਸਟਰ ਹਨ ਅਤੇ ਇਹਨਾਂ ਦੇ ਕਰੀਮੀਨਲ ਵਿਅਕਤੀਆਨ ਨਾਲ ਸੰਬੰਧ ਹਨ। ਜੋ ਅੱਜ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਇਕੱਠੇ ਹੋ ਕੇ ਅਤੇ ਅਸਲੇ ਨਾਲ ਲੈੱਸ ਹੋ ਕੇ ਕਿਸੇ ਵੱਡੇ ਸੰਗਠਿਤ ਅਪਰਾਧ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਹਨ, ਜਿਸ ਦੇ ਆਧਾਰ ਤੇ ਮੁੱਕਦਮਾ ਨੰਬਰ 38 ਮਿਤੀ 26-02-2025 ਅ/ਧ 111,112 ਭਂਸ਼, 25(7)(8) ਅਰਮਸ ਅਚਟ ਥਾਣਾ ਕੋਤਵਾਲੀ ਪਟਿਆਲਾ ਦਰਜ ਰਸਿਜਟਰ ਕੀਤਾ ਗਿਆ ਅਤੇ ਸ: ਥ : ਇੰਦਰਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੋਸ਼ੀਆਨ ਅਮਰਿੰਦਰ ਸਿੰਘ ਉਰਫ ਬਿੱਲੀ ਪੁੱਤਰ ਮੋਹਨ ਸਿੰਘ ਵਾਸੀ ਬਾਬਾ ਸ਼ੰਕਰ ਗਿਰ ਕਾਲੋਨੀ, ਦੇਵੀਗੜ੍ਹ, ਪਟਿਆਲਾ, ਸੰਨੀ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਕਾਲਵਾ, ਜਿਲ੍ਹਾ ਜ਼ੀਦ, ਹਰਿਆਣਾ ਹਾਲ ਕਿਰਾਏਦਾਰ ਸੁਖਰਾਮ ਕਾਲੋਨੀ, ਪਟਿਆਲਾ ਅਤੇ ਵਿਕਰਮ ਕੁਮਾਰ ਪੁੱਤਰ ਰਾਧੇ ਕ੍ਰਿਸ਼ਨ ਵਾਸੀ ਸੁਖਰਾਮ ਕਾਲੋਨੀ,ਪਟਿਆਲਾ ਨੂੰ ਗੋਪਾਲ ਕਾਲੋਨੀ, ਪਟਿਆਲਾ ਤੋ ਗ੍ਰਿਫਤਾਰ ਕਰਕੇ ਇਹਨਾਂ ਪਾਸੋ 02 ਪਿਸਤੋਲ .32 ਬੋਰ ਸਮੇਤ 08 ਕਾਰਤੂਸ ਜਿੰਦਾ ਅਤੇ 02 ਪਿਸਤੌਲ .315 ਬੋਰ ਸਮੇਤ 04 ਕਾਰਤੂਸ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਦੌਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੇ ਇਸ ਗਿਰੋਹ ਦਾ ਮੁੱਖ ਸਰਗਨਾ ਦੋਸ਼ੀ ਅਮਰਿੰਦਰ ਸਿੰਘ ਉਰਫ ਬਿੱਲੀ ਉਕਤ ਖਤਰਨਾਕ ਕਿਸਮ ਦਾ ਅਪਰਾਧੀ ਹੈ। ਉਕਤ ਦੋਸ਼ੀ ਸਾਲ 2011 ਵਿੱਚ ਥਾਪਰ ਕਾਲਜ਼ ਪਟਿਆਲਾ ਵਿੱਚ ਹੋਏ ਕਤਲ ਕੇਸ ਦਾ ਮੁੱਖ ਅਪਰਾਧੀ ਹੈੈ, ਜਿਸਨੂੰ ਉਕਤ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ ਅਤੇ ਅੱਜਕੱਲ ਬੇਲ ਤੇ ਬਾਹਰ ਹੈ। ਅਮਰਿੰਦਰ ਸਿੰਘ ਉਰਫ ਬਿੱਲੀ ਉਕਤ ਲੇਟ ਤਾਰਾ ਦੱਤ ਗਰੁੱਪ ਨਾਲ ਸਬੰਧ ਰੱਖਦਾ ਹੈ । ਜੋ ਇਹਨਾਂ ਤਿੰਨੋ ਦੋਸ਼ੀਆਨ ਅਤੇ ਇਹਨਾਂ ਦੇ ਹੋਰ ਸਾਥੀਆਂ ਵੱਲੋ ਮਿਤੀ 27-01-2025 ਨੂੰ ਮਿਲ ਕੇ ਸਰਹੰਦ ਰੋਡ,ਪਟਿਆਲਾ ਨੇੜੇ ਸੰਨਰਾਈਜ਼ ਹੋਟਲ ਆਪਣੇ ਵਿਰੋਧੀ ਧੜੇ ਐਸ. ਕੇ. ਖਰੋੜ ਗਰੁੱਪ ਦੇ ਮੈਂਬਰ ਆਫਤਾਬ ਮੁਹੰਮਦ ਉਰਫ ਫੂਲ ਮੁਹੰਮਦ ਤੇ ਮਾਰ ਦੇਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕੀਤਾ ਸੀ। ਜਿਸ ਵਿੱਚ ਉਹ ਗੰਭੀਰ ਜਖਮੀ ਹੋ ਗਿਆ ਸੀ, ਜਿਸ ਸਬੰਧੀ ਥਾਣਾ ਅਨਾਜ ਮੰਡੀ ਪਟਿਆਲਾ ਵਿੱਚ ਮੁੱਕਦਮਾ ਨੰਬਰ 14 ਮਿਤੀ 28-01-2025 ਅ/ਧ 127(1),115(2),118(1),351(2),190,191(3),109 ਭਂਸ਼ ਥਾਣਾ ਅਨਾਜ਼ ਮੰਡੀ ਪਟਿਆਲਾ ਦਰਜ ਰਜਿਸਟਰ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਉਕਤ ਮੁੱਕਦਮਾ ਵਿੱਚ ਬਾਕੀ ਹੈ। ਇਹਨਾਂ ਦੋਸ਼ੀਆਨ ਦਾ ਮੇਨ ਟਾਰਗੇਟ ਆਫਤਾਬ ਮੁਹੰਮਦ ਉਰਫ ਫੂਲ ਮੁਹੰਮਦ ਜੋ ਐਸ.ਕੇ ਖਰੋੜ ਗਰੁੱਪ ਦਾ ਇੱਕ ਮੈਂਬਰ ਹੈ, ਜਿਨਾਂ ਨੇ ਉਕਤ ਮੈਂਬਰ ਦਾ ਇਹਨਾਂ ਹਥਿਆਰਾਂ ਨਾਲ ਕਤਲ ਕਰਨਾ ਸੀ। ਜਿਨ੍ਹਾਂ ਦੀ ਗ੍ਰਿਫਤਾਰੀ ਨਾਲ ਦੋਵੇ ਗਰੁੱਪਾਂ ਦੀ ਗੈਂਗਵਾਰ ਹੋਣ ਤੋ ਟਾਲਿਆ ਗਿਆ ਹੈ । ਆਫਤਾਬ ਮੁਹੰਮਦ ਉਰਫ ਫੂਲ ਮੁਹੰਮਦ ਜੋ ਕਿ ਐਸ. ਕੇ. ਖਰੌੜ ਗਰੁੱਪ ਦਾ ਐਕਟਿਵ ਮੈਂਬਰ ਹੈ ਅਤੇ ਸਾਲ 2020 ਵਿੱਚ ਭਾਰਤ ਨਗਰ ਵਿਖੇ ਸ਼ਮਸੇਰ ਕਤਲ ਕਾਂਡ ਦਾ ਦੋਸ਼ੀ ਹੈ, ਜੋ ਕਿ ਜਮਾਨਤ ਪਰ ਹੈ। ਦੋਸ਼ੀ ਸੰਨੀ ਅਤੇ ਵਿਕਰਮ ਉਕਤਾਨ ਨੇ ਸਾਲ 2021 ਵਿੱਚ ਹਥਿਆਰਾਂ ਨਾਲ ਲੈੱਸ ਹੋ ਕੇ ਦੁਕਾਨ ਮਾਲਕ ਨੂੰ ਮਾਰ ਦੇਣ ਦੀ ਨੀਅਤ ਨਾਲ ਲੁੱਟ-ਖੋਹ ਕੀਤੀ ਸੀ। ਜਿਸ ਸਬੰਧੀ ਇਹਨਾਂ ਖਿਲਾਫ ਥਾਣਾ ਤ੍ਰਿਪੜੀ ਪਟਿਆਲਾ ਵਿਖੇ ਮੁੱਕਦਮਾ ਦਰਜ ਰਜਿਸਟਰ ਹੋਇਆ ਸੀ ਅਤੇ ਦੋਸ਼ੀ ਸ਼ਨੀ ਉਕਤ ਪਾਸੋ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਸਾਲ 2023 ਵਿੱਚ ਗ੍ਰਿਫਤਾਰ ਕਰਕੇ 18 ਨਾਜ਼ਾਇਜ ਪਿਸਤੌਲ ਬ੍ਰਾਮਦ ਕੀਤੇ ਸਨ । ਉਕਤਾਨ ਦੋਸ਼ੀਆਨ ਦਾ ਆਪਸ ਵਿੱਚ ਤਾਲਮੇਲ ਜੁਡੀਸ਼ੀਅਲ ਕੱਸਟਡੀ ਦੌਰਾਨ ਹੋਇਆ ਹੈ ਅਤੇ ਆਪਸ ਵਿੱਚ ਕੇਸਵਾਰ ਵੀ ਹਨ। ਅਪਰਾਧੀਆਂ ਦਾ ਕ੍ਰਿਮੀਨਲ ਪਿਛੋਕੜ:- ਦੋਸ਼ੀ ਅਮਰਿੰਦਰ ਸਿੰਘ ਉਰਫ ਬਿੱਲੀ ਉਕਤ ਖਿਲਾਫ ਪਹਿਲਾਂ ਵੀ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਦੇ 03 ਮੁੱਕਦਮੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਰਜਿਸਟਰ ਹਨ। ਦੋਸ਼ੀ ਸੰਨੀ ਉਕਤ ਦੇ ਖਿਲਾਫ ਕੁੱਲ 4 ਮੁੱਕਦਮੇ ਦਰਜ ਰਜਿਸਟਰ ਹਨ, ਜਿਨ੍ਹਾਂ ਵਿੱਚੋ 3 ਮੁੱਕਦਮੇ ਅਸਲਾ ਐਕਟ ਅਤੇ ਇੱਕ ਮੁੱਕਦਮਾ ਇਰਾਦਾ ਕਤਲ ਦਾ ਦਰਜ ਰਜਿਸਟਰ ਹੈ। ਦੋਸ਼ੀ ਵਿਕਰਮ ਕੁਮਾਰ ਖਿਲਾਫ ਅਸਲਾ ਐਕਟ, ਡਕੈਤੀ ਅਤੇ ਇਰਾਦਾ ਕਤਲ ਦੇ 03 ਮੁੱਕਦਮੇ ਦਰਜ ਰਜਿਸਟਰ ਹਨ । ਸ੍ਰੀ ਨਾਨਕ ਸਿੰਘ ਆਈ. ਪੀ. ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਨੇ ਪ੍ਰੈੱਸ ਦੇ ਮਾਧਿਅਮ ਰਾਹੀ ਗੈਰ ਸਮਾਜਿਕ ਅਤੇ ਕਰੀਮਿਨਲ ਗਤੀਵਿਧੀਆ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਪਟਿਆਲੇ ਜਿਲੇ ਵਿੱਚ ਲਾਅ ਐਂਡ ਆਰਡਰ ਅਤੇ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲਤ ਵਿਚ ਸੁਰੱਖਿਅਤ ਕੀਤਾ ਜਾਵੇਗਾ ਜੋ ਇਹਨਾਂ ਦੋਸ਼ੀਆਨ ਨੂੰ ਸਪੈੱਸ਼ਲ ਸੈੱਲ ਪਟਿਆਲਾ ਦੀ ਟੀਮ ਤੇ ਪੁਲਿਸ ਪਾਰਟੀ ਵੱਲੋ ਬਹੁਤ ਹੀ ਸਖਤ ਮਿਹਨਤ ਅਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾ ਦੇ ਖਤਰਨਾਕ ਅਪਰਾਧੀਆ ਨਾਲ ਸਬੰਧ ਹੋਣ ਕਾਰਨ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
Punjab Bani 01 March,2025
9 ਸਾਲ ਦੀ ਬੱਚੀ ਨਾਲ ਅਬੋਹਰ ਵਿਚ 70 ਸਾਲਾਂ ਬਜ਼ੁਰਗ ਨੇ ਕੀਤਾ ਬਲਾਤਕਾਰ
9 ਸਾਲ ਦੀ ਬੱਚੀ ਨਾਲ ਅਬੋਹਰ ਵਿਚ 70 ਸਾਲਾਂ ਬਜ਼ੁਰਗ ਨੇ ਕੀਤਾ ਬਲਾਤਕਾਰ ਅਬੋਹਰ : ਪੰਜਾਬ ਦੇ ਜਿ਼ਲਾ ਫਾਜਿ਼ਲਕਾ ਅਧੀਨ ਪੈਂਦੇ ਸ਼ਹਿਰ ਅਬੋਹਰ ਵਿੱਚ ਇੱਕ 70 ਸਾਲਾ ਵਿਅਕਤੀ ਵਲੋਂ 9 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ 9 ਸਾਲਾ ਲੜਕੀ ਚੌਥੀ ਜਮਾਤ ਦੀ ਵਿਦਿਆਰਥਣ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੁਪਹਿਰ 12 ਵਜੇ ਦੀ ਹੈ। ਲੜਕੀ ਦੀ ਮਾਂ ਕੰਮ `ਤੇ ਗਈ ਹੋਈ ਸੀ । ਇਸ ਦੌਰਾਨ ਪੀੜਤਾ ਦੇ ਘਰ ਦੇ ਨੇੜੇ ਹੀ ਰਹਿਣ ਵਾਲਾ ਮੁਲਜ਼ਮ ਉਥੇ ਆ ਗਿਆ । ਲੜਕੀ ਨੂੰ ਬੰਧਕ ਬਣਾ ਕੇ ਆਪਣੇ ਘਰ ਲੈ ਗਿਆ ਤੇ ਉਥੇ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ । ਲੜਕੀ ਨੇ ਦੱਸਿਆ ਕਿ ਮੁਲਜ਼ਮ ਨੇ ਨਵੰਬਰ ਮਹੀਨੇ ਵੀ ਉਸ ਨਾਲ ਅਜਿਹਾ ਕੀਤਾ ਸੀ। ਮੁਲਜ਼ਮ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ । ਇਸ ਕਾਰਨ ਲੜਕੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਲੜਕੀ ਅਕਸਰ ਪੇਟ ਦਰਦ ਦੀ ਸ਼ਿਕਾਇਤ ਕਰਦੀ ਸੀ ਅਤੇ ਦਵਾਈਆਂ ਵੀ ਖਾਂਦੀ ਸੀ । ਹੁਣ ਇਸ ਦਾ ਕਾਰਨ ਸਾਹਮਣੇ ਆਇਆ ਹੈ। ਫ਼ਿਲਹਾਲ ਲੜਕੀ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ, ਜਦੋਂ ਉਸ ਦੇ ਸਕੂਲ ਦੇ ਅਧਿਆਪਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਵੀ ਹਸਪਤਾਲ ਪੁੱਜੇ ਅਤੇ ਥਾਣਾ ਸਿਟੀ 2 ਦੀ ਪੁਲਿਸ ਤੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ `ਤੇ ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਮੌਕੇ `ਤੇ ਪਹੁੰਚ ਕੇ ਲੜਕੀ ਅਤੇ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੈਡੀਕਲ ਕਰਵਾਇਆ । ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਉੱਥੇ ਪਹੁੰਚ ਗਏ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ । ਜਿਵੇਂ ਹੀ ਮੈਡੀਕਲ ਰਿਪੋਰਟ ਆਵੇਗੀ, ਉਸੇ ਆਧਾਰ `ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਬੱਚੇ ਨਾਲ ਜ਼ੁਲਮ ਕਰਨ ਵਾਲੇ ਨੂੰ ਕਿਸੇ ਵੀ ਹਾਲਤ `ਚ ਬਖਸ਼ਿਆ ਨਹੀਂ ਜਾਵੇਗਾ ।
Punjab Bani 01 March,2025
ਮੋਹਾਲੀ ਪੁਲਸ ਨੇ ਏ. ਜੀ. ਟੀ. ਐਫ. ਨਾਲ ਸਾਂਝੇ ਅਪ੍ਰੇਸ਼ਨ ਕੀਤਾ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਚਾਲਕ, ਗੈਂਗਸਟਰ ਨੂੰ ਗ੍ਰਿਫ਼ਤਾਰ
ਮੋਹਾਲੀ ਪੁਲਸ ਨੇ ਏ. ਜੀ. ਟੀ. ਐਫ. ਨਾਲ ਸਾਂਝੇ ਅਪ੍ਰੇਸ਼ਨ ਕੀਤਾ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਚਾਲਕ, ਗੈਂਗਸਟਰ ਨੂੰ ਗ੍ਰਿਫ਼ਤਾਰ ਜ਼ੀਰਕਪੁਰ : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਪੁਲਸ ਨੇ (ਏ. ਜੀ. ਟੀ. ਐਫ.) ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਐਸ. ਏ. ਐਸ. ਨਗਰ ਦੇ ਜ਼ੀਰਕਪੁਰ-ਅੰਬਾਲਾ ਹਾਈਵੇਅ `ਤੇ ਘੱਗਰ ਪੁਲ ਨੇੜੇ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਚਾਲਕ, ਗੈਂਗਸਟਰ ਮਲਕੀਅਤ ਉਰਫ ਮੈਕਸੀ ਨੂੰ ਗ੍ਰਿਫਤਾਰ ਕੀਤਾ ਹੈ । ਪੁਲਸ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਿਰਾਸਤ ਵਿੱਚੋਂ ਭੱਜਣ ਦੀ ਕੋਸਿ਼ਸ਼ ਵਿੱਚ ਉਸਨੇ ਪੁਲਸ ਟੀਮ `ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੇ ਆਤਮ-ਰੱਖਿਆ ਅਤੇ ਪੁਲਸ ਟੀਮ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮੈਕਸੀ ਨੂੰ ਉਸਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਡਾਕਟਰੀ ਇਲਾਜ ਲਈ ਸਿਵਲ ਹਸਪਤਾਲ, ਮੋਹਾਲੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ । ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਮੈਕਸੀ, ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੀ ਅਗਵਾਈ ਵਾਲੇ ਇੱਕ ਜਬਰਦਸਤੀ ਰੈਕੇਟ ਵਿੱਚ ਸ਼ਾਮਲ ਹੈ । ਹਾਲ ਹੀ ਵਿੱਚ, ਉਨ੍ਹਾਂ ਨੇ ਜਨਵਰੀ 2025 ਵਿੱਚ ਮੋਹਾਲੀ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਨਿਸ਼ਾਨਾ ਬਣਾਇਆ ਅਤੇ 50 ਲੱਖ ਰੁਪਏ ਦੀ ਜਬਰਦਸਤੀ ਦੀ ਮੰਗ ਕੀਤੀ । ਮੈਕਸੀ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸਦੇ ਖਿਲਾਫ ਜਬਰਨ ਵਸੂਲੀ ਅਤੇ ਹਥਿਆਰ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ । ਘੱਗਰ ਪੁਲ, ਡੇਰਾ ਬੱਸੀ ਨੇੜੇ ਇੱਕ .32 ਕੈਲੀਬਰ ਪਿਸਤੌਲ। ਐਫ. ਆਈ. ਆਰ. ਦਰਜ ਕਰ ਲਈ ਗਈ ਹੈ । ਇਸ ਮਾਮਲੇ ਵਿੱਚ ਦੋਸ਼ੀ ਮੈਕਸੀ ਅਤੇ ਸੰਦੀਪ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਅਤੇ ਗ੍ਰਿਫ਼ਤਾਰ ਕੀਤਾ ਗਿਆ ।
Punjab Bani 01 March,2025
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਮਸਜਿਦ ’ਚ ਧਮਾਕੇ ਨਾਲ ਪੰਜ ਦੀ ਮੌਤ ਤੇ ਕਈ ਜ਼ਖ਼ਮੀ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਮਸਜਿਦ ’ਚ ਧਮਾਕੇ ਨਾਲ ਪੰਜ ਦੀ ਮੌਤ ਤੇ ਕਈ ਜ਼ਖ਼ਮੀ ਪਾਕਿਸਤਾਨ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਨੌਸ਼ਹਿਰਾ ਜਿ਼ਲ੍ਹੇ ਦੇ ਅਕੋਰਾ ਖੱਟਕ ਵਿੱਚ ਮਦਰੱਸਾ-ਏ-ਹੱਕਾਨੀਆ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਇੱਕ ਜ਼ੋਰਦਾਰ ਧਮਾਕੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਸ ਹਮਲੇ ਵਿੱਚ ਜਮੀਅਤ ਉਲੇਮਾ ਇਸਲਾਮ (ਸਾਮੀ ਗਰੁੱਪ) ਦੇ ਮੁਖੀ ਹਾਮਿਦੁਲ ਹੱਕ ਹੱਕਾਨੀ ਦੀ ਮੌਤ ਹੋ ਗਈ ਹੈ। ਖੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਸ਼ਹਾਬ ਅਲੀ ਸ਼ਾਹ ਨੇ ਧਮਾਕੇ ’ਚ ਮਦਰੱਸੇ ਦੇ ਦੇਖਭਾਲ ਕਰਨ ਵਾਲੇ ਅਤੇ ਜਮੀਅਤ ਉਲੇਮਾ-ਏ-ਇਸਲਾਮ (ਸਾਮੀ ਸਮੂਹ) ਦੇ ਮੁਖੀ ਹਾਮਿਦੁਲ ਹੱਕ ਹੱਕਾਨੀ ਦੀ ਮੌਤ ਦੀ ਪੁਸ਼ਟੀ ਕੀਤੀ। ਖੈਬਰ ਪਖਤੂਨਖਵਾ ਦੇ ਆਈ. ਜੀ. ਪੀ. ਜ਼ੁਲਫਿਕਾਰ ਹਮੀਦ ਨੇ ਕਿਹਾ ਕਿ ਧਮਾਕਾ ਆਤਮਘਾਤੀ ਬੰਬ ਹੋਣ ਦਾ ਸ਼ੱਕ ਹੈ ਅਤੇ ਹਾਮਿਦੁਲ ਹੱਕ ਨੂੰ ਨਿਸ਼ਾਨਾ ਬਣਾਇਆ ਗਿਆ ਸੀ । ਇਸ ਧਮਾਕੇ ’ਤੇ ਪਾਕਿਸਤਾਨ ਦੇ ਸ਼ਾਹਬਾਜ਼ ਸ਼ਰੀਫ ਨੇ ਨਿੰਦਾ ਕੀਤੀ ।
Punjab Bani 28 February,2025
ਪੁਣੇ ਬੱਸ ਰੇਪ ਕਾਂਡ ਦੇ ਦੋਸ਼ੀ ਨੂੰ ਖੇਤਾਂ ਵਿਚੋਂ ਕੀਤਾ ਗ੍ਰਿਫ਼ਤਾਰ
ਪੁਣੇ ਬੱਸ ਰੇਪ ਕਾਂਡ ਦੇ ਦੋਸ਼ੀ ਨੂੰ ਖੇਤਾਂ ਵਿਚੋਂ ਕੀਤਾ ਗ੍ਰਿਫ਼ਤਾਰ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਪੁਣੇ ਦੇ ਸਵਾਰਗੇਟ ਬੱਸ ਸਟੈਂਡ `ਤੇ ਵਾਪਰੇ ਸ਼ਰਮਨਾਕ ਬਲਾਤਕਾਰ ਮਾਮਲੇ `ਚ ਮਹਾਰਾਸ਼ਟਰ ਪੁਲਸ ਨੇ ਬਸ ਵਿਚ ਰੇਪ ਕਰਨ ਵਾਲੇ ਵਿਅਕਤੀ ਨੂੰ ਖੇਤਾਂ ਵਿਚੋਂ ਗ੍ਰਿਫ਼ਤਾਰ ਕਰ ਲਿਆ ਹੈ । 37 ਸਾਲਾ ਦੱਤਾਤ੍ਰੇਯ ਰਾਮਦਾਸ ਗਾਡੇ ਦੇਰ ਰਾਤ ਕਿਸੇ ਦੇ ਘਰ ਖਾਣਾ ਖਾਣ ਗਿਆ ਸੀ ਤਾਂ ਸੂਚਨਾ ਦੇ ਆਧਾਰ ਤੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਮੁਲਜ਼ਮ ਦੀ ਗ੍ਰਿਫ਼ਤਾਰੀ ਵੀਰਵਾਰ ਰਾਤ ਕਰੀਬ 1.30 ਵਜੇ ਹੋਈ ਅਤੇ ਉਸ ਨੂੰ ਅੱਜ ਪੁਣੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਮੁਲਜ਼ਮ ਗਾਡੇ ਖ਼ਿਲਾਫ਼ ਪਹਿਲਾਂ ਵੀ ਚੋਰੀ, ਡਕੈਤੀ ਅਤੇ ਚੇਨ ਸਨੈਚਿੰਗ ਦੇ ਅੱਧੀ ਦਰਜਨ ਕੇਸ ਦਰਜ ਹਨ । 2019 ਤੋਂ ਉਹ ਅਪਰਾਧ ਦੇ ਇੱਕ ਕੇਸ ਵਿੱਚ ਜ਼ਮਾਨਤ `ਤੇ ਬਾਹਰ ਸੀ । ਮੁਲਜ਼ਮ ਪਿਛਲੇ ਦੋ ਦਿਨਾਂ ਤੋਂ ਫ਼ਰਾਰ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਲਈ 13 ਵਿਸ਼ੇਸ਼ ਟੀਮਾਂ ਬਣਾਈਆਂ ਸਨ । ਇਸ ਮਾਮਲੇ `ਚ ਪੁਣੇ ਪੁਲਸ ਨੇ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ ।
Punjab Bani 28 February,2025
ਮਹਾਰਾਸ਼ਟਰਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਮਿਲੀ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀ
ਮਹਾਰਾਸ਼ਟਰਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਮਿਲੀ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀ ਮੁੰਬਈ, 28 ਫਰਵਰੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਪੁਲਸ ਦੇ ਟ੍ਰੈਫਿਕ ਵਿੰਗ ਨੂੰ ਵਟਸਐਪ ’ਤੇ ਇੱਕ ਸੰਦੇਸ਼ ਭੇਜ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਫ਼ਤਰ ’ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ । ਇਸ ਸਬੰਧੀ ਵਰਲੀ ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲੀਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਨੰਬਰ ਤੋਂ ਸੰਦੇਸ਼ ਮਿਲਿਆ ਸੀ ਅਤੇ ਉਨ੍ਹਾਂ ਨੂੰ ਗੁਆਂਢੀ ਦੇਸ਼ ਤੋਂ ਮੁੱਖ ਮੰਤਰੀ ਦਫਤਰ ’ਤੇ ਹਮਲਾ ਕਰਨ ਦੀ ਸਾਜ਼ਿਸ਼ ਦਾ ਸ਼ੱਕ ਸੀ । ਸੰਦੇਸ਼ ਭੇਜਣ ਵਾਲੇ ਨੇ ਆਪਣਾ ਨਾਂ ਮਲਿਕ ਸ਼ਾਹਬਾਜ਼ ਹੁਮਾਯੂੰ ਰਾਜਾ ਦੇਵ ਦੱਸਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਵਧਾਨੀ ਦੇ ਤੌਰ ’ਤੇ ਮੁੱਖ ਮੰਤਰੀ, ਉਨ੍ਹਾਂ ਦੇ ਦਫਤਰ ਅਤੇ ਹੋਰ ਪ੍ਰਮੁੱਖ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ । ਪੁਲਸ ਸੰਦੇਸ਼ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਦੀ ਭਰੋਸੇਯੋਗਤਾ ਨੂੰ ਨਿਰਧਾਰਤ ਕਰਨ ਲਈ ਕੰਮ ਕਰ ਰਹੀ ਹੈ ।
Punjab Bani 28 February,2025
ਦਿੱਲੀ ਦੇ ਨਿਜ਼ਾਮੂਦੀਨ ਤੋਂ ਸ਼ੱਕੀ ਅਤਿਵਾਦੀ ਗ੍ਰਿਫ਼ਤਾਰ
ਦਿੱਲੀ ਦੇ ਨਿਜ਼ਾਮੂਦੀਨ ਤੋਂ ਸ਼ੱਕੀ ਅਤਿਵਾਦੀ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਿਜਾਮੁਦੀਨ ਖੇਤਰ ਤੋਂ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸਦੀਆਂ ਗਤੀਵਿਧੀਆਂ ਸਿਰਫ਼ ਸ਼ੱਕੀ ਹੀ ਨਹੀਂ ਬਲਕਿ ਅੱਤਵਾਦੀ ਗਤੀਵਿਧੀਆਂ ਨਾਲ ਮੇਲ ਖਾਂਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੱਕੀ ਅੱਤਵਾਦੀ ਨੂੰ ਜੰਮੂ-ਕਸ਼ਮੀਰ ਪੁਲਸ ਅਤੇ ਦਿੱਲੀ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਸਹਿਯੋਗ ਨਾਲ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । 12 ਫਰਵਰੀ ਨੂੰ ਹੋਟਲ ਵਿੱਚ ਚੈੱਕ-ਇਨ ਕੀਤਾ। ਜਾਣਕਾਰੀ ਅਨੁਸਾਰ ਅਤਿਵਾਦੀ ਨਿਜ਼ਾਮੂਦੀਨ ਦੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਸੀ । ਜਾਣਕਾਰੀ ਅਨੁਸਾਰ, ਇਸ ਸ਼ੱਕੀ ਅਤਿਵਾਦੀ ਨੂੰ 26 ਫ਼ਰਵਰੀ ਦੀ ਰਾਤ ਨੂੰ ਜੰਮੂ-ਕਸ਼ਮੀਰ ਪੁਲਸ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੀ ਮਦਦ ਨਾਲ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਗ੍ਰਿਫ਼ਤਾਰ ਕੀਤਾ ਗਿਆ ਅਤਿਵਾਦੀ ਪਰਵੇਜ਼ ਅਹਿਮਦ (47) ਹੈ ਜੋ ਦਿੱਲੀ ਅਤੇ ਚੰਡੀਗੜ੍ਹ ਵਿੱਚ ਸ਼ਾਲ ਵੇਚਣ ਦਾ ਕੰਮ ਕਰਦਾ ਹੈ । ਪਰਵੇਜ਼ `ਤੇ ਅਤਿਵਾਦੀਆਂ ਨੂੰ ਲੌਜਿਸਟਿਕਸ ਅਤੇ ਫੰਡ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਵੇਲੇ ਪੁਲਿਸ ਪਰਵੇਜ਼ ਅਹਿਮਦ ਨੂੰ ਟਰਾਂਜ਼ਿਟ ਰਿਮਾਂਡ `ਤੇ ਆਪਣੇ ਨਾਲ ਕਸ਼ਮੀਰ ਲੈ ਗਈ ਹੈ ।
Punjab Bani 28 February,2025
ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪਟਿਆਲਾ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ. ਐਚ. ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ । ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 27 February,2025
15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ
15000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ. ਐਸ. ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ. ਐਸ. ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ. ਐਸ. ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 27 February,2025
ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ
ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਪੂਰਥਲਾ, 27 ਫਰਵਰੀ : ਸਬ ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਰਾਹੁਲ ਕੁਮਾਰ ਉਰਫ਼ ਕਰਨ ਪੁੱਤਰ ਨਰੇਸ਼ ਕੁਮਾਰ ਵਾਸੀ ਵਾਰਡ ਨੰਬਰ 12 ਨੇ ਲਿਖਤੀ ਇਤਲਾਹ ਥਾਣਾ ਭੁਲੱਥ ਵਿਖੇ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜੋਧਵੀਰ ਸਿੰਘ ਜੋ ਕਿ ਕੋਆਪ੍ਰੇਟਿਵ ਸੁਸਾਇਟੀ ਪਿੰਡ ਬਰਿਆਰ ਵਿਖੇ ਬਤੌਰ ਸੈਕਟਰੀ ਡਿਊਟੀ ਕਰਦਾ ਸੀ, ਜਿਸ ਨੂੰ ਉਸ ਦੇ ਮਹਿਕਮੇ ਦੇ ਵਿਅਕਤੀ ਗੁਰਵਿੰਦਰ ਸਿੰਘ ਐਫ. ਐਸ. ਓ. ਮਾਰਕਫੈੱਡ ਕਪੂਰਥਲਾ ਤੇ ਇੰਸਪੈਕਟਰ ਹਰਪ੍ਰੀਤ ਸਿੰਘ ਟਿੱਬਾ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਰਕੇ ਉਸ ਦੇ ਭਰਾ ਜੋਧਵੀਰ ਸਿੰਘ ਨੇ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜਿ਼ੰਦਗੀ ਖਤਮ ਕਰ ਲਈ, ਰਾਹੁਲ ਕੁਮਾਰ ਦੇ ਬਿਆਨਾਂ `ਤੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ।
Punjab Bani 27 February,2025
ਸੰਗਰੂਰ ਪੁਲਿਸ ਨੇ ਸਤੌਜ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ : ਪਲਵਿੰਦਰ ਸਿੰਘ ਚੀਮਾ
ਸੰਗਰੂਰ ਪੁਲਿਸ ਨੇ ਸਤੌਜ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ : ਪਲਵਿੰਦਰ ਸਿੰਘ ਚੀਮਾ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਪਲਵਿੰਦਰ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਖੁਲਾਸਾ ਸੰਗਰੂਰ, 27 ਫਰਵਰੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਲਾਈਨ ਸੰਗਰੂਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸੰਗਰੂਰ ਪੁਲਿਸ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸਤੌਜ ਵਿਖੇ ਬੀਤੀ 12 ਫਰਵਰੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖ ਕੇ ਕਾਫੀ ਸੰਵੇਦਨਸ਼ੀਲ ਅਤੇ ਆਮ ਲੋਕਾਂ ਵਿੱਚ ਸਹਿਮ ਪੈਦਾ ਕਰਨ ਵਾਲੀ ਵਾਰਦਾਤ ਨੂੰ ਟਰੇਸ ਕਰਕੇ 6 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਧਰਮਗੜ੍ਹ ਵਿਖੇ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਨੰਬਰ 8 ਮਿਤੀ 12.02.2025 ਅ/ਧ 192, 61(2) ਬੀ. ਐਨ. ਐਸ, 10, 13 ਦੀ ਅਨਲਾਅਫੁੱਲ ਐਕਟੀਵਿਟੀਜ਼ (ਪ੍ਰੀਵੈਨਸ਼ਨ) ਐਕਟ 1967 (ਅਮੈਂਡਮੈਂਟ 2012) ਥਾਣਾ ਧਰਮਗੜ੍ਹ ਦਰਜ ਹੋਇਆ ਕਿ ਪਿੰਡ ਸਤੌਜ ਵਿਖੇ ਖਾਲਿਸਤਾਨ ਬਾਰੇ ਅਤੇ ਹੋਰ ਨਾਅਰੇ ਲਿਖੇ ਹੋਏ ਹਨ ਅਤੇ ਇੱਕ ਝੰਡਾ ਜਿਸ ’ਤੇ ਖਾਲਿਸਤਾਨ ਲਿਖਿਆ ਹੋਇਆ ਹੈ, ਲੱਗਿਆ ਹੋਇਆ ਹੈ । ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧੀ ਗੁਰਪਤਵੰਤ ਸਿੰਘ ਪੰਨੂ, ਜਿਸ ਨੇ ਐਸ. ਐਫ. ਜੇ. ਨਾਮ ਦਾ ਇੱਕ ਸੰਗਠਨ ਬਣਾਇਆ ਹੋਇਆ ਹੈ, ਜੋ ਭਾਰਤ ਸਰਕਾਰ ਵੱਲੋਂ ਗੈਰ ਕਾਨੂੰਨੀ ਐਲਾਨਿਆ ਹੋਇਆ ਹੈ, ਦੇ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਜੋ ਦੇਸ਼ ਵਿਰੁੱਧ ਗਤੀਵਿਧੀਆਂ ਅਤੇ ਸਾਜਿਸ਼ਾਂ, ਭੜਕਾਊ ਬਿਆਨਬਾਜ਼ੀ ਅਕਸਰ ਕਰਦਾ ਰਹਿੰਦਾ ਹੈ ਅਤੇ ਉਸ ਵੱਲੋਂ ਵੱਖ-ਵੱਖ ਧਰਮਾਂ, ਫਿਰਕਿਆਂ ਦੇ ਲੋਕਾਂ ਵਿੱਚ ਕੜਵਾਹਟ ਪੈਦਾ ਕਰਕੇ ਆਪਸ ਵਿੱਚ ਲੜਾ ਕੇ ਡਰ ਅਤੇ ਭੈਅ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਮਾਮਲਾ ਕਾਫ਼ੀ ਸੰਵੇਦਨਸ਼ੀਲ ਅਤੇ ਆਮ ਲੋਕਾਂ ਵਿੱਚ ਸਹਿਮ ਭੈਦਾ ਕਰਨ ਵਾਲਾ ਹੈ ਜਿਸ ਕਰਕੇ ਮੁਕੱਦਮਾ ਉਕਤ ਬਰਖਿਲਾਫ਼ ਨਾਮਾਲੂਮ ਵਿਅਕਤੀ/ਵਿਅਕਤੀਆਂ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ । ਐਸ. ਪੀ. ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਦੌਰਾਨੇ ਤਫ਼ਤੀਸ਼ ਮੁਕੱਦਮੇ ਨੂੰ ਟਰੇਸ ਕਰਨ ਲਈ ਉਨ੍ਹਾਂ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਦਿੜ੍ਹਬਾ ਪ੍ਰਿਥਵੀ ਸਿੰਘ ਚਹਿਲ, ਉਪ ਕਪਤਾਨ ਪੁਲਿਸ ਡਿਟੈਕਟਿਵ ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ. ਆਈ. ਏ. ਬਹਾਦਰ ਸਿੰਘ ਵਾਲਾ ਅਤੇ ਥਾਣੇਦਾਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਧਰਮਗੜ੍ਹ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ ਇਹ ਮੁਕੱਦਮਾ ਟਰੇਸ ਕਰਦੇ ਹੋਏ 6 ਕਥਿਤ ਦੋਸ਼ੀਆਂ ਜਗਰਾਜ ਸਿੰਘ ਉਰਫ ਸੋਨੀ ਵਾਸੀ ਬੀਰੋਕੇ ਕਲਾਂ, ਥਾਣਾ ਸਦਰ ਬੁਢਲਾਡਾ, ਜ਼ਿਲ੍ਹਾ ਮਾਨਸਾ, ਗੁਰਮੀਤ ਸਿੰਘ ਉਰਫ ਗਿੱਟੀ ਵਾਸੀ ਟਿੱਬਿਆਂ ਵਾਲੀ ਬਸਤੀ, ਬੀਰੋਕੇ ਕਲਾਂ ਜ਼ਿਲ੍ਹਾ ਮਾਨਸਾ, ਅੰਮ੍ਰਿਤਪਾਲ ਸਿੰਘ ਵਾਸੀ ਦੂਲੇਵਾਲ, ਥਾਣਾ ਫੂਲ ਜ਼ਿਲ੍ਹਾ ਬਠਿੰਡਾ, ਬਲਜਿੰਦਰ ਸਿੰਘ ਵਾਸੀ ਦੂਲੇਵਾਲ ਥਾਣਾ ਫੂਲ ਜ਼ਿਲ੍ਹਾ ਬਠਿੰਡਾ, ਬਲਜੀਤ ਸਿੰਘ ਉਰਫ਼ ਪ੍ਰਭੂ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਅਤੇ ਅਤਰਵੀਰ ਸਿੰਘ ਉਰਫ਼ ਅਤਰ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇੱਕ ਕਥਿਤ ਦੋਸ਼ੀ ਗੁਰਪਤਵੰਤ ਸਿੰਘ ਪੰਨੂ ਦੀ ਗ੍ਰਿਫਤਾਰੀ ਬਾਕੀ ਹੈ । ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਦੇਸ਼ ਵਿੱਚ ਬੈਠਾ ਗੁਰਪਤਵੰਤ ਸਿੰਘ ਪੰਨੂ ਜੋ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਅਜਿਹੇ ਗੈਰ ਕਾਨੂੰਨੀ ਕੰਮਾਂ ਵਿੱਚ ਪਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਸਿਰਫ਼ ਭਾਰਤ ਦੇਸ਼ ਵਿੱਚ ਅਸ਼ਾਂਤੀ ਅਤੇ ਸਹਿਮ ਫੈਲਾਉਣਾ ਹੈ । ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਕਥਿਤ ਦੋਸ਼ੀਆਂ ਨੇ ਇਹ ਕੰਮ ਕਰਨ ਦੀ ਗਲਤੀ ਮੰਨੀ ਹੈ ਕਿ ਉਨ੍ਹਾਂ ਨੇ ਇਹ ਕੰਮ ਸਿਰਫ਼ ਪੈਸੇ ਦੇ ਲਾਲਚ ਕਰਕੇ ਕੀਤਾ ਹੈ। ਜੋ ਗੁਰਪਤਵੰਤ ਸਿੰਘ ਪੰਨੂ ਖੁਦ ਵਿਦੇਸ਼ ਵਿੱਚ ਲੁਕ ਕੇ ਬੈਠਾ ਹੈ, ਪ੍ਰੰਤੂ ਪੰਜਾਬ ਦੇ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਜੁਰਮ ਦੀ ਦਲਦਲ ਵਿੱਚ ਸੁੱਟ ਰਿਹਾ ਹੈ ਅਤੇ ਉਨ੍ਹਾਂ ਦਾ ਭਵਿੱਖ ਖਰਾਬ ਕਰ ਰਿਹਾ ਹੈ । ਐਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਜਗਰਾਜ ਸਿੰਘ ਉਰਫ ਸੋਨੀ ਵਾਸੀ ਬੀਰੋਕੇ ਕਲਾਂ, ਥਾਣਾ ਸਦਰ ਬੁਢਲਾਡਾ, ਜ਼ਿਲ੍ਹਾ ਮਾਨਸਾ, ਅੰਮ੍ਰਿਤਪਾਲ ਸਿੰਘ ਵਾਸੀ ਦੂਲੇਵਾਲ, ਥਾਣਾ ਫੂਲ ਜ਼ਿਲ੍ਹਾ ਬਠਿੰਡਾ ਅਤੇ ਬਲਜੀਤ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਵਿਰੁੱਧ ਪਹਿਲਾਂ ਵੀ ਪੁਲਿਸ ਕੇਸ ਦਰਜ ਹਨ ।
Punjab Bani 27 February,2025
ਮਦਦ ਕਰਨ ਦੇ ਬਹਾਨੇ ਗਲਤ ਬਸ ਵਿਚ ਚੜ੍ਹਾ ਵਿਅਕਤੀ ਨੇ ਕੀਤਾ ਔਰਤ ਨਾਲ ਬਲਾਤਕਾਰ
ਮਦਦ ਕਰਨ ਦੇ ਬਹਾਨੇ ਗਲਤ ਬਸ ਵਿਚ ਚੜ੍ਹਾ ਵਿਅਕਤੀ ਨੇ ਕੀਤਾ ਔਰਤ ਨਾਲ ਬਲਾਤਕਾਰ ਪੂਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪੁਣੇ ਸ਼ਹਿਰ `ਚ ਸਵਾਰਗੇਟ ਬੱਸ ਸਟੈਂਡ `ਤੇ ਖੜ੍ਹੀ ਸਰਕਾਰੀ ਟ੍ਰਾਂਸਪੋਰਟ ਦੀ ਬੱਸ `ਚ ਇਕ ਵਿਅਕਤੀ ਨੇ 26 ਸਾਲਾ ਔਰਤ ਨਾਲ ਕਥਿਤ ਤੌਰ `ਤੇ ਬਲਾਤਕਾਰ ਕੀਤਾ ਹੈ । ਜਾਣਕਾਰੀ ਮੁਤਾਬਕ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ ਹੈ । ਫ਼ਿਲਹਾਲ ਪੁਲਿਸ ਨੇ ਔਰਤ ਦੀ ਸ਼ਿਕਾਇਤ `ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹਿਰ ਦੇ ਵਿਅਸਤ ਸਵਾਰਗੇਟ ਬੱਸ ਸਟੈਂਡ `ਤੇ ਖੜ੍ਹੀ ਸਟੇਟ ਟਰਾਂਸਪੋਰਟ ਬੱਸ ਦੇ ਅੰਦਰ ਇੱਕ ਅਪਰਾਧਕ ਰਿਕਾਰਡ ਵਾਲੇ ਵਿਅਕਤੀ ਨੇ ਕਥਿਤ ਤੌਰ `ਤੇ 26 ਸਾਲਾ ਔਰਤ ਨਾਲ ਬਲਾਤਕਾਰ ਕੀਤਾ । ਨਾਲ ਹੀ ਕਈ ਟੀਮਾਂ ਫ਼ਰਾਰ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ । ਮੰਗਲਵਾਰ ਸਵੇਰੇ ਵਾਪਰੀ ਇਸ ਘਟਨਾ `ਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਗ੍ਰਹਿ ਵਿਭਾਗ `ਤੇ ਪੁਣੇ ਖੇਤਰ ਵਿੱਚ ਵੱਧ ਰਹੇ ਅਪਰਾਧ ਨਾਲ ਨਜਿੱਠਣ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ । ਔਰਤ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ ਸਾਢੇ 5 ਵਜੇ ਜਦੋਂ ਉਹ ਇਕ ਪਲੇਟਫ਼ਾਰਮ `ਤੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਇਕ ਵਿਅਕਤੀ ਉਸ ਕੋਲ ਆਇਆ ਅਤੇ ਕਹਿਣ ਲੱਗਾ ਕਿ ਬੱਸ ਕਿਸੇ ਹੋਰ ਪਲੇਟਫ਼ਾਰਮ `ਤੇ ਆ ਗਈ ਹੈ। ਇਸ ਤੋਂ ਬਾਅਦ ਉਹ ਉਸ ਨੂੰ ਸਟੇਸ਼ਨ ਦੀ ਇਕ ਸੁੰਨਸਾਨ ਜਗ੍ਹਾ `ਤੇ ਖੜ੍ਹੀ ਇਕ ਖਾਲੀ ਬੱਸ `ਤੇ ਲੈ ਗਿਆ ਅਤੇ ਉਥੇ ਹੀ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਭੱਜ ਗਿਆ। ਸਵਰਗੇਟ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਤੋਂ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਜਲਦੀ ਹੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ੱਕੀ ਦੀ ਪਛਾਣ ਦੱਤਾਤ੍ਰੇਯ ਰਾਮਦਾਸ ਗਾਡੇ (36) ਵਜੋਂ ਹੋਈ ਹੈ ।
Punjab Bani 26 February,2025
ਪਾਲਘਰ ਜਿਲ੍ਹੇ ਵਿਚ 14 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਤਿੰਨ ਗ੍ਰਿਫਤਾਰ
ਪਾਲਘਰ ਜਿਲ੍ਹੇ ਵਿਚ 14 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਤਿੰਨ ਗ੍ਰਿਫਤਾਰ ਪਾਲਘਰ, 25 ਫਰਵਰੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪਾਲਘਰ ਜਿਲ੍ਹੇ ਵਿਚ ਪੁਲਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨੋੋਟਾਂ ’ਤੇ ਚਿਲਡਰਨ ਬੈਂਕ ਆਫ ਇੰਡੀਆ ਛਾਪਿਆ ਹੋਇਆ ਸੀ । ਵਾਡਾ ਪੁਲਸ ਸਟੇਸ਼ਨ ਦੇ ਇੰਸਪੈਕਟਰ ਦੱਤਾਤ੍ਰੇਯ ਕਿੰਦਰੇ ਨੇ ਦੱਸਿਆ ਕਿ ਇੱਕ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਅਸਲੀ ਕਰੰਸੀ ਬਦਲੇ ਨਕਲੀ ਨੋਟ ਬਦਲਣ ਲਈ ਪਾਲੀ ਪਿੰਡ ਪਹੁੰਚਣਗੇ, ਜਿਸ ’ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਪੁਲੀਸ ਨੇ ਇਕ ਵਿਅਕਤੀ ਨੂੰ ਬੈਗ ਲੈ ਕੇ ਇਲਾਕੇ ’ਚ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ ਅਤੇ ਬਾਅਦ ਵਿੱਚ ਦੋ ਹੋਰ ਵਿਅਕਤੀ ਇੱਕ ਕਾਰ ਵਿੱਚ ਉੱਥੇ ਪਹੁੰਚੇ ਅਤੇ ਵਿਅਕਤੀ ਨਾਲ ਗੱਲਬਾਤ ਕਰਨ ਲੱਗੇ। ਪੁਲਸ ਟੀਮ ਨੇ ਤਿੰਨਾਂ ਨੂੰ ਕਾਬੂ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੇ ਵਿਅਕਤੀ ਕੋਲੋਂ 100 ਅਤੇ 500 ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ 14 ਲੱਖ ਰੁਪਏ ਹੈ । ਉਨ੍ਹਾਂ ਦੱਸਿਆ ਕਿ ਕਾਰ ਵਿੱਚ ਆਏ ਦੋਹਾਂ ਵਿਅਕਤੀਆਂ ਕੋਲੋਂ 1 ਲੱਖ ਰੁਪਏ ਦੇ ਅਸਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ । ਅਧਿਕਾਰੀ ਨੇ ਦੱਸਿਆ ਕਿ ਅਸਲ ਕਰੰਸੀ ਨੋਟ ਬੰਡਲਾਂ ਦੇ ਉੱਪਰ ਅਤੇ ਹੇਠਾਂ ਰੱਖੇ ਹੋਏ ਸਨ, ਜਦੋਂ ਕਿ ਨਕਲੀ ਕਰੰਸੀ ਨੋਟ ਜਿਨ੍ਹਾਂ ‘ਤੇ ‘ਚਿਲਡਰਨ ਬੈਂਕ ਆਫ਼ ਇੰਡੀਆ’ ਦਾ ਨਾਮ ਛਪਿਆ ਹੋਇਆ ਸੀ, ਵਿਚਕਾਰ ਰੱਖੇ ਗਏ ਸਨ। ਪੁਲੀਸ ਨੇ ਦੱਸਿਆ ਕਿ ਵਿਅਕਤੀ ਨੇ 1 ਲੱਖ ਰੁਪਏ ਦੀ ਅਸਲੀ ਕਰੰਸੀ ਲਈ 3 ਲੱਖ ਰੁਪਏ ਦੇ ਨਕਲੀ ਨੋਟ ਬਦਲਣ ਦੀ ਯੋਜਨਾ ਬਣਾਈ ਸੀ। ਪੁਲੀਸ ਨਕਲੀ ਨੋਟਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੋਰਹੇ ਅਤੇ ਸ਼ਿਰੀਸ਼ ਪੱਡਾ ਖੇਤਰਾਂ ਤੋਂ ਨਕਲੀ ਨੋਟ ਫੜੇ ਗਏ ਸਨ, ਜਿੱਥੇ ਦੋਸ਼ੀਆਂ ਨੇ ਆਪਣੇ ਘਰਾਂ ਵਿਚ ਨਕਲੀ ਨੋਟ ਛਾਪ ਕੇ ਉਨ੍ਹਾਂ ਨੂੰ ਵੰਡਿਆ ਗਿਆ ਸੀ ।
Punjab Bani 25 February,2025
ਪ੍ਰਭ ਦਾਸੂਵਾਲ ਗੈਂਗਸਟਰ ਦੇ ਦੋ ਗੈਂਗਸਟਰਾਂ ਤੇ ਪੁਲਸ ਵਿਚਕਾਰ ਮੁਕਾਬਲਾ
ਪ੍ਰਭ ਦਾਸੂਵਾਲ ਗੈਂਗਸਟਰ ਦੇ ਦੋ ਗੈਂਗਸਟਰਾਂ ਤੇ ਪੁਲਸ ਵਿਚਕਾਰ ਮੁਕਾਬਲਾ ਤਰਨ ਤਾਰਨ : ਪੰਜਾਬ ਦੇ ਜਿਲਾ ਤਰਨਤਾਰਨ ਵਿੱਚ ਖਿਮ ਕਰਨ ਦੇ ਪਿੰਡ ਭੂਰਾ ਕੋਨਾਂ ਵਿਖੇ ਪ੍ਰਭ ਦਾਸੂਵਾਲ ਨਾਮੀ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਸ ਦੀ ਮੁੱਠਭੇੜ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜਖਮੀ ਹੋ ਗਏ ਹਨ, ਜਿਨ੍ਹਾਂ ਦੀ ਲੱਤ ਵਿੱਚ ਪੁਲਸ ਦੀ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨਤਾਰਨ ਦੇ ਐਸ. ਪੀ. (ਡੀ) ਅਜੇ ਰਾਜ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਸ਼ੱਕੀ ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਨੂੰ ਆ ਰਿਹਾ ਹੈ, ਜਿਸ ਤੋਂ ਬਾਅਦ ਪੁਲਸ ਵੱਲੋਂ ਜਦੋਂ ਉਕਤ ਮੋਟਰਸਾਈਕਲ ਨੂੰ ਰੁਕਣ ਲਈ ਸਰਕਾਰੀ ਗੱਡੀ ਦਾ ਡਿੱਪਰ ਦਿੱਤਾ ਤਾਂ ਉਹਨਾਂ ਵੱਲੋਂ ਮੋਟਰਸਾਈਕਲ ਰੋਕਣ ਦੀ ਬਜਾਏ ਭਜਾ ਲਿਆ ਗਿਆ ਅਤੇ ਪੁਲਸ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤਾਂ ਜਦੋਂ ਪੁਲਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵਾਂ ਦੇ ਗੋਲੀ ਲੱਗ ਗਈ, ਜਿਨਾਂ ਦੀ ਪਛਾਣ ਪ੍ਰਕਾਸ਼ ਸਿੰਘ ਅਤੇ ਪ੍ਰਭਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੇ ਪਿਛਲੇ ਦਿਨ ਅਫਰੀਦੀ ਅਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ਤੇ ਹਲਕਾ ਖੇਮਕਰਨ ਵਿੱਚ ਕਈ ਲੋਕਾਂ ਤੋਂ ਫਰੌਤੀਆਂ ਮੰਗੀਆਂ ਸਨ ਅਤੇ ਫਰੋਤੀ ਨਾ ਦੇਣ ਵਾਲੇ ਕਈ ਲੋਕਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ ।
Punjab Bani 25 February,2025
15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ
15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿੱਚ ਸਿਟੀ ਪੁਲਸ ਦੀ ਟੀਮ ਨੇ ਇੱਕ ਦੋਸ਼ੀ ਨੂੰ 4 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ । ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਪੁਲਸ ਨੇ ਮੁਲਜ਼ਮਾਂ ਤੋਂ .32 ਬੋਰ ਦੇ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਉਸ ਤੋਂ ਉਸਦੇ ਸਾਥੀਆਂ ਬਾਰੇ ਪੁੱਛਗਿੱਛ ਕਰੇਗੀ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ `ਤੇ ਲਿਆ ਜਾਵੇਗਾ। ਇਹ ਕਾਰਵਾਈ ਜਲੰਧਰ ਸਿਟੀ ਪੁਲਿਸ ਦੀ ਸੀ. ਆਈ. ਏ. ਸਟਾਫ ਟੀਮ ਵੱਲੋਂ ਕੀਤੀ ਗਈ ਹੈ। ਸੀ. ਆਈ. ਏ. ਸਟਾਫ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੂੰ ਇੱਕ ਮਾਮਲੇ ਵਿੱਚ ਦੋਸ਼ੀ ਸੁਖਵੰਤ ਸਿੰਘ ਦੀ ਲੋੜ ਸੀ । ਗੁਪਤ ਸੂਚਨਾ ਦੇ ਆਧਾਰ `ਤੇ ਪੁਲਸ ਨੇ ਮੁਲਜ਼ਮ ਨੂੰ ਥਾਣਾ ਡਿਵੀਜ਼ਨ ਨੰਬਰ-1 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ । ਦੱਸਣਯੋਗ ਹੈ ਕਿ ਦੋਸ਼ੀ ਮੂਲ ਰੂਪ ਵਿੱਚ ਕਰਤਾਰਪੁਰ ਦਾ ਰਹਿਣ ਵਾਲਾ ਹੈ, ਜੋ ਕਿ ਦੋ ਸਾਲ ਪਹਿਲਾਂ ਤੱਕ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਹੁੰਦਾ ਸੀ। ਪਰ ਫਿਰ ਸੁਖਵੰਤ ਸਿੰਘ ਨਾਲ ਕਿਸੇ ਗੱਲ `ਤੇ ਮਤਭੇਦ ਹੋ ਗਿਆ, ਜਿਸ ਤੋਂ ਬਾਅਦ ਉਸਨੇ ਇਕੱਲਿਆਂ ਹੀ ਗੈਂਗ ਚਲਾਉਣਾ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਖਿ਼ਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 15 ਤੋਂ ਵੱਧ ਐਫ. ਆਈ. ਆਰ. ਦਰਜ ਹਨ, ਇਨ੍ਹਾਂ ਵਿੱਚ ਅਸਲਾ ਐਕਟ, ਫਿਰੌਤੀ, ਕਤਲ ਦੀ ਕੋਸਿਸ਼ ਅਤੇ ਤਸਕਰੀ ਦੇ ਮਾਮਲੇ ਸ਼ਾਮਲ ਹਨ । ਸੂਤਰਾਂ ਅਨੁਸਾਰ, ਮੁਲਜ਼ਮ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦੇ ਕੁਝ ਨਜ਼ਦੀਕੀ ਸਾਥੀਆਂ ਨੂੰ ਨਿਸ਼ਾਨਾ ਬਣਾਉਣਾ ਸੀ, ਜਿਸ ਲਈ ਉਸਨੇ ਹਥਿਆਰਾਂ ਦਾ ਆਰਡਰ ਦਿੱਤਾ ਸੀ । ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨਾਲ ਹੋਰ ਕਿੰਨੇ ਲੋਕ ਸ਼ਾਮਲ ਸਨ ਅਤੇ ਉਸ ਨੇ ਕਿੱਥੇ ਅਤੇ ਕਿਹੜੇ ਗੈਂਗਸਟਰਾਂ ਦੀ ਰੇਕੀ ਕੀਤੀ ਸੀ ।
Punjab Bani 24 February,2025
ਧੀ ਤੇ ਪਿਤਾ ਨੇ ਜਹਿਰੀਲਾ ਪਦਾਰਥ ਖਾਧਾ
ਧੀ ਤੇ ਪਿਤਾ ਨੇ ਜਹਿਰੀਲਾ ਪਦਾਰਥ ਖਾਧਾ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਇਕ ਨੌਜਵਾਨ ਵਲੋਂ ਨਾਬਾਲਗ਼ ਕੁੜੀ ਨਾਲ ਵਿਆਹ ਕਰਨ ਦੇ ਦਬਾਅ ਤੋਂ ਪ੍ਰੇਸ਼ਾਨ ਹੋ ਕੇ ਕੁੜੀ ਤੇ ਉਸ ਦੇ ਪਿਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਉਕਤ ਘਟਨਾਕ੍ਰਮ ਜਲੰਧਰ ਬਾਈਪਾਸ ਕਾਲੀ ਸੜਕ ਇਲਾਕੇ ਵਿਖੇ ਵਾਪਰਿਆ ਦੱਸਿਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਾਲੇ ਦੋਵਾਂ ਦੀ ਹਾਲਤ ਨਾਜ਼ੁਕ ਦਸੀ ਜਾ ਰਹੀ ਹੈ । ਦਸਿਆ ਜਾ ਰਿਹਾ ਹੈ ਕਿ 16 ਸਾਲਾ ਪੀੜਤਾ 10ਵੀਂ ਜਮਾਤ ਦੀ ਵਿਦਿਆਰਥਣ ਹੈ । ਜਾਣਕਾਰੀ ਅਨੁਸਾਰ ਦੋਵਾਂ ਨੇ ਇਹ ਕਦਮ ਇਸ ਲਈ ਚੁਕਿਆ ਕਿਉਂਕਿ ਉਨ੍ਹਾਂ ਨੂੰ ਇਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ । ਲੜਕੀ ਦੇ ਪਿਤਾ ਮਨੋਜ ਨੇ ਦਸਿਆ ਕਿ ਇਕ ਨੌਜਵਾਨ ਉਸ ਦੀ ਧੀ ਨੂੰ ਸਕੂਲ ਜਾਣ ਵੇਲੇ ਤੰਗ ਕਰਦਾ ਸੀ। ਉਹ ਜਬਰਦਸਤੀ ਵਿਆਹ ਲਈ ਦਬਾਅ ਪਾ ਰਿਹਾ ਸੀ ਅਤੇ ਪਰਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ । ਪੀੜਤਾ ਨੇ ਦਸਿਆ ਕਿ ਮੁਲਜ਼ਮ ਨੇ ਉਸ ਦੇ ਭਰਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿਤੀ ਸੀ । ਪਰਵਾਰ ਨੇ ਸ਼ਨੀਵਾਰ ਨੂੰ ਬਸਤੀ ਜੋਧੇਵਾਲ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ । ਇਸ ਦੇ ਬਾਵਜੂਦ, ਨੌਜਵਾਨ ਅਜੇ ਵੀ ਉਨ੍ਹਾਂ ਨੂੰ ਤੰਗ ਕਰ ਰਿਹਾ ਸੀ। ਇਸ ਤੋਂ ਤੰਗ ਆ ਕੇ, ਅਸੀਂ ਜ਼ਹਿਰੀਲਾ ਪਦਾਰਥ ਖਾ ਲਿਆ। ਜੋਧੇਵਾਲ ਬਸਤੀ ਥਾਣੇ ਦੀ ਪੁਲਸ ਨੇ ਹਸਪਤਾਲ ਵਿਚ ਬਾਪ ਅਤੇ ਬੇਟੀ ਦੇ ਬਿਆਨ ਦਰਜ ਕਰ ਲਏ ਹਨ । ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿਤੀ ਹੈ ।
Punjab Bani 24 February,2025
4500 ਲੈ ਕੇ ਬਾਕੀ ਦੇ ਰਹਿੰਦੇ 5500 ਰਿਸ਼ਵਤ ਵਜੋਂ ਲੈਂਦਿਆਂ ਹੌਲਦਾਰ ਨੂੰ ਵਿਜੀਲੈਂਸ ਨੇੇ ਕੀਤਾ ਗ੍ਰਿਫ਼ਤਾਰ
4500 ਲੈ ਕੇ ਬਾਕੀ ਦੇ ਰਹਿੰਦੇ 5500 ਰਿਸ਼ਵਤ ਵਜੋਂ ਲੈਂਦਿਆਂ ਹੌਲਦਾਰ ਨੂੰ ਵਿਜੀਲੈਂਸ ਨੇੇ ਕੀਤਾ ਗ੍ਰਿਫ਼ਤਾਰ ਜਲੰਧਰ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਾਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਸ ਥਾਣਾ ਡਿਵੀਜ਼ਨ-5 ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ । ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ । ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ ਗੂਗਲ ਪੇਅ ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ । ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ, ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਸਾਬਤ ਹੋਏ। ਇਸ ਤੋਂ ਬਾਅਦ ਹੌਲਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13(2) ਦੇ ਨਾਲ-ਨਾਲ 13(1) ਏ ਅਤੇ ਬੀ. ਐਨ. ਐਸ. ਦੀ ਧਾਰਾ 308(2), 308(3), 316(5), 336 (2) , 336(3), 340(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।
Punjab Bani 22 February,2025
ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜ
ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜ ਹਰਿਆਣਾ : ਹਰਿਆਣਾ ਦੇ ਸ਼ਹਿਰ ਪੰਚਕੁਲਾ ਦੇ ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਚੰਡੀਗੜ੍ਹ ਦੇ ਥਾਣਾ ਸੈ.ਟਰ 17 ਸੈਕਟਰ ’ਚ ਐਫਆਈਆਰ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸ਼ੋਕ ਕੁਮਾਰ ਵਿਰੁੱਧ ਧਾਰਾ 406 ਅਤੇ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸ਼ੋਕ ਕੁਮਾਰ ਖਿਲਾਫ ਇਹ ਕਾਰਵਾਈ ਸਰਕਾਰੀ ਨੌਕਰੀ ਲਗਾਉਣ ਨੂੰ ਲੈ ਕੇ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਨੇ ਪਹਿਲਾਂ 2 ਲੱਖ 20 ਹਜ਼ਾਰ ਪਹਿਲਾਂ ਲਏ ਅਤੇ ਬਾਅਦ ’ਚ 30 ਹਜ਼ਾਰ ਰੁਪਏ ਬਾਅਦ ’ਚ ਗੁਗਲ ਪੇਅ ਰਾਹੀਂ ਭੇਜੇ ਹਨ। ਇਨ੍ਹਾਂ ਹੀ ਨਹੀਂ ਅਸ਼ੋਕ ਕੁਮਾਰ ਨੇ ਪੈਸੇ ਲੈਣ ਤੋਂ ਬਾਅਦ 15 ਦਿਨ ਦੇ ਵਿੱਚ ਪੱਕੀ ਨੌਕਰੀ ਲਗਵਾਉਣ ਦਾ ਵਾਅਦਾ ਕੀਤਾ ਸੀ । ਦੱਸਣਯੋਗ ਹੈ ਕਿ ਪੀੜਤ ਬਸੰਤ ਰਾਮ ਜੋ ਕਿ ਅੰਬਾਲਾ ਕੈਂਟ ਦਾ ਰਹਿਣ ਵਾਲਾ ਹੈ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ ਤੇ ਅੰਬਾਲਾ ਕੈਂਟ ਤੋਂ ਚੰਡੀਗੜ੍ਹ ਇੱਕ ਸਵਾਰੀ ਨੂੰ ਛੱਡਣ ਲਈ ਗਿਆ ਸੀ । ਉਸ ਦੌਰਾਨ ਸਵਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਨਾਮ ਅਸ਼ੋਕ ਕੁਮਾਰ ਹੈ ਅਤੇ ਮੈਂ ਪਸ਼ੂ ਪਾਲਣ ਵਿਭਾਗ ਵਿੱਚ ਅਫਸਰ ਹੈ ਅਤੇ ਤੈਨੂੰ ਮੈਂ ਸਰਕਾਰੀ ਵਿਭਾਗ ਵਿੱਚ ਸਰਕਾਰੀ ਡਰਾਈਵਰ ਲਗਵਾ ਸਕਦਾ ਹੈ।ਉਸਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜਿਸ ਦੇ ਲਈ ਮੈਂ ਤੇਰੇ ਕੋਲ 2 ਲੱਖ 50 ਹਜਾਰ ਰੁਪਏ ਲਵਾਂਗਾ ਅਤੇ ਉਨ੍ਹਾਂ ਨੇ ਮੈਨੂੰ ਆਪਣਾ ਨੰਬਰ ਦੇ ਦਿੱਤਾ। ਕੁਝ ਦਿਨ ਬਾਅਦ ਮੈਂ ਫੋਨ ਕੀਤਾ ਅਤੇ ਅਫਸਰ ਨੇ ਮੈਨੂੰ ਆਪਣੇ ਦਫਤਰ ਬੁਲਾ ਲਿਆ। ਜਦੋਂ ਮੈਂ ਦਫਤਰ ਗਿਆ ਤੇ ਉਹਨਾਂ ਨੇ ਮੈਨੂੰ ਗੱਡੀ ਵਿੱਚ ਬੈਠਣ ਨੂੰ ਕਿਹਾ ਅਤੇ ਮੇਰੇ ਕੋਲੋਂ 2 ਲੱਖ 20 ਹਜਾਰ ਰੁਪਏ ਲੈ ਲਏ। 15 ਦਿਨ ਵਿੱਚ ਨੌਕਰੀ ਲਗਵਾਉਣ ਦੀ ਗਰੰਟੀ ਦੇ ਦਿੱਤੀ। 20 ਫਰਵਰੀ 2023 ਨੂੰ ਅਸ਼ੋਕ ਕੁਮਾਰ ਦਾ ਮੈਨੂੰ ਫੇਰ ਫੋਨ ਆਉਂਦਾ ਅਤੇ ਕਹਿੰਦਾ ਤੁਹਾਡੀ ਫਾਈਲ ਤਿਆਰ ਹੈ ਤੁਸੀਂ ਮੈਨੂੰ 30 ਹਜ਼ਾਰ ਰੁਪਏ ਗੂਗਲ ਪੇਅ ਕਰ ਦਵੋ ਅਤੇ ਮੈਂ ਕਰ ਦਿੱਤੇ। ਉਸ ਤੋਂ ਬਾਅਦ ਤੋਂ ਨਾ ਹੀ ਉਹ ਮੇਰਾ ਫੋਨ ਚੁੱਕਦਾ ਹੈ ਤੇ ਨਾ ਹੀ ਮੈਨੂੰ ਮਿਲਦਾ ਹੈ।
Punjab Bani 22 February,2025
ਅਮਰੀਕਾ ’ਚ ਮੋਟਰ ਵਹੀਕਲ ਵਿਭਾਗ ਦੇ ਦਫ਼ਤਰ ਅੱਗੇ ਹੋਈ ਗੋਲੀਬਾਰੀ
ਅਮਰੀਕਾ ’ਚ ਮੋਟਰ ਵਹੀਕਲ ਵਿਭਾਗ ਦੇ ਦਫ਼ਤਰ ਅੱਗੇ ਹੋਈ ਗੋਲੀਬਾਰੀ ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਅਮਰੀਕਾ ਦੇ ਕੈਂਟਕੀ ਸੂਬੇ ਦੇ ਲੁਈਸਵਿਲੇ ਸ਼ਹਿਰ ਨਾਲ ਸਬੰਧਤ ਹੈ ਵਿਖੇ ਸ਼ੁੱਕਰਵਾਰ ਨੂੰ ਗੋਲੀਬਾਰੀ ਹੋਈ ਸੀ । ਅਮਰੀਕਾ ਦੇ ਕੈਂਟਕੀ ਸੂਬੇ ਦੇ ਲੁਈਸਵਿਲੇ ਸ਼ਹਿਰ ’ਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ’ਚ ਤਿੰਨ ਲੋਕਾਂ ਦੀ ਮੌਤ ਹੋ ਗਈ । ਇਹ ਘਟਨਾ ਮੋਟਰ ਵਹੀਕਲ ਵਿਭਾਗ ਦੇ ਦਫ਼ਤਰ ਦੇ ਬਾਹਰ ਵਾਪਰੀ । ਗੋਲੀਬਾਰੀ ਵਿਚ ਇੱਕ ਵਿਅਕਤੀ ਅਤੇ ਦੋ ਔਰਤਾਂ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਸ ਘਟਨਾ ਤੋਂ ਬਾਅਦ ਦੋਵੇਂ ਔਰਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ । ਪੁਲਸ ਆਲੇ ਦੁਆਲੇ ਦੇ ਸੀ. ਸੀ. ਟੀ. ਵੀ. ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ । ਹਾਲਾਂਕਿ ਪੁਲਸ ਨੇ ਇਹ ਵੀ ਕਿਹਾ ਕਿ ਫਿਲਹਾਲ ਕੋਈ ਖ਼ਤਰੇ ਦੀ ਸਥਿਤੀ ਨਹੀਂ ਹੈ । ਅਮਰੀਕਾ ਵਿਚ ਬੰਦੂਕ ਦੀ ਹਿੰਸਾ ਇਕ ਬਹੁਤ ਗੰਭੀਰ ਸਮੱਸਿਆ ਹੈ । ਇਸ ਦੇ ਬਾਵਜੂਦ ਸਥਿਤੀ ਨੂੰ ਸੁਧਾਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ । ਇਸੇ ਕਾਰਨ ਅਮਰੀਕਾ ਵਿਚ ਹਰ ਰੋਜ਼ ਬੰਦੂਕ ਹਿੰਸਾ ਦੇ ਮਾਮਲੇ ਸਾਹਮਣੇ ਆਉਂਦੇ ਹਨ । ਅਮਰੀਕਾ ਵਿਚ ਬੰਦੂਕ ਖ਼ਰੀਦਣਾ ਭਾਰਤ ਵਿੱਚ ਸਬਜ਼ੀਆਂ ਖ਼ਰੀਦਣ ਜਿੰਨਾ ਆਸਾਨ ਹੈ । ਅਮਰੀਕਾ ’ਚ ਇਕ ਛੋਟਾ ਬੱਚਾ ਵੀ ਬੰਦੂਕ ਖਰੀਦ ਸਕਦਾ ਹੈ ਅਤੇ ਇਸ ਦਾ ਕਾਰਨ ਇਹ ਹੈ ਕਿ ਅਮਰੀਕਾ ’ਚ ਬੰਦੂਕ ਖਰੀਦਣ ’ਤੇ ਕੋਈ ਸਖ਼ਤ ਕਾਨੂੰਨ ਨਹੀਂ ਹੈ । ਭਾਵੇਂ ਇਹ ਜਨਤਕ ਸਥਾਨ ਹੋਵੇ ਜਾਂ ਨਿੱਜੀ ਸਥਾਨ, ਅਮਰੀਕਾ ਵਿਚ ਕਿਤੇ ਵੀ ਗੋਲੀਬਾਰੀ ਹੋ ਸਕਦੀ ਹੈ ਅਤੇ ਕੋਈ ਵੀ ਜਗ੍ਹਾ ਸੁਰੱਖਿਅਤ ਨਹੀਂ ਹੈ। ਇਸੇ ਕਾਰਨ ਅਮਰੀਕਾ ਵਿਚ ਹਰ ਸਾਲ ਬੰਦੂਕ ਹਿੰਸਾ ਕਾਰਨ ਕਈ ਲੋਕ ਆਪਣੀ ਜਾਨ ਗੁਆ ਲੈਂਦੇ ਹਨ ਅਤੇ ਇਹ ਮਾਮਲੇ ਘੱਟ ਨਹੀਂ ਹੋ ਰਹੇ ਹਨ ।
Punjab Bani 22 February,2025
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਏ ਝਗੜੇ ਦੌਰਾਨ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਏ ਝਗੜੇ ਦੌਰਾਨ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ ਅੰਮ੍ਰਿਤਸਰ, 22 ਫਰਵਰੀ : ਪੰਜਾਬ ਦੇ ਪ੍ਰਸਿੱਧ ਸ਼ਹਿਰ ਵਿਖੇ ਬਣੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਜ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਦੋ ਵਿਦੇਸ਼ੀ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ । ਘਟਨਾ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜ਼ਖ਼ਮੀ ਵਿਦਿਆਰਥੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਪੁਲਸ ਅਧਿਕਾਰੀਆਂ ਅਨੁਸਾਰ ਝਗੜੇ ਦੀ ਸਹੀ ਵਜ੍ਹਾ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸਬੰਧਤ ਸਾਰੇ ਪੱਖਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਘਟਨਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਵਿਦਿਆਰਥੀਆਂ ਅਤੇ ਸਟਾਫ ਨੇ ਇਸ ਘਟਨਾ `ਤੇ ਚਿੰਤਾ ਜ਼ਾਹਰ ਕੀਤੀ ਹੈ ।
Punjab Bani 22 February,2025
ਆਕਲੈਂਡ ਹਾਈਕੋਰਟ ਨੇ ਭਾਰਤੀ ਮੂਲ ਦੇ 32 ਸਾਲਾ ਬਲਤੇਜ ਨੂੰ ਠਹਿਰਾਇਆ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ
ਆਕਲੈਂਡ ਹਾਈਕੋਰਟ ਨੇ ਭਾਰਤੀ ਮੂਲ ਦੇ 32 ਸਾਲਾ ਬਲਤੇਜ ਨੂੰ ਠਹਿਰਾਇਆ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ ਚੰਡੀਗੜ੍ਹ : ਭਾਰਤੀ ਮੂਲ ਦੇ 32 ਸਾਲ ਦੇ ਬਲਤੇਜ ਸਿੰਘ ਨੂੰ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਹੈ । ਉਸ ਨੂੰ ਆਕਲੈਂਡ ਦੀ ਹਾਈ ਕੋਰਟ ਨੇ ਦੋਸ਼ੀ ਪਾਇਆ ਸੀ ਅਤੇ 700 ਕਿਲੋਗ੍ਰਾਮ ਸਿੰਥੈਟਿਕ ਡਰੱਗ ਮੈਥਾਮਫੇਟਾਮਾਈਨ ਰੱਖਣ ਦੇ ਦੋਸ਼ ’ਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ । ਹਾਲਾਂਕਿ ਪੰਜਾਬ ਵਿਚ ਉਸ ਦੇ ਰਿਸ਼ਤੇਦਾਰਾਂ ਨੇ ਇਨ੍ਹਾਂ ਰੀਪੋਰਟਾਂ ਨੂੰ ‘ਫਰਜ਼ੀ ਖ਼ਬਰਾਂ’ ਦੱਸ ਕੇ ਖਾਰਜ ਕਰ ਦਿਤਾ ਪਰ ਖੁਫੀਆ ਸੂਤਰਾਂ ਨੇ ਉਸ ਦੀ ਪਛਾਣ ਅਤੇ ਅਪਰਾਧ ਵਿਚ ਭੂਮਿਕਾ ਦੀ ਪੁਸ਼ਟੀ ਕੀਤੀ । ਬਲਤੇਜ ਸਿੰਘ ਉਦੋਂ ਤਕ ਪੈਰੋਲ ਲਈ ਅਯੋਗ ਰਹੇਗਾ ਜਦੋਂ ਤਕ ਉਹ ਘੱਟੋ-ਘੱਟ ਦਸ ਸਾਲ ਦੀ ਸਜ਼ਾ ਨਹੀਂ ਕੱਟ ਲੈਂਦਾ । ਉਸ ਦਾ ਪਰਵਾਰ 1980 ਦੇ ਦਹਾਕੇ ’ਚ ਨਿਊਜ਼ੀਲੈਂਡ ਚਲਾ ਗਿਆ ਸੀ ਅਤੇ ਉਹ ਕਥਿਤ ਤੌਰ ’ਤੇ ਦੇਸ਼ ’ਚ ਖਾਲਿਸਤਾਨ ਪੱਖੀ ਗਤੀਵਿਧੀਆਂ ’ਚ ਸ਼ਾਮਲ ਸੀ ।
Punjab Bani 22 February,2025
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ. ਜੀ. ਪੀ. ਗੌਰਵ ਯਾਦਵ — ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ. ਐਸ. ਪੀ. ਪਟਿਆਲਾ ਨਾਨਕ ਸਿੰਘ ਪਟਿਆਲਾ, 21 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ । ਪੁਲਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤੇ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ (ਪੀਬੀ 23 ਏਏ 0795) ਵੀ ਜ਼ਬਤ ਕੀਤਾ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜ਼ਬਰਨ ਵਸੂਲੀ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ, ਅਸਲਾ ਐਕਟ, ਇਰਾਦਾ ਕਤਲ , ਜ਼ਬਰਨ ਵਸੂਲੀ, ਡਕੈਤੀ, ਲੁੱਟ-ਖੋਹ ਆਦਿ ਕਈ ਮਾਮਲੇ ਦਰਜ ਹਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ । ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਪੈਸ਼ਲ ਸੈੱਲ ਰਾਜਪੁਰਾ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਕਾਰਕੁਨ ਸਰਹਿੰਦ-ਰਾਜਪੁਰਾ ਸੜਕ ’ਤੇ ਕਿਸੇ ਨੂੰ ਨਸ਼ੀਲੀਆਂ ਗੋਲੀਆਂ ਪਹੁੰਚਾਉਣ ਜਾ ਰਹੇ ਹਨ, ਜਿਸ ਤੋਂ ਬਾਅਦ, ਉਨ੍ਹਾਂ ਨੇ ਰਾਜਪੁਰਾ ਵਿੱਚ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾਣਾ ਸੀ । ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਪੈਸ਼ਲ ਸੈੱਲ ਰਾਜਪੁਰਾ ਨੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਵਿੱਚ ਖੁਫੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ । ਐਸ. ਐਸ .ਪੀ. ਨੇ ਦੱਸਿਆ ਕਿ ਦੋ ਪ੍ਰਮੁੱਖ ਵਿਅਕਤੀ, ਜਿਨ੍ਹਾਂ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀ ਭਰੇ ਫੋਨ ਵੀ ਆਏ ਸਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਿਸ਼ਾਨੇ ’ਤੇ ਸਨ । ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ । ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਐਫ. ਆਈ. ਆਰ. ਨੰ. 13 ਮਿਤੀ 19/2/2025 ਨੂੰ ਪਟਿਆਲਾ ਦੇ ਪੁਲਿਸ ਸਟੇਸ਼ਨ ਸਦਰ ਰਾਜਪੁਰਾ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ ।
Punjab Bani 21 February,2025
10 ਲੱਖ ਰੁਪਏ ਦੀ ਧੋਖਾਧੜੀ ਕਰਨ ਤੇ ਕੇਸ ਦਰਜ
10 ਲੱਖ ਰੁਪਏ ਦੀ ਧੋਖਾਧੜੀ ਕਰਨ ਤੇ ਕੇਸ ਦਰਜ ਕਪੂਰਥਲਾ : ਪੰਜਾਬ ਦੇ ਸ਼ਹਿਰ ਕਪੂਰਥਲਾ ਵਿਖੇ ਰਾਜੇਸ਼ ਸ਼ਰਮਾ ਨਾਮ ਦੇ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ ਕਿਉ਼ਕਿ ਰਾਜੇਸ਼ ਸ਼ਰਮਾ ਨੇ ਜਿਸ ਵਿਅਕਤੀ ਦੇ ਪੋਤਰੇ ਨੂੰ ਅਮਰੀਕਾ ਭੇਜਣ ਲਈ 45 ਲੱਖ ਰੁਪਏ ਲਏ ਸਨ ਨੇ ਵਿਦੇਸ਼ ਨਾ ਭੇਜ ਸਕਣ ਤੇ 35 ਲੱਖ ਤੇ ਕਾਗਜ ਪੱਤਰ ਤਾਂ ਵਾਪਸ ਕਰ ਦਿੱਤੇ ਪਰ ਰਹਿੰਦੇ 10 ਲੱਖ ਰੁਪਏ ਵਾਪਸ ਨਹੀਂ ਕੀਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਰਾਜੇਸ਼ ਸ਼ਰਮਾ ਇਕ ਜਿੰਮ ਦਾ ਮਾਲਕ ਵੀ ਹੈ । ਜਾਣਕਾਰੀ ਮੁਤਾਬਕ ਕਪੂਰਥਲਾ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਪੁਲਸ ਨੂੰ ਦਸਿਆ ਕਿ ਜਲੋਖਾਨਾ ਨੇੜੇ ਜਿੰਮ ਚਲਾਉਣ ਵਾਲੇ ਰਾਜੇਸ਼ ਸ਼ਰਮਾ ਨੂੰ ਅਪਣੇ ਦੋਸਤ ਲੱਖਾ ਸਿੰਘ ਦੇ ਪੋਤੇ ਨੂੰ ਅਮਰੀਕਾ ਭੇਜਣ ਲਈ 45 ਲੱਖ ਰੁਪਏ ਦਿਤੇ ਸਨ ਪਰ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਰਾਜੇਸ਼ ਨੇ ਲੱਖਾ ਸਿੰਘ ਦੇ ਪੋਤਰੇ ਨੂੰ ਵਿਦੇਸ਼ ਨਹੀਂ ਭੇਜਿਆ । ਵਾਰ-ਵਾਰ ਮੰਗਣ ’ਤੇ ਉਸ ਨੇ 35 ਲੱਖ ਰੁਪਏ ਅਤੇ ਦਸਤਾਵੇਜ਼ ਵਾਪਸ ਕਰ ਦਿਤੇ ਪਰ ਬਾਕੀ 10 ਲੱਖ ਰੁਪਏ ਅਜੇ ਤਕ ਵਾਪਸ ਨਹੀਂ ਕੀਤੇ। ਉਥੇ ਹੀ ਦੂਜੇ ਪਾਸੇ ਦੋਸ਼ੀ ਰਾਜੇਸ਼ ਸ਼ਰਮਾ ਨੇ ਸਾਰੇ ਦੋਸ਼ਾਂ ਨੂੰ ਝੂਠਾ ਦਸਿਆ ਹੈ । ਦੱਸਣਯੋਗ ਹੈ ਕਿ ਨਿਰਮਲ ਸਿੰਘ ਨੇ ਰਾਜੇਸ਼ ’ਤੇ ਇਸ ਲਈ ਭਰੋਸਾ ਕੀਤਾ ਸੀ ਕਿਉਂਕਿ 7 ਸਾਲ ਪਹਿਲਾਂ ਉਸ ਨੇ ਅਪਣੇ ਪੁੱਤਰ ਨੂੰ ਵੀ ਰਾਜੇਸ਼ ਦੀ ਮਦਦ ਨਾਲ ਵਿਦੇਸ਼ ਭੇਜਿਆ ਸੀ ।ਥਾਣਾ ਭੁਲੱਥ ਵਿਚ ਦਰਜ ਕਰਵਾਈ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ।
Punjab Bani 21 February,2025
ਪੰਜਾਬ ਦੇ ਚੌਕਸੀ ਵਿਭਾਗ ਨੇ ਕੀਤ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜੇ ਸਹਾਇਕ ਕਿਰਤ ਕਮਿਸ਼ਨਰ ਨੂੰ ਗ੍ਰਿਫ਼ਤਾਰ
ਪੰਜਾਬ ਦੇ ਚੌਕਸੀ ਵਿਭਾਗ ਨੇ ਕੀਤ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜੇ ਸਹਾਇਕ ਕਿਰਤ ਕਮਿਸ਼ਨਰ ਨੂੰ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੌਕੋਸੀ ਵਿਭਾਗ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਸਾਇਕ ਕਿਰਤ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਮ ਤੇ 30 ਹਜ਼਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ । ਦੇਖਣ ਵਾਲੀ ਗੱਲ ਹੈ ਕਿ ਹਰਪ੍ਰੀਤ ਸਿੰਘ ਨੂੰ ਉਸ ਸਮੇਂ ਗ੍ਰਿ੍ਰਤਾਰ ਕਰ ਲਿਆ ਗਿਆ ਜਦੋਂ ਉਹ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਪਹੁੰਚੇ ਸਨ।ਹਰਪ੍ਰੀਤ ਸਿੰਘ ਦਾ ਅਦਾਲਤ ਵਿਚ ਆਤਮ ਸਮਰਪਣ ਕਰਨ ਦਾ ਮੁੱਖ ਕਾਰਨ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣਾ ਸੀ । ਹਰਪੀਤ ਸਿੰਘ ਦੇ ਅਦਾਲਤ ਵਿਚ ਆਤਮ ਸਮਰਪਣ ਕਰਨ ਦੇ ਚਲਦਿਆਂ ਹੁਸਿ਼ਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸਿ਼ਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੀ ਇੱਕ ਗਹਿਣਿਆਂ ਦੀ ਦੁਕਾਨ ਹੈ ਜਿਸਦੀ ਉਸਨੇ ਹਾਲ ਹੀ ਵਿੱਚ ਮੁਰੰਮਤ ਕਰਵਾਈ ਸੀ । ਬਾਅਦ ਵਿੱਚ ਉਸਨੂੰ ਸਹਾਇਕ ਕਿਰਤ ਕਮਿਸ਼ਨਰ, ਹੁਸਿ਼ਆਰਪੁਰ ਦੇ ਦਫ਼ਤਰ ਤੋਂ ਇੱਕ ਨੋਟਿਸ ਮਿਲਿਆ । ਜਦੋਂ ਉਹ ਸਬੰਧਤ ਦਫ਼ਤਰ ਗਿਆ ਤਾਂ ਉੱਥੇ ਮੌਜੂਦ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੇ ਉਸਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਉਸਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਪਰ ਉਹ ਆਪਣੇ ਉੱਚ ਅਧਿਕਾਰੀ ਹਰਪ੍ਰੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਨਾਲ ਇਸ ਬਾਰੇ ਗੱਲਬਾਤ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਾਉਣ ਵਿੱਚ ਮਦਦ ਕਰ ਸਕਦੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਦੱਸਿਆ ਕਿ ਅਲਕਾ ਸ਼ਰਮਾ ਉਸ ਤੋਂ ਨੋਟਿਸ ਫੜ ਕੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿੱਚ ਚਲੀ ਗਈ ਤੇ ਥੋੜ੍ਹੀ ਦੇਰ ਬਾਅਦ ਉਸਨੇ ਸਿ਼ਕਾਇਤਕਰਤਾ ਨੂੰ ਵੀ ਦਫ਼ਤਰ ਵਿੱਚ ਬੁਲਾ ਲਿਆ, ਜਿੱਥੇ ਹਰਪ੍ਰੀਤ ਸਿੰਘ ਨੇ ਨੋਟਿਸ ਖਾਰਜ ਕਰਨ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਮੌਕੇ ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਅਤੇ ਇਸਨੂੰ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕਰ ਦਿੱਤਾ । ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਿ਼ਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਲਕਾ ਸ਼ਰਮਾ ਕੰਪਿਊਟਰ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ ਪਰ ਹਰਪ੍ਰੀਤ ਸਿੰਘ ਦਫ਼ਤਰ ਛੱਡ ਕੇ ਬਚ ਨਿਕਲਿਆ ਸੀ । ਇਸ ਸਬੰਧੀ ਬਿਊਰੋ ਦੇ ਜਲੰਧਰ ਰੇਂਜ ਪੁਲਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ । ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਹੁਸਿ਼ਆਰਪੁਰ ਦੇ ਸਹਾਇਕ ਲੇਬਰ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਫੜਨ ਲਈ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰਦੀਆਂ ਰਹੀਆਂ । ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੂਜੀ ਮੁਲਜ਼ਮ ਅਲਕਾ ਸ਼ਰਮਾ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਅਦਾਲਤ ਨੇ ਉਸਨੂੰ ਜ਼ਮਾਨਤ ਨਹੀਂ ਦਿੱਤੀ। ਇਸ ਮੁਕੱਦਮੇ ਦੀ ਅਗਲੀ ਜਾਂਚ ਜਾਰੀ ਹੈ ।
Punjab Bani 20 February,2025
ਮਹਾਰਾਸ਼ਟਰਾ ਸੂਬੇ ਦੇ ਉਪ ਮੁੱਖ ਮੰਤਰੀ ਏਕਨਾਥ ਸਿੰਦੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮਹਾਰਾਸ਼ਟਰਾ ਸੂਬੇ ਦੇ ਉਪ ਮੁੱਖ ਮੰਤਰੀ ਏਕਨਾਥ ਸਿੰਦੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਮਹਾਰਾਸ਼ਟਰ : ਭਾਰਤ ਦੇਸ਼ ਦੇ ਵਿੱਤੀ ਮਹਾਨਗਰ ਵਜੋਂ ਜਾਣੇ ਜਾਂਦੇ ਸੂਬੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸਿ਼ੰਦੇ ਨੂੰ ਵੀਰਵਾਰ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈਮੇਲ ਕਰਨ ਵਾਲੇ ਨੇ ਸਿ਼ਵ ਸੈਨਾ ਨੇਤਾ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ । ਇਹ ਧਮਕੀ ਭਰੇ ਸੁਨੇਹੇ ਗੋਰੇਗਾਓਂ ਅਤੇ ਜੇਜੇ ਮਾਰਗ ਪੁਲਸ ਸਟੇਸ਼ਨਾਂ ਦੇ ਨਾਲ-ਨਾਲ ਮੰਤਰਾਲੇ (ਰਾਜ ਸਕੱਤਰੇਤ) ਨੂੰ ਈਮੇਲ ਰਾਹੀਂ ਪ੍ਰਾਪਤ ਹੋਏ ਸਨ। ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਨੇ ਏਕਨਾਥ ਸਿ਼ੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੇ ਆਈ. ਪੀ. ਐਡਰੈੱਸ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਾਰਾਸ਼ਟਰ ਪੁਲਸ ਨੇ ਈਮੇਲ ਰਾਹੀਂ ਧਮਕੀਆਂ ਮਿਲਣ ਤੋਂ ਬਾਅਦ ਉਪ ਮੁੱਖ ਮੰਤਰੀ ਏਕਨਾਥ ਸਿ਼ੰਦੇ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ । ਇਹ ਪਹਿਲੀ ਵਾਰ ਨਹੀਂ ਹੈ ਜਦੋਂ ਏਕਨਾਥ ਸਿੰਦੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ । ਇਸ ਤੋਂ ਪਹਿਲਾਂ ਫ਼ਰਵਰੀ 2024 ਵਿੱਚ ਇੱਕ ਕਾਲਜ ਵਿਦਿਆਰਥੀ ਨੇ ਏਕਨਾਥ ਸਿੰਦੇ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਸ਼੍ਰੀਕਾਂਤ ਸਿ਼ੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ । ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਦਖ਼ਲ ਦੇਣਾ ਪਿਆ। 11 ਫ਼ਰਵਰੀ, 2024 ਨੂੰ, ਇੱਕ 19 ਸਾਲਾ ਵਿਦਿਆਰਥੀ ਨੂੰ ਪੁਲਿਸ ਨੇ ਸ਼ਿੰਦੇ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ।
Punjab Bani 20 February,2025
ਧੂਰੀ ਪੁਲਿਸ ਨੇ ਜਨਵਰੀ ਤੋਂ ਹੁਣ ਤੱਕ ਐਨ. ਡੀ. ਪੀ. ਐਸ. ਐਕਟ ਤਹਿਤ 8 ਮੁਕੱਦਮੇ ਦਰਜ ਕੀਤੇ : ਐਸ. ਪੀ. ਮਨਦੀਪ ਸਿੰਘ
ਧੂਰੀ ਪੁਲਿਸ ਨੇ ਜਨਵਰੀ ਤੋਂ ਹੁਣ ਤੱਕ ਐਨ. ਡੀ. ਪੀ. ਐਸ. ਐਕਟ ਤਹਿਤ 8 ਮੁਕੱਦਮੇ ਦਰਜ ਕੀਤੇ : ਐਸ. ਪੀ. ਮਨਦੀਪ ਸਿੰਘ ਧੂਰੀ/ ਸੰਗਰੂਰ, 19 ਫਰਵਰੀ : ਕਪਤਾਨ ਪੁਲਿਸ ਧੂਰੀ ਸ਼੍ਰੀ ਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਦੇ ਹੁਕਮਾਂ ਅਨੁਸਾਰ ਨਸ਼ਾ ਸਮੱਗਲਰਾਂ, ਮਾੜੇ ਅਨਸਰਾਂ ਖਿਲਾਫ ਪੁਲਸ ਵੱਲੋਂ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਸ਼ੇਰਪੁਰ, ਇੰਸ: ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਸਿਟੀ ਧੂਰੀ ਅਤੇ ਥਾਣੇ: ਕਰਮਜੀਤ ਸਿੰਘ, ਮੁੱਖ ਅਫਸਰ ਥਾਣਾ ਸਦਰ ਧੂਰੀ ਦੀ ਅਗਵਾਈ ਹੇਠ ਮੁਕਾਮੀ ਪੁਲਸ ਨੇ ਮਿਲ ਕੇ ਪ੍ਰਭਾਵਸਾਲੀ ਢੰਗ ਨਾਲ ਨਸ਼ਾ ਸਮੱਗਲਰਾਂ ਤੇ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਪਾਸੋ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਸ਼ਰਾਬ ਅਤੇ ਚੋਰੀਸ਼ੁਦਾ ਮਾਲ ਬ੍ਰਾਮਦ ਕਰਵਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ । ਸ੍ਰੀ ਮਨਦੀਪ ਸਿੰਘ ਕਪਤਾਨ ਪੁਲਸ ਧੂਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01.01.2025 ਤੋ 17.02.2025 ਤੱਕ ਐਨ. ਡੀ. ਪੀ. ਐਸ. ਐਕਟ ਤਹਿਤ ਕੁੱਲ 8 ਮੁਕੱਦਮੇ ਦਰਜ ਕਰਕੇ 119 ਗ੍ਰਾਮ ਹੈਰੋਇਨ/ਚਿੱਟਾ ਅਤੇ 450 ਗ੍ਰਾਮ ਅਫੀਮ ਬ੍ਰਾਮਦ ਕਰਵਾਈ ਗਈ, ਆਬਕਾਰੀ ਐਕਟ ਤਹਿਤ ਕੁੱਲ 05 ਮੁਕੱਦਮੇ ਦਰਜ ਕਰਕੇ 134 ਬੋਤਲਾਂ ਸ਼ਰਾਬ ਠੇਕਾ ਦੇਸੀ ਬ੍ਰਾਮਦ ਕਰਵਾਈਆ ਗਈਆ ਅਤੇ 01 ਚੋਰੀ ਦਾ ਮੁਕੱਦਮਾ ਟਰੇਸ ਕਰਕੇ ਚੋਰੀ ਕੀਤੇ 04 ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਕਰੀਮੀਨਲ ਵਿਅਕਤੀਆਂ ਖਿਲਾਫ ਦਰਜ ਕੀਤੇ ਕੇਸਾਂ ਦਾ ਪਹਿਲ ਦੇ ਅਧਾਰ ਉਤੇ ਨਿਪਟਾਰਾ ਕਰਨ ਅਤੇ ਪੀੜਤ ਵਿਅਕਤੀਆਂ ਨੂੰ ਪਹਿਲ ਦੇ ਅਧਾਰ ਤੇ ਇਨਸਾਫ ਦੇਣ ਲਈ ਇਸ ਸਾਲ ਦੇ ਸਵਾ ਮਹੀਨੇ ਦੇ ਸਮੇ ਅੰਦਰ 176 ਮੁਕਦਮਿਆਂ ਦੀਆ ਫਾਇਨਲ ਰਿਪੋਰਟਾਂ/ਚਲਾਨ ਮਾਨਯੋਗ ਅਦਾਲਤ ਵਿਚ ਪੇਸ਼ ਕੀਤੇ ਗਏ ਹਨ। ਇਸ ਤੋ ਇਲਾਵਾ ਮਾੜੇ ਅਨਸਰਾਂ ਖਿਲਾਫ ਅਤੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆ ਖਿਲਾਫ ਸਖਤੀ ਨਾਲ ਕਾਰਵਾਈ ਕਰਦੇ ਹੋਏ ਇਸ ਸਾਲ ਵਿਚ ਹੁਣ ਤੱਕ 1321 ਟ੍ਰੈਫਿਕ ਚਲਾਨ ਕੀਤੇ ਗਏ ਹਨ । ਐਸ. ਪੀ. ਨੇ ਦੱਸਿਆ ਕਿ ਭਵਿੱਖ ਵਿਚ ਵੀ ਪੰਜਾਬ ਸਰਕਾਰ ਅਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਕਾਰਵਾਈ ਕਰਦੇ ਹੋਏ ਨਸ਼ਾ ਸਮੱਗਲਰਾਂ/ ਮਾੜੇ ਅਨਸਰਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਸਬ ਡਵੀਜਨ ਧੂਰੀ ਅੰਦਰ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਹਮੇਸ਼ਾਂ ਯਤਨਸ਼ੀਲ ਹੈ ।
Punjab Bani 19 February,2025
ਅਮਰੀਕਾ ਤੋਂ ਦੇਸ਼ ਨਿਕਾਲਾ ਤਹਿਤ ਵਾਪਸ ਪਰਤੇ ਨੌਜਵਾਨ ਦੀ ਸਿ਼ਕਾਇਤ ਏਜੰਟ ਸਮੇਤ 4 ਵਿਅਕਤੀਆਂ ਤੇ ਧੋਖਾਧੜੀ ਦਾ ਮਾਮਲਾ ਦਰਜ
ਅਮਰੀਕਾ ਤੋਂ ਦੇਸ਼ ਨਿਕਾਲਾ ਤਹਿਤ ਵਾਪਸ ਪਰਤੇ ਨੌਜਵਾਨ ਦੀ ਸਿ਼ਕਾਇਤ ਏਜੰਟ ਸਮੇਤ 4 ਵਿਅਕਤੀਆਂ ਤੇ ਧੋਖਾਧੜੀ ਦਾ ਮਾਮਲਾ ਦਰਜ ਧਰਮਕੋਟ : ਪੰਜਾਬ ਦੇ ਸ਼ਹਿਰ ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਵਸਨੀਕ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਦੀ ਸਿ਼ਕਾਇਤ ਤੇ ਏਜੰਟ ਖਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ । ਸਿ਼ਕਾਇਤਕਰਤਾ ਨੇ ਚਾਰੇ ਵਿਅਕਤੀਆਂ ਤੇ ਉਸ ਕੋਲੋ਼ 43 ਲੱਖ ਰੁਪਏ ਲੈ ਕੇ ਉਸ ਨਾਲ ਠੱਗੀ ਕੀਤੇ ਜਾਣ ਦਾ ਦੋਸ਼ ਲਗਾਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਜਸਵਿੰਦਰ ਸਿੰਘ ਨੇ ਸਿ਼ਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਅਮਰੀਕਾ 43 ਲੱਖ ਰੁਪਏ ਲੇ ਕੇ ਭੇਜਿਆ ਸੀ ਤੇ ਪਿਛਲੇ ਦਿਨੀਂ ਉਸ ਨੂੰ ਅਮਰੀਕਾ ਤੋਂ ਵਾਪਸ ਭੇਜ ਦਿੱਤਾ ਗਿਆ, ਜਿਸ ਨੂੰ ਲੈ ਕੇ ਉਨ੍ਹਾਂ 4 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ, ਜਿਸ ’ਚ ਜਸਵਿੰਦਰ ਸਿੰਘ ਉਰਫ਼ ਸੁੱਖ ਗਿੱਲ, ਤਲਵਿੰਦਰ ਸਿੰਘ, ਸੁਖਵਿੰਦਰ ਦਾ ਭਰਾ ਅਤੇ ਸੁਖਵਿੰਦਰ ਦੀ ਮਾਤਾ ਪ੍ਰੀਤਮ ਕੌਰ ਅਤੇ ਚੰਡੀਗੜ੍ਹ ਦਾ ਏਜੰਟ ਗੁਰਪ੍ਰੀਤ ਸਿੰਘ ਸ਼ਾਮਲ ਹਨ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਤਹਿਤ ਜਲਦ ਹੀ ਇਹਨਾਂ ਨੂੰ ਗਿਫ਼ਤਾਰ ਕਰ ਲਿਆ ਜਾਵੇਗਾ ।
Punjab Bani 19 February,2025
ਪੁੱਤਰ ਨੇ ਪਿਤਾ ਨੂੰ ਹੀ ਤੇਲ ਪਾ ਕੇ ਅੱਗ ਲਗਾ ਕੇ ਕਮਰੇ ਦੀ ਕੁੰਡੀ ਲਗਾ ਸਾੜਿਆ
ਪੁੱਤਰ ਨੇ ਪਿਤਾ ਨੂੰ ਹੀ ਤੇਲ ਪਾ ਕੇ ਅੱਗ ਲਗਾ ਕੇ ਕਮਰੇ ਦੀ ਕੁੰਡੀ ਲਗਾ ਸਾੜਿਆ ਫਰੀਦਾਬਾਦ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਰੀਦਾਬਾਦ ਵਿਖੇ ਲੰਘੇ ਦਿਨੀਂ ਇਕ ਪੁੱਤਰ ਵਲੋਂ ਹੀ ਆਪਣੇ ਪਿਤਾ ਨੂੰ ਤੇਲ ਪਾ ਕੇ ਅੱਗ ਲਗਾ ਦੇਣ ਤੋਂ ਬਾਅਦ ਕਮਰੇ ਦੀ ਕੁੰਡੀ ਵੀ ਲਗਾ ਦਿੱਤੀ ਗਈ ਤਾਂ ਜੋ ਪਿਤਾ ਕਿਸੇ ਵੀ ਤਰ੍ਹਾਂ ਤੋਂ ਬਚ ਨਾ ਸਕੇ, ਜਿਸਦੇ ਚਲਦਿਆਂ ਆਖਰਕਾਰ ਪਿਤਾ ਬਹੁਤ ਜਿਆਦਾ ਸੜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿਤਾ ਵਲੋਂ ਪੁੱਤਰ ਨੂੰ ਪੜ੍ਹਾਈ ਕਰਨ, ਅਵਾਰਾਗਰਦੀ ਨਾ ਕਰਨ ਆਦਿ ਤੋਂ ਰੋਕਿਆ ਜਾਂਦਾ ਸੀ, ਜਿਸ ਤੇ ਗੁੱਸੇ ਵਿਚ ਆਏ ਬੱਚੇ ਨੇ ਇਕ ਸਭ ਤੋਂ ਦੁਖੀ ਆਪਣੇ ਹੀ ਪਿਤਾ ਨੂੰ ਅੱਗ ਲਗਾ ਕੇ ਸਾੜ ਦਿੱਤਾ। ਉਕਤ ਘਟਨਾ ਸੋਮਵਾਰ ਰਾਤ ਦੋ ਵਜੇ ਦੇ ਕਰੀਬ ਵਾਪਰੀ । ਪੁਲਸ ਨੇ ਮੁਲਜ਼ਮ ਬੱਚੇ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਬੱਚੇ ਵਲੋਂ ਵੀ ਆਪਣਾ ਜੁਰਮ ਮੰਨ ਲਿਆ ਗਿਆ ਹੈ । ਦੱਸਣਯੋਗ ਹੈ ਕਿ ਜਿਸ ਵਿਅਕਤੀ ਦੇ ਤੇਲ ਪਾ ਕੇ ਅੱਗ ਲਗਾਈ ਗਈ ਹੈ ਪਿੱਛੋਕੜ ਤੋਂ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੇ ਇਕ ਪਿੰਡ ਨਿਵਾਸੀ ਪਿਤਾ 14 ਸਾਲਾ ਬੇਟੇ ਦੇ ਨਾਲ ਪੱਲਾ ਥਾਣਾ ਖੇਤਰ ’ਚ ਕਿਰਾਏ ’ਤੇ ਰਹਿੰਦੇ ਸਨ ਤੇ ਫੇਰੀ ਲਗਾ ਕੇ ਮੱਛਰਦਾਨੀ ਤੇ ਰੋਜ਼ਾਨਾ ਦੀਆਂ ਹੋਰ ਜ਼ਰੂਰੀ ਚੀਜ਼ਾਂ ਵੇਚਦੇ ਸਨ । ਪੁੱਤਰ ਦਿੱਲੀ ਦੇ ਇਕ ਸਰਕਾਰੀ ਸਕੂਲ ’ਚ ਨੌਵੀਂ ਦਾ ਵਿਦਿਆਰਥੀ ਹੈ । ਪੁਲਸ ਨੇ ਮਕਾਨ ਮਾਲਿਕ ਤੋਂ ਮਿਲੀ ਸ਼ਿਕਾਇਤ ’ਤੇ ਜੋ ਕਾਰਵਾਈ ਕੀਤੀ ਹੈ ਉਸ ਮੁਤਾਬਕ ਸੋਮਵਾਰ ਸ਼ਾਮ ਨੂੰ ਵੀ ਪਿਤਾ ਨੇ ਪੁੱਤਰ ਨੂੰ ਘਰ ਤੋਂ ਪੈਸੇ ਚੋਰੀ ਕਰਨ ’ਤੇ ਕੁੱਟਿਆ ਸੀ । ਰਾਤ ਨੂੰ ਦੋਵੇਂ ਖਾਣਾ ਖਾ ਕੇ ਸੋ ਗਏ। ਦੇਰ ਰਾਤ ਲਗਭਗ ਦੋ ਵਜੇ ਪਿਤਾ ਦੇ ਕਮਰੇ ਵੱਲੋਂ ਜ਼ੋਰ-ਜ਼ੋਰ ਨਾਲ ਚੀਕਣ ਦੀਆਂ ਆਵਾਜ਼ਾਂ ਆਈਆਂ ਤਾਂ ਮਕਾਨ ਮਾਲਿਕ ਉੱਪਰ ਗਏ । ਕਮਰੇ ਦੇ ਅੰਦਰ ਅੱਗ ਲੱਗੀ ਸੀ ਤੇ ਧੂੰਆਂ ਨਿਕਲ ਰਿਹਾ ਸੀ । ਕਿਸੇ ਤਰ੍ਹਾਂ ਕੁੰਡੀ ਖੋਲ੍ਹ ਕੇ ਲੋਕ ਅੰਦਰ ਗਏ, ਤਦ ਤੱਕ ਪਿਤਾ ਦਮ ਤੋੜ ਚੁੱਕਾ ਸੀ ਤੇ ਪੁੱਤਰ ਗ਼ਾਇਬ ਸੀ । ਉਹ ਭੱਜ ਕੇ ਨੇੜੇ ਹੀ ਰਹਿ ਰਹੇ ਵੱਡੇ ਭਰਾ ਕੋਲ ਪੁੱਜ ਗਿਆ ਸੀ ਤੇ ਉਸ ਨੂੰ ਆਪਣਾ ਅਪਰਾਧ ਦੱਸ ਦਿੱਤਾ । ਹੈਰਾਨ ਵੱਡਾ ਪੁੱਤਰ ਬੱਚੇ ਨੂੰ ਲੈ ਕੇ ਘਟਨਾ ਵਾਲੀ ਥਾਂ ’ਤੇ ਪੁੱਜਾ। ਤਦ ਤੱਕ ਪੁਲਿਸ ਆ ਚੁੱਕੀ ਸੀ, ਜਿਸ ਨੇ ਮੁਲਜ਼ਮ ਨੂੰ ਤੁਰੰਤ ਹਿਰਾਸਤ ’ਚ ਲੈ ਲਿਆ ।
Punjab Bani 19 February,2025
ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ ਬਾਥਰੂਮ `ਚ ਲੁਕ ਕੇ ਬੈਠਾ ਸੀ ਮੁਲਜ਼ਮ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੌਲੀ ਜਾਗਰਾਂ ਇਲਾਕੇ ਵਿਚ ਬਾਥਰੂਮ ਵਿਚ ਪਹਿਲਾਂ ਤੋਂ ਹੀ ਲੁਕ ਕੇ ਬੈਠੇ ਇਕ ਨਸ਼ੇੜੀ ਵਿਅਕਤੀ ਧਨਰਾਜ ਨੇ 10 ਸਾਲਾ ਬੱਚੀ ਨਾਲ ਜਬਰ ਜਿਨਾਹ ਕੀਤਾ । ਦੱਸਣਯੋਗ ਹੈ ਕਿ ਜਦੋਂ 10 ਸਾਲਾ ਬੱਚੀ ਬਾਥਰੂਮ ਗਈ ਤਾਂ ਮੁਲਜ਼ਮ ਨੇ ਬੱਚੀ ਨੂੰ ਫੜ ਲਿਆ ਅਤੇ ਆਪਣੇ ਮਨਸੂਬਿਆਂ ਨੂੰ ਅੰਜਾਮ ਦਿੱਤਾ। ਵਿਅਕਤੀ ਵਲੋਂ ਬੱਚੀ ਨਾਲ ਅਜਿਹਾ ਕੀਤੇ ਜਾਣ ਤੇ ਜਦੋਂ ਰੌਲਾ ਪਿਆ ਤਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਲੜਕੀ ਨੂੰ ਮੁਲਜ਼ਮ ਦੀ ਚੁੰਗਲ ਤੋਂ ਛੁਡਵਾਇਆ । ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ । ਥਾਣਾ ਮੌਲੀ ਜਾਗਰਾਂ ਦੀ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖਿਲਾਫ਼ ਖਿ਼ਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਧਨਰਾਜ ਨਾਮੀ ਵਿਅਕਤੀ ਨੇ 10 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਪਿੱਛੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ । ਸਥਾਨਕ ਲੋਕਾਂ ਨੇ ਦੱਸਿਆ ਕਿ ਬੱਚੀ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ ਅਤੇ ਮੰਗਲਵਾਰ ਨੂੰ ਸਰਕਾਰੀ ਟਾਇਲਟ `ਚ ਬਾਥਰੂਮ ਕਰਨ ਗਈ ਸੀ । ਉਸ ਨੂੰ ਪਤਾ ਨਹੀਂ ਸੀ ਕਿ ਮੁਲਜ਼ਮ ਪਹਿਲਾਂ ਹੀ ਅੰਦਰ ਲੁਕਿਆ ਹੋਇਆ ਹੈ । ਜਿਵੇਂ ਹੀ ਬੱਚੀ ਅੰਦਰ ਗਈ ਤਾਂ ਮੁਲਜ਼ਮ ਨੇ ਉਸ ਨੂੰ ਦਬੋਚ ਲਿਆ ਜੋ ਕਿ ਸ਼ਰਾਬ ਦੇ ਨਸ਼ੇ `ਚ ਸੀ । ਲੋਕਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ । ਬੱਚੀ ਨੇ ਆਪਣੇ-ਆਪ ਨੂੰ ਬਚਾਉਣ ਲਈ ਉੱਚੀ-ਉੱਚੀ ਚੀਖਣਾ ਸ਼ੁਰੂ ਕਰ ਦਿੱਤਾ ਤੇ ਜਦੋਂ ਉਥੋਂ ਲੰਘ ਰਹੇ ਵਿਅਕਤੀ ਨੇ ਚੀਖਾਂ ਸੁਣੀਆਂ ਤਾਂ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਘਟਨਾ ਤੋਂ ਬਾਅਦ ਇਲਾਕੇ ਦੇ ਡੀ. ਐਸ. ਪੀ. ਵਿਜੇ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਣਕਾਰੀ ਲਈ । ਇਲਾਕੇ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਫੋਰਸ ਤਾਇਨਾਤ ਕੀਤਾ ਗਿਆ ਹੈ। ਡੀ. ਐਸ. ਪੀ. ਵਿਜੇ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ । ਡਾਕਟਰਾਂ ਨੇ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੌਲੀ ਜਾਗਰਾਂ ਥਾਣੇ ਵਿੱਚ 65(2) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।
Punjab Bani 19 February,2025
ਗੁਜਰਾਤ ’ਚ ਅਧਿਆਪਕ ਨੇ ਦਸਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜ਼ਬਰ ਜਨਾਹ
ਗੁਜਰਾਤ ’ਚ ਅਧਿਆਪਕ ਨੇ ਦਸਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜ਼ਬਰ ਜਨਾਹ ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸਾਬਰਕਾਂਠਾ ਜਿ਼ਲ੍ਹੇ ਦੇ ਇੱਕ ਪਿੰਡ ’ਚ ਦਸਵੀਂ ਜਮਾਤ ਦੇ ਵਿਦਿਆਰਥਣ ਨਾਲ ਉਸਦੇ ਹੀ ਅਧਿਆਪਕ ਵਲੋਂ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਣਯੋਗ ਹੈ ਕਿ ਉਕਤ ਘਟਨਾ ਜਿਥੇ 7 ਫਰਵਰੀ ਨੂੰ ਵਾਪਰੀ ਸੀ, ਉਥੇ ਹੀ ਇਹ ਵੀ ਪਤਾ ਲੱਗਿਆ ਹੈ ਕਿ ਉਕਤ ਵਿਦਿਆਰਥਣ ਨੇ 26 ਜਨਵਰੀ ਨੂੰ `ਬੇਟੀ ਬਚਾਓ, ਬੇਟੀ ਪੜ੍ਹਾਓ` `ਤੇ ਆਪਣੇ ਭਾਸ਼ਣ ਨਾਲ ਸਾਰਿਆਂ ਦਾ ਦਿਲ ਜਿਤਿਆ ਸੀ । ਉਕਤ ਅਧਿਆਪਕ ਜਿਸ ਵਲੋਂ ਸਕੂਲੀ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਗਿਆ ਹੈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
Punjab Bani 18 February,2025
ਚਾਰ ਸਾਲਾ ਬੱਚੀ ਨੇ ਕੀਤਾ ਆਪਣੀ ਮਾਂ ਦੇ ਕਤਲ ਦਾ ਡਰਾਇੰਗ ਬਣਾ ਕੇ ਖੁਲਾਸਾ
ਚਾਰ ਸਾਲਾ ਬੱਚੀ ਨੇ ਕੀਤਾ ਆਪਣੀ ਮਾਂ ਦੇ ਕਤਲ ਦਾ ਡਰਾਇੰਗ ਬਣਾ ਕੇ ਖੁਲਾਸਾ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਝਾਂਸੀ ਤੋਂ ਵਿਖੇ ਇੱਕ 4 ਸਾਲਾ ਬੱਚੀ ਨੇ ਆਪਣੀ ਮਾਂ ਦੇ ਕਤਲ ਦਾ ਖੁਲਾਸਾ ਡਰਾਇੰਗ ਬਣਾ ਕੇ ਕੀਤਾ ਹੈ ਕਿ ਆਖਰ ਕਿਸ ਤਰ੍ਹਾਂ ਕਤਲ ਕਰਨ ਵਾਲੇ ਉਸਦੀ ਮਾਂ ਨੂੰ ਕਤਲ ਕੀਤਾ । ਪ੍ਰਾਪਤ ਜਾਣਕਾਰੀ ਅਨੁਸਾਰ ਝਾਂਸੀ ਦੇ ਸਿਟੀ ਕੋਤਵਾਲੀ ਇਲਾਕੇ ਦੀ ਪੰਚਵਟੀ ਸਿ਼ਵ ਪਰਿਵਾਰ ਕਲੋਨੀ ਦੀ ਵਸਨੀਕ 27 ਸਾਲਾ ਸੋਨਾਲੀ ਬੁਧੌਲੀਆ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ । ਸੋਨਾਲੀ ਦੇ ਪਤੀ ਸੰਦੀਪ ਬੁਧੌਲੀਆ ਨੇ ਇਸ ਨੂੰ ਖ਼ੁਦਕੁਸ਼ੀ ਦੱਸਿਆ ਸੀ ਪਰ ਉਸ ਦੀ 4 ਸਾਲ ਦੀ ਧੀ ਨੇ ਜੋ ਖ਼ੁਲਾਸਾ ਕੀਤਾ ਤਾਂ ਪੁਲਸ ਵੀ ਹੈਰਾਨ ਰਹਿ ਗਈ । ਬੱਚੀ ਨੇ ਭੀੜ ਵਿਚ ਸਾਦੇ ਪੇਪਰ ਉੱਤੇ ਤਸਵੀਰ ਬਣਾ ਕੇ ਦੱਸਿਆ ਕਿ ਪਾਪਾ ਕਿਵੇਂ ਮਾਂ ਨੂੰ ਮਾਰਦੇ ਸਨ । ਇਸ ਤੋਂ ਬਿਆਨ ਦਿੰਦੇ ਹੋਏ ਦੱਸਿਆ ਕਿ ਪਾਪਾ ਨੇ ਮਾਂ ਨੂੰ ਮਾਰ ਕੇ ਫ਼ਾਸੀ ਉੱਤੇ ਲਟਕਾ ਦਿੱਤਾ । ਸੋਨਾਲੀ ਦੀ ਲਾਸ਼ ਮਿਲਣ ਉੱਤੇ ਉਸ ਦੇ ਮਾਪਿਆਂ ਨੇ ਉਸ ਦੇ ਪਤੀ ਤੇ ਸਹੁਰਿਆਂ ਉੱਤੇ ਉਸ ਨੂੰ ਮਾਰ ਕੇ ਫ਼ਾਸੀ ਉੱਤੇ ਲਟਕਾਉਣ ਦਾ ਦੋਸ਼ ਲਗਾਇਆ ਸੀ। ਅਜਿਹੇ ਵਿਚ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਮੁਰਦਾਘਰ ਵਿਚ ਭੇਜ ਦਿੱਤੇ ਤੇ ਜਾਂਚ ਸ਼ੁਰੂ ਕਰ ਦਿੱਤੀ । ਸ਼ਾਮ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮਾਪਿਆਂ ਨੇ ਸੋਨਾਲੀ ਦੀ ਲਾਸ਼ ਬਡਾਗਾਓਂ ਗੇਟ ਬਾਹਰ ਸ਼ਮਸ਼ਾਨ ਘਾਟ ਲੈ ਗਏ। ਇੱਥੇ ਮਾਪਿਆਂ ਨੇ ਆਰੋਪੀ ਪਤੀ ਨੂੰ ਸੋਨਾਲੀ ਦਾ ਅੰਤਿਮ ਸਸਕਾਰ ਕਰਨ ਤੋਂ ਮਨਾ ਕਰਦਿਆਂ ਭਜਾ ਦਿੱਤਾ ਤੇ ਨਾਲ ਹੀ ਕਿਹਾ ਕਿ ਸਾਰੀ ਰਸਮਾਂ ਮ੍ਰਿਤਕਾਂ ਦਾ ਭਰਾ ਅਤੇ ਉਸ ਦੀ ਚਾਰ ਸਾਲਾ ਧੀ ਵੱਲ਼ੋਂ ਕੀਤੀਆਂ ਜਾਣਗੀਆਂ । ਇਸ ਤੋਂ ਬਾਅਦ ਧੀ ਨੇ ਫੁੱਲ ਅਤੇ ਹਾਰ ਚੜ੍ਹਾ ਕੇ ਆਖ਼ਿਰੀ ਵਾਰ ਮਾਂ ਦੀ ਦੇਹ ਨੂੰ ਛੂਹਿਆ ਤੇ ਚਿਤਾ ਨੂੰ ਅੱਗ ਲਗਾ ਕੇ ਅੰਤਿਮ ਸਸਕਾਰ ਕੀਤਾ । ਇਹ ਦ੍ਰਿਸ਼ ਦੇਖ ਕੇ ਉੱਥੇ ਮੌਜੂਦ ਸਾਰੇ ਲੋਕ ਧਾਹਾਂ ਮਾਰ ਕੇ ਰੋਣ ਲਗ ਪਏ । ਅੰਤਿਮ ਸਸਕਾਰ ਤੋਂ ਬਾਅਦ, ਸੋਨਾਲੀ ਦੀ 4 ਸਾਲਾ ਧੀ ਦ੍ਰਿਸ਼ਯਤਾ ਨੇ ਕਿਹਾ ਕਿ ਉਸ ਨੇ ਆਪਣੀ ਮਾਂ ਦਾ ਅੰਤਿਮ ਸਸਕਾਰ ਇਸ ਲਈ ਕੀਤਾ ਕਿਉਂਕਿ ਉਸ ਦੇ ਪਿਤਾ ਨਹੀਂ ਆਏ ਸਨ। ਪਾਪਾ ਨੇ ਮੰਮੀ ਨੂੰ ਮਾਰ ਦਿੱਤਾ ਸੀ । ਇਸੇ ਕਰ ਕੇ ਉਹ ਨਹੀਂ ਆਏ । ਪੁਲਸ ਉਸ ਨੂੰ ਲੱਭ ਲਵੇਗੀ ਅਤੇ ਜੇਲ੍ਹ ਵਿੱਚ ਪਾ ਦੇਵੇਗੀ । ਇਸ ਤੋਂ ਬਾਅਦ, ਦ੍ਰਿਸ਼ਯਤਾ ਨੇ ਪੁਲਿਸ ਨੂੰ ਦੱਸੀ ਗਈ ਆਪਣੀ ਤਸਵੀਰ ਨੂੰ ਇੱਕ ਕਾਗਜ਼ ਦੇ ਟੁਕੜੇ `ਤੇ ਵੀ ਲਿਖ ਲਿਆ। ਜਦੋਂ ਉਸ ਨੇ ਕਾਗਜ਼ `ਤੇ ਤਸਵੀਰ ਬਣਾਈ ਤਾਂ ਪੁਲਿਸ ਹੈਰਾਨ ਰਹਿ ਗਈ। ਇਸ ਵਿੱਚ ਉਸ ਦੀ ਮਾਂ ਫਾਂਸੀ ਨਾਲ ਲਟਕ ਰਹੀ ਸੀ ਪਰ ਫਾਂਸੀ ਦੇ ਨੇੜੇ ਇੱਕ ਹੋਰ ਹੱਥ ਸੀ। ਜਦੋਂ ਪੁਲਸ ਨੇ ਪੁੱਛਿਆ - ਪੁੱਤਰ, ਇਹ ਕਿਸ ਦਾ ਹੱਥ ਹੈ, ਤਾਂ ਕੁੜੀ ਨੇ ਜਵਾਬ ਦਿੱਤਾ - ਪਾਪਾ ਦਾ। ਪਾਪਾ ਨੇ ਪਹਿਲਾਂ ਮੰਮੀ ਨੂੰ ਮਾਰਿਆ ਅਤੇ ਫਿਰ ਉਸ ਨੂੰ ਫਾਂਸੀ ਦੇ ਦਿੱਤੀ। ਇੱਕ 4 ਸਾਲ ਦੇ ਮਾਸੂਮ ਬੱਚੇ ਨੇ ਇਹ ਸਭ ਆਪਣੀਆਂ ਅੱਖਾਂ ਨਾਲ ਦੇਖਿਆ ਹੈ, ਇਹ ਆਪਣੇ ਆਪ ਵਿੱਚ ਇੱਕ ਡਰਾਉਣੀ ਗੱਲ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ, ਸੋਨਾਲੀ ਦੇ ਪਤੀ ਸੰਦੀਪ ਬੁਧੌਲੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਪੁੱਛਗਿੱਛ ਦੌਰਾਨ, ਦੋਸ਼ੀ ਨੇ ਦਾਅਵਾ ਕੀਤਾ ਕਿ ਦੋਵਾਂ ਵਿਚਕਾਰ ਝਗੜਾ ਹੁੰਦਾ ਸੀ ਅਤੇ ਇਸ ਕਾਰਨ ਸੋਨਾਲੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ।
Punjab Bani 18 February,2025
ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਇਲਮਲ ਨੇੜੇ ਹੋਏ ਧਮਾਕੇ ਦੀ ਜਿੰਮੇਦਾਰੀ ਲਈ ਬੱਬਰ ਖਾਲਸਾ ਇੰਟਰਨੈਸ਼ਨਲ ਨੇ
ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਇਲਮਲ ਨੇੜੇ ਹੋਏ ਧਮਾਕੇ ਦੀ ਜਿੰਮੇਦਾਰੀ ਲਈ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਗੁਰਦਾਸਪੁਰ : ਪੰਜਾਬ ਦੇ ਪ੍ਰ੍ਰਸਿੱਧ ਸ਼ਹਿਰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਇਮਲ ਵਿਖੇ ਹੋਏ ਧਮਾਕੇ ਜਿਸਦੀ ਜਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ ਇਹ ਧਮਾਕਾ ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ ਹੋਇਆ ਹੈ, ਜਿਸ ਵਿੱਚ ਇੱਕ ਪੁਲਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ । ਬਟਾਲਾ ਦੇ ਐਸ. ਐਸ. ਪੀ. ਸੁਹੈਲ ਕਾਸਿਮ ਮੀਰ ਨੇ ਕਿਹਾ ਕਿ ਧਮਾਕਾ ਜੋ ਕਿ ਘੱਟ ਤੀਬਰਤਾ ਵਾਲਾ ਧਮਾਕਾ ਸੀ ਸਬੰਧੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਇਸ ਧਮਾਕੇ ਦੀ ਜਿੰਮੇਵਾਰੀ ਅੱਤਵਾਦੀ ਹੈਪੀ ਪਾਸੀਅਨ ਨੇ ਲਈ ਹੈ ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਧਮਾਕੇ ਜੋ ਕਿ ਬੇਸ਼ਕ ਹਲਕੇ ਫੁਲਕੇ ਹੀ ਰਹੇ ਹੋਏ ਹਨ ਤੇ ਜਿਨ੍ਹਾਂ ਨੂੰ ਪਹਿਲਾਂ ਪੁਲਸ ਵਲੋਂ ਕਦੇ ਕੁੱਝ ਤੇ ਕਦੇ ਕੁੱਝ ਆਖਿਆ ਗਿਆ ਤੇ ਬਾਅਦ ਵਿਚ ਧਮਾਕੇ ਮੰਨ ਕੇ ਜਾਂਚ ਸ਼ੁਰੂ ਕੀਤੀ ਗਈ ਤੇ ਫਿਰ ਜਿਸ ਥਾਂ ਤੇ ਧਮਾਕਾ ਹੋਇਆ ਦੇ ਜਿੰਮੇਵਾਰ ਵਿਅਕਤੀਆਂ ਨੂੰ ਲੱਭ ਕੇ ਕਾਨੂੰਨੀ ਤੌਰ ਤੇ ਸਜ਼ਾ ਵੀ ਦਿੱਤੀ ਗਈ ਹੈ ।
Punjab Bani 18 February,2025
ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆਂ ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਕੱਢੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆਂ ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਕੱਢੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ ਪਟਿਆਲਾ : ਪਟਿਆਲਾ ਪੁਲਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਦੋ ਨੌਜਵਾਨਾਂ ਨੂੰ 2023 ਵਿਚ ਰਾਜਪੁਰਾ ਚਿ ਸਰਵਣ ਸਿੰਘ ਦੇ ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆ ਗ੍ਰਿਫ਼ਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਪਕੜੇ ਗਏ ਦੋਵੇਂ ਹੀ ਨੌਜਾਨ ਉਸ ਦਿਨ ਤੋਂ ਹੀ ਫਰਾਰ ਸਨ ਜਿਸ ਦਿਨ ਐਫ. ਆਈ. ਆਰ. ਦਰਜ ਕੀਤੀ ਗਈ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਦੇ ਨਾਮ ਸੰਦੀਪ ਅਤੇ ਪ੍ਰਦੀਪ ਹਨ ਤੇ ਇਹ ਦੋਵੇਂ ਚਚੇਰੇ ਭਰਾ ਵੀ ਹਨ। ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ । ਉਕਤ ਦੋਵੇਂ ਨੌਜਵਾਨ ਸੰਦੀਪ ਤੇ ਪ੍ਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਨ੍ਹਾਂ ਵਲੋ਼ ਉਕਤ ਦੋਵੇਂ ਨੌਜਵਾਨਾਂ ਨੂੰ ਬਾਹਰ ਭੇਜਣ ਲਈ ਤਿੰਨ ਕਿੱਲੇ ਜ਼ਮੀਨ ਵੇਚ ਕੇ ਏਜੰਟ ਨੂੰ 1.20 ਕਰੋੜ ਰੁਪਏ ਦਿਤੇ ਸਨ । ਇਥੇ ਹੀ ਬਸ ਨਹੀਂ ਫ਼ਰੀਦਕੋਟ ਵਿਚ ਦਰਜ ਤਿੰਨ ਡਕੈਤੀ ਮਾਮਲਿਆਂ ਵਿਚ ਮੁਲਜ਼ਮ ਲੁਧਿਆਣਾ ਨਿਵਾਸੀ ਗੁਰਵਿੰਦਰ ਸਿੰਘ ਨੂੰ ਪੁਲਸ ਵਲੋਂ ਹਵਾਈ ਅੱਡੇ `ਤੇ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ ।
Punjab Bani 17 February,2025
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਸੰਗਰੂਰ, 17 ਫਰਵਰੀ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 01.02.2025 ਤੋਂ 14.02.2025 ਤੱਕ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 10 ਕਥਿਤ ਦੋਸ਼ੀ ਕਾਬੂ ਕਰਕੇ 77 ਗ੍ਰਾਮ ਹੈਰੋਇਨ, 10 ਕਿੱਲੋ ਭੂੱਕੀ ਚੂਰਾ ਪੋਸਤ, 450 ਗ੍ਰਾਮ ਅਫੀਮ, 2060 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 4 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 36 ਲੀਟਰ ਸਰਾਬ ਠੇਕਾ ਦੇਸੀ, 15 ਲੀਟਰ ਸ਼ਰਾਬ ਨਜਾਇਜ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 02 ਕਥਿਤ ਦੋਸ਼ੀ ਕਾਬੂ ਕੀਤੇ ਅਤੇ 03 ਪਿਸਟਲ/ਰਿਵਾਲਵਰ ਸਮੇਤ 06 ਮੈਗਜੀਨ ਬ੍ਰਾਮਦ ਕਰਾਏ ਗਏ । ਐਸਐਸਪੀ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 05.02.2025 ਨੂੰ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਛੇਵੀਂ ਐਂਟੀ ਡਰੱਗ ਅਵੇਅਰਨੈਸ ਕੰਪੇਨ” ਤਹਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਜੂਨੀਅਰ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ 845 ਤੋਂ ਵੱਧ ਅਥਲੀਟਸ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ 08.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਿਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਨ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ. ਜੀ. ਪੀ ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000/- ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 09.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਸੰਗਰੂਰ ਵਿਖੇ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 04 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਚੋਰੀ ਸ਼ੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ । ਐਸ. ਐਸ. ਪੀ. ਵੱਲੋਂ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 20 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਐਸ. ਐਸ. ਪੀ. ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 17 February,2025
ਥਾਣਾ ਸਦਰ ਨਾਭਾ ਨੇ ਕੀਤਾ ਪਤੀ ਪਤਨੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਦਰ ਨਾਭਾ ਨੇ ਕੀਤਾ ਪਤੀ ਪਤਨੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ : ਥਾਣਾ ਸਦਰ ਨਾਭਾ ਵਿਖੇ ਪਤੀ ਪਤਨੀ ਵਿਰੁੱਧ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਦੋਹਾਂ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਪਤੀ ਪਤਨੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਜੀਤ ਸਿੰਘ ਪੁੱਤਰ ਨੰਦ ਸਿੰਘ, ਸੋਨੀਆ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਸ਼ਾਮਲ ਹਨ । ਪੁਲਸ ਮੁਤਾਬਕ ਐਸ. ਆਈ. ਨਵਦੀਪ ਕੌਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਗਲਵੱਟੀ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਦੋਵੇਂ ਥ੍ਰੀਵ੍ਹੀਲਰ ਵਿਚ ਭੁੱਕੀ ਚੂਰਾ ਪੋਸਤ ਲੈ ਕੇ ਆ ਰਹੇ ਹਨ ਨੂੰ ਪਿੰਡ ਤੂੰਗਾ ਕੋਲ ਨਾਕਾਬੰਦੀ ਦੌਰਾਨ ਜਦੋਂ ਚੈਕ ਕੀਤਾ ਗਿਆ ਤਾਂ ਦੋਵੇਂ ਜਣੇ ਭੁੱਕੀ ਚੂਰਾ ਪੋਸਤ ਸੁੱਟ ਕੇ ਥ੍ਰੀਵ੍ਹੀਲਰ ਸਮੇਤ ਫਰਾਰ ਹੋ ਗਏ । ਪੁਲਸ ਨੇ ਦੋਹਾਂ ਵਿਰੁੱਧ ਕਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 15 February,2025
ਰਿਕਸ਼ੇ ਵਾਲੇ ਨੇ 14 ਸਾਲਾ ਸਕੂਲੀ ਵਿਦਿਆਰਥਣ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਕੀਤਾ ਰੇਪ
ਰਿਕਸ਼ੇ ਵਾਲੇ ਨੇ 14 ਸਾਲਾ ਸਕੂਲੀ ਵਿਦਿਆਰਥਣ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਕੀਤਾ ਰੇਪ ਕੋਲਕਾਤਾ : ਭਾਰਤ ਦੇਸ਼ ਦੇ ਸ਼ਹਿਰ ਕੋਲਕਾਤਾ ਦੇ ਨਾਲ ਲੱਗਦੇ ਨਿਊ ਟਾਊਨ ਵਿੱਚ 14 ਸਾਲ ਦੀ ਸਕੂਲੀ ਵਿਦਿਆਰਥਣ ਨਾਲ ਈ-ਰਿਕਸ਼ਾ ਚਾਲਕ ਨੇ ਬਲਾਤਕਾਰ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਈ ਰਿਕਸ਼ਾ ਚਾਲਕ ਨੇ ਵਿਦਿਆਰਥਣ ਦੀ ਗਰਦਨ ਦੀ ਹੱਡੀ ਤੋੜ ਕੇ ਹੱਤਿਆ ਕੀਤੀ ਤੇ ਫਿਰ ਉਸ ਨਾਲ ਬਲਾਤਕਾਰ ਕੀਤਹ। 14 ਸਾਲਾ ਸਕੂਲੀ ਵਿਦਿਆਰਥਣ 8ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਇਹ ਘਟਨਾ ਪਿਛਲੇ ਸ਼ੁੱਕਰਵਾਰ ਨੂੰ ਵਾਪਰੀ । ਪੁਲਸ ਨੂੰ ਨਿਊ ਟਾਊਨ ਇਲਾਕੇ ਵਿੱਚੋਂ ਲੜਕੀ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ । ਜਦੋਂ ਪੁਲਸ ਨੇ ਲਾਸ਼ ਮਿਲਣ ਤੋਂ ਬਾਅਦ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਹੈ।ਪੁਲਸ ਵਲੋਂ ਜਾਂਚ ਦੌਰਾਨ ਖੰਗਾਲੇ ਗਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਵਿਚ ਪਾਇਆ ਗਿਆ ਕਿ ਸੌਮਿੱਤਰ ਰਾਏ ਨਾਮ ਦਾ ਇੱਕ ਈ-ਰਿਕਸ਼ਾ ਚਾਲਕ ਲੜਕੀ ਨੂੰ ਆਪਣੇ ਈ-ਰਿਕਸ਼ਾ ਵਿੱਚ ਲੈ ਗਿਆ ਸੀ। ਜਦੋਂ ਪੁਲਿਸ ਨੇ ਇਸ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਪੁੱਛਗਿੱਛ ਦੌਰਾਨ ਇਸ ਈ-ਰਿਕਸ਼ਾ ਚਾਲਕ ਨੇ ਦੱਸਿਆ ਕਿ ਉਸਨੇ ਲੜਕੀ ਨੂੰ ਬਿਠਾਇਆ ਅਤੇ ਲਗਭਗ 3 ਘੰਟੇ ਤੱਕ ਈ-ਰਿਕਸ਼ਾ ਵਿੱਚ ਘੁੰਮਾਇਆ। ਇਸ ਤੋਂ ਬਾਅਦ ਉਹ ਕੁੜੀ ਨੂੰ ਜੰਗਲ ਵਿੱਚ ਲੈ ਗਿਆ । ਪਹਿਲਾਂ ਕੁੜੀ ਨੂੰ ਰੱਸੀ ਅਤੇ ਸਪਰਿੰਗ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਕਤਲ ਤੋਂ ਬਾਅਦ ਦੋਸ਼ੀ ਨੇ ਲੜਕੀ ਦੀ ਲਾਸ਼ ਨਾਲ ਬਲਾਤਕਾਰ ਕੀਤਾ ।
Punjab Bani 13 February,2025
40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ
40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੇਵਾੜੀ ਜਿ਼ਲ੍ਹੇ ਵਿੱਚ 40 ਸਾਲਾ ਵਿਅਕਤੀ ਨੇ ਆਪਣੀ ਹੀ 9 ਸਾਲਾ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਪਤਨੀ ਅਤੇ ਬਜ਼ੁਰਗ ਮਾਂ `ਤੇ ਵੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ । ਪੁਲਸ ਅਨੁਸਾਰ ਮੁਲਜ਼ਮ ਸੰਦੀਪ ਕੁਮਾਰ ਰਾਜਸਥਾਨ ਦੇ ਮੰਡ ਕਸਬਾ ਨੇੜੇ ਪਿੰਡ ਹੁੱਡੀਆਕਲਾਂ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਪਰਿਵਾਰ ਨਾਲ ਰੇਵਾੜੀ ਦੇ ਮਯੂਰ ਵਿਹਾਰ ਇਲਾਕੇ `ਚ ਕਿਰਾਏ ਦੇ ਮਕਾਨ `ਚ ਰਹਿੰਦਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਸੰਦੀਪ ਨੇ ਆਪਣੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਅਤੇ ਮਾਂ `ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋਸ਼ੀ ਦੀ ਪਤਨੀ ਅਤੇ ਮਾਂ ਦਾ ਇਲਾਜ ਚੱਲ ਰਿਹਾ ਹੈ । ਇਸ ਮਾਮਲੇ ਵਿੱਚ ਥਾਣਾ ਰਾਮਪੁਰਾ ਵਿੱਚ ਐਫ਼. ਆਈ. ਆਰ. ਦਰਜ ਕੀਤੀ ਗਈ ਹੈ । ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ । ਰਾਮਪੁਰਾ ਥਾਣਾ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨ ਹਮਲਾਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਾਹਮਣੇ ਆ ਸਕਣਗੇ ।
Punjab Bani 13 February,2025
ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ
ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ ਖੰਨਾ : ਜਿਲ੍ਹਾ ਫਤਹਿਗੜ ਸਾਹਿਬ ਪੁਲਸ ਵਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਕੰਟਰੀ ਮੇਡ ਪਿਸਟਲ 32 ਬੋਰ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਸਫ਼ਲਤਾ ਸਬੰਧੀ ਐਸ. ਐਸ. ਪੀੲ ਡਾ. ਰਵਜੋਤ ਗਰੇਵਾਲ ਨੇ ਦਸਿਆ ਕਿ ਸਰਹਿੰਦ ਦੀ ਟੀਮ ਨੇ ਸਰਹਿੰਦ ਨਾਕਾਬੰਦੀ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆਂ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਕਾਬੂ ਕਰਕੇ ਉਹਨਾਂ ਪਾਸੇ 5 ਕੰਟਰੀ ਮੇਡ ਪਿਸਟਲ .32 ਬੋਰ ਸਮੇਤ 5 ਜਿੰਦਾ ਰੌਂਦ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਰਹਿੰਦ ਵਿੱਚ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਗਈ । ਐਸ. ਐਸ. ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਕੀਰਤ ਸਿੰਘ ਇੱਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇ ਦੋਸ਼ੀ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅਮ੍ਰਿਤਸਰ ਰਾਹੀਂ ਕੰਮ ਕਰਦੇ ਸਨ, ਜੋ ਕਿ ਕਤਲ ਅਤੇ ਨਜ਼ਾਇਜ਼ ਅਸਲਿਆਂ ਦੇ ਮੁਕੱਦਮਿਆਂ ਵਿਚ ਜੇਲ੍ਹ ਵਿਚ ਬੰਦ ਹੈ । ਉਨ੍ਹਾਂ ਦੱਸਿਆ ਕਿ ਤੇਜਬੀਰ ਸਿੰਘ ਉਰਫ ਸਾਬੂ ਗੈਂਗਸਟਰ ਅਰਸ ਵੱਲ ਦਾ ਐਸੋਸੀਏਟ ਹੈ, ਜਿਸ ਨੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆ ਵਾਰਦਾਤਾਂ ਤੇ ਫਿਰੌਤੀਆਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਦੋਸ਼ੀਆਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ, ਜਿਨ੍ਹਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ । ਪਟਿਆਲਾ ਜੇਲ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਨੂੰ ਜੇਲ ਵਿਚੋ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।
Punjab Bani 13 February,2025
ਪਟਿਆਲਾ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਹਥਿਆਰਾਂ ਸਮੇਤ ਕਾਬੂ
ਪਟਿਆਲਾ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਹਥਿਆਰਾਂ ਸਮੇਤ ਕਾਬੂ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਟਿਆਲਾ ਪੁਲਸ ਵਲੋਂ ਅੱਜ ਤਿੰਨ ਗੈਂਗਸਟਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਦਿਲਦਾਰ ਖਾਨ, ਕੁਲਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਉਰਫ਼ ਲੱਡੂ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਪਕੜੇ ਗਏ ਤਿੰਨੋਂ ਗੈਂਗਸਟਰਾਂ ਦੇ ਹੋਰ ਵੱਡੇ ਗੈਂਗਸਟਰਾਂ ਨਾਲ ਸਬੰਧਤ ਹਨ ਤੇ ਇਨ੍ਹਾਂ ਕੋਲੋਂ 4 ਪਿਸਟਲ 32 ਬੋਰ ਅਤੇ ਇੱਕ ਪਿਸਟਲ 315 ਬੋਰ ਦਾ ਕੱਟਾ ਤੇ ਕੁੱਲ 21 ਰੌਂਦ ਬਰਾਮਦ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਦੀ ਮੁਸਤੈਦੀ ਦੇ ਚਲਦਿਆਂ ਕਿਸੇ ਵੀ ਵੱਡੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋਇਆ ਹੈ। ਐਸ. ਐਸ. ਪੀ. ਪਟਿਆਲਾ ਨੇ ਦੱਸਿਆ ਕਿ ਉਪਰੋਕਤ ਤਿੰਨੋਂ ਗੈਂਗਸਟਰਾਂ ਤੋਂ ਹੋਰ ਖੁਲਾਸੇ ਕਰਵਾਉਣ ਲਅਈ ਰਿਮਾਂਡ ਤੋਂ ਬਾਅਦ ਹੀ ਪਤਾ ਲੱਗਣ ਦੀ ਉਮੀਦ ਹੈ।
Punjab Bani 11 February,2025
ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ ਆਈ. ਪੀ. ਐਸ. ਕੁੜੀ
ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ ਆਈ. ਪੀ. ਐਸ. ਕੁੜੀ ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਥਾਣਾ ਭਿੱਖੀਵਿੰਗ ਦੀ ਪੁਲਸ ਵਲੋਂ ਨਾਕਾਬੰਦੀ ਦੌਰਾਨ ਆਪੁ ਬਣੀ ਮਹਿਲਾ ਆਈ. ਪੀ. ਐਸ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੰਜਾਬ ਪੁਲਸ ਦੇ ਏ. ਐਸ. ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਉਕਤ ਮਹਿਲਾ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈ. ਪੀ. ਐਸ. ਦਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਤ ਕੋਈ ਵੀ ਪਛਾਣ ਪੱਤਰ ਆਦਿ ਨਹੀ਼ ਦਿਖਾ ਸਕੀ। ਉਨ੍ਹਾਂ ਦੱਸਿਆ ਕਿ ਉਕਤ ਸਿਮਰਨਜੀਤ ਕੌਰ ਨਾਮੀ ਮਹਿਲਾ ਵਿਰੁੱਧ ਥਾਣਾ ਭਿੱਖੀਵਿੰਗ ਵਿਖੇ ਪੁਲਸ ਦੀ ਵਰਦੀ ਪਾ ਕੇ ਕਾਨੂੰਨ ਦੀ ਉਲੰਘਣਾਂ ਕਰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਸ ਦੀ ਵਰਦੀ ਪਾ ਕੇ ਨਕਲੀ ਪੁਲਸ ਕਰਮਚਾਰੀ ਅਧਿਕਾਰੀ ਬਣਨ ਦੇ ਕਈ ਮਾਮਲੇ ਦੇਸ਼ ਦੀਆਂ ਵੱਖ ਵੱਖ ਥਾਵਾਂ ਤੇ ਕਾਫੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ।
Punjab Bani 11 February,2025
ਜਿ਼ਲਾ ਕਚਹਿਰੀਆਂ ਵਿਖੇ ਨਿਹੰਗ ਸਿੰਘ ਨੇ ਕੀਤੀ ਕੇਸ ਦੀ ਸੁਣਵਾਈ ਕਰ ਰਹੀ ਮਹਿਲਾ ਜੱਜ ਤੇ ਹਮਲੇ ਦੀ ਕੋਸਿ਼ਸ਼
ਜਿ਼ਲਾ ਕਚਹਿਰੀਆਂ ਵਿਖੇ ਨਿਹੰਗ ਸਿੰਘ ਨੇ ਕੀਤੀ ਕੇਸ ਦੀ ਸੁਣਵਾਈ ਕਰ ਰਹੀ ਮਹਿਲਾ ਜੱਜ ਤੇ ਹਮਲੇ ਦੀ ਕੋਸਿ਼ਸ਼ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੀ ਮਾਲ ਰੋਡ ਤੇ ਬਣੀਆਂ ਜਿ਼ਲਾ ਕਚਹਿਰੀਆਂ ਵਿਖੇ ਅੱਜ ਇਕ ਨਿਹੰਗ ਸਿੰਘ ਵਲੋਂ ਕੋਰਟ ਕੇਸ ਦੀ ਸੁਣਵਾਈ ਕਰ ਰਹੀ ਮਹਿਲਾ ਜੱਜ ਤੇ ਹਮਲਾ ਕਰਨ ਦਾ ਯਤਨ ਕੀਤਾ ਗਿਆ ਤਾਂ ਉਥੇ ਮੌਜੂਦ ਕੋਰਟ ਸਟਾਫ ਦੀ ਮੁਸਤੈਦੀ ਨਾਲ ਹਮਲਾਵਰ ਦੇ ਹਮਲੇ ਨੂੰ ਰੋਕ ਲਿਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ 1 ਸਤਨਾਮ ਸਿੰਘ ਨੇ ਦੱਸਿਆ ਕਿ ਹਮਲਾਵਰ ਨਿਹੰਗ ਸਿੰਘ ਦਾ ਨਾਮ ਗੁਰਪਾਲ ਸਿੰਘ ਹੈ ਤੇ ਹਮਲਾਵਰ ਜੱਜ ਤੋਂ ਸਿਰਫ਼ ਕੁਝ ਹੀ ਦੂਰੀ `ਤੇ ਸੀ ਪਰ ਕੋਰਟ ਸਟਾਫ਼ ਦੀ ਤਤਪਰਤਾ ਨੇ ਇੱਕ ਵੱਡੀ ਘਟਨਾ ਨੂੰ ਹੋਣ ਤੋਂ ਰੋਕਦਿਆਂ ਤੁਰੰਤ ਨਿਹੰਗ ਸਿੰਘ ਨੂੰ ਫੜ ਲਿਆ, ਜਿਸ ਤੇ ਅਦਾਲਤ ਕੰਪਲੈਕਸ ਵਿੱਚ ਹਫ਼ੜਾ-ਦਫ਼ੜੀ ਮਚ ਗਈ । ਘਟਨਾ ਦੀ ਜਾਣਕਾਰੀ ਮਿਲਣ `ਤੇ ਲਾਹੌਰੀ ਗੇਟ ਥਾਣੇ ਦੀ ਪੁਲਸ ਟੀਮ ਮੌਕੇ `ਤੇ ਪਹੁੰਚੀ ਅਤੇ ਆਰੋਪੀ ਨਿਹੰਗ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ । ਡੀ. ਐਸ. ਪੀ.ਸਿਟੀ-1 ਸਤਨਾਮ ਸਿੰਘ ਨੇ ਦੱਸਿਆ ਕਿ ਗੁਰਪਾਲ `ਤੇ ਪੁਲਸ ਵੱਲੋਂ ਧਾਰਾ 109, 132, 201 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ `ਤੇ ਕਾਰਵਾਈ ਜਾਰੀ ਹੈ ਤੇ ਇਸਦੇ ਨਾਲ ਹੀ ਕੋਰਟ ਦੀ ਸੁਰੱਖਿਆ `ਤੇ ਮੌਜੂਦ ਅਧਿਕਾਰੀ `ਤੇ ਵੀ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਨੇ ਬਿਨਾਂ ਜਾਂਚ-ਪੜਤਾਲ ਕੀਤੇ ਨਿਹੰਗ ਨੂੰ ਅੰਦਰ ਜਾਣ ਦਿੱਤਾ, ਨਾ ਹੀ ਪੁੱਛਿਆ ਕਿ ਉਸ ਦੀ ਕੋਈ ਪੇਸ਼ੀ ਸੀ ਜਾਂ ਨਹੀਂ । ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਐਸ. ਐਸ. ਪੀ. ਪਟਿਆਲਾ ਅਤੇ ਐਸ. ਪੀ. ਪਟਿਆਲਾ ਮੌਕੇ `ਤੇ ਪਹੁੰਚ ਗਏ ਸਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਡੀ. ਐਸ. ਪੀ. ਸਿਟੀ ਵੱਲੋਂ ਵੀ ਦੁਬਾਰਾ ਕੋਰਟ ਦੀ ਸੁਰੱਖਿਆ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ।
Punjab Bani 11 February,2025
ਜਿਲ੍ਹਾ ਪੁਲਸ ਸੰਗਰੂਰ ਨੇ ਕੀਤੇ ਸੰਗਰੂਰ ਸ਼ਹਿਰ ਹੋਈ ਚੋਰੀ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ
ਜਿਲ੍ਹਾ ਪੁਲਸ ਸੰਗਰੂਰ ਨੇ ਕੀਤੇ ਸੰਗਰੂਰ ਸ਼ਹਿਰ ਹੋਈ ਚੋਰੀ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ 4 ਦੋਸੀ ਕਾਬੂ ਤੇ ਚੋਰੀਸ਼ੁਦਾ ਸਮਾਨ ਵੀ ਕੀਤਾ ਬ੍ਰਾਮਦ ਸੰਗਰੂਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਸੰਗਰੂਰ ਵਿਖੇ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 4 ਦੋਸੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਚੋਰੀ ਸ਼ੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ।ਉਨ੍ਹਾਂ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਦੱਈ ਨੂਰਪੁਰਾ ਬਸਤੀ ਸੰਗਰੂਰ ਨੇ ਥਾਣਾ ਸਿਟੀ ਸੰਗਰੂਰ ਵਿਖੇ ਇਤਲਾਹ ਦਿੱਤੀ ਕਿ 7 ਫਰਵਰੀ 2025 ਦੀ ਰਾਤ ਨੂੰ ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਦਰਵਾਜਿਆਂ ਦੇ ਲੌਕ ਟੁੱਟੇ ਹੋਏ ਸਨ, ਸਾਰਾ ਸਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀਆਂ ਖੁੱਲੀਆਂ ਪਈਆਂ ਸਨ। ਜਿਨ੍ਹਾਂ ਵਿੱਚੋ ਕੀਮਤੀ ਸਮਾਨ ਗਾਇਬ ਸੀ, ਜਿਸ ਤੇ ਮੁਦੱਈ ਦੇ ਬਿਆਨ ਪਰ ਮੁਕੱਦਮਾ ਨੰਬਰ 32, 8 ਫਰਵਰੀ 2025 ਅ/ਧ 331 (4), 305 ਬੀ. ਐਨ. ਐਸ. ਥਾਣਾ ਸਿਟੀ ਸੰਗਰੂਰ ਬਰਖਿਲਾਫ ਨਾਮਾਲੂਮ ਵਿਅਕਤੀ/ਵਿਅਕਤੀਆਂ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ । ਦੌਰਾਨੇ ਤਫਤੀਸ਼ ਮੁਕੱਦਮਾ ਨੂੰ ਟਰੇਸ ਕਰਨ ਲਈ ਪਲਵਿੰਦਰ ਸਿੰਘ ਚੀਮਾ, ਕਪਤਾਨ ਪੁਲਿਸ ਸੰਗਰੂਰ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਸ ਸੰਗਰੂਰ (ਡਿਟੈਕਟਿਵ) ਸੰਗਰੂਰ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਟੀਮ ਵੱਲੋਂ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ 9 ਫਰਵਰੀ 2025 ਨੂੰ 24 ਘੰਟਿਆਂ ਅੰਦਰ ਮੁੁਕੱਦਮਾ ਉਕਤ ਟਰੇਸ ਕਰਕੇ ਦੋਸ਼ੀਆਨ ਅਭਿਸ਼ੇਕ ਸਿੰਘ ਉਰਫ ਅਭੀ ਉਰਫ ਖੋਰਾ ਪੁੱਤਰ ਹਰਦੇਵ ਸਿੰਘ ਵਾਸੀ ਡਾ.ਅੰਬੇਦਕਰ ਨਗਰ ਥਾਣਾ ਸਿਟੀ ਸੰਗਰੂਰ, ਮਨਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਬਲਦੇਵ ਸਿੰਘ ਵਾਸੀ ਰਾਮਨਗਰ ਸਿਬੀਆ ਥਾਣਾ ਸਦਰ ਸੰਗਰੂਰ, ਪਰਮਜੀਤ ਸਿੰਘ ਉਰਫ ਤੋਤੀ ਪੁੱਤਰ ਗੁਰਮੀਤ ਸਿੰਘ ਵਾਸੀ ਰਾਮਨਗਰ ਸਿਬੀਆਂ ਥਾਣਾ ਸਦਰ ਸੰਗਰੂਰ ਅਤੇ ਰਜਨੀਸ਼ ਪੁੱਤਰ ਰਜੇਸ਼ ਕੁਮਾਰ ਵਾਸੀ ਸੋਹੀਆਂ ਰੋਡ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ ਚੋਰੀਸੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ ।
Punjab Bani 10 February,2025
ਥਾਣਾ ਬਖਸ਼ੀਵਾਲ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਬਰਾਂ ਨੂੰ ਗ੍ਰਿਫਤਾਰ
ਥਾਣਾ ਬਖਸ਼ੀਵਾਲ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਬਰਾਂ ਨੂੰ ਗ੍ਰਿਫਤਾਰ ਚੋਰੀ ਦੇ 5 ਮੋਟਰਸਾਈਕਲ ਵੀ ਕੀਤੇ ਬਰਾਮਦ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਦੇ ਹੁਕਮਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਐਸ. ਪੀ. ਸਿਟੀ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਐਸ. ਪੀ. ਸਿਟੀ 2 ਮਨੋਜ ਗੋਰਸੀ ਦੀ ਨਿਗਰਾਨੀ ਅਧੀਨ ਥਾਣਾ ਬਖਸ਼ੀਵਾਲ ਦੇ ਐਸ. ਐਚ. ਓ. ਸੁਖਦੇਵ ਸਿੰਘ ਦੀ ਅਗਵਾਈ ਹੇਠ ਚੌਂਕੀ ਸੈਂਚੁਰੀ ਇਨਕਲੇਵ ਦੇ ਇੰਚਾਰਜ ਗੁਰਬਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 5 ਮੋਟਰਸਾਈਕਲਾਂ ਬਰਾਮਦ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐਸ. ਪੀ. ਸਿਟੀ 2 ਮਨੋਜ ਗੋਰਸੀ ਨੇ ਦੱਸਿਆ ਕਿ 6 ਫਰਵਰੀ ਨੂੰ ਚੌਕੀ ਸੈਂਚੂਰੀ ਇਨਕਲੇਵ ਪਟਿਆਲਾ ਏ. ਐਸ. ਆਈ. ਗੁਰਬਿੰਦਰ ਸਿੰਘ ਜਿਨ੍ਹਾਂ ਪੁਲਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ ਨੰੁ ਗੁਪਤ ਸੂਚਨਾ ਮਿਲੀ ਕਿ ਟੀ-ਪੁਆਇੰਟ ਧਬਲਾਨ ਤੇ ਪਟਿਆਲਾ-ਨਾਭਾ ਰੋਡ ਤੇ ਸਫੀ ਮੁਹੰਮਦ ਉਰਫ ਸਫੀ ਖਾਨ ਉਰਫ ਸਰੀ ਪੁੱਤਰ ਨਸੀਬ ਖਾਨ ਵਾਸੀ ਪਿੰਡ ਧਬਲਾਨ ਥਾਣਾ ਪਸਿਆਣਾ, ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਹਰਭਜਨ ਸਿੰਘ, ਮਨਦੀਪ ਸਿੰਘ ਉਰਫ ਹੈਪੀ ਪੁੱਤਰ ਮਲਕੀਤ ਸਿੰਘ, ਅਤੇ ਸਤਗੁਰ ਸਿੰਘ ਉਰਫ ਨੋਨਾ ਪੁੱਤਰ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਬੀਬੀਪੁਰ ਥਾਣਾ ਬਖਸੀਵਾਲਾ ਜਿਲਾ ਪਟਿਆਲਾ ਨੂੰ ਚੋਰੀ ਦੇ 2 ਮੋਟਰਸਾਈਕਲਾ ਸਮੇਤ ਖੜ੍ਹੇ ਹਨ, ਜਿਸ ਤੇ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਵਿਰੁੱਧ 6 ਫਰਵਰੀ ਨੂੰ ਮੁਕੱਦਮਾ ਨੰ. 12 ਵੱਖ ਵੱਖ ਧਾਰਾਵਾਂ 303 (2), 317 (2) ਦਰਜ ਕੀਤਾ ਗਿਆ ਹੈ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ । ਜਿਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਹੋਰ ਵੀ ਮੋਟਰਸਾਈਕਲ ਚੋਰੀ ਕੀਤੇ ਹਨ, ਜਿਨ੍ਹਾਂ ਦੀ ਨਿਸ਼ਾਨਦੇਹੀ ਤੇ ਤਿੰਨ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਡੀ. ਐਸ. ਪੀ. ਸਿਟੀ 2 ਨੇ ਦੱਸਿਆ ਕਿ ਉਕਤ ਪੰਜ ਵਿਅਕਤੀਆਂ ਤੋਂ ਹੋਰ ਖੁਲਾਸੇ ਕਰਨ ਲਈ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਵਰਨਣਯੋਗ ਹੈ ਕਿ ਉਕਤਾਨ ਦੇਸ਼ੀਆਨ ਦੇ ਖਿਲਾਫ ਪਹਿਲਾ ਵੀ ਵੱਖ-ਵੱਖ ਥਾਇਆਂ ਵਿੱਚ ਚੋਰੀ ਦੇ ਮੁਕੱਦਮੇ ਦਰਜ ਰਜਿਸਟਰ ਹਨ। ਇਸਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕੀਤੀ ਹੈ ਕਿ ਕਿਸੇ ਵੀ ਕਿਸਮ ਦੀ ਵਾਰਦਾਤ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ।
Punjab Bani 10 February,2025
ਬਾਲ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਕੇ ਛੁਡਵਾਏ 2 ਬੱਚੇ
ਬਾਲ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਕੇ ਛੁਡਵਾਏ 2 ਬੱਚੇ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ ਦੀ ਰੇਲਵੇ ਯੂਨਿਟ ਨੇ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਸਿਰਫ਼ ਪਰਦਾਫਾਸ ਹੀ ਨਹੀਂ ਕੀਤਾ ਹੈ ਬਲਕਿ ਇਸ ਦੌਰਾਨ ਉਨ੍ਹਾਂ ਦੋ ਬੱਚਿਆਂ ਨੂੰ ਤਸਕਰਾਂ ਦੇ ਕਬਜ਼ੇ ਵਿਚੋਂ ਵੀ ਛੁਡਵਾਇਆ ਹੈ । ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਨਾਬਾਲਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਚਨਾ ਮਿਲਣ ’ਤੇ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਦੋ ਬੱਚਿਆਂ ਨੂੰ ਬਚਾਉਣ ਤੋਂ ਬਾਅਦ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਵੱਡੀ ਗਿਣਤੀ ਵਿਚ ਥਾਂ ਥਾਂ ਸਰਗਰਮ ਹਨ ਤੇ ਦਿੱਲੀ ਪੁਲਸ ਨੇ ਚੌਕਸੀ ਵਰਤਦਿਆਂ ਬਾਲ ਤਸਕਰੀ ਤਹਿਤ ਚੁੱਕੇ ਗਏ ਦੋ ਬੱਚਿਆਂ ਦੀ ਬਰਾਮਦ ਕਰਕੇ ਇਕ ਸ਼ਲਾਘਾਯੋਗ ਕਾਰਜ ਕੀਤਾ ਹੈ ।
Punjab Bani 10 February,2025
ਦਾਦੇ ਦਾ ਕਤਲ ਕਰਨ ਵਾਲੇ ਪੋਤੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਦਾਦੇ ਦਾ ਕਤਲ ਕਰਨ ਵਾਲੇ ਪੋਤੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਹੈਦਰਾਬਾਦ : ਭਾਰਤ ਦੇਸ਼ ਦੇ ਪ੍ਰਸਿੱਧ ਸ਼ਹਿਰ ਹੈਦਰਾਬਾਦ ਵਿਚ ਇਕ ਉਦਯੋਗਪਤੀ ਵੇਲਜਨ ਗਰੁੱਪ ਆਫ਼ ਇੰਡਸਟਰੀਜ਼ ਦੇ ਸੰਸਥਾਪਕ ਵੇਲਮਤੀ ਚੰਦਰਸ਼ੇਖਰ ਜਨਾਰਧਨ ਰਾਓ (86) ਦਾ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਉਨ੍ਹਾਂ ਦੇ ਘਰ ’ਚ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰਨ ਤੋਂ ਤਿੰਨ ਦਿਨ ਬਾਅਦ ਸਥਾਨਕ ਪੁਲਿਸ ਨੇ ਐਤਵਾਰ ਨੂੰ ਉਨ੍ਹਾਂ ਦੇ ਪੋਤੇ ਕਿਲਾਰੂ ਕੀਰਤੀ ਤੇਜਾ ਨੂੰ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ । ਪੋਸਟਮਾਰਟਮ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ, ਪਰ ਪੁਲਸ ਨੇ ਕਿਹਾ ਕਿ ਹੈਦਰਾਬਾਦ ਉਦਯੋਗਪਤੀ ਦੇ ਸਰੀਰ ’ਤੇ ਸੱਟਾਂ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਨੇ ਉਸ ਨੂੰ 70 ਤੋਂ ਵੱਧ ਵਾਰ ਚਾਕੂ ਮਾਰਿਆ ਹੈ । ਪੁਲਸ ਨੇ ਉਸ ਦੇ ਕਬਜ਼ੇ ਵਿਚੋਂ ਕਤਲ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ । ਤੇਜਾ ਨੇ ਕਥਿਤ ਤੌਰ ’ਤੇ ਅਪਣੀ ਮਾਂ ਨੂੰ ਵੀ ਚਾਕੂ ਮਾਰਿਆ ਸੀ ਅਤੇ ਉਹ ਇਸ ਸਮੇਂ ਹਸਪਤਾਲ ਵਿਚ ਹੈ । ਪੰਜਗੁਟਾ ਦੇ ਇੰਸਪੈਕਟਰ ਬੀ ਸ਼ੋਭਨ ਨੇ ਕਿਹਾ ਕਿ ਵੀਰਵਾਰ ਰਾਤ (6 ਫ਼ਰਵਰੀ) ਨੂੰ, 29 ਸਾਲਾ ਤੇਜਾ ਦਾ ਅਪਣੇ ਦਾਦਾ ਰਾਓ ਨਾਲ ਝਗੜਾ ਹੋ ਗਿਆ ਅਤੇ ਉਸ ’ਤੇ ਪਰਵਾਰ ਦੇ ਮੈਂਬਰਾਂ ਵਿਚ ਅਪਣੀ ਜਾਇਦਾਦ ਨਾ ਵੰਡਣ ਦਾ ਦੋਸ਼ ਲਗਾਇਆ । ਗੁੱਸੇ ਵਿਚ ਆ ਕੇ ਤੇਜਾ ਨੇ ਅਪਣੇ ਦਾਦਾ ’ਤੇ ਹਮਲਾ ਕੀਤਾ ਅਤੇ ਕਈ ਵਾਰ ਚਾਕੂ ਮਾਰਿਆ । ਉਨ੍ਹਾਂ ਅੱਗੇ ਦਸਿਆ ਕਿ ਰਾਓ ਨੂੰ ਮਾਰਨ ਤੋਂ ਬਾਅਦ, ਤੇਜਾ ਨੇ ਅਪਣੇ ਖ਼ੂਨ ਨਾਲ ਰੰਗੇ ਕਪੜੇ ਬਦਲੇ ਅਤੇ ਸੋਮਾਜੀਗੁਡਾ ਵਿਚ ਅਪਣੇ ਦਾਦਾ ਦੇ ਘਰ ਤੋਂ ਭੱਜ ਗਿਆ । ਪੁਲਸ ਨੇ ਪੁਸ਼ਟੀ ਕੀਤੀ ਕਿ ਪੀੜਤ ਦੇ ਸਰੀਰ ’ਤੇ ਚਾਕੂ ਦੇ ਕਈ ਜ਼ਖ਼ਮ ਸਨ, ਪਰ ਕਿਹਾ ਕਿ ਪੀ. ਐਮ. ਈ. ਦੀ ਰਿਪੋਰਟ ਤੋਂ ਬਾਅਦ ਹੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇਗਾ । ਪੁਲਸ ਨੇ ਕਿਹਾ ਕਿ ਉਸ ਨੂੰ ਪੀੜਤ ਦੇ ਘਰ ਤੋਂ ਬਹੁਤ ਦੂਰ, ਪੰਜਾਬਗੁਟਾ ਫ਼ਲਾਈਓਵਰ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤੇਜਾ ਹਾਲ ਹੀ ਵਿਚ ਅਮਰੀਕਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰ ਕੇ ਹੈਦਰਾਬਾਦ ਪਰਤਿਆ ਸੀ । ਉਹ ਹੈਦਰਾਬਾਦ ਦੇ ਪਛਮੀ ਗਲਿਆਰੇ ਵਿਚ ਇਕ ਗੇਟਡ ਕਮਿਊਨਿਟੀ ਲੈਂਕੋ ਹਿਲਜ਼ ਵਿਚ ਰਹਿ ਰਿਹਾ ਸੀ । ਤੇਜਾ ਨੇ ਕਥਿਤ ਤੌਰ ’ਤੇ ਰਾਓ ਦੇ ਵਿਰੁਧ ਨਰਾਜ਼ਗੀ ਜਤਾਈ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਉਸ ਨਾਲ ਵਿਤਕਰਾ ਕੀਤਾ ਗਿਆ ਅਤੇ ਪਰਵਾਰ ਦੇ ਹੋਰ ਮੈਂਬਰਾਂ ਨਾਲ ਬਰਾਬਰ ਦਾ ਵਿਵਹਾਰ ਨਹੀਂ ਕੀਤਾ ਜਾਂਦਾ ਸੀ ।
Punjab Bani 10 February,2025
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਮੌਕੇ ਲਗਾਏ ਝੰਡੇ ਉਤਾਰ ਕੇ ਗੰਦੀ ਜਗ੍ਹਾ ਸੁੱਟਣ ਵਾਲੇ ਦੋਵੇਂ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਮੌਕੇ ਲਗਾਏ ਝੰਡੇ ਉਤਾਰ ਕੇ ਗੰਦੀ ਜਗ੍ਹਾ ਸੁੱਟਣ ਵਾਲੇ ਦੋਵੇਂ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਪਿੰਡ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਲਗਾਏ ਗਏ ਝੰਡਿਆਂ ਨੂੰ ਦੋ ਵਿਅਕਤੀਆਂ ਵਲੋਂ ਜਿਥੇ ਪਹਿਲਾਂ ਮਰੋੜਿਆ ਗਿਆ ਫਿਰ ਉਨ੍ਹਾਂ ਨੂੰ ਉਤਾਰ ਕੇ ਇਕ ਗੰਦੀ ਜਗ੍ਹਾ ਤੇ ਸੁੱਟ ਦਿੱਤਾ ਗਿਆ, ਜਿਸ ਤੇ ਪੁਲਸ ਨੇ ਨਵਦੀਪ ਕੁਮਾਰ ਦੇ ਬਿਆਨਾਂ ਦੇ ਆਧਾਰ ਤੇ ਅਜਿਹਾ ਕਰਨ ਵਾਲੇ ਦੋਵੇਂ ਵਿਅਕਤੀਆਂ ਨੂੰ 298, 3 (5) ਤਹਿਤ) ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਉਕਤ ਕਾਰਾ ਬੀਤੇ ਦਿਨੀਂ ਐਤਵਾਰ ਨੂੰ ਵਾਪਰਿਆ ਤੇ ਨਵਦੀਪ ਕੁਮਾਰ ਦੇ ਦੱਸਣ ਮੁਤਾਬਕ ਉਸਦੇ ਭਾਈਚਾਰੇ ਦੇ ਕੁੱਝ ਲੋਕ ਜਦੋਂ ਉਸ ਕੋਲ ਆਏ ਸਨ ਤਾਂ ਉਨ੍ਹਾਂ ਦਂੱਸਿਆ ਕਿ ਅਰਸ਼ਦੀਪ ਸਿੰਘ ਤੇ ਕਰਨਦੀਪ ਜੋ ਕਿ ਦੋਵੇਂ ਭਰਾ ਹਨ ਨੇ ਪਿੰਡ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਵੇਲੇ ਲਗਾਏ ਗਏ ਝੰਡਿਆਂ ਦਾ ਉਪਰੋਕਤ ਕਾਰਾ ਕਰ ਦਿੱਤਾ ਹੈ ਤਾਂ ਉਸਨੇ ਪੁਲਸ ਨੂੰ ਸੂਚਿਤ ਕੀਤਾ ਤੇ ਦੋਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ।
Punjab Bani 10 February,2025
ਪੁਲਸ ਨੇ ਕੀਤਾ ਅੰਮ੍ਰਿਤਸਰ ਬਾਈਪਾਸ `ਤੇ ਪੁਲ਼ਸ ਚੌਂਕੀ ਦੇ ਬਾਹਰ ਧਮਾਕਾ ਕਰਨ ਵਾਲੇ ਮੁਲਜ਼ਮਾਂ ਦਾ ਅਨਕਾਊਂਟਰ
ਪੁਲਸ ਨੇ ਕੀਤਾ ਅੰਮ੍ਰਿਤਸਰ ਬਾਈਪਾਸ `ਤੇ ਪੁਲ਼ਸ ਚੌਂਕੀ ਦੇ ਬਾਹਰ ਧਮਾਕਾ ਕਰਨ ਵਾਲੇ ਮੁਲਜ਼ਮਾਂ ਦਾ ਅਨਕਾਊਂਟਰ ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਦੇ ਉੱਪਰ ਬੰਦ ਪਈ ਪੁਲਸ ਚੌਂਕੀ ਦੇ ਬਾਹਰ ਧਮਾਕਾ ਹੋਣ ਦੇ ਮਾਮਲੇ ਵਿਚ ਪੁਲਸ ਜਿਸਨੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ ਨੂੰ ਜਦੋਂ ਉਹ ਬਰਾਮਦਗੀ ਕਰਵਾਉਣ ਲਈ ਅਜਨਾਲਾ ਰੋਡ ਤੇ ਲੈ ਕੇ ਗਈ ਤਾਂ ਉਹਨਾਂ ਵਿਚੋਂ ਦੋ ਆਰੋਪੀਆਂ ਵੱਲੋਂ ਪੁਲਸ ਤੇ ਹੀ ਹਮਲਾ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਪੁਲਸ ਵੱਲੋਂ ਉਹਨਾਂ ਦੋ ਵਿਅਕਤੀਆਂ ਦਾ ਇਨਕਾਊਂਟਰ ਕੀਤਾ ਗਿਆ, ਜਿਸ ਵਿੱਚ ਉਹ ਦੋਨੇ ਵਿਅਕਤੀ ਜਖਮੀ ਹੋ ਗਏ । ਇਸ ਮੌਕੇ ਘਟਨਾ ਸਥਲ ਤੇ ਪੁੱਜੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਪੁਲਸ ਨੂੰ ਬੜੀ ਵਡੀ ਕਾਮਯਾਬੀ ਹਾਸਿਲ ਹੋਈ ਹੈ । ਉਹਨਾਂ ਕਿਹਾ ਕਿ ਸਾਡੀ ਪੁਲਸ ਟੀਮ ਨੇ ਤਿੰਨ ਗੈਂਗਸਟਰ ਕਾਬੂ ਕੀਤੇ ਹਨ। ਜੋ ਕਿ ਵਿਦੇਸ਼ਾਂ ਵਿੱਚ ਬੈਠੇ ਹੈਪੀ ਪਾਸੀਆ ਤੇ ਉਸਦੇ ਸਾਥੀਆਂ ਦੇ ਇਸ਼ਾਰੇ ਦੇ ਕੰਮ ਕਰਦੇ ਸਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕੋਲੋਂ 1 ਪਿਸਟਲ 47 ਤੇ ਕੁੱਝ ਜਿੰਦਾ ਰੋਂਦ, ਇੱਕ ਗਲਾਕ ਪਿਸਤੌਲ .30 ਬੋਰ ਤੇ ਇੱਕ ਹੋਰ ਪਿਸਤੌਲ 32 ਬੋਰ ਦੀ ਬ੍ਰਾਮਦ ਕੀਤੇ । ਇਹ ਤਿੰਨੋਂ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ ਇਹਨਾਂ ਦੇ ਨਾਲ ਲਵਪ੍ਰੀਤ ਸਿੰਘ ਬੂਟਾ ਸਿੰਘ ਅਤੇ ਕਰਨਦੀਪ ਸਿੰਘ ਹੈ । ਉਹਨਾਂ ਦੱਸਿਆ ਕਿ ਇਹਨਾਂ ਕੋਲੋਂ ਜਦੋਂ ਰਿਕਵਰੀ ਕਰਨ ਲੱਗੇ ਤਾਂ ਲਵਪ੍ਰੀਤ ਸਿੰਘ ਵੱਲੋਂ ਸਾਡੇ ਅਧਿਕਾਰੀ ਗੁਰਜੀਤ ਸਿੰਘ ਦੀ ਪਿਸਤੋਲ ਫੜ ਕੇ ਗੋਲੀ ਚਲਾਈ ਗਈ ਪਰ ਗੋਲੀ ਕਿਸੇ ਪੁਲਿਸ ਅਧਿਕਾਰੀ ਨੂੰ ਨਹੀਂ ਲੱਗੀ, ਜਿਸ ਦੇ ਚਲਦੇ ਸਾਡੇ ਪੁਲਿਸ ਅਧਿਕਾਰੀਆਂ ਵੱਲੋਂ ਜਵਾਬੀ ਫਾਇਰਿੰਗ ਕਰਦੇ ਹੋਏ ਲਵਪ੍ਰੀਤ ਸਿੰਘ ਤੇ ਬੂਟਾ ਸਿੰਘ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਹ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ । ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀ ਫਤਿਹਗੜ੍ਹ ਚੂੜੀਆਂ ਰੋਡ ਤੇ ਜੋ ਧਮਾਕਾ ਹੋਇਆ ਸੀ ਉਹ ਵੀ ਇਹਨਾਂ ਵੱਲੋਂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਨੂੰ ਜੋ ਹਥਿਆਰ ਸਪਲਾਈ ਹੁੰਦੇ ਹਨ ਉਹ ਬੂਟਾ ਸਿੰਘ ਦਾ ਭਰਾ ਜੋ ਦੁਬਈ ਵਿੱਚ ਬੈਠਾ ਹੈ ਜਿਸ ਦੇ ਹੈਪੀ ਪਾਸਿਆ ਤੇ ਹੋਰ ਸਾਥੀਆਂ ਦੇ ਨਾਲ ਸੰਬੰਧ ਹਨ ।
Punjab Bani 10 February,2025
ਰੋਮਾ ਇੰਟਰਨੈਸ਼ਨਲ ਬ੍ਰਿਜ ’ਤੇ ਟੈ੍ਰਕਟਰ ਟਰੇਲਰ ਅੰਦਰ ਰੱਖੀ 1.6 ਮਿਲੀਅਨ ਡਾਲਰ ਦੀ ਕੋਕੀਨ ਸੀ. ਬੀ. ਪੀ. ਅਧਿਕਾਰੀਆਂ ਕੀਤੀ ਜ਼ਬਤ
ਰੋਮਾ ਇੰਟਰਨੈਸ਼ਨਲ ਬ੍ਰਿਜ ’ਤੇ ਟੈ੍ਰਕਟਰ ਟਰੇਲਰ ਅੰਦਰ ਰੱਖੀ 1.6 ਮਿਲੀਅਨ ਡਾਲਰ ਦੀ ਕੋਕੀਨ ਸੀ. ਬੀ. ਪੀ. ਅਧਿਕਾਰੀਆਂ ਕੀਤੀ ਜ਼ਬਤ ਨਵੀਂ ਦਿੱਲੀ : ਨਸਿ਼ਆਂ ਵਿਰੋਧੀ ਮੁਹਿੰਮ ਤਹਿਤ ਅੱਜ ਯੂ. ਐਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ, ਆਫਿਸ ਆਫ਼ ਫੀਲਡ ਆਪ੍ਰੇਸ਼ਨਜ਼ (ਓ. ਐਫ. ਓ.) ਰੋਮਾ ਇੰਟਰਨੈਸ਼ਨਲ ਬ੍ਰਿਜ ਕਾਰਗੋ ਸਹੂਲਤ ’ਤੇ ਅਧਿਕਾਰੀਆਂ ਨੇ ਇਕ ਟਰੈਕਟਰ ਟਰੇਲਰ ਦੇ ਅੰਦਰ ਰੱਖੀ ਗਈ 1.6 ਮਿਲੀਅਨ ਡਾਲਰ ਦੀ ਕੋਕੀਨ ਜ਼ਬਤ ਕੀਤੀ । ਰੋਮਾ ਪੋਰਟ ਆਫ਼ ਐਂਟਰੀ ਦੇ ਪੋਰਟ ਡਾਇਰੈਕਟਰ ਐਂਡਰੇਸ ਗੁਆਰਾ ਨੇ ਕਿਹਾ ਕਿ ਸੀ. ਬੀ. ਪੀ. ਅਧਿਕਾਰੀ ਕਾਰਗੋ ਵਾਤਾਵਰਣ ਵਿਚ ਚੌਕਸ ਰਹਿੰਦੇ ਹਨ ਅਤੇ ਅਫ਼ਸਰਾਂ ਦੇ ਤਜ਼ਰਬੇ ਅਤੇ ਤਕਨੀਕੀ ਸਾਧਨਾਂ ਅਤੇ ਸਰੋਤਾਂ ਦੀ ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਨੇ ਕਾਫ਼ੀ ਮਾਤਰਾ ਵਿਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। 31 ਜਨਵਰੀ ਨੂੰ ਰੋਮਾ ਇੰਟਰਨੈਸ਼ਨਲ ਬ੍ਰਿਜ ਕਾਰਗੋ ਸਹੂਲਤ ਨੂੰ ਨਿਯੁਕਤ ਕੀਤੇ ਗਏ ਸੀ. ਬੀ. ਪੀ. ਅਧਿਕਾਰੀਆਂ ਦਾ ਸਾਹਮਣਾ ਮੈਕਸੀਕੋ ਤੋਂ ਸਾਫ਼ਟ ਡਰਿੰਕਸ ਦੀ ਇਕ ਵਪਾਰਕ ਸ਼ਿਪਮੈਂਟ ਲਿਜਾ ਰਹੇ ਇਕ ਟਰੈਕਟਰ ਟਰੇਲਰ ਨਾਲ ਹੋਇਆ । ਟਰੈਕਟਰ ਟਰੇਲਰ ਨੂੰ ਨਿਰੀਖਣ ਲਈ ਰੋਕਿਆ ਗਿਆ ਸੀ, ਜਿਸ ਵਿਚ ਕੁੱਤਿਆਂ ਦੀ ਵਰਤੋਂ ਅਤੇ ਗ਼ੈਰ-ਘੁਸਪੈਠ ਨਿਰੀਖਣ ਉਪਕਰਣ ਸ਼ਾਮਲ ਸਨ । ਸ਼ਿਪਮੈਂਟ ਦੀ ਸਰੀਰਕ ਤੌਰ ’ਤੇ ਜਾਂਚ ਕਰਨ ਤੋਂ ਬਾਅਦ, ਅਧਿਕਾਰੀਆਂ ਨੇ ਸ਼ਿਪਮੈਂਟ ਦੇ ਅੰਦਰ ਰੱਖੇ ਗਏ 120.15 ਪੌਂਡ (54.5 ਕਿਲੋਗ੍ਰਾਮ) ਵਜ਼ਨ ਵਾਲੇ ਕਥਿਤ ਕੋਕੀਨ ਦੇ 50 ਪੈਕੇਜ ਕੱਢੇ। ਕੋਕੀਨ ਦੀ ਅੰਦਾਜ਼ਨ ਬਾਜ਼ਾਰੀ ਕੀਮਤ 1,604,262 ਹੈ । ਸੀ. ਬੀ. ਪੀ. ਤੇ ਓ. ਐਫ. ਓ. ਨੇ ਟਰੱਕ, ਨਸ਼ੀਲੇ ਪਦਾਰਥਾਂ ਅਤੇ ਡਰਾਈਵਰ ਨੂੰ ਰੋਮਾ ਪੁਲਸ ਵਿਭਾਗ ਦੇ ਹਵਾਲੇ ਕਰ ਦਿਤਾ, ਜਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਪਰਾਧਕ ਜਾਂਚ ਸ਼ੁਰੂ ਕਰ ਦਿਤੀ ।
Punjab Bani 08 February,2025
ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਸ ਨੇ ਰਿਸ਼ਵਤ ਮੰਗਣ ਤੇ ਏ. ਐਸ. ਆਈ. ਨੂੰ ਕੀਤਾ ਕਾਬੂ
ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਸ ਨੇ ਰਿਸ਼ਵਤ ਮੰਗਣ ਤੇ ਏ. ਐਸ. ਆਈ. ਨੂੰ ਕੀਤਾ ਕਾਬੂ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਸੀ. ਆਈ. ਏ. ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ਪੁਲਸ ਮੁਲਾਜ਼ਮ ਜਿਸਦੀ ਪਛਾਣ ਐੱਲ. ਆਰ. /ਏ. ਐੱਸ. ਆਈ. ਗੁਰਜੀਤ ਸਿੰਘ ਵਜੋਂ ਹੋਈ ਹੈ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇੰਸਪੈਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਮੁਦੱਈ ਬੌਬੀ ਦੇ ਬਿਆਨ ’ਤੇ ਮੁਕੱਦਮਾ ਦਰਜ ਕਰਕੇ ਸੀ. ਆਈ. ਏ. ਸਟਾਫ਼ ਦਾ ਨਕਲੀ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ਮੁਲਾਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀ. ਸੀ. ਪੀ. ਆਲਮ ਵਿਜੈ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦਰਖਾਸਤ ਮਿਲੀ ਸੀ ਕਿ 1 ਫਰਵਰੀ ਨੂੰ ਸ਼ਾਮ 5 ਵਜੇ ਬੌਬੀ ਆਪਣੇ ਘਰ ’ਚ ਮੌਜੂਦ ਸੀ । ਬਾਹਰੋਂ ਦਰਵਾਜਾ ਖੜ੍ਹਕਾਉਣ ਦੀ ਆਵਾਜ਼ ਆਈ ਤੇ ਉਸ ਦੇ ਘਰ ਵਿਚ ਚਾਰ ਵਿਅਕਤੀ ਜਬਰਦਸਤੀ ਦਾਖਲ ਹੋਏ । ਇਕ ਵਿਅਕਤੀ ਘਰ ਦੇ ਬਾਹਰ ਖੜ੍ਹਾ ਰਿਹਾ। ਜਿਨ੍ਹਾਂ ਨੇ ਮੁਦੱਈ ਨੂੰ ਕਿਹਾ ਕਿ ਪੁਲਿਸ ਮੁਲਾਜ਼ਮ ਹਾਂ ਅਤੇ ਘਰ ਦੀ ਤਲਾਸ਼ੀ ਲੈਣੀ ਹੈ ਤੇ ਜਦੋਂ ਉਹ ਚਾਰੇ ਘਰੋਂ ਚਲੇ ਗਏ ਤਾਂ ਮੁਦੱਈ ਨੇ ਆਪਣੇ ਘਰ ਦੀ ਸੀਸੀਟੀਵੀ ਚੈੱਕ ਕੀਤੇ ਤਾਂ ਉਸ ਦੀ ਅਲਮਾਰੀ ਵਿਚੋਂ 1.60 ਲੱਖ ਰੁਪਏ ਗਾਇਬ ਸਨ। ਮੁਦੱਈ ਨੇ ਦੱਸਿਆ ਕਿ ਉਸ ਦੇ ਘਰ ਵਿਚ ਦਾਖਲ ਹੋਣ ਵਾਲੇ 5 ਵਿਅਕਤੀਆਂ ’ਚੋਂ ਇੱਕ ਸੁਰਿੰਦਰ ਮੋਹਨ ਪੁਲਸ ਮੁਲਾਜ਼ਮ ਜੋ ਰਿਟਾਇਰ ਹੋ ਚੁੱਕਾ ਹੈ, ਇਸ ਦੇ ਨਾਲ ਥਾਣੇਦਾਰ ਗੁਰਜੀਤ ਸਿੰਘ ਹੈ। ਬਾਕੀ ਤਿੰਨ ਨਾਮਾਲੂਮ ਵਿਅਕਤੀ ਸਨ । ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੁਕੱਦਮੇ ਦੀ ਜਾਂਚ ’ਚ ਮੁਲਜ਼ਮ ਐੱਲ. ਆਰ. /ਏ. ਐੱਸ. ਆਈ. ਗੁਰਜੀਤ ਸਿੰਘ ਨੂੰ 6 ਫਰਵਰੀ ਨੂੰ ਨਿਊ ਪ੍ਰਤਾਪ ਨਗਰ ਸਾਹਮਣੇ ਅਲਫਾ ਮਾਲ ਅੰਮ੍ਰਿਤਸਰ ਦੇ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਤਫਤੀਸ਼ ਦੌਰਾਨ ਮੁਦੱਈ ਨੇ ਦੱਸਿਆ ਕਿ ਸਾਬਕਾ ਇੰਸਪੈਕਟਰ ਸੁਰਿੰਦਰ ਮੋਹਨ ਅਤੇ ਐੱਲ. ਆਰ. /ਏ. ਐੱਸ. ਆਈ. ਗੁਰਜੀਤ ਸਿੰਘ ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਜਾਂਦੇ ਸਮੇਂ ਜੇਬ ’ਚੋਂ 5 ਹਜ਼ਾਰ ਰੁਪਏ ਜ਼ਬਰਦਸਤੀ ਕੱਢ ਕੇ ਲੈ ਗਏ ਸਨ। ਇਸ ’ਤੇ ਮੁਕੱਦਮੇ ਵਿਚ ਵਾਧਾ ਕੀਤਾ ਗਿਆ ਹੈ। ਮੁਲਜ਼ਮ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੇ ਬਾਕੀ ਸਾਥੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 08 February,2025
ਵਿਜੀਲੈਂਸ ਨੇ ਪਟਵਾਰੀ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਵਿਜੀਲੈਂਸ ਨੇ ਪਟਵਾਰੀ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ, ਜਿਸ ਨੂੰ ਮਾਲ ਰਿਕਾਰਡ ’ਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗ਼ਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ ।
Punjab Bani 07 February,2025
ਕਰਨਾਲ ਪੁਲਸ ਨੇ ਕੀਤਾ ਤਿੰਨ ਏਜੰਟਾਂ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ
ਕਰਨਾਲ ਪੁਲਸ ਨੇ ਕੀਤਾ ਤਿੰਨ ਏਜੰਟਾਂ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰਨਾਲ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਤੋਂ ਹਾਲ ਹੀ ਡਿਪੋਰਟ ਹੋ ਕੇ ਭਾਰਤ ਪਹੁੰਚੇ 104 ਭਾਰਤੀਆਂ ਵਿਚੋਂ ਹਰਿਆਣਾ ਦੇ 33 ਵਿਚੋਂ ਕਰਨਾਲ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਵਲੋਂ ਕਰਨਾਲ ਦੇ ਹੀ ਤਿੰਨ ਏਜੰਟਾਂ ਵਿਰੁੱਧ ਪੁਲਸ ਨੂੰ ਦਿੱਤੀ ਸਿ਼ਕਾਇਤ ਤੇ ਕਰਨਾਲ ਪੁਲਸ ਨੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ । ਦੱਸਣਯੋਗ ਹੈ ਕਿ ਜਿਨ੍ਹਾਂ ਤਿੰਨ ਵਿਅਕਤੀਆਂ ਵਲੋਂ ਜਿਹੜੇ ਤਿੰਨ ਏਜੰਟਾਂ ਵਿਰੁੱਧ ਸਿ਼ਕਾਇਤ ਦਰਜ ਕਰਵਾਈ ਗਈ ਹੈ ਕਿਸੇ ਦੇ ਵੀ ਨਾਮ ਪੁਲਸ ਵਲੋਂ ਸਾਂਝੇ ਨਹੀਂ ਕੀਤੇ ਗਏ ਹਨ ਤੇ ਇਹ ਕੇਸ ਕਰਨਾਲ ਦੇ ਮਧੂਬਨ, ਰਾਮ ਨਗਰ ਅਤੇ ਅਸੰਧ ਥਾੰਿਣਆਂ ਵਿਚ ਦਰਜ ਕੀਤੇ ਗਏ ਹਨ । ਕਰਨਾਲ ਦੇ ਡੀ. ਐਸ. ਪੀ. ਰਾਜੀਵ ਕੁਮਾਰ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਲਗਭਗ 144 ਮਾਮਲੇ ਦਰਜ ਕੀਤੇ ਗਏ ਹਨ ਅਤੇ 83 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਲੋਕ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਭੇਜਦੇ ਹਨ । ਇਸ ਤੋਂ ਇਲਾਵਾ 37 ਵਿਅਕਤੀਆਂ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੁਲਸ ਦੀ ਕਾਰਵਾਈ ਜਾਰੀ ਹੈ, ਜਿਸ ਵਿੱਚ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਏਜੰਟ ਸ਼ਾਮਲ ਹਨ । ਡੀ. ਐਸ. ਪੀ. ਨੇ ਕਿਹਾ ਕਿ ਹਰਿਆਣਾ ਤੋਂ 33 ਲੋਕਾਂ ਨੂੰ ਹਾਲ ਹੀ ਵਿੱਚ ਅਮਰੀਕਾ ’ਚੋਂ ਕੱਢੇ ਗਏ ਨੌਜਵਾਨਾਂ ਵਿਚ 7 ਕਰਨਾਲ ਜ਼ਿਲ੍ਹੇ ਦੇ ਹਨ, ਜੇਕਰ ਉਨ੍ਹਾਂ ਵੱਲੋਂ ਕਿਸੇ ਏਜੰਟ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਨਾ ਭੇਜਣ। ਉਨ੍ਹਾਂ ਨੂੰ ਸਿਰਫ਼ ਸਟੱਡੀ ਵੀਜ਼ਾ ਜਾਂ ਕਾਨੂੰਨੀ ਤਰੀਕਿਆਂ ਨਾਲ ਹੀ ਵਿਦੇਸ਼ ਭੇਜੋ, ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦਾ ਨੁਕਸਾਨ ਹੋ ਸਕਦਾ ਹੈ ਅਤੇ ਜਾਨ ਦਾ ਵੀ ਖ਼ਤਰਾ ਹੈ ।
Punjab Bani 07 February,2025
ਪੱਛਮ ਬੰਗਾਲ ਨਿਵਾਸੀ ਸਰਕਾਰੀ ਮੁਲਾਜਮ ਨੇ ਛੁੱਟੀ ਨੂੰ ਲੈ ਕੇ ਗੱਢੇ ਆਪਣੇ ਹੀ ਚਾਰ ਸਾਥੀਆਂ ਦੇ ਚਾਕੂ
ਪੱਛਮ ਬੰਗਾਲ ਨਿਵਾਸੀ ਸਰਕਾਰੀ ਮੁਲਾਜਮ ਨੇ ਛੁੱਟੀ ਨੂੰ ਲੈ ਕੇ ਗੱਢੇ ਆਪਣੇ ਹੀ ਚਾਰ ਸਾਥੀਆਂ ਦੇ ਚਾਕੂ ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਪੱਛਮ ਬੰਗਾਲ ਦੇ ਉਤਰੀ ਬੀ. ਡੀ. ਪਰਗਨਾ ਜਿ਼ਲੇ ਦੇ ਘੋਲਾ, ਸੋਦਪੁਰ ਦੇ ਵਸਨੀਕ ਤੇ ਕੋਲਕਾਤਾ ਦੇ ਨਿਊਟਾਊਨ ਇਲਾਕੇ ਵਿਚ ਕਾਰੀਗਰੀ ਭਵਨ ਦੇ ਤਕਨੀਕੀ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਮਿਤ ਸਰਕਾਰ ਨਾਮੀ ਵਿਅਕਤੀ ਜਿਸਦਾ ਆਪਣੇ ਹੀ ਸਾਥੀਆਂ ਨਾਲ ਛੁੱਟੀ ਨੂੰ ਲੈ ਕੇ ਝਗੜਾ ਹੋਇਆ ਸੀ ਨੇ ਅੱਜ ਆਪਣੇ ਹੀ ਸਾਥੀਆਂ ਤੇ ਚਾਕੂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਸਰਕਾਰ ਅਜਿਹਾ ਕਰਨ ਤੋਂ ਬਾਅਦ ਵੀ ਕਾਫੀ ਸਮੇਂ ਤੱਕ ਖੂਨ ਨਾਲ ਲਿਬੜਿਆ ਚਾਕੂ ਲੈ ਕੇ ਘੁੰਮਦਾ ਰਿਹਾ, ਜਿਸਦੀ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡਿੰਗ ਵੀ ਹੋ ਗਈ ਤੇ ਉਥੋਂ ਲੰਘ ਰਹੇ ਲੋਕਾਂ ਨੇ ਵੀ ਇਸ ਸਭ ਦੀ ਵੀਡੀਓ ਬਣਾਈ । ਦੱਸਣਯੋਗ ਹੈ ਕਿ ਅਮਿਤ ਸਰਕਾਰ ਵਲੋਂ ਚਾਕੂ ਮਾਰ ਮਾਰ ਕੇ ਜ਼ਖ਼ਮੀ ਕੀਤੇ ਵਿਅਕਤੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ ਤੇ ਚਾਰ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਅਨੁਸਾਰ ਜਦੋਂ ਅਮਿਤ ਸਰਕਾਰ ਨੂੰ ਛੁੱਟੀ ਨਹੀਂ ਦਿਤੀ ਗਈ ਤਾਂ ਉਹ ਗੁੱਸੇ ਵਿਚ ਆ ਗਿਆ । ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਛੁੱਟੀ ਕਿਉਂ ਨਹੀਂ ਦਿਤੀ ਗਈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਿਤ ਸਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ । ਪੁਲਸ ਨੂੰ ਸ਼ੱਕ ਹੈ ਕਿ ਉਸ ਨੂੰ ਮਾਨਸਿਕ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ।
Punjab Bani 07 February,2025
ਐਨ. ਸੀ. ਬੀ. ਨੇ ਕੀਤੀ ਛਾਪੇਮਾਰੀ ਦੌਰਾਨ 200 ਕਰੋੜ ਦੇ ਨਸ਼ੀਲੇ ਪਦਾਰਥ ਜ਼ੁਬਤ
ਐਨ. ਸੀ. ਬੀ. ਨੇ ਕੀਤੀ ਛਾਪੇਮਾਰੀ ਦੌਰਾਨ 200 ਕਰੋੜ ਦੇ ਨਸ਼ੀਲੇ ਪਦਾਰਥ ਜ਼ੁਬਤ ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਦੇ ਐਨ 32 ਨੇ ਨਵੀਂ ਮੁੰਬਈ ਵਿਖੇ ਛਾਪੇਮਾਰੀ ਕਰਕੇ 200 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਮੌਕੇ 4 ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਐਨ. ਸੀ. ਬੀ. ਨੇ ਸਖ਼ਤ ਕਾਰਵਾਈ ਕਰਦਿਆਂ ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਾ ਸਿਰਫ਼ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਬਲਕਿ ਉਨ੍ਹਾਂ ਤੋਂ ਵੱਖ-ਵੱਖ ਕਿਸਮਾਂ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ। ਜਿਸ ਦੀ ਕੁੱਲ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।ਐਨ. ਸੀ. ਬੀ. ਸੂਤਰਾਂ ਅਨੁਸਾਰ ਐਨ. ਸੀ. ਬੀ. ਨੇ 11.540 ਕਿਲੋਗ੍ਰਾਮ ਉੱਚ ਗੁਣਵੱਤਾ ਵਾਲਾ ਕੋਕੀਨ, 4.9 ਕਿਲੋਗ੍ਰਾਮ ਹਾਈਬ੍ਰਿਡ ਸਟਰੇਨ ਹਾਈਡਰੋਪੋਨਿਕ ਬੂਟੀ, ਗਾਂਜਾ, 200 ਪੈਕੇਟ (5.5 ਕਿਲੋਗ੍ਰਾਮ) ਭੰਗ ਜ਼ਬਤ ਕੀਤੀ ਹੈ । ਦੱਸਣਯੋਗ ਹੈ ਕਿ ਐਨ. ਸੀ. ਬੀ. ਵਲੋਂ ਵੱਖ ਵੱਖ ਸਮਿਆਂ ਤੇ ਅਜਿਹੀਆਂ ਗੈਰ ਸਮਾਜਿਕ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਪਕੜ ਕੇ ਸਲਾਖਾਂ ਪਿੱਛੇ ਪਹਿਲਾਂ ਵੀ ਪਹੁੰਚਾਇਆ ਗਿਆ ਹੈ ।
Punjab Bani 07 February,2025
ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਵਿਖੇ ਬਣੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿਖੇ ਬਤੌਰ ਮੁੱਖ ਖਜਾਨਚੀ ਤਾਇਨਾਤ ਅੰਮ੍ਰਿਤ ਭੂ਼ਸ਼ਣ ਨੂੰ ਅੱਜ 2 ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਜਾਬ ਦੇ ਚੌਕਸੀ ਵਿਭਾਗ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ. ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 04 February,2025
ਸਰਹੱਦੋ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸੀ. ਆਈ. ਏ. ਸਟਾਫ-1 ਨੇ ਕੀਤਾ ਪਰਦਾਫਾਸ਼
ਸਰਹੱਦੋ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸੀ. ਆਈ. ਏ. ਸਟਾਫ-1 ਨੇ ਕੀਤਾ ਪਰਦਾਫਾਸ਼ ਅੰਮ੍ਰਿਤਸਰ : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸੀ.ਆਈ.ਏ ਸਟਾਫ-1, ਨੇ ਸਰਹੱਦੋ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 02 ਕਿਲੋਂ 124 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਤੇ ਮੁਲਜ਼ਮ ਦੀ ਪੁੱਛਗਿੱਛ ਦੌਰਾਨ ਲੁਧਿਆਣਾਂ ਦੇ ਇੱਕ ਹੌਜ਼ਰੀ ਵਪਾਰੀ ਨੂੰ ਕਾਬੂ ਕਰਕੇ 15 ਲੱਖ ਰੁਪਏ ਹਵਾਲਾ ਰਾਸ਼ੀ (ਡਰੱਗ ਮਨੀ) ਕੀਤੀ ਬ੍ਰਾਮਦ । ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 02-02-2025 ਨੂੰ ਕਮਿਸ਼ਨਰੇਟ ਪੁਲਸ ਵੱਲੋਂ 01 ਵਿਅਕਤੀ ਮਨਤੇਜ਼ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੁਰਜ਼, ਥਾਣਾ ਸਰਾਏ ਅਮਾਨਤ ਖਾਂ, ਜਿਲ੍ਹਾ ਤਰਨ ਤਾਰਨ, ਉਮਰ 27 ਸਾਲ ਨੂੰ 02 ਕਿਲੋਂ 124 ਗ੍ਰਾਮ ਹੈਰੋਇੰਨ ਸਮੇਤ ਗ੍ਰਿਫ਼ਤਾਰ ਕੀਤਾ ਸੀ । ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਦੋਸ਼ੀ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਡੂੰਘਿਆਈ ਜਾਂਚ ਕਰਨ ਤੇ ਡਰੱਗ ਦੇ ਨਜ਼ਾਇਜ਼ ਧੰਦੇ ਦੌਰਾਨ ਵਰਤੀ ਜਾਣ ਵਾਲੀ ਡਰੱਗ ਮਨੀ ਦਾ ਲਿੰਕ ਲੁਧਿਆਣਾ ਦੇ ਇੱਕ ਹੌਜ਼ਰੀ ਵਪਾਰੀ ਨਾਲ ਸਾਹਮਣੇ ਆਇਆ ਹੈ, ਇਸਦੇ ਤਾਰ ਅਫ਼ਗਾਨੀਸਤਾਨ ਵਿੱਚ ਬੈਠੇ ਡਰੱਗ ਸਮੱਗਲਰਾਂ ਨਾਲ ਜੁੜੇ ਹਨ ਤੇ ਇਹ ਹੌਜ਼ਰੀ ਦੇ ਸਮਾਨ ਨੂੰ ਅਫਗਾਨੀਸਤਾਨ ਐਕਪੋਰਟ ਕਰਨ ਦੇ ਈਵਜ਼ ਵਿੱਚ ਪੰਜਾਬ ਤੇ ਦਿੱਲੀ ਦੇ ਵੱਖ-ਵੱਖ ਥਾਵਾਂ ਤੋਂ ਹਵਾਲਾ ਰਾਸ਼ੀ (ਡਰੱਗ ਮਨੀ)ਪ੍ਰਾਪਤ ਕਰਦਾ ਸੀ । ਇਸ ਡਰੱਗ ਸਪਲਾਈ ਦੇ ਨੈਟਵਰਕ ਵਿੱਚ ਇੱਕ ਲੁਧਿਆਣਾ ਦਾ ਹੌਜ਼ਰੀ ਵਪਾਰੀ ਗੁਰਚਰਨ ਸਿੰਘ ਉਰਫ਼ ਚੰਨਾ ਪੁੱਤਰ ਦੇਸ਼ ਰਾਜ ਵਾਸੀ ਕਰਮ ਕਲੋਨੀ, ਤਾਜਪੁਰ ਰੋਡ, ਜਿਲ੍ਹਾ ਲੁਧਿਆਣਾ, ਉਮਰ 62 ਸਾਲ ਨੂੰ ਮੁਕੱਦਮਾਂ ਵਿੱਚ ਨਾਮਜ਼ਦ ਕਰਕੇ 03-02-2024 ਨੂੰ ਬੱਸ ਸਟੈਂਡ, ਥਾਣਾ ਏ-ਡਵੀਜ਼ਨ, ਅੰਮ੍ਰਿਤਸਰ ਦੇ ਖੇਤਰ ਤੋ ਕਾਬੂ ਕੀਤਾ ਗਿਆ ਤੇ ਇਸ ਪਾਸੋਂ 15 ਲੱਖ ਰੁਪਏ ਹਵਾਲਾ ਰਾਸ਼ੀ (ਡਰੱਗ ਮਨੀ) ਬ੍ਰਾਮਦ ਕੀਤੀ ਗਈ । ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਦੋਸ਼ੀ ਗੁਰਚਰਨ ਸਿੰਘ ਉਰਫ਼ ਚੰਨਾ ਨੇ ਖੁਲਾਸਾ ਕੀਤਾ ਕਿ ਉਸਨੇ ਸਾਲ 2021 ਤੋਂ ਇੱਕ ਫਰਮ ਮਿੱਕੀ ਟਰੇਡਰਜ਼ ਕੰਪਨੀ, ਲੁਧਿਆਣਾ ਵਿੱਖੇ ਬਣਾਈ ਹੈ ਤੇ ਇਹ ਲੇਡੀਜ਼ ਹੌਜ਼ਰੀ ਦਾ ਸਮਾਨ ਕਾਬਲ, ਅਫ਼ਗਾਨੀਸਤਾਨ ਵਿੱਖੇ ਐਕਸਪੋਰਟ ਕਰਦਾ ਹੈ, ਜਿਸ ਕਾਰਨ ਇਸਦੇ ਲਿੰਕ ਅਫਗਾਨੀਸਤਾਨ ਬੈਠੇ ਡਰੱਗ ਸਪਲਾਈਰਾਂ ਨਾਲ ਜੁੜ ਗਏ ਸੀ ਤੇ ਉਹਨਾਂ ਦੇ ਕਹਿਣ ਤੇ ਗੁਰਚਰਨ ਸਿੰਘ ਉਰਫ ਚੰਨਾ, ਅੰਮ੍ਰਿਤਸਰ, ਲੁਧਿਆਣਾ ਤੋ ਇਲਾਵਾ ਦਿੱਲੀ ਦੇ ਵੱਖ-ਵੱਖ ਥਾਵਾ ਤੋਂ ਡਰੱਗ ਮਨੀ ਆਪ ਖੁਦ ਹਾਸਲ ਕਰਕੇ ਇਸਦੇ ਈਵਜ਼ ਵਿੱਚ ਅਫਗਾਨੀਸਤਾਨ ਵਿੱਖੇ ਆਪਣੀ ਫਰਮ ਰਾਂਹੀ ਲੇਡੀਜ਼ ਹੌਜ਼ਰੀ ਦਾ ਸਮਾਨ ਭੇਜਦਾ ਸੀ, ਜਿੰਨੀ ਰਕਮ ਦਾ ਸਮਾਨ ਭੇਜਣਾ ਹੁੰਦਾ ਸੀ, ਉਸਦਾ 10% ਰਕਮ ਹੀ ਆਪਣੇ ਅਕਾਂਊਂਟ/ਗੁਗਲ-ਪੇ ਰਾਂਹੀ ਲੈਂਦਾ ਸੀ ਤੇ ਬਾਕੀ 90 % ਰਕਮ ਹਵਾਲਾ ਰਾਂਸ਼ੀ (ਪਾਰਸਲਾਂ ਦੇ ਰੂਪ ਵਿੱਚ ਵੀ) ਹਾਸਲ ਕਰਦਾ ਸੀ । ਇਹ ਗੱਲ ਵਰਨਯੋਗ ਹੈ ਕਿ ਗ੍ਰਿਫ਼ਤਾਰ ਦੋਸ਼ੀ ਗੁਰਚਰਨ ਸਿੰਘ ਉਰਫ ਚੰਨਾਂ ਪ੍ਰਾਪਤ ਕੀਤੀ ਹਵਾਲਾ ਰਾਸ਼ੀ (ਡਰੱਗ ਮਨੀ) ਰਾਂਹੀ ਹਥਿਆਰਾ ਤੇ ਡਰੱਗ ਦਾ ਨੈਟਵਰਕ ਚਲਾ ਰਹੇ ਮਾੜੇ ਅਨਸਰਾਂ/ਗੈਗਸਟਰਾਂ ਦੀ ਹੈਲਪ ਕਰਦਾ ਸੀ । ਗ੍ਰਿਫ਼ਤਾਰ ਦੋਸ਼ੀ ਗੁਰਚਰਨ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਬੈਕਵਰਡ ਤੇ ਫਾਰਵਰਡ ਲਿੰਕ ਤੇ ਫਨਾਂਸ਼ੀਅਲੀ ਇਨਵੈਸਟੀਗੇਸ਼ ਕਰਕੇ ਇਸਦੇ ਬੈਕ ਅਕਾਂਉਂਟ ਖੰਗਾਲੇ ਵੀ ਜਾਣਗੇ, ਜਿਸ ਤੇ ਮੁਕੱਦਮਾਂ ਨੰਬਰ 24 ਮਿਤੀ 02-02-2025 ਜੁਰਮ 21,23,/61/85 ਐਨ. ਡੀ. ਪੀ. ਐਸ. ਐਕਟ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ ।
Punjab Bani 04 February,2025
ਜੇਲ ਵਿਚ ਕੈਦੀ ਕੋਲੋਂ ਮਿਲੇ ਮੋਬਾਇਲ ਤੋਂ ਬਾਅਦ ਮੋਬਾਇਲ ਮੁਹੱਈਆ ਕਰਵਾਉਣ ਵਾਲਾ ਮੁਲਾਜਮ ਵੀ ਹੋਇਆ ਗ੍ਰਿਫ਼ਤਾਰ
ਜੇਲ ਵਿਚ ਕੈਦੀ ਕੋਲੋਂ ਮਿਲੇ ਮੋਬਾਇਲ ਤੋਂ ਬਾਅਦ ਮੋਬਾਇਲ ਮੁਹੱਈਆ ਕਰਵਾਉਣ ਵਾਲਾ ਮੁਲਾਜਮ ਵੀ ਹੋਇਆ ਗ੍ਰਿਫ਼ਤਾਰ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੀ ਕੇਂਦਰੀ ਜੇਲ ਵਿਚ ਚੈਕਿੰਗ ਦੌਰਾਨ ਐਨ. ਡੀ. ਪੀ. ਐਸ. ਐਕਟ ਤਹਿਤ ਸਜ਼ਾ ਭੁਗਤ ਰਹੇ ਕੈਦੀ ਅੰਮ੍ਰਿਤਪਾਲ ਸਿੰਘ ਕੋਲੋਂ ਮਿਲੇ ਮੋਬਾਇਲ ਦੀ ਕੀਤੀ ਜਾਂਚ ਵਿਚ ਸਾਹਮਣੇ ਆਇਆ ਕਿ ਕੈਦੀ ਨੂੰ ਮੋਬਾਇਲ ਜੇਲ ਦੇ ਇਕ ਮੁਲਾਜਮ ਸੰਦੀਪ ਸਿੰਘ ਵਲੋਂ ਕੈਦੀ ਤੋਂ 15 ਹਜ਼ਾਰ ਰੁਪਏ ਲੈ ਕੇ ਮੁਹੱਈਆ ਕਰਵਾਇਆ ਗਿਆ ਸੀ । ਥਾਣਾ ਤ੍ਰਿਪੜੀ ਦੇ ਐਸ. ਐਚ. ਓ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਜਲਦ ਹੀ ਇਸ ਫੋਨ ਰਾਹੀਂ ਗੱਲਬਾਤ ਕਰਨ ਵਾਲੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਇਸ ਪਰਚੇ ਦੇ ਵਿੱਚ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਪ੍ਰਾਪਰਟੀ ਨੂੰ ਵੀ ਇਸ ਪਰਚੇ ਦੇ ਵਿੱਚ ਅਟੈਚ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਵਿਅਕਤੀ ਪਹਿਲਾਂ ਹੀ ਐਨ. ਡੀ. ਪੀ. ਐਸ. ਦੇ ਕੇਸਾਂ ਦੇ ਵਿੱਚ ਨਾਮਜ਼ਦ ਹੈ। ਇਸ ਸਬੰਧੀ ਜੇਲ੍ਹ ਦੇ ਹੀ ਇੱਕ ਮੁਲਾਜ਼ਮ ਵਾਡਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।
Punjab Bani 03 February,2025
ਪੁਲਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜਮਾਂ ਨੂੰ ਕੀਤਾ 55 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
ਪੁਲਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜਮਾਂ ਨੂੰ ਕੀਤਾ 55 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਸੰਯੁਕਤ ਕਮਿਸ਼ਨਰ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ `ਤੇ ਉਨ੍ਹਾਂ ਦੀ ਪੁਲਸ ਟੀਮ ਵਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀਆਂ ਨੂੰ 55 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪੁਲਸ ਟੀਮ ਜੋ ਗੁਪਤ ਸੂਚਨਾ ਦੇ ਆਧਾਰ `ਤੇ ਬੱਸ ਸਟੈਂਡ `ਤੇ ਚੈਕਿੰਗ ਕਰ ਰਹੀ ਸੀ ਕਿ ਇਸ ਦੌਰਾਨ, ਇੱਕ ਵਿਅਕਤੀ ਪਾਸਪੋਰਟ ਦਫ਼ਤਰ ਤੋਂ ਪੈਦਲ ਆ ਰਿਹਾ ਸੀ ਜਿਸਦੇ ਹੱਥ ਵਿੱਚ ਇੱਕ ਲਿਫਾਫਾ ਸੀ । ਉਕਤ ਵਿਅਕਤੀ ਚੈੱਕ ਪੋਸਟ `ਤੇ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਉਸਨੇ ਆਪਣੇ ਹੱਥੋਂ ਲਿਫਾਫਾ ਸੜਕ ਕੰਢੇ ਸੁੱਟ ਦਿੱਤਾ, ਜਿਸ ਤੋਂ ਬਾਅਦ ਉਹ ਜਲਦੀ ਨਾਲ ਪਿੱਛੇ ਮੁੜ ਗਿਆ । ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਚੌਕਸੀ ਦਿਖਾਈ ਅਤੇ ਦੋਸ਼ੀ ਨੂੰ ਰੋਕਿਆ ਅਤੇ ਅਪਰਾਧ ਵਾਲੀ ਥਾਂ ਤੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਲਿਫਾਫੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅਜੀਤ ਸਿੰਘ ਉਰਫ਼ ਰਾਜੂ ਪੁੱਤਰ ਅਵਤਾਰ ਸਿੰਘ ਵਾਸੀ ਸੰਜੇ ਗਾਂਧੀ ਨਗਰ, ਫਿਰੋਜ਼ਪੁਰ ਵਜੋਂ ਹੋਈ ਹੈ । ਇਸ ਸਮੇਂ ਦੌਰਾਨ, ਦੋਸ਼ੀ ਮੁਹੱਲਾ ਅਮਰਗੜ੍ਹ ਬਸ਼ੀਰਪੁਰਾ ਰਾਮਾ ਮੰਡੀ, ਜਲੰਧਰ ਵਿੱਚ ਰਹਿ ਰਿਹਾ ਹੈ । ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਦੇ ਤਹਿਤ ਪੁਲਸ ਸਟੇਸ਼ਨ 6 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ । ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਅਜੀਤ ਨੇ ਕਬੂਲ ਕੀਤਾ ਕਿ ਉਸਨੇ ਦੀਪਕ ਸ਼ਰਮਾ ਪੁੱਤਰ ਵਰਿੰਦਰ ਸ਼ਰਮਾ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਅਤੇ ਕੀਰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਤੋਂ ਹੈਰੋਇਨ ਖਰੀਦੀ ਸੀ । ਅਜੀਤ ਪੰਜਾਬ ਰੋਡਵੇਜ਼ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ । ਦੂਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਮਸ਼ੀਨ ਬਰਾਮਦ ਕੀਤੀ ਗਈ । ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਅਜੀਤ ਸਿੰਘ ਉਰਫ ਰਾਜੂ, ਦੀਪਕ ਸ਼ਰਮਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਕਲੋਨੀ ਜਲੰਧਰ ਅਤੇ ਦੀਪਕ ਸ਼ਰਮਾ, ਕੀਰਤ ਸਿੰਘ ਵਾਸੀ ਸੁਲਤਾਨਵਿੰਡ ਥਾਣਾ ਦੋਬੁਰਜੀ ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਰੋਡਵੇਜ਼ ਡਿਪੂ ਜਲੰਧਰ 2 ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਨ, ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 20 ਛੋਟੇ ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਅਤੇ 1 ਛੋਟੀ ਇਲੈਕਟ੍ਰਾਨਿਕ ਵੇਟ ਮਸ਼ੀਨ ਸਮੇਤ ਬਰਾਮਦ ਕੀਤੀ ਗਈ ਹੈ ।
Punjab Bani 03 February,2025
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਮਹੀਨੇ ਜ਼ਿਲ੍ਹਾ ਪੁਲਿਸ ਵੱਲੋਂ 57 ਮੁਕੱਦਮੇ ਦਰਜ ਕਰਕੇ 58 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਮਹੀਨੇ ਜ਼ਿਲ੍ਹਾ ਪੁਲਿਸ ਵੱਲੋਂ 57 ਮੁਕੱਦਮੇ ਦਰਜ ਕਰਕੇ 58 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਨੇ ਜਨਵਰੀ 2025 ਦੌਰਾਨ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਦਿੱਤੀ ਜਾਣਕਾਰੀ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ 60 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ, 192 ਕਿੱਲੋ ਭੂੱਕੀ ਚੂਰਾ ਪੋਸਤ, 1 ਕਿੱਲੋ 70 ਗ੍ਰਾਮ ਹੈਰੋਇਨ, 3070 ਨਸੀਲੀਆਂ ਗੋਲੀਆਂ ਅਤੇ 49 ਗ੍ਰਾਮ ਗਾਂਜਾ ਨਸ਼ਟ ਕਰਵਾਇਆ ਗਿਆ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਗਿਰੋਹ ਦੇ 03 ਕਥਿਤ ਦੋਸ਼ੀ ਕਾਬੂ ਕਰਕੇ ਉਨ੍ਹਾਂ ਪਾਸੋਂ 5 ਮੋਟਰਸਾਇਕਲ ਅਤੇ 05 ਮੋਬਾਇਲ ਫੋਨ ਬ੍ਰਾਮਦ ਕਰਵਾਏ ਗਏ ਸ਼ਹਿਰ ਸੰਗਰੂਰ ਤੋਂ ਲਾਪਤਾ ਹੋਏ 04 ਨਾਬਾਲਗ ਬੱਚੇ 48 ਘੰਟਿਆਂ ਅੰਦਰ ਟਰੇਸ ਕਰਕੇ ਵਾਰਸਾਂ ਦੇ ਹਵਾਲੇ ਕੀਤੇ ਗਏ ਸੰਗਰੂਰ 1 ਫਰਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.01.2025 ਤੋਂ 31.01.2025 ਤੱਕ ਡਰੱਗ ਦੇ 33 ਮੁਕੱਦਮੇ ਦਰਜ ਕਰਕੇ 39 ਕਥਿਤ ਦੋਸ਼ੀ ਕਾਬੂ ਕਰਕੇ 493 ਗ੍ਰਾਮ ਹੈਰੋਇਨ, 1.250 ਕਿੱਲੋ ਅਫੀਮ, 75 ਗ੍ਰਾਮ ਸਮੈਕ, 32.500 ਕਿੱਲੋ ਗ੍ਰਾਮ ਗਾਂਜਾ, 2170 ਨਸ਼ੀਲੀਆਂ ਗੋਲੀਆਂ ਅਤੇ 23,300/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸ੍ਰੀ ਚਾਹਲ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 24 ਮੁਕੱਦਮੇ ਦਰਜ ਕਰਕੇ 19 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 371.250 ਲੀਟਰ ਸ਼ਰਾਬ ਠੇਕਾ ਦੇਸੀ, 26.250 ਲੀਟਰ ਸ਼ਰਾਬ ਅੰਗਰੇਜੀ, 26.750 ਲੀਟਰ ਸ਼ਰਾਬ ਨਜਾਇਜ ਅਤੇ 870 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 02 ਮੁਕੱਦਮੇ ਦਰਜ ਕਰਕੇ 04 ਕਥਿਤ ਦੋਸ਼ੀ ਕਾਬੂ ਕੀਤੇ ਅਤੇ 03 ਪਿਸਟਲ ਸਮੇਤ 06 ਰੋਂਦ ਬ੍ਰਾਮਦ ਕਰਾਏ ਗਏ । ਐਸ. ਐਸ. ਪੀ. ਨੇ ਦੱਸਿਆ ਕਿ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 7,450/- ਰੁਪਏ ਬ੍ਰਾਮਦ ਕਰਵਾਏ ਗਏ । ਸ਼੍ਰੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਹਨਾਂ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 71 ਪਿੰਡਾਂ ਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਐਸ. ਐਸ. ਪੀ. ਨੇ ਕਿਹਾ ਹੈ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 03 February,2025
ਤਿੰਨ ਵਿਅਕਤੀਆਂ ਇਕ ਔਰਤ ਨੂੰ ਚਾਕੂ ਮਾਰ ਮਾਰ ਕੇ ਮਾਰ ਮੁਕਾਇਆ
ਤਿੰਨ ਵਿਅਕਤੀਆਂ ਇਕ ਔਰਤ ਨੂੰ ਚਾਕੂ ਮਾਰ ਮਾਰ ਕੇ ਮਾਰ ਮੁਕਾਇਆ ਕੋਲਕਾਤਾ : ਭਾਰਤ ਦੇਸ਼ ਦੇ ਸ਼ਹਿਰ ਕਲਕੱਤਾ ਵਿਖੇ ਬਣੇ ਇਕ ਪ੍ਰਸਿੱਧ ਢਾਬੇ ਦੇ ਬਾਹਰ ਭਰੇ ਬਾਜ਼ਾਰ ਵਿਚ ਸਰੇਆਮ ਇਕ ਔਰਤ ਨੂੰ ਤਿੰਨ ਵਿਅਕਤੀਆਂ ਵਲੋਂ ਚਾਕੂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਤਿੰਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਥੇ ਦੱਸਣਯੋਗ ਹੈ ਕਿ ਤਿੰਨਾਂ ਵਿਚ ਇੱਕ ਨਾਬਾਲਗ ਵੀ ਸ਼ਾਮਲ ਹੈ । ਉਕਤ ਘਟਨਾ ਜੋ ਕਿ ਵੀਰਵਾਰ ਸ਼ਾਮ ਨੂੰ ਵਾਪਰੀ ਮੌਕੇ ਮੁਲਜ਼ਮਾਂ ਵਲੋਂ 20 ਸਾਲਾ ਪੀੜਤਾ ਰੋਫ਼ੀਆ ਸਕੀਲ ਨੂੰ ਮਸ਼ਹੂਰ ਢਾਬੇ ਦੇ ਕੋਲ ਇੱਕ ਕਾਰ ਤੋਂ ਖਿੱਚ ਕੇ ਹੇਠਾਂ ਸੁੱਟ ਲਿਆ ਗਿਆ, ਜਿਸ ਤੇ ਰੋਫ਼ੀਆ ਨੇ ਭੱਜ ਕੇ ਜਾਨ ਬਚਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕਰਦਿਆਂ ਉਸ ਨੂੰ ਅਖੀਰਕਾਰ ਮਾਰ ਮੁਕਾਇਆ।ਪੁਲਸ ਅਧਿਕਾਰੀ ਨੇ ਕਿਹਾ ਕਿ ਤਿੰਨ ਸ਼ੱਕੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਔਰਤ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ।
Punjab Bani 31 January,2025
ਛੇ ਪੰਜਾਬੀਆਂ ਨੂੰ ਕੈਨੇਡੀਅਨ ਪੁਲਸ ਨੇ ਕੀਤਾ ਵੱਖ ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ ਦੀ ਕੀਮਤ ਦੇ ਘੀ ਤੇ ਮੱਖਣ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਛੇ ਪੰਜਾਬੀਆਂ ਨੂੰ ਕੈਨੇਡੀਅਨ ਪੁਲਸ ਨੇ ਕੀਤਾ ਵੱਖ ਵੱਖ ਸਟੋਰਾਂ ਵਿਚੋਂ 60 ਹਜ਼ਾਰ ਡਾਲਰ ਦੀ ਕੀਮਤ ਦੇ ਘੀ ਤੇ ਮੱਖਣ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਵੈਨਕੂਵਰ, 30 ਜਨਵਰੀ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੇ ਓਂਟਾਰੀਓ ਦੀ ਪੀਲ ਖੇਤਰੀ ਪੁਲਸ ਨੇ 6 ਪੰਜਾਬੀ ਨੌਜਵਾਨਾਂ ਨੂੰ ਵੱਖ ਵੱਖ ਸਟੋਰਾਂ ਵਿਚੋਂ 60 ਹਜਾਰ ਡਾਲਰ ਦੀ ਕੀਮਤ ਦਾ ਘੀ ਤੇ ਮੱਖਣ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੇ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਲੋਂ ਪਿਛਲੇ ਸਾਲ ਵੱਖ ਵੱਖ ਸਟੋਰਾਂ ਵਿਚੋਂ ਉਪਰੋਕਤ ਸਮਾਨ ਚੋਰੀ ਕੀਤਾ ਜਾ ਰਿਹਾ ਸੀ। ਪੁਲਸ ਵਲੋਂ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਸੁਖਮੰਦਰ ਸਿੰਘ (23) ਦਲਵਾਲ ਸਿੱਧੂ (28), ਨਵਦੀਪ ਚੌਧਰੀ (28), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ।ਪੁਲਸ ਮੁਤਾਬਕ ਕਾਬੂ ਕੀਤੇ ਗਏ ਨੌਜਵਾਨਾਂ ਵਿਚੋਂ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ ਅਤੇ ਬਾਕੀਆਂ ਦਾ ਕੋਈ ਪੱਕਾ ਪਤਾ ਨਹੀਂ ਹੈ । ਪੁਲਸ ਅਨੁਸਾਰ ਇਨ੍ਹਾਂ ਨੇ ਪਿਛਲੇ ਸਾਲ ਬਰੈਂਪਟਨ ਦੇ ਕਰਿਆਨਾ ਸਟੋਰਾਂ ਵਿਚੋਂ ਕਈ ਵਾਰ ਮੱਖਣ ਤੇ ਘੀ ਚੋਰੀ ਕੀਤਾ ਪਰ ਉੱਥੋਂ ਬਚ ਨਿਕਲਦੇ ਰਹੇ। ਸਟੋਰ ਮਾਲਕਾਂ ਵਲੋਂ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕਰਵਾਉਣ ਕਾਰਨ ਪੁਲਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕੀਤੀ ਜਾਵੇਗੀ ਕਿ ਇਹ ਵੱਡੇ ਪੱਧਰ ਤੇ ਘਿਓ ਤੇ ਮੱਖਣ ਚੋਰੀ ਕਰਕੇ ਕਿਸ ਸਟੋਰ ਮਾਲਕ ਨੂੰ ਵੇਚਦੇ ਸਨ ਤਾਂ ਕਿ ਉਸਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਜਾ ਸਕੇ ।
Punjab Bani 30 January,2025
ਬੱਸ ਡਰਾਈਵਰ ’ਤੇ ਆਵਾਰਾ ਕੁੱਤੇ ਨੂੰ ਕੁਚਲਣ ਦੇ ਦੋਸ਼ ’ਚ ਕੇਸ ਦਰਜ
ਬੱਸ ਡਰਾਈਵਰ ’ਤੇ ਆਵਾਰਾ ਕੁੱਤੇ ਨੂੰ ਕੁਚਲਣ ਦੇ ਦੋਸ਼ ’ਚ ਕੇਸ ਦਰਜ ਠਾਣੇ, 30 ਜਨਵਰੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇਦੇ ਅੰਬਰਨਾਥ ਖੇਤਰ ਵਿੱਚ ਸਕੂਲ ਬੱਸ ਦੇ ਡਰਾਈਵਰ ਖਿ਼ਲਾਫ਼ ਆਵਾਰਾ ਕੁੱਤੇ ਨੂੰ ਕੁਚਲਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਸਿ਼਼ਵਾਜੀ ਨਗਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਡਰਾਈਵਰ ਇੱਕ ਮੰਦਰ ਦੇ ਕੋਲ ਬੱਸ ਨੂੰ ਮੋੜ ਰਿਹਾ ਸੀ ਤਾਂ ਸੜਕ ’ਤੇ ਇੱਕ ਆਵਾਰਾ ਕੁੱਤਾ ਗੱਡੀ ਦੇ ਹੇਠਾਂ ਆ ਗਿਆ ।ਘਟਨਾ ਨੂੰ ਦੇਖਦਿਆਂ ਇਕ ਵਿਅਕਤੀ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਡਰਾਈਵਰ ਖਿ਼ਲਾਫ਼ ਸਿ਼ਕਾਇਤ ਦਰਜ ਕਰਵਾਈ । ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਬੁੱਧਵਾਰ ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 325 (ਜਾਨਵਰ ਨੂੰ ਮਾਰਨ ਜਾਂ ਅਪੰਗ ਬਣਾਉਣਾ) ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਰੋਕੂ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਡਰਾਈਵਰ ਦੇ ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ ।
Punjab Bani 30 January,2025
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ 20 ਗੁੱਟ ਚਾਈਨਾ ਡੋਰ ਦੇ ਬਰਾਮਦ ਹੋਣ ਤੇ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ 20 ਗੁੱਟ ਚਾਈਨਾ ਡੋਰ ਦੇ ਬਰਾਮਦ ਹੋਣ ਤੇ ਕੇਸ ਦਰਜ ਨਾਭਾ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਿਤਿਕ ਗੋਸਵਾਮੀ ਪੁੱਤਰ ਸਤੀਸ਼ ਕੁਮਾਰ ਵਾਸੀ ਵਾਰਡ ਨੰ. 7 ਬਠਿੰਡੀਆ ਵਾਲਾ ਮੁਹੱਲਾ ਨਾਭਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਪ੍ਰੀਤ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਟਿਆਲਾ ਗੇਟ ਨਾਭਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਚਾਈਨਾ ਡੋ ਰ ਵੇਚਣ ਲਈ ਪੁਰਾਣਾ ਕਿਲਾ ਲਾਭਾ ਦੇ ਕੋਲ ਘੁੰਮ ਰਿਹਾ ਹੈ, ਜਿਸ ਤੇ ਜਦੋਂ ਪੁਲਸ ਵਲੋਂ ਰੇਡ ਕੀਤੀ ਗਈ ਤਾਂ 20 ਗੁੱਟ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 30 January,2025
ਨਜਾਇਜ ਅਸਲੇ ਦੀ ਤਸਕਰੀ ਕਰਨ ਵਾਲੇ ਤਸਕਰ ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਸ ਵੱਲੋ ਕਾਬੂ ; ਤਿੰਨ ਦੇਸੀ
ਨਜਾਇਜ ਅਸਲੇ ਦੀ ਤਸਕਰੀ ਕਰਨ ਵਾਲੇ ਤਸਕਰ ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਸ ਵੱਲੋ ਕਾਬੂ ; ਤਿੰਨ ਦੇਸੀ ਪਿਸਤੋਲ ਅਤੇ ਕਾਰਤੂਸ ਬਰਾਮਦ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਐਸ. ਪੀ. ਇਨਵੈਸਟੀਗੇਸ਼ਨ ਯੋਗੇਸ ਸਰਮਾ ਅਤੇ ਡੀ. ਐਸ. ਪੀ. ਸਿਟੀ 2 ਮਨੋਜ ਗੋਰਸੀ ਵਲੋਂ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁੰਹਿਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 26 ਜਨਵਰੀ 2025 ਨੂੰ ਫਹੀਮ ਖਾਨ ਪੁੱਤਰ ਸ਼ੋਕੀਨ ਸਾਹ ਵਾਸੀ ਪਿੰਡ ਉਸਾਨ ਨਗਰ ਗੜੀ ਤਹਿਸੀਲ ਅਤੇ ਥਾਣਾ ਨਗੀਨਾ ਜਿਲ੍ਹਾ ਬਿਜਨੋਰ ਉਤਰ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਦਸ਼ਮੇਸ਼ ਨਗਰ ਜੰੁਗੀਆ ਰੋਡ ਖਰੜ ਮੋਹਾਲੀ ਅਤੇ ਤੇਜਵਿੰਦਰ ਸਿੰਘ ਉਰਫ ਬਿੱਲੂ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਘਟੋਰ ਤਹਿਸੀਲ ਖਰੜ ਥਾਣਾ ਸਦਰ ਕੁਰਾਲੀ ਜਿਲ੍ਹਾ ਮੋਹਾਲੀ ਨੂੰ ਗਿ੍ਰਫਤਾਰ ਕਰਕੇ ਉਹਨਾ ਕੋਲੋਂ ਵੱਖ ਵੱਖ ਤਰ੍ਹਾਂ ਦਾ ਨਜਾਇਜ ਅਸਲਾ ਬਰਾਮਦ ਕੀਤਾ ਗਿਆ । ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਥਾਣਾ ਅਰਬਨ ਐਸਟੇਟ ਦੇ ਏ. ਐਸ. ਆਈ. ਕੁਲਦੀਪ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਨ ਤਾਂ ਸੂਚਨਾ ਮਿਲੀ ਕਿ ਦੋ ਵਿਅਕਤੀ ਜੋ ਕਿ ਉਤਰ ਪ੍ਰਦੇਸ਼ ਤੋਂ ਨਜਾਇਜ ਅਸਲਾ ਲਿਆ ਕਰ ਲੁੱਟਾਂ ਖੋਹਾਂ ਕਰਦੇ ਹਨ ਅਤੇ ਅਸਲੇ ਦੀ ਵੀ ਤਸਕਰੀ ਕਰਦੇ ਹਨ ਨੂੰ ਅਸਲੇ ਸਮੇਤ ਗਿ੍ਰਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਆਰਮਜ ਐਕਟ ਤਹਿਤ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਉਪਰੋਕਤ ਦੋਹਾਂ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਪ੍ਰਾਪਤ ਕਰਕੇ ਕੀਤੀ ਗਈ ਪੁੱਛਗਿੱਛ ਦੌਰਾਨ ਸਾਹਮਣੇ ਆਇਆ, ਜਿਸ ’ਤੇ ਇੱਕ ਹੋਰ ਵਿਅਕਤੀ ਹਰਸ਼ਦੀਪ ਸਿੰਘ ਉਰਫ ਪਾਠਾ ਉਰਫ ਮਨੀ ਪੁੱਤਰ ਰਾਜਿੰਦਰ ਸਿੰਘ ਵਾਸੀ ਮਕਾਨ ਨੰਬਰ 300, ਖੇੜੇ ਵਾਲੀ ਗਲੀ, ਸੈਕਟਰ-2 ਪਿੰਡ ਮੁੰਡੀ ਖਰੜ ਤਹਿਸੀਲ ਖਰੜ ਜਿਲ੍ਹਾ ਮੋਹਾਲੀ ਨੂੰ ਵੀ 28 ਜਨਵਰੀ 2025 ਨੂੰ ਗਿ੍ਰਫਤਾਰ ਕਰਕੇ ਨਜਾਇਜ ਅਸਲਾ ਬਰਾਮਦ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਦੋਸ਼ੀਆ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਵੱਲੋ ਹੋਰ ਕਿਸ ਕਿਸ ਨੂੰ ਨਜਾਇਜ ਅਸਲਾ ਦਿਤਾ ਗਿਆ ਹੈ ।
Punjab Bani 29 January,2025
ਅੰਤਰਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰ
ਅੰਤਰਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਪੂਣੇ ਦੇ ਪਿੰਪਰੀ ਚਿੰਚਵਾੜ ਪੁਲਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਸਾਈਬਰ ਧੋਖਾਧੜੀ ਦੇ ਕੰਮ ਵਿਚ ਵਰਤੇ ਜਾਂਦੇ ਬੈਂਕ ਖਾਤੇ ਅੰਤਰਰਾਸ਼ਟਰੀ ਪੱਧਰ ’ਤੇ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ। ਇਹ ਗ੍ਰਿਫਤਾਰੀਆਂ ਸਾਈਬਰ ਕ੍ਰਾਈਮ ਗਤੀਵਿਧੀਆਂ ਦੀ ਚੱਲ ਰਹੀ ਜਾਂਚ ਦਾ ਹਿੱਸਾ ਹਨ, ਜਿਸ ਵਿੱਚ ਹੋਰ ਦੇਸ਼ਾਂ ਵਿਚ ਬੇਠੇ ਧੋਖਾਧੜੀ ਗਿਰੋਹ ਦੇ ਮੈਂਬਰਾਂ ਨਾਲ ਖਾਤਿਆਂ ਸਾਂਝਾ ਕੀਤਾ ਜਾਂਦਾ ਹੈ । ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ੁਭਮ ਮੋਹਨ, ਸੈਮ ਉਰਫ ਡੇਵਿਡ ਉਰਫ ਸੰਬਿਧ ਕੁਮਾਰ ਸ਼੍ਰੀਪਤੀ ਨਾਇਕ, ਪ੍ਰੋਫੈਸਰ ਉਰਫ ਹਿਮਾਂਸ਼ੂ ਕੁਮਾਰ ਗਣੇਸ਼ ਠਾਕੁਰ, ਰਾਜਾਂਸ਼ ਸਿੰਘ ਸੰਤੋਸ਼ ਸਿੰਘ, ਗੌਰਵ ਅਨਿਲ ਕੁਮਾਰ ਸ਼ਰਮਾ ਅਤੇ ਅੰਕੁਸ਼ ਰਾਮਰਾਓ ਮੋਰੇ ਵਜੋਂ ਹੋਈ ਹੈ । ਪੁਲਸ ਡਿਪਟੀ ਕਮਿਸ਼ਨਰ ਸੰਦੀਪ ਡੋਇਫੋਡੇ ਦੇ ਅਨੁਸਾਰ ਮੁੱਖ ਦੋਸ਼ੀ ਸੈਮ ਉਰਫ਼ ਡੇਵਿਡ, ਪਿਛਲੇ ਦੋ ਸਾਲਾਂ ਤੋਂ ਟੈਲੀਗ੍ਰਾਮ ਰਾਹੀਂ ਭਾਰਤ ਭਰ ਦੇ ਖਾਤਾ ਧਾਰਕਾਂ ਨਾਲ ਸੰਪਰਕ ਕਰ ਰਿਹਾ ਸੀ । ਫਿਰ ਇਹ ਖਾਤਿਆਂ ਨੂੰ ਕੰਬੋਡੀਆ ਸਥਿਤ ਮੁਢਲੇ ਸ਼ੱਕੀ ਨੂੰ ਮੁਹੱਈਆ ਕਰਵਾਇਆ ਗਿਆ ਸੀ । ਸਾਈਬਰ ਕ੍ਰਾਈਮ ਦੀ ਚੱਲ ਰਹੀ ਜਾਂਚ ਦੌਰਾਨ ਪੁਲਸ ਕਾਂਸਟੇਬਲ ਹੇਮੰਤ ਖਰਾਤ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ । ਸੂਚਨਾ ਤੋਂ ਪਤਾ ਲੱਗਾ ਹੈ ਕਿ ਸ਼ੁਭਮ ਸਾਈਬਰ ਅਪਰਾਧਾਂ ਲਈ ਬੈਂਕ ਖਾਤੇ ਮੁਹੱਈਆ ਕਰਵਾਉਣ ਵਿਚ ਸ਼ਾਮਲ ਸੀ । ਪੁੱਛ-ਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸਨੇ ਇਹ ਖਾਤੇ ਸੈਮ ਉਰਫ ਡੇਵਿਡ ਨੂੰ ਦਿੱਤੇ ਸਨ । ਕਾਰਵਾਈ ਦੌਰਾਨ ਪੁਲਸ ਨੇ ਨੌਂ ਮੋਬਾਈਲ ਫ਼ੋਨ, ਇੱਕ ਟੈਬਲੇਟ ਅਤੇ ਦਸ ਚੈੱਕਬੁੱਕ ਜ਼ਬਤ ਕੀਤੇ ਹਨ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਪਿਛਲੇ ਦੋ ਸਾਲਾਂ ਵਿੱਚ ਕੰਬੋਡੀਆ ਵਿੱਚ ਮੁੱਖ ਸ਼ੱਕੀ ਨੂੰ ਹਜ਼ਾਰਾਂ ਬੈਂਕ ਖਾਤੇ ਮੁਹੱਈਆ ਕਰਵਾਏ ਹਨ। ਇਹ ਸਫਲਤਾ ਉਦੋਂ ਮਿਲੀ ਜਦੋਂ ਪਿੰਪਰੀ ਚਿੰਚਵਾੜ ਪੁਲਸ ਦੀ ਇੱਕ ਸਾਈਬਰ ਕ੍ਰਾਈਮ ਟੀਮ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਦਰਜ ਕੀਤੇ ਗਏ ਇੱਕ ਸ਼ੇਅਰ ਟਰੇਡਿੰਗ ਸਾਈਬਰ ਧੋਖਾਧੜੀ ਦੇ ਮਾਮਲੇ ਦੀ ਜਾਂਚ ਕੀਤੀ, ਜਿਸ ਵਿੱਚ ਪੀੜਤ ਨੇ ਉੱਚ ਰਿਟਰਨ ਦੇ ਵਾਅਦੇ ’ਤੇ 7.6 ਲੱਖ ਰੁਪਏ ਗੁਆ ਦਿੱਤੇ ਸਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਸੈਮ ਡੇਵਿਡ ਘੱਟੋ-ਘੱਟ 20 ਵੱਖ-ਵੱਖ ਫ਼ੋਨ ਨੰਬਰਾਂ ਦੀ ਵਰਤੋਂ ਕਰਦਾ ਸੀ, ਜਿਸਦਾ ਮੁੱਢਲਾ ਅਧਾਰ ਗੋਆ ਵਿਚ ਸੀ ਅਤੇ ਉਹ ਅਕਸਰ ਪੂਰੇ ਭਾਰਤ ਵਿਚ ਘੁੰਮਦਾ ਰਹਿੰਦਾ ਸੀ । ਇੱਕ ਸੂਹ ਦੇ ਅਧਾਰ ’ਤੇ ਉਸਨੂੰ 23 ਜਨਵਰੀ ਨੂੰ ਹਿੰਜਵਾੜੀ ਵਿੱਚ ਉਸਦੇ ਅਸਲ ਨਾਮ ਸੰਬਿਧ ਕੁਮਾਰ ਸ਼੍ਰੀਪਤੀ ਨਾਇਕ (22) ਵਜੋਂ ਗ੍ਰਿਫਤਾਰ ਕੀਤਾ ਗਿਆ ਸੀ ।
Punjab Bani 29 January,2025
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਪੀ ਰਾਈਟ ਐਕਟ ਤਹਿਤ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਪੀ ਰਾਈਟ ਐਕਟ ਤਹਿਤ ਕੇਸ ਦਰਜ ਨਾਭਾ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਰਾਜਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਵਾਰਡ ਨੰ 1 ਚਮਕੌਰ ਸਾਹਿਬ ਜਿਲਾ ਰੋਪੜ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 318 ਬੀ. ਐਨ. ਐਸ., ਸੈਕਸ਼ਨ 51, 63 ਕਾਪੀ ਰਾਈਟ ਐਕਟ ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਐਮ. ਐਸ. ਕਰੋਡੋ ਬ੍ਰੈਂਡਜ਼ ਮਾਰਕੀਟਿੰਗ ਲਿਮਟਿਡ (ਮੁਫ਼ਤੀ ਬਰੈਂਡ) ਵਿਖੇਲੱਗਿਆ ਹੋਇਆ ਹੈ ਤੇ ਇਕ ਸਰਵੇ ਦੌਰਾਨ ਪਾਇਆ ਗਿਆ ਕਿ ਕੋਤਵਾਲੀ ਨਾਭਾ ਦੇ ਏਰੀਆ ਵਿਚ ਅਣਪਛਾਤੇਵਿਅਕਤੀਆਂ ਵਲੋਂ ਮੁਫ਼ਤੀ ਬਰੈਂਡ ਦੇ ਜਾਅਲੀ ਟੈਗ ਲਗਾ ਕੇ ਸਮਾਨ ਪਰਸ, ਕੱਪੜੇ ਆਦਿ ਵੇਚੇ ਜਾ ਰਹੇ ਹਨ, ਜਿਸ ਕਾਰਨ ਕੰਪਨੀ ਅਤੇ ਸਰਕਾਰ ਦੋਹਾਂ ਨੂੰ ਹੀ ਮਾਲੀ ਨੁਕਸਾਨ ਹੋ ਰਿਹਾ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 28 January,2025
ਗੁਮਟਾਲਾ ਪੁਲਸ ਚੌਕੀ `ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਗੁਮਟਾਲਾ ਪੁਲਸ ਚੌਕੀ `ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਬਣੀ ਗੁਮਟਾਲਾ ਪੁਲਸ ਚੌਂਕੀ ਵਿਖੇ ਧਮਾਕੇ ਜਾਂਚ ਵਿਚ ਲੱਗੇ ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਅਧਿਕਾਰੀਆਂ ਮੁਤਾਰਬਕ ਗੁਮਟਾਲਾ ਪੁਲਸ ਚੌਂਕੀ ਵਿਖੇ ਕੀਤਾ ਗਿਆ ਹਮਲਾ ਜਿਥੇ ਇਕ ਗ੍ਰੇਨੇਡ ਹਮਲਾ ਸੀ ਉਥੇ ਇਹ ਇੱਕ ਤਰ੍ਹਾਂ ਦਾ ਨਾਰਕੋ-ਟੈਰਰ ਮਾਡਿਊਲ ਹੈ । ਉਕਤ ਘਟਨਾਕ੍ਰਮ ਨੂੰ ਜਿਨ੍ਹਾਂ ਦੋ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ ਹੈ ਅਮਰੀਕਾ ਸਥਿਤ ਅਤਿਵਾਦੀ ਹੈਪੀ ਪਾਸੀਆ ਅਤੇ ਡਰੱਗ ਤਸਕਰ ਸਰਵਣ ਭੋਲਾ ਨਾਲ ਜੁੜੇ ਹੋਏ ਹਨ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਿਰਸਾ ਦੇ ਰਹਿਣ ਵਾਲੇ ਬੱਗਾ ਸਿੰਘ ਅਤੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਪੁਸ਼ਕਰ ਸਿੰਘ ਉਰਫ਼ ਸਾਗਰ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ, 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ `ਤੇ ਗ੍ਰਨੇਡ ਹਮਲਾ ਕੀਤਾ ਸੀ । ਪੁਲਸ ਦਾ ਕਹਿਣਾ ਹੈ ਕਿ ਇਹ ਹਮਲਾ ਰਾਜ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ । ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਣ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ । ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਕੇਸ ਵਿੱਚ ਬਠਿੰਡਾ ਜੇਲ ਵਿੱਚ ਬੰਦ ਹੈ । ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅਤਿਵਾਦੀ ਗਤੀਵਿਧੀਆਂ ਨੂੰ ਫੰਡ ਦੇ ਰਿਹਾ ਸੀ । ਪੁਲਸ ਨੇ ਮੁਲਜ਼ਮਾਂ ਤੋਂ ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ । ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ । ਇਨ੍ਹਾਂ ਹਮਲਿਆਂ ਪਿੱਛੇ ਹੈਪੀ ਪਾਸੀਅਨ, ਜੋ ਅਮਰੀਕਾ ਸਥਿਤ ਇੱਕ ਨੈੱਟਵਰਕ ਚਲਾਉਂਦਾ ਹੈ । ਉਹ ਇੱਕ ਬਦਨਾਮ ਅੱਤਵਾਦੀ ਹੈ, ਜੋ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅਤਿਵਾਦੀ ਗਤੀਵਿਧੀਆਂ ਚਲਾ ਰਿਹਾ ਹੈ, ਜਦੋਂ ਕਿ ਸਰਵਣ ਭੋਲਾ ਇੱਕ ਵੱਡਾ ਨਸ਼ਾ ਤਸਕਰ ਹੈ, ਜਿਸ ਦਾ ਨੈੱਟਵਰਕ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤਕ ਫੈਲਿਆ ਹੋਇਆ ਹੈ।ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮਾਡਿਊਲ ਅਤਿਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧ ਨੂੰ ਉਜਾਗਰ ਕਰਦਾ ਹੈ । ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ।
Punjab Bani 28 January,2025
ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ
ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਨਾਭਾ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਪਿੰਡ ਛੋਟਾ ਹਰੀਪੁਰਾ ਅੰਮ੍ਰਿਤਸਰ ਸ਼ਾਮਲ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 4 ਜਨਵਰੀ 2025 ਨੂੰ ਜਦੋਂ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਨਾਭਾ ਵਿਖੇ ਮੱਥਾ ਟੇਕਣ ਗਿਆ ਸੀ ਤਾਂ 9 ਵਜੇ ਲੜਕੀ ਜਿਸਦੀ ਉਮਰ 17 ਸਾਲ ਹੈ ਬਿਨਾਂ ਦੱਸੇ ਉਥੇ ਚਲੀ ਗਈ ਪਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਮਨਪ੍ਰੀਤ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 25 January,2025
ਘਰ ਜਾ ਰਹੇ ਵਕੀਲ ਤੇ ਅਣਪਛਾਤੇ ਵਿਅਕਤੀਆਂ ਗੋਲੀਆਂ ਕੀਤਾ ਗੰਭੀਰ ਜ਼ਖ਼ਮੀ
ਘਰ ਜਾ ਰਹੇ ਵਕੀਲ ਤੇ ਅਣਪਛਾਤੇ ਵਿਅਕਤੀਆਂ ਗੋਲੀਆਂ ਕੀਤਾ ਗੰਭੀਰ ਜ਼ਖ਼ਮੀ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਵਿੱਚ ਵਕੀਲ ਐਡਵੋਕੇਟ ਯਸ਼ ਕਰਵੱਸਰਾ ਜੋ ਕਿ ਮੋਟਰਸਾਈਕਲ ਤੇ ਆਪਣੇ ਘਰ ਨੂੰ ਜਾ ਰਹੇ ਸਨ ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਾਪਰਿਆ । ਜ਼ਖਮੀ ਵਕੀਲ ਦੇ ਅਨੁਸਾਰ ਇੱਕ ਚਿੱਟੀ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ `ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੇ ਪਿਸਤੌਲਾਂ ਤੋਂ ਕਈ ਗੋਲੀਆਂ ਚਲਾਈਆਂ, ਜਿਸ ਵਿੱਚ ਵਕੀਲ ਯਸ਼ ਨੂੰ ਦੋ ਗੋਲੀਆਂ ਲੱਗੀਆਂ । ਵਕੀਲ ਕਿਸੇ ਤਰ੍ਹਾਂ ਭੱਜ ਗਿਆ ਅਤੇ ਆਪਣੀ ਜਾਨ ਬਚਾਈ । ਇਸ ਵੇਲੇ ਉਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ `ਤੇ ਪਹੁੰਚ ਗਈ । ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਅਤੇ ਸੀਆਈਏ ਸਟਾਫ ਤਾਇਨਾਤ ਕੀਤਾ ਗਿਆ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ । ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ।
Punjab Bani 23 January,2025
ਪੁਲਸ ਮੁਲਾਜਮ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਹੌਲਦਾਰ ਕੀਤਾ ਕਾਬੂ
ਪੁਲਸ ਮੁਲਾਜਮ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਹੌਲਦਾਰ ਕੀਤਾ ਕਾਬੂ ਬਠਿੰਡਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ’ਚ ਵਿਜੀਲੈਂਸ ਨੇ ਇਕ ਹੌਲਦਾਰ ਰੈਂਕ ਦੇ ਪੁਲਸ ਮੁਲਾਜਮ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਜਿਸ ਹੌਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ ਤੇ ਅੱਜ ਵਿਜੀਲੈਂਸ ਨੇ ਸਿ਼ਕਾਇਤ ਦੇ ਆਧਾਰ ਤੇ ਜਾਂਚ ਕਰਨ ਤੋਂ ਬਾਅਦ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਲਾਜ਼ਮ ਨਛੱਤਰ ਸਿੰਘ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
Punjab Bani 23 January,2025
ਪਟਿਆਲਾ ਪੁਲਸ ਕੀਤਾ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ
ਪਟਿਆਲਾ ਪੁਲਸ ਕੀਤਾ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਜਾਦਕਾਰੀ ਦਿੰਦਿਆਂ ਦੱਸਿਆਂ ਕਿ ਪਟਿਆਲਾ ਪੁਲਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ/ਅਣਸੁਲਝੇ ਸੰਗੀਨ ਜੁਰਮਾਂ ਵਿੱਚ ਲੋੜੀਦੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਟਲ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਨ ਵਾਲੀ ਪੁਲਸ ਪਾਰਟੀ ਜਿਸ ਦੀ ਅਗਵਾਈ ਐਸ. ਪੀ. (ਇਨਵੈਸਟੀਗੇਸ਼ਨ ) ਯੁਗੇਸ ਸ਼ਰਮਾ, ਏ. ਐਸ. ਪੀ. (ਡਿਟੈਕਟਿਵ) ਵੈਭਵ ਚੌਧਰੀ ਅਤੇ ਕਰ ਰਹੇ ਸਨ ਵਾਲੀ ਪੁਲਸ ਪਾਰਟੀ ਵਿਚ ਇੰਸ. ਸ਼ਮਿੰਦਰ ਸਿੰਘ ਇੰਚਾਰਜ ਸੀ. ਆਈ. ਏ. ਪਟਿਆਲਾ ਵਲੋਂ ਜਿੰਮ ਟਰੇਨਰ ਹਰਪ੍ਰੀਤ ਸਿੰਘ ਪ੍ਰੀਤੀ ਦੇ ਕਤਲ ਕੇਸ ਅਤੇ ਮਹਿੰਦਰ ਸਿੰਘ ਵਾਸੀ ਸੁਰਾਜਪੁਰ ਦੇ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਥਾਣਾ ਕੋਤਵਾਲੀ ਨਾਭਾ ਜਿਲ੍ਹਾ ਪਟਿਆਲਾ ਨੂੰ ਟੀ-ਪੁਆਇਟ ਨੇੜੇ ਰਣਜੀਤ ਹੋਟਲ ਤੋ ਗਿ੍ਰਫਤਾਰ ਕਰਕੇ ਇਸ ਦੇ ਕਬਜੇ ’ਚੋਂ ਇਕ ਪਿਸਟਲ .32 ਬੋਰ ਸਮੇਤ 4 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਦੀ ਤਲਾਸ਼ੀ ਦੌਰਾਨ ਇਕ ਪਿਸਟਲ .32 ਬੋਰ ਸਮੇਤ 4 ਰੋਦ ਬਰਾਮਦ ਹੋਣ ’ਤੇ ਇਸ ਵਿਰੁੱਧ ਮੁਕੱਦਮਾ ਨੰਬਰ 12, 22 ਜਨਵਰੀ ਨੂੰ 2025 ਧਾਰਾ ਆਰਮਜ਼ ਐਕਟ ਤਹਿਤ ਥਾਣਾ ਅਨਾਜ ਮੰਡੀ ਜਿਲ੍ਹਾ ਪਟਿਆਲਾ ਦਰਜ ਕੀਤਾ ਗਿਆ ਹੈ। ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਦੇ ਖਿਲਾਫ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਲੁੱਟ-ਖੋਹ ਆਦਿ ਦੇ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਗਿ੍ਰਫਤਾਰ ਹੋ ਕੇ ਇਹ ਜੇਲ ਵੀ ਜਾ ਚੁੱਕਿਆ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ 10 ਫਰਵਰੀ 2024 ਨੂੰ ਜਿੰਮ ਟ੍ਰੇਨਰ ਹਰਪ੍ਰੀਤ ਸਿੰਘ ਪ੍ਰੀਤੀ ਦਾ ਕਤਲ ਕਰ ਦਿੱਤਾ ਸੀ ਅਤੇ 18 ਅਕਤੂਬਰ 2023 ਨੂੰ ਮਹਿੰਦਰ ਸਿੰਘ ਵਾਸੀ ਸੁਰਾਜਪੁਰ ਦੇ ਗੰਭੀਰ ਸੱਟਾ ਮਾਰਕੇ ਜਖਮੀ ਕੀਤਾ ਸੀ । ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਗੁਰੀ ਉਰਫ ਗੁਰਪਿਆਰ ਸਿੰਘ ਪਿਛਲੇ ਕਾਫੀ ਸਮੇਂ ਕਤਲ ਅਤੇ ਇਰਾਦਾ ਕਤਲ ਕੇਸ ਵਿੱਚੋ ਭਗੌੜਾ ਚੱਲਿਆ ਆ ਰਿਹਾ ਸੀ ਨੂੰ ਗਿ੍ਰਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਐਸ. ਐਸ. ਪੀ. ਪਟਿਆਲਾ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਗੁਰੀ ਉਰਫ ਗੁਰਪਿਆਰ ਸਿੰਘ ਉਕਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਡੂੰਘਾਈ ਨਾਲ ਹੋਰ ਪੁੱਛਗਿੱਛ ਕਰਨ ਲਈ ਪੁਲਸ ਰਿਮਾਂਡ ਹਾਸਲ ਕੀਤਾ ਗਿਆ ।
Punjab Bani 23 January,2025
ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ
ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਮੁੰਬਈ : ਭਾਰਤ ਦੇਸ਼ ਪ੍ਰਸਿੱਧ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੇ ਵਸਨੀਕ ਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜਿਆ ਗਿਆ ਸੀ, ਜਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਸ਼ਰਮਾ, ਉਸਦੇ ਪਰਿਵਾਰ, ਉਸਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ ਦਿੱਤਾ ਜਾਵੇਗਾ । ਉਕਤ ਈਮੇਲ ਦੇ ਪ੍ਰਾਪਤ ਹੋਣ ਤੇ ਜਦੋਂ ਪਰਿਵਾਰਕ ਮੈਂਬਰਾਂ ਵਲੋ਼ ਪੁਲਸ ਨੂੰ ਸਿ਼ਕਾਇਤ ਦਰਜ ਕਰਵਾਈ ਗਈ ਤਾਂ ਪੁਲਸ ਵਲੋਂ ਧਮਕੀ ਅਤੇ ਖਤਰਨਾਕ ਈਮੇਲ ਦੇ ਪਿੱਛੇ ਵਾਲੇ ਵਿਅਕਤੀ ਦੀ ਜਾਂਚ ਕਰਨ ਦਾ ਆਖਿਆ ਗਿਆ ਹੈ ।
Punjab Bani 23 January,2025
ਦਵਾਈ ਕੰਪਨੀ ‘ਚ ਕੰਮ ਕਰਦੀ ਲੜਕੀ ਨਾਲ ਦੋਸਤ ਵੱਲੋਂ ਜਬਰ ਜਨਾਹ
ਦਵਾਈ ਕੰਪਨੀ ‘ਚ ਕੰਮ ਕਰਦੀ ਲੜਕੀ ਨਾਲ ਦੋਸਤ ਵੱਲੋਂ ਜਬਰ ਜਨਾਹ ਪਟਿਆਲਾ : ਥਾਣਾ ਅਨਾਜ ਮੰਡੀ ਇਲਾਕੇ ’ਚ ਇੱਕ ਦਵਾਈ ਕੰਪਨੀ ’ਚ ਐੱਮ. ਆਰ. (ਮੈਡੀਕਲ ਪ੍ਰਤੀਨਿਧੀ) ਵਜੋਂ ਕੰਮ ਕਰਨ ਵਾਲੀ ਇੱਕ ਕੁੜੀ ਨਾਲ ਉਸਦੇ ਆਪਣੇ ਹੀ ਦੋਸਤ ਨੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੀ ਹਰਿਆਣਾ ਇਲਾਕੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ, ਜਿਸਦੀ ਜਾਣ-ਪਛਾਣ ਉਸੇ ਦਫਤਰ ਵਿੱਚ ਕੰਮ ਕਰਦੇ ਸਮੇਂ ਹੋਰ ਵਿਅਕਤੀ ਨਾਲ ਹੋਈ ਸੀ। ਇਸ ਤੋਂ ਬਾਅਦ ਉਹ ਸੱਤ ਮਹੀਨਿਆਂ ਤੱਕ ਮੁਲਜਮ ਨਾਲ ਫੋਨ ’ਤੇ ਗੱਲ ਕਰਦੀ ਰਹੀ ਅਤੇ ਫਿਰ ਮੁਲਜਮ ਨੇ ਉਸਨੂੰ ਪਟਿਆਲਾ ਸਹਿਰ ਆਉਣ ਲਈ ਬੁਲਾਇਆ, ਜਿੱਥੇ ਉਸਨੇ ਇੱਕ ਹੋਟਲ ਦਾ ਕਮਰਾ ਬੁੱਕ ਕੀਤਾ ਅਤੇ ਮਿਲ ਕੇ ਉਸਨੂੰ ਨਸ਼ੀਲਾ ਕੋਲਡ ਡਰਿੰਕ ਪਿਲਾਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ। 7 ਜਨਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਲੜਕੀ ਨੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਮੁਲਜਮ ਲਵਨੀਸ਼ ਕੁਮਾਰ ਵਾਸੀ ਜਾਖਲ ਮੰਡੀ ਫਤਿਹਾਬਾਦ ਹਰਿਆਣਾ ਵਿਰੁੱਧ ਮਾਮਲਾ ਦਰਜ ਕੀਤਾ। ਫਿਲਹਾਲ ਮੁਲਜਮ ਨੂੰ ਗਿ੍ਰਫਤਾਰ ਨਹੀਂ ਕੀਤਾ ਗਿਆ। ਪੀੜਤਾ ਦੇ ਬਿਆਨ ਅਨੁਸਾਰ ਉਹ ਪਿਛਲੇ ਸੱਤ ਮਹੀਨਿਆਂ ਤੋਂ ਦਵਾਈ ਕੰਪਨੀ ’ਚ ਦਫਤਰੀ ਕੰਮ ਦੌਰਾਨ ਮੁਲਜਮ ਲਵਨੀਸ ਕੁਮਾਰ ਨਾਲ ਗੱਲ ਕਰਦੀ ਸੀ। ਜਦੋਂ ਮੁਲਜਮ ਪਟਿਆਲਾ ’ਚ ਸੀ ਤਾਂ ਗੱਲਬਾਤ ਦੌਰਾਨ ਇਹ ਦੋਵੇਂ ਦੋਸਤ ਬਣ ਗਏ। ਮੁਲਜਮ ਨੇ ਕਿਹਾ ਕਿ ਪਟਿਆਲਾ ਇੱਕ ਸ਼ਾਹੀ ਸ਼ਹਿਰ ਹੈ, ਜਿੱਥੇ ਦੇਖਣ ਲਈ ਬਹੁਤ ਸਾਰੇ ਕਿਲ੍ਹੇ ਹਨ। 7 ਜਨਵਰੀ ਨੂੰ ਉਹ ਘੁੰਮਣ ਲਈ ਪਟਿਆਲਾ ਪਹੁੰਚੀ ਪਰ ਵਾਪਸ ਆਉਣ ’ਚ ਦੇਰੀ ਹੋ ਗਈ ਤੇ ਮੁਲਜਮ ਨੇ ਪੀੜਤਾ ਲਈ ਸਰਹਿੰਦ ਰੋਡ ‘ਤੇ ਸਥਿਤ ਨਿਜੀ ਹੋਟਲ ’ਚ ਕਮਰਾ ਬੁੱਕ ਕੀਤਾ। ਮੁਲਜਮ ਰਾਤ ਨੂੰ ਇੱਥੇ ਮਿਲਣ ਆਇਆ ਅਤੇ ਸਰਾਬ ਪੀਣ ਲੱਗ ਪਿਆ ਤੇ ਪੀੜਤ ਨੂੰ ਸਰਾਬ ਅਤੇ ਨਸੀਲੇ ਪਦਾਰਥਾਂ ’ਚ ਮਿਲਾਇਆ ਹੋਇਆ ਕੋਲਡ ਡਰਿੰਕ ਵੀ ਦਿੱਤਾ ਗਿਆ, ਜਿਸ ਤੋਂ ਬਾਅਦ ਉਸਨੇ ਉਸ ਨਾਲ ਦੁਰਵਿਹਾਰ ਕਰਨਾ ਸੁਰੂ ਕਰ ਦਿੱਤਾ। ਜਦੋਂ ਕੁੜੀ ਨੇ ਵਿਰੋਧ ਕੀਤਾ ਤਾਂ ਮੁਲਜਮ ਨੇ ਕਿਹਾ ਕਿ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ ਅਤੇ ਉਸ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਏ। ਜਬਰ ਜਨਾਹ ਕਰਨ ਤੋਂ ਬਾਅਦ ਅਗਲੇ ਦਿਨ ਮੁਲਜਮ ਉਸਨੂੰ ਜੀਰਕਪੁਰ ਰੋਡ ’ਤੇ ਛੱਡ ਗਿਆ ਅਤੇ ਉਸਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਜਦੋਂ ਮੁਲਜਮ ਨੇ ਮੰਗਣੀ ਤੋਂ ਬਾਅਦ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਮਾਮਲਾ ਦਰਜ ਕੀਤਾ ਗਿਆ ।
Punjab Bani 22 January,2025
ਪੁਲਸ ਨੇ ਕੀਤਾ ‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ
ਪੁਲਸ ਨੇ ਕੀਤਾ ‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਬੰਗਲੁਰੂ, 21 ਜਨਵਰੀ :‘ਡਿਜੀਟਲ ਗ੍ਰਿਫਤਾਰੀ’ ਘੁਟਾਲੇ ਰਾਹੀਂ ਸਾਫਟਵੇਅਰ ਇੰਜੀਨੀਅਰ ਨਾਲ 11.8 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪੁਲਸ ਵਲੋਂ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਧਵਲ ਭਾਈ ਸ਼ਾਹ (34) ਨੂੰ ਅਹਿਮਦਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਕਿ ਤਰੁਣ ਨਟਨੀ (24) ਅਤੇ ਕਰਨ ਸ਼ਾਮਦਾਸਾਨੀ (28) ਨੂੰ ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇ ਦੇ ਉਲਾਸਨਗਰ ਤੋਂ 10 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਦੋਸ਼ੀਆਂ ਦੇ ਵੱਖ-ਵੱਖ ਬੈਂਕ ਖਾਤਿਆਂ ’ਚੋਂ 3.7 ਕਰੋੜ ਰੁਪਏ ਵੀ ਜ਼ਬਤ ਕਰ ਲਏ ਹਨ ਜਦਕਿ ਇਨ੍ਹਾਂ ਦੇ ਗਿਰੋਹ ਦੇ ਬਾਕੀ ਮੈਂਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਸ ਨੇ ਕਿਹਾ ਕਿ ਗਿਰੋਹ ਦਾ ਸ਼ੱਕੀ ਸਰਗਨਾ ਦੁਬਈ ਵਿੱਚ ਹੋਣ ਦੀ ਸੰਭਾਵਨਾ ਹੈ ਜਿੱਥੋਂ ਉਹ ਕੰਮ ਕਰਦਾ ਹੈ। ਉਨ੍ਹਾਂ ਆਖਿਆ ਕਿ ਪੀੜਤ 39 ਸਾਲਾ ਵਿਜੇ ਕੁਮਾਰ ਨੂੰ ਇੱਕ ਮਹੀਨੇ ਲਈ ‘ਡਿਜੀਟਲ ਗ੍ਰਿਫਤਾਰੀ’ ਵਿੱਚ ਰੱਖਿਆ ਗਿਆ ਸੀ । ਅਧਿਕਾਰੀਆਂ ਅਨੁਸਾਰ ਪੁਲਸ ਅਧਿਕਾਰੀ ਵਜੋਂ ਧੋਖਾਧੜੀ ਕਰਨ ਵਾਲੇ ਧੋਖੇਬਾਜ਼ਾਂ ਨੇ ਮਨੀ ਲਾਂਡਰਿੰਗ ਲਈ ਬੈਂਕ ਖਾਤੇ ਖੋਲ੍ਹਣ ਲਈ ਪੀੜਤ ਦੇ ਆਧਾਰ ਕਾਰਡ ਦੀ ਦੁਰਵਰਤੋਂ ਕੀਤੀ । ਇਹ ਧੋਖਾਧੜੀ 25 ਨਵੰਬਰ ਤੋਂ 12 ਦਸੰਬਰ ਦਰਮਿਆਨ ਹੋਈ ਸੀ ।
Punjab Bani 21 January,2025
ਕਤੂਰੇ ਤੇ ਵਾਰ ਵਾਰ ਕਾਰ ਚੜ੍ਹਾ ਕੇ ਕਤੂਰੇ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਮਾਮਲਾ ਦਰਜ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ
ਕਤੂਰੇ ਤੇ ਵਾਰ ਵਾਰ ਕਾਰ ਚੜ੍ਹਾ ਕੇ ਕਤੂਰੇ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਵਿਅਕਤੀ ਮਾਮਲਾ ਦਰਜ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਜਿ਼ਲਾ ਬੁਲੰਦਸ਼ਹਿਰ ਵਿਚ ਕੋਤਵਾਲੀ ਪਿੰਡ ਦੇ ਗੰਗਗਾਨਗਰ ਵਿਖੇ ਇਕ ਕਤੂਰੇ ਨੂੰ ਵੈਗਨ ਆਰ ਕਾਰ ਹੇਠਾਂ ਇਕ ਜਾਂ ਦੋ ਵਾਰ ਨਹੀਂ ਬਲਕਿ ਚਾਰ ਵਾਰ ਕੁਚਲਨ ਕਾਰਨ ਕਤੂਰਾ ਅਖੀਰਕਾਰ ਜਾਨ ਗੁਆ ਗਿਆ। ਉਕਤ ਘਟਨਾ ਜੋ ਕਿ ਬੁਲੰਦਰ ਸ਼ਹਿਰ ਜਿ਼ਲੇ ਵਿਖੇ ਵਾਪਰੀ ਹੈ ਦੀ ਘਟਨਾ ਵਾਲੀ ਥਾਂ ਤੇ ਹੀ ਇਕ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਰਿਕਾਰਡ ਹੋ ਗਈ, ਜਿਸਦੇ ਵਾਇਰਲ ਹੋਣ ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਨੂੰ ਮਾਮਲਾ ਦਰਜ ਕਰਦਿਆਂ ਗ੍ਰਿਫ਼ਤਾਰ ਕੀਤਾ । ਦੱਸਯੋਗ ਹੈ ਕਿ ਜਿਸ ਵਿਅਕਤੀ ਨੇ ਕਤੂਰੇ ਨੂੰ ਵਾਰ ਵਾਰ ਆਪਣੀ ਕਾਰ ਹੇਠਾਂ ਬੇਦਰਦੀ ਨਾਲ ਕੁਚਿਲਆ ਹੈ ਰਿਟਾਇਰਡ ਪੁਲਸ ਮੁਲਾਜਮ ਹੈ। ਇਸ ਸਬੰਧੀ ਯੂ. ਪੀ. ਪੁਲਸ ਦੇ ਸੀ. ਓ. ਸਿਟੀ ਰਿਜੁਲ ਕੁਮਾਰ ਨੇ ਦਸਿਆ ਕਿ ਸੇਵਾਮੁਕਤ ਪੁਲਸ ਮੁਲਾਜ਼ਮ ਵਲੋਂ ਕੁੱਤੇ ’ਤੇ ਕਾਰ ਚੜਾਉਣ ਦੇ ਮਾਮਲੇ ਵਿਚ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸੇਵਾਮੁਕਤ ਪੁਲਸ ਮੁਲਾਜ਼ਮ ਸੁਖਵੀਰ ਸਿੰਘ ਵਲੋਂ ਪਸ਼ੂਆਂ ਨਾਲ ਬੇਰਹਿਮੀ ਦੀ ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਅਤੇ ਐਕਸ ’ਤੇ ਵਾਇਰਲ ਹੁੰਦੇ ਹੀ ਇਸ ਨੇ ਹਲਚਲ ਮਚਾ ਦਿਤੀ । ਪੁਲਸ ਤੁਰੰਤ ਸਰਗਰਮ ਹੋ ਗਈ ਅਤੇ ਕਾਰਵਾਈ ਸ਼ੁਰੂ ਕਰ ਦਿਤੀ ।
Punjab Bani 21 January,2025
ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ
ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ ਭਗਤਾ ਭਾਈ : ਪੰਜਾਬ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸ਼ਹਿਰ ਭਗਤਾ ਭਾਈ ਵਿਖੇ ਅੱਜ ਸਵੇਰੇ ਸੈਰ ਕਰ ਰਹੇ ਪਤੀ ਪਤਨੀ ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਵਾਰਦਾਤ ਦੌਰਾਨ ਗੋਲੀ ਲੜਕੀ ਦੀ ਲੱਤ ਤੇ ਲੱਗੀ ਹੈ, ਜਿਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੀ ਹੈ ਜਦੋਂ ਲੜਕੀ ਹਰਪ੍ਰੀਤ ਕੌਰ ਆਪਣੇ ਪਤੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਨਾਲ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੈਰ ਕਰ ਰਹੀ ਸੀ । ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਹਰਪ੍ਰੀਤ ਕੌਰ ਦੀ ਲੱਤ ਵਿੱਚ ਲੱਗੀ । ਇਸ ਤੋਂ ਬਾਅਦ ਹਰਪ੍ਰੀਤ ਕੌਰ ਨੂੰ ਭਗਤਾ ਭਾਈ ਦੇ ਹਸਪਤਾਲ ਲਜਾਇਆ ਗਿਆ, ਜਿੱਥੋਂ ਉਸ ਨੂੰ ਅੱਗੇ ਬਠਿੰਡਾ ਭੇਜ ਦਿੱਤਾ ਹੈ । ਭਗਤਾ ਭਾਈ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਢਲੇ ਤੌਰ ਤੇ ਹਾਸਿਲ ਹੋਈ ਜਾਣਕਾਰੀ ਮੁਤਾਬਕ ਦੋਵਾਂ ਦਾ ਦੋ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ । ਹਾਲਾਂਕਿ ਇਸ ਗੱਲ ਦੀ ਪੁਸ਼ਤੀ ਤਾਂ ਨਹੀਂ ਹੋਈ ਪਰ ਇਹ ਪ੍ਰੇਮ ਵਿਆਹ ਹੋਣ ਕਰਕੇ ਪੁਲਿਸ ਦੀ ਸ਼ੱਕ ਦੀ ਸੂਈ ਉਸ ਤਰਫ ਜਾ ਰਹੀ ਹੈ । ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।
Punjab Bani 21 January,2025
ਜੋੜੀਆ ਸੜਕਾਂ ਚੋਕ ਦੀ ਮਾਰਕੀਟ ਵਿਚ ਕਈ ਦੁਕਾਨਾਂ ਨੂੰ ਬਣਾਇਆ ਨਿਸ਼ਾਨਾਂ
ਜੋੜੀਆ ਸੜਕਾਂ ਚੋਕ ਦੀ ਮਾਰਕੀਟ ਵਿਚ ਕਈ ਦੁਕਾਨਾਂ ਨੂੰ ਬਣਾਇਆ ਨਿਸ਼ਾਨਾਂ - ਕਲੇਰ ਕਲਾਥ ਹਾਉਸ ਸਮੇਤ ਕਈ ਦੁਕਾਨਾਂ ਚੋ ਲੱਖਾਂ ਰੁਪਏ ਦਾ ਸਮਾਨ ਚੋਰੀ ਪਟਿਆਲਾ : ਪਟਿਆਲਾ ਤੋਂ ਦੇਵੀਗੜ੍ਹ ਰੋਡ ਜੋੜਿਆ ਸੜਕਾਂ ਚੋਕ ਮਾਰਕੀਟ ਵਿਚ ਲੰਘੀ ਸ਼ਨੀਵਾਰ ਰਾਤ ਨੂੰ ਲਗਭਗ 2 ਵਜੇ ਦੇ ਕਰੀਬ ਤਿੰਨ ਦੁਕਾਨਾਂ ਵਿਚੋ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਚ ਲਗਾਤਾਰ ਚੋਰੀਆਂ ਹੋਣ ਕਾਰਨ ਬੇਚੈਨੀ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਕਲੇਰ ਕਲਾਥ ਹਾਉਸ ਦੇ ਮਾਲਕ ਚਰਨਜੀਤ ਕੌਰ ਨੇ ਦੱਸਿਆ ਕਿ ਸਨੀਵਾਰ ਸਾਮਾਨ ਨੂੰ ਅਸੀ ਰੋਜਾਨਾਂ ਦੀ ਤਰਾਂ ਦੁਕਾਨ ਬੰਦ ਕਰਕੇ ਘਰ ਚਲੇ ਗਏ, ਐਤਵਾਰ ਦੀ ਛੁੱਟੀ ਹੋਣ ਕਾਰਨ ਅੱਜ ਸੋਮਵਾਰ ਸਵੇਰੇ ਦੁਕਾਨ ਚ ਆਏ ਤਾਂ ਦੇਖਿਆ ਕਿ ਚੋਰਾਂ ਵਲੋਂ ਸ਼ਟਰ ਤੋੜ ਕੇ ਅੰਦਰ ਵਾਲੇ ਪਾਸੇ ਟਫਨ ਸ਼ੀਸ਼ਾ ਤੋੜ ਕੇ ਚੋਰ ਅੰਦਰ ਦਾਖਲ ਹੋਏ ਅਤੇ ਅੰਦਰ ਪਏ ਕੀਮਤੀ ਲੇਡੀ ਸੂਟ ਤੇ ਹੋਰ ਕੱਪੜਾ ਚੁਕ ਕੇ ਲੈ ਗਏ । ਉਨ੍ਹਾਂ ਦੱਸਿਆ ਕਿ ਸਾਡਾ 2.50 ਲੱਖ ਦੇ ਕਰੀਬ ਦਾ ਸਮਾਨ ਚੋਰੀ ਹੋਇਆ ਹੈ।ਉਹਨਾਂ ਦੱਸਿਆ ਕਿ ਚੋਰਾਂ ਨੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ, ਜਿਸ ਦੀ ਇਤਲਾਹ ਅਸੀ ਸਨੌਰ ਪੁਲਸ ਪ੍ਰਸ਼ਾਂਸ਼ਨ ਨੂੰ ਦੇ ਦਿੱਤੀ ਹੈ । ਇਸੇ ਤਰਾਂ ਦੂਜੀ ਚੋਰੀ ਵਾਰੇ ਇਥੋਂ ਦੇ ਹੈਪੀ ਕਰਿਆਨਾ ਸਟੋਰ ਦੇ ਮਾਲਕ ਪਿੰਕਾ ਨੇ ਦੱਸਿਆ ਕਿ ਅਸੀਂ 2 ਕੁ ਮਹੀਨੇ ਪਹਿਲਾਂ ਹੀ ਇਹ ਦੁਕਾਨ ਖੋਲੀ ਸੀ ਤੇ ਹਾਲੇ ਲੋਕਾਂ ਕੋਲੋ ਲੀਤੇ ਉਧਾਰ ਪੈਸੇ ਵੀ ਨਹੀਂ ਮੋੜ ਸਕੇ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਨੱਥ ਪਾਈ ਜਾਵੇ ਤਾਂ ਜੋ ਕਿ ਭਵਿੱਖ ਚ ਅਜਿਹਾ ਨਾ ਹੋਵੇ । ਉਸੇ ਰਾਤ ਤੀਜੀ ਚੋਰੀ ਇਥੋਂ ਦੇ ਇਕ ਖੋਖੇ ਵਿੱਚ ਹੋਈ, ਜਿਥੋ ਚੋਰ 8 ਹਜਾਰ ਦੇ ਕਰੀਬ ਦਾ ਸਮਾਨ ਚੋਰੀ ਕਰਕੇ ਲੈ ਗਏ । ਜਾਣਕਾਰੀ ਅਨੁਸਾਰ ਪਹਿਲਾਂ ਵੀ ਇਥੇ ਚੋਰਾਂ ਵੱਲੋ ਕਈ ਚੋਰੀਆ ਕੀਤੀਆਂ ਹਨ । ਜੋੜੀਆਂ ਸੜਕਾਂ ਮਾਰਕੀਟ ਦੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਂਸ਼ਨ ਤੋ ਮੰਗ ਕੀਤੀ ਹੈ ਕਿ ਚੋਰਾਂ ਨੂੰ ਫੜ ਕੇ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਚ ਅਜਿਹੀ ਵਾਰਦਾਤ ਨੂੰ ਅੰਜਾਮ ਨਾਂ ਦੇ ਸਕਣ । ਇਲਾਕੇ ਵਿਚ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਵਾਰੇ ਜਦੋਂ ਥਾਣਾਂ ਸਨੌਰ ਪੁਲਸ ਮੁਖੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾਕਿ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚੋਰਾਂ ਨੂੰ ਜਲਦੀ ਕਾਬੂ ਕਰਕੇ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ, ਬਾਕੀ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਵੀ ਅਵੇਰ ਕੀਤਾ ਗਿਆ ਹੈ ਕਿ ਉਹ ਵੀ ਚੌਕਸੀ ਰੱਖਣ ਅਤੇ ਚੋਰਾਂ ਨੂੰ ਫੜਨ ਲਈ ਪੁਲਸ ਦਾ ਸਾਥ ਦੇਣ ।
Punjab Bani 21 January,2025
ਕਤਲ ਕੇਸ ਵਿਚ ਭਗੋੜਾ ਦੋ ਨਾਜਾਇਜ਼ ਹਥਿਆਰਾਂ ਸਮੇਤ ਗਿ੍ਰਫਤਾਰ : ਐਸ. ਐਸ. ਪੀ. ਡਾ ਨਾਨਕ ਸਿੰਘ
ਕਤਲ ਕੇਸ ਵਿਚ ਭਗੋੜਾ ਦੋ ਨਾਜਾਇਜ਼ ਹਥਿਆਰਾਂ ਸਮੇਤ ਗਿ੍ਰਫਤਾਰ: ਐਸ. ਐਸ. ਪੀ. ਡਾ ਨਾਨਕ ਸਿੰਘ -ਇੱਕ ਪਿਸਟਲ .315 ਬੋਰ, ਦੋ ਰੌਂਦ ਜਿੰਦਾ, ਇੱਕ ਰਿਵਾਲਵਰ .32 ਬੋਰ ਅਤੇ 4 ਜਿੰਦਾ ਕਾਰਤੂਸ ਬਰਾਮਦ ਪਟਿਆਲਾ, 20 ਜਨਵਰੀ ()-ਥਾਣਾ ਕੋਤਵਾਲੀ ਦੀ ਪੁਲਸ ਨੇ ਐਸ. ਐਚ. ਓ. ਇੰਸ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਤਲ ਕੇਸ ਵਿਚ ਭੋਗੜੇ ਵਿਅਕਤੀ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਰਾਜਨ ਧਾਲੀਵਾਲ ਪੁੱਤਰ ਸੋਮ ਨਾਥ ਵਾਸੀ ਧੀਰ ਨਗਰ ਹਾਲ ਨਿਵਾਸੀ ਦੀਪ ਨਗਰ ਪਟਿਆਲਾ ਨੂੰ ਗਿ੍ਰਫਤਾਰ ਕਰਕੇ ਉਸ ਤੋਂ ਇੱਕ ਪਿਸਟਲ .315 ਬੋਰ, ਦੋ ਰੌਂਦ ਜਿੰਦਾ, ਇੱਕ ਰਿਵਾਲਵਰ .32 ਬੋਰ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਐਸ. ਪੀ. (ਸਿਟੀ) ਜਸਵੀਰ ਸਿੰਘ ਅਤੇ ਡੀ. ਐਸ. ਪੀ ਸਿਟੀ-1 ਸਤਨਾਮ ਸਿੰਘ ਦੀ ਅਗਵਾਈ ਹੇਠ ਗਿ੍ਰਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਸ ਪਾਰਟੀ ਏ. ਐਸ. ਆਈ. ਜਰਨੈਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਸਬਜੀ ਮੰਡੀ ਸੰਜੇ ਕਲੋਨੀ ਪਟਿਆਲਾ ਵਿਖੇ ਮੌਜੂਦ ਸੀ ਰਾਜਨ ਧਾਲੀਵਾਲ ਜਿਹੜਾ ਪਹਿਲਾਂ ਵੀ ਕਤਲ, ਇਰਾਦਾ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਨਾਮਜਦ ਹੈ ਨਾਜਾਇਜ਼ ਹਥਿਆਰ ਲੈ ਕੇ ਵਾਰਦਾਤ ਦੀ ਫਿਰਾਕ ਵਿਚ ਕੂੜੇ ਵਾਲੇ ਡੰਪ ਨੇੜੇ ਸਮਸ਼ਾਨਘਾਟ ਦੇ ਕੋਲ ਖੜਾ ਹੈ, ਪੁਲਸ ਪਾਰਟੀ ਨੇ ਰਾਜਨ ਧਾਲੀਵਾਲ ਨੂੰ ਗਿ੍ਰਫਤਾਰ ਕਰਕੇ ਉਸ ਤੋਂ ਇੱਕ ਪਿਸਟਲ .315 ਬੋਰ, ਦੋ ਰੌਂਦ ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੇ ਖਿਲਾਫ ਆਰਮਜ਼ ਐਕਟ ਦੇ ਤਹਿਤ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ। ਐਸ. ਐਸ. ਪੀ. ਨੇ ਦੱਸਿਆ ਕਿ ਉਸ ਦੀ ਨਿਸ਼ਾਨਦੇਹੀ ’ਤੇ ਇੱਕ ਰਿਵਾਲਵਰ .32 ਬੋਰ ਅਤੇ 4 ਜਿੰਦਾ ਕਾਰਤੂਸ ਹੋਰ ਬਰਾਮਦ ਕੀਤੇ ਗਏ । ਉਨ੍ਹਾਂ ਦੱਸਿਆ ਕਿ ਰਾਜਨ ਧਾਲੀਵਾਲ ਤੋਂ ਪੁਛ ਗਿਛ ਕੀਤੀ ਜਾ ਰਹੀ ਹੈ, ਉਸ ਦੇ ਕਿਥੇ ਕਿਥੇ ਸਬੰਧ ਹਨ, ਉਸ ਨੂੰ ਹਥਿਆਰਾਂ ਦੀ ਸਪਲਾਈ ਕਿਥੋਂ ਹੋਈ ਅਤੇ ਉਹ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਸੀ । ਐਸ. ਐਸ. ਪੀ. ਨੇ ਦੱਸਿਆ ਕਿ ਪੁਲਸ ਰਿਮਾਂਡ ਦੇ ਦੌਰਾਨ ਰਾਜਨ ਧਾਲੀਵਾਲ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ । ਐਸ. ਐਸ. ਪੀ. ਡਾ ਨਾਨਕ ਸਿੰਘ ਨੇ ਦੱਸਿਆ ਕਿ ਰਾਜਨ ਧਾਲੀਵਾਲ 12 ਜੂਨ 2024 ਨੂੰ ਹੋਏ ਅਵਤਾਰ ਸਿੰਘ ਤਾਰੀ ਦੇ ਕੇਸ ਵਿਚ ਫਰਾਰ ਚੱਲਿਆ ਆ ਰਿਹਾ ਸੀ। ਜਿਥੇ ਰਾਜਨ ਧਾਲੀਵਾਲ ਨੇ ਆਪਣੇ ਸਾਥੀਆਂ ਸਮੇਤ 12 ਜੂਨ 2024 ਨੂੰ ਆਪਣੇ ਸਾਥੀਆਂ ਨਾਲ ਹਮਮਸ਼ਵਰਾ ਹੋ ਕੇ ਅਵਤਾਰ ਸਿੰਘ ਉਰਫ ਤਾਰੀ ਦਾ ਛੱਤ ਤੋਂ ਘੜੀਸ ਕੇ ਥੱਲੇ ਲਿਆ ਕੇ ਹਥਿਆਰਾਂ ਨਾਲ ਅਤੇ ਇੱਟਾਂ ਰੋੜਿਆਂ ਨਾਲ ਕਤਲ ਕਰ ਦਿੱਤਾ ਸੀ । ਇਸ ਤੋਂ ਇਲਾਵਾ ਵੀ ਉਸ ਦੇ ਖਿਲਾਫ ਕਈ ਹੋਰ ਕੇਸ ਦਰਜ ਹਨ, ਜਿਨ੍ਹਾਂ ਵਿਚ ਉਸ ਦੀ ਗਿ੍ਰਫਤਾਰੀ ਚਲੀ ਆ ਰਹੀ ਹੈ । ਉਨ੍ਹਾਂ ਦੱਸਿਆ ਕਿ ਰਾਜਨ ਧਾਲੀਵਾਲ ਦੇ ਖਿਲਾਫ ਪਹਿਲਾਂ ਵੀ 9 ਕੇ ਦਰਜ ਹਨ । ਐਸ. ਐਸ. ਪੀ. ਨੇ ਗੈਰ ਸਮਾਜਿਕ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਉਹ ਹਰਕਤਾਂ ਤੋਂ ਬਾਜ ਆਉਣ ਨਹੀਂ ਸਖਤ ਐਕਸ਼ਨ ਲਈ ਤਿਆਰ ਰਹਿਣ। ਇਸ ਮੌਕੇ ਐਸ. ਪੀ. (ਸਿਟੀ) ਜਸਵੀਰ ਸਿੰਘ, ਡੀ. ਐਸ. ਪੀ. ਸਤਨਾਮ ਸਿੰਘ, ਥਾਣਾ ਕੋਤਵਾਲੀ ਦੇ ਐਸ. ਐਚ. ਓ. ਇੰਸ: ਹਰਜਿੰਦਰ ਸਿੰਘ ਢਿੱਲੋਂ ਅਤੇ ਇੰਸ: ਅਮਿ੍ਰੰਤਵੀਰ ਸਿੰਘ ਚਹਿਲ ਵੀ ਹਾਜ਼ਰ ਸਨ ।
Punjab Bani 20 January,2025
ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ਨੂੰ ਜਲਾਉਣ ਦੀ ਕੋਸ਼ਿਸ਼ ; ਮਾਮਲਾ ਦਰਜ
ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ਨੂੰ ਜਲਾਉਣ ਦੀ ਕੋਸ਼ਿਸ਼ ; ਮਾਮਲਾ ਦਰਜ ਪਟਿਆਲਾ : ਪਟਿਆਲਾ ਵਿੱਚ ਜ ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ । ਤਕਰਾਰ ਤੋਂ ਬਾਅਦ ਮੁਲਜਮਾਂ ਨੇ ਮੁਲਾਜਮਾਂ ’ਤੇ ਮਾਚਿਸ ਸੁੱਟੀ । ਇੰਨਾ ਹੀ ਨਹੀਂ ਮੁਲਜਮਾਂ ਨੇ ਮੁਲਾਜਮਾਂ ’ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕੀਤਾ ਪਰ ਮੁਲਾਜਮ ਆਪਣੀ ਜਾਨ ਬਚਾ ਕੇ ਭੱਜ ਗਏ । ਮੁਲਜਮ ਕਿਰਾਏ ਦਾ ਮਕਾਨ ਖਾਲੀ ਨਹੀਂ ਕਰ ਰਹੇ ਸਨ । ਇਸੇ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਸ ਨੇ ਮੁਲਾਜਮ ਸੋਮਨਾਥ ਵਾਸੀ ਬਾਜਵਾ ਕਲੋਨੀ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ । ਪੁਲਸ ਨੇ ਪਟਿਆਲਾ ਦੇ ਨਾਮਦਾਰ ਖਾਨ ਰੋਡ ’ਤੇ ਰਹਿਣ ਵਾਲੇ ਰਾਕੇਸ ਕੁਮਾਰ, ਗੀਤੂ, ਮੁਕੇਸ, ਸੰਤੋਸ ਕੁਮਾਰ, ਸਚਿਨ ਕੁਮਾਰ, ਸੀਮਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ ਿਲਾਫ ਕੇਸ ਦਰਜ ਕਰ ਲਿਆ ਹੈ ।
Punjab Bani 20 January,2025
ਸਾਈਬਰ ਠੱਗਾਂ ਨੇ ਇਕ ਵਾਰ ਫਿਰ ਬਣਾਈ ਜਲੰਧਰ ਸੀ. ਪੀ. ਸਵਪਨ ਸ਼ਰਮਾ ਦੀ ਫਰਜ਼ੀ ਆਈ. ਡੀ.
ਸਾਈਬਰ ਠੱਗਾਂ ਨੇ ਇਕ ਵਾਰ ਫਿਰ ਬਣਾਈ ਜਲੰਧਰ ਸੀ. ਪੀ. ਸਵਪਨ ਸ਼ਰਮਾ ਦੀ ਫਰਜ਼ੀ ਆਈ. ਡੀ. ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਾਮ ਤੋਂ ਇਕ ਫਰਜ਼ੀ ਆਈ. ਡੀ. ਸਾਈਬਰ ਠੱਗਾਂ ਵੱਲੋਂ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਈਬਰ ਠੱਗਾਂ ਵਲੋਂ ਸਵਪਨ ਸ਼ਰਮਾ ਦੇ ਨਾਮ ਦੀ ਜਾਅਲੀ ਆਈ. ਡੀ. ਬਣਾਈ ਗਈ ਸੀ ਤੇ ਲੋਕਾਂ ਨੂੰ ਮੈਸੇਜ਼ ਕੀਤੇ ਗਏ ਸਨ । ਜਲੰਧਰ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਗੱਲਬਾਤ ਦੌਰਾਨ ਆਖਿਆ ਹੈ ਕਿ ਜੋ ਇਹ ਆਈ. ਡੀ. ਬਣਾਈ ਗਈ ਹੈ ਉਹ ਜਾਅਲੀ ਹੈ ਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਜਾਰੀ ਹੈ ।
Punjab Bani 18 January,2025
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਸੰਗਰੂਰ, 18 ਜਨਵਰੀ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ ਕਰਕੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਮਿਤੀ 11.01.2025 ਤੋਂ 17.01.2025 ਤੱਕ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 08 ਕਥਿਤ ਦੋਸ਼ੀ ਕਾਬੂ ਕਰਕੇ 48 ਗ੍ਰਾਮ ਹੈਰੋਇਨ, 2.500 ਕਿੱਲੋ ਗਾਂਜਾ ਅਤੇ 290 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 10 ਮੁਕੱਦਮੇ ਦਰਜ ਕਰਕੇ 06 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 222 ਲੀਟਰ ਸਰਾਬ ਠੇਕਾ ਦੇਸੀ, 26.250 ਲੀਟਰ ਸਰਾਬ ਅੰਗਰੇਜ਼ੀ, 0.500 ਲੀਟਰ ਸਰਾਬ ਨਜਾਇਜ਼ ਅਤੇ 370 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੂਆ ਐਕਟ ਤਹਿਤ ਵੀ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 7,450/- ਰੁਪਏ ਬ੍ਰਾਮਦ ਕਰਵਾਏ ਗਏ । ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਪੁਲਿਸ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਹੋਰਨਾਂ ਵੱਖ-ਵੱਖ ਵਰਗਾਂ ਦੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਹਫਤੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 22 ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਜਾਰੀ ਹੈ ।
Punjab Bani 18 January,2025
ਔਰਤ ਦਾ ਛੁਰੀਆ ਮਾਰ ਕੇ ਕਤਲ ਕਰਨ ਵਾਲਾ ਦਿੱਲੀ ਏਅਰਪੋਰਟ ਤੋਂ ਕਾਬੂ
ਔਰਤ ਦਾ ਛੁਰੀਆ ਮਾਰ ਕੇ ਕਤਲ ਕਰਨ ਵਾਲਾ ਦਿੱਲੀ ਏਅਰਪੋਰਟ ਤੋਂ ਕਾਬੂ ਗੁਰਦਾਸਪੁਰ : ਦੋ ਦਿਨ ਪਹਿਲਾਂ ਪੁਲਿਸ ਮਾਹੀ ਜੋ ਜਿਲਾ ਗੁਰਦਾਸਪੁਰ ਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਐੱਨ.ਆਰ.ਆਈ. ਵੱਲੋਂ ਇਕ ਔਰਤ ਸਲਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਥਾਨਾ ਪੁਰਾਣਾ ਸ਼ਾਲਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਐਨ ਆਰ ਆਈ ਵਿਅਕਤੀ ਨਿਰੰਜਣ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਵਾ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਹ ਵਿਅਕਤੀ ਕਤਲ ਕਰਨ ਉਪਰੰਤ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਰੇਲ ਰਾਹੀਂ ਦਿੱਲੀ ਏਅਰਪੋਰਟ ਪਹੁੰਚ ਗਿਆ ਸੀ ਅਤੇ ਉਹ ਇੱਥੋਂ ਗ੍ਰੀਸ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਪੁਲਸ ਵੱਲੋਂ ਉਸ ਨੂੰ 24 ਘੰਟਿਆਂ ਦੇ ਅੰਦਰ ਹੀ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐਸ. ਐਚ. ਓ. ਪੁਰਾਣਾ ਸ਼ਾਲਾ ਮੈਡਮ ਕ੍ਰਿਸ਼ਮਾ ਦੇਵੀ ਨੇ ਦੱਸਿਆ ਕਿ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦ ਪੁਲਸ ਵੱਲੋਂ ਇਸ ਐੱਨ. ਆਰ. ਆਈ. ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ । ਉਨ੍ਹਾਂ ਦੱਸਿਆ ਕਿ ਕਰੀਬ 60 ਸਾਲ ਉਮਰ ਦਾ ਹੋ ਇਹ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਗ੍ਰੀਸ ਵਿੱਚ ਰਹਿੰਦਾ ਹੈ ਅਤੇ ਉਕਤ ਔਰਤ ਦਾ ਕਤਲ ਕਰਨ ਉਪਰੰਤ ਵੀ ਉਹ ਦਿੱਲੀ ਏਅਰਪੋਰਟ ਰਾਹੀਂ ਗ੍ਰੀਸ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਇਸ ਨੂੰ ਇਮੀਗ੍ਰੇਸ਼ਨ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਹੀ ਇਸ ਨੂੰ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ । ਪੁਲਸ ਵੱਲੋਂ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 18 January,2025
ਰਾਹਗੀਰਾਂ ਤੋਂ ਗ਼ੈਰ-ਕਾਨੂੰਨੀ ਤੌਰ ’ਤੇ ਪੈਸੇ ਵਸੂਲਣ ਤੇ ਪੁਲਸ ਨੇ ਕੀਤਾ ਕਈਆਂ ਵਿਰੁੱਧ ਕੇਸ ਦਰਜ
ਰਾਹਗੀਰਾਂ ਤੋਂ ਗ਼ੈਰ-ਕਾਨੂੰਨੀ ਤੌਰ ’ਤੇ ਪੈਸੇ ਵਸੂਲਣ ਤੇ ਪੁਲਸ ਨੇ ਕੀਤਾ ਕਈਆਂ ਵਿਰੁੱਧ ਕੇਸ ਦਰਜ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਅਧੀਨ ਆਉਂਦੇ ਪੁਲਸ ਥਾਣਾ ਜੁਲਕਾਂ ਦੀ ਹਦੂਦ ਵਿਚ ਪੈਂਦੇ ਕੱਕਰ ਪੁੱਲ ’ਤੇ ਰਾਹਗੀਰਾਂ ਤੋਂ ਗ਼ੈਰ-ਕਾਨੂੰਨੀ ਤੌਰ ’ਤੇ ਪੈਸੇ ਵਸੂਲਣ ਦੇ ਮਾਮਲੇ ਵਿਚ ’ਚ ਸ਼ਾਮਲ ਮੁਲਜ਼ਮਾਂ ਵਿਰੁਧ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਦੇ ਹੁਕਮਾਂ ਤੇ ਕੇਸ ਦਰਜ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੇ ਸਪੱਸ਼ਟ ਆਖਿਆ ਹੈ ਕਿ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ ।ਦੱਸਣਯੋਗ ਹੈ ਕਿ ਜਿਨ੍ਹਾਂ ਵਿਅਕਤੀਆਂ ਤੇ ਗੈਰ ਕਾਨੂੰਨੀ ਤੌਰ ਤੇ ਵਸੂਲੀ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ ਵਲੋ਼ ਕੱਕਰ ਪੁੱਲ ’ਤੇ ਖੜੇ ਹੋ ਕੇ ਵਾਹਨਾਂ ਨੂੰ ਘੇਰ ਕੇ ਇਸ ਲਈ 200 ਰੁਪਏ ਪ੍ਰਤੀ ਵਾਹਨ ਵਸੂਲੇ ਜਾਂਦੇ ਸਨ ਕਿ ਕੁੱਕਰ ਪੁੱਲ ਸਰਕਾਰੀ ਨਹੀਂ ਸਗੋਂ ਸਾਡੇ ਪਿੰਡ ਦੀ ਪ੍ਰਾਪਰਟੀ ਹੈ, ਇਸ ਲਈ ਉਹ ਪੁੱਲ ਦੀ ਮੁਰੰਮਤ ਲਈ ਜਾਅਲੀ ਪਰਚੀਆਂ ਬਣਾ ਕੇ ਹਰ ਗੱਡੀ ਤੋਂ 200 ਰੁਪਏ ਪ੍ਰਤੀ ਪਰਚੀ ਵਸੂਲਦੇ ਰਹੇ ਸਨ। ਪੁਲਸ ਨੇ ਇਸ ਗੁੰਡਾ ਟੈਕਸ ਗਿਰੋਹ ’ਚ ਸ਼ਾਮਲ ਮੁਲਜ਼ਮਾਂ ਵਿਰੁਧ ਕਰਵਾਈ ਕਰਦੇ ਹੋਏ ਵੱਖ-ਵੱਖ ਧਰਾਵਾਂ ਤਹਿਤ ਐਫ਼. ਆਈ. ਆਰ. ਦਰਜ ਕੀਤੀ ਹੈ। ਦੱਸਣਯੋਗ ਹੈ ਕਿ ਉਕਤ ਗੁੰਡਾ ਟੈਕਸ ਦਾ ਵਿਰੋਧ ਕਰਨ ਤੇ ਕੁੱਝ ਵਿਅਕਤੀਆਂ ਵਲੋਂ ਮੌਕੇ ਤੇ ਗੁੰਡਾ ਟੈਕਸ ਵਸੂਲਣ ਵਾਲਿਆਂ ਦੀ ਵੀਡੀਓ ਵੀ ਬਣਾਈ ਗਈ ਸੀ, ਜਿਸਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੇ ਪੰਜਾਬ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਸਬੰਧਤ ਵਿਅਕਤੀਆਂ ਖਿਲਾਫ਼ ਅਜਿਹਾ ਕਰਨ ਤੇ ਕਾਨੂੰਨੀ ਕਾਰਵਾਈ ਕੀਤੀ ਹੈ।
Punjab Bani 17 January,2025
ਵ੍ਹਾਈਟ ਹਾਊਸ ਨੂੰ ਟਰੱਕ ਨਾਲ ਉਡਾਉਣ ਦੀ ਕੋਸਿ਼ਸ਼ ਕਰਨ ਵਾਲੇ ਭਾਰਤੀ ਨੌਜਵਾਨ ਨੂੰ ਹੋਈ 8 ਸਾਲ ਦੀ ਕੈਦ ਦੀ ਸਜ਼ਾ
ਵ੍ਹਾਈਟ ਹਾਊਸ ਨੂੰ ਟਰੱਕ ਨਾਲ ਉਡਾਉਣ ਦੀ ਕੋਸਿ਼ਸ਼ ਕਰਨ ਵਾਲੇ ਭਾਰਤੀ ਨੌਜਵਾਨ ਨੂੰ ਹੋਈ 8 ਸਾਲ ਦੀ ਕੈਦ ਦੀ ਸਜ਼ਾ ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਵ੍ਹਾਈਟ ਹਾਊਸ ਨੂੰ ਟਰੱਕ ਨਾਲ ਉਡਾਉਣ ਦਾ ਦੋਸ਼ੀ ਪਾਏ ਜਾਣ ਵਾਲੇ ਇਕ ਭਾਰਤੀ ਨੌਜਵਾਨ ਨੂੰ ਅਮਰੀਕੀ ਅਦਾਲਤ ਨੇ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ 20 ਸਾਲਾ ਸਾਈਂ ਵਰਸ਼ਿਤ ਕੰਦੂਲਾ ਭਾਰਤੀ ਨੌਜਵਾਨ ਨੇ 22 ਮਈ 2023 ਨੂੰ ਇਸ ਹਮਲੇ ਦੀ ਕੋਸ਼ਿਸ਼ ਕੀਤੀ ਸੀ । ਅਮਰੀਕੀ ਨਿਆਂ ਵਿਭਾਗ ਨੇ ਕਿਹਾ ਹੈ ਕਿ ਇਸ ਹਮਲੇ ਦਾ ਮਕਸਦ ਲੋਕਤਾਂਤਰਿਕ ਤੌਰ ’ਤੇ ਚੁਣੀ ਗਈ ਅਮਰੀਕੀ ਸਰਕਾਰ ਦਾ ਤਖ਼ਤਾ ਪਲਟਣਾ ਸੀ ਤਾਂ ਜੋ ਉਸ ਦੀ ਥਾਂ ’ਤੇ ਨਾਜ਼ੀ ਵਿਚਾਰਧਾਰਾ ਤੋਂ ਪ੍ਰੇਰਿਤ ਤਾਨਾਸ਼ਾਹੀ ਸ਼ਾਸਨ ਸਥਾਪਤ ਕੀਤਾ ਜਾ ਸਕੇ । ਜਾਣਕਾਰੀ ਮੁਤਾਬਕ ਸਾਈਂ ਕੰਦੂਲਾ ਨੇ ਬਾਅਦ ’ਚ ਅਮਰੀਕੀ ਜਾਇਦਾਦ ਨੂੰ ਜਾਣਬੁੱਝ ਕੇ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਅਪਣਾ ਜੁਰਮ ਕਬੂਲ ਕਰ ਲਿਆ। ਉਹ ‘ਗ੍ਰੀਨ ਕਾਰਡ’ ਨਾਲ ਅਮਰੀਕਾ ਦਾ ਕਾਨੂੰਨੀ ਪੱਕਾ ਨਿਵਾਸੀ ਹੈ । ਅਦਾਲਤੀ ਦਸਤਾਵੇਜ਼ਾਂ ਅਨੁਸਾਰ, ਸਾਈਂ 22 ਮਈ, 2023 ਦੀ ਦੁਪਹਿਰ ਨੂੰ ਸੇਂਟ ਲੁਈਸ, ਮਿਸੂਰੀ ਤੋਂ ਵਾਸ਼ਿੰਗਟਨ ਲਈ ਰਵਾਨਾ ਹੋਈ ਅਤੇ ਸ਼ਾਮ 5:20 ਵਜੇ ਦੇ ਕਰੀਬ ਡਲੇਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ । ਇੱਥੇ ਉਸ ਨੇ ਸ਼ਾਮ 6.30 ਵਜੇ ਇਕ ਟਰੱਕ ਕਿਰਾਏ ’ਤੇ ਲਿਆ ਅਤੇ ਹਮਲਾ ਕੀਤਾ । ਜਾਣਕਾਰੀ ਮੁਤਾਬਕ ਵਾਸ਼ਿੰਗਟਨ ’ਚ ਰਾਤ ਕਰੀਬ 9 ਵਜੇ ਉਸ ਨੇ ਐਚ ਸਟਰੀਟ, ਨਾਰਥਵੈਸਟ ਅਤੇ 16ਵੀਂ ਸਟਰੀਟ, ਨਾਰਥਵੈਸਟ ਦੇ ਚੌਰਾਹੇ ’ਤੇ ਵ੍ਹਾਈਟ ਹਾਊਸ ਅਤੇ ਰਾਸ਼ਟਰਪਤੀ ਪਾਰਕ ਦੀ ਸੁਰੱਖਿਆ ਕਰ ਰਹੇ ਬੈਰੀਕੇਡਾਂ ’ਚ ਟੱਕਰ ਮਾਰ ਦਿਤੀ । ਉਸ ਨੇ ਟਰੱਕ ਨੂੰ ਫੁੱਟਪਾਥ ’ਤੇ ਚੜ੍ਹਾ ਦਿਤਾ, ਜਿਸ ਕਾਰਨ ਉਥੇ ਮੌਜੂਦ ਲੋਕਾਂ ’ਚ ਹਫੜਾ-ਦਫੜੀ ਮਚ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਈਂ ਟਰੱਕ ਤੋਂ ਉਤਰ ਕੇ ਪਿਛਲੇ ਪਾਸੇ ਚਲਾ ਗਿਆ । ਇੱਥੇ ਉਸ ਨੇ ਅਪਣੇ ਬੈਗ ਵਿਚੋਂ ਨਾਜ਼ੀ ਝੰਡਾ ਕੱਢ ਕੇ ਲਹਿਰਾਇਆ । ਨਿਆਂ ਵਿਭਾਗ ਨੇ ਕਿਹਾ ਕਿ ਯੂਐਸ ਪਾਰਕ ਪੁਲਸ ਅਤੇ ਯੂਐਸ ਸੀਕਰੇਟ ਸਰਵਿਸ ਦੇ ਅਧਿਕਾਰੀਆਂ ਨੇ ਕੰਦੂਲਾ ਨੂੰ ਘਟਨਾ ਸਥਾਨ ’ਤੇ ਗ੍ਰਿਫ਼ਤਾਰ ਕੀਤਾ ਅਤੇ ਉਸਨੂੰ ਹਿਰਾਸਤ ਵਿਚ ਲੈ ਲਿਆ ।
Punjab Bani 17 January,2025
ਮਜੀਠਾ ਹਲਕੇ ਦੇ ਪਿੰਡ ਜੈਂਤੀਪੁਰ ’ਚ ਕਾਂਗਰਸੀ ਆਗੂ ਦੇ ਘਰ ’ਤੇ ਗ੍ਰੇਨੇਡ ਹਮਲਾ
ਮਜੀਠਾ ਹਲਕੇ ਦੇ ਪਿੰਡ ਜੈਂਤੀਪੁਰ ’ਚ ਕਾਂਗਰਸੀ ਆਗੂ ਦੇ ਘਰ ’ਤੇ ਗ੍ਰੇਨੇਡ ਹਮਲਾ ਅੰਮ੍ਰਿਤਸਰ : ਪੰਜਾਬ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਚ ਕਾਂਗਰਸੀ ਆਗੂ ਅਮਨਦੀਪ ਕੁਮਾਰ ਦੇ ਘਰ ’ਤੇ ਗ੍ਰਨੇਡ ਹਮਲਾ ਕੀਤਾ ਗਿਆ ਹੈ ਜਿਸ ਨਾਲ ਉਹਨਾਂ ਦੇ ਅਤੇ ਉਹਨਾਂ ਦੇ ਆਂਢ ਗੁਆਂਢ ਦੇ 8 ਘਰਾਂ ਦੇ ਸ਼ੀਸ਼ੇ ਟੁੱਟ ਗਏ ਪਰ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ । ਅਮਨਦੀਪ ਕੁਮਾਰ ਜੈਂਤੀਪੁਰ ਦੇ ਪਿਤਾ ਸਵਰਗੀ ਰਾਜਿੰਦਰ ਕੁਮਾਰ ਜਿ਼ਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਹਿ ਚੁੱਕੇ ਹਨ ਤੇ ਅਮਨਦੀਪ ਕੁਮਾਰ ਹੁਣ ਗੁਰਦਾਸਪੁਰ ਦੇ ਐਮ. ਪੀ. ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਹਨ । ਘਰ ਦੀ ਸੀ. ਸੀ. ਟੀ. ਵੀ. ਫੁਟੇਜ ਤੋਂ ਸਾਹਮਣੇ ਆਇਆ ਕਿ 2 ਨੌਜਵਾਨ ਮੋਟਰ ਸਾਈਕਲ ’ਤੇ ਜਿਹਨਾਂ ਵਿਚੋਂ ਇਕ ਨੇ ਉਤਰ ’ਤੇ ਘਰ ’ਤੇ ਹੈਂਡਗ੍ਰਨੇਡ ਸੁੱਟਿਆ ਅਤੇ ਉਹ ਫਰਾਰ ਹੋ ਗਏ । ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਗ੍ਰਨੇਡ ਹਮਲੇ ਨੂੰ ਲੈ ਕੇ ਟਵੀਟ ਕੀਤਾ ਹੈ ਤੇ ਕਿਹਾ ਹੈ ਕਿ ਮਜੀਠਾ ਹਲਕੇ ਵਿਚ ਇਹ ਦੂਜਾ ਗ੍ਰਨੇਡ ਹਮਲਾ ਹੈ ।
Punjab Bani 16 January,2025
ਬਰੈਂਪਟਨ ’ਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 7 ਪੰਜਾਬੀ ਗ੍ਰਿਫਤਾਰ
ਬਰੈਂਪਟਨ ’ਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 7 ਪੰਜਾਬੀ ਗ੍ਰਿਫਤਾਰ ਬਰੈਂਪਟਨ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੇ ਸ਼ਹਿਾਰ ਓਂਟਾਰੀਓ ਦੀ ਪੀਲ ਪੁਲਸ ਨੇ ਬਰੈਂਪਟਨ ’ਚ ਨਵੰਬਰ ਮਹੀਨੇ ਦੌਰਾਨ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ 7 ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਪੰਜਾਬੀਆਂ ਵਿਚੋਂ 27 ਸਾਲਾ ਮਨਪ੍ਰੀਤ ਸਿੰਘ, 23 ਸਾਲਾ ਦਿਲਪ੍ਰੀਤ ਸਿੰਘ ਤੇ 23 ਸਾਲਾ ਹਰਸ਼ਦੀਪ ਸਿੰਘ ’ਤੇ ਮੌਟੈਨਿਸ਼ ਰੋਡ ’ਤੇ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ । ਭਾਰਤੀ ਮੂਲ ਦੇ ਵਪਾਰੀ ਨੂੰ ਡਰਾ ਕੇ ਫਿਰੌਤੀ ਵਸੂਲਣ ਦੇ ਮਕਸਦ ਨਾਲ ਦੋ ਵਾਰ ਗੋਲੀਆਂ ਚਲਾਈਆਂ ਗਈਆਂ । ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਗਈ । ਵਪਾਰੀ ਦੇ ਘਰ ’ਤੇ ਜਨਵਰੀ ਮਹੀਨੇ ਵਿਚ ਫਿਰ ਤੋਂ ਗੋਲੀਆਂ ਚਲਾਈਆਂ ਗਈਆਂ । ਇਸ ਮਾਮਲੇ ਵਿਚ ਪੁਲਿਸ ਨੇ 25 ਸਾਲਾ ਧਰਮਪ੍ਰੀਤ ਸਿੰਘ, 27 ਸਾਲਾ ਮਨਪ੍ਰਤਾਪ ਸਿੰਘ ਅਤੇ 21 ਸਾਲਾ ਅਰਵਿੰਦਰਪਾਲ ਸਿੰਘ ਵਜੋਂ ਹੋਈ ਹੈ ।
Punjab Bani 16 January,2025
ਹਿਮਾਚਲ ਪ੍ਰਦੇਸ਼ ਪੁਲਸ ਨੇ ਮਹਿਲਾ ਦੀ ਸਿ਼ਕਾਇਤ ਤੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਗਾਇਕ ’ਤੇ ਸਮੂਹਿਕ ਜ਼ਬਰ ਜਨਾਹ ਦਾ ਕੇਸ ਦਰਜ
ਹਿਮਾਚਲ ਪ੍ਰਦੇਸ਼ ਪੁਲਸ ਨੇ ਮਹਿਲਾ ਦੀ ਸਿ਼ਕਾਇਤ ਤੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਗਾਇਕ ’ਤੇ ਸਮੂਹਿਕ ਜ਼ਬਰ ਜਨਾਹ ਦਾ ਕੇਸ ਦਰਜ ਚੰਡੀਗੜ੍ਹ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਪੁਲਸ ਨੇ ਇਕ ਮਹਿਲਾ ਦੀ ਸਿ਼਼ਕਾਇਤ ’ਤੇ ਹਰਿਆਣਾ ਦੇ ਭਾਜਪਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਇਕ ਗਾਇਕ ਖਿਲਾਫ ਸਮੂਹਿਕ ਜ਼ਬਰ ਜਨਾਹ ਦਾ ਕੇਸ ਦਰਜ ਕੀਤਾ ਹੈ । ਮਹਿਲਾ ਨੇ ਪੁਲਸ ਕੋਲ ਦਰਜ ਸਿ਼਼ਕਾਇਤ ਵਿਚ ਕਿਹਾ ਹੈ ਕਿ ਮੋਹਨ ਲਾਲ ਬਡੋਲੀ ਅਤੇ ਗਾਇਕ ਜੈ ਭਗਵਾਨ ਉੁਰਫ ਰੋਕੀ ਨੇ ਨਾ ਸਿਰਫ ਕਸੌਲੀ ਦੇ ਹੋਟਲ ਵਿਚ ਉਸ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ ਬਲਕਿ ਉਸਦੀਆਂ ਨਗਨ ਤਸਵੀਰਾਂ ਵੀ ਖਿੱਚੀਆਂ ਤੇ ਵੀਡੀਓਜ਼ ਵੀ ਬਣਾਈਆਂ। ਸਿ਼ਕਾਇਤ ਮੁਤਾਬਕ ਇਹ ਘਟਨਾ 3 ਜੁਲਾਈ 2023 ਨੂੰ ਵਾਪਰੀ, ਜਿਸਦੀ ਐਫ. ਆਈ. ਆਰ. ਪੁਲਸ ਨੇ 13 ਦਸੰਬਰ 2024 ਨੂੰ ਦਰਜ ਕੀਤੀ ।
Punjab Bani 15 January,2025
ਦੋਸਤ ਨੇ ਕੀਤਾ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਕਤਲ
ਦੋਸਤ ਨੇ ਕੀਤਾ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਕਤਲ ਪਠਾਨਕੋਟ : ਪੰਜਾਬ ਦੇ ਸ਼ਹਿਰ ਪਠਾਨਕੋਟ ਦੇ ਹਲਕੇ ਸੁਜਾਨਪੁਰ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ `ਚ ਇਕ ਨੌਜਵਾਨ ਬਲਜੀਤ ਦੀ ਲਾਸ਼ ਮਿਲਣ ਤੋਂ ਬਾਅਦ ਪੁਲਸ ਵਲੋਂ ਕੀਤੀ ਗਈ ਜਾਂਚ ਵਿਚ ਪਤਾ ਲੱਗਿਆ ਕਿ ਨੌਜਵਾਨ ਜਿਥੇ ਕੁੱਝ ਦਿਨਾਂ ਤੋਂ ਲਾਪਤਾ ਸੀ, ਉਥੇ ਉਸਦੇ ਦੋਸਤ ਨੇ ਹੀ ਆਪਣੇ ਕੁੱਝ ਹੋਰ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਨੌਜਵਾਨ ਦੀ ਲਾਸ਼ ਮਿਲਣ ਤੇ ਇਲਾਕੇ ਵਿਚ ਜਿਥੇ ਦਹਿਸ਼ਤ ਫੈਲ ਗਈ, ਉਥੇ ਪੁਲਸ ਨੇ ਜਾਂਚ ਵਿਚ ਦਸਿਆ ਕਿ ਬਲਜੀਤ ਦੇ ਦੋਸਤ ਨੂੰ ਸ਼ੱਕ ਸੀ ਕਿ ਉਸ ਦਾ ਉਸ ਦੀ ਪ੍ਰੇਮਿਕਾ ਨਾਲ ਸਬੰਧ ਹੈ ਜਿਸ ਕਾਰਨ ਉਸ ਦੀ ਪ੍ਰੇਮਿਕਾ ਉਸ ਨਾਲ ਗੱਲ ਨਹੀਂ ਕਰ ਰਹੀ ਹੈ, ਜਿਸ ਕਾਰਨ ਉਸ ਨੇ ਅਪਣੇ ਦੋ ਹੋਰ ਦੋਸਤਾਂ ਨਾਲ ਮਿਲ ਕੇ ਨੌਜਵਾਨ (ਬਲਜੀਤ) ਦਾ ਕਤਲ ਕਰ ਦਿਤਾ, ਜਿਸ ਦੇ ਆਧਾਰ `ਤੇ ਪੁਲਿਸ ਨੇ ਕੁੱਝ ਘੰਟਿਆਂ ਵਿਚ ਹੀ ਇਸ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ । ਡੀ. ਐਸ. ਪੀ. ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨੌਜਵਾਨ 4 ਤਰੀਕ ਤੋਂ ਲਾਪਤਾ ਸੀ, ਜਿਸ ਸਬੰਧੀ ਸ਼ਿਕਾਇਤ 6 ਤਰੀਕ ਨੂੰ ਸ਼ਾਹਪੁਰ ਕੰਢੀ ਥਾਣੇ ਵਿਚ ਦਿਤੀ ਗਈ ਸੀ, ਜਿਸ ਤੋਂ ਬਾਅਦ ਨੌਜਵਾਨ ਦੀ ਭਾਲ ਜਾਰੀ ਸੀ, ਜਿਸ ਦੀ ਲਾਸ਼ ਰਾਵੀ ਨਦੀ ਤੋਂ ਬਰਾਮਦ ਹੋਈ ਹੈ । ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖ਼ੁਲਾਸਾ ਹੋਇਆ ਕਿ ਇਸ ਨੌਜਵਾਨ ਦਾ ਕਤਲ ਉਸ ਦੇ ਦੋਸਤ ਨੇ ਅਪਣੇ ਦੋ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਕਿਉਂਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪ੍ਰੇਮਿਕਾ ਦੇ ਉਸ ਨਾਲ ਸਬੰਧਾ ਹਨ, ਜਿਸ ਕਾਰਨ ਉਸ ਨੇ ਇਹ ਅਪਰਾਧ ਕੀਤਾ। ਫਿਲਹਾਲ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 11 January,2025
ਜਿਲ੍ਹਾ ਪੁਲਸ ਸੰਗਰੂਰ ਨੇ ਨਸਿ਼ਆਂ ਵਿਰੁੱਧ ਵਿੱੱਢੀ ਮੁਹਿੰਮ ਤਹਿਤ 14 ਦਿਨਾਂ ਵਿਚ ਜਿ਼ਲਾ ਸੰਗਰੂਰ ਵਿਖੇ 27 ਮੁਕੱਦਮੇ ਦਰਜ ਕਰਕੇ ਕੀਤੇ 31 ਦੋਸੀ ਗ੍ਰਿਫਤਾਰ
ਜਿਲ੍ਹਾ ਪੁਲਸ ਸੰਗਰੂਰ ਨੇ ਨਸਿ਼ਆਂ ਵਿਰੁੱਧ ਵਿੱੱਢੀ ਮੁਹਿੰਮ ਤਹਿਤ 14 ਦਿਨਾਂ ਵਿਚ ਜਿ਼ਲਾ ਸੰਗਰੂਰ ਵਿਖੇ 27 ਮੁਕੱਦਮੇ ਦਰਜ ਕਰਕੇ ਕੀਤੇ 31 ਦੋਸੀ ਗ੍ਰਿਫਤਾਰ ਸੰਗਰੂਰ : ਜਿ਼ਲਾ ਸੰਗਰੂਰ ਦੇ ਐਸ. ਐਸ. ਪੀ. ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜਨਵਰੀ 2025 ਨੂੰ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਦੋਸੀ ਕਾਬੂ ਕਰਕੇ ਉਨ੍ਹਾਂ ਕੋਲੋਂ 5 ਮੋਟਰਸਾਇਕਲ ਅਤੇ 5 ਮੋਬਾਇਲ ਫੋਨ ਬ੍ਰਾਮਦ ਕਰਵਾਏ ਗਏ । ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 28 ਦਸੰਬਰ 2024 ਤੋਂ 10 ਜਨਵਰੀ 2025 ਤੱਕ ਡਰੱਗ ਦੇ 17 ਮੁਕੱਦਮੇ ਦਰਜ ਕਰਕੇ 24 ਦੋਸੀ ਕਾਬੂ ਕਰਕੇ 149 ਗ੍ਰਾਮ ਹੈਰੋਇਨ, 60 ਕਿੱਲੋ ਭੂੱਕੀ ਚੂਰਾ ਪੋਸਤ, 75 ਗ੍ਰਾਮ ਸੁਲਫਾ ਅਤੇ 1980 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 10 ਮੁਕੱਦਮੇ ਦਰਜ ਕਰਕੇ 7 ਦੋਸੀਆਂ ਨੂੰ ਕਾਬੂ ਕਰਕੇ 131.250 ਲੀਟਰ ਸਰਾਬ ਠੇਕਾ ਦੇਸੀ ਅਤੇ 450 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 02 ਦੋਸੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 01 ਪਿਸਟਲ 32 ਬੋਰ ਸਮੇਤ 03 ਕਾਰਤੂਸ ਬ੍ਰਾਮਦ ਕਰਵਾਏ ਗਏ। ਜੂਆ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 4750 ਰੁਪਏ ਬ੍ਰਾਮਦ ਕਰਵਾਏ ਗਏ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 35 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 11 January,2025
ਨਾਬਾਲਗ਼ ਖਿਡਾਰਨ ਨਾਲ 2 ਸਾਲ ਤਕ ਹੋਏ ਜਬਰ ਜਨਾਹ ਮਾਮਲੇ ਵਿਚ 6 ਜਣੇ ਗ੍ਰਿਫ਼ਤਾਰ
ਨਾਬਾਲਗ਼ ਖਿਡਾਰਨ ਨਾਲ 2 ਸਾਲ ਤਕ ਹੋਏ ਜਬਰ ਜਨਾਹ ਮਾਮਲੇ ਵਿਚ 6 ਜਣੇ ਗ੍ਰਿਫ਼ਤਾਰ ਕੇਰਲ : ਭਾਰਤ ਦੇਸ਼ ਦੇ ਸੂਬੇ ਕੇਰਲ ਦੇ ਪਥਾਨਾਮਥਿੱਟਾ ’ਚ 2 ਸਾਲਾਂ ਦੌਰਾਨ ਇਕ ਲੜਕੀ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਸ ਨੇ ਇਸ ਸਬੰਧੀ 4 ਐਫ਼. ਆਈ. ਆਰ. ਦਰਜ ਕੀਤੀਆਂ ਹਨ ਅਤੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਮਾਮਲੇ ਵਿਚ 60 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ । ਪੁਲਸ ਦੇ ਹਵਾਲੇ ਨਾਲ ਦਸਿਆ ਗਿਆ ਕਿ ਪੀੜਤਾ ਦੋ ਮਹੀਨੇ ਪਹਿਲਾਂ ਹੀ 18 ਸਾਲ ਦੀ ਹੋਈ ਹੈ। ਦੋਸ਼ ਹੈ ਕਿ 16 ਸਾਲ ਦੀ ਉਮਰ ਤੋਂ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਗਿਆ । ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬਾਲ ਭਲਾਈ ਕਮੇਟੀ ਵਲੋਂ ਕੌਂਸਲਿੰਗ ਕੀਤੀ ਜਾ ਰਹੀ ਸੀ । ਵਿਦਿਅਕ ਅਦਾਰੇ ’ਚ ਪੀੜਤਾ ਦੇ ਅਧਿਆਪਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਵਿਵਹਾਰ ਵਿਚ ਬਦਲਾਅ ਆ ਰਿਹਾ ਹੈ । ਪਥਾਨਾਮਥਿੱਟਾ ਚਾਈਲਡ ਵੈਲਫ਼ੇਅਰ ਕਮੇਟੀ ਦੇ ਪ੍ਰਧਾਨ ਰਾਜੀਵ ਨੇ ਕਿਹਾ ਕਿ ਲੜਕੀ ਨੇ ਸਕੂਲ ਕਾਉਂਸਲਿੰਗ ਸੈਸ਼ਨ ਦੌਰਾਨ ਜਿਨਸੀ ਸ਼ੋਸ਼ਣ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਬਾਲ ਭਲਾਈ ਕਮੇਟੀ ਦੀ ਤਰਫ਼ੋਂ ਪੁਲਸ ਕੋਲ ਮਾਮਲਾ ਦਰਜ ਕੀਤਾ ਗਿਆ ਸੀ । ਲੜਕੀ ਇਕ ਖਿਡਾਰੀ ਹੈ ਜਿਸਦੇ ਨਾਲ ਪਥਾਨਾਮਥਿੱਟਾ ’ਚ ਖੇਡ ਕੈਂਪ ਸਮੇਤ ਕਈ ਥਾਵਾਂ ’ਤੇ ਕੋਚਾਂ, ਸਹਿਪਾਠੀਆਂ ਅਤੇ ਸਥਾਨਕ ਨਿਵਾਸੀਆਂ ਦੁਆਰਾ ਦੁਰਵਿਵਹਾਰ ਕੀਤਾ ਗਿਆ ਸੀ । ਰਿਪੋਰਟ ਵਿਚ ਪੁਲਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੀੜਤਾ ਕੋਲ ਅਪਣਾ ਫ਼ੋਨ ਨਹੀਂ ਸੀ । ਉਸ ਨੇ ਅਪਣੇ ਪਿਤਾ ਦੇ ਮੋਬਾਈਲ ’ਚ ਕਰੀਬ 40 ਲੋਕਾਂ ਦੇ ਨੰਬਰ ਸੇਵ ਕਰ ਲਏ ਸਨ, ਜਿਨ੍ਹਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਸੀ । ਰਿਪੋਰਟ ਮੁਤਾਬਕ ਬਾਲ ਭਲਾਈ ਕਮੇਟੀ ਦੇ ਮੈਂਬਰ ਪੀੜਤਾ ਨੂੰ ਮਨੋਵਿਗਿਆਨੀ ਕੋਲ ਵੀ ਲੈ ਗਏ ਸਨ। ਇਸ ਦਾ ਮਕਸਦ ਇਹ ਪਤਾ ਲਗਾਉਣਾ ਸੀ ਕਿ ਉਸ ਦੇ ਦੋਸ਼ ਸਹੀ ਹਨ ਜਾਂ ਨਹੀਂ ।
Punjab Bani 11 January,2025
ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ
ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ ਬਾਗਪਤ : 9 ਜਨਵਰੀ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (ਯੂ. ਪੀ.) ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜਿ਼ਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ ਬਲਾਤਕਾਰ ਦੀ ਕੋਸਿ਼ਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਮੁਲਜ਼ਮ ਜਿਤੇਂਦਰ ਕਸ਼ਿਅਪ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਖੇਖੜਾ ਸਟੇਸ਼ਨ ਥਾਣੇ ਦੇ ਐਸ. ਐਚ. ਓ. ਕੈਲਾਸ਼ ਚੰਦਰ ਨੇ ਕਿਹਾ ਕਿ ਮਹਿਲਾ ਜੇਲ੍ਹ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਲਿਖਤੀ ਸਿ਼ਕਾਇਤ ਦੇ ਆਧਾਰ ‘ਤੇ ਅਸੀਂ ਮੰਗਲਵਾਰ ਨੂੰ ਕੇਸ ਦਰਜ ਕਰ ਲਿਆ ਹੈ । ਹਾਲਾਂਕਿ, ਦੋਸ਼ੀ ਨੂੰ ਅਜੇ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸਿ਼ਕਾਇਤਕਰਤਾ ਦੀ ਡਾਕਟਰੀ ਜਾਂਚ ਪੂਰੀ ਹੋ ਗਈ ਹੈ ਅਤੇ ਅਦਾਲਤ ਵਿੱਚ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਿ਼ਲ੍ਹਾ ਜੇਲ੍ਹ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਜੇ ਦੋਸ਼ ਸੱਚ ਪਾਏ ਜਾਂਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ । ਸਿ਼ਕਾਇਤਕਰਤਾ ਦੇ ਪੱਤਰ ਅਨੁਸਾਰ ਜਿ਼ਲ੍ਹਾ ਜੇਲ੍ਹ ਸੁਪਰਡੈਂਟ ਵਿਸ਼ਨੂੰਕਾਂਤ ਮਿਸ਼ਰਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਿਤੇਂਦਰ ਕਸ਼ਿਅਪ ਨੂੰ ਜੇਲ੍ਹ ਸੁਪਰਡੈਂਟ ਵਜੋਂ ਵਾਧੂ ਚਾਰਜ ਦਿੱਤਾ ਗਿਆ ਸੀ । ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ 1 ਜਨਵਰੀ ਨੂੰ ਜਿਤੇਂਦਰ ਕਸ਼ਯਪ ਨੇ ਉਸ ਨੂੰ ਸੁਪਰਡੈਂਟ ਦੇ ਦਫ਼ਤਰ ਵਿੱਚ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸਿ਼ਸ਼ ਕੀਤੀ ।
Punjab Bani 09 January,2025
ਭਰਾ ਭਰਜਾਈ ਦੇ ਕਾਤਲ ਨੂੰ ਬਠਿੰਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ
ਭਰਾ ਭਰਜਾਈ ਦੇ ਕਾਤਲ ਨੂੰ ਬਠਿੰਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ ਬਠਿੰਡਾ : ਪੰਜਾਬ ਦੇ ਜਿ਼ਲਾ ਬਠਿੰਡਾ ਦੇ ਰਾਮਪੁਰਾਫੂਲ ਦੇ ਬਦਿਆਲਾ ਪਿੰਡ ਵਿਚ ਕੁੱਝ ਦਿਨ ਪਹਿਲਾਂ ਹੋਏ ਪਤਨੀ ਪਤਨੀ ਦੇ ਦੋਹਰੇ ਕਤਲ ਕਾਂਡ ਦੇ ਜਿੰਮੇਵਾਰ ਵਿਅਕਤੀ ਨੂੰ ਪੁਲਸ ਨੇ ਫੋਰੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ । ਜਿ਼ਲਾ ਬਠਿੰਡਾ ਦੇ ਐਸ. ਐਸ. ਪੀ. ਅਮਨੀਤ ਕੌਂਡਲ ਨੇ ਦਸਿਆ ਕਿ ਮ੍ਰਿਤਕ ਕਿਆਸ ਸਿੰਘ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਦਾ ਜੋ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਇਹ ਕਤਲ ਉਸ ਦੇ ਭਰਾ ਬਿਕਰਮ ਸਿੰਘ ਉਰਫ਼ ਬਿੱਕਰ ਨੇ ਕੀਤਾ ਸੀ । ਉਨ੍ਹਾਂ ਦੱਸਿਆ ਕਿ ਉਕਤ ਕਤਲ ਦਾ ਮੁੱਖ ਕਾਰਨ 2018 ਤੋਂ ਖੇਤੀਬਾੜੀ ਦੇ ਨਾਲ ਸਬੰਧਤ ਸਾਂਝੀ ਜਮੀਨ ਦੇ ਚੱਲੇ ਰਿਹਾ ਝਗੜਾ ਸੀ, ਜਿਸ ਕਾਰਨ ਬਿਕਰਮ ਸਿੰਘ ਨੇ ਪਹਿਲਾਂ ਆਪਣੀ ਭਰਜਾਈ ਅਮਰਜੀਤ ਕੌਰ ਦਾ ਕਤਲ ਕੀਤਾ ਅਤੇ ਉਸ ਤੋਂ ਬਾਅਦ ਅਪਣੇ ਭਰਾ ਕਿਆਸ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਸੀ ।ਪੁਲਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
Punjab Bani 09 January,2025
ਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰ
ਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰ ਮੁੰਬਈ : ਭਾਰਤ ਦੇ ਦਿਲ ਮੰਨੇ ਜਾਂਦੇ ਸ਼ਹਿਰ ਮੁੰਬਈ ਵਿਖੇ ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਜਿਨ੍ਹਾਂ ਦੇ ਘਰੋਂ 1 ਲੱਖ ਰੁਪਏ ਦੀ ਕੀਮਤ ਵਾਲੀ ਹੀਰੇ ਦੀ ਕੰਨਾਂ ਦੀ ਵਾਲੀ, 35000 ਰੁਪਏ ਨਕਦ ਅਤੇ 500 ਅਮਰੀਕੀ ਡਾਲਰ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ 37 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਬੁੱਧਵਾਰ ਨੂੰ ਪੁਲੀਸ ਨੇ ਦਿੱਤੀ ਹੈ । ਪੁਲਸ ਅਧਿਕਾਰੀ ਨੇ ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਮੀਰ ਅੰਸਾਰੀ ਨੂੰ 28 ਦਸੰਬਰ ਤੋਂ 5 ਜਨਵਰੀ ਦੇ ਵਿਚਕਾਰ ਖਾਰ ਖੇਤਰ ਵਿੱਚ ਢਿੱਲੋਂ ਦੇ ਫਲੈਟ ਦਾ ਰੰਗ-ਰੋਗ਼ਨ ਕਰਨ ਲਈ ਰੱਖਿਆ ਗਿਆ ਸੀ, ਜਿਸ ਦੌਰਾਨ ਉਸ ਨੇ ਇਕ ਖੁੱਲ੍ਹੀ ਅਲਮਾਰੀ ਦੇਖ ਕੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ । ਅੰਸਾਰੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।ਅਧਿਕਾਰੀ ਨੇ ਕਿਹਾ ਕਿ ਉਸ ਨੇ ਫਲੈਟ ਨੂੰ ਪੇਂਟ ਕਰਨ ਵਾਲੀ ਟੀਮ ਵਿਚ ਸ਼ਾਮਲ ਆਪਣੇ ਹੋਰ ਸਾਥੀਆਂ ਨੂੰ ਪਾਰਟੀ ਦੇਣ ਲਈ 9,000 ਰੁਪਏ ਖਰਚ ਕੀਤੇ, ਪਰ ਪੁਲੀਸ ਨੇ ਉਸ ਕੋਲੋਂ 25 ਹਜ਼ਾਰ ਰੁਪਏ ਨਕਦ, 500 ਅਮਰੀਕੀ ਡਾਲਰ ਅਤੇ ਹੀਰੇ ਦੀ ਕੰਨਾਂ ਦੀ ਵਾਲੀ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕਰ ਲਈ। ਚੋਰੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਢਿੱਲੋਂ ਦਾ ਪੁੱਤਰ ਅਨਮੋਲ 5 ਜਨਵਰੀ ਨੂੰ ਦੁਬਈ ਤੋਂ ਵਾਪਸ ਘਰ ਆਇਆ, ਜਿਸ ਤੋਂ ਬਾਅਦ ਉਸ ਦੇ ਮੈਨੇਜਰ ਸੰਦੇਸ਼ ਚੌਧਰੀ ਨੇ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ । ਫ਼ਿਲਮ ‘ਨੂਰੀ’ ਲਈ ਨਾਮ ਕਮਾਉਣ ਵਾਲੀ ਅਦਾਕਾਰਾ ਪੂਨਮ ਢਿੱਲੋਂ ਉਂਝ ਜਿ਼ਆਦਾਤਰ ਆਪਣੇ ਜੁਹੂ ਵਾਲੇ ਘਰ ਵਿੱਚ ਰਹਿੰਦੀ ਹੈ । ਉਸ ਦਾ ਪੁੱਤਰ ਕਈ ਵਾਰ ਖਾਰ ਸਥਿਤ ਇਸ ਫਲੈਟ ਵਿੱਚ ਰਹਿੰਦਾ ਹੈ । ਅਧਿਕਾਰੀ ਨੇ ਦੱਸਿਆ ਕਿ ਅੰਸਾਰੀ ਨੂੰ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।
Punjab Bani 08 January,2025
ਸਿਵਲ ਹਸਪਤਾਲ ਚੋਂ ਭੱਜ ਰਹੇ ਗੈਂਗਸਟਰ ਨੂੰ ਪੁਲਸ ਮੁਲਾਜਮਾਂ ਫੜਿਆ
ਸਿਵਲ ਹਸਪਤਾਲ ਚੋਂ ਭੱਜ ਰਹੇ ਗੈਂਗਸਟਰ ਨੂੰ ਪੁਲਸ ਮੁਲਾਜਮਾਂ ਫੜਿਆ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਸਿਵਲ ਹਸਪਤਾਲ ਚੋਂ ਗੈਂਗਸਟਰ ਵੱਲੋਂ ਭੱਜਣ ਦੀ ਕੋਸਿ਼ਸ਼ ਉਸ ਵੇਲੇ ਨਾਕਾਮ ਹੋ ਗਈ ਜਦੋਂ ਉਥੇ ਮੌਜੂਦ ਪੁਲਸ ਮੁਲਾਜਮਾਂ ਵਲੋਂ ਫੌਰੀ ਕਾਰਵਾਈ ਕਰਦਿਆਂ ਉਸਨੂੰ ਪਕੜ ਲਿਆ ਗਿਆ । ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਖਮੀ ਹਾਲਤ ’ਚ ਗੈਂਗਸਟਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਮੁੜ ਤੋਂ ਕਾਬੂ ਕਰ ਲਿਆ । ਦੱਸਣਯੋਗ ਹੈ ਕਿ ਤੜਕਸਾਰ ਸਵੇਰੇ ਗੈਂਗਸਟਰਾਂ ਤੇ ਪੁਲਸ ਵਿਚਾਲੇ ਐਨਕਾਊਂਟਰ ਹੋਇਆ । ਇਸ ਐਨਕਾਊਂਟਰ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ ਸੀ, ਜਿਸ ਵਿੱਚੋਂ ਗੈਂਗਸਟਰ ਗੁਰਲਾਲ ਜੀਤ ਸਿੰਘ ਨਾਂ ਦੇ ਬਦਮਾਸ਼ ਨੂੰ ਗੋਲੀ ਲੱਗੀ ਸੀ, ਜਿਸ ਨੂੰ ਜ਼ਖਮੀ ਹਾਲਤ ’ਚ ਸਿਵਲ ਹਸਪਤਾਲ ਤਰਨਤਾਰਨ ’ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ ਪਰ ਗੈਂਗਸਟਰ ਨੇ ਹਸਪਤਾਲ ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕਿਆ । ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਵਲਟੋਹਾ ਅਤੇ ਖੇਮਕਰਨ ਇਲਾਕੇ ’ਚ ਲਗਾਤਾਰਾ ਲੋਕਾਂ ਨੂੰ ਫੋਨ ਕਰਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਸੀ । ਪ੍ਰਭ ਦਾਸੂਵਾਲ ਦੇ ਫੜੇ ਗਏ ਵਿਅਕਤੀਆਂ ਵੱਲੋਂ ਫਿਰੌਤੀ ਦੀ ਰਕਮ ਨਾ ਦੇਣ ਵਾਲੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ ਦੇ ਟਿਕਾਣਿਆਂ ’ਤੇ ਗੋਲੀਆਂ ਚਲਾਈਆਂ ਜਾਂਦੀਆਂ ਸੀ ਪਰ ਇਨ੍ਹਾਂ ਗੈਂਗਸਟਰਾਂ ਨੂੰ ਪੁਲਸ ਨੇ ਐਨਕਾਊਂਟਰ ਦੌਰਾਨ ਕਾਬੂ ਕਰ ਲਿਆ ਪਰ ਇਸ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਜਿਸ ਕਾਰਨ ਉਹ ਜ਼ਖਮੀ ਹੋਇਆ ਸੀ, ਜਿਸ ਨੂੰ ਹਸਪਤਾਲ ਦੀ ਸਪੈਸ਼ਲ ਵਾਰਡ ’ਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਦੀ ਮੁਸਤੈਦੀ ਦੇ ਚੱਲਦਿਆਂ ਭੱਜ ਰਹੇ ਬਦਮਾਸ਼ ਗੁਰਲਾਲਜੀਤ ਸਿੰਘ ਨੂੰ ਮੁੜ ਕਾਬੂ ਕੀਤਾ । ਮਾਮਲੇ ਸਬੰਧੀ ਤਰਨਤਾਰਨ ਪੁਲਸ ਦੇ ਡੀ. ਐਸ. ਪੀ. ਨੇ ਦੱਸਿਆ ਕਿ ਬਦਮਾਸ਼ ਗੁਰਲਾਲ ਜੀਤ ਸਿੰਘ ਤਰਨਤਾਰਨ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸੀ ਉਸ ਵੱਲੋਂ ਸੁਰੱਖਿਆ ’ਚ ਖੜੇ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਤੈਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਕੇ ਮੁੜ ਕਾਬੂ ਕਰ ਲਿਆ ਗਿਆ ।
Punjab Bani 08 January,2025
ਕੁਲਦੀਪ ਕੁਮਾਰ ਦੇ ਕਤਲ ਦੇ ਲੱਗਿਆ ਚਾਰ ਹੋਰਾਂ ਤੇ ਦੋਸ਼
ਕੁਲਦੀਪ ਕੁਮਾਰ ਦੇ ਕਤਲ ਦੇ ਲੱਗਿਆ ਚਾਰ ਹੋਰਾਂ ਤੇ ਦੋਸ਼ ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ’ਚ 35 ਸਾਲ ਦੇ ਇਕ ਭਾਰਤੀ ਵਿਅਕਤੀ ਕੁਲਦੀ ਕੁਮਾਰ ਦੀ ਮੌਤ ਦੇ ਮਾਮਲੇ ’ਚ ਭਾਰਤੀ ਮੂਲ ਦੇ ਹੀ ਪੰਜ ਵਿਅਕਤੀਆਂ ’ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ । ਓਸਿਆਨ ਕਾਊਂਟੀ ਦੇ ਵਕੀਲ ਬ੍ਰੈਡਲੀ ਬਿਲਹਿਮਰ ਅਤੇ ਨਿਊਜਰਸੀ ਸਟੇਟ ਪੁਲਸ ਸੁਪਰਡੈਂਟ ਕਰਨਲ ਪੈਟ੍ਰਿਕ ਕੈਲਾਹਨ ਨੇ ਇਕ ਬਿਆਨ ਵਿਚ ਕਿਹਾ ਕਿ ਨਿਊਯਾਰਕ ਦੇ ਸਾਊਥ ਓਜ਼ੋਨ ਪਾਰਕ ਦੇ ਵਸਨੀਕ 34 ਸਾਲ ਦੇ ਸੰਦੀਪ ਕੁਮਾਰ ’ਤੇ 22 ਅਕਤੂਬਰ 2024 ਨੂੰ ਮੈਨਚੇਸਟਰ ਟਾਊਨਸ਼ਿਪ ਵਿਚ ਕੁਲਦੀਪ ਕੁਮਾਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਹੈ । ਕੁਲਦੀਪ ਕੁਮਾਰ ਦੀ ਮੌਤ ਦੀ ਜਾਂਚ ਦੌਰਾਨ ਇਹ ਪ੍ਰਗਟਾਵਾ ਹੋਇਆ ਕਿ ਸੰਦੀਪ ਕੁਮਾਰ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਕੁਲਦੀਪ ਕੁਮਾਰ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਉਸ ਨੂੰ ਅੰਜਾਮ ਦਿਤਾ ਸੀ । ਇਸ ਮਾਮਲੇ ਵਿਚ ਹੋਰ ਦੋਸ਼ੀਆਂ ਵਿਚ ਸੌਰਵ ਕੁਮਾਰ (23), ਗੌਰਵ ਸਿੰਘ (27), ਨਿਰਮਲ ਸਿੰਘ (30) ਅਤੇ ਗੁਰਦੀਪ ਸਿੰਘ (22) ਸ਼ਾਮਲ ਹਨ । ਇਹ ਸਾਰੇ ਇੰਡੀਆਨਾ ਦੇ ਗ੍ਰੀਨਵੁੱਡ ਦੇ ਰਹਿਣ ਵਾਲੇ ਹਨ । ਓਸ਼ਨ ਕਾਊਂਟੀ ਪ੍ਰੋਸੀਕਿਊਟਰ ਆਫਿਸ ਦੀ ਮੇਜਰ ਕ੍ਰਾਈਮ ਯੂਨਿਟ ਨੂੰ 14 ਦਸੰਬਰ, 2024 ਨੂੰ ਮੈਨਚੇਸਟਰ ਟਾਊਨਸ਼ਿਪ ਦੇ ਗ੍ਰੀਨਵੁੱਡ ਵਾਈਲਡਲਾਈਫ ਮੈਨੇਜਮੈਂਟ ਏਰੀਆ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਰੀਪੋਰਟ ਮਿਲੀ ਸੀ । ਬਿਆਨ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਲਾਸ਼ ਬਹੁਤ ਸੜੀ ਹੋਈ ਹਾਲਤ ਵਿਚ ਮਿਲੀ । ਓਸ਼ਨ ਕਾਊਂਟੀ ਮੈਡੀਕਲ ਐਗਜ਼ਾਮੀਨਰ ਦੇ ਦਫਤਰ ਵਲੋਂ ਕੀਤੇ ਗਏ ਪੋਸਟਮਾਰਟਮ ਮੁਤਾਬਕ ਵਿਅਕਤੀ ਦੀ ਮੌਤ ਦਾ ਕਾਰਨ ਛਾਤੀ ’ਤੇ ਕਈ ਗੋਲੀਆਂ ਲੱਗਣ ਦੇ ਜ਼ਖ਼ਮ ਸਨ। ਜਿਸ ਤਰੀਕੇ ਨਾਲ ਵਿਅਕਤੀ ਦੀ ਮੌਤ ਹੋਈ, ਉਸ ਤੋਂ ਸਾਫ ਪਤਾ ਲਗਦਾ ਹੈ ਕਿ ਇਹ ਕਤਲ ਦਾ ਮਾਮਲਾ ਸੀ । ਵਿਅਕਤੀ ਦੀ ਪਛਾਣ ਭਾਰਤੀ ਮੂਲ ਦੇ ਕੁਲਦੀਪ ਕੁਮਾਰ ਵਜੋਂ ਹੋਈ ਹੈ । ਉਸ ਦੇ ਪਰਵਾਰਕ ਮੈਂਬਰਾਂ ਨੇ 26 ਅਕਤੂਬਰ 2024 ਨੂੰ ਗੁੰਮਸ਼ੁਦਗੀ ਦੀ ਰੀਪੋਰਟ ਦਰਜ ਕਰਵਾਈ ਸੀ ।
Punjab Bani 07 January,2025
ਹੁਣ ਅਮਰੀਕਾ `ਚ ਫਿਰ ਤੋਂ ਗੋਲੀਬਾਰੀ; 4 ਜਣੇ ਹਸਪਤਾਲ `ਚ ਭਰਤੀ
ਹੁਣ ਅਮਰੀਕਾ `ਚ ਫਿਰ ਤੋਂ ਗੋਲੀਬਾਰੀ; 4 ਜਣੇ ਹਸਪਤਾਲ `ਚ ਭਰਤੀ ਵਾਸਿੰਗਟਨ ਡੀ. ਸੀ. : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਰਾਜਧਾਨੀ ਵਾਸਿ਼ੰਗਟਨ ਡੀ. ਸੀ. `ਚ ਵੀ ਗੋਲੀਬਾਰੀ ਹੋਈ ਹੈ। ਰਿਪੋਰਟ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਤੋਂ ਬਾਅਦ 4 ਲੋਕਾਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਜ਼ਖ਼ਮੀਆਂ ਵਿੱਚ ਤਿੰਨ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਇਹ ਘਟਨਾ ਰਾਤ ਕਰੀਬ 9 ਵਜੇ ਵਾਪਰੀ । ਤਾਜ਼ਾ ਅਪਡੇਟ ਇਹ ਹੈ ਕਿ ਹਮਲੇ ਦੇ ਸਾਰੇ ਪੀੜਤ ਹੋਸ਼ ਵਿੱਚ ਹਨ ਅਤੇ ਸਾਹ ਲੈ ਰਹੇ ਹਨ। ਪਤਾ ਲੱਗਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਹੈਰੀ ਥਾਮਸ ਵੇ ਨੌਰਥ ਈਸਟ ਦੇ 1500 ਬਲਾਕ ਵਿੱਚ ਵਾਪਰੀ, ਜੋ ਕਿ ਨੋਮਾ-ਗੈਲਾਉਡੇਟ ਯੂ ਨਿਊਯਾਰਕ ਐਵੇਨਿਊ ਮੈਟਰੋ ਸਟੇਸ਼ਨ ਤੋਂ ਸਿਰਫ਼ 500 ਫੁੱਟ ਦੂਰ ਹੈ ।
Punjab Bani 04 January,2025
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹੋਇਆ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹੋਇਆ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਜਲੰਧਰ : ਪੰਜਾਬ ਦੇ ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸਿ਼ਵਮ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ । ਘਟਨਾ ਤੋਂ ਬਾਅਦ ਰਾਮਾਮੰਡੀ ਥਾਣਾ ਪੁਲਿਸ ਘਟਨਾ ਵਾਲੀ ਥਾਂ `ਤੇ ਜਾਂਚ ਲਈ ਪਹੁੰਚ ਗਈ । ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ । ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ । ਇਸ ਦੌਰਾਨ ਦੋਸ਼ੀ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ `ਤੇ ਗੋਲੀਆਂ ਚਲਾ ਦਿੱਤੀਆਂ । ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਵਿੱਚ ਲੋੜੀਂਦੇ ਸਨ ।
Punjab Bani 04 January,2025
9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ
9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਜੈਤੋ ਸ਼ਹਿਰ `ਚ 9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ ਗਿਆ ਹੈ। ਬਲਾਤਕਾਰ ਦੀ ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕਾਰ `ਚ ਬਿਠਾ ਕੇ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ 14 ਸਾਲਾ ਲੜਕੀ ਨੇ ਦੱਸਿਆ ਕਿ ਉਹ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ ਅਤੇ ਉਸ ਦੇ ਮਾਪੇ ਮਜ਼ਦੂਰੀ ਦਾ ਕੰਮ ਕਰਦੇ ਹਨ । ਦੋ ਦਿਨ ਪਹਿਲਾਂ 1 ਜਨਵਰੀ ਨੂੰ ਉਸ ਦੇ ਮਾਤਾ-ਪਿਤਾ ਕੰਮ `ਤੇ ਗਏ ਹੋਏ ਸਨ ਅਤੇ ਉਹ ਘਰ `ਚ ਇਕੱਲੀ ਸੀ । ਇਸ ਦੌਰਾਨ ਸ਼ਾਮ ਨੂੰ ਉਹ ਜੈਤੋ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਹੋਈ ਸੀ । ਜਿੱਥੇ ਉਸ ਦੀ ਮੁਲਾਕਾਤ ਰਮਨਪ੍ਰੀਤ ਸਿੰਘ ਉਰਫ਼ ਬਬਲੂ ਨਾਲ ਹੋਈ, ਜਿਸ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲਬਾਤ ਹੋਈ ਸੀ । ਵਿਦਿਆਰਥਣ ਅਨੁਸਾਰ ਰਮਨਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਅਤੇ ਮੁਕਤਸਰ ਸਾਹਿਬ ਰੋਡ ’ਤੇ ਰਜਵਾਹੇ ਪੁਲ ਨੇੜੇ ਆਪਣੀ ਕਾਰ ਵਿੱਚ ਲੈ ਗਿਆ । ਉਸ ਨੂੰ ਉੱਥੇ ਲੈ ਕੇ ਨੌਜਵਾਨ ਨੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਨਾਲ ਬਲਾਤਕਾਰ ਕੀਤਾ । ਇਸ ਤੋਂ ਬਾਅਦ ਉਸ ਨੇ ਉਸ ਨੂੰ ਕਾਰ ਵਿਚ ਬਿਠਾ ਕੇ ਜੈਤੋ ਦੇ ਬਿਜਲੀ ਘਰ ਨੇੜੇ ਉਤਾਰ ਦਿੱਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ । ਘਰ ਪਹੁੰਚ ਕੇ ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ । ਪਰਿਵਾਰ ਨੇ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ।ਜਾਂਚ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਰਮਨਪ੍ਰੀਤ ਸਿੰਘ ਬਬਲੂ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
Punjab Bani 03 January,2025
ਸੀ. ਬੀ. ਆਈ. ਨੇ ਕੀਤਾ ਅਪਣੇ ਹੀ ਡੀ. ਐਸ. ਪੀ. ਵਿਰੁੱਧ ਕੇਸ ਦਰਜ
ਸੀ. ਬੀ. ਆਈ. ਨੇ ਕੀਤਾ ਅਪਣੇ ਹੀ ਡੀ. ਐਸ. ਪੀ. ਵਿਰੁੱਧ ਕੇਸ ਦਰਜ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਮੁੰਬਈ ਵਿਚ ਬੈਂਕ ਸੁਰੱਖਿਆ ਅਤੇ ਧੋਖਾਧੜੀ ਸ਼ਾਖਾ ਵਿਚ ਤਾਇਨਾਤ ਅਪਣੇ ਹੀ ਇਕ ਡਿਪਟੀ ਸੁਪਰਡੈਂਟ (ਡੀ. ਐੱਸ. ਪੀ.) ਵਿਰੁਧ ਉਨ੍ਹਾਂ ਲੋਕਾਂ ਤੋਂ ‘ਨਾਜਾਇਜ਼ ਲਾਭ’ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ ਜਿਨ੍ਹਾਂ ਦੀ ਉਸ ਨੇ ਜਾਂਚ ਕੀਤੀ ਸੀ । ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ । ਅਧਿਕਾਰੀਆਂ ਅਨੁਸਾਰ ਸੀ. ਬੀ. ਆਈ. ਵਲੋਂ ਡੀ. ਐਸ. ਪੀ. ਬੀ. ਐਮ. ਮੀਨਾ ਵਿਰੁਧ ਦਰਜ ਕਰਵਾਈ ਗਈ ਐਫ਼. ਆਈ. ਆਰ. ਵਿਚ ਦੋਸ਼ ਲਾਇਆ ਗਿਆ ਹੈ ਕਿ ਉਹ ਖਾਤਿਆਂ ਦੇ ਨੈੱਟਵਰਕ ਅਤੇ ਹਵਾਲਾ ਚੈਨਲ ਰਾਹੀਂ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਕਰਨ ਲਈ ਵਿਚੋਲਿਆਂ ਦੀ ਸੇਵਾ ਦਾ ਇਸਤੇਮਾਲ ਕਰ ਰਿਹਾ ਸੀ । ਡੀ. ਐਸ. ਪੀ. ਮੀਨਾ ’ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਤਫ਼ਤੀਸ਼ ਦੇ ਘੇਰੇ ਵਿਚ ਆਏ ਵੱਖ-ਵੱਖ ਵਿਅਕਤੀਆਂ ਤੋਂ ਨਾਜਾਇਜ਼ ਤੌਰ ’ਤੇ ਮਨਮਰਜ਼ੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ । ਅਧਿਕਾਰੀਆਂ ਨੇ ਕਿਹਾ ਕਿ ਸੀ. ਬੀ. ਆਈ. ਭ੍ਰਿਸ਼ਟਾਚਾਰ ਅਤੇ ਹੋਰ ਦੁਰਵਿਹਾਰ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ ਅਪਣਾਉਂਦੀ ਹੈ ਅਤੇ ਦੋਸ਼ੀ ਅਧਿਕਾਰੀਆਂ ਵਿਰੁਧ ਤੁਰੰਤ ਕਾਰਵਾਈ ਕਰਦੀ ਹੈ । ਸੀ. ਬੀ. ਆਈ. ਦੇ ਬੁਲਾਰੇ ਨੇ ਦਸਿਆ ਕਿ ਮੀਨਾ ਦੇ ਮਾਮਲੇ ਵਿਚ ਸੀ. ਬੀ. ਆਈ. ਨੇ ਜੈਪੁਰ, ਕੋਲਕਾਤਾ, ਮੁੰਬਈ ਅਤੇ ਨਵੀਂ ਦਿੱਲੀ ਵਿਚ 20 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਜਿਸ ਵਿਚ ਕਥਿਤ ਤੌਰ ’ਤੇ ਹਵਾਲਾ ਰਾਹੀਂ ਭੇਜੇ ਗਏ 55 ਲੱਖ ਰੁਪਏ ਜ਼ਬਤ ਕੀਤੇ ਗਏ ।
Punjab Bani 03 January,2025
ਭਿੱਖੀਵਿੰਡ ਵਿਚ ਪਏ ਡਾਕੇ ਵਿਚ 8 ਲੱਖ ਦਾ ਸੋਨਾ ਤੇ 60 ਹਜ਼ਾਰ ਨਕਦੀ ਦੀ ਹੋਈ ਲੁੱਟ
ਭਿੱਖੀਵਿੰਡ ਵਿਚ ਪਏ ਡਾਕੇ ਵਿਚ 8 ਲੱਖ ਦਾ ਸੋਨਾ ਤੇ 60 ਹਜ਼ਾਰ ਨਕਦੀ ਦੀ ਹੋਈ ਲੁੱਟ ਤਰਨ ਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਥਾਣਾ ਭਿੱਖੀ ਪਿੰਡ ਦੇ ਮਹਿਜ਼ 300 ਮੀਟਰ ਦੀ ਦੂਰੀ ਤੇ ਪੈਂਦੇ ਰਾਜਵੀਰ ਜੂਲਰ ਨਾਮਕ ਦੁਕਾਨ ਤੇ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 8 ਲੱਖ ਰੁਪਏ ਦਾ ਸੋਨਾ ਅਤੇ 60 ਹਜ਼ਾਰ ਦੀ ਨਕਦੀ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟ ਕੇ ਫਰਾਰ ਹੋ ਗਏ ਹਨ । ਦੁਕਾਨ ਮਾਲਕ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਨਜ਼ਦੀਕੀ ਥਾਣਾ ਪੁਲਸ ਨੂੰ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਅਜਿਹੀਆਂ ਘਟਨਾਵਾਂ ਹੁੰਦੀਆਂ ਹੀ ਰਹਿੰਦੀਆਂ ਹਨ ।
Punjab Bani 03 January,2025
ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰੌਚਕ ਪਹਿਲੂ ਇਹ ਵੀ ਹੈ ਕਿ ਰਿਸ਼ਵਤ ਲੈਣ ਤੋਂ ਬਾਅਦ ਇਹ ਹੌਲਦਾਰ ਮੌਕੇ ਤੋਂ ਆਪਣੀ ਗੱਡੀ ਰਾਹੀਂ ਖਿਸਕਣ ਵਿੱਚ ਕਾਮਯਾਬ ਹੋ ਗਿਆ ਸੀ ਪਰ ਵਿਜੀਲੈਂਸ ਟੀਮ ਨੇ ਪਿੱਛਾ ਕਰਕੇ ਇਸ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਆਪਣੀ ਸਕਾਰਪੀਓ ਗੱਡੀ ਭਜਾ ਕੇ ਦੌੜਿਆ ਤਾਂ ਇਸ ਨੇ ਰਸਤੇ ਵਿੱਚ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬਾਅਦ ਵਿੱਚ ਇਸਦੀ ਗੱਡੀ ਇੱਕ ਹੋਰ ਗੱਡੀ ਨਾਲ ਟਕਰਾ ਗਈ। ਇਸ ਦੇ ਬਾਵਜੂਦ ਵਿਜੀਲੈਂਸ ਨੇ ਇਸ ਹੌਲਦਾਰ ਦਾ ਪਿੱਛਾ ਨਾ ਛੱਡਿਆ ਅਤੇ ਅੰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਹੋ ਗਈ। ਪਤਾ ਲੱਗਿਆ ਹੈ ਕਿ ਇਹਨਾਂ ਹਾਦਸਿਆਂ ਦੌਰਾਨ ਜਿਨ੍ਹਾਂ ਦੇ ਸੱਟਾਂ ਲੱਗੀਆਂ ਹਨ ਜਾਂ ਫਿਰ ਕੋਈ ਹੋਰ ਨੁਕਸਾਨ ਹੋਇਆ ਹੈ ਉਸ ਲਈ ਪੁਲਿਸ ਵੱਖਰੇ ਤੌਰ ਤੇ ਕਾਰਵਾਈ ਕਰ ਸਕਦੀ ਹੈ ਪਰ ਇਸ ਸਬੰਧੀ ਪੁਸ਼ਟੀ ਨਹੀਂ ਹੋ ਸਕੀ ਹੈ । ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਵਾਸੀ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 02 January,2025
ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਮੁਲਾਜ਼ਮ ਕਾਬੂ
ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਮੁਲਾਜ਼ਮ ਕਾਬੂ ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜਿ਼ਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 02 January,2025
ਲੜਾਈ ਝਗੜੇ ਦੌਰਾਨ ਪੈਦਾ ਹੋਈ ਰੰਜਸ਼ ਦੇ ਚਲਦਿਆਂ ਨੌਜਵਾਨਾਂ ਨੇ ਚਲਾਈਆਂ ਖਡੂਰ ਸਾਹਿਬ ਵਿਖੇ ਗੋਲੀਆਂ
ਲੜਾਈ ਝਗੜੇ ਦੌਰਾਨ ਪੈਦਾ ਹੋਈ ਰੰਜਸ਼ ਦੇ ਚਲਦਿਆਂ ਨੌਜਵਾਨਾਂ ਨੇ ਚਲਾਈਆਂ ਖਡੂਰ ਸਾਹਿਬ ਵਿਖੇ ਗੋਲੀਆਂ ਤਰਨ ਤਾਰਨ : ਪੰਜਾਬ ਦੇ ਜਿਲ੍ਹਾ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਨੌਜਵਾਨਾਂ ਵਲੋਂ ਬੀਤੇ ਦਿਨ ਹੋਏ ਝਗੜੇ ਦੀ ਰੰਜਸ਼ ਨੂੰ ਲੈ ਕੇ ਇੱਕ ਨੌਜਵਾਨ ਉੱਪਰ ਗੋਲੀਆਂ ਚਲਾ ਦਿੱਤੀਆਂ । ਗੋਲੀਆਂ ਚਲਾਏ ਜਾਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਕਾਲੀ ਨੇ ਦੱਸਿਆ ਕਿ ਉਸਦੇ ਚਾਚੇ ਦੇ ਮੁੰਡੇ ਦੀ ਇਨ੍ਹਾਂ ਨੌਜਵਾਨਾਂ ਨਾਲ ਪਹਿਲਾ ਲੜਾਈ ਹੋਈ ਸੀ ਉਸੇ ਰੰਜਿਸ਼ ਨੂੰ ਲੈ ਕੇ ਅੱਜ ਏਨਾ ਵੱਲੋ ਮੇਰੇ `ਤੇ ਖਡੂਰ ਸਾਹਿਬ ਬਜ਼ਾਰ ਵਿੱਚ ਜਦ ਮੈਂ ਸਪਰਿੰਗ ਰੋਲ ਲੈਣ ਗਿਆ ਸੀ ਤਾਂ ਮੇਰੇ ਉੱਪਰ ਗੋਲੀਆਂ ਚਲਾਈਆਂ ਜੋ ਕੇ ਇਕ ਗੋਲੀ ਮੇਰੇ ਪੈਰ ਵਿੱਚ ਲੱਗ ਲੱਗੀ ਹੈਨੌਜਵਾਨ ਚੌਂਕੀ ਖਡੂਰ ਸਾਹਿਬ ਦੀ ਪੁਲਿਸ ਨੇ ਮੌਕੇ ਤੇ ਪੁੱਜ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 02 January,2025
ਅਮਰੀਕਾ `ਚ ਹਮਲੇ ਵਿਚ 11 ਜਣੇ ਹੋਏ ਜ਼ਖ਼ਮੀ
ਅਮਰੀਕਾ `ਚ ਹਮਲੇ ਵਿਚ 11 ਜਣੇ ਹੋਏ ਜ਼ਖ਼ਮੀ ਨਿਊਯਾਰਕ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਨਿਊਯਾਰਕ ਕੁਈਨਜ਼ ਇਲਾਕੇ `ਚ ਇਕ ਹਮਲੇ ਵਿਚ 11 ਲੋਕਾਂ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾ ਨਿਊ ਓਰਲੀਨਜ਼ ਵਿੱਚ ਹੋਏ ਹਮਲੇ ਤੋਂ ਇੱਕ ਦਿਨ ਬਾਅਦ ਹੋਇਆ ਹੈ, ਜਿਸ ਵਿੱਚ ਸ਼ਮਸੁਦੀਨ ਜੱਬਾਰ ਨੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਲੋਕਾਂ ਦੀ ਭੀੜ ਵਿੱਚ ਟਰੱਕ ਚੜ੍ਹਾ ਦਿੱਤਾ ਸੀ, ਜਿਸ ਵਿੱਚ 15 ਲੋਕ ਮਾਰੇ ਗਏ ਸਨ । ਅਮਰੀਕਾ ਵਿੱਚ ਇੱਕ ਵਾਰ ਫਿਰ ਹਮਲਾ ਹੋਇਆ ਹੈ । ਇਹ ਹਮਲਾ ਨਿਊਯਾਰਕ ਕੁਈਨਜ਼ ਇਲਾਕੇ `ਚ ਹੋਇਆ, ਜਿਸ `ਚ 11 ਲੋਕਾਂ ਦੇ ਗੋਲੀ ਲੱਗਣ ਦੀ ਖਬਰ ਹੈ । ਇਹ ਸਾਰੇ ਲੋਕ ਜ਼ਖਮੀ ਹਨ। ਇਹ ਹਮਲਾ ਨਿਊ ਓਰਲੀਨਜ਼ `ਚ ਉਸ ਹਮਲੇ ਤੋਂ ਅਗਲੇ ਦਿਨ ਹੋਇਆ ਹੈ, ਜਿਸ `ਚ ਸ਼ਮਸੁਦੀਨ ਜੱਬਾਰ ਨਾਂ ਦੇ ਵਿਅਕਤੀ ਨੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਲੋਕਾਂ ਦੀ ਭੀੜ `ਤੇ ਟਰੱਕ ਚੜ੍ਹਾ ਦਿੱਤਾ ਸੀ, ਜਿਸ `ਚ 15 ਲੋਕਾਂ ਦੀ ਮੌਤ ਹੋ ਗਈ ਸੀ । ਇਹ ਗੋਲੀਬਾਰੀ ਅਮਰੀਕੀ ਸਮੇਂ ਅਨੁਸਾਰ ਰਾਤ 11:45 ਵਜੇ ਹੋਈ। ਜਾਣਕਾਰੀ ਮੁਤਾਬਕ ਇਹ ਗੋਲੀਬਾਰੀ ਕਵੀਂਸ ਇਲਾਕੇ ਦੇ ਅਮੇਜ਼ੁਰਾ ਨਾਈਟ ਕਲੱਬ `ਚ ਹੋਈ, ਜਿਸ `ਚ 11 ਲੋਕ ਜ਼ਖਮੀ ਹੋ ਗਏ । ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਨਿਊਯਾਰਕ ਪੁਲਸ ਦੀਆਂ ਟੀਮਾਂ ਮੌਕੇ `ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ।
Punjab Bani 02 January,2025
ਟੋਲ ਮੰਗਣ ਤੇ ਕਾਰ ਸਵਾਰ ਨੌਜ਼ਵਾਨਾਂ ਕੀਤੀ ਟੋਲ ਮੁਲਾਜਮਾਂ ਦੀ ਕੁਟਮਾਰ
ਟੋਲ ਮੰਗਣ ਤੇ ਕਾਰ ਸਵਾਰ ਨੌਜ਼ਵਾਨਾਂ ਕੀਤੀ ਟੋਲ ਮੁਲਾਜਮਾਂ ਦੀ ਕੁਟਮਾਰ ਹਿਸਾਰ : ਹਰਿਆਣਾ ਦੇ ਹਿਸਾਰ ਦੇ ਬਾਡੋ ਪੱਟੀ ਟੋਲ ਪਲਾਜ਼ਾ ‘ਤੇ ਟੈਕਸ ਮੰਗਣ ਨੂੰ ਲੈ ਕੇ ਬਿਨਾਂ ਨੰਬਰੀ ਤਿੰਨ ਗੱਡੀਆਂ ਵਿਚ ਸਵਾਰ ਨੌਜਵਾਨਾਂ ਵਲੋਂ ਟੋਲ ਟੈਕਸ ਬੈਰੀਅਰ ਨੂੰ ਜਿਥੇ ਤੋੜ ਦਿੱਤਾ ਗਿਆ, ਉਥੇ ਟੋਲ ਮੁਲਾਜਮਾਂ ਦੀ ਕੁੱਟਮਾਰ ਵੀ ਕੀਤੀ ਗਈ। ਨੌਜਵਾਨਾਂ ਨੇ ਟੋਲ ਮੁਲਾਜਮਾਂ ਨੂੰ ਧਮਕੀਆਂ ਦਿੰਦਿਆਂ ਕਿਹਾ ਕਿ ਸਾਡੀਆਂ ਗੱਡੀਆਂ ਬਿਨਾਂ ਆਰ. ਸੀ. ਤੋਂ ਵੀ ਚੱਲ ਜਾਣਗੀਆਂ ਤੇ ਤੁਸੀਂ ਜੋ ਕਰਨਾ ਹੈ ਕਰ ਲਓ ਅਤੇ ਜੇਕਰ ਭਵਿੱਖ ਵਿੱਚ ਸਾਡੇ ਤੋਂ ਟੋਲ ਟੈਕਸ ਮੰਗਿਆ ਤਾਂ ਇਹ ਚੰਗਾ ਨਹੀਂ ਹੋਵੇਗਾ। ਇਸ ਤੋਂ ਬਾਅਦ ਨੌਜਵਾਨ ਬਿਨਾਂ ਟੋਲ ਦਿੱਤੇ ਕਾਰ ਭਜਾ ਕੇ ਲੈ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਕਰੀਬ 11:30 ਵਜੇ ਵਾਪਰੀ। ਬਰਵਾਲਾ ਪੁਲਸ ਨੇ ਟੋਲ ਪਲਾਜ਼ਾ ਦੇ ਜੀ. ਐਮ. ਵਾਮਨ ਰਾਠੌਰ ਦੀ ਸਿ਼ਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜੀ. ਐਮ. ਟੋਲ ਪਲਾਜ਼ਾ ਰਾਠੌਰ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਜੁਗਲਾਨ ਦੇ ਰਹਿਣ ਵਾਲੇ ਹਨ।ਉਨ੍ਹਾਂ ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੂੰ ਆਈ. ਆਰ. ਬੀ. ਕੈਥਲ ਤੋਂ ਝੂੰਪਾ ਬਾਰਡਰ ਤੱਕ ਸੜਕ ਬਣਾਉਣ ਅਤੇ ਟੋਲ ਉਗਰਾਹੀ ਦਾ ਕੰਮ ਮਿਲਿਆ ਹੈ ਤੇ 29 ਦਸੰਬਰ ਦੀ ਰਾਤ ਨੂੰ ਪਿੰਡ ਜੁਗਲਾਨ ਦੇ ਕੁਝ ਲੋਕ ਤਿੰਨ ਗੱਡੀਆਂ ਵਿੱਚ ਟੋਲ ਪਲਾਜ਼ਾ ’ਤੇ ਡੰਡੇ ਲੈ ਕੇ ਆਏ ਅਤੇ ਟੋਲ ਮੁਲਾਜ਼ਮਾਂ ਨਾਲ ਮਾੜਾ ਵਤੀਰਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਜੀ. ਐਮ. ਨੇ ਦੱਸਿਆ ਕਿ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਰਾਤ ਕਰੀਬ 11:23 ਵਜੇ ਲੇਨ ਨੰਬਰ 3, 4 ਅਤੇ 5 ‘ਤੇ ਆਏ ਅਤੇ ਟੋਲ ਪਲਾਜ਼ਾ ‘ਤੇ ਆਵਾਜਾਈ ਰੋਕ ਦਿੱਤੀ। ਉਨ੍ਹਾਂ ਵਿੱਚ ਸਵਾਰ ਨੌਜਵਾਨਾਂ ਨੇ ਆਪਣੇ ਹੱਥਾਂ ਨਾਲ ਟੋਲ ਬੂਥ ਦਾ ਬੈਰੀਅਰ ਖੋਲ੍ਹ ਦਿੱਤਾ ਅਤੇ ਧਮਕਾਉਣ ਲੱਗੇ ਕਿ ਜੁਗਲਾਨ ਪਿੰਡ ਦੇ ਵਾਹਨਾਂ ਨੂੰ ਬਿਨਾਂ ਆਰਸੀ ਦਿਖਾਏ ਟੋਲ ਤੋਂ ਫ੍ਰੀ ਕੱਢਿਆ ਜਾਵੇ। ਨਾਲ ਹੀ ਕਿਹਾ ਕਿ ਜੇਕਰ ਭਵਿੱਖ ਵਿੱਚ ਅਜਿਹਾ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਨੌਜਵਾਨਾਂ ਨੇ ਟੋਲ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਤੋਂ ਬਾਅਦ ਨੌਜਵਾਨ ਧਮਕੀਆਂ ਦੇ ਕੇ ਉੱਥੋਂ ਚਲੇ ਗਏ। ਇਸ ਘਟਨਾ ਕਾਰਨ ਟੋਲ ਪਲਾਜ਼ਾ ਮੁਲਾਜ਼ਮਾਂ ਵਿੱਚ ਡਰ ਦਾ ਮਾਹੌਲ ਹੈ। ਇਹ ਘਟਨਾ ਕਾਨੂੰਨ ਵਿਵਸਥਾ ਨੂੰ ਵੀ ਚੁਣੌਤੀ ਦਿੰਦੀ ਹੈ ।
Punjab Bani 02 January,2025
ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਗ੍ਰਿਫ਼ਤਾਰ ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜਿ਼ਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ `ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ. ਐਸ. ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।
Punjab Bani 02 January,2025
ਸਾਲ 2024 ਦੌਰਾਨ ਨਸ਼ਾ ਤਸਕਰਾ ਅਤੇ ਅਪਰਾਧਿਕ ਗਤੀਵਿਧੀਆ ਵਾਲੇ ਵਿਅਕਤੀਆਂ ਖਿਲਾਫ ਕੀਤੀ ਗਈ ਸਖਤ ਕਾਰਵਾਈ
ਸਾਲ 2024 ਦੌਰਾਨ ਨਸ਼ਾ ਤਸਕਰਾ ਅਤੇ ਅਪਰਾਧਿਕ ਗਤੀਵਿਧੀਆ ਵਾਲੇ ਵਿਅਕਤੀਆਂ ਖਿਲਾਫ ਕੀਤੀ ਗਈ ਸਖਤ ਕਾਰਵਾਈ ਨਵਾਂ ਸ਼ਹਿਰ : ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋ ਨਸ਼ਿਆ ਦਾ ਜੜ੍ਹ ਤੋਂ ਸਫਾਇਆ ਕਰਨ ਅਤੇ ਅਪਰਾਧਿਕ ਗਤੀਵਿਧੀਆ ਨੂੰ ਠੱਲ ਪਾਉਣ ਲਈ ਪੂਰੀ ਤਰ੍ਹਾ ਵਚਣਬੱਧ ਹੈ । ਸਾਲ 2024 ਦੌਰਾਨ ਨਸ਼ਾ ਤਸਕਰਾ ਅਤੇ ਅਪਰਾਧਿਕ ਗਤੀਵਿਧੀਆ ਵਾਲੇ ਵਿਅਕਤੀਆਂ ਖਿਲਾਫ ਕੀਤੀ ਗਈ ਸਖਤ ਕਾਰਵਾਈ । ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਸ ਵੱਲੋਂ ਸਾਲ-2024 ਦੋਰਾਨ 639 ਨਸ਼ਾ ਸਮੱਗਲਰਾਂ/ਪੈਡਲਰਾਂ ਨੂੰ ਗ੍ਰਿਫਤਾਰ ਕਰਕੇ 11 ਕੁਇੰਟਲ 50 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 18 ਕਿਲੋ 830 ਗ੍ਰਾਮ ਅਫੀਮ, 3 ਕਿਲੋ 989 ਗ੍ਰਾਮ ਹੈਰੋਇਨ, 30830 ਨਸ਼ੀਲੀਆ ਗੋਲੀਆ/ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਰੀਬ 31 ਲੱਖ 49 ਹਾਜਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਨਸ਼ਾ ਤਸਕਰਾ ਦੀ 2 ਕਰੋੜ੍ਹ 31 ਲੱਖ ਰੁਪਏ ਦੀ ਪ੍ਰੋਪਰਟੀ ਫਰੀਜ ਕਰਵਾਈ । ਨਸ਼ਾ ਕਰਨ ਦੇ ਆਦੀ 103 ਵਿਅਕਤੀਆਂ ਦੇ ਮੁੜ-ਵਸੇਵੇ ਲਈ ਨਸ਼ਾ ਛੁਡਾਓ ਕੇਂਦਰਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ । ਜਿਲ੍ਹਾ ਪੁਲਿਸ ਵੱਲੋ ਵਿੱਦਿਅਕ ਸੰਸਥਾਂਵਾ ਅਤੇ ਪਿੰਡਾ/ਮਹੁੱਲਿਆ ਵਿੱਚ ਸੈਮੀਨਾਰ ਲਗਾਕੇ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗੁਰਕ ਕੀਤਾ ਗਿਆ ਜਿਸ ਦੇ ਸਿੱਟੇ ਵੱਜੋ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਬੱਚਿਆ ਵਿੱਚ ਨਸ਼ਿਆ ਦੇ ਰੋਕਥਾਮ ਕਰਨ ਵਿੱਚ ਵਧੀਆ ਕਾਰਗੁਜਾਰੀ ਲਈ ਮਾਨਯੋਗ ਭਾਰਤ ਸਰਕਾਰ ਵੱਲੋ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ । ਇਸੇ ਸਾਲ ਦੋਰਾਨ ਜਿਲ੍ਹਾ ਪੁਲਿਸ ਵੱਲੋਂ 29 ਗੈਗਸਟਰ ਅਤੇ ਨਜਾਇਜ ਅਸਲਾ ਦੀ ਤਸਕਰੀ ਦੀ ਗਤੀਵਿਧੀਆ ਵਿੱਚ ਸ਼ਾਮਲ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 30 ਨਜਾਇਜ ਹਥਿਆਰ ਅਤੇ ਜਿੰਦਾ ਰੌਂਦ ਬਰਾਮਦ ਕੀਤੇ । ਜਿਲ੍ਹਾ ਪੁਲਿਸ ਵੱਲੋਂ ਲੁੱਟਾਂ-ਖੋਹਾਂ, ਸੰਨ੍ਹਾਂ-ਪਾੜ੍ਹਾਂ, ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 242 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ 54 ਲੱਖ ਰੁਪਏ ਦੀ ਕੀਤੀ ਬ੍ਰਾਮਦਗੀ । ਜਿਲ੍ਹਾ ਪੁਲਸ ਵੱਲੋਂ 04 ਅੰਨ੍ਹੇ ਕਤਲ ਦੇ ਕੇਸਾਂ ਨੂੰ ਘੱਟ ਸਮੇਂ ਵਿੱਚ ਸੁਲਝਾ ਕੇ ਦੋਸ਼ੀਆ ਨੂੰ ਭੇਜਿਆ ਜੇਲ੍ਹ ਰੋਡ ਐਕਸੀਡੈਂਟ ਘਟਾਉਣ ਲਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੁੱਲ 19371 ਟ੍ਰੈਫਿਕ ਚਲਾਣ ਕੱਟੇ ਤੇ 24 ਲੱਖ 88 ਹਜਾਰ ਰੁਪਏ ਦਾ ਕੀਤਾ ਜੁਰਮਾਨਾ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ. ਮਹਿਤਾਬ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸਾਲ-2024 ਦੋਰਾਨ ਨਸ਼ਿਆਂ ਦਾ ਸਮਾਜ ਵਿੱਚੋ ਖਾਤਮਾ ਕਰਨ ਅਤੇ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਹਰ ਪਹਿਲੂ ਤੋਂ ਕਾਰਵਾਈ ਕੀਤੀ ਗਈ ਹੈ । ਜਿਲ੍ਹਾ ਪੁਲਿਸ ਵੱਲੋਂ ਸਮਾਜ ਵਿੱਚੋਂ ਨਸ਼ਿਆ ਨੂੰ ਖਤਮ ਕਰਨ ਲਈ ਵੱਖ-ਵੱਖ ਰਣਨੀਤੀਆ ਬਣਾ ਕੇ ਉਪਰਾਲੇ ਕੀਤੇ ਗਏ, ਜਿੱਥੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਉਥੇ ਸੈਮੀਨਾਰ/ਪਬਲਿਕ ਮੀਟਿੰਗਾਂ ਕਰਕੇ ਆਮ ਲੋਕਾਂ ਅਤੇ ਬੱਚਿਆ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੁਕ ਕੀਤਾ ਗਿਆ ਅਤੇ ਨਸ਼ਾ ਕਰਨ ਦੇ ਆਦੀ ਵਿਅਕਤੀਆ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਨੂੰ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ । ਡਾ. ਮਹਿਤਾਬ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਮਹੀਨਾ 1 ਜਨਵਰੀ-2024 ਤੋਂ 31 ਦਸੰਬਰ 2024 ਤੱਕ 639 ਨਸ਼ਾ ਤਸੱਕਰਾਂ ਜਿਹਨਾਂ ਵਿੱਚ ਵੱਡੇ ਪੱਧਰ ਦੇ ਸਮੱਗਲਰ ਸ਼ਾਮਲ ਹਨ) ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਖਿਲਾਫ਼ 572 ਮੁਕੱਦਮੇ ਦਰਜ ਕੀਤੇ ਗਏੇ । ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ 11 ਕੁਇੰਟਲ 50 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 18 ਕਿਲੋ 830 ਗ੍ਰਾਮ ਅਫੀਮ, 3 ਕਿਲੋ 989 ਗ੍ਰਾਮ ਹੈਰੋਇਨ, 30830 ਨਸ਼ੀਲੀਆ ਗੋਲੀਆ/ਕੈਪਸੂਲ, 04 ਕਿਲੋਗ੍ਰਾਮ ਗਾਂਜਾ, 169 ਨਸ਼ੀਲ਼ੇ ਟੀਕੇ, 20 ਗ੍ਰਾਮ ਨਸ਼ੀਲਾ ਪਾਊਡਰ, 2429963 ਮਿਲੀਲੀਟਰ ਨਜਾਇਜ ਸ਼ਰਾਬ, 8398000 ਮਿਲੀਲੀਟਰ ਲਾਹਨ ਅਤੇ 31,49,600/- ਰੁਪੲੇ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ । ਜਿਲ੍ਹਾ ਪੁਲਸ ਵੱਲੋਂ ਨਸ਼ੇ ਦੇ ਧੰਦੇ ਤੋਂ ਬਣਾਈ ਗਈ ਨਸ਼ਾ ਸਮਗੱਲਰਾਂ ਦੀ 2,31,97,673/- ਦੀ ਪ੍ਰੋਪਰਟੀ ਫਰੀਜ ਕਰਵਾਈ ਗਈ। ਇਸ ਤੋਂ ਇਲਾਵਾ ਦੋ ਹੋਰ ਸਮੱਗਲਰ ਦੀ 1,15,78,654/- ਰੁਪਏ ਦੀ ਪ੍ਰੋਪਰਟੀ ਫਰੀਜ ਕਰਵਾਉਣ ਲਈ ਕੇਸ ਸਮਰੱਥ ਅਥਾਰਟੀ ਪਾਸ ਭੇਜਿਆ ਗਿਆ ਹੈ। ਜਿਲ੍ਹਾ ਪੁਲਸ ਵੱਲੋਂ ਨਸ਼ਾ ਕਰਨ ਦੇ ਆਦੀ 103 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਇਲਾਜ ਕਰਵਾਉਣ ਲਈ ਨਸ਼ਾ ਛਡਾਓ ਕੇਂਦਰਾਂ ਵਿੱਚ ਭੇਜਿਆ ਗਿਆ, ਹੁਣ ਇਹ ਸਾਰੇ ਵਿਅਕਤੀ ਸਫਲ ਇਲਾਜ ਹੋਣ ਬਾਅਦ ਸਮਾਜ ਵਿੱਚ ਆਪਣਾ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ । ਉਹਨਾਂ ਨੇ ਅੱਗੇ ਦੱਸਿਆ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਵਾਲੇ ਜਾਗਰੂਕ ਕਰਨ, ਨਸ਼ਿਆਂ ਤੋਂ ਆਪਣੀ ਜਿੰਦਗੀ ਨੂੰ ਦੂਰ ਰੱਖਣ ਲਈ ਅਤੇ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਜਿਲ੍ਹਾ ਦੇ ਵੱਖ-ਵੱਖ ਪਿੰਡਾਂ/ਮਹੁੱਲਿਆ ਵਿੱਚ 1403 ਸੈਮੀਨਾਰ ਲਗਾਏ ਗਏ । ਡਾ. ਮਹਿਤਾਬ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਗੈਗਸਟਰਾਂ ਅਤੇ ਨਜਾਇਜ ਅਸਲਾ ਦੀ ਤਸਕਰੀ ਕਰਨ ਵਾਲੇ ਵਿਅਕਤੀਆ ਖਿਲਾਫ ਸਖਤ ਕਾਰਵਾਈ ਕੀਤੀ ਗਈ, ਜਿਲ੍ਹਾ ਪੁਲਿਸ ਵੱਲੋਂ ਸਾਲ-2024 ਦੋਰਾਨ 29 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 30 ਹਥਿਆਰ, 65 ਰੋਂਦ ਅਤੇ 13 ਮੈਗਜੀਨ ਬ੍ਰਾਮਦ ਕੀਤੇ । ਉਹਨਾਂ ਨੇ ਅੱਗੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਲੁੱਟਾਂ-ਖੋਹਾਂ, ਸੰਨ੍ਹਾ-ਪਾੜ੍ਹਾ, ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 242 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਖਿਲਾਫ਼ 143 ਮੁਕੱਦਮੇ ਦਰਜ ਕੀਤੇ ਗਏ, ਉਹਨਾਂ ਪਾਸੋਂ 54 ਲੱਖ ਰੁਪਏ ਬ੍ਰਾਮਦ ਕੀਤੇ ਗਏ । ਜਿਲ੍ਹਾ ਪੁਲਿਸ ਵੱਲੋਂ ਇਸ ਸਾਲ-2024 ਦੋਰਾਨ 1526 ਮੁਕੱਦਮੇ ਦਰਜ ਕੀਤੇ ਗਏ ਅਤੇ ਮੁੱਕਦਮਿਆ ਦੀ ਤੇਜੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਤਫਤੀਸ਼ ਮੁਕੰਮਲ ਕਰਦੇ ਹੋਏ ਕੁੱਲ 1138 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ । ਇਸੇ ਤਰ੍ਹਾਂ ਪਬਲਿਕ ਦੀਆਂ 7077 ਦਰਖਾਸਤਾਂ ਪ੍ਰਾਪਤ ਹੋਈਆਂ ਤੇ ਕੁੱਲ 7445 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। 155 ਕੇਸਾਂ ਦੀਆਂ ਅਦਮਪਤਾ/ਅਖਰਾਜ ਰਿਪੋਰਟਾਂ ਦਾ ਨਿਪਟਾਰਾ ਕੀਤਾ ਗਿਆ । ਉਹਨਾਂ ਨੇ ਦੱਸਿਆ ਕਿ ਇਸ ਸਾਲ ਦੋਰਾਨ ਪੀ.ਓ ਨੂੰ ਗ੍ਰਿਫਤਾਰ ਕਰਨ ਲਈ ਚਲਾਈਆਂ ਗਈਆ ਵੱਖ-ਵੱਖ ਮੁਹਿੰਮਾਂ ਤਹਿਤ ਕੁੱਲ 164 ਮੁਜਰਿਮ ਇਸ਼ਤਿਹਾਰੀ/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਗਿਆ । ਜਿਲ੍ਹਾ ਪੁਲਿਸ ਵੱਲੋਂ ਅਪਰਾਧਿਕ ਘਟਨਾਂਵਾ ਨੂੰ ਵਾਪਰਣ ਤੋਂ ਰੋਕਣ ਲਈ ਵੱਖ-ਵੱਖ ਲੜ੍ਹਾਈ-ਝਗੜ੍ਹੇ ਦੇ ਕੇਸਾਂ/ਦਰਖਾਸਤਾਂ ਵਿੱਚ 1228 ਵਿਅਕਤੀਆਂ ਦੇ ਖਿਲਾਫ਼ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ, ਜਿਹਨਾਂ ਵਿੱਚੋਂ 820 ਵਿਅਕਤੀਆਂ ਨੂੰ ਪਾਬੰਦ ਕਰਵਾਇਆ ਗਿਆ । ਉਹਨਾਂ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਖੜ੍ਹੇ 417 ਵਹੀਕਲਾਂ ਦਾ ਨਿਪਟਾਰਾ ਕਰਦੇ ਹੋਏ ਜਾਬਤੇ ਮੁਤਾਬਿਕ ਕਾਰਵਾਈ ਕਰਕੇ ਉਹਨਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤਾ ਗਿਆ । ਸਾਲ-2024 ਦੋਰਾਨ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਤੇ ਰੋਡ ਐਕਸੀਡੈਂਟ ਨੂੰ ਘਟਾਉਣ ਲਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੁੱਲ 19371 ਟ੍ਰੈਫਿਕ ਚਲਾਣ ਕੱਟੇ ਤੇ 24 ਲੱਖ 88 ਹਜਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ । ਡਾ. ਮਹਿਤਾਬ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਬਹੁਤ ਹੀ ਘੱਟ ਸਮੇਂ ਅਤੇ ਤੇਜੀ ਕਾਰਵਾਈ ਕਰਦੇ ਹੋਏ ਅੰਨ੍ਹੇ ਕਤਲ ਦੇ 04 ਮੁਕੱਦਮਿਆਂ ਨੂੰ ਟਰੇਸ ਕੀਤਾ ਗਿਆ, ਜਿਸ ਵਿੱਚ ਪਿੰਡ ਲਿੱਧਾਣਾ ਝਿੱਕਾ ਵਿਖੇ ਖੇਤਾ ਵਿੱਚ ਇੱਕ ਪ੍ਰਵਾਸੀ ਵਿਅਕਤੀ ਦੀ ਕਤਲ ਕਰਕੇ ਲਾਸ਼ ਸੁੱਟ ਦਿੱਤੀ ਸੀ, ਉਸ ਕਤਲ ਵਿੱਚ ਸ਼ਾਮਿਲ ਵਿਅਕਤੀਆ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ। ਥਾਣਾ ਰਾਹੋਂ ਦੇ ਏਰੀਆ ਵਿੱਚ ਇੱਕ ਔਰਤ ਦਾ ਅਣ-ਪਛਾਤੇ ਵਿਅਕਤੀਆ ਵੱਲੋ ਕਤਲ ਕਰਕੇ ਉਸਦੀ ਲਾਸ਼ ਨੂੰ ਬੋਰੀ ਵਿੱਚ ਪਾਕੇ ਸੁੱਟ ਦਿੱਤਾ ਗਿਆ ਸੀ । ਇਹ ਕਤਲ ਕਰਨ ਵਾਲੇ ਵਿਅਕਤੀਆ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ । ਥਾਣਾ ਕਾਠਗੜ੍ਹ ਦੇ ਏਰੀਏ ਵਿੱਚ ਪਿੰਡ ਸੋਭੂਵਾਲ ਵਿਖੇ ਮੋਟਰ ਪਰ ਰਹਿੰਦੇ ਇੱਕ ਪ੍ਰਵਾਸੀ ਵਿਅਕਤੀ ਦਾ ਅਣ-ਪਛਾਤੇ ਵਿਅਕਤੀਆ ਵੱਲੋ ਕਤਲ ਕਰ ਦਿੱਤਾ ਗਿਆ ਸੀ, ਜੋ ਇਹ ਕਤਲ ਕਰਨ ਵਾਲੇ ਵਿਅਕਤੀਆ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ । ਇਸ ਤੋ ਇਲਾਵਾ ਥਾਣਾ ਰਾਹੋ ਦੇ ਏਰੀਆ ਵਿੱਚ ਇੱਕ ਲੜਕੀ ਦਾ ਬਲਾਤਕਾਰ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ ਸੀ, ਇਸ ਵਾਰਦਾਤ ਵਿੱਚ ਸ਼ਾਮਿਲ ਵਿਅਕਤੀਆ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ । ਨਸ਼ਿਆ ਵਿਰੁੱਧ ਮੁਹਿੰਮ ਸਬੰਧੀ ਦੱਸਦੇ ਹੋਏ ਡਾ. ਮਹਿਤਾਬ ਸਿੰਘ, ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਰਹਿਤ ਖੁਸ਼ਹਾਲ ਜਿੰਦਗੀ ਬਤੀਤ ਕਰਨ ਲਈ ਉਤਸ਼ਾਹਿਤ ਕਰਨ ਲਈ ਕਈ ਕਦਮ ਲਏ ਗਏ ਹਨ, ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ : Cricket League:- ਮਿਤੀ 25-02-2024 ਨੂੰ ਜਿਲ੍ਹਾ ਪੁਲਿਸ ਵੱਲੋ ਨੌਜਵਾਨਾ ਦੀ ਰੁਚੀ ਖੇਡਾ ਵੱਲ ਵਧਾਉਣ ਲਈ ਜਿਲ੍ਹਾ ਪੱਧਰ ਪਰ ਇੱਕ ਕ੍ਰਿਕਟ ਲੀਗ ਕਰਵਾਈ ਗਈ, ਜਿਸ ਵਿੱਚ ਜਿਲ੍ਹਾ ਦੀਆਂ ਵੱਖ ਵੱਖ ਟੀਮਾਂ ਨੇ ਹਿੱਸਾ ਲਿਆ ਅਤੇ ਆਮ ਲੋਕਾ ਨੂੰ ਆਪਣੀ ਜਿੰਦਗੀ ਨਸ਼ਿਆ ਤੋਂ ਦੂਰ ਰੱਖਣ ਅਤੇ ਖੇਡਾ ਨਾਲ ਜੁੜ੍ਹਕੇ ਇੱਕ ਤੰਦਰੁਸਤ ਜਿੰਦਗੀ ਬਤੀਤ ਕਰਨ ਦਾ ਸੁਨੇਹਾ ਦਿੱਤਾ । Cyclothon:- ਮਿਤੀ 18-06-2024 ਨੂੰ ਜਿਲ੍ਹਾ ਪੁਲਿਸ ਵੱਲੋ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੁਕ ਕਰਨ ਅਤੇ ਲੋਕਾ ਨੂੰ ਖੇਡਾਂ ਨਾਲ ਜੋੜ੍ਹਨ ਲਈ ਜਿਲ੍ਹਾ ਵਿੱਚ ਇੱਕ ਸਾਈਕਲ ਰੈਲੀ "Cyclothon" ਕਰਵਾਈ ਗਈ, ਜਿਸ ਵਿੱਚ ਕਰੀਬ 500 ਵਿਅਕਤੀਆ ਦੇ ਹਿੱਸਾ ਲਿਆ । Marathon:- ਜਿਲ੍ਹਾ ਪੁਲਿਸ ਵੱਲੋ ਮਿਤੀ 20-08-2024 ਨੂੰ ਜਿਲ੍ਹਾ ਵਿੱਚ ਇੱਕ Marathon ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਰੀਬ 700 ਵਿਅਕਤੀਆ ਨੇ ਹਿੱਸਾ ਲਿਆ, ਜਿਨ੍ਹਾ ਵੱਲੋ ਆਮ ਲੋਕਾ ਨੂੰ ਤੰਦਰੁਸਤੀ ਦਾ ਸੁਨੇਹਾ ਦਿੱਤਾ ਗਿਆ ਅਤੇ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ।
Punjab Bani 01 January,2025
ਕਲਯੁਗੀ ਪੁੱਤ ਨੇ ਮਾਂ ਤੇ 4 ਭੈਣਾਂ ਦਾ ਬੇਰਹਿਮੀ ਨਾਲ ਕੀਤਾ ਕਤਲ
ਕਲਯੁਗੀ ਪੁੱਤ ਨੇ ਮਾਂ ਤੇ 4 ਭੈਣਾਂ ਦਾ ਬੇਰਹਿਮੀ ਨਾਲ ਕੀਤਾ ਕਤਲ ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਵੇਂ ਸਾਲ ਦੇ ਮੌਕੇ `ਤੇ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ । ਪਰਿਵਾਰ ਦੇ ਪੰਜ ਜੀਆਂ ਦਾ ਇਕੱਠਿਆਂ ਕਤਲ ਕਰ ਦਿੱਤਾ ਗਿਆ । ਹੈਰਾਨੀ ਦੀ ਗੱਲ ਇਹ ਹੈ ਕਿ ਇਸ ਘਟਨਾ ਨੂੰ ਪਰਿਵਾਰ ਦੇ ਹੀ ਇੱਕ ਮੈਂਬਰ ਨੇ ਅੰਜਾਮ ਦਿੱਤਾ ਹੈ । ਲਖਨਊ ਦੇ ਹੋਟਲ ਸ਼ਰਨਜੀਤ `ਚ ਪਰਿਵਾਰ ਦੇ ਪੰਜੇ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ । ਮਾਮਲਾ ਥਾਣਾ ਨਾਕਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਹੋਟਲ ਸ਼ਰਨਜੀਤ `ਚ ਅਰਸ਼ਦ ਨਾਂ ਦੇ ਨੌਜਵਾਨ ਨੇ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕਤਲ ਕਰ ਦਿੱਤਾ । ਕਤਲ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ । ਮੁਲਜ਼ਮ ਅਰਸ਼ਦ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਤਲ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ। ਹਾਲਾਂਕਿ ਸੱਚ ਕੀ ਹੈ। ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ। ਦੋਸ਼ੀ ਅਰਸ਼ਦ ਨੇ 9 ਸਾਲ ਦੀ ਆਲੀਆ, 19 ਸਾਲ ਦੀ ਅਲਸ਼ੀਆ, 16 ਸਾਲ ਦੀ ਅਕਸਾ ਅਤੇ 18 ਸਾਲ ਦੀ ਰਹਿਮੀਨ ਸਮੇਤ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕਤਲ ਕੀਤਾ ਸੀ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਦੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚ ਗਏ ।
Punjab Bani 01 January,2025
ਜਿਲ੍ਹਾ ਪੁਲਸ ਸੰਗਰੂਰ ਵੱਲੋਂ ਸਾਲ 2024 ਦੌਰਾਨ ਕੀਤੀ ਗਈ ਕਾਰਗੁਜਾਰੀ
ਜਿਲ੍ਹਾ ਪੁਲਸ ਸੰਗਰੂਰ ਵੱਲੋਂ ਸਾਲ 2024 ਦੌਰਾਨ ਕੀਤੀ ਗਈ ਕਾਰਗੁਜਾਰੀ ਸੰਗਰੂਰ : ਸੰਗਰੂਰ ਦੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2024 ਦੌਰਾਨ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਡਰੱਗ ਦੇ 377 ਮੁਕੱਦਮੇ ਦਰਜ ਕਰਕੇ 459 ਦੋਸੀ ਕਾਬੂ ਕਰਕੇ 7.589 ਕਿੱਲੋਗ੍ਰਾਮ ਹੈਰੋਇਨ, 21. 633 ਕਿੱਲੋਗ੍ਰਾਮ ਅਫੀਮ, 1585 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 8.500 ਕਿੱਲੋਗ੍ਰਾਮ ਚਰਸ, 10.784 ਕਿੱਲੋਗ੍ਰਾਮ ਸੁਲਫਾ/ਗਾਂਜਾ, 57495 ਨਸ਼ੀਲੀਆਂ ਗੋਲੀਆਂ, 1200 ਨਸ਼ੀਲੇ ਟੀਕੇ ਬ੍ਰਾਮਦ ਕਰਵਾਏ ਗਏ । ਐਨ. ਡੀ. ਪੀ. ਐਸ. ਐਕਟ ਦੇ 8 ਸਮੱਗਲਰਾਂ ਦੀ ਕੁੱਲ 1,78,70,614 ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ । ਐਨ. ਡੀ. ਪੀ. ਐਸ. ਐਕਟ ਦੇ 217 ਮੁਕੱਦਮਿਆਂ ਵਿੱਚ 4.348 ਕਿੱਲੋਗ੍ਰਾਮ ਹੈਰੋਇਨ, 5229 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 13.266 ਕਿੱਲੋਗ੍ਰਾਮ ਗਾਂਜਾ/ਸੁਲਫਾ, 69235 ਨਸ਼ੀਲੀਆਂ ਗੋਲੀਆਂ, 23 ਟੀਕੇ, 08 ਕਿੱਲੋ ਚਰਸ ਅਤੇ 27 ਕਿੱਲੋਗ੍ਰਾਮ ਅਫੀਮ ਤਲਫ ਕਰਵਾਈ ਗਈ । ਨਸ਼ੇ ਦਾ ਸੇਵਨ ਕਰਨ ਵਾਲੇ 172 ਵਿਅਕਤੀਆਂ ਨੂੰ ਨਸ਼ਾ ਛੁਡਾਉ ਕਂੇਦਰਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਨਸ਼ੇ ਦੀ ਰੋਕਥਾਮ ਲਈ 466 ਜਾਗਰੂਕ ਸੈਮੀਨਰ/ਮੀਟਿੰਗਾਂ ਕੀਤੀਆਂ ਗਈਆਂ ਅਤੇ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ 5 ਐਂਟੀ ਡਰੱਗ ਕੰਪੇਨ ਤੇ ਅਥਲੈਟਿਕਸ ਮੀਟ ਕਰਵਾਈਆਂ ਗਈਆਂ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 321 ਮੁਕੱਦਮੇ ਦਰਜ ਕਰਕੇ 303 ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 5482 ਲੀਟਰ ਸਰਾਬ ਠੇਕਾ ਦੇਸੀ, 1261 ਲੀਟਰ ਸਰਾਬ ਨਜਾਇਜ, 6048 ਲੀਟਰ ਸਰਾਬ ਅੰਗਰੇਜੀ, 3450 ਲੀਟਰ ਸਪਰਿਟ, 62 ਲੀਟਰ ਬੀਅਰ ਅਤੇ 7180 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 10 ਮੁਕੱਦਮੇ ਦਰਜ ਕਰਕੇ 15 ਦੋਸੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 20 ਰਿਵਾਲਵਰ/ਪਿਸਟਲ, 45 ਕਾਰਤੂਸ ਅਤੇ 07 ਮੈਗਜੀਨ ਬ੍ਰਾਮਦ ਕਰਵਾਏ ਗਏ । ਜੂਆ ਐਕਟ ਤਹਿਤ 31 ਮੁਕੱਦਮੇ ਦਰਜ ਕਰਕੇ 39 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4,44,235/- ਰੁਪਏ ਬ੍ਰਾਮਦ ਕਰਵਾਏ ਗਏ । ਸਾਲ 2024 ਦੌਰਾਨ 05 ਅੰਨੇ ਕਤਲ ਕੇਸ ਅਤੇ 1 ਇਰਾਦਾ ਕਤਲ ਦਾ ਕੇਸ ਟਰੇਸ ਕੀਤੇ ਗਏ । ਚੋਰੀਸ਼ੁਦਾ 108 ਵਹੀਕਲ ਬ੍ਰਾਮਦ ਕਰਵਾਏ ਗਏ । ਪਬਲਿਕ ਦੀ ਸੁਣਵਾਈ ਕਰਦੇ ਹੋਏ ਕੁੱਲ 12262 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਜਿਲ੍ਹਾ ਪੁਲਸ ਸੰਗਰੂਰ ਵੱਲੋਂ ਕੁੱਲ 214 ਭਗੌੜੇ (POs) ਗ੍ਰਿਫਤਾਰ ਕੀਤੇ ਗਏ । ਸਾਇਬਰ ਫਰਾਡ ਦੇ ਸਬੰਧ ਵਿੱਚ 1301 ਦਰਖਾਸਤਾਂ ਦਾ ਨਿਪਟਾਰਾ ਕਰਕੇ 15,36,000/- ਰੁਪਏ ਬ੍ਰਾਮਦ ਕਰਵਾਏ ਗਏ । ਸਾਇਬਰ ਫਰਾਡ ਦੇ ਮੁਕੱਦਮਿਆਂ ਵਿੱਚ ਦੌਰਾਨੇ ਤਫਤੀਸ਼ 74,10,000/- ਰੁਪਏ ਤੇ 01 ਫਾਰਚੂਨਰ ਗੱਡੀ ਬ੍ਰਾਮਦ ਕਰਵਾਈ ਗਈ। ਆਮ ਪਬਲਿਕ ਦੇ ਵੱਖ-ਵੱਖ ਸਮੇਂ ਪਰ ਗੁੰਮ ਹੋਏ, 92 ਮੋਬਾਇਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ । ਦਫਤਰ ਪੁਲਿਸ ਲਾਇਨ ਸੰਗਰੂਰ ਵਿਖੇ ਪੁਲਿਸ ਕਰਮਚਾਰੀਆਂ ਅਤੇ ਆਮ ਪਬਲਿਕ ਲਈ ਮਾਨਯੋਗ ਡੀ. ਜੀ. ਪੀ. ਸਾਹਿਬ ਪਾਸੋਂ ਕਾਰ ਪਾਰਕਿੰਗ ਦਾ ਉਦਘਾਟਨ ਕਰਵਾਇਆ ਗਿਆ । ਡੀ. ਪੀ. ਓ. ਸੰਗਰੂਰ ਵਿਖੇ ਦਫਤਰਾਂ, ਥਾਣਾ ਸਾਇਬਰ ਕਰਾਇਮ ਅਤੇ ਪੁਲਿਸ ਕੰਟੀਨ ਦਾ ਨਵੀਨੀਕਰਨ ਕੀਤਾ ਗਿਆ। ਇਸ ਤੋਂ ਇਲਾਵਾ ਆਮ ਪਬਲਿਕ ਦੇ ਬੈਠਨ ਲਈ 2 ਸੈੱਡ ਬਣਵਾਏ ਗਏ । ਜਿਲ੍ਹਾ ਪੁਲਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੀ ਗਈ ਵਧੀਆ ਕਾਰਗੁਜਾਰੀ ਦੇ ਸਬੰਧ ਵਿੱਚ ਗਜਟਿਡ ਅਫਸਰਾਨ ਨੂੰ 82 Appreciation Letters, ਅਧਿਕਾਰੀਆਂ/ਕਰਮਚਾਰੀਆਂ ਨੂੰ 141 ਡੀ. ਜੀ. ਪੀ. ਡਿਸਕਾਂ ਅਤੇ 10730 ਪ੍ਰਸੰਸਾ ਪੱਤਰ ਦਿੱਤੇ ਗਏ ਅਤੇ 27,71,000/- ਰੁਪਏ ਦੇ ਨਗਦ ਇਨਾਮ ਪ੍ਰਦਾਨ ਕਰਵਾਏ ਗਏ । ਪੁਲਸ ਸਪੋਰਟਸ ਕਲੱਬ ਪੁਲਸ ਲਾਇਨ ਸੰਗਰੂਰ ਵਿੱਚ ਤੈਰਾਕੀ, ਸਕੇਟਿੰਗ, ਬਾਕਸਿੰਗ, ਸੂਟਿੰਗ, ਅਥਲੈਟਿਕਸ, ਵਾਲੀਬਾਲ ਨਾਲ ਸਬੰਧਤ ਕਰੀਬ 450 ਬੱਚੇ ਪ੍ਰੈਕਟਿਸ ਕਰਦੇ ਹਨ । ਇਨ੍ਹਾਂ ਬੱਚਿਆਂ ਵੱਲੋਂ ਸਾਲ 2024 ਦੌਰਾਨ ਨੈਸਨਲ ਪੱਧਰ ਅਤੇ ਪੰਜਾਬ ਪੱਧਰ ਪਰ ਤੈਰਾਕੀ ਵਿੱਚੋਂ 150 ਮੈਡਲ, ਸਕੇਟਿੰਗ ਵਿੱਚੋਂ 137 ਮੈਡਲ, ਅਥਲੈਟਿਕਸ ਵਿੱਚੋਂ 38 ਮੈਡਲ, ਰਾਇਫਲ ਸੂਟਿੰਗ ਵਿੱਚੋਂ 18, ਕਬੱਡੀ ਵਿੱਚੋਂ 60 ਮੈਡਲ, ਬਾਕਸਿੰਗ ਵਿੱਚੋਂ 33 ਮੈਡਲ, ਵਾਲੀਬਾਲ ਵਿੱਚੋਂ 27 ਮੈਡਲ, ਕੁੱਲ 463 ਮੈਡਲ ਹਾਸਿਲ ਕੀਤੇ ਗਏ ਹਨ। ਪੁਲਸ ਲਾਇਨ ਸੰਗਰੂਰ ਵਿਖੇ ਗਰਾਉਂਡਾਂ ਵਿੱਚ ਪ੍ਰੈਕਟਿਸ ਕਰਕੇ 15 ਬੱਚਿਆਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਾਪਤ ਕੀਤੀਆਂ ਹਨ । ਕਰੀਬ 25 ਬੱਚਿਆਂ ਨੂੰ ਸਪੋਰਟਸ ਕੋੋਟੇ ਵਿੱਚ ਵੱਡੇ ਕੋਰਸਾਂ ਵਿੱਚ ਦਾਖਲਾ ਮਿਲ ਚੁੱਕਾ ਹੈ । ਜਿਲ੍ਹਾ ਪੁਲਸ ਸੰਗਰੂਰ ਵੱਲੋਂ ਝੌਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ/ਕਸਬਿਆਂ ਵਿੱਚ 1980 ਜਾਗਰੂਕ ਸੈਮੀਨਰ ਲਗਾਏ ਗਏ, ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਬਹੁਤ ਜਿਆਦਾ ਕਮੀ ਆਈ ਹੈ । ਅੰਤ ਵਿੱਚ ਸ੍. ਚਾਹਲ ਵੱਲੋਂ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ 2025 ਦੀ ਆਮਦ ਸਬੰਧੀ ਸੁਭਕਾਮਨਾਵਾਂ ਦਿੰਦੇ ਹੋਏ ਆਪਣੀ ਡਿਊਟੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਦੇ ਨਾਲ ਨਾਲ ਪਬਲਿਕ ਦੀਆਂ ਮੁਸ਼ਕਲਾਂ ਦਾ ਬਿਨ੍ਹਾ ਕਿਸੇ ਪੱਖਪਾਤ ਤੋਂ ਪਹਿਲ ਦੇ ਅਧਾਰ ਤੇ ਹੱਲ ਕਰਨ ਅਤੇ ਪਬਲਿਕ ਨਾਲ ਚੰਗਾ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ ।
Punjab Bani 31 December,2024
ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ
ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ ਚੰਡੀਗੜ੍ਹ : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਹਸਤੀਆਂ ਨੂੰ ਫਿਰੌਤੀਆਂ ਲਈ ਧਮਕਾਇਆ ਗਿਆ ਹੈ।
Punjab Bani 31 December,2024
ਸਟਰ ਪੱਟ ਕੇ ਮਹਿੰਗੇ ਮੋਬਾਈਲ, ਮੋਬਾਈਲ ਅਸੈਸਰੀ ਅਤੇ ਨਗਦੀ ਲੈਕੇ ਚੋਰ ਫਰਾਰ
ਸਟਰ ਪੱਟ ਕੇ ਮਹਿੰਗੇ ਮੋਬਾਈਲ, ਮੋਬਾਈਲ ਅਸੈਸਰੀ ਅਤੇ ਨਗਦੀ ਲੈਕੇ ਚੋਰ ਫਰਾਰ ਪਹਿਲਾ ਵੀ ਇਸ ਇਲਾਕੇ ਵਿੱਚ ਹੋ ਚੁੱਕਿਆ ਨੇ ਅਜਿਹੀ ਵਾਰਦਾਤਾਂ, ਪ੍ਰਸ਼ਾਸਨ ਖਾਮੋਸ਼ ਪਟਿਆਲਾ : ਯੋਗੇਸ਼ ਮੋਬਾਈਲ ਰਿਪੇਅਰ ਨਜਦੀਕ ਮਹਾਂਵੀਰ ਮੰਦਿਰ ਚੌਕ ਰਾਘੋ ਮਾਜਰਾ ਪਟਿਆਲਾ ਦੀ ਦੁਕਾਨ ਤੇ ਸਵੇਰੇ ਤੜਕਸਾਰ 3 ਵਜੇ ਦੇ ਕਰੀਬ 3 ਮੁੰਡਿਆਂ ਵੱਲੋ ਦੁਕਾਨ ਦਾ ਸਟਰ ਤੋੜਕੇ ਮਹਿੰਗੇ ਮੋਬਾਈਲ, ਮੋਬਾਈਲ ਅਸੈਸਰੀ, ਆਈ ਫੋਨ ਦੇ ਏਅਰ ਪੋਡਸ, ਸੋਨੇ ਦੀਆ ਵਾਲਿਆਂ ਅਤੇ ਨਗਦੀ ਆਦਿ ਚੱਕ ਕੇ ਲੈ ਗਏ । ਯੋਗੇਸ਼ ਨੇ ਦੱਸਿਆ ਕੀ ਜਦੋਂ 5 ਵਜੇ ਦੇ ਕਰੀਬ ਸਾਥੀ ਦੁਕਾਨਦਾਰ ਨੇ ਆ ਕੇ ਦੇਖਇਆ ਤਾਂ ਉਨ੍ਹਾਂ ਵਲੋਂ ਮੈਨੂੰ ਫੋਨ ਕੀਤਾ ਗਿਆ ਕੀ ਤੇਰੀ ਦੁਕਾਨ ਦਾ ਸਟਰ ਟੁੱਟਿਆ ਹੋਇਆ ਹੈ, ਜਦੋਂ ਮੈਂ ਆ ਕੇ ਦੇਖਿਆ ਗਿਆ ਤਾਂ ਦੁਕਾਨ ਦਾ ਸਟਰ ਤੋੜ ਕੇ ਸਾਰਾ ਕੀਮਤੀ ਸਮਾਨ ਚੁੱਕਿਆ ਹੋਇਆ ਸੀ, ਜਿਸ ਵਿੱਚ ਕੁੱਛ ਫੋਨ ਲੋਕਾਂ ਦੇ ਰਿਪੇਅਰ ਹੋਣ ਲਈ ਆਏ ਹੋਏ ਸੀ, ਅਤੇ ਕੁੱਛ ਨਵੇਂ ਫੋਨ ਸੀ । ਉਹ ਵੀ ਲੁਟੇਰੇ ਨਾਲ ਲੈ ਗਏ । ਯੋਗੇਸ਼ ਕੁਮਾਰ ਨੇ ਦੱਸਿਆ ਕੀ ਇਹ ਮੇਰੀ ਦੁਕਾਨ ਤੇ ਦੂਜੀ ਚੋਰੀ ਹੈ, ਇਸ ਤੋਂ ਪਹਿਲਾ 9 ਨਵੰਬਰ 2024 ਨੂੰ ਦੁਕਾਨ ਵਿੱਚੋ 5 ਮੋਬਾਈਲ ਚੋਰੀ ਹੋ ਗਏ ਸੀ । ਉਸ ਸਮੇ ਅਸੀਂ ਆਪ ਚੋਰਾਂ ਦਾ ਮੋਟਰਸਾਈਕਲ ਫੜਕੇ ਡਵੀਜਨ ਨੰਬਰ 2 ਥਾਣਾ ਸਬਜ਼ੀ ਮੰਡੀ ਵਿੱਚ ਦਿੱਤਾ ਸੀ । ਅਜੇ ਉਸ ਚੋਰੀ ਦਾ ਵੀ ਕੁੱਛ ਪਤਾ ਲਗਾਇਆ ਸੀ, ਇਕ ਹੋਰ ਚੋਰੀ ਹੋ ਗਈ । ਇਨਾ ਚੋਰੀਆਂ ਕਰਕੇ ਮੇਰਾ ਬਹੁੱਤ ਹੀ ਮਾਲੀ ਨੁਕਸਾਨ ਹੋਇਆ ਹੈ । ਮੇਰੀ ਦੁਕਾਨ ਸ਼ਹਿਰ ਦੇ ਵਿੱਚੋ ਵਿੱਚ ਵਾਲੇ ਇਲਾਕੇ ਦੇ ਵਿੱਚ ਹੋਣ ਦੇ ਬਾਵਜੂਦ ਇਹ ਦੂਜੀ ਚੋਰੀ ਹੈ, ਚੋਰ ਬੇ-ਖੌਫ ਹੋਕੇ ਵਾਰਦਾਤਾਂ ਨੂੰ ਅੰਜਾਮ ਦੇਂਦੇ ਨੇ, ਇਨਾ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ । ਇਸ ਚੋਰੀ ਦੀ ਇਤਲਾਹ ਡਵੀਜਨ ਨੰਬਰ 2 ਥਾਣਾ ਸਬਜ਼ੀ ਮੰਡੀ ਵਿੱਚ ਦੇ ਦਿਤੀ ਹੈ ਅਤੇ ਮੇਰੀ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਹੈ ਕੀ ਜਲਦੀ ਤੋਂ ਜਲਦੀ ਚੋਰਾਂ ਨੂੰ ਫੜਕੇ ਉਨ੍ਹਾਂ ਨੂੰ ਕਾਨੂੰਨੀ ਸਜਾ ਦਿਤੀ ਜਾਵੇ ਅਤੇ ਮੇਰੇ ਹੋਏ ਨੁਕਸਾਨ ਦਾ ਭਰਭਾਈ ਕਾਰਵਾਈ ਜਾਵੇ ।
Punjab Bani 30 December,2024
ਚੋਰੀ ਦੇ ਮੋਟਰਸਾਈਕਲ ਸਮੇਤ 2 ਗ੍ਰਿਫਤਾਰ
ਚੋਰੀ ਦੇ ਮੋਟਰਸਾਈਕਲ ਸਮੇਤ 2 ਗ੍ਰਿਫਤਾਰ ਪਟਿਆਲਾ : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਗ੍ਰਿਫਤਾਰ ਕੀਤਾ ਹੈ । ਪੁਲਸ ਨੇ ਰਾਹੁਲ ਮਾਹਿਰਾ ਪੁੱਤਰ ਸੰਜੀਵ ਕੁਮਾਰ ਵਾਸੀ ਮੰਗਲ ਦਾਸ ਬਗੀਚੀ ਨੇੜੇ ਨੈਸ਼ਨਲ ਸਕੂਲ ਧਰਮਪੁਰਾ ਬਾਜ਼ਾਰ ਪਟਿਆਲਾ ਅਤੇ ਮਨੀਸ਼ ਦੂਬੇ ਪੁੱਤਰ ਸ਼ੰਭੂ ਦੂਬੇ ਵਾਸੀ ਮੰਗਲ ਦਾਸ ਬਗੀਚੀ ਪਟਿਆਲਾ ਸ਼ਾਮਲ ਹਨ । ਜਾਣਕਾਰੀ ਮੁਤਾਬਕ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਕੁਬੇਰ ਹਸਪਤਾਲ ਪਟਿਆਲਾ ਵਿਖੇ ਮੌਜੂਦ ਸੀ, ਜਿਹੜੇ ਰਾਹੁਲ ਮਾਹਿਰਾ ਬਿਨ੍ਹਾਂ ਨੰਬਰੀ ਮੋਟਰਸਾਈਕਲ 'ਤੇ ਆਇਆ ਅਤੇ ਪੁਲਸ ਪਾਰਟੀ ਨੂੰ ਦੇਖ ਦੇ ਪਿੱਛੇ ਮੁੜਨ ਲੱਗਿਆ । ਪੁਲਸ ਨੇ ਰਾਹੁਲ ਮਹਿਤਾ ਨੂੰ ਕਾਬੂ ਕਰ वे पॅढगिंड ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਮਨੀਸ਼ ਦੂਬੇ ਨਾਲ ਮਿਲ ਕੇ 4-5 ਦਿਨ ਪਹਿਲਾਂ ਵੱਡੀ ਬਾਰਾਦਰੀ ਤੋਂ ਚੋਰੀ ਕੀਤਾ ਸੀ । ਪੁਲਸ ਨੇ ਇਸ ਮਾਮਲੇ 'ਚ ਮੁਨੀਸ਼ ਦੂਬੇ ਨੂੰ ਵੀ ਗ੍ਰਿਫਤਾਰ ਕੀਤਾ ਅਤੇ ਦੋਵਾਂ ਖਿਲਾਫ 317 (2) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 28 December,2024
ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਖਿਲਾਫ 9.72 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ
ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਖਿਲਾਫ 9.72 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ ਪਟਿਆਲਾ : ਪਟਿਆਲਾ ਬਲਾਕ ਦੇ ਨਾਭਾ 27 ਰੋਡ 'ਤੇ ਸਥਿਤ ਪਿੰਡ ਦਦਹੇੜਾ ਦੀ ਸਾਬਕਾ ਸਰਪੰਚ ਬੇਅੰਤ ਕੌਰ ਖਿਲਾਫ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ 9 ਲੱਖ 72 ਹਜ਼ਾਰ 600 ਰੁਪਏ ਦੀ ਠੱਗੀ ਦੇ ਦੋਸ਼ 'ਚ ਕੇਸ ਦਰਜ ਕੀਤਾ ਹੈ । ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪਟਿਆਲਾ ਬਲਜੀਤ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੇਅੰਤ ਕੌਰ ਨੂੰ ਸਾਲ 2018-19 ਵਿਚ ਪਿੰਡ ਵੱਲੋਂ ਸਰਪੰਚ ਚੁਣਿਆ ਗਿਆ ਸੀ । ਉਸ ਨੇ ਸਾਲ 2019-20 ਵਿਚ ਪਲਾਟਾਂ ਦੀ ਬੋਲੀ 'ਚੋਂ 1,00, 100 ਰੁਪਏ, ਸਾਲ 2020-21 ਵਿਚੋਂ 3, 12, 100 ਰੁਪਏ, ਸਾਲ 2021-22 ਵਿਚੋਂ 3 ਲੱਖ 65 ਹਜ਼ਾਰ 200 ਰੁਪਏ, ਸਾਲ 2022-23 ਵਿਚੋਂ 1 ਲੱਖ 95 ਹਜ਼ਾਰ 200 ਰੁਪਏ ਕੁੱਲ 9 ਲੱਖ 72 ਹਜ਼ਾਰ 600 ਰੁਪਏ ਸਰਕਾਰੀ ਖਜ਼ਾਨੇ 'ਚ ਜਮ੍ਹਾਂ ਨਾ ਕਰਵਾ ਕੇ ਧੋਖਾਦੇਹੀ ਕੀਤੀ ਹੈ । ਪੁਲਸ ਨੇ ਪੜਤਾਲ ਤੋਂ ਬਾਅਦ ਸਾਬਕਾ ਸਰਪੰਚ ਖਿਲਾਫ 420 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਥਾਣਾ ਬਖਸ਼ੀਵਾਲਾ ਦੇ ਐਸ. ਐਚ. ਓ. ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸ਼ਿਕਾਇਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀ ਸ਼ਿਕਾਇਤ 'ਤੇ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ । ਹੁਣ ਇਸ ਮਾਮਲੇ 'ਚ ਅੱਗੇ ਕਾਰਵਾਈ ਪੁਲਸ ਵੱਲੋਂ ਕੀਤੀ ਜਾਵੇਗੀ ।
Punjab Bani 28 December,2024
ਘੋੜੀਆਂ ਰੱਖਣ ਦੇ ਸ਼ੌਕੀ ਮੁੰਡਿਆਂ ਨੇ ਬੈਂਕ `ਚ ਮਾਰਿਆ ਡਾਕਾ, ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ
ਘੋੜੀਆਂ ਰੱਖਣ ਦੇ ਸ਼ੌਕੀ ਮੁੰਡਿਆਂ ਨੇ ਬੈਂਕ `ਚ ਮਾਰਿਆ ਡਾਕਾ, ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ ਅੰਮ੍ਰਿਤਸਰ : ਜਿ਼ਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਕ ਖ਼ਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐਚ. ਡੀ. ਐਫ਼. ਸੀ .ਬੈਂਕ ਵਿਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ । ਇਸ ਮਾਮਲੇ ਵਿਚ ਪੁਲਸ ਨੇ ਕਾਰਵਾਈ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ਉੱਪਰ ਐਚ. ਡੀ. ਐਫ਼. ਸੀ. ਬੈਂਕ ਵਿਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਜਿਸ ਵਿੱਚ ਉਹਨਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਲਿਆ ਹੈ, ਜਿਨਾਂ ਦੀ ਪਛਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ਵਿੱਚ ਹੋਈ ਹੈ । ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ ਇਕ ਲੱਖ ਰੁਪਏ ਨਕਦੀ, ਇਕ 32 ਬੋਰ ਦੀ ਪਿਸਤੌਲ ਅਤੇ ਪੰਜ ਜਿ਼ੰਦਾ ਰੌਂਦ ਅਤੇ ਇਕ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ, ਇਸ ਦੇ ਨਾਲ ਹੀ ਪੁਲਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਬੈਂਕ ਵਿੱਚ ਲੁੱਟ ਕਰਨ ਤੋਂ ਬਾਅਦ ਇਕ 1 ਲੱਖ 15 ਹਜ਼ਾਰ ਦੀ ਘੋੜੀ ਵੀ ਖ਼ਰੀਦੀ ਗਈ ਸੀ । ਉਹਨਾਂ ਦੱਸਿਆ ਕਿ ਇਹ ਨੌਜਵਾਨ ਘੋੜੀਆਂ ਰੱਖਣ ਦੇ ਸ਼ੌਕੀਨ ਸਨ, ਜਿਸ ਕਰ ਕੇ ਇਨ੍ਹਾਂ ਵੱਲੋਂ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਨੇ ਹੋਰ ਕਈ ਛੋਟੇ ਮੋਟੇ ਖ਼ਰਚੇ ਕੀਤੇ । ਫ਼ਿਲਹਾਲ ਪੁਲਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ 1 ਲੱਖ ਰੁਪਏ ਬਰਾਮਦ ਕੀਤੇ ਗਏ ।ਬਾਕੀ ਦੀ ਰਕਮ ਵੀ ਪੁਲਸ ਇਹਨਾਂ ਤੋਂ ਜਲਦ ਰਿਕਵਰ ਕਰ ਲਵੇਗੀ । ਪੁਲਸ ਦਾ ਕਹਿਣਾ ਕਿ ਫ਼ਿਲਹਾਲ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 28 December,2024
ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਮੁਕੱਦਮੇ ਦਰਜ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਮੁਕੱਦਮੇ ਦਰਜ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਸੰਗਰੂਰ, 28 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ 21 ਦਸੰਬਰ ਤੋਂ 27 ਦਸੰਬਰ ਤੱਕ ਡਰੱਗ ਦੇ 09 ਮੁਕੱਦਮੇ ਦਰਜ ਕਰਕੇ 12 ਕਥਿਤ ਦੋਸ਼ੀ ਕਾਬੂ ਕਰਕੇ 102 ਗ੍ਰਾਮ ਹੈਰੋਇਨ, 3 ਕਿੱਲੋ ਭੂੱਕੀ ਚੂਰਾ ਪੋਸਤ, 500 ਗ੍ਰਾਮ ਗਾਂਜਾ ਅਤੇ 1400 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 2 ਮੁਕੱਦਮੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 30.750 ਲੀਟਰ ਸ਼ਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 2 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 02 ਪਿਸਤੌਲ ਸਮੇਤ 10 ਕਾਰਤੂਸ ਬ੍ਰਾਮਦ ਕਰਵਾਏ ਗਏ । ਐਸ. ਐਸ. ਪੀ. ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪੁਲਿਸ ਨਾਲ ਲਗਾਤਾਰ ਤਾਲਮੇਲ ਰੱਖਣ ਤਾਂ ਜੋ ਸਮਾਜ ਵਿੱਚੋਂ ਮਾੜੇ ਅਨਸਰਾਂ ਦਾ ਸਫਾਇਆ ਕੀਤਾ ਜਾ ਸਕੇ । ਐਸ. ਐਸ. ਪੀ. ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 9 ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਤਸਕਰਾਂ ਸਬੰਧੀ ਪੁਲਸ ਨੂੰ ਸੂਚਨਾ ਮੁਹਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ । ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 28 December,2024
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੀਤਾ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੀਤਾ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਪੁਲਸ ਸਟੇਸ਼ਨ ਇਸਲਾਮਾਬਾਦ `ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ । ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ । ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ । ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ `ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ `ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ । ਹੁਣ ਤੱਕ ਦੀ ਜਾਂਚ `ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ । ਇਹ ਬਰਾਮਦਗੀ ਨਾਰਕੋ-ਅਤਿਵਾਦ ਦੀ ਪ੍ਰਤੱਖ ਉਦਾਹਰਣ ਹੈ, ਜਿਸ ਵਿਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
Punjab Bani 28 December,2024
ਪੁਲਸ ਨੇ ਕੀਤਾ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ
ਪੁਲਸ ਨੇ ਕੀਤਾ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਪਟਿਆਲਾ : ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋ ਮਾੜੇ ਅਨਸਰਾਂ, ਗੈਂਗਸ਼ਟਰਾਂ ਅਤੇ ਲੁੱਟਾਂ ਖੋਹਾ ਕਰਨ ਵਾਲੇ ਇਕ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ, ਐਸ. ਪੀ. (ਇਨਵੈਸਟੀਗੇਸ਼ਨ) ਯੋਗੇਸ ਕੁਮਾਰ ਸ਼ਰਮਾ ਪਟਿਆਲਾ ਅਤੇ ਜਸਵੀਰ ਸਿੰਘ ਕਪਤਾਨ ਪੁਲਸ ਸਪੈਸ਼ਲ ਬ੍ਰਾਂਚਚ ਪਟਿਆਲਾ ਦੇ ਦਿਸ਼ਾ ਨਿਰਦੇਸਾ ਤਹਿਤ ਡੀ. ਐਸ. ਪੀ. ਸਮਾਣਾ ਗੁਰਇਕਬਾਲ ਸਿੰਘ ਸਿਕੰਦ ਨੇ ਪੱਤਜਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2024 ਨੂੰ 51 ਅਵਤਾਰ ਸਿੰਘ ਮੁੱਖ ਅਫਸਰ ਥਾਣਾ ਸਦਰ ਸਮਾਣਾ ਸਮੇਤ ਸ:ਥ ਬਲਕਾਰ ਸਿੰਘ 101/ਪਟਿ ਇੰਚਾਰਜ ਚੋਕੀ ਮਵੀ ਕਲਾ ਸਮੇਤ ਪੁਲਿਸ ਪਾਰਟੀ ਦੇ ਟੀ-ਪੁਆਇੰਟ ਰਾਜਗੜ ਸੋਧੇਵਾਲ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਲਵਲੀਨ ਸਿੰਘ ਉਰਫ ਗੀਨ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ, ਲਵਜੀਤ ਸਿੰਘ ਉਰਫ ਲਵੀ ਉਰਫ ਘਨੱਈਆ ਪੁੱਤਰ ਕਰਮਜੀਤ ਸਿੰਘ, ਬਲਜਿੰਦਰ ਸਿੰਘ ਉਰਫ ਲਾਡੀ ਝਿੰਜਰ ਪੁੱਤਰ ਗੁਰਮੀਤ ਸਿੰਘ ਵਾਸੀਆਨ ਪਿੰਡ ਬੁਜਰਕ, ਪਵਨ ਸਿੰਘ ਪੁੱਤਰ ਬੀਰਬਲ ਸਿੰਘ ਵਾਸੀ ਪਿੰਡ ਕੁਲਾਰਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੁਲਾਰਾ ਜੋ ਪਿੰਡ ਗੁਰਦਿਆਲਪੁਰਾ ਨੇੜੇ ਬੀੜ ਵਿੱਚ ਬੈਠੇ ਕੋਈ ਬੈਂਕ ਲੁੱਟਣ ਜਾ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਸ ਵਿੱਚ ਰਾਏ ਮੁਸ਼ਵਰਾ ਕਰ ਰਹੇ ਹਨ। ਇਤਲਾਹ ਪੱਕੀ ਤੇ ਭਰੋਸੇਯੋਗ ਹੋਣ ਕਰਕੇ ਗੁਰਲਵਲੀਨ ਸਿੰਘਉਰਫ ਗੀਨ, ਲਵਜੀਤ ਸਿੰਘ ਉਰਫ ਲਵੀ ਉਰਫ ਘਨੱਈਆ, ਬਲਜਿੰਦਰ ਸਿੰਘ ਉਰਫ ਲਾਡੀ ਝਿੰਜਰ,ਪਵਨ ਸਿੰਘ ਅਤੇ ਮਨਪ੍ਰੀਤ ਉਰਫ਼ ਮਨੀ ਉਕਤ ਵਿਅਕਤੀਆਂ ਵਿਰੁੱਧ ਮੁਕੱਦਮਾ ਨੰ 261 ਮਿਤੀ 25 ਦਸੰਬੁਰ 2024 / ਧਾਰਾ 310, 310 (5), 310 (6) ਅਤੇ ਆਰਮਜ਼ 25/54/59 ਥਾਣਾ ਸਦਰ ਸਮਾਣਾ ਦਰਜ ਰਜਿਸਟਰ ਕੀਤਾ ਗਿਆ। ਫਿਰ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਸਦਰ ਸਮਾਣਾ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਗੁਰਦਿਆਲਪੁਰਾ ਬੀੜ ਵਿਖੇ ਰੇਡ ਕੀਤੀ ਗਈ ਅਤੇ ਜੋ ਰੇਡ ਕਰਨ ਪਰ ਗੁਰਲਵਲੀਨ ਸਿੰਘ ਉਰਫ ਗੀਨ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕਕਰਾਲਾ ਪਾਸੋ ਇੱਕ ਪਿਸਟਲ ਦੇਸੀ ਕੱਟਾ (32 ਬੋਰ) ਅਤੇ ਇਕ ਜਿੰਦਾ ਰੌਂਦ (32 ਬੋਰ), ਲਵਜੀਤ ਸਿੰਘ ਉਰਫ ਲਵੀ ਉਰਫ ਘਨੱਈਆ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਬੁਜਰਕ ਪਾਸੋ ਇੱਕ ਜਿੰਦਾ ਰੋਂਦ (32 ਬੋਰ) ਅਤੇ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ ਸਪਲੈਡਰ ਬ੍ਰਾਮਦ ਹੋਇਆ। ਫਿਰ ਬਲਜਿੰਦਰ ਸਿੰਘ ਉਰਫ ਲਾਡੀ ਝਿੰਜਰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੁਜਰਕ ਪਾਸੇ ਦੋ ਧਾਰਾ ਖੰਡਾ ਬ੍ਰਾਮਦ ਹੋਇਆ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੁਲਾਰਾ ਪਾਸੋ ਦਾਤਰ ਬ੍ਰਾਮਦ ਹੋਇਆ ਅਤੇ ਪਵਨ ਸਿੰਘ ਪੁੱਤਰ ਬੀਰਬਲ ਸਿੰਘ ਵਾਸੀ ਪਿੰਡ ਕੁਲਾਰਾ ਪਾਸੋ ਖੰਡਾ ਦੇ ਧਾਰਾ ਬ੍ਰਾਮਦ ਹੋਇਆ। ਜੋ ਉਕਤਾਨ ਦੋਸੀਆਨ ਨੂੰ ਮੁੱਕਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ ਗਿਆ। ਜਿਹਨਾ ਨੂੰ ਅੱਜ ਮਿਤੀ 26.12.2024 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ। ਉਕਤਾਨ ਦੋਸੀਆਨ ਦੇ ਖਿਲਾਫ ਉਕਤ ਮੁੱਕਦਮਾ ਤੋਂ ਇਲਾਵਾ ਹੇਠ ਲਿਖੇ ਮੁੱਕਦਮੇ ਦਰਜ ਰਜਿਸਟਰ ਹਨ।
Punjab Bani 26 December,2024
ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ
ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ ਯਮੁਨਾਨਗਰ : ਹਰਿਆਣਾ ਦੇ ਯਮੁਨਾਨਗਰ ਜਿ਼ਲ੍ਹੇ ਦੇ ਪਿੰਡ ਖੇੜੀ ਲੱਖਾ ਸਿੰਘ `ਚ ਸਵੇਰੇ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਨੌਜਵਾਨਾਂ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋ ਨੌਜਵਾਨਾਂ ਦੀ ਜਿਥੇ ਮੌਤ ਹੋ ਗਈ ਉਥੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਤਿੰਨੋ ਨੌਜਵਾਨ ਰਾਦੌਰ ਸਥਿਤ ਪਾਵਰ ਜਿਮ `ਚ ਕਸਰਤ ਕਰਕੇ ਘਰ ਪਰਤ ਰਹੇ ਸਨ ਤੇ ਜਿਉਂ ਹੀ ਤਿੰਨੋ ਨੌਜਵਾਨ ਜਿਮ ਤੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ `ਤੇ ਕਰੀਬ 15 ਤੋਂ 20 ਰਾਊਂਡ ਫਾਇਰ ਕੀਤੇ।ਇਸ ਹਮਲੇ `ਚ ਯਮੁਨਾਨਗਰ ਦੇ ਪਿੰਡ ਗੋਲਾਣੀ ਦੇ ਰਹਿਣ ਵਾਲੇ ਵਰਿੰਦਰ ਕੁਮਾਰ ਅਤੇ ਉੱਤਰ ਪ੍ਰਦੇਸ਼ ਦੇ ਬਰੌਤ ਦੇ ਰਹਿਣ ਵਾਲੇ ਪੰਕਜ ਕੁਮਾਰ ਦੀ ਮੌਕੇ `ਤੇ ਹੀ ਮੌਤ ਹੋ ਗਈ । ਇਸ ਦੇ ਨਾਲ ਹੀ ਯਮੁਨਾਨਗਰ ਦੇ ਪਿੰਡ ਉਨਹੇੜੀ ਦਾ ਰਹਿਣ ਵਾਲਾ ਅਰਜੁਨ ਨਾਂ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ 4 ਤੋਂ 5 ਨਕਾਬਪੋਸ਼ ਹਮਲਾਵਰਾਂ ਨੇ ਕੀਤਾ । ਘਟਨਾ ਦੀ ਸੂਚਨਾ ਮਿਲਦੇ ਹੀ ਯਮੁਨਾਨਗਰ ਦੇ ਐੱਸ. ਪੀ. ਰਾਜੀਵ ਦੇਸ਼ਵਾਲ ਜ਼ਖਮੀ ਅਰਜੁਨ ਨੂੰ ਮਿਲਣ ਹਸਪਤਾਲ ਪਹੁੰਚੇ । ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।
Punjab Bani 26 December,2024
ਗੁੱਸੇ ’ਚ ਆਏ ਪਤੀ ਨੇ ਪਤਨੀ ਨੂੰ ਦਿੱਤਾ ਦੂਜੀ ਮੰਜ਼ਲ ਤੋਂ ਧੱਕਾ
ਗੁੱਸੇ ’ਚ ਆਏ ਪਤੀ ਨੇ ਪਤਨੀ ਨੂੰ ਦਿੱਤਾ ਦੂਜੀ ਮੰਜ਼ਲ ਤੋਂ ਧੱਕਾ ਰਾਏਪੁਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਵਿਖੇ ਇਕ ਵਿਅਕਤੀ ਨੇ ਜ਼ਿਆਦਾ ਫ਼ੋਨ ਵਰਤਣ ਅਤੇ ਸਮੇਂ ’ਤੇ ਖਾਣਾ ਨਾ ਦੇਣ ’ਤੇ ਗੁੱਸੇ ’ਚ ਆ ਕੇ ਅਪਣੀ ਪਤਨੀ ਨੂੰ ਦੂਜੀ ਮੰਜ਼ਲ ਤੋਂ ਧੱਕਾ ਦੇ ਦਿੱਤਾ । ਪੀੜਤਾ ਨੂੰ ਖਾਣਾ ਪਰੋਸਣ ’ਚ ਕਥਿਤ ਦੇਰੀ ਤੋਂ ਵਿਅਕਤੀ ਗੁੱਸੇ ’ਚ ਸੀ ਅਤੇ ਉਹ ਉਸ ਨੂੰ ਮਾਰਨ ਚਾਹੁੰਦਾ ਸੀ । ਪੁਲਸ ਨੇ ਜਾਣਕਾਰੀ ਦਿਤੀ । ਪਤੀ ਵਲੋਂ ਕੀਤੇ ਇਸ ਅਣਮਨੁੱਖੀ ਕਾਰੇ ਵਿਚ ਔਰਤ ਗੰਭੀਰ ਜ਼ਖ਼ਮੀ ਹੋ ਗਈ ਹੈ । ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਪੁਲਸ ਸੂਤਰਾਂ ਅਨੁਸਾਰ ਵਿਕਾਸ ਨਗਰ ਦੇ ਰਹਿਣ ਵਾਲੇ ਸੁਨੀਲ ਜਗਬੰਧੂ ਨੇ ਅਪਣੀ ਪਤਨੀ ਸਪਨਾ ਨੂੰ ਖਾਣਾ ਪਰੋਸਣ ਲਈ ਕਿਹਾ ਪਰ ਉਹ ਅਪਣਾ ਮੋਬਾਈਲ ਫ਼ੋਨ ਵਰਤ ਰਹੀ ਸੀ ਅਤੇ ਉਸ ਨੂੰ ਖਾਣਾ ਪਰੋਸਣ ਵਿਚ ਦੇਰੀ ਕਰ ਰਹੀ ਸੀ । ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਜਗਬੰਧੂ ਨੇ ਅਪਣੀ ਪਤਨੀ ਨੂੰ ਘਰ ਦੀ ਦੂਜੀ ਮੰਜ਼ਲ ਤੋਂ ਧੱਕਾ ਦੇ ਦਿਤਾ । ਗੁਡਿਆਰੀ ਪੁਲਸ ਨੇ ਪੂਰੇ ਮਾਮਲੇ ’ਚ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਸਪਨਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਰਾਏਪੁਰ ਦੇ ਡੀ. ਕੇ. ਸੁਪਰ ਸਪੈਸ਼ਲਿਟੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ।
Punjab Bani 26 December,2024
ਜਲੰਧਰ `ਚ ਐਨਕਾਊਂਟਰ ਦੌਰਾਨ ਜੱਗੂ ਭਗਵਾਨਪੁਰੀਆ ਦਾ ਗੈਂਗਸਟਰ ਜ਼ਖ਼ਮੀ
ਜਲੰਧਰ `ਚ ਐਨਕਾਊਂਟਰ ਦੌਰਾਨ ਜੱਗੂ ਭਗਵਾਨਪੁਰੀਆ ਦਾ ਗੈਂਗਸਟਰ ਜ਼ਖ਼ਮੀ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਜਮਸ਼ੇਰ-ਦੀਵਾਲੀ ਰੋਡ ’ਤੇ ਪੁਲਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ । ਇਥੇ ਗੈਂਗਸਟਰ ਤੇ ਪੁਲਿਸ ਵਿਚਾਲੇ ਕਰੀਬ 15 ਰਾਊਂਡ ਫਾਇਰਿੰਗ ਹੋਈ । ਇਸ ਫਾਇਰਿੰਗ ’ਚ ਇਕ ਬਦਮਾਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਹੈ । ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਹੋਏ ਬਦਮਾਸ਼ਾਂ ਨੂੰ ਪੁਲਸ ਗੋਲਾ ਬਾਰੂਦ ਦੀ ਰਿਕਵਰੀ ਲਈ ਲੈ ਕੇ ਗਈ ਸੀ । ਜਿਵੇਂ ਹੀ ਪੁਲਸ ਬਦਮਾਸ਼ਾਂ ਨੂੰ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਗ੍ਹਾ ’ਤੇ ਲੈ ਕੇ ਗਈ ਤਾਂ ਉਨ੍ਹਾਂ ਵਿਚੋਂ ਇਕ ਬਦਮਾਸ਼ ਨੇ ਉਥੇ ਲੁਕੋਏ ਹੋਏ ਹਥਿਆਰ ਨਾਲ ਪੁਲਿਸ ’ਤੇ ਹਮਲਾ ਕਰ ਦਿਤਾ । ਨਤੀਜੇ ਵਜੋਂ ਬਦਮਾਸ਼ ਨੂੰ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ । ਪੁਲਸ ਕਮਿਸਨਰ ਸਵੱਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦਸਿਆ ਤਿੰਨ ਬਦਮਾਸ਼ ਗ੍ਰਿਫ਼ਤਾਰ ਕੀਤੇ ਸਨ । ਪਹਿਲਾਂ ਵੀ ਗੈਂਗਸਟਰ `ਤੇ ਅਪਰਾਧਕ ਮਾਮਲੇ ਦਰਜ ਸਨ । ਹੁਣ ਹਥਿਆਰਾਂ ਦੀ ਤਸਕਰੀ ਸ਼ੁਰੂ ਕੀਤੀ ਸੀ, ਜਿੱਥੇ ਹਥਿਆਰ ਛੁਪਾਏ ਸਨ, ਉਥੇ ਪੁਲਸ ਦੀ ਰਿਕਵਰੀ ਦੌਰਾਨ ਬਦਮਾਸ਼ ਨੇ ਪੁਲਿਸ ’ਤੇ ਗੋਲੀਆਂ ਚਲਾਈਆਂ ਤੇ ਭੱਜਣ ਦੀ ਕੋਸਿ਼ਸ਼ ਕੀਤੀ । ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਹ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚਲ ਰਿਹਾ ਹੈ । ਪੁਲਸ ਕਮਿਸਨਰ ਨੇ ਦਸਿਆ ਕਿ ਗੈਂਗਸਟਰ ਜੰਡਿਆਲਾ ਦਾ ਰਹਿਣ ਵਾਲਾ ਸੀ, ਜਿਸ ਕੋਲੋਂ ਛੇ ਹਥਿਆਰ ਬਰਾਮਦ ਹੋਏ ਹਨ ।
Punjab Bani 26 December,2024
ਨਹਾ ਰਹੀ ਸਟਾਫ ਨਰਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਹੇਠ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ
ਨਹਾ ਰਹੀ ਸਟਾਫ ਨਰਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਹੇਠ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ ਬਠਿੰਡਾ : ਬਠਿੰਡਾ ਦੇ ਇਕ ਹਸਪਤਾਲ ਵਿਚ ਨਹਾ ਰਹੀ ਸਟਾਫ ਨਰਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਹਸਪਤਾਲ ਦੀ ਸਟਾਫ ਨਰਸ ਨੇ ਥਾਣਾ ਸਦਰ ਦੀ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੇ ਗੁਆਂਢੀ ਜਸਕਰਨ ਸਿੰਘ ਨੇ ਮਹਿਲਾ ਨਰਸ ਦੇ ਬਾਥਰੂਮ ਵਿੱਚ ਮੋਬਾਈਲ ਫੋਨ ਛੁਪਾ ਕੇ ਰੱਖ ਦਿੱਤਾ ਸੀ ਅਤੇ ਔਰਤ ਦੇ ਨਹਾਉਂਦੇ ਸਮੇਂ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਸੀ।ਜਦੋਂ ਔਰਤ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਬਠਿੰਡਾ ਵਿਖੇ ਕੀਤੀ। ਜਿਸ `ਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਗਦੀਪ ਸਿੰਘ ਨੇ ਦੋਸ਼ੀ ਜਸਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਉਹ ਮੋਬਾਇਲ ਫੋਨ ਵੀ ਜ਼ਬਤ ਕਰ ਲਿਆ ਹੈ, ਜਿਸ ਨਾਲ ਉਸ ਨੇ ਨਰਸ ਦੀ ਵੀਡੀਓ ਬਣਾਈ ਸੀ। ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਔਰਤ `ਤੇ ਬੁਰੀ ਨਜ਼ਰ ਰੱਖ ਰਿਹਾ ਸੀ । ਪੁਲਸ ਅਨੁਸਾਰ ਮਹਿਲਾ ਸਟਾਫ ਨਰਸ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ। ਜਿੱਥੇ ਜਸਕਰਨ ਸਿੰਘ ਨਾਂ ਦਾ ਨੌਜਵਾਨ ਕਾਫੀ ਸਮੇਂ ਤੋਂ ਔਰਤ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਮੌਕਾ ਦੇਖ ਕੇ ਉਸ ਨੇ ਮੋਬਾਈਲ ਫ਼ੋਨ ਔਰਤ ਦੇ ਬਾਥਰੂਮ ਵਿੱਚ ਰੱਖ ਦਿੱਤਾ ਅਤੇ ਵੀਡੀਓ ਬਣਾ ਲਈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਦੋਸ਼ੀ ਨੇ ਔਰਤ ਦਾ ਵੀਡੀਓ ਵਾਇਰਲ ਕੀਤਾ ਜਾਂ ਨਹੀਂ ਅਤੇ ਵੀਡੀਓ ਬਣਾਉਣ ਪਿੱਛੇ ਉਸ ਦਾ ਕੀ ਮਕਸਦ ਸੀ ।
Punjab Bani 25 December,2024
ਵਿਜੀਲੈਂਸ ਵੱਲੋਂ ਪੀ. ਐਸ. ਪੀ. ਸੀ. ਐਲ. ਕਰਮਚਾਰੀਆਂ ਤੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਕਾਬੂ
ਵਿਜੀਲੈਂਸ ਵੱਲੋਂ ਪੀ. ਐਸ. ਪੀ. ਸੀ. ਐਲ. ਕਰਮਚਾਰੀਆਂ ਤੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨ-ਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਖੁਦ ਨੂੰ ਪੀ. ਐਸ. ਪੀ. ਸੀ. ਐਲ. ਦਾ ਅਧਿਕਾਰਤ ਠੇਕੇਦਾਰ ਦੱਸਦਿਆਂ ਟਿਊਬਵੈੱਲ ਕੁਨੈਕਸ਼ਨ ਲਗਾਉਣ ਬਦਲੇ ਪੀ. ਐਸ. ਪੀ. ਸੀ. ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਦੀ ਤਰਫ਼ੋਂ 35,000 ਰੁਪਏ ਰਿਸ਼ਵਤ ਮੰਗੀ ਅਤੇ ਲਈ ਸੀ । ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਮਕਸਦ ਲਈ 20 ਹਜ਼ਾਰ ਰੁਪਏ ਹੋਰ ਵੀ ਮੰਗੇ ਸਨ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 24 December,2024
23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰਕੇ ਕੀਤਾ ਗੈਂਗ ਰੇਪ
23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰਕੇ ਕੀਤਾ ਗੈਂਗ ਰੇਪ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰ ਕੇ ਗੈਂਗ ਰੇਪ ਦੀ ਘਟਨਾ ਨੂੰ 2 ਆਰੋਪੀਆਂ ਨੇ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਪਿੰਡ ਦੇ ਹੀ ਰਹਿਣ ਵਾਲੇ ਨੇ ਦੋਨੋਂ ਆਰੋਪੀ, ਗੈਂਗਰੇਪ ਤੋਂ ਬਾਅਦ ਪਿੰਡ ਦੇ ਬਾਹਰ ਲੜਕੀ ਨੂੰ ਸੁੱਟ ਕੇ ਫ਼ਰਾਰ ਹੋ ਗਏ । ਪੁਲਿਸ ਨੇ ਪੀੜਤ ਲੜਕੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਅਤੇ ਦੋਨੋਂ ਆਰੋਪੀਆਂ ਖਿਲਾਫ਼ ਅਗਵਾ ਕਰਨ ਅਤੇ ਗੈਂਗਰੇਪ ਦਾ ਮੁਕਦਮਾ ਦਰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ । ਪੀੜਤ ਪਰਿਵਾਰ ਦੇ ਮੁਤਾਬਕ ਉਹਨਾਂ ਦੀ ਲੜਕੀ ਨੂੰ ਪਿੰਡ ਦੇ ਹੀ ਦੋ ਨੌਜਵਾਨ ਘਰ ਦੀਆਂ ਕੰਧਾ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਪਿਸਤੌਲ ਦੇ ਦਮ ’ਤੇ ਲੜਕੀ ਨੂੰ ਅਗਵਾ ਕਰਕੇ ਲੈ ਗਏ ਅਤੇ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਵਾਰੋਂ ਵਾਰੀ ਉਸ ਨਾਲ ਗੈਂਗ ਰੇਪ ਕੀਤਾ । ਗੈਂਗ ਰੇਪ ਕਰਨ ਤੋਂ ਬਾਅਦ ਆਰੋਪੀਆਂ ਨੇ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ, ਇਸੇ ਤਰ੍ਹਾਂ ਪੀੜਤ ਲੜਕੀ ਆਪਣੇ ਪਰਿਵਾਰ ਪਾਸ ਪਹੁੰਚੀ ਅਤੇ ਪਰਿਵਾਰ ਵੱਲੋਂ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਬੰਦੋੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ । ਇਸ ਮੌਕੇ ਡੀ. ਐਸ. ਪੀ. ਦਿਹਾਤੀ ਕਰਨ ਸ਼ਰਮਾ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ’ਤੇ 2 ਆਰੋਪੀਆਂ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਕਿ ਉਸ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਦੇ ਹੀ ਰਹਿਣ ਵਾਲੇ ਹਨ, ਆਰੋਪੀਆਂ ਖਿਲਾਫ਼ ਕਿਡਨੈਪਿੰਗ ਅਤੇ ਗੈਂਗਰੇਪ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਆਰੋਪੀ ਫ਼ਰਾਰ ਹਨ। ਪੁਲਿਸ ਵੱਲੋਂ ਜਲਦ ਹੀ ਆਰੋਪੀਆਂ ਨੂੰ ਫੜੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਗੱਲ ਕਹੀ ਹੈ ।
Punjab Bani 24 December,2024
ਪ੍ਰੇਮੀ ਨੇ ਪ੍ਰੇਮਿਕਾ ਨੂੰ ਗਰਭਵਤੀ ਕਰਕੇ ਜਾਨੋਂ ਮਾਰ ਪਾਣੀ ਵਿਚ ਸੁੱਟ ਕੀਤੀ ਖੁਦਕੁਸ਼ੀ ਦਾ ਮਾਮਲਾ ਸਾਬਤ ਕਰਨ ਦੀ ਕੋਸਿ਼ਸ਼
ਪ੍ਰੇਮੀ ਨੇ ਪ੍ਰੇਮਿਕਾ ਨੂੰ ਗਰਭਵਤੀ ਕਰਕੇ ਜਾਨੋਂ ਮਾਰ ਪਾਣੀ ਵਿਚ ਸੁੱਟ ਕੀਤੀ ਖੁਦਕੁਸ਼ੀ ਦਾ ਮਾਮਲਾ ਸਾਬਤ ਕਰਨ ਦੀ ਕੋਸਿ਼ਸ਼ ਮੈਹਰ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਮੈਹਰ ਜਿ਼ਲ੍ਹੇ ਵਿੱਚ ਇੱਕ ਹਫ਼ਤਾ ਪਹਿਲਾਂ ਪਾਣੀ ਵਿੱਚ ਤੈਰਦੀ ਮਿਲੀ 12ਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਦਾ ਰਾਜ ਪੁਲਸ ਵਲੋਂ ਸੁਲਝਾ ਲਏ ਜਾਣ ਦੇ ਚਲਦਿਆਂ ਪੁਲਸ ਨੇ ਦੱਸਿਆ ਕਿ ਵਿਦਿਆਰਥਣ ਜੋ ਕਿ ਗਰਭਵਤੀ ਸੀ ਨੂੰ ਉਸ ਦੇ ਪ੍ਰੇਮੀ ਨੇ ਹੀ ਉਸ ਦਾ ਗਲਾ ਘੁੱਟ ਕੇ ਉਸ ਨੂੰ ਪਾਣੀ ‘ਚ ਧੱਕਾ ਮਾਰ ਦਿੱਤਾ ਸੀ ਅਤੇ ਲਾਸ਼ ਨੂੰ ਬੰਧ ਸਾਗਰ ਡੈਮ ‘ਚ ਸੁੱਟ ਦਿੱਤਾ ਸੀ । ਪੁਲਸ ਮੁਤਾਬਕ ਕਾਤਲ ਨੇ ਕਤਲ ਨੂੰ ਖੁਦਕੁਸ਼ੀ ਵਰਗਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੈਹਰ ਪੁਲਸ ਨੇ ਇਸ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਐਸ. ਪੀ. ਨੇ ਇਕ ਪੱਤਰਕਾਰ ਸੰਮੇਲਨ ਵਿਚ ਜਾਣਕਾਰੀ ਦਿੰਦਆਂ ਦੱਸਿਆ ਕਿ ਮੈਹਰ ਜਿ਼ਲ੍ਹੇ ਦੇ ਬਡੇਰਾ ਥਾਣਾ ਖੇਤਰ ਅਧੀਨ ਇੱਕ ਵਿਦਿਆਰਥਣ ਦੀ ਲਾਸ਼ ਪਾਣੀ ਵਿੱਚ ਤੈਰਦੀ ਮਿਲੀ ਹੈ, ਜਿਸਦਾ ਪੋਸਟਮਾਰਟਮ ਕਰਨ ਤੇ ਪਤਾ ਲੱਗਿਆ ਕਿ ਵਿਦਿਆਰਥਣ 8 ਮਹੀਨੇ ਦੀ ਗਰਭਵਤੀ ਹੈ, ਜਿਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਵੀ ਪਤਾ ਨਹੀਂ ਸੀ। ਪੁਲਸ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਮ੍ਰਿਤਕ ਲੜਕੀ ਦੇ ਇਸੇ ਪਿੰਡ ਦੇ ਇੱਕ ਨੌਜਵਾਨ ਨਾਲ ਇੱਕ ਸਾਲ ਤੋਂ ਸਰੀਰਕ ਸਬੰਧ ਸਨ । ਗਰਭਵਤੀ ਹੋਣ ਤੋਂ ਬਾਅਦ ਲੜਕੀ ਲੜਕੇ ‘ਤੇ ਵਿਆਹ ਲਈ ਦਬਾਅ ਪਾਉਂਦੀ ਸੀ, ਜਿਸ ਤੋਂ ਤੰਗ ਆ ਕੇ ਨੌਜਵਾਨ ਗੁਜਰਾਤ ਭੱਜ ਗਿਆ ਸੀ । ਉਸ ਨੇ ਦੱਸਿਆ ਕਿ ਵਿਦਿਆਰਥਣ ਉਸ ‘ਤੇ ਫੋਨ ‘ਤੇ ਲਗਾਤਾਰ ਵਿਆਹ ਲਈ ਦਬਾਅ ਪਾ ਰਹੀ ਸੀ । ਇਸ ਤੋਂ ਬਾਅਦ ਪ੍ਰੇਮੀ ਨੌਜਵਾਨ ਉਸ ਨੂੰ ਮਿਲਣ ਲਈ ਗੁਜਰਾਤ ਤੋਂ ਪਿੰਡ ਆਇਆ ਅਤੇ ਉਸ ਨੂੰ ਨਾਲੇ ਕੋਲ ਬੁਲਾਇਆ, ਫਿਰ ਉਸ ਦਾ ਗਲਾ ਘੁੱਟ ਕੇ ਉਸ ਦਾ ਸਿਰ ਨਾਲੇ ਵਿਚ ਡੁਬੋ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਕਿਸੇ ਨੂੰ ਇਸ ਮਾਮਲੇ ਦਾ ਪਤਾ ਨਾ ਲੱਗ ਜਾਵੇ ਇਸ ਲਈ ਲੜਕੇ ਨੇ ਲੜਕੀ ਦਾ ਨਾਲੇ ਵਿੱਚ ਮੋਬਾਈਲ ਸੁੱਟ ਦਿੱਤਾ। ਦੋਸਤਾਂ ਅਤੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਪੁਲਸ ਨੇ ਸਨਕੀ ਪ੍ਰੇਮੀ ਤੱਕ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ । ਪੁਲਿਸ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ, ਜਿਸ ਤੋਂ ਬਾਅਦ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਜੇਲ ਭੇਜ ਦਿੱਤਾ ।
Punjab Bani 24 December,2024
ਰੂਪਨਗਰ ਪੁਲਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਕੀਤਾ ਗ੍ਰਿਫਤਾਰ
ਰੂਪਨਗਰ ਪੁਲਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਕੀਤਾ ਗ੍ਰਿਫਤਾਰ ਲੋਕਾਂ ਤੋਂ ਲਿਫ਼ਟ ਲੈ ਕੇ ਲੁੱਟ ਕਰਨ ਉਪਰੰਤ ਕਰਦਾ ਸੀ ਹੱਤਿਆ ਰੂਪਨਗਰ : ਰੂਪਨਗਰ ਪੁਲਸ ਵਲੋਂ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਵਿਅਕਤੀ ਰਾਮ ਸਰੂਪ ਉਰਫ ਸੋਢੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਆਈ. ਪੀ. ਐਸ. ਨੇ ਪ੍ਰੈੱਸ ਕਾਨਫਰੰਸ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਹਰਚਰਨ ਸਿੰਘ ਭੁੱਲਰ, ਆਈ. ਪੀ. ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੂਪਨਗਰ ਅੰਦਰ ਅਣਸੁਲਝੇ ਘਿਨਾਉਣਏ ਅਪਰਾਧਾਂ ਨੂੰ ਸੁਲਝਾਉਣ ਲਈ ਹਲਕਾ ਅਫਸਰਾਨ ਅਤੇ ਮੁੱਖ ਅਫਸਰਾਨ ਥਾਣਾ ਨੂੰ ਨਿਰਦੇਸ਼ ਦਿੱਤੇ ਗਏ ਸਨ । ਇਸ ਸਿਲਸਿਲੇ ਵਿੱਚ ਕਪਤਾਨ ਪੁਲਿਸ ਪੀ. ਬੀ. ਆਈ., ਰੂਪਨਗਰ ਨਵਨੀਤ ਸਿੰਘ ਮਾਹਲ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਸ, ਸ੍ਰੀ ਅਨੰਦਪੁਰ ਸਾਹਿਬ ਅਜੇ ਕੁਮਾਰ ਅਤੇ ਮੁੱਖ ਅਫਸਰ ਥਾਣਾ ਕੀਰਤਪੁਰ ਸਾਹਿਬ ਜਤਿਨ ਕੁਮਾਰ ਦੀ ਟੀਮ ਵੱਲੋਂ 18 ਅਗਸਤ 2024 ਨੂੰ ਮਨਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ 03. ਮੁਹੱਲਾ ਬਾਲਮੀਕੀ, ਕੀਰਤਪੁਰ ਸਾਹਿਬ ਉਮਰ ਕਰੀਬ 37 ਸਾਲ, ਜੋ ਕਿ ਟੋਲ ਪਲਾਜਾ ਮੋੜਾ ਵਿਖੇ ਚਾਹ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ, ਜਿਸ ਦੀ ਮਨਾਲੀ ਰੋਡ, ਜੀ.ਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਲਾਸ਼ ਮਿਲੀ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 79 ਮਿਤੀ 19.08.2024 ਅ/ਧ 103 (1) ਰਜਿਸਟਰ ਕੀਤਾ ਗਿਆ ਸੀ । ਜੋ ਟੀਮ ਵੱਲੋ ਇਸ ਮੁਕੰਦਮਾ ਨੂੰ ਟਰੇਸ ਕਰਨ ਲਈ ਮੁੱਢ ਤੋਂ ਹਲਾਤਾਂ ਨੂੰ ਘੋਖਦੇ ਹੋਏ ਤਕਨੀਕੀ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ, ਜਿਸ ਤਹਿਤ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਰਾਮ ਸਰੂਪ ਉਰਫ ਸੋਢੀ ਵਾਸੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਦੋਸ਼ੀ ਰਾਮ ਸਰੂਪ ਉਰਫ ਸੋਢੀ ਕਾਰ ਅਤੇ ਮੋਟਰ ਚਾਲਕਾਂ ਨੂੰ ਲਿਫਟ ਲੈ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਦਾ ਸੀ ਅਤੇ ਬਾਅਦ ਵਿਚ ਉਨ੍ਹਾਂ ਨਾਲ ਲੁੱਟ ਖੋਹ ਕਰਕੇ ਉਸਦੇ ਕਤਲ ਨੂੰ ਅੰਜਾਮ ਦਿੰਦਾ ਸੀ । ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕਰਨ ਤੋ ਬਾਅਦ ਕੀਤੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਇਸ ਵਾਰਦਾਤ ਤੋ ਇਲਾਵਾ ਦੋਸ਼ੀ ਨੇ 10 ਹੋਰ ਵਾਰਦਾਤਾਂ ਕੀਤੀਆਂ ਹਨ, ਜਿਹਨਾਂ ਵਿੱਚ ਜਿਲ੍ਹਾ ਰੂਪਨਗਰ ਦੀਆਂ 02 ਹੋਰ ਕਤਲ ਦੀਆਂ ਵਾਰਦਾਤਾਂ ਸ਼ਾਮਲ ਹਨ । 5 ਅਪ੍ਰੈਲ 2024 ਨੂੰ ਮੁਕੰਦਰ ਸਿੰਘ ਉਰਫ ਬਿੱਲਾ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਬੇਗਮਪੁਰਾ (ਘਨੌਲੀ) ਉਮਰ 34 ਸਾਲ ਜੋ ਟਰੈਕਟਰ ਰਿਪੇਅਰ ਦਾ ਕੰਮ ਕਰਦਾ ਸੀ, ਜਿਸ ਦੀ ਲਾਸ਼ ਪੰਜੇਹਰਾ ਰੋਡ ਬੜਾ ਪਿੰਡ ਵਿਖੇ ਮਿਲੀ ਸੀ, ਜਿਸਦਾ ਸੱਟਾਂ ਮਾਰ ਕੇ ਕਤਲ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕੀ ਇਸ ਸਬੰਧੀ ਮੁਕੱਦਮਾ ਨੰਬਰ 19 ਮਿਤੀ 06.04.2024 ਅ/ਧ 302 ਆਈ. ਪੀ. ਸੀ. ਥਾਣਾ ਕੀਰਤਪੁਰ ਸਾਹਿਬ ਦਰਜ ਹੈ ਅਤੇ ਮਿਤੀ 24.01.2024 ਨੂੰ ਥਾਣਾ ਸਿਟੀ ਰੂਪਨਗਰ ਦੇ ਏਰੀਆ ਨਿਰੰਕਾਰੀ ਭਵਨ ਰੂਪਨਗਰ ਪਾਸ ਇੱਕ ਕਾਰ ਵਿੱਚ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਮੁਹੱਲਾ ਜਗਜੀਤ ਨਗਰ ਰੂਪਨਗਰ ਵੱਜੋ ਹੋਈ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 15 ਮਿਤੀ 25.01.2024 ਅ/ਧ 302 ਆਈ.ਪੀ.ਸੀ. ਥਾਣਾ ਸਿਟੀ ਰੂਪਨਗਰ ਦਰਜ ਹੈ । ਇਸ ਤੋਂ ਇਲਾਵਾ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਵਾਰਦਾਤਾਂ ਕਰਨੀਆਂ ਮੰਨੀਆਂ ਹਨ । ਦੋਸ਼ੀ ਰਾਮ ਸਰੂਪ ਉਰਫ ਸੋਢੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ ।
Punjab Bani 23 December,2024
ਪੰਚਕੂਲਾ ‘ਚ ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ
ਪੰਚਕੂਲਾ ‘ਚ ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਤੋਂ ਮੋਰਨੀ ਰੋਡ ਸਥਿਤ ਬੁਰਜਕੋਟੀਆ ਰੋਡ ‘ਤੇ ਸਲਤਨਤ ਰੈਸਟੋਰੈਂਟ ‘ਚ ਇੱਕ ਲੜਕੀ ਸਮੇਤ ਤਿੰਨ ਨੌਜਵਾਨਾਂ ਦਾ ਕਤਲ ਰਾਤ 3 ਵਜੇ ਦੇ ਕਰੀਬ ਕਰ ਦਿੱਤਾ ਗਿਆ ।ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਦਿੱਲੀ ਦੇ ਵਸਨੀਕ ਦੱਸੇ ਜਾ ਰਹੇ ਹਨ । ਪੁਲਸ ਮੁਤਾਬਕ 20 ਸਾਲਾ ਲੜਕੀ ਨਾਲ ਦੋ ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾਉਣ ਲਈ ਸਲਤਨਤ ਰੈਸਟੋਰੈਂਟ ‘ਚ ਰੁਕੇ ਸਨ । ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਸ਼ ਕਾਰਨ ਰਾਤ ਸਮੇਂ ਤਿੰਨਾਂ ਦਾ ਕਤਲ ਕਰ ਦਿੱਤਾ ਗਿਆ । ਇਕ ਈਟੀਓਸ ਕਾਰ ‘ਚ ਤਿੰਨ ਨੌਜਵਾਨ ਆਏ ਅਤੇ ਜਨਮਦਿਨ ਦੀ ਪਾਰਟੀ ਕਰ ਰਹੇ ਤਿੰਨਾਂ ਲੋਕਾਂ ਤੇ ਗੋਲੀਆਂ ਚਲਾ ਉੱਥੋਂ ਫਰਾਰ ਹੋ ਗਏ । ਇਸ ਘਟਨਾ ਦੀ ਸੂਚਨਾ ਪੁਲੀਸ ਕੰਟਰੋਲ ਰੂਮ ’ਤੇ ਦਿੱਤੀ ਗਈ । ਪੁਲਸ ਨੇ ਤਿੰਨੋਂ ਲਾਸ਼ਾਂ ਨੂੰ ਮੌਰਚਰੀ ਵਿੱਚ ਰੱਖ ਦਿੱਤਾ ਹੈ । ਪੁਲਸ ਟੀਮ ਘਟਨਾ ਦੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ । ਮ੍ਰਿਤਕਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ। ਮ੍ਰਿਤਕ ਵਿੱਕੀ ਨੂੰ 7 ਤੋਂ 8 ਗੋਲੀਆਂ ਮਾਰੀਆਂ ਗਈਆਂ । ਪੁਲਸ ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਮੰਨ ਰਹੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਪੰਚਕੂਲਾ ਹਿਮਾਦਰੀ ਕੌਸ਼ਿਕ ਸਿਵਲ ਹਸਪਤਾਲ ਪੁੱਜੇ । ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦਾ ਰਹਿਣ ਵਾਲਾ ਵਿੱਕੀ ਨਾਂ ਦਾ ਨੌਜਵਾਨ ਆਪਣੇ ਦੋਸਤ ਅਤੇ ਭਤੀਜੇ ਨਾਲ ਇੱਥੇ ਆਇਆ ਸੀ । ਤਿੰਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ।
Punjab Bani 23 December,2024
ਪੁਲਸ ਨਾਲ ਮੁਕਾਬਲੇ `ਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ
ਪੁਲਸ ਨਾਲ ਮੁਕਾਬਲੇ `ਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ ਪੀਲੀਭੀਤ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਪੂਰਨਪੁਰ ਖੇਤਰ ਜੋ ਕਿ ਕੋਤਵਾਲੀ ਇਲਾਕੇ ਵਿਚ ਆਉਂਦਾ ਹੈ ਵਿਖੇ ਇੱਕ ਮੁਕਾਬਲੇ ਵਿੱਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਾਰਵਾਈ ਐਸ. ਟੀ. ਐਫ. ਅਤੇ ਪੰਜਾਬ ਪੁਲਸ ਵਲੋਂ ਤੜਕੇ ਤੜਕੇ ਕੀਤੀ ਗਈ ਹੈ ਅਤੇ ਮਾਰੇ ਗਏ ਸਾਰੇ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਦੱਸੇ ਜਾ ਰਹੇ ਹਨ।ਇਥੇ ਇਹ ਵੀ ਪਤਾ ਲੱਗਿਆ ਹੈ ਕਿ ਮਾਰੇ ਗਏ ਤਿੰਨੇ ਜਣਿਆਂ ਨੇ ਪੰਜਾਬ ਦੇ ਗੁਰਦਾਸਪੁਰ ਜਿ਼ਲੇ `ਚ ਇਕ ਪੁਲਸ ਚੌਕੀ `ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।ਪੁਲਸ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏ. ਕੇ.-47 ਰਾਈਫਲਾਂ, ਦੋ ਗਲੋਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਪੁਲਸ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀ ਗੁਰਦਾਸਪੁਰ ਨਿਵਾਸੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ ਰਵੀ ਅਤੇ ਜਸਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਹਨ।ਮੁਕਾਬਲੇ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਪੂਰਨਪੁਰ ਸੀ. ਐਚ. ਸੀ. ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਸਾਰਿਆਂ ਨੂੰ ਹੀ ਮ੍ਰਿਤਕ ਐਲਾਨ ਦਿੱਤਾ ।
Punjab Bani 23 December,2024
11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ
11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਖਰਗੋਨ `ਚ ਇਕ ਵਿਅਕਤੀ ਨੂੰ 11ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਉਸਦਾ ਇਕ ਹੋਰ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ । ਪੁਲਸ ਅਧਿਕਾਰੀ ਐਸ. ਪੀ. ਧਰਮਰਾਜ ਮੀਨਾ ਨੇ ਦੱਸਿਆ ਕਿ ਪਕੜਿਆ ਗਿਆ ਵਿਅਕਤੀ ਪੰਜਾਬ ਦੇ ਬਲਾਚੌਰ ਦਾ ਰਹਿਣ ਵਾਲਾ ਹੈ ਤੇ ਉਪਰੋਕਤ ਵਿਅਕਤੀ ਗਗਨਦੀਪ ਅਤੇ ਉਸਦਾ ਸਾਥੀ ਸੁਨੀਲ ਦੋਵੇਂ ਜਣੇ ਹਥਿਆਰਾਂ ਦੀ ਸਪਲਾਈ ਲੈਣ ਲਈ ਆਏ ਸਨ। ਐਸ. ਪੀ. ਮੀਨਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਪਰੋਕਤ ਮੁਹਿੰਮ ਤਹਿਤ ਸੁਨੀਲ ਭੱਜਣ ਵਿਚ ਕਾਮਯਾਬ ਰਿਹਾ।ਦੱਸਣਯੋਗ ਹੈ ਕਿ ਗਗਨਦੀਪ ਵਾਸੀ ਬਲਾਚੌਰ, ਪੰਜਾਬ ਨੂੰ ਗੋਗਾਵਾਂ ਥਾਣਾ ਖੇਤਰ ਦੇ ਪਿੰਡ ਬਿੱਲਾਲੀ ਕੋਲ ਉਸ ਦੀ ਕਾਰ ਰੋਕ ਕੇ ਕਾਬੂ ਕੀਤਾ ਗਿਆ। ਐਸ. ਪੀ. ਨੇ ਦੱਸਿਆ ਕਿ ਸਥਾਨਕ ਸਪਲਾਇਰ ਵਿਸ਼ਾਲ ਸਿਕਲੀਗਰ ਜੋ ਕਿ ਗੋਗਾਵਾਂ ਦੇ ਪਿੰਡ ਸਿਗਨੂਰ ਦਾ ਰਹਿਣ ਵਾਲਾ ਹੈ, ਨੂੰ ਫੜਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ।
Punjab Bani 23 December,2024
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਸੰਗਰੂਰ, 22 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 14 ਦਸੰਬਰ ਤੋਂ 20 ਦਸੰਬਰ ਤੱਕ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 07 ਕਥਿਤ ਦੋਸ਼ੀ ਕਾਬੂ ਕਰਕੇ 57 ਗ੍ਰਾਮ ਹੈਰੋਇਨ, 01 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 181.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 18.750 ਲੀਟਰ ਸ਼ਰਾਬ ਨਜਾਇਜ ਬ੍ਰਾਮਦ ਕਰਵਾਈ ਗਈ । ਐਸ. ਐਸ. ਪੀ. ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 22 December,2024
ਪਠਾਨਕੋਟ ਪੁਲਸ ਨੇ ਦੇ ਪਿਸਤੌਲਾਂ ਤੇ 4 ਮੈਗਜੀਨਾਂ ਅਤੇ ਹੋਰ ਦੋ ਹਥਿਆਰਾਂ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪਠਾਨਕੋਟ ਪੁਲਸ ਨੇ ਦੇ ਪਿਸਤੌਲਾਂ ਤੇ 4 ਮੈਗਜੀਨਾਂ ਅਤੇ ਹੋਰ ਦੋ ਹਥਿਆਰਾਂ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਪਠਾਨਕੋਟ : ਪੰਜਾਬ ਦੇ ਸ਼ਹਿਰ ਪਠਾਨਕੋਟ ਪੰਜਾਬ ਦੀ ਪੁਲਸ ਨੇ ਭਰੋਸੇਯੋਗ ਸੂਚਨਾ ਦੇ ਅਧਾਰ `ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ, ਚਾਰ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਬੰਧ ਵਿੱਚ ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਹਥਿਆਰਾਂ ਦੇ ਮੂਲ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਮਿਸ਼ਨ ਵਿੱਚ ਅਡੋਲ ਹੈ ।
Punjab Bani 21 December,2024
‘ਆਪ’ ਉਮੀਦਵਾਰ ਤੇ ਹਮਲਾ
‘ਆਪ’ ਉਮੀਦਵਾਰ ਤੇ ਹਮਲਾ ਸਰਦੂਲਗੜ੍ਹ : ਪੰਜਾਬ ਦੇ ਸਰਦੂਲਗੜ੍ਹ ਨਗਰ ਪੰਚਾਇਤ ਚੋਣਾਂ ਦੌਰਾਨ ‘ਆਪ’ ਉਮੀਦਵਾਰ ਵਾਰਡ ਨੰਬਰ. 8 ‘ਤੇ ਕਿਸੇ ਵਿਅਕਤੀ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਤੇ ਉਹ ਸਿਵਲ ਹਸਪਤਾਲ ਸਰਦੂਲਗੜ੍ਹ ’ਚ ਦਾਖ਼ਲ ਹੈ । ‘ਆਪ’ ਦੇ ਉਮੀਦਵਾਰ ਚਰਨਦਾਸ ਨੇ ਦੱਸਿਆ ਕਿ ਜਦ ਉਹ ਅੱਜ ਸਵੇਰੇ 6 ਕੁ ਵਜੇ ਘਰ ਦੇ ਨਾਲ ਹੀ ਬਣੇ ਦਫ਼ਤਰ ਨੂੰ ਖੋਲ੍ਹ ਰਿਹਾ ਸੀ ਤਾਂ ਕਿਸੇ ਵਿਅਕਤੀ ਵੱਲੋਂ ਕੋਈ ਤਿੱਖੀ ਚੀਜ਼ ਮਾਰੀ ਤੇ ਭੱਜ ਗਿਆ । ਉਨ੍ਹਾਂ ਦੱਸਿਆ ਕਿ ਉਹ ਉਕਤ ਵਿਅਕਤੀ ਨੂੰ ਜਾਣਦਾ ਨਹੀਂ ਅਤੇ ਉਨ੍ਹਾਂ ਇਹ ਨਹੀਂ ਪਤਾ ਕਿ ਉਕਤ ਵਿਅਕਤੀ ਨੇ ਕੀ ਮਨਸਾ ਨਾਲ ਉਸ ‘ਤੇ ਇਹ ਹਮਲਾ ਕੀਤਾ ਹੈ । ਨਗਰ ਪੰਚਾਇਤ ਸਰਦੂਲਗੜ੍ਹ ਤੇ ਭੀਖੀ ’ਚ 9 ਵਜੇ ਤੱਕ ਭੀਖੀ ’ਚ 11.8 ਫ਼ੀਸਦੀ ਅਤੇ ਸਰਦੂਲਗੜ੍ਹ ’ਚ 15.31 ਫ਼ੀਸਦੀ ਵੋਟ ਪੋਲ ਹੋਈ ।
Punjab Bani 21 December,2024
ਅੰਮ੍ਰਿਤਸਰ ਦੇ ਅਜਨਾਲਾ 'ਚ ਵੋਟਿੰਗ ਤੋਂ ਪਹਿਲਾਂ ਗੋਲੀਬਾਰੀ
ਅੰਮ੍ਰਿਤਸਰ ਦੇ ਅਜਨਾਲਾ 'ਚ ਵੋਟਿੰਗ ਤੋਂ ਪਹਿਲਾਂ ਗੋਲੀਬਾਰੀ ਅੰਮ੍ਰਿਤਸਰ : ਪੰਜਾਬ ਵਿੱਚ ਅੱਜ ਸਵੇਰੇ 7 ਵਜੇ ਤੋਂ ਸੂਬੇ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਨਗਰ ਨਿਗਮਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ । ਅੰਮ੍ਰਿਤਸਰ ਦੇ ਅਜਨਾਲਾ 'ਚ ਵੋਟਿੰਗ ਤੋਂ ਪਹਿਲਾਂ ਬਦਮਾਸ਼ਾਂ ਨੇ ਥਾਰ 'ਚ ਸਵਾਰ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ । ਇੱਥੇ ਇੱਕ ਵਾਰਡ ਵਿੱਚ ਚੋਣਾਂ ਚੱਲ ਰਹੀਆਂ ਹਨ । ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਵੀ ਦੇਰ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ । ਕਮਿਸ਼ਨ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ ।
Punjab Bani 21 December,2024
ਦਿੱਲੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪੈਂਦੇ ਖੇਤਰ ਦਵਾਰਕਾ ਦੇ ਦਿੱਲੀ ਪਬਲਿਕ ਸਕੂਲ (ਡੀ. ਪੀ. ਐਸ.) ਨੰਸ਼ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਸਭ ਤੋਂ ਪਹਿਲਾਂ ਸਵੇਰੇ 5:15 ਵਜੇ ਅੱਗ ਬੁਝਾਊ ਵਿਭਾਗ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ, ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਬੰਬ ਠੁੱਸ ਦਸਤਿਆਂ ਨੂੰ ਕੈਂਪਸ ਵਿੱਚ ਭੇਜਿਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਾਵਧਾਨੀ ਦੇ ਉਪਾਅ ਵਜੋਂ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਕਲਾਸਾਂ ਨੂੰ ਔਨਲਾਈਨ ਮੋਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ 10 ਦਿਨਾਂ ਵਿਚ ਅਜਿਹੀ ਛੇਵੀਂ ਘਟਨਾ ਹੈ ਤੇ ਸਕੂਲਾਂ ਤੇ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀ ਭਰੀਆਂ ਈਮੇਲਜ਼ ਲਗਾਤਾਰ ਜਾਰੀ ਹਨ।ਬੇਸ਼ਕ ਇਹ ਧਮਕੀ ਬਾਅਦ ਵਿਚ ਝੂਠੀ ਪਾਈ ਜਾਂਦੀ ਹੈ ਪਰ ਇਕ ਵਾਰ ਸਕੂਲ ਪ੍ਰਸ਼ਾਸਨ, ਬੱਚਿਆਂ, ਮਾਪਿਆਂ, ਪੁਲਸ ਪ੍ਰਸ਼ਾਸਨ ਤੇ ਸਰਕਾਰ ਸਾਰਿਆਂ ਦੀਆਂ ਹੀ ਚਿੰਤਾਵਾਂ ਵਿਚ ਵਾਧਾ ਹੋ ਜਾਂਦਾ ਹੈ ।
Punjab Bani 20 December,2024
ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ
ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਚੰਬਾ ਕਲਾ` ਮੰਡ ਇਲਾਕੇ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸਦਾ ਦੂਸਰਾ ਭਰਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਪਿਛਲੇ ਕੁਝ ਸਮੇਂ ਤੋਂ ਕਈ ਪਿੰਡ ਦੇ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ । ਅੱਜ ਉਸੇ ਜ਼ਮੀਨ ਨੂੰ ਲੈ ਕੇ ਫਿਰ ਵਿਵਾਦ ਹੋ ਗਿਆ ਅਤੇ ਦੂਜੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ । ਮ੍ਰਿਤਕ ਦੀ ਪਛਾਣ ਸਮਸ਼ੇਰ ਸਿੰਘ ਸ਼ੇਰਾ (24) ਵਜੋਂ ਹੋਈ ਹੈ। ਮੌਕੇ ਦੀ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨਾਲ ਹੋਈ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ, ਮ੍ਰਿਤਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ ।
Punjab Bani 19 December,2024
ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਨਾਭਾ, 19 ਦਸੰਬਰ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਫੈਜਗੜ੍ਹ ਥਾਣਾ ਸਦਰ ਨਾਭਾ ਸ਼ਾਮਲ ਹੈ । ਪੁਲਸ ਮੁਤਾਬਕ ਐਸ. ਆਈ. ਚਮਕੌਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਛੀਂਟਾਵਾਲਾ ਵਿਖੇ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਦੇ ਘਰ ਜਦੋਂ ਰੇਡ ਕੀਤੀ ਗਈ ਤਾਂ 500 ਲੀਟਰ ਲਾਹਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 19 December,2024
ਮੁੱਖ ਮੰਤਰੀ ਯੋਗੀ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਮੁੱਖ ਮੰਤਰੀ ਯੋਗੀ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪੁਲਸ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਇਹ ਜਾਣਕਾਰੀ ਦਿਤੀ । ਉਨ੍ਹਾਂ ਦਸਿਆ ਕਿ ਮੁਲਜ਼ਮ, ਜਿਸ ਦੀ ਪਛਾਣ ਅਨਿਲ ਵਜੋਂ ਹੋਈ ਹੈ, ਨੇ ਐਮਰਜੈਂਸੀ ਸੇਵਾ ਡਾਇਲ 112 `ਤੇ ਫ਼ੋਨ ਕਰ ਕੇ ਦਾਅਵਾ ਕੀਤਾ ਸੀ ਕਿ ਉਹ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਗੋਲੀ ਮਾਰ ਦੇਵੇਗਾ । ਪੁਲਸ ਮੁਤਾਬਕ ਅਨਿਲ ਨੇ ਇਜਤਨਗਰ ਥਾਣੇ ਦੇ ਇੰਚਾਰਜ ਅਤੇ ਹੋਰ ਅਧਿਕਾਰੀਆਂ ਨੂੰ ਵੀ ਧਮਕੀਆਂ ਦਿਤੀਆਂ । ਇਜਤਨਗਰ ਥਾਣੇ ਦੇ ਇੰਚਾਰਜ (ਐਸ. ਐਚ. ਓ.) ਧਨੰਜੈ ਪਾਂਡੇ ਨੇ ਦਸਿਆ ਕਿ ਮੰਗਲਵਾਰ ਰਾਤ ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਦੋਸ਼ੀ ਦਾ ਫ਼ੋਨ ਬੰਦ ਸੀ । ਰਾਤ ਭਰ ਸਖ਼ਤ ਤਲਾਸ਼ੀ ਲੈਣ ਤੋਂ ਬਾਅਦ ਬੁੱਧਵਾਰ ਨੂੰ ਅਨਿਲ ਨੂੰ ਟਰੇਸ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ । ਥਾਣਾ ਇੰਚਾਰਜ ਨੇ ਦਸਿਆ ਕਿ ਐਫ਼. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਉਸ ਨੂੰ ਵੀਰਵਾਰ ਨੂੰ ਇੱਥੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ । ਪੁਲਸ ਅਨੁਸਾਰ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਅਨਿਲ ਨੇ ਮੰਗਲਵਾਰ ਸ਼ਾਮ ਸਥਾਨਕ ਪੀਆਰਵੀ ਟੀਮ ਨੂੰ ਸ਼ਿਕਾਇਤ ਕੀਤੀ ਕਿ ਉਸਦੇ ਦੋਸਤ ਨੇ ਉਸਦਾ ਮੋਟਰਸਾਈਕਲ ਉਧਾਰ ਲਿਆ ਸੀ ਅਤੇ ਵਾਪਸ ਨਹੀਂ ਕੀਤਾ । ਹਾਲਾਂਕਿ ਜਦੋਂ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ। ਪੁਲਸ ਨੇ ਦਸਿਆ ਕਿ ਰਾਤ ਕਰੀਬ 11 ਵਜੇ ਅਨਿਲ ਨੇ 112 `ਤੇ ਇਕ ਹੋਰ ਕਾਲ ਕੀਤੀ ਅਤੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ।
Punjab Bani 19 December,2024
ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ
ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ । ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ ਹਨ । ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ । ਸਿਮਰਨ ਕੈਨੇਡਾ ਦੇ ਸਰੀ ’ਚ ਰਹਿੰਦੀ ਸੀ । ਤੜਕੇ 3 ਵਜੇ ਦੇ ਕਰੀਬ ਹਮਲਾਵਰਾਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸਿਮਰਨ ਅਤੇ ਦੋ ਹੋਰਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ । ਇਸ ਦੌਰਾਨ ਸਿਮਰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ । ਸਿਮਰਨ ਦੇ ਪਿਤਾ ਬਗੀਚਾ ਸਿੰਘ ਨੇ ਦਸਿਆ ਕਿ ਉਹ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦੇ ਹਨ। ਸਿਮਰਨ ਮਈ 2023 ਵਿਚ 12ਵੀਂ ਪਾਸ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਕੈਨੇਡਾ, ਜਦਕਿ ਉਸ ਦਾ ਛੋਟਾ ਭਰਾ 10ਵੀਂ ਤੋਂ ਬਾਅਦ ਅਮਰੀਕਾ ਗਿਆ ਸੀ । ਉਨ੍ਹਾਂ ਦਸਿਆ ਕਿ ਹੁਣ ਸਿਮਰਨ ਦੀ ਦੋ ਸਾਲ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ । ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਧੀ ਦਾ ਇਸ ਤਰ੍ਹਾਂ ਕਤਲ ਹੋ ਜਾਵੇਗਾ ।
Punjab Bani 19 December,2024
ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ
ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ ਪੰਚਕੂਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਓ. ਪੀ. ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ ‘ਤੇ ਦੇਰ ਰਾਤ ਪੰਚਕੂਲਾ ਦੇ ਸੈਕਟਰ 11 15 ਚੌਕ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੇ ਸਿਰ ’ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ। ਕਰੀਬ ਇੱਕ ਦਰਸ਼ਨ ਹਮਲਾਵਰ ਦੋ ਗੱਡੀਆਂ ਵਿੱਚ ਸਫ਼ਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਸੀ. ਪੀ. ਕਰਾਈਮ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ । ਘਟਨਾ ਤੋਂ ਬਾਅਦ ਭਾਜਪਾ ਨੇਤਾ ਓਪੀ ਧਨਖੜ ਖੁਦ ਆਪਣੇ ਜ਼ਖਮੀ ਪੁੱਤਰ ਨੂੰ ਇਲਾਜ ਲਈ ਸੈਕਟਰ 6 ਦੇ ਹਸਪਤਾਲ ਲੈ ਗਏ। ਡੀਸੀਪੀ ਕ੍ਰਾਈਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।
Punjab Bani 19 December,2024
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦੀ ਕੁੱਟ ਮਾਰ ਕਰਕੇ ਹੱਤਿਆ ਕਰ ਦਿੱਤੀ ਗਈ ਹੈ, ਜਿਸਦੀ ਥਾਣਾ ਆਦਮਪੁਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ । ਇਸ ਦੌਰਾਨ ਉਸ ਦੀ ਕਰੀਬ 8 ਨੌਜਵਾਨਾਂ ਨਾਲ ਬਹਿਸ ਹੋ ਗਈ । ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਵਿੱਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਸੰਨੀ ਵਜੋਂ ਹੋਈ ਹੈ । ਇਸ ਦੌਰਾਨ ਦੋ ਨੌਜਵਾਨ ਜ਼ਖ਼ਮੀ ਹੋ ਗਏ । ਦਿਹਾਤੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 18 December,2024
ਅਧਿਆਪਕ ਦੇ ਘਰ ਨੇੜਿਓਂ ਗਰਨੇਡ ਮਿਲਿਆ
ਅਧਿਆਪਕ ਦੇ ਘਰ ਨੇੜਿਓਂ ਗਰਨੇਡ ਮਿਲਿਆ ਇੰੰਫਾਲ : ਮਨੀਪੁਰ ਦੇ ਉਰੀਪੋਕ ਖਾਈਦੇਮ ਲੇਈਕਾਈ ਲੇਨ ਇਲਾਕੇ ਵਿੱਚ ਇੱਕ ਪ੍ਰਾਇਮਰੀ ਸਕੂਲ ਅਧਿਆਪਕ ਖੋਰਦਰਾਮ ਪ੍ਰਮੋਦ ਦੇ ਘਰ ਨੇੜਿਓਂ ਹੱਥਗੋਲਾ ਮਿਲਿਆ ਹੈ । ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਅਧਿਆਪਕ ਖੋਮਦਰਾਮ (45) ਦੇ ਘਰ ਅੱਗੇ ਹੱਥਗੋਲਾ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਰੱਖਿਆ ਗਿਆ ਸੀ । ਇਹ ਇਲਾਕਾ ਇੰਫਾਲ ਪੱਛਮੀ ਜ਼ਿਲ੍ਹੇ ’ਚ ਇੰਫਾਲ ਥਾਣੇ ਅਧੀਨ ਆਉਂਦਾ ਹੈ । ਪੁਲਸ ਨੇ ਦੱਸਿਆ ਕਿ ਅਧਿਆਪਕ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸਵੇਰੇ ਇਹ ਹੱਥਗੋਲਾ ਘਰ ਦੇ ਦਰਵਾਜ਼ੇ ਨੇੜਿਓਂ ਮਿਲਿਆ ਅਤੇ ਇਤਲਾਹ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ । ਇਸੇ ਦੌਰਾਨ ਸਥਾਨਕ ਲੋਕਾਂ ਨੇ ਖੋਮਦਰਾਮ ਦੀ ਰਿਹਾਇਸ਼ ਅੱਗੇ ਹੱਥਗੋਲਾ ਰੱਖੇ ਜਾਣ ਖ਼ਿਲਾਫ਼ ਧਰਨਾ ਵੀ ਦਿੱਤਾ ।
Punjab Bani 18 December,2024
ਨਾਭਾ ਕੋਤਵਾਲੀ ਦੇ ਐਸ. ਐਚ. ਓ. ਤੇ ਫੈਕਟਰੀ ਵਪਾਰੀ ਹੋਏ ਗੁੱਥਮਗੁੱਥੀ
ਨਾਭਾ ਕੋਤਵਾਲੀ ਦੇ ਐਸ. ਐਚ. ਓ. ਤੇ ਫੈਕਟਰੀ ਵਪਾਰੀ ਹੋਏ ਗੁੱਥਮਗੁੱਥੀ ਨਾਭਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ਐਸ. ਐਚ. ਓ. ਜਸਵਿੰਦਰ ਸਿੰਘ ਜਦੋਂ ਆਪਣੀ ਪੁਲਸ ਟੀਮ ਨਾਲ ਨਾਭਾ ਵਿਖੇ ਬਣੇ ਜੈਨ ਸੈਂਟਰ ਦੇ ਮਾਲਕ ਰਿਸ਼ਵ ਜੈਨ ਦੀ ਫੈਕਟਰੀ ਤੇ ਪੁੱਛਗਿੱਛ ਕਰਨ ਗਏ ਤਾਂ ਉਸ ਵੇਲੇ ਥਾਣਾ ਕੋਤਵਾਲੀ ਨਾਭਾ ਦੇ ਐਸ. ਐਚ. ਓ. ਤੇ ਫੈਕਟਰੀ ਵਪਾਰੀ ਆਪਸ ਵਿਚ ਗੁੱਥਮਗੁੱਥੀ ਹੁੰਦਿਆਂ ਥਪੜਮਥਪੜੀ ਹੋ ਗਏ, ਜਿਸ ਤੇ ਐਸ. ਐਚ. ਓ. ਵਲੋਂ ਫੈਕਟਰੀ ਮਾਲਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਦੀਆਂ ਕਈ ਤਸਵੀਰਾਂ ਵੀ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਜਿ਼ਲਾ ਮੋਹਾਲੀ ਨਿਵਾਸੀ ਇਕ ਵਿਅਕਤੀ ਵਲੋਂ ਪਲਾਸਟਿਕ ਪਾਈਪ ਬਣਾਉਣ ਵਾਲੀ ਇੱਕ ਕੰਪਨੀ ਦੇ ਨਕਲੀ ਪਾਈਪ ਨਾਭਾ ਵਿਖੇ ਬਣਾਏ ਜਾਣ ਦੀ ਸਿ਼ਕਾਇਤ ਦਿੱਤੀ ਗਈ ਸੀ ਤੇ ਐਸ. ਐਚ. ਓ. ਵਲੋਂ ਉਕਤ ਸਿ਼ਕਾਇਤ ਜਾਂਚ ਕਰਨ ਦੇ ਅਧਾਰ ’ਤੇ ਨਾਭਾ ਦੀ ਬੈਂਕ ਸਟਰੀਟ ਵਿੱਚ ਬਣੇ ਜੈਨ ਸੈਂਟਰੀ ਸਟੋਰ ’ਤੇ ਚੈਕਿੰਗ ਕੀਤੀ ਗਈ । ਉਪਰੋਕਤ ਜਾਂਚ ਦੌਰਾਨ ਦੁਕਾਨ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਅਨੁਸਾਰ ਥਾਣਾ ਕੋਤਵਾਲੀ ਦੇ ਇੰਚਾਰਜ ਜਸਵਿੰਦਰ ਸਿੰਘ ਵਲੋਂ ਅਚਾਨਕ ਹੀ ਦੁਕਾਨਦਾਰ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ ਤਾਂ ਐਸ. ਐਚ. ਓ. ਅਤੇ ਦੁਕਾਨਦਾਰ ਗੁੱਥਮਗੁੱਥੀ ਹੋ ਗਏ । ਥਾਣਾ ਕੋਤਵਾਲੀ ਦੇ ਇੰਚਾਰਜ ਨੇ ਗੁੱਸੇ ਵਿੱਚ ਆ ਕੇ ਉਕਤ ਦੁਕਾਨਦਾਰ ਨੂੰ ਕੋਤਵਾਲੀ ਲੈ ਆਏ ਜਿਸ ਦੇ ਵਿਰੋਧ ਵਿੱਚ ਨਾਭਾ ਦੇ ਵਪਾਰੀਆਂ ਵੱਲੋਂ ਥਾਣਾ ਕੋਤਵਾਲੀ ਦਾ ਘੇਰਾਓ ਕੀਤਾ ਗਿਆ ਹੈ ਅਤੇ ਨਾਭਾ ਦੀ ਪਟਿਆਲਾ ਗੇਟ ਤੇ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ । ਫਿਲਹਾਲ ਦੁਕਾਨਦਾਰ ਕੋਤਵਾਲੀ ਦੇ ਬਾਹਰ ਵਪਾਰੀ ਨੂੰ ਛੁਡਾਉਣ ਲਈ ਰੋਸ ਧਰਨਾ ਦੇ ਰਹੇ ਹਨ, ਜਦਕਿ ਪੁਲਸ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ । ਇਸ ਸਬੰਧੀ ਨਾਭਾ ਦੇ ਵਪਾਰੀਆਂ ਨੇ ਐਸ. ਐਚ. ਓ. ਦੀ ਗੁੰਡਾਗਰਦੀ ਦੇ ਖਿਲਾਫ ਉੱਚ ਅਧਿਕਾਰੀਆਂ ਕੋਲੋਂ ਕਾਰਵਾਈ ਦੀ ਮੰਗ ਕੀਤੀ ਅਤੇ ਤੁਰੰਤ ਵਪਾਰੀ ਨੂੰ ਛੱਡਣ ਦੀ ਅਪੀਲ ਕੀਤੀ ।
Punjab Bani 17 December,2024
ਦੋ ਦੀ ਗਈ ਅਮਰੀਕਾ ਦੇ ਸਕੂਲ ਵਿਚ ਚੱਲੀਆਂ ਗੋਲੀਆਂ ਵਿੱਚ ਜਾਨ
ਦੋ ਦੀ ਗਈ ਅਮਰੀਕਾ ਦੇ ਸਕੂਲ ਵਿਚ ਚੱਲੀਆਂ ਗੋਲੀਆਂ ਵਿੱਚ ਜਾਨ ਵਿਸਕਾਨਸਿਨ : ਸੋਮਵਾਰ ਨੂੰ ਵਿਸਕਾਨਸਿਨ ਦੇ ਇੱਕ ਸਕੂਲ ਵਿੱਚ ਇੱਕ ਨਾਬਾਲਗ਼ ਸ਼ੂਟਰ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਸਾਥੀ ਵਿਦਿਆਰਥੀ ਅਤੇ ਇੱਕ ਅਧਿਆਪਕ ਦੀ ਮੌਤ ਹੋ ਗਈ ਅਤੇ ਛੇ ਹੋਰ ਲੋਕ ਜ਼ਖਮੀ ਹੋ ਗਏ, ਇਸ ਤੋਂ ਬਾਅਦ ਪੁਲਸ ਨੇ ਸ਼ੱਕੀ ਨੂੰ ਘਟਨਾ ਸਥਾਨ 'ਤੇ ਮ੍ਰਿਤਕ ਪਾਇਆ । ਗੋਲੀਬਾਰੀ ਅਬਡੈਂਟ ਲਾਈਫ ਕ੍ਰਿਸ਼ਚੀਅਨ ਸਕੂਲ ਵਿੱਚ ਹੋਈ, ਮੈਡੀਸਨ ਪੁਲਸ ਦੇ ਮੁਖੀ ਸ਼ੋਨ ਬਾਰਨੇਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਗੋਲੀਬਾਰੀ ਵਿੱਚ ਜ਼ਖਮੀ ਹੋਏ ਦੋ ਵਿਦਿਆਰਥੀਆਂ ਨੂੰ ਜਾਨਲੇਵਾ ਸੱਟਾਂ ਲੱਗੀਆਂ ਸਨ । ਇੱਕ ਅਧਿਆਪਕ ਅਤੇ ਤਿੰਨ ਹੋਰ ਵਿਦਿਆਰਥੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ । ਪੁਲਸ ਨੇ ਦੱਸਿਆ ਕਿ ਗੋਲੀਬਾਰੀ ਕਰਨ ਵਾਲਾ, ਸਕੂਲ ਦਾ ਇੱਕ ਵਿਦਿਆਰਥੀ, ਜਿਸ ਨੇ ਹੈਂਡਗਨ ਦੀ ਵਰਤੋਂ ਕੀਤੀ ਸੀ, ਨੂੰ ਅਧਿਕਾਰੀਆਂ ਨੇ ਸਕੂਲ ਦੇ ਅੰਦਰ ਮ੍ਰਿਤਕ ਪਾਇਆ । ਅਧਿਕਾਰੀਆਂ ਨੇ ਨਾਮ, ਉਮਰ ਜਾਂ ਲਿੰਗ ਸਬੰਧੀ ਗੋਲੀਬਾਰੀ ਦੀ ਪਛਾਣ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਨਾ ਹੀ ਪੀੜਤਾਂ ਦੀ ਪਛਾਣ ਕੀਤੀ ।
Punjab Bani 17 December,2024
ਜੀਵਨ ਫੌਜੀ ਨੇ ਲਈ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ’ਤੇ ਹੋਏ ਗ੍ਰੇਨੇਡ ਹਮਲੇ ਦੀ ਜਿੰਮੇਵਾਰੀ
ਜੀਵਨ ਫੌਜੀ ਨੇ ਲਈ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ’ਤੇ ਹੋਏ ਗ੍ਰੇਨੇਡ ਹਮਲੇ ਦੀ ਜਿੰਮੇਵਾਰੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ’ਤੇ ਹੋਏ ਗ੍ਰਨੇਡ ਹਮਲੇ ਦੀ ਜਿੰਮੇਵਾਰੀ ਵਿਦੇਸ਼ ਵਿਚ ਬੈਠੇ ਜੀਵਨ ਫੌਜੀ ਵਲੋਂ ਲੈ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਅੰਦਰ ਤੜਕੇ ਤਕਰੀਬਨ ਸਾਢੇ 3 ਵਜੇ ਦੇ ਕਰੀਬ ਸੰਤਰੀ ਦੀ ਪੋਸਟ ਦੇ ਨਾਲ ਵਾਲੀ ਜਗ੍ਹਾ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਾਡੇ ਨਿਸ਼ਾਨੇ ’ਤੇ 5 ਤੋਂ 6 ਵੱਡੇ ਪੁਲਸ ਅਫਸਰ ਹਨ। ਉਪਰੋਕਤ ਹਮਲੇ ਸਬੰਧੀ ਪੁਲਸ ਵਲੋਂ ਕੁੱਝ ਵੀ ਬੋਲਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ 3 ਥਾਣਿਆਂ ਉੱਤੇ ਹਮਲੇ ਹੋ ਚੁੱਕੇ ਹਨ, ਜਿਨ੍ਹਾਂ ਵਿਚ ਥਾਣਾ ਮਜੀਠਾ, ਥਾਣਾ ਅਜਨਾਲਾ ਤੇ ਗੁਰਬਖਸ਼ ਨਗਰ ਚੌਂਕੀ ਸ਼ਾਮਲ ਹਨ।
Punjab Bani 17 December,2024
ਪਟਿਆਲਾ ਪੁਲਿਸ ਵੱਲੋਂ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆਂ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ
ਪਟਿਆਲਾ ਪੁਲਿਸ ਵੱਲੋਂ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆਂ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਪਟਿਆਲਾ, 16 ਦਸੰਬਰ : ਪਟਿਆਲਾ ਪੁਲਿਸ ਨੇ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਕੀਤਾ ਹੈ, ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ. ਪੀ. ਦਿਹਾਤੀ ਰਜੇਸ਼ ਛਿੱਬੜ ਨੇ ਦੱਸਿਆ ਕਿ ਇੱਕ ਦਰਖਾਸਤ ਨੰਬਰ 10156/ਪੇਸ਼ੀ ਮਿਤੀ 27 ਅਕਤੂਬਰ 2024 ਵੱਲੋਂ ਇੰਦਰਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸਿਆਲੂ ਤਹਿਸੀਲ ਰਾਜਪੁਰਾ ਨੇ ਬ੍ਰਹਮ ਪ੍ਰਕਾਸ਼ ਵਿਰੁੱਧ ਪ੍ਰਾਪਤ ਹੋਈ ਸੀ, ਜਿਸਦੀ ਪੜਤਾਲ ਤੋਂ ਬਾਅਦ ਮੁਕੱਦਮਾ ਨੰਬਰ 192 ਮਿਤੀ 24.11.2024 ਅ/ਧ 318(4) 338, 336(3), 340(2) ਬੀ. ਐਨ. ਐਸ. ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ । ਇਸ ਮੌਕੇ ਇੰਪਸੈਕਟਰ ਗੁਰਪ੍ਰੀਤ ਸਿੰਘ ਭਿੰਡਰ ਵੀ ਮੌਜੂਦ ਸਨ । ਐਸ. ਪੀ. ਰਾਜੇਸ਼ ਛਿੱਬੜ ਨੇ ਦੱਸਿਆ ਕਿ ਤਫਤੀਸ਼ ਦੌਰਾਨ ਬ੍ਰਹਮ ਪ੍ਰਕਾਸ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੇਖਪੁਰਾ ਤਹਿਸੀਲ ਗਨੌਰ ਜਿਲ੍ਹਾ ਸੋਨੀਪਤ ਹਰਿਆਣਾ ਨੂੰ ਮਿਤੀ 13 ਦਸੰਬਰ 2024 ਨੂੰ ਉਕਤ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਸੀ, ਜਿਸਦੀ ਪੁੱਛਗਿੱਛ ਤੋਂ ਪਾਇਆ ਗਿਆ ਕਿ ਬ੍ਰਹਮ ਪ੍ਰਕਾਸ ਦੇ ਲੜਕੇ ਵੰਸ਼ ਦਾ ਜਨਮ ਮਿਤੀ 01.09.2006 ਨੂੰ ਹੋਇਆ ਸੀ, ਪਰ ਦੋਸ਼ੀ ਨੇ ਆਪਣੇ ਲੜਕੇ ਦਾ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਵਾ ਕੇ ਜਿਸ ਵਿੱਚ ਲੜਕੇ ਦੀ ਜਨਮ ਮਿਤੀ 01.09.2009 (ਤਿੰਨ ਸਾਲ ਘੱਟ) ਲਿਖਵਾ ਕੇ ਸਾਲ 2019 ਵਿੱਚ ਜਾਅਲੀ ਸਰਟੀਫਿਕੇਟ ਦੇ ਅਧਾਰ ਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ ਵਿਖੇ ਛੇਵੀਂ ਕਲਾਸ ਵਿੱਚ ਦਾਖਲ ਕਰਵਾ ਕੇ ਪੰਜਾਬ ਵਿੱਚ ਵੱਖ ਵੱਖ ਅੰਡਰ 14 ਸਾਲ ਕੁਸ਼ਤੀ ਮੁਕਾਬਲਿਆ ਵਿੱਚ ਖਿਡਵਾ ਕੇ ਯੋਗ ਖਿਡਾਰੀਆ ਦਾ ਹੱਕ ਮਾਰਿਆ ਹੈ । ਐਸ. ਪੀ. ਛਿੱਬੜ ਨੇ ਅੱਗੇ ਦੱਸਿਆ ਕਿ ਬ੍ਰਹਮ ਪ੍ਰਕਾਸ਼ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਮੁਕੱਦਮਾ ਦੀ ਤਫਤੀਸ਼ ਡੂੰਘਾਈ ਨਾਲ ਅਮਲ ਵਿੱਚ ਲਿਆ ਕੇ ਇਹ ਪਤਾ ਕੀਤਾ ਜਾਵੇਗਾ ਕਿ ਦੋਸ਼ੀ ਨਾਲ ਇਸ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਿਲ ਹਨ ਅਤੇ ਹੋਰ ਕਿਹੜੇ ਕਿਹੜੇ ਖਿਡਾਰੀਆ ਨੂੰ ਜਾਅਲੀ ਜਨਮ ਸਰਟੀਫਿਕੇਟਾਂ ਦੇ ਅਧਾਰ ਉਪਰ ਖੇਡ ਮੁਕਾਬਲਿਆਂ ਵਿੱਚ ਖਿਡਾਅ ਕੇ ਪੰਜਾਬ ਦੇ ਹੱਕੀ ਅਤੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ । ਇਸ ਤੋਂ ਇਲਾਵਾ ਭਵਿੱਖ ਵਿੱਚ ਸਬੰਧਿਤ ਸਿਵਲ ਅਥਾਰਟੀਆ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸਦੀ ਡੂੰਘਾਈ ਨਾਲ ਘੋਖ ਪੜਤਾਲ ਕਰਕੇ ਹੀ ਖਿਡਾਰੀਆ ਨੂੰ ਖੇਡ ਮੁਕਾਬਲਿਆ ਵਿੱਚ ਖਿਡਾਇਆ ਜਾਵੇ ਤਾਂ ਜੋ ਕਿਸੇ ਯੋਗ ਖਿਡਾਰੀ ਦੇ ਭਵਿੱਖ ਨਾਲ ਖਿਲਵਾੜ ਨਾ ਹੋ ਸਕੇ ।
Punjab Bani 16 December,2024
ਪੰਜਾਬੀ ਗਾਇਕ ਰਾਜ ਜੁਝਾਰ ਸਿੰਘ ਵਿਰੁੱਧ ਐਨ. ਆਰ. ਆਈ. ਵਲੋਂ ਬਲਾਤਕਾਰ ਦੇ ਦੋਸ਼ ਵਿਚ ਕੇਸ ਦਰਜ
ਪੰਜਾਬੀ ਗਾਇਕ ਰਾਜ ਜੁਝਾਰ ਸਿੰਘ ਵਿਰੁੱਧ ਐਨ. ਆਰ. ਆਈ. ਵਲੋਂ ਬਲਾਤਕਾਰ ਦੇ ਦੋਸ਼ ਵਿਚ ਕੇਸ ਦਰਜ ਚੰਡੀਗੜ੍ਹ : ਪੰਜਾਬੀ ਗਾਇਕ ਰਾਜ ਜੁਝਾਰ ਖਿ਼ਲਾਫ਼ ਇੱਕ ਕੈਨੇਡੀਅਨ ਨਾਗਰਿਕ (ਐਨ. ਆਰ. ਆਈ.) ਔਰਤ ਨੇ ਸ਼ਨੀਵਾਰ ਨੂੰ ਬਲਾਤਕਾਰ ਦਾ ਦੋਸ਼ ਲਗਾਉਂਦਿਆਂ ਕੇਸ ਦਰਜ ਕਰਵਾਇਆ ਹੈ, ਜਿਸ ਤੇ ਪੁਲਸ ਨੇ ਕੈਨੇਡੀਅਨ ਔਰਤ ਦੀ ਸਿ਼ਕਾਇਤ ’ਤੇ ਗਾਇਕ ਰਾਜ ਜੁਝਾਰ ਖਿ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376, 406, 420 ਤਹਿਤ ਕੇਸ ਦਰਜ ਕੀਤਾ ਹੈ । ਔਰਤ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਉਹ ਰਾਜ ਜੁਝਾਰ ਨੂੰ ਸਾਲ 2006 ‘ਚ ਮਿਲੀ ਸੀ ਅਤੇ ਜੁਝਾਰ ਨੇ ਉਸ ਨੂੰ ਵਰਗਲਾ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ । ਔਰਤ ਨੇ ਪੰਜਾਬੀ ਗਾਇਕ ‘ਤੇ ਲਾਏ ਹੋਰ ਵੀ ਗੰਭੀਰ ਦੋਸ਼ ਲਗਾਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਜੁਝਾਰ ਵੀ ਇਤਰਾਜ਼ਯੋਗ ਗੀਤ ਬਣਾਉਣ ਕਰਕੇ ਵਿਵਾਦਾਂ ਵਿੱਚ ਘਿਰ ਚੁੱਕੇ ਹਨ । ਸਾਲ 2018 ਵਿੱਚ ਉਸ ਨੇ ਪੁਲਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੇ ਕਾਲ ਆਉਣ ਦੀ ਸੂਚਨਾ ਦਿੱਤੀ ਸੀ । ਜਲੰਧਰ ਨਿਵਾਸੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਕਾਲਾਂ ਦੀ ਜਾਣਕਾਰੀ ਦਿੱਤੀ ਸੀ । ਰਾਜ ਨੇ ਇੱਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਹ ਬਿਆਨ ਕਰਦੇ ਹੋਏ ਦੇਖਿਆ ਗਿਆ ਸੀ ਕਿ ਇੱਕ ਸਟੂਡੀਓ ਵਿੱਚ ਰਿਕਾਰਡਿੰਗ ਕਰਦੇ ਸਮੇਂ, ਉਸਨੂੰ ਇੱਕ ਅਣਜਾਣ ਨੰਬਰ ਤੋਂ ਇੱਕ ਕਾਲ ਆਈ, ਜਿਸ ਵਿੱਚ ਉਸਨੂੰ ਧਮਕੀ ਦਿੱਤੀ ਗਈ ਅਤੇ ਅਣਉਚਿਤ ਬੋਲਾਂ ਕਾਰਨ ਉਸਨੂੰ ਮਾਰਨ ਲਈ ਕਿਹਾ ਗਿਆ । ਇਸ ਮਾਮਲੇ ਸਬੰਧੀ ਗਾਇਕ ਨੇ ਖਰੜ ਸ਼ਹਿਰ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ।
Punjab Bani 16 December,2024
ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕੀਤਾ ਏ. ਜੀ. ਟੀ. ਐਫ. ਨੇ ਪੰਜਾਬ ਪੁਲਸ ਨਾਲ ਮਿਲ ਕੇ ਗ੍ਰਿਫ਼ਤਾਰ
ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕੀਤਾ ਏ. ਜੀ. ਟੀ. ਐਫ. ਨੇ ਪੰਜਾਬ ਪੁਲਸ ਨਾਲ ਮਿਲ ਕੇ ਗ੍ਰਿਫ਼ਤਾਰ ਨਵਾਂਸ਼ਹਿਰ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਨੇ ਨਵਾਂਸ਼ਹਿਰ ਪੁਲਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਪੁਲਿਸ ਨੇ ਤਿੰਨ ਨਾਜਾਇਜ਼ ਹਥਿਆਰ ਅਤੇ 16 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ `ਚ ਪੇਸ਼ ਕਰ ਕੇ ਰਿਮਾਂਡ `ਤੇ ਲਵੇਗੀ । ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿਤੀ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਨੇ ਨਵਾਂਸ਼ਹਿਰ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਕਰ ਕੇ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਬਦਮਾਸ਼ ਅਮਰੀਕਾ ਦੇ ਇੱਕ ਹੈਂਡਲਰ ਦੇ ਨਿਰਦੇਸ਼ਾਂ `ਤੇ ਕੰਮ ਕਰਦੇ ਆ ਰਹੇ ਸਨ । ਪਿੱਛੇ ਜਿਹੇ ਇਨ੍ਹਾਂ ਨੇ ਮੁਹਾਲੀ ਦੀ ਇੱਕ ਐਕਸੈਸਰੀਜ਼ ਸ਼ੋਅਰੂਮ ’ਤੇ ਗੋਲੀਬਾਰੀ ਵੀ ਕੀਤੀ ਸੀ । ਇਹ ਅਰਸ਼ ਡੱਲਾ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ ਅਤੇ ਹੁਣ ਪੰਜਾਬ ਵਿਚ ਹੋਰ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਅਪਰਾਧ ਦੀ ਦੁਨੀਆਂ ਨਾਲ ਜੁੜੇ ਹੋਏ ਹਨ । ਫਿ਼ਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਹਥਿਆਰ ਬਰਾਮਦ ਕਰ ਲਏ ਹਨ, ਜਿਸ ਵਿਚ 16 ਜ਼ਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ।ਮੁਹਾਲੀ ਦੀ ਸਟੇਟ ਕ੍ਰਾਈਮ ਯੂਨਿਟ ਵਿਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ । ਇਸ ਗਰੋਹ ਦੇ ਹੋਰ ਮੈਂਬਰਾਂ ਨੂੰ ਲੱਭਣ ਲਈ ਪੁਲਿਸ ਵਲੋਂ ਉਨ੍ਹਾਂ ਕੋਲੋਂ ਪੁੱਛ-ਗਿੱਛ ਕਰ ਰਹੀ ਹੈ ।
Punjab Bani 16 December,2024
ਬਰਨਾਲਾ ’ਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਬਰਛਾ ਮਾਰ ਕੇ ਕੀਤਾ ਕਤਲ
ਬਰਨਾਲਾ ’ਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਬਰਛਾ ਮਾਰ ਕੇ ਕੀਤਾ ਕਤਲ ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ ਦੇ ਚਲਦਿਆਂ ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੌਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ। ਜਦ ਪਿੰਡ ਦੇ ਕੁਝ ਵਿਅਕਤੀ ਪਿੰਡ ਵਿਚ ਚਿੱਟੇ ਦਾ ਨਸ਼ਾ ਕਰ ਰਹੇ ਸਨ ਤਾਂ ਉਹਨਾਂ ਨੂੰ ਰੋਕਣ ਤੋਂ ਕੁਝ ਸਮੇਂ ਬਾਅਦ ਹੀ ਉਹ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਜਿਸ ਤੋਂ ਬਾਅਦ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ।ਇਸ ਹਮਲੇ ਦੌਰਾਨ ਮੌਜੂਦਾ ਸਰਪੰਚ ਸੁਖਜੀਤ ਸਿੰਘ ਬਰਛਾ ਲਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਿਲ ਹਸਪਤਾਲ ਬਰਨਾਲਾ ਭੇਜਿਆ ਗਿਆ ਪਰ ਰਾਸਤੇ ਵਿਚ ਹੀ ਸਰਪੰਚ ਸੁਖਜੀਤ ਸਿੰਘ ਦੀ ਮੌਤ ਹੋ ਗਈ। ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿੱਥੇ ਮੌਜੂਦਾ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਪਿੰਡ ਦਾ ਸਰਪੰਚ ਸੀ ਉੱਥੇ ਆਮ ਆਦਮੀ ਪਾਰਟੀ ਦਾ ਵੀ ਪੁਰਾਣਾ ਸਮਰਥਕ ਦੱਸਿਆ ਜਾ ਰਿਹਾ ਹੈ। ਇਸ ਦੁਖਦਾਈ ਘਟਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌਕੇ ’ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿਤੇ। ਦੱਸਣਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿਚ ਸੁਖਜੀਤ ਸਿੰਘ ਸਭ ਤੋਂ ਘੱਟ ਉਮਰ ਦਾ ਸਰਪੰਚ ਸੀ। ਜਿਸ ਦੀ ਉਮਰ ਸਿਰਫ਼ 26 ਸਾਲ ਸੀ ਅਤੇ ਉਹ ਹਾਲੇ ਕੁਆਰਾ ਸੀ।
Punjab Bani 16 December,2024
ਯੂ. ਐਸ. ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਯੂ. ਐਸ. ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਤ ਕਾਰਵਾਈ ਕਰਦਿਆਂ ਯੂ. ਐਸ. ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ.ਪੀ/) ਪੰਜਾਬ ਗੌਰਵ ਯਾਦਵ ਨੇ ਦਿੱਤੀ । ਫੜੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਬੁੱਟਰ ਕਲਾਂ, ਬਟਾਲਾ ਅਤੇ ਮਨਜੀਤ ਸਿੰਘ ਵਾਸੀ ਭਾਗੀ ਨੰਗਲ, ਬਟਾਲਾ ਵਜੋਂ ਹੋਈ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਮੁਲਜ਼ਮ ਸਤਨਾਮ ਉਰਫ਼ ਪ੍ਰਿੰਸ ਅਮਰੀਕਾ ਅਧਾਰਿਤ ਸੰਨੀ ਮਸੀਹ ਉਰਫ਼ ਗੁੱਲੀ, ਜੋ ਹੈਰੋਇਨ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ, ਦੇ ਸੰਪਰਕ ਵਿੱਚ ਸੀ । ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਤਨਾਮ ਨੇ ਆਪਣੀ ਸਹੂਲਤ ਲਈ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕਰ ਲਿਆ । ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰਿਆਂ ‘ਤੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ। ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਡਿਊਲ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਨੀ ਮਸੀਹ ਉਰਫ ਗੁੱਲੀ ਜੋ ਗੁਰਦਾਸਪੁਰ ਦੇ ਧਿਆਨਪੁਰ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਯੂ. ਐਸ. ਏ. ਵਿੱਚ ਰਹਿ ਰਿਹਾ ਹੈ, ਸੂਬੇ ਵਿੱਚ ਆਪਣੇ ਸਾਥੀਆਂ ਦੀ ਮਦਦ ਨਾਲ ਹਥਿਆਰਾਂ ਦੀ ਤਸਕਰੀ ਲਈ ਅੰਤਰ-ਰਾਜੀ ਮਾਡਿਊਲ ਚਲਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸ. ਐਸ. ਓ. ਸੀ. ਅੰਮ੍ਰਿਤਸਰ ਦੀਆਂ ਟੀਮਾਂ ਨੇ ਇਸ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸਤਨਾਮ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਸੰਨੀ ਮਸੀਹ ਉਸ ਨੂੰ ਪ੍ਰਤੀ ਡਲਿਵਰੀ ਦੇ ਹਿਸਾਬ ਨਾਲ ਕੋਰੀਅਰ ਦਾ ਖਰਚਾ ਦਿੰਦਾ ਸੀ । ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਉਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਚਾਰ ਹਥਿਆਰਾਂ ਦੀ ਤਸਕਰੀ ਕੀਤੀ ਸੀ, ਜਿਸ ਲਈ ਉਸ ਨੂੰ 10,000 ਰੁਪਏ ਦਿੱਤੇ ਗਏ ਸਨ ਅਤੇ ਮੌਜੂਦਾ ਡਿਲੀਵਰੀ ਲਈ ਸੰਨੀ ਨੇ ਉਸ ਨੂੰ 20,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ । ਏ. ਆਈ. ਜੀ. ਨੇ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਘੱਟੋ-ਘੱਟ ਤਿੰਨ ਕੇਸ ਦਰਜ ਹਨ। ਉਸ ਨੂੰ 30 ਜੁਲਾਈ 2024 ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ । ਇਸ ਸਬੰਧੀ ਐਫ. ਆਈ. ਆਰ. ਨੰਬਰ 70 ਮਿਤੀ 15.12.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25 (6) ਅਤੇ 25 (7) ਅਤੇ ਭਾਰਤੀ ਨਿਆ ਸੰਹਿਤਾ (ਬੀ. ਐਨ. ਐਸ.) ਦੀਆਂ ਧਾਰਾਵਾਂ 111 ਅਤੇ 61 (2) ਤਹਿਤ ਥਾਣਾ ਐਸ. ਐਸ. ਓ. ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ।
Punjab Bani 15 December,2024
ਬੀਤੇ ਇੱਕ ਹਫਤੇ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 06 ਮੁਕੱਦਮੇ ਦਰਜ, 08 ਜਣੇ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਬੀਤੇ ਇੱਕ ਹਫਤੇ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 06 ਮੁਕੱਦਮੇ ਦਰਜ, 08 ਜਣੇ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਓਪਰੇਸ਼ਨ ਸੰਪਰਕ ਤਹਿਤ ਸ਼ੇਰਪੁਰ ਵਿੱਚ ਸੈਮੀਨਾਰ ਕਰਵਾਇਆ ਸੰਗਰੂਰ, 14 ਦਸੰਬਰ : “ਓਪਰੇਸ਼ਨ ਸੰਪਰਕ” ਤਹਿਤ ਸੰਗਰੂਰ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜਬੂਤ ਕਰਨ ਲਈ ਸ਼ੇਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਸ਼ੇਰਪੁਰ ਬਲਾਕ ਅਧੀਨ ਪੈਂਦੇ ਪਿੰਡ ਦੇ ਪੰਚਾਂ, ਸਰਪੰਚਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ । ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 7 ਦਸੰਬਰ ਤੋਂ 13 ਦਸੰਬਰ ਤੱਕ ਡਰੱਗ ਦੇ 03 ਮੁਕੱਦਮੇ ਦਰਜ ਕਰਕੇ 05 ਕਥਿਤ ਦੋਸ਼ੀ ਕਾਬੂ ਕਰਕੇ 11 ਗ੍ਰਾਮ ਹੈਰੋਇਨ, 30 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀ ਕਾਬੂ ਕਰਕੇ 20.250 ਲੀਟਰ ਸ਼ਰਾਬ ਠੇਕਾ ਦੇਸੀ ਅਤੇ 36 ਲੀਟਰ ਸ਼ਰਾਬ ਅੰਗਰੇਜੀ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 04 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 01 ਮੁਕੱਦਮਾ ਦਰਜ ਕਰਕੇ 18, 600 ਰੁਪਏ ਬ੍ਰਾਮਦ ਕਰਵਾਏ ਗਏ ਹਨ । ਜ਼ਿਲ੍ਹਾ ਪੁਲਿਸ ਮੁਖੀ ਨੇਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 29 ਪਿੰਡਾਂ ਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਐਸ. ਐਸ. ਪੀ ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 14 December,2024
ਐਚ. ਐਸ. ਐਨ. ਸੀ. ਬੀ. ਨੇ ਇਕ ਔਰਤ ਨੂੰ ਕੀਤਾ ਹੈਰੋਇਨ ਸਣੇ ਗ੍ਰਿਫ਼ਤਾਰ
ਐਚ. ਐਸ. ਐਨ. ਸੀ. ਬੀ. ਨੇ ਇਕ ਔਰਤ ਨੂੰ ਕੀਤਾ ਹੈਰੋਇਨ ਸਣੇ ਗ੍ਰਿਫ਼ਤਾਰ ਚੰਡੀਗੜ੍ਹ, 14 ਦਸੰਬਰ : ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ (ਐਚ. ਐਸ. ਐਨ. ਸੀ. ਬੀ.) ਯੂਨਿਟ ਰੋਹਤਕ ਨੇ ਸੋਨੀਪਤ ਦੇ ਖਰਖੌਦਾ ਦੇ ਮਟਿੰਦੂ ਚੌਕ ਬਰੌਨੀ ਰੋਡ ਤੋਂ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਵਲੋਂ ਇਹ ਹੀਰੋਇਨ ਕਿਸੇ ਨੂੰ ਵੇਚਣ ਦੀ ਕੋਸਿਸਿ਼ ਕੀਤੀ ਜਾ ਰਹੀ ਸੀ । ਰੋਹਤਕ ਯੂਨਿਟ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ, ਨਸ਼ਾ ਮੁਕਤ ਹਰਿਆਣਾ “ਨਸ਼ਾ ਮੈਂ ਭਾਰਤ” ਚਲਾ ਰਹੀ ਹੈ, ਜਿਸ ਤਹਿਤ ਨਸ਼ਾ ਵਿਰੋਧੀ ਕਾਰਵਾਈ ਕੀਤੀ ਜਾ ਰਹੀ ਹੈ । ਇਸ ਦੌਰਾਨ ਮੁਖਬਰ ਤੋਂ ਗੁਪਤ ਸੂਚਨਾ ਮਿਲਣ `ਤੇ ਟੀਮ ਹਰਕਤ `ਚ ਆ ਗਈ ਅਤੇ ਛਾਪੇਮਾਰੀ ਕਰਨ ਲਈ ਨਿਰਧਾਰਤ ਸਥਾਨ `ਤੇ ਪਹੁੰਚ ਗਈ ।ਰੋਹਤਕ ਯੂਨਿਟ ਦੇ ਇੰਚਾਰਜ ਸਬ-ਇੰਸਪੈਕਟਰ ਜੈਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਏ. ਐਸ. ਆਈ. ਰੋਹਤਾਸ਼ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਮਹਿਲਾ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ, ਜਿਸ ਤੋਂ ਬਾਅਦ ਮਹਿਲਾ ਕੋਲੋਂ ਬਰਾਮਦ ਹੋਈ ਹੈਰੋਇਨ ਦਾ ਵਜ਼ਨ ਗਜ਼ਟਿਡ ਅਧਿਕਾਰੀ ਦੇ ਸਾਹਮਣੇ ਮਾਪਿਆ ਗਿਆ ਤਾਂ ਇਹ 18 ਗ੍ਰਾਮ 43 ਮਿਲੀਗ੍ਰਾਮ ਹੀ ਪਾਈ ਗਈ, ਜਿਸ ਨੂੰ ਪਿੰਡ ਦੀ ਛੋਟੀ ਵਸਨੀਕ ਮਮਤਾ ਵੇਚਣ ਦੀ ਕੋਸ਼ਿਸ਼ ਕਰ ਰਹੀ ਸੀ । ਔਰਤ ਦੇ ਖਿਲਾਫ ਸੋਨੀਪਤ ਥਾਣਾ ਖਰਖੌਦਾ `ਚ ਨਾਰਕੋਟਿਕ ਡਰੱਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਮਾਮਲੇ ਦੀ ਜਾਂਚ ਕਰਕੇ ਔਰਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ।
Punjab Bani 14 December,2024
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ ਮੁਹਾਲੀ : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ. ਬੀ. ਐੱਸ. ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ । ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ । ਮੁਲਜ਼ਮ ਜੋ ਜਰਮਨੀ, ਬਰਤਾਨੀਆ ਅਤੇ ਹੋਰ ਦੇਸ਼ਾਂ ਵਿਚ ਸਥਿਤ ਆਪ੍ਰੇਟਰਾਂ ਦੁਆਰਾ ਨਿਯੰਤਰਿਤ ਸਨ ਅਤੇ ਉਨ੍ਹਾਂ ਨੂੰ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ । ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਰੁਪਏ ਦੀ ਫੰਡਿੰਗ ਮਿਲੀ ਹੈ।
Punjab Bani 14 December,2024
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ ਨਾਭਾ, 14 ਦਸੰਬਰ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ ਧਾਰਾ 63, 65 ਕਾਪੀ ਰਾਈਟ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੁਨੀਸ਼ ਜਿੰਦਲ ਪੁੱਤਰ ਸੁਰਿੰਦਰ ਜਿੰਦਲ ਵਾਸੀ ਜਿ਼ਲਾ ਮੋਹਾਲੀ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਵਲੋਂ ਨਾਭਾ ਸ਼ਹਿਰ ਵਿਚ ਸੁਪਰੀਮ ਇੰਡਸਟ੍ਰੀਜ਼ ਲਿਮਟਿਡ, ਰਹੇਜਾ ਚੈਂਬਰ ਨਰੀਮਨ ਪੁਆਇੰਟ ਮੁੰਬਈ ਐਂਡ ਆਸ਼ੀਰਵਾਦ ਪਾਈਪਸ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਜਾਅਲੀ ਵਰਤੋਂ ਕਰਕੇਜਾਅਲੀ ਸੀ. ਪੀ. ਵੀ. ਸੀ. ਪਾਈਪਸ ਵਾਟਰ ਟੈਂਕਸ ਬਣਾ ਕੇ ਵੇਚੇ ਜਾ ਰਹੇ ਹਨ, ਜਿਸ ਕਾਰਨ ਕੰਪਨੀ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 14 December,2024
ਹਾਸਿ਼ਮ ਬਾਬਾ ਗੈਂਗ ਸ਼ੂਟਰ ਸੋਨੂੰ ਮਟਕਾ ਐਨਕਾਊਂਟਰ `ਚ ਅਖੀਰਕਾਰ ਗਿਆ ਮਾਰਿਆ
ਹਾਸਿ਼ਮ ਬਾਬਾ ਗੈਂਗ ਸ਼ੂਟਰ ਸੋਨੂੰ ਮਟਕਾ ਐਨਕਾਊਂਟਰ `ਚ ਅਖੀਰਕਾਰ ਗਿਆ ਮਾਰਿਆ ਨਵੀਂ ਦਿੱਲੀ : ਬਦਨਾਮ ਸੋਨੂੰ ਮਟਕਾ ਦੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਅਤੇ ਯੂ. ਪੀ. ਐਸ. ਟੀ. ਐਫ. ਦੀ ਸਾਂਝੀ ਕਾਰਵਾਈ ਦੌਰਾਨ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ। ਸੋਨੂੰ ਮਟਕਾ ਹਾਸ਼ਮ ਬਾਬਾ ਗੈਂਗ ਦਾ ਸ਼ੂਟਰ ਸੀ ਅਤੇ ਉਸ ਨੇ ਦੀਵਾਲੀ ਦੀ ਰਾਤ ਚਾਚੇ-ਭਤੀਜੇ ਨੂੰ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੋਨੂੰ ਮਟਕਾ ਦੇ ਮੇਰਠ ਵਿੱਚ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸ਼ਨੀਵਾਰ ਤੜਕੇ ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਘੇਰਾਬੰਦੀ ਕੀਤੀ ਅਤੇ ਦੋਵਾਂ ਪਾਸਿਆਂ ਤੋਂ ਕਈ ਰਾਉਂਡ ਗੋਲੀਬਾਰੀ ਹੋਈ। ਦਿੱਲੀ ਪੁਲਿਸ ਅਤੇ ਯੂਪੀਐਸਟੀਐਫ ਦੇ ਸਪੈਸ਼ਲ ਸੈੱਲ ਨੇ ਮੇਰਠ ਵਿੱਚ ਗੈਂਗਸਟਰ ਸੋਨੂੰ ਉਰਫ਼ ਮਟਕਾ ਦਾ ਮੁਕਾਬਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ। ਸੋਨੂੰ ਮਟਕਾ ਨੇ ਦੀਵਾਲੀ ਵਾਲੇ ਦਿਨ ਸ਼ਾਹਦਰਾ ਇਲਾਕੇ `ਚ ਚਾਚੇ-ਭਤੀਜੇ ਨੂੰ ਗੋਲੀ ਮਾਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਅਪਰਾਧੀ ਸੋਨੂੰ ਫਰਾਰ ਸੀ। ਦਿੱਲੀ ਪੁਲਿਸ ਅਤੇ ਯੂ. ਪੀ. ਐਸ. ਟੀ. ਐਫ. ਦੇ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਮਟਕਾ ਮੇਰਠ ਆਉਣ ਵਾਲਾ ਹੈ, ਜਿਸ ਤੋਂ ਬਾਅਦ ਯੂਪੀ ਐਸਟੀਐਫ ਅਤੇ ਸਪੈਸ਼ਲ ਸੈੱਲ ਨੇ ਸਾਂਝਾ ਆਪ੍ਰੇਸ਼ਨ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾ ਦਿੱਤਾ ਅਤੇ ਜਿਵੇਂ ਹੀ ਉਨ੍ਹਾਂ ਨੇ ਸੋਨੂੰ ਮਟਕਾ ਨੂੰ ਆਉਂਦਾ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਸੋਨੂੰ ਨੇ ਪੁਲਿਸ ਟੀਮ `ਤੇ ਗੋਲੀ ਚਲਾ ਦਿੱਤੀ, ਜਿਸ ਦਾ ਜਵਾਬ ਦਿੰਦੇ ਹੋਏ ਪੁਲਸ ਟੀਮ ਨੇ ਵੀ ਗੋਲੀ ਚਲਾ ਦਿਤੀ ਜਿਸ ਵਿਚ ਸੋਨੂੰ ਮਟਕਾ ਦੀ ਮੌਤ ਹੋ ਗਈ।ਸੋਨੂੰ ਉਰਫ਼ ਮਟਕਾ ਹਾਸ਼ਿਮ ਬਾਬਾ ਗੈਂਗ ਦਾ ਸ਼ੂਟਰ ਸੀ ਅਤੇ ਉਸ ਖ਼ਿਲਾਫ਼ ਦਿੱਲੀ ਅਤੇ ਯੂ. ਪੀ. ਵਿੱਚ ਦਰਜਨ ਦੇ ਕਰੀਬ ਕਤਲ ਅਤੇ ਲੁੱਟ-ਖੋਹ ਦੇ ਕੇਸ ਦਰਜ ਹਨ। ਪੁਲਿਸ ਨੇ ਗੈਂਗਸਟਰ ਸੋਨੂੰ ਉਰਫ਼ ਮਟਕਾ `ਤੇ 50,000 ਰੁਪਏ ਦਾ ਇਨਾਮ ਵੀ ਰੱਖਿਆ ਸੀ ।
Punjab Bani 14 December,2024
ਤਰਨ ਤਾਰਨ ਦੇ ਪਿੰਡ ਸੈਰੋਂ `ਚ ਵਿਵਾਦ ਦੌਰਾਨ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ
ਤਰਨ ਤਾਰਨ ਦੇ ਪਿੰਡ ਸੈਰੋਂ `ਚ ਵਿਵਾਦ ਦੌਰਾਨ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਤਰਨ ਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਪਿੰਡ ਸੈਰੋਂ ਵਿਚ ਜਮੀਨੀ ਵਿਵਾਦ ਦੇ ਚਲਦਿਆ ਦੋ ਗਰੁੱਪਾਂ ਚ ਹੋਏ ਵਿਵਾਦ ਦੌਰਾਨ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਕਰਯੋਗ ਹੈ ਕਿ ਤਰਨ ਤਾਰਨ ਪੁਲਿਸ ਨੇ ਮ੍ਰਿਤਕ ਖਿਲਾਫ ਹੀ ਮਾਮਲਾ ਦਰਜ ਕਰ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਸਿਆ ਕਿ ਜਸਵੰਤ ਸਿੰਘ ਦੇ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ, ਉਧਰ ਮ੍ਰਿਤਕ ਦੀ ਹਮਦਰਦੀ `ਚ ਆਈ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਕਿਹਾ ਕਿ ਜਦ ਤਕ ਇਨਸਾਫ ਨਾ ਮਿਲਿਆ ਅਸੀਂ ਸੰਸਕਾਰ ਨਹੀਂ ਕਰਾਂਗੇ। ਇਸ ਸਬੰਧੀ ਪੁਲਸ ਨੇ ਚੁਪੀ ਧਾਰੀ ਰੱਖੀ ਅਤੇ ਮੀਡਿਆ ਸਾਹਮਣੇ ਕੁਝ ਵੀ ਕਹਿਣ ਤੋਂ ਬਚਦੇ ਰਹੇ ।
Punjab Bani 14 December,2024
ਪ੍ਰੇਮੀ ਨੇ ਕੀਤਾ ਪੇ੍ਰਮਿਕਾ ਦੇ ਮਾਮੇ ਦਾ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ
ਪ੍ਰੇਮੀ ਨੇ ਕੀਤਾ ਪੇ੍ਰਮਿਕਾ ਦੇ ਮਾਮੇ ਦਾ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਜਗਰਾਉਂ : ਪੰਜਾਬ ਦੇ ਮਹਾਨਗਰ ਲੁਧਿਆਣਾ ਅਧੀਨ ਆਉਂਦੇ ਜਗਰਾਉਂ ਸ਼ਹਿਰ ਦੇ ਸੁਭਾਸ਼ ਗੇਟ ਨੇੜੇ ਰਹਿਣ ਵਾਲੇ ਸੰਜੀਵ ਸ਼ਰਮਾ (52) ਨਾਂ ਦੇ ਵਿਅਕਤੀ ਦਾ ਲੋਹੇ ਦੀ ਰਾਡ ਨਾਲ ਵਾਰ ਕਰ ਕੇ ਕਤਲ ਕਰ ਦਿਤਾ ਗਿਆ। ਮੁਲਜ਼ਮ ਦੀ ਪਛਾਣ ਰਿਸ਼ਵ ਜੈਨ ਵਜੋਂ ਹੋਈ ਹੈ ਜੋ ਕਿ ਸ਼ਹਿਰ ਦੇ ਮਸ਼ਹੂਰ ਜੈਨ ਪਰਿਵਾਰ ਦਾ ਇਕਲੌਤਾ ਪੁੱਤਰ ਹੈ । ਥਾਣਾ ਸਿਟੀ ਵਿੱਚ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਨੂੰ ਦੇਰ ਸ਼ਾਮ ਮੇਨ ਬਾਜ਼ਾਰ ਦੀ ਇਕ ਮਸ਼ਹੂਰ ਕੱਪੜਿਆਂ ਦੀ ਦੁਕਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ । ਰਿਸ਼ਵ ਜੈਨ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਿਨ੍ਹਾਂ ਦੇ ਨਾਵਾਂ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਸਕੀ । ਰਿਸ਼ਵ ਜੈਨ ਦੇ ਸੰਜੀਵ ਸ਼ਰਮਾ ਦੀ 24 ਸਾਲਾ ਭਾਣਜੀ ਨਾਲ ਪ੍ਰੇਮ ਸਬੰਧ ਸਨ। ਇਸ ਤੋਂ ਪ੍ਰੇਸ਼ਾਨ ਹੋ ਕੇ ਰਿਸ਼ਵ ਜੈਨ ਨੂੰ ਕਾਫ਼ੀ ਸਮਾਂ ਪਹਿਲਾਂ ਪਰਿਵਾਰ ਨੇ ਬੇਦਖ਼ਲ ਕਰ ਦਿੱਤਾ ਸੀ।ਦੋ ਦਿਨ ਪਹਿਲਾਂ ਰਿਸ਼ਵ ਆਪਣੀ ਪ੍ਰੇਮਿਕਾ ਦੇ ਘਰ ਗਿਆ ਅਤੇ ਪ੍ਰੇਮਿਕਾ ਨੂੰ ਲੈ ਕੇ ਦਿੱਤੀ ਐਕਟਿਵਾ, ਮੋਬਾਈਲ ਅਤੇ ਹੋਰ ਚੀਜ਼ਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਰਿਸ਼ਵ ਦੀ ਘਰ `ਚ ਮੌਜੂਦ ਆਪਣੀ ਪ੍ਰੇਮਿਕਾ ਦੇ ਮਾਮੇ ਸੰਜੀਵ ਸ਼ਰਮਾ ਨਾਲ ਵੀ ਬਹਿਸ ਹੋ ਗਈ ਅਤੇ ਉਥੇ ਉਸ ਨੇ ਸੰਜੀਵ ਨੂੰ ਰਾਤ ਤੱਕ ਦੇਖ ਲੈਣ ਦੀ ਧਮਕੀ ਦਿੱਤੀ ।ਜਿਵੇਂ ਹੀ ਸੰਜੀਵ ਸਿਨੇਮਾ ਦੇਰ ਰਾਤ ਕੰਮ ਤੋਂ ਘਰ ਜਾਣ ਲੱਗਾ ਤਾਂ ਕੁਝ ਦੂਰੀ `ਤੇ ਰਿਸ਼ਵ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੰਜੀਵ `ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਉਥੇ ਹੀ ਲਹੂ-ਲੁਹਾਨ ਛੱਡ ਦਿੱਤਾ। ਹਮਲੇ ਵਿਚ ਸੰਜੀਵ ਦੀ ਮੌਕੇ `ਤੇ ਹੀ ਮੌਤ ਹੋ ਗਈ ।
Punjab Bani 13 December,2024
ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਵੀਂ ਦਿੱਲੀ, 13 ਦਸੰਬਰ : ਦਿੱਲੀ ਦੇ ਤਿੰਨ ਸਕੂਲਾਂ ਨੂੰ ਸ਼ੁੱਕਰਵਾਰ ਤੜਕੇ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਏਜੰਸੀਆਂ ਨੇ ਸਕੂਲਾਂ ਦੀ ਜਾਂਚ ਸ਼ੁਰੂ ਕੀਤੀ ਹੈ । ਜਿ਼ਕਰਯੋਗ ਹੈ ਕਿ ਹਾਲ ਹੀ ਵਿਚ 9 ਦਸੰਬਰ ਨੂੰ ਕਰੀਬ 44 ਸਕੂਲਾਂ ਨੂੰ ਅਜਿਹੀਆਂ ਈਮੇਲਾਂ ਪ੍ਰਾਪਤ ਹੋਈਆਂ ਸਨ । ਪੁਲਸ ਨੇ ਇਨ੍ਹਾਂ ਧਮਕੀਆਂ ਨੂੰ ਫਰਜ਼ੀ ਕਰਾਰ ਦਿੱਤਾ ਸੀ । ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਨੂੰ ਪੱਛਮੀ ਵਿਹਾਰ ਦੇ ਭਟਨਾਗਰ ਇੰਟਰਨੈਸ਼ਨਲ ਸਕੂਲ (ਸਵੇਰੇ 4:21), ਸ਼੍ਰੀ ਨਿਵਾਸ ਪੁਰੀ ਦੇ ਕੈਂਬਰਿਜ ਸਕੂਲ (ਸਵੇਰੇ 6:23) ਅਤੇ ਪੂਰਬ ਵਿੱਚ ਡੀਪੀਐਸ ਅਮਰ ਕਲੋਨੀ ਤੋਂ ਕਾਲਾਂ (ਖਤਰੇ ਵਾਲੀਆਂ ਈਮੇਲਾਂ ਦੇ ਸਬੰਧ ਵਿੱਚ) ਆਈਆਂ । ਉਨ੍ਹਾਂ ਕਿਹਾ ਕਿ ਅੱਗ ਬੁਝਾਊ ਵਿਭਾਗ, ਪੁਲੀਸ ਅਤੇ ਬੰਬ ਠੁੱਸ ਕਰਨ ਵਾਲੀਆਂ ਟੀਮਾਂ, ਕੁੱਤਿਆਂ ਦੇ ਦਸਤੇ ਸਮੇਤ ਸਕੂਲਾਂ ਵਿੱਚ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਸਕੂਲਾਂ ਦੇ ਪ੍ਰਬੰਧਕਾਂ ਨੇ ਸਰਪ੍ਰਸਤਾਂ ਨੂੰ ਸੰਦੇਸ਼ ਭੇਜੇ ਹਨ ਕਿ ਉਹ ਆਪਣੇ ਬੱਚਿਆਂ ਨੂੰ ਕਲਾਸਾਂ ਲਈ ਨਾ ਭੇਜਣ । ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਚੱਲ ਰਹੀ ਹੈ ।
Punjab Bani 13 December,2024
10 ਸਾਲਾ ਬੱਚੀ ਦੀ ਹੱਤਿਆ ਕਰਨ ਤੇ ਅਦਾਲਤ ਨੇ ਪਿਤਾ ਅਤੇ ਮਤਰੇਈ ਮਾਂ ਨੂੰ ਦਿੱਤਾ ਦੋਸ਼ੀ ਕਰਾਰ
10 ਸਾਲਾ ਬੱਚੀ ਦੀ ਹੱਤਿਆ ਕਰਨ ਤੇ ਅਦਾਲਤ ਨੇ ਪਿਤਾ ਅਤੇ ਮਤਰੇਈ ਮਾਂ ਨੂੰ ਦਿੱਤਾ ਦੋਸ਼ੀ ਕਰਾਰ ਇੰਗਲੈਂਡ : ਇੰਗਲੈਂਡ ਦੇ ਸਰੀ ਸ਼ਹਿਰ ਦੇ ਵੋਕਿੰਗ ਇਲਾਕੇ `ਚ 10 ਸਾਲਾ ਬੱਚੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਮਾਮਲੇ `ਚ ਅਦਾਲਤ ਨੇ ਪਿਤਾ ਅਤੇ ਮਤਰੇਈ ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਨਾਂ ਨੇ ਦੋ ਸਾਲ ਤੱਕ ਸਕੂਲੀ ਵਿਦਿਆਰਥਣ ਨਾਲ ਬੇਰਹਿਮੀ ਕੀਤੀ। ਲੜਕੀ ਦੇ ਮੂੰਹ `ਤੇ ਟੇਪ ਲਗਾ ਕੇ ਕ੍ਰਿਕਟ ਬੈਟ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ। ਖੂਨ ਵਹਿ ਰਹੀ ਲੜਕੀ ਦੇ ਜ਼ਖਮਾਂ `ਤੇ ਉਬਲਦਾ ਪਾਣੀ ਵੀ ਪਾਇਆ ਗਿਆ। ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ।ਪਿਤਾ ਉਰਫਾਨ ਸ਼ਰੀਫ ਨੇ ਆਪਣੇ `ਤੇ ਲੱਗੇ ਸਾਰੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਸੀ। ਅਦਾਲਤ ਨੇ ਉਰਫਾਨ ਸ਼ਰੀਫ (42), ਉਸ ਦੀ ਦੂਜੀ ਪਤਨੀ ਬਤੂਲ (30) ਨੂੰ ਦੋਸ਼ੀ ਕਰਾਰ ਦਿੱਤਾ ਹੈ। ਸ਼ਰੀਫ ਦੇ ਭਰਾ ਫੈਜ਼ਲ ਮਲਿਕ (29) `ਤੇ ਵੀ ਮੁਕੱਦਮਾ ਚਲਾਇਆ ਗਿਆ ਸੀ ਪਰ ਸਬੂਤਾਂ ਦੀ ਘਾਟ ਕਾਰਨ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਦੋਵਾਂ ਨੂੰ 17 ਦਸੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਬੱਚੀ ਦਾ ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਲਾਸ਼ ਦੀ ਹਾਲਤ ਦੇਖ ਪੁਲਸ ਵੀ ਹੈਰਾਨ ਰਹਿ ਗਈ। ਲੜਕੀ ਨੂੰ ਆਪਣੀਆਂ ਸੱਟਾਂ ਛੁਪਾਉਣ ਲਈ ਹਿਜਾਬ ਪਹਿਨਾਇਆ ਗਿਆ ਸੀ। ਗੁਆਂਢੀਆਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਦੋਸ਼ੀ ਲੜਕੀ ਸਾਰਾ ਸ਼ਰੀਫ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਸੀ। ਉਸ ਨੂੰ ਕਈ ਵਾਰ ਸਿਗਰਟ ਨਾਲ ਵੀ ਦਾਗਿਆ ਗਿਆ ਸੀ। ਉਸ ਦੇ ਮੂੰਹ `ਤੇ ਟੇਪ ਲਗਾ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਤਾਂ ਜੋ ਉਹ ਉਸ ਦੀਆਂ ਚੀਕਾਂ ਕੋਈ ਹੋਰ ਸੁਣ ਨਾ ਸਕੇ। ਦੋਸ਼ੀ ਲੜਕੀ ਨੂੰ ਇੰਨਾ ਕੁੱਟਦਾ ਸੀ ਕਿ ਉਹ ਠੀਕ ਤਰ੍ਹਾਂ ਨਾਲ ਚੱਲ ਵੀ ਨਹੀਂ ਸਕਦੀ ਸੀ। ਲੜਕੀ ਦੀ 8 ਅਗਸਤ 2023 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਮੌਤ ਹੋਣ ਤੱਕ ਉਸ ਨੂੰ ਬੈਟ ਨਾਲ ਕੁੱਟਿਆ ਗਿਆ। ਜਦੋਂ ਲੜਕੀ ਦੀ ਲਾਸ਼ ਮਿਲੀ ਤਾਂ ਉਸ ਦੇ ਸਰੀਰ `ਤੇ ਸੱਟਾਂ, ਦੰਦਾਂ ਦੇ ਕੱਟਣ ਅਤੇ ਸੜਨ ਦੇ ਨਿਸ਼ਾਨ ਸਨ। ਪੋਸਟਮਾਰਟਮ ਰਿਪੋਰਟ `ਚ ਪਤਾ ਲੱਗਾ ਹੈ ਕਿ ਲੜਕੀ ਦੀ ਕੁੱਟਮਾਰ ਕਰਕੇ ਹੱਤਿਆ ਕੀਤੀ ਗਈ ਹੈ। ਹਮਲੇ ਵਿੱਚ ਲੜਕੀ ਦੀਆਂ 25 ਹੱਡੀਆਂ, ਜਿਸ ਵਿੱਚ ਉਸ ਦੀਆਂ ਪਸਲੀਆਂ, ਮੋਢੇ ਅਤੇ ਰੀੜ੍ਹ ਦੀ ਹੱਡੀ ਵੀ ਟੁੱਟ ਗਈ ਸੀ।ਮੁਕੱਦਮੇ ਦੌਰਾਨ ਉਰਫਾਨ ਨੇ ਮੰਨਿਆ ਕਿ 8 ਅਗਸਤ, 2023 ਨੂੰ ਉਸ ਨੇ ਸਾਰਾ ਨੂੰ ਪੈਕੇਜਿੰਗ ਟੇਪ ਨਾਲ ਬੰਨ੍ਹ ਕੇ ਕੁੱਟਿਆ ਸੀ। ਉਸ ਨੇ ਲੜਕੀ `ਤੇ ਕ੍ਰਿਕਟ ਬੈਟ ਨਾਲ ਹਮਲਾ ਕੀਤਾ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਵੀ ਕੀਤੀ। ਇਸ ਕਾਰਨ ਲੜਕੀ ਦੇ ਗਲੇ ਦੀ ਹੱਡੀ ਟੁੱਟ ਗਈ। ਇਸ ਤੋਂ ਪਹਿਲਾਂ ਉਸ ਨੇ ਆਪਣੀ ਪਤਨੀ ਬਤੂਲ `ਤੇ ਹੱਤਿਆ ਦਾ ਦੋਸ਼ ਲਗਾਇਆ ਸੀ।
Punjab Bani 13 December,2024
ਬਰਾਤ ਵਿਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰਕੇ ਉਤਾਰਿਆ 13 ਸਾਲਾ ਲੜਕੀ ਨੂੰ ਮੌਤ ਦੇ ਘਾਟ
ਬਰਾਤ ਵਿਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰਕੇ ਉਤਾਰਿਆ 13 ਸਾਲਾ ਲੜਕੀ ਨੂੰ ਮੌਤ ਦੇ ਘਾਟ ਹਰਿਆਣਾ : ਹਰਿਆਣਾ ਦੇ ਚਰਖ਼ੀ ਦਾਦਰੀ ਸ਼ਹਿਰ `ਚ ਬੁੱਧਵਾਰ ਰਾਤ ਵਿਆਹ ਦੀ ਬਰਾਤ `ਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰ ਦਿੱਤੀ, ਜਿਸ ਕਾਰਨ 13 ਸਾਲਾ ਲੜਕੀ ਦੀ ਖੋਪੜੀ `ਤੇ ਗੋਲੀ ਲੱਗਣ ਨਾਲ ਮੌਤ ਹੋ ਗਈ । ਮ੍ਰਿਤਕ ਲੜਕੀ ਦੀ ਮਾਂ ਅਤੇ ਉਸ ਦੇ ਕੋਲ ਖੜ੍ਹੀ ਇਕ ਹੋਰ ਔਰਤ ਨੂੰ ਵੀ ਗੋਲੀ ਛੂਹ ਕੇ ਲੰਘ ਗਈ ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਈਆਂ । ਜ਼ਖ਼ਮੀਆਂ ਨੂੰ ਚਰਖ਼ੀ ਦਾਦਰੀ ਦੇ ਸਿਵਲ ਹਸਪਤਾਲ `ਚ ਦਾਖ਼ਲ ਕਰਵਾਇਆ ਗਿਆ ਹੈ । ਇਹ ਦੇਖ ਕੇ ਫ਼ਾਇਰਿੰਗ ਕਰਨ ਵਾਲੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਲੜਕੀ ਅਤੇ ਉਸ ਦੀ ਮਾਂ ਆਪਣੇ ਪਰਿਵਾਰ ਸਮੇਤ ਝੱਜਰ ਤੋਂ ਚਰਖ਼ੀ ਦਾਦਰੀ ਵਿਆਹ ਵਿਚ ਸ਼ਾਮਲ ਹੋਣ ਲਈ ਆਏ ਸਨ । ਸੂਚਨਾ ਮਿਲਣ `ਤੇ ਥਾਣਾ ਸਿਟੀ ਦੀ ਪੁਲਿਸ ਨੇ ਸਿਵਲ ਹਸਪਤਾਲ ਪਹੁੰਚ ਕੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ `ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ `ਚ ਰਖਵਾਇਆ ਗਿਆ ਹੈ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਝੱਜਰ ਜ਼ਿਲ੍ਹੇ ਦੇ ਪਿੰਡ ਬਹੂ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉਹ ਖਾਦ ਅਤੇ ਬੀਜ ਦੀ ਦੁਕਾਨ ਚਲਾਉਂਦਾ ਹੈ। ਬੁੱਧਵਾਰ ਨੂੰ ਉਹ ਆਪਣੀ ਪਤਨੀ ਸਵਿਤਾ, ਵੱਡੀ ਬੇਟੀ ਜੀਆ, ਛੋਟੀ ਬੇਟੀ ਰੀਆ ਅਤੇ ਬੇਟੇ ਮਯੰਕ ਨਾਲ ਆਪਣੇ ਦੋਸਤ ਦੀ ਬੇਟੀ ਦੇ ਵਿਆਹ ਲਈ ਚਰਖ਼ੀ ਦਾਦਰੀ ਆਏ ਸਨ । ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਖਾਣਾ ਖਾ ਕੇ ਸ਼ਗਨ ਦੇਣ ਤੋਂ ਬਾਅਦ ਜਾਣ ਦੀ ਤਿਆਰੀ ਕਰ ਰਹੇ ਸਨ । ਇਸ ਦੌਰਾਨ ਜਦੋਂ ਬਰਾਤ ਆਈ ਤਾਂ ਉਹ ਰੁਕ ਗਏ । ਬਰਾਤ ਵਿਚ ਆਏ ਕੁਝ ਨੌਜਵਾਨਾਂ ਨੇ ਪੈਲੇਸ ਦੇ ਬਾਹਰ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਅਸ਼ੋਕ ਨੇ ਦੱਸਿਆ ਕਿ ਉਹ ਅਤੇ ਉਸ ਦੇ ਪ੍ਰਵਾਰਕ ਮੈਂਬਰ ਫ਼ਾਇਰਿੰਗ ਕਰ ਰਹੇ ਨੌਜਵਾਨਾਂ ਤੋਂ 8-10 ਕਦਮਾਂ ਦੀ ਦੂਰੀ `ਤੇ ਖੜ੍ਹੇ ਸਨ । ਇਸ ਦੌਰਾਨ ਇਕ ਅਣਪਛਾਤੇ ਨੌਜਵਾਨ ਦੀ ਬੰਦੂਕ `ਚੋਂ ਗੋਲੀ ਚੱਲ ਗਈ, ਜੋ ਉਸ ਦੀ ਬੇਟੀ ਜੀਆ ਦੀ ਖੋਪੜੀ `ਚ ਜਾ ਲੱਗੀ । ਇਸ ਕਾਰਨ ਜੀਆ ਖ਼ੂਨ ਨਾਲ ਲਥਪਥ ਹੋ ਕੇ ਜ਼ਮੀਨ `ਤੇ ਡਿੱਗ ਪਈ । ਇਸ ਤੋਂ ਇਲਾਵਾ ਉਸ ਦੀ ਪਤਨੀ ਸਵਿਤਾ ਨੂੰ ਵੀ ਛਰੇ ਲੱਗੇ। ਅਸ਼ੋਕ ਨੇ ਦੱਸਿਆ ਕਿ ਉਹ ਆਪਣੀ ਬੇਟੀ ਅਤੇ ਪਤਨੀ ਨਾਲ ਚਰਖ਼ੀ ਦਾਦਰੀ ਸਿਵਲ ਹਸਪਤਾਲ ਲੈ ਕੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਦੀ ਬੇਟੀ ਜੀਆ ਨੂੰ ਮ੍ਰਿਤਕ ਐਲਾਨ ਦਿੱਤਾ ।
Punjab Bani 12 December,2024
20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 11 December,2024
ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਇੰਜੀਨੀਅਰ ਨੇ ਲਗਾਏ 24 ਪੇਜਾਂ ਦੇ ਸੁਸਾਈਡ ਨੋਟ `ਚ ਕਈ ਗੰਭੀਰ ਦੋਸ਼
ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਇੰਜੀਨੀਅਰ ਨੇ ਲਗਾਏ 24 ਪੇਜਾਂ ਦੇ ਸੁਸਾਈਡ ਨੋਟ `ਚ ਕਈ ਗੰਭੀਰ ਦੋਸ਼ ਨਵੀਂ ਦਿੱਲੀ : ਭਾਰਤ ਦੇਸ਼ ਦੇ ਸ਼ਹਿਰ ਬੈਂਗਲੁਰੂ `ਚ ਆਰਟੀਫਿਸ਼ੀਅਲ ਇੰਜੀਨੀਅਰ (ਏ. ਆਈ) ਅਤੁਲ ਸੁਭਾਸ਼ ਦੀ ਖੁਦਕੁਸ਼ੀ ਦੇ ਮਾਮਲੇ `ਚ ਬੈਂਗਲੁਰੂ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਅਤੁਲ ਦੀ ਪਤਨੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਆਤਮਹੱਤਿਆ ਕਰਨ ਤੋਂ ਪਹਿਲਾਂ ਅਤੁਲ ਨੇ ਇਕ ਵੀਡੀਓ ਅਤੇ 24 ਪੰਨਿਆਂ ਦੇ ਸੁਸਾਈਡ ਨੋਟ ਰਾਹੀਂ ਦੋਸ਼ ਲਾਇਆ ਸੀ ਕਿ ਉਸ ਦੀ ਪਤਨੀ ਅਤੇ ਸਹੁਰੇ ਨੇ ਕਾਨੂੰਨ ਦੀ ਦੁਰਵਰਤੋਂ ਕਰਕੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਤਸੀਹੇ ਦਿੱਤੇ ਸਨ । ਨਿਕਿਤਾ ਸਿੰਘਾਨੀਆ, ਉਸ ਦੀ ਮਾਂ ਨਿਸ਼ਾ ਸਿੰਘਾਨੀਆ, ਭਰਾ ਅਨੁਰਾਗ ਸਿੰਘਾਨੀਆ ਅਤੇ ਚਾਚਾ ਸੁਸ਼ੀਲ ਸਿੰਘਾਨੀਆ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ । ਮਰਾਠਾਹੱਲੀ ਪੁਲਸ ਦੀ ਜਾਂਚ ਜਾਰੀ ਹੈ । ਦੱਸ ਦੇਈਏ ਕਿ ਆਤਮਹੱਤਿਆ ਕਰਨ ਤੋਂ ਪਹਿਲਾਂ ਅਤੁਲ ਨੇ ਇੱਕ ਵੀਡੀਓ ਅਤੇ 24 ਪੰਨਿਆਂ ਦੇ ਸੁਸਾਈਡ ਨੋਟ ਰਾਹੀਂ ਦੋਸ਼ ਲਗਾਇਆ ਸੀ ਕਿ ਉਸਦੀ ਪਤਨੀ ਅਤੇ ਸਹੁਰੇ ਨੇ ਕਾਨੂੰਨ ਦੀ ਦੁਰਵਰਤੋਂ ਕਰਕੇ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਤਸੀਹੇ ਦਿੱਤੇ ਸਨ । ਪੁਲਸ ਮੁਤਾਬਕ ਸੁਭਾਸ਼ ਨੇ ਆਪਣੇ ਘਰ `ਚ ਇਕ ਤਖਤੀ ਟੰਗੀ ਹੋਈ ਸੀ, ਜਿਸ `ਤੇ ਲਿਖਿਆ ਸੀ, ਇਨਸਾਫ ਹੋਣਾ ਹੈ । ਪੁਲਸ ਅਧਿਕਾਰੀ ਨੇ ਇਹ ਵੀ ਕਿਹਾ ਕਿ ਕਦਮ ਚੁੱਕਣ ਤੋਂ ਪਹਿਲਾਂ, ਉਸਨੇ ਕਥਿਤ ਤੌਰ `ਤੇ ਇੱਕ ਅਲਮਾਰੀ `ਤੇ ਮਹੱਤਵਪੂਰਨ ਵੇਰਵੇ ਚਿਪਕਾਏ, ਜਿਸ ਵਿੱਚ ਉਸਦੀ ਮੌਤ ਦਾ ਨੋਟ, ਕਾਰ ਦੀਆਂ ਚਾਬੀਆਂ ਅਤੇ ਉਸਦੇ ਦੁਆਰਾ ਕੀਤੇ ਗਏ ਕੰਮਾਂ ਦੀ ਸੂਚੀ ਸ਼ਾਮਲ ਸੀ ਅਤੇ ਜੋ ਅਜੇ ਵੀ ਲੰਬਿਤ ਸੀ ।
Punjab Bani 11 December,2024
ਬਾਲੀਵੁੱਡ ਅਦਾਕਾਰ ਮੁਸਤਾਕ ਖਾਨ ਨੂੰ ਕੀਤਾ ਅਗਵਾ
ਬਾਲੀਵੁੱਡ ਅਦਾਕਾਰ ਮੁਸਤਾਕ ਖਾਨ ਨੂੰ ਕੀਤਾ ਅਗਵਾ ਮੰੁਬਈ, 11 ਦਸੰਬਰ : ਬਾਲੀਵੁੱਡ ਫਿਲਮ ‘ਵੈਲਕਮ’ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ ਮੁਸ਼ਤਾਕ ਖਾਨ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਗਵਾਕਾਰਾਂ ਨੇ ਅਦਾਕਾਰ ਨੂੰ ਵੱਖਰੇ ਢੰਗ ਨਾਲ ਆਪਣੇ ਜਾਲ ਵਿੱਚ ਫਸਾਇਆ ਅਤੇ ਅਗਵਾ ਕਰ ਲਿਆ ਪਰ 12 ਘੰਟੇ ਅਗਵਾ ਰਹਿਣ ਉਪਰੰਤ ਅਦਾਕਾਰ ਭੱਜਣ ਵਿੱਚ ਕਾਮਯਾਬ ਹੋ ਗਿਆ । ਅਦਾਕਾਰ ਮੁਸ਼ਤਾਕ ਖਾਨ ਨੇ ਅਗਵਾ ਕੀਤੇ ਜਾਣ ਬਾਰੇ ਦੱਸਦਿਆਂ ਕਿਹਾ ਕਿ 20 ਨਵੰਬਰ ਨੂੰ ਮੇਰਠ ਵਿਚ ਇਕ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਬਹਾਨੇ ਕਥਿਤ ਤੌਰ ’ਤੇ ਉਸ ਨੂੰ ਬੁਲਾਇਆ ਗਿਆ (ਲਾਲਚ ਦਿੱਤਾ ਗਿਆ) ਸੀ, ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਇਹ ਉਸ ਦੀ ਜਿ਼ੰਦਗੀ ਦੇ ਸਭ ਤੋਂ ਦੁਖਦਾਈ ਸਮੇਂ ਵਿੱਚੋਂ ਇੱਕ ਬਣ ਜਾਵੇਗਾ । ਅਗਵਾਕਾਰਾਂ ਵੱਲੋਂ ਅਦਾਕਾਰ ਨੂੰ ਕਥਿਤ ਤੌਰ ’ਤੇ ਇੱਕ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ ਅਤੇ ਉਸ ਦੀਆਂ ਉਡਾਣਾਂ ਦੀਆਂ ਟਿਕਟਾਂ ਦਾ ਪ੍ਰਬੰਧ ਕੀਤਾ, ਇਸਦੇ ਨਾਲ ਹੀ ਉਸ ਦੇ ਖਾਤੇ ਵਿੱਚ ਪੇਸ਼ਗੀ ਭੁਗਤਾਨ ਵੀ ਟ੍ਰਾਂਸਫਰ ਕੀਤਾ । ਜਦੋਂ ਅਭਿਨੇਤਾ ਦਿੱਲੀ ਵਿੱਚ ਉਤਰਿਆ ਉਸਨੂੰ ਬਿਜਨੌਰ ਦੇ ਨੇੜੇ ਇੱਕ ਏਕਾਂਤ ਖੇਤਰ ਵਿੱਚ ਲਿਜਾਇਆ ਗਿਆ, ਜਿੱਥੇ ਉਸਨੂੰ ਉਸਦੇ ਅਗਵਾਕਾਰਾਂ ਨੇ ਲਗਭਗ 12 ਘੰਟਿਆਂ ਤੱਕ ਬੰਧਕ ਬਣਾ ਲਿਆ । ਅਦਾਕਾਰ ਅਨੁਸਾਰ ਅਗਵਾਕਾਰਾਂ ਨੇ ਉਸ ’ਤੇ ਤਸ਼ੱਦਦ ਕੀਤਾ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ । ਮੁਸੀਬਤ ਦੇ ਬਾਵਜੂਦ ਅਗਵਾਕਾਰ ਖਾਨ ਅਤੇ ਉਸਦੇ ਪੁੱਤਰ ਦੇ ਬੈਂਕ ਖਾਤਿਆਂ ਵਿੱਚੋਂ ਸਿਰਫ 2 ਲੱਖ ਰੁਪਏ ਹੀ ਕਢਵਾ ਸਕੇ । ਅਭਿਨੇਤਾ ਕਿਵੇਂ ਬਚਿਆ ਇਹ ਆਪਣੇ ਆਪ ਵਿੱਚ ਇੱਕ ਕਹਾਣੀ ਹੈ ਜੋ 1970 ਦੇ ਦਹਾਕੇ ਦੀ ਕਿਸੇ ਵੀ ਹਿੰਦੀ ਫਿਲਮ ਦੀ ਯਾਦ ਦਿਵਾਉਂਦੀ ਹੈ । ਸਵੇਰ ਦੀ ਅਜ਼ਾਨ ਸੁਣ ਕੇ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ । ਜਦੋਂ ਸੀਨੀਅਰ ਅਦਾਕਾਰ ਨੇ ਦੇਖਿਆ ਕਿ ਨੇੜੇ ਇੱਕ ਮਸਜਿਦ ਹੈ ਤਾਂ ਉਹ ਸਥਿਤੀ ਦਾ ਫਾਇਦਾ ਉਠਾ ਕੇ ਉੱਥੋਂ ਭੱਜ ਗਿਆ। ਉਸ ਨੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਅਤੇ ਪੁਲਿਸ ਦੀ ਮਦਦ ਨਾਲ ਮੁਸ਼ਤਾਕ ਸੁਰੱਖਿਅਤ ਘਰ ਪਰਤ ਆਇਆ । ਪੁਲਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿ਼ਕਰਯੋਗ ਹੈ ਕਿ ਅਦਾਕਾਰ ਬਾਲੀਵੁੱਡ ਦੀ ਹਾਲ ਹੀ ਵਿਚ ਆਈ ਫਿਲਮ ਇਸਤਰੀ 2 ਵਿਚ ਵੀ ਕੰਮ ਕਰ ਚੁੱਕਿਆ ਹੈ ।
Punjab Bani 11 December,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈੱਦਿਆਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈੱਦਿਆਂ ਗ੍ਰਿਫ਼ਤਾਰ ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜਿ਼ਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਘਬੀਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸਿ਼ਕਾਇਤ ਵਿੱ ਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ ।
Punjab Bani 10 December,2024
ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ
ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਇੱਕ ਪੱਬ ਬਾਰ ਦੇ ਬਾਹਰ ਮੰਗਲਵਾਰ ਸਵੇਰੇ ਦੇਸੀ ਬੰਬ ਸੁੱਟੇ ਗਏ। ਇੱਕ ਬੰਬ ਫਟ ਗਿਆ, ਜਦਕਿ ਦੂਜੇ ਨੂੰ ਨਕਾਰਾ ਕਰ ਦਿੱਤਾ ਗਿਆ ਹੈ । ਕਾਨੂੰਨ ਵਿਵਸਥਾ ਵੱਲ ਇਸ਼ਾਰਾ ਕਰਦੇ ਹੋਏ ਐਕਸ 'ਤੇ ਕੇਜਰੀਵਾਲ ਨੇ ਲਿਖਿਆ, "ਪੂਰਾ ਐੱਨ. ਸੀ. ਆਰ. ਗੈਂਗਸਟਰਾਂ ਦੇ ਕੰਟਰੋਲ 'ਚ ਹੈ, ਅਮਿਤ ਸ਼ਾਹ ਲਾਪਤਾ ਹਨ।" ਸੂਚਨਾ ਮਿਲਣ 'ਤੇ NIA ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ । ਗੁਰੂਗ੍ਰਾਮ ਪੁਲਿਸ ਵੀ ਮੌਕੇ 'ਤੇ ਮੌਜੂਦ ਹੈ । ਨਿਊਜ਼ ਏਜੰਸੀ ਮੁਤਾਬਕ ਧਮਾਕੇ ਵਿੱਚ ਇੱਕ ਸਕੂਟਰ ਅਤੇ ਇੱਕ ਕਲੱਬ ਦਾ ਬੋਰਡ ਨੁਕਸਾਨਿਆ ਗਿਆ। ਹਾਲਾਂਕਿ, ਰੂਟੀਨ ਚੈਕਿੰਗ ਡਿਊਟੀ 'ਤੇ ਤਾਇਨਾਤ ਗੁਰੂਗ੍ਰਾਮ ਪੁਲਸ ਦੀ ਕ੍ਰਾਈਮ ਬ੍ਰਾਂਚ ਅਤੇ ਸਵੈਟ ਟੀਮ ਨੇ ਦੋਸ਼ੀ ਨੂੰ ਬੰਬ ਸੁੱਟਦੇ ਹੋਏ ਦੇਖਿਆ ਅਤੇ ਉਸ ਨੂੰ ਫੜ ਲਿਆ । ਮੁਲਜ਼ਮ ਦੀ ਪਛਾਣ ਸਚਿਨ ਵਜੋਂ ਹੋਈ ਹੈ। ਸਚਿਨ ਉੱਤਰ ਪ੍ਰਦੇਸ਼ ਦੇ ਮੇਰਠ ਦਾ ਰਹਿਣ ਵਾਲਾ ਹੈ । ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ । ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਦੋ ਜ਼ਿੰਦਾ ਦੇਸੀ ਬੰਬ ਵੀ ਬਰਾਮਦ ਕੀਤੇ ਹਨ । ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਜਾਂਚ ਕਰ ਰਹੀ ਹੈ ।
Punjab Bani 10 December,2024
ਫਰਜ਼ੀ ਕਾਲ ਸੈਂਟਰ ਰੈਕੇਟ ਦੇ ਕੀਤੇ ਗਏ ਪਰਦਾਫਾਸ਼ ਤਹਿਤ 19 ਗ੍ਰਿਫਤਾਰ
ਫਰਜ਼ੀ ਕਾਲ ਸੈਂਟਰ ਰੈਕੇਟ ਦੇ ਕੀਤੇ ਗਏ ਪਰਦਾਫਾਸ਼ ਤਹਿਤ 19 ਗ੍ਰਿਫਤਾਰ ਕੋਲਕਾਤਾ, 10 ਦਸੰਬਰ : ਕੋਲਕਾਤਾ ਪੁਲਸ ਨੇ ਇੱਕ ਕਾਲ ਸੈਂਟਰ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸੋਮਵਾਰ ਦੇਰ ਰਾਤ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ । ਸਿਟੀ ਪੁਲਸ ਦੇ ਸੂਤਰਾਂ ਨੇ ਕਿਹਾ ਕਿ ਰੈਕੇਟ ਇਕ ਲੁਭਾਉਣ ਵਾਲੇ ਆਫ਼ਰ ਸਬੰਧਤ ਡਿਵਾਈਸਾਂ ਦੀ ਪੇਸ਼ਕਸ਼ ਕਰਦਿਆਂ ਇੱਕ ਐਂਟੀ-ਮਾਲਵੇਅਰ ਐਪ ਨੂੰ ਡਾਉਨਲੋਡ ਕਰਨ ਦੀ ਪੇਸ਼ਕਸ਼ ਦੇ ਰਿਹਾ ਸੀ । ਇੱਕ ਵਾਰ ਜਦੋਂ ਵਿਅਕਤੀ (ਟਾਰਗੇਟ) ਜਾਲ ਵਿੱਚ ਫਸ ਜਾਂਦਾ ਤਾਂ ਡਾਉਨਲੋਡ ਕਰਵਾਈ ਐਪ ਰਾਹੀਂ ਉਸ ਦੇ ਪੂਰੇ ਡੇਟਾ ਨੂੰ ਸਾਂਝਾ ਕਰ ਲਿਆ ਜਾਂਦਾ । ਇਸ ਜਾਅਲਸਾਜ਼ੀ ਵਿਚ ਫਸ ਕੇ ਕਈ ਸਾਰੇ ਪੀੜਤਾਂ ਨੇ ਆਪਣੇ ਬੈਂਕਾਂ ਤੋਂ ਵੱਡੀ ਮਾਤਰਾ ਵਿੱਚ ਪੈਸਾ ਗੁਆ ਦਿੱਤਾ । ਸਿਟੀ ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਅਜਿਹੇ ਹੀ ਇੱਕ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਸਿਟੀ ਪੁਲੀਸ ਦੇ ਸੂਹੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਉਨ੍ਹਾਂ ਨੇ ਪਤਾ ਲਗਾਇਆ ਕਿ ਸਾਰੀ ਧੋਖਾਧੜੀ ਦੱਖਣੀ ਕੋਲਕਾਤਾ ਦੇ ਬਾਲੀਗੰਜ ਤੋਂ ਬਾਹਰ ਸਥਿਤ ਇੱਕ ਰਿਹਾਇਸ਼ੀ ਫਲੈਟ ਤੋਂ ਚੱਲ ਰਹੀ ਸੀ । ਇਸੇ ਤਹਿਤ ਸਿਟੀ ਪੁਲੀਸ ਦੇ ਤਫ਼ਤੀਸ਼ੀ ਅਧਿਕਾਰੀਆਂ ਦੀ ਟੀਮ ਨੇ ਸੋਮਵਾਰ ਰਾਤ ਨੂੰ ਇਕ ਰਿਹਾਇਸ਼ ’ਤੇ ਅਚਾਨਕ ਛਾਪਾ ਮਾਰ ਕੇ ਇਸ ਸਬੰਧ ਵਿੱਚ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਂਚ ਅਧਿਕਾਰੀਆਂ ਨੇ ਫਲੈਟ ਤੋਂ ਕਈ ਲੈਪਟਾਪ, ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਯੰਤਰ ਵੀ ਜ਼ਬਤ ਕੀਤੇ ਹਨ । ਅਧਿਕਾਰੀਆਂ ਨੇ ਕਿਹਾ ਕਿ ਫਲੈਟ ਨੂੰ ਪਹਿਲਾਂ ਹੀ ਸੀਲ ਕਰ ਦਿੱਤਾ ਗਿਆ ਹੈ, ਇਸ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ 19 ਵਿਅਕਤੀ ਉਸ ਫਰਜ਼ੀ ਕਾਲ ਸੈਂਟਰ ਵਿਚ ਸਿਰਫ਼ ਕਰਮਚਾਰੀ ਸਨ ਅਤੇ ਰੈਕੇਟ ਦੇ ਪਿੱਛੇ ਕੋਂਈ ਹੋਰ ਕੰਮ ਕਰ ਰਿਹਾ ਹੈ । ਪਤਾ ਲੱਗਾ ਹੈ ਕਿ ਰੈਕੇਟ ਦਾ ਨਿਸ਼ਾਨਾ ਸਿਰਫ਼ ਭਾਰਤੀ ਹੀ ਨਹੀਂ ਸਗੋਂ ਵਿਦੇਸ਼ੀ ਵੀ ਸਨ ।
Punjab Bani 10 December,2024
ਧੀ ਦਾ ਕਤਲ ਕਰਵਾਉਣ ਦੇ ਮਾਮਲੇ `ਚ ਪੁਲਸ ਵੱਲੋਂ ਕਾਬੂ ਕੀਤੀ ਗਈ ਮਾਂ ਨੂੰ ਭੇਜਿਆ ਜੇਲ੍ਹ
ਧੀ ਦਾ ਕਤਲ ਕਰਵਾਉਣ ਦੇ ਮਾਮਲੇ `ਚ ਪੁਲਸ ਵੱਲੋਂ ਕਾਬੂ ਕੀਤੀ ਗਈ ਮਾਂ ਨੂੰ ਭੇਜਿਆ ਜੇਲ੍ਹ ਨਾਭਾ : ਧੀ ਦਾ ਕਤਲ ਕਰਵਾਉਣ ਦੇ ਮਾਮਲੇ `ਚ ਪੁਲਸ ਵੱਲੋਂ ਕਾਬੂ ਕੀਤੀ ਗਈ ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ । ਸਥਾਨਕ ਵਿਕਾਸ ਕਾਲੋਨੀ ਵਿੱਚ ਵਾਪਰੀ ਇਸ ਘਟਨਾ ਨਾਲ ਸੰਬੰਧਤ ਮ੍ਰਿਤਕ ਲੜਕੀ ਦੀ ਮਾਤਾ ਅਤੇ ਉਸ ਦੇ ਪ੍ਰੇਮੀ ਨੂੰ ਕੋਤਵਾਲੀ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਸੀ । ਕੋਤਵਾਲੀ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਕਾਤਲ ਦੇ ਦੋਸ਼ ਹੇਠ ਕਾਬੂ ਕੀਤੀ ਗਈ ਲੜਕੀ ਦੀ ਮਾਤਾ ਅਤੇ ਇਕ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਮ੍ਰਿਤਕ ਲੜਕੀ ਦੀ ਮਾਤਾ ਦੇ ਇਕ ਹੋਰ ਸਾਥੀ ਦਾ ਹਾਲੇ ਦੋ ਦਿਨ ਦਾ ਰਿਮਾਂਡ ਬਾਕੀ ਹੈ, ਜਿਸ ਨੂੰ ਬਾਅਦ ਵਿੱਚ ਅਦਾਲਤ `ਚ ਪੇਸ਼ ਕੀਤਾ ਜਾਵੇਗਾ । ਇੰਸਪੈਕਟਰ ਖੋਖਰ ਨੇ ਕਿਹਾ ਕਿ ਵਾਰਦਾਤ ਵਿੱਚ ਵਰਤੀ ਗਈ ਐਕਟਿਵਾ ਸਕੂਟਰੀ ਅਤੇ ਹਥਿਆਰ ਪੁਲਸ ਵੱਲੋਂ ਬਰਾਮਦ ਕਰ ਲਏ ਗਏ ਹਨ ।
Punjab Bani 10 December,2024
28 ਸਾਲਾ ਔਰਤ ਨੇ ਲਗਾਇਆ ਆਪਣੇ ਹੀ ਚਚੇਰੇ ਭਰਾ ਤੇ ਉਸ ਨਾਲ ਸ਼ਰੀਰਕ ਸੋਸ਼ਣ ਕਰਨ ਦਾ ਦੋਸ਼
28 ਸਾਲਾ ਔਰਤ ਨੇ ਲਗਾਇਆ ਆਪਣੇ ਹੀ ਚਚੇਰੇ ਭਰਾ ਤੇ ਉਸ ਨਾਲ ਸ਼ਰੀਰਕ ਸੋਸ਼ਣ ਕਰਨ ਦਾ ਦੋਸ਼ ਨੋਇਡਾ : ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹੇ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ 28 ਸਾਲਾ ਔਰਤ ਨੇ ਆਪਣੇ ਚਚੇਰੇ ਭਰਾ ‘ਤੇ 10 ਸਾਲ ਤੱਕ ਉਸ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ । ਔਰਤ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ, ‘ਉਸ ਦਾ ਚਚੇਰਾ ਭਰਾ ਉਸ ਦੀਆਂ ਨਿਊਡ ਫੋਟੋਆਂ ਅਤੇ ਵੀਡੀਓਜ਼ ਵਾਇਰਲ ਕਰਨ ਦੀ ਧਮਕੀ ਦਿੰਦਾ ਰਿਹਾ ਅਤੇ ਉਸ ਦਾ ਸ਼ੋਸ਼ਣ ਕਰਦਾ ਰਿਹਾ । ਅੰਤ ਵਿੱਚ ਉਸਨੇ ਆਪਣੇ ਦੋਸਤਾਂ ਦੀ ਮਦਦ ਨਾਲ, ਨਵੰਬਰ ਵਿੱਚ ਆਪਣੇ ਚਚੇਰੇ ਭਰਾ ਦੀ ਪੁਲਸ ਸਟੇਸ਼ਨ ਵਿੱਚ ਰਿਪੋਰਟ ਕਰਨ ਦੀ ਹਿੰਮਤ ਕੀਤੀ ਪਰ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ । ਮੁਲਜ਼ਮਾਂ ਖਿ਼ਲਾਫ਼ ਆਈ. ਪੀ. ਸੀ. ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ । ਔਰਤ ਨੇ ਕਿਹਾ ਕਿ ਪੁਲਸ ਨੇ ਮੈਜਿਸਟਰੇਟ ਦੇ ਸਾਹਮਣੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕੀਤੇ ਅਤੇ ਉਸ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ । ਦੋਸ਼ੀ ਜੋ ਕਿ ਸ਼ਿਕਾਇਤਕਰਤਾ ਤੋਂ 6 ਸਾਲ ਵੱਡਾ ਹੈ । ਓਥੇ ਹੀ ਮੁਲਜ਼ਮ ਨੇ ਦੱਸਿਆ ਕਿ ਔਰਤ ਨੇ ਜਾਇਦਾਦ ਦੇ ਝਗੜੇ ਕਾਰਨ ਝੂਠੇ ਦੋਸ਼ ਲਾਏ ਹਨ । ਆਪਣੀ ਸ਼ਿਕਾਇਤ ‘ਚ ਔਰਤ ਨੇ ਕਿਹਾ ਕਿ ਜਦੋਂ ਮੈਂ 15 ਸਾਲ ਦੀ ਸੀ ਤਾਂ ਮੈਂ ਗਰਮੀਆਂ ਦੀਆਂ ਛੁੱਟੀਆਂ ‘ਚ ਆਪਣੇ ਪਿਤਾ ਦੇ ਵੱਡੇ ਭਰਾ ਦੇ ਘਰ ਗੁੜਗਾਓਂ ਗਈ ਸੀ । ਇੱਕ ਰਾਤ ਕਰੀਬ 11 ਵਜੇ ਮੇਰੇ ਚਚੇਰੇ ਭਰਾ ਨੇ ਮੈਨੂੰ ਆਪਣੇ ਕਮਰੇ ਵਿੱਚ ਬੁਲਾਇਆ ਅਤੇ ਮੈਨੂੰ ਚਾਹ ਦਿੱਤੀ।ਪੀੜਤਾ ਨੇ ਅੱਗੇ ਕਿਹਾ ਕਿ ਚਾਹ ਪੀਣ ਤੋਂ ਬਾਅਦ ਮੈਂ ਬੇਹੋਸ਼ ਹੋ ਗਈ । ਬਾਅਦ ਵਿੱਚ, ਮੈਂ ਸਵੇਰੇ 3 ਵਜੇ ਦੇ ਕਰੀਬ ਉੱਠੀ ਅਤੇ ਮੈਨੂੰ ਆਪਣੇ ਗੁਪਤ ਅੰਗ ਵਿੱਚ ਦਰਦ ਮਹਿਸੂਸ ਹੋਇਆ । ਜਦੋਂ ਮੈਂ ਇਸ ਬਾਰੇ ਆਪਣੇ ਚਚੇਰੇ ਭਰਾ ਨਾਲ ਗੱਲ ਕੀਤੀ ਤਾਂ ਉਸ ਨੇ ਮੈਨੂੰ ਚੁੱਪ ਰਹਿਣ ਲਈ ਕਿਹਾ ਅਤੇ ਅਗਲੀ ਸਵੇਰ ਉਹ ਫਿਰ ਮੇਰੇ ਨਾਲ ਦੁਰਵਿਵਹਾਰ ਕਰਨ ਲੱਗਾ । ਜਦੋਂ ਮੈਂ ਵਿਰੋਧ ਕੀਤਾ ਤਾਂ ਉਸ ਨੇ ਮੈਨੂੰ ਮੇਰੀਆਂ ਨਿਊਡ ਫੋਟੋਆਂ ਅਤੇ ਵੀਡੀਓਜ਼ ਦਿਖਾਈਆਂ ਜੋ ਉਸ ਨੇ ਬੀਤੀ ਰਾਤ ਆਪਣੇ ਫੋਨ ‘ਤੇ ਰਿਕਾਰਡ ਕੀਤੀਆਂ ਸਨ ਅਤੇ ਦੂਜਿਆਂ ਨੂੰ ਦਿਖਾਉਣ ਦੀ ਧਮਕੀ ਦੇਣ ਤੋਂ ਬਾਅਦ ਉਹ ਦੋ ਵਾਰ ਮੇਰੇ ਘਰ ਆਇਆ ਅਤੇ ਮੇਰੇ ਨਾਲ ਜਿਨਸੀ ਸ਼ੋਸ਼ਣ ਕੀਤਾ ।
Punjab Bani 09 December,2024
ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਨਵੀਂ ਦਿੱਲੀ : ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਵਿਭਾਗ ਨੂੰ ਸਵੇਰੇ 7 ਵਜੇ ਦੇ ਕਰੀਬ ਦਿੱਤੀ ਗਈ । ਧਮਕੀ ਭਰੀ ਈ-ਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ । ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀ. ਡੀ. ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ । ਪੁਲਿਸ ਦੀ ਇੱਕ ਟੀਮ ਦਿੱਲੀ ਪਬਲਿਕ ਸਕੂਲ ਪਹੁੰਚ ਗਈ ਹੈ । ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਵਾਰ ਧਮਕੀ ਭੇਜਣ ਵਾਲਾ ਕੌਣ ਹੈ ।
Punjab Bani 09 December,2024
ਪਿਆਰ ਵਿੱਚ ਅੰਨ੍ਹੇ ਹੋਏ ਪ੍ਰੇਮੀ ਨੇ ਵਿਆਹੁਤਾ ਨੂੰ ਕਤਲ ਕਰ ਕੇ ਸਾੜਿਆ ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਪਿਆਰ ਵਿੱਚ ਅੰਨ੍ਹੇ ਹੋਏ ਪ੍ਰੇਮੀ ਨੇ ਵਿਆਹੁਤਾ ਨੂੰ ਕਤਲ ਕਰ ਕੇ ਸਾੜਿਆ ਫਿਰ ਖੁਦ ਵੀ ਕੀਤੀ ਖੁਦਕੁਸ਼ੀ ਮਾਨਸਾ : ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਪਿਆਰ ਵਿੱਚ ਅੰਨ੍ਹੇ ਹੋਏ ਪ੍ਰੇਮੀ ਵੱਲੋਂ ਵਿਆਹੁਤਾ ਨੂੰ ਕਤਲ ਕਰ ਕੇ ਉਸ ਨੂੰ ਮਿੱਟੀ ਦਾ ਤੇਲ ਪਾ ਕੇ ਸਾੜ ਦਿੱਤਾ ਤੇ ਬਾਅਦ ਵਿਚ ਖੁਦ ਵੀ ਖੁਦਕੁਸ਼ੀ ਕਰ ਲਈ। ਇਸ ਦੇ ਬਾਅਦ ਪੁਲਿਸ ਜਾਂਚ ਵਿੱਚ ਜੁਟ ਗਈ । ਜਾਣਕਾਰੀ ਦਿੰਦਿਆਂ ਭੀਖੀ ਦੇ ਐਸ. ਐਚ. ਓ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੋੜਾਵਾਲ ਵਿਖੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਅੱਗ ਲਗਾ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ ਕਤਲ ਕਰਨ ਵਾਲੇ ਮੇਜਰ ਸਿੰਘ ਵੱਲੋਂ ਵੀ ਫਾਹਾ ਲਗਾ ਕੇ ਆਤਮ-ਹੱਤਿਆ ਕਰ ਲਈ। ਉਹਨਾਂ ਦੱਸਿਆ ਕਿ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਭੇਜ ਦਿੱਤਾ ਗਿਆ ਹੈ ।
Punjab Bani 07 December,2024
ਦਿੱਲੀ ਦੇ ਸ਼ਾਹਦਰਾ ਵਿਖੇ ਚੱਲੀਆਂ ਸਵੇਰੇ ਸਵੇਰੇ ਗੋਲੀਆਂ
ਦਿੱਲੀ ਦੇ ਸ਼ਾਹਦਰਾ ਵਿਖੇ ਚੱਲੀਆਂ ਸਵੇਰੇ ਸਵੇਰੇ ਗੋਲੀਆਂ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦਾ ਸ਼ਾਹਦਰਾ ਇਲਾਕਾ ਅੱਜ ਸਵੇਰੇ ਗੋਲੀਆਂ ਦੀ ਆਵਾਜ਼ ਨਾਲ ਗੂੰਜ ਗਿਆ। ਸ਼ਾਹਦਰਾ `ਚ ਸਵੇਰ ਦੀ ਸੈਰ `ਤੇ ਨਿਕਲੇ ਵਿਅਕਤੀ ਦੀ ਤੇਜ਼ ਫਾਇਰਿੰਗ `ਚ ਮੌਤ ਹੋ ਗਈ । ਸ਼ਾਹਦਰਾ ਦੇ ਵਿਸ਼ਵਾਸ ਨਗਰ `ਚ 7-8 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਸ ਵਿਅਕਤੀ `ਤੇ ਦੋ ਬਦਮਾਸ਼ਾਂ ਨੇ ਫਾਇਰਿੰਗ ਕੀਤੀ, ਉਸ ਦਾ ਨਾਂ ਸੁਨੀਲ ਜੈਨ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਆਸਪਾਸ ਦੇ ਇਲਾਕਿਆਂ `ਚ ਦਹਿਸ਼ਤ ਫੈਲ ਗਈ । ਪੁਲਸ ਥਾਣਾ ਫਲੋਰ ਬਜ਼ਾਰ `ਚ ਗੋਲੀਬਾਰੀ ਦੀ ਘਟਨਾ ਸਬੰਧੀ ਪੀ. ਸੀ. ਆਰ. ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ `ਤੇ ਪਹੁੰਚ ਗਏ। ਜਿੱਥੇ ਗੋਲੀਬਾਰੀ `ਚ ਸੁਨੀਲ ਜੈਨ ਜ਼ਖਮੀ ਹੋ ਗਿਆ । ਉਹ ਯਮੁਨਾ ਸਪੋਰਟਸ ਕੰਪਲੈਕਸ ਵਿਖੇ ਸਵੇਰ ਦੀ ਸੈਰ ਕਰਕੇ ਘਰ ਪਰਤ ਰਿਹਾ ਸੀ । ਉਸ ਨੂੰ ਦੱਸਿਆ ਗਿਆ ਕਿ ਐਮ/ਸੀ ਵਿਚ ਆਏ ਦੋ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਕ੍ਰਾਈਮ ਟੀਮ ਨੂੰ ਮੌਕੇ `ਤੇ ਬੁਲਾਇਆ ਗਿਆ ਹੈ । ਅਗਲੇਰੀ ਜਾਂਚ ਜਾਰੀ ਹੈ ।
Punjab Bani 07 December,2024
ਕੋਰਟ ਨੇ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਦੀ ਮੌਤ ਦੀ ਸਜ਼ਾ ਦੀ ਕੀਤੀ ਪੁਸ਼ਟੀ
ਕੋਰਟ ਨੇ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਦੀ ਮੌਤ ਦੀ ਸਜ਼ਾ ਦੀ ਕੀਤੀ ਪੁਸ਼ਟੀ ਚੰਡੀਗੜ੍ਹ : ਗੁਰੂਗ੍ਰਾਮ `ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2018 `ਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਵਿਅਕਤੀ ਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਘਿਨੌਣਾ ਕਤਲ ਦੋਸ਼ੀ ਦੀ ਮੰਦਬੁੱਧੀ ਆਚਰਣ ਦੀ ਮਿਸਾਲ ਹੈ । ਆਪਣੇ ਹੁਕਮਾਂ ਵਿੱਚ, ਹਾਈ ਕੋਰਟ ਨੇ ਜਿ਼ਲ੍ਹਾ ਮੈਜਿਸਟਰੇਟ ਨੂੰ ਸਬੰਧਤ ਵਿਵਸਥਾਵਾਂ ਦੇ ਅਨੁਸਾਰ ਫਾਂਸੀ ਦੀ ਸਜ਼ਾ ਦੇਣ ਵਾਲੇ ਨੂੰ ਤੁਰੰਤ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਦੋਸ਼ੀ-ਅਪੀਲਕਰਤਾ ਨੂੰ ਮੌਤ ਦੀ ਸਜ਼ਾ ਦੇਣ ਲਈ ਇੱਕ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ । ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਹੇਠਲੀ ਅਦਾਲਤ ਵੱਲੋਂ ਫਰਵਰੀ ’ਚ ਦਿੱਤੇ ਤਰਕ ਨਾਲ ਸਹਿਮਤੀ ਜਤਾਈ, ਜਿਸ ਵਿੱਚ ਕਿਹਾ ਗਿਆ ਸੀ ਕਿ ਇਹ ਕੇਸ ਦੁਰਲੱਭ ਮਾਮਲਿਆਂ ਵਿੱਚੋਂ ਇੱਕ ਹੈ । ਹਾਈ ਕੋਰਟ ਨੇ ਹੇਠਲੀ ਅਦਾਲਤ ਦੀਆਂ ਦਲੀਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਿਹਾ ਕਿ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਉਣ ’ਚ ਟਰਾਇਲ ਜੱਜ ਦੀਆਂ ਟਿੱਪਣੀਆਂ ਸਹੀ ਸਨ । ਨਾਲ ਹੀ ਕਿਹਾ ਕਿ ਇਹ ਹਾਈ ਕੋਰਟ ਦੀ ਨਿਆਂਇਕ ਅੰਤਰਆਤਮਾ ਦੀ ਅਪੀਲ ਹੈ। ਹਾਈ ਕੋਰਟ ਨੇ ਆਪਣੇ 41 ਪੰਨਿਆਂ ਦੇ ਹੁਕਮ ’ਚ ਕਿਹਾ ਕਿ ਸਪੱਸ਼ਟ ਤੌਰ `ਤੇ ਇਹ ਮਾਮਲਾ ਇੱਕ ਬੱਚੀ ਦੇ ਘਿਨਾਉਣੇ ਕਤਲ ਨਾਲ ਸਬੰਧਤ ਹੈ, ਪਰ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਇਹ ਦੋਸ਼ੀ ਅਪੀਲਕਰਤਾ ਦੇ ਅਣਮਨੁੱਖੀ ਅਤੇ ਘਿਨਾਉਣੇ ਵਿਵਹਾਰ ਦੀ ਇੱਕ ਮਿਸਾਲ ਹੈ । ਇਸ ਤਰ੍ਹਾਂ, ਮੁਕੱਦਮੇ ਦੇ ਜੱਜ ਦੁਆਰਾ ਦੋਸ਼ੀ-ਅਪੀਲਕਰਤਾ ਨੂੰ ਮੌਤ ਦੀ ਸਜ਼ਾ ਸੁਣਾਉਣ ਲਈ ਦਿੱਤੇ ਗਏ ਢੁਕਵੇਂ ਕਾਰਨਾਂ ਦੇ ਮੱਦੇਨਜ਼ਰ, ਇਹ ਅਦਾਲਤ ਕਤਲ ਦੇ ਹਵਾਲੇ ਨੂੰ ਸਵੀਕਾਰ ਕਰਨ ਲਈ ਪ੍ਰੇਰਦੀ ਹੈ। ਮੁਕੱਦਮੇ ਦੇ ਜੱਜ ਦੁਆਰਾ ਦੋਸ਼ੀ-ਅਪੀਲਕਰਤਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਦੀ ਪੁਸ਼ਟੀ ਹੋ ਗਈ ਹੈ । 12 ਨਵੰਬਰ 2018 ਨੂੰ ਸੈਕਟਰ 65 ਦੇ ਅਧੀਨ ਪੈਂਦੇ ਇਲਾਕੇ ’ਚ ਇੱਕ ਤਿੰਨ ਸਾਲ ਦੀ ਬੱਚੀ ਦੀ ਲਾਸ਼ ਸੜਕ ਤੋਂ ਨਗਨ ਅਤੇ ਖੂਨ ਨਾਲ ਲੱਥਪੱਥ ਮਿਲੀ ਸੀ। ਦੋਸ਼ੀ ਪੀੜਤਾ ਦਾ ਗੁਆਂਢੀ ਸੀ, ਜਿਸ ਨੇ ਪੀ. ਓ. ਸੀ. ਐਸ. ਓ. ਐਕਟ ਦੇ ਤਹਿਤ ਉਸ ਨੂੰ 3 ਫਰਵਰੀ, 2024 ਨੂੰ ਮੌਤ ਦੀ ਸਜ਼ਾ ਸੁਣਾਈ ਸੀ ਅਤੇ ਸਜ਼ਾ ਦੇ ਹੁਕਮ ਵਿਰੁੱਧ ਦੋਸ਼ੀ ਸੁਨੀਲ ਦੀ ਅਪੀਲ ਡਿਵੀਜ਼ਨ ਬੈਂਚ ਨੇ ਨੋਟ ਕੀਤਾ ਕਿ ਮੁਲਜ਼ਮ ਨੇ ਆਪਣੇ ਬਿਆਨ ਵਿੱਚ ਮ੍ਰਿਤਕ ਨਾਲ ਬਲਾਤਕਾਰ ਕਰਨ ਦਾ ਆਪਣਾ ਜੁਰਮ ਕਬੂਲ ਕਰ ਲਿਆ ਸੀ ਅਤੇ ਅਪਰਾਧ ਕਰਨ ਦੇ ਤਰੀਕੇ ਅਤੇ ਪੀੜਤ ਨੂੰ ਹੋਈਆਂ ਸੱਟਾਂ ਬਾਰੇ ਦੱਸਿਆ ਸੀ ਵਰਤੇ ਗਏ ਹਥਿਆਰਾਂ ਨੂੰ ਛੁਪਾਇਆ ਗਿਆ ਸੀ, ਜੋ ਕਿ ਬਾਅਦ ਵਿਚ ਬਰਾਮਦ ਕੀਤਾ ਗਿਆ ਸੀ । ਡੀ. ਐਨ. ਏ. ਰਿਪੋਰਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੀੜਤ ਦੇ ਸਰੀਰ `ਤੇ ਖੂਨ ਦੇ ਧੱਬੇ ਅਤੇ ਹੋਰ ਫੰਬੇ ਦੋਸ਼ੀ ਦੇ ਨਾਲ-ਨਾਲ ਉਸ ਜਗ੍ਹਾ ਦੇ ਸਨ, ਜਿੱਥੇ ਲਾਸ਼ ਮਿਲੀ ਸੀ । ਬੈਂਚ ਨੇ ਕਿਹਾ ਕਿ ਉਹ ਅਪਰਾਧ ਦੇ ਸਥਾਨ ਅਤੇ ਦੋਸ਼ੀ ਦੇ ਨੇੜੇ ਸੀ, ਜਿਵੇਂ ਕਿ ਇਹ ਹੋ ਸਕਦਾ ਹੈ, ਉਪਰੋਕਤ ਵਿਗਿਆਨਕ ਸਬੂਤ ਵੀ ਦੋਸ਼ੀ ਅਤੇ ਮ੍ਰਿਤਕ ਦੇ ਆਖਰੀ ਵਾਰ ਇਕੱਠੇ ਦੇਖੇ ਜਾਣ ਦੇ ਸਿਧਾਂਤ ਦੀ ਪੁਸ਼ਟੀ ਕਰਦੇ ਹਨ। ਹਾਈਕੋਰਟ ਨੇ ਸਾਰੇ ਤੱਥਾਂ ਨੂੰ ਦੇਖਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਮੌਤ ਦੀ ਸਜ਼ਾ `ਤੇ ਅਮਲ ਕਰਨ ਲਈ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਪੀਲ ਲਈ ਸਮਾਂ ਮਿਆਦ ਖਤਮ ਹੋਣ ਤੋਂ ਬਾਅਦ ਇਸ ਨੂੰ ਫਾਂਸੀ ਦੇਣ ਦੇ ਹੁਕਮ ਦਿੱਤੇ ।
Punjab Bani 07 December,2024
ਕੈਨੇਡਾ ਦੇ ਬਰੈਪਟਨ ਵਿਚ ਦੋ ਨੌਜਵਾਨਾਂ ਤੇ ਚੱਲੀ ਗੋਲੀਬਾਰੀ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
ਕੈਨੇਡਾ ਦੇ ਬਰੈਪਟਨ ਵਿਚ ਦੋ ਨੌਜਵਾਨਾਂ ਤੇ ਚੱਲੀ ਗੋਲੀਬਾਰੀ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਚ ਪੰਜਾਬੀਆਂ ਦੀ ਭਾਰੀ ਵੱਸੋਂ ਵਾਲੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਨੌਜਵਾਨ ਦੀ ਬਾਂਹ `ਤੇ ਗੋਲੀ ਲੱਗੀ ਹੈ । ਹਾਲਾਂਕਿ ਪੁਲਿਸ ਨੇ ਫਿਲਹਾਲ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਪਰ ਸੂਤਰਾਂ ਮੁਤਾਬਿਕ ਪੀੜਤ ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ ਕਿਉਂਕਿ ਪੰਜਾਬੀ ਮੂਲ ਦੇ ਗੁਆਂਢੀਆਂ ਦੇ ਦੱਸਣ ਮੁਤਾਬਿਕ ਜਦੋਂ ਗੋਲੀ ਚੱਲੀ ਤਾਂ ਉਸ ਵੇਲੇ ਉਨ੍ਹਾਂ ਨੇ ਰੌਲਾ ਸੁਣਿਆ ਕਿ ``ਹਾਏ ਓ ਮੇਰਾ ਭਰਾ ਮਾਰਤਾ, ਹਾਓ ਹੋਏ ਮੇਰਾ ਭਰਾ ਮਾਰਤਾ । ਇਹ ਹਾਦਸਾ ਉਦੋਂ ਵਾਪਰਿਆ ਜਦੋਂ ਨੌਜਵਾਨ ਘਰ ਦੇ ਬਾਹਰ ਖੜ੍ਹੀ ਕਾਰ ਤੋਂ ਬਰਫ ਹਟਾ ਰਹੇ ਸਨ । ਜਾਣਕਾਰੀ ਮੁਤਾਬਿਕ ਲੰਘੀ ਦੇਰ ਰਾਤ ਬਰੈਂਪਟਨ `ਚ ਦੋ ਨੌਜਵਾਨਾਂ ਉੱਪਰ ਦੋ ਸ਼ੂਟਰਾਂ ਦੁਆਰਾ ਧੜਾਧੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿੰਨ੍ਹਾਂ `ਚੋਂ ਇੱਕ ਦੀ ਮੌਕੇ `ਤੇ ਹੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ । ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਰਾਤ ਨੂੰ ਕਰੀਬ 11:30 ਵਜੇ ਗੋਲੀਬਾਰੀ ਓਡੀਅਨ ਸੇਂਟ ਗੋਰੇਵੇ ਡ੍ਰਾਈਵ ਅਤੇ ਮੇਫੀਲਡ ਰੋਡ ਨੇੜੇ ਹੋਈ । ਸਾਰਜੈਂਟ ਜੈਨੀਫਰ ਟ੍ਰਿਮਬਲ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਇਹ ਇਕ ਟਾਰਗਟ ਕੀਲਿੰਗ ਹੈ । ਉਸ ਨੇ ਪੁਸ਼ਟੀ ਕੀਤੀ ਕਿ ਜਦੋਂ ਗੋਲੀ ਕੀਤੀ ਗਈ ਤਾਂ ਪੀੜਤ ਬਾਹਰ ਸਨ । ਇਕ ਪੀੜਤ, ਜਿਸ ਨੂੰ ਕਈ ਗੋਲੀਆਂ ਲੱਗੀਆਂ, ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ । ਉਸ ਦਾ ਨਾਂ ਅਜੇ ਜਾਰੀ ਨਹੀਂ ਕੀਤਾ ਗਿਆ ਹੈ । ਦੂਜੇ ਪੀੜਤ ਨੂੰ ਗੋਲੀ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ, ਕਥਿਤ ਤੌਰ `ਤੇ ਉਸ ਦੀ ਬਾਂਹ `ਤੇ ਗੋਲੀ ਲੱਗੀ । ਫਿਲਹਾਲ ਪੁਲਸ ਵੱਲੋਂ ਕੋਈ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ ਹ। ਪੁਲਿਸ ਨੇ ਸਿਰਫ ਇੰਨ੍ਹਾਂ ਹੀ ਦੱਸਿਆ ਕਿ ਪੀੜਤ ਨੌਜਵਾਨ ਸਨ। ਇਸ ਘਟਨਾ ਦੀ ਇੱਕ ਵੀਡੀਓ ਜੋ ਕਿ ਸੀਸੀਟੀਵੀ `ਚ ਕੈਦ ਹੋਈ ਸੀ, ਸੋਸ਼ਲ ਮੀਡੀਆ `ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ `ਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋ ਆਦਮੀ ਇੱਕ ਡਰਾਈਵਵੇਅ `ਚ ਇੱਕ ਵਾਹਨ ਤੋਂ ਬਰਫ਼ ਸਾਫ਼ ਕਰ ਰਹੇ ਸਨ ਅਤੇ ਇਸ ਦੌਰਾਨ ਇੱਕ ਹੋਰ ਕਾਰ ਸੜਕ `ਤੇ ਆ ਜਾਂਦੀ ਹੈ । ਦੋ ਵਿਅਕਤੀ ਕਾਰ `ਚੋਂ ਬਾਹਰ ਨਿਕਲਦੇ ਹਨ ਅਤੇ ਡ੍ਰਾਈਵਰ ਗੱਡੀ `ਚ ਹੀ ਰਹਿੰਦਾ ਹੈ । ਇਸ ਦਰਮਿਆਨ ਕਈ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋਣ `ਚ ਸਫਲ ਹੋ ਜਾਂਦੇ ਹਨ। ਆਸ-ਪਾਸ ਦੇ ਲੋਕਾਂ ਵੱਲੋਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦੋਵੇਂ ਪੀੜਤ ਨੌਜਵਾਨ ਪੰਜਾਬੀ ਸਨ, ਪਰ ਇਸ ਗੱਲ ਦੀ ਪੁਲਿਸ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ । ਇਸ ਘਟਨਾ ਦੀ ਸੂਚਨਾ ਜਦੋਂ ਪੁਲਿਸ ਨੂੰ ਮਿਲੀ ਤਾਂ ਪੁਲਿਸ ਤੁਰੰਤ ਮੌਕੇ `ਤੇ ਪਹੁੰਚੀ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ । ਗੁਆਂਢੀਆਂ ਨੇ ਦੱਸਿਆ ਹੈ ਕਿ ਇਸ ਘਰ ਵਿੱਚ ਲਗਭਗ ਦੋ ਮਹੀਨੇ ਪਹਿਲਾਂ ਵੀ ਪੁਲਿਸ ਆਈ ਸੀ ਤੇ ਪੁਲਿਸ ਨੇ ਗੁਆਂਢੀਆਂ ਦੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਚੈੱਕ ਕੀਤੇ ਸੀ । ਪੁਲਿਸ ਦਾ ਕਹਿਣਾ ਹੈ ਕਿ ਉਹ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀ ਵੀਡੀਓ ਤੋਂ ਜਾਣੂ ਹਨ ਅਤੇ ਜਾਂਚਕਰਤਾ ਸ਼ੱਕੀ ਵਿਅਕਤੀਆਂ ਦੇ ਨਾਲ ਸੇਡਾਨ ਕਾਰ ਦੀ ਤਲਾਸ਼ ਕਰ ਰਹੇ ਹਨ। ਪੁਲਿਸ ਨੇ ਲੋਕਾਂ ਤੋਂ ਵੀ ਸਹਾਇਤਾ ਦੀ ਮੰਗ ਕੀਤੀ ਹੈ, ਜੇਕਰ ਕਿਸੇ ਕੋਲ ਕੋਈ ਡੈਸ਼-ਕੈਮ ਰਿਕਾਡਿੰਗ ਹੈ ਤਾਂ ਉਹ ਪੁਲਿਸ ਨੂੰ ਦੇ ਸਕਦਾ ਹੈ ।
Punjab Bani 06 December,2024
ਵਿਜੀਲੈਂਸ ਨੇ ਕੀਤਾ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਅਤੇ ਇਮੀਗ੍ਰੇਸ਼ਨ ਏਜੰਟ ’ਤੇ ਐਫ. ਆਈ. ਆਰ. ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ ।
Punjab Bani 06 December,2024
ਗੁਜਰਾਤ `ਚ ਐਨਫੋਰਸਮੈਂਟ ਦੀ ਪਕੜੀ ਗਈ ਨਕਲੀ ਟੀਮ ਵਿਚ ਇਕ ਔਰਤ ਸਮੇਤ 12 ਮੈਂਬਰ ਹੋਏ ਹਨ ਗ੍ਰਿਫਤਾਰ
ਗੁਜਰਾਤ `ਚ ਐਨਫੋਰਸਮੈਂਟ ਦੀ ਪਕੜੀ ਗਈ ਨਕਲੀ ਟੀਮ ਵਿਚ ਇਕ ਔਰਤ ਸਮੇਤ 12 ਮੈਂਬਰ ਹੋਏ ਹਨ ਗ੍ਰਿਫਤਾਰ ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛ ਦੇ ਗਾਂਧੀਧਾਮ ਵਿੱਚ ਇੱਕ ਫਰਜ਼ੀ ਈਡੀ ਟੀਮ ਨੇ ਫੜਿਆ ਹੈ। ਫਰਜ਼ੀ ਈਡੀ ਟੀਮ ਦਾ ਪਰਦਾਫਾਸ਼ ਹੋਣ ਤੋਂ ਬਾਅਦ ਇੱਕ ਔਰਤ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਗੁਜਰਾਤ ਪੁਲਸ ਤੇਜ਼ੀ ਨਾਲ ਕਾਰਵਾਈ ਕਰ ਰਹੀ ਸੀ, ਕਿਹਾ ਜਾਂਦਾ ਹੈ ਕਿ ਇਹ ਸਾਰੇ ਫਰਜ਼ੀ ਈਡੀ ਅਧਿਕਾਰੀ ਹੋਣ ਦਾ ਬਹਾਨਾ ਬਣਾ ਰਹੇ ਸਨ ਅਤੇ ਵੱਡੇ ਕਾਰੋਬਾਰੀਆਂ `ਤੇ ਛਾਪੇ ਮਾਰਨ ਦੀ ਯੋਜਨਾ ਬਣਾਉਂਦੇ ਸਨ । ਉਹ ਕਾਰੋਬਾਰੀਆਂ ਨੂੰ ਜਾਅਲੀ ਛਾਪੇਮਾਰੀ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਹੜੱਪਣ ਵਿੱਚ ਸਰਗਰਮ ਸਨ । ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਇਨ੍ਹਾਂ ਲੋਕਾਂ ਨੇ ਹਾਲ ਹੀ `ਚ ਈ. ਡੀ. ਦੇ ਫਰਜ਼ੀ ਅਧਿਕਾਰੀ ਬਣ ਕੇ ਇਕ ਜਿਊਲਰਜ਼ ਫਰਮ `ਤੇ ਛਾਪਾ ਮਾਰਿਆ ਸੀ । ਇਸ ਫਰਜ਼ੀ ਕਾਰਵਾਈ ਦੌਰਾਨ ਇਹ ਲੋਕ 25 ਲੱਖ ਰੁਪਏ ਤੋਂ ਵੱਧ ਦੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਸਨ । ਦੱਸਿਆ ਜਾਂਦਾ ਹੈ ਕਿ ਛਾਪੇਮਾਰੀ ਤੋਂ ਬਾਅਦ ਜਦੋਂ ਕਾਰੋਬਾਰੀ ਨੂੰ ਸ਼ੱਕ ਹੋਇਆ ਕਿ ਇਹ ਫਰਜ਼ੀ ਈ. ਡੀ ਅਧਿਕਾਰੀ ਹਨ ਤਾਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ, ਜਦੋਂ ਇਨ੍ਹਾਂ ਨੂੰ ਫੜਿਆ ਗਿਆ ਤਾਂ ਪਤਾ ਲੱਗਾ ਕਿ ਇਨ੍ਹਾਂ ਲੋਕਾਂ ਨੇ 15 ਦਿਨ ਪਹਿਲਾਂ ਫਰਜ਼ੀ ਛਾਪੇਮਾਰੀ ਦੀ ਯੋਜਨਾ ਬਣਾਈ ਸੀ । ਗੁਜਰਾਤ ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ । ਰਿਪੋਰਟਾਂ ਅਨੁਸਾਰ ਪੁਲਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਦਾ ਸੋਨਾ ਅਤੇ ਗੱਡੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ । ਉਨ੍ਹਾਂ ਦੀ ਤਕਨੀਕੀ ਤੌਰ `ਤੇ ਨਿਗਰਾਨੀ ਵੀ ਕੀਤੀ ਜਾ ਰਹੀ ਸੀ । ਉਨ੍ਹਾਂ ਨੂੰ ਫੜਨ ਲਈ ਨਿੱਜੀ ਮੁਖਬਰ ਵੀ ਸਰਗਰਮ ਹੋ ਗਏ । ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਫਰਜ਼ੀ ਈਡੀ ਗਰੋਹ ਦਾ ਪਤਾ ਲੱਗਾ । ਇਕ ਦੋਸ਼ੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ । ਗੁਜਰਾਤ `ਚ ਫਰਜ਼ੀ ਈਡੀ ਟੀਮ ਦੀ ਗ੍ਰਿਫਤਾਰੀ `ਤੇ ਆਮ ਆਦਮੀ ਪਾਰਟੀ ਦਾ ਬਿਆਨ ਸਾਹਮਣੇ ਆਇਆ ਹੈ। `ਆਪ` ਨੇ ਪੀ. ਐਮ. ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ `ਤੇ ਨਿਸ਼ਾਨਾ ਸਾਧਿਆ ਹੈ । ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ `ਚ ਗੁਜਰਾਤ `ਚ `ਧੋਖੇਬਾਜ਼ੀ` ਦਾ ਨਮੂਨਾ !! ਗੁਜਰਾਤ ਵਿੱਚ ਪਹਿਲਾਂ ਫਰਜ਼ੀ ਪੀ. ਐਮ. ਓ. ਅਫਸਰ, ਫਰਜ਼ੀ ਜੱਜ ਤੇ ਅਦਾਲਤ, ਫਰਜ਼ੀ ਸਕੂਲ ਤੇ ਅਧਿਆਪਕ ਤੇ ਹੁਣ ਫਰਜ਼ੀ ਈਡੀ ਦੀ ਟੀਮ ਫੜੀ ਗਈ ਹੈ । ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਜੀ, ਤੁਹਾਡੀ ਨੱਕ ਹੇਠ ਗੁਜਰਾਤ ਵਿੱਚ ਇੰਨੀ ਧੋਖਾਧੜੀ ਕਿਵੇਂ ਹੋ ਰਹੀ ਹੈ?
Punjab Bani 05 December,2024
ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ - ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀ. ਜੀ. ਪੀ. ਗੌਰਵ ਯਾਦਵ - ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀ. ਬੀ. 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ । ਇਤਲਾਹ ਤੋਂ ਇਹ ਵੀ ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ. ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ । ਡੀ. ਜੀ. ਪੀ. ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ. ਆਈ. ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫ. ਆਈ. ਆਰ. ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ ਹੈ ।
Punjab Bani 05 December,2024
ਨਾਭਾ ਵਿਖੇ ਨੋਜਵਾਨ ਲੜਕੀ ਦਾ ਕਤਲ
ਨਾਭਾ ਵਿਖੇ ਨੋਜਵਾਨ ਲੜਕੀ ਦਾ ਕਤਲ ਪੁਲਸ ਵਲੋਂ ਲੜਕੀ ਦੀ ਮਾਂ ਵਲੋਂ ਅਪਣੇ ਆਸ਼ਕ ਨਾਲ ਮਿਲ ਕੇ ਕਤਲ ਕੀਤੇ ਜਾਣ ਦਾ ਪ੍ਰਗਟਾਇਆ ਜਾ ਰਿਹਾ ਖਦਸਾ ਤਫਦੀਸ਼ ਜਾਰੀ ਨਾਭਾ : ਨਾਭਾ ਦੀ ਵਿਕਾਸ ਕਲੋਨੀ ਵਿੱਚ ਇੱਕ ਲੜਕੀ ਦੀ ਭੇਦਭਰੀ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਬੀਤੀ ਰਾਤ ਅਨੂੰ (25 ਸਾਲਾਂ) ਪੁੱਤਰੀ ਸੁਰਜੀਤ ਰਾਮ ਦੀ ਦਾ ਘਰ ਵਿੱਚ ਹੀ ਕਤਲ ਕਰ ਦਿੱਤਾ। ਦੇਰ ਰਾਤ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਨਾਭਾ ਦੀ ਸਰਕਾਰੀ ਹਸਪਤਾਲ ਵਿੱਚ ਮੋਰਚਰੀ ਵਿੱਚ ਰਖਾ ਦਿੱਤੀ । ਇਸ ਮੌਕੇ ਤੇ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਜਦੋਂ ਘਰ ਦੇ ਅੰਦਰੋਂ ਕੂਕਾਂ ਦੀ ਆਵਾਜ਼ ਆਈ ਅਤੇ ਅਸੀਂ ਗੇਟ ਖੜਕਾਇਆ ਅਤੇ ਗੇਟ ਨਹੀਂ ਖੋਲਿਆ ਅਤੇ ਫਿਰ ਬਾਅਦ ਵਿੱਚ ਅਸੀਂ ਦੇਰ ਰਾਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਜਦੋਂ ਗੇੜ ਤੋੜ ਕੇ ਅੰਦਰ ਵੜੇ ਤਾਂ ਅਸੀਂ ਵੀ ਹੱਕੇ ਬੱਕੇ ਰਹਿ ਗਏ ਕਿਉਂਕਿ ਅਨੂੰ ਨਾਮ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਖੂਨ ਨਾਲ ਲੱਥ ਪੱਥ ਪਈ ਸੀ, ਕਿਉਂਕਿ ਸਾਡਾ ਮਹੱਲਾ ਵੀ ਪੂਰਾ ਸਹਿਮ ਚੁੱਕਿਆ ਸੀ ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸ ਐਚ ਓ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਸਾਨੂੰ ਦੇਰ ਰਾਤ ਪਤਾ ਚੱਲਿਆ ਕੀ ਲੜਕੀ ਅਨੂੰ ਪੁੱਤਰੀ ਸੁਰਜੀਤ ਰਾਮ ਦਾ ਕਿਸੇ ਵਿਅਕਤੀ ਨੇ ਕਤਲ ਕਰ ਦਿੱਤਾ ਹੈ ਅਸੀਂ ਮੌਕੇ ਤੇ ਪਹੁੰਚੇ ਅਤੇ ਮੁਢਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਕਿਸੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਜਿਸ ਕਰਕੇ ਲੜਕੀ ਦਾ ਕਤਲ ਕਰ ਦਿੱਤਾ, ਇਸ ਸਬੰਧੀ ਅਸੀਂ ਮਾਮਲਾ ਦਰਜ ਕਰਕੇ ਅਸੀਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੇ ਹਾਂ ।
Punjab Bani 05 December,2024
ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਮਡਰ
ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਮਡਰ ਬਰਨਾਲਾ : ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੌਲਾ ਦਾ ਬੀਤੀ ਰਾਤ ਮਾਮੂਲੀ ਗੱਲ ਕਾਰਨ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਮਾਂ ਜਸਵੀਰ ਕੋਰ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ ’ਚ ਨੱਚ ਰਿਹਾ ਸੀ, ਜਿੱਥੇ ਉਸ ਦੀ ਇਕ ਨੌਜਵਾਨ ਨਾਲ ਮਾਮੂਲੀ ਗੱਲ ਕਾਰਨ ਤਕਰਾਰ ਹੋ ਗਿਆ `ਤੇ ਉਸ ਨੌਜਵਾਨ ਨੇ ਆਪਣੇ ਪਿਤਾ ਨੂੰ ਬੁਲਾਕੇ ਕਿਰਚ ਨੁਮਾ ਹਥਿਆਰ ਮੰਗਲ ਸਿੰਘ ਦੇ ਪੇਟ ਦੇ ਨੀਚੇ ਮਾਰ ਦਿੱਤਾ ਅਤੇ ਫ਼ਰਾਰ ਹੋ ਗਏ, ਜਿੱਥੇ ਮੰਗਲ ਸਿੰਘ ਦੇ ਨੇੜਲੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖ਼ਲ ਕਰਵਾਇਆ ਗਿਆ।, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ । ਇਸ ਸਬੰਧੀ ਥਾਣਾ ਮੁਖੀ ਐੱਸ ਐੱਚ ਓ ਲਖਬੀਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਕਦਮਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁੁਰੂ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਕ ਭੈਣ ਵਿਆਹੀ ਸੀ ਹਾਲੇ ਇਕ ਭੈਣ ਦਾ ਵਿਆਹ ਕਰਨ ਸੀ ।
Punjab Bani 05 December,2024
5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ
5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ ਚੰਡੀਗੜ੍ਹ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਅਤੇ ਨਕਤੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿ਼ਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬੀ ਬਾਗ ਰਿਜ਼ੋਰਟ ਅਟਾਰੀ ਰੋਡ ਅੰਮ੍ਰਿਤਸਰ ਨੇੜੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ 5 ਕਿਲੋਗ੍ਰਾਮ ਹੈਰੋਇਨ ਅਤੇ 4.45 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ । ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰੀ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 05 December,2024
ਕੈਲੀਫੋਰਨੀਆ ਦੇ ਸਕੂਲ 'ਚ ਗੋਲੀਬਾਰੀ
ਕੈਲੀਫੋਰਨੀਆ ਦੇ ਸਕੂਲ 'ਚ ਗੋਲੀਬਾਰੀ ਕੈਲੀਫੋਰਨੀਆ : ਅਮਰੀਕਾ ਵਿਚ ਇੱਕ ਵਾਰ ਫਿਰ ਤੋਂ ਗੋਲੀਆਂ ਚੱਲੀਆਂ ਹਨ । ਦਰਅਸਲ NBC ਸਥਾਨਕ ਐਫੀਲੀਏਟ ਕੇਸੀਆਰਏ 3 ਨੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ, ਦੋ ਵਿਦਿਆਰਥੀ ਹਸਪਤਾਲ ਵਿੱਚ ਹਨ ਅਤੇ ਇੱਕ ਸ਼ੱਕੀ ਬੰਦੂਕਧਾਰੀ ਦੀ ਬੁੱਧਵਾਰ ਨੂੰ ਪਾਲਰਮੋ, ਕੈਲੀਫੋਰਨੀਆ ਦੇ ਨੇੜੇ ਇੱਕ ਬੱਟ ਕਾਉਂਟੀ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ ।
Punjab Bani 05 December,2024
ਪਟਿਆਲਾ ਕ੍ਰਿਕਟ ਸਟੇਡੀਅਮ ਵਿਖੇ ਹੋਈ ਹਜ਼ਾਰਾਂ ਦੀ ਰੁਪਏ ਚੋਰੀ
ਪਟਿਆਲਾ ਕ੍ਰਿਕਟ ਸਟੇਡੀਅਮ ਵਿਖੇ ਹੋਈ ਹਜ਼ਾਰਾਂ ਦੀ ਰੁਪਏ ਚੋਰੀ ਹਜ਼ਾਰਾਂ ਰੁਪਏ ਜਿਮ ਦਾ ਸਮਾਨ ਅਤੇ ਹੋਰ ਕੀਮਤੀ ਵਸਤਾਂ ਕੀਤੀਆਂ ਚੋਰੀ ਪਟਿਆਲਾ : ਪਟਿਆਲਾ ਕ੍ਰਿਕਟ ਸਟੇਡੀਅਮ ਬਾਰਾਂਦਰੀ ਗਾਰਡਨ ਵਿਖੇ ਕੱਲ ਰਾਤ ਨੂੰ ਅਣਪਛਾਤੇ ਚੋਰਾਂ ਵੱਲੋਂ ਹਜ਼ਾਰਾਂ ਰੁਪਏ ਦਾ ਜਿੰਮ ਦਾ ਸਮਾਨ ਅਤੇ ਹੋਰ ਕੀਮਤੀ ਵਸਤਾਂ ਚੋਰੀ ਕਰ ਲਈਆਂ ਗਈਆਂ । ਇਸ ਮੌਕੇ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਰਾਤ ਨੂੰ ਚੋਰਾਂ ਵੱਲੋਂ ਸਟੇਡੀਅਮ ਵਿਖੇ ਸਥਿਤ ਜਿਮ ਦੇ ਸਟੋਰ ਦੀ ਖਿੜਕੀ ਅਤੇ ਸ਼ੀਸੇ ਨੂੰ ਤੋੜ ਕੇ ਖਿਡਾਰੀਆਂ ਦੇ ਖੇਡਣ ਵਾਲਾ ਹਜ਼ਾਰਾਂ ਰੁਪਏ ਦਾ ਕੀਮਤੀ ਸਮਾਨ ਅਤੇ ਹੋਰ ਵਸਤਾਂ ਚੋਰੀ ਕਰ ਲਈਆਂ ਗਈਆਂ । ਇਸ ਸਬੰਧੀ ਪ੍ਰਬੰਧਕਾਂ ਵੱਲੋਂ ਥਾਣਾ ਡਿਵੀਜ਼ਨ ਨੰਬਰ ਚਾਰ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਪਰ ਪੁਲਿਸ ਵੱਲੋਂ ਹਲੇ ਤੱਕ ਕੋਈ ਵੀ ਤਸੱਲੀ ਬਖਸ਼ ਕਾਰਵਾਈ ਨਹੀਂ ਕੀਤੀ ਗਈ ।
Punjab Bani 04 December,2024
ਚੌਕਸੀ ਵਿਭਾਗ ਨੇ ਜਿ਼ਲਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਵਣ ਵਾਰਡ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ
ਚੌਕਸੀ ਵਿਭਾਗ ਨੇ ਜਿ਼ਲਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਵਣ ਵਾਰਡ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ । ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ । ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 04 December,2024
ਪਟਿਆਲਾ ਪੁਲਿਸ ਵੱਲੋਂ ਤੇਜਪਾਲ ਕਤਲ ਕੇਸ ਵਿੱਚ ਲੋੜੀਦਾ ਦੋਸੀ ਪਿਸਤੋਲ ਸਮੇਤ ਕਾਬੂ
ਪਟਿਆਲਾ ਪੁਲਿਸ ਵੱਲੋਂ ਤੇਜਪਾਲ ਕਤਲ ਕੇਸ ਵਿੱਚ ਲੋੜੀਦਾ ਦੋਸੀ ਪਿਸਤੋਲ ਸਮੇਤ ਕਾਬੂ ਕਤਲ ਅਤੇ ਇਰਾਦਾ ਕਤਲ ਕੇਸਾਂ ਵਿੱਚ ਲੋੜੀਦਾ ਪਟਿਆਲਾ : ਡਾ. ਨਾਨਕ ਸਿੰਘ ਸੀਨੀਅਰ ਕਪਤਾਨ ਪੁਲਿਸ ਨੇ ਕਰਦਿਆਂ ਦੱਸਿਆਂ ਕਿ ਪਟਿਆਲਾ ਪਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ/ਅਣਸੁਲਝੇ ਸੰਗੀਨ ਜੁਰਮਾਂ ਵਿੱਚ ਲੋੜੀਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਸਪੈਸਲ ਮੁਹਿੰਮ ਤਹਿਤ ਕਾਮਯਾਬੀ ਮਿਲੀ ਹੈ,ਜਿਸ ਵਿੱਚ ਸ੍ਰੀ ਯੁਗੇਸ ਸ਼ਰਮਾਂ ਸ਼ਸ਼ਛ, ਛਸ਼ (ਜ਼ਅਡ) ਸ਼ੳ:, ਸ੍ਰੀ ਵੈਭਵ ਚੌਧਰੀ ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸ: ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋਂ ਤੇਜਪਾਲ ਕਤਲ ਕੇਸ ਵਿੱਚ ਲੋੜੀਦੇ ਸੁਮਿਤ ਉਰਫ ਨੇਪਾਲੀ ਪੁੱਤਰ ਬਲ ਬਹਾਦਰ ਵਾਸੀ ਛੱਪਰ ਬੰਦਾ ਮੁਹੱਲਾ ਨੇੜੇ ਸੰਨੀ ਦੇਵ ਮੰਦਿਰ ਤਵੱਕਲੀ ਮੋੜ ਥਾਣਾ ਕੋਤਵਾਲੀ ਪਟਿਆਲਾ ਨੂੰ ਮਿਤੀ 03.12.24 ਨੂੰ ਪਟਿਆਲਾ ਸਨੋਰ ਰੋਡ ਤੋ ਗ੍ਰਿਫਤਾਰ ਕਰਕੇ ਉਸ ਦੇ ਕਬਜਾ ਵਿੱਚੋਂ ਇਕ ਪਿਸਤੋਲ ਦੇਸੀ 315 ਬੋਰ ਸਮੇਤ 2 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ । ਦੋਸੀ ਸੁਮਿਤ ਉਰਫ ਨੇਪਾਲੀ ਜੋ ਕਿ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਦਾ ਸੀ । ਗ੍ਰਿਫਤਾਰੀ ਅਤੇ ਬ੍ਰਾਮਦਗੀ :- ਜਿੰਨ੍ਹਾ ਨੇ ਅੱਗੇ ਦੱਸਿਆ ਕਿ 3.12.2024 ਨੂੰ ਸੀ. ਆਈ. ਏ. ਪਟਿਆਲਾ ਦੀ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸਾ ਦੀ ਤਲਾਸ ਵਿੱਚ ਅੱਧ ਵਾਲਾ ਪੀਰ ਸਨੋਰ ਪਟਿਆਲਾ ਰੋਡ ਪਰ ਮੋਜੂਦ ਸੀ ਜਿੱਥੇ ਗੁਪਤ ਸੂਚਨਾ ਦੇ ਅਧਾਰ ਪਰ ਸੁਮਿਤ ਉਰਫ ਨੇਪਾਲੀ ਪੁੱਤਰ ਬਲ ਬਹਾਦਰ ਵਾਸੀ ਛੱਪਰ ਬੰਦਾ ਮੁਹੱਲਾ ਨੇੜੇ ਸੰਨੀ ਦੇਵ ਮੰਦਿਰ ਤਵੱਕਲੀ ਮੋੜ ਥਾਣਾ ਕੋਤਵਾਲੀ ਪਟਿਆਲਾ ਨੂੰ ਕਾਬੂ ਕੀਤਾ ਗਿਆ, ਜਿਸ ਦੀ ਤਲਾਸੀ ਦੋਰਾਨ ਇਕ ਪਿਸਤੋਲ ਦੇਸੀ 315 ਬੋਰ ਸਮੇਤ 2 ਰੋਦ ਬਰਾਮਦ ਹੋਣ ਪਰ ਇਸ ਦੇ ਖਿਲਾਫ ਮੁਕੱਦਮਾ ਨੰਬਰ 120 ਮਿਤੀ 02.12.2024 ਅ/ਧ 25/54/59 ਅਸਲਾ ਐਕਟ ਥਾਣਾ ਸਨੋਰ ਜਿਲ੍ਹਾ ਪਟਿਆਲਾ ਦਰਜ ਕੀਤਾ ਗਿਆ ਹੈ । ਦੋਸੀ ਸੁਮਿਤ ਉਰਫ ਨੇਪਾਲੀ ਜੋ ਕਿ ਵੱਖ ਵੱਖ 2 ਕੇਸਾਂ ਵਿੱਚ ਲੋੜੀਦਾ ਸੀ ਜਿਵੇ ਕਿ 3 ਅਪ੍ਰੈਲ 2024 ਨੂੰ ਇਸ ਨੇ ਆਪਣੇ ਸਾਥੀ ਪੁਨੀਤ ਸਿੰਘ ਗੋਲਾ ਵਗੈਰਾ ਸਾਥੀਆਂ ਨਾਲ ਰਲਕੇ ਤੇਜਪਾਲ ਦੇ ਤੇਜਧਾਰ ਹਥਿਆਰਾਂ ਨਾਲ ਸੱਟਾ ਮਾਰਕੇ ਕਤਲ ਕਰ ਦਿੱਤਾ ਸੀ ਜੋ ਉਸ ਦਿਨ ਤੋ ਇਹ ਫਰਾਰ ਸੀ ਇਸ ਤੋ ਪਹਿਲਾ 10 ਜਨਵਰੀ 2024 ਨੂੰ ਇਸ ਨੇ ਆਪਣੇ ਸਾਥੀਆਂ ਨਾਲ ਮਿਲਕੇ ਸ਼ਕਤੀ ਵਾਸੀ ਅਰਜਨ ਨਗਰ ਪਟਿਆਲਾ ਦਾ ਇਰਾਦਾ ਕਤਲ ਦੀ ਨੀਯਤ ਨਾਲ ਗੰਭੀਰ ਸੱਟਾਂ ਮਾਰਕੇ ਜਖਮੀ ਕੀਤਾ ਸੀ । ਤੇਜਪਾਲ ਕਤਲ ਕੇਸ ਵਿੱਚ ਪੁਨੀਤ ਸਿੰਘ ਗੋਲਾ ਸਮੇਤ ਸਾਰੇ ਦੋਸੀਆਨ ਅਮਨਦੀਪ ਸਿੰਘ ਉਰਫ ਜੱਟ, ਰਵੀ ਅਤੇ ਸਾਗਰ ਨੂੰ ਪਟਿਆਲਾ ਪੁਲਿਸ ਪਹਿਲਾ ਹੀ ਗ੍ਰਿਫਤਾਰ ਕਰ ਚੁੱਕੀ ਹੈ । ਐਸ. ਐਸ. ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸੀ ਸੁਮਿਤ ਉਰਫ ਨੇਪਾਲੀ ਉਕਤ ਨੂੰ ਅੱਜ ਪੇਸ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਸ ਪਾਸੋਂ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।
Punjab Bani 04 December,2024
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਚੰਡੀਗੜ੍ਹ, 4 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਕਥਿਤ ਤੌਰ ’ਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਚੌੜਾ ਦਲ ਖਾਲਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ।
Punjab Bani 04 December,2024
ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ
ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ ਸੁਲਤਾਨਪੁਰ ਲੋਧੀ : ਮਨੁੱਖੀ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਹੋਇਆ ਇਕ ਕਤਲ ਦੇ ਮਾਮਲੇ ਨੂੰ ਕਪੂਰਥਲਾ ਪੁਲਿਸ ਨੇ ਬੇਨਕਾਬ ਕੀਤਾ ਹੈ ਜਿਸ ਵਿੱਚ ਇੱਕ ਪੁੱਤ ਨੇ ਬੇਦਖਲੀ ਅਤੇ ਘਰੋਂ ਕੱਢੇ ਜਾਣ ਦੇ ਡਰ ਕਾਰਨ ਅਤੇ ਪਿਤਾ ਦੀ ਜਾਇਦਾਦ ਨੂੰ ਹੜੱਪਣ ਦੇ ਮਕਸਦ ਨਾਲ ਆਪਣੇ ਤੀਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਆਪਣੇ ਹੀ ਪਿਤਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਵਾਇਆ ਸੀ ਘਟਨਾ 1 ਦਿਸੰਬਰ ਰਾਤ 10 ਵਜੇ ਦੀ ਹੈ ਜਿਸ ਵਿਚ ਉਸੇ ਪੁੱਤ ਵਲੋ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਉਸ ਨੇ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ 'ਚ ਕੇਸ ਦਰਜ ਕੀਤਾ ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ ਜਿਸ ਦੀ ਡੁੰਗਾਈ ਨਾਲ ਤਫਤੀਸ਼ ਕਰਨ ਤੇ ਪਤਾ ਲੱਗਾ ਉਸ ਨੇ ਹੀ ਆਪਣੇ ਤੀਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ, ਜਿਸ ਤੇ ਜੁਰਮ ਚ ਵਾਧਾ ਮ੍ਰਿਤਕ ਵਿਅਕਤੀ ਦੇ ਲੜਕੇ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਕੇਸ ਦਰਜ ਕਰਕੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ । ਇਥੇ ਜਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ 12 ਸਾਲ ਪਹਿਲਾ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇਕੋ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ ।
Punjab Bani 03 December,2024
ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਕੀਤੀ ਜ਼ਖ਼ਮੀ
ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਕੀਤੀ ਜ਼ਖ਼ਮੀ ਜਲੰਧਰ : ਜਲੰਧਰ ਦੇ ਭੋਗਪੁਰ ਦੇ ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਦਿੱਤੀ । ਘਟਨਾ `ਚ ਵਿਅਕਤੀ ਦੀ ਛਾਤੀ `ਤੇ ਗੋਲੀ ਲੱਗੀ ਹੈ, ਜਿਸ ਦੀ ਹਾਲਤ ਫਿਲਹਾਲ ਸਥਿਰ ਹੈ। ਜ਼ਖਮੀ ਵਿਅਕਤੀ ਦਾ ਜਲੰਧਰ ਪਠਾਨਕੋਟ ਹਾਈਵੇਅ `ਤੇ ਸਥਿਤ ਇਕ ਨਿੱਜੀ ਹਸਪਤਾਲ `ਚ ਇਲਾਜ ਚੱਲ ਰਿਹਾ ਹੈ । ਇਸ ਮਾਮਲੇ ਵਿੱਚ ਥਾਣਾ ਭੋਗਪੁਰ ਦੀ ਪੁਲਿਸ ਨੇ ਦੇਰ ਰਾਤ ਗੋਲੀ ਚਲਾਉਣ ਵਾਲੇ ਕਾਲਾ ਬੱਕਰਾ ਦੇ ਸਰਪੰਚ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਖਿਲਾਫ ਪੁਲਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ । ਜਲੰਧਰ ਦੇਹਾਤ ਥਾਣਾ ਆਦਮਪੁਰ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਤਲਵਿੰਦਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ । ਤਲਵਿੰਦਰ ਦੀ ਸੱਜੇ ਪਾਸੇ ਦੀ ਛਾਤੀ `ਤੇ ਗੋਲੀ ਲੱਗੀ ਹੈ । ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਲਾਇਸੈਂਸੀ ਹਥਿਆਰ ਬਰਾਮਦ ਕੀਤਾ ਗਿਆ । ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ `ਤੇ ਲਿਆ ਜਾਵੇਗਾ। ਡੀ. ਐਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ । ਜ਼ਖ਼ਮੀ ਵਿਅਕਤੀ ਅਤੇ ਸਰਪੰਚ ਦੋਵਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਜ਼ਖਮੀ ਵਿਅਕਤੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਦੋਵਾਂ ਦਾ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ । ਉਕਤ ਮਾਮਲੇ ਵਿੱਚ ਮੌਜੂਦਾ ਸਰਪੰਚ ਨੂੰ ਬਰੀ ਕਰ ਦਿੱਤਾ ਗਿਆ ਸੀ । ਨਾਲ ਹੀ, ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਹ ਚੋਣਾਂ ਵਿਚ ਖੜ੍ਹਾ ਸੀ ਪਰ ਉਸ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ, ਜਿਸ ਕਾਰਨ ਦੋਵਾਂ ਵਿਚਾਲੇ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।
Punjab Bani 03 December,2024
ਅਦਾਕਾਰਾ ਨਰਗਿਸ ਫਾਖਰੀ ਦੀ ਭੈਣ ਆਲੀਆ ਦੋਹਰੇ ਕਤਲ ਕੇਸ `ਚ ਗ੍ਰਿਫ਼ਤਾਰ
ਅਦਾਕਾਰਾ ਨਰਗਿਸ ਫਾਖਰੀ ਦੀ ਭੈਣ ਆਲੀਆ ਦੋਹਰੇ ਕਤਲ ਕੇਸ `ਚ ਗ੍ਰਿਫ਼ਤਾਰ, ਪ੍ਰੇਮੀ ਨੂੰ ਜਿੰਦਾ ਸਾੜਨ ਦਾ ਇਲਜ਼ਾਮ ਮੁੰਬਈ : `ਰਾਕਸਟਾਰ` ਫੇਮ ਨਰਗਿਸ ਫਾਖਰੀ ਦੀ ਭੈਣ ਆਲੀਆ ਫਾਖਰੀ ਨੂੰ ਨਿਊਯਾਰਕ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ । ਉਸ `ਤੇ ਆਪਣੇ ਬੁਆਏਫ੍ਰੈਂਡ ਨੂੰ ਜ਼ਿੰਦਾ ਸਾੜਨ ਦਾ ਇਲਜ਼ਾਮ ਹੈ । 43 ਸਾਲਾ ਆਲੀਆ `ਤੇ ਦੋ ਮੰਜ਼ਿਲਾ ਗੈਰੇਜ ਨੂੰ ਅੱਗ ਲਗਾ ਕੇ ਉਸ ਦੇ ਸਾਬਕਾ ਬੁਆਏਫ੍ਰੈਂਡ ਅਤੇ ਉਸ ਦੀ ਪ੍ਰੇਮਿਕਾ ਦੀ ਹੱਤਿਆ ਕਰਨ ਦਾ ਇਲਜ਼ਾਮ ਹੈ । ‘ਡੇਲੀ ਨਿਊਜ਼’ ਵਿੱਚ ਛਪੀ ਰਿਪੋਰਟ ਅਨੁਸਾਰ ਸੱਟ ਲੱਗਣ ਕਾਰਨ ਮੌਤ ਹੋਈ ਹੈ। ਹਾਲਾਂਕਿ ਨਰਗਿਸ ਫਾਖਰੀ ਦੀ ਮਾਂ ਨੇ ਆਪਣੀ ਬੇਟੀ `ਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ । ਉਸ ਨੇ ਕਿਹਾ ਹੈ ਕਿ ਮੇਰੀ ਬੇਟੀ ਕਿਸੇ ਨੂੰ ਨਹੀਂ ਮਾਰ ਸਕਦੀ । ਐਡਵਰਡ ਜੈਕਬਜ਼ (ਉਮਰ 35 ਸਾਲ) ਅਤੇ ਅਨਾਸਤਾਸੀਆ `ਸਟਾਰ` ਏਟੀਨ (ਉਮਰ 33) ਦੀ ਮੌਕੇ `ਤੇ ਮੌਤ ਹੋ ਗਈ । ਆਲੀਆ ਦਾ ਇਲਜ਼ਾਮ ਹੈ ਕਿ ਉਸ ਵੱਲੋਂ ਲਗਾਈ ਅੱਗ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਥਰਮਲ ਦੀ ਸੱਟ ਲੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ।ਘਟਨਾ ਬਾਰੇ ਗੁਆਂਢੀਆਂ ਨੇ ਮੀਡੀਆ ਨੂੰ ਦੱਸਿਆ ਕਿ ਸਾਨੂੰ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆ ਰਹੀ ਸੀ, ਮੈਨੂੰ ਨਹੀਂ ਪਤਾ ਕਿ ਇਹ ਪੈਟਰੋਲ ਸੀ ਜਾਂ ਕੋਈ ਹੋਰ । ਜਦੋਂ ਅਸੀਂ ਬਾਹਰ ਭੱਜੇ ਤਾਂ ਦੇਖਿਆ ਕਿ ਪੌੜੀਆਂ `ਤੇ ਰੱਖੇ ਸੋਫੇ ਨੂੰ ਅੱਗ ਲੱਗੀ ਹੋਈ ਸੀ । ਘਟਨਾ ਦੇ ਗਵਾਹ ਨੇ ਪੁਲਿਸ ਨੂੰ ਦੱਸਿਆ ਕਿ ਆਲੀਆ ਨੇ ਪਹਿਲਾਂ ਸਾਰਿਆਂ ਨੂੰ ਕਿਹਾ ਕਿ ਉਹ ਉਸਦਾ ਘਰ ਸਾੜ ਦੇਵੇਗੀ, ਉਹ ਉਸਨੂੰ ਮਾਰ ਦੇਵੇਗੀ ।
Punjab Bani 03 December,2024
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ ਸਮੇਤ ਪਿਸਟਲ ਬਰਾਮਦ ਕੀਤੀ ਗਈ । ਥਾਣਾ ਘਰਿੰਡਾ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।
Punjab Bani 03 December,2024
ਰੇਪ ਕਰਕੇ ਵਿਆਹ ਕਰਵਾਉਣ ਵਾਲੇ ਨੂੰ ਦੋਸ਼ੀ ਮੰਨਦਿਆਂ ਸੁਣਾਈ 20 ਸਾਲ ਦੀ ਸਜ਼ਾ ਦੇ 50 ਹਜਾਰ ਜੁਰਮਾਨਾ
ਰੇਪ ਕਰਕੇ ਵਿਆਹ ਕਰਵਾਉਣ ਵਾਲੇ ਨੂੰ ਦੋਸ਼ੀ ਮੰਨਦਿਆਂ ਸੁਣਾਈ 20 ਸਾਲ ਦੀ ਸਜ਼ਾ ਦੇ 50 ਹਜਾਰ ਜੁਰਮਾਨਾ ਚੰਡੀਗੜ੍ਹ : ਜਬਰ ਜਨਾਹ ਪੀੜਤ ਲੜਕੀ ਨੇ ਬਲਾਤਕਾਰੀ ਨੂੰ ਮਾਫ਼ ਕਰ ਕੇ ਉਸ ਨਾਲ ਵਿਆਹ ਕਰ ਲਿਆ ਪਰ ਅਦਾਲਤ ਦੀ ਨਜ਼ਰ ’ਚ ਉਸ ਦਾ ਪਤੀ ਬਲਾਤਕਾਰੀ ਹੀ ਰਿਹਾ, ਇਸ ਲਈ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ । ਜਿ਼ਲ੍ਹਾ ਅਦਾਲਤ ਨੇ ਉਸ ’ਤੇ 50 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ । ਪੰਜ ਸਾਲ ਪਹਿਲਾਂ ਨਾਬਾਲਗ ਲੜਕੀ ਦੇ ਪਿਤਾ ਨੇ ਦੋਸ਼ੀ ਨੌਜਵਾਨ ’ਤੇ ਉਸ ਦੀ ਧੀ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਾਉਂਦੇ ਹੋਏ ਸੈਕਟਰ-19 ਥਾਣਾ ’ਚ ਗੁਮਸ਼ੁਦਗੀ ਦੀ ਐੱਫ. ਆਈ. ਆਰ. ਦਰਜ ਕਰਵਾਈ ਸੀ। ਦੋ ਦਿਨ ਬਾਅਦ ਲੜਕੀ ਦੋਸ਼ੀ ਨੌਜਵਾਨ ਦੇ ਕੋਲੋਂ ਹੀ ਮਿਲੀ ਸੀ। ਉਸ ਨੇ ਪੁਲਿਸ ਨੂੰ ਅਗਵਾ ਤੇ ਜਬਰ ਜਨਾਹ ਬਾਰੇ ਦੱਸਿਆ ਸੀ । ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਬਾਅਦ ’ਚ ਨੌਜਵਾਨ ਨੇ ਪੀੜਤਾ ਨਾਲ ਵਿਆਹ ਕਰ ਲਿਆ ਸੀ ਤੇ ਹੁਣ ਉਹ ਕਾਫ਼ੀ ਸਮੇਂ ਤੋਂ ਇਕੱਠੇ ਰਹਿ ਰਹੇ ਸਨ । ਉਨ੍ਹਾਂ ਦੀ ਇਕ ਧੀ ਵੀ ਹੈ, ਉਥੇ ਪੀੜਤ ਲੜਕੀ ਵੀ ਅਦਾਲਤ ’ਚ ਆਪਣੇ ਬਿਆਨ ਤੋਂ ਮੁੱਕਰ ਗਈ ਤੇ ਉਸ ਨੇ ਜੱਜ ਦੇ ਸਾਹਮਣੇ ਕਿਹਾ ਕਿ ਦੋਸ਼ੀ ਨੌਜਵਾਨ ਨੇ ਉਸ ਨਾਲ ਕੋਈ ਗ਼ਲਤ ਕੰਮ ਨਹੀਂ ਕੀਤਾ ਸੀ । ਫਿਰ ਵੀ ਅਦਾਲਤ ਨੇ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾ ਦਿੱਤੀ । ਦੋਸ਼ ਮੁਤਾਬਕ ਨੌਜਵਾਨ ਨੇ ਜਦ ਪੀੜ੍ਹਤਾ ਨਾਲ ਜਬਰ ਜਨਾਹ ਕੀਤਾ ਸੀ, ਤਦ ਉਨ੍ਹਾਂ ਦਾ ਵਿਆਹ ਨਹੀਂ ਹੋਇਆ ਸੀ ਤੇ ਲੜਕੀ ਦੀ ਉਮਰ ਸਾਢੇ 16 ਸਾਲ ਸੀ। ਜਬਰ ਜਨਾਹ ਤੋਂ ਬਾਅਦ ਲੜਕੀ ਗਰਭਵਤੀ ਹੋ ਗਈ ਸੀ । ਉਸ ਦਾ ਗਰਭਪਾਤ ਕਰਵਾ ਦਿੱਤਾ ਗਿਆ ਸੀ ਪਰ ਪੁਲਸ ਨੇ ਡੀ. ਐੱਨ. ਏ. ਸੈਂਪਲ ਲੈ ਲਿਆ ਸੀ ਜੋ ਦੋਸ਼ੀ ਨੌਜਵਾਨ ਨਾਲ ਮਿਲ ਗਿਆ ਸੀ । ਇਸ ਕਾਰਨ ਇਹ ਸਾਬਤ ਹੋ ਗਿਆ ਕਿ ਦੋਸ਼ੀ ਨੇ ਹੀ ਨਾਬਾਲਗਾ ਨਾਲ ਜਬਰ ਜਨਾਹ ਕੀਤਾ ਸੀ । ਅਦਾਲਤ ਨੇ ਉਸ ਨੂੰ ਪਾਕਸੋ ਐਕਟ ’ਚ ਦੋਸ਼ੀ ਕਰਾਰ ਦੇ ਦਿੱਤਾ ।
Punjab Bani 03 December,2024
ਪੰਜਾਬ ਵਿਜੀਲੈਂਸ ਨੇ ਕੀਤਾ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਨੇ ਕੀਤਾ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐੱਸਬੀਐੱਸ ਨਗਰ ਜਿ਼ਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ । ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 02 December,2024
ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ
ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ ਦੋਸ਼ੀ ਜੇ. ਈ. ਨੇ ਪਹਿਲਾਂ ਵੀ 10,000 ਰੁਪਏ ਦੀ ਲਈ ਸੀ ਰਿਸ਼ਵਤ ਨਾਭਾ, ਪਟਿਆਲਾ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ. ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ. ਈ. ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 02 December,2024
ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ, 31 ਗ੍ਰਿਫਤਾਰ ; ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ, 31 ਗ੍ਰਿਫਤਾਰ ; ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਪੁਲਿਸ ਪਬਲਿਕ ਮੀਟਿੰਗਾਂ ਦਾ ਸਿਲਸਿਲਾ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ ਸੰਗਰੂਰ, 1 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.11.24 ਤੋਂ 30.11.24 ਤੱਕ ਡਰੱਗ ਦੇ 18 ਮੁਕੱਦਮੇ ਦਰਜ ਕਰਕੇ 22 ਕਥਿਤ ਦੋਸ਼ੀ ਕਾਬੂ ਕਰਕੇ 01 ਕਿੱਲੋ 397 ਗ੍ਰਾਮ ਹੈਰੋਇਨ, 02 ਕਿਲੋਗ੍ਰਾਮ ਅਫੀਮ, 82 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 01 ਕਿਲੋਗ੍ਰਾਮ ਗਾਂਜਾ, 6600 ਨਸ਼ੀਲੀਆਂ ਗੋਲੀਆਂ ਅਤੇ 4,15,000 ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 11 ਮੁਕੱਦਮੇ ਦਰਜ ਕਰਕੇ 09 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 126 ਲੀਟਰ ਸ਼ਰਾਬ ਠੇਕਾ ਦੇਸੀ, 38.750 ਲੀਟਰ ਸ਼ਰਾਬ ਨਜਾਇਜ ਅਤੇ 450 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 04 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 04 ਮੁਕੱਦਮੇ ਦਰਜ ਕਰਕੇ 56,400/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਨਾਗਰਿਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 115 ਪਿੰਡਾਂ ਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 01 December,2024
ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ਦੇ ਕਿਨਾਰੇ ਪਸ਼ੂਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਸਬੰਧੀ ਜਿਲ੍ਹਾ ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ਦੇ ਕਿਨਾਰੇ ਪਸ਼ੂਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਸਬੰਧੀ ਜਿਲ੍ਹਾ ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ ਫ਼ਤਹਿਗੜ੍ਹ ਸਾਹਿਬ : ਪਟਿਆਲਾ ਰੋਡ `ਤੇ ਪੈਂਦੇ ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ਦੇ ਕਿਨਾਰੇ ਪਸ਼ੂਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਸਬੰਧੀ ਜਿਲ੍ਹਾ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਰਾਕੇਸ਼ ਯਾਦਵ ਪੀ. ਪੀ. ਐੱਸ., ਕਪਤਾਨ ਪੁਲਿਸ (ਡੀ) ਫਤਹਿਗੜ੍ਹ ਨੇ ਦੱਸਿਆ ਕਿ ਇੰਸਪੈਕਟਰ ਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਰਹਿੰਦ ਵੱਲੋਂ ਵੱਖੋ-ਵੱਖ ਪੱਖਾਂ ਤੋਂ ਜਾਂਚ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਸਬੰਧੀ ਮੁਕੱਦਮਾ ਨੰਬਰ 182 ਮਿਤੀ 26.11.2024 ਅ/ਧ 299,196,325,109, ਬੀ. ਐਨ. ਐਸ., ਸੈਕਸ਼ਨ 8, ਪੰਜਾਬ ਪ੍ਰੋਹਿਬੇਸ਼ਨ ਆਫ਼ ਕਾਓ ਸਲਾਟਰ ਐਕਟ 1955, ਸੈਕਸ਼ਨ 11, ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲ ਐਕਟ 1960, 25/54/59 ਅਸਲਾ ਐਕਟ, ਥਾਣਾ ਸਰਹਿੰਦ ਬਰਬਿਆਨ ਨਿਕਸ਼ਨ ਕੁਮਾਰ ਵਾਸੀ ਪੱਕਾ ਬਾਗ ਰੋਪੜ, ਥਾਣਾ ਸਿਟੀ ਰੋਪੜ ਜ਼ਿਲ੍ਹਾ ਰੋਪੜ ਬਰਖਿਲਾਫ ਗੱਡੀ ਬਰੈਜ਼ਾ ਨੰਬਰ ਡੀ. ਐੱਲ 9 ਸੀਏ ਡਬਲਿਊ 3278, ਸਵਾਰ ਨਾ-ਮਾਲੂਮ ਵਿਅਕਤੀਆਂ ਦੇ ਦਰਜ ਕੀਤਾ ਗਿਆ ਸੀ । ਤਫਤੀਸ਼ ਦੌਰਾਨ ਮੁਹੰਮਦ ਰਫੀ ਵਾਸੀ ਗਗੜਾ ਥਾਣਾ ਸਮਰਾਲਾ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਬਾਗ ਅਲੀ ਵਾਸੀ ਤਲਵਾੜਾ ਥਾਣਾ ਮੰਡੀ ਗੋਬਿੰਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ, ਰਹਿਮ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ, ਸਰਾਜ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਅਤੇ ਗੁਫਰਾਨ ਨੂੰ ਨਾਮਜ਼ਦ ਕਰ ਕੇ ਮੁਲਜ਼ਮ ਮੁਹੰਮਦ ਰਫੀ, ਬਾਗ ਅਲੀ ਅਤੇ ਰਹਿਮ ਅਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਮੁਲਜ਼ਮਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ 3 ਮੋਟਰਸਾਈਕਲ, 1 ਛੋਟਾ ਹਾਥੀ ਅਤੇ 2 ਸ਼ੁਰੀਆਂ ਬਰਾਮਦ ਕੀਤੇ ਗਏ ਹਨ ਤੇ ਤਫਤੀਸ਼ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ ।
Punjab Bani 30 November,2024
ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ
ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਨਵੀਂ ਦਿੱਲੀ : ਜੂਨ 2016 `ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੇਰਕੋਟਲਾ `ਚ ਹੋਈ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਨਾਮਜ਼ਦ ਦਿੱਲੀ ਦੇ ਮਹਰੌਲੀ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਕਰ ਦਿੱਤਾ ਹੈ । ਅੱਜ ਮਲੇਰਕੋਟਲਾ ਅਦਾਲਤ ਸਜ਼ਾ ’ਤੇ ਫੈਸਲਾ ਸੁਣਾਏਗੀ । ਦੱਸ ਦਈਏ ਕਿ ਇਹ ਮਾਮਲਾ 21 ਜੂਨ 2016 ਦਾ ਹੈ ਜਦੋਂ ਮਲੇਰਕੋਟਲਾ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਏ ਸੀ । 2017 ਦੀਆਂ ਵਿਧਾਨਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਮਾਮਲਾ ਸਾਹਮਣੇ ਆਇਆ ਸੀ । ਦੱਸ ਦਈਏ ਕਿ 8 ਸਾਲ ਪਹਿਲਾਂ ਨਰੇਸ਼ ਯਾਦਵ ’ਤੇ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਇਲਜ਼ਾਮ ਲੱਗਿਆ ਸੀ । ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ’ਚ ਕਾਫੀ ਜਿਆਦਾ ਰੋਸ ਪਾਇਆ ਜਾ ਰਿਹਾ ਸੀ ਅਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਪੁਲਿਸ ਨੇ ਮਾਮਲਾ ਭਖਦਾ ਹੋਇਆ ਦੇਖਦੇ ਹੋਏ ਚਾਰ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਸੀ ।
Punjab Bani 30 November,2024
ਤਰਨਤਾਰਨ ’ਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਦੇ ਨੌਜਵਾਨ ਦੀ ਕਾਰ ’ਤੇ ਫਾਇਰਿੰਗ
ਤਰਨਤਾਰਨ ’ਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਦੇ ਨੌਜਵਾਨ ਦੀ ਕਾਰ ’ਤੇ ਫਾਇਰਿੰਗ ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ’ਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਦੇ ਇਕ ਨੌਜਵਾਨ ਦੀ ਕਾਰ ਉੱਪਰ ਬਾਈਕ ਸਵਾਰ ਦੋ ਜਣਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਕੋਲੋਂ ਕਰੀਬ ਸੱਤ ਮਹੀਨੇ ਪਹਿਲਾਂ 50 ਲੱਖ ਦੀ ਫਿਰੌਤੀ ਵੀ ਵਿਦੇਸ਼ੀ ਨੰਬਰ ਤੋਂ ਮੰਗੀ ਗਈ ਸੀ । ਦੂਜੇ ਪਾਸੇ ਪੁਲਸ ਨੇ ਉਕਤ ਘਟਨਾ ਸਬੰਧੀ ਦੋ ਅਣਪਛਾਤੇ ਵਿਅਕਤੀਆਂ ਸਣੇ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ । ਅਨਮੋਲਪ੍ਰੀਤ ਸਿੰਘ ਵਾਸੀ ਪੰਡੋਰੀ ਗੋਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਤਰਨਤਾਰਨ ਦੇ ਬੱਸ ਅੱਡੇ ਕੋਲ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਦਾ ਹੈ । ਉਹ ਆਪਣੀ ਹਾਂਡਾ ਇਮੇਜ ਕਾਰ ’ਚ ਬੈਠ ਕੇ ਸਕਿਓਰਿਟੀ ਗਾਰਡ ਬਲਜੀਤ ਸਿੰਘ ਸਣੇ ਬੱਸ ਸਟੈਂਡ ਵਾਲੇ ਪਾਸੇ ਏਟੀਐੱਮ ਵਿੱਚੋਂ ਪੈਸੇ ਕਢਾਉਣ ਲਈ ਗਿਆ ਸੀ, ਉਥੇ ਪੁੱਜਾ ਤਾਂ ਜੇਬ ਵਿੱਚੋਂ ਏਟੀ ਜਦੋਂ ਉਹ ਏ. ਟੀ. ਐਮ. ਪਾਸ ਪੁੱਜਾ ਤਾਂ ਉਸ ਦੀ ਜੇਬ ਵਿੱਚ ਏ. ਟੀ. ਐਮ. ਕਾਰਡ ਨਹੀਂ ਸੀ, ਜਿਸ ਕਰਕੇ ਉਹ ਆਪਣੇ ਦਫਤਰ ਵਾਪਸ ਆ ਗਿਆ ਪਰ ਇਸੇ ਦੌਰਾਨ ਉਸਨੇ ਵੇਖਿਆ ਕਿ ਇਕ ਸਕਾਰਪਿਓ ਗੱਡੀ ਉਸਦਾ ਪਿੱਛਾ ਕਰ ਰਹੀ ਸੀ । ਉਹ ਸਕਿਉਰਟੀ ਗਾਰਡ ਸਮੇਤ ਆਪਣੇ ਪਿੰਡ ਚੱਲਿਆ ਪਰ ਗਾਰਡ ਨੇ ਪਿੰਡ ਜਾਣ ਦੀ ਬਜਾਏ ਸ਼ਹਿਰ ਵਿਚ ਹੀ ਆਪਣੇ ਦੋਸਤ ਕੋਲ ਰੁਕਣ ਦੀ ਸਲਾਹ ਦਿੱਤੀ । ਉਹ ਦੋਸਤ ਘਰ ਜਾਂਦਾ ਇਸ ਤੋੋਂ ਪਹਿਲਾਂ ਉਸ ਨੇ ਆਪਣੇ ਮਾਮੇ ਦੇ ਲੜਕੇ ਜੋ ਨੂਰਦੀ ਰਹਿੰਦਾ ਹੈ ਨਾਲ ਗੱਡੀ ਦੇ ਪਿੱਛਾ ਕਰਨ ਦੀ ਗੱਲ ਕੀਤੀ ਤਾਂ ਉਸਨੇ ਉਸ ਨੂੰ ਆਪਣੇ ਘਰ ਬੁਲਾ ਲਿਆ । ਉਸ ਨੇ ਬਾਈਪਾਸ ਤੋਂ ਝਬਾਲ ਵੱਲ ਆਪਣੀ ਗੱਡੀ ਮੋੜੀ ਤਾਂ ਸਕਾਰਪੀਓ ਵੀ ਪਿੱਛਾ ਕਰਦੀ ਰਹੀ ਪਰ ਟੀ ਪੁਆਇੰਟ ਤੋਂ ਅੱਗੇ ਨਹੀਂ ਆਈ । ਹਾਲਾਂਕਿ ਕੁਝ ਦੇਰ ਬਾਅਦ ਪਿੱਛੋਂ ਇਕ ਮੋਟਰਸਾਈਕਲ ਆਇਆ, ਜਿਸ ’ਤੇ ਸਵਾਰ ਲੋਕਾਂ ਨੇ ਉਸਦੀ ਗੱਡੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਸਕਿਉਰਟੀ ਗਾਰਡ ਬਲਜੀਤ ਸਿੰਘ ਨੇ ਉਸ ਥੱਲੇ ਕਰ ਦਿੱਤਾ ਤੇ ਉਹ ਵਾਲ ਵਾਲ ਬਚਿਆ । ਗੋਲੀਆਂ ਚਲਾ ਕੇ ਮੋਟਰਸਾਈਕਲ ਸਵਾਰ ਪਿੱਛੇ ਤਰਨਤਾਰਨ ਵੱਲ ਮੁੜ ਗਏ ਅਤੇ ਉਹ ਗੱਡੀ ਭਜਾ ਕੇ ਨੂਰਦੀ ਆਪਣੇ ਮਾਮੇ ਘਰ ਲੈ ਗਿਆ । ਉਸ ਨੇ ਦੱਸਿਆ ਕਿ ਇਕ ਫਾਇਰ ਉਸਦੀ ਗੱਡੀ ਦੇ ਬੋਨਟ ਅਤੇ ਦੋ ਸ਼ੀਸ਼ੇ ਵਿਚ ਲੱਗੇ । ਸ਼ਿਕਾਇਤ ਵਿਚ ਉਸ ਨੇ ਇਹ ਵੀ ਦੱਸਿਆ ਕਿ ਕਰੀਬ ਸੱਤ ਮਹੀਨੇ ਪਹਿਲਾਂ ਵਿਦੇਸ਼ੀ ਨੰਬਰ ਤੋਂ ਉਸ ਕੋਲੋਂ 50 ਲੱਖ ਦੀ ਫਿਰੋਤੀ ਮੰਗੀ ਗਈ ਸੀ ਅਤੇ ਅੱਗੋ ਬੋਲਣ ਵਾਲੇ ਨੇ ਆਪਣਾ ਨਾਂ ਹੈਰੀ ਚੱਠਾ ਦੱਸਿਆ ਸੀ । ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਸਬੰਧੀ ਹੈਰੀ ਚੱਠਾ ਅਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਅਗਲੀ ਜਾਂਚ ਲਈ ਏਐੱਸਆਈ ਚਰਨਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ ।
Punjab Bani 30 November,2024
ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹਰਿਆਣਾ : ਜੀਂਦ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਕਿਸੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਵਸੂਲਣ ਆਏ ਸਨ। ਜਿਵੇਂ ਹੀ ਬਦਮਾਸ਼ਾਂ ਨੇ ਇੱਥੇ ਪੁਲਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ । ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਆਂ ਚਲਾਈਆਂ, ਬਦਮਾਸ਼ਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਬਦਮਾਸ਼ਾਂ ਦੀ ਕਾਰ ‘ਤੇ ਗੋਲੀ ਲੱਗੀ । ਇਸ ਤੋਂ ਬਾਅਦ ਬਦਮਾਸ਼ ਕਾਰ ਛੱਡ ਕੇ ਜੰਗਲ ਵੱਲ ਭੱਜ ਗਏ। ਪੁਲਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚੋਂ ਇੱਕ ਤਲਵਾਰ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ । ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 30 November,2024
ਦੋ ਸਮੱਗਲਰਾਂ ਕੋਲੋਂ ਅੰਮ੍ਰਿਤਸਰ ਪੁਲਸ ਨੇ ਕੀਤੇ ਹਥਿਆਰ ਬਰਾਮਦ
ਦੋ ਸਮੱਗਲਰਾਂ ਕੋਲੋਂ ਅੰਮ੍ਰਿਤਸਰ ਪੁਲਸ ਨੇ ਕੀਤੇ ਹਥਿਆਰ ਬਰਾਮਦ ਅੰਮ੍ਰਿਤਸਰ : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ, ਨੇੜੇ ਘਰਿੰਡਾ, ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪ੍ਰੇਟਿਵ ਦੀ ਉਡੀਕ ਕਰ ਰਹੇ ਸਨ । ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਅਧੀਨ ਐਫ. ਆਈ. ਆਰ. ਦਰਜ ਕੀਤੀ ਗਈ । 8 ਆਧੁਨਿਕ ਹਥਿਆਰ ਜਿਸ ਵਿਚ 4 ਗਲੋਕ ਪਿਸਤੌਲ (ਆਸਟ੍ਰੀਆ ਵਿਚ ਬਣੇ), 2 ਤੁਰਕੀਏ 9 ਐਲ. ਐਲ. ਪਿਸਤੌਲ ਅਤੇ 2 ਐਕਸ-ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲ ਸਮੇਤ 10 ਰੌਂਦ ਸ਼ਾਮਿਲ ਹਨ ।
Punjab Bani 30 November,2024
ਰੇਲਵੇ ਚ ਭਰਤੀ ਕਰਾਉਣ ਦੇ ਨਾਂ ਤੇ ਗਰੀਬ ਪਰਿਵਾਰ ਤੋਂ ਢਾਈ ਲੱਖ ਠੱਗੇ
ਰੇਲਵੇ ਚ ਭਰਤੀ ਕਰਾਉਣ ਦੇ ਨਾਂ ਤੇ ਗਰੀਬ ਪਰਿਵਾਰ ਤੋਂ ਢਾਈ ਲੱਖ ਠੱਗੇ ਤਰਨ ਤਾਰਨ : ਸਬ ਡਿਵੀਜ਼ਨ ਭਿੱਖੀਵਿੰਡ ਦੇ ਥਾਣਾ ਕੱਚਾ ਪੱਕਾ ਦੀ ਹਦੂਦ ਅੰਦਰ ਪੈਂਦੇ ਪਿੰਡ ਭੈਣੀ ਗੁਰਮੁਖ ਸਿੰਘ ਤੋਂ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਗੱਦੀ ਲਗਾਉਂਦੇ ਬਾਬੇ ਵੱਲੋਂ ਭੱਠੇ ਤੇ ਮਜ਼ਦੂਰੀ ਕਰਦੇ ਗਰੀਬ ਪਰਿਵਾਰ ਨੂੰ ਝਾਂਸੇ ਵਿੱਚ ਲੈ ਕੇ ਢਾਈ ਲੱਖ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ । ਪੀੜਤ ਪਰਿਵਾਰ ਦੇ ਬਲਜੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਪਾਲ ਸਿੰਘ ਉਰਫ ਜੱਸਾ ਬਾਬਾ ਨੇ ਸਾਡੇ ਨਾਲ ਢਾਈ ਲੱਖ ਰੁਪਏ ਦੀ ਠੱਗੀ ਕੀਤੀ ਹੈ। ਉਕਤ ਜਸਪਾਲ ਸਿੰਘ ਉਰਫ ਜੱਸਾ ਬਾਬਾ ਘਰ ਵਿੱਚ ਗੱਦੀ ਲਗਾਉਂਦਾ ਹੈ ਅਤੇ ਪੁੱਛਾਂ ਦੇਣ ਦਾ ਕੰਮ ਕਰਦਾ ਹੈ । ਉਹਨਾਂ ਕਿਹਾ ਕਿ ਜਿਸ ਕੋਲ ਸਾਡਾ ਪਰਿਵਾਰ ਵੀ ਜਾਣ ਲੱਗ ਪਿਆ ਜਿਸ ਤੋਂ ਬਾਅਦ ਬਾਬੇ ਨੇ ਕਿਹਾ ਕਿ ਮੇਰੀ ਵੱਡੇ ਅਫਸਰਾਂ ਨਾਲ ਗੱਲਬਾਤ ਹੈ ਅਤੇ ਮੈਂ ਤੁਹਾਡੇ ਲੜਕੇ ਨੂੰ ਰੇਲਵੇ ਵਿੱਚ ਭਰਤੀ ਕਰਵਾ ਦੇਵਾਂਗਾ ਅਤੇ ਜਸਪਾਲ ਸਿੰਘ ਨੇ ਸਾਨੂੰ ਭਰੋਸੇ ਵਿੱਚ ਲੈ ਕੇ ਸਾਡੇ ਤੋਂ ਢਾਈ ਲੱਖ ਰੁਪਏ ਠੱਗ ਲਏ। ਜਿਸ ਸਬੰਧੀ ਸਾਡੇ ਵੱਲੋਂ ਕੁਝ ਸਮਾਂ ਪਹਿਲਾਂ ਥਾਣੇ ਦਰਖਾਸਤ ਵੀ ਦਿੱਤੀ ਗਈ। ਜਿੱਥੇ ਪਿੰਡ ਦੇ ਮੋਹਤਬਰ ਵਿਅਕਤੀਆਂ ਵਿੱਚ ਇਸ ਨੇ ਸਾਡੇ ਨਾਲ ਪੈਸੇ ਵਾਪਸ ਕਰਨ ਦਾ ਇਕਰਾਰਨਾਮਾ ਵੀ ਕੀਤਾ । ਪੀੜਤ ਪਰਿਵਾਰ ਨੇ ਕਿਹਾ ਕਿ ਅਸੀਂ ਇਹ ਪੈਸੇ ਵਿਆਜ ਤੇ ਲੈ ਕੇ ਇਸ ਨੂੰ ਦਿੱਤੇ ਸਨ ਤੇ ਵਿਆਜ ਵੱਧਦਾ ਜਾ ਰਿਹਾ ਸੀ ਜਿਸ ਦੀ ਚਿੰਤਾ ਕਾਰਨ ਸਾਡੇ ਪਿਤਾ ਦੀ ਵੀ ਮੌਤ ਹੋ ਗਈ । ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦੇ ਉਹਨਾਂ ਦੇ ਪੈਸੇ ਵਾਪਸ ਕਰਵਾਉਣ ਅਤੇ ਜਸਪਾਲ ਸਿੰਘ ਉੱਪਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਪਿੰਡ ਭੈਣੀ ਗੁਰਮੁਖ ਸਿੰਘ ਦੇ ਜਸਪਾਲ ਸਿੰਘ ਉਰਫ ਬਾਬਾ ਜੱਸਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਜਿਨ੍ਹਾਂ ਨੇ ਠੱਗੀ ਕੀਤੀ ਉਹ ਹੋਰ ਲੋਕ ਹਨ ਜਿਨ੍ਹਾਂ ਨੇ ਸਾਡੇ ਵੀ ਪੈਸੇ ਦੱਬੇ ਹਨ ਜੇਕਰ ਸਾਨੂੰ ਅੱਗੋਂ ਮਿਲ ਜਾਣਗੇ ਤਾਂ ਇਹਨਾਂ ਨੂੰ ਵੀ ਮਿਲ ਜਾਣਗੇ। ਕੀ ਕਹਿੰਦੇ ਹਨ ਏ ਐਸ ਆਈ ਗੁਰਮੀਤ ਸਿੰਘ ਇਸ ਸਬੰਧੀ ਜਦੋਂ ਥਾਣਾ ਕੱਚਾ ਪੱਕਾ ਦੇ ਏ ਐਸ ਆਈ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਦੋਨਾ ਧਿਰਾਂ ਨੂੰ ਕੱਲ ਦਾ ਟਾਇਮ ਦਿੱਤਾ ਹੈ ਉਹ ਤਫਦੀਸ਼ ਕਰਨਗੇ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ ।
Punjab Bani 30 November,2024
ਚੰਡੀਗੜ੍ਹ ਵਿਚ ਬੰਬ ਧਮਾਕਿਆਂ ਵਿਚ ਪੁਲਸ ਨੇ ਕੀਤਾ ਦੋ ਮੁਲਜਮਾਂ ਨੂੰ ਕਾਬੂ
ਚੰਡੀਗੜ੍ਹ ਵਿਚ ਬੰਬ ਧਮਾਕਿਆਂ ਵਿਚ ਪੁਲਸ ਨੇ ਕੀਤਾ ਦੋ ਮੁਲਜਮਾਂ ਨੂੰ ਕਾਬੂ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ `ਚ ਬੰਬ ਧਮਾਕਿਆਂ `ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਬੰਬ ਧਮਾਕੇ ਮਾਮਲੇ `ਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ । ਧਮਾਕੇ ਦੇ ਮੁਲਜ਼ਮਾਂ ਦੀ ਭਾਲ ਲਈ ਚੰਡੀਗੜ੍ਹ ਪੁਲਸ ਦੀਆਂ ਸਾਰੀਆਂ ਟੀਮਾਂ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਸਰਚ ਕਰ ਰਹੀਆਂ ਸਨ, ਜਿਸ ਵਿੱਚ ਹੁਣ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ । ਇਹ ਦੋਵੇਂ ਮੁਲਜ਼ਮ ਗੋਲਡੀ ਬਰਾੜ ਅਤੇ ਕਾਲਾ ਜਠੇੜੀ ਦੇ ਗੁਰਗੇ ਦੱਸੀ ਗਏ ਹਨ। ਇਸ ਸਬੰਧੀ ਚੰਡੀਗੜ੍ਹ ਪੁਲਸ ਦੇ ਡੀ. ਜੀ. ਪੀ. ਨੇ ਜਾਣਕਾਰੀ ਦਿੱਤੀ ਹੈ । ਡੀ. ਜੀ. ਪੀ. ਨੇ ਟਵਿੱਟਰ ਐਕਸ `ਤੇ ਦੱਸਿਆ ਕਿ ਪੁਲਿਸ ਨੇ ਜਦੋਂ ਇਨ੍ਹਾਂ ਦੋਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ `ਤੇ ਫਾਇਰ ਕੀਤਾ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਦੇ ਵਿੱਚ ਦੋਹਾਂ ਦੀ ਲੱਤ ਵਿੱਚ ਪੁਲਸ ਦੀ ਗੋਲੀ ਵੀ ਲੱਗੀ, ਜਿਸ ਕਾਰਨ ਜ਼ਖਮੀ ਹੋਏ । ਉਪਰੰਤ ਦੋਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਹਰਿਆਣਾ ਦੇ ਹਿਸਾਰ ਵਿੱਚ ਮੁੱਠਭੇੜ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ।
Punjab Bani 30 November,2024
ਮੋਹਾਲੀ ਪੁਲਸ ਨੇ ਅੰਨ੍ਹੇ ਕਤਲ ਨੂੰ ਸੁਲਝਾ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਮੋਹਾਲੀ ਪੁਲਸ ਨੇ ਅੰਨ੍ਹੇ ਕਤਲ ਨੂੰ ਸੁਲਝਾ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਐਸ. ਏ. ਐਸ. ਨਗਰ : ਐਸ. ਏ. ਐਸ. ਨਗਰ ਦੇ ਐਸ. ਐਸ. ਪੀ. ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਜੀ. ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਨੇ ਮਿਤੀ 07-11-2024 ਨੂੰ ਥਾਣਾ ਜੀਰਕਪੁਰ ਦੇ ਏਰੀਆ ਨੇੜੇ ਛੱਤ ਲਾਈਟਾਂ ਵਿਖੇ ਹੋਏ ਬਲਾਇੰਡ ਮਰਡਰ ਨੂੰ ਟਰੇਸ ਕਰਕੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ. ਐਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ 11 ਨਵੰਬਰ 24 ਨੂੰ ਪ੍ਰਮੋਦ ਸਿੰਘ ਪੁੱਤਰ ਮੁਕਟ ਸਿੰਘ ਵਾਸੀ ਅਜੀਤ ਨਗਰ ਖੰਡੋਲੀ ਪਟਿਆਲ਼ਾ ਬਾਈਪਾਸ ਰੋਡ ਥਾਣਾ ਗੰਡਾ ਖੇੜੀ ਰਾਜਪੁਰਾ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 499 ਮਿਤੀ 11-11-2024 ਅ/ਧ 103, 3(5) ਬੀ.ਐੱਨ.ਐੱਸ ਥਾਣਾ ਜੀਰਕਪੁਰ ਦਰਜ ਰਜਿਸਟਰ ਹੋਇਆ ਸੀ ਕਿ ਉਸਦਾ ਭਰਾ ਰਾਣਾ ਪ੍ਰਤਾਪ ਸਿੰਘ ਨੂਰ ਸਕਿਊਰਿਟੀ ਸਰਵਿਸ ਲੋਹਗੜ ਜੀਰਕਪੁਰ ਵਿਖੇ ਬਤੌਰ ਫੀਲਡ ਅਫਸਰ ਦਾ ਕੰਮ ਕਰਦਾ ਹੈ ਅਤੇ ਨੂਰ ਸਕਿਊਰਿਟੀ ਸਰਵਿਸ ਲੋਹਗੜ, ਜੀਰਕਪੁਰ ਦੇ ਦਫਤਰ ਵਿੱਚ ਹੀ ਉਸਦੀ ਰਿਹਾਇਸ਼ ਸੀ, ਉਸਦਾ ਭਰਾ ਹਫਤੇ ਵਿੱਚ 02/03 ਦਿਨਾਂ ਲਈ ਹੀ ਆਪਣੇ ਘਰ ਰਾਜਪੁਰਾ ਵਿਖੇ ਆਉਂਦਾ ਸੀ। ਮਿਤੀ 07-11-2024 ਨੂੰ ਉਸਦਾ ਭਰਾ ਰਾਣਾ ਪ੍ਰਤਾਪ ਸਿੰਘ ਹਰ ਵਾਰ ਦੀ ਤਰ੍ਹਾਂ ਵਕਤ ਕ੍ਰੀਬ 9:00 ਪੀ.ਐਮ. ਘਰ ਤੋਂ ਜੀਰਕਪੁਰ ਲਈ ਆਪਣੇ ਮੋਟਰਸਾਈਕਲ ਨੰ: 39--8123 ਮਾਰਕਾ ਸਪਲੈਂਡਰ ਰੰਗ ਕਾਲ਼ਾ ਪਰ ਗਿਆ ਸੀ। ਉਸ ਤੋਂ ਅਗਲੇ ਦਿਨ ਸਵੇਰੇ ਉਸਦੇ ਭਰਾ ਰਾਣਾ ਪ੍ਰਤਾਪ ਸਿੰਘ ਦੀ ਨੇ ਉਸਦੇ ਮੋਬਾਇਲ ਨੰ: 62393-78799 ਪਰ ਫੋਨ ਕੀਤਾ ਤਾਂ ਉਸਦਾ ਮੋਬਾਇਲ ਫੋਨ ਬੰਦ ਆ ਰਿਹਾ ਸੀ ਤਾਂ ਉਸਨੇ ਵੀ ਆਪਣੇ ਭਰਾ ਨੂੰ ਕਈ ਵਾਰ ਫੋਨ ਲਗਾਇਆ, ਜਿਸਦਾ ਫੋਨ ਲਗਾਤਾਰ ਬੰਦ ਆ ਰਿਹਾ ਸੀ। ਜੋ ਕਿ 11 ਨਵੰਬਰ 2024 ਨੂੰ ਉਸਨੂੰ ਬਾਅਦ ਦੁਪਾਹਿਰ ਉਸਦੇ ਕਿਸੇ ਜਾਣਕਾਰ ਨੇ ਫੋਨ ਤੇ ਦੱਸਿਆ ਕਿ ਉਸਦੇ ਭਰਾ ਦਾ ਮੋਟਰਸਾਈਕਲ ਪੀ.ਬੀ.39--8123 ਛੱਤ ਲਾਈਟ ਪੁਆਇੰਟ ਜੀਰਕਪੁਰ ਦੇ ਲਾਗੇ ਝਾੜੀਆਂ ਵਿੱਚ ਲਵਾਰਿਸ ਖੜਾ ਹੈ ਅਤੇ ਉਸਦੇ ਨਾਲ਼ ਹੀ ਝਾੜੀਆਂ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ, ਜਿਸਨੇ ਮੌਕਾ ਪਰ ਪੁੱਜਕੇ ਮੋਟਰਸਾਈਕਲ ਦੇਖਿਆ ਤਾਂ ਉਕਤ ਮੋਟਰਸਾਈਕਲ ਉਸਦੇ ਭਰਾ ਰਾਣਾ ਪ੍ਰਤਾਪ ਸਿੰਘ ਦਾ ਹੀ ਸੀ ਅਤੇ ਸਿਵਲ ਹਸਪਤਾਲ ਡੇਰਾਬਸੀ ਦੀ ਮੋਰਚਰੀ ਵਿੱਚ ਲਾਸ਼ ਵੀ ਪਈ ਦੇਖ ਲਈ, ਜੋ ਕਿ ਬੁਰੀ ਤਰ੍ਹਾਂ ਨਾਲ਼ ਗਲ਼-ਸੜ ਚੁੱਕੀ ਸੀ, ਜਿਸ ਵਿੱਚ ਕੀੜੇ ਪਏ ਸਨ, ਇਹ ਲਾਸ਼ ਵੀ ਉਸਦੇ ਭਰਾ ਰਾਣਾ ਪ੍ਰਤਾਪ ਸਿੰਘ ਦੀ ਹੀ ਸੀ। ਜੋ ਉਸਦੇ ਭਰਾ ਰਾਣਾ ਪ੍ਰਤਾਪ ਸਿੰਘ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਕੱਪੜੇ ਨਾਲ਼ ਬੰਨਕੇ ਕਿਸੇ ਨਾ-ਮਾਲੂਮ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਕਤ ਬਲਾਇੰਡ ਮਰਡਰ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਸ਼੍ਰੀਮਤੀ ਜੋਤੀ ਯਾਦਵ ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਮਨਪ੍ਰੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਦਿਹਾਤੀ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਸ਼੍ਰੀ ਜਸਪਿੰਦਰ ਸਿੰਘ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ ਜੀਰਕਪੁਰ, ਜਿਲਾ ਐਸ.ਏ.ਐਸ. ਨਗਰ ਜੀ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਅਤੇ ਥਾਣਾ ਜੀਰਕਪੁਰ ਨੂੰ ਟਾਸਕ ਦਿੱਤਾ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਬਲਾਇੰਡ ਮਰਡਰ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕਰੇ। ਜਿਸਤੇ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਅਤੇ ਉਹਨਾਂ ਦੀ ਟੀਮ ਵੱਲੋਂ ਇੰਸ: ਜਸਕੰਵਲ ਸਿੰਘ ਸੇਖੋਂ ਮੁੱਖ ਅਫਸਰ ਥਾਣਾ ਜੀਰਕਪੁਰ ਨਾਲ਼ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀਂ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ 02 ਦੋਸ਼ੀਆਂ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ ਹੈ।
Punjab Bani 29 November,2024
ਜੀ. ਆਰ. ਪੀ. ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ
ਜੀ.ਆਰ.ਪੀ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ ਰਾਜਪੁਰਾ/ਪਟਿਆਲਾ, 29 ਨਵੰਬਰ : ਜੀ.ਆਰ.ਪੀ. ਦੇ ਡੀਐਸਪੀ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਕਰਦਿਆਂ ਜੀ.ਆਰ.ਪੀ. ਦੀ ਟੀਮ ਨੇ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ 1 ਕਿੱਲੋ 900 ਗਰਾਮ ਅਫ਼ੀਮ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਾਜਪੁਰਾ ਦੇ ਪਲੇਟਫ਼ਾਰਮ ਨੰਬਰ 1 ਪੱਛਮੀ ਸਿਰਾ ’ਤੇ ਸੀ.ਆਈ.ਏ-2 ਜੀ.ਆਰ.ਪੀ. ਵਿੱਚ ਤਾਇਨਾਤ ਐਸ.ਆਈ. ਸੁਖਵਿੰਦਰ ਸਿੰਘ ਵੱਲੋਂ ਇਕ ਵਿਅਕਤੀ ਬਲਜੀਤ ਸਿੰਘ ਪਿੰਡ ਰਹੋਣ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਉਸ ਵਿਅਕਤੀ ਪਾਸੋਂ 1 ਕਿਲੋ 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 22 ਮਿਤੀ 27-11-24 ਅ/ਧ 18/16/85 ਐਨ.ਡੀ.ਪੀ.ਐਸ ਐਕਟ ਜੀ.ਆਰ.ਪੀਜ਼ ਪਟਿਆਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।
Punjab Bani 29 November,2024
ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ
ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ ਧਮਾਕਿਆਂ ਨਾਲ ਘਰਾਂ ਦੀਆਂ ਕੰਧਾਂ ਹਿੱਲੀਆਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਸ਼ਹਿਰ ‘ਚ ਬੰਬ ਧਮਾਕੇ ਦੀ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 3 ਵਜੇ ਬੰਬ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਜਾਣਕਾਰੀ ਅਨੁਸਾਰ ਗੁਰਬਖਸ਼ ਨਗਰ ਥਾਣੇ ਨੇੜੇ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ । ਫਿਲਹਾਲ ਇਸ ਮਾਮਲੇ ‘ਚ ਪੁਲਿਸ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ । ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 3 ਵਜੇ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ । ਇੰਨਾ ਹੀ ਨਹੀਂ ਲੋਕਾਂ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ । ਫਿਲਹਾਲ ਇਸ ਘਟਨਾ ‘ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ।
Punjab Bani 29 November,2024
ਪਟਿਆਲਾ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
ਪਟਿਆਲਾ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਪਟਿਆਲਾ : ਪਟਿਆਲਾ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਨਵਨੀਤ ਸਿੰਘ ਪੁੱਤਰ ਦਰਸ਼ਨ ਸਿੰਘ ਜੋ ਕਿ ਆਪਣੇ ਤਾਏ ਦੇ ਫੁੱਲ ਚੁਗਣ ਲਈ ਕਲੋੜੀ ਗੇਟ ਸ਼ਮਸ਼ਾਨਘਾਟ ਵਿਖੇ ਆਇਆ ਸੀ ਤਾਂ ਪਹਿਲਾਂ ਤੋਂ ਹੀ ਉੱਥੇ ਦੋ ਨੌਜਵਾਨ ਜੋ ਕਿ ਘਾਤ ਲਾਈ ਬੈਠੇ ਸਨ । ਉਹਨਾਂ ਨੇ ਨਵਨੀਤ ਸਿੰਘ ਉੱਤੇ ਸਿੱਧੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਗੋਲੀਆਂ ਲੱਗਣ ਕਾਰਨ ਨਵਨੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ । ਐਸ. ਪੀ. (ਡੀ) ਯੁਗੇਸ਼ ਸ਼ਰਮਾ ਇੰਚਾਰਜ ਸੀ. ਆਈ. ਸਟਾਫ ਸ਼ਮਿੰਦਰ ਸਿੰਘ, ਐਸ. ਐਚ. ਓ. ਕਤਵਾਲੀ ਹਰਜਿੰਦਰ ਸਿੰਘ ਢਿੱਲੋ ਤੋਂ ਇਲਾਵਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ । ਇਸ ਮੌਕੇ ਸੀ. ਆਈ. ਸਟਾਫ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪਤਾ ਲਗਾਇਆ ਜਾ ਰਿਹਾ ਹੈ ਕਿ ਆਖ਼ਿਰ ਕਤਲ ਦੀ ਵਜ੍ਹਾ ਕੀ ਹੋ ਸਕਦੀ ਹੈ?
Punjab Bani 29 November,2024
ਚੱਲਦੀ ਐਂਬੂਲੈਂਸ ਵਿਚ 16 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ
ਚੱਲਦੀ ਐਂਬੂਲੈਂਸ ਵਿਚ 16 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਮੌਗੰਜ, 29 ਨਵੰਬਰ : ਮੱਧ ਪ੍ਰਦੇਸ਼ ਦੇ ਮੌਗੰਜ ਜ਼ਿਲੇ ਤੋਂ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਚੱਲਦੀ ਐਂਬੂਲੈਂਸ ਵਿਚ 16 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ ਗਿਆ । ਇਸ ਮਾਮਲੇ ਵਿਚ ਲੜਕੀ ਨੇ ਆਪਣੀ ਭੈਣ ਅਤੇ ਉਸਦੇ ਪਤੀ ਦੇ ਸ਼ਾਮਿਲ ਹੋਣ ਦਾ ਦੋਸ਼ ਵੀ ਲਾਇਆ ਹੈ। ਇਕ ਅਧਿਕਾਰੀ ਨੇ ਕਿ ਦੱਸਿਆ ਕਿ ‘108’ ਐਮਰਜੈਂਸੀ ਸੇਵਾ ਅਧੀਨ ਚਲਾਈ ਜਾ ਰਹੀ ਐਂਬੂਲੈਂਸ ਵਿੱਚ ਕਥਿਤ ਅਪਰਾਧ 22 ਨਵੰਬਰ ਨੂੰ ਵਾਪਰਿਆ ਸੀ ਅਤੇ ਇਸ ਮਾਮਲੇ ਵਿਚ ਡਰਾਈਵਰ ਸਮੇਤ ਮਾਮਲੇ ਦੇ ਚਾਰ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ (ਰੀਵਾ ਰੇਂਜ) ਸਾਕੇਤ ਪਾਂਡੇ ਨੇ ਦੱਸਿਆ ਕਿ ਲੜਕੀ ਆਪਣੀ ਭੈਣ ਅਤੇ ਜੀਜਾ ਦੇ ਨਾਲ ਐਂਬੂਲੈਂਸ ਵਿੱਚ ਯਾਤਰਾ ਕਰ ਰਹੀ ਸੀ (ਉਨ੍ਹਾਂ ਵਿੱਚੋਂ ਕੋਈ ਵੀ ਮਰੀਜ਼ ਨਹੀਂ ਸੀ)। ਇਸ ਮੌਕੇ ਤਿੰਨਾਂ ਤੋਂ ਇਲਾਵਾ ਡਰਾਈਵਰ ਅਤੇ ਉਸ ਦਾ ਸਾਥੀ ਐਂਬੂਲੈਂਸ ਦੇ ਅੰਦਰ ਸਨ। ਪਾਂਡੇ ਨੇ ਪੀਟੀਆਈ ਨੂੰ ਦੱਸਿਆ ਕਿ ਨਾਬਾਲਗ ਆਪਣੀ ਭੈਣ ਅਤੇ ਉਸਦੇ ਪਤੀ ’ਤੇ ਅਪਰਾਧ ਵਿੱਚ ਸਹਾਇਤਾ ਕਰਨ ਦਾ ਦੋਸ਼ ਲਗਾਇਆ, ਕਿਉਂਕਿ ਡਰਾਈਵਰ ਉਨ੍ਹਾਂ ਨੂੰ ਜਾਣਦਾ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਅਨੁਸਾਰ ਰਸਤੇ ਵਿਚ ਲੜਕੀ ਦੀ ਭੈਣ ਅਤੇ ਉਸਦਾ ਪਤੀ ਪਾਣੀ ਲੈਣ ਦੇ ਬਹਾਨੇ ਗੱਡੀ ਤੋਂ ਹੇਠਾਂ ਉਤਰ ਗਏ ਅਤੇ ਜੋੜੇ ਦਾ ਇੰਤਜ਼ਾਰ ਕਰਨ ਦੀ ਬਜਾਏ ਐਂਬੂਲੈਂਸ ਡਰਾਈਵਰ ਨੇ ਐਬੂਲੈਂਸ ਭਜਾ ਲਈ, ਉਸ ਦੇ ਨਾਲ ਸਫ਼ਰ ਕਰ ਰਹੇ ਡਰਾਈਵਰ ਦੇ ਸਾਥੀ ਰਾਜੇਸ਼ ਕੇਵਤ ਨੇ 22 ਨਵੰਬਰ ਨੂੰ ਸੁਨਸਾਨ ਪਿੰਡ ਵਿੱਚ ਚੱਲਦੀ ਐਂਬੂਲੈਂਸ ਵਿੱਚ ਉਸ ਨਾਲ ਜਬਰ ਜਨਾਹ ਕੀਤਾ। ਡੀਆਈਜੀ ਨੇ ਦੱਸਿਆ ਕਿ ਲੜਕੀ ਨੂੰ ਸਾਰੀ ਰਾਤ ਬੰਧਕ ਬਣਾ ਕੇ ਰੱਖਣ ਤੋਂ ਬਾਅਦ ਅਗਲੀ ਸਵੇਰ ਦੋਵਾਂ ਮੁਲਜ਼ਮਾਂ ਨੇ ਉਸ ਨੂੰ ਸੜਕ ਕਿਨਾਰੇ ਸੁੱਟ ਦਿੱਤਾ। ਇਸ ਘਟਨਾ ਬਾਰੇ ਘਰ ਪਹੁੰਚਣ ’ਤੇ ਲੜਕੀ ਨੇ ਆਪਣੀ ਮਾਂ ਦੱਸਿਆ, ਪਰ ਉਨ੍ਹਾਂ ਸਮਾਜ ਵਿੱਚ ਪਰਿਵਾਰ ਦਾ ਅਕਸ ਖਰਾਬ ਹੋਣ ਡਰੋਂ ਇਸ ਮਾਮਲੇ ਦੀ ਰਿਪੋਰਟ ਨਹੀਂ ਕੀਤੀ। ਪਰ ਬਾਅਦ ਵਿਚ ਨਾਬਾਲਗ ਲੜਕੀ ਅਤੇ ਉਸ ਦੀ ਮਾਂ ਨੇ ਆਖਰਕਾਰ 25 ਨਵੰਬਰ ਨੂੰ ਪੁਲੀਸ ਕੋਲ ਪਹੁੰਚ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸ਼ਿਕਾਇਤ ’ਤੇ ਕੇਵਤ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਐਂਬੂਲੈਂਸ ਡਰਾਈਵਰ ਵਰਿੰਦਰ ਚਤੁਰਵੇਦੀ ਅਤੇ ਕਥਿਤ ਬਲਾਤਕਾਰੀ ਕੇਵਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਲੜਕੀ ਦੀ ਭੈਣ ਅਤੇ ਜੀਜਾ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 29 November,2024
ਚੌਕਸੀ ਵਿਭਾਗ ਨੇ ਕੀਤਾ ਏ. ਐਸ. ਆਈ. ਦੀ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਆਮ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ
ਚੌਕਸੀ ਵਿਭਾਗ ਨੇ ਕੀਤਾ ਏ. ਐਸ. ਆਈ. ਦੀ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਆਮ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਮੁਲਜ਼ਮ ਏ. ਐਸ. ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ ਜਿ਼ਲ੍ਹਾ ਪਟਿਆਲਾ ਨੂੰ ਇੱਕ ਪੁਲਸ ਮੁਲਾਜ਼ਮ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ ‘ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿਹਾ ਹੈ ਅਤੇ ਉਸ ਨੂੰ ਕਹਿ ਰਿਹਾ ਹੈ ਕਿ ਜੇ ਉਸਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਖਿਲਾਫ਼ ਉਹ ਕੇਸ ਦਰਜ ਕਰ ਦੇਵੇਗਾ । ਸਿ਼ਕਾਇਤ ਦੇ ਅਨੁਸਾਰ ਮੁਲਜ਼ਮ ਏ. ਐਸ. ਆਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਮਦਨ ਲਾਲ ਨੂੰ ਦੇਣ ਲਈ ਕਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਮਦਨ ਲਾਲ ਨੂੰ ਏ.ਐਸ.ਆਈ. ਸਵਰਨ ਸਿੰਘ ਖਾਤਰ ਸਿ਼਼ਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ. ਐਸ. ਆਈ. ਸਵਰਨ ਸਿੰਘ ਆਪਣੀ ਗ੍ਰਿਫ਼ਤਾਰ ਤੋਂ ਬਚਦਾ ਹੋਇਆ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Punjab Bani 28 November,2024
ਦਿੱਲੀ ਦੇ ਪ੍ਰਸ਼ਾਂਤ ਵਿਹਾਰ ‘ਚ ਧਮਾਕਾ, ਇਕ ਜ਼ਖਮੀ
ਦਿੱਲੀ ਦੇ ਪ੍ਰਸ਼ਾਂਤ ਵਿਹਾਰ ‘ਚ ਧਮਾਕਾ, ਇਕ ਜ਼ਖਮੀ ਚੰਡੀਗੜ੍ਹ : ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ ਹੋਇਆ, ਇਹ ਜਾਣਕਾਰੀ ਦਿੱਲੀ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਹੈ। ਧਮਾਕਾ ਜ਼ੋਰਦਾਰ ਸੀ, ਜਿਸ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ । ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਅਤੇ ਫੋਰੈਂਸਿਕ ਟੀਮ ਜਾਂਚ ਲਈ ਪਹੁੰਚੀ ਹੈ । ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਵੀ ਜਾਂਚ ਲਈ ਪਹੁੰਚ ਗਏ ਹਨ। ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਫਾਇਰ ਸਰਵਿਸ ਮੁਤਾਬਕ ਉਨ੍ਹਾਂ ਨੂੰ ਧਮਾਕੇ ਨਾਲ ਸਬੰਧਤ ਇੱਕ ਕਾਲ ਆਈ ਸੀ । ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ । ਇਹ ਧਮਾਕਾ ਪਾਰਕ ਦੀ ਚਾਰਦੀਵਾਰੀ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਚਿੱਟੇ ਪਾਊਡਰ ਵਰਗੀ ਕੋਈ ਚੀਜ਼ ਖਿੱਲਰੀ ਹੋਈ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ । ਪੁਲਿਸ ਬਲ ਮੌਕੇ ‘ਤੇ ਪਹੁੰਚ ਕੇ ਧਮਾਕੇ ਦੀ ਜਾਂਚ ਕਰ ਰਹੇ ਹਨ । ਗੌਰਤਲਬ ਹੈ ਕਿ ਪ੍ਰਸ਼ਾਂਤ ਵਿਹਾਰ ਵਿੱਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ । ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਵੀ ਸੀ. ਆਰ. ਪੀ. ਐਫ. ਪਬਲਿਕ ਸਕੂਲ ਨੇੜੇ ਅਜਿਹਾ ਹੀ ਧਮਾਕਾ ਹੋਇਆ ਸੀ ।
Punjab Bani 28 November,2024
ਪਟਿਆਲਾ ਪੁਲਿਸ ਵੱਲੋਂ ਨਾਭਾ ਤੋ ਲੁੱਟੀ ਥਾਰ ਵਾਲੇ ਕੇਸ ਵਿੱਚ 4 ਹੋਰ ਦੋਸੀ ਗ੍ਰਿਫਤਾਰ
ਪਟਿਆਲਾ ਪੁਲਿਸ ਵੱਲੋਂ ਨਾਭਾ ਤੋ ਲੁੱਟੀ ਥਾਰ ਵਾਲੇ ਕੇਸ ਵਿੱਚ 4 ਹੋਰ ਦੋਸੀ ਗ੍ਰਿਫਤਾਰ ਪਟਿਆਲਾ : ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ 25 ਨਵੰਬਰ ਨੂੰ ਨਾਭਾ ਤੋ ਲੁੱਟੀ ਥਾਰ ਵਾਲੇ ਕੇਸ ਵਿੱਚ ਲੋੜੀਦੇ ਦੋਸੀ ਸਰੋਵਰ ਸਿੰਘ ਉਰਫ ਲਵਲੀ ਪੁੱਤਰ ਜਤਿੰਦਰ ਸਿੰਘ ਵਾਸੀ ਰੋਹਟੀ ਬਸਤਾ ਸਿੰਘ ਥਾਣਾ ਸਦਰ ਨਾਭਾ ਜਿਲ੍ਹਾ ਪਟਿਆਲਾ ਨੂੰ ਪੁਲਸ ਐਨਕਾਊਂਟਰ ਦੌਰਾਨ ਕਾਬੂ ਕੀਤਾ ਗਿਆ ਸੀ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਥਾਣਾ ਪਸਿਆਣਾ ਦਰਜ ਕੀਤਾ ਗਿਆ ਹੈ। ਐਸ. ਐਸ. ਪਟਿਆਲਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸੇ ਤਹਿਤ ਥਾਰ ਵਾਲੇ ਕੇਸ ਵਿੱਚ ਬਾਕੀ ਲੋੜੀਦੇ ਦੋਸੀਆਨ ਨੂੰ ਗ੍ਰਿਫਤਾਰ ਕਰਨ ਲਈ ਸ੍ਰੀ ਯੁਗੇਸ ਸ਼ਰਮਾ ਐਸ. ਪੀ. (ਇਨਵੈਸਟੀਗੇਸ਼ਨ), ਵੈਭਵ ਚੌਧਰੀ ਐਸ. ਪੀ. (ਡਿਟੈਕਟਿਵ) ਪਟਿਆਲਾ ਅਤੇ ਸ੍ਰੀਮਤੀ ਮਨਦੀਪ ਕੌਰ ਡੀ. ਐਸ. ਪੀ. ਸਰਕਲ ਸਰਕਲ ਨਾਭਾ ਦੀ ਅਗਵਾਈ ਵਿੱਚ ਸੀ. ਆਈ. ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਨਾਭਾ ਦੀ ਟੀਮ ਵੱਲੋਂ 27 ਨਵੰਬਰ ਨੂੰ 4 ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਵਿੱਚ ਦੋਸੀ ਵੀਰੂ ਸਿੰਘ ਪੁੱਤਰ ਬੁੱਟਾ ਸਿੰਘ ਵਾਸੀ ਜੈਮਲ ਸਿੰਘ ਕਲੋਨੀ ਨੇੜੇ ਨਹਿਰੂ ਪਾਰਕ ਨਾਭਾ ਥਾਣਾ ਕੋਤਵਾਲੀ ਨਾਭਾ, ਜਿਲ੍ਹਾ ਪਟਿਆਲਾ ਰਾਹੁਲ ਉਰਫ ਰੂਲਾ ਪੁੱਤਰ ਕਪਿਲ ਚੰਦ ਵਾਸੀ ਧੋਬੀ ਘਾਟ ਬੈਕ ਸਾਇਡ ਸਿਨੇਮਾ ਰੋਡ ਨਾਭਾ ਥਾਣਾ ਕੋਤਵਾਲੀ ਨਾਭਾ, ਕਰਨ ਭਾਰਤਵਾਜ ਉਰਫ ਕਰਨ ਪੁੱਤਰ ਕਪਿਲ ਚੰਦ ਵਾਸੀ ਜਸਪਾਲ ਕਲੋਨੀ ਗਲੀ ਨੰਬਰ 9 ਨਾਭਾ ਥਾਣਾ ਕੋਤਵਾਲੀ ਨਾਭਾ ਅਤੇ ਇਕ ਜੁਬਨਾਇਲ ਨੂੰ 27 ਨਵੰਬਰ ਨੂੰ ਪੁਰਾਣਾ ਕਿਲਾ ਨੇੜੇ ਬੰਦ ਹੋਈ ਲਾਏਬ੍ਰੇਰੀ ਨਾਭਾ ਤੋ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ । ਇਸ ਵਾਰਦਾਤ ਵਿੱਚ ਸਾਮਲ ਦੋਸੀਆਨ ਰਾਹੁਲ ਉਰਫ ਰੂਲਾ ਅਤੇ ਕਰਨ ਭਾਰਤਵਾਜ ਦੋਵੇ ਭਰਾ ਹਨ ।
Punjab Bani 28 November,2024
ਦਿ ਓਰਾ ਕਲੱਬ ਦੇ ਇਕ ਡਾਇਰੈਕਟਰ ਨੂੰ ਦੂਸਰੇ ਡਾਇਰੈਕਟਰ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗ੍ਰਿਫਤਾਰ
ਦਿ ਓਰਾ ਕਲੱਬ ਦੇ ਇਕ ਡਾਇਰੈਕਟਰ ਨੂੰ ਦੂਸਰੇ ਡਾਇਰੈਕਟਰ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗ੍ਰਿਫਤਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਵਿੱਚ ਤਿੰਨ ਦਿਨ ਪਹਿਲਾਂ ਹੋਏ ਬੰਬ ਧਮਾਕਿਆਂ ਤੋਂ ਬਾਅਦ ਇੱਕ ਕਲੱਬ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਹਾਲਾਂਕਿ ਇਸ ਗ੍ਰਿਫਤਾਰੀ ਦਾ ਬੰਬ ਧਮਾਕੇ ਨਾਲ ਕੋਈ ਸਬੰਧ ਨਹੀਂ ਹੈ । ਕਲੱਬ ਦੇ ਸੰਚਾਲਕ `ਤੇ ਉਸੇ ਕਲੱਬ ਦੇ ਇੱਕ ਸਾਥੀ ਸੰਚਾਲਕ ਤੋਂ ਫਿਰੌਤੀ ਮੰਗਣ ਦਾ ਦੋਸ਼ ਹੈ । ਮੁਲਜ਼ਮ ਦੀ ਪਛਾਣ ਅਰਜੁਨ ਠਾਕੁਰ ਵਾਸੀ ਸੈਕਟਰ-49 ਚੰਡੀਗੜ੍ਹ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਦੇਓਰਾ ਕਲੱਬ ਦੇ ਸੰਚਾਲਕਾਂ ਵਿੱਚੋਂ ਇੱਕ ਹੈ। ਇਸੇ ਕਲੱਬ ਦੇ ਦੂਜੇ ਡਾਇਰੈਕਟਰ ਨਿਖਿਲ ਚੌਧਰੀ ਨੇ ਉਸ ਖਿਲਾਫ ਐਫਆਈਆਰ ਦਰਜ ਕਰਵਾਈ ਸੀ । ਦੱਸਣਯੋਗ ਹੈ ਕਿ ਸੈਕਟਰ-26 ਦੇ ਥਾਣੇ ਨੇੜੇ ਦੇਸੀ ਬੰਬ ਦੇ ਨਾਲ ਧਮਾਕਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੇ ਨੇੜੇ ਸਥਿਤ ਦੋ ਕਲੱਬਾਂ ਦੇ ਸ਼ੀਸ਼ੇ ਵੀ ਟੁੱਟ ਗਏ । ਇਸ ਤੋਂ ਬਾਅਦ ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ । ਹਾਲਾਂਕਿ ਇਸ ਤੋਂ ਬਾਅਦ ਪੁਲਿਸ ਦੀ ਜਾਂਚ ਦੇ ਦੌਰਾਨ ਉਨ੍ਹਾਂ ਦੇ ਹੱਥ ਇੱਕ ਸੀ. ਸੀ. ਟੀ. ਵੀ. ਫੁਟੇਜ ਲੱਗੀ ਜਿਸ ਰਾਹੀਂ ਮੁਲਜ਼ਮਾਂ ਨੂੰ ਦੇਖਿਆ ਜਾ ਸਕਦਾ ਹੈ।ਫਿਲਹਾਲ ਪੁਲਿਸ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਧਮਾਕੇ ਦੇ ਨਾਲ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।
Punjab Bani 28 November,2024
ਐਨ. ਆਈ. ਏ. ਵੱਲੋਂ 22 ਟਿਕਾਣਿਆਂ ‘ਤੇ ਛਾਪੇਮਾਰੀ
ਐਨ. ਆਈ. ਏ. ਵੱਲੋਂ 22 ਟਿਕਾਣਿਆਂ ‘ਤੇ ਛਾਪੇਮਾਰੀ ਚੰਡੀਗੜ੍ਹ : ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਜ ਮਨੁੱਖੀ ਤਸਕਰੀ ਨਾਲ ਜੁੜੇ ਇਕ ਮਾਮਲੇ ‘ਚ 6 ਸੂਬਿਆਂ ‘ਚ 22 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਮਨੁੱਖੀ ਤਸਕਰੀ ‘ਚ ਸ਼ਾਮਲ ਇਕ ਗਿਰੋਹ ਨੂੰ ਫੜਨ ਲਈ ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਹੋਰ ਸੂਬਿਆਂ ‘ਚ ਛਾਪੇਮਾਰੀ ਕੀਤੀ ਗਈ ਹੈ । ਸਮੱਗਲਰਾਂ ਦਾ ਨੈੱਟਵਰਕ ਦੇਸ਼ ਦੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਔਰਤਾਂ, ਮਰਦਾਂ ਅਤੇ ਬੱਚਿਆਂ ਦੀ ਤਸਕਰੀ ਕਰਦਾ ਹੈ । ਐਨ. ਆਈ. ਏ. ਨੂੰ ਸ਼ੱਕ ਹੈ ਕਿ ਇਹ ਗਿਰੋਹ ਤਸਕਰੀ ਵੀ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਵਿਦੇਸ਼ ਵੀ ਭੇਜਦਾ ਹੈ । ਇਨ੍ਹਾਂ ਦੇ ਵਿਦੇਸ਼ੀ ਤਸਕਰਾਂ ਦੇ ਗਿਰੋਹ ਨਾਲ ਸਬੰਧ ਹੋਣ ਦਾ ਵੀ ਸ਼ੱਕ ਹੈ । ਰਾਜ ਪੁਲਿਸ ਦੀ ਮਦਦ ਨਾਲ ਐਨ. ਆਈ. ਏ. ਦੀਆਂ ਵੱਖ-ਵੱਖ ਟੀਮਾਂ ਸਵੇਰ ਤੋਂ ਹੀ ਕਈ ਥਾਵਾਂ ‘ਤੇ ਜਾਂਚ ਕਰ ਰਹੀਆਂ ਹਨ । ਇਹ ਨੈੱਟਵਰਕ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਝਾਂਸਾ ਦੇ ਕੇ ਤਸਕਰੀ ਕਰਦਾ ਹੈ । ਇਸ ਤੋਂ ਬਾਅਦ ਉਹ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਫਰਜ਼ੀ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਹਨ । ਇਸ ਦੇ ਖਿਲਾਫ ਬਿਹਾਰ ਦੇ ਗੋਪਾਲਗੰਜ ‘ਚ ਮਾਮਲਾ ਦਰਜ ਕੀਤਾ ਗਿਆ ਸੀ । ਜਾਣਕਾਰੀ ਅਨੁਸਾਰ ਐਨ. ਆਈ. ਏ. ਨੇ ਇਸ ਮਾਮਲੇ ਨੂੰ ਸਥਾਨਕ ਪੁਲਿਸ ਤੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ ।
Punjab Bani 28 November,2024
ਕੈਨੇਡਾ ਵਿਚ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ
ਕੈਨੇਡਾ ਵਿਚ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ ਬਰੈਂਪਟਨ : ਪੀਲ ਰੀਜਨਲ ਪੁਲਿਸ ਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲੇ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ 2022 ਵਿਚ ਸਟੱਡੀ ਵੀਜ਼ਾ ’ਤੇ ਪੰਜਾਬ ਤੋਂ ਕੈਨੇਡਾ ਆਇਆ ਸੀ । ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ ਆਪਣੇ ਆਪ ਨੂੰ ਰਾਈਡਸ਼ੇਅਰ ਅਪਰੇਟਰ ਦੱਸ ਕੇ ਔਰਤਾਂ ਨੂੰ ਲਿਫਟ ਦਿੰਦਾ ਸੀ ਤੇ ਫਿਰ ਸੁੰਨਸਾਨ ਥਾਂ ’ਤੇ ਲਿਜਾ ਕੇ ਔਰਤਾਂ ਨਾਲ ਜ਼ਬਰ ਜਨਾਹ ਕਰਦਾ ਸੀ । ਇਕ ਮਹੀਨੇ ਵਿਚ ਉਸਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕੀਤਾ । ਪੁਲਿਸ ਨੂੰ ਪੀੜਤ ਮਹਿਲਾਵਾਂ ਨੇ ਦੱਸਿਆ ਕਿ ਨੌਜਵਾਨ ਪੰਜਾਬੀ ਬੋਲਦਾ ਸੀ । ਇਸ ਮਗਰੋਂ ਪੁਲਿਸ ਨੇ ਪੰਜਾਬੀ ਨੌਜਵਾਨਾਂ ਤੋਂ ਪੁੱਛ-ਗਿੱਛ ਸ਼ੁਰੂ ਕੀਤੀ ਤੇ ਅੰਤ ਹੁਣ ਅਰਸ਼ਦੀਪ ਨੂੰ ਗ੍ਰਿਫਤਾਰ ਕਰ ਲਿਆ ਹੈ ।
Punjab Bani 28 November,2024
ਪੰਜਾਬ ਪੁਲਸ ਨੇ ਕੀਤਾ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ
ਪੰਜਾਬ ਪੁਲਸ ਨੇ ਕੀਤਾ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ) ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਪੁਲਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ । ਗ੍ਰਿਫਤਾਰ ਕੀਤੇ ਗਏ ਗੁਰਗਿਆਂ ਨੂੰ ਅਮਰੀਕਾ-ਅਧਾਰਤ ਕੁਲਵੀਰ ਸਿੰਘ ਲਾਲਾ ਬੈਨੀਪਾਲ ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ, ਜੋ ਕਿ ਭਗੌੜੇ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦਾ ਇੱਕ ਸਹਿਯੋਗੀ ਸੀ, ਜਿਸ ਨੇ ਪਹਿਲਾਂ ਦੋ ਵੱਖ-ਵੱਖ, ਇੱਕ ਫਾਈਨਾਂਸਰ ਅਤੇ ਦੂਜਾ ਐਸ. ਏ. ਐਸ. ਨਗਰ ਵਿੱਚ ਇੱਕ ਵਿਰੋਧੀ ਗਰੋਹ ਦੇ ਮੈਂਬਰ ਉੱਤੇ ਹਮਲਿਆਂ ਦੀ ਯੋਜਨਾ ਬਣਾਈ ਸੀ । ਮੁਲਜ਼ਮਾਂ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ । ਇਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ 7 ਜਿੰਦਾ ਕਾਰਤੂਸ ਬਰਾਮਦ ਹੋਏ ਹਨ ।
Punjab Bani 27 November,2024
7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ
7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ ਜਲੰਧਰ : ਪੰਜਾਬ ਦੇ ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ `ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ `ਚ ਲਟਕਦੀ ਮਿਲੀ । ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ । ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ । ਥਾਣਾ ਡਿਵੀਜ਼ਨ ਨੰਬਰ 6 ਦੇ ਐਸ. ਐਚ. ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ, ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ `ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ । ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ `ਚ ਹੋਈ ਹੈ । ਐਸ. ਐਚ. ਓ. ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ । ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ । ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਉਹ ਆਪਣੇ ਤੌਰ `ਤੇ ਮਾਮਲੇ ਦੀ ਜਾਂਚ `ਚ ਰੁੱਝੇ ਹੋਏ ਹਨ ।
Punjab Bani 27 November,2024
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀ ਗ੍ਰਿਫਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀ ਗ੍ਰਿਫਤਾਰ ਚੰਡੀਗੜ੍ਹ, 27 ਨਵੰਬਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਵੱਡੀ ਕਾਰਵਾਈ ਕਰਦਿਆਂ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਇਸ ਮੌਕੇ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਹੈ । ਇਸ ਸਬੰਧੀ ਪੰਜਾਬੀ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਪੁਲਸ ਵੱਲੋਂ ਸ਼ੱਕੀਆਂ ਦਾ ਪਿੱਛਾ ਕਰਨ ਦੌਰਾਨ ਉਨ੍ਹਾਂ ਨੇ ਪੁਲਸ ’ਤੇ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਪੁਲਸ ਅਧਿਕਾਰੀਆਂ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਚਲਾਉਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।
Punjab Bani 27 November,2024
ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ : ਡਵੀਜ਼ਨਲ ਕਮਿਸ਼ਨਰ
ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ : ਡਵੀਜ਼ਨਲ ਕਮਿਸ਼ਨਰ ਸੰਭਲ, 27 ਨਵੰਬਰ : ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਅੰਜਨਿਆ ਕੁਮਾਰ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਦੀ ਮੁਗਲ ਕਾਲ ਦੀ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੰਗਾਮਾ ਅਤੇ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 74 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਬਾਕੀਆਂ ਦੀ ਪਛਾਣ ਲਈ ਪ੍ਰਕਿਰਿਆ ਜਾਰੀ ਹੈ । ਅੰਜਨਿਆ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਖੇਤਰ ਵਿੱਚ ਸਥਿਤੀ ਨੂੰ ਆਮ ਬਣਾਉਣਾ ਹੈ । ਸਿੰਘ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਮਾਮਲੇ ਸਬੰਧੀ ਬੇਬੁਨਿਆਦ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਸਿੰਘ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਸੀ ਕਿ ਸੰਭਲ ਕਾਂਡ ਦੇ ਦੋਸ਼ੀਆਂ ਵਿੱਚ ਸਮਾਜਵਾਦੀ ਪਾਰਟੀ (ਸਪਾ) ਦਾ ਇੱਕ ਸੰਸਦ ਮੈਂਬਰ ਅਤੇ ਇੱਕ ਸਥਾਨਕ ਵਿਧਾਇਕ ਦਾ ਪੁੱਤਰ ਸ਼ਾਮਲ ਹੈ।ਇਸ ਦੌਰਾਨ ਸੰਭਲ ਦੇ ਐਸ. ਪੀ. ਕ੍ਰਿਸ਼ਨ ਕੁਮਾਰ ਬਿਸ਼ਨੋਈ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਕਰੀਬ 800 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ । ਹਿੰਸਾ ਲਈ ਐਸ. ਪੀ. ਬਿਸ਼ਨੋਈ ਨੇ ਇਹ ਵੀ ਕਿਹਾ ਕਿ ਜ਼ਿਆ ਉਰ ਰਹਿਮਾਨ ਬਰਕ ਅਤੇ ਸੋਹੇਲ ਇਕਬਾਲ ਨੂੰ ਕਥਿਤ ਤੌਰ ‘ਤੇ ਹਿੰਸਾ ਲਈ ਭੜਕਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ ।
Punjab Bani 27 November,2024
ਸ਼ਰਾਬ ਦੇ ਨਸ਼ੇ 'ਚ ਠੇਕੇ 'ਤੇ ਪ੍ਰਵਾਸੀਆਂ ਨੇ ਹੰਗਾਮਾ ਕਰਕੇ ਤੋੜੇ ਕੈਮਰੇ
ਸ਼ਰਾਬ ਦੇ ਨਸ਼ੇ 'ਚ ਠੇਕੇ 'ਤੇ ਪ੍ਰਵਾਸੀਆਂ ਨੇ ਹੰਗਾਮਾ ਕਰਕੇ ਤੋੜੇ ਕੈਮਰੇ ਲਾਲੜੂ : ਥਾਣਾ ਹੰਡੇਸਰਾ ਨੇੜੇ ਸ਼ਰਾਬ ਦੇ ਨਸ਼ੇ 'ਚ 10-12 ਕਥਿਤ ਪ੍ਰਵਾਸੀਆਂ ਨੇ ਪਿੰਡ ਤਸਿੰਬਲੀ ਸਥਿਤ ਸ਼ਰਾਬ ਦੇ ਠੇਕੇ 'ਤੇ ਹੰਗਾਮਾ ਕਰਕੇ ਠੇਕੇ ਨੂੰ ਮਾਲੀ ਨੁਕਸਾਨ ਪਹੁੰਚਾਇਆ ਅਤੇ ਠੇਕੇ ਦੇ ਅੰਦਰੋਂ ਸ਼ਰਾਬ ਦੀ ਬੋਤਲ ਲੈ ਕੇ ਫ਼ਰਾਰ ਹੋ ਗਏ । ਠੇਕਾ ਇੰਚਾਰਜ ਜਸਬੀਰ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਸੱਤ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਠੇਕੇ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਤਸਿੰਬਲੀ ਨੇੜੇ ਸ਼ਰਾਬ ਦਾ ਠੇਕਾ ਹੈ । ਰਾਤ ਕਰੀਬ 10.30 ਵਜੇ ਕਰੀਬ 10-12 ਪ੍ਰਵਾਸੀ ਦੁਕਾਨ ਨੇੜੇ ਬੈਠੇ ਸ਼ਰਾਬ ਪੀ ਰਹੇ ਸਨ। ਉਥੇ ਠੇਕੇ 'ਤੇ ਦੋ ਸਥਾਨਕ ਨੌਜਵਾਨ ਵੀ ਬੈਠੇ ਸਨ । ਪ੍ਰਵਾਸੀਆਂ ਦੀ ਨੌਜਵਾਨਾਂ ਨਾਲ ਬਹਿਸ ਹੋ ਗਈ ਅਤੇ ਸਥਾਨਕ ਨੌਜਵਾਨਾਂ ਦੇ ਜਾਣ ਤੋਂ ਬਾਅਦ ਪ੍ਰਵਾਸੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇੱਟਾਂ-ਪੱਥਰਾਂ ਨਾਲ ਠੇਕੇ ਦੀ ਭੰਨ-ਤੋੜ ਕੀਤੀ ਅਤੇ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ । ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਸ ਹੰਗਾਮੇ ਦੌਰਾਨ ਕਰੀਬ 35 ਤੋਂ 40 ਹਜ਼ਾਰ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ । ਉਨ੍ਹਾਂ ਦੱਸਿਆ ਕਿ ਜਾਂਦੇ ਸਮੇਂ ਪ੍ਰਵਾਸੀ ਦੁਕਾਨ ਦੇ ਅੰਦਰੋਂ ਕਥਿਤ ਇੱਕ ਸ਼ਰਾਬ ਦੀ ਬੋਤਲ ਵੀ ਚੋਰੀ ਕਰਕੇ ਲੈ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 27 November,2024
ਦਿ ਓਰਾ ਕਲੱਬ ਦੇ ਬਾਹਰ ਕੀਤੇ ਦੋ ਧਮਾਕਿਆਂ ਦੀ ਜਿੰਮੇਵਾਰੀ ਲਈ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ
ਦਿ ਓਰਾ ਕਲੱਬ ਦੇ ਬਾਹਰ ਕੀਤੇ ਦੋ ਧਮਾਕਿਆਂ ਦੀ ਜਿੰਮੇਵਾਰੀ ਲਈ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 26 ਵਿਚ ਬਣੇ ਦਿ ਓਵਰਾ ਕਲੱਬ ਦੇ ਬਾਹਰ ਹੋਏ ਦੋ ਧਮਾਕੇ ਜੋੇ ਕਿ ਬਾਈਕ `ਤੇ ਆਏ ਦੋ ਨੌਜਵਾਨਾਂ ਵਲੋਂ ਕੀਤੇ ਗਏ ਸਨ ਦੀ ਜਿੰਮੇਵਾਰੀ ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਲਈ ਹੈ । ਫੇਸਬੁੱਕ `ਤੇ ਪਾਈ ਇਕ ਪੋਸਟ ਵਿਚ ਗੋਲਡੀ ਬਰਾੜ ਨੇ ਕਿਹਾ ਕਿ ਕਲੱਬ ਦੇ ਮਾਲਕਾਂ ਤੋਂ ਪ੍ਰੋਟੈਕਸ਼ਨ ਮਨੀ ਮੰਗੀ ਗਈ ਸੀ ਪਰ ਉਸ ਨੇ ਕਿਹਾ ਕਿ ਉਸ ਨੇ ਫੋਨ ਦੀ ਘੰਟੀ ਨਹੀਂ ਸੁਣੀ, ਇਸ ਲਈ ਇਹ ਧਮਾਕੇ ਕੰਨ ਖੋਲਣ ਲਈ ਕੀਤੇ ਗਏ ਹਨ । ਗੋਲਡੀ ਬਰਾੜ ਬਰਾੜ ਨਾਮ ਦੇ ਫੇਸਬੁੱਕ ਪ੍ਰੋਫਾਈਲ ਵੱਲੋਂ ਲਿਖਿਆ ਗਿਆ ਕਿ ਜੀ ਹਾਂ, ਸਭ ਨੂੰ ਸ਼ਤਿ ਸ਼੍ਰੀ ਅਕਾਲ ਜੀ, ਕਿ ਸੋਮਵਾਰ ਰਾਤ ਨੂੰ ਦੋ ਧਮਾਕੇ ਹੋਏ । ਮੈਂ (ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ - ਲਾਰੈਂਸ ਬਿਸ਼ਨੋਈ ਗਰੁੱਪ) ਇਸ ਦੀ ਜ਼ਿੰਮੇਵਾਰੀ ਲੈ ਰਿਹਾ ਹਾਂ। ਸਭ ਤੋਂ ਪਹਿਲਾਂ, ਸੇਲੀਵਿਲ ਰੈਸਟੋਰੈਂਟ, ਜਿਸਦਾ ਸਨਮਾਨ ਰੈਪਰ ਬਾਦਸ਼ਾਹ ਹੈ । ਦੂਜਾ, ਡੀ ਓਰਾ ਕਲੱਬ ਸੈਕਟਰ 36 ਚੰਡੀਗੜ੍ਹ ਦੇ ਮਾਲਕ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਪਰ ਉਨ੍ਹਾਂ ਨੇ ਫ਼ੋਨ ਦੀ ਘੰਟੀ ਨਹੀਂ ਸੁਣੀ। ਪਰ ਅਜਿਹਾ ਉਹਨਾਂ ਦੇ ਕੰਨ ਖੋਲਣ ਲਈ ਕੀਤਾ ਗਿਆ । ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ । ਉਹਨਾਂ ਨੂੰ ਵੀ ਸਮਝਣਾ ਚਾਹੀਦਾ ਹੈ । ਚੰਡੀਗੜ੍ਹ ਦੇ ਉਪ ਪੁਲੀਸ ਕਪਤਾਨ ਦਿਲਬਾਗ ਸਿੰਘ ਧਾਲੀਵਾਲ ਅਨੁਸਾਰ ਪੁਲੀਸ ਨੂੰ ਅੱਜ ਤੜਕੇ ਕਰੀਬ 3:25 ਵਜੇ ਫੋਨ ਆਇਆ। ਉਨ੍ਹਾਂ ਦੱਸਿਆ ਕਿ ਕਾਲ ਦੌਰਾਨ ਫੋਨ ਕਰਨ ਵਾਲੇ ਨੇ ਦੱਸਿਆ ਕਿ ਇੱਥੇ ਧਮਾਕੇ ਨਾਲ ਸਬੰਧਤ ਘਟਨਾ ਵਾਪਰੀ ਹੈ । ਧਾਲੀਵਾਲ ਨੇ ਦੱਸਿਆ ਕਿ ਮੌਕੇ `ਤੇ ਪਹੁੰਚ ਕੇ ਜਾਂਚ ਅਧਿਕਾਰੀ ਨੇ ਮੌਕੇ `ਤੇ ਟੁੱਟੇ ਸ਼ੀਸ਼ੇ ਦੇਖੇ। ਡੀਐਸਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲੀਸ ਜਾਂਚ ਬਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਦੌਰਾਨ ਰੈਸਟੋਰੈਂਟ ਦੇ ਕਰਮਚਾਰੀ ਪੂਰਨ ਨੇ ਦੱਸਿਆ ਕਿ ਧਮਾਕਾ ਤੜਕੇ ਕਰੀਬ 3.15 ਵਜੇ ਹੋਇਆ ਅਤੇ ਕੋਈ ਜ਼ਖਮੀ ਨਹੀਂ ਹੋਇਆ ਕਿਉਂਕਿ ਉਸ ਸਮੇਂ ਰੈਸਟੋਰੈਂਟ ਬੰਦ ਸੀ। ਜਦੋਂ ਇਹ ਧਮਾਕਾ ਹੋਇਆ ਤਾਂ ਅਸੀਂ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ । ਜਦੋਂ ਅਸੀਂ ਬਾਹਰ ਆਏ ਤਾਂ ਦੇਖਿਆ ਕਿ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ, ਜਿਸ ਤੋਂ ਬਾਅਦ ਅਸੀਂ ਪੁਲਸ ਨੂੰ ਸ਼ਿਕਾਇਤ ਕੀਤੀ। ਧਮਾਕੇ ਦੇ ਸਮੇਂ ਰੈਸਟੋਰੈਂਟ ਦੇ ਅੰਦਰ 7-8 ਕਰਮਚਾਰੀ ਮੌਜੂਦ ਸਨ । ਕੋਈ ਜ਼ਖਮੀ ਨਹੀਂ ਹੋਇਆ। ਸੀਸੀਟੀਵੀ ਕੰਮ ਨਹੀਂ ਕਰ ਰਿਹਾ। ਇਹ ਘਟਨਾ ਤੜਕੇ 3:15 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਰੈਸਟੋਰੈਂਟ ਬੰਦ ਸੀ। ਸਤੰਬਰ ਵਿੱਚ ਚੰਡੀਗੜ੍ਹ ਦੇ ਪੌਸ਼ ਸੈਕਟਰ 10 ਵਿੱਚ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਘਰ ਵਿੱਚ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਸੀ । ਗ੍ਰਨੇਡ ਹਮਲਾ 11 ਸਤੰਬਰ ਦੀ ਸ਼ਾਮ 5.30 ਵਜੇ ਦੇ ਕਰੀਬ ਹੋਇਆ ਸੀ ਅਤੇ ਧਮਾਕੇ ਨਾਲ ਖਿੜਕੀਆਂ ਅਤੇ ਫੁੱਲਾਂ ਦੇ ਬਰਤਨ ਨੂੰ ਨੁਕਸਾਨ ਪਹੁੰਚਿਆ ਸੀ । ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।ਉਸ ਨੇ ਦਾਅਵਾ ਕੀਤਾ ਕਿ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐਸ. ਆਈ.) ਦੀ ਹਮਾਇਤ ਪ੍ਰਾਪਤ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਸੀ । ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਫਿਰ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਵਿੱਚੋਂ ਇੱਕ ਰੋਹਨ ਮਸੀਹ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ । ਡੀ. ਜੀ. ਪੀ. ਨੇ ਇੱਕ ਬਿਆਨ ਵਿੱਚ ਕਿਹਾ ਕਿ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਗੋਲਾ ਬਾਰੂਦ ਸਮੇਤ ਇੱਕ ਆਧੁਨਿਕ 9 ਐਮ. ਐਮ. ਗਲੋਕ ਪਿਸਤੌਲ ਬਰਾਮਦ ਕੀਤਾ ਹੈ।ਚੰਡੀਗੜ੍ਹ ਪੁਲਿਸ ਨੇ ਮੌਕੇ ’ਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਬੁਲਾਇਆ ਹੈ । ਅਧਿਕਾਰੀ ਅਤੇ ਫੋਰੈਂਸਿਕ ਮਾਹਿਰ ਜਾਂਚ ਵਿੱਚ ਲੱਗੇ ਹੋਏ ਹਨ। ਅਜੇ ਤੱਕ ਪੁਲਸ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ।
Punjab Bani 26 November,2024
ਵਿਜੀਲੈਂਸ ਨੇ ਕੀਤਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਗ੍ਰਿਫ਼ਤਾਰ ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਿਸ਼ਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ । ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ । ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 26 November,2024
ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ
ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ ਚੰਡੀਗੜ੍ਹ : ਨਸ਼ਾ ਤਸਕਰੀ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਵੱਲੋਂ 25 ਨਵੰਬਰ 2024 ਨੂੰ ਪ੍ਰੀਵੈਂਸ਼ਨ ਆਫ ਇਲਸਿਟ ਟ੍ਰੈਫਿਕ ਇਨ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ ਰਾਣੋ ਸਰਪੰਚ ਨੂੰ ਅੰਤਰਰਾਸ਼ਟਰੀ ਤਸਕਰਾਂ ਨਾਲ ਸੰਬੰਧ ਹੋਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ । ਨਜਾਇਜ਼ ਸਾਧਨਾਂ ਰਾਹੀਂ ਹਾਸਲ ਕੀਤੀ 7.80 ਕਰੋੜ ਰੁਪਏ ਦੀ ਉਸ ਦੀ ਜਾਇਦਾਦ ਨੂੰ ਜ਼ਬਤ ਕਰ ਦਿੱਤਾ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਉਸ ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ । ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੁਰਦੀਪ ਸਿੰਘ ਵਾਰ-ਵਾਰ ਅਪਰਾਧ ਕਰਨ ਦਾ ਆਦੀ ਹੈ, ਜਿਸ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ 7 ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸੀ । ਏ. ਐਨ. ਟੀ. ਐਫ. ਪੰਜਾਬ ਨਸ਼ਾ ਮੁਕਤ ਪੰਜਾਬ ਲਈ ਵਚਨਬੱਧ ਹੈ ।
Punjab Bani 26 November,2024
ਅੰਮ੍ਰਿਤਸਰ `ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ
ਅੰਮ੍ਰਿਤਸਰ `ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਦੀ ਘਟਨਾ ਵੇਰਕਾ ਬਾਈਪਾਸ ਲਾਗੇ ਵਾਪਰੀ ।
Punjab Bani 26 November,2024
ਜਲੰਧਰ ਦੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ
ਜਲੰਧਰ ਦੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ ਜਲੰਧਰ : ਪੰਜਾਬ ਦੇ ਜਲੰਧਰ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ਰਾਹੀਂ ਲਾਈਵ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ `ਚ ਜਲੰਧਰ ਦੇ ਦੇਹਾਤ ਥਾਣਾ ਗੁਰਾਇਆ `ਚ ਇਕ ਦੋਸ਼ੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਾਸੀ ਪਿੰਡ ਪੱਦੀ ਖਾਲਸਾ ਗੁਰਾਇਆ ਵਜੋਂ ਹੋਈ ਹੈ । ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ । ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਡਾ. ਅੰਡੇਬਰਕਾਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਗੁਰਾਇਆ ਦੇ ਪਿੰਡ ਮੁਸੰਦਪੁਰ ਬਾੜਾ ਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਬਰਾਦਰੀ ਨਾਲ ਸਬੰਧਤ ਹੈ । ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ । ਇਸ ਦੌਰਾਨ ਉਸ ਦੇ ਵਟਸਐਪ `ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ, ਜਿਸ ਵਿੱਚ ਉਕਤ ਵਿਅਕਤੀ ਰਵਿਦਾਸ ਸਮਾਜ ਬਾਰੇ ਅਸ਼ਲੀਲ ਸ਼ਬਦਾਵਲੀ ਵਰਤ ਰਿਹਾ ਸੀ, ਜਿਸ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ । ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕੇ । ਉਸਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ । ਦੋਸ਼ੀ ਨੇ ਲਾਈਵ `ਚ ਕਿਹਾ ਕਿ ਅਸੀਂ ਇਕ ਨੂੰ ਮਾਰਿਆ ਹੈ ਅਤੇ ਦੂਜੇ ਦੀ ਵੀ ਵਾਰੀ ਹੈ । ਕੁਮਾਰ ਨੇ ਅੱਗੇ ਕਿਹਾ ਕਿ ਦੋਸ਼ੀਆਂ ਦੇ ਇਨ੍ਹਾਂ ਸ਼ਬਦਾਂ ਨਾਲ ਸਮਾਜ ਨੂੰ ਠੇਸ ਪਹੁੰਚੀ ਹੈ । ਇਸ ਸਬੰਧੀ ਰਵਿਦਾਸ ਸਮਾਜ ਨੇ ਗੁਰਾਇਆ ਥਾਣੇ ਪਹੁੰਚ ਕੇ ਪੁਲਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਦੇਰ ਰਾਤ ਗੁਰਾਇਆ ਥਾਣੇ ਵਿੱਚ ਮਾਮਲੇ ਦੀ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ ।
Punjab Bani 26 November,2024
ਅਣਪਛਾਤੇ ਵਿਅਕਤੀਆਂ ਪਿੰਡ ਆਦਮਪੁਰ ਨੇੜੇ ਗਊਆਂ ਵੱਢ ਕੇ ਸੁੱਟੀਆਂ
ਅਣਪਛਾਤੇ ਵਿਅਕਤੀਆਂ ਪਿੰਡ ਆਦਮਪੁਰ ਨੇੜੇ ਗਊਆਂ ਵੱਢ ਕੇ ਸੁੱਟੀਆਂ ਫਤਹਿਗੜ੍ਹ ਸਾਹਿਬ : ਸਰਹਿੰਦ-ਪਟਿਆਲਾ ਰੋਡ `ਤੇ ਪਿੰਡ ਆਦਮਪੁਰ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗਊਆਂ ਨੂੰ ਵੱਢ ਕੇ ਸੁੱਟ ਦਿੱਤਾ ਗਿਆ ਹੈ । ਪਿੰਡ ਆਦਮਪੁਰ `ਚ ਘਟਨਾ ਵਾਲੀ ਥਾਂ `ਤੇ ਪਹੁੰਚ ਕੇ ਗਊ ਰਕਸ਼ਾ ਸੇਵਾ ਦਲ ਦੇ ਰਾਸ਼ਟਰੀ ਪ੍ਰਧਾਨ ਸਤੀਸ਼ ਕੁਮਾਰ ਨੇ ਸੋਸ਼ਲ ਮੀਡੀਆ `ਤੇ ਵੀਡੀਓ ਅਪਲੋਡ ਕੀਤੀ ਹੈ, ਜਿਸ `ਚ ਉਨ੍ਹਾਂ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ `ਤੇ ਪਹੁੰਚੇ ਤਾਂ ਉਥੇ ਕੁਝ ਅਣਪਛਾਤੇ ਵਿਅਕਤੀ ਗਊਆਂ ਨੂੰ ਕੱਟ ਰਹੇ ਸਨ ਪਰ ਜਦੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉੱਥੋਂ ਭੱਜ ਨਿਕਲੇ । ਉਨ੍ਹਾਂ ਦੱਸਿਆ ਕਿ ਕਰੀਬ 10 ਗਾਵਾਂ ਵੱਢੀਆਂ ਹੋਈਆਂ ਮਿਲੀਆਂ ਹਨ । ਉਨ੍ਹਾਂ ਸ਼ਹਿਰ ਦੀਆਂ ਮੰਦਰ ਕਮੇਟੀਆਂ ਦੇ ਮੈਂਬਰਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੰਗਲਵਾਰ ਵਸੇਰੇ 9 ਵਜੇ ਪਿੰਡ ਆਦਾਮਪੁਰ ਪਹੁੰਚਣ ਤਾਂ ਜੋ ਸੰਘਰਸ਼ ਕੀਤਾ ਜਾ ਸਕੇ ।
Punjab Bani 26 November,2024
ਸੀ. ਬੀ. ਐਸ. ਏ. ਨੇ ਕੈਨੇਡਾ-ਅਮਰੀਕਾ ਸਰਹੱਦ 'ਤੇ ਕਰੀਬ 246 ਕਿਲੋ ਕੋਕੀਨ ਜ਼ਬਤ ਕੀਤੀ
ਸੀ. ਬੀ. ਐਸ. ਏ. ਨੇ ਕੈਨੇਡਾ-ਅਮਰੀਕਾ ਸਰਹੱਦ 'ਤੇ ਕਰੀਬ 246 ਕਿਲੋ ਕੋਕੀਨ ਜ਼ਬਤ ਕੀਤੀ ਕੈਨੇਡਾ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ. ਬੀ. ਐਸ. ਏ.) ਨੇ ਸੋਮਵਾਰ ਨੂੰ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਤਸਕਰੀ ਕੀਤੀ ਜਾ ਰਹੀ ਕੋਕੀਨ ਦੀਆਂ 210 ਇੱਟਾਂ ਨੂੰ ਰੋਕਣ ਅਤੇ ਜ਼ਬਤ ਕਰਨ ਦਾ ਐਲਾਨ ਕੀਤਾ । ਇਹ ਦੌਰੇ ਲਗਭਗ 246 ਕਿਲੋਗ੍ਰਾਮ ਦੇ ਸੰਯੁਕਤ ਵਜ਼ਨ ਨੂੰ ਦਰਸਾਉਂਦੇ ਹਨ ਜਿਸਦਾ ਅੰਦਾਜ਼ਨ ਸਟ੍ਰੀਟ ਮੁੱਲ $6.6 ਮਿਲੀਅਨ ਤੋਂ ਵੱਧ ਹੈ । 18 ਅਕਤੂਬਰ ਨੂੰ, CBSA ਅਫਸਰਾਂ ਨੇ ਪੈਸੀਫਿਕ ਹਾਈਵੇਅ ਕਮਰਸ਼ੀਅਲ ਪੋਰਟ ਆਫ ਐਂਟਰੀ 'ਤੇ ਕੈਨੇਡਾ ਵਿੱਚ ਦਾਖਲੇ ਦੀ ਮੰਗ ਕਰਨ ਵਾਲੇ ਵਪਾਰਕ ਟਰੱਕ ਦੀ ਜਾਂਚ ਕੀਤੀ । ਡਿਟੈਕਟਰ ਡੌਗ ਸਰਵਿਸ ਦੀ ਸਹਾਇਤਾ ਨਾਲ, ਅਫਸਰਾਂ ਨੇ ਸ਼ਿਪਮੈਂਟ ਦੇ ਪੈਲੇਟਾਂ ਵਿੱਚੋਂ ਇੱਕ ਦੇ ਅੰਦਰ ਲੁਕੇ ਹੋਏ ਸ਼ੱਕੀ ਨਸ਼ੀਲੇ ਪਦਾਰਥਾਂ ਦੀਆਂ 70 ਇੱਟਾਂ ਲੱਭੀਆਂ । ਕੁੱਲ ਮਿਲਾ ਕੇ 82 ਕਿਲੋ ਕੋਕੀਨ ਜ਼ਬਤ ਕੀਤੀ ਗਈ । 1 ਨਵੰਬਰ ਨੂੰ, ਅਧਿਕਾਰੀਆਂ ਨੇ ਪ੍ਰਵੇਸ਼ ਦੇ ਪੈਸੀਫਿਕ ਹਾਈਵੇਅ ਵਪਾਰਕ ਬੰਦਰਗਾਹ 'ਤੇ ਦਾਖਲੇ ਦੀ ਮੰਗ ਕਰਨ ਵਾਲੀ ਇਮਾਰਤ ਸਮੱਗਰੀ ਦੀ ਇੱਕ ਸ਼ਿਪਮੈਂਟ ਲੈ ਕੇ ਇੱਕ ਵਪਾਰਕ ਟਰੱਕ ਦੀ ਜਾਂਚ ਕੀਤੀ । ਜਾਂਚ ਕਰਨ 'ਤੇ, ਅਫਸਰਾਂ ਨੂੰ ਟਰੱਕ ਦੇ ਪੇਟ ਦੇ ਬਕਸੇ ਵਿੱਚ ਸਥਿਤ ਕੋਕੀਨ ਦੀਆਂ 100 ਇੱਟਾਂ, ਲੱਕੜ ਅਤੇ ਇੱਕ ਤਾਰ ਦੇ ਹੇਠਾਂ ਛੁਪੀਆਂ ਹੋਈਆਂ ਲੱਭੀਆਂ। ਕੁੱਲ ਮਿਲਾ ਕੇ ਅਧਿਕਾਰੀਆਂ ਨੇ ਲਗਭਗ 119 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ । 9 ਨਵੰਬਰ ਨੂੰ, ਅਫਸਰਾਂ ਨੇ ਐਲਡਰਗਰੋਵ ਕਮਰਸ਼ੀਅਲ ਪੋਰਟ ਆਫ ਐਂਟਰੀ 'ਤੇ ਐਂਟਰੀ ਦੀ ਮੰਗ ਕਰਨ ਵਾਲੇ ਲੱਕੜ ਨਾਲ ਭਰੇ ਵਪਾਰਕ ਟਰੱਕ ਦੀ ਜਾਂਚ ਕੀਤੀ । ਸ਼ੱਕੀ ਨਸ਼ੀਲੇ ਪਦਾਰਥਾਂ ਦੀਆਂ 40 ਇੱਟਾਂ ਨਾਲ ਭਰੇ ਦੋ ਬੈਗ ਡਿਟੈਕਟਰ ਡੌਗ ਸਰਵਿਸ ਦੇ ਨਾਲ ਟਰੱਕ ਦੀ ਕੈਬ ਵਿੱਚ ਲੱਭੇ ਗਏ ਸਨ ਜੋ ਸਕਾਰਾਤਮਕ ਅਲਰਟ ਦਾ ਸੰਕੇਤ ਦਿੰਦੇ ਹਨ । ਕੁੱਲ 45 ਕਿਲੋ ਕੋਕੀਨ ਜ਼ਬਤ ਕੀਤੀ ਗਈ । ਤਿੰਨਾਂ ਮਾਮਲਿਆਂ ਵਿੱਚ, ਸੀਬੀਐਸਏ ਨੇ ਡਰਾਈਵਰਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਨੂੰ ਫਿਰ ਆਰਸੀਐਮਪੀ ਫੈਡਰਲ ਗੰਭੀਰ ਸੰਗਠਿਤ ਅਪਰਾਧ ਯੂਨਿਟ ਦੀ ਹਿਰਾਸਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ।
Punjab Bani 26 November,2024
ਚੰਡੀਗੜ੍ਹ ਦੇ ਦਿਓਰਾ ਕਲੱਬ ਦੇ ਬਾਹਰ ਦੇਸੀ ਬੰਬ ਫਟਣ ਨਾਲ ਮਾਲੀ ਨੁਕਸਾਨ ਹੋਇਆ ਤੇ ਜਾਨੀ ਨੁਕਸਾਨ ਤੋਂ ਬਚਾਓ
ਚੰਡੀਗੜ੍ਹ ਦੇ ਦਿਓਰਾ ਕਲੱਬ ਦੇ ਬਾਹਰ ਦੇਸੀ ਬੰਬ ਫਟਣ ਨਾਲ ਮਾਲੀ ਨੁਕਸਾਨ ਹੋਇਆ ਤੇ ਜਾਨੀ ਨੁਕਸਾਨ ਤੋਂ ਬਚਾਓ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-26 `ਚ ਦਿਓਰਾ ਕਲੱਬ ਦੇ ਬਾਹਰ ਦੋ ਬਾਈਕ ਸਵਾਰ ਦੇਸੀ ਬੰਬ ਸੁੱਟ ਕੇ ਫਰਾਰ ਹੋ ਗਏ, ਜਿਸ ਕਾਰਨ ਹੋਏ ਧਮਾਕੇ ਦੇ ਕਾਰਨ ਕਲੱਬ ਦੇ ਦਰਵਾਜ਼ਿਆਂ ਦੇ ਸ਼ੀਸ਼ੇ ਤਕ ਟੁੱਟ ਗਏ, ਜਦੋਂ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਚੰਡੀਗੜ੍ਹ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।
Punjab Bani 26 November,2024
ਸਪਾ ਸੰਸਦ ਮੈਂਬਰ ਤੇ ਵਿਧਾਇਕ ਦੇ ਪੁੱਤ ਖਿ਼ਲਾਫ਼ ਕੇਸ ਦਰਜ
ਸਪਾ ਸੰਸਦ ਮੈਂਬਰ ਤੇ ਵਿਧਾਇਕ ਦੇ ਪੁੱਤ ਖਿ਼ਲਾਫ਼ ਕੇਸ ਦਰਜ ਸੰਭਲ : ਅਦਾਲਤੀ ਹੁਕਮਾਂ ਮਗਰੋਂ ਸੰਭਲ ’ਚ ਮੁਗਲ ਕਾਲ ਦੀ ਇੱਕ ਮਸਜਿਦ ਦੇ ਸਰਵੇਖਣ ਸਮੇਂ ਸਥਾਨਕ ਲੋਕਾਂ ਤੇ ਪੁਲਸ ਵਿਚਾਲੇ ਹੋਈ ਹਿੰਸਕ ਝੜਪ ਦੇ ਸਬੰਧ ਵਿੱਚ ਪੁਲਸ ਨੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਜਿ਼ਆ-ਉਰ-ਰਹਿਮਾਨ ਬਰਕ ਅਤੇ ਸਥਾਨਕ ਸਪਾ ਵਿਧਾਇਕ ਇਕਬਾਲ ਮਹਿਮੂਦ ਦੇ ਪੁੱਤਰ ਸੋਹੇਲ ਇਕਬਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਇਸ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 25 ਜਣੇ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ । ਸੰਭਲ ’ਚ ਦੂਜੇ ਦਿਨ ਵੀ ਮਾਹੌਲ ਤਣਾਅ ਭਰਿਆ ਪਰ ਸ਼ਾਂਤ ਰਿਹਾ। ਸ਼ਾਹੀ ਜਾਮਾ ਮਸਜਿਦ ਨਾਲ ਲਗਦੀਆਂ ਸਾਰੀਆਂ ਗਲੀਆਂ ਸੁੰਨਸਾਨ ਰਹੀਆਂ ਅਤੇ ਇੱਥੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਰਹੀ । ਇਸ ਹਿੰਸਾ ’ਚ ਚਾਰ ਜਣਿਆਂ ਦੀ ਮੌਤ ਹੋ ਗਈ ਸੀ । ਜਿ਼ਲ੍ਹਾ ਪ੍ਰਸ਼ਾਸਨ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ 30 ਨਵੰਬਰ ਤੱਕ ਸੰਭਲ ’ਚ ਬਾਹਰੀ ਵਿਅਕਤੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਸੰਭਲ ਤਹਿਸੀਲ ’ਚ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ ਅਤੇ ਸਕੂਲ ਬੰਦ ਰਹੇ । ਮ੍ਰਿਤਕਾਂ ਦੀ ਵਿਸਰਾ ਰਿਪੋਰਟ ਬਾਰੇ ਡਿਵੀਜ਼ਨਲ ਕਮਿਸ਼ਨਰ ਔਂਜਨੇਆ ਕੁਮਾਰ ਸਿੰਘ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਅਜਿਹਾ ਲਗਦਾ ਹੈ ਕਿ ਮੌਤਾਂ ਦਾ ਕਾਰਨ ਦੇਸੀ ਹਥਿਆਰਾਂ ਨਾਲ ਚਲਾਈ ਗਈ ਗੋਲੀ ਹੈ। ਐੱਸਪੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ’ਚ ਸੱਤ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ’ਚ ਬਰਕ ਤੇ ਇਕਬਾਲ ਸਮੇਤ ਛੇ ਜਣਿਆਂ ਦੇ ਨਾਂ ਦਰਜ ਹਨ ਜਦਕਿ 2750 ਵਿਅਕਤੀ ਅਣਪਛਾਤਿਆਂ ਵਜੋਂ ਦਰਜ ਹਨ ।
Punjab Bani 26 November,2024
ਪਟਿਆਲਾ ਪੁਲਿਸ ਨਾਲ ਨਾਭਾ ਤੋ ਲੁੱਟੀ ਥਾਰ ਜੀਪ ਦਾ ਮੁੱਖ ਦੋਸੀ ਪੁਲਿਸ ਇਨਕਾਂਉਟਰ ਦੋਰਾਨ ਜਖਮੀ
ਪਟਿਆਲਾ ਪੁਲਿਸ ਨਾਲ ਨਾਭਾ ਤੋ ਲੁੱਟੀ ਥਾਰ ਜੀਪ ਦਾ ਮੁੱਖ ਦੋਸੀ ਪੁਲਿਸ ਇਨਕਾਂਉਟਰ ਦੋਰਾਨ ਜਖਮੀ ਇਕ ਪਿਸਟਲ .32 ਬੋਰ ਅਤੇ ਲੁੱਟੀ ਥਾਰ ਜੀਪ ਬ੍ਰਾਮਦ ਲੁੱਟਖੋਹ, ਡਕੈਤੀ ਆਦਿ ਦੇ 6 ਮੁਕੱਦਮੇ ਦੋਸੀ ਖਿਲਾਫ ਦਰਜ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਦੱਸਿਆਂ ਕਿ ਪਟਿਆਲਾ ਪਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਅਤੇ ਅਣਸੁਲਝੇ ਜੁਰਮਾਂ ਵਿੱਚ ਲੋੜੀਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਸਪੈਸਲ ਮੁਹਿੰਮ ਤਹਿਤ ਕਾਮਯਾਬੀ ਮਿਲੀ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ PPS, SP (Inv) PTL, ਸ੍ਰੀ ਵੈਭਵ ਚੌਧਰੀ IPS, ASP ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋਂ ਪਿਛਲੇ ਦਿਨੀ ਮਿਤੀ 21.11.2024 ਨੂੰ ਨਾਭਾ ਤੋ ਚਿਰਾਗ ਛਾਬੜਾ ਨਾਮ ਦੇ ਵਿਅਕਤੀ ਦੇ ਸੱਟਾ ਮਾਰਕੇ ਲੁੱਟਖੋਹ ਕੀਤੀ ਥਾਰ ਜੀਪ ਵਾਲੇ ਕੇਸ ਨੂੰ ਟਰੇਸ ਕਰਕੇ ਦੋਸੀਆਨ ਦੀ ਤਲਾਸ ਕੀਤੀ ਗਈ, ਇਸੇ ਦੋਰਾਨ ਮਿਤੀ 25.11.2024 ਨੂੰ ਸੀ.ਆਈ.ਆਈ.ਪਟਿਆਲਾ ਨੂੰ ਗੁਪਤ ਸੂਚਨਾ ਮਿਲੀ ਕਿ ਨਾਭਾ ਤੋ ਲੁੱਟੀ ਥਾਰ ਜੀਪ ਦਾ ਮੁੱਖ ਦੋਸੀ ਸਰੋਵਰ ਸਿੰਘ ਉਰਫ ਲਵਲੀ ਪੁੱਤਰ ਜਤਿੰਦਰ ਸਿੰਘ ਵਾਸੀ ਰੋਹਟੀ ਬਸਤਾ ਸਿੰਘ ਥਾਣਾ ਸਦਰ ਨਾਭਾ ਜਿਲ੍ਹਾ ਪਟਿਆਲਾ ਜੋ ਲੁੱਟੀ ਹੋਈ ਥਾਰ ਜੀਪ ਪਰ ਸਵਾਰ ਹੋਕੇ ਸੰਗਰੂਰ ਪਟਿਆਲਾ ਬਾਈਪਾਸ ਪਰ ਆ ਰਿਹਾ ਜੋ ਇਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਨ ਦੀ ਕੋਸਿਸ ਕੀਤੀ ਜਿਸਨੇ ਪੁਲਿਸ ਪਾਰਟੀ ਪਰ ਫਾਇਰ ਕੀਤੇ ਜਿਸ ਤੇ ਪੁਲਿਸ ਨੇ ਜੁਵਾਬੀ ਫਾਇਰ ਦੋਰਾਨ ਸਰੋਵਰ ਸਿੰਘ ਉਰਫ ਲਵਲੀ ਪੁਲਿਸ ਇਨਕਾਂਉਟਰ ਦੋਰਾਨ ਜਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਾਇਆ ਗਿਆ ਹੈ।ਜਿਸ ਪਾਸੋਂ ਮੋਕਾ ਤੋ ਇਕ ਪਿਸਟਲ .32 ਬੋਰ ਸਮੇਤ 03 ਖੋਲ ਰੋਦ ਅਤੇ 03 ਜਿੰਦਾ ਰੋਦ ਅਤੇ ਲੁੱਟੀ ਹੋਈ ਥਾਰ ਜੀਪ ਮੋਕਾ ਬਰਾਮਦ ਕੀਤੀ ਗਈ ਹੈ। ਪੁਲਿਸ ਇਨਕਾਉਟਰ ਦੋਰਾਨ ਜਖਮੀ:- ਜਿੰਨ੍ਹਾ ਨੇ ਅੱਗੇ ਦੱਸਿਆ ਕਿ ਅੱਜ ਮਿਤੀ 25.11.2024 ਨੂੰ ਨਾਭਾ ਤੋ ਲੁੱਟੀ ਹੋਈ ਥਾਰ ਗੱਡੀ ਵਾਲੇ ਮੁਕੱਦਮਾ ਨੰਬਰ 168 ਮਿਤੀ 22.11.2024 ਅ/ਧ 309(4),309(6),61(2) ਬੀ.ਐਨ.ਐਸ ਥਾਣਾ ਕੋਤਵਾਲੀ ਨਾਭਾ ਦੇ ਸਬੰਧ ਵਿੱਚ ਲੋੜੀਦੇ ਦੋਸੀਆਨ ਦੀ ਤਲਾਸ ਕਰ ਰਹੇ ਸੀ ਇਸੇ ਦੋਰਾਨ ਸੀ.ਆਈ.ਏ ਪਟਿਆਲਾ ਨੂੰ ਗੁਪਤ ਸੂਚਨਾ ਮਿਲੀ ਕਿ ਨਾਭਾ ਤੋ ਪਿਛਲੀ ਦਿਨੀ ਜੋ ਥਾਰ ਜੀਪ ਲੁੱਟੀ ਗਈ ਹੈ ਦਾ ਦੋਸੀ ਸਰੋਵਰ ਸਿੰਘ ਉਰਫ ਲਵਲੀ ਉਕਤ ਜੋ ਕਿ ਲੁੱਟੀ ਹੋਈ ਥਾਰ ਜੀਪ ਵਿੱਚ ਸਵਾਰ ਹੋਕੇ ਸੰਗਰੂਰ ਪਟਿਆਲਾ ਬਾਈਪਾਸ ਸਾਇਡ ਤੋ ਆ ਰਿਹਾ ਹੈ ਇਸੇ ਦੋਰਾਨ ਥਾਰ ਜੀਪ ਪਰ ਸਵਾਰ ਹੋਕੇ ਜਾਂਦੇ ਦੋਸੀ ਸਰੋਵਰ ਸਿੰਘ ਉਰਫ ਲਵਲੀ ਨੂੰ ਕਾਬੂ ਕਰਨ ਦੀ ਕੋਸਿਸ ਕੀਤੀ ਜਿਸ ਨੇ ਥਾਰ ਜੀਪ ਸਾਇਡ ਤੇ ਰੋਕ ਕੇ ਪੁਲਿਸ ਪਾਰਟੀ ਪਰ ਮਾਰ ਦੇਣ ਦੀ ਨੀਯਤ ਨਾਲ ਫਾਇਰ ਕੀਤੇ ਜੋ ਪੁਲਿਸ ਪਾਰਟੀ ਨੇ ਆਪਣੀ ਅਤੇ ਆਉਣ ਜਾਣ ਵਾਲੀ ਪਬਲਿਕ ਦੀ ਜਾਨ ਵਾ ਮਾਲ ਦੀ ਹਿਫਾਜਤ ਕਰਦੇ ਹੋਏ ਜੁਵਾਬੀ ਫਾਇਰਿੰਗ ਕੀਤੀ ਜਿਸ ਦੋਰਾਨ ਦੋਸੀ ਸਰੋਵਰ ਸਿੰਘ ਉਰਫ ਲਵਲੀ ਦੇ ਲੱਤ ਵਿੱਚ ਫਾਇਰ ਲੱਗਣ ਕਾਰਨ ਜਖਮੀ ਹੋ ਗਿਆ ਸੀ ਜਿਸ ਨੂੰ ਫੋਰੀ ਤੋਰ ਇਲਾਜ ਲਈ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ ਜਿਸ ਪਾਸੋ ਮੋਕਾ ਤੋ ਇਕ ਪਿਸਟਲ . 32 ਬੋਰ ਸਮੇਤ . ਖੋਲ ਰੋਦ ਅਤੇ ਰੋਦ ਅਤੇ ਲੁੱਟੀ ਹੋਈ ਥਾਰ ਜੀਪ ਮੋਕਾ ਤੋ ਬਰਾਮਦ ਕੀਤੀ ਗਈ ਜਿਸ ਸਬੰਧੀ ਮੁਕੱਦਮਾ ਨੰਬਰ :: ਮਿਤੀ 25.11.2024 ਅ/ਧ 109, 132,221 BNS , 25 Sub Section (6) & (7) Arms Act 1959 As Amended by the arms (amendment) act 2019 ਥਾਣਾ ਪਸਿਆਣਾ ਦਰਜ ਕੀਤਾ ਜਾ ਰਿਹਾ ਹੈ। ਥਾਰ ਜੀਪ ਦੀ ਲੁੱਟਖੋਹ ਸਬੰਧੀ : ਮੁਦਈ ਚਿਰਾਗ ਛਾਬੜਾ ਵਾਸੀ ਮਕਾਨ ਨੰਬਰ 221 ਵਾਰਡ ਨੰਬਰ 21 ਨੇੜੇ ਗੋਰਮਿੰਟ ਗਰਲਜ਼ ਕਾਲਜ ਅਲੋਹਰਾਂ ਗੇਟ ਨਾਭਾ ਪਾਸੋ ਨਾ ਮਾਲੂਮ ਵਿਅਕਤੀਆਂ ਵੱਲੋਂ ਮਿਤੀ 21.11.2024 ਨੂੰ ਥਾਰ ਜੀਪ PB11DA6275 ਦੀ ਟਰਾਈ ਲੈਣ ਦੇ ਬਹਾਨੇ ਰੋਹਟੀ ਪੁਲ ਜੋੜੇਪੁਰ ਰੋੜ ਤੋ ਲੁੱਟਖੋਹ ਕੀਤੀ ਸੀ ਜਿਸ ਸਬੰਧੀ ਮਕੱਦਮੇ ਨੰਬਰ 168 ਮਿਤੀ 22.11.2024 ਅ/ਧ 103 (4)309 (6),61 (2) BNS ਥਾਣਾ ਕੋਤਵਾਲੀ ਨਾਭਾ ਦਰਜ ਕੀਤਾ ਗਿਆ ਸੀ । ਅਪਰਾਧਿਕ ਪਿਛੋਕੜ :- ਜਿੰਨ੍ਹਾ ਨੇ ਦੱਸਿਆ ਕਿ ਦੋਸੀ ਸਰੋਵਰ ਸਿੰਘ ਉਰਫ ਲਵਲੀ ਦਾ ਕਰੀਮੀਨਲ ਪਿਛੋਕੜ ਹੈ ਜਿਸ ਦੇ ਖਿਲਾਫ ਲੁੱਟਖੋਹ ਡਕੈਤੀ ਅਤੇ ਸਰਾਬ ਐਕਟ ਤਹਿਤ ਦਰਜ ਹਨ ਜਿੰਨ੍ਹਾ ਵਿੱਚ 3 ਮੁਕੱਦਮੇ ਸਿਟੀ ਸੰਗਰੂਰ ਅਤੇ 2 ਮੁਕੱਦਮੇ ਸਿਟੀ ਖੰਨਾ ਅਤੇ ਇਕ ਮੁਕੱਦਮਾ ਥਾਣਾ ਕੋਤਵਾਲੀ ਨਾਭਾ ਵਿਖੇ ਦਰਜ ਹੈ ਜਿਸ ਦੇ ਖਿਲਾਫ ਕੁਲ 6 ਮੁਕੱਦਮੇ ਦਰਜ ਹਨ ਇਹ ਜੁਲਾਈ 2024 ਵਿੱਚ ਨਾਭਾ ਜੇਲ ਵਿੱਚੋਂ ਬਾਹਰ ਆਇਆ ਹੈ, ਜਿਸ ਦੇ ਜੇਲ ਵਿੱਚ ਬੰਦ ਕਈ ਖਤਰਨਾਕ ਅਪਰਾਧੀਆਂ ਨਾਲ ਸਬੰਧ ਹੋਣੇ ਵੀ ਸਾਹਮਣੇ ਆਏ ਹਨ ਜਿੰਨ੍ਹਾ ਦੇ ਇਹ ਸੰਪਕਰ ਵਿੱਚ ਸੀ। ਡਾ:ਨਾਨਕ ਸਿੰਘ, ਆਈ.ਪੀ.ਐਸ, ਨੇ ਦੱਸਿਆ ਕਿ ਕਰੀਮੀਨਲ ਗਤੀਵਿਧੀਆ ਕਰਨ ਵਾਲੇ ਮੁਲਜਮਾ ਨੂੰ ਸਖਤ ਤਾੜਨਾ ਕੀਤੀ ਹੈ ਕਿ ਪਟਿਆਲਾ ਜਿਲ੍ਹਾ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲਤ ਵਿੱਚ ਮਾੜੈ ਅਨਸਰਾ ਤੋ ਸੁਰੱਖਿਅਤ ਕੀਤਾ ਜਾਵੇਗਾ।
Punjab Bani 25 November,2024
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 2 ਨਸ਼ਾ ਤਸਕਰ ਕਾਬੂ
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ 2 ਨਸ਼ਾ ਤਸਕਰ ਕਾਬੂ 1 ਕਿੱਲੇ 20 ਗ੍ਰਾਮ ਹੈਰੋਇਨ/ਚਿੱਟੇ ਦੀ ਵੱਡੀ ਖੇਪ ਸਮੇਤ 10 ਕਿੱਲੋ ਭੁੱਕੀ 4,15,000/- ਰੁਪਏ ਡਰੰਗ ਮਨੀ, 1 ਕਾਰ ਅਤੇ 01 ਸਕੂਟਰੀ ਬ੍ਰਾਮਦ ਸੰਗਰੂਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੁਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਥਾਣਾ ਸੇਰਪੁਰ ਦੇ ਏਰੀਆ ਵਿੱਚ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 01 ਕਿੱਲੇ 20 ਗ੍ਰਾਮ ਹੈਰੋਇਨ, 10 ਕਿੱਲੋ ਭੁੱਕੀ ਚੂਰਾ ਪੋਸਤ, 4,15,000/- ਰੁਪਏ ਡਰੰਗ ਮਨੀ, 01 ਕਾਰ ਮਾਰਕਾ ਆਈ-20 ਨੰਬਰ PB-11W-4205 ਅਤੇ 01 ਸਕੂਟਰੀ ਬ੍ਰਾਮਦ ਕਰਵਾਈ ਗਈ । ਸ੍ਰ. ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ, ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਸੁਪਰਵੀਜਨ ਹੇਠ ਮਿਤੀ 22.11.2024 ਨੂੰ ਇੰਸਪੈਕਟਰ ਬਲਵੰਤ ਸਿੰਘ, ਮੁੱਖ ਅਫਸਰ ਥਾਣਾ ਸੇਰਪੁਰ ਦੀ ਅਗਵਾਈ ਹੇਠ ਸ:ਥ: ਬਲਵਿੰਦਰ ਸਿੰਘ ਥਾਣਾ ਸੋਰਪੁਰ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿੱਚ ਟੀ-ਪੁਆਇੰਟ ਬੜੀ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਉਰਫ ਗੱਗੀ ਪੁੱਤਰ ਰਜਿੰਦਰ ਸਿੰਘ ਵਾਸੀ ਟਿੱਬਾ ਸ਼ੇਰਪੁਰ ਅਤੇ ਹਰਦੀਪ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਵਾਸੀ ਸੁਨਾਮੀ ਪੱਤੀ ਲੌਂਗੋਵਾਲ ਕਾਰ ਨੰਬਰ PB-11W-4205 ਮਾਰਕਾ ਆਈ-20 ਵਿੱਚ ਸਵਾਰ ਹੋ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਭੁੱਕੀ ਚੂਰਾ ਪੋਸਤ ਪਿੰਡਾਂ ਵਿੱਚ ਗਾਹਕਾਂ ਨੂੰ ਸਪਲਾਈ ਕਰਨ ਲਈ ਜਾ ਰਹੇ ਹਨ। ਮੁਖਬਰ भ्राप्त ही हिडलाव थर भुभा व 88 भिडी 22.11.2024 / 15,21/61/85 भेल.डी.पी.प्रेम भेवट घाटा ਸ਼ੇਰਪੁਰ ਬਰਖਿਲਾਫ ਦਵਿੰਦਰ ਸਿੰਘ ਉਰਵ ਗੰਗੀ ਅਤੇ ਹਰਦੀਪ ਸਿੰਘ ਉਕਤਾਨ ਦੇ ਦਰਜ ਰਜਿਸਟਰ ਕਰਕੇ ਐਸ.ਟੀ.ਐਫ ਦੀ ਟੀਮ ਨਾਲ ਸਾਂਝੀ ਵਿਉਂਤਬੰਦੀ ਬਣਾ ਕੇ ਦੋਸ਼ੀਆਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 01 ਕਿੱਲੇ 20 ਗ੍ਰਾਮ ਹੈਰੋਇਨ, 10 ਕਿੱਲੋ ਤੁਕੀ ਚੂਰਾ पेमड, 4,15,000/- कुधष्टे इवंग भही. 01 बात भावना भाटी-20 संवत PB-11W-4205 भाडे 01 मबूटी ਬ੍ਰਾਮਦ ਕਰਵਾਈ ਗਈ। ਇੱਥੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀਆਨ ਉਕਤਾਨ ਦਾ ਅਪਰਾਧਕ ਪਿਛੋਕੜ ਹੈ। ਦੋਸੀ ਦਵਿੰਦਰ ਸਿੰਘ ਉਰਫ ਗੋਗੀ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਵੱਖ-ਵੱਖ ਜੁਰਮਾਂ ਤਹਿਤ 09 ਮੁਕੱਦਮੇ ਅਤੇ ਦੋਸੀ ਹਰਦੀਪ ਸਿੰਘ ਖਿਲਾਫ 02 ਮੁਕੱਦਮੇ ਦਰਜ ਹਨ। ਦੋਸੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 25 November,2024
ਪੰਜਾਬ ਪੁਲਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਮਾਹਲ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਦੋ ਪਿਸਤੌਲ ਅਤੇ 18 ਜਿੰਦਾ ਕਾਰਤੂਸ ਕੀਤੇ ਬਰਾਮਦ
ਪੰਜਾਬ ਪੁਲਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਮਾਹਲ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਦੋ ਪਿਸਤੌਲ ਅਤੇ 18 ਜਿੰਦਾ ਕਾਰਤੂਸ ਕੀਤੇ ਬਰਾਮਦ ਚੰਡੀਗੜ੍ਹ : ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ ਪੁਲਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸ. ਏ. ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮਨਜੀਤ ਮਾਹਲ, ਜੋ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ । ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ, ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ।
Punjab Bani 25 November,2024
ਜੰਗਲ ਵਿਚ ਨਾਸ਼ਤਾ ਕਰ ਰਹੇ ਲੜਕਾ ਲੜਕੀ ਵਿਚੋਂ ਲੜਕੇ ਨੂੰ ਪਕੜ ਕੇ ਜੰਗਲ ਵਿਚ ਅਚਾਨਕ ਪਹੁੰਚੇ ਤਿੰਨ ਨੌਜਵਾਨਾਂ ਵਿਚੋਂ ਇਕ ਨੇ ਕੀਤਾ ਲੜਕੀ ਨਾਲ ਬਲਾਤਕਾਰ
ਜੰਗਲ ਵਿਚ ਨਾਸ਼ਤਾ ਕਰ ਰਹੇ ਲੜਕਾ ਲੜਕੀ ਵਿਚੋਂ ਲੜਕੇ ਨੂੰ ਪਕੜ ਕੇ ਜੰਗਲ ਵਿਚ ਅਚਾਨਕ ਪਹੁੰਚੇ ਤਿੰਨ ਨੌਜਵਾਨਾਂ ਵਿਚੋਂ ਇਕ ਨੇ ਕੀਤਾ ਲੜਕੀ ਨਾਲ ਬਲਾਤਕਾਰ ਰਾਏਸੇਨ : ਮੱਧ ਪ੍ਰਦੇਸ਼ ਦੇ ਰਾਏਸੇਨ ਜਿ਼ਲ੍ਹੇ ਵਿੱਚ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 17 ਸਾਲ ਦੀ ਲੜਕੀ ਆਪਣੇ ਦੋਸਤ ਨਾਲ ਰਾਏਸੇਨ ਦੇ ਜੰਗਲ ‘ਚ ਗਈ ਸੀ । ਇੱਥੇ ਤਿੰਨ ਦੋਸ਼ੀਆਂ ਨੇ ਲੜਕੀ ਦੇ ਦੋਸਤ ਨੂੰ ਬੰਧਕ ਬਣਾ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ । ਇਸ ਤੋਂ ਬਾਅਦ ਇਕ ਦੋਸ਼ੀ ਲੜਕੀ ਨੂੰ ਘਸੀਟ ਕੇ ਜੰਗਲ ਦੇ ਅੰਦਰ ਲੈ ਗਿਆ ਅਤੇ ਉਥੇ ਉਸ ਨਾਲ ਬਲਾਤਕਾਰ ਕੀਤਾ । ਬਾਕੀ ਦੋ ਮੁਲਜ਼ਮਾਂ ਨੇ ਉਸ ਦੇ ਦੋਸਤ ਨੂੰ ਫੜ ਕੇ ਰੱਖਿਆ । ਜਾਣਕਾਰੀ ਮੁਤਾਬਕ ਇਹ ਘਟਨਾ 22 ਨਵੰਬਰ ਦੀ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਮੂਹਿਕ ਬਲਾਤਕਾਰ ਦਾ ਕੇਸ ਦਰਜ ਕਰ ਲਿਆ ਹੈ । ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ । ਪੀੜਤਾ ਨੇ ਸਿਲਵਾਨੀ ਪੁਲਿਸ ਨੂੰ ਦੱਸਿਆ ਕਿ 22 ਨਵੰਬਰ ਨੂੰ ਸਵੇਰੇ ਦਸ ਵਜੇ ਉਹ ਆਪਣੇ ਦੋਸਤ ਨਾਲ ਪਲਸਰ ਬਾਈਕ ‘ਤੇ ਵਣ ਦੇਵੀ ਮੰਦਰ ਗਈ ਸੀ । ਉਹ ਬਾਅਦ ਦੁਪਹਿਰ 3 ਵਜੇ ਉਥੋਂ ਪਰਤੇ। ਉਹ ਸਿਲਵਾਨੀ ਵੈਲੀ ਦੇ ਸੜਕ ਕਿਨਾਰੇ ਜੰਗਲ ਵਿੱਚ ਨਾਸ਼ਤਾ ਕਰਨ ਲੱਗੇ । ਇਸ ਸਮੇਂ ਦੌਰਾਨ, ਮੈਨੂੰ ਨਹੀਂ ਪਤਾ ਕਿ ਤਿੰਨ ਲੜਕੇ ਕਿੱਥੋਂ ਆ ਗਏ। ਉਨ੍ਹਾਂ ਨੇ ਮੇਰੇ ਦੋਸਤ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ । ਇਨ੍ਹਾਂ ਤਿੰਨਾਂ ਵਿੱਚੋਂ ਇੱਕ ਲੜਕੇ ਸੰਜੂ ਨੇ ਕਬਾਇਲੀ ਚਿੱਟੀ ਕਮੀਜ਼ ਪਾਈ ਹੋਈ ਸੀ । ਉਹ ਮੇਰਾ ਹੱਥ ਫੜ ਕੇ ਮੈਨੂੰ ਜੰਗਲ ਵਿਚ ਲੈ ਗਿਆ। ਉਸਨੇ ਉੱਥੇ ਮੇਰੇ ਨਾਲ ਗਲਤ ਕੰਮ ਕੀਤੇ ।
Punjab Bani 25 November,2024
ਯੂਰਪ ਦੇ ਨਾਰਵੇ ਦੇ ਪਿੰਡ ਵਿਚ ਨਾਰਵੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਜਿਨਸੀ ਸ਼ੋ਼ਸ਼ਣ ਸਕੈਂਡਲ ਆਇਆ ਸਾਹਮਣੇ
ਯੂਰਪ ਦੇ ਨਾਰਵੇ ਦੇ ਪਿੰਡ ਵਿਚ ਨਾਰਵੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਜਿਨਸੀ ਸ਼ੋ਼ਸ਼ਣ ਸਕੈਂਡਲ ਆਇਆ ਸਾਹਮਣੇ ਨਵੀਂ ਦਿੱਲੀ : ਯੂਰਪੀ ਦੇਸ਼ ਨਾਰਵੇ ਦੇ ਇੱਕ ਪਿੰਡ ਦੇ ਡਾਕਟਰ ਨੇ 87 ਔਰਤਾਂ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ਨੂੰ ਨਾਰਵੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਜਿਨਸੀ ਸ਼ੋਸ਼ਣ ਸਕੈਂਡਲ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਅਜਿਹੀਆਂ ਘਟਨਾਵਾਂ ਪਿਛਲੇ 20 ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਹਨ । 55 ਸਾਲਾ ਦੋਸ਼ੀ ਡਾਕਟਰ ਆਰਨ ਬਾਈ `ਤੇ 94 ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਇਨ੍ਹਾਂ ਵਿੱਚੋਂ ਦੋ ਔਰਤਾਂ ਉਸ ਸਮੇਂ ਨਾਬਾਲਗ ਸਨ । `ਦਿ ਸਨ` ਮੁਤਾਬਕ ਸਭ ਤੋਂ ਵੱਡੀ ਪੀੜਤਾ ਦੀ ਉਮਰ 67 ਸਾਲ ਹੈ, ਜਦ ਕਿ ਸਭ ਤੋਂ ਛੋਟੀ ਪੀੜਤ ਦੀ ਉਮਰ 14 ਤੇ 15 ਸਾਲ ਦੀ ਹੈ । ਸਾਬਕਾ ਮਿਉਂਸਪਲ ਸੁਪਰਡੈਂਟ ਬਾਈ ਜਬਰ ਜਨਾਹ ਦੇ ਤਿੰਨ ਮਾਮਲਿਆਂ ਤੇ ਆਪਣੇ ਅਹੁਦੇ ਦੀ ਦੁਰਵਰਤੋਂ ਦੇ 35 ਅਜਿਹੇ ਮਾਮਲਿਆਂ ਦੋਸ਼ੀ ਨੂੰ 21 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 6000 ਘੰਟਿਆਂ ਤੋਂ ਵੱਧ ਦੀ ਖ਼ਤਰਨਾਕ ਵੀਡੀਓ ਬਰਾਮਦ ਕੀਤੀ ਹੈ। ਵੀਡੀਓ `ਚ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਮਰੀਜਾਂ `ਤੇ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਗਾਇਨੀਕੋਲੋਜੀਕਲ ਟੈਸਟ ਕੀਤੇ ਗਏ ਹਨ। ਘਟਨਾ ਨਾਲ ਸਬੰਧਤ ਚਾਰਜਸ਼ੀਟ ਵੀ ਸਾਹਮਣੇ ਆ ਚੁੱਕੀ ਹੈ। ਚਾਰਜਸ਼ੀਟ ਅਨੁਸਾਰ ਬਾਈ ਨੇ ਬਿਨਾਂ ਕਿਸੇ ਡਾਕਟਰੀ ਕਾਰਨ ਔਰਤਾਂ ਦੇ ਗੁਪਤ ਅੰਗਾਂ ਵਿੱਚ `ਬੋਤਲ ਵਰਗੀ ਇੱਕ ਸਿਲੰਡਰ ਵਸਤੂ` ਪਾ ਦਿੱਤੀ। ਇਕ ਔਰਤ ਨੇ ਅਦਾਲਤ ਨੂੰ ਦੱਸਿਆ ਕਿ ਡਾਕਟਰ ਨੇ ਉਸ ਨਾਲ ਜੋ ਕੀਤਾ, ਉਹ ਇੰਨਾ ਦਰਦਨਾਕ ਸੀ ਕਿ ਉਸ ਨੂੰ ਲੱਗਿਆ ਕਿ ਉਹ `ਮਰ ਜਾਵੇਗੀ`, ਇਸ ਦੇ ਨਾਲ ਹੀ ਅਦਾਲਤ ਵਿੱਚ ਕਈ ਦਰਦਨਾਕ ਵੀਡੀਓਜ਼ ਵੀ ਦਿਖਾਈਾਆਂ ਗਈਆਂ, ਜੋ ਬਾਈ ਨੇ ਜਾਂਚ ਦੌਰਾਨ ਰਿਕਾਰਡ ਕੀਤੀ ਸੀ । ਸਰਕਾਰੀ ਵਕੀਲ ਰਿਚਰਡ ਹੌਗੇਨ ਲਿੰਗ ਨੇ ਕੇਸ ਦੀ ਸੁਣਵਾਈ ਕੀਤੀ, ਜਿਸ ਦੌਰਾਨ ਉਸ ਨੇ ਕਿਹਾ, `ਸਾਡੇ ਕੋਲ ਹਮਲੇ ਦੀ ਵੀਡੀਓ ਰਿਕਾਰਡਿੰਗ ਹੈ । ਇਸ ਮਾਮਲੇ ਵਿੱਚ ਸਾਡੇ ਕੋਲ ਸਬੂਤ ਦੇ ਤੌਰ `ਤੇ ਪੁਖਤਾ ਸਬੂਤ ਹਨ। ਚਾਰਜਸ਼ੀਟ ਵਿੱਚ ਜੁਰਮ ਦੀ ਵਿਆਖਿਆ ਵੀਡੀਓ ਰਾਹੀਂ ਕੀਤੀ ਜਾ ਸਕਦੀ ਹੈ।
Punjab Bani 25 November,2024
ਨੌਸ਼ਹਿਰਾ ਪਨੂੰਆਂ ਵਿਚ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ
ਨੌਸ਼ਹਿਰਾ ਪਨੂੰਆਂ ਵਿਚ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ ਨੌਸ਼ਹਿਰਾ ਪਨੂੰਆਂ : ਪੰਜਾਬ ਦੇ ਜਿਲਾ ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ’ਚ ਐਤਵਾਰ ਦੇਰ ਸ਼ਾਮ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਘਟਨਾ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ, ਉਥੇ ਹੀ ਜ਼ਿਲ੍ਹੇ ਨਾਲ ਸਬੰਧਤ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ । ਮਰਨ ਵਾਲੇ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਵਜੋਂ ਹੋਈ ਹੈ । ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ । ਹਾਲਾਂਕਿ ਹੱਤਿਆ ਪਿਛਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ । ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨਾਮਕ ਨੌਜਵਾਨ ਨੂੰ ਕਸਬੇ ਦੇ ਬਾਹਰਵਾਰ ਹਾਈਵੇ ’ਤੇ ਬਣੇ ਬਾਈਪਾਸ ਉੱਪਰ ਸਥਿਤ ਕੈਫੇ ਮਿਰਚੀ ਦੇ ਕੋਲ ਅਣਪਛਾਤੇ ਲੋਕਾਂ ਨੇ ਗੋਲ਼ੀਆਂ ਮਾਰ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਥਾਣਾ ਸਰਹਾਲੀ ਦੇ ਮੁਖੀ ਸਬ-ਇੰਸਪੈਕਟਰ ਅਮੋਲਕ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਦੇ 2 ਗੋਲ਼ੀਆਂ ਲੱਗੀਆਂ ਹਨ । ਉਨ੍ਹਾਂ ਦੱਸਿਆ ਕਿ ਹੱਤਿਆ ਪਿੱਛੇ ਕੀ ਕਾਰਨ ਹਨ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ । ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ।
Punjab Bani 25 November,2024
ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀ ਗ੍ਰਿਫ਼ਤਾਰ
ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀ ਗ੍ਰਿਫ਼ਤਾਰ ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਦੀ ਇੰਫਾਲ ਘਾਟੀ ਵਿੱਚ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਹੋਈ ਭੰਨ-ਤੋੜ ਤੇ ਅਗਜ਼ਨੀ ਦੀ ਘਟਨਾ ਦੇ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਕਿ ਪਿਛਲੇ ਦੋ ਦਿਨਾਂ ਵਿੱਚ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਧਰ, ਇੰਫਾਲ ਘਾਟੀ ਅਤੇ ਜਿਰੀਬਾਮ ਜਿ਼ਲ੍ਹੇ ਵਿੱਚ ਇੱਕ ਹਫ਼ਤੇ ਤੋਂ ਬੰਦ ਸਕੂਲ ਤੇ ਕਾਲਜ ਭਲਕੇ ਸੋਮਵਾਰ ਤੋਂ ਮੁੜ ਖੁੱਲ੍ਹਣਗੇ। ਇੱਕ ਅਧਿਕਾਰੀ ਨੇ ਕਿਹਾ ਕਿ ਸੂਬੇ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਇੰਫਾਲ ਵੈਸਟ, ਇੰਫਾਲ ਈਸਟ, ਥੌਬਾਲ, ਬਿਸ਼ਨਪੁਰ, ਕਾਕਚਿੰਗ ਅਤੇ ਜਿਰੀਬਾਮ ਵਿੱਚ ਪਿਛਲੇ ਹਫ਼ਤੇ ਸਕੂਲ ਤੇ ਕਾਲਜ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪੁਲਸ ਨੇ ਕਿਹਾ ਕਿ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਭੰਨ-ਤੋੜ ਤੇ ਅਗਜ਼ਨੀ ਦੇ ਮਾਮਲੇ ਵਿੱਚ ਕਾਕਚਿੰਗ ਜ਼ਿਲ੍ਹੇ ਤੋਂ ਸ਼ੁੱਕਰਵਾਰ ਨੂੰ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਿਆਨ ਮੁਤਾਬਕ, ਇਸ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਹੁਣ ਤੱਕ ਕੁੱਲ 41 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਨੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ 16 ਨਵੰਬਰ ਨੂੰ ਪ੍ਰਦਰਸ਼ਨ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਦੀਆਂ ਜਾਇਦਾਦਾਂ ਲੁੱਟਣ ਵਾਲੇ ਸ਼ੱਕੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਬੀਰੇਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਜਮਹੂਰੀ ਅੰਦੋਲਨ ਦੇ ਨਾਂ ’ਤੇ ਕੁਝ ਗਰੋਹਾਂ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਨੂੰ ਲੁੱਟਿਆ ਅਤੇ ਅੱਗ ਲਾ ਦਿੱਤੀ । ਸੀਸੀਟੀਵੀ ਕੈਮਰੇ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮੈਨੂੰ ਜਨਤਕ ਤੌਰ ’ਤੇ ਇਹ ਕਹਿੰਦਿਆਂ ਨਮੋਸ਼ੀ ਹੋ ਰਹੀ ਹੈ ਕਿ ਮਨੀਪੁਰ ਵਿੱਚ ਇਹ ਚੀਜ਼ਾਂ ਵਾਪਰ ਰਹੀਆਂ ਹਨ ।
Punjab Bani 25 November,2024
ਘਰੇਲੂ ਝਗੜਦੇ ਚਲਦਿਆ ਤਹਿਸ਼ਤ ਆ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ
ਘਰੇਲੂ ਝਗੜਦੇ ਚਲਦਿਆ ਤਹਿਸ਼ਤ ਆ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ ਫਿਰੋਜ਼ਪੁਰ : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜਾਰਾ ਸਿੰਘ ਵਾਲਾ ਤੋਂ ਸਾਹਮਣੇ ਆਇਆ ਜਿਥੇ ਘਰੇਲੂ ਝਗੜੇ ਦੌਰਾਨ ਪਤੀ ਨੇ ਆਪਣੀ ਹੀ ਪਤਨੀ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਜਿਸ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ । ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜਾਰਾਂ ਸਿੰਘ ਵਾਲਾ ’ਚ ਇੱਕ ਪਤੀ ਵੱਲੋਂ ਪਤਨੀ ਦੇ ਗੋਲ਼ੀ ਮਾਰਕੇ ਕਤਲ ਕਰ ਦਿੱਤਾ ਹੈ । ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਭਰਾ ਨੇ ਦੱਸਿਆ ਉਸ ਦੀ ਭੈਣ ਮਨਜੀਤ ਕੌਰ ਦਾ ਫੋਨ ਆਇਆ ਸੀ ਉਸ ਦਾ ਪਤੀ ਬਿਨਾਂ ਵਜ੍ਹਾਂ ਤੋਂ ਲੜ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ਕਿ ਤੂੰ ਘਰ ਛੱਡ ਕੇ ਪੇਕੇ ਚਲੀ ਜਾ । ਉਸਦੀ ਮਾਂ ਬਖਸ਼ੀਸ਼ ਕੌਰ ਵੀ ਆਪਣੇ ਪੁੱਤਰ ਦਾ ਸਾਥ ਦੇ ਰਹੀ ਹੈ । ਉਸ ਤੋਂ ਬਾਅਦ ਉਸਦੇ ਜੀਜੇ ਦਾ ਫੋਨ ਆਇਆ ਕੀ ਮਨਜੀਤ ਕੌਰ ਨੇ ਕੋਈ ਤਿੱਖੀ ਚੀਜ਼ ਸਿਰ ਵਿੱਚ ਮਾਰ ਲਈ ਹੈ, ਜਦ ਉਨ੍ਹਾਂ ਉਥੇ ਜਾਕੇ ਦੇਖਿਆ ਤਾਂ ਉਸਦੀ ਭੈਣ ਦੇ ਸਿਰ ਤੇ ਪੱਟੀ ਲੱਗੀ ਹੋਈ ਸੀ ਅਤੇ ਜਦ ਉਨ੍ਹਾਂ ਪੱਟੀ ਚੱਕ ਕੇ ਦੇਖਿਆ ਤਾਂ ਸਿਰ ਵਿੱਚ ਸੁਰਾਖ ਸੀ । ਪਤਾ ਲੱਗਿਆ ਕਿ ਉਸ ਦੇ ਜੀਜੇ ਨੇ ਮਨਜੀਤ ਕੌਰ ਦੇ ਸਿਰ ’ਚ ਪਿਛਲੇ ਪਾਸੇ ਆਪਣੇ ਲਾਇਸੈਂਸੀ ਰਿਵਾਲਵਰ 32 ਬੋਰ ਨਾਲ ਗੋਲ਼ੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਇਤਲਾਹ ਥਾਣਾ ਮਮਦੋਟ ਦੀ ਪੁਲਿਸ ਨੂੰ ਦਿੱਤੀ ਗਈ । ਇਸ ਮੌਕੇ ਰਾਮ ਪ੍ਰਕਾਸ਼ ਏ ਐਸ ਆਈ ਨੇ ਪਰਿਵਾਰ ਦੇ ਬਿਆਨਾਂ ਤੇ ਪਤੀ ਅਤੇ ਸੱਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 24 November,2024
ਦੋ ਸਕੇ ਦਲਿਤ ਸਿਆਸੀ ਆਗੂ ਭਰਾਵਾਂ ਦੇ ਘਰਾਂ 'ਤੇ ਗੋਲੀਆਂ ਚਲਾਈਆਂ
ਦੋ ਸਕੇ ਦਲਿਤ ਸਿਆਸੀ ਆਗੂ ਭਰਾਵਾਂ ਦੇ ਘਰਾਂ 'ਤੇ ਗੋਲੀਆਂ ਚਲਾਈਆਂ ਬਠਿੰਡਾ : ਬਠਿੰਡਾ ਦੇ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਦੋ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਕੇ ਦਲਿਤ ਭਰਾਵਾਂ ਦੇ ਘਰਾਂ ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਮੁਢਲੇ ਤੌਰ ਤੇ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਬੀਤੀ ਦੇਰ ਰਾਤ ਦਾ ਹੈ ਜਦੋਂ ਫਾਇਰਿੰਗ ਕੀਤੀ ਗਈ ਹੈ । ਇਹਨਾਂ ਵਿੱਚੋਂ ਇੱਕ ਸਿਆਸੀ ਆਗੂ ਕਿਰਨਜੀਤ ਸਿੰਘ ਗਹਿਰੀ ਹੈ, ਜਿਸ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ ਜਦੋਂ ਕਿ ਦੂਸਰਾ ਉਸਦਾ ਭਰਾ ਜਗਦੀਪ ਸਿੰਘ ਗਹਿਰੀ ਹੈ ਜੋ ਅਕਾਲੀ ਦਲ ਦਾ ਆਗੂ ਹੈ । ਇਸ ਵਾਰਦਾਤ ਦੌਰਾਨ ਕਿਸੇ ਅਣਹੋਣੀ ਤੋਂ ਬਚਾਅ ਰਿਹਾ ਹੈ । ਗੋਲੀਬਾਰੀ ਦੀ ਇਸ ਦਲੇਰਾਨਾ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਂਢ ਗੁਆਂਢ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਉਹਨਾਂ ਦੇ ਘਰ ਰਾਤ ਨੂੰ ਕੁਝ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਤਾਂ ਉਸ ਵਕਤ ਉਹ ਸੁੱਤੇ ਪਏ ਸੀ । ਪੁਲਿਸ ਦਾ ਫਿਲਹਾਲ ਕੋਈ ਪੱਖ ਸਾਹਮਣੇ ਨਹੀਂ ਆਇਆ ਹੈ। ਪਤਾ ਲੱਗ ਗਿਆ ਹੈ ਕਿ ਪੁਲਿਸ ਨੂੰ ਇਹ ਮਾਮਲਾ ਜਲਦੀ ਸੁਲਝਣ ਦੀ ਆਸ ਹੈ। ਬਠਿੰਡਾ ਵਿੱਚ ਇੱਕ ਹਫਤੇ ਦੌਰਾਨ ਗੋਲੀਬਾਰੀ ਦਾ ਇਹ ਦੂਜਾ ਮਾਮਲਾ ਹੈ । ਇਸ ਮਾਮਲੇ ਸਬੰਧੀ ਅਗਲੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।
Punjab Bani 24 November,2024
ਨਾਭਾ ਵਿੱਚ ਲੁਟੇਰਿਆਂ ਨੇ ਜੀਪ ਗੱਡੀ ਲੈ ਕੇ ਹੋਏ ਫਰਾਰ
ਨਾਭਾ ਵਿੱਚ ਲੁਟੇਰਿਆਂ ਨੇ ਜੀਪ ਗੱਡੀ ਲੈ ਕੇ ਹੋਏ ਫਰਾਰ ਜੀਪ ਮਾਲਕ ਨੂੰ ਕੀਤਾ ਬੁਰੀ ਤਰ੍ਹਾਂ ਜਖਮੀ ਮਾਲਕ ਹਸਪਤਾਲ ਵਿੱਚ ਜੇਰੇ ਇਲਾਜ ਪੁਲਿਸ ਜਾਂਚ ਚ ਜੁਟੀ ਨਾਭਾ : ਆਧੁਨਿਕ ਯੁੱਗ ਵਿੱਚ ਹਰ ਚੀਜ਼ ਹੁਣ ਆਨਲਾਈਨ ਉਪਲਬਧ ਹੈ, ਜਿੱਥੇ ਆਨਲਾਈਨ ਦੇ ਫਾਇਦੇ ਵੀ ਹਨ। ਉਥੇ ਨੁਕਸਾਨ ਵੀ ਹਨ । ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਫਾਰਮਾਸਿਸਟ ਚਿਰਾਗ ਛਾਬੜਾ ਅਪਨੀ ਜੀਪ ਵੇਚਣਾ ਚਾਹੁੰਦਾ ਸੀ ਅਤੇ ਏਜੈਂਟ ਵੱਲੋਂ ਚਿਰਾਗ ਛਾਬੜਾ ਦੀ ਜੀਪ ਓਲੈਕਸ ਤੇ ਪਾ ਦਿੱਤੀ, ਜੀਪ ਦੇ ਗਾਹਕ ਬਣ ਕੇ ਕਰੀਬ 6 ਨੌਜਵਾਨ ਆਏ ਅਤੇ ਉਨਾਂ ਕੋਲੇ ਇੱਕ ਬੁਲਟ ਮੋਟਰਸਾਈਕਲ ਵੀ ਸੀ ਅਤੇ ਉਨਾਂ ਨੇ ਬੁਲਟ ਮੋਟਰਸਾਈਕਲ ਘਰ ਖੜਾ ਦਿੱਤਾ ਅਤੇ ਕਿਹਾ ਕਿ ਤੁਸੀਂ ਜੀਪ ਦੀ ਟੈਸਟ ਡਰਾਈਵ ਦਵਾਓ ਕਿਉਂਕਿ ਸਾਨੂੰ ਜੀਪ ਪਸੰਦ ਹੈ ਅਤੇ ਅਸੀਂ ਤੁਹਾਨੂੰ 50 ਹਜਾਰ ਰੁਪਏ ਦੀ ਰਾਸ਼ੀ ਵੀ ਨਗਦ ਦੇ ਦੇਵਾਂਗੇ ਅਤੇ ਬਾਕੀ ਪੈਸੇ ਅਸੀਂ ਬਾਅਦ ਵਿੱਚ ਦੇ ਕੇ ਜੀਪ ਲੈ ਜਾਵਾਂਗੇ । ਜਦੋਂ ਚਿਰਾਗ ਛਾਵੜਾ ਜਦੋਂ ਜੀਪ ਲੈ ਕੇ ਟੈਸਟ ਡਰਾਈਵ ਲਈ ਕੁਝ ਦੂਰੀ ਤੇ ਗਿਆ ਤਾਂ ਗੱਡੀ ਵਿੱਚ ਬੈਠੇ ਤਿੰਨ ਨੌਜਵਾਨ ਜਿਨਾਂ ਦੀ ਉਮਰ 20 ਤੋਂ ਲੈ ਕੇ 22 ਸਾਲ ਸੀ । ਉਹਨਾਂ ਕਿਹਾ ਕਿ ਤੁਸੀਂ ਅੱਗੇ ਗੱਡੀ ਲੈ ਜਾਵੋ ਅਸੀਂ ਮੱਥਾ ਟੇਕਣਾ ਹੈ ਅਤੇ ਘਰ ਤੋਂ ਕਰਦੇ ਕਰਦੇ ਕਰੀਬ ਸ਼ਹਿਰ ਤੋਂ 10 ਕਿਲੋਮੀਟਰ ਦੀ ਦੂਰੀ ਤੇ ਲੈ ਗਏ ਅਤੇ ਸੁੰਨਸਾਨ ਜਗ੍ਹਾ ਵੇਖ ਕੇ ਉਨਾਂ ਵੱਲੋਂ ਚਿਰਾਗ ਛਾਵੜਾ ਦੇ ਸਿਰ ਤੇ ਤੇਜ਼ਧਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ ਅਤੇ ਉਸ ਦਾ ਮੋਬਾਇਲ ਅਤੇ ਜੀਪ ਲੈ ਕੇ ਫਰਾਰ ਹੋ ਗਏ । ਪੀੜਿਤ ਚਿਰਾਗ ਛਾਬੜ ਨੇ ਲਿਫਟ ਲੈ ਕੇ ਘਰ ਪਹੁੰਚਿਆ ਤਾਂ ਉਨਾਂ ਦਾ ਬੁੱਲੇਟ ਮੋਟਰਸਾਈਕਲ ਵੀ ਘਰ ਨਹੀਂ ਸੀ ਅਤੇ ਉਹ ਸਾਰੇ ਹੀ ਨੌਜਵਾਨ ਇਸ ਘਟਨਾ ਤੋਂ ਬਾਅਦ ਰਫੂ ਚੱਕਰ ਹੋ ਗਏ । ਇਸ ਸਬੰਧੀ ਪੀੜਿਤ ਚਿਰਾਗ ਛਾਬੜਾ ਨੇ ਕਿਹਾ ਕਿ ਮੈਂ ਆਪਣੀ ਜੀਪ ਵੇਚਣਾ ਚਾਹੁੰਦਾ ਸੀ ਅਤੇ ਏਜਂਟ ਵੱਲੋਂ ਕਾਰ ਦੀਆਂ ਫੋਟੋਆਂ ਓਐੱਲਐਕਸ ਤੇ ਪਾ ਦਿੱਤੀਆਂ, ਜਿਨਾਂ ਲੁਟੇਰਿਆਂ ਵੱਲੋਂ ਮੇਰੀ ਜੀਪ ਖੋਹੀ ਗਈ ਹੈ ਉਹ ਦੋ ਦਿਨ ਪਹਿਲਾਂ ਵੀ ਜੀਪ ਦੇਖਣ ਲਈ ਆਉਂਦੇ ਰਹੇ ਅਤੇ ਅੱਜ ਟੈਸਟ ਡਰਾਈਵ ਦੇ ਬਹਾਨੇ ਮੈਨੂੰ ਘਰੋਂ ਲੈ ਗਏ ਅਤੇ ਸੁਨਸਾਨ ਜਗਾ ਤੇ ਜਾ ਕੇ ਮੇਰੇ ਸਿਰ ਤੇ ਵਾਰ ਕੀਤਾ ਮੈਨੂੰ ਪੂਰੀ ਤਰ੍ਹਾਂ ਜਖਮੀ ਕਰ ਦਿੱਤਾ । ਉਹ ਕਹਿ ਰਹੇ ਸੀ ਕਿ ਅਸੀਂ ਰੋਪੜ ਤੋਂ ਆਏ ਹਾਂ ਸਾਨੂੰ ਜੀਪ ਪਸੰਦ ਹੈ ਉਹ ਬੁੱਲੇਟ ਮੋਟਰਸਾਈਕਲ ਵੀ ਘਰ ਖੜਾ ਕੇ ਗਏ ਸੀ ਅਤੇ ਮੈਨੂੰ ਯਕੀਨ ਹੋ ਗਿਆ ਕਿ ਇਹ ਵਧੀਆ ਵਿਅਕਤੀ ਹਨ ਪਰ ਮੇਰੀ ਉਹ ਜੀਪ ਵੀ ਲੈ ਗਏ ਅਤੇ ਮੋਬਾਇਲ ਵੀ ਲੈ ਕੇ ਰਫੂ ਚੱਕਰ ਹੋ ਗਏ। ਮੈਂ ਤਾਂ ਮੰਗ ਕਰਦਾ ਹਾਂ । ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸਐਚਓ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਜਿਨਾਂ ਵੱਲੋਂ ਜੀਪ ਖੋਹੀ ਗਈ ਹੈ ਉਹ ਕਰੀਬ 6 ਵਿਅਕਤੀ ਲੱਗ ਰਹੇ ਹਨ । ਦੋ ਵਿਅਕਤੀ ਬੁੱਲੇਟ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਜੋਂ ਉਹਨਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ । ਚਿਰਾਗ ਛਾਬੜਾ ਨੂੰ ਘਰ ਤੋਂ ਹੀ ਟੈਸਟ ਡਰਾਈਵ ਲਈ ਜੀਪ ਲੈ ਕੇ ਗਏ ਸਨ ਤੇ ਰਾਸਤੇ ਵਿੱਚ ਜੀਪ ਖੋ ਕੇ ਉਸਦੇ ਸਿਰ ਤੇ ਸੱਟ ਮਾਰ ਕੇ ਜੀਪ ਖੋ ਕੇ ਲੈ ਗਏ। ਅਸੀਂ ਇਸ ਸਬੰਧੀ ਡੁੰਗਾਈ ਨਾਲ ਜਾਂਚ ਕਰ ਰਿਹਾ ਅਤੇ ਮਾਮਲਾ ਦਰਜ ਕਰ ਰਹੇ ਹਾਂ ।
Punjab Bani 23 November,2024
ਨਾਭਾ ਪੁਲਸ ਨੇ 4 ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਤੋਂ ਚੋਰੀ ਦੇ 4 ਮੋਟਰਸਾਈਕਲ, 3 ਮੋਬਾਇਲ, ਤੇਜਧਾਰ ਹਥਿਆਰ ਬਰਾਮਦ ਕੀਤੇ
ਨਾਭਾ ਪੁਲਸ ਨੇ 4 ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਤੋਂ ਚੋਰੀ ਦੇ 4 ਮੋਟਰਸਾਈਕਲ, 3 ਮੋਬਾਇਲ, ਤੇਜਧਾਰ ਹਥਿਆਰ ਬਰਾਮਦ ਕੀਤੇ ਨਾਭਾ : ਨਾਭਾ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ ਤੇ ਸ਼ਟਰ ਤੋੜ ਕੇ ਚੋਰੀਆਂ ਕਰਦੇ ਇਹ ਨੌਜਵਾਨ ਹਨ ਜਿਨ੍ਹਾਂ ਨੇ ਸ਼ਹਿਰ ਨਿਵਾਸੀਆਂ ਦੇ ਨੱਕ ਵਿੱਚ ਦਮ ਕਰ ਰੱਖਿਆ ਸੀ, ਪੁਲਸ ਨੇ ਇਹਨਾਂ ਨੂੰ ਹੁਣ ਗ੍ਰਿਫਤਾਰ ਕਰ ਲਿਆ ਹੈ । ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੀ ਪੂਰਤੀ ਦੇ ਲਈ ਰਾਤ ਨੂੰ ਦੁਕਾਨਾਂ ਦੇ ਸ਼ਟਰ ਤੋੜ ਕੇ ਸਮਾਨ ਚੋਰੀ ਕਰਕੇ ਫਰਾਰ ਹੋ ਜਾਂਦੇ ਸਨ, ਇਨ੍ਹਾਂ ਤੋਂ ਤੇਜਧਾਰ ਹਥਿਆਰ ਬਰਾਮਦ ਕੀਤੇ ਹਨ । ਐਸ. ਐਸ. ਪੀ. ਪਟਿਆਲਾ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼, ਡੀ. ਐਸ. ਪੀ. ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਐਸ. ਐਚ. ਓ. ਨਾਭਾ ਨੇ ਮੁਕਬਰ ਖਾਸ ਦੀ ਇਤਲਾਹ ਤੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਸ ਪਾਰਟੀ ਨੇ ਇਹਨਾਂ 4 ਨੂੰ ਗਿਰਫਦਾਰ ਕਰ ਲਿਆ ਗਿਰਫਦਾਰ ਕੀਤੇ ਦੋਸੀ ਰੋਹਿਤ ਪੁੱਤਰ ਨਰੇਸ਼ ਕੁਮਾਰ ਵਾਸੀ ਬੋੜਾਂ ਗੇਟ, ਅਜੇ ਕੁਮਾਰ ਉਰਫ ਔਲੀਆ ਪੁੱਤਰ ਸੁਦੇਸ਼ ਕੁਮਾਰ ਵਾਸੀ ਨਵਾਂ ਬੱਸ ਸਟੈਂਡ, ਮੁਕੀਨ ਖਾਨ ਪੁੱਤਰ ਸਬੀਰ ਖਾਨ ਵਾਸੀ ਏਵਨ ਕਲੋਨੀ, ਅਤੇ ਇੱਕ ਪਾਤੜਾਂ ਦਾ ਰਹਿਣ ਵਾਲਾ ਹੈ । ਐਸ. ਐਚ. ਓ. ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਲਗਾਤਾਰ ਹੋ ਰਹੀਆਂ ਨਾਭੇ ਵਿੱਚ ਚੋਰੀਆਂ ਅਤੇ ਲੁੱਟਾਂ ਖੋਹਾਂ ਕਰਨ ਵਿੱਚ ਇਹ 4 ਲੁਟੇਰੇ ਸ਼ਾਮਲ ਸਨ । ਇਹਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਏਰੀਏ ਵਿੱਚ ਦੁਕਾਨਾਂ ਦੇ ਸ਼ਟਰ ਤੋੜੇ ਅਤੇ ਮੋਬਾਇਲ ਖੋਹੇ, ਇਨਾ 4 ਲੁਟੇਰਿਆਂ ਨੂੰ ਅਸੀਂ ਗ੍ਰਿਫਤਾਰ ਕੀਤਾ ਹੈ ਅਤੇ ਇਹਨਾਂ ਕੋਲੋਂ ਚੋਰੀ ਦੇ 4 ਮੋਟਰਸਾਈਕਲ,3 ਮੋਬਾਇਲ ਅਤੇ ਚੋਰੀ ਕਰਨ ਵੇਲੇ ਵਰਤੇ ਗਏ ਤੇਜ ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਇਹ ਨਸ਼ੇ ਦੀ ਪੂਰਤੀ ਲਈ ਇਹ ਚੋਰੀਆਂ ਅਤੇ ਲੁੱਟਾਂ ਕਰਦੇ ਸਨ । ਇਹਨਾਂ ਦੀ ਉਮਰ 22 ਤੋਂ ਲੈ ਕੇ 30 ਸਾਲ ਦੇ ਦਰਮਿਆਨ ਹੈ । ਇਹ ਪਹਿਲਾਂ ਵੀ ਚੋਰੀਆਂ ਦੇ ਕੇਸ ਵਿੱਚ ਸ਼ਾਮਲ ਹਨ ਅਤੇ ਇਹਨਾਂ ਤੇ ਪਹਿਲਾਂ ਵੀ ਪਰਚੇ ਦਰਜ ਹਨ । ਇਸ ਸਬੰਧੀ ਅਸੀਂ ਇਹਨਾਂ ਤੇ ਧਾਰਾ 311, 312, 304, 305, 331 ਬੀ. ਐਨ. ਐਸ. ਵਾਧਾ ਜੁਰਮ 112 ਬੀ. ਐਨ. ਐਸ. ਦੇ ਤਹਿਤ ਮਾਮਲਾ ਦਰਜ ਕਰਕੇ ਇਹਨਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਲੁਟਾ ਖੋਹਾਂ ਕਰਨ ਵਾਲੇ ਜਾਂ ਚੋਰੀਆਂ ਕਰਨ ਵਾਲੇ ਮਾੜੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ।
Punjab Bani 23 November,2024
ਤਰਨਤਾਰਨ ਵਿਚ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਘਰ `ਚ ਮਾਰਿਆ ਡਾਕਾ
ਤਰਨਤਾਰਨ ਵਿਚ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਘਰ `ਚ ਮਾਰਿਆ ਡਾਕਾ ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਸ਼ਹਿਰ ਦੇ ਅੰਦਰ ਤਿੰਨ ਵਿਅਕਤੀ ਜੋ ਕੇ ਪੁਲਸ ਮੁਲਜ਼ਮ ਬਣ ਕੇ ਆਏ ਸਨ ਉਨ੍ਹਾਂ ਵਿੱਚੋ ਇਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਦੱਸਿਆ ਕਿ ਸਾਡੇ ਘਰ ਦਾਖ਼ਲ ਹੋਏ ਤਿੰਨ ਵਿਅਕਤੀਆਂ ਨੇ ਸਾਡੇ ਕੋਲ ਪੁੱਛ ਗਿੱਛ ਕਰਨੀ ਸ਼ੁਰੂ ਕੀਤੀ ਕਿ ਤੁਸੀਂ ਫਿਰੋਜ਼ਪੁਰ ਤੋ ਆਏ ਹੋ ਹੁਣ ਤਰਨਤਾਰਨ ਰਹਿ ਰਹੇ ਹੋ ਅਸੀ ਤੁਹਾਡੇ ਘਰ ਦੀ ਤਲਾਸ਼ੀ ਲੈਣ ਆਏ ਹਾਂ ਤੇ ਫਿਰੋਜ਼ਪੁਰ ਤੁਹਾਡੇ ਵਿਰੁੱਧ ਝਗੜੇ ਦਾ ਮਾਮਲਾ ਚਲਦਾ ਹੈ ਉਸਦੀ ਪੁੱਛਗਿੱਛ ਕਰਨ ਆਏ ਹਾਂ। ਪਰਿਵਾਰਿਕ ਮੈਂਬਰਾ ਦੱਸਿਆ ਕਿ ਸਾਡੇ ਘਰ ਦੀਆਂ ਅਲਮਾਰੀਆਂ ਦੀ ਫਰੋਲਾ ਫਰਾਲੀ ਕਰਕੇ ਸਾਡੇ ਕੋਲੋਂ ਪਿਸਤੌਲ ਦੀ ਨੋਕ ਤੇ ਡੇਢ ਲੱਖ ਰੁਪਏ ਲੈ ਕੇ ਦੋ ਵਿਅਕਤੀ ਫ਼ਰਾਰ ਹੋ ਗਏ ਅਤੇ ਇੱਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ। ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕੇ ਫੜੇ ਗਏ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਵਾਸੀ ਲੁਹਾਰਕਾ ਵਜੋਂ ਹੋਈ ਹੈ, ਜਿਸ ਤੇ ਪਹਿਲਾਂ ਵੀ ਮੁਕੱਦਮੇ ਦਰਜ ਹਨ ਅਤੇ ਜੋ ਦੋ ਵਿਅਕਤੀ ਫ਼ਰਾਰ ਹਨ ਉਹ ਨੰਗਲੀ ਦੇ ਹਨ । ਬਾਕੀ ਪਰਿਵਾਰਕ ਮੈਂਬਰਾ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 22 November,2024
ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜੇ ਮੈਨੇਜਰ ਨੂੰ ਵਿਜੀਲੈਂਸ ਕੀਤਾ ਗ੍ਰਿਫ਼ਤਾਰ
ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜੇ ਮੈਨੇਜਰ ਨੂੰ ਵਿਜੀਲੈਂਸ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ । ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ. ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਦੋਸ਼ੀ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। ਇਸ ਮੈਨੇਜਰ ਨੇ ਪੰਜਾਬ ਗਰਾਂਮੀਣ ਬੈਂਕ ਪਿੰਡ ਭਾਣੋਲੰਗਾ ਵਿਖੇ ਆਪਣੀਂ ਤਾਇਨਾਤੀ ਦੌਰਾਨ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਬਰਾਂਚ ਵਿੱਚ ਤਾਇਨਾਤ ਕਲਰਕ ਜਗਦੀਸ਼ ਸਿੰਘ ਅਤੇ ਕਲਰਕ ਰਜਨੀ ਬਾਲਾ ਦੀ ਬੈਂਕ ਵਿੱਚ ਵਰਤੀ ਜਾਣ ਵਾਲੀ ਯੂਜਰ ਆਈ. ਡੀ. ਅਤੇ ਪਾਸਵਰਡ ਦੀ ਦੁਰਵਰਤੋਂ ਕਰਦਿਆਂ ਆਪਣੇ ਹੀ ਬੈਂਕ ਦੇ ਵੱਖ-ਵੱਖ ਕੁੱਲ 12 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿਚੋਂ ਵੱਖ-ਵੱਖ ਤਾਰੀਖਾਂ ਨੂੰ 26 ਟਰਾਂਸਜੈਕਸਨਾਂ ਰਾਹੀਂ ਕੁੱਲ 34,92,299 ਰੁਪਏ ਹੇਰਾਫੇਰੀ ਨਾਲ ਕਢਵਾ ਕੇ ਧੋਖਾਧੜੀ ਕਰਕੇ ਗਬਨ ਕੀਤਾ ਸੀ ਅਤੇ ਫਿਰ ਇਸ ਰਕਮ ਵਿਚੋਂ 8,16,023 ਰੁਪਏ ਵੱਖ-ਵੱਖ 05 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਵਾਪਸ ਜਮਾਂ ਕਰਵਾਉਣ ਕਰਕੇ ਜਾਂਚ ਦੌਰਾਨ ਉਸ ਖ਼ਿਲਾਫ਼ ਦੋਸ਼ ਸਾਬਤ ਹੋਣ ਤੇ ਉਕਤ ਮੁਕੱਦਮਾ ਦਰਜ ਹੋਇਆ ਸੀ ਅਤੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ । ਉਕਤ ਦੋਸ਼ੀ ਪ੍ਰਮੋਦ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਖੁਫੀਆ ਸਰੋਤਾਂ ਤੋਂ ਪਤਾ ਲਗਾ ਕੇ ਉਸਨੂੰ ਉਸਦੇ ਜੱਦੀ ਪਿੰਡ ਕੁੰਡਲ, ਜਿਲਾ ਬੀਕਾਨੇਰ, ਰਾਜਸਥਾਨ ਤੋਂ ਵਿਜੀਲੈਂਸ ਬਿਊਰੋ, ਕਪੂਰਥਲਾ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ । ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ ।
Punjab Bani 22 November,2024
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ. ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 22 November,2024
ਕਮਰਸ਼ੀਅਲ ਮੀਟਰ ਲਗਾਉਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਾਵਰਕਾਮ ਕਰਮਚਾਰੀ ਵਿਜੀਲੈਂਸ ਕੀਤਾ ਗ੍ਰਿਫ਼ਤਾਰ
ਕਮਰਸ਼ੀਅਲ ਮੀਟਰ ਲਗਾਉਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਾਵਰਕਾਮ ਕਰਮਚਾਰੀ ਵਿਜੀਲੈਂਸ ਕੀਤਾ ਗ੍ਰਿਫ਼ਤਾਰ ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਸਬ ਡਵੀਜ਼ਨ ਕਾਹਨੂੰਵਾਨ, ਜਿ਼ਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖਿ਼ਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ ।
Punjab Bani 22 November,2024
ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ
ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ : ਜਲੰਧਰ `ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ ਦੇ ਥਾਣਾ ਸਦਰ ਅਧੀਨ ਪਿੰਡ ਕੰਗਣੀਵਾਲ `ਚ ਹੋਈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਘੱਟੋ-ਘੱਟ 50 ਦੇ ਕਰੀਬ ਰਾਊਂਡ ਫਾਇਰ ਹੋਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰਾਂ ਦੀ ਗੋਲੀ ਲੱਗਣ ਕਾਰਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਟਵਿੱਟਰ ਐਕਸ `ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੰਡਾ ਗੈਂਗ ਦੇ ਗੁਰਗੇ ਹਨ। ਉਨ੍ਹਾਂ ਦੱਸਿਆ ਕਿ ਮੁੱਠਭੇੜ ਵਿੱਚ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਵੀ ਗੋਲੀ ਲੱਗੀ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਕੋਲੋਂ 7 ਪਿਸਤੌਲਾਂ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।
Punjab Bani 22 November,2024
ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ 'ਚ ਦੇਰ ਰਾਤ ਕਤਲ
ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ 'ਚ ਦੇਰ ਰਾਤ ਕਤਲ ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਹਿੰਦੁਸਤਾਨ ਬਸਤੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਮੌਕੇ ਤੇ ਪਹੁੰਚ ਕੇ ਖੂਬ ਹੰਗਾਮਾ ਵੀ ਕੀਤਾ । ਇਸ ਦੌਰਾਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਘਟਨਾ ਦਾ ਜਾਇਜ਼ਾ ਲਿਆ ਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਵੀ ਕਲਮਬੰਦ ਕੀਤੇ । ਏ. ਸੀ. ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਪ੍ਰੇਮ ਨਗਰ ਦੇ ਰਹਿਣ ਵਾਲੇ ਗੌਰਵ ਨਾਮਕ ਨੌਜਵਾਨ ਦਾ ਹਿੰਦੁਸਤਾਨ ਬਸਤੀ ਦੇ ਬਾਹਰ ਕਤਲ ਕੀਤਾ ਗਿਆ ਹੈ ਫਿਲਹਾਲ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਕੀਤੇ ਜਾਵੇਗੀ ਤੇ ਜਲਦ ਹੀ ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ ।
Punjab Bani 22 November,2024
ਤਰਨਤਾਰਨ ਵਿਚ ਨੌਜਵਾਨ ਦਾ ਗਲਾ ਚੀਰ ਕੇ ਬੇਰਹਿਮੀ ਨਾਲ ਕੀਤਾ ਕਤਲ
ਤਰਨਤਾਰਨ ਵਿਚ ਨੌਜਵਾਨ ਦਾ ਗਲਾ ਚੀਰ ਕੇ ਬੇਰਹਿਮੀ ਨਾਲ ਕੀਤਾ ਕਤਲ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ’ਚ ਇਕ ਨੌਜਵਾਨ ਦਾ ਗਲਾ ਰੇਤ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਵਿਅਕਤੀ ਦੀ ਲਾਸ਼ ਵੀਰਵਾਰ ਤੜਕਸਾਰ ਪਿੰਡ ਪਿੱਦੀ ਕੋਲ ਖੂਨ ਨਾਲ ਲਥਪਥ ਪਿੰਡ ਦੇ ਲੋਕਾਂ ਨੇ ਵੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਐੱਸ. ਪੀ. (ਇਨਵੈਸਟੀਗੇਸ਼ਨ) ਅਜੈਰਾਜ ਸਿੰਘ, ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ । ਮ੍ਰਿਤਕ ਕੋਲੋਂ ਸ਼ਨਾਖਤ ਦੀ ਕੋਈ ਚੀਜ ਨਾ ਮਿਲੀ ਤਾਂ ਸ਼ੋਸ਼ਲ ਮੀਡੀਆ ਦਾ ਸਹਾਰਾ ਲਿਆ ਗਿਆ, ਜਿਸ ਤੋਂ ਬਾਅਦ ਮਰਨ ਵਾਲੇ ਵਿਅਕਤੀ ਦੀ ਪਛਾਣ ਸੁਰਜੀਤ ਸਿੰਘ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਵਜੋਂ ਹੋ ਗਈ । ਦੱਸ ਦਈਏ ਕਿ ਕਿਸਾਨ ਆਗੂ ਸੁਪਰੀਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੱਦੀ ਨੇ ਸਵੇਰੇ 7 ਵਜੇ ਜਦੋਂ ਉਹ ਖੇਤਾਂ ਵਿਚ ਫਸਲ ਵੇਖਣ ਆਇਆ ਤਾਂ ਉਸਨੇ ਬਹਿਕਾਂ ਦੀ ਲਿੰਕ ਰੋਡ ’ਤੇ ਖੂਨ ਨਾਲ ਲਥ ਪਥ ਲਾਸ਼ ਵੇਖੀ, ਜਿਸਦੀ ਸੂਚਨਾ ਉਨ੍ਹਾਂ ਨੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੂੰ ਦਿੱਤੀ ਤਾਂ ਉਹ ਵੀ ਮੌਕੇ ’ਤੇ ਪਹੁੰਚ ਗਏ, ਜਦੋਂਕਿ ਪੁਲਿਸ ਇਸ ਬਾਰੇ ਸੂਚਨਾ ਮਿਲੀ ਤਾਂ ਐੱਸ. ਪੀ. (ਇਨਵੈਸਟੀਗੇਸ਼ਨ) ਅਜੈਰਾਜ ਸਿੰਘ, ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ, ਥਾਣਾ ਸਦਰ ਤਰਨਤਾਰਨ ਦੇ ਮੁਖੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ । ਡੀ. ਐੱਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਮਰਨ ਵਾਲੇ ਦਾ ਗਲਾ ਬੇਰਹਿਮੀ ਨਾਲ ਕੱਟਿਆ ਹੋਇਆ ਸੀ ਅਤੇ ਜਦੋਂ ਆਸ ਪਾਸ ਤਲਾਸ਼ੀ ਅਭਿਆਨ ਚਲਾਇਆ ਤਾਂ ਖੇਤ ਵਿੱਚੋਂ ਇਕ ਚਾਕੂ ਵੀ ਬਰਾਮਦ ਹੋਇਆ । ਉਨ੍ਹਾਂ ਦੱਸਿਆ ਕਿ ਹਾਲਾਤ ਤੋਂ ਲੱਗਦਾ ਹੈ ਕਿ ਕਤਲ ਲਾਸ਼ ਮਿਲਣ ਵਾਲੀ ਥਾਂ ’ਤੇ ਹੀ ਕੀਤਾ ਹੋਵੇਗਾ ਅਤੇ ਸੁਰਜੀਤ ਸਿੰਘ ਵਿੱਕੀ ਨੂੰ ਇਥੇ ਕਿਸ ਤਰ੍ਹਾਂ ਲਿਆਂਦਾ ਗਿਆ, ਇਹ ਜਾਣਕਾਰੀ ਕਾਤਲਾਂ ਦੇ ਫੜ੍ਹੇ ਜਾਣ ਦੇ ਬਾਅਦ ਹੱਥ ਲੱਗੇਗੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਕਾਤਲਾਂ ਨੂੰ ਫੜ੍ਹਨ ਲਈ ਹਰ ਪਹਿਲੂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਮੁਲਜ਼ਮ ਪੁਲਿਸ ਦੀ ਗ੍ਰਿਫਤ ’ਚ ਹੋਣਗੇ । ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤਿਆਂ ’ਤੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ।
Punjab Bani 22 November,2024
ਗੁਰਦੁਆਰਾ ਸਾਹਿਬ ਅੰਦਰ ਵੜ ਸ਼ਰਾਬੀ ਨੇ ਕੀਤੀ ਬੇਅਦਬੀ
ਗੁਰਦੁਆਰਾ ਸਾਹਿਬ ਅੰਦਰ ਵੜ ਸ਼ਰਾਬੀ ਨੇ ਕੀਤੀ ਬੇਅਦਬੀ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਪਿੰਡ ਕੋਠੇ ਖੰਜੂਰਾ ਦੇ ਗ੍ਰੰਥੀ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾ ਵਿਚ ਦੱਸਿਆ ਹੈ ਕਿ ਸੰਗਤ ਦੀ ਹਾਜ਼ਰੀ ਵਿਚ ਹਰਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਕੋਠੇ ਖੰਜੂਰਾ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋਇਆ, ਜਿਸ ਵਲੋਂ ਮੈਨੂੰ ਗਾਲਾਂ ਕੱਢੀਆਂ ਜਾ ਰਹੀਆਂ ਸਨ । ਗ੍ਰੰਥੀ ਸਿੰਘ ਨੇ ਦੱਸਿਆ ਕਿ ਉਹ ਸੱਚਖੰਡ ਸਾਹਿਬ ਕੋਲ ਆ ਗਿਆ, ਜਿੱਥੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ । ਗ੍ਰੰਥੀ ਨੇ ਦੱਸਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਜਦੋਂ ਮੈਂ ਉਸ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਲੈ ਆਇਆ ਤਾਂ ਪਿੰਡ ਦੇ ਹੋਰ ਲੋਕ ਵੀ ਆ ਗਏ । ਗ੍ਰੰਥੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ । ਮੁਨਸ਼ੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਉਕਤ ਜਾਣਕਾਰੀ ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਨੇ ਦਿੱਤੀ ।
Punjab Bani 20 November,2024
ਹਮਲਾਵਰਾਂ ਨੌਜਵਾਨ `ਤੇ ਗੋਲੀ ਚਲਾਉਣ ਦੀ ਕੋਸਿਸ ਪਰ ਨਹੀਂ ਚੱਲ ਗੋਲੀ ਦੇ ਕਾਰਨ ਹੋਇਆ ਨੌਜਵਾਨ ਦਾ ਬਚਾਅ
ਹਮਲਾਵਰਾਂ ਨੌਜਵਾਨ `ਤੇ ਗੋਲੀ ਚਲਾਉਣ ਦੀ ਕੋਸਿਸ ਪਰ ਨਹੀਂ ਚੱਲ ਗੋਲੀ ਦੇ ਕਾਰਨ ਹੋਇਆ ਨੌਜਵਾਨ ਦਾ ਬਚਾਅ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਮਕਸੂਦਾ ਵਿਚ ਕੁਝ ਹਮਲਾਵਰਾਂ ਨੇ ਇਕ ਨੌਜਵਾਨ `ਤੇ ਗੋਲੀ ਚਲਾਉਣ ਦੀ ਕੋਸਿ਼ਸ਼ ਕੀਤੀ । ਖੁਸ਼ਕਿਸਮਤੀ ਰਹੀ ਕਿ ਹਮਲਾਵਰਾਂ ਦੀ ਬੰਦੂਕ ਤੋਂ ਗੋਲੀ ਨਹੀਂ ਚੱਲੀ, ਜਿਸ ਕਾਰਨ ਨੌਜਵਾਨ ਦਾ ਬਚਾਅ ਹੋ ਗਿਆ, ਜਦੋਂ ਤੱਕ ਪੀੜਤ ਨੌਜਵਾਨ ਨੇ ਆਪਣਾ ਲਾਇਸੰਸੀ ਹਥਿਆਰ ਕੱਢਿਆ, ਉਦੋਂ ਤੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।ਘਟਨਾ ਦੀ ਜਾਂਚ ਲਈ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਮੌਕੇ `ਤੇ ਪਹੁੰਚ ਗਈਆਂ । ਪੀੜਤ ਨੌਜਵਾਨ ਕਰਤਾਰਪੁਰ ਤੋਂ ਮਕਸੂਦਾ ਸਥਿਤ ਖਾਲਸਾ ਜਿੰਮ ਵਿਚ ਆਇਆ ਸੀ । ਇਸ ਦੌਰਾਨ ਉਸ ਨਾਲ ਇੱਕ ਘਟਨਾ ਵਾਪਰੀ। ਫਿਲਹਾਲ ਇਸ ਗੱਲ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਵਾਰਦਾਤ ਕਿਸ ਨੇ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੀੜਤਾ ਵਾਲਮੀਕਿ ਸੰਸਥਾ ਨਾਲ ਸਬੰਧਤ ਹੈ। ਕਰਤਾਰਪੁਰ ਵਾਸੀ ਪੰਕਜ ਵਾਲਮੀਕਿ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਸਵੇਰੇ ਮਕਸੂਦਾ ਸਥਿਤ ਖਾਲਸਾ ਜਿੰਮ `ਚ ਆਇਆ ਸੀ । ਸਵੇਰੇ ਕਰੀਬ ਸਾਢੇ 9 ਵਜੇ ਜਦੋਂ ਮੈਂ ਆਪਣੀ ਕਾਰ `ਚੋਂ ਬਾਹਰ ਨਿਕਲਿਆ ਤਾਂ ਪਿੱਛੇ ਤੋਂ ਇਕ ਨੌਜਵਾਨ ਆਇਆ ਅਤੇ ਮੇਰੇ ਤੇ ਹਥਿਆਰ ਤਾਣ ਲਿਆ । ਜਦੋਂ ਮੁਲਜ਼ਮ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਗੋਲੀ ਨਹੀਂ ਲੱਗੀ । ਜਦੋਂ ਪੀੜਤ ਆਪਣਾ ਲਾਇਸੈਂਸੀ ਹਥਿਆਰ ਲੈਣ ਲਈ ਆਪਣੀ ਕਾਰ ਵੱਲ ਭੱਜਿਆ ਤਾਂ ਮੁਲਜ਼ਮ ਦੂਜੇ ਪਾਸੇ ਖੜ੍ਹੇ ਆਪਣੇ ਸਾਥੀ ਨਾਲ ਬਾਈਕ ’ਤੇ ਫ਼ਰਾਰ ਹੋ ਗਿਆ।ਮਕਸੂਦਾ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ। ਪੀੜਤ ਪੰਕਜ ਨੇ ਦੱਸਿਆ ਉਸ ਨੂੰ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਖੁਸ਼ਕਿਸਮਤੀ ਇਹ ਰਹੀ ਕਿ ਉਕਤ ਮੁਲਜ਼ਮ ਦੇ ਹਥਿਆਰ ਦੀ ਗੋਲੀ ਨਹੀਂ ਚੱਲੀ। ਨਹੀਂ ਤਾਂ ਉਸ ਦੀ ਮੌਤ ਹੋ ਸਕਦੀ ਸੀ। ਪੰਕਜ ਨੇ ਕਿਹਾ- ਦੋਸ਼ੀ ਨੇ ਸ਼ਾਲ ਲਿਆ ਹੋਇਆ ਸੀ ਅਤੇ ਉਸ ਦਾ ਚਿਹਰਾ ਵੀ ਉਸ ਨਾਲ ਢੱਕਿਆ ਹੋਇਆ ਸੀ, ਜਿਸ ਕਾਰਨ ਉਹ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਿਆ ।
Punjab Bani 20 November,2024
ਪਤਨੀ ਨੇ ਕਰਵਾਇਆ ਆਪਣੇ ਗੋਦ ਲਏ ਬੇਟੇ ਨਾਲ ਮਿਲ ਕੇ ਪਿੰਡ ਦੇ ਨੌਜਵਾਨ ਨੂੰ ਸੁਪਾਰੀ ਦੇ ਕੇ ਆਪਣੇ ਪਤੀ ਦਾ ਕਤਲ
ਪਤਨੀ ਨੇ ਕਰਵਾਇਆ ਆਪਣੇ ਗੋਦ ਲਏ ਬੇਟੇ ਨਾਲ ਮਿਲ ਕੇ ਪਿੰਡ ਦੇ ਨੌਜਵਾਨ ਨੂੰ ਸੁਪਾਰੀ ਦੇ ਕੇ ਆਪਣੇ ਪਤੀ ਦਾ ਕਤਲ ਇਟਾਵਾ : ਇਟਾਵਾ ਜ਼ਿਲ੍ਹੇ ‘ਚ ਇੱਕ ਔਰਤ ਨੇ ਪਿੰਡ ਦੇ ਨੌਜਵਾਨ ਨੂੰ ਸੁਪਾਰੀ ਦੇ ਕੇ ਆਪਣੇ ਗੋਦ ਲਏ ਬੇਟੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ । ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਔਰਤ ਦੇ ਆਪਣੇ ਗੋਦ ਲਏ ਬੇਟੇ ਨਾਲ ਨਾਜਾਇਜ਼ ਸਬੰਧ ਸਨ । ਔਰਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਦੋਂ ਉਸਦਾ ਪਤੀ ਇਨ੍ਹਾਂ ਦੋਵਾਂ ਵਿੱਚ ਅੜਿੱਕਾ ਬਣ ਰਿਹਾ ਸੀ । ਪੁਲਿਸ ਨੇ ਪਤਨੀ ਅਤੇ ਗੋਦ ਲਏ ਪੁੱਤਰ ਨੂੰ ਜੇਲ੍ਹ ਭੇਜ ਦਿੱਤਾ ਹੈ । ਪੁਲਿਸ ਤੀਜੇ ਕਾਤਲ ਨੂੰ ਫੜਨ ਲਈ ਯਤਨ ਕਰ ਰਹੀ ਹੈ । ਅੰਜਲੀ ਜਾਟਵ ਨੇ ਉਸਰਾਹਰ ਥਾਣਾ ਖੇਤਰ ਦੇ ਗਪਚੀਆ ਪਿੰਡ ‘ਚ ਸ਼ੁੱਕਰਵਾਰ ਰਾਤ ਆਪਣੇ ਪਤੀ ਮਨੋਜ ਜਾਟਵ ਦਾ ਕਤਲ ਕਰ ਦਿੱਤਾ ਅਤੇ ਪੁਲਿਸ ਨੂੰ ਝੂਠੀ ਸੂਚਨਾ ਦਿੱਤੀ । ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਅੰਜਲੀ ਦੇ ਹੱਥ-ਪੈਰ ਬੰਨ੍ਹੇ ਹੋਏ ਪਾਏ। ਔਰਤ ਨੇ ਪਿੰਡ ਦੇ ਲੋਕਾਂ ‘ਤੇ ਆਪਣੇ ਪਤੀ ਦੀ ਹੱਤਿਆ ਦਾ ਦੋਸ਼ ਲਗਾਇਆ ਸੀ । ਐਸ. ਐਸ. ਪੀ. ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਪਿੰਡ ਵਾਸੀ ਮਨੋਜ ਜਾਟਵ ਦੀ ਪਤਨੀ ਅੰਜਲੀ ਦੇ ਪਿੰਡ ਦੇ ਹੀ ਰਾਹੁਲ ਨਾਲ ਨਾਜਾਇਜ਼ ਸਬੰਧ ਸਨ । ਇਸ ਕਾਰਨ ਉਸ ਨੇ ਘਰ ਦੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਾਏ ਹੋਏ ਸਨ । ਮਨੋਜ ਰਾਹੁਲ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ । ਸਾਜ਼ਿਸ਼ ਰਚ ਕੇ ਉਸ ਨੇ ਚਾਰ ਮਹੀਨੇ ਪਹਿਲਾਂ ਰਾਹੁਲ ਨੂੰ ਗੋਦ ਲਿਆ ਸੀ । ਔਰਤ ਨੇ ਇਹ ਗੱਲ ਰਾਹੁਲ ਨੂੰ ਦੱਸੀ ਸੀ । ਰਾਹੁਲ ਹਰਿਆਣਾ ਦੇ ਫਰੀਦਾਬਾਦ ਵਿੱਚ ਕੱਪੜਿਆਂ ਦਾ ਕੰਮ ਕਰਦਾ ਹੈ । ਮਨੋਜ 13 ਨਵੰਬਰ ਨੂੰ ਦਿੱਲੀ ਤੋਂ ਘਰ ਆਇਆ ਸੀ । ਫਿਰ ਅੰਜਲੀ ਨੇ ਰਾਹੁਲ ਨੂੰ ਫੋਨ ਕਰਕੇ ਘਰ ਬੁਲਾਇਆ। ਰਾਹੁਲ ਨੇ ਆਪਣੇ ਸਾਥੀ ਪਿੰਡ ਵਾਸੀ ਵਿਕਾਸ ਕੁਮਾਰ ਜਾਟਵ ਨਾਲ ਮਿਲ ਕੇ 15 ਨਵੰਬਰ ਦੀ ਰਾਤ ਨੂੰ ਮਨੋਜ ‘ਤੇ ਉਸ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਘਰ ‘ਚ ਸੌਂ ਰਿਹਾ ਸੀ । ਕਤਲ ਤੋਂ ਬਾਅਦ ਵਿਕਾਸ ਦੋ ਮੋਬਾਈਲ ਫ਼ੋਨ ਅਤੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਲੈ ਕੇ ਭੱਜ ਗਿਆ । ਪੁੱਛਗਿੱਛ ਤੋਂ ਬਾਅਦ ਮਨੋਜ ਦੀ ਪਤਨੀ ਅੰਜਲੀ ਅਤੇ ਰਾਹੁਲ ਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਤਲ ’ਚ ਵਰਤਿਆ ਲੱਕੜ ਦਾ ਬੱਲਾ ਅਤੇ ਦਾਤਰੀ ਬਰਾਮਦ ਹੋਈ । ਅੰਜਲੀ ਨੇ ਵਿਕਾਸ ਜਾਟਵ ਨੂੰ 2.5 ਲੱਖ ਰੁਪਏ ‘ਚ ਆਪਣੇ ਪਤੀ ਦੀ ਹੱਤਿਆ ਦੀ ਸੁਪਾਰੀ ਦਿੱਤੀ ਸੀ, ਜਿਸ ਵਿੱਚੋਂ 27 ਹਜ਼ਾਰ ਰੁਪਏ ਐਡਵਾਂਸ ਦਿੱਤੇ ਗਏ ਸਨ । ਪੁਲਿਸ ਪੁੱਛਗਿੱਛ ਦੌਰਾਨ ਅੰਜਲੀ ਨੇ ਦੱਸਿਆ ਕਿ ਰਾਹੁਲ ਅਤੇ ਵਿਕਾਸ ਰਾਤ 2 ਵਜੇ ਘਰ ਆਏ ਸਨ । ਉਸ ਰਾਤ ਮਨੋਜ ਨੇ ਬਹੁਤ ਸ਼ਰਾਬ ਪੀਤੀ ਸੀ । ਅੰਜਲੀ ਨੇ ਮਨੋਜ ਦਾ ਮੂੰਹ ਕੰਬਲ ਨਾਲ ਦਬਾ ਦਿੱਤਾ ਸੀ। ਇਸ ਤੋਂ ਬਾਅਦ ਵਿਕਾਸ ਅਤੇ ਰਾਹੁਲ ਨੇ ਮਨੋਜ ਦੀ ਦਾਤਰੀ ਨਾਲ ਗਲਾ ਵੱਢ ਕੇ ਅਤੇ ਲੱਕੜ ਦੇ ਬੱਲੇ ਨਾਲ ਕਈ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ । ਔਰਤ ਨੇ ਆਪਣੇ ਬੱਚਿਆਂ ਨੂੰ ਵੀ ਧਮਕੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਨ੍ਹਾਂ ਨੂੰ ਵੀ ਮਾਰ ਦੇਵੇਗੀ । ਇਸ ਕਾਰਨ ਬੱਚੇ ਪੁਲੀਸ ਨੂੰ ਅਸਲ ਗੱਲ ਨਹੀਂ ਦੱਸ ਰਹੇ ਸਨ ।
Punjab Bani 20 November,2024
ਅੰਮ੍ਰਿਤਸਰ ਦਿਹਾਤੀ ਪੁਲਿਸ ਹੈਰੋਇਨ ਸਮੇਤ ਕੀਤਾ ਅੱਠ ਜਣਿਆਂ ਨੂੰ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਹੈਰੋਇਨ ਸਮੇਤ ਕੀਤਾ ਅੱਠ ਜਣਿਆਂ ਨੂੰ ਗ੍ਰਿਫਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਖ-ਵੱਖ ਤਿੰਨ ਮਾਮਲਿਆਂ ਦੇ ਵਿੱਚ ਵੱਡੀਆਂ ਸਫਲਤਾਵਾਂ ਹਾਸਲ ਹੋਈਆਂ ਹਨ । ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਮੀਡੀਆ ਨੂੰ ਦੱਸਿਆ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਹੈਰੋਇਨ ਖਿਲਾਫ ਕਾਰਵਾਈ ਕਰਦਿਆਂ ਰਸ਼ਪਾਲ, ਰਾਜਵਿੰਦਰ ਸਿੰਘ ਨੂੰ 470 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਹਨਾਂ ਦੇ ਖਿਲਾਫ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ । ਏਸੇ ਲੜੀ ਵਿੱਚ ਇੱਕ ਹੋਰ ਮਾਮਲੇ ਵਿੱਚ ਇੰਚਾਰਜ ਸੀ. ਆਈ. ਏ. ਵੱਲੋ ਇਲਾਕਾ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਗੁਪਤ ਸੂਚਨਾ ਦੇ ਅਧਾਰ ਤੇ ਗੈਰ ਕਾਨੂੰਨੀ ਹਥਿਆਰਾ ਖਿਲਾਫ ਕਾਰਵਾਈ ਕਰਦਿਆਂ ਸ਼ਗਨਪ੍ਰੀਤ ਸਿੰਘ ਨੂੰ ਦੋ 9 ਗਲੋਕ ਪਿਸਟਲ ਸਮੇਤ ਮੈਗਜ਼ੀਨ ਅਤੇ ਇੱਕ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕੀਤਾ ਗਿਆ, ਜਿਸਦੇ ਸਬੰਧ ਵਿੱਚ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ । ਇਸੇ ਤਰੀਕੇ ਹੈਰੋਇਨ ਅਤੇ ਗੈਰ ਕਾਨੂੰਨੀ ਹਥਿਆਰਾਂ ਖਿਲਾਫ ਕਾਰਵਾਈ ਕਰਦਿਆ ਥਾਣਾ ਰਮਦਾਸ ਦੇ ਇੱਕ ਖੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਪੰਜ ਆਰੋਪੀ ਜਸਪਿੰਦਰ ਸਿੰਘ ਉਰਫ ਬੱਗਾ, ਪਵਨ ਪਾਲ, ਹਰਸੁੱਖਮਨਪ੍ਰੀਤ ਸਿੰਘ, ਅਕਾਸ਼ ਮਸੀਹ ਅਤੇ ਬੇਅੰਤਰੂਪ ਉਰਫ ਬੇਅੰਤ ਪਾਸੋ ਤਿੰਨ ਕਿੱਲੋ 500 ਗ੍ਰਾਮ ਹੈਰੇਇੰਨ, ਇੱਕ 9 ਪਿਸਟਲ ਅਤੇ ਇੱਕ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹਨਾਂ ਸਾਰਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਹਤ ਇਹਨਾਂ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ ।
Punjab Bani 19 November,2024
ਹੋਟਲ `ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੇ ਪੁਲਸ ਨੇ ਛਾਪਾ ਮਾਰ ਕੇ ਕਈ ਜੋਡਿਆਂ ਨੂੰ ਲਿਆ ਹਿਰਾਸਤ `ਚ
ਹੋਟਲ `ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਤੇ ਪੁਲਸ ਨੇ ਛਾਪਾ ਮਾਰ ਕੇ ਕਈ ਜੋਡਿਆਂ ਨੂੰ ਲਿਆ ਹਿਰਾਸਤ `ਚ ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਵਿਚ ਦੇ ਥਾਣਾ ਸਿਟੀ ਦੀ ਪੁਲਸ ਨੇ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ `ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਛਾਪੇਮਾਰੀ ਦੌਰਾਨ ਕਈ ਜੋੜਿਆਂ ਨੂੰ ਹਿਰਾਸਤ `ਚ ਲੈਂਦੇ ਹੋਏ ਹੋਟਲ ਦੀ ਛਾਣਬੀਣ ਕੀਤੀ । ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਗੁਪਤ ਸਿ਼ਕਾਇਤ ਮਿਲੀ ਸੀ ਕਿ ਇਸ ਹੋਟਲ ਦੇ ਮਾਲਕ ਅਤੇ ਦਲਾਲਾਂ ਵੱਲੋਂ ਜ਼ਿਸਮਖੋਰੀ ਦਾ ਧੰਦਾ ਕਰਵਾਇਆ ਜਾ ਰਿਹਾ ਉਹਨਾਂ ਕਿਹਾ ਕਿ ਮੈਂ ਅਤੇ ਵੋਮਨ ਸੈਲ ਦੀ ਇੰਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਪੁਲਿਸ ਪਾਰਟੀ ਨਾਲ ਜਾ ਕੇ ਛਾਪਾਮਾਰੀ ਕੀਤੀ ਗਈ ਤਾਂ ਉਸ ਹੋਟਲ ਵਿੱਚੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਜਾਂਚ ਲਈ ਹਿਰਾਸਤ `ਚ ਲਿਆ, ਜਿਸ ਮਗਰੋਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮੌਰਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 19 November,2024
ਪ੍ਰਵਾਸੀ ਵਿਅਕਤੀ ਨੇ ਕੀਤਾ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ
ਪ੍ਰਵਾਸੀ ਵਿਅਕਤੀ ਨੇ ਕੀਤਾ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਐਨ. ਆਈ. ਟੀ. ਨਿੱਜੀ ਰੰਜਿਸ਼ ਦੇ ਚੱਲਦਿਆਂ ਕਾਲਜ ਨੇੜੇ ਨਹਿਰ ਕੋਲ ਇਕ ਪ੍ਰਵਾਸੀ ਵਿਅਕਤੀ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ । ਸੂਤਰਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੇ ਭੱਜਣ ਦੌਰਾਨ ਇਕ ਪਿਸਤੌਲ ਵੀ ਜ਼ਮੀਨ ‘ਤੇ ਡਿੱਗ ਪਿਆ ਸੀ ਜਿਸ ਦੀ ਫੋਟੋ ਵੀ ਵਾਇਰਲ ਹੋ ਗਈ ਸੀ । ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਪਿਸਤੌਲ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਐਨ. ਆਈ. ਟੀ. ਕਾਲਜ ਨੇੜੇ ਨਹਿਰ ਕੋਲ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਹੈ । ਜਦੋਂ ਉਹ ਪਹੁੰਚਿਆ ਤਾਂ ਦੋਵੇਂ ਧਿਰਾਂ ਉਥੇ ਨਹੀਂ ਸਨ। ਮੌਕੇ ਤੋਂ ਦੋ ਦੋਪਹੀਆ ਵਾਹਨ ਬਰਾਮਦ ਕੀਤੇ ਗਏ ਹਨ । ਜਾਣਕਾਰੀ ਅਨੁਸਾਰ ਰਾਜੇਸ਼ ਜੱਸਲ ਪੁੱਤਰ ਪ੍ਰਵੀਨ ਜੱਸਲ ਜੋ ਕਿ ਵਿਧੀਪੁਰ ਨੇੜੇ ਪੈਟਰੋਲ ਪੰਪ ‘ਤੇ ਕੰਮ ਕਰਦਾ ਹੈ, ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਾਜੇਸ਼ ਵਾਸੀ ਵਿਧੀਪੁਰ ਅਤੇ ਪ੍ਰਵਾਸੀ ਗੋਪੀ ਵਾਸੀ ਵਿਧੀਪੁਰ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਰਾਜੇਸ਼ ਆਪਣੇ ਕਿਸੇ ਦੋਸਤ ਨੂੰ ਮਿਲਣ ਆਇਆ ਹੋਇਆ ਸੀ ਅਤੇ ਗੋਪੀ ਨੂੰ ਇਸ ਗੱਲ ਦਾ ਪਤਾ ਲੱਗਾ। ਇਸ ’ਤੇ ਗੋਪੀ ਆਪਣੇ ਦੋਸਤਾਂ ਨਾਲ ਕਾਰ ’ਚ ਸਵਾਰ ਹੋ ਕੇ ਐਨ. ਆਈ. ਟੀ. ਕਾਲਜ ਦੇ ਕੋਲ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਸੂਤਰਾਂ ਨੇ ਦੱਸਿਆ ਕਿ ਜਦੋਂ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਰਹੇ ਸਨ ਤਾਂ ਉਨ੍ਹਾਂ ਦਾ ਇਕ ਪਿਸਤੌਲ ਸੜਕ ‘ਤੇ ਡਿੱਗ ਪਿਆ । ਹਮਲਾਵਰ ਪਿਸਤੌਲ ਉਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਐਸ. ਐਚ. ਓ. ਥਾਣਾ ਮਕਸੂਦਾਂ ਦੇ ਐਸ. ਐਚ. ਓ. ਬਿਕਰਮ ਸਿੰਘ ਨੇ ਕਿਹਾ ਕਿ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਫਿਲਹਾਲ ਦੋ ਦੋ ਪਹੀਆ ਵਾਹਨ ਜ਼ਬਤ ਕਰ ਲਏ ਹਨ। ਸੜਕ ‘ਤੇ ਡਿੱਗੀ ਪਿਸਤੌਲ ਦੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ।
Punjab Bani 19 November,2024
ਸ਼ਾਹਦਰਾ ਜਿ਼ਲ੍ਹੇ ਦੇ ਸਾਈਬਰ ਸੈੱਲ ਨੇ ਕੀਤਾ ਸ਼ੇਅਰ ਬਾਜ਼ਾਰ `ਚ ਨਿਵੇਸ਼ ਕਰਨ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਚੀਨੀ ਨਾਗਰਿਕ ਫੇਂਗ ਨੂੰ ਗ੍ਰਿਫਤਾਰ
ਸ਼ਾਹਦਰਾ ਜਿ਼ਲ੍ਹੇ ਦੇ ਸਾਈਬਰ ਸੈੱਲ ਨੇ ਕੀਤਾ ਸ਼ੇਅਰ ਬਾਜ਼ਾਰ `ਚ ਨਿਵੇਸ਼ ਕਰਨ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਚੀਨੀ ਨਾਗਰਿਕ ਫੇਂਗ ਨੂੰ ਗ੍ਰਿਫਤਾਰ ਨਵੀਂ ਦਿੱਲੀ : ਸ਼ੇਅਰ ਬਾਜ਼ਾਰ `ਚ ਨਿਵੇਸ਼ ਕਰਨ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਚੀਨੀ ਨਾਗਰਿਕ ਫੇਂਗ ਨੂੰ ਸ਼ਾਹਦਰਾ ਜਿ਼ਲ੍ਹੇ ਦੇ ਸਾਈਬਰ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 100 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਹੈ । ਫੇਂਗ ਚੇਨਜਿਨ ਅਪ੍ਰੈਲ 2020 ਵਿੱਚ ਆਂਧਰਾ ਪ੍ਰਦੇਸ਼ ਵਿੱਚ ਇੱਕ ਟਿਆਵਾਨੀ ਕੰਪਨੀ ਲਈ ਵਰਕ ਵੀਜ਼ੇ `ਤੇ ਭਾਰਤ ਆਇਆ ਸੀ । ਆਂਧਰਾ ਪੁਲਿਸ ਦੁਆਰਾ ਉਸ ਦੀ ਗ੍ਰਿਫ਼ਤਾਰੀ ਸਮੇਂ ਉਸ ਦਾ ਵੀਜ਼ਾ ਵੈਧ ਸੀ ਤੇ ਆਂਧਰਾ ਪੁਲਿਸ ਦੁਆਰਾ ਪਾਸਪੋਰਟ ਤੇ ਵੀਜ਼ਾ ਦੋਵੇਂ ਜ਼ਬਤ ਕਰ ਲਏ ਗਏ ਹਨ । ਹੁਣ ਉਸ ਕੋਲ ਕੋਈ ਜਾਇਜ਼ ਵੀਜ਼ਾ ਨਹੀਂ ਹੈ । ਲਿਸ ਮੁਤਾਬਕ ਦੋਸ਼ੀ ਫੇਂਗ ਚੇਨਜਿਨ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਦੋ ਮਾਮਲਿਆਂ `ਚ ਸ਼ਾਮਲ ਰਿਹਾ ਹੈ। ਤਕਨੀਕੀ ਤੇ ਮੈਨੂਅਲ ਨਿਗਰਾਨੀ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਆਈ. ਐਮ. ਈ. ਆਈ. ਨੰਬਰ 86269406720421 ਵਾਲਾ ਮੋਬਾਈਲ ਫੋਨ, ਜਿਸ ਦੀ ਵਰਤੋਂ ਲੈਣ-ਦੇਣ ਦੀ ਸਹੂਲਤ ਲਈ ਵਰਤਿਆ ਜਾਂਦਾ ਸੀ, ਬਰਾਮਦ ਕੀਤਾ ਗਿਆ। ਜਾਂਚ ਵਿੱਚ 00 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਵਾਲੇ ਫਿਨਕੇਅਰ ਬੈਂਕ ਖਾਤਿਆਂ ਨਾਲ ਜੁੜੀਆਂ 17 ਅਜਿਹੀਆਂ ਸ਼ਿਕਾਇਤਾਂ ਦਾ ਇੱਕ ਵਿਸ਼ਾਲ ਨੈਟਵਰਕ ਸਾਹਮਣੇ ਆਇਆ ਹੈ।ਸ਼ਾਹਦਰਾ ਸਾਈਬਰ ਪੁਲਿਸ ਸਟੇਸ਼ਨ ਨੇ ਧੋਖਾਧੜੀ ਨਾਲ ਸਬੰਧਤ ਇੱਕ ਵੱਡੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਇੱਕ ਚੀਨੀ ਨਾਗਰਿਕ ਫੇਂਗ ਚੇਨਜਿਨ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਧੋਖਾਧੜੀ ਗਰੁੱਪਾਂ ਰਾਹੀਂ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਆਨਲਾਈਨ ਸਟਾਕ ਵਪਾਰ ਘਟਾਲੇ ਰਾਹੀਂ ਕੀਤੀ ਗਈ ਸੀ ।
Punjab Bani 19 November,2024
ਅਰਸ਼ ਡੱਲਾ ਦੇ ਸਾਥੀ ਜੰਟਾ ਖਰੜ ਨੇ ਦਿੱਤੀ ਕੇ. ਵੀ. ਢਿੱਲੋਂ ਨੂੰ ਜਾਨੋਂ ਮਾਰਨ ਦੀ ਧਮਕੀ
ਅਰਸ਼ ਡੱਲਾ ਦੇ ਸਾਥੀ ਜੰਟਾ ਖਰੜ ਨੇ ਦਿੱਤੀ ਕੇ. ਵੀ. ਢਿੱਲੋਂ ਨੂੰ ਜਾਨੋਂ ਮਾਰਨ ਦੀ ਧਮਕੀ ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਗੀਤ ਐਮ. ਪੀ. 3 ਦੇ ਮਾਲਕ ਕੇ. ਵੀ. ਢਿੱਲੋਂ ਨੂੰ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਜੰਟਾ ਖਰੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਇੱਕ ਕਥਿਤ ਆਡੀਓ ਸਾਹਮਣੇ ਆਈ ਹੈ। ਵਾਇਰਲ ਹੋ ਰਹੀ ਆਡੀਓ `ਚ ਜੰਟਾ ਨੇ ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਪਹਿਲਾਂ ਤਾਂ ਸਿੱਧੂ ਮੂਸੇਵਾਲਾ ਨੂੰ ਧਮਕੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਸੀ । ਹੁਣ ਉਹ ਜਿੰਨਾ ਚਾਹੇ ਬੇਕਸੂਰ ਹੋਣ ਦਾ ਦਿਖਾਵਾ ਕਰ ਸਕਦਾ ਹੈ, ਜੋ ਚਾਹੇ ਮਾਸਕ ਪਹਿਨ ਸਕਦਾ ਹੈ । ਉਹ ਸਿੱਧੂ ਮੂਸੇਵਾਲਾ ਦੇ ਘਰ ਵੀ ਗਿਆ ਸੀ ਅਤੇ ਉੱਥੇ ਜਾ ਕੇ ਵੀ ਰੋਇਆ ਸੀ । ਉਕਤ ਆਡੀਓ ’ਚ ਕਿਹਾ ਗਿਆ ਹੈ ਕਿ ਅਸੀਂ ਜਾਣਦੇ ਹਾਂ ਕਿ ਤੁਸੀਂ ਕੌਣ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ। ਤੁਸੀਂ ਜਿੱਥੇ ਚਾਹੋ ਜਾ ਸਕਦੇ ਹੋ। ਜਿੰਨੇ ਮਰਜ਼ੀ ਸੁਰੱਖਿਆ ਲੈ ਲਵੋ। ਤੁਸੀਂ ਜੋ ਚਾਹੋ ਕਰ ਸਕਦੇ ਹੋ, ਵਿਦੇਸ਼ ਭੱਜ ਵੀ ਸਕਦੇ ਹੋ । ਜਦੋਂ ਅਸੀਂ ਕੰਮ ਕਰਨਾ ਹੈ, ਅਸੀਂ ਕਰਾਂਗੇ । ਚਾਹੇ 2 ਸਾਲ ਲੱਗ ਜਾਣ ਜਾਂ 5 ਸਾਲ । ਮੈਂ ਤੁਹਾਡਾ ਕੰਮ ਜ਼ਰੂਰ ਕਰਾਂਗਾ।ਫਿਲਹਾਲ ਪੁਲਿਸ ਥਾਣਾ ਆਈਟੀ ਸਿਟੀ ਮੁਹਾਲੀ ਦੇ ਐਸਐਚਓ ਸਿਮਰਜੀਤ ਸਿੰਘ ਨੇ ਕਿਹਾ ਕਿ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ। ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਇੰਡਸਟਰੀ ਦੇ 25 ਤੋਂ ਜਿਆਦਾ ਸਟਾਰ ਗਾਇਕ ਗੀਤ ਐਮਪੀ3 ਦੇ ਜਰੀਏ ਕੰਮ ਕਰਦੇ ਹਨ। ਅਜਿਹੇ ’ਚ ਉਨ੍ਹਾਂ ਗਾਇਕਾਂ ਦੀ ਵੀ ਚਿੰਤਾ ਵਧ ਗਈ ਹੈ। ਗੀਤ ਐਮਪੀ3 ਦੇ ਨਾਲ ਹੀ ਪੰਜਾਬ ਦੇ ਗਾਇਕ ਜਸ ਮਾਣਕ, ਦੀਪ ਜੰਡੂ, ਬੋਹੇਮੀਆ, ਡਿਵਾਈਨ, ਹੁਨਰ ਸਿੰਘ ਸੰਧੂ, ਵੱਡਾ ਗਰੇਵਾਲ, ਕਰਨ ਰੰਧਾਵਾ, ਹਰਫ ਚੀਮਾ, ਜ਼ੀ ਖਾਨ, ਅੰਮ੍ਰਿਤ ਮਾਨ, ਕੈਂਬੀ, ਜਗਜੀਤ ਸੰਧੂ ਸਮੇਤ ਕਈ ਹੋਰ ਨਾਮ ਸ਼ਾਮਲ ਹਨ ।
Punjab Bani 19 November,2024
ਘਰ ਅੰਦਰ ਚਿੱਠੀ ਸੁੱਟ ਕੇ ਸੈਲਰ ਮਾਲਕ ਅਤੇ ਆੜ੍ਹਤ ਦੇ ਕਾਰੋਬਾਰ ਨਾਲ ਜੁੜੇ ਵਪਾਰੀ ਤੋਂ ਮੰਗੀ ਤਿੰਨ ਕਰੋੜ ਦੀ ਫਿਰੋਤੀ
ਘਰ ਅੰਦਰ ਚਿੱਠੀ ਸੁੱਟ ਕੇ ਸੈਲਰ ਮਾਲਕ ਅਤੇ ਆੜ੍ਹਤ ਦੇ ਕਾਰੋਬਾਰ ਨਾਲ ਜੁੜੇ ਵਪਾਰੀ ਤੋਂ ਮੰਗੀ ਤਿੰਨ ਕਰੋੜ ਦੀ ਫਿਰੋਤੀ ਜਗਰਾਉਂ : ਸ਼ਹਿਰ ਦੇ ਪਾਸ਼ ਏਰੀਆ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਸੈਲਰ ਉਦਯੋਗ ਅਤੇ ਆੜਤ ਦੇ ਕਾਰੋਬਾਰ ਨਾਲ ਜੁੜੇ ਹੋਏ ਇੱਕ ਪਰਿਵਾਰ ਤੋਂ ਕਿਸੇ ਬਦਮਾਸ਼ ਵੱਲੋਂ ਘਰ ਅੰਦਰ ਚਿੱਠੀ ਸੁੱਟ ਕੇ ਤਿੰਨ ਕਰੋੜ ਰੁਪਏ ਦੀ ਫਰੋਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਪਰਿਵਾਰ ਵੱਲੋਂ ਜਗਰਾਉਂ ਦੇ ਨਜਦੀਕ ਅਲੱਗ ਅਲੱਗ ਕਈ ਸੈਲਰ ਹਨ ਅਤੇ ਉਹਨਾਂ ਦੀ ਦਾਣਾ ਮੰਡੀ ਅੰਦਰ ਵੀ ਆੜਤ ਦੀ ਦੁਕਾਨ ਹੈ। ਪੀੜਤ ਵਲੋਂ ਆਪਣੇ ਘਰੇ ਬਦਮਾਸ਼ਾਂ ਵੱਲੋਂ ਸੁੱਟੀ ਗਈ ਚਿੱਠੀ ਦਾ ਹਵਾਲਾ ਦੇ ਕੇ ਪੁਲਸ ਜਿਲਾ ਲੁਧਿਆਣਾ ਦਿਹਾਤੀ ਨੂੰ ਸਿ਼਼ਕਾਇਤ ਦਰਜ ਕਰਵਾਈ, ਜਿਸ ਤੇ ਮਾਮਲੇ ਦੀ ਜਾਂਚ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੂੰ ਦਿੱਤੀ ਗਈ ਹੈ।ਇੰਸਪੈਕਟਰ ਕਿੱਕਰ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਪਿਛਲੇ ਦੋ ਦਿਨਾਂ ਤੋਂ ਡਿਸਪੋਜਲ ਰੋਡ ਅਤੇ ਸ਼ਾਸਤਰੀ ਨਗਰ ਦੇ ਇਲਾਕਿਆਂ ਅੰਦਰ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰੇ ਵਾਚਣ ਦੀ ਕਾਰਵਾਈ ਕੀਤੀ ਜਾ ਰਹੀ ਹੈ ਪਰ ਦੋਸ਼ੀ ਦੀ ਹਾਲੇ ਤੱਕ ਕੋਈ ਵੀ ਉਘਸੁਘ ਨਹੀਂ ਲੱਗੀ । ਇਸ ਸਾਰੇ ਮਾਮਲੇ ਤੋਂ ਮੀਡੀਆ ਨੂੰ ਵੀ ਦੂਰ ਰੱਖਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਾਸਤਰੀ ਨਗਰ ਦੇ ਇੱਕ ਪਰਿਵਾਰ ਦੇ ਘਰ ਕੋਈ ਅਣਜਾਣ ਨੌਜਵਾਨ ਚਿੱਟੇ ਰੰਗ ਦੀ ਐਕਟਿਵਾ ਉੱਤੇ ਸਵਾਰ ਹੋ ਕੇ ਕੰਧ ਉੱਪਰ ਦੀ ਚਿੱਠੀ ਸੁੱਟ ਕੇ ਗਿਆ ਹੈ। ਜਿਸ ਵਿੱਚ ਉਸ ਵੱਲੋਂ 3 ਕਰੋੜ ਦੀ ਫਰੋਤੀ ਮੰਗੀ ਗਈ ਹੈ । ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿਗ ਦੇ ਮੁਤਾਬਕ ਇਹ ਨੌਜਵਾਨ ਜਿਸ ਨੇ ਆਪਣੇ ਮੂੰਹ ਤੇ ਕੱਪੜਾ ਬੰਨ ਕੇ ਮੂੰਹ ਢਕਿਆ ਹੋਇਆ ਸੀ ਅਤੇ ਉਸਨੇ ਪਹਿਲਾਂ ਮੁਹੱਲੇ ਵਿੱਚ ਲੱਗੀਆਂ ਸਟਰੀਟ ਲਾਈਟਾਂ ਦੇ ਸਵਿੱਚ ਬੰਦ ਕੀਤੇ ਅਤੇ ਮੁਹੱਲੇ ਵਿੱਚ ਹਨੇਰਾ ਕਰ ਦਿੱਤਾ ਅਤੇ ਕੰਧ ਉੱਤੋਂ ਦੀ ਚਿੱਠੀ ਘਰ ਅੰਦਰ ਸੁੱਟ ਦਿੱਤੀ। ਪਰਿਵਾਰ ਵੱਲੋਂ ਜਦੋਂ ਚਿੱਠੀ ਦੇਖੀ ਤਾਂ ਉਹਨਾਂ ਨੇ ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿਹਾਤੀ ਪੁਲਿਸ ਨੂੰ ਦਿੱਤੀ। ਜਿਸ ਤੋਂ ਮਗਰੋਂ ਸੀ. ਆਈ. ਸਟਾਫ ਨੂੰ ਇਸ ਮਾਮਲੇ ਦੀ ਜਾਂਚ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਮਾਮਲੇ ਬਾਰੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਸੀਸੀਟੀਵੀ ਕੈਮਰਿਆਂ ਦੀ ਪੜਚੋਲ ਕਰ ਰਹੇ ਹਨ। ਦੋਸ਼ੀ ਨੇ ਆਪਣਾ ਮੂੰਹ ਢਕਿਆ ਹੋਇਆ ਸੀ ਅਤੇ ਇਲਾਕੇ ਵਿੱਚ ਸੰਘਣੀ ਧੁੰਦ ਹੋਣ ਕਾਰਨ ਉਸ ਦਾ ਮੂੰਹ ਸਾਫ ਦਿਖਾਈ ਨਹੀਂ ਦੇ ਰਿਹਾ। ਫਿਰੌਤੀ ਮੰਗਣ ਦੀ ਇਸ ਘਟਨਾ ਤੋਂ ਇਲਾਕੇ ਦੇ ਵਪਾਰੀਆਂ ਅਤੇ ਸਨਤਕਾਰ ਵਰਗ ਵਿੱਚ ਦਹਿਸ਼ਤ ਦਾ ਮਾਹੌਲ ਹੈ ।
Punjab Bani 19 November,2024
ਪੰਜਾਬ ਪੁਲਿਸ ਦੇ ਸਿਪਾਹੀ ਨੂੰ ਪੰਜਾਬ ਪੁਲਸ ਨੇ ਹੀ ਕੀਤਾ ਦੋ ਕਿੱਲੋ ਹੈਰੋਇਨ ਸਮੇਤ ਕਾਬੂ
ਪੰਜਾਬ ਪੁਲਿਸ ਦੇ ਸਿਪਾਹੀ ਨੂੰ ਪੰਜਾਬ ਪੁਲਸ ਨੇ ਹੀ ਕੀਤਾ ਦੋ ਕਿੱਲੋ ਹੈਰੋਇਨ ਸਮੇਤ ਕਾਬੂ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ ਦੋ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਮੋਬਾਇਲ ਅਤੇ ਕੁਝ ਪੈਸੇ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲੋਪੋਕੇ ਇਲਾਕੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਭਗਤਾਂ ਵਾਲਾ ਵਿਖੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ।ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ `ਚੋਂ 2 ਕਿੱਲੋ ਹੈਰੋਇਨ, ਮੋਬਾਈਲ ਫ਼ੋਨ ਅਤੇ ਕੁਝ ਪੈਸੇ ਬਰਾਮਦ ਹੋਏ । ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਮੁਹਾਲੀ ਵਿਚ ਬਤੌਰ ਕਾਂਸਟੇਬਲ ਤਾਇਨਾਤ ਸੀ । ਜਾਂਚ `ਚ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਲੋਪੋਕੇ ਥਾਣਾ ਅਧੀਨ ਪੈਂਦੇ ਪਿੰਡ ਟਪਿਆਲਾ `ਚ ਰਹਿੰਦਿਆਂ ਉਸ ਦੇ ਹੈਰੋਇਨ ਸਮੱਗਲਰਾਂ ਨਾਲ ਸਬੰਧ ਬਣ ਗਏ ਸਨ। ਮੁਲਜ਼ਮ ਨੇ ਦੱਸਿਆ ਕਿ ਉਹ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ, ਮੁਹਾਲੀ ਵਿਚ ਨੌਕਰੀ ਕਰਦਾ ਹੈ। ਹਰ ਹਫ਼ਤੇ ਉਹ ਘਰ ਪਰਤਦਾ ਹੈ ।
Punjab Bani 19 November,2024
ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਪੱਥਰਬਾਜ਼ੀ ਕਾਰਨ ਹੋਏ ਜ਼ਖ਼ਮੀ
ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਪੱਥਰਬਾਜ਼ੀ ਕਾਰਨ ਹੋਏ ਜ਼ਖ਼ਮੀ ਮੁੰਬਈ : ਭਾਰਤ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ. ਸੀ. ਪੀ. (ਸਪਾ) ਨੇਤਾ ਅਨਿਲ ਦੇਸ਼ਮੁਖ ਸਿਰ `ਤੇ ਸੱਟ ਲੱਗਣ ਦੇ ਚਲਦਿਆਂ ਜ਼ਖ਼ਮੀ ਹੋ ਗਏ ਹਨ। ਦੱਸਣਯੋਗ ਹੈ ਕਿ ਅਨਿਲ ਦੇਸ਼ਮੁੱਖ ਜਦੋਂ ਸ਼ਾਮ ਨੂੰ ਨਾਗਪੁਰ ਨੇੜੇ ਕਟੋਲ ਵਾਪਸ ਆ ਰਹੇ ਸਨ ਤਾਂ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੀ ਕਾਰ `ਤੇ ਪਥਰਾਅ ਕੀਤਾ। ਨਾਗਪੁਰ ਦਿਹਾਤੀ ਦੇ ਪੁਲਸ ਸੁਪਰਡੈਂਟ (ਐਸ. ਪੀ.) ਹਰਸ਼ ਪੋਦਾਰ ਨੇ ਕਿਹਾ ਕਿ ਦੇਸ਼ਮੁਖ ਦਾ ਸੀਟੀ ਸਕੈਨ ਆਮ ਸੀ ਅਤੇ ਉਸ ਦਾ ਨਾਗਪੁਰ ਦੇ ਅਲੈਕਸਿਸ ਸੁਪਰਸਪੈਸ਼ਲਿਟੀ ਹਸਪਤਾਲ ਵਿੱਚ ਘੱਟ ਸੱਟਾਂ ਲਈ ਇਲਾਜ ਕੀਤਾ ਜਾ ਰਿਹਾ ਹੈ ।
Punjab Bani 19 November,2024
ਲੰਡਨ ਪੁਲਸ ਨੇ ਕੀਤੀ ਕਾਰ ਦੀ ਡਿੱਕੀ ’ਚ ਮ੍ਰਿਤਕ ਮਿਲੀ ਭਾਰਤੀ ਮੂਲ ਦੀ ਔਰਤ ਦੇ ਪਤੀ ਦੀ ਫੋਟੋ ਜਾਰੀ ਕਰਕੇ ਭਾਲ ਸ਼ੁਰੂ
ਲੰਡਨ ਪੁਲਸ ਨੇ ਕੀਤੀ ਕਾਰ ਦੀ ਡਿੱਕੀ ’ਚ ਮ੍ਰਿਤਕ ਮਿਲੀ ਭਾਰਤੀ ਮੂਲ ਦੀ ਔਰਤ ਦੇ ਪਤੀ ਦੀ ਫੋਟੋ ਜਾਰੀ ਕਰਕੇ ਭਾਲ ਸ਼ੁਰੂ ਲੰਡਨ, 18 ਨਵੰਬਰ : ਵਿਦੇਸ਼ੀ ਧਰਤੀ ਪੂਰਬੀ ਲੰਡਨ ’ਚ ਕੁੱਝ ਦਿਨ ਪਹਿਲਾਂ ਇਕ ਕਾਰ ਦੀ ਡਿੱਕੀ ’ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਜਾਂਚ ਕਰ ਰਹੀ ਬ੍ਰਿਟਿਸ਼ ਪੁਲਿਸ ਨੇ ਕਤਲ ਦੇ ਸ਼ੱਕ ’ਚ ਉਸ ਦੇ ਭਾਰਤੀ ਮੂਲ ਦੇ ਪਤੀ ਦੀ ਭਾਲ ਸ਼ੁਰੂ ਕਰ ਦਿਤੀ ਹੈ । ਪੁਲਸ ਨੂੰ ਸ਼ੱਕ ਹੈ ਕਿ ਮੁਲਜ਼ਮ ਇਸ ਮਹੀਨੇ ਦੀ ਸ਼ੁਰੂਆਤ ’ਚ ਅਪਣੀ ਪਤਨੀ ਹਰਸ਼ਿਤਾ ਬਰੇਲਾ ਦਾ ਕਤਲ ਕਰਨ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਿਆ ਹੈ। ਨਾਰਥਹੈਂਪਟਨਸ਼ਾਇਰ ਪੁਲਿਸ ਵਲੋਂ ਐਤਵਾਰ ਨੂੰ ਜਾਰੀ ਇਕ ਅਪਡੇਟ ਬਿਆਨ ਵਿਚ ਚੀਫ ਇੰਸਪੈਕਟਰ ਪਾਲ ਕੈਸ਼ ਨੇ ਕਿਹਾ ਕਿ 60 ਤੋਂ ਵੱਧ ਜਾਸੂਸ ਇਸ ਮਾਮਲੇ ’ਤੇ ਕੰਮ ਕਰ ਰਹੇ ਹਨ ਅਤੇ ਪੁਲਿਸ ਨੇ ਦੋਸ਼ੀ ਪੰਕਜ ਲਾਂਬਾ ਦੀ ਇਕ ਤਸਵੀਰ ਜਾਰੀ ਕੀਤੀ ਹੈ । ਕੈਸ਼ ਨੇ ਕਿਹਾ ਕਿ ਪੁੱਛ-ਪੜਤਾਲ ਤੋਂ ਬਾਅਦ ਸਾਨੂੰ ਸ਼ੱਕ ਹੈ ਕਿ ਹਰਸ਼ਿਤਾ ਦਾ ਕਤਲ ਇਸ ਮਹੀਨੇ ਦੀ ਸ਼ੁਰੂਆਤ ’ਚ ਉਸ ਦੇ ਪਤੀ ਪੰਕਜ ਲਾਂਬਾ ਨੇ ਨਾਰਥਹੈਂਪਟਨਸ਼ਾਇਰ ’ਚ ਕੀਤਾ ਸੀ । ਨਾਰਥਹੈਂਪਟਨਸ਼ਾਇਰ ਪੁਲਿਸ ਨੇ ਹਫਤੇ ਦੇ ਅੰਤ ’ਚ ਕਤਲ ਦੀ ਜਾਂਚ ਸ਼ੁਰੂ ਕੀਤੀ, ਜਿਸ ’ਚ ਪੀੜਤਾ ਦਾ ਨਾਮ ਹਰਸ਼ਿਤਾ ਬ੍ਰੇਲਾ ਦਸਿਆ ਗਿਆ ਸੀ ਜੋ ਲੰਡਨ ’ਚ ਇਕ ਕਾਰ ਦੀ ਡਿੱਕੀ ’ਚ ਮਿਲੀ ਸੀ । ਪੀੜਤ ਦੀ ਲਾਸ਼ ਵੀਰਵਾਰ ਸਵੇਰੇ ਪੂਰਬੀ ਲੰਡਨ ਦੇ ਇਲਫੋਰਡ ਇਲਾਕੇ ਵਿਚ ਬ੍ਰਿਸਬੇਨ ਰੋਡ ’ਤੇ ਇਕ ਗੱਡੀ ਦੀ ਡਿੱਕੀ ਵਿਚੋਂ ਮਿਲੀ । ਉਸ ਦਾ ਪੋਸਟਮਾਰਟਮ ਸ਼ੁਕਰਵਾਰ ਨੂੰ ਲੈਸਟਰ ਰਾਇਲ ਇਨਫਰਮਰੀ ਵਿਖੇ ਕੀਤਾ ਗਿਆ । ਈਸਟ ਮਿਡਲੈਂਡਜ਼ ਸਪੈਸ਼ਲ ਆਪਰੇਸ਼ਨਜ਼ ਮੇਜਰ ਕ੍ਰਾਈਮ ਯੂਨਿਟ (ਈ. ਐਮ. ਐਸ. ਓ. ਯੂ.) ਦੇ ਸੀਨੀਅਰ ਜਾਂਚ ਅਧਿਕਾਰੀ ਡਿਟੈਕਟਿਵ ਚੀਫ ਇੰਸਪੈਕਟਰ ਜੌਨੀ ਕੈਂਪਬੈਲ ਨੇ ਕਿਹਾ ਕਿ ਈ. ਐਮ. ਐਸ . ਓ. ਯੂ. ਅਤੇ ਨਾਰਥਹੈਂਪਟਨਸ਼ਾਇਰ ਪੁਲਿਸ ਦੇ ਜਾਸੂਸ ਔਰਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ ।
Punjab Bani 18 November,2024
ਕਾਦੀਆਂ ਪੁਲਸ ਨੇ ਕੀਤਾ 10 ਪਿਸਤੌਲਾਂ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ
ਕਾਦੀਆਂ ਪੁਲਸ ਨੇ ਕੀਤਾ 10 ਪਿਸਤੌਲਾਂ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਕਾਦੀਆਂ ਸਥਾਨਕ ਪੁਲਿਸ ਨੇ ਚੋਰੀ ਕੀਤੇ ਗਏ 10 ਪਿਸਤੌਲਾਂ ਨੂੰ ਬਰਾਮਦ ਕਰ ਕੇ ਇਸ ਮਾਮਲੇ ’ਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧ ਵਿੱਚ ਕਾਦੀਆਂ ਦੇ ਡੀ ਐਸ ਪੀ ਹਰਕ੍ਰਿਸ਼ਨ ਸਿੰਘ ਅਤੇ ਕਾਦੀਆਂ ਥਾਣਾ ਦੇ ਐਸ ਐਚ ੳ ਸ਼੍ਰੀ ਪਰਮਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਚ ਦੱਸਿਆ ਕਿ ਉਨ੍ਹਾਂ ਨੂੰ ਰਮਨ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਪ੍ਰੇਮ ਨਗਰ ਦਾਰਾ ਸਲਾਮ ਬਟਾਲਾ ਨੇ 6 ਨਵੰਬਰ 2024 ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਉੱਤਮ ਗੰਨ ਹਾਊਸ ਕਾਦੀਆਂ ਤੋਂ 32 ਬੋਰ ਦੇ 2 ਲਾਇਸੰਸੀ ਚੋਰੀ ਹੋ ਗਏ ਹਨ, ਜਿਸ ਤੇ ਐਸ. ਐਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕੀਤੀ ਗਈ ਅਤੇ ਇਸ ਦੇ ਨਾਲ ਹੀ ਉੱਤਮ ਗੰਨ ਹਾਊਸ ਦੇ ਨੌਕਰ ਅਕਾਸ਼ ਮਸੀਹ ਪੁੱਤਰ ਗੁਲਜ਼ਾਰ ਮਸੀਹ ਵਾਸੀ ਪਿੰਡ ਖ਼ਤੀਬ ਅਤੇ ਜਗਤਾਰ ਸਿੰਘ ਉਰਫ਼ ਕਰਨ,ਲਖਵਿੰਦਰ ਸਿੰਘ ਵਾਸੀ ਮੂਲਿਆਵਾਲ ਦੇ ਵਿਰੁੱਧ ਮਾਮਲਾ ਦਰਜ ਕਰ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ । 7 ਨਵੰਬਰ 2024 ਨੂੰ ਜਗਤਾਰ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਕੀਤੇ ਗਏ 32 ਬੋਰ ਦੇ ਦੋ ਪਿਸਟਲ ਬਰਾਮਦ ਕਰ ਲਏ ਗਏ ਸਨ। ਇਹ ਪਿਸਟਲ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਦਰਸ਼ਨ ਸਿੰਘ ਵਾਸੀ ਮੂਲਿਆਵਾਲ ਦੇ ਘਰੋਂ ਬਰਾਮਦ ਕੀਤੇ ਗਏ। ਸੁਖਚੈਨ ਸਿੰਘ ਨੂੰ ਦੋਸ਼ੀ ਨਾਮਜ਼ਦ ਕਰਦੀਆਂ ਧਾਰਾ 317(2) ਬੀ ਐਨ ਐਸ ਦਾ ਵਾਧਾ ਕੀਤਾ ਗਿਆ । ਪੁਲਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉੱਤਮ ਗੰਨ ਹਾਊਸ ਤੋਂ 2 ਨਹੀਂ ਸਗੋਂ 11 ਪਿਸਟਲ ਚੋਰੀ ਕੀਤੇ ਗਏ ਹਨ, ਜਿਸ ਤੇ ਸਹਿਜਪ੍ਰੀਤ ਸਿੰਘ ਉਰਫ਼ ਸਹਿਜ ਪੁੱਤਰ ਬਲਦੇਵ ਸਿੰਘ ਵਾਸੀ ਰਿਆਲੀ ਕਲਾ ਅਤੇ ਵਿਜੇ ਕੁਮਾਰ ਉਰਫ਼ ਕਾਲੂ ਪੁੱਤਰ ਸਰਦੂਲ ਸਿੰਘ ਵਾਸੀ ਮੂਲਿਆਵਾਲ ਨੂੰ ਵੀ ਬਤੌਰ ਦੋਸ਼ੀ ਨਾਮਜ਼ਦ ਕੀਤਾ ਗਿਆ । 14 ਨਵੰਬਰ ਨੂੰ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਚੋਰੀ ਕੀਤੇ ਗਏ 32 ਬੋਰ ਦੇ 4 ਪਿਸਟਲ ਬਰਾਮਦ ਕਰ ਲਏ। 15 ਨਵੰਬਰ ਨੂੰ ਸਹਿਜਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਕੇ ਉਸ ਤੋਂ 2 ਪਿਸਟਲ ਬਰਾਮਦ ਕੀਤੇ ਗਏ। 16 ਨਵੰਬਰ ਨੂੰ ਅਕਾਸ਼ ਮਸੀਹ ਜਿਸ ਨੇ ਉਤਮ ਗੰਨ ਹਾਊਸ ਦੇ ਸਾਰੇ ਪਿਸਟਲ ਚੋਰੀ ਕੀਤੇ ਸਨ ਦੇ ਇੰਕਸ਼ਾਫ਼ ਤੇ 32 ਬੋਰ ਦੇ 2 ਹੋਰ ਪਿਸਟਲ ਬਰਾਮਦ ਕਰ ਲਏ ਗਏ । ਡੀ. ਐਸ. ਪੀ. ਸ਼੍ਰੀ ਹਰਕ੍ਰਿਸ਼ਨ ਸਿੰਘ ਸ਼੍ਰੀ ਹਰਗੋਬਿੰਦਪੁਰ ਨੇ ਦੱਸਿਆ ਹੁਣ ਤੱਕ 11 ਪਿਸਟਲਾਂ ਵਿੱਚੋਂ 10 ਬਰਾਮਦ ਕੀਤੇ ਜਾ ਚੁੱਕੇ ਹਨ। ਜਦਕਿ ਇੱਕ ਪਿਸਟਲ ਬਰਾਮਦ ਕਰਨਾ ਬਾਕੀ ਹੈ ਜੋ ਜਲਦ ਬਰਾਮਦ ਕਰ ਲਿਆ ਜਾਵੇਗਾ । ਗ੍ਰਿਫ਼ਤਾਰ ਕੀਤੇ ਗਏ ਦੋਸੀਆਂ ਦਾ ਕਿਸੇ ਗੈਂਗਸਟਰ ਨਾਲ ਸਬੰਧ ਹੋਣ ਦੀ ਕੋਈ ਗੱਲ ਸਾਹਮਣੇ ਨਹੀਂ ਆਈ। ਅਲਬੱਤਾ ਕਥਿਤ ਦੋਸ਼ੀ ਆਪਣਾ ਗਰੁੱਪ ਬਣਾਉਣ ਦੀ ਸੋਚ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁਲ 5 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ ਵਿੱਚ ਕੁੱਝ ਤੇ ਪਹਿਲਾਂ ਵੀ ਕ੍ਰਿਮਨਲ ਕੇਸ ਦਰਜ ਹਨ। ਪੁਲਸ ਨੂੰ ਉਮੀਦ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਹੋਰ ਵੀ ਖ਼ੁਲਾਸੇ ਹੋ ਸਕਦੇ ਹਨ । ਪੁਲਸ ਜੇ ਇਨ੍ਹਾਂ ਦੋਸ਼ਿਆਂ ਨੂੰ ਫ਼ੜਨ ਵਿੱਚ ਨਾਕਾਮ ਰਹਿੰਦੀ ਤਾਂ ਇਹ ਵੱਡੀ ਵਾਰਦਾਤ ਅੰਜਾਮ ਦੇ ਸਕਦੇ ਸਨ ।
Punjab Bani 18 November,2024
240 ਕੈਪਸੂਲ ਪ੍ਰੀਗੈਬਲੀਨ 300 ਮਿਲੀਗ੍ਰਾਮ ਬਰਾਮਦ ਹੋਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਬ
240 ਕੈਪਸੂਲ ਪ੍ਰੀਗੈਬਲੀਨ 300 ਮਿਲੀਗ੍ਰਾਮ ਬਰਾਮਦ ਹੋਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਬ ਨਾਭਾ, 18 ਨਵੰਬਰ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 240 ਕੈਪਸੂ ਲ ਪ੍ਰੀਗੈਬਲੀਨ 300 ਮਿਲੀਗ੍ਰਾਮ ਬਰਾਮਦ ਹੋਣ ਤੇ ਧਾਰਾ 223 ਬੀ., ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਦੀਪ ਕੁਮਾਰ ਪੁੱਤਰ ਹੰਸ ਰਾਜ ਵਾਸੀ ਮਕਾਨ ਨੰ. 125 ਗਲੀ ਨੰ. 8 ਨਿਊ ਪਟੇਲ ਨਗਰ ਨਾਭਾ ਸ਼ਾਮਲ ਹੈ । ਪੁਲਸ ਮੁਤਾਬਕ ਏ. ਐਸ. ਆਈ. ਇੰਦਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਖੰਡਾ ਚੌਂਕ ਨਾਭਾ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਪੁਰਾਣਾ ਕਿਲਾ ਨਾਭਾ ਦੇ ਕੋਲ ਕੋਈ ਵਿਅਕਤੀ ਰੋਕ ਲੱਗੀ ਵਸਤੂ ਲੈ ਕੇ ਆ ਰਿਹਾ ਹੈ ਤਾਂ ਨਾਕਾਬੰਦੀ ਦੌਰਾਨ ਜਦੋਂ ਸ਼ੱਕ ਦੇ ਆਧਾਰ ਤੇ ਉਪਰੋਕਤ ਵਿਅਕਤੀ ਨੂੰ ਰੋਕਿਆ ਗਿਆ ਤਾਂ ਚੈਕ ਕਰਨ ਤੇ 240 ਕੈਪਸੂਲ 300 ਮਿਲੀਗ੍ਰਮ ਸਨ ਬਰਾਮਦ ਕੀਤੇ ਗਏ। ਜਿਸ ਤੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 18 November,2024
ਕੈਨੇਡਾ ਪੁਲਸ ਨੇ ਕੀਤਾ ਸੰਗੀਤ ਰਿਕਾਰਡਿੰਗ ਸਟੂਡੀਓ ਦੇ ਬਾਹਰ ਘੱਟੋ-ਘੱਟ 100 ਰਾਉਂਡ ਮਾਮਲੇ ਵਿਚ 23 ਲੋਕਾਂ ਨੂੰ ਗ੍ਰਿਫਤਾਰ ਤੇ ਦੋ ਅਸਾਲਟ ਸਟਾਈਲ ਰਾਈਫਲਾਂ ਸਮੇਤ 16 ਹਥਿਆਰ ਵੀ ਕੀਤੇ ਜ਼ਬਤ
ਕੈਨੇਡਾ ਪੁਲਸ ਨੇ ਕੀਤਾ ਸੰਗੀਤ ਰਿਕਾਰਡਿੰਗ ਸਟੂਡੀਓ ਦੇ ਬਾਹਰ ਘੱਟੋ-ਘੱਟ 100 ਰਾਉਂਡ ਮਾਮਲੇ ਵਿਚ 23 ਲੋਕਾਂ ਨੂੰ ਗ੍ਰਿਫਤਾਰ ਤੇ ਦੋ ਅਸਾਲਟ ਸਟਾਈਲ ਰਾਈਫਲਾਂ ਸਮੇਤ 16 ਹਥਿਆਰ ਵੀ ਕੀਤੇ ਜ਼ਬਤ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸੰਗੀਤ ਰਿਕਾਰਡਿੰਗ ਸਟੂਡੀਓ ਦੇ ਬਾਹਰ ਘੱਟੋ-ਘੱਟ 100 ਰਾਉਂਡ ਫਾਇਰ ਕੀਤੇ ਗਏ । ਸੋਮਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ 23 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋ ਅਸਾਲਟ ਸਟਾਈਲ ਰਾਈਫਲਾਂ ਸਮੇਤ 16 ਹਥਿਆਰ ਜ਼ਬਤ ਕੀਤੇ ਗਏ। ਜਿਸ ਇਲਾਕੇ `ਚ ਗੋਲੀਬਾਰੀ ਹੋਈ, ਉਸ ਇਲਾਕੇ `ਚ ਪੰਜਾਬੀ ਸੰਗੀਤਕਾਰਾਂ ਦੇ ਸਟੂਡੀਓ ਹਨ।ਮਿਲੀ ਜਾਣਕਾਰੀ ਮੁਤਾਬਿਕ ਰਾਤ 11:20 ਵਜੇ ਦੇ ਕਰੀਬ ਹਿੰਸਾ ਸ਼ੁਰੂ ਹੋਣ `ਤੇ ਟੋਰਾਂਟੋ ਪੁਲਿਸ ਗੈਰ-ਸੰਬੰਧਿਤ ਜ਼ਮਾਨਤ-ਸੰਬੰਧੀ ਜਾਂਚ ਕਰ ਰਹੀ ਸੀ । ਇੱਕ ਰਿਕਾਰਡਿੰਗ ਸਟੂਡੀਓ ਦੇ ਕੋਲ ਇੱਕ ਚੋਰੀ ਦੀ ਕਾਰ ਰੁਕੀ, ਤਿੰਨ ਵਿਅਕਤੀ ਬਾਹਰ ਨਿਕਲੇ ਅਤੇ ਸਟੂਡੀਓ ਅਤੇ ਆਸਪਾਸ ਦੇ ਲੋਕਾਂ `ਤੇ ਗੋਲੀਆਂ ਚਲਾਈਆਂ। ਟੋਰਾਂਟੋ ਪੁਲਿਸ ਨੇ ਇਹ ਕਹਿ ਕੇ ਜਵਾਬ ਦਿੱਤਾ ਕਿ ਵਿਰੋਧੀ ਸਮੂਹ ਦੇ ਮੈਂਬਰਾਂ ਨੇ ਕਥਿਤ ਤੌਰ `ਤੇ ਗੋਲੀਬਾਰੀ ਕੀਤੀ । ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀਬਾਰੀ ਦੀ ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ । ਇਹ ਘਟਨਾ ਕਰੀਬ ਤਿੰਨ ਦਿਨ ਪਹਿਲਾਂ ਦੀ ਦੱਸੀ ਜਾਂਦੀ ਹੈ । ਟੋਰਾਂਟੋ ਪੁਲਿਸ ਦੇ ਡਿਪਟੀ ਚੀਫ਼ ਲੌਰੇਨ ਪੋਗ ਨੇ ਹਮਲੇ ਦੇ ਜਵਾਬ ਵਿੱਚ ਕਿਹਾ ਕਿ ਇੱਕ ਅਣਪਛਾਤੇ ਵਾਹਨ ਵਿੱਚ ਸਫ਼ਰ ਕਰ ਰਹੇ ਸਾਦੇ ਕੱਪੜਿਆਂ ਵਾਲੇ ਅਧਿਕਾਰੀ ਗੋਲੀਬਾਰੀ ਵਿੱਚ ਫਸ ਗਏ ਅਤੇ ਉਨ੍ਹਾਂ ਦੇ ਵਾਹਨ `ਤੇ ਕਈ ਵਾਰ ਹਮਲਾ ਹੋਣ ਦੇ ਬਾਵਜੂਦ ਉਹ ਸੁਰੱਖਿਅਤ ਬਚ ਗਏ । ਪੁਲਸ ਨੇ ਤੁਰੰਤ ਹਮਲੇ ਦਾ ਜਵਾਬ ਦਿੰਦੇ ਹੋਏ, ਚੋਰੀ ਕੀਤੀ ਕਾਰ ਵਿੱਚ ਬਕਸੇ ਰੱਖਣ ਲਈ ਆਪਣੀ ਅਣਚਾਹੀ ਗੱਡੀ ਦੀ ਵਰਤੋਂ ਕੀਤੀ, ਉਹਨਾਂ ਨੇ ਇੱਕ ਛੋਟਾ ਜਿਹਾ ਪਿੱਛਾ ਕਰਨ ਤੋਂ ਬਾਅਦ ਇੱਕ ਬੰਦੂਕਧਾਰੀ ਨੂੰ ਫੜ ਲਿਆ । ਹਾਲਾਂਕਿ ਇਸ ਮਾਮਲੇ `ਚ ਦੋ ਸ਼ੱਕੀ ਫਰਾਰ ਹੋਣ `ਚ ਕਾਮਯਾਬ ਹੋ ਗਏ ਅਤੇ ਅਜੇ ਤੱਕ ਲਾਪਤਾ ਹਨ । ਗੋਲੀਬਾਰੀ ਤੋਂ ਪਹਿਲਾਂ ਸਾਹਮਣੇ ਆਈਆਂ ਵੀਡੀਓਜ਼ ਵਿੱਚ ਕਈ ਲੋਕ ਆਧੁਨਿਕ ਹਥਿਆਰਾਂ ਨਾਲ ਨੱਚਦੇ ਦਿਖਾਈ ਦਿੱਤੇ। ਗ੍ਰਿਫਤਾਰੀ ਤੋਂ ਬਾਅਦ, ਇਲਾਕੇ ਦੀ ਤਲਾਸ਼ੀ ਲਈ ਗਈ, ਜਿਸ ਨਾਲ ਆਸਪਾਸ ਦੇ ਖੇਤਰ ਵਿੱਚ ਲੁਕਾਏ ਗਏ 16 ਹਥਿਆਰ ਬਰਾਮਦ ਕੀਤੇ ਗਏ । ਅਧਿਕਾਰੀਆਂ ਨੇ ਭੱਜਣ ਵਾਲੇ ਸ਼ੱਕੀਆਂ ਅਤੇ ਹੋਰਾਂ ਦੁਆਰਾ ਛੱਤ `ਤੇ, ਰਿਕਾਰਡਿੰਗ ਸਟੂਡੀਓ ਦੇ ਅੰਦਰ ਅਤੇ ਇੱਥੋਂ ਤੱਕ ਕਿ ਨੇੜਲੇ ਰੱਦੀ ਦੇ ਡੱਬਿਆਂ ਵਿੱਚ ਲੁਕੇ ਹੋਏ ਕਈ ਹਥਿਆਰ ਬਰਾਮਦ ਕੀਤੇ। ਇਨ੍ਹਾਂ ਹਥਿਆਰਾਂ ਵਿੱਚ ਕਈ ਹੈਂਡਗਨ ਅਤੇ ਦੋ ਉੱਚ ਤਾਕਤੀ ਰਾਈਫਲਾਂ ਸ਼ਾਮਲ ਸਨ । ਬਹੁਤ ਸਾਰੇ ਪੰਜਾਬੀ ਕਲਾਕਾਰ ਖੇਤਰ ਵਿੱਚ ਰਿਕਾਰਡਿੰਗ ਸਟੂਡੀਓ ਦੀ ਵਰਤੋਂ ਕਰਦੇ ਹਨ । ਏ. ਪੀ. ਢਿੱਲੋਂ ਅਤੇ ਗਿੱਪੀ ਗਰੇਵਾਲ ਵਰਗੇ ਮਸ਼ਹੂਰ ਪੰਜਾਬੀ ਸੰਗੀਤ ਕਲਾਕਾਰਾਂ ਨੂੰ ਪਿਛਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਦਾ ਨਿਸ਼ਾਨਾ ਬਣਾਇਆ ਗਿਆ ਹੈ ।
Punjab Bani 18 November,2024
ਨਾਬਾਲਗ ਵਲੋਂ ਇੰਟਰ ਕਾਲਜ ਦੇ ਬਾਥਰੂਮ ਵਿਚ ਕੈਮਰਾ ਲਗਾਉਣ ਦੀ ਸਿ਼ਕਾਇਤ ਦੇ ਚਲਦਿਆਂ ਨਾਬਾਲਗ ਦੇ ਪਿਤਾ ਨੂੰ ਹਿਰਾਸਤ ਵਿਚ ਲੈ ਕੀਤੀ ਪੁੱਛਗਿੱਛ
ਨਾਬਾਲਗ ਵਲੋਂ ਇੰਟਰ ਕਾਲਜ ਦੇ ਬਾਥਰੂਮ ਵਿਚ ਕੈਮਰਾ ਲਗਾਉਣ ਦੀ ਸਿ਼ਕਾਇਤ ਦੇ ਚਲਦਿਆਂ ਨਾਬਾਲਗ ਦੇ ਪਿਤਾ ਨੂੰ ਹਿਰਾਸਤ ਵਿਚ ਲੈ ਕੀਤੀ ਪੁੱਛਗਿੱਛ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂੁਬੇ ਉਤਰ ਪ੍ਰਦੇਸ਼ ਦੇ ਜਿ਼ਲਾ ਸੋਨਭੱਦਰ ਦੇ ਇਕ ਇੰਟਰ ਕਾਲਜ ਦੇ ਬਾਥਰੂਮ ਵਿੱਚ ਇਕ ਨਾਬਾਲਗ ਵੱਲੋਂ ਕਥਿਤ ਤੌਰ ’ਤੇ ਕੈਮਰਾ ਲਗਾਉਣ ਦੀ ਸ਼ਿਕਾਇਤ ਮਗਰੋਂ ਪੁਲਸ ਨੇ ਉਸ ਦੇ ਪਿਤਾ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ । ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਨਭੱਦਰ ਦੇ ਐੱਸ. ਐੱਸ. ਪੀ. ਕਾਲੂ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੁਲਸ ਨੂੰ ਸੂਚਨਾ ਮਿਲੀ ਕਿ ਗ੍ਰਾਮ ਧੁਰਿਆ ਸਥਿਤ ਸੁਤੰਤਰਤਾ ਸੰਗਰਾਮ ਸੈਨਾਨੀ ਬ੍ਰਹਮਦੇਵ ਇੰਟਰ ਕਾਲਜ ਦੇ ਕੁੜੀਆਂ ਦੇ ਬਾਥਰੂਮ ਦੀ ਕੰਧ ਮੁਲਜ਼ਮ ਦੇ ਘਰ ਨਾਲ ਲੱਗਦੀ ਹੈ। ਉਨ੍ਹਾਂ ਕਿਹਾ ਕਿ ਇਸੇ ਦਾ ਫਾਇਦਾ ਚੁੱਕਦਿਆਂ ਨਾਬਾਲਗ ਨੇ ਆਪਣੇ ਘਰ ਦੀ ਕੰਧ ’ਤੇ ਬਾਥਰੂਮ ਵੱਲ ਛੋਟਾ ਜਿਹਾ ਕੈਮਰਾ ਲਗਾ ਦਿੱਤਾ ।
Punjab Bani 18 November,2024
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਸੰਗਰੂਰ, 16 ਨਵੰਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 9 ਨਵੰਬਰ ਤੋਂ 15 ਨਵੰਬਰ ਤੱਕ ਡਰੱਗ ਦੇ 06 ਮੁਕੱਦਮੇ ਦਰਜ ਕਰਕੇ 7 ਵਿਅਕਤੀ ਕਾਬੂ ਕਰਕੇ 94 ਗ੍ਰਾਮ ਹੈਰੋਇਨ, 72 ਕਿੱਲੋ ਭੂੱਕੀ ਚੂਰਾ ਪੋਸਤ ਅਤੇ 6600 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 3 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 40.500 ਲੀਟਰ ਸਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 1 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 01 ਮੁਕੱਦਮਾ ਦਰਜ ਕੀਤੇ ਅਤੇ 35,200/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਐਸ. ਐਸ. ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 17 ਪਿੰਡਾਂ/ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ।
Punjab Bani 16 November,2024
37 ਸਾਲਾ ਪੰਜਾਬੀ ਖਿਲਾਫ ਸੰਗੀਤ ਤੇ ਖੇਡ ਪ੍ਰੋਗਰਾਮਾਂ ਦੀਆਂ ਜਾਅਲੀ ਟਿਕਟਾਂ ਵੇਚਣ ਦੇ ਮਾਮਲੇ ’ਚ ਗ੍ਰਿਫਤਾਰੀ ਵਾਰੰਟ ਜਾਰੀ
37 ਸਾਲਾ ਪੰਜਾਬੀ ਖਿਲਾਫ ਸੰਗੀਤ ਤੇ ਖੇਡ ਪ੍ਰੋਗਰਾਮਾਂ ਦੀਆਂ ਜਾਅਲੀ ਟਿਕਟਾਂ ਵੇਚਣ ਦੇ ਮਾਮਲੇ ’ਚ ਗ੍ਰਿਫਤਾਰੀ ਵਾਰੰਟ ਜਾਰੀ ਟੋਰਾਂਟੋ : ਪੀਲ ਰੀਜਨਲ ਪੁਲਿਸ ਨੇ ਸੰਗੀਤ ਤੇ ਖੇਡ ਪ੍ਰੋਗਰਾਮਾਂ ਦੀਆਂ ਜਾਅਲੀ ਟਿਕਟਾਂ ਵੇਚਣ ਦੇ ਮਾਮਲੇ ਵਿਚ 37 ਸਾਲਾ ਪੰਜਾਬੀ ਜਸਪਾਲ ਸਿੰਘ ਥਿਆੜਾ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ ।
Punjab Bani 16 November,2024
ਜਾਗੋ ਪ੍ਰੋਗਰਾਮ ਵਿਚ ਪਿਸਤੌਲ ਲਹਿਰਾਉਣ ਵਾਲੇ ਵਿਰੁੱਧ ਕੇਸ ਦਰਜ
ਜਾਗੋ ਪ੍ਰੋਗਰਾਮ ਵਿਚ ਪਿਸਤੌਲ ਲਹਿਰਾਉਣ ਵਾਲੇ ਵਿਰੁੱਧ ਕੇਸ ਦਰਜ ਲੁਧਿਆਣਾ : ਵਿਆਹ ਸ਼ਾਦੀਆਂ ਤੇ ਹੋਰ ਸਮਾਗਮਾਂ `ਚ ਹਥਿਆਰ ਲਿਜਾਣ ਦੀ ਸਖ਼ਤ ਪਾਬੰਦੀ ਦੇ ਬਾਵਜੂਦ ਲੁਧਿਆਣਾ ਦਾ ਰਹਿਣ ਵਾਲਾ ਜਸਕਰਨ ਸਿੰਘ ਉਰਫ ਗੋਲਡੀ ਮਾਲੇਰਕੋਟਲਾ ਰੋਡ ਦੇ ਜੇਕੇ ਰਿਜ਼ਾਰਟ `ਚ ਚਲ ਰਹੇ ਜਾਗੋ ਦੇ ਪ੍ਰੋਗਰਾਮ `ਚ ਪਿਸਤੌਲ ਲੈ ਗਿਆ । ਐਨਾ ਹੀ ਨਹੀਂ ਉਨ੍ਹਾਂ ਸਮਾਰੋਹ ਦੌਰਾਨ ਪਿਸਤੌਲ ਲਹਿਰਾਉਣੀ ਸ਼ੁਰੂ ਕਰ ਦਿੱਤੀ । ਜਾਣਕਾਰੀ ਤੋਂ ਬਾਅਦ ਮੌਕੇ `ਤੇ ਪਹੁੰਚੀ ਪੁਲਿਸ ਨੇ ਜਸਕਰਨ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਣਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਆਲਮਗੀਰ ਕਟ `ਤੇ ਮੌਜੂਦ ਸਨ । ਇਸੇ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਜੇਕੇ ਰਿਜ਼ਾਰਟ `ਚ ਚਲ ਰਹੇ ਜਾਗੋ ਦੇ ਪ੍ਰੋਗਰਾਮ ਦੌਰਾਨ ਜਸਕਰਨ ਸਿੰਘ ਪਿਸਤੌਲ ਲਹਿਰਾ ਰਿਹਾ ਹੈ । ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਮੌਕੇ `ਤੇ ਪਹੁੰਚੀ ਤੇ ਜਸਕਰਨ ਸਿੰਘ ਖਿਲਾਫ ਕੇਸ ਦਰਜ ਕੀਤਾ । ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦੀ ਹੀ ਗਿਰਫ਼ਤਾਰ ਕੀਤਾ ਜਾਵੇਗਾ ।
Punjab Bani 15 November,2024
ਭਰਾ ਨੇ ਕੀਤਾ ਭੈਣ ਨੂੰ ਪਿਆਰ ਕਰਨ ਵਾਲੇ ਦੋਸਤ ਦਾ ਕਤਲ
ਭਰਾ ਨੇ ਕੀਤਾ ਭੈਣ ਨੂੰ ਪਿਆਰ ਕਰਨ ਵਾਲੇ ਦੋਸਤ ਦਾ ਕਤਲ ਮੁੰਬਈ : ਮਹਾਰਾਸ਼ਟਰ ਦੇ ਠਾਣੇ ‘ਚ ਅਜਿਹੀ ਵਾਰਦਾਤ ਸਾਹਮਣੇ ਆਈ ਹੈ, ਜਿਸ ਨੇ ਪੁਲਿਸ ਨੂੰ ਵੀ ਹੈਰਾਨ ਕਰ ਦਿੱਤਾ ਹੈ । ਇੱਥੇ ਆਪਣੇ ਪਿਆਰ ਦੀ ਕੀਮਤ ਇਨਸਾਨ ਨੂੰ ਜਾਨ ਨਾਲ ਚੁਕਾਉਣੀ ਪਈ। ਮ੍ਰਿਤਕ ਨੂੰ ਆਪਣੇ ਦੋਸਤ ਦੀ ਭੈਣ ਨਾਲ ਪਿਆਰ ਹੋ ਗਿਆ ਸੀ । ਦੋਸਤ ਨੇ ਉਸ ਨੂੰ ਇਸ ਬਾਰੇ ਕਈ ਵਾਰ ਚੇਤਾਵਨੀ ਦਿੱਤੀ ਪਰ ਉਹ ਨਹੀਂ ਮੰਨਿਆ । ਇਕ ਦਿਨ ਦੋਸ਼ੀ ਨੇ ਆਪਣੇ ਦੋਸਤ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਉਸ ਨੂੰ ਰੱਜ ਕੇ ਸ਼ਰਾਬ ਪਿਲਾਈ । ਜਦੋਂ ਨਸ਼ੇ ‘ਚ ਧੁੱਤ ਵਿਅਕਤੀ ਦੇ ਹੋਸ਼ ਉੱਡ ਗਏ ਤਾਂ ਦੋਸ਼ੀ ਨੇ ਚਾਕੂ ਨਾਲ ਉਸ ਦੀ ਗਰਦਨ ਵੱਢ ਦਿੱਤੀ । ਮੁਲਜ਼ਮ ਇੱਥੇ ਹੀ ਨਹੀਂ ਰੁਕਿਆ । ਆਪਣੇ ਦੋਸਤ ਦਾ ਕਤਲ ਕਰਨ ਤੋਂ ਬਾਅਦ ਉਸ ਨੇ ਲਾਸ਼ ਦੇ ਸੱਤ ਟੁਕੜੇ ਕਰ ਦਿੱਤੇ, ਪੇਂਟ ਦੀਆਂ ਚਾਰ ਬਾਲਟੀਆਂ ਵਿੱਚ ਭਰ ਕੇ ਪਲਾਸਟਿਕ ਦੇ ਥੈਲੇ ਵਿੱਚ ਪਾ ਕੇ ਗੋਰਾਈ ਬੀਚ ’ਤੇ ਸੁੱਟ ਦਿੱਤੇ। ਕਤਲ ਦੀ ਇਹ ਘਟਨਾ 31 ਅਕਤੂਬਰ ਨੂੰ ਵਾਪਰੀ ਸੀ । ਜਾਣਕਾਰੀ ਮੁਤਾਬਕ ਮੁੰਬਈ ਪੁਲਸ ਨੇ ਉਸ ਨੂੰ ਦੋਸਤ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ । ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮੁਹੰਮਦ ਸੱਤਾਰ ਵਜੋਂ ਹੋਈ ਹੈ। ਇਲਜ਼ਾਮ ਹੈ ਕਿ ਮੁਹੰਮਦ ਸੱਤਾਰ ਨੇ ਆਪਣੇ ਦੋਸਤ ਦਾ ਕਤਲ ਕੀਤਾ, ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਅਤੇ ਫਿਰ ਗੋਰਾਈ ਬੀਚ ‘ਤੇ ਸੁੱਟ ਦਿੱਤਾ । ਪੁਲਸ ਨੇ ਦੱਸਿਆ ਕਿ ਲਾਸ਼ ਦੇ ਟੁਕੜੇ ਐਤਵਾਰ ਨੂੰ ਗੋਰਾਈ ਬੀਚ ਤੋਂ ਪਲਾਸਟਿਕ ਦੇ ਕੈਰੀਬੈਗ ‘ਚੋਂ ਬਰਾਮਦ ਕੀਤੇ ਗਏ। ਉਦੋਂ ਤੋਂ ਲਾਸ਼ ਦੀ ਸ਼ਨਾਖਤ ਕਰਨ ਅਤੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਜਾਰੀ ਸੀ । ਪੁਲਸ ਨੇ ਦੱਸਿਆ ਕਿ ਮ੍ਰਿਤਕ ਨੂੰ ਦੋਸ਼ੀ ਮੁਹੰਮਦ ਸੱਤਾਰ ਦੀ ਭੈਣ ਨਾਲ ਪਿਆਰ ਹੋ ਗਿਆ ਸੀ । ਸੱਤਾਰ ਨੇ ਆਪਣੇ ਦੋਸਤ ਨੂੰ ਇਸ ਬਾਰੇ ਕਈ ਵਾਰ ਚੇਤਾਵਨੀ ਦਿੱਤੀ ਸੀ । ਅਧਿਕਾਰੀ ਨੇ ਦੱਸਿਆ ਕਿ ਗੋਰਾਈ ਬੀਚ ਨੂੰ ਜਾਂਦੀ ਸੜਕ ‘ਤੇ ਝਾੜੀਆਂ ‘ਚੋਂ ਤੇਜ਼ ਬਦਬੂ ਆ ਰਹੀ ਸੀ । ਉੱਥੋਂ ਲੰਘ ਰਹੇ ਲੋਕਾਂ ਨੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ । ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਝਾੜੀਆਂ ‘ਚੋਂ ਪਲਾਸਟਿਕ ਦੇ ਕੈਰੀਬੈਗ ਬਰਾਮਦ ਕੀਤੇ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਜਦੋਂ ਪਲਾਸਟਿਕ ਦੇ ਬੈਗ ਵਿੱਚੋਂ ਇੱਕ ਨੂੰ ਖੋਲ੍ਹਿਆ ਗਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਲਾਸਟਿਕ ਦੇ ਥੈਲੇ ਵਿਚ 20 ਲੀਟਰ ਦੀ ਪੇਂਟ ਦੀ ਬਾਲਟੀ ਸੀ ਅਤੇ ਉਸ ਵਿਚ ਦੋ ਹੱਥ ਅਤੇ ਇਕ ਕੱਟਿਆ ਹੋਇਆ ਸਿਰ ਰੱਖਿਆ ਹੋਇਆ ਸੀ । ਸਰੀਰ ਦੇ ਅੰਗ ਸੜੇ ਹੋਏ ਸਨ । ਪੇਂਟ ਦੀਆਂ ਤਿੰਨ ਬਾਲਟੀਆਂ ਇਕ ਤੋਂ ਬਾਅਦ ਇਕ ਬਰਾਮਦ ਕੀਤੀਆਂ ਗਈਆਂ, ਜਿਸ ਵਿਚ ਲਾਸ਼ ਨੂੰ ਕੱਟ ਕੇ ਸੁੱਟ ਦਿੱਤਾ ਗਿਆ ਸੀ । ਇਸ ਘਿਨਾਉਣੇ ਕਤਲ ਦੀ ਜਾਂਚ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਸਨ । ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 20 ਤੋਂ 35 ਸਾਲ ਦੇ ਵਿਚਕਾਰ ਹੋਵੇਗੀ । ਉਸ ਨੇ ਗੂੜ੍ਹੇ ਨੀਲੇ ਰੰਗ ਦੀ ਜੀਨਸ ਅਤੇ ਚਮੜੇ ਦੇ ਬੂਟ ਪਾਏ ਹੋਏ ਸਨ। ਇਸ ਮਗਰੋਂ ਪੁਲੀਸ ਨੇ ਮੁਲਜ਼ਮ ਕਾਤਲ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਦੋਸ਼ੀ ਨੂੰ ਭਿੰਦਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ । ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਅਤੇ ਮੁਲਜ਼ਮ ਦੋਵੇਂ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਸਨ । ਮ੍ਰਿਤਕ ਪੁਣੇ ‘ਚ ਮਜ਼ਦੂਰੀ ਦਾ ਕੰਮ ਕਰਦਾ ਸੀ । ਮ੍ਰਿਤਕ ਨੂੰ ਦੋਸ਼ੀ ਦੀ ਭੈਣ ਨਾਲ ਪਿਆਰ ਹੋ ਗਿਆ ਸੀ । ਸੱਤਾਰ ਉਸ ਨੂੰ ਮਨਾ ਕਰਦਾ ਰਿਹਾ ਪਰ ਉਹ ਨਾ ਮੰਨਿਆ । ਇਸ ਤੋਂ ਬਾਅਦ ਮੁਹੰਮਦ ਸੱਤਾਰ ਨੇ ਉਸ ਨੂੰ ਰਸਤੇ ਤੋਂ ਹਟਾਉਣ ਦਾ ਫੈਸਲਾ ਕੀਤਾ । ਸੱਤਾਰ ਨੇ ਆਪਣੇ ਦੋਸਤ ਦੇ ਕਤਲ ਦੀ ਭਿਆਨਕ ਸਾਜ਼ਿਸ਼ ਰਚੀ । ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਮ੍ਰਿਤਕ ਨੂੰ ਭਾਇੰਦਰ ਸਥਿਤ ਆਪਣੇ ਘਰ ਬੁਲਾਇਆ । ਉੱਥੇ ਉਸ ਨੂੰ ਬਹੁਤ ਜ਼ਿਆਦਾ ਸ਼ਰਾਬ ਪਿਲਾਈ ਗਈ । ਜਦੋਂ ਮ੍ਰਿਤਕ ਪੂਰੀ ਤਰ੍ਹਾਂ ਬੇਹੋਸ਼ ਹੋ ਚੁੱਕਾ ਸੀ ਤਾਂ ਸੱਤਾਰ ਨੇ ਕਥਿਤ ਤੌਰ ’ਤੇ ਚਾਕੂ ਨਾਲ ਉਸ ਦਾ ਗਲਾ ਵੱਢ ਦਿੱਤਾ । ਇਸ ਤੋਂ ਬਾਅਦ ਚਾਕੂ ਨਾਲ ਉਸ ਦੇ ਸਰੀਰ ਦੇ 7 ਟੁਕੜੇ ਕਰ ਦਿੱਤੇ ਗਏ। ਲਾਸ਼ ਦੇ ਟੁਕੜਿਆਂ ਨੂੰ ਚਾਰ ਪੇਂਟ ਬਾਲਟੀਆਂ ਵਿੱਚ ਭਰ ਕੇ, ਪਲਾਸਟਿਕ ਦੇ ਥੈਲਿਆਂ ਵਿੱਚ ਪਾ ਕੇ ਗੋਰਾਈ ਬੀਚ ਨੇੜੇ ਸੁੱਟ ਦਿੱਤਾ ਗਿਆ । ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ।
Punjab Bani 15 November,2024
ਸਕੀ ਚਾਚੀ ਵਲੋਂ ਹੀ ਲਿਜਾਈ ਗਈ ਦੋ ਸਾਲਾ ਬੱਚੀ ਨੂੰ ਪੁਲਸ ਨੇ ਕੀਤਾ ਦੋ ਘੰਟਿਆਂ ਵਿਚ ਬਰਾਮਦ
ਸਕੀ ਚਾਚੀ ਵਲੋਂ ਹੀ ਲਿਜਾਈ ਗਈ ਦੋ ਸਾਲਾ ਬੱਚੀ ਨੂੰ ਪੁਲਸ ਨੇ ਕੀਤਾ ਦੋ ਘੰਟਿਆਂ ਵਿਚ ਬਰਾਮਦ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 3 ਦੇ ਅਧੀਨ ਆਉਂਦੇ ਇਲਾਕੇ ਵਿੱਚ ਕਰੀਬ 2 ਸਾਲ ਦੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ । ਬੱਚੀ ਨੂੰ ਘਰੋਂ ਲੈ ਜਾਣ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ । ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਵੱਲੋਂ ਨਹੀਂ ਬਲਕਿ ਬੱਚੀ ਦੀ ਹੀ ਸਕੀ ਚਾਚੀ ਵੱਲੋਂ ਦਿੱਤਾ ਗਿਆ ਸੀ । ਪੁਲਸ ਨੇ ਸੀ. ਸੀ. ਟੀ. ਵੀ. ਤਸਵੀਰਾਂ ਦੇ ਮਦਦ ਦੇ ਨਾਲ ਬੱਚੀ ਨੂੰ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਅੱਗੇ ਜਾਰੀ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਲੁਧਿਆਣੇ ਵਿੱਚ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਇੱਕ ਵਾਰਦਾਤ ਵਿੱਚ ਤਾਂ ਬੱਚੇ ਦੀ ਹੱਤਿਆ ਵੀ ਕਰ ਦਿੱਤੀ ਗਈ ਸੀ । ਪੀੜਿਤ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਉਹਨਾਂ ਦੀ ਬੱਚੀ ਅਚਾਨਕ ਘਰੋਂ ਗਾਇਬ ਹੋ ਗਈ, ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਭਾਲ ਕੀਤੀ ਮਗਰ ਜਦੋਂ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਬੱਚੀ ਨੂੰ ਘਰੋਂ ਉਸਦੀ ਚਾਚੀ ਹੀ ਐਕਟੀਵਾ ਤੇ ਲੈ ਕੇ ਗਈ ਹੈ, ਜਿਸ ਤੋਂ ਬਾਅਦ ਉਨਾਂ ਨੇ ਉਹ ਸੀ. ਸੀ. ਟੀ. ਵੀ. ਪੁਲਿਸ ਨੂੰ ਦਿੱਤੀ ਤੇ ਪੁਲਸ ਨੇ ਸੀ. ਸੀ. ਟੀ. ਵੀ. ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ । ਪੀੜਿਤ ਬੱਚੇ ਦੇ ਪਰਿਵਾਰਿਕ ਮੈਂਬਰ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ, ਉੱਥੇ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਬੱਚੀ ਗੁੰਮ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੀ ਸੀ. ਸੀ. ਟੀ. ਵੀ. ਫੁਟੇਜ ਮੁਹੱਈਆ ਕਰਾਈ ਗਈ ਹੈ ਜਿਸ ਦੇ ਅਧਾਰ ਤੇ ਬੱਚੀ ਨੂੰ ਕੁਝ ਹੀ ਘੰਟਿਆਂ ‘ਚ ਬਰਾਮਦ ਕਰ ਲਿਆ ਗਿਆ ਹੈ ।
Punjab Bani 15 November,2024
ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ ਮਾਰੀ 10.30 ਕਰੋੜ ਰੁਪਏ ਦੀ ਠੱਗੀ
ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ ਮਾਰੀ 10.30 ਕਰੋੜ ਰੁਪਏ ਦੀ ਠੱਗੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਰੋਹਿਣੀ ਖੇਤਰ ਵਿਚ ਰਹਿਣ ਵਾਲੇ ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ 10.30 ਕਰੋੜ ਰੁਪਏ ਦੀ ਠੱਗੀ ਮਾਰੀ ਗਈ ਹੈ । ਮੁਲਜ਼ਮਾਂ ਨੇ ਬਜ਼ੁਰਗ ਵਿਅਕਤੀ ਨੂੰ ਕਰੀਬ ਅੱਠ ਘੰਟੇ ਡਿਜ਼ੀਟਲ ਅਰੈਸਟ ਰੱਖਿਆ । ਇਸ ਦੌਰਾਨ ਉਸ ਨੂੰ ਕਈ ਤਰੀਕਿਆਂ ਨਾਲ ਡਰਾਇਆ-ਧਮਕਾਇਆ ਗਿਆ । 10.30 ਕਰੋੜ ਰੁਪਏ ਟਰਾਂਸਫਰ ਕਰਵਾ ਲਏ ਗਏ । ਜਦੋਂ ਉਨ੍ਹਾਂ ਦੇ ਖਾਤਿਆਂ ’ਚ ਪੈਸਾ ਖਤਮ ਹੋ ਗਿਆ ਤਾਂ ਉਨ੍ਹਾਂ ਵਿਦੇਸ਼ਾਂ ’ਚ ਰਹਿੰਦੇ ਆਪਣੇ ਪੁੱਤਰ-ਧੀਆਂ ’ਤੇ ਪੈਸੇ ਮੰਗਣ ਦਾ ਦਬਾਅ ਪਾਇਆ । ਜਾਂਚ ਵਿੱਚ ਸਾਹਮਣੇ ਆਇਆ ਕਿ ਧੋਖਾਧੜੀ ਦੀ ਰਕਮ ਪਹਿਲਾਂ ਸੱਤ ਤੋਂ ਅੱਠ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਗਈ ਸੀ । ਫਿਰ ਧੋਖਾਧੜੀ ਕਰਨ ਵਾਲਿਆਂ ਨੇ ਇਸ ਨੂੰ ਇਕ ਹਜ਼ਾਰ ਤੋਂ ਵੱਧ ਬੈਂਕ ਖਾਤਿਆਂ ਵਿੱਚ ਭੇਜ ਦਿੱਤਾ । ਕਈ ਖਾਤਿਆਂ ’ਚ ਕਰੀਬ 60 ਲੱਖ ਰੁਪਏ ਵੀ ਫਰੀਜ਼ ਵੀ ਕਰਵਾਏ ਗਏ ਹਨ। 72 ਸਾਲਾ ਸੇਵਾਮੁਕਤ ਇੰਜੀਨੀਅਰ ਆਪਣੀ ਪਤਨੀ ਨਾਲ ਰੋਹਿਣੀ ਇਲਾਕੇ `ਚ ਰਹਿੰਦੇ ਹਨ । ਉਨ੍ਹਾਂ ਦਾ ਪੁੱਤਰ ਦੁਬਈ ਵਿੱਚ ਕਾਰੋਬਾਰ ਕਰਦਾ ਹੈ ਅਤੇ ਧੀ ਸਿੰਗਾਪੁਰ ਰਹਿੰਦੀ ਹੈ। 29 ਸਤੰਬਰ ਨੂੰ ਉਨ੍ਹਾਂ ਨੂੰ ਪਾਰਸਲ ਕੰਪਨੀ ਦੇ ਅਧਿਕਾਰੀ ਦਾ ਫੋਨ ਆਇਆ । ਜਦੋਂ ਪੀੜਤ ਨੇ ਫੋਨ ਚੁੱਕਿਆ ਤਾਂ ਫੋਨ ਕਰਨ ਵਾਲੇ ਨੇ ਕਿਹਾ ਕਿ ਤੁਹਾਡੇ ਪਾਰਸਲ ਵਿੱਚ ਪਾਬੰਦੀਸ਼ੁਦਾ ਦਵਾਈਆਂ ਤਾਇਵਾਨ ਤੋਂ ਆ ਰਹੀਆਂ ਹਨ । ਇਸ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਦਾ ਨਾਂ ਲੈ ਕੇ ਉਸ ਨੂੰ ਇਕ ਵਿਅਕਤੀ ਨਾਲ ਗੱਲ ਕਰਨ ਲਈ ਮਿਲੀ । ਫਿਰ ਕਥਿਤ ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਸੇਵਾਮੁਕਤ ਇੰਜੀਨੀਅਰ ਨੂੰ ਆਪਣੇ ਮੋਬਾਈਲ ਫੋਨ ’ਤੇ ਸਕਾਈਪ ਡਾਊਨਲੋਡ ਕਰਨ ਅਤੇ ਵੀਡੀਓ ਕਾਲ ਕਰਨ ਲਈ ਕਿਹਾ । ਫਿਰ ਉਨ੍ਹਾਂ ਨੇ ਬਜ਼ੁਰਗ ਨੂੰ ਡਰਾ-ਧਮਕਾ ਕੇ ਪਰਿਵਾਰ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਲਈ । ਫਿਰ ਉਨ੍ਹਾਂ ਦੇ ਬੇਟੇ ਅਤੇ ਬੇਟੀ ਨੂੰ ਵੀ ਫਸਾਉਣ ਦੀ ਧਮਕੀ ਦਿੱਤੀ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਪੀੜਤ ਨੂੰ ਕੰਬੋਡੀਆ ਤੋਂ ਫ਼ੋਨ ਆਇਆ ਸੀ ।
Punjab Bani 15 November,2024
ਪੁਲਸ ਦੀ ਨਾਕਾਬੰਦੀ ਵੇਖ ਦੋ ਅਸਲਾ ਡੀਲਰ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜੇ
ਪੁਲਸ ਦੀ ਨਾਕਾਬੰਦੀ ਵੇਖ ਦੋ ਅਸਲਾ ਡੀਲਰ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜੇ ਫਿਰੋਜ਼ਪੁਰ : ਬੀਤੇ ਕੁਝ ਸਾਲਾਂ ਤੋਂ ਨਾਜਾਇਜ਼ ਅਸਲੇ ਦੀ ਧੜੱਲੇ ਨਾਲ ਹੋ ਰਹੀ ਸਪਲਾਈ ਦੇ ਚੱਲਦਿਆਂ ਫਿਰੋਜ਼ਪੁਰ ਗ਼ੈਰ ਕਨੂੰਨੀ ਹਥਿਆਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ । ਗ਼ੈਰ ਕਨੂੰਨੀ ਅਸਲੇ ਦੀ ਇਸੇ ਤਰਾਂ ਦੀ ਇਕ ਸਪਲਾਈ ਦੇਣ ਆ ਰਹੇ ਦੋ ਅਸਲਾ ਡੀਲਰ ਪੁਲਸ ਦੀ ਨਾਕਾਬੰਦੀ ਵੇਖ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜ ਗਏ। ਬੈਗ ਦੀ ਤਲਾਸ਼ੀ ਲੈਣ ’ਤੇ 11 ਪਿਸਤੌਲ ਅਤੇ 21 ਮੈਗਜ਼ੀਨ ਪੁਲਸ ਦੇ ਹੱਥ ਲੱਗੇ ਹਨ । ਇਸ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀ. ਆਈ. ਜੀ. ਰਣਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਫਿਰੋਜ਼ਪੁਰ ਲੁਧਿਆਣਾ ਹਾਈਵੇ ’ਤੇ ਤਲਵੰਡੀ ਭਾਈ ਮੁੱਖ ਚੌਕ ਵਿਚ ਲੱਗੇ ਨਾਕੇ ਦੌਰਾਨ ਜਦੋਂ ਪੁਲਿਸ ਮੁਲਾਜ਼ਮਾਂ ਵੱਲੋਂ ਮੋਗਾ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀਬੀ 04 ਏਐੱਫ 6733 ਨੂੰ ਰੋਕਿਆ ਗਿਆ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਪਣਾ ਮੋਟਰਸਾਈਕਲ ਅਤੇ ਇਕ ਕਾਲੇ ਰੰਗ ਦਾ ਬੈਗ ਛੱਡ ਕੇ ਭੱਜ ਗਏ। ਮੁਲਾਜ਼ਮਾਂ ਵੱਲੋਂ ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਉਕਤ ਅਸਲਾ ਬਰਾਮਦ ਹੋਇਆ ।
Punjab Bani 15 November,2024
ਮੋਹਾਲੀ ਦੇ ਪਿੰਡ ਕੁੰਬੜਾ `ਚ ਨਾਬਾਲਗ਼ ਦਾ ਕਤਲ, ਪਰਿਵਾਰ ਵੱਲੋਂ ਏਅਰਪੋਰਟ ਰੋਡ ਨੂੰ ਜਾਮ
ਮੋਹਾਲੀ ਦੇ ਪਿੰਡ ਕੁੰਬੜਾ `ਚ ਨਾਬਾਲਗ਼ ਦਾ ਕਤਲ, ਪਰਿਵਾਰ ਵੱਲੋਂ ਏਅਰਪੋਰਟ ਰੋਡ ਨੂੰ ਜਾਮ ਮੋਹਾਲੀ : ਪੰਜਾਬ ਦੇ ਸ਼ਹਿਰ ਮੋਹਾਲੀ ਦੇ ਪਿੰਡ ਕੰੁਬੜਾ ਵਿਖੇ ਬੀਤੇ ਦਿਨ ਇੱਕ ਆਪਸੀ ਝੜਪ ਵਿਚ ਦੋ ਨਾਬਾਲਗਾਂ ਨੂੰ ਨਿਸ਼ਾਨਾ ਬਣਾ ਕੇ ਇਕ ਦਾ ਕਤਲ ਕਰ ਦਿੱਤਾ ਗਿਆ । ਗੁੱਸੇ ਵਿਚ ਇਨਸਾਫ਼ ਮੰਗਦੇ ਪਰਿਵਾਰ ਨੇ ਜ਼ੋਰਦਾਰ ਹੰਗਾਮਾ ਵੀ ਕੀਤਾ । ਅਸਲ ਵਿਚ ਮੋਹਾਲੀ ਵਿੱਚ ਇੱਕ ਨਬਾਲਿਗ ਦਾ ਬੜੀ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ, ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਏਅਰਪੋਰਟ ਰੋਡ ਨੂੰ ਜਾਮ ਕੀਤਾ ਗਿਆ । ਪੁਲਸ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਦੱਸਣਯੋਗ ਹੈ ਕਿ ਸੱਤ ਤੋਂ ਅੱਠ ਨੌਜਵਾਨਾਂ ਵੱਲੋਂ 2 ਨਬਾਲਿਗਾਂ ਤੇ ਹਮਲਾ ਕੀਤਾ ਗਿਆ, ਜਿਨਾਂ ਦੇ ਵਿੱਚੋਂ ਇੱਕ ਦੀ ਮੌਤ ਹੋ ਗਈ, ਦੂਜਾ ਹੋਸਪਿਟਲ ਦੇ ਵਿੱਚ ਭਰਤੀ ਕਰਵਾਇਆ ਗਿਆ । ਦੋਵਾਂ ਦੀ ਉਮਰ 16 17 ਸਾਲ ਦੀ ਸੀ । ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਨੇ ਜਿਸ ਦੇ ਵਿੱਚ ਸੱਤ ਤੋਂ ਅੱਠ ਨੌਜਵਾਨ ਇਹਨਾਂ ਦੋ ਨਬਾਲਗ ਮੁੰਡਿਆਂ ਨੂੰ ਨਿਸ਼ਾਨਾ ਬਣਾਇਆ ਬਣਾ ਰਹੇ ਨੇ ਅਤੇ ਦੋਵੇਂ ਹੀ ਨਬਾਲਗ ਪ੍ਰਵਾਸੀ ਦੱਸੇ ਜਾ ਰਹੇ ਨੇ। ਮੋਹਾਲੀ ਦੇ ਪਿੰਡ ਕੁੰਬੜਾ ਦੇ ਵਿੱਚ ਇਹ ਖੂਨੀ ਵਾਰਦਾਤ ਹੋਈ। ਦੋਵਾਂ ਨੂੰ ਗੰਭੀਰ ਰੂਪ ਦੇ ਵਿੱਚ ਜ਼ਖਮੀ ਕੀਤਾ ਗਿਆ ।
Punjab Bani 15 November,2024
ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸਾਬਕਾ ਪੁਲਸ ਇੰਸਪੈਕਟਰ ਨੇ ਅੱਜ ਆਪਣੇ ਘਰ ਵਿਖੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਪੁਲਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਰੰਧਾਵਾ ਇਕ ਸੀ. ਬੀ. ਆਈ. ਕੇਸ ਕਾਰਨ ਕਾਫੀ ਪ੍ਰੇਸ਼ਾਨ ਸਨ, ਜਿਸ ਦੇ ਚਲਦਿਆਂ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ । ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।
Punjab Bani 14 November,2024
ਚਾਰ ਹਿੰਦੂ ਆਗੂਆਂ ਖਿਲਾਫ ਦਰਜ
ਚਾਰ ਹਿੰਦੂ ਆਗੂਆਂ ਖਿਲਾਫ ਦਰਜ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ‘ਚ ਚਾਰ ਹਿੰਦੂ ਆਗੂਆਂ ਖਿਲਾਫ ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਪੋਸਟ ਅਤੇ ਸ਼ੇਅਰ ਕੀਤੇ ਜਾਣ ਦੇ ਚਲਦਿਆਂ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਜਿਨ੍ਹਾਂ ਚਾਰ ਹਿੰਦੂ ਨੇਤਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਵਿਚ ਚੰਦਰਕਾਂਤ ਚੱਡਾ, ਪ੍ਰਵੀਨ ਡੰਗ, ਭਾਨੂੰ ਪ੍ਰਤਾਪ ਅਤੇ ਰੋਹਿਤ ਸਾਹਨੀ ਦੇ ਨਾਂਅ ਸ਼ਾਮਿਲ ਹਨ । ਉਪਰੋਕਤ ਨੇਤਾਵਾਂ ਵਿਰੁੱਧ ਦਰਜ ਕੇਸ ਵਿਚ ਦੱਸਿਆ ਗਿਆ ਹੈ ਕਿ ਉਕਤ ਨੇਤਾਵਾਂ ਵਲੋਂ ਸੋਸ਼ਲ ਮੀਡੀਆ ਤੇ ਦਿੱਤੇ ਭਾਸ਼ਣ ਕਾਰਨ ਵੱਖ-ਵੱਖ ਧਰਮਾਂ ਵਿਚ ਦੁਸ਼ਮਣੀ ਪੈਦਾ ਹੋ ਸਕਦੀ ਹੈ। ਫਿਲਹਾਲ ਪੁਲਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।
Punjab Bani 14 November,2024
ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀ ਨੂੰ ਕੀਤਾ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਮੇਤ ਕਾਬੂ
ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀ ਨੂੰ ਕੀਤਾ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਮੇਤ ਕਾਬੂ ਚੰਡੀਗੜ੍ਹ, 14 ਨਵੰਬਰ : ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ । ਪੰਜਾਬ ਪਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡਾ ਝਟਕਾ ਦਿੰਦੇ ਹੋਏ ਫਿਰੋਜ਼ਪੁਰ ਪੁਲਸ ਵੱਲੋਂ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਜਿਨ੍ਹਾਂ ਕੋਲ 11 ਪਿਸਟਲ ਅਤੇ 21 ਮੈਗਜੀਨ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਨ, ਜਦੋਂ ਉਨ੍ਹਾਂ ਨੂੰ ਰੋਕਿਆ ਗਿਆ, ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ ਪਰ ਤੇਜ਼ ਤਾਲਮੇਲ ਨਾਲ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ । ਉਨ੍ਹਾਂ ਅੱਗੇ ਦੱਸਿਆ ਕਿ “ਬਰੀਕੀ ਨਾਲ ਤਫ਼ਤੀਸ਼ ਕਰਨ ਉਪਰੰਤ ਪੁਲਿਸ ਟੀਮਾਂ ਨੇ ਮੋਟਰਸਾਈਕਲ ਨੂੰ ਫਰੀਦਕੋਟ ਤੱਕ ਟਰੇਸ ਕੀਤਾ, ਜਿੱਥੇ ਰਜਿਸਟਰਡ ਮਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਢਲੇ ਸ਼ੱਕੀ ਦੀ ਪਛਾਣ ਕੀਤੀ ਗਈ । ਪੁਲਿਸ ਦੀਆਂ ਟੀਮਾਂ ਇਨ੍ਹਾਂ ਵਿਅਕਤੀਆਂ ‘ਤੇ ਨੱਥ ਪਾਉਣ ਲਈ ਸਥਾਨਕ ਖੁਫੀਆ ਜਾਣਕਾਰੀ ਅਤੇ ਉੱਨਤ ਟਰੈਕਿੰਗ ਦੀ ਵਰਤੋਂ ਕਰਦੇ ਹੋਏ ਹਰ ਸਮੇਂ ਕੰਮ ਕਰ ਰਹੀਆਂ ਹਨ ।ਪੰਜਾਬ ਪੁਲਸ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ, ਜਿਸ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹਨਾਂ ਨੈਟਵਰਕਾਂ ਦੇ ਅੰਦਰ ਸਾਰੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਬੇਪਰਦਾ ਕਰਨਾ ਹੈ ।
Punjab Bani 14 November,2024
ਪੰਜਾਬ ਪੁਲਸ ਨੇ ਕੀਤੇ ਚੈਨੀਆਂ ਤੇ ਪਰਸ ਖੋਹ ਕੇ ਭੱਜਣ ਵਾਲੇ ਕਾਬੂ
ਪੰਜਾਬ ਪੁਲਸ ਨੇ ਕੀਤੇ ਚੈਨੀਆਂ ਤੇ ਪਰਸ ਖੋਹ ਕੇ ਭੱਜਣ ਵਾਲੇ ਕਾਬੂ ਫਤਿਹਗੜ੍ਹ ਸਾਹਿਬ : ਪੰਜਾਬ ਪੁਲਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ, ਜਿਸ ਦੇ ਤਹਿਤ ਹੁਣ ਫਤਿਹਗੜ੍ਹ ਸਾਹਿਬ ਪੁਲਿਸ ਨੇ ਮੋਬਾਇਲ ਤੇ ਚੈਨੀ ਝਪਟ ਕੇ ਖੋਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫਤਿਹਗੜ੍ਹ ਪੁਲਿਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਪੁਲਿਸ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਸ੍ਰੀ ਫਤਿਹਗੜ੍ਹ ਸਾਹਿਬ ਪੁਲਸ ਮਾੜੇ ਅਨਸਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ ਜਿਸ ਦੇ ਤਹਿਤ ਥਾਣਾ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਸ ਵੱਲੋਂ ਮੋਬਾਇਲ/ ਚੈਨੀ ਝਪਟ ਕੇ ਖੋਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਨੇ ਬਹੁਤ ਜਿਆਦਾ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ ।
Punjab Bani 14 November,2024
ਸੂਰਤ ਪੁਲਸ ਨੇ ਕੀਤਾ ਸਾਈਬਰ ਕਰਾਈਮ ਕਰਨ ਵਾਲਿਆਂ ਨੂੰ ਬੈਂਕ ਖਾਤੇ ਮੁਹੱਈਆ ਕਰਵਾਉਣ ਵਾਲੇ ਗੈਂਗ ਦਾ ਪਰਦਾਫਾਸ਼
ਸੂਰਤ ਪੁਲਸ ਨੇ ਕੀਤਾ ਸਾਈਬਰ ਕਰਾਈਮ ਕਰਨ ਵਾਲਿਆਂ ਨੂੰ ਬੈਂਕ ਖਾਤੇ ਮੁਹੱਈਆ ਕਰਵਾਉਣ ਵਾਲੇ ਗੈਂਗ ਦਾ ਪਰਦਾਫਾਸ਼ ਸੂਰਤ : ਭਾਰਤ ਦੇਸ਼ ਦੇ ਸ਼ਹਿਰ ਸੂਰਤ ਦੀ ਪੁਲਸ ਨੇ ਇਕ ਅਜਿਹੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਲੋਂ ਕਥਿਤ ਤੌਰ ’ਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਾਈਬਰ ਕਰੂਕਸ ਨੂੰ 111 ਕਰੋੜ ਰੁਪਏ ਤੋਂ ਵੱਧ ਦੀ ਅਪਰਾਧਕ ਕਮਾਈ ਟਰਾਂਸਫਰ ਕਰਨ ਲਈ 623 ਬੈਂਕ ਖਾਤੇ ਮੁਹੱਈਆ ਕਰਵਾਏ ਗਏ ਹਨ। ਪੁਲਸ ਨੇ ਮੰਗਲਵਾਰ ਨੂੰ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਇੱਕ ਦਫ਼ਤਰ ਵਿੱਚ ਛਾਪਾ ਮਾਰਿਆ ਤਾਂ ਤਿੰਨ ਮੁਲਜ਼ਮਾਂ ਨੂੰ ਸਾਈਬਰ ਧੋਖਾਧੜੀ ਦੇ ਪੀੜਤਾਂ ਦੇ ਇੱਕ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿੱਚ ਜਮ੍ਹਾਂ ਕੀਤੇ ਪੈਸੇ ਟ੍ਰਾਂਸਫਰ ਕਰਦੇ ਫੜਿਆ ਗਿਆ। ਪੁਲਸ ਨੇ ਬੁੱਧਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਦੋਸ਼ੀਆਂ ਦੁਆਰਾ ਪ੍ਰਦਾਨ ਕੀਤੇ ਗਏ ਬੈਂਕ ਖਾਤਿਆਂ ਦੀ ਵਰਤੋਂ ਭਾਰਤ ਦੇ ਨਾਲ-ਨਾਲ ਦੁਬਈ ਅਤੇ ਚੀਨ ਸਥਿਤ ਸਾਈਬਰ ਅਪਰਾਧੀਆਂ ਦੁਆਰਾ ਕੀਤੀ ਗਈ ਸੀ, ਜਿਨ੍ਹਾਂ ਨੇ ਡਿਜੀਟਲ ਗ੍ਰਿਫਤਾਰੀ, ਨੌਕਰੀ, ਕੰਮ ਅਤੇ ਨਿਵੇਸ਼ ਧੋਖਾਧੜੀ ਰਾਹੀਂ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਇਆ ਸੀ । ਪੁਲਸ ਵੱਲੋਂ ਜਾਰੀ ਬਿਆਨ ਵਿਚ ਗਿਆ ਹੈ ਕਿ ਮੁਲਜ਼ਮ ਆਪਣੇ ਬੈਂਕ ਖਾਤਿਆਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਇੱਕ ਖਾਸ ਕਮਿਸ਼ਨ ਲੈਂਦੇ ਸਨ। ਇੱਕ ਮੁਢਲੀ ਜਾਂਚ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਚਾਰ ਦੋਸ਼ੀ ਇੱਕ ਗਿਰੋਹ ਦਾ ਹਿੱਸਾ ਸਨ ਜੋ ਸਾਈਬਰ ਧੋਖਾਧੜੀ ਕਰਨ ਵਾਲਿਆਂ ਨਾਲ ਕੰਮ ਕਰਦੇ ਸਨ, ਜਿਨ੍ਹਾਂ ਦੇ ਖਿਲਾਫ਼ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ਨੂੰ ਹੁਣ ਤੱਕ 866 ਸਿ਼ਕਾਇਤਾਂ ਮਿਲ ਚੁੱਕੀਆਂ ਹਨ । ਇਹ ਅਪਰਾਧੀ ਦੇਸ਼ ਭਰ ਵਿੱਚ 200 ਦਰਜ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਜੂਨ ਦੌਰਾਨ ਗੁਜਰਾਤ ਵਿੱਚ ਸੂਰਤ ਪੁਲਸ ਨੇ ਕਮਿਸ਼ਨ ਵਸੂਲਣ ਤੋਂ ਬਾਅਦ ਧੋਖਾਧੜੀ ਵਾਲੇ ਪੈਸੇ ਪਾਰਕ ਕਰਨ ਲਈ ਸਾਈਬਰ ਅਪਰਾਧੀਆਂ ਨੂੰ ਬੈਂਕ ਖਾਤੇ (‘ਖੱਚਰ’ ਖਾਤੇ ਕਹਿੰਦੇ ਹਨ) ਪ੍ਰਦਾਨ ਕਰਨ ਵਿੱਚ ਸ਼ਾਮਲ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।ਅਧਿਕਾਰੀਆਂ ਅਨੁਸਾਰ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਕਿ ਅੱਠ ਹੋਰ ਵਿਅਕਤੀ, ਜਿਨ੍ਹਾਂ ਵਿੱਚੋਂ ਦੋ ਦੁਬਈ ਵਿੱਚ ਹਨ, ਵੀ ਅਜਿਹੇ ਖਾਤੇ ਪ੍ਰਦਾਨ ਕਰਨ ਵਿੱਚ ਸ਼ਾਮਲ ਸਨ।ਪੁਲਸ ਨੇ ਗਰੋਹ ਦੇ ਢੰਗ-ਤਰੀਕੇ ਬਾਰੇ ਦੱਸਦਿਆਂ ਕਿਹਾ ਕਿ ਫੰਡ ਟ੍ਰਾਂਸਫਰ ਨੂੰ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਡੈਬਿਟ ਕਾਰਡਾਂ ਦੀ ਵਰਤੋਂ ਕਰਕੇ ਦੁਬਈ ਵਿੱਚ ਨਕਦੀ ਕਢਾਉਂਦੇ ਸਨ। ਦਫ਼ਤਰ ਅਤੇ ਸੂਰਤ ਦੇ ਦੋ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ ਪੁਲੀਸ ਨੇ 28 ਮੋਬਾਈਲ ਫ਼ੋਨ, 198 ਬੈਂਕ ਪਾਸਬੁੱਕ, 100 ਡੈਬਿਟ ਕਾਰਡ, 35 ਚੈੱਕ ਬੁੱਕ, 258 ਸਿਮ ਕਾਰਡ ਅਤੇ ਤਿੰਨ ਕੰਪਿਊਟਰ ਬਰਾਮਦ ਕੀਤੇ। ਪੁਲੀਸ ਨੂੰ ਪਤਾ ਲੱਗਾ ਹੈ ਕਿ ਇਹ ਗਿਰੋਹ 623 ਬੈਂਕ ਖਾਤੇ ਚਲਾ ਰਿਹਾ ਸੀ, ਜਿਸ ਵਿੱਚ 111 ਕਰੋੜ ਰੁਪਏ ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਸੀ। ਦਫ਼ਤਰ ਤੋਂ ਬਰਾਮਦ ਕੀਤੀ ਗਈ ਇੱਕ ਡਾਇਰੀ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮਾਂ ਨੇ 16 ਵਿਅਕਤੀਆਂ ਤੋਂ ਇੱਕ ਖਾਸ ਕਮਿਸ਼ਨ ’ਤੇ ਕੁਝ ਬੈਂਕ ਖਾਤੇ ਹਾਸਲ ਕੀਤੇ ਸਨ ਅਤੇ ਉਹ ਇਨ੍ਹਾਂ ਦੀ ਵਰਤੋਂ ਕਰਨ ਲਈ ਸਾਈਬਰ ਅਪਰਾਧੀਆਂ ਤੋਂ ਫੀਸ ਵਸੂਲ ਰਹੇ ਸਨ ।
Punjab Bani 14 November,2024
ਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲ
ਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪਂੈਦੇ ਸ਼ਹਿਰ ਦਿੜ੍ਹਬਾ ਜ਼ਮੀਨ ਪਿੱਛੇ ਵੱਡੇ ਭਰਾ ਨੇ ਗੋਲੀ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਦਾ ਆਪਣੇ ਛੋਟੇ ਭਰਾ ਸੁਖਵਿੰਦਰ ਸਿੰਘ ਉਰਫ ਡੀ. ਸੀ. ਪੁੱਤਰ ਜਰਨੈਲ ਸਿੰਘ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਹੋ ਗਿਆ।ਇਸ ਦੌਰਾਨ ਸੁਖਵਿੰਦਰ ਸਿੰਘ ਨੇ ਰਾਇਫਲ ਚੁੱਕ ਲਈ ਪਰ ਹਰਜਿੰਦਰ ਸਿੰਘ ਨੇ ਰਾਇਫਲ ਖੋਹ ਕੇ ਸੁਖਵਿੰਦਰ ਸਿੰਘ ਡੀਸੀ (32) ਦੇ ਗੋਲੀ ਮਾਰ ਦਿੱਤੀ। ਜਿਸ ਨੂੰ ਇਲਾਜ ਲਈ ਸੰਗਰੂਰ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਮੌਤ ਹੋ ਗਈ । ਪੁਲਸ ਨੇ ਹਰਜਿੰਦਰ ਸਿੰਘ ਦੇ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ ।
Punjab Bani 14 November,2024
ਬ੍ਰਾਜ਼ੀਲ `ਚ ਇਕ ਵਿਅਕਤੀ ਨੇ ਕੀਤਾ ਆਪਣੀ ਹੀ ਸਹਿਯੋਗੀ ਵਲੋਂ ਕਿਸ ਨਾ ਦੇ ਕੇ ਥੱਪੜ ਮਾਰਨ ਤੇ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ
ਬ੍ਰਾਜ਼ੀਲ `ਚ ਇਕ ਵਿਅਕਤੀ ਨੇ ਕੀਤਾ ਆਪਣੀ ਹੀ ਸਹਿਯੋਗੀ ਵਲੋਂ ਕਿਸ ਨਾ ਦੇ ਕੇ ਥੱਪੜ ਮਾਰਨ ਤੇ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਬ੍ਰਾਜ਼ੀਲ : ਬ੍ਰਾਜ਼ੀਲ `ਚ ਇਕ ਵਿਅਕਤੀ ਨੇ ਆਪਣੀ ਹੀ ਸਹਿਯੋਗੀ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੇ ਕਥਿਤ ਤੌਰ `ਤੇ ਉਸ ਨੂੰ ਕਿਸ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਚਾਰ ਬੱਚਿਆਂ ਦੀ ਮਾਂ, ਜੋ ਕਿ ਕੇਅਰਗਿਵਰ ਦਾ ਕੰਮ ਕਰਦੀ ਹੈ, ਦਾ ਵਿਆਹ ਇਸ ਦੁਖਦਾਈ ਘਟਨਾ ਤੋਂ ਅੱਠ ਦਿਨ ਪਹਿਲਾਂ ਹੋਇਆ ਸੀ । ਸਥਾਨਕ ਮੀਡੀਆ ਨੇ ਇੱਕ ਵੀਡੀਓ ਵੀ ਜਾਰੀ ਕੀਤਾ, ਜਿਸ ਵਿੱਚ ਸ਼ੱਕੀ ਨੇ 38 ਸਾਲਾ ਔਰਤ ਨੂੰ ਮਾਰਨ ਦੀ ਗੱਲ ਕਬੂਲ ਕੀਤੀ ਕਿਉਂਕਿ ਉਸਨੇ ਉਸਨੂੰ ਕਿਸ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸਨੂੰ ਥੱਪੜ ਮਾਰਿਆ ਸੀ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਔਰਤ ਦੀ ਲਾਸ਼ ਉਸਦੇ ਘਰ ਦੇ ਨੇੜੇ ਇੱਕ ਜਾਇਦਾਦ ਵਿੱਚ ਮਿਲੀ ਜਿੱਥੇ ਉਹ ਕੰਮ ਕਰਦੀ ਸੀ। ਉਸ ਦੇ ਸਹਿ-ਕਰਮਚਾਰੀ ਮਾਰਸੇਲੋ ਜੂਨੀਅਰ ਬੈਸਟੋਸ ਸੈਂਟੋਸ ਨੇ ਕਥਿਤ ਤੌਰ `ਤੇ ਉਸ ਨੂੰ ਚੁੰਮਣ ਦੀ ਕੋਸ਼ਿਸ਼ ਕੀਤੀ । ਹਾਲਾਂਕਿ, ਔਰਤ ਨੇ ਇਨਕਾਰ ਕਰ ਦਿੱਤਾ ਅਤੇ ਉਸਨੂੰ ਥੱਪੜ ਮਾਰ ਕੇ ਦੂਰ ਭਜਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਤੋਂ ਬਾਅਦ ਵਿਅਕਤੀ ਨੇ ਉਸ ਦੀ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਸਨੇ ਕਥਿਤ ਤੌਰ `ਤੇ ਔਰਤ ਦੇ ਹੱਥ ਬੰਨ੍ਹਣ ਲਈ ਡਾਇਪਰ ਟੇਪ ਦੀ ਵਰਤੋਂ ਕੀਤੀ ਅਤੇ ਉਸਦੀ ਮੌਤ ਤੋਂ ਬਾਅਦ ਉਸਦੀ ਲਾਸ਼ ਨੂੰ ਖਾਲੀ ਜਗ੍ਹਾ ਵਿੱਚ ਸੁੱਟ ਦਿੱਤਾ । ਔਰਤ ਦੀ ਲਾਸ਼ ਉਸ ਦੇ ਕਤਲ ਤੋਂ ਇਕ ਦਿਨ ਬਾਅਦ ਮਿਲੀ ਸੀ । ਪੁਲਿਸ ਨੂੰ ਬਾਸਤੋਸ ਸੈਂਟੋਸ `ਤੇ ਸ਼ੱਕ ਹੋ ਗਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸਨੇ ਕਤਲ ਵਾਲੇ ਦਿਨ ਆਪਣੇ ਗੁਆਂਢੀ ਤੋਂ ਇੱਕ ਫਾਵੜਾ ਮੰਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਉਸ ਦੀ ਪਛਾਣ ਕੀਤੀ । ਔਰਤ ਦੇ ਪਤੀ ਨੇ ਕਿਹਾ ਹੈ ਕਿ ਉਸ ਦੀ ਮੌਤ ਤੋਂ ਬਾਅਦ ਉਸ ਦੀ ਜ਼ਿੰਦਗੀ ਵਿਚ ਕੁਝ ਨਹੀਂ ਬਚਿਆ ਹੈ। ਉਸਨੇ ਕਿਹਾ ਕਿ ਉਹ ਮੇਰੀ ਜ਼ਿੰਦਗੀ ਸੀ । ਸਿੰਥੀਆ ਇੱਕ ਸ਼ਾਨਦਾਰ ਵਿਅਕਤੀ ਸੀ । ਇੱਕ ਸਾਥੀ ਜੋ ਮੈਂ ਕਈ ਸਾਲਾਂ ਤੋਂ ਆਪਣੀ ਜ਼ਿੰਦਗੀ ਵਿੱਚ ਚਾਹੁੰਦਾ ਸੀ । ਉਹ ਇਮਾਨਦਾਰ ਸੀ ।" ਪਤੀ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਉਸਦੀ ਮੌਤ ਤੋਂ ਕੁਝ ਦਿਨ ਪਹਿਲਾਂ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਉਹ ਚਾਰ ਬੱਚਿਆਂ ਦੀ ਮਾਂ ਸੀ ।
Punjab Bani 13 November,2024
ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਅਪਰਾਧੀ ਜ਼ਖ਼ਮੀ
ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਅਪਰਾਧੀ ਜ਼ਖ਼ਮੀ ਪੰਚਕੂਲਾ : ਹਰਿਆਣਾ ਦੇ ਸ਼ਹਿਰ ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਇਕ ਅਪਰਾਧੀ ਜ਼ਖ਼ਮੀ ਹੋ ਗਿਆ । ਮੌਲੀ ਪੁਲਿਸ ਅਤੇ ਡਿਟੈਕਟਿਵ ਸਟਾਫ਼ ਦੀ ਟੀਮ ਨੇ ਪੰਚਕੂਲਾ ਦੇ ਬਰਵਾਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ । ਇਸ ਦੌਰਾਨ ਰਾਏਪੁਰਾਨੀ ਵਾਲੇ ਪਾਸੇ ਤੋਂ ਆ ਰਹੀਆਂ ਦੋ ਗੱਡੀਆਂ ਹਰਿਆਣਾ ਨੰਬਰ ਸਕਾਰਪੀਓ ਅਤੇ ਹਿਮਾਚਲ ਨੰਬਰ ਫਾਰਚੂਨਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੀਆਂ । ਇਨ੍ਹਾਂ `ਚੋਂ ਇਕ ਗੱਡੀ `ਚ ਬੈਠੇ ਨੌਜਵਾਨ ਨੇ ਪੁਲਿਸ `ਤੇ ਗੋਲੀਆਂ ਚਲਾ ਦਿੱਤੀਆਂ । ਜਵਾਬ `ਚ ਚੌਕੀ `ਤੇ ਤਾਇਨਾਤ ਡਿਟੈਕਟਿਵ ਸਟਾਫ ਦੀ ਟੀਮ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ । ਸਕਾਰਪੀਓ `ਤੇ ਕਰੀਬ 6 ਗੋਲੀਆਂ ਚਲਾਈਆਂ ਗਈਆਂ । ਇਸ ਤੋਂ ਬਾਅਦ ਦੋ ਨੌਜਵਾਨ ਫਾਰਚੂਨਰ ਕਾਰ ਨੂੰ ਮੌਕੇ `ਤੇ ਛੱਡ ਕੇ ਭੱਜ ਗਏ ਜਦਕਿ ਸਕਾਰਪੀਓ `ਚ ਬੈਠੇ ਨੌਜਵਾਨ ਨੂੰ ਗੋਲੀ ਲੱਗ ਗਈ । ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਵੇਂ ਵਾਹਨ ਚੋਰੀ ਦੇ ਸਨ। ਮੁਲਜ਼ਮ ਫਾਰਚੂਨਰ ਚੋਰੀ ਕਰਕੇ ਇੱਥੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਜੈਮਰ, ਨੰਬਰ ਪਲੇਟ ਅਤੇ ਹਥਿਆਰ ਬਰਾਮਦ ਹੋਏ ਹਨ ।ਸੂਤਰਾਂ ਅਨੁਸਾਰ ਇਹ ਮੁਲਜ਼ਮ ਚੋਰੀ ਵਾਲੀ ਥਾਂ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਜਾਮ ਕਰਨ ਲਈ ਆਪਣੇ ਨਾਲ ਜੈਮਰ ਵੀ ਰੱਖਦੇ ਸਨ । ਉਨ੍ਹਾਂ ਨੇ ਆਪਣੇ ਨਾਲ ਇੱਕ ਵਿਸ਼ੇਸ਼ ਜੈਮਰ ਵੀ ਰੱਖਿਆ ਤਾਂ ਜੋ ਵਾਹਨ ਦੀ ਕੋਈ ਆਵਾਜ਼ ਨਾ ਆਵੇ ।
Punjab Bani 13 November,2024
ਪੁਲਸ ਨੇ ਕੀਤਾ ਕ੍ਰਿਪਟੋ ਕਰੰਸੀ 'ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ
ਪੁਲਸ ਨੇ ਕੀਤਾ ਕ੍ਰਿਪਟੋ ਕਰੰਸੀ 'ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਵਾਰਾਣਸੀ : ਕ੍ਰਿਪਟੋ ਕਰੰਸੀ 'ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ ਦੇ ਭੀਟੀ ਮਛਰਹੱਟਾ ਵਾਸੀ ਸ਼ੁਭਮ ਉਰਫ਼ ਵਿਸ਼ਾਲ ਮੌਰਿਆ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 2.5 ਲੱਖ ਰੁਪਏ ਦਾ ਮੋਬਾਈਲ ਫ਼ੋਨ, ਦੋ ਸਿਮ ਕਾਰਡ ਅਤੇ ਇੱਕ ਯਾਮਾਹਾ ਸਾਈਕਲ ਬਰਾਮਦ ਹੋਇਆ ਹੈ । ਮਾਮਲੇ ਵਿੱਚ ਸੱਤ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਧੋਖਾਧੜੀ ਦਾ ਸ਼ਿਕਾਰ ਹੋਣ ਵਾਲਿਆਂ ਦੀ ਗਿਣਤੀ ਤਿੰਨ ਹਜ਼ਾਰ ਦੇ ਕਰੀਬ ਹੈ ਅਤੇ ਪੁਲਿਸ ਨੂੰ ਡਰ ਹੈ ਕਿ ਧੋਖਾਧੜੀ ਦੀ ਰਕਮ 50 ਕਰੋੜ ਰੁਪਏ ਤੱਕ ਪਹੁੰਚ ਸਕਦੀ ਹੈ । ਸਾਈਬਰ ਕ੍ਰਾਈਮ ਥਾਣਾ ਪੁਲਿਸ ਨੂੰ ਰਾਮਨਗਰ ਦੇ ਰਾਜੂ ਕੁਮਾਰ ਵੱਲੋਂ ਦਰਜ ਕਰਵਾਏ ਗਏ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸਤੰਬਰ 2022 'ਚ ਬਸਡ ਗਲੋਬਲ ਨਾਂ ਦੀ ਕੰਪਨੀ ਸ਼ੁਰੂ ਕੀਤੀ ਗਈ ਸੀ । ਇਸ ਦਾ ਦਫ਼ਤਰ ਰਾਮਨਗਰ ਵਿੱਚ ਸੀ । ਠੱਗਾਂ ਨੇ ਕੰਪਨੀ ਨੂੰ ਭਰੋਸੇਯੋਗ ਬਣਾਉਣ ਲਈ ਵੈੱਬਸਾਈਟ ਆਦਿ ਵੀ ਬਣਾ ਲਈ ਸੀ। ਉਨਾਵ ਦੇ ਅਰਜੁਨ ਸ਼ਰਮਾ, ਸੁਕਤੀਆ ਚਿੱਤਰੀ, ਬਦਾਊਨ ਦੇ ਰਾਜਕੁਮਾਰ ਮੌਰਿਆ, ਰੁਦਰਪ੍ਰਯਾਗ, ਉਤਰਾਖੰਡ ਦੇ ਪ੍ਰਕਾਸ਼ ਜੋਸ਼ੀ ਕੰਪਨੀ ਦੇ ਡਾਇਰੈਕਟਰ ਸਨ । ਰਾਮਨਗਰ ਦੇ ਭੀਟੀ ਮਛਰਹੱਟਾ ਦੇ ਨਵਨੀਤ ਸਿੰਘ, ਸ਼ੁਭਮ ਮੌਰਿਆ, ਪੰਚਵਟੀ ਦੇ ਵਿਕਾਸ ਨੰਦਾ, ਗੋਲਾਘਾਟ ਦੇ ਮੋਹ. ਦਾਨਿਸ਼ ਖਾਨ, ਰਾਮੇਸ਼ਵਰ ਪੰਚਵਟੀ ਦੇ ਸਤਯਮ ਪਾਂਡੇ ਨੂੰ ਸੁਪਰਵਾਈਜ਼ਰ ਬਣਾਇਆ ਗਿਆ। ਇਨ੍ਹਾਂ ਲੋਕਾਂ ਨੇ ਸਥਾਨਕ ਨੌਜਵਾਨਾਂ ਨੂੰ ਚੰਗੀ ਤਨਖਾਹ ਅਤੇ ਕਮਿਸ਼ਨ ਦਾ ਲਾਲਚ ਦੇ ਕੇ ਨੌਕਰੀ 'ਤੇ ਰੱਖਿਆ ਅਤੇ ਉਨ੍ਹਾਂ ਦੇ ਜ਼ਰੀਏ 600 ਦਿਨਾਂ 'ਚ ਉਨ੍ਹਾਂ ਦੇ ਪੈਸੇ ਦੁੱਗਣੇ ਹੋਣ ਦਾ ਵਾਅਦਾ ਕਰਕੇ ਲੋਕਾਂ ਨੂੰ ਕ੍ਰਿਪਟੋ ਕਰੰਸੀ 'ਚ ਨਿਵੇਸ਼ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ । ਇਨ੍ਹਾਂ ਠੱਗਾਂ ਨੇ ਬਿਹਾਰ, ਝਾਰਖੰਡ, ਉਤਰਾਖੰਡ ਤੋਂ ਇਲਾਵਾ ਵਾਰਾਣਸੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਬਿਹਾਰ ਦੇ ਨਵਨੀਤ ਸਿੰਘ ਨੇ ਰਾਮਨਗਰ ਪਤੇ 'ਤੇ ਆਪਣਾ ਆਧਾਰ ਕਾਰਡ ਬਣਵਾਇਆ ਅਤੇ ਸਥਾਨਕ ਜਾਣ-ਪਛਾਣ ਦੇ ਕੇ ਲੋਕਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ। ਉਹ ਹੀ ਸੀ ਜਿਸ ਨੇ ਸਥਾਨਕ ਨੌਜਵਾਨਾਂ ਨੂੰ ਆਪਣੇ ਨਾਲ ਮਿਲਾਇਆ । ਉਹ ਕ੍ਰਿਪਟੋ ਕਰੰਸੀ ਵਿੱਚ ਪੈਸਾ ਨਿਵੇਸ਼ ਕਰਦੇ ਸਨ ਅਤੇ ਇਸ ਤੋਂ ਹੋਣ ਵਾਲੇ ਮੁਨਾਫੇ ਤੋਂ ਨਿਵੇਸ਼ਕਾਂ ਨੂੰ ਪੈਸੇ ਦਿੰਦੇ ਸਨ। ਹੌਲੀ-ਹੌਲੀ ਉਸ ਨੇ ਸੱਤ ਵੱਖ-ਵੱਖ ਕੰਪਨੀਆਂ ਬਣਾਈਆਂ ਅਤੇ ਨਿਵੇਸ਼ ਵੀ ਵਧਣ ਲੱਗਾ । ਅਕਤੂਬਰ 2023 ਵਿੱਚ ਕੰਪਨੀ ਦੇ ਡਾਇਰੈਕਟਰਾਂ ਨੇ ਘਾਟੇ ਦਾ ਹਵਾਲਾ ਦਿੰਦੇ ਹੋਏ ਲੋਕਾਂ ਨੂੰ ਪੈਸੇ ਦੇਣਾ ਬੰਦ ਕਰ ਦਿੱਤਾ ਸੀ । ਇਸ ਸਾਲ ਮਈ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਪੈਸੇ ਲੈ ਕੇ ਫਰਾਰ ਹੋ ਗਿਆ ਸੀ। ਪੁਲਸ ਨੇ ਨਿਗਰਾਨੀ ਦੀ ਮਦਦ ਨਾਲ ਬਿਹਾਰ ਅਤੇ ਝਾਰਖੰਡ 'ਚ ਲੁਕੇ ਸ਼ੁਭਮ ਉਰਫ ਵਿਸ਼ਾਲ ਮੌਰਿਆ ਨੂੰ ਗ੍ਰਿਫਤਾਰ ਕੀਤਾ ਹੈ। ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ।
Punjab Bani 12 November,2024
ਪਤੀ ਨੇ ਪਤਨੀ ਸਮੇਤ ਬੱਚਿਆਂ ਨੰੂ ਜਹਿਰ ਦੇ ਕੇ ੳੁਤਾਰਿਆ ਮੌਤ ਦੇ ਘਾਟ
ਪਤੀ ਨੇ ਪਤਨੀ ਸਮੇਤ ਬੱਚਿਆਂ ਨੂੰ ਜਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ ਇਟਾਵਾ : ਇਟਾਵਾ ਕੋਤਵਾਲੀ ਦੇ ਲਾਲਪੁਰਾ ਇਲਾਕੇ ‘ਚ ਸੋਮਵਾਰ ਦੇਰ ਰਾਤ ਕਾਰੋਬਾਰੀ ਨੇ ਆਪਣੀ ਪਤਨੀ, ਦੋ ਬੇਟੀਆਂ ਅਤੇ ਇਕ ਬੇਟੇ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ । ਇਸ ਤੋਂ ਬਾਅਦ ਉਹ ਖੁਦ ਰੇਲ ਗੱਡੀ ਰਾਹੀਂ ਮਰਨ ਲਈ ਰੇਲਵੇ ਸਟੇਸ਼ਨ ਪਹੁੰਚਿਆ ਪਰ ਖੁਦਕੁਸ਼ੀ ਕਰਨ ਤੋਂ ਪਹਿਲਾਂ ਹੀ ਕਾਤਲ ਪੁਲਸ ਨੇ ਫੜ ਲਿਆ । ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ । ਐਸ. ਪੀ. ਸਿਟੀ, ਸੀ. ਓ., ਐਸ. ਡੀ. ਐਮ. ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ । ਮੌਕੇ ‘ਤੇ ਸੈਂਕੜੇ ਲੋਕਾਂ ਦੀ ਭੀੜ ਸੀ । ਕਾਰੋਬਾਰੀ ਮੁਕੇਸ਼ ਵਰਮਾ ਆਪਣੀ 42 ਸਾਲਾ ਪਤਨੀ ਰੇਖਾ, 15 ਸਾਲਾ ਧੀ ਨਵਿਆ, 13 ਸਾਲਾ ਧੀ ਨੰਨੀ, 11 ਸਾਲਾ ਪੁੱਤਰ ਆਦਿ ਨਾਲ ਲਾਲਪੁਰਾ ਇਲਾਕੇ ਵਿੱਚ ਰਹਿੰਦਾ ਸੀ । ਉਸ ਨੇ ਰਾਤ ਕਰੀਬ 10 ਵਜੇ ਘਰ ਦੇ ਸਾਰਿਆਂ ਦੇ ਖਾਣੇ ਵਿੱਚ ਜ਼ਹਿਰ ਮਿਲਾ ਦਿੱਤਾ । ਇੱਕ ਤੋਂ ਬਾਅਦ ਇੱਕ ਪਤਨੀ, ਦੋ ਧੀਆਂ ਅਤੇ ਪੁੱਤਰ ਦੀ ਹਾਲਤ ਵਿਗੜਨ ਲੱਗੀ । ਕੁਝ ਦੇਰ ਵਿਚ ਹੀ ਚਾਰਾਂ ਦੇ ਸਾਹ ਰੁਕ ਗਏ । ਇਸੇ ਦੌਰਾਨ ਸ਼ਹਿਰ ਵਿੱਚ ਚਾਰ ਕਤਲਾਂ ਦੀ ਖ਼ਬਰ ਨੇ ਆਸਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ । ਐਸ. ਪੀ. ਸਿਟੀ ਅਭੈਨਾਥ ਤ੍ਰਿਪਾਠੀ, ਸੀ. ਓ. ਸਿਟੀ ਅਮਿਤ ਕੁਮਾਰ ਸਿੰਘ, ਐਸ. ਡੀ. ਐਮ. ਵਿਕਰਮ ਰਾਘਵ, ਕੋਤਵਾਲ ਵਿਕਰਮ ਸਿੰਘ ਚੌਹਾਨ ਸਮੇਤ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਕੀਤੀ । ਮੁਕੇਸ਼ ਦਿੱਲੀ ਤੋਂ ਸੋਨਾ ਖਰੀਦਦਾ ਸੀ । ਜਿਸ ਕਾਰਨ ਉਸ ਨੂੰ 8 ਤੋਂ 10 ਦਿਨਾਂ ਵਿੱਚ ਘਰ ਤੋਂ ਦਿੱਲੀ ਆਉਣਾ-ਜਾਣਾ ਪੈਂਦਾ ਸੀ । ਵੱਡੀ ਬੇਟੀ ਨਵਿਆ ਦਿੱਲੀ ‘ਚ ਪੜ੍ਹਦੀ ਸੀ ਅਤੇ ਦੀਵਾਲੀ ‘ਤੇ ਘਰ ਆਈ ਸੀ । ਕਾਵਿਆ 12ਵੀਂ ਜਮਾਤ ਵਿੱਚ ਪੜ੍ਹਦੀ ਸੀ ।
Punjab Bani 12 November,2024
ਪਟਿਆਲਾ ਪੁਲਿਸ ਵੱਲੋ ਚੋਰੀ/ਲੁੱਟਾ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਗ ਦੇ ਦੋ ਭਗੌੜੇ ਵਿਅਕਤੀ ਕਾਬੂ
ਪਟਿਆਲਾ ਪੁਲਿਸ ਵੱਲੋ ਚੋਰੀ/ਲੁੱਟਾ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਗ ਦੇ ਦੋ ਭਗੌੜੇ ਵਿਅਕਤੀ ਕਾਬੂ 3 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬ੍ਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਪਟਿਆਲਾ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐਸ ਪੀ (ਸਿਟੀ) ਮੁਹੰਮਦ ਸਰਫਰਾਜ਼ ਆਲਮ, ਕਪਤਾਨ ਪੁਲਿਸ ਸਿਟੀ ਪਟਿਆਲਾ, ਸ੍ਰੀ ਸਤਨਾਮ ਸਿੰਘ ਉਪ- ਕਪਤਾਨ ਪੁਲਿਸ ਸਿਟੀ-1, ਪਟਿਆਲਾ ਦੀ ਜ਼ੇਰੇ ਸਰਗਰਦਗੀ ਕਾਰਵਾਈ ਕਰਦੇ ਹੋਏ ਇੰਸ: ਹਰਜਿੰਦਰ ਸਿੰਘ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਨਿਗਰਾਨੀ ਹੇਠ ਐਸ. ਆਈ ਸੁਰਜੀਤ ਸਿੰਘ, ਮੁੱਖ ਅਫਸਰ ਡਵੀਜ਼ਨ ਨੰਬਰ-2, ਪਟਿਆਲਾ ਦੀ ਟੀਮ ਨੇ ਲੁੱਟਾਂ ਖੋਹਾ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਮੈਂਬਰਾਂ ਨੂੰ, ਜਿਨਾ ਦੇ ਖਿਲਾਫ ਦਿੱਲੀ ਅਤੇ ਯੂ. ਪੀ. ਸਟੇਟਾਂ ਵਿੱਚ ਵਾਰਦਾਤਾਂ/ਲੁੱਟਾਂ ਖੋਹਾਂ ਕਰਨ ਸਬੰਧੀ ਪਹਿਲਾ ਵੀ ਕਈ ਮੁੱਕਦਮੇ ਦਰਜ ਹਨ। ਜੋ ਵਿਅਕਤੀ ਇਹਨਾਂ ਮੁੱਕਦਮਿਆਂ ਵਿੱਚ ਭਗੌੜੇ ਵੀ ਹਨ। ਜਿਨਾ ਨੇ ਪੰਜਾਬ ਸਟੇਟ ਵਿੱਚ ਵੀ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਰਲ ਕੇ ਕਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੋਇਆ ਹੈ। ਜੋ ਹੁਣ ਵੀ ਇਹ ਵਿਅਕਤੀ ਕਿਸੇ ਵੱਡੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ । ਇਹਨਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 02 ਭਗੌੜੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 03 ਪਿਸਤੌਲ ਸਮੇਤ 15 ਜਿੰਦਾ ਕਾਰਤੁਸ ਬ੍ਰਾਮਦ ਕੀਤੇ ਗਏ ਹਨ । ਇਹਨਾਂ ਦੋਸ਼ੀਆਨ ਦੇ ਨਾਮ ਸਿਤਿਜ ਭਾਰਦਵਾਜ ਉਰਫ ਜੀਤੂ ਪੁੱਤਰ ਵਿਨੋਦ ਭਾਰਦਵਾਜ ਵਾਸੀ #20ਏ,ਗਲੀ ਨੰਬਰ-2, ਜਨਤਾ ਫਲੈਟ, ਮਾਯੂਰ ਵਿਹਾਰ, ਫੇਸ-3, ਨਿਊ ਦਿੱਲੀ ਅਤੇ ਹਿਮਾਂਸ਼ੂ ਸੋਨੀ ਪੁੱਤਰ ਰਵਿੰਦਰ ਸੋਨੀ ਵਾਸੀ #ਬੀ-26, ਗਲੀ ਨੰਬਰ-02, SBS ਕਾਲੋਨੀ, ਕਿਰਾਵਲ ਨਗਰ, ਨਿਊ ਦਿੱਲੀ ਹਨ। ਇਹਨਾਂ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਨਾਲ ਪਟਿਆਲਾ ਸ਼ਹਿਰ ਵਿੱਚ ਇਹਨਾਂ ਵੱਲੋ ਪਹਿਲਾਂ ਕੀਤੀਆ ਗਈਆਂ ਦੋ ਵਾਰਦਾਤਾ ਦੇ ਮੁੱਕਦਮਾਤ ਵੀ ਟਰੇਸ ਹੋ ਗਏ ਹਨ । ਗ੍ਰਿਫਤਾਰੀ ਅਤੇ ਬ੍ਰਾਮਦਗੀ: ਸ੍ਰੀ ਨਾਨਕ ਸਿੰਘ ਆਈ. ਪੀ. ਐਸ ਸੀਨੀਅਰ ਕਪਤਾਨ ਪੁਲਿਸ,ਜਿਲਾ ਪਟਿਆਲਾ ਨੇ ਪ੍ਰੈੱਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ ਸ:ਥ: ਮਸ਼ਹੂਰ ਸਿੰਘ, ਆਰਜੀ ਥਾਣਾ ਡਵੀਜ਼ਨ ਨੰਬਰ-2,ਪਟਿਆਲਾ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਮਿਤੀ 10-11-2024 ਨੂੰ ਨੇੜੇ ਸਰਕਾਰੀ ਕੁਆਟਰ, ਡਕਾਲਾ ਰੋਡ,ਪਟਿਆਲਾ ਮੋਜੂਦ ਸੀ ਤਾਂ ਮੁਖਬਰੀ ਮਿਲੀ ਕਿ ਸਿਤਿਜ ਭਾਰਦਵਾਜ ਅਤੇ ਹਿਮਾਂਸ਼ ਸੋਨੀ ਜਿਨ੍ਹਾ ਪਾਸ ਮਾਰੂ ਅਸਲਾ/ਹਥਿਆਰ उठ। निमरे भारत के मुँवरभा घर-250 भिडी 10-11-2024 भा/प 111(3)(4)(6)(7) BNS, 25(6)/54/59 भावभन ਐਕਟ ਥਾਣਾ ਕੋਤਵਾਲੀ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਤੇ ਮੁਸਤੈਦੀ ਨਾਲ ਤੁਰੰਤ ਕਾਰਵਾਈ ਕਰਦੇ ਹੋਏ ਮਿਤੀ 10- 11-24 ਨੂੰ ਸ:ਥ: ਮਸ਼ਹੂਰ ਸਿੰਘ, ਥਾਣਾ ਡਵੀਜ਼ਨ ਨੰਬਰ-2, ਪਟਿਆਲਾ ਨੇ ਦੋਸ਼ੀਆਨ ਉਕਤਾਨ ਨੂੰ ਨੇੜੇ ਡਕਾਲਾ ਚੁੰਗੀ ਤੋ ਗ੍ਰਿਫਤਾਰ ਕਰਕੇ 03 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ।
Punjab Bani 12 November,2024
ਤਰਨਤਾਰਨ ਪੁਲਸ ਨੇ ਕੀਤਾ ਐਨਕਾਉਂਟਰ ਮਗਰੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ
ਤਰਨਤਾਰਨ ਪੁਲਸ ਨੇ ਕੀਤਾ ਐਨਕਾਉਂਟਰ ਮਗਰੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ ਤਰਨ ਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੀ ਪੁਲਸ ਅਤੇ ਇੱਕ ਨਾਮੀ ਬਦਮਾਸ਼ ਦੀ ਬੀਤੀ ਰਾਤ ਕਰੀਬ ਇੱਕ ਵਜੇ ਹੋਈ ਮੁੱਠਭੇੜ ਦੌਰਾਨ ਪੁਲਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਚਲਾਈ ਗਈ ਗੋਲੀ ਵਿੱਚ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ । ਜਿਸ ਦੀ ਪਹਿਚਾਣ ਯੁੱਧਵੀਰ ਸਿੰਘ ਵਜੋਂ ਹੋਈ ਹੈ। ਜੋ ਕਿ ਗੈਂਗਸਟਰ ਹੈਪੀ ਬਾਬਾ ਦੀ ਗੈਂਗ ਦਾ ਗੁਰਗਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ ਵਿੱਚ ਬੰਦ ਗੈਂਗਸਟਰ ਹੈਪੀ ਬਾਬਾ ਦੀ ਗੈਂਗ ਦੇ ਗੁਰਗੇ ਯੁੱਧਵੀਰ ਸਿੰਘ ਵੱਲੋਂ ਪਿਛਲੇ ਦਿਨੀ ਤਰਨ ਤਾਰਨ ਦੇ ਇੱਕ ਵਪਾਰੀ ਪਾਸੋਂ 50 ਲੱਖ ਰੁਪਏ ਦੀ ਫਰੌਤੀ ਮੰਗੀ ਗਈ ਸੀ । ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਪੜਤਾਲ ਕੀਤੀ ਜਾਣ ਤੋਂ ਬਾਅਦ ਪੁਲਿਸ ਨੂੰ ਗੁਪਤ ਸੋਰਸਾਂ ਤੋਂ ਜਾਣਕਾਰੀ ਮਿਲੀ ਸੀ ਕਿ ਬੀਤੀ ਰਾਤ 1 ਵਜੇ ਦੇ ਕਰੀਬ ਯੁਧਵੀਰ ਸਿੰਘ ਤਰਨ ਤਾਰਨ ਦੇ ਇਲਾਕੇ ਵਿੱਚ ਹੀ ਜਾ ਰਿਹਾ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ ਵੱਲੋਂ ਪੁਲਿਸ ਤੇ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ।ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਜਦੋਂ ਪੁਲਿਸ ਵੱਲੋਂ ਗੋਲੀ ਚਲਾਈ ਗਈ ਤਾਂ ਇੱਕ ਗੋਲੀ ਯੁਧਵੀਰ ਸਿੰਘ ਦੀ ਲੱਤ ਵਿੱਚ ਲੱਗ ਗਈ ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਪੁਲਿਸ ਨੇ ਉਸਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। ਪੁਲਿਸ ਵੱਲੋਂ ਜਦੋਂ ਬਦਮਾਸ਼ ਨੂੰ ਕਾਬੂ ਕੀਤਾ ਗਿਆ ਤਾਂ ਉਸ ਪਾਸੋਂ ਨੌ ਐਮਐਮ ਦਾ ਇੱਕ ਗਲੋਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ ।
Punjab Bani 12 November,2024
ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ
ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ ਚੰਡੀਗੜ੍ਹ, 11 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ. ਬੀ. ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਵੱਲੋਂ ਐਸ. ਬੀ. ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ । ਇਹ ਪ੍ਰੋਜੈਕਟ 35,19,18,620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ. ਡਬਲਿਊ. ਡੀ. ਨੇ ਕੰਪਲੈਕਸ ਦੇ ਅੰਦਰ ਜੱਜਾਂ ਲਈ ਪਾਰਕਿੰਗ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਨੂੰ ਸ਼ਾਮਲ ਕਰਦਿਆਂ ਇਸ ਪ੍ਰੋਜੈਕਟ ਦਾ ਦਾਇਰਾ ਵਧਾ ਦਿੱਤਾ, ਜਿਸ ਨਾਲ ਇਸਦੀ ਕੁੱਲ ਲਾਗਤ ਵਧ ਕੇ 65,91,47,000 ਰੁਪਏ ਹੋ ਗਈ । ਦੱਸਣਯੋਗ ਹੈ ਕਿ ਤੁੰਗ ਬਿਲਡਰਜ਼ ਦਾ ਠੇਕੇਦਾਰ ਮਿੱਥੇ ਸਮੇਂ ਅੰਦਰ ਕੰਮ ਪੂਰਾ ਨਹੀਂ ਕਰ ਸਕਿਆ। ਇਸ ਦੇ ਬਾਵਜੂਦ ਲੋਕ ਨਿਰਮਾਣ ਵਿਭਾਗ ਨਵਾਂਸ਼ਹਿਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਤੁੰਗ ਬਿਲਡਰਜ਼ ਦੇ ਐਮ.ਡੀ. ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਮਾਰਚ 2023 ਤੱਕ ਲਗਭਗ 53,00,00,000 ਰੁਪਏ ਦੀ ਅਦਾਇਗੀ ਕਰ ਦਿੱਤੀ । ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਨਾ ਕਰਨ ਕਰਕੇ ਵਿਭਾਗ ਵੱਲੋਂ ਮਈ 2023 ਵਿੱਚ ਅਲਾਟਮੈਂਟ ਦਾ ਟੈਂਡਰ ਰੱਦ ਕਰ ਦਿੱਤਾ ਗਿਆ ਸੀ ਅਤੇ ਅਲਾਟ ਕੀਤੇ ਫੰਡਾਂ ‘ਚ ਹੇਰਾਫੇਰੀ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਦੀ ਅਣਗਹਿਲੀ ਕਰਕੇ ਉਕਤ ਤੁੰਗ ਬਿਲਡਰਜ਼ ਨੂੰ 11,50,00,000 ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ ਸੀ । ਇਸ ਰਿਪੋਰਟ ਦੇ ਆਧਾਰ ’ਤੇ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਉਕਤ ਠੇਕੇਦਾਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਥਾਣਾ ਸਦਰ, ਨਵਾਂਸ਼ਹਿਰ ਵਿਖੇ ਆਈ. ਪੀ. ਸੀ. ਦੀ ਧਾਰਾ 406, 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ. ਆਈ. ਆਰ. ਨੰਬਰ 98 ਮਿਤੀ 01.08.2024 ਅਧੀਨ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।
Punjab Bani 11 November,2024
ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਟਾਈਪਿਸਟ ਚੌਕਸੀ ਵਿਭਾਗ ਲੇ ਕੀਤਾ ਕਾਬੂ
ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਟਾਈਪਿਸਟ ਚੌਕਸੀ ਵਿਭਾਗ ਲੇ ਕੀਤਾ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜਿ਼ਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਆਪਣੀ ਸਿ਼ਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ । ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ । ਸਿ਼ਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿ਼਼ਕਾਇਤ ਦੀ ਜਾਂਚ ਦੌਰਾਨ ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ । ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ।
Punjab Bani 11 November,2024
ਪੰਜਾਬ ਵਿਜੀਲੈਂਸ ਬਿਊਰੋ ਨੇ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ. ਡੀ. ਓ. ਤੇ ਉਸਦਾ ਸਹਾਇਕ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ. ਡੀ. ਓ. ਤੇ ਉਸਦਾ ਸਹਾਇਕ ਕੀਤਾ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ. ਡੀ. ਓ. ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ. ਈ. ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ । ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਹ ਐਸ. ਡੀ. ਓ. ਮੈਡਮ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਨ੍ਹਾਂ ਨੇ ਬਿੱਲ ਪਾਸ ਕਰਵਾਉਣ ਬਦਲੇ 15000 ਰੁਪਏ ਜਾਂ ਕੁੱਲ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਐਸ. ਡੀ. ਓ. ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਬਣਾ ਲਈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਐਸ. ਡੀ. ਓ. ਨੇਹਾ ਪੰਚਾਲ ਦੇ ਸਹਾਇਕ ਨੈਤਿਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਗਿਆ । ਦੱਸਣਯੋਗ ਹੈ ਕਿ ਨੈਤਿਕ ਨੂੰ ਐਸ. ਡੀ. ਓ. ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ । ਇਸ ਤੋਂ ਬਾਅਦ ਇਸ ਕੇਸ ਵਿੱਚ ਐਸ. ਡੀ. ਓ. ਨੇਹਾ ਪੰਚਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 11 November,2024
ਵਿਆਹ ’ਚ ਭੈਣ ਦੇ ਗੋਲੀ ਲੱਗਣ ਮਗਰੋਂ ਭਰਾ ਤੇ ਮੈਰਿਜ ਪੈਲੇਸ ਮਾਲਕ ਖਿਲਾਫ ਕੇਸ ਦਰਜ
ਵਿਆਹ ’ਚ ਭੈਣ ਦੇ ਗੋਲੀ ਲੱਗਣ ਮਗਰੋਂ ਭਰਾ ਤੇ ਮੈਰਿਜ ਪੈਲੇਸ ਮਾਲਕ ਖਿਲਾਫ ਕੇਸ ਦਰਜ ਫਿਰੋਜ਼ਪੁਰ : ਬੀਤੇ ਕੱਲ੍ਹ ਵਿਆਹ ਵਿਚ ਲਾੜੀ ਦੇ ਭਰਾ ਵੱਲੋਂ ਚਲਾਈ ਗਈ ਗੋਲੀ ਲਾੜੀ ਦੇ ਸਿਰ ਵਿਚ ਜਾ ਵੱਜਣ ਤੋਂ ਬਾਅਦ ਹੁਣ ਪੁਲਿਸ ਨੇ ਲਾੜੀ ਦੇ ਭਰਾ ਅਤੇ ਮੈਰਿਜ ਪੈਲੇਸ ਮਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ ।
Punjab Bani 11 November,2024
ਅਮਰੀਕਾ ਦੇ ਅਲਾਬਾਮਾ ਵਿੱਚ ਬਣੀ ਟਸਕੇਗੀ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ`ਚ ਇਕ ਵਿਅਕਤੀ ਦੀ ਮੌਤ ਤੇ 16 ਹੋਏ ਜ਼ਖ਼ਮੀ
ਅਮਰੀਕਾ ਦੇ ਅਲਾਬਾਮਾ ਵਿੱਚ ਬਣੀ ਟਸਕੇਗੀ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ`ਚ ਇਕ ਵਿਅਕਤੀ ਦੀ ਮੌਤ ਤੇ 16 ਹੋਏ ਜ਼ਖ਼ਮੀ ਅਮਰੀਕਾ : ਸੰਸਾਰ ਦੇ ਸੁਪਰ ਪਾਵਰ ਮੰਨੇ ਜਾਂਦੇ ਅਮਰੀਕਾ ਦੇਸ਼ ਵਿਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਗੋਲ਼ੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ । ਐਤਵਾਰ ਤੜਕੇ ਅਲਾਬਾਮਾ ਵਿੱਚ ਟਸਕੇਗੀ ਯੂਨੀਵਰਸਿਟੀ ਵਿੱਚ ਗੋਲ਼ੀਬਾਰੀ ਹੋਈ । ਇਸ ਘਟਨਾ `ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ।ਪੁਲਸ ਨੇ ਦੱਸਿਆ ਕਿ ਗੋਲ਼ੀਬਾਰੀ ਦਾ ਸ਼ਿਕਾਰ 18 ਸਾਲਾ ਵਿਦਿਆਰਥੀ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਸੀ ਪਰ ਜ਼ਖ਼ਮੀਆਂ ਵਿੱਚੋਂ ਕੁਝ ਯੂਨੀਵਰਸਿਟੀ ਦੇ ਵਿਦਿਆਰਥੀ ਸਨ । ਪੁਲਿਸ ਨੇ ਹੁਣ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਯੂਨੀਵਰਸਿਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਗੋਲ਼ੀਬਾਰੀ ਵਿੱਚ ਮਰਨ ਵਾਲੇ ਵਿਅਕਤੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਟਸਕੇਗੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਕਈ ਹੋਰ ਜ਼ਖ਼ਮੀ ਹੋ ਗਏ ਅਤੇ ਓਪੇਲਿਕਾ ਦੇ ਈਸਟ ਅਲਾਬਾਮਾ ਮੈਡੀਕਲ ਸੈਂਟਰ ਅਤੇ ਮੋਂਟਗੋਮਰੀ ਦੇ ਬੈਪਟਿਸਟ ਸਾਊਥ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ । ਅਧਿਕਾਰੀਆਂ ਨੇ ਦੱਸਿਆ ਕਿ ਟਸਕੇਗੀ ਨੇ ਸ਼ਨੀਵਾਰ ਨੂੰ ਆਪਣੀ 100ਵੀਂ ਘਰ ਵਾਪਸੀ ਦਾ ਜਸ਼ਨ ਮਨਾਇਆ ਕਿਉਂਕਿ ਟਸਕੇਗੀ ਅਤੇ ਮਾਈਲਸ ਕਾਲਜ ਆਫ ਅਲਾਬਾਮਾ ਵਿਚਕਾਰ ਫੁੱਟਬਾਲ ਦੀ ਖੇਡ ਖਤਮ ਹੋ ਰਹੀ ਸੀ । ਮੈਕਨ ਕਾਉਂਟੀ ਦੇ ਕੋਰੋਨਰ ਹਾਲ ਬੈਂਟਲੇ ਨੇ ਐਤਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਮੋਂਟਗੋਮਰੀ ਵਿੱਚ ਸਟੇਟ ਫੋਰੈਂਸਿਕ ਕੇਂਦਰ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ । ਸਿਟੀ ਪੁਲਿਸ ਦੇ ਮੁਖੀ ਪੈਟਰਿਕ ਮਾਰਡਿਸ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚ ਇੱਕ ਵਿਦਿਆਰਥਣ ਸ਼ਾਮਲ ਹੈ ਜਿਸ ਦੇ ਪੇਟ ਵਿੱਚ ਗੋਲੀ ਲੱਗੀ ਸੀ ਅਤੇ ਇੱਕ ਵਿਦਿਆਰਥੀ ਜਿਸ ਨੂੰ ਬਾਂਹ ਵਿੱਚ ਗੋਲੀ ਲੱਗੀ ਸੀ । ਟਸਕੇਗੀ ਪੁਲਿਸ ਮੁਖੀ ਦੇ ਦਫ਼ਤਰ ਵਿੱਚ ਫ਼ੋਨ ਦਾ ਜਵਾਬ ਦੇਣ ਵਾਲੇ ਇੱਕ ਵਿਅਕਤੀ ਨੇ ਕਿਹਾ ਕਿ ਤੁਰੰਤ ਕੋਈ ਹੋਰ ਜਾਣਕਾਰੀ ਉਪਲਬਧ ਨਹੀਂ ਹੈ । ਅਲਾਬਾਮਾ ਸਟੇਟ ਬਿਊਰੋ ਆਫ ਇਨਵੈਸਟੀਗੇਸ਼ਨ ਵੀ ਜਾਂਚ ਕਰ ਰਹੀ ਹੈ । ਫਲੋਰੀਡਾ ਦੇ ਟਾਲਾਹਾਸੀ ਦੇ ਇੱਕ ਵਿਦਿਆਰਥੀ, ਅਮਰੇ ਹਾਰਡੀ ਨੇ ਕਿਹਾ ਕਿ ਗੋਲ਼ੀਬਾਰੀ ਨੇ ਯੂਨੀਵਰਸਿਟੀ ਦੇ ਸਾਰੇ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ। ਪੁਲਿਸ ਗੋਲ਼ੀਬਾਰੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ।
Punjab Bani 11 November,2024
ਲੁਧਿਆਣਾ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਝੜੱਪ ਦੌਰਾਨ ਜ਼ਖ਼ਮੀ ਕੈਦੀ ਪਹੁੰਚਿਆ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ
ਲੁਧਿਆਣਾ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਝੜੱਪ ਦੌਰਾਨ ਜ਼ਖ਼ਮੀ ਕੈਦੀ ਪਹੁੰਚਿਆ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਝੜੱਪ ਦੌਰਾਨ ਇੱਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ । ਕੁਝ ਲੋਕਾਂ ਨੇ ਕੈਦੀ `ਤੇ ਸੂਏ ਨਾਲ ਹਮਲਾ ਕਰ ਦਿੱਤਾ । ਜੇਲ੍ਹ ਵਿੱਚ ਕੈਦੀਆਂ ਵਿਚਕਾਰ ਲੜਾਈ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਜੇਲ੍ਹ ਵਿੱਚ ਅਕਸਰ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਂਦੇ ਹਨ । ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ । ਸੂਤਰਾਂ ਮੁਤਾਬਕ ਸੂਏ ਵਾਲੇ ਵਿਅਕਤੀ ਨੇ ਸ਼ਿਮਲਾਪੁਰੀ ਇਲਾਕੇ `ਚ ਕਤਲ ਨੂੰ ਅੰਜਾਮ ਦਿੱਤਾ ਸੀ । ਜਾਣਕਾਰੀ ਦਿੰਦਿਆਂ ਜ਼ਖਮੀ ਜਤਿੰਦਰ ਜੋਤੀ ਨੇ ਦੱਸਿਆ ਕਿ ਉਸ `ਤੇ ਪਿਛਲੇ ਹਫਤੇ ਇਕ ਵਿਅਕਤੀ ਦਾ ਕਤਲ ਕਰਨ ਦਾ ਦੋਸ਼ ਹੈ। ਇਸ ਕਾਰਨ ਉਹ ਜੇਲ੍ਹ ਵਿੱਚ ਹੈ । ਅੱਜ ਉਹ ਆਪਣੀ ਬੈਰਕ ਵਿੱਚ ਬੈਠਾ ਸੀ । ਫਿਰ ਕੁਝ ਲੋਕ ਆਏ ਅਤੇ ਲੜਨ ਲੱਗੇ । ਹਮਲਾਵਰਾਂ ਕੋਲ ਸੂਏ ਸਨ । ਇਸ ਕਾਰਨ ਉਨ੍ਹਾਂ ਨੇ ਉਸ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਜੋਤੀ ਨੇ ਕਿਹਾ ਕਿ ਉਸ `ਤੇ ਹਮਲਾ ਕਰਨ ਵਾਲੇ ਲੋਕਾਂ ਨਾਲ ਉਸ ਦੀ ਪੁਰਾਣੀ ਰੰਜਿਸ਼ ਹੈ । ਅੱਜ ਉਨ੍ਹਾਂ ਨੇ ਉਸ `ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਉਸ ਦੇ ਸਰੀਰ `ਤੇ ਕਈ ਥਾਵਾਂ `ਤੇ ਜ਼ਖ਼ਮ ਕਰਕੇ ਛੱਡ ਦਿੱਤਾ । ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਰੈਫਰ ਕੀਤਾ ਜਾ ਰਿਹਾ ਹੈ । ਜੋਤੀ ਨੇ ਕਿਹਾ ਕਿ ਜੇਲ੍ਹ ਵਿੱਚ ਸੂਏ ਜਾਂ ਚਮਚਿਆਂ ਨਾਲ ਮਾਰਿਆ ਜਾਣਾ ਕੈਦੀਆਂ ਦਾ ਆਮ ਵਰਤਾਰਾ ਬਣ ਗਿਆ ਹੈ ।
Punjab Bani 10 November,2024
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ. ਸੀ. ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ । ਦੂਸਰਾ ਮੁਲਜ਼ਮ ਹਰਪ੍ਰੀਤ ਸਿੰਘ ਪੀ. ਸੀ. ਐਸ. ਫਰਾਰ ਹੋ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਤੇ ਦੁਕਾਨਦਾਰ ਰੋਹਿਤ ਚੌਹਾਨ, ਕਸ਼ਮੀਰੀ ਬਜਾਰ, ਹੁਸਿ਼ਆਰਪੁਰ ਦੀ ਸ਼ਿਕਾਇਤ ਦੇ ਅਧਾਰ ਉਤੇ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਵੱਲੋਂ ਆਪਣੀ ਦੁਕਾਨ ਨੂੰ ਰੈਨੋਵੇਟ ਕੀਤਾ ਸੀ । ਇਸ ਸਬੰਧ ਵਿੱਚ ਉਸ ਨੂੰ ਸਹਾਇਕ ਲੇਬਰ ਕਮਿਸ਼ਨਰ, ਹੁਸਿ਼ਆਰਪੁਰ ਦੇ ਦਫਤਰ ਤੋਂ ਇਕ ਨੋਟਿਸ ਪ੍ਰਾਪਤ ਹੋਇਆ ਸੀ । ਇਸ ਸਬੰਧ ਵਿੱਚ ਜਦੋਂ ਉਹ ਸਹਾਇਕ ਲੇਬਰ ਕਮਿਸ਼ਨਰ ਦਫਤਰ ਵਿਖੇ ਗਿਆ ਤਾਂ ਉਸਨੂੰ ਉਕਤ ਦੋਸ਼ਣ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਨੇ ਕਿਹਾ ਕਿ ਤੁਹਾਨੂੰ ਜੁਰਮਾਨਾ ਬਹੁਤ ਪੈ ਜਾਣਾ ਪਰ ਮੈਂ ਇਹ ਨੋਟਿਸ ਆਪਣੇ ਅਫਸਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਨਾਲ ਗੱਲ ਕਰਕੇ ਰਫਾ-ਦਫਾ ਕਰਵਾ ਦੇਵੇਗੀ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਮੌਕੇ ਅਲਕਾ ਸ਼ਰਮਾ ਉਕਤ ਨੋਟਿਸ ਲੈ ਕੇ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਦੇ ਕਮਰੇ ਵਿੱਚ ਚਲੀ ਗਈ ਅਤੇ ਕੁੱਝ ਦੇਰ ਬਾਅਦ ਉਸਨੇ ਸ਼ਿਕਾਇਤਕਰਤਾ ਨੂੰ ਵੀ ਕਮਰੇ ਅੰਦਰ ਬੁਲਾ ਲਿਆ ਜਿੱਥੇ ਉਕਤ ਮੁਲਜ਼ਮ ਹਰਪ੍ਰੀਤ ਸਿੰਘ ਪੀ. ਸੀ. ਐਸ. ਵੱਲੋਂ ਉਕਤ ਨੋਟਿਸ ਫਾਈਲ ਕਰਨ ਬਦਲੇ ਸਿ਼ਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਗਈ ਜੋ ਉਸ ਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਪੇਸ਼ ਕੀਤੀ ਗਈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਉਰੋ ਦੀ ਟੀਮ ਗਠਿਤ ਕਰਕੇ, ਸਮੇਤ ਮੁੱਦਈ, ਸਰਕਾਰੀ ਸ਼ੈਡੋ ਗਵਾਹ ਅਤੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਟਰੈਪ ਲਗਾਇਆ ਗਿਆ, ਜਿਸ ਦੌਰਾਨ ਉਕਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ, ਨੂੰ ਸ਼ਿਕਾਇਤਕਰਤਾ ਪਾਸੋਂ 30,000 ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਪਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ, ਹੁਸਿ਼ਆਰਪੁਰ ਮੌਕੇ ਪਰ ਦਫਤਰ ਨਹੀਂ ਮਿਲਿਆ । ਉੱਨਾਂ ਦੱਸਿਆ ਕਿ ਇਸ ਸਬੰਧੀ ਵਿੱਚ ਉਕਤ ਦੋਵੇਂ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਮੁਲਜ਼ਮ ਹਰਪ੍ਰੀਤ ਸਿੰਘ ਪੀ. ਸੀ. ਐਸ. ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਨੂੰ ਗ੍ਰਿਫਤਾਰ ਕਰਨ ਲਈ ਉਸਦੇ ਠਿਕਾਣਿਆਂ ਤੇ ਦਬਿਸ਼ ਦਿੱਤੀ ਜਾ ਰਹੀ ਹੈ । ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ ।
Punjab Bani 10 November,2024
ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੀਤੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਦੋਵੇ਼਼ਂ ਸ਼ੂਟਰ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੀਤੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਦੋਵੇ਼਼ਂ ਸ਼ੂਟਰ ਗ੍ਰਿਫ਼ਤਾਰ ਮੋਹਾਲੀ : ਕਾਊਂਟਰ ਇੰਟੈਲੀਜੈਂਸ ਵਿੰਗ ਨੇ ਗੁਰਪ੍ਰੀਤ ਸਿੰਘ ਹਰੀ ਕਤਲ ਮਾਮਲੇ `ਚ ਸ਼ਾਮਲ ਦੋਵੇਂ ਸ਼ੂਟਰਾਂ ਨੂੰ ਖਰੜ ਤੋਂ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਸ਼ੂਟਰ ਅਰਸ਼ ਡੱਲਾ ਗੈਂਗ ਨਾਲ ਜੁੜੇ ਹਨ।ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਵਿਚ ਜਿ਼ਲ੍ਹਾ ਫਰੀਦਕੋਟ ਪੁਲਸ ਨੇ ਕੁਝ ਦਿਨ ਪਹਿਲਾਂ 2 ਸ਼ੱਕੀ ਸ਼ੂਟਰਾਂ ਦੇ ਸਕੈੱਚ ਜਾਰੀ ਕੀਤੇ ਹਨ । 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀਆਂ ਚਲਾ ਕੇ ਪਿੰਡ ਹਰੀ ਦੇ ਜ਼ਿਲ੍ਹਾ ਫ਼ਰੀਦਕੋਟ ’ਚ ਗੁਰਪ੍ਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ । ਇਸ ਕਤਲ ਮਾਮਲੇ `ਚ ਅੰਮ੍ਰਿਤਪਾਲ ਸਿੰਘ ਵੀ ਨਾਮਜ਼ਦ ਹੈ।
Punjab Bani 09 November,2024
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤਾ ਹਥਿਆਰਬੰਦ ਸਨੈਚਿੰਗ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸਦੇ ਮੁੱਖ ਮੈਂਬਰਾਂ ਗੁਰਪ੍ਰੀਤ ਐਸ ਅਤੇ ਵਿਸ਼ਾਲ ਨੂੰ ਗ੍ਰਿਫਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤਾ ਹਥਿਆਰਬੰਦ ਸਨੈਚਿੰਗ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸਦੇ ਮੁੱਖ ਮੈਂਬਰਾਂ ਗੁਰਪ੍ਰੀਤ ਐਸ ਅਤੇ ਵਿਸ਼ਾਲ ਨੂੰ ਗ੍ਰਿਫਤਾਰ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਹਥਿਆਰਬੰਦ ਸਨੈਚਿੰਗ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸਦੇ ਮੁੱਖ ਮੈਂਬਰਾਂ ਗੁਰਪ੍ਰੀਤ ਐਸ ਅਤੇ ਵਿਸ਼ਾਲ ਨੂੰ ਗ੍ਰਿਫਤਾਰ ਕੀਤਾ ਹੈ।ਅੰਮ੍ਰਿਤਸਰ ਪੁਲਸ ਨਾਲ ਮੁਠਭੇੜ `ਚ ਇੱਕ ਗੈਂਗਸਟਰ ਹੋਇਆ ਜ਼ਖਮੀ, ਗੈਂਗਸਟਰ ਵਲੋਂ ਪੁਲਸ ’ਤੇ ਗੋਲੀਬਾਰੀ ਕੀਤੀ ਗਈ ਸੀ । ਪੁਲਿਸ ਦੀ ਜਵਾਬੀ ਕਾਰਵਾਈ `ਚ ਮੁਲਜ਼ਮ ਵਿਸ਼ਾਲ ਜ਼ਖਮੀ ਹੋ ਗਿਆ ਹੈ। ਪੁਲਸ ਹਥਿਆਰਾਂ ਦੀ ਰਿਕਵਰੀ ਲਈ ਮੁਲਜ਼ਮਾਂ ਨੂੰ ਲਿਜਾਇਆ ਜਾ ਰਿਹਾ ਸੀ ਤਾਂ ਗੈਂਗਸਟਰ ਵਿਸ਼ਾਲ ਨੇ ਸਿਹਤ ਠੀਕ ਨਾ ਹੋਣ ਦਾ ਡਰਾਮਾ ਕੀਤਾ । ਫਿਰ ਇੱਕ ਛੁਪਾਈ ਹੋਈ ਪਿਸਤੌਲ ਕੱਢੀ ਅਤੇ ਪੁਲਸ `ਤੇ ਗੋਲੀਬਾਰੀ ਕਰ ਦਿੱਤੀ। ਸਵੈ-ਰੱਖਿਆ ਵਿੱਚ, ਅਫਸਰਾਂ ਨੇ ਫੈਸਲਾਕੁੰਨ ਜਵਾਬ ਦਿੱਤਾ ਅਤੇ ਵਿਸ਼ਾਲ ਜਵਾਬੀ ਕਾਰਵਾਈ ਦੌਰਾਨ ਜ਼ਖਮੀ ਕਰ ਦਿੱਤਾ । ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ, ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।
Punjab Bani 09 November,2024
ਕੈਨੇਡਾ ਭੇਜਣ ਤੋਂ ਇਨਕਾਰ ਕਰਨ ਤੇ ਪੁੱਤ ਨੇ ਹੀ ਕਰ ਦਿੱਤਾ ਮਾਂ ਦਾ ਕਤਲ
ਕੈਨੇਡਾ ਭੇਜਣ ਤੋਂ ਇਨਕਾਰ ਕਰਨ ਤੇ ਪੁੱਤ ਨੇ ਹੀ ਕਰ ਦਿੱਤਾ ਮਾਂ ਦਾ ਕਤਲ ਨਵੀਂ ਦਿੱਲੀ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਖੇ ਜਾਣ ਦੇ ਚਾਹਵਾਨ ਦਿੱਲੀ ਵਾਸੀ ਇਕ ਨੌਜਵਾਨ (31) ਕ੍ਰਿਸ਼ਨਕਾਂਤ ਨੇ ਮਾਂ ਵਲੋਂ ਕੈਨੇਡਾ ਭੇਜਣ ਤੋਂ ਇਨਕਾਰ ਕਰਨ ਤੇ ਮਾਂ ਦਾ ਹੀ ਕਤਲ ਕਰ ਦਿੱਤਾ ਹੈ । ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ । ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਕੈਨੇਡਾ ਜਾ ਕੇ ਵੱਸਣਾ ਚਾਹੁੰਦਾ ਸੀ । ਇਸ ਗੱਲ ਦੀ ਮਾਂ ਨੇ ਆਗਿਆ ਨਹੀਂ ਦਿੱਤੀ । ਪੁਲਸ ਮੁਤਾਬਕ ਘਟਨਾ ਦੱਖਣੀ-ਪੂਰਬੀ ਦਿੱਲੀ ਦੇ ਬਦਰਪੁਰ ਇਲਾਕੇ ਦੇ ਮੋਲਰਬੰਦ ਪਿੰਡ ਦੀ ਹੈ । ਦਰਅਸਲ 6 ਨਵੰਬਰ ਦੀ ਸ਼ਾਮ ਨੂੰ ਆਪਣੀ ਮਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕ੍ਰਿਸ਼ਨਕਾਂਤ ਨੇ ਆਪਣੇ ਪਿਤਾ ਸੁਰਜੀਤ ਸਿੰਘ (52) ਨੂੰ ਫੋਨ ਕਰ ਕੇ ਘਰ ਆਉਣ ਲਈ ਕਿਹਾ । ਦੱਖਣ-ਪੂਰਬੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਰਵੀ ਕੁਮਾਰ ਸਿੰਘ ਨੇ ਦੱਸਿਆ ਕਿ ਜਦੋਂ ਸੁਰਜੀਤ ਸਿੰਘ ਘਰ ਪਹੁੰਚਿਆ ਤਾਂ ਕ੍ਰਿਸ਼ਨਕਾਂਤ ਨੇ ਉਸ ਤੋਂ ਮੁਆਫ਼ੀ ਮੰਗੀ ਅਤੇ ਉਸ ਨੂੰ ਉੱਪਰ ਜਾ ਕੇ ਖ਼ੁਦ ਦੇਖਣ ਲਈ ਕਿਹਾ ਕਿ ਉਸ ਨੇ ਕੀ ਕੀਤਾ ਹੈ । ਜਦੋਂ ਘਰ ਦੀ ਪਹਿਲੀ ਮੰਜ਼ਿਲ `ਤੇ ਪਹੁੰਚ ਕੇ ਸੁਰਜੀਤ ਨੇ ਆਪਣੀ ਪਤਨੀ ਗੀਤਾ (50) ਨੂੰ ਖੂਨ ਨਾਲ ਲੱਥਪੱਥ ਦੇਖਿਆ ਅਤੇ ਉਸ ਦੇ ਸਰੀਰ `ਤੇ ਚਾਕੂ ਦੇ ਕਈ ਜ਼ਖਮ ਸਨ। ਇਸ ਦੌਰਾਨ ਮੁਲਜ਼ਮ ਕ੍ਰਿਸ਼ਨਕਾਂਤ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਦੱਸਿਆ ਕਿ ਸੁਰਜੀਤ ਆਪਣੀ ਪਤਨੀ ਗੀਤਾ ਨੂੰ ਤੁਰੰਤ ਅਪੋਲੋ ਹਸਪਤਾਲ ਲੈ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਸੁਰਜੀਤ ਦੇ ਦੋ ਪੁੱਤਰ ਹਨ । ਉਨ੍ਹਾਂ ਦਾ ਛੋਟਾ ਪੁੱਤਰ ਸਾਹਿਲ ਭੋਲੀ (27) ਇਕ ਬੈਂਕ ਵਿਚ ਕੰਮ ਕਰਦਾ ਹੈ । ਕ੍ਰਿਸ਼ਨਕਾਂਤ ਬੇਰੁਜ਼ਗਾਰ ਹੈ ਅਤੇ ਨਸ਼ੇ ਦਾ ਆਦੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਸੁਰਜੀਤ ਦੇ ਦੋਵੇਂ ਬੇਟੇ ਅਣਵਿਆਹੇ ਹਨ ਅਤੇ ਘਟਨਾ ਦੇ ਸਮੇਂ ਸਿਰਫ਼ ਗੀਤਾ ਅਤੇ ਦੋਸ਼ੀ ਕ੍ਰਿਸ਼ਨਕਾਂਤ ਹੀ ਮੌਜੂਦ ਸਨ । ਮਾਮਲਾ ਦਰਜ ਕਰ ਲਿਆ ਗਿਆ ਹੈ । ਪੁੱਛਗਿੱਛ ਦੌਰਾਨ ਕ੍ਰਿਸ਼ਨਕਾਂਤ ਨੇ ਦੱਸਿਆ ਕਿ ਉਹ ਕੈਨੇਡਾ ਜਾਣਾ ਚਾਹੁੰਦਾ ਸੀ ਪਰ ਉਸ ਦਾ ਪਰਿਵਾਰ ਪਹਿਲਾਂ ਉਸ ਦਾ ਵਿਆਹ ਕਰਵਾਉਣਾ ਚਾਹੁੰਦਾ ਸੀ । ਪੁਲਸ ਨੇ ਦੱਸਿਆ ਕਿ ਕਤਲ ਵਾਲੇ ਦਿਨ ਮਾਂ-ਪੁੱਤ ਵਿਚਾਲੇ ਤਕਰਾਰ ਵਧ ਗਈ ਅਤੇ ਕ੍ਰਿਸ਼ਨਕਾਂਤ ਨੇ ਗੀਤਾ `ਤੇ ਉਸ ਚਾਕੂ ਨਾਲ ਵਾਰ ਕਰ ਦਿੱਤਾ, ਜੋ ਉਸ ਨੇ ਕੁਝ ਸਮਾਂ ਪਹਿਲਾਂ ਖਰੀਦਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੁਰਜੀਤ ਸਿੰਘ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦਾ ਦਫ਼ਤਰ ਜੈਤਪੁਰ ਦੀ ਟੈਂਕੀ ਰੋਡ ’ਤੇ ਸਥਿਤ ਹੈ ।
Punjab Bani 09 November,2024
ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 09 November,2024
ਕਪੂਰਥਲਾ `ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ `ਚ ਇਕ ਦੇ ਘਰ ਦੇ ਬਾਹਰ ਗੋਲੀਬਾਰੀ
ਕਪੂਰਥਲਾ `ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ `ਚ ਇਕ ਦੇ ਘਰ ਦੇ ਬਾਹਰ ਗੋਲੀਬਾਰੀ ਕਪੂਰਥਲਾ : ਪੰਜਾਬ ਦੇ ਸ਼ਹਿਰ ਕਪੂਰਥਲਾ `ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ `ਚ ਇਕ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ । ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੇਕਰ ਸੂਤਰਾਂ ਦੀ ਮੰਨੀਏ ਤਾਂ ਗੋਲੀ ਚਲਾਉਣ ਵਾਲੇ ਦੋਸ਼ੀਆਂ ਨੇ ਫਿਰੌਤੀ ਦਾ ਨੋਟ ਵੀ ਸੁੱਟਿਆ ਹੈ, ਜਿਸ ਦੀ ਅਧਿਕਾਰਤ ਤੌਰ `ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 6 ਰਾਊਂਡ ਫਾਇਰ ਕੀਤੇ ਗਏ । ਬੀਤੀ ਰਾਤ ਕਰੀਬ 11:30 ਵਜੇ ਪਿੰਡ ਕੋਟ ਕਰਾਰ ਖਾਂ ’ਚ ਇੱਕ ਐਨ. ਆਰ. ਆਈ. ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ । ਜਿਸ ਤੋਂ ਬਾਅਦ ਡੀ. ਐਸ. ਪੀ. ਸਬ ਡਵੀਜ਼ਨ ਦੀਪ ਕਰਨ ਸਮੇਤ ਸਦਰ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਕੀਤੀ । ਦੱਸਿਆ ਜਾਂਦਾ ਹੈ ਕਿ ਐਨ. ਆਰ. ਆਈ. ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਸਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ। ਇਹ ਹਰਕਤ ਉਸੇ ਵੀਡੀਓ ਤੋਂ ਬਾਅਦ ਕੀਤੀ ਗਈ । ਹਾਲਾਂਕਿ ਅਧਿਕਾਰਤ ਤੌਰ `ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀ. ਐਸ. ਪੀ. ਸਬ-ਡਵੀਜ਼ਨ ਦੀਪਕਰਨ ਨੇ ਦੱਸਿਆ ਕਿ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਦੁਸ਼ਮਣੀ ਦੇ ਨਾਲ-ਨਾਲ ਹੋਰ ਵੀ ਕਈ ਨੁਕਤਿਆਂ ਦੇ ਆਧਾਰ `ਤੇ ਕੀਤੀ ਜਾ ਰਹੀ ਹੈ । ਉਸ ਨੇ ਫਿਰੌਤੀ ਦੇ ਮੁੱਦੇ ਦੀ ਪੁਸ਼ਟੀ ਨਹੀਂ ਕੀਤੀ ਹੈ । ਦੱਸਣਯੋਗ ਹੈ ਕਿ 7 ਅਕਤੂਬਰ ਨੂੰ ਕਪੂਰਥਲਾ ਦੇ ਇਕ ਮੋਬਾਈਲ ਸ਼ੋਅਰੂਮ `ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਇਲਾਕੇ ਦੇ ਵੱਡੇ ਵਪਾਰਕ ਘਰਾਣੇ ਅਜੇ ਵੀ ਡਰੇ ਹੋਏ ਹਨ । ਫਿਲਹਾਲ ਉਕਤ ਮਾਮਲੇ `ਚ ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪਰ ਇਸ ਘਟਨਾ ਤੋਂ ਡਰਦਿਆਂ ਵੱਡੇ ਕਾਰੋਬਾਰੀਆਂ ਨੇ ਸੋਸ਼ਲ ਮੀਡੀਆ ਤੋਂ ਪਰਹੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ ।
Punjab Bani 09 November,2024
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਸਰਕਾਰ ਨੂੰ 35 ਕਰੋੜ ਰੁਪਏ ਦਾ ਚੂਨਾ ਲਾਉਣ ਵਾਲਾ ਕੀਤਾ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ । ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਗਹਿਨ ਪੜਤਾਲ ਉਪਰੰਤ ਮੁਕੱਦਮਾ ਨੰਬਰ 30 ਮਿਤੀ 04.11.2024 ਨੂੰ ਆਈ. ਪੀ. ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ ਪ੍ਰਾਈਮਵਿਜਨ ਕੰਪਨੀ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ । ਉੱਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਜ਼ਿਲ੍ਹਾ ਫਿਰੋਜਪੁਰ ਦੀ ਤਹਿਸੀਲ ਜੀਰਾ ਅਧੀਨ ਪੈਂਦੇ ਪਿੰਡ ਟਿੰਡਵਾਂ, ਪਿੰਡ ਰੋਸ਼ਨਸ਼ਾਹ ਵਾਲਾ ਅਤੇ ਪਿੰਡ ਬਹਿਕ ਗੁੱਜਰਾਂ ਦੇ 217 ਕਨਾਲ 01 ਮਰਲਾ ਰਕਬੇ ਵਿੱਚ ਉਕਤ ਠੇਕੇਦਾਰ ਮਹਾਂਵੀਰ ਸਿੰਘ ਵੱਲੋਂ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨ ਮਾਲਕਾਂ ਨੂੰ ਪੰਜਾਬ ਸਰਕਾਰ ਪਾਸੋਂ ਫਰਮ ਨੂੰ ਮਾਈਨਿੰਗ ਕਰਨ ਦਾ ਠੇਕਾ ਮਿਲਿਆ ਹੋਣ ਦਾ ਦੱਸਕੇ ਇੰਨਾਂ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਗਈ ਜਿਸ ਨਾਲ ਸਰਕਾਰ ਨੂੰ ਕਰੀਬ 4,05,60,785 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਉਨ੍ਹਾਂ ਦੀ ਬਣਦੀ ਰਾਇਲਟੀ ਵੀ ਨਹੀਂ ਦਿੱਤੀ ਗਈ । ਬੁਲਾਰੇ ਮੁਤਾਬਕ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮ ਠੇਕੇਦਾਰ ਮਹਾਂਵੀਰ ਸਿੰਘ ਖਿਲਾਫ ਕਾਰਵਾਈ ਕਰਨ ਦੀ ਬਜਾਏ ਨਾਮਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਨੰਬਰ 91 ਮਿਤੀ 25.07.2020 ਨੂੰ ਆਈ. ਪੀ. ਸੀ. ਦੀ ਧਾਰਾ 379 ਅਤੇ ਮਾਈਨਿੰਗ ਐਕਟ ਦੀ ਧਾਰਾ 21 ਤਹਿਤ ਥਾਣਾ ਸਦਰ ਜ਼ੀਰਾ ਜਿਲ੍ਹਾ ਫਿਰੋਜਪੁਰ ਵਿਖੇ ਦਰਜ ਕਰਵਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਰਿਕਵਰੀ ਨੋਟਿਸ ਜਾਰੀ ਕੀਤੇ ਗਏ । ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਫਿਰੋਜਪੁਰ ਵਿੱਚ ਪੈਂਦੇ ਪਿੰਡਾਂ ਗਿੱਲਾਂਵਾਲਾ, ਆਂਸਲ, ਖਾਨੇ ਕੇ ਅਹਿਲ ਅਤੇ ਖੁਸ਼ਹਾਲ ਸਿੰਘ ਵਾਲਾ ਵਿੱਚ ਮਨਜੂਰਸ਼ੁਦਾ ਖੱਡਾਂ ਦੇ ਬਰਾਬਰ ਹੀ ਉਕਤ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਵਲੋਂ 244 ਕਨਾਲ ਅਤੇ 446 ਕਨਾਲ 13 ਮਰਲੇ ਰਕਬੇ ਵਿੱਚ ਮਹਿਕਮੇ ਦੇ ਅਧਿਕਾਰੀਆਂ /ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਜਿਸ ਨਾਲ ਸਰਕਾਰ ਨੂੰ ਕਰੀਬ 31,48,63,994 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਉਕਤ ਕੰਪਨੀ ਵੱਲੋਂ ਇੰਨਾਂ ਪਿੰਡਾਂ ਦੇ ਜਮੀਨ ਮਾਲਕਾਂ ਨੂੰ ਵੀ ਬਣਦੀ ਰਾਇਲਟੀ ਨਹੀਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਠੇਕੇਦਾਰ ਮਹਾਂਵੀਰ ਸਿੰਘ ਨੇ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਕੁੱਲ 35,54,24,779 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ । ਉੱਨਾਂ ਦੱਸਿਆ ਕਿ ਭਾਵੇਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵਲੋਂ ਇਸ ਸਮੇਂ ਦੌਰਾਨ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਕਰਵਾਏ ਗਏ ਪਰੰਤੂ ਇਨ੍ਹਾਂ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪ੍ਰਾਈਮਵਿਜਨ ਕੰਪਨੀ ਦੇ ਉਕਤ ਠੇਕੇਦਾਰ ਮਹਾਂਵੀਰ ਸਿੰਘ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ /ਕਰਮਚਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣੀ ਸੰਭਵ ਨਹੀਂ ਹੈ ਪਰ ਉਕਤ ਠੇਕੇਦਾਰ ਵਿਰੁੱਧ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਅਤੇ ਉਸ ਸਮੇ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਸਬੰਧਿਤ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਾਉਣੀ ਸਾਹਮਣੇ ਆਈ ਹੈ ਜਿਸ ਉਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਲੋਂ ਉਕਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ। ਮੁਲਜ਼ਮ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।
Punjab Bani 09 November,2024
ਬੰਦੂਕ ਦੀ ਨੋਕ ਤੇ ਦਲਿਤ ਵਿਅਕਤੀ ਕੋਲੋਂ ਆਪਣੇ ਗੁਪਤ ਅੰਗਾਂ ਦੀ ਮਾਲਿਸ਼ ਕਰਾਉਣ ਵਾਲੇ ਨੂੰ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ
ਬੰਦੂਕ ਦੀ ਨੋਕ ਤੇ ਦਲਿਤ ਵਿਅਕਤੀ ਕੋਲੋਂ ਆਪਣੇ ਗੁਪਤ ਅੰਗਾਂ ਦੀ ਮਾਲਿਸ਼ ਕਰਾਉਣ ਵਾਲੇ ਨੂੰ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ ਚੰਡੀਗੜ੍ਹ : ਹਰਿਆਣਾ ਦੇ ਐਚ. ਸੀ. ਐਸ. ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਕੁਲਭੂਸ਼ਣ ਬਾਂਸਲ `ਤੇ ਦਲਿਤ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ ਨੇ ਦੋਸ਼ ਲਾਇਆ ਕਿ ਅਧਿਕਾਰੀ ਨੇ ਬੰਦੂਕ ਦੀ ਨੋਕ `ਤੇ ਉਸ ਦੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ । ਪੀੜਤ ਨੇ ਐਸ. ਸੀ. ਕਮਿਸ਼ਨ, ਸੀ. ਐਮ ਵਿੰਡੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਲਿਖਤੀ ਸਿ਼ਕਾਇਤ ਭੇਜ ਕੇ ਮੁਲਜ਼ਮ ਖਿ਼ਲਾਫ਼ ਕਾਰਵਾਈ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹਾਂਸੀ ਵਿੱਚ ਐਸ. ਡੀ. ਐਮ. ਵਜੋਂ ਤਾਇਨਾਤ ਕੁਲਭੂਸ਼ਣ ਬਾਂਸਲ ਨੂੰ 7 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਹਿਸਾਰ ਦੀ ਸਿਵਲ ਲਾਈਨ `ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕੀਤੇ ਸਨ । ਹਾਂਸੀ ਵਿੱਚ ਐਸ. ਡੀ. ਐਮ. ਵਜੋਂ ਤਾਇਨਾਤ ਐਚ. ਸੀ. ਐਸ. ਅਧਿਕਾਰੀ ਕੁਲਭੂਸ਼ਣ ਬਾਂਸਲ ਉੱਤੇ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ । ਪੀੜਤ ਨੇ ਦੱਸਿਆ ਕਿ ਉਹ ਮਸਾਜ ਥੈਰੇਪਿਸਟ ਦਾ ਕੰਮ ਕਰਦਾ ਹੈ । ਮਸਾਜ ਕਰਵਾਉਣ ਦੇ ਬਹਾਨੇ ਦੋਸ਼ੀ ਅਧਿਕਾਰੀ ਨੇ ਪ੍ਰਾਈਵੇਟ ਪਾਰਟ ਦੀ ਮਸਾਜ ਕਰਵਾਈ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਸਤੌਲ ਤਾਣ ਕੇ ਧਮਕੀ ਦਿੱਤੀ । ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ਇੱਕ ਵੀਡੀਓ ਵੀ ਭੇਜੀ ਹੈ, ਜਿਸ ਵਿੱਚ ਅਧਿਕਾਰੀ ਉਸ ਨਾਲ ਦੁਰਵਿਵਹਾਰ ਕਰਦਾ ਨਜ਼ਰ ਆ ਰਿਹਾ ਹੈ।ਪੀੜਤ ਨੇ ਸਿ਼ਕਾਇਤ ਵਿੱਚ ਕਿਹਾ ਕਿ ਜੇਕਰ ਉਸ ਨੇ ਵਿਰੋਧ ਕੀਤਾ ਤਾਂ ਅਧਿਕਾਰੀ ਨੇ ਉਸ ਨੂੰ ਨੌਕਰੀ ਤੋਂ ਕੱਢ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਕਾਰਨ ਉਹ ਕਾਫੀ ਪਰੇਸ਼ਾਨ ਹੈ। ਹਰਿਆਣਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਰਗਰਮ ਹੋ ਗਈ ਹੈ ਅਤੇ ਖੁਫੀਆ ਵਿਭਾਗ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
Punjab Bani 09 November,2024
15 ਸਾਲਾ ਪ੍ਰੇਮਿਕਾ ਤੇ 23 ਸਾਲਾ ਪ੍ਰੇਮੀ ਨੇ ਕੀਤੀ ਦਰੱਖਤ ਨਾਲ ਲਮਕ ਕੇ ਖੁਦਕੁਸ਼ੀ
15 ਸਾਲਾ ਪ੍ਰੇਮਿਕਾ ਤੇ 23 ਸਾਲਾ ਪ੍ਰੇਮੀ ਨੇ ਕੀਤੀ ਦਰੱਖਤ ਨਾਲ ਲਮਕ ਕੇ ਖੁਦਕੁਸ਼ੀ ਜੈਪੁਰ : ਭਾਰਤ ਦੇਸ਼ ਦੇ ਸ਼ਹਿਰ ਜੈਪੁਰ ਦਿਹਾਤੀ ਦੇ ਕੂਕਸ ਇਲਾਕੇ ਵਿਚ 15 ਸਾਲਾ ਨਾਬਾਲਗ ਪ੍ਰੇਮਿਕਾ ਨੇ ਆਪਣੇ 23 ਸਾਲਾ ਪ੍ਰੇਮੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਦੋਵਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਦੇਖ ਕੇ ਪਿੰਡ ਵਾਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਕੂਕਸ ਇਲਾਕੇ ‘ਚ ਇਕ ਖਾਲੀ ਪਲਾਟ ‘ਚ ਇਕ ਲੜਕੇ ਅਤੇ ਇਕ ਲੜਕੀ ਦੀਆਂ ਲਾਸ਼ਾਂ ਇਕ ਦਰੱਖਤ ਨਾਲ ਲਟਕਦੀਆਂ ਮਿਲੀਆਂ । ਲਾਸ਼ਾਂ ਬਹੁਤ ਉੱਚੀਆਂ ਲਟਕ ਰਹੀਆਂ ਸਨ । ਪਿੰਡ ਵਾਸੀ ਦਰੱਖਤ ਨਾਲ ਲਟਕਦੀ ਨੌਜਵਾਨ ਲੜਕੀ ਦੀ ਲਾਸ਼ ਦੇਖ ਕੇ ਹੈਰਾਨ ਰਹਿ ਗਏ। ਉਸ ਨੇ ਤੁਰੰਤ ਘਟਨਾ ਦੀ ਸੂਚਨਾ ਸਥਾਨਕ ਪੁਲਸ ਸਟੇਸ਼ਨ ਨੂੰ ਦਿੱਤੀ । ਇਸ ਦੌਰਾਨ ਇਹ ਖਬਰ ਪੂਰੇ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ । ਮੌਕੇ ‘ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ । ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ । ਅਕਸਰ ਦੇਖਣ ‘ਚ ਆਉਂਦਾ ਹੈ ਕਿ ਪਿਆਰ ਵਿੱਚ ਨਕਾਮ ਰਹਿਣ ‘ਤੇ ਪ੍ਰੇਮੀ ਖੌਫਨਾਕ ਕਦਮ ਚੁੱਕ ਲੈਂਦੇ ਹਨ । ਜੈਪੁਰ ਦੇ ਦਿਹਾਤੀ ਖੇਤਰ ਵਿੱਚ ਇੱਕ ਪ੍ਰੇਮੀ ਜੋੜਾ ਆਪਣੇ ਪਿਆਰ ਨੂੰ ਪੂਰਾ ਨਹੀਂ ਕਰ ਸਕਿਆ, ਇਸ ਲਈ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ । ਇਸ ਪ੍ਰੇਮੀ ਜੋੜੇ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪਿੰਡ ਵਾਸੀਆਂ ਨੇ ਜਦੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਦੇਖੀਆਂ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਜੈਪੁਰ ਦਿਹਾਤੀ ਦੇ ਕੂਕਸ ਇਲਾਕੇ ‘ਚ ਸਾਹਮਣੇ ਆਈ ਹੈ। ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ । ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਕੂਕਸ ਇਲਾਕੇ ‘ਚ ਇਕ ਖਾਲੀ ਪਲਾਟ ‘ਚ ਇਕ ਲੜਕੇ ਅਤੇ ਇਕ ਲੜਕੀ ਦੀਆਂ ਲਾਸ਼ਾਂ ਇਕ ਦਰੱਖਤ ਨਾਲ ਲਟਕਦੀਆਂ ਮਿਲੀਆਂ । ਲਾਸ਼ਾਂ ਬਹੁਤ ਉੱਚੀਆਂ ਲਟਕ ਰਹੀਆਂ ਸਨ । ਪਿੰਡ ਵਾਸੀ ਦਰੱਖਤ ਨਾਲ ਲਟਕਦੀ ਨੌਜਵਾਨ ਲੜਕੀ ਦੀ ਲਾਸ਼ ਦੇਖ ਕੇ ਹੈਰਾਨ ਰਹਿ ਗਏ। ਉਸ ਨੇ ਤੁਰੰਤ ਘਟਨਾ ਦੀ ਸੂਚਨਾ ਸਥਾਨਕ ਪੁਲਸ ਸਟੇਸ਼ਨ ਨੂੰ ਦਿੱਤੀ । ਇਸ ਦੌਰਾਨ ਇਹ ਖਬਰ ਪੂਰੇ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ। ਮੌਕੇ ‘ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ । ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ। ਐਫਐਸਐਲ ਟੀਮ ਨੂੰ ਮੌਕੇ ’ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਗਏ । ਇਸ ਤੋਂ ਬਾਅਦ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ਾਂ ਨੂੰ ਹੇਠਾਂ ਲਿਆਂਦਾ ਗਿਆ। ਪੁਲਿਸ ਨੇ ਪਿੰਡ ਵਾਸੀਆਂ ਨੂੰ ਮਿਲ ਕੇ ਮ੍ਰਿਤਕਾਂ ਦੀ ਸ਼ਨਾਖਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ । ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ (23) ਵਜੋਂ ਹੋਈ ਹੈ । ਉਹ ਜਮਵਰਮਗੜ੍ਹ ਇਲਾਕੇ ਦੇ ਪਿੰਡ ਟੋਡਾ ਮੀਨਾ ਦਾ ਰਹਿਣ ਵਾਲਾ ਸੀ । ਮੁਕੇਸ਼ ਵਿਆਹਿਆ ਹੋਇਆ ਸੀ । ਉਸ ਦੇ ਦੋ ਬੱਚੇ ਵੀ ਹਨ । ਜਦੋਂ ਕਿ ਪ੍ਰੇਮੀ ਨਾਲ ਮਿਲ ਕੇ ਖੁਦਕੁਸ਼ੀ ਕਰਨ ਵਾਲੀ ਪ੍ਰੇਮਿਕਾ ਦੀ ਉਮਰ ਸਿਰਫ 15 ਸਾਲ ਸੀ । ਬਾਅਦ ਵਿੱਚ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ । ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ ਖੁਦਕੁਸ਼ੀ ਦਾ ਕਾਰਨ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ । ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲ ਹੀ ‘ਚ ਇਕੱਠੇ ਫੜੇ ਗਏ ਸਨ । ਫਿਰ ਪਰਿਵਾਰ ਵਾਲਿਆਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਨਹੀਂ ਮੰਨਿਆ । ਪੁਲਿਸ ਦੋਵਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਇਲਾਵਾ ਉਹ ਆਪਣੇ ਪੱਧਰ ‘ਤੇ ਕੇਸ ਨਾਲ ਸਬੰਧਤ ਜਾਣਕਾਰੀ ਵੀ ਇਕੱਠੀ ਕਰ ਰਹੀ ਹੈ । ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਨ ‘ਚ ਲੱਗੀ ਹੋਈ ਹੈ। ਘਟਨਾ ਤੋਂ ਬਾਅਦ ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ‘ਚ ਹਫੜਾ-ਦਫੜੀ ਦਾ ਮਾਹੌਲ ਹੈ ।
Punjab Bani 09 November,2024
ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਦੋ ਸਕੇ ਭਰਾ ਗ੍ਰਿਫ਼ਤਾਰ
ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਦੋ ਸਕੇ ਭਰਾ ਗ੍ਰਿਫ਼ਤਾਰ ਫਾਜਿ਼ਲਕਾ : ਪੰਜਾਬ ਦੇ ਜਿਲਾ ਫਾਜਿ਼ਲਕਾ `ਚ ਆਪਣੀ ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ `ਚ ਥਾਣਾ ਖੂਈਖੇੜਾ ਦੀ ਪੁਲਸ ਨੇ ਦੋ ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਨੌਜਵਾਨਾਂ ਨੇ ਸਿਰਫ਼ ਚਚੇਰੀ ਭੈਣ ਦਾ ਬਲਾਤਕਾਰ ਹੀ ਨਹੀਂ ਕੀਤਾ ਬਲਕਿ ਅਜਿਹਾ ਕਰਨ ਵੇਲੇ ਦੀ ਲੜਕੀ ਦੀ ਵੀਡੀਓ ਵੀ ਬਣਾਈ ਤੇ ਲੜਕੀ ਨੂੰ ਬਲੈਕਮੇਲ ਕੀਤਾ । ਭਰਾਵਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮੈਡੀਕਲ ਕਰਵਾਉਣ ਲਈ ਮੁਲਜ਼ਮਾਂ ਨੂੰ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ ਪੁਲਿਸ ਟੀਮ ਦੇ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ 10 ਫਰਵਰੀ 2024 ਨੂੰ ਇੱਕ ਕੇਸ ਦਰਜ ਹੋਇਆ ਸੀ, ਜਿਸ ਵਿੱਚ ਇੱਕ ਲੜਕੀ ਨੇ ਦੱਸਿਆ ਸੀ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ।ਉਹ ਫਾਜ਼ਿਲਕਾ ਦੇ ਪਿੰਡ ਪਤਰੇਵਾਲਾ `ਚ ਆਪਣੇ ਮਾਮੇ ਦੇ ਘਰ ਰਹਿੰਦੀ ਹੈ, ਉਸ ਨੇ ਦੋਸ਼ ਲਾਇਆ ਕਿ ਉਸ ਦੇ ਮਾਮਾ ਅਤੇ ਮਾਮੀ ਘਰ ਨਹੀਂ ਸਨ, ਜਿਸ ਕਾਰਨ ਉਸ ਦੇ ਤਾਏ ਦੇ ਲੜਕੇ ਇੱਥੇ ਆਏ ਤੇ ਉਸ ਨਾਲ ਜ਼ਬਰਦਸਤੀ ਕੀਤੀ । ਇੰਨਾ ਹੀ ਨਹੀਂ, ਦੋਸ਼ੀਆਂ ਨੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ ਉਸ ਨੂੰ ਰਾਜਸਥਾਨ ਅਤੇ ਜ਼ੀਰਕਪੁਰ ਲੈ ਗਏ, ਇਥੇ ਵੀ ਲੜਕੀ ਨਾਲ ਸਰੀਰਕ ਸਬੰਧ ਬਣਾਏ । ਲੜਕੀ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ `ਚ ਮਾਮਲਾ ਦਰਜ ਕਰ ਲਿਆ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਕਾਫੀ ਤਲਾਸ਼ੀ ਲੈਣ ਤੋਂ ਬਾਅਦ ਪੁਲਿਸ ਨੇ ਦੋਨਾਂ ਭਰਾਵਾਂ ਦੀਪਕ ਅਤੇ ਕਮਲ ਵਾਸੀ ਅਨੂਪਗੜ੍ਹ ਨੂੰ ਗਿ੍ਫ਼ਤਾਰ ਕਰਕੇ ਫ਼ਾਜ਼ਿਲਕਾ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ ।
Punjab Bani 09 November,2024
ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ ਕਰਕੇ 8 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ ਕਰਕੇ 8 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਸੰਗਰੂਰ, 9 ਨਵੰਬਰ : ਐਸ. ਐਸ. ਪੀ. ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 1 ਨਵੰਬਰ ਤੋਂ 8 ਨਵੰਬਰ ਤੱਕ ਡਰੱਗ ਦੇ 09 ਮੁਕੱਦਮੇ ਦਰਜ ਕਰਕੇ 8 ਵਿਅਕਤੀ ਕਾਬੂ ਕਰਕੇ 123 ਗ੍ਰਾਮ ਹੈਰੋਇਨ ਅਤੇ 01 ਕਿੱਲੋ ਗਾਂਜਾ ਬ੍ਰਾਮਦ ਕਰਵਾਇਆ ਗਿਆ। ਐਸ. ਐਸ. ਪੀ. ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ 67.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 300 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 02 ਮੁਕੱਦਮੇ ਦਰਜ ਕੀਤੇ ਅਤੇ 18,700/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਜਾਗਰੁਕ ਕੀਤਾ ਜਾ ਰਿਹਾ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 10 ਪਿੰਡਾਂ ਅਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 09 November,2024
ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ ਕਰਨਾਲ : ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ `ਚ ਤਿੰਨੋਂ ਬਦਮਾਸ਼ ਫੜੇ ਗਏ ਹਨ । ਤਿੰਨੋਂ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ। ਕਾਕਾ ਰਾਣਾ ਗੈਂਗ ਨੇ ਘਰੌਂਡਾ ਵਿੱਚ ਜੇਐਮਡੀ ਮੋਬਾਈਲ ਸ਼ੋਅ ਰੂਮ, ਪਿਪਲੀ ਵਿੱਚ ਅਨਾਜ ਮੰਡੀ ਅਤੇ ਕੁਰੂਕਸ਼ੇਤਰ ਵਿੱਚ ਇਮੀਗ੍ਰੇਸ਼ਨ ਕੇਂਦਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ । ਸ਼ਨੀਵਾਰ ਸਵੇਰੇ ਕਰੀਬ 3 ਵਜੇ ਸੀ. ਆਈ. ਏ. ਕੁਰੂਕਸ਼ੇਤਰ ਨੂੰ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਤਿੰਨ ਬਦਮਾਸ਼ਾਂ ਦੀ ਮੌਜੂਦਗੀ ਦੀ ਸੂਚਨਾ ਮਿਲੀ । ਜਿਸ ਤੋਂ ਬਾਅਦ ਪੁਲਿਸ ਹਰਕਤ `ਚ ਆਈ ਅਤੇ ਮੌਕੇ `ਤੇ ਪਹੁੰਚ ਗਈ। ਜਿੱਥੇ ਪੁਲਿਸ ਨੇ ਬਾਈਕ `ਤੇ ਸਵਾਰ ਤਿੰਨ ਨੌਜਵਾਨਾਂ ਨੂੰ ਦੇਖਿਆ ਤਾਂ ਤਿੰਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਭੱਜਦੇ ਹੋਏ ਪੁਲਿਸ `ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ । ਬਦਮਾਸ਼ਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ । ਟੀਮ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਇਸ ਮੁਕਾਬਲੇ `ਚ ਦੋ ਬਦਮਾਸ਼ਾਂ ਦੀ ਲੱਤ `ਚ ਗੋਲੀ ਲੱਗੀ, ਜਦਕਿ ਇਕ ਜ਼ਖਮੀ ਹੋ ਗਿਆ। ਦੋਵਾਂ ਬਦਮਾਸ਼ਾਂ ਦੇ ਨਾਂ ਸੰਦੀਪ ਹੈ। ਇਨ੍ਹਾਂ `ਚੋਂ ਇਕ ਹਿਸਾਰ ਅਤੇ ਦੂਜਾ ਫਰੀਦਾਬਾਦ ਦਾ ਰਹਿਣ ਵਾਲਾ ਹੈ । ਤੀਜੇ ਅਪਰਾਧੀ ਦਾ ਨਾਂ ਰਿਤਿਕ ਹੈ, ਉਹ ਭਿਵਾਨੀ ਦਾ ਰਹਿਣ ਵਾਲਾ ਹੈ । ਮੋਹਨ ਲਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਅਪਰਾਧੀ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਤਿੰਨਾਂ ਦਾ ਕੰਮ ਫਿਰੌਤੀ ਮੰਗਣਾ ਸੀ । ਕਾਕਾ ਰਾਣਾ ਵਿਦੇਸ਼ ਤੋਂ ਆਪਣਾ ਗੈਂਗ ਚਲਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਦੇਸ਼ ਦੇ ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਕਰਦਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਮੋਹਨ ਲਾਲ ਨੇ ਦੱਸਿਆ ਕਿ ਦੋ ਬਦਮਾਸ਼ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹਨ ਜਦਕਿ ਤੀਜੇ ਬਦਮਾਸ਼ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
Punjab Bani 09 November,2024
ਖਾਤਾਧਾਰਕਾਂ ਦੇ ਖਾਤਿਆਂ `ਚੋਂ ਲੱਖਾਂ ਰੁਪਏ ਕਢਵਾ ਪੰਜਾਬ ਨੈਸ਼ਨਲ ਬੈਂਕ ਦਾ ਕਲਰਕ ਹੋਇਆ ਫੁਰਰ
ਖਾਤਾਧਾਰਕਾਂ ਦੇ ਖਾਤਿਆਂ `ਚੋਂ ਲੱਖਾਂ ਰੁਪਏ ਕਢਵਾ ਪੰਜਾਬ ਨੈਸ਼ਨਲ ਬੈਂਕ ਦਾ ਕਲਰਕ ਹੋਇਆ ਫੁਰਰ ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਕੋਟ ਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ `ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ `ਚੋਂ ਲੱਖਾਂ ਰੁਪਏ ਕਢਵਾ ਲਏ । ਬ੍ਰਾਂਚ ਮੈਨੇਜਰ ਦੇ ਬਿਆਨਾਂ `ਤੇ ਥਾਣਾ ਸਿਟੀ ਸਾਊਥ `ਚ ਮਾਮਲਾ ਦਰਜ ਕਰ ਲਿਆ ਗਿਆ ਹੈ।ਥਾਣਾ ਮੁਖੀ ਇਕਬਾਲ ਹੁਸੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨਿਸ਼ਾਂਤ ਖੋਸਲਾ ਨੇ ਸਾਡੇ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬ੍ਰਾਂਚ `ਚ ਕਲਰਕ ਵਜੋਂ ਤਾਇਨਾਤ ਸਤਪਾਲ ਸਿੰਘ ਨੇ 2022 ਤੋਂ 2024 ਤੱਕ 69 ਖਾਤਾਧਾਰਕਾਂ ਦੇ ਖਾਤਿਆਂ `ਚੋਂ ਕਰੀਬ 68 ਲੱਖ 30 ਹਜ਼ਾਰ ਰੁਪਏ ਦੀ ਰਕਮ ਖੁਦ ਵਾਊਚਰ ਭਰ ਕੇ ਕਢਵਾ ਲਈ । ਐਸ. ਐਮ. ਐਸ. ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਬੈਂਕ ਮੈਨੇਜਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ।
Punjab Bani 09 November,2024
ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ ਚੰਡੀਗੜ੍ਹ : ਸੀ. ਆਈ. ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ. ਐਸ. ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ । ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ਼ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ । ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ. ਐਸ. ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ । ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ. ਆਈ. ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ ।
Punjab Bani 08 November,2024
ਲੁਧਿਆਣਾ ਵਿਖੇ ਬੂਟ ਕਾਰੋਬਾਰੀ ਦੀ ਦੁਕਾਨ `ਤੇ ਫਾਇਰਿੰਗ ਵਿਚ ਇੱਕ ਲੜਕੀ ਗੰਭੀਰ ਜ਼ਖਮੀ
ਲੁਧਿਆਣਾ ਵਿਖੇ ਬੂਟ ਕਾਰੋਬਾਰੀ ਦੀ ਦੁਕਾਨ `ਤੇ ਫਾਇਰਿੰਗ ਵਿਚ ਇੱਕ ਲੜਕੀ ਗੰਭੀਰ ਜ਼ਖਮੀ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ `ਚ ਇੱਕ ਬੂਟ ਕਾਰੋਬਾਰੀ ਦੀ ਦੁਕਾਨ `ਤੇ ਹੋਈ ਫਾਇਰਿੰਗ ਵਿਚ ਇੱਕ ਲੜਕੀ ਦੇ ਗੰਭੀਰ ਜ਼ਖਮੀ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ ਦੁਕਾਨ `ਤੇ ਕਈ ਰਾਊਂਡ ਫਾਇਰਿੰਗ ਕੀਤੀ ਗਈ ਹੈ । ਘਟਨਾ ਦਾ ਪਤਾ ਲੱਗਣ ਤੋਂ ਬਾਅਦ ਵੱਡੀ ਗਿਣਤੀ `ਚ ਪੁਲਿਸ ਪਾਰਟੀ ਮੌਕੇ `ਤੇ ਪਹੁੰਚੀ, ਪੁਲਿਸ ਟੀਮ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਸ ਪਾਸ ਦੇ ਇਲਾਕੇ ਦੇ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦਾ ਪਤਾ ਲੱਗ ਸਕੇ । ਜਲਦ ਹੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ।
Punjab Bani 08 November,2024
ਸੀ. ਬੀ. ਆਈ. ਨੇ ਕੀਤਾ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ ਦੇ ਕਾਨੂੰਨ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਸੀ. ਬੀ. ਆਈ. ਨੇ ਕੀਤਾ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ ਦੇ ਕਾਨੂੰਨ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ (ਡੀ. ਯੂ. ਐਸ. ਆਈ. ਬੀ.) ਦੇ ਕਾਨੂੰਨ ਅਧਿਕਾਰੀ ਵਿਜੇ ਮੈਗੂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਤੋਂ ਬਾਅਦ ਜਦੋਂ ਸੀਬੀਆਈ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਜੇ ਮੈਗੂ ਦੇ ਘਰ ਛਾਪਾ ਮਾਰਿਆ ਤਾਂ ਉਹ ਹੈਰਾਨ ਰਹਿ ਗਈ । ਸੀ. ਬੀ. ਆਈ. ਨੇ ਵਿਜੇ ਦੇ ਘਰੋਂ 3.79 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ । ਨੋਟਾਂ ਦੇ ਬੰਡਲ ਇਕੱਠੇ ਕੀਤੇ ਤਾਂ ਉਹ ਪਹਾੜ ਬਣ ਗਏ। ਵਿਜੇ ਤੋਂ ਇਲਾਵਾ ਸੀ. ਬੀ. ਆਈ. ਨੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ । ਸੀਬੀਆਈ ਨੇ ਇਹ ਕਾਰਵਾਈ ਉਸ ਵਿਅਕਤੀ ਦੀ ਸ਼ਿਕਾਇਤ `ਤੇ ਕੀਤੀ ਹੈ, ਜਿਸ ਨੇ ਵਿਜੇ ਮੱਗੂ `ਤੇ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਲਗਾਇਆ ਸੀ । ਸੀ. ਬੀ. ਆਈ. ਨੇ ਇਸ ਮਾਮਲੇ ਵਿੱਚ 7 ਨਵੰਬਰ ਨੂੰ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ । ਪਹਿਲਾ ਹੈ ਦੁਸੀਬ ਦੇ ਕਾਨੂੰਨ ਅਧਿਕਾਰੀ ਵਿਜੇ ਮੈਗੂ, ਇੱਕ ਪ੍ਰਾਈਵੇਟ ਵਿਅਕਤੀ ਅਤੇ ਇੱਕ ਹੋਰ ਵਿਅਕਤੀ । ਇਨ੍ਹਾਂ ਸਾਰਿਆਂ ਖ਼ਿਲਾਫ਼ 4 ਨਵੰਬਰ ਨੂੰ ਸੀ. ਬੀ. ਆਈ. ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ । ਸਿ਼਼ਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਕਾਨੂੰਨੀ ਅਧਿਕਾਰੀ ਨੇ ਸਿ਼ਕਾਇਤਕਰਤਾ ਤੋਂ 40 ਲੱਖ ਰੁਪਏ ਰਿਸ਼ਵਤ ਵਜੋਂ ਮੰਗੀ ਸੀ । ਬਦਲੇ ਵਿੱਚ, ਅਧਿਕਾਰੀ ਨੇ ਵਾਅਦਾ ਕੀਤਾ ਸੀ ਕਿ ਉਹ ਆਪਣੀਆਂ ਦੋ ਦੁਕਾਨਾਂ ਨੂੰ ਡੀਸੀਲ ਕਰ ਦੇਵੇਗਾ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਚੱਲਣ ਦੇਵੇਗਾ । ਸਿ਼਼ਕਾਇਤ ਮਿਲਣ `ਤੇ ਸੀ. ਬੀ. ਆਈ. ਨੇ ਅਧਿਕਾਰੀ ਨੂੰ ਰੰਗੇ ਹੱਥੀਂ ਫੜਨ ਲਈ ਜਾਲ ਵਿਛਾਇਆ ਅਤੇ 7 ਨਵੰਬਰ ਨੂੰ ਵਿਜੇ ਮੱਗੂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ । ਇਸ ਤੋਂ ਬਾਅਦ ਸੀ. ਬੀ. ਆਈ. ਨੇ ਵਿਜੇ ਮੈਗੂ ਦੇ ਰਿਹਾਇਸ਼ੀ ਸਥਾਨ `ਤੇ ਵੀ ਛਾਪੇਮਾਰੀ ਕੀਤੀ, ਜਿਸ `ਚ ਉਨ੍ਹਾਂ ਨੇ 3.79 ਕਰੋੜ ਰੁਪਏ ਦੀ ਨਕਦੀ ਅਤੇ ਜਾਇਦਾਦ ਦੇ ਕੁਝ ਦਸਤਾਵੇਜ਼ ਬਰਾਮਦ ਕੀਤੇ ।
Punjab Bani 08 November,2024
ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ - ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਅਮਰੀਕਾ ਅਧਾਰਿਤ ਹੈਂਡਲਰ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰੇ 'ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ : ਡੀ. ਜੀ. ਪੀ. ਗੌਰਵ ਯਾਦਵ - ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਮੰਨੂ ਘਨਸ਼ਾਮਪੁਰੀਆ ਅਤੇ ਡੋਨੀ ਬੱਲ ਨੇ ਹਥਿਆਰਾਂ ਦੀ ਖੇਪ ਦਾ ਕੀਤਾ ਸੀ ਪ੍ਰਬੰਧ, ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮ. ਐਮ. ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਪਸ਼ੂ ਮੰਡੀ, ਅੰਮ੍ਰਿਤਸਰ ਨੇੜੇ ਮਹਿਤਾ ਰੋਡ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਨੋਂ ਵਿਅਕਤੀਆਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ 18 ਜ਼ੈੱਡ 5033 'ਤੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਅਧਾਰਿਤ ਅਪਰਾਧੀਆਂ ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਗੈਂਗਸਟਰ ਮੰਨੂੰ ਘਨਸ਼ਾਮਪੁਰੀਆ ਜੋ ਗੈਂਗਸਟਰ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਹਨ । ਡੀ. ਜੀ. ਪੀ. ਨੇ ਕਿਹਾ ਕਿ ਇਹ ਅਪਰਾਧਿਕ ਸਿੰਡੀਕੇਟ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਸਿੰਡੀਕੇਟ ਦਾ ਵਿਰੋਧੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਥਿਆਰਾਂ ਦੀ ਖੇਪ ਡੋਨੀ ਬੱਲ ਅਤੇ ਮੰਨੂ ਘਨਸ਼ਾਮਪੁਰੀਆ ਵੱਲੋਂ ਦਿੱਤੀ ਗਈ ਸੀ ਅਤੇ ਉਹ ਇਨ੍ਹਾਂ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਕੁਝ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ. ਆਈ ਆਰ. ਦਰਜ ਕੀਤੀ ਗਈ ਹੈ।
Punjab Bani 08 November,2024
ਕੈਨੇਡਾ ਮੰਦਿਰ ਵਿਵਾਦ ਵਿਚ ਹਿੰਸਾ ਭੜਕਾਉਣ ਲਈ ਤਿੰਨ ਹਿੰਦੂ ਆਗੂ ਗ੍ਰਿਫਤਾਰ
ਕੈਨੇਡਾ ਮੰਦਿਰ ਵਿਵਾਦ ਵਿਚ ਹਿੰਸਾ ਭੜਕਾਉਣ ਲਈ ਤਿੰਨ ਹਿੰਦੂ ਆਗੂ ਗ੍ਰਿਫਤਾਰ ਬਰੈਂਪਟਨ : ਬਰੈਂਪਟਨ ਪੀਲ ਪੁਲਸ ਨੇ ਹਿੰਦੂ ਮੰਦਰ ਦੁਆਲੇ ਰੋਸ ਪ੍ਰਦਰਸ਼ਨ ਦੌਰਾਨ ਸਿੱਖ ਭਾਈਚਾਰੇ ਖਿਲਾਫ ਹਿੰਸਾ ਭੜਕਾਉਣ ਲਈ ਤਿੰਨ ਗੈਰ ਸਿੱਖ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ ।
Punjab Bani 08 November,2024
ਲੁਧਿਆਣਾ ਵਿੱਚ ਬਦਮਾਸ਼ ਨੇ ਨਾਕਾਬੰਦੀ `ਤੇ ਕੀਤਾ ਕ੍ਰਾਈਮ ਬ੍ਰਾਂਚ ਦੀ ਟੀਮ `ਤੇ ਹਮਲਾ
ਲੁਧਿਆਣਾ ਵਿੱਚ ਬਦਮਾਸ਼ ਨੇ ਨਾਕਾਬੰਦੀ `ਤੇ ਕੀਤਾ ਕ੍ਰਾਈਮ ਬ੍ਰਾਂਚ ਦੀ ਟੀਮ `ਤੇ ਹਮਲਾ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜੱਸੀਆ ਰੋਡ ਨਾਕੇਬੰਦੀ ਦੌਰਾਨ ਜਦੋਂ ਇੱਕ ਐਕਟਿਵਾ ਸਵਾਰ ਇੱਕ ਰਾਹਗੀਰ ਨੂੰ ਪੁਲਿਸ ਨੇ ਰੋਕਿਆ ਤਾਂ ਉਸ ਨੇ ਪੁਲਿਸ ਪਾਰਟੀ `ਤੇ ਦੋ ਵਾਰ ਫਾਇਰ ਕਰ ਦਿੱਤੇ । ਜਦੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਉਕਤ ਐਕਟਿਵਾ ਸਵਾਰ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਜ਼ਖਮੀ ਹੋ ਗਿਆ । ਜ਼ਖ਼ਮੀ ਦੀ ਪਛਾਣ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਅਮਿਤ ਕੁਮਾਰ ਵਾਸੀ ਟਿੱਬਾ ਰੋਡ ਵਜੋਂ ਹੋਈ ਹੈ । ਕਰਾਸ ਫਾਇਰਿੰਗ ਬਦਮਾਸ਼ ਨੀ ਦੇ ਜ਼ਖਮੀ ਹੋਣ ਦੀ ਸੂਚਨਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਮਿਲੀ ਤਾਂ ਪੁਲਸ ਅਧਿਕਾਰੀ ਮੌਕੇ `ਤੇ ਪਹੁੰਚ ਗਏ। ਫਿਲਹਾਲ ਜ਼ਖਮੀ ਨੂੰ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਉਸ ਕੋਲੋਂ ਨਾਜਾਇਜ਼ ਪਿਸਤੌਲ ਅਤੇ ਉਸ ਦਾ ਹਥਿਆਰ ਬਰਾਮਦ ਹੋਇਆ ਹੈ । ਐਕਟਿਵਾ ਬਰਾਮਦ ਕਰ ਲਈ ਹ ੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ । ਰਾਤ ਸਮੇਂ ਕ੍ਰਾਈਮ ਬ੍ਰਾਂਚ ਦੇ ਏ. ਐਸ. ਆਈ. ਹਰਜਾਪ ਸਿੰਘ ਨੇ ਜੱਸੀਆਂ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ । ਨਾਕਾਬੰਦੀ ਦੌਰਾਨ ਉਸ ਥਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਸੀ । ਇਸ ਦੌਰਾਨ ਉਕਤ ਬਦਮਾਸ਼ ਐਕਟਿਵਾ `ਤੇ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ । ਰੁਕਣ ਦੀ ਬਜਾਏ ਉਕਤ ਬਦਮਾਸ਼ ਨੇ ਨਾਜਾਇਜ਼ ਪਿਸਤੌਲ ਨਾਲ ਪੁਲਿਸ `ਤੇ ਦੋ ਵਾਰ ਗੋਲੀ ਚਲਾ ਦਿੱਤੀ । ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਲੱਤ `ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲ ਅਤੇ ਐਕਟਿਵਾ ਬਰਾਮਦ ਕੀਤੀ ਗਈ ਹੈ । ਘਟਨਾ ਵਾਲੀ ਥਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਉਸ ਦੀ ਲੱਤ ਵਿੱਚ ਵੱਜਦੇ ਹੀ ਬਦਮਾਸ਼ ਦੀ ਐਕਟਿਵਾ ਵੀ ਆਪਣਾ ਸੰਤੁਲਨ ਗੁਆ ਬੈਠੀ । ਐਕਟਿਵਾ ਡਿੱਗਦੇ ਹੀ ਬਦਮਾਸ਼ ਹੇਠਾਂ ਡਿੱਗ ਗਿਆ । ਦੋ ਗੋਲੀਆਂ ਚਲਾਉਣ ਤੋਂ ਬਾਅਦ, ਪੁਲਿਸ ਨੇ ਉਸਨੂੰ ਤੀਜੀ ਗੋਲੀ ਚਲਾਉਣ ਤੋਂ ਪਹਿਲਾਂ ਹੀ ਫੜ ਲਿਆ । ਖੂਨ ਨਾਲ ਲੱਥਪੱਥ ਲੁਟੇਰੇ ਅਮਿਤ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਭੇਜ ਦਿੱਤਾ ਗਿਆ । ਫੋਰੈਂਸਿਕ ਟੀਮ ਵੀ ਮੌਕੇ `ਤੇ ਪਹੁੰਚੀ ਅਤੇ ਜਾਂਚ ਲਈ ਖਾਲੀ ਗੋਲੀਆਂ ਦੇ ਖੋਲ ਅਤੇ ਕੁਝ ਕਾਰਤੂਸ ਇਕੱਠੇ ਕੀਤੇ ।
Punjab Bani 08 November,2024
ਘਰਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੀ ਨੇੇ ਕੀਤਾ ਪਤੀ ਦਾ ਕਤਲ
ਘਰਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੀ ਨੇੇ ਕੀਤਾ ਪਤੀ ਦਾ ਕਤਲ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਚ ਇਕ ਪਤਨੀ ਨੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਹ ਆਪਣੇ ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਪਤੀ ਦਾ ਕਤਲ ਕਰਨ ਵਾਲੀ ਦੋਸ਼ੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੇ ਪਤੀ ਦੀ ਲਾਸ਼ ਨੂੰ ਖਾਲੀ ਪਲਾਟ `ਚ ਸੁੱਟ ਦਿੱਤਾ । ਇੱਕ ਰਾਹਗੀਰ ਨੇ ਪਲਾਟ ਵਿਚ ਲਾਸ਼ ਪਈ ਦੇਖ ਕੇ ਰੌਲਾ ਪਾ ਦਿੱਤਾ। ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪੁੱਜੀ । ਪੁਲਿਸ ਨੇ ਦੇਰ ਰਾਤ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ । ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੂੰ ਬੀਤੀ ਰਾਤ ਕਰੀਬ 10 ਵਜੇ ਗਿੱਲ ਰੋਡ ਤੋਂ ਮਲੇਰਕੋਟਲਾ ਰੋਡ ਨੂੰ ਜਾਂਦੇ ਇਕ ਖਾਲੀ ਪਲਾਟ `ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ `ਚ ਰਖਵਾਇਆ ਹੈ । ਸ਼ੁਰੂਆਤੀ ਜਾਂਚ `ਚ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ 38 ਸਾਲਾ ਪਵਨ ਕੁਮਾਰ ਪੇਸ਼ੇ ਤੋਂ ਡਰਾਈਵਰ ਸੀ । ਉਹ ਮੂਲ ਰੂਪ ਤੋਂ ਯੂ. ਪੀ. ਦੇ ਬਲਰਾਮਪੁਰ ਜਿ਼ਲ੍ਹੇ ਦੇ ਪਿੰਡ ਉਦੈਪੁਰ ਦਾ ਰਹਿਣ ਵਾਲਾ ਹੈ । ਉਹ ਲੁਧਿਆਣਾ ਦੇ ਗਿੱਲ ਰੋਡ `ਤੇ ਕਿਰਾਏ ਦੇ ਮਕਾਨ `ਚ ਰਹਿੰਦਾ ਸੀ । ਪੁਲਸ ਨੇ ਮੌਕੇ ਤੋਂ ਮਿਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਅਤੇ ਮ੍ਰਿਤਕ ਦੇ ਗੁਆਂਢੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮ੍ਰਿਤਕ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੇ ਆਪਣੀ ਜਾਣ-ਪਛਾਣ ਵਾਲੀ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਦੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਵਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।ਕਤਲ ਤੋਂ ਬਾਅਦ ਲਾਸ਼ ਨੂੰ ਮਲੇਰਕੋਟਲਾ ਰੋਡ ਮੈਕਡੀ ਦੇ ਸ਼ੋਅਰੂਮ ਦੇ ਨਾਲ ਲੱਗਦੇ ਪਲਾਟ ਵਿੱਚ ਸੁੱਟ ਕੇ ਫਰਾਰ ਹੋ ਗਏ । ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ ।
Punjab Bani 08 November,2024
ਅੰਮ੍ਰਿਤਸਰ `ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ `ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ ਅੰਮ੍ਰਿਤਸਰ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ `ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ `ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ।ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਦੀ ਟੀਮ ਨੇ ਮਾਮਲੇ ਵਿੱਚ ਐਫ. ਆਈ. ਆਰ. ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗਲਾਕ ਪਿਸਤੌਲ ਹੈ। ਇਸ ਤੋਂ ਇਲਾਵਾ ਪੰਜ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਗਲੋਕ ਪਿਸਤੌਲ ਨੂੰ ਇੱਕ ਉੱਚ ਗੁਣਵੱਤਾ ਵਾਲਾ ਹਥਿਆਰ ਮੰਨਿਆ ਜਾਂਦਾ ਹੈ, ਜੋ ਆਮ ਤੌਰ `ਤੇ ਸੰਗਠਿਤ ਅਪਰਾਧੀਆਂ ਦੁਆਰਾ ਵਰਤਿਆ ਜਾਂਦਾ ਹੈ।ਕਾਊਂਟਰ ਇੰਟੈਲੀਜੈਂਸ ਅਨੁਸਾਰ ਇਹ ਸਾਰੇ ਅਪਰਾਧੀ ਪੰਜਾਬ ਵਿੱਚ ਪਹਿਲਾਂ ਤੋਂ ਸਰਗਰਮ ਜੱਗੂ ਭਗਵਾਨਪੁਰੀਆ ਗੈਂਗ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਹਨ। ਇਹ ਅਪਰਾਧਿਕ ਨੈੱਟਵਰਕ ਸੰਗਠਿਤ ਤਸਕਰੀ ਅਤੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ `ਚ ਸ਼ਾਮਲ ਹੈ। ਵਿਦੇਸ਼ੀ ਅਪਰਾਧੀਆਂ ਦੇ ਨਿਰਦੇਸ਼ਾਂ `ਤੇ ਇਹ ਗਿਰੋਹ ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਦੀ ਤਸਕਰੀ ਕਰਦਾ ਸੀ।ਆਦਿਤਿਆ ਕਪੂਰ ਦੀ ਇਸ ਨੈੱਟਵਰਕ ਵਿੱਚ ਮੁੱਖ ਭੂਮਿਕਾ ਸੀ ਅਤੇ ਉਹ ਮੁੱਖ ਤੌਰ `ਤੇ ਅਮਰੀਕਾ ਅਤੇ ਪੁਰਤਗਾਲ ਵਿੱਚ ਸਥਿਤ ਕਿੰਗਪਿਨ ਦੇ ਨਿਰਦੇਸ਼ਾਂ `ਤੇ ਸਥਾਨਕ ਗਤੀਵਿਧੀਆਂ ਦਾ ਸੰਚਾਲਨ ਕਰ ਰਿਹਾ ਸੀ। ਇਨ੍ਹਾਂ ਸਮੱਗਲਿੰਗ ਗਤੀਵਿਧੀਆਂ ਦਾ ਮਕਸਦ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੀ ਪਹੁੰਚ ਨੂੰ ਵਧਾਉਣਾ ਸੀ ।
Punjab Bani 08 November,2024
ਵਕੀਲ ਨੇ ਆਪਣੀ ਹੀ ਪਤਨੀ ਦਾ ਕਤਲ ਕਰਕੇ ਖੁਦ ਹੀ ਕੀਤਾ ਪੁਲਸ ਨੂੰ ਫੋਨ
ਵਕੀਲ ਨੇ ਆਪਣੀ ਹੀ ਪਤਨੀ ਦਾ ਕਤਲ ਕਰਕੇ ਖੁਦ ਹੀ ਕੀਤਾ ਪੁਲਸ ਨੂੰ ਫੋਨ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਇਲਾਕੇ ਜੱਜ ਨਗਰ ਦੇ ਵਿੱਚ ਇੱਕ ਵਕੀਲ ਨੇ ਜਿਥੇ ਆਪਣੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ, ਉਥੇ ਵਕੀਲ ਵਲੋਂ ਖੁਦ ਹੀ ਪੁਲਸ ਨੂੰ ਫੋਨ ਕਰਕੇ ਅਜਿਹਾ ਕੀਤੇ ਜਾਣ ਅਤੇ ਹੋਣ ਬਾਰੇ ਵੀ ਜਾਣੂ ਕਰਵਾਇਆ । ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਨੇ ਪੁਲਸ ਨੂੰ ਫੋਨ ਕਰਕੇ ਕਿਹਾ ਕਿ ਉਸ ਦੀ ਪਤਨੀ ਦਾ ਕਤਲ ਹੋ ਗਿਆ ਹੈ, ਜਿਸ ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਤਲ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਦੱਸਣਯੋਗ ਹੈ ਕਿ ਕਾਤਲ ਬਲਜੀਤ ਸਿੰਘ ਅੰਮ੍ਰਿਤਸਰ ’ਚ ਵਕੀਲ ਹੈ । ਮ੍ਰਿਤਕਾ ਦੀ ਪਛਾਣ ਬਿਕਰਮਜੀਤ ਕੌਰ ਵਜੋਂ ਹੋਈ ਹੈ ਜੋ ਸਰਕਾਰੀ ਟੀਚਰ ਲੱਗੀ ਹੋਈ ਸੀ । ਗੁਆਂਢੀਆਂ ਅਤੇ ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ ਦੋਹਾਂ ਦਾ ਆਪਸ ਵਿੱਚ ਕਦੇ ਪਰਿਵਾਰਿਕ ਝਗੜਾ ਨਹੀਂ ਹੋਇਆ ਸੀ। ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ, ਕੀਤੀ ਜਾ ਰਹੀ ਹੈ ਸਾਰੀ ਘਟਨਾ ਦੀ ਜਾਂਚ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
Punjab Bani 08 November,2024
ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਦੌਰਾਨ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਚੱਲੀਆਂ ਡਾਂਗਾਂ
ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਦੌਰਾਨ ਦੋ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ ਤੇ ਚੱਲੀਆਂ ਡਾਂਗਾਂ ਰੂਪਨਗਰ : ਜ਼ਿਲ੍ਹਾ ਰੂਪਨਗਰ `ਚ ਗੋਹੇ ਕਾਰਨ ਲੜਾਈ ਹੋਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਧਿਰਾਂ `ਚ ਜੰਮ ਕੇ ਪੱਥਰਬਾਜ਼ੀ ਹੋਈ ਤੇ ਡਾਂਗਾਂ ਚੱਲੀਆਂ । ਪੁਲਿਸ ਨੇ ਮੌਕੇ `ਤੇ ਪਹੁੰਚ ਫਿਲਹਾਲ ਕਾਰਵਾਈ ਅਰੰਭ ਦਿੱਤੀ ਹੈ । ਜਾਣਕਾਰੀ ਅਨੁਸਰ ਨੂਰਪੁਰ ਬੇਦੀ ਬਲਾਕ ਦੇ ਪਿੰਡ ਧਮਾਣਾ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਜੰਮ ਕੇ ਲੜਾਈ ਹੋਈ, ਜਿਸ ਵਿੱਚ ਇੱਕ ਦੂਜੇ ਉੱਪਰ ਜੰਮ ਕੇ ਪੱਥਰਬਾਜੀ ਕੀਤੀ ਗਈ ਅਤੇ ਡਾਂਗਾਂ ਸੋਟੀਆਂ ਦੇ ਨਾਲ ਹਮਲਾ ਕੀਤਾ ਗਿਆ । ਇਸ ਤੋਂ ਬਾਅਦ ਦੋਵੇਂ ਧਿਰਾਂ ਦੇ ਵਿਅਕਤੀ ਹਸਪਤਾਲ ਵਿੱਚ ਦਾਖਲ ਹੋ ਗਏ ਅਤੇ ਦੋਵਾਂ ਦੇ ਬਿਆਨਾਂ ਦੇ ਆਧਾਰ `ਤੇ ਪੁਲਸ ਵੱਲੋਂ ਜਿੱਥੇ ਦੋਵਾਂ ਧਿਰਾਂ ਨਾਲ ਸੰਬੰਧਿਤ ਕੁੱਲ 22 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ, ਉੱਥੇ ਹੀ ਇਸ ਮਾਮਲੇ ਵਿੱਚ 6 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਨੂਰਪੁਰ ਬੇਦੀ ਦੇ ਐਸ. ਐਚ. ਓ. ਗੁਰਵਿੰਦਰ ਸਿੰਘ ਢਿੱਲੋਂ ਦੇ ਦੱਸਣ ਮੁਤਾਬਕ ਗੋਹੇ ਦੀ ਭਰੀ ਟਰਾਲੀ ਵਿੱਚੋਂ ਕੁਝ ਗੋਹਾ ਇੱਕ ਧਿਰ ਦੇ ਘਰ ਦੇ ਅੱਗੇ ਗਿਰ ਗਿਆ, ਜਿਸ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਤੇ ਲੜਾਈ ਇੰਨੀ ਵੱਧ ਗਈ ਕਿ ਦੋਵੇਂ ਪਰਿਵਾਰਾਂ ਦੇ ਲੋਕ ਵੱਡੀ ਗਿਣਤੀ ਦੇ ਵਿੱਚ ਇਸ ਲੜਾਈ ਦੇ ਵਿੱਚ ਸ਼ਾਮਿਲ ਹੋ ਗਏ, ਬਜਾਏ ਕਿਸੇ ਨੇ ਲੜਾਈ ਨੂੰ ਰੋਕਣ ਦੇ ਜੋ ਹੱਥ ਵਿੱਚ ਆਇਆ ਉਹ ਚੱਕ ਕੇ ਦੂਜੀ ਧਿਰ ਨੂੰ ਨਿਸ਼ਾਨਾ ਬਣਾਇਆ। ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿੱਚ ਦੋਵੇਂ ਪਰਿਵਾਰਾਂ ਨਾਲ ਸੰਬੰਧਿਤ ਲੋਕ ਇਸ ਲੜਾਈ ਵਿੱਚ ਸ਼ਾਮਿਲ ਹੋ ਗਏ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ।
Punjab Bani 08 November,2024
ਵਿਜੀਲੈਂਸ ਬਿਊਰੋ ਪੰਜਾਬ
ਵਿਜੀਲੈਂਸ ਬਿਊਰੋ ਪੰਜਾਬ ਏ. ਐਨ. ਟੀ. ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਪਟਿਆਲਾ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ. ਐਨ. ਟੀ. ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕਰ ਸਕਦਾ ਹੈ ਅਤੇ ਏ. ਐਨ. ਟੀ. ਐਫ. ਦੇ ਪੁਲਿਸ ਮੁਲਾਜ਼ਮ ਦੀ ਤਰਫੋਂ 7 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 5 ਲੱਖ ਵਿੱਚ ਤੈਅ ਹੋਇਆ ਸੀ । ਸ਼ਿਕਾਇਤਕਰਤਾ ਨੇ ਬੀਨੂ ਵਰਮਾ ਅਤੇ ਉਸ ਦਰਮਿਆਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ । ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ ਉਕਤ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ ਅਤੇ ਅਗਲੇਰੀ ਜਾਂਚ ਦੌਰਾਨ ਏ. ਐਨ. ਟੀ. ਐਫ. ਦੇ ਮੁਲਾਜ਼ਮ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ।
Punjab Bani 07 November,2024
ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ -ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧ ਗਠਜੋੜ ਨੂੰ ਠੱਲ੍ਹ ਪਾਉਣ ਲਈ ਵਚਨਬੱਧ -ਪੁਲਿਸ ਟੀਮਾਂ ਨੇ ਡਾਹਡੀ ਮੁਸ਼ੱਕਤ ਪਿੱਛੋਂ ਦੋਵਾਂ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਨੂੰ ਕੀਤਾ ਕਾਬੂ: ਡੀਜੀਪੀ ਗੌਰਵ ਯਾਦਵ -ਮੌਕੇ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਨਾਲ, ਬਰਾਮਦ ਕੀਤੇ ਹਥਿਆਰਾਂ ਦੀ ਗਿਣਤੀ ਛੇ ਤੱਕ ਅੱਪੜੀ : ਸੀ.ਪੀ. ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 7 ਨਵੰਬਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਦੋ ਪਿਸਤੌਲਾਂ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ । ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰਾਂ, ਜਿਨ੍ਹਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਥਾਣਾ ਭਾਰਗੋ ਕੈਂਪ ਵਿਖੇ 17 ਅਕਤੂਬਰ, 2024 ਨੂੰ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਤਫ਼ਤੀਸ਼ ਦੇ ਫਾਲੋਅੱਪ ਦੌਰਾਨ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਸੀ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਹੋਏ ਸਨ । ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ ਛੇ ਤੱਕ ਪਹੁੰਚ ਗਈ ਹੈ । ਡੀ. ਜੀ. ਪੀ. ਨੇ ਕਿਹਾ, “ਪੁਲਿਸ ਅਧਿਕਾਰੀਆਂ ਨੇ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦਾ ਲਗਭਗ 1.5 ਕਿਲੋਮੀਟਰ ਤੱਕ ਭੱਜ ਕੇ ਪਿੱਛਾ ਕੀਤਾ ਅਤੇ ਬੜੀ ਮੁਸ਼ੱਕਤ ਤੋਂ ਬਾਅਦ ਉਹਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐਸ. ਬੀ. ਐਸ. ਨਗਰ, ਕਪੂਰਥਲਾ ਸਮੇਤ ਹੋਰ ਜ਼ਿਲਿ੍ਹਆਂ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹੋਰ ਗਿਰੋਹ ਮੈਂਬਰਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਦੇ ਸਨ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਿਰੋਹਾਂ ਨੂੰ ਹਥਿਆਰ ਵੀ ਸਪਲਾਈ ਕਰਦੇ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ. ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਥਿਤ ਦੋਸ਼ੀ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਵੱਲੋਂ ਦੋਵਾਂ ਦੋਸ਼ੀਆਂ ਨੂੰ ਜਲੰਧਰ ਕੈਂਟ ਦੇ ਬਾਹਰਵਾਰ ਕਿਸੇ ਸੁੰਨੀ ਤੇ ਬੇਆਬਾਦ ਥਾਂ ’ਤੇ ਲਿਜਾਇਆ ਜਾ ਰਿਹਾ ਸੀ, ਜਿੱਥੇ ਉਨ੍ਹਾਂ ਨੇ ਹਥਿਆਰ ਅਤੇ ਗੋਲੀ- ਸਿੱਕਾ ਛੁਪਾਏ ਹੋਣ ਦਾ ਦਾਅਵਾ ਕੀਤਾ ਸੀ । ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਦੋਵਾਂ ਮੁਲਜ਼ਮਾਂ ਨੇ ਪਿਸਤੌਲ (ਜੋ ਮੌਕੇ ਤੋਂ ਬਰਾਮਦ ਹੋਇਆ ਹੈ) ਦੀ ਵਰਤੋਂ ਕਰਦਿਆਂ ਪੁਲਿਸ ਪਾਰਟੀ ’ਤੇ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਰੋਕਣ ਲਈ ਜਵਾਬੀ ਫਾਇਰਿੰਗ ਕੀਤੀ ਅਤੇ ਲਗਭਗ 1.5 ਕਿਲੋਮੀਟਰ ਭੱਜ ਕੇ ਪਿੱਛਾ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ । ਇਸ ਕਾਰਵਾਈ ਦੌਰਾਨ, ਇੱਕ ਦੋਸ਼ੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ, ਜਦੋਂ ਕਿ ਦੂਜਾ ਦੋਸ਼ੀ ਪੁਲਿਸ ਟੀਮ ਨਾਲ ਹੱਥੋਪਾਈ ਦੌਰਾਨ ਜ਼ਖਮੀ ਹੋ ਗਿਆ । ਸੀ. ਪੀ. ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨ. ਡੀ. ਪੀ. ਐਸ. ਐਕਟ, ਇਰਾਦਾ ਕਤਲ ਆਦਿ ਕਈ ਅਪਰਾਧਿਕ ਮਾਮਲੇ ਦਰਜ ਹਨ । ਉਨ੍ਹਾਂ ਦੱਸਿਆ ਕਿ ਮੌਕੇ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਨਾਲ ਉਕਤ ਮੋਡਿਊਲ ਤੋਂ ਬਰਾਮਦ ਹੋਏ ਹਥਿਆਰਾਂ ਦੀ ਕੁੱਲ ਗਿਣਤੀ ਹੁਣ ਛੇ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ ।
Punjab Bani 07 November,2024
ਮੰਡੀ ਗੋਬਿੰਦਗੜ੍ਹ ਦੀਆਂ 25 ਫ਼ਰਮਾਂ ਦੇ 18 ਮਾਲਕਾਂ ਖਿ਼ਲਾਫ਼ ਕਰੋੜਾਂ ਰੁਪਏ ਦੀ ਟੈਕਸ ਚੋਰੀ ਦਾ ਮਾਮਲਾ ਦਰਜ
ਮੰਡੀ ਗੋਬਿੰਦਗੜ੍ਹ ਦੀਆਂ 25 ਫ਼ਰਮਾਂ ਦੇ 18 ਮਾਲਕਾਂ ਖਿ਼ਲਾਫ਼ ਕਰੋੜਾਂ ਰੁਪਏ ਦੀ ਟੈਕਸ ਚੋਰੀ ਦਾ ਮਾਮਲਾ ਦਰਜ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲਸ ਨੇ ਪਰਦੀਪ ਸਿੰਗਲਾ ਈ. ਟੀ. ਓ. ਆਬਕਾਰੀ ਤੇ ਕਰ ਵਿਭਾਗ ਦੀ ਸ਼ਿਕਾਇਤ ’ਤੇ ਮੰਡੀ ਗੋਬਿੰਦਗੜ੍ਹ ਦੀਆਂ 25 ਫ਼ਰਮਾਂ ਦੇ 18 ਮਾਲਕਾਂ ਖਿ਼ਲਾਫ਼ ਕਰੋੜਾਂ ਰੁਪਏ ਦੀ ਟੈਕਸ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਈ. ਟੀ. ਓ. ਪ੍ਰਦੀਪ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਵੱਲ 144 ਕਰੋੜ ਰੁਪਏ ਦੀ ਰਕਮ ਬਕਾਇਆ ਹੈ। ਪੁਲਿਸ ਨੂੰ ਕੀਤੀ ਸ਼ਿਕਾਇਤ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵੈਟ ਐਕਟ 2005 ਅਧੀਨ ਇਨ੍ਹਾਂ ਫ਼ਰਮਾਂ ਵੱਲ ਵਾਧੂ ਡਿਮਾਂਡ ਰਕਮ ਕੱਢੀ ਗਈ ਹੈ । ਇਨ੍ਹਾਂ ਫ਼ਰਮਾਂ ਨੂੰ ਡਿਮਾਂਡ ਰਕਮ ਜਮ੍ਹਾਂ ਕਰਵਾਉਣ ਲਈ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਅਤੇ ਫ਼ਰਮਾਂ ਦੀ ਜਾਇਦਾਦ ਸਬੰਧੀ ਜਾਣਕਾਰੀ ਲੈਣ ਲਈ ਸਬੰਧਿਤ ਤਹਿਸੀਲਦਾਰ ਨੂੰ ਵੀ ਲਿਖਿਆ ਪਰ ਫ਼ਰਮਾਂ ਨਾਲ ਸੰਬੰਧਿਤ ਜਾਇਦਾਦ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ । ਨਾ ਹੀ ਇਨ੍ਹਾਂ ਫ਼ਰਮਾਂ ਵੱਲੋਂ ਬਣਦੀ ਰਕਮ ਜਮ੍ਹਾਂ ਕਰਵਾਈ ਗਈ ਹੈ । ਇਹ ਰਕਮ ਕਰੋੜਾਂ ਰੁਪਏ ਵਿੱਚ ਹੈ। ਜਿਨ੍ਹਾਂ ਫ਼ਰਮਾਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਵਿੱਚ ਇਕਬਾਲ ਖਾਂ ਮਾਲਕ ਅਲੀ ਇੰਟਰਨੈਸ਼ਨਲ ਮੰਡੀ ਗੋਬਿੰਦਗੜ੍ਹ 18.90 ਕਰੋੜ, ਜਾਵੇਦ ਅਖ਼ਤਰ ਮਾਲਕ ਅਲੀ ਇੰਟਰਨੈਸ਼ਨਲ ਮੰਡੀ ਗੋਬਿੰਦਗੜ੍ਹ ਪੰਜ 5.25 ਕਰੋੜ, ਦੀਪਕ ਕੁਮਾਰ ਮਾਲਕ ਅਮਰਨਾਥ ਅਲਾਇਜ਼ ਮੰਡੀ ਗੋਬਿੰਦਗੜ੍ਹ ਰਕਮ 17.9 ਕਰੋੜ, ਸੁਨੀਲ ਧੀਮਾਨ ਮਾਲਕ ਚੋਪੜਾ ਕਾਸਟਿੰਗ ਰਕਮ 2.63 ਕਰੋੜ, ਰਜਿੰਦਰ ਕੁਮਾਰ ਗੈਰਾ ਮਾਲਕ ਜੀਵਨੀ ਸਟਿਲ ਕਾਰਪੋਰੇਸ਼ਨ ਰਕਮ 6.33 ਕਰੋੜ, ਦੀਪਕ ਪਾਠਕ ਮਾਲਕ ਨਿਊ ਹੈਲਪਲਾਈਨ ਇੰਟਰਨੈਸ਼ਨਲ ਰਕਮ 2.83 ਕਰੋੜ, ਓਮ ਪ੍ਰਕਾਸ਼ ਘਈ ਮਾਲਕ ਪ੍ਰਕਾਸ਼ ਇੰਡਸਟਰੀ ਰਕਮ 1.56 ਕਰੋੜ, ਜਸਵਿੰਦਰ ਸਿੰਘ ਮਾਲਕ ਪ੍ਰਿਆ ਸਟੀਲ ਰਕਮ 13.67 ਕਰੋੜ, ਜਸਵਿੰਦਰ ਸਿੰਘ ਮਾਲਕ ਪ੍ਰਿਆ ਇੰਡਸਟਰੀ 3.42 ਕਰੋੜ, ਧਰਮਿੰਦਰ ਕੁਮਾਰ ਮਾਲਕ ਆਰਪੀ ਸਟੀਲ ਐਂਡ ਐਗਰੋ ਇੰਡਸਟਰੀ ਰਕਮ 4.19 ਕਰੋੜ, ਬਾਲ ਬਖ਼ਸ਼ ਗੁਪਤਾ ਫਾਰਮ ਰਚਨਾ ਸਟੀਲ ਇੰਡਸਟਰੀ ਰਕਮ 2 32 ਕਰੋੜ, ਬਾਲ ਬਖ਼ਸ਼ ਗੁਪਤਾ ਰਚਨਾ ਸਟੀਲ ਇੰਡਸਟਰੀ ਰਕਮ 1.75, ਖ਼ੁਸ਼ੀ ਰਾਮ ਫ਼ਰਮ ਰਾਘਵ ਮਾਧਵ ਸਟੀਲ ਰੋਲਿੰਗ ਮਿਲ ਰਕਮ 3.85 ਕਰੋੜ, ਖ਼ੁਸ਼ੀ ਰਾਮ ਫ਼ਰਮ ਰਾਘਵ ਮਾਧਵ ਸਟੀਲ ਰੋਲਿੰਗ ਮਿਲ ਰਕਮ 2.53 ਕਰੋੜ, ਪ੍ਰੇਮ ਪ੍ਰਕਾਸ਼ ਮਾਲਕ ਸਾਈ ਸਟੀਲ ਇੰਡਸਟਰੀ ਰਕਮ 3.8 ਕਰੋੜ, ਪ੍ਰੇਮ ਪ੍ਰਕਾਸ਼ ਮਾਲਕ ਸਾਈਨ ਸਟੀਲ ਇੰਡਸਟਰੀ ਰਕਮ 2.69 ਕਰੋੜ, ਅਨਿਲ ਕੁਮਾਰ ਮਾਲਕ ਸ੍ਰੀ ਬਾਲਾ ਜੀ ਅਲਾਇੰਸ ਕਾਸਟਿੰਗ ਰਕਮ 1.68 ਕਰੋੜ, ਅਨਿਲ ਕੁਮਾਰ ਮਾਲਕ ਸ੍ਰੀ ਬਾਲਾ ਜੀ ਅਲਾਇਜ ਕਾਸਟਿੰਗ ਰਕਮ 1.22 ਕਰੋੜ, ਰਜੀਵ ਸਿੰਗਲਾ ਮਾਲਕ ਸ੍ਰੀ ਗਣੇਸ਼ ਇਸਪਾਤ ਰਕਮ 1.75 ਕਰੋੜ, ਰਾਜੀਵ ਸਿੰਗਲਾ ਮਾਲਕ ਸ੍ਰੀ ਗਣੇਸ਼ ਇਸਪਾਤ ਰਕਮ 5.72 ਕਰੋੜ, ਰਾਜੀਵ ਸਿੰਗਲਾ ਮਾਲਕ ਸ੍ਰੀ ਗਣੇਸ਼ ਇਸਪਾਤ ਰਕਮ 3.35 ਕਰੋੜ,ਜਸਪ੍ਰੀਤ ਸਿੰਘ ਵਾਸੀ ਅਮਲੋਹ ਮਾਲਕ ਸ੍ਰੀ ਕ੍ਰਿਸ਼ਨਾ ਸਟੀਲ ਐਂਡ ਐਗਰੋ ਰਕਮ 24.42 ਕਰੋੜ, ਜਸਪ੍ਰੀਤ ਸਿੰਘ ਬਾਸੀ ਅਮਲੋਹ ਮਾਲਕ ਸ੍ਰੀ ਕ੍ਰਿਸ਼ਨਾ ਸਟੀਲ ਐਂਡ ਐਗਰੋ ਰਕਮ 10.6 ਕਰੋੜ, ਸੌਰਵ ਮਾਲਕ ਸਟਿਲਕੋ ਇੰਡੀਆ ਰਕਮ 2.13 ਕਰੋੜ, ਰਾਜਨ ਕੁਮਾਰ ਗੁਪਤਾ ਮਾਲਕ ਵਰਿੰਦਾ ਇੰਪੈਕਸ ਰਕਮ 2.48 ਕਰੋੜ ਰੁਪਏ ਟੈਕਸ ਚੋਰੀ ਮਾਮਲਾ ਦਰਜ ਕੀਤਾ ਹੈ। ਜਦੋਂ ਇਸ ਸਬੰਧੀ ਥਾਣਾ ਮੁਖੀ ਅਰਸ਼ਦੀਪ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਆਧਾਰ `ਤੇ ਮਾਮਲਾ ਦਰਜ ਕਰ ਲਿਆ ਹੈ ਕਿਸੇ ਵੀ ਮੁਲਜ਼ਮ ਦੀ ਫ਼ਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ।
Punjab Bani 07 November,2024
ਆਸਾਮ ਰਾਈਫਲਜ਼ ਨੇ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਅਤੇ ਕਸਟਮ ਪ੍ਰੀਵੈਂਟਿਵ ਫੋਰਸ ਨਾਲ ਮਿਲ ਕੇ ਕੀਤੇ 1.01 ਕਰੋੜ ਰੁਪਏ ਦੀ ਹੈਰੋਇਨ ਅਤੇ ਗੈਰ-ਕਾਨੂੰਨੀ ਐਰੀਕਾ ਨਟਸ ਬਰਾਮਦ
ਆਸਾਮ ਰਾਈਫਲਜ਼ ਨੇ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਅਤੇ ਕਸਟਮ ਪ੍ਰੀਵੈਂਟਿਵ ਫੋਰਸ ਨਾਲ ਮਿਲ ਕੇ ਕੀਤੇ 1.01 ਕਰੋੜ ਰੁਪਏ ਦੀ ਹੈਰੋਇਨ ਅਤੇ ਗੈਰ-ਕਾਨੂੰਨੀ ਐਰੀਕਾ ਨਟਸ ਬਰਾਮਦ ਚੰਪਾਈ : ਆਸਾਮ ਰਾਈਫਲਜ਼ ਨੇ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਅਤੇ ਕਸਟਮ ਪ੍ਰੀਵੈਂਟਿਵ ਫੋਰਸ ਨਾਲ ਮਿਲ ਕੇ ਚੰਫਾਈ ਜਿ਼ਲ੍ਹੇ ਵਿੱਚ 1.01 ਕਰੋੜ ਰੁਪਏ ਦੀ ਹੈਰੋਇਨ ਅਤੇ ਗੈਰ-ਕਾਨੂੰਨੀ ਐਰੀਕਾ ਨਟਸ ਬਰਾਮਦ ਕੀਤੇ । ਅਸਾਮ ਰਾਈਫਲਜ਼ ਨੇ ਇਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਮਿਜ਼ੋਰਮ ਅਤੇ ਇੱਕ ਮਿਆਂਮਾਰ ਦੇ ਨਾਗਰਿਕ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇੰਸਪੈਕਟਰ ਜਨਰਲ ਅਸਾਮ ਰਾਈਫਲਜ਼ (ਈਸਟ) ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਅਸਾਮ ਰਾਈਫਲਜ਼ ਨੇ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਅਤੇ ਕਸਟਮ ਪ੍ਰੀਵੈਂਟਿਵ ਫੋਰਸ ਚੰਫਾਈ ਦੇ ਨਾਲ ਮਿਲ ਕੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 128.2 ਗ੍ਰਾਮ ਹੈਰੋਇਨ ਅਤੇ 1,01,71,000 ਰੁਪਏ ਦੀ ਕੀਮਤ ਦੇ 1,710 ਕਿਲੋ ਗੈਰ-ਕਾਨੂੰਨੀ ਐਰੀਕਾ ਨਟਸ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੰਗਖਵਖੁਪਾ (30 ਸਾਲ), ਰੂਤਫੇਲਾ (36 ਸਾਲ) ਦੋਵੇਂ ਵਾਸੀ ਆਈਜ਼ੌਲ ਮਿਜ਼ੋਰਮ ਅਤੇ ਐਲਟੀ ਸਿਆਮਾ (39 ਸਾਲ) ਮਿਆਂਮਾਰ ਦੇ ਰਹਿਣ ਵਾਲੇ ਜਨਰਲ ਖੇਤਰ ਜ਼ੋਟੇ ਚੰਫਾਈ ਜ਼ਿਲ੍ਹੇ ਤੋਂ 5 ਨਵੰਬਰ ਨੂੰ ਫੜੇ ਗਏ ਹਨ ।
Punjab Bani 07 November,2024
ਹਸਪਤਾਲ ਵਿਚ ਇਲਾਜ ਕਰਵਾਉਣ ਆਏ ਵਿਅਕਤੀ ਤੇ ਦਰਜਨ ਦੇ ਕਰੀਬ ਵਿਅਕਤੀਆਂ ਹਮਲਾ ਕਰਕੇ ਮਾਰੀਆਂ ਜੁੱਤੀਆਂ ਤੇ ਥੱਪੜੇ
ਹਸਪਤਾਲ ਵਿਚ ਇਲਾਜ ਕਰਵਾਉਣ ਆਏ ਵਿਅਕਤੀ ਤੇ ਦਰਜਨ ਦੇ ਕਰੀਬ ਵਿਅਕਤੀਆਂ ਹਮਲਾ ਕਰਕੇ ਮਾਰੀਆਂ ਜੁੱਤੀਆਂ ਤੇ ਥੱਪੜੇ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕਰਕੇ ਥੱਪੜ ਮਾਰੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11.30 ਵਜੇ ਹੈਬੋਵਾਲ ਇਲਾਕੇ ਵਿੱਚ ਕੁੱਟਮਾਰ ਦਾ ਇਲਾਜ ਕਰਵਾਉਣ ਆਏ ਦੂਜੀ ਧਿਰ ਦੇ 10 ਤੋਂ 12 ਵਿਅਕਤੀਆਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਕਮਰੇ ਵਿੱਚ ਉਸ ਨੂੰ ਜੁੱਤੀਆਂ ਮਾਰੀਆਂ ਅਤੇ ਥੱਪੜ ਮਾਰ ਦਿੱਤਾ । ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਏਐਸਆਈ, ਕਾਂਸਟੇਬਲ ਅਤੇ ਸੁਰੱਖਿਆ ਗਾਰਡ ਦੋਵਾਂ ਧਿਰਾਂ ਦਾ ਬਚਾਅ ਕਰਦੇ ਰਹੇ। ਇਸ ਦੇ ਬਾਵਜੂਦ ਹਮਲਾਵਰ ਉਸ ਦੇ ਥੱਪੜ ਮਾਰਦੇ ਰਹੇ ਅਤੇ ਜੁੱਤੀਆਂ ਨਾਲ ਵਾਰ ਕਰਦੇ ਰਹੇ।ਇਸ ਦੇ ਨਾਲ ਹੀ ਦੂਜੇ ਪਾਸੇ ਦੇ ਲੋਕਾਂ ਨੇ ਦੋਸ਼ ਲਾਇਆ ਕਿ ਉਕਤ ਨੌਜਵਾਨਾਂ ਨੇ ਉਨ੍ਹਾਂ ਦੇ ਘਰ `ਤੇ ਹਮਲਾ ਕਰਕੇ ਘਰ ਦੀਆਂ 3 ਔਰਤਾਂ ਸਮੇਤ ਕੁੱਲ 6 ਲੋਕਾਂ ਨੂੰ ਜ਼ਖਮੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਕਤ ਦੋਸ਼ੀ ਮੈਡੀਕਲ ਕਰਵਾਉਣ ਲਈ ਹਸਪਤਾਲ ਪਹੁੰਚਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਅਤੇ ਚੌਕੀ ਇੰਚਾਰਜ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਨੇ ਹਮਲਾਵਰਾਂ ਨੂੰ ਐਮਰਜੈਂਸੀ `ਚੋਂ ਬਾਹਰ ਕੱਢ ਕੇ ਜ਼ਖਮੀਆਂ ਨੂੰ ਮੈਡੀਕਲ ਕਰਵਾਉਣ ਲਈ ਸਬੰਧਤ ਥਾਣੇ ਭੇਜ ਦਿੱਤਾ । ਹੈਬੋਵਾਲ ਬੈਂਕ ਕਲੋਨੀ ਵਾਸੀ ਲਲਿਤ ਮੋਹਨ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਉਸ ਦਾ ਲੜਕਾ ਘਰ ਦੇ ਬਾਹਰ ਕਾਰ ਪਾਰਕ ਕਰ ਰਿਹਾ ਸੀ । ਇਸ ਦੌਰਾਨ ਗੁਆਂਢ `ਚ ਰਹਿਣ ਵਾਲੇ ਵਿਅਕਤੀ ਦੇ ਘਰ `ਚ ਪਿਆ ਫੁੱਲਾਂ ਵਾਲਾ ਘੜਾ ਡਿੱਗ ਗਿਆ, ਜਿਸ ਕਾਰਨ ਉਸ ਨੇ ਗੁੱਸੇ `ਚ ਆ ਕੇ ਗੁਆਂਢੀ ਘਰ `ਚ ਰਹਿੰਦੀ ਔਰਤ ਨਾਲ ਬਦਸਲੂਕੀ ਕੀਤੀ। ਰਾਤ ਕਰੀਬ 10 ਵਜੇ ਜਦੋਂ ਲਲਿਤ ਮੋਹਨ ਕੰਮ ਤੋਂ ਬਾਅਦ ਉਸ ਨਾਲ ਗੱਲ ਕਰਨ ਗਿਆ ਤਾਂ ਉਕਤ ਗੁਆਂਢੀਆਂ ਨੇ ਉਸ `ਤੇ ਹਮਲਾ ਕਰ ਦਿੱਤਾ।ਜਦੋਂ ਉਹ ਰਾਤ 11:30 ਵਜੇ ਸਿਵਲ ਹਸਪਤਾਲ ਤੋਂ ਐਮਰਜੈਂਸੀ ਵਿੱਚ ਮੈਡੀਕਲ ਕਰਵਾਉਣ ਲਈ ਆਇਆ ਤਾਂ ਪਹਿਲਾਂ ਤੋਂ ਹੀ ਐਮਰਜੈਂਸੀ ਵਿੱਚ ਮੌਜੂਦ ਦੂਜੇ ਪਾਸੇ ਦੇ ਲੋਕਾਂ ਨੇ ਉਸ ’ਤੇ ਥੱਪੜਾਂ ਅਤੇ ਜੁੱਤੀਆਂ ਨਾਲ ਲਗਾਤਾਰ ਹਮਲਾ ਕਰਨਾ ਸ਼ੁਰੂ ਕਰ ਦਿੱਤਾ । ਹਮਲੇ ਦੌਰਾਨ ਲਲਿਤ ਮੋਹਨ ਗੰਭੀਰ ਜ਼ਖ਼ਮੀ ਹੋ ਗਿਆ । ਦੂਜੀ ਧਿਰ ਦੇ ਵਿਨੋਦ ਕੁਮਾਰ ਨੇ ਦੱਸਿਆ ਕਿ ਲਲਿਤ ਮੋਹਨ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਉਸ ਦੇ ਪਰਿਵਾਰ `ਤੇ ਹਮਲਾ ਕੀਤਾ ਹੈ। ਹਮਲੇ ਵਿੱਚ ਵਿਨੋਦ ਕੁਮਾਰ, ਉਸ ਦੀ ਪਤਨੀ ਰੇਖਾ, ਪੁੱਤਰ ਕਰਨ ਲਾਹੌਰੀਆ, ਬੇਟੀ ਬੇਬੀ, ਛੋਟਾ ਭਰਾ ਪੁਸ਼ਪਿੰਦਰ ਲਾਲ ਅਤੇ ਮਾਂ ਜ਼ਖ਼ਮੀ ਹੋ ਗਏ। ਜ਼ਖਮੀਆਂ ਨੇ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਅਤੇ ਮਾਮਲੇ ਦੀ ਸ਼ਿਕਾਇਤ ਥਾਣਾ ਹੈਬੋਵਾਲ ਵਿਖੇ ਕੀਤੀ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।
Punjab Bani 07 November,2024
ਵਿਜੀਲੈਂਸ ਕੀਤਾ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਤਰਨਤਾਰਨ ਦੇ ਡੀ. ਸੀ. ਦਾ ਪੀ. ਏ. ਅਤੇ ਉਸ ਦਾ ਸਾਥੀ ਗ੍ਰਿਫਤਾਰ
ਵਿਜੀਲੈਂਸ ਕੀਤਾ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਤਰਨਤਾਰਨ ਦੇ ਡੀ. ਸੀ. ਦਾ ਪੀ. ਏ. ਅਤੇ ਉਸ ਦਾ ਸਾਥੀ ਗ੍ਰਿਫਤਾਰ ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਾ ਪੀਏ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ । ਵਿਜਲੈਂਸ ਵੱਲੋਂ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇੱਕ ਹੋਰ ਕਰਮਚਾਰੀ ਜਗਰੂਪ ਸਿੰਘ ਨੂੰ ਅੱਜ ਟਰੈਪ ਲਗਾਉਂਦੇ ਹੋਏ ਗਿਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਤਰਨ ਤਰਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਬੂਥਾਂ ਅਤੇ ਗਿਣਤੀ ਕੇਂਦਰਾਂ ਉੱਪਰ ਸੁਰੱਖਿਆ ਸਬੰਧੀ ਲਗਾਏ ਗਏ ਵੱਡੀ ਗਿਣਤੀ ਵਿੱਚ ਕੈਮਰਿਆਂ ਦਾ ਠੇਕਾ ਲਿਆ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਬਣਦੀ ਸਰਕਾਰੀ ਰਕਮ ਦੇ ਬਿੱਲ ਡਿਪਟੀ ਕਮਿਸ਼ਨਰ ਪਾਸੋਂ ਪਾਸ ਕਰਵਾਉਣ ਸਬੰਧੀ ਪੀ. ਏ. 40 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸੰਦੀਪ ਸਿੰਘ ਵੱਲੋਂ 20 ਹਜਾਰ ਦੀ ਰਾਸ਼ੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਜਦਕਿ ਅੱਜ ਬੁੱਧਵਾਰ ਦੁਪਹਿਰੇ 20 ਹਜਾਰ ਰੁਪਏ ਦੀ ਨਕਦੀ ਦੇਣ ਸਮੇਂ ਵਿਜੀਲੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ ।ਇਸ ਸਬੰਧੀ ਵਿਜੀਲੈਂਸ ਟੀਮ ਵੱਲੋਂ ਦੋਵਾਂ ਗਿਰਿਫਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 07 November,2024
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ – ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ : ਡੀ. ਜੀ. ਪੀ. ਗੌਰਵ ਯਾਦਵ – ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀ. ਜੀ. ਪੀ. ਪੰਜਾਬ – ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ : ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ : ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ । ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ । ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲਿ੍ਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ । ਡੀ. ਜੀ. ਪੀ. ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ । ਇਸ ਸਬੰਧ ਵਿੱਚ ਪੁਲਿਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ । ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ । ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ. ਸੀ. ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼-1 ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ । ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ । ਇਸ ਸਬੰਧ ਵਿੱਚ ਐਫ. ਆਈ. ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21ਸੀ,22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ ।
Punjab Bani 06 November,2024
ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ `ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ `ਆਈਸ` (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ । ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾਂਦੀ ਹੈ । ਜਾਂਚ `ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ `ਚ ਰਹਿ ਰਿਹਾ ਸੀ । ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਾ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।ਕਰਨਦੀਪ ਦੀਆਂ ਗਤੀਵਿਧੀਆਂ ਸ਼ੱਕੀ ਸਨ ਅਤੇ ਉਸ ਦੇ ਨੈੱਟਵਰਕ ਵਿੱਚ ਵਿਦੇਸ਼ੀ ਗੈਂਗਸਟਰ ਵੀ ਸ਼ਾਮਲ ਸਨ । ਪੁਲਿਸ ਅਨੁਸਾਰ ਕਰਨਦੀਪ ਵਿਦੇਸ਼ `ਚ ਰਹਿੰਦੇ ਬਦਨਾਮ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ `ਚ ਵੀ ਸੀ, ਜੋ ਅੰਤਰਰਾਸ਼ਟਰੀ ਪੱਧਰ `ਤੇ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ `ਚ ਸ਼ਾਮਲ ਹੈ ।
Punjab Bani 06 November,2024
ਪਲੇਅ ਸਕੂਲ ’ਚ 3 ਸਾਲਾ ਬੱਚੀ ਨਾਲ ਛੇੜਛਾੜ ਮਾਮਲੇ ਵਿਚ ਕੀਤਾ ਐੱਸ. ਆਈ. ਟੀ. ਦਾ ਗਠਨ
ਪਲੇਅ ਸਕੂਲ ’ਚ 3 ਸਾਲਾ ਬੱਚੀ ਨਾਲ ਛੇੜਛਾੜ ਮਾਮਲੇ ਵਿਚ ਕੀਤਾ ਐੱਸ. ਆਈ. ਟੀ. ਦਾ ਗਠਨ ਗੁਰੂਗ੍ਰਾਮ, 6 ਨਵੰਬਰ : ਗੁਰੂਗ੍ਰਾਮ ਦੇ ਪ੍ਰਾਈਵੇਟ ਪਲੇਅ ਸਕੂਲ ’ਚ ਤਿੰਨ ਸਾਲਾ ਬੱਚੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਪੁਲਸ ਨੇ ਇਸ ਸਬੰਧੀ ’ਚ ਮਾਮਲਾ ਦਰਜ ਕਰ ਲਿਆ ਹੈ । ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰ ਵਿਕਾਸ ਕੁਮਾਰ ਅਰੋੜਾ ਨੇ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਦਾ ਗਠਨ ਕੀਤਾ ਹੈ । ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਲੇਅ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ । ਉਧਰ ਪਲੇਅ ਸਕੂਲ ਨੇ ਅਜੇ ਤੱਕ ਇਸ ਮਾਮਲੇ ’ਤੇ ਕੋਈ ਬਿਆਨ ਨਹੀਂ ਦਿੱਤਾ ਹੈ । ਕਈ ਕੋਸਿਸ਼ਾਂ ਦੇ ਬਾਵਜੂਦ ਸਕੂਲ ਪ੍ਰਿੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ । ਲੜਕੀ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 28 ਅਕਤੂਬਰ ਨੂੰ ਇੱਕ ਡਿਲੀਵਰੀ ਮੈਨ ਲੜਕੀ ਦੇ ਘਰ ਆਇਆ ਅਤੇ ਉਸ ਨੇ ਡਿਲੀਵਰੀ ਕਰਵਾਉਣ ਤੋਂ ਬਾਅਦ ਲੜਕੀ ਦੇ ਵਾਲਾਂ ਨੂੰ ਸਹਿਰਾਇਆ, ਜਿਸ ਤੋਂ ਬਾਅਦ ਲੜਕੀ ਨੇ ਆਪਣੀ ਮਾਂ ਨੂੰ ਪਲੇਅ ਸਕੂਲ ਵਿੱਚ “ਬੈਡ ਟੱਚ” ਵਾਲੀ ਘਟਨਾ ਬਾਰੇ ਦੱਸਿਆ ।
Punjab Bani 06 November,2024
ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ ਹਰਿਆਣਾ : ਕੁੱਖ ਤੋਂ ਪੈਦਾ ਹੋਈ ਇਕਲੌਤੀ ਧੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦਾ ਕਤਲ ਕਰ ਦਿੱਤਾ । ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਧੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਅਲਾਵਲਪੁਰ ਪਿੰਡ ਦੀ ਹੈ। ਰੁਖਸਾਨਾ ਪਤਨੀ ਇਜ਼ਹਾਰ ਉਮਰ 45 ਸਾਲ ਦੀ ਇਕਲੌਤੀ ਬੇਟੀ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਪੁੱਤਰ ਸ਼ਰਾਫਤ ਨਾਲ ਮਿਲ ਕੇ ਸੋਮਵਾਰ ਰਾਤ ਘਰ ‘ਚ ਹੀ ਉਸ ਦਾ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨੂੰ ਫੋਨ ਕਰ ਕੇ ਬੁਲਾਇਆ। ਘਰ ਵਿੱਚ ਨਾਜਾਇਜ਼ ਸਬੰਧ ਬਣਾਏ । ਜਦੋਂ ਮਾਂ ਜਾਗ ਪਈ ਤਾਂ ਇਹ ਸਭ ਦੇਖ ਕੇ ਉਸ ਦੇ ਹੋਸ਼ ਉੱਡ ਗਏ । ਉਸ ਨੇ ਆਪਣੀ ਧੀ ਨੂੰ ਗਾਲ੍ਹਾਂ ਕੱਢੀਆਂ। ਮਾਂ ਦੀਆਂ ਗੱਲਾਂ ਸੁਣ ਕੇ ਧੀ ਨੂੰ ਗੁੱਸਾ ਆ ਗਿਆ । ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦੀ ਜਾਨ ਲੈ ਲਈ। ਕਈ ਮਹੀਨਿਆਂ ਤੋਂ ਦੋਵਾਂ ਦੇ ਇੱਕ ਦੂਜੇ ਨਾਲ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ । ਪਿੰਡ ਵਾਸੀਆਂ ਅਨੁਸਾਰ ਮੁਸਕਾਨ ਦਾ ਵਿਆਹ 5 ਮਹੀਨੇ ਪਹਿਲਾਂ ਹੀ ਪਲਵਲ ਜ਼ਿਲ੍ਹੇ ਦੇ ਪਿੰਡ ਮਲਾਈ ਵਿੱਚ ਹੋਇਆ ਸੀ, ਪਰ ਉਸ ਦੇ ਪਿੰਡ ਦੇ ਜਾਵੇਦ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਰੁਖਸਾਨਾ ਨੇ ਇਸ ਬਾਰੇ ਆਪਣੇ ਪਰਿਵਾਰ ਦੇ ਨਾਲ-ਨਾਲ ਲੜਕੇ ਦੇ ਰਿਸ਼ਤੇਦਾਰਾਂ ਨੂੰ ਵੀ ਸੂਚਿਤ ਕੀਤਾ। ਉਹ ਲਗਾਤਾਰ ਨਾਜਾਇਜ਼ ਸਬੰਧਾਂ ਦਾ ਵਿਰੋਧ ਕਰ ਰਹੀ ਸੀ, ਜਿਸ ਕਾਰਨ ਪ੍ਰੇਮੀ ਅਤੇ ਪ੍ਰੇਮਿਕਾ ਨੇ ਉਸ ਨੂੰ ਹਮੇਸ਼ਾ ਲਈ ਰਸਤੇ ਤੋਂ ਹਟਾਉਣ ਦਾ ਫੈਸਲਾ ਕਰ ਲਿਆ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਡੀ. ਐਸ. ਪੀ. ਨੂਹ ਸੁਰਿੰਦਰ ਕਿਨਾ ਨੇ ਦੱਸਿਆ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਆਪਣੀ ਮਾਂ ਰੁਖਸਾਨਾ ਦਾ ਕਤਲ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪੂਰਾ ਪਤਾ ਲੱਗ ਸਕੇਗਾ । ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਰੁਖਸਾਨਾ ਦੀ ਜਾਨ ਲੈ ਲਈ। ਜਲਦ ਹੀ ਦੋਵਾਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖਾਸ ਗੱਲ ਇਹ ਹੈ ਕਿ ਨੂਹ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਹੈ । ਜਦੋਂ ਕੁੱਖ ਤੋਂ ਜੰਮੀ ਧੀ ਨੇ ਨਜਾਇਜ਼ ਸਬੰਧਾਂ ਕਾਰਨ ਆਪਣੀ ਜਨਮ ਦੇਣ ਵਾਲੀ ਮਾਂ ਦਾ ਕਤਲ ਕਰ ਦਿੱਤਾ। ਘਟਨਾ ਕਾਰਨ ਪੂਰੇ ਅਲਾਵਲਪੁਰ ਪਿੰਡ ਵਿੱਚ ਸੋਗ ਦੀ ਲਹਿਰ ਹੈ । ਇਸ ਘਟਨਾ ਨੇ ਮਾਂ-ਧੀ ਦੇ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ ਹੈ । ਘਟਨਾ ਦੇ ਸਮੇਂ ਰੁਖਸਾਨਾ ਦਾ ਪਤੀ ਇਜ਼ਹਾਰ ਹਜ਼ਾਰਾਂ ਕਿਲੋਮੀਟਰ ਦੂਰ ਟਰੱਕ ਚਲਾ ਰਿਹਾ ਸੀ। ਮੁਸਕਾਨ ਪਹਿਲਾਂ ਆਪਣੀ ਮਾਂ ਰੁਖਸਾਨਾ ਨਾਲ ਰਹਿੰਦੀ ਸੀ ਪਰ ਹੁਣ ਉਸ ਦੇ ਆਪਣੇ ਬੱਚੇ ਨੇ ਹੀ ਉਸ ਦਾ ਕਤਲ ਕਰ ਦਿੱਤਾ ਹੈ ।
Punjab Bani 06 November,2024
ਫੋਕਲ ਪੁਆਇੰਟ ਦੇ ਕਾਰੋਬਾਰੀ ਵਲੋਂ ਰੰਗਦਾਰੀ ਮੰਗਣ ਵਾਲੇ ਦਾ ਫੋਨ ਕੀ ਕੱਟਿਆ ਤੜਕਸਾਰ ਬਾਈਕ ਸਵਾਰ ਨਕਾਬਪੋਸ਼ਾਂ ਕੀਤੀ ਕਾਰੋਬਾਰੀ ਦੇ ਘਰ ਦੇ ਗੇਟ ਤੇ ਫਾਇਰਿੰਗ
ਫੋਕਲ ਪੁਆਇੰਟ ਦੇ ਕਾਰੋਬਾਰੀ ਵਲੋਂ ਰੰਗਦਾਰੀ ਮੰਗਣ ਵਾਲੇ ਦਾ ਫੋਨ ਕੀ ਕੱਟਿਆ ਤੜਕਸਾਰ ਬਾਈਕ ਸਵਾਰ ਨਕਾਬਪੋਸ਼ਾਂ ਕੀਤੀ ਕਾਰੋਬਾਰੀ ਦੇ ਘਰ ਦੇ ਗੇਟ ਤੇ ਫਾਇਰਿੰਗ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਫੋਕਲ ਪੁਆਇੰਟ ਦੇ ਇਕ ਕਾਰੋਬਾਰੀ ਕੋਲੋਂ ਰੰਗਦਾਰੀ ਮੰਗਣ ਦੇ ਮਾਮਲੇ ਵਿਚ ਜਦੋਂ ਕਾਰੋਬਾਰੀ ਨੇ ਫਿਰੌਤੀ ਮੰਗਣ ਵਾਲੇ ਦਾ ਫੋਨ ਕੱਟ ਦਿੱਤਾ ਤਾਂ ਤੜਕਸਾਰ ਬਾਈਕ ’ਤੇ ਆਏ ਦੋ ਨਕਾਬਪੋਸ਼ਾਂ ਵੱਲੋਂ ਕਾਰੋਬਾਰੀ ਦੇ ਘਰ ਦੇ ਗੇਟ ’ਤੇ ਫਾਇਰਿੰਗ ਕਰ ਦਿੱਤੀ ਜੋ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਹਾਲਾਂਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਕਾਰੋਬਾਰੀ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਸਨੂੰ ਇਕ ਫੋਨ ਆਇਆ ਜਿਸਨੇ ਪਹਿਲਾਂ ਉਸਦੇ ਕਾਰੋਬਾਰੀ ਅਦਾਰੇ ਦਾ ਨਾਮ ਪੁੱਛਿਆ ਅਤੇ ਫਿਰ 50 ਲੱਖ ਦੀ ਫਿਰੌਤੀ ਮੰਗ ਲਈ। ਫਿਰ ਸਵੇਰੇ ਤੜਕੇ ਹੀ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨਕਾਬਪੋਸ਼ਾਂ ਨੇ ਉਸਦੇ ਘਰ ਦੇ ਦਰਵਾਜ਼ੇ ’ਤੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਪਰਿਵਾਰ ਸਹਿਮਆ ਹੋਇਆ ਹੈ। ਦੂਜੇ ਪਾਸੇ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਰ ਤੇ ਫੈਕਟਰੀ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਗਈ ਹੈ ਜਿਸ ਵਿਚ ਦੋ ਨਕਾਬਪੋਸ਼ ਦਿਖਾਈ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
Punjab Bani 06 November,2024
ਅਸ਼ਲੀਲ ਇਸ਼ਾਰੇ ਕਰਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਅਸ਼ਲੀਲ ਇਸ਼ਾਰੇ ਕਰਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਮੋਹਾਲੀ : ਮੰਡੀ ਗੋਬਿੰਦਗੜ੍ਹ ਦੇ ਵਪਾਰੀ ਨੂੰ ਰਸਤੇ ਵਿਚ ਰੋਕ ਕੇ ਉਸ ਦੀ ਕੁੱਟਮਾਰ ਕਰਕੇ ਲੁੱਟ ਖੋਹ ਕਰਨ ਤੇ ਮੁਸਤੈਦ ਹੋਈ ਪੰਜਾਬ ਪੁਲਸ ਨੇ ਗਿਰੋਹ ਨੰੁ ਪਕੜਨ ਲਈ ਵਪਾਰੀ ਵਲੋਂ ਦੱਸੀ ਘਟਨਾ ਦੇ ਆਧਾਰਤ ਜਾਲ ਵਿਛਾ ਕੇ ਇਕ ਲੜਕੀ ਸਮੇਤ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਿਨ੍ਹਾਂ ਵਲੋਂ ਲੜਕੀ ਰਾਹੀਂ ਅਸ਼ਲੀਲ ਇਸ਼ਾਰੇ ਕਰਵਾ ਕੇ ਵਾਹਨ ਚਾਲਕ ਨੂੰ ਸੁੰਨਸਾਨ ਥਾਂ ਤੇ ਲਿਜਾ ਕੇ ਲੁੱਟ ਖੋਹ ਕੀਤੀ ਜਾਂਦੀ ਸੀ। ਪੁਲਸ ਨੇ ਦੱਸਿਆ ਕਿ ਮੰਡੀ ਗੋੁਿੰਬੰਦਗੜ੍ਹ ਦੇ ਵਪਾਰੀ ਕੋਲੋਂ ਉਕਤ ਗਿਰੋਹ ਨੇ ਉਸਦੀ ਥਾਰ ਗੱਡੀ, ਆਈ-ਫੋਨ ਅਤੇ ਸੋਨੇ ਦੇ ਕੰਗਣ ਸਮੇਤ ਹੋਰ ਸਾਮਾਨ ਲੁੱਟ ਲਿਆ ਸੀ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਬਠਿੰਡਾ, ਜਸਪਾਲ ਸਿੰਘ, ਵਿਕਰਮ ਸਿੰਘ ਸੋਹਾਣਾ, ਗੁਰਪ੍ਰੀਤ ਸਿੰਘ, ਅੰਗਦਜੋਤ ਸਿੰਘ ਵਾਸੀ ਚੰਡੀਗੜ੍ਹ ਸੈਕਟਰ-35 ਅਤੇ ਲੜਕੀ ਸ਼ਮਾ ਖਾਨ, ਜੋ ਕਿ ਇਸ ਵੇਲੇ ਕਸ਼ਮੀਰ ਦੇ ਮਟੌਰ ਵਜੋਂ ਹੋਈ ਹੈ। ਥਾਣਾ ਸੋਹਾਣਾ ਦੀ ਪੁਲਸ ਨੇ ਲੁੱਟ-ਖੋਹ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਵਾਰਦਾਤ 3 ਨਵੰਬਰ ਅਤੇ ਦੂਜੀ 26 ਅਕਤੂਬਰ ਨੂੰ ਕੀਤੀ ਸੀ । ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਕੋਲੋਂ ਇੱਕ ਥਾਰ, ਇੱਕ ਆਈ-20 ਕਾਰ, ਇੱਕ ਸਵਿਫ਼ਟ ਡਿਜ਼ਾਇਰ ਕਾਰ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਹੈ । ਡੀ. ਆਈ. ਜੀ. ਰੋਪੜ ਰੇਂਜ ਨੀਲਾਂਬਰੀ ਜਗਦਲੇ, ਐਸ. ਐਸ. ਪੀ. ਦੀਪਕ ਪਾਰੀਕ ਦੀ ਨਿਗਰਾਨੀ ਹੇਠ ਪੁਲਸ ਟੀਮ ਨੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ ।
Punjab Bani 05 November,2024
ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ
ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ । ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਮ੍ਰਿਤਕ ਦਾ ਭਰਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਿੰਡ ’ਚ ਕਿਸੇ ਨਾਲ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ । ਇਸੇ ਰੰਜਸ਼ ਨੂੰ ਲੈ ਕੇ ਉਨ੍ਹਾਂ ਦੇ ਨੌਜਵਾਨ ਪੁੱਤ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਰਵੀ ਉਮਰ ਕਰੀਬ 36 ਸਾਲ ਦੀ ਮੌਤ ਹੋ ਗਈ । ਪਰਿਵਾਰਕ ਮੈਬਰਾਂ ਇਨਸਾਫ਼ ਦੀ ਮੰਗ ਕਰਦਿਆਂ ਗੋਲੀਆਂ ਚਲਾਉਣ ਵਾਲਿਆਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ।ਉਧਰ ਮੌਕੇ ’ਤੇ ਪਹੁੰਚੇ ਸੁਖਵਿੰਦਰ ਸਿੰਘ ਡੀ. ਐਸ. ਪੀ. ਨੇ ਦੱਸਿਆ ਕਿ ਮ੍ਰਿਤਕ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 05 November,2024
ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ ਬੀ ਕੇ ਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ - ਪੁਲਿਸ ਟੀਮਾਂ ਵੱਲੋਂ ਦੋਵਾਂ ਅਪਰਾਧਾਂ ਵਿੱਚ ਵਰਤਿਆਂ ਗਿਆ ਲਾਲ ਰੰਗ ਦਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ - ਵਿਕਾਸ ਪ੍ਰਭਾਕਰ ਕਤਲ ਕੇਸ ਵਿੱਚ ਵੀ ਵਿਦੇਸ਼ੀ ਅਧਾਰਤ ਹੈਂਡਲਰ ਹਰਜੀਤ ਉਰਫ਼ ਲਾਡੀ ਸੀ ਲੋੜੀਂਦਾ, ਉਸ ‘ਤੇ 10 ਲੱਖ ਰੁਪਏ ਦਾ ਇਨਾਮ : ਡੀ ਜੀ ਪੀ ਗੌਰਵ ਯਾਦਵ - ਇੱਕ ਹੋਰ ਦੋਸ਼ੀ ਦੀ ਹੋਈ ਸ਼ਨਾਖਤ, ਪੁਲਿਸ ਟੀਮਾਂ ਵੱਲੋਂ ਛਾਪੇਮਾਰੀਆਂ ਜਾਰੀ : ਸੀ ਪੀ ਕੁਲਦੀਪ ਚਾਹਲ ਚੰਡੀਗੜ੍ਹ/ਲੁਧਿਆਣਾ, 5 ਨਵੰਬਰ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਹਮਲਿਆਂ ਦੇ ਕੇਸ ਨੂੰ ਸੁਲਝਾ ਲਿਆ ਹੈ । ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬੂਥਗੜ੍ਹ ਜ਼ਿਲ੍ਹਾ ਲੁਧਿਆਣਾ, ਰਵਿੰਦਰ ਪਾਲ ਸਿੰਘ ਉਰਫ਼ ਰਵੀ (38), ਮਨੀਸ਼ ਸਾਹਿਦ ਉਰਫ਼ ਸੰਜੂ (30) ਅਤੇ ਅਨਿਲ ਕੁਮਾਰ ਉਰਫ਼ ਹਨੀ (27) ਤਿੰਨੋਂ ਵਾਸੀ ਰਾਹੋਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ । ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਲਾਲ ਰੰਗ ਦਾ ਟੀਵੀਐਸ ਰੇਡਰ ਮੋਟਰਸਾਈਕਲ (ਪੀਬੀ 32 ਏਸੀ 3770) ਜ਼ਬਤ ਕੀਤਾ ਹੈ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ । ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਜ਼ਰੀਏ ਦੱਸਿਆ ਕਿ ਇਸ ਆਪ੍ਰੇਸ਼ਨ ਨਾਲ 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ 'ਤੇ ਹਮਲਾ ਅਤੇ ਹਾਲ ਹੀ ਵਿੱਚ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ 'ਤੇ ਹਮਲੇ ਸਬੰਧੀ ਘਟਨਾ ਸਮੇਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਦੀਆਂ ਦੋਵੇਂ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ । ਦੱਸਣਯੋਗ ਹੈ ਕਿ 16 ਅਕਤੂਬਰ ਦੀ ਰਾਤ ਕਰੀਬ 9.40 ਵਜੇ ਹੈਬੋਵਾਲ, ਲੁਧਿਆਣਾ ਦੇ ਨਿਊ ਚੰਦਰ ਨਗਰ ਵਿਖੇ ਸਥਿਤ ਸ਼ਿਵ ਸੈਨਾ ਆਗੂ ਯੋਗੇਸ਼ ਬਖਸ਼ੀ ਦੇ ਘਰ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਪੈਟਰੋਲ ਬੰਬ ਸੁੱਟਿਆ ਸੀ । ਇਸ ਘਟਨਾ ਤੋਂ ਕਰੀਬ ਪੰਦਰਾਂ ਦਿਨਾਂ ਬਾਅਦ ਸ਼ਨੀਵਾਰ ਦੀ ਰਾਤ ਨੂੰ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਦੇ ਘਰ 'ਤੇ ਵੀ ਇਸੇ ਤਰ੍ਹਾਂ ਦਾ ਪੈਟਰੋਲ ਬੰਬ ਹਮਲਾ ਹੋਇਆ । ਡੀ ਜੀ ਪੀ ਨੇ ਕਿਹਾ ਕਿ ਵਿਦੇਸ਼ੀ ਹੈਂਡਲਰ ਹਰਜੀਤ ਸਿੰਘ ਉਰਫ਼ ਲਾਡੀ ਪੰਜਾਬ ਦੇ ਨੰਗਲ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਲੋੜੀਂਦਾ ਮੁਲਜ਼ਮ ਹੈ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਉਸ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ । ਮੀਡੀਆ ਨਾਲ ਗੱਲਬਾਤ ਦੌਰਾਨ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਨੂੰ ਟਰੇਸ ਕਰਨ ਲਈ ਤੁਰੰਤ ਕਾਰਵਾਈ ਕਰਦਿਆਂ ਡੀ. ਸੀ. ਪੀ. ਇਨਵੈਸਟੀਗੇਸ਼ਨ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ । ਉਹਨਾਂ ਅੱਗੇ ਦੱਸਿਆ ਕਿ ਸੀ ਆਈ ਟੀਮ ਦੀ ਅਗਵਾਈ ਏਆਈਜੀ ਸਿਮਰਤਪਾਲ ਸਿੰਘ ਢੀਂਡਸਾ ਕਰ ਰਹੇ ਸਨ, ਜਦਕਿ ਏਡੀਸੀਪੀ ਇਨਵੈਸਟੀਗੇਸ਼ਨ ਲੁਧਿਆਣਾ ਅਮਨਦੀਪ ਸਿੰਘ ਬਰਾੜ, ਏਡੀਸੀਪੀ ਜ਼ੋਨ-3 ਲੁਧਿਆਣਾ ਰਮਨਦੀਪ ਸਿੰਘ ਭੁੱਲਰ, ਏਸੀਪੀ ਸਿਵਲ ਲਾਈਨ ਲੁਧਿਆਣਾ ਆਕਰਸ਼ੀ ਜੈਨ ਅਤੇ ਏਸੀਪੀ ਵੈਸਟ ਲੁਧਿਆਣਾ ਗੁਰਦੇਵ ਸਿੰਘ ਵੱਖ-ਵੱਖ ਟੀਮਾਂ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਇਕੱਠੇ ਕੀਤੇ ਤਕਨੀਕੀ ਸਬੂਤਾਂ ਦੇ ਨਾਲ-ਨਾਲ ਬਾਰੀਕੀ ਨਾਲ ਕੀਤੀ ਗਈ ਜਾਂਚ ਸਦਕਾ ਦੋਵਾਂ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਬੀਕੇਆਈ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ । ਸੀਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਦੋਵਾਂ ਅਪਰਾਧਾਂ ਵਿੱਚ ਵਰਤਿਆ ਗਿਆ ਲਾਲ ਰੰਗ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅਨਿਲ ਉਰਫ ਹਨੀ ਅਤੇ ਰਵਿੰਦਰ ਉਰਫ ਰਵੀ ਦੋਵੇਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਪਾਏ ਗਏ, ਜਦੋਂਕਿ ਗ੍ਰਿਫਤਾਰ ਮੁਲਜ਼ਮ ਜਸਵਿੰਦਰ ਉਰਫ ਬਿੰਦਰ ਹੈਬੋਵਾਲ 'ਚ ਹੋਈ ਘਟਨਾ ਵਿੱਚ ਉਹਨਾਂ ਦੇ ਨਾਲ ਸੀ। ਸੀਪੀ ਨੇ ਕਿਹਾ ਕਿ ਉਹਨਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਦੇ ਹੋਏ ਪੈਟਰੋਲ ਬੰਬ ਸੁੱਟਣ ਵਿੱਚ ਸ਼ਾਮਲ ਤੀਜੇ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਪੁਲਿਸ ਟੀਮਾਂ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ । ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ, ਜਿਹਨਾਂ ਵਿੱਚ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਐਫ. ਆਈ. ਆਰ. ਨੰਬਰ 147 ਮਿਤੀ 21-10-2024 ਅਧੀਨ ਧਾਰਾ 125, 285, 324 ਬੀ. ਐਨ. ਐਸ. ਅਤੇ ਬਾਅਦ ਵਿੱਚ ਧਾਰਾ 113(2) ਬੀ. ਐਨ. ਐਸ. ਜੋੜੀ ਗਈ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 02-11-20 2024 ਅਧੀਨ ਧਾਰਾ 125, 285, 324, 3(5) ਬੀਐਨਐਸ ਅਤੇ ਬਾਅਦ ਵਿੱਚ ਧਾਰਾ 113 (2) ਬੀਐਨਐਸ ਜੋੜੀ ਗਈ ਹੈ ।
Punjab Bani 05 November,2024
ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਢਾਬਾ ਖੋਲ੍ਹ ਦਾਰੂ ਤੇ ਮੁਰਗਾ ਖੁਆ ਰਹੀ ਮਹਿਲਾ ਨੂੰ ਨਿਹੰਗ ਸਿੰਘਾਂ ਕੀਤਾ ਹੰਗਾਮਾ
ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਢਾਬਾ ਖੋਲ੍ਹ ਦਾਰੂ ਤੇ ਮੁਰਗਾ ਖੁਆ ਰਹੀ ਮਹਿਲਾ ਨੂੰ ਨਿਹੰਗ ਸਿੰਘਾਂ ਕੀਤਾ ਹੰਗਾਮਾ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਔਰਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਖੋਲ੍ਹੇ ਗਏ ਢਾਬੇ ’ਤੇ ਲੋਕਾਂ ਨੂੰ ਦਾਰੂ ਤੇ ਮੁਰਗਾ ਖਿਲਾਇਆ ਜਾ ਰਿਹਾ ਸੀ ਇਸ ਸਬੰਧੀ ਜਾਣਕਾਰੀ ਜਦੋਂ ਨਿਹੰਗ ਸਿੰਘ ਕੋਲ ਪਹੁੰਚੇ ਤਾਂ ਉੱਥੇ ਹੰਗਾਮਾ ਹੋ ਗਿਆ । ਇਹ ਮਾਮਲਾ ਜਲੰਧਰ ਦੇ ਗੁਰੂ ਤੇਗ ਬਹਾਦੁਰ ਨਗਰ ਦਾ ਦੱਸਿਆ ਜਾ ਰਿਹਾ ਹੈ।ਗੱਲਬਾਤ ਦੌਰਾਨ ਸਿੰਘ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਅੱਜ ਸਾਨੂੰ ਕਿਸੇ ਵਿਅਕਤੀ ਵੱਲੋਂ ਦੱਸਿਆ ਗਿਆ ਕਿ ਜਲੰਧਰ ਦੇ ਮੈਂਬਰੋ ਚੌਂਕ ਦੇ ਕੋਲ ਇਕ ਮਹਿਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਢਾਬਾ ਚਲਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਸ ਵੱਲੋਂ ਲੋਕਾਂ ਨੂੰ ਮੀਟ, ਮੱਛੀ, ਆਂਡੇ ਅਤੇ ਸ਼ਰਾਬ ਦਾ ਸੇਵਨ ਕਰਾਇਆ ਜਾ ਰਿਹਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਜਿਸ ਤੋਂ ਬਾਅਦ ਜਦੋਂ ਅਸੀਂ ਉੱਥੇ ਪਹੁੰਚੇ ਤਾਂ ਅਸੀਂ ਦੇਖਿਆ ਕਿ ਮਹਿਲਾ ਵੱਲੋਂ ਬੋਰਡ ਲਗਾਇਆ ਗਿਆ ਹੈ ਜਿਸਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਲਿਖਿਆ ਗਿਆ ਹੈ ਅਤੇ ਜਦੋਂ ਉਸ ਤੋਂ ਪੁੱਛਿਆ ਗਿਆ ਕਿ ਇਹ ਤੁਸੀਂ ਕਿਉਂ ਕੀਤਾ ਤਾਂ ਉਨ੍ਹਾਂ ਨੇ ਕਿਸੇ ਵੀ ਤਰੀਕੇ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਇਸ ਮਹਿਲਾ ਨੇ ਕੀਤਾ ਹੈ ਇਸ ਨੂੰ ਇਸ ਦੀ ਬਣਦੀ ਸਜ਼ਾ ਪ੍ਰਸ਼ਾਸਨ ਨੂੰ ਦੇਣੀ ਚਾਹੀਦੀ ਹੈ ।
Punjab Bani 05 November,2024
ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ
ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ ਲੁਧਿਆਣਾ : ਪੰਜਾਬ ਦੇ ਲੁਧਿਆਣਾ `ਚ ਪਿਛਲੇ 15 ਦਿਨਾਂ `ਚ ਸ਼ਿਵ ਸੈਨਾ ਆਗੂਆਂ ਦੇ ਘਰਾਂ `ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕੀਤੀ । ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ । ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ `ਚ ਕੈਦ ਹੋ ਗਏ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ । ਲੁਧਿਆਣਾ `ਚ ਸ਼ਿਵ ਸੈਨਾ ਦੇ ਦੋ ਨੇਤਾਵਾਂ `ਤੇ ਹਮਲਾ ਹੋਇਆ ਹੈ । ਦੋਵਾਂ ਮਾਮਲਿਆਂ ਵਿੱਚ ਦੋਸ਼ੀ ਵੱਖ-ਵੱਖ ਹੈ। ਇਹ ਬਦਮਾਸ਼ ਜ਼ਿਆਦਾਤਰ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਇਨ੍ਹਾਂ ਲੋਕਾਂ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਖੁਲਾਸਾ ਪੁਲਸ ਪੁੱਛਗਿੱਛ ਦੌਰਾਨ ਹੋਵੇਗਾ । ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ `ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ । ਸਿ਼ਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ਸ਼ੁੱਕਰਵਾਰ (1 ਨਵੰਬਰ) ਦੁਪਹਿਰ 2:45 ਵਜੇ ਹੋਏ ਪੈਟਰੋਲ ਬੰਬ ਹਮਲੇ ਦਾ ਅੱਤਵਾਦੀ ਸਬੰਧ ਸਾਹਮਣੇ ਆਇਆ ਹੈ। ਇਹ ਹਮਲਾ ਪਾਕਿਸਤਾਨ ਵਿੱਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਕੀਤਾ ਸੀ। ਨੀਤਾ ਭਾਰਤ ਵਿੱਚ ਮੋਸਟ ਵਾਂਟੇਡ ਦੀ ਸੂਚੀ ਵਿੱਚ ਸ਼ਾਮਲ ਹੈ। ਰਣਜੀਤ ਸਿੰਘ ਨੀਟਾ ਦੇ ਮੁੱਖ ਹੈਂਡਲਰ ਫਤਿਹ ਸਿੰਘ ਬਾਗੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਸਿਰਫ਼ ਇੱਕ ਚੇਤਾਵਨੀ ਸੀ, ਜੇਕਰ ਤੁਸੀਂ ਸੁਧਾਰ ਨਾ ਕੀਤਾ ਤਾਂ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। ਇਹ ਜ਼ਿੰਮੇਵਾਰੀ ਕਈ ਪੱਤਰਕਾਰਾਂ ਨੂੰ ਭੇਜੀ ਗਈ ਈਮੇਲ ਰਾਹੀਂ ਲਈ ਗਈ ਹੈ। ਲੁਧਿਆਣਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿਛਲੇ ਦਿਨੀਂ ਹਿੰਦੂ ਅੱਤਵਾਦੀਆਂ ਦੇ ਟਿਕਾਣਿਆਂ `ਤੇ ਪੈਟਰੋਲ ਬੰਬ ਸੁੱਟੇ ਗਏ ਸਨ । ਇਹ ਚੇਤਾਵਨੀ ਹੈ, ਜੇਕਰ ਉਨ੍ਹਾਂ ਨੇ ਸਿੱਖ ਵਿਰੋਧੀ ਗਤੀਵਿਧੀਆਂ ਬੰਦ ਨਾ ਕੀਤੀਆਂ ਤਾਂ ਇਸ ਦੇ ਨਤੀਜੇ ਹੋਰ ਵੀ ਗੰਭੀਰ ਹੋਣਗੇ ਅਤੇ ਇਸ ਲਈ ਤਿਆਰ ਰਹੋ। ਉਹ ਹਰ ਰੋਜ਼ ਸਿੱਖਾਂ ਦੇ ਜ਼ਖਮਾਂ `ਤੇ ਲੂਣ ਛਿੜਕਦੇ ਹਨ। ਇਨ੍ਹਾਂ ਨੇ 6 ਜੂਨ ਦੇ ਘੱਲੂਘਾਰੇ (ਸਾਕਾ ਨੀਲਾ ਤਾਰਾ) ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦਿਨਾਂ ਦੌਰਾਨ ਜਾਣ ਬੁੱਝ ਕੇ ਸਰਕਾਰ ਦੀ ਸਰਪ੍ਰਸਤੀ ਕੀਤੀ । ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਆਪਣਾ ਰੋਲ ਮਾਡਲ ਦੱਸ ਕੇ ਦੋ ਪ੍ਰੋਗਰਾਮ ਚਲਾਏ ਜਾ ਰਹੇ ਹਨ, ਉਹ ਅਸਹਿ ਹਨ ।
Punjab Bani 05 November,2024
25 ਕਰੋੜ ਰੁਪਏ ਦਾ ਸੋਨਾ ਗਬਨ ਕਰਨ ਦਾ ਮਾਮਲਾ ਆਇਆ ਸਾਹਮਣੇ
25 ਕਰੋੜ ਰੁਪਏ ਦਾ ਸੋਨਾ ਗਬਨ ਕਰਨ ਦਾ ਮਾਮਲਾ ਆਇਆ ਸਾਹਮਣੇ ਜਲੰਧਰ : ਲਾਲ ਬਜ਼ਾਰ ਸਥਿਤ ਸੁਨਿਆਰਾ ਬਾਜ਼ਾਰ ਦੇ ਇਕ ਜਿਊਲਰਜ਼ ਤੋਂ ਕਰੀਬ 25 ਕਰੋੜ ਰੁਪਏ ਦਾ ਸੋਨਾ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਕੁਮਾਰ ਨੇ ਦੱਸਿਆ ਕਿ ਅਜੇ ਤੱਕ ਉਨ੍ਹਾਂ ਦੇ ਧਿਆਨ `ਚ ਕੋਈ ਸਿ਼ਕਾਇਤ ਨਹੀਂ ਆਈ ਹੈ ਪਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਐੱਸ. ਐੱਮ. ਜਿਓਲਰਜ ਦੇ ਮਾਲਕ ਸੰਨੀ ਤੇ ਮਨੀ `ਤੇ ਧੋਖਾਧੜੀ ਦਾ ਦੋਸ਼ ਹੈ । ਦੱਸਿਆ ਜਾ ਰਿਹਾ ਹੈ ਕਿ 2 ਪੀੜਤਾਂ ਨੇ ਪੁਲਿਸ ਨੂੰ ਸਿਕਾਇਤ ਦਿੱਤੀ ਹੈ । ਪੁਲਸ ਨੂੰ ਦਿੱਤੀ ਸਿ਼ਕਾਇਤ `ਚ ਪੀੜਤਾਂ ਨੇ ਦੱਸਿਆ ਹੈ ਕਿ ਉਕਤ ਵਿਅਕਤੀ ਉਨ੍ਹਾਂ ਦਾ ਸੋਨਾ ਲੈ ਕੇ ਫਰਾਰ ਹੋ ਗਿਆ ਹੈ । ਪੀੜਤ ਸੁਨੀਲ ਕੁਮਾਰ ਨੇ ਮੀਡੀਆ ਸਾਹਮਣੇ ਆ ਕੇ ਦੋਸ਼ ਲਾਇਆ ਕਿ ਐੱਸ. ਐੱਮ. ਜਿਉਲਰਜ਼ ਨੇ 20 ਤੋਂ 25 ਤੋਲੇ ਸੋਨਾ ਹੜੱਪ ਲਿਆ ਹੈ । ਉਸ ਨੇ 20 ਤੋਂ 25 ਤੋਲੇ ਸੋਨੇ ਦੀ ਠੱਗੀ ਮਾਰਨ ਦਾ ਦੋਸ਼ ਲਾਇਆ ਹੈ । ਪੀੜਤ ਨੇ ਦੱਸਿਆ ਕਿ ਉਸ ਨੇ ਪੁਲਸ ਕਮਿਸ਼ਨਰ ਦਫ਼ਤਰ ’ਚ ਸਿ਼ਕਾਇਤ ਵੀ ਦਿੱਤੀ ਹੈ । ਉਸ ਕੋਲ ਧੋਖਾਧੜੀ ਦੇ ਸਾਰੇ ਸਬੂਤ ਹਨ । ਪੀੜਤ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸ ਦਾ 6.50 ਲੱਖ ਰੁਪਏ ਦਾ 8 ਤੋਲਾ ਸੋਨਾ ਲੈ ਕੇ ਫਰਾਰ ਹੋ ਗਿਆ। ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ । ਇਸ ਤੋਂ ਬਾਅਦ ਉਸ ਨੇ ਬੱਚਿਆਂ ਲਈ ਸੋਨਾ ਰੱਖ ਲਿਆ ਸੀ । ਜਦ ਉਹ ਆਪਣਾ ਸੋਨਾ ਲੈਣ ਲਈ ਉਨ੍ਹਾਂ ਦੇ ਘਰ ਗਿਆ ਤਾਂ ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਦੇ ਪੁੱਤਰ ਨੂੰ ਕੁਝ ਹੋਇਆ ਤਾਂ ਉਹ ਉਸ ਵਿਰੁੱਧ ਕਾਰਵਾਈ ਕਰੇਗਾ । ਪੀੜਤ ਨੇ ਦੱਸਿਆ ਕਿ ਦੋਵੇਂ ਭਰਾ ਸੰਨੀ ਤੇ ਮਨੀ ਹੁਣ ਫਰਾਰ ਹਨ । ਪੀੜਤ ਨੇ ਦੱਸਿਆ ਕਿ 20 ਤੋਂ 25 ਵਿਅਕਤੀਆਂ ਨਾਲ ਦੋ ਜਿਉਲਰ ਭਰਾਵਾਂ ਨੇ ਠੱਗੀ ਮਾਰੀ ਹੈ । ਜਿਉਲਰ ਮਾਲਕ ਵੱਲੋਂ ਕੋਈ ਬਿਆਨ ਨਹੀਂ ਆਇਆ, ਸੁਨੀਲ ਨੇ ਕਿਹਾ ਕਿ ਉਸ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਉਹ ਮਰਨ ਲਈ ਮਜਬੂਰ ਹੈ । ਸੁਨੀਲ ਨੇ ਦੱਸਿਆ ਕਿ ਉਸ ਦੇ ਘਰ ਖਾਣ ਲਈ ਰੋਟੀ ਨਹੀਂ ਹੈ । ਪ੍ਰਧਾਨ ਹਰਜੀਤ ਨੂੰ ਲੈ ਕੇ ਜੌਹਰੀ ਦੇ ਘਰ ਗਿਆ ਪਰ ਸੰਨੀ ਤੇ ਮਨੀ ਘਰੋਂ ਗਾਇਬ ਸਨ ।
Punjab Bani 05 November,2024
16.5 ਮਿਲੀਅਨ ਡਾਲਰ ਦੀ ਕੋਕੀਨ ਸਮੇਤ ਮਿਸ਼ੀਗਨ ਬਾਰਡਰ `ਤੇ ਪੰਜਾਬੀ ਡਰਾਈਵਰ ਗ੍ਰਿਫਤਾਰ
16.5 ਮਿਲੀਅਨ ਡਾਲਰ ਦੀ ਕੋਕੀਨ ਸਮੇਤ ਮਿਸ਼ੀਗਨ ਬਾਰਡਰ `ਤੇ ਪੰਜਾਬੀ ਡਰਾਈਵਰ ਗ੍ਰਿਫਤਾਰ ਮਿਸ਼ੀਗਨ : ਮਿਸ਼ੀਗਨ ਦੇ ਪੋਰਟ ਹਿਊਰਨ `ਚ ਪਾਈਨ ਗਰੋਵ ਐਵੇਨਿਊ `ਤੇ ਰੂਟੀਨ ਟਰੈਫਿਕ ਸਟਾਪ ਦੌਰਾਨ 29 ਸਾਲਾ ਸੁਖਜਿੰਦਰ ਸਿੰਘ ਨੂੰ 15 ਅਕਤੂਬਰ ਨੂੰ ਫੜਿਆ ਗਿਆ ਸੀ। ਖੇਤਰ ਦੇ ਇਤਿਹਾਸ ਦੇ ਸਭ ਤੋਂ ਵੱਡੇ ਨਸ਼ੀਲੇ ਪਦਾਰਥਾਂ ਵਿੱਚੋਂ ਇੱਕ ਵਿੱਚ, ਅਧਿਕਾਰੀਆਂ ਨੇ ਇੱਕ ਕੈਨੇਡੀਅਨ ਟਰੱਕ ਡਰਾਈਵਰ `ਤੇ 370 ਪੌਂਡ ਤੋਂ ਵੱਧ ਕੋਕੀਨ ਰੱਖਣ ਅਤੇ ਵੰਡਣ ਦਾ ਦੋਸ਼ ਲਗਾਇਆ ਹੈ, ਜਿਸਦੀ ਅੰਦਾਜ਼ਨ ਕੀਮਤ $16.5 ਮਿਲੀਅਨ ਹੈ। ਦੋਸ਼ੀ 29 ਸਾਲਾ ਸੁਖਜਿੰਦਰ ਸਿੰਘ ਨੂੰ 15 ਅਕਤੂਬਰ ਨੂੰ ਬਲੂ ਵਾਟਰ ਬ੍ਰਿਜ ਰਾਹੀਂ ਕੈਨੇਡਾ ਦੇ ਓਨਟਾਰੀਓ ਨਾਲ ਸਿੱਧੇ ਤੌਰ `ਤੇ ਜੁੜੇ ਸ਼ਹਿਰ ਮਿਸ਼ੀਗਨ ਦੇ ਪੋਰਟ ਹਿਊਰਨ `ਚ ਪਾਈਨ ਗਰੋਵ ਐਵੇਨਿਊ `ਤੇ ਰੂਟੀਨ ਟਰੈਫਿਕ ਸਟਾਪ ਦੌਰਾਨ ਫੜਿਆ ਗਿਆ ਸੀ। ਸੇਂਟ ਕਲੇਅਰ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਇਹ ਉਨ੍ਹਾਂ ਦੀ ਡਰੱਗ ਟਾਸਕ ਫੋਰਸ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ, ਜੋ ਇਸ ਨਾਜ਼ੁਕ ਸਰਹੱਦੀ ਕ੍ਰਾਸਿੰਗ `ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਵਧੇ ਹੋਏ ਯਤਨਾਂ ਨੂੰ ਦਰਸਾਉਂਦੀ ਹੈ।ਸਿੰਘ ਦੀ ਗ੍ਰਿਫਤਾਰੀ ਨੇ ਕਾਫੀ ਧਿਆਨ ਖਿੱਚਿਆ ਹੈ, ਕਿਉਂਕਿ ਉਸਦੇ ਟਰੱਕ ਵਿੱਚ ਕਥਿਤ ਤੌਰ `ਤੇ ਨਸ਼ੀਲੇ ਪਦਾਰਥਾਂ ਦੀ ਮਾਤਰਾ ਮਿਲੀ ਸੀ। 18 ਅਕਤੂਬਰ ਨੂੰ, ਉਸ `ਤੇ ਰਸਮੀ ਤੌਰ `ਤੇ 1,000 ਗ੍ਰਾਮ ਤੋਂ ਵੱਧ ਨਿਯੰਤਰਿਤ ਪਦਾਰਥ ਦੀ ਸਪੁਰਦਗੀ ਦਾ ਦੋਸ਼ ਲਗਾਇਆ ਗਿਆ ਸੀ, ਜੋ ਕਿ ਮਿਸ਼ੀਗਨ ਕਾਨੂੰਨ ਦੇ ਤਹਿਤ ਉਮਰ ਕੈਦ ਤੱਕ ਦੀ ਸਜ਼ਾ ਅਤੇ $1 ਮਿਲੀਅਨ ਤੱਕ ਦਾ ਜੁਰਮਾਨਾ ਹੈ। ਸਿੰਘ ਦਾ ਜ਼ਮਾਨਤ ਬਾਂਡ $500,000 ਰੱਖਿਆ ਗਿਆ ਹੈ, ਅਤੇ ਉਸਦੀ ਮੁਢਲੀ ਜਾਂਚ 5 ਨਵੰਬਰ ਨੂੰ ਸਵੇਰੇ 10 ਵਜੇ ਹੋਣੀ ਹੈ ।
Punjab Bani 05 November,2024
ਪੱਛਮੀ ਦਿੱਲੀ 'ਚ ਅਪਰਾਧੀਆਂ 'ਤੇ ਕਾਰਵਾਈ, ਅਕਤੂਬਰ 'ਚ 253 ਅਪਰਾਧੀ ਗ੍ਰਿਫ਼ਤਾਰ
ਪੱਛਮੀ ਦਿੱਲੀ 'ਚ ਅਪਰਾਧੀਆਂ 'ਤੇ ਕਾਰਵਾਈ, ਅਕਤੂਬਰ 'ਚ 253 ਅਪਰਾਧੀ ਗ੍ਰਿਫ਼ਤਾਰ ਨਵੀਂ ਦਿੱਲੀ : ਤਿਉਹਾਰਾਂ ਦੇ ਸੀਜ਼ਨ ਦੌਰਾਨ ਇੱਕ ਵਿਸ਼ੇਸ਼ ਆਪ੍ਰੇਸ਼ਨ ਵਿੱਚ ਪੁਲਸ ਨੇ ਇਸ ਸਾਲ ਅਕਤੂਬਰ ਵਿੱਚ 33 ਲੁਟੇਰਿਆਂ, 34 ਸਨੇਚਰਾਂ ਸਮੇਤ 253 ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਅਨੁਸਾਰ ਪਿਛਲੇ ਸਾਲ ਦੀ ਇਸੇ ਮਿਆਦ ਮੁਕਾਬਲੇ ਇਸ ਸਾਲ ਅਕਤੂਬਰ ਤੱਕ ਸਨੈਚਿੰਗ ਨਾਲ ਸਬੰਧਤ ਪੀ ਸੀ ਆਰ ਕਾਲਾਂ ਵਿੱਚ 39 ਫ਼ੀਸਦੀ ਅਤੇ ਲੁੱਟ-ਖੋਹ ਨਾਲ ਸਬੰਧਤ ਕਾਲਾਂ ਵਿੱਚ 24 ਫ਼ੀਸਦੀ ਦੀ ਕਮੀ ਆਈ ਹੈ । ਇੱਕ ਅਧਿਕਾਰੀ ਨੇ ਕਿਹਾ, ਪੱਛਮੀ ਜ਼ਿਲ੍ਹਾ ਪੁਲਸ ਨੇ ਅਕਤੂਬਰ 2024 ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੜਕਾਂ 'ਤੇ ਹਿੰਸਾ ਵਿੱਚ ਸ਼ਾਮਲ ਅਪਰਾਧੀਆਂ ਅਤੇ ਬਦਮਾਸ਼ਾਂ 'ਤੇ ਕਾਰਵਾਈ ਸ਼ੁਰੂ ਕੀਤੀ ਸੀ । ਉਨ੍ਹਾਂ ਦੱਸਿਆ ਕਿ 33 ਲੁਟੇਰਿਆਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ 21 ਮੁਕੱਦਮੇ ਹੱਲ ਕੀਤੇ ਅਤੇ ਉਨ੍ਹਾਂ ਕੋਲੋਂ ਇਕ ਮੋਬਾਈਲ ਫੋਨ, ਤਿੰਨ ਸੋਨੇ ਦੀਆਂ ਚੇਨੀਆਂ ਅਤੇ ਹੋਰ ਸੋਨੇ ਦੀਆਂ ਵਾਲੀਆਂ, ਤਿੰਨ ਚਾਕੂ ਅਤੇ ਨਕਦੀ ਬਰਾਮਦ ਕੀਤੀ । ਪੱਛਮੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਸ (ਡੀ ਸੀ ਪੀ) ਵਿਚਾਰ ਵੀਰ ਨੇ ਕਿਹਾ ਕਿ ਪੁਲਸ ਨੇ 34 ਸਨੇਚਰਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ ਉਨ੍ਹਾਂ ਤੋਂ ਚਾਰ ਮੋਬਾਈਲ ਫੋਨ, ਇੱਕ ਸੋਨੇ ਦੀ ਚੇਨ, ਦੋ ਦੋਪਹੀਆ ਵਾਹਨ ਅਤੇ ਨਕਦੀ ਬਰਾਮਦ ਕਰਕੇ 30 ਮਾਮਲਿਆਂ ਨੂੰ ਹੱਲ ਕੀਤਾ ਹੈ । ਡੀ ਸੀ ਪੀ ਨੇ ਦੱਸਿਆ ਕਿ ਇਸੇ ਤਰ੍ਹਾਂ 12 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਚੋਰੀ ਦੇ 7 ਮਾਮਲਿਆਂ ਨੂੰ ਹੱਲ ਕਰਦੇ ਹੋਏ ਮੋਬਾਈਲ ਫੋਨ, ਦੋਪਹੀਆ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ। ਪੁਲਸ ਨੇ 174 ਚੋਰਾਂ ਨੂੰ ਕਾਬੂ ਕੀਤਾ ਅਤੇ 209 ਮਾਮਲੇ ਹੱਲ ਕੀਤੇ। ਇਨ੍ਹਾਂ ਕੋਲੋਂ ਕੁੱਲ 44 ਮੋਬਾਈਲ ਫੋਨ, 56 ਦੋਪਹੀਆ ਵਾਹਨ, ਛੇ ਕਾਰਾਂ, ਇੱਕ ਈ- ਰਿਕਸ਼ਾ ਅਤੇ ਨਕਦੀ ਆਦਿ ਬਰਾਮਦ ਹੋਇਆ ਹੈ। ਅਧਿਕਾਰੀ ਨੇ ਕਿਹਾ ਕਿ ਹੈ । ਇਹ ਅਪਰਾਧ ਨੂੰ ਨੱਥ ਪਾਉਣ ਲਈ ਸਾਰੇ ਮੋਰਚਿਆਂ 'ਤੇ ਇੱਕ ਵਿਆਪਕ ਮੁਹਿੰਮ ਹੈ। ਪੁਲਸ ਨੇ ਦੱਸਿਆ ਕਿ ਅਕਤੂਬਰ 2023 ਤੱਕ ਸਨੈਚਿੰਗ ਦੀਆਂ ਕੁੱਲ 1,442 ਪੀਸੀਆਰ ਕਾਲਾਂ ਦਰਜ ਕੀਤੀਆਂ, ਜਦੋਂ ਕਿ ਇਸ ਸਾਲ ਅਕਤੂਬਰ ਤੱਕ 875 ਅਜਿਹੀਆਂ ਕਾਲਾਂ ਦਰਜ ਕੀਤੀਆਂ। ਇਸ ਵਿਚ 39 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ। ਅਕਤੂਬਰ 2023 ਤੱਕ ਲੁੱਟ ਦੀ ਰਿਪੋਰਟ ਕਰਨ ਵਾਲੀਆਂ ਕੁੱਲ 785 ਪੀਸੀਆਰ ਕਾਲਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਅਕਤੂਬਰ 2024 ਤੱਕ ਲੁੱਟ ਨਾਲ ਸਬੰਧਤ 592 ਪੀ ਸੀ ਆਰ ਕਾਲਾਂ ਰਿਕਾਰਡ ਕੀਤੀਆਂ ਗਈਆਂ। ਇਸ 'ਚ 24 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ। ਵੀਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੋਟਰ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੁੱਲ ਮਿਲਾ ਕੇ 12 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ।
Punjab Bani 05 November,2024
ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਸਾਬਕਾ ਐਸ. ਐਚ. ਓ. ਤੇ ਏ ਐਸ. ਆਈ. ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਸਾਬਕਾ ਐਸ. ਐਚ. ਓ. ਤੇ ਏ ਐਸ. ਆਈ. ਗ੍ਰਿਫ਼ਤਾਰ ਚੰਡੀਗੜ੍ਹ, 4 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀ ਐਫ. ਆਈ. ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50 ਹਜ਼ਾਰ ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 04 November,2024
ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ਾਂ ਦੇ ਚਲਦਿਆਂ ਐਸ. ਟੀ. ਐਫ. ਦੇ ਸਬ-ਇੰਸਪੈਕਟਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ਾਂ ਦੇ ਚਲਦਿਆਂ ਐਸ. ਟੀ. ਐਫ. ਦੇ ਸਬ-ਇੰਸਪੈਕਟਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿੱਚ ਅੱਜ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੇ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ `ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗਣ ਤੇ ਪੁਲਸ ਵਲੋਂ ਫਿਲਹਾਲ ਦੀ ਘੜੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ ।ਪੁਲਸ ਵਲੋਂ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਰੀ ਹੈ। ਇਥੇ ਹੀ ਬਸ ਨਹੀਂ ਗ੍ਰਿਫ਼ਤਾਰ ਕੀਤੇ ਗਏ ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ । ਸੂਤਰਾਂ ਦਾ ਕਹਿਣਾ ਹੈ ਐਸ. ਟੀ. ਐਫ. ਦੇ ਮੁਖੀ ਗੁਰਮੀਤ ਸਿੰਘ ਕੋਲੋਂ ਅਧਿਕਾਰੀ ਵਧੇਰੇ ਪੁੱਛਗਿੱਛ ਕਰ ਰਹੇ ਹਨ ।
Punjab Bani 04 November,2024
ਪੁਲਸ ਨੇ ਕੀਤਾ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖਿ਼ਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ
ਪੁਲਸ ਨੇ ਕੀਤਾ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖਿ਼ਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਇਕ ਨੌਜਵਾਨ ਵਲੋਂ ਇਸ ਲਈ ਖੁਦਕੁਸ਼ੀ ਕਰ ਲਈ ਗਈ ਕਿਉਂਕਿ ਨੌਜਵਾਨ ਸਾਹਿਲ ਵਾਸੀ ਗੜ੍ਹਾ ਦੀ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਜਿਥੇ ਕੁੱਟਮਾਰ ਕੀਤੀ ਗਈ, ਉਥੇ ਉਸ ਦੇ ਉਸਦੀ ਪੇ੍ਰਮਿਕਾ ਹੱਥੋਂ ਰੱਖੜੀ ਵੀ ਬੰਨਵਾਈ ਗਈ, ਜਿਸਦੇ ਚਲਦਿਆਂ ਨੌਜਵਾਨ ਬੇਹਦ ਪ੍ਰ਼ੇਸ਼ਾਨ ਰਹਿੰਦਾ ਸੀ ਤੇ ਆਖਰਕਾਰ ਉਸ ਵਲੋਂ ਖੁਦਕੁਸ਼ੀ ਹੀ ਕਰ ਲਈ ਗਈ । ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ । ਫਿਲਹਾਲ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਫਗਵਾੜੀ ਮੁਹੱਲਾ ਵਾਸੀ ਸ਼ੰਟੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ-7 ਦੇ ਐੱਸ. ਐੱਚ. ਓ. ਅਨੂ ਪਾਲਿਆਲ ਨੇ ਕਿਹਾ- ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
Punjab Bani 04 November,2024
ਗੁਆਂਢੀ ਨੇ ਕੀਤਾ ਗੁਆਂਢ ਵਿਚ ਰਹਿੰਦੇ ਦੋ ਮਾਸੂਮਾਂ ਨੂੰ ਅਗਵਾ
ਗੁਆਂਢੀ ਨੇ ਕੀਤਾ ਗੁਆਂਢ ਵਿਚ ਰਹਿੰਦੇ ਦੋ ਮਾਸੂਮਾਂ ਨੂੰ ਅਗਵਾ ਮਾਛੀਵਾੜਾ ਸਾਹਿਬ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਸ਼ਹਿਰ ਮਾਛੀਵਾਡਾ ਸਾਹਿਬ ਨੇੜਲੇ ਪਿੰਡ ਸ਼ਤਾਬਗੜ੍ਹ ਵਿਖੇ ਇੱਕ ਵਿਅਕਤੀ ਅਰਜਨ ਆਪਣੇ ਗੁਆਂਢ ’ਚ ਹੀ ਰਹਿੰਦੇ ਸੰਜੂ ਦੇ ਦੋ ਛੋਟੇ ਬੱਚੇ ਵਿਜੈ (8) ਤੇ ਅਜੈ (7) ਦੀਵਾਲੀ ਦੇ ਪਟਾਕੇ ਲੈ ਕੇ ਦੇਣ ਬਹਾਨੇ ਅਗਵਾ ਕਰਕੇ ਲੈ ਗਿਆ । ਸੰਜੂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਪਿੰਡ ਸ਼ਤਾਗਬੜ੍ਹ ਵਿਖੇ ਇੱਕ ਕਿਸਾਨ ਦੇ ਘਰ ’ਚ ਕਿਰਾਏ ’ਤੇ ਰਹਿੰਦਾ ਹੈ ਤੇ ਮਿਹਨਤ ਮਜ਼ਦੂਰੀ ਕਰਦਾ ਹੈ । ਉਸਦੇ ਗੁਆਂਢ ’ਚ ਹੀ ਇੱਕ ਹੋਰ ਕੁਆਰਟਰ ’ਚ ਅਰਜਨ ਉਰਫ਼ ਨੰਨੂ ਬਾਬੂ ਵਾਸੀ ਸਿਮਰੀ, ਵਾਰਡ ਨੰ. 5 ਖਹਿਲਾ ਮਿਸ਼ਰੀ, ਜ਼ਿਲਾ ਖਗੜੀਆ, ਬਿਹਾਰ ਵੀ ਆਪਣੇ ਬੱਚਿਆਂ ਸਮੇਤ ਰਹਿੰਦਾ ਸੀ । ਬਿਆਨਕਰਤਾ ਅਨੁਸਾਰ ਉਨ੍ਹਾਂ ਦੋਵਾਂ ਦਾ ਆਪਸ ’ਚ ਬਹੁਤ ਪਿਆਰ ਸੀ ਅਤੇ ਇੱਕ ਦੂਜੇ ਘਰ ਕਾਫ਼ੀ ਆਉਣਾ ਜਾਣਾ ਸੀ । ਲੰਘੀ 31 ਅਕਤੂਬਰ ਦੀ ਦੁਪਹਿਰ ਨੂੰ ਅਰਜਨ ਉਨ੍ਹਾਂ ਦੇ ਘਰ ਆਇਆ ਤੇ ਉਸਨੇ ਕਿਹਾ ਕਿ ਉਹ ਦੀਵਾਲੀ ਦਾ ਸਮਾਨ ਤੇ ਪਟਾਕੇ ਲੈਣ ਲਈ ਮਾਛੀਵਾੜਾ ਸਾਹਿਬ ਜਾ ਰਿਹਾ ਹੈ ਤੇ ਉਹ ਮੇਰੇ ਦੋਵੇਂ ਬੱਚਿਆਂ ਨੂੰ ਆਪਣੇ ਨਾਲ ਲੈ ਗਿਆ । ਮੇਰੇ ਦੋਵੇਂ ਬੱਚੇ ਇਸ ਨੂੰ ਮਾਮਾ ਆਖ ਕੇ ਬੁਲਾਉਂਦੇ ਹਨ ਤੇ ਉਹ ਇਨ੍ਹਾਂ ਬੱਚਿਆਂ ਨੂੰ ਵੀ ਪਟਾਕੇ ਲੈ ਕੇ ਦੇ ਦੇਵੇਗਾ । ਅਰਜਨ ਤੇ ਮੇਰੇ ਦੋਵੇਂ ਬੱਚੇ ਦੇਰ ਸ਼ਾਮ ਜਦੋਂ ਘਰ ਵਾਪਸ ਨਾ ਆਏ ਤਾਂ ਉਨ੍ਹਾਂ ਦੀ ਕਾਫ਼ੀ ਤਲਾਸ਼ ਕੀਤੀ ਪਰ ਕੋਈ ਸੁਰਾਗ ਨਾ ਮਿਲਿਆ । ਅਖੀਰ ਲਾਪਤਾ ਬੱਚਿਆਂ ਦੇ ਪਿਤਾ ਸੰਜੂ ਨੇ ਮਾਛੀਵਾੜਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਿਸ ’ਤੇ ਪੁਲਿਸ ਨੇ ਅਰਜਨ ਖਿਲਾਫ਼ ਮਾਮਲਾ ਦਰਜ ਕਰਕੇ ਬੱਚਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ । ਮਾਛੀਵਾੜਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਅਗਵਾਕਾਰ ਅਰਜਨ ਦੀ ਪਤਨੀ ਤੇ ਉਸਦੇ ਪ੍ਰੇਮੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਕੈਮਰੇ ਵੀ ਦੇਖੇ ਜਾ ਰਹੇ ਹਨ ਤਾਂ ਜੋ ਬੱਚਿਆਂ ਦਾ ਕੁਝ ਪਤਾ ਲੱਗ ਸਕੇ ।
Punjab Bani 04 November,2024
ਭੀਮ ਸੈਨਾ ਮੁਖੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਨਮੋਲ ਬਿਸ਼ਨੋਈ ਖਿ਼ਲਾਫ਼ ਕੇਸ ਦਰਜ
ਭੀਮ ਸੈਨਾ ਮੁਖੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਨਮੋਲ ਬਿਸ਼ਨੋਈ ਖਿ਼ਲਾਫ਼ ਕੇਸ ਦਰਜ ਗੁਰੂਗ੍ਰਾਮ : ਗੁਰੂਗ੍ਰਾਮ ਪੁਲਸ ਨੇ ਭੀਮ ਸੈਨਾ ਦੇ ਮੁਖੀ ਸਤਪਾਲ ਤੰਵਰ ਨੂੰ ਵਿਦੇਸ਼ ਤੋਂ ਕਥਿਤ ਧਮਕੀਆਂ ਦੇਣ ਦੇ ਦੋਸ਼ ਹੇਠ ਲਾਰੈਂਸ ਬਿਸ਼ਨੋਈ ਦੇ ਭਰਾ ਤੇ ਗੈਂਗਸਟਰ ਅਨਮੋਲ ਬਿਸ਼ਨੋਈ ਖਿ਼ਲਾਫ਼ ਕੇਸ ਦਰਜ ਕੀਤਾ ਹੈ । ਅਨਮੋਲ ਜਿੰਬਾਬਵੇ ਤੇ ਕੀਨੀਆ ਦੇ ਮੋਬਾਈਲ ਨੰਬਰਾਂ ਦੀ ਵਰਤੋਂ ਕਰਕੇ ਅਮਰੀਕਾ ਤੇ ਕੈਨੇਡਾ ਤੋਂ ਧਮਕੀਆਂ ਦੇਣ ਦੇ ਮਾਮਲਿਆਂ ’ਚ ਮੁਲਜ਼ਮ ਹੈ । ਸ਼ਿਕਾਇਤ ਮਗਰੋਂ ਪੁਲਸ ਨੇ ਜਾਂਚ ਲਈ ਕਈ ਐੱਸ. ਟੀ. ਐੱਫ. ਅਤੇ ਕਈ ਅਪਰਾਧ ਤੇ ਸਾਈਬਰ ਅਪਰਾਧ ਇਕਾਈਆਂ ਦੇ ਮੈਂਬਰਾਂ ਦੇ ਆਧਾਰ ’ਤੇ ਇੱਕ ਟੀਮ ਗਠਿਤ ਕੀਤੀ ਹੈ । ਅਧਿਕਾਰੀ ਨੇ ਦੱਸਿਆ ਕਿ ਅਨਮੋਲ ਬਿਸ਼ਨੋਈ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਸ਼ਿਕਾਇਤ ਅਨੁਸਾਰ ਭੀਮ ਸੈਨਾ ਮੁਖੀ ਸਤਪਾਲ ਤੰਵਰ ਨੂੰ 30 ਅਕਤੂਬਰ ਨੂੰ ਅਨਮੋਲ ਬਿਸ਼ਨੋਈ ਤੋਂ ਕਈ ਫੋਨ ਆਏ ਜਿਨ੍ਹਾਂ ’ਚ ਉਸ ਨੂੰ ਟੋਟੇ-ਟੋਟੇ ਕਰ ਦੇਣ ਦੀ ਚਿਤਾਵਨੀ ਦਿੱਤੀ ਗਈ। ਇਹ ਸਾਰੀਆਂ ਫੋਨ ਕਾਲਾਂ 6. 41 ਮਿੰਟ ਲੰਮੀਆਂ ਸਨ ਅਤੇ ਸਾਰੀਆਂ ਕਾਲਾਂ ਤੰਵਰ ਦੀ ਮਹਿਲਾ ਸੈਕਰੇਟਰੀ ਨੇ ਚੁੱਕੀਆਂ । ਸੈਕਟਰ 37 ਦੀ ਪੁਲਸ ਨੇ ਬੀਤੇ ਦਿਨ ਅਨਮੋਲ ਬਿਸ਼ਨੋਈ ਖਿ਼ਲਾਫ਼ ਕੇਸ ਦਰਜ ਕੀਤਾ ਸੀ । ਜਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਅਮਰੀਕਾ ’ਚ ਲੁਕਿਆ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਸੂਚਨਾ ਦੇਣ ਵਾਲੇ ਲਈ 10 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ ।
Punjab Bani 04 November,2024
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜਿ਼ਲ੍ਹਾ ਪ੍ਰਸਾਸ਼ਨ ਨੇ ਸਖਤੀ ਕਰਦਿਆਂ ਕੀਤੇ 18 ਵਿਅਕਤੀਆਂ ਵਿਰੁੱਧ ਕੇਸ ਦਰਜ
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜਿ਼ਲ੍ਹਾ ਪ੍ਰਸਾਸ਼ਨ ਨੇ ਸਖਤੀ ਕਰਦਿਆਂ ਕੀਤੇ 18 ਵਿਅਕਤੀਆਂ ਵਿਰੁੱਧ ਕੇਸ ਦਰਜ ਫ਼ਰੀਦਕੋਟ : ਪੰਜਾਬ ਦੇ ਜਿ਼ਲਾ ਫ਼ਰੀਦਕੋਟ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜਿਲ੍ਹੇ ਦੇ ਸਮੂਹ ਪਿੰਡਾਂ ਲਈ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 91 ਨੋਡਲ ਅਧਿਕਾਰੀ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 51 ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 18 ਕੇਸ ਅੱਗ ਲੱਗਣ ਦੇ ਹਨ, ਅਤੇ 33 ਕੇਸ ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 18 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 50 ਹਜਾਰ ਰੁਪਏ ਵੀ ਕੀਤਾ ਗਿਆ ਹੈ। ਜ਼ਿਲ੍ਹਾ ਮਜਿਸਟਰੇਟ ਵੱਲੋਂ ਸਾਰੀਆਂ ਕੰਬਾਈਨਾਂ ਨੂੰ ਸੁਪਰ ਐਸਐਮਐਸ ਨਾਲ ਲਗਾ ਕੇ ਕਟਾਈ ਕਰਨ ਲਈ ਕਿਹਾ ਗਿਆ ਸੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਛੇ ਕੰਬਾਈਨਾਂ ਜਿਹਨਾਂ ਤੇ ਸੁਪਰ ਐਸਐਮਐਸ ਨਹੀਂ ਲੱਗਿਆ ਹੋਇਆ ਸੀ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਠ ਨੋਡਲ ਅਫਸਰ ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
Punjab Bani 02 November,2024
ਸਿ਼ਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਦੇ ਘਰ ਪੈਟਰੋਲ ਬੰਬ ਸੁੱਟਿਆ
ਸਿ਼ਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਦੇ ਘਰ ਪੈਟਰੋਲ ਬੰਬ ਸੁੱਟਿਆ ਲੁਧਿਆਣਾ : ਸਿ਼ਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਨਾ ਦੇ ਘਰ `ਤੇ ਪੈਟਰੋਲ ਬੰਬ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ ਖੁਰਾਨਾ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਹਮਲੇ ਦੀਆਂ ਤਸਵੀਰਾਂ ਕੈਦ ਹੋ ਗਈਆਂ ਮੋਟਰਸਾਈਕਲ `ਤੇ ਆਏ ਤਿੰਨ ਨੌਜਵਾਨ ਤੜਕੇ ਸਾਢੇ 3 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਕੋਲ ਪੈਂਦੇ ਖੁਰਾਨਾ ਦੇ ਘਰ ਦੇ ਬਾਹਰ ਪਹੁੰਚੇ ਬਦਮਾਸ਼ਾਂ ਨੇ ਹੱਥ ਵਿੱਚ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾਈ ਅਤੇ ਖੁਰਾਨਾ ਦੇ ਘਰ ਤੇ ਹਮਲਾ ਕਰ ਦਿੱਤਾ ਇਸ ਘਟਨਾ ਤੋਂ ਪਹਿਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਲੁਧਿਆਣਾ ਪੁਲਿਸ ਕੇਸ ਦੀ ਪੜਤਾਲ ਕਰਨ ਵਿੱਚ ਜੁੱਟ ਗਈ ਹੈ ਕਾਬਲੇ ਗੌਰ ਹੈ ਕਿ ਦੋ ਹਫ਼ਤੇ ਪਹਿਲਾਂ ਸ਼ਿਵ ਸੈਨਾ ਭਾਰਤੀ ਦੇ ਯੋਗੇਸ਼ ਬਖ਼ਸ਼ੀ ਦੇ ਘਰ ਦੇ ਬਾਹਰ ਵੀ ਡੀਜ਼ਲ ਬੰਬ ਨਾਲ ਹਮਲਾ ਕੀਤਾ ਗਿਆ ਸੀ
Punjab Bani 02 November,2024
ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ
ਥਾਣਾ ਸਦਰ ਨਾਭਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਪਰਾਲੀ ਜਲਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇ ਕੇਸ ਦਰਜ ਨਾਭਾ, 2 ਨਵੰਬਰ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਪਿੰਡ ਮੰਡੌੜ ਵਿਖੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਕੇਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕਰਨ ਤੇਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੀਤ ਸਿੰਘ, ਕਰਨੈਲ ਸਿੰਘ ਪੁੱਤਰਾਨ ਬਚਨ ਸਿੰਘ, ਲਖਵਿੰੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਪਿੰਡ ਮੰਡੋੜ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਾਨੂੰਗੋ ਸੋਨੂੰ ਗੁਪਤਾ ਕਲਸਟਰ ਅਫਸਰ ਨਾਭਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰ ਕੀਤੀ ਪੀ. ਆਰ. ਐਸ. ਸੀ. ਤੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਮੰਡੋੜ ਵਿਖੇ ਉਪਰੋਕਤ ਵਿਅਕਤੀਆਂ ਨੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਜਿਸ ਤੇ ਉਪਰੋਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਕਾਨੂੰਗੋ ਅਮਨਦੀਪ ਸ਼ਰਮਾ ਕਲਸਟਰ ਅਫਸਰ ਨਾਭਾ ਵਲੋਂ ਥਾਣਾ ਸਦਰ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਦੇ ਆਧਾਰ ਤੇਦੋ ਜਣਿਆਂ ਵਿਰੁੱਧ ਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਭਗਵੰਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਨ ਪਿੰਡ ਥੂਹੀ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਗਈ ਼ਿਸਕਾਇਤ ਵਿਚ ਕਾਨੂੰਗੋਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਪੀ. ਆਰ. ਐਸ. ਸੀ. ਐਪ ਤੇ ਪ੍ਰਾਪਤ ਹੋਈ ਸੂਚਨਾ ਕਿ ਪਿੰਡ ਥੂਹੀ ਵਿਖੇ ਉਪਰੋਕਤ ਵਿਅਕਤੀਆਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਜਿਲਾ ਮੈਜਿਸਟੇ੍ਰਟ ਦੇ ਹੁਕਮਾ ਦੀ ਉਲੰਘਣਾ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 02 November,2024
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ -ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ -ਜਾਂਚ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਪ੍ਰਾਪਤ ਕਰਕੇ ਵੱਖ-ਵੱਖ ਗੈਂਗਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ : ਡੀ. ਜੀ. ਪੀ. ਗੌਰਵ ਯਾਦਵ -ਅਗਲੇਰੀ ਤਫਤੀਸ਼ ਜਾਰੀ, ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ : ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ । ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ । ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ । ਡੀ. ਜੀ. ਪੀ. ਨੇ ਕਿਹਾ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ । ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ. ਆਈ. ਏ.-2 ਡੀ. ਸੀ. ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ । ਇਸ ਸਬੰਧੀ ਐਫ. ਆਈ. ਆਰ. ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ ।
Punjab Bani 01 November,2024
ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ
ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ ਵੈਨਕੂਵਰ : ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ ਕੀਤਾ ਹੈ । ਪੁਲਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਸਦਕਾ ਕਰੋੜਾਂ ਲੋਕਾਂ ਦਾ ਜਾਨੀ ਬਚਾਅ ਹੋਇਆ ਹੈ ਅਤੇ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਸਮੂਹ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਪੁਲਸ ਅਨੁਸਾਰ ਫੜੇ ਗਏ ਨਸ਼ੇ ਦੀ ਮਾਤਰਾ ਨੂੰ ਸਾਢੇ 9 ਕਰੋੜ ਨਸ਼ੇੜੀਆਂ ਤੱਕ ਪਹੁੰਚਣ ਤੋਂ ਪਹਿਲਾਂ ਬੰਨ੍ਹ ਲਾਇਆ ਗਿਆ ਹੈ । ਖੇਤਰੀ ਪੁਲੀਸ ਸਹਾਇਕ ਕਮਿਸ਼ਨਰ ਡੇਵਿਡ ਟੇਬੌਲ ਅਨੁਸਾਰ ਨਸ਼ੇ ਦੀਆਂ ਘਾਤਕ ਖੁਰਾਕਾਂ ਨੂੰ ਕੈਨੇਡਾ ਵਿੱਚ ਵੇਚਿਆ ਅਤੇ ਕਈ ਹੋਰ ਦੇਸ਼ਾਂ ਵਿੱਚ ਬਰਾਮਦ ਕੀਤਾ ਜਾਣਾ ਸੀ ਤੇ ਸ਼ਾਇਦ ਇਹ ਕੰਮ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਸੀ । ਪੁਲਸ ਅਧਿਕਾਰੀ ਅਨੁਸਾਰ ਮਾਰੂ ਨਸ਼ਿਆਂ ਅਤੇ ਅਸਲੇ ਦੀ ਇਹ ਵੱਡੀ ਖੇਪ ਹੁਣ ਤੱਕ ਮਾਤਰਾ ਪੱਖੋਂ ਇਕਿ ਰਿਕਾਰਡ ਹੈ । ਵੈਨਕੂਵਰ ਖੇਤਰ ਵਿਚਲੀ ਮੁੱਖ ਲੈਬ ਦੀਆਂ ਕੁਝ ਇਕਾਈਆਂ ਸਰੀ ਅਤੇ ਦੂਰ ਦੂਰਾਡੇ ਦੇ ਹੋਰ ਖੇਤਰਾਂ ਵਿੱਚ ਸਨ। ਫੜੇ ਗਏ ਸਮਾਨ ਦੀ ਬਾਜ਼ਾਰੀ ਕੀਮਤ ਕਰੋੜਾਂ ਡਾਲਰਾਂ ਵਿੱਚ ਆਂਕੀ ਗਈ ਹੈ ਅਤੇ ਭਾਰਤੀ ਰੁਪਏ ਵਿਚ ਇਹ ਅਰਬਾਂ ਰੁਪਏ ਤੱਕ ਪੁੱਜਦੀ ਹੈ । ਫੜੇ ਗਏ ਨਸ਼ੇ ਤੇ ਹੋਰ ਸਮਾਨ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਅਫਸਰ ਨੇ ਦੱਸਿਆ ਕਿ ਡਰੱਗ ਸੁਪਰਲੈਬ ’ਚੋਂ ਕਈ ਕਿਸਮਾਂ ਦੀਆਂ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਜਿਵੇਂ 54 ਕਿਲੋਗ੍ਰਾਮ ਫੈਂਟਾਨਿਲ, 390 ਕਿਲੋਗ੍ਰਾਮ ਮੈਥਾਫੇਟਾਮਾਈਨ, 35 ਕਿਲੋ ਕੋਕੀਨ, 15 ਕਿਲੋ ਐਮਡੀਐਮਏ ਅਤੇ 6 ਕਿਲੋ ਭੰਗ ਦੇ ਨਾਲ ਕੁੱਲ 89 ਹਥਿਆਰ ਜ਼ਬਤ ਕੀਤੇ ਹਨ। ਫੜੇ ਗਏ ਹਥਿਆਰਾਂ ਵਿੱਚ 45 ਹੈਂਡਗਨ, 21 ਏਅਰ ਸਟਾਇਲ ਰਾਈਫਲਾਂ ਅਤੇ ਸਬ-ਮਸ਼ੀਨ-ਗੰਨਾਂ ਸ਼ਾਮਲ ਹਨ। ਮੌਕੇ ਤੋਂ 5 ਲੱਖ ਡਾਲਰ ਦੀ ਕਰੰਸੀ ਵੀ ਫੜੀ ਗਈ ਹੈ । ਉਨ੍ਹਾਂ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਅਧੁਨਿਕ ਗੋਲੀਸਿੱਕੇ ਸਮੇਤ ਦਰਜਨਾਂ ਬੁਲੇਟ ਪਰੂਫ ਜੈਕਟਾਂ ਤੇ ਹੋਰ ਬਚਾਅ ਉਪਕਰਣ ਵੀ ਬਰਾਮਦ ਕੀਤੇ ਗਏ ਹਨ । ਜਾਂਚ ਟੀਮ ਦੇ ਇੰਚਾਰਜ ਇੰਸਪੈਕਟਰ ਜਿਲੀਅਨ ਵੈਲਰਡ ਅਨੁਸਾਰ ਫੜੀ ਗਈ ਖੇਪ ਕਾਫੀ ਅਧੁਨਿਕ ਢੰਗ ਨਾਲ ਤਿਆਰ ਕੀਤੀ ਜਾਂਦੀ ਸੀ ਜੋ ਮਨੁੱਖੀ ਸਰੀਰ ਉੱਤੇ ਘਾਤਕ ਅਸਰ ਪਾਉਂਦੀ ਹੈ । ਇਹ ਪੁੱਛੇ ਜਾਣ ’ਤੇ ਕਿ ਪਿਛਲੇ ਸਾਲ ਤੋਂ ਨੌਜੁਆਨਾਂ ਦੀ ਮੌਤਾਂ ਦੀ ਗਿਣਤੀ ਵਿੱਚ ਵਾਧੇ ਦਾ ਕਾਰਨ ਇਹ ਨਸ਼ੇ ਤਾਂ ਨਹੀਂ ਸੀ, ਤਾਂ ਉਨ੍ਹਾਂ ਜਵਾਬ ਦੇਣ ਦੀ ਥਾਂ ਸਿਰ ਹਿਲਾਇਆ । ਐਡਾ ਵੱਡਾ ਨੈਂਟਵਰਕ ਇੱਕ ਵਿਅਕਤੀ ਦਾ ਕੰਮ ਨਾ ਹੋ ਕੇ ਸੰਗਠਿਤ ਟੀਮ ਹੋਣ ਬਾਰੇ ਪੁੱਛੇ ਜਾਣ ’ਤੇ ਪੁਲੀਸ ਅਧਿਕਾਰੀ ਨੇ ‘ਹੋਰ ਜਾਂਚ ਜਾਰੀ ਹੈ ਅਤੇ ਅੱਗੇ ਵੇਖੋ’ ਕਹਿ ਕੇ ਗੱਲ ਖ਼ਤਮ ਕਰ ਦਿੱਤੀ ।
Punjab Bani 01 November,2024
ਬੀ. ਐਸ. ਐਫ. ਨੇ ਕੀਤੀ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ
ਬੀ. ਐਸ. ਐਫ. ਨੇ ਕੀਤੀ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ ਤਰਨਤਾਰਨ : ਪੰਜਾਬ `ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ `ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਜਿ਼ਲ੍ਹਿਆਂ ਵਿੱਚ ਬੀ. ਐਸ. ਐਫ. ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ ।ਇੱਕ ਦਿਨ ਵਿੱਚ ਹੋਈਆਂ ਇਨ੍ਹਾਂ ਬਰਾਮਦਗੀਆਂ ਨੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਬੀ. ਐਸ. ਐਫ. ਦੀ ਸਖ਼ਤ ਚੌਕਸੀ ਅਤੇ ਸਰਗਰਮੀ ਦਾ ਸਬੂਤ ਦਿੱਤਾ ਹੈ। ਬੀ. ਐਸ. ਐਫ. ਨੂੰ ਇਸ ਅਪਰੇਸ਼ਨ ਵਿੱਚ ਉਸ ਵੇਲੇ ਸਫਲਤਾ ਮਿਲੀ ਜਦੋਂ ਉਨ੍ਹਾਂ ਨੂੰ ਖਾਸ ਸੂਚਨਾ ਮਿਲੀ ਕਿ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਸੂਚਨਾ ਮਿਲਦੇ ਹੀ ਬੀ. ਐਸ. ਐਫ. ਨੇ ਅੰਮ੍ਰਿਤਸਰ ਅਤੇ ਤਰਨਤਾਰਨ ਜਿ਼ਲ੍ਹਿਆਂ ਵਿੱਚ ਕਈ ਥਾਵਾਂ ’ਤੇ ਗਸ਼ਤ ਵਧਾ ਦਿੱਤੀ ਹੈ । ਆਧੁਨਿਕ ਤਕਨਾਲੋਜੀ ਅਤੇ ਸਿਖਲਾਈ ਦੀ ਮਦਦ ਨਾਲ, ਬੀਐਸਐਫ ਨੇ ਸ਼ੱਕੀ ਗਤੀਵਿਧੀਆਂ `ਤੇ ਤਿੱਖੀ ਨਜ਼ਰ ਰੱਖੀ ਅਤੇ ਸਮੇਂ ਸਿਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ।
Punjab Bani 01 November,2024
ਅੰਮ੍ਰਿਤਸਰ ਪੁਲਿਸ ਵੱਲੋਂ 12 ਹਥਿਆਰਾਂ ਸਮੇਤ ਸੱਤ ਨੌਜਵਾਨ ਕਾਬੂ
ਅੰਮ੍ਰਿਤਸਰ ਪੁਲਿਸ ਵੱਲੋਂ 12 ਹਥਿਆਰਾਂ ਸਮੇਤ ਸੱਤ ਨੌਜਵਾਨ ਕਾਬੂ ਫੜੇ ਗਏ ਆਰੋਪੀਆਂ ਨੇ ਮੱਧਪ੍ਰਦੇਸ਼ ਤੋਂ ਲਿਆਂਦੇ ਸੀ ਹਥਿਆਰ : ਪੁਲਿਸ ਕਮਿਸ਼ਨਰ ਅੰਮ੍ਰਿਤਸਰ : ਇੱਕ ਪਾਸੇ ਦਿਵਾਲੀ ਦੇ ਤਿਉਹਾਰ ਦੇ ਮੱਦੇ ਨਜ਼ਰ ਅੰਮ੍ਰਿਤਸਰ ਸ਼ਹਿਰ ਵਿੱਚ ਪੁਲਸ ਵੱਲੋਂ ਚੱਪੇ ਚੱਪੇ ਤੇ ਨਾਕੇਬੰਦੀ ਕਰਕੇ ਸਖਤੀ ਦਿਖਾਈ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪੁਲਸ ਨੇ 12 ਹਥਿਆਰਾਂ ਸਮੇਤ ਸੱਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ । ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਯੂਐਸਏ ਬੇਸ ਦੇ ਦਿਲਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਸੱਤ ਆਰੋਪੀਆਂ ਨੂੰ ਕਾਬੂ ਕੀਤਾ ਹੈ, ਜਿਨਾਂ ਦੇ ਕੋਲੋਂ 12 ਪਿਸਤੋਲ 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਹੋਏ ਹਨ । ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਕੁਝ ਨੌਜਵਾਨਾਂ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਉਹਨਾਂ ਨੂੰ ਦੱਸਿਆ ਕਿ ਇਹਨਾਂ ਦੀ ਹਜੇ ਉਮਰ 18 ਤੋਂ ਲੈ ਕੇ 21 ਸਾਲ ਦੇ ਵਿੱਚ ਹਨ ਤੇ ਇਹ ਵੇਟਰ ਦਾ ਕੰਮ ਕਰਦੇ ਸਨ ਅਤੇ ਵਿਦੇਸ਼ ਬੈਠੇ ਦਿਲਪ੍ਰੀਤ ਦੀਆਂ ਗੱਲਾਂ ਵਿੱਚ ਆ ਕੇ ਜਲਦੀ ਅਮੀਰ ਹੋਣ ਦੇ ਲਾਲਚ ਵਿੱਚ ਇਹਨਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ । ਉਹਨਾਂ ਦੱਸਿਆ ਕਿ ਇਹ ਨੌਜਵਾਨ ਹਥਿਆਰ ਲਿਆ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਸਨ ਲੇਕਿਨ ਫਿਲਹਾਲ ਪੁਲਿਸ ਵੱਲੋਂ ਇਹਨਾਂ ਨੂੰ ਗ੍ਰਫਤਾਰ ਕਰ ਲਿੱਤਾ ਗਿਆ ਹੈ ਅਤੇ ਹੋਰ ਵੀ ਇਹਨਾਂ ਤੋਂ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।
Punjab Bani 01 November,2024
ਦੀਵਾਲੀ ਦੀ ਰਾਤ ਦਿੱਲੀ ਵਿਚ ਦੋ ਤੇ ਗੋਲੀਆਂ ਚਲਾ ਉਤਾਰਿਆ ਮੌਤ ਦੇ ਘਾਟ ਤੇ ਇਕ ਗੰਭੀਰ ਜ਼ਖ਼ਮੀ
ਦੀਵਾਲੀ ਦੀ ਰਾਤ ਦਿੱਲੀ ਵਿਚ ਦੋ ਤੇ ਗੋਲੀਆਂ ਚਲਾ ਉਤਾਰਿਆ ਮੌਤ ਦੇ ਘਾਟ ਤੇ ਇਕ ਗੰਭੀਰ ਜ਼ਖ਼ਮੀ ਨਵੀਂ ਦਿੱਲੀ : ਦੀਵਾਲੀ ਦੀ ਰਾਤ ਪਟਾਕਿਆਂ ਦੇ ਰੌਲੇ ਦਰਮਿਆਨ ਦਿੱਲੀ ਦੇ ਫਰਸ਼ ਬਾਜ਼ਾਰ ਇਲਾਕੇ `ਚ ਹਥਿਆਰਬੰਦ ਨੌਜਵਾਨਾਂ ਨੇ ਤਿੰਨ ਲੋਕਾਂ `ਤੇ ਗੋਲੀਆਂ ਚਲਾ ਦਿੱਤੀਆਂ, ਜਿਸ `ਚ ਦੋ ਦੀ ਮੌਤ ਹੋ ਗਈ ਅਤੇ ਤੀਜਾ ਵਿਅਕਤੀ ਗੰਭੀਰ ਰੂਪ `ਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਇਹ ਤਿੰਨੇ ਰਿਸ਼ਤੇ `ਚ ਪਿਓ, ਬੇਟਾ ਅਤੇ ਭਤੀਜਾ ਹਨ । ਦਿੱਲੀ ਪੁਲਸ ਮੁਤਾਬਕ ਇਹ ਘਟਨਾ ਦੀਵਾਲੀ ਦੀ ਰਾਤ ਕਰੀਬ 8.30 ਵਜੇ ਵਾਪਰੀ। ਪੁਲਿਸ ਨੇ ਇਸ ਦੋਹਰੇ ਕਤਲ ਪਿੱਛੇ ਨਿੱਜੀ ਰੰਜਿਸ਼ ਦਾ ਸ਼ੱਕ ਜਤਾਇਆ ਹੈ । ਦਿੱਲੀ ਪੁਲਿਸ ਨੂੰ ਰਾਤ 8.30 ਵਜੇ ਪੁਲਿਸ ਸਟੇਸ਼ਨ ਫਰਸ਼ ਬਾਜ਼ਾਰ `ਤੇ ਗੋਲੀਬਾਰੀ ਬਾਰੇ ਪੀਸੀਆਰ ਕਾਲ ਮਿਲੀ। ਫਲੋਰ ਮਾਰਕੀਟ ਦਾ ਐਸ. ਐਚ. ਓ. ਅਤੇ ਸਟਾਫ ਮੌਕੇ ’ਤੇ ਪੁੱਜ ਗਿਆ। ਪੁਲਸ ਟੀਮ ਨੂੰ ਮੌਕੇ `ਤੇ ਖੂਨ ਨਾਲ ਲਥਪਥ ਮਿਲਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਿਵੇਂ ਪਟਾਕਿਆਂ ਦੀ ਆਵਾਜ਼ ਦੇ ਵਿਚਕਾਰ ਤੇਜ਼ੀ ਨਾਲ ਗੋਲੀਬਾਰੀ ਹੋਈ। ਇਸ ਗੋਲੀਬਾਰੀ `ਚ ਤਿੰਨ ਲੋਕਾਂ ਨੂੰ ਗੋਲੀ ਲੱਗੀ ਹੈ। ਗੋਲੀ ਲੱਗਣ ਨਾਲ 40 ਸਾਲਾ ਆਕਾਸ਼ ਅਤੇ 16 ਸਾਲਾ ਰਿਸ਼ਭ ਸ਼ਰਮਾ ਦੀ ਮੌਤ ਹੋ ਗਈ, ਜਦਕਿ 10 ਸਾਲਾ ਕ੍ਰਿਸ਼ਨ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਿਆ । ਪਿਤਾ ਆਕਾਸ਼ ਅਤੇ ਪੁੱਤਰ ਰਿਸ਼ਭ ਦੀ ਮੌਤ ਹੋ ਗਈ, ਜਦੋਂ ਕਿ ਭਤੀਜਾ ਕ੍ਰਿਸ਼ਨ ਜ਼ਖਮੀ ਹੋ ਗਿਆ, ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ । ਅਜੇ ਤੱਕ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ ।
Punjab Bani 01 November,2024
ਪੀ. ਪੀ. ਸੀ. ਬੀ. ਨੇ ਲੁਧਿਆਣਾ ਵਿੱਚ ਡਾਇੰਗ ਉਦਯੋਗ ਦੇ ਐਸ. ਪੀ. ਵੀਜ਼ ਵਿਰੁੱਧ ਕੀਤਾ ਅਪਰਾਧਿਕ ਕੇਸ ਦਾਇਰ
ਪੀ. ਪੀ. ਸੀ. ਬੀ. ਨੇ ਲੁਧਿਆਣਾ ਵਿੱਚ ਡਾਇੰਗ ਉਦਯੋਗ ਦੇ ਐਸ. ਪੀ. ਵੀਜ਼ ਵਿਰੁੱਧ ਕੀਤਾ ਅਪਰਾਧਿਕ ਕੇਸ ਦਾਇਰ ਚੰਡੀਗੜ ੍ਹ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਫ਼ੌਜਦਾਰੀ ਅਦਾਲਤਾਂ ਵਿੱਚ ਡਾਇੰਗ ਉਦਯੋਗ ਦੇ ਦੋ ਵਿਸ਼ੇਸ਼ ਮੰਤਵ ਵਾਹਨਾਂ (ਐਸ. ਪੀ. ਵੀ.) ਅਤੇ ਉਨ੍ਹਾਂ ਦੇ ਡਾਇਰੈਕਟਰਾਂ ਖ਼ਿਲਾਫ਼ ਦੋ ਅਪਰਾਧਿਕ ਕੇਸ ਦਾਇਰ ਕੀਤੇ ਗਏ ਹਨ । ਇਹ ਮੈਸਰਜ਼ ਪੰਜਾਬ ਡਾਇਰਜ਼ ਐਸੋਸੀਏਸ਼ਨ ਅਤੇ ਮੈਸਰਜ਼ ਬਹਾਦੁਰਕੇ ਟੈਕਸਟਾਈਲ ਅਤੇ ਨਿਟਵੀਅਰ ਐਸੋਸੀਏਸ਼ਨ ਹਨ । ਇਹ ਕੇਸ ਕ੍ਰਮਵਾਰ ਵਾਟਰ ਐਕਟ ਅਤੇ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ । ਕਾਲੇ ਪਾਣੀ ਦਾ ਮੋਰਚਾ ਦੇ ਕੁਲਦੀਪ ਸਿੰਘ ਖਹਿਰਾ ਨੇ ਕਿਹਾ ਕਿ ਇਹ ਕਾਰਵਾਈ ਉਦੋਂ ਜ਼ਰੂਰੀ ਹੋ ਗਈ ਸੀ ਜਦੋਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ 2013 ਅਤੇ 2014 ਵਿੱਚ ਜਾਰੀ ਵਾਤਾਵਰਣ ਕਲੀਅਰੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਐਸ. ਪੀ. ਵੀਜ਼. ਵਿਰੁੱਧ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ । ਉਦੋਂ ਪੀ. ਪੀ. ਸੀ. ਬੀ. ਸਾਰੇ 3 ਸੀ. ਈ. ਟੀ. ਪੀ. ਦੇ ਆਉਟਲੈਟਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਨਾਲ ਹੀ ਉਨ੍ਹਾਂ ਦੀ ਵਾਤਾਵਰਣ ਕਲੀਅਰੈਂਸ ਦੀ ਗੰਭੀਰ ਉਲੰਘਣਾ ਲਈ ਕੰਮ ਕਰਨ ਲਈ ਉਨ੍ਹਾਂ ਦੀ ਸਹਿਮਤੀ ਨੂੰ ਰੱਦ ਕਰ ਦਿੱਤਾ । ਮੋਰਚੇ ਦੇ ਕਪਿਲ ਅਰੋੜਾ ਨੇ ਕਿਹਾ ਕਿ ਲੁਧਿਆਣਾ ਅਦਾਲਤਾਂ ਵਿੱਚ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਦੀਆਂ ਅਗਲੀਆਂ ਤਰੀਕਾਂ 4 ਅਤੇ 5 ਨਵੰਬਰ ਹਨ । ਪੀ. ਪੀ. ਸੀ. ਬੀ. ਨੇ ਸਪੱਸ਼ਟ ਤੌਰ `ਤੇ ਕੁਝ ਤਕਨੀਕੀਤਾ ਦੇ ਕਾਰਨ ਇਸ ਸਮੇਂ ਸਿਰਫ ਦੋ ਐਸ. ਪੀ. ਵੀਜ਼ ਦੇ ਵਿਰੁੱਧ ਅਪਰਾਧਿਕ ਕੇਸ ਦਾਇਰ ਕੀਤਾ ਹੈ, ਉਹ ਪ੍ਰਕਿਰਿਆ ਵਿੱਚ ਹਨ । 4 ਨਵੰਬਰ ਨੂੰ ਐੱਨ. ਜੀ .ਟੀ. `ਤੇ ਸੂਚੀਬੱਧ ਕੀਤਾ ਗਿਆ ਹੈ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਦੀ ਇਸ ਲੜਾਈ ਵਿੱਚ ਬਹੁਤ ਮਹੱਤਵਪੂਰਨ ਹੋਣ ਜਾ ਰਿਹਾ ਹੈ । ਮੋਰਚੇ ਦੇ ਜਸਕੀਰਤ ਸਿੰਘ ਨੇ ਵੀ ਅਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਮੰਨਣਯੋਗ ਨਹੀਂ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਇਸ ਨੂੰ ਤੁਰੰਤ ਬੰਦ ਕਰਨ ਦੇ ਅਸਪਸ਼ਟ ਹੁਕਮਾਂ ਦੇ ਬਾਵਜੂਦ ਤਿੰਨੋਂ ਸੀ. ਈ. ਟੀ. ਪੀਜ਼ ਕੰਮ ਕਰ ਰਹੇ ਹਨ ਅਤੇ ਬੁੱਢੇ ਦਰਿਆ ਵਿੱਚ ਗੰਦਾ ਪਾਣੀ ਪੂਰੇ ਜ਼ੋਰਾਂ ਨਾਲ ਸੁੱਟ ਰਹੇ ਹਨ । ਪਹਿਲਾਂ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਜਾਂ ਕਾਨੂੰਨੀ ਤੌਰ `ਤੇ ਬੰਧਨ ਕਰਨ ਵਾਲੇ ਹੁਕਮਾਂ ਦਾ ਕੋਈ ਸਨਮਾਨ ਨਹੀਂ ਹੈ, ਉਹ ਸੋਚਦੇ ਹਨ ਕਿ ਜੇਕਰ ਸਰਕਾਰਾਂ ਉਨ੍ਹਾਂ ਨੂੰ ਰੋਕਣ ਵਿੱਚ ਅਸਮਰੱਥ ਹਨ ਸੀ. ਪੀ. ਸੀ. ਬੀ. ਅਤੇ ਪੀ. ਪੀ. ਸੀ. ਬੀ. ਦੇ ਸਪੱਸ਼ਟ ਆਦੇਸ਼ਾਂ ਦੇ ਬਾਵਜੂਦ, ਲੋਕਾਂ ਕੋਲ ਆਪਣੇ ਆਪ ਨੂੰ ਅਤੇ ਆਪਣੇ ਬੱਚਿਆਂ ਨੂੰ ਪੀਣ ਲਈ ਮਜਬੂਰ ਕੀਤੇ ਗਏ ਜ਼ਹਿਰੀਲੇ ਪਾਣੀ ਤੋਂ ਬਚਾਉਣ ਲਈ ਸੜਕਾਂ `ਤੇ ਲੜਨ ਤੋਂ ਇਲਾਵਾ ਹੋਰ ਕੀ ਵਿਕਲਪ ਹਨ? ਡਾ. ਅਮਨਦੀਪ ਸਿੰਘ ਬੈਂਸ ਨੇ ਕਿਹਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਦੇ ਬਾਵਜੂਦ ਉਨ੍ਹਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਗਈ ਪਰ ਪੀ. ਪੀ. ਸੀ. ਬੀ. ਦੇ ਕੁਝ ਅਧਿਕਾਰੀਆਂ ਨਾਲ ਦੀ ਮਿਲੀਭੁਗਤ ਅਤੇ ਮਿਲੀਭੁਗਤ ਸਬੰਧੀ ਟਿੱਬਾ ਪੁਲਸ ਸਟੇਸ਼ਨ ਵਿਖੇ ਸਾਡੀ ਸ਼ਿਕਾਇਤ ਦੀ ਜਾਂਚ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ ਅਤੇ ਦੋ ਮਹੀਨੇ ਬੀਤਣ ਦੇ ਬਾਵਜੂਦ ਉਸ ਸਿ਼ਕਾਇਤ ਵਿਰੁੱਧ ਕੋਈ ਐਫ. ਆਈ. ਆਰ. ਦਰਜ ਨਹੀਂ ਕੀਤੀ ਗਈ ।
Punjab Bani 30 October,2024
ਰਾਹ ਵਿਚ ਰਸਤੇ ਨੂੰ ਲੈ ਕੇ ਹੋਏ ਬੋਲ ਬੁਲਾਰੇ ਦੇ ਚਲਦਿਆਂ ਸਰਵਣ ਸਿੰਘ ਨੇ ਯੂਨੀਵਰਸਿਟੀ ਵਿਚ ਵੀ ਆ ਕੇ ਪਾਇਆ ਖੇਰੂ ਖੇਰੂ
ਰਾਹ ਵਿਚ ਰਸਤੇ ਨੂੰ ਲੈ ਕੇ ਹੋਏ ਬੋਲ ਬੁਲਾਰੇ ਦੇ ਚਲਦਿਆਂ ਸਰਵਣ ਸਿੰਘ ਨੇ ਯੂਨੀਵਰਸਿਟੀ ਵਿਚ ਵੀ ਆ ਕੇ ਪਾਇਆ ਖੇਰੂ ਖੇਰੂ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਤਾਇਨਾਤ ਇਕ ਕਰਮਚਾਰੀ ਸਰਵਣ ਸਿੰਘ ਦੇ ਵੱਲੋਂ ਕਾਨੂੰਨ ਵਿਭਾਗ ਦੀ ਇਕ ਵਿਦਿਆਰਥਣ ਨਵਜੀਤ ਕੌਰ ਪੁੱਤਰੀ ਮਖਤੂਲ ਸਿੰਘ ਨਿਵਾਸੀ ਪਿੰਡ ਠੱਠੀ ਸੋਹਲ ਜ਼ਿਲ੍ਹਾ ਤਰਨਤਾਰਨ ਅਤੇ ਉਸ ਦੇ ਵੱਡੇ ਭਰਾ ਸੁਖਬੀਰ ਸਿੰਘ ਦੇ ਨਾਲ ਜੀਐਨਡੀਯੂ ਕੈਂਪਸ ਦੀ ਭਾਈ ਗੁਰਦਾਸ ਲਾਇਬ੍ਰੇਰੀ ਦੀ ਵਹੀਕਲ ਪਾਰਕਿੰਗ ਵਿਖੇ ਹੱਥੋਪਾਈ ਕਰਨ, ਬਦਤਮੀਜ਼ੀ ਕਰਨ ਅਤੇ ਪਿਸਤੌਲ ਤਾਣ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਇੱਥੇ ਹੀ ਬੱਸ ਨਹੀਂ ਪੀੜਤ ਨਵਜੀਤ ਕੌਰ ਦੇ ਭਰਾ ਸੁਖਬੀਰ ਸਿੰਘ ਤੇ ਪਿਸਤੌਲ ਤਾਨਣ ਦੇ ਐਨ ਮੌਕੇ ਭਰਾ ਦੀ ਜਾਨ ਬਚਾਉਣ ਸਾਹਮਣੇ ਆਈ ਨਵਜੀਤ ਕੌਰ ਨੂੰ ਸਰਵਣ ਸਿੰਘ ਦੇ ਵੱਲੋਂ ਪਿਸਤੌਲ ਦੇ ਬੱਟ ਉਸ ਦੇ ਮੂੰਹ ਅਤੇ ਅੱਖ ਨੇੜੇ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਵੀ ਕੀਤਾ ਗਿਆ । ਪ੍ਰਤੱਖਦਰਸ਼ੀਆਂ ਅਨੁਸਾਰ ਦੋਵਾਂ ਭੈਣ ਭਰਾਵਾਂ ਵੱਲੋਂ ਮੌਕੇ ਤੇ ਜਾਨ ਬਚਾਉਣ ਦੀ ਹਾਲ ਦੁਹਾਈ ਪਾਉਣ ਤੇ ਕਾਹਲੀ ਨਾਲ ਪੁੱਜੇ ਹੋਰਨਾਂ ਵਿਦਿਆਰਥੀਆਂ ਵੱਲੋਂ ਬਚਾਅ ਕੀਤਾ ਗਿਆ। ਇਸ ਸਬੰਧੀ ਜੀ. ਐਨ. ਡੀ. ਯੂ. ਦੇ ਵੀ. ਸੀ. ਪ੍ਰੋ. ਡਾ. ਜਸਪਾਲ ਸਿੰਘ ਤੇ ਪੁਲਿਸ ਥਾਣਾ ਕੰਟੋਨਮੈਂਟ ਦੀ ਪੁਲਿਸ ਨੂੰ ਦਿੱਤੇ ਗਏ ਸ਼ਿਕਾਇਤ ਪੱਤਰ ਦੀਆਂ ਫੋਟੋ ਕਾਪੀਆਂ ਮੁਹੱਈਆ ਕਰਵਾਉਂਦਿਆਂ ਪੀੜ੍ਹਤ ਨਵਜੀਤ ਕੌਰ ਨੇ ਦੱਸਿਆ ਕਿ ਉਹ ਜੀਐਨਡੀਯੂ ਦੇ ਕਾਨੂੰਨ ਵਿਭਾਗ ਵਿਖੇ ਬੀ. ਏ. ਐਲ. ਐਲ. ਬੀ. ਦੇ ਸਮੈਸਟਰ ਤੀਜਾ ਦੀ ਵਿਦਿਆਰਥਣ ਹੈ । ਅੱਜ ਜਦੋਂ ਸਵੇਰੇ ਉਹ ਆਪਣੇ ਭਰਾ ਸੁਖਬੀਰ ਸਿੰਘ ਦੇ ਨਾਲ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਵੱਲ ਆ ਰਹੀ ਸੀ ਤਾਂ ਛੇਹਰਟਾ ਚੌਂਕ ਵਿਖੇ ਭੀੜ ਹੋਣ ਕਾਰਨ ਤੇ ਰਸਤਾ ਨਾ ਮਿਲਣ ਦੀ ਸੂਰਤ ਵਿਚ ਮੋਟਰਸਾਈਕਲ ਸਵਾਰ ਸਰਵਣ ਸਿੰਘ ਦੇ ਨਾਲ ਬੋਲ ਬੁਲਾਰਾ ਹੋ ਗਿਆ ਜੋ ਕਿ ਇਕ ਝਗੜੇ ਦਾ ਰੂਪ ਧਾਰਨ ਕਰ ਗਿਆ । ਇਸ ਦੌਰਾਨ ਸਰਵਣ ਸਿੰਘ ਦੇ ਵੱਲੋਂ ਪਿਸਤੌਲ ਤਾਣ ਕੇ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਅ ਕੇ ਉੱਥੋਂ ਨਿਕਲੇ। ਇਸ ਉਪਰੰਤ ਜਦੋਂ ਉਹ ਜੀ. ਐੈੱਨ. ਡੀ. ਯੂ. ਦੇ ਮੇਨ ਗੇਟ ਤੋਂ ਅੰਦਰ ਦਾਖਲ ਹੋਣ ਲੱਗੇ ਤਾਂ ਸਰਵਣ ਸਿੰਘ ਨੇ ਮੁੜ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਸਰਵਣ ਸਿੰਘ ਦੇ ਜੀਐਨਡੀਯੂ ਦਾ ਕਰਮਚਾਰੀ ਹੋਣ ਦਾ ਪਤਾ ਲੱਗਾ । ਨਵਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਭਾਈ ਗੁਰਦਾਸ ਲਾਇ੍ਰਬੇਰੀ ਦੀ ਪਾਰਕਿੰਗ ਪੁੱਜੇ ਤਾਂ ਸਰਵਣ ਸਿੰਘ ਨੇ ਫਿਰ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਤੇ ਮੁੜ ਪਿਸਤੌਲ ਤਾਣ ਕੇ ਭਰਾ ਸੁਖਬੀਰ ਸਿੰਘ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ। ਜਿਉਂ ਹੀ ਉਹ ਆਪਣੇ ਭਰਾ ਦੀ ਜਾਨ ਬਚਾਉਣ ਲਈ ਅੱਗੇ ਆਈ ਤਾਂ ਸਰਵਣ ਸਿੰਘ ਨੇ ਉਸ ਦੇ ਮੂੰਹ ਤੇ ਅੱਖ ਦੇ ਨਜ਼ਦੀਕ ਪਿਸਤੌਲ ਦੇ ਬੱਟ ਦਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ । ਇਸ ਸਿਲਸਿਲੇ ਦਾ ਸ਼ੋਰ-ਸ਼ਰਾਬਾ ਸੁਣ ਕੇ ਲਾਗਲੇ ਵਿਦਿਆਰਥੀਆਂ ਨੇ ਕਾਹਲੀ ਨਾਲ ਚੁਸਤੀ ਫੁਰਤੀ ਦਾ ਮੁਜ਼ਾਹਰਾ ਕਰਦਿਆਂ ਉਨ੍ਹਾਂ ਦੀ ਜਾਨ ਬਚਾਈ। ਉਸ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਨਾਲ ਸਬੰਧਤ ਕਿਸੇ ਵੀ ਧਿਰ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ । ਸਗੋਂ ਮੁਲਜ਼ਮ ਸਰਵਣ ਸਿੰਘ ਨੂੰ ਰਫੂ ਚੱਕਰ ਕਰਨ ਵਿਚ ਮਦਦ ਕੀਤੀ। ਇਸ ਉਪਰੰਤ ਸਿੱਖ ਵਿਦਿਆਰਥੀ ਜੱਥੇਬੰਦੀ ਯੂਨਾਈਟਿੱਡ ਸਿੱਖ ਸਟੂਡੈਂਟ ਫੈਡਰੇਸ਼ਨ, ਸੱਥ ਅਤੇ ਕਈ ਹੋਰ ਵਿਦਿਆਰਥੀ ਸੰਗਠਨਾਂ ਵੱਲੋਂ ਦਿਖਾਈ ਗਈ ਸਰਗਰਮੀ ਅਤੇ ਦਖਲਅੰਦਾਜੀ ਉਪਰੰਤ ਜੀ. ਐਨ. ਡੀ. ਯੂ. ਪ੍ਰਬੰਧਨ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਦੇ ਵੱਲੋਂ ਇਸ ਮਾਮਲੇ ਤੇ ਗੰਭੀਰਤਾ ਦਿਖਾਉਂਦਿਆਂ ਕਸੂਰਵਾਰ ਵਿਅਕਤੀ ਨੂੰ ਸਮੇਤ ਪਿਸਤੌਲ ਦੇ ਕਾਬੂ ਕਰ ਲਿਆ । ਇਸ ਦੌਰਾਨ ਸਮੁੱਚੇ ਘਟਨਾਕ੍ਰਮ ਦਾ ਜ਼ਾਇਜਾ ਲੈਣ ਪੁੱਜੇ ਏ. ਸੀ. ਪੀ. ਵੈਸਟ ਸ਼ਿਵਦਰਸ਼ਨ ਸਿੰਘ ਸੰਧੂ, ਥਾਣਾ ਕੰਟੋਨਮੈਂਟ ਦੇ ਐਸ. ਐਚ. ਓ. ਮੈਡਮ ਅਮਨਦੀਪ ਕੌਰ ਆਪਣੇ ਦਲਬਲ ਸਮੇਤ ਪੁੱਜੇ ਤੇ ਪੀੜਤ ਭੈਣ ਭਰਾਵਾਂ ਦੇ ਕੋਲੋਂ ਘਟਨਾਕ੍ਰਮ ਦੀ ਜਾਣਕਾਰੀ ਹਾਸਲ ਕਰਨ ਉਪਰੰਤ ਪੀੜਤਾਂ ਨੂੰ ਅਤੇ ਯੂਨਾਈਟਿੱਡ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮਝੈਲ ਨੂੰ ਵਿਸ਼ਵਾਸ਼ ਦਿਵਾਇਆ ਕਿ ਘਟਨਾਕ੍ਰਮ ਦੇ ਮੁਲਜਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਥਾਣਾ ਮੁਖੀ ਅਮਨਦੀਪ ਕੌਰ ਨੇ ਦੱਸਿਆ ਕਿ ਮੁਲਜਮ ਦੇ ਖਿਲਾਫ ਬਣਦੀਆਂ ਸੰਗੀਨ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ। ਇਸ ਦੌਰਾਨ ਯੂ. ਐਸ. ਐਸ. ਐਫ. ਆਗੂ ਜੁਗਰਾਜ ਸਿੰਘ ਮਝੈਲ ਨੇ ਇਸ ਮਾਮਲੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜੀਐਨਡੀਯੂ ਨੂੰ ਲੜਾਈ ਝਗੜਿਆਂ ਦਾ ਅਖਾੜਾ ਨਹੀਂ ਬਣਨ ਦਿੱਤਾ ਜਾਵੇਗਾ ਤੇ ਪੀੜਤ ਭੈਣ ਭਰਾਵਾਂ ਦਾ ਹਰ ਤਰੀਕੇ ਨਾਲ ਯੂਐਸਐਸਐਫ ਵੱਲੋਂ ਸਾਥ ਦਿੱਤਾ ਜਾਵੇਗਾ ।
Punjab Bani 30 October,2024
ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ : ਡੀ. ਜੀ. ਪੀ. ਗੌਰਵ ਯਾਦਵ
ਨਸ਼ਿਆਂ ਵਿਰੁੱਧ ਜੰਗ ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ : ਡੀ. ਜੀ. ਪੀ. ਗੌਰਵ ਯਾਦਵ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀ.ਆਈ.ਟੀ. ਐਨ. ਡੀ. ਪੀ. ਐਸ. ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਦੀ ਨਿਵਾਰਕ ਹਿਰਾਰਤ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ: ਡੀਜੀਪੀ ਪੰਜਾਬ ਪੁਲਿਸ ਟੀਮਾਂ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 13.62 ਕਰੋੜ ਰੁਪਏ ਦੀ ਡਰੱਗ ਮਨੀ, 860 ਕਿਲੋ ਅਫੀਮ, 367 ਕੁਇੰਟਲ ਭੁੱਕੀ ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਚੰਡੀਗੜ੍ਹ, 30 ਅਕਤੂਬਰ : ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ । ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ । ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ. ਆਈ. ਟੀ.-ਐਨ. ਡੀ. ਪੀ. ਐਸ.) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀ. ਆਈ. ਟੀ.-ਐਨ. ਡੀ. ਪੀ. ਐਸ. ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ । ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ ।
Punjab Bani 30 October,2024
ਵਿਜੀਲੈਂਸ ਨੇ ਕੀਤਾ ਸਬ-ਇੰਸਪੈਕਟਰ ਨੂੰ 15 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਨੇ ਕੀਤਾ ਸਬ-ਇੰਸਪੈਕਟਰ ਨੂੰ 15 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸਿ਼ਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 30 October,2024
ਤਰਨਤਾਰਨ ਵਿਖੇ ਖੁੱਲ੍ਹੇ ਨਵੇਂ ਜਿੰਮ ਦੇ ਬਾਹਰ ਅਣਪਛਾਤਿਆਂ ਗੋਲੀਆਂ ਚਲਾ ਕੀਤਾ ਜਿੰਮ ਦਾ ਕੋਚ ਜ਼ਖ਼ਮੀ
ਤਰਨਤਾਰਨ ਵਿਖੇ ਖੁੱਲ੍ਹੇ ਨਵੇਂ ਜਿੰਮ ਦੇ ਬਾਹਰ ਅਣਪਛਾਤਿਆਂ ਗੋਲੀਆਂ ਚਲਾ ਕੀਤਾ ਜਿੰਮ ਦਾ ਕੋਚ ਜ਼ਖ਼ਮੀ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਨਵੇਂ ਖੁਲ੍ਹੇ ਡਾਇਮੰਡ ਫਿੱਟਨੈੱਸ ਜਿੰਮ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਜਿੰਮ ਦੇ ਕੋਚ ਨੂੰ ਗੋਲੀ ਲੱਗੀ ਹੈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਫ਼ਿਲਹਾਲ ਪੁਲਿਸ ਵੱਲੋ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਦੇਖੇ ਜਾ ਰਹੇ ਹਨ।ਜਿੰਮ ਦੇ ਮਾਲਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਸਮਾਂ ਹੀ ਹੋਇਆ ਉਹਨਾਂ ਵਲੋਂ ਇਹ ਜਿੰਮ ਖੋਲਿਆ ਗਿਆ ਹੈ ਪਰ ਕੁਝ ਲ਼ੋਕ ਲਗਾਤਾਰ ਉਸਨੂੰ ਧਮਕੀਆਂ ਮਿਲ ਰਹੀਆਂ ਸਨ ਅਤੇ ਕੁੱਝ ਲੋਕਾਂ ਵੱਲੋਂ ਕਾਰ ’ਤੇ ਸਵਾਰ ਹੋਕੇ ਆਏ ਅਤੇ ਉਸ ਸਮੇਂ ਤਾਬੜ ਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ।ਮੌਕੇ ’ਤੇ ਪਹੁੰਚੇ ਡੀ . ਐਸ. ਪੀ. ਕਮਲ ਮੀਤ ਸਿੰਘ ਨੇ ਕਿਹਾ ਕਿ 5 ਤੋਂ 6 ਰਾਊਂਡ ਲਗਭਗ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਸੀਸੀ ਟੀਵੀ ਖ਼ੰਗਲੇ ਜਾ ਰਹੇ ਹਨ। ਫ਼ਿਲਹਾਲ ਬਿਆਨ ਦਰਜ ਕਰਕੇ ਮਾਮਲਾ ਦਰਜ਼ ਕੀਤਾ ਜਾ ਰਿਹਾਂ ਹੈ ਜਲਦ ਹੀ ਦੋਸ਼ੀ ਫੜ ਲਾਏ ਜਾਣਗੇ ।
Punjab Bani 30 October,2024
ਫਰਾਂਸ ਦੇ ਰਾਜਦੂਤ ਦਾ ਮੋਬਾਇਲ ਚੋਰੀ ਕਰਨ ਦੇ ਦੋਸ਼ਾਂ ਹੇਠ ਚਾਰ ਗ੍ਰਿਫ਼ਤਾਰ
ਫਰਾਂਸ ਦੇ ਰਾਜਦੂਤ ਦਾ ਮੋਬਾਇਲ ਚੋਰੀ ਕਰਨ ਦੇ ਦੋਸ਼ਾਂ ਹੇਠ ਚਾਰ ਗ੍ਰਿਫ਼ਤਾਰ ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਚਾਂਦਨੀ ਚੌਂਕ ਖੇਤਰ ਵਿਚ ਜੈਨ ਮੰਦਰ ਦੇ ਦਰਸ਼ਨ ਕਰਨ ਦੌਰਾਨ ਭਾਰਤ ਵਿਚ ਫਰਾਂਸ ਦੇ ਰਾਜਦੂਤ ਥੀਏਰੀ ਮੈਥੌ ਤੋਂ ਕਥਿਤ ਤੌਰ ’ਤੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਵਿਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਦੱਸਿਆ ਕਿ ਗੁੰਮ ਹੋਇਆ ਫ਼ੋਨ ਬਰਾਮਦ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਵਿੱਚ ਫਰਾਂਸ ਦੇ ਰਾਜਦੂਤ ਥੀਏਰੀ ਮੈਥੌ ਨੇ ਇੱਕ ਈ-ਸ਼ਿਕਾਇਤ ਦਾਇਰ ਕੀਤੀ ਸੀ ਕਿ ਉੱਤਰੀ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਜੈਨ ਮੰਦਰ ਨੇੜੇ ਉਸਦਾ ਮੋਬਾਈਲ ਫੋਨ ਗੁਆਚ ਗਿਆ ਸੀ । ਈ-ਸ਼ਿਕਾਇਤ ਜਾਂ ਨਿੱਜੀ ਸਮਾਨ ਦੇ ਗੁੰਮ ਹੋਣ ਦੀ 20 ਅਕਤੂਬਰ ਨੂੰ ਦਰਜ ਕੀਤੀ ਗਈ ਸੀ ।
Punjab Bani 30 October,2024
ਕੰਮ ਤੋਂ ਘਰ ਆ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟਿਆ
ਕੰਮ ਤੋਂ ਘਰ ਆ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟਿਆ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਕੰਮ ਤੋਂ ਘਰ ਪਰਤ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ ਉਸ ਕੋਲੋਂ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟ ਲਿਆ । ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਸ ਨੇ ਗੁਰਪਾਲ ਨਗਰ ਡਾਬਾ ਰੋਡ ਦੇ ਰਹਿਣ ਵਾਲੇ ਵਿਸ਼ਾਲ ਜੈਨ ਦੀ ਸ਼ਿਕਾਇਤ ’ਤੇ ਛੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ । ਪੁਲਸ ਨੂੰ ਸ਼ਿਕਾਇਤ ਦਿੰਦਿਆਂ ਵਿਸ਼ਾਲ ਜੈਨ ਨੇ ਦੱਸਿਆ ਕਿ ਉਹ 100 ਫੁੱਟਾ ਰੋਡ ’ਤੇ ਪੈਂਦੀ ਡਿਕੋਨ ਲਾਈਟਸ ਸਿੰਗਲਾ ਟਰੇਡਿੰਗ ਕੰਪਨੀ ਵਿੱਚ ਬਤੌਰ ਸੇਲਜਮੈਨ ਕੰਮ ਕਰਦਾ ਹੈ । ਮਾਰਕੀਟ ਵਿੱਚੋਂ ਕੁਲੈਕਸ਼ਨ ਕਰ ਕੇ ਉਹ ਸ਼ਾਮ ਵੇਲੇ ਘਰ ਵਾਪਸ ਜਾ ਰਿਹਾ ਸੀ, ਜਿਵੇਂ ਹੀ ਉਸਨੇ ਸਮਰਾਲਾ ਚੌਂਕ ਵਾਲਾ ਫਲਾਈ ਓਵਰ ਪਾਰ ਕੀਤਾ ਤਾਂ ਟਰਾਂਸਪੋਰਟ ਨਗਰ ਕਟ ਦੇ ਕੋਲ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਛੇ ਨੌਜਵਾਨਾਂ ਨੇ ਉਸਨੂੰ ਰੋਕ ਲਿਆ ਬਦਮਾਸ਼ਾਂ ਨੇ ਵਿਸ਼ਾਲ ਜੈਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਕੋਲੋਂ ਪਰਸ ਵਿੱਚ ਪਏ 12 ਹਜ਼ਾਰ, ਕੁਝ ਜ਼ਰੂਰੀ ਕਾਗਜ਼ਾਤ, ਮੋਬਾਈਲ ਫੋਨ ਤੇ ਕੁਲੈਕਸ਼ਨ ਦੀ ਰਕਮ 50 ਹਜ਼ਾਰ ਰੁਪਏ ਲੁੱਟ ਲਏ ।
Punjab Bani 30 October,2024
ਮੁਹਾਲੀ ਵਿਚਲੇ ਨਿਆਂਗਾਓ `ਚ ਵਾਪਰੇ ਬੇਅਦਬੀ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ
ਮੁਹਾਲੀ ਵਿਚਲੇ ਨਿਆਂਗਾਓ `ਚ ਵਾਪਰੇ ਬੇਅਦਬੀ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ ਮੋਹਾਲੀ : ਪੰਜਾਬ ਦੇ ਸਹਿਰ ਮੁਹਾਲੀ ਵਿਚਲੇ ਨਿਆਂਗਾਓ ਸਥਿਤ ਆਦਰਸ਼ ਨਗਰ `ਚ ਬੇਅਦਬੀ ਦਾ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲੇ ਆਰੋਪੀ ਸੰਦੀਪ ਵਲੋਂ ਹੀ ਖੁਦ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਪਤਾ ਲੱਗਿਆ ਹੈ ਤੇ ਉਹ ਨਿਆਂਗਾਓ ਆਦਰਸ਼ ਨਗਰ ਦਾ ਰਹਿਣ ਵਾਲਾ ਹੈ । ਉਸ ਨੇ ਦੱਸਿਆ ਕਿ ਉਸ ਨੇ ਡੇਰਾ ਬੱਸੀ ਵਿੱਚ ਕੋਈ ਜ਼ਮੀਨ ਜਿਮੀਦਾਰਾਂ ਤੋਂ ਪੰਜ ਲੱਖ ਰੁਪਏ ਸਾਲ ਦੀ ਠੇਕੇ ’ਤੇ ਲਈ ਹੋਈ ਸੀ ਅਤੇ ਕੁਝ ਸਾਲਾਂ ਤੋਂ 13 ਲੱਖ ਰੁਪਏ ਦੇ ਕਰੀਬ ਜ਼ਮੀਨ ਦਾ ਠੇਕਾ ਬਣਿਆ ਸੀ ਪਰ ਉਸ ਵਲੋਂ ਨਹੀਂ ਦਿੱਤਾ ਜਾ ਰਿਹਾ ਸੀ, ਜਿਸ ਤੇ ਜਿੰਮੀਂਦਾਰ ਵਾਰ-ਵਾਰ ਉਸ ਨੂੰ ਧਮਕੀਆਂ ਦੇ ਰਹੇ ਸਨ ਕਿ ਤੇਰੇ ਘਰੇ ਆ ਕੇ ਸਬਕ ਸਿਖਾਵਾਂਗੇ । ਇਸ ਕਰਕੇ ਹੀ ਉਸ ਨੇ ਚੰਡੀਗੜ੍ਹ ਦੇ ਸੈਕਟਰ ਅੱਠ ਵਿੱਚੋਂ ਗੁਟਕਾ ਸਾਹਿਬ ਖਰੀਦ ਕੇ ਆਪਣੇ ਮੁਹੱਲੇ ਵਿਚ ਉਸਦੇ ਅੰਗ ਪਾੜ ਦਿੱਤੇ ਸੀ ਤਾਂ ਜੋ ਮੁਹੱਲੇ ਵਿੱਚ ਪੁਲਸ ਦਾ ਪਹਿਰਾ ਲੱਗਿਆ ਰਹੇ ਤੇ ਜਿੰ਼ਮੀਦਾਰ ਉਸ ਨੂੰ ਕੁਝ ਨਾ ਕਹਿ ਸਕਣ ।
Punjab Bani 30 October,2024
ਐਨ. ਸੀ. ਬੀ. ਤੇ ਦਿੱਲੀ ਪੁਲਸ ਸਪੈਸ਼ਲ ਸੈਲ ਨੇ ਕੀਤਾ ਮੈਕਸੀਕਨ ਨਾਗਰਿਕ ਤੇ ਤਿਹਾੜ ਜੇਲ੍ਹ ਦੇ ਵਾਰਡਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ
ਐਨ. ਸੀ. ਬੀ. ਤੇ ਦਿੱਲੀ ਪੁਲਸ ਸਪੈਸ਼ਲ ਸੈਲ ਨੇ ਕੀਤਾ ਮੈਕਸੀਕਨ ਨਾਗਰਿਕ ਤੇ ਤਿਹਾੜ ਜੇਲ੍ਹ ਦੇ ਵਾਰਡਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ : ਨੈਸ਼ਨਲ ਕਰਾਈਮ ਬਿਊਰੋ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨਾਲ ਮਿਲ ਕੇ ਨਸ਼ੀਲੇ ਮੈਥਮਫੇਟਾਮਾਈਨ ਡਰੱਗਜ਼ ਬਣਾਉਣ ਤੇ ਉਸਨੂੰ ਦੇਸ਼-ਵਿਦੇਸ਼ ’ਚ ਵੇਚਣ ਦੇ ਮਾਮਲੇ ’ਚ ਇਕ ਮੈਕਸੀਕਨ ਨਾਗਰਿਕ ਤੇ ਤਿਹਾੜ ਜੇਲ੍ਹ ਦੇ ਵਾਰਡਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਕਸੀਕਨ ਨਾਗਰਿਕ ਨੂੰ ਸਰਗਨਾ ਦੱਸਿਆ ਜਾ ਰਿਹਾ ਹੈ। ਐੱਨਸੀਬੀ ਨੇ ਗੌਤਮਬੁੱਧ ਨਗਰ ’ਚ ਜੇ-36 ਸੂਰਜਪੁਰ ਇੰਡਸਟਰੀਅਲ ਏਰੀਆ ਸਥਿਤ ਫੈਕਟਰੀ ’ਤੇ ਛਾਪਾ ਮਾਰ ਕੇ ਕਰੀਬ 10 ਕਰੋੜ ਰੁਪਏ ਮੁੱਲ ਦੀ 95 ਕਿੱਲੋ ਮੈਥਮਫੇਟਾਮਾਈਨ ਵੀ ਬਰਾਮਦ ਕੀਤੀ ਹੈ। ਚਾਰਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ। ਮੈਥਮਫੇਟਾਮਾਈਨ ਰਸਾਇਣਕ ਰੂਪ ਨਾਲ ਐਮਫੈਟੇਮਿਨ (ਡਰੱਗਜ਼) ਦੇ ਬਰਾਬਰ ਹੁੰਦਾ ਹੈ। ਐੱਨਸੀਬੀ ਦੇ ਡਿਪਟੀ ਡਾਇਰੈਕਟਰ ਜਨਰਲ (ਆਪ੍ਰੇਸ਼ਨ) ਗਿਆਨੇਸ਼ਵਰ ਸਿੰਘ ਨੇ ਕਿਹਾ ਕਿ ਸੂਚਨਾ ਮਿਲੀ ਸੀ ਕਿ ਕੁਝ ਲੋਕ ਵਿਦੇਸ਼ ’ਚ ਬਰਾਮਦ ਦੇ ਨਾਲ ਭਾਰਤ ’ਚ ਖ਼ਪਤ ਲਈ ਮੈਥਾਮਫੇਟਾਮਾਈਨ ਵਰਗੀ ਸਿੰਥੈਟਿਕ ਡਰੱਗ ਦਾ ਉਤਪਾਦਨ ਕਰ ਰਹੇ ਹਨ। ਤਸਕਰਾਂ ਨੇ ਐੱਨਸੀਆਰ ’ਚ ਕਈ ਥਾਵਾਂ ’ਤੇ ਲੈਬ ਦੀ ਆੜ ’ਚ ਫੈਕਟਰੀ ਖੋਲ੍ਹੀ ਹੋਈ ਹੈ, ਜਿਸ ਵਿਚ ਮੈਕਸੀਕਨ ਸੀਜੇਐੱਨਜੀ ਡਰੱਗਜ਼ ਕਾਰਟੇਲ (ਕਾਰਟੇਲ ਡੀ ਜਲਿਸਕੋ ਨੁਏਵਾ ਜਨਰੇਸ਼ਨ) ਦੇ ਲੋਕ ਵੀ ਸ਼ਾਮਲ ਹਨ। ਐੱਨਸੀਬੀ ਨੇ 25 ਅਕਤੂਬਰ ਨੂੰ ਗੌਤਮਬੁੱਧ ਨਗਰ ਸਥਿਤ ਸੂਰਜਪੁਰ ਇੰਡਸਟਰੀਅਲ ਏਰੀਆ ’ਚ ਇਕ ਫੈਕਟਰੀ ’ਚ ਛਾਪਾ ਮਾਰਿਆ, ਜਿੱਥੋ ਠੋਸ ਤੇ ਤਰਲ ਰੂਪ ’ਚ ਲਗਪਗ 95 ਕਿੱਲੋ ਮੈਥਾਮਫੈਟਾਮਾਈਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਇੱਥੇ ਏਸੀਟੋਨ, ਸੋਡੀਅਮ ਹਾਈਡ੍ਰਾਕਸਾਈਡ, ਮੈਥੀਲੀਨ ਕਲੋਰਾਈਡ, ਪ੍ਰੀਮੀਅਮ ਗ੍ਰੇਡ ਇਥੇਨਾਲ, ਟੋਲਯੂਨੀ, ਰੈੱਡ ਫਾਸਫੋਰਸ ਏਥਿਲ ਏਸੀਟੇਟ ਆਦਿ ਰਸਾਇਣ ਤੇ ਨਿਰਮਾਣ ਲਈ ਦਰਾਮਦ ਹੋਈਆਂ ਮਸ਼ੀਨਾਂ ਵੀ ਮਿਲੀਆਂ। ਮੁਲਜ਼ਮਾਂ ਤੋਂ ਪਤਾ ਲੱਗਾ ਕਿ ਛਾਪੇ ਦੇ ਸਮੇਂ ਫੈਕਟਰੀ ’ਚ ਮਿਲੇ ਕਾਰੋਬਾਰੀ ਨੇ ਤਿਹਾੜ ਜੇਲ੍ਹ ਦੇ ਵਾਰਡਨ ਨਾਲ ਮਿਲ ਕੇ ਨਾਜਾਇਜ਼ ਫੈਕਟਰੀ ਖੋਲ੍ਹੀ ਸੀ। ਉਸਨੇ ਵੱਖ ਵੱਖ ਥਾਵਾਂ ਤੋਂ ਮੈਥਮਫੇਟਾਮਾਈਨ ਦੇ ਨਿਰਮਾਣ ਲਈ ਜ਼ਰੂਰੀ ਰਸਾਇਣਾਂ ਦੀ ਖ਼ਰੀਦ ਕੀਤੀ ਸੀ। ਕਾਰੋਬਾਰੀ ਨੂੰ ਪਹਿਲਾਂ ਮਾਲੀਆ ਖ਼ੁਫ਼ੀਆ ਵਿਭਾਗ (ਡੀਆਰਆਈ) ਵਲੋਂ ਐੱਨਡੀਪੀਐੱਸ ਮਾਮਲੇ ’ਚ ਗ੍ਰਿਫ਼ਤਾਰ ਕਰ ਕੇ ਤਿਹਾੜ ਜੇਲ੍ਹ ਭੇਜਿਆ ਗਿਆ ਸੀ, ਜਿੱਥੇ ਉਹ ਜੇਲ੍ਹ ਵਾਰਡਨ ਦੇ ਸੰਪਰਕ ’ਚ ਆਇਆ। ਡਰੱਗਜ਼ ਦੇ ਨਿਰਮਾਣ ਲਈ ਮੁੰਬਈ ਸਥਿਤ ਰਸਾਇਣ ਮਾਹਰ ਨੂੰ ਸ਼ਾਮਲ ਕੀਤਾ ਗਿਆ ਤੇ ਉਸਦੀ ਗੁਣਵੱਤਾ ਦਾ ਪ੍ਰੀਖਣ ਦਿੱਲੀ ’ਚ ਰਹਿਣ ਵਾਲਾ ਮੈਕਸੀਕਨ ਕਾਰਟੇਲ ਦਾ ਮੈਂਬਰ ਕਰਦਾ ਸੀ। ਮੁਲਜ਼ਮਾਂ ਦੇ ਹੋਰ ਲੋਕਾਂ ਨਾਲ ਸਬੰਧ, ਮਨੀ ਟ੍ਰੇਲ ਤੇ ਜਾਇਦਾਦਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Punjab Bani 30 October,2024
ਪੰਜਾਬ ਪੁਲਿਸ ਦੀ ਏ. ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਏ. ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ - ਦੋਵੇਂ ਦੋਸ਼ੀ ਲਖਨਊ ਵਿਖੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੀ ਗਈ ਇੱਕੋ ਛੁਪਣਗਾਹ ਵਿੱਚ ਰਹਿ ਰਹੇ ਸਨ: ਡੀਜੀਪੀ ਗੌਰਵ ਯਾਦਵ - ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਦੋਵਾਂ ਖਿਲਾਫ਼ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਚੰਡੀਗੜ੍ਹ, 29 ਅਕਤੂਬਰ : ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਉਰਫ਼ ਵਿੱਕੀ ਵਾਸੀ ਪਿੰਡ ਸੁਰ ਸਿੰਘ, ਤਰਨਤਾਰਨ ਅਤੇ ਪੰਜਾਬ ਸਿੰਘ ਵਾਸੀ ਪਿੰਡ ਸਾਂਧਰਾ, ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਲਖਨਊ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿੱਕੀ 1 ਮਾਰਚ, 2024 ਨੂੰ ਤਰਨ ਤਾਰਨ ਵਿਖੇ ਗੋਪੀ ਚੋਹਲਾ ਦੇ ਗੋਲੀ ਮਾਰ ਕੇ ਕੀਤੇ ਕਤਲ ਵਿੱਚ ਸ਼ਾਮਲ ਸੀ, ਜਦੋਂ ਕਿ ਪੰਜਾਬ ਸਿੰਘ ਸਤੰਬਰ 2024 ਵਿੱਚ ਫਿਰੋਜ਼ਪੁਰ ਵਿਖੇ ਦਿਲਦੀਪ ਸਿੰਘ ਅਤੇ ਉਸਦੇ ਦੋਂ ਰਿਸ਼ਤੇਦਾਰਾਂ ਦੇ ਹੋਏ ਦਿਨ-ਦਿਹਾੜੇ ਤੀਹਰੇ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਹੈ। ਜਾਣਕਾਰੀ ਮੁਤਾਬਕ, 3 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਜਦੋਂ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ, ਫਿਰੋਜ਼ਪੁਰ ਸ਼ਹਿਰ ਨੇੜੇ ਕਾਰ ਵਿੱਚ ਜਾ ਰਹੇ ਸਨ ਉਦੋਂ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਅਤੇ ਦੋ ਹੋਰ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਛੇ ਮੁਲਜ਼ਮਾਂ ਨੂੰ ਇਸ ਕਾਂਡ ਦੇ ਸੱਤ ਦਿਨਾਂ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਦੇ ਔਰੰਗਾਬਾਦ ਸਥਿਤ ਹਿਰਦੇ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ ਦੋਸ਼ੀ ਪੰਜਾਬ ਸਿੰਘ ਫਰਾਰ ਸੀ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਮੁਲਜ਼ਮ ਵਿੱਕੀ ਕਤਲ, ਡਕੈਤੀ ਅਤੇ ਐਨਡੀਪੀਐਸ ਐਕਟ ਸਮੇਤ 12 ਅਪਰਾਧਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਮੁਲਜ਼ਮ ਪੰਜਾਬ ਸਿੰਘ ਖ਼ਿਲਾਫ਼ ਕਤਲ, ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਬਲਾਤਕਾਰ ਨਾਲ ਸਬੰਧਤ ਚਾਰ ਅਪਰਾਧਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਚਿੱਟੇ ਰੰਗ ਦੀ ਹੁੰਡਈ ਅਲਕਾਜ਼ਾਰ (ਪੀਬੀ 60 ਡੀ 0036) ਗੱਡੀ ਨੂੰ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੋਵੇਂ ਅਪਰਾਧਾਂ ਵਿੱਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਜ਼ਿਲ੍ਹੇ ਵਿੱਚ ਸਰਗਰਮ ਦੋ ਸ਼ੂਟਰਾਂ ਦੀਆਂ ਸੰਭਾਵਿਤ ਛੁਪਣਗਾਹਾਂ ਅਤੇ ਵਾਹਨਾਂ ਦੇ ਵੇਰਵਿਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲਖਨਊ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਡੀਐਸਪੀ ਬਿਕਰਮਜੀਤ ਬਰਾੜ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਜੁਆਇੰਟ ਟੀਮਾਂ ਨੇ ਲਖਨਊ ਪੁਲਿਸ ਨਾਲ ਮਿਲ ਕੇ ਦੋਵੇਂ ਸ਼ੂਟਰਾਂ ਨੂੰ ਲਖਨਊ ਦੇ ਇੰਦਰਾ ਨਗਰ ਤੋਂ ਸਫ਼ਲਤਾਪੂਰਵਕ ਗ੍ਰਿਫਤਾਰ ਕਰ ਲਿਆ।
Punjab Bani 29 October,2024
ਵਿਜੀਲੈਂਸ ਨੇ ਕੀਤਾ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਗ੍ਰਿਫ਼ਤਾਰ
ਵਿਜੀਲੈਂਸ ਨੇ ਕੀਤਾ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਗ੍ਰਿਫ਼ਤਾਰ ਚੰਡੀਗੜ੍ਹ 29 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ।ਸਿ਼ਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ ‘ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ ‘ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ. ਪੀ. ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 29 October,2024
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮੋਬਾਇਲ ਟਾਵਰਾਂ ਦੇ ਸਾਮਾਨ ਦੀਆਂ 34 ਤੋਂ ਵੱਧ ਚੋਰੀਆਂ ਵਿੱਚ ਸ਼ਾਮਲ ਅੰਤਰਰਾਜੀ ਚੋਰ ਗਿਰੋਹ ਦੇ 6 ਮੈਂਬਰ ਗ੍ਰਿਫਤਾਰ
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮੋਬਾਇਲ ਟਾਵਰਾਂ ਦੇ ਸਾਮਾਨ ਦੀਆਂ 34 ਤੋਂ ਵੱਧ ਚੋਰੀਆਂ ਵਿੱਚ ਸ਼ਾਮਲ ਅੰਤਰਰਾਜੀ ਚੋਰ ਗਿਰੋਹ ਦੇ 6 ਮੈਂਬਰ ਗ੍ਰਿਫਤਾਰ ਸੰਗਰੂਰ, 29 ਅਕਤੂਬਰ : ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੋਬਾਇਲ ਟਾਵਰਾਂ ਤੋਂ ਆਰ.ਆਰ.ਯੂ. ਅਤੇ ਹੋਰ ਇਲੈਕਟ੍ਰਾਨਿਕ ਡਿਵਾਇਸ ਆਦਿ ਸਮਾਨ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 06 ਮੈਬਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲ਼ੋਂ ਇੱਕ ਦੇਸੀ ਪਿਸਤੌਲ 315 ਬੋਰ ਸਮੇਤ 3 ਜਿੰਦਾ ਰੌਂਦ 315 ਬੋਰ, ਇੱਕ ਦੇਸੀ ਪਿਸਤੌਲ 315 ਬੋਰ ਲੰਬੀ ਬੈਰਲ ਸਮੇਤ 3 ਜਿੰਦਾ ਰੌਂਦ 315 ਬੋਰ, ਦੋ ਗੱਡੀਆਂ HR-26AE-8880 ਮਾਰਕਾ ਸਕਾਰਪਿਓ ਤੇ DL-9-CAD-6065 ਮਾਰਕਾ ਸਵਿਫਟ ਡਿਜਾਇਰ ਬਿਨਾ ਕਾਗਜਾਤ ਅਤੇ ਚੋਰੀ ਸੁਦਾ ਨੋਕੀਆ ਕੰਪਨੀ ਦੇ 24RRU(4G) ਅਤੇ 87+64 ਕਿੱਲੋ ਆਪਟੀਕਲ ਫਾਇਬਰ ਤਾਰ ਦੀ ਬ੍ਰਾਮਦਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਮਿਤੀ 26-10-2024 ਨੂੰ ਬੀ.ਐਨ.ਐਸ. ਦੀ ਧਾਰਾ 303(2), 317(2) ਅਤੇ 25/54/59 ਆਰਮਜ ਐਕਟ ਤਹਿਤ ਮੁਕੱਦਮਾ ਨੰ: 148 ਥਾਣਾ ਸਿਟੀ ਸੁਨਾਮ ਦਰਜ ਰਜਿਸਟਰ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗਿਰੋਹ ਨੇ ਪੰਜਾਬ ਦੇ ਜ਼ਿਲ੍ਹਾ ਸੰਗਰੂਰ, ਪਟਿਆਲਾ, ਮਾਨਸਾ ਵਿੱਚ ਮੋਬਾਇਲ ਟਾਵਰਾਂ ਤੋਂ (RRU/AHEC) ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸ ਆਦਿ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਲਵਿੰਦਰ ਸਿੰਘ ਚੀਮਾਂ (ਕਪਤਾਨ ਪੁਲਿਸ ਇਨਵੈਸਟੀਗੇਸ਼ਨ) ਅਤੇ ਦਿਲਜੀਤ ਸਿੰਘ ਵਿਰਕ (ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ) ਦੀ ਅਗਵਾਈ ਵਿੱਚ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸੰਗਰੂਰ ਦੀ ਟੀਮ ਨੂੰ ਉਸ ਸਮੇਂ ਸਫਲਤਾ ਹਾਸਲ ਮਿਲੀ ਜਦੋ ਸੀ.ਆਈ.ਏ ਦੀ ਟੀਮ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੋਬਾਇਲ ਟਾਵਰਾਂ ਨੂੰ ਨਿਸ਼ਾਨਾ ਬਣਾ ਕੇ ਇਲੈਕਟ੍ਰਾਨਿਕ ਡਿਬਾਈਸ ਆਦਿ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦਾ ਪਰਦਾ ਫਾਸ਼ ਕੀਤਾ। ਐਸ.ਐਸ.ਪੀ. ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀਆਨ ਦੀ ਪੁੱਛਗਿੱਛ ਤੋ ਬਾਅਦ ਮਿਤੀ 26.10.2024 ਨੂੰ ਇਸ ਮੁਕੱਦਮੇ ਵਿੱਚ ਵੀਰਪਾਲ ਸਿੰਘ ਉਰਫ ਵੀਰੂ ਉਰਫ ਵੀਰੂ ਮੈਂਬਰ ਪੁੱਤਰ ਧਰਮ ਸਿੰਘ ਵਾਸੀ ਮਾਡਲ ਟਾਊਨ 01 ਸ਼ੇਰੋਂ ਨੂੰ ਵੀ ਬਤੌਰ ਦੋਸ਼ੀ ਨਾਮਜ਼ਦ ਕੀਤਾ ਗਿਆ। ਗ੍ਰਿਫਤਾਰ ਕੀਤੇ ਦੋਸ਼ੀਆਨ ਦਾ ਵੇਰਵਾ : ਲੜੀ ਨੰ: ਦੋਸੀਆਨ ਦਾ ਵੇਰਵਾ ਬ੍ਰਾਮਦਗੀ 1. ਲਵਪ੍ਰੀਤ ਸਿੰਘ ਉਰਫ ਆਂਡਾ ਪੁੱਤਰ ਕੇਵਲ ਸਿੰਘ ਵਾਸੀ ਮਾਡਲ ਟਾਊਨ ਨੰ 01, ਸ਼ੇਰੋ ਉਮਰ 26 ਸਾਲ ➢ 02 ਦੇਸੀ ਪਿਸਤੌਲ 315 ਬੋਰ ਸਮੇਤ 06 ਜਿੰਦਾ ਰੌਂਦ 315 ਬੋਰ ➢ 02 ਗੱਡੀਆਂ HR-26AE-8880 ਮਾਰਕਾ ਸਕਾਰਪਿਓ ਤੇ DL-9-CAD-6065 ਮਾਰਕਾ ਸਵਿਫਟ ਡਿਜਾਇਰ ਬਿਨਾ ਕਾਗਜਾਤ ➢ ਚੋਰੀ ਸੁਦਾ ਨੋਕੀਆ ਕੰਪਨੀ ਦੇ 24 RRU (4G) ➢ 151 ਕਿੱਲੋ ਆਪਟੀਕਲ ਫਾਇਬਰ ਤਾਰ 2. ਜਸ਼ਨਦੀਪ ਸਿੰਘ ਉਰਫ ਦੀਪੂ ਪੁੱਤਰ ਸਤਗੁਰ ਸਿੰਘ ਵਾਸੀ ਸ਼ੇਰੋ ਉਮਰ 22 ਸਾਲ 3. ਵਿੱਕੀ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਮਾਡਲ ਟਾਊਨ ਨੰ 01, ਸ਼ੇਰੋਂ ਉਮਰ 23 ਸਾਲ 4. ਗੁਰਸੇਵਕ ਸਿੰਘ ਉਰਫ ਪੀਟਰ ਪੁੱਤਰ ਗੁਰਪਾਲ ਸਿੰਘ ਵਾਸੀ ਸ਼ੇਰੋ ਉਮਰ 25 ਸਾਲ 5. ਬਲਕਾਰ ਸਿੰਘ ਉਰਫ ਜਾਮਾ ਪੁੱਤਰ ਚਮਕੌਰ ਸਿੰਘ ਵਾਸੀ ਮਾਡਲ ਟਾਊਨ ਨੰ 01 ਸ਼ੇਰੋ ਉਮਰ 25 ਸਾਲ 6. ਵੀਰਪਾਲ ਸਿੰਘ ਉਰਫ ਵੀਰੂ ਉਰਫ ਵੀਰੂ ਮੈਂਬਰ ਪੁੱਤਰ ਧਰਮ ਸਿੰਘ ਵਾਸੀ ਮਾਡਲ ਟਾਊਨ 01 ਸ਼ੇਰੋਂ ਉਮਰ 34 ਸਾਲ ਗ੍ਰਿਫਤਾਰ ਕੀਤੇ ਦੋਸੀਆਂਨ ਦਾ ਸਾਬਕਾ ਰਿਕਾਰਡ: 01.ਲਵਪ੍ਰੀਤ ਸਿੰਘ ਉਰਫ ਆਡਾ ਪੁੱਤਰ ਕੇਵਲ ਸਿੰਘ ਵਾਸੀ ਮਾਡਲ ਟਾਊਨ ਨੰ 01, ਸੇਰੋਂ ➢ ਮੁਕੱਦਮਾ ਨੰ 04 ਮਿਤੀ 12.01.2018 ਅ/ਧ 61/1/14 ਐਕਸਾਇਜ ਐਕਟ ਥਾਣਾ ਚੀਮਾਂ ➢ ਮੁਕੱਦਮਾ ਨੰ 174 ਮਿਤੀ 07.08.2021 ਅ/ਧ 457,380,34 ਹਿੰ.ਡੰ ਥਾਣਾ ਸਿਟੀ ਸੁਨਾਮ ➢ ਮੁਕੱਦਮਾ ਨੰ 31 ਮਿਤੀ 05.05.2021 ਅ/ਧ 25 ਆਰਮਜ ਐਕਟ ਥਾਣਾ ਚੀਮਾਂ 02.ਵਿੱਕੀ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਮਾਡਲ ਟਾਊਨ ਨੰ 01, ਸ਼ੇਰੋ ➢ ਮੁਕੱਦਮਾ ਨੰ 116 ਮਿਤੀ 20.07.2024 ਅ/ਧ 379 ਥਾਣਾ ਝਨੀਰ ਜਿਲ੍ਹਾ ਮਾਨਸਾ 03.ਬਲਕਾਰ ਸਿੰਘ ਉਰਫ ਜਾਮਾ ਪੁੱਤਰ ਚਮਕੌਰ ਸਿੰਘ ਵਾਸੀ ਮਾਡਲ ਟਾਊਨ ਨੰ 01 ਸ਼ੇਰੋ ➢ ਮੁਕੱਦਮਾ ਨੰ 116 ਮਿਤੀ 20.07.2024 ਅ/ਧ 379 ਥਾਣਾ ਝਨੀਰ ਜਿਲ੍ਹਾ ਮਾਨਸਾ ➢ ਮੁਕੱਦਮਾ ਨੰ 04 ਮਿਤੀ 12.01.2018 ਅ/ਧ 61/1/14 ਐਕਸਾਇਜ ਐਕਟ ਥਾਣਾ ਚੀਮਾਂ
Punjab Bani 29 October,2024
1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਪਟਿਆਲਾ, 29 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ. ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 29 October,2024
ਜੱਜ ਅਤੇ ਵਕੀਲਾਂ ਵਿਚਾਲੇ ਝੜਪ
ਜੱਜ ਅਤੇ ਵਕੀਲਾਂ ਵਿਚਾਲੇ ਝੜਪ ਕੁਰਸੀਆਂ ਚੱਲੀਆਂ ਪੁਲਸ ਚੌਕੀ ‘ਚ ਭੰਨਤੋੜ ਗਾਜੀਆਬਾਦ, 29 ਅਕਤੂਬਰ : ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਦੀ ਅਦਾਲਤ ‘ਚ ਅੱਜ ਮੰਗਲਵਾਰ ਨੂੰ ਸੁਣਵਾਈ ਦੌਰਾਨ ਹੰਗਾਮਾ ਹੋ ਗਿਆ। ਜੱਜ ਅਤੇ ਵਕੀਲਾਂ ਵਿਚਾਲੇ ਝੜਪ ਹੋ ਗਈ । ਇਸ ਤੋਂ ਬਾਅਦ ਵਕੀਲਾਂ ਨੇ ਹੰਗਾਮਾ ਕਰ ਦਿੱਤਾ।ਵਕੀਲਾਂ ਨੇ ਜੱਜ ‘ਤੇ ਕੁਰਸੀਆਂ ਸੁੱਟੀਆਂ।ਜੱਜ ਨੇ ਪੁਲਿਸ ਨੂੰ ਬੁਲਾਇਆ । ਪੁਲੀਸ ਨੇ ਵਕੀਲਾਂ ’ਤੇ ਲਾਠੀਚਾਰਜ ਕਰਕੇ ਹੰਗਾਮਾ ਕਰਨ ਵਾਲਿਆਂ ਨੂੰ ਭਜਾ ਦਿੱਤਾ। ਇਸ ਤੋਂ ਨਾਰਾਜ਼ ਵਕੀਲਾਂ ਨੇ ਅਦਾਲਤ ਦੀ ਪੁਲੀਸ ਚੌਕੀ ਦੀ ਭੰਨਤੋੜ ਕੀਤੀ। ਵਕੀਲ ਅਦਾਲਤ ਦੇ ਬਾਹਰ ਹੜਤਾਲ ‘ਤੇ ਬੈਠੇ ਹਨ । ਜੱਜ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਇੱਥੇ ਦੱਸ ਦੇਈਏ ਕਿ ਇਸ ਦੁਰਵਿਵਹਾਰ ਦੇ ਖਿਲਾਫ ਜੱਜਾਂ ਨੇ ਵੀ ਆਪਣਾ ਕੰਮ ਬੰਦ ਕਰ ਦਿੱਤਾ ਹੈ। ਸਾਰਾ ਮਾਮਲਾ ਜ਼ਿਲ੍ਹਾ ਜੱਜ ਅਦਾਲਤ ਦਾ ਹੈ। ਇੱਥੇ ਇੱਕ ਵਿਅਕਤੀ ਦੀ ਜ਼ਮਾਨਤ ਸਬੰਧੀ ਸੁਣਵਾਈ ਚੱਲ ਰਹੀ ਸੀ। ਪਹਿਲਾਂ ਤਾਂ ਥੋੜ੍ਹਾ ਹੰਗਾਮਾ ਹੋਇਆ। ਫਿਰ ਮਾਮਲਾ ਜ਼ਿਆਦਾ ਵਧ ਗਿਆ । ਇਸ ਨੂੰ ਲੈ ਕੇ ਜੱਜ ਅਤੇ ਵਕੀਲਾਂ ਵਿਚਕਾਰ ਤਿੱਖੀ ਬਹਿਸ ਹੋਈ ।
Punjab Bani 29 October,2024
ਅਮਰੀਕਾ ’ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਲਾਹਿਆ ਪੰਜਾਬੀ ਨੌਜਵਾਨ
ਅਮਰੀਕਾ ’ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਲਾਹਿਆ ਪੰਜਾਬੀ ਨੌਜਵਾਨ ਅਮਰੀਕਾ : ਪੰਜਾਬ ਦਾ ਨੌਜਵਾਨ ਵਿਦੇਸ਼ਾਂ ਦੀ ਉਡਾਣ ਇਸ ਕਰਕੇ ਲੈਂਦਾ ਕਿ ਉਸਦੇ ਪਰਿਵਾਰ ਦੇ ਵਿੱਚ ਵਿਦੇਸ਼ ਜਾਣ ਦੇ ਵਿੱਚ ਖੁਸ਼ਹਾਲੀ ਆਵੇ ਇਸੇ ਮੰਤਵ ਨਾਲ ਸਮਾਣਾ ਦਾ ਪਿੰਡ ਕੁਤਬਨਪੁਰ ਦਾ ਨੌਜਵਾਨ ਅਮਰੀਕਾ ਗਿਆ ਸੀ ਪਰ ਉੱਥੇ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਮਿਲੀ ਜਾਣਕਾਰੀ ਮੁਤਾਬਿਕ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਅਰਮਾਨ ਸਿੰਘ ਬਾਰਵੀਂ ਤੱਕ ਪੜਾਈ ਕਰਕੇ ਪਿਛਲੇ ਸਾਲ ਮਾਰਚ ਦੇ ਵਿੱਚ ਅਮਰੀਕਾ ਗਿਆ ਸੀ । ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਰਮਾਨ ਸਿੰਘ ਨੇ ਬੀਤੇ ਦਿਨ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ। ਉਸਨੇ ਆਪਣੀ ਭੈਣ ਕੋਲੋਂ ਪੜ੍ਹਾਈ ਦੇ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਸੀ । ਅਮਰੀਕਾ ਗਏ ਨੌਜਵਾਨ ਨੇ ਆਪਣੇ ਚੰਗੇ ਭਵਿੱਖ ਦੇ ਸੁਪਨੇ ਲਏ ਹੋਏ ਸੀ ਉਸਦਾ ਇਹ ਸੁਪਨਾ ਸੀ ਕਿ ਉਹ ਆਪਣੀ ਭੈਣ ਦਾ ਚੰਗਾ ਵਿਆਹ ਕਰੇਗਾ ਅਤੇ ਉਸ ਨੂੰ ਉੱਚੇਰੀ ਸਿੱਖਿਆ ਵੀ ਦੇਵੇਗਾ । ਦੱਸ ਦਈਏ ਕਿ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਰਾਤ ਸਮੇਂ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਪੁੱਤ ਅਰਮਾਨ ਦੀ ਗੋਲੀ ਮਾਰ ਦਿੱਤੀ ਹੈ, ਜਿਸ ਕਾਰਨ ਉਸਦੀ ਮੌਤ ਹੋ ਗਈ । ਇਸ ਸੂਚਨਾ ਦੇ ਮਿਲਣ ਮਗਰੋਂ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ । ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਾਡੇ ਬੱਚੇ ਦੀ ਮ੍ਰਿਤਕ ਦੇਹ ਇੱਥੇ ਲਿਆਈ ਜਾਵੇ ਪੰਜਾਬ ਦੇ ਜਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ ਉਸ ਨੂੰ ਦੇਖਦੇ ਹੋਏ ਪੰਜਾਬ ਦੇ ਬੱਚੇ ਵਿਦੇਸ਼ਾਂ ਦੀ ਉਡਾਨ ਭਰਦੇ ਹਨ ਅਤੇ ਰੁਜ਼ਗਾਰ ਦੇ ਲਈ ਵਿਦੇਸ਼ ਜਾਂਦੇ ਹਨ, ਕੋਈ ਮਾਂ ਬਾਪ ਨਹੀਂ ਚਾਹੁੰਦਾ ਕਿ ਉਸਦਾ ਬੱਚਾ ਉਹਦੀ ਅੱਖਾਂ ਤੋਂ ਦੂਰ ਹੋਵੇ ਪਰ ਇੱਥੇ ਦੇ ਹਾਲਾਤ ਇੰਨੇ ਜਿਆਦਾ ਵਿਗੜ ਗਏ ਹਨ ਕਿ ਬੱਚੇ ਅਤੇ ਮਾਤਾ-ਪਿਤਾ ਮਜ਼ਬੂਰ ਹੋ ਕੇ ਆਪਣੇ ਬੱਚੇ ਨੂੰ ਆਪਣੇ ਅੱਖਾਂ ਤੋਂ ਦੂਰ ਕਰ ਰਹੇ ਹਨ। ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਹੁੰਦਾ ਹੈ ।
Punjab Bani 29 October,2024
ਕੈਨੇਡਾ ਪੁਲਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ ਹੋਣ ਤੇ ਕੀਤਾ ਗ੍ਰਿਫਤਾਰ
ਕੈਨੇਡਾ ਪੁਲਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ ਹੋਣ ਤੇ ਕੀਤਾ ਗ੍ਰਿਫਤਾਰ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਤੋਂ ਪੰਜਾਬ ਨਾਲ ਸਬੰਧਤ ਖ਼ਬਰ ਸਾਹਮਣੇ ਆਈ ਹੈ । ਕੈਨੇਡਾ ਪੁਲਸ ਨੇ ਬਰੈਂਪਟਨ `ਚ ਰਹਿੰਦੇ ਇੱਕ ਪਰਿਵਾਰ ਨੂੰ ਹਥਿਆਰਾਂ ਦੀ ਤਸਕਰੀ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਪੰਜਾਬਣ ਮਾਂ ਨੂੰ ਉਸ ਦੇ ਦੋ ਪੁੱਤਾਂ ਅਤੇ ਉਨ੍ਹਾਂ ਦੇ ਦੋ ਦੋਸਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਪੁਲਸ ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਮਾਂ ਨਰਿੰਦਰ ਨਾਗਰਾ (61 ਸਾਲਾ) ਉਸ ਦੇ ਮੁੰਡੇ ਰਵਨੀਤ ਨਾਗਰਾ (22 ਸਾਲ) ਤੇ ਨਵਦੀਪ ਨਾਗਰਾ (20 ਸਾਲ) ਵਜੋਂ ਹੋਈ ਹੈ । ਮਾਮਲੇ `ਚ ਪੁਲਸ ਨੇ ਨਰਿੰਦਰ ਨਾਗਰਾ ਦੇ ਮੁੰਡਿਆਂ ਦੇ ਦੋਸਤ ਰਣਵੀਰ ਵੜੈਚ (20 ਸਾਲਾ) ਅਤੇ ਪਵਨੀਤ ਨੇਹਲ (21 ਸਾਲ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਪੀਲ ਪੁਲਸ ਦੇ ਮੁਖੀ ਨਿਸ਼ਾਨ ਦੁਰਾਈਪਾ ਨੇ ਕਿਹਾ ਕਿ ਇਹ ਕਾਰਵਾਈ ਸਰਚ ਅਪ੍ਰੇਸ਼ਨ ਅਧੀਨ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਸ ਦੇ ਇੱਕ ਅਧਿਕਾਰੀ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਇੱਕ ਫਾਲੋ-ਅਪ ਜਾਂਚ ਤੋਂ ਬਾਅਦ, ਉਸ ਦੇ ਭਰਾ ਅਤੇ ਮਾਂ ਜੋ ਕਿ ਬਰੈਂਪਟਨ ਤੋਂ ਹਨ, ਉੱਤੇ ਅਣਅਧਿਕਾਰਤ ਹਥਿਆਰ ਰੱਖਣ, ਇੱਕ ਲੋਡਡ ਹਥਿਆਰ ਰੱਖਣ ਅਤੇ ਇੱਕ ਵਰਜਿਤ ਯੰਤਰ ਰੱਖਣ ਦੇ ਇਲਜ਼ਾਮ ਲਗਾਏ ਗਏ ਸਨ ।
Punjab Bani 29 October,2024
ਬ੍ਰਿਟੇਨ `ਚ ਭਾਰਤੀ ਮੂਲ ਦੇ ਵਿਅਕਤੀ `ਤੇ ਔਰਤ ਅਤੇ 2 ਬੱਚਿਆਂ ਦੀ ਹੱਤਿਆ ਦੀ ਕੋਸ਼ਿਸ਼ ਦੇ ਲੱਗੇ ਆਰੋਪ
ਬ੍ਰਿਟੇਨ `ਚ ਭਾਰਤੀ ਮੂਲ ਦੇ ਵਿਅਕਤੀ `ਤੇ ਔਰਤ ਅਤੇ 2 ਬੱਚਿਆਂ ਦੀ ਹੱਤਿਆ ਦੀ ਕੋਸ਼ਿਸ਼ ਦੇ ਲੱਗੇ ਆਰੋਪ ਬ੍ਰਿਟੇਨ : ਵਿਦੇਸ਼ੀ ਧਰਤੀ ਬ੍ਰਿਟੇਨ ਵਿਖੇ ਇੱਕ ਭਾਰਤੀ ਮੂਲ ਦਾ ਵਿਅਕਤੀ ਸੋਮਵਾਰ ਨੂੰ ਪੂਰਬੀ ਲੰਡਨ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਦੀ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਉੱਤੇ ਪਿਛਲੇ ਹਫ਼ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ । 48 ਸਾਲਾ ਕੁਲਵਿੰਦਰ ਰਾਮ ਨੂੰ ਬਾਰਕਿੰਗਸਾਈਡ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ, ਜਿਸ `ਤੇ ਇਕ 30 ਸਾਲਾ ਔਰਤ, ਇਕ ਅੱਠ ਸਾਲਾ ਲੜਕੀ ਅਤੇ ਇਕ ਦੋ ਸਾਲਾ ਲੜਕੇ ਦੇ ਕਤਲ ਦੀ ਕੋਸ਼ਿਸ਼ ਦੇ ਤਿੰਨ ਦੋਸ਼ ਲਾਏ ਗਏ ਸਨ।ਮੈਟਰੋਪੋਲੀਟਨ ਪੁਲਿਸ ਨੇ ਜਾਂਚ ਦੇ ਇਸ ਪੜਾਅ `ਤੇ ਕੋਈ ਹੋਰ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਸਾਰੀਆਂ ਧਿਰਾਂ ਇੱਕ ਦੂਜੇ ਨੂੰ ਜਾਣਦੀਆਂ ਸਨ । ਮੇਟ ਪੁਲਿਸ ਨੇ ਕਿਹਾ ਕਿ ਤਿੰਨ ਲੋਕ - 30 ਸਾਲ ਦੀ ਇੱਕ ਔਰਤ, ਇੱਕ ਅੱਠ ਸਾਲ ਦੀ ਲੜਕੀ ਅਤੇ ਇੱਕ ਦੋ ਸਾਲ ਦਾ ਲੜਕਾ - ਸਾਰੇ ਚਾਕੂ ਦੇ ਜ਼ਖ਼ਮਾਂ ਨਾਲ ਪਾਏ ਗਏ ਸਨ । ਤਿੰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ ।ਚਾਕੂ ਮਾਰਨ ਤੋਂ ਤੁਰੰਤ ਬਾਅਦ, ਜਾਸੂਸ ਸੁਪਰਡੈਂਟ ਲੇਵਿਸ ਬਾਸਫੋਰਡ, ਜੋ ਬਾਰਕਿੰਗ ਅਤੇ ਡੇਗੇਨਹੈਮ ਵਿੱਚ ਪੁਲਿਸਿੰਗ ਲਈ ਜ਼ਿੰਮੇਵਾਰ ਸੀ, ਜਿੱਥੇ ਚਾਕੂ ਮਾਰਿਆ ਗਿਆ ਸੀ, ਨੇ ਇਸਨੂੰ "ਸੱਚਮੁੱਚ ਹੈਰਾਨ ਕਰਨ ਵਾਲਾ" ਹਮਲਾ ਦੱਸਿਆ।ਬਾਸਫੋਰਡ ਨੇ ਪਿਛਲੇ ਹਫ਼ਤੇ ਕਿਹਾ ਕਿ ਇਹ ਸੱਚਮੁੱਚ ਇੱਕ ਹੈਰਾਨ ਕਰਨ ਵਾਲਾ ਹਮਲਾ ਹੈ ਅਤੇ ਮੈਂ ਇਸ ਘਟਨਾ ਨਾਲ ਨਜਿੱਠਣ ਵਿੱਚ ਸਹਾਇਤਾ ਅਤੇ ਧੀਰਜ ਲਈ ਸਥਾਨਕ ਨਿਵਾਸੀਆਂ ਦਾ ਧੰਨਵਾਦ ਕਰਨਾ ਚਾਹਾਂਗਾ । ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਇੱਕ ਮਹੱਤਵਪੂਰਨ ਕੰਮ ਕਰਦੇ ਰਹਿਣਗੇ ਅਤੇ ਤੁਸੀਂ ਆਉਣ ਵਾਲੇ ਦਿਨਾਂ ਵਿੱਚ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਵਿੱਚ ਵਾਧਾ ਵੇਖੋਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੁਲਿਸ ਫੋਰਸ ਨਾਲ ਸੰਪਰਕ ਕਰਨ ਹੈ । ਸ਼ੁੱਕਰਵਾਰ ਨੂੰ ਛੁਰੇਬਾਜ਼ੀ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ, ਲੰਡਨ ਐਂਬੂਲੈਂਸ ਸਰਵਿਸ ਅਤੇ ਏਅਰ ਐਂਬੂਲੈਂਸ ਮੌਕੇ `ਤੇ ਪਹੁੰਚ ਗਏ। ਬੀਮਾਰ ਹੋਣ ਤੋਂ ਬਾਅਦ ਰਾਮ ਨੂੰ ਵੀ ਪੀੜਤਾਂ ਦੇ ਨਾਲ ਹਸਪਤਾਲ `ਚ ਭਰਤੀ ਕਰਵਾਇਆ ਗਿਆ ਸੀ ਪਰ ਬਾਅਦ `ਚ ਜਾਂਚ ਤੋਂ ਬਾਅਦ ਪੁਲਿਸ ਹਿਰਾਸਤ `ਚ ਛੱਡ ਦਿੱਤਾ ਗਿਆ ।
Punjab Bani 29 October,2024
ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਕਤਲ ਕਰਨ ਵਾਲੇ ਤਿੰਨ ਵਿਚੋਂ ਦੋ ਜਣੇ ਗ੍ਰਿਫਤਾਰ
ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਕਤਲ ਕਰਨ ਵਾਲੇ ਤਿੰਨ ਵਿਚੋਂ ਦੋ ਜਣੇ ਗ੍ਰਿਫਤਾਰ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਪਿੰਡ ਬੁਰਜ ਸੇਮਾ `ਚ ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਤਿੰਨ ਵਿਅਕਤੀਆਂ ਨੇ ਕਤਲ ਕਰ ਦਿੱਤਾ । ਮੌਕੇ `ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ, ਜਦਕਿ ਇੱਕ ਫ਼ਰਾਰ ਹੈ।ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਾਲ ਹੀ `ਚ ਹੋਈਆਂ ਪੰਚਾਇਤ ਚੋਣਾਂ 2024 `ਚ ਸਰਬ ਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ, ਪਰੰਤੂ ਉਥੇ ਉਸ ਦੀ ਮੌਤ ਹੋ ਗਈ । ਘਟਨਾ ਦਾ ਪਤਾ ਲੱਗਣ `ਤੇ ਪੁਲਿਸ ਵੀ ਮੌਕੇ `ਤੇ ਪਹੁੰਚ ਗਈ ਅਤੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਤੀਜਾ ਮੁਲਜ਼ਮ ਫ਼ਰਾਰ ਹੋ ਗਿਆ । ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਜਗਤਾਰ ਸਿੰਘ ਦੇ ਪੁੱਤਰ ਦੇ ਬਿਆਨ `ਤੇ ਪਿੰਡ ਦੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋ ਕਥਿਤ ਆਰੋਪੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
Punjab Bani 29 October,2024
ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ
ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਮੁਤਾਬਕ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹਾਸਲ ਕੀਤੀ ਹੈਰੋਇਨ ਦੀ ਖੇਪ ਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਕਰਨਾ ਸੀ ਡਲਿਵਰ : ਡੀ. ਜੀ. ਪੀ. ਗੌਰਵ ਯਾਦਵ -ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 28 ਅਕਤੂਬਰ : ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ, ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚ. ਆਰ. 26 ਐਫ. ਐਫ 4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ । ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀ. ਐਮ. ਆਰ.) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀ. ਆਈ. ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ । ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀ. ਐਸ. ਪੀ. ਸੀ. ਆਈ. ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ । ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ । ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਥਾਣਾ ਐਸ. ਐਸ. ਓ. ਸੀ. ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ ।
Punjab Bani 28 October,2024
ਵਿਜੀਲੈਂਸ ਨੇ ਕੀਤਾ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖਜਾਨਚੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋੋਸ਼ ਹੇਠ ਗ੍ਰਿਫਤਾਰ
ਵਿਜੀਲੈਂਸ ਨੇ ਕੀਤਾ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖਜਾਨਚੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋੋਸ਼ ਹੇਠ ਗ੍ਰਿਫਤਾਰ ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 28 October,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿਚ ਹੇਰਾ-ਫੇਰੀ ਕਰਨ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿਚ ਹੇਰਾ-ਫੇਰੀ ਕਰਨ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿਚ ਹੇਰਾ-ਫੇਰੀ ਕਰਨ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ’ਚ ਘਪਲਾ ਕੀਤਾ ਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ’ਚ ਅਧਿਆਪਕਾਂ ਵਜੋਂ ਕੰਮ ਕਰਦੇ ਦਿਖਾਉਂਦਿਆਂ ਉਨ੍ਹਾਂ ਦੇ ਖਾਤਿਆਂ ’ਚ 35,81,429 ਰੁਪਏ ਮਹੀਨਾਵਾਰ ਤਨਖਾਹ ਵਜੋਂ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ 2013 ਤੋਂ 2015 ਤੱਕ ਜ਼ਿਲਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਐਂਡ ਡਿਸਬਰਸਿੰਗ ਅਧਿਕਾਰੀ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 86,172 ਰੁਪਏ ਵੀ ਜਮ੍ਹਾਂ ਕਰਵਾਏ ਸਨ। ਇਸ ਸਬੰਧੀ ਐੱਫ.ਆਈ.ਆਰ. ਨੰ. 53 ਮਿਤੀ 20-03-2018 ਨੂੰ ਥਾਣਾ ਸ਼ਾਹਕੋਟ, ਜ਼ਿਲਾ ਜਲੰਧਰ ਵਿਖੇ ਮੁਲਜ਼ਮ ਮੁੱਖ ਅਧਿਆਪਕ ਗੁਰਮੇਲ ਸਿੰਘ, ਕਲਰਕ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ ਵੜੈਚ ਤੇ ਗੁਰਵਿੰਦਰ ਕੌਰ ਖਿਲਾਫ਼ ਆਈ. ਪੀ. ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 October,2024
ਇਕ ਹੋਰ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ
ਇਕ ਹੋਰ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ ਕਪੂਰਥਲਾ : ਪੰਜਬ ਦੇ ਸ਼ਹਿਰ ਕਪੂਰਥਲਾ ਦੀ ਪੁਲਸ ਨੇ 105 ਕਿਲੋ ਹੈਰੋਇਨ ਫੜੇ ਜਾਣ ਮਗਰੋਂ ਲਵਪ੍ਰੀਤ ਸਿੰਘ ਨਾਂ ਦਾ ਇਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਇਕ ਟਵੀਟ ਵਿਚ ਸਾਂਝੀ ਕੀਤੀ । ਉਹਨਾਂ ਦੱਸਿਆ ਕਿ ਨਸ਼ਾ ਤਸਕਰ ਨੇ ਇਹ ਹੈਰੋਇਨ ਰਾਜਸਥਾਨ ਦੇ ਹਨੁਮਾਨਗੜ੍ਹ ਤੋਂ ਲਿਆਂਦੀ ਸੀ ਜੋ ਅੱਗੇ ਨਵਜੋਤ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਦੇਣੀ ਸੀ। ਨਵਜੋਤ ਸਿੰਘ ਨੂੰ ਬੀਤੇ ਕੱਲ੍ਹ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਮਾਮਲੇ ਵਿਚ ਐਫ ਆਈ ਆਰ ਦਰਜ ਕਰ ਕੇ ਅਗਲੇਰੀ ਜਾਂਚ ਜਾਰੀ ਹੈ ।
Punjab Bani 28 October,2024
60 ਸਾਲਾ ਬਜ਼ੁਰਗ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਗ੍ਰਿਫ਼ਤਾਰ
60 ਸਾਲਾ ਬਜ਼ੁਰਗ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਗ੍ਰਿਫ਼ਤਾਰ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿਚ ਇਕ ਪਾਰਕ ਵਿਚ ਖੇਡ ਰਹੀ 5 ਸਾਲ ਦੀ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਇਕ 60 ਸਾਲਾ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵਿਵੇਕ ਵਿਹਾਰ ਪੁਲਸ ਸਟੇਸ਼ਨ ਵਿਚ 5 ਸਾਲ ਦੀ ਬੱਚੀ ਨਾਲ ਛੇੜਛਾੜ ਦੀ ਸੂਚਨਾ ਮਿਲੀ ਸੀ । ਪੀੜਤਾ ਦੇ ਪਿਤਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਨੇ ਆਪਣੇ ਘਰ ਨੇੜੇ ਕੁਝ ਲੋਕਾਂ ਨੂੰ ਇਕੱਠੇ ਹੋਏ ਦੇਖਿਆ । ਉਨ੍ਹਾਂ ਵਿੱਚੋਂ ਇਕ ਨੇ ਉਸ ਨੂੰ ਇਕ ਕਥਿਤ ਵੀਡੀਓ ਕਲਿੱਪ ਦਿਖਾਈ ਜਿਸ ਵਿਚ ਉਨ੍ਹਾਂ ਦਾ ਗੁਆਂਢੀ ਉਨ੍ਹਾਂ ਦੀ ਧੀ ਨੂੰ ਅਣਉੱਚਿਤ ਢੰਗ ਨਾਲ ਛੂੰਹਦਾ ਹੋਇਆ ਦੇਖਿਆ ਗਿਆ ਸੀ । ਘਟਨਾ ਸਮੇਂ ਲੜਕੀ ਨੇੜੇ ਦੀ ਪਾਰਕ ਵਿਚ ਖੇਡ ਰਹੀ ਸੀ । ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ । ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਣਵਿਆਹਿਆ ਹੈ ਅਤੇ ਆਪਣੇ ਰਿਸ਼ਤੇਦਾਰ ਕੋਲ ਰਹਿ ਰਿਹਾ ਸੀ।
Punjab Bani 28 October,2024
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ -ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ -ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ -ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦਾ ਹੱਥ: ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ : ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਇਹਨਾਂ ਸ਼ਡਿਊਲਡ ਡਰੱਗਜ਼ ਦੀ ਵਰਤੋਂ ਕਰ ਰਹੇ ਸਨ । ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੂੰ ਸੂਹ ਪ੍ਰਾਪਤ ਹੋਈ ਸੀ ਕਿ ਵਿਦੇਸ਼ੀ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਆਪਣੇ ਸਾਥੀਆਂ ਰਾਹੀਂ ਪਾਕਿਸਤਾਨ ਅਧਾਰਤ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਚਲਾ ਰਿਹਾ ਹੈ। ਇਹ ਵੀ ਪਤਾ ਲੱਗਾ ਸੀ ਕਿ ਉਸ ਦੇ ਸਾਥੀ ਕਲੋਨੀ ਲੇਡੀ ਰੋਡ, ਬਾਬਾ ਬਕਾਲਾ ਵਿਖੇ ਕਿਰਾਏ ਦੀ ਰਿਹਾਇਸ਼ 'ਤੇ ਰਹਿ ਰਹੇ ਹਨ। ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਾਬਾ ਬਕਾਲਾ ਦੇ ਇਲਾਕੇ 'ਚ ਡੀ. ਐਸ. ਪੀ. ਸੀ. ਆਈ. ਅੰਮ੍ਰਿਤਸਰ ਬਲਬੀਰ ਸਿੰਘ ਦੀ ਨਿਗਰਾਨੀ 'ਚ ਇਕ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੀ ਫਾਕਸਵੈਗਨ ਵਰਟਸ ਕਾਰ (ਪੀਬੀ02-ਡੀਵਾਈ-3031), ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ‘ਚੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਇਸ ਨੂੰ ਵੀ ਜ਼ਬਤ ਕਰ ਲਿਆ । ਡੀ. ਜੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਿਰਾਏ ਦੀ ਰਿਹਾਇਸ਼ ਤੋਂ ਬਾਕੀ 98 ਕਿਲੋ ਹੈਰੋਇਨ ਸਮੇਤ ਹਥਿਆਰ, ਕੈਫੀਨ ਐਨਹਾਈਡ੍ਰਸ ਅਤੇ ਡੀਐਮਆਰ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਲਈ ਵਰਤੇ ਗਏ ਰੂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ । ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਤਫਤੀਸ਼ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਐਫ.ਆਈ.ਆਰ. ਨੰਬਰ 62 ਮਿਤੀ 26.10.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.), ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
Punjab Bani 27 October,2024
ਬਜ਼ੁਰਗ ਐਨ. ਆਰ. ਆਈ. ਦੀ ਕੋਠੀ ਤੇ ਕਬਜੇ ਦੇ ਦੋਸ਼ ਹੇਠ ਗੁਰਪ੍ਰੀਤ ਕੌਰ ਗੁਰੀ ਸਮੇਤ 7 ਖਿਲਾਫ਼ ਕੇਸ ਦਰਜ
ਬਜ਼ੁਰਗ ਐਨ. ਆਰ. ਆਈ. ਦੀ ਕੋਠੀ ਤੇ ਕਬਜੇ ਦੇ ਦੋਸ਼ ਹੇਠ ਗੁਰਪ੍ਰੀਤ ਕੌਰ ਗੁਰੀ ਸਮੇਤ 7 ਖਿਲਾਫ਼ ਕੇਸ ਦਰਜ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਇਕ ਬਜ਼ੁਰਗ ਐਨ. ਆਰ. ਆਈ. ਦੀ ਕੋਠੀ ਤੇ ਕਬਜੇ ਦੇ ਦੋਸ਼ ਹੇਠ ਪੁਲਸ ਵਲੋਂ ਗੁਰਪ੍ਰੀਤ ਕੌਰ ਗੁਰੀ ਸਮੇਤ 7 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਐਨ. ਆਰ. ਆਈ. ਬਜ਼ੁਰਗ ਦੀ ਕੋਠੀ `ਤੇ ਕਬਜ਼ਾ ਕਰਨ ਦੇ ਦੋਸ਼ ਸਹੀ ਪਾਏ ਗਏ, ਜਿਸ ਪਿੱਛੋਂ ਗੁਰਪ੍ਰੀਤ ਕੌਰ ਗੁਰੀ ਵਾਸੀ ਸਹੌਲੀ, ਅਰਵਿੰਦ ਕੁਮਾਰ ਰਾਏ ਵਾਸੀ ਬਿਹਾਰ, ਜੈ ਕ੍ਰਿਸ਼ਨ ਸਾਹਨੀ ਵਾਸੀ ਬਿਹਾਰ, ਚੰਦਨ ਸਾਹਨੀ ਵਾਸੀ ਬਿਹਾਰ, ਹਰਜੀਤ ਸਿੰਘ, ਬਲਵੀਰ ਸਿੰਘ ਵਾਸੀ ਚੌਕੀਮਾਨ ਜਗਰਾਉਂ ਅਤੇ ਸੁਖਦੇਵ ਸਿੰਘ ਵਾਸੀ ਲੁਧਿਆਣਾ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮਾਮਲੇ `ਚ ਅਜੇ ਇੱਕ ਆਰੋਪੀ ਹਰਜੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀ ਮੁਲਜ਼ਮ ਫਰਾਰ ਹਨ, ਜਿਨ੍ਹਾਂ ਨੂੰ ਵੀ ਛੇਤੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਨੁਸਾਰ ਗੁਰਪ੍ਰੀਤ ਕੌਰ ਤੇ ਉਸ ਦੇ 6 ਸਾਥੀਆਂ ਖਿਲਾਫ਼ ਬਜ਼ੁਰਗ ਐਨ. ਆਰ. ਆਈ. ਨਛੱਤਰ ਸਿੰਘ ਦੇ ਘਰ `ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਹੇਠ ਪਰਚਾ ਦਰਜ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਐਨ. ਆਰ. ਆਈ. ਨਛੱਤਰ ਸਿੰਘ ਨੇ ਗੁਰਪ੍ਰੀਤ ਕੌਰ ਨੂੰ ਸੁਧਾਰ ਦੇ ਘੁਮਾਣ ਚੌਕ ਸਥਿਤ ਕਰੋੜਾਂ ਰੁਪਏ ਦੇ ਮਕਾਨ ਦੇ ਪ੍ਰਬੰਧ ਦੀ ਜਿੰਮੇਵਾਰੀ ਸੌਂਪੀ ਸੀ ਪਰ ਮੁਲਜ਼ਮਾਂ ਨੇ ਮਕਾਨ `ਤੇ ਕਬਜ਼ੇ ਦੀ ਨੀਅਤ ਨਾਲ ਜਾਅਲੀ ਦਸਤਾਵੇਜ਼ ਤਿਆਰ ਕਰਕੇ ਧੋਖਾਧੜੀ ਦੀ ਕੋਸ਼ਿਸ਼ ਕੀਤੀ।ਦੱਸਣਯੋਗ ਹੈ ਕਿ ਗੁਰਪ੍ਰੀਤ ਕੌਰ ਨੇ ਐਨ. ਆਰ. ਆਈ. ਬਜ਼ੁਰਗ `ਤੇ 20 ਅਗਸਤ ਨੂੰ ਛੇੜਛਾੜ ਦੋਸ਼ ਕੇਸ ਦਰਜ ਕਰਵਾ ਦਿੱਤਾ ਸੀ, ਜਿਸ ਪਿੱਛੋਂ ਬਜ਼ੁਰਗ ਨੂੰ ਅਦਾਲਤ ਦਾ ਦਰਵਾਜ਼ਾ ਖਟਕਾਉਣ ਪਿੱਛੋਂ ਜ਼ਮਾਨਤ ਮਿਲੀ। ਉਪਰੰਤ ਕੈਨੇਡਾ ਰਹਿੰਦੇ ਬਜ਼ੁਰਗ ਦੇ ਮੁੰਡੇ ਸੰਦੀਪ ਸਿੰਘ ਨੇ ਲੁਧਿਆਣਾ ਦਿਹਾਤੀ ਦੇ ਐਸ. ਐਸ. ਪੀ. ਨਵਨੀਤ ਸਿੰਘ ਬੈਂਸ ਨੂੰ ਈਮੇਲ ਰਾਹੀਂ ਕਬਜ਼ਾ ਕਰਨ ਵਾਲਿਆਂ ਖਿ਼ਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ ।
Punjab Bani 27 October,2024
ਪਤਨੀ ਦੀ ਮੌਤ ਤੋਂ ਬਾਅਦ ਪਿਤਾ ਹੀ ਬਣਾਉਂਦਾ ਰਿਹਾ ਆਪਣੀ ਧੀ ਨੂੰ ਹਵਸ ਦਾ ਸਿ਼ਕਾਰ
ਪਤਨੀ ਦੀ ਮੌਤ ਤੋਂ ਬਾਅਦ ਪਿਤਾ ਹੀ ਬਣਾਉਂਦਾ ਰਿਹਾ ਆਪਣੀ ਧੀ ਨੂੰ ਹਵਸ ਦਾ ਸਿ਼ਕਾਰ ਸਹਾਰਨਪੁਰ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੀ ਵਸਨੀਕ 16 ਸਾਲਾ ਇਕ ਲੜਕੀ ਨੇ ਆਪਣੇ ਹੀ ਪਿਤਾ ਵਲੋਂ ਉਸਦੀ ਮਾਂ ਦੀ ਮੌਤ ਤੋਂ ਬਾਅਦ ਆਪਣੀ ਹਵਸ ਦਾ ਸਿ਼ਕਾਰ ਬਣਾਏ ਜਾਣ ਤੋਂ ਤੰਗ ਆ ਕੇ ਪੁਲਸ ਥਾਣੇ ਵਿੱਚ ਸਿ਼ਕਾਇਤ ਦੇ ਕੇ ਕੇਸ ਦਰਜ ਕਰਵਾਇਆ ਹੈ । ਉਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਸਾਗਰ ਜੈਨ ਨੇ ਦੱਸਿਆ ਕਿ ਲੜਕੀ ਦੀ ਮਾਂ ਦੀ ਦਸ ਸਾਲ ਪਹਿਲਾਂ ਮੌਤ ਹੋ ਗਈ ਸੀ । ਉਸ ਸਮੇਂ ਕੁੜੀ ਦੀ ਉਮਰ ਸਿਰਫ਼ ਛੇ ਸਾਲ ਸੀ । ਜਿਵੇਂ-ਜਿਵੇਂ ਕੁੜੀ ਵੱਡੀ ਹੁੰਦੀ ਗਈ, ਉਸ ਦੇ ਪਿਤਾ ਦੇ ਇਰਾਦੇ ਵਿਗੜਨ ਲੱਗੇ। ਉਹ ਕਾਫੀ ਸਮੇਂ ਤੋਂ ਆਪਣੀ ਹੀ ਧੀ ਨਾਲ ਬਲਾਤਕਾਰ ਕਰਦਾ ਆ ਰਿਹਾ ਸੀ। ਜਦੋਂ ਬੇਟੀ ਵਿਰੋਧ ਕਰਦੀ ਸੀ ਤਾਂ ਉਹ ਉਸ ਦੀ ਕੁੱਟਮਾਰ ਕਰਦਾ ਸੀ ।
Punjab Bani 26 October,2024
ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਨਵਾਂਸ਼ਹਿਰ : ਨਵਾਂਸ਼ਹਿਰ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫਤਾਰ ਥਾਣਾ ਕਾਠਗੜ੍ਹ ਨੇੜੇ ਹਾਈਟੈੱਕ ਨਾਕੇ ਦੌਰਾਨ ਆਸਰੋ ਚੌਂਕੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਸਖਤ ਕਾਰਵਾਈ ਕਰਦੇ ਹੋਏ 6 ਕਿਲੋਗ੍ਰਾਮ ਅਫੀਮ ਬਰਾਮਦ ਕਰਕੇ 1 ਦੋਸ਼ੀ ਨੂੰ ਕੀਤਾ ਕਾਬੂ ਜਦਕਿ ਦੂਸਰਾ ਜਿਸ ਵਿਅਕਤੀ ਨੂੰ ਅੱਗੇ ਦਿੱਤੀ ਜਾਣੀ ਸੀ ਅਫ਼ੀਮ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਮਹਿਤਾਬ ਸਿੰਘ ਐਸ. ਐਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੇ ਦਸਿਆ ਏ. ਐਸ. ਆਈ. ਗੁਰਬਖਸ ਸਿੰਘ, ਇੰਚਾਰਜ ਚੌਕੀ ਆਸਰੋਂ ਥਾਣਾ ਕਾਨਗੜ੍ਹ ਸਮੇਤ ਸਾਥੀ ਕਰਮਚਾਰੀਆਂ ਨੇ ਹਾਈਟੈਕ ਨਾਕਾ ਆਸਰੋਂ ਵਿਖੇ ਰੋਪੜ, ਚੰਡੀਗੜ੍ਹ ਸਾਈਡ ਤੋਂ ਆ ਰਹੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਵਹੀਕਲਾਂ ਦੀ ਲਾਈਨ ’ਚੋਂ ਇੱਕ ਮੋਨਾ ਨੌਜਵਾਨ ਆਪਣੇ ਮੋਢੇ ’ਤੇ ਇੱਕ ਝੋਲਾ ਰੰਗ ਲਾਲ ਅਤੇ ਪੀਲਾ ਵਜਨਦਾਰ ਚੁੱਕੀ ਰੋਪੜ ਸਾਈਡ ਨੂੰ ਜਾਣ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੁਹਾਲਾ (ਖੁਜਾਲਾ) ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੱਸਿਆ ਜਦੋ ਮਨਪ੍ਰੀਤ ਸਿੰਘ ਉਕਤ ਦੇ ਝੋਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ ਇੱਕ ਪਲਾਸਟਿਕ ਦੇ ਲਿਫਾਫਾ ’ਚ ਲਪੇਟੀ ਹੋਈ 6 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ ਸੀ, ਜਿਸ ’ਤੇ ਐਨ. ਡੀ. ਪੀ. ਐਸ ਐਕਟ ਥਾਣਾ ਕਾਠਗੜ੍ਹ ਦਰਜ ਕਰਕੇ ਅਗਲੇਰੀ ਤਫਤੀਸ਼ ਕੀਤੀ ਗਈ । ਦੌਰਾਨੇ ਤਫਤੀਸ਼ ਦੋਸ਼ੀ ਮਨਪ੍ਰੀਤ ਸਿੰਘ ਉਕਤ ਨੇ ਆਪਣੀ ਪੁੱਛ-ਗਿੱਛ ਵਿੱਚ ਦੱਸਿਆ ਹੈ ਕਿ ਇਹ ਅਫੀਮ ਬਰੇਲੀ (ਉਤਰ ਪ੍ਰਦੇਸ਼) ਤੋਂ ਕਿਸੇ ਨਾ-ਮਲੂਮ ਵਿਅਕਤੀ ਪਾਸੋਂ ਲੈ ਕੇ ਆਇਆ ਸੀ ਅਤੇ ਉਸਨੇ ਅੱਗੇ ਇਹ ਅਫੀਮ ਜਰਨਲ ਲਾਭ ਸਿੰਘ ਉਰਫ ਜਨੂੰ ਪੁੱਤਰ ਗੁਰਮੀਤ ਸਿੰਘ ਵਾਸੀ ਅਕਾਲਗੜ੍ਹ ਡੁਪਈ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੂੰ ਦੇਣੀ ਸੀ, ਜਿਸ ’ਤੇ ਜਰਨਲ ਲਾਭ ਸਿੰਘ ਉਕਤ ਨੂੰ ਮੁਕੱਦਮਾ ’ਚ ਦੋਸ਼ੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਨਾਂ ਦੋਸ਼ੀਆਂ ਪਾਸੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਪੁੱਛ-ਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ।
Punjab Bani 26 October,2024
ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ 'ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ
ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ 'ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼ ਚੰਡੀਗੜ੍ਹ, 26 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸੁਰਿੰਦਰ ਢਿੱਲੋਂ ਨੂੰ ਮਿਤੀ 26.05.2022 ਨੂੰ ਦਰਜ ਕੀਤੀ ਗਈ ਐਫ. ਆਈ. ਆਰ. ਨੰਬਰ 12 ਵਿੱਚ ਨਾਮਜ਼ਦ ਕੀਤਾ ਗਿਆ ਸੀ । ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਪੀ. ਸੀ. (ਸੋਧ) ਐਕਟ, 2018 ਰਾਹੀਂ ਸੋਧੇ ਹੋਏ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13(1) (ਏ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ । ਇਹ ਦੋਸ਼ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ ਐਕੁਆਇਰ ਕੀਤੀ ਗਈ 1,103 ਏਕੜ ਜ਼ਮੀਨ ਸਬੰਧੀ ਜਾਰੀ ਕੀਤੇ ਗਏ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ ਕਰਨ ਅਤੇ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਨਾਕਾਮ ਰਹਿਣ ਨਾਲ ਸਬੰਧਤ ਹਨ । ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਲਾਟ ਕੀਤੇ ਗਏ ਫੰਡਾਂ ਦਾ 30 ਫੀਸਦ ਬੀ. ਡੀ. ਪੀ. ਓ. ਦਫ਼ਤਰ ਦੇ ਸਕੱਤਰ, ਤਨਖਾਹਾਂ ਦੇ ਖਾਤੇ ਵਿੱਚ ਜਮ੍ਹਾਂ ਹੋਣਾ ਸੀ, ਜੋ ਕਿ ਸਹੀ ਢੰਗ ਨਾਲ ਨਹੀਂ ਕਰਵਾਇਆ ਗਿਆ । ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਬਾਕੀ ਬਚੇ ਫੰਡਾਂ ਦਾ ਮਹਿਜ਼ 10 ਫੀਸਦੀ ਹੀ ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ‘ਤੇ ਲਾਇਆ ਜਾਣਾ ਸੀ, ਜਦੋਂਕਿ ਉਕਤ ਮੁਲਜ਼ਮ ਨੇ ਕਾਗਜ਼ਾਂ ਵਿੱਚ ਦਿਖਾਏ ਰਿਕਾਰਡ ਅਨੁਸਾਰ 65 ਕਰੋੜ ਰੁਪਏ ਵਿਕਾਸ ਕਾਰਜਾਂ ‘ਤੇ ਖਰਚ ਦਿੱਤੇ । ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਕਾਸ ਪ੍ਰਾਜੈਕਟ ਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਹਨ ਅਤੇ ਜੋ ਕੰਮ ਕੀਤਾ ਗਿਆ ਹੈ ਉਹ ਵੀ ਲੋੜੀਂਦੇ ਤਕਨੀਕੀ ਮਾਪਦੰਡਾਂ ‘ਤੇ ਖ਼ਰਾ ਨਹੀਂ ਉਤਰਦਾ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਕੇਸ ਦੀ ਜਾਂਚ ਦੌਰਾਨ ਇਨ੍ਹਾਂ ਪਿੰਡਾਂ ਦੇ ਕੁਝ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ । ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਉਨ੍ਹਾਂ ਦੇ ਪੁੱਤਰ ਅਤੇ ਸਾਥੀਆਂ ਨੂੰ ਵੀ ਪੁੱਛਗਿੱਛ ਦੌਰਾਨ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ । ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਮੁਲਜ਼ਮ ਸੁਰਿੰਦਰ ਢਿੱਲੋਂ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।
Punjab Bani 26 October,2024
ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 15 ਮੁਕੱਦਮੇ ਦਰਜ ਅਤੇ 15 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 15 ਮੁਕੱਦਮੇ ਦਰਜ ਅਤੇ 15 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ ਸੰਗਰੂਰ, 26 ਅਕਤੂਬਰ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਬੀਤੇ ਇੱਕ ਹਫਤੇ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਾਂਝੀ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਡਰੱਗ ਦੇ 07 ਮੁਕੱਦਮੇ ਦਰਜ ਕਰਕੇ 07 ਵਿਅਕਤੀ ਕਾਬੂ ਕੀਤੇ ਗਏ ਅਤੇ ਇਹਨਾਂ ਕੋਲੋਂ 04 ਗ੍ਰਾਮ ਹੈਰੋਇਨ, 06 ਕਿੱਲੋ ਭੂੱਕੀ ਚੂਰਾ ਪੋਸਤ ਅਤੇ 300 ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਕਰਾਈਆਂ ਗਈਆਂ। ਐਸਐਸਪੀ ਨੇ ਦੱਸਿਆ ਕਿ 19 ਤੋਂ 25 ਅਕਤੂਬਰ ਤੱਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 06 ਮੁਕੱਦਮੇ ਦਰਜ ਕਰਕੇ 06 ਜਣਿਆ ਨੂੰ ਕਾਬੂ ਕੀਤਾ ਅਤੇ 71.250 ਲੀਟਰ ਸ਼ਰਾਬ ਠੇਕਾ ਦੇਸੀ, 21.750 ਲੀਟਰ ਸ਼ਰਾਬ ਨਜਾਇਜ਼, 60 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਮੁਕੱਦਮੇ ਦਰਜ ਕੀਤੇ ਅਤੇ 2,17,100/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 11 ਪਿੰਡਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਾਗਰਿਕਾਂ ਨੂੰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਸ਼੍ਰੀ ਚਾਹਲ ਨੇ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 26 October,2024
ਸਕੂਲ ਵਿਚ ਸਕੂਲੀ ਵਿਦਿਆਰਥਣਾਂ ਦੀ ਬਾਥਰੂਮ ਵਿਚੋ਼ ਵੀਡੀਓ ਬਣਾਉਣ ਤੇ ਮਾਪਿਆਂ ਸਕੂਲ ਪਹੁੰਚ ਕੀਤਾ ਪ੍ਰਦਰਸ਼ਨ
ਸਕੂਲ ਵਿਚ ਸਕੂਲੀ ਵਿਦਿਆਰਥਣਾਂ ਦੀ ਬਾਥਰੂਮ ਵਿਚੋ਼ ਵੀਡੀਓ ਬਣਾਉਣ ਤੇ ਮਾਪਿਆਂ ਸਕੂਲ ਪਹੁੰਚ ਕੀਤਾ ਪ੍ਰਦਰਸ਼ਨ ਮਹਿੰਤਪੁਰ : ਨਜ਼ਦੀਕੀ ਉਮਰਵਾਲ ਬਿੱਲਾ ਰੋਡ `ਤੇ ਕਾਨਵੈਂਟ ਸਕੂਲ `ਚ ਘਿਨਾਉਣੀ ਹਰਕਤ ਹੋਈ । ਇੱਥੇ ਇਕ ਵਿਅਕਤੀ ਬਾਥੂਰਮ `ਚੋਂ ਮੋਬਾਈਲ `ਤੇ ਲੜਕੀਆਂ ਦੀ ਵੀਡੀਓ ਬਣਾਉਂਦਾ ਸੀ, ਜਿਸ ਕਰਕੇ ਲੋਕਾਂ ਨੇ ਸਕੂਲ `ਚ ਪਹੁੰਚ ਕੇ ਸਕੂਲ ਸਟਾਫ ਖਿਲਾਫ ਪ੍ਰਦਰਸ਼ਨ ਕੀਤਾ । ਇਸ ਮੌਕੇ ਡੀ. ਐਸ. ਪੀ. ਓਂਕਾਰ ਸਿੰਘ ਬਰਾੜ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਦੋਂ ਪੱਤਰਕਾਰਾਂ ਨੇ ਬਰਾੜ ਤੋਂ ਮਾਮਲੇ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਕੰਪਲੇਂਟ ਕਰੇਗਾ ਤਾਂ ਕਾਰਵਾਈ ਹੋਵੇਗੀ । ਬੱਚਿਆਂ ਦੇ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੇ ਸਕੂਲ ਮੇਨਜਮੈਟ ਖਿਲਾਫ਼ ਨਾਅਰੇਬਾਜ਼ੀ ਕੀਤੀ । ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ ।
Punjab Bani 26 October,2024
ਸ਼ਾਮਲਾਟ ਜਗ੍ਹਾ `ਚ ਪਾਥੀਆਂ ਪੱਥਣ ਨੂੰ ਲੈ ਕੇ ਹੋਇਆ ਕਤਲ
ਸ਼ਾਮਲਾਟ ਜਗ੍ਹਾ `ਚ ਪਾਥੀਆਂ ਪੱਥਣ ਨੂੰ ਲੈ ਕੇ ਹੋਇਆ ਕਤਲ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਅਧੀਨ ਆਉਂਦੇ ਪੁਲਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਮਰਗਿੰਦਪੁਰਾ ਵਿਚ ਸ਼ਾਮਲਾਟ ਜਗ੍ਹਾ ਜਿੱਥੇ ਪਾਥੀਆਂ ਪਥਣ ਨੂੰ ਲੈ ਕੇ ਹੋਈ ਆਪਸੀ ਤਕਰਾਰ ਦੇ ਚੱਲਦੇ ਅੱਧਖੜ ਉਮਰ ਦੇ ਵਿਅਕਤੀ ਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਾਮਲਾਟ ਜਗ੍ਹਾ ਪਾਥੀਆਂ ਪਥਣ ਨੂੰ ਲੈ ਕੇ ਔਰਤਾਂ ਜਾ ਝਗੜਾ ਹੋ ਰਿਹਾ ਅਤੇ ਇਕ ਧਿਰ ਵਲੋਂ ਇਸ ਉੱਪਰ ਆਪਣਾ ਕਬਜਾ ਦੱਸਦਿਆਂ ਦੂਜੀ ਧਿਰ ਨਾਲ ਝਗੜਾ ਕੀਤਾ ਜਾ ਰਿਹਾ ਕਿ ਚਰਨ ਸਿੰਘ ਉਥੇ ਮੌਕੇ ਤੇ ਲੜਾਈ ਖ਼ਤਮ ਕਰਵਾਉਣ ਲਈ ਪੁਜੀਆਂ ਦਾ ਦੂਜੀ ਧਿਰ ਦੀਆਂ ਔਰਤਾਂ ਨੇ ਉਸਨੂੰ ਕਾਬੂ ਕਰ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਚਰਨ ਸਿੰਘ ਲਾਸ਼ ਨੂੰ ਥਾਣੇ ਅੱਗੇ ਲਿਜਾ ਕੇ ਰੋਸ ਪ੍ਰਗਟ ਕੀਤਾ। ਇਸ ਮਾਮਲੇ ਵਿਚ ਐੱਸ. ਐੱਚ. ਓ. ਕੱਚਾ ਪੱਕਾ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕਤਲ ਸ਼ਾਮਲਾਟ ਜਗ੍ਹਾ ਕਰਕੇ ਹੋਇਆ ਹੈ ਇਸ ਵਿਚ ਬੂਟਾ ਸਿੰਘ, ਅਮਨ ਅਤੇ ਹਰਮਨ ਨਾਮ ਸਮੇਤ ਹੋਰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਂ ਰਹੀ ਹੈ ।
Punjab Bani 26 October,2024
ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਮਹਿਲਾ ਕਮਿਸ਼ਨ ਦੇ 8 ਜਾਅਲੀ ਮੈਂਬਰਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ਤਰਨ ਤਾਰਨ : ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੇ ਦੋ ਮਹਿਲਾਵਾਂ ਸਮੇਤ 8 ਨਕਲੀ ਐਨ. ਜੀ. ਓ. ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਲੋਕਾਂ ਦੀਆਂ ਸਿ਼਼ਕਾਇਤਾਂ ਦਾ ਨਿਬੇੜਾ ਕਰਨ ਲਈ ਜਿ਼ਲਾ ਤਰਨਤਾਰਨ ਵਿਖੇ ਪਹੁੰਚੇ ਸਨ, ਜਿਨਾਂ ਦੀਆਂ ਗੱਡੀਆਂ ਅੱਗੇ ਜਸਟਿਸ ਕਮਿਸ਼ਨ (ਜੱਜ) ਭਾਰਤ ਦੇ ਸਟੀਕਰ ਵੀ ਲੱਗੇ ਹੋਏ ਹਨ। ਪੁਲਸ ਵੱਲੋਂ 8 ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 26 October,2024
ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ
ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ ਚੰਡੀਗੜ੍ਹ, 25 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ । ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13 (1) (ਏ) ਅਤੇ 13 (2) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 1984 ਦੀ ਧਾਰਾ 4 ਤਹਿਤ ਐਫ.ਆਈ.ਆਰ ਨੰ. 48 ਅਧੀਨ ਕੇਸ ਦਰਜ ਕੀਤਾ ਹੈ ।
Punjab Bani 25 October,2024
ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ 'ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ । ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ । ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ. ਆਈ. ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ । ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਦੁਆਰਾ ਮਿੱਲ ਨੂੰ ਅਲਾਟ ਕੀਤੇ ਗਏ ਲਗਭਗ 33.6 ਕਰੋੜ ਰੁਪਏ ਦੀ ਕੀਮਤ ਦੇ ਝੋਨੇ ਦੀ ਹੇਰਾਫੇਰੀ ਅਤੇ ਗ਼ਬਨ ਵਿੱਚ ਕਥਿਤ ਸ਼ਮੂਲੀਅਤ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ 'ਤੇ ਵੀ ਕੇਸ ਦਰਜ ਕੀਤਾ ਗਿਆ ਸੀ । ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀ. ਐਫ. ਐਸ. ਓ. ਰਮਿੰਦਰ ਸਿੰਘ ਬਾਠ, ਏ.ਐਫ.ਐਸ.ਓ. ਸ੍ਰੀਮਤੀ ਵਿਪਨ ਸ਼ਰਮਾ, ਇੰਸਪੈਕਟਰ ਗੁਰਜਿੰਦਰ ਕੁਮਾਰ, ਸਟੈਟਿਸਟਿਕ ਟੈਕਨੀਕਲ ਅਸਿਸਟੈਂਟ (ਐਸ.ਟੀ.ਏ.) ਪਰਮਿੰਦਰ ਸਿੰਘ ਭਾਟੀਆ ਅਤੇ ਡੀ. ਐਫ. ਐਸ. ਸੀ. ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਬੰਧਤ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਮਿੱਲ ਦੇ ਡਾਇਰੈਕਟਰਾਂ/ਮਾਲਕਾਂ ਨੇ ਜੰਡਿਆਲਾ ਗੁਰੂ ਸਥਿਤ ਪੰਜਾਬ ਨੈਸ਼ਨਲ ਬੈਂਕ ਨਾਲ ਵੀ ਕਥਿਤ ਤੌਰ 'ਤੇ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਦੀ ਜਾਂਚ 24.04.2018 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਮੋਹਾਲੀ ਵਿੱਚ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ.) ਦੇ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.) ਦੀ ਨਿਗਰਾਨੀ ਹੇਠ ਅਗਲੇਰੀ ਜਾਂਚ ਜਾਰੀ ਹੈ । ਜ਼ਿਕਰਯੋਗ ਹੈ ਕਿ ਸਮਰੱਥ ਅਦਾਲਤ ਵੱਲੋਂ ਗੁਲਸ਼ਨ ਜੈਨ ਸਮੇਤ ਪੰਜ ਮੁਲਜ਼ਮਾਂ ਨੂੰ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ । ਮਿਤੀ 03.07.2024 ਨੂੰ ਆਪਣੀ ਘੋਸ਼ਣਾ ਅਤੇ ਲੁੱਕ ਆਉਟ ਸਰਕੁਲਰ (LOC) ਨੂੰ ਇੱਕ ਪਾਸੇ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਲਸ਼ਨ ਜੈਨ ਨੂੰ 30.09.2024 ਜਾਂ ਇਸ ਤੋਂ ਪਹਿਲਾਂ ਸਬੰਧਤ ਅਦਾਲਤ ਵਿੱਚ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਆਈ.ਜੀ, ਈ. ਓ.ਡਬਲਯੂ, ਪੰਜਾਬ ਦੇ ਦਫ਼ਤਰ ਨੇ ਇਸ ਮਾਮਲੇ ਸਬੰਧੀ ਡਾਇਰੈਕਟਰ ਬਿਊਰੋ ਆਫ਼ ਇਮੀਗ੍ਰੇਸ਼ਨ ਨੂੰ ਸੂਚਿਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਤੋਂ ਗੁਲਸ਼ਨ ਜੈਨ ਨੂੰ ਏਜੰਸੀ ਵੱਲੋਂ ਦਰਜ ਹੋਰ ਕੇਸਾਂ ਦੇ ਸਬੰਧ ਗ੍ਰਿਫ਼ਤਾਰ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਉਕਤ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਦਾ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ ।
Punjab Bani 25 October,2024
ਵ੍ਹਟਸਐਪ ਗੁਰੱਪ ਰਾਹੀਂ 1 ਕਰੋੜ 36 ਲੱਖ 93 ਹਜ਼ਾਰ ਰੁਪਏ ਦੀ ਠੱਗੀ ਮਾਰਨ ਤੇ ਸਾਈਬਰ ਕਰਾਈਮ ਨੇ ਕੀਤਾ ਕੇਸ ਦਰਜ
ਵ੍ਹਟਸਐਪ ਗੁਰੱਪ ਰਾਹੀਂ 1 ਕਰੋੜ 36 ਲੱਖ 93 ਹਜ਼ਾਰ ਰੁਪਏ ਦੀ ਠੱਗੀ ਮਾਰਨ ਤੇ ਸਾਈਬਰ ਕਰਾਈਮ ਨੇ ਕੀਤਾ ਕੇਸ ਦਰਜ ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸ਼ਹਿਰ ਮਲੋਟ ਵਾਸੀ ਇਕ ਵਿਅਕਤੀ ਨਾਲ ਵ੍ਹਟਸਐਪ ਗੁਰੱਪ ਰਾਹੀਂ 1 ਕਰੋੜ 36 ਲੱਖ 93 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੀ ਸ਼ਿਕਾਇਤ ’ਤੇ ਸਾਈਬਰ ਕ੍ਰਾਈਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ । ਜਾਣਕਾਰੀ ਅਨੁਸਾਰ ਮਲੋਟ ਦੇ ਰਹਿਣ ਵਾਲੇ ਰਮਨਦੀਪ ਗੁਪਤਾ ਜੋ ਕਿ ਸਰਕਾਰੀ ਨੌਕਰੀ ਕਰਦੇ ਹਨ ਨੂੰ ਉਸਦੇ ਵ੍ਹਟਸਐਪ ਮੋਬਾਈਲ ਨੰਬਰ 84274-00606 ’ਤੇ ਮਿਤੀ 30.7.2024 ਨੂੰ ਇਕ ਵ੍ਹਟਸਐਪ ਗਰੁੱਪ ਬਜਾਜ ਵਿਜੈ ਡਿਸਕਸ਼ਨ ਗਰੁੱਪ ਅਤੇ ਵੈੱਬ ਸਾਈਟ ਲਿੰਕ ਜੁਆਇਨ ਕਰਨ ਦਾ ਮੈਸੇਜ ਆਇਆ । ਜਦੋਂ ਉਨ੍ਹਾਂ ਗਰੁੱਪ ਜੁਆਇਨ ਕਰ ਲਿਆ ਤਾਂ ਉਨ੍ਹਾਂ ਦਾ ਆਧਾਰ ਕਾਰਡ ਤੇ ਪੈਨ ਕਾਰਡ ਲੈ ਕੇ ਟਰੇਡਿੰਗ ਅਕਾਊਂਟ ਖੋਲ੍ਹਿਆ ਗਿਆ ਅਤੇ ਯੂਆਈਡੀ ਨੰਬਰ ਵੀ ਦੇ ਦਿੱਤਾ । ਇਸੇ ਤਰ੍ਹਾਂ ਰਮਨਦੀਪ ਨੇ ਆਪਣੀ ਪਤਨੀ ਜੋਤੀ ਦੇ ਨਾਮ ’ਤੇ ਵੀ ਇਕ ਖਾਤਾ ਖੁਲਵਾ ਲਿਆ । ਉਨ੍ਹਾਂ ਸ਼ੁਰੂ ’ਚ 1 ਲੱਖ ਰੁਪਏ ਇਸ ਖਾਤੇ ਵਿੱਚ ਲਾਏ ਤਾਂ ਵੈਬਸਾਈਟ ਉਪਰ ਇਸਦਾ ਕਾਫੀ ਮੁਨਾਫਾ ਵਿਖਾਈ ਦਿੱਤਾ । ਇਸ ਮੁਨਾਫੇ ਨੂੰ ਬਰਕਰਾਰ ਰੱਖਣ ਲਈ ਸਾਈਡ ਮੈਨੇਜਰ ਵੱਲੋਂ ਉਸਨੂੰ ਹੋਰ ਪੈਸੇ ਲਾਉਣ ਲਈ ਕਿਹਾ ਜਾਂਦਾ ਸੀ ਨਹੀਂ ਤਾਂ ਰਕਮ ਡੁੱਬਣ ਦਾ ਡਰਾਵਾ ਦਿੱਤਾ ਜਾਂਦਾ ਸੀ । ਰਮਨਦੀਪ ਨੇ ਦੱਸਿਆ ਕਿ ਗਰੁੱਪ ਮੈਨੇਜਰ ਨੇ ਉਸ ਪਾਸੋਂ ਵੱਖ-ਵੱਖ ਬੈਂਕ ਖਾਤਿਆਂ ’ਚ 1 ਕਰੋੜ 36 ਲੱਖ 93 ਹਜ਼ਾਰ ਰੁਪਏ ਜਮ੍ਹਾਂ ਕਰਵਾ ਲਏ ਤਾਂ ਉਸ ਵੇਲੇ ਉਸਦੇ ਖਾਤੇ 2 ਕਰੋੜ 51 ਲੱਖ 29 ਹਜ਼ਾਰ 811 ਰੁਪਏ ਵਿਖਾਈ ਦੇ ਰਹੀ ਸੀ । ਇਸ ਦੌਰਾਨ ਰਮਨਦੀਪ ਨੂੰ ਕੁਝ ਪੈਸਿਆਂ ਦੀ ਲੋੜ ਪਈ ਤਾਂ ਉਹ ਜਦੋਂ ਵੀ ਪੈਸੇ ਕਢਾਉਣ ਦੀ ਕੋਸ਼ਿਸ਼ ਕਰਦਾ ਤਾਂ ਟਰਾਂਜੈਕਸ਼ਨ ਫੇਲ੍ਹ ਹੋ ਜਾਂਦੀ ਸੀ। ਉਸਨੇ ਜਦੋਂ ਸਾਈਟ ਮੈਨੇਜਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੁੱਲ ਰਕਮ ਦਾ 30 ਪ੍ਰਤੀਸ਼ਤ ਇਨਕਮ ਟੈਕਸ ਜੋ 40 ਲੱਖ ਰੁਪਏ ਬਣਦਾ ਹੈ ਜਮ੍ਹਾਂ ਕਰਾਓ । ਜਦੋਂ ਉਸਨੇ ਰਕਮ ਜਮ੍ਹਾਂ ਨਾ ਕਰਾਈ ਤਾਂ ਉਨ੍ਹਾਂ ਦਾ ਖਾਤਾ ਬੰਦ ਕਰ ਦਿੱਤਾ । ਇਸ ਤਰ੍ਹਾਂ ਉਸਨੂੰ ਆਪਣੇ ਨਾਲ ਹੋਈ ਠੱਗੀ ਦਾ ਪਤਾ ਲੱਗ ਗਿਆ ਹੈ । ਇਸਤੇ ਉਸਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਕਾਇਤ ਕੀਤੀ ਜਿਸਦੀ ਪੜਤਾਲ ਉਪਰੰਤ ਥਾਨਾ ਸਾਈਬਰ ਕ੍ਰਾਈਮ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।
Punjab Bani 25 October,2024
ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ
ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਭੋਗਪੁਰ ਨੇੜੇ ਇਕ ਮਹੀਨੇ ਦੇ ਕਰੀਬ ਪਹਿਲਾਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।ਪੁਲਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
Punjab Bani 24 October,2024
ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਉਂਟਰ, ਦੋ ਗ੍ਰਿਫਤਾਰ, ਹਥਿਆਰ ਬਰਾਮਦ
ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਉਂਟਰ, ਦੋ ਗ੍ਰਿਫਤਾਰ, ਹਥਿਆਰ ਬਰਾਮਦ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਵੱਡੇ ਤੜਕੇ ਅੱਜ ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਊਂਟਰ ਹੋ ਗਿਆ। ਦੋਵਾਂ ਪਾਸੋਂ ਗੋਲੀਆਂ ਚੱਲੀਆਂ ਜਿਸ ਮਗਰੋਂ ਦੋ ਤਸਕਰ ਗ੍ਰਿਫਤਾਰ ਕਰ ਲਏ ਗਏ ਜਿਹਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
Punjab Bani 24 October,2024
ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ
ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ ਫਿਰੋਜਪੁਰ : ਪੰਜਾਬ ਪੁਲਸ ਨੇ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤਾ ਹੈ। ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਉਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਹੈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ `ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।
Punjab Bani 24 October,2024
ਬਿਆਸ 'ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ
ਬਿਆਸ 'ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ : ਬਿਆਸ ਦੇ ਪਿੰਡ ਸਠਿਆਲਾ ਵਿੱਚ ਇੱਕ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ, ਆੜ੍ਹਤੀਏ ਗੁਰਦੀਪ ਸਿੰਘ ਦੀ ਇਲਾਜ਼ ਦੇ ਦੌਰਾਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ, ਆੜ੍ਹਤੀਏ ਨੂੰ ਮੰਡੀ ਵਿਚ ਹੀ ਗੋਲੀਆਂ ਮਾਰੀਆਂ ਗਈਆਂ। ਐਸਐਸਪੀ ਮੁਤਾਬਿਕ, ਹਮਲਾਵਰ ਵਾਰਦਾਤ ਨੁੰ ਅੰਜ਼ਾਮ ਦੇਣ ਮਗਰੋਂ ਫਰਾਰ ਹੋ ਗਏ।
Punjab Bani 23 October,2024
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਕੀਤੀ ਖੁਦਕੁਸ਼ੀ ਨਵੀਂ ਦਿੱਲੀ : ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ 21 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ `ਚ ਪੱਖੇ ਨਾਲ ਲਟਕ ਕੇ ਕਥਿਤ ਤੌਰ `ਤੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਵਿਦਿਆਰਥੀ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ । ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਝਾਰਖੰਡ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਮਾਨਸਿਕ ਇਲਾਜ ਚੱਲ ਰਿਹਾ ਸੀ । ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਕਰੀਬ ਰਾਤ 11 ਵਜੇ ਪੁਲਸ ਕੰਟਰੋਲ ਰੂਮ (ਪੀ ਸੀ ਆਰ) ਨੂੰ ਇੱਕ ਕਾਲ ਆਈ ਜਿਸ ਵਿੱਚ ਦੱਸਿਆ ਗਿਆ ਕਿ ਇੱਕ ਆਈ. ਆਈ. ਟੀ. ਵਿਦਿਆਰਥੀ ਨੇ ਹੋਸਟਲ ਦੇ ਕਮਰੇ `ਚ ਖ਼ੁਦਕੁਸ਼ੀ ਕਰ ਲਈ । ਤੁਰੰਤ ਇੱਕ ਕਰਮਚਾਰੀ ਨੂੰ ਮੌਕੇ `ਤੇ ਭੇਜਿਆ ਗਿਆ । ਕਮਰੇ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਉਸ ਦੇ ਦੋਸਤ ਅਤੇ ਆਈ ਆਈ ਟੀ ਕਰਮਚਾਰੀ ਖਿੜਕੀ ਤੋੜ ਕੇ ਕਮਰੇ ਵਿੱਚ ਦਾਖਲ ਹੋਏ । ਉਹਨਾਂ ਕਿਹਾ ਕਿ ਮ੍ਰਿਤਕ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਾਸਤੇ ਵਿਚ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਮੁਰਦਾਘਰ `ਚ ਰਖਵਾਇਆ ਗਿਆ ਹੈ । ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਹੋਸਟਲ ਦੇ ਕਮਰੇ `ਚ ਕੁਮਾਰ ਨੇ ਖੁਦਕੁਸ਼ੀ ਕੀਤੀ ਸੀ, ਉਸ ਦੀ ਜਾਂਚ `ਮੋਬਾਈਲ ਕ੍ਰਾਈਮ ਟੀਮ` ਨੇ ਕੀਤੀ ਹੈ ।
Punjab Bani 23 October,2024
ਜਮੀਨੀ ਵਿਵਾਦ ਨੂੰ ਲੈ ਕੇ ਝੱਲਠੀਕਰੀ ਵਾਲ ਵਿਖੇ ਚੱਲੀ ਗੋਲੀ ਦੌਰਾਨ ਇੱਕ ਵਿਅਕਤੀ ਦੀ ਸਿਰ ਤੇ ਗੋਲੀ ਮਾਰ ਕੇ ਹੱਤਿਆ
ਜਮੀਨੀ ਵਿਵਾਦ ਨੂੰ ਲੈ ਕੇ ਝੱਲਠੀਕਰੀ ਵਾਲ ਵਿਖੇ ਚੱਲੀ ਗੋਲੀ ਦੌਰਾਨ ਇੱਕ ਵਿਅਕਤੀ ਦੀ ਸਿਰ ਤੇ ਗੋਲੀ ਮਾਰ ਕੇ ਹੱਤਿਆ ਕਪੂਰਥਲਾ : ਪੰਜਾਬ ਦੇ ਸ਼ਹਿਰ ਕਪੂਰਥਲਾ ਦੇ ਝੱਲਠੀਕਰੀ ਵਾਲ ਵਿਖੇ ਖੇਤਾਂ ਵਿੱਚ ਗੇੜਾ ਮਾਰਨ ਆਏ ਇੱਕ ਵਿਅਕਤੀ ਦੀ ਗੱਡੀ ਵਿੱਚ ਹੀ ਸਿਰ ਤੇ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਝੱਲ ਠੀਕਰੀਵਾਲ ਦੁਪਹਿਰ ਸਮੇਂ ਖੇਤੀ ਲਈ ਠੇਕੇ ਤੇ ਲਈ ਜ਼ਮੀਨ ਤੇ ਗੇੜਾ ਮਾਰਨ ਆਪਣੇ ਇੱਕ ਸਾਥੀ ਨਾਲ ਆਇਆ ਸੀ ਜਦੋਂ ਉਹ ਗੇੜਾ ਮਾਰਨ ਉਪਰੰਤ ਰਮੀਦੀ ਮੰਡੀ ਵੱਲ ਜਾਣ ਲਈ ਗੱਡੀ ਵਿੱਚ ਬੈਠੇ ਤਾਂ ਇੱਕ ਗੱਡੀ ਥੋੜੀ ਦੂਰੀ ਤੇ ਆ ਕੇ ਰੁਕੀ ਜਿਸ ਵਿੱਚੋਂ ਇੱਕ ਵਿਅਕਤੀ ਆਇਆ ਤੇ ਜਸਪਾਲ ਸਿੰਘ ਨੂੰ ਉਸ ਦਾ ਹਾਲ ਚਾਲ ਪੁੱਛਣ ਲੱਗਾ ਤੇ ਜਮੀਨ ਸਬੰਧੀ ਚੱਲ ਰਹੇ ਕੇਸ ਬਾਰੇ ਗੱਲ ਕਰਨ ਲੱਗਾ ਜਿਸ ਤੇ ਉਸ ਨੇ ਕਿਹਾ ਕਿ ਇਸ ਸਬੰਧੀ ਖੇਤ ਮਾਲਕ ਹੀ ਦੱਸ ਸਕਦੇ ਨੇ ਕਥਿਤ ਆਰੋਪੀ ਨੇ ਕਿਹਾ ਕਿ ਸਾਡੇ ਕੋਲ ਫਰਦ ਹੈ ਜਿਸ ਤੇ ਉਸ ਨੇ ਗੱਡੀ ਵਿੱਚ ਬੈਠੇ ਇੱਕ ਹੋਰ ਵਿਅਕਤੀ ਨੂੰ ਫਰਦ ਲਿਆਉਣ ਲਈ ਕਿਹਾ ਜਦੋਂ ਦੂਸਰਾ ਵਿਅਕਤੀ ਗੱਡੀ ਕੋਲ ਆਇਆ ਤਾਂ ਇਹਨਾਂ ਦੋਨਾਂ ਵਿੱਚੋਂ ਇੱਕ ਵਿਅਕਤੀ ਨੇ ਜਸਪਾਲ ਸਿੰਘ ਦੇ ਸਿਰ ਤੇ ਗੋਲੀ ਮਾਰ ਦਿੱਤੀ ਤੇ ਦੋਵੇਂ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਏ। ਜਿਸ ਤੋਂ ਬਾਅਦ ਉਸ ਦਾ ਸਾਥੀ ਦਲਜੀਤ ਸਿੰਘ ਉਸ ਨੂੰ ਸਿਵਿਲ ਹਸਪਤਾਲ ਕਪੂਰਥਲਾ ਲੈ ਕੇ ਆਇਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਘਟਨਾ ਦੀ ਸੂਚਨਾ ਮਿਲ ਰਿਹਾ ਹੀ ਥਾਣਾ ਸਿਟੀ ਦੇ ਐਸ ਐਚ ਓ ਸੰਜੀਵਨ ਸਿੰਘ ਥਾਣਾ ਕੋਤਵਾਲੀ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਮੌਕੇ ਤੇ ਪਹੁੰਚੇ ਉਹਨਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Punjab Bani 23 October,2024
ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ, 22 ਅ
ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ, 22 ਅਕਤੂਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 October,2024
ਅਹਿਮਦਾਬਾਦ ਪੁਲਸ ਨੇ ਕੀਤਾ ਆਰਬਿਟਰਲ ਟ੍ਰਿਬਿਊਨਲ ਜੱਜ ਦੇ ਰੂਪ ਵਿੱਚ ਅਤੇ ਅਨੁਕੂਲ ਆਦੇਸ਼ ਪਾਸ ਕਰਕੇ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਕ੍ਰਿਸਚੀਅਨ ਨੂੰ ਗ੍ਰਿਫਤਾਰ
ਅਹਿਮਦਾਬਾਦ ਪੁਲਸ ਨੇ ਕੀਤਾ ਆਰਬਿਟਰਲ ਟ੍ਰਿਬਿਊਨਲ ਜੱਜ ਦੇ ਰੂਪ ਵਿੱਚ ਅਤੇ ਅਨੁਕੂਲ ਆਦੇਸ਼ ਪਾਸ ਕਰਕੇ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਕ੍ਰਿਸਚੀਅਨ ਨੂੰ ਗ੍ਰਿਫਤਾਰ ਗੁਜਰਾਤ : ਗੁਜਰਾਤ ਦੇ ਗਾਂਧੀਨਗਰ `ਚ ਇਕ ਵਿਅਕਤੀ ਨੇ ਆਪਣੇ ਦਫਤਰ `ਚ ਫਰਜ਼ੀ ਟ੍ਰਿਬਿਊਨਲ ਬਣਾ ਕੇ ਖੁਦ ਨੂੰ ਇਸ ਦੇ ਜੱਜ ਵਜੋਂ ਪੇਸ਼ ਕੀਤਾ ਅਤੇ ਅਸਲੀ ਅਦਾਲਤ ਵਰਗਾ ਮਾਹੌਲ ਬਣਾਉਣ ਦੇ ਹੁਕਮ ਜਾਰੀ ਕੀਤੇ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਦੋਸ਼ੀ ਮੋਰਿਸ ਸੈਮੂਅਲ ਕ੍ਰਿਸਚੀਅਨ ਨੇ 2019 ਵਿੱਚ ਇੱਕ ਸਰਕਾਰੀ ਜ਼ਮੀਨ ਨਾਲ ਸਬੰਧਤ ਇੱਕ ਮਾਮਲੇ ਵਿੱਚ ਆਪਣੇ ਮੁਵੱਕਿਲ ਦੇ ਹੱਕ ਵਿੱਚ ਆਦੇਸ਼ ਦਿੱਤਾ ਸੀ। ਪੁਲਸ ਦਾ ਕਹਿਣਾ ਹੈ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਇਹ ਫਰਜ਼ੀ ਅਦਾਲਤ ਪਿਛਲੇ ਪੰਜ ਸਾਲਾਂ ਤੋਂ ਚੱਲ ਰਹੀ ਸੀ। ਇੱਕ ਸਰਕਾਰੀ ਬਿਆਨ ਦੇ ਅਨੁਸਾਰ ਅਹਿਮਦਾਬਾਦ ਪੁਲਸ ਨੇ ਇੱਕ ਆਰਬਿਟਰਲ ਟ੍ਰਿਬਿਊਨਲ ਜੱਜ ਦੇ ਰੂਪ ਵਿੱਚ ਅਤੇ ਅਨੁਕੂਲ ਆਦੇਸ਼ ਪਾਸ ਕਰਕੇ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਕ੍ਰਿਸਚੀਅਨ ਨੂੰ ਗ੍ਰਿਫਤਾਰ ਕੀਤਾ ਹੈ। ਕ੍ਰਿਸ਼ਚੀਅਨ ਨੇ ਇਹ ਦਾਅਵਾ ਕਰਕੇ ਅਜਿਹਾ ਕੀਤਾ ਕਿ ਇੱਕ ਸਮਰੱਥ ਅਦਾਲਤ ਨੇ ਉਸਨੂੰ ਕਾਨੂੰਨੀ ਝਗੜਿਆਂ ਦਾ ਨਿਪਟਾਰਾ ਕਰਨ ਲਈ ਸਾਲਸ ਵਜੋਂ ਨਿਯੁਕਤ ਕੀਤਾ ਸੀ। ਸਿਟੀ ਸਿਵਲ ਕੋਰਟ ਦੇ ਰਜਿਸਟਰਾਰ ਵੱਲੋਂ ਕਰੰਜ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਠੱਗੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਦੀ ਫਰਜ਼ੀ ਅਦਾਲਤ ਦਾ ਪਰਦਾਫਾਸ਼ ਕੀਤਾ ਗਿਆ। ਬਿਆਨ ਦੇ ਅਨੁਸਾਰ, ਕ੍ਰਿਸ਼ਚੀਅਨ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 170 (ਜਨਤਕ ਸੇਵਕ ਵਜੋਂ ਅਹੁਦਾ ਸੰਭਾਲਣ ਦਾ ਦਿਖਾਵਾ) ਅਤੇ 419 (ਨਕਲ ਕੇ ਧੋਖਾਧੜੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 22 October,2024
ਲਾਰੈਂਸ ਤੇ ਲੱਕੀ ਪਟਿਆਲ ਗੈਂਗ ਦੇ ਚਾਰ ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
ਲਾਰੈਂਸ ਤੇ ਲੱਕੀ ਪਟਿਆਲ ਗੈਂਗ ਦੇ ਚਾਰ ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੀ ਪੁਲਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ । ਡੀ ਜੀ ਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ `ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇੱਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ । ਡੀਜੀਪੀ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ । ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਸੀ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਖਿਲਾਫ ਹਨ। ਪੁਲਿਸ ਹੁਣ ਉਸ ਬਾਰੇ ਹਰ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ । ਬੀਤੇ ਦਿਨ ਜਲੰਧਰ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਸਮੱਗਲਰਾਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 5 ਨਜਾਇਜ਼ ਪਿਸਤੌਲ ਅਤੇ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਬੰਬੀਹਾ ਗਰੋਹ ਨਾਲ ਸਬੰਧਤ ਸਨ।
Punjab Bani 21 October,2024
ਪਿੰਡ ਅਗੋਲ ਵਿਖੇ ਟ੍ਰਾਂਸਫਾਰਮਰ ਚੋਰ ਇੱਕ ਵਿਆਕਤੀ ਤੇ ਦੋ ਔਰਤਾਂ ਕਾਬੂ
ਪਿੰਡ ਅਗੋਲ ਵਿਖੇ ਟ੍ਰਾਂਸਫਾਰਮਰ ਚੋਰ ਇੱਕ ਵਿਆਕਤੀ ਤੇ ਦੋ ਔਰਤਾਂ ਕਾਬੂ -ਇੱਕ ਚੋਰ ਦੀ ਮੋਤ ਔਰਤਾਂ ਨੂੰ ਕੀਤਾ ਪੁਲਸ ਹਵਾਲੇ ਨਾਭਾ, 21 ਅਕਤੂਬਰ () - ਦਿਨੋ ਦਿਨ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਚੋਰ ਬੇਖੋਫ ਹੋ ਕੇ ਪਿੰਡਾਂ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਤਹਿਤ ਨਾਭਾ ਬਲਾਕ ਦੇ ਪਿੰਡ ਅਗੋਲ ਵਿਖੇ ਬੀਤੀ ਦੇਰ ਰਾਤ ਆਏ ਚੋਰਾਂ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕਰਕੇ ਉਪਰੰਤ ਪੁਲਸ ਨੂੰ ਸੂਚਿਤ ਕੀਤਾ। ਜਿਸ ਵਿੱਚ 2 ਔਰਤਾਂ ਅਤੇ 1 ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਗਿਆ। ਜਦੋਂ ਕਿ ਬਾਕੀ ਚੋਰ ਇੱਕ ਗੱਡੀ ਵਿੱਚ ਸਵਾਰ ਹੋ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਮੌਕੇ ਕਾਬੂ ਕੀਤੇ ਇੱਕ ਵਿਅਕਤੀ ਦੀ ਮੌਤ ਹੋ ਗਈ।ਇਸ ਮੌਕੇਂ ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਪਿੰਡਾਂ ਦੇ ਵਿੱਚ ਲਗਾਤਾਰ ਟਰਾਂਸਫਾਰਮਾਂ ਦੀਆਂ ਚੋਰੀਆਂ ਹੋ ਰਹੀਆਂ ਹਨ । ਸਾਡੇ ਪਿੰਡ ਵਿੱਚ ਲਗਭਗ ਇਕ ਲੱਖ ਰੁਪਏ ਦੀ ਕੇਬਲ ਦੀ ਚੋਰੀ ਇੱਕ ਰਾਤ ਦੇ ਵਿੱਚ ਹੋ ਗਈ। ਅਸੀਂ ਦੋ ਔਰਤਾਂ ਅਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਲਗਭਗ ਇੱਕ ਦਰਜਨ ਵਿਅਕਤੀਆ ਚੋਰ ਗਿਰੋਹ ਬਣਿਆ ਹੋਇਆ ਹੈ ਅਤੇ ਕੁਝ ਵਿਅਕਤੀ ਗੱਡੀ ਭਜਾ ਕੇ ਭੱਜਣ ਦੇ ਵਿੱਚ ਕਾਮਯਾਬ ਹੋ ਗਏ। ਅਸੀਂ ਮੰਗ ਕਰਦੇ ਹਾਂ ਇਹਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਤੇ ਡੀ ਐਸ ਪੀ ਜਰਨੈਲ ਸਿੰਘ ਮੌਕੇ ਤੇ ਪਹੁੰਚੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਟਰਾਂਸਫਾਰਮ ਚੋਰੀ ਕਰਨ ਆਏ ਵਿਅਕਤੀਆਂ ਨੂੰ ਕਾਬੂ ਕੀਤਾ। ਜਿਸ ਵਿੱਚ ਦੋ ਔਰਤਾਂ ਅਤੇ 1 ਇੱਕ ਵਿਅਕਤੀ ਸ਼ਾਮਲ ਹੈ । ਜਿਸ ਦੀ ਮੌਤ ਹੋ ਗਈ। ਜੋ ਵਿਅਕਤੀ ਗੱਡੀ ਵਿੱਚ ਸਵਾਰ ਹੋ ਕੇ ਭੱਜ ਗਏ ਉਹਨਾਂ ਦੀ ਵੀ ਪਛਾਣ ਕਰਕੇ ਜਲਦੀ ਹੀ ਗਿ੍ਫਤਾਰ ਕੀਤਾ ਜਾਵੇਗਾ। ਮ੍ਰਿਤਕ ਵਿਅਕਤੀ ਦੀ ਪਣਾਨ ਨਿਰਭੈ ਸਿੰਘ ਉਰਫ ਸੰਨੀ ਜਿਲ੍ਹਾਂ ਮਲੇਰਕੋਟਲੇ ਦੇ ਪਿੰਡ ਨੋਤਰਾਣੀ ਦਾ ਰਹਿਣ ਵਾਲਾ ਸੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਤਾਂ ਕੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ ।
Punjab Bani 21 October,2024
ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ
ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ ਜੈਪੁਰ : ਭਾਰਤ ਦੇਸ਼ ਦੇ ਸ਼ਹਿਰ ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਪਤਨੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ । ਪਟੜੀ `ਤੇ ਪਤਨੀ ਦੀ ਲਾਸ਼ ਨੂੰ ਟੁਕੜਿਆਂ `ਚ ਦੇਖ ਕੇ ਘਰ ਪਰਤੇ ਪਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ।ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਤੀ ਨੇ ਆਪਣੇ ਭਰਾ ਨੂੰ ਵਟਸਐਪ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ। ਦੇਰ ਰਾਤ ਪਤੀ ਦੇ ਘਰ ਆਉਣ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਦੋਵਾਂ ਨੇ ਇਹ ਕਦਮ ਚੁੱਕਿਆ।ਸੂਚਨਾ ਮਿਲਣ ਤੋਂ ਬਾਅਦ ਥਾਣਾ ਹਰਮਾੜਾ ਪੁਲਸ ਨੇ ਮੌਕੇ `ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ । ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਾਂਵਤੀਆ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ ।ਐੱਸ. ਐੱਚ. ਓ. (ਹਰਮਾਡਾ) ਉਦੈਭਾਨ ਨੇ ਦੱਸਿਆ- ਘਨਸਿਆਮ ਬੰਕਰ (38) ਪੁੱਤਰ ਰਾਮਲਾਲ ਅਤੇ ਉਸ ਦੀ ਪਤਨੀ ਮੋਨਿਕਾ ਉਰਫ਼ ਮੋਨਾ (35) ਨੇ ਖ਼ੁਦਕੁਸ਼ੀ ਕਰ ਲਈ ਹੈ। ਇਹ ਜੋੜਾ ਆਪਣੇ ਬੇਟੇ ਆਯੂਸ਼ (13) ਅਤੇ ਨਿੱਕੀ (8) ਨਾਲ ਇੱਥੇ ਰਹਿੰਦਾ ਸੀ । ਘਨਸ਼ਿਆਮ ਵੀਵਰ ਇੱਕ ਨੈੱਟਵਰਕਿੰਗ ਮਾਰਕੀਟਿੰਗ ਕੰਪਨੀ ਵਿੱਚ ਕੰਮ ਕਰਦਾ ਸੀ ।
Punjab Bani 21 October,2024
ਨਿਹੰਗਾਂ ਦੇ ਬਾਣੇ ’ਚ ਆਏ ਲੋਕਾਂ ਨੇ ਡੇਅਰੀ ਵਾਲੇ ਨੂੰ ਬੰਧਕ ਬਣਾ ਬੰਦੂਕ ਦੀ ਨੋਕ ’ਤੇ ਲੁੱਟੀਆਂ ਮੱਝਾਂ
ਨਿਹੰਗਾਂ ਦੇ ਬਾਣੇ ’ਚ ਆਏ ਲੋਕਾਂ ਨੇ ਡੇਅਰੀ ਵਾਲੇ ਨੂੰ ਬੰਧਕ ਬਣਾ ਬੰਦੂਕ ਦੀ ਨੋਕ ’ਤੇ ਲੁੱਟੀਆਂ ਮੱਝਾਂ ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਦੇ ਨਜ਼ਦੀਕ ਭਾਈ ਵੀਰ ਸਿੰਘ ਕਲੌਨੀ ਦੇ ਵਿੱਚ ਇੱਕ ਡੇਅਰੀ ਮਾਲਕ ਬੇਅੰਤ ਸਿੰਘ ਨੂੰ ਸ਼ਾਮ ਵੇਲੇ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਲੋਕਾਂ ਨੇ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਧਮਕਾਇਆ ਅਤੇ ਜ਼ਬਰਨ ਉਸਦੀ ਵੀਡੀਓ ਬਣਾਈ ਤੇ ਉਸ ਤੋਂ ਬਾਅਦ ਉਸਦੀਆਂ ਦਸ ਮੱਝਾਂ ਨੂੰ ਖੋਲ੍ਹ ਕੇ ਲੈ ਗਏ। ਇਹ ਸਾਰੇ ਮਾਮਲੇ ਦੀ ਸੀਸੀਟੀਵੀ ਹੈ ਜਿਸਦੇ ਵਿੱਚ ਗੱਡੀਆਂ ਵਿੱਚ ਲੱਦ ਕੇ ਮੱਝਾਂ ਨੂੰ ਨਿਹੰਗ ਸਿੰਘ ਲੈ ਕੇ ਜਾਂਦੇ ਵਿਖਾਈ ਦੇ ਰਹੇ ਹਨ। ਮੌਕੇ ’ਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਭਗਤਾਂ ਵਾਲਾ ਦੇ ਨਜ਼ਦੀਕ ਰਹਿਣ ਵਾਲੇ ਬੇਅੰਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਭਾਈ ਵੀਰ ਸਿੰਘ ਕਲੋਨੀ ਵਿੱਚ ਆਪਣੇ ਚਾਚੇ ਦੇ ਨਾਲ ਕੁਝ ਮੱਝਾਂ ਰੱਖੀਆਂ ਹੋਈਆਂ ਨੇ। ਉਸਦਾ ਮੱਝਾਂ ਦੇ ਵਪਾਰੀ ਬਿੱਟੂ ਸ਼ਾਹ ਫਤਾਹਪੁਰ ਨਾਲ ਲੈਣ ਦੇਣ ਚੱਲਦਾ ਹੈ। ਉਸਨੇ ਕਿਹਾ ਕਿ ਅੱਜ ਉਸ ਵੱਲੋਂ ਬਹੁਤ ਘਿਨੌਣੀ ਹਰਕਤ ਕੀਤੀ ਗਈ ਹੈ। ਬਿੱਟੂ ਵੱਲੋਂ ਆਪਣੇ ਨਾਲ ਕੁਝ ਨਿਹੰਗ ਲਿਆ ਕੇ ਪਹਿਲਾਂ ਉਸਦੇ ਡੇਅਰੀ ’ਤੇ ਰਹਿਣ ਵਾਲੇ ਬੰਦੇ ਨੂੰ ਬੰਧਕ ਬਣਾਇਆ ਤੇ ਉਸ ਤੋਂ ਬਾਅਦ ਮੈਨੂੰ ਫੋਨ ਕੀਤਾ ਗਿਆ ਤੇ ਜਦੋਂ ਮੈਂ ਆਇਆ ਤਾਂ ਮੈਂ ਬਿੱਟੂ ਸ਼ਾਹ ਨੂੰ ਕਿਹਾ ਕਿ ਆਪਣਾ ਲੈਣ ਦੇਣ ਹੈ ਤੇ ਆਪਾਂ ਬਹਿ ਕੇ ਗੱਲਬਾਤ ਕਰ ਲੈਦੇ ਆਂ ਪਰ ਨਿਹੰਗ ਸਿੰਘਾਂ ਵੱਲੋਂ ਮੈਨੂੰ ਬੰਦੂਕ ਦੀ ਨੋਕ ’ਤੇ ਸਾਈਡ ’ਤੇ ਬਿਠਾ ਕੇ ਮੇਰੀਆਂ ਦਸ ਮੱਝਾਂ ਲੈ ਗਏ। ਤਕਰੀਬਨ 20 ਤੋਂ 25 ਲੋਕ ਨਿਹੰਗ ਬਾਣੇ ਦੇ ਵਿੱਚ ਸਨ। ਸਾਰਿਆਂ ਦੇ ਕੋਲ ਅਸਲਾ ਸੀ ਅਤੇ ਉਹਨਾਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਹੁਣ ਅਸੀਂ ਮੱਝਾ ਤਾਂ ਲੈ ਚੱਲੇ ਹਾਂ ਜੇਕਰ ਤੂੰ ਸਵੇਰੇ ਇਸ ਦੇ ਨਾਮ ’ਤੇ ਥਾਂ ਦਾ ਬਿਆਨਾ ਨਹੀਂ ਕੀਤਾ ਤਾਂ ਤੈਨੂੰ ਤੇ ਤੇਰੇ ਪਰਿਵਾਰ ਨੂੰ ਜਾਨੋਂ ਮਾਰ ਦੇਵਾਂਗੇ। ਬੇਅੰਤ ਸਿੰਘ ਨੇ ਕਿਹਾ ਕਿ ਉਹਨਾਂ ਦੇ ਨਾਲ ਬਾਬਾ ਜੁਝਾਰ ਸਿੰਘ ਜੋ ਉਹਨਾਂ ਦਾ ਮੇਨ ਮੁਖੀ ਉਹਦਾ ਹੀ ਨਾਮ ਮੈਨੂੰ ਪਤਾ ਲੱਗਾ ਬਾਕੀ ਜਿਹੜੇ ਬਿੱਟੂ ਬਾਹਮਣ ਦੇ ਨਾਲ ਆਏ ਬਾਬਾ ਵਡਾਲੀ ਵਾਲਾ ਸੇਵਕ ਸਿੰਘ ਠਠਗੜ੍ਹ ਵਾਲਾ ਸੀ ਤੇ ਇੱਕ ਉਹਦਾ ਭਤੀਜਾ ਹੀ ਬਿੱਟੂ ਬਾਮਣ ਦਾ ਬੀਕਾ ਬੀਕਾ ਉਹਨਾਂ ਨੇ ਜਿੱਥੇ ਮੈਨੂੰ ਘੰਟਾ ਬੰਧਕ ਬਣਾ ਛੱਡਿਆ ਅਤੇ ਬੰਦੂਕ ਦੀ ਨੋਕ ਉੱਤੇ ਮੇਰੇ ਤੋਂ ਜਬਰਨ ਮਨਾ ਕੇ ਮੇਰੀ ਵੀਡੀਓ ਵੀ ਬਣਾਈ ਗਈ। ਇਸ ਸਮੇਂ ਉਹਨ੍ਾਂ ਨੇ ਸਾਡੇ ਤੋਂ ਸਾਰੇ ਮੋਬਾਈਲ ਵੀ ਖੋਹ ਲਏ ਅਤੇ ਅਤੇ ਇਸ ਗੱਲ ਦਾ ਸਾਡਾ ਸਾਰਾ ਮਹੱਲਾ ਵੀ ਗਵਾਹ ਹੈ। ਉਹਨਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਦਰਖਾਸਤ ਦਿੱਤੀ ਹੈ ਜਿਸਨੇ ਸਾਨੂੰ ਭਰੋਸਾ ਦਵਾਇਆ ਹੈ ਕਿ ਤੁਹਾਡੀਆਂ ਮੱਝਾਂ ਛੇਤੀ ਹੀ ਵਾਪਸ ਕਰਵਾਈਆਂ ਜਾਣਗੀਆਂ। ਇਸ ਮੌਕੇ ਗੁਆਂਢੀ ਨੇ ਦੱਸਿਆ ਕਿ ਉਹ ਦੁੱਧ ਲੈਣ ਲਈ ਆਇਆ ਸੀ ਤੇ ਜਦੋਂ ਮੈਂ ਦੇਖਿਆ ਤੇ ਇਹਨਾਂ ਨੂੰ ਨਿਹੰਗ ਸਿੰਘਾਂ ਨੇ ਕੋਲ ਖੜ੍ਹਾ ਕੀਤਾ ਹੋਇਆ ਸੀ ਤੇ ਕਾਫੀ ਰੌਲਾ ਪੈ ਰਿਹਾ ਸੀ। ਨਿਹੰਗ ਸਿੰਘਾਂ ਵੱਲੋਂ ਮੱਝਾਂ ਨੂੰ ਗੱਡੀ ਵਿੱਚ ਲੱਦ ਕੇ ਲਿਜਾਇਆ ਗਿਆ। ਨਿਹੰਗ ਸਿੰਘਾਂ ਦੇ ਕੋਲ ਹਥਿਆਰ ਵੀ ਸਨ।
Punjab Bani 21 October,2024
ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਲੀਡਰ ਦੇ ਘਰ 'ਤੇ ਫ਼ਾਈਰਿੰਗ
ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਲੀਡਰ ਦੇ ਘਰ 'ਤੇ ਫ਼ਾਈਰਿੰਗ ਮੌਜ਼ੂਦਾ ਸਰਪੰਚ ਜ਼ਖਮੀ ਤਰਨਤਾਰਨ : ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਸਰੋਤ ਮਹਿਕਮੇ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਵਿੱਚ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ । ਇਹ ਹਮਲਾ ਚੀਮਾ ਦੇ ਰਿਸ਼ਤੇਦਾਰ ਦੇ ਸਰਪੰਚ ਬਣਨ ਨਾਲ ਜੁੜੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ, ਜੋ ਹਾਲ ਹੀ ਵਿੱਚ ਚੁਣਿਆ ਗਿਆ ਸੀ । ਜਾਣਕਾਰੀ ਇਹ ਵੀ ਹੈ ਕਿ, ਪੁਲਿਸ ਦੀ ਮੌਜੂਦਗੀ ਵਿਚ ਇਸ ਵਾਰਦਾਤ ਨੂੰ ਹਮਲਾਵਰਾਂ ਵਲੋਂ ਅੰਜ਼ਾਮ ਦਿੱਤਾ ਗਿਆ। ਇਸ ਹਮਲੇ ਵਿਚ ਮੌਜੂਦਾ ਸਰਪੰਚ ਜ਼ਖਮੀ ਦੱਸਿਆ ਜਾ ਰਿਹਾ ਹੈ ।
Punjab Bani 21 October,2024
ਪ੍ਰੇਮੀ ਨੇ ਪ੍ਰੇਮਿਕਾ ਨੂੰ ਮਾਰ ਤਾ ਸਾੜ ਕੇ
ਪ੍ਰੇਮੀ ਨੇ ਪ੍ਰੇਮਿਕਾ ਨੂੰ ਮਾਰ ਤਾ ਸਾੜ ਕੇ ਆਂਧਰਾ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਆਂਧਰਾ ਪ੍ਰਦੇਸ਼ ਦੇ ਬਡਵੇਲ ’ਚ ਇਕ 16 ਸਾਲ ਦੀ ਕੁੜੀ ਨੂੰ ਉਸ ਦੇ ਸਾਬਕਾ ਪ੍ਰੇਮੀ ਨੇ ਕਥਿਤ ਤੌਰ ’ਤੇ ਸਾੜ ਕੇ ਮਾਰ ਦਿਤਾ। ਪੁਲਿਸ ਸੂਤਰਾਂ ਨੇ ਦਸਿਆ ਕਿ ਵਿਅਕਤੀ ਨੇ ਕੁੱਝ ਮਹੀਨੇ ਪਹਿਲਾਂ ਨਾਬਾਲਗ ਨਾਲ ਰਿਸ਼ਤਾ ਤੋੜ ਲਿਆ ਸੀ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਸੀ। ਪੁਲਿਸ ਸੂਤਰਾਂ ਨੇ ਦਸਿਆ ਕਿ ਮੁਲਜ਼ਮ ਜੇ. ਵਿਗਨੇਸ਼ ਨੇ ਕਡਾਪਾ ਜ਼ਿਲ੍ਹੇ ਦੇ ਬਡਵੇਲ ਦੇ ਬਾਹਰੀ ਇਲਾਕੇ ’ਚ ਨਾਬਾਲਗ ਨੂੰ ਕਥਿਤ ਤੌਰ ’ਤੇ ਪਟਰੌਲ ਪਾ ਕੇ ਅੱਗ ਲਾ ਦਿਤੀ।ਮਾਈਦੁਕੁਰੂ ਦੇ ਸਬ-ਡਵੀਜ਼ਨਲ ਪੁਲਿਸ ਅਧਿਕਾਰੀ ਰਾਜੇਂਦਰ ਪ੍ਰਸਾਦ ਨੇ ਦਸਿਆ ਕਿ ਵਿਗਨੇਸ਼ ਨੇ ਸਨਿਚਰਵਾਰ ਸਵੇਰੇ ਕਰੀਬ 10 ਵਜੇ ਨਾਬਾਲਗ ਨੂੰ ਅੱਗ ਲਾ ਦਿਤੀ, ਜਿਸ ਤੋਂ ਬਾਅਦ ਪੀੜਤ ਨੂੰ ਕਡਾਪਾ ਦੇ ਰਿਮਸ ਹਸਪਤਾਲ ਲਿਜਾਇਆ ਗਿਆ ਪਰ ਐਤਵਾਰ ਤੜਕੇ ਕਰੀਬ 3 ਵਜੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਵਿਗਨੇਸ਼ ਅਤੇ ਲੜਕੀ ਦਾ ਰਿਸ਼ਤਾ ਸੀ ਪਰ ਵਿਗਨੇਸ਼ ਨੇ ਉਸ ਨਾਲ ਰਿਸ਼ਤਾ ਤੋੜ ਲਿਆ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ।ਲੜਕੀ ਨੇ ਛੇ ਮਹੀਨੇ ਪਹਿਲਾਂ ਵਿਗਨੇਸ਼ ਨਾਲ ਗੱਲ ਕੀਤੀ ਸੀ ਅਤੇ ਉਸ ਨੂੰ ਉਸ ਨਾਲ ਵਿਆਹ ਕਰਨ ਲਈ ਕਿਹਾ ਸੀ। ਵਿਗਨੇਸ਼ ਨੇ ਉਸ ਦੀ ਮੰਗ ਤੋਂ ਤੰਗ ਆ ਕੇ ਉਸ ਨੂੰ ਅੱਗ ਲਾ ਦਿਤੀ। ਪੁਲਿਸ ਨੇ ਦਸਿਆ ਕਿ ਵਿਗਨੇਸ਼ ’ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਗਨੇਸ਼ ਫਰਾਰ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਘਟਨਾ ਦਸਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦੋਸ਼ੀ ਵਿਅਕਤੀ ਨੂੰ ਸਖਤ ਸਜ਼ਾ ਯਕੀਨੀ ਬਣਾਉਣ ਲਈ ਜਾਂਚ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ ਵੀ ਦਿਤੇ।
Punjab Bani 21 October,2024
ਪ੍ਰੇਮੀ ਜੋੜੇ ਨੇ ਪਹਿਲਾ ਕੀਤਾ ਬਜੁਰਗ ਦਾ ਕਤਲ ਤੇ ਪ੍ਰੇਮੀ ਜੋੜੇ ਵਿਚੋਂ ਪੁਰਸ਼ ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ
ਪ੍ਰੇਮੀ ਜੋੜੇ ਨੇ ਪਹਿਲਾ ਕੀਤਾ ਬਜੁਰਗ ਦਾ ਕਤਲ ਤੇ ਪ੍ਰੇਮੀ ਜੋੜੇ ਵਿਚੋਂ ਪੁਰਸ਼ ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ ਪਟਨਾ : ਪਟਨਾ ਪੁਲਸ ਨੇ 15 ਅਕਤੂਬਰ ਨੂੰ ਪਾਟਲੀਪੁੱਤਰ ਥਾਣਾ ਖੇਤਰ ਦੇ ਨਹਿਰੂ ਨਗਰ ‘ਚ ਇਕ ਬਜ਼ੁਰਗ ਜੋੜੇ ਦੀ ਹੱਤਿਆ ਦਾ ਖੁਲਾਸਾ ਕੀਤਾ ਹੈ। ਪਟਨਾ ਦੇ ਐਸਐਸਪੀ ਰਾਜੀਵ ਸ਼ਰਮਾ ਨੇ ਦੱਸਿਆ ਕਿ ਜੋੜੇ ਵਿੱਚ ਸ਼ਾਮਲ ਔਰਤ ਸੁਜਾਤਾ ਦੇਵੀ (61) ਦੇ ਰਾਜੀਵ ਨਗਰ, ਪਟਨਾ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੁਕਾਨਦਾਰ ਅਮਿਤ (34) ਨਾਲ ਨਾਜਾਇਜ਼ ਸਬੰਧ ਸਨ। ਪਤੀ ਐਨਕੇ ਸ੍ਰੀਵਾਸਤਵ (75) ਨੇ ਦੁਕਾਨਦਾਰ ਅਤੇ ਔਰਤ ਨੂੰ ਇਤਰਾਜ਼ਯੋਗ ਹਾਲਤ ਵਿੱਚ ਦੇਖਿਆ ਸੀ। ਮਾਮਲਾ ਬੇਨਕਾਬ ਹੋਣ ਦੇ ਡਰੋਂ ਦੋਵਾਂ ਨੇ ਮਿਲ ਕੇ ਬਜ਼ੁਰਗ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੁਕਾਨਦਾਰ ਨੂੰ ਲੱਗਾ ਕਿ ਉਹ ਇਸ ਮਾਮਲੇ ‘ਚ ਫਸ ਸਕਦਾ ਹੈ ਤਾਂ ਉਸ ਨੇ ਔਰਤ ਦਾ ਵੀ ਕਤਲ ਕਰ ਦਿੱਤਾ। ਔਰਤ ਦਾ ਕਤਲ ਕਰਨ ਦੇ ਨਾਲ-ਨਾਲ ਦੁਕਾਨਦਾਰ ਨੇ ਸੋਨੇ ਦੇ ਕੰਗਣ ਅਤੇ ਚੇਨ ਸਮੇਤ ਕਈ ਸਾਮਾਨ ਲੁੱਟ ਲਿਆ। ਉਸ ਨੇ ਗਹਿਣੇ ਸੁਨਿਆਰ ਨੂੰ ਵੇਚ ਦਿੱਤੇ ਸਨ। ਪੁਲਸ ਨੇ ਕਤਲ ਵਿੱਚ ਸ਼ਾਮਲ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਆਪਣਾ ਜੁਰਮ ਵੀ ਕਬੂਲ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਤੱਕ ਪਹੁੰਚਣ ਲਈ ਸੀਸੀਟੀਵੀ ਦੀ ਮਦਦ ਲਈ। ਪ੍ਰੇਮੀ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਪਟਨਾ ਦੇ ਐਸਐਸਪੀ ਰਾਜੀਵ ਮਿਸ਼ਰਾ ਨੇ ਦੱਸਿਆ ਕਿ ਮੁਲਜ਼ਮ ਅਮਿਤ ਉਰਫ ਟਿੰਕੂ ਹਿਲਸਾ ਮੂਲ ਰੂਪ ਵਿੱਚ ਨਾਲੰਦਾ ਦਾ ਰਹਿਣ ਵਾਲਾ ਹੈ। ਘਟਨਾ ਵਾਲੇ ਦਿਨ ਔਰਤ ਨੇ ਸਵੇਰੇ ਟਿੰਕੂ ਨੂੰ ਫੋਨ ਕਰਕੇ ਮਿਲਣ ਲਈ ਕਿਹਾ। ਸਵੇਰੇ ਕਰੀਬ 10:30 ਵਜੇ ਟਿੰਕੂ ਉਸ ਨੂੰ ਮਿਲਣ ਲਈ ਔਰਤ ਦੇ ਘਰ ਪਹੁੰਚਿਆ। ਜਦੋਂ ਦੋਵੇਂ ਇਕੱਲੇ ਵਿਚ ਮਿਲ ਰਹੇ ਸਨ ਤਾਂ ਪਤੀ ਨੇ ਦੋਵਾਂ ਨੂੰ ਦੇਖ ਲਿਆ। ਔਰਤ ਅਤੇ ਉਸ ਦਾ ਪ੍ਰੇਮੀ ਦੋਵੇਂ ਡਰ ਗਏ ਅਤੇ ਮਿਲ ਕੇ ਉਸ ਦਾ ਕਤਲ ਕਰਨ ਦੀ ਯੋਜਨਾ ਬਣਾਈ। ਪ੍ਰੇਮੀ ਰਾਜ਼ ਖੋਲ੍ਹਣ ਤੋਂ ਡਰਦਾ ਸੀ, ਇਸ ਲਈ ਉਸਨੇ ਸੁਜਾਤਾ ਦੇਵੀ ਦਾ ਵੀ ਕਤਲ ਕਰ ਦਿੱਤਾ। ਫਿਰ ਉਹ ਲੁੱਟ-ਖੋਹ ਕਰਕੇ ਉਥੋਂ ਭੱਜ ਗਿਆ। ਘਟਨਾ ਦਾ ਖੁਲਾਸਾ ਕਰਦੇ ਹੋਏ ਐਸਐਸਪੀ ਨੇ ਅੱਗੇ ਕਿਹਾ, ‘ਕਤਲ ਤੋਂ ਬਾਅਦ ਔਰਤ ਚਾਕੂ ਧੋਣ ਲਈ ਰਸੋਈ ਗਈ ਸੀ। ਇਸੇ ਦੌਰਾਨ ਉਸ ਦੇ ਪ੍ਰੇਮੀ ਨੇ ਪਿੱਛੇ ਤੋਂ ਆ ਕੇ ਉਸ ਦਾ ਕਤਲ ਕਰ ਦਿੱਤਾ। ਔਰਤ ਫਰਸ਼ ‘ਤੇ ਡਿੱਗੀ ਤਾਂ ਪ੍ਰੇਮੀ ਨੇ ਉਸ ਦੇ ਸਿਰ ‘ਤੇ ਮਸਾਲਾ ਕੁੱਟਣੀ ਨਾਲ ਵਾਰ ਕਰ ਦਿੱਤਾ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਸੁਜਾਤਾ ਦੇ ਕਤਲ ਤੋਂ ਬਾਅਦ ਅਮਿਤ ਨੂੰ ਜੋ ਵੀ ਨਜ਼ਰ ਆਇਆ, ਉਹ ਉਸ ਨੇ ਚੁੱਕ ਲਿਆ। ਉਹ ਔਰਤ ਦੇ ਹੱਥੋਂ ਦੋ ਬਰੇਸਲੇਟ, ਇੱਕ ਅੰਗੂਠੀ, ਇੱਕ ਚਾਂਦੀ ਦਾ ਕਟੋਰਾ ਅਤੇ ਇੱਕ ਮੋਬਾਈਲ ਫ਼ੋਨ ਲੈ ਕੇ ਉੱਥੋਂ ਭੱਜ ਗਿਆ। ਫਿਰ ਮੁਲਜ਼ਮ ਗਹਿਣੇ ਵਾਲੇ ਕੋਲ ਜਾ ਕੇ ਸਾਮਾਨ ਵੇਚ ਕੇ 1 ਲੱਖ ਰੁਪਏ ਲੈ ਗਿਆ। ਪੁਲਸ ਨੇ ਚੋਰੀ ਦਾ ਸਾਮਾਨ ਬਰਾਮਦ ਕਰ ਲਿਆ ਹੈ। ਇੱਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਔਰਤ ਆਪਣੇ ਪ੍ਰੇਮੀ ਨੂੰ ਪੈਸੇ ਵੀ ਦਿੰਦੀ ਸੀ। ਉਸ ਦੇ ਬੱਚੇ ਇਸ ਗੱਲ ਤੋਂ ਜਾਣੂ ਸਨ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਪਟਨਾ ਦੇ ਪਾਟਲੀਪੁੱਤਰ ਥਾਣੇ ਤੋਂ 100 ਮੀਟਰ ਦੂਰ ਨਹਿਰੂ ਨਗਰ ਰੋਡ ਨੰਬਰ 2 ਦੇ ਸੁਜਾਤਾ ਨਿਵਾਸ ਤੋਂ ਐਨਕੇ ਸ਼੍ਰੀਵਾਸਤਵ ਅਤੇ ਉਨ੍ਹਾਂ ਦੀ ਪਤਨੀ ਦੀ ਲਾਸ਼ ਮਿਲੀ ਸੀ। ਸ਼੍ਰੀਵਾਸਤਵ ਮੂਲ ਰੂਪ ਤੋਂ ਸੀਵਾਨ ਦੇ ਨੌਟਨ ਥਾਣਾ ਖੇਤਰ ਦੇ ਪਚਲਖੀ ਪਿੰਡ ਦਾ ਰਹਿਣ ਵਾਲਾ ਸੀ।
Punjab Bani 21 October,2024
ਕਰਵਾ ਚੌਥ ਦੀ ਰਾਤ ਪਿਓ-ਪੁੱਤ ਦੀ ਗੋਲੀ ਮਾਰਕੇ ਕਰਤਾ ਬੇਰਹਿਮੀ ਨਾਲ ਕਤਲ
ਕਰਵਾ ਚੌਥ ਦੀ ਰਾਤ ਪਿਓ-ਪੁੱਤ ਦੀ ਗੋਲੀ ਮਾਰਕੇ ਕਰਤਾ ਬੇਰਹਿਮੀ ਨਾਲ ਕਤਲ ਹੁਸਿ਼ਆਰਪੁਰ : ਪੰਜਾਬ ਦੇ ਹੁਸਿਆਰਪੁਰ `ਚ ਐਤਵਾਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਓ-ਪੁੱਤ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਦੱਸੀ ਜਾ ਰਹੀ ਹੈ।ਦੱਸਣਯੋਗ ਹੈ ਕਿ ਦੋਵੇਂ ਮ੍ਰਿਤਕ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸੀ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ `ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮੌਕੇ ’ਤੇ ਹੀ ਦੋਹਾਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਅਮਰਜੀਤ ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ ਹਨ। ਦੋਵਾਂ ਦਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ।ਮਾਮਲੇ ’ਚ ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
Punjab Bani 21 October,2024
ਦਿਮਾਗੀ ਤੌਰ ਤੇ ਪ੍ਰੇਸ਼ਾਨ ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ
ਦਿਮਾਗੀ ਤੌਰ ਤੇ ਪ੍ਰੇਸ਼ਾਨ ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ ਹੁਸਿ਼ਆਰਪੁਰ : ਪੰਜਾਬ ਦੇ ਸ਼ਹਿਰ ਹੁਸਿ਼ਆਰਪੁਰ ਵਿਖੇ ਇਕ ਪੁੱਤਰ ਵਲੋਂ ਆਪਣੀ ਹੀ ਮਾਂ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਗਲੀ ਨੰਬਰ 5 ਦਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਹਰ ਰੋਜ਼ ਤਰ੍ਹਾਂ ਅੱਜ ਵੀ ਉਹ ਸਵੇਰੇ ਫੇਰੀ ਲਾਉਣ ਲਈ ਗਿਆ ਸੀ, ਜਦੋਂ ਉਹ 3 ਵਜੇ ਦੇ ਕਰੀਬ ਆਪਣੇ ਘਰ ਪਹੁੰਚਿਆ ਤਾਂ ਘਰ ਨੂੰ ਤਾਲਾ ਲੱਗਾ ਹੋਇਆ ਸੀ। ਜਦੋਂ ਉਹ ਤਾਲਾ ਤੋੜਕੇ ਘਰ ਦੇ ਅੰਦਰ ਵੜਿਆ ਤਾਂ ਦੇਖਿਆ ਕਿ ਕਮਰੇ ਵਿੱਚ ਉਸਦੀ ਪਤਨੀ ਕੁੰਦਲਾ ਦੀ ਲਾਸ਼ ਪਈ ਸੀ, ਜੋ ਕਿ ਖੂਨ ਨਾਲ ਲਥਪਥ ਸੀ।ਇਸ ਤੋਂ ਬਾਅਜ ਤੁਰੰਤ ਉਸਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਮੌਕੇ ਉੱਤੇ ਮਾਡਲ ਟਾਊਨ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੁਰਦੇਵ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਦਾ ਕਤਲ ਉਸਦੇ ਆਪਣੇ ਪੁੱਤਰ ਸੋਨੂੰ ਨੇ ਕੀਤਾ ਹੈ ਜੋ ਕਿ ਦਿਮਾਗੀ ਤੌਰ ਉੱਤੇ ਪਰੇਸ਼ਾਨ ਹੈ। ਫਿਲਹਾਲ ਸੋਨੂੰ ਘਰੋਂ ਫਰਾਰ ਹੈ, ਜਿਸ ਨੂੰ ਪੁਲਿਸ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 21 October,2024
ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ
ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜ਼ਬਰਨ ਵਸੂਲੀ, ਕਤਲ ਅਤੇ ਹਥਿਆਰ ਤਸਕਰੀ ਜਿਹੇ ਕਈ ਗੰਭੀਰ ਅਪਰਾਧਾਂ ਵਿੱਚ ਸਨ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ: ਸੀ.ਪੀ. ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ । ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ, ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ । ਡੀ ਜੀ ਪੀ ਨੇ ਦੱਸਿਆ ਕਿ ਗਿਰੋਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਉਨ੍ਹਾਂ ਦੇ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਬੰਬੀਹਾ-ਕੌਸ਼ਲ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਵੱਡੀ ਅਪਰਾਧਿਕ ਗਤੀਵਿਧੀ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ, ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬੀ.ਐਸ.ਐਫ. ਚੌਕ ਵਿੱਚ ਨਾਕਾ ਲਗਾਇਆ ਅਤੇ ਤਿੰਨ ਮੁਲਜ਼ਮਾਂ - ਜਸਪ੍ਰੀਤ ਜੱਸਾ, ਹਰਸ਼ਦੀਪ ਅਤੇ ਸ਼ੇਖਰ ਨੂੰ 6 ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਇਸ ਗਿਰੋਹ ਦੇ ਦੋ ਹੋਰ ਮੈਂਬਰ ਗਗਨਦੀਪ ਗਿੰਨੀ ਅਤੇ ਅਮਿਤ ਸਹੋਤਾ ਨੂੰ ਵੀ ਤਿੰਨ ਹਥਿਆਰਾਂ ਸਮੇਤ ਭਾਰਗੋ ਕੈਂਪ ਨੇੜਲੇ ਨਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ । ਇਸ ਸਬੰਧੀ 2 ਕੇਸ-- ਐਫ.ਆਈ.ਆਰ. ਨੰਬਰ 253 ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਨਵੀਂ ਬਾਰਾਦਰੀ, ਜਲੰਧਰ ਅਤੇ ਐਫ.ਆਈ.ਆਰ. ਨੰਬਰ 100 ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਦਰਜ ਕੀਤੇ ਗਏ ਹਨ ।
Punjab Bani 20 October,2024
ਮੋਬਾਇਲ ਖੇਤਾਂ ਵਿਚ ਛੱਡ ਕੇ ਆਉਣ ਤੇ ਗੁੱਸੇ ਵਿਚ ਆਏ ਪੁੱਤਰ ਨੇ ਕੀਤਾ ਪਿਤਾ ਦਾ ਕੁਹਾੜੀ ਨਾਲ ਕਤਲ
ਮੋਬਾਇਲ ਖੇਤਾਂ ਵਿਚ ਛੱਡ ਕੇ ਆਉਣ ਤੇ ਗੁੱਸੇ ਵਿਚ ਆਏ ਪੁੱਤਰ ਨੇ ਕੀਤਾ ਪਿਤਾ ਦਾ ਕੁਹਾੜੀ ਨਾਲ ਕਤਲ ਕੋਟਾ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਕੋਟਾ ਦੇ ਧਾਕੜਖੇੜੀ ਵਿਖੇ ਇਕ ਪੁੱਤਰ ਨੇ ਆਪਣੇ ਪਿਤਾ ਦਾ ਕੁਹਾੜੀ ਮਾਰ ਕੇ ਸਿਰਫ਼ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਪਿਤਾ ਵਲੋਂ ਮੋਬਾਇਲ ਖੇਤਾਂ ਵਿਚ ਭੁੱਲਿਆ ਗਿਆ ਸੀ।ਪਿਤਾ ਦੇ ਮੋਬਾਇਲ ਖੇਤਾਂ ਵਿਚ ਭੁੱਲਣ ਦੇ ਚਲਦਿਆਂ ਪੁੱਤਰ ਵਲੋਂ ਪੁੱਛਣ ਤੇ ਪੁੱਤਰ ਨੂੰ ਲੱਗਿਆ ਕਿ ਸ਼ਾਇਦ ਉਸਦੇ ਪਿਤਾ ਵਲੋਂ ਮੋਬਾਇਲ ਫੋਨ ਗੁੰਮ ਕਰ ਦਿੱਤਾ ਗਿਆ ਹੈ, ਜਿਸਦੇ ਚਲਦਿਆ ਤਹਿਸ਼ ਵਿਚ ਆਉਂਦਿਆਂ ਹੀ ਪੁੱਤਰ ਨੇ ਪਿਤਾ ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ।ਪੁਲਸ ਵਲੋਂ ਕੁਹਾੜੀ ਮਾਰਨ ਵਾਲੇ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
Punjab Bani 19 October,2024
ਯੂ. ਪੀ. ਦੇ ਬਲੀਆ ਵਿਚ ਦੋ ਕਿਰਾਏਦਾਰਾਂ ਵਲੋਂ 3 ਬੱਚਿਆਂ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਕੇਸ ਦਰਜ
ਯੂ. ਪੀ. ਦੇ ਬਲੀਆ ਵਿਚ ਦੋ ਕਿਰਾਏਦਾਰਾਂ ਵਲੋਂ 3 ਬੱਚਿਆਂ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਕੇਸ ਦਰਜ ਨਵੀਂ ਦਿੱਲੀ, 19 ਅਕਤੂਬਰ : ਭਾਰਤ ਦੇਸ਼ ਦੇ ਸੂੁਬੇ ਉੱਤਰ ਪ੍ਰਦੇਸ਼ ਦੇ ਬਲੀਆ ਜਿ਼ਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਦੋ ਕਿਰਾਏਦਾਰਾਂ ਦੇ ਤਿੰਨ ਬੱਚੇ 6 ਸਾਲ, 13 ਸਾਲ ਅਤੇ 16 ਸਾਲਾਂ ਨੇ ਮਕਾਨ ਮਾਲਕ ਦੀ ਪੰਜ ਸਾਲਾ ਧੀ ਨਾਲ ਜਿਣਸੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ ਕੋਤਵਾਲੀ ਬਲੀਆ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਐੱਸ. ਪੀ. ਬਲੀਆ ਵਿਕਰਾਂਤ ਵੀਰ ਦੇ ਅਨੁਸਾਰ ਮੁਦਈ ਨੇ ਦੱਸਿਆ ਕਿ ਉਸਦੀ ਨਾਬਾਲਗ ਧੀ ਨਾਲ ਉਸਦੇ ਦੋ ਕਿਰਾਏਦਾਰਾਂ ਦੇ ਤਿੰਨ ਬੱਚਿਆਂ ਨੇ ਜਿ਼ਣਸੀ ਛੇੜਛਾੜ ਕੀਤੀ ਸੀ। ਪੰਜ ਸਾਲਾ ਬੱਚੀ ਦੀ ਮਾਂ ਦੀ ਸਿ਼ਕਾਇਤ ’ਤੇ ਪੁਲਸ ਨੇ ਤਿੰਨਾਂ ਬੱਚਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸਪੀ ਨੇ ਕਿਹਾ ਕਿ ਕ੍ਰਾਈਮ ਸੀਨ ਦਾ ਮੁਆਇਨਾ ਕਰਨ ਦੇ ਨਾਲ ਹੀ ਤਿੰਨਾਂ ਬੱਚਿਆਂ ਨੂੰ ਦੀ ਪਛਾਣ ਕਰ ਲਈ ਗਈ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 19 October,2024
ਵਿਜੀਲੈਂਸ ਨੇ ਏ ਐਸ ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਵਿਜੀਲੈਂਸ ਨੇ ਏ ਐਸ ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਬਰਨਾਲਾ : ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਯੂਨਿਟ ਨੇ ਅੱਜ ਜਾਲ ਵਿਛਾ ਕੇ ਏ. ਐੱਸ. ਆਈ., ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨੇੜੇ ਪਿੰਡ ਫਰਵਾਹੀ ਵਿੱਚ ਲੱਖਾ ਸਿੰਘ ਦੀ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ । ਉਹ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਲਈ ਥਾਣਾ ਸਦਰ ਬਰਨਾਲਾ ਪੁੱਜੇ । ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ. ਐੱਸ. ਆਈ ਭੋਲਾ ਸਿੰਘ ਨੇ ਇਸ ਮਾਮਲੇ 'ਚ ਕਾਰਵਾਈ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਇਕਾਈ ਨੇ ਜਾਲ ਵਿਛਾ ਕੇ ਏ. ਐੱਸ. ਆਈ., ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਆਈ ਦੇ ਖਿਲਾਫ ਵਿਜੀਲੈਂਸ ਬਿਓਰੋ, ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 19 October,2024
ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਕੀਤਾ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ
ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਕੀਤਾ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ ਗੋਪਾਲਗੰਜ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਗੋਪਾਲਗੰਜ ‘ਚ ਅਪਰਾਧੀਆਂ ਨੇ ਆਪਣੇ ਘਰ ਦੇ ਦਰਵਾਜ਼ੇ ‘ਤੇ ਸੌਂ ਰਹੇ ਇਕ ਬਜ਼ੁਰਗ ਕਿਸਾਨ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਤੇਜ਼ਾਬੀ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਕਿਸਾਨ ਨੂੰ ਇਲਾਜ ਲਈ ਸਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ, ਜਿੱਥੇ ਇੱਕ ਅੱਖ ਖਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਬਿਹਤਰ ਇਲਾਜ ਲਈ ਪੀ.ਐਮ.ਸੀ.ਐਚ ਪਟਨਾ ਰੈਫਰ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਜਾਦੋਪੁਰ ਥਾਣਾ ਖੇਤਰ ਦੇ ਜਾਦੋਪੁਰ ਦੁਖਹਰਨ ਪਿੰਡ ਦੀ ਹੈ। ਪੀੜਤ ਰਾਮੇਸ਼ਵਰ ਸਿੰਘ 50 ਸਾਲਾ ਕਿਸਾਨ ਮਰਹੂਮ ਭਭੀਚਨ ਸਿੰਘ ਦਾ ਪੁੱਤਰ ਦੱਸਿਆ ਜਾਂਦਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਤੇਜ਼ਾਬ ਨਾਲ ਹਮਲਾ ਕਰਨ ਵਾਲੇ ਵਿਅਕਤੀ ਦਾ ਨਾਂ ਉਦੈ ਸਿੰਘ ਹੈ ਅਤੇ ਇਸ ਤੋਂ ਪਹਿਲਾਂ ਵੀ ਜ਼ਮੀਨੀ ਵਿਵਾਦ ਨੂੰ ਲੈ ਕੇ ਉਹ ਆਪਣੇ ਭਰਾਵਾਂ ‘ਤੇ ਤੇਜ਼ਾਬ ਨਾਲ ਹਮਲਾ ਕਰ ਚੁੱਕਾ ਹੈ। ਪੁਲਿਸ ਨੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੀੜਤ ਕਿਸਾਨ ਦਾ ਪਰਿਵਾਰ ਡਰਿਆ ਹੋਇਆ ਹੈ ।
Punjab Bani 19 October,2024
ਪੁਲਸ ਨੇ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਕਈ ਸ਼ੱਕ ਕੀਤੇ ਗ੍ਰਿਫ਼ਤਾਰ
ਪੁਲਸ ਨੇ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਕਈ ਸ਼ੱਕ ਕੀਤੇ ਗ੍ਰਿਫ਼ਤਾਰ ਅਯੁੱਧਿਆ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਸੂਬੇ ਅਯੁੱਧਿਆ ਵਿਚ ਬਣੇ ਸ੍ਰੀ ਰਾਮ ਮੰਦਰ ਫਰਜ਼ੀ ਆਰਤੀ ਪਾਸ ਦੇ ਕੇ ਸ਼ਰਧਾਲੂਆਂ ਨੂੰ ਠੱਗਣ ਦੇ ਮਾਮਲੇ ਵਿਚ ਪੁਲਸ ਨੇ ਕਈ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਕਾਰਨ ਟਰੱਸਟ ਦੇ ਯਾਤਰੀ ਸੇਵਾ ਕੇਂਦਰ ਵਿਚ ਵੀ ਹਿੱਲਜੁੱਲ ਹੋ ਰਰੀ ਹੈ। ਇਕ ਸ਼ੱਕੀ ਨੂੰ ਚੁੱਪਚਾਪ ਤਰੀਕੇ ਨਾਲ ਹਟਾਉਣ ਦੀ ਵੀ ਸੂਚਨਾ ਹੈ। ਹਾਲਾਂਕਿ ਇਸਦੀ ਟਰੱਸਟ ਨੇ ਪੁਸ਼ਟੀ ਨਹੀਂ ਕੀਤੀ ਹੈ। ਫਰਜੀ ਦਰਸ਼ਨ ਤੇ ਆਰਤੀ ਪਾਸ ਦੇਣ ਦਾ ਵਾਅਦਾ ਕਰਕੇ ਸ਼ਰਧਾਲੂਆਂ ਨਾਲ ਠੱਗੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਦਰ ਟਰੱਸਟ ਨੇ ਸੱਤ ਅਕਤੂਬਰ ਨੂੰ ਨਿਊਜ਼ੀਲੈਂਡ ਦੇ ਆਕਲੈਂਡ ਤੋਂ ਆਏ ਚਾਰ ਦਰਸ਼ਨ ਕਰਨ ਵਾਲਿਆਂ ਨਾਲ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਚਾਰ ਦਿਨ ਪਹਿਲਾਂ ਵੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਪੁਲਿਸ ਇਹ ਸ਼ੱਕ ਦੂਰ ਕਰਨਾ ਚਾਹੁੰਦੀ ਹੈ ਕਿ ਇਸ ਵਿਚ ਕਿਸੇ ਕਰਮਚਾਰੀ ਦੀ ਕੋਈ ਭੂਮਿਕਾ ਤਾਂ ਨਹੀਂ ਹੈ। ਰਾਮਲੱਲਾ ਦੇ ਦਰਸ਼ਨ ਕਰਵਾਉਣ ਦੇ ਨਾਂ `ਤੇ ਵਸੂਲੀ ਦਾ ਮਾਮਲਾ ਪੰਜ ਮਹੀਨੇ ਪਹਿਲਾਂ ਵੀ ਸਾਹਮਣੇ ਆ ਚੁੱਕਾ ਹੈ। ਉਸ ਵੇਲੇ ਜਾਂਚ ਵਿਚ ਕੁੱਝ ਸੁਰੱਖਿਆ ਕਰਮਚਾਰੀਆਂ ਤੇ ਕਾਰਿਆਦਾਈ ਸੰਸਥਾ ਦੇ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਠੱਗੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਘਟਨਾ ਵਿਚ ਖੁਲਾਸਾ ਕਰਕੇ ਧੋਖਾਧੜੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 19 October,2024
ਸੀ. ਆਈ. ਏ. ਸਟਾਫ ਇਕ ਦੀ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ
ਸੀ. ਆਈ. ਏ. ਸਟਾਫ ਇਕ ਦੀ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਬਠਿੰਡਾ : ਸੀ. ਆਈ. ਏ. ਸਟਾਫ ਇਕ ਦੀ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ’ਤੇ ਕੁੱਟ-ਕੁੱਟ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰੇ ਜਾਣ ਦੇ ਦੋਸ਼ ਲਾਏ ਹਨ। ਹਾਲਾਂਕਿ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ’ਚ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਪਰ ਸਿਵਲ ਹਸਪਤਾਲ ’ਚ ਪਹੁੰਚੇ ਮ੍ਰਿਤਕ ਨੌਜਵਾਨ ਭਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਲਈ ਸੀਆਈਏ ਸਟਾਫ ਦੀ ਪੁਲਿਸ ਨੂੰ ਜ਼ਿੰਮੇਵਾਰ ਦੱਸਿਆ ਹੈ। ਮ੍ਰਿਤਕ ਨੌਜਵਾਨ ਦੀ ਭਰਜਾਈ ਸੰਦੀਪ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਪਿੰਡ ਲੱਖੀ ਜੰਗਲ ਦੇ ਨਾਲ ਕੋਠਿਆਂ ’ਚੋਂ ਭਿੰਦਰ ਸਿੰਘ ਨੂੰ ਹਿਰਾਸਤ ’ਚ ਲਿਆ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਰਾਤ ਨੂੰ ਉਸ ਨੂੰ ਸੀਆਈਏ ਸਟਾਫ ’ਚ ਰੱਖਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਪਿੰਡ ਦੇ ਸਰਪੰਚ ਨੇ ਉਨ੍ਹਾਂ ਨੂੰ ਦੱਸਿਆ ਕਿ ਭਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਕੋਲ ਗਏ ਤਾਂ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹ ਭਿੰਦਰ ਸਿੰਘ ਨੂੰ ਲੈ ਕੇ ਜਾ ਰਹੇ ਸੀ ਕਿ ਉਸਨੇ ਥਰਮਲ ਪਲਾਂਟ ਦੀ ਝੀਲ ’ਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਪੀੜਤਾਂ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਨੂੰ ਇਸ ਮਾਮਲੇ ’ਚ ਕੋਈ ਰਾਹ ਨਹੀਂ ਦੇ ਰਹੀ ਅਤੇ ਸਮਝੌਤੇ ਲਈ ਦਬਾਅ ਬਣਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਸੀਆਈਏ-1 ਦੀ ਪੁਲਿਸ ਨੇ ਦਾਣਾ ਮੰਡੀ ਤੋਂ ਉਸ ਦੇ ਲੜਕੇ ਨੂੰ ਚੁੱਕ ਲਿਆ। ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਰਾਤ 10 ਵਜੇ ਪੁਲਿਸ ਉਸ ਦੇ ਘਰ ਆਈ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ। ਜਦੋਂ ਤਲਾਸ਼ੀ ਦੌਰਾਨ ਕੁਝ ਨਾ ਮਿਲਿਆ ਤਾਂ ਉਹ ਉਸ ਨੂੰ ਧਮਕੀ ਦੇ ਕੇ ਉੱਥੋਂ ਚਲੇ ਗਏ।
Punjab Bani 18 October,2024
ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 18 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ।
Punjab Bani 18 October,2024
ਮੋਟਰਸਾਇਕਲ ਸਵਾਰ ਚੋਰ ਕਰਿਆਨਾ ਸਟੋਰ ਤੋਂ ਬੀਤੀ ਰਾਤ ਪੰਜ ਲੱਖ ਦੀ ਚੋਰੀ ਕਰਕੇ ਫਰਾਰ
ਮੋਟਰਸਾਇਕਲ ਸਵਾਰ ਚੋਰ ਕਰਿਆਨਾ ਸਟੋਰ ਤੋਂ ਬੀਤੀ ਰਾਤ ਪੰਜ ਲੱਖ ਦੀ ਚੋਰੀ ਕਰਕੇ ਫਰਾਰ -ਪੁਲਸ ਪੁਲਸ ਵਲੋਂ ਚੋਰਾਂ ਦੀ ਭਾਲ ਜਾਰੀ ਨਾਭਾ 18 ਅਕਤੂਬਰ () ਸ਼ਹਿਰ ਵਿੱਚ ਲਗਾਤਾਰ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਸ਼ਹਿਰ ਦੇ ਘੁਲਾੜ ਮੰਡੀ ਵਿਖੇ ਕਰਿਆਨੇ ਦੇ ਗੁਦਾਮ ਤੇ 2 ਮੋਟਰਸਾਈਕਲ ਸਵਾਰ 6 ਨਕਾਬ ਪੋਸ ਚੋਰਾਂ ਵੱਲੋਂ ਬੀਤੀ ਰਾਤ ਕਰੀਬ 1 ਵਜੇ ਗੋਦਾਮ ਦੇ ਅੰਦਰ ਵੜ ਕੇ ਸਾਢੇ 5 ਲੱਖ ਰੁਪਏ ਦੀ ਚੋਰੀ ਕਰਕੇ ਫਰਾਰ ਹੋ ਗਏ । ਇਹਨਾਂ ਚੋਰਾਂ ਵੱਲੋਂ ਪਹਿਲਾਂ ਗੁਦਾਮ ਵਿੱਚ ਚੌਂਕੀਦਾਰ ਨੂੰ ਕੁੱਟਿਆ ਮਾਰਿਆ ਅਤੇ ਉਸ ਨੂੰ ਬੰਧਕ ਬਣਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਊਂਟਰ ਵਿੱਚ ਰੱਖੇ ਪੈਸੇ ਚੋਰੀ ਕਰਕੇ ਫਰਾਰ ਹੋ ਗਏ। ਗੋਦਾਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਖਰਾਬ ਸਨ, ਪਰ ਨਾਲ ਦੀ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਚੋਰ ਕੈਦ ਹੋ ਗਏ । ਇਸ ਮੌਕੇ ਤੇ ਕਰਿਆਨਾ ਦੇ ਗੋਦਾਮ ਦੇ ਮਾਲਕ ਸੰਜੀਵ ਕੁਮਾਰ ਨੇ ਦੱਸਿਆ ਕਿ ਕਰੀਬ 1 ਵਜੇ ਨੌਕਰ ਦਾ ਫੋਨ ਆਇਆ ਕਿ ਚੋਰਾਂ ਨੇ ਮੈਨੂੰ ਬੰਧਕ ਬਣਾ ਕੇ ਪੈਸੇ ਚੋਰੀ ਕਰਕੇ ਲੈ ਗਏ ਹਨ। ਮੌਕੇ ਤੇ ਹੀ ਮੈਂ ਗੁਦਾਮ ਵਿੱਚ ਗਿਆ ਤਾਂ ਸਾਰੀ ਸਮਾਨ ਖਿੜਿਆ ਹੋਇਆ ਸੀ ਅਤੇ ਕਾਊਂਟਰ ਵਿੱਚੋਂ ਕਰੀਬ ਸਾਢੇ 5 ਲੱਖ ਰੁਪਏ ਦੀ ਰਾਸ਼ੀ ਚੋਰੀ ਕਰਕੇ ਲੈ ਗਏ ਕਿਉਂਕਿ ਸਰਕਾਰੀ ਛੁੱਟੀਆਂ ਹੋਣ ਕਾਰਨ ਬੈਂਕ ਬੰਦ ਸੀ ਜਿਸ ਕਰਕੇ ਇਹ ਰਾਸ਼ੀ ਮੈਂ ਦੁਕਾਨ ਵਿੱਚ ਹੀ ਰੱਖ ਦਿੱਤੀ ਸੀ। ਪਰ ਮੈਨੂੰ ਨਹੀਂ ਸੀ ਪਤਾ ਕਿ ਚੋਰ ਇਹ ਪੈਸੇ ਲੈ ਕੇ ਫਰਾਰ ਹੋ ਜਾਣਗੇ। ਸੰਜੀਵ ਕੁਮਾਰ ਨੇ ਦੱਸਿਆ ਕਿ 9 ਮਹੀਨੇ ਪਹਿਲਾਂ ਵੀ 2 ਚੋਰਾਂ ਵੱਲੋਂ ਮੇਰੇ ਤੋਂ ਇਕ ਲੱਖ 80 ਹਜ਼ਾਰ ਰੁਪਏ ਖੋਹ ਕੇ ਲੈ ਗਏ ਸਨ, ਅਤੇ ਮੈਨੂੰ ਸ਼ੱਕ ਹੈ ਕਿ ਉਹੀ ਵਿਅਕਤੀ ਦੁਬਾਰਾ ਫਿਰ ਚੋਰੀ ਕਰਕੇ ਲੈ ਗਏ ਹਨ।ਇਸ ਮੌਕੇ ਤੇ ਗੋਦਾਮ ਦੇ ਚੌਂਕੀਦਾਰ ਰਾਜੂ ਨੇ ਦੱਸਿਆ ਕਿ ਇਹ ਚੋਰ ਕਰੀਬ ਰਾਤ ਨੂੰ 1 ਵਜੇ ਆਏ ਅਤੇ ਪਹਿਲਾਂ ਮੈਨੂੰ ਕੁੱਟਿਆ ਫਿਰ ਮੈਨੂੰ ਉਨਾਂ ਨੇ ਬੰਧਕ ਬਣਾ ਲਿਆ ਅਤੇ 2 ਵਿਅਕਤੀ ਗੋਦਾਮ ਦੇ ਅੰਦਰ ਚਲੇ ਗਏ ਅਤੇ ਉਨਾਂ ਨੇ ਦੁਕਾਨ ਅੰਦਰ ਪਿਆ ਕੈਸ ਚੋਰੀ ਕਰ ਲਿਆ, ਮੈਂ ਪਿਛਲੇ 13-14 ਸਾਲਾਂ ਤੋਂ ਚੌਂਕੀਦਾਰਾ ਕਰਦਾ ਹਾਂ ਅਤੇ ਗੋਦਾਮ ਵਿੱਚ ਹੀ ਸੌਂਦਾ ਹਾਂ।ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸ.ਐਚ.ਓ ਰੋਨੀ ਸਿੰਘ ਮੌਕੇ ਤੇ ਆਪਣੀ ਟੀਮ ਸਮੇਤ ਪਹੁੰਚੇ ਅਤੇ ਵੱਖ ਵੱਖ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
Punjab Bani 18 October,2024
ਸਾਬਕਾ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਦੇ ਖਿ਼ਲਾਫ਼ ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਮਾਮਲਾ ਦਰਜ
ਸਾਬਕਾ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਦੇ ਖਿ਼ਲਾਫ਼ ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਮਾਮਲਾ ਦਰਜ ਚੰਡੀਗੜ੍ਹ : ਮੋਹਾਲੀ ਦੇ ਸਾਬਕਾ ਐੱਸ. ਐੱਸ. ਪੀ. ਸੰਦੀਪ ਗਰਗ ਦੇ ਕਾਰਜਕਾਲ ਵਿਚ ਸਪੈਸ਼ਲ ਆਪਰੇਸ਼ਨ ਸੈੱਲ ਦੇ ਸਾਬਕਾ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਦੇ ਖਿ਼ਲਾਫ਼ ਸੈਕਟਰ - 91 ਮੋਹਾਲੀ ਨਿਵਾਸੀ ਬਲਜਿੰਦਰ ਸਿੰਘ ਦੀ ਸ਼ਿਕਾਇਤ `ਤੇ ਭ੍ਰਿਸ਼ਾਟਾਚਾਰ ਰੋਧਕ ਕਾਨੂੰਨ ਦੀ ਧਾਰਾ 13-ਬੀ ਤੇ ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੂਬੇ ਦੇ ਵਕੀਲ ਨੇ ਬੁੱਧਵਾਰ ਨੂੰ ਦੱਸਿਆ ਕਿ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਦੇ ਸਟੇਟ ਕ੍ਰਾਈਮ ਸੈੱਲ ਦੇ ਫੇਜ਼-5 ਥਾਣੇ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ। ਐੱਫਆਈਆਰ ਨੂੰ ਸੀਲਬੰਦ ਲਿਫਾਫੇ ਵਿਚ ਜੱਜ ਨੂੰ ਸੌਂਪ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਜਸਜਿਸ ਗੁਰਬੀਰ ਸਿੰਘ ਦਾ ਤਾਜ਼ਾ ਹੁਕਮ ਹਾਈਕੋਰਟ ਦੀ ਵੈਬਸਾਈਟ `ਤੇ ਚਾੜ੍ਹਿਆ ਨਹੀਂ ਗਿਆ ਸੀ। ਬਲਜਿੰਦਰ ਸਿੰਘ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੁਰਸ਼ਰਨ ਕੌਰ ਮਾਨ ਨੇ ਅਦਾਲਤ ਨੂੰ ਦੱਸਿਆ ਕਿ ਡੀਐੱਸਪੀ ਗੁਰਸ਼ੇਰ ਪਟੀਸ਼ਨਕਰਤਾ ਦੇ ਦਸਤਖਤਾਂ ਦੀ ਗਲਤ ਵਰਤੋਂ ਕਰ ਰਹੇ ਸੀ, ਕਿਉਂਕਿ ਦੋਵੇਂ ਕਾਫੀ ਸਮੇਂ ਤੋਂ ਦੋਸਤ ਸਨ। ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਕਾਗਜ਼ਾਂ ਦੀ ਵਰਤੋਂ ਕਿਸੇ ਗੈਰਕਾਨੂੰਨੀ ਕੰਮ ਲਈ ਨਹੀਂ ਕੀਤਾ ਜਾਵੇਗਾ ਪਰ ਇਨ੍ਹਾਂ ਦੀ ਵਰਤੋਂ ਗੈਰਨੂੰਨੀ ਟੀਚਿਆਂ ਲਈ ਕੀਤੀ ਗਈ। ਡੀ. ਐੱਸ. ਪੀ. ਗੁਰਸ਼ੇਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿਚ ਵੀ ਐੱਸਆਈਟੀ ਨੇ ਦੋਸ਼ੀ ਕਰਾਰ ਦਿੱਤਾ ਹੈ, ਜਿਨ੍ਹਾਂ ਖ਼ਿਲਾਫ਼ ਪੰਜਾਬ ਸਰਕਾਰ ਨੇ 10 ਦਿਨਾਂ ਅੰਦਰ ਕਾਰਵਾਈ ਦੀ ਅੰਡਰਟੇਕਿੰਗ ਹਾਈਕੋਰਟ ਵਿਚ ਦਿੱਤੀ ਹੈ ਤੇ ਹਾਈਕੋਰਟ ਨੂੰ ਦੱਸਿਆ ਸੀ ਕਿ ਜਿਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਉਕਤ ਮਾਮਲੇ ਵਿਚ ਦੋਸ਼ੀ ਮੰਨਿਆ ਗਿਆ ਹੈ, ਉਨ੍ਹਾਂ ਨੂੰ ਪਬਲਿਕ ਡੀਲਿੰਗ ਤੋਂ ਹਟਾ ਦਿੱਤਾ ਗਿਆ ਹੈ । ਤੀਸਰਾ ਮਾਮਲਾ ਮੋਹਾਲੀ ਦੀ ਵਧੀਕ ਸੈਸ਼ਨ ਜੱਜ ਵੱਲੋਂ ਇਮੀਗ੍ਰੇਸ਼ਨ ਰੈਕਟ ਵਿਚ ਕੀਤੀ ਗਈ ਪ੍ਰਤੀਕੂਲ ਟਿੱਪਣੀ ਦੇ ਇਲਾਵਾ ਗੈਂਗਸਟਰ ਲੱਕੀ ਪਟਿਆਲ ਨਾਲ ਸਬੰਧਿਤ ਹੈ। ਮਾਮਲੇ ਦੀ ਜਾਂਚ ਰੋਪੜ ਰੇਂਜ ਦੀ ਡੀ. ਆਈ. ਜੀ. ਨੀਲਾਂਬਰੀ ਜਗਦਲੇ ਦੀ ਦੇਖਰੇਖ ਵਿਚ ਕੀਤੀ ਗਈ ਸੀ, ਜਿਸਦੀ ਰਿਪੋਰਟ ਹਾਈਕੋਰਟ ਵਿਚ ਦਾਖਲ ਕੀਤੀ ਗਈ ਹੈ।ਬੁੱਧਵਾਰ ਨੂੰ ਰਿਪੋਰਟ ਦਾਖਲ ਕਰਦਿਆਂ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਐੱਫਆਈਆਰ ਵਿਚ ਦਰਜ ਹੈ ਕਿ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦਾ ਪੀਏ ਤੇ ਹੋਰ ਸਟਾਫ ਕਰੋੜਾਂ ਦੀ ਉਗਰਾਹੀ ਵਿਚ ਸ਼ਾਮਿਲ ਮਿਲੇ ਹਨ, ਜਿਸਦੀ ਜਾਂਚ ਕੀਤੀ ਜਾਵੇਗੀ। ਐੱਫ ਆਈ ਆਰ ਵਿਚ ਦਰਜ ਹੈ ਕਿ ਗੁਰਸ਼ੇਰ ਸਿੰਘ ਸੰਧੂ ਨੇ ਪਟੀਸ਼ਨਕਰਤਾ ਦਾ ਗੈਰਕਾਨੂੰਨੀ ਇਸਤੇਮਾਲ ਕਰਕੇ ਆਪਣੀ ਭੈਣ ਦੇ ਨਾਂ ਉਸਦੀ ਕਰੋੜਾਂ ਰੁਪਏ ਦੀ ਜਾਇਦਾਦ ਆਪਣੀ ਸਕੀ ਭੈਣ ਦੇ ਨਾਂ ਕਰਵਾਈ ਸੀ । ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਸੀ ਕਿ ਡੀਐੱਸਪੀ ਨੇ ਆਮ ਲੋਕਾਂ ਦੇ ਨਾਲ ਨਾਲ ਬਿਲਡਰਾਂ ਦੀ ਜਾਇਦਾਦ ਹੜੱਪੜ ਲਈ ਕਾਗਜ਼ਾਂ ਦੀ ਦੁਰਵਰਤੋਂ ਕੀਤੀ। ਪਟੀਸ਼ਨਕਰਤਾ ਨੂੰ ਨਵੰਬਰ 2023 ਵਿਚ ਸੱਚ ਪਤਾ ਲੱਗਿਆ, ਜਦੋਂ ਉਸ ਨੇ ਸ਼ਾਨੋ ਦੇਵੀ ਬਨਾਮ ਰਾਜੀਵ ਕੁਮਾਰ ਮਾਮਲੇ ਵਿਚ ਇਕ ਅਦਾਲਤੀ ਸੰਮਨ ਹਾਸਲ ਕੀਤਾ। ਰਾਜੀਵ ਜਾਇਦਾਦ ਦੇ ਮਾਲਿਕ ਸਨ, ਪਰ ਉਨ੍ਹਾਂ ਕੋਲ ਕਬਜਾ ਨਹੀਂ ਸੀ ਤੇ ਉਸ ਨੇ ਡੀਐੱਸਪੀ ਨਾਲ ਮਿਲ ਕੇ ਮਿਲੀਭੁਗਤ ਕੀਤੀ ਸੀ। ਸ਼ਾਨੋ ਦੇਵੀ ਦੇ ਖਿਲਾਫ ਵੱਡੀ ਰਕਮ ਹੜੱਪਣ ਲਈ ਝੂਠੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
Punjab Bani 18 October,2024
ਪਿਉ-ਪੁੱਤ ਨੇ ਸ਼ਰੀਕੇ `ਚ ਲੱਗਦੇ ਚਚੇਰੇ ਭਰਾ ਨੂੰ ਚਾਕੂ ਮਾਰ ਕੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ
ਪਿਉ-ਪੁੱਤ ਨੇ ਸ਼ਰੀਕੇ `ਚ ਲੱਗਦੇ ਚਚੇਰੇ ਭਰਾ ਨੂੰ ਚਾਕੂ ਮਾਰ ਕੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਅਹਿਰਾਣਾ ਕਲਾਂ ਤੋਂ ਹੈ ਜਿੱਥੇ ਕਿ ਪੁਰਾਣੀ ਰੰਜਿ਼ਸ਼ ਦੇ ਚਲਦਿਆਂ ਪਿਉ-ਪੁੱਤ ਵੱਲੋਂ ਵੀਰਵਾਰ ਰਾਤ ਆਪਣੇ ਸ਼ਰੀਕੇ `ਚ ਲੱਗਦੇ ਚਚੇਰੇ ਭਰਾ ਨੂੰ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਸ ਨੂੰ ਹਸਪਤਾਲ ਲਿਆਂਦਿਆਂ ਉਸਦੀ ਰਸਤੇ `ਚ ਹੀ ਮੌਤ ਹੋ ਗਈ । ਮਰਨ ਵਾਲੇ ਦੀ ਪਛਾਣ ਹਰਭਜਨ ਸਿੰਘ ਉਰਫ ਬੱਗਾ ਵਜੋਂ ਹੋਈ ਹੈ। ਇਸ ਲੜਾਈ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦੀ ਪਛਾਣ ਬਿੱਲਾ ਵਜੋਂ ਹੋਈ ਹੈ ਜੋ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ `ਚ ਜ਼ੇਰੇ ਇਲਾਜ ਹੈ । ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 18 October,2024
ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਥਾਣਾ ਰਿਫਾਇਨਰੀ ਖੇਤਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਨਾਲ ਮਥੁਰਾ ਅਤੇ ਦਿੱਲੀ ਪੁਲਿਸ ਦੀ ਮੁਠਭੇੜ ਹੋਈ
ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਥਾਣਾ ਰਿਫਾਇਨਰੀ ਖੇਤਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਨਾਲ ਮਥੁਰਾ ਅਤੇ ਦਿੱਲੀ ਪੁਲਿਸ ਦੀ ਮੁਠਭੇੜ ਹੋਈ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਥਾਣਾ ਰਿਫਾਇਨਰੀ ਖੇਤਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਨਾਲ ਮਥੁਰਾ ਅਤੇ ਦਿੱਲੀ ਪੁਲਿਸ ਦੀ ਮੁਠਭੇੜ ਹੋ ਗਈ। ਇਸ ਮੁਕਾਬਲੇ ‘ਚ ਸ਼ੂਟਰ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਅਪਰਾਧੀ ਯੂਪੀ ਦੇ ਬਦਾਯੂੰ ਦਾ ਰਹਿਣ ਵਾਲਾ ਹੈ ਅਤੇ ਦਿੱਲੀ ਦੇ ਨਾਦਿਰ ਸ਼ਾਹ ਕਤਲ ਕਾਂਡ ਵਿਚ ਸ਼ਾਮਲ ਸੀ। ਹਾਲ ਹੀ ਵਿਚ ਦਿੱਲੀ ‘ਚ ਸਨਸਨੀਖੇਜ਼ ਨਾਦਿਰ ਸ਼ਾਹ ਕਤਲ ਕਾਂਡ ‘ਚ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਗੈਂਗ ਦੇ ਸ਼ੂਟਰ ਯੋਗੇਸ਼ ਕੁਮਾਰ ਉਰਫ ਰਾਜੂ ਦੀ ਭਾਲ ਕਰ ਰਿਹਾ ਸੀ। ਵੀਰਵਾਰ ਸਵੇਰੇ ਮੁਖਬਰ ਦੀ ਸੂਚਨਾ ‘ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮਥੁਰਾ ਦੇ ਰਿਫਾਇਨਰੀ ਥਾਣਾ ਖੇਤਰ ‘ਚ ਪਹੁੰਚਿਆ, ਜਿੱਥੇ ਉਸ ਨੂੰ 26 ਸਾਲਾ ਯੋਗੇਸ਼ ਕੁਮਾਰ ਉਰਫ ਰਾਜੂ ਪੁੱਤਰ ਪ੍ਰੇਮ ਬਾਬੂ ਦੇ ਲੁਕੇ ਹੋਣ ਦੀ ਸੂਚਨਾ ਮਿਲੀ। ਯੋਗੇਸ਼ ਦੀ ਲੋਕੇਸ਼ਨ ਦਾ ਪਤਾ ਲੱਗਦੇ ਹੀ ਦਿੱਲੀ ਪੁਲਿਸ ਅਤੇ ਰਿਫਾਇਨਰੀ ਪੁਲਿਸ ਸਟੇਸ਼ਨ ਦੀ ਟੀਮ ਨੇ ਯੋਗੇਸ਼ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ-ਆਗਰਾ ਨੈਸ਼ਨਲ ਹਾਈਵੇ ‘ਤੇ ਤਲਾਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਯੋਗੇਸ਼ ਨੂੰ ਚਿੱਟੇ ਰੰਗ ਦੀ ਬਿਨਾਂ ਨੰਬਰੀ ਅਪਾਚੇ ਬਾਈਕ ‘ਤੇ ਆਉਂਦੇ ਦੇਖਿਆ। ਇਸ ਤੋਂ ਪਹਿਲਾਂ ਕਿ ਪੁਲਿਸ ਉਸ ਨੂੰ ਫੜਦੀ, ਯੋਗੇਸ਼ ਨੇ ਬਾਈਕ ਨੂੰ ਰੇਲਵੇ ਸਟੇਸ਼ਨ ਰੋਡ ਵੱਲ ਮੋੜ ਦਿੱਤਾ, ਜਿੱਥੇ ਰੇਲਵੇ ਫਾਟਕ ਤੋਂ 200 ਕਦਮ ਪਹਿਲਾਂ ਪੁਲਿਸ ਨਾਲ ਉਸ ਦਾ ਮੁਕਾਬਲਾ ਹੋ ਗਿਆ। ਸ਼ਾਰਪ ਸ਼ੂਟਰ ਨਾਲ ਹੋਏ ਮੁਕਾਬਲੇ ਵਿੱਚ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਯੋਗੇਸ਼ ਜ਼ਖ਼ਮੀ ਹੋ ਗਿਆ। ਉਸ ਦੀ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ‘ਚ ਗ੍ਰਿਫਤਾਰ ਕਰ ਲਿਆ ਅਤੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ। ਪੁਲਿਸ ਨੇ ਯੋਗੇਸ਼ ਕੋਲੋਂ ਇੱਕ 32 ਬੋਰ ਦਾ ਪਿਸਤੌਲ, 10 ਕਾਰਤੂਸ ਅਤੇ ਅਪਾਚੇ ਬਾਈਕ ਬਰਾਮਦ ਕੀਤੀ ਹੈ । ਮੁਕਾਬਲੇ ਵਿਚ ਜ਼ਖਮੀ ਹੋਏ ਸ਼ੂਟਰ ਯੋਗੇਸ਼ ਨੇ ਲਾਰੈਂਸ ਗੈਂਗ ਅਤੇ ਹਾਸ਼ਿਮ ਗੈਂਗ ਲਈ ਕੰਮ ਕੀਤਾ ਸੀ। ਉਸ ਨੇ ਉੱਤਰ ਪ੍ਰਦੇਸ਼ ਵਿੱਚ ਕਈ ਕਤਲ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਸੀ। ਕੁਝ ਦਿਨ ਪਹਿਲਾਂ ਇਸ ਨੇ ਦਿੱਲੀ ਵਿੱਚ ਸਨਸਨੀਖੇਜ਼ ਨਾਦਿਰ ਸ਼ਾਹ ਕਤਲ ਕਾਂਡ ਨੂੰ ਅੰਜਾਮ ਦਿੱਤਾ ਸੀ। ਪੁਲਿਸ ਇਸ ਮਾਮਲੇ ਵਿੱਚ ਉਸ ਦੀ ਭਾਲ ਕਰ ਰਹੀ ਸੀ ।
Punjab Bani 17 October,2024
ਪਿਓ ਨੇ ਆਪਣੇ 7 ਸਾਲਾਂ ਬੱਚੇ ਨੂੰ ਕੀਤਾ ਅੱਗ ਦੇ ਹਵਾਲੇ
ਪਿਓ ਨੇ ਆਪਣੇ 7 ਸਾਲਾਂ ਬੱਚੇ ਨੂੰ ਕੀਤਾ ਅੱਗ ਦੇ ਹਵਾਲੇ ਮੁਹਾਲੀ : ਪੰਜਾਬ ਦੇ ਸ਼ਹਿਰ ਮੁਹਾਲੀ ’ਚ ਕਲਯੁੱਗੀ ਪਿਓ ਨੇ ਆਪਣੇ 7 ਸਾਲਾਂ ਬੱਚੇ ਨੂੰ ਕੀਤਾ ਅੱਗ ਦੇ ਹਵਾਲੇ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਪਿਓ ਵੱਲੋਂ ਤਾਂਤਰਿਕ ਦੇ ਕਹਿਣ ’ਤੇ ਇਸ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸ ਦਈਏ ਕਿ ਪੀੜਤ ਬੱਚੇ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਿਸ ਸਮੇਂ ਵਿਅਕਤੀ ਨੇ ਆਪਣੇ ਬੱਚੇ ਨੂੰ ਅੱਗ ਲਗਾਈ ਤਾਂ ਰਾਹ ਜਾਂਦੇ ਹੋਏ ਇੱਕ ਰਾਹਗੀਰ ਨੇ ਦੇਖਿਆ ਅਤੇ ਉਸ ਨੇ ਬੱਚੇ ਨੂੰ 6 ਫੇਜ ਦੇ ਹਸਪਤਾਲ ’ਚ ਦਾਖਿਲ ਕਰਵਾਇਆ। ਨਾਲ ਹੀ ਪੁਲਿਸ ਨੂੰ ਵੀ ਇਸ ਸਬੰਧੀ ਸੂਚਨਾ ਦਿੱਤੀ ਗਈ। ਪੁਲਸ ਨੂੰ ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮੁਲਜ਼ਮ ਪਿਓ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਪੀੜਤ ਬੱਚੇ ਅਤੇ ਉਸਦੇ ਭੈਣ-ਭਰਾ ਦੀ ਦੇਖਭਾਲ ਮੁਹਾਲੀ ਦੇ ਇੱਕ ਐਨਜੀਓ ਵੱਲੋਂ ਕੀਤੀ ਜਾ ਰਹੀ ਹੈ।
Punjab Bani 17 October,2024
ਸ਼ਿਵ ਸੈਨਾ ਨੇਤਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
ਸ਼ਿਵ ਸੈਨਾ ਨੇਤਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਲੁਧਿਆਣਾ : ਲੁਧਿਆਣਾ ਦੇ ਹਿੰਦੂ ਆਗੂ ਯੋਗੇਸ਼ ਬਖਸ਼ੀ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ। ਇਸ ਘਟਨਾ ਨੂੰ ਲੈ ਕੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦੂਜੇ ਪਾਸੇ, ਪੁਲਿਸ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।
Punjab Bani 17 October,2024
ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਕੀਤੀ ਖ਼ੁਦਕੁਸੀ਼
ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਕੀਤੀ ਖ਼ੁਦਕੁਸੀ਼ ਗੁਜਰਾਤ : ਭਾਰਤ ਦੇ ਗੁਜਰਾਤ ਸੂਬੇ ਵਿਚ ਬਣੇ ਸ਼ਹਿਰ ਕੋਟਾ ਦੇ ਦਾਦਾਬਾਦੀ ਥਾਣਾ ਖੇਤਰ ਵਿਖੇ ਨੀਟ ਦੀ ਤਿਆਰੀ ਕਰ ਰਹੇ ਉਤਰ ਪ੍ਰਦੇਸ਼ ਦੇ ਮਿਰਜ਼ਾਪੁਰ ਨਿਵਾਸੀ ਆਸ਼ੂਤੋਸ਼ ਚੌਰਸੀਆ (20 ਸਾਲ) ਨੇ ਬੀਤੀ ਰਾਤ ਆਪਣੇ ਪੀ. ਜੀ. ਰੂਮ ਵਿਚ ਪੱਖੇ ਨਾਲ ਲਮਕ ਕੇ ਖ਼ੁਦਕੁਸ਼ੀ ਕਰ ਲਈ ਹੈ।ਸੂਚਨਾ ਤੋਂ ਬਾਅਦ ਮੌਕੇ `ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਫਾਹੇ ਤੋਂ ਹਟਾ ਕੇ ਪੋਸਟਮਾਰਟਮ ਰੂਮ `ਚ ਰਖਵਾਇਆ। ਵਿਦਿਆਰਥੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਗਈ। ਉਸ ਦੇ ਆਉਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦਾ ਰਹਿਣ ਵਾਲਾ ਆਸ਼ੂਤੋਸ਼ ਚੌਰਸੀਆ (20) ਕੋਟਾ ਵਿੱਚ ਰਹਿ ਕੇ ਨੀਟ ਦੀ ਤਿਆਰੀ ਕਰ ਰਿਹਾ ਸੀ। ਬੁੱਧਵਾਰ ਰਾਤ ਉਸ ਨੇ ਆਪਣੇ ਪੀਜੀ ਵਿੱਚ ਪੱਖੇ ਨਾਲ ਫਾਹਾ ਲੈ ਲਿਆ।ਆਸ਼ੂਤੋਸ਼ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਮੋਬਾਈਲ `ਤੇ ਫ਼ੋਨ ਕੀਤਾ ਸੀ। ਵਾਰ-ਵਾਰ ਫੋਨ ਕਰਨ `ਤੇ ਵੀ ਕੋਈ ਜਵਾਬ ਨਾ ਮਿਲਣ `ਤੇ ਪਰਿਵਾਰਕ ਮੈਂਬਰਾਂ ਨੇ ਪੀਜੀ ਮਾਲਕ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੀਜੀ ਮਾਲਕ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ। ਪਰ ਕੋਈ ਜਵਾਬ ਨਹੀਂ ਮਿਲਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।ਸੂਚਨਾ ਤੋਂ ਬਾਅਦ ਪੁਲਿਸ ਬੁੱਧਵਾਰ ਰਾਤ ਕਰੀਬ 11.30 ਵਜੇ ਮੌਕੇ `ਤੇ ਪਹੁੰਚੀ ਤਾਂ ਕਮਰੇ ਦਾ ਗੇਟ ਟੁੱਟਿਆ ਹੋਇਆ ਸੀ। ਗੇਟ ਤੋੜ ਕੇ ਦੇਖਿਆ ਤਾਂ ਆਸ਼ੂਤੋਸ਼ ਪੱਖੇ ਨਾਲ ਲਟਕਦਾ ਮਿਲਿਆ ।
Punjab Bani 17 October,2024
ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ
ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ ਲੁਧਿਆਣਾ : ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਲੋਹਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਦਰਸ਼ਨ ਗੋਸਾਈ ਨੇ ਦੱਸਿਆ ਕਿ ਉਨ੍ਹਾਂ ਦੀ ਫੇਸ 5 ਫੋਕਲ ਪੁਆਇੰਟ ਵਿੱਚ ਜੀਬੀ ਆਟੋ ਇੰਡਸਟਰੀਜ਼ ਨਾਂ ਦੀ ਫੈਕਟਰੀ ਹੈ ਦੇਰ ਰਾਤ ਫੈਕਟਰੀ `ਚੋਂ ਭਾਰੀ ਮਾਤਰਾ ਵਿੱਚ ਲੋਹਾ ਚੋਰੀ ਹੋ ਗਿਆ ਇਸ ਸਬੰਧੀ ਜਦ ਪੜਤਾਲ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਫੈਕਟਰੀ ਦੇ ਮੁਲਾਜ਼ਮ ਰਾਜ ਕੁਮਾਰ ਦੇ ਬੇਟੇ ਨੇ ਆਪਣੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸੁਦਰਸ਼ਨ ਗੋਸਾਈ ਦੀ ਸ਼ਿਕਾਇਤ `ਤੇ ਫੋਕਲ ਪੁਆਇੰਟ ਦੇ ਰਹਿਣ ਵਾਲੇ ਮਹੇਸ਼ ਅਤੇ ਉਸਦੇ ਅਣਪਛਾਤੇ ਸਾਥੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 17 October,2024
ਬੀ. ਐਸ. ਐਫ. ਦੀ 113 ਬਟਾਲੀਅਨ ਨੇ ਕੀਤਾ ਨੌਜਵਾਨ ਕੋਲੋਂ ਹੈਰੋਇਨ ਦਾ ਪੈਕੇਟ ਬਰਾਮਦ
ਬੀ. ਐਸ. ਐਫ. ਦੀ 113 ਬਟਾਲੀਅਨ ਨੇ ਕੀਤਾ ਨੌਜਵਾਨ ਕੋਲੋਂ ਹੈਰੋਇਨ ਦਾ ਪੈਕੇਟ ਬਰਾਮਦ ਡੇਰਾ ਬਾਬਾ ਨਾਨਕ : ਬਾਰਡਰ ਸਕਿਓਰਿਟੀ ਫੋਰਸ (ਬੀ. ਐਸ. ਐਫ.) ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ. ਐਸ. ਐਫ. ਦੀ 113 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦ ਨੇੜਿਓਂ ਫੜੇ ਗਏ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਕਰਨ `ਤੇ ਸਰਚ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਹੈਡਕੁਆਟਰ ਸ਼ਿਕਾਰ ਮਾਛੀਆਂ ਦੇ ਜਵਾਨਾਂ ਵੱਲੋਂ ਬੁੱਧਵਾਰ ਨੂੰ ਘੋਨੇਵਾਲਾ ਨੇੜੇ ਰਾਵੀ ਦਰਿਆ ਦੇ ਕਿਨਾਰੇ `ਤੇ ਘੁੰਮਦੇ ਦੋ ਸ਼ੱਕੀ ਨੌਜਵਾਨਾਂ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਦੀ ਪਛਾਣ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਸੱਰਜੇ ਚੱਕ ਦੇ ਨੌਜਵਾਨਾਂ ਵਜੋਂ ਹੋਈ ਸੀ ਅਤੇ ਉਕਤ ਨੌਜਵਾਨਾਂ ਨੂੰ ਬੀਐਸਐਫ ਵੱਲੋਂ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਇਸ ਉਪਰੰਤ ਕੀਤੀ ਗਈ ਜਾਂਚ ਪੜਤਾਲ ਦੌਰਾਨ ਉਕਤ ਨੌਜਵਾਨਾਂ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਹੈਰੋਇਨ ਦੀ ਪੈਕਟ ਨੂੰ ਉਹ ਚੁੱਕਣ ਆਏ ਸਨ ਕਿ ਵੀਰਵਾਰ ਨੂੰ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਸਰਚ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕੀਤੀ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਨੌਜਵਾਨਾਂ ਵੱਲੋਂ ਇੱਕ ਮੋਬਾਈਲ ਫੋਨ ਨੂੰ ਰਾਵੀ ਦਰਿਆ ਵਿੱਚ ਵੀ ਸੁੱਟ ਦਿੱਤਾ ਗਿਆ ਜਿਸ ਦੀ ਬੀਐਸਐਫ ਦੇ ਜਵਾਨਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ ।
Punjab Bani 17 October,2024
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਚੰਡੀਗੜ੍ਹ, 16 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ । ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਟਰੈਪ ਲਗਾ ਕੇ ਮੁਲਜ਼ਮ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ ।
Punjab Bani 16 October,2024
ਬੀ. ਐੱਸ. ਐੱਫ. ਨੇ ਕੀਤਾ ਤਿੰਨ ਕਿਸਾਨਾਂ ਨੂੰ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ
ਬੀ. ਐੱਸ. ਐੱਫ. ਨੇ ਕੀਤਾ ਤਿੰਨ ਕਿਸਾਨਾਂ ਨੂੰ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ ਕੋਲਕਾਤਾ : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜਿਲ੍ਹੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ਨਜ਼ਦੀਕ ਬੀ. ਐੱਸ. ਐੱਫ. ਨੇ ਸਾਈਕਲਾਂ ਦੇ ਫਰੇਮਾਂ ਵਿੱਚ ਲੁਕੋਏ 2.75 ਕਿਲੋ ਸੋਨੇ ਸਮੇਤ ਤਿੰਨ ਭਾਰਤੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐੱਸਐੱਫ਼ ਦੇ ਡੀਆਈਜੀ ਨੀਲੋਤਪਾਲ ਕੁਮਾਰ ਪਾਂਡੇ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਲਗਭਗ 1.98 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਭਾਰਤ ਵਨ ਬਾਰਡਰ ਚੌਕੀ ’ਤੇ ਤੈਨਾਤ 73 ਬਿਲੀਅਨ ਬੀਐਸਐਫ ਦੇ ਜਵਾਨਾਂ ਨੂੰ ਸਾਈਕਲ ਫਰੇਮਾਂ ਦੇ ਅੰਦਰ ਸਰਹੱਦ ਪਾਰੋਂ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ ਇੱਕ ਖੁਫੀਆ ਸੂਚਨਾ ਮਿਲੀ ਸੀ। ਇਸ ਦੌਰਾਨ ਜਵਾਨਾਂ ਨੇ ਕੁੱਝ ਵਿਅਕਤੀਆਂ ਦੇ ਸਾਈਕਲਾਂ ਦੀ ਤਲਾਸ਼ੀ ਲਈ, ਜਿਸ ਵਿੱਚ 15 ਸੋਨੇ ਦੇ ਬਿਸਕੁਟ ਅਤੇ 8 ਸੋਨੇ ਦੇ ਟੁਕੜੇ ਮਿਲੇ ਹਨ।
Punjab Bani 16 October,2024
ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ ਦੀਆਂ ਵੱਢੀਆਂ ਉਂਗਲਾਂ
ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ ਦੀਆਂ ਵੱਢੀਆਂ ਉਂਗਲਾਂ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿੱਚ ਬੀਤੀ ਰਾਤ ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ ਦੀਆਂ ਤਿੰਨ ਉਂਗਲਾਂ ਵੱਢ ਦਿੱਤੀਆਂ ਅਤੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤਾ, ਜਿਸਨੂੰ ਬਾਅਦ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ। ਪ੍ਰਾਪਤ ਜਾਣਕਾਰੀ ਦਿੰਦਿਆਂ ਜ਼ਖਮੀ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਮੰਗਲਵਾਰ ਦੇਰ ਰਾਤ ਆਪਣੀ ਪਤਨੀ ਚਰਨਜੀਤ ਕੌਰ ਨੂੰ ਪੋਲਿੰਗ ਬੂਥ ਤੋਂ ਲੈਣ ਗਿਆ ਸੀ । ਜਿੱਥੇ ਉਸ ਨਾਲ ਉਸ ਦੇ ਵੱਡੇ ਭਰਾ ਨੇ ਬਦਸਲੂਕੀ ਕੀਤੀ । ਜਿਸ ਤੋਂ ਬਾਅਦ ਉਸ ਦੇ ਭਤੀਜੇ ਨੇ ਘਰ ਆ ਕੇ ਲੜਾਈ ਕੀਤੀ । ਗੁੱਸੇ ‘ਚ ਆ ਕੇ ਭਤੀਜੇ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਸਤਪਾਲ ਅਨੁਸਾਰ ਜਦੋਂ ਉਸ ਨੇ ਆਪਣਾ ਬਚਾਅ ਕਰਨ ਲਈ ਆਪਣਾ ਹੱਥ ਹਿਲਾਇਆ ਤਾਂ ਉਸ ਦੇ ਸੱਜੇ ਹੱਥ ਦੀਆਂ ਤਿੰਨ ਉਂਗਲਾਂ ਕੱਟੀਆਂ ਗਈਆਂ। ਜ਼ਖ਼ਮੀ ਸਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿੰਡ ਵਿੱਚ ਕਿਸੇ ਹੋਰ ਉਮੀਦਵਾਰ ਦੀ ਹਮਾਇਤ ਕਰ ਰਿਹਾ ਸੀ ਤੇ ਉਹ ਕਿਸੇ ਹੋਰ ਦਾ ਸਮਰਥਨ ਕਰ ਰਿਹਾ ਸੀ । ਜਿਸ ਕਾਰਨ ਉਸ ਦੇ ਭਤੀਜੇ ਨੇ ਉਸ ‘ਤੇ ਹਮਲਾ ਕਰ ਦਿੱਤਾ । ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ । ਮਾਮਲੇ ਦੀ ਸੂਚਨਾ ਥਾਣਾ ਹਠੂਰ ਨੂੰ ਦੇ ਦਿੱਤੀ ਗਈ ਹੈ । ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਜ਼ਖਮੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 16 October,2024
ਭੀੜ ਭੜੱਕੇ ਵਾਲੇ ਬਾਜ਼ਾਰ ਵਿਚ ਬੈਗ ਚੋਰੀ ਕਰਨ ਤੇ ਲੋਕਾਂ ਕੀਤੀ ਜੰਮ ਕੇ ਦੋ ਔਰਤਾਂ ਦੀ ਛਿੱਤਰ ਪ੍ਰੇਡ
ਭੀੜ ਭੜੱਕੇ ਵਾਲੇ ਬਾਜ਼ਾਰ ਵਿਚ ਬੈਗ ਚੋਰੀ ਕਰਨ ਤੇ ਲੋਕਾਂ ਕੀਤੀ ਜੰਮ ਕੇ ਦੋ ਔਰਤਾਂ ਦੀ ਛਿੱਤਰ ਪ੍ਰੇਡ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਭੀੜ-ਭੜੱਕੇ ਵਾਲੇ ਲਾਲ ਬਾਜ਼ਾਰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 2 ਔਰਤਾਂ ਨੂੰ ਬੈਗ ਚੋਰੀ ਕਰਨ ਦੇ ਦੋਸ਼ ਵਿਚ ਲੋਕਾਂ ਨੇ ਫੜ ਲਿਆ ਅਤੇ ਜੰਮ ਕੇ ਛਿੱਤਰ-ਪਰੇਡ ਕੀਤੀ। ਚੋਰੀ ਦੇ ਦੋਸ਼ ਵਿਚ ਫੜੀਆਂ ਔਰਤਾਂ ਨੇ ਮੁਆਫ਼ੀ ਮੰਗ ਕੇ ਜਾਨ ਛੁਡਾਈ। ਥਾਣਾ ਨੰਬਰ 2 ਅਧੀਨ ਪੈਂਦੇ ਲਾਲ ਬਾਜ਼ਾਰ ਵਿਚ ਕਪੂਰਥਲਾ ਨੇੜਿਓਂ ਜਲੰਧਰ ਖ਼ਰੀਦਦਾਰੀ ਕਰਨ ਆਈਆਂ ਔਰਤਾਂ ਦਾ ਭੀੜ ਵਿਚ 2 ਔਰਤਾਂ ਨੇ ਬੈਗ ਚੋਰੀ ਕਰ ਲਿਆ ਅਤੇ ਉਥੋਂ ਭੱਜ ਕੇ ਲਾਲ ਬਾਜ਼ਾਰ ਪਹੁੰਚੀਆਂ । ਉਨ੍ਹਾਂ ਦਾ ਪਿੱਛਾ ਕਰਦਿਆਂ ਬੈਗ ਲੱਭ ਰਹੀਆਂ ਪੀੜਤ ਔਰਤਾਂ ਨੇ ਉਕਤ ਚੋਰਨੀਆਂ ਨੂੰ ਬੈਗ ਲਿਜਾਂਦਿਆਂ ਦੇਖ ਲਿਆ ਅਤੇ ਰੌਲਾ ਪਾ ਦਿੱਤਾ। ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਔਰਤਾਂ ਨੂੰ ਚੋਰੀ ਦੇ ਬੈਗ ਸਮੇਤ ਕਾਬੂ ਕਰ ਲਿਆ। ਚੋਰੀ ਬਾਰੇ ਪਤਾ ਲੱਗਦੇ ਹੀ ਪੂਰਾ ਬਾਜ਼ਾਰ ਇਕੱਠਾ ਹੋ ਗਿਆ। ਪੀੜਤ ਔਰਤਾਂ ਨੇ ਗੁੱਸੇ ਵਿਚ ਦੋਵਾਂ ਚੋਰਨੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਕਤ ਘਟਨਾ ਦਾ ਮੌਕੇ ’ਤੇ ਮੌਜੂਦ ਵਿਅਕਤੀ ਨੇ ਵੀਡੀਓ ਬਣਾ ਲਿਆ, ਜਿਹੜਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਵੀਡੀਓ ਵਿਚ ਦਿਸ ਰਿਹਾ ਹੈ ਕਿ ਕਿਵੇਂ ਬੈਗ ਚੋਰੀ ਹੋਣ ਤੋਂ ਬਾਅਦ ਪੀੜਤ ਔਰਤਾਂ ਉਕਤ ਚੋਰਨੀਆਂ ਦੀ ਕੁੱਟਮਾਰ ਕਰ ਰਹੀਆਂ ਹਨ ਪਰ ਉਕਤ ਔਰਤਾਂ ਖੁਦ ਨੂੰ ਨਿਰਦੋਸ਼ ਦੱਸਦਿਆਂ ਰੌਲਾ ਪਾਉਂਦੀਆਂ ਰਹੀਆਂ ਹਨ। ਉਕਤ ਮਾਮਲੇ ਵਿਚ ਇਲਾਕੇ ਦੀ ਪੁਲਸ ਨੇ ਦੱਸਿਆ ਕਿ ਥਾਣੇ ਵਿਚ ਕੋਈ ਸ਼ਿਕਾਇਤ ਨਹੀਂ ਆਈ ਪਰ ਸੋਸ਼ਲ ਮੀਡੀਆ ’ਤੇ ਵੀਡੀਓ ਖੂਬ ਚਰਚਾ ਬਟੋਰ ਰਹੀ ਹੈ।
Punjab Bani 16 October,2024
ਸੀ. ਬੀ. ਆਈ. ਨੇ ਕੀਤਾ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ
ਸੀ. ਬੀ. ਆਈ. ਨੇ ਕੀਤਾ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਰਿਸ਼ਵਤ ਸਣੇ ਗ੍ਰਿਫ਼ਤਾਰ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਇੱਥੇ ਦੇ ਬੁਰਾੜੀ ਪੁਲਸ ਥਾਣੇ `ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਅਧਿਕਾਰੀਆਂ ਨੇ ਦੱਸਿਆ ਕਿ ਇੰਸਪੈਕਟਰ ਸੰਦੀਪ ਅਹਲਾਵਤ ਨੇ 1.5 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਏਜੰਸੀ ਨੇ ਸਬ ਇੰਸਪੈਕਟਰ ਭੂਪੇਸ਼ ਕੁਮਾਰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ 10 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਬਾਅਦ `ਚ ਅਹਲਾਵਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਦੋਹਾਂ ਦੋਸ਼ੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ।
Punjab Bani 15 October,2024
ਹਲਕਾ ਸਨੌਰ ’ਚ ਚੱਲੀਆਂ ਗੋਲੀਆਂ
ਹਲਕਾ ਸਨੌਰ ’ਚ ਚੱਲੀਆਂ ਗੋਲੀਆਂ ਸਨੌਰ, 15 ਅਕਤੂਬਰ : ਜਿਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਵਿਖੇ ਪੰਚਾਇਤੀ ਚੋਣਾਂ ਦੀ ਵੋਟਿੰਗ ਦੌਰਾਨ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਇਸ ਮੌਕੇ ਗੋਲੀਆਂ ਚੱਲ ਗਈਆਂ।
Punjab Bani 15 October,2024
ਥਾਣਾ ਸਰਾਭਾ ਨਗਰ ਦੇ ਐਸ. ਐਚ. ਓ. ਨੀਰਜ ਚੌਧਰੀ ਤੇ ਹੋਇਆ ਹਮਲਾ
ਥਾਣਾ ਸਰਾਭਾ ਨਗਰ ਦੇ ਐਸ. ਐਚ. ਓ. ਨੀਰਜ ਚੌਧਰੀ ਤੇ ਹੋਇਆ ਹਮਲਾ ਲੁਧਿਆਣਾ : ਥਾਣਾ ਸਰਾਭਾ ਨਗਰ ਦੇ ਐਸ. ਐਚ. ਓ. ਨੀਰਜ ਚੌਧਰੀ ਉੱਪਰ ਜਾਨਲੇਵਾ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮਾਮਲੇ ਦੀ ਪੁੱਛਗਿਛ ਲਈ ਇੱਕ ਵਿਅਕਤੀ ਨੂੰ ਬੁਲਾਇਆ ਸੀ । ਪੁਲਿਸ ਨੇ ਜਿਵੇਂ ਹੀ ਪੜਤਾਲ ਸ਼ੁਰੂ ਕੀਤੀ ਤਾਂ ਪੂਰੀ ਤਰ੍ਹਾਂ ਭੜਕੇ ਮੁਲਜ਼ਮ ਨੇ ਥਾਣਾ ਮੁਖੀ ਉੱਪਰ ਹਮਲਾ ਕਰ ਦਿੱਤਾ । ਕਾਬਿਲੇਗੌਰ ਹੈ ਕਿ ਹਿਰਾਸਤ `ਚ ਲਏ ਗਏ ਮੁਲਜ਼ਮ ਦੇ ਖਿਲਾਫ ਪਹਿਲੋਂ ਤੋਂ ਹੀ ਕਈ ਮੁਕਦਮੇ ਦਰਜ ਹਨ ।
Punjab Bani 15 October,2024
ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰ ਕੀਤਾ ਜ਼ਖ਼ਮੀ
ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰ ਕੀਤਾ ਜ਼ਖ਼ਮੀ ਬਰਨਾਲਾ : ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰਨ ਦੀਆਂ ਖ਼ਬਰਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਮਲੇ `ਚ ਜ਼ਖ਼ਮੀ ਹੋਏ ਪੰਚੀ ਦੇ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਗੱਡੀ `ਚ ਪਿੰਡ ਦੇਰ ਰਾਤ ਘਰ ਜਾ ਰਹੇ ਸਨ ਤਾਂ ਸਰਪੰਚੀ ਦੀ ਚੋਣ ਲੜ ਰਹੇ ਦੂਜੇ ਗਰੁੱਪ ਦੇ 20 ਤੋਂ 25 ਵਿਅਕਤੀਆਂ ਨੇ ਉਹਨਾਂ ਦੀ ਗੱਡੀ ਅੱਗੇ ਮੋਟਰਸਾਈਕਲ ਲਗਾ ਕੇ ਗੱਡੀ ਨੂੰ ਘੇਰ ਲਿਆ ਤੇ ਉਹਨਾਂ ਉੱਪਰ ਰਾਡਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਉਨ੍ਹਾਂ ਦੇ ਸਿਰ `ਚ ਗੰਭੀਰ ਸੱਟਾਂ ਲੱਗੀਆਂ ਤੇ ਉਨ੍ਹਾਂ ਦੇ ਸਾਥੀ ਨੂੰ ਵੀ ਜ਼ਖਮੀ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਪੁਲਸ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਮਹਿਲ ਕਲਾਂ ਸੁਬੇਗ ਸਿੰਘ ਨੇ ਦੱਸਿਆ ਕਿ ਪਿੰਡ ਕਰਮਗੜ੍ਹ ਵਿਖੇ ਵੋਟਾਂ ਦੇ ਮਾਮਲੇ `ਚ ਲੜਾਈ ਹੋਈ ਹੈ, ਜਿਸ `ਚ ਇੱਕ ਪੰਚੀ ਦੇ ਉਮੀਦਵਾਰ ਤੇ ਇੱਕ ਹੋਰ ਉਮੀਦਵਾਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਮਾਮਲੇ `ਚ ਜ਼ਖ਼ਮੀ ਹੋਏ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 15 October,2024
ਤਿੰਨ ਥਾਣਿਆਂ ਦੇ ਥਾਣਾ ਮੁਖੀਆਂ ਨੂੰ ਐਸ. ਪੀ. ਨੇ ਕੀਤਾ ਮੁਅੱਤਲ
ਤਿੰਨ ਥਾਣਿਆਂ ਦੇ ਥਾਣਾ ਮੁਖੀਆਂ ਨੂੰ ਐਸ. ਪੀ. ਨੇ ਕੀਤਾ ਮੁਅੱਤਲ ਬਿਹਾਰ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਗੋਪਾਲਗੰਜ ਵਿਚ ਐੱਸ. ਪੀ. ਅਵਧੇਸ਼ ਦੀਕਸਿਤ ਨੇ ਨਸ਼ੇ ਵੇਚਣ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਐਸਪੀ ਨੇ ਤਿੰਨ ਥਾਣਿਆਂ ਦੇ ਥਾਣਾ ਮੁਖੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਜਾਦੋਪੁਰ, ਵਿਸ਼ਵੰਭਰਪੁਰ ਅਤੇ ਕੁਚਯਾਕੋਟ ਦੇ ਥਾਣਾ ਇੰਚਾਰਜ ਸ਼ਾਮਲ ਹਨ। ਤਿੰਨਾਂ ‘ਤੇ ਵੱਖ-ਵੱਖ ਦੋਸ਼ ਹਨ। ਐਸਪੀ ਦੀ ਇਸ ਕਾਰਵਾਈ ਨਾਲ ਜ਼ਿਲ੍ਹੇ ਭਰ ਦੇ ਪੁਲਿਸ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ । ਦੱਸਿਆ ਜਾ ਰਿਹਾ ਹੈ ਕਿ ਜਾਦੋਪੁਰ ਥਾਣਾ ਇੰਚਾਰਜ ਪਿੰਟੂ ਕੁਮਾਰ ‘ਤੇ ਗਾਂਜਾ ਵੇਚਣ ਦਾ ਦੋਸ਼ ਹੈ। ਥਾਣਾ ਸਦਰ ਦੇ ਮੁਖੀ ਨੇ ਕੋਰੀਅਰ ਕੰਪਨੀ ਦੇ ਨਾਂ ’ਤੇ ਚੱਲ ਰਹੇ ਵਾਹਨ ਵਿੱਚੋਂ 250 ਕਿਲੋ ਗਾਂਜਾ ਬਰਾਮਦ ਕੀਤਾ ਸੀ। ਗਾਂਜਾ ਜ਼ਬਤ ਕਰਨ ਤੋਂ ਬਾਅਦ 70 ਕਿਲੋਗ੍ਰਾਮ ਦਿਖਾਇਆ ਗਿਆ ਸੀ, ਜਦਕਿ ਬਾਕੀ ਗਾਂਜਾ ਜਾਦੋਪੁਰ ਥਾਣਾ ਖੇਤਰ ਦੇ ਇਕ ਮਾਫੀਆ ਨੂੰ ਵੇਚਿਆ ਗਿਆ ਸੀ। ਗਾਂਜੇ ਦੀ ਬਰਾਮਦਗੀ ਤੋਂ ਬਾਅਦ ਸਦਰ ਦੇ ਐਸਡੀਪੀਓ ਪ੍ਰਾਂਜਲ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਮਾਮਲੇ ਵਿੱਚ ਮਾਫੀਆ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਵਿਸ਼ੰਭਰਪੁਰ ਥਾਣਾ ਇੰਚਾਰਜ ਮਨੋਜ ਕੁਮਾਰ ਉਤੇ ਸ਼ਰਾਬ ਮਾਫੀਆ ਨਾਲ ਗਠਜੋੜ ਦਾ ਦੋਸ਼ ਹੈ। ਪਿਛਲੇ ਕੁਝ ਦਿਨਾਂ ਤੋਂ ਪੁਲਿਸ ਸੁਪਰਡੈਂਟ ਵੱਲੋਂ ਥਾਣੇ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਹਾਲ ਹੀ ‘ਚ ਥਾਣੇ ਪਹੁੰਚੇ ਅਤੇ ਜਾਂਚ ਵੀ ਕੀਤੀ। ਥਾਣਾ ਇੰਚਾਰਜ ਨੂੰ ਸ਼ਰਾਬ ਤਸਕਰਾਂ ਨਾਲ ਗਠਜੋੜ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕੁੱਚੇਕੋਟ ਥਾਣਾ ਇੰਚਾਰਜ ਸੁਨੀਲ ਕੁਮਾਰ ‘ਤੇ ਵੀ ਸ਼ਰਾਬ ਤਸਕਰਾਂ ਨਾਲ ਗਠਜੋੜ ਦੇ ਦੋਸ਼ ਲੱਗੇ ਹਨ ।
Punjab Bani 15 October,2024
ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਲੁਧਿਆਣਾ : ਸਿਵਲ ਹਸਪਤਾਲ ਲੁਧਿਆਣਾ ਵਿੱਚ ਐਨ. ਡੀ. ਪੀ. ਐਸ. ਐਕਟ ਦੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਆਈ ਪੁਲਸ ਨੇ ਜਦ ਕੁਝ ਵਿਅਕਤੀਆਂ ਨੂੰ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਸ ’ਤੇ ਹੀ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਜਾਂਚ ਅਧਿਕਾਰੀ ਏਐਸਆਈ ਬੂਟਾ ਸਿੰਘ ਦੀ ਸਿ਼਼ਕਾਇਤ ’ਤੇ ਸਤਜੋਤ ਨਗਰ ਧਾਂਦਰਾ ਰੋਡ ਦੇ ਰਹਿਣ ਵਾਲੇ ਅਜੇ ਕੁਮਾਰ ਉਰਫ ਅਜੇ ਅਤੇ ਪਿੰਡ ਫੁੱਲਾਂਵਾਲ ਦੇ ਵਾਸੀ ਬਿਕਰਮਜੀਤ ਸਿੰਘ ਉਰਫ ਘੋੜਾ ਦੇ ਖਿ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੂੰ ਸਿ਼ਕਾਇਤ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ੲ ੇਐਸ ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਮੁਲਜ਼ਮ ਅਜੇ ਕੁਮਾਰ, ਉਦਕਰਮ, ਦੀਪਕ ਕੁਮਾਰ ਬੱਲੜ, ਰੋਹਿਤ ਕੁਮਾਰ ਅਤੇ ਰੈਪਾ ਚਾਹਿਤਪੁਰੀ ਨੂੰ ਲੈ ਕੇ ਉਨਾਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਆਏ ਸਨ। ਇਸੇ ਦੌਰਾਨ ਮੁਲਜ਼ਮ ਅਜੇ ਕੁਮਾਰ ਅਤੇ ਬਿਕਰਮਜੀਤ ਸਿੰਘ ਵੀ ਉੱਥੇ ਆ ਗਏ ਦੋਵਾਂ ਨੇ ਪੁਲਿਸ ਹਿਰਾਸਤ ਵਿੱਚ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਜਦ ਦੋਵਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਿਸ ਨਾਲ ਹੱਥਾ ਪਾਈ ਕਰਦਿਆਂ ਮੁਲਾਜ਼ਮਾਂ ਉੱਪਰ ਹਮਲਾ ਕਰ ਦਿੱਤਾ। ਦੋਵੇਂ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਸਿਕਾਇਤ ਵਿੱਚ ਬੂਟਾ ਸਿੰਘ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ. ਐਸ. ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਏਐਸਆਈ ਬੂਟਾ ਸਿੰਘ ਦੀ ਸਿਕਾਇਤ ਤੇ ਅਜੇ ਅਤੇ ਬਿਕਰਮਜੀਤ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
Punjab Bani 15 October,2024
ਪੰਚਾਇਤੀ ਚੋਣਾਂ ਦੌਰਾਨ ਪਿੰਡ ਸੋਹਣ ਸੈਣ ਭਗਤ ’ਚ ਚੱਲੀਆਂ ਗੋਲ਼ੀਆਂ
ਪੰਚਾਇਤੀ ਚੋਣਾਂ ਦੌਰਾਨ ਪਿੰਡ ਸੋਹਣ ਸੈਣ ਭਗਤ ’ਚ ਚੱਲੀਆਂ ਗੋਲ਼ੀਆਂ ਤਰਨਤਾਰਨ : ਪੰਜਾਬ ਜਿ਼ਲਾ ਤਰਨਤਾਰਨ ਦੇ ਪਿੰਡ ਸੋਹਲ ਸੈਨ ਭਗਤ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ `ਚ ਖੜ੍ਹੇ ਲੋਕਾਂ `ਚ ਝਗੜਾ ਹੋ ਗਿਆ । ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਹਾਲੀ ਦੇ ਬਡਮਾਜਰਾ ਵਿੱਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਇੱਥੇ ਕੁੱਲ 6500 ਵੋਟਰ ਹਨ। ਇਨ੍ਹਾਂ ਵੋਟਰਾਂ ਵਿੱਚੋਂ ਜ਼ਿਆਦਾਤਰ ਪ੍ਰਵਾਸੀ ਹਨ। ਸਥਿਤੀ ਇਹ ਹੈ ਕਿ ਇੱਥੇ ਉਮੀਦਵਾਰਾਂ ਨੂੰ ਹਿੰਦੀ ਵਿੱਚ ਪੋਸਟਰ ਲਗਾਉਣੇ ਪੈ ਰਹੇ ਹਨ। ਇਸ ਪਿੰਡ ‘ਚ ਸਰਪੰਚੀ ਦੇ 9 ਉਮੀਦਵਾਰ ਪਰਵਾਸੀ ਹਨ ਤੇ ਸਿਰਫ਼ ਇੱਕ ਉਮੀਦਵਾਰ ਪੰਜਾਬੀ ਹੈ ।
Punjab Bani 15 October,2024
ਤਿੰਨ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਤਿੰਨ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਵੀਂ ਦਿੱਲੀ : ਤਿੰਨ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ ਮੁੰਬਈ ਤੋਂ ਨਿਊਯਾਰਕ ਜਾਣ ਵਾਲੀ ਹਵਾਈ ਉਡਾਣ ਵੀ ਸ਼ਾਮਲ ਹੈ ਜਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਹਵਾਈ ਅੱਡੇ ’ਤੇ ਭੇਜਿਆ ਗਿਆ ਤੇ ਇਸ ਜਹਾਜ਼ ਵਿਚ 239 ਯਾਤਰੀ ਸਵਾਰ ਹਨ। ਇਹ ਪਤਾ ਲੱਗਿਆ ਹੈ ਕਿ ਇਹ ਉਡਾਣ ਨਵੀਂ ਦਿੱਲੀ ਪੁੱਜ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਉਡਾਣਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਇਹ ਹਵਾਈ ਉਡਾਣਾਂ ਇੰਡੀਗੋ ਦੀਆਂ ਹਨ। ਇਨ੍ਹਾਂ ਵਿਚੋਂ ਇਕ ਉਡਾਣ ਮੁੰਬਈ ਤੋ ਮਸਕਟ ਜਾਣ ਵਾਲੀ ਸੀ ਜਦਕਿ ਤੀਜੀ ਉਡਾਣ ਨੇ ਮੁੰਬਈ ਤੋਂ ਜੇਦਾਹ ਜਾਣਾ ਸੀ। ਇਨ੍ਹਾਂ ਦੋਵੇਂ ਉਡਾਣਾਂ ਭਰਨ ਵਾਲੇ ਜਹਾਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਹਵਾਈ ਜਹਾਜ਼ਾਂ ਵਿਚੋਂ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਹਾਵੜਾ ਰੇਲ ਗੱਡੀ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਪਰ ਇਸ ਦੀ ਜਾਂਚ ਤੋਂ ਬਾਅਦ ਰੇਲ ਗੱਡੀ ਨੂੰ ਰਵਾਨਾ ਕਰ ਦਿੱਤਾ ਗਿਆ ।
Punjab Bani 14 October,2024
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ - ਹਥਿਆਰ ਸਪਲਾਇਰਾਂ ਦੀ ਗ੍ਰਿਫਤਾਰੀ ਉਪਰੰਤ ਕੀਤੀ ਠੋਸ ਕਾਰਵਾਈ ਸਦਕਾ ਮਿਲੀ ਵੱਡੀ ਸਫ਼ਲਤਾ: ਡੀਜੀਪੀ ਗੌਰਵ ਯਾਦਵ -ਏਜੀਟੀਐਫ ਪੰਜਾਬ ਅਤੇ ਐਸਏਐਸ ਨਗਰ ਪੁਲਿਸ ਨੇ ਸ਼ੁੱਕਰਵਾਰ ਨੂੰ ਡੇਰਾਬੱਸੀ ਵਿੱਚ ਹਥਿਆਰਾਂ ਦੀ ਖੇਪ ਦੀ ਸਪਲਾਈ ਕਰਨ ਜਾ ਰਹੇ ਰਾਜਸਥਾਨ ਅਧਾਰਤ ਤਿੰਨ ਹਥਿਆਰ ਸਪਲਾਇਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ - ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਆ ਰਹੀ ਹੈ ਸਾਹਮਣੇ: ਐਸਐਸਪੀ ਦੀਪਕ ਪਾਰੀਕ ਚੰਡੀਗੜ੍ਹ/ਐਸਏਐਸ ਨਗਰ, 14 ਅਕਤੂਬਰ : ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ । ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ । ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ 'ਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਆਸਿਫ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿਚ ਮੁੱਖ ਭੂਮਿਕਾ ਨਿਭਾਈ । ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ । ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਰਾਜਸਥਾਨ ਦੇ ਤਿੰਨਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਖਰੀਦੇ ਸਨ । ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ । ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 14 October,2024
8 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼
28 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਬਟਾਲਾ : ਬਟਾਲਾ ਦੇ ਪਿੰਡ ਮਾਝੇ ਵਿੱਚ ਇੱਕ ਘਰ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਮ੍ਰਿਤਕ ਘਰ ਵਿੱਚ ਇਕੱਲਾ ਰਹਿੰਦਾ ਸੀ ਅਤੇ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਜਾਪਦਾ ਹੈ। ਵਿਨੋਦ ਉਰਫ ਸੰਨੀ ਪੁੱਤਰ ਜੋਗਿੰਦਰਪਾਲ ਵਾਸੀ ਮਾਝਾ ਮੁਹੱਲਾ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਿਸ ਕਾਰਨ ਮ੍ਰਿਤਕ ਵਿਨੋਦ ਘਰ ਵਿੱਚ ਇਕੱਲਾ ਰਹਿੰਦਾ ਸੀ। ਐਤਵਾਰ ਦੁਪਹਿਰ ਤੱਕ ਜਦੋਂ ਉਨ੍ਹਾਂ ਨੇ ਵਿਨੋਦ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ। ਜਿਸ ਤੋਂ ਬਾਅਦ ਗੁਆਂਢੀਆਂ ਨੇ ਘਰ ਦੇ ਕਮਰਿਆਂ ਵਿਚ ਦੇਖਿਆ ਪਰ ਉਸ ਦਾ ਪਤਾ ਨਹੀਂ ਲੱਗਾ। ਜਿਸ ਕਾਰਨ ਇਲਾਕੇ ਦੇ ਲੋਕਾਂ ਨੇ ਵਿਨੋਦ ਦੇ ਲਾਪਤਾ ਹੋਣ ਦੀ ਸੂਚਨਾ ਰਿਸ਼ਤੇਦਾਰਾਂ ਨੂੰ ਦਿੱਤੀ। ਇਸ ਦੌਰਾਨ ਇਲਾਕਾ ਵਾਸੀਆਂ ਨੇ ਕੁਝ ਰਿਸ਼ਤੇਦਾਰਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤਾਂ ਅਚਾਨਕ ਵਿਨੋਦ ਦੇ ਮੋਬਾਈਲ ਦੀ ਘੰਟੀ ਵੱਜੀ ਤਾਂ ਫੋਨ ਕਰਨ ਵਾਲੇ ਨੇ ਦੱਸਿਆ ਕਿ ਉਸ ਦੇ ਦੋਸਤ ਨੂੰ ਇਹ ਫ਼ੋਨ ਸਾਗਰਪੁਰ ਨੇੜੇ ਸੜਕ `ਤੇ ਮਿਲਿਆ ਹੈ। ਇਲਾਕੇ ਦੇ ਕੁਝ ਲੋਕਾਂ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਵਿਨੋਦ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਜਿਸਦੇ ਬਾਅਦ ਪੁਲਿਸ ਥਾਣਾ ਸਿਟੀ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 14 October,2024
65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜਿ਼ਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਸਿ਼ਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 14 October,2024
ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ
ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ 24 ਕੈਰੇਟ ਦੇ 816 ਗ੍ਰਾਮ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਦੋ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਬਈ ਤੋਂ ਆਏ ਦੋ ਯਾਤਰੀਆਂ ਨੂੰ ਕੜਿਆਂ ਦੇ ਰੂਪ ਵਿਚ ਸੋਨੇ ਦੀ ਤਸਕਰੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਦੋ ਯਾਤਰੀਆਂ ਨੂੰ 816 ਗ੍ਰਾਮ ਦੇ ਵਜ਼ਨ ਵਾਲੇ ਦੋ ਕੜਿਆਂ ਦੇ ਰੂਪ ਵਿਚ 24 ਕੈਰੇਟ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 14 October,2024
ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ
ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਪਟਿਆਲਾ : ਐਸ. ਐਸ. ਪੀ ਪਟਿਆਲਾ ਡਾਕਟਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਯੋਗੇਸ਼ ਸ਼ਰਮਾ ਪਟਿਆਲਾ ਜੀ ਦੀ ਨਿਗਰਾਨੀ ਹੇਠ ਵੈਭਵ ਚੌਧਰੀ ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਸਮੇਤ ਸਾਥੀ ਮੁਲਾਜਮਾ ਦੇ ਮੁਕੱਦਮਾ ਨੰਬਰ 98, 25/54/59 (6) (7) 2019) ਅਰਮਸ ਅਚਟ ਥਾਣਾ ਸਦਰ ਰਾਜਪੁਰਾ ਜਿਲ੍ਹਾ ਪਟਿਆਲਾ ਦਰਜ ਕਰਕੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਲੋਹਗੜ ਥਾਣਾ ਕੁਲਗੜੀ ਤਹਿ ਵਾ ਜਿਲਾ ਫਿਰੋਜਪੁਰ ਹਾਲ ਵਾਸੀ ਮੋਹਾਲੀ 2 ਪਿਸਟਲ 32 ਬੋਰ 16 ਜਿੰਦਾ ਕਾਰਤੂਸ 32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਘਟਨਾ ਦਾ ਵੇਰਵਾ ਅਤੇ ਗ੍ਰਿਫਤਾਰੀ/ਬ੍ਰਾਮਦਗੀ:- ਜਿੰਨਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਅਰਸ਼ਦੀਪ ਸਿੰਘ ਉਰਫ ਅਰਸ਼ ਜੋ ਮੋਹਾਲੀ/ਚੰਡੀਗੜ ਤੋਂ ਰਾਜਪੁਰਾ ਵੱਲ ਨੂੰ ਆਪਣੀ ਕਾਲੇ ਰੰਗ ਦੀ ਓਲ਼ਅਂਠ੍ਰਅ ਕਾਰ ਨੰਬਰ ੍ਹ੍ਰ 26ਭਾਂ 2543 ਵਿਚ ਹਥਿਆਰਾ ਦੀ ਡਲਿਵਰੀ ਦੇਣ ਆ ਰਿਹਾ ਹੈ, ਜਿਸ ਪਰ ਮੁਕੱਦਮਾ ਨੰਬਰ 98 ਡਾਸਹ 08.10੍ਹ2024 ਅ/ਧ 25/54/59 (6) (7) ਅਮੲਨਦੲਦ 2019) ਅਰਮਸ ਅਚਟ ਥਾਣਾ ਸਦਰ ਰਾਜਪੁਰਾ ਜਿਲ੍ਹਾ ਪਟਿਆਲਾ ਦਰਜ ਕਰਕੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਨਿਮਨਲਿਖਤ ਅਨੁਸਾਰ ਬ੍ਰਾਮਦਗੀ ਹੋਈ ਹੈ।
Punjab Bani 14 October,2024
ਮੋਹਾਲੀ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਮੋਹਾਲੀ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਚੰਡੀਗੜ੍ਹ : ਮੋਹਾਲੀ ਦੇ ਬਲੌਗੀ ਵਿਚ ਇੱਕ 19 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਚਾਰ ਤੋਂ ਪੰਜ ਲੋਕਾਂ ਦੇ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ । ਜਾਣਕਾਰੀ ਇਹ ਹੈ ਕਿ, ਦੁਸਿਹਰੇ ਦੇ ਮੇਲੇ ਦੌਰਾਨ ਨੌਜਵਾਨ ਦਾ ਕੁੱਝ ਅਣਪਛਾਤੇ ਲੋਕਾਂ ਦੇ ਨਾਲ ਝਗੜਾ ਹੋਇਆ ਸੀ, ਜਿਸ ਮਗਰੋਂ ਉਨ੍ਹਾਂ ਦੇ ਵਲੋਂ ਨੌਜਵਾਨ ਤੇ ਹਮਲਾ ਕਰ ਦਿੱਤਾ ਗਿਆ ।
Punjab Bani 14 October,2024
ਗੁਜਰਾਤ ’ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ
ਗੁਜਰਾਤ ’ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ ਨਵੀਂ ਦਿੱਲੀ : ਗੁਜਰਾਤ ਦੇ ਅੰਕਲੇਸ਼ਵਰ ’ਚ ਦਿੱਲੀ ਪੁਲਸ ਅਤੇ ਗੁਜਰਾਤ ਪੁਲੀਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518 ਕਿਲੋ ਕੋਕੀਨ ਜ਼ਬਤ ਕੀਤੀ ਹੈ। ਦਿੱਲੀ ਅਤੇ ਗੁਜਰਾਤ ’ਚ ਪਿਛਲੇ 15 ਦਿਨਾਂ ਦੇ ਅੰਦਰ 13 ਹਜ਼ਾਰ ਕਰੋੜ ਰੁਪਏ ਮੁੱਲ ਦੀ 1,289 ਕਿਲੋ ਕੋਕੀਨ ਅਤੇ 40 ਕਿਲੋ ਹਾਈਡਰੋਪੋਨਿਕ ਥਾਈਲੈਂਡ ਮਾਰੀਜੁਆਨਾ ਜ਼ਬਤ ਕੀਤੀ ਜਾ ਚੁੱਕੀ ਹੈ। ਜਾਂਚ ਏਜੰਸੀਆਂ ਮੁਤਾਬਕ ਐਤਵਾਰ ਨੂੰ ਅੰਕਲੇਸ਼ਵਰ ’ਚ ਇਕ ਦਵਾਈ ਕੰਪਨੀ ਦੀ ਤਲਾਸ਼ੀ ਦੌਰਾਨ 518 ਕਿਲੋ ਕੋਕੀਨ ਬਰਾਮਦ ਕੀਤੀ ਗਈ ਹੈ। ਦਿੱਲੀ ਪੁਲਸ ਦੇ ਇਕ ਅਧਿਕਾਰੀ ਮੁਤਾਬਕ ਪਹਿਲਾਂ ਫੜੀ ਗਈ 700 ਕਿਲੋ ਕੋਕੀਨ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਨਸ਼ਾ ਅਵਕਾਰ ਡਰੱਗਜ਼ ਲਿਮਟਿਡ ਕੰਪਨੀ ਤੋਂ ਖ਼ਰੀਦਿਆ ਗਿਆ ਸੀ। ਵਿਸ਼ੇਸ਼ ਸੈੱਲ ਦੀ ਟੀਮ ਐਤਵਾਰ ਨੂੰ ਗੁਜਰਾਤ ਪਹੁੰਚੀ ਜਿਥੇ ਉਨ੍ਹਾਂ ਕੰਪਨੀ ਦੇ ਗੁਦਾਮ ’ਚੋਂ ਵੱਡੀ ਮਾਤਰਾ ’ਚ ਕੋਕੀਨ ਬਰਾਮਦ ਕੀਤੀ। ਅਧਿਕਾਰੀ ਨੇ ਕਿਹਾ ਕਿ ਮੌਕੇ ਤੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਦੁਬਈ ਤੇ ਯੂਕੇ ਤੋਂ ਚੱਲ ਰਹੇ ਕਥਿਤ ਕੌਮਾਂਤਰੀ ਸਿੰਡੀਕੇਟ ਬਾਰੇ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Punjab Bani 14 October,2024
ਪਿੰਡ ਨਰੜੂ ਵਿਖੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਪਿੰਡ ਨਰੜੂ ਵਿਖੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ ਪਟਿਆਲਾ : ਜਿ਼ਲਾ ਪਟਿਆਲਾ ਦੇ ਪਿੰਡ ਨਰੜੂ ਵਿਖੇ ਜਿਸ ਵਿਅਕਤੀ ਵਲੋਂ ਅੱਜ ਜਹਿਰੀਲੀ ਦਵਾਈ ਪੀ ਕੇ ਆਪਣੀ ਜਿ਼ੰਦਗੀ ਖਤਮ ਕੀਤੀ ਗਈ ਹੈ ਦਾ ਮੁੱਖ ਕਾਰਨ ਪੰਚ ਦੇ ਉਮੀਦਵਾਰ ਗੁਲਜਾਰ ਮੁਹੰਮਦ ਦੇ ਉੱਪਰ ਪੰਚ ਦੀ ਉਮੀਦਵਾਰੀ ਦੇ ਕਾਗਜ਼ ਵਾਪਸ ਲੈਣ ਦਾ ਇਲਜ਼ਾਮ ਲੱਗਣਾ ਸੀ। ਉਪਰੋਕਤ ਇਲਜ਼ਾਮ ਲੱਗਣ ਤੋਂ ਬਾਅਦ ਬਦਨਾਮੀ ਨੂੰ ਨਾ ਸਹਾਰਦਿਆਂ ਉਸ ਵਲੋਂ ਕਣਕ ਦੇ ਵਿੱਚ ਰੱਖਣ ਵਾਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਣਯੋਗ ਹੈ ਕਿ ਗੁਲਜ਼ਾਰ ਮੁਹੰਮਦ ਦੇ ਦੁਆਰਾ ਖੁਦਕੁਸ਼ੀ ਕਰਨ ਸਮੇਂ ਇੱਕ ਸੁਸਾਈਡ ਪੱਤਰ ਮਿਲਿਆ ਹੈ ,ਜਿਸ ’ਚ ਉਸਨੇ ਇਸ ਖੌਫਨਾਕ ਕਦਮ ਚੁੱਕਣ ਦਾ ਕਾਰਨ ਵੀ ਦੱਸਿਆ ਹੈ ਤੇ ਨਾਲ ਹੀ ਮ੍ਰਿਤਕ ਦੇ ਪੁੱਤ ਸ਼ਾਹਰੁਖ ਖਾਨ ਦੇ ਬਿਆਨਾਂ ਦੇ ਅਧਾਰ ’ਤੇ ਉੱਪਰ ਪੁਲਸ ਵਲੋਂ ਸੱਤ ਵਿਅਕਤੀਆਂ ਦੇ ਉੱਪਰ ਪਰਚਾ ਦਰਜ ਕੀਤਾ ਗਿਆ ਹੈ। ਸ਼ਾਹਰੁਖ ਨੇ ਦੱਸਿਆ ਕਿ ਉਸਦਾ ਪਿਓ ਪਿੰਡ ਨਰੜੂ ਵਿਖੇ ਅੱਠ ਨੰਬਰ ਵਾਰਡ ਦੇ ਵਿੱਚੋਂ ਪੰਚਾਇਤੀ ਚੋਣਾਂ ਦੇ ਵਿੱਚ ਪੰਚ ਦਾ ਉਮੀਦਵਾਰ ਸੀ ਅਤੇ ਉਸਦੇ ਕਾਗਜ਼ ਵੀ ਆ ਗਏ ਸਨ ਅਤੇ ਜਦੋਂ ਉਹ ਚੋਣ ਨਿਸ਼ਾਨ ਲੈਣ ਦੇ ਲਈ ਘਨੌਰ ਗਿਆ ਤਾਂ ਉੱਥੇ ਵਿਰੋਧੀ ਧਿਰ ਦੇ ਦੁਆਰਾ ਧੱਕੇ ਦੇ ਨਾਲ ਉਸ ਤੋਂ ਕਾਗਜ਼ ਵਾਪਸੀ ਉੱਪਰ ਸਾਈਨ ਕਰਵਾ ਲਏ ਗਏ ਅਤੇ ਜਦੋਂ ਉਹ ਵਾਪਸ ਆਇਆ ਤਾਂ ਉਸਦੇ ਖੁਦ ਦੇ ਸਮਰਥਕਾਂ ਦੇ ਦੁਆਰਾ ਪਿੰਡ ਦੇ ਵਿੱਚ ਆ ਕੇ ਉਸ ਨੂੰ ਗਾਲਾਂ ਵੀ ਕੱਢੀਆਂ ਗਈਆਂ ਅਤੇ ਉਸਦਾ ਭੰਡੀ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ।ਉਸਨੇ ਦੱਸਿਆ ਕਿ ਉਸ ਦੇ ਪਿਤਾ ਦੇ ਸਮਰਥਕ ਜਿਨ੍ਹਾਂ ਦੇ ਦੁਆਰਾ ਉਸ ਨੂੰ ਖੜਾ ਕੀਤਾ ਗਿਆ ਸੀ। ਉਹਨਾਂ ਦੁਆਰਾ ਇਲਜ਼ਾਮ ਲਗਾਏ ਗਏ ਕਿ ਗੁਲਜਾਰ ਮੁਹੰਮਦ 50 ਹਜਾਰ ਰੁਪਏ ਲੈ ਕੇ ਆਪਣੇ ਕਾਗਜ਼ ਵਾਪਸ ਲੈ ਆਇਆ ਹੈ ਜਦਕਿ ਇਹ ਸੱਚ ਨਹੀਂ ਸੀ ਬਲਕਿ ਅਸਲ ਦੇ ਵਿੱਚ ਉਸ ਤੋਂ ਧੱਕੇ ਦੇ ਨਾਲ ਸਾਈਨ ਕਰਵਾ ਕੇ ਵਿਰੋਧੀਆਂ ਦੇ ਦੁਆਰਾ ਕਾਗਜ਼ ਵਾਪਸ ਕਰਵਾਏ ਗਏ ਸਨ।ਬੇਸ਼ੱਕ ਮੇਰੇ ਪਿਤਾ ਦੇ ਦੁਆਰਾ ਸਫਾਈਆਂ ਦਿੱਤੀਆਂ ਗਈਆਂ ਪਰ ਪਿੰਡ ਦੇ ਵਿੱਚ ਵਧ ਰਹੀ ਬਦਨਾਮੀ ਉਹ ਸਹਾਰ ਨਾ ਸਕੇ ਅਤੇ ਉਹਨਾਂ ਦੇ ਦੁਆਰਾ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਫਿਲਹਾਲ ਪੁਲਿਸ ਦੇ ਦੁਆਰਾ ਪਰਚਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।।
Punjab Bani 12 October,2024
ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੀ ਵਟਸਐਪ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ
ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੀ ਵਟਸਐਪ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਟਸਐਪ `ਤੇ ਜੁਲਾਨਾ ਹਾਲਕੇ ਦੇ ਨਾਂ `ਤੇ ਬਣੇ ਗਰੁੱਪ `ਚ ਅਜਿਹੀ ਧਮਕੀ ਭੇਜੀ ਗਈ ਸੀ। ਧਮਕੀ ਦੇਣ ਵਾਲੇ ਨੇ ਲਿਖਿਆ- ਹਰਿਆਣਾ `ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਤਾਂ ਮੁੱਖ ਮੰਤਰੀ ਕੌਣ ਬਣੇਗਾ। ਮੈਂ ਉਸਨੂੰ ਗੋਲੀ ਮਾਰ ਦਿਆਂਗਾ। ਉਸ ਵਿਅਕਤੀ ਨੇ ਇਹ ਵੀ ਕਿਹਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਦੀ ਹਾਲਤ ਮਹਾਤਮਾ ਗਾਂਧੀ ਵਰਗੀ ਹੋਵੇਗੀ। ਜਿਸ ਤਰ੍ਹਾਂ ਗੋਡਸੇ ਨੇ ਮਹਾਤਮਾ ਗਾਂਧੀ ਨੂੰ ਗੋਲੀ ਮਾਰੀ ਸੀ, ਮੈਂ ਉਸੇ ਤਰ੍ਹਾਂ ਮੁੱਖ ਮੰਤਰੀ ਨੂੰ ਗੋਲੀ ਮਾਰਾਂਗਾ। ਖਬਰਾਂ ਮੁਤਾਬਕ ਧਮਕੀ ਦੀ ਸੂਚਨਾ ਮਿਲਦੇ ਹੀ ਹਰਿਆਣਾ ਪੁਲਸ ਤੁਰੰਤ ਹਰਕਤ `ਚ ਆ ਗਈ। ਜਿਸ ਤੋਂ ਬਾਅਦ ਦੋਸ਼ੀ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਮੁੱਖ ਮੰਤਰੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ 8 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਾਲੇ ਸਨ। ਇਹ ਧਮਕੀ ਉਸੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਜੁਲਾਨਾ ਹਲਕਾ ਦੇ ਨਾਮ `ਤੇ ਇੱਕ ਵਟਸਐਪ ਗਰੁੱਪ ਬਣਾਇਆ ਗਿਆ ਸੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਜਦੋਂ ਮੁਲਜ਼ਮ ਨੇ ਮੈਸੇਜ ਗਰੁੱਪ ਵਿੱਚ ਪੋਸਟ ਕੀਤਾ ਤਾਂ ਉਸ ਨੇ ਹੰਗਾਮਾ ਕਰਕੇ ਮੈਸੇਜ ਡਿਲੀਟ ਕਰ ਦਿੱਤਾ ਅਤੇ ਕਿਹਾ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਇਹ ਲਿਖਿਆ ਸੀ। ਪਰ ਹੋਸ਼ ਆਉਣ ਤੋਂ ਬਾਅਦ ਉਸ ਨੇ ਮੈਸੇਜ ਡਿਲੀਟ ਕਰ ਦਿੱਤਾ। ਦੋਸ਼ੀ ਵਿਅਕਤੀ ਦਾ ਨਾਂ ਅਜਮੇਰ ਦੱਸਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਮੂਹ ਜਾਂ ਦੋਸ਼ੀ ਵਿਅਕਤੀ ਦਾ ਵਿਨੇਸ਼ ਫੋਗਾਟ ਨਾਲ ਕੋਈ ਸਬੰਧ ਨਹੀਂ ਹੈ। ਇਸ ਤੋਂ ਇਲਾਵਾ ਦੋਸ਼ੀ ਵਿਅਕਤੀ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 12 October,2024
ਅਣਪਛਾਤੇ ਵਿਅਕਤੀਆਂ ਕਾਂਗਰਸ ਦੇ ਜਿ਼ਲਾ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ਤੇ ਚਲਾਈਆਂ ਗੋਲੀਆਂ
ਅਣਪਛਾਤੇ ਵਿਅਕਤੀਆਂ ਕਾਂਗਰਸ ਦੇ ਜਿ਼ਲਾ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ਤੇ ਚਲਾਈਆਂ ਗੋਲੀਆਂ ਲੁਧਿਆਣਾ : ਸ਼ੁੱਕਰਵਾਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼ਹਿਰੀ ਸੰਜੇ ਤਲਵਾੜ ਦੀ ਸਾਊਥ ਸਿਟੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ `ਤੇ ਗੋਲੀਆਂ ਚਲਾ ਦਿੱਤੀਆਂ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ `ਚ ਕੋਈ ਜ਼ਖਮੀ ਨਹੀਂ ਹੋਇਆ ਹੈ।
Punjab Bani 12 October,2024
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 4 ਦੋਸੀ ਕਾਬੂ
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 4 ਦੋਸੀ ਕਾਬੂ, 3 ਦੇਸੀ ਪਿਸਟਲ 32 ਬੋਰ ਸਮੇਤ 8 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ ਸੰਗਰੂਰ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮਹਿੰਮ ਤਹਿਤ ਕਾਰਵਾਈ ਕਰਦੇ ਹੋਏ ਜਿਲਾ ਸੰਗਰੂਰ ਦੇ ਏਰੀਆ ਵਿੱਚ ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਵਿਉਤਬੰਦੀ ਕਰਦੇ 04 ਦੋਸੀ ਕਾਬੂ ਕਰਕੇ ਉਨ੍ਹਾਂ ਪਾਸੋਂ 03 ਪਿਸਟਲ ਦੇਸੀ 32 ਬੋਰ ਸਮੇਤ 08 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ ਕਰਵਾਏ ਗਏ ਹਨ । ਸ੍ਰ. ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰ. ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰ. ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸੰਗਰੂਰ ਸਮੇਤ ਪੁਲਿਸ ਪਾਰਟੀ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਦੇ ਮੱਦੇਨਜਰ ਗਸਤ ਬਾ ਚੈਕਿੰਗ ਕਰ ਰਹੇ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ (1) ਧਰਮਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਕੋਕਰੀ ਕਲਾਂ ਜਿਲਾ ਮੋਗਾ, (2) ਜਗਸੀਰ ਸਿੰਘ ਉਰਫ ਗੱਗੀ ਪੁੱਤਰ ਸੁਰਜੀਤ ਸਿੰਘ ਵਾਸੀ ਤੁੰਗਾ ਜਿਲਾ ਸੰਗਰੂਰ, (3) ਮਨਪ੍ਰੀਤ ਸਿੰਘ ਉਰਫ ਰੋਹਿਤ ਪੁੱਤਰ ਰਣਜੀਤ ਸਿੰਘ ਵਾਸੀ ਮਾਜਰੀ ਜਿਲਾ ਲੁਧਿਆਣਾ, (4) ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਕੁਲਵੰਤ ਸਿੰਘ ਵਾਸੀ ਤਖਾਣਵੱਧ ਜਿਲਾ ਮੋਗਾ ਅਤੇ (5) ਜਸ਼ਨਦੀਪ ਸਿੰਘ ਉਰਫ ਜੱਸੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਲਕ ਜਿਲਾ ਲੁਧਿਆਣਾ ਨੇ ਰਲ੍ਹ ਕੇ ਮਾਸਟਰਮਾਇੰਡ ਧਰਮਪ੍ਰੀਤ ਸਿੰਘ ਉਰਫ ਗੋਪੀ ਦੇ ਪਲਾਨ ਮੁਤਾਬਿਕ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਉਕਤਾਨ ਸੰਗਰੂਰ ਦੇ ਕਿਸੇ ਘਰ ਵਿੱਚ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਪਾਸ ਨਜਾਇਜ ਅਸਲਾ ਅਤੇ ਮਾਰੂ ਹਥਿਆਰ ਵੀ ਹਨ। ਮੁਖਬਰ ਖਾਸ ਦੀ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 131 ਮਿਤੀ 12.10.2024 ਅ/ਧ 310(4),310(5) BNS ਅਤੇ 25/54/59 ਅਸਲਾ ਐਕਟ ਥਾਣਾ ਸਦਰ ਸੰਗਰੂਰ ਬਰਖਿਲਾਫ ਦੋਸੀਆਨ ਉਕਤਾਨ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ । ਦੌਰਾਨੇ ਤਫਤੀਸ਼ ਰੇਡ ਕਰਕੇ ਲਿੰਕ ਰੋਡ ਕੁਲਾਰ ਖੁਰਦ ਪਾਸ ਝਾੜੀਆਂ ਵਿੱਚ ਲੁੱਕ ਕੇ ਬੈਠੇ ਜਗਸੀਰ ਸਿੰਘ ਉਰਫ ਗੱਗੀ, ਮਨਪ੍ਰੀਤ ਸਿੰਘ ਉਰਫ ਰੋਹਿਤ, ਮਨਪ੍ਰੀਤ ਸਿੰਘ ਉਰਫ ਮੰਨਾ ਅਤੇ ਜਸ਼ਨਦੀਪ ਸਿੰਘ ਉਰਫ ਜੱਸੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਲਕ ਜਿਲਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ 03 ਦੇਸੀ ਪਿਸਟਲ 32 ਬੋਰ, 08 ਜਿੰਦਾ ਕਾਰਤੂਸ ਅਤੇ ਕਿਰਪਾਨ ਬ੍ਰਾਮਦ ਕਰਵਾਈ ਗਈ। ਦੋਸੀਆਨ ਦੀ ਪੁੱਛ-ਗਿੱਛ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 12 October,2024
ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਪਿੰਡ ਸੁੱਖੇਵਾਲ ਨੇੜੇ ਕਾਊਂਟਰ ਇੰਟੈਲੀਜੈਂਸ ਕੀਤੀ 10 ਕਿਲੋ 400 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ
ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਪਿੰਡ ਸੁੱਖੇਵਾਲ ਨੇੜੇ ਕਾਊਂਟਰ ਇੰਟੈਲੀਜੈਂਸ ਕੀਤੀ 10 ਕਿਲੋ 400 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਪਿੰਡ ਸੁੱਖੇਵਾਲ ਨੇੜੇ 10 ਕਿਲੋ 400 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਪਤਾ ਲੱਗਾ ਹੈ ਕਿ ਤਰਨਤਾਰਨ ਦਾ ਸੁਖਰਾਜ ਸਿੰਘ ਆਪਣੇ ਇਕ ਸਾਥੀ ਨਾਲ ਇਹ ਹੈਰੋਇਨ ਲੈਣ ਆਇਆ ਸੀ। ਪੁਲਿਸ ਨੇ ਮੌਕੇ ਤੋਂ ਇਕ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ ਜਦਕਿ ਸੁਖਰਾਜ ਆਪਣੇ ਇੱਕ ਸਾਥੀ ਨਾਲ ਸਕਾਰਪੀਓ ਕਾਰ `ਚ ਫਰਾਰ ਹੋ ਗਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
Punjab Bani 12 October,2024
ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ
ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ ਹਿਸਾਰ : ਹਰਿਆਣਾ `ਚ ਹਿਸਾਰ ਜਿ਼ਲ੍ਹੇ ਦੇ ਬਰਵਾਲਾ `ਚ ਮੇਲੇ `ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਮਜ਼ਦੂਰੀ ਮੰਗਣ `ਤੇ ਬੰਧਕ ਬਣਾਉਣ, ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਣ ਦੇ ਦੋਸ਼ `ਚ ਠੇਕੇਦਾਰ ਖਿਲਿਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਅਨੁਸਾਰ ਉੱਤਰ ਪ੍ਰਦੇਸ਼ ਤੋਂ 2 ਅਕਤੂਬਰ ਨੂੰ ਆਏ 11 ਮਜ਼ਦੂਰਾਂ ਦੇ ਪਿੰਡ ਬਨਭੌਰੀ ਮੇਲੇ `ਚ ਠੇਕੇਦਾਰ ਸਤੀਸ਼ ਜਾਂਗੜਾ ਲਈ ਕੰਮ ਕੀਤਾ ਸੀ।ਦੋਸ਼ ਹੈ ਕਿ ਮੇਲੇ ਦਾ ਕੰਮ ਪੂਰਾ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਮਜ਼ਦੂਰੀ ਦੇ ਪੈਸੇ ਮੰਗੇ ਤਾਂ ਸਤੀਸ਼ ਜਾਂਗੜਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਕ ਕਮਰੇ `ਚ ਬੰਧਕ ਬਣਾ ਕੇ ਰੱਖਿਆ। ਬਾਅਦ `ਚ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ। ਬਰਵਾਲਾ ਪੁਲਸ ਨੇ ਕਿਸੇ ਅਣਪਛਾਤੇ ਵਿਅਕਤੀ ਤੋਂ ਸੂਚਨਾ ਮਿਲਣ `ਤੇ ਉੱਥੋਂ ਛੁਡਵਾਇਆ ਸੀ। ਉਨ੍ਹਾਂ ਦੀ ਸ਼ਿਕਾਇਤ `ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 190, 191 (2), 115 (2), 127 (2), 308 (4), 351 (3) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ ।
Punjab Bani 12 October,2024
ਤਰਨਤਾਰਨ ਵਿਖੇ ਪੁਲਸ ਤੇ ਗੈਂਗਸਟਰਾਂ ਵਿਚਕਾਰ ਹੋਈ ਫਾਇਰਿੰਗ
ਤਰਨਤਾਰਨ ਵਿਖੇ ਪੁਲਸ ਤੇ ਗੈਂਗਸਟਰਾਂ ਵਿਚਕਾਰ ਹੋਈ ਫਾਇਰਿੰਗ ਤਰਨਤਾਰਨ : ਤਰਨਤਾਰਨ ਪੁਲਿਸ ਦੀ ਗੈਂਗਸਟਰ ਨਾਲ ਮੁਠਭੇੜ ਹੋਈ ਹੈ । ਗੋਇੰਦਵਾਲ ਸਾਹਿਬ ਨੇੜੇ ਦੋਹਾਂ ਪਾਸਿਓਂ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਫਾਇਰਿੰਗ ਦੌਰਾਨ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ ਹੈ। ਪੁਲਸ ਨੇ ਗੈਂਗਸਟਰ ਕਸ਼ਮੀਰ ਸਿੰਘ ਸੀਲੂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕਸ਼ਮੀਰ ਸ਼ੀਲੂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਲੁੱਟ ਦੀ ਘਟਨਾ ‘ਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਬੈਂਕ ਲੁੱਟ ‘ਚ ਸ਼ਾਮਿਲ ਸੀ ਅਤੇ ਸਾਨੂੰ ਪਤਾ ਲੱਗਿਆ ਕਿ ਉਹ ਇੱਥੇ ਘੁੰਮ ਰਿਹਾ ਹੈ ਜਿਸ ਨੂੰ ਕਾਬੂ ਕਰਨ ਲਈ ਅਸੀਂ ਇੱਥੇ ਆਏ ਸੀ ।
Punjab Bani 12 October,2024
ਬੀ. ਐਸ. ਐਫ. ਕੀਤੀ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਅੱਧਾ ਕਿੱਲੋ ਹੈਰੋਇਨ ਬਰਾਮਦ
ਬੀ. ਐਸ. ਐਫ. ਕੀਤੀ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਅੱਧਾ ਕਿੱਲੋ ਹੈਰੋਇਨ ਬਰਾਮਦ ਤਰਨਤਾਰਨ : ਪੰਜਾਬ ਵਿੱਚ ਬਾਰਡਰ ਸਕਿਓਰਿਟੀ ਫੋਰਸ ( ਬੀ. ਐਸ. ਐਫ.) ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਇਸ ਦੇ ਨਾਲ ਹੀ ਪਾਕਿਸਤਾਨੀ ਡਰੋਨ ਵੀ ਬਰਾਮਦ ਹੋਇਆ ਹੈ। ਇਹ ਖੇਪ ਰਾਤ ਸਮੇਂ ਡਰੋਨ ਰਾਹੀਂ ਸਰਹੱਦ ’ਤੇ ਬੀਐਸਐਫ ਚੌਕੀ ਜੋਗਿੰਦਰ ਸਿੰਘ ਕੋਲ ਸੁੱਟੀ ਗਈ । ਬੀ. ਐਸ. ਐਫ. ਦੇ ਜਵਾਨਾਂ ਨੇ ਤਰਨਤਾਰਨ ਦੇ ਪਿੰਡ ਕਾਲਸ ਤੋਂ 13. 160 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਛੇ ਬੋਤਲਾਂ ਵਿੱਚ ਪੈਕ ਕੀਤੀ ਗਈ ਸੀ, ਜਿਸ ਵਿੱਚ ਪੀਲੀ ਟੇਪ ਲੱਗੀ ਹੋਈ ਸੀ। ਪੁਲਿਸ ਨੇ ਦੱਸਿਆ ਕਿ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ। ਬੀਐਸਐਫ ਨੇ ਨਸ਼ੇ ਦੀ ਇਹ ਖੇਪ ਨਸ਼ਾ ਤਸਕਰਾਂ ਦੇ ਹੱਥ ਲੱਗਣ ਤੋਂ ਪਹਿਲਾਂ ਹੀ ਬਰਾਮਦ ਕਰ ਲਈ ਸੀ।ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਕਿਸ ਤਸਕਰੀ ਗਰੋਹ ਨੇ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ। ਇਸ ਤੋਂ ਇਲਾਵਾ ਬੀਐਸਐਫ ਨੇ ਪਿੰਡ ਨੌਸ਼ਹਿਰਾ ਨੇੜੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਵੀ ਕਬਜ਼ੇ ਵਿੱਚ ਲਿਆ ਹੈ। ਇਹ ਜੁਗਾਡੂ ਕਿਸਮ ਦਾ ਡਰੋਨ ਹੈ ਜਿਸ ਨੂੰ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਖੇਤਰ ਵਿੱਚ ਭੇਜਿਆ ਸੀ। ਕਿਸੇ ਖਰਾਬੀ ਕਾਰਨ ਇਹ ਖੇਤਾਂ `ਚ ਡਿੱਗ ਗਿਆ ਅਤੇ ਸੂਚਨਾ ਮਿਲਣ `ਤੇ ਬੀ.ਐੱਸ.ਐੱਫ. ਨੇ ਕਾਬੂ ਕਰ ਲਿਆ ਹੈ।
Punjab Bani 12 October,2024
ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼ ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ -ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨਵਜੋਤ ਜੋਤਾ ਨੂੰ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਮੌਤ ਦੇ ਘਾਟ ਉਤਾਰਨ ਦਾ ਸੌਂਪਿਆ ਗਿਆ ਸੀ ਕੰਮ: ਡੀ ਜੀ ਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਰਾਜਸਥਾਨ ਅਧਾਰਤ ਸਪਲਾਇਰ ਵੱਲੋਂ ਮੁਲਜ਼ਮ ਨਵਜੋਤ ਜੋਤਾ ਤੱਕ ਪਹੰਚਾਉਣੀ ਸੀ ਹਥਿਆਰਾਂ ਦੀ ਖੇਪ: ਐਸ.ਐਸ.ਪੀ. ਦੀਪਕ ਪਾਰੀਕ ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ. ਏ. ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ । ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ-- ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ । ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸ ਏ ਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ । ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ. ਏ. ਐਸ. ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ । ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ । ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ ।
Punjab Bani 11 October,2024
ਪਤੀ ਨੇ ਚਾਕੂ ਮਾਰ ਮਾਰ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਪਤੀ ਨੇ ਚਾਕੂ ਮਾਰ ਮਾਰ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਗ੍ਰੀਨ ਫੀਲਡ ਇਲਾਕੇ `ਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਨਾਂ ਰੀਤੂ ਹੈ ਤੇ ਉਸਦੇ ਵਿਆਹ ਨੂੰ 10 ਸਾਲ ਹੋ ਚੱਲੇ ਹਨ ਅਤੇ ਉਸਦਾ ਇੱਕ ਅੱਠ ਸਾਲ ਦਾ ਪੁੱਤਰ ਵੀ ਹੈ। ਜਾਣਕਾਰੀ ਮੁਤਾਬਕ ਔਰਤ ਦੇ ਸਹੁਰੇ, ਦਿਓਰ ਤੇ ਪਤੀ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਕਈ ਵਾਰ ਪਰਿਵਾਰਿਕ ਮੈਂਬਰਾਂ ਨੇ ਬੈਠੇ ਕੇ ਇਨ੍ਹਾਂ ਦਾ ਰਾਜੀਨਾਮਾ ਵੀ ਕਰਵਾਇਆ ਸੀ ਪਰ ਘਰ `ਚ ਕਲੇਸ਼ ਚਲਦਾ ਰਹਿੰਦਾ ਸੀ ਤੇ ਅੱਜ ਸਵੇਰੇ ਤੜਕਸਾਰ, ਉਸ ਦੇ ਪਤੀ ਵੱਲੋਂ ਉਸ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉੱਥੇ ਹੀ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਜਿਸ ਪੁੱਤਰ ਨੇ ਜਨਮ ਲਿਆ ਸੀ ਉਹ ਦਿਵਿਆਂਗ ਸੀ ਜਿਸ ਕਾਰਨ ਉਨ੍ਹਾਂ ਦੀ ਧੀ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਅੱਜ ਉਸ ਨੂੰ ਦਰਦਨਾਕ ਮੌਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਏ ਦਿਨ ਉਸਦਾ ਦਿਓਰ, ਪਤੀ ਅਤੇ ਸਹੁਰਾ ਉਸ ਦੀ ਕੁੱਟ-ਮਾਰ ਕਰਦੇ ਸਨ। ਜਿਸ ਦੇ ਚਲਦੇ ਅੱਜ ਸਵੇਰੇ ਉਸ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉੱਥੇ ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਉਹ ਕਿਸੇ ਹੋਰ ਕੁੜੀ ਦੀ ਜ਼ਿੰਦਗੀ ਬਰਬਾਦ ਨਾ ਕਰ ਸਕਣ। ਉੱਥੇ ਹੀ ਮ੍ਰਿਤਕਾ ਦੇ ਮਾਸੂਮ ਪੁੱਤਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਸ ਦੀ ਮੰਮੀ ਦੇ ਨਾਲ ਰੋਜ਼ ਕੁੱਟ-ਮਾਰ ਕੀਤੀ ਜਾਂਦੀ ਸੀ ਅੱਜ ਸਵੇਰੇ ਵੀ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਉਸਦੇ ਪਾਪਾ ਵੱਲੋਂ ਉਹਦੀ ਮੰਮੀ ਨੂੰ ਚਾਕੂ ਮਾਰ ਦਿੱਤਾ ਗਿਆ । ਉੱਥੇ ਹੀ ਮੌਕੇ `ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗ੍ਰੀਨ ਫੀਲਡ ਇਲਾਕੇ `ਚ ਰੀਤੂ ਨਾਂ ਦੀ ਇੱਕ ਔਰਤ ਦਾ ਕਤਲ ਹੋ ਗਿਆ ਹੈ। ਅਸੀਂ ਮੌਕੇ `ਤੇ ਪੁੱਜੇ ਹਾਂ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਅਧਾਰ `ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਜੋ ਵੀ ਮੁਲਜ਼ਮ ਪਾਇਆ ਗਿਆ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 11 October,2024
ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ
ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਰਾਜਪੁਰਾ : ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ 7 ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸਾਜਰੁੱਖ ਖਾਨ ਵਾਸੀ ਪਿੰਡ ਨਰੜੂ ਨੇ ਬਿਆਨ ਦਰਜ ਕਰਵਾਏ ਕਿ ਉਸਦੇ ਪਿਤਾ ਗੁਲਜਾਰ ਮੁਹੰਮਦ ਨੇ ਪਿੰਡ ਵਿੱਚ ਮੈਂਬਰ ਪੰਚਾਇਤ ਲਈ ਕਾਗਜ਼ ਭਰੇ ਸਨ ਤਾਂ ਸਰਬਜੀਤ ਸਿੰਘ, ਰਾਜ, ਸਰਨਜੀਤ ਸਿੰਘ, ਜਤਿੰਦਰ ਸਿੰਘ, ਤਰਲੋਚਨ ਸਿੰਘ, ਤਾਰਾ ਸਿੰਘ, ਗੁਰਮੀਤ ਸਿੰਘ ਵਾਸੀਆਨ ਪਿੰਡ ਨਰੜੂ ਨੇ ਉਸਦੇ ਪਿਤਾ ਨੂੰ ਡਰਾਅ ਧਮਕਾ ਕੇ ਕਾਗਜ ਵਾਪਿਸ ਕਰਵਾ ਦਿੱਤੇ ਕਿਉਂਕਿ ਉਹ ਵਿਕਰਮਜੀਤ ਸਿੰਘ ਨੂੰ ਮੈਂਬਰ ਪੰਚਾਇਤ ਬਣਾਉਣਾ ਚਾਹੁੰਦੇ ਸਨ। ਜਿਸ ’ਤੇ ਬਾਅਦ ਵਿੱਚ ਕਹਿੰਦੇ ਕਿ ਗੁਲਜਾਰ ਮੁਹੰਮਦ ਪੈਸੇ ’ਚ ਵਿਕ ਗਿਆ ਅਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਕਰਕੇ ਉਨ੍ਹਾਂ ਤੋਂ ਤੰਗ ਹੋ ਕੇ ਉਸਦੇ ਪਿਤਾ ਨੇ ਕਣਕ ਵਾਲੀ ਦਵਾਈ ਖਾ ਲਈ ਤਾਂ ਉਸਦੀ ਸਿਹਤ ਵਿਗੜਦੀ ਦੇਖ ਸਿਵਲ ਹਸਪਤਾਲ ਰਾਜਪੁਰਾ ਇਲਾਜ ਲਈ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਜਦੋਂ ਉਹ ਪਟਿਆਲਾ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ’ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ’ਤੇ ਉਕਤ 7 ਜਣਿਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 11 October,2024
ਭਾਨਾ ਸਿੱਧੂ ਖਿਲਾਫ ਪਟਿਆਲਾ ਦੇ ਸਦਰ ਥਾਣੇ ਵਿੱਚ ਕੇਸ ਦਰਜ
ਭਾਨਾ ਸਿੱਧੂ ਖਿਲਾਫ ਪਟਿਆਲਾ ਦੇ ਸਦਰ ਥਾਣੇ ਵਿੱਚ ਕੇਸ ਦਰਜ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਥਾਣਾ ਸਦਰ ਵਿਖੇ ਯੂਟਿਊਬਰ ਭਾਨਾ ਸਿੱਧੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਸਿ਼ਕਾਇਤਕਰਤਾ ਪੂਨਮ ਸੁਆਮੀ ਦੇ ਅਨੁਸਾਰ ਭਾਨਾ ਸਿੱਧੂ ਅਤੇ ਉਸਦੇ ਸਾਥੀਆਂ ਦੇ ਦੁਆਰਾ ਉਨ੍ਹਾਂ ਦੀ ਡੇਰੇ ਦੀ ਜ਼ਮੀਨ ‘ਚ ਧੱਕੇ ਦੇ ਨਾਲ ਪੱਕੀ ਹੋਈ ਝੋਨੇ ਦੀ ਫਸਲ ਵੱਢੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੀੜਤਾਂ ਨੇ ਆਪਣੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਪਿੰਡ ਤੇਜਾਂ ਵਿੱਚ ਉਨ੍ਹਾਂ ਦੀ ਕੁੱਲ ਜ਼ਮੀਨ 106 ਏਕੜ ਵਿੱਚੋਂ 36 ਏਕੜ ਜ਼ਮੀਨ ਜਿਸ ਦੇ ਵਿੱਚ ਅਸੀਂ ਝੋਨਾ ਬੀਜਿਆ ਹੋਇਆ ਸੀ ਅਤੇ ਜਦੋਂ 7 ਤਰੀਕ ਨੂੰ ਅਸੀਂ ਆਪਣੇ ਪਿੰਡ ਫਸਲ ਦੇਖਣ ਦੇ ਲਈ ਗਏ ਤਾਂ ਸਾਡੇ ਖੇਤਾਂ ਦੇ ਵਿੱਚ ਅਮਨ ਸਿੱਧੂ, ਭਾਨਾ ਸਿੱਧੂ ਅਤੇ ਉਸਦੀ ਭੈਣ ਪਾਲ ਕੌਰ ਸਮੇਤ ਅੱਠ ਤੋਂ ਨੌ ਵਿਅਕਤੀ ਸਾਡੀ ਫਸਲ ਵੱਢ ਰਹੇ ਸਨ ਅਤੇ ਜਦੋਂ ਅਸੀਂ ਇਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਵਿਅਕਤੀ ਸਾਡੇ ਗਲ ਪੈ ਗਏ ਅਤੇ ਕੁੱਟਣ ਮਾਰਨ ਦੀ ਕੋਸ਼ਿਸ਼ ਕਰਨ ਲੱਗੇ, ਅਤੇ ਅਸੀਂ ਆਪਣੀ ਜਾਨ ਬਚਾ ਕੇ ਗੱਡੀ ਵਿੱਚ ਸਵਾਰ ਹੋ ਕੇ ਆਉਣ ਲੱਗੇ ਤਾਂ ਇਹਨਾਂ ਨੇ ਸਾਡੀ ਗੱਡੀ ਦੇ ਅੱਗੇ ਗੱਡੀ ਲਗਾ ਕੇ ਰੋਕ ਕੇ ਸਾਨੂੰ ਘੇਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਇਸ ਤੋਂ ਬਾਅਦ ਅਸੀਂ ਆਪਣੇ ਘਰ ਚਲੇ ਗਏ। ਆਪਣੇ ਬਿਆਨਾਂ ਵਿੱਚ ਪੂਨਮ ਸੁਆਮੀ ਦੁਆਰਾ ਇਹ ਵੀ ਲਿਖਵਾਇਆ ਗਿਆ ਕਿ ਜਦੋਂ ਉਹ ਗੱਡੀ ਵਿੱਚ ਵਾਪਸ ਜਾ ਰਹੇ ਸਨ ਤਾਂ ਅਮਨ ਸਿੱਧੂ ਦਵਿੰਦਰ ਕੰਬੋਜ ਬੰਟੀ ਸਰਾਂ ਨੇ ਸਾਡਾ ਪਿੱਛਾ ਵੀ ਕੀਤਾ। ਫਿਲਹਾਲ ਪੁਲਿਸ ਵੱਲੋਂ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਸੱਤ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
Punjab Bani 11 October,2024
ਵਿਜੀਲੈਂਸ ਬਿਊਰੋ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 11 ਅਕਤੂਬਰ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜਿ਼ਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ `ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐਨ.ਡੀ.ਪੀ.ਐਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ `ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ। ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 11 October,2024
ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦੇ ਨੌਜਵਾਨ ਜਸਪ੍ਰੀਤ ਨੇ ਲਿਆ ਫਾਹਾ
ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦੇ ਨੌਜਵਾਨ ਜਸਪ੍ਰੀਤ ਨੇ ਲਿਆ ਫਾਹਾ ਮਾਛੀਵਾੜਾ ਸਾਹਿਬ : ਪੰਜਾਬ ਦੇ ਸ਼ਹਿਰ ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ ਵਿਚ ਹੀ ਗਲੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਮਾਛੀਵਾੜਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਵੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ, ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ, ਜਿਸ ਕਾਰਨ ਉਹ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਰਿਹਾ ਹੈ । ਉਸ ਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਈਡ ਨੋਟ ਦੇ ਅਖੀਰ ਵਿਚ ਉਸ ਨੇ ਕਿਹਾ, `ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ ।
Punjab Bani 11 October,2024
ਫੌਜੀ ਦੀ ਪਤਨੀ ਦਾ ਕਤਲ ਹੋਣ ਤੇ ਪਰਿਵਾਰਕ ਮੈਂਬਰਾਂ ਲਾਸ਼ ਚੌਂਕ ਵਿਚ ਰੱਖ ਪਾਇਆ ਭੜਥੂ
ਫੌਜੀ ਦੀ ਪਤਨੀ ਦਾ ਕਤਲ ਹੋਣ ਤੇ ਪਰਿਵਾਰਕ ਮੈਂਬਰਾਂ ਲਾਸ਼ ਚੌਂਕ ਵਿਚ ਰੱਖ ਪਾਇਆ ਭੜਥੂ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੈਨਪੁਰੀ ‘ਚ ਕਰਹਲ ਚੌਰਾਹੇ ਨੇੜੇ ਮੁਹੱਲਾ ਸਿ਼ੰਗਾਰ ਨਗਰ ‘ਚ ਕਿਰਾਏ ‘ਤੇ ਰਹਿਣ ਵਾਲੀ ਫੌਜੀ ਦੀ ਪਤਨੀ ਦਾ ਕਤਲ ਹੋ ਜਾਣ ਤੇ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਲਾਸ਼ ਚੌਂਕ ਵਿਚ ਰੱਖ ਕੇ ਹੰਗਾਮਾ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਪਤਨੀ ਦੇ ਕਾਤਲ ਪਤੀ ਅਤੇ ਉਸ ਦੇ ਜੀਜਾ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਦੋਸ਼ੀ ਸਿਪਾਹੀ ‘ਤੇ ਆਪਣੀ ਪਤਨੀ ਨੂੰ ਵਰਗਲਾ ਕੇ ਘਰੋਂ ਭਜਾ ਕੇ ਲਿਜਾਣ, ਕਤਲ ਕਰਨ ਅਤੇ ਲਾਸ਼ ਮਥੁਰਾ ‘ਚ ਸੁੱਟਣ ਦਾ ਦੋਸ਼ ਸੀ। ਫਿਲਹਾਲ ਪੁਲਸ ਨੇ ਦੋਸ਼ੀ ਫੌਜੀ ਦੇ ਪਤੀ ਅਤੇ ਉਸ ਦੇ ਜੀਜਾ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ।ਜਾਣਕਾਰੀ ਮੁਤਾਬਕ ਘਿਰੌਰ ਥਾਣਾ ਖੇਤਰ ਦੇ ਨਹਿਲੀ ਨਿਵਾਸੀ ਫੌਜੀ ਗੌਰਵ ਚੌਹਾਨ ਦੀ ਪਤਨੀ ਸਰਿਤਾ ਆਪਣੇ ਪਤੀ ਅਤੇ ਸਹੁਰੇ ਤੋਂ ਵੱਖ ਰਹਿੰਦੀ ਸੀ ਅਤੇ ਮੈਨਪੁਰੀ ਦੇ ਮੁਹੱਲਾ ਸ਼ਿੰਗਾਰ ਨਗਰ ‘ਚ ਆਪਣੇ ਇਕ ਬੱਚੇ ਨਾਲ ਕਿਰਾਏ ‘ਤੇ ਰਹਿੰਦੀ ਸੀ । ਪਤਨੀ ਨੇ ਦੋਸ਼ ਲਾਇਆ ਕਿ ਉਸ ਦਾ ਸਿਪਾਹੀ ਪਤੀ ਦੂਜੀ ਔਰਤ ਨੂੰ ਰੱਖਦਾ ਹੈ । ਇਸ ਸਬੰਧੀ ਕਈ ਵਾਰ ਪੰਚਾਇਤਾਂ ਵੀ ਕਰਵਾਈਆਂ ਗਈਆਂ ਪਰ ਗੱਲ ਸਿਰੇ ਨਹੀਂ ਚੜ੍ਹੀ, ਜਿਸ ਤੋਂ ਬਾਅਦ ਉਹ ਮੈਨਪੁਰੀ ਦੇ ਕਰਹਲ ਚੌਰਾਹੇ ‘ਤੇ ਮੁਹੱਲੇ ‘ਚ ਕਿਰਾਏ ‘ਤੇ ਕਮਰਾ ਲੈ ਕੇ ਵੱਖ ਰਹਿਣ ਲੱਗੀ ।
Punjab Bani 11 October,2024
ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ
ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਸੋਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਆਰੀਅਨ ਅਤੇ ਵਿਸ਼ੇਸ਼ ਸੋਨੀਪਤ ਦੇ ਪਿੰਡ ਰਾਜਪੁਰ ਦੇ ਰਹਿਣ ਵਾਲੇ ਹਨ। ਪੁਲੀਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਤਾਂ ਜੋ ਹੋਰ ਵਾਰਦਾਤਾਂ ਦਾ ਖੁਲਾਸਾ ਹੋ ਸਕੇ। ਦਰਅਸਲ, ਸੋਨੀਪਤ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਪਸੀ ਰੰਜਿਸ਼ ਨੇ ਦੋ ਦੋਸਤਾਂ ਨੂੰ ਅਪਰਾਧੀ ਬਣਾ ਦਿੱਤਾ। ਦੱਸ ਦੇਈਏ ਕਿ ਪਿੰਡ ਰਾਜਪੁਰ ਦੇ ਵਸਨੀਕ ਵਿਸ਼ੇਸ਼ ਅਤੇ ਆਰੀਅਨ ਦੋਵੇਂ ਦੋਸਤ ਸਨ ਪਰ ਪਿੰਡ ਵਿੱਚ ਹੀ ਆਪਸੀ ਰੰਜਿਸ਼ ਕਾਰਨ ਦੋਵਾਂ ਨੇ ਹਥਿਆਰ ਚੁੱਕ ਲਏ ਅਤੇ ਇੱਕ ਵਿਅਕਤੀ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੋਲੀ ਲੱਗੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪਰ ਪੁਲਿਸ ਵਿਸ਼ੇਸ਼ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ । ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਵਿਸ਼ੇਸ਼ ਨੇ ਆਪਣੇ ਦੋਸਤ ਆਰੀਅਨ ਨਾਲ ਮਿਲ ਕੇ ਫ਼ਰਾਰ ਹੋਣ ਲਈ ਡਕੈਤੀ ਦੀ ਯੋਜਨਾ ਬਣਾਈ ਅਤੇ 2 ਨੂੰ ਸਮਾਲਖਾ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਕਰਨਾਲ ਦੇ ਵਿਚਕਾਰ ਸਥਿਤ ਪੈਟਰੋਲ ਪੰਪ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਫਿਲਹਾਲ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ, ਤਾਂ ਜੋ ਵਾਰਦਾਤਾਂ ਦਾ ਖੁਲਾਸਾ ਹੋ ਸਕੇ ।
Punjab Bani 11 October,2024
ਕਾਂਗਰਸ ਦੇ ਸਾਬਕਾ ਕੌਂਸਲਰ ਦਾ ਗੋਲੀ ਮਾਰ ਕੇ ਕਤਲ
ਕਾਂਗਰਸ ਦੇ ਸਾਬਕਾ ਕੌਂਸਲਰ ਦਾ ਗੋਲੀ ਮਾਰ ਕੇ ਕਤਲ ਉਜੈਨ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਉਜੈਨ `ਚ ਸ਼ੁੱਕਰਵਾਰ ਸਵੇਰੇ ਕਾਂਗਰਸ ਦੇ ਇਕ ਸਾਬਕਾ ਕੌਂਸਲਰ ਦਾ ਉਨ੍ਹਾਂ ਦੇ ਘਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਪਤਨੀ ਨੂੰ ਹਿਰਾਸਤ `ਚ ਲੈ ਲਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਨੀਲਗੰਗਾ ਥਾਣਾ ਖੇਤਰ ਦੇ ਅਧੀਨ ਵਜ਼ੀਰ ਪਾਰਕ ਕਾਲੋਨੀ `ਚ ਸਵੇਰੇ 5 ਵਜੇ ਹਾਜ਼ੀ ਕਲੀਮ ਖਾਨ ਉਰਫ਼ ਗੁੱਡੂ (60) ਨੂੰ ਉਨ੍ਹਾਂ ਦੇ ਘਰ ਸਿਰ `ਚ ਗੋਲੀ ਮਾਰ ਦਿੱਤੀ ਗਈ ।
Punjab Bani 11 October,2024
ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ
ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ ਫਗਵਾੜਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਿਟੀ ਫਗਵਾੜਾ ਦੇ ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫੜਿਆ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਜਲੰਧਰ ਵਿਜੀਲੈਂਸ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਥਾਣਾ ਸਿਟੀ ਫਗਵਾੜਾ ਦੇ ਐਸ. ਐਚ. ਓ. ਜਤਿੰਦਰ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ `ਚ ਫੜ ਲਿਆ ਗਿਆ ਹੈ। ਇਸ ਸਬੰਧੀ ਬਹੁਤ ਜਲਦ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ । ਦੱਸਣਯੋਗ ਹੈ ਕਿਪੰਜਾਬ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਵੱਖ-ਵੱਖ ਸਮੇਂ `ਤੇ ਕਾਰਵਾਈ ਕਰਦਿਆਂ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਫੜਿਆ ਜਾਂਦਾ ਰਹਿੰਦਾ ਹੈ ।
Punjab Bani 11 October,2024
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦਿੱਤਾ ਮਾਂ ਕਾਲੀ ਦੇਵੀ ਦਾ ਮੁਕਟ ਬੰਗਲਾਦੇਸ਼ ਦੇ ਸਤਖੀਰਾ ਦੇ ਜੇਸ਼ੋਰੇਸ਼ਵਰੀ ਮੰਦਿਰ ਤੋਂ ਹੋਇਆ ਚੋਰੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦਿੱਤਾ ਮਾਂ ਕਾਲੀ ਦੇਵੀ ਦਾ ਮੁਕਟ ਬੰਗਲਾਦੇਸ਼ ਦੇ ਸਤਖੀਰਾ ਦੇ ਜੇਸ਼ੋਰੇਸ਼ਵਰੀ ਮੰਦਿਰ ਤੋਂ ਹੋਇਆ ਚੋਰੀ ਬੰਗਲਾਦੇਸ਼ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦਿੱਤਾ ਗਿਆ ਮਾਂ ਕਾਲੀ ਦੇਵੀ ਦਾ ਮੁਕਟ ਬੰਗਲਾਦੇਸ਼ ਦੇ ਸਤਖੀਰਾ ਦੇ ਜੇਸ਼ੋਰੇਸ਼ਵਰੀ ਮੰਦਿਰ ਤੋਂ ਦੇਵੀ ਕਾਲੀ ਦਾ ਮੁਕਟ ਚੋਰੀ ਹੋ ਗਿਆ ਹੈ। ਇਥੇ ਹੀ ਬਸ ਨਹੀਂ ਇਹ ਵੀ ਦੱਸਣਯੋਗ ਹੈ ਕਿ ਜਦੋਂ ਤੋਂ ਮੁਹੰਮਦ ਯੂਨਸ ਦੀ ਸਰਕਾਰ ਬੰਗਲਾਦੇਸ਼ ਵਿੱਚ ਸੱਤਾ ਵਿੱਚ ਆਈ ਹੈ ਹਿੰਦੂਆਂ ਵਿਰੁੱਧ ਅੱਤਿਆਚਾਰ ਵਧ ਗਏ ਹਨ। ਬੰਗਲਾਦੇਸ਼ ਵਿੱਚ ਪੀ. ਐਮ. ਮੋਦੀ ਵੱਲੋਂ ਯੂਨਸ ਸਰਕਾਰ ਨੂੰ ਦਿੱਤੇ ਵਿਸ਼ੇਸ਼ ਤੋਹਫ਼ੇ ਨੂੰ ਵੀ ਸਹੀ ਢੰਗ ਨਾਲ ਸੰਭਾਲਿਆ ਨਹੀਂ ਗਿਆ।
Punjab Bani 11 October,2024
ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ ਰਿਪੋਰਟ
ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ ਰਿਪੋਰਟ ਨਵੀਂ ਦਿੱਲੀ : ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਵਿਚ 3 ਕਰੋੜ 10 ਲੱਖ ਤੋਂ ਵੱਧ ਲੋਕਾਂ ਦੇ ਪਾਸਵਰਡ ਤੇ ਪਰਸਨਲ ਡਾਟਾ ਚੋਰੀ ਹੋ ਗਿਆ ਹੈ। ਇਹ ਪ੍ਰਗਟਾਵਾ ਐਨ ਡੀ ਟੀ ਵੀ ਨੇ ਆਪਣੀ ਇਕ ਰਿਪੋਰਟ ਵਿਚ ਕੀਤਾ ਹੈ ।
Punjab Bani 11 October,2024
ਪਾਕਿਸਤਾਨ ਦੇ ਬਲੋਚਿਸਤਾਨ `ਚ ਹਥਿਆਰਬੰਦ ਲੋਕਾਂ ਕੋਲੇ ਦੀ ਖਾਨ `ਤੇ ਹਮਲਾ ਕਰ 20 ਲੋਕਾਂ ਨੂੰ ਮੌਤ ਦੇ ਘਾਟ
ਪਾਕਿਸਤਾਨ ਦੇ ਬਲੋਚਿਸਤਾਨ `ਚ ਹਥਿਆਰਬੰਦ ਲੋਕਾਂ ਕੋਲੇ ਦੀ ਖਾਨ `ਤੇ ਹਮਲਾ ਕਰ 20 ਲੋਕਾਂ ਨੂੰ ਮੌਤ ਦੇ ਘਾਟ ਇਸਲਾਮਾਬਾਦ : ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਬਲੋਚਿਸਤਾਨ ਦੇ ਦੁਕੀ ਇਲਾਕੇ ਵਿਚ ਸਥਿਤ ਕੋਲੇ ਦੀ ਖਾਨ `ਚ ਹਥਿਆਰਬੰਦ ਲੋਕਾਂ ਨੇ ਕੋਲੇ ਦੀ ਖਾਨ `ਤੇ ਹਮਲਾ ਕਰ ਕਰਕੇ ਹੁਣ ਤੱਕ 20 ਲੋਕਾਂ ਨੂੰ ਮੌਤ ਦੇ ਘਾਟ ਲਾਹੁਣ ਦੀ ਸੂਚਨਾ ਹੈ। ਉਪਰਕਤ ਖੇਤਰ ਵਿਚ ਜੁਨੈਦ ਕੋਲਾ ਕੰਪਨੀ ਦੀਆਂ ਖਾਨਾਂ `ਤੇ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਦਿੱਤਾ।ਪੁਲਸ ਅਧਿਕਾਰੀ ਹੁਮਾਯੂੰ ਖਾਨ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਲੈਸ ਲੋਕਾਂ ਨੇ ਸ਼ੁੱਕਰਵਾਰ ਤੜਕੇ ਖਾਨ `ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਖਾਨ `ਤੇ ਰਾਕੇਟ ਅਤੇ ਗ੍ਰੇਨੇਡ ਨਾਲ ਹਮਲਾ ਵੀ ਕੀਤਾ ਗਿਆ। ਡਾਕਟਰ ਜੌਹਰ ਖਾਨ ਸ਼ਾਦੀਜ਼ਈ ਅਨੁਸਾਰ ਜ਼ਿਲ੍ਹਾ ਹਸਪਤਾਲ ਵਿੱਚ ਹੁਣ ਤੱਕ 20 ਲਾਸ਼ਾਂ ਅਤੇ ਛੇ ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ।
Punjab Bani 11 October,2024
ਦਿੱਲੀ ਪੁਲਸ ਕੀਤੀ ਪੱਛਮੀ ਦਿੱਲੀ ’ਚ ਇੱਕ ਕਿਰਾਏ ਦੀ ਦੁਕਾਨ ਵਿਚੋਂ 208 ਕਿੱਲੋ ਕੋਕੀਨ ਜ਼ਬਤ
ਦਿੱਲੀ ਪੁਲਸ ਕੀਤੀ ਪੱਛਮੀ ਦਿੱਲੀ ’ਚ ਇੱਕ ਕਿਰਾਏ ਦੀ ਦੁਕਾਨ ਵਿਚੋਂ 208 ਕਿੱਲੋ ਕੋਕੀਨ ਜ਼ਬਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ ਨੇ ਪੱਛਮੀ ਦਿੱਲੀ ’ਚ ਇੱਕ ਕਿਰਾਏ ਦੀ ਦੁਕਾਨ ਵਿਚੋਂ 208 ਕਿੱਲੋ ਕੋਕੀਨ ਜ਼ਬਤ ਕੀਤੀ ਹੈ, ਜਿਸ ਦੀ ਕੀਮਤ 2,080 ਕਰੋੜ ਰੁਪਏ ਬਣਦੀ ਹੈ। ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਇੱਕ ਹਫ਼ਤੇ ਅੰਦਰ ਬਰਾਮਦ ਕੀਤੀ ਨਸ਼ਿਆਂ ਦੀ ਇਹ ਦੂਜੀ ਵੱਡੀ ਖੇਪ ਹੈ। ਇਹ ਨਸ਼ੀਲਾ ਪਦਾਰਥ ਸਨੈਕਸ ਵਾਲੇ ਪਲਾਸਟਿਕ ਦੇ ਪੈਕਟਾਂ ਜਿਨ੍ਹਾਂ ’ਤੇ ‘ਟੇਸਟੀ ਟਰੀਟ’ ਅਤੇ ‘ਚਟਪਟਾ ਮਿਕਸਚਰ’ ਲਿਖਿਆ ਸੀ, ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਅਧਿਕਾਰੀ ਮੁਤਾਬਕ ਪੱਛਮੀ ਦਿੱਲੀ ਦੇ ਰਮੇਸ਼ ਨਗਰ ਇਲਾਕੇ ’ਚ ਇੱਕ ਛੋਟੀ ਦੁਕਾਨ ਅੰਦਰੋਂ ਡੱਬਿਆਂ ਵਿੱਚੋਂ ਅਜਿਹੇ 20-25 ਪੈਕਟ ਬਰਾਮਦ ਕੀਤੇ ਗਏ ਹਨ। ਦੁਕਾਨ ਮਾਲਕ ਸਣੇ ਦੋ ਜਣਿਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ’ਚ ਲਿਆ ਗਿਆ ਹੈ।
Punjab Bani 11 October,2024
ਸਰਦੂਲਗੜ੍ਹ ਹਲਕੇ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੋ ਭਰਾ ਨੇ ਕੀਤਾ ਆਪਣੇ ਵੱਡੇ ਭਰਾ ਦਾ ਕਤਲ
ਸਰਦੂਲਗੜ੍ਹ ਹਲਕੇ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੋ ਭਰਾ ਨੇ ਕੀਤਾ ਆਪਣੇ ਵੱਡੇ ਭਰਾ ਦਾ ਕਤਲ ਸਰਦੂਲਗੜ੍ਹ : ਪੰਜਾਬ ਦੇ ਸ਼ਹਿਰ ਸਰਦੂਲਗੜ੍ਹ ਹਲਕੇ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੋ ਭਰਾ ਵੱਲੋਂ ਆਪਣੇ ਵੱਡੇ ਭਰਾ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਉਪ ਕਪਤਾਨ ਪੁਲਸ ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਐਸ ਆਈ ਬਲਦੇਵ ਸਿੰਘ ਮੁੱਖ ਅਫ਼ਸਰ ਥਾਣਾ ਝੁਨੀਰ ਟੀਮ ਦੇ ਨਾਲ ਇਲਾਕੇ ਵਿੱਚ ਗਸ਼ਤ ‘ਤੇ ਸੀ ਤਾਂ ਜਦੋਂ ਪੁਲਸ ਪਾਰਟੀ ਪਿੰਡ ਭੰਮੇ ਕਲਾਂ ਪਹੁੰਚੀ ਤਾਂ ਕਿਰਨਪਾਲ ਕੌਰ ਪਤਨੀ ਗੁਰਪ੍ਰੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਭੰਮੇ ਕਲਾਂ ਨੇ ਮੁੱਖ ਅਫ਼ਸਰ ਝੁਨੀਰ ਨੂੰ ਇਤਲਾਹ ਦਿੱਤੀ ਕਿ ਉਸ ਦੇ ਘਰ ਵਾਲਾ ਗੁਰਪ੍ਰੀਤ ਸਿੰਘ ਅਤੇ ਉਸ ਦਾ ਦਿਉਰ ਜਸਪ੍ਰੀਤ ਸਿੰਘ ਜੋ ਦੋਨੋਂ ਬਾਹਰੋਂ ਸ਼ਰਾਬ ਪੀ ਕੇ ਤਕਰੀਬਨ ਰਾਤ ਸਾਢੇ ਅੱਠ ਵਜੇ ਘਰ ਆਏ ਸੀ।ਦੋਨੋਂ ਭਰਾ ਇੱਕ ਹੀ ਮਕਾਨ ਵਿੱਚ ਬਣੇ ਦੋ ਅਲੱਗ ਅਲੱਗ ਕਮਰਿਆਂ ਵਿੱਚ ਰਹਿੰਦੇ ਸਨ। ਦੋਨੇ ਭਰਾਵਾਂ ਦੀ ਆਪਸ ਵਿੱਚ ਲੜਾਈ ਹੋ ਗਈ । ਲੜਾਈ ਦੌਰਾਨ ਜਸਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਦੇ ਸਿਰ ਵਿੱਚ ਘੋਟਣਾ ਮਾਰਿਆ ਅਤੇ ਫ਼ਿਰ ਛਾਤੀ ਵਿੱਚ ਘੋਟਣੇ ਦਾ ਵਾਰ ਕੀਤਾ ਅਤੇ ਘਰੋਂ ਭੱਜ ਗਿਆ। ਕੁੱਝ ਸਮੇਂ ਬਾਅਦ ਆ ਕੇ ਦੁਆਰਾ ਫ਼ਿਰ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਉਪਰ ਘੋਟਣੇ ਨਾਲ ਵਾਰ ਕੀਤੇ ਅਤੇ ਕਿਰਨ ਪਾਲ ਕੌਰ ਵੱਲ ਵੀ ਘੋਟਣੇ ਦਾ ਵਾਰ ਕੀਤਾ ਪਰ ਉਹ ਬਚ ਗਈ। ਉਸ ਬਾਅਦ ਜਸਪ੍ਰੀਤ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ।ਕਤਲ ਦਾ ਕਾਰਨ ਦੋਨੇ ਭਰਾਵਾਂ ਦੇ ਸਾਂਝੇ ਮਕਾਨ ‘ਤੇ ਲਿਆ ਕਰਜ਼ ਸੀ, ਜਿਸ ਦੀਆਂ ਕਿਸ਼ਤਾਂ ਭਰਨ ਸਬੰਧੀ ਦੋਨਾਂ ਵਿੱਚ ਝਗੜਾ ਹੋ ਗਿਆ। ਇਸ ਸਬੰਧੀ ਪੁਲਿਸ ਨੇ ਮੁਕੱਦਮਾ ਦਰਜ ਕਰ ਦੋਸ਼ੀ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇਂ ਵਰਤਦਿਆਂ ਹਥਿਆਰ ਬਰਾਮਦ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 10 October,2024
ਜੀਜੇ ਨੇ ਉਤਾਰਿਆ ਆਪਣੇ ਸਾਲੇ ਨੂੰ ਮੌਤ ਦੇ ਘਾਟ
ਜੀਜੇ ਨੇ ਉਤਾਰਿਆ ਆਪਣੇ ਸਾਲੇ ਨੂੰ ਮੌਤ ਦੇ ਘਾਟ ਪੱੱਟੀ : ਪੰਜਾਬ ਦੇ ਪੱਟੀ ਸ਼ਹਿਰ ਵਿਖੇ ਜੀਜੇ ਵਲੋਂ ਆਪਣੇ ਸਾਲੇ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਪੰਜਾਬ ਸਿੰਘ ਅਤੇ ਮ੍ਰਿਤਕ ਦਾ ਜੀਜਾ ਗੁਰਪ੍ਰਤਾਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੱਟੀ ਮਿਠਆਈ ਬਣਾਉਣ ਵਾਲੇ ਡਿੱਬੇ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਜੀਜਾ ਗੁਰਪ੍ਰਤਾਪ ਸਿੰਘ ਵੱਲੋਂ ਸਾਲੇ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਨੂੰ ਦਬਾਇਆ ਗਿਆ ਹੈ। ਫਿਲਹਾਲ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਕਿ ਕਤਲ ਕਿਉਂ ਕੀਤਾ ਗਿਆ ਹੈ। ਪੁਲਸ ਵੱਲੋਂ ਗੁਰਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਿੱਥੇ ਦੱਬਿਆ ਗਿਆ ਹੈ ਉਸ ਦਾ ਪਤਾ ਲਗਾਇਆ ਜਾ ਰਿਹਾ ਹੈ।
Punjab Bani 10 October,2024
ਮਾਂ-ਪਿਓ ਨੇ ਦਿੱਤੀ ਬੀਮਾਰੀਆਂ ਦੇ ਇਲਾਜ ਲਈ ਤਾਂਤਰਿਕ ਦੀ ਸਲਾਹ `ਤੇ ਆਪਣੀ ਹੀ ਇਕ ਮਹੀਨੇ ਦੀ ਬੱਚੀ ਦੀ ਬਲੀ
ਮਾਂ-ਪਿਓ ਨੇ ਦਿੱਤੀ ਬੀਮਾਰੀਆਂ ਦੇ ਇਲਾਜ ਲਈ ਤਾਂਤਰਿਕ ਦੀ ਸਲਾਹ `ਤੇ ਆਪਣੀ ਹੀ ਇਕ ਮਹੀਨੇ ਦੀ ਬੱਚੀ ਦੀ ਬਲੀ ਮੁਜ਼ੱਫਰਨਗਰ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜਿ਼ਲੇ `ਚ ਪੁਲਸ ਨੇ ਬੀਮਾਰੀਆਂ ਦੇ ਇਲਾਜ ਲਈ ਤਾਂਤਰਿਕ ਦੀ ਸਲਾਹ `ਤੇ ਆਪਣੀ ਹੀ ਇਕ ਮਹੀਨੇ ਦੀ ਬੱਚੀ ਦੀ ਬਲੀ ਦੇਣ ਵਾਲੇ ਇਕ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਵਧੀਕ ਪੁਲਸ ਸੁਪਰਡੈਂਟ (ਦਿਹਾਤੀ ਖੇਤਰ) ਆਦਿਤਿਆ ਬਾਂਸਲ ਨੇ ਵੀਰਵਾਰ ਨੂੰ ਦੱਸਿਆ ਕਿ ਗੋਪਾਲ ਕਸ਼ਯਪ ਅਤੇ ਉਸ ਦੀ ਪਤਨੀ ਮਮਤਾ ਨੂੰ ਬੁੱਧਵਾਰ ਰਾਤ ਭੋਪਾ ਥਾਣਾ ਖੇਤਰ ਦੇ ਬੇਲਦਾ ਪਿੰਡ ਵਿਚ ਆਪਣੀ ਹੀ ਧੀ ਦੇ ਕਤਲ ਮਾਮਲੇ ਵਿਚ ਹਿਰਾਸਤ `ਚ ਲਿਆ ਗਿਆ। ਪੁੱਛਗਿੱਛ ਦੌਰਾਨ ਦੋਵਾਂ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਅਤੇ ਆਪਣੀ ਧੀ ਦਾ ਕਤਲ ਕਰਨ ਦਾ ਜੁਰਮ ਕਬੂਲ ਕਰ ਲਿਆ। ਬਾਂਸਲ ਅਨੁਸਾਰ ਪੁੱਛਗਿੱਛ `ਚ ਸਾਹਮਣੇ ਆਇਆ ਕਿ ਮਮਤਾ ਲੰਬੇ ਸਮੇਂ ਤੋਂ ਬੀਮਾਰ ਸੀ ਅਤੇ ਇਕ ਤਾਂਤਰਿਕ ਨੇ ਉਸ ਨੂੰ ਆਪਣੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਆਪਣੀ ਇਕ ਮਹੀਨੇ ਦੀ ਧੀ ਦੀ ਬਲੀ ਦੇਣ ਦੀ ਸਲਾਹ ਦਿੱਤੀ ਸੀ। ਇਸ `ਤੇ ਪਤੀ-ਪਤਨੀ ਨੇ ਬੱਚੀ ਦੀ ਬਲੀ ਦਿੱਤੀ ਅਤੇ ਉਸ ਦੀ ਲਾਸ਼ ਨੂੰ ਜੰਗਲ `ਚ ਲੁਕਾ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਜੋੜੇ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਦੀ ਲਾਸ਼ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਹਰਿੰਦਰ ਨਾਮ ਦੇ ਉਸ ਤਾਂਤਰਿਕ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੇ ਬੀਮਾਰੀ ਦੇ ਇਲਾਜ ਲਈ ਲੜਕੀ ਨੂੰ ਮਾਰਨ ਦੀ ਸਲਾਹ ਦਿੱਤੀ ਸੀ। ਬਾਂਸਲ ਨੇ ਦੱਸਿਆ ਕਿ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਲੜਕੀ ਦੇ ਲਾਪਤਾ ਹੋਣ ਦਾ ਸ਼ੱਕ ਜ਼ਾਹਰ ਕਰਦਿਆਂ ਪੁਲਸ ਨੂੰ ਸੂਚਿਤ ਕੀਤਾ। ਪੁੱਛਗਿੱਛ ਦੌਰਾਨ ਦੋਵਾਂ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਅਤੇ ਆਪਣੀ ਧੀ ਦਾ ਕਤਲ ਕਰਨ ਦਾ ਜੁਰਮ ਕਬੂਲ ਕਰ ਲਿਆ। ਬਾਂਸਲ ਅਨੁਸਾਰ ਪੁੱਛਗਿੱਛ `ਚ ਸਾਹਮਣੇ ਆਇਆ ਕਿ ਮਮਤਾ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਇਕ ਤਾਂਤਰਿਕ ਨੇ ਉਸ ਨੂੰ ਆਪਣੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਆਪਣੀ ਇਕ ਮਹੀਨੇ ਦੀ ਬੇਟੀ ਦੀ ਬਲੀ ਦੇਣ ਦੀ ਸਲਾਹ ਦਿੱਤੀ ਸੀ। ਇਸ `ਤੇ ਪਤੀ-ਪਤਨੀ ਨੇ ਬੱਚੀ ਦੀ ਬਲੀ ਦਿੱਤੀ ਅਤੇ ਉਸ ਦੀ ਲਾਸ਼ ਨੂੰ ਜੰਗਲ `ਚ ਲੁਕਾ ਦਿੱਤਾ।ਉਨ੍ਹਾਂ ਦੱਸਿਆ ਕਿ ਪੁਲਸ ਜੋੜੇ ਦੇ ਬਿਆਨਾਂ ਦੇ ਆਧਾਰ ’ਤੇ ਬੱਚੀ ਦੀ ਲਾਸ਼ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਹਰਿੰਦਰ ਨਾਮ ਦੇ ਉਸ ਤਾਂਤਰਿਕ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੇ ਬੀਮਾਰੀ ਦੇ ਇਲਾਜ ਲਈ ਬੱਚੀ ਨੂੰ ਮਾਰਨ ਦੀ ਸਲਾਹ ਦਿੱਤੀ ਸੀ। ਬਾਂਸਲ ਨੇ ਦੱਸਿਆ ਕਿ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਬੱਚੀ ਦੇ ਲਾਪਤਾ ਹੋਣ ਦਾ ਸ਼ੱਕ ਜ਼ਾਹਰ ਕਰਦਿਆਂ ਪੁਲਸ ਨੂੰ ਸੂਚਿਤ ਕੀਤਾ ਸੀ।
Punjab Bani 10 October,2024
ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ ਮਾਨਸਾ : ਪੰਜਾਬ ਦੇ ਜਿ਼ਲਾ ਮਾਨਸਾ ਦੇ ਕਸਬਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਹਰਪ੍ਰੀਤ ਨੇ ਗੁਰਪ੍ਰੀਤ ਦੇ ਸਿਰ ਵਿਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ `ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਗਿਆ ਹੈ।
Punjab Bani 10 October,2024
ਛੇ ਸਾਲਾ ਬੱਚੀ ਨਾਲ਼ 50 ਸਾਲਾ ਵਿਅਕਤੀ ਵਲੋਂ ਬਲਾਤਕਾਰ, ਦੋਸ਼ੀ ਕਾਬੂ
ਛੇ ਸਾਲਾ ਬੱਚੀ ਨਾਲ਼ 50 ਸਾਲਾ ਵਿਅਕਤੀ ਵਲੋਂ ਬਲਾਤਕਾਰ, ਦੋਸ਼ੀ ਕਾਬੂ ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਵਿਖੇ 6 ਸਾਲਾਂ ਪ੍ਰਵਾਸੀ ਬੱਚੀ ਨਾਲ 50 ਸਾਲਾਂ ਦਲਜੀਤ ਸਿੰਘ ਨਾਮਕ ਵਿਅਕਤੀ ਵਲੋਂ ਬਲਾਤਕਾਰ ਕੀਤਾ ਗਿਆ ਹੈ, ਇਸ ਮਾਮਲੇ ਵਿੱਚ ਪੁਲਸ ਵਲੋਂ ਉਕਤ ਵਿਅਕਤੀ ਨੂੰ ਕਾਬੁ ਕਰਦਿਆਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਪੀੜਤ ਬੱਚੀ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਂਜ ਅਧੀਨ ਹੈ, ਉਥੇ ਹੀ ਪੀੜਤ ਬੱਚੀ ਦੇ ਪਿਤਾ ਨੇ ਕਿਹਾ ਕਿ ਉਹ ਕੰਮ ਤੇ ਗਿਆ ਹੋਇਆ ਸੀ ਉਸਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ ਜਦੋ ਉਹ ਘਰ ਵਾਪਿਸ ਆਇਆ ਤਾਂ ਉਸਦੀ ਪਤਨੀ ਨੇ ਦੱਸਿਆ ਕਿ ਉਸਦੀ ਬੱਚੀ ਦੇ ਨਾਲ ਕੋਲ ਲਗਦੇ ਘਰ ਦੇ 50 ਸਾਲਾਂ ਦਲਜੀਤ ਸਿੰਘ ਦੇ ਵਲੋਂ ਬਲਾਤਕਾਰ ਕੀਤਾ ਗਿਆ ਹੈ। ਉਸਨੇ ਦੱਸਿਆ ਕਿ ਉਸਦੀ ਬੱਚੀ ਨੇ ਵੀ ਸਾਰੀ ਘਟਨਾ ਬਾਰੇ ਦੱਸਿਆ ਉਸਦੀ ਖੂਨ ਨਾਲ ਲਥਪਥ ਸੀ ਉਸਨੂੰ ਹਸਪਤਾਲ ਦਾਖਿਲ ਕਰਵਾ ਕੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਵਲੋਂ ਉਕਤ ਆਰੋਪੀ ਨੂੰ ਕਾਬੁ ਕਰ ਲਿਆ ਹੈ, ਉਥੇ ਹੀ ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਐਸੇ ਦਰਿੰਦੇ ਵਿਅਕਤੀ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਅਤੇ ਐਸੇ ਵਿਅਕਤੀਆਂ ਦਾ ਸਮਾਜਿਕ ਤੌਰ ਤੇ ਬਾਈਕਾਟ ਹੋਣਾ ਚਾਹੀਦਾ ਹੈ, ਉਥੇ ਹੀ ਬਟਾਲਾ ਸਿਟੀ ਡੀ ਐਸ ਪੀ ਸੰਜੀਵ ਕੁਮਾਰ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ 50 ਸਾਲਾਂ ਉਕਤ ਆਰੋਪੀ ਨੂੰ ਕਾਬੁ ਕਰਦੇ ਹੋਏ ਸੰਗੀਨ ਧਰਾਵਾਂ ਨਾਲ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 10 October,2024
ਵਾਰਿਸ ਪੰਜਾਬ ਦੇ ਸੰਸਥਾ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ
ਵਾਰਿਸ ਪੰਜਾਬ ਦੇ ਸੰਸਥਾ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਹਰੀ ਨੌ (32) ਵਜੋਂ ਹੋਈ ਹੈ। ਉਹ ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮੈਂਬਰ ਸੀ। ਗੋਲੀ ਚੱਲਣ ਦੀ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਪੰਚਾਇਤੀ ਚੋਣ ਵਿੱਚ ਨਸਰਪੰਚ ਉਮੀਦਵਾਰ ਦਾ ਪ੍ਰਚਾਰ ਕਰਨ ਤੋਂ ਬਾਅਦ ਘਰ ਪਰਤ ਰਿਹਾ ਸੀ। ਫਿਰ ਬਾਈਕ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਪ੍ਰੀਤ ਨੂੰ ਚਾਰ ਗੋਲੀਆਂ ਲੱਗੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੁਰਪ੍ਰੀਤ ਨੂੰ ਫ਼ਰੀਦਕੋਟ ਮੈਡੀਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀ. ਐਸ.ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਲਈ ਘਟਨਾ ਸਥਾਨ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਕੈਮਰਿਆਂ `ਤੇ ਨਜ਼ਰ ਰੱਖੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੈਂਬਰ ਸਨ ਅਤੇ ਸ਼ੁਰੂ ਤੋਂ ਹੀ ਦੀਪ ਸਿਧੂ ਨਾਲ ਜੁੜੇ ਹੋਏ ਸਨ। ਗੁਰਪ੍ਰੀਤ ਪਿਛਲੇ ਕੁਝ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਅਤੇ ਕੁਝ ਸਿੱਖ ਆਗੂਆਂ ਖਿਲਾਫ ਬਿਆਨਬਾਜ਼ੀ ਕਰ ਰਿਹਾ ਸੀ। ਗੁਰਪ੍ਰੀਤ ਸਿੰਘ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ।
Punjab Bani 10 October,2024
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ -ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ -ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 9 ਅਕਤੂਬਰ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ, ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ, ਜੋ ਸਰਹੱਦ ਪਾਰੋਂ ਡਰੋਨ ਜ਼ਰੀਏ ਨਸ਼ਿਆਂ ਦੀ ਸਪਲਾਈ ਕਰਦੇ ਹਨ, ਦੇ ਸਿੱਧੇ ਸੰਪਰਕ ਵਿੱਚ ਹਨ । ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ ਸੀ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਉਕਤ ਵਿਅਕਤੀਆਂ ਨੇ ਨਿਊ ਅਜਨਾਲਾ ਕਲੋਨੀ ਸਥਿਤ ਆਪਣੇ ਘਰ ਵਿੱਚ ਛੁਪਾ ਦਿੱਤਾ ਹੈ। ਇਸ ਸੂਚਨਾ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਨਿਊ ਅਜਨਾਲਾ ਕਲੋਨੀ ਵਿੱਚ ਸਥਿਤ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਸੀਪੀ ਨੇ ਦੱਸਿਆ ਕਿ ਮੁਲਜ਼ਮ ਆਪਣੇ ਘਰ ਦੀ ਵਰਤੋਂ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰਬਰ 183, ਮਿਤੀ 08/10/2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 09 October,2024
ਪੰਜਾਬ ਵਿਜੀਲੈਂਸ ਬਿਊਰੋ ਕੀਤਾ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਕੀਤਾ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ. ਐਸ. ਪੀ. ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 October,2024
ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਰਾਗੀ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਬਣਾਈ ਵੀਡੀਓ
ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਰਾਗੀ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਬਣਾਈ ਵੀਡੀਓ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਰਾਗੀ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਬਾਬੇ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਰਾਗੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਸਨੇ ਹੁਣ ਤੱਕ ਕਿੰਨੇ ਬੱਚਿਆਂ ਨਾਲ ਗੰਦੇ ਕੰਮ ਕੀਤੇ ਹਨ। ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
Punjab Bani 09 October,2024
12 ਕਾਸੋ ਓਪਰੇਸ਼ਨ ਤਹਿਤ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 29 ਮਾਮਲੇ ਦਰਜ ਕੀਤੇ : ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ
12 ਕਾਸੋ ਓਪਰੇਸ਼ਨ ਤਹਿਤ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 29 ਮਾਮਲੇ ਦਰਜ ਕੀਤੇ : ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਰੂਪਨਗਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਹੁਣ ਤੱਕ ਚਲਾਏ ਗਏ 12 ਕਾਸੋ ਓਪਰੇਸ਼ਨ ਅਧੀਨ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 29 ਮਾਮਲੇ ਦਰਜ ਕੀਤੇ ਗਏ ਹਨ।ਇਸ ਸਬੰਧੀ ਮੀਡੀਆ ਨਾਲ ਹੋਰ ਜਾਣਕਾਰੀ ਸਾਂਝੀਂ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਸਦਾਬਰਤ ਵਿਖੇ ਚੱਲ ਰਹੇ ਕਾਸੋਂ ਓਪਰੇਸ਼ਨ ਮੌਕੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਿਆਂ ਦੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ਼ 1 ਜਨਵਰੀ 2024 ਤੋਂ ਲੈ ਕੇ ਹੁਣ ਤੱਕ 126 ਮਾਮਲੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਹਨ ਅਤੇ 180 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 80 ਗ੍ਰਾਮ ਹੈਰੋਇਨ, 1.9 ਕਿਲੋ ਅਫੀਮ, 23 ਕਿਲੋ ਭੁੱਕੀ, 941 ਗੋਲੀਆਂ/ ਕੈਪਸੂਲ, 229 ਟੀਕੇ, 2.5 ਕਿਲੋ ਨਸ਼ੀਲਾ ਪਾਊਡਰ, 68 ਕਿਲੋਗ੍ਰਾਮ ਗਾਂਜਾ, 1.4 ਕਿਲੋਗ੍ਰਾਮ ਚਰਸ ਅਤੇ 1,27,550 ਡਰੱਗ ਰਾਸ਼ੀ ਜ਼ਬਤ ਕੀਤੀ ਗਈ ਹੈ। ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਵਿੱਚ ਸ਼ਾਮਿਲ ਲੋਕਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਹਰ ਪੱਧਰ ਦੇ ਵਿਅਕਤੀ, ਵਪਾਰਕ ਮਾਤਰਾ ਦੇ ਮਾਮਲੇ/ ਨਸ਼ਿਆਂ ਦੇ ਮਾਮਲੇ ਵਿੱਚ ਨਿਰੰਤਰ ਫੜੇ ਜਾਣ ਵਾਲੇ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ 68- ਐਫ, ਐਨ.ਡੀ.ਪੀ.ਐਸ. ਐਕਟ ਦੀਆਂ 3 ਤਜ਼ਵੀਜਾਂ ਜਿਸ ਵਿੱਚ ਮੁਲਜ਼ਮਾਂ ਦੀਆਂ ਜਾਇਦਾਦਾਂ ਅਟੈਚ ਕਰਨ ਲਈ ਨਵੀ ਦਿੱਲੀ ਨੂੰ ਭੇਜੀਆਂ ਗਈਆਂ ਸਨ, ਜਿਸ ਦੀ ਪ੍ਰਵਾਨਗੀ ਵੀ ਮਿਲ ਗਈ ਹੈ।ਐੱਸ. ਐੱਸ. ਪੀ. ਨੇ ਨਸ਼ਿਆਂ ਦੇ ਕਾਰੋਬਾਰ ਨੂੰ ਰਣਨੀਤੀ ਨਾਲ ਨਿਪਟਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਤੱਥ ਸਾਂਝੇ ਕਰਦਿਆਂ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਸੰਵੇਦਨਸ਼ੀਲ ਥਾਵਾਂ ਦੀ ਸਮੀਖਿਆ ਕਰਕੇ ਰਾਤ ਦੇ ਸਮੇਂ ਹਰ ਥਾਣੇ ਦੇ ਇਲਾਕੇ ਵਿੱਚ ਪੈਟਰੋਲਿੰਗ ਨੂੰ ਵਧਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕੀਟ ਐਸੋਸੀਏਸ਼ਨਾਂ ਨੂੰ ਚੌਕੀਦਾਰ ਰੱਖਣ ਤੇ ਲੋੜ ਪੈਣ ਉੱਤੇ ਤੁਰੰਤ ਸੀਸੀਟੀਵੀ ਫੁਟੇਜ ਸਾਂਝੀ ਕਰਨ ਲਈ ਨਿਰੰਤਰ ਰਾਬਤਾ ਕਾਇਮ ਕੀਤਾ ਜਾਂਦਾ ਹੈ।ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨਸ਼ੇ ਦੀ ਅਲਾਹਮਤ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰਨ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
Punjab Bani 09 October,2024
ਹੈਰੋਇਨ ਦੇ ਕਾਰੋਬਾਰ ਦੇ ਦੋਸ਼ `ਚ ਤਿੰਨ ਗ੍ਰਿਫ਼ਤਾਰ
ਹੈਰੋਇਨ ਦੇ ਕਾਰੋਬਾਰ ਦੇ ਦੋਸ਼ `ਚ ਤਿੰਨ ਗ੍ਰਿਫ਼ਤਾਰ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਬੁੱਧਵਾਰ ਨੂੰ ਹੈਰੋਇਨ ਦੇ ਕਾਰੋਬਾਰ ਦੇ ਦੋਸ਼ `ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 3 ਲੱਖ 95000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਇਹ ਕਾਰਵਾਈ ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਅਜਨਾਲਾ ਇਲਾਕੇ `ਚ ਕੀਤੀ ਹੈ। ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਸਮੇਂ ਬਾਅਦ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ।
Punjab Bani 09 October,2024
ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਕੀਤਾ ਭਾਰਤੀ ਫ਼ੌਜ ਦਾ ਜਵਾਨ ਅਗਵਾ
ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਕੀਤਾ ਭਾਰਤੀ ਫ਼ੌਜ ਦਾ ਜਵਾਨ ਅਗਵਾ ਅੰਨਤਨਾਗ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਇੱਕ ਟੈਰੀਟੋਰੀਅਲ ਆਰਮੀ ਸਿਪਾਹੀ ਨੂੰ ਕਥਿਤ ਤੌਰ ‘ਤੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਹੈ । ਸੂਤਰਾਂ ਮੁਤਾਬਕ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਦੋ ਟੀਏ ਸਿਪਾਹੀਆਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੁਰੱਖਿਆ ਬਲਾਂ ਨੇ ਲਾਪਤਾ ਜਵਾਨ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ।
Punjab Bani 09 October,2024
22 ਪਾਕਿਸਤਾਨੀ ਨਾਗਰਿਕਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ
22 ਪਾਕਿਸਤਾਨੀ ਨਾਗਰਿਕਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਬੰਗਲੁਰੂ : ਬੈਂਗਲੁਰੂ ਪੁਲਸ ਨੇ ਪਰਵੇਜ਼ ਨਾਂ ਦੇ ਵਿਅਕਤੀ ਨੂੰ ਕਥਿਤ ਤੌਰ ’ਤੇ 22 ਪਾਕਿਸਤਾਨੀ ਨਾਗਰਿਕਾਂ ਦੀ ਮਦਦ ਕਰਨ ਅਤੇ ਪਨਾਹ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਲੁਰੂ ਅਤੇ ਕਰਨਾਟਕ ਦੇ ਹੋਰ ਹਿੱਸਿਆਂ ਵਿਚ ਹਿੰਦੂ ਨਾਵਾਂ ਦੇ ਇੱਕ ਪਰਿਵਾਰ ਦੇ ਚਾਰ ਮੈਂਬਰ, ਜੋ ਕਿ ਪਾਕਿਸਤਾਨੀ ਨਾਗਰਿਕ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਤੋਂ ਬਾਅਦ ਇੱਥੇ ਪੀਨੀਆ ਤੋਂ ਤਿੰਨ ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦਾਵਾਂਗੇਰੇ ਜਿਲ੍ਹੇ ਵਿਚੋਂ ਵੀ ਪਾਕਿਸਤਾਨੀਆਂ ਨੂੰ ਹਿਰਾਸਤ ਵਿਚ ਲਿਆ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਪਰਵੇਜ਼ ਇਨ੍ਹਾਂ ਪਾਕਿਸਤਾਨੀਆਂ ਨੂੰ ਉਨ੍ਹਾਂ ਦੇ ਬਦਲੇ ਹੋਏ ਨਾਵਾਂ ਵਾਲੇ ਸਾਰੇ ਦਸਤਾਵੇਜ਼ ਦਿਵਾਉਣ ਵਿਚ ਮਦਦ ਕਰ ਰਿਹਾ ਸੀ।
Punjab Bani 08 October,2024
ਪਿੰਡ ਸੇਖਵਾਂ ਵਿੱਚ ਨੌਜਵਾਨ ਦਾ ਗੁੱਟ ਕਿਰਪਾਨ ਨਾਲ ਵੱਢ ਦਿੱਤਾ
ਪਿੰਡ ਸੇਖਵਾਂ ਵਿੱਚ ਨੌਜਵਾਨ ਦਾ ਗੁੱਟ ਕਿਰਪਾਨ ਨਾਲ ਵੱਢ ਦਿੱਤਾ ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੇਖਵਾਂ ’ਚ ਸਰਪੰਚ ਬਣਦਿਆਂ ਹੀ ਪਹਿਲੇ ਦਿਨ ਪਿੰਡ ਸੇਖਵਾਂ ਵਿੱਚ ਨੌਜਵਾਨ ਦਾ ਕਿਰਪਾਨ ਨਾਲ ਗੁੱਟ ਵੱਢ ਦਿੱਤਾ ਗਿਆ ਜੋ ਕਿ ਜ਼ੇਰੇ ਇਲਾਜ਼ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਿਨਾਂ ਵੋਟਾਂ ਦੇ ਜਿੱਤ ਕੇ ਪਿੰਡ ਪਹੁੰਚੀ ਨਵ ਨਿਯੁਕਤ ਸਰਪੰਚ ਸੁਖਦੀਪ ਕੌਰ ਦੇ ਪਰਿਵਾਰਕ ਮੈਂਬਰ ਅਤੇ ਸਮਰਥਕਾਂ ਵਲੋਂ ਜਸ਼ਨ ਮਨਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਉਹਨਾਂ ਦੀ ਪਿੰਡ ਦੇ ਲੋਕਾਂ ਨਾਲ ਝੜਪ ਹੋ ਗਈ, ਜਿਸ ਦੌਰਾਨ ਦੂਜੀ ਧਿਰ ਨੇ ਨੌਜਵਾਨ ਜੋਰਾਵਰ ਸਿੰਘ ਦਾ ਗੁੱਟ ਵੱਢ ਦਿੱਤਾ ਤੇ ਕੁਝ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।ਜ਼ਖ਼ਮੀ ਨੌਜਵਾਨ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਗੰਭੀਰ ਦੇਖਦਿਆ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।ਇਸੇ ਝੜਪ ਦੌਰਾਨ ਇਕ ਬਜ਼ੁਰਗ ਸਰਦੂਲ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ। ਸਰਕਾਰੀ ਹਸਪਤਾਲ ਵਿਖੇ ਪਹੁੰਚੇ ਲੜਕੇ ਦੇ ਪਿਤਾ ਰਾਜਬੀਰ ਸਿੰਘ ਅਤੇ ਪਿੰਡ ਵਾਸੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਰੋਧੀ ਪਾਰਟੀ ਵੱਲੋਂ ਉਹਨਾਂ ਦੇ ਸਿਆਸੀ ਦਬਾਅ ਨਾਲ ਪਹਿਲਾਂ ਕਾਗਜ਼ ਰੱਦ ਕਰਵਾਏ ਗਏ ਅਤੇ ਫਿਰ ਦੇਰ ਰਾਤ ਉਹਨਾਂ ਦੇ ਘਰ ਅੱਗੇ ਢੋਲ ਵਜਾਏ ਗਏ, ਜਿਸ ਕਾਰਨ ਸਾਡਾ ਉਹਨਾਂ ਨਾਲ ਝਗੜਾ ਹੋ ਗਿਆ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਮੇਰੇ ਪੁੱਤ ਦਾ ਗੁੱਟ ਵੱਢ ਦਿੱਤਾ ਤੇ ਸਾਡੇ ਵੀ ਗੰਭੀਰ ਸੱਟਾਂ ਮਾਰੀਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 08 October,2024
ਸਰਪੰਚੀ ਚੋਣਾਂ ਦੇ ਚੋਣ ਨਿਸ਼ਾਨ ਲੈਣ ਗਈਆਂ ਦੋ ਧਿਰਾਂ ਦੀ ਹੋਈ ਬਹਿਸਬਾਜ਼ੀ ਦੌਰਾਨ ਭੰਨੀਆਂ ਭਰੇ ਬਜ਼ਾਰ ਥਾਣੇ ਸਾਹਮਣੇ ਗੱਡੀਆਂ
ਸਰਪੰਚੀ ਚੋਣਾਂ ਦੇ ਚੋਣ ਨਿਸ਼ਾਨ ਲੈਣ ਗਈਆਂ ਦੋ ਧਿਰਾਂ ਦੀ ਹੋਈ ਬਹਿਸਬਾਜ਼ੀ ਦੌਰਾਨ ਭੰਨੀਆਂ ਭਰੇ ਬਜ਼ਾਰ ਥਾਣੇ ਸਾਹਮਣੇ ਗੱਡੀਆਂ ਬਟਾਲਾ : ਪੰਜਾਬ ਵਿਚ ਸਰਪੰਚੀ ਚੋਣਾਂ ਦੇ ਚਲਦਿਆਂ ਬਟਾਲਾ ਵਿਖੇ ਇਕੋ ਪਿੰਡ ਦੀਆਂ ਦੋ ਧਿਰਾਂ ਚੋਣ ਨਿਸ਼ਾਨ ਲੈਣ ਪਹੁੰਚੀਆਂ ਹੋਈਆਂ ਸੀ ਜਿਥੇ ਓਹਨਾਂ ਦੀ ਆਪਸ ਵਿੱਚ ਬਹਿਸਬਾਜ਼ੀ ਹੋ ਗਈ ਜਿਸਤੋ ਬਾਅਦ ਭਰੇ ਬਜ਼ਾਰ ਵਿੱਚ ਥਾਣੇ ਦੇ ਸਾਹਮਣੇ ਇਕ ਦੂਜੇ ਦੀਆਂ ਗੱਡੀਆਂ ਭੰਨ ਦਿੱਤੀਆਂ ਦੋਹੇ ਧਿਰਾਂ ਪਿੰਡ ਬਾਲੇਵਾਲ ਨਾਲ ਸੰਬੰਧਿਤ ਸਨ ਜੇਕਰ ਘਟਨਾ ਦੇ ਸਾਹਮਣੇ ਪੈਂਦੇ ਪੁਲਿਸ ਥਾਣੇ ਦੀ ਪੁਲਿਸ ਮੌਕੇ ਤੇ ਨਾ ਪਹੁੰਚਦੀ ਤਾਂ ਦੋਹਾ ਧਿਰਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ ਪਰ ਫਿਰ ਵੀ ਦੋਹਾ ਧਿਰਾਂ ਦੇ ਤਿੰਨ ਲੋਕ ਜ਼ਖਮੀ ਹੋ ਗਏ ਇਸ ਘਟਨਾ ਨੂੰ ਲੈਕੇ ਦੋਵੇਂ ਧਿਰਾਂ ਇਕ ਦੂਜੇ ਉੱਤੇ ਆਰੋਪ ਲਗਾਉਂਦਿਆਂ ਨਜਰ ਆਈਆਂ ਦੋਹਾ ਧਿਰਾਂ ਦਾ ਕਹਿਣਾ ਸੀ ਕਿ ਉਹ ਮਜੂਦਾ ਸਰਕਾਰ ਦੀ ਪਾਰਟੀ ਨਾਲ ਸੰਬੰਧਿਤ ਹਨ ਇੱਕ ਪਾਰਟੀ ਦੀ ਮਜੂਦਾ ਪਿੰਡ ਦੀ ਸਰਪੰਚ ਹਰਜੀਤ ਕੌਰ ਅਤੇ ਮਨਿੰਦਰ ਸਿੰਘ ਦਾ ਕਹਿਣਾ ਸੀ ਕਿ ਚੋਣ ਨਿਸ਼ਾਨ ਲੈਣ ਲਈ ਆਈ ਟੀ ਆਈ ਬਟਾਲਾ ਵਿਖੇ ਗਏ ਹੋਏ ਸੀ ਤੇ ਓਥੇ ਵੀ ਦੂਸਰੀ ਧਿਰ ਦੇ ਲੋਕ ਬਹਿਸ ਪਏ ਸੀ ਅਤੇ ਹੁਣ ਪਿੱਛੇ ਗੱਡੀਆਂ ਲਗਾ ਕੇ ਸਾਡੇ ਤੇ ਹਮਲਾ ਕਰਦੇ ਹੋਏ ਸਾਡੀ ਗੱਡੀ ਦੀ ਭੰਨ ਤੋੜ ਕਰ ਦਿੱਤੀ ਅਤੇ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਓਧਰ ਦੂਸਰੀ ਧਿਰ ਦੇ ਲਵਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਚੋਣ ਨਿਸ਼ਾਨ ਲੈਣ ਸਮੇਂ ਇਕ ਪੰਚ ਨੂੰ ਲੈਕੇ ਓਥੇ ਬਹਿਸਬਾਜ਼ੀ ਹੋਈ ਜਿਸ ਤੋਂ ਬਾਅਦ ਸਾਡੇ ਤੇ ਹਮਲਾ ਕਰ ਦਿੱਤਾ ਅਤੇ ਸਾਡੀ ਗੱਡੀ ਭੰਨ ਦਿੱਤੀ ਅਤੇ ਸਾਡੇ ਦੋ ਵਿਅਕਤੀ ਜ਼ਖਮੀ ਕਰ ਦਿੱਤੇ। ਦੂਜੇ ਪਾਸੇ ਫਿਲਹਾਲ ਪੁਲਿਸ ਅਧਿਕਾਰੀ ਕੈਮਰੇ ਦੇ ਸਾਹਮਣੇ ਮਾਮਲੇ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ।
Punjab Bani 08 October,2024
ਇੰਦੌਰ ਦੀ 65 ਸਾਲਾ ਮਹਿਲਾ ਨੂੰ ਠੱਗ ਗਿਰੋਹ ਨੇ ਆਪਣੇ ਜਾਲ ਵਿੱਚ ਫਸਾ ਕੇ ਠੱਗੇ 46 ਲੱਖ
ਇੰਦੌਰ ਦੀ 65 ਸਾਲਾ ਮਹਿਲਾ ਨੂੰ ਠੱਗ ਗਿਰੋਹ ਨੇ ਆਪਣੇ ਜਾਲ ਵਿੱਚ ਫਸਾ ਕੇ ਠੱਗੇ 46 ਲੱਖ ਇੰਦੌਰ : ਭਾਰਤ ਦੇਸ਼ ਦੇ ਸ਼ਹਿਰ ਇੰਦੌਰ ਵਿਖੇ ਠੱਗ ਗਿਰੋਹ ਨੇ 65 ਸਾਲਾ ਮਹਿਲਾ ਨੂੰ ਆਪਣੇ ਜਾਲ ਵਿੱਚ ਫਸਾ ਕੇ 46 ਲੱਖ ਰੁਪਏ ਠੱਗ ਲਏ ਹਨ।ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਡਿਜੀਟਲ ਅਰੈਸਟ’ ਸਾਈਬਰ ਠੱਗੀ ਦਾ ਇਕ ਨਵਾਂ ਤਰੀਕਾ ਹੈ।ਇਸ ਤਰ੍ਹਾਂ ਦੇ ਮਾਮਲਿਆਂ ਵਿਚ ਠੱਗ ਆਪਣੇ ਆਪ ਨੂੰ ਕਾਨੂੰਨੀ ਅਧਿਕਾਰੀ ਦੱਸ ਕੇ ਲੋਕਾਂ ਨੂੰ ਵੀਡੀਓ ਅਤੇ ਆਡੀਓ ਕਾਲ ਰਾਹੀਂ ਡਰਾਉਂਦੇ ਹਨ ਅਤੇ ਗ੍ਰਿਫ਼ਤਾਰੀ ਦਾ ਝਾਂਸਾ ਕੇ ਘਰ ਵਿਚ ਹੀ ਡਿਜੀਟਲੀ ਬੰਧਕ ਬਣਾ ਲੈਂਦੇ ਹਨ ।
Punjab Bani 08 October,2024
ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ
ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ ਬਠਿੰਡਾ : ਪੰਜਾਬ ਦੇ ਬਠਿੰਡਾ ਜਿਲ੍ਹੇ ਦੇ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦੇ ਮੁਨਸ਼ੀ ਸੁਖਪਾਲ ਸਿੰਘ ਨੇ ਏ. ਕੇ. -47 ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ । ਘਟਨਾ ਤੋਂ ਬਾਅਦ ਮੁਨਸ਼ੀ ਨੂੰ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਸ ਦੀ ਪੁਸ਼ਟੀ ਕਰਦਿਆਂ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦਾ ਮੁਨਸ਼ੀ ਸੀ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਉਹ ਦੁਬਾਰਾ ਥਾਣਾ ਮੱਲਖਾਨਾ ਵਿੱਚ ਡਿਊਟੀ ਲਈ ਆਇਆ ਤਾਂ ਉਸ ਨੇ ਮਲਖਾਨੇ ਦੇ ਅੰਦਰ ਪਈ ਏਕੇ-47 ਨਾਲ ਛਾਤੀ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਦਾ ਦੱਸਣਾ ਹੈ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਲਈ ਤਾਂ ਸਾਥੀ ਪੁਲਿਸ ਮੁਲਾਜ਼ਮ ਗੋਲੀ ਦੀ ਆਵਾਜ਼ ਸੁਣ ਕੇ ਮੌਕੇ `ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਏ। ਪਰ ਹਸਪਤਾਲ ਪਹੁੰਚਣ `ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਸਦਰ ਰਾਮਪੁਰ ਥਾਣੇ ਦੇ ਮਲਖਾਨਾ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਜਿਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ। ਉਨ੍ਹਾਂ ਕਿਹਾ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।
Punjab Bani 07 October,2024
ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੋਸ ਹੇਠ ਗੁਜਰਾਤ ਪੁਲਸ ਕੀਤਾ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ
ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਦੋਸ ਹੇਠ ਗੁਜਰਾਤ ਪੁਲਸ ਕੀਤਾ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਵਡੋਦਰਾ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੀ ਪੁਲਸ ਨੇ ਵਡੋਦਰਾ ਵਿਚ ਇਕ ਨਾਬਾਲਗ਼ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਤਿੰਨ ਉਸਾਰੀ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 1100 ਸੀ. ਸੀ. ਟੀ. ਵੀ. ਕੈਮਰਿਆਂ ਤੋਂ ਮਿਲੀਆਂ ਵੀਡੀਓ ਫੁਟੇਜਾਂ ਦੀ ਘੋਖ-ਪੜਤਾਲ ਤੋਂ ਬਾਅਦ ਮੁਲਜ਼ਮਾਂ ਨੂੰ ਵਾਰਦਾਤ ਦੇ 48 ਘੰਟਿਆਂ ਦੌਰਾਨ ਕਾਬੂ ਕਰ ਲਿਆ ਗਿਆ ਹੈ।ਮਾਮਲੇ ਵਿਚ ਦੋ ਹੋਰ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਜਿਹੜੇ ਮੁੱਖ ਮੁਲਜ਼ਮ ਨਾਲ ਮੋਟਰ ਸਾਈਕਲਾਂ ਉਤੇ ਜੁਰਮ ਵਾਲੀ ਥਾਂ ’ਤੇ ਗਏ ਸਨ। ਪੁਲੀਸ ਮੁਤਾਬਕ ਮੁਲਜ਼ਮ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ, ਜਿਹੜੇ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਵਡੋਦਰਾ ਵਿਚ ਰਹਿ ਰਹੇ ਸਨ। ਇਨ੍ਹਾਂ ਦੀ ਪਛਾਣ ਮੁੰਨਾ ਵਨਜ਼ਾਰਾ (27), ਮੁਮਤਾਜ ਵਨਜ਼ਾਰਾ (36) ਅਤੇ ਸ਼ਾਹਰੁਖ਼ ਵਨਜ਼ਾਰਾ (36) ਵਜੋਂ ਹੋਈ ਹੈ। ਵਡੋਦਰਾ ਦੇ ਪੁਲਸ ਕਮਿਸ਼ਨਰ ਨਰਸਿਮਹਾ ਕੋਮਾਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਮੁਲਜ਼ਮ ਵਡੋਦਰਾ ਸ਼ਹਿਰ ਵਿਚ ਉਸਾਰੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।ਪੁਲਸ ਮੁਤਾਬਕ ਮੁਲਜ਼ਮਾਂ ਨੇ ਇਸ ਅੱਲ੍ਹੜ ਕੁੜੀ ਨਾਲ ਉਦੋਂ ਕਥਿਤ ਸਮੂਹਿਕ ਜਬਰ-ਜਨਾਹ ਕੀਤਾ ਜਦੋਂ ਉਹ ਬੀਤੇ ਸ਼ੁੱਕਰਵਾਰ ਦੇਰ ਰਾਤ ਨੂੰ ਆਪਣੇ ਦੋਸਤ ਮੁੰਡੇ ਨਾਲ ਜਾ ਰਹੀ ਸੀ ਤੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਸੰਨਸਾਨ ਥਾਂ ਉਤੇ ਘੇਰ ਲਿਆ। ਗ਼ੌਰਤਲਬ ਹੈ ਕਿ ਗੁਜਰਾਤ ਵਿਚ ਨਵਰਾਤਰ ਦੌਰਾਨ ਅਕਸਰ ਰਾਤਾਂ ਨੂੰ ਨੌਜਵਾਨ ਗਰਬਾ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਇੱਧਰ-ਉੱਧਰ ਜਾਂਦੇ ਹਨ।
Punjab Bani 07 October,2024
1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ
1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ ਰਾਜਪੁਰਾ : ਥਾਣਾ ਸਦਰ ਰਾਜਪੁਰਾ ਮੁੱਖ ਅਫਸਰ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੀਆ ਦੱਸਿਆ ਕਿ ਡਾ. ਨਾਨਕ ਸਿੰਘ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ ਜੀ ਦੇ ਨਿਰਦੇਸ਼ਾ ਅਨੁਸਾਰ ਮਨਜੀਤ ਸਿੰਘ ਡੀ.ਐਸ.ਪੀ ਸਾਹਿਬ ਰਾਜਪੁਰਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਪਾਰਟੀ ਨੂੰ ਖੂਫੀਆ ਰਿਪੋਰਟ ਮਿਲੀ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਜਸ਼ਨ ਹੋਟਲ ਮੇਨ ਜੀ.ਟੀ.ਰੋਡ ਤੇ ਤੁਰੰਤ ਨਾਕਾਬੰਦੀ ਕੀਤੀ। ਨਾਕਾਬੰਦੀ ਦੋਰਾਨ ਸ:ਥ ਹਰਜਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਸ਼ੱਕੀ ਵਹੀਕਲ ਇਹਨਾ ਦੀ ਸ਼ਖਤੀ ਨਾਲ ਪੁੱਛ ਗਿੱਛ ਕੀਤੀ ਪੁੱਛ ਗਿੱਛ ਦੋਰਾਨ ਇਹਨਾਂ ਨੇ ਆਪਣਾ ਨਾਮ ਪ੍ਰਕਾਸ਼ ਬੀਨ ਪੁੱਤਰ ਜਗਨਨਾਥ ਬੀਨ ਵਾਸੀ ਸ੍ਰੀ ਨਗਰ ਥਾਣਾ ਸ੍ਰੀ ਨਗਰ ਜਿਲਾ ਬੇਤੀਆ ਬਿਹਾਰ ਅਤੇ ਛੋਟਾ ਬੀਨ ਪੁੱਤਰ ਭੂਨੀ ਬੀਨ ਵਾਰਡ ਨੰ: 9 ਸ੍ਰੀ ਨਗਰ ਥਾਣਾ ਸ੍ਰੀ ਨਗਰ ਚਪਾਰਨ ਜੋਗਾਪਤੀ ਬਿਹਾਰ ਜਾਵੇਗਾ । ਪਟਿਆਲਾ ਪੁਲਿਸ ਨਸ਼ਿਆ ਖਿਲਾਫ ਬੜੀ ਮੁਸਤੇਦੀ ਨਾਲ ਕੰਮ ਕਰ ਰਹੀ ਹੈ । ਥਾਣਾ ਸਦਰ ਰਾਜਪੁਰਾ ਮੁੱਖ ਅਫਸਰ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਇਸ ਵਹੀਕਲ ਵਿਚੋਂ 2 ਸ਼ੱਕੀ ਵਿਅਕਤੀ ਹੇਠਾ ਉੱਤਰ ਕੇ ਲੁੱਕਣ ਦੀ ਤਾਕ ਵਿੰਚ ਸਨ। ਇਹਨਾ ਨੂੰ ਪੁਲਿਸ ਪਾਰਟੀ ਨੇ ਬੜੀ ਮੁਸਤੇਦੀ ਨਾਲ ਕਾਬੂ ਕੀਤਾ। ਕਾਬੂ ਕਰਨ ਤੋ ਬਾਅਦ ਦੱਸਿਆ। ਪੁਲਿਸ ਨੂੰ ਵੱਡੀ ਕਾਮਯਾਬੀ ਉਦੋਂ ਮਿਲੀ ਜਦੋਂ ਨਸ਼ਿਆ ਖਿਲਾਫ ਚੱਲ ਰਹੀ ਮੁਹਿਮ ਤਹਿਤ ਚੈਕਿੰਕ ਦੋਰਾਨ ਇਹਨਾ ਕੋਲੋਂ 1 ਕਿਲੋਂ ਅਫੀਮ ਬ੍ਰਾਮਦ ਹੋਈ । ਅਫੀਮ ਦੀ ਬ੍ਰਾਮਦਗੀ ਤੋਂ ਬਾਅਦ ਇਹਨਾ ਖਿਲਾਫ ਮੁਕੱਦਮਾ ਨੰ:97 ਅ/ਧ 18/61/85 ਐਨ.ਡੀ.ਪੀ.ਐਸ ਥਾਣਾ ਸਦਰ ਰਾਜਪੁਰਾ ਐਕਟ ਤਹਿਤ ਪਰਚਾ ਦਰਜ ਰਜਿਸਟਰ ਕੀਤਾ ਗਿਆ। ਅੱਜ ਇਹਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੋਰਾਨ ਪੁਲਿਸ ਨੂੰ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ। ਇਹਨਾ ਦੇ ਫਾਰਵਡ ਅਤੇ ਬੈਕਵਰਡ ਲਿੰਕ ਬਰੀਕੀ ਨਾਲ ਛਾਣੇ ਜਾਣਗੇ । ਕਿਥੋਂ ਲੈ ਕੇ ਆਏ ਸੀ ਅਤੇ ਕਿਥੇ ਲੈ ਕੇ ਜਾਣੀ ਸੀ ਇਸ ਕੇਸ ਵਿੱਚ ਕਿਸੇ ਦਾ ਵੀ ਕੋਈ ਲਿੰਕ ਹੌਇਆ ਕਿਸੇ ਨੂੰ ਵੀ ਬਖਸ਼ਿਆ ਨਹੀ
Punjab Bani 07 October,2024
ਪਟਿਆਲਾ ਪੁਲਿਸ ਵੱਲੋਂ ਫਿਰੋਤੀਆਂ ਤੇ ਲੁੱਟਾਂਖੋਹਾਂ ਕਰਨ ਵਾਲੇ ਗੈਗ ਦੇ 5 ਦੋਸੀਆਨ ਗ੍ਰਿਫਤਾਰ
ਪਟਿਆਲਾ ਪੁਲਿਸ ਵੱਲੋਂ ਫਿਰੋਤੀਆਂ ਤੇ ਲੁੱਟਾਂਖੋਹਾਂ ਕਰਨ ਵਾਲੇ ਗੈਗ ਦੇ 5 ਦੋਸੀਆਨ ਗ੍ਰਿਫਤਾਰ 2 ਪਿਸਟਲ 32 ਬੋਰ, ਇਕ ਪਿਸਟਲ 30 ਬੋਰ ਸਮੇਤ 18 ਰੋਦ ਬਰਾਮਦ ਗ੍ਰਿਫਤਾਰ ਦੋਸੀਆਨ ਤੇ ਕਤਲ, ਇਰਾਦਾ ਕਤਲ, ਲੁੱਟਾਂਖੋਹਾ ਦੇ ਕੇਸ ਦਰਜ ਪਟਿਆਲਾ : ਡਾ : ਨਾਨਕ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਪਟਿਆਲਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਅਤੇ ਅਣਸੁਲਝੇ ਸੰਗੀਨ ਜੁਰਮਾਂ ਵਿੱਚ ਲੋੜੀਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਸਪੈਸਲ ਮੁਹਿੰਮ ਤਹਿਤ ਕਾਮਯਾਬੀ ਮਿਲੀ ਹੈ, ਜਿਸ ਵਿੱਚ ਸ੍ਰੀ ਯੁਗੇਸ ਸ਼ਰਮਾਂ PPS, SP (Inv) PTL, ਸ੍ਰੀ ਵੈਭਵ ਚੌਧਰੀ IPS, ASP ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋਂ ਅਪਰਾਧਿਕ ਗੈਗ ਦੇ 5 ਦੋਸੀਆਨ ਖਿਲਾਫ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਗਿਆ ਹੈ ਜਿੰਨ੍ਹਾ ਦਾ ਵੇਰਵਾ ਨਿਮਨਲਿਖਤ ਅਨੁਸਾਰ ਹੈ : - 1)ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਖਿੱਲਣ ਜਿਲ੍ਹਾ ਮਾਨਸਾ, 2) ਸੰਦੀਪ ਸਿੰਘ ਉਰਫ ਸੁੱਖਾ ਪੁੱਤਰ ਸੰਭੂ ਸਿੰਘ ਵਾਸੀ ਗਲੀ ਨੰਬਰ 01 ਵਾਰਡ ਨੰਬਰ 13 ਗਰੀਨ ਪਾਰਕ ਕਲੋਨੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, 3) ਸੁਖਵੀਰ ਸਿੰਘ ਉਰਫ ਵਿਸ਼ਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 17 ਮੁਹੱਲਾ ਬਾਬਾ ਜੀਵਨ ਸਿੰਘ ਧਰਮਸ਼ਾਲਾ ਮਾਨਸਾ 4) ਹਰਬੰਸ ਸਿੰਘ ਉਰਫ ਨਿਕੜੀ ਪੁੱਤਰ ਬੀਰਾ ਸਿੰਘ ਵਾਸੀ ਵਾਰਡ ਨੰਬਰ 17 ਨੇੜੇ ਡੂੰਮਾ ਵਾਲਾ ਗੁਰੂਦੁਆਰਾ ਸਾਹਿਬ ਮਾਨਸਾ 5) ਸੁਖਵਿੰਦਰ ਸਿੰਘ ਉਰਫ ਬੋਬੀ ਪੁੱਤਰ ਲੇਟ ਭੋਲਾ ਸਿੰਘ ਵਾਸੀ ਮੋੜ ਜਿਲ੍ਹਾ ਬਠਿੰਡਾ ਹਾਲ ਵਾਸੀ ਜਵਾਹਰਕੇ ਜਿਲ੍ਹਾ ਮਾਨਸਾ ਬਰਾਮਦਗੀ :- ਉਪਰੋਕਤ ਦੋਸੀਆਨ ਨੂੰ ਮਿਤੀ 06.10.2024 ਨੂੰ ਨੇੜੇ ਪਿੰਡ ਬੁੱਟਾ ਸਿੰਘ ਵਾਲਾ ਸਨੋਰ (ਦੇਵੀਗੜ੍ਹ ਪਟਿਆਲਾ ਰੋਡ) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਦੋਰਾਨ ਇੰਨ੍ਹਾ ਪਾਸੋਂ 3 ਪਿਸਟਲ ਸਮੇਤ 18 ਰੋਦ ਬਰਾਮਦ ਕੀਤੇ ਗਏ ਹਨ ਜਿੰਨਾ ਵਿੱਚ 2 ਦੋਸੀਆਨ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਅਤੇ ਸੰਦੀਪ ਸਿੰਘ ਉਰਫ ਸੁੱਖਾ ਜੋ ਕਿ ਪਾਤੜਾ ਫਾਇਰਿੰਗ ਕੇਸ (ਮ:ਨੰ: 180/2024 ਥਾਣਾ ਪਾਤੜਾ) ਵਿੱਚ ਵਾਟਿਡ ਸਨ ਅਤੇ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਪਾਸੋ ਬਰਾਮਦ ਹੋਇਆ 32 ਬੋਰ ਪਿਸਟਲ ਜੋ ਕਿ ਪਾਤੜਾ ਫਾਇਰਿੰਗ ਵਿੱਚ ਵਰਤਿਆਂ ਸੀ ਵੀ ਬਰਾਮਦ ਹੋਇਆ ਹੈ। ਜੋ ਗ੍ਰਿਫਤਾਰ ਕੀਤੇ ਦੋਸੀਆਨ ਪੰਜਾਬ ਵਿੱਚ ਫਿਰੋਤੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਿੱਚ ਸਾਮਲ ਰਹੇ ਹਨ। ਗ੍ਰਿਫਤਾਰੀ ਅਤੇ ਬ੍ਰਾਮਦਗੀ ਬਾਰੇ ਜਾਣਕਾਰੀ :- ਐਸ.ਐਸ.ਪੀ. ਪਟਿਆਲਾ ਨੇ ਵਿਸਥਾਰ ਵਿੱਚ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਗੁਪਤ ਸੂਚਨਾ ਦੇ ਅਧਾਰ ਪਰ ਅਪਰਾਧਿਕ ਅਨਸਰ ਜਿੰਨ੍ਹਾ ਦੇ ਖਿਲਾਫ ਕਤਲ, ਨਸਾ ਤਸਕਰੀ ਅਤੇ ਲੁੱਟਖੋਹ ਆਦਿ ਦੇ ਮੁਕੱਦਮੇ ਦਰਜ ਹਨ ਅਤੇ ਇਹ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਫਿਰੋਤੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਿੱਚ ਸਾਮਲ ਹਨ ਜੋ ਇਹ ਸਾਰੇ ਅਪਰਾਧੀ ਆਪਸ ਵਿੱਚ ਰਲਕੇ ਪਟਿਆਲਾ ਤੇ ਇਸ ਦੇ ਆਸਪਾਸ ਕਿਸੇ ਵੱਡੀ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਂਕ ਵਿੱਚ ਸਨ। ਇਸ ਗਿਰੋਹ ਦੇ ਪਟਿਆਲਾ ਵਿੱਚ मवगतभ वेट थत टिंतु धिलाड भुर्वैरभा खत 90 भिडी 04.10.2024 भ/प 310(4), 310(5), 310(6),308(2), 308(5),351(2),313 ਬੀ.ਐਨ.ਐਸ-2023 ਅਤੇ 25 ਅਸਲਾ ਐਕਟ ਥਾਣਾ ਸਨੋਰ ਦਰਜ ਰਜਿਸਟਰ ਕਰਕੇ ਤਫਤੀਸ ਸੁਰੂ ਕੀਤੀ ਗਈ मी। ਜਿੰਨ੍ਹਾ ਨੇ ਅੱਗੇ ਦੱਸਿਆ ਕਿ ਉਕਤ ਦੋਸੀਆਨ ਖਿਲਾਫ ਚਲਾਏ ਗਏ ਸਪੈਸਲ ਅਪਰੇਸਨ ਦੌਰਾਨ ਸੀ.ਆਈ.ਏ.ਪਟਿਆਲਾ ਦੀ ਟੀਮ ਵੱਲੋਂ ਮਿਤੀ 06.10.2024 ਨੂੰ 1) ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ, 2) ਸੰਦੀਪ ਸਿੰਘ ਉਰਫ ਸੁੱਖਾ, 3) ਸੁਖਵੀਰ ਸਿੰਘ ਉਰਫ ਵਿਸ਼ਾਲ ਸਿੰਘ, 4) ਹਰਬੰਸ ਸਿੰਘ ਉਰਫ ਨਿਕੜੀ, 5) ਸੁਖਵਿੰਦਰ ਸਿੰਘ ਉਰਫ ਬੋਬੀ ਨੂੰ ਨੇੜੇ ਪਿੰਡ ਬੁੱਟਾ ਸਿੰਘ ਵਾਲਾ ਸਨੋਰ ਰੋਡ (ਨੇੜੇ ਦੇਵੀਗੜ੍ਹ ਪਟਿਆਲਾ ਰੋਡ) ਤੋਂ ਗ੍ਰਿਫਤਾਰ ਕੀਤਾ ਗਿਆ ਇਸੇ ਦੋਰਾਨ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਅਤੇ ਸੁਖਵਿੰਦਰ ਸਿੰਘ ਉਰਫ ਬੋਬੀ ਪਾਸੋਂ 2 ਪਿਸਟਲ .32 ਬੋਰ ਸਮੇਤ 12 ਰੋਦ ਅਤੇ ਸੰਦੀਪ ਸਿੰਘ ਉਰਫ ਸੁੱਖਾ ਪਾਸੋਂ ਇਕ ਪਿਸਟਲ .30 ਬੋਰ ਸਮੇਤ 6 ਰੋਦ ਬਰਾਮਦ ਕੀਤੇ ਗਏ ਹਨ। ਜਿੰਨ੍ਹਾ ਪਾਸੋਂ ਕੁਲ 3 ਪਿਸਟਲ ਬਰਾਮਦ ਹੋਏ ਹਨ। ਸੁਖਵੀਰ ਸਿੰਘ ਉਰਫ ਵਿਸਾਲ ਸਿੰਘ ਅਤੇ ਹਰਬੰਸ ਸਿੰਘ ਉਰਫ ਨਿਕੜੀ ਪਾਸੋਂ ਵੀ ਐਮੋਨੀਸਨ ਬਰਾਮਦ ਹੋਇਆ ਹੈ। ਦੋਸੀਆਨ ਦਾ ਅਪਰਾਧਿਕ ਪਿਛੋਕੜ: ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਜਿਹਨਾ ਦੇ ਖਿਲਾਫ ਕਤਲ, ਇਰਾਦਾ, ਲੁੱਟਖੋਹ, ਸਨੈਚਿੰਗ ਆਦਿ ਮੁਕੱਦਮੇ ਦਰਜ ਹਨ ਜੋ ਹੁਣ ਪਿਛਲੇ ਕਾਫੀ ਸਮੇਂ ਤੋ ਪੰਜਾਬ ਵਿੱਚ ਕਈ ਫਿਰੋਤੀ ਦੀ ਵਾਰਦਾਤਾਂ ਵਿੱਚ ਵੀ ਸਾਮਲ ਚਲ ਰਹੇ ਸਨ। ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਬਿੱਜੂ, ਸੰਦੀਪ ਸਿੰਘ ਉਰਫ ਸੁੱਖਾ, ਸੁਖਵੀਰ ਸਿੰਘ ਉਰਫ ਵਿਸਾਲ ਸਿੰਘ ਅਤੇ ਹਰਬੰਸ ਸਿੰਘ ਵੱਖ ਵੱਖ ਜੇਲਾਂ ਵਿੱਚ ਬਠਿੰਡਾ, ਸੰਗਰੂਰ, ਮਾਨਸਾ ਆਦਿ ਵਿੱਚ ਰਹੇ ਹਨ। ਜਿੰਨ੍ਹਾ ਦੀ ਜੇਲ ਅੰਦਰ ਹੀ ਆਪਸੀ ਜਾਣ ਪਹਿਚਾਣ ਹੋਈ ਹੈ। ਸੰਦੀਪ ਸਿੰਘ ਉਰਫ ਸੁੱਖਾ ਕਰੀਬ ਪੋਣੇ 2 ਸਾਲ ਨਸ਼ਾ ਤਸਕਰੀ ਦੇ ਕੇਸ ਵਿੱਚ ਵੱਖ-ਵੱਖ ਜੇਲਾਂ ਵਿੱਚ ਬੰਦ ਰਿਹਾ ਹੈ। ਦੋਸੀਆਨ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਪੰਜਾਬ ਦੇ ਵੱਖ ਵੱਖ ਥਾਵਾ ਤੇ ਫਿਰੋਤੀਆਂ ਦੀ ਵੀ ਮੰਗ ਕਰ ਰਹੇ ਸਨ ਇਹਨਾ ਵੱਲੋਂ ਕੋਈ ਹੋਰ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਪਟਿਆਲਾ ਤੇ ਆਸਪਾਸ ਦੇ ਏਰੀਆਂ ਵਿੱਚ ਅੰਜਾਮ ਦੇਣਾ ਸੀ ਇੰਨਾ ਵੱਲੋਂ ਕੀਤੀਆਂ ਲੁੱਟਖੋਹ ਅਤੇ ਫਿਰੋਤੀ ਦੀਆਂ ਵਾਰਦਾਤਾਂ ਬਾਰੇ ਪੁਲਿਸ ਟੀਮ ਪੂਰੀ ਬਰੀਕੀ ਨਾਲ ਜਾਂਚ ਕਰ ਰਹੀ ਹੈ।ਇਨਾ ਦੋਸੀਆ ਦਾ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Punjab Bani 07 October,2024
ਔਰਤ ਦੇ ਦੋਸਤ ਨੇ ਰੀਲ ਬਣਾਉਣ ਦਾ ਆਖ ਕੇ ਕੀਤਾ ਔਰਤ ਦਾ ਬਲਾਤਕਾਰ
ਔਰਤ ਦੇ ਦੋਸਤ ਨੇ ਰੀਲ ਬਣਾਉਣ ਦਾ ਆਖ ਕੇ ਕੀਤਾ ਔਰਤ ਦਾ ਬਲਾਤਕਾਰ ਜੈਪੁਰ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਸ਼ਹਿਰ ਜੈਪੁਰ ਦਿਹਾਤੀ ਖੇਤਰ ਦੀ ਇੱਕ ਔਰਤ ਨੂੰ ਰੀਲ ਬਣਾਉਣ ਦਾ ਲਾਲਚ ਮਹਿੰਗਾ ਸਾਬਤ ਹੋਇਆ। ਔਰਤ ਦੇ ਦੋਸਤ ਨੇ ਉਸ ਨੂੰ ਰੀਲ ਬਣਾਉਣ ਲਈ ਬੁਲਾਇਆ। ਫਿਰ ਉਸ ਨੂੰ ਇੱਕ ਹੋਟਲ ਵਿੱਚ ਲਿਜਾ ਕੇ ਨਸ਼ੀਲਾ ਪਦਾਰਥ ਪਿਲਾਇਆ ਗਿਆ ਅਤੇ ਉਸ ਨੂੰ ਨਸ਼ਾ ਕਰਵਾ ਦਿੱਤਾ। ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਕ ਦੋਸਤ ਨੇ ਉਸ ਦੀ ਅਸ਼ਲੀਲ ਵੀਡੀਓ ਬਣਾਈ। ਜਦੋਂ ਔਰਤ ਨੂੰ ਹੋਸ਼ ਆਇਆ ਤਾਂ ਉਸ ਨੂੰ ਵੀਡੀਓ ਦਿਖਾਈ ਗਈ । ਇਹ ਦੇਖ ਕੇ ਪੀੜਤ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮੁਲਜ਼ਮ ਉਸ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਸੀ ਅਤੇ ਕਈ ਵਾਰ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਬਾਅਦ ਵਿੱਚ 10 ਲੱਖ ਰੁਪਏ ਦੀ ਮੰਗ ਕੀਤੀ ਗਈ । ਪੀੜਤਾ ਹੁਣ ਪੁਲਿਸ ਕੋਲ ਪਹੁੰਚ ਗਈ ਹੈ। ਪੁਲਸ ਮੁਤਾਬਕ ਇਹ ਮਾਮਲਾ ਚੱਕਸੂ ਥਾਣਾ ਖੇਤਰ ‘ਚ ਸਾਹਮਣੇ ਆਇਆ ਹੈ। ਚੱਕਸੂ ਥਾਣਾ ਇੰਚਾਰਜ ਰਾਜੂਰਾਮ ਬਾਮਨੀਆ ਮਾਮਲੇ ਦੀ ਜਾਂਚ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਪੀੜਤਾ ਦੀ ਉਮਰ 25 ਸਾਲ ਹੈ। ਦੋਸ਼ੀ ਵਿਕਰਮ ਸਿੰਘ ਗੁਰਜਰ ਜੋ ਕਿ ਪੀੜਤਾ ਦਾ ਦੋਸਤ ਹੈ, ਨੇ ਇੰਸਟਾਗ੍ਰਾਮ ‘ਤੇ ਰੀਲ ਬਣਾਉਂਦਾ ਸੀ । ਉਸਨੇ ਪੀੜਤਾ ਨੂੰ ਇੰਸਟਾਗ੍ਰਾਮ ‘ਤੇ ਇਕੱਠੇ ਇੱਕ ਰੀਲ ਬਣਾਉਣ ਦੀ ਬੇਨਤੀ ਵੀ ਕੀਤੀ। ਵਿਕਰਮ ਉਸ ਨੂੰ ਮਿਲਣ ਦੇ ਬਹਾਨੇ 7 ਅਪ੍ਰੈਲ ਨੂੰ ਉਸ ਦੇ ਘਰ ਆਇਆ ਸੀ। ਉੱਥੇ ਉਸ ਨੇ ਉਸ ਨੂੰ ਜੈਪੁਰ ਦੇ ਵਰਲਡ ਟਰੇਡ ਪਾਰਕ (ਡਬਲਯੂ.ਟੀ.ਪੀ.) ਵਿੱਚ ਰੀਲ ਬਣਾਉਣ ਲਈ ਕਹਿ ਕੇ ਉਸ ਨਾਲ ਜਾਣ ਲਈ ਕਿਹਾ । ਪੀੜਤਾ ਦਾ ਦੋਸ਼ ਹੈ ਕਿ ਉਸ ਦੇ ਇਨਕਾਰ ਕਰਨ ‘ਤੇ ਵੀ ਵਿਕਰਮ ਉਸ ਨੂੰ ਆਪਣੇ ਨਾਲ ਕਾਰ ‘ਚ ਬਿਠਾ ਕੇ ਜੈਪੁਰ ਦੇ ਮਾਲਵੀਆ ਨਗਰ ਸਥਿਤ ਡਬਲਯੂ.ਟੀ.ਪੀ. ਉੱਥੇ ਪਹਿਲਾਂ ਉਹ ਉਸ ਨੂੰ ਧੋਖਾ ਦੇ ਕੇ ਇੱਕ ਹੋਟਲ ਵਿੱਚ ਲੈ ਗਿਆ। ਫਿਰ ਧੋਖੇ ਨਾਲ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾ ਕੇ ਉਸ ਨੂੰ ਪਿਲਾਇਆ। ਮੁਲਜ਼ਮ ਨੇ ਨਸ਼ੇ ਦੀ ਹਾਲਤ ਵਿੱਚ ਉਸ ਨਾਲ ਬਲਾਤਕਾਰ ਕੀਤਾ। ਉਸ ਨੇ ਆਪਣੇ ਮੋਬਾਈਲ ਵਿਚ ਇਸ ਦੀ ਅਸ਼ਲੀਲ ਵੀਡੀਓ ਬਣਾ ਲਈ । ਪੀੜਤਾ ਅਨੁਸਾਰ ਜਦੋਂ ਉਸ ਨੇ ਹੋਸ਼ ਆਉਣ ਤੋਂ ਬਾਅਦ ਵਿਰੋਧ ਕੀਤਾ ਤਾਂ ਉਸ ਨੇ ਉਸ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਵਾਇਰਲ ਕਰਨ ਦੀ ਧਮਕੀ ਦਿੱਤੀ । ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਬਲੈਕਮੇਲ ਕਰਦਾ ਰਿਹਾ ਅਤੇ ਕਈ ਦਿਨਾਂ ਤੱਕ ਉਸ ਦਾ ਯੌਨ ਸ਼ੋਸ਼ਣ ਕਰਦਾ ਰਿਹਾ। ਹੁਣ ਉਹ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ । ਆਖਰਕਾਰ ਪੀੜਤਾ ਨੇ ਪਰੇਸ਼ਾਨ ਹੋ ਕੇ ਦੋਸ਼ੀ ਖਿਲਾਫ ਰਿਪੋਰਟ ਦਰਜ ਕਰਵਾਈ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ।
Punjab Bani 07 October,2024
ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਪਿੰਡ ਤਲਵੰਡੀ ਮੋਹਰ ਸਿੰਘ ਦੇ ਐੱਸ. ਸੀ. ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਪਿੰਡ ਤਲਵੰਡੀ ਮੋਹਰ ਸਿੰਘ ਦੇ ਐੱਸ. ਸੀ. ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕੈਰੋਂ :ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਸ਼ਹਿਰ ਕੈਰੋਂ ਤੋਂ ਕੁਝ ਦੂਰੀ `ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ `ਤੇ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।
Punjab Bani 07 October,2024
ਅੰਮ੍ਰਿਤਸਰ ਤੋਂ ਦਿੱਲੀ ਪੁਲਸ ਨੇ ਕੀਤੀ 10 ਕਰੋੜ ਰੁਪਏ ਦੀ ਕੋਕੀਨ ਬਰਾਮਦ
ਅੰਮ੍ਰਿਤਸਰ ਤੋਂ ਦਿੱਲੀ ਪੁਲਸ ਨੇ ਕੀਤੀ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਨਵੀਂ ਦਿੱਲੀ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਤਕਰੀਬਨ 5600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ’ਚ ਸੀ। ਅੰਮ੍ਰਿਤਸਰ ਦੇ ਇੱਕ ਪਿੰਡ ’ਚ ਛਾਪੇ ਦੌਰਾਨ ਉਸ ਤੋਂ ਇੱਕ ਟੋਇਟਾ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਅਕਤੂਬਰ ਨੂੰ ਦਿੱਲੀ ਪੁਲੀਸ ਨੇ ਸ਼ਹਿਰ ’ਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਖੇਪ ਫੜੀ ਜਿਸ ’ਚ 560 ਕਿਲੋ ਕੋਕੀਨ ਤੇ 40 ਕਿਲੋ ਹਾਈਡਰੋਪੋਨਿਕ ਮੈਰੀਜੁਆਨਾ ਜ਼ਬਤ ਕੀਤਾ ਗਿਆ। ਇਸ ਦੀ ਅਨੁਮਾਨਤ ਕੀਮਤ ਤਕਰੀਬਨ 5,620 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲੀਸ ਨੇ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 602 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੀ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ।
Punjab Bani 07 October,2024
ਮੋਗਾ ਪੁਲਸ ਕੀਤਾ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ : ਡੀ. ਜੀ. ਪੀ.
ਮੋਗਾ ਪੁਲਸ ਕੀਤਾ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ : ਡੀ. ਜੀ. ਪੀ. ਚੰਡੀਗੜ੍ਹ : ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੋਗਾ ਦੀ ਪੁਲਸ ਨੇ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਟਵੀਟ ਕੀਤਾ, "ਮੋਗਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ ਡਕੈਤੀ ਦੀ ਯੋਜਨਾ ਬਣਾ ਰਿਹਾ ਸੀ ਜਿਸ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ।
Punjab Bani 07 October,2024
ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ
ਪ੍ਰੇਮੀ ਖਾਤਰ ਲੜਕੀ ਨੇ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ ਨਵੀਂ ਦਿੱਲੀ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਇਕ ਲੜਕੀ `ਤੇ ਆਪਣੇ ਪਿਆਰ ਦੀ ਖਾਤਰ ਆਪਣੇ ਹੀ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਹੈ। ਪੁਲਸ ਮੁਤਾਬਕ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਪਿੰਡ ਹੈਬਤ ਖਾਨ ਬਰੋਹੀ ਦੀ ਹੈ, ਜਿੱਥੇ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਸੀ। ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ ਕਿ ਲੜਕੀ ਗੁੱਸੇ `ਚ ਸੀ ਕਿਉਂਕਿ ਉਸ ਦੇ ਪਰਿਵਾਰ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ ਸੀ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ। ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਦੇ ਅਨੁਸਾਰ, ਸਾਰੇ 13 ਮੈਂਬਰ ਖਾਣਾ ਖਾਣ ਤੋਂ ਬਾਅਦ ਅਚਾਨਕ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ `ਚ ਖੁਲਾਸਾ ਹੋਇਆ ਹੈ ਕਿ ਸਾਰਿਆਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ। ਜਾਂਚ `ਚ ਸਾਹਮਣੇ ਆਇਆ ਕਿ ਲੜਕੀ ਨੇ ਘਰ `ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ `ਚ ਜ਼ਹਿਰ ਮਿਲਾ ਦਿੱਤਾ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 07 October,2024
ਕੇਰਲ ਦੇ ਮੰਦਰ ਵਿੱਚੋਂ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਪੁਜਾਰੀ ਗ੍ਰਿਫ਼ਤਾਰ
ਕੇਰਲ ਦੇ ਮੰਦਰ ਵਿੱਚੋਂ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਪੁਜਾਰੀ ਗ੍ਰਿਫ਼ਤਾਰ ਥਿਰੂਵਨੰਤਪੁਰਮ : ਭਾਰਤ ਦੇਸ਼ ਦੇ ਸੂਬੇ ਕੇਰਲ ਦੀ ਰਾਜਧਾਨੀ ਵਿੱਚ ਮਨਾਕੌਡ ਸਥਿਤ ਇਕ ਮੰਦਰ ਵਿੱਚੋਂ ਕਥਿਤ ਤੌਰ ’ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇਕ ਪੁਜਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਥੂਮਾਰੀ ਅੰਮਨ ਮੰਦਰ ਵਿੱਚ ਪੁਜਾਰੀ ਵਜੋਂ ਸੇਵਾ ਨਿਭਾਉਂਦੇ ਅਰੁਣ (33) ’ਤੇ ਮੰਦਰ ਵਿੱਚੋਂ ਤਿੰਨ ਤੋਲੇ ਸੋਨਾ ਚੋਰੀ ਕਰਨ ਦਾ ਦੋਸ਼ ਹੈ। ਪੁਲਸ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਪੁਜਾਰੀ ਨੇ ਸੋਨਾ ਚੋਰੀ ਕਰਨ ਦੀ ਗੱਲ ਕਬੂਲ ਕਰਨ ਦੇ ਨਾਲ ਹੀ ਇਹ ਵੀ ਸਵੀਕਾਰ ਕੀਤਾ ਕਿ ਉਸ ਨੇ ਸੋਨਾ ਗਹਿਣੇ ਰੱਖ ਕੇ ਪੈਸੇ ਲਏ ਸਨ ।
Punjab Bani 07 October,2024
ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਚ ਇਕ ਸਟੂਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀ ਐਸ ਸੀ ਫਸਟ ਈਅਰ ਦੀ ਸਟੂਡੈਂਟ ਸੀ ਤੇ ਕੋਟਕਪੁਰਾ ਦੇ ਇਕ ਪਿੰਡ ਦੀ ਰਹਿਣ ਵਾਲੀ ਸੀ। ਇਹ ਖੁਲ੍ਹਾਸਾ ਨਹੀਂ ਹੋ ਸਕਿਆ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ। ਯੂਨੀਵਰਸਿਟੀ ਵੱਲੋਂ ਵੀ ਹਾਲੇ ਤੱਕ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ।
Punjab Bani 07 October,2024
ਹੈਦਰਾਬਾਦ ਪੁਲਸ ਕੀਤਾ ਸਾਈਬਰ ਠੱਗੀ ਦੇ ਦੋਸ਼ ਹੇਠ 18 ਨੰੁੂ ਗ੍ਰਿਫ਼ਤਾਰ
ਹੈਦਰਾਬਾਦ ਪੁਲਸ ਕੀਤਾ ਸਾਈਬਰ ਠੱਗੀ ਦੇ ਦੋਸ਼ ਹੇਠ 18 ਨੰੁੂ ਗ੍ਰਿਫ਼ਤਾਰ ਹੈਦਰਾਬਾਦ : ਤਿਲੰਗਾਨਾ ਸਮੇਤ ਦੇਸ਼ ਭਰ ’ਚ ਸਾਈਬਰ ਠੱਗੀ ਦੀਆਂ ਤਕਰੀਬਨ 319 ਵਾਰਦਾਤਾਂ ’ਚ ਕਥਿਤ ਤੌਰ ’ਤੇ ਸ਼ਾਮਲ 18 ਜਣਿਆਂ ਨੂੰ ਇੱਕ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਸੂਬਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੈਦਰਾਬਾਦ ਸ਼ਹਿਰ ਦੇ ਪੁਲੀਸ ਕਮਿਸ਼ਨਰ ਸੀਵੀ ਆਨੰਦ ਨੇ ਇੱਕ ਬਿਆਨ ’ਚ ਕਿਹਾ ਕਿ 6,94,09,661 ਰੁਪਏ ਦੀ ਠੱਗੀ ਮਾਰੀ ਗਈ ਜਿਨ੍ਹਾਂ ’ਚ ਨਿਵੇਸ਼, ਵਸੂਲੀ, ਓਟੀਪੀ ਤੇ ਬੀਮਾ ਨਾਲ ਜੁੜੀਆਂ ਧੋਖਾਧੜੀਆਂ ਸ਼ਾਮਲ ਹਨ। ਇਸ ’ਚ ਕਿਹਾ ਗਿਆ ਹੈ ਕਿ ਹੈਦਰਾਬਾਦ ਸ਼ਹਿਰ ਦੀ ਸਾਈਬਰ ਅਪਰਾਧ ਇਕਾਈ ਨੇ ਕਰਨਾਟਕ, ਮਹਾਰਾਸ਼ਟਰ ਤੇ ਰਾਜਸਥਾਨ ਸਮੇਤ ਵੱਖ ਵੱਖ ਰਾਜਾਂ ’ਚ ਛੇ ਟੀਮਾਂ ਨਾਲ ਵਿਸ਼ੇਸ਼ ਮੁਹਿੰਮ ਚਲਾ ਕੇ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਪੰਜ ਲੱਖ ਰੁਪਏ ਨਕਦ ਤੇ 26 ਮੋਬਾਈਲ ਫੋਨ ਜ਼ਬਤ ਕੀਤੇ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ 1,61,25,876 ਰੁਪਏ ਫਰੀਜ਼ ਕਰ ਦਿੱਤੇ ਗਏ ਹਨ ।
Punjab Bani 07 October,2024
ਭੁਪਾਲ ’ਚੋਂ 1814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ
ਭੁਪਾਲ ’ਚੋਂ 1814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ ਅਹਿਮਦਾਬਾਦ : ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਨੇ ਕਿਹਾ ਕਿ ਇਕ ਸਾਂਝੀ ਮੁਹਿੰਮ ਤਹਿਤ ਅਧਿਕਾਰੀਆਂ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਦੀ ਫੈਕਟਰੀ ’ਚੋਂ ਐੱਮਡੀ ਡਰੱਗ ਅਤੇ ਉਸ ਨੂੰ ਬਣਾਉਣ ਵਾਲੀ 1,814 ਕਰੋੜ ਰੁਪਏ ਮੁੱਲ ਦੀ ਸਮੱਗਰੀ ਬਰਾਮਦ ਕੀਤੀ ਹੈ। ਜਾਂਚ ਏਜੰਸੀ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਐਕਸ’ ’ਤੇ ਇਕ ਪੋਸਟ ਪਾ ਕੇ ਦੱਸਿਆ ਕਿ ਗੁਜਰਾਤ ਅਤਿਵਾਦੀ ਵਿਰੋਧੀ ਦਸਤੇ (ਏਟੀਐੱਸ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ, ਦਿੱਲੀ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਕਾਬਲੇ ’ਚ ਵੱਡੀ ਪ੍ਰਾਪਤੀ ਲਈ ਗੁਜਰਾਤ ਏਟੀਐੱਸ ਅਤੇ ਐੱਨਸੀਬੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਅਹਿਮ ਹਨ। ਮੰਤਰੀ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮਰਪਣ ਭਾਵਨਾ ਸ਼ਲਾਘਾਯੋਗ ਹੈ ।
Punjab Bani 07 October,2024
ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਸ ਕੀਤਾ ਆਈ. ਆਰ. ਬੀ. 5 ਬਟਾਲੀਅਨ ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ
ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਸ ਕੀਤਾ ਆਈ. ਆਰ. ਬੀ. 5 ਬਟਾਲੀਅਨ ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਈਆਰਬੀ 5 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਕਾਂਸਟੇਬਲ ਕੁਲਬੀਰ ਸਿੰਘ ਕੋਲੋਂ 120 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 October,2024
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਜਲਾਲਾਬਾਦ : ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਤੋਂ ਲੋਕਸਭਾ ਫਿਰੋਜ਼ਪੁਰ ਤੋਂ ਚੋਣ ਲੜ ਚੁਕੇ ਨਰਦੇਵ ਸਿੰਘ ਬੋਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ 15-20 ਅਣਪਛਾਤਿਆਂ ਖਿਲਾਫ ਥਾਣਾ ਸਿਟੀ ਜਲਾਲਾਬਾਦ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ । ਬੀ. ਡੀ. ਪੀ. ਓ. ਦਫਤਰ ਮੂਹਰੇ ਹੋਈ ਝੜਪ ਵਿੱਚ ਮਨਦੀਪ ਸਿੰਘ ਬਰਾੜ ਵਾਸੀ ਚੱਕ ਮੁਹੰਮਦੇ ਵਾਲਾ ਦੀ ਛਾਤੀ ’ਚ ਗੋਲ਼ੀ ਲੱਗੀ ਸੀ ਅਤੇ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋ ਗਿਆ । ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀ. ਡੀ. ਪੀ. ਓ. ਦਫ਼ਤਰ ਪੁੱਜੇ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ, ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।ਦੇਖਦੇ ਹੀ ਦੇਖਦੇ ਇਹ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਝਗੜੇ ਦੌਰਾਨ ਫਾਈਰਿੰਗ ਹੋਈ। ਫਾਈਰਿੰਗ ਦੌਰਾਨ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਵੱਜੀ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਜਲਾਲਾਬਾਦ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਕਿ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਡੀਐੱਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਦੱਸਣਯੋਗ ਗੱਲ ਇਹ ਹੈ ਕਿ ਪਿੰਡ ਚੱਕ ਸਹੇਲੇ ਵਾਲਾ ਦੇ ਸਕੂਲ ਮਾਤਾ ਗੁਜ਼ਰੀ ਪਬਲਿਕ ਸਕੂਲ ਅੰਦਰ ਮੌਜੂਦ ਪੰਚਾਇਤੀ ਰਕਬੇ ਦਾ ਵਿਵਾਦ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ।ਇਸ ਰਕਬੇ ਨੂੰ ਛਡਾਉਣ ਲਈ ਗੁਰਪ੍ਰੀਤ ਸਿੰਘ ਮਾਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੋਸ਼ਿਸ਼ ਕੀਤੀ ਜਾ ਰਹੀ ਹੈ,ਗੁਰਪ੍ਰੀਤ ਮਾਨ ਵੱਲੋਂ ਵੀ ਸਰਪੰਚੀ ਦੇ ਕਾਗਜ ਭਰੇ ਹੋਏ ਹਨ ਜਦਕਿ ਵਰਦੇਵ ਸਿੰਘ ਮਾਨ ਦੇ ਪੁੱਤਰ ਹਰਪਿੰਦਰ ਮਾਨ,ਬੋਬੀ ਮਾਨ ਦੀ ਪਤਨੀ ਮਨਪ੍ਰੀਤ ਕੌਰ ਮਾਨ,ਬੋਬੀ ਮਾਨ ਦੇ ਬੇਟੇ ਗੁਰ ਆਦੇਸ਼ਵਰ ਸਿੰਘ ਮਾਨ ਨੇ ਵੀਂ ਸਰਪੰਚੀ ਲਈ ਕਾਗਜ ਦਾਖਲ ਕੀਤੇ ਹੋਏ ਹਨ।ਲੜਾਈ ਦੌਰਾਨ ਮਨਦੀਪ ਸਿੰਘ ਬਰਾੜ ਵਾਸੀ ਮੁਹੰਮਦ ਵਾਲਾ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਜਦਕਿ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋਇਆ ਹੈ।ਮਨਦੀਪ ਬਰਾੜ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਆਪ ਦੇ ਆਗੂ ਗੁਰਪ੍ਰੀਤ ਮਾਨ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਵਿੱਚ ਦਿੱਤੇ ਬਿਆਨਾਂ ਅਨੁਸਾਰ ਜਦੋਂ ਉਹ ਬੀਡੀਪੀਓ ਦਫਤਰ ਵਿੱਚ ਗਿਆ ਤਾਂ ਵਰਦੇਵ ਸਿੰਘ ਨੋਨੀ ਮਾਨ , ਨਰਵੇਦ ਸਿੰਘ ਬੋਬੀ ਮਾਨ ਉਸ ਨੂੰ ਵੇਖਦਿਆਂ ਹੀ ਗਾਲੀ ਗਲੋਚ ਕਰਨ ਲੱਗੇ ਅਤੇ ਇੱਟਾਂ ਵੱਟੇ ਚਲਾ ਦਿੱਤੇ ਹਫੜਾ-ਦਫੜੀ ਮੱਚ ਗਈ ਅਤੇ ਜਦੋਂ ਅਸੀਂ ਮੌਕੇ ਤੋਂ ਖਿਸਕਣ ਲੱਗੇ ਤਾਂ ਸਾਨੂੰ ਖਿਸਕਦਿਆਂ ਨੂੰ ਵੇਖ ਕੇ ਨਰਦੇਵ ਸਿੰਘ ਉਰਫ ਬੋਬੀ ਮਾਨ ਨੇ ਆਪਣੇ ਰਵਾਲਵਰ ਨਾਲ ਸਿੱਧਾ ਫਾਇਰ ਮੇਰੇ ਵੱਲ ਨੂੰ ਕੀਤਾ। ਜੋ ਮੇਰੇ ਨਾ ਲੱਗਿਆ ਅਤੇ ਦੂਸਰਾ ਫਾਇਰ ਵਰਦੇਵ ਸਿੰਘ ਉਰਫ ਨੋਨੀ ਮਾਨ ਨੇ ਆਪਣੇ ਰਿਵਾਲਵਰ ਨਾਲ ਸਿੱਧਾ ਫਾਇਰ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਕੀਤਾ ਜੋ ਕਿ ਮੇਰੇ ਨਾ ਲੱਗਿਆ ਤੇ ਮੇਰੇ ਨਾਲ ਖੜੇ ਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੱਕ ਮੁਹੰਮਦ ਵਾਲਾ ਦੀ ਛਾਤੀ ’ਤੇ ਲੱਗਿਆ। ਹਰਪਿੰਦਰ ਸਿੰਘ, ਹਰਮਨ ਸਿੰਘ, ਬਲਰਾਜ ਸਿੰਘ ਅਤੇ ਇਹਨਾਂ ਦੇ ਨਾਲ 15-20 ਅਣਪਛਾਤੇ ਵਿਅਕਤੀ ਜੋ ਸਾਰੇ ਇੱਟਾਂ ਵੱਟੇ ਚਲਾਉਂਦੇ ਹੋਏ ਲਲਕਾਰੇ ਮਾਰਦੇ ਹੋਏ ਫਾਰਚੂਨਰ ਕਾਰ ਪੀਬੀ 22 ਯੂ 6100 ਵਿਚ ਬੈਠ ਕੇ ਚਲੇ ਗਏ। ਵਰਦੇਵ ਸਿੰਘ ਉਸ ਦਾ ਲੜਕਾ ਰੁਪਿੰਦਰ ਅਤੇ ਦੋ ਤਿੰਨ ਅਣਪਛਾਤੇ ਵਿਅਕਤੀ ਫਾਰਚੂਨਰ ਪੀਬੀ 54 ਜੀ 0055 ਅਤੇ ਬਾਕੀ ਸਾਰੇ ਪਿੱਕਪ ਜੀਪ ਵਿੱਚ ਹਥਿਆਰਾਂ ਸਮੇਤ ਮੌਕੇ ਤੋਂ ਚਲੇ ਗਏ। ਜਿਸ ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਵੱਖ-ਵੱਖ ਸੰਗੀਨ ਅਪਰਾਧਿਕ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ।
Punjab Bani 06 October,2024
ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਦੋਵੇਂ ਹੱਥ ਤੋੜ ਕੇ ਅਤੇ ਸਿਰ ਕੁਚਲ ਕੇ ਉਤਾਰਿਆ ਮੌਤ ਦੇ ਘਾਟ
ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਦੋਵੇਂ ਹੱਥ ਤੋੜ ਕੇ ਅਤੇ ਸਿਰ ਕੁਚਲ ਕੇ ਉਤਾਰਿਆ ਮੌਤ ਦੇ ਘਾਟ ਹਾਜੀਗੰਜ : ਸੋਰਾਂਵ ਇਲਾਕੇ `ਚ ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਦੋਵੇਂ ਹੱਥ ਤੋੜ ਕੇ ਅਤੇ ਸਿਰ ਕੁਚਲ ਕੇ ਮਾਰਿਆ ਗਿਆ ਹੈ। ਪਰਿਵਾਰ ਨੂੰ ਉਸ ਦੀ ਲਾਸ਼ ਘਰ ਤੋਂ 200 ਮੀਟਰ ਦੂਰ ਝੋਨੇ ਦੇ ਖੇਤ `ਚ ਪਈ ਮਿਲੀ। ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੋਰਾਂਵ ਇਲਾਕੇ ਦੀ ਰਹਿਣ ਵਾਲੀ ਅੱਠ ਸਾਲਾ ਬੱਚੀ ਦੂਜੀ ਜਮਾਤ `ਚ ਪੜ੍ਹਦੀ ਸੀ ਅਤੇ ਪੰਜ ਭੈਣਾਂ-ਭਰਾਵਾਂ `ਚੋਂ ਚੌਥੇ ਨੰਬਰ ਦੀ ਸੀ। ਉਹ ਵੀਰਵਾਰ ਸ਼ਾਮ ਨੂੰ ਦੁਰਗਾ ਪੂਜਾ `ਚ ਹਿੱਸਾ ਲੈਣ ਲਈ ਘਰੋਂ ਨਿਕਲੀ ਸੀ। ਉਸ ਨੂੰ ਕਾਫੀ ਦੇਰ ਹੋ ਗਈ ਤਾਂ ਪਰਿਵਾਰ ਨੂੰ ਚਿੰਤਾ ਹੋ ਗਈ। ਵੱਡਾ ਭਰਾ ਉਸ ਦੀ ਭਾਲ ਲਈ ਦੁਰਗਾ ਪੰਡਾਲ ਗਿਆ, ਪਰ ਉੱਥੇ ਉਹ ਨਹੀਂ ਮਿਲਿਆ। ਪਰਿਵਾਰ ਦੇ ਸਾਰੇ ਮੈਂਬਰਾਂ ਨੇ ਪੂਰੇ ਪਿੰਡ `ਚ ਭਾਲ ਕੀਤੀ ਪਰ ਉਸ ਦਾ ਕਿਤੇ ਪਤਾ ਨਹੀਂ ਚੱਲਿਆ। ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਪਿੰਡ ਵਾਸੀਆਂ ਨੂੰ ਲੜਕੀ ਦੀ ਲਾਸ਼ ਘਰ ਤੋਂ ਕਰੀਬ 200 ਮੀਟਰ ਦੀ ਦੂਰੀ `ਤੇ ਪਈ ਮਿਲੀ। ਸੂਚਨਾ ਮਿਲਣ `ਤੇ ਪਰਿਵਾਰਕ ਮੈਂਬਰ ਮੌਕੇ `ਤੇ ਪਹੁੰਚੇ ਤੇ ਲੜਕੀ ਦੀ ਲਾਸ਼ ਦੇਖ ਕੇ ਰੋਣ ਲੱਗ ਪਏ। ਲੜਕੀ ਦੇ ਕੱਪੜੇ ਉਸ ਦੀ ਲਾਸ਼ ਤੋਂ ਕੁਝ ਦੂਰੀ `ਤੇ ਪਏ ਸਨ। ਉਸ ਦਾ ਸਰੀਰ ਕਿਸੇ ਵਜ਼ਨਦਾਰ ਚੀਜ਼ ਨਾਲ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ। ਡੀਸੀਪੀ ਦੇ ਨਾਲ ਫੋਰੈਂਸਿਕ ਤੇ ਡੌਗ ਸਕੁਐਡ ਟੀਮ ਮੌਕੇ `ਤੇ ਪਹੁੰਚ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ, ਜਿਸ `ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ `ਤੇ ਸ਼ੱਕ ਨਹੀਂ ਹੈ। ਪੁਲਿਸ ਨੂੰ ਪਿੰਡ ਵਾਸੀਆਂ ਤੋਂ ਵੀ ਕੋਈ ਸੁਰਾਗ ਨਹੀਂ ਮਿਲਿਆ ਹੈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ । ਗੰਗਾਨਗਰ ਦੇ ਡੀਸੀਪੀ ਕੁਲਦੀਪ ਸਿੰਘ ਗੁਣਾਵਤ ਨੇ ਦੱਸਿਆ ਕਿ ਲੜਕੀ ਦੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ `ਤੇ ਪਤਾ ਲੱਗੇਗਾ ਕਿ ਉਸ ਨਾਲ ਜਬਰ ਜਨਾਹ ਹੋਇਆ ਹੈ ਜਾਂ ਨਹੀਂ । ਪੁਲਿਸ ਤੇ ਐਸਓਜੀ ਦੀਆਂ ਤਿੰਨ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਚੌਕਸੀ ਟੀਮ ਦੀ ਮਦਦ ਨਾਲ ਜਲਦੀ ਹੀ ਘਟਨਾ ਦਾ ਪਰਦਾਫਾਸ਼ ਕੀਤਾ ਜਾਵੇਗਾ ।
Punjab Bani 05 October,2024
ਪੱਛਮੀ ਬੰਗਾਲ ਵਿੱਚ 10 ਸਾਲਾ ਬੱਚੀ ਲਾਸ਼ ਮਿਲਣ ਮਗਰੋਂ ਹਿੰਸਾ ਤੇ ਅੱਗਜ਼ਨੀ
ਪੱਛਮੀ ਬੰਗਾਲ ਵਿੱਚ 10 ਸਾਲਾ ਬੱਚੀ ਲਾਸ਼ ਮਿਲਣ ਮਗਰੋਂ ਹਿੰਸਾ ਤੇ ਅੱਗਜ਼ਨੀ ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਪੱਛਮੀ ਬੰਗਾਲ ਦੇ 24 ਪਰਗਣਾ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ ਇਕ 10 ਸਾਲਾ ਬੱਚੀ ਦੀ ਲਾਸ਼ ਮਿਲਣ ਮਗਰੋਂ ਮੁਕਾਮੀ ਲੋਕ ਹਿੰਸਕ ਹੋ ਗਏ, ਜਿਨ੍ਹਾਂ ਦਾ ਦੋਸ਼ ਸੀ ਕਿ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਭੜਕੇ ਲੋਕਾਂ ਨੇ ਪੁਲੀਸ ਚੌਕੀ ਨੂੰ ਅੱਗ ਲਾ ਦਿੱਤੀ ਅਤੇ ਭੰਨ-ਤੋੜ ਤੇ ਪਥਰਾਅ ਕੀਤਾ।ਰੋਹ ਵਿਚ ਆਏ ਪੇਂਡੂਆਂ ਦਾ ਕਹਿਣਾ ਸੀ ਕਿ ਕੁੜੀ ਸ਼ੁੱਕਰਵਾਰ ਤੋਂ ਲਾਪਤਾ ਸੀ ਪਰ ਇਤਲਾਹ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ‘ਫ਼ੌਰੀ ਤੌਰ ’ਤੇ ਕੋਈ ਕਾਰਵਾਈ ਨਹੀਂ ਕੀਤੀ’। ਜਿਉਂ ਹੀ ਲੋਕਾਂ ਨੂੰ ਦਲਦਲੀ ਜ਼ਮੀਨ ਵਿਚੋਂ ਬੱਚੀ ਦੀ ਲਾਸ਼ ਮਿਲੀ ਤਾਂ ਉਨ੍ਹਾਂ ਦਾ ਗੁੱਸਾ ਭੜਕ ਪਿਆ ਅਤੇ ਉਨ੍ਹਾਂ ਮਹਿਸ਼ਮਾਰੀ ਪੁਲੀਸ ਚੌਕੀ ਨੂੰ ਅੱਗ ਲਾ ਦਿੱਤੀ ਅਤੇ ਪੁਲੀਸ ਮੁਲਾਜ਼ਮਾਂ ਉਤੇ ਪਥਰਾਅ ਕੀਤਾ।
Punjab Bani 05 October,2024
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ -ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ -ਜਾਂਚ ਉਪਰੰਤ ਪਤਾ ਲੱਗਾ ਕਿ ਮੁਲਜ਼ਮ ਬਠਿੰਡਾ ਦੇ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ- ਡੀਜੀਪੀ ਗੌਰਵ ਯਾਦਵ -ਡੀਏਵੀ ਕਾਲਜ ਬਠਿੰਡਾ ਵਿੱਚ ਹੋਈ ਹਿੰਸਕ ਝੜਪ ਵਿੱਚ ਵੀ ਸਰਗਨਾ ਜਸਪ੍ਰੀਤ ਜੱਸਾ ਅਤੇ ਉਸਦੇ ਸਾਥੀ ਸ਼ਾਮਲ ਸਨ: ਐਸਐਸਪੀ ਬਠਿੰਡਾ ਚੰਡੀਗੜ੍ਹ/ਬਠਿੰਡਾ, 5 ਅਕਤੂਬਰ : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ । ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ । ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ । ਡੀ ਜੀ ਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ । ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ ।
Punjab Bani 05 October,2024
ਚੰਡੀਗੜ੍ਹ ਦੀ ਇਕ ਮਹਿਲਾ ਵਕੀਲ ਨੇ ਰੂਪਨਗਰ-ਮੋਰਿੰਡਾ ਰੋਡ `ਤੇ ਪਿੰਡ ਬਹਿਰਾਮਪੁਰ ਨੇੜੇ ਭਾਖੜਾ ਨਹਿਰ ਵਿਚ ਛਾਲ ਮਾਰ ਕੀਤੀ ਖੁਦਕੁ਼ਸ਼ੀ
ਚੰਡੀਗੜ੍ਹ ਦੀ ਇਕ ਮਹਿਲਾ ਵਕੀਲ ਨੇ ਰੂਪਨਗਰ-ਮੋਰਿੰਡਾ ਰੋਡ `ਤੇ ਪਿੰਡ ਬਹਿਰਾਮਪੁਰ ਨੇੜੇ ਭਾਖੜਾ ਨਹਿਰ ਵਿਚ ਛਾਲ ਮਾਰ ਕੀਤੀ ਖੁਦਕੁ਼ਸ਼ੀ ਰੂਪਨਗਰ : ਚੰਡੀਗੜ੍ਹ ਦੀ ਇਕ ਮਹਿਲਾ ਵਕੀਲ ਨੇ ਰੂਪਨਗਰ-ਮੋਰਿੰਡਾ ਰੋਡ `ਤੇ ਪਿੰਡ ਬਹਿਰਾਮਪੁਰ ਨੇੜੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ `ਤੇ ਰੋਡ ਸੇਫਟੀ ਫੋਰਸ ਦੇ ਮੁਲਾਜ਼ਮ ਨੇ ਨਹਿਰ `ਚ ਛਾਲ ਮਾਰ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕਿਆ। ਇਸ ਤੋਂ ਬਾਅਦ ਗੋਤਾਖੋਰ ਹਰਬੰਸ ਨੇ ਆ ਕੇ ਉਸ ਨੂੰ ਪਾਣੀ `ਚੋਂ ਬਾਹਰ ਕੱਢਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਵਕੀਲ ਔਰਤ ਦੀ ਪਛਾਣ ਦਮਯੰਤੀ ਪੁੱਤਰੀ ਬਲਵਿੰਦਰ ਸਿੰਘ ਵਾਸੀ 2175, ਸੈਕਟਰ 35 ਸੀ, ਚੰਡੀਗੜ੍ਹ ਵਜੋਂ ਹੋਈ ਹੈ।
Punjab Bani 05 October,2024
ਛੇ ਮਹੀਨੇ ਪਹਿਲਾਂ ਕੋਰਟ ਮੈਰਿਜ਼ ਕਰਵਾ ਕੇ ਪਤੀ ਪਤਨੀ ਬਣਨ ਵਾਲੇ ਜੋੜੇ ਵਿਚੋਂ ਪਤਨੀ ਨੇ ਹੀ ਕਰ ਦਿੱਤਾ ਪਤੀ ਦਾ ਕਤਲ
ਛੇ ਮਹੀਨੇ ਪਹਿਲਾਂ ਕੋਰਟ ਮੈਰਿਜ਼ ਕਰਵਾ ਕੇ ਪਤੀ ਪਤਨੀ ਬਣਨ ਵਾਲੇ ਜੋੜੇ ਵਿਚੋਂ ਪਤਨੀ ਨੇ ਹੀ ਕਰ ਦਿੱਤਾ ਪਤੀ ਦਾ ਕਤਲ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (ਯੂ. ਪੀ.) ਦੇ ਸਿਧਾਰਥਨਗਰ ਜਿ਼ਲ੍ਹੇ ਵਿੱਚ ਪਤਨੀ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ । ਦੱਸਣਯੋਗ ਹੈ ਕਿ ਦੋਵਾਂ ਨੇ ਛੇ ਮਹੀਨੇ ਪਹਿਲਾਂ ਹੀ ਕੋਰਟ ਮੈਰਿਜ ਕੀਤੀ ਸੀ। ਪਤਨੀ ਨੂੰ ਪੁਲਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ । ਮਾਮਲਾ ਸਿਧਾਰਥਨਗਰ ਜ਼ਿਲ੍ਹੇ ਦੇ ਚਿਲਹੀਆ ਥਾਣਾ ਖੇਤਰ ਦੀ ਗ੍ਰਾਮ ਪੰਚਾਇਤ ਸੰਤੋਰੀ ਨਾਲ ਸਬੰਧਤ ਹੈ।ਛੇ ਮਹੀਨੇ ਪਹਿਲਾਂ ਅਮਿਤ ਚੌਧਰੀ ਅਤੇ ਜੋਤੀ ਚੌਧਰੀ ਦਾ ਵਿਆਹ ਕੋਰਟ ਵਿੱਚ ਹੋਇਆ ਸੀ । ਇੰਸਟਾਗ੍ਰਾਮ ਰਾਹੀਂ ਦੋਵਾਂ ਵਿਚਾਲੇ ਦੋਸਤੀ ਹੋਈ ਸੀ। ਦੋਵੇਂ ਇੱਕ ਦੂਜੇ ਨੂੰ ਪਿਆਰ ਕਰਨ ਲੱਗੇ । ਪਰਿਵਾਰ ਦੇ ਵਿਰੋਧ ਦੇ ਬਾਵਜੂਦ ਦੋਹਾਂ ਨੇ ਕੋਰਟ ‘ਚ ਵਿਆਹ ਕਰਵਾ ਲਿਆ । ਅਮਿਤ ਆਪਣੀ ਪਤਨੀ ਜੋਤੀ ਨਾਲ ਉਨ੍ਹਾਂ ਦੇ ਪਿੰਡ ਦੇ ਘਰ ਵੱਖ ਰਹਿਣ ਲੱਗਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕਈ ਵਾਰ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਜਾਂਦਾ ਸੀ । ਵਿਵਾਦ ਦਾ ਕਾਰਨ ਇੰਸਟਾਗ੍ਰਾਮ ਸੀ। ਜੋਤੀ ਸੋਸ਼ਲ ਮੀਡੀਆ ‘ਤੇ ਕਈ ਮੁੰਡਿਆਂ ਨਾਲ ਚੈਟ ਕਰਦੀ ਸੀ।ਅਮਿਤ ਜੋਤੀ ਨੂੰ ਕਿਸੇ ਹੋਰ ਨਾਲ ਗੱਲ ਕਰਨ ਤੋਂ ਵਰਜਦਾ ਸੀ । ਅਮਿਤ ਦੇ ਰੋਕਣ ਤੋਂ ਨਾਰਾਜ਼ ਹੋ ਕੇ ਜੋਤੀ ਨੇ ਅਮਿਤ ਦਾ ਕਤਲ ਕਰਨ ਦੀ ਯੋਜਨਾ ਬਣਾਈ। 3 ਅਕਤੂਬਰ ਦੀ ਰਾਤ ਨੂੰ ਉਸ ਨੇ ਪਿਆਰ ਨਾਲ ਅਮਿਤ ਨੂੰ ਖਾਣਾ ਖੁਆਇਆ । ਉਸ ਨੂੰ ਖਾਣੇ ਵਿੱਚ ਨੀਂਦ ਦੀ ਦਵਾਈ ਦਿੱਤੀ। ਅਮਿਤ ਦੇ ਸੌਣ ਤੋਂ ਬਾਅਦ ਜੋਤੀ ਨੇ ਉਸ ਦਾ ਕਤਲ ਕਰ ਦਿੱਤਾ। ਜੋਤੀ ਸਾਰੀ ਰਾਤ ਮੌਤ ਦੀ ਨੀਂਦ ਸੌਂ ਰਹੇ ਆਪਣੇ ਪਤੀ ਨਾਲ ਇਸ ਕਮਰੇ ਵਿੱਚ ਰਹੀ । ਸਵੇਰੇ ਉਸ ਨੇ ਖੁਦ ਪੁਲਿਸ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਜੋਤੀ ਨੇ ਪੁਲਿਸ ਦੇ ਸਾਹਮਣੇ ਇਸ ਅਪਰਾਧ ਨੂੰ ਕਬੂਲ ਵੀ ਕਰ ਲਿਆ ਹੈ ।ਇਸ ਮਾਮਲੇ ਵਿੱਚ ਸੀਓ ਅਰੁਣਕਾਂਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਚਿਲਹੀਆ ਥਾਣਾ ਖੇਤਰ ਦੇ ਪਿੰਡ ਸੰਤੋਰੀ ਵਿੱਚ ਇੱਕ ਨੌਜਵਾਨ ਦੇ ਕਤਲ ਦੀ ਸੂਚਨਾ ਮਿਲੀ ਸੀ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪਤਨੀ ਜੋਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਸਬੰਧਤ ਧਾਰਾਵਾਂ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ ।
Punjab Bani 05 October,2024
ਸਕੂਟਰੀ ਸਵਾਰ ਔਰਤ ਨੂੰ ਰਸਤਾ ਨਾ ਦੇਣ ਤੇ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਤਿੰਨ ਤੇ ਕਾਤਲਾਨਾ ਹਮਲਾ ਕਰਕੇ ਇਕ ਨੂੰ ਉਤਾਰਿਆ ਮੌਤ ਦੇ ਘਾਟ
ਸਕੂਟਰੀ ਸਵਾਰ ਔਰਤ ਨੂੰ ਰਸਤਾ ਨਾ ਦੇਣ ਤੇ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਤਿੰਨ ਤੇ ਕਾਤਲਾਨਾ ਹਮਲਾ ਕਰਕੇ ਇਕ ਨੂੰ ਉਤਾਰਿਆ ਮੌਤ ਦੇ ਘਾਟ ਬਠਿੰਡਾ : ਸਥਾਨਕ ਬੇਅੰਤ ਨਗਰ ’ਚ ਸਕੂਟਰੀ ਸਵਾਰ ਔਰਤ ਨੂੰ ਰਸਤਾ ਨਾ ਦੇਣ ਕਾਰਨ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦ ਉਕਤ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤਿੰਨ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਉਸ ਦੇ ਦੋ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੀੜਤ ਨੌਜਵਾਨ ਹਸਪਤਾਲ ’ਚ ਜ਼ੇਰੇ ਇਲਾਜ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਤੇ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਸੁਮਿਤ ਅਤੇ ਤੁਸ਼ਾਰ ਕੁਮਾਰ ਵਾਸੀ ਬੇਅੰਤ ਨਗਰ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਾਈ ’ਚ ਜ਼ਖ਼ਮੀ ਹੋਏ ਸੁਮਿਤ ਕੁਮਾਰ ਦੇ ਬਿਆਨ ’ਤੇ 5 ਔਰਤਾਂ ਸਮੇਤ 9 ਜਣਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦ ਕਿ ਚਾਰ ਜਣਿਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਅਨੁਸਾਰ ਸੁਮਿਤ ਕੁਮਾਰ ਵਾਸੀ ਬੇਅੰਤ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 2 ਅਕਤੂਬਰ ਨੂੰ ਉਹ, ਉਸ ਦੇ ਦੋਸਤ ਸਾਹਿਲ ਤੇ ਤੁਸ਼ਾਰ ਬੇਅੰਤ ਨਗਰ ਵਿਖੇ ਜਾ ਰਹੇ ਸਨ। ਇਸ ਦੌਰਾਨ ਬੇਅੰਤ ਨਗਰ ਦੀ ਵਸਨੀਕ ਸਰੋਜ ਰਾਣੀ ਸਕੂਟਰੀ ’ਤੇ ਸਵਾਰ ਹੋ ਕੇ ਆ ਰਹੀ ਸੀ ।ਉਕਤ ਔਰਤ ਨੇ ਉਨ੍ਹਾਂ ਦੇ ਨੇੜੇ ਆਉਂਦਿਆਂ ਹੀ ਹਾਰਨ ਮਾਰਨੇ ਸ਼ੁਰੂ ਕਰ ਦਿੱਤੇ। ਪੀੜਤ ਨੇ ਦੱਸਿਆ ਕਿ ਜਦ ਉਕਤ ਔਰਤ ਨੂੰ ਕਿਹਾ ਕਿ ਬਹੁਤ ਜ਼ਿਆਦਾ ਰਸਤਾ ਪਿਆ ਹੈ, ਤੁਹਾਡੀ ਸਕੂਟਰੀ ਆਰਾਮ ਨਾਲ ਲੰਘ ਜਾਵੇਗੀ ਤਾਂ ਉਕਤ ਔਰਤ ਨੇ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ।ਇਸ ਦੌਰਾਨ ਸਰੋਜ ਰਾਣੀ ਨੇ ਆਪਣੇ ਪਰਿਵਾਰਿਕ ਮੈਂਬਰ ਲਛਮੀ, ਮਾਇਆ, ਪੂਨਮ ਦਾਸ, ਸੀਮਾ, ਰਮੇਸ਼ ਸਾਹਨੀ, ਮਾਹੀ, ਮੰਗਲ ਪ੍ਰਭੂ ਤੇ ਅੱਠ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਸੱਦ ਕੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਉਕਤ ਵਿਅਕਤੀਆਂ ਨੇ ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਵਾਰ ਕਰ ਕੇ ਉਸ ਨੂੰ ਅਤੇ ਉਸਦੇ ਦੋਸਤਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸਾਹਿਲ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦ ਕਿ ਰਮੇਸ਼ ਸਾਹਨੀ, ਮਾਹੀ, ਮੰਗਲ ਤੇ ਪ੍ਰਭੂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Punjab Bani 04 October,2024
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਨੈਚਿੰਗ ਦੀਆਂ ਵਾਰਦਾਤਾਂ ਕਰਨ ਵਾਲੇ ਅੰਤਰ-ਜਿਲ੍ਹਾ ਗਿਰੋਹ ਦਾ ਪਰਦਾਫਾਸ਼, 3 ਖੋਹ ਦੀਆਂ ਵਾਰਦਾਤਾਂ
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਨੈਚਿੰਗ ਦੀਆਂ ਵਾਰਦਾਤਾਂ ਕਰਨ ਵਾਲੇ ਅੰਤਰ-ਜਿਲ੍ਹਾ ਗਿਰੋਹ ਦਾ ਪਰਦਾਫਾਸ਼, 3 ਖੋਹ ਦੀਆਂ ਵਾਰਦਾਤਾਂ ਟਰੇਸ, ਗਿਰੋਹ ਦੇ 2 ਦੋਸੀ ਕਾਬੂ, ਖੋਹ ਕਰਨ ਸਮੇਂ ਵਰਤਿਆ ਮੋਟਰਸਾਇਕਲ ਤੇ ਖੋਹ ਕੀਤੀਆਂ 2 ਸੋਨੇ ਦੀਆਂ ਚੈਨੀਆਂ ਬ੍ਰਾਮਦ ਸੰਗਰੂਰ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਉਸ ਸਮੇਂ ਸਫਲਤਾ ਮਿਲੀ ਜਦੋਂ ਸੰਗਰੂਰ, ਨਾਭਾ, ਖੰਨਾ ਦੇ ਏਰੀਆ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 2 ਦੋਸੀਆਂ ਨੂੰ ਕਾਬੂ ਕਰਕੇ 3 ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕੀਤਾ ਗਿਆ ਅਤੇ ਇਨ੍ਹਾਂ ਪਾਸੋਂ ਖੋਹ ਕਰਨ ਸਮੇਂ ਵਰਤਿਆ ਸਪਲੈਂਡਰ ਮੋਟਰਸਾਇਕਲ ਤੇ ਖੋਹ ਕੀਤੀਆਂ 2 ਸੋਨੇ ਦੀਆਂ ਚੈਨੀਆਂ ਬ੍ਰਾਮਦ ਕਰਵਾਈਆਂ ਗਈਆਂ । ਐਸ.ਐਸ.ਪੀ. ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 23.09.2024 ਨੂੰ ਸਹਿਰ ਸੰਗਰੂਰ ਵਿਖੇ ਮੋਟਰਸਾਇਕਲ ਸਵਾਰ 02 ਨੌਜਵਾਨਾਂ ਵੱਲੋਂ ਸਕੂਟਰੀ ਪਰ ਸਵਾਰ ਗੁਰਮੇਲ ਕੌਰ ਪਤਨੀ ਮਲਕੀਤ ਸਿੰਘ ਵਾਸੀ ਅਫਸਰ ਕਲੋਨੀ ਸੰਗਰੂਰ ਦੇ ਗਲ ਵਿੱਚ ਪਾਈ ਸੋਨੇ ਦੀ ਚੈਨੀ ਨੂੰ ਝਪਟ ਮਾਰ ਕੇ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸਤੇ ਗੁਰਮੇਲ ਕੌਰ ਉਕਤ ਦੇ ਬਿਆਨ ਪਰ ਮੁਕੱਦਮਾ ਨੰਬਰ 212 ਮਿਤੀ 23-09-2024 ਅ/ਧ 304,3(5) BNS ਥਾਣਾ ਸਿਟੀ ਸੰਗਰੂਰ ਬਰਖਿਲਾਫ ਨਾਮਲੂਮ ਦੋਸੀਆਨ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ । ਇਸ ਖੋਹ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ, (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਸੀ.ਆਈ.ਏ ਸੰਗਰੂਰ ਦੀਆਂ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਉਂਦੇ ਹੋਏ ਮਿਤੀ 02.10.2024 ਨੂੰ ਦੋਸੀ ਹਰਮਨਜੀਤ ਸਿੰਘ ਉਰਫ ਹਰਮਨ ਪੁੱਤਰ ਗੁਰਦੀਪ ਸਿੰਘ ਵਾਸੀ ਨਵੀਂ ਅਬਾਦੀ, ਬੌੜਾਂ ਗੇਟ, ਨਾਭਾ ਜਿਲਾ ਪਟਿਆਲਾ ਅਤੇ ਅਸਰਫ ਮੁਹੰਮਦ ਉਰਫ ਆਸਿਫ ਪੁੱਤਰ ਨਜੀਰ ਮੁਹੰਮਦ ਵਾਸੀ ਕਰਤਾਰਪੁਰਾ ਮੁਹੱਲਾ, ਨਾਭਾ ਜਿਲਾ ਪਟਿਆਲਾ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜਾ ਵਿੱਚੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਅਤੇ ਸੰਗਰੂਰ ਤੇ ਨਾਭਾ ਵਿਖੇ ਖੋਹ ਕੀਤੀਆਂ 02 ਚੈਨੀਆਂ ਸੋਨਾ (ਵਜਨੀ 15.7 ਗ੍ਰਾਮ ਅਤੇ 12.3 ਗ੍ਰਾਮ) ਕੁੱਲ 28 ਗ੍ਰਾਮ ਸੋਨਾ ਬ੍ਰਾਮਦ ਕਰਾਇਆ ਗਿਆ । ਦੋਸੀਆਂ ਦੀ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀ ਹਰਮਨਜੀਤ ਸਿੰਘ ਉਰਫ ਹਰਮਨ ਉਕਤ ਦੇ ਖਿਲਾਫ ਪਹਿਲਾਂ ਵੀ ਖੋਹਾਂ ਦੇ 07 ਮੁਕੱਦਮੇ ਦਰਜ ਰਜਿਸਟਰ ਹਨ, ਜਿਸ ਵੱਲੋਂ ਆਪਣੇ ਨਵੇਂ ਬਣਾਏ ਦੋਸਤ ਅਸਰਫ ਮੁਹੰਮਦ ਉਰਫ ਆਸਿਫ ਨੂੰ ਆਪਣੇ ਨਾਲ ਸ਼ਾਮਲ ਕਰਕੇ ਪਿਛਲੇ ਕੁੱਝ ਦਿਨਾਂ ਤੋਂ ਸੰਗਰੂਰ ਅਤੇ ਨਾਭਾ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਸਬੰਧੀ ਮੁਕੱਦਮੇ ਦਰਜ ਰਜਿਸਟਰ ਹੋਏ, ਜੋ ਟਰੇਸ ਕੀਤੇ ਗਏ ਹਨ। ਦੋਸੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 04 October,2024
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ - ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ - ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ - ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ; 2020 ਵਿੱਚ ਦਰਜ ਹੋਇਆ ਸੀ ਅਗਵਾ ਦਾ ਕੇਸ: ਐਸਐਸਪੀ ਦੀਪਕ ਪਾਰੀਕ ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਖਰੀਦੀ ਸੀ, ਜੋ ਮੋਗਾ ‘ਚ ਸਪਲਾਈ ਕੀਤੀ ਗਈ ਸੀ। ਐਨਡੀਪੀਐਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਮੁਲਜ਼ਮ ਲਖਵਿੰਦਰ ਸਿੰਘ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ, ਜੋ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਫਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ। ਐਸ.ਐਸ.ਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਗੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖਿਲਾਫ 2020 ਵਿੱਚ ਅਗਵਾ ਦਾ ਕੇਸ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਦੀ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾ, ਐਸ.ਏ.ਐਸ.ਨਗਰ ਵਿੱਚ ਕਿਰਾਏ ’ਤੇ ਰਿਹਾਇਸ਼ ਵੀ ਲਈ ਹੋਈ ਸੀ। ਇਸ ਸਬੰਧ ਵਿੱਚ ਐਸ.ਏ.ਐਸ.ਨਗਰ ਦੇ ਥਾਣਾ ਲਾਲੜੂ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰਬਰ 141 ਮਿਤੀ 03/10/2024 ਦਰਜ ਕੀਤੀ ਗਈ ਹੈ।
Punjab Bani 04 October,2024
ਜੈਪੁਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਸਰਚ ਆਪਰੇਸ਼ਨ ਜਾਰੀ
ਜੈਪੁਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਸਰਚ ਆਪਰੇਸ਼ਨ ਜਾਰੀ ਜੈਪੁਰ : ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੂੰ ਸ਼ੁੱਕਰਵਾਰ ਨੂੰ ਇੱਕ ਈ-ਮੇਲ ਮਿਲੀ ਹੈ, ਜਿਸ ਵਿੱਚ ਜੈਪੁਰ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਕਰਮਚਾਰੀ ਅਲਰਟ ਮੋਡ ‘ਤੇ ਹਨ ਅਤੇ ਬੰਬ ਨਿਰੋਧਕ ਦਸਤੇ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਫਿਲਹਾਲ ਪੂਰੇ ਏਅਰਪੋਰਟ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਇੱਕ ਟੀਮ ਈਮੇਲ ਭੇਜਣ ਵਾਲੇ ਨੂੰ ਲੱਭਣ ਵਿੱਚ ਰੁੱਝੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਦੇਸ਼ ਦੇ ਕਈ ਹਵਾਈ ਅੱਡਿਆਂ ਤੋਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਭਰੀਆਂ ਈ-ਮੇਲਾਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਈ-ਮੇਲ ਭੇਜਣ ਵਾਲਾ ਅਣਪਛਾਤਾ ਹੈ। ਉਸਨੇ ਇੱਕ ਈ-ਮੇਲ ਲਿਖਿਆ ਹੈ। ਇਸ ਸੰਦੇਸ਼ ਤੋਂ ਬਾਅਦ ਏਅਰਪੋਰਟ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਯਾਤਰੀਆਂ ਨੂੰ ਸੁਰੱਖਿਅਤ ਜ਼ੋਨ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਆਈਐਸਐਫ ਦੀ ਟੀਮ ਪੂਰੇ ਹਵਾਈ ਅੱਡੇ ਦੀ ਤਲਾਸ਼ੀ ਲੈਣ ਵਿੱਚ ਲੱਗੀ ਹੋਈ ਹੈ ।
Punjab Bani 04 October,2024
ਪਿਓ ਨੇ ਪੁੱਤਰ ਦੇ ਸਿਰ ਵਿਚ ਫੋਹੜਾ ਮਾਰ ਉਤਾਰਿਆ ਮੌਤ ਦੇ ਘਾਟ
ਪਿਓ ਨੇ ਪੁੱਤਰ ਦੇ ਸਿਰ ਵਿਚ ਫੋਹੜਾ ਮਾਰ ਉਤਾਰਿਆ ਮੌਤ ਦੇ ਘਾਟ ਮੌੜ ਮੰਡੀ : ਪੰਜਾਬ ਦੇ ਸ਼ਹਿਰ ਮੌੜ ਮੰਡੀ ਦੇ ਪਿੰਡ ਸੰਦੋਹਾ ਵਿੱਚ ਇੱਕ ਪਿਤਾ ਨੇ ਆਪਣੇ ਹੀ ਪੁੱਤਰ ਦੇ ਸਿਰ ਵਿੱਚ ਫੋਹੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵੱਜੋਂ ਹੋਈ ਹੈ, ਜੋ ਕਿ ਨਸ਼ੇ ਦਾ ਆਦਿ ਸੀ।ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਉਹ ਨਸ਼ੇ ਦਾ ਆਦਿ ਸੀ। ਕੱਲ੍ਹ ਜਦੋਂ ਉਹ ਘਰ ਆਇਆ ਤਾਂ ਆਪਣੇ ਪਿਤਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣ ਲੱਗਾ, ਜਦੋਂ ਪਿਤਾ ਹੁਸ਼ਿਆਰ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਪਿਓ-ਪੁੱਤਰ ਵਿੱਚ ਝਗੜਾ ਹੋ ਗਿਆ।ਝਗੜੇ ਦੌਰਾਨ ਪਿਤਾ ਨੇ ਆਪਣੇ ਪੁੱਤਰ ਗੁਰਸੇਵਕ ਸਿੰਘ ਦੀ ਸਿਰ ਵਿੱਚ ਫੋਹੜਾ ਮਾਰ ਦਿੱਤਾ ਤੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪਿਤਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
Punjab Bani 04 October,2024
ਬਾਰਡਰ ਸਕਿਓਰਿਟੀ ਫੋਰਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਹੈਰੋਇਨ ਨਾਲ ਭਰਿਆ ਪੈਕਟ ਬਰਾਮਦ
ਬਾਰਡਰ ਸਕਿਓਰਿਟੀ ਫੋਰਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਹੈਰੋਇਨ ਨਾਲ ਭਰਿਆ ਪੈਕਟ ਬਰਾਮਦ ਚੰਡੀਗੜ ੍ਹ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬੀ ਪੁਲਿਸ ਨਾਲ ਮਿਲ ਕੇ 550 ਗ੍ਰਾਮ ਹੈਰੋਇਨ ਵਾਲਾ ਇੱਕ ਪੈਕੇਟ ਬਰਾਮਦ ਕੀਤਾ ਹੈ। ਇਹ ਬਰਾਮਦਗੀ ਬੀਐਸਐਫ ਨੂੰ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਕੀਤੀ ਗਈ ਅਤੇ ਬਾਅਦ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀ.ਐਸ.ਐਫ. ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਤਲਾਸ਼ੀ ਅਭਿਆਨ ਚਲਾਇਆ ਅਤੇ 550 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ, ਜਿਸ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਨੀਲੇ ਰੰਗ ਦੀ ਟੇਪ ਨਾਲ ਸੁਰੱਖਿਅਤ ਕੀਤਾ ਗਿਆ ਸੀ, ਜਿਸ ਵਿੱਚ ਇੱਕ ਸਟੀਲ ਦੀ ਅੰਗੂਠੀ ਅਤੇ ਇੱਕ ਛੋਟੀ ਟਾਰਚ ਲੱਗੀ ਹੋਈ ਸੀ। ਇਹ ਬਰਾਮਦਗੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਾਉਕੇ ਨੇੜੇ ਖੇਤਾਂ ਵਿੱਚੋਂ ਕੀਤੀ ਗਈ ਹੈ। ਬੀਐਸਐਫ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਲਈ ਆਪਣੀ ਨਿਗਰਾਨੀ ਅਤੇ ਸੰਚਾਲਨ ਸਮਰੱਥਾਵਾਂ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ।
Punjab Bani 04 October,2024
ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਦੇ ਮੋਹਾਲੀ ਜਿ਼ਲ੍ਹੇ ਦੀ ਪੁਲਸ ਨੇ ਅੱਜ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਫੜੇ ਗਏ ਤਸਕਰਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ 1.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਅਤੇ ਅੰਤਰਰਾਸ਼ਟਰੀ ਡਰੱਗ ਕਾਰਟੇਲ ਨਾਲ ਜੁੜੇ ਦਿੱਲੀ ਸਥਿਤ ਅਫਗਾਨ ਹੈਂਡਲਰ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਸੁਖਦੀਪ ਸਿੰਘ ਪਹਿਲਾਂ 2020 ਵਿੱਚ ਅਗਵਾ ਦੇ ਇੱਕ ਕੇਸ ਵਿੱਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ `ਤੇ ਰਿਹਾ ਸੀ। ਸਮੱਗਲਰਾਂ ਦੀ ਮੋਡਸ ਓਪਰੇਂਡੀ ਬਾਰੇ ਉਨ੍ਹਾਂ ਕਿਹਾ ਕਿ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਵਾਹਨਾਂ ਵਿੱਚ ਤਸਕਰੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 04 October,2024
21 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ
21 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪੁਣੇ ‘ਚ 21 ਸਾਲਾ ਲੜਕੀ ਨਾਲ ਉਸ ਸਮੇਂ ਸਮੂਹਿਕ ਬਲਾਤਕਾਰ ਹੋਇਆ ਜਦੋ਼ ਉਹ ਆਪਣੇ ਦੋਸਤ ਨਾਲ ਘੁੰਮਣ ਗਈ ਸੀ ।ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਸੁੰਨਸਾਨ ਥਾਂ ’ਤੇ ਤਿੰਨ ਲੜਕਿਆਂ ਨੇ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਤਿੰਨਾਂ ਨੇ ਦੋਸਤ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਸਾਹਮਣੇ ਹੀ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਲੁਟੇਰੇ ਉਥੋਂ ਭੱਜ ਗਏ। ਪੀੜਤਾ ਦਾ ਦੋਸਤ ਦੇਰ ਰਾਤ ਲੜਕੀ ਨੂੰ ਹਸਪਤਾਲ ਲੈ ਗਿਆ। ਫਿਲਹਾਲ ਲੜਕੀ ਹਸਪਤਾਲ ‘ਚ ਦਾਖਲ ਹੈ। ਪੁਲਿਸ ਟੀਮ ਵੀ ਹਸਪਤਾਲ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪੰਜ ਵਜੇ ਇਸ ਗੈਂਗਰੇਪ ਦੀ ਸੂਚਨਾ ਮਿਲੀ। ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਵਾਲੇ ਤਿੰਨ ਅਪਰਾਧੀ ਕੌਣ ਸਨ, ਇਸ ਬਾਰੇ ਵੇਰਵੇ ਸਾਹਮਣੇ ਨਹੀਂ ਆਏ ਹਨ। ਫਿਲਹਾਲ ਪੁਲਸ ਲੜਕੀ ਦੇ ਦੋਸਤ ਤੋਂ ਪੁੱਛਗਿੱਛ ਕਰ ਕੇ ਸਮੂਹਿਕ ਬਲਾਤਕਾਰ ਦਾ ਭੇਤ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਣੇ ਪੁਲਸ ਮੁਤਾਬਕ ਪੀੜਤ ਲੜਕੀ ਅਤੇ ਉਸ ਦਾ ਦੋਸਤ ਦੋਵੇਂ ਕਾਲਜ ਵਿਦਿਆਰਥੀ ਹਨ। ਪੀੜਤ ਲੜਕੀ ਜਲਗਾਓਂ ਦੀ ਰਹਿਣ ਵਾਲੀ ਹੈ, ਜਦਕਿ ਉਸ ਦਾ ਦੋਸਤ ਸੂਰਤ ਦਾ ਰਹਿਣ ਵਾਲਾ ਹੈ। ਦੋਵੇਂ ਇੱਕੋ ਕਾਲਜ ਵਿੱਚ ਪੜ੍ਹਦੇ ਹਨ ਅਤੇ ਉਹ ਦੋਵੇਂ ਰਾਤ ਨੂੰ ਘੁੰਮਣ ਗਏ ਸਨ। ਉਸੇ ਵੇਲੇ ਇੱਕ ਸੁੰਨਸਾਨ ਥਾਂ ਤੇ ਤਿੰਨ ਮੁੰਡਿਆਂ ਨੇ ਉਸਨੂੰ ਘੇਰ ਲਿਆ।
Punjab Bani 04 October,2024
ਨੇਪਾਲੀ ਜੋੜੇ ਨੇ ਪਰਿਵਾਰ ਦੇ ਖਾਣੇ ਵਿਚ ਨਸ਼ੀਲੀ ਵਸਤੂ ਮਿਲਾ ਗਹਿਣੇ ਤੇ ਹੋਰ ਕੀਮਤੀ ਸਮਾਨ ਲੁੱਟ ਨੱਪਿਆ ਪੂਰਾ ਪਰਿਵਾਰ
ਨੇਪਾਲੀ ਜੋੜੇ ਨੇ ਪਰਿਵਾਰ ਦੇ ਖਾਣੇ ਵਿਚ ਨਸ਼ੀਲੀ ਵਸਤੂ ਮਿਲਾ ਗਹਿਣੇ ਤੇ ਹੋਰ ਕੀਮਤੀ ਸਮਾਨ ਲੁੱਟ ਨੱਪਿਆ ਪੂਰਾ ਪਰਿਵਾਰ ਸ਼ਿਮਲਾ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਸ਼ਿਮਲਾ `ਚ ਇਕ ਨੇਪਾਲੀ ਜੋੜੇ ਵਲੋਂ ਇਕ ਪਰਿਵਾਰ ਦੇ ਸਮੁੱਚੇ ਮੈਂਬਰਾਂ ਦੇ ਖਾਣੇ ਵਿਚ ਕੋਈ ਨਸ਼ੀਲੀ ਵਸਤੂ ਮਿਲਾ ਕੇ ਸਭ ਨੂੰ ਬੇਹੋਸ਼ ਕਰ ਦਿੱਤਾ ਤੇ ਬਾਅਦ ਵਿਚ ਘਰ ਵਿਚੋਂ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਉਕਤ ਦੋਹਾਂ ਨੇਪਾਲੀ ਪਤੀ ਪਤਨੀ ਖਿਲਾਫ਼ ਚੋਰੀ ਕਰਨ ਦੇ ਦੋਸ਼ `ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਕ੍ਰਿਸ਼ਨ ਅਤੇ ਉਸ ਦੀ ਪਤਨੀ ਈਸ਼ਾ ਵਜੋਂ ਹੋਈ ਹੈ। ਪੁਲਸ ਅਨੁਸਾਰ ਚਿਵਾ ਪਿੰਡ `ਚ ਸੇਬ ਦੇ ਬਗੀਚੇ `ਚ ਕੰਮ ਕਰਨ ਵਾਲੇ ਨੇਪਾਲੀ ਜੋੜੇ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੇਖਭਾਲ ਕਰਨ ਵਾਲਿਆਂ (ਕੇਅਰ ਟੇਕਰ) ਲਈ ਬਣਾਏ ਗਏ ਭੋਜਨ `ਚ ਸਾਜਿਸ਼ ਦੇ ਅਧੀਨ ਨਸ਼ੀਲਾ ਪਦਾਰਥ ਮਿਲਾ ਦਿੱਤਾ। ਪੁਲਸ ਨੇ ਦੱਸਿਆ ਕਿ ਖਾਣਾ ਖਾਣ ਤੋਂ ਬਾਅਦ ਕੇਅਰ ਟੇਕਰ ਅਤੇ ਪਰਿਵਾਰ ਦੀਆਂ 2 ਔਰਤਾਂ ਬੇਹੋਸ਼ ਹੋ ਗਈਆਂ, ਜਿਸ ਤੋਂ ਬਾਅਦ ਜੋੜੇ ਨੇ ਘਰ `ਚ ਰੱਖੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਪੁਲਸ ਜੋੜੇ ਦੀ ਤਲਾਸ਼ `ਚ ਛਾਪੇਮਾਰੀ ਕਰ ਰਹੀ ਹੈ। ਪੀੜਤ ਪਰਿਵਾਰ ਦੀ ਮੈਂਬਰ ਕੁਮਾਰੀ ਮਾਰਿਸ਼ਾ ਨੇ ਸ਼ਿਕਾਇਤ `ਚ ਦੱਸਿਆ ਕਿ ਉਨ੍ਹਾਂ ਨੇ ਜੋੜੇ ਨੂੰ ਸਿਰਫ਼ ਚਾਰ ਦਿਨ ਪਹਿਲੇ ਹੀ ਬਗੀਚੇ ਦੇ ਕੰਮਕਾਜ ਲਈ ਰੱਖਿਆ ਸੀ।
Punjab Bani 04 October,2024
ਪਾਰੁਲ ਨਾਗਪਾਲ ਤੇ ਹਰਿਆਣਾ ਵਿਚ ਹੋਇਆ ਬੀਤੀ ਰਾਤ ਹਮਲਾ
ਪਾਰੁਲ ਨਾਗਪਾਲ ਤੇ ਹਰਿਆਣਾ ਵਿਚ ਹੋਇਆ ਬੀਤੀ ਰਾਤ ਹਮਲਾ ਹਰਿਆਣਾ : ਜਨਨਾਇਕ ਜਨਤਾ ਪਾਰਟੀ ਅਤੇ ਆਜ਼ਾਦ ਸਮਾਜ ਪਾਰਟੀ ਗਠਜੋੜ ਦੇ ਅੰਬਾਲਾ ਸ਼ਹਿਰ ਤੋਂ ਉਮੀਦਵਾਰ ਪਾਰੁਲ ਨਾਗਪਾਲ `ਤੇ ਬੀਤੀ ਰਾਤ ਹਮਲਾ ਕੀਤਾ ਗਿਆ । ਉਪਰੋਕਤ ਘਟਨਾ ਨੂੰ ਬਾਈਕ ਸਵਾਰ ਨੌਜਵਾਨਾਂ ਵੱਲੋਂ ਪਾਰੁਲ ਨਾਗਪਾਲ ਦੀ ਕਾਰ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ ਗਿਆ। ਬਦਮਾਸ਼ ਚੱਲਦੀ ਗੱਡੀ `ਤੇ ਚਮਗਿੱਦੜਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਰਹੇ ਸਨ। ਇਸ ਹਮਲੇ ਵਿੱਚ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜਦੋਂ ਕਿ ਪਾਰੁਲ ਨਾਗਪਾਲ ਨੇ ਤੇਜ਼ ਰਫਤਾਰ ਨਾਲ ਕਾਰ ਭਜਾ ਕੇ ਆਪਣੀ ਜਾਨ ਬਚਾਈ ਅਤੇ ਸਿੱਧੇ ਥਾਣੇ ਪਹੁੰਚ ਗਈ। ਜਿੱਥੇ ਉਸ ਨੇ ਪੁਲਿਸ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਸ ਜਾਂਚ ਕਰ ਕੇ ਕਾਰਵਾਈ ਕਰ ਰਹੀ ਹੈ। ਪੁਲੀਸ ਰਸਤੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰੁਲ ਨਾਗਪਾਲ ਵੀਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਇਸਮਾਈਲਪੁਰ ਵਿੱਚ ਸੀ। ਕੁਝ ਸਮੇਂ ਬਾਅਦ ਜਦੋਂ ਉਹ ਇੱਥੋਂ ਨਿਕਲਿਆ ਤਾਂ ਉਸ ਨੂੰ ਪਿੰਡ ਦੇ ਬਾਹਰ ਸੁੰਨਸਾਨ ਸੜਕ ’ਤੇ ਦੋ ਬਾਈਕ ’ਤੇ ਸਵਾਰ ਚਾਰ ਨੌਜਵਾਨ ਮਿਲੇ । ਜੋ ਉਥੇ ਮੂੰਹ ਢੱਕ ਕੇ ਖੜ੍ਹੇ ਸਨ। ਇਨ੍ਹਾਂ ਨੌਜਵਾਨਾਂ ਨੇ ਜਿਵੇਂ ਹੀ ਪਾਰੁਲ ਨਾਗਪਾਲ ਦੀ ਕਾਰ ਨੂੰ ਦੇਖਿਆ ਤਾਂ ਉਹ ਤੁਰੰਤ ਸਰਗਰਮ ਹੋ ਗਏ ਅਤੇ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਦੇ ਹੱਥਾਂ ਵਿੱਚ ਬੈਟ ਅਤੇ ਤਲਵਾਰਾਂ ਸਨ। ਉਨ੍ਹਾਂ ਦਾ ਪਿੱਛਾ ਕਰਦੇ ਹੋਏ ਕੁਝ ਦੂਰ ਜਾ ਕੇ ਪਾਰੁਲ ਨਾਗਪਾਲ ਦੀ ਕਾਰ `ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਦਾ ਸ਼ੀਸ਼ਾ ਟੁੱਟ ਗਿਆ ।
Punjab Bani 04 October,2024
ਜਲੰਧਰ ਵਿਚ ਨਵਰਾਤਰਿਆਂ ਦੇ ਪਹਿਲੇ ਹੀ ਦਿਨ ਨਹਿਰ ਵਿਚੋਂ ਮਿਲੀ ਬੱਚੇ ਦੀ ਲਾਸ਼
ਜਲੰਧਰ ਵਿਚ ਨਵਰਾਤਰਿਆਂ ਦੇ ਪਹਿਲੇ ਹੀ ਦਿਨ ਨਹਿਰ ਵਿਚੋਂ ਮਿਲੀ ਬੱਚੇ ਦੀ ਲਾਸ਼ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰਦੇ ਬਸਤੀ ਬਾਵਾ ਖੇਲ ਦੀ ਨਹਿਰ ਵਿਚੋਂ ਇਕ 6 ਮਹੀਨਿਆਂ ਦੇ ਬੱਚੇ ਦੀ ਲਾਸ਼ ਨਰਾਤਿਆਂ ਦੇ ਪਹਿਲੇ ਹੀ ਦਿਨ ਮਿਲੀ ਹੈ।ਬੱਚੇ ਦੀ ਲਾਸ਼ ਮਿਲਣ ਤੇ ਪਤਾ ਲੱਗਿਆ ਕਿ ਮੁੰਡੇ ਦੀ ਹੈ ਅਤੇ ਉਕਤ ਬੱਚੇ ਦੀ ਲਾਸ਼ ਨੂੰ ਉਸ ਦੇ ਮਾਪਿਆਂ ਨੇ ਹੀ ਨਹਿਰ ਵਿਚ ਸੁੱਟਿਆ ਸੀ। ਦਰਅਸਲ ਵਾਇਰਲ ਹੋ ਰਹੀ ਸੀ. ਸੀ. ਟੀ. ਵੀ. ਵੀਡੀਓ ਵਿਚ ਸਾਫ਼ ਹੋ ਗਿਆ ਹੈ ਕਿ ਉਕਤ ਬੱਚੇ ਦੀ ਲਾਸ਼ ਨੂੰ ਮਾਂ ਨੇ ਨਹਿਰ ਵਿਚ ਸੁੱਟਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਵਾਪਰੀ ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ 10 ਮਿੰਟਾਂ ਵਿਚ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਭਿੰਡਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਸਨ ਅਤੇ ਲੋਕਾਂ ਵੱਲੋਂ ਨਹਿਰ ਵਿਚੋਂ ਬਾਹਰ ਕੱਢੀ ਗਈ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
Punjab Bani 04 October,2024
ਧੀ ਦੇ ਜਨਮ ਤੇ ਪਤੀ ਵਲੋਂ ਮਾਰ ਦੇ ਮੇਹਣੇ ਤੋਂ ਗੁੱਸੇ ਵਿਚ ਆਈ ਮਾਂ ਨੇ 8 ਮਹੀਨਿਆਂ ਦੀ ਨੂੰ ਉਤਾਰਿਆ ਮੌਤ ਦੇ ਘਾਟ
ਧੀ ਦੇ ਜਨਮ ਤੇ ਪਤੀ ਵਲੋਂ ਮਾਰ ਦੇ ਮੇਹਣੇ ਤੋਂ ਗੁੱਸੇ ਵਿਚ ਆਈ ਮਾਂ ਨੇ 8 ਮਹੀਨਿਆਂ ਦੀ ਨੂੰ ਉਤਾਰਿਆ ਮੌਤ ਦੇ ਘਾਟ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਜਿ਼ਲਾ ਗੋਂਡਾ ਵਿੱਚ ਇੱਕ ਕਲਯੁਗੀ ਮਾਂ ਵਲੋਂ ਆਪਣੀ 8 ਮਹੀਨੇ ਦੀ ਮਾਸੂਮ ਧੀ ਦਾ ਕਤਲ ਕਰ ਦਿੱਤਾ।ਦੱਸਦਯੋਗ ਹੈ ਕਿ ਪਤੀ ਨਾਲ ਝਗੜੇ ਅਤੇ ਸਮਾਜ ਦੇ ਮੇਹਣਿਆਂ ਤੋਂ ਤੰਗ ਆ ਕੇ ਔਰਤ ਨੇ ਆਪਣੇ ਜਿਗਰ ਦੇ ਟੁੱਕੜੇ ਨੂੰ ਪਾਣੀ ਵਿਚ ਡੁਬੋ ਕੇ ਉਸ ਦਾ ਕਤਲ ਕਰ ਦਿੱਤਾ। ਮਹਿਲਾ ਜਗਮਤੀ ਦੇਵੀ ਜਿਸਦਾ ਵਿਆਹ ਗੋਂਡਾ ਜਿ਼ਲ੍ਹੇ ਦੇ ਪਾਰਸਪੁਰ ਥਾਣਾ ਖੇਤਰ ਦੇ ਅਭੈ ਪੁਰਵਾ ਪਿੰਡ ਵਿੱਚ ਹੋਇਆ ਸੀ ਆਪਣੇ ਪਤੀ ਨਾਲ ਰਹਿ ਰਹੀ ਸੀ ਕਿ ਇਸ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਔਰਤ ਦਾ ਪਤੀ ਜੋ ਕਿ ਪ੍ਰਾਈਵੇਟ ਨੌਕਰੀ ਕਰਦਾ ਸੀ ਪਰ ਅਕਸਰ ਹੀ ਦੋਵਾਂ ‘ਚ ਝਗੜਾ ਹੁੰਦਾ ਰਹਿੰਦਾ ਸੀ। ਪਤੀ ਪਤਨੀ ਵਿਚਕਾਰ ਝਗੜੇ ਬੱਚੀ ਦੇ ਜਨਮ ਤੋਂ ਬਾਅਦ ਵੀ ਘੱਟ ਨਾ ਹੋਏ ਤੇ ਜਦੋਂ ਉਸ ਦੇ ਪਤੀ ਨੇ ਬੇਟੀ ਦੇ ਜਨਮ ਨੂੰ ਲੈ ਕੇ ਉਸ ਨੂੰ ਤਾਅਨਾ ਮਾਰਿਆ ਤਾਂ ਕਲਯੁਗੀ ਮਾਂ ਨੇ ਗੁੱਸੇ ‘ਚ ਆ ਕੇ ਆਪਣੀ ਬੇਟੀ ਨੂੰ ਸੇਫਟੀ ਟੈਂਕ ‘ਚ ਸੁੱਟ ਕੇ ਮਾਰ ਦਿੱਤਾ।ਔਰਤ ਨੇ ਰਾਤ ਦੇ ਹਨੇਰੇ ‘ਚ ਵਾਰਦਾਤ ਨੂੰ ਅੰਜਾਮ ਦਿੱਤਾ। ਝੂਠੀ ਕਹਾਣੀ ਰਚ ਕੇ ਉਸ ਨੇ ਆਂਢ-ਗੁਆਂਢ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਕੋਈ ਜੰਗਲੀ ਜਾਨਵਰ ਚੁੱਕ ਕੇ ਲੈ ਗਿਆ ਹੈ। ਕਾਫੀ ਜਾਂਚ ਤੋਂ ਬਾਅਦ ਜਦੋਂ ਮਾਸੂਮ ਸ਼ਗਨ ਦੀ ਲਾਸ਼ ਸੇਫਟੀ ਟੈਂਕ ‘ਚੋਂ ਮਿਲੀ ਤਾਂ ਪੁਲਿਸ ਨੂੰ ਸ਼ੱਕ ਹੋ ਗਿਆ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਸ਼ੱਕ ਦੀ ਸੂਈ ਔਰਤ ਤੱਕ ਪਹੁੰਚ ਗਈ। ਜਦੋਂ ਔਰਤ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਪੁਲਿਸ ਨੇ ਦੋਸ਼ੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ । ਐਸਪੀ ਵਿਨੀਤ ਜੈਸਵਾਲ ਨੇ ਕਿਹਾ, ‘29 ਸਤੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਰਸਪੁਰ ਥਾਣਾ ਖੇਤਰ ਦੇ ਅਭਾਈ ਪੂਰਵਾ ਪਿੰਡ ‘ਚ ਇੱਕ ਲੜਕੀ ਨੂੰ ਜੰਗਲੀ ਜਾਨਵਰ ਨੇ ਅਗਵਾ ਕਰ ਲਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ। ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ । ਜਾਂਚ ਦੌਰਾਨ ਘਰ ਦੇ ਪਿੱਛੇ ਇੱਕ ਸੈਪਟਿਕ ਟੈਂਕ ਮਿਲਿਆ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਟੈਂਕੀ ਖਾਲੀ ਕਰਵਾ ਦਿੱਤੀ ।
Punjab Bani 04 October,2024
ਡੇਰਾਬੱਸੀ `ਚ ਚਿੱਟੇ ਦਿਨ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
ਡੇਰਾਬੱਸੀ `ਚ ਚਿੱਟੇ ਦਿਨ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਮੋਹਾਲੀ : ਪੰਜਾਬ ਦੇ ਸ਼ਹਿਰ ਡੇਰਾਬੱਸੀ ਵਿਚ ਅੱਜ ਚਿੱਟੇ ਦਿਨ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵਲੋਂ ਇਕ ਵਿਅਕਤੀ ਹਰਬੰਸ ਸਿੰਘ ਵਾਸੀ ਰਾਮਪੁਰ ਬਹਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਆਪਣੀ ਰਿਸ਼ਤੇਦਾਰ ਔਰਤ ਦੇ ਨਾਲ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਹਥਿਆਰਬੰਦ ਲੋਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਵਿਅਕਤੀ ਤੇ ਹਮਲਾ ਕਰਕੇ ਉਸਨੂੰ ਜਾਨੋਂ ਮਾਰ ਦਿੱਤਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਈ ਜਿਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 04 October,2024
ਅਮੇਠੀ ਵਿਚ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਮਾਰੀ ਗੋਲੀ
ਅਮੇਠੀ ਵਿਚ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਮਾਰੀ ਗੋਲੀ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਅਮੇਠੀ ਵਿਚ ਬਦਮਾਸ਼ਾਂ ਨੇ ਘਰ ਵਿਚ ਦਾਖਲ ਹੋ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਅਧਿਆਪਕ, ਉਸ ਦੀ ਪਤਨੀ ਅਤੇ ਦੋਵੇਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਸਥਾਨਕ ਪੁਲਸ ਤੋਂ ਇਲਾਵਾ ਕਈ ਥਾਣਿਆਂ ਦੇ ਬਲ ਮੌਜੂਦ ਹਨ। ਐਸ. ਪੀ. ਅਨੂਪ ਸਿੰਘ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਅਧਿਆਪਕ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਇਹ ਮਾਮਲਾ ਸਿ਼ਵਰਤਨਗੰਜ ਥਾਣਾ ਖੇਤਰ ਦੇ ਭਵਾਨੀ ਨਗਰ ਚੌਰਾਹੇ ਦਾ ਹੈ। ਮ੍ਰਿਤਕ ਅਮੇਠੀ ਅਧਿਆਪਕ ਦਾ ਨਾਂ ਸੁਨੀਲ ਕੁਮਾਰ ਹੈ। ਕੁਝ ਸਮਾਂ ਪਹਿਲਾਂ ਉਹ ਉਂਚਾਹਰ ਤੋਂ ਬਦਲੀ ਕਰਕੇ ਅਮੇਠੀ ਆਏ ਸਨ। ਸੀਐਮ ਯੋਗੀ ਨੇ ਅਮੇਠੀ ਵਿੱਚ ਵਾਪਰੀ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਨਾਲ ਹੀ, ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਯੋਗੀ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਪ੍ਰਸ਼ਾਂਤ ਕੁਮਾਰ ਇਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਫਿਲਹਾਲ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਪਰਿਵਾਰਕ ਰੰਜਿਸ਼ ਕਾਰਨ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸੀਐਮ ਯੋਗੀ ਨੇ ਅਮੇਠੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਕਿਸੇ ਵੀ ਲੁੱਟ-ਖੋਹ ਤੋਂ ਇਨਕਾਰ ਕੀਤਾ ਹੈ। ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਦੇ ਆਦੇਸ਼ ਦਿੱਤੇ ਹਨ। ਫੋਰੈਂਸਿਕ, ਡਾਗ ਸਕੁਐਡ, ਨਿਗਰਾਨੀ ਮੌਕੇ ‘ਤੇ ਮੌਜੂਦ ਹਨ ।
Punjab Bani 04 October,2024
ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਮਹਾਰਾਸ਼ਟਰ ਵਿੱਚ ਪੁਲਸ ਨੇ ਕੀਤਾ ਸਕੂਲ ਵੈਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ
ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਮਹਾਰਾਸ਼ਟਰ ਵਿੱਚ ਪੁਲਸ ਨੇ ਕੀਤਾ ਸਕੂਲ ਵੈਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਵਿੱਚ ਪੁਲਸ ਨੇ ਸਕੂਲ ਵੈਨ ਦੇ ਡਰਾਈਵਰ ਨੂੰ ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 30 ਸਤੰਬਰ ਨੂੰ ਉਸ ਸਮੇਂ ਵਾਪਰੀ ਜਦੋਂ ਲੜਕੀਆਂ ਸ਼ਹਿਰ ਦੇ ਵਾਨਵਾੜੀ ਇਲਾਕੇ `ਚ ਸਥਿਤ ਸਕੂਲ ਤੋਂ ਘਰ ਪਰਤ ਰਹੀਆਂ ਸਨ। ਵਾਨਵਾੜੀ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਵੈਨ `ਚ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਇਕ ਵਿਦਿਆਰਥਣ ਨੇ ਆਪਣੀ ਮਾਂ ਨੂੰ ਘਟਨਾ ਬਾਰੇ ਦੱਸਿਆ, ਜਿਸ ਨੇ ਸਕੂਲ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਦੋਸ਼ੀ ਡਰਾਈਵਰ ਸੰਜੇ ਰੈਡੀ `ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
Punjab Bani 03 October,2024
ਕਤਲ ਦੀ ਗੁੱਥੀ ਸੁਲਝਾਉਂਦਿਆਂ ਖੰਨਾ ਪੁਲਸ ਨੇ ਨੂੰ ਕੁੱਝ ਘੰਟਿਆਂ ਵਿੱਚ ਦੋਸ਼ਣ ਨੂੰ ਕੀਤਾ ਗ੍ਰਿਫ਼ਤਾਰ
ਕਤਲ ਦੀ ਗੁੱਥੀ ਸੁਲਝਾਉਂਦਿਆਂ ਖੰਨਾ ਪੁਲਸ ਨੇ ਨੂੰ ਕੁੱਝ ਘੰਟਿਆਂ ਵਿੱਚ ਦੋਸ਼ਣ ਨੂੰ ਕੀਤਾ ਗ੍ਰਿਫ਼ਤਾਰ ਖੰਨਾ : ਐਸ. ਐਸ. ਪੀ. ਖੰਨਾ ਮਿਸ. ਅਸ਼ਵੀਨੀ ਗੋਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਸ੍ਰੀ ਸੌਰਵ ਜਿੰਦਲ ਪੀ.ਪੀ.ਐਸ, ਕਪਤਾਨ ਪੁਲਿਸ (ਆਈ), ਖੰਨਾ, ਸ੍ਰੀ ਅੰਮ੍ਰਿਤਪਾਲ ਸਿੰਘ, ਪੀ.ਪੀ.ਐਸ. ਉਪ ਕਪਤਾਨ ਪੁਲਿਸ, ਖੰਨਾ, ਸ੍ਰੀ ਸੁਖਅੰਮ੍ਰਿਤ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡੀ), ਖੰਨਾ, ਇੰਚਾਰਜ ਸੀ.ਆਈ.ਏ. ਸਟਾਫ, ਖੰਨਾ, ਮੁੱਖ ਅਫਸਰ ਥਾਣਾ ਸਿਟੀ-2, ਖੰਨਾ ਵੱਲੋਂ ਇੱਕ ਕਤਲ ਦੀ ਗੁੱਥੀ ਨੂੰ ਕੁੱਝ ਘੰਟਿਆਂ ਵਿੱਚ ਸੁਲਝਾ ਕੇ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਸੋਨੇ ਦੇ ਗਹਿਣੇ ਅਤੇ 4500/- ਰੁਪਏ ਬ੍ਰਾਮਦ ਕੀਤੇ ਗਏ। ਮਿਤੀ 03.10.2024 ਨੂੰ ਭਰਤ ਕੌਸ਼ਲ ਪੁੱਤਰ ਸ਼ਿਆਮ ਸੁੰਦਰ ਵਾਸੀ ਮਕਾਨ ਨੰਬਰ 307, ਵਾਰਡ ਨੰਬਰ 20, ਨੇੜੇ ਰਾਣੀ ਤਲਾਬ ਖੰਨਾ, ਜਿਲ੍ਹਾ ਲੁਧਿਆਣਾ ਨੇ ਪੁਲਿਸ ਨੂੰ ਬਿਆਨ ਰਾਹੀ ਇਤਲਾਹ ਦਿੱਤੀ ਕਿ ਉਹ ਅਤੇ ਉਸਦਾ ਭਰਾ ਕਰਨ ਕੌਸ਼ਲ ਕੰਮ-ਕਾਰ ਦੇ ਸਬੰਧ ਵਿੱਚ ਰੋਜਾਨਾ ਦੇਰ ਰਾਤ 11:30 ਵਜੇ ਦੇ ਕਰੀਬ ਘਰ ਆਉਦੇ ਹਨ, ਉਨ੍ਹਾਂ ਦੇ ਕੰਮ ਪਰ ਜਾਣ ਤੋ ਬਾਅਦ ਉਨ੍ਹਾਂ ਦੀ ਮਾਤਾ ਕਮਲੇਸ਼ ਰਾਣੀ ਘਰ ਪਰ ਇਕੱਲੀ ਹੁੰਦੀ ਹੈ, ਜਿਸਤੋ ਬਾਅਦ ਧੋਬੀਆਂ ਵਾਲੇ ਮੁਹੱਲੇ ਵਿੱਚ ਰਹਿੰਦੀ ਔਰਤ ਸ਼ਾਨ ਅਬਾਸ ਪਤਨੀ ਅਹਿਮਦ ਅਬਾਸ, ਜਿਸਦਾ ਉਨ੍ਹਾਂ ਦੀ ਮਾਤਾ ਨਾਲ ਸਹਿਚਾਰ ਹੈ, ਉਨ੍ਹਾਂ ਦੇ ਘਰ ਆਉਂਦੀ-ਜਾਂਦੀ ਸੀ। ਸ਼ਾਨ ਅਬਾਸ ਉਕਤ ਤੋ ਇਲਾਵਾ ਉਨ੍ਹਾਂ ਦੇ ਘਰ ਕੋਈ ਵੀ ਆਉਦਾ ਜਾਦਾ ਨਹੀ ਹੈ। ਕੱਲ੍ਹ ਜਦੋ ਉਹ ਅਤੇ ਉਸ ਭਰਾ ਕਰਨ ਕੌਸ਼ਲ ਵਕਤ ਕਰੀਬ 11:50 ਪੀ.ਐਮ ਆਪਣੇ ਕੰਮ ਤੋਂ ਘਟ ਵਾਪਸ ਆਏ ਤਾਂ ਉਨ੍ਹਾਂ ਦੇ ਘਰ ਦਾ ਬਾਹਰਲਾ ਗੇਟ ਖੁੱਲ੍ਹਾ ਸੀ, ਜਦੋ ਉਨ੍ਹਾਂ ਨੇ ਅੰਦਰ ਬੈਡਰੂਮ ਵਿੱਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਮਾਤਾ ਖੂਨ ਨਾਲ ਲੱਥ-ਪੱਥ ਹੋਈ ਪਈ ਸੀ, ਜਿਸਦੀ ਮੌਤ ਹੋ ਚੁੱਕੀ ਸੀ। ਉਸਦੀ ਮਾਤਾ ਨੇ ਜੋ ਸੋਨੇ ਦੇ ਗਹਿਣੇ ਪਹਿਨੇ ਹੋਏ ਸਨ, ਉਹ ਵੀ ਉਸਦੇ ਸਰੀਰ ਪਰ ਨਹੀ ਸਨ, ਘਰ ਵਿੱਚ ਪਿਆ ਕੈਸ਼ (35/40 ਹਜਾਰ ਰੁਪਏ) ਅਤੇ ਉਨ੍ਹਾਂ ਦੀ ਮਾਤਾ ਦਾ ਮੋਬਾਇਲ ਫੋਨ ਵੀ ਗਾਇਬ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਔਰਤ ਸ਼ਾਨ ਅਬਾਸ ਉਕਤ ਨੇ ਲੁੱਟ-ਖੋਹ ਕਰਕੇ ਉਨ੍ਹਾਂ ਦੀ ਮਾਤਾ ਕਮਲੇਸ਼ ਰਾਣੀ ਦਾ ਕਤਲ ਕੀਤਾ ਹੈ। ਉਕਤ ਸੂਚਨਾ ਪ੍ਰਾਪਤ ਹੋਣ ਤੇ ਤੁਰੰਤ ਮੁਕੱਦਮਾ ਨੰਬਰ 194 ਮਿਤੀ 03.10.2024 ਅ/ਧ 103 . ਥਾਣਾ ਸਿਟੀ-2, ਖੰਨਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਅਤੇ ਪੁਲਿਸ ਦੇ ਸੀਨੀਅਰ ਅਫਸਰਾਂ ਵੱਲੋ ਮੌਕਾ ਪਰ ਜਾ ਕੇ ਤਫਤੀਹਾ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਦੌਰਾਨ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਦੋਸ਼ਣ ਦੀ ਭਾਲ ਕੀਤੀ ਗਈ, ਦੌਰਾਨੇ ਤਫਤੀਸ਼ ਦੋਸ਼ਣ ਸ਼ਾਨ ਅਬਾਸ ਪਤਨੀ ਅਹਿਮਦ ਅਬਾਸ ਵਾਸੀ ਸੁਨਿਆਰਾ ਬਜਾਰ, ਮੁਹੱਲਾ ਧੋਬੀਆਂ ਵਾਲਾ ਖੰਨਾ, ਜਿਲ੍ਹਾ ਲੁਧਿਆਣਾ ਨੂੰ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਸ ਪਾਸੋ ਸੋਨੇ ਦੇ ਗਹਿਣੇ ਅਤੇ 4500/- ਰੁਪਏ ਬ੍ਰਾਮਦ ਕੀਤੇ ਗਏ। ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਹੋਈ ਦੋਸ਼ਣ ਪਾਸੋ ਪੁੱਛਗਿੱਛ ਜਾਰੀ ਹੈ। ਕੁੱਲ ਬ੍ਰਾਮਦਗੀ :- 1) ਸ਼ੋਨੇ ਦੇ ਗਹਿਣੇ ਅਤੇ 4500/- ਰੁਪਏ ਕੈਸ਼
Punjab Bani 03 October,2024
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ `ਚ ਕਾਂਗਰਸੀ ਆਗੂ ਦੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ `ਚ ਕਾਂਗਰਸੀ ਆਗੂ ਦੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਕਤਲ ਮੰਡੀ ਗੋਬਿੰਦਗੜ੍ਹ : ਪੰਜਾਬ ਦੀ ਲੋਹਾ ਨਗਰੀ ਵਜੋਂ ਪ੍ਰਸਿੱਧ ਮੰਡੀ ਗੋਬਿੰਦਗੜ੍ਹ ਵਿੱਚ ਕਾਂਗਰਸੀ ਲੀਡਰ ਦੇ ਪੁੱਤ ਤਰਨਜੀਤ ਤਰਨੀ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਜੀਤ ਨੂੰ ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਕਾਰਨ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
Punjab Bani 03 October,2024
ਬਦਮਾਸ਼ਾਂ ਕੀਤੀ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ
ਬਦਮਾਸ਼ਾਂ ਕੀਤੀ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ’ਚ ਦੋ ਬਦਮਾਸ਼ਾਂ ਵੱਲੋਂ ਇੱਕ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ ਮਰੀਜ਼ ਬਣ ਕੇ ਹਸਪਤਾਲ ਆਏ ਸੀ। ਪਹਿਲਾਂ ਉਸਨੇ ਡਰੈਸਿੰਗ ਕਰਵਾਈ ਅਤੇ ਫਿਰ ਕੈਬਿਨ ਵਿੱਚ ਜਾ ਕੇ ਡਾਕਟਰ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਇਲਾਕੇ `ਚ ਸਨਸਨੀ ਫੈਲ ਗਈ ਹੈ। ਪੁਲਿਸ ਮੌਕੇ `ਤੇ ਪਹੁੰਚ ਗਈ ਹੈ। ਹਸਪਤਾਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਡਾਕਟਰ ਨੂੰ ਗੋਲੀ ਮਾਰਨ ਦੀ ਘਟਨਾ ਦੱਖਣੀ ਦਿੱਲੀ ਦੇ ਜੈਤਪੁਰ ਇਲਾਕੇ `ਚ ਵਾਪਰੀ ਹੈ। ਡਾਕਟਰ ਦਾ ਨਾਂ ਜਾਵੇਦ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਡਾਕਟਰ ਕਾਲਿੰਦੀ ਕੁੰਜ ਥਾਣਾ ਖੇਤਰ `ਚ ਸਥਿਤ ਨੀਮਾ ਹਸਪਤਾਲ `ਚ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ। ਹਸਪਤਾਲ ਦੇ ਸਟਾਫ ਮੁਤਾਬਕ ਦੋ ਲੜਕੇ ਹਸਪਤਾਲ ਆਏ ਸਨ। ਇੱਕ ਨੂੰ ਸੱਟ ਲੱਗੀ ਹੋਈ ਸੀ। ਡਾਕਟਰ ਨੇ ਉਸਦੀ ਡ੍ਰੇਸਿੰਗ ਕੀਤੀ। ਫਿਰ ਉਨ੍ਹਾਂ ਨੇ ਕਿਹਾ ਉਹ ਡਾਕਟਰ ਨੂੰ ਮਿਲਣਾ ਚਾਹੁੰਦੇ ਹਨ। ਜਦੋ ਉਹ ਡਾਕਟਰ ਜਾਵੇਦ ਦੇ ਕੈਬਿਨ ਕੋਲ ਪਹੁੰਚੇ ਤਾਂ ਬਦਮਾਸ਼ਾਂ ਨੇ ਡਾਕਟਰ ਨੂੰ ਗੋਲੀ ਮਾਰ ਦਿੱਤੀ।ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਕਰੀਬ 1 ਵਜੇ ਦੀ ਹੈ। ਪੁਲਿਸ ਨੂੰ ਰਾਤ ਕਰੀਬ 1:45 ਵਜੇ ਸੂਚਨਾ ਮਿਲੀ। ਕਾਲਿੰਦੀ ਕੁੰਜ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਨੀਮਾ ਹਸਪਤਾਲ `ਚ ਇਕ ਡਾਕਟਰ ਨੂੰ ਗੋਲੀ ਮਾਰੀ ਗਈ ਹੈ। ਉਨ੍ਹਾਂ ਨੂੰ ਕਾਲ ਮ੍ਰਿਤਕ ਦੇ ਡਾਕਟਰ ਵੱਲੋਂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਡਾਕਟਰ ਜ਼ਿੰਦਾ ਹੈ ਜਾਂ ਨਹੀਂ। ਸੂਚਨਾ ਮਿਲਦੇ ਹੀ ਪੁਲਿਸ ਮੌਕੇ `ਤੇ ਪਹੁੰਚ ਗਈ। ਪੁਲੀਸ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਹਸਪਤਾਲ ਦੇ ਤਿੰਨ ਬਿਸਤਰਿਆਂ ਵਾਲੇ ਛੋਟੇ ਜਿਹੇ ਕੈਬਿਨ ਵਿੱਚ ਕੁਰਸੀ ’ਤੇ ਇੱਕ ਵਿਅਕਤੀ ਦਾ ਸਿਰ ਧਰਿਆ ਹੋਇਆ ਸੀ ਅਤੇ ਉਸ ਦੇ ਸਿਰ ਵਿੱਚੋਂ ਖੂਨ ਵਹਿ ਰਿਹਾ ਸੀ। ਉਸ ਦੀ ਪਛਾਣ ਬੀਯੂਐਮਐਸ ਡਾਕਟਰ ਜਾਵੇਦ ਵਜੋਂ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਜਾਪਦਾ ਹੈ, ਕਿਉਂਕਿ ਇਹ ਬਿਨਾਂ ਕਿਸੇ ਭੜਕਾਹਟ ਦੇ ਕੀਤਾ ਗਿਆ ਸੀ ਅਤੇ ਹਮਲਾਵਰਾਂ ਨੇ ਬੀਤੀ ਰਾਤ ਰੇਕੀ ਕਰ ਲਈ ਹੋਵੇਗੀ। ਹਸਪਤਾਲ ਦੇ ਅੰਦਰ ਰਿਸੈਪਸ਼ਨ, ਡਰੈਸਿੰਗ ਰੂਮ ਅਤੇ ਗੈਲਰੀ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 October,2024
ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਨਵੀਂ ਦਿੱਲੀ : ਦਿੱਲੀ ਦੇ ਜੈਤਪੁਰ ਵਿਚ ਇਕ ਪ੍ਰਾਈਵੇਟ ਹਸਪਤਾਲ ਵਿਚ ਇਕ 55 ਸਾਲਾ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਕਰਦਿੱਤਾ ਗਿਆ। ਨੀਮਾ ਹਸਪਤਾਲ ਦੇ ਸਟਾਫ ਮੁਤਾਬਕ ਦੋ ਅੱਲ੍ਹੜ ਉਮਰ ਦੇ ਨੌਜਵਾਨ ਦੇਰ ਰਾਤ ਹਸਪਤਾਲ ਪਹੁੰਚੇ।ਉਹਨਾਂ ਨੇ ਪੈਰ ’ਤੇ ਲੱਗੀ ਸੱਟ ਦੀ ਪੱਟੀ ਬਦਲਣ ਵਾਸਤੇ ਕਿਹਾ। ਇਸ ਨੌਜਵਾਨ ਦਾ ਹਸਪਤਾਲ ਵਿਚ ਪਹਿਲਾਂ ਵੀ ਇਲਾਜ ਕੀਤਾ ਗਿਆ ਸੀ। ਜਦੋਂ ਪੱਟੀ ਬਦਲ ਦਿੱਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਦਵਾਈ ਚਾਹੁੰਦੇ ਹਨ, ਉਹ ਡਾ. ਜਾਵੇਦ ਅਖਤਰ ਦੇ ਕੇਬਿਨ ਵਿਚ ਗਏ ਤੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ।
Punjab Bani 03 October,2024
ਰਾਸ਼ਟਰੀ ਜਨਤਾ ਦਲ ਦੇ ਸੂਬਾ ਜਨਰਲ ਸਕੱਤਰ ਨੂੰ ਮਾਰੀ ਗੋਲੀ
ਰਾਸ਼ਟਰੀ ਜਨਤਾ ਦਲ ਦੇ ਸੂਬਾ ਜਨਰਲ ਸਕੱਤਰ ਨੂੰ ਮਾਰੀ ਗੋਲੀ ਬਿਹਾਰ : ਰਾਸ਼ਟਰੀ ਜਨਤਾ ਦਲ ਦੇ ਸੂਬਾ ਜਨਰਲ ਸਕੱਤਰ ਪੰਕਜ ਯਾਦਵ ਨੂੰ ਬਿਹਾਰ `ਚ ਅਪਰਾਧੀਆਂ ਨੇ ਗੋਲੀ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅਪਰਾਧੀਆਂ ਨੇ ਪੰਕਜ ਯਾਦਵ ਦੀ ਛਾਤੀ `ਤੇ ਗੋਲੀ ਮਾਰੀ ਅਤੇ ਕਈ ਰਾਊਂਡ ਫਾਇਰ ਕਰਨ ਤੋਂ ਬਾਅਦ ਫਰਾਰ ਹੋ ਗਏ। ਰਿਪੋਰਟਾਂ ਮੁਤਾਬਕ ਪੰਕਜ ਯਾਦਵ ਏਅਰਪੋਰਟ ਦੇ ਮੈਦਾਨ `ਚ ਸਵੇਰ ਦੀ ਸੈਰ `ਤੇ ਨਿਕਲ ਰਹੇ ਸਨ, ਜਦੋਂ ਅਪਰਾਧੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਆਰਜੇਡੀ ਨੇਤਾ ਪੰਕਜ ਯਾਦਵ ਮੁੰਗੇਰ ਦੇ ਕਾਸਿਮ ਬਾਜ਼ਾਰ ਥਾਣਾ ਖੇਤਰ ਦੇ ਨਵਟੋਲੀਆ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦੋਸ਼ੀਆਂ ਨੇ ਵੀਰਵਾਰ ਸਵੇਰੇ ਵਾਰਦਾਤ ਨੂੰ ਅੰਜਾਮ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਅਪਰਾਧੀਆਂ ਨੇ ਪੰਕਜ ਯਾਦਵ `ਤੇ ਇਕ ਤੋਂ ਬਾਅਦ ਇਕ ਤਿੰਨ ਰਾਉਂਡ ਫਾਇਰ ਕੀਤੇ। ਇਸ ਵਿੱਚ ਇੱਕ ਗੋਲੀ ਪੰਕਜ ਯਾਦਵ ਦੀ ਛਾਤੀ ਵਿੱਚ ਲੱਗੀ। ਗੰਭੀਰ ਰੂਪ ਨਾਲ ਜ਼ਖਮੀ ਪੰਕਜ ਯਾਦਵ ਨੂੰ ਸਦਰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ, ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਨੈਸ਼ਨਲ ਹਸਪਤਾਲ ਲਿਜਾਇਆ ਗਿਆ।
Punjab Bani 03 October,2024
ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗਿਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਪਿਸਤੌਲ ਅਤੇ 30 ਰੌਂਦ ਕੀਤੇ ਬਰਾਮਦ
ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗਿਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਪਿਸਤੌਲ ਅਤੇ 30 ਰੌਂਦ ਕੀਤੇ ਬਰਾਮਦ ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ 30 ਰੌਂਦ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਕੋਈ ਵੱਡਾ ਗੈਂਗਸਟਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਕਾਨਫਰੰਸ ਦੌਰਾਨ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ `ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਮੁਕੇਸ਼ ਕੁਮਾਰ ਉਰਫ਼ ਮੁੱਕੂ ਹੈ ਅਤੇ ਆਲਮੀਨ ਅੰਸਾਰੀ ਤੋਂ ਹਥਿਆਰ ਲੈ ਕੇ ਵੇਚਦਾ ਸੀ, ਜਿਸ ਦੇ ਚੱਲਦਿਆਂ ਪੁਲਿਸ ਨੇ ਮੁਲਜ਼ਮ ਮੁਕੇਸ਼ ਕੁਮਾਰ ਉਰਫ਼ ਆਲਮੀਨ ਅੰਸਾਰੀ ਨੂੰ ਅੰਮ੍ਰਿਤਸਰ ਦੇ ਰੇਲਵੇ ਕੁਆਟਰਾਂ ਨੇੜੇ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਹੰਮਦ ਅਕਬਰ ਕਾਸਿਮ ਅਤੇ ਜਾਵੇਦ ਖਾਨ ਰਾਜਸਥਾਨ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਉਰਫ਼ ਮੁੱਕੂ ਨੂੰ ਮੁਕੇਸ਼ ਕੁਮਾਰ ਉਰਫ਼ ਮੁੱਕ ਅਤੇ ਅਲਮੀਨ ਅੰਸਾਰੀ ਤੋਂ ਗੋਲੀਆਂ ਸਮੇਤ ਨਾਜਾਇਜ਼ ਹਥਿਆਰ ਸਪਲਾਈ ਕਰਦੇ ਸਨ ਅਤੇ ਰਾਜਸਥਾਨ ਤੋਂ ਨਾਜਾਇਜ਼ ਹਥਿਆਰ ਲਿਆਉਂਦੇ ਸਨ । ਅੱਗੇ ਸਪਲਾਈ ਕਰਨ ਲਈ ਵਰਤੀ ਜਾਂਦੀ ਹੈ, ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਵੱਡੇ ਦੋਸ਼ੀ ਦੇ ਫੜੇ ਜਾਣ ਦੀ ਸੰਭਾਵਨਾ ਹੈ ।
Punjab Bani 02 October,2024
ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ
ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਦਿੱਲੀ ਪੁਲਸ ਮੁਤਾਬਕ ਇਸ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 2000 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਸ ਹੁਣ ਇਸ ਮਾਮਲੇ ਵਿੱਚ ਨਾਰਕੋ-ਟੇਰਰ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਪੁਲਸ ਅਨੁਸਾਰ ਕੋਕੀਨ ਦੀ ਇਸ ਵੱਡੀ ਖੇਪ ਪਿੱਛੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਹੱਥ ਹੈ। ਵੱਡੀ ਮਾਤਰਾ ਵਿੱਚ ਕੋਕੀਨ ਦੀ ਬਰਾਮਦਗੀ ਨੂੰ ਸਪੈਸ਼ਲ ਸੈੱਲ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀ.ਪੀ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਤੁਸ਼ਾਰ ਗੋਇਲ ਵਾਸੀ ਬਸੰਤ ਵਿਹਾਰ, ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤੁਸ਼ਾਰ ਦੇ ਦੋ ਸਾਥੀ ਹਿਮਾਂਸ਼ੂ ਅਤੇ ਔਰੰਗਜ਼ੇਬ ਵੀ ਇਸ ਵਿੱਚ ਸ਼ਾਮਲ ਸਨ। ਇਸ ਤੋਂ ਇਲਾਵਾ ਕੁਰਲਾ ਵੈਸਟ ਰਿਸੀਵਰ ਭਰਤ ਜੈਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ।
Punjab Bani 02 October,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਕਾਬੂ ਚੰਡੀਗੜ, 2 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ। ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 02 October,2024
ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਰਾਧੇ ਸਿ਼ਆਮ ਨਾਮੀ ਵਿਅਕਤੀ ਦਾ ਹੋਇਆ ਕਤਲ
ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਰਾਧੇ ਸਿ਼ਆਮ ਨਾਮੀ ਵਿਅਕਤੀ ਦਾ ਹੋਇਆ ਕਤਲ ਮਾਨਸਾ : ਪੰਜਾਬ ਦੇ ਪ੍ਰਸਿੱਧ ਜਿ਼ਲਾ ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸਿਆਮ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਕਰੀਬ 9 ਲੋਕਾਂ ਖਿਲਾਫ ਸਿ਼ਕਾਇਤ ਦਰਜ ਕਰਵਾਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਰਾਧੇ ਸਿ਼ਆਮ ਪਿੰਡ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਸਨ। ਪਿੰਡ ਵਾਸੀ ਅਭੈ ਗੋਦਾਰਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਮੰਗਲਵਾਰ ਰਾਤ ਰਾਧੇ ਸਿ਼ਆਮ ਉਨ੍ਹਾਂ ਦੇ ਨਾਲ ਸਨ। ਉਹ ਚੋਣਾਂ ਸਬੰਧੀ ਮੀਟਿੰਗ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੇ ਨਾਮਜ਼ਦਗੀ ਸਬੰਧੀ ਸਰਪੰਚ ਭਜਨ ਲਾਲ ਦੇ ਘਰ ਮੀਟਿੰਗ ਕਰਨ ਦੀ ਯੋਜਨਾ ਬਣਾਈ ਸੀ। ਰਾਤ 11.30 ਵਜੇ ਰਾਧੇ ਸ਼ਿਆਮ ਆਪਣੀ ਕਾਰ `ਚ ਘਰ ਚਲਾ ਗਿਆ ਸੀ।ਅਭੈ ਗੋਦਾਰਾ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਮੈਨੂੰ ਫੋਨ ਆਇਆ ਤੇ ਰਾਧੇ ਸ਼ਿਆਮ ਦੇ ਕਤਲ ਬਾਰੇ ਜਾਣਕਾਰੀ ਦਿੱਤੀ। ਉਸ ਦੀ ਲਾਸ਼ ਪਿੰਡ ਦੇ ਮੈਦਾਨ ਵਿੱਚ ਪਈ ਹੈ। ਜਿਸ ਤੋਂ ਬਾਅਦ ਅਸੀਂ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ `ਤੇ ਪਹੁੰਚੀ। ਰਾਧੇ ਸਿ਼ਆਮ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਦੀ ਰਾਧੇਸ਼ਿਆਮ ਨਾਲ ਨਿੱਜੀ ਦੁਸ਼ਮਣੀ ਸੀ। ਜਿਸ ਕਾਰਨ ਉਸ ਦਾ ਕਤਲ ਹੋਇਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
Punjab Bani 02 October,2024
ਡੇਰਾ ਬਾਬਾ ਨਾਨਕ ਵਿਖੇ ਹਥਿਆਰਾਂ ਨਾਲ ਨੌਜਵਾਨ ਦਾ ਹੋਇਆ ਕਤਲ
ਡੇਰਾ ਬਾਬਾ ਨਾਨਕ ਵਿਖੇ ਹਥਿਆਰਾਂ ਨਾਲ ਨੌਜਵਾਨ ਦਾ ਹੋਇਆ ਕਤਲ ਅੰਮ੍ਰਿਤਸਰ : ਪੰਜਾਬ ਦੇ ਡੇਰਾ ਬਾਬਾ ਨਾਨਕ ਵਿਖੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾ ਵਾਪਰਨ ਦਾ ਮੁੱਖ ਕਾਰਨ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦਾਣਾ ਮੰਡੀ ਡੇਰਾ ਬਾਬਾ ਨਾਨਕ ’ਚ ਹੋਏ ਨੌਜਵਾਨ ਦੇ ਕਤਲ ਨਾਲ ਕਸਬੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ ਉਰਫ ਕਾਕਾ ਪੁੱਤਰ ਪ੍ਰਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਵੱਜੋਂ ਹੋਈ ਹੈ। ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ `ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੂਜੇ ਪਾਸੇ ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਵੱਡੇ ਪੁੱਤ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਹੁਣ ਛੋਟੇ ਦਾ ਵੀ ਕਤਲ ਹੋ ਗਿਆ ਅਤੇ ਕਤਲ ਕਰਨ ਵਾਲਾ ਵੱਡੇ ਪੁੱਤ ਦਾ ਦੋਸਤ ਹੈ। ਕਾਰਨ ਕੀ ਹੈ ਇਹ ਤਾਂ ਪਤਾ ਨਹੀਂ ਹੈ। ਪਰ ਰੋਂਦੀ ਹੋਈ ਮਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਡੀ. ਐਸ. ਪੀ. ਡੇਰਾ ਬਾਬਾ ਨਾਨਕ ਮੌਕੇ ’ਤੇ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕਰਦੇ ਹੋਏ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।ਜਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਵਡੇ ਭਰਾ ਦਾ ਕਰੀਬ 6 ਮਹੀਨੇ ਪਹਿਲਾ ਕਤਲ ਹੋਇਆ ਸੀ ਜਿਸ ਦੀ ਜ਼ਿੰਮੇਵਾਰੀ ਕਿਸੇ ਗੈਂਗਸਟਰ ਗਰੁੱਪ ਵੱਲੋਂ ਲਈ ਗਈ ਸੀ।
Punjab Bani 02 October,2024
ਅੰਮ੍ਰਿਤਸਰ `ਚ ਫਿਰ ਤੋਂ ਚਲੀਆਂ ਤਾੜ-ਤਾੜ ਗੋਲੀਆਂ
ਅੰਮ੍ਰਿਤਸਰ `ਚ ਫਿਰ ਤੋਂ ਚਲੀਆਂ ਤਾੜ-ਤਾੜ ਗੋਲੀਆਂ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦਾ ਜਿੱਥੇ ਕਿ ਇੱਕ ਨੌਜਵਾਨ ਵੱਲੋਂ ਡਾਕਟਰ ਦੇ ਘਰ ਦੇ ਏਅਰ ਕੰਡੀਸ਼ਨਰ ਦੀ ਸਰਵਿਸ ਕੀਤੀ ਗਈ ਅਤੇ 3500 ਰੁਪਏ ਲੈਣ ਵਾਸਤੇ ਜਿਸ ਤਰ੍ਹਾਂ ਹੀ ਡਾਕਟਰ ਕੋਲੋਂ ਰੁਪਏ ਮੰਗੇ ਗਏ ਤਾਂ ਉਹਨਾਂ ਵੱਲੋਂ ਉੱਥੇ ਖਲੋਤੇ ਨੌਜਵਾਨਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਦੇ ਨਾਲ ਕੇਸ ਦਰਜ ਕਰ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਡਾਕਟਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਡਾਕਟਰ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 01 October,2024
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਜ਼ੀਰਾ `ਚ ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜ ਗਏ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲ ਗਏ । ਇਸ ਦੌਰਾਨ ਜੀਰਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਪੰਚਾਇਤੀ ਚੋਣਾਂ `ਚ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਪਸ `ਚ ਭਿੜ ਗਏ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਏ ਗਏ ਇੱਟਾਂ-ਰੋੜੇ ਤੇ ਗੋਲੀਬਾਰੀ `ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ । ਇਸ ਮੌਕੇ ਕੁਲਬੀਰ ਜ਼ੀਰਾ ਨੇ ਦੋਸ਼ ਲਗਾਏ ਕਿ ਸੱਤਾ ਦੇ ਨਸ਼ੇ `ਚ ਚੂਰ ਹਲਕਾ ਵਿਧਾਇਕ ਤੇ ਉਸਦੇ ਕ਼ਰਿੰਦਿਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਕਾਂਗਰਸੀ ਉਮੀਦਵਾਰਾਂ ਨੂੰ ਸਰਪੰਚੀ ਤੇ ਪੰਚੀ ਦੇ ਐਨਓਸੀ ਤੇ ਦੂਜੇ ਕਾਗਜ਼ ਮੁਹਈਆ ਨਹੀਂ ਕਰਵਾਏ ਜਾ ਰਹੇ ਹਨ ।
Punjab Bani 01 October,2024
ਲਖਨਊ ਦੇ ਚਿਨਹਾਟ ਵਿੱਚ ਮੋਬਾਈਲ ਫੋਨ ਦੀ ਡਿਲੀਵਰੀ ਕਰਨ ਆਏ ਡਿਲੀਵਰੀ ਏਜੰਟ ਦਾ 3 ਨੌਜਵਾਨਾਂ ਨੇ ਸਾਜਿ਼ਸ਼ ਰਚ ਕੇ ਕੀਤਾ ਕਤਲ
ਲਖਨਊ ਦੇ ਚਿਨਹਾਟ ਵਿੱਚ ਮੋਬਾਈਲ ਫੋਨ ਦੀ ਡਿਲੀਵਰੀ ਕਰਨ ਆਏ ਡਿਲੀਵਰੀ ਏਜੰਟ ਦਾ 3 ਨੌਜਵਾਨਾਂ ਨੇ ਸਾਜਿ਼ਸ਼ ਰਚ ਕੇ ਕੀਤਾ ਕਤਲ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚਿਨਹਾਟ ਵਿੱਚ ਮੋਬਾਈਲ ਫੋਨ ਦੀ ਡਿਲੀਵਰੀ ਕਰਨ ਆਏ ਇੱਕ ਡਿਲੀਵਰੀ ਏਜੰਟ ਦਾ ਤਿੰਨ ਨੌਜਵਾਨਾਂ ਨੇ ਇਕ ਸੋਚੀ ਸਮਝੀ ਸਾਜਿਸ਼ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਦੋ ਮੋਬਾਈਲ ਫੋਨ (ਕੁੱਲ ਕੀਮਤ 1 ਲੱਖ ਰੁਪਏ) ਅਤੇ ਕਰੀਬ 35 ਹਜ਼ਾਰ ਰੁਪਏ ਬਣਦੀ ਹੈ ਲੁੱਟ ਲਏ।ਇਸ ਉਪਰੰਤ ਮੁਲਜ਼ਮਾਂ ਨੇ ਡਿਲੀਵਰੀ ਏਜੰਟ ਦੀ ਲਾਸ਼ ਡਿਲੀਵਰੀ ਏਜੰਟ ਦੇ ਬੈਗ ਵਿਚ ਪਾ ਦਿੱਤੀ ਅਤੇ ਬਾਰਾਬੰਕੀ ਦੇ ਮਾਟੀ ਇਲਾਕੇ ਵਿਚ ਜਾ ਕੇ ਇੰਦਰਾ ਨਹਿਰ ਵਿਚ ਸੁੱਟ ਦਿੱਤਾ। ਪੁਲਿਸ ਨੇ ਦੋ ਮੁਲਜ਼ਮਾਂ ਕਨੌਜੀਆ ਅਤੇ ਆਕਾਸ਼ ਨੂੰ ਗ੍ਰਿਫਤਾਰ ਕਰ ਲਿਆ ਹੈ। ਤੀਜੇ ਮੁਲਜ਼ਮ ਗਜਾਨਨ ਦੀ ਭਾਲ ਵਿੱਚ ਤਿੰਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਦੀ ਟੀਮ ਲਾਸ਼ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਡਿਲੀਵਰੀ ਨੌਜਵਾਨ ਭਾਰਤ ਕੁਮਾਰ ਪ੍ਰਜਾਪਤੀ (32) ਮੂਲ ਰੂਪ `ਚ ਜਾਮੋ, ਅਮੇਠੀ ਦਾ ਰਹਿਣ ਵਾਲਾ ਹੈ, ਜੋ ਆਪਣੀ ਪਤਨੀ ਅਖਿਲੇਸ਼ ਕੁਮਾਰੀ ਨਾਲ ਚਿਨਹਟ ਇਲਾਕੇ ਦੇ ਸਤਰੀਖ ਰੋਡ ਸਥਿਤ ਸਵਿਤਾ ਵਿਹਾਰ `ਚ ਰਹਿੰਦਾ ਸੀ। ਉਹ ਇੰਸਟਾ ਕਾਰਡ ਪ੍ਰਾਈਵੇਟ ਲਿਮਟਿਡ ਕੰਪਨੀ ਵਿੱਚ ਡਿਲੀਵਰੀ ਏਜੰਟ ਸੀ। 24 ਸਤੰਬਰ ਦੀ ਦੁਪਹਿਰ ਨੂੰ ਭਰਤ 49 ਗਾਹਕਾਂ ਦੇ ਸਾਮਾਨ ਦੀ ਡਿਲਿਵਰੀ ਕਰਨ ਲਈ ਦਫ਼ਤਰ ਤੋਂ ਨਿਕਲਿਆ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਹੀਂ ਪਰਤਿਆ ਤਾਂ ਹੱਬ ਇੰਚਾਰਜ ਆਦਰਸ਼ ਕੋਸ਼ਟਾ ਨੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਚਿਨਹਾਟ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
Punjab Bani 01 October,2024
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਚ ਬਜ਼ੁਰਗ ਔਰਤ ਨੇ ਕੁੱਤਿਆਂ ਨੂੰ ਮਾਰ ਚੁੰਨੀ ਨਾ ਬੰਨ ਕੇ ਸੜਕ `ਤੇ ਘੜੀਸਿਆ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਚ ਬਜ਼ੁਰਗ ਔਰਤ ਨੇ ਕੁੱਤਿਆਂ ਨੂੰ ਮਾਰ ਚੁੰਨੀ ਨਾ ਬੰਨ ਕੇ ਸੜਕ `ਤੇ ਘੜੀਸਿਆ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਕ ਬਜ਼ੁਰਗ ਔਰਤ ਵੱਲੋਂ ਕੁੱਤਿਆਂ ਨੂੰ ਮਾਰ ਕੇ ਉਸਨੂੰ ਚੁੰਨੀ ਨਾ ਬੰਨ ਕੇ ਸੜਕ `ਤੇ ਘੜੀਸ ਕੇ ਲਿਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਸਬੰਧੀ ਵਾਇਰਲ ਹੋਈ ਵੀਡੀਓ ਤੇ ਐਂਟੀ ਕ੍ਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਸੰਸਥਾ ਦੇ ਚੇਅਰਮੈਨ ਡਾਕਟਰ ਰੋਹਨ ਮਹਿਰਾ ਵੱਲੋਂ ਇਸ `ਤੇ ਐਕਸ਼ਨ ਲੈਂਦਿਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਬੇਜ਼ੁਬਾਨਾਂ ਨਾਲ ਪਿਆਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੋ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀ ਹੈ ਇਹ ਵੀਡੀਓ ਦੇਖ ਕੇ ਹਰ ਇੱਕ ਦਾ ਮਨ ਜ਼ਰੂਰ ਦੁਖੀ ਹੋਇਆ ਹੋਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਅਜਿਹਾ ਕਦੇ ਵੀ ਬੇਜ਼ੁਬਾਨਾਂ ਨਾਲ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਜੇਕਰ ਅਸੀਂ ਇਸ `ਤੇ ਕਾਰਵਾਈ ਕਰਕੇ ਮਾਮਲਾ ਦਰਜ ਕਰਵਾ ਦਿੰਦੇ ਹਾਂ ਤਾਂ ਬਜ਼ੁਰਗ ਔਰਤ ਦੀ ਵੀ ਜ਼ਿੰਦਗੀ ਖ਼ਰਾਬ ਹੋਵੇਗੀ ਪਰ ਅਸੀਂ ਮੀਡੀਆ ਦੇ ਜ਼ਰੀਏ ਇਸ ਬਜ਼ੁਰਗ ਔਰਤ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਫਿਰ ਕਦੀ ਵੀ ਅਜਿਹੀ ਹਰਕਤ ਨਾ ਕਰੇ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੇਕਰ ਉਹ ਬੇਜ਼ੁਬਾਨਾਂ ਨੂੰ ਕੁਝ ਦੇ ਨਹੀਂ ਸਕਦੇ ਤਾਂ ਉਹਨਾਂ ਨੂੰ ਇਸ ਤਰੀਕੇ ਮਾਰਨ ਵੀ ਨਾ । ਇੱਥੇ ਜ਼ਿਕਰਯੋਗ ਹੈ ਕਿ ਜੰਡਿਆਲਾ ਗੁਰੂ ਤੋਂ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਪੁਲਸ ਨੂੰ ਦਰਖਾਸਤ ਵੀ ਦਿੱਤੀ ਹੋਈ ਹੈ। ਇਸ ਮਾਮਲੇ `ਚ ਪੁਲਸ ਕੀ ਕਾਰਵਾਈ ਕਰ ਰਹੀ ਹੈ ਇਹ ਤਾਂ ਜਾਂਚ ਦਾ ਵਿਸ਼ਾ ਹੈ।
Punjab Bani 01 October,2024
ਚਿੱਟੇ ਦਿਨ ਤਿੰਨ ਨਕਾਬਪੋਸ਼ ਲੁਟੇਰਿਆਂ ਨੂੰ ਔਰਤ ਦੀ ਬਹਾਦਰੀ ਨੇ ਪਾਈਆਂ ਭਾਜੜਾਂ
ਚਿੱਟੇ ਦਿਨ ਤਿੰਨ ਨਕਾਬਪੋਸ਼ ਲੁਟੇਰਿਆਂ ਨੂੰ ਔਰਤ ਦੀ ਬਹਾਦਰੀ ਨੇ ਪਾਈਆਂ ਭਾਜੜਾਂ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਵਿਚ ਚਿੱਟੇ ਦਿਨ ਤਿੰਨ ਨਕਾਬਪੋਸ਼ ਲੁਟੇਰੇ ਘਰ ’ਚ ਲੁੱਟ ਕਰਨ ਦੀ ਨੀਅਤ ਨਾਲ ਦਾਖਲ ਹੋਏ ਜਿਨ੍ਹਾਂ ਨੂੰ ਘਰ ’ਚ ਮੌਜੂਦ ਮਹਿਲਾ ਦੀ ਬਹਾਦਰੀ ਦੇ ਚੱਲਦਿਆਂ ਖਾਲੀ ਹੱਥ ਮੁੜਨਾ ਪੈ ਗਿਆ। ਮਿਲੀ ਜਾਣਕਾਰੀ ਮੁਤਾਬਿਕ ਵੇਰਕਾ ਇਲਾਕੇ ’ਚ ਤਿੰਨ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇੱਕ ਘਰ ’ਚ ਕੱਧ ਨੂੰ ਟੱਪ ਕੇ ਦਾਖਲ ਹੋਏ। ਇਸ ਦੌਰਾਨ ਘਰ ’ਚ ਮੌਜੂਦ ਔਰਤ ਨੇ ਲੁਟੇਰਿਆਂ ਨੂੰ ਦੇਖਦੇ ਹੀ ਦਰਵਾਜ਼ੇ ਨੂੰ ਬੰਦ ਕਰਕੇ ਰੱਖਿਆ ਅਤੇ ਜਿਆਦਾ ਚੀਕ ਚਿਖਾੜਾ ਪੈਣ ਮਗਰੋਂ ਲੁਟੇਰੇ ਉੱਥੋਂ ਭੱਜ ਗਏ। ਇਹ ਸਾਰੀ ਘਟਨਾ ਘਰ ਅੰਦਰ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਬਹੁਤ ਹੀ ਮੁਸ਼ਕਤ ਨਾਲ ਔਰਤ ਨੇ ਆਪਣੀ ਅਤੇ ਆਪਣੇ ਬੱਚਿਆਂ ਦੀ ਜਾਨ ਨੂੰ ਬਚਾਇਆ। ਮਿਲੀ ਜਾਣਕਾਰੀ ਮੁਤਾਬਿਕ ਜਿਸ ਘਰ ’ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸੀ ਉਹ ਘਰ ਸੁਨਿਆਰੇ ਦਾ ਕੰਮ ਕਰਨ ਵਾਲੇ ਜਗਜੀਤ ਜਿਊਲਰ ਦਾ ਹੈ। ਜਗਜੀਤ ਉਸ ਸਮੇਂ ਆਪਣੀ ਦੁਕਾਨ ’ਤੇ ਮੌਜੂਦ ਸੀ ਜਦੋ ਇਹ ਘਟਨਾ ਵਾਪਰੀ ਸੀ। ਲੁਟੇਰਿਆਂ ਦੇ ਕੋਲ ਹਥਿਆਰ ਵੀ ਮੌਜੂਦ ਸੀ। ਪੀੜ੍ਹਤ ਮਹਿਲਾ ਨੇ ਦੱਸਿਆ ਕਿ ਲੁਟੇਰੇ ਘਰ ਦੀ ਕੰਧ ਨੂੰ ਟੱਪ ਕੇ ਘਰ ਅੰਦਰ ਦਾਖਲ ਹੋਏ ਸੀ ਅਤੇ ਜਿਵੇਂ ਹੀ ਉਸਨੇ ਲੁਟੇਰਿਆਂ ਨੂੰ ਦੇਖਿਆ ਤਾਂ ਉਸ ਨੇ ਤੁਰੰਤ ਹੀ ਘਰ ਅੰਦਰ ਦਰਵਾਜੇ ਨੂੰ ਬੰਦ ਕਰ ਦਿੱਤਾ। ਕਾਫੀ ਚੀਕਾਂ ਮਾਰਨ ਤੋਂ ਬਾਅਦ ਲੁਟੇਰੇ ਉੱਥੋਂ ਫਰਾਰ ਹੋ ਗਏ ਨਾਲ ਹੀ ਪੀੜਤਾਂ ਨੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਥਾਣਾ ਵੇਰਕੇ ਦੇ ਪੁਲਿਸ ਥਾਣੇ ’ਤੇ ਉਨ੍ਹਾਂ ਨੇ ਫੋਨ ਵੀ ਕੀਤਾ ਸੀ ਪਰ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਗਿਆ। ਜੇਕਰ ਉਹ ਘਰ ਦਾ ਅੰਦਰ ਦਾ ਦਰਵਾਜ਼ਾ ਬੰਦ ਨਾ ਕਰਦੀ ਤਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਵਾਪਰ ਸਕਦੀ ਸੀ।
Punjab Bani 01 October,2024
ਪਤੀ ਨੇ ਕੀਤਾ ਪਤਨੀ ਵਲੋਂ ਉਸ ਨਾਲ ਸੌਣ ਦੀ ਮੰਗ ਨੂੰ ਪੂਰਾ ਨਾ ਕਰਨ ਤੇ ਪਤਨੀ ਦਾ ਕਤਲ
ਪਤੀ ਨੇ ਕੀਤਾ ਪਤਨੀ ਵਲੋਂ ਉਸ ਨਾਲ ਸੌਣ ਦੀ ਮੰਗ ਨੂੰ ਪੂਰਾ ਨਾ ਕਰਨ ਤੇ ਪਤਨੀ ਦਾ ਕਤਲ ਕਰਨਾਟਕ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਵਿੱਚ ਇੱਕ ਦੁਖਦਾਈ ਘਟਨਾ ਵਿੱਚ, ਇੱਕ 50 ਸਾਲਾ ਵਿਅਕਤੀ ਨੂੰ ਆਪਣੀ ਪਤਨੀ ਦੇ ਨਾਲ ਸੌਣ ਦੀ ਮੰਗ ਨੂੰ ਠੁਕਰਾਉਣ ਤੋਂ ਬਾਅਦ ਉਸਦੀ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮਾਮਲਾ ਕਰਨਾਟਕ ਦੇ ਕਲਬੁਰਗੀ ਜਿਲ੍ਹੇ ਦੇ ਸੇਦਮ ਤਾਲੁਕਾ ਦੇ ਬਟਗੇਰਾ ਪਿੰਡ ਦਾ ਦੱਸਿਆ ਜਾ ਰਿਹਾ ਹੈ। ਇਸ ਜਗ੍ਹਾ ਦੇ ਰਹਿਣ ਵਾਲੇ ਸ਼ੇਕਾਪਾ ਨੇ ਐਤਵਾਰ ਨੂੰ ਕਥਿਤ ਤੌਰ ‘ਤੇ ਝਗੜੇ ਤੋਂ ਬਾਅਦ ਆਪਣੀ ਪਤਨੀ ਨਗਮਾ ਦਾ ਕਤਲ ਕਰ ਦਿੱਤਾ। ਨਗਮਾ ਦੀ ਮਾਂ ਮੁਤਾਬਕ ਦੋਵਾਂ ਵਿਚਾਲੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ, ਜੋ ਉਨ੍ਹਾਂ ਦੇ ਘਰ ‘ਚ ਆਮ ਗੱਲ ਬਣ ਗਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਰਿਵਾਰਕ ਮੈਂਬਰ ਅਕਸਰ ਵਿਚੋਲਗੀ ਕਰਨ ਅਤੇ ਉਨ੍ਹਾਂ ਦੇ ਝਗੜਿਆਂ ਨੂੰ ਸੁਲਝਾਉਣ ਵਿਚ ਮਦਦ ਕਰਦੇ ਹਨ।ਤਾਜ਼ਾ ਝਗੜੇ ਤੋਂ ਬਾਅਦ ਨਗਮਾ ਆਪਣੀ ਮਾਂ ਨਾਲ ਰਹਿ ਰਹੀ ਸੀ। ਹਾਲਾਂਕਿ, ਉਸਨੇ 28 ਸਤੰਬਰ ਨੂੰ ਸ਼ੇਕਾਪਾ ਦੇ ਘਰ ਵਾਪਸ ਆਉਣ ਦਾ ਫੈਸਲਾ ਕੀਤਾ ਜਦੋਂ ਉਸਨੇ ਉਸਨੂੰ ਭਰੋਸਾ ਦਿਵਾਇਆ ਕਿ ਉਹ ਹੋਰ ਕੋਈ ਮੁਸ਼ਕਲ ਨਹੀਂ ਪੈਦਾ ਕਰੇਗਾ। ਵਾਪਸੀ ਦੀ ਰਾਤ ਨੂੰ, ਸ਼ੇਕਾਪਾ ਨਗਮਾ ਨੂੰ ਉਸ ਨਾਲ ਸੌਣ ਦੀ ਮੰਗ ਕਰਦਾ ਹੈ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸਨੇ ਕਥਿਤ ਤੌਰ ‘ਤੇ ਉਸ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਪਤਨੀ ਦੀ ਛਾਤੀ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸ਼ੇਖੱਪਾ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (ਕਤਲ) ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਜੇ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ।
Punjab Bani 30 September,2024
ਬਠਿੰਡਾ ਪੁਲਸ ਨੇ ਜੀਜੇ ਨੂੰ ਬੇਰਹਿਮੀ ਨਾਲ ਵੱਢਣ ਵਾਲਾ `ਸਾਲਾ` ਕੀਤਾ ਕਾਬੂ
ਬਠਿੰਡਾ ਪੁਲਸ ਨੇ ਜੀਜੇ ਨੂੰ ਬੇਰਹਿਮੀ ਨਾਲ ਵੱਢਣ ਵਾਲਾ `ਸਾਲਾ` ਕੀਤਾ ਕਾਬੂ ਬਠਿੰਡਾ : ਥਾਣਾ ਸੰਗਤ ਅਧੀਨ ਖੇਤਰ ਵਿਚ ਆਪਣੀ ਸਕੀ ਭੈਣ ਵੱਲੋਂ ਲਵ ਮੈਰਿਜ ਕਰਵਾਉਣ ਤੋਂ ਬੇਹਦ ਨਰਾਜ਼ ਹੋ ਕੇ ਆਪਣੇ ਜੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਮਾਰਨ ਵਾਲੇ ਸਾਲੇ ਨੂੰ ਬਠਿੰਡਾ ਪੁਲਸ ਨੇ ਉਸਦੇ ਹੋਰ 4 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦੀ ਭਲਵਾਨ ਪੁੱਤਰ ਤਰਸੇਮ ਸਿੰਘ, ਗੁਰਭਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਪਰਮਿੰਦਰ ਸਿੰਘ ਪੁੱਤਰ ਜਗਦੇਵ ਸਿੰਘ, ਰਾਜਵੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀਆਨ ਪਿੰਡ ਫੁੱਲੋ ਮਿੱਠੀ ਅਤੇ ਸ਼ਮੀਰ ਖਾਨ ਪੁੱਤਰ ਬੂਟਾ ਖਾਨ ਵਾਸੀ ਵਾਰਡ ਨੰਬਰ 0 ਸੰਗਤ ਮੰਡੀ ਜਿਲ੍ਹਾ ਬਠਿੰਡਾ ਵਜੋਂ ਕੀਤੀ ਗਈ ਹੈ।ਪੁਲਸ ਨੇ ਅਕਾਸ਼ਦੀਪ ਨੂੰ ਕਤਲ ਕਰਨ ਲਈ ਵਰਤੀ ਇੱਕ ਨਲਕੇ ਦੀ ਹੱਥੀ, ਲੋਹੇ ਦੀ ਇੱਕ ਰਾਡ ਅਤੇ ਇੱਕ ਗੰਡਾਸੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਤਿੰਨ ਮੋਟਰਸਾਈਕਲ ਵੀ ਕਬਜੇ ’ਚ ਲੈ ਲਏ ਹਨ। ਥਾਣਾ ਸੰਗਤ ਪੁਲਿਸ ਨੇ ਕਤਲ ਦੇ ਇਸ ਮਾਮਲੇ ’ਚ ਮ੍ਰਿਤਕ ਅਕਾਸ਼ਦੀਪ ਸਿੰਘ ਉਰਫ ਖੁਸ਼ੀ ਪੁੱਤਰ ਪਰਮਜੀਤ ਸਿੰਘ ਵਾਸੀ ਸੰਗਤ ਕਲਾਂ ਦੀ ਪਤਨੀ ਹਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਉਸ ਦੇ ਸਕੇ ਭਰਾ ਗੁਰਭਿੰਦਰ ਸਿੰਘ ਉਸਦੇ ਦੋ ਦੋਸਤਾਂ ਕੁਲਵਿੰਦਰ ਸਿੰਘ ਤੇ ਪਰਮਿੰਦਰ ਸਿੰਘ ਵਾਸੀ ਫ਼ੂਲੋ ਮਿੱਠੀ ਤੋਂ ਇਲਾਵਾ ਇੱਕ ਅਣਪਛਾਤੇ ਵਿਰੁੱਧ ਮਾਮਲਾ ਦਰਜ ਕੀਤਾ ਸੀ। ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਮਨੀਤ ਕੌਂਡਲ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡੀ. ਐੱਸ. ਪੀ (ਬਠਿੰਡਾ ਦਿਹਾਤੀ) ਬਠਿੰਡਾ ਮੈਡਮ ਹਿਨਾ ਗੁਪਤਾ, ਦੀ ਅਗਵਾਈ ਹੇਠ ਥਾਣਾ ਸੰਗਤ ਅਤੇ ਸੀ.ਆਈ.ਏ ਸਟਾਫ-2 ਨੂੰ ਇਹ ਸਫਲਤਾ ਹਾਸਲ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਅਕਾਸ਼ਦੀਪ ਸਿੰਘ ਨੂੰ ਕਤਲ ਕਰਨ ਦੇ ਮਾਮਲੇ ’ਚ 29ਸਤੰਬਰ ਨੂੰ ਕਰੀਬ ਰਾਤ 9.30 ਵਜੇ ਪਿੰਡ ਫੁੱਲੋ ਮਿੱਠੀ ਤੋਂ ਚੌਰਸਤਾ ਜੈ ਸਿੰਘ ਵਾਲਾ ਤੋਂ ਕੋਟ ਗੁਰੂ ਲ਼ਿੰਕ ਰੋਡ ਤੋਂ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਕਰੀਬ ਚਾਰ ਸਾਲ ਪਹਿਲਾਂ ਉਸ ਦੀ ਅਕਾਸ਼ਦੀਪ ਸਿੰਘ ਉਰਫ ਖੁਸ਼ੀ ਪੁੱਤਰ ਪਰਮਜੀਤ ਸਿੰਘ ਵਾਸੀ ਸੰਗਤ ਕਲਾਂ ਨਾਲ ਲਵ ਮੈਰਿਜ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੇਮ ਵਿਆਹ ਕਾਰਨ ਹਰਪ੍ਰੀਤ ਕੌਰ ਦਾ ਪ੍ਰੀਵਾਰ ਕਾਫੀ ਨਰਾਜ਼ ਚੱਲਿਆ ਆ ਰਿਹਾ ਸੀ । ਉਨ੍ਹਾਂ ਦੱਸਿਆ ਕਿ 27 ਸਤੰਬਰ ਨੂੰ ਹਰਪ੍ਰੀਤ ਕੌਰ ਆਪਣੇ ਪਤੀ ਨਾਲ ਮੋਟਰਸਾਈਕਲ ਤੇ ਸੰਗਤ ਕਲਾਂ ਤੋਂ ਪਿੰਡ ਬੰਬੀਹਾ ਵਿਖੇ ਅਕਾਸ਼ਦੀਪ ਦੀ ਮਾਸੀ ਨੂੰ ਮਿਲਣ ਜਾ ਰਹੇ ਸੀ। ਐਸਐਸਪੀ ਨੇ ਦੱਸਿਆ ਕਿ ਸ਼ਾਮ ਕਰੀਬ 4.30 ਵਜੇ ਜਦੋ ਉਹ ਪਿੰਡ ਕੋਟ ਗੁਰੁ ਤੋਂ ਘੁੱਦਾ ਪਿੰਡ ਨੂੰ ਜਾਂਦੀ ਲਿੰਕ ਰੋਡ ਤੇ ਗੁਰੂਦਵਾਰਾ ਸਾਹਿਬ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ 2 ਮੋਟਰਸਾਈਕਲਾਂ ਤੇ 4 ਵਿਅਕਤੀ ਸਵਾਰ ਸਨ ਜਿਹਨਾਂ ਵਿੱਚੋਂ ਇੱਕ ਨੇ ਅਕਾਸ਼ਦੀਪ ਸਿੰਘ ਨੂੰ ਬਾਂਹ ਤੋਂ ਫੜ੍ਹ ਕੇ ਝਟਕਾ ਮਾਰਿਆਂ ਤਾਂ ਉਹ ਆਪਣੇ ਮੋਟਰਸਾਈਕਲ ਸਮੇਤ ਸੜਕ ਪਰ ਡਿੱਗ ਪਏ। ਇਸ ਦੌਰਾਨ ਉਹਨਾਂ ਵਿਅਕਤੀਆਂ ਨੇ ਹਰਪ੍ਰੀਤ ਕੌਰ ਦੇ ਪਤੀ ਤੇੇ ਮਾਰ ਦੇਣ ਦੀ ਨੀਅਤ ਨਾਲ ਤਲਵਾਰ ਅਤੇ ਨਲਕੇ ਦੀ ਹੱਥੀ ਨਾਲ ਸਿਰ ਤੇ ਵਾਰ ਕੀਤੇ ਜਿਸ ਦੇ ਸਿੱਟੇ ਵਜੋਂ ਬੇਹੱਦ ਗੰਭੀਰ ਸੱਟਾਂ ਵੱਜਣ ਕਾਰਨ ਅਕਾਸ਼ਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਐਸਐਸਪੀ ਨੇ ਦੱਸਿਆ ਕਿ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 30 September,2024
ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਮਾਰੀਆਂ ਗੋਲੀਆਂ
ਪ੍ਰਾਈਵੇਟ ਸਕੂਲ ਦੇ ਮਾਲਕ ਨੂੰ ਮਾਰੀਆਂ ਗੋਲੀਆਂ ਸਮਰਾਲਾ : ਸਮਰਾਲਾ `ਚ ਪੈਂਦੇ ਗੜੀ ਪੁੱਲ `ਤੇ ਫਰਚੂਨਰ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ `ਤੇ ਦੂਸਰੀ ਗੱਡੀ 20 ਗੱਡੀ ਵਿੱਚ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਖਮੀ ਹੋਏ ਸਕੂਲ ਮਾਲਕ ਨੂੰ ਸਮਰਾਲਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਦੀ ਜਿਆਦਾ ਗੰਭੀਰ ਹਾਲਤ ਦਿਖਦੇ ਹੋਏ ਡਾਕਟਰਾਂ ਨੇ ਚੰਡੀਗੜ ਰੈਫਰ ਕਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਦੇ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ ਬਲਦੇਵ ਸਿੰਘ ਆਪਣੀ ਫਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਮਾਛੀਵਾੜਾ ਸਾਹਿਬ ਤੋਂ ਸਮਰਾਲਾ ਵੱਲ ਨੂੰ ਆ ਰਹੇ ਸਨ ਤਾਂ ਜਦੋਂ ਫਰਚੂਨਰ ਗੱਡੀ ਗੜੀ ਪੁੱਲ ਦੇ ਕੋਲ ਪਹੁੰਚਦੀ ਹੈ ਤਾਂ ਪਿੱਛੇ ਤੋਂ ਆ ਰਹੀ 20 ਕਾਰ ਜਿਸ ਦੇ ਵਿੱਚ ਦੋ ਅਣਪਛਾਤੇ ਹਮਲਾਵਰ ਸਵਾਰ ਵਿਅਕਤੀਆ ਨੇ ਫਰਚੂਨਰ ਗੱਡੀ ਦੇ ਬਰਾਬਰ ਗੱਡੀ ਤੇਜ ਸਪੀਡ ਨਾਲ ਲਗਾ ਕੇ ਫਰਚੂਨਰ ਗੱਡੀ ਦੇ ਪਿੱਛੇ ਬੈਠੇ ਬਲਦੇਵ ਸਿੰਘ ਦੇ ਗੋਲੀਆ ਮਾਰ ਦਿੱਤੀਆ।ਜਦੋਂ ਹਮਲਾਵਰਾਂ ਵੱਲੋਂ ਗੋਲੀ ਮਾਰੀ ਗਈ ਤਾਂ ਉਸ ਸਮੇਂ ਜਖਮੀ ਬਲਦੇਵ ਸਿੰਘ ਫੋਨ ਤੇ ਗੱਲ ਕਰ ਰਹੇ ਸਨ ਤਾਂ ਗੋਲੀ ਫੋਨ ਨੂੰ ਛੂੰਦੇ ਹੋਏ ਕਾਰਤੂਸ ਦੇ ਕੁਛ ਹਿੱਸੇ ਬਲਦੇਵ ਸਿੰਘ ਦੀ ਗਰਦਨ ਤੇ ਜਾ ਲੱਗੇ ਜਿਸ ਨਾਲ ਬਲਦੇਵ ਸਿੰਘ ਜਖਮੀ ਹੋ ਗਏ। ਜਖਮੀ ਹਾਲਤ ਦੇ ਵਿੱਚ ਬਲਦੇਵ ਸਿੰਘ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ।ਸਰਕਾਰੀ ਹਸਪਤਾਲ ਦੇ ਡਾਕਟਰ ਸੰਚਾਰੀਕਾ ਸ਼ਾਹ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨਿਵਾਸੀ ਚੰਡੀਗੜ੍ਹ ਜਖਮੀ ਹਾਲਤ ਦੇ ਵਿੱਚ ਸਮਰਾਲਾ ਸਿਵਲ ਹਸਪਤਾਲ ਦੇ ਵਿੱਚ ਆਏ ਸਨ ਜਖਮੀ ਦੇ ਗੋਲੀ ਗਰਦਨ ਤੇ ਲੱਗੀ ਹੋਈ ਸੀ। ਉਹਨਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ ।
Punjab Bani 30 September,2024
ਪਟਿਆਲਾ ਪੁਲਿਸ ਵੱਲੋਂ 20 ਲੱਖ ਰੁਪੈ ਦੀ ਫਿਰੋਤੀ ਮੰਗਣ ਵਾਲੇ 2 ਦੋਸੀ ਕਾਬੂ
ਪਟਿਆਲਾ ਪੁਲਿਸ ਵੱਲੋਂ 20 ਲੱਖ ਰੁਪੈ ਦੀ ਫਿਰੋਤੀ ਮੰਗਣ ਵਾਲੇ 2 ਦੋਸੀ ਕਾਬੂ ਟੋਲ ਪਲਾਜਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਤੋ ਮੰਗੀ ਸੀ ਫਿਰੋਤੀ ਪਟਿਆਲਾ : ਡਾ:ਨਾਨਕ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਹੋਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਮਿਤੀ 13.09.2024 ਸੁਭਾ 08:25 AM ਪਰ ਟੋਲ ਪਲਾਜਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸਨ ਸਿੰਘ ਲਾਡੀ ਵਾਸੀ ਚੈਠਲ ਨੂੰ ਕਿਸੇ ਵਿਅਕਤੀ ਵੱਲੋਂ ਗੈਗਸਟਰ ਦਾ ਨਾਮ ਲੈਕੇ 20 ਲੱਖ ਰੂਪੈ ਦੀ ਫਿਰੋਤੀ ਮੰਗੀ ਗਈ ਸੀ ਅਤੇ ਨਾ ਦੇਣ ਦੀ ਸੂਰਤ ਵਿੱਚ ਮਾਰਨ ਦੀ ਧਮਕੀ ਦਿੱਤੀ ਗਈ ਸੀ ਇਸ ਕੇਸ ਨੂੰ ਟਰੇਸ ਕਰਨ ਲਈ ਸ੍ਰੀ ਯੁਗੇਸ ਸ਼ਰਮਾਂ PPS, SP (Inv) PTL, ਸ੍ਰੀ ਵੈਭਵ ਚੌਧਰੀ IPS, ASP ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋਂ ਇਸ ਕੇਸ ਨੂੰ ਟਰੇਸ ਕਰਕੇ ਫਿਰੋਤੀ ਦੀ ਮੰਗ ਕਰਨ ਵਾਲੇ ਦੋਸੀਆਨ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ ਜਿਸ ਦੇ ਤਹਿਤ ਮਿਤੀ 28.09.2024 ਨੂੰ ਦੋਸੀਆਨ ਨੂੰ ਸਨਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੇਲ ਸਿੰਘ ਵਾਸੀ ਮਕਾਨ ਨੰਬਰ 189 ਵਾਰਡ ਨੰਬਰ 15 ਅਮਰਪੁਰਾ ਮੁਹੱਲਾ ਮੰਡੀ ਅਹਿਮਦਗੜ੍ਹ ਥਾਣਾ ਅਹਿਮਦਗੜ੍ਹ ਜਿਲ੍ਹ ਮਲੇਰਕੋਟਲਾ ਅਤੇ ਰੋਹਿਤ ਰਾਮ ਪੁੱਤਰ ਅਮਰਜੀਤ ਸਿੰਘ ਵਾਸੀ ਵਾਰਡ ਨੰਬਰ 06 ਨੇੜੇ ਰਾਮੇ ਵਾਲੀ ਖੂਹੀ ਲਹਿਰਾਗਾਗਾ ਥਾਣਾ ਲਹਿਰਾਗਾਗਾ ਜਿਲ੍ਹਾ ਸੰਗਰੂਰ ਨੂੰ ਬੱਸ ਅੱਡਾ ਫਤਿਹਪੁਰ, ਸਮਾਣਾ ਪਟਿਆਲਾ ਰੋਡ ਤੋ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ. ਪਟਿਆਲਾ ਨੇ ਸੰਖੇਪ ਵਿੱਚ ਦੱਸਿਆ ਕਿ ਮਿਤੀ 13.09.2024 ਨੂੰ ਮੁਦਈ ਦਰਸਨ ਸਿੰਘ ਲਾਡੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਢੈਠਲ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ ਟੋਲ ਪਲਾਜਾ ਵਰਕਰਜ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਨੂੰ ਕਿਸੇ ਵਿਅਕਤੀ ਵੱਲੋਂ ਗੈਗਸਟਰ ਦਾ ਨਾਮ ਲੈਕੇ ਧਮਕੀ ਦੇਕੇ 20 ਲੱਖ ਰੂਪੈ ਦੀ ਫਿਰੋਤੀ ਦੀ ਮੰਗ ਕੀਤੀ ਸੀ ਜਿਸ ਸਬੰਧੀ ਦਰਸਨ ਸਿੰਘ ਲਾਡੀ बॅलें टिर रतधामड हिँडी गष्टी मी निम थत भुवँरभा घर 157 भिडी 26.09.2024 भ/प 308(1), 308(2), 308(3) ,351(1),351 (3) ਬੀ.ਐਨ.ਐਸ, ਥਾਣਾ ਸਦਰ ਸਮਾਣਾ ਦਰਜ ਰਜਿਸਟਰ ਕਰਕੇ ਦੋਸੀਆਨ ਦੀ ਤਲਾਸ ਕੀਤੀ ਗਈ ਸੀ। ਗ੍ਰਿਫਤਾਰੀ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ.ਪਟਿਆਲਾ ਦੀ ਟੀਮ ਵੱਲੋਂ ਖੁਫੀਆਂ ਸੋਰਸਾ ਅਤੇ ਟੈਕਨੀਕਲ ਅਨੈਲਸ਼ਿਸ ਕਰਕੇ ਸਪੈਸਲ ਅਪਰੇਸਨ ਚਲਾਇਆ ਗਿਆ ਸੀ ਜਿਸਦੇ ਤਹਿਤ ਹੀ ਮਿਤੀ 28.09.2024 ਨੂੰ ਦੋਸੀਆਨ ਸਨਪ੍ਰੀਤ ਸਿੰਘ ਉਰਫ ਸੰਨੀ ਵਾਸੀ ਮਕਾਨ ਨੰਬਰ 189 ਵਾਰਡ ਨੰਬਰ 15 ਅਮਰਪੁਰਾ ਮੁਹੱਲਾ ਮੰਡੀ ਅਹਿਮਦਗੜ੍ਹ ਥਾਣਾ ਅਹਿਮਦਗੜ੍ਹ ਜਿਲ੍ਹ ਮਲੇਰਕੋਟਲਾ ਅਤੇ ਰੋਹਿਤ ਰਾਮ ਵਾਸੀ ਵਾਰਡ ਨੰਬਰ 06 ਨੇੜੇ ਰਾਮੇ ਵਾਲੀ ਖੂਹੀ ਲਹਿਰਾਗਾਗਾ ਥਾਣਾ ਲਹਿਰਾਗਾਗਾ ਜਿਲ੍ਹਾ ਸੰਗਰੂਰ ਦਾ ਨਾਮ ਸਾਹਮਣੇ ਆਇਆ ਜਿਹਨਾ ਨੂੰ ਕਿ ਸੀ.ਆਈ.ਏ.ਪਟਿਆਲਾ ਦੀ ਪੁਲਿਸ ਪਾਰਟੀ ਨੇ ਬੱਸ ਅੱਡਾ ਫਤਿਹਪੁਰ ਸਮਾਣਾ ਪਟਿਆਲਾ ਰੋਡ ਤੋ ਗ੍ਰਿਫਤਾਰ ਕੀਤਾ ਹੈ। ਤਫਤੀਸ ਦੋਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਸੰਨਪ੍ਰੀਤ ਸਿੰਘ ਉਰਫ ਸੰਨੀ ਅਤੇ ਰੋਹਿਤ ਰਾਮ ਆਪਸ ਵਿੱਚ ਪਿਛਲੇ 11-12 ਸਾਲ ਤੋ ਦੋਸਤ ਹਨ। ਰੋਹਿਤ ਰਾਮ (ਰਾਧਾ ਕ੍ਰਿਸਨ ਫੂਡ) ਵਿੱਚ ਮਾਰਕੀਟਿੰਗ ਦਾ ਕੰਮ ਅਹਿਮਦਗੜ੍ਹ, ਲੁਧਿਆਣਾ ਤੇ ਹੋਰ ਸ਼ਹਿਰਾਂ ਵਿੱਚ ਕਰਦਾ ਹੋਣ ਕਰਕੇ ਅਹਿਮਦਗੜ੍ਹ ਅਕਸਰ ਆਉਂਦਾ ਜਾਂਦਾ ਰਹਿੰਦਾ ਸੀ ਅਤੇ ਸਨਪ੍ਰੀਤ ਸਿੰਘ ਉਰਫ ਸੰਨੀ ਵੀ ਪਲੰਬਰ ਦਾ ਕੰਮ ਕਰਦਾ ਹੈ ਜਿਸ ਕਰਕੇ ਇਹ ਆਪਸ ਵਿੱਚ ਅਹਿਮਦਗੜ੍ਹ ਵਿਖੇ ਮਿਲਦੇ ਰਹੇ ਹਨ। ਦੋਸੀ ਸਨਪ੍ਰੀਤ ਸਿੰਘ ਉਰਫ ਸੰਨੀ ਅਤੇ ਰੋਹਿਤ ਰਾਮ ਜੋ ਕਿ ਸੋਸਲ ਮੀਡੀਆਂ ਪਰ ਗੈਗਸਟਰਾਂ ਵੱਲੋਂ ਫਿਰੋਤੀ ਮੰਗਣ ਵਾਲੇ ਕੇਸਾਂ ਵਿੱਚ ਗ੍ਰਿਫਤਾਰ ਹੋਏ ਦੋਸੀਆਂ ਦੀਆਂ ਖਬਰਾਂ ਵੱਖ-ਵੱਖ ਨਿਊਜ ਚੈਨਲਾਂ ਪਰ ਦੇਖਦੇ ਹੁੰਦੇ ਸੀ ਜਿੰਨ੍ਹਾ ਤੋ ਇਹ ਪ੍ਰਭਾਵਿਤ ਹੋਕੇ ਕਿਸੇ ਵਿਅਕਤੀ ਪਾਸੋਂ ਫਿਰੋਤੀ ਲੈਣ ਦੀ ਯੋਜਨਾ ਤਿਆਰ ਕੀਤੀ ਸੀ,ਜਿਸ ਵਿੱਚ ਸਨਪ੍ਰੀਤ ਸਿੰਘ ਉਰਫ ਸੰਨੀ ਨੇ ਆਪਣੇ ਰਿਸਤੇਦਾਰ ਦਰਸਨ ਸਿੰਘ ਲਾਡੀ ਪਾਸੋ ਫਿਰੋਤੀ ਲੈਣ ਦੀ ਸਾਜਿਸ ਤਿਆਰ ਕੀਤੀ ਜੋ ਦਰਸਨ ਸਿੰਘ ਨੇ ਪਿਛਲੇ ਦਿਨਾ ਵਿੱਚ ਨਵੀ ਫਾਰਚੂਨਰ ਗੱਡੀ ਲਈ ਸੀ ਜਿਸ ਕਰਕੇ ਸਨਪ੍ਰੀਤ ਸਿੰਘ ਸੰਨੀ ਨੂੰ ਲੱਗਿਆ ਕਿ ਇਸਨੂੰ ਧਮਕੀ ਦੇਕੇ ਉਸ ਪਾਸੋਂ ਫਿਰੋਤੀ ਦੀ ਰਕਮ ਹਾਸਲ ਕੀਤੀ ਜਾ ਸਕਦੀ ਹੈ। ਸਨਪ੍ਰੀਤ ਸਿੰਘ ਸਨੀ ਜੋ ਕਿ ਦਰਸਨ ਸਿੰਘ ਲਾਡੀ ਦੇ ਸਾਲੇ ਦਾ ਸਾਲਾ ਲਗਦਾ ਹੈ। ਇਸ ਯੋਜਨਾ ਦੇ ਤਹਿਤ ਸਨਪ੍ਰੀਤ ਸਿੰਘ ਸੰਨੀ ਅਤੇ ਰੋਹਿਤ ਰਾਮ ਨੇ ਰਲਕੇ ਪਹਿਲਾ ਹਿਸਾਰ (ਹਰਿਆਣਾ) ਰੇਲਵੇ ਸਟੇਸਨ ਤੋ ਇਕ ਸੁੱਤੇ ਪਏ ਮੁਸਫਰ ਦਾ ਮੋਬਾਇਲ ਫੋਨ ਚੋਰੀ ਕਰਕੇ ਮਿਤੀ 13.09.2024 ਨੂੰ ਜਾਖਲ ਰੇਲਵੇ ਸਟੇਸ਼ਨ ਨੇੜੇ ਤੋ ਉਸ ਫੋਨ ਤੋ ਦਰਸਨ ਸਿੰਘ ਲਾਡੀ ਨੂੰ ਕਿਸੇ ਗੈਗਸਟਰ ਦਾ ਨਾਮ ਲੈਕੇ ਜਾਨੋ ਮਾਰਨ ਦੀ ਧਮਕੀ ਦੇਕੇ 20 ਲੱਖ ਰੁਪੈ ਦੀ ਫਿਰੋਤੀ ਦੀ ਮੰਗ ਕੀਤੀ ਸੀ ਜਿੰਨਾ ਨੇ ਫੋਨ ਦੀ ਵਰਤੋ ਕਰਕੇ ਫੋਨ ਅਤੇ ਸਿੰਮ ਵੱਖ ਵੱਖ ਥਾਵਾਂ ਪਰ ਸੁੱਟ ਦਿੱਤੇ ਸੀ । ਜੋ ਇੰਨਾ ਨੇ ਕਾਲ ਕਰਨ ਲਈ ਚੋਰੀ ਵਾਲੀ ਮੋਬਾਇਲ ਅਤੇ ਸਿੰਮ ਦੀ ਵਰਤੋ ਕੀਤੀ ਹੈ ਤਾਂ ਕਿ ਇਹਨਾ ਦੀ ਪਹਿਚਾਣ ਨਾ ਹੋ ਸਕੇ ਕਾਲ ਵੀ ਰੋਹਿਤ ਰਾਮ ਵੱਲੋਂ ਕੀਤੀ ਕਿਉਂਕਿ ਦਰਸਨ ਸਿੰਘ ਰੋਹਿਤ ਨੂੰ ਨਹੀ ਜਾਣਦਾ ਸੀ ਅਤੇ ਨਾ ਹੀ ਉਸ ਦੀ ਅਵਾਜ ਦੀ ਪਹਿਚਾਣ ਕਰਦਾ ਸੀ ਜਦੋ ਕਿ ਸਨਪ੍ਰੀਤ ਸਿੰਘ ਸਨੀ ਦਰਸਨ ਸਿੰਘ ਦਾ ਰਿਸਤੇਦਾਰ ਸੀ ਜਿਸ ਕਰਕੇ ਉਸ ਦੀ ਅਵਾਜ ਜਲਦੀ ਪਹਿਚਾਣ ਹੋ ਸਕਦੀ ਸੀ। ਰੋਹਿਤ ਰਾਮ ਅਤੇ ਦਰਸਨ ਸਿੰਘ ਲਾਡੀ ਆਪਸ ਵਿੱਚ ਨਾਹੀ ਕਦੇ ਮਿਲੇ ਸਨ ਅਤੇ ਨਾਹੀ ਕਦੇ ਗੱਲ ਹੋਈ ਸੀ । ਹੁਣ ਇਹ ਮੁਦਈ ਦਰਸਨ ਸਿੰਘ ਲਾਡੀ ਨੂੰ ਦੁਬਾਰਾ ਫੋਨ ਕਰਕੇ ਜਲਦ ਹੀ ਫਿਰੋਤੀ ਦੀ ਰਕਮ ਲੈਣ ਦੀ ਤਿਆਰੀ ਵਿੱਚ ਸੀ ਇਸੇ ਦੋਰਾਨ ਪਟਿਆਲਾ ਪੁਲਿਸ ਵੱਲੋ ਚਲਾਏ ਗਏ ਅਪਰੇਸਨ ਦੋਰਾਨ ਦੋਸ਼ੀ ਸਨਪ੍ਰੀਤ ਸਿੰਘ ਸੰਨੀ ਅਤੇ ਰੋਹਿਤ ਰਾਮ ਉਕਤ ਨੂੰ ਸਮਾਣਾ ਪਟਿਆਲਾ ਰੋਡ ਤੋ ਗ੍ਰਿਫਤਾਰ ਕਰਨ ਦੀ ਕਾਮਯਾਬੀ ਹਾਸਲ ਕੀਤੀ ਹੈ। ਦੋਸੀਆਨ ਸਨਪ੍ਰੀਤ ਸਿੰਘ ਸੰਨੀ ਅਤੇ ਰੋਹਿਤ ਰਾਮ ਉਕਤ ਨੂੰ ਮਿਤੀ 29.09.2024 ਨੂੰ ਪੇਸ ਅਦਾਲਤ ਕਰਕੇ ਮਿਤੀ 01.10.2024 ਤੱਕ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸੀਆਨ ਦਾ ਪਿਛਲਾ ਕੋਈ ਕਰੀਮੀਨਲ ਰਿਕਾਰਡ ਨਹੀ ਹੈ।
Punjab Bani 30 September,2024
ਸੌਤੇਲੇ ਪਿਓ ਕੀਤਾ ਆਪਣੀ ਹੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ
ਸੌਤੇਲੇ ਪਿਓ ਕੀਤਾ ਆਪਣੀ ਹੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਸੰਗਰੂਰ : ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਇੱਕ ਸੌਤੇਲੇ ਪਿਓ ਵੱਲੋਂ ਆਪਣੀ 9 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਮੁਲਜ਼ਮ ਆਪਣੀ ਪਤਨੀ ਤੇ ਬੱਚੀ ਨੂੰ ਹਸਪਤਾਲ ਛੱਡ ਕੇ ਫ਼ਰਾਰ ਹੋ ਗਿਆ।ਮ੍ਰਿਤਕ ਬੱਚੀ ਦੀ ਮਾਤਾ ਨੇਹਾ ਗਰਗ ਨੇ ਦੱਸਿਆ ਕਿ ਇਹ ਮੇਰਾ ਦੂਜਾ ਪਤੀ ਸੀ, ਜੋ ਕਿ ਉਸ ਦੀ 9 ਸਾਲਾ ਧੀ ਮਾਨਸੀ ਨੂੰ ਪਸੰਦ ਨਹੀਂ ਕਰਦਾ ਸੀ। ਉਸ ਨੇ ਦੱਸਿਆ ਕਿ ਮਾਨਸੀ ਹਰ ਰੋਜ਼ 6 ਵਜੇ ਤੋਂ 7 ਵਜੇ ਤੱਕ ਸਕੇਟਿੰਗ ਕਰਨ ਦੇ ਲਈ ਜਾਂਦੀ ਸੀ ਅਤੇ ਬੀਤੇ ਦਿਨ ਵੀ ਜਦੋਂ ਸਕੇਟਿੰਗ ਕਰਨ ਲਈ ਗਈ ਤਾਂ ਉਸ ਨੇ ਆਪਣੇ ਪਤੀ ਨੂੰ ਵਾਰ-ਵਾਰ ਫੋਨ ਲਿਾਇਆ ਅਤੇ ਮਾਨਸੀ ਦੇ ਘਰ ਨਾ ਪਹੁੰਚਣ ਬਾਰੇ ਪੁੱਛਿਆ।ਨੇਹਾ ਨੇ ਕਿਹਾ ਕਿ ਉਸ ਦੇ ਪਤੀ ਨੇ ਕਿਹਾ ਕਿ ਉਹ ਬਾਜ਼ਾਰ `ਚ ਹਨ ਅਤੇ ਕੁੱਝ ਕੰਮ ਹੈ, ਜਿਸ ਪਿੱਛੋਂ ਘਰ ਪਹੁੰਚ ਜਾਵਾਂਗੇ। ਪਰ ਕੁੱਝ ਸਮੇਂ ਬਾਅਦ ਉਸ ਦੇ ਪਤੀ ਦਾ ਫੋਨ ਆਇਆ ਕਿ ਮਾਨਸੀ ਦੀ ਸਿਹਤ ਖਰਾਬ ਹੈ ਅਤੇ ਉਹ ਦੋਵੇਂ ਫਿਰ ਬੱਚੀ ਨੂੰ ਹਸਪਤਾਲ ਲੈ ਕੇ ਆਏ, ਪਰ ਇਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਨੇਹਾ ਨੇ ਕਿਹਾ ਕਿ ਬੱਚੀ ਦੀ ਮੌਤ ਤੋਂ ਸਾਫ ਦਿਖ ਰਿਹਾ ਸੀ ਕਿ ਮੇਰੇ ਪਤੀ ਵੱਲੋਂ ਹੀ ਮਾਨਸੀ ਦਾ ਗਲਾ ਘੁੱਟ ਉਸਦਾ ਕਤਲ ਕੀਤਾ ਗਿਆ ਹੈ।ਉਧਰ, ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਬੱਚੀ ਦੀ ਮੌਤ ਬਾਰੇ ਸੂਚਨਾ ਮਿਲੀ ਸੀ, ਜਿਸ `ਤੇ ਉਹ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਬੱਚੀ ਦੀ ਮਾਤਾ ਨੇਹਾ ਦੇ ਬਿਆਨਾਂ `ਤੇ ਉਸ ਦੇ ਦੂਜੇ ਪਤੀ ਸੰਦੀਪ ਗੋਇਲ ਵਿਰੁੱਧ ਕੇਸ ਦਰਜ ਕਰ ਲਿਆ ਹੈ। ਬੱਚੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ ।
Punjab Bani 30 September,2024
ਅੰਧ ਵਿਸ਼ਵਾਸ ਦੇ ਚਲਦਿਆਂ ਪਿੰਡ ਵਾਸੀਆਂ ਦੇ ਦਬਾਅ ਹੇਠ ਪੁੱਤਰ ਨੇ ਮਾਂ ਤੇ ਪਿੰਡ ਵਾਸੀਆਂ ਸਾਹਮਣੇ ਹੀ ਆਪਣੇ ਪਿਤਾ ਦਾ ਕੀਤਾ ਕਤਲ
ਅੰਧ ਵਿਸ਼ਵਾਸ ਦੇ ਚਲਦਿਆਂ ਪਿੰਡ ਵਾਸੀਆਂ ਦੇ ਦਬਾਅ ਹੇਠ ਪੁੱਤਰ ਨੇ ਮਾਂ ਤੇ ਪਿੰਡ ਵਾਸੀਆਂ ਸਾਹਮਣੇ ਹੀ ਆਪਣੇ ਪਿਤਾ ਦਾ ਕੀਤਾ ਕਤਲ ਔਰੰਗਾਬਾਦ : ਬਿਹਾਰ ਦੇ ਔਰੰਗਾਬਾਦ ਜਿ਼ਲ੍ਹੇ ਦੇ ਬੀਘਾ ਪਿੰਡ ਵਿਚ ਅੰਧ ਵਿਸ਼ਵਾਸ ਕਾਰਨ ਪਿੰਡ ਵਾਸੀਆਂ ਦੇ ਦਬਾਅ ਹੇਠ ਪੁੱਤਰ ਨੇ ਮਾਂ ਤੇ ਪਿੰਡ ਵਾਸੀਆਂ ਸਾਹਮਣੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪਿਤਾ ਦਾ ਨਾਂ 55 ਸਾਲਾ ਲਖਨ ਰਿਕਿਆਸਨ ਸੀ। ਪੁੱਤਰ ਨੇ ਪਹਿਲਾਂ ਪਿਤਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਆਪਣੀ ਗੋਦ ਵਿਚ ਲਿਆ ਅਤੇ ਸਥਾਨਕ ਭਾਸ਼ਾ ਵਿਚ ਪੁੱਛਿਆ, ਬਾਬੂ ਜੀ, ਤੁਸੀਂ ਜ਼ਿੰਦਾ ਹੋ। ਜਦੋਂ ਦੋ-ਤਿੰਨ ਵਾਰ ਪੁੱਛਣ `ਤੇ ਵੀ ਪਿਤਾ ਬੇਜਾਨ ਰਿਹਾ ਤਾਂ ਪਿੰਡ ਵਾਸੀਆਂ ਦੇ ਦਬਾਅ ਹੇਠ ਸਭ ਦੇ ਸਾਹਮਣੇ ਲਾਸ਼ ਨੂੰ ਜ਼ਮੀਨ `ਤੇ ਰੱਖ ਕੇ ਕੁਹਾੜੀ ਨਾਲ ਉਸ ਦਾ ਗਲਾ ਵੱਢ ਦਿੱਤਾ। ਕਤਲ ਤੋਂ ਬਾਅਦ ਮੌਕੇ ’ਤੇ ਹੀ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ ਗਿਆ। ਕਤਲ ਤੋਂ ਬਾਅਦ ਪੁੱਤਰ ਸੀਯਾਰਾਮ ਦੀ ਮਾਂ ਨੇ ਉਸੇ ਕੁਹਾੜੀ `ਤੇ ਆਪਣੀਆਂ ਚੂੜੀਆਂ ਤੋੜ ਦਿੱਤੀਆਂ। ਪੁਲਿਸ ਨੇ ਮੁਲਜ਼ਮ ਪੁੱਤਰ ਸਮੇਤ ਚਾਰ ਨੂੰ ਕਾਬੂ ਕਰ ਲਿਆ ਹੈ ।
Punjab Bani 30 September,2024
ਮਹਿਲਾ ਕਾਂਸਟੇਬਲ ਨੇ ਲਗਾਏ ਇੰਸਪੈਕਟਰ ਕੁਲਵਿੰਦਰ ਸਿੰਘ ਤੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼
ਮਹਿਲਾ ਕਾਂਸਟੇਬਲ ਨੇ ਲਗਾਏ ਇੰਸਪੈਕਟਰ ਕੁਲਵਿੰਦਰ ਸਿੰਘ ਤੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਲੁਧਿਆਣਾ : ਪੰਹਾਬ ਦੇ ਮਹਾਨਗਰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਦੇ ਐਸ. ਐਚ. ਓ. ’ਤੇ ਇੱਕ ਮਹਿਲਾ ਦੇ ਨਾਲ ਜਬਰ ਜਨਾਹ ਕਰਨ ਦੇ ਲੱਗੇ ਇਲਜ਼ਾਮਾਂ ਦੇ ਚਲਦਿਆਂ ਪੀੜਤ ਮਹਿਲਾ ਕਾਂਸਟੇਬਲ ਨੇ ਇਲਜ਼ਾਮ ਲਗਾਏ ਹਨ ਕਿ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਜਬਰਜਨਾਹ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਐਸ. ਐਚ. ਓ. ’ਤੇ ਇਲਜ਼ਾਮ ਲੱਗੇ ਹਨ ਕਿ ਉਸ ਨੇ ਮਹਿਲਾ ਦੀ ਵੀਡੀਓ ਬਣਾਈ ਹੋਈ ਸੀ ਜਿਸ ਨਾਲ ਉਹ ਮਹਿਲਾ ਨੂੰ ਬਲੈਕਮੇਲ ਕਰ ਰਿਹਾ ਸੀ ਕਿ ਉਹ ਉਸਦੀ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਵੇਂਗਾ। ਇਨ੍ਹਾਂ ਹੀ ਨਹੀਂ ਐਸ. ਐਚ. ਓ. ਵੱਲੋਂ ਪੀੜਤਾ ਮਹਿਲਾ ਨੂੰ ਪਹਿਲਾਂ ਬੇਟੀ ਕਹਿ ਕੇ ਬੁਲਾਉਂਦਾ ਹੁੰਦਾ ਸੀ। ਫਿਲਹਾਲ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਕੋਈ ਗ੍ਰਿਫਤਾਰ ਨਹੀਂ ਹੋਈ ਹੈ।ਦੱਸਣਯੋਗ ਹੈ ਕਿ ਇੰਸਪੈਕਟਰ ਕਈ ਸਾਲ ਮਹਿਲਾ ਕਾਂਸਟੇਬਲ ਦੇ ਨਾਲ ਜਬਰ ਜਨਾਹ ਕਰਦਾ ਰਿਹਾ ਹੈ। ਖੈਰ ਪੁਲਸ ਵੱਲੋਂ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 30 September,2024
ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਨੌਜਵਾਨ ਦੀ ਕੁੱਟਮਾਰ ਦੇ ਚਲਦਿਆਂ ਹੋਈ ਮੌਤ
ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਨੌਜਵਾਨ ਦੀ ਕੁੱਟਮਾਰ ਦੇ ਚਲਦਿਆਂ ਹੋਈ ਮੌਤ ਹਰੀਕੇਪਤਨ : ਪੰਜਾਬ ਦੇ ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਨੌਜਵਾਨ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਉਪਰੰਤ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਮੁੰਡਾ ਸੀ, ਜਿਸ ਦਾ ਵਿਆਹ ਵੀ ਨਹੀਂ ਹੋਇਆ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਖਵੇਵ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਯੋਧਬੀਰ ਸਿੰਘ (21) ਪਿਛਲੇ 3 ਮਹੀਨੇ ਤੋਂ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਸੀ, ਜਿਸ ਦੀ ਕੇਂਦਰ ਸੰਚਾਲਕਾਂ ਨੇ ਬਹੁਤ ਕੁੱਟਮਾਰ ਕੀਤੀ ਅਤੇ ਅਣਪਛਾਤੇ ਮੁਲਜ਼ਮ ਜ਼ਖ਼ਮੀ ਹੋਏ ਯੋਧਬੀਰ ਨੂੰ ਕਾਰ ’ਚ ਪਾ ਕੇ ਘਰ ਨੇੜੇ ਚੋਹਲਾ ਸਾਹਿਬ ਸੁੱਟ ਗਏ । ਜ਼ਖਮਾਂ ਦੀ ਤਾਬ ਨਾ ਝੱਲਦਿਆਂ ਯੋਧਬੀਰ ਸਿੰਘ ਦਮ ਤੋੜ ਗਿਆ। ਵਾਰਸਾਂ ਵੱਲੋਂ ਇਹ ਮਾਮਲਾ ਜਿ਼ਲ੍ਹਾ ਪੁਲਸ ਮੁਖੀ ਗੌਰਵ ਤੂਰਾ ਦੇ ਧਿਆਨ ’ਚ ਲਿਆਂਦਾ ਗਿਆ ਹੈ । ਪੀੜਤਾਂ ਦੇ ਬਿਆਨਾਂ ’ਤੇ ਪੁਲਸ ਨੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ।
Punjab Bani 30 September,2024
ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ
ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ ਚੰਡੀਗੜ੍ਹ : ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਲੁਧਿਆਣਾ ਪੁਲਸ ਨੇ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਸ ਨੇ 5.25 ਕਰੋੜ ਰੁਪਏ ਦੀ ਨਕਦੀ, ਏ.ਟੀ.ਐੱਮ. ਕਾਰਡ ਤੇ ਮੋਬਾਈਲਾਂ ਦੀ ਰਿਕਵਰੀ ਕੀਤੀ ਹੈ। ਇਹ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਵਿਚੋਂ ਸਭ ਤੋਂ ਵੱਡੀ ਰਿਕਵਰੀ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਣੇ 7 ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਪੁਲਸ ਦੇ ਇਸ ਸ਼ਾਨਦਾਰ ਕੰਮ ਨੂੰ ਮਾਨਤਾ ਦਿੰਦੇ ਹੋਏ, ਲੁਧਿਆਣਾ ਕਮਿਸ਼ਨਰੇਟ ਦੀ ਸਾਈਬਰ ਕ੍ਰਾਈਮ ਟੀਮ ਨੂੰ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਸਾਈਬਰ ਕ੍ਰਾਈਮ ਦੇ ਖਿਲਾਫ ਲੜਾਈ ਵਿਚ ਇਕ ਮਜ਼ਬੂਤ ਮਿਸਾਲ ਕਾਇਮ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਬਾਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਸਾਈਬਰ ਕ੍ਰਾਈਮ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ, ਏ.ਐੱਸ.ਆਈ. ਰਾਜ ਕੁਮਾਰ ਤੇ ਪਰਮਜੀਤ ਸਿੰਘ, ਹੈੱਡ ਕਾਂਸਟੇਬਲ ਰਾਜੇਸ਼ ਕੁਮਾਰ ਅਤੇ ਕਾਂਸਟੇਬਲ ਰੋਹਿਤ ਅਤੇ ਸਿਮਰਨਦੀਪ ਸਿੰਘ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਸਾਮ ਦੇ ਡੀ.ਜੀ.ਪੀ. ਦਾ ਵੀ ਇਸ ਅੰਤਰ-ਰਾਜੀ ਆਪ੍ਰੇਸ਼ਨ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਹੈ ।
Punjab Bani 30 September,2024
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ - ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਮੁਲਜ਼ਮ ਫਰਾਰ ਹੋਣ 'ਚ ਕਾਮਯਾਬ, ਉਸ ਨੂੰ ਫੜਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ - ਫਰਾਰ ਮੁਲਜ਼ਮ ਡਰੋਨਾਂ ਰਾਹੀਂ ਸਰਹੱਦ ਪਾਰੋਂ ਗੈਰ-ਕਾਨੂੰਨੀ ਸਮੱਗਰੀ ਕਰ ਰਿਹਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ ਚੰਡੀਗੜ੍ਹ/ਅੰਮ੍ਰਿਤਸਰ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ,.30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿੱਚ ਭਾਰਤ-ਪਾਕਿ ਸਰਹੱਦੀ ਇਲਾਕੇ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਜਾਫਰਪੁਰ ਵਿਖੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਆਪਣਾ ਬੈਗ ਸੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦੇ ਬੈਗ ਵਿੱਚੋਂ ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕੀਤਾ । ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ/ਹਥਿਆਰਾਂ/ਗੋਲੀ ਸਿੱਕਾ ਦੀ ਤਸਕਰੀ ਵਿੱਚ ਸ਼ਾਮਲ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਬੰਧੀ ਐਫਆਈਆਰ ਨੰਬਰ 59 ਮਿਤੀ 28.09.2024 ਨੂੰ ਐਨਡੀਪੀਐਸ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 30 September,2024
ਪੰਜਾਬ ਹੋਮ ਗਾਰਡ ਮੁਲਾਜ਼ਮ ਦੀ ਕੁੱਟਮਾਰ,ਡਿਊਟੀ ’ਚ ਵਿਘਣ ਪਾਉਣ ਦੇ ਚਲਦਿਆਂ ਤਿੰਨ-ਚਾਰ ਔਰਤ ਸਮੇਤ ਪੰਦਰਾਂ-ਵੀਹ ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ
ਪੰਜਾਬ ਹੋਮ ਗਾਰਡ ਮੁਲਾਜ਼ਮ ਦੀ ਕੁੱਟਮਾਰ,ਡਿਊਟੀ ’ਚ ਵਿਘਣ ਪਾਉਣ ਦੇ ਚਲਦਿਆਂ ਤਿੰਨ-ਚਾਰ ਔਰਤ ਸਮੇਤ ਪੰਦਰਾਂ-ਵੀਹ ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਲੰਬੀ : ਪੰਜਾਬ ਹੋਮ ਗਾਰਡ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਡਿਊਟੀ ’ਚ ਵਿਘਣ ਪਾਉਣ ’ਤੇ ਥਾਣਾ ਲੰਬੀ ਪੁਲਿਸ ਨੇ ਦੋ ਲੋਕਾਂ ਨੂੰ ਨਾਮਜ਼ਦ ਕਰਦਿਆਂ ਤਿੰਨ-ਚਾਰ ਔਰਤ ਸਮੇਤ ਪੰਦਰਾਂ-ਵੀਹ ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਪੰਜਾਬ ਹੋਮ ਗਾਰਡ ਮੁਲਾਜ਼ਮ ਗੁਰਮੇਲ ਸਿੰਘ ਨੇ ਦੱਸਿਆ ਕਿ 27 ਸਤੰਬਰ ਨੂੰ ਉਹ ਆਪਣੇ ਸਾਥੀ ਪੁਲਿਸ ਪਾਰਟੀ ਨਾਲ ਸਰਪੰਚੀ ਚੋਣਾਂ ਦੇ ਸਬੰਧ ’ਚ ਮੇਨ ਜੀਟੀ ਰੋਡ ਮਹਿਣਾ ਦੀ ਫਿਰਨੀ ਹੋ ਕੇ ਪਿੰਡ ਮਿਠੜੀ ਤੋਂ ਆਉਂਦੀ ਲਿੰਕ ਰੋਡ ’ਤੇ ਗਸ਼ਤ ਕਰ ਰਹੇ ਸੀ, ਮੇਨ ਜੀਟੀ ਰੋਡ ਤੋਂ ਕੁਝ ਦੂਰੀ ’ਤੇ ਸਥਿਤ ਗਲੀ ’ਚ ਸੁਰਜੀਤ ਰਾਮ ਪੁੱਤਰ ਪੁੰਨੂ ਰਾਮ ਵਾਸੀ ਮਹਿਣਾ ਖੜ੍ਹਾ ਗਾਲੀ ਗਲੋਚ ਕਰ ਰਿਹਾ ਸੀ। ਜਿਸਨੂੰ ਉਸਨੇ (ਪੀਐੱਚਜੀ ਗੁਰਮੇਲ ਸਿੰਘ) ਨੇ ਕਿਹਾ ਕਿ ਤੁਸੀਂ ਆਪਣੇ ਘਰ ਚਲੇ ਜਾਓ ਤਾਂ ਉਹ ਵਿਅਕਤੀ ਪੀਐੱਚਜੀ ਗੁਰਮੇਲ ਸਿੰਘ ਨਾਲ ਧੱਕਾ ਮੁੱਕੀ ਕਰਨ ਲੱਗਾ ਤੇ ਇੰਨੇ ’ਚ ਉਨ੍ਹਾਂ ਦੇ ਘਰੋਂ ਉਸਦਾ ਲੜਕਾ ਗੱਗੀ ਸਿੰਘ ਤੇ 3-4 ਔਰਤਾਂ ਆ ਗਈਆਂ ਅਤੇ ਆ ਕੇ ਪੀਐੱਚਜੀ ਗੁਰਮੇਲ ਸਿੰਘ ਨਾਲ ਧੱਕਾ ਮੁੱਕੀ ਕਰਨ ਲੱਗੀਆਂ ਇੰਨੇ ’ਚ ਸਿਪਾਹੀ ਰਾਜਦੀਪ ਸਿੰਘ ਆਇਆ ਤੇ ਪੀਐੱਚਜੀ ਗੁਰਮੇਲ ਸਿੰਘ ਨੂੰ ਛੁਡਾਉਣ ਲੱਗਾ ਤਾਂ ਇਹ ਸਾਰੇ ਜਣੇ ਧੱਕਾ ਮੁੱਕੀ ਕਰਨ ਲੱਗੇ ਅਤੇ ਆਪਣੇ ਘਰ ਅੰਦਰ ਲੈ ਗਏ ਅਤੇ ਖਿੱਚ ਧੂਹ ਅਤੇ ਕੁੱਟਮਾਰ ਕਰਨ ਲੱਗੇ। ਇਸ ਦੌਰਾਨ ਆਂਢ-ਗੁਆਂਢ ਦੇ 15-20 ਲੋਕ ਇਕੱਠੇ ਹੋ ਗਏ ਅਤੇ ਸੁਰਜੀਤ ਰਾਮ ਅਤੇ ਉਸਦਾ ਪਰਿਵਾਰ ਕਹਿਣ ਲੱਗਾ ਕਿ ਅੱਜ ਪੁਲਿਸ ਵਾਲਿਆਂ ਨੂੰ ਸਾਨੂੰ ਘਰੇ ਭੇਜਣ ਦਾ ਸਬਕ ਸਿਖਾ ਦਿਓ। ਇਨ੍ਹਾਂ ’ਚੋਂ ਕੁਝ ਲੋਕਾਂ ਨੇ ਵੀਡੀਓ ਵੀ ਬਣਾਈ। ਸੁਰਜੀਤ ਰਾਮ, ਉਸਦੇ ਪਰਿਵਾਰ ਅਤੇ 15-20 ਅਣਪਛਾਤੇ ਵਿਅਕਤੀਆਂ ਨੇ ਧੱਕਾ ਮੁੱਕੀ ਕਰਕੇ, ਕੁੱਟਮਾਰ ਕਰ ਕੇ ਡਿਊਟੀ ’ਚ ਵਿਘਣ ਪਾਇਆ ਹੈ। ਇਸ ’ਤੇ ਥਾਣਾ ਲੰਬੀ ਵਿਖੇ ਸੁਰਜੀਤ ਰਾਮ ਪੁੱਤਰ ਪੁੰਨੂ ਰਾਮ, ਗੱਗੀ ਸਿੰਘ ਪੁੱਤਰ ਸੁਰਜੀਤ ਰਾਮ ਵਾਸੀਆਨ ਪਿੰਡ ਮਹਿਣਾ ਅਤੇ 3-4 ਔਰਤਾਂ ਤੇ 15-20 ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਦਕਿ ਗ੍ਰਿਫ਼ਤਾਰੀ ਅਜੇ ਬਾਕੀ ਹੈ।
Punjab Bani 30 September,2024
ਪੁੱਤਰ ਦੀ ਹੱਤਿਆ ਦੇ ਦੋਸ਼ ਵਿਚ ਪਿਤਾ ਸਣੇ 8 ਭਰਾਵਾਂ ਨੂੰ ਕੀਤਾ ਗ੍ਰਿਫਤਾਰ
ਪੁੱਤਰ ਦੀ ਹੱਤਿਆ ਦੇ ਦੋਸ਼ ਵਿਚ ਪਿਤਾ ਸਣੇ 8 ਭਰਾਵਾਂ ਨੂੰ ਕੀਤਾ ਗ੍ਰਿਫਤਾਰ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਜੌਨਪੁਰ ਜਿ਼ਲੇ `ਚ ਪੁਲਸ ਨੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ `ਚ ਉਸ ਦੇ ਪਿਤਾ ਅਤੇ ਭਰਾਵਾਂ ਸਣੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਾਰਸਾਠੀ ਥਾਣੇ ਦੇ ਇੰਚਾਰਜ (ਐਸ.ਐਚ.ਓ.) ਕਸ਼ਯਪ ਕੁਮਾਰ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਥਾਣਾ ਖੇਤਰ ਦੇ ਖੜਗਾਪੁਰ ਖੋਰੀ ਪਿੰਡ ਵਿੱਚ ਬੀਤੀ ਵੀਰਵਾਰ ਰਾਤ ਨੂੰ ਵਾਪਰੀ। ਇਸੇ ਪਿੰਡ ਦੇ ਵਸਨੀਕ ਕੈਲਾਸ਼ ਨਾਥ ਸ਼ੁਕਲਾ ਨੇ ਆਪਣੇ ਲੜਕੇ ਵਿਨੋਦ ਸ਼ੁਕਲਾ (47) ਨੂੰ ਧਾਰਮਿਕ ਸਮਾਗਮ ਦੇ ਬਹਾਨੇ ਆਪਣੇ ਘਰ ਬੁਲਾਇਆ। ਉਥੇ ਉਸ ਨੇ ਅਤੇ ਉਸ ਦੇ ਪੰਜ ਪੁੱਤਰਾਂ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਨੋਦ `ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਨੋਦ ਦੀ ਪਤਨੀ ਦੀ ਸ਼ਿਕਾਇਤ ’ਤੇ ਪੁਲਸ ਨੇ 14 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਸਿੰਘ ਨੇ ਦੱਸਿਆ ਕਿ ਵਿਨੋਦ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਕੈਲਾਸ਼ ਅਤੇ ਉਸ ਦੇ ਪੰਜ ਪੁੱਤਰ ਫਰਾਰ ਹੋ ਗਏ। ਐਸ.ਐਚ.ਓ. ਨੇ ਕਿਹਾ, "ਪਿਤਾ ਅਤੇ ਪੰਜ ਮੁਲਜ਼ਮ ਭਰਾਵਾਂ ਸਮੇਤ ਨਾਮਜ਼ਦ 14 ਵਿੱਚੋਂ ਅੱਠ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।" ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
Punjab Bani 30 September,2024
ਪੁੱਤਾਂ ਨੇ ਹੀ ਦਰੱਖਤ ਨਾਲ ਬੰਨ੍ਹ ਕੇ 62 ਸਾਲਾ ਆਪਣੀ ਮਾਂ ਨੂੰ ਸਾੜ ਕੇ ਮਾਰਿਆ
ਪੁੱਤਾਂ ਨੇ ਹੀ ਦਰੱਖਤ ਨਾਲ ਬੰਨ੍ਹ ਕੇ 62 ਸਾਲਾ ਆਪਣੀ ਮਾਂ ਨੂੰ ਸਾੜ ਕੇ ਮਾਰਿਆ ਤ੍ਰਿਪੁਰਾ : ਭਾਰਤ ਦੇਸ਼ ਦੇ ਪੱਛਮੀ ਤ੍ਰਿਪੁਰਾ ਵਿਖੇ ਦੋ ਪੁੱਤਾਂ ਨੇ ਆਪਣੀ ਹੀ 62 ਸਾਲਾ ਮਾਂ ਨੂੰ ਦਰੱਖਤ ਨਾਲ ਬੰਨ੍ਹ ਕੇ ਕਥਿਤ ਤੌਰ ’ਤੇ ਸਾੜ ਕੇ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਇਸ ਮਾਮਲੇ ਬਾਰੇ ਪੁਲਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਸ਼ੱਕ ਹੈ ਕਿ ਪਰਿਵਾਰਕ ਝਗੜੇ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਚੰਪਕਨਗਰ ਥਾਣਾ ਖੇਤਰ ਦੇ ਖਮਾਰਬਾੜੀ ’ਚ ਵਾਪਰੀ। ਤਕਰੀਬਨ ਡੇਢ ਸਾਲ ਪਹਿਲਾਂ ਪਤੀ ਦੀ ਮੌਤ ਤੋਂ ਬਾਅਦ ਸਾੜੀ ਗਈ ਔਰਤ ਆਪਣੇ ਦੋ ਪੁੱਤਾਂ ਨਾਲ ਰਹਿ ਰਹੀ ਸੀ। ਉਸ ਦਾ ਤੀਜਾ ਪੁੱਤਰ ਅਗਰਤਲਾ ਰਹਿੰਦਾ ਹੈ। ਜਿਰਨੀਆ ਉਪ-ਮੰਡਲ ਦੇ ਪੁਲਸ ਅਧਿਕਾਰੀ ਕਮਲ ਕ੍ਰਿਸ਼ਨ ਕੋਲੋਈ ਨੇ ਦੱਸਿਆ ਕਿ ਇਕ ਔਰਤ ਨੂੰ ਜ਼ਿੰਦਾ ਸਾੜਨ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਦਰੱਖਤ ਨਾਲ ਬੰਨ੍ਹੀ ਸੜੀ ਹੋਈ ਲਾਸ਼ ਨੂੰ ਬਰਾਮਦ ਕੀਤਾ, ਜਿਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ’ਚ ਸ਼ਾਮਲ ਉਸ ਦੇ 2 ਪੁੱਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ ।
Punjab Bani 30 September,2024
ਪੰਜਾਬ ਪੁਲਸ ਦੇ ਥਾਣੇਦਾਰ ਦੇ ਪੁੱਤਰ ਤੇ ਭਤੀਜੇ ਨੂੰ ਰਾਹ ਵਿਚ ਘੇਰ ਮਾਰੀ ਗੋਲੀ ਤੇ ਮੁੰਡੇ ਨੂੰ ਕੀਤਾ ਗੰਭੀਰ ਜ਼ਖਮੀ
ਪੰਜਾਬ ਪੁਲਸ ਦੇ ਥਾਣੇਦਾਰ ਦੇ ਪੁੱਤਰ ਤੇ ਭਤੀਜੇ ਨੂੰ ਰਾਹ ਵਿਚ ਘੇਰ ਮਾਰੀ ਗੋਲੀ ਤੇ ਮੁੰਡੇ ਨੂੰ ਕੀਤਾ ਗੰਭੀਰ ਜ਼ਖਮੀ ਅੰਮ੍ਰਿਤਸਰ : ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਵਾਸੀ ਝਬਾਲ ਪੁਖਤਾ ਦੇ ਨੌਜਵਾਨ ਮੁੰਡੇ ਸਰਪੰਚ ਬਲਦੇਵ ਸਿੰਘ ਪੱਟੂ ਤੇ ਭਤੀਜੇ ਸੰਦੀਪ ਸਿੰਘ ਨੂੰ ਰਸਤੇ `ਚ ਘੇਰ ਲਿਆ ਅਤੇ ਗੋਲੀ ਮਾਰ ਕੇ ਥਾਣੇਦਾਰ ਦੇ ਮੁੰਡੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ, ਕਿਉਂਕਿ ਜ਼ਖ਼ਮੀ ਹੋਣ ਵਾਲਾ ਪੁਲਸ ਦੇ ਥਾਣੇਦਾਰ ਦਾ ਮੁੰਡਾ ਹੈ।
Punjab Bani 29 September,2024
9 ਸਾਲਾ ਧੀ ਦਾ ਗਲਾ ਘੁਟ ਪਿਤਾ ਨੇ ਕੀਤਾ ਕਤਲ
9 ਸਾਲਾ ਧੀ ਦਾ ਗਲਾ ਘੁਟ ਪਿਤਾ ਨੇ ਕੀਤਾ ਕਤਲ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਦੀ ਸਿ਼ਵਮ ਕਾਲੋਨੀ ’ਚ ਮਤਰੇਏ ਪਿਤਾ ਨੇ ਆਪਣੀ 9 ਸਾਲਾ ਮਾਸੂਮ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।ਦੱਸਣਯੋਗ ਹੈ ਕਿ ਸ਼ਨਿਚਰਵਾਰ ਸ਼ਾਮ ਨੂੰ ਸਕੇਟਿੰਗ ਕਲਾਸ ਤੋਂ ਬਾਅਦ ਆਪਣੀ ਧੀ ਨੂੰ ਘਰ ਵਾਪਸ ਲੈ ਕੇ ਆਉਂਦੇ ਸਮੇਂ ਪਿਤਾ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ। ਬੱਚੀ ਦੀ ਮਾਂ ਤੇ ਹੋਰ ਲੋਕ ਬੇਹੋਸ਼ੀ ਦੀ ਹਾਲਤ ’ਚ ਬੱਚੀ ਨੂੰ ਲੈ ਕੇ ਹਸਪਤਾਲ ਪੁੱਜੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮਤਰੇਏ ਪਿਤਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਮਾਮੇ ਜੁਗਨੂੰ ਨੇ ਦੱਸਿਆ ਕਿ ਉਸਦੀ ਭੈਣ ਨੇਹਾ ਗਰਗ ਵਾਸੀ ਪਤਾਰਾ ਦਾ ਸੰਦੀਪ ਗੋਇਲ ਨਾਲ ਦੂਜਾ ਵਿਆਹ ਹੋਇਆ ਸੀ। ਨੇਹਾ ਦੀ ਨੌਂ ਸਾਲ ਦੀ ਧੀ ਮਾਨਵੀ ਉਸ ਦੇ ਮਤਰੇਏ ਪਿਤਾ ਸੰਦੀਪ ਗੋਇਲ ਨੂੰ ਪਸੰਦ ਨਹੀਂ ਸੀ। ਮਾਨਵੀ ਨੇ ਸ਼ਹਿਰ ਦੇ ਹੋਲੀ ਹਾਰਟ ਕਾਨਵੈਂਟ ਸਕੂਲ ਤੋਂ ਪੜ੍ਹਾਈ ਕੀਤੀ ਤੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਵਿਖੇ ਮੌਜੂਦ ਸਕੇਟਿੰਗ ਟਰੈਕ ’ਤੇ ਸ਼ਾਮ ਨੂੰ ਕੋਚਿੰਗ ਲਈ ਜਾਂਦੀ ਸੀ। ਸ਼ਨਿਚਰਵਾਰ ਨੂੰ ਸੰਦੀਪ ਮਾਨਵੀ ਨੂੰ ਲੈਣ ਲਈ ਟਰੈਕ ’ਤੇ ਪਹੁੰਚਿਆ ਪਰ ਰਾਤ 9 ਵਜੇ ਤੱਕ ਵੀ ਘਰ ਨਹੀਂ ਪਰਤਿਆ। ਮਾਨਵੀ ਦੀ ਮਾਂ ਨੇਹਾ ਨੇ ਸੰਦੀਪ ਨੂੰ ਕਈ ਵਾਰ ਫੋਨ ਕੀਤਾ। ਰਾਤ 9 ਵਜੇ ਤੋਂ ਬਾਅਦ ਸੰਦੀਪ ਬੇਟੀ ਮਾਨਵੀ ਨੂੰ ਲੈ ਕੇ ਘਰ ਪਹੁੰਚਿਆ। ਸੰਦੀਪ ਜਿਵੇਂ ਹੀ ਕਾਰ ਤੋਂ ਹੇਠਾਂ ਉਤਰਿਆ ਤਾਂ ਉਸਨੇ ਆਪਣੀ ਪਤਨੀ ਨੇਹਾ ਨੂੰ ਦੱਸਿਆ ਕਿ ਮਾਨਵੀ ਦੀ ਤਬੀਅਤ ਵਿਗੜ ਗਈ ਹੈ। ਮਾਂ ਨੇ ਜਦੋਂ ਉਸ ਨੂੰ ਦੇਖਿਆ ਤਾਂ ਉਹ ਕਾਰ ’ਚ ਬੇਹੋਸ਼ ਪਈ ਸੀ। ਜਦੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ।ਥਾਣਾ ਸਿਟੀ ਸੰਗਰੂਰ ਦੇ ਐੱਸਐੱਚਓ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਉਣ ਲਈ ਤਿੰਨ ਡਾਕਟਰਾਂ ਡਾ. ਪੂਨਮ ਧੀਰ, ਡਾ. ਰਮਨਵੀਰ ਕੌਰ, ਡਾ. ਤਰੁਣ ਆਹੂਜਾ ’ਤੇ ਆਧਾਰਿਤ ਬੋਰਡ ਬਣਾਇਆ ਗਿਆ ਹੈ। ਬੱਚੀ ਦੀ ਮਾਂ ਨੇਹਾ ਨੇ ਆਪਣੇ ਪਤੀ ਸੰਦੀਪ ਗੋਇਲ ’ਤੇ ਮਾਨਵੀ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਸੰਦੀਪ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਲੜਕੀ ਦਾ ਕਤਲ ਕਿਵੇਂ ਹੋਇਆ। ਫਿਲਹਾਲ ਮਾਂ ਨੇਹਾ ਨੇ ਗਲਾ ਘੁੱਟ ਕੇ ਹੱਤਿਆ ਦਾ ਸ਼ੱਕ ਜਤਾਇਆ ਹੈ।
Punjab Bani 29 September,2024
ਫਾਜਿਲਕਾ ਪੁਲਸ ਨੇ ਕੀਤਾ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ
ਫਾਜਿਲਕਾ ਪੁਲਸ ਨੇ ਕੀਤਾ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਫ਼ਾਜ਼ਿਲਕਾ : ਫ਼ਾਜ਼ਿਲਕਾ ਪੁਲਸ ਨੇ ਮਾੜੇ ਅਨਸਰਾਂ ਖਿ਼ਲਾਫ਼ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਐਸਪੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਬਰਾੜ, ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਫ਼ਾਜ਼ਿਲਕਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸਦੇ ਤਹਿਤ ਸੁਖਵਿੰਦਰ ਸਿੰਘ ਬਰਾੜ ਉਪ ਕਪਤਾਨ ਪੁਲਿਸ ਸ.ਡ.ਅਬੋਹਰ (ਸ਼ਹਿਰੀ) ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਇੰਚਾਰਜ ਸੀਆਈਏ 2 ਕਮ ਐਂਟੀ ਨਾਰਕੋਟਿਕ ਸੈਲ ਅਬੋਹਰ ਦੀ ਟੀਮ ਵੱਲੋਂ 28 ਸਤੰਬਰ 2024 ਨੂੰ ਕਿਲਿਆਂਵਾਲੀ ਚੌਕ ਬਾਈਪਾਸ ਅਬੋਹਰ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਾਕਾਬੰਦੀ ਦੌਰਾਨੇ ਪਿੰਡ ਕਿਲਿਆਂ ਵਾਲੀ ਵੱਲੋਂ ਦੋ ਨੌਜਵਾਨ ਮੋਟਰਸਾਇਕਲ ਨੰਬਰੀ ਪੀਬੀ 15 ਵਾਈ 4720 `ਤੇ ਆ ਰਹੇ ਸਨ ਜਿਹਨਾਂ ਨੂੰ ਸ਼ੱਕ ਦੇ ਆਧਾਰ `ਤੇ ਰੋਕ ਕੇ ਨਾਮ ਪਤਾ ਪੁੱਛਿਆ ਗਿਆ ਤਾਂ ਮੋਟਰਸਾਇਕਲ ਚਾਲਕ ਨੇ ਆਪਣਾ ਨਾਮ ਸ਼ੀਸਪਾਲ ਪੁੱਤਰ ਰਾਮ ਜੀ ਲਾਲ ਵਾਸੀ ਪੰਜਕੋਸੀ ਥਾਣਾ ਖੁਈਆ ਸਰਵਰ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਭੀਮ ਸੈਨ ਉਰਫ ਭੀਮ ਗੋਦਾਰਾ ਪੁੱਤਰ ਸਾਹਿਬ ਰਾਮ ਵਾਸੀ ਪੰਜਕੋਸੀ ਥਾਣਾ ਖੁਈਆ ਸਰਵਰ ਦੱਸਿਆ। ਜਿਹਨਾਂ ਦੀ ਤਲਾਸ਼ੀ ਕੀਤੀ ਗਈ ਤਾਂ ਸ਼ੀਸਪਾਲ ਕੋਲੋਂ 01 ਦੇਸੀ ਪਿਸਤੌਲ .32 ਬੋਰ, 3 ਰੌਂਦ .32 ਬੋਰ ਤੇ 1 ਦੇਸੀ ਪਿਸਤੌਲ ਬ੍ਰਾਮਦ ਹੋਇਆ। ਫਿਰ ਭੀਮ ਸੈਨ ਉਕਤ ਦੀ ਤਲਾਸ਼ੀ ਕਰਨ `ਤੇ ਉਸ ਕੋਲੋਂ 1 ਦੇਸੀ ਪਿਸਤੌਲ .32 ਬੋਰ , 3 ਰੌਂਦ .32 ਬੋਰ ਅਤੇ 1 ਦੇਸੀ ਪਿਸਤੌਲ ਬ੍ਰਾਮਦ ਹੋਇਆ। ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 209 ਮਿਤੀ 28 ਸਤੰਬਰ 2024 ਅ/ਧ 25/54/59 ਅਸਲਾ ਐਕਟ ਥਾਣਾ ਸਿਟੀ 1 ਅਬੋਹਰ ਦਰਜ ਰਜਿਸਟਰ ਕੀਤਾ । ਦੋਸ਼ੀਆਨ ਉਕਤਾਨ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।
Punjab Bani 29 September,2024
ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕਰਿਿਦਆਂ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ
ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕਰਿਿਦਆਂ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਜਲੰਧਰ : ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਕੋਲੋਂ ਪੁਲਸ ਨੇ 196 ਫਰਜ਼ੀ ਡਿਗਰੀ, 53 ਸਟਾਂਪ, 6 ਲੈਪਟਾਪ, 3 ਪ੍ਰਿੰਟਰ, ਇਕ ਸਟਾਂਪ ਮਸ਼ੀਨ ਅਤੇ 8 ਮੋਬਾਇਲ ਫੋਨ ਬਰਾਮਕ ਕੀਤੇ ਗਏ ਹਨ। ਦੋਸ਼ੀਆਂ ਨੂੰ ਜਲਦੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ `ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀਆਂ ਗ੍ਰਿਫ਼ਤਾਰੀ ਥਾਣਾ ਸਦਰ ਦੀ ਚੌਂਕੀ ਜਲੰਧਰ ਹਾਈਟਸ ਦੀ ਪੁਲਸ ਵੱਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਚੌਂਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ `ਚ ਹਨ ਅਤੇ ਜਾਅਲੀ ਡਿਗਰੀਆਂ ਬਣਾਉਣ ਦਾ ਧੰਦਾ ਕਰ ਰਹੇ ਹਨ। ਵਿਰਕ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਤੁਰੰਤ ਆਪਣੀ ਟੀਮ ਨਾਲ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ ਬਰਾਮਦ ਹੋਈਆਂ। ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਲਈ ਫਰਜ਼ੀ ਡਿਗਰੀਆਂ ਤਿਆਰ ਕਰਦਾ ਸੀ। ਇਹ ਘੋਟਾਲਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਸਮੇਤ ਕਈ ਰਾਜਾਂ ਵਿੱਚ ਚਲਾਇਆ ਗਿਆ। ਪੁਲਸ ਜਾਂਚ ਨੇ ਜਾਅਲੀ ਡਿਗਰੀ ਸਪਲਾਇਰਾਂ ਦੇ ਦੇਸ਼ ਵਿਆਪੀ ਨੈੱਟਵਰਕ ਦਾ ਖ਼ੁਲਾਸਾ ਕੀਤਾ ।
Punjab Bani 29 September,2024
ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਧੋਖਾਧੜੀ
ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਧੋਖਾਧੜੀ ਲੁਧਿਆਣਾ : ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸ ਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ। ਧੋਖੇਬਾਜ਼ਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਨਾਂ 'ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਮਾਣਹਾਨੀ ਦੀ ਧਮਕੀ ਦਿੱਤੀ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਲਈ ਫਰਜ਼ੀ ਵਾਰੰਟ ਭੇਜੇ। ਜਿਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲੈ ਲਏ ਗਏ। ਜਦੋਂ ਐਸਪੀ ਓਸਵਾਲ ਨੂੰ ਇਸ ਧੋਖਾਧੜੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੱਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2010 ਵਿੱਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਧਮਾਨ ਗਰੁੱਪ ਦੇਸ਼ ਦੀਆਂ ਮਸ਼ਹੂਰ ਕੰਪਨੀਆਂ ਵਿੱਚੋਂ ਇੱਕ ਹੈ। ਅੱਜ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਇਸ ਗਰੁੱਪ ਦੀਆਂ ਕਈ ਸ਼ਾਖਾਵਾਂ ਹਨ।
Punjab Bani 29 September,2024
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 28 September,2024
ਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲ
ਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲ ਲਹਿਰਾਗਾਗਾ : ਇਲਾਕੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਨੇੜਲੇ ਪਿੰਡ ਭਾਈ ਕੀ ਪਿਸ਼ੌਰ ਵਿਚ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਗੁਰਦੀਪ ਸਿੰਘ ਉਰਫ਼ ਘੋਗੜ (27 ਸਾਲ) ਨੂੰ ਲੜਕੀ ਦੇ ਪਰਿਵਾਰ ਵੱਲੋਂ ਅਣਖ਼ ਲਈ ਕਤਲ ਕਰ ਦਿੱਤਾ ਗਿਆ ਹੈ। ਲਹਿਰਾਗਾਗਾ ਪੁਲੀਸ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਪੁੱਤਰ ਹਰਨੈਬ ਸਿੰਘ ਉਰਫ ਨੈਬ ਪੁੱਤਰ ਗੁਰਦਿਆਲ ਸਿੰਘ ਵਾਸੀ ਭਾਈ ਕਿ ਪਿਸ਼ੌਰ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਕਰੀਬ 3 ਸਾਲ ਪਹਿਲਾਂ ਮੁਲਜ਼ਮ ਗੁਰਜੰਟ ਸਿੰਘ ਦੀ ਲੜਕੀ ਰਜਨੀ ਕੌਰ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਕਾਰਨ ਰਜਨੀ ਕੌਰ ਦਾ ਪਰਿਵਾਰ ਮ੍ਰਿਤਕ ਗੁਰਦੀਪ ਸਿੰਘ ਘੋਗੜ ਤੋਂ ਨਾਰਾਜ਼ ਸੀ। ਲੰਘੀਂ ਸ਼ਾਮ ਮਨਜੀਤ ਸਿੰਘ ਸਮੇਤ ਆਪਣੇ ਭਰਾ ਗੁਰਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਭਾਈ ਕਿ ਪਿਸ਼ੌਰ ਠੇਕੇ ਤੋਂ ਸ਼ਰਾਬ ਲੈਣ ਆਏ ਸੀ ਤਾਂ ਠੇਕੇ ਕੋਲ ਗੁਰਜੰਟ ਸਿੰਘ ਬੈਠਾ ਸ਼ਰਾਬ ਪੀ ਰਿਹਾ ਸੀ ਅਤੇ ਉਸਦੇ ਨਾਲ ਦੋ/ਤਿੰਨ ਹੋਰ ਨਾਮਲੂਮ ਵਿਆਕਤੀ ਵੀ ਬੈਠੇ ਸੀ, ਜਿਨ੍ਹਾਂ ਦੇ ਹੱਥਾਂ ਵਿੱਚ ਮਾਰੂ ਹਥਿਆਰ ਸਨ । ਮੁਲਜ਼ਮ ਗੁਰਜੰਟ ਸਿੰਘ ਨੇ ਲਲਕਾਰੇ ਮਾਰਦਿਆਂ ਗੁਰਦੀਪ ਸਿੰਘ ਉਰਫ ਘੋਗੜ ਉਤੇ ਹਮਲਾ ਕਰ ਦਿੱਤਾ। ਉਸ ਨੇ ਗੁਰਦੀਪ ਦੇ ਸਿਰ ਵਿਚ ਕੁਹਾੜੀ ਮਾਰ ਦਿੱਤੀ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਵੀ ਕੀਤੀ। ਇਸ ਕਾਰਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਜ਼ੇਰੇ-ਦਫ਼ਾ 103, 3 (5)191(3) ਬੀਐਨਐਸ ਗੁਰਜੰਟ ਸਿੰਘ ਵਾਸੀ ਭਾਈ ਕੀ ਪਿਸ਼ੌਰ ਸਮੇਤ ਨਾਮਾਲੂਮ ਦੋ/ਤਿੰਨ ਵਿਆਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Punjab Bani 28 September,2024
ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ.ਐਸ.ਪੀ ਸਰਤਾਜ ਸਿੰਘ ਚਾਹਲ ਸੰਗਰੂਰ, 28 ਸਤੰਬਰ : ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਪਿਛਲੇ ਹਫਤੇ ਦੌਰਾਨ 21 ਸਤੰਬਰ ਤੋਂ 27 ਸਤੰਬਰ ਤੱਕ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 06 ਵਿਅਕਤੀ ਕਾਬੂ ਕਰਕੇ 21 ਗ੍ਰਾਮ ਹੈਰੋਇਨ, 06 ਕਿੱਲੋ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 03 ਜਣਿਆਂ ਨੂੰ ਕਾਬੂ ਕੀਤਾ ਅਤੇ 91.500 ਲੀਟਰ ਸ਼ਰਾਬ ਠੇਕਾ ਦੇਸੀ, 1.500 ਲੀਟਰ ਸ਼ਰਾਬ ਨਜਾਇਜ਼, 01 ਚਾਲੂ ਭੱਠੀ ਅਤੇ 150 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੜਾ ਸੱਟਾ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ, ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 23,600/- ਰੁਪਏ ਬ੍ਰਾਮਦ ਕਰਵਾਏ ਗਏ । ਜ਼ਿਲ੍ਹਾ ਪੁਲਿਸ ਮੁਖੀ ਨੇ ਜਨਤਾ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖੇਡ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 17 ਪਿੰਡਾਂ, ਕਸਬਿਆਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
Punjab Bani 28 September,2024
ਉਤਰ ਪ੍ਰਦੇਸ਼ ਪੁਲਸ ਨੇ ਕੀਤਾ 9 ਸਾਲਾ ਵਿਦਿਆਰਥੀ ਦੀ ਕਤਲ ਦਾ ਪਰਦਾ ਫਾਸ਼
ਉਤਰ ਪ੍ਰਦੇਸ਼ ਪੁਲਸ ਨੇ ਕੀਤਾ 9 ਸਾਲਾ ਵਿਦਿਆਰਥੀ ਦੀ ਕਤਲ ਦਾ ਪਰਦਾ ਫਾਸ਼ ਉਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਹਾਥਰਸ ਜਿ਼ਲ੍ਹੇ ਵਿੱਚ 9 ਸਾਲਾ ਵਿਦਿਆਰਥੀ ਕ੍ਰਿਤਾਰਥ ਦੀ ਹੱਤਿਆ ਤੋਂ ਪਰਦਾ ਚੁੱਕਦਿਆਂ ਪੁਲਸ ਨੇ ਦੱਸਿਆ ਕਿ 9 ਸਾਲਾ ਵਿਦਿਆਰਥੀ ਦਾ ਕਤਲ ਤੰਤਰ-ਮੰਤਰ ਕਾਰਨ ਸੀ ਕਿੳਂੁਕਿ ਸਕੂਲ ਪ੍ਰਬੰਧਕ ਦਾ ਪਿਤਾ ਜੋ ਕਿ ਇਕ ਤਾਂਤਰਿਕ ਹੈ ਦਾ ਮੰਨਣਾ ਸੀ ਕਿ ਤੰਤਰ ਮੰਤਰ ਅਤੇ ਬਲੀਦਾਨ ਕਰਨ ਨਾਲ ਸਕੂਲ ਦੀ ਤਰੱਕੀ ਹੋਵੇਗੀ, ਜਿਸਦੇ ਚਲਦਿਆਂ ਵਲੋਂ ਬੱਚੇ ਦੀ ਬਲੀ ਦਿੱਤੀ ਗਈ ਤੇ ਇਸ ਤੋਂ ਬਾਅਦ ਜਦੋਂ ਮੈਨੇਜਰ ਆਪਣੀ ਕਾਰ ਵਿਚ ਵਿਦਿਆਰਥੀ ਦੀ ਲਾਸ਼ ਲਿਜਾ ਰਿਹਾ ਸੀ ਤਾਂ ਪਰਿਵਾਰਕ ਮੈਂਬਰਾਂ ਦੀ ਸਿ਼ਕਾਇਤ ਤੋਂ ਬਾਅਦ ਪੁਲਸ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਕਾਰ ‘ਚੋਂ ਵਿਦਿਆਰਥੀ ਦੀ ਲਾਸ਼ ਵੀ ਬਰਾਮਦ ਕੀਤੀ। ਪੁਲਸ ਨੇ ਵਿਦਿਆਰਥੀ ਦੇ ਕਤਲ ਦਾ ਖ਼ੁਲਾਸਾ ਕਰਦਿਆਂ ਪ੍ਰਬੰਧਕ ਤੇ ਉਸ ਦੇ ਪਿਤਾ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੱਸਣਯੋਗ ਹੈ ਕਿ ਪਿੰਡ ਰਾਸਗਵਾਂ ਦੇ ਸਕੂਲ ਵਿਚ ਦੂਜੀ ਜਮਾਤ ਦਾ ਵਿਦਿਆਰਥੀ ਕ੍ਰਿਤਾਰਥ ਪੁੱਤਰ ਕ੍ਰਿਸ਼ਨ ਹੋਸਟਲ ‘ਚ ਰਹਿ ਕੇ ਪੜ੍ਹਦਾ ਸੀ। ਸੋਮਵਾਰ ਸਵੇਰੇ ਸਕੂਲ ਦੇ ਪ੍ਰਬੰਧਕ ਦਿਨੇਸ਼ ਬਘੇਲ ਨੇ ਉਸ ਦੇ ਪਰਿਵਾਰ ਨੂੰ ਦੱਸਿਆ ਕਿ ਵਿਦਿਆਰਥੀ ਕ੍ਰਿਤਾਰਥ ਬਿਮਾਰ ਹੈ। ਜਦੋਂ ਉਸ ਦੇ ਪਰਿਵਾਰਕ ਮੈਂਬਰ ਉੱਥੇ ਪੁੱਜੇ ਤਾਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ।
Punjab Bani 27 September,2024
ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ
ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਜਾਰੀ: ਏ.ਡੀ.ਜੀ.ਪੀ. ਸਾਈਬਰ ਕਰਾਈਮ ਵੀ ਨੀਰਜਾ ਬਾਲ ਸ਼ੋਸ਼ਣ ਦੀ ਰਿਪੋਰਟ ਲਈ ਲੋਕ, ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਥਾਣੇ ਨਾਲ ਕਰ ਸਕਦੇ ਹਨ ਸੰਪਰਕ ਚੰਡੀਗੜ੍ਹ, 26 ਸਤੰਬਰ: ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ । ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣੇ ਕੋਲ ਰੱਖਣਾ ਜਾਂ ਅੱਗੇ ਭੇਜਣਾ ਗੈਰ-ਕਾਨੂੰਨੀ ਹੈ, ਜਿਸ ਨਾਲ ਪੀੜਤਾਂ ਨੂੰ ਉਮਰ ਭਰ ਲਈ ਵੱਡਾ ਨੁਕਸਾਨ ਪਹੁੰਚ ਸਕਦਾ ਹੈ ਅਤੇ ਬੱਚਿਆਂ ਦੇ ਗੰਭੀਰ ਸ਼ੋਸ਼ਣ ਦੇ ਮਾਮਲਿਆਂ ਅਧੀਨ ਆਉਂਦਾ ਹੈ । ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਰਾਮਸਰਾ ਦੇ ਰਹਿਣ ਵਾਲੇ ਵਿਜੇਪਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮਿਆਰੀ ਪ੍ਰਕਿਰਿਆਵਾਂ ਦਾ ਪਾਲਣ ਕਰਦੇ ਹੋਏ ਮੁਲਜ਼ਮ ਕੋਲੋਂ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਹਨ ਅਤੇ ਢੁੱਕਵੇਂ ਢੰਗ ਨਾਲ ਹੈਸ਼ ਵੈਲਿਊਜ਼ ਵੀ ਦਰਜ ਕੀਤੀਆਂ ਗਈਆਂ ਹਨ । ਇਸ ਸਬੰਧ ਵਿੱਚ ਸਾਈਬਰ ਪੁਲਿਸ ਥਾਣੇ ਵਿਖੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 67ਬੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੱਚਿਆ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਪ੍ਰਸਾਰਿਤ ਕਰਨ ਜਾਂ ਇਸਦੀ ਵੰਡ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਦੇ ਸਾਈਬਰ ਕਰਾਈਮ ਡਵੀਜ਼ਨ ਨੇ ਅਜਿਹੀ ਸਮੱਗਰੀ ਨੂੰ ਦੇਖਣ, ਆਪਣੇ ਕੋਲ ਰੱਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਸੀਪੀਜ਼/ਐਸਐਸਪੀਜ਼ ਨਾਲ ਤਾਲਮੇਲ ਜ਼ਰੀਏ ਇੱਕ ਵਿਸ਼ੇਸ਼ ਅਭਿਆਨ ਚਲਾਇਆ । ਉਨ੍ਹਾਂ ਦੱਸਿਆ ਕਿ ਕਾਰਵਾਈ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਭਰ ਵਿੱਚ 54 ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਦੋਂ ਕਿ ਫਾਜ਼ਿਲਕਾ ਤੋਂ ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਕੇ ਉਕਤ ਸਮੱਗਰੀ ਨੂੰ ਵੇਚਣ ਅਤੇ ਦੂਸਰਿਆਂ ਨਾਲ ਸਾਂਝਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ ਵੱਖ-ਵੱਖ ਸ਼ੱਕੀਆਂ ਤੋਂ 39 ਉਪਕਰਨ ਵੀ ਜ਼ਬਤ ਕੀਤੇ ਹਨ, ਜੋ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੋਰ ਅਪਰਾਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਜਾਂਚ ਕੀਤੀ ਜਾ ਰਹੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਸਾਈਬਰ ਕਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਕਾਰਵਾਈ, ਜਿਸ ਵਿੱਚ ਐਸਪੀ ਸਾਈਬਰ ਕਰਾਈਮ ਜਸ਼ਨਦੀਪ ਗਿੱਲ ਵੱਲੋਂ ਪੂਰਨ ਤਾਲਮੇਲ ਕੀਤਾ ਗਿਆ, ਆਨਲਾਈਨ ਬਾਲ ਸ਼ੋਸ਼ਣ ਦੇ ਟਾਕਰੇ ਲਈ ਪੰਜਾਬ ਦੇ ਯਤਨਾਂ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਕਾਨੂੰਨ ਦੇ ਤਹਿਤ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣ, ਅੱਗੇ ਸਾਂਝਾ ਕਰਨ ਜਾਂ ਆਪਣੇ ਕੋਲ ਰੱਖਣਾ, ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ, 2000 ਦੀ ਧਾਰਾ 67(ਬੀ ) ਤਹਿਤ ਸਜ਼ਾਯੋਗ ਅਪਰਾਧ ਹੈ, ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦੀ ਵਿਵਸਥਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 28 ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਵਿੱਚ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਹਨ, ਜੋ ਸਾਈਬਰ ਅਪਰਾਧਾਂ ਦੀ ਢੁੱਕਵੇਂ ਢੰਗ ਨਾਲ ਪੜਤਾਲ ਲਈ ਸਾਈਬਰ ਜਾਂਚ ਅਤੇ ਤਕਨੀਕੀ ਸਹਾਇਤਾ ਯੂਨਿਟਾਂ (ਸੀਆਈ ਅਤੇ ਟੀਐਸਯੂਜ਼) ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਹੋਰ ਸਹਾਇਤਾ ਜਾਂ ਸੀ.ਏ.ਐਸ.ਐਮ. ਦੀ ਰਿਪੋਰਟ ਲਈ, ਲੋਕ ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਨਾਲ ਸੰਪਰਕ ਕਰ ਸਕਦੇ ਹਨ। ਡੱਬੀ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਸਾਂਝਾ ਕਰਨ ਦੇ ਦੋਸ਼ੀ ਨੂੰ ਸੁਣਾਈ ਸਜ਼ਾ ਐਸ.ਏ.ਐਸ.ਨਗਰ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ 25-09-2024 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕਰਾਈਮ ਵਿਖੇ ਆਈ.ਟੀ. ਐਕਟ ਦੀ ਧਾਰਾ 67ਬੀ ਅਤੇ ਪੋਕਸੋ ਐਕਟ ਦੀ ਧਾਰਾ 15 ਅਧੀਨ ਦਰਜ ਐਫਆਈਆਰ ਨੰਬਰ 34/2020 ਅਧੀਨ ਦਰਜ ਮਾਮਲੇ ਵਿੱਚ ਓਮਾਰ ਸ਼ਰਮਾ ਨਾਂ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸ ਨੂੰ ਚਾਰ ਸਾਲ ਦੀ ਸਖ਼ਤ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ । ਦੱਸਣਯੋਗ ਹੈ ਕਿ ਇਸ ਸਬੰਧੀ ਗ੍ਰਹਿ ਮੰਤਰਾਲੇ ਜ਼ਰੀਏ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲਾਇਟਿਡ ਚਿਲਡਰਨ (ਐਨ.ਸੀ.ਐਮ.ਈ.ਸੀ.) ਤੋਂ ਮਿਲੀ ਸੂਚਨਾ ਤੋਂ ਬਾਅਦ ਸਟੇਟ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਕੀਤੀ ਗਈ ਜਾਂਚ ਤੋਂ ਬਾਅਦ ਅਪਰਾਧ ਵਿੱਚ ਵਰਤੇ ਗਏ ਡਿਜੀਟਲ ਉਪਕਰਨ ਸਬੂਤ ਵਜੋਂ ਜ਼ਬਤ ਕੀਤੇ ਗਏ ਹਨ।
Punjab Bani 26 September,2024
ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇ. ਈ. ਨੂੰ ਵਿਜੀਲੈਂਸ ਕੀਤਾ ਕਾਬੂ
ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇ. ਈ. ਨੂੰ ਵਿਜੀਲੈਂਸ ਕੀਤਾ ਕਾਬੂ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 26 September,2024
ਹੈੱਡ ਕਾਂਸਟੇਬਲ ਨੇ ਥਾਣੇ ਦੇ ਅੰਦਰ ਬਣੇ ਕਮਰੇ ਵਿੱਚ ਹੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਹੈੱਡ ਕਾਂਸਟੇਬਲ ਨੇ ਥਾਣੇ ਦੇ ਅੰਦਰ ਬਣੇ ਕਮਰੇ ਵਿੱਚ ਹੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਗੁਰੂਗ੍ਰਾਮ :ਹਰਿਆਣਾ ਦੇ ਗੁਰੂਗ੍ਰਾਮ ਦੇ ਆਈਐਮਟੀ ਮਾਨੇਸਰ ਥਾਣੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਨਵੀਨ ਕੁਮਾਰ ਨੇ ਥਾਣੇ ਦੇ ਅੰਦਰ ਇੱਕ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਿਕ ਉਹ ਥਾਣੇ ਵਿੱਚ ਰਾਤ ਦੀ ਡਿਊਟੀ ’ਤੇ ਤਾਇਨਾਤ ਸੀ।ਮਿਲੀ ਜਾਣਕਾਰੀ ਮੁਤਾਬਿਕ ਵੀਰਵਾਰ ਸਵੇਰੇ ਚਾਰ ਵਜੇ ਹੋਮ ਗਾਰਡ ਸੌਂ ਗਿਆ ਸੀ, ਜਦੋਂ ਦੁਪਹਿਰ ਸਮੇਂ ਹੋਰ ਕਰਮਚਾਰੀ ਉਸ ਨੂੰ ਜਗਾਉਣ ਲਈ ਪਹੁੰਚੇ ਤਾਂ ਅੰਦਰੋਂ ਦਰਵਾਜ਼ਾ ਨਹੀਂ ਖੁੱਲ੍ਹਿਆ। ਦਰਵਾਜ਼ਾ ਤੋੜਨ `ਤੇ ਅੰਦਰ ਘਰ ਦੇ ਹੈੱਡ ਕਾਂਸਟੇਬਲ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਇਸ ਦੌਰਾਨ ਹੈੱਡ ਕਾਂਸਟੇਬਲ ਦੀ ਲਾਸ਼ ਦੇਖ ਕੇ ਪੁਲਿਸ ਮੁਲਾਜ਼ਮਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
Punjab Bani 26 September,2024
ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ
ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ ਅੰਮ੍ਰਿਤਸਰ : ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਬੱਚਿਆਂ ਦੀ ਲੜਾਈ ਇਸ ਕਤਲ ਦਾ ਕਾਰਨ ਬਣੀ ਹੈ।ਜਾਣਕਾਰੀ ਅਨੁਸਾਰ ਪਿੰਡ ਸਰਹਾਲਾ ਦੇ ਵਾਸੀ ਭਗਵੰਤ ਸਿੰਘ ਨੰਬਰਦਾਰ ਦੀ ਪੋਤੀ ਰੌਂਦੀ ਹੋਈ ਘਰ ਆਉਂਦੀ ਹੈ ਤੇ ਦੱਸਦੀ ਹੈ ਕਿ ਇੱਕ ਲੜਕੇ ਨੇ ਉਸ ਦਾ ਹੱਥ ਸਕੂਲ ਵੈਨ ਵਿੱਚ ਦੇ ਦਿੱਤਾ ਹੈ, ਜਿਸ ਤੋਂ ਮਗਰੋਂ ਨੰਬਰਦਾਰ ਬਾਹਰ ਸਕੂਲ ਵੈਨ ਕੋਲ ਜਾਂਦਾ ਹੈ ਤੇ ਉਸ ਲੜਕੀ ਨੂੰ ਝਿੜਕ ਦਿੰਦਾ ਹੈ, ਜਿਸ ਨੇ ਬੱਚੀ ਦਾ ਹੱਥ ਸਕੂਲ ਵੈਨ ਵਿੱਚ ਦੇ ਦਿੱਤਾ ਸੀ। ਇਸ ਤੋਂ ਬਾਅਦ ਜਿਸ ਲੜਕੇ ਨੂੰ ਨੰਬਰਦਾਰ ਨੇ ਝਿੜਕਿਆਂ ਹੁੰਦਾ ਹੈ, ਉਸ ਦਾ ਪਿਤਾ ਸ਼ਾਮ ਨੂੰ ਕਈ ਬੰਦਿਆਂ ਦੇ ਨਾਲ ਨੰਬਰਦਾਰ ਦੇ ਘਰ ਪਹੁੰਚਦਾ ਹੈ ਤੇ ਨੰਬਰਦਾਰ ਉੱਤੇ ਗੋਲੀਆਂ ਚਲਾ ਦਿੰਦਾ ਹੈ।ਗੋਲੀਆਂ ਲੱਗਣ ਕਾਰਨ ਨੰਬਰਦਾਰ ਜ਼ਖ਼ਮੀ ਹੋ ਜਾਂਦਾ ਹੈ, ਜਿਸ ਨੂੰ ਹਸਪਤਾਲ ਲੈ ਕੇ ਜਾਇਆ ਜਾਂਦਾ ਹੈ, ਪਰ ਉਥੇ ਉਸ ਦੀ ਮੌਤ ਹੋ ਜਾਂਦਾ ਹੈ। ਮੁਲਜ਼ਮ ਦੋ ਗੱਡੀਆਂ `ਚ ਆਏ ਅਤੇ ਆਉਂਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਕਾਰਨ ਭਗਵੰਤ ਸਿੰਘ ਦੀ ਮੌਤ ਹੋ ਗਈ।
Punjab Bani 26 September,2024
ਆਪਣੇ ਪੁੱਤਰ ਨੂੰ ਵੇਚਿਆ ਮੋਬਾਇਲ ਲੈਣ ਗਏ ਪਰਮਜੀਤ ਸਿੰਘ ਤੇ ਪਰਮਜੀਤ ਕੌਰ ਵਿਚੋਂ ਹਮਲੇ ਕਾਰਨ ਪਰਮਜੀਤ ਸਿੰਘ ਦੀ ਹੋਈ ਮੌਤ
ਆਪਣੇ ਪੁੱਤਰ ਨੂੰ ਵੇਚਿਆ ਮੋਬਾਇਲ ਲੈਣ ਗਏ ਪਰਮਜੀਤ ਸਿੰਘ ਤੇ ਪਰਮਜੀਤ ਕੌਰ ਵਿਚੋਂ ਹਮਲੇ ਕਾਰਨ ਪਰਮਜੀਤ ਸਿੰਘ ਦੀ ਹੋਈ ਮੌਤ ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਅਮਰਗੜ੍ਹ ਵਿਖੇ ਪਰਮਜੀਤ ਸਿੰਘ ਤੇ ਹੋਏ ਹਮਲੇ ਵਿਚ ਪਰਮਜੀਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤੀ ਪਤਨੀ ਪਰਮਜੀਤ ਸਿੰਘ ਤੇ ਪਰਮਜੀਤ ਕੌਰ ਦੋਵੇ਼ਂ ਜਣੇ ਆਪਣੇ ਪੁੱਤਰ ਵਲੋਂ ਮਨਜੀਤ ਸਿੰਘ ਤੋਂ ਖਰੀਦਿਆ ਮੋਬਾਇਲ ਲੈਣ ਗਏ ਸਨ ਤੇ ਉਥੇ ਹੋਏ ਹਮਲੇ ਵਿਚ ਪਰਮਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ । ਦੱਸਣਯੋਗ ਹੈ ਕਿ ਜਦੋਂ ਦੋਵੇਂ ਪਤੀ-ਪਤਨੀ ਮੋਬਾਈਲ ਲੈਣ ਗਏ ਤਾਂ ਮਨਜੀਤ ਸਿੰਘ ਨੇ ਆਪਣੇ ਕਮਰੇ ਵਿਚੋਂ ਕ੍ਰਿਪਾਨ ਲਿਆ ਕੇ ਪਰਮਜੀਤ ਸਿੰਘ ਅਤੇ ਉਸ ਦੀ ਪਤਨੀ `ਤੇ ਵਾਰ ਕਰ ਦਿੱਤਾ। ਹਮਲੇ `ਚ ਪਰਮਜੀਤ ਸਿੰਘ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਕਤਲ ਕਰਨ ਤੋਂ ਬਾਅਦ ਆਰੋਪੀ ਸਮੇਤ ਹਥਿਆਰ ਮੌਕੇ ਤੋ ਫ਼ਰਾਰ ਹੋ ਗਿਆ।ਥਾਣਾ ਸਿਟੀ ਨਵਾਂਸ਼ਹਿਰ ਐਸ. ਐਚ. ਓ. ਮਹਿੰਦਰ ਸਿੰਘ ਸਮੇਤ ਪੁਲਸ ਪਾਰਟੀ ਪਿੰਡ ਅਮਰਗੜ੍ਹ ਮੌਕੇ ਵਾਰਦਾਤ `ਤੇ ਪਹੁੰਚੇ ਹੋਏ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
Punjab Bani 26 September,2024
ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ
ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ ਮੁੰਗੇਰ : ਬਿਹਾਰ ਦੇ ਮੁੰਗੇਰ ਜਿ਼ਲ੍ਹੇ ਦੇ ਤਾਰਾਪੁਰ ਥਾਣਾ ਖੇਤਰ ਦੇ ਇਕ ਪਿੰਡ `ਚ ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੁੰਗੇਰ ਦੇ ਪੁਲਸ ਸੁਪਰਡੈਂਟ ਸਈਅਦ ਇਮਰਾਨ ਮਸੂਦ ਨੇ ਦੱਸਿਆ ਕਿ ਘਟਨਾ ਬੁੱਧਵਾਰ ਨੂੰ ਵਾਪਰੀ। ਉਨ੍ਹਾਂ ਕਿਹਾ ਕਿ ਤਾਰਾਪੁਰ ਥਾਣਾ ਖੇਤਰ `ਚ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਥਾਣਾ ਇੰਚਾਰਜ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਮਾਮਲੇ `ਚ ਤੁਰੰਤ ਕਾਰਵਾਈ ਕਰ ਕੇ ਫਰਾਰ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਾਲ ਹੀ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਉਸ ਦਾ ਬਿਆਨ ਦਰਜ ਕਰਵਾਇਆ ਜਾਵੇ। ਘਟਨਾ ਦੀ ਜਾਣਕਾਰੀ ਮਿਲਣ `ਤੇ ਪੀੜਤਾ ਨੂੰ ਉਸ ਦੇ ਪਰਿਵਾਰ ਵਾਲੇ ਇਲਾਜ ਲਈ ਤਾਰਾਚੰਦ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਮੁੰਗੇਰ ਜ਼ਿਲ੍ਹਾ ਹੈੱਡ ਕੁਆਰਟਰ ਭੇਜ ਦਿੱਤਾ ਗਿਆ ਹੈ।
Punjab Bani 26 September,2024
ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ ਸਹਾਰਨਪੁਰ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਜਿ਼ਲ੍ਹੇ ਸਹਾਰਨਪੁਰ ਵਿੱਚ ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ ਇੱਕ 35 ਸਾਲਾ ਨੌਜਵਾਨ ਨੂੰ ਲੋਕਾਂ ਦੇ ਇੱਕ ਸਮੂਹ ਨੇ ਕਥਿਤ ਤੌਰ `ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਅਨਿਲ ਅਤੇ ਪੁਸ਼ਪੇਂਦਰ ਨਾਂ ਦੇ ਇਕ ਹੋਰ ਵਿਅਕਤੀ ਦਾ ਹਰਿਆਬਾਗ ਇਲਾਕੇ `ਚ ਸ਼ੂਗਰ ਮਿੱਲ ਨੇੜੇ ਇਕ ਸ਼ਰਾਬ ਦੀ ਦੁਕਾਨ `ਤੇ ਝਗੜਾ ਹੋ ਗਿਆ । ਐੱਸਪੀ (ਸਿਟੀ) ਅਭਿਮਨਿਊ ਮੰਗਲਿਕ ਨੇ ਦੱਸਿਆ ਕਿ ਜਦੋਂ ਦੁਕਾਨਦਾਰ ਨੇ ਪੁਸ਼ਪੇਂਦਰ ਤੋਂ 10 ਰੁਪਏ ਵਾਧੂ ਲਏ ਤਾਂ ਉਹ ਉਸ ਨਾਲ ਬਹਿਸ ਕਰਨ ਲੱਗਾ। ਅਨਿਲ ਨੇ ਲੜਾਈ ਵਿਚ ਦਖਲ ਦਿੰਦਿਆਂ ਕਿਹਾ ਕਿ ਇਹ ਆਮ ਗੱਲ ਹੈ। ਇਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋ ਗਈ। ਮੰਗਲੀਕ ਨੇ ਦੱਸਿਆ ਕਿ ਪੁਸ਼ਪੇਂਦਰ ਨੇ ਆਪਣੇ ਸਾਥੀਆਂ ਨੂੰ ਬੁਲਾਇਆ, ਜੋ ਲਾਠੀਆਂ ਲੈ ਕੇ ਮੌਕੇ `ਤੇ ਪਹੁੰਚ ਗਏ। ਉਹਨਾਂ ਨੇ ਅਨਿਲ `ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ `ਚ ਜ਼ਖ਼ਮੀ ਕਰ ਦਿੱਤਾ। ਸ਼ਰਾਬ ਦੀ ਦੁਕਾਨ `ਤੇ ਕੰਟੀਨ ਚਲਾਉਣ ਵਾਲੇ ਕੁਲਦੀਪ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ `ਤੇ ਵੀ ਹਮਲਾ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿਚ ਅਨਿਲ ਦੀ ਮੌਤ ਹੋ ਗਈ, ਜਦਕਿ ਕੁਲਦੀਪ ਦਾ ਜ਼ਿਲ੍ਹਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਅਸੀਂ ਕਤਲ ਦਾ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Punjab Bani 26 September,2024
ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਹੋ ਕੇ ਵਿਅਕਤੀ ਨੇ ਦੂਸਰੇ ਵਿਅਕਤੀ ਦਾ ਕਤਲ
ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਹੋ ਕੇ ਵਿਅਕਤੀ ਨੇ ਦੂਸਰੇ ਵਿਅਕਤੀ ਦਾ ਕਤਲ ਅੰਬਾਲਾ : ਹਰਿਆਣਾ ਦੇ ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ `ਚ ਚਾਕੂਆਂ ਨਾਲ ਇਕ ਵਿਅਕਤੀ ਵਲੋਂ ਦੂਸਰੇ ਵਿਅਕਤੀ ਤੇ ਹਮਲਾ ਕਰੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਦੱਸਣਯੋਗ ਹੈ ਕਿ ਸ਼ਾਹਪੁਰ ਵਾਸੀ ਅਮਰੀਕ ਸਿੰਘ ਪਿੰਡ ਤੋਂ ਪਤਨੀ ਅਤੇ ਆਪਣੀ ਧੀ ਨਾਲ ਕਿਧਰੇ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਦੇ ਕੁਝ ਨੌਜਵਾਨਾਂ ਨੇ ਅਮਰੀਕ `ਤੇ ਹਮਲਾ ਕਰ ਦਿੱਤਾ। ਜਦੋਂ ਉਹ ਇਸ ਦੀ ਸ਼ਿਕਾਇਤ ਪੁਲਸ ਨੂੰ ਦੇਣ ਪਹੁੰਚੇ ਤਾਂ ਪੁਲਸ ਨੇ ਮੈਡੀਕਲ ਕਰਵਾਉਣ ਲਈ ਕਿਹਾ। ਜਦੋਂ ਅਮਰੀਕ ਸਿੰਘ ਮੈਡੀਕਲ ਕਰਵਾਉਣ ਸ਼ਹਿਰ ਦੇ ਨਾਗਰਿਕ ਹਸਪਤਾਲ ਪਹੁੰਚਿਆ ਤਾਂ ਇਸ ਦੌਰਾਨ ਹਮਲਾਵਰ ਸਿਵਲ ਹਸਪਤਾਲ ਪਹੁੰਚ ਗਏ ਅਤੇ ਐਮਰਜੈਂਸੀ ਵਾਰਡ ਵਿਚ ਹੀ ਹਮਲਾਵਰਾਂ ਨੇ ਅਮਰੀਕ `ਤੇ ਚਾਕੂਆਂ ਨਾਲ ਵਾਰ ਕਰ ਦਿੱਤੇ। ਹਮਲਾਵਰਾਂ ਵਲੋਂ ਇਕ ਵਾਰ ਗਰਦਨ ਅਤੇ ਦੂਜਾ ਢਿੱਡ `ਤੇ ਕੀਤਾ ਗਿਆ । ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਅਸੀਂ ਆਪਣੀ ਬੱਚੀ ਲਈ ਟੀ-ਸ਼ਰਟ ਲੈਣ ਕੈਂਟ ਆਏ ਹੋਏ ਸੀ। ਅਸੀਂ ਟੀ-ਸ਼ਰਟ ਲੈ ਕੇ ਜਾ ਰਹੇ ਸਨ ਤਾਂ ਕੁਝ ਲੋਕਾਂ ਨੇ ਪਤੀ `ਤੇ ਹਮਲਾ ਕਰ ਦਿੱਤਾ। ਅਸੀਂ ਥਾਣੇ ਪਹੁੰਚੇ ਤਾਂ ਪੁਲਸ ਵਾਲਿਆਂ ਨੇ ਕਿਹਾ ਕਿ ਪਹਿਲਾਂ ਹਸਪਤਾਲ ਜਾ ਕੇ ਮੈਡੀਕਲ ਕਰਵਾਓ। ਇਸ ਤੋਂ ਬਾਅਦ ਅਸੀਂ ਮੈਡੀਕਲ ਕਰਵਾਉਣ ਇੱਥੇ ਪਹੁੰਚੇ ਤਾਂ ਫਿਰ ਕੁਝ ਲੋਕ ਆਏ ਅਤੇ ਉਨ੍ਹਾਂ ਨੇ ਦੋ ਥਾਵਾਂ ਮੇਰੇ ਢਿੱਡ ਅਤੇ ਗਰਦਨ `ਤੇ ਮੇਰੇ ਪਤੀ ਨੂੰ ਚਾਕੂ ਮਾਰ ਦਿੱਤਾ। ਔਰਤ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੇ ਪਤੀ ਨੂੰ ਚਾਕੂ ਮਾਰਿਆ ਗਿਆ ਸੀ, ਉਸ ਸਮੇਂ ਘਟਨਾ ਵਾਲੀ ਥਾਂ `ਤੇ ਲੋਕ ਮੌਜੂਦ ਸਨ। ਉਹ ਕਿਸੇ ਵੀ ਦੋਸ਼ੀ ਨੂੰ ਨਹੀਂ ਜਾਣਦੀ ਹੈ ਪਰ ਕਈ ਦਿਨ ਪਹਿਲਾਂ ਉਨ੍ਹਾਂ ਲੋਕਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।
Punjab Bani 26 September,2024
ਪੁਲਿਸ ਨੇ ਫੜੇ 2 ਨੌਜਵਾਨ, ਤਲਾਸ਼ੀ ਦੌਰਾਨ ਬੇਹੋਸ਼ ਹੋ ਗਏ, ਤਲਾਸ਼ੀ ਦੌਰਾਨ ਉੱਡੇ ਹੋਸ਼
ਪੁਲਿਸ ਨੇ ਫੜੇ 2 ਨੌਜਵਾਨ, ਤਲਾਸ਼ੀ ਦੌਰਾਨ ਬੇਹੋਸ਼ ਹੋ ਗਏ, ਤਲਾਸ਼ੀ ਦੌਰਾਨ ਉੱਡੇ ਹੋਸ਼ ਦੀਨਾਨਗਰ : ਦੀਨਾਨਗਰ ਪੁਲਸ ਦੋ ਨੌਜਵਾਨਾਂ ਕੋਲੋਂ 14 ਗ੍ਰਾਮ 47 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੰਨਿਆੜ ਨੇੜੇ ਪਹੁੰਚੀ ਤਾਂ ਬਿਜਲੀ ਦੇ ਟਰਾਂਸਫਾਰਮਰ ਦੇ ਸਾਹਮਣੇ ਸੀਮਿੰਟ ਦੀ ਸਲੈਬ `ਤੇ ਦੋ ਨੌਜਵਾਨ ਬੈਠੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਸ਼ੱਕ ਦੇ, ਪਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ । ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਆਪਣਾ ਨਾਮ ਲੱਕੀ ਪੁੱਤਰ ਤਰਸੇਮ ਲਾਲ, ਵਿਸ਼ਾਲ ਕੁਮਾਰ ਪੁੱਤਰ ਤਰਲੋਕ ਚੰਦ ਵਾਸੀ ਪਿੰਡ ਪੰਨਿਆੜ ਦੱਸਿਆ। ਮੌਕੇ ’ਤੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ’ਤੇ ਥਾਣਾ ਦੀਨਾਨਗਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ `ਤੇ ਤਫਤੀਸ਼ੀ ਅਫਸਰ ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ `ਤੇ ਪਹੁੰਚੇ ਅਤੇ ਤਲਾਸ਼ੀ ਲਈ। ਫੜੇ ਗਏ ਨੌਜਵਾਨ ਲੱਕੀ ਕੋਲੋਂ ਉਸ ਦੀ ਹੇਠਲੀ ਜੇਬ `ਚ ਰੱਖੇ ਲਿਫਾਫੇ `ਚੋਂ 14 ਗ੍ਰਾਮ 47 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਲੱਕੀ ਨੇ ਦੱਸਿਆ ਕਿ ਬਰਾਮਦ ਕੀਤੀ ਹੈਰੋਇਨ ਉਸ ਨੇ ਅਤੇ ਵਿਸ਼ਾਲ ਕੁਮਾਰ ਨੇ ਮਿਲ ਕੇ ਖਰੀਦੀ ਸੀ। ਜਾਂਚ ਤੋਂ ਬਾਅਦ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 26 September,2024
ਬਰਨਾਲਾ ਦੀ ਤਪਾ ਮੰਡੀ `ਚ ਫਲਾਂ ਦੇ ਪੈਸੇ ਮੰਗਣ `ਤੇ ਨੌਜਵਾਨ ਦਾ ਕਤਲ
ਬਰਨਾਲਾ ਦੀ ਤਪਾ ਮੰਡੀ `ਚ ਫਲਾਂ ਦੇ ਪੈਸੇ ਮੰਗਣ `ਤੇ ਨੌਜਵਾਨ ਦਾ ਕਤਲ ਤਪਾ ਮੰਡੀ : ਪੰਜਾਬ ਦੇ ਜਿ਼ਲਾ ਬਰਨਾਲਾ ਦੇ ਸ਼ਹਿਰ ਤਪਾ ਮੰਡੀ ਵਿਖੇ ਫਲਾਂ ਦੇ ਪੈਸੇ ਮੰਗਣ ‘ਤੇ ਬਰਨਾਲਾ ਦੀ ਤਪਾ ਮੰਡੀ ‘ਚ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਮ੍ਰਿਤਕ ਆਪਣੇ ਭਰਾ ਨਾਲ ਤਪਾ ਦੇ ਤਾਜੋਕੇ ਕੈਂਚੀਆਂ ਵਿੱਚ ਫਲ ਵੇਚਣ ਦਾ ਕੰਮ ਕਰਦਾ ਸੀ। ਜਿੱਥੇ ਕੁਝ ਅਣਪਛਾਤੇ ਵਿਅਕਤੀ ਫਲ ਲੈਣ ਆਏ ਅਤੇ ਜਦੋਂ ਉਨ੍ਹਾਂ ਨੇ ਫਲਾਂ ਦੇ ਪੈਸੇ ਮੰਗੇ ਤਾਂ ਉਨ੍ਹਾਂ ਨੇ ਮ੍ਰਿਤਕ ਅਤੇ ਉਸਦੇ ਭਰਾ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰ ਮ੍ਰਿਤਕ ਅਮਨਦੀਪ ਸਿੰਘ ਅਤੇ ਗਗਨਦੀਪ ਸਿੰਘ ਨੂੰ ਜ਼ਖਮੀ ਕਰਕੇ ਫਰਾਰ ਹੋ ਗਏ। ਇਲਾਜ ਦੌਰਾਨ ਅਮਨਦੀਪ ਸਿੰਘ ਦੀ ਮੌਤ ਹੋ ਗਈ ਪੁਲਿਸ ਨੇ ਹਮਲਾਵਰਾਂ ਦੀ ਪਹਿਚਾਣ ਕਰਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਘਟਨਾ ਮੰਗਲਵਾਰ ਦੇਰ ਸ਼ਾਮ ਦੀ ਹੈ।ਇਸ ਘਟਨਾ ਦੌਰਾਨ ਜ਼ਖਮੀ ਹੋਏ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਤਪਾ ਵਿਖੇ ਫਲਾਂ ਦੀ ਦੁਕਾਨ ਹੈ। ਇਸ ਦੌਰਾਨ ਕਾਰ ‘ਚ ਸਵਾਰ ਲੋਕ ਨਸ਼ੇ ਦੀ ਹਾਲਤ ‘ਚ ਫਲ ਖਰੀਦਣ ਆਏ ਅਤੇ ਇਸ ਦੌਰਾਨ ਝਗੜਾ ਹੋ ਗਿਆ। ਉਨ੍ਹਾਂ ਨੇ ਡੰਡੇ ਨਾਲ ਹਮਲਾ ਵੀ ਕੀਤਾ। ਮੈਂ, ਮੇਰਾ ਭਰਾ ਅਤੇ ਇੱਕ ਹੋਰ ਵਿਅਕਤੀ ਜੋ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ, ਨਾਲ ਜ਼ਖਮੀ ਹੋ ਗਏ।ਉਨ੍ਹਾਂ ਕਿਹਾ ਕਿ ਫਲਾਂ ਦੇ ਰੇਟਾਂ ਨੂੰ ਲੈ ਕੇ ਉਨ੍ਹਾਂ ਨੇ ਸਾਡੇ ’ਤੇ ਹਮਲਾ ਕੀਤਾ ਹੈ। ਉਸ ਨੇ ਕਿਹਾ ਕਿ ਮੇਰੇ ਭਰਾ ਦੇ ਪੇਟ ਵਿੱਚ ਚਾਕੂ ਮਾਰਿਆ ਗਿਆ ਅਤੇ ਮੈਨੂੰ ਵੀ ਦੋ-ਤਿੰਨ ਵਾਰ ਚਾਕੂ ਮਾਰਿਆ ਗਿਆ। ਉਸ ਨੇ ਦੱਸਿਆ ਕਿ ਉਹ ਹਮਲਾਵਰਾਂ ਨੂੰ ਨਹੀਂ ਜਾਣਦੇ ਸਨ। ਪਹਿਲੀ ਵਾਰ ਉਹ ਸਾਡੇ ਕੋਲ ਫਲ ਲੈਣ ਆਏ ਸਨ। ਇਸ ਦੌਰਾਨ ਮ੍ਰਿਤਕ ਦੇ ਪਿਤਾ ਸਰੂਪ ਦਾਸ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਸਬੰਧੀ ਡੀਐਸਪੀ ਤਪਾ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਤਪਾ ਮੰਡੀ ਵਿੱਚ ਅਮਨਦੀਪ ਸਿੰਘ ਅਤੇ ਗਗਨਦੀਪ ਸਿੰਘ ਫਲ ਵੇਚਦੇ ਹਨ, ਜਿੱਥੇ ਦੋ ਵਿਅਕਤੀ ਫਲ ਖਰੀਦਣ ਆਏ ਸਨ। ਜਿਸ ਦੌਰਾਨ ਫਲ ਦੀ ਅਦਾਇਗੀ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਕਾਰ ਸਵਾਰਾਂ ਨੇ ਗਗਨਦੀਪ ਅਤੇ ਉਸ ਦੇ ਭਰਾ ਅਮਨਦੀਪ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਲੜਾਈ ਦੌਰਾਨ ਦੋਹਾਂ ਨੂੰ ਬਚਾ ਰਿਹਾ ਬਾਣੀ ਰਾਮ ਵੀ ਜ਼ਖਮੀ ਹੋ ਗਿਆ ।
Punjab Bani 26 September,2024
ਆਪ ਤੇ ਕਾਂਗਰਸੀ ਵਰਕਰਾਂ ਦੀ ਆਹਮੋ ਸਾਹਮਣੇ ਹੋਈ ਤਕਰਾਰਬਾਜੀ ਵਿਚ ਕਾਂਗਰਸੀ ਵਰਕਰ ਜ਼ਖ਼ਮੀ
ਆਪ ਤੇ ਕਾਂਗਰਸੀ ਵਰਕਰਾਂ ਦੀ ਆਹਮੋ ਸਾਹਮਣੇ ਹੋਈ ਤਕਰਾਰਬਾਜੀ ਵਿਚ ਕਾਂਗਰਸੀ ਵਰਕਰ ਜ਼ਖ਼ਮੀ ਸ੍ਰੀ ਮੁਕਤਸਰ ਸਾਹਿਬ : ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ‘ਆਪ’ ਅਤੇ ਕਾਂਗਰਸੀ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਤਾਜ਼ਾ ਮਾਮਲਾ ਮੁਕਤਸਰ ਦੇ ਪਿੰਡ ਸੀਰਵਾਲੀ ਦਾ ਹੈ, ਜਿੱਥੇ ਮੰਗਲਵਾਰ ਰਾਤ ਕਰੀਬ ਸਾਢੇ ਦਸ ਵਜੇ `ਆਪ` ਅਤੇ ਕਾਂਗਰਸੀ ਵਰਕਰਾਂ ਵਿਚਾਲੇ ਲੜਾਈ ਹੋ ਗਈ। ਲੜਾਈ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬੇਹੱਦ ਕਰੀਬੀ ਸੀਨੀਅਰ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਦੇ ਸਿਰ ’ਚ ਇੱਟ ਮਾਰ ਕੇ ਜਖ਼ਮੀ ਕਰ ਦਿੱਤਾ। ਜ਼ਖਮੀ ਹਾਲਤ ’ਚ ਉਸਨੂੰ ਸਿਵਲ ਹਸਪਤਾਲ ਮੁਕਤਸਰ ਵਿਖੇ ਦਾਖਲ ਕਰਵਾਇਆ ਗਿਆ ਹੈ। ਕਾਕੂ ਸੀਰਵਾਲੀ ਨੇ ਕਥਿਤ ਦੋਸ਼ ਲਾਇਆ ਕਿ ਹਮਲਾਵਰਾਂ ਦਾ ਇੱਕ ਰਿਸ਼ਤੇਦਾਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਰਹਿੰਦਾ ਹੈ। ਉਸਦੀ ਸ਼ਹਿ `ਤੇ ਉਨ੍ਹਾਂ ਨੇ ਰਾਤ ਨੂੰ ਉਸ `ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦਾ ਕਾਰਨ ਇਹ ਹੈ ਕਿ ਉਹ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਧਾਨ ਰਾਜਾ ਵੜਿੰਗ ਦੇ ਨਿਰਦੇਸ਼ਾਂ `ਤੇ ਪਿੰਡ `ਚ ਸਮਰਥਕਾਂ ਨਾਲ ਮੀਟਿੰਗਾਂ ਕਰ ਰਿਹਾ ਹੈ, ਜਿਸ ਤੋਂ `ਆਪ` ਵਰਕਰ ਨਾਰਾਜ਼ ਹੋ ਗਏ ਅਤੇ ਗੁੱਸੇ `ਚ ਆ ਕੇ ਉਨ੍ਹਾਂ ਨੇ ਰਾਤ ਸਮੇਂ ਉਸਤੇ ਉਦੋਂ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਚੋਣਾਂ ਦੀ ਰਣਨੀਤੀ ਬਣਾਉਣ ਲਈ ਇਕ ਕਾਂਗਰਸੀ ਵਰਕਰ ਦੇ ਘਰ ਜਾ ਰਿਹਾ ਸੀ। ਉਸ ਸਮੇਂ ਉਹ ਇਕੱਲਾ ਸੀ ਅਤੇ ਹਮਲਾਵਰਾਂ ਦੀ ਗਿਣਤੀ ਸੱਤ-ਅੱਠ ਸੀ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ।
Punjab Bani 25 September,2024
ਚੋਰ ਹੋਣ ਦੇ ਸ਼ੱਕ ਵਿਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਨੰਗਾ ਕਰਕੇ ਘੁਮਾਉਣ ਵਾਲਿਆਂ ਵਿਰੁੱਧ ਹੋਇਆ ਕੇਸ ਦਰਜ
ਚੋਰ ਹੋਣ ਦੇ ਸ਼ੱਕ ਵਿਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਨੰਗਾ ਕਰਕੇ ਘੁਮਾਉਣ ਵਾਲਿਆਂ ਵਿਰੁੱਧ ਹੋਇਆ ਕੇਸ ਦਰਜ ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ `ਚ ਚੋਰ ਹੋਣ ਦੇ ਸ਼ੱਕ `ਚ ਦੋ ਨਾਬਾਲਗਾਂ ਦੀ ਕੁੱਟਮਾਰ ਦੇ ਮਾਮਲੇ `ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ। ਮੁਲਜ਼ਮਾਂ ਨੇ ਨਾਬਾਲਗਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਿਰਵਸਤਰ ਕਰ ਕੇ ਜੁਹੂ ਇਲਾਕੇ ਵਿਚ ਘੁਮਾਇਆ। 14 ਅਤੇ 17 ਸਾਲ ਦੇ ਦੋ ਭਰਾ ਸੋਮਵਾਰ ਤੜਕੇ ਮੁੰਬਈ ਦੇ ਜੁਹੂ ਇਲਾਕੇ `ਚ ਘੁੰਮ ਰਹੇ ਸਨ। ਉਦੋਂ ਦੋਸ਼ੀਆਂ ਦੀ ਨਜ਼ਰ ਉਨ੍ਹਾਂ `ਤੇ ਪਈ। ਸਥਾਨਕ ਲੋਕਾਂ ਨੂੰ ਉਨ੍ਹਾਂ `ਤੇ ਚੋਰ ਹੋਣ ਦਾ ਸ਼ੱਕ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਭਰਾਵਾਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਮੁਲਜ਼ਮਾਂ ਨੇ ਅਜਿਹਾ ਹੀ ਨਹੀਂ ਕੀਤਾ, ਉਨ੍ਹਾਂ ਨੇ ਦੋਵਾਂ ਭਰਾਵਾਂ ਨੂੰ ਨਿਰਵਸਤਰ ਕੀਤਾ ਤੇ ਵਾਲ ਕੱਟਣ ਤੋਂ ਬਾਅਦ ਇਲਾਕੇ ਵਿਚ ਘੁਮਾਇਆ। ਉਨ੍ਹਾਂ ਦੀਆਂ ਹਰਕਤਾਂ ਕੈਮਰੇ ਵਿਚ ਰਿਕਾਰਡ ਹੋ ਰਹੀਆਂ ਸਨ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ 22 ਸਾਲਾ ਸੂਰਜ ਪਟਵਾ ਵਜੋਂ ਹੋਈ ਹੈ। ਪੁਲਿਸ ਨੇ ਸੂਰਜ ਪਟਵਾ ਅਤੇ ਹੋਰ ਦੋਸ਼ੀਆਂ ਖਿਲਾਫ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਅਜੇ ਵੀ ਦੋ ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।ਕਿਸੇ ਨੇ ਨਾਬਾਲਗਾਂ ਦੀ ਕੁੱਟਮਾਰ ਦੀ ਵੀਡੀਓ ਆਪਣੇ ਮੋਬਾਈਲ `ਤੇ ਰਿਕਾਰਡ ਕੀਤੀ। ਬਾਅਦ `ਚ ਇਹ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ। ਵੀਡੀਓ ਦੇਖਣ ਤੋਂ ਬਾਅਦ ਦੋਹਾਂ ਨਾਬਾਲਗਾਂ ਦੀ ਦਾਦੀ ਨੇ ਪੁਲਿਸ ਨੂੰ ਮਾਮਲੇ ਦੀ ਸ਼ਿਕਾਇਤ ਕੀਤੀ। ਪੁਲਿਸ ਨੇ ਦਾਦੀ ਦੀ ਸ਼ਿਕਾਇਤ `ਤੇ ਕਾਰਵਾਈ ਕੀਤੀ। ਪੁਲਿਸ ਮੁਤਾਬਿਕ ਮੁਲਜ਼ਮਾਂ ਨੇ ਦੋਵਾਂ ਕੁੱਟਣ ਤੋਂ ਬਾਅਦ ਲੜਕਿਆਂ ਨੂੰ ਛੱਡ ਦਿੱਤਾ ਸੀ।
Punjab Bani 25 September,2024
ਪੰਜਾਬ ਦੇ ਤਰਨਤਾਰਨ ਵਿਖੇ ਗੈਂਗਸਟਰਾਂ ਦੇ ਦੋ ਧੜਿਆ ਵਿਚਾਲੇ ਚੱਲੀਆਂ
ਪੰਜਾਬ ਦੇ ਤਰਨਤਾਰਨ ਵਿਖੇ ਗੈਂਗਸਟਰਾਂ ਦੇ ਦੋ ਧੜਿਆ ਵਿਚਾਲੇ ਚੱਲੀਆਂ ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਸਥਾਨਕ ਅਨਾਜ ਮੰਡੀ ਵਿੱਚ ਉਸ ਸਮੇਂ ਦਹਿਸ਼ਤ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਤੇਜ਼ ਫਾਇਰਿੰਗ ਸ਼ੁਰੂ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸਿਟੀ ਤਰਨਤਾਰਨ ਅਤੇ ਬੱਸ ਸਟੈਂਡ ਚੌਕੀ ਦੀ ਪੁਲਸ ਨੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪੁਲਿਸ ਇਸ ਸਬੰਧੀ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਦੇ ਦੋ ਧੜਿਆਂ ਨੇ ਮੰਗਲਵਾਰ ਸ਼ਾਮ ਨੂੰ ਅਨਾਜ ਮੰਡੀ `ਚ ਆਹਮੋ-ਸਾਹਮਣੇ ਹੋਣ ਦਾ ਸਮਾਂ ਤੈਅ ਕੀਤਾ ਸੀ, ਜਿਸ ਕਾਰਨ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵਾਂ ਧੜਿਆਂ ਦੇ ਗੈਂਗਸਟਰਾਂ ਨੇ ਆਹਮੋ-ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਧੜਿਆਂ ਵੱਲੋਂ ਕਰੀਬ 15 ਰਾਊਂਡ ਫਾਇਰ ਕੀਤੇ ਗਏ। ਇਸ ਦੌਰਾਨ ਕਰੀਬ 4 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਰਾਹਗੀਰਾਂ ਨੇ ਮੌਕੇ `ਤੇ ਲੁਕ ਕੇ ਆਪਣੀ ਜਾਨ ਬਚਾਈ। ਘਟਨਾ ਤੋਂ ਬਾਅਦ ਦੋਵੇਂ ਧੜਿਆਂ ਦੇ ਗੈਂਗਸਟਰ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਚੌਕੀ ਇੰਚਾਰਜ ਬੱਸ ਸਟੈਂਡ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ `ਤੇ ਪਹੁੰਚੇ। ਪੁਲੀਸ ਨੇ ਮੌਕੇ ਤੋਂ ਗੋਲੀਆਂ ਦੇ ਖਾਲੀ ਕਾਰਤੂਸ ਬਰਾਮਦ ਕੀਤੇ ਹਨ। ਘਟਨਾ ਦੀ ਖਬਰ ਇਲਾਕੇ ਵਿੱਚ ਫੈਲਦੇ ਹੀ ਤਰਨਤਾਰਨ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਗੋਲੀਆਂ ਚਲਾਈਆਂ ਗਈਆਂ ਹਨ, ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਗੋਲੀਆਂ ਕਿਸ ਨੇ ਅਤੇ ਕਿਉਂ ਚਲਾਈਆਂ ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਜਲਦੀ ਹੀ ਕਵਰ ਕੀਤਾ ਜਾਵੇਗਾ।
Punjab Bani 25 September,2024
ਫਿਰੋਜਪੁਰ ਪੁਲਸ ਨੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ੍ਹ ਟੁੱਕ ਕਰਕੇ ਲੁੱਟਣ ਵਾਲੇ ਗਿਰੋਹ ਦੇ 12 ਮੈਂਬਰ ਗ੍ਰਿਫਤਾਰ
ਫਿਰੋਜਪੁਰ ਪੁਲਸ ਨੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ੍ਹ ਟੁੱਕ ਕਰਕੇ ਲੁੱਟਣ ਵਾਲੇ ਗਿਰੋਹ ਦੇ 12 ਮੈਂਬਰ ਗ੍ਰਿਫਤਾਰ ਫਿ਼ਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰਦੀ ਥਾਣਾ ਸਿਟੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ੍ਹ ਟੁੱਕ ਕਰਕੇ ਲੁੱਟਣ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਵਿਚੋਂ 7 ਮਰਦ ਅਤੇ 5 ਔਰਤਾਂ ਸ਼ਾਮਲ ਸਨ।17 ਮੈਂਬਰੀ ਗਿਰੋਹ ਦੇ 5 ਮੈਂਬਰ ਮੌਕੇ ਤੋਂ ਭੱਜਣ ਵਿਚ ਫਰਾਰ ਹੋ ਗਏ।ਪੁਲਸ ਨੇ ਇਸ ਮਾਮਲੇ `ਚ 17 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਕਬਜ਼ੇ `ਚੋਂ ਤਲਵਾਰਾਂ, ਬੇਸਬਾਲ ਅਤੇ ਕਾਪੇ ਵਗੈਰਹ ਬਰਾਮਦ ਕੀਤੇ ਹਨ। ਸੀ ਗ੍ਰੇਡ ਹਿੰਦੀ ਫਿਲਮਾਂ ਤੋਂ ਮੁਤਾਸਰ ਇਸ ਗਿਰੋਹ ਦਾ ‘ਮੋਡਸ ਅਪਰੇਂਡੀ ’ ਇਹ ਸੀ ਕਿ ਗਿਰੋਹ ਦੀਆਂ ਔਰਤਾਂ ਰਾਹਗੀਰਾਂ ਨੂੰ ‘ਹਨੀ ਟ੍ਰੈਪ’ ’ਚ ਫਸਾ ਕੇ ਸੁੰਨਸਾਨ ਥਾਵਾਂ ’ਤੇ ਲੈ ਜਾਂਦੀਆਂ ਸਨ,ਉਥੇ ਪਹਿਲੋਂ ਤੋਂ ਹੀ ਲੁਕੇ ਹੋਏ ਉਨ੍ਹਾਂ ਦੇ ਸਾਥੀ ਤਲਵਾਰਾਂ ਅਤੇ ਡਾਂਗਾਂ ਨਾਲ ਰਾਹਗੀਰਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਦੇ ਸਨ ਅਤੇ ਫਿਰ ਲੁੱਟਮਾਰ ਕਰਦੇ ਸਨ।ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਲਗਾਤਾਰ ਲੁੱਟ-ਖੋਹ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਪਿਛਲੇ ਕਾਫੀ ਸਮੇਂ ਤੋਂ ਰਾਤ 12 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਨ੍ਹਾਂ ਵਾਰਦਾਤਾਂ ਕਾਰਨ ਪੁਲਿਸ ਵੱਲੋਂ ਇਨ੍ਹਾਂ ਲੁਟੇਰਿਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਮੰਗਲਵਾਰ ਨੂੰ ਪੁਲਿਸ ਨੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ।ਥਾਣਾ ਇੰਚਾਰਜ ਨੇ ਦੱਸਿਆ ਕਿ ਗਿਰੋਹ `ਚ ਸ਼ਾਮਲ ਔਰਤਾਂ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੀ ਦੇਖ-ਭਾਲ ਕਰਕੇ ਉਨ੍ਹਾਂ ਨੂੰ ਫਸਾ ਲੈਂਦੀਆਂ ਸਨ, ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਇਕ ਪਾਸੇ ਲੈ ਜਾਂਦੀਆਂ ਸਨ, ਜਿੱਥੇ ਪਹਿਲਾਂ ਤੋਂ ਲੁਕੇ ਲੁਟੇਰੇ ਆ ਜਾਂਦੇ ਸਨ ਅਤੇ ਉਨ੍ਹਾਂ ਨੂੰ ਲੁੱਟ ਲੈਂਦੇ ਸਨ। ਪੁਖਤਾ ਖੁਫੀਆ ਸੂਚਨਾ ਦੇ ਆਧਾਰ `ਤੇ ਪੁਲਿਸ ਨੇ ਗਿਰੋਹ ਦੇ ਮੈਂਬਰਾਂ ਤੱਕ ਪਹੁੰਚਣ `ਚ ਕਾਮਯਾਬੀ ਹਾਸਲ ਕੀਤੀ। ਇਸ ਗਿਰੋਹ ਦੇ ਫੜੇ ਜਾਣ ਨਾਲ ਜਿੱਥੇ ਸ਼ਹਿਰ ਅਤੇ ਛਾਉਣੀ `ਚ ਲੁੱਟ-ਖੋਹ ਦੀਆਂ ਘਟਨਾਵਾਂ `ਤੇ ਕਾਬੂ ਪਾਇਆ ਜਾ ਸਕੇਗਾ, ਉਥੇ ਹੀ ਇਸ ਗਿਰੋਹ ਦੇ ਫਰਾਰ ਸਾਥੀਆਂ ਦੀ ਭਾਲ `ਚ ਪੁਲਿਸ ਟੀਮਾਂ ਵੀ ਭੇਜ ਦਿੱਤੀਆਂ ਗਈਆਂ ਹਨ।
Punjab Bani 25 September,2024
ਨਰਸਿੰਗ ਵਿਦਿਆਰਥਣ ਨਾਲ ਵਿਅਕਤੀਆਂ ਕੀਤਾ ਸਮੂਹਿਕ ਬਲਾਤਕਾਰ
ਨਰਸਿੰਗ ਵਿਦਿਆਰਥਣ ਨਾਲ ਵਿਅਕਤੀਆਂ ਕੀਤਾ ਸਮੂਹਿਕ ਬਲਾਤਕਾਰ ਤਾਮਿਲਨਾਡੂ :ਤਾਮਿਲਨਾਡੂ ਦੇ ਥੇਨੀ ਜਿ਼ਲ੍ਹੇ ਵਿੱਚ ਇੱਕ ਨਰਸਿੰਗ ਵਿਦਿਆਰਥਣ ਨੂੰ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਅਗਵਾ ਕਰ ਲਿਆ ਅਤੇ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਪੀੜਤ ਇੱਕ ਰੇਲਵੇ ਸਟੇਸ਼ਨ ‘ਤੇ ਮਿਲੀ ਸੀ । ਉਹ ਆਪਣੇ ਜੱਦੀ ਸ਼ਹਿਰ ਤੋਂ ਬੱਸ ‘ਤੇ ਨਿਕਲੀ ਅਤੇ ਆਪਣੇ ਪਿਤਾ ਨੂੰ ਫ਼ੋਨ ਕਰਕੇ ਦੱਸਿਆ ਕਿ ਇੱਕ ਕਾਲੇ ਕੱਪੜੇ ਵਾਲੀ ਔਰਤ ਉਸਦਾ ਪਿੱਛਾ ਕਰ ਰਹੀ ਹੈ। ਬਾਅਦ ਵਿੱਚ, ਪੀੜਤਾ ਦਾ ਫ਼ੋਨ ਪਹੁੰਚ ਤੋਂ ਬਾਹਰ ਆ ਰਿਹਾ ਸੀ, ਜਿਸ ਕਾਰਨ ਉਸ ਦੇ ਪਿਤਾ ਨੇ ਥੇਨੀ ਥਾਣੇ ਵਿੱਚ ਸੰਪਰਕ ਕੀਤਾ। ਮੁਲਜ਼ਮ ਕਥਿਤ ਤੌਰ ‘ਤੇ ਉਸ ਨੂੰ ਡਿੰਡੀਗੁਲ ਰੇਲਵੇ ਸਟੇਸ਼ਨ ਦੇ ਕੋਲ ਛੱਡ ਗਿਆ ਜਿੱਥੇ ਉਸ ਨੇ ਪੁਲਿਸ ਕੋਲ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੂੰ ਸਟੇਸ਼ਨ ਤੋਂ ਕਰੀਬ 50 ਕਿਲੋਮੀਟਰ ਦੂਰ ਅਗਵਾ ਕਰ ਲਿਆ ਗਿਆ ਹੈ ਅਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਹੈ । ਡਿੰਡੀਗੁਲ ਜ਼ਿਲ੍ਹਾ ਪੁਲਿਸ ਸੁਪਰਡੈਂਟ ਪ੍ਰਦੀਪ ਨੇ ਦੱਸਿਆ ਕਿ ਵਿਦਿਆਰਥਣ ਨੂੰ ਡਾਕਟਰੀ ਇਲਾਜ ਲਈ ਡਿੰਡੀਗੁਲ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਨੇ ਜਾਂਚ ਲਈ ਹਸਪਤਾਲ ਦਾ ਦੌਰਾ ਵੀ ਕੀਤਾ ਸੀ । ਪੁਲਿਸ ਟੀਮ ਨੂੰ ਪੀੜਤਾ ਤੋਂ ਪੁੱਛਗਿੱਛ ਕਰਨਾ ਮੁਸ਼ਕਲ ਹੋ ਰਿਹਾ ਹੈ ਕਿਉਂਕਿ ਪੁੱਛਗਿੱਛ ਦੌਰਾਨ ਉਸ ਨੂੰ ਮਿਰਗੀ ਦਾ ਦੌਰਾ ਪਿਆ ਸੀ ।
Punjab Bani 24 September,2024
ਵਿਜੀਲੈਂਸ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੋਇਆ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ
ਵਿਜੀਲੈਂਸ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੋਇਆ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ ਚੰਡੀਗੜ੍ਹ,24 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ ‘ਹਨੀ ਟਰੈਪ ਨੈਟਵਰਕ’ ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ
Punjab Bani 24 September,2024
ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ
ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ ਬਠਿੰਡਾ : ਫਰਜ਼ੀ ਦਸਵੀਂ ਦੇ ਸਰਟੀਫਿਕੇਟਾਂ ਨਾਲ ਪੰਜਾਬ ਵਿੱਚ ਡਾਕ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਦੋ ਨੌਜਵਾਨਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੋਸਟ ਆਫਿਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਸੁਪਰਡੈਂਟ ਪੋਸਟ ਅਫਸਰ ਬਠਿੰਡਾ ਡਿਵੀਜ਼ਨ ਅਜੇ ਕੁਮਾਰ ਚੁੱਘ ਨੇ ਦੱਸਿਆ ਕਿ ਇਹ ਦੋਵੇਂ ਮੁਲਾਜ਼ਮ ਸਨ ਅਤੇ ਸਾਲ 2022 ਵਿੱਚ ਉਨ੍ਹਾਂ ਦੇ ਮਹਿਕਮੇ ਵਿੱਚ ਪੇਂਡੂ ਪੋਸਟਮੈਨ ਦੀ ਭਰਤੀ ਹੋਈ ਸੀ ਜਿਸ ਵਿੱਚ ਇਹ ਦੋਵੇਂ ਭਰਤੀ ਹੋਏ ਸਨ। ਇਹ ਦੋਨੋਂ ਹੀ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਦੋ ਸਾਲ ਤੋਂ ਉਨ੍ਹਾਂ ਦੇ ਮਹਿਕਮੇ ’ਚ ਕੰਮ ਕਰ ਰਹੇ ਸਨ। ਜਦ ਇਨ੍ਹਾਂ ਦੇ ਦਸਤਾਵੇਜ਼ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਇਨ੍ਹਾਂ ਦੇ ਦਸਵੀਂ ਦੇ ਸਰਟੀਫਿਕੇਟ ਜਾਅਲੀ ਸਨ ਜਿਸ ਦੇ ਆਧਾਰ ’ਤੇ ਇਨ੍ਹਾਂ ਨੂੰ ਮਹਿਕਮੇ ਵਿੱਚੋਂ ਕੱਢ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਬਠਿੰਡਾ ਦੇ ਐਸਐਸਪੀ ਨੂੰ ਦੇ ਦਿੱਤੀ ਗਈ। ਉਨ੍ਹਾਂ ਵੱਲੋਂ ਤਕਨੀਕੀ ਵਿਭਾਗ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਨ੍ਹਾਂ ਦੋਹਾਂ ’ਤੇ ਬਠਿੰਡਾ ਦੇ ਥਾਣਾ ਕੋਤਵਾਲੀ ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਸਾਡੇ ਕੋਲ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਕੰਮ ਕਰਦੇ ਸਨ। ਦੂਜੇ ਪਾਸੇ ਥਾਣਾ ਕੋਤਵਾਲੀ ਦੇ ਐਸਐਚਓ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਐਸਐਸਪੀ ਬਠਿੰਡਾ ਨੂੰ ਸੁਪਰਡੈਂਟ ਪੋਸਟ ਅਫਸਰ ਅਜੇ ਕੁਮਾਰ ਅਤੇ ਰਾਜਕੁਮਾਰ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਾਕ ਵਿਭਾਗ ਵਿੱਚ 2022 ਵਿੱਚ ਪੋਸਟਾਂ ਕੱਢੀਆਂ ਗਈਆਂ ਸਨ। ਇਨ੍ਹਾਂ ਪੋਸਟਾਂ ਵਿੱਚ ਹਰਿਆਣਾ ਨਾਲ ਸਬੰਧਿਤ ਜੰਟਾ ਸਿੰਘ ਨਿਵਾਸੀ ਕੁਲਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ ਅਤੇ ਜਗਨਦੀਪ ਸਿੰਘ ਨਿਵਾਸੀ ਬਣੀ ਜ਼ਿਲ੍ਹਾ ਸਿਰਸਾ ਹਰਿਆਣਾ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਹਾਂ ਨੌਜਵਾਨਾਂ ਦੀ ਚੋਣ ਡਾਕ ਵੱਲੋਂ ਕੀਤੀ ਗਈ ਸੀ ਪਰ ਜੋ ਸਰਟੀਫਿਕੇਟ ਇਨ੍ਹਾਂ ਵੱਲੋਂ ਇਨ੍ਹਾਂ ਪੋਸਟਾਂ ਸਬੰਧੀ ਵਿਭਾਗ ਨੂੰ ਉਪਲਬਧ ਕਰਵਾਏ ਗਏ, ਜਦੋਂ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਉਹ ਫਰਜ਼ੀ ਨਿਕਲੇ ਹਨ। ਇਨ੍ਹਾਂ ਵੱਲੋਂ ਇਹ ਫਰਜ਼ੀ ਸਰਟੀਫਿਕੇਟ ਯੂਪੀ ਦੇ ਕਿਸੇ ਸਕੂਲ ਤੋਂ ਤਿਆਰ ਕਰਵਾਏ ਗਏ। ਪੋਸਟ ਆਫਿਸ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਦੋਵੇਂ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 24 September,2024
ਪੁਲਸ ਨੇ ਕੀਤਾ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ
ਪੁਲਸ ਨੇ ਕੀਤਾ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਹਾਥਰਸ ਜਿ਼ਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਪੁਲਸ ਨੇ ਖਾਕੀ ਪੁਲਸ ਦੀ ਵਰਦੀ ਪਾ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਇਹ ਵੀ ਦੱਸਿਆ ਕਿ ਉਹ ਯੂ. ਪੀ. ਪੁਲਸ ਵਿੱਚ ਤਾਇਨਾਤ ਹੈ । ਪੁਲਸ ਨੇ ਖਾਕੀ ਵਰਦੀ ਪਾ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਖਿ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕੋਤਵਾਲੀ ਹਸਿਆਣ ਖੇਤਰ `ਚ ਸਲੇਮਪੁਰ ਚੌਕੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਲੇਮਪੁਰ `ਚ ਖਾਕੀ ਵਰਦੀ ਪਾ ਕੇ ਇਕ ਨੌਜਵਾਨ ਬੁਲਟ `ਤੇ ਸਵਾਰ ਹੋ ਕੇ ਆਪਣੇ ਆਪ ਨੂੰ ਪੁਲਸ ਮੁਲਾਜ਼ਮ ਦੱਸ ਕੇ ਦੁਕਾਨਦਾਰਾਂ ਨੂੰ ਧਮਕੀਆਂ ਦੇ ਰਿਹਾ ਹੈ। ਇਸ ’ਤੇ ਸਲੇਮਪੁਰ ਪੁਲਸ ਚੌਕੀ ਦੇ ਇੰਚਾਰਜ ਤੇ ਕੁਝ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਜਦੋਂ ਪੁਲਸ ਦੀ ਵਰਦੀ ਪਾ ਕੇ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸਿਆ। ਜਦੋਂ ਚੌਕੀ ਇੰਚਾਰਜ ਨੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਅਤੇ ਪੁੱਛਿਆ ਕਿ ਉਹ ਕਿਸ ਥਾਣੇ ਵਿੱਚ ਤਾਇਨਾਤ ਹੈ। ਉਸ ਨੂੰ ਕਿੱਥੇ ਸਿਖਲਾਈ ਦਿੱਤੀ ਗਈ ਹੈ? ਚੌਕੀ ਇੰਚਾਰਜ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ। ਇਸ `ਤੇ ਸਪੱਸ਼ਟ ਹੋ ਗਿਆ ਕਿ ਇਹ ਨੌਜਵਾਨ ਨਕਲੀ ਪੁਲਸ ਵਾਲਾ ਹੈ ਅਤੇ ਬਿਨਾਂ ਕਿਸੇ ਕਾਰਨ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ।
Punjab Bani 24 September,2024
ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਸ ਨੇ ਕੀਤਾ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ
ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਸ ਨੇ ਕੀਤਾ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਿਸ ਨੇ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਹਿੰਦੂਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਸ਼ਰਮ ਦੇ ਮਹੰਤ ਸਵਾਮੀ ਯਸਵੀਰ ਮਹਾਰਾਜ ਨੇ ਵੀ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਹਿੰਦੂਆਂ ਨੂੰ ਅਜਿਹੇ ਲੋਕਾਂ ਖ਼ਿਲਾਫ਼ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ।ਦਰਅਸਲ, ਵਾਇਰਲ ਵੀਡੀਓ ਸ਼ਾਮਲੀ ਜ਼ਿਲ੍ਹੇ ਦੇ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਜੂਸ ਵੇਚਣ ਵਾਲਾ ਜੂਸ ਵਿੱਚ ਥੁੱਕਦਾ ਨਜ਼ਰ ਆ ਰਿਹਾ ਹੈ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਿੰਦੂ ਸੰਗਠਨਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਦੋ-ਚਾਰ ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਜਾਂਦੇ ਹਨ। ਦੱਸਣਯੋਗ ਹੈ ਕਿ ਮਾਮਲਾ ਸ਼ਾਮਲੀ ਜਿ਼ਲੇ ਦੇ ਸਦਰ ਕੋਤਵਾਲੀ ਇਲਾਕੇ ਦੇ ਫੁੱਲ ਬਾਜ਼ਾਰ ਦਾ ਹੈ, ਜਿੱਥੇ ਇਮਰਾਨ ਨਾਂ ਦਾ ਵਿਅਕਤੀ ਜੂਸ ਬਣਾ ਕੇ ਵੇਚਦਾ ਹੈ। ਮੁਲਜ਼ਮ ਇਮਰਾਨ ਇਸ ਨੂੰ ਬਣਾਉਂਦੇ ਸਮੇਂ ਜੂਸ `ਚ ਥੁੱਕਦਾ ਹੈ, ਜਿਸ ਦੀ ਵੀਡੀਓ ਕਿਸੇ ਨੇ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੀ ਸੀ। ਵਾਇਰਲ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਸੰਗਠਨ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ। ਫਿਲਹਾਲ ਪੁਲਿਸ ਨੇ ਇਮਰਾਨ ਨੂੰ ਗ੍ਰਿਫਤਾਰ ਕਰ ਲਿਆ ਹੈ।ਜਿ਼ਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਾਮਲੀ ਜਿ਼ਲੇ ਤੋਂ ਰੋਟੀ `ਤੇ ਥੁੱਕਣ ਅਤੇ ਚਿਹਰੇ ਦੀ ਮਾਲਿਸ਼ ਦੌਰਾਨ ਨਾਈ ਦੇ ਥੁੱਕਣ ਦਾ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੀ। ਹੁਣ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਦੋਸ਼ੀਆਂ ਖਿਲਾਫ ਰਸੁਕਾ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਹਿੰਦੂ ਨੇਤਾਵਾਂ ਦਾ ਕਹਿਣਾ ਹੈ ਕਿ ਕੁਝ ਦਿਨਾਂ `ਚ ਨਵਰਾਤਰੀ ਆ ਰਹੀ ਹੈ। ਲੋਕ ਵਿਸ਼ਵਾਸ ਨਾਲ ਜੂਸ ਦਾ ਸੇਵਨ ਕਰਦੇ ਹਨ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਵੰਡ ਦੀ ਸਥਿਤੀ ਪੈਦਾ ਕਰ ਰਹੀਆਂ ਹਨ।
Punjab Bani 24 September,2024
ਘਰੇਲੂ ਝਗੜੇ ਦੇ ਚਲਦਿਆਂ ਨੌਜਵਾਨ ਕੀਤੀ ਖੁਦਕੁਸ਼ੀ
ਘਰੇਲੂ ਝਗੜੇ ਦੇ ਚਲਦਿਆਂ ਨੌਜਵਾਨ ਕੀਤੀ ਖੁਦਕੁਸ਼ੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਲੁਹਾਰ ਕਾ ਰੋਡ `ਤੇ ਇੱਕ 40 ਸਾਲਾਂ ਨੌਜਵਾਨ ਵਲੋਂ ਨੇ ਘਰੇਲੂ ਝਗੜ ਦੇ ਚਲਦਿਆਂ ਖੁ਼ਦਕੁਸ਼ੀ ਕਰ ਲਈ। ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਆਪਣੀ ਘਰਵਾਲੀ ਦੇ ਨਾਲ ਝਗੜਾ ਚੱਲ ਰਿਹਾ ਸੀ । ਉਸ ਦੀ ਘਰਵਾਲੀ ਉਸ ਨਾਲ ਲੜਾਈ ਝਗੜਾ ਕਰਦੀ ਸੀ ਤੇ ਆਪਣੇ ਭਰਾਵਾਂ ਨੂੰ ਬੁਲਾ ਕੇ ਮੰਦਾ ਬੋਲਦੀ ਸੀ, ਜਿਸ ਦੇ ਚਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਗਈ ਤੇ ਬੱਚੇ ਵੀ ਨਾਲ ਲੈ ਗਈ। ਇਸੇ ਕਾਰਨ ਨੌਜਵਾਨ ਨੇ ਦੁਖੀ ਹੋ ਕੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਉਸਦੀ ਪਤਨੀ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸਦੀ ਉਮਰ 40 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਤੇ ਉਸਦੀ ਘਰਵਾਲੀ ਨਾਲ ਉਸਦਾ ਝਗੜਾ ਚੱਲ ਰਿਹਾ ਸੀ, ਜਿਸਦੇ ਚਲਦੇ ਉਸ ਨੇ ਘਰੇਲੂ ਕਲੇਸ਼ ਨੂੰ ਲੈ ਕੇ ਆਪਣੇ ਆਪ ਦੀ ਜੀਵਨ ਲੀਲਾ ਸਮਾਪਤ ਕਰ ਲਈ। ਅਸੀਂ ਮੌਕੇ `ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ, ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।
Punjab Bani 24 September,2024
ਨਸ਼ੀਲਾ ਪਦਾਰਥ ਦੇ ਕੇ ਨੌਜਵਾਨ ਕੀਤਾ ਲੜਕੀ ਨਾਲ ਜਬਰ ਜਨਾਹ
ਨਸ਼ੀਲਾ ਪਦਾਰਥ ਦੇ ਕੇ ਨੌਜਵਾਨ ਕੀਤਾ ਲੜਕੀ ਨਾਲ ਜਬਰ ਜਨਾਹ ਸਾਹਿਬਾਬਾਦ : ਕੌਸ਼ਾਂਬੀ ਥਾਣਾ ਖੇਤਰ ਦੀ ਇਕ ਕਾਲੋਨੀ ਦੀ ਰਹਿਣ ਵਾਲੀ 16 ਸਾਲਾ ਲੜਕੀ ਨੂੰ ਜਨਮ ਦਿਨ ਦੀ ਪਾਰਟੀ `ਚ ਨਸ਼ੀਲਾ ਪਦਾਰਥ ਦੇ ਕੇ ਇਕ ਨੌਜਵਾਨ ਨੇ ਉਸ ਨਾਲ ਜਬਰ ਜਨਾਹ ਕੀਤਾ । ਬੱਚੀ ਦੇ ਪੇਟ `ਚ ਦਰਦ ਹੋਣ `ਤੇ ਹਸਪਤਾਲ `ਚ ਉਸ ਦੀ ਜਾਂਚ ਕੀਤੀ ਗਈ । ਜਿਸ ਵਿੱਚ ਉਹ ਚਾਰ ਮਹੀਨੇ ਤੋਂ ਵੱਧ ਦੀ ਗਰਭਵਤੀ ਨਿਕਲੀ। ਸੋਮਵਾਰ ਨੂੰ ਪੁਲਿਸ ਨੇ ਸ਼ਿਕਾਇਤ ਦੇ ਆਧਾਰ `ਤੇ ਰਿਪੋਰਟ ਦਰਜ ਕਰਕੇ ਮੁਲਜ਼ਮ ਨੌਜਵਾਨ ਨੂੰ ਹਿਰਾਸਤ `ਚ ਲੈ ਲਿਆ ਹੈ ।ਪੁਲਿਸ ਮੁਤਾਬਕ ਲੜਕੀ ਕੌਸ਼ਾਂਬੀ ਥਾਣਾ ਖੇਤਰ ਦੀ ਇਕ ਕਾਲੋਨੀ `ਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ । ਉਹ ਦਸਵੀਂ ਜਮਾਤ ਦੀ ਵਿਦਿਆਰਥਣ ਹੈ । ਕਰੀਬ ਛੇ ਮਹੀਨੇ ਪਹਿਲਾਂ ਉਸ ਦੀ ਪਛਾਣ ਵਿਸ਼ਾਲ ਉਰਫ਼ ਬਿੱਲਾ ਨਾਲ ਹੋਈ ਜੋ ਕਿ ਇੱਕ ਸਮਾਜ ਸੇਵੀ ਸੀ । ਨੌਜਵਾਨ ਨੇ ਦੋਸਤੀ ਲਈ ਮੈਸੇਜ ਕੀਤਾ ਸੀ। ਕੁਝ ਦਿਨ ਗੱਲਬਾਤ ਕਰਨ ਤੋਂ ਬਾਅਦ ਮੁਲਜ਼ਮ ਨੇ ਲੜਕੀ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਲਿਆ। 17 ਮਈ ਨੂੰ ਲੜਕੀ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਈ ਹੋਈ ਸੀ। ਵਿਸ਼ਾਲ ਵੀ ਪਾਰਟੀ `ਚ ਪਹੁੰਚਿਆ। ਇਲਜ਼ਾਮ ਹੈ ਕਿ ਲੜਕੀ ਨੂੰ ਨਸ਼ੀਲਾ ਪਦਾਰਥ ਦੇ ਕੇ ਬੇਹੋਸ਼ ਕੀਤਾ ਗਿਆ। ਉਸ ਨਾਲ ਜਬਰ ਜਨਾਹ ਕੀਤਾ । ਹੋਸ਼ ਆਉਣ `ਤੇ ਲੜਕੀ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨਾਲ ਵਿਆਹ ਦਾ ਵਾਅਦਾ ਕੀਤਾ। 20 ਸਤੰਬਰ ਨੂੰ ਲੜਕੀ ਦੀ ਤਬੀਅਤ ਵਿਗੜ ਗਈ। ਉਸ ਨੂੰ ਪੇਟ ਦਰਦ ਹੋਣ ਲੱਗਾ।ਰਿਸ਼ਤੇਦਾਰ ਉਸ ਨੂੰ ਦਿੱਲੀ ਦੇ ਹਸਪਤਾਲ ਲੈ ਗਏ। ਜਿੱਥੇ ਜਾਂਚ ਤੋਂ ਪਤਾ ਲੱਗਾ ਕਿ ਉਹ ਚਾਰ ਮਹੀਨੇ ਤੋਂ ਵੱਧ ਦੀ ਗਰਭਵਤੀ ਸੀ। ਇਹ ਸੁਣ ਕੇ ਰਿਸ਼ਤੇਦਾਰ ਦੇ ਹੋਸ਼ ਉੱਡ ਗਏ। ਜਦੋਂ ਲੜਕੀ ਦੀ ਮਾਂ ਨੇ ਉਸ ਨੂੰ ਪੁੱਛਿਆ ਤਾਂ ਉਸ ਨੇ ਆਪਣੀ ਤਕਲੀਫ ਦੱਸੀ। ਕੌਸ਼ਾਂਬੀ ਥਾਣੇ ਪਹੁੰਚ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਨੇ ਉਸ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਰਿਪੋਰਟ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ । ਉਸ ਕੋਲੋਂ ਪੁੱਛਗਿੱਛ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 24 September,2024
ਜਲੰਧਰ ਦਿਹਾਤੀ ਪੁਲਸ ਨੇ ਕੀਤੀ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅਫੀਮ ਬਰਾਮਦ
ਜਲੰਧਰ ਦਿਹਾਤੀ ਪੁਲਸ ਨੇ ਕੀਤੀ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ ਅਫੀਮ ਬਰਾਮਦ ਜਲੰਧਰ : ਜਲੰਧਰ ਦਿਹਾਤੀ ਪੁਲਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ 3 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਤਰ੍ਹਾਂ ਜੇਲ੍ਹ ’ਚੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਕਾਕਾ ਪੁੱਤਰ ਦਰਸ਼ਨ ਕੁਮਾਰ ਵਾਸੀ ਸ਼ਾਂਤੀ ਨਗਰ ਬਜਵਾੜਾ ਕਲਾਂ ਥਾਣਾ ਸਦਰ ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਲੀਲਾ ਮੇਘ ਸਿੰਘ ਥਾਣਾ ਸਿੱਧਵਾ ਬੇਟ ਜਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਡੀ.ਐੱਸ.ਪੀ. ਆਦਮਪੁਰ ਸੁਮਿਤ ਸੂਦ ਦੀ ਨਿਗਰਾਨੀ ਹੇਠ ਥਾਣਾ ਆਦਮਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਰਵਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਰੁਟੀਨ ਗਸ਼ਤ ਤੇ ਚੈਕਿੰਗ ਮੁਹਿੰਮ ਦੌਰਾਨ ਪੁਲਸ ਟੀਮ ਨੇ ਹੌਂਡਾ ਐਕਟਿਵਾ ਸਕੂਟਰ (ਪੀ. ਬੀ.-07-ਸੀ.ਏ-3297) ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਤਾਂ ਡਰਾਈਵਰ ਨੇ ਬੈਗ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਤੁਰੰਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਬੈਗ ਦੀ ਤਲਾਸ਼ੀ ਲੈਣ ’ਤੇ ਵੱਖ-ਵੱਖ ਲਿਫਾਫਿਆਂ ’ਚ ਬੰਦ 3 ਕਿਲੋ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਆਦਮਪੁਰ ਵਿਖੇ ਦੋਵਾਂ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਲ ’ਚੋਂ ਕੰਮ ਕਰਨ ਵਾਲੇ ਕਿੰਗਪਿਨ ਨੂੰ ਵੀ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਸੰਬੰਧਾਂ ਦੀ ਹੋਰ ਪੁੱਛਗਿੱਛ ਕੀਤੀ ਜਾ ਸਕੇ ।
Punjab Bani 24 September,2024
ਰੇਪ ਕੇਸ ਦੇ ਦੋਸ਼ੀ ਅਕਸ਼ੈ ਸਿ਼ੰਦੇ ਦੀ ਹੋਈ ਗੋਲੀ ਲੱਗਣ ਕਾਰਨ ਮੌਤ
ਰੇਪ ਕੇਸ ਦੇ ਦੋਸ਼ੀ ਅਕਸ਼ੈ ਸਿ਼ੰਦੇ ਦੀ ਹੋਈ ਗੋਲੀ ਲੱਗਣ ਕਾਰਨ ਮੌਤ ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਬਦਲਾਪੁਰ ਰੇਪ ਕੇਸ ਦੇ ਦੋਸ਼ੀ ਅਕਸ਼ੈ ਸਿੰਦੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਪੁਲਸ ਦਾ ਰਿਵਾਲਵਰ ਖੋਹ ਲਿਆ ਅਤੇ ਖੁਦ ਨੂੰ ਗੋਲੀ ਮਾਰਨ ਦੀ ਕੋਸਿ਼ਸ਼ ਕੀਤੀ। ਇਸ ਦੌਰਾਨ ਗੋਲੀ ਇੱਕ ਪੁਲਸ ਮੁਲਾਜ਼ਮ ਨੂੰ ਲੱਗੀ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਸ ਨਾਲ ਮੁਕਾਬਲੇ ਦੌਰਾਨ ਉਸ ਨੂੰ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਪਰ ਬਦਲਾਪੁਰ ਰੇਪ ਕੇਸ ਦੇ ਦੋਸ਼ੀ ਅਕਸ਼ੈ ਸ਼ਿੰਦੇ ਨੂੰ ਆਖਰੀ 10 ਮਿੰਟਾਂ ‘ਚ ਕੀ ਹੋਇਆ? ਅਕਸ਼ੈ ਸ਼ਿੰਦੇ ਬਦਲਾਪੁਰ ਦੇ ਇਕ ਸਕੂਲ ‘ਚ ਸਵੀਪਰ ਸੀ, ਜਿਸ ‘ਤੇ ਸਕੂਲ ਦੀਆਂ ਨਾਬਾਲਗ ਵਿਦਿਆਰਥਣਾਂ ਨਾਲ ਬਲਾਤਕਾਰ ਕਰਨ ਦਾ ਦੋਸ਼ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਸੀ। ਪਰ ਸੋਮਵਾਰ ਨੂੰ ਜਦੋਂ ਪੁਲਿਸ ਉਸਨੂੰ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ਲਈ ਥਾਣੇ ਲੈ ਜਾ ਰਹੀ ਸੀ। ਸ਼ਾਮ ਦੇ ਕਰੀਬ 6:30 ਵਜੇ ਹੋਣਗੇ। ਮੁੰਬਰਾ ਬਾਈਪਾਸ ਨੇੜੇ ਲੰਘਦੇ ਸਮੇਂ ਮੁਲਜ਼ਮ ਅਕਸ਼ੈ ਸ਼ਿੰਦੇ ਨੇ ਏਪੀਆਈ ਨੀਲੇਸ਼ ਮੋਰੇ ਦਾ ਸਰਵਿਸ ਰਿਵਾਲਵਰ ਕੱਢ ਲਿਆ। ਇਸ ਤੋਂ ਬਾਅਦ ਅਕਸ਼ੈ ਸ਼ਿੰਦੇ ਨੇ ਨੀਲੇਸ਼ ਮੋਰੇ ‘ਤੇ 3 ਗੋਲੀਆਂ ਚਲਾਈਆਂ। ਇੱਕ ਗੋਲੀ ਨੀਲੇਸ਼ ਮੋਰੇ ਦੀ ਲੱਤ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ 2 ਗੋਲੀਆਂ ਗਲਤ ਤਰੀਕੇ ਨਾਲ ਚੱਲੀਆਂ। ਗੋਲੀ ਲੱਗਣ ਤੋਂ ਬਾਅਦ ਵੀ ਨੀਲੇਸ਼ ਮੋਰੇ ਨੇ ਅਕਸ਼ੈ ‘ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਦੇ ਨਾਲ ਮੌਜੂਦ ਇੱਕ ਹੋਰ ਅਧਿਕਾਰੀ, ਪੁਲਿਸ ਇੰਸਪੈਕਟਰ ਸੰਜੇ ਸ਼ਿੰਦੇ ਨੇ ਆਤਮ ਰੱਖਿਆ ਵਿੱਚ ਗੋਲੀ ਚਲਾ ਦਿੱਤੀ। ਉਸ ਨੇ ਆਪਣੀ ਸਰਵਿਸ ਰਿਵਾਲਵਰ ਤੋਂ ਅਕਸ਼ੈ ਸ਼ਿੰਦੇ ‘ਤੇ ਦੋ ਗੋਲੀਆਂ ਚਲਾਈਆਂ। ਇਨ੍ਹਾਂ ‘ਚੋਂ ਇਕ ਨੇ ਅਕਸ਼ੈ ਸ਼ਿੰਦੇ ਦੇ ਸਿਰ ‘ਤੇ ਅਤੇ ਦੂਜਾ ਉਸ ਦੇ ਸਰੀਰ ‘ਤੇ ਮਾਰਿਆ। ਇਸ ਤੋਂ ਬਾਅਦ ਪੁਲਿਸ ਦੋਵਾਂ ਜ਼ਖਮੀਆਂ ਨੂੰ ਸ਼ਿਵਾਜੀ ਹਸਪਤਾਲ ਲੈ ਗਈ। ਪਰ ਇਸ ਦੌਰਾਨ ਅਕਸ਼ੈ ਸ਼ਿੰਦੇ ਦੀ ਮੌਤ ਹੋ ਗਈ। ਠਾਣੇ ਪੁਲਿਸ ਨੇ ਅਕਸ਼ੈ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਦੋਂ ਅਕਸ਼ੇ ਨੇ ਗੋਲੀ ਚਲਾਈ, ਉਸ ਸਮੇਂ ਦੋ ਅਧਿਕਾਰੀ ਅਤੇ ਦੋ ਹੋਰ ਲੋਕ ਕਾਰ ਵਿੱਚ ਸਨ, ਕੁਝ ਦਿਨ ਪਹਿਲਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਸੀ ਕਿ ਮਾਮਲੇ ਦੀ ਜਲਦੀ ਸੁਣਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਗੋਲੀ ਚਲਾਉਂਦੇ ਹੀ ਸਿਆਸੀ ਹਲਕਿਆਂ ‘ਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕਾਂਗਰਸ ਨੇ ਇਸ ਨੂੰ ਪੁਲਿਸ ਦੀ ਮਨਮਾਨੀ ਕਰਾਰ ਦਿੰਦਿਆਂ ਸਰਕਾਰ ਤੋਂ ਜਵਾਬ ਮੰਗਿਆ ਹੈ। ਬਦਲਾਪੁਰ ਰੇਪ ਕੇਸ ਦੇ ਦੋਸ਼ੀ ਅਕਸ਼ੈ ਸ਼ਿੰਦੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਠਾਣੇ ਪੁਲਿਸ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਸ ‘ਤੇ ਬਦਲਾਪੁਰ ‘ਚ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਪਰ ਉਸ ਨੂੰ ਬਦਲਾਪੁਰ ਕੇਸ ਵਿੱਚ ਪੇਸ਼ੀ ਲਈ ਨਹੀਂ ਲਿਆ ਜਾ ਰਿਹਾ ਸੀ। ਦਰਅਸਲ ਉਸ ਦੀ ਪਤਨੀ ਨੇ ਕੇਸ ਦਰਜ ਕਰਵਾਇਆ ਸੀ, ਜਿਸ ਲਈ ਪੁਲੀਸ ਉਸ ਨੂੰ ਲੈ ਕੇ ਜਾ ਰਹੀ ਸੀ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਉਨ੍ਹਾਂ ਦੀ ਸਾਬਕਾ ਪਤਨੀ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਉਸ ਨੂੰ ਜਾਂਚ ਲਈ ਲੈ ਕੇ ਜਾ ਰਹੀ ਸੀ। ਫਿਰ ਉਸ ਦੀ ਬੰਦੂਕ ਖੋਹ ਲਈ ਅਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।
Punjab Bani 24 September,2024
ਦਿੱਲੀ ਵਿਚ ਸਿੱਖ ਨੌਜਵਾਨ ਦੀ ਪੱਗ ਉਤਾਰਨ ਅਤੇ ਕੁੱਟਮਾਰ ਕਰਨ ਦੇ ਮਾਮਲੇ `ਚ ਪਰਚਾ ਦਰਜ
ਦਿੱਲੀ ਵਿਚ ਸਿੱਖ ਨੌਜਵਾਨ ਦੀ ਪੱਗ ਉਤਾਰਨ ਅਤੇ ਕੁੱਟਮਾਰ ਕਰਨ ਦੇ ਮਾਮਲੇ `ਚ ਪਰਚਾ ਦਰਜ ਨਵੀਂ ਦਿੱਲੀ : ਦਿੱਲੀ ਦੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਵਿਦਿਆਰਥੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਇੱਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਵਿੱਚ ਕੁਝ ਬਾਹਰੀ ਵਿਅਕਤੀ ਸਨ ਜਿਨ੍ਹਾਂ ਨੇ ਚੋਣ ਨਾਮਜ਼ਦਗੀ ਪ੍ਰਕਿਰਿਆ ਵਿੱਚ ਵਿਘਨ ਪਾਇਆ।ਹੁਣ ਇਸ ਮਾਮਲੇ ਵਿਚ ਬੀਤੀ ਰਾਤ ਬੀਐਨਐਸ ਦੀਆਂ ਧਾਰਾਵਾਂ 299/115(2)351(2)/3(5) ਤਹਿਤ ਦਰਜ ਕੀਤੀ ਗਈ ਹੈ। ਸਿੱਖ ਨੌਜਵਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਮੌਰੀਸ ਥਾਣੇ ਵਿੱਚ ਲਿਖਤੀ ਸਿ਼ਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲੀਸ ਨੇ ਐਫ.ਆਈ.ਆਰ. ਦਰਜ ਕੀਤੀ ਹੈ।
Punjab Bani 24 September,2024
ਸਕੂਟਰੀ ਸਵਾਰ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
ਸਕੂਟਰੀ ਸਵਾਰ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ ਘਨੌਰ : ਥਾਣਾ ਸ਼ੰਭੂ ਪੁਲਿਸ ਨੇ ਇੱਕ ਸਕੂਟਰੀ ਨੂੰ ਟੱਕਰ ਮਾਰਨ ਵਾਲੇ ਤੇਜ਼ ਰਫਤਾਰ ਟਰੈਕਟਰ ਦੇ ਅਣ ਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਹੈ । ਥਾਣਾ ਸ਼ੰਭੂ ਪੁਲਿਸ ਕੋਲ ਸ਼ਿਕਾਇਤਕਰਤਾ ਦਲਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਅਲੀਮਾਜਰਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੇ ਦਿਨੀਂ ਲਗਭਗ ਦੁਪਹਿਰ ਬਾਅਦ ਮੇਰੀ ਭੈਣ ਕਵਲਜੀਤ ਕੌਰ, ਉਸ ਦਾ ਲੜਕਾ ਅਮਰਜੀਤ ਸਿੰਘ, ਜੇਠ ਜਸਪ੍ਰੀਤ ਸਿੰਘ ਅਤੇ ਮੇਰਾ ਲੜਕਾ ਰਵਨੀਤ ਸਿੰਘ ਸਕੂਟਰੀ ਨੰ. ਪੀ.ਬੀ-39 ਐਚ 1118 ਤੇ ਸਵਾਰ ਹੋ ਕੇ ਬਾ-ਹੱਦ ਪਿੰਡ ਚਮਾਰੂ ਪਾਸ ਜਾ ਰਹੇ ਸਨ। ਜਿਨ੍ਹਾਂ ਦੇ ਮੂਹਰੇ ਦੀ ਇੱਕ ਅਣ ਪਛਾਤੇ ਡਰਾਇਵਰ ਨੇ ਇੱਕਦਮ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੈਕਟਰ ਦਾ ਕੱਟ ਮਾਰ ਦਿੱਤਾ। ਜਿਸ ਕਾਰਨ ਉਨ੍ਹਾਂ ਦੀ ਸਕੂਟਰੀ ਟਰੈਕਟਰ ਨਾਲ ਜਾ ਟਕਰਾਅ ਗਈ । ਜੋ ਕਿ ਇਸ ਘਟਨਾ ਵਿਚ ਅਮਰਜੀਤ ਸਿੰਘ ਤੇ ਰਵਨੀਤ ਸਿੰਘ ਦੀ ਮੌਤ ਹੋ ਗਈ ਅਤੇ ਕਵਲਜੀਤ ਕੌਰ ਤੇ ਜਸਪ੍ਰੀਤ ਸਿੰਘ ਦੇ ਕਾਫੀ ਸੱਟਾਂ ਲੱਗੀਆਂ । ਪੁਲਿਸ ਨੇ ਟਰੈਕਟਰ ਦੇ ਅਣ ਪਛਾਤੇ ਡਰਾਈਵਰ ਖਿਲਾਫ 281,106(1), 125 (A,B), 324 (5) ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 23 September,2024
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ।
Punjab Bani 23 September,2024
ਥਾਣਾ ਘਨੌਰ 'ਚ ਕੁੱਟਮਾਰ ਦਾ ਮਾਮਲਾ ਦਰਜ, 4 ਵਿਅਕਤੀ ਨਾਮਜ਼ਦ
ਥਾਣਾ ਘਨੌਰ 'ਚ ਕੁੱਟਮਾਰ ਦਾ ਮਾਮਲਾ ਦਰਜ, 4 ਵਿਅਕਤੀ ਨਾਮਜ਼ਦ ਘਨੌਰ, 23 ਸਤੰਬਰ : ਥਾਣਾ ਘਨੌਰ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ । ਥਾਣਾ ਘਨੌਰ ਪੁਲਿਸ ਕੋਲ ਸ਼ਿਕਾਇਤਕਰਤਾ ਸੰਗਤ ਰਾਮ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਜਮੀਤਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 13 ਸਤੰਬਰ ਨੂੰ ਰਾਤ ਦੇ ਸਮੇਂ ਸੁੱਚਾ, ਪ੍ਰੀਤਮ ਸਿੰਘ ਪੁੱਤਰ ਸੁੱਚਾ ਸਿੰਘ, ਅੰਗਰੇਜ ਸਿੰਘ ਪੁੱਤਰ ਜੰਗ ਸਿੰਘ, ਕੀਮਤ ਸਿੰਘ ਪੁੱਤਰ ਹਰਨੇਕ ਸਿੰਘ ਨੇ ਮੇਰੀ ਘਰ ਦੇ ਬਾਹਰ ਗਲੀ ਵਿੱਚ ਘੇਰ ਕੇ ਕੁੱਟਮਾਰ ਕੀਤੀ ਗਈ। ਜਦੋ ਮੇਰਾ ਪਿਤਾ ਮੈਨੂੰ ਛੁਡਾਉਣ ਲਈ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਸੁੱਚਾ, ਪ੍ਰੀਤਮ ਸਿੰਘ ਪੁੱਤਰ ਸੁੱਚਾ ਸਿੰਘ, ਅੰਗਰੇਜ ਸਿੰਘ ਪੁੱਤਰ ਜੰਗ ਸਿੰਘ, ਕੀਮਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀਆਨ ਪਿੰਡ ਜਮੀਤਗੜ੍ਹ ਖਿਲਾਫ ਧਾਰਾ 115 (2), 126 (2), 3 (5) ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 23 September,2024
ਨੋਇਡਾ ਵਿੱਚ ਉਤਰ ਪ੍ਰਦੇਸ਼ ਪੁਲਸ ਦੇ ਕਾਂਸਟੇਬਲ ਨੇ ਸਰਕਾਰੀ ਪਿਸਤੌਲ ਨਾਲ ਮਾਰੀ ਖੁਦ ਨੂੰ ਗੋਲੀ
ਨੋਇਡਾ ਵਿੱਚ ਉਤਰ ਪ੍ਰਦੇਸ਼ ਪੁਲਸ ਦੇ ਕਾਂਸਟੇਬਲ ਨੇ ਸਰਕਾਰੀ ਪਿਸਤੌਲ ਨਾਲ ਮਾਰੀ ਖੁਦ ਨੂੰ ਗੋਲੀ ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਯੂਪੀ ਪੁਲਸ ਦੇ ਇੱਕ ਕਾਂਸਟੇਬਲ ਨੇ ਸਰਕਾਰੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਖੁਦਕੁਸ਼ੀ ਤੋਂ ਪਹਿਲਾਂ ਕਾਂਸਟੇਬਲ ਨੇ ਆਪਣੀ ਪਤਨੀ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ । ਪੁਲਿਸ ਮੁਤਾਬਕ ਵੀਡੀਓ ਕਾਲ ਦੌਰਾਨ ਕਾਂਸਟੇਬਲ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਕਾਂਸਟੇਬਲ ਨੇ ਮੁਹੰਮਦਪੁਰ ਨੇੜੇ ਥਾਣੇ ਦੀ ਜੀਪ ਵਿੱਚ ਸਰਕਾਰੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਇਕ ਅਧਿਕਾਰੀ ਨੇ ਦੱਸਿਆ ਕਿ ਕਾਂਸਟੇਬਲ ਦੀ ਪਤਨੀ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਤੁਰੰਤ ਪੁਲਸ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ । ਪੁਲਸ ਨੇ ਕਾਂਸਟੇਬਲ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ । ਪੁਲਸ ਮੁਤਾਬਕ ਕਾਂਸਟੇਬਲ ਘਰੇਲੂ ਝਗੜੇ ਕਾਰਨ ਕਈ ਦਿਨਾਂ ਤੋਂ ਤਣਾਅ ਵਿੱਚ ਸੀ। ਮ੍ਰਿਤਕ ਕਾਂਸਟੇਬਲ ਦਾ ਨਾਂ ਅੰਕੁਰ ਰਾਠੀ ਹੈ ਅਤੇ ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਇਹ ਘਟਨਾ 21 ਸਤੰਬਰ ਦੀ ਦੇਰ ਰਾਤ ਵਾਪਰੀ । ਵਧੀਕ ਡਿਪਟੀ ਪੁਲਸ ਕਮਿਸ਼ਨਰ (ਜ਼ੋਨ 3) ਅਸ਼ੋਕ ਕੁਮਾਰ ਸਿੰਘ ਅਨੁਸਾਰ ਅੰਕੁਰ ਰਾਠੀ ਥਾਣਾ ਇੰਚਾਰਜ ਦੀ ਜੀਪ ਵਿੱਚ ਤੇਲ ਭਰਨ ਲਈ ਮੁਹੰਮਦਪੁਰ ਗਿਆ ਸੀ। ਇਸ ਦੌਰਾਨ ਉਸ ਨੇ ਆਪਣੀ ਪਤਨੀ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਫਿਰ ਅੰਕੁਰ ਰਾਠੀ ਨੇ ਖੁਦ ਨੂੰ ਗੋਲੀ ਮਾਰ ਲਈ। ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਅੰਕੁਰ ਦੀ ਪਤਨੀ ਨੇ ਥਾਣਾ ਸਦਰ ਦੇ ਇੰਚਾਰਜ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਥਾਣਾ ਇੰਚਾਰਜ ਪੁਲਸ ਟੀਮ ਨਾਲ ਮੌਕੇ ’ਤੇ ਪੁੱਜੇ। ਉੱਥੇ ਅੰਕੁਰ ਖੂਨ ਨਾਲ ਲੱਥਪੱਥ ਜੀਪ ਵਿੱਚ ਬੈਠਾ ਸੀ । ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅੰਕੁਰ 2016 ਬੈਚ ਦਾ ਕਾਂਸਟੇਬਲ ਸੀ। ਪੁਲਸ ਨੇ ਉਸਦੀ ਪਤਨੀ ਨਾਲ ਗੱਲ ਕੀਤੀ ਹੈ ।
Punjab Bani 23 September,2024
ਮੌਲਵੀ ਕੀਤਾ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ
ਮੌਲਵੀ ਕੀਤਾ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਅਲਵਰ ਜਿ਼ਲ੍ਹੇ ਦੇ ਥਾਣਾ ਰਾਜਗੜ੍ਹ ਖੇਤਰ ਵਿੱਚ ਇੱਕ ਮੌਲਵੀ ਨੇ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਹੈ। ਉਹ ਮਾਸੂਮ ਬੱਚੀ ਨੂੰ ਟੌਫੀ ਦੇਣ ਦੇ ਬਹਾਨੇ ਮਸਜਿਦ ਦੇ ਅੰਦਰ ਲੈ ਗਿਆ ਅਤੇ ਉੱਥੇ ਉਸ ਨਾਲ ਹੈਵਾਨੀਅਤ ਕੀਤੀ। ਬੱਚੀ ਦੇ ਚੀਕਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਉੱਥੇ ਪਹੁੰਚ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਗੜ੍ਹ ਥਾਣੇ ਦੇ ਅਧਿਕਾਰੀ ਰਾਮਜੀਲਾਲ ਮੀਨਾ ਨੇ ਦੱਸਿਆ ਕਿ ਘਟਨਾ ਐਤਵਾਰ ਨੂੰ ਇਲਾਕੇ ਦੇ ਇੱਕ ਪਿੰਡ ਵਿੱਚ ਵਾਪਰੀ। ਉਸ ਪਿੰਡ ਵਿੱਚ ਪੀੜਤ ਦੇ ਘਰ ਦੇ ਸਾਹਮਣੇ ਇੱਕ ਮਸਜਿਦ ਹੈ। ਉੱਥੇ ਇੱਕ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਮੌਲਵੀ ਵਜੋਂ ਕੰਮ ਕਰ ਰਿਹਾ ਹੈ । ਐਤਵਾਰ ਨੂੰ ਸਵੇਰੇ ਪੀੜਤਾ ਆਪਣੇ ਘਰ ਦੇ ਸਾਹਮਣੇ ਖੇਡ ਰਹੀ ਸੀ। ਇਸ ਦੌਰਾਨ ਮੌਲਵੀ ਉਸ ਨੂੰ ਟਾਫੀ ਦੇਣ ਦੇ ਬਹਾਨੇ ਮਸਜਿਦ ਦੇ ਅੰਦਰ ਲੈ ਗਿਆ । ਇਸ ਤੋਂ ਬਾਅਦ ਉਸ ਨੇ ਲੜਕੀ ਦੇ ਨਾਲ ਹੈਵਾਨੀਅਤ ਕੀਤੀ । ਇਸ ਦੌਰਾਨ ਲੜਕੀ ਨੇ ਰੌਲਾ ਪਾਇਆ ਤਾਂ ਉਸ ਦੀ ਮਾਂ ਉਥੇ ਪਹੁੰਚ ਗਈ। ਪੀੜਤਾ ਦੀ ਮਾਂ ਉਥੋਂ ਦੇ ਹਾਲਾਤ ਦੇਖ ਕੇ ਦੰਗ ਰਹਿ ਗਈ। ਇਸ ਦੌਰਾਨ ਦੋਸ਼ੀ ਮੌਲਵੀ ਮੌਕਾ ਦੇਖ ਕੇ ਉਥੋਂ ਫਰਾਰ ਹੋ ਗਿਆ । ਪੀੜਤਾ ਦੀ ਮਾਂ ਬੱਚੀ ਨੂੰ ਲੈ ਕੇ ਉਥੋਂ ਭੱਜੀ ਅਤੇ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਸ਼ਾਮ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੌਲਵੀ ਦੇ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤਾ ਦਾ ਮੈਡੀਕਲ ਵੀ ਕਰਵਾ ਲਿਆ ਗਿਆ ਹੈ ।
Punjab Bani 23 September,2024
ਸਤਿਸੰਗੀ ਬਣ ਕੇ ਆਈਆਂ ਔਰਤਾਂ ਨੇ ਇੱਕ ਔਰਤ ਨੂੰ ਹੀ ਲੁੱਟਿਆ
ਸਤਿਸੰਗੀ ਬਣ ਕੇ ਆਈਆਂ ਔਰਤਾਂ ਨੇ ਇੱਕ ਔਰਤ ਨੂੰ ਹੀ ਲੁੱਟਿਆ ਖੰਨਾ : ਪੰਜਾਬ ਸ਼ਹਿਰ ਮਾਛੀਵਾੜਾ ਸਾਹਿਬ ਲੁਟੇਰਿਆਂ ਵਲੋਂ ਲੁੱਟ ਤੇ ਖੋਹ ਦੇ ਨਵੇਂ ਹੀ ਢੰਗ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਮਾਛੀਵਾੜਾ ਸ਼ਹਿਰ ਵਿਚ ਦਿਨ-ਦਿਹਾਡ਼ੇ ਸਤਿਸੰਗੀ ਬਣ ਕੇ ਆਈਆਂ ਲੁਟੇਰਨ ਔਰਤਾਂ ਨੇ ਇੱਕ ਔਰਤ ਨੂੰ ਹੀ ਲੁੱਟ ਲਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਸ਼ਹਿਰ ਦੇ ਨਿਵਾਸੀ ਸਵਰਨ ਕਾਂਤਾ ਅੱਜ ਆਪਣੇ ਪਰਿਵਾਰਕ ਮੈਂਬਰ ਨਾਲ ਬੱਸ ਸਟੈਂਡ ਸਤਿਸੰਗ ’ਤੇ ਜਾਣ ਲਈ ਬੱਸ ਦਾ ਇੰਤਜ਼ਾਰ ਕਰ ਰਹੀ ਸੀ ਕਿ ਇੱਕ ਸਵਿਫ਼ਟ ਕਾਰ ਉਨ੍ਹਾਂ ਕੋਲ ਆ ਕੇ ਰੁਕੀ। ਸਵਿਫ਼ਟ ਕਾਰ ਨੂੰ ਇੱਕ ਵਿਅਕਤੀ ਚਲਾ ਰਿਹਾ ਸੀ ਜਿਸ ਪਿੱਛੇ 2 ਔਰਤਾਂ ਬੈਠੀਆਂ ਸਨ ਉਨ੍ਹਾਂ ਨੇ ਸਵਰਨ ਕਾਂਤਾ ਨੂੰ ਕਿਹਾ ਕਿ ਉਹ ਵੀ ਸਤਿਸੰਗੀ ਹਨ ਅਤੇ ਸਤਿਸੰਗ ’ਤੇ ਜਾ ਰਹੀਆਂ ਹਨ ਜੋ ਸਾਡੇ ਨਾਲ ਗੱਡੀ ਵਿਚ ਬੈਠ ਜਾਵੇ। ਸਵਰਨ ਕਾਂਤਾ ਤੇ ਉਸ ਨਾਲ ਖਡ਼੍ਹੀ ਹੋਰ ਇੱਕ ਹੋਰ ਔਰਤ ਦੋਵੇਂ ਹੀ ਗੱਡੀ ਵਿਚ ਬੈਠ ਗਈਆਂ ਅਤੇ ਕੁਝ ਹੀ ਕਦਮ ਦੂਰੀ ’ਤੇ ਗੱਡੀ ਗਈ ਸੀ ਕਿ ਉਨ੍ਹਾਂ ’ਚੋਂ ਇੱਕ ਔਰਤ ਨੇ ਸਵਰਨ ਕਾਂਤਾ ਦੇ ਹੱਥ ਵਿਚ ਪਾਇਆ ਸੋਨੇ ਦਾ ਕਡ਼ਾ ਉਤਾਰ ਲਿਆ ਅਤੇ ਫਿਰ ਧੱਕਾ ਮਾਰ ਕੇ ਦੋਵਾਂ ਨੂੰ ਗੱਡੀ ’ਚੋਂ ਬਾਹਰ ਕੱਢ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਇਹ ਔਰਤਾਂ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਏ। ਸਵਰਨ ਕਾਂਤਾ ਨੇ ਦੱਸਿਆ ਕਿ ਉਸਦੇ ਹੱਥ ਵਿਚ ਪਾਇਆ ਸੋਨੇ ਦਾ ਕਡ਼ਾ ਕਰੀਬ 1 ਤੋਲੇ ਦਾ ਸੀ। ਪਰਿਵਾਰ ਵਲੋਂ ਇਸ ਲੁੱਟ-ਖੋਹ ਸਬੰਧੀ ਮਾਛੀਵਾਡ਼ਾ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਸੀਸੀਟੀਵੀ ਕੈਮਰੇ ਵਿਚ ਜੋ ਸਵਿਫ਼ਟ ਕਾਰ ਦੇਖੀ ਗਈ ਉਸ ’ਤੇ ਜੋ ਨੰਬਰ ਲੱਗਿਆ ਸੀ ਉਹ ਵੀ ਜਾਅਲੀ ਪਾਇਆ ਗਿਆ। ਦਿਨ-ਦਿਹਾਡ਼ੇ ਸਤਿਸੰਗੀ ਬਣ ਕੇ ਔਰਤਾਂ ਵਲੋਂ ਲੁੱਟ ਦੀ ਕੀਤੀ ਗਈ ਵਾਰਦਾਤ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
Punjab Bani 23 September,2024
ਯੂ. ਪੀ. ਐਸ. ਸੀ. ਦੀ ਮੁੱਖ ਪ੍ਰੀਖਿਆ ਵਿਚ ਬੈਠਣ ਵਾਲੇ ਦੀਪਕ ਦੀ ਹੋਈ ਮੌਤ
ਯੂ. ਪੀ. ਐਸ. ਸੀ. ਦੀ ਮੁੱਖ ਪ੍ਰੀਖਿਆ ਵਿਚ ਬੈਠਣ ਵਾਲੇ ਦੀਪਕ ਦੀ ਹੋਈ ਮੌਤ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਤਿਆਰੀ ਕਰ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਦੌਸਾ ਦੇ ਨਿਵਾਸੀ ਦੀਪਕ ਨੇ ਯੂ. ਪੀ. ਐਸ. ਸੀ. (ਪ੍ਰੀਲਿਮਜ)਼ ਦੀ ਪ੍ਰੀਖਿਆ ਵੀ ਪਾਸ ਕੀਤੀ ਸੀ ਤੇ ਉਸਨੇ ਯੂ. ਪੀ. ਐਸ. ਸੀ. ਦੀ ਮੁੱਖ ਪ੍ਰੀਖਿਆ `ਚ ਬੈਠਣਾ ਸੀ।ਜਾਣਕਾਰੀ ਅਨੁਸਾਰ ਮ੍ਰਿਤਕ 11 ਸਤੰਬਰ ਤੋਂ ਲਾਪਤਾ ਵੀ ਸੀ ਦੇ ਕੋਲ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਮੈਡੀਕਲ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਦੀਪਕ, ਜਿਸ ਨੇ ਯੂਪੀਐਸਸੀ ਪ੍ਰੀਲਿਮਜ਼ ਪ੍ਰੀਖਿਆ ਪਾਸ ਕੀਤੀ ਸੀ। ਉਸ ਨੇ ਖੁਦਕੁਸ਼ੀ ਕੀਤੀ ਜਾਂ ਫਿਰ ਕਿਸੇ ਨੇ ਦੀਪਕ ਦਾ ਕਤਲ ਕੀਤਾ ਹੈ ਅਤੇ ਫਿਰ ਲਾਸ਼ ਨੂੰ ਜੰਗਲ ’ਚ ਦਰੱਖਤ ’ਤੇ ਲਟਕਾ ਦਿੱਤਾ। ਹਾਲਾਂਕਿ ਜਦੋਂ ਪੁਲਿਸ ਨੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਤਲਾਸ਼ੀ ਲਈ ਤਾਂ ਦੇਖਿਆ ਕਿ ਦੀਪਕ ਇਕੱਲਾ ਹੀ ਜੰਗਲ ਵੱਲ ਜਾ ਰਿਹਾ ਸੀ।
Punjab Bani 23 September,2024
ਬਕਾਇਆ 5 ਰੁਪਏ ਮੰਗਣ ਤੇ ਕੈਬ ਡਰਾਈਵਰ ਦੀ ਪੈਟਰੋਲ ਪੰਪ ਸੰਚਾਲਕ ਤੇ ਸਾਥੀਆਂ ਕੀਤੀ ਕੈਬ ਡਰਾਈਵਰ ਦੀ ਕੁੱਟਮਾਰ
ਬਕਾਇਆ 5 ਰੁਪਏ ਮੰਗਣ ਤੇ ਕੈਬ ਡਰਾਈਵਰ ਦੀ ਪੈਟਰੋਲ ਪੰਪ ਸੰਚਾਲਕ ਤੇ ਸਾਥੀਆਂ ਕੀਤੀ ਕੈਬ ਡਰਾਈਵਰ ਦੀ ਕੁੱਟਮਾਰ ਠਾਣੇ : ਮਹਾਰਾਸ਼ਟਰ ਦੇ ਠਾਣੇ ਜਿ਼ਲ੍ਹੇ `ਚ ਇਕ ਪੈਟਰੋਲ ਪੰਪ `ਤੇ 5 ਰੁਪਏ ਨੂੰ ਲੈ ਕੇ ਹੋਏ ਝਗੜੇ ਦੌਰਾਨ 3 ਲੋਕਾਂ ਨੇ 32 ਸਾਲ ਦੇ ਇਕ ਕੈਬ ਡਰਾਈਵਰ ਦੀ ਕੁੱਟਮਾਰ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਉਦੋਂ ਵਾਪਰੀ, ਜਦੋਂ ਇਕ ਕੈਬ ਡਰਾਈਵਰ ਆਪਣੇ ਵਾਹਨ ਵਿਚ ਤੇਲ ਭਰਵਾਉਣ ਲਈ ਭਿਵੰਡੀ ਸਥਿਤ ਇਕ ਪੈਟਰੋਲ ਪੰਪ `ਤੇ ਗਿਆ ਸੀ। ਨਿਜ਼ਾਮਪੁਰਾ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੈਬ ਡਰਾਈਵਰ ਨੇ 295 ਰੁਪਏ ਦੇ ਬਿੱਲ ਲਈ 300 ਰੁਪਏ ਦਾ ਭੁਗਤਾਨ ਕੀਤਾ ਅਤੇ ਬਾਕੀ 5 ਰੁਪਏ ਵਾਪਸ ਮੰਗੇ । ਪੁਲਸ ਮੁਤਾਬਕ ਬਕਾਇਆ ਰਕਮ ਮੰਗਣ `ਤੇ ਪੈਟਰੋਲ ਪੰਪ ਸੰਚਾਲਕ ਭੜਕ ਗਿਆ ਅਤੇ ਉੱਥੇ ਮੌਜੂਦ ਉਸ ਦੇ ਦੋ ਸਾਥੀਆਂ ਨੇ ਕੈਬ ਡਰਾਈਵਰ ਦੀ ਕੁੱਟਮਾਰ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ `ਤੇ ਪੁਲਸ ਨੇ ਐਤਵਾਰ ਨੂੰ ਦੋਸ਼ੀ ਖਿਲਾਫ ਭਾਰਤੀ ਨਿਆਂ ਸੰਹਿਤਾ ਦੀ ਧਾਰਾ 115(2) (ਜਾਣਬੁੱਝ ਕੇ ਸੱਟ ਪਹੁੰਚਾਉਣ), ਧਾਰਾ-352 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ ਕਰਨਾ) ਅਤੇ ਧਾਰਾ 351 (2) ਅਪਰਾਧਕ ਧਮਕੀ ਤਹਿਤ ਦਰਜ ਕੀਤੀ ।
Punjab Bani 23 September,2024
ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ’ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ
ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ’ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਵਿਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨਾਲ ਕਾਲਜ ਦੇ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਦੌਰਾਨ ਉਸਦੀ ਦਸਤਾਰ ਵੀ ਲੱਥ ਗਈ।
Punjab Bani 23 September,2024
ਸੰਗਰੂਰ ਜਿ਼ਲੇ ਦੇ ਪਿੰਡ ਚੀਮਾ ਵਿਖੇ ਪਿਤਾ ਪੁੱਤਰ ਨੂੰ ਗੋਲੀ ਮਾਰ ਕੇ ਹੋਇਆ ਫਰਾਰ
ਸੰਗਰੂਰ ਜਿ਼ਲੇ ਦੇ ਪਿੰਡ ਚੀਮਾ ਵਿਖੇ ਪਿਤਾ ਪੁੱਤਰ ਨੂੰ ਗੋਲੀ ਮਾਰ ਕੇ ਹੋਇਆ ਫਰਾਰ ਸੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ `ਚ ਪਿੰਡ ਚੀਮਾ ਵਿਖੇ ਇੱਕ ਪਿਓ ਵੱਲੋਂ ਆਪਣੇ ਮੁੰਡੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਕਿ ਹਮਲੇ ਵਿੱਚ ਮਾਂ-ਧੀ ਵਾਲ-ਵਾਲ ਬਚ ਗਈਆਂ। ਘਟਨਾ ਤੋਂ ਬਾਅਦ ਪਿਓ ਗੋਪਾਲ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ ਦੇ ਚਲਦਿਆਂ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਥਾਣਾ ਮੁਖੀ ਚੀਮਾਂ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ ਪਰਮਜੀਤ ਕੌਰ ਨੇ ਦੱਸਿਆ ਕਿ ਅਮਨਦੀਪ ਸਿੰਘ ਦੇ ਪਿਓ ਗੋਪਾਲ ਸਿੰਘ ਜੋ ਫੌਜ `ਚੋਂ ਰਿਟਾਇਰ ਸੀ ਪ੍ਰਾਈਵੇਟ ਤੌਰ `ਤੇ ਕੰਮ ਕਰਦਾ ਸੀ, ਜਿਸ ਦੇ ਕਿਸੇ ਹੋਰ ਔਰਤ ਨਾਲ ਨਜਾਇਜ਼ ਸਬੰਧ ਹੋਣ ਕਾਰਨ ਘਰ ਦੇ ਵਿੱਚ ਕਲੇਸ਼ ਰਹਿੰਦਾ ਸੀ। ਇਨ੍ਹਾਂ ਨਾਜਾਇਜ਼ ਸਬੰਧਾਂ ਦੀ ਵਜ੍ਹਾ ਕਰਕੇ ਕਲੇਸ਼ ਕਾਰਨ ਬੀਤੀ ਰਾਤ ਘਰ `ਚ ਵਿਵਾਦ ਹੋਇਆ ਤਾਂ ਗੋਪਾਲ ਸਿੰਘ ਨੇ 11 ਵਜੇ ਦੇ ਕਰੀਬ ਮੁੰਡੇ ਅਮਨਦੀਪ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ।ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਦੇ ਵਿੱਚ ਗੋਪਾਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।ਪੁਲਸ ਨੇ ਸਥਾਨਕ ਹਸਪਤਾਲ ਚ ਲਾਸ਼ ਦਾ ਪੋਸਟਮਾਰਟਮ ਕਰਵਾ ਕਾਰਵਾਈ ਸ਼ੁਰੂ ਕਰ ਦਿੱਤੀ।
Punjab Bani 23 September,2024
ਬਠਿੰਡਾ `ਚ ਕਿਰਾਏ ਦੇ ਮਕਾਨ `ਚ ਦੇਹ ਵਪਾਰ ਦਾ ਧੰਦਾ, ਚਾਰ ਜੋੜਿਆ ਨੂੰ ਸ਼ੱਕੀ ਹਾਲਤ `ਚ ਕੀਤਾ ਕਾਬੂ
ਬਠਿੰਡਾ `ਚ ਕਿਰਾਏ ਦੇ ਮਕਾਨ `ਚ ਦੇਹ ਵਪਾਰ ਦਾ ਧੰਦਾ, ਚਾਰ ਜੋੜਿਆ ਨੂੰ ਸ਼ੱਕੀ ਹਾਲਤ `ਚ ਕੀਤਾ ਕਾਬੂ ਬਠਿੰਡਾ : ਪੰਜਾਬ ਦੇ ਬਠਿੰਡਾ ਦੇ ਥਾਣਾ ਨੇਹੀਆਂਵਾਲਾ ਦੀ ਪੁਲਸ ਨੇ ਗੋਨਿਆਣਾ ਰੋਡ `ਤੇ ਸਥਿਤ ਇਕ ਘਰ `ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ `ਤੇ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਟੀਮ ਨੇ ਚਾਰ ਮਹਿਲਾਵਾਂ ਅਤੇ ਚਾਰ ਪੁਰਸ਼ਾਂ ਅਤੇ ਇੱਕ ਕੋਠੀ ਦੇ ਮੈਨੇਜਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਹਾਲਾਂਕਿ ਪੁਲਸ ਨੇ ਪੁੱਛਗਿੱਛ ਕਰਨ ਤੋਂ ਬਾਅਦ ਮਹਿਲਾਵਾਂ ਨੂੰ ਛੱਡ ਦਿੱਤਾ, ਜਦਕਿ ਮਕਾਨ ਕਿਰਾਏ `ਤੇ ਲੈ ਕੇ ਹੋਟਲ ਬਣਾ ਕੇ ਚਲਾਉਣ ਵਾਲੇ ਵਿਅਕਤੀ ਸਮੇਤ ਕੁੱਲ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਨੇਹੀਆਂਵਾਲਾ ਥਾਣੇ ਦੇ ਐਸਐਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਪੁਲੀਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਠਿੰਡਾ-ਗੋਨਿਆਣਾ ਰੋਡ ’ਤੇ ਹਨੂੰਮਾਨ ਮੰਦਰ ਨੇੜੇ ਇੱਕ ਵੱਡੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਬਲਰਾਜ ਸਿੰਘ ਉਰਫ ਰਾਜਾ ਵਾਸੀ ਗੋਨਿਆਣਾ ਮੰਡੀ ਨੇ ਉਕਤ ਮਕਾਨ ਕਿਰਾਏ `ਤੇ ਲਿਆ ਹੋਇਆ ਹੈ ਅਤੇ ਗੋਨਿਆਣਾ ਮੰਡੀ ਦੇ ਰਹਿਣ ਵਾਲੇ ਚਰਨਜੀਤ ਸਿੰਘ ਨੂੰ ਇਸ ਦਾ ਮੈਨੇਜਰ ਰੱਖਿਆ ਹੋਇਆ ਹੈ, ਜੋ ਬਾਹਰੋਂ ਮਹਿਲਾਵਾਂ ਨੂੰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਦਾ ਹੈ। ਨੌਜਵਾਨ ਮਰਦਾਂ ਅਤੇ ਔਰਤਾਂ ਨੂੰ ਘੰਟੇ ਦੇ ਹਿਸਾਬ ਨਾਲ ਕਮਰੇ ਵੀ ਕਿਰਾਏ `ਤੇ ਦਿੱਤੇ ਜਾਂਦੇ ਹਨ। ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ `ਤੇ ਪੁਲਸ ਟੀਮ ਨੇ ਮੌਕੇ `ਤੇ ਛਾਪਾ ਮਾਰ ਕੇ ਚਾਰ ਜੋੜੇ ਸ਼ੱਕੀ ਹਾਲਤ `ਚ ਕਾਬੂ ਕੀਤੇ, ਜਦਕਿ ਇਕ ਮੈਨੇਜਰ ਚਰਨਜੀਤ ਸਿੰਘ ਵੀ ਮੌਕੇ `ਤੇ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਮਹਿਲਾਵਾਂ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਛੱਡ ਦਿੱਤਾ ਹੈ, ਜਦਕਿ ਮੌਕੇ `ਤੇ ਫੜੇ ਗਏ ਮੈਨੇਜਰ ਚਰਨਜੀਤ ਸਿੰਘ, ਬਲਜਿੰਦਰ ਸਿੰਘ, ਬਚਨ ਸਿੰਘ, ਸੋਹਣ ਸਿੰਘ ਅਤੇ ਰੇਸ਼ਮ ਸਿੰਘ ਅਤੇ ਬਲਰਾਜ ਸਿੰਘ, ਜਿਨ੍ਹਾਂ ਨੂੰ ਕਾਬੂ ਕਰ ਲਿਆ, ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ । ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ।
Punjab Bani 22 September,2024
ਗੰਨਮੈਨ ਦੀ ਪਿਸਤੌਲ ਖੋਹ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ
ਗੰਨਮੈਨ ਦੀ ਪਿਸਤੌਲ ਖੋਹ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਨੌਜਵਾਨ ਨੇ ਖੁਦ ਨੂੰ ਗੰਨਮੈਨ ਦੀ ਬੰਦੂਕ ਖੋਹ ਕੇ ਗੋਲੀ ਮਾਰ ਲਈ, ਜਿਸ ਕਾਰਨ ਜ਼ਖ਼ਮੀ ਨੌਜਵਾਨ ਨੂੰ ਜਦੋਂ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਪੁਲਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਨਾਲ ਨਾਲ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵੀ. ਆਈ. ਪੀਜ਼ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ ਦੇ ਨਾਲ ਗੰਨਮੈਨ ਵੀ ਮੌਜੂਦ ਸਨ ਤੇ ਵੀ. ਆਈ. ਪੀ. ਜਦੋਂ ਮੱਥਾ ਟੇਕਣ ਲਈ ਸ਼੍ਰੀ ਦਰਬਾਰ ਸਾਹਿਬ ਅੰਦਰ ਚਲੇ ਗਏ ਅਤੇ ਗੰਨਮੈਨ ਬਾਹਰ ਗਲਿਆਰੇ ਦੇ ਨੇੜੇ ਹੀ ਰਹੇ ਤਾਂ ਇਸੇ ਦੌਰਾਨ ਜੋੜਾ ਘਰ ਵੱਲੋਂ ਇਕ ਪ੍ਰਵਾਸੀ ਨੌਜਵਾਨ ਦੌੜ ਕੇ ਆਇਆ ਜਿਸ ਨੇ ਗੰਨਮੈਨ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ।ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਵੀ ਭੱਜ ਗਏ ਪਰ ਉਦੋਂ ਤੱਕ ਨੌਜਵਾਨ ਉਥੇ ਹੀ ਡਿੱਗ ਚੁੱਕਾ ਸੀ। ਨੌਜਵਾਨ ਦੇ ਸਿਰ `ਤੇ ਗੋਲੀ ਲੱਗੀ ਹੈ, ਇਸ ਦੇ ਨਾਲ ਹੀ ਮੌਕੇ `ਤੇ ਪੁੱਜੀ ਪੁਲਸ ਨੇ ਉਸ ਨੂੰ ਗੰਭੀਰ ਹਾਲਤ `ਚ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ `ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨ ਦੀ ਪਛਾਣ ਵੀ ਕੀਤੀ ਜਾ ਰਹੀ ਹੈ।
Punjab Bani 22 September,2024
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ - ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹਵਾਲਾ ਰੂਟ ਰਾਹੀਂ ਪਾਕਿ-ਅਧਾਰਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ -ਗ੍ਰਿਫਤਾਰ ਕੀਤੇ ਗਏ ਦੋਸ਼ੀ ਲਵਪ੍ਰੀਤ ਸਿੰਘ ਨੇ ਆਪਣੀ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥ ਲੁਕਾਉਣ ਲਈ ਆਪਣੇ ਘਰ ’ਚ ਬਣਾਈ ਸੀ ਲੁਕਵੀਂ ਅਲਮਾਰੀ: ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਦੋਸ਼ੀ ਵਿਅਕਤੀ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ । ਉਨ੍ਹਾਂ ਦੱਸਿਆ ਕਿ ਇਹਨਾਂ ਜਾਂਚ ਕਾਰਵਾਈਆਂ ਨੂੰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਸੁਚੱਜੇ ਢੰਗ ਨਾਲ ਅੰਜਾਮ ਦਿੱੱਤਾ ਗਿਆ ਹੈ, ਜੋ ਕਿ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਏ.ਐਨ.ਟੀ.ਐਫ. ਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ। ਪੁਲਿਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ। ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰ. 147 ਮਿਤੀ 20-09-2024 ਨੂੰ ਦਰਜ ਕੀਤੀ ਗਈ ਹੈ।
Punjab Bani 21 September,2024
ਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰ
ਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰ ਕੈਨੇਡਾ : ਵਿਦੇਸ਼ੀ ਕੈਨੇਡਾ ਦੇ ਬਰੈਂਪਟਨ ਦੇ ਸ਼ਹਿਰ ਓਨਟਾਰੀਓ ਦੀ ਰਹਿਣ ਵਾਲੀ ਇੱਕ 18 ਸਾਲਾ ਔਰਤ ਨੂੰ ਵੀਰਵਾਰ ਨੂੰ ਕਥਿਤ ਤੌਰ `ਤੇ ਪੋਰਸ਼ ਕਾਰ ਚੋਰੀ ਕਰਨ ਅਤੇ ਫਿਰ ਸੰਭਾਵੀ ਖਰੀਦਦਾਰ ਬਣ ਕੇ ਉਸ ਦੇ ਮਾਲਕ ਨੂੰ ਦਰੜਨ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਬਰੈਂਪਟਨ ਦੇ ਵਿਅਕਤੀ `ਤੇ ਪੋਰਸ਼ ਦੀ ਚੋਰੀ ਨਾਲ ਸਬੰਧਤ ਚਾਰ ਅਪਰਾਧਾਂ ਦਾ ਇਲਜ਼ਾਮ ਲਗਾਇਆ ਗਿਆ ਹੈ, ਜਿਸ ਵਿਚ ਖਤਰਨਾਕ ਡਰਾਈਵਿੰਗ ਜਿਸ ਨਾਲ ਸਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ, ਵਾਹਨ ਚੋਰੀ ਕਰਨਾ ਅਤੇ ਹਾਦਸੇ ਵਾਲੀ ਥਾਂ ਤੋਂ ਭੱਜਣਾ ਅਤੇ ਬਿਨਾਂ ਲਾਇਸੈਂਸ ਦੇ ਡਰਾਈਵਿੰਗ ਕਰਨਾ ਸ਼ਾਮਲ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਬਦਸ਼ਾ `ਬਹੁਤ ਸਾਰੀਆਂ ਜਾਂਚਾਂ ਨਾਲ ਜੁੜਿਆ ਹੋਇਆ ਹੈ` ਅਤੇ ਵੱਖਰੀ ਜਾਂਚ ਦੇ ਸਬੰਧ ਵਿੱਚ ਹੋਰ ਜੀਟੀਏ ਪੁਲਿਸ ਵੱਲੋਂ ਵੀ ਉਸ ਦੀ ਮੰਗ ਕੀਤੀ ਜਾ ਰਹੀ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਪਾਰਟ-ਟਾਈਮ ਬੇਬੀਸਿਟਰ ਵਜੋਂ ਕੰਮ ਕਰਦਾ ਹੈ ਅਤੇ ਉਸਨੇ ਇੱਕ ਔਨਲਾਈਨ ਪ੍ਰੋਫਾਈਲ `ਤੇ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ, ਇਹ ਦਾਅਵਾ ਕਰਦੇ ਹੋਏ ਕਿ ਉਹ ਕਿਸੇ ਵੀ ਪਰਿਵਾਰ ਲਈ ਇੱਕ ਵਧੀਆ ਮੈਂਬਰ ਹੋਵੇਗੀ।ਹੈਰਾਨ ਕਰਨ ਵਾਲੀ ਸੁਰੱਖਿਆ ਫੁਟੇਜ ਉਸ ਪਲ ਨੂੰ ਕੈਪਚਰ ਕਰਦੀ ਹੈ ਜਦੋਂ ਮਹਿਲਾ ਆਪਣੀ ਐਸਯੂਵੀ ਦਾ ਇਸ਼ਤਿਹਾਰ ਦੇਣ ਲਈ ਪੀੜਤ ਦੇ ਘਰ ਪਹੁੰਚੀ ਅਤੇ ਪੋਰਸ਼ ਮਾਲਕ ਦੇ ਉੱਪਰੋਂ ਕਾਰ ਭਜਾ ਕੇ ਲੈ ਗਈ। ਪੀਆਰਪੀ ਨੇ ਕਿਹਾ ਕਿ ਉਸ `ਤੇ ਪਹਿਲਾਂ ਪੀਲ ਵਿੱਚ ਧੋਖਾਧੜੀ ਨਾਲ ਸਬੰਧਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ ਅਤੇ ਗ੍ਰੇਟਰ ਟੋਰਾਂਟੋ ਖੇਤਰ ਦੀਆਂ ਹੋਰ ਪੁਲਿਸ ਏਜੰਸੀਆਂ ਵੱਲੋਂ ਵੱਖਰੀਆਂ ਜਾਂਚਾਂ ਵਿੱਚ ਉਸਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਉਹ ਇੱਕ ਸਾਥੀ ਦੇ ਨਾਲ ਸੀ ਜੋ ਇੱਕ ਵੱਖਰੇ ਵਾਹਨ ਵਿੱਚ ਉਡੀਕ ਕਰ ਰਿਹਾ ਸੀ, ਜਿਸ ਨੂੰ ਨਿਗਰਾਨੀ ਫੁਟੇਜ `ਤੇ ਫੜਿਆ ਗਿਆ ਸੀ।
Punjab Bani 21 September,2024
ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ `ਚ ਚੱਲੀ ਗੋਲੀ , ਇੱਕ ਕਿਸਾਨ ਦਾ ਕਤਲ
ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ `ਚ ਚੱਲੀ ਗੋਲੀ , ਇੱਕ ਕਿਸਾਨ ਦਾ ਕਤਲ - ਮਾਮੂਲੀ ਵਿਵਾਦ ਨੇ ਧਾਰਿਆ ਹਿੰਸਕ ਰੂਪ, ਚੱਲੀਆਂ ਤਾਬੜ ਤੋੜ ਗੋਲੀਆਂ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਸਰੂਪਵਾਲ ਚ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ। ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ ਤਾਂ ਉਸ ਦੇ ਗਵਾਂਡੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈਕੇ ਮਾਮੂਲੀ ਵਿਆਦ ਹੋ ਗਿਆ। ਜਿਸ ਤੋਂ ਬਾਅਦ ਸਾਬਕਾ ਫੌਜੀ ਤਰਸੇਮ ਸਿੰਘ ਨੇ ਆਪਣੇ ਰਿਲਵਰ ਨਾਲ ਮਲਕੀਤ ਸਿੰਘ ਤੇ ਅੰਨੇਵਾਹ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ ਐੱਸ ਪੀ ਵਿਪਨ ਕੁਮਾਰ ਅਤੇ ਥਾਣਾ ਕਬੀਰਪੁਰ ਦੀ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਮਲਕੀਤ ਸਿੰਘ ਦੇ ਪਰਿਵਾਰ ਨੇ ਦੋਸ਼ੀ ਤਰਸੇਮ ਸਿੰਘ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਦੋਸ਼ੀ ਤਰਸੇਮ ਸਿੰਘ ਨੇ ਕਬੂਲ ਕੀਤਾ ਕਿ ਉਸ ਨੂੰ ਇਸ ਘਟਨਾ ਦਾ ਪਛਤਾਵਾ ਹੈ ਅਤੇ ਉਸਨੇ ਮਲਕੀਤ ਸਿੰਘ ਤੇ ਆਤਮ ਰੱਖਿਆ ਕਰਨ ਲਈ ਗੋਲੀ ਚਲਾਈ ਹੈ ਅਤੇ ਉਸਨੇ ਆਪਣਾ ਇਹ ਕਹਿ ਕੇ ਗੁਨਾ ਕਬੂਲ ਕੀਤਾ ਕਿ ਮੈਨੂੰ ਪਛਤਾਵਾ ਹੈ।
Punjab Bani 21 September,2024
ਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤ
ਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਏਕਤਾ ਨਗਰ ਦਾ ਵਸਨੀਕ ਅਰਸ਼ ਕੁਮਾਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਨੂੰ ਪਿਆਰਾ ਹੋ ਗਿਆ। ਪੁਲਸ ਨੇ ਪਿਤਾ ਦੇ ਬਿਆਨਾਂ `ਤੇ ਮ੍ਰਿਤਕ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਟੇਲਰ ਦਾ ਕੰਮ ਸਿੱਖਣ ਵਾਲਾ ਇਹ ਨੌਜਵਾਨ 16 ਸਤੰਬਰ ਨੂੰ ਭੇਦ ਭਰੇ ਹਾਲਾਤਾਂ ਦੇ ਵਿੱਚ ਅਲੀਪੁਰ ਨੇੜੇ ਪਾਇਆ ਗਿਆ ਸੀ, ਜਿਸ ਤੋਂ ਬਾਅਦ ਜਦੋਂ ਪਰਿਵਾਰ ਨੇ ਪੁਲਸ ਦੇ ਕੋਲ ਸ਼ਿਕਾਇਤ ਕੀਤੀ ਗਈ ਤਾਂ ਜਾਂਚ ਵਿੱਚ ਇਸ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਸਾਹਮਣੇ ਆਇਆ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਲਿਖਾਏ ਬਿਆਨਾਂ ਦੇ ਆਧਾਰ `ਤੇ ਉੱਪਰ ਇਸ ਮ੍ਰਿਤਕ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ ਕਰਵਾਉਣ ਵਾਲੇ ਉਸਦੇ ਦੋਸਤਾਂ ਨੂੰ ਕਾਬੂ ਕੀਤਾ ਹੈ।ਮ੍ਰਿਤਕ ਦੇ ਪਿਤਾ ਗੁਰਦਿਆਲ ਸਿੰਘ ਦੇ ਮੁਤਾਬਕ ਉਸਦਾ ਲੜਕਾ ਟੇਲਰਿੰਗ ਦਾ ਕੰਮ ਕਰਦਾ ਸੀ ਅਤੇ 15 ਸਤੰਬਰ ਨੂੰ ਉਸਦਾ ਲੜਕਾ ਜਦੋਂ ਘਰੋਂ ਨਿਕਲਿਆ ਤਾਂ ਵਾਪਸ ਨਹੀਂ ਮੁੜਿਆ। ਅਗਲੇ ਦਿਨ ਜਦੋਂ ਸਵੇਰ ਮ੍ਰਿਤਕ ਅਰਸ਼ ਕੁਮਾਰ ਦੀ ਡੈਡ ਬਾਡੀ ਅਲੀਪੁਰ ਨੇੜਿਓਂ ਮਿਲੀ ਸੀ।ਪੁਲਸ ਵੱਲੋਂ ਜਾਂਚ `ਚ ਅਰਸ਼ ਕੁਮਾਰ ਦੇ ਦੋਸਤਾਂ ਵਰੁਣ ਵਾਸੀ ਏਕਤਾ ਨਗਰ ਅਤੇ ਅੰਕੁਰ ਵਾਸੀ ਰਣਜੀਤ ਨਗਰ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ 15 ਸਤੰਬਰ ਦੀ ਰਾਤ ਨੂੰ ਨਸ਼ੇ ਦੀ ਓਵਰਡੋਜ ਦੀ ਕਾਰਨ ਅਰਸ਼ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਨੇ ਡੈਡ ਬਾਡੀ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਦੇ ਨਾਲ ਅਲੀਪੁਰ ਦੇ ਕੋਲ ਸਵੇਰੇ 4 ਵਜੇ ਸੁੱਟ ਦਿੱਤਾ ਗਿਆ ਸੀ। ਫਿਲਹਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ ।
Punjab Bani 21 September,2024
ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ
ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ ਯਮੁਨਾਨਗਰ : ਭਾਰਤ ਦੇ ਸ਼ਹਿਰ ਯਮੁਨਾਨਗਰ ਦੇ ਛਛਰੌਲੀ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਪੀੜਤਾ ਸ਼ੁੱਕਰਵਾਰ ਸ਼ਾਮ ਨੂੰ ਘਰ ਦੇ ਬਾਹਰ ਖੇਡਦੀ ਹੋਈ ਲਾਪਤਾ ਹੋ ਗਈ ਸੀ । ਸਥਾਨਕ ਲੋਕਾਂ ਨੂੰ ਸ਼ੱਕ ਹੈ ਕਿ ਲੜਕੀ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਜਿਣਸੀ ਸ਼ੋਸ਼ਣ ਤੋਂ ਬਾਅਦ ਮਾਰ ਦਿੱਤਾ ਹੈ । ਯਮੁਨਾਨਗਰ ਦੇ ਪੁਲਿਸ ਸੁਪਰਡੈਂਟ ਗੰਗਾ ਰਾਮ ਪੁਨੀਆ ਨੇ ਟ੍ਰਿਬਿਊਨ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਇੱਕ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ । ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਕੁਝ ਘੰਟਿਆਂ ਬਾਅਦ ਗੰਨੇ ਦੇ ਖੇਤ ਵਿੱਚ ਪਈ ਮਿਲੀ। ਪੂਨੀਆ ਨੇ ਕਿਹਾ ਕਿ ਪਹਿਲੀ ਨਜ਼ਰੇ ਜਾਪਦਾ ਹੈ ਕਿ ਲੜਕੀ ਦਾ ਕਤਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਉਸ ਦਾ ਜਿਨਸੀ ਸ਼ੋਸ਼ਣ ਬਾਰੇ ਪੋਸਟਮਾਰਟਮ ਜਾਂਚ ਤੋਂ ਬਾਅਦ ਪਤਾ ਲੱਗ ਸਕੇਗਾ, ਉਨ੍ਹਾਂ ਕਿਹਾ ਕਿ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਜਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਅਜਿਹਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਬੂਰੀਆ ਕਸਬੇ ‘ਚ 7 ਸਾਲਾ ਬੱਚੀ ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ ਜਨਾਹ ਕਰਕੇ ਕਤਲ ਕਰ ਦਿੱਤਾ ਸੀ। ਉਸਦੀ ਲਾਸ਼ 19 ਸਤੰਬਰ ਨੂੰ ਕਸਬੇ ਦੇ ਬਾਹਰਵਾਰ ਇੱਕ ਅੰਬਾਂ ਦੇ ਬਾਗ ਵਿੱਚ ਪਈ ਮਿਲੀ ਸੀ। ਇਸ ਮਾਮਲੇ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ।
Punjab Bani 21 September,2024
ਮਥੁੁਰਾ ਵਿਚ ਚਲਦੀ ਕਾਰ ਵਿਚ ਲੜਕੀ ਨੂੰ ਅਗਵਾ ਕਰਕੇ ਤਿੰਨ ਨੌਜਵਾਨਾ ਨਸ਼ੀਲੀ ਵਸਤੂ ਪਿਆ ਕੇ ਕੀਤੀ ਗੈਂਗਰੇਪ
ਮਥੁੁਰਾ ਵਿਚ ਚਲਦੀ ਕਾਰ ਵਿਚ ਲੜਕੀ ਨੂੰ ਅਗਵਾ ਕਰਕੇ ਤਿੰਨ ਨੌਜਵਾਨਾ ਨਸ਼ੀਲੀ ਵਸਤੂ ਪਿਆ ਕੇ ਕੀਤੀ ਗੈਂਗਰੇਪ ਮਥੁਰਾ : ਭਾਰਤ ਦੇਸ਼ ਦੇ ਮਥੁਰਾ ਸ਼ਹਿਰ ਦੇ ਛਾਤਾ ਥਾਣਾ ਖੇਤਰ ਦੇ ਬਰਸਾਨਾ ਚੌਂਕ ਤੇ ਇਕ ਨਾਬਾਲਗ ਲੜਕੀ ਦਾ ਕੁੱਝ ਨੌਜਵਾਨਾਂ ਨੇ ਚਲਦੀ ਕਾਰ ਵਿਚ ਅਗਵਾ ਕਰਕੇ ਤੇ ਕੁੱਝ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਰੇਪ ਕਰਨ ਵਾਲਿਆਂ ਵਲੋਂ ਅਗਵਾ ਕਰਕੇ ਰੇਪ ਕਰਨ ਤੋਂ 7 ਘੰਟਿਆਂ ਬਾਅਦ ਲੜਕੀ ਨੂੰ ਸੁੱਟ ਦਿੱਤਾ ਗਿਆ ਅਤੇ ਖੁਦ ਫਰਾਰ ਹੋ ਗਏ। ਪੁਲਸ ਵਲੋਂ ਲੜਕੀ ਦਾ ਮੈਡੀਕਲ ਕਰਵਾ ਕੇ ਗੈਂਗਰੇਪ ਕਰਨ ਵਾਲੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਐਸ. ਪੀ. (ਦਿਹਾਤੀ) ਤ੍ਰਿਗੁਣ ਨੇ ਦੱਸਿਆ ਕਿ ਲੜਕੀ ਦੇ ਪਿਤਾ ਵਲੋਂ ਦਿੱਤੀ ਗਈ ਸਿ਼ਕਾਇਤ ਵਿਚ ਦੱਸਿਆ ਗਿਆ ਹੈ ਕਿ ਲੜਕੀ ਜਦੋਂ ਦੁਪਹਿਰ ਨੂੰ ਗੁਆਂਢ ਵਿਚ ਬਣੀ ਦੁਕਾਨ ਤੋਂ ਕੁੱਝ ਲੈਣ ਗਈ ਸੀ ਤਾਂ ਉਥੇ ਮੌਜੂਦ ਨੌਜਵਾਨਾਂ ਨੇ ਪਾਣੀ ਦੀ ਬੋਤਲ ਵਿਚ ਹੀ ਕੁੱਝ ਨਸ਼ੀਲਾ ਪਦਾਰਥ ਪਿਲਾ ਦਿੱਤਾ ਤੇ ਫਿਰ ਅਗਵਾ ਕਰਕੇ ਲੈ ਗਏ। ਲੜਕੀ ਦੀ ਬੇਹੋਸ਼ੀ ਵਾਲੀ ਹਾਲਤ ਵਿਚ ਉਨ੍ਹਾਂ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿਚ ਸੁੱਟ ਕੇ ਫਰਾਰ ਹੋ ਗਏ। ਉਕਤ ਘਟਨਾਕ੍ਰਮ ਤੋਂ ਬਾਅਦ ਜਦੋਂ ਲੜਕੀ ਹੋਸ਼ ਵਿਚ ਆਈ ਤਾਂ ਖੁਦ ਘਰ ਪਹੁੰਚੀ ਅਤੇ ਸਾਰੀ ਹੱਢ ਬੀਤੀ ਦੱਸੀ। ਪੀੜਤ ਲੜਕੀ ਨੇ ਆਪਣੀ ਮਾਂ ਨੂੰ ਜਦੋਂ ਪੇਟ ਵਿਚ ਦਰਦ ਦੀ ਸਿ਼ਕਾਇਤ ਕੀਤੀ ਤਾਂ ਲੜਕੀ ਦੀ ਹਸਪਤਾਲ ਲਿਜਾ ਕੇ ਜਾਂਚ ਕਰਵਾਈ, ਜਿਸ ਤੇ ਡਾਕਟਰ ਵਲੋਂ ਲੜਕੀ ਨਾਲ ਰੇਪ ਦੀ ਪੁਸ਼ਟੀ ਹੋਈ। ਜਿਸ ਤੇ ਲੜਕੀ ਦੇ ਪਿਤਾ ਨੇ ਪੁਲਸ ਕੋਲ ਸਿ਼ਕਾਇਤ ਦਰਜ ਕਰਵਾਈ, ਜਿਸ ਤੇ ਪੁਲਸ ਨੇ ਧਾਰਾ 138 376 ਡੀ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਜਣਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਏ ਜਾਣ ਤੋਂ ਬਾਅਦ ਮੈਜਿਸਟ੍ਰੇਟ ਦੇ ਸਾਹਮਣੇ ਬਿਆਨ ਦਰਜ ਕਰਵਾਏ ਜਾਣਗੇ।
Punjab Bani 21 September,2024
ਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ
ਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ ਲੰਡਨ : ਵਿਦੇਸ਼ੀ ਧਰਤੀ ਯੂਨਾਈਟਿਡ ਕਿੰਗਡਮ ਦੇ ਸ਼ਹਿਰ ਲੰਡਨ ਦੀ ਇਕ ਅਦਾਲਤ ਨੇ ਬਰਮਿੰਘਮ ਵਾਸੀ 55 ਸਾਲਾ ਰਾਜਬਿੰਦਰ ਕੌਰ ਨੂੰ ਇੱਕ ਚੈਰਿਟੀ ਤੋਂ ਪੈਸੇ ਚੋਰੀ ਕਰਨ ਅਤੇ ਫਿਰ ਆਪਣੇ ਭਰਾ ਦੀ ਮਦਦ ਨਾਲ ਇਸ ਨੂੰ ਲੁਕਾਉਣ ਦੀ ਕੋਸਿ਼ਸ਼ ਕਰਨ ਦਾ ਦੋਸ਼ੀ ਪਾਏ ਜਾਣ ਤੇ ਦੋਸ਼ੀ ਠਹਿਰਾਇਆ ਹੈ । ਪੁਲਸ ਨੇ ਦੱਸਿਆ ਕਿ ਬਰਮਿੰਘਮ ਦੀ ਰਹਿਣ ਵਾਲੀ 55 ਸਾਲਾ ਰਾਜਬਿੰਦਰ ਕੌਰ ਨੇ 2016 ਵਿੱਚ ਸਿੱਖ ਯੂਥ ਯੂ.ਕੇ ਦੀ ਸਥਾਪਨਾ ਕੀਤੀ ਅਤੇ ਨਿੱਜੀ ਕਰਜਿ਼ਆਂ ਦੀ ਅਦਾਇਗੀ ਕਰਨ ਲਈ ਇਸ ਤੋਂ ਪੈਸੇ ਲਏ, ਨਾਲ ਹੀ ਪਰਿਵਾਰਕ ਮੈਂਬਰਾਂ ਸਮੇਤ ਹੋਰਾਂ ਨੂੰ ਪੈਸੇ ਭੇਜੇ।ਉਸ ਨੂੰ ਬਰਮਿੰਘਮ ਕ੍ਰਾਊਨ ਕੋਰਟ ਵਿੱਚ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ। ਕੌਰ ਨੂੰ ਵੀ ਜਾਣਬੁੱਝ ਕੇ ਜਾਂ ਲਾਪਰਵਾਹੀ ਨਾਲ ਚੈਰਿਟੀ ਕਮਿਸ਼ਨ ਨੂੰ ਗ਼ਲਤ ਜਾਂ ਗੁੰਮਰਾਹਕੁੰਨ ਜਾਣਕਾਰੀ ਪ੍ਰਦਾਨ ਕਰਨ ਲਈ ਦੋਸ਼ੀ ਪਾਇਆ ਗਿਆ, ਜਿਵੇਂ ਕਿ ਉਸਦਾ ਭਰਾ ਕਲਦੀਪ ਸਿੰਘ ਲੇਹਲ (43) ਸੀ। ਮੁਕੱਦਮੇ ਵਿੱਚ ਸੁਣਿਆ ਗਿਆ ਕਿ ਕਿਵੇਂ ਜੋੜੀ ਨੇ ਚੈਰਿਟੀ ਸਥਾਪਤ ਕਰਨ ਲਈ ਅਰਜ਼ੀ ਦਿੱਤੀ, ਪਰ ਚੈਰਿਟੀ ਕਮਿਸ਼ਨ ਨੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਇਸਨੂੰ ਬੰਦ ਕਰ ਦਿੱਤਾ । ਇਸ ਦੇ ਬਾਵਜੂਦ, ਵੈਸਟ ਮਿਡਲੈਂਡਜ਼ ਪੁਲਸ ਨੇ ਕਿਹਾ ਕਿ ਸਿੱਖ ਯੂਥ ਯੂ.ਕੇ ਨੇ ਦਾਨ ਇਕੱਠਾ ਕੀਤਾ, ਜਿਸ ਨੂੰ ਬਾ੍ਅਦ ਵਿਚ ਕੌਰ ਦੁਆਰਾ ਕਢਵਾ ਲਿਆ ਗਿਆ, ਜੋ ਕਿ ਇੱਕ ਸਾਬਕਾ ਬੈਂਕ ਕਰਮਚਾਰੀ ਸੀ । ਪੁਲਸ ਨੇ ਦੱਸਿਆ ਕਿ ਉਸ ਕੋਲ 50 ਤੋਂ ਵੱਧ ਨਿੱਜੀ ਬੈਂਕ ਖਾਤੇ ਹਨ ਤਾਂ ਜੋ ਚੋਰੀ ਕੀਤੇ ਪੈਸਿਆਂ ਦੇ ਪ੍ਰਵਾਹ ਨੂੰ ਜਿੰਨਾ ਸੰਭਵ ਹੋ ਸਕੇ ਗੁੰਝਲਦਾਰ ਬਣਾਇਆ ਜਾ ਸਕੇ । ਸੁਪਰਡੈਂਟ ਐਨੀ ਮਿਲਰ ਨੇ ਦੱਸਿਆ ਕਿ ਹੈਮਸਟੇਡ ਰੋਡ ਦੀ ਕੌਰ ਨੇ ਆਪਣੇ ਆਪ ਨੂੰ ਵਿੱਤੀ ਤੌਰ `ਤੇ ਭੋਲਾ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ । ਮਿਲਰ ਨੇ ਦੱਸਿਆ ਕਿ ਸਧਾਰਨ ਸ਼ਬਦਾਂ ਵਿੱਚ ਕੌਰ ਵੱਡੀ ਮਾਤਰਾ ਵਿੱਚ ਪੈਸੇ ਚੋਰੀ ਕਰ ਰਹੀ ਸੀ ਜੋ ਸਥਾਨਕ ਲੋਕਾਂ ਦੁਆਰਾ ਚੰਗੇ ਕਾਰਨਾਂ ਲਈ ਦਾਨ ਕੀਤੀ ਗਈ ਸੀ। ਕੌਰ ਅਤੇ ਲਹਿਲ ਨੂੰ 21 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।
Punjab Bani 21 September,2024
ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ
ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ ਚੰਡੀਗੜ੍ਹ : ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਨੂੰ ਮੱਛੀ ਪਾਲਣ ਵਿਭਾਗ ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਤੇ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਉਸਦੀ ਗ੍ਰਿਫਤਾਰੀ ਹੋਈ ਹੈ।
Punjab Bani 21 September,2024
ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ
ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ ਬਠਿੰਡਾ : ਸਟੇਟ ਬੈਂਕ ਆਫ ਇੰਡੀਆ ਦੀ ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈੱਡ ਕੈਸ਼ੀਅਰ ਵੱਲੋਂ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਕੈਸ਼ੀਅਰ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਅਮਾਨਤ ਵਿਚ ਖਿਆਨਤ ਪਾਉਣ ਤੇ ਹੇਰਾਫੇਰੀ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ। ਇਹ ਕਾਰਵਾਈ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਵਿੰਗ ਦੀ ਪੜਤਾਲੀਆ ਰਿਪੋਰਟ ਆਉਣ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ। ਈਓ ਵਿੰਗ ਦੀ ਰਿਪੋਰਟ ਮੁਤਾਬਕ ਉਕਤ ਕੈਸ਼ੀਅਰ ਬੈਂਕ ਦੇ ਖਪਤਕਾਰਾਂ ਦੇ ਜਾਅਲੀ ਦਸਤਖ਼ਤ ਕਰ ਕੇ ਉਨ੍ਹਾਂ ਦੇ ਖਾਤਿਆਂ ਵਿਚੋਂ ਪੈਸੇ ਕਢਵਾ ਲੈਂਦਾ ਸੀ। ਇਸੇ ਤਰ੍ਹਾਂ ਉਕਤ ਕੈਸ਼ੀਅਰ ਨੇ ਬੈਂਕ ਦੇ ਲਾਕਰਾਂ ਵਿਚ ਰੱਖਿਆ ਹੋਇਆ ਸੋਨਾ ਵੀ ਗ਼ਾਇਬ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਪੜਤਾਲ ਵਿਚ ਪਾਇਆ ਗਿਆ ਹੈ ਕਿ ਏਟੀਐੱਮ ਮਸ਼ੀਨ ਵਿਚ ਪਾਉਣ ਵਾਲੀ ਰਕਮ ਵਿਚ ਵੀ ਵੱਡੀ ਧਾਂਦਲੀ ਕੀਤੀ ਗਈ ਹੈ। ਇਸ ਮਾਮਲੇ ’ਚ ਗਾਹਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਅਤੇ ਸ਼ੁਰੂਆਤੀ ਜਾਂਚ ’ਚ ਹੀ ਗਾਹਕਾਂ ਦੇ ਖਾਤਿਆਂ ’ਚੋਂ ਕੁੱਲ 39 ਲੱਖ, 41 ਹਜ਼ਾਰ 400 ਰੁਪਏ ਕਢਵਾਏ ਗਏ, ਜਦਕਿ 342 ਗ੍ਰਾਮ 27 ਗ੍ਰਾਮ ਸੋਨਾ ਅਤੇ 15 ਲੱਖ ਰੁਪਏ ਏਟੀਐਮ ਮਸ਼ੀਨ ਦੀ ਰਕਮ ਵਿਚੋਂ ਅਤੇ ਬੈਂਕ ਦੇ ਏਟੀਐਮ ਵਿਚੋ 84 ਹਜ਼ਾਰ ਕਢਵਾ ਲਏ। ਖੁਰਦ ਬੁਰਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ 2 ਕਰੋੜ 65 ਲੱਖ 68 ਹਜ਼ਾਰ ਰੁਪਏ ਬਣਦੀ ਹੈ। ਇਸੇ ਤਰ੍ਹਾਂ ਕੈਸ਼ੀਅਰ ਨੇ ਸਰਕਾਰ ਅਤੇ ਗਾਹਕਾਂ ਨਾਲ 3 ਕਰੋੜ 20 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। ਮੁਲਜ਼ਮ ਅਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ ।
Punjab Bani 21 September,2024
ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ
ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਤਰਨ ਤਾਰਨ : ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ) ਅਤੇ ਪੰਜਾਬ ਪੁਲਸ ਪਾਰਟੀ ਨੇ 5 ਪੈਕਟ ਹੈਰੋਇਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ।ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ ਕਰੀਬ 2.838 ਗ੍ਰਾਮ ਦੱਸਿਆ ਜਾ ਰਿਹਾ ਹੈ। ਹੁਣ ਪੁਲਿਸ ਮੁਸ਼ਤੈਦ ਹੋ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦਰਅਸਲ ਤਰਨਤਾਰਨ ਦੇ ਇਲਾਕੇ ਦੇ ਪਿੰਡ ਡਲ ਦੇ ਖੇਤਾਂ ਵਿਚੋਂ ਇਹ ਨਸ਼ਾ ਬਰਾਮਦ ਹੋਇਆ ਹੈ।
Punjab Bani 21 September,2024
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 September,2024
ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ
ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ ਪੁਲਿਸ ਨੇ ਚੋਰਾਂ ਤੋਂ 1 ਬੂਲਟ ਮੋਟਰਸਾਈਕਲ, 3 ਮੋਬਾਇਲ ਫੋਨ, 1 ਇੰਨਵਟਰ-ਬੈਟਰਾ ਤੇ 1 ਐਲ.ਸੀ.ਡੀ ਕੀਤੀ ਬਰਾਮਦ ਘਨੌਰ : ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਤੋਂ 1 ਬੂਲਟ ਮੋਟਰਸਾਈਕਲ, 3 ਮੋਬਾਇਲ ਫੋਨ, 1 ਇੰਨਵਟਰ, ਇੱਕ ਬੈਟਰਾ ਤੇ 1 ਐਲ.ਸੀ.ਡੀ ਬਰਾਮਦ ਹੋਈ ਹੈ । ਘਨੌਰ ਪੁਲਿਸ ਵੱਲੋਂ ਐਸ ਐਸ ਪੀ ਪਟਿਆਲਾ ਡਾਕਟਰ ਨਾਨਕ ਸਿੰਘ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਯੋਗੇਸ ਸ਼ਰਮਾ ਕਪਤਾਨ ਪੁਲਿਸ ਇੰਨਵੈਸਟੀਗੇਸਨ ਅਤੇ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਦੇ ਨਿਰਦੇਸ਼ਾਂ ਅਨੁਸਾਰ ਐਸ ਆਈ ਸਾਹਿਬ ਸਿੰਘ ਵਿਰਕ ਮੁੱਖ ਅਫਸ਼ਰ ਥਾਣਾ ਘਨੌਰ ਨੇ ਮੁੱਕਦਮਾ ਨੰਬਰ 75 ਮਿਤੀ 4 ਸਤੰਬਰ 2024 ਧਾਰਾ 331(4), 305 ਬੀ ਐਨ ਐਸ ਤਹਿਤ ਥਾਣਾ ਘਨੌਰ ਵਿੱਚ ਦੋਸੀ ਸੋਨੂੰ ਪੁੱਤਰ ਗੁਲਜਾਰ ਸਿੰਘ ਵਾਸੀ ਪੰਡਤਾ ਖੇੜੀ ਅਤੇ ਵਿਸ਼ਾਲ ਉਰਫ ਬਾਲੀ ਪੁੱਤਰ ਫਕੀਰ ਚੰਦ ਵਾਸੀ ਘੁੰਮਾਣਾ ਨੂੰ ਮਿਤੀ 16-9-24 ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਇੱਕ ਬੁਲਟ ਮੋਟਰਸਾਇਕਲ ਨੰਬਰ CH 01 BC 1090 ਅਤੇ 02 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਨੇ ਚੌਕੀ ਬਹਾਦਰਗੜ੍ਹ ਦੇ ਏਰੀਆ ਵਿੱਚ ਵੀ ਕੁੱਝ ਦਿਨ ਪਹਿਲਾ 03 ਮੋਬਾਇਲ ਫੋਨ, 01 ਇੰਨਵਟਰ, 01 ਬੈਟਰਾ ਅਤੇ 01 ਐਲ.ਸੀ.ਡੀ ਚੋਰੀ ਕੀਤੇ ਸਨ । ਜਿਨ੍ਹਾਂ ਵਿੱਚੋ ਉਕਤ ਵਿਅਕਤੀਆਂ ਕੋਲੋਂ 01 ਮੋਬਾਇਲ ਫੋਨ ਬੈਟਰਾ ਇੰਨਵਟਰ ਤੇ LCD ਬ੍ਰਾਮਦ ਕੀਤੇ ਗਏ ਹਨ। ਇਸ ਤੋਂ ਇਲਵਾ ਉਪਰੋਕਤ ਵਿਅਕਤੀਆਂ ਨੇ ਪੁਲਿਸ ਕੋਲ ਮੰਨਿਆ ਹੈ ਕਿ ਇਨ੍ਹਾਂ ਨੇ ਘਨੌਰ ਬਜਾਰ ਵਿੱਚ ਲੰਘੇ ਫਰਵਰੀ ਮਹੀਨੇ ਵਿੱਚ 3 ਦੁਕਾਨਾਂ ਦੇ ਤਾਲੇ ਤੋੜ ਕੇ ਗੱਲੇ ਵਿੱਚੋਂ ਪੇਸ਼ੇ ਚੋਰੀ ਕੀਤੇ ਸੀ । ਕਾਬੂ ਕੀਤੇ ਵਿਅਕਤੀਆਂ ਨੇ ਮੰਨਿਆ ਹੈ ਕਿ ਹਰਿਆਣਾ ਸਾਹਾ ਵਿੱਖੇ ਵੀ ਇਕ ਵੈਲਡਿੰਗ ਦੀ ਦੁਕਾਨ ਵਿੱਚ ਚੋਰੀ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਨਾਲ ਕਰਕੇ ਡੂੰਘਾਈ ਨਾਲ ਤਫਤੀਸ ਕੀਤੀ ਜਾਵੇਗੀ ।
Punjab Bani 20 September,2024
ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਕਸਬਾ ਸ਼ਾਹਕੋਟ ਦੇ 29 ਸਾਲਾਂ ਨੌਜਵਾਨ ਵੱਲੋਂ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਪੁੱਤਰ ਕੇਵਲ ਕਿਸ਼ਨ ਪੁਲਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ ਕੀਤੀ ਮਾਰਕੁੱਟ ਅਤੇ ਬੇਜ਼ਤੀ ਤੋਂ ਪਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਫਿਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪਿੰਡ ਬੁੱਢਣਵਾਲ ਦੇ ਰਹਿਣ ਵਾਲੇ ਉਸਦੇ ਦੋਸਤ ਰਮਨ ਅਤੇ ਉਸਦੀ ਪਤਨੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੇ ਵਿੱਚ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਹੋਣ ਦੀ ਪੁਸ਼ਟੀ ਕੀਤੀ ਗਈ ਹੈ।ਗੁਰਵਿੰਦਰ ਸਿੰਘ ਦਾ ਉਸਦੇ ਪੁਲਿਸ ਮੁਲਾਜ਼ਮ ਦੋਸਤ ਰਮਨ ਦੇ ਘਰ ਆਉਣਾ ਜਾਣਾ ਸੀ। ਬੀਤੇ ਦਿਨੀ ਉਹ ਆਪਣੇ ਦੋਸਤ ਰਮਨ ਦੇ ਘਰ ਗਿਆ ਜਿੱਥੇ ਉਸ ਦਾ ਰਮਨਦੀਪ ਪਤਨੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਇਸ ਨੂੰ ਲੈ ਕੇ ਰਮਨ ਅਤੇ ਉਸਦੀ ਪਤਨੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਗੁਰਵਿੰਦਰ ਨੂੰ ਪੁੱਛ ਕਿਛ ਲਈ ਪੁਲਿਸ ਥਾਣੇ ਲਿਜਾਇਆ ਗਿਆ ਸੀ।ਬੀਤੇ ਦਿਨੀ ਜਦੋਂ ਗੁਰਵਿੰਦਰ ਨੂੰ ਪੁਲਿਸ ਥਾਣੇ ਬੁਲਾਇਆ ਗਿਆ ਤਾਂ ਆਪਣੇ ਪਰਿਵਾਰ ਅਤੇ ਪਿੰਡ ਦੇ ਕੁਝ ਲੋਕਾਂ ਦੇ ਨਾਲ ਥਾਣੇ ਪਹੁੰਚਿਆ ਸੀ। ਪਰਿਵਾਰਿਕ ਮੈਂਬਰਾਂ ਮੁਤਾਬਕ ਥਾਣੇ ਤੋਂ ਵਾਪਸ ਆਉਣ ਤੇ ਗੁਰਵਿੰਦਰ ਕਾਫੀ ਪਰੇਸ਼ਾਨ ਸੀ। ਪਰਿਵਾਰ ਦਾ ਦਾਅਵਾ ਹੈ ਕਿ ਗੁਰਵਿੰਦਰ ਦਾ ਕੋਈ ਕਸੂਰ ਨਹੀਂ ਸੀ। ਪਰਿਵਾਰ ਦੇ ਸਮਝਾਉਣ ਤੋਂ ਬਾਅਦ ਗੁਰਵਿੰਦਰ ਦੇਰ ਰਾਤ ਸੌਣ ਦੇ ਲਈ ਚਲਿਆ ਗਿਆ। ਪਰ ਦੇਰ ਰਾਤ ਜਦੋਂ ਉਸ ਦੀ ਮਾਂ ਨੇ ਦਰਵਾਜ਼ਾ ਖੜਕਾਇਆ ਤਾਂ ਉਸਨੇ ਅੰਦਰੋਂ ਦਰਵਾਜ਼ਾ ਨਹੀਂ ਖੋਲਿਆ। ਜਿਸ ਤੋਂ ਬਾਅਦ ਖਿੜਕੀ ਨੂੰ ਕੱਟ ਕੇ ਜਦੋਂ ਦੇਖਿਆ ਤਾਂ ਗੁਰਵਿੰਦਰ ਦੀ ਲਾਸ਼ ਫੰਦੇ ਦੇ ਨਾਲ ਲਟਕ ਰਹੀ ਸੀ। ਪੁਲਿਸ ਦੀ ਹਾਜ਼ਰੀ ਦੇ ਵਿੱਚ ਗੁਰਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
Punjab Bani 20 September,2024
ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ
ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ ਰੋਹਤਕ : ਹਰਿਆਣਾ ਦੇ ਸੋਨੀਪਤ ਰੋਡ ‘ਤੇ ਬੋਹੜ ਪਿੰਡ ਨੇੜੇ ਵੀਰਵਾਰ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਕਰਦੇ ਸਮੇਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਮਰਨ ਵਾਲੇ ਵਿਅਕਤੀ ਇਸੇ ਪਿੰਡ ਬੋਹੜ ਦੇ ਰਹਿਣ ਵਾਲੇ ਹਨ ਜਦਕਿ ਇੱਕ ਜ਼ਖਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਐਸ. ਪੀ. ਹਿਮਾਂਸ਼ੂ ਗਰਗ, ਉਪ ਪੁਲਿਸ ਕਪਤਾਨ ਅਮਿਤ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਪਿੱਛੇ ਗੈਂਗ ਵਾਰ ਦਾ ਖੁਲਾਸਾ ਹੋਇਆ ਹੈ। ਹਾਲਾਂਕਿ ਪੁਲਿਸ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕਰ ਸਕੀ ਹੈ। ਬੋਹੜ ਪਿੰਡ ਦੇ ਪਲੋਤਰਾ ਗੈਂਗ ਨਾਲ ਰੰਜ਼ਿਸ਼ ਰੱਖਣ ਵਾਲੇ ਰਾਹੁਲ ਬਾਬਾ ਗੈਂਗ ‘ਤੇ ਅਪਰਾਧ ਕਰਨ ਦਾ ਸ਼ੱਕ ਹੈ। ਐਸਪੀ ਹਿਮਾਂਸ਼ੂ ਗਰਗ ਨੇ ਚਾਰ ਟੀਮਾਂ ਬਣਾਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕਰੀਬ 10.30 ਵਜੇ ਸੋਨੀਪਤ ਰੋਡ ‘ਤੇ ਪਿੰਡ ਬੋਹੜ ਨੇੜੇ ਸ਼ਰਾਬ ਦੇ ਠੇਕੇ ‘ਤੇ ਕੁਝ ਨੌਜਵਾਨ ਬੈਠੇ ਸਨ। ਇਸੇ ਦੌਰਾਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਤੋਂ ਅੱਠ ਹਮਲਾਵਰ ਹਥਿਆਰਾਂ ਨਾਲ ਲੈਸ ਆ ਗਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ‘ਚ ਪੰਜ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਉਥੋਂ ਫਰਾਰ ਹੋ ਗਏ।ਜ਼ਖ਼ਮੀਆਂ ਨੂੰ ਇਲਾਜ ਲਈ ਪੀਜੀਆਈਐਮਐਸ ਦੇ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਹੋਰ ਵੀ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਦੀ ਪਛਾਣ 30 ਸਾਲਾ ਜੈਦੀਪ, 37 ਸਾਲਾ ਅਮਿਤ ਨੰਦਲ ਅਤੇ 28 ਸਾਲਾ ਵਿਨੈ ਵਜੋਂ ਹੋਈ ਹੈ, ਜੋ ਪਿੰਡ ਬੋਹੜ ਦੇ ਰਹਿਣ ਵਾਲੇ ਸਨ। ਜ਼ਖਮੀਆਂ ‘ਚ ਸਿਰਫ ਇਕ ਨੌਜਵਾਨ ਦੀ ਪਛਾਣ 29 ਸਾਲਾ ਅਨੁਜ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੂਜੇ ਜ਼ਖ਼ਮੀ ਦੀ ਪਛਾਣ 32 ਸਾਲਾ ਮਨੋਜ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਥਾਣਾ ਪੁਲਸ ਪਹਿਲਾਂ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਬਾਅਦ ‘ਚ ਪੀਜੀਆਈ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
Punjab Bani 20 September,2024
ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ
ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ ਖੂੰਟੀ : ਭਾਰਤ ਦੇਸ਼ ਦੇ ਸੂਬੇ ਝਾਰਖੰਡ ਦੇ ਖੂੰਟੀ ਜਿ਼ਲ੍ਹੇ ਵਿਚ ਸਕੂਲ ਤੋਂ ਘਰ ਆ ਰਹੀ ਆਦਿਵਾਸੀ ਸਮੂਦਾਏ ਦੀ 16 ਸਾਲਾਂ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਰਹੂ ਥਾਣਾ ਅਧੀਨ ਪੈਂਦੇ ਖੇਤਰ ਵਿਚ ਇਹ ਘਟਨਾ ਵਾਪਰੀ ਹੈ। ਖੂੰਟੀ ਦੇ ਐੱਸਡੀਪੀਓ ਵਰੁਣ ਰਜਕ ਨੇ ਕਿਹਾ ਕਿ ਇਸ ਘਟਨਾ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਪੀੜਤ ਦੀ ਸਿਹਤ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਰਜ ਕਰਵਾਏ ਬਿਆਨ ਅਨੁਸਾਰ ਪੀੜਤ ਲੜਕੀ ਬੁੱਧਵਾਰ ਦੁਪਿਹਰ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਇਸ ਦੌਰਾਨ ਕਰੀਬ 10 ਵਿਅਕਤੀ ਉਸ ਨੂੰ ਸੜਕ ਕਿਨਾਰੇ ਝਾੜੀਆਂ ਵਿਚ ਲੈ ਗਏ ਅਤੇ 5 ਨੇ ਉਸ ਨਾਲ ਜਬਰ ਜਨਾਹ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਅਪਰਾਧ ਵਿਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ ।
Punjab Bani 20 September,2024
ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ
ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਸਰਾਂ ਕਲਾਂ `ਚ ਇਕ ਭਰਾ ਨੇ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮੁਲਜ਼ਮ ਲੁੱਟ-ਖੋਹ ਸਮੇਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝੰਡੇਰ ਦੀ ਇੰਚਾਰਜ ਕਮਲਪ੍ਰੀਤ ਕੌਰ ਨੇ ਪੁਲਸ ਫੋਰਸ ਨਾਲ ਮੌਕੇ `ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬਲਬੀਰ ਸਿੰਘ ਵਾਸੀ ਸੈਸਰਾਂ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (41) ਵਜੋਂ ਹੋਈ ਹੈ। ਦੋਵੇਂ ਘਰ ਵਿੱਚ ਇਕੱਠੇ ਰਹਿੰਦੇ ਸਨ। ਫਿਲਹਾਲ ਪੁਲਸ ਦੋਸ਼ੀ ਨੂੰ ਅਦਾਲਤ `ਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਉਸ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
Punjab Bani 20 September,2024
ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ
ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ ਫਤਹਿਗੜ੍ਹ ਸਾਹਿਬ : ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਦੇ ਇੱਕ ਕਥਿਤ ਮਾਮਲੇ `ਚ ਥਾਣਾ ਅਮਲੋਹ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਭਰਤ ਚਾਂਦਲਾ ਵਾਸੀ ਪਿੰਡ ਬਖਸ਼ੀਵਾਲਾ ਜ਼ਿਲ੍ਹਾ ਪੰਚਕੂਲਾ(ਹਰਿਆਣਾ) ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸੂਰਜ ਚੱਢਾ ਵਾਸੀ ਅਮਲੋਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਭਰਤ ਚਾਂਦਲਾ ਨਾਲ ਮਿਲ ਕੇ ਜਿੰਮ ਦੇ ਕਾਰੋਬਾਰ `ਚ ਪੈਸਾ ਲਗਾਇਆ ਸੀ।ਪਰ ਉਕਤ ਵਿਅਕਤੀ ਨਾ ਤਾਂ ਉਸ ਨੂੰ ਮੁਨਾਫਾ ਦੇ ਰਹੇ ਹਨ ਤੇ ਨਾ ਹੀ ਉਸ ਵੱਲੋਂ ਲਗਾਈ ਗਈ ਰਕਮ ਸਬੰਧੀ ਕੋਈ ਅਦਾਇਗੀ ਕਰ ਰਹੇ ਹਨ। ਉਸ ਨੇ ਦੋਸ਼ ਲਗਾਇਆ ਕਿ ਉਸ ਨਾਲ 1 ਕਰੋੜ 57 ਲੱਖ 6 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।ਸ਼ਿਕਾਇਤ ਦੀ ਪੜਤਾਲ ਉਪਰੰਤ ਥਾਣਾ ਅਮਲੋਹ ਦੀ ਪੁਲਿਸ ਨੇ ਭਰਤ ਚਾਂਦਲਾ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
Punjab Bani 20 September,2024
ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ
ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ `ਚ ਬਦਮਾਸ਼ਾਂ ਦੀ ਕਾਰ ਦਾ ਪਿੱਛਾ ਕਰ ਰਹੀ ਦਿੱਲੀ ਪੁਲਸ ਤੋਂ ਬਚਣ ਲਈ ਇਕ ਅਪਰਾਧੀ ਨੇ ਫਲਾਈ ਓਵਰ ਤੋਂ ਹੀ ਚਲਦੀ ਕਾਰ ਵਿਚੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਉਸ ਨੂੰ ਹਸਪਤਾਲ `ਚ ਦਾਖਲ ਕਰਵਾਇਆ। ਜ਼ਖਮੀ ਅਪਰਾਧੀ ਦੀ ਪਛਾਣ ਸੋਨੂੰ ਵਜੋਂ ਹੋਈ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਦੱਸਣਯੋਗ ਹੈ ਕਿ ਪੁਲਸ ਟੀਮ ਨੇ ਮੌਕੇ ਤੋਂ ਚਾਰ ਅਪਰਾਧੀਆਂ ਨੂੰ ਫੜ ਲਿਆ, ਜਦਕਿ ਸੋਨੂੰ ਨਾਮ ਦੇ ਦੋਸ਼ੀ ਨੂੰ ਹਸਪਤਾਲ `ਚ ਦਾਖਲ ਕਰਵਾਇਆ ਗਿਆ ।
Punjab Bani 20 September,2024
ਬਿਹਾਰ ਵਾਸੀ ਪ੍ਰਵੀਨ ਦਾ ਪੁਣੇ ਵਿਖੇ ਕਤਲ ਕਰਨ ਵਾਲਿਆਂ ਨੂੰ ਮਹਾਰਾਸ਼ਟਰਾ ਪੁਲਸ ਨੇ ਕੀਤਾ ਕੁੱਝ ਹੀ ਘੰਟਿਆਂ ਵਿਚ ਗ੍ਰਿਫਤਾਰ
ਬਿਹਾਰ ਵਾਸੀ ਪ੍ਰਵੀਨ ਦਾ ਪੁਣੇ ਵਿਖੇ ਕਤਲ ਕਰਨ ਵਾਲਿਆਂ ਨੂੰ ਮਹਾਰਾਸ਼ਟਰਾ ਪੁਲਸ ਨੇ ਕੀਤਾ ਕੁੱਝ ਹੀ ਘੰਟਿਆਂ ਵਿਚ ਗ੍ਰਿਫਤਾਰ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪੁਣੇ ‘ਚ ਬਿਹਾਰ ਦੇ ਮੁਜ਼ੱਫਰਪੁਰ ਦੇ ਰਹਿਣ ਵਾਲੇ ਨੌਜਵਾਨ ਪ੍ਰਵੀਨ ਕੁਮਾਰ ਮਹਾਤੋ ਦਾ ਗਲਾ ਵੱਢ ਕੇ ਕਤਲ ਕਰਨ ਦੇ ਮਾਮਲੇ ਵਿਚ ਮੁਲਜਮਾਂ ਨੂੰ ਮਹਾਰਾਸ਼ਟਰ ਪੁਲਿਸ ਨੇ ਕੁੱਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ। ਉਧਰ, ਇਸ ਘਟਨਾ ਸਬੰਧੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ਨੌਜਵਾਨ ਅਤੇ ਨਰਸਰੀ ਵਿੱਚ ਸਾਥੀ ਵਜੋਂ ਕੰਮ ਕਰਦੇ ਅਧਿਆਪਕ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਤਲ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਅਧਿਆਪਕ ਵੱਲੋਂ ਪੁਲਿਸ ਨੂੰ ਦਿੱਤਾ ਗਿਆ ਬਿਆਨ ਹੈਰਾਨ ਕਰਨ ਵਾਲਾ ਹੈ।ਦਰਅਸਲ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਾਕਰਾ ਥਾਣਾ ਖੇਤਰ ਦੇ ਮਾਛੀ ਨਿਵਾਸੀ ਆਟੋ ਚਾਲਕ ਭੋਲਾ ਸਿੰਘ ਦਾ ਇਕਲੌਤਾ ਪੁੱਤਰ ਪ੍ਰਵੀਨ ਕੁਮਾਰ ਪਿਛਲੇ ਕੁਝ ਸਾਲਾਂ ਤੋਂ ਮਹਾਰਾਸ਼ਟਰ ਦੇ ਪੁਣੇ ‘ਚ ਰਹਿ ਰਿਹਾ ਸੀ। ਪੁਣੇ ਵਿੱਚ, ਉਸਨੇ ਆਪਣੇ ਪਿੰਡ ਦੇ ਗੁਆਂਢੀ ਮਨੋਜ ਅਤੇ ਹੋਰਾਂ ਨਾਲ ਮਿਲ ਕੇ ਇੱਕ ਨਰਸਰੀ ਸ਼ੁਰੂ ਕੀਤੀ। ਇਸ ਤੋਂ ਇਲਾਵਾ ਉਹ ਇੱਕ ਕੰਪਨੀ ਵਿੱਚ ਵੀ ਕੰਮ ਕਰਦਾ ਸੀ। 17 ਸਤੰਬਰ ਦੀ ਰਾਤ ਨੂੰ ਪ੍ਰਵੀਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਜਦੋਂ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਤਾਂ ਕਈ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਏ। ਇਸ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਦਾ ਕਹਿਣਾ ਹੈ ਕਿ ਇਹ ਕਤਲ ਗੁਆਂਢੀ ਨੌਜਵਾਨ ਅਤੇ ਨਰਸਰੀ ਵਿੱਚ ਹਿੱਸੇਦਾਰ ਵਜੋਂ ਕੰਮ ਕਰਨ ਵਾਲੇ ਮਨੋਜ ਅਤੇ ਉਸ ਦੇ ਅਧਿਆਪਕ ਭਰਾ ਰਾਜੀਵ ਨਾਲ ਪੈਸਿਆਂ ਦੇ ਲੈਣ-ਦੇਣ ਕਾਰਨ ਹੋਇਆ ਹੈ। ਇਸ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਅਧਿਆਪਕ ਰਾਜੀਵ ਵੱਲੋਂ ਪੁਲਿਸ ਨੂੰ ਦਿੱਤਾ ਗਿਆ ਬਿਆਨ ਹੈਰਾਨ ਕਰਨ ਵਾਲਾ ਹੈ। ਦਰਅਸਲ ਮਨੋਜ ਦਾ ਛੋਟਾ ਭਰਾ ਰਾਜੀਵ ਕੁਮਾਰ ਭਟੰਡੀ ਮਿਡਲ ਸਕੂਲ ਵਿੱਚ ਅਧਿਆਪਕ ਵਜੋਂ ਤਾਇਨਾਤ ਹੈ। ਰਾਜੀਵ ਦਾ ਵਿਆਹ 5 ਸਾਲ ਪਹਿਲਾਂ ਹੋਇਆ ਸੀ ਪਰ ਇਕ ਸਾਲ ਬਾਅਦ ਹੀ ਰਾਜੀਵ ਅਤੇ ਉਸ ਦੀ ਪਤਨੀ ਵਿਚਕਾਰ ਤਕਰਾਰ ਹੋ ਗਈ। ਗੱਲ ਤਲਾਕ ਤੱਕ ਪਹੁੰਚ ਗਈ। ਅਦਾਲਤ ਵਿੱਚ ਤਲਾਕ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਰਾਜੀਵ ਨੂੰ ਸੂਚਨਾ ਮਿਲੀ ਕਿ ਉਸ ਦੀ ਪਤਨੀ ਪ੍ਰਵੀਨ ਨਾਲ ਸਬੰਧ ਰੱਖਦੀ ਹੈ। ਉਸ ਨੇ ਇਸ ਨਾਲ ਸਬੰਧਤ ਫੋਟੋ ਵੀ ਹਾਸਲ ਕਰ ਲਈ, ਜਿਸ ਤੋਂ ਬਾਅਦ ਰਾਜੀਵ ਨੇ ਉਸ ਦਾ ਕਤਲ ਕਰਨ ਦੀ ਯੋਜਨਾ ਬਣਾਈ। ਦੱਸਿਆ ਜਾ ਰਿਹਾ ਹੈ ਕਿ ਰਾਜੀਵ 4 ਦਿਨ ਪਹਿਲਾਂ ਮਹਾਰਾਸ਼ਟਰ ਪਹੁੰਚਿਆ ਅਤੇ ਫਿਰ ਆਪਣੇ ਭਰਾ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪ੍ਰਵੀਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ, ਜਦੋਂ ਉਹ ਸੁੱਤੇ ਪਏ ਸਨ। ਹਾਲਾਂਕਿ, ਮਹਾਰਾਸ਼ਟਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਰਾਜੀਵ ਅਤੇ ਉਸਦੇ ਦੂਰ ਦੇ ਭਰਾ ਧੀਰਜ ਨੂੰ ਕਲਿਆਣ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਰਾਜੀਵ ਦੇ ਵੱਡੇ ਭਰਾ ਮਨੋਜ ਦੀ ਗ੍ਰਿਫਤਾਰੀ ਦੀ ਵੀ ਚਰਚਾ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਰਾਜੀਵ ਨੇ ਮੰਨਿਆ ਹੈ ਕਿ ਉਸ ਨੇ ਪ੍ਰਵੀਨ ਦਾ ਗਲਾ ਵੱਢ ਕੇ ਕਤਲ ਕੀਤਾ ਸੀ, ਜਦੋਂ ਉਹ ਸੁੱਤਾ ਪਿਆ ਸੀ ਤਾਂ ਤੇਜ਼ਧਾਰ ਹਥਿਆਰ ਨਾਲ ਉਸ ਨੇ ਕਤਲ ਕੀਤਾ ਸੀ। ਇਸ ਤੋਂ ਬਾਅਦ ਦੋਵੇਂ ਉਥੋਂ ਪਿੰਡ ਨੂੰ ਫਰਾਰ ਹੋ ਗਏ।
Punjab Bani 20 September,2024
ਹਰਿਆਣਾ `ਚ ਗੈਂਗਵਾਰ, 3 ਦੀ ਮੌਤ
ਹਰਿਆਣਾ `ਚ ਗੈਂਗਵਾਰ, 3 ਦੀ ਮੌਤ ਰੋਹਤਕ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੋਹਤਕ ਵਿਚ ਬੀਤੀ ਰਾਤ ਗੈਂਗਵਾਰ ਵਿਚ 3 ਜਣਿਆਂ ਦੀ ਜਾਨ ਚਲੀ ਗਈ ਅਤੇ ਇਸ ਲਈ ਦੂਜੀ ਧਿਰ ਨੇ ਜਿੰਮੇਵਾਰੀ ਵੀ ਚੁੱਕ ਲਈ ਹੈ। ਦਰਅਸਲ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਬੀਤੀ ਰਾਤ ਗੈਂਗ ਵਾਰ ਹੋਈ। ਤੇਜ਼ ਫਾਇਰਿੰਗ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਗੋਲੀਬਾਰੀ `ਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਗੈਂਗ ਵਾਰ ਦੀ ਜ਼ਿੰਮੇਵਾਰੀ ਰਾਹੁਲ ਬਾਬਾ ਗੈਂਗ ਨੇ ਲਈ ਹੈ। ਸੋਨੀਪਤ ਰੋਡ `ਤੇ ਬੋਹੜ ਪਿੰਡ ਨੇੜੇ ਖੂਨੀ ਖੇਡ ਖੇਡੀ ਗਈ। ਮਰਨ ਵਾਲੇ ਪਿੰਡ ਬੋਹੜ ਦੇ ਹੀ ਰਹਿਣ ਵਾਲੇ ਹਨ। ਇੱਕ ਜ਼ਖਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਐਸਪੀ ਹਿਮਾਂਸ਼ੂ ਗਰਗ, ਉਪ ਪੁਲੀਸ ਕਪਤਾਨ ਅਮਿਤ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਰਾਹੁਲ ਬਾਬਾ ਗੈਂਗ ਦੀ ਬੋਹੜ ਪਿੰਡ ਦੇ ਪਲੋਤਰਾ ਗੈਂਗ ਨਾਲ ਲਗਾਤਾਰ ਦੁਸ਼ਮਣੀ ਚੱਲ ਰਹੀ ਹੈ। ਐਸਪੀ ਹਿਮਾਂਸ਼ੂ ਗਰਗ ਨੇ 4 ਟੀਮਾਂ ਬਣਾਈਆਂ ਹਨ ਅਤੇ ਜਾਂਚ ਜਾਰੀ ਹੈ।
Punjab Bani 20 September,2024
ਕੋਰੀਓਗ੍ਰਾਫਰ ਜਾਨੀ ਹੋਇਆ ਜਿਨਸੀ ਸ਼ੋਸ਼ਣ ਮਾਮਲੇ ’ਚ ਗ੍ਰਿਫ਼ਤਾਰ
ਕੋਰੀਓਗ੍ਰਾਫਰ ਜਾਨੀ ਹੋਇਆ ਜਿਨਸੀ ਸ਼ੋਸ਼ਣ ਮਾਮਲੇ ’ਚ ਗ੍ਰਿਫ਼ਤਾਰ ਹੈਦਰਾਬਾਦ : ਮਸ਼ਹੂਰ ਕੋਰੀਗ੍ਰਾਫਰ ਜਾਨੀ ਮਾਸਟਰ ਨੂੰ ਪੁਲਸ ਨੇ ਉਸ ਦੇ ਨਾਲ ਕੰਮ ਕਰਨ ਵਾਲੀ ਮਹਿਲਾ ਵੱਲੋਂ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਏ ਜਾਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਤਿਲੰਗਾਨਾ ਭਾਜਪਾ ਦੇ ਮਹਿਲਾ ਮੋਰਚਾ ਨੇ ਕਿਹਾ ਕਿ ਪਾਰਟੀ ਇਸ ਨੂੰ ‘ਲਵ ਜੇਹਾਦ’ ਦਾ ਮਾਮਲਾ ਮੰਨਦੀ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਨੀ ਮਾਸਟਰ ਦਾ ਅਸਲੀ ਨਾਮ ਸ਼ੇਖ ਜਾਨੀ ਹੈ। ਉਸ ਨੂੰ ਗੋਆ ਵਿੱਚ ਸਾਈਬਰਾਬਾਦ ਪੁਲਸ ਨੇ ਗ੍ਰਿਫ਼ਤਾਰ ਕੀਤਾ, ਜਿਥੇ ਉਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਤੋਂ ‘ਟਰਾਂਜ਼ਿਟ ਵਾਰੰਟ’ ਹਾਸਲ ਕਰਨ ਤੋਂ ਬਾਅਦ ਉਸ ਨੂੰ ਹੈਦਰਾਬਾਦ ਲਿਆਂਦਾ ਜਾਵੇਗਾ। ਮਹਿਲਾ ਵੱਲੋਂ ਆਊਟਡੋਰ ਸ਼ੂਟਿੰਗ ਦੌਰਾਨ ਜਾਨੀ ਮਾਸਟਰ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਸਾਈਬਰਾਬਾਦ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ, ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਇਸ ਵਿਚਾਲੇ, ‘ਤੇਲਗੂ ਫਿਲਮ ਚੈਂਬਰ ਆਫ਼ ਕਾਮਰਸ’ ਵੱਲੋਂ ਗਠਿਤ ਕਮੇਟੀ ਨੇ ਵੀ ਜਾਨੀ ਮਾਸਟਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 20 September,2024
ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ਵਿਖੇ ਦਿਨ ਦਿਹਾੜੇ ਗੋ਼ਲੀ
ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ਵਿਖੇ ਦਿਨ ਦਿਹਾੜੇ ਗੋ਼ਲੀ ਡੇਰਾਬੱਸੀ : ਡੇਰਾਬਸੀ ਦੇ ਕਾਲਜ ਰੋਡ `ਤੇ ਪੁਲਸ ਸਟੇਸ਼ਨ ਦੇ ਨੇੜੇ ਸਥਿਤ ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ਵਿਖੇ ਦਿਨ ਦਿਹਾੜੇ ਗੋ਼ਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਛੇ ਰਾਉਂਡ ਫਾਇਰਿੰਗ ਹੋਈ ਹੈ। ਇਹ ਗੋਲ਼ੀਬਾਰੀ ਨਕਾਬਪੋਸ਼ ਨੌਜਵਾਨਾਂ ਨੇ ਦਿਨ ਦਿਹਾੜੇ ਕੀਤੀ ਹੈ। ਨਕਾਬਪੋਸ਼ ਨੌਜਵਾਨਾਂ ਨੇ ਸੈਂਟਰ ਦੇ ਮਾਲਕ ਤੋਂ ਛੇ ਕਰੋੜ ਫਿਰੌਤੀ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਐੱਸਐੱਸਪੀ ਖੁਦ ਮੌਕੇ ’ਤੇ ਪੁੱਜੇ। ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੈਂਟਰ ਮਾਲਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਸ ਦੇ ਕੋਚਿੰਗ ਸੈਂਟਰ ਵਿੱਚ ਦੋ ਨੌਜਵਾਨ ਆਏ ਸਨ। ਜਿਨ੍ਹਾਂ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਰਿਸੈਪਸ਼ਨ `ਤੇ ਬੈਠੀ ਮੈਡਮ ਨੂੰ ਮੁਲਜ਼ਮਾਂ ਵੱਲੋਂ ਇੱਕ ਪੱਤਰ ਸੌਂਪਿਆ ਗਿਆ। ਸੈਂਟਰ ਦੇ ਮਾਲਕ ਨੇ ਦੱਸਿਆ ਕਿ ਪੱਤਰ ਦੇਣ ਤੋਂ ਬਾਅਦ ਲੁਟੇਰੇ ਸੈਂਟਰ ਤੋਂ ਬਾਹਰ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਸੈਂਟਰ ਦੇ ਗੇਟ ਨੂੰ ਨਿਸ਼ਾਨਾ ਬਣਾ ਕੇ ਗੋਲ਼ੀਆਂ ਚਲਾ ਦਿੱਤੀਆਂ ।
Punjab Bani 19 September,2024
ਵਿਜੀਲੈਂਸ ਬਿਊਰੋ ਕੀਤਾ 15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ. ਐਸ. ਆਈ. ਖਿ਼ਲਾਫ਼ ਕੇਸ ਦਰਜ
ਵਿਜੀਲੈਂਸ ਬਿਊਰੋ ਕੀਤਾ 15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ. ਐਸ. ਆਈ. ਖਿ਼ਲਾਫ਼ ਕੇਸ ਦਰਜ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 19 September,2024
ਪੰਜਾਬ ਪੁਲਿਸ ਦੀ ਏ. ਐਨ. ਟੀ. ਐਫ. ਨੇ ਡੀ. ਐਸ. ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ -ਏ.ਐਨ.ਟੀ.ਐਫ. ਨੇ ਡੀਐਸਪੀ ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ - ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ -ਅੰਮ੍ਰਿਤਸਰ ਵਿੱਚ ਡੀਐਸਪੀ ਮਹਾਜਨ ਦੀ ਰਿਹਾਇਸ਼ ’ਤੇ ਮਾਰਿਆ ਗਿਆ ਸੀ ਛਾਪਾ, ਪਰ ਦੋਸ਼ੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ: ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ । ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ 1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਰਣਾਇਕ ਕਾਰਵਾਈ ਕਰਦਿਆਂ ਖੁਲਾਸਾ ਕੀਤਾ ਕਿ ਡੀਐਸਪੀ (ਏਐਨਟੀਐਫ) ਵਜੋਂ ਤਾਇਨਾਤ ਵਵਿੰਦਰ ਕੁਮਾਰ ਮਹਾਜਨ ਅਤੇ ਉਸਦਾ ਸਾਥੀ ਅਖਿਲ ਜੈ ਸਿੰਘ ਵਾਸੀ ਲਖ਼ਨਊ, ਰਿਸ਼ਵਤਖੋਰੀ ਦੀ ਇੱਕ ਹੈਰਾਨ ਕਰਨ ਵਾਲੀ ਯੋਜਨਾ ਵਿੱਚ ਸ਼ਾਮਲ ਸਨ। ਇਸ ਵੇਲੇ ਡੀਐਸਪੀ ਮਹਾਜਨ 9ਵੀਂ ਬਟਾਲੀਅਨ ਪੀਏਪੀ, ਅੰਮ੍ਰਿਤਸਰ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ। ਡੀਜੀਪੀ ਨੇ ਕਿਹਾ ਕਿ ਮਈ 2024 ਵਿੱਚ ਮੈਸਰਜ਼ ਸਮੀਲੈਕਸ ਫਾਰਮਾਚੈਮ ਡਰੱਗ ਇੰਡਸਟਰੀਜ਼ ਵਿਖੇ ਸਾਂਝੇ ਨਿਰੀਖਣ ਦੌਰਾਨ, ਏ.ਐਨ.ਟੀ.ਐਫ. ਟੀਮ ਨੂੰ ਐਨਡੀਪੀਐਸ ਐਕਟ ਦੀ ਗੰਭੀਰ ਉਲੰਘਣਾਵਾਂ ਦਾ ਪਤਾ ਲੱਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੀਐਸਪੀ ਮਹਾਜਨ ਨੇ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਮੈਸਰਜ਼ ਐਸਟਰ ਫਾਰਮਾ ਤੋਂ 45 ਲੱਖ ਰੁਪਏ ਰਿਸ਼ਵਤ ਲਈ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਅਹਿਮ ਗਵਾਹਾਂ ਵੱਲੋਂ ਨਿਆਂਇਕ ਅਧਿਕਾਰੀ ਦੇ ਸਾਹਮਣੇ ਸਵੈਇੱਛਤ ਬਿਆਨ ਦਿੱਤੇ ਜਾਣ ਅਤੇ ਵਿੱਤੀ ਤੇ ਤਕਨੀਕੀ ਸਬੂਤਾਂ ਰਾਹੀਂ ਪੁਸ਼ਟੀ ਹੋਣ ਉਪਰੰਤ ਦੋਸ਼ੀ ਡੀਐਸਪੀ ਮਹਾਜਨ ਵੱਲੋਂ ਕੀਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ, ਜਿਸ ਕਾਰਨ ਏਐਨਟੀਐਫ ਨੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ । ਉਨ੍ਹਾਂ ਦੱਸਿਆ ਕਿ ਏ.ਐਨ.ਟੀ.ਐਫ ਦੀ ਟੀਮ ਵੱਲੋਂ ਮੁਲਜ਼ਮ ਡੀਐਸਪੀ ਦੇ ਅੰਮ੍ਰਿਤਸਰ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ ,ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਡੀਐਸਪੀ ਫਰਾਰ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਦੱਸਣਯੋਗ ਹੈ ਕਿ ਇਹ ਦਲੇਰਾਨਾ ਕਾਰਵਾਈ ਪੰਜਾਬ ਪੁਲਿਸ ਦੇ ਅਜਿਹੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਦਰਸਾਉਂਦੀ ਹੈ, ਜਿੱਥੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ, ਇਮਾਨਦਾਰੀ ਅਤੇ ਕਾਨੂੰਨ ਸਦਾ ਬਰਕਰਾਰ ਹੈ।
Punjab Bani 19 September,2024
ਪਤੀ ਨੇ ਕੀਤਾ ਪਤਨੀ ਦਾ ਕਤਲ
ਪਤੀ ਨੇ ਕੀਤਾ ਪਤਨੀ ਦਾ ਕਤਲ ਬਰਨਾਲਾ : ਪੰਜਾਬ ਦੇ ਸ਼ਹਿਰ ਬਰਨਾਲਾ ਦੇ ਨਾਰਾਇਣਗੜ੍ਹ ਸੋਹੀਆਂ ਪਿੰਡ ’ਚ ਪਤੀ ਵਲੋਂ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਦੋਵੇਂ ਜਾਣੇ ਪਿਛਲੇ ਮਹੀਨੇ ਹੀ ਵਿਆਹ ਦੇ ਬੰਧਨ ਵਿਚ ਬੱਝੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਨੇ ਆਪਣੀ ਪਤਨੀ ਦਾ ਗਰਦਨ ’ਤੇ ਕਿਸੇ ਤੇਜ਼ਧਾਰ ਚੀਜ਼ ਨਾਲ ਵਾਰ ਕੀਤਾ, ਜਿਸ ਕਾਰਨ ਨਵੀਂ ਵਿਆਹੀ ਦੀ ਮੌਕੇ ’ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਕੋਲ ਕੈਨੇਡਾ ਦਾ ਵੀਜ਼ਾ ਸੀ ਅਤੇ ਉਹ ਜਨਵਰੀ ’ਚ ਸਟੱਡੀ ’ਤੇ ਕੈਨੇਡਾ ਜਾਣ ਵਾਲੀ ਸੀ। ਮੁਲਜ਼ਮ ਪਤੀ ਨੇ ਬੀਤੀ ਰਾਤ ਕਰੀਬ 2.30 ਵਜੇ ਘਰ ’ਚ ਇਸ ਘਟਨਾ ਨੂੰ ਅੰਜਾਮ ਦਿੱਤਾ।ਦੂਜੇ ਪਾਸੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ, ਉੱਥੇ ਹੀ ਪੁਲਸ ਮ੍ਰਿਤਕਾ ਦੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ’ਚ ਲੈ ਕੇ ਆ ਗਈ ।ਜਾਂਚ ਕਰ ਰਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੇ ਪਤੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 19 September,2024
ਪੰਜਾਬ ਪੁਲਸ ਕੀਤਾ ਪਿਸਤੌਲ (ਦੇਸੀ ਕੱਟਾ) ਤੇ 4 ਜਿ਼ੰਦਾ ਕਾਰਤੂਸਾਂ ਸਣੇ 1 ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ
ਪੰਜਾਬ ਪੁਲਸ ਕੀਤਾ ਪਿਸਤੌਲ (ਦੇਸੀ ਕੱਟਾ) ਤੇ 4 ਜਿ਼ੰਦਾ ਕਾਰਤੂਸਾਂ ਸਣੇ 1 ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਤਪਾ ਮੰਡੀ : ਜਿਲ੍ਹਾ ਪੁਲਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਤੇ ਸੰਦੀਪ ਸਿੰਘ ਮੰਡ ਕਪਤਾਨ ਪੁਲਿਸ (ਇੰਨ) ਦੇ ਦਿਸ਼ਾ ਨਿਰਦੇਸ਼ ਤਹਿਤ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪਿਸਤੌਲ (ਦੇਸੀ ਕੱਟਾ) ਤੇ 4 ਜਿ਼ੰਦਾ ਕਾਰਤੂਸਾਂ ਸਣੇ 1 ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਡੀਐਸਪੀ ਦਫ਼ਤਰ ਤਪਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰੂੜੇਕੇ ਕਲਾਂ ਦੇ ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਦੀ ਅਗਵਾਈ ਹੇਠ ਪੁਲਿਸ ਵਲੋਂ ਸ਼ੱਕੀ ਪੁਰਸਾਂ ਦੇ ਸਬੰਧ ਵਿਚ ਟੀ- ਪੁਆਇੰਟ ਲਿੰਕ ਰੋਡ ਜੋ ਪਿੰਡ ਪੱਖੋਂ ਕਲਾਂ ਤੋਂ ਤਪਾ ਨੂੰ ਜਾਂਦੀ ਹੈ ਪਰ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਹਮਾਰਾ ਪੈਟਰੋਲ ਪੰਪ ਤੋਂ ਥੋੜਾ ਪਿੱਛੇ ਜੋ ਸੜਕ ਗੁਰੂਸਰ ਗੁਰੁਦੁਆਰਾ ਸਾਹਿਬ ਨੂੰ ਮੁੜਦੀ ਹੈ ਪਾਸ ਪੁੱਜੀ ਤਾਂ ਸੜਕ ਦੇ ਕਿਨਾਰੇ ਦਰੱਖ਼ਤ ਹੇਠਾਂ ਇੱਕ ਵਿਅਕਤੀ ਬੈਠਾ ਦਿਖਾਈ ਦਿੱਤਾ ਜਿਸਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 01 ਪਿਸਤੋਲ ਦੇਸੀ (ਕੱਟਾ) 315 ਬੋਰ ਅਤੇ 04 ਜ਼ਿੰਦਾ ਕਾਰਤੂਸ 315 ਬੋਰ ਬਰਾਮਦ ਹੋਏ ਨੂੰ ਮੌਕੇ ’ਤੇ ਕਾਬੂ ਕੀਤਾ।
Punjab Bani 19 September,2024
ਅੰਮ੍ਰਿਤਸਰ `ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ
ਅੰਮ੍ਰਿਤਸਰ `ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਮਹਿਤਾ ਚੌਂਕ ਵਿਖੇ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਨੂੰ ਵੱਢ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਆਪਣੇ ਜ਼ਖਮੀ ਹੱਥ ਦੇ ਨਾਲ ਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜ੍ਹਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਿਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਗਈ। ਉਸ ਨੇ ਦੱਸਿਆ ਕਿ ਉਸ ਵੱਲੋਂ ਹੁਣ ਅੰਮ੍ਰਿਤਸਰ ਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਉਹਨਾਂ ਦੇ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਿਨਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ।ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਨਿਹੰਗ ਸਿੰਘ ਅਤੇ ਉਸਦੇ ਦੋਸਤਾਂ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ।ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਬਟਾਲਾ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਲਗਾਇਆ ਜਾਵੇਗਾ।ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਦੇ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਉਸ ਵੱਲੋਂ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਰੂਰ ਕਰਵਾਵਾਂਗੇ। ਇਸ ਮੌਕੇ ਸਬ ਇੰਸਪੈਕਟਰ ਨੇ ਕਿਹਾ ਕਿ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜਖਮੀ ਹੈ ਉਸ ਦੇ ਬਿਆਨ ਦਰਜ ਕਰ ਲਿੱਤੇ ਗਏ ਹਨ। ਉਹਨਾਂ ਕਿਹਾ ਕਿ ਪੰਜ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਜੋ ਵੀ ਮਾਮਲਾ ਬਣਦਾ ਹੈ ਜਰੂਰ ਦਰਜ ਕਰਵਾਇਆ ਜਾਵੇਗਾ ।
Punjab Bani 19 September,2024
ਲਿੰਕ ਤੇ ਕਲਿਕ ਕਰਦਿਆਂ ਹੀ ਖਾਤੇ ਵਿਚੋਂ 11 ਲੱਖ ਨਿਕਲਣ ਤੇ ਸਾਈਬਰ ਕਰਾਈਮ ਟੀਮ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ
ਲਿੰਕ ਤੇ ਕਲਿਕ ਕਰਦਿਆਂ ਹੀ ਖਾਤੇ ਵਿਚੋਂ 11 ਲੱਖ ਨਿਕਲਣ ਤੇ ਸਾਈਬਰ ਕਰਾਈਮ ਟੀਮ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਸ਼ਹਿਰ ਦੇ ਸਿਵਿਲ ਲਾਈਨ ਇਲਾਕੇ ਦੇ ਡਾਕਟਰ ਸ਼ਾਮ ਸਿੰਘ ਰੋਡ ਦੇ ਵਸਨੀਕ ਰਾਕੇਸ਼ ਖੰਨਾ ਨੇ ਗੂਗਲ ਤੇ ਜਾ ਕੇ ਜਦੋਂ ਕਸਟਮਰ ਕੇਅਰ ਦੇ ਲਿੰਕ ਤੇ ਕਲਿਕ ਕੀਤਾ ਤਾਂ ਉਨ੍ਹਾਂ ਦੇ ਖਾਤੇ `ਚੋਂ 11 ਲੱਖ ਰੁਪਏ ਨਿਕਲ ਗਏ, ਜਿਸ ਤੇ ਸਾਈਬਰ ਕ੍ਰਾਈਮ ਦੀ ਟੀਮ ਨੇ ਰਾਕੇਸ਼ ਖੰਨਾ ਦੀ ਸਿ਼ਕਾਇਤ `ਤੇ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਸਾਈਬਰ ਕ੍ਰਾਈਮ ਦੀ ਟੀਮ ਨੂੰ ਸਿ਼ਕਾਇਤ ਦਿੰਦਿਆਂ ਰਾਕੇਸ਼ ਖੰਨਾ ਨੇ ਦੱਸਿਆ ਕਿ ਉਨ੍ਹਾਂ ਨੇ ਐਲ. ਪੀ. ਜੀ. ਗੈਸ ਸਿਲੰਡਰ ਦੀ ਬੁਕਿੰਗ ਸਬੰਧੀ ਗੂਗਲ `ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕੀਤਾ ਸੀ ਤੇ ਨੰਬਰ ਮਿਲਣ `ਤੇ ਜਦ ਉਨ੍ਹਾਂ ਨੇ ਫੋਨ ਕੀਤਾ ਤਾਂ ਇੱਕ ਅਣਪਛਾਤੇ ਵਿਅਕਤੀ ਨੇ ਲਿੰਕ ਦੇ ਰਾਹੀਂ ਸਿਲੰਡਰ ਬੁੱਕ ਕਰਵਾਉਣ ਲਈ ਆਖਿਆ ਤਾਂ ਠੱਗ ਵੱਲੋਂ ਭੇਜੇ ਗਏ ਲਿੰਕ ਉੱਪਰ ਜਿਵੇਂ ਹੀ ਰਾਕੇਸ਼ ਖੰਨਾ ਨੇ ਕਲਿੱਕ ਕੀਤਾ ਤਾਂ ਉਨ੍ਹਾਂ ਦੇ ਖਾਤੇ `ਚੋਂ 11 ਲੱਖ ਰੁਪਏ ਦੀ ਰਕਮ ਟ੍ਰਾਂਸਫਰ ਹੋ ਗਈ । ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਰਾਕੇਸ਼ ਖੰਨਾ ਦੀ ਸਿ਼ਕਾਇਤ ਤੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਇਸ ਕੇਸ ਵਿੱਚ ਪੜਤਾਲ ਕਰ ਰਹੀ ਹੈ ।
Punjab Bani 19 September,2024
ਪੈਸ਼ਲ ਯੈੱਸ ਫੋਰਸ ਚੰਡੀਗੜ੍ਹ ਦੀ ਟੀਮ ਨੂੰ ਮਹਾਜਨ ਦੇ ਘਰ ਤੇ ਛਾਪੇ ਦੌਰਾਨ ਨਸ਼ੀਲਾ ਪਦਾਰਥ ਤੇ ਭਾਰੀ ਮਾਤਰਾ ਵਿਚ ਮਿਲੀ ਨਗਦੀ
ਸਪੈਸ਼ਲ ਯੈੱਸ ਫੋਰਸ ਚੰਡੀਗੜ੍ਹ ਦੀ ਟੀਮ ਨੂੰ ਮਹਾਜਨ ਦੇ ਘਰ ਤੇ ਛਾਪੇ ਦੌਰਾਨ ਨਸ਼ੀਲਾ ਪਦਾਰਥ ਤੇ ਭਾਰੀ ਮਾਤਰਾ ਵਿਚ ਮਿਲੀ ਨਗਦੀ ਚੰਡੀਗੜ੍ਹ : ਸਪੈਸ਼ਲ ਯੈੱਸ ਫੋਰਸ ਚੰਡੀਗੜ੍ਹ ਦੀ ਟੀਮ ਵਲੋਂ ਜਦੋਂ ਡੀ. ਐਸ. ਪੀ. ਮਹਾਜਨ ਦੇ ਅੰਮ੍ਰਿਤਸਰ ਸਥਿਤ ਘਰ `ਤੇ ਛਾਪਾ ਮਾਰਿਆ ਗਿਆ ਤਾਂ ਤਲਾਸ਼ੀ ਦੌਰਾਨ ਉਥੋਂ ਨਸ਼ੀਲਾ ਪਦਾਰਥ ਅਤੇ ਭਾਰੀ ਮਾਤਰਾ `ਚ ਨਕਦੀ ਬਰਾਮਦ ਹੋਈ, ਜਿਸ ਤੇ ਐਸਟੀਐਫ ਦੇ ਮੁਹਾਲੀ ਥਾਣੇ ਵਿੱਚ ਕੇਸ ਨੰਬਰ 41 ਦਰਜ ਕੀਤਾ ਗਿਆ ਹੈ।
Punjab Bani 19 September,2024
ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ ਹੋਇਆ਼ ਜ਼ਖਮੀ
ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ ਹੋਇਆ਼ ਜ਼ਖਮੀ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਸ ਨੇ ਜ਼ਖਮੀ ਮੁਲਜ਼ਮ ਨੂੰ ਹਸਪਤਾਲ `ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ `ਚ ਲੈ ਲਿਆ ਗਿਆ ਹੈ। ਜ਼ਖਮੀ ਮੁਜਰਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।
Punjab Bani 19 September,2024
ਕੇਂਦਰੀ ਜੇਲ ਪਟਿਆਲਾ ਵਿਚ ਕੈਦੀਆਂ ਦੇ ਦੋ ਧਿਰਾਂ ਦੇ ਆਪਸ ਵਿਚ ਭਿੜਨ ਨਾਲ ਕੈਦੀ ਹੋਇਆ ਗੰਭੀਰ ਫੱਟੜ
ਕੇਂਦਰੀ ਜੇਲ ਪਟਿਆਲਾ ਵਿਚ ਕੈਦੀਆਂ ਦੇ ਦੋ ਧਿਰਾਂ ਦੇ ਆਪਸ ਵਿਚ ਭਿੜਨ ਨਾਲ ਕੈਦੀ ਹੋਇਆ ਗੰਭੀਰ ਫੱਟੜ ਪਟਿਆਲਾ : ਪਟਿਆਲਾ ਕੇਂਦਰੀ ਜੇਲ੍ਹ ਵਿਚ ਕੈਦੀਆਂ ਦੀ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਕੈਦੀ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਏ ਜਾਣ ਦੀ ਸੂਚਨਾ ਹੈ। ਕੈਦੀ ਗੰਭੀਰ ਫੱਟੜ ਹੋਇਆ ਹੈ, ਜਿਸਨੂੰ ਹਸਪਤਾਲ ਦੇ ਸਰਜਰੀ ਵਾਰਡ ਵਿਚ ਲਿਆਂਦਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਜ਼ਖ਼ਮੀਆਂ ਬਾਰੇ ਦੱਸਣ ਤੀ ਟਾਲਾ ਵੱਟ ਰਿਹਾ ਹੈ ਅਤੇ ਜੇਲ੍ਹ ਪ੍ਰਸ਼ਾਸਨ ਵਲੋਂ ਵੀ ਇਸਨੂੰ ਮਾਮੂਲੀ ਝਗੜਾ ਦੱਸ ਕੇ ਪੱਲਾ ਝਾੜਿਆ ਜਾ ਰਿਹਾ ਹੈ।ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਸਮੇਂ ਜੇਲ੍ਹ ਵਿਚ ਕੈਦੀਆਂ ਦੀਆਂ ਦੋ ਧਿਰਾਂ ਵਿਚਕਾਰ ਬਹਿਸ ਹੋਈ ਤੇ ਦੇਖਦੇ ਹੀ ਦੇਖਦੇ ਹਥੋ ਪਾਈ ਹੋ ਗਈ ਅਤੇ ਕਈਆਂ ਦੇ ਸੱਟਾਂ ਵੀ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਝਗੜੇ ਵਿਚ ਇਕ ਕੈਦੀ ਦੇ ਡੂੰਘੀਆਂ ਸੱਟਾਂ ਲੱਗੀਆਂ ਹਨ ਜੋਕਿ ਗੰਭੀਰ ਹਾਲਤ ਵਿੱਚ ਹੈ। ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਦੱਸਿਆ ਕਿ ਕੈਦੀਆਂ ਵਿਚਕਾਰ ਮਾਮੂਲੀ ਬਹਿਸ ਹੋਈ ਸੀ, ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਮੌਕੇ `ਤੇ ਪੁੱਜ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ, ਧਿਰਾਂ `ਚ ਝਗੜੇ ਆਦਿ ਦੀ ਸਿਰਫ ਅਫਵਾਹ ਹੈ।
Punjab Bani 19 September,2024
ਸੀ ਏ ਐਫ ਕੈਂਪ ਵਿੱਚ ਸਿਪਾਹੀ ਨੇ ਇੰਸਾਸ ਰਾਈਫਲ ਨਾਲ ਆਪਣੇ ਹੀ ਸਾਥੀਆਂ ਉੱਤੇ ਗੋਲੀ ਚਲਾ ਉਤਾਰਿਆ ਮੌਤ ਦੇ ਘਾਟ
ਸੀਏਐਫ ਕੈਂਪ ਵਿੱਚ ਸਿਪਾਹੀ ਨੇ ਇੰਸਾਸ ਰਾਈਫਲ ਨਾਲ ਆਪਣੇ ਹੀ ਸਾਥੀਆਂ ਉੱਤੇ ਗੋਲੀ ਚਲਾ ਉਤਾਰਿਆ ਮੌਤ ਦੇ ਘਾਟ ਛੱਤੀਸਗੜ੍ਹ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਸਰਗੁਜਾ ਡਵੀਜ਼ਨ ਦੇ ਬਲਰਾਮਪੁਰ ਜਿ਼ਲ੍ਹੇ ਦੇ ਸਮਰੀ ਥਾਣਾ ਖੇਤਰ ਦੇ ਭੂਤਾਹੀ ਮੋਡ ਸੀਏਐਫ ਕੈਂਪ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੀਏਐਫ ਕੈਂਪ ਵਿੱਚ ਇੱਕ ਸਿਪਾਹੀ ਨੇ ਇੰਸਾਸ ਰਾਈਫਲ ਨਾਲ ਆਪਣੇ ਹੀ ਸਾਥੀਆਂ ਉੱਤੇ ਗੋਲੀ ਚਲਾ ਦਿੱਤੀ ਹੈ।ਇਸ ਘਟਨਾ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ ਹੈ। 2 ਹੋਰ ਜਵਾਨ ਜ਼ਖਮੀ ਹੋਏ ਹਨ। ਜ਼ਖਮੀ ਸਿਪਾਹੀ ਨੂੰ ਕੁਸਮੀ ਕਮਿਊਨਿਟੀ ਹੈਲਥ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਹੈ। ਬਲਰਾਮਪੁਰ ਦੇ ਐਸਪੀ ਰਾਜੇਸ਼ ਅਗਰਵਾਲ ਮੌਕੇ ‘ਤੇ ਪਹੁੰਚ ਗਏ ਹਨ। ਇਹ ਘਟਨਾ ਸਮਰੀ ਥਾਣਾ ਖੇਤਰ ਦੀ ਹੈ। ਜਾਣਕਾਰੀ ਅਨੁਸਾਰ ਬਲਰਾਮਪੁਰ-ਰਾਮਾਨੁਜਗੰਜ ਜ਼ਿਲ੍ਹੇ ਦੇ ਝਾਰਖੰਡ ਨਾਲ ਲੱਗਦੇ ਸਰਹੱਦੀ ਖੇਤਰ ਵਿੱਚ ਨਕਸਲੀ ਗਤੀਵਿਧੀਆਂ ਨੂੰ ਰੋਕਣ ਲਈ ਪਿੰਡ ਭੂਟਾਹੀ ਵਿੱਚ ਸੀਏਐਫ ਕੈਂਪ ਬਣਾਇਆ ਗਿਆ ਹੈ। ਸੀਏਐਫ ਦੀ 11ਵੀਂ ਬਟਾਲੀਅਨ ਭੂਟਾਹੀ ਕੈਂਪ ਵਿੱਚ ਤਾਇਨਾਤ ਹੈ। 11.30 ਵਜੇ, ਸੀਏਐਫ ਦੇ ਜਵਾਨ ਅਜੈ ਸਿੱਡਰ ਨੇ ਆਪਣੀ ਇੰਸਾਸ ਸਰਵਿਸ ਰਾਈਫਲ ਨਾਲ ਆਪਣੇ ਸਾਥੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪੁੱਜੇ ਸਿਪਾਹੀਆਂ ਨੇ ਅਜੈ ਸਿੱਡਰ ਨੂੰ ਫੜ ਕੇ ਕਾਬੂ ਕਰ ਲਿਆ। ਗੋਲੀ ਲੱਗਣ ਕਾਰਨ ਜਵਾਨ ਰੁਪੇਸ਼ ਪਟੇਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਪਾਂਡੇ ਅਤੇ ਗਾਰਡ ਕਮਾਂਡਰ ਅੰਬੂਜ ਸ਼ੁਕਲਾ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਕੁਸਮੀ ਲਿਆਂਦਾ ਜਾ ਰਿਹਾ ਸੀ। ਸੰਦੀਪ ਪਾਂਡੇ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ। ਜ਼ਖਮੀ ਗਾਰਡ ਕਮਾਂਡਰ ਅੰਬੂਜ ਸ਼ੁਕਲਾ ਨੂੰ ਦੋਵੇਂ ਲੱਤਾਂ ‘ਚ ਗੋਲੀ ਲੱਗੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲਾ ਸਿਪਾਹੀ ਅਜੈ ਸਿਦਰ ਸੀਏਐਫ ਕੈਂਪ ‘ਚ ਖਾਣਾ ਖਾਣ ਬੈਠਾ ਸੀ। ਉਸ ਨੇ ਖਾਣਾ ਪਰੋਸਣ ਵਾਲੇ ਸਿਪਾਹੀ ਤੋਂ ਮਿਰਚਾਂ ਮੰਗੀਆਂ। ਉਸ ਨੇ ਮਿਰਚ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਗਾਰਡ ਕਮਾਂਡਰ ਅੰਬੂਜ ਸ਼ੁਕਲਾ ਨੇ ਮਿਰਚ ਨਾ ਦੇਣ ਵਾਲੇ ਸਿਪਾਹੀ ਦਾ ਸਮਰਥਨ ਕੀਤਾ ਅਤੇ ਬਹਿਸ ਕੀਤੀ। ਇਸ ਤੋਂ ਗੁੱਸੇ ‘ਚ ਆ ਕੇ ਅਜੈ ਸਿੱਡਰ ਨੇ ਖਾਣਾ ਛੱਡ ਦਿੱਤਾ ਅਤੇ ਉੱਠ ਕੇ ਆਪਣੀ ਇੰਸਾਸ ਰਾਈਫਲ ਚੁੱਕ ਲਈ ਅਤੇ ਰੂਪੇਸ਼ ਪਟੇਲ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਅੰਬੂਜ ਸ਼ੁਕਲਾ ਦੀਆਂ ਲੱਤਾਂ ਵਿੱਚ ਗੋਲੀਆਂ ਮਾਰੀਆਂ। ਇਸ ਦੌਰਾਨ ਰਾਹੁਲ ਬਘੇਲ ਨੇ ਅਜੈ ਸਿੱਧਰ ਨੂੰ ਫੜ ਕੇ ਕਾਬੂ ਕਰ ਲਿਆ ।
Punjab Bani 18 September,2024
ਵਿਜੀਲੈਂਸ ਬਿਊਰੋ ਨੇ ਕੀਤਾ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਕੀਤਾ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀਐੱਚਜੀ ਵਿੱਚ ਸੇਵਾ ਨਿਭਾਉਂਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ (ਪੀਐੱਚਜੀ) ਦਫ਼ਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ’ਚ ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੋਸ਼ ਲਗਾਇਆ ਕਿ ਹੌਲਦਾਰ ਨੇ ਉਸਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੇਣ ਲਈ ਕਿਹਾ। ਇਸ ਤੋਂ ਬਾਅਦ, ਦੋਸ਼ੀ ਹੌਲਦਾਰ ਨੇ ਉਸਨੂੰ ਫੋਨਪੇ ਰਾਹੀਂ ਰਕਮ ਉਸਦੇ ਐੱਚਡੀਐੱਫਸੀ ਖਾਤੇ ਵਿੱਚ ਟਰਾਂਸਫਰ ਕਰਨ ਲਈ ਵਾਰ-ਵਾਰ ਜ਼ੋਰ ਪਾਉਣ ਲੱਗਾ ਜਿਸ ਕਾਰਨ ਸ਼ਿਕਾਇਤਕਰਤਾ ਨੇ ਚਾਰ ਟਰਾਂਜੈਕਸ਼ਨਾਂ ਵਿੱਚ 10,000 ਰੁਪਏ (ਪ੍ਰਤੀ ਟਰਾਂਜੈਕਸ਼ਨ) ਟਰਾਂਸਫਰ ਕੀਤੇ ਅਤੇ ਬਾਅਦ ਵਿੱਚ 9800 ਹੋਰ ਰੁਪਏ ਟਰਾਂਸਫਰ ਕਰਵਾਏ। ਇਸ ਤਰ੍ਹਾਂ ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਦੇ ਐੱਚਡੀਐੱਫਸੀ ਖਾਤੇ ਵਿੱਚ ਕੁੱਲ 49,800 ਰੁਪਏ ਭੇਜੇ ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 18 September,2024
ਹਥਿਆਰਬੰਦ ਬਦਮਾਸ਼ਾਂ ਲੁੱਟਿਆ ਐਚ ਡੀ ਐਫ ਸੀ. ਬੈਂਕ
ਹਥਿਆਰਬੰਦ ਬਦਮਾਸ਼ਾਂ ਲੁੱਟਿਆ ਐਚਡੀਐਫਸੀ. ਬੈਂਕ ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਗੁਪਾਲਪੁਰਾ ਵਿੱਚ ਸਥਿਤ ਐਚਡੀਐਫ਼ਸੀ ਬੈਂਕ ਨੂੰ ਹਥਿਆਰਬੰਦ ਬਦਮਾਸ਼ਾਂ ਦੇ ਵਲੋਂ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਕੈਸ਼ ਲੁੱਟ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਘਟਨਾ ਅੱਜ ਸ਼ਾਮ ਪੌਣੇ 4 ਵਜੇ ਵਾਪਰੀ। ਜਾਣਕਾਰ ਦੱਸਦੇ ਹਨ ਕਿ, ਕੁੱਝ ਅਣਪਛਾਤੇ ਲੁਟੇਰੇ ਹਥਿਆਰਾਂ ਨਾਲ ਲੈਸ ਹੋ ਕੇ ਆਏ, ਜਿਨ੍ਹਾਂ ਨੇ ਬੈਂਕ ਤੇ ਕਬਜ਼ਾ ਕਰਕੇ, ਬੈਂਕ ਹੀ ਲੁੱਟ ਲਿਆ ਗਿਆ। ਦੂਜੇ ਪਾਸੇ ਥਾਣਾ ਕੱਥੂ ਨੰਗਲ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਲੋਂ ਉਕਤ ਘਟਨਾ ਨੂੰ ਲੈ ਕੇ ਛਾਣਬੀਣ ਕੀਤੀ ਜਾ ਰਹੀ ਹੈ।
Punjab Bani 18 September,2024
ਭੋਪਾਲ ਵਿਚ 3 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ ਅਧਿਆਪਕ ਗ੍ਰਿਫ਼ਤਾਰ
ਭੋਪਾਲ ਵਿਚ 3 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ ਅਧਿਆਪਕ ਗ੍ਰਿਫ਼ਤਾਰ ਭੋਪਾਲ : ਭਾਰਤ ਦੇਸ਼ ਦੇ ਸੂਬੇ ਭੋਪਾਲ ਦੀ ਪੁਲਸ ਨੇ ਤਿੰਨ ਸਾਲਾਂ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਇੱਕ ਪ੍ਰਾਈਵੇਟ ਸਕੂਲ ਦੇ 28 ਸਾਲਾ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਡਿਪਟੀ ਕਮਿਸ਼ਨਰ ਪ੍ਰਿਅੰਕਾ ਸ਼ੁਕਲਾ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਵੱਲੋਂ ਕਥਿਤ ਤੌਰ ’ਤੇ ਸਿ਼਼ਕਾਇਤ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਬੱਚੇ ਦੀ ਮਾਂ ਨੇ ਸੋਮਵਾਰ ਨੂੰ ਪੁਲੀਸ ਕੋਲ ਪਹੁੰਚ ਕੀਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਉਮਰ 3 ਸਾਲ ਸੱਤ ਮਹੀਨੇ ਹੈ। ਸਿ਼਼਼ਕਾਇਤ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਜਾਣਕਾਰੀ ਹਾਸਲ ਕਰਨ ਲਈ ਸਕੂਲ ਦਾ ਦੌਰਾ ਕੀਤਾ ਅਤੇ ਕੰਪਿਊਟਰ ਅਧਿਆਪਕ ਕਾਸਿਮ ਰੇਹਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਬੱਚੇ ਦੀ ਮਾਂ ਦੇ ਅਨੁਸਾਰ ਉਸਨੇ ਆਪਣੀ ਧੀ ਦੇ ਗੁਪਤ ਅੰਗਾਂ ਵਿੱਚ ਸੱਟ ਦੇ ਨਿਸ਼ਾਨ ਦੇਖ ਕੇ ਸਕੂਲ ਪਹੁੰਚ ਕੇ ਸ਼ਿਕਾਇਤ ਕੀਤੀ ਪਰ ਪ੍ਰਬੰਧਨ ਨੇ ਉਸਦੀ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕਰ ਦਿੱਤਾ।
Punjab Bani 18 September,2024
ਦਿੱਲੀ ਪੁਲਸ 51 ਲੱਖ 33 ਹਜ਼ਾਰ 930 ਰੁਪਏ ਸਮੇਤ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਸ 51 ਲੱਖ 33 ਹਜ਼ਾਰ 930 ਰੁਪਏ ਸਮੇਤ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ ਮੱਧ ਦਿੱਲੀ ਦੇ ਨਿਊ ਰਾਜੇਂਦਰ ਨਗਰ ਇਲਾਕੇ ‘ਚ 51 ਲੱਖ 33 ਹਜ਼ਾਰ 930 ਰੁਪਏ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 7 ਮੋਬਾਈਲ ਫੋਨ ਅਤੇ 2290 ਕੈਸੀਨੋ ਸਿੱਕੇ, 3 ਕੈਸ਼ ਕਾਊਂਟਿੰਗ ਮਸ਼ੀਨਾਂ ਅਤੇ 175 ਡੈੱਕ ਕਾਰਡ ਵੀ ਬਰਾਮਦ ਕੀਤੇ ਗਏ ਹਨ । ਦਿੱਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਨਿਊ ਰਾਜੇਂਦਰ ਨਗਰ ਇਲਾਕੇ ਵਿਚ ਇਕ ਗੰਦੀ ਖੇਡ ਚੱਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 14 ਸਤੰਬਜ ਨੂੰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਿਊ ਰਜਿੰਦਰ ਨਗਰ ਦੇ ਇੱਕ ਘਰ ਵਿੱਚ ਗੰਦੇ ਜੂਏ ਦਾ ਧੰਦਾ ਚੱਲ ਰਿਹਾ ਹੈ। ਇੰਸਪੈਕਟਰ ਰੋਹਿਤ ਕੁਮਾਰ ਇੰਚਾਰਜ ਸਪੈਸ਼ਲ ਸਟਾਫ਼ ਸੈਂਟਰਲ ਜਿ਼ਲ੍ਹਾ ਦੀ ਅਗਵਾਈ ਹੇਠ ਸਪੈਸ਼ਲ ਸਟਾਫ਼ ਦੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਏ. ਐਸ. ਆਈ. ਸੰਜੀਵ, ਏ. ਐਸ. ਆਈ. ਯਜੁਰਵਿੰਦਰ, ਏ. ਐਸ. ਆਈ. ਪ੍ਰਮੋਦ, ਐਚ. ਸੀ. ਮੁਨੇਸ਼ ਸ਼ਰਮਾ, ਐਚ. ਸੀ. ਅਮਰਜੀਤ, ਐਚ. ਸੀ. ਅਮਿਤ, ਐਚ. ਸੀ. ਸਚਿਨ, ਐਚ. ਸੀ. ਧੀਰਜ, ਐਚ. ਸੀ. ਸ਼ਿਓਤਾਜ ਅਤੇ ਸੀਟੀ ਅਨਿਲ ਨੂੰ ਜੂਏਬਾਜਾਂ ਨੂੰ ਫੜਨ ਲਈ ਏ. ਸੀ. ਪੀ. ਓਪਰੇਸ਼ਨ ਸੈਂਟਰਲ ਜਿਲ੍ਹਾ ਸੁਰੇਸ਼ ਖੁੰਗਾ ਦੀ ਸਮੁੱਚੀ ਨਿਗਰਾਨੀ ਹੇਠ ਗਠਿਤ ਕੀਤਾ ਗਿਆ ਸੀ ਵਲੋ਼ਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੇ 8 ਲੋਕਾਂ ਨੂੰ ਫੜ ਲਿਆ ਗਿਆ ਤੇ ਨਾਲ ਹੀ 51,33,930 ਰੁਪਏ ਦੀ ਨਕਦੀ ਅਤੇ 2290 ਕੈਸੀਨੋ ਸਿੱਕਿਆਂ ਦੀ ਕੁੱਲ ਕੀਮਤ 91,60,000 ਰੁਪਏ ਵੀ ਬਰਾਮਦ ਕੀਤੀ ਗਈ। ਦੱਸਣਯੋਗ ਹੈ ਕਿ ਭਾਰਤ ਵਿੱਚ ਕੈਸੀਨੋ ਸੰਚਾਲਨ ਦੀ ਇਜਾਜ਼ਤ ਸਿਰਫ਼ ਤਿੰਨ ਰਾਜਾਂ ਗੋਆ, ਦਮਨ ਅਤੇ ਸਿੱਕਮ ਵਿੱਚ ਹੈ। ਇਸ ਦੇ ਪ੍ਰੇਮੀ ਆਪਣੇ ਜੂਏ ਦੇ ਸ਼ੌਕ ਨੂੰ ਪੂਰਾ ਕਰਨ ਲਈ ਇਨ੍ਹਾਂ ਥਾਵਾਂ ‘ਤੇ ਜਾਂਦੇ ਹਨ ਪਰ ਹੁਣ ਇਹ ਗੈਰ-ਕਾਨੂੰਨੀ ਧੰਦਾ ਦਿੱਲੀ ਵਿੱਚ ਵੀ ਵਧ-ਫੁੱਲ ਰਿਹਾ ਹੈ। ਰਾਜਧਾਨੀ ਵਿੱਚ ਕੁਝ ਅਜਿਹੇ ਸ਼ੌਕੀਨ ਹਨ ਜਿਨ੍ਹਾਂ ਨੇ ਆਪਣੇ ਸ਼ੌਕ ਨੂੰ ਨਸ਼ੇ ਵਿੱਚ ਬਦਲ ਲਿਆ ਹੈ।
Punjab Bani 18 September,2024
ਪੁਲਸ ਥਾਣਾ ਕੋਟਫੱਤਾ ਨੇ ਕੀਤਾ ਔਰਤਾਂ ਨਾਲ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੁਲਸ ਥਾਣਾ ਕੋਟਫੱਤਾ ਨੇ ਕੀਤਾ ਔਰਤਾਂ ਨਾਲ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਬਠਿੰਡਾ : ਪੁਲਸ ਥਾਣਾ ਕੋਟਫੱਤਾ ਨੇ ਔਰਤਾਂ ਦੇ ਨਾਲ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਹੁਣ ਤਕ ਕੋਟਫੱਤਾ ਇਲਾਕੇ ਦੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ। ਐੱਸ. ਐੱਚ. ਓ. ਕਰਮਜੀਤ ਸਿੰਘ ਪੂਹਲੀ ਦੀ ਅਗਵਾਈ ਹੇਠ ਪੁਲਸ ਟੀਮ ਨੇ ਇਸ ਗਿਰੋਹ ਵਿਚ ਸ਼ਾਮਲ ਮਾਨਸਾ ਦੀਆਂ ਕੁਝ ਔਰਤਾਂ ਦੀ ਭਾਲ ਕਰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਮੁਕਤ ਗ੍ਰੰਥੀ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੋਟਫੱਤਾ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੋਟਫੱਤਾ ਦੇ ਰਹਿਣ ਵਾਲੇ ਸ਼ਿੰਦਰ ਸਿੰਘ (65) ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 5 ਸਾਲ ਪਹਿਲਾਂ ਕੁਲਦੀਪ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੂੰ ਗੁਰਦੁਆਰਾ ਸਾਹਿਬ ’ਚ ਗ੍ਰੰਥੀ ਸੇਵਾਦਾਰ ਵਜੋਂ ਰੱਖਿਆ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਉਕਤ ਗ੍ਰੰਥੀ ਕਰੀਬ 6 ਮਹੀਨੇ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਪਰ ਉਸ ਦੇ ਵਿਵਹਾਰ ਕਾਰਨ ਪਤਵੰਤਿਆਂ ਨੇ ਉਸ ਨੂੰ ਗੁਰਦੁਆਰਾ ਸਾਹਿਬ ਤੋਂ ਵਾਪਸ ਭੇਜ ਦਿੱਤਾ ਸੀ। ਪੀੜਤ ਨੇ ਦੱਸਿਆ ਕਿ ਉਕਤ ਗ੍ਰੰਥੀ ਨੇ ਪਿੰਡ ਕੋਟਭਾਰਾ ਦੇ ਬਲਜੀਤ ਸਿੰਘ ਨਾਲ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜਿਸ ਵਿਚ ਕੁਝ ਔਰਤਾਂ ਵੀ ਸ਼ਾਮਲ ਹਨ। ਉਸ ਨੇ ਬਲਜੀਤ ਸਿੰਘ ਤੋਂ ਪਿੰਡ ਦੇ ਕੁਝ ਲੋਕਾਂ ਦੇ ਨੰਬਰ ਲਏ ਅਤੇ ਪਿੰਡ ਦੀਆਂ ਔਰਤਾਂ ਨੂੰ ਫੋਨ ਕਰ ਕੇ ਉਨ੍ਹਾਂ ’ਚੋਂ ਕੁਝ ਦੇ ਫੋਨਾਂ ’ਤੇ ਅਸ਼ਲੀਲ ਵੀਡੀਓਜ਼ ਬਣਾ ਲਈਆਂ, ਜਿਸ ਤੋਂ ਬਾਅਦ ਬਲੈਕਮੇਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪੀੜਤਾ ਨੇ ਦੱਸਿਆ ਕਿ ਉਕਤ ਵਿਅਕਤੀ ਬਲਜੀਤ ਸਿੰਘ ਰਾਹੀਂ ਉਸ ਨੂੰ ਵਰਗਲਾ ਕੇ ਮਾਨਸਾ ਲੈ ਗਿਆ, ਜਿੱਥੇ ਉਸ ਨੇ ਗਲਤ ਔਰਤਾਂ ਨਾਲ ਉਸ ਦੀ ਵੀਡੀਓ ਆਦਿ ਬਣਾ ਲਈ। ਇਸੇ ਤਰ੍ਹਾਂ ਉਕਤ ਗਿਰੋਹ ਨੇ ਕਰੀਬ ਚਾਰ ਮਹੀਨੇ ਪਹਿਲਾਂ ਪਿੰਡ ਕੋਟਭਾਰਾ ਦੇ ਨਰਿੰਦਰ ਸਿੰਘ ਤੋਂ ਵੀ 3 ਲੱਖ ਰੁਪਏ ਵਸੂਲ ਕੀਤੇ ਸਨ। ਇਸ ਗਿਰੋਹ ਨੇ ਕੋਟਫੱਤਾ ਇਲਾਕੇ ਦੇ ਕਈ ਹੋਰ ਲੋਕਾਂ ਨੂੰ ਵੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਹੈ ਅਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ ਪਰ ਅਜਿਹੇ ਲੋਕ ਆਪਣੀ ਇੱਜ਼ਤ ਲਈ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਥਾਣਾ ਕੋਟਫੱਤਾ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਹੈ ਕਿ ਇਸ ਗਿਰੋਹ ਨਾਲ ਮਾਨਸਾ ਦੀਆਂ ਕੁਝ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।
Punjab Bani 18 September,2024
ਨਕਾਬਪੋਸ਼ਾਂ ਬੈਂਕ ਦੇ ਏ ਟੀ ਐਮ. ਨੂੰ ਗੈਸ ਕਟਰ ਨਾਲ ਕਟ ਉਡਾਏ 17 ਲੱਖ
ਨਕਾਬਪੋਸ਼ਾਂ ਬੈਂਕ ਦੇ ਏਟੀਐਮ. ਨੂੰ ਗੈਸ ਕਟਰ ਨਾਲ ਕਟ ਉਡਾਏ 17 ਲੱਖ ਜਗਰਾਉਂ : ਜਗਰਾਓਂ ਨੇੜਲੇ ਪਿੰਡ ਲੰਮਾ ਜੱਟਪੁਰਾ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਨੂੰ ਬੀਤੀ ਰਾਤ ਨਕਾਬਪੋਸ਼ਾਂ ਨੇ ਗੈਸ ਕਟਰ ਨਾਲ ਕੱਟਦਿਆਂ ਉਸ ਵਿੱਚ ਪਏ 17 ਲੱਖ ਰੁਪਏ ਲੈ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੰਮਾ ਜੱਟਪੁਰਾ ਵਿਖੇ ਪੀਐਨਬੀ ਬੈਂਕ ਦੀ ਸਥਿਤ ਬਰਾਂਚ ਦੇ ਨਾਲ ਹੀ ਏਟੀਐਮ ਲੱਗਾ ਹੋਇਆ ਹੈ। ਤੜਕਸਾਰ ਕਰੀਬ ਡੇਢ ਵਜੇ ਦੋ ਮੋਟਰਸਾਈਕਲਾਂ `ਤੇ ਆਏ ਚਾਰ ਨਕਾਬਪੋਸ਼ਾਂ ਨੇ ਗੈਸ ਕਟਰ ਨਾਲ ਏਟੀਐਮ ਕੱਟ ਕੇ ਉਸ ਵਿੱਚ ਪਈ 17 ਲੱਖ ਰੁਪਏ ਦੀ ਨਗਦੀ ਕੱਢ ਕੇ ਫਰਾਰ ਹੋ ਗਏ। ਬੁੱਧਵਾਰ ਸਵੇਰੇ 6:30ੇ ਵਜੇ ਬੈਂਕ ਨੇੜੇ ਰਹਿੰਦੇ ਇੱਕ ਮਕਾਨ ਮਾਲਕ ਨੇ ਬੈਂਕ ਦੇ ਏਟੀਐਮ ਲੁੱਟੇ ਹੋਣ ਦੀ ਬੈਂਕ ਮੈਨੇਜਰ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਬੈਂਕ ਮੈਨੇਜਰ ਤੋਂ ਇਲਾਵਾ ਜਗਰਾਉਂ , ਰਾਏਕੋਟ ਅਤੇ ਹਠੂਰ ਤੋਂ ਪੁਲਿਸ ਟੀਮਾਂ ਮੌਕੇ ਤੇ ਪੁੱਜੀਆਂ।
Punjab Bani 18 September,2024
ਮਾਛੀਵਾੜਾ ਪੁਲਸ ਔਰਤ ਸਮੇਤ 2 ਟਰੈਵਲ ਏਜੰਟ ਫੜੇ
ਮਾਛੀਵਾੜਾ ਪੁਲਸ ਔਰਤ ਸਮੇਤ 2 ਟਰੈਵਲ ਏਜੰਟ ਫੜੇ, ਲੱਖਾਂ ਰੁਪਏ ਦੀ ਠੱਗੀ ਦਾ ਦੋਸ਼ ਮਾਛੀਵਾੜਾ : ਪੰਜਾਬ ਦੇ ਸ਼ਹਿਰ ਮਾਛੀਵਾੜਾ ਦੀ ਪੁਲਸ ਵਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 2 ਵੱਖ-ਵੱਖ ਮਾਮਲਿਆਂ ਵਿਚ ਗੁਰਜੀਤ ਸਿੰਘ ਵਾਸੀ ਸ਼ੇਰਪੁਰ ਬਸਤੀ ਅਤੇ ਮਹਿਲਾ ਸਤਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ । ਥਾਣਾ ਮੁਖੀ ਪਵਿੱਤਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨਾਮ ਦੇ ਨੌਜਵਾਨ ਤੋਂ ਵਿਦੇਸ਼ ਅਮਰੀਕਾ ਭੇਜਣ ਲਈ ਲੱਖਾਂ ਰੁਪਏ ਲਏ। ਇਹ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨੂੰ ਦੁਬਈ ਭੇਜ ਦਿੱਤਾ ਜਿੱਥੋਂ ਉਹ ਅੱਗੇ ਅਮਰੀਕਾ ਨਾ ਜਾ ਸਕਿਆ ਜਿਸ ਕਾਰਨ ਉਸਨੇ ਵਾਪਸ ਆ ਕੇ ਗੁਰਜੀਤ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵਲੋਂ ਇਸ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ ਇਹ ਉਸ ਦਿਨ ਤੋਂ ਭਗੌਡ਼ਾ ਸੀ । ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆਂਦਾ ਗਿਆ ਹੈ । ਗੁਰਜੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਟ੍ਰੈਵਲ ਏਜੰਟ ਬਣ ਕੇ ਲੋਕਾਂ ਨਾਲ ਧੋਖਾਧਡ਼ੀ ਕਰਨ ਦੇ ਮਾਮਲੇ ਦਰਜ ਹਨ । ਦੂਸਰੇ ਮਾਮਲੇ ਵਿਚ ਮਾਛੀਵਾਡ਼ਾ ਪੁਲਸ ਨੇ ਸਤਿੰਦਰ ਕੌਰ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ ਜਿਸ ਖਿਲਾਫ਼ ਮਾਛੀਵਾਡ਼ਾ ਥਾਣਾ ਵਿਚ 14 ਵਿਅਕਤੀਆਂ ਨੇ ਕੈਨੇਡਾ ਭੇਜਣ ਦੇ ਨਾਮ ’ਤੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕਰਵਾਇਆ ਸੀ । ਇਸ ਮਾਮਲੇ ਸਬੰਧੀ ਸਤਿੰਦਰ ਕੌਰ ਤੇ ਉਸਦੇ ਪਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਜੋ ਫ਼ਰਾਰ ਚੱਲੇ ਆ ਰਹੇ ਸਨ। ਜਲੰਧਰ ਪੁਲਸ ਵਲੋਂ ਇੱਕ ਹੋਰ ਧੋਖਾਧਡ਼ੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੋਇਆ ਸੀ ਅਤੇ ਮਾਛੀਵਾਡ਼ਾ ਪੁਲਸ ਵਲੋਂ ਉਸ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ। ਦੋਵਾਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।
Punjab Bani 18 September,2024
ਪਿੰਡ ਆਦਮਵਾਲ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼
ਪਿੰਡ ਆਦਮਵਾਲ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼ ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਚਿੰਤਪੁਰਨੀ ਮਾਰਗ `ਤੇ ਪੈਂਦੇ ਪਿੰਡ ਆਦਮਵਾਲ ਵਿੱਚ ਇੱਕ ਕਤਲ ਸਬੰਧੀ ਸਾਹਮਣੇ ਆਈ ਸੂਚਨਾ ਸਬੰਧੀ ਮੌਕੇ `ਤੇ ਮੌਜੂਦ ਮ੍ਰਿਤਕ ਦੀ ਭੈਣ ਸੰਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਵਰਿੰਦਰ (ਉਮਰ 32 ) ਹੈ ਅਤੇ ਉਹ ਇੱਕ ਸਬਜ਼ੀ ਦੀ ਦੁਕਾਨ ਉੱਤੇ ਪਿੰਡ ਵਿੱਚ ਹੀ ਕੰਮ ਕਰਦਾ ਸੀ । ਰੋਂਦਿਆਂ ਕੁਰਲਾਉਂਦਿਆਂ ਮ੍ਰਿਤਕ ਦੀ ਭੈਣ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਮਾਂ- ਬਾਪ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਵੱਡੇ ਭਰਾ ਨੇ ਪਹਿਲਾਂ ਹੀ ਆਪਣਾ ਹਿੱਸਾ ਵੇਚ ਦਿੱਤਾ ਸੀ ਅਤੇ ਹੁਣ ਉਹ ਇਸ ਮਕਾਨ ਉੱਤੇ ਵੀ ਆਪਣਾ ਹੱਕ ਜਤਾਉਂਦਾ ਸੀ, ਜਿਸ ਦੇ ਚਲਦਿਆਂ ਉਸ ਨੇ ਲੰਬੇ ਸਮੇਂ ਤੋਂ ਭਰਾ ਅਤੇ ਭੈਣ ਨਾਲ ਚੱਲਦੇ ਵਿਵਾਦ ਦਰਮਿਆਨ ਉਸਦੇ ਭਰਾ ਅਤੇ ਭਤੀਜੇ ਨੇ ਹੀ ਆਪਣੇ ਭਰਾ ਦਾ ਕਤਲ ਕੀਤਾ ਹੋ ਸਕਦਾ ਹੈ ।ਇਸ ਮੌਕੇ `ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Punjab Bani 18 September,2024
ਚਚੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਮਿਲ ਭੈਣ ਨ ਕੀਤਾ ਕਤਲ
ਚਚੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਮਿਲ ਭੈਣ ਨ ਕੀਤਾ ਕਤਲ ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਰਣਜੀਤ ਬਾਗ ਦੇ ਰਜਬਾਹੇ ਵਿੱਚੋਂ ਬੋਰੀ `ਚ ਬੰਨ੍ਹੀ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ `ਚ ਮਿਲੀ ਸੀ। ਇਸ ਮਾਮਲੇ `ਚ ਪੁਲਸ ਨੇ ਹੈਰਾਨੀ ਜਨਕ ਖੁਲਾਸਾ ਕਰਦਿਆਂ ਮਾਮਲੇ ਦੇ ਕਤਲ ਦੀ ਵਜਹਾ ਤੋਂ ਪਰਦਾ ਚੁੱਕ ਦਿੱਤਾ ਹੈ।। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸਬੰਧਾਂ ਦੇ ਚਲਦੇ ਚਾਚੇ ਦੀ ਭੈਣ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਭਰਾ ਦਾ ਕਤਲ ਕੀਤਾ ਗਿਆ ਸੀ।ਪ੍ਰੈਸ ਕਾਨਫਰਸ ਦੌਰਾਨ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੀ ਚਚੇਰੀ ਭੈਣ ਅਤੇ ਉਸਦਾ ਆਸ਼ਿਕ ਸਹਿਪਾਠੀ ਸਨ ਅਤੇ ਉਹ ਦੋਵੇਂ ਘਰ ਵਿਚ ਮਿਲ ਰਹੇ ਸਨ। ਉਸ ਦੇ ਚਾਚੇ ਦੇ ਮੁੰਡੇ ਰੋਹਿਤ ਨੇ ਦੋਵਾਂ ਨੂੰ ਮਿਲਦੇ ਦੇਖਿਆ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਹਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਰੋਹਿਤ ਨਾਮਕ 18 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਤੇ ਨਾਲ ਹੀ ਉਸਦੀ ਮ੍ਰਿਤਕ ਦੇਹ ਨੂੰ ਬੋਰੇ ਵਿੱਚ ਬਣ ਕੇ ਮੋਟਰਸਾਈਕਲ ਤੇ ਰਣਜੀਤ ਬਾਗ ਨੇੜੇ ਰਜਵਾਹੇ ਵਿੱਚ ਸੁੱਟ ਦਿੱਤਾ । ਇਸ ਦੌਰਾਨ ਮ੍ਰਿਤਕ ਦੀ ਭੈਣ ਵੀ ਮੋਟਰਸਾਈਕਲ ਦੇ ਪਿੱਛੇ ਬੈਠੀ ਬੋਰੇ ਨੂੰ ਫੜੇ ਹੋਏ ਸੀ ।
Punjab Bani 17 September,2024
ਮਹਿਲਾ ਇੰਸਪੈਕਟਰ ਨੂੰ ਬਦਮਾਸ਼ਾਂ ਨੇ ਕੀਤਾ ਅਗਵਾ
ਮਹਿਲਾ ਇੰਸਪੈਕਟਰ ਨੂੰ ਬਦਮਾਸ਼ਾਂ ਨੇ ਕੀਤਾ ਅਗਵਾ ਲਖਨਊ: ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਵਿਚ ਪੈਂਦੇ ਸ਼ਹਿਰ ਲਖਨਊ ਵਿੱਚ ਤਾਇਨਾਤ ਇੱਕ ਮਹਿਲਾ ਇੰਸਪੈਕਟਰ ਨੂੰ ਬਦਮਾਸ਼ਾਂ ਨੇ ਅਗਵਾ ਕਰ ਲਿਆ। ਬਦਮਾਸ਼ਾਂ ਨੇ ਪਹਿਲਾਂ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਇੰਸਪੈਕਟਰ ਨੂੰ ਬਾਹਰ ਬੁਲਾਇਆ। ਗੱਲਾਂ ਕਰਦੇ ਹੋਏ ਉਸ ਨੇ ਮੈਨੂੰ ਕਾਰ ਵਿਚ ਬਿਠਾ ਲਿਆ ਅਤੇ ਪ੍ਰਯਾਗਰਾਜ ਦੇ ਨੌਜਵਾਨ ਖਿਲਾਫ ਦਰਜ ਕੀਤਾ ਕੇਸ ਵਾਪਸ ਲੈਣ ਲਈ ਦਬਾਅ ਪਾਇਆ। ਬਦਮਾਸ਼ਾਂ ਨੇ ਮਹਿਲਾ ਇੰਸਪੈਕਟਰ ਨੂੰ ਕਾਰ `ਚ ਬਿਠਾ ਕੇ ਉਸ ਨੂੰ ਡਰਾ ਧਮਕਾ ਕੇ ਇਕ ਸਾਦੇ ਕਾਗਜ਼ `ਤੇ ਦਸਤਖਤ ਵੀ ਕਰਵਾ ਲਏ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਇੰਸਪੈਕਟਰ ਨੇ 112 ਨੰਬਰ ਡਾਇਲ ਕੀਤਾ ਹੈ ਤਾਂ ਉਹ ਔਰਤ ਨੂੰ ਸੜਕ `ਤੇ ਛੱਡ ਕੇ ਭੱਜ ਗਏ। ਜਿਸ ਕੇਸ ਵਿੱਚ ਬਦਮਾਸ਼ਾਂ ਨੇ ਧਮਕੀਆਂ ਦਿੱਤੀਆਂ ਹਨ ਕਿ ਮਹਿਲਾ ਇੰਸਪੈਕਟਰ ਨੇ ਮੁਲਜ਼ਮਾਂ ਦੇ 87 ਮੋਬਾਈਲ ਨੰਬਰ ਬਲਾਕ ਕਰ ਦਿੱਤੇ ਹਨ, ਫਿਰ ਵੀ ਉਹ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਅਤੇ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕਰਦਾ ਹੈ। ਹੁਣ ਮਹਿਲਾ ਇੰਸਪੈਕਟਰ ਨੇ ਬੀਬੀਡੀ ਥਾਣੇ ਵਿੱਚ ਅਗਵਾ ਅਤੇ ਧਮਕੀਆਂ ਦੇਣ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ `ਤੇ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਦਰਅਸਲ, ਪ੍ਰਯਾਗਰਾਜ ਦੇ ਹੰਡਿਆਇਆ ਦਾ ਰਹਿਣ ਵਾਲਾ ਨੌਜਵਾਨ ਆਯੂਸ਼ਮਾਨ ਪਾਂਡੇ 5 ਮਹੀਨਿਆਂ ਤੋਂ ਲਖਨਊ `ਚ ਤਾਇਨਾਤ ਮਹਿਲਾ ਪੁਲਿਸ ਮੁਲਾਜ਼ਮ ਨੂੰ ਬਲੈਕਮੇਲ ਕਰ ਰਿਹਾ ਹੈ। ਉਹ ਵਾਰ-ਵਾਰ ਫੋਨ ਕਰਕੇ ਪੈਸੇ ਮੰਗਦਾ ਹੈ। ਧਮਕੀ ਦਿੱਤੀ ਕਿ ਉਹ ਫੋਟੋ ਨੂੰ ਐਡਿਟ ਕਰਕੇ ਇਸ ਨੂੰ ਅਸ਼ਲੀਲ ਬਣਾ ਦੇਵੇਗਾ ਅਤੇ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦੇਵੇਗਾ। ਪੀੜਤਾ ਅਨੁਸਾਰ ਉਕਤ ਨੌਜਵਾਨ ਪਿਛਲੇ 5-6 ਮਹੀਨਿਆਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਮਹਿਲਾ ਇੰਸਪੈਕਟਰ ਨੇ ਮੁਲਜ਼ਮਾਂ ਦੇ 87 ਮੋਬਾਈਲ ਨੰਬਰ ਬਲਾਕ ਕਰ ਦਿੱਤੇ। ਇਸ ਤੋਂ ਬਾਅਦ ਵੀ ਉਸ ਦੀਆਂ ਗਤੀਵਿਧੀਆਂ ਰੁਕੀਆਂ ਨਹੀਂ। ਉਹ ਲਗਾਤਾਰ ਨਵੇਂ ਨੰਬਰਾਂ ਤੋਂ ਕਾਲ ਕਰਦਾ ਹੈ। ਗੰਦੀਆਂ ਗੱਲਾਂ ਕਰਦਾ ਹੈ। ਵਿਆਹ ਕਰਵਾਉਣ ਦਾ ਦਬਾਅ ਬਣਾਉਂਦਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਮਹਿਲਾ ਸਬ-ਇੰਸਪੈਕਟਰ ਨੇ ਅਗਸਤ `ਚ ਹਜ਼ਰਤਗੰਜ ਮਹਿਲਾ ਥਾਣੇ `ਚ ਨੌਜਵਾਨ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਸ ਮਾਮਲੇ ਵਿੱਚ ਨੌਜਵਾਨ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਉਸ ਨੇ ਅਦਾਲਤ ਤੋਂ ਗ੍ਰਿਫ਼ਤਾਰੀ ਦੀ ਸਟੇਅ ਲੈ ਲਈ ਹੈ। ਹੁਣ ਉਸ ਨੌਜਵਾਨ ਨੇ ਮਹਿਲਾ ਇੰਸਪੈਕਟਰ `ਤੇ ਕੇਸ ਵਾਪਸ ਲੈਣ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
Punjab Bani 17 September,2024
ਉੱਤਰ ਪ੍ਰਦੇਸ਼ ਵਿਚ ਨਾਬਾਲਗ ਨਾਲ ਜਬਰ-ਜਨਾਹ, ਮਾਮਲਾ ਦਰਜ
ਉੱਤਰ ਪ੍ਰਦੇਸ਼ ਵਿਚ ਨਾਬਾਲਗ ਨਾਲ ਜਬਰ-ਜਨਾਹ, ਮਾਮਲਾ ਦਰਜ ਬਾਰਾਬਾਂਕੀ : ਉੱਤਰ ਪ੍ਰਦੇਸ਼ ਦੇ ਬਾਰਾਬਾਂਕੀ ਜਿ਼ਲ੍ਹੇ ਦੇ ਫਤਿਹਪੁਰ ਕੋਤਵਾਲੀ ਖੇਤਰ ਵਿਚ ਇਕ ਵਿਅਕਤੀ ਨੂੰ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦਾ ਰੌਲਾ ਸੁਣ ਆਸ ਪਾਸ ਦੇ ਲੋਕਾਂ ਨੇ ਘਰ ਦੇ ਦਰਵਾਜ਼ੇ ਨੂੰ ਲੱਗੇ ਜਿੰਦਰੇ ਨੂੰ ਤੋੜ ਦਿੱਤਾ ਅਤੇ ਮੌਕੇ ਤੋਂ ਦੋਸ਼ੀ ਨੂੰ ਕਾਬੂ ਕਰ ਲਿਆ।ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ 15 ਸਾਲਾਂ ਧੀ ਟਿਊਸ਼ਨ ਪੜ੍ਹਨ ਲਈ ਘਰੋਂ ਗਈ ਸੀ, ਇਸ ਦੌਰਾਨ ਕਾਜ਼ੀਪੁਰ ਮੁਹੱਲੇ ਵਿਚ ਰਹਿਣ ਵਾਲਾ ਆਫ਼ਤਾਬ ਉਸ ਨੂੰ ਵਰਗਲਾ ਕੇ ਆਪਣੇ ਦੋਸਤ ਸਗੀਰ ਦੇ ਘਰ ਲੈ ਗਿਆ ਅਤੇ ਬਾਹਰ ਜਿੰਦਰਾ ਲਗਾ ਦਿੱਤਾ।
Punjab Bani 17 September,2024
ਸ਼ਰਾਬ ਦੇ ਨਸ਼ੇ ’ਚ ਆਪਣੀ ਹੀ 10 ਸਾਲਾਂ ਧੀ ਨੂੰ ਜ਼ਮੀਨ ’ਤੇ ਮਾਰ ਮਾਰ ਪਿਤਾ ਨੇ ਤੋੜੀ ਉਸਦੀ ਬਾਂਹ
ਸ਼ਰਾਬ ਦੇ ਨਸ਼ੇ ’ਚ ਆਪਣੀ ਹੀ 10 ਸਾਲਾਂ ਧੀ ਨੂੰ ਜ਼ਮੀਨ ’ਤੇ ਮਾਰ ਮਾਰ ਪਿਤਾ ਨੇ ਤੋੜੀ ਉਸਦੀ ਬਾਂਹ ਅਬੋਹਰ : ਪੰਜਾਬ ਦੇ ਸ਼ਹਿਰ ਅਬੋਹਰ ਵਿਖੇ ਇੱਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ ਆਪਣੀ ਹੀ 10 ਸਾਲਾਂ ਧੀ ਨੂੰ ਇਨ੍ਹੀਂ ਵਾਰ ਜ਼ਮੀਨ ’ਤੇ ਮਾਰਿਆ ਕਿ ਉਸਦੀ ਬਾਂਹ ਤੋੜ ਦਿੱਤੀ। ਫਿਲਹਾਲ ਬੱਚੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਿਆਦਾ ਜੋਰ ਨਾਲ ਕੁੱਟਣ ਕਾਰਨ ਬੱਚੀ ਦੀ ਹੱਡੀ ਟੁੱਟੀ ਹੈ।ਦੱਸਣਯੋਗ ਹੈ ਕਿ ਇਹ ਮਾਮਲਾ ਅਬਹੋਰ ਦੀ ਕਮਾਈਆਂ ਵਾਲੀ ਢਾਣੀ ਦਾ ਹੈ ਜਿੱਥੇ ਰਹਿਣ ਵਾਲੀ ਖੁਸ਼ਬੂ ਨਾਂ ਦੀ ਔਰਤ ਨੇ ਜਾਣਕਾਰੀ ਦਿੱਤੀ ਕਿ ਉਸਦਾ ਪਤੀ ਸੁਰਿੰਦਰ ਜੋ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਹੈ, ਘਰ ਪਰਤਿਆ ਤਾਂ ਘਰ ਵਿਚ ਉਸਦੀਆਂ ਦੀ ਬੇਟੀਆਂ ਮੋਬਾਇਲ ਨੂੰ ਲੈਕੇ ਝਗੜਾ ਕਰ ਰਹੀਆਂ ਸੀ ਤਾਂ ਉਸਦੇ ਪਤੀ ਨੇ ਗੁੱਸੇ ਵਿਚ ਆ ਕੇ 10 ਸਾਲਾਂ ਬੇਟੀ ਨੂੰ ਝਿੜਕਿਆ ਅਤੇ ਕੁੱਟਿਆ ਜਿਸ ਨਾਲ ਉਸਦੀ ਬਾਂਹ ਟੁੱਟ ਗਈ । ਬੇਟੀ ਦੀ ਮਾਂ ਨੇ ਅੱਗੇ ਦੱਸਿਆ ਕਿ ਪਹਿਲੀ ਵਾਰੀ ਉਸਦੇ ਪਤੀ ਨੇ ਇਸ ਤਰ੍ਹਾਂ ਕੁੱਟਿਆ ਹੈ। ਉਸਨੇ ਦੱਸਿਆ ਕਿ ਉਸਦਾ ਪਤੀ ਸ਼ਰਾਬ ਪੀਕੇ ਆਇਆ ਸੀ। ਉਸਨੇ ਕਿਹਾ ਕਿ ਉਸਦਾ ਪਤੀ ਅੱਗੇ ਤੋਂ ਅਜਿਹਾ ਨਾ ਕਰੇ। ਦੂਜੇ ਪਾਸੇ ਥਾਣਾ ਸਿਟੀ 1 ਅਬੋਹਰ ਦੇ ਥਾਣਾ ਮੁਖੀ ਮੰਨਿਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਮਾਮਲਾ ਆਇਆ ਹੈ ਅਤੇ ਪੁਲਿਸ ਵਲੋ ਇਸ ਮਾਮਲੇ ਵਿਚ ਬਿਆਨ ਲੈਕੇ ਬਣਦੀ ਕਰਵਾਈ ਕੀਤੀ ਜਾਵੇਗੀ ।ਸਰਕਾਰੀ ਹਸਪਤਾਲ ਅਬੋਹਰ ਦੇ ਹੱਡੀਆਂ ਦੇ ਮਾਹਿਰ ਡਾਕਟਰ ਸਨਮਾਨ ਮਾਜ਼ੀ ਨੇ ਦੱਸਿਆ ਕਿ ਜਿਸ ਥਾਂ ਤੋਂ ਬੱਚੀ ਦੀ ਹੱਡੀ ਟੁੱਟੀ ਹੈ ਉਥੋਂ ਹੱਡੀ ਲਚਕਦਾਰ ਅਤੇ ਮਜ਼ਬੂਤ ਹੁੰਦੀ ਹੈ ਤੇ ਛੇਤੀ ਕਿਤੇ ਟੁੱਟਦੀ ਨਹੀਂ, ਬੱਚੀ ਨੂੰ ਜਿਆਦਾ ਜੋਰ ਨਾਲ ਮਾਰਿਆ ਗਿਆ ਹੈ ਜਿਸ ਕਰਕੇ ਹੱਡੀ ਟੁੱਟ ਗਈ ਹੈ। ਸ਼ਰਾਬ ਵੀ ਇੱਕ ਕਾਰਨ ਹੋ ਸਕਦਾ ਹੈ ਕਿ ਬੱਚੀ ਦੇ ਪਿਤਾ ਨੇ ਨਸ਼ੇ ਵਿਚ ਹੋਸ਼ ਖੋ ਕੇ ਬੱਚੀ ਨੂੰ ਕੁੱਟਿਆ।
Punjab Bani 17 September,2024
ਨਕਲੀ ਦੇਸੀ ਘੀ ਦੇ 96 ਡੱਬਿਆਂ ਸਮੇਤ ਦੋ ਦੋਸ਼ੀ ਨਾਭਾ ਪੁਲਸ ਵਲੋਂ ਕਾਬੂ
ਨਕਲੀ ਦੇਸੀ ਘੀ ਦੇ 96 ਡੱਬਿਆਂ ਸਮੇਤ ਦੋ ਦੋਸ਼ੀ ਨਾਭਾ ਪੁਲਸ ਵਲੋਂ ਕਾਬੂ ਮਾਮਲਾ ਦਰਜ ਕਰ ਜਾਚ ਸ਼ੁਰੂ ਨਾਭਾ 17 ਸਤੰਬਰ : ਜੇਕਰ ਤੁਸੀਂ ਵੀ ਦੇਸੀ ਘਿਓ ਖਾਣ ਦੇ ਸ਼ੌਕੀਨ ਹੋ ਤਾਂ ਹੋ ਜਾਵੋਂ ਸਾਵਧਾਨ ਕਿਉਂਕਿ ਇਹ ਖਬਰ ਤੁਹਾਡੀ ਸਿਹਤ ਦੇ ਨਾਲ ਜੁੜੀ ਹੈ। ਨਾਭਾ ਦੇ ਬਾਜ਼ਾਰ ਦੇ ਵਿੱਚ ਨੈਸਲੇ ਕੰਪਨੀ ਦਾ ਨਕਲੀ ਦੇਸੀ ਘਿਓ ਦੁਕਾਨਦਾਰਾਂ ਨੂੰ 2 ਨੌਜਵਾਨ ਵੇਚਣ ਦੇ ਲਈ ਆਏ ਸਨ। ਜਿਸਦੀ ਭਿਣਕ ਨਾਭਾ ਵਪਾਰ ਮੰਡਲ ਨੂੰ ਪੇ ਗਈ ਤਾਂ ਨਾਭਾ ਵਪਾਰ ਮੰਡਲ ਦੇ ਵੱਲੋਂ ਨਾਭਾ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਪੁਲਸ ਦੇ ਵੱਲੋਂ ਕਾਰਵਾਈ ਕਰਦਿਆਂ ਇਹਨਾਂ 2 ਨੌਜਵਾਨਾਂ ਨੂੰ ਨਕਲੀ ਦੇਸੀ ਘਿਓ ਦੇ 96 ਡੱਬਿਆਂ ਸਮੇਤ ਗ੍ਰਿਫਤਾਰ ਕਰ ਲਿਆ। ਇਹ ਨੌਜਵਾਨ ਬਠਿੰਡੇ ਫੈਕਟਰੀ ਦੇ ਵਿੱਚੋਂ ਨਕਲੀ ਦੇਸੀ ਘਿਓ ਲਿਆ ਕੇ ਨਾਭਾ ਦੇ ਬਾਜ਼ਾਰਾਂ ਦੇ ਵਿੱਚ ਵੇਚ ਰਹੇ ਸਨ। ਇਹਨਾਂ ਕੋਲੋਂ ਪਿਕਅਪ ਗੱਡੀ ਵੀ ਬਰਾਮਦ ਕੀਤੀ ਹੈ ਜਿਸ ਦੇ ਵਿੱਚ ਇਹ ਨਕਲੀ ਦੇਸੀ ਘਿਓ ਵੇਚਦੇ ਸਨ।ਇਸ ਮੌਕੇ ਨਾਭਾ ਵਪਾਰ ਮੰਡਲ ਦੇ ਪ੍ਰਧਾਨ ਸੋਮਨਾਥ ਢੱਲ ਨੇ ਕਿਹਾ ਕਿ ਇਹ ਦੋਵੇਂ ਨੌਜਵਾਨ ਪਿਕਅਪ ਗੱਡੀ ਤੇ ਨੈਸਲੇ ਕੰਪਨੀ ਦਾ ਦੇਸੀ ਘਿਓ ਵੇਚਣ ਲਈ ਦੁਕਾਨਦਾਰਾਂ ਨੂੰ ਆਏ ਸਨ ਅਤੇ ਜਦੋਂ ਉਨ੍ਹਾਂ ਨੇ ਰੇਟ ਪੁੱਛਿਆ ਤਾਂ ਇਹ ਪਹਿਲਾਂ ਡੱਬੇ ਦਾ ਰੇਟ 400 ਰੁਪਏ ਦੱਸ ਰਹੇ ਸਨ ਅਤੇ ਹੌਲੀ ਹੌਲੀ ਇਹ 300 ਰੁਪਏ ਤੇ ਆ ਗਏ ਇਸ ਕਰਕੇ ਦੁਕਾਨਦਾਰਾਂ ਨੂੰ ਸ਼ੱਕ ਪੈਣ ਤੇ ਪ੍ਰਧਾਨ ਵਪਾਰ ਮੰਡਲ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਨੈਸਲੇ ਕੰਪਨੀ ਦੇ ਡੀਲਰ ਨੂੰ ਵੀ ਬੁਲਾਇਆ ਗਿਆ ਅਤੇ ਉਸ ਨੇ ਵੀ ਸਪਸ਼ਟ ਕੀਤਾ ਕਿ ਇਹ ਦੇਸੀ ਘਿਓ ਨਕਲੀ ਹੈ, ਮੌਕੇ ਤੇ ਉਨ੍ਹਾਂ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਪ੍ਰਧਾਨ ਸੋਮਨਾਥ ਢੱਲ ਦੇ ਬਿਆਨਾਂ ਤੇ ਮੁਲਜਮ ਜੱਗਸੀਰ ਰਾਮ ਵਾਸੀ ਪਿੰਡ ਲਾਲੇਵਾਲੀ ਜਿਲਾ ਮਾਨਸਾ ਅਤੇ ਸੋਮਾ ਰਾਮ ਵਾਸੀ ਭੱਮੇ ਖੁਰਦ ਜਿਲਾ ਮਾਨਸਾ ਦੇ ਖਿਲਾਫ ਬੀਐਨਐਸ ਧਾਰਾ 274, 318 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ
Punjab Bani 17 September,2024
ਅਮਰੀਕਨ ਦੂਤਾਵਾਸ ਦੀ ਸਿ਼ਕਾਇਤ ਤੇ ਲੁਧਿਆਣਾ ਪੁਲਸ ਕੀਤਾ ਲੁਧਿਆਣਾ, ਮੁਹਾਲੀ, ਚੰਡੀਗੜ੍ਹ ਤੇ ਬਰਨਾਲਾ ਦੇ ਕੁਝ ਅਜਿਹੇ ਟਰੈਵਲ ਏਜੰਟਾਂ ਦੇ ਖਿਲਾਫ ਮੁਕੱਦਮਾ ਦਰਜ
ਅਮਰੀਕਨ ਦੂਤਾਵਾਸ ਦੀ ਸਿ਼ਕਾਇਤ ਤੇ ਲੁਧਿਆਣਾ ਪੁਲਸ ਕੀਤਾ ਲੁਧਿਆਣਾ, ਮੁਹਾਲੀ, ਚੰਡੀਗੜ੍ਹ ਤੇ ਬਰਨਾਲਾ ਦੇ ਕੁਝ ਅਜਿਹੇ ਟਰੈਵਲ ਏਜੰਟਾਂ ਦੇ ਖਿਲਾਫ ਮੁਕੱਦਮਾ ਦਰਜ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਪੁਲਸ ਨੇ ਲੁਧਿਆਣਾ, ਮੁਹਾਲੀ, ਚੰਡੀਗੜ੍ਹ ਤੇ ਬਰਨਾਲਾ ਦੇ ਕੁਝ ਅਜਿਹੇ ਟਰੈਵਲ ਏਜੰਟਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਜੋ ਬੱਚਿਆਂ ਦੇ 40- 40 ਲੱਖ ਰੁਪਏ ਦੇ ਫੰਡ ਨੂੰ ਫਰੈਂਡਲੀ ਲੋਨ ਦੱਸ ਕੇ ਪੜ੍ਹਾਈ ਦਾ ਗੈਪ ਪੂਰਾ ਕਰਨ ਦੀ ਗਲਤ ਸਲਾਹ ਦਿੰਦੇ ਅਤੇ ਉਨ੍ਹਾਂ ਦੀਆਂ ਫਾਈਲਾਂ ਅੰਬੈਂਸੀ ਵਿੱਚ ਲਗਾ ਦਿੰਦੇ ਜਾਂਚ ਅਧਿਕਾਰੀ ਧਰਮਪਾਲ ਨੇ ਦੱਸਿਆ ਕਿ ਇਹ ਮੁਕੱਦਮਾ ਯੂਐੱਸ ਦੂਤਾਵਾਸ ਦੇ ਐਰਿਕ ਸੀ ਦੀ ਸ਼ਿਕਾਇਤ `ਤੇ ਦਰਜ ਕੀਤਾ ਗਿਆ ਹੈ। ਪੁਲਸ ਦੇ ਮੁਤਾਬਕ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹਾਲੀ ਦੇ ਵਾਸੀ ਅਮਨਦੀਪ ਸਿੰਘ, ਉਸ ਦੀ ਪਤਨੀ ਪੂਨਮ ਰਾਣੀ, ਲੁਧਿਆਣਾ ਦੇ ਭਾਰਤ ਨਗਰ ਚੌਂਕ ਸਥਿਤ ਓਵਰਸੀਜ਼ ਪਾਰਟਨਰਸ, ਸੈਂਟਰਾ ਗਰੀਨ ਪੱਖੋਵਾਲ ਰੋਡ ਲੁਧਿਆਣਾ ਦੇ ਵਾਸੀ ਅੰਕੁਰ ਕੇਹਰ, ਚੰਡੀਗੜ੍ਹ ਦੇ ਰਹਿਣ ਵਾਲੇ ਕਮਲਜੋਤ, ਜੱਸੀਆ ਰੋਡ ਲੁਧਿਆਣਾ ਦੇ ਵਾਸੀ ਰੋਹਿਤ ਭੱਲਾ ਤੇ ਨੇੜੇ ਸਾਈ ਮੰਦਰ ਬਰਨਾਲਾ ਦੀ ਵਾਸੀ ਕੀਰਤੀ ਸੂਦ ਵਜੋਂ ਹੋਈ ਹੈ। ਅਮਰੀਕਨ ਦੂਤਾਵਾਸ ਤੋਂ ਮਿਲੀ ਸਿ਼ਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮਾਂ ਨੇ ਹਮ ਮਸ਼ਵਰਾ ਹੋ ਕੇ ਵਿਦਿਆਰਥੀ ਸਿਮਰਨ ਠਾਕੁਰ, ਰਾਹੁਲ ਕੁਮਾਰ ਅਤੇ ਰਵਨੀਤ ਕੌਰ ਦੀਆਂ ਫਾਈਲਾਂ ਯੂਐਸ ਜਾਣ ਲਈ ਰੈਡਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਚੰਡੀਗੜ੍ਹ ਅਤੇ ਲਵਲੀ ਕੌਰ ਅਤੇ ਹਰਵਿੰਦਰ ਕੌਰ ਦੀਆਂ ਫਾਈਲਾਂ ਯੂਐਸਏ ਜਾਣ ਲਈ ਓਵਰਸੀਜ਼ ਪਾਰਟਨਰ ਭਾਰਤ ਨਗਰ ਚੌਂਕ ਲੁਧਿਆਣਾ ਕੋਲੋਂ ਤਿਆਰ ਕਰਵਾਈਆਂ ਮੁਲਜਮਾਂ ਨੇ ਬੱਚਿਆਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੀ ਪੜ੍ਹਾਈ ਦਾ ਗੈਪ ਪੂਰਾ ਕਰਨ ਦੀ ਗਲਤ ਸਲਾਹ ਦਿੱਤੀ ਮੁਲਜਮਾਨ ਨੇ ਬੱਚਿਆਂ ਦੀਆਂ ਫਾਈਲਾਂ ਅੰਬੈਂਸੀ ਵਿੱਚ ਲਗਾਈਆਂ ਅਤੇ ਲਵਲੀ ਕੌਰ ਅਤੇ ਹਰਵਿੰਦਰ ਕੌਰ ਦੇ ਫੰਡ 40-40 ਲੱਖ ਰੁਪਏ ਰੁਦਰਾ ਕੰਸਲਟੈਂਸੀ ਵੱਲੋਂ ਗਲਤ ਤਰੀਕੇ ਨਾਲ ਸ਼ੋਅ ਕਰਕੇ ਉਸ ਨੂੰ ਫਰੈਂਡਰੀ ਲੋਨ ਦੱਸ ਕੇ ਆਪਣੀ ਮਰਜ਼ੀ ਨਾਲ ਵੱਧ ਵਿਆਜ ਵੱਜੋਂ ਬੱਚਿਆਂ ਕੋਲੋਂ ਪੈਸੇ ਹਾਸਲ ਕੀਤੇ ਸਿ਼ਕਾਇਤ ਵਿੱਚ ਐਰਿਕ ਸੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਜਿਹਾ ਕਰਕੇ ਬੱਚਿਆਂ ਨਾਲ ਧੋਖਾਧੜੀ ਕੀਤੀ ਹੈ। ਅਮਰੀਕਨ ਦੂਤਾਵਾਸ ਤੋਂ ਆਈ ਸਿ਼ਕਾਇਤ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਪੜਤਾਲ ਕਰਕੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਮੁਕਦਮਾ ਦਰਜ ਕਰਨ ਦੇ ਆਦੇਸ਼ ਦਿੱਤੇ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਚੌਂਕੀ ਕੋਚਰ ਮਾਰਕੀਟ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ
Punjab Bani 17 September,2024
ਪੁੱਤਰ ਕੀਤਾ ਪਿਤਾ ਦਾ ਕਤਲ
ਪੁੱਤਰ ਕੀਤਾ ਪਿਤਾ ਦਾ ਕਤਲ ਬਠਿੰਡਾ :ਪੰਜਾਬ ਦੇ ਸ਼ਹਿਰ ਬਠਿੰਡਾ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਮੁਲਜ਼ਮ ਪੁੱਤਰ ਨੇ ਆਪਣੇ ਪਿਤਾ ਉੱਤੇ ਕਹੀ ਨਾਲ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਸੌਂ ਰਿਹਾ ਸੀ।ਪੁਲਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ `ਚ ਆ ਕੇ ਪਰਮਿੰਦਰ ਸਿੰਘ ਦੇ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ `ਤੇ ਕਹੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab Bani 17 September,2024
ਪੰਜਾਬੀ ਮਸ਼ਹੂਰ ਸਿੰਗਰ ਆਰ ਨੇਤ ਤੋਂ ਰੰਗਦਾਰੀ ਮੰਗਣ ਲਈ ਆ ਰਹੀਆਂ ਹਨ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲਸ
ਪੰਜਾਬੀ ਮਸ਼ਹੂਰ ਸਿੰਗਰ ਆਰ ਨੇਤ ਤੋਂ ਰੰਗਦਾਰੀ ਮੰਗਣ ਲਈ ਆ ਰਹੀਆਂ ਹਨ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲਸ ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸਿੰਗਰ ਆਰ ਨੇਤ ਤੋਂ ਰੰਗਦਾਰੀ ਮੰਗਣ ਲਈ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲਸ ਆ ਰਹੀਆਂ ਹਨ। ਇਸ ਤੋਂ ਪ੍ਰਰੇਸ਼ਨ ਹੋ ਕੇ ਆਰ ਨੇਤ ਨੇ ਸਾਈਬਰ ਸੈੱਲ ਨੂੰ ਸ਼ਿਕਾਇਤ ਦਿੱਤੀ ਹੈ। ਦੱਸਣਯੋਗ ਹੈ ਕਿ ਲਾਂਰੈਸ ਤੇ ਹੋਰ ਗੈਗਸਟਰਾਂ ਦਾ ਨਾਮ ਲੈ ਕੇ ਉਨ੍ਹਾਂ ਤੋਂ ਪੈਸੇ ਮੰਗੇ ਜਾ ਰਹੇ ਹਨ, ਇਸ ਨੂੰ ਲੈ ਕੇ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 17 September,2024
ਪੁਲਸ ਬਰਾਮਦ ਕੀਤੀ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਦੀ ਕਤਲ ਕਰਕੇ ਨਹਿਰ ਵਿਚ ਸੁੱਟੀ ਗਈ ਲਾਸ਼
ਪੁਲਸ ਬਰਾਮਦ ਕੀਤੀ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਦੀ ਕਤਲ ਕਰਕੇ ਨਹਿਰ ਵਿਚ ਸੁੱਟੀ ਗਈ ਲਾਸ਼ ਦੀਨਾਨਗਰ : ਪੁਲਸ ਥਾਣਾ ਦੀਨਾਨਗਰ ਦੇ ਪਿੰਡ ਮਹਿੰਦੀਪੁਰ ਦੀ ਹਦੂਦ ਅੰਦਰ ਪੁਲਸ ਨੇ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਦੀ ਕਤਲ ਕਰਕੇ ਨਹਿਰ ਵਿਚ ਸੁੱਟੀ ਗਈ ਲਾਸ਼ ਬਰਾਮਦ ਕੀਤੀ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਪਿੰਡ ਦਾਖ਼ਲਾ ਵਜੋਂ ਹੋਈ ਹੈ। ਰੋਹਿਤ ਕੁਮਾਰ ਗੁਰਦਾਸਪੁਰ ਦੇ ਹੋਟਲ ਮੈਨੇਜਮੈਂਟ ਕਾਲਜ ਦਾ ਵਿਦਿਆਰਥੀ ਸੀ ਜਿਸ ਬੋਰੀ ਵਿਚ ਬੰਦ ਕੀਤੀ ਹੋਈ ਲਾਸ਼ ਸੋਮਵਾਰ ਬਾਅਦ ਦੁਪਹਿਰ ਦੋ ਵਜੇ ਦੇ ਕਰੀਬ ਪੁਲਿਸ ਨੂੰ ਪਿੰਡ ਮਹਿੰਦੀਪੁਰ ਨੇੜੇ ਸੂਏ ’ਚੋਂ ਬਰਾਮਦ ਹੋਈ ਹੈ। ਸੂਚਨਾ ਮਿਲਣ ਮਗਰੋਂ ਐੱਸਪੀ (ਡੀ) ਬਲਵਿੰਦਰ ਸਿੰਘ ਰੰਧਾਵਾ ਅਤੇ ਹਲਕਾ ਡੀਐੱਸਪੀ ਸੁਰਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈਣ ਮਗਰੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਕਾਤਲਾਂ ਵੱਲ ਸਾਫ਼ ਇਸ਼ਾਰਾ ਕੀਤਾ ਜਾ ਰਿਹਾ ਸੀ ਪਰ ਪੁਲਿਸ ਦਾ ਕਹਿਣਾ ਹੈ ਕਿ ਅਜੇ ਸਾਰਾ ਕੁਝ ਜਾਂਚ ਦਾ ਵਿਸ਼ਾ ਹੈ ਜਦੋਂ ਤੱਕ ਅਸੀਂ ਅੰਤਿਮ ਨਤੀਜੇ ’ਤੇ ਨਹੀਂ ਪੁੱਜਦੇ, ਉਦੋਂ ਤੱਕ ਕਤਲ ਦੇ ਕਾਰਨਾਂ ਅਤੇ ਕਾਤਲਾਂ ਬਾਰੇ ਕੁਝ ਸਪੱਸ਼ਟ ਨਹੀਂ ਕਿਹਾ ਜਾ ਸਕਦਾ ਪਰ ਜਲਦੀ ਹੀ ਸਾਰੀ ਘਟਨਾ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ। ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਦੇ ਨੇੜਲੇ ਰਿਸ਼ਤੇ ’ਚੋਂ ਇਕ ਕੁੜੀ ਅਤੇ ਉਸ ਦੇ ਗਰੋਟੀਆਂ ਪਿੰਡ ਦੇ ਰਹਿਣ ਵਾਲੇ ਆਸ਼ਕ ਨੇ ਮਿਲ ਕੇ ਹੀ ਰੋਹਿਤ ਦਾ ਕਤਲ ਕੀਤਾ ਹੈ। ਰੋਹਿਤ ਕੁਮਾਰ ਆਪਣੇ ਨੇੜਲੀ ਰਿਸ਼ਤੇਦਾਰ ਕੁੜੀ ਨੂੰ ਅਜਿਹਾ ਕਰਨ ਤੋਂ ਵਰਜਦਾ ਸੀ ਜਿਸ ਕਾਰਨ ਉਕਤ ਕੁੜੀ ਤੇ ਉਸ ਦਾ ਆਸ਼ਕ ਰੋਹਿਤ ਨੂੰ ਆਪਣੇ ਰਸਤੇ ਤੋਂ ਹਟਾਉਣਾ ਚਾਹੁੰਦੇ ਸਨ। ਭਾਵੇਂ ਕਿ ਪੁਲਿਸ ਫਿਲਹਾਲ ਇਸ ਗੱਲ ਦਾ ਖ਼ੁਲਾਸਾ ਨਹੀਂ ਕਰ ਰਹੀ ਪਰ ਇਸ ਗੱਲ ਦੀ ਪੁਸ਼ਟੀ ਮਿ੍ਤਕ ਰੋਹਿਤ ਕੁਮਾਰ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਤੋਂ ਵੀ ਕੁਝ ਹੱਦ ਤੱਕ ਹੁੰਦੀ ਹੈ।ਰਮੇਸ਼ ਲਾਲ ਨੇ ਦੱਸਿਆ ਕਿ ਉਹ ਆਟੋ ਚਲਾਉਂਦਾ ਹੈ ਅਤੇ ਅੱਜ ਜਦੋਂ ਉਹ ਆਪਣੇ ਕੰਮ ’ਤੇ ਮੌਜੂਦ ਸੀ ਤਾਂ ਉਸ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਬੇਟੇ ਰੋਹਿਤ ਨੂੰ ਗਰੋਟੀਆਂ ਪਿੰਡ ਦਾ ਇਕ ਨੌਜਵਾਨ ਬੋਰੀ ਵਿਚ ਪਾ ਕੇ ਕਿਧਰੇ ਲੈ ਕੇ ਜਾ ਰਿਹਾ ਹੈ। ਜਦੋਂ ਉਹ ਰੋਹਿਤ ਦੀ ਭਾਲ ਵਿਚ ਘਟਨਾ ਵਾਲੇ ਸਥਾਨ ’ਤੇ ਪੁੱਜੇ ਤਾਂ ਬੋਰੀ ਵਿਚ ਬੰਦ ਕੀਤੀ ਗਈ ਲਾਸ਼ ਨੇੜਿਓਂ ਇਕ ਲੇਡੀਜ਼ ਸ਼ਾਲ ਅਤੇ ਚੁੰਨੀ ਵੀ ਬਰਾਮਦ ਕੀਤੀ ਜੋ ਕਿ ਉਸ ਦੇ ਨੇੜਲੇ ਪਰਿਵਾਰਕ ਮਹਿਲਾ ਮੈਂਬਰ ਦੀ ਹੈ ਜਿਸ ਤੋਂ ਸਾਫ ਹੈ ਕਿ ਰੋਹਿਤ ਦਾ ਕਤਲ ਉਸ ਦੀ ਪਰਿਵਾਰਕ ਮੈਂਬਰ ਕੁੜੀ ਤੇ ਉਸ ਦੇ ਆਸ਼ਕ ਨੇ ਰਸਤੇ ’ਚੋਂ ਹਟਾਉਣ ਦੇ ਇਰਾਦੇ ਨਾਲ ਹੀ ਕੀਤਾ ਹੈ। ਫਿਲਹਾਲ ਕਾਤਲਾਂ ਦੇ ਨਾਂ ਪੁਲਿਸ ਦੇ ਖ਼ੁਲਾਸੇ ਮਗਰੋਂ ਹੀ ਸਾਹਮਣੇ ਆਉਣਗੇ।
Punjab Bani 16 September,2024
ਬਰਨਾਲਾ ਪੁਲਸ ਨੇ ਟੈਂਕਰਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਬਰਨਾਲਾ ਪੁਲਸ ਨੇ ਟੈਂਕਰਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਬਰਨਾਲਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਰਨਾਲਾ ਪੁਲਸ ਨੇ ਟੈਂਕਰਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਪੀ. (ਇੰਨਵੈਸਟੀਗੇਸ਼ਨ) ਸੰਦੀਪ ਸਿੰਘ ਮੰਡ, ਐੱਸ.ਪੀ (ਪੀਬੀਆਈ) ਗੁਰਜੋਤ ਸਿੰਘ ਕਲੇਰ, ਡੀਐੱਸਪੀ (ਡੀ) ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਸੀਆਈਏ ਸਟਾਫ਼ ਬਰਨਾਲਾ ਦੇ ਇੰਚਾਰਜ਼ ਇੰਸ. ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਮੁਖ਼ਬਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਗੋਗਾ ਸਿੰਘ ਵਾਸੀ ਦੁਆਰਿਆ ਵਾਲੀ ਨੇੜੇ ਕੋਟਕਪੁਰਾ ਤੇ ਲਖਵੀਰ ਸਿੰਘ ਵਾਸੀ ਵਘੇਹਰ ਮੁਹੱਬਤ ਜ਼ਿਲ੍ਹਾ ਬਠਿੰਡਾ ਨੂੰ ਵੈਸ਼ਨੂੰ ਢਾਬਾ ਧੌਲਾ ਦੇ ਨੇੜੇ ਟੈਂਕਰ ਨੰਬਰੀ ਪੀਬੀ-10ਐੱਚਜੈੱਡ-5964 ’ਚੋਂ ਪੈਟਰੋਲ ਕੱਢਕੇ ਪਲਾਸਟਿਕ ਦੀ ਕੈਨੀ ’ਚ ਪਾਉਂਦੇ ਸਮੇਂ ਕਾਬੂ ਕੀਤਾ। ਜਿਨ੍ਹਾਂ ਪਾਸੋਂ ਪੁਲਿਸ ਨੇ ਪਲਾਸਟਿਕ ਦੀਆਂ 2 ਕੈਨੀਆਂ ’ਚ 70 ਲੀਟਰ ਪੈਟਰੋਲ, ਲੋਹੇ ਦੀ ਰਾਡ, ਬੋਰੀ ਤੇ 2 ਪਲਾਸਟਿਕ ਦੀਆਂ ਕੈਨੀਆਂ ਬਰਾਮਦ ਕਰਦਿਆਂ ਇੰਨ੍ਹਾਂ ਖ਼ਿਲਾਫ਼ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ। ਐੱਸ.ਪੀ. ਸੰਦੀਪ ਸਿੰਘ ਮੰਡ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਗੋਗਾ ਸਿੰਘ ਤੇ ਲਖਵੀਰ ਸਿੰਘ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੇਸ ’ਚ ਸੁਖਵੀਰ ਸਿੰਘ ਉਰਫ਼ ਸੁੱਖੀ ਵਾਸੀ ਜੱਸੀ ਪਾਉ ਵਾਲੀ ਜ਼ਿਲ੍ਹਾ ਬਠਿੰਡਾ ਤੇ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਝਾੜੀਵਾਲ ਜ਼ਿਲ੍ਹਾ ਫ਼ਰੀਦਕੋਟ ਨੂੰ ਨਾਮਜ਼ਦ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਗੋਗਾ ਸਿੰਘ ਤੇ ਲਖਵੀਰ ਸਿੰਘ ਤੇਲ ਟੈਂਕਰ ’ਤੇ ਡਰਾਈਵਰੀ ਕਰਦੇ ਹਨ, ਜੋ ਅੱਗੇ ਸੁਖਵੀਰ ਸਿੰਘ ਤੇ ਸੰਦੀਪ ਸਿੰਘ ਨਾਲ ਮਿਲ ਕੇ ਨੌਹਰਾ ਪਲਾਂਟ ’ਚ ਸਾਰੇ ਜਣੇ ਡੀਪੂ ’ਚ ਤੇਲ ਲੋਡ ਟੈਂਕਰਾਂ ’ਚੋਂ ਪੈਟਰੋਲ ਚੋਰੀ ਕਰਕੇ ਉਸ ’ਚ ਇੰਥਨੋਲ ਪਾ ਦਿੰਦੇ ਸਨ। ਮੁਲਜ਼ਮ ਨੌਹਰੇ ’ਚ ਲਗਾਕੇ ਕੈਂਟਰ ਨੂੰ ਲੱਗੇ ਤਾਲੇ ਦੇ ਆਲੇ-ਦੁਆਲੇ ਲੱਗੇ ਰਿਬਟਾਂ ਨੂੰ ਪੁੱਟਕੇ ਹਰੇਕ ਗੇੜੇ ਟੈਂਕਰ ’ਚੋਂ 700/800 ਲੀਟਰ ਪੈਟਰੋਲ ਕੱਢ ਕੇ ਉਸ ’ਚ ਇੰਥਨੋਲ ਮਿਲਾਉਂਦੇ ਸਨ ਤੇ ਹਰੇਕ ਗੇੜੇ ਕਰੀਬ 40/50 ਲੀਟਰ ਡੀਜ਼ਲ ਵੀ ਚੋਰੀ ਕਰਦੇ ਸਨ।ਮੁਲਜ਼ਮਾਂ ਪਾਸੋਂ ਹੁਣ ਤੱਕ ਇਕ ਟੈਂਕਰ ਨੰਬਰੀ ਪੀਬੀ-10ਐੱਚਜੈੱਡ-5964 ਡੀਜ਼ਲ ਤੇ ਪੈਟਰੋਲ ਲੋਡਿਡ, ਪਲਾਸਟਿਕ ਦੀਆਂ 2 ਕੈਨੀਆਂ ’ਚ 70 ਲੀਟਰ ਪੈਟਰੋਲ, 2 ਕੈਨੀਆਂ ’ਚ 300 ਲੀਟਰ ਇੰਥਨੋਲ, 2 ਖਾਲੀ ਕੈਨੀਆਂ, ਲੋਹੇ ਦੀ ਰਾਡ ਤੇ ਕੁੰਡੀ, ਇਕ ਬੋਰੀ ਪੱਲੜ ਤੇ 1 ਰਿਪਟ ਗੰਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਸੁਖਵੀਰ ਸਿੰਘ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਮਾਮਲੇ : ਇੰਸ. ਬਲਜੀਤ ਸਿੰਘ ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸੁਖਵੀਰ ਸਿੰਘ ਉਰਫ਼ ਸੁੱਖੀ ਵਾਸੀ ਜੱਸੀ ਪਾਉ ਵਾਲੀ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ 1 ਤੇ ਥਾਣਾ ਆਰ.ਪੀ.ਐੱਫ਼ ਬਠਿੰਡਾ ਵਿਖੇ 2 ਮਾਮਲੇ ਪਹਿਲਾਂ ਤੋਂ ਦਰਜ਼ ਹਨ।
Punjab Bani 16 September,2024
ਤਕਨੀਕ ਦੀ ਮਦਦ ਨਾਲ ਗੁਰੂਗ੍ਰਾਮ ਵਿਚ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ ਦੋ ਲੋਕਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਤਕਨੀਕ ਦੀ ਮਦਦ ਨਾਲ ਗੁਰੂਗ੍ਰਾਮ ਵਿਚ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ ਦੋ ਲੋਕਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਐਨਸੀਆਰ ਵਿੱਚ ਤਕਨੀਕ ਦੀ ਮਦਦ ਨਾਲ ਅਪਰਾਧ ਕਰਨ ਵਾਲੇ ਇੱਕ ਰੈਕੇਟ ਦਾ ਉਸ ਵੇਲੇ ਪਰਦਾਫਾਸ਼ ਜਦੋਂ ਹਰਿਆਣਾ ਦੇ ਗੁਰੂਗ੍ਰਾਮ ‘ਚ ਪੁਲਸ ਨੇ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮੁੱਖ ਤੌਰ ‘ਤੇ ਬਿਹਾਰ ‘ਚ ਸਰਗਰਮ ਸਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਤੋਂ ਇਲਾਵਾ ਮੋਬਾਈਲ ਟਾਵਰ ਲਾਉਣ, ਗੈਸ ਏਜੰਸੀਆਂ ਖੋਲ੍ਹਣ, ਪੈਟਰੋਲ ਪੰਪ, ਪਤੰਜਲੀ ਦੀਆਂ ਦੁਕਾਨਾਂ ਆਦਿ ਦੇ ਨਾਂ ’ਤੇ ਠੱਗੀ ਮਾਰਦੇ ਸਨ। ਪੁਲਸ ਮੁਤਾਬਕ ਬਿਹਾਰ ਦੇ ਨਵਾਦਾ ਅਤੇ ਨਾਲੰਦਾ ਦੇ ਕੁੰਦਨ ਪਟੇਲ ਅਤੇ ਰਣਜੀਤ ਕੁਮਾਰ ਨੂੰ ਬੁੱਧਵਾਰ ਨੂੰ ਉਦਯੋਗ ਵਿਹਾਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦੇ ਨਾਂ ‘ਤੇ ਪੰਜ ਵੱਖ-ਵੱਖ ਧੋਖਾਧੜੀ ਕਰਨ ਦਾ ਇਕਬਾਲ ਕੀਤਾ ਹੈ। ਏਸੀਪੀ (ਸਾਈਬਰ) ਪ੍ਰਿਯਾਂਸ਼ੂ ਦੀਵਾਨ ਨੇ ਕਿਹਾ ਕਿ ਅਸੀਂ ਕੁੰਦਨ ਪਟੇਲ ਨੂੰ ਸਿਟੀ ਕੋਰਟ ‘ਚ ਪੇਸ਼ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਸਾਈਬਰ ਗੈਂਗ ਰੈਕੇਟ ਦੀ ਤਹਿ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਲੋਕ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਬਰਾਮਦ ਏਸੀਪੀ ਦੀਵਾਨ ਨੇ ਦੱਸਿਆ ਕਿ ਪੁਲਿਸ ਹਿਰਾਸਤ ਦੌਰਾਨ ਪਟੇਲ ਨੇ ਖੁਲਾਸਾ ਕੀਤਾ ਕਿ ਉਹ ਨਵਾਦਾ, ਨਾਲੰਦਾ, ਸ਼ੇਖਪੁਰਾ ਸ਼ਹਿਰ, ਵਾਰਿਸਲੀਗੰਜ ਅਤੇ ਬਿਹਾਰ ਸ਼ਰੀਫ ਸ਼ਹਿਰ ਦੇ ਆਸਪਾਸ ਦੇ ਪਿੰਡਾਂ ਵਿੱਚ ਧੋਖਾਧੜੀ ਕਰਦਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਅਸੀਂ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਕੁਝ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ।
Punjab Bani 16 September,2024
ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਤੇ ਬਜ਼ੁਰਗ ਮਹਿਲਾ ਦੀ ਮੌਤ ਮੋਟਰਸਾਈਕਲ ਚਾਲਕ ਜ਼ਖ਼ਮੀ
ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਤੇ ਬਜ਼ੁਰਗ ਮਹਿਲਾ ਦੀ ਮੌਤ ਮੋਟਰਸਾਈਕਲ ਚਾਲਕ ਜ਼ਖ਼ਮੀ ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੇ ਦੱਤ ਰੋਡ ਦੇ ਸਾਹਮਣੇ ਜੀ. ਟੀ. ਰੋਡ ‘ਤੇ ਫਲਾਈਓਵਰ ਤੋਂ ਸਰਵਿਸ ਲੇਨ ਵੱਲ ਆ ਰਹੇ ਇਕ ਐਕਸਯੂਵੀ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਈਕਲ ਸਵਾਰ ਮਾਂ-ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵੇਂ ਚੌਂਕੀਮਾਨ, ਲੁਧਿਆਣਾ ਦੇ ਵਸਨੀਕ ਸਨ, ਇਸ ਲਈ ਉਨ੍ਹਾਂ ਨੂੰ ਜਗਰਾਉਂ ਦਾਖਲ ਕਰਵਾਇਆ ਗਿਆ। ਜਿੱਥੋਂ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਔਰਤ ਬਲਵਿੰਦਰ ਕੌਰ ਦੀ ਮੌਤ ਹੋ ਗਈ।
Punjab Bani 16 September,2024
ਪੂਜਾ ਤੋਂ ਵਾਪਸ ਪਰਤਦੇ ਸਮੇਂ ਪਤੀ ਨੂੰ ਦਰੱਖਤ ਨਾਲ ਬੰਨ੍ਹ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ
ਪੂਜਾ ਤੋਂ ਵਾਪਸ ਪਰਤਦੇ ਸਮੇਂ ਪਤੀ ਨੂੰ ਦਰੱਖਤ ਨਾਲ ਬੰਨ੍ਹ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ ਵਿੰਧਿਆਚਲ : ਵਿੰਧਿਆਚਲ ਦੇ ਸੀਤਾਕੁੰਡ ਵਿਚ 11 ਸਤੰਬਰ ਨੂੰ ਪੂਜਾ ਤੋਂ ਵਾਪਸ ਪਰਤਦੇ ਸਮੇਂ ਪਤੀ ਨੂੰ ਦਰੱਖਤ ਨਾਲ ਬੰਨ੍ਹ ਕੇ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਘਟਨਾ ਦੀ ਸਿ਼਼ਕਾਇਤ ਵਿੰਧਿਆਚਲ ਥਾਣੇ ‘ਚ ਦਰਜ ਕਰਵਾਉਣ ਦੇ ਬਾਵਜੂਦ ਪੁਲਸ ਪੀੜਤਾ ਨੂੰ ਚਾਰ ਦਿਨ ਤੱਕ ਭਜਾਉਂਦੀ ਰਹੀ ਤੇ ਜਦੋਂ ਮੀਡੀਆ ‘ਤੇ ਘਟਨਾ ਦੀ ਵੀਡੀਓ ਵਾਇਰਲ ਹੋਇਆ ਤਾਂ ਬਾਅਦ ਵਿਚ ਪੁਲਸ ਨੇ ਸਰਗਰਮੀ ਤਾਂ ਦਿਖਾਈ ਪਰ ਹਾਲਾਤ ਇਹ ਬਣੇ ਹੋਏ ਹਨ ਕਿ ਕੋਈ ਵੀ ਦੋਸ਼ੀ ਹਾਲੇ ਤੱਕ ਫੜਿਆ ਨਹੀਂ ਗਿਆ ਹੈ।ਵਿੰਧਿਆਚਲ ਦੇ ਕੋਤਵਾਲ ਪੀਪੀ ਪਾਂਡੇ ਨੇ ਦੱਸਿਆ ਕਿ ਪੀੜਤਾ ਅਜੇ ਤੱਕ ਉਨ੍ਹਾਂ ਦੇ ਸਾਹਮਣੇ ਨਹੀਂ ਆਈ ਹੈ। ਉਸ ਦਾ ਪਤੀ ਉਸ ਨੂੰ ਅੱਗੇ ਨਹੀਂ ਲਿਆਉਣਾ ਚਾਹੁੰਦਾ। ਜਦੋਂ ਤੱਕ ਔਰਤ ਥਾਣੇ ਨਹੀਂ ਆ ਜਾਂਦੀ ਅਤੇ ਉਸਦੀ ਮੈਡੀਕਲ ਜਾਂਚ ਨਹੀਂ ਹੋ ਜਾਂਦੀ, ਉਦੋਂ ਤੱਕ ਘਟਨਾ ਦੀ ਪੁਸ਼ਟੀ ਕਿਵੇਂ ਹੋਵੇਗੀ? ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ ਕੀਤੀ ਜਾਵੇਗੀ। ਦੈਨਿਕ ਹਿੰਦੀ ਜਾਗਰਣ ਵਿਚ ਛਪੀ ਰਿਪੋਰਟ ਅਨੁਸਾਰ ਮਿਰਜ਼ਾਪੁਰ ਸੀਓ ਨਗਰ ਵਿਵੇਕ ਜਵਲਾ ਨੇ ਦੱਸਿਆ ਕਿ ਮਾਮਲਾ ਸ਼ੱਕੀ ਜਾਪਦਾ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਜਿ਼ਲ੍ਹੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਇੱਕ ਨੌਜਵਾਨ 11 ਸਤੰਬਰ ਨੂੰ ਆਪਣੀ ਪਤਨੀ ਨਾਲ ਵਿੰਧਿਆਚਲ ਦੇ ਕਾਲੀਖੋਹ ਮੰਦਰ ਵਿੱਚ ਦਰਸ਼ਨ ਕਰਨ ਆਇਆ ਸੀ। ਉਥੋਂ ਸੀਤਾਕੁੰਡ ਦਰਸ਼ਨ ਲਈ ਗਏ। ਇਲਜ਼ਾਮ ਹੈ ਕਿ ਦੁਪਹਿਰ ਨੂੰ ਵਾਪਸ ਆਉਂਦੇ ਸਮੇਂ 5 ਦੋਸ਼ੀ ਬਾਈਕ ‘ਤੇ ਆਏ ਅਤੇ ਦੋਵਾਂ ਨੂੰ ਫੜ ਕੇ ਉਨ੍ਹਾਂ ਦਾ ਨਾਂ-ਪਤਾ ਪੁੱਛਣ ਲੱਗੇ। ਬਾਅਦ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।
Punjab Bani 16 September,2024
ਬੱਚੇ ਦਾ ਇਲਾਜ ਕਰਵਾਉਣ ਲਈ ਬਾਲ ਸਿਹਤ ਸੰਸਥਾ ਗਈ 26 ਸਾਲਾ ਔਰਤ ਨਾਲ ਸਿਹਤ ਕਰਮਚਾਰੀ ਕੀਤੀ ਛੇੜਛਾੜ
ਬੱਚੇ ਦਾ ਇਲਾਜ ਕਰਵਾਉਣ ਲਈ ਬਾਲ ਸਿਹਤ ਸੰਸਥਾ ਗਈ 26 ਸਾਲਾ ਔਰਤ ਨਾਲ ਸਿਹਤ ਕਰਮਚਾਰੀ ਕੀਤੀ ਛੇੜਛਾੜ ਕੋਲਕਾਤਾ : ਭਾਰਤ ਦੇਸ਼ ਦੇ ਕੋਲਕਾਤਾ ਦੇ ਇਕ ਸਰਕਾਰੀ ਹਸਪਤਾਲ (ਬਾਲ ਸਿਹਤ ਸੰਸਥਾ) ਆਪਣੇ ਬੱਚੇ ਦਾ ਇਲਾਜ ਕਰਵਾਉਣ ਗਈ 26 ਸਾਲਾ ਮਹਿਲਾ ਨਾਲ ਹਸਪਤਾਲ ਦੇ ਹੀ ਇਕ ਸਿਹਤ ਕਰਮਚਾਰੀ ਵਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰ ਅਨੁਸਾਰ ਪੀੜਤ ਔਰਤ ਕੋਲਕਾਤਾ ਦੇ ਅਲੀਪੁਰ ਇਲਾਕੇ ਦੀ ਰਹਿਣ ਵਾਲੀ ਹੈ। ਔਰਤ ਦੀ ਸਿ਼ਕਾਇਤ ਦੇ ਆਧਾਰ ‘ਤੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਦੀ ਪਹਿਚਾਣ 26 ਸਾਲਾ ਤਨਯ ਪਾਲ ਵਜੋਂ ਹੋਈ ਹੈ ਜੋ ਹਸਪਤਾਲ ਵਿੱਚ ਵਾਰਡ ਬੁਆਏ ਵਜੋਂ ਕੰਮ ਕਰਦਾ ਸੀ। ਉਹ ਬੱਚਿਆਂ ਦੇ ਵਾਰਡ ਵਿੱਚ ਗਿਆ ਅਤੇ ਸੌਂ ਰਹੀ ਔਰਤ ਨੂੰ ਗਲਤ ਤਰੀਕੇ ਨਾਲ ਛੂਹਣ ਲੱਗਾ। ਉਸਦੇ ਕੱਪੜੇ ਉਤਾਰ ਦਿੱਤੇ। ਸਿ਼ਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਵਿੱਚ ਵੀ ਰਿਕਾਰਡ ਕਰ ਲਿਆ ਹੈ।ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਸਬੰਧੀ ਸਿ਼ਕਾਇਤ ਮਿਲਣ ‘ਤੇ ਕੋਲਕਾਤਾ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪੁਲਸ ਨੇ ਮੁਲਜ਼ਮ ਤਨਯ ਪਾਲ ਦਾ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਿਆ ਹੈ। ਇਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਤਨਯ ਪਾਲ ਨੂੰ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
Punjab Bani 16 September,2024
ਥਾਣਾ ਘਨੌਰ ਪੁਲਿਸ ਨੇ 4 ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਕੀਤਾ ਕਾਬੂ
ਥਾਣਾ ਘਨੌਰ ਪੁਲਿਸ ਨੇ 4 ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਕੀਤਾ ਕਾਬੂ ਜਿਨ੍ਹਾਂ ਤੋਂ 3 ਮੋਟਰਸਾਈਕਲ, 2 ਐਲਸੀਡੀ, 1 ਗੈਸ ਸਿਲੰਡਰ, 2 ਬੈਟਰੇ, 2 ਇੰਨਵਟਰ, 4 ਹਜ਼ਾਰ ਰੁਪਏ ਹੋਏ ਬਰਾਮਦ ਘਨੌਰ : ਥਾਣਾ ਘਨੌਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜੋ ਕਿ ਦੋ ਵਿਅਕਤੀਆਂ ਖਿਲਾਫ ਲੱਕੜ ਚੋਰੀ ਕਰਨ ਦਾ ਮਾਮਲਾ ਦਰਜ ਹੈ। ਪੁਲਿਸ ਵੱਲੋਂ ਐਸ਼ ਐਸ਼ ਪੀ ਡਾ. ਨਾਨਕ ਸਿੰਘ ਆਈ ਪੀ ਐਸ਼ ਦੀਆ ਹਦਾਇਤਾਂ ਅਨੁਸਾਰ ਡੀਐਸਪੀ ਹਰਮਨਪ੍ਰੀਤ ਸਿੰਘ ਸਰਕਲ ਘਨੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਸਾਹਿਬ ਸਿੰਘ ਵਿਰਕ ਮੁੱਖ ਅਫਸ਼ਰ ਥਾਣਾ ਘਨੌਰ ਦੀ ਪੁਲਿਸ ਪਾਰਟੀ ਨੇ ਮਿਤੀ 12-9-2024 ਯੋਗੇਸ ਸਰਮਾ ਉਰਫ ਨੀਰਜ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਖੁਰਚਨਪੁਰ, ਹੁਸਨਪ੍ਰੀਤ ਸਿੰਘ ਪੁੱਤਰ ਤੇਜ ਪ੍ਰਕਾਸ ਵਾਸੀ ਖੁਰਚਨਪੁਰ ਨੂੰ ਮੁ ਨੰ 76 ਮਿਤੀ 12-9- 2024 ਅ/ਧ 303 (2), 317 (2) ਬੀ ਐਨ ਐਸ ਥਾਣਾ ਘਨੌਰ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਪਾਸੋਂ 01 ਬਿਨਾ ਨੰਬਰੀ ਮੋਟਰਸਾਇਕਲ ਮਾਰਕਾ ਸਪਲੈਡਰ ਬ੍ਰਾਮਦ ਹੋਇਆ ਸੀ। ਜਿਨ੍ਹਾਂ ਨੇ ਪਹਿਲਾ ਵੀ ਇਸ ਏਰੀਆ ਵਿੱਚ ਚੋਰੀਆਂ ਕੀਤੀਆਂ ਹਨ। ਜਿਨ੍ਹਾਂ ਦਾ ਮਿਤੀ 13- 9-2024 ਨੂੰ ਮਾਨਯੋਗ ਅਦਾਲਤ ਵਿੱਚ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਦੌਰਾਨੇ ਤਫਤੀਸ ਜਿਨ੍ਹਾਂ ਪਾਸੋਂ 02 ਬਿਨਾ ਨੰਬਰੀ ਚੋਰੀ ਸੁੰਦਾ ਮੋਟਰਸਾਇਕਲ ਮਾਰਕਾ ਸਪਲੈਡਰ, 02 ਐਲ ਸੀ ਡੀ, 01 ਗੈਸ ਸਿਲੰਡਰ, 02 ਬੈਟਰੇ, 02 ਇੰਨਵਰਟਰ, 4000 ਰੁਪਏ ਦੇ ਕਰੰਸੀ ਨੋਟ ਬ੍ਰਾਮਦ ਕੀਤੇ ਗਏ ਹਨ ਅਤੇ ਪਿਛਲੇ ਸਾਲ ਦੌਰਾਨ ਇਨ੍ਹਾਂ ਨੇ ਥਾਣਾ ਘਨੌਰ ਦੇ ਏਰੀਏ ਵਿੱਚ ਪਿੰਡ ਅਲਾਮਦੀਪੁਰ ਦੇ ਸਰਕਾਰੀ ਸਕੂਲ ਵਿੱਚੋ ਐਲ.ਸੀ.ਡੀ, ਇੰਨਵਟਰ ਬੈਟਰੀ ਵਗੈਰਾ ਚੋਰੀ ਕੀਤੇ ਸੀ। ਜੋ ਬ੍ਰਾਮਦ ਹੋਏ ਹਨ। ਇਸ ਸਬੰਧੀ ਮੁਕੱਦਮਾ ਨੰ 29/2023 ਨੂੰ ਧਾਰਾ 457, 380 ਆਈ ਪੀ ਸੀ ਥਾਣਾ ਘਨੌਰ ਪਹਿਲਾ ਹੀ ਦਰਜ ਹੈ। ਇਸੇ ਤਰਾ ਇਨ੍ਹਾਂ ਨੇ ਘਨੌਰ ਸ਼ੰਭੂ ਰੋਡ ਤੇ ਇੱਕ ਦੁਕਾਨ ਵਿੱਚੋਂ ਕੁਝ ਕੈਸ ਚੋਰੀ ਕੀਤਾ ਸੀ। ਜਿਸ ਵਿੱਚੋਂ 4000 ਰੁਪਏ ਇਨ੍ਹਾਂ ਪਾਸੋਂ ਬ੍ਰਾਮਦ ਹੋਏ ਹਨ। ਜਿਸ ਸਬੰਧੀ ਮੁਕੱਦਮਾ ਨੰ 73/23 ਅਤੇ ਧਾਰਾ 457, 380 ਆਈ ਪੀ ਸੀ ਥਾਣਾ ਘਨੌਰ ਦਰਜ ਹੈ। ਇਸ ਤੋਂ ਇਲਾਵਾ ਦਰਜਨ ਦੇ ਕਰੀਬ ਇਨ੍ਹਾਂ ਨੇ ਹੋਰ ਚੋਰੀਆਂ ਹਰਿਆਣਾ ਏਰੀਏ ਵਿੱਚ ਕੀਤੀਆਂ ਹੋਈਆਂ ਹਨ । ਪੁਲਿਸ ਨੇ ਦੱਸਿਆ ਕਿ ਦੋ ਹੋਰ ਵਿਅਕਤੀਆਂ ਖਿਲਾਫ ਲੱਕੜ ਚੋਰੀ ਕਰਨ ਦਾ ਮਾਮਲਾ ਦਰਜ਼ ਹੈ। ਜਿਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 16 September,2024
ਪਟਿਆਲਾ ਪੁਲਿਸ ਵੱਲੋਂ ਜੇਲ ਵਿੱਚੋ ਬੰਦ ਦੋਸ਼ੀਆਂ ਦੇ ਇਸ਼ਾਰਿਆ ਪਰ ਵਾਰਦਾਤਾ ਕਰਨ ਵਾਲੇ ਤਿੰਨ ਪੇਸ਼ੇਵਰ ਮੁਜਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ
ਪਟਿਆਲਾ ਪੁਲਿਸ ਵੱਲੋਂ ਜੇਲ ਵਿੱਚੋ ਬੰਦ ਦੋਸ਼ੀਆਂ ਦੇ ਇਸ਼ਾਰਿਆ ਪਰ ਵਾਰਦਾਤਾ ਕਰਨ ਵਾਲੇ ਤਿੰਨ ਪੇਸ਼ੇਵਰ ਮੁਜਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ ਪਟਿਆਲਾ : ਐਸ.ਐਸ.ਪੀ ਸਾਹਿਬ ਪਟਿਆਲਾ ਡਾਕਟਰ ਨਾਨਕ ਸਿੰਘ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ PPS, SP (INV) ਪਟਿਆਲਾ ਜੀ ਦੀ ਨਿਗਰਾਨੀ ਹੇਠ ਸ੍ਰੀ: ਵਿਕਰਮਜੀਤ ਸਿੰਘ ਬਰਾੜ PPS DSP ਰਾਜਪੁਰਾ ਅਤੇ ਸ੍ਰੀ: ਗੁਰਦੇਵ ਸਿੰਘ ਧਾਲੀਵਾਲ PPS DSP (D) ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ ਵੱਲੋਂ ਸਮੇਤ ਸਾਥੀ ਮੁਲਾਜਮਾ ਦੇ ਮੁਕੱਦਮਾ ਨੰਬਰ 181 ਮਿਤੀ 12.9.2024 भ/प 21/29-61-85 ND&PS Act, 25/54/59 (6) (7) Amended 2019) Arms Act) भावभन ਐਕਟ ਥਾਣਾ ਸਿਟੀ ਰਾਜਪੁਰਾ ਜਿਲਾ ਪਟਿਆਲਾ ਜਿਲਾ ਦਰਜ ਕਰਕੇ ਤਿੰਨ ਦੋਸ਼ੀਆਨ 1. ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਪਿੰਡ ਪੰਡਵਾ ਥਾਣਾ ਸਦਰ ਫਗਵਾੜਾਂ ਜਿਲਾ ਕਪੂਰਥਲਾ, 2. ਅਮ੍ਰਿਤਜੀਤ ਸਿੰਘ ਉਰਫ ਅਮ੍ਰਿਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪ੍ਰਤਾਬਪੁਰਾ ਥਾਣਾ ਫਿਲੌਰ ਜਿਲਾ ਜਲੰਧਰ 3. ਕਮਲਦੀਪ ਸਿੰਘ ਪੁੱਤਰ ਸਰਬਦਿਆਲ ਸਿੰਘ ਵਾਸੀ ਪਿੰਡ ਗੜਾ ਥਾਣਾ ਫਿਲੌਰ ਜਿਲਾ ਜਲੰਧਰ ਨੂੰ ਕਾਬੂ ਕਰ ਕਰਕੇ 2 ਪਿਸਟਲ 32 ਬੋਰ, 1 ਦੇਸੀ ਕੱਟਾ 32 ਬੋਰ, 5 ਮੈਗਜੀਨ, 12 ਜਿੰਦਾ ਕਾਰਤੂਸ 32 ਬੋਰ, 14 ਜਿੰਦਾ ਕਾਰਤੂਸ 12 ਬੋਰ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਘਟਨਾ ਦਾ ਵੇਰਵਾ ਅਤੇ ਗ੍ਰਿਫਤਾਰੀ/ਬ੍ਰਾਮਦਗੀ:- ਜਿੰਨਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਸ:ਥ: ਤੇਜਿੰਦਰ ਸਿੰਘ ਸਪੈਸਲ ਸੈਂਲ ਰਾਜਪੁਰਾ ਸਮੇਤ ਪੁਲਿਸ ਪਾਰਟੀ ਦੇ ਸ਼ਮਸ਼ਾਨ ਘਾਟ ਰੋਡ ਨੇੜੇ ਨਵਾ ਬਸ ਸਟੈਂਡ ਰਾਜਪੁਰਾ ਮੌਜੂਦ ਸੀ ਤਾ ਮੌਕਾ ਪਰ ਦੌਰਾਨੇ ਚੈਕਿੰਗ ਸ:ਥ: ਤੇਜਿੰਦਰ ਸਿੰਘ ਨੇ ਸਾਥੀ ਮੁਲਾਜਮਾ ਦੀ ਮਦਦ ਨਾਲ ਅਮ੍ਰਿਤਜੀਰ ਅਤੇ ਅਕਾਸ਼ਦੀਪ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਹਨਾ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 181 ਮਿਤੀ 12.9.2024 ਆਧ 21/29-61-85 ND&PS Act, ਥਾਣਾ ਸਿਟੀ ਰਾਜਪੁਰਾ ਜਿਲਾ ਪਟਿਆਲਾ ਦਰਜ ਰਜਿਸਟਰ ਕਰਵਾਇਆ, ਜਿਨਾ ਨੇ ਦੌਰਾਨੇ ਤਫਤੀਸ਼ ਆਪਣੀ ਨਿਸ਼ਾਨ ਦੇਹੀ ਪਰ ਨਿਮਨਲਿਖਤ ਅਨੁਸਾਰ ਬ੍ਰਾਮਦ ਕਰਵਾਈ ਅਤੇ ਮੁਕੱਦਮਾ ਵਿੱਚ ਅਸਲਾ ਐਕਟ ਦੀਆ ਧਾਰਾਵਾ ਦਾ ਵਾਧਾ ਕੀਤਾ ਗਿਆ:- ਬ੍ਰਾਮਦਗੀ:- 1. ਦੇ ਪਿਸਟਲ 32 ਬੋਰ 2. ਇੱਕ ਦੇਸੀ ਕੱਟਾ 32 ਬੋਰ 3. 05 मैगत्तीठ 4. 12 ਜਿੰਦਾ ਕਾਰਤੂਸ 32 ਬੋਰ 5. 14 ਜਿੰਦਾ ਕਾਰਤੂਸ 12 ਬੋਰ 6. 20 ਗ੍ਰਾਮ ਹੈਰੋਇਨ ਅਹਿਮ ਖੁਲਾਸੇ:- ਐਸ.ਐਸ.ਪੀ ਸਾਹਿਬ ਪਟਿਆਲਾ ਜੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਜਰਮ ਕਪੂਰਥਲਾ ਜੇਲ ਵਿੱਚ ਬੰਦ ਗੈਂਗਸਟਰ ਦੇ ਨਜਦੀਕੀ ਹਨ ਅਤੇ ਉਹਨਾ ਦੇ ਇਸ਼ਾਰਿਆ ਪਰ ਹੀ ਕੰਮ ਕਰਦੇ ਹਨ। ਦੌਰਾਨੇ ਤਫਤੀਸ਼ ਸ਼ਾਹਮਣੇ ਆਇਆ ਕਿ ਫੜੇ ਗਏ ਮੁਜਰਮਾ ਦੇ ਕਪੂਰਥਲਾ ਜੇਲ ਵਿੱਚ ਬੰਦ ਪਿੰਸ ਅਤੇ ਗੋਲੂ ਨਾਮ ਦੇ ਦੋਸ਼ੀਆਂ ਦੇ ਗੁਰਗੇ ਹਨ, ਜੋ ਡਕੈਤੀਆ ਕਰਨ, ਫਿਰੋਤਤੀਆ ਮੰਗਣ, ਅਸਲਾ ਤਸਕਰੀ ਅਤੇ ਹੋਰ ਸੰਗੀਨ ਜੁਰਮ ਕਰਨ ਵਿੱਚ ਕਾਫੀ ਜਿਆਦਾ ਸਰਗਰਮ ਹਨ, ਪ੍ਰਿੰਸ ਅਤੇ ਗੋਲੂ ਪਰ ਫਿਰੋਤੀ, ਮਾਰ-ਕੁੱਟ, ਅਸਲਾ ਤਸਕਰੀ ਦੇ ਮੁਕੱਦਮਾਤ ਦਰਜ ਹਨ। ਜਿਨਾ ਦੋਵਾ ਦੇ ਹੋਰ ਵੀ ਨਾਮੀ ਗੈਂਗਸਟਰਾ ਨਾਲ ਸਬੰਧ ਹਨ, ਜੋ ਆਪਣੇ ਇਸ਼ਾਰਿਆ ਪਰ ਜੇਲ ਵਿੱਚ ਬੈਠੇ ਹੀ ਵਾਰਦਾਤਾ ਨੂੰ ਅੰਜਾਮ ਦਿਵਾਉਂਦੇ ਹਨ। ਜੋ ਇਹਨਾ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਭਵਿੱਖ ਵਿੱਚ ਹੋਣ ਵਾਲੀ ਸੰਗੀਨ ਘਟਨਾ ਨੂੰ ਰੋਕਿਆ ਗਿਆ ਹੈ। ਉਕਤਾਨ ਦੋਸ਼ੀਆਨ ਦੇ ਹੋਰ ਸਾਥੀਆ ਦੀ ਭਾਲ ਜਾਰੀ ਹੈ, ਜਿਨਾ ਪਾਸੋ ਹੋਰ ਵੀ ਹਥਿਆਰ ਬ੍ਰਾਮਦ ਹੋਣ ਅਤੇ ਹੋਰ ਅਹਿਮ ਖੁਲਸੇ ਹੋਣ ਦੀ ਉਮੀਦ ਹੈ।
Punjab Bani 16 September,2024
ਪਟਿਆਲਾ ਪੁਲਿਸ ਵੱਲੋਂ ਮੁਰਾਦਪੁਰਾ ਪੈਟਰੋਲ ਪੰਪ ਦੀ ਲੁੱਟਖੋਹ ਦਾ ਪਰਦਾਫਾਸ
ਪਟਿਆਲਾ ਪੁਲਿਸ ਵੱਲੋਂ ਮੁਰਾਦਪੁਰਾ ਪੈਟਰੋਲ ਪੰਪ ਦੀ ਲੁੱਟਖੋਹ ਦਾ ਪਰਦਾਫਾਸ ਪੰਪ ਦੇ ਵਰਕਰਾਂ ਨੇ ਆਪਣੇ ਦੋਸਤਾ ਨਾਲ ਮਿਲਕੇ ਦਿੱਤਾ ਵਾਰਦਾਤ ਨੂੰ ਅੰਜਾਮ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਦੱਸਿਆਂ ਕਿ 04/09/2024 ਦੀ ਰਾਤ ਨੂੰ ਸਵਰਨ ਸਿੰਘ ਆਇਲ ਕੰਪਨੀ ਪੈਟਰੋਲ ਪੰਪ ਪਿੰਡ ਮੁਰਾਦਪੁਰਾ (ਪਟਿਆਲਾ ਰਾਜਪੁਰਾ) ਰੋੜ ਨੇੜੇ ਬਹਾਦਗੜ੍ਹ ਵਿਖੇ ਰਾਤ ਸਮੇਂ 2 ਨੋਜਵਾਨ ਬਿਨਾ ਨੰਬਰੀ ਮੋਟਰਸਾਇਕਲ ਸਵਾਰ ਪੈਟਰੋਲ ਪੰਪ ਪਰ ਤੇਲ ਪੁਆਉਣ ਦੇ ਬਹਾਨੇ ਆਏ ਜਿੰਨ੍ਹਾ ਨੇ ਮਾਰੂ ਤੇਜਧਾਰ ਹਥਿਆਰ ਨਾਲ ਪੰਪ ਦੇ ਕਰਿੰਦਿਆਂ ਪਰ ਹਮਲਾ ਕਰਕੇ 33 ਹਜਾਰ ਰੂਪੈ ਦੀ ਲੁੱਟਖੋਹ ਕਰਕੇ ਮੋਕਾ ਤੋ ਫਰਾਰ ਹੋ ਗਏ ਸੀ ਇਸ ਕੇਸ ਨੂੰ ਟਰੇਸ ਕਰਨ ਲਈ ਸ੍ਰੀ ਯੁਗੇਸ ਸ਼ਰਮਾਂ PPS, SP (Inv) PTL, ਸ੍ਰੀ ਗੁਰਦੇਵ ਸਿੰਘ ਧਾਲੀਵਾਲ PPS, DSP (D) PTL, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਅਤੇ ਐਸ.ਆਈ. ਜੈਦੀਪ ਸ਼ਰਮਾ ਇੰਚਾਰਜ ਚੌਕੀ ਬਹਾਦਰਗੜ੍ਹ ਦੀ ਟੀਮ ਵੱਲੋਂ ਪੈਟਰੋਲ ਪੰਪ ਦੀ ਲੁੱਟਖੋਹ ਟਰੇਸ ਕਰਕੇ ਦੋਸੀਆਨ ਮਨਪ੍ਰੀਤ ਸਿੰਘ ਮਨੀ ਪੁੱਤਰ ਦਰਸਨ ਸਿੰਘ, ਸਿਮਰਨਜੀਤ ਸਿੰਘ ਸਿੰਘ ਪੁੱਤਰ ਜਸਵੀਰ ਸਿੰਘ, ਗੁਰਦੀਪ ਸਿੰਘ ਕਰਨ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਪਬਰੀ ਥਾਣਾ ਖੇੜੀ ਗੰਡਿਆਂ ਜਿਲ੍ਹਾ ਪਟਿਆਲਾ ਅਤੇ ਸੰਦੀਪ ਸਿੰਘ ਮੋਨੂੰ ਪੁੱਤਰ ਫੂਲ ਸਿੰਘ ਵਾਸੀ ਪੰਜਾਬ ਇਨਕਲੇਵ ਕਲੋਨੀ ਭੋਗਲਾ ਰੋਡ ਥਾਣਾ ਸਿਟੀ ਰਾਜਪੁਰਾ ਜਿਲ੍ਹਾ ਪਟਿਆਲਾ ਨੂੰ ਮਿਤੀ 16.09.2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਦਾ ਵੇਰਵਾ : ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਪਟਿਆਲਾ ਰਾਜਪੁਰਾ ਰੋਡ ਪਿੰਡ ਮੁਰਾਦਪੁਰਾ ਵਿਖੇ ਸਵਰਨ ਸਿੰਘ ਆਇਲ ਪੈਟਰੋਲ ਪੰਪ ਪਰ ਮਿਤੀ 04/09/2024 ਨੂੰ ਰਾਤ ਸਮੇਂ 2 ਨਾਮਾਲੂਮ ਵਿਅਕਤੀ ਜੋ ਬਿਨਾ ਨੰਬਰੀ ਮੋਟਰਸਾਇਕਲ ਸਵਾਰ ਹੋਕੇ ਪੈਟਰੋਲ ਪੰਪ ਪਰ ਤੇਲ ਪੁਆਉਣ ਲਈ ਆਏ, ਜਦੋਂ ਵਰਕਰ ਸਿਮਰਨਜੀਤ ਸਿੰਘ ਮਸੀਨ ਨਾਲ ਤੇਲ ਪਾਉਣ ਲੱਗਾ ਤਾਂ ਇਸੇ ਦੌਰਾਨ ਮੋਟਰਸਾਇਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਕ੍ਰਿਪਾਨ ਕੱਢਕੇ ਵਰਕਰ ਸਿਮਰਨਜੀਤ ਸਿੰਘ ਦੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸਦੀ ਕਮੀਜ ਦੀ ਜੇਬ ਵਿੱਚੋਂ 33 ਹਜਾਰ ਰੂਪੈ ਖੋਹਕੇ ਮੋਕਾ ਤੋ ਫਰਾਰ ਹੋ ਗਏ ਜਿਸ ਬਾਰੇ ਮੁਕੱਦਮਾ ਨੰਬਰ 119 ਮਿਤੀ 14.09.2024 ਅ/ਧ 304, 3(5) ਬੀ.ਐਨ.ਐਸ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਸੀ। ਗ੍ਰਿਫਤਾਰੀ ਅਤੇ ਖੁਲਾਸੇ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ.ਪਟਿਆਲਾ ਦੀ ਟੀਮ ਵੱਲੋਂ ਟੈਕਨੀਕਲ ਅਨੈਲਸ਼ਿਸ ਅਤੇ ਤਫਤੀਸ ਦੋਰਾਨ ਖੁਫੀਆਂ ਸੋਰਸਾ ਤੋ ਮੁਰਾਦਪੁਰਾ ਪੈਟਰੋਲ ਪੰਪ ਪਰ ਲੁੱਟਖੋਹ ਦੀ ਵਾਰਦਾਤ ਵਿੱਚ ਸਾਮਲ ਦੋਸੀਆਨ ਦੀ ਸਨਾਖਤ ਕੀਤੀ ਗਈ ਜਿਸ ਦੇ ਅਧਾਰ ਪਰ ਹੀ ਮਿਤੀ 16.09.2024 ਨੂੰ ਮਨਪ੍ਰੀਤ ਸਿੰਘ ਮਨੀ ਪੁੱਤਰ ਦਰਸਨ ਸਿੰਘ, ਸਿਮਰਨਜੀਤ ਸਿੰਘ ਸਿੰਮੂ ਪੁੱਤਰ ਜਸਵੀਰ ਸਿੰਘ, ਗੁਰਦੀਪ ਸਿੰਘ ਕਰਨ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਪਬਰੀ ਥਾਣਾ ਖੇੜੀ ਗੰਡਿਆ ਜਿਲ੍ਹਾ ਪਟਿਆਲਾ ਅਤੇ ਸੰਦੀਪ ਸਿੰਘ ਮੋਨੂੰ ਪੁੱਤਰ ਫੂਲ ਸਿੰਘ ਵਾਸੀ ਪੰਜਾਬ ਇਨਕਲੇਵ ਕਲੋਨੀ ਭੋਗਲਾ ਰੋਡ ਰਾਜਪੁਰਾ ਥਾਣਾ ਸਿਟੀ ਰਾਜਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾ ਦਾ ਇਕ ਸਾਥੀ ਸਾਹਿਬ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਪਬਰੀ ਦੀ ਗ੍ਰਿਫਤਾਰੀ ਬਾਕੀ ਹੈ ਜੋ ਸਾਹਿਬ ਸਿੰਘ ਦੇ ਖਿਲਾਫ ਪਹਿਲਾ ਮੁਕੱਦਮਾ ਦਰਜ ਹੈ ਜਿਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਵਾਰਦਾਤ ਵਿੱਚ ਵਰਤਿਆ ਮੋਟਰਸਾਇਕਲ ਅਤੇ ਕ੍ਰਿਪਾਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਦੋਸੀਆਨ ਆਪਸ ਵਿੱਚ ਦੋਸਤ ਹਨ ਜਿੰਨ੍ਹਾ ਵਿੱਚ ਮਨਪ੍ਰੀਤ ਸਿੰਘ ਮਨੀ, ਸਿਮਰਨਜੀਤ ਸਿੰਘ ਸਿੰਮੂ, ਅਤੇ ਸੰਦੀਪ ਸਿੰਘ ਮੋਨੂੰ ਜੋ ਕਿ ਪੈਟਰੋਲ ਪੰਪ ਦੇ ਵਰਕਰ ਹਨ ਜਿਹਨਾ ਨੇ ਸਲਾਹ ਮਸਬਰਾ ਕਰਕੇ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਕੇ ਇਸ ਲੁੱਟਖੋਹ ਗੁਰਦੀਪ ਸਿੰਘ ਕਰਨ ਅਤੇ ਸਾਹਿਬ ਸਿੰਘ ਨੇ ਅੰਜਾਮ ਦਿੱਤਾ ਹੈ। ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਦੋਸੀਆਨ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨੂੰ ਪੇਸ ਅਦਾਲਤ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Punjab Bani 16 September,2024
ਬੀਐੱਸਐੱਫ਼ ਵੱਲੋਂ ਇੱਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਬੀਐੱਸਐੱਫ਼ ਵੱਲੋਂ ਇੱਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਤਰਨਤਾਰਨ : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗਸ਼ਤ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਨੌਸਹਿਰਾ ਧੋਲਾ ਤੋਂ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ। ਬੀਐੱਸਐੱਫ਼ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਜ਼ਬੂਤ ਟੇਪ ਨਾਲ ਲਪੇਟੇ ਇਕ ਪੈਕੇਟ ਨਾਲ ਲੋਹੇ ਦਾ ਰਿੰਗ ਅਤੇ ਦੋ ਰੋਸ਼ਨੀ ਵਾਲੀਆਂ ਡੰਡੀਆਂ ਵੀ ਜੁੜੀਆਂ ਹੋਈਆਂ ਸਨ। ਜਿਸ ਵਿਚ ਹੈਰੋਇਨ ਹੋਣ ਦਾ ਸ਼ੱਕ ਹੋਇਆ। ਉਨ੍ਹਾਂ ਦੱਸਿਆ ਕਿ ਪੈਕੇਟ ਦਾ ਕੁੱਲ ਵਜ਼ਨ 1.146 ਕਿਲੋਗ੍ਰਾਮ ਸੀ।
Punjab Bani 16 September,2024
ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਭਰਤਪੁਰ ਥਾਣੇ ‘ਚ ਫੌਜ ਦੇ ਮੇਜਰ ਅਤੇ ਉਸ ਦੀ ਪ੍ਰੇਮਿਕਾ ਨੇ ਕਥਿਤ ਤੌਰ ‘ਤੇ ਪੁਲਸ ਕਰਮਚਾਰੀਆਂ ‘ਤੇ ਕੀਤਾ ਹਮਲਾ
ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਭਰਤਪੁਰ ਥਾਣੇ ‘ਚ ਫੌਜ ਦੇ ਮੇਜਰ ਅਤੇ ਉਸ ਦੀ ਪ੍ਰੇਮਿਕਾ ਨੇ ਕਥਿਤ ਤੌਰ ‘ਤੇ ਪੁਲਸ ਕਰਮਚਾਰੀਆਂ ‘ਤੇ ਕੀਤਾ ਹਮਲਾ ਉੜੀਸਾ : ਭਾਰਤ ਦੇਸ਼ ਦੇ ਸੂਬੇ ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਐਤਵਾਰ ਨੂੰ ਭਰਤਪੁਰ ਥਾਣੇ ‘ਚ ਫੌਜ ਦੇ ਮੇਜਰ ਅਤੇ ਉਸ ਦੀ ਪ੍ਰੇਮਿਕਾ ਨੇ ਕਥਿਤ ਤੌਰ ‘ਤੇ ਪੁਲਸ ਕਰਮਚਾਰੀਆਂ ‘ਤੇ ਹਮਲਾ ਕੀਤਾ, ਜਿਸਦੇ ਚਲਦਿਆਂ ਚਾਰ ਕਾਂਸਟੇਬਲ ਅਤੇ ਇਕ ਮਹਿਲਾ ਸਬ-ਇੰਸਪੈਕਟਰ ਜ਼ਖਮੀ ਹੋ ਗਏ ਹਨ । ਫੌਜ ਦੇ ਮੇਜਰ ਦੀ ਪਛਾਣ ਗੁਰਬੰਤਾ ਸਿੰਘ ਵਜੋਂ ਹੋਈ ਹੈ ਜੋ ਕੋਲਕਾਤਾ ਵਿੱਚ 22 ਸਿੱਖ ਰੈਜੀਮੈਂਟ ਦਾ ਮੁਲਾਜ਼ਮ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੇਜਰ ਦੀ ਪ੍ਰੇਮਿਕਾ ਨੂੰ ਸੜਕ ‘ਤੇ ਕਿਸੇ ਨੇ ਕਥਿਤ ਤੌਰ ਉਤੇ ਪਰੇਸ਼ਾਨ ਕੀਤਾ ਸੀ ਜਿਸ ਕਾਰਨ ਘਟਨਾ ਤੋਂ ਬਾਅਦ ਉਹ ਸਿ਼ਕਾਇਤ ਕਰਨ ਲਈ ਥਾਣੇ ਗਏ ਸਨ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਜ਼ੁਬਾਨੀ ਸਿ਼ਕਾਇਤ ਦੀ ਬਜਾਏ ਲਿਖਤੀ ਸਿ਼ਕਾਇਤ ਦਰਜ ਕਰਨ ਲਈ ਕਿਹਾ ਤਾਂ ਜੋ ਉਹ ਕੋਈ ਕਾਰਵਾਈ ਕਰ ਸਕਣ। ਹਾਲਾਂਕਿ ਸਿੰਘ ਨੇ ਉਨ੍ਹਾਂ ਨੂੰ ਦੋਸ਼ੀ ਨੂੰ ਪਹਿਲਾਂ ਫੜਨ ਲਈ ਕਿਹਾ ਕਿਉਂਕਿ ਉਹ ਭੱਜ ਸਕਦੇ ਸਨ ਅਤੇ ਉਹ ਬਾਅਦ ਵਿੱਚ ਲਿਖਤੀ ਸਿ਼਼ਕਾਇਤ ਦੇਣਗੇ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਵਿਵਸਥਾ ਅਨੁਸਾਰ ਪਹਿਲਾਂ ਲਿਖਤੀ ਸ਼ਿਕਾਇਤ ਦਰਜ ਕਰਨ ਲਈ ਕਿਹਾ ।ਇਸ ਤੋਂ ਬਾਅਦ ਸਿੰਘ ਅਤੇ ਪੁਲਸ ਵਿਚਾਲੇ ਤਿੱਖੀ ਬਹਿਸ ਹੋਈ । ਇਸ ਤੋਂ ਬਾਅਦ ਉਹ ਭੜਕ ਗਏ ਅਤੇ ਪੁਲਸ ‘ਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਚਾਰ ਕਾਂਸਟੇਬਲ ਜ਼ਖ਼ਮੀ ਹੋ ਗਏ। ਸਿੰਘ ਦੀ ਪ੍ਰੇਮਿਕਾ ਵੱਲੋਂ ਕਥਿਤ ਤੌਰ ‘ਤੇ ਕੁੱਟਣ ਕਾਰਨ ਮਹਿਲਾ ਐਸਆਈ ਵੀ ਜ਼ਖ਼ਮੀ ਹੋ ਗਈ ਸੀ। ਇਸ ਸਬੰਧੀ ਥਾਣਾ ਭਰਤਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਬਾਅਦ ‘ਚ ਮੇਜਰ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਦੇ ਇਲਜ਼ਾਮ ਅਨੁਸਾਰ ਮੇਜਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਸ ਦੀ ਕਾਰ ਵਿੱਚ ਨਸ਼ੀਲੇ ਪਦਾਰਥ ਸਨ। ਦੱਸਿਆ ਜਾ ਰਿਹਾ ਹੈ ਕਿ ਐਡੀਸ਼ਨਲ ਡੀਐਸਪੀ ਨੇ ਮੌਕੇ ‘ਤੇ ਪਹੁੰਚ ਕੇ ਮਹਿਲਾ ਐਸਆਈ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ। ਘਟਨਾ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 16 September,2024
ਮਨੀਪੁਰ ਦੇ ਮੰਤਰੀ ਦੇ ਘਰ ’ਤੇ ਗਰਨੇਡ ਨਾਲ ਹਮਲਾ ਮੰਤਰੀ ਦਾ ਹੋਇਆ ਬਚਾਓ ਪਰ ਬਿਲਡਿੰਗ ਨੂੰ ਪਹੁੰਚਿਆ ਕਾਫੀ ਨੁਕਸਾਨ
ਮਨੀਪੁਰ ਦੇ ਮੰਤਰੀ ਦੇ ਘਰ ’ਤੇ ਗਰਨੇਡ ਨਾਲ ਹਮਲਾ ਮੰਤਰੀ ਦਾ ਹੋਇਆ ਬਚਾਓ ਪਰ ਬਿਲਡਿੰਗ ਨੂੰ ਪਹੁੰਚਿਆ ਕਾਫੀ ਨੁਕਸਾਨ ਇੰਫ਼ਾਲ : ਮਨੀਪੁਰ ਦੇ ਮੰਤਰੀ ਕਾਸ਼ਿਮ ਵਸ਼ੁਮ ਦੇ ਉਖਰੁਲ ਜਿ਼ਲ੍ਹੇ ਸਥਿਤ ਘਰ ’ਤੇ ਉਗਰਵਾਦੀਆਂ ਵੱਲੋਂ ਗਰਨੇਡ ਨਾਲ ਹਮਲਾ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਸ ਹਮਲੇ ਕਾਰਨ ਘਰ ਦੀ ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਹੋਏ ਇਸ ਹਮਲੇ ਵਿਚ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਵਸ਼ੁਮ ਨੇ ਦੱਸਿਆ ਕਿ ਜਦ ਗਰਨੇਡ ਹਮਲਾ ਹੋਇਆ ਤਾਂ ਘਰ ਵਿਚ ਕੋਈ ਵੀ ਮੌਜੂਦ ਨਹੀ ਸੀ ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚਾਅ ਰਿਹਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਧਮਾਕੇ ਕਾਰਨ ਘਰ ਦੀਆਂ ਕੰਧਾਂ ਸਮੇਤ ਇੱਕ ਹਿੱਸੇ ਨੂੰ ਨੁਕਸਾਨ ਪੁੱਜਿਆ ਹੈ। ਉਨ੍ਹਾਂ ਕਿਹਾ ਕਿ ਆਸਪਾਸ ਦੇ ਖੇਤਰ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜ਼ਿਕਯੋਗ ਹੈ ਕਿ ਵਸ਼ੁਮ ਨਗਾ ਪੀਪਲਜ਼ ਫਰੰਟ ਦੇ ਵਿਧਾਇਅਕ ਹਨ।
Punjab Bani 16 September,2024
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਤੇ ਹੋਇਆ ਇਕ ਵਾਰ ਫਿਰ ਤੋਂ ਹਮਲਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਤੇ ਹੋਇਆ ਇਕ ਵਾਰ ਫਿਰ ਤੋਂ ਹਮਲਾ ਅਮਰੀਕਾ : ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ `ਤੇ ਇਕ ਵਾਰ ਫਿਰ ਫਲੋਰਿਡਾ ਵਿਚ ਗੋਲਫ ਕੋਰਸ ਤੇ ਗੋਲੀਬਾਰੀ ਕਰਕੇ ਕਾਤਲਾਨਾ ਹਮਲਾ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਬੇਸ਼ਕ ਸਾਬਕਾ ਰਾਸ਼ਟਰਪਤੀ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਪਰ ਮੌਕੇ ਤੋਂ ਇੱਕ ਏਕੇ 47 ਬਰਾਮਦ ਹੋਈ ਹੈ।ਇਸ ਹਮਲੇ ਸਬੰਧੀ ਜਾਰੀ ਬਿਆਨ ਵਿੱਚ ਐਫਬੀਆਈ ਨੇ ਕਿਹਾ ਹੈ ਕਿ ਗੋਲੀ ਚੱਲਣ ਦੇ ਸਮੇਂ ਟਰੰਪ ਉਥੋਂ ਸਿਰਫ਼ 275-455 ਮੀਟਰ ਦੂਰ ਸਨ। ਇੱਕ ਚਸ਼ਮਦੀਦ ਨੇ ਇੱਥੋਂ ਤੱਕ ਕਿਹਾ ਕਿ ਉਸਨੇ ਇੱਕ ਆਦਮੀ ਨੂੰ ਝਾੜੀਆਂ ਵਿੱਚੋਂ ਭੱਜਦੇ ਦੇਖਿਆ ਜੋ ਫਿਰ ਇੱਕ ਕਾਲੇ ਰੰਗ ਦੀ ਨਿਸਾਨ ਕਾਰ ਵਿੱਚ ਚਲਾ ਗਿਆ। ਟਰੰਪ ਦੀ ਸੁਰੱਖਿਆ ਲਈ ਤਾਇਨਾਤ ਅਧਿਕਾਰੀਆਂ ਨੇ ਵੀ ਸ਼ੱਕੀ `ਤੇ ਗੋਲੀਬਾਰੀ ਕੀਤੀ ਪਰ ਉਹ ਭੱਜਣ `ਚ ਕਾਮਯਾਬ ਹੋ ਗਿਆ। ਫਿਲਹਾਲ ਇਸ ਹਮਲੇ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਵੀ ਕੀਮਤ `ਤੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਨੇ ਇੱਕ ਈਮੇਲ ਰਾਹੀਂ ਆਪਣੇ ਸਮਰਥਕਾਂ ਨੂੰ ਲਿਖਿਆ ਕਿ ਮੈਂ ਸੁਰੱਖਿਅਤ ਹਾਂ। ਹੁਣ ਮੈਨੂੰ ਕੋਈ ਰੁਕਾਵਟ ਨਹੀਂ ਰੋਕ ਸਕਦੀ, ਯਾਦ ਰੱਖੋ ਕਿ ਮੈਂ ਕਦੇ ਸਮਰਪਣ ਨਹੀਂ ਕਰਾਂਗਾ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਵੀ ਇਸ ਹਮਲੇ `ਤੇ ਚਿੰਤਾ ਪ੍ਰਗਟਾਈ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਅਮਰੀਕਾ `ਚ ਹਿੰਸਾ ਲਈ ਕੋਈ ਥਾਂ ਨਹੀਂ ਹੈ।ਸਥਾਨਕ ਪੁਲਸ ਅਧਿਕਾਰੀ ਬ੍ਰੈਡਸ਼ੌ ਨੇ ਬੀਬੀਸੀ ਨੂੰ ਇਸ ਹਮਲੇ ਬਾਰੇ ਵਿਸਥਾਰ ਵਿੱਚ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਸਮੇਂ ਮੌਕੇ `ਤੇ ਮੌਜੂਦ ਸੀਕ੍ਰੇਟ ਸਰਵਿਸ ਏਜੰਟ ਨੇ ਬਹੁਤ ਵਧੀਆ ਕੰਮ ਕੀਤਾ ਸੀ। ਉਸ ਅਨੁਸਾਰ, ਅਧਿਕਾਰੀ ਨੇ ਪਹਿਲਾਂ ਹੀ ਦੇਖਿਆ ਸੀ ਕਿ ਵਾੜ ਦੇ ਬਾਹਰ ਇੱਕ ਰਾਈਫਲ ਦਿਖਾਈ ਦੇ ਰਹੀ ਸੀ। ਇਸ ਤੋਂ ਤੁਰੰਤ ਬਾਅਦ ਸ਼ੱਕੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਫਰਾਰ ਹੋ ਗਿਆ। ਫਿਲਹਾਲ ਅਜਿਹੀਆਂ ਖਬਰਾਂ ਹਨ ਕਿ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੂਜੇ ਪਾਸੇ ਵ੍ਹਾਈਟ ਹਾਊਸ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਹਰ ਅਪਡੇਟ `ਤੇ ਨਜ਼ਰ ਰੱਖੀ ਜਾ ਰਹੀ ਹੈ।
Punjab Bani 16 September,2024
ਐੱਮ. ਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ
ਐੱਮ. ਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ ਨਵੀਂ ਦਿੱਲੀ : ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੇਡੀਓਲਾਜੀ ਵਿਭਾਗ ’ਚ ਐੱਮਡੀ ਕਰ ਰਹੇ ਵਿਦਿਆਰਥੀ ਡਾਕਟਰ ਨਵਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਐਤਵਾਰ ਉਨ੍ਹਾਂ ਦੀ ਲਾਸ਼ ਦਿੱਲੀ ਦੇ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਸਥਿਤ ਕਮਰੇ ’ਚ ਪੱਖੇ ਨਾਲ ਲਟਕੀ ਮਿਲੀ। ਨਵਦੀਪ ਨੇ ਨੀਟ-2017 ’ਚ ਆਲ ਇੰਡੀਆ ’ਚ ਪਹਿਲਾ ਰੈਂਕ ਹਾਸਲ ਕੀਤਾ ਸੀ। ਨਵਦੀਪ ਸਿੰਘ ਮੂਲ ਰੂਪ ’ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਾਹਿਣ ਵਾਲੇ ਸਨ। ਓਧਰ ਸ਼ਾਮ ਨੂੰ ਪੋਸਟਮਾਰਟ ਤੋਂ ਬਾਅਦ ਪੁਲਿਸ ਨੇ ਲਾਸ਼ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਤਾਬਕ ਐਤਵਾਰ ਸਵੇਰੇ ਪਾਰਸੀ ਧਰਮਸ਼ਾਲਾ ਦੇ ਗਾਰਡ ਨੇ ਦੱਸਿਆ ਕਿ ਨਵਦੀਪ ਦਾ ਕਮਰਾ ਅੰਦਰੋਂ ਬੰਦ ਹੈ। ਕਾਫ਼ੀ ਦੇਰ ਖੜਕਾਉਣ ਤੋਂ ਬਾਅਦ ਵੀ ਜਦੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਹੋਰ ਲੋਕਾਂ ਦੀ ਮਦਦ ਨਾਲ ਦਰਵਾ਼ਜ਼ਾ ਤੋੜਿਆ ਗਿਆ। ਕਮਰੇ ’ਚ ਨਵਦੀਪ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਨਵਦੀਪ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਨਵਦੀਪ ਪੜ੍ਹਾਈ ’ਚ ਬਹੁਤ ਲਾਇਕ ਸੀ। ਮੌਲਾਨ ਆਜ਼ਾਦ ਕਾਲਜ ਤੋਂ ਐੱਮਬੀਬੀਐੱਸ(MBBS) ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਐੱਮਡੀ ’ਚ ਦਾਖ਼ਲਾ ਲਿਆ ਸੀ।
Punjab Bani 16 September,2024
ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ
ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ ਛੱਤੀਸਗੜ੍ਹ : ਭਾਰਤ ਦੇਸ਼ ਦੇ ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇੱਕ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਇਨ੍ਹਾਂ ਹੱਤਿਆਵਾਂ ਦੇ ਮਾਮਲੇ ’ਚ ਇੱਕ ਹੀ ਪਿੰਡ ਦੇ ਪੰਜ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕੋਂਟਾ ਥਾਣੇ ਅਧੀਨ ਪੈਂਦੇ ਖੇਤਰ ਦੇ ਏਕਤਲ ਪਿੰਡ ’ਚ ਵਾਪਰੀ ਤੇ ਪੀੜਤਾਂ ਦੀ ਪਛਾਣ ਮੌਸਮ ਕੰਨਾ (34), ਉਸ ਦੀ ਪਤਨੀ ਮੌਸਮ ਬਿਰੀ, ਮੌਸਮ ਬੁੱਚਾ (34), ਉਸ ਦੀ ਪਤਨੀ ਮੌਸਮ ਆਰਜ਼ੂ (32) ਅਤੇ ਇੱਕ ਹੋਰ ਮਹਿਲਾ ਕਰਕਾ ਲੱਛੀ (43) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ।
Punjab Bani 16 September,2024
ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਭੂਰਾ ਸਿੰਘ ਦੀ ਲਾਸ਼ ਤੋਂ ਬਾਅਦ ਹੋਇਆ ਹੱਤਿਆ ਦਾ ਪਰਦਾ ਫਾਸ਼
ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਭੂਰਾ ਸਿੰਘ ਦੀ ਲਾਸ਼ ਤੋਂ ਬਾਅਦ ਹੋਇਆ ਹੱਤਿਆ ਦਾ ਪਰਦਾ ਫਾਸ਼ ਲਹਿਰਾਗਾਗਾ : ਪੰਜਾਬ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਜਿੱਥੇ ਪਿਛਲੇ ਦਿਨੀਂ ਪਿੰਡ ਭੁਟਾਲ ਕਲਾਂ ਦੇ ਇੱਕ ਵਿਅਕਤੀ ਭੂਰਾ ਸਿੰਘ ਦੇ ਗੁੰਮ ਹੋਣ ਸਬੰਧੀ ਮਾਮਲਾ ਸਾਹਮਣੇ ਆਇਆ ਸੀ ਦੀ ਲਾਸ਼ ਟੋਹਾਣਾ ਵਿਖੇ ਭਾਖੜਾ ਨਹਿਰ ਵਿਚੋਂ ਮਿਲੀ ਹੈ। ਜਿਸ ਦੇ ਮਿਲਣ ਤੋਂ ਬਾਅਦ ਭੂਰਾ ਸਿੰਘ ਦੀ ਹੱਤਿਆ ਕੀਤੇ ਜਾਣ ਸਬੰਧੀ ਵੀ ਸਾਰੀ ਗੱਲ ਸਾਹਮਣੇ ਆ ਚੁੱਕੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਾਪਤਾ ਮ੍ਰਿਤਕ ਪਾਏ ਗਏ ਵਿਅਕਤੀ ਭੂਰਾ ਸਿੰਘ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਉਸਦੇ ਭਰਾ ਮੇਜਰ ਸਿੰਘ ਪੁੱਤਰ ਕਿਰਪਾਲ ਸਿੰਘ ਨੇ ਪੁਲਿਸ ਨੂੰ ਲਿਖਤੀ ਬਿਆਨ ਵਿੱਚ ਦੱਸਿਆ ਕਿ ਉਸ ਦੇ ਭਰਾ ਮ੍ਰਿਤਕ ਭੂਰਾ ਸਿੰਘ ਦੇ ਦੋ ਬੱਚੇ ਵੱਡੀ ਲੜਕੀ ਹਰਜਿੰਦਰ ਕੌਰ ਅਤੇ ਛੋਟਾ ਲੜਕਾ ਤਰਸੇਮ ਸਿੰਘ ਹਨ ਜੋ ਦੋਵੇਂ ਸ਼ਾਦੀਸ਼ੁਦਾ ਹਨ।ਪਰਿਵਾਰ ਵਿੱਚ ਆਪਸੀ ਝਗੜਾ ਚੱਲਦਾ ਰਹਿੰਦਾ ਸੀ ਅਤੇ ਕਈ ਵਾਰੀ ਸਮਝੌਤਾ ਵੀ ਹੋਇਆ। ਪਿਛਲੇ ਦਿਨੀਂ ਘਰ ਵਿੱਚ ਝਗੜਾ ਹੋਣ ਤੋਂ ਬਾਅਦ ਮੈਨੂੰ ਮੇਰੇ ਭਰਾ ਭੂਰਾ ਸਿੰਘ ਨੇ ਦੱਸਿਆ ਕਿ ਮੇਰਾ ਪਰਿਵਾਰ, ਸਮੇਤ ਮੇਰੇ ਲੜਕੇ ਤਰਸੇਮ ਸਿੰਘ ਦਾ ਸਹੁਰਾ ਪਰਿਵਾਰ ਰਲ ਕੇ ਮੈਨੂੰ ਮਾਰ ਸਕਦੇ ਹਨ।ਉਸ ਦਿਨ ਤੋਂ ਹੀ ਮੇਰਾ ਭਰਾ ਭੂਰਾ ਸਿੰਘ ਉਕਤ ਆਪਣੇ ਘਰੋਂ ਲਾਪਤਾ ਸੀ, ਜਿਸ ਦੀ ਲਾਸ਼ ਪਿਛਲੇ ਦਿਨੀ ਟੋਹਾਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚੋਂ ਮਿਲੀ ਹੈ।ਮੇਰੇ ਭਰਾ ਦੇ ਸਰੀਰ `ਤੇ ਕੁੱਟਮਾਰ ਦੇ ਨਿਸ਼ਾਨ ਸਨ, ਜਿਸ ਦੀ ਸ਼ਨਾਖਤ ਹੋ ਚੁੱਕੀ ਹੈ। ਮੇਰੇ ਭਰਾ ਭੂਰਾ ਸਿੰਘ ਨੂੰ ਉਸ ਦੇ ਲੜਕੇ ਤਰਸੇਮ ਸਿੰਘ ਉਰਫ ਸੇਮੀ, ਇਸ ਦੀ ਲੜਕੀ ਹਰਜਿੰਦਰ ਕੌਰ, ਘਰਵਾਲੀ ਸਿੰਦਰ ਕੌਰ , ਨੂੰਹ ਬੇਅੰਤ ਕੌਰ ਨਿਵਾਸੀ ਭੁਟਾਲ ਕਲਾਂ ਅਤੇ ਤਰਸੇਮ ਸਿੰਘ ਸੇਮੀ ਦੀ ਸੱਸ ਪਾਲੋ ਕੌਰ ਅਤੇ ਸਹੁਰਾ ਪਾਲ ਸਿੰਘ ਵਾਸੀਆਨ ਹਰਿਆਊ ਜ਼ਿਲ੍ਹਾ ਪਟਿਆਲਾ ਨੇ ਰਾਏ ਮਸ਼ਵਰਾ ਕਰ ਕੇ ਮਾਰ ਦੇਣ ਦੀ ਨੀਅਤ ਨਾਲ ਮਾਰੂ ਹਥਿਆਰਾਂ ਨਾਲ ਕੁੱਟਮਾਰ ਕਰ ਕੇ ਹੱਥ ਪੈਰ ਬੰਨ੍ਹ ਕੇ ਲਾਸ਼ ਨੂੰ ਖੁਰਦ ਕਰਨ ਦੀ ਲਈ ਕਿਸੇ ਵਹੀਕਲ ਵਿੱਚ ਰੱਖ ਕੇ ਭਾਖੜਾ ਨਹਿਰ ਵਿੱਚ ਸੁੱਟਿਆ ਸੀ, ਜੋ ਬਾਅਦ ਵਿੱਚ ਪਾਣੀ ਦੇ ਉੱਪਰ ਆਉਣ ਕਰਕੇ ਹੀ ਮੇਰੇ ਭਰਾ ਭੂਰਾ ਸਿੰਘ ਉਕਤ ਦੀ ਲਾਸ਼ ਭਾਖੜਾ ਨਹਿਰ ਵਿੱਚ ਤੈਰਦੀ ਹੋਈ ਟੋਹਾਣਾ ਵਿਖੇ ਮਿਲੀ ਹੈ।ਪੁਲਸ ਨੇ ਮ੍ਰਿਤਕ ਭੂਰਾ ਸਿੰਘ ਦੇ ਭਰਾ ਮੇਜਰ ਸਿੰਘ ਦੇ ਬਿਆਨਾਂ ਦੇ ਆਧਾਰ `ਤੇ ਉਪਰੋਕਤ ਦੋਸ਼ੀਆਂ ਵਿਰੁੱਧ ਧਾਰਾ 103/ 190/ 61 (2) 238 ਬੀਐੱਨਐੱਸ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 15 September,2024
ਕੋਲਕਾਤਾ ਦੇ ਐਸ. ਐਨ ਬੈਨਰਜੀ ਰੋਡ `ਤੇ ਹੋਏ ਧਮਾਕੇ `ਚ ਇਕ ਵਿਅਕਤੀ ਜ਼ਖਮੀ
ਕੋਲਕਾਤਾ ਦੇ ਐਸ. ਐਨ ਬੈਨਰਜੀ ਰੋਡ `ਤੇ ਹੋਏ ਧਮਾਕੇ `ਚ ਇਕ ਵਿਅਕਤੀ ਜ਼ਖਮੀ ਕੋਲਕਾਤਾ : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ `ਤੇ ਹੋਏ ਧਮਾਕੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਧਮਾਕੇ ਤੋਂ ਬਾਅਦ ਕੋਲਕਾਤਾ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਦੁਪਹਿਰ 1.45 ਵਜੇ ਦੇ ਕਰੀਬ ਵਾਪਰੀ, ਤਾਲਤਾਲਾ ਪੁਲਸ ਸਟੇਸ਼ਨ ਨੂੰ ਬਲੋਚਮੈਨ ਸੇਂਟ ਅਤੇ ਐਸਐਨ ਬੈਨਰਜੀ ਰੋਡ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ। ਪੁਲਿਸ ਨੂੰ ਦੱਸਿਆ ਗਿਆ ਕਿ ਧਮਾਕੇ `ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜੋ ਕਿਚਨ ਲਿਫਟਰ ਦੱਸਿਆ ਜਾ ਰਿਹਾ ਹੈ।ਪੁਲਸ ਦੀ ਟੀਮ ਤੁਰੰਤ ਮੌਕੇ `ਤੇ ਪਹੁੰਚੀ ਅਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਵਿਅਕਤੀ ਦੇ ਸੱਜੇ ਗੁੱਟ `ਤੇ ਸੱਟ ਲੱਗੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਪਲਾਸਟਿਕ ਦਾ ਬੈਗ ਰੱਖਿਆ ਹੋਇਆ ਸੀ ਜਿਸ ਵਿੱਚ ਧਮਾਕਾ ਹੋਇਆ।ਪੁਲਸ ਨੇ ਧਮਾਕੇ ਵਾਲੀ ਥਾਂ ਨੂੰ ਘੇਰ ਲਿਆ ਹੈ ਅਤੇ ਅਗਲੇਰੀ ਜਾਂਚ ਲਈ ਬੀਡੀਡੀਐਸ ਟੀਮ ਨੂੰ ਬੁਲਾਇਆ ਗਿਆ ਹੈ। ਬੀਡੀਡੀਐਸ ਟੀਮ ਨੇ ਮੌਕੇ ’ਤੇ ਮੌਜੂਦ ਬੈਗ ਅਤੇ ਆਲੇ-ਦੁਆਲੇ ਦੀਆਂ ਚੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਬਾਅਦ ਉਸ ਸੜਕ `ਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਧਮਾਕੇ ਤੋਂ ਬਾਅਦ ਪੁਲਿਸ ਨੇ ਐਸਐਨ ਰੋਡ `ਤੇ ਆਵਾਜਾਈ ਰੋਕ ਦਿੱਤੀ ਸੀ।ਧਮਾਕੇ `ਚ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਬੱਪੀ ਦਾਸ ਵਜੋਂ ਹੋਈ ਹੈ, ਜਿਸ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ। ਵਿਅਕਤੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦਾ ਕੋਈ ਪੇਸ਼ਾ ਨਹੀਂ ਹੈ। ਉਹ ਇਧਰ-ਉਧਰ ਘੁੰਮਦਾ ਰਿਹਾ ਹੈ। ਹਾਲ ਹੀ ਵਿੱਚ ਐਸਐਨ ਬੈਨਰਜੀ ਰੋਡ ਦੇ ਫੁੱਟਪਾਥ ਉੱਤੇ ਰਹਿਣਾ ਸ਼ੁਰੂ ਕੀਤਾ।
Punjab Bani 14 September,2024
ਜਲੰਧਰ ਦਿਹਾਤੀ ਪੁਲਸ ਕੀਤਾ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ
ਜਲੰਧਰ ਦਿਹਾਤੀ ਪੁਲਸ ਕੀਤਾ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ ਜਲੰਧਰ : ਜਲੰਧਰ ਦਿਹਾਤੀ ਪੁਲਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਮੁਲਜ਼ਮਾਂ ਦੀ ਮਦਦ ਕਰਦਾ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਸਾਰੇ ਮੁਲਜ਼ਮ ਕਿਸੇ ਏ ਸ਼੍ਰੇਣੀ ਦੇ ਗੈਂਗਸਟਰ ਦੇ ਸੰਪਰਕ ਵਿੱਚ ਸਨ। ਫੜ੍ਹੇ ਗਏ ਮੁਲਜ਼ਮਾਂ ਵਿੱਚ ਅੰਕੁਰ ਸੱਭਰਵਾਲ, ਪੰਕਜ ਸੱਭਰਵਾਲ, ਵਿਸ਼ਾਲ ਸੱਭਰਵਾਲ, ਹਰਮਨਪ੍ਰੀਤ ਸਿੰਘ, ਜਸਵੰਤ ਸਿੰਘ ਪੁਰੇਵਾਲ, ਆਰੀਅਨ ਸਿੰਘ ਸ਼ਾਮਲ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ‘ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਕੁਸ਼ ਭਇਆ ਸੰਗਠਿਤ ਅਪਰਾਧਿਕ ਗਿਰੋਹ ਦੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਮੁੱਖ ਅਪਰਾਧੀ ਅੰਕੁਸ਼ ਸੱਭਰਵਾਲ ਵੀ ਸ਼ਾਮਲ ਹੈ। ਇਨ੍ਹਾਂ ਦੇ ਅਮਰੀਕਾ ਸਥਿਤ ਸੰਗਠਿਤ ਅਪਰਾਧੀਆਂ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ।ਇਸ ਗਰੋਹ ਨੇ ਹੁਸ਼ਿਆਰਪੁਰ, ਮਹਿਤਪੁਰ ਅਤੇ ਨਕੋਦਰ ਵਿੱਚ ਵੱਖ-ਵੱਖ ਥਾਵਾਂ `ਤੇ ਵਿਰੋਧੀ ਅਪਰਾਧੀਆਂ `ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਿਰੋਹ ਦੇ ਸੰਪਰਕ `ਚ ਵਿਦੇਸ਼ `ਚ ਰਹਿ ਰਹੇ ਸੰਗਠਿਤ ਅਪਰਾਧੀ ਲਵਪ੍ਰੀਤ ਲਾਡੀ ਦਾ ਪਤਾ ਲੱਗਾ ਹੈ। ਇੱਕ ਪੁਲਿਸ ਕਾਂਸਟੇਬਲ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਅਤੇ ਅਪਰਾਧੀਆਂ ਨੂੰ ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਮੁਲਜ਼ਮਾਂ ਕੋਲੋਂ 4 ਗੈਰ-ਕਾਨੂੰਨੀ ਪਿਸਤੌਲ, 7 ਜਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲੀਆਂ ਅਤੇ ਇੱਕ ਲਗਜ਼ਰੀ ਕਾਰ। ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ `ਤੇ ਉਨ੍ਹਾਂ ਦੇ ਵਿਆਪਕ ਨੈਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।
Punjab Bani 14 September,2024
ਆਮ ਆਦਮੀ ਪਾਰਟੀ ਆਗੂ ਦੇ ਕਤਲ ਮਾਮਲੇ ਵਿਚ ਅਕਾਲੀ ਆਗੂ ਗ੍ਰਿ
ਆਮ ਆਦਮੀ ਪਾਰਟੀ ਆਗੂ ਦੇ ਕਤਲ ਮਾਮਲੇ ਵਿਚ ਅਕਾਲੀ ਆਗੂ ਗ੍ਰਿਫਤਾਰ ਤੇ ਭਰਾ ਫਰਾਰ ਚੰਡੀਗੜ੍ਹ : ਪੰਜਾਬ ਦੇ ਸ਼ਹਿਰ ਖੰਨਾ ਵਿਖੇ 9 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਜਿਸ ਕਿਸਾਨ ਵਿੰਗ ਦੇ ਆਗੂ ਤ੍ਰਿਲੋਚਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਦੇ ਮਾਮਲੇ ਵਿੱਚ ਦੂਜੇ ਮੁਲਜ਼ਮ ਅਕਾਲੀ ਆਗੂ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਜਦੋਂਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਹਾਲੇ ਫਰਾਰ ਹੈ।ਸਦਰ ਥਾਣੇ ਦੇ ਐਸ. ਐਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਤ੍ਰਿਲੋਚਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸੇ ਦਿਨ ਉਸ ਦੀ ਲਾਸ਼ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਰਤ ਰੱਖੀ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ । ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਨੀਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਜਦੋਂਕਿ ਖੰਨਾ ਪੁਲਿਸ ਜ਼ਿਲ੍ਹੇ ਦੇ ਐਸਪੀ ਡੀ ਸੌਰਭ ਜਿੰਦਲ ਨੇ ਸਿਆਸਤ ਕਾਰਨ ਕਤਲ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।ਤ੍ਰਿਲੋਚਨ ਸਿੰਘ ਨੇ ਪਿਛਲੀ ਵਾਰ ਵੀ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਵਾਰ ਵੀ ਤ੍ਰਿਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਸਾਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਖੰਨਾ ਦੇ ਆਸਪਾਸ ਦੇ ਇਲਾਕੇ ਵਿੱਚ ਲੁਕਿਆ ਹੋਇਆ ਹੈ। ਇਸ ਮਗਰੋਂ ਛਾਪੇਮਾਰੀ ਕਰਕੇ ਮੁਲਜ਼ਮ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਦੇ ਇੱਕ ਮੁਲਜ਼ਮ ਰਣਜੀਤ ਸਿੰਘ ਨੂੰ ਲਾਇਸੰਸੀ ਰਿਵਾਲਵਰ ਸਮੇਤ ਗ੍ਰਿਫ਼ਤਾਰ ਕੀਤਾ ਸੀ।
Punjab Bani 14 September,2024
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੜ੍ਹਦੇ ਹਮੀਰਪੁਰ ਵਾਸੀ ਸ਼ੁਭਮ ਨੇ ਕੀਤੀ ਜੀਵਨ ਲੀਲਾ ਸਮਾਪਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੜ੍ਹਦੇ ਹਮੀਰਪੁਰ ਵਾਸੀ ਸ਼ੁਭਮ ਨੇ ਕੀਤੀ ਜੀਵਨ ਲੀਲਾ ਸਮਾਪਤ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਇੱਕ ਸ਼ੁਭਮ ਨਾਮੀ ਵਿਦਿਆਰਥੀ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਹੈ। ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।।ਜਾਣਕਾਰੀ ਅਨੁਸਾਰ ਵਿਦਿਆਰਥੀ ਸ਼ੁਭਮ ਜੋ ਕਿ ਹਮੀਰਪੁਰ ਦਾ ਰਹਿਣ ਵਾਲਾ ਹੈ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜਿਲ `ਤੇ ਸਥਿਤ ਕਮਰੇ ਵਿੱਚ ਰਹਿ ਰਿਹਾ ਸੀ, ਜਿਸ ਨੇ ਅੱਜ ਆਪਣੇ ਜੀਵਨਲੀਲਾ ਸਮਾਪਤ ਕਰ ਲਈ।ਸਵੇਰੇ ਜਦੋਂ ਸ਼ੁਭਮ ਕਮਰੇ `ਚੋਂ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਇਸ ਦੀ ਵਾਰਡਨ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ ਜਦੋਂ ਕਮਰੇ `ਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ । ਹੋਰਨਾਂ ਵਿਦਿਆਰਥੀਆਂ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਿਆ ਤਾਂ ਹੋਸਟਲ ਵਿੱਚ ਹੰਗਾਮਾ ਮੱਚ ਗਿਆ।ਘਟਨਾ ਬਾਰੇ ਪਤਾ ਲੱਗਣ `ਤੇ ਪੁਲਸ ਮੌਕੇ `ਤੇ ਪਹੁੰਚੀ ਹੋਈ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 14 September,2024
ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ
ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨੂੰ ਲੁੱਟਿਆ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਬਣੇ ਸ੍ਰੀ ਦਰਬਾਰ ਸਾਹਿਬ ਨੇੜਲੇ ਚੌਂਕ ਪਰਾਗ ਦਾਸ ਵਿਖੇ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਣੀ ਤੇ ਮੁਕੇਸ਼ ਸੈਣੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ ਵਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ । ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਣਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਕੁਆਂਟਿਟੀ `ਚ ਹੈ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਲੇਕਿਨ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਜਲਦ ਹੀ ਪੁਲਿਸ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਵੇਗੀ।
Punjab Bani 14 September,2024
ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨ ਨੇ ਕੀਤਾ ਚੋਰੀ ਕਰਨ ਦਾ ਸਿਲਸਿਲਾ ਸ਼ੁਰੂ ਤੇ ਪੁਲਸ ਵਲੋਂ ਗ੍ਰਿਫ਼ਤਾਰ
ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨ ਨੇ ਕੀਤਾ ਚੋਰੀ ਕਰਨ ਦਾ ਸਿਲਸਿਲਾ ਸ਼ੁਰੂ ਤੇ ਪੁਲਸ ਵਲੋਂ ਗ੍ਰਿਫ਼ਤਾਰ ਅੰਮ੍ਰਿਤਸਰ : ਮਲੇਸ਼ੀਆ ਤੋਂ ਵਾਪਸ ਪਰਤੇ ਨੌਜਵਾਨ ਨੇ ਨਸ਼ੇ ਦੀ ਦਲਦਲ ਵਿਚ ਫਸਣ ਦੇ ਚਲਦਿਆਂ ਚੋਰੀ ਕਰਨ ਦਾ ਕੰਮ ਸ਼ੁਰੂ ਕਰ ਲਿਆ ਤੇ ਪੁਲਸ ਵਲੋਂ ਇਸ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਦੇ ਪਕੜ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਨੌਰਥ ਦੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਬੜੀ ਮੁਸਤੈਦੀ ਦੇ ਨਾਲ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹ ਨੌਜਵਾਨ ਮਲੇਸ਼ੀਆ ਵਿੱਚ ਵਰਕ ਪਰਮਿਟ ’ਤੇ ਕੰਮ ਕਰਕੇ ਭਾਰਤ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਇਹ ਭਾਰਤ ਪਰਤਿਆ ਸੀ ਤਾਂ ਨਸ਼ੇ ਦੀ ਦਲਦਲ ’ਚ ਫਸ ਗਿਆ ਅਤੇ ਚੋਰੀ ਕਰਨ ਨੂੰ ਮਜ਼ਬੂਰ ਹੋ ਗਿਆ।ਉਨ੍ਹਾਂ ਦੱਸਿਆ ਕਿ ਇਹ ਅੰਮ੍ਰਿਤਸਰ ਦੀਆਂ ਪਾਰਕਿੰਗਾਂ ਦੇ ਵਿੱਚ ਜਾ ਕੇ ਮੋਟਰਸਾਈਕਲ ਚੋਰੀ ਕਰਦਾ ਸੀ ਅਤੇ ਨਸ਼ੇ ਦੀ ਪੂਰਤੀ ਕਰਦਾ ਸੀ। ਗ੍ਰਿਫਤਾਰੀ ਮਗਰੋਂ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਅਤੇ ਇਸ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
Punjab Bani 14 September,2024
ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਸਨਕੀ ਪਤੀ ਨੇ ਕੁਹਾੜੀ ਨਾਲ ਕੀਤਾ ਆਪਣੀ ਹੀ ਪਤਨੀ ਦਾ ਸਿਰ ਗਰਦਨ ਤੋਂ ਵੱਖ
ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਸਨਕੀ ਪਤੀ ਨੇ ਕੁਹਾੜੀ ਨਾਲ ਕੀਤਾ ਆਪਣੀ ਹੀ ਪਤਨੀ ਦਾ ਸਿਰ ਗਰਦਨ ਤੋਂ ਵੱਖ ਛੱਤੀਸਗੜ੍ਹ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਸਨਕੀ ਪਤੀ ਵਲੋਂ ਕੁਹਾੜੀ ਨਾਲ ਆਪਣੀ ਹੀ ਪਤਨੀ ਦਾ ਸਿਰ ਗਰਦਨ ਤੋਂ ਵੱਖ ਕਰਨ ਦਾ ਮਾਮਲਾ ਸਾਮਣੇ ਆਇਆ ਹੈ, ਜਿਸ ਕਾਰਨ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਨਕੀ ਪਤੀ ਦਾ ਗੁੱਸਾ ਸ਼ਾਂਤ ਨਾ ਹੋਣ ਦੇ ਚਲਦਿਆਂ ਪਤੀ ਨੇ ਆਪਣੀ ਪਤਨੀ ਦੇ ਸਿਰ ‘ਤੇ ਕੁਹਾੜੀ ਨਾਲ ਕਈ ਵਾਰ ਕੀਤੇ ਅਤੇ ਇੱਕ ਹੱਥ ਦੀ ਉਂਗਲੀ ਨੂੰ ਵੀ ਕੱਟ ਕੇ ਵੱਖ ਕਰ ਦਿੱਤਾ। ਮਾਮਲਾ ਜੋ ਕਿ ਮੈਨਪਾਟ ਦੇ ਕਮਲੇਸ਼ਪੁਰ ਥਾਣਾ ਖੇਤਰ ਦੇ ਪਿੰਡ ਉਰੰਗਾ ਪੱਤਰਪਾਰਾ ਦਾ ਹੈ ਦੀ ਪੁਲਿਸ ਨੇ ਪਤੀ ਨੂੰ ਗਿਰਫ਼ਤਾਰ ਕਰ ਲਿਆ ਹੈ | ਘਟਨਾ ਦੇ ਕਾਰਨਾਂ ਸੰਬੰਧੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਮ੍ਰਿਤਕ ਪਤਨੀ ਵਲੋਂ ਗਣੇਸ਼ ਪੰਡਾਲ ‘ਚ ਜਾਣ ਦੀ ਜ਼ਿੱਦ ਕੀਤੀ ਜਾ ਰਹੀ ਸੀ, ਜਿਸ ਤੋਂ ਪਤੀ ਨਾਰਾਜ਼ ਹੋ ਗਿਆ ਅਤੇ ਬਸ ਫਿਰ ਸਨਕੀ ਪਤੀ ਨੇ ਪਤਨੀ ਦੀ ਹੱਤਿਆ ਦੀ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਮੈਨਪਾਟ ਦੇ ਉਰੰਗਾ ਪਿੰਡ ‘ਚ ਹਾਥੀਆਂ ਦਾ ਡਰ ਬਣਿਆ ਹੋਇਆ ਹੈ। ਸ਼ਾਮ ਹੁੰਦੇ ਹੀ ਹਾਥੀ ਪਿੰਡ ਪਹੁੰਚ ਜਾਂਦੇ ਹਨ। ਹਾਥੀਆਂ ਦੇ ਡਰ ਕਾਰਨ ਲੋਕ ਪਿੰਡ ਵਿੱਚ ਬਣੇ ਪੱਕੇ ਮਕਾਨਾਂ ਦੀਆਂ ਛੱਤਾਂ ’ਤੇ ਪਨਾਹ ਲੈਂਦੇ ਹਨ। ਘਟਨਾ ਵਾਲੀ ਰਾਤ ਹਾਥੀਆਂ ਤੋਂ ਬਚਣ ਲਈ ਬਣਾਏ ਗਏ ਕੈਂਪ ਦੀ ਛੱਤ ‘ਤੇ ਪਤਨੀ ਧੁੰਨੀ ਬਾਈ ਆਪਣੀ 5 ਸਾਲਾ ਬੇਟੀ ਨਾਲ ਸੌਂ ਰਹੀ ਸੀ। ਇਸੇ ਦੌਰਾਨ ਪਤੀ ਕੁਹਾੜੀ ਲੈ ਕੇ ਆ ਗਿਆ ਅਤੇ ਹਮਲਾ ਕਰ ਦਿੱਤਾ।ਸਨਕੀ ਪਤੀ ਨੇ ਕੁਹਾੜੀ ਨਾਲ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਮੇਂ ਪਿੰਡ ਦੇ ਹੋਰ ਲੋਕ ਵੀ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ ਕਮਲੇਸ਼ਵਰਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਤੀ ਸ਼੍ਰੀਰਾਮ ਦੀ ਇੱਕ ਸਾਲ ਪਹਿਲਾਂ ਮਾਨਸਿਕ ਹਾਲਤ ਵਿਗੜ ਗਈ ਸੀ। ਬਾਅਦ ਵਿੱਚ ਉਹ ਆਪ ਠੀਕ ਹੋ ਗਿਆ ਸੀ , ਪਰ ਹਮੇਸ਼ਾ ਚਿੜਚਿੜਾ ਰਹਿੰਦਾ ਸੀ।ਕਤਲ ਕਰਨ ਤੋਂ ਬਾਅਦ ਦੋਸ਼ੀ ਪਤੀ ਜੰਗਲ ‘ਚ ਲੁਕ ਗਿਆ। ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਫ਼ਰਾਰ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Punjab Bani 14 September,2024
ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ
ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ -ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ -ਗ੍ਰੇਨੇਡ ਧਮਾਕੇ ਦੀ ਸਾਜਿਸ਼ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹੈਪੀ ਪਾਸੀਆ ਨੇ ਘੜੀ: ਡੀਜੀਪੀ ਗੌਰਵ ਯਾਦਵ -ਪਿਛਲੇ ਸਾਲ ਵੀ ਪੰਜਾਬ ਪੁਲਿਸ ਨੇ ਇਸ ਦਹਿਸ਼ਤੀ ਗਰੁੱਪ ਦੀ ਉਸੇ ਸਥਾਨ ‘ਤੇ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਕੀਤਾ ਸੀ ਨਾਕਾਮ: ਏ.ਆਈ.ਜੀ. ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ, 13 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ । ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਬੁੱਧਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-10 'ਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟਿਆ ਗਿਆ ਸੀ ਅਤੇ ਚੰਡੀਗੜ੍ਹ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ, ਜਿਸ ਵਿੱਚ ਖੁਲਾਸਾ ਹੋਇਆ ਕਿ ਦੋ ਵਿਅਕਤੀ ਆਟੋ-ਰਿਕਸ਼ਾ ’ਤੇ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਉਥੇ ਇੱਕ ਘਰ ਵਿੱਚ ਹੈਂਡ ਗ੍ਰੇਨੇਡ ਸੁੱਟ ਦਿੱਤਾ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਅਨੁਸਾਰ ਉਕਤ ਘਟਨਾ ਵਿੱਚ ਵਰਤਿਆ ਗਿਆ ਹੈਂਡ ਗ੍ਰੇਨੇਡ ਮਿਲਟਰੀ ਗ੍ਰੇਡ ਦਾ ਹੈ ਜੋ ਆਈਐਸਆਈ ਦੀ ਮਦਦ ਨਾਲ ਡਰੋਨ ਰਾਹੀਂ ਸਰਹੱਦ ਪਾਰੋਂ ਪਹੁੰਚਾਇਆ ਗਿਆ ਸੀ। ਪੁਲਿਸ ਨੇ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ । ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰੋਹਨ, ਜੋ ਪਿਛਲੇ ਕੁਝ ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਕੰਮ ਕਰ ਰਿਹਾ ਸੀ, ਇੱਕੋ ਪਿੰਡ ਦੇ ਹੋਣ ਕਰਕੇ ਹੈਪੀ ਪਾਸੀਆ ਨੂੰ ਜਾਣਦਾ ਸੀ। ਹੈਪੀ ਪਾਸੀਆ ਨੇ ਵਿੱਤੀ ਮਦਦ ਦੇਣ ਦਾ ਵਾਅਦਾ ਕਰਦਿਆਂ ਰੋਹਨ ਨੂੰ ਹਮਲਾ ਕਰਨ ਲਈ ਕਿਹਾ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਰੋਹਨ ਨੇ ਗ੍ਰੇਨੇਡ ਧਮਾਕੇ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਹੈਪੀ ਪਾਸੀਆ ਦੇ ਕਹਿਣ ’ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਹੈਪੀ ਪਾਸੀਆਂ ਨੇ ਉਸਨੂੰ ਆਪਣੇ ਸਾਥੀਆਂ ਰਾਹੀਂ ਹੈਂਡ ਗ੍ਰੇਨੇਡ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਰੋਹਨ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਉਨ੍ਹਾਂ ਲਈ ਪੈਸੇ ਅਤੇ ਲੌਜਿਸਟਿਕਸ ਦਾ ਪ੍ਰਬੰਧ ਵੀ ਕੀਤਾ ਸੀ । ਉਨ੍ਹਾਂ ਕਿਹਾ ਕਿ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਰੋਹਨ ਅਤੇ ਉਸ ਦਾ ਸਾਥੀ ਪਹਿਲਾਂ ਅੰਮ੍ਰਿਤਸਰ ਗਏ ਅਤੇ ਉਸ ਤੋਂ ਬਾਅਦ ਦੋਵੇਂ ਅੱਡੋ-ਅੱਡ ਹੋ ਗਏ। ਰੋਹਨ ਸ਼ੁਰੂ ਵਿੱਚ ਖੰਨਾ ਵਿੱਚ ਆਪਣੇ ਜਾਣ-ਪਛਾਣ ਵਾਲੇ ਕਿਸੇ ਵਿਅਕਤੀ ਕੋਲ ਗਿਆ ਸੀ ਪਰ ਫਿਰ ਅੰਮ੍ਰਿਤਸਰ ਵਾਪਸ ਆ ਗਿਆ ਕਿਉਂਕਿ ਉਸਨੇ ਅੱਗੇ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾਈ ਹੋਈ ਸੀ, ਜਿਸ ਦੌਰਾਨ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ । ਏ.ਆਈ.ਜੀ. ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਇਹ ਦਹਿਸ਼ਤੀ ਮਾਡਿਊਲ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਕਿਉਂਕਿ ਇਸ ਸਮੂਹ ਨੇ ਪਿਛਲੇ ਸਾਲ ਵੀ ਉਹੀ ਸਥਾਨ 'ਤੇ ਇਸੇ ਤਰ੍ਹਾਂ ਦੇ ਹਮਲੇ ਦੀ ਕੋਸ਼ਿਸ਼ ਕੀਤੀ ਸੀ । ਉਨ੍ਹਾਂ ਦੱਸਿਆ ਕਿ ਉਸ ਵੇਲੇ ਪੰਜਾਬ ਪੁਲਿਸ ਨੇ ਇਸ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਰਾਜਾ ਵਾਸੀ ਬਟਾਲਾ ਅਤੇ ਬਾਵਾ ਸਿੰਘ ਮਜੀਠਾ ਵਜੋਂ ਹੋਈ ਸੀ ।
Punjab Bani 13 September,2024
ਲੰਮੇ ਸਮੇਂ ਤੋਂ 13 ਸਾਲਾ ਮੰਦਬੁੱਧੀ ਬੱਚੇ ਨਾਲ ਬਦਫੈਲੀ ਕਰ ਰਹੇ ਵਿਅਕਤੀ ਖਿਲਾਫ਼ ਕੀਤਾ ਕੇਸ ਦਰਜ
ਲੰਮੇ ਸਮੇਂ ਤੋਂ 13 ਸਾਲਾ ਮੰਦਬੁੱਧੀ ਬੱਚੇ ਨਾਲ ਬਦਫੈਲੀ ਕਰ ਰਹੇ ਵਿਅਕਤੀ ਖਿਲਾਫ਼ ਕੀਤਾ ਕੇਸ ਦਰਜ ਲੁਧਿਆਣਾ : ਪੰਜਾਬ ਦੇ ਸਹਿਰ ਲੁਧਿਆਣਾ ਵਿਖੇ 13 ਸਾਲ ਦੇ ਮੰਦਬੁੱਧੀ ਬੱਚੇ ਨੂੰ ਮੁਲਜ਼ਮ ਬੱਚੇ ਦੇ ਭੋਲੇਪਨ ਦਾ ਫਾਇਦਾ ਚੁੱਕਦਿਆਂ ਉਸਨੂੰ ਖਾਣ-ਪੀਣ ਦਾ ਲਾਲਚ ਦੇ ਕੇ ਲੰਮੇ ਸਮੇਂ ਤੋਂ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਸ ਮਾਮਲੇ `ਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਸ ਨੇ ਲੜਕੇ ਦੀ ਨਾਨੀ ਦੀ ਸਿ਼ਕਾਇਤ `ਤੇ ਹਬੀਬਗੰਜ ਨਿਵਾਸੀ ਖਿਲਾਫ ਕੇਸ ਦਰਜ ਕਰ ਲਿਆ ਹੈ। ਔਰਤ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਕੋਲ ਰਹਿਣ ਵਾਲਾ ਉਸ ਦਾ ਵੱਡਾ ਦੋਹਤਾ ਦਿਮਾਗੀ ਤੌਰ `ਤੇ ਸਿਧੜਾ ਹੈ ਤੇ ਕੁਝ ਦਿਨ ਪਹਿਲੋਂ ਉਨ੍ਹਾਂ ਨੂੰ ਕਿਸੇ ਨੇ ਸੀਸੀਟੀਵੀ ਵੀਡੀਓ ਭੇਜੀ ਵੀਡੀਓ ਦੇਖ ਕੇ ਔਰਤ ਦੇ ਹੋਸ਼ ਉੱਡ ਗਏ। ਨਾਈ ਦੀ ਦੁਕਾਨ ਚਲਾਉਣ ਵਾਲਾ ਹਬੀਬਗੰਜ ਨਿਵਾਸੀ ਉਨ੍ਹਾਂ ਦੇ ਮੰਦਬੁੱਧੀ ਦੋਹਤੇ ਨਾਲ ਬਦਫੈਲੀ ਕਰ ਰਿਹਾ ਸੀ। ਹੈਵਾਨ ਬਣੇ ਮੁਲਜ਼ਮ ਨੇ ਭੋਲੇਭਾਲੇ ਬੱਚੇ ਨਾਲ ਗੈਰ-ਕੁਦਰਤੀ ਤਰੀਕੇ ਨਾਲ ਵੀ ਬਦਫੈਲੀ ਕੀਤੀ ਔਰਤ ਨੇ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਸ ਨੂੰ ਸਿਕਾਇਤ ਦਿੱਤੀ। ਇਸ ਮਾਮਲੇ `ਚ ਥਾਣਾ ਡਵੀਜ਼ਨ ਨੰਬਰ ਦੋ ਦੇ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਦੋਂ ਮਾਮਲੇ ਦੀ ਪੜਤਾੜ ਕੀਤੀ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਬੱਚੇ ਦੀ ਮਾਸੂਮੀਅਤ ਦਾ ਫਾਇਦਾ ਚੁੱਕਦਾ ਹੋਇਆ ਉਸ ਨਾਲ ਕਈ ਦਿਨਾਂ ਤੋਂ ਬਦਫੈਲੀ ਕਰ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ `ਚ ਮੁਲਜ਼ਮ ਖਿਲਾਫ ਐਫਆਈਆਰ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 13 September,2024
ਏਸੀਬੀ ਨੇ ਬਿਲਾਸਪੁਰ ਦੇ ਗੌਰੇਲਾ ਪੇਂਦਰਾ ਮਰਵਾਹੀ ਜਿ਼ਲ੍ਹੇ ਦੀ ਗੌਰੇਲਾ ਜਨਪਦ ਪੰਚਾਇਤ ਵਿੱਚ ਤਾਇਨਾਤ ਲੋਕਪਾਲ ਵੇਦ ਪ੍ਰਕਾਸ਼ ਪਾਂਡੇ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ
ਏਸੀਬੀ ਨੇ ਬਿਲਾਸਪੁਰ ਦੇ ਗੌਰੇਲਾ ਪੇਂਦਰਾ ਮਰਵਾਹੀ ਜਿ਼ਲ੍ਹੇ ਦੀ ਗੌਰੇਲਾ ਜਨਪਦ ਪੰਚਾਇਤ ਵਿੱਚ ਤਾਇਨਾਤ ਲੋਕਪਾਲ ਵੇਦ ਪ੍ਰਕਾਸ਼ ਪਾਂਡੇ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਰਾਏਗੜ੍ਹ: ਬਿਲਾਸਪੁਰ ਦੇ ਗੌਰੇਲਾ ਪੇਂਡਰਾ ਮਰਵਾਹੀ ਜਿ਼ਲ੍ਹੇ ਦੀ ਗੌਰੇਲਾ ਜਨਪਦ ਪੰਚਾਇਤ `ਚ ਤਾਇਨਾਤ ਲੋਕਪਾਲ ਵੇਦ ਪ੍ਰਕਾਸ਼ ਪਾਂਡੇ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਨ `ਚ ਸਫਲਤਾ ਹਾਸਲ ਕੀਤੀ ਗਈ ਹੈ।ਘਟਨਾ ਦੇ ਵੇਰਵੇ ਇਸ ਤਰ੍ਹਾਂ ਹਨ ਕਿ 4.9.24 ਨੂੰ ਪ੍ਰੋਗਰਾਮ ਅਫਸਰ ਰੋਸ਼ਨ ਨੇ ਥਾਣਾ ਸਦਰ `ਚ ਤਾਇਨਾਤ ਸੀ. ਗੌਰੇਲਾ ਜਨਪਦ ਪੰਚਾਇਤ ਸ਼ਰਾਫ ਵੱਲੋਂ ਏ.ਸੀ.ਬੀ. ਯੂਨਿਟ ਬਿਲਾਸਪੁਰ ਵਿੱਚ ਸ਼ਿਕਾਇਤ ਕੀਤੀ ਗਈ ਸੀ ਕਿ ਗ੍ਰਾਮ ਪੰਚਾਇਤ ਕੁੜਕਈ ਵਿੱਚ ਮਨਰੇਗਾ ਸਕੀਮ ਤਹਿਤ ਬਣਾਏ ਗਏ ਅੰਮ੍ਰਿਤ ਸਰੋਵਰ ਦੇ ਨਿਰਮਾਣ ਕਾਰਜ ਵਿੱਚ ਹੋਈਆਂ ਬੇਨਿਯਮੀਆਂ ਦੇ ਸਬੰਧ ਵਿੱਚ ਲੋਕਪਾਲ ਵੇਦ ਪ੍ਰਕਾਸ਼ ਪਾਂਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਅਧਿਕਾਰ ਖੇਤਰ ਅਤੇ ਜਾਂਚ ਨੂੰ ਰੱਦ ਕੀਤਾ ਜਾ ਰਿਹਾ ਹੈ, ਅਜਿਹਾ ਕਰਨ ਲਈ, ਦੋਸ਼ੀ ਉਸ ਤੋਂ 25000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਉਹ ਉਸ ਨੂੰ ਰਿਸ਼ਵਤ ਨਾ ਦੇ ਕੇ ਰੰਗੇ ਹੱਥੀਂ ਫੜਨਾ ਚਾਹੁੰਦਾ ਹੈ, ਜਿਸ `ਤੇ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ. ਸ਼ਿਕਾਇਤਕਰਤਾ ਦੀ ਸ਼ਿਕਾਇਤ ਸਹੀ ਪਾਈ ਗਈ, ਜਿਸ `ਤੇ ਅੱਜ ਏ.ਸੀ.ਬੀ. ਬਿਲਾਸਪੁਰ ਨੇ ਦੋਸ਼ੀ ਨੂੰ ਫਸਾਉਣ ਦਾ ਫੈਸਲਾ ਕੀਤਾ ਅਤੇ ਬਿਨੈਕਾਰ ਨੂੰ 25000 ਰੁਪਏ ਦੀ ਰਿਸ਼ਵਤ ਦੀ ਰਕਮ ਦੇਣ ਦੀ ਕੋਸ਼ਿਸ਼ ਕੀਤੀ ਮਧੂਬਨ ਕਾਲੋਨੀ, ਗੌਰੇਲਾ ਨੂੰ ਜਾਂਦੀ ਸੜਕ `ਤੇ ਸਥਿਤ ਏ.ਟੀ.ਐਮ. ਦੇ ਕੋਲ ਕਥਿਤ ਦੋਸ਼ੀ ਨੇ ਬਿਨੈਕਾਰ ਨੂੰ ਉਸ ਦੇ ਚਾਰ ਪਹੀਆ ਵਾਹਨ `ਤੇ ਬਿਠਾ ਕੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਏ.ਸੀ.ਬੀ. ਦੀ ਟੀਮ ਨੇ ਪਹਿਲਾਂ ਹੀ ਜਾਲ ਵਿਛਾਇਆ ਸੀ, ਜਿਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
Punjab Bani 13 September,2024
ਐਂਟੀ ਕੁਰੱਪਸ਼ਨ ਬਿਊਰੇ ਨੇ ਸਿੱਖਿਆ ਵਿਭਾਗ ਦੇ ਬਾਬੂ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
ਐਂਟੀ ਕੁਰੱਪਸ਼ਨ ਬਿਊਰੇ ਨੇ ਸਿੱਖਿਆ ਵਿਭਾਗ ਦੇ ਬਾਬੂ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਰਾਏਗੜ੍ਹ : ਐਂਟੀ ਕੁਰੱਪਸ਼ਨ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਇੱਕ ਕਲਰਕ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਮਿਡਲ ਸਕੂਲ ਖਮਹਾਰ ਤਹਿਸੀਲ ਖਰਸੀਆ ਜਿ਼ਲ੍ਹਾ ਰਾਏਗੜ੍ਹ ਵਿਖੇ ਤਾਇਨਾਤ ਅਧਿਆਪਕ ਉਮੇਨ ਸਿੰਘ ਚੌਹਾਨ ਵੱਲੋਂ ਏ. ਸੀ. ਬੀ. ਕੋਲ ਸਿ਼਼ਕਾਇਤ ਕੀਤੀ ਸੀ ਕਿ ਆਪਣੀ ਪਤਨੀ ਦੇ ਇਲਾਜ ਸਬੰਧੀ ਮੈਡੀਕਲ ਬਿੱਲ ਪਾਸ ਕਰਾਉਣ ਦੇ ਬਦਲੇ ਉਕਤ ਸਕੂਲ ਦਾ ਬਾਬੂ ਓਮ ਪ੍ਰਕਾਸ਼ ਨਵਰਤਨ ਉਸ ਤੋਂ 25000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਰਿਸ਼ਵਤ ਦੇਣ ਦੀ ਬਜਾਏ ਉਸ ਨੂੰ ਰੰਗੇ ਹੱਥੀਂ ਫੜਨਾ ਚਾਹੁੰਦਾ ਹੈ। ਜਿਸ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਦੀ ਸ਼ਿਕਾਇਤ ਸਹੀ ਪਾਈ ਗਈ, ਜਿਸ `ਤੇ ਅੱਜ ਏ.ਸੀ.ਬੀ. ਬਿਲਾਸਪੁਰ ਵੱਲੋਂ ਦੋਸ਼ੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਜਿਹਾ ਕਰਨ ਦੀ ਯੋਜਨਾ ਬਣਾ ਕੇ ਜਿਵੇਂ ਹੀ ਉਸ ਨੇ ਰਿਸ਼ਵਤ ਦੀ ਰਕਮ ਲੈਂਦੇ ਹੋਏ ਦੋਸ਼ੀ ਨੂੰ ਏ.ਸੀ.ਬੀ. ਦੀ ਟੀਮ ਨੇ ਰੰਗੇ ਹੱਥੀਂ ਫੜ ਲਿਆ, ਜਿਸ ਕਾਰਨ ਸਕੂਲ `ਚ ਹੜਕੰਪ ਮਚ ਗਿਆ ਨਵਰਤਨ ਦੇ ਪਿਤਾ ਜੈਤਾਰਾਮ ਨਵਰਤਨ ਕੋਲੋਂ 25 ਹਜ਼ਾਰ ਰੁਪਏ ਬਰਾਮਦ ਕਰ ਲਏ ਗਏ ਹਨ ਅਤੇ ਉਸ ਦੇ ਖਿਲਾਫ ਏ.ਸੀ.ਬੀ. ਵੱਲੋਂ ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ 1988 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਏ.ਸੀ.ਬੀ. ਵੱਲੋਂ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਏਸੀਬੀ ਦੇ ਸੂਤਰਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਇਹ ਕਾਰਵਾਈ ਨਿਰਵਿਘਨ ਜਾਰੀ ਰਹੇਗੀ।
Punjab Bani 13 September,2024
ਭਰਜਾਈ ਨੇ ਕੀਤਾ ਦਿਓਰ ਨੂੰ ਚਾਕੂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ
ਭਰਜਾਈ ਨੇ ਕੀਤਾ ਦਿਓਰ ਨੂੰ ਚਾਕੂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਬੇਗੂਸਰਾਏ : ਬਿਹਾਰ ਦੇ ਬੇਗੂਸਰਾਏ ‘ਚ ਰਿਸ਼ਤੇਦਾਰਾਂ ਵਿਚਾਲੇ ਹੋਏ ਝਗੜੇ ਵਿਚ ਭਰਜਾਈ ਨੇ ਆਪਣੇ ਹੀ ਦਿਓਰ ਨੂੰ ਚਾਕੂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖਮੀ ਹਾਲਤ ‘ਚ ਜੀਜਾ ਨੂੰ ਇਲਾਜ ਲਈ ਬੇਗੂਸਰਾਏ ਦੇ ਸਦਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸਨਸਨੀ ਫੈਲ ਗਈ। ਇਹ ਘਟਨਾ ਸਾਹਬਪੁਰ ਕਮਾਲ ਥਾਣਾ ਖੇਤਰ ਦੇ ਬਖਦਾ ਪਿੰਡ ਦੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਅਨਿਲ ਕੁਮਾਰ ਚੌਧਰੀ ਵਾਸੀ ਪਿੰਡ ਬਖਦਾ ਵਜੋਂ ਹੋਈ ਹੈ। ਇਸ ਘਟਨਾ ਦੇ ਸਬੰਧ ਵਿਚ ਜ਼ਖਮੀ ਅਨਿਲ ਕੁਮਾਰ ਚੌਧਰੀ ਨੇ ਦੱਸਿਆ ਹੈ ਕਿ ਬੱਚਿਆਂ ਦਾ ਮਾਮੂਲੀ ਝਗੜਾ ਹੋ ਗਿਆ ਸੀ। ਇਸ ਝਗੜੇ ਕਾਰਨ ਮੇਰੀ ਭਰਜਾਈ ਮੇਰੀ ਪਤਨੀ ਨੂੰ ਗਾਲ੍ਹਾਂ ਕੱਢ ਰਹੀ ਸੀ ਅਤੇ ਕੁੱਟਮਾਰ ਵੀ ਕਰ ਰਹੀ ਸੀ, ਜਦੋਂ ਅਸੀਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਨੇ ਇਸ ਗੱਲ ਤੋਂ ਗੁੱਸੇ ‘ਚ ਆ ਕੇ ਚਾਕੂ ਕੱਢ ਲਿਆ ਅਤੇ ਮੇਰੇ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਈ ਥਾਵਾਂ ’ਤੇ ਚਾਕੂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਉਹ ਮੇਰੀ ਪਤਨੀ ਅਤੇ ਬੱਚਿਆਂ ਨੂੰ ਲਗਾਤਾਰ ਕੁੱਟਦੀ ਰਹਿੰਦੀ ਹੈ। ਫਿਲਹਾਲ ਜ਼ਖਮੀ ਅਨਿਲ ਕੁਮਾਰ ਚੌਧਰੀ ਨੇ ਇਸ ਘਟਨਾ ਦੀ ਸੂਚਨਾ ਥਾਣਾ ਸਾਹੇਬਪੁਰ ਕਮਾਲ ਨੂੰ ਦਿੱਤੀ। ਥਾਣਾ ਸਾਹੇਬਪੁਰ ਕਮਾਲ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 13 September,2024
ਆਈਜੀਆਈ ਏਅਰਪੋਰਟ ਥਾਣੇ ਦੀ ਪੁਲਿਸ ਨੇ ਕੀਤਾ ਪੰਜਾਬੀ ਗਾਇਕ ਫਤਹਿਜੀਤ ਸਿੰਘ ਨੂੰ ਗ੍ਰਿਫ਼ਤਾਰ
ਆਈਜੀਆਈ ਏਅਰਪੋਰਟ ਥਾਣੇ ਦੀ ਪੁਲਿਸ ਨੇ ਕੀਤਾ ਪੰਜਾਬੀ ਗਾਇਕ ਫਤਹਿਜੀਤ ਸਿੰਘ ਨੂੰ ਗ੍ਰਿਫ਼ਤਾਰ ਅੰਮ੍ਰਿਤਸਰ : ਜਾਅਲੀ ਦਸਤਾਵੇਜ਼ਾਂ ਰਾਹੀਂ ਵਿਦੇਸ਼ ਭੇਜਣ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਵਿੱਚ ਸ਼ਾਮਲ ਪੰਜਾਬੀ ਗਾਇਕ ਫਤਹਿਜੀਤ ਸਿੰਘ ਨੂੰ ਆਈਜੀਆਈ ਏਅਰਪੋਰਟ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀੜਤਾਂ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਬਹਾਨੇ ਫਸਾਉਂਦੇ ਸਨ। ਪੰਜਾਬੀ ਗਾਇਕ ਫਤਹਿਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਯਾਤਰੀ ਲਈ ਬ੍ਰਾਜ਼ੀਲ ਦਾ ਜਾਅਲੀ ਵੀਜ਼ਾ ਬਣਵਾ ਕੇ ਉਸ ਨੂੰ ਵੱਖ-ਵੱਖ ਦੇਸ਼ਾਂ ਰਾਹੀਂ ਪੰਜ ਵਾਰ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ।
Punjab Bani 13 September,2024
ਬਦਮਾਸ਼ਾਂ ਨੇ ਪਿਕਨਿਕ ਮਨਾ ਰਹੇ ਦੋ ਜਵਾਨ ਫੌਜੀ ਅਧਿਕਾਰੀਆਂ ਅਤੇ ਉਨ੍ਹਾਂ ਦੀਆਂ ਦੋ ਮਹਿਲਾ ਦੋਸਤਾਂ `ਤੇ ਹਮਲਾ ਕਰਕੇ ਔਰਤ ਨਾਲ ਕੀਤਾ ਬਲਾਤਕਾਰ
ਬਦਮਾਸ਼ਾਂ ਨੇ ਪਿਕਨਿਕ ਮਨਾ ਰਹੇ ਦੋ ਜਵਾਨ ਫੌਜੀ ਅਧਿਕਾਰੀਆਂ ਅਤੇ ਉਨ੍ਹਾਂ ਦੀਆਂ ਦੋ ਮਹਿਲਾ ਦੋਸਤਾਂ `ਤੇ ਹਮਲਾ ਕਰਕੇ ਔਰਤ ਨਾਲ ਕੀਤਾ ਬਲਾਤਕਾਰ ਮੱਧ ਪ੍ਰਦੇਸ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਦੇ ਇੰਦੌਰ ਜਿ਼ਲੇ `ਚ ਮੰਗਲਵਾਰ ਦੇਰ ਰਾਤ ਬਦਮਾਸ਼ਾਂ ਨੇ ਪਿਕਨਿਕ ਮਨਾ ਰਹੇ ਦੋ ਜਵਾਨ ਫੌਜੀ ਅਧਿਕਾਰੀਆਂ ਅਤੇ ਉਨ੍ਹਾਂ ਦੀਆਂ ਦੋ ਮਹਿਲਾ ਦੋਸਤਾਂ `ਤੇ ਹਮਲਾ ਕਰਕੇ ਇਕ ਔਰਤ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਫੌਜੀ ਅਧਿਕਾਰੀ ਮੰਗਲਵਾਰ ਨੂੰ ਆਪਣੀਆਂ ਦੋ ਮਹਿਲਾ ਦੋਸਤਾਂ ਨਾਲ ਪਿਕਨਿਕ ਮਨਾਉਣ ਗਏ ਸਨ। ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। ਅਧਿਕਾਰੀ ਨੂੰ ਬੰਧਕ ਬਣਾ ਲਿਆ ਗਿਆ ਅਤੇ 10 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ। ਪੁਲਿਸ ਜਿਵੇਂ ਹੀ ਮੌਕੇ `ਤੇ ਪਹੁੰਚੀ ਤਾਂ ਸਾਰੇ ਦੋਸ਼ੀ ਫਰਾਰ ਹੋ ਚੁੱਕੇ ਸਨ।
Punjab Bani 12 September,2024
ਲੁਧਿਆਣਾ ਦੇ ਪਿੰਡ ਮਹਿਮੂਦਪੁਰਾ ਵਿਚ ਐਨਕਾਊਂਟਰ ਦੌਰਾਨ ਨੌਜਵਾਨ ਤੇ ਪੁਲਸ ਕਰਮਚਾਰੀ ਦੋਵੇਂ ਹੋਏ ਜ਼ਖ਼ਮੀ
ਲੁਧਿਆਣਾ ਦੇ ਪਿੰਡ ਮਹਿਮੂਦਪੁਰਾ ਵਿਚ ਐਨਕਾਊਂਟਰ ਦੌਰਾਨ ਨੌਜਵਾਨ ਤੇ ਪੁਲਸ ਕਰਮਚਾਰੀ ਦੋਵੇਂ ਹੋਏ ਜ਼ਖ਼ਮੀ ਲੁਧਿਆਣਾ : ਪੰਜਾਬ ਦੇ ਜਿ਼ਲਾ ਲੁਧਿਆਣਾ ਦੇ ਪਿੰਡ ਮਹਿਮੂਦ ਪੁਰਾ ‘ਚ ਸਵੇਰ ਵੇਲੇ ਹੋਏ ਐਨਕਾਊਂਟਰ ਦੌਰਾਨ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ, ਜਿਸ ਵਿਚ ਪੁਲਸ ਕਰਮਚਾਰੀ ਦੇ ਜ਼ਖਮੀ ਹੋਣ ਬਾਰੇ ਵੀ ਗੱਲ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਮੂਦਪੁਰਾ ਵਿੱਚ ਸਵੇਰੇ 8:30 ਵਜੇ ਦੇ ਕਰੀਬ ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੌਜਵਾਨ ਦੇ ਘਰ ਵਿਚ ਰੇਡ ਕੀਤੀ ਗਈ । ਨਸ਼ਾ ਤਸਕਰ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ ਅਤੇ ਉਸ ਵੱਲੋਂ ਆਪਣੇ ਸਾਥੀਆਂ ਨੂੰ ਬੁਲਾਇਆ ਗਿਆ। ਅਤੇ ਉਨ੍ਹਾਂ ਵੱਲੋਂ ਪੁਲਿਸ ਦੀ ਟੀਮ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ਦੌਰਾਨ ਜਵਾਬੀ ਕਾਰਵਾਈ ‘ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ ਅਤੇ ਉਸ ਨੌਜਵਾਨ ਨੂੰ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ ।
Punjab Bani 12 September,2024
ਚਿੱਟੇ ਦਿਨ ਸਕੂਲ ਨੇੜੇ ਚੱਲੀ ਗੋਲੀ ਵਿਚ ਨੌਜਵਾਨ ਹਇਆ ਜ਼ਖ਼ਮੀ ਤੇ ਹਮਲਾਵਰ ਫਰਾਰ
ਚਿੱਟੇ ਦਿਨ ਸਕੂਲ ਨੇੜੇ ਚੱਲੀ ਗੋਲੀ ਵਿਚ ਨੌਜਵਾਨ ਹਇਆ ਜ਼ਖ਼ਮੀ ਤੇ ਹਮਲਾਵਰ ਫਰਾਰ ਗੁਰਦਾਸਪੁਰ : ਬਟਾਲਾ ਦੇ ਪਾਸ਼ ਇਲਾਕੇ ਦੇ ਵਿਚ ਬੱਚਿਆਂ ਦੇ ਇੱਕ ਨਿੱਜੀ ਸਕੂਲ ਨੇੜੇ ਦਿਨ ਦਿਹਾੜੇ ਗੋਲੀ ਚਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਝਗੜੇ ਦੌਰਾਨ ਇੱਕ ਗੁੱਟ ਦੇ ਇੱਕ ਨੌਜਵਾਨ ਵੱਲੋਂ ਗੋਲੀ ਚਲਾ ਦਿੱਤੀ ਗਈ । ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ।ਉੱਥੇ ਹੀ ਨੇੜੇ ਦੇ ਇੱਕ ਸਿਆਸੀ ਵਿਅਕਤੀ ਦੇ ਗਨਮੈਨ ਨੇ ਮੁਸ਼ੱਕਤ ਕਰਕੇ ਗੋਲੀ ਚਲਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਹੈ ਪਰ ਪੁਲਿਸ ਫਿਲਹਾਲ ਗੋਲੀ ਚਲਾਉਣ ਵਾਲੇ ਬੇਕਾਬੂ ਆਉਣ ਦੀ ਗੱਲ ਨੂੰ ਮੰਨ ਹੀ ਰਹੀ ਹੈ। ਜਾਣਕਾਰੀ ਅਨੁਸਾਰ ਬਟਾਲਾ ਦੀ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਦੋ ਨੌਜਵਾਨਾਂ ਵੱਲੋਂ ਇੱਕ ਹੋਰ ਨੌਜਵਾਨ ਤੇ ਗੋਲੀ ਚਲਾਈ ਗਈ ਜਦੋਂ ਗੋਲੀ ਚਲਾ ਕੇ ਇਹ ਨੌਜਵਾਨ ਫਰਾਰ ਹੋਏ ਤਾਂ ਇਹਨਾਂ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਯਸ਼ਪਾਲ ਚੌਹਾਨ ਦਾ ਗਨਮੈਨ ਉਹਨ੍ਾਂ ਦੇ ਪਿੱਛੇ ਲੱਗ ਗਿਆ ਤੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਮਗਰੋਂ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਅਤੇ ਉਸ ਕੋਲੋਂ ਵਾਰਦਾਤ ਸਮੇਂ ਵਰਤੀ ਗਈ ਪਿਸਟਲ ਸਮੇਤ ਫੜ ਲਿਆ, ਜਿਸ ਦੇ ਗੋਲੀ ਲੱਗੀ ਹੈ ਉਸਦਾ ਨਾਮ ਦਮਨ ਗੁਰਾਇਆ ਦੱਸਿਆ ਜਾ ਰਿਹਾ ਹੈ ।ਪੁਲਸ ਮੌਕੇ ਤੇ ਪਹੁੰਚੀ ਐਸਪੀ ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਗੱਲ ਸਾਹਮਣੇ ਆਈ ਹੈ ਦਮਨ ਗੁਰਾਇਆ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।ਦੂਸਰੇ ਪਾਸੇ ਜਿਸ ਹੈਡ ਕਾਂਸਟੇਬਲ ਰਾਜਕੁਮਾਰ ਨੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਫੜਿਆ ਉਸ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਪਹੁੰਚਿਆ ਸੀ ਉਹ ਯਸ਼ਪਾਲ ਚੋਹਾਨ ਉਹਨਾਂ ਦਾ ਗਨਮੈਨ ਹੈ। ਜਦੋਂ ਗੋਲੀ ਚੱਲਣ ਦੀ ਆਵਾਜ਼ ਆਈ ਤਾਂ ਉਸਨੇ ਦੇਖਿਆ ਕਿ ਇੱਕ ਨੌਜਵਾਨ ਆਪਣੀ ਦੱਬ ਦੇ ਵਿੱਚ ਪਿਸਟਲ ਵਾੜ ਰਿਹਾ ਹੈ ਅਤੇ ਭੱਜ ਰਿਹਾ ਹੈ ਰਾਜਕੁਮਾਰ ਨੇ ਕਿਹਾ ਕਿ ਤੁਰੰਤ ਉਹ ਉਸਦਾ ਪਿੱਛਾ ਕਰਨ ਲੱਗਾ ਤਾਂ ਉਸਨੇ ਉਸਨੂੰ ਹਾਕ ਮਾਰ ਕੇ ਕਿਹਾ ਕਿ ਜੇ ਹੁਣ ਤੂੰ ਨਾ ਰੁਕਿਆ ਤਾਂ ਮੈਂ ਤੇਰੇ ਗੋਲੀ ਮਾਰ ਦੇਵਾਂਗਾ ਪਰ ਫਿਰ ਵੀ ਉਹ ਜਦੋਂ ਨਾ ਰੁਕਿਆ ਤਾਂ ਰਾਜਕੁਮਾਰ ਉਸਦੇ ਮਗਰ ਭੱਜਦਾ ਹੋਇਆ ਕਾਫੀ ਦੂਰ ਤੱਕ ਗਿਆ ਜਿੱਥੇ ਜਾ ਕੇ ਉਸਨੇ ਉਸ ਦੋਸ਼ੀ ਨੂੰ ਦਬੋਚ ਲਿਆ। ਉਸ ਕੋਲੋਂ ਇੱਕ ਪਿਸਟਲ ਵੀ ਰਿਕਵਰ ਕੀਤਾ ਗਿਆ ਹੈ। ਚਸ਼ਮਦੀਦ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਯਸ਼ਪਾਲ ਚੌਹਾਨ ਦਾ ਡਰਾਈਵਰ ਹਾਂ ਤੇ ਮੈਂ ਗੱਡੀ ਧੋ ਰਿਹਾ ਸੀ ਕਿ ਗੋਲੀ ਚੱਲਣ ਦੀ ਜਦੋਂ ਆਵਾਜ਼ ਆਈ ਤਾਂ ਉਸ ਮਗਰੋਂ ਮੈਂ ਆਪਣੇ ਨਾਲ ਆਪਣੇ ਸਾਥੀ ਗਨਮੈਨ ਰਾਜਕੁਮਾਰ ਨੂੰ ਦੱਸਿਆ ਤਾਂ ਤੁਰੰਤ ਰਾਜਕੁਮਾਰ ਗਨਮੈਨ ਉਸ ਦੇ ਪਿੱਛੇ ਗਿਆ ਅਤੇ ਉਸਨੂੰ ਫੜ ਲਿਆ ।
Punjab Bani 12 September,2024
ਨੌਜ਼ਵਾਨਾਂ ਦੇ ਆਪਸੀ ਝਗੜੇ ਵਿਚ ਚੱਲੀ ਗੋਲੀ
ਨੌਜ਼ਵਾਨਾਂ ਦੇ ਆਪਸੀ ਝਗੜੇ ਵਿਚ ਚੱਲੀ ਗੋਲੀ ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਰਾਧਾ ਕ੍ਰਿਸ਼ਨ ਕਾਲੋਨੀ ਵਿਖੇ ਵੀਰਵਾਰ ਨੂੰ ਨੌਜਵਾਨਾਂ ਵੱਲੋਂ ਆਪਸੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਹਾਲਤ ਗੰਭੀਰ ਹੋਣ ਮਗਰੋਂ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਾਣਕਾਰੀਆਂ ਅਨੁਸਾਰ ਰਸਤੇ `ਚ ਜਾਂਦਿਆਂ ਉਕਤ ਨੌਜਵਾਨ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਨੇ ਕੁਝ ਵੀ ਜਾਣਕਾਰੀ ਨਹੀਂ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਦਮਨ ਗੁਰਾਇਆ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਸੱਚਾਈ ਜਲਦੀ ਸਾਹਮਣੇ ਲਿਆਂਦੀ ਜਾਵੇਗੀ। ਉਧਰ ਮਿਲੀ ਜਾਣਕਾਰੀ ਅਨੁਸਾਰ ਜਿਸ ਕਾਲੋਨੀ ਵਿੱਚ ਗੋਲੀ ਚੱਲੀ ਹੈ ਉੱਥੇ ਇੱਕ ਰਾਜਨੀਤਿਕ ਆਗੂ ਦੇ ਗੰਨਮੈਨ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਪਿਸਟਲ ਵੀ ਬਰਾਮਦ ਕਰ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਬਾਰੇ ਵੀ ਕੋਈ ਪੁਸ਼ਟੀ ਨਹੀਂ ਕੀਤੀ। ਗੋਲੀ ਚੱਲਣ ਨਾਲ ਸ਼ਹਿਰ `ਚ ਦਹਿਸ਼ਤ ਦਾ ਮਾਹੌਲ ਹੈ। ਗੋਲੀ ਕਿਉਂ ਚੱਲੀ ਹੈ ਇਸ ਦੇ ਵੀ ਵੇਰਵੇ ਪ੍ਰਾਪਤ ਨਹੀਂ ਹੋਏ ਹਨ।
Punjab Bani 12 September,2024
ਪੁਲਸ ਨੇ ਹਨੀ ਟੈ੍ਰਪ ਵਿਚ ਫਸਾ ਕੇ ਲੁੱਟਣ ਵਾਲੇ ਗਿਰੋਹ ਦੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਪੁਲਸ ਨੇ ਹਨੀ ਟੈ੍ਰਪ ਵਿਚ ਫਸਾ ਕੇ ਲੁੱਟਣ ਵਾਲੇ ਗਿਰੋਹ ਦੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਸਥਾਨਕ ਰੇਲਵੇ ਸਟੇਸ਼ਨ ਤੇ ਰੇਲ ਗੱਡੀ ਦਾ ਇੰਤਜ਼ਾਰ ਕਰ ਰਹੇ ਇਕ ਵਿਅਕਤੀ ਨੂੰ ਸਕੂਟਰੀ ਸਵਾਰ ਦੋ ਔਰਤਾਂ ਵੱਲੋਂ ਹਨੀ ਟਰੈਪ ਵਿਚ ਫਸਾ ਕੇ 50 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ `ਤੇ ਉਕਤ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦ ਕਿ ਦੋ ਔਰਤਾਂ ਸਮੇਤ ਤਿੰਨ ਜਣਿਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਪੁਲਿਸ ਵਿਭਾਗ ਵੱਲੋਂ ਮੁਹਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਵਸਨੀਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੰਘੀ 10 ਸਤੰਬਰ ਨੂੰ ਉਹ ਰੇਲ ਗੱਡੀ ਰਾਹੀਂ ਬਠਿੰਡਾ ਤੋਂ ਹਨੁਮਾਨਗੜ੍ਹ ਜਾ ਰਿਹਾ ਸੀ। ਸ਼ਿਕਾਇਤਕਰਤਾ ਅਨੁਸਾਰ ਗੱਡੀ ਚੱਲਣ ਵਿਚ ਅਜੇ ਦੋ ਘੰਟੇ ਦਾ ਸਮਾਂ ਬਾਕੀ ਪਿਆ ਸੀ। ਇਸ ਲਈ ਉਹ ਰੋਟੀ ਖਾਣ ਲਈ ਰੇਲਵੇ ਸਟੇਸ਼ਨ `ਦੇ ਬਾਹਰ ਇਕ ਢਾਬੇ `ਤੇ ਚਲਾ ਗਿਆ। ਪੀੜਤ ਵਿਅਕਤੀ ਨੇ ਦੱਸਿਆ ਹੈ ਕਿ ਜਦ ਉਹ ਰੋਟੀ ਖਾ ਕੇ ਬਾਹਰ ਆਇਆ ਤਾਂ ਸਕੂਟਰੀ ਸਵਾਰ ਦੋ ਔਰਤਾਂ ਉਸ ਨੂੰ ਮਿਲੀਆਂ ਅਤੇ ਬਹਾਨੇ ਨਾਲ ਉਸ ਨਾਲ ਗੱਲਾਂ ਕਰਨ ਲੱਗ ਪਈਆਂ। ਇਸ ਦੌਰਾਨ ਉਕਤ ਔਰਤਾਂ ਨੇ ਉਸ ਨੂੰ ਆਪਣੀਆਂ ਗੱਲਾਂ ਦੇ ਜਾਲ ਵਿਚ ਉਲਝਾ ਲਿਆ ਅਤੇ ਨਜ਼ਦੀਕ ਹੀ ਸਥਿਤ ਕਿਸੇ ਘਰ ਵਿਚ ਲੈ ਗਈਆਂ। ਪੀੜਤ ਅਨੁਸਾਰ ਉਕਤ ਘਰ ਵਿਚ ਪਹਿਲਾਂ ਤੋਂ ਹੀ ਦੋ ਔਰਤਾਂ ਸਮੇਤ ਚਾਰ ਜਣੇ ਮੌਜੂਦ ਸਨ। ਉਕਤ ਵਿਅਕਤੀਆਂ ਨੇ ਉਸ ਨੂੰ ਧਮਕੀਆਂ ਦੇ ਕੇ ਕੱਪੜੇ ਲੁਹਾ ਲਏ ਅਤੇ ਵੀਡੀਓ ਬਣਾ ਲਈ। ਪੀੜਤ ਅਨੁਸਾਰ ਇਸ ਤੋਂ ਬਾਅਦ ਮੁਲਜ਼ਮਾਂ ਨੇ ਵੀਡੀਓ ਵਾਇਰਲ ਕਰਨ ਦਾ ਡਰਾਵਾ ਦੇ ਕੇ ਉਸ ਕੋਲੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਜਦ ਉਸਨੇ ਆਪਣੇ ਕੋਲ ਇੰਨੀ ਰਕਮ ਹੋਣ ਤੋਂ ਇਨਕਾਰ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਮੋਬਾਇਲ ਨੰਬਰ ਤੋਂ ਅਪਣੇ ਮੋਬਾਈਲ ਨੰਬਰ ਤੇ ਪੇਟੀਐਮ ਦੇ ਰਾਹੀਂ 50 ਹਜ਼ਾਰ ਰੁਪਏ ਟ੍ਰਾਂਸਫਰ ਕਰਵਾ ਲਏ। ਪੀੜਤ ਨੇ ਦੱਸਿਆ ਹੈ ਕਿ ਇਸ ਦੌਰਾਨ ਉਕਤ ਵਿਅਕਤੀਆਂ ਨੇ ਉਸ ਦੇ ਆਧਾਰ ਕਾਰਡ ਦੀ ਇਕ ਫੋਟੋ ਸਟੇਟ ਕਾਪੀ ਤੇ ਦਸਤਖਤ ਕਰਾਏ ਅਤੇ ਐਕਟਿਵਾ `ਤੇ ਬਿਠਾ ਕੇ ਸਥਾਨਕ ਪਰਸਰਾਮ ਨਗਰ ਵਿਚ ਛੱਡ ਗਏ। ਉਕਤ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਅਨੁਸਾਰ ਪੂਰੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਉਕਤ ਵਾਰਦਾਤ ਨੂੰ ਜਸਪ੍ਰੀਤ ਕੌਰ ਉਸਦੇ ਪਤੀ ਹਰਸ਼ਤ ਕੁਮਾਰ ਵਾਸੀ ਰਾਮਪੁਰਾ ਫੂਲ, ਖੁਸ਼ਪ੍ਰੀਤ ਕੌਰ, ਨਿੰਮੀ ਅਤੇ ਪਿੰਡ ਤਿਓਣਾ ਦੇ ਵਸਨੀਕ ਜਗਸੀਰ ਸਿੰਘ, ਬਲਦੇਵ ਸਿੰਘ ਵਾਸੀ ਪਿੰਡ ਝੁੰਬਾ ਨੇ ਅੰਜਾਮ ਦਿੱਤਾ ਹੈ। ਜਿਸ `ਤੇ ਕਥਿਤ ਦੋਸ਼ੀ ਹਰਸ਼ਤ ਕੁਮਾਰ, ਜਗਸੀਰ ਸਿੰਘ, ਬਲਦੇਵ ਸਿੰਘ ਅਤੇ ਜਸਪ੍ਰੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ। ਫੜੇ ਗਏ ਕਥਿਤ ਦੋਸ਼ੀਆਂ ਕੋਲੋਂ ਵਾਰਦਾਤ ਸਮੇਂ ਵਰਤੀ ਗਈ ਬਿਨਾਂ ਨੰਬਰੀ ਐਕਟਿਵਾ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਉਹ ਕਿੰਨੇ ਸਮੇਂ ਤੋਂ ਇਸ ਗੋਰਖ ਧੰਦੇ ਨੂੰ ਚਲਾ ਰਹੇ ਹਨ ਅਤੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।
Punjab Bani 12 September,2024
ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 11 September,2024
ਚਿੱਟੇ ਦਿਨ ਸੁਨਿਆਰੇ ਦੀ ਦੁਕਾਨ `ਚ ਵੜ ਕੇ ਲੁਟੇਰਿਆਂ ਬੰਦੂਕ ਦੀ ਨੋਕ ਤੇ ਲੁੱਟੇ 1 ਕਰੋੜ ਰੁਪਏ ਕੀਤ ਦੇ ਗਹਿਣੇ
ਚਿੱਟੇ ਦਿਨ ਸੁਨਿਆਰੇ ਦੀ ਦੁਕਾਨ `ਚ ਵੜ ਕੇ ਲੁਟੇਰਿਆਂ ਬੰਦੂਕ ਦੀ ਨੋਕ ਤੇ ਲੁੱਟੇ 1 ਕਰੋੜ ਰੁਪਏ ਕੀਤ ਦੇ ਗਹਿਣੇ ਛੱਤੀਸਗੜ ੍ਹ: ਛੱਤੀਸਗੜ੍ਹ ਦੇ ਬਲਰਾਮਪੁਰ ਵਿੱਚ ਲੁਟੇਰਿਆਂ ਨੇ ਦਿਨ ਦਿਹਾੜੇ ਇੱਕ ਗਹਿਣਿਆਂ ਦੀ ਦੁਕਾਨ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬੁੱਧਵਾਰ ਦੁਪਹਿਰ 12.30 ਵਜੇ ਤਿੰਨ ਬਦਮਾਸ਼ ਦੁਕਾਨ `ਚ ਦਾਖਲ ਹੋਏ। ਜਿਵੇਂ ਹੀ ਉਹ ਅੰਦਰ ਪਹੁੰਚੇ ਤਾਂ ਬਦਮਾਸ਼ਾਂ ਨੇ ਪਿਸਤੌਲ ਕੱਢ ਕੇ ਦੁਕਾਨ ਮਾਲਕ ਅਤੇ ਗਾਹਕ ਨੂੰ ਇਸ਼ਾਰਾ ਕੀਤਾ। ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਦੁਕਾਨ ਮਾਲਕ ਨੂੰ ਜ਼ਮੀਨ `ਤੇ ਬਿਠਾ ਦਿੱਤਾ। ਇਸ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਗਿਆ ਕਿ ਚਾਰ ਨੌਜਵਾਨ ਦੋ ਬਾਈਕ `ਤੇ ਰਾਜੇਸ਼ ਜਵੈਲਰਜ਼ `ਤੇ ਪਹੁੰਚੇ। ਇਕ ਨੌਜਵਾਨ ਬਾਹਰ ਰੁਕ ਗਿਆ ਅਤੇ ਬਾਕੀ ਤਿੰਨ ਬਦਮਾਸ਼ ਅੰਦਰ ਚਲੇ ਗਏ। ਉਸ ਸਮੇਂ ਦੁਕਾਨ ਦਾ ਸੰਚਾਲਕ ਰਾਜੇਸ਼ ਸੋਨੀ ਦੋ ਗਾਹਕਾਂ ਸਮੇਤ ਦੁਕਾਨ ਵਿੱਚ ਮੌਜੂਦ ਸੀ। ਲੁਟੇਰਿਆਂ ਨੇ ਸਾਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਸਾਰਿਆਂ ਨੂੰ ਚੁੱਪ ਰਹਿਣ ਦਾ ਹੁਕਮ ਦਿੱਤਾ। ਦੁਕਾਨ ਦੇ ਸੰਚਾਲਕ ਰਾਜੇਸ਼ ਸੋਨੀ ਨੂੰ ਜ਼ਮੀਨ `ਤੇ ਬਿਠਾ ਕੇ ਉਸ ਨੂੰ ਖੋਲ੍ਹਣ ਲਈ ਬੁਲਾਇਆ ਅਤੇ ਅੰਦਰ ਰੱਖੇ ਸੋਨੇ ਦੇ ਸਾਰੇ ਗਹਿਣੇ ਕੱਢ ਲਏ। ਲੁਟੇਰੇ ਦੁਕਾਨ ਦੇ ਸ਼ੋਅਕੇਸ ਵਿੱਚ ਰੱਖੇ ਸੋਨੇ ਦੇ ਗਹਿਣੇ ਵੀ ਲੈ ਗਏ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਈਕ ਸਵਾਰ ਉਥੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨ ਦੇ ਸੰਚਾਲਕ ਨੇ ਰੌਲਾ ਪਾਇਆ ਅਤੇ ਲੋਕਾਂ ਨੂੰ ਇਸ ਦੀ ਸੂਚਨਾ ਦਿੱਤੀ। ਰਾਮਾਨੁਜਗੰਜ ਪੁਲਿਸ ਨੇ ਲੁੱਟ ਦੀ ਸੂਚਨਾ ਮਿਲਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਝਾਰਖੰਡ ਦੀ ਸਰਹੱਦ `ਤੇ ਨਾਕਾਬੰਦੀ ਕੀਤੀ ਗਈ ਸੀ ਪਰ ਹੁਣ ਤੱਕ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਦੁਕਾਨ ਦੇ ਸੰਚਾਲਕ ਰਾਜੇਸ਼ ਸੋਨੀ ਅਨੁਸਾਰ ਲੁਟੇਰੇ ਕਰੀਬ ਇੱਕ ਕਰੋੜ ਦੇ ਗਹਿਣੇ ਅਤੇ ਸੋਨਾ ਲੈ ਕੇ ਭੱਜ ਗਏ। ਦਿਨ-ਦਿਹਾੜੇ ਲੁੱਟ-ਖੋਹ ਦੀ ਵੱਡੀ ਵਾਰਦਾਤ ਤੋਂ ਲੋਕ ਸਹਿਮੇ ਹੋਏ ਹਨ। ਇਸ ਤੋਂ ਪਹਿਲਾਂ ਵੀ ਰਾਮਾਨੁਜਗੰਜ `ਚ ਗਹਿਣਿਆਂ ਦੀਆਂ ਦੁਕਾਨਾਂ ਤੋਂ ਚੋਰੀ ਅਤੇ ਲੁੱਟ ਦੀਆਂ ਕਈ ਵੱਡੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਦੇ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ ਹਨ। ਇਹ ਤਾਜ਼ਾ ਘਟਨਾਕ੍ਰਮ ਇਸ ਖੇਤਰ ਵਿੱਚ ਰਹਿਣ ਵਾਲੇ ਗਹਿਣਿਆਂ ਲਈ ਵੱਡੀ ਚਿੰਤਾ ਦਾ ਕਾਰਨ ਬਣ ਗਿਆ ਹੈ।
Punjab Bani 11 September,2024
ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ
ਪੰਜ ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਜਿੰਮੇਦਾਰ ਵਿਅਕਤੀ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਤੇ ਲੋਕ ਭੜਕੇ ਹਲਦਵਾਨੀ : ਨੈਨੀਤਾਲ ਰੋਡ `ਤੇ ਸਥਿਤ ਸਕੂਲ `ਚ 5 ਸਾਲਾ ਵਿਦਿਆਰਥਣ ਨਾਲ ਛੇੜਛਾੜ ਨੂੰ ਲੈ ਕੇ ਭੋਟੀਆਪੜਾਵ ਇਲਾਕੇ ਦੇ ਲੋਕ ਉਸ ਸਮੇਂ ਗੁੱਸੇ ਵਿਚ ਆ ਗਏ ਜਦੋਂ ਪੁਲਸ ਨੇ ਉਕਤ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਨਾ ਕੀਤਾ। ਲੋਕਾਂ ਮੰਗ ਕੀਤੀ ਕਿ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਲੋਕਾਂ ਸਪੱਸ਼ਟ ਆਖਿਆ ਕਿ ਜੇਕਰ ਪੁਲਸ ਨੇ ਅਜਿਹਾ ਨਾ ਕੀਤਾ ਤਾਂ ਥਾਣੇ ਦਾ ਘੇਰਾਓ ਕੀਤਾ ਜਾਵੇਗਾ । ਇਥੇ ਹੀ ਬਸ ਨਹੀਂ ਲੋਕਾਂ ਪੁਲਸ ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼ ਲਗਾਇਆ।
Punjab Bani 11 September,2024
ਵਿਜੀਲੈਂਸ ਕੀਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨੂੰ ਗ੍ਰਿਫਤਾਰ
ਵਿਜੀਲੈਂਸ ਕੀਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨੂੰ ਗ੍ਰਿਫਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ `ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Punjab Bani 11 September,2024
ਚਿੱਟੇ ਦਿਨ ਲੁਟੇਰੇ ਘਰ ਦੇ ਅੰਦਰ ਬੈਠੇ ਬੈਠੇ ਵਿਅਕਤੀ ਤੋਂ ਫੋਨ ਖੋਹ ਕੇ ਹੋਏ ਫਰਾਰ
ਚਿੱਟੇ ਦਿਨ ਲੁਟੇਰੇ ਘਰ ਦੇ ਅੰਦਰ ਬੈਠੇ ਬੈਠੇ ਵਿਅਕਤੀ ਤੋਂ ਫੋਨ ਖੋਹ ਕੇ ਹੋਏ ਫਰਾਰ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਬਸਤੀ ਬਾਵਾ ਖੇਲ ਸਥਿਤ ਤਾਰਾ ਸਿੰਘ ਐਵੀਨਿਊ `ਚ ਮੋਟਰਸਾਈਲ ਸਵਾਰ ਲੁਟੇਰੇ ਘਰ ਦੇ ਅੰਦਰ ਬੈਠੇ ਬੈਠੇ ਵਿਅਕਤੀ ਤੋਂ ਫੋਨ ਖੋਹ ਫਰਾਰ ਹੋ ਗਏ। ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੁਟੇਰੇ ਲੁੱਟ-ਖੋਹ ਕਰਦੇ ਨਜ਼ਰ ਆ ਰਹੇ ਹਨ। ਮੁਲਜ਼ਮ ਨੇ ਵਾਰਦਾਤ ਤੋਂ ਪਹਿਲਾਂ ਰੇਕੀ ਕੀਤੀ ਸੀ। ਜਿਸ ਵਿਅਕਤੀ ਤੋਂ ਫ਼ੋਨ ਚੋਰੀ ਹੋਇਆ ਹੈ, ਉਸ ਦੀ ਲੱਤ ਟੁੱਟ ਗਈ ਹੈ। ਉਸ ਦੀ ਲੱਤ ਦਾ ਆਪਰੇਸ਼ਨ ਹੋਇਆ ਹੈ ਅਤੇ ਉਸ ਦੀ ਲੱਤ ਵਿੱਚ ਰਾਡ ਪਈ ਹੋਈ ਹੈ। ਇਸ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ।ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਦੁਪਹਿਰ ਨੂੰ ਵਾਪਰੀ। ਪੀੜਤਾ ਆਪਣੇ ਘਰ ਦੇ ਅੰਦਰ ਵਰਾਂਡੇ `ਚ ਕੁਰਸੀ `ਤੇ ਬੈਠੀ ਸੀ। ਇਸ ਦੌਰਾਨ ਬਾਈਕ ਸਵਾਰ ਲੁਟੇਰਿਆਂ ਨੇ ਆਪਣੀ ਬਾਈਕ ਸਾਈਡ `ਤੇ ਖੜ੍ਹੀ ਕਰ ਦਿੱਤੀ ਅਤੇ ਇੱਕ ਲੁਟੇਰੇ ਘਰ ਦੇ ਅੰਦਰ ਵੜ ਗਿਆ। ਜਿਵੇਂ ਹੀ ਮੁਲਜ਼ਮ ਉਥੇ ਪਹੁੰਚਿਆ, ਉਸਨੇ ਪਹਿਲਾਂ ਪੀੜਤਾ ਦਾ ਹਾਲ-ਚਾਲ ਪੁੱਛਿਆ ਅਤੇ ਫਿਰ ਚਲਾ ਗਿਆ। ਕੁਝ ਸਮੇਂ ਬਾਅਦ ਮੁਲਜ਼ਮ ਫਿਰ ਤੋਂ ਆਪਣੇ ਇੱਕ ਹੋਰ ਸਾਥੀ ਨਾਲ ਬਾਈਕ `ਤੇ ਸਵਾਰ ਹੋ ਕੇ ਗਲੀ `ਚ ਆ ਗਿਆ। ਤੀਜੀ ਵਾਰ ਇੱਕ ਲੁਟੇਰਾ ਬਾਈਕ ਤੇ ਦੂਜਾ ਪੈਦਲ ਹੀ ਗਲੀ ਵਿੱਚ ਦਾਖਲ ਹੋਇਆ। ਜਿਸ ਤੋਂ ਬਾਅਦ ਪੈਦਲ ਆ ਰਿਹਾ ਲੁਟੇਰਾ ਫਿਰ ਘਰ ਅੰਦਰ ਦਾਖਲ ਹੋ ਗਿਆ ਅਤੇ ਵਿਅਕਤੀ ਦਾ ਫੋਨ ਲੈ ਕੇ ਭੱਜ ਗਿਆ। ਇਸ ਦੌਰਾਨ ਦੂਜਾ ਲੁਟੇਰਾ ਬਾਈਕ ਮੋੜ ਕੇ ਖੜ੍ਹਾ ਸੀ। ਜਿੱਥੋਂ ਲੁਟੇਰੇ ਫੋਨ ਲੈ ਕੇ ਫਰਾਰ ਹੋ ਗਏ।ਲੁੱਟ ਤੋਂ ਬਾਅਦ ਪੀੜਤ ਨੇ ਰੌਲਾ ਪਾਇਆ ਪਰ ਕੁਝ ਨਹੀਂ ਹੋਇਆ। ਜਿਸ ਤੋਂ ਬਾਅਦ ਪੀੜਤਾ ਦਾ ਲੜਕਾ ਵੀ ਮੁਲਜ਼ਮ ਦੇ ਪਿੱਛੇ ਭੱਜ ਗਿਆ। ਪਰ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਮਾਮਲਾ ਦਰਜ ਕਰੇਗੀ। ਸੀਸੀਟੀਵੀ ਵਿੱਚ ਕੈਦ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjab Bani 11 September,2024
ਚਾਰਟਰਡ ਅਕਾਊਂਟੈਂਟ ਨੇ ਸ਼ੇਅਰ ਬਾਜ਼ਾਰ 'ਚ ਵੱਧ ਮੁਨਾਫੇ ਦੇ ਬਹਾਨੇ 1 ਕਰੋੜ 39 ਲੱਖ ਦੀ ਠੱਗੀ ਮਾਰੀ
ਚਾਰਟਰਡ ਅਕਾਊਂਟੈਂਟ ਨੇ ਸ਼ੇਅਰ ਬਾਜ਼ਾਰ 'ਚ ਵੱਧ ਮੁਨਾਫੇ ਦੇ ਬਹਾਨੇ 1 ਕਰੋੜ 39 ਲੱਖ ਦੀ ਠੱਗੀ ਮਾਰੀ ਰਾਏਪੁਰ— ਭਾਰਤ ਦੇ ਰਾਏਪੁਰ 'ਚ ਇਕ ਵੱਡੀ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਚਾਰਟਰਡ ਅਕਾਊਂਟੈਂਟ ਵਲੋਂ ਸ਼ੇਅਰ ਬਾਜ਼ਾਰ 'ਚ ਜ਼ਿਆਦਾ ਮੁਨਾਫੇ ਦੇ ਬਹਾਨੇ 1 ਕਰੋੜ 39 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ। ਪੀੜਤ ਚਾਰਟਰਡ ਅਕਾਊਂਟੈਂਟ ਨਵੀਨ ਕੁਮਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਤੇਲੀਬੰਦਾ ਥਾਣੇ ਵਿੱਚ ਦਰਜ ਕਰਵਾਈ ਹੈ। ਰਾਜਧਾਨੀ ਰਾਏਪੁਰ 'ਚ ਇਕ ਵੱਡੀ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਚਾਰਟਰਡ ਅਕਾਊਂਟੈਂਟ ਵਲੋਂ ਸ਼ੇਅਰ ਬਾਜ਼ਾਰ 'ਚ ਜ਼ਿਆਦਾ ਮੁਨਾਫੇ ਦੇ ਬਹਾਨੇ 1 ਕਰੋੜ 39 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ। ਪੀੜਤ ਸੀਏ ਨਵੀਨ ਕੁਮਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਤੇਲੀਬੰਦਾ ਥਾਣੇ ਵਿੱਚ ਦਰਜ ਕਰਵਾਈ ਹੈ। ਨਵੀਨ ਕੁਮਾਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਫੇਸਬੁੱਕ ਰਾਹੀਂ ਦੋ ਵੱਖ-ਵੱਖ ਵਟਸਐਪ ਗਰੁੱਪਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਇੱਕ ਗਰੁੱਪ ਵਿੱਚ 115 ਲੋਕ ਸਨ, ਜਦਕਿ ਦੂਜੇ ਗਰੁੱਪ ਵਿੱਚ 45 ਲੋਕ ਸ਼ਾਮਲ ਸਨ। ਇਹਨਾਂ ਸਮੂਹਾਂ ਦੇ ਮੈਂਬਰ ਅਕਸਰ ਆਪਣੀਆਂ ਸਮੀਖਿਆਵਾਂ ਅਤੇ ਲਾਭ ਰਿਪੋਰਟਾਂ ਸਾਂਝੀਆਂ ਕਰਦੇ ਹਨ। ਇਨ੍ਹਾਂ ਸਮੀਖਿਆਵਾਂ ਨੂੰ ਦੇਖ ਕੇ ਨਵੀਨ ਕੁਮਾਰ ਨੇ ਭਰੋਸੇ ਨਾਲ ਪੈਸੇ ਜਮ੍ਹਾ ਕਰਵਾਉਣੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਉਸ ਨੂੰ ਸ਼ੁਰੂ ਵਿੱਚ ਚੰਗਾ ਮੁਨਾਫਾ ਮਿਲਿਆ, ਜਿਸ ਕਾਰਨ ਪੀੜਤ ਸੀ.ਏ. ਨੂੰ ਯਕੀਨ ਹੋ ਗਿਆ ਅਤੇ ਹੌਲੀ-ਹੌਲੀ 1 ਕਰੋੜ 39 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ। ਪਰ ਸਮੇਂ ਦੇ ਨਾਲ ਉਨ੍ਹਾਂ ਦਾ ਮੁਨਾਫਾ ਘੱਟ ਗਿਆ ਅਤੇ ਅੰਤ ਵਿੱਚ ਪੀੜਤ ਨੇ ਦੇਖਿਆ ਕਿ ਉਨ੍ਹਾਂ ਦੀ ਸਾਰੀ ਰਕਮ ਗਾਇਬ ਹੋ ਗਈ ਸੀ। ਰਕਮ ਵਾਪਸ ਨਾ ਹੋਣ 'ਤੇ ਨਵੀਨ ਕੁਮਾਰ ਨੇ ਥਾਣਾ ਤੇਲੀਬੰਦਾ ਵਿਖੇ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਲਈ ਸਾਈਬਰ ਟੀਮ ਤਾਇਨਾਤ ਕਰ ਦਿੱਤੀ ਗਈ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjab Bani 11 September,2024
ਪੰਜਾਬ ਪੁਲਿਸ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ 'ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ
ਪੰਜਾਬ ਪੁਲਿਸ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ 'ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਵਚਨਬੱਧ - ਸੂਬੇ ਭਰ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿਖੇ 20 ਐਫਆਈਆਰਜ਼ ਕੀਤੀਆਂ ਗਈਆਂ ਦਰਜ - ਇਹ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ - ਏਡੀਜੀਪੀ ਪ੍ਰਵੀਨ ਕੇ ਸਿਨਹਾ ਨੇ ਲੋਕਾਂ ਨੂੰ ਸਿਰਫ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਜਾਣ ਲਈ ਹੀ ਕਿਹਾ ਚੰਡੀਗੜ੍ਹ, 11 ਸਤੰਬਰ: : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ 'ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਏਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਖਾਸ ਤੌਰ 'ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ 'ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ, ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿ ਇਮੀਗ੍ਰੇਸ਼ਨ ਐਕਟ, 1983 ਦੇ ਤਹਿਤ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਜਾਓ ਅਤੇ ਹਮੇਸ਼ਾ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਦੀ ਮੰਗ ਕਰੋ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਦੇ ਕੰਮ ਕਰਨ ਦੇ ਤਰੀਕਿਆਂ ਦੀ ਪੁਸ਼ਟੀ ਕਰੋ ਅਤੇ ਫਿਰ ਉਨ੍ਹਾਂ ‘ਤੇ ਭਰੋਸਾ ਕਰੋ। ਡੱਬੀ: ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਨਾਮ ਜਿਹਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ: (1) 7 ਹੌਰਸ ਇਮੀਗ੍ਰੇਸ਼ਨ, ਲੁਧਿਆਣਾ (2) ਅਵਰੌਡ ਐਕਸਪਰਟ, ਲੁਧਿਆਣਾ (3) ਅਵਰੌਡ ਕਿਵਾ, ਲੁਧਿਆਣਾ (4) ਪਾਈਜ਼ ਇਮੀਗ੍ਰੇਸ਼ਨ, ਲੁਧਿਆਣਾ (5) ਪਾਸ ਪ੍ਰੋ ਓਵਰਸੀਜ਼, ਲੁਧਿਆਣਾ (6) ਹੌਰਸ ਇਮੀਗ੍ਰੇਸ਼ਨ ਕੰਸਲਟੈਂਸੀ, ਲੁਧਿਆਣਾ (7) ਆਰਾਧਿਆ ਇੰਟਰਪ੍ਰਾਈਜਿਜ਼, ਜਲੰਧਰ (8) ਕਾਰਸਨ ਟਰੈਵਲ ਕੰਸਲਟੈਂਸੀ, ਜਲੰਧਰ (9) ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼, ਜਲੰਧਰ (10) ਆਈ ਵੇ ਓਵਰਸੀਜ਼, ਜਲੰਧਰ, (11) ਵਿਦੇਸ਼ ਯਾਤਰਾ, ਜਲੰਧਰ (12) ਗਲਫ ਜੌਬਜ਼, ਕਪੂਰਥਲਾ (13) ਰਹਾਵੇ ਇਮੀਗ੍ਰੇਸ਼ਨ, ਅੰਮ੍ਰਿਤਸਰ (14) ਜੇ.ਐਸ. ਐਂਟਰਪ੍ਰਾਈਜ਼, ਅੰਮ੍ਰਿਤਸਰ (15) ਪਾਵਰ ਟੂ ਫਲਾਈ, ਅੰਮ੍ਰਿਤਸਰ (16) ਟਰੈਵਲ ਮੰਥਨ, ਅੰਮ੍ਰਿਤਸਰ (17) ਅਮੇਜ਼-ਏ-ਸਰਵਿਸ, ਅੰਮ੍ਰਿਤਸਰ (18) ਆਰ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ (19) ਟਾਰਗੇਟ ਇਮੀਗ੍ਰੇਸ਼ਨ, ਹੁਸ਼ਿਆਰਪੁਰ (20) ਪੀ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ (21) ਹਾਈਵਿੰਗਜ਼ ਓਵਰਸੀਜ਼ 7, ਐਸ.ਏ.ਐਸ.ਨਗਰ (22) ਪੀਐਨਐਸ ਵੀਜ਼ਾ ਸਰਵਿਸਿਸ, ਐਸਏਐਸ ਨਗਰ (23) ਜੀਸੀਸੀ ਐਕਸਪਰਟ, ਪਟਿਆਲਾ (24) ਗਲਫ ਟਰੈਵਲ ਏਜੰਸੀ, ਦਿੜ੍ਹਬਾ, ਸੰਗਰੂਰ (25) ਬਿੰਦਰ ਬੀਬੀਐਸਜੀ ਇਮੀਗ੍ਰੇਸ਼ਨ, ਦਿੜ੍ਹਬਾ, ਸੰਗਰੂਰ
Punjab Bani 11 September,2024
ਪੁਰਸ਼ ਡਾਕਟਰ ਤੇ ਮਹਿਲਾ ਡਾਕਟਰ ਦੀਆਂ ਇਤਰਾਜਯੋਗ ਤਸਵੀਰਾਂ ਅਤੇ 20 ਲੱਖ ਹੜੱਪਣ ਤੇ ਪੁਲਸ ਨੇ ਕੀਤਾ ਡਾਕਟਰ ਹਸੀਨ ਨੂੰ ਗ੍ਰਿਫ਼ਤਾਰ
ਪੁਰਸ਼ ਡਾਕਟਰ ਤੇ ਮਹਿਲਾ ਡਾਕਟਰ ਦੀਆਂ ਇਤਰਾਜਯੋਗ ਤਸਵੀਰਾਂ ਅਤੇ 20 ਲੱਖ ਹੜੱਪਣ ਤੇ ਪੁਲਸ ਨੇ ਕੀਤਾ ਡਾਕਟਰ ਹਸੀਨ ਨੂੰ ਗ੍ਰਿਫ਼ਤਾਰ ਗਾਜ਼ੀਆਬਾਦ : ਗਾਜ਼ੀਆਬਾਦ ਦੇ ਨੰਦ ਗ੍ਰਾਮ ਥਾਣਾ ਖੇਤਰ ਵਿੱਚ ਇੱਕ ਡਾਕਟਰ ਨੇ ਪਹਿਲਾਂ ਇੱਕ ਮਹਿਲਾ ਡਾਕਟਰ ਦੀ ਇਤਰਾਜ਼ਯੋਗ ਫੋਟੋ ਖਿੱਚੀ ਅਤੇ ਫਿਰ ਉਸ ਨੂੰ ਬਲੈਕਮੇਲ ਕਰਕੇ 20 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਦੋਸ਼ੀ ਡਾਕਟਰ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਮਹਿਲਾ ਡਾਕਟਰ ਦੀ ਸ਼ਿਕਾਇਤ ‘ਤੇ ਪੁਲਸ ਨੇ ਦੋਸ਼ੀ ਡਾਕਟਰ ਹਸੀਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੂਰਾ ਮਾਮਲਾ ਨੰਦਗ੍ਰਾਮ ਥਾਣਾ ਖੇਤਰ ਦਾ ਹੈ, ਜਿੱਥੇ ਰਹਿਣ ਵਾਲੀ ਇਕ ਮਹਿਲਾ ਡਾਕਟਰ ਫਿਜ਼ੀਓਥੈਰੇਪਿਸਟ ਹੈ। ਉਸ ਦੀ ਮੁਲਾਕਾਤ ਇਲਾਕੇ ਵਿੱਚ ਇੱਕ ਨਿੱਜੀ ਹਸਪਤਾਲ ਚਲਾਉਣ ਵਾਲੇ ਡਾਕਟਰ ਹਸੀਨ ਨਾਲ ਹੋਈ। ਉਹ ਵਿਜ਼ਿਟਿੰਗ ਫਿਜ਼ੀਓਥੈਰੇਪਿਸਟ ਵਜੋਂ ਕੰਮ ਕਰਦੀ ਸੀ। ਇਸ ਦੌਰਾਨ ਡਾਕਟਰ ਹਸੀਨ ਨੇ ਫਿਜ਼ੀਓਥੈਰੇਪੀ ਮਸ਼ੀਨ ਲਗਾਉਣ ਦੇ ਨਾਂ ‘ਤੇ ਮਹਿਲਾ ਡਾਕਟਰ ਤੋਂ 20 ਲੱਖ ਰੁਪਏ ਦੀ ਮੰਗ ਕੀਤੀ। ਮਹਿਲਾ ਡਾਕਟਰ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਡਾਕਟਰ ਹਸੀਨ ਨੇ ਧੋਖੇ ਨਾਲ ਮਹਿਲਾ ਡਾਕਟਰ ਨੂੰ ਆਪਣੇ ਘਰ ਬੁਲਾਇਆ। ਕੋਲਡ ਡਰਿੰਕਸ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ ਗਈਆਂ। ਇਨ੍ਹਾਂ ਫੋਟੋਆਂ ਦੇ ਆਧਾਰ ‘ਤੇ ਦੋਸ਼ੀ ਡਾਕਟਰ ਹਸੀਨ ਨੇ ਮਹਿਲਾ ਡਾਕਟਰ ਤੋਂ 20 ਲੱਖ ਰੁਪਏ ਵਸੂਲ ਵੀ ਲਏ ਸਨ। ਇਸ ਤੋਂ ਬਾਅਦ ਵੀ ਦੋਸ਼ੀ ਡਾਕਟਰ ਸੰਤੁਸ਼ਟ ਨਹੀਂ ਹੋਇਆ ਅਤੇ ਮਹਿਲਾ ਡਾਕਟਰ ਤੋਂ ਹੋਰ ਪੈਸਿਆਂ ਦੀ ਮੰਗ ਕੀਤੀ। ਤੰਗ ਆ ਕੇ ਮਹਿਲਾ ਡਾਕਟਰ ਨੇ ਪੁਲਸ ਨੂੰ ਆਪਣੀ ਤਕਲੀਫ ਦੱਸੀ ਅਤੇ ਦੋਸ਼ੀ ਹਸੀਨ ਖਿਲਾਫ ਮਾਮਲਾ ਦਰਜ ਕਰਵਾਇਆ। ਮਹਿਲਾ ਡਾਕਟਰ ਦੀ ਸ਼ਿਕਾਇਤ ‘ਤੇ ਪੁਲਸ ਨੇ ਦੋਸ਼ੀ ਡਾਕਟਰ ਹਸੀਨ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਸੀਪੀ ਰਾਜੇਸ਼ ਕੁਮਾਰ ਨੇ ਦੱਸਿਆ, ‘ਇੱਕ ਮਹਿਲਾ ਡਾਕਟਰ ਨੇ ਹਸਪਤਾਲ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਡਾਕਟਰ ਨੇ ਮਹਿਲਾ ਡਾਕਟਰ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾ ਕੇ ਵੀਡੀਓ ਬਣਾਈ। ਫਿਰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਡਾਕਟਰ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 11 September,2024
ਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ : ਮੁੱਖ ਮੰਤਰੀ
ਗੈਰ-ਕਾਨੂੰਨੀ ਤੌਰ ’ਤੇ ਭਾਰਤ ਵਿਚ ਦਾਖ਼ਲ ਹੋ ਰਹੇ ਬੰਗਲਾਦੇਸ਼ੀ ਨੂੰ ਵਾਪਸ ਭੇਜਿਆ : ਮੁੱਖ ਮੰਤਰੀ ਗੁਹਾਟੀ : ਅਸਾਮ ਪੁਲਸ ਨੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿਚ ਸੁਰੱਖਿਆ ਕਰਮਚਾਰੀਆਂ ਵੱਲੋਂ ਵਿਅਕਤੀ ਨੂੰ ਉਸਦੇ ਜੱਦੀ ਦੇਸ਼ ਵਾਪਸ ਭੇਜ ਦਿੱਤਾ ਗਿਆ। ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ਨੇ ਬੁੱਧਵਾਰ ਨੂੰ ‘ਐਕਸ‘ ਪੋਸਟ ਵਿੱਚ ਲਿਖਿਆ ਕਿ ਆਸਾਮ ਪੁਲੀਸ ਵੱਲੋਂ ਘੁਸਪੈਠ ਕਰਦੇ ਇੱਕ ਬੰਗਲਾਦੇਸ਼ੀ ਨਾਗਰਿਕ ਟੋਯੂ ਸ਼ੇਖ ਨੂੰ ਰਾਤ 1:45 ਵਜੇ ਰੋਕਿਆ ਗਿਆ ਅਤੇ ਬੰਗਲਾਦੇਸ਼ ਵਾਪਸ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀਆਂ ਫੌਜਾਂ ਸਰਹੱਦ ’ਤੇ ਹਾਈ ਅਲਰਟ ’ਤੇ ਹਨ ਅਤੇ ਅਸੀਂ ਭਾਰਤੀ ਖੇਤਰ ’ਚ ਘੁਸਪੈਠ ਦੀ ਹਰ ਕੋਸ਼ਿਸ਼ ਨੂੰ ਰੋਕਾਂਗੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਬੰਗਲਾਦੇਸ਼ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਆਈ ਹੈ ਅਤੇ ਸੁਰੱਖਿਆ ਬਲ ਘੁਸਪੈਠੀਆਂ ਦੀਆਂ ਹਰਕਤਾਂ ਨੂੰ ਨਾਕਾਮ ਕਰਨ ਲਈ ਵਾਧੂ ਚੌਕਸ ਹਨ ਉਨ੍ਹਾਂ ਵੱਲੋਂ ਸਾਂਝੇ ਕੀਤੇ ਆਂਕੜਿਆਂ ਵਿਚ ਇਸ ਸਾਲ ਜਨਵਰੀ ਤੋਂ ਹੁਣ ਤੱਕ ਕੁੱਲ 54 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪਤਾ ਲਗਾਇਆ ਗਿਆ ਹੈ ਜਿਨ੍ਹਾਂ ਵਿਚ ਕਰੀਮਗੰਜ ਜ਼ਿਲ੍ਹੇ ਵਿੱਚ 48, ਬੋਂਗਾਈਗਾਓਂ ਜ਼ਿਲ੍ਹੇ ਵਿੱਚ 4, ਅਤੇ ਦੀਮਾ ਹਸਾਓ ਅਤੇ ਧੂਬਰੀ ਜ਼ਿਲ੍ਹੇ ਵਿੱਚ ਇੱਕ-ਇੱਕ ਵਿਅਕਤੀ ਹਨ। ਇਨ੍ਹਾਂ ਵਿੱਚੋਂ, 45 ਵਿਅਕਤੀਆਂ ਨੂੰ ਸਫਲਤਾਪੂਰਵਕ ਉਨ੍ਹਾਂ ਦੇ ਮੂਲ ਦੇਸ਼ ਵਿੱਚ ਵਾਪਸ ਭੇਜਿਆ ਗਿਆ ਸੀ, ਜਦੋਂ ਕਿ 9 ਨੂੰ ਕਰੀਮਗੰਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ।
Punjab Bani 11 September,2024
ਚੀਫ਼ ਜਸਟਿਸ ਨੂੰ ਬਦਨਾਮ ਕਰਨ ਦੇ ਦੋਸ਼ਾਂ ਹੇਠ ਵਿਅਕਤੀ ’ਤੇ ਮਾਮਲਾ ਦਰਜ
ਚੀਫ਼ ਜਸਟਿਸ ਨੂੰ ਬਦਨਾਮ ਕਰਨ ਦੇ ਦੋਸ਼ਾਂ ਹੇਠ ਵਿਅਕਤੀ ’ਤੇ ਮਾਮਲਾ ਦਰਜ ਕੋਲਕਾਤਾ : ਪੱਛਮੀ ਬੰਗਾਲ ਦੇ ਇਕ ਵਿਅਕਤੀ ’ਤੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰ ਚਲਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੱਛਮੀ ਬੰਗਾਲ ਪੁਲੀਸ ਨੇ ‘ਐਕਸ’ ਤੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਵਿਸ਼ਵਾਸ ਪੈਦਾ ਕਰਨ ਅਤੇ ਜਨਤਕ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਮਾਨਯੋਗ ਚੀਫ਼ ਜਸਟਿਸ ਨੂੰ ਬਦਨਾਮ ਅਤੇ ਸਰਬਉੱਚ ਅਦਾਲਤ ਦੇ ਸਤਿਕਾਰ ਤੇ ਹਮਲਾ ਕਰਨ ਲਈ ਫਰਜ਼ੀ ਖਬਰ ਚਲਾਈ ਗਈ। ਜਿਸ ਦੇ ਮੱਦੇਨਜ਼ਰ ਕ੍ਰਿਸ਼ਨਗੰਜ ਪੁਲੀਸ ਥਾਣੇ ਵਿਚ ਫੂਲਵਾੜੀ ਦੇ ਸੁਜੀਤ ਹਲਦਾਰ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੱਛਮੀ ਬੰਗਾਲ ਪੁਲੀਸ ਨੇ ਲੋਕਾਂ ਨੂੰ ਫਰਜ਼ੀ ਖਬਰ ਨੂੰ ਅੱਗੇ ਨਾ ਸਾਂਝਾ ਕਰਨ ਲਈ ਵੀ ਕਿਹਾ ਹੈ।
Punjab Bani 11 September,2024
ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਅਤੇ ਅੱਤਵਾਦੀ ਗੋਲਡੀ ਬਰਾੜ ਦੇ ਕਈ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਅਤੇ ਅੱਤਵਾਦੀ ਗੋਲਡੀ ਬਰਾੜ ਦੇ ਕਈ ਸਾਥੀਆਂ ਨੂੰ ਕੀਤਾ ਗ੍ਰਿਫਤਾਰ ਜਲੰਧਰ : ਪੰਜਾਬ ਪੁਲਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫੜੇ ਗਏ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਖੁਲਾਸਾ ਡਿਪਟੀ ਕਮਿਸ਼ਨਰ ਪੁਲੀਸ ਹਰਪ੍ਰੀਤ ਸਿੰਘ ਮੰਡੇਰ ਨੇ ਕੀਤਾ ਹੈ। ਹੁਣ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਧਰਮਪ੍ਰੀਤ ਸਿੰਘ, ਮੰਗਾ ਸਿੰਘ ਅਤੇ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਟੀ ਪੁਲਿਸ ਦੀ ਟੀਮ ਨੇ 4 ਸਤੰਬਰ ਨੂੰ ਜਹਾਜਗੜ੍ਹ ਦੀ ਪਟਾਕਾ ਮਾਰਕੀਟ ਵਿੱਚ ਕਾਰਵਾਈ ਕੀਤੀ ਸੀ। ਇਸ ਦੌਰਾਨ ਹਰਸ਼ਦੀਪ ਸਿੰਘ ਵਾਸੀ ਪਿੰਡ ਦਿਲਵਾ ਖੁਰਦ ਜ਼ਿਲ੍ਹਾ ਫਰੀਦਕੋਟ ਅਤੇ ਗੁਰਚਰਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ। ਦੋਵਾਂ ਮੁਲਜ਼ਮਾਂ ਦੀ ਉਮਰ 18 ਤੋਂ 20 ਸਾਲ ਹੈ। ਦੋਵੇਂ ਮੁਲਜ਼ਮ ਵਿਦੇਸ਼ ਬੈਠੇ ਅੱਤਵਾਦੀ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ `ਤੇ ਕੰਮ ਕਰਦੇ ਹਨ। ਇਨ੍ਹਾਂ ਦੇ ਕਬਜ਼ੇ `ਚੋਂ ਚਾਰ ਪਿਸਤੌਲ ਬਰਾਮਦ ਹੋਏ ਹਨ। ਉਹ ਗੋਲਡੀ ਬਰਾੜ ਦੇ ਕਹਿਣ `ਤੇ ਹੀ ਲੋਕਾਂ ਨੂੰ ਧਮਕੀ ਭਰੇ ਫੋਨ ਕਰਦੇ ਹਨ। ਲੋਕਾਂ ਤੋਂ ਫਿਰੌਤੀ ਦੀ ਮੰਗ। ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੇ ਆਪਣੀ ਗ੍ਰਿਫਤਾਰੀ ਤੋਂ ਇਕ ਦਿਨ ਪਹਿਲਾਂ ਹੀ ਚੰਡੀਗੜ੍ਹ ਵਿਚ ਇਕ ਸੁਰੱਖਿਆ ਏਜੰਸੀ ਦੇ ਮਾਲਕ `ਤੇ ਜਾਨਲੇਵਾ ਹਮਲਾ ਕੀਤਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਹਰਿਆਣਾ ਦਾ ਰਹਿਣ ਵਾਲਾ ਦੇਵ ਇਸ ਸਮੇਂ ਵਿਦੇਸ਼ ਵਿਚ ਰਹਿੰਦਾ ਹੈ। ਉਸ ਨੇ ਗੋਲਡੀ ਬਰਾੜ ਨਾਲ ਮਿਲਾਇਆ ਸੀ। ਇਸ ਕੜੀ `ਚ ਇਕ ਹੋਰ ਨਾਂ ਸਾਹਮਣੇ ਆਇਆ ਹੈ। ਧਰਮਪ੍ਰੀਤ ਸਿੰਘ ਉਰਫ ਧਰਮ ਵਾਸੀ ਬਸਤੀ ਬਾਜ਼ੀਗਰ ਫਰੀਦਕੋਟ ਨੇ ਗੁਰਸ਼ਰਨਪ੍ਰੀਤ ਸਿੰਘ ਉਰਫ ਸ਼ਰਨ ਦੀ ਦੇਵਾ ਅਤੇ ਗੋਲਡੀ ਬਰਾੜ ਨਾਲ ਜਾਣ-ਪਛਾਣ ਕਰਵਾਈ ਸੀ। ਪੁਲਿਸ ਨੇ 6 ਸਤੰਬਰ ਨੂੰ ਧਰਮਪ੍ਰੀਤ ਸਿੰਘ ਉਰਫ਼ ਧਰਮ ਨੂੰ ਫ਼ਰੀਦਕੋਟ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 10 ਸਤੰਬਰ ਨੂੰ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਅਵਤਾਰ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਸਮਾਲਸਰ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮੋਹਾਲੀ `ਚ ਇਕ ਸੁਰੱਖਿਆ ਏਜੰਸੀ ਦੇ ਮਾਲਕ `ਤੇ ਗੋਲੀ ਚਲਾਉਣ ਦੇ ਮਾਮਲੇ `ਚ ਰੇਕੀ ਕਰ ਰਹੇ ਬਸਤੀ ਬਾਜੀਘਰ ਫਰੀਦਕੋਟ ਦੇ ਰਹਿਣ ਵਾਲੇ ਮੰਗਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹੋਰ ਕਾਰਵਾਈ ਅਜੇ ਜਾਰੀ ਹੈ। ਪੰਜਾਬ ਦੇ ਗੁਆਂਢੀ ਰਾਜਾਂ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 11 September,2024
ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਮੁੰਬਈ : ਪ੍ਰਸਿੱਧ ਫਿ਼ਲਮ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਛੇਵੀਂ ਮੰਜ਼ਿਲ ਦੀ ਗੈਲਰੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਬਾਂਦਰਾ ਪੁਲਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ `ਤੇ ਪਹੁੰਚ ਗਈ ਹੈ। ਫਿਲਹਾਲ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਸੀ ਕਿ ਮਲਾਇਕਾ ਦੇ ਪਿਤਾ ਕਾਫੀ ਸਮੇਂ ਤੋਂ ਬੀਮਾਰ ਸਨ। 2022 ਵਿੱਚ, ਮਲਾਇਕਾ ਨੇ ਨਾ ਸਿਰਫ਼ ਆਪਣੇ `ਅਦਭੁਤ` ਬਚਪਨ ਬਾਰੇ ਗੱਲ ਕੀਤੀ, ਸਗੋਂ ਇਹ ਵੀ ਦੱਸਿਆ ਕਿ ਕਿਵੇਂ ਉਸਨੇ ਆਪਣੀ ਜ਼ਿੰਦਗੀ ਦੇ ਸ਼ੁਰੂਆਤੀ ਸਾਲਾਂ ਵਿੱਚ ਔਖੇ ਸਮੇਂ ਦਾ ਸਾਹਮਣਾ ਕੀਤਾ। ਉਸਨੇ ਯਾਦ ਕੀਤਾ ਕਿ ਕਿਵੇਂ ਉਸਦੇ ਮਾਤਾ-ਪਿਤਾ ਅਨਿਲ ਅਰੋੜਾ ਅਤੇ ਜੋਇਸ ਪੋਲੀਕਾਰਪ ਦਾ ਤਲਾਕ ਹੋ ਗਿਆ ਜਦੋਂ ਉਹ ਸਿਰਫ 11 ਸਾਲ ਦੀ ਸੀ।
Punjab Bani 11 September,2024
ਗਿਫ਼ਟ ਦੇਖਣ ਦੇ ਬਹਾਨੇ ਚੋਰ ਦਰਾਜ਼ ਚੋਂ ਮੋਬਾਈਲ ਲੈਕੇ ਹੋਇਆ ਰਫੂਚੱਕਰ-ਪੀੜਤ ਦੁਕਾਨਦਾਰ ਵਲੋਂ ਸਖਤ ਕਾਰਵਾਈ ਦੀ ਮੰਗ
ਗਿਫ਼ਟ ਦੇਖਣ ਦੇ ਬਹਾਨੇ ਚੋਰ ਦਰਾਜ਼ ਚੋਂ ਮੋਬਾਈਲ ਲੈਕੇ ਹੋਇਆ ਰਫੂਚੱਕਰ-ਪੀੜਤ ਦੁਕਾਨਦਾਰ ਵਲੋਂ ਸਖਤ ਕਾਰਵਾਈ ਦੀ ਮੰਗ ਨਾਭਾ : ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਦੇ ਬੌੜਾਂ ਗੇਟ ਨਜ਼ਦੀਕ ਗਿਫਟ ਹਾਊਸ ਦੀ ਦੁਕਾਨ ਤੋਂ ਚੋਰ ਵੱਲੋਂ ਗਿਫਟ ਵੇਖਣ ਦੇ ਬਹਾਨੇ ਦਰਾਜ ਵਿੱਚ ਪਿਆ ਦੁਕਾਨਦਾਰ ਦਾ ਮੋਬਾਈਲ ਚੋਰੀ ਕਰਕੇ ਰਫ਼ੂ ਚੱਕਰ ਹੋ ਗਿਆ। ਚੋਰੀ ਦੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦੁਕਾਨਦਾਰ ਵੱਲੋਂ ਮੋਬਾਈਲ ਕਿਸਤਾਂ ਤੇ ਲਿਆ ਹੋਇਆ ਸੀ ਜੋ ਉਸ ਦੀਆਂ ਕਿਸਤਾਂ ਅਜੇ ਬਾਕੀ ਸਨ।ਇਸ ਮੌਕੇ ਤੇ ਪੀੜਿਤ ਦੁਕਾਨਦਾਰ ਦੇ ਲੜਕੇ ਸਿਮਰਨ ਸਿੰਘ ਨੇ ਕਿਹਾ ਕਿ ਮੇਰੇ ਪਿਤਾ ਜੀ ਰਾਤ ਨੂੰ 8 ਵਜੇ ਦੇ ਕਰੀਬ ਦੁਕਾਨ ਤੇ ਸਨ। ਦੋ ਨੌਜਵਾਨ ਆਏ ਅਤੇ ਇੱਕ ਨੌਜਵਾਨ ਮੋਟਰਸਾਈਕਲ ਤੇ ਆਏ ਅਤੇ ਉਸ ਦਾ ਸਾਥੀ ਨੌਜਵਾਨ ਬਾਹਰ ਹੀ ਮੋਟਰਸਾਈਕਲ ਸਟਾਰਟ ਕਰਕੇ ਖੜ ਗਿਆ ਅਤੇ ਦੂਜਾ ਨੌਜਵਾਨ ਦੁਕਾਨ ਵਿੱਚ ਗਿਫਟ ਵੇਖਣ ਦੇ ਬਹਾਨੇ ਦਰਾਜ ਵਿੱਚ ਪਿਆ ਮੋਬਾਇਲ ਚੋਰੀ ਕਰਕੇ ਰਫੂ ਚੱਕਰ ਹੋ ਗਿਆ। ਇਹ ਮੋਬਾਇਲ ਅਸੀਂ ਕਿਸਤਾਂ ਤੇ ਲਿਆ ਸੀ ਅਤੇ ਇਸ ਦੀਆਂ ਕਿਸਤਾਂ ਵੀ ਬਾਕੀ ਹਨ ਅਸੀਂ ਤਾਂ ਮੰਗ ਕਰਦੇ ਹਾਂ ਕਿ ਇਹਨਾਂ ਚੋਰਾਂ ਤੇ ਕਾਰਵਾਈ ਕਰਕੇ ਸਾਡਾ ਮੋਬਾਈਲ ਦਵਾਇਆ ਜਾਵੇ, ਕਿਉਂਕਿ ਮੇਰੇ ਪਿਤਾ ਜੀ ਨੂੰ ਨਾਲ ਦੀ ਨਾਲ ਪਤਾ ਲੱਗ ਗਿਆ ਸੀ। ਜਦੋਂ ਮੋਬਾਇਲ ਚੋਰੀ ਕਰਕੇ ਨੌਜਵਾਨ ਭੱਜਿਆ। ਜਦੋਂ ਤੱਕ ਅਸੀਂ ਰੌਲਾ ਪਾਇਆ ਤਾਂ ਮਾਰਕੀਟ ਵਾਲੇ ਵੀ ਪਿੱਛੇ ਭੱਜੇ ਉਹ ਮੋਟਰਸਾਈਕਲ ਭਜਾ ਕੇ ਰਫੂ ਚੱਕਰ ਹੋ ਗਏ, ਇਹ ਘਟਨਾ ਸਾਰੀ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਨਾਂ ਚੋਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
Punjab Bani 11 September,2024
ਅਮਰੀਕਾ ਵਿਖੇ ਅਫ਼ਰੀਕੀ ਮੂਲ ਦੇ ਵਿਅਕਤੀ ਨੇ 50 ਸਾਲ ਦੇ ਪੰਜਾਬੀ ਨਵੀਨ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
ਅਮਰੀਕਾ ਵਿਖੇ ਅਫ਼ਰੀਕੀ ਮੂਲ ਦੇ ਵਿਅਕਤੀ ਨੇ 50 ਸਾਲ ਦੇ ਪੰਜਾਬੀ ਨਵੀਨ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ ਅਮਰੀਕਾ : ਅਮਰੀਕਾ ਵਿਖੇ ਅਫ਼ਰੀਕੀ ਮੂਲ ਦੇ ਵਿਅਕਤੀ ਨੇ 50 ਸਾਲ ਦੇ ਨਵੀਨ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਗੋ ’ਚ ਅਫ਼ਰੀਕੀ ਵਿਅਕਤੀ ਨੂੰ ਲੀਕੁਅਰ ਸਟੋਰ ਦੇ ਮਾਲਕ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਹ ਨਵੀਨ ਦੇ ਸਟੋਰ ’ਚ ਸਮਾਨ ਖ਼ਰੀਦਣ ਲਈ ਆਇਆ ਸੀ, ਥੋੜੀ ਜਿਹੀ ਬਹਿਸਬਾਜ਼ੀ ਤੋਂ ਬਾਅਦ ਉਸਨੇ ਗੁੱਸੇ ’ਚ ਗੋਲ਼ੀਆਂ ਦੀ ਬੌਛਾਰ ਕਰ ਦਿੱਤੀ। ਹਾਲਾਂਕਿ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ ਜੋ ਕਿ ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਡਾਲਾ ਦੇ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਬਾਹਰਲੇ ਮੁਲਕਾਂ ’ਚ ਹੁਣ ਨਸਲੀ ਭੇਦਭਾਵ ਦੀਆਂ ਖ਼ਬਰਾ ਰੋਜ਼ਾਨਾ ਸੁਣਨ ਨੂੰ ਮਿਲ ਰਹੀਆਂ ਹਨ, ਜਿਸ ਕਾਰਨ ਜ਼ੁਰਮ ਦਾ ਗਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ।
Punjab Bani 11 September,2024
ਕਤੂਰੇ ਨੂੰ ਲੈ ਕੇ ਹੋਈ ਤਕਰਾਰਬਾਜੀ ਕਾਰਨ ਹੋਏ ਦੋ ਕਤਲਾਂ ਪਿੱਛੇ 4 ਵਿਅਕਤੀਆਂ ਦੀ ਹੋਈ ਗ੍ਰਿਫਤਾਰੀ
ਕਤੂਰੇ ਨੂੰ ਲੈ ਕੇ ਹੋਈ ਤਕਰਾਰਬਾਜੀ ਕਾਰਨ ਹੋਏ ਦੋ ਕਤਲਾਂ ਪਿੱਛੇ 4 ਵਿਅਕਤੀਆਂ ਦੀ ਹੋਈ ਗ੍ਰਿਫਤਾਰੀ ਬਠਿੰਡਾ : ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਮਨੀਤ ਕੌਂਡਲ ਵੱਲੋਂ ਦਿੱਤੀਆਂ ਸਖਤ ਹਦਾਇਤਾਂ ਮਗਰੋਂ ਇੱਕ ਕਤੂਰੇ ਨੂੰ ਲੈਕੇ ਹੋਈ ਤਕਰਾਰਬਾਜੀ ਉਪੰਰਤ ਬਠਿੰਡਾ ਜਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ’ਚ ਬੀਤੀ ਰਾਤ ਕੀਤੇ ਦੋ ਕਤਲਾਂ ਦੇ ਮਾਮਲੇ ’ਚ ਤੇਜੀ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਦੀ ਪਛਾਣ ਏਕਮਜੋਤ ਸਿੰਘ ਪੁੱਤਰ ਜਗਮੀਤ ਸਿੰਘ ,ਮਨਦੀਪ ਸਿੰਘ ਉਰਫ ਮਨੀ ਪੁੱਤਰ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਉਰਫ ਹਨੀ ਪੁੱਤਰਾਨ ਬਲਵਿੰਦਰ ਸਿੰਘ ਵਾਸੀਅਨ ਜੀਵਨ ਸਿੰਘ ਵਾਲਾ ਤੋਂ ਇਲਾਵਾ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਬਲਵੰਤ ਸਿੰਘ ਵਾਸੀ ਚੱਠੇਵਾਲਾ ਵਜੋਂ ਕੀਤੀ ਗਈ ਹੈ। ਥਾਣਾ ਤਲਵੰਡੀ ਸਾਬੋ ਪੁਲਿਸ ਹੁਣ ਇਸ ਦੂਹਰੇ ਕਤਲ ਮਾਮਲੇ ’ਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ ਵੱਖ ਟੀਮਾਂ ਬਣਾਕੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਡੀ.ਐਸ.ਪੀ. ਤਲਵੰਡੀ ਸਾਬੋ ਇਸ਼ਾਨ ਸਿੰਗਲਾ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਦੇਖ ਰੇਖ ਹੇਠ ਚਲਾਏ ਇੱਕ ਆਪਰੇਸ਼ਨ ਦੌਰਾਨ ਥਾਣਾ ਤਲਵੰਡੀ ਸਾਬੋ ਦੇ ਮੁੱਖ ਥਾਣਾ ਅਫਸਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਤਲ ਕਰਨ ਵਾਲੇ ਦੋਸ਼ੀਆਂ ਵਿੱਚੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਇੰਨ੍ਹਾਂ ਕਤਲਾਂ ਦੇ ਸਬੰਧ ’ਚ ਮੁਦਈ ਦਰਸ਼ਨ ਕੌਰ ਦੇ ਬਿਆਨਾਂ ਤੇ ਧਾਰਾ 103,109,115 (2) 191 (3) 190 ਬੀਐਨਐਸ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਮ੍ਰਿਤਕ ਅਮਰੀਕ ਸਿੰਘ 3-4 ਦਿਨ ਪਹਿਲਾਂ ਇੱਕ ਛੋਟਾ ਕਤੂਰਾ ਲੈਕੇ ਆਇਆ ਸੀ ਜੋ ਏਕਮਜੋਤ ਮੰਗ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਨੇ ਕਤੂਰਾ ਦੇਣ ਤੋਂ ਮਨ੍ਹਾਂ ਕਰ ਦਿੱਤਾ ਜਿਸ ਦੀ ਏਕਮਜੋਤ ਸਿੰਘ ਨੇ ਆਪਣੇ ਦਿਲ ’ਚ ਰੰਜਿਸ਼ ਰੱਖ ਲਈ। ਉਨ੍ਹਾਂ ਦੱਸਿਆ ਕਿ ਮੁਦਈ ਦਰਸ਼ਨ ਕੌਰ ਨੇ ਪੁਲਿਸ ਨੂੰ ਬਿਆਨ ਦਰਜ ਕਰਾਇਆ ਹੈ ਕਿ ਮੰਦਰ ਸਿੰਘ ਵਾਸੀ ਜੀਵਨ ਸਿੰਘ ਵਾਲਾ ਆਪਣੇ ਲੜਕੇ ਅਮਰੀਕ ਸਿੰਘ ਉਮਰ ਕਰੀਬ 35 ਸਾਲ ਸਮੇਤ ਘਰ ਵਿੱਚ ਸੀ ਤਾਂ ਕਰੀਬ 9 ਵਜੇ ਰਾਤ ਉਨ੍ਹਾਂ ਦੇ ਘਰ ਦਾ ਮੁੱਖ ਗੇਟ ਕਿਸੇ ਨੇ ਜੋਰ ਜੋਰ ਦੀ ਖੜਕਾਉਣਾ ਸ਼ੁਰੂ ਕਰ ਦਿੱਤਾ। ਬਿਆਨ ਮੁਤਾਬਕ ਅਮਰੀਕ ਸਿੰਘ ਨੇ ਜਾ ਕੇ ਘਰ ਦਾ ਮੁੱਖ ਗੇਟ ਖੋਲ੍ਹਿਆ ਤਾਂ ਇੱਕਦਮ ਰੌਲਾ ਪੈਣ ਲੱਗ ਪਿਆ ਜਿਸ ਨੂੰ ਸੁਣ ਕੇ ਮੁਦੱਈ ਅਤੇ ਉਸ ਦਾ ਪਤੀ ਮੰਦਰ ਸਿੰਘ, ਨੂੰਹ, ਪੋਤਾ ਵੀ ਅਮਰੀਕ ਸਿੰਘ ਦੇ ਪਿੱਛੇ ਚਲੇ ਗਏ । ਇਸ ਮੌਕੇ ਉਨ੍ਹਾਂ ਨੇ ਦੇਖਿਆ ਕਿ ਗੇਟ ਅੱਗੇ ਏਕਮਜੋਤ ਸਿੰਘ ਪੁੱਤਰ ਜਗਮੀਤ ਸਿੰਘ ਕੋਲ ਲੋਹੇ ਦੀ ਰਾਡ , ਮਨਦੀਪ ਸਿੰਘ ਉਰਫ ਮਨੀ ਕੋਲ ਲੋਹੇ ਦੀ ਰਾਡ, ਜਗਦੀਪ ਸਿੰਘ ਉਰਫ ਹਨੀ ਕੋਲ ਲੋਹੇ ਦੀ ਹੱਥੀ ਅਤੇ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਬਲਵੰਤ ਸਿੰਘ ਵਾਸੀ ਚੱਠੇਵਾਲਾ ਕੋਲ ਗੰਡਾਸਾ ਅਤੇ ਇਹਨਾਂ ਦੇ ਨਾਲ ਆਏ 2/3 ਹੋਰ ਅਣਪਛਾਤਿਆਂ ਕੋਲ ਬੇਸਬਾਲ ਸਨ ਜੋਕਿ ਅਮਰੀਕ ਸਿੰਘ ਨਾਲ ਬਹਿਸਬਾਾਜੀ ਤੇ ਗਾਲੀ ਗਲੋਚ ਕਰਨ ਲੱਗ ਪਏ ਤਾਂ ਏਕਮ ਨੇ ਲਲਕਾਰਾ ਮਾਰ ਕੇ ਕਿਹਾ ਕਿ ਅੱਜ ਕਤੂਰਾ ਲੈ ਕੇ ਜਾਵਾਗੇ। ਇਸ ਮੌਕੇ ਇੰਨ੍ਹਾਂ ਸਾਰੇ ਮੁਲਜਮਾਂ ਨੇ ਆਪੋ ਆਪਣੇ ਹਥਿਆਰਾਂ ਨਾਲ ਅਮਰੀਕ ਸਿੰਘ ਉਪਰ ਤੇ ਕਰ ਦਿੱਤਾ। ਇਸ ਮੌਕੇ ਪੁੱਤ ਦੇ ਬਚਾਅ ’ਚ ਆਏ ਮੰਦਰ ਸਿੰਘ ਨੂੰ ਵੀ ਮੁਲਜਮਾਂ ਨੇ ਨਿਸ਼ਾਨਾ ਬਣਾਇਆ। ਡੀਐਸਪੀ ਨੇ ਦੱਸਿਆ ਕਿ ਇਸ ਮੌਕੇ ਦੋਵੇਂ ਪਿਓ ਪੁੱਤ ਧਰਤੀ ਤੇ ਡਿੱਗ ਪਏ ਜਿਸ ਤੋਂ ਬਾਅਦ ਦਰਸ਼ਨ ਕੌਰ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮਨਦੀਪ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਆਪਣੀ ਲੋਹੇ ਦੀ ਰਾਡ ਦਾ ਵਾਰ ਮੁਦਈ ਦੇ ਸਿਰ ਤੇ ਕਰ ਦਿੱਤਾ। ਇਸ ਮੌਕੇ ਜਦੋਂ ਰੌਲਾ ਪੇ ਗਿਆ ਤਾਂ ਮੁਲਜਮ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੰਭੀਰ ਰੂਪ ’ਚ ਜਖਮੀ ਅਮਰੀਕ ਸਿੰਘ ਅਤੇ ਮੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਜਾ ਰਿਹਾ ਸੀ ਤਾਂ ਅਮਰੀਕ ਸਿੰਘ ਦੀ ਰਾਹ ਵਿੱਚ ਹੀ ਮੌਤ ਹੋ ਗਈ ਜਦੋਂਕਿ ਮੰਦਰ ਸਿੰਘ ਲੁਧਿਆਣਾ ਲਿਜਾਂਦਿਆਂ ਰਸਤੇ ਵਿੱਚ ਦਮ ਤੋੜ ਗਿਆ। ਥਾਣਾ ਤਲਵੰਡੀ ਸਾਬੋ ਪੁਲਿਸ ਹੁਣ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ।
Punjab Bani 10 September,2024
ਵਿਜੀਲੈਂਸ ਬਿਊਰੋ ਵੱਲੋਂ 5000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਬਿਊਰੋ ਵੱਲੋਂ 5000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 10 September,2024
ਚੰਡੀਗੜ੍ਹ ਦੀ ਮਸ਼ਹੂਰ ਸੁਖਨਾ ਝੀਲ `ਤੇ ਵਿਅਕਤੀ ਨੇ ਵੱਢਿਆ ਲੱਕੜ ਕਟਰ ਨਾਲ ਆਪਣਾ ਗਲਾ ਵੱਢਿਆ
ਚੰਡੀਗੜ੍ਹ ਦੀ ਮਸ਼ਹੂਰ ਸੁਖਨਾ ਝੀਲ `ਤੇ ਵਿਅਕਤੀ ਨੇ ਵੱਢਿਆ ਲੱਕੜ ਕਟਰ ਨਾਲ ਆਪਣਾ ਗਲਾ ਵੱਢਿਆ ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਅਤੇ ਸੁੰਦਰ ਸ਼ਹਿਰ ਵਜੋਂ ਜਾਣੇ ਜਾਂਦੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਿਸ਼ਨਗੜ੍ਹ ਵਾਸੀ 35 ਸਾਲਾ ਅਭੈ ਸੂਦ ਨੇ ਖ਼ੁਦਕੁਸ਼ੀ ਕਰਨ ਦੀ ਨੀਅਤ ਨਾਲ ਲੱਕੜ ਦੇ ਕਟਰ ਨਾਲ ਗਲਾ ਵੱਢ ਲਿਆ। ਮ੍ਰਿਤਕ ਦੀ ਪਛਾਣ ਅਭੈ ਸੂਦ ਵਜੋਂ ਹੋਈ ਹੈ ਅਤੇ ਉਹ ਕਿਸ਼ਨਗੜ੍ਹ ਦਾ ਰਹਿਣ ਵਾਲਾ ਸੀ ਜਦਕਿ ਉਹ ਮੂਲ ਰੂਪ ਤੋਂ ਹਿਮਾਚਲ ਦਾ ਰਹਿਣ ਵਾਲਾ ਸੀ। ਪਰ ਕੀ ਕੰਮ ਕਰਦਾ ਹੈ. ਇਹ ਅਜੇ ਪਤਾ ਨਹੀਂ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇੱਕ ਲੱਕੜ ਕਟਰ ਅਤੇ ਇੱਕ ਵੱਡਾ ਬੈਗ ਬਰਾਮਦ ਕੀਤਾ ਹੈ। ਸ਼ੁਰੂਆਤੀ ਜਾਂਚ `ਚ ਪੁਲਸ ਇਸ ਨੂੰ ਖੁਦਕੁਸ਼ੀ ਮੰਨ ਰਹੀ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਟੀਮਾਂ ਵੱਖ-ਵੱਖ ਕੋਣਾਂ `ਤੇ ਕੰਮ ਕਰ ਰਹੀਆਂ ਹਨ। ਸੋਮਵਾਰ ਸਵੇਰੇ ਕਰੀਬ 6.30 ਵਜੇ ਸੁਖਨਾ ਝੀਲ `ਤੇ ਸੈਰ ਕਰਨ ਗਏ ਲੋਕਾਂ ਨੇ ਨੌਜਵਾਨ ਦੀ ਲਾਸ਼ ਦੇਖੀ। ਉਸਦਾ ਕਾਫੀ ਖੂਨ ਵਹਿ ਗਿਆ ਸੀ। ਇਸ ਤੋਂ ਬਾਅਦ ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਸੈਕਟਰ-3 ਥਾਣਾ ਪੁਲਸ ਮੌਕੇ `ਤੇ ਪਹੁੰਚ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ। ਸ਼ੁਰੂਆਤੀ ਜਾਂਚ `ਚ ਪੁਲਸ ਦਾ ਮੰਨਣਾ ਹੈ ਕਿ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਇਹ ਅੰਦਾਜ਼ਾ ਲਾ ਰਹੀ ਹੈ ਕਿ ਉਹ ਮ੍ਰਿਤਕ ਦੇ ਕੋਲ ਲੱਕੜ ਕੱਟਣ ਵਾਲੇ ਨਾਲ ਲੱਕੜ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਆਸਪਾਸ ਦੇ ਇਲਾਕੇ ਤੋਂ ਪੁੱਛਗਿੱਛ ਕਰਕੇ ਜਾਣਕਾਰੀ ਜੁਟਾਉਣ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਹਿਮਾਚਲ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ।
Punjab Bani 10 September,2024
ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨਜਦੀਕੀ ਸਾਥੀ 4 ਪਿਸਟਲਾਂ ਸਮੇਤ ਕਾਬੂ ਲੋਰੈਸ ਬਿਸਨੋਈ ਅਤੇ ਰਾਜੀਵ ਰਾਜਾ ਗੈਗ ਦੇ ਮੈਬਰਾਂ ਦੇ ਕਰੀਬੀ ਸਾਥੀ
ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨਜਦੀਕੀ ਸਾਥੀ 4 ਪਿਸਟਲਾਂ ਸਮੇਤ ਕਾਬੂ ਲੋਰੈਸ ਬਿਸਨੋਈ ਅਤੇ ਰਾਜੀਵ ਰਾਜਾ ਗੈਗ ਦੇ ਮੈਬਰਾਂ ਦੇ ਕਰੀਬੀ ਸਾਥੀ 4 ਪਿਸਟਲ .32 ਬੋਰ ਸਮੇਤ 26 ਰੋਦ ਬਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਦੱਸਿਆਂ ਕਿ ਪਟਿਆਲਾ ਪੁਲਿਸ ਵੱਲੋਂ ਗੈਗਸਟਰ ਲੋਰੈਸ ਬਿਸਨੋਈ ਅਤੇ ਰਜੀਵ ਰਾਜਾ ਗਿਰੋਹ ਦੇ ਗੈਗ ਮੈਬਰਾਂ ਦੇ ਕਰੀਬੀ ਸਾਥੀ ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸਾਮਲ ਰਹੇ ਹਨ ਦੇ ਖਿਲਾਫ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ, ਕਪਤਾਨ ਪੁਲਿਸ, ਇੰਨਵੈਸਟੀਗੇਸਨ ਪਟਿਆਲਾ, ਸ਼੍ਰੀ ਗੁਰਦੇਵ ਸਿੰਘ ਧਾਲੀਵਾਲ,ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡੀ) ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਪਟਿਆਲਾ ਦੀ ਟੀਮ ਵੱਲੋਂ ਪਿਛਲੇ ਦਿਨੀ ਕਤਲ ਹੋਏ ਤੇਜਪਾਲ ਦੇ ਕਰੀਬੀ ਸਾਥੀ 1) ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਮਕਾਨ ਨੰਬਰ 19 ਨਿਊ ਮਾਲਵਾ ਕਲੋਨੀ ਸਨੋਰੀ ਅੱਡਾ ਥਾਣਾ ਕੋਤਵਾਲੀ ਪਟਿਆਲਾ, 2) ਸੁਖਪਾਲ ਸਿੰਘ ਪੁੱਤਰ ਲੇਟ ਹਰਭਜਨ ਸਿੰਘ ਵਾਸੀ ਪਿੰਡ ਹਰਿਆਓੁ ਥਾਣਾ ਲਹਿਰਾਗਾਗਾ ਜਿਲ੍ਹਾ ਸੰਗਰੂਰ ਨੂੰ ਸਨੋਰ ਤੋ ਰਿਸੀ ਕਲੋਨੀ ਮੋੜ ਤੋ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾ ਪਾਸੋਂ 2 ਪਿਸਟਲ .32 ਬੋਰ ਸਮੇਤ 12 ਰੋਦ ਬਰਾਮਦ ਹੋਏ । ਇਕ ਹੋਰ ਕੇਸ ਵਿੱਚ ਦੋਸ਼ੀ ਯਸ਼ਰਾਜ ਉਰਫ ਕਾਕਾ ਪੁੱਤਰ ਰਛਪਾਲ ਛੰਮਾ ਵਾਸੀ ਮਕਾਨ ਨੰਬਰ 1346/98 ਮੁਹੱਲਾ ਸਮਸ਼ੇਰ ਸਿੰਘ ਨੇੜੇ ਕਿਤਾਬਾਂ ਵਾਲਾ ਬਜ਼ਾਰ ਥਾਣਾ ਕੋਤਵਾਲੀ ਪਟਿਆਲਾ ਨੂੰ ਡਕਾਲਾ ਰੋੜ ਨੇੜੇ ਡੀਅਰ ਪਾਰਕ ਤੋ ਗ੍ਰਿਫਤਾਰ ਕੀਤਾ ਗਿਆ ਹੈ,ਦੋਸੀ ਯਸ਼ਰਾਜ ਉਰਫ ਕਾਕਾ ਜੋ ਕਿ ਪਿਛਲੇ ਦਿਨੀ ਕਤਲ ਹੋਏ ਅਵਤਾਰ ਤਾਰੀ ਦੇ ਕੇਸ ਵਿੱਚ ਲੋੜੀਦਾ ਸੀ। ਗ੍ਰਿਫਤਾਰੀ ਦੋਰਾਨ ਦੋਸੀ ਯਸ਼ਰਾਜ ਉਰਫ ਕਾਲਾ ਪਾਸੋਂ 2 ਪਿਸਟਲ .32 ਬੋਰ ਸਮੇਤ 14 ਰੋਦ ਬਰਾਮਦ ਹੋਏ ਹਨ ਇੰਨ੍ਹਾ ਦੋਵੇ ਕੇਸਾਂ ਵਿੱਚ ਉਕਤਾਨ 3 ਦੋਸੀਆਂ ਪਾਸੋਂ ਕੁਲ 4 ਪਿਸਟਲ .32 ਬੋਰ 26 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ । ਗ੍ਰਿਫਤਾਰੀ ਅਤੇ ਬਰਾਮਦਗੀ (ਰੋਹਿਤ ਚੀਕੂ ਅਤੇ ਸੁਖਪਾਲ) :-ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਦੋਸੀ ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਮਕਾਨ ਨੰਬਰ 19 ਨਿਊ ਮਾਲਵਾ ਕਲੋਨੀ ਸਨੌਰੀ ਅੱਡਾ ਥਾਣਾ ਕੋਤਵਾਲੀ ਪਟਿਆਲਾ ਅਤੇ ਸੁਖਪਾਲ ਸਿੰਘ ਪੁੱਤਰ ਲੇਟ ਹਰਭਜਨ ਸਿੰਘ ਵਾਸੀ ਪਿੰਡ ਹਰਿਆਉ ਥਾਣਾ ਲਹਿਰਾਗਾਗਾ ਜਿਲ੍ਹਾ ਸੰਗਰੂਰ ਨੂੰ ਮਕੱਦਮਾ ਨੰਬਰ 77 ਮਿਤੀ 09/09/2024 ਅ/ਧ 25 ਅਸਲਾ ਐਕਟ ਥਾਣਾ ਸਨੋਰ ਵਿੱਚ ਮਿਤੀ 10.09.2024 ਨੂੰ ਸਨੋਰ ਤੋ ਰਿਸੀ ਕਲੋਨੀ ਮੋੜ ਤੋ ਗ੍ਰਿਫਤਾਰ ਕੀਤਾ ਗਿਆ ਹੈ ਜਿੰਨ੍ਹਾ ਪਾਸੋਂ 2 ਪਿਸਟਲ .32 ਬੋਰ ਸਮੇਤ 12 ਰੋਦ ਬਰਾਮਦ ਹੋਏ ਹਨ । (ਯਸ਼ਰਾਜ ਉਰਫ ਕਾਕਾ) ਇਸੇ ਤਰਾਂ ਦੂਜੇ ਕੇਸ ਵਿੱਚ ਸੀ.ਆਈ.ਏ.ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਦੋਸੀ ਯਸ਼ਰਾਜ ਉਰਫ ਕਾਕਾ ਪੁੱਤਰ ਰਛਪਾਲ ਛੰਮਾ ਵਾਸੀ ਮਕਾਨ ਨੰਬਰ 1346/98 ਮੁਹੱਲਾ ਸਮਸ਼ੇਰ ਸਿੰਘ ਨੇੜੇ ਕਿਤਾਬਾ ਵਾਲਾ ਬਜ਼ਾਰ ਥਾਣਾ ਕੋਤਵਾਲੀ ਪਟਿਆਲਾ ਨੂੰ ਮੁਕੱਦਮਾ ਨੰਬਰ 133 ਮਿਤੀ 09/09/2024 ਅ/ਧ ਅ/ਧ 25 ਅਸਲਾ ਐਕਟ ਥਾਣਾ ਪਸਿਆਣਾ ਵਿੱਚ ਮਿਤੀ 10.09.2024 ਨੂੰ ਡਕਾਲਾ ਰੋਡ ਨੇੜੇ ਡੀਅਰ ਪਾਰਕ ਤੋ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਪਾਸੋਂ 2 ਪਿਸਟਲ .32 ਬੋਰ ਸਮੇਤ 14 ਰੋਦ ਬਰਾਮਦ ਹੋਏ ਹਨ। ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ : ਜਿੰਨ੍ਹਾ ਨੇ ਗ੍ਰਿਫਤਾਰ ਹੋਏ ਵਿਅਕਤੀਆਂ ਦੇ ਕਰੀਮੀਨਲ ਪਿਛੋਕੜ ਬਾਰੇ ਦੱਸਿਆ ਕਿ ਦੋਸੀ ਰੋਹਿਤ ਕਮਾਰ ਉਰਫ ਚੀਕੂ ਦੇ ਖਿਲਾਫ 7 ਮੁਕੱਦਮੇ ਅਤੇ ਸੁਖਪਾਲ ਸਿੰਘ ਦੇ ਖਿਲਾਫ 3 ਮੁਕੱਦਮੇ ਕਤਲ, ਇਰਾਦਾ ਕਤਲ ਆਦਿ ਦੇ ਪਹਿਲਾ ਹੀ ਦਰਜ ਹਨ, ਰੋਹਿਤ ਕੁਮਾਰ ਉਰਫ ਚੀਕੂ ਅਤੇ ਸੁਖਪਾਲ ਸਿੰਘ ਦੀ ਆਪਸ ਵਿੱਚ ਜਾਣ ਪਹਿਚਾਣ ਜੇਲ ਵਿੱਚ ਹੋਈ ਹੈ। ਰੋਹਿਤ ਕੁਮਾਰ ਚੀਕੂ ਸਾਲ 2020 ਤੋ ਸਾਲ 2023 ਤੱਕ ਵੱਖ ਵੱਖ ਜੇਲਾਂ ਵਿੱਚ ਰਿਹਾ ਹੈ, ਜਿਸ ਦੋਰਾਨ ਇਸ ਦੀ ਨਜਦੀਕੀ ਸਾਲ 2022 ਵਿੱਚ ਲੋਰੈਸ ਬਿਸਨੋਈ ਗੈਗ ਦੇ ਨਵਪ੍ਰੀਤ ਸਿੰਘ ਉਰਫ ਨਵ ਲਾਹੋਰੀਆਂ ਨਾਲ ਹੋ ਗਈ ਸੀ, ਜੇਲ ਵਿੱਚ ਨਵ ਲਾਹੋਰੀਆਂ ਅਤੇ ਰੋਹਿਤ ਕੁਮਾਰ ਚੀਕੂ ਦੇ ਖਿਲਾਫ ਲੜਾਈ ਝਗੜਾ ਕਰਨ ਤੇ ਅ/ਧ 307 ਹਿੰ:ਦਿੰ: ਦਾ ਮੁਕੱਦਮਾ ਵੀ ਥਾਣਾ ਤ੍ਰਿਪੜੀ ਵਿਖੇ ਦਰਜ ਹੋਇਆ ਸੀ। ਰੋਹਿਤ ਕੁਮਾਰ ਚੀਕ ਤੇਜਪਾਲ ਦਾ ਪੁਰਾਣਾ ਸਾਥੀ ਰਿਹਾ ਹੈ ਤੇਜਪਾਲ ਦਾ 03 ਅਪ੍ਰੈਲ 2024 ਵਿੱਚ ਇਸ ਦੇ ਐਟੀ ਗੈਗ ਪੁਨੀਤ ਸਿੰਘ ਗੋਲਾ ਵਗੈਰਾ ਨੇ ਕਤਲ ਸਨੋਰੀ ਅੱਡੇ ਵਿਖੇ ਕਰ ਦਿੱਤਾ ਸੀ। ਸਾਲ 2021 ਤੋ ਰੋਹਿਤ ਚੀਕੂ ਅਤੇ ਮ੍ਰਿਤਕ ਤੇਜਪਾਲ ਦੇ ਆਪਣੇ ਵਿਰੋਧੀ ਗਰੁੱਪ ਪੁਨੀਤ ਸਿੰਘ ਗੋਲਾ ਵਗੈਰਾ ਨਾਲ ਆਪਸ ਵਿੱਚ ਲੜਾਈ/ਝਗੜੇ ਚਲਦੇ ਆ ਰਹੇ ਹਨ।ਰੋਹਿਤ ਕੁਮਾਰ ਚੀਕੂ ਅਤੇ ਸੁਖਪਾਲ ਸਿੰਘ ਜੋ ਇਕੱਠੇ ਪਟਿਆਲਾ ਜੇਲ ਵਿੱਚ ਬੰਦ ਰਹੇ ਹਨ। ਦੋਸੀ ਸੁਖਪਾਲ ਸਿੰਘ ਭੁਨਰਹੇੜੀ ਵਿਖੇ ਦੇ ਔਰਤਾਂ ਦੇ ਕ੍ਰਿਪਾਨਾ ਨਾਲ ਗੱਲ ਵੱਡਣ ਵਾਲੇ ਦੋਹਰੇ ਕਤਲ (ਮ:ਨੰ: 85/2022 ਥਾਣਾ ਸਦਰ ਪਟਿ:) ਵਿੱਚ ਪਟਿਆਲਾ ਜੇਲ ਵਿੱਚ ਬੰਦ ਰਿਹਾ ਹੈ। ਜੇ ਹੁਣ ਰਹਿਤ ਚੀਕ ਇਨਾ ਅਸਲਿਆਂ ਨਾਲ ਤੇਜਪਾਲ ਕਤਲ ਕੇਸ ਦਾ ਬਦਲਾ ਲੈਣ ਲਈ ਆਪਣੇ ਐਂਟੀ ਗਰੁੱਪ ਦੇ ਕਿਸੇ ਮੈਬਰ ਪਰ ਫਾਇਰਿੰਗ ਕਰਨਾ ਚਾਹੁੰਦਾ ਸੀ। ਜੋ ਇਹਨਾ ਮੁਲਜਮਾ ਦੀ ਗ੍ਰਿਫਤਾਰੀ ਅਤੇ ਅਸਲਾ ਦੀ ਬਰਾਮਦਗੀ ਨਾਲ ਪਟਿਆਲਾ ਵਿੱਚ ਹੋਣ ਵੱਡੀ ਵਾਰਦਾਤ ਨੂੰ ਵੀ ਟਾਲਿਆ ਗਿਆ ਹੈ ਦੂਜੇ ਕੇਸ ਵਿੱਚ ਗ੍ਰਿਫਤਾਰ ਹੋਏ ਦੋਸੀ ਯਸ਼ਰਾਜ ਉਰਫ ਕਾਕਾ ਦੇ ਖਿਲਾਫ ਕਤਲ ਅਤੇ ਇਰਾਦਾ ਕਤਲ ਦੇ 4 ਮੁਕੱਦਮੇ ਦਰਜ ਹਨ।ਯਸ਼ਰਾਜ ਉਰਫ ਕਾਕਾ ਜੋ ਕਿ ਪੁਨੀਤ ਸਿੰਘ ਗੋਲਾ ਦਾ ਕਰੀਬੀ ਸਾਥੀ ਹੈ। ਪੁਨੀਤ ਸਿੰਘ ਗੋਲਾ ਅੱਗੇ ਰਜੀਵ ਰਾਜਾ ਗਿਰੋਹ ਦੇ ਸਰਗਰਮ ਮੈਬਰ ਤਰੁਨ ਦਾ ਕਰੀਬੀ ਸਾਥੀ ਹੈ। ਪੁਨੀਤ ਸਿੰਘ ਗੋਲਾ ਨੂੰ ਪਿਛਲੀ ਦਿਨੀ ਹੀ ਪੁਲਿਸ ਮੁਕਾਬਲੇ ਦੋਰਾਨ ਗ੍ਰਿਫਤਾਰ ਕੀਤਾ ਗਿਆ ਹੈ। ਯਸ਼ਰਾਜ ਉਰਫ ਕਾਕਾ ਨੇ ਆਪਣੇ ਸਾਥੀਆਂ ਨਾਲ ਰਲਕੇ ਅਵਤਾਰ ਤਾਰੀ ਦਾ 12 ਜੂਨ 2024 ਵਿੱਚ ਤੇਜਧਾਰ ਹਥਿਆਰਾਂ ਨਾਲ ਸੱਟਾ ਮਾਰਕੇ ਕਤਲ ਕਰ ਦਿੱਤਾ ਸੀ ਜੋ ਅਵਤਾਰ ਤਾਰੀ ਦਾ ਵੀ ਅਪਰਾਧਿਕ ਪਿਛੋਕੜ ਸੀ। ਜਿਸ ਵਿੱਚ ਯਸ਼ਰਾਜ ਉਰਫ ਕਾਕਾ ਭਗੌੜਾ ਚੱਲਿਆ ਆ ਰਿਹਾ ਸੀ। ਐਸ.ਐਸ.ਪੀ.ਪਟਿਆਲਾ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਗੈਗਸਟਰ ਲੋਰੈਸ ਬਿਸਨੋਈ ਅਤੇ ਰਜੀਵ ਰਾਜਾ ਗਿਰੋਹ ਦੇ ਮੈਬਰਾਂ ਦੇ ਕਰੀਬੀ ਸਾਥੀ ਹਨ, ਇਹ ਵੱਖ-ਵੱਖ ਕੇਸਾਂ ਵਿੱਚ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਜੇਲਾਂ ਵਿੱਚ ਰਹੇ ਹਨ। ਬਰਾਮਦ ਅਸਲਿਆਂ ਬਾਰੇ ਮੁਢਲੇ ਤੋਰ ਇਹ ਗੱਲ ਸਾਹਮਣੇ ਆਈ ਹੈ ਕਿ ਰੋਹਿਤ ਕੁਮਾਰ ਚੀਕੂ, ਸੁਖਪਾਲ ਸਿੰਘ ਅਤੇ ਯਸ਼ਰਾਜ ਉਰਫ ਕਾਕਾ ਬਰਾਮਦ ਅਸਲਾ ਐਮੋਨੀਸਨ ਜੋ ਕਿ ਮੱਧ ਪ੍ਰਦੇਸ ਤੋ ਲੈਕੇ ਆਇਆ ਸੀ। ਪੁਨੀਤ ਸਿੰਘ ਗੋਲਾ ਨੂੰ 1 ਅਗਸਤ 2024 ਨੂੰ ਪੁਲਿਸ ਇਨਕਾਉਟਰ ਦੋਰਾਨ ਕਾਬੂ ਕੀਤਾ ਗਿਆ ਸੀ ਜਿਸ ਨੂੰ ਦੋਬਾਰਾ ਮਿਤੀ 30.08.2024 ਤੋ ਮਿਤੀ 05.09.2024 ਤੱਕ ਪੁਲਿਸ ਰਿਮਾਡ ਲਿਆਕੇ ਪੁੱਛਗਿੱਛ ਕੀਤੀ ਗਈ ਹੈ। ਦੋਸੀ ਰੋਹਿਤ ਕੁਮਾਰ ਉਰਫ ਚੀਕੂ, ਸੁਖਪਾਲ ਸਿੰਘ ਅਤੇ ਯਸ਼ਰਾਜ ਉਰਫ ਕਾਲਾ ਉਕਤ ਦਾ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Punjab Bani 10 September,2024
ਪੈਦਲ ਜਾ ਰਹੇ ਨੌਜਵਾਨ ਨੂੰ ਐਕਟੀਵਾ ਸਵਾਰ ਬਦਮਾਸ਼ਾਂ ਨੇ ਦਾਤ ਦੇ ਜੋਰ ਤੇ ਲੁੱਟਿਆ
ਪੈਦਲ ਜਾ ਰਹੇ ਨੌਜਵਾਨ ਨੂੰ ਐਕਟੀਵਾ ਸਵਾਰ ਬਦਮਾਸ਼ਾਂ ਨੇ ਦਾਤ ਦੇ ਜੋਰ ਤੇ ਲੁੱਟਿਆ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਪੈਦਲ ਜਾ ਰਹੇ ਨੌਜਵਾਨ ਨਾਲ ਐਕਟੀਵਾ ਸਵਾਰ ਬਦਮਾਸ਼ਾਂ ਨੇ ਦਾਤ ਦੇ ਜੋਰ ਤੇ ਲੁੱਟ ਦੀ ਵਾਰਦਾਤ ਅੰਜਾਮ ਦਿੱਤੀ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਵਾਰਦਾਤ ਦਾ ਸ਼ਿਕਾਰ ਹੋਏ ਸ਼ਿਵ ਕਲੋਨੀ ਢੰਡਾਰੀ ਖੁਰਦ ਵਾਸੀ ਓਮ ਪ੍ਰਕਾਸ਼ ਕੁਮਾਰ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਪੜਤਾਲ ਦੌਰਾਨ ਬਦਮਾਸ਼ਾਂ ਦੀ ਸ਼ਨਾਖਤ ਅਤੁਲ ਅਤੇ ਰਾਹੁਲ ਦੇ ਰੂਪ ਵਿੱਚ ਕੀਤੀ ਹੈ। ਓਮ ਪ੍ਰਕਾਸ਼ ਕੁਮਾਰ ਮੁਤਾਬਕ ਉਹ ਆਪਣੇ ਕਮਰੇ ਤੋਂ ਪੈਦਲ ਹੀ ਕੰਮ ਤੇ ਜਾਣ ਲਈ ਘਰੋਂ ਨਿਕਲਿਆ। ਜਦੋਂ ਉਹ ਫੋਕਲ ਪੁਆਇੰਟ ਫੇਜ ਛੇ ਵਿੱਚ ਮੈਟਰੋ ਟਾਇਰ ਫੈਕਟਰੀ ਕੋਲੋਂ ਲੰਘ ਰਿਹਾ ਸੀ ਤਾਂ ਪਿੱਛੋਂ ਐਕਟਿਵਾ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਉਸਨੂੰ ਰਾਹ ਵਿੱਚ ਘੇਰ ਲਿਆ। ਸ਼ਿਕਾਇਤ ਕਰਤਾ ਨੂੰ ਘੇਰ ਕੇ ਐਕਟਿਵਾ ਸਵਾਰਾਂ ਨੇ ਉਸ ਨੂੰ ਦਾਤ ਦੇ ਜੋਰ ਤੇ ਧਮਕਾਇਆ ਅਤੇ ਉਸਦੀ ਜੇਬ ਵਿੱਚੋਂ ਉਸ ਦਾ ਮੋਬਾਇਲ ਅਤੇ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਪਰਸ ਵਿੱਚ ਉਸ ਦੀ ਕਰੀਬ 5 ਹਜਾਰ ਰੁਪਏ ਨਗਦੀ ਆਧਾਰ ਕਾਰਡ ਅਤੇ ਹੋਰ ਜਰੂਰੀ ਦਸਤਾਵੇਜ ਮੌਜੂਦ ਸਨ, ਜੋ ਬਦਮਾਸ਼ ਆਪਣੇ ਨਾਲ ਲੈ ਗਏ ਹਨ। ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਸਵਰਨ ਸਿੰਘ ਮੁਤਾਬਕ ਵਾਰਦਾਤ ਕਰਕੇ ਫਰਾਰ ਹੋ ਰਹੇ ਮੁਲਜਮਾਂ ਦੀ ਐਕਟੀਵਾ ਦਾ ਨੰਬਰ ਪਤਾ ਲੱਗ ਚੁੱਕਾ ਹੈ। ਪੜਤਾਲ ਦੌਰਾਨ ਮੁਲਜਮਾਂ ਦੀ ਸ਼ਨਾਖਤ ਅਤੁਲ ਅਤੇ ਰਾਹੁਲ ਕੁਮਾਰ ਦੇ ਰੂਪ ਵਿੱਚ ਹੋਈ ਹੈ ਅਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjab Bani 10 September,2024
ਤਲਵੰਡੀ ਸਾਬੋ ’ਚ ਦੋਹਰਾ ਕਤਲ ਕਾਂਡ
ਤਲਵੰਡੀ ਸਾਬੋ ’ਚ ਦੋਹਰਾ ਕਤਲ ਕਾਂਡ ਤਲਵੰਡੀ ਸਾਬੋ : ਪੰਜਾਬ ਦੇ ਸ਼ਹਿਰ ਤਲਵੰਡੀ ਸਾਬੋ ਦੇ ਨਜ਼ਦੀਕ ਪਿੰਡ ਜੀਵਨ ਸਿੰਘ ਵਾਲਾ ਦੇ ਵਿੱਚ ਇੱਕ ਪਿਓ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਤਲ ਪਿੰਡ ਦੇ ਨਾਲ ਹੀ ਸੰਬੰਧਿਤ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਤੋਂ ਸ਼ੁਰੂ ਹੋਇਆ ਵਿਵਾਦ ਐਨਾ ਵੱਧ ਗਿਆ ਕਿ ਇਹ ਝਗੜਾ ਦੂਹਰੇ ਕਤਲ ਤੱਕ ਜਾ ਪਹੁੰਚਿਆ। ਮ੍ਰਿਤਕਾਂ ਦੀ ਪਛਾਣ 20 ਸਾਲਾਂ ਦਾ ਅਮਰੀਕ ਸਿੰਘ ਅਤੇ ਉਸਦੇ ਪਿਤਾ ਮੰਦਰ ਸਿੰਘ ਦੇ ਰੂਪ ਦੇ ਵਿੱਚ ਹੋਈ ਹੈ। ਕਾਤਲਾਂ ਨੇ ਪਹਿਲਾਂ ਅੱਧੀ ਰਾਤ ਨੂੰ ਅਮਰੀਕ ਸਿੰਘ ਨੂੰ ਘਰ ਦੇ ਗੇਟ ਤੇ ਬੁਲਾਇਆ ਅਤੇ ਫਿਰ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਦਾ ਕਤਲ ਕਰ ਦਿੱਤਾ ਜਦੋਂ ਮੰਦਰ ਸਿੰਘ ਆਪਣੇ ਪੁੱਤਰ ਨੂੰ ਬਚਾਉਣ ਦੇ ਲਈ ਅੱਗੇ ਆਇਆ ਤਾਂ ਕਾਤਲਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਇੱਕ ਔਰਤ ਨੂੰ ਵੀ ਗੰਭੀਰ ਰੂਪ ਦੇ ਵਿੱਚ ਜਖਮੀ ਕਰ ਦਿੱਤਾ ਹੈ,ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੋਹਰੇ ਕਤਲ ਕਾਂਡ ਦੀ ਜਾਣਕਾਰੀ ਮਿਲਣ ਤੋਂ ਬਾਅਦ ਉੱਚ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਪਿਓ ਪੁੱਤ ਨੂੰ ਜਦੋਂ ਬਠਿੰਡਾ ਦੇ ਸਿਵਲ ਹਸਪਤਾਲ ਲਜਾਇਆ ਗਿਆ ਤਾਂ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਵੱਲੋਂ ਕਾਤਲਾਂ ਦੀ ਗ੍ਰਿਫਤਾਰੀ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 10 September,2024
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ ਖੰਨਾ : ਪੰਜਾਬ ਦੇ ਖੰਨਾ ‘ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਹੇ ਸੀ ਤਾਂ ਕਿਸੇ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ‘ਚ ਪਿੰਡ ਦੀ ਸੜਕ ‘ਤੇ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੇ ਪਿੰਡ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਨੇ ਪਿਛਲੀ ਵਾਰ ਪਿੰਡ ਵਿੱਚ ਸਰਪੰਚ ਦੀ ਚੋਣ ਵੀ ਲੜੀ ਸੀ, ਪਰ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਸੀ। ਇਸ ਦੇ ਨਾਲ ਹੀ ਤਰਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਤਰਲੋਚਨ ਦੇ ਪੁੱਤਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਉਸ ਦਾ ਪਿਤਾ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਪਿਆ ਸੀ। ਕਿਸੇ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਉਸ ਨੇ ਦੋਸ਼ ਲਾਇਆ ਕਿ ਇਹ ਕਤਲ ਰੰਜਿਸ਼ ਦੇ ਚੱਲਦਿਆਂ ਹੋਇਆ ਹੈ।
Punjab Bani 10 September,2024
ਸੀ ਬੀ ਆਈ ਵੱਲੋਂ ਦਿੱਲੀ ਦੇ ਇੰਜਨੀਅਰ ਦੇ ਟਿਕਾਣੇ ’ਤੇ ਛਾਪਾ
ਸੀਬੀਆਈ ਵੱਲੋਂ ਦਿੱਲੀ ਦੇ ਇੰਜਨੀਅਰ ਦੇ ਟਿਕਾਣੇ ’ਤੇ ਛਾਪਾ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੇ ਸੀਨੀਅਰ ਵਾਤਾਵਰਨ ਇੰਜਨੀਅਰ ਮੁਹੰਮਦ ਆਰਿਫ਼ ਦੇ ਘਰ ਛਾਪਾ ਮਾਰ ਕੇ 2.39 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਸੀਬੀਆਈ ਬੁਲਾਰੇ ਨੇ ਅੱਜ ਦੱਸਿਆ ਕਿ ਇਸ ਤੋਂ ਪਹਿਲਾਂ ਆਰਿਫ਼ ਨੂੰ 91,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸੀਨੀਅਰ ਇੰਜਨੀਅਰ ਆਰਿਫ਼ ਅਤੇ ਰਿਸ਼ਵਤ ਦੇਣ ਵਾਲੇ ਕਿਸ਼ਲਯ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਲੋੜੀਂਦੀ ਰਸਮੀ ਕਾਰਵਾਈ ਕੀਤੀ ਜਾ ਰਹੀ ਹੈ। ਸੀਬੀਆਈ ਨੇ ਆਰਿਫ, ਕਿਸ਼ਲਯ ਸ਼ਰਨ, ਉਸ ਦੇ ਪਿਤਾ ਤੇ ਵਿਚੋਲੀਏ ਭਗਵਤ ਸ਼ਰਨ ਸਿੰਘ ਤੋਂ ਇਲਾਵਾ ਦੋ ਵਪਾਰੀਆਂ ਰਾਮ ਇਲੈਕਟਰੋਪਲੇਟਰਜ਼ ਦੇ ਮਾਲਕ ਰਾਜ ਕੁਮਾਰ ਚੁਘ ਅਤੇ ਐੱਮਵੀਐੱਮ ਦੇ ਗੋਪਾਲ ਨਾਥ ਕਪੂਰੀਆ ਖ਼ਿਲਾਫ਼ 8 ਸਤੰਬਰ ਨੂੰ ਕੇਸ ਦਰਜ ਕੀਤਾ ਸੀ। ਕੇਂਦਰੀ ਏਜੰਸੀ ਨੇ ਦੋਸ਼ ਲਾਇਆ ਕਿ ਆਰਿਫ਼ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਕੋਲੋਂ ਮਨਜ਼ੂਰੀਆਂ ਨਵਿਆਉਣ ਬਦਲੇ ਨਿੱਜੀ ਕੰਪਨੀਆਂ ਤੋਂ ਰਿਸ਼ਵਤ ਲੈਣ ਦੀ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਸੀ।
Punjab Bani 10 September,2024
ਪਿਓ-ਪੁੱਤ ਦਾ ਹੋਇਆ ਕਤਲ
ਪਿਓ-ਪੁੱਤ ਦਾ ਹੋਇਆ ਕਤਲ ਬਠਿੰਡਾ : ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਸੋਮਵਾਰ ਦੇਰ ਰਾਤ ਪਿਓ-ਪੁੱਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ । ਕਤਲ ਦਾ ਕਾਰਨ ਇਕ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ ਝਗੜਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪਿਓ ਪੁੱਤ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ । ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਨੇ ਆਪਣੇ 10 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਦੋਵਾਂ ਪਿਉ-ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਤਲਵੰਡੀ ਸਹਿਬ ਦੀ ਪੁਲਿਸ ਨੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 10 September,2024
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਔਰੰਗਾਬਾਦ ਤੋਂ ਕਾਬੂ ਕੀਤਾ ਸੀ, ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤਾ ਸੀ 'ਅਪਰੇਸ਼ਨ ਡੈਜ਼ਰਟ' ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ ਜਾ ਰਿਹਾ ਹੈ ਫਿਰੋਜ਼ਪੁਰ, ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ ਗ੍ਰਿਫ਼ਤਾਰ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨਜ਼ਦੀਕੀ ਸਾਥੀ, ਉਸ ਨੂੰ ਡਿਪੋਰਟ ਕਰਵਾਉਣ ਲਈ ਕੋਸ਼ਿਸਾਂ ਜਾਰੀ ਅਗਲੇਰੀ ਜਾਂਚ ਜਾਰੀ, ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਚੰਡੀਗੜ੍ਹ, 9 ਸਤੰਬਰ : ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ। ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ 'ਤੇ ਕੀਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ, 9 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ, ਫਿਰੋਜ਼ਪੁਰ ਸ਼ਹਿਰ ਨਜ਼ਦੀਕ ਕਾਰ ਵਿੱਚ ਜਾ ਰਹੇ ਸਨ ਤਾਂ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਜਦਕਿ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਏਆਈਜੀ ਏਜੀਟੀਐਫ ਗੁਰਮੀਤ ਚੌਹਾਨ, ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ, ਜੋ ਅੱਜ ਇੱਥੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਸਾਂਝੇ ਤੌਰ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਨੂੰ ਫਿਰੋਜ਼ਪੁਰ ਲਿਆਂਦਾ ਜਾ ਰਿਹਾ ਹੈ ਅਤੇ ਅੱਜ ਸ਼ਾਮ ਤੱਕ ਉਨ੍ਹਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਲਈ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਅਧਿਕਾਰੀਆਂ ਨਾਲ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਵੀ ਮੌਜੂਦ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਦਿਲਦੀਪ ਸਿੰਘ ਅਤੇ ਬੁਵਨੇਸ਼ ਚੋਪੜਾ ਉਰਫ ਅਸ਼ੀਸ਼ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮੱਲ ਵਿਚਕਾਰ ਨਿੱਜੀ ਰੰਜਿਸ਼ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਿਲਦੀਪ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਬੂਵਨੇਸ਼ ਚੋਪੜਾ ਉਰਫ਼ ਅਸ਼ੀਸ਼ ਦੇ ਡਿਪੋਰਟ/ਹਵਾਲਗੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਗੁਰਮੀਤ ਚੌਹਾਨ ਨੇ ਦੱਸਿਆ ਕਿ ਅਪਰਾਧ ਵਾਲੀ ਥਾਂ ਅਤੇ ਮ੍ਰਿਤਕ ਵਿਅਕਤੀਆਂ ਦੇ ਪਿਛੋਕੜ ਤੋਂ ਸੁਰਾਗ ਜੁਟਾਉਣ ਲਈ ਪੁਲਿਸ ਵੱਲੋਂ ਅਪਰੇਸ਼ਨ ‘‘ਡੈਜ਼ਰਟ’’ ਸ਼ੁਰੂ ਕੀਤਾ ਗਿਆ ਸੀ ਅਤੇ ਮਨੁੱਖੀ ਸੂਝ-ਬੂਝ ਅਤੇ ਬਾਰੀਕੀ ਨਾਲ ਤਕਨੀਕੀ ਜਾਂਚ ਉਪਰੰਤ ਕਾਊਂਟਰ ਇੰਟੈਲੀਜੈਂਸ ਅਤੇ ਫਿਰੋਜ਼ਪੁਰ ਪੁਲਿਸ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛ-ਗਿੱਛ ਦੌਰਾਨ ਦੋਸ਼ੀ ਦਲਜੀਤ ਨੇ ਖੁਲਾਸਾ ਕੀਤਾ ਕਿ ਉਸ ਨੂੰ ਪੀੜਤਾਂ ਦੀ ਰੇਕੀ ਕਰਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ, ਏ.ਜੀ.ਟੀ.ਐਫ. ਨੇ ਮਹਾਰਾਸ਼ਟਰ ਦੇ ਨਾਂਦੇੜ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦਾ ਪਤਾ ਲਗਾਇਆ ਅਤੇ ਏ.ਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ, ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ 6 ਅਤੇ 7 ਸਤੰਬਰ, 2024 ਦੀ ਦਰਮਿਆਨੀ ਰਾਤ 3 ਵਜੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਜਾਣਕਾਰੀ ਬਾਰੇ ਪੁਲਿਸ ਕਮਿਸ਼ਨਰ, ਛਤਰਪਤੀ ਸੰਭਾਜੀ ਨਗਰ (ਔਰੰਗਾਬਾਦ) ਨੇ ਆਪਣੀਆਂ ਟੀਮਾਂ ਨੂੰ ਸੁਚੇਤ ਕੀਤਾ ਅਤੇ ਸਰਗਰਮੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਡੀਐਸਪੀ, ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਨੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਦੇ ਤਾਲਮੇਲ ਸਦਕਾ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਨਿਸ਼ਚਿਤ, ਸਮੇਂ ਸਿਰ ਦਿੱਤੀ ਇਤਲਾਹ ਦੇ ਆਧਾਰ ’ਤੇ ਇਨੋਵਾ ਗੱਡੀ ਐਮਐਚ 26ਏਸੀ 5599 ਨੂੰ ਰੋਕਿਆ ਤੇ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ, ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਧਾਰਾ ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਦੇ ਤਹਿਤ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ ਸੀ।
Punjab Bani 09 September,2024
ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ
ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ ਨਵਾਂਸ਼ਹਿਰ : ਪੰਜਾਬ ਦੇ ਬੰਗਾ ਦੇ ਲਧਾਣਾ ਝਿੱਕਾ ਵਿੱਚ ਖੇਤਾਂ ਵਿੱਚ ਮਿਲੀ ਇਕ ਅਣਪਛਾਤੀ ਲਾਸ਼ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜਾਮ ਮ੍ਰਿਤਕ ਦੇ ਭਾਣਜੇ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਰਲ਼ ਕੇ ਹੀ ਆਪਣੇ ਮਾਮੇ ਦਾ ਕਤਲ ਕਰ ਦਿੱਤਾ ਸੀ ।ਦੱਸਿਆ ਜਾ ਰਿਹਾ ਹੈ ਕਿ ਕਤਲ ਦਾ ਕਾਰਨ ਪੈਸੇ ਦੇ ਲੈਣ-ਦੇਣ ਸੀ । ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਹਰਦੀਪ ਸਿੰਘ ਵਾਸੀ ਲਧਾਣਾ ਝਿੱਕਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਨ੍ਹਾਂ ਦੇ ਗੰਨੇ ਦੇ ਖੇਤਾਂ ਵਿੱਚ ਕਿਸੇ ਅਣਪਛਾਤੇ ਵਿਆਕਤੀ ਦੀ ਲਾਸ਼ ਪਈ ਹੈ। ਪੁਲਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਲੱਗਾ ਕਿ ਕਿਸੇ ਵਿਆਕਤੀ ਨੇ ਕਤਲ ਕਰਕੇ ਲਾਸ਼ ਨੂੰ ਖੇਤਾਂ ਵਿੱਚ ਸੁੱਟਿਆ ਹੈ। ਜਾਚ ਵਿਚ ਪਤਾ ਲੱਗਾ ਕਿ ਇਹ ਲਾਸ਼ ਕਿਸੇ ਪ੍ਰਵਾਸੀ ਦੀ ਹੈ। ਮ੍ਰਿਤਕ ਦੀ ਪਛਾਣ ਅਮਰ ਸਿੰਘ ਨਿਵਾਸੀ ਬਜਾਗਉ ਥਾਣਾ ਸਹੋਲੀ ਬਰੇਲੀ ਉਤੱਰ ਪ੍ਰਦੇਸ਼ ਦੇ ਰੂਪ ਵਿੱਚ ਹੋਈ। ਇਸ ਦੇ ਬਾਅਦ ਮ੍ਰਿਤਕ ਅਮਰ ਸਿੰਘ ਦੀ ਕੁੜੀ ਨੇ ਆਪਣਾ ਬਿਆਣ ਲਿਖਵਾਇਆ ਕਿ ਉਸ ਦੇ ਪਿਤਾ ਦਾ ਕਤਲ ਕਥਿਤ ਤੌਰ `ਤੇ ਹਰੀਸ਼ ਕੁਮਾਰ ਜੋ ਹਾਲ ਵਿੱਚ ਪਿੰਡ ਐਮਾ ਜੱਟਾ ਮਹਿਲਪੁਰ ਵਿੱਚ ਰਹਿੰਦਾ ਹੈ। ਜੋ ਮ੍ਰਿਤਕ ਦਾ ਭਾਣਜਾ ਵੀ ਲੱਗਦਾ ਹੈ। ਇਸ `ਤੇ ਪੁਲਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।ਸ਼ੁਰੂਆਤੀ ਪੁੱਛਗਿੱਛ ਵਿੱਚ ਦੱਸਿਆ ਕਿ ਉਸ ਦਾ ਆਪਣਾ ਮਾਮੇ ਅਮਰ ਸਿੰਘ ਨਾਲ ਪੈਸਿਆ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਲਈ ਉਸ ਨੇ ਗੁਰਦੀਪ ਸਿੰਘ ਉਰਫ਼ ਦੀਪਾ ਅਤੇ ਗਗਨਦੀਪ ਸਿੰਘ ਗੱਗੀ ਦੇ ਨਾਲ ਮਿਲ ਕੇ ਪਿੰਡ ਲਧਾਣਾ ਝਿੱਕਾ ਵਿੱਚ ਹਰਦੀਪ ਸਿੰਘ ਦੇ ਗੰਨੇ ਦੇ ਖੇਤਾਂ ਵਿੱਚ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਖੇਤਾਂ ਵਿੱਚ ਸੁੱਟ ਕੇ ਫਰਾਰ ਹੋ ਗਏ ਸੀ। ਪੁਲਸ ਨੇ ਉਕਤ ਦੋਵੇਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਮ੍ਰਿਤਕ ਅਮਰ ਸਿੰਘ ਦੇ ਮੋਬਾਇਲ ਫੋਨ ਨੂੰ ਤੋੜ ਕੇ ਬੱਜੋ ਦੀ ਨਹਿਰ ਵਿੱਚ ਸੁੱਟ ਦਿੱਤਾ ਸੀ ।ਦੋਸ਼ੀਆਂ ਕੋਲੋ ਪੁਲਸ ਨੇ ਇਕ ਦਾਤ, ਮੋਟਰਸਾਈਕਲ ਅਤੇ ਮੋਬਾਇਲ ਫੋਨ ਬਰਾਮਦ ਕਰ ਲਿਆ। ਇਸ ਮੌਕੇ `ਤੇ ਡੀ. ਐੱਸ. ਪੀ. ਪ੍ਰੇਮ ਕੁਮਾਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਅਵਤਾਰ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ ਐੱਸ. ਐੱਚ. ਓ. ਸਦਰ ਬੰਗਾ ਵੀ ਹਾਜ਼ਰ ਸੀ ।
Punjab Bani 09 September,2024
ਛੇ ਨਕਾਬਪੋਸ਼ ਚੋਰਾਂ ਨੇ ਬਣਾਇਆ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ
ਛੇ ਨਕਾਬਪੋਸ਼ ਚੋਰਾਂ ਨੇ ਬਣਾਇਆ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਛੇ ਨਕਾਬਪੋਸ਼ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ `ਚ ਥਾਣਾ ਸਦਰ ਦੀ ਪੁਲਿਸ ਨੇ ਲੋਟਸ ਫਾਰਮ ਮਹਾਰਾਜਾ ਰਣਜੀਤ ਸਿੰਘ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਸਾਈਕਲ ਇੰਡਸਟਰੀ ਦੇ ਮਾਲਕ ਸੁਰੇਸ਼ ਕੁਮਾਰ ਦੀ ਸ਼ਿਕਾਇਤ `ਤੇ ਅਣਪਛਾਤੇ ਬਦਮਾਸ਼ਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ `ਚ ਸਾਬਕਾ ਪੀਸੀਐਸ ਅਧਿਕਾਰੀ ਅਜੇ ਸੂਦ ਤੇ ਮਸ਼ਰੂਮ ਦਾ ਕਾਰੋਬਾਰ ਕਰਨ ਵਾਲੇ ਹਨੀ ਜੈਨ ਰਹਿੰਦੇ ਹਨ। ਸੁਰੇਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਬੱਚਿਆਂ ਸਮੇਤ ਬੈਂਗਲੁਰੂ ਗਏ ਹੋਏ ਸਨ ਉਹ ਘਰ ਵਿਚ ਇਕੱਲੇ ਹੀ ਸਨ ਸਵੇਰੇ ਜਦ ਉਨ੍ਹਾਂ ਦੀ ਜਾਗ ਖੁੱਲ੍ਹੀ ਤਾਂ ਸੁਰੇਸ਼ ਨੇ ਦੇਖਿਆ ਕਿ ਘਰ ਦੇ ਉੱਪਰ ਵਾਲੇ ਪੋਰਸ਼ਨ ਦੀ ਬਾਰੀ ਟੁੱਟੀ ਹੋਈ ਸੀ ਕਮਰੇ ਦੇ ਅੰਦਰ ਦਾਖਲ ਹੁੰਦੇ ਹੀ ਹੋਸ਼ ਉੱਡ ਗਏ ਉਨ੍ਹਾਂ ਨੂੰ ਸਮਝਦਿਆਂ ਦੇਰ ਨਾਲ ਲੱਗੀ ਕਿ ਘਰ `ਚ ਚੋਰੀ ਦੀ ਵਾਰਦਾਤ ਹੋਈ ਹੈ ਚੋਰਾਂ ਨੇ ਅਲਮਾਰੀਆਂ ਫਰੋਲੀਆਂ ਹੋਈਆਂ ਸਨ। ਸੁਰੇਸ਼ ਦੇ ਮੁਤਾਬਕ ਉਨ੍ਹਾਂ ਦੇ ਘਰ `ਚੋਂ ਕੀਮਤੀ ਕੱਪੜੇ ਚੋਰੀ ਹੋ ਚੁੱਕੇ ਸਨ ਉਨ੍ਹਾਂ ਦੀ ਪਤਨੀ ਦੇ ਘਰ ਵਾਪਸ ਮੁੜਨ ਤੇ ਪਤਾ ਲੱਗ ਸਕੇਗਾ ਕਿ ਚੋਰ ਹੋਰ ਕਿੰਨਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ।
Punjab Bani 09 September,2024
ਗੋਲੀਆਂ ਚਲਾ ਕੇ ਅਤੇ ਕਤਲ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੇ ਪੰਜਾਬ ਪੁਲਸ ਤੇ ਏਜੀਟੀਐਫ ਟੀਮ ਨੇ ਕੀਤਾ ਗ੍ਰਿਫ਼ਤਾਰ
ਗੋਲੀਆਂ ਚਲਾ ਕੇ ਅਤੇ ਕਤਲ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੇ ਪੰਜਾਬ ਪੁਲਸ ਤੇ ਏਜੀਟੀਐਫ ਟੀਮ ਨੇ ਕੀਤਾ ਗ੍ਰਿਫ਼ਤਾਰ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ `ਚ 3 ਸਤੰਬਰ ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਅਤੇ ਇੱਕ ਲੜਕੀ ਦਾ ਕਤਲ ਕਰਨ ਵਾਲਿਆਂ ਨੂੰ ਪੰਜਾਬ ਪੁਲਸ ਤੇ ਏਜੀਟੀਐਫ ਦੀ ਟੀਮ ਨੇ ਸਾਂਝੀ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਸ਼ਹਿਰ ਮੁਹਾਲੀ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਸੀ. ਐਮ. ਦੇ ਆਦੇਸ਼ਾਂ ਉੱਤੇ ਏਜੀਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਕੰਮ ਕੀਤਾ। ਪੰਜਾਬ ਪੁਲਸ ਤੇ ਅਧਿਕਾਰੀ ਰਾਤ ਭਰ ਜੁਟੇ ਰਹੇ। ਇਸ ਤੋਂ ਬਾਅਦ ਮੁਲਜ਼ਮਾਂ ਦੀ ਲੋਕੇਸ਼ਨ ਦਾ ਪਤਾ ਲੱਗਾ।ਇਸ ਉਪਰੰਤ ਪੁਲਸ ਨੇ ਮੁਲਜ਼ਮ ਨੂੰ ਨਾਗਪੁਰ-ਮੁੰਬਈ ਸਮ੍ਰਿਧੀ ਸੁਪਰ ਐਕਸਪ੍ਰੈਸ ਵੇਅ ਦੀ ਸਾਵਾਂਗੀ ਸੁਰੰਗ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਜਦੋਂ ਉਹ ਮੁੰਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦਾ 10 ਤਰੀਕ ਤੱਕ ਟਰਾਂਜ਼ਿਟ ਰਿਮਾਂਡ ਹੈ। ਇਸ ਦੌਰਾਨ ਪੁੱਛਗਿੱਛ ਤੋਂ ਬਾਅਦ ਸਾਰੀ ਕਹਾਣੀ ਸਪੱਸ਼ਟ ਹੋ ਜਾਵੇਗੀ।ਪੁਲਸ ਅਨੁਸਾਰ ਮੁਲਜ਼ਮ ਦੀ ਦਿਲਦੀਪ ਨਾਲ ਪੁਰਾਣੀ ਦੁਸ਼ਮਣੀ ਸੀ। ਉਹ ਕਈ ਦਿਨਾਂ ਤੋਂ ਉਸਦੀ ਰੇਕੀ ਕਰ ਰਹੇ ਸੀ। ਦਿਲਦੀਪ ਉਨ੍ਹਾਂ ਦੇ ਨਿਸ਼ਾਨੇ `ਤੇ ਸੀ, ਪਰ ਉਸੇ ਸਮੇਂ ਹੋਰ ਲੋਕ ਚਪੇਟ ਆ ਗਏ। ਪੀੜਤ ਦੇ ਖਿਲਾਫ ਦੋ ਵਾਰੰਟ ਦਰਜ ਹੋਏ ਸਨ। ਉਸ ਖ਼ਿਲਾਫ਼ 2013 ਫ਼ਿਰੋਜ਼ਪੁਰ ਅਤੇ 2019 ਮੁਹਾਲੀ ਵਿੱਚ ਕੇਸ ਦਰਜ ਹੋਏ ਸਨ। ਪਕੜੇ ਗਏ ਮੁਲਜ਼ਮ ਰਵਿੰਦਰ ਉਰਫ਼ ਰਵੀ ਖ਼ਿਲਾਫ਼ 8, ਗੁਰਪ੍ਰੀਤ ਸਿੰਘ ਖ਼ਿਲਾਫ਼ 5, ਰਾਜਬੀਰ ਸਿੰਘ ਖ਼ਿਲਾਫ਼ 3, ਅਕਸ਼ੈ ਖ਼ਿਲਾਫ਼ 1 ਕੇਸ ਦਰਜ ਹੈ। ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਵਿੱਚ ਚੋਰੀ, ਐਨਡੀਪੀਐਸ ਅਤੇ ਚੋਰੀ ਦੇ ਸਾਰੇ ਮੁਕੱਦਮੇ ਦਰਜ ਹਨ। ਘਟਨਾ ਦੇ ਸਮੇਂ ਕਾਰ `ਤੇ ਕਰੀਬ 23 ਗੋਲੀਆਂ ਦੇ ਨਿਸ਼ਾਨ ਸਨ। ਮੁਲਜ਼ਮਾਂ ਨੇ ਕਰੀਬ 100 ਗੋਲੀਆਂ ਚਲਾਈਆਂ, ਤਿੰਨਾਂ ਮ੍ਰਿਤਕਾਂ ਦੇ ਸਿਰ `ਤੇ ਗੋਲੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ `ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਤੋਂ ਚਲਾਈਆਂ ਗਈਆਂ ਸਨ। ਼ਫਿ਼ਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ। ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲੇ ਗਏ, ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁਚੇ ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ। ਇਸ ਮਗਰੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
Punjab Bani 09 September,2024
ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ
ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ ਐੱਸ ਏ ਐੱਸ ਨਗਰ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: 19--3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: 19--3453 ਮਾਰਕਾ ਮਹਿੰਦਰਾ -300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ। ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: 19--3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।
Punjab Bani 09 September,2024
ਪਟਿਆਲਾ ਪੁਲਿਸ ਵੱਲੋਂ ਕਰਨ ਦੇ ਕਤਲ ਕੇਸ ਦੀ ਗੁੱਥੀ 24 ਘੰਟੇ ਅੰਦਰ ਸੁਲਝਾਕੇ 5 ਦੋਸੀ ਗ੍ਰਿਫਤਾਰ
ਪਟਿਆਲਾ ਪੁਲਿਸ ਵੱਲੋਂ ਕਰਨ ਦੇ ਕਤਲ ਕੇਸ ਦੀ ਗੁੱਥੀ 24 ਘੰਟੇ ਅੰਦਰ ਸੁਲਝਾਕੇ 5 ਦੋਸੀ ਗ੍ਰਿਫਤਾਰ ਵਾਰਦਾਤ ਵਿੱਚ ਵਰਤੇ 2 ਮੋਟਰਸਾਇਕਲ, 2 ਤੇਜਧਾਰ ਹਥਿਆਰ ਬਰਾਮਦ 24 ਘੰਟੇ ਦੇ ਅੰਦਰ-ਅੰਦਰ 5 ਦੋਸੀ ਗ੍ਰਿਫਤਾਰ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਦੱਸਿਆਂ ਕਿ 06/09/2024 ਦੀ ਰਾਤ ਨੂੰ ਆਦਰਸ ਨਗਰ ਗਲੀ ਨੰਬਰ 01 ਵਾਲੇ ਮੋੜ ਪਰ ਮ੍ਰਿਤਕ ਕਰਨ (ਉਮਰ 23 ਸਾਲ) ਪੁੱਤਰ ਓੁਮ ਪ੍ਰਕਾਸ ਵਾਸੀ ਮਕਾਨ ਨੰਬਰ 10 ਡੀ, ਗਲੀ ਨੰਬਰ 4/2 ਬਾਬੂ ਸਿੰਘ ਕਲੋਨੀ ਪਟਿਆਲਾ ਆਪਣੇ ਦੋਸਤ ਵਿਸਾਲ ਕੁਮਾਰ ਨਾਲ ਮੋਟਰਸਾਇਕਲ ਪਰ ਘਰ ਨੂੰ ਆਉਦੇ ਸਮੇਂ ਦੋਸੀਆਨ ਅੰਸਵੇਦ ਉਰਫ ਸੁੱਚਾ ਅੰਸ ਨੇ ਆਪਣੇ ਹੋਰ ਸਾਥੀਆਂ ਨਾਲ ਰਲਕੇ ਤੇਜਧਾਰ ਹਥਿਆਰਾਂ ਨਾਲ ਮ੍ਰਿਤਕ ਕਰਨ ਦੇ ਸੱਟਾਂ ਮਾਰਕੇ ਕਤਲ ਕਰ ਦਿੱਤਾ ਸੀ ਜਿਸ ਸਬੰਧੀ ਮੁਕੱਦਮਾ ਨੰਬਰ 157 ਮਿਤੀ 07/09/2024 ਅ/ਧ 103 (1), 191(3),190 ਬੀ.ਐਨ.ਐਸ.ਥਾਣਾ ਸਿਵਲ ਲਾਇਨ ਪਟਿਆਲਾ ਦਰਜ ਕਰਕੇ ਦੋਸੀਆਨ ਨੂੰ ਗ੍ਰਿਫਤਾਰ ਕਰਨ ਲਈ ਮੁਹੰਮਦ ਸਰਫਰਾਜ ਆਲਮ ਜ਼ਸ਼ਛ, ਛਸ਼ ਙਜਵਖ ਸ਼ੳ:, ਸ੍ਰੀ ਯੁਗੇਸ ਸ਼ਰਮਾਂ ਸ਼ਸ਼ਛ, ਛਸ਼(ਜ਼ਅਡ) ਸ਼ੳ:, ਸ੍ਰੀ ਵਹਿਵਬ ਚੋਧਰੀ ਜ਼ਸ਼ਛ, ਙਜਵਖ੍1 ਸ਼ੳ:, ਸ੍ਰੀ ਗੁਰਦੇਵ ਸਿੰਘ ਧਾਲੀਵਾਲ ਸ਼ਸ਼ਛ, ਣਛਸ਼ (ਣ) ਸ਼ੳ:, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਅਤੇ ਇੰਸਪੈਕਟਰ ਅਮ੍ਰਿਤਵੀਰ ਸਿੰਘ ਚਹਿਲ ਮੁੱਖ ਅਫਸਰ ਥਾਣਾ ਸਿਵਲ ਲਾਇਨ ਪਟਿਆਲਾ ਦੀਆਂ ਵੱਖ-ਵੱਖ ਟੀਮਾਂ ਬਣਾਕੇ ਦੋਸੀਆਨ ਦੇ ਟਿਕਾਣਿਆਂ ਪਰ ਰੇਡਾਂ ਕੀਤੀਆਂ ਗਈ ਸਨ । ਪਟਿਆਲਾ ਪੁਲਿਸ ਵੱਲੋਂ 24 ਘੰੰਟੇ ਅੰਦਰ ਅੰਦਰ ਇਸ ਕੇਸ ਦੇ ਸਾਰੇ ਦੋਸੀਆਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਇਸ ਅਪਰੇਸਨ ਦੋਰਾਨ ਯੁਵਰਾਜ ਸਿੰਘ ਯੁਵੀ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਕਾਲਵਾ ਥਾਣਾ ਅਨਾਜ ਮੰਡੀ ਪਟਿਆਲਾ ਅਤੇ ਅਮਨਮੀਤ ਸਿੰਘ ਅਮਨ ਪੁੱਤਰ ਜਸਮੀਤ ਸਿੰਘ ਵਾਸੀ ਨੱਟਾਵਾਲੀ ਗਲੀ ਗਉਸਾਲਾ ਰੋਡ ਨੇੜੇ ਅਗਰਵਾਲ ਭੱਠੀ ਥਾਣਾ ਕੋਤਵਾਲੀ ਪਟਿਆਲਾ ਨੂੰ ਮਿਤੀ 07/09/2024 ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸੀ ਅੰਸਵੇਦ ਉਰਫ ਸੁੱਚਾ ਅੰਸ ਪੁੱਤਰ ਅਸੋਕ ਕੁਮਾਰ ਵਾਸੀ ਹਾਜੀਮਾਜਰਾ ਥਾਣਾ ਪਸਿਆਣਾ, ਤਰੁਨਕਾਰਪਾਲ ਸਿੰਘ ੳਰਫ ਉਜ ਪੁੱਤਰ ਲੇਟ 124/12 ਗਲੀ ਨੰਬਰ 9 ਗੁਰੂ ਨਾਨਕ ਨਗਰ ਪਟਿਆਲਾ ਅਤੇ (ਇਕ ਜੁੂਵੇਨਾਇਲ) ਨੂੰ ਮਿਤੀ 08/09/2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਗ੍ਰਿਫਤਾਰ ਦੋਸੀਆਨ ਪਾਸੋਂ ਵਾਰਦਾਤ ਵਿੱਚ ਵਰਤੇ 2 ਮੋਟਰਸਾਇਕਲ ਅਤੇ 2 ਤੇਜਧਾਰ ਹਥਿਆਰ (ਛੂਰੇ) ਬਰਾਮਦ ਕੀਤੇ ਗਏ ਹਨ , ਵਾਰਦਾਤ ਵਿੱਚ ਵਰਤਿਆ ਇਕ ਮੋਟਰਸਾਇਕਲ ਪਲਟਿਨਾ ਦੋਸੀਆਨ ਵੱਲੋਂ ਵਾਰਦਾਤ ਤੋ ਪਹਿਲਾ ਬਹਾਦਰਗੜ੍ਹ ਕਸਬਾ ਤੋ ਰਾਤ ਸਮੇਂ ਤੇਜਧਾਰ ਹਥਿਆਰਾ ਸੱਟਾ ਮਾਰ ਦੇਣ ਦਾ ਡਰ ਦੇਕੇ ਖੋਹਿਆ ਹੈ । ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਮਿਤੀ 06/09/2024 ਨੂੰ ਮ੍ਰਿਤਕ ਕਰਨ ਆਪਣੇ ਦੋਸਤ ਵਿਸਾਲ ਕੁਮਾਰ ਨਾਲ ਮੋਟਰਸਾਇਕਲ ਸ਼ਨ11ਙਛ7963 ਮਾਰਕਾ ਸਪਲੈਡਰ ਪਰ ਸਵਾਰ ਹੋਕੇ ਸ਼ਞਙੳ ਵਰਕਸਾਪ ਤੋ ਆਪਣੇ ਘਰ ਵੱਲ ਨੂੰ ਆ ਰਹੇ ਸੀ ਜਦੋ ਉਹ ਆਦਰਸ ਨਗਰ ਗਲੀ ਨੰਬਰ 1 ਵਾਲੇ ਮੋੜ ਸਾਹਮਣੇ ਅਬਲੋਵਾਲ ਦੇ ਆਏ ਤਾ ਅੰਸਵੇਦ ਉਰਫ ਸੁੱਚਾ ਅੰਸ ਵਗੈਰਾ ਜੋ ਵੱਖ ਵੱਖ ਮੋਟਰਸਾਇਕਲਾ ਪਰ ਸਵਾਰ ਸਨ ਜਿਹਨਾ ਨੇ ਮ੍ਰਿਤਕ ਕਰਨ ਨੂੰ ਰੋਕਕੇ ਤੇਜਧਾਰ ਹਥਿਆਰਾਂ ਨਾਲ ਸੱਟਾ ਮਾਰਕੇ ਕਤਲ ਕਰਕੇ ਮੋਕਾਂ ਤੋ ਆਪਣੇ ਸਾਥੀਆਂ ਸਮੇਤ ਫਰਾਰ ਹੋ ਗਏ ਸੀ।ਇਸ ਸਬੰਧੀ ਮੁਕੱਦਮਾ ਨੰਬਰ 157 ਮਿਤੀ 07/09/2024 ਅ/ਧ 103 (1), 191 (3),190 ਬੀ.ਐਨ.ਐਸ.ਥਾਣਾ ਸਿਵਲ ਲਾਇਨ ਪਟਿਆਲਾ ਦਰਜ ਕਰਕੇ ਤਫਤੀਸ ਅਰੰਭ ਕੀਤੀ ਗਈ ਸੀ । ਤਫਤੀਸ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਕਰਨ ਅਤੇ ਗ੍ਰਿਫਤਾਰ ਦੋਸੀਆਨ ਅੰਸਵੇਦ ਉਰਫ ਸੁੱਚਾ ਅੰਸ ਵਗੈਰਾ ਦਾ ਆਪਸ ਵਿੱਚ ਕਿਸੇ ਲੜਕੀ ਨੂੰ ਲੈਕੇ ਪਿਛਲੇ ਕੁਝ ਸਮੇਂ ਤੋ ਆਪਸ ਵਿੱਚ ਝਗੜਾ ਚਲਦਾ ਆ ਰਿਹਾ ਸੀ ਜਿਸ ਦੇ ਚਲਦੇ ਹੀ ਦੋਸੀ ਅੰਬਵੇਦ ਉਰਫ ਸੁੱਚਾ ਅੰਸ ਨੇ ਆਪਣੇ ਸਾਥੀਆਂ ਨਾਲ ਰਲਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਾਰਦਾਤ ਤੋ ਪਹਿਲਾ ਬਹਾਦਰਗੜ੍ਹ ਕਸਬਾ ਤੋ ਇਕ ਰਾਹਗੀਰ ਪਾਸੋਂ ਤੇਜਧਾਰ ਹਥਿਆਰਾਂ ਨਾਲ ਸੱਟ ਮਾਰਨ ਦਾ ਡਰ ਦੇਕੇ ਉਸ ਦਾ ਪਲਟਿਨਾ ਮੋਟਰਸਾਇਕਲ ਦੀ ਖੋਹ ਕੀਤੀ ਸੀ ਫਿਰ ਆਪਣੇ ਸਾਥੀਆਂ ਨਾਲ ਰਲਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ । ਗ੍ਰਿਫਤਾਰੀ ਅਤੇ ਬ੍ਰਾਮਦਗੀ ਬਾਰੇ ਵੇਰਵਾ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਮੋਕਾ ਵਾਰਦਾਤ ਤੋ ਵੱਖ ਵੱਖ ਟੀਮਾ ਬਣਾਕੇ ਫੋਰੀ ਐਕਸਨ ਕਰਦਿਆਂ ਦੋਸੀਆਨ ਦੇ ਟਿਕਾਣਿਆਂ ਪਰ ਰੇਡਾਂ ਕੀਤੀਆਂ ਗਈਆਂ ਸਨ ਜੋ ਇਸੇ ਦੋਰਾਨ ਯੁਵਰਾਜ ਸਿੰਘ ਯੁਵੀ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਕਾਲਵਾ ਥਾਣਾ ਅਨਾਜ ਮੰਡੀ ਪਟਿਆਲਾ ਅਤੇ ਅਮਨਮੀਤ ਸਿੰਘ ਅਮਨ ਪੁੱਤਰ ਜਸਮੀਤ ਸਿੰਘ ਵਾਸੀ ਨੱਟਾਵਾਲੀ ਗਲੀ ਗਉਸਾਲਾ ਰੋਡ ਨੇੜੇ ਅਗਰਵਾਲ ਭੱਠੀ ਥਾਣਾ ਕੋਤਵਾਲੀ ਪਟਿਆਲਾ ਨੂੰ ਮਿਤੀ 07/09/2024 ਨੂੰ ਨੇੜੇ ਭਾਖੜਾ ਨਾਭਾ ਰੋਡ ਤੋ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾ ਦੇ ਸਾਥੀ ਅੰਸਵੇਦ ਉਰਫ ਸੁੱਚਾ ਅੰਸ ਪੁੱਤਰ ਅਸੋਕ ਕੁਮਾਰ ਵਾਸੀ ਹਾਜੀਮਾਜਰਾ ਥਾਣਾ ਪਸਿਆਣਾ, ਤਰੁਨਕਾਰਪਾਲ ਸਿੰਘ ੳਰਫ ਉਜ ਪੁੱਤਰ ਲੇਟ 124/12 ਗਲੀ ਨੰਬਰ 9 ਗੁਰੂ ਨਾਨਕ ਨਗਰ ਪਟਿਆਲਾ ਅਤੇ (ਇਕ ਜੂਵੇਨਾਇਲ) ਨੂੰ ਮਿਤੀ 08/09/2024 ਨੂੰ ਮੋਟਰਸਾਇਕਲ ਪਰ ਸਵਾਰ ਹੋਕੇ ਆਉਦੇ ਹੋਏ ਨੇੜੇ ਚਹਿਲ ਪੇਲੈਸ ਨਾਭਾ ਰੋਡ ਤੋ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾ ਪਾਸੋਂ ਵਾਰਦਾਤ ਸਮੇਂ ਵਰਤਿਆਂ ਤੇਜਧਾਰ ਹਥਿਆਰ (ਛੂਰਾ) ਅਤੇ ਵਾਰਦਾਤ ਸਮੇਂ ਵਰਤਿਆਂ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ।ਜੋ ਕਿ ਇਹਨਾ ਵੱਲੋਂ ਬਹਾਦਰਗੜ੍ਹ ਕਸਬਾ ਤੋ ਖੋਹ ਕੀਤਾ ਹੋਇਆ ਹੈ । ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਹੋਏ ਦੋਸੀਆਨ ਖਿਲਾਫ ਪਹਿਲਾ ਵੀ ਇਰਾਦਾ ਕਤਲ ਅਤੇ ਲੁੱਟਖੋਹ ਆਦਿ ਮੁਕੱਦਮੇ ਦਰਜ ਹਨ ਜਿੰਨਾ ਵਿੱਚ ਅੰਸਵੇਦ ਉਰਫ ਸੁੱਚਾ ਅੰਸ਼ ਦੇ ਖਿਲਾਫ ਇਰਾਦਾ ਕਤਲ ਅਤੇ ਸਨੈਚਿੰਗ ਲੁੱਟਖੋਹ ਦੇ 2 ਮੁਕੱਦਮੇ, ਤਰੁਨਕਾਰਪਾਲ ਸਿੰਘ ਉਰਫ ਓੁਜ ਅਤੇ ਅਮਨਮੀਤ ਸਿੰਘ ਉਰਫ ਅਮਨ ਦੇ ਖਿਲਾਫ 1/1 ਮੁਕੱਦਮਾ ਇਰਾਦਾ ਕਤਲ ਦਾ ਮੁਕੱਦਮਾ ਦਰਜ ਹੈ ।
Punjab Bani 09 September,2024
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪੰਜਾਬ ਅਤੇ ਹਰਿਆਣਾ ਸਟੇਟ ਵਿੱਚ ਕੋਰੀਅਰ ਕੰਪਨੀਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ ਸਰਗਨਾ ਸਮੇਤ 03 ਦੋਸੀ ਕਾਬੂ
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪੰਜਾਬ ਅਤੇ ਹਰਿਆਣਾ ਸਟੇਟ ਵਿੱਚ ਕੋਰੀਅਰ ਕੰਪਨੀਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ ਸਰਗਨਾ ਸਮੇਤ 03 ਦੋਸੀ ਕਾਬੂ ਪਲਸਰ ਮੋਟਰਸਾਇਕਲ, ਚੋਰੀ ਕਰਨ ਵਾਲੇ ਔਜਾਰ ਅਤੇ 01 ਲੱਖ ਰੁਪਏ ਬ੍ਰਾਮਦ ਸੰਗਰੂਰ : ਸ੍ਰੀ ਸਰਤਾਜ ਸਿੰਘ ਚਾਹਲ IPS, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਉਸ ਸਮੇਂ ਸਫਲਤਾ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਸਟੇਟ ਵਿੱਚ ਕੋਰੀਅਰ ਕੰਪਨੀਆਂ ਦੇ ਸਟੋਰਾਂ ਪਰ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ ਗਿਰੋਹ ਦੇ ਸਰਗਨੇ ਸਮੇਤ 03 ਦੋਸੀਆਂ ਨੂੰ ਕਾਬੂ ਕਰਕੇ ਚੋਰੀ ਕਰਨ ਸਮੇਂ ਵਰਤਿਆ ਪਲਸਰ ਮੋਟਰਸਾਇਕਲ, ਸਟਰ ਤੋੜਨ ਵਾਲੇ ਔਜਾਰ ਅਤੇ ਚੋਰੀਸ਼ੁਦਾ 01 ਲੱਖ ਰੁਪਏ ਬ੍ਰਾਮਦ ਕਰਵਾਏ ਗਏ । ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਜਿਲਾ ਸੰਗਰੂਰ, ਪਟਿਆਲਾ, ਮਲੇਰਕੋਟਲਾ, ਰੂਪਨਗਰ, ਹੁਸਿਆਰਪੁਰ ਅਤੇ ਹਰਿਆਣਾ ਸਟੇਟ ਦੇ ਅੰਬਾਲਾ ਤੇ ਯਮੁਨਾਨਗਰ ਵਿੱਚ ਕੋਰੀਅਰ ਕੰਪਨੀਆਂ ਦੇ ਸਟੋਰਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਦੀਆਂ ਵਾਰਦਾਤਾਂ ਹੋਈਆਂ ਸਨ। ਜਿਲਾ ਸੰਗਰੂਰ ਵਿਖੇ ਮਾਂਹ ਅਗਸਤ 2024 ਦੇ ਅੰਤ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 195 ਮਿਤੀ 27.08.2024 ਅ/ਧ 305,3(5),331(4) BNS ਥਾਣਾ ਸਿਟੀ ਸੰਗਰੂਰ ਅਤੇ ਮੁਕੱਦਮਾ ਨੰਬਰ 202 ਮਿਤੀ 30.08.2024 ਅ/ਧ 305,331(4) BNS ਥਾਣਾ ਭਵਾਨੀਗੜ ਬਰਖਿਲਾਫ ਨਾਮਲੂਮ ਵਿਅਕਤੀਆਨ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਸੀ । ਦੌਰਾਨੇ ਤਫਤੀਸ਼ ਸ੍ਰੀ ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਸੰਗਰੂਰ ਸਮੇਤ ਪੁਲਿਸ ਪਾਰਟੀ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆ ਕੇ ਦੋਸੀਆਨ ਅਜੈ ਕੁਮਾਰ ਉਰਫ ਸੈਣੀ (ਗਿਰੋਹ ਦਾ ਸਰਗਨਾ) ਪੱੁਤਰ ਹਰਕੇਸ ਕੁਮਾਰ ਵਾਸੀ ਨਰੈਣਨਗੜ ਹਾਲ ਵਾਸੀ ਮਕਾਨ ਨੰਬਰ 38 ਗਲੀ ਨੰਬਰ 2 ਬਾਲਾ ਜੀ ਕਲੋਨੀ ਡੇਰਾਬਸੀ ਜਿਲਾ ਐਸ.ਏ.ਐਸ. ਨਗਰ (ਮੋਹਾਲੀ), ਅਮਿਤ ਸ਼ਰਮਾਂ ਪੱੁਤਰ ਵੇਦ ਪ੍ਰਕਾਸ਼ ਵਾਸੀ ਕੇਅਰ ਆਫ ਭਗਵਾਨ ਦਾਸ, ਨੇੜੇ ਸ਼ਿਵ ਮੰਦਿਰ ਬਾਹਮਣ ਮਾਜਰਾ ਸਰਹਿੰਦ, ਜਿਲਾ ਫਤਿਹਗੜ ਸਾਹਿਬ ਅਤੇ ਸੁਨੀਲ ਕੁਮਾਰ ਪੱੁਤਰ ਸ਼ਾਮ ਲਾਲ ਵਾਸੀ ਰਾਮਪੁਰਾ ਬਹਿਲ, ਐਸ.ਏ.ਐਸ ਨਗਰ (ਮੋਹਾਲੀ) ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਚੋਰੀ ਕਰਨ ਸਮੇਂ ਵਰਤਿਆ ਪਲਸਰ ਮੋਟਰਸਾਇਕਲ, ਸ਼ਟਰ ਤੋੜਨ ਵਾਲੇ ਔਜਾਰ ਅਤੇ 01 ਲੱਖ ਰੁਪਏ ਬ੍ਰਾਮਦ ਕਰਵਾਏ ਗਏ। ਦੋਸ਼ੀਆਨ ਦੀ ਪੁੱਛਗਿੱਛ ਪਰ ਗੁਰਵਿੰਦਰ ਸਿੰਘ ਪੱੁਤਰ ਹਰਜੀਤ ਸਿੰਘ ਵਾਸੀ ਅੰਮਲਾਲ ਡੇਰਾਬਸੀ ਐਸ.ਏ.ਐਸ ਨਗਰ (ਮੋਹਾਲੀ) ਨੂੰ ਨਾਮਜਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਬਾਕੀ ਹੈ । ਇਸ ਗਿਰੋਹ ਦੇ ਸਰਗਨਾ ਅਜੈ ਕੁਮਾਰ ਉਰਫ ਸੈਣੀ ਉਕਤ ਦੇ ਖਿਲਾਫ 12 ਮੁਕੱਦਮੇ, ਅਮਿਤ ਸਰਮਾਂ ਉਕਤ ਦੇ ਖਿਲਾਫ 03 ਮੁਕੱਦਮੇ ਚੋਰੀ ਦੀਆਂ ਵਾਰਦਾਤਾਂ ਕਰਨ ਸਬੰਧੀ ਦਰਜ ਰਜਿਸਟਰ ਹਨ। ਇਸ ਗਿਰੋਹ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਜਿਿਲਆ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਸਬੰਧੀ ਇਹਨਾਂ ਦੇ ਖਿਲਾਫ 08 ਮੁਕੱਦਮੇ ਦਰਜ ਰਜਿਸਟਰ ਹੋਣੇ ਪਾਏ ਗਏ ਹਨ ਜੋ ਦੋਸੀਆਨ ਉਕਤਾਨ ਨੂੰ ਗ੍ਰਿਫਤਾਰੀ ਕਰਕੇ ਟਰੇਸ ਕੀਤੇ ਗਏ ਹਨ।
Punjab Bani 09 September,2024
ਨੌਜਵਾਨ ਕੀਤਾ ਆਪਣੇ ਪਿਓ ਦਾ ਬੇਰਹਿਮੀ ਨਾਲ ਕਤਲ
ਨੌਜਵਾਨ ਕੀਤਾ ਆਪਣੇ ਪਿਓ ਦਾ ਬੇਰਹਿਮੀ ਨਾਲ ਕਤਲ ਬਰਨਾਲਾ : ਪੰਜਾਬ ਦੇ ਸ਼ਹਿਰ ਬਰਨਾਲਾ ਦੇ ਪਿੰਡ ਚੌਹਾਨ ਕਲਾਂ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਨੌਜਵਾਨ ਨੇ ਆਪਣੇ ਸੁੱਤੇ ਪਏ ਪਿਓ ਅਤੇ ਭਰਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਜ਼ਖਮੀ ਹਾਲਤ ’ਚ ਦੋਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਲਾਜ ਦੌਰਾਨ ਪਿਓ ਦੀ ਮੌਤ ਹੋ ਗਈ ਜਦਕਿ ਭਰਾ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਮੱਘਰ ਸਿੰਘ ਵਜੋਂ ਹੋਈ ਹੈ। ਉੱਥੇ ਹੀ ਦੂਜੇ ਪਾਸੇ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਨੌਜਵਾਨ ਵੱਲੋਂ ਕਿਸ ਕਾਰਨ ਅੰਜਾਮ ਦਿੱਤਾ ਗਿਆ ਹੈ ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਜਾਂਚ ਮਗਰੋਂ ਹੀ ਮਾਮਲੇ ਦੀਆਂ ਸਾਰੀਆਂ ਪਰਤਾਂ ਖੁੱਲ੍ਹਣਗੀਆਂ।
Punjab Bani 09 September,2024
ਜ਼ੀਰਕਪੁਰ ਢਕੋਲੀ ਵਿਖੇ ਤਾਇਨਾਤ ਗਰਭਵਤੀ ਮੈਡੀਕਲ ਅਫ਼ਸਰ ਪ੍ਰਭਜੋਤ ਕੌਰ `ਤੇ ਮੈਡੀਕਲ ਸੈਂਟਰ ਵਿੱਚ ਚੋਰੀ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ
ਜ਼ੀਰਕਪੁਰ ਢਕੋਲੀ ਵਿਖੇ ਤਾਇਨਾਤ ਗਰਭਵਤੀ ਮੈਡੀਕਲ ਅਫ਼ਸਰ ਪ੍ਰਭਜੋਤ ਕੌਰ `ਤੇ ਮੈਡੀਕਲ ਸੈਂਟਰ ਵਿੱਚ ਚੋਰੀ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਜੀਰਕਪੁਰ : ਪੰਜਾਬ ਦੇ ਸ਼ਹਿਰ ਜ਼ੀਰਕਪੁਰ ਢਕੋਲੀ ਵਿਖੇ ਤਾਇਨਾਤ 8 ਮਹੀਨਿਆਂ ਦੀ ਗਰਭਵਤੀ ਮੈਡੀਕਲ ਅਫ਼ਸਰ ਡਾਕਟਰ ਪ੍ਰਭਜੋਤ ਕੌਰ `ਤੇ ਮੈਡੀਕਲ ਸੈਂਟਰ ਵਿੱਚ ਚੋਰੀ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਘਟਨਾ ਬੀਤੀ ਸ਼ਾਮ ਉਸ ਸਮੇਂ ਵਾਪਰੀ ਜਦੋਂ ਦੋ ਸ਼ੱਕੀ ਵਿਅਕਤੀਆਂ ਨੇ ਜ਼ਬਰਦਸਤੀ ਸੈਂਟਰ ਦੇ ਇੰਜੈਕਸ਼ਨ ਰੂਮ ਵਿੱਚ ਦਾਖਲ ਹੋ ਕੇ ਟੀਕੇ ਅਤੇ ਸਰਿੰਜਾਂ ਚੋਰੀ ਕਰ ਲਈਆਂ। ਇਸ ਦੌਰਾਨ ਜਦੋਂ ਡਾਕਟਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਧੱਕਾ ਲੱਗਿਆ ਅਤੇ ਉਹ ਡਿੱਗ ਪਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ । ਇਸ ਘਟਨਾ ਤੋਂ ਮਾਨਸਿਕ ਤੌਰ `ਤੇ ਦੁਖੀ ਡਾ.ਦੀ ਸ਼ਿਕਾਇਤ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸਿਹਤ ਕੇਂਦਰਾਂ ਵਿੱਚ ਤਾਇਨਾਤ ਮੈਡੀਕਲ ਸਟਾਫ਼ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ । ਪੰਜਾਬ ਪ੍ਰੋਟੈਕਸ਼ਨ ਆਫ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008 ਦਾ ਹਵਾਲਾ ਦਿੰਦੇ ਹੋਏ ਡਾ. ਕੌਰ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਪੁਲਿਸ ਅਧਿਕਾਰੀਆਂ ਨੇ ਕੇਂਦਰ ਵਿੱਚ ਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਇਕ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
Punjab Bani 09 September,2024
ਭਾਜਪਾ ਵਰਕਰ ਕਮ ਪੁਜਾਰੀ ਸ਼ਿਆਮ ਸੁੰਦਰ ਸ਼ਰਮਾ ਉਰਫ਼ ਮੁੰਨਾ ਸ਼ਰਮਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ
ਭਾਜਪਾ ਵਰਕਰ ਕਮ ਪੁਜਾਰੀ ਸ਼ਿਆਮ ਸੁੰਦਰ ਸ਼ਰਮਾ ਉਰਫ਼ ਮੁੰਨਾ ਸ਼ਰਮਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਸ਼ਹਿਰ ਦੇ ਚੌਕ ਥਾਣਾ ਖੇਤਰ ਵਿਚ ਨਵੀਂ ਰੋਡ ‘ਤੇ ਰਾਮਦੇਵ ਮਹਤੋ ਕਮਿਊਨਿਟੀ ਬਿਲਡਿੰਗ ਨੇੜੇ ਸਵੇਰ ਸਮੇਂ ਭਾਜਪਾ ਵਰਕਰ ਕਮ ਪੁਜਾਰੀ ਸਿ਼ਆਮ ਸੁੰਦਰ ਸ਼ਰਮਾ ਉਰਫ਼ ਮੁੰਨਾ ਸ਼ਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਅਣਪਛਾਤੇ ਅਪਰਾਧੀ ਵੱਲੋਂ ਕਤਲ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਨਾ ਸ਼ਰਮਾ ਨੂੰ ਉਸ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਗੋਲੀ ਮਾਰੀ ਗਈ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ‘ਚ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਤੜਕੇ ਵਾਪਰੀ ਇਸ ਕਤਲ ਕਾਂਡ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਤੋਂ ਸਥਾਨਕ ਲੋਕ ਕਾਫੀ ਡਰੇ ਹੋਏ ਹਨ। ਸਥਾਨਕ ਲੋਕਾਂ ਮੁਤਾਬਕ ਪਟਨਾ ਸ਼ਹਿਰ ਵਿੱਚ ਇਨ੍ਹੀਂ ਦਿਨੀਂ ਅਪਰਾਧ ਵੱਧ ਗਿਆ ਹੈ। ਅਜਿਹੇ ‘ਚ ਲੋਕਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਲਾਕੇ ‘ਚ ਪੁਲਿਸ ਦੀ ਗਸ਼ਤ ਵਧਾਈ ਜਾਵੇ।ਜਾਣਕਾਰੀ ਅਨੁਸਾਰ ਪਟਨਾ ਸ਼ਹਿਰ ਦੇ ਚੌਕ ਥਾਣਾ ਖੇਤਰ ਦੀ ਨਵੀਂ ਸੜਕ ਰਾਮਦੇਵ ਮਹਤੋ ਭਾਈਚਾਰੇ ਦੀ ਇਮਾਰਤ ਦੇ ਕੋਲ ਹੈ, ਜਿੱਥੇ ਚੇਨ ਸਨੈਚਿੰਗ ਦਾ ਵਿਰੋਧ ਕਰਨ ‘ਤੇ ਹਥਿਆਰਬੰਦ ਅਪਰਾਧੀਆਂ ਨੇ ਭਾਜਪਾ ਨੇਤਾ ਕਮ ਪੁਜਾਰੀ ਸ਼ਿਆਮ ਸੁੰਦਰ ਸ਼ਰਮਾ ਉਰਫ਼ ਮੁੰਨਾ ਸ਼ਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਾਹਲੀ ਵਿੱਚ ਗੰਭੀਰ ਜ਼ਖ਼ਮੀ ਭਾਜਪਾ ਆਗੂ ਕਮ ਪੁਜਾਰੀ ਨੂੰ ਇਲਾਜ ਲਈ ਐਨਐਮਸੀਐਚ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸਾਰੀ ਤਸਵੀਰ ਸੜਕ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਬਾਈਕ ਸਵਾਰ ਤਿੰਨ ਹਥਿਆਰਬੰਦ ਅਪਰਾਧੀਆਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ।
Punjab Bani 09 September,2024
ਸ਼ੇਅਰਾਂ 'ਚ ਨਿਵੇਸ਼ ਕਰਨ 'ਤੇ ਵੱਧ ਮੁਨਾਫਾ ਦਿਵਾਉਣ ਦੇ ਬਹਾਨੇ 28 ਲੱਖ ਰੁਪਏ ਆਨਲਾਈਨ ਟਰਾਂਸਫਰ ਕਰਨ ਦੇ ਮਾਮਲੇ 'ਚ ਧੋਖਾਦੇਹੀ ਦਾ ਮਾਮਲਾ ਦਰਜ
ਸ਼ੇਅਰਾਂ 'ਚ ਨਿਵੇਸ਼ ਕਰਨ 'ਤੇ ਵੱਧ ਮੁਨਾਫਾ ਦਿਵਾਉਣ ਦੇ ਬਹਾਨੇ 28 ਲੱਖ ਰੁਪਏ ਆਨਲਾਈਨ ਟਰਾਂਸਫਰ ਕਰਨ ਦੇ ਮਾਮਲੇ 'ਚ ਧੋਖਾਦੇਹੀ ਦਾ ਮਾਮਲਾ ਦਰਜ ਰਾਏਪੁਰ: ਤੇਲਬੰਦਾ ਪੁਲਿਸ ਨੇ ਸ਼ੇਅਰਾਂ ਵਿੱਚ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾਉਣ ਦੇ ਬਹਾਨੇ ਇੱਕ ਵਪਾਰੀ ਦੇ ਖ਼ਿਲਾਫ਼ ਵੱਖ-ਵੱਖ ਬੈਂਕ ਖਾਤਿਆਂ ਵਿੱਚ 28 ਲੱਖ ਰੁਪਏ ਆਨਲਾਈਨ ਟਰਾਂਸਫਰ ਕਰਨ ਦੇ ਮਾਮਲੇ ਵਿੱਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੋ ਦਿਨ ਪਹਿਲਾਂ ਰਾਜੀਵ ਨਗਰ ਦੇ ਰਹਿਣ ਵਾਲੇ ਡਾਕਟਰ ਅਸਿਤ ਕੁਮਾਰ ਨਾਇਕ ਨੇ ਖਮਹਾਰਡੀਹ ਥਾਣੇ ਵਿੱਚ 89 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਰਿਪੋਰਟ ਦਰਜ ਕਰਵਾਈ ਸੀ। ਪੁਲਿਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਸ਼ਾਂਤ ਜੈਨ (45 ਸਾਲ) ਵਾਸੀ ਐਸ਼ਵਰਿਆ ਸਾਮਰਾਜ ਲਭੰਡੀਹ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਮੋਬਾਈਲ 'ਤੇ ਕਾਲ ਕਰ ਕੇ ਮੁਲਜ਼ਮ ਨੇ ਆਪਣੇ ਆਪ ਨੂੰ ਐਸ.ਐਮ.ਓ ਗਲੋਬਲ ਦਾ ਸਪਲਾਇਰ ਦੱਸਿਆ ਅਤੇ ਉਸ ਨੂੰ ਸ਼ੇਅਰ ਬਾਜ਼ਾਰ ਵਿੱਚ ਪੈਸੇ ਲਾਉਣ ਲਈ ਕਿਹਾ। ਪੇਸ਼ਕਸ਼ 'ਤੇ ਵਿਸ਼ਵਾਸ ਕਰਨ ਤੋਂ ਬਾਅਦ ਮੁਲਜ਼ਮਾਂ ਨੇ 27 ਲੱਖ 60 ਹਜ਼ਾਰ ਰੁਪਏ ਵੱਖ-ਵੱਖ ਬੈਂਕ ਖਾਤਿਆਂ 'ਚ ਟਰਾਂਸਫਰ ਕਰ ਦਿੱਤੇ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੂੰ ਪੇਮੈਂਟ ਨਹੀਂ ਮਿਲੀ ਅਤੇ ਵਾਧੂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਪੀੜਤ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਠੱਗੀ ਹੋਈ ਹੈ।
Punjab Bani 09 September,2024
ਸ਼ੰਭੂ ਪੁਲਿਸ ਨੇ ਇੱਕ ਦੇਸੀ ਕੱਟਾ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਕੀਤਾ ਇੱਕ ਕਾਬੂ
ਸ਼ੰਭੂ ਪੁਲਿਸ ਨੇ ਇੱਕ ਦੇਸੀ ਕੱਟਾ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਕੀਤਾ ਇੱਕ ਕਾਬੂ ਘਨੌਰ : ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਦੇਸ਼ੀ ਕੱਟਾ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਸਹਾਇਕ ਥਾਣੇਦਾਰ ਕ੍ਰਿਸ਼ਨ ਚੰਦ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਬਾ-ਹੱਦ ਪਿੰਡ ਮਹਿਤਾਬਗੜ੍ਹ ਮੌਜੂਦ ਸੀ, ਪੁਲਿਸ ਨੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 01 ਦੇਸ਼ੀ ਕੱਟੇ ਸਮੇਤ 3 ਜਿੰਦਾ ਕਾਰਤੂਸ ਬਰਾਮਦ ਹੋਏ। ਜਿਸ ਤੇ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਸਤਨਰਾਇਣ ਵਾਸੀ ਮਕਾਨ ਨੰ. ਸੀ-3/43 ਨਵੀ ਦਿੱਲੀ ਪੈਲਸ ਬੰਗਾਲੀ ਕਲੋਨੀ ਨਜਫਗੜ੍ਹ ਥਾਣਾ ਬਾਬਾ ਹਰੀਦਾਸ ਨਵੀਂ ਦਿੱਲੀ ਖਿਲਾਫ ਆਰਮਡ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 09 September,2024
ਗੁਰੂਗ੍ਰਾਮ ਵਿਚ ਲੜਕੇ ਨੇ ਆਨਲਾਈਨ ਲੜਕੀ ਯੂਪੀ ਤੋਂ ਕਰਵਾਉਣੀ ਸੀ ਮਾਲਿਸ ਤੇ ਕਰ ਦਿੱਤਾ ਗਲਾ ਘੁਟ ਕੇ ਕਤਲ
ਗੁਰੂਗ੍ਰਾਮ ਵਿਚ ਲੜਕੇ ਨੇ ਆਨਲਾਈਨ ਲੜਕੀ ਯੂਪੀ ਤੋਂ ਕਰਵਾਉਣੀ ਸੀ ਮਾਲਿਸ ਤੇ ਕਰ ਦਿੱਤਾ ਗਲਾ ਘੁਟ ਕੇ ਕਤਲ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਲੜਕੇ ਵਲੋਂ ਮਾਲਿਸ਼ ਕਰਵਾਉਣ ਲਈ ਆਨ ਲਾਈਨ ਬੁੱਕ ਕੀਤੀ ਗਈ ਲੜਕੀ ਦਾ ਗੁਲਾ ਘੁਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਲੜਕੀ ਦੀ ਯੂਪੀ ਤੋਂ ਹੋਈ ਸੀ ਨੌਜਵਾਨ ਨੇ ਇਕ ਗੈਸਟ ਹਾਊਸ ਵਿਚ ਲੜਕੀ ਲਈ ਕਮਰਾ ਬੁੱਕ ਕਰਵਾਇਆ। ਲੜਕੀ ਅਤੇ ਨੌਜਵਾਨ ਵਿਚਕਾਰ 5000 ਰੁਪਏ ਵਿੱਚ ਸੌਦਾ ਹੋ ਗਿਆ। ਉਸ ਨੇ ਗੈਸਟ ਹਾਊਸ ਆ ਕੇ ਨੌਜਵਾਨ ਦੀ ਮਾਲਸ਼ ਕਰਨੀ ਸੀ। ਪਰ ਜਦੋਂ ਲੜਕੀ ਨੌਜਵਾਨ ਨਾਲ ਕਮਰੇ ਅੰਦਰ ਗਈ ਤਾਂ ਉਸ ਨੇ ਉਸ ਕੋਲੋਂ 5000 ਰੁਪਏ ਤੋਂ ਇਲਾਵਾ 2500 ਰੁਪਏ ਦੀ ਹੋਰ ਮੰਗ ਕੀਤੀ। ਜਿਸ ਤੋਂ ਬਾਅਦ ਦੋਹਾਂ ਵਿਚਕਾਰ ਕੁਝ ਅਜਿਹਾ ਹੋਇਆ। ਇਹ ਦੇਖ ਕੇ ਪੁਲਸ ਨੇ ਵੀ ਅੱਖਾਂ ਬੰਦ ਕਰ ਲਈਆਂ ।ਇਹ ਮਾਮਲਾ ਹਰਿਆਣਾ ਦੇ ਝਾਰਸਾ ਪਿੰਡ ਦਾ ਹੈ। ਜਿੱਥੇ ਇੱਕ ਨੌਜਵਾਨ ਨੇ ਗੈਸਟ ਹਾਊਸ ਵਿੱਚ ਪਹਿਲਾਂ 23 ਸਾਲਾ ਲੜਕੀ ਨਾਲ ਸਬੰਧ ਬਣਾਏ ਅਤੇ ਫਿਰ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਸ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਸਾਜ ਕਰਨ ਵਾਲੀ ਲੜਕੀ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ, ਜਿਸ ਨੂੰ ਅਨਿਲ ਪਹਿਲ ਨੇ ਸ਼ਨੀਵਾਰ ਸ਼ਾਮ ਨੂੰ ਗੈਸਟ ਹਾਊਸ ‘ਚ ਬੁਲਾਇਆ ਸੀ।ਪੁਲਸ ਨੇ ਦੱਸਿਆ ਕਿ ਅਨਿਲ ਦੀ ਉਮਰ 40 ਸਾਲ ਹੈ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਲੜਕੀ ਹੋਰ ਪੈਸੇ ਦੀ ਮੰਗ ਕਰ ਰਹੀ ਸੀ, ਜਿਸ ਕਾਰਨ ਉਸ ਦੀ ਉਸ ਨਾਲ ਤਕਰਾਰ ਹੋ ਗਈ ਅਤੇ ਉਸ ਨੇ ਲੜਕੀ ਦਾ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਗੈਸਟ ਹਾਊਸ ਦੇ ਇਕ ਕਮਰੇ ‘ਚ ਇਕ ਲੜਕੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ।
Punjab Bani 09 September,2024
ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ
ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ ਚੰਡੀਗੜ੍ਹ : ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ ਮਿਲੀ ਹੈ। ਪੁਲਸ ਨੇ ਅੱਜ ਦੱਸਿਆ ਕਿ ਇਹ ਧਮਕੀ ਇੱਕ ਵ੍ਹਟਸਐਪ ਮੈਸੇਜ ਰਾਹੀਂ ਦਿੱਤੀ ਗਈ ਹੈ। ਪੂਨੀਆ ਨੇ ਇਸ ਸਬੰਧੀ ਸੋਨੀਪਤ ਦੇ ਬਹਾਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਓਲੰਪੀਅਨ ਪੂਨੀਆ ਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪੁਨੀਆ ਨੂੰ ਕਾਂਗਰਸ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਾ ਸੁਨੇਹਾ ਮਿਲਣ ਸਬੰਧੀ ਕੁੱਝ ਰਿਪੋਰਟਾਂ ਬਾਰੇ ਪੁੱਛਣ ’ਤੇ ਥਾਣੇ ਦੇ ਇੰਚਾਰਜ ਮਦਨ ਸਿੰਘ ਨੇ ਫੋਨ ’ਤੇ ਦੱਸਿਆ, ‘‘ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 09 September,2024
ਅਗਵਾ ਕਰਕੇ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ
ਅਗਵਾ ਕਰਕੇ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ ਬਠਿੰਡਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਜਿ਼ਲੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਚ ਇਕ ਵਿਅਕਤੀ ਨੂੰ ਅਗਵਾ ਕਰਕੇ ਰੱਸੀ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪੁਲਸ ਵੱਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਅਕਤੀ ਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨਾਲ ਨਜਾਇਜ਼ ਸਬੰਧ ਸਨ। ਜਿਸ ਦਾ ਪਤਾ ਔਰਤ ਦੇ ਪਤੀ ਨੂੰ ਲਗ ਗਿਆ ਅਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਕਤ ਵਿਅਕਤੀ ਦਾ ਕਤਲ ਕਰ ਦਿੱਤਾ।ਇਸ ਮਾਮਲੇ ਵਿਚ ਥਾਣਾ ਰਾਮਾਂ ਦੀ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਭੈਣ ਦੀ ਸਿ਼ਕਾਇਤ ’ਤੇ ਇੱਕੋ ਪਰਿਵਾਰ ਦੇ 11 ਵਿਅਕਤੀਆਂ ਖਿ਼ਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਸ ਮਾਮਲੇ `ਚ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
Punjab Bani 08 September,2024
ਲੁਟੇਰਿਆਂ ਲੜਕੀ ਨੂੰ ਲੁੱਟਿਆ ਵੀ 400 ਮੀਟਰ ਤੱਕ ਘਸੀਟਿਆ ਵੀ
ਲੁਟੇਰਿਆਂ ਲੜਕੀ ਨੂੰ ਲੁੱਟਿਆ ਵੀ 400 ਮੀਟਰ ਤੱਕ ਘਸੀਟਿਆ ਵੀ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਵਿੱਚ ਬੀਤੇ ਵੀਰਵਾਰ ਲੁਟੇਰਿਆਂ ਵਲੋਂ ਜਿਥੇ ਇੱਕ ਲੜਕੀ ਨੂੰ ਲੁੱਟ ਲਿਆ ਗਿਆ ਉਥੇ ਉਸਨੂੰ ਕਰੀਬ 400 ਮੀਟਰ ਤੱਕ ਬੇਰਹਿਮੀ ਨਾਲ ਘਸੀਟਿਆ ਵੀ ਗਿਆ। ਸ਼ਨੀਵਾਰ ਦੇਰ ਸ਼ਾਮ 12ਵੀਂ ਜਮਾਤ `ਚ ਪੜ੍ਹਦੀ 18 ਸਾਲਾ ਵਿਦਿਆਰਥਣ ਲਕਸ਼ਮੀ `ਤੇ ਲੁਟੇਰਿਆਂ ਵੱਲੋਂ ਹਮਲਾ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋਣ ਲੱਗੀ, ਜਿਸ ਤੋਂ ਬਾਅਦ ਪੁਲਿਸ ਹਰਕਤ `ਚ ਆਈ।ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ ਪਰ ਕੁਝ ਨਹੀਂ ਮਿਲਿਆ। ਦੱਸਣਯੋਗ ਹੈ ਕਿ ਇਹ ਘਟਨਾ ਦੁਪਹਿਰ ਡੇਢ ਵਜੇ ਵਾਪਰੀ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 08 September,2024
ਰੈਸਟੋਰੈਂਟ ਦੇ ਕਰਮਚਾਰੀ ਨੇ ਚਲਾਈਆਂ ਗਾਹਕ ਵਲੋਂ ਬਰਰਗਰ ਲੇਟ ਹੋਣ ਦੀ ਸਿ਼ਕਾਇਤ ਤੇ ਗੋਲੀਆਂ
ਰੈਸਟੋਰੈਂਟ ਦੇ ਕਰਮਚਾਰੀ ਨੇ ਚਲਾਈਆਂ ਗਾਹਕ ਵਲੋਂ ਬਰਰਗਰ ਲੇਟ ਹੋਣ ਦੀ ਸਿ਼ਕਾਇਤ ਤੇ ਗੋਲੀਆਂ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਬਣੇ ਇੱਕ ਨਾਮੀ ਰੈਸਟੋਰੈਂਟ ਦੇ ਇੱਕ ਕਰਿੰਦੇ ਨੇ ਗਾਹਕ ਵੱਲੋਂ ਬਰਗਰ ਲੇਟ ਹੋਣ ਦੀ ਸ਼ਿਕਾਇਤ `ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਸੁਰਜੀਤ ਸਿੰਘ ਨਾਮ ਦਾ ਇੱਕ ਮੁੰਡਾ ਇਥੇ ਰੈਸਟੋਰੈਂਟ `ਚ ਬਰਗਰ ਖਾਣ ਲਈ ਆਇਆ ਸੀ। ਉਸ ਨੇ ਇਸ ਦੌਰਾਨ ਆਰਡਰ ਕੀਤਾ ਤੇ ਜਦੋਂ ਬਰਗਰ ਦਾ ਆਰਡਰ ਕਾਫੀ ਦੇਰ ਨਾ ਪਹੁੰਚਿਆ ਤਾਂ ਰੈਸਟੋਰੈਂਟ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਵੱਲੋਂ ਗ੍ਰਾਹਕ ਦੇ ਨਾਲ "ਤੂੰ-ਤੂੰ ਮੈਂ-ਮੈਂ " ਸ਼ੁਰੂ ਕਰ ਦਿੱਤੀ। ਬਹਿਸ ਇੰਨੀ ਵੱਧ ਗਈ ਕਿ ਰੈਸਟੋਰੈਂਟ `ਚ ਕੰਮ ਕਰਨ ਵਾਲੇ ਨੌਜਵਾਨ ਨੇ ਗ੍ਰਾਹਕ ਸੁਰਜੀਤ ਸਿੰਘ `ਤੇ ਗੋਲੀ ਚਲਾ ਦਿੱਤੀ। ਨਤੀਜੇ ਵੱਜੋਂ ਸੁਰਜੀਤ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ। ਉਧਰ ਜ਼ਖ਼ਮੀ ਸੁਰਜੀਤ ਸਿੰਘ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੁਰਜੀਤ, ਕੱਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਰੈਸਟੋਰੈਂਟ `ਚ ਬਰਗਰ ਖਾਣ ਗਿਆ ਸੀ। ਜਦੋਂ ਉਸਨੇ ਬਰਗਰ ਦਾ ਆਰਡਰ ਦਿੱਤਾ ਅਤੇ ਬਰਗਰ ਕਾਫੀ ਦੇਰ ਤੱਕ ਉਸਨੂੰ ਨਹੀਂ ਮਿਲਿਆ, ਤਾਂ ਉਸਨੇ ਰੈਸਟੋਰੈਂਟ ਦੇ ਨੌਜਵਾਨ ਨੌਜਵਾਨ ਨਾਲ ਗੱਲਬਾਤ ਕੀਤੀ, ਪਰ ਉਲਟਾ ਨੌਜਵਾਨ ਅੱਗੋਂ ਬਦਸਲੂਕੀ ਕਰਨ ਲੱਗਿਆ। ਇਸ ਦੌਰਾਨ ਰੈਸਟੋਰੈਂਟ `ਚ ਕੰਮ ਕਰਨ ਵਾਲੇ ਨੌਜਵਾਨ ਨੇ ਸੁਰਜੀਤ ਸਿੰਘ `ਤੇ ਗੋਲੀ ਚਲਾ ਦਿੱਤੀ ਅਤੇ ਹੁਣ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅੱਗੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਲੋਕ ਜੋ ਛੋਟੇ-ਛੋਟੇ ਗੱਲ `ਤੇ ਗੋਲੀਆਂ ਚਲਾਉਂਦੇ ਹਨ, ਉਨ੍ਹਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਭਵਿੱਖ ਵਿੱਚ ਉਹ ਅਜਿਹੀ ਹਰਕਤ ਨਾ ਕਰਨ।
Punjab Bani 08 September,2024
ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀ ਗ੍ਰਿਫ਼ਤਾਰ
ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀ ਗ੍ਰਿਫ਼ਤਾਰ ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਬੇਰਹਿਮੀ ਨਾਲ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਮੁੱਖ ਸਪਲਾਇਰ ਸੁੱਖੀ ਉਰਫ ਮੱਤੋ ਦੀ ਗ੍ਰਿਫ਼ਤਾਰੀ ਨਾਲ ਗੰਨਾ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਘਰਖਾਨਾ ਜ਼ਿਲ੍ਹਾ ਸਮਰਾਲਾ, ਗੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਾਨ ਨਗਰ ਡਾਬਾ ਰੋਡ ਲੁਧਿਆਣਾ, ਮਨੀ ਭਾਟੀਆ ਪੁੱਤਰ ਪ੍ਰਦੀਪ ਭਾਟੀਆ ਵਾਸੀ ਘਰਖਾਨਾ। ਬੰਲਟਾਣਾ, ਜ਼ੀਰਕਪੁਰ, ਮੋਹਾਲੀ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਿਆਨਪੁਰ, ਸਾਹਨੇਵਾਲ, ਲੁਧਿਆਣਾ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸੇਹ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ।
Punjab Bani 08 September,2024
ਫਰਜ਼ੀ ਪੁਲਸ ਮੁਲਾਜ਼ਮ ਰਾਜਨ ਵਰਮਾ ਨੂੰ ਬਰੇਲੀ ਪੁਲਸ ਕੀਤਾ ਗ੍ਰਿਫ਼ਤਾਰ
ਫਰਜ਼ੀ ਪੁਲਸ ਮੁਲਾਜ਼ਮ ਰਾਜਨ ਵਰਮਾ ਨੂੰ ਬਰੇਲੀ ਪੁਲਸ ਕੀਤਾ ਗ੍ਰਿਫ਼ਤਾਰ ਬਰੇਲੀ : ਭਾਰਤ ਦੇਸ਼ ਦੇ ਬਰੇਲੀ ਸ਼ਹਿਰ ਦੀ ਪੁਲਸ ਨੇ ਹਾਲ ਹੀ ਵਿੱਚ ਸੈਟੇਲਾਈਟ ਬੱਸ ਸਟੈਂਡ ਤੋਂ ਇੱਕ ਫਰਜ਼ੀ ਪੁਲਸ ਮੁਲਾਜ਼ਮ ਰਾਜਨ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਲੋਂ ਪੁਲਸ ਦੀ ਵਰਦੀ ਪਾ ਕੇ ਵਿਆਹ ਦੇ ਬਹਾਨੇ ਇੱਕ ਦਰਜਨ ਦੇ ਕਰੀਬ ਮਹਿਲਾ ਕਾਂਸਟੇਬਲਾਂ ਨਾਲ ਸਬੰਧ ਵੀ ਬਣਾਏ ਗਏ ਸਨ। ਰਾਜਨ ਵਰਮਾ ਨੇ ਸਿਰਫ਼ ਇਥੇ ਹੀ ਬਸ ਨਹੀਂ ਕੀਤੀ ਬਲਕਿ ਉਸ ਨੇ ਦੋ ਕਰੋੜ ਤੋਂ ਵੱਧ ਰੁਪਏ ਹੜੱਪ ਲਏ ਅਤੇ ਪੈਸੇ ਜੂਏ ‘ਤੇ ਖਰਚ ਕਰ ਦਿੱਤੇ। ਐਸ ਪੀ ਸਿਟੀ ਰਾਹੁਲ ਭਾਟੀ ਨੇ ਦੱਸਿਆ ਕਿ ਮੁਲਜ਼ਮ ਸਿਰਫ਼ 8ਵੀਂ ਪਾਸ ਸੀ। ਪਿਛਲੇ 5 ਸਾਲਾਂ ਤੋਂ ਉਹ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਸ ਵਰਦੀ ਦੀ ਆੜ ਵਿੱਚ ਆਲੀਸ਼ਾਨ ਜੀਵਨ ਬਤੀਤ ਕਰ ਰਿਹਾ ਸੀ। ਉਸ ਨੇ ਆਪਣੇ ਆਪ ਨੂੰ ਲਖਨਊ ਏਡੀਜੀ ਦਫ਼ਤਰ ਵਿੱਚ ਤਾਇਨਾਤ ਦੱਸਿਆ ਸੀ। ਉਸ ਦਾ ਵਿਆਹ ਵੀ ਇੱਕ ਮਹਿਲਾ ਕਾਂਸਟੇਬਲ ਨਾਲ ਹੋਇਆ ਹੈ। ਪੁਲਸ ਵੱਲੋਂ ਫੜੇ ਗਏ ਮੁਲਜ਼ਮ ਰਾਜਨ ਵਰਮਾ ਨੇ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ। 13 ਜੁਲਾਈ ਨੂੰ ਇਕ ਮਹਿਲਾ ਕਾਂਸਟੇਬਲ ਨੇ ਦੋਸ਼ੀ ਰਾਜਨ ਵਰਮਾ ਦੇ ਖਿਲਾਫ ਬਰੇਲੀ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਪੀੜਤ ਮਹਿਲਾ ਕਾਂਸਟੇਬਲ ਨੇ ਪੁਲਸ ਨੂੰ ਦੱਸਿਆ ਕਿ ਲਖਨਊ ਦੇ ਏਡੀਜੀ ਦਫ਼ਤਰ ਵਿੱਚ ਤਾਇਨਾਤ ਕਾਂਸਟੇਬਲ ਰਾਜਨ ਵਰਮਾ ਨੇ ਉਸ ਨਾਲ ਵਿਆਹ ਦੇ ਬਹਾਨੇ ਸਬੰਧ ਬਣਾਏ ਸਨ। ਮੇਰਾ ਤਨਖਾਹ ਖਾਤਾ ਬਦਲਿਆ। ਮੇਰੇ ਨਾਂ ‘ਤੇ 6.30 ਲੱਖ ਰੁਪਏ ਦਾ ਕਰਜ਼ਾ ਲਿਆ ਗਿਆ।
Punjab Bani 08 September,2024
ਅੰਤਰਰਾਜੀ ਨਸ਼ਾ ਤਸਕਰ ਨੂੰ 1 ਕਿਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਥਾਣਾ ਫਿਲੌਰ ਪੁਲਸ ਨੇ
ਅੰਤਰਰਾਜੀ ਨਸ਼ਾ ਤਸਕਰ ਨੂੰ 1 ਕਿਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਥਾਣਾ ਫਿਲੌਰ ਪੁਲਸ ਨੇ ਫਿਲੌਰ : ਪੰਜਾਬ ਦੇ ਸ਼ਹਿਰ ਫਿਲੌਰ ਦੇ ਥਾਣਾ ਫਿਲੌਰ ਦੀ ਟੀਮ ਨੇ 01 ਅੰਤਰ-ਰਾਜੀ ਨਸ਼ਾ ਤਸਕਰ ਨੂੰ 1 ਕਿਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਰਵਣ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਦੌਰਾਨ ਹਾਈਟੈਕ ਨਾਕਾ ਸਤਲੁਜ ਪੁਲ ਤੋਂ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ। ਉਸਨੇ ਆਪਣਾ ਨਾਮ ਸੁਰਿੰਦਰ ਮਹਾਤ ਪੁੱਤਰ ਮਥਰਾ ਮਹਾਤੋ ਵਾਸੀ ਬਿਹੀਆ ਥਾਣਾ ਦਰਪਾ ਜਿਲਾ ਚੰਪਾਰਨ ਬਿਹਾਰ ਦੱਸਿਆ। ਉਸ ਕੋਲੋ਼ ਫੜੇ ਲਿਫਾਫੇ ਦੀ ਚੈਕਿੰਗ ਕਰਨ ’ਤੇ 1 ਕਿੱਲੋ 200 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਮੁਲਜ਼ਮ ਕਾਫੀ ਸਮੇਂ ਤੋਂ ਬਿਹਾਰ ਤੋਂ ਅਫੀਮ ਲਿਆ ਕੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ, ਆਦਮਪੁਰ ਤੇ ਫਗਵਾੜਾ ਤੇ ਜ਼ਿਲ੍ਹਾ ਲੁਧਿਆਣਾ ਅਤੇ ਖੰਨਾ ਵਿਖੇ ਆਪਣੇ ਵੱਖ ਵੱਖ ਗਾਹਕਾਂ ਨੂੰ ਸਪਲਾਈ ਕਰਦਾ ਰਿਹਾ ਹੈ ਜੋ ਇਸਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 08 September,2024
ਭਾਜਪਾ ਵਿਧਾਇਕ ਦਾ ਭਰਾ ਨੇਪਾਲ ਸਰਹੱਦ `ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ; ਕੇਸ ਦਾਇਰ ਕੀਤਾ
ਭਾਜਪਾ ਵਿਧਾਇਕ ਦਾ ਭਰਾ ਨੇਪਾਲ ਸਰਹੱਦ `ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ; ਕੇਸ ਦਾਇਰ ਕੀਤਾ ਭਾਰਤ : ਭਾਜਪਾ ਵਿਧਾਇਕ ਦੇ ਭਰਾ ਨੂੰ ਭਾਰਤ-ਨੇਪਾਲ ਸਰਹੱਦ `ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਸਬੀ ਨੇ ਭਾਜਪਾ ਵਿਧਾਇਕ ਦੇ ਭਰਾ ਨੂੰ ਇੱਕ ਹੋਰ ਵਿਅਕਤੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹੁਣ ਦੋਵਾਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਲਮੋੜਾ ਦੇ ਰਾਣੀਖੇਤ ਵਿਧਾਨ ਸਭਾ ਤੋਂ ਵਿਧਾਇਕ ਪ੍ਰਮੋਦ ਨੈਣਵਾਲ ਦੇ ਭਰਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਪ੍ਰਮੋਦ ਨੈਣਵਾਲ ਦੇ ਭਰਾ ਸਤੀਸ਼ ਨੈਣਵਾਲ ਨੂੰ ਭਾਰਤ-ਨੇਪਾਲ ਸਰਹੱਦ `ਤੇ ਚੰਪਾਵਤ ਜ਼ਿਲ੍ਹੇ ਦੇ ਬਨਬਾਸਾ `ਚ ਐੱਸ.ਐੱਸ.ਬੀ. ਐੱਸਐੱਸਬੀ ਨੇ ਦੋਵਾਂ ਮੁਲਜ਼ਮਾਂ ਨੂੰ ਥਾਣਾ ਬਨਬਾਸਾ ਦੇ ਹਵਾਲੇ ਕਰ ਦਿੱਤਾ ਹੈ। ਐਸ. ਐਸ. ਬੀ. ਦੀ 57ਵੀਂ ਕੋਰ ਵੱਲੋਂ ਭਾਰਤ-ਨੇਪਾਲ ਸਰਹੱਦ `ਤੇ ਇੱਕ ਤਿੱਖੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਨੈਨੀਤਾਲ ਵਾਸੀ ਸਤੀਸ਼ ਨੈਣੇਵਾਲ (40 ਸਾਲ) ਪੁੱਤਰ ਚੰਦਰ ਦੱਤ ਨੈਣੇਵਾਲ ਅਤੇ ਉਸ ਦੇ ਡਰਾਈਵਰ ਅਲਮੋੜਾ ਵਾਸੀ ਦਿਨੇਸ਼ ਚੰਦਰ (47 ਸਾਲ) ਪੁੱਤਰ ਸ਼ੇਰ ਸਿੰਘ ਨੂੰ 7.65 ਐਮ.ਐਮ. ਦੇ 40 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਕੋਲੋਂ ਹੋਰ ਗੈਰ-ਕਾਨੂੰਨੀ ਸਾਮਾਨ ਵੀ ਬਰਾਮਦ ਹੋਇਆ ਹੈ, ਜਿਸ ਕਾਰਨ ਭਾਜਪਾ ਵਿਧਾਇਕ ਦੇ ਭਰਾ ਦੀ ਇਸ ਗ੍ਰਿਫਤਾਰੀ ਨਾਲ ਭਾਜਪਾ ਮੁਸੀਬਤ `ਚ ਹੈ। ਵਿਰੋਧੀ ਪਾਰਟੀ ਕਾਂਗਰਸ ਵਿਧਾਇਕ ਦੇ ਭਰਾ ਨੂੰ 40 ਜ਼ਿੰਦਾ ਕਾਰਤੂਸ ਸਮੇਤ ਫੜੇ ਜਾਣ ਤੋਂ ਲੈ ਕੇ ਧੀਆਂ ਨਾਲ ਹੋ ਰਹੇ ਅਪਰਾਧਾਂ ਤੱਕ ਦੇ ਮੁੱਦਿਆਂ `ਤੇ ਸਰਕਾਰ ਨੂੰ ਘੇਰ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਇਸ ਮੁਸੀਬਤ `ਚੋਂ ਨਿਕਲਣ ਲਈ ਕੀ ਚਾਲ ਖੇਡਦੀ ਹੈ।
Punjab Bani 07 September,2024
ਹਥਿਆਰਬੰਦ ਨੌਜਵਾਨਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ ਕਰਕੇ ਦੋ ਨੂੰ ਗੰਭੀਰ ਜ਼ਖ਼ਮੀ ਵੀ ਕੀਤਾ
ਹਥਿਆਰਬੰਦ ਨੌਜਵਾਨਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ ਕਰਕੇ ਦੋ ਨੂੰ ਗੰਭੀਰ ਜ਼ਖ਼ਮੀ ਵੀ ਕੀਤਾ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਪਿੰਡ ਸੁਨੇਤ ਵਿਖੇ ਇਕ ਪਰਿਵਾਰ ’ਤੇ ਹਥਿਆਰਬੰਦ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ, ਜਦੋਂਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦਾ ਨਾਂ ਗੁਰਵਿੰਦਰ ਸਿੰਘ ਹੈ, ਜਦਕਿ ਜ਼ਖ਼ਮੀਆਂ ’ਚ ਕਾਲਾ ਸਿੰਘ ਅਤੇ ਵੀਰਪਾਲ ਸਿੰਘ ਸ਼ਾਮਲ ਹਨ। ਇਸ ਮਾਮਲੇ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਕਾਲਾ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਅਤੇ ਜੱਗਾ ਖਿਲਾਫ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਸ਼ਿਕਾਇਤ ’ਚ ਕਾਲਾ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਕੁਲਦੀਪ ਸਿੰਘ ਘਰ ਤੋਂ ਕੁਝ ਦੂਰੀ ’ਤੇ ਆਪਣੇ ਇਕ ਦੋਸਤ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਹਥਿਆਰਬੰਦ ਮੁਲਜ਼ਮ ਆ ਗਏ, ਜਿਨ੍ਹਾਂ ਨੇ ਰੰਜਿਸ਼ਨ ਉਸ ਦੇ ਲੜਕੇ ’ਤੇ ਹਮਲਾ ਕਰ ਦਿੱਤਾ। ਉਸ ਨੇ ਮੌਕੇ ’ਤੇ ਪਹੁੰਚ ਕੇ ਲੜਾਈ ਖਤਮ ਕਰਵਾਈ ਅਤੇ ਆਪਣੇ ਬੇਟੇ ਨਾਲ ਘਰ ਪੁੱਜਾ ਪਰ ਮੁਲਜ਼ਮ ਵੀ ਉਨ੍ਹਾਂ ਦਾ ਪਿੱਛਾ ਕਰ ਕੇ ਉਥੇ ਪਹੁੰਚ ਗਏ। ਮੁਲਜ਼ਮਾਂ ਨੇ ਘਰ ’ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ’ਤੇ ਅਤੇ ਉਸ ਦੇ ਪੁੱਤਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਬੇਟੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਲੜਕੇ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ।
Punjab Bani 07 September,2024
ਪੁਲਸ ਨੇ ਕੀਤਾ ਵਿਦੇਸ਼ ਭੇਜਣ ਦੇ ਨਾਂ `ਤੇ ਧੋਖਾਦੇਹੀ ਦਾ ਨੈੱਟਵਰਕ ਚਲਾ ਰਹੇ ਭਰਾ-ਭੈਣ ਟਰੈਵਲ ਏਜੰਟ ਨੂੰ ਗ੍ਰਿਫਤਾਰ
ਪੁਲਸ ਨੇ ਕੀਤਾ ਵਿਦੇਸ਼ ਭੇਜਣ ਦੇ ਨਾਂ `ਤੇ ਧੋਖਾਦੇਹੀ ਦਾ ਨੈੱਟਵਰਕ ਚਲਾ ਰਹੇ ਭਰਾ-ਭੈਣ ਟਰੈਵਲ ਏਜੰਟ ਨੂੰ ਗ੍ਰਿਫਤਾਰ ਲੁਧਿਆਣਾ : ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ `ਤੇ ਧੋਖਾਦੇਹੀ ਦਾ ਨੈੱਟਵਰਕ ਚਲਾ ਰਹੇ ਇਕ ਭਰਾ-ਭੈਣ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਿਤ ਮਲਹੋਤਰਾ ਅਤੇ ਉਸ ਦੀ ਭੈਣ ਵੀਨੂ ਮਲਹੋਤਰਾ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਬੈੱਡ ਤੋਂ 1.07 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਭਰਾ-ਭੈਣ ਵਿਚਕਾਰ ਠੱਗੀ ਮਾਰਨ ਦਾ ਤਰੀਕਾ ਵੱਖਰਾ ਸੀ। ਇਨ੍ਹਾਂ ਦੋਵਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਲਈ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਨਾਂ `ਤੇ ਲੁਧਿਆਣਾ `ਚ ਦਫ਼ਤਰ ਵੀ ਖੋਲ੍ਹਿਆ ਹੋਇਆ ਹੈ। ਇਹ ਦੋਵੇਂ ਲੋਕਾਂ ਨੂੰ ਕਹਿੰਦੇ ਸਨ ਕਿ ਵੀਜ਼ਾ ਲੱਗਣ ਤੋਂ ਬਾਅਦ ਉਹ ਪੈਸੇ ਲੈ ਲੈਣਗੇ। ਪਹਿਲਾਂ ਕਾਗਜ਼ ਪੂਰੇ ਕਰਵਾਉਣ ਦੇ ਨਾਂ ’ਤੇ ਦੋ ਲੱਖ ਰੁਪਏ ਲੈਂਦੇ ਸਨ। ਇਸ ਤੋਂ ਬਾਅਦ ਕਾਗਜ਼ਾਂ `ਚ ਕਮੀ ਅਤੇ ਫਾਈਲ ਰੱਦ ਹੋਣ ਦੀ ਗੱਲ ਆਖ ਦਿੰਦੇ ਸਨ।
Punjab Bani 07 September,2024
ਲੁੱਟ ਖਸੁੱਟ ਦੀਆਂ ਤਿੰਨ ਵਾਰਦਾਤਾਂ ਵਿਚ ਔਰਤਾਂ ਹੀ ਬਣੀਆਂ ਲੁੱਟ ਦਾ ਸਿ਼ਕਾਰ
ਲੁੱਟ ਖਸੁੱਟ ਦੀਆਂ ਤਿੰਨ ਵਾਰਦਾਤਾਂ ਵਿਚ ਔਰਤਾਂ ਹੀ ਬਣੀਆਂ ਲੁੱਟ ਦਾ ਸਿ਼ਕਾਰ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸ਼ਹਿਰ ’ਚ 24 ਘੰਟਿਆਂ ’ਚ ਲੁੱਟ ਦੀਆਂ ਤਿੰਨ ਘਟਨਾਵਾਂ ਵਾਪਰਨ ਦੇ ਚਲਦਿਆਂ ਬਾਈਕ ਅਤੇ ਸਕੂਟਰ ਸਵਾਰ ਸਨੈਚਰਾਂ ਨੇ ਤਿੰਨੋਂ ਵਾਰਦਾਤਾਂ ਵਿਚ ਔਰਤਾਂ ਨੂੰ ਹੀ ਆਪਣਾ ਨਿਸ਼ਾਨਾ ਬਣਾਇਆ। ਮਨੀਮਾਜਰਾ ਥਾਣੇ ਨੂੰ ਦਿੱਤੀ ਸ਼ਿਕਾਇਤ `ਚ ਪਿੰਡ ਦੜੀਆ ਦੀ ਰਹਿਣ ਵਾਲੀ ਕਿਰਨ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਮਨੀਮਾਜਰਾ ਗਈ ਹੋਈ ਸੀ। ਇਸ ਦੌਰਾਨ ਲਾਲ ਰੰਗ ਦੀ ਕਮੀਜ਼ ਪਾਈ ਇਕ ਵਿਅਕਤੀ ਆਇਆ ਅਤੇ ਉਸ ਦੇ ਹੱਥੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ।ਘਟਨਾ ਦੀ ਜਾਣਕਾਰੀ ਰਾਹਗੀਰਾਂ ਦੇ ਫੋਨ ਤੋਂ 112 ਨੰਬਰ ’ਤੇ ਦਿੱਤੀ ਗਈ। ਥਾਣਾ ਮਨੀਮਾਜਰਾ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਅਮਨ ਕਾਲੋਨੀ ਧਨਾਸ ਦੀ ਰਹਿਣ ਵਾਲੀ ਸੁਨੀਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਡੰਪਿੰਗ ਗਰਾਊਂਡ ਨੇੜਿਓਂ ਲੰਘ ਰਹੀ ਸੀ। ਬਾਈਕ ਸਵਾਰ ਤਿੰਨ ਬਦਮਾਸ਼ ਮੋਬਾਇਲ ਫੋਨ ਖੋਹ ਕੇ ਫ਼ਰਾਰ ਹੋ ਗਏ। ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ ਸਾਰੰਗਪੁਰ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-37 ਦੀ ਰਹਿਣ ਵਾਲੀ ਕਮਲਜੀਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ਗਈ ਹੋਈ ਸੀ। ਸਕੂਟਰ ਸਵਾਰ ਦੋ ਬਦਮਾਸ਼ ਘਰ ਨੇੜੇ ਆਏ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਪੀੜਤ ਔਰਤ ਅਨੁਸਾਰ ਪਰਸ ਵਿਚ ਨਕਦੀ ਦੇ ਨਾਲ-ਨਾਲ ਕੁੱਝ ਦਸਤਾਵੇਜ਼ ਵੀ ਸਨ। ਪੁਲਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 07 September,2024
ਨੋਇਡਾ ਪੁਲਿਸ ਨੇ ਮੁਕਾਬਲੇ ਦੌਰਾਨ ਕੀਤਾ ਦੋ ਅਪਰਾਧੀਆਂ ਨੂੰ ਗ੍ਰਿਫਤਾਰ
ਨੋਇਡਾ ਪੁਲਿਸ ਨੇ ਮੁਕਾਬਲੇ ਦੌਰਾਨ ਕੀਤਾ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਨੋਇਡਾ :ਨੋਇਡਾ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਮੁਕਾਬਲੇ ਦੌਰਾਨ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਫੜੇ ਗਏ ਬਦਮਾਸ਼ਾਂ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ ਹਨ, ਜਿਨ੍ਹਾਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਦੋਸ਼ੀਆਂ ਕੋਲੋਂ ਕਈ ਵਾਹਨਾਂ ਦੇ ਪੁਰਜ਼ੇ ਬਰਾਮਦ ਕੀਤੇ ਗਏ ਹਨ। ਇਹ ਸਾਰੇ ਦਿੱਲੀ ਦੇ ਵਸਨੀਕ ਹਨ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਕੇਸ ਦਰਜ ਹਨ। ਪੁਲਿਸ ਨੇ ਦੱਸਿਆ ਕਿ 7 ਸਤੰਬਰ ਨੂੰ ਪੁਲਿਸ ਟੀਮ ਵੱਲੋਂ ਪੁਸਤਾ ਰੋਡ, ਜੇ.ਪੀ. ਕੱਟ ਉਤੇ ਸੂਚਨਾ ਦੇ ਆਧਾਰ ‘ਤੇ ਚੈਕਿੰਗ ਕੀਤੀ ਜਾ ਰਹੀ ਸੀ।ਉਦੋਂ ਸੈਕਟਰ-135 ਵੱਲੋਂ ਇੱਕ ਸ਼ੱਕੀ ਵੈਨ ਆਉਂਦੀ ਦਿਖਾਈ ਦਿੱਤੀ। ਇਸ ਦੌਰਾਨ ਪੁਲਿਸ ਟੀਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ’ਤੇ ਵੈਨ ਚਾਲਕ ਨੇ ਗੱਡੀ ਨੂੰ ਸੈਕਟਰ-126 ਵੱਲ ਮੋੜ ਲਿਆ ਅਤੇ ਤੇਜ਼ ਰਫ਼ਤਾਰ ਨਾਲ ਭਜਾਉਣ ਲੱਗਾ। ਇਸ ਦੌਰਾਨ ਵੈਨ ਬੇਕਾਬੂ ਹੋ ਕੇ ਡਿਵਾਈਡਰ ‘ਤੇ ਚੜ੍ਹ ਗਈ। ਇਸ ਤੋਂ ਬਾਅਦ ਦੋ ਬਦਮਾਸ਼ ਕਾਰ ਤੋਂ ਹੇਠਾਂ ਉਤਰ ਗਏ ਅਤੇ ਪੁਲਿਸ ਟੀਮ ਉਤੇ ਫਾਇਰਿੰਗ ਕਰਦੇ ਹੋਏ ਭੱਜਣ ਲੱਗੇ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਟਿੰਕੂ ਸ਼ਰਮਾ (35) ਅਤੇ ਅਜੀਤ (32) ਜ਼ਖ਼ਮੀ ਹੋ ਗਏ। ਇਸ ਦੌਰਾਨ ਉਸ ਦੇ ਦੋ ਸਾਥੀ ਰਾਜੂ ਕਸ਼ਯਪ ਅਤੇ ਸਲਮਾਨ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਜ਼ਖਮੀ ਬਦਮਾਸ਼ਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਹੈ।
Punjab Bani 07 September,2024
ਪਿੰਡ ਦੇ ਦੋ ਧਿਰਾਂ ਨੇ ਲਗਾਏ ਇਕ ਦੂਸਰੇ ਤੇ ਕੁੱਟਮਾਰ ਦੇ ਦੋਸ਼
ਪਿੰਡ ਦੇ ਦੋ ਧਿਰਾਂ ਨੇ ਲਗਾਏ ਇਕ ਦੂਸਰੇ ਤੇ ਕੁੱਟਮਾਰ ਦੇ ਦੋਸ਼ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦੁਾਸਪੁਰ ਦੇ ਪਿੰਡ ਪਸਨਾਵਾਲ ਦੇ 50 ਸਾਲ ਉਮਰ ਦੇ ਬਜ਼ੁਰਗ ਸਰੂਪ ਸਿੰਘ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਤੇ ਮਾਰਕੁਟਾਈ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਦੂਜੀ ਧੀਰ ਦੇ ਨਰਿੰਦਰ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਜ਼ੁਰਗ ਨੇ ਸ਼ਰਾਬੀ ਹਾਲਤ ਵਿੱਚ ਉਸ ਦੇ ਘਰ ਆ ਕੇ ਉਸ ਤੇ ਹਮਲਾ ਕਰ ਦਿੱਤਾ ਅਤੇ ਨਸ਼ੇ ਦੀ ਹਾਲਤ ਵਿੱਚ ਡਿੱਗ ਕੇ ਆਪ ਜਖਮੀ ਹੋਇਆ ਹੈ । ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜੇਰੇ ਇਲਾਜ ਸਰੂਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਹ ਆਪਣੀ ਬੰਬੀ ਤੋਂ ਆ ਰਿਹਾ ਸੀ ਕਿ ਪਿੰਡ ਦੇ ਹੀ ਨਰਿੰਦਰ ਸਿੰਘ ਅਤੇ ਉਸਦੇ ਭਰਾ ਨੇ ਆਪਣੇ ਗੇਟ ਦੇ ਅੱਗੇ ਉਸ ਨੂੰ ਘੇਰ ਲਿਆ ਤੇ ਸਰੀਏ ਨਾਲ ਉਸ ਦੇ ਸਿਰ ਤੇ ਸੱਟ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਧਾਰੀਵਾਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਡਾਕਟਰ ਵੱਲੋਂ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪਰ ਪੁਲਿਸ ਨੇ ਹਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਦੂਜੀ ਧਿਰ ਦੇ ਨਰਿੰਦਰ ਸਿੰਘ ਨੇ ਦੱਸਿਆ ਕਿ ਸਰੂਪ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਹਨਾਂ ਦੇ ਘਰ ਵੜ ਕੇ ਉਸ ਨਾਲ ਮਾਰਕਟਾਈ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਸ ਦੀ ਅੱਖ ਤੇ ਸੱਟ ਲੱਗ ਗਈ ਹੈ। ਉਸਨੇ ਦੋਸ਼ ਲਗਾਇਆ ਕਿ ਸਰੂਪ ਸਿੰਘ ਨੇ ਉਹਨਾਂ ਦੇ ਘਰ ਦੀਆਂ ਕੰਧਾਂ ਵੀ ਤੋੜੀਆ ਹਨ।ਬਾਅਦ ਵਿੱਚ ਸ਼ਰਾਬੀ ਹਾਲਤ ਵਿੱਚ ਆਹ ਉਡੀਕ ਕੇ ਜਖਮੀ ਹੋ ਗਿਆ ਹੈ ਉਹਨਾਂ ਨੇ ਉਸ ਤੇ ਹਮਲਾ ਨਹੀਂ ਕੀਤਾ। ਉਸਨੇ ਦੱਸਿਆ ਕਿ ਉਸਨੇ ਵੀ ਥਾਨਾ ਧਾਰੀਵਾਲ ਵਿਖੇ ਇਸ ਦੀ ਸ਼ਿਕਾਇਤ ਕੀਤੀ ਹੈ। ਥਾਣਾ ਧਾਰੀਵਾਲ ਦੀ ਐਸ ਐਚ ਓ ਬਲਜੀਤ ਕੌਰ ਅਨੁਸਾਰ ਦੋਹਾਂ ਧਿਰਾਂ ਨੇ ਇੱਕ ਦੂਜੇ ਦੇ ਖਿਲਾਫ ਹਮਲੇ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਿੱਤੀ ਹੈ, ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab Bani 07 September,2024
ਏਜੀਟੀ ਅਤੇ ਔਰੰਗਾਬਾਦ ਪੁਲਸ ਨੇ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਏਜੀਟੀ ਅਤੇ ਔਰੰਗਾਬਾਦ ਪੁਲਸ ਨੇ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਫਿਰੋਜ਼ਪੁਰ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਔਰੰਗਾਬਾਦ ਪੁਲਿਸ ਦੀ ਸਾਂਝੀ ਕਾਰਵਾਈ ਸਦਕਾ ਫਿਰੋਜ਼ਪੁਰ ਵਿੱਚ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਨ੍ਹਾਂ ਨੂੰ ਔਰੰਗਾਬਾਦ ਤੋਂ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਇਹ 7 ਮੁਲਜ਼ਮ ਔਰੰਗਾਬਾਦ ਵਿੱਚ ਲੁਕੇ ਹੋਏ ਹਨ। ਇਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਇੱਕ ਟੀਮ ਅੱਜ ਇਹਨਾਂ ਮੁਲਜ਼ਮਾਂ ਨੂੰ ਲੈਣ ਲਈ ਔਰੰਗਾਬਾਦ ਜਾਵੇਗੀ।ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਇਨ੍ਹਾਂ ਦਾ ਪਤਾ ਲਗਾ ਰਹੀ ਸੀ ਅਤੇ ਔਰੰਗਾਬਾਦ ਟੀਮ ਦੇ ਸੰਪਰਕ ਵਿੱਚ ਸੀ। ਇਸ ਦੌਰਾਨ ਪੁਲਿਸ ਨੂੰ ਵੱਡੀ ਸੂਚਨਾ ਮਿਲੀ ਕਿ ਇਹ ਸਾਰੇ ਇੱਕ ਪਿੰਡ ਤੋਂ ਐਮ.ਐਚ. ਨੰਬਰ ਵਾਲੀ ਇਨੋਵਾ ਕਾਰ ਵਿੱਚ ਜਾ ਰਹੇ ਸਨ। ਔਰੰਗਾਬਾਦ ਕ੍ਰਾਈਮ ਬ੍ਰਾਂਚ ਅਤੇ ਕਿਊਆਰਟੀ ਦੀ ਟੀਮ ਨੇ ਇਨ੍ਹਾਂ ਲੋਕਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਤੇ ਗ੍ਰਿਫ਼ਤਾਰ ਕਰ ਲਿਆ।ਦੱਸਣਯੋਗ ਹੈ ਕਿ ਮੰਗਲਵਾਰ ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਅਤੇ ਇੱਕ ਲੜਕੀ ਦਾ ਕਤਲ ਕਰ ਦਿੱਤੀ ਸੀ। ਘਟਨਾ ਦੇ ਸਮੇਂ ਕਾਰ `ਤੇ ਕਰੀਬ 23 ਗੋਲੀਆਂ ਦੇ ਨਿਸ਼ਾਨ ਸਨ। ਮੁਲਜ਼ਮਾਂ ਨੇ ਕਰੀਬ 100 ਗੋਲੀਆਂ ਚਲਾਈਆਂ, ਤਿੰਨਾਂ ਮ੍ਰਿਤਕਾਂ ਦੇ ਸਿਰ `ਤੇ ਗੋਲੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ `ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਤੋਂ ਚਲਾਈਆਂ ਗਈਆਂ ਸਨ।
Punjab Bani 07 September,2024
15 ਸਾਲਾ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਫਰਾਰ ਹੋਣ ਤੇ ਕੇਸ ਦਰਜ
15 ਸਾਲਾ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਫਰਾਰ ਹੋਣ ਤੇ ਕੇਸ ਦਰਜ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਵਿਖੇ 15 ਸਾਲ ਦੀ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੁੜੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਮਲਕੀਤ ਸਿੰਘ ਪੁੱਤਰ ਸੁੱਖਾ ਸਿੰਘ ਨਾਂ ਦੇ ਮੁੰਡੇ ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸਦੀ ਧੀ ਮਨਪ੍ਰੀਤ ਕੌਰ (ਕਾਲਪਨਿਕ ਨਾਮ) ਉਮਰ ਕਰੀਬ 15 ਸਾਲ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੀ ਹੈ । ਉਸ ਨੂੰ ਉਸਦੀ ਮਾਸੀ ਦਾ ਮੁੰਡਾ ਮਲਕੀਤ ਸਿੰਘ ਵਾਸੀ ਪਿੰਡ ਸੋਢੀ ਵਾਲਾ ਗੁੰਮਰਾਹ ਕਰ ਕੇ ਆਪਣੇ ਨਾਲ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਮੁੰਡੇ ਨੂੰ ਗ੍ਰਿਫ਼ਤਾਰ ਕਰਨ ਲਈ ਅਤੇ ਕੁੜੀ ਨੂੰ ਬਰਾਮਦ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 07 September,2024
ਨੌਜਵਾਨਾਂ ਰੰਜਸ਼ ਦੇ ਚੱਲਦਿਆਂ ਕੀਤਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਨੌਜਵਾਨਾਂ ਰੰਜਸ਼ ਦੇ ਚੱਲਦਿਆਂ ਕੀਤਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਅਬਲੋਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਬਾਜ਼ਾਰ ਵਿੱਚੋਂ ਲੰਘ ਰਿਹਾ ਸੀ। ਨੌਜਵਾਨ ਦੇ ਦਿਲ `ਤੇ ਚਾਕੂ ਦਾ ਹਮਲਾ ਹੋਣ ਕਾਰਨ ਮੌਕੇ `ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਕਰਨ ਵਜੋਂ ਹੋਈ ਹੈ। ਉਹ ਬਾਬੂ ਸਿੰਘ ਕਲੋਨੀ ਦਾ ਰਹਿਣ ਵਾਲਾ ਸੀ । ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਬਖਸ਼ੀਵਾਲਾ ਥਾਣੇ ਦੇ ਕਰਮਚਾਰੀ ਮੌਕੇ `ਤੇ ਪਹੁੰਚ ਗਏ ਪਰ ਉਦੋਂ ਤੱਕ ਮੁਲਜ਼ਮ ਉਥੋਂ ਫਰਾਰ ਹੋ ਚੁੱਕੇ ਸਨ। ਕਰਨ ਨੇ ਹਾਲ ਹੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਇਨ੍ਹੀਂ ਦਿਨੀਂ ਨੌਕਰੀ ਦੀ ਤਲਾਸ਼ ਵਿੱਚ ਸੀ। ਕਰਨ ਦੀ ਕੁਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਕਰਨ `ਤੇ ਹਮਲਾ ਹੋਇਆ ਸੀ। ਹਮਲਾਵਰਾਂ `ਚੋਂ ਇਕ ਨੇ ਕਰਨ `ਤੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਕਰਨ ਦੀ ਛਾਤੀ `ਚ ਸੱਟ ਲੱਗੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦੀ ਭਾਲ ਦੇ ਵਿੱਚ ਜੁਟੀ ਹੋਈ ਹੈ।
Punjab Bani 07 September,2024
ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੈਨੇਡਾ : ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਪੁਲਸ ਨੇ ਇਸ ਮਾਮਲੇ `ਚ 40 ਸਾਲਾ ਐਡਗਰ ਵਿਸਕਰ `ਤੇ ਹੱਤਿਆ ਦਾ ਇਲਜ਼ਾਮ ਲਗਾਇਆ ਹੈ, ਜੋ ਘਟਨਾ ਤੋਂ ਬਾਅਦ ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ। ਮ੍ਰਿਤਕ ਜਸ਼ਨਦੀਪ ਸਿੰਘ ਮਾਨ ਕਰੀਬ ਅੱਠ ਮਹੀਨੇ ਪਹਿਲਾਂ ਕੈਨੇਡਾ ਪਹੁੰਚਿਆ ਸੀ।ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਨੂੰ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਲਈ ਕਿਹਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਪਿੰਡ ਬਡਲਾ, ਜ਼ਿਲ੍ਹਾ ਮਲੇਰਕੋਟਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਕਾਤਲ ਨੇ ਕਤਲ ਕਰਨ ਲਈ ਬਾਕਸ ਕਟਰ ਦੀ ਵਰਤੋਂ ਕੀਤੀ ਸੀ।
Punjab Bani 07 September,2024
ਵਿਜੀਲੈਂਸ ਬਿਊਰੋ ਨੇ ਕੀਤਾ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਕੀਤਾ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਉਕਤ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਉਕਤ ਤਹਿਸੀਲਦਾਰ ਨੇ ਰਿਸ਼ਵਤ ਵਜੋਂ ਹਾਸਲ ਕੀਤੀ ਰਕਮ ਆਪਣੇ ਡਰਾਈਵਰ ਨੂੰ ਫੜਾ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਡਰਾਇਵਰ ਨੂੰ ਵੀ ਰਿਸ਼ਵਤ ਦੀ ਰਕਮ ਸੰਭਾਲਣ ਲਈ ਉਕਤ ਦੇ ਸਾਥੀ ਵਜੋਂ ਦੋਸ਼ੀ ਮੰਨਦਿਆਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।
Punjab Bani 06 September,2024
ਹਮਲਾਵਰਾਂ ਕੀਤਾ ਘਰ ਦੇ ਬਾਹਰ ਆੜ੍ਹਤੀਏ `ਤੇ ਗੋਲੀਆਂ ਚਲਾ ਕੇ ਫੱਟੜ
ਹਮਲਾਵਰਾਂ ਕੀਤਾ ਘਰ ਦੇ ਬਾਹਰ ਆੜ੍ਹਤੀਏ `ਤੇ ਗੋਲੀਆਂ ਚਲਾ ਕੇ ਫੱਟੜ ਫਿਰੋਜ਼ਪੁਰ : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੇ ਪਿੰਡ ਬਾਰੇਕੇ ਵਿਖੇ ਘਰ ਦੇ ਬਾਹਰ ਆੜ੍ਹਤੀਏ `ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ।ਪਤਾ ਲੱਗਾ ਹੈ ਕਿ ਆੜ੍ਹਤ ਦਾ ਕੰਮ ਕਰਨ ਵਾਲਾ ਗੁਰਮੀਤ ਸਿੰਘ ਧਨੋਆ ਉਰਫ ਕਾਲਾ ਜਦੋਂ ਕਿਸੇ ਕੰਮ ਲਈ ਸ਼ਹਿਰ ਗਿਆ ਸੀ ਤਾਂ ਇਸ ਦੌਰਾਨ ਜਦੋਂ ਉਹ ਵਾਪਸ ਆ ਕੇ ਮੋਟਰਸਾਈਕਲ ਆਪਣੇ ਘਰ ਦੇ ਅੱਗੇ ਲਗਾ ਰਿਹਾ ਸੀ ਤਾਂ ਉਸੇ ਵੇਲੇ ਉਸਦੇ ਪਿਛੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਏ ਇਸ ਹਮਲੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ ਜਦਕਿ ਹਮਲਾਵਰ ਉਥੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋਏ ਅਤੇ ਗੁਰਮੀਤ ਸਿੰਘ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਦੇ ਵੱਡੇ ਅਧਿਕਾਰੀ ਘਟਨਾ ਵਾਲੀ ਥਾਂ `ਤੇ ਜਾਂਚ ਕਰਨ ਲਈ ਪਹੁੰਚ ਗਏ ।
Punjab Bani 06 September,2024
ਤਿੰਨ ਨਕਾਬਪੋਸਾਂ਼ ਪਿਸਤੌਲ ਦੇ ਜ਼ੋਰ `ਤੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ
ਤਿੰਨ ਨਕਾਬਪੋਸਾਂ਼ ਪਿਸਤੌਲ ਦੇ ਜ਼ੋਰ `ਤੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ ਲੁਧਿਆਣਾ : ਮੋਟਰਸਾਈਕਲ `ਤੇ ਸਵਾਰ ਹੋ ਕੇ ਆਏ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਪਿਸਤੌਲ ਦੇ ਜ਼ੋਰ `ਤੇ ਪ੍ਰਾਪਰਟੀ ਡੀਲਰ ਕੋਲੋਂ ਨਕਦੀ ਲੁੱਟ ਲਈ ਬਦਮਾਸ਼ ਸਵੇਰੇ 11 ਵਜੇ ਦੇ ਕਰੀਬ ਦਫਤਰ ਦੇ ਅੰਦਰ ਦਾਖਲ ਹੋਏ ਤੇ ਕੁਝ ਹੀ ਮਿੰਟਾਂ `ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਫੂ-ਚੱਕਰ ਹੋ ਗਏ। ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਨਗਰ ਦੇ ਵਾਸੀ ਪਰਮਜੀਤ ਮਹਿਤਾ ਨੇ ਦੱਸਿਆ ਕਿ ਉਹ ਗਿੱਲ ਕਲੋਨੀ ਦੇ ਸਟਾਰ ਰੋਡ `ਤੇ ਪ੍ਰਾਪਰਟੀ ਡੀਲਰ ਦਾ ਦਫ਼ਤਰ ਚਲਾਉਂਦੇ ਹਨ ਬੀਤੀ ਸਵੇਰ 11 ਵਜੇ ਦੇ ਕਰੀਬ ਉਹ ਆਪਣੇ ਦਫਤਰ `ਚ ਮੌਜੂਦ ਸਨ ਇਸੇ ਦੌਰਾਨ ਮੋਟਰਸਾਈਕਲ `ਤੇ ਆਏ ਤਿੰਨ ਬਦਮਾਸ਼ ਉਨ੍ਹਾਂ ਦੇ ਦਫਤਰ ਦੇ ਬਾਹਰ ਆਏ ਹਲਕੀ ਬਰਸਾਤ ਹੋਣ ਕਾਰਨ ਸੜਕ `ਤੇ ਕੋਈ ਵੀ ਸ਼ਖ਼ਸ ਮੌਜੂਦ ਨਹੀਂ ਸੀ ਹਥਿਆਰਾਂ ਨਾਲ ਲੈਸ ਹੋਏ ਦੋ ਨਕਾਬਪੋਸ਼ ਦਫਤਰ ਦੇ ਅੰਦਰ ਦਾਖਲ ਹੋਏ ਤੇ ਪਿਸਤੌਲ ਦੇ ਜ਼ੋਰ `ਤੇ ਪਰਮਜੀਤ ਮਹਿਤਾ ਕੋਲੋਂ 27 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਮਹਿਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲ ਪਿਸਤੌਲ, ਲੋਹੇ ਦਾ ਖੰਡਾ ਤੇ ਕਿਰਪਾਨ ਸੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਦਫਤਰ ਦੇ ਬਾਹਰ ਖੜ੍ਹੇ ਆਪਣੇ ਸਾਥੀ ਨਾਲ ਮੋਟਰਸਾਈਕਲ `ਤੇ ਸਵਾਰ ਹੋ ਕੇ ਫਰਾਰ ਹੋ ਗਏ। ਦਫਤਰ ਦੇ ਅੰਦਰ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ `ਚ ਵਾਰਦਾਤ ਦੀਆਂ ਸਾਰੀਆਂ ਤਸਵੀਰਾਂ ਕੈਦ ਹੋ ਗਈਆਂ ਉਧਰੋਂ ਇਸ ਮਾਮਲੇ `ਚ ਥਾਣਾ ਡਾਬਾ ਦੇ ਏਐਸਆਈ ਸੋਹਨ ਦਾਸ ਦਾ ਕਹਿਣਾ ਹੈ ਕਿ ਪੁਲਿਸ ਨੇ ਪਰਮਜੀਤ ਮਹਿਤਾ ਦੀ ਸ਼ਿਕਾਇਤ `ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਸ਼ਨਾਖਤ ਕਰਨ ਲਈ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ।
Punjab Bani 06 September,2024
ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ
ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ ਖੰਨਾ : ਪੰਜਾਬ ਦੇ ਸ਼ਹਿਰ ਖੰਨਾ ਦੇ ਮਲੌਦ ਇਲਾਕੇ ਵਿੱਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ, ਜਿਸ `ਤੇ ਪਿੰਡ `ਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਤਪਾਲ ਕੌਰ ਵਾਸੀ ਸਿਆੜ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ `ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ `ਚ ਰਖਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਬਲੂ 1995 ਤੋਂ ਪਿੰਡ `ਚ ਰਹਿ ਰਿਹਾ ਹੈ। ਉਹ ਮਕਾਨ ਮਾਲਕ ਲਈ ਕੰਮ ਕਰਦਾ ਹੈ। ਸਤਪਾਲ ਕੌਰ ਮਨਰੇਗਾ ਵਿੱਚ ਕੰਮ ਕਰਦੀ ਸੀ। ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ। ਜਿਸ ਕਾਰਨ ਬਬਲੂ ਕਦੇ-ਕਦਾਈਂ ਉਨ੍ਹਾਂ ਦੇ ਘਰ ਆ ਜਾਂਦਾ ਸੀ। ਦੋਵਾਂ ਵਿਚਾਲੇ ਪ੍ਰੇਮ ਸਬੰਧਾਂ ਦੀ ਵੀ ਚਰਚਾ ਹੈ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਪਰਿਵਾਰ ਨਾਲ ਰੋਟੀ ਖਾਂਧੀ ਤੇ ਉਸ ਤੋਂ ਬਾਅਦ ਬਬਲੂ ਨੇ ਗੱਲ ਕਰਨ ਦੇ ਬਹਾਨੇ ਸਤਪਾਲ ਨੂੰ ਘਰੋਂ ਬਾਹਰ ਬੁਲਾ ਲਿਆ। ਪਿੰਡ ਦੀ ਸੁੰਨਸਾਨ ਥਾਂ ’ਤੇ ਸਤਪਾਲ ਕੌਰ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਸਤਪਾਲ ਦੇ ਪਤੀ ਰਾਜੂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੀੜਤ ਪਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
Punjab Bani 06 September,2024
ਮੁਕਤਸਰ ਸਾਹਿਬ ਦੇ ਪਿੰਡ ਮਰਾੜ ਕਲਾਂ ਚ ਹਮਲੇ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜ਼ਖ਼ਮੀ
ਮੁਕਤਸਰ ਸਾਹਿਬ ਦੇ ਪਿੰਡ ਮਰਾੜ ਕਲਾਂ ਚ ਹਮਲੇ ਵਿਚ ਇਕ ਦੀ ਮੌਤ ਦੂਸਰਾ ਗੰਭੀਰ ਜ਼ਖ਼ਮੀ ਮੁਕਤਸਰ ਸਾਹਿਬ : ਪੰਜਾਬ ਦੇ ਜਿ਼ਲਾ ਮੁਕਤਸਰ ਸਾਹਿਬ `ਚ ਦੇ ਪਿੰਡ ਮਰਾੜ ਕਲਾਂ ਵਿਚ ਵਾਪਰੀ ਘਟਨਾ `ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਉਸ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਪਿਓ-ਪੁੱਤ ਦਵਾਈ ਲੈਣ ਜਾ ਰਹੇ ਸਨ ਕਿ ਰਸਤੇ `ਚ ਅਣਪਛਾਤਿਆਂ ਨੇ ਲੁੱਟ ਦੀ ਨੀਅਤ ਨਾਲ ਘੇਰ ਕੇ ਹਮਲਾ ਕਰ ਦਿੱਤਾ, ਜਿਸ `ਚ ਲਖਵੀਰ ਸਿੰਘ ਵਾਸੀ ਬਾਜਾ ਮਰਾੜ੍ਹ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਲਖਵੀਰ ਸਿੰਘ ਆਪਣੇ ਬੱਚੇ ਪਿਆਰਜੀਤ ਨਾਲ ਬਠਿੰਡਾ ਵਿਖੇ ਕਾਰ `ਤੇ ਦਵਾਈ ਲੈਣ ਜਾ ਰਿਹਾ ਸੀ। ਇਸ ਦੌਰਾਨ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ `ਤੇ ਲੁਟੇਰਿਆਂ ਨੇ ਘੇਰ ਲਿਆ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਲਖਵੀਰ ਸਿੰਘ ਦੀ ਮੌਤ ਹੋ ਗਈ। ਜਦਕਿ ਬੱਚਾ ਗੰਭੀਰ ਜ਼ਖਮੀ ਹੋ ਗਿਆ। ਬੱਚੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਮੌਕੇ `ਤੇ ਘਟਨਾ ਸਥਾਨ ਉਪਰ ਪੁਲਿਸ ਵੀ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।
Punjab Bani 06 September,2024
ਜਲੰਧਰ ਦਿਹਾਤੀ ਪੁਲਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇਕ ਸਾਂਝੇ ਆਪ੍ਰੇਸ਼ਨ ’ਚ 3 ਬਦਨਾਮ ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ ਦਿਹਾਤੀ ਪੁਲਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇਕ ਸਾਂਝੇ ਆਪ੍ਰੇਸ਼ਨ ’ਚ 3 ਬਦਨਾਮ ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਜਲੰਧਰ ਦਿਹਾਤੀ ਪੁਲਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇਕ ਸਾਂਝੇ ਆਪ੍ਰੇਸ਼ਨ ’ਚ 3 ਬਦਨਾਮ ਨਸ਼ਾ ਸਮੱਗਲਰ ਜਿਨ੍ਹਾਂ ’ਚ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਲੋੜੀਂਦਾ ਤੇ ਭਗੌੜਾ ਅਪਰਾਧੀ, ਨਾਮੀ ਨਸ਼ਾ ਸਮੱਗਲਰ ਰਾਣੋ ਸ਼ਾਮਲ ਹਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਟੀਮ ਨੇ 1.12 ਲੱਖ ਰੁਪਏ ਦੀ ਡਰੱਗ ਮਨੀ, ਸੋਨੇ ਦੇ ਗਹਿਣੇ ਤੇ ਇਕ ਗੱਡੀ ਵੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਣੋ ਪਤਨੀ ਦਰਸ਼ਨ ਲਾਲ ਵਾਸੀ ਪੱਟੀ ਤੱਖਰ ਸ਼ੰਕਰ, ਥਾਣਾ ਸਦਰ ਨਕੋਦਰ, ਉਸ ਦੀ ਪੁੱਤਰੀ ਬਲਜਿੰਦਰ ਕੌਰ ਪਤਨੀ ਪਰਮਿੰਦਰ ਕੁਮਾਰ ਵਾਸੀ ਪਿੰਡ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਉਨ੍ਹਾਂ ਦਾ ਡਰਾਈਵਰ, ਸੁਖਦੇਵ ਉਰਫ਼ ਦਾਨੀ ਵਜੋਂ ਹੋਈ ਹੈ। ਰਾਣੋ ’ਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 17 ਕੇਸ ਦਰਜ ਹਨ। ਗੱਡੀ ਨੰ. ਪੀ. ਬੀ-10-ਐੱਫਸੀ-5511 ਹੈ, ਜਿਸ ਦੀ ਨਸ਼ਾ ਸਮੱਗਲਿੰਗ ਲਈ ਵਰਤੇ ਜਾਣ ਦਾ ਸ਼ੱਕ ਹੈ, ਨੂੰ ਵੀ ਜ਼ਬਤ ਕੀਤਾ ਗਿਆ ਹੈ। ਸੀਨੀ. ਕਪਤਾਨ ਪੁਲਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਜਿ਼ਲੇ ਵਿਚ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵਿੱਢੀ ਗਈ ਵੱਡੀ ਮੁਹਿੰਮ ਦਾ ਹਿੱਸਾ ਹਨ। ਇਹ ਸਾਂਝਾ ਆਪ੍ਰੇਸ਼ਨ ਐੱਸ. ਪੀ. (ਇਨਵੈਸਟੀਗੇਸ਼ਨ) ਜਸਰੂਪ ਕੌਰ ਬਾਠ ਦੀ ਦੇਖ-ਰੇਖ ਹੇਠ ਡੀ. ਐੱਸ. ਪੀ. ਕੁਲਵਿੰਦਰ ਸਿੰਘ ਵਿਰਕ, ਥਾਣਾ ਸਦਰ ਨਕੋਦਰ ਦੇ ਐੱਸ. ਐੱਚ. ਓ. ਸਬ-ਇੰਸ. ਬਲਜਿੰਦਰ ਸਿੰਘ ਤੇ ਏ. ਜੀ. ਟੀ. ਐੱਫ. ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਚਲਾਇਆ ਗਿਆ। ਹੈਰੋਇਨ ਦੀ ਸਮੱਗਲਿੰਗ ’ਚ ਅਹਿਮ ਭੂਮਿਕਾ ਨਿਭਾਉਣ ਵਾਲੀ ਰਾਣੋ ਦੇਵੀ ਲੋੜੀਂਦੀ ਸੀ। ਉਸ ਨੇ ਅਕਸ਼ੈ ਛਾਬੜਾ ਤੋਂ ਹੈਰੋਇਨ ਪ੍ਰਾਪਤ ਕੀਤੀ ਸੀ, ਜਿਸ ਨੇ ਅਜੈ ਕੁਮਾਰ ਉਰਫ਼ ਗੋਰਾ ਗਰੋਵਰ ਤੇ ਸੰਦੀਪ ਸਿੰਘ ਉਰਫ਼ ਦੀਪੂ ਰਾਹੀਂ ਵਿਸ਼ਵਕਰਮਾ ਚੌਕ, ਲੁਧਿਆਣਾ ’ਚ ਨਸ਼ਾ ਪਹੁੰਚਾਇਆ ਸੀ। ਰਾਣੋ ਨੇ ਪਹਿਲਾਂ 15 ਨਵੰਬਰ, 2022 ਨੂੰ 20.326 ਕਿਲੋਗ੍ਰਾਮ ਦੀ ਵੱਡੀ ਜ਼ਬਤ ’ਚੋਂ 2 ਕਿਲੋਗ੍ਰਾਮ ਹੈਰੋਇਨ ਖਰੀਦਣ ਲਈ ਪੇਸ਼ਗੀ ਭੁਗਤਾਨ ਕੀਤਾ ਸੀ। ਐੱਸ.ਐੱਸ.ਪੀ. ਖੱਖ ਨੇ ਸਮੱਗਲਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਲੰਧਰ ਦਿਹਾਤੀ ਪੁਲਸ, ਏ. ਜੀ. ਟੀ. ਐੱਫ. ਵਰਗੀਆਂ ਏਜੰਸੀਆਂ ਦੇ ਸਹਿਯੋਗ ਨਾਲ ਨਸ਼ੇ ਦੇ ਅਪਰਾਧੀਆਂ ਦਾ ਡੱਟ ਕੇ ਪਿੱਛਾ ਕਰਨ ਲਈ ਵਚਨਬੱਧ ਹੈ।
Punjab Bani 06 September,2024
ਰੇਲਵੇ ਸੁਰੱਖਿਆ ਫੋਰਸ ਨੇ ਕੀਤਾ ਟਿਕਟ ਲੈ ਕੇ ਟ੍ਰੇਨ ਵਿਚ ਸਵਾਰ ਹੋਣ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੂੰ ਕਾਬੂ
ਰੇਲਵੇ ਸੁਰੱਖਿਆ ਫੋਰਸ ਨੇ ਕੀਤਾ ਟਿਕਟ ਲੈ ਕੇ ਟ੍ਰੇਨ ਵਿਚ ਸਵਾਰ ਹੋਣ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੂੰ ਕਾਬੂ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਰੇਲਵੇ ਸੁਰੱਖਿਆ ਫੋਰਸ ਦੀ ਟੀਮ ਨੇ ਇਕ ਸ਼ਾਤਰ ਅਤੇ ਅਪ ਟੂ ਡੇਟ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜੋ ਟਰੇਨ ’ਚ ਟਿਕਟ ਲੈ ਕੇ ਸਵਾਰ ਹੁੰਦਾ ਸੀ ਅਤੇ ਵਾਰਦਾਤ ਤੋਂ ਬਾਅਦ ਅਗਲੇ ਸਟੇਸ਼ਨ ’ਤੇ ਉਤਰ ਜਾਂਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦੇ ਸਾਥੀ ਚੋਰੀ ਕੀਤੇ ਸਾਮਾਨ ਨੂੰ ਟਿਕਾਣੇ ਲਗਾ ਦਿੰਦੇ ਸਨ।ਟੀਮ ਨੇ ਉਸ ਨੂੰ ਚੋਰੀ ਕੀਤੇ 2 ਮਖਾਣਿਆਂ ਦੇ ਬੋਰਿਆਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ ਰੇਲਵੇ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਉਸ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਦਲੀਪ ਸਿੰਘ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਿਛਲੇ ਦਿਨਾਂ ਤੋਂ ਪਲੇਟਫਾਰਮ ’ਤੇ ਬੁੱਕ ਹੋ ਕੇ ਆਇਆ ਸਾਮਾਨ ਚੋਰੀ ਹੋ ਰਿਹਾ ਸੀ, ਜਿਸ ਕਾਰਨ ਸ਼ਿਕਾਇਤ ਮਿਲਣ ’ਤੇ ਆਰ.ਪੀ.ਐੱਫ. ਵੱਲੋਂ ਟ੍ਰੈਪ ਲਗਾ ਕੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਪਲੇਟਫਾਰਮ ਨੰ. 2 ਤੋਂ ਕਾਬੂ ਕੀਤਾ, ਜਦੋਂ ਉਹ ਚੋਰੀ ਕੀਤੀਆਂ ਬੋਰੀਆਂ ਨੂੰ ਟਰੇਨ ’ਚ ਲੱਦ ਚੁੱਕਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਪਹਿਲਾਂ ਲੁਧਿਆਣਾ ਦੇ ਕੋਲ ਰੇਲਵੇ ਸਟੇਸ਼ਨ ਫਿਲੌਰ ਜਾਂ ਫਗਵਾੜਾ ਦੀ ਟਿਕਟ ਲੈਂਦਾ ਸੀ ਅਤੇ ਅਪ ਟੂ ਡੇਟ ਕੱਪੜੇ ਪਹਿਨਦਾ ਸੀ। ਫਿਰ ਕੋਈ ਨਾ ਕੋਈ ਬੁੱਕ ਹੋ ਕੇ ਆਇਆ ਹਲਕਾ ਨਗ ਲੱਭ ਕੇ ਉਸ ਨੂੰ ਆਉਣ ਵਾਲੀ ਟਰੇਨ ਦੇ ਕੋਚ ਦੇ ਕੋਲ ਕਰ ਲੈਂਦਾ ਸੀ। ਟਰੇਨ ਦੇ ਚਲਦੇ ਹੀ ਸਾਮਾਨ ਨੂੰ ਟਰੇਨ ’ਚ ਰੱਖ ਲੈਂਦਾ ਅਤੇ ਦੋਮੋਰੀਆ ਪੁਲ ’ਤੇ ਪੁੱਜਦੇ ਹੀ ਉਸ ਨੂੰ ਸੁੱਟ ਦਿੰਦਾ ਸੀ, ਜਿਸ ਨੂੰ ਉਸ ਦੇ ਸਾਥੀ ਚੁੱਕ ਲੈਂਦੇ ਸਨ। ਅਧਿਕਾਰੀ ਮੁਲਜ਼ਮ ਤੋਂ ਹੋਰਨਾਂ ਮਾਮਲਿਆਂ ਅਤੇ ਉਸ ਦੇ ਸਾਥੀਆਂ ਸਬੰਧੀ ਪੁੱਛਗਿੱਛ ਕਰ ਰਹੇ ਹਨ। ਮੁਲਜ਼ਮ ਟਿਕਟ ਪੁਲਸ ਤੋਂ ਬਚਣ ਲਈ ਲੈਂਦਾ ਸੀ, ਤਾਂ ਕਿ ਫੜੇ ਜਾਣ ’ਤੇ ਪੁਲਸ ਨੂੰ ਇਹ ਕਹਿ ਕੇ ਬਚ ਸਕੇ ਕਿ ਉਹ ਯਾਤਰੀ ਹੈ ਪਰ ਮੁਲਜ਼ਮ ਦੀ ਸਾਮਾਨ ਚੋਰੀ ਕਰਨ ਦੀ ਹਰਕਤ ਰੇਲਵੇ ਸਟੇਸ਼ਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ।
Punjab Bani 06 September,2024
ਬਰਤਾਨਵੀ ਪੁਲਸ ਨੇ ਨਾਬਾਲਗ ਨੌਜਵਾਨ ਨੂੰ ਕੀਤਾ 80 ਸਾਲਾ ਭਾਰਤੀ ਮੂਲ ਦੇ ਬਜ਼ੁਰਗ ਦੀ ਕੁੱਟਮਾਰ ਕਰਕੇ ਮਾਰ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਬਰਤਾਨਵੀ ਪੁਲਸ ਨੇ ਨਾਬਾਲਗ ਨੌਜਵਾਨ ਨੂੰ ਕੀਤਾ 80 ਸਾਲਾ ਭਾਰਤੀ ਮੂਲ ਦੇ ਬਜ਼ੁਰਗ ਦੀ ਕੁੱਟਮਾਰ ਕਰਕੇ ਮਾਰ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਲੰਡਨ : ਬਰਤਾਨਵੀ ਪੁਲਸ ਨੇ ਭਾਰਤੀ ਮੂਲ ਦੇ ਬਿਰਧ ਵਿਅਕਤੀ ਭੀਮ ਕੋਹਲੀ (80 ਸਾਲ) ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੇ ਦੋਸ਼ ਹੇਠ ਇਕ 14 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਬਜ਼ੁਰਗ ਉਤੇ ਇਹ ਘਾਤਕ ਹਮਲਾ ਉਦੋਂ ਕੀਤਾ ਗਿਆ ਜਦੋਂ ਉਹ ਇੰਗਲੈਂਡ ਦੇ ਸ਼ਹਿਰ ਲਿਸੈਸਟਰ ਵਿਚ ਆਪਣੇ ਕੁੱਤੇ ਨਾਲ ਸੈਰ ਕਰਨ ਘਰੋਂ ਬਾਹਰ ਗਿਆ ਹੋਇਆ ਸੀ।ਕਾਨੂੰਨੀ ਕਾਰਨਾਂ ਕਰ ਕੇ ਮੁਲਜ਼ਮ ਦਾ ਨਾ ਜ਼ਾਹਰ ਨਹੀਂ ਕੀਤਾ ਗਿਆ, ਜਿਸ ਨੂੰ ਵੀਰਵਾਰ ਨੂੰ ਲਿਸੈਸਟਰ ਮੈਜਿਸਟਰੇਟ ਦੀ ਨਾਬਾਲਗ਼ਾਂ ਸਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਉਤੇ ਕਤਲ ਦੇ ਦੋਸ਼ ਲਾਏ ਗਏ ਹਨ। ਪੋਸਟਮਾਰਟਮ ਰਿਪੋਰਟ ਵਿਚ ਕੋਹਲੀ ਦੀ ਮੌਤ ਐਤਵਾਰ ਸ਼ਾਮ ਨੂੰ ਗਰਦਨ ਉਤੇ ਸੱਟ ਲੱਗਣ ਕਾਰਨ ਹੋਣ ਦੀ ਪੁਸ਼ਟੀ ਹੋਈ ਹੈ।
Punjab Bani 05 September,2024
ਕਰਨਾਟਕ ਦੇ ਬੀਰ ਵਿਚ ਮਿਲੀ ਲਾਸ਼ ਹਾਲਤ ਦੇਖ ਪੁਲਸ ਨੇ ਕੀਤਾ ਜਬਰ ਜਨਾਹ ਅਤੇ ਕਤਲ ਦਾ ਮਾਮਲਾ ਦਰਜ
ਕਰਨਾਟਕ ਦੇ ਬੀਰ ਵਿਚ ਮਿਲੀ ਲਾਸ਼ ਹਾਲਤ ਦੇਖ ਪੁਲਸ ਨੇ ਕੀਤਾ ਜਬਰ ਜਨਾਹ ਅਤੇ ਕਤਲ ਦਾ ਮਾਮਲਾ ਦਰਜ ਬੀਦਰ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਬੀਦਰ ਦੀ ਪੁਲਸ ਵੱਲੋਂ ਇਕ ਲਾਸ਼ ਮਿਲਣ ਤੋਂ ਬਾਅਦ ਜਬਰ ਜਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਰਨਾਟਕ ਦੇ ਇਸ ਜਿ਼ਲ੍ਹੇ ਦੇ ਗੁਣਾਤੀਰਥਵਾਦੀ ਪਿੰਡ ਵਿੱਚ ਇੱਕ 19 ਸਾਲਾ ਲੜਕੀ ਆਪਣੇ ਘਰ ਤੋਂ ਲਾਪਤਾ ਹੋਣ ਤੋਂ ਕਈ ਦਿਨਾਂ ਬਾਅਦ ਕਈ ਸੱਟਾਂ ਨਾਲ ਮ੍ਰਿਤਕ ਮਿਲੀ ਸੀ।ਉਨ੍ਹਾਂ ਨੇ ਕਿਹਾ ਕਿ 29 ਅਗਸਤ ਨੂੰ ਕਥਿਤ ਤੌਰ ‘ਤੇ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਕਥਿਤ ਤੌਰ ’ਤੇ ਉਸ ਦੇ ਸਿਰ ’ਤੇ ਪੱਥਰ ਨਾਲ ਮਾਰਿਆ ਗਿਆ ਅਤੇ ਬਾਅਦ ਵਿਚ ਉਸਦੀ ਲਾਸ਼ ਨੂੰ ਝਾੜੀਆਂ ਵਿਚ ਸੁੱਟ ਦਿੱਤਾ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਹਾਲਾਂਕਿ ਜਾਂਚਕਰਤਾ ਪੁਸ਼ਟੀ ਲਈ ਮੈਡੀਕਲ ਰਿਪੋਰਟਾਂ ਦੀ ਉਡੀਕ ਕਰ ਰਹੇ ਹਨ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾ 29 ਅਗਸਤ ਤੋਂ ਲਾਪਤਾ ਚੱਲ ਰਹੀ ਸੀ ਅਤੇ ਉਸਦੇ ਮਾਪਿਆਂ ਨੇ ਦੋ ਦਿਨ ਬਾਅਦ ਬਸਵਕਲਿਆਣਾ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ । ਜਾਂਚ ਦੌਰਾਨ ਇੱਕ ਸਤੰਬਰ ਨੂੰ ਉਸ ਦੇ ਸਿਰ ਸਮੇਤ ਸਰੀਰ ’ਤੇ ਕਈ ਸੱਟਾਂ ਦੇ ਨਾਲ ਉਸ ਦੀ ਲਾਸ਼ ਬਰਾਮਦ ਕੀਤੀ ਗਈ ।
Punjab Bani 05 September,2024
ਸਰਕਾਰੀ ਬੱਸ ਵਿੱਚ 21 ਸਾਲਾ ਵਿਦਿਆਰਥਣ ਨਾਲ ਛੇੜਛਾੜ ਮਾਮਲੇ ਵਿਚ ਬੱਸ ਡਰਾਈਵਰ ਅਤੇ ਮਕੈਨਿਕ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਸਰਕਾਰੀ ਬੱਸ ਵਿੱਚ 21 ਸਾਲਾ ਵਿਦਿਆਰਥਣ ਨਾਲ ਛੇੜਛਾੜ ਮਾਮਲੇ ਵਿਚ ਬੱਸ ਡਰਾਈਵਰ ਅਤੇ ਮਕੈਨਿਕ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਸਿ਼ਮਲਾ ਜਿ਼ਲ੍ਹੇ ਵਿੱਚ ਸਰਕਾਰੀ ਬੱਸ ਵਿੱਚ 21 ਸਾਲਾ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਸਿ਼ਕਾਇਤ ‘ਤੇ ਪੁਲਸ ਨੇ ਦੋਸ਼ੀ ਬੱਸ ਡਰਾਈਵਰ ਅਤੇ ਮਕੈਨਿਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਸਾਰਾ ਮਾਮਲਾ ਬੁੱਧਵਾਰ ਨੂੰ ਉਸ ਸਮੇਂ ਸਾਹਮਣੇ ਆਇਆ, ਜਦੋਂ ਵਿਦਿਆਰਥਣ ਕਾਲਜ ਤੋਂ ਵਾਪਸ ਬੱਸ ‘ਚ ਸਫਰ ਕਰ ਰਹੀ ਸੀ। ਇਸ ਦੌਰਾਨ ਮੁਲਜ਼ਮ ਨੇ ਵਿਦਿਆਰਥਣ ਨਾਲ ਗੰਦੀਆਂ ਹਰਕਤਾਂ ਕੀਤੀਆਂ। ਮਿਲੀ ਜਾਣਕਾਰੀ ਦੇ ਮੁਤਾਬਕ ਸ਼ਿਮਲਾ ਤੋਂ 50 ਕਿਲੋਮੀਟਰ ਦੂਰ ਸੁੰਨੀ ਥਾਣਾ ਖੇਤਰ ‘ਚ ਸਰਕਾਰੀ ਬੱਸ ‘ਚ ਸਫਰ ਕਰ ਰਹੀ ਵਿਦਿਆਰਥਣ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ () ਦੇ ਦੋ ਕਰਮਚਾਰੀਆਂ ‘ਤੇ ਇਕ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਦੋਵੇਂ ਮੁਲਜ਼ਮ ਵੀ ਵਿਦਿਆਰਥਣ ਨਾਲ ਸਰਕਾਰੀ ਬੱਸ ਵਿੱਚ ਸਫ਼ਰ ਕਰ ਰਹੇ ਸਨ। ਛੇੜਛਾੜ ਕਰਨ ਵਾਲੇ ਮੁਲਜ਼ਮਾਂ ਵਿੱਚੋਂ ਇੱਕ ਐਚਆਰਟੀਸੀ ਦਾ ਡਰਾਈਵਰ ਅਤੇ ਕੰਡਕਟਰ ਹੈ। ਪੀੜਤ ਇਕ ਨਿੱਜੀ ਵਿੱਦਿਅਕ ਸੰਸਥਾ ਦੀ ਵਿਦਿਆਰਥਣ ਹੈ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਸੁੰਨੀ ਪੁਲਿਸ ਨੇ ਵੀਰਵਾਰ ਨੂੰ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ 21 ਸਾਲਾ ਵਿਦਿਆਰਥਣ ਮੰਡੀ ਦਾ ਰਹਿਣ ਵਾਲਾ ਹੈ। ਸ਼ਿਕਾਇਤ ‘ਚ ਉਸ ਨੇ ਪੁਲਿਸ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਉਹ ਆਪਣੇ ਇੰਸਟੀਚਿਊਟ ਤੋਂ ਸੁੰਨੀ ਲਈ ਸ਼ਿਮਲਾ ਤੋਂ ਕਾਰਸੋਗ ਜਾਣ ਵਾਲੀ ਬੱਸ ‘ਚ ਸਵਾਰ ਹੋਈ ਸੀ। ਦੋਵੇਂ ਮੁਲਜ਼ਮ ਬਦਮਾਣ ਧਾਰ ਨੇੜੇ ਇੱਕੋ ਬੱਸ ਵਿੱਚ ਸਵਾਰ ਹੋ ਗਏ। ਪੀੜਤਾ ਮੁਤਾਬਕ ਉਹ ਬੱਸ ਦੀ ਆਖਰੀ ਸੀਟ ‘ਤੇ ਬੈਠੀ ਸੀ, ਜਿੱਥੇ ਕੰਡਕਟਰ ਬੈਠਦਾ ਹੈ। ਜਦੋਂ ਬੱਸ 18/2 ਨਾਮਕ ਸਥਾਨ ਦੇ ਨੇੜੇ ਪਹੁੰਚੀ ਤਾਂ ਚਮਨ ਪ੍ਰਕਾਸ਼ ਸਾਹਮਣੇ ਵਾਲੀ ਸੀਟ ਤੋਂ ਉੱਠ ਕੇ ਉਸ ਦੇ ਕੋਲ ਬੈਠ ਗਿਆ ਅਤੇ ਉਸ ਦਾ ਫੋਨ ਨੰਬਰ ਅਤੇ ਇੰਸਟਾਗ੍ਰਾਮ ਆਈਡੀ ਪੁੱਛਣ ਲੱਗਾ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਸ ਨੇ ਨਾਂਹ ਕੀਤੀ ਤਾਂ ਦੋਸ਼ੀ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੂਜਾ ਮੁਲਜ਼ਮ ਖੇਮ ਰਾਜ ਸਾਹਮਣੇ ਵਾਲੀ ਸੀਟ ਤੋਂ ਉੱਠ ਕੇ ਉਸ ਦੇ ਕੋਲ ਬੈਠ ਗਿਆ। ਖੇਮ ਰਾਜ ਨੇ ਵੀ ਉਸ ਨਾਲ ਛੇੜਛਾੜ ਕੀਤੀ ਅਤੇ ਅਸ਼ਲੀਲ ਹਰਕਤਾਂ ਕੀਤੀਆਂ। ਉਨ੍ਹਾਂ ਦੀ ਇਸ ਹਰਕਤ ਕਾਰਨ ਪੀੜਤਾ ਨੇ ਉੱਚੀ-ਉੱਚੀ ਚੀਕ ਮਾਰੀ ਅਤੇ ਬੱਸ ਤੋਂ ਹੇਠਾਂ ਉਤਰ ਕੇ ਸੰਨੀ ਪੁਲਿਸ ਸਟੇਸ਼ਨ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਮੁਲਜ਼ਮ ਖੇਮ ਰਾਜ ਐਚਆਰਟੀਸੀ ਬੱਸ ਵਿੱਚ ਡਰਾਈਵਰ ਹੈ ਅਤੇ ਉਹ ਬੱਸ ਵਿੱਚ ਸਵਾਰੀ ਵਜੋਂ ਸਫ਼ਰ ਕਰ ਰਿਹਾ ਸੀ ਜਿੱਥੇ ਇਹ ਘਟਨਾ ਵਾਪਰੀ। ਦੂਜਾ ਮੁਲਜ਼ਮ ਚਮਨ ਪ੍ਰਕਾਸ਼ ਐਚਆਰਟੀਸੀ ਦੀ ਵਰਕਸ਼ਾਪ ਵਿੱਚ ਮਕੈਨਿਕ ਵਜੋਂ ਕੰਮ ਕਰਦਾ ਹੈ। ਖੇਮ ਰਾਜ ਮੰਡੀ ਜ਼ਿਲ੍ਹੇ ਦੇ ਕਰਸੋਗ ਕਾਂਗੜ ਦਾ ਰਹਿਣ ਵਾਲਾ ਹੈ ਅਤੇ ਚਮਨ ਪ੍ਰਕਾਸ਼ ਸ਼ਿਮਲਾ ਦੇ ਸੁੰਨੀ ਦਾ ਹੈ। ਦੋਵੇਂ ਮੁਲਜ਼ਮ ਵਿਆਹੇ ਹੋਏ ਹਨ। ਸ਼ਿਮਲਾ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ, ਭਾਰਤੀ ਨਿਆਂ ਸੰਹਿਤਾ ਦੀ ਧਾਰਾ 75(2), 78(2), 3(5) ਦੇ ਤਹਿਤ ਦੋਸ਼ੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਦੋਵੇਂ ਮੁਲਜ਼ਮ ਐਚਆਰਟੀਸੀ ਦੇ ਮੁਲਾਜ਼ਮ ਹਨ।
Punjab Bani 05 September,2024
ਅੰਮ੍ਰਿਤਸਰ ਪੁਲਸ ਨੇ ਕੀਤਾ ਅਸਲ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ
ਅੰਮ੍ਰਿਤਸਰ ਪੁਲਸ ਨੇ ਕੀਤਾ ਅਸਲ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿਲੋਂ ਦੀਆ ਹਦਾਇਤਾਂ ਤੇ ਡੀ. ਸੀ. ਪੀ. (ਇਨਵੈਸਟੀਗੇਸ਼ਨ) ਹਰਪ੍ਰੀਤ ਸਿੰਘ ਮੰਡੇਰ, ਅਸਿਸਟੈਂਟ ਕਮਿਸ਼ਨਰ ਪੰਜਾਬ ਹਰਪਾਲ ਸਿੰਘ ਅਸਿਸਟ- 3 ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੁਰਿੰਦਰਬੀਰ ਸਿੰਘ ਏ. ਸੀ. ਪੀ. ਅੰਮ੍ਰਿਤਸਰ ਦੀ ਅਗਵਾਈ ਹੇਠ ਉਕਤ ਮੁਕੱਦਮਾ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜਨ ਵੱਲੋਂ ਮੁੱਖਬਰ ਖਾਸ ਦੀ ਇਤਲਾਹ ਤੇ ਦਰਜ ਕੀਤਾ ਗਿਆ ਕਿ ਹਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ,ਅਤੇ ਗੁਰਸ਼ਰਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਸਮੇਤ 2 ਹੋਰ ਸਾਥੀ ਨੇ ਮਿਲ ਕੇ ਗਿਰੋਹ ਬਣਾਇਆ ਹੈ ।ਜੋ ਦੂਸਰੀਆ ਸਟੇਟਾਂ ਤੋ ਨਜਾਇਜ ਅਸਲਾ ਸਸਤੇ ਰੇਟ ਤੇ ਖਰੀਦ ਕੇ, ਪੰਜਾਬ ਲਿਆ ਕੇ ਅੱਗੇ ਮਾੜੇ ਅਨਸਰਾਂ ਨੂੰ ਵੱਧ ਰੇਟ ਤੇ ਦੇਦੇ ਹਨ। ਇਹ ਵਿਦੇਸ਼ ਤੋਂ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੇ ਕਹਿਣ ਤੇ ਕਰ ਰਿਹਾ ਹੈ, ਜੋ ਇੰਟਰਨੈੱਟ ਐਪਸ ਰਾਹੀਂ ਇਸ ਬਾਰੇ ਨਿਰਦੇਸ਼ਨ ਕਰਦਾ ਹੈ। ਉਕਤ ਦੋਸ਼ੀ ਮਿਤੀ 04.09.2024 ਨੂੰ ਜਹਾਜਗੜ੍ਹ ਵਿੱਚ ਪਟਾਕਾ ਮਾਰਕੀਟ ਦੇ ਏਰੀਆ ਤੇ ਖੜੇ ਅੰਮ੍ਰਿਤਸਰ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਜਿਸ ਤੇ ਹਰਸ਼ਦੀਪ ਸਿੰਘ ਉਰਫ ਚਾਂਦ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ, ਗੁਰਸ਼ਰਨਪ੍ਰੀਤ ਸਿੰਘ ਉਰਫ ਸ਼ਰਨ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਨੂੰ ਕਾਬੂ ਕਰਕੇ ਥਾਣਾ ਏ ਡਵੀਜਨ ਅੰਮ੍ਰਿਤਸਰ, ਥਾਣਾ ਬੀ ਡਵੀਜਨ ਅੰਮ੍ਰਿਤਸਰ, -1, , -2 ਅਤੇ ਥਾਣਾ ਕੰਨਟੋਨਮੈਂਟ ਅੰਮ੍ਰਿਤਸਰ ਦੀਆ ਵੱਖ ਵੱਖ ਟੀਮਾਂ ਵੱਲੋ ਇੱਕ ਜੁੱਟ ਹੋ ਕੇ ਉਕਤ ਦੋਸ਼ੀਆ ਪਾਸੋਂ ਕੁੱਲ 04 ਪਿਸਟਲ ਬ੍ਰਾਮਦ ਕੀਤੇ ਗਏ।ਜੋ ਇਹਨਾਂ ਦੀ ਪੁੱਛ ਗਿੱਛ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਇਹਨਾਂ ਵੱਲੋ ਗੁਰਜੀਤ ਸਿੰਘ @ ਭੂਰਾ ਜੋ ਕਿ ਇੱਕ ਸਕਿਊਰਟੀ ਫਰਮ ਦਾ ਮਾਲਕ ਹੈ ਨੂੰ ਮਾਰਨ ਦੇ ਇਰਾਦੇ ਨਾਲੂ ਸੈਕਟਰ 25 ਚੰਡੀਗੜ੍ਹ ਦੇ ਧਨਾਸ ਝੀਲ ਨੇੜੇ, ਫਾਰਚੂਨਰ ਕਾਰ `ਤੇ ਲਗਭਗ 8 ਰਾਉਂਡ ਫਾਇਰ ਕੀਤੇ ਸਨ। ਜਿਸ ਸਬੰਧੀ ਇਹਨਾਂ ਦੋਸ਼ੀਆ ਖਿਲਾਫ ਮੁਕਦਮਾ ਨੰਬਰ 115 ਮਿਤੀ 3/9/2024 ਜ਼ੁਰਮ 109, 3 (5) 2023 ਅਤੇ 25/27/54/59 ਅਸਲਾ ਐਕਟ ਥਾਣਾ ਸੈਕਟਰ 11 ਚੰਡੀਗੜ੍ਹ ਵਿੱਚ ਦਰਜ ਰਜਿਸਟਰ ਹੋਇਆ ਹੈ।
Punjab Bani 05 September,2024
ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਕੀਤੀ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ
ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਕੀਤੀ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ ਲੁਧਿਆਣਾ : ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਨੇ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ ਕੀਤੀ ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਰੱਖ ਬਾਗ ਇਲਾਕੇ ਦੀ ਰਹਿਣ ਵਾਲੀ ਰੂਪਵਤੀ ਦੀ ਸਿ਼਼ਕਾਇਤ ’ਤੇ ਜਸਪ੍ਰੀਤ ਸਿੰਘ ਅਤੇ ਰੀਤੂ ਬਜਾਜ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੂਪਵਤੀ ਨੇ ਦੱਸਿਆ ਉਸਦੀ ਬੇਟੀ ਅਤੇ ਜਵਾਈ ਨੇ ਸਾਲ 2023 ਦੀ ਸ਼ੁਰੂਆਤ ਵਿੱਚ ਵਿਦੇਸ਼ ਜਾਣਾ ਸੀ ਇਸੇ ਦੌਰਾਨ ਉਨ੍ਹਾਂ ਦਾ ਸੰਪਰਕ ਜਸਪ੍ਰੀਤ ਸਿੰਘ ਅਤੇ ਰੀਤੂ ਬਜਾਜ ਨਾਲ ਹੋਇਆ ਮੁਲਜ਼ਮਾਂ ਨੇ ਉਨ੍ਹਾਂ ਨੂੰ ਢੋਲੇਵਾਲ ਚੌਂਕ ਸਥਿਤ ਗੁਲਜਾਰ ਇਮੀਗ੍ਰੇਸ਼ਨ ਦਫ਼ਤਰ ਬੁਲਾਇਆ ਮਾਲਟਾ ਭੇਜਣ ਦੀ ਗੱਲ ਆਖ ਕੇ ਮੁਲਜ਼ਮਾਂ ਨੇ ਉਨ੍ਹਾਂ ਕੋਲੋਂ 4 ਲੱਖ ਰੁਪਏ ਲੈ ਲਏ ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਰਕਮ ਹਾਸਲ ਕਰਨ ਦੇ ਕਈ ਮਹੀਨਿਆਂ ਬਾਅਦ ਵੀ ਮੁਲਜ਼ਮਾਂ ਨੇ ਦੋਵਾਂ ਨੂੰ ਵਿਦੇਸ਼ ਨਹੀਂ ਭੇਜਿਆ ਮੁਲਜ਼ਮ ਪੈਸੇ ਵਾਪਸ ਦੇਣ ਤੋਂ ਵੀ ਸਾਫ ਤੌਰ ’ਤੇ ਮੁੱਕਰ ਗਏ 13 ਦਸੰਬਰ 2023 ਨੂੰ ਰੂਪਵਤੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ 9 ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਜਸਪ੍ਰੀਤ ਸਿੰਘ ਤੇ ਰੀਤੂ ਬਜਾਜ ਦੇ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
Punjab Bani 05 September,2024
ਹੈੱਡਮਾਸਟਰ ਨੇ ਘਰ `ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਹੈੱਡਮਾਸਟਰ ਨੇ ਘਰ `ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਛੱਤੀਸਗੜ੍ਹ (ਬਲੋਦ) : ਛੱਤੀਸਗੜ੍ਹ ਦੇ ਬਲੋਦ ਜਿ਼ਲੇ `ਚ ਇਕ ਹੈੱਡਮਾਸਟਰ ਦੇਵੇਂਦਰ ਕੁਮੇਟੀ ਨੇ ਆਪਣੇ ਘਰ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਮ੍ਰਿਤਕ ਹੈੱਡਮਾਸਟਰ ਵੱਲੋਂ ਨਾ ਸਿਰਫ਼ ਖ਼ੁਦਕੁਸ਼ੀ ਦੇ ਕਾਰਨਾਂ ਦਾ ਜ਼ਿਕਰ ਕੀਤਾ ਗਿਆ ਹੈ, ਸਗੋਂ ਇਹ ਵੀ ਲਿਖਿਆ ਗਿਆ ਹੈ ਕਿ ਹੁਣ ਤੁਹਾਡੇ ਨਾਲ ਠੱਗੀ ਦੇ ਨਾਮ ’ਤੇ ਪੈਸੇ ਲਏ ਜਾਣਗੇ। ਨੌਕਰੀ ਅਤੇ ਇੱਕ ਵਿਅਕਤੀ ਦੇ ਨਾਮ ਨਾਲ ਜ਼ਿਕਰ ਕੀਤਾ. ਜਾਣਕਾਰੀ ਮੁਤਾਬਕ ਪਿੰਡ ਘੋਟੀਆ ਦੇ ਰਹਿਣ ਵਾਲੇ ਦੌਂਦੀ ਵਿਕਾਸ ਬਲਾਕ ਦੇ ਓਡਗਾਓਂ ਸਕੂਲ ਦੇ ਮੁੱਖ ਅਧਿਆਪਕ ਦੇਵੇਂਦਰ ਕੁਮੇਟੀ ਨੇ ਆਪਣੇ ਘਰ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੋਟ `ਚ ਕੁਝ ਵੱਡੇ ਨੇਤਾਵਾਂ ਦੇ ਨਾਂ ਵੀ ਸ਼ਾਮਲ ਹਨ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।
Punjab Bani 05 September,2024
ਚਰਚ ਟੈਂਪਲ ਆਫ਼ ਗੌਡ ਦੇ ਬਾਹਰ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲੱਗ। ਅਤੇ ਪਾਦਰੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਚਰਚ ਟੈਂਪਲ ਆਫ਼ ਗੌਡ ਦੇ ਬਾਹਰ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲੱਗ। ਅਤੇ ਪਾਦਰੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਖੇਤਰ ਸਲੇਮਟਾਬਰੀ ਇਲਾਕੇ ਦੇ ਚਰਚ ਟੈਂਪਲ ਆਫ਼ ਗੌਡ ਦੇ ਬਾਹਰ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਉਣ ਅਤੇ ਪਾਦਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣਾ ਆਇਆ ਹੈ। ਉਕਤ ਮਾਮਲੇ `ਚ ਪਾਸਟਰ ਅਲੀਸ਼ਾ ਮਸੀਹ ਦੇ ਬਿਆਨਾਂ `ਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਦੱਸਣਯੋਗ ਹੈ ਕਿ ਪਾਦਰੀ ਦੇ ਪਿਤਾ ਪਾਦਰੀ ਸੁਲਤਾਨ ਮਸੀਹ ਦੀ 2017 ਵਿੱਚ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ।ਉਕਤ ਮਾਮਲੇ ਸਬੰਧੀ ਮੁਲਜ਼ਮਾਂ ਨੇ ਪਿਤਾ ਦੇ ਕੇਸ ਵਿੱਚ ਗਵਾਹੀ ਨਾ ਦੇਣ ਦੀ ਧਮਕੀ ਦਿੱਤੀ ਹੈ।
Punjab Bani 05 September,2024
ਅਮਰੀਕਾ ਦੇ ਜਾਰਜੀਆ ਦੇ ਸਕੂਲ ਵਿਖੇ ਗੋਲੀਆਂ ਚੱਲਣ ਨਾਲ ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ ਤੇ 9 ਜਣੇ ਫੱਟੜ
ਅਮਰੀਕਾ ਦੇ ਜਾਰਜੀਆ ਦੇ ਸਕੂਲ ਵਿਖੇ ਗੋਲੀਆਂ ਚੱਲਣ ਨਾਲ ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ ਤੇ 9 ਜਣੇ ਫੱਟੜ ਜਾਰਜੀਆ : ਅਮਰੀਕਾ ਦੇ ਜਾਰਜੀਆ ਦੇ ਇਕ ਹਾਈ ਸਕੂਲ ਵਿਚ ਇਕ ਵਿਦਿਆਰਥੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਦੋ ਵਿਦਿਆਰਥੀਆਂ ਤੇ ਦੋ ਅਧਿਆਪਕਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਤੇ 9 ਹੋਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਗੋਲੀਆਂ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Punjab Bani 05 September,2024
ਜਵਾਈ ਦੇ ਪਰਿਵਾਰਕ ਮੈਂਬਰਾਂ ਤੇ ਹਮਲਾ ਕਰਕੇ ਇਕ ਦੇ ਮੌਤ ਦੇ ਘਾਟ ਉਤਰਨ ਤੇ 24 ਵਿਅਕਤੀਆਂ ਵਿਰੁੱਧ ਕਤਲ, ਕਤਲ ਦੀ ਕੋਸਿ਼ਸ਼ ਅਤੇ ਬੰਧਕ ਬਣਾਉਣ ਦਾ ਕੇਸ ਹੋਇਆ ਦਰਜ
ਜਵਾਈ ਦੇ ਪਰਿਵਾਰਕ ਮੈਂਬਰਾਂ ਤੇ ਹਮਲਾ ਕਰਕੇ ਇਕ ਦੇ ਮੌਤ ਦੇ ਘਾਟ ਉਤਰਨ ਤੇ 24 ਵਿਅਕਤੀਆਂ ਵਿਰੁੱਧ ਕਤਲ, ਕਤਲ ਦੀ ਕੋਸਿ਼ਸ਼ ਅਤੇ ਬੰਧਕ ਬਣਾਉਣ ਦਾ ਕੇਸ ਹੋਇਆ ਦਰਜ ਅੰਮ੍ਰਿਤਸਰ : ਧੀ ਦੇ ਪ੍ਰੇਮ ਵਿਆਹ ਤੋਂ ਦੁਖੀ ਹੋ ਕੇ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਜਵਾਈ ਦੇ ਪਰਿਵਾਰ ਦੇ 7 ਮੈਂਬਰਾਂ `ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਕਿਰਚਾਂ ਤੇ ਦਾਤਰਾਂ ਨਾਲ ਕੀਤੇ ਹਮਲੇ ਵਿਚ ਜ਼ਖ਼ਮੀ ਹੋਏ ਪਿੰਡ ਛੰਨੋਗਾ ਵਾਸੀ ਰਾਜਬੀਰ ਸਿੰਘ ਉਰਫ਼ ਰਾਜੂ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਨੇ 24 ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਭਿੰਡੀ ਸੈਦਾਂ ਦੇ ਪਿੰਡ ਅਵਾਣ ਵਸਾਊ ਵਾਸੀ ਸੁਖਦੇਵ ਸਿੰਘ (23) ਦੀ ਸ਼ਿਕਾਇਤ ’ਤੇ ਥਾਣਾ ਅਜਨਾਲਾ ਦੀ ਪੁਲਿਸ ਨੇ ਵਜ਼ੀਰ ਸਿੰਘ (ਸਹੁਰਾ), ਸ਼ਿੰਦਾ ਸਿੰਘ, ਜੱਜ ਸਿੰਘ, ਮੋਤਾ ਸਿੰਘ, ਮਾਨੀ ਕਾਰ (ਸੱਸ), ਲੱਧਾ ਸਿੰਘ, ਪਿਆਰਾ ਸਿੰਘ, ਸੱਤਾ ਸਿੰਘ, ਬਲਵੰਤ ਸਿੰਘ, ਮੰਗਲਦੀਪ ਸਿੰਘ, ਟਹਿਲ ਸਿੰਘ ਸਮੇਤ 24 ਮੁਲਜ਼ਮਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਅਤੇ ਬੰਧਕ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਉਸ ਦਾ ਵਜ਼ੀਰ ਸਿੰਘ ਪੁੱਤਰੀ ਜਸ਼ਨਪ੍ਰੀਤ ਕੌਰ ਨਾਲ ਪ੍ਰੇਮ ਵਿਆਹ ਹੋਇਆ ਸੀ। ਹਾਲਾਕਿ ਵਜ਼ੀਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਇਸ ਵਿਆਹ ਤੋਂ ਖੁਸ਼ ਨਹੀਂ ਸਨ। ਹੁਣ ਉਸ ਦੀ ਪਤਨੀ ਨੇ ਬੇਟੀ ਨੂੰ ਜਨਮ ਦਿੱਤਾ ਸੀ। ਬੇਟੀ ਦੇ ਜਨਮ ਤੋਂ ਬਾਅਦ ਸਹੁਰੇ ਪਰਿਵਾਰ ਨੇ ਜਸ਼ਨਪ੍ਰੀਤ ਕੌਰ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ। ਕੁਝ ਦਿਨ ਪਹਿਲਾਂ ਜਸ਼ਨਪ੍ਰੀਤ ਕੌਰ ਨੂੰ ਉਸ ਦੇ ਪਿਤਾ ਵਜ਼ੀਰ ਸਿੰਘ ਨੇ ਘਰ ਬੁਲਾਇਆ ਸੀ। ਜਿਵੇਂ ਹੀ ਜਸ਼ਨਪ੍ਰੀਤ ਕੌਰ ਆਪਣੀ ਧੀ ਨੂੰ ਲੈ ਕੇ ਪਿਤਾ ਦੇ ਘਰ ਪਹੁੰਚੀ ਤਾਂ ਮੁਲਜ਼ਮਾਂ ਨੇ ਉਸ ਨੂੰ ਬੰਧਕ ਬਣਾ ਲਿਆ ਅਤੇ ਵਾਪਸ ਨਹੀਂ ਆਉਣ ਦਿੱਤਾ। ਉਸ ਨੂੰ ਆਪਣੀ ਪਤੀ ਨਾਲ ਗੱਲ ਵੀ ਨਹੀਂ ਕਰਨ ਦਿੱਤੀ। 25 ਅਗਸਤ ਨੂੰ ਪਤਨੀ ਨੇ ਕਿਸੇ ਤਰ੍ਹਾਂ ਫੋਨ `ਤੇ ਗੱਲ ਕੀਤੀ ਅਤੇ ਸਾਰੀ ਗੱਲ ਦੱਸੀ। ਇਹ ਸੁਣ ਕੇ ਉਹ ਪਰੇਸ਼ਾਨ ਹੋ ਗਿਆ ਅਤੇ ਉਸ ਦੀਆਂ ਤਿੰਨ ਭੈਣਾਂ ਰਾਜਵਿੰਦਰ ਕੌਰ, ਸੁਮਨਪ੍ਰੀਤ ਕੌਰ ਅਤੇ ਸ਼ਿੰਦਰ ਕੌਰ, ਦੋਸਤ ਰਾਜਬੀਰ ਸਿੰਘ ਉਰਫ਼ ਰਾਜੂ ਸਮੇਤ ਸੱਤ-ਅੱਠ ਵਿਅਕਤੀ ਜਸ਼ਨਪ੍ਰੀਤ ਕੌਰ ਨੂੰ ਲੈਣ ਉਸ ਦੇ ਘਰ ਚਲੇ ਗਏ। ਉਥੇ ਉਕਤ ਮੁਲਜ਼ਮਾਂ ਨੇ ਸਾਰਿਆਂ ਨੂੰ ਬੰਧਕ ਬਣਾ ਲਿਆ ਅਤੇ ਫਿਰ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ । ਦੋਸ਼ ਹੈ ਕਿ ਵਜ਼ੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਾਜਬੀਰ ਸਿੰਘ `ਤੇ ਦਾਤਰਾਂ ਅਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਅਤੇ ਫਿਰ ਸਾਰੇ ਭੱਜ ਗਏ। ਇਸ ਸਬੰਧੀ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਾਰੇ ਸੱਤਾਂ ਲੋਕਾਂ ਨੂੰ ਕਿਸੇ ਤਰ੍ਹਾਂ ਸਵਾਰੀ ਦਾ ਇੰਤਜ਼ਾਮ ਕੀਤਾ ਗਿਆ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਰਾਜਬੀਰ ਸਿੰਘ ਦੀ ਮੌਤ ਹੋ ਗਈ।
Punjab Bani 04 September,2024
ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ ਨਾਲ ਮੋਟਰਸਾਈਕਲ ਸਵਾਰ ਸਮੇਤ ਚਾਰੋਂ ਉਤਰੇ ਮੌਤ ਦੇ ਘਾਟ
ਤੇਜ ਰਫ਼ਤਾਰੀ ਮੌਤ ਦੀ ਤਿਆਰੀ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ ਨਾਲ ਮੋਟਰਸਾਈਕਲ ਸਵਾਰ ਸਮੇਤ ਚਾਰੋਂ ਉਤਰੇ ਮੌਤ ਦੇ ਘਾਟ ਮੋਗਾ : ਪੰਜਾਬ ਦੇ ਸ਼ਹਿਰ ਮੋਗਾ `ਚ ਤੇਜ਼ ਰਫਤਾਰ ਨੇ ਮੋਟਰਸਾਈਕਲ ਸਵਾਰ ਚਾਰ ਜਣਿਆਂ ਨੂੰ ਟੱਕਰ ਮਾਰ ਕੇ ਮੌਤ ਦੇ ਘਾਟ ਹੀ ਉਤਾਰ ਦਿੱਤਾ। ਦੱਸੱਣਯੋਗ ਹੈ ਕਿ ਮੋਟਰਸਾਈਕਲ ਚਾਲਕ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਬਾਘਾਪੁਰਾਣਾ ਤੋਂ ਪਿੰਡ ਜੈਮਲਵਾਲਾ ਜਾ ਰਿਹਾ ਸੀ।ਇਸ ਦੌਰਾਨ ਜਦੋਂ ਮੁਦੱਕੀ ਰੋਡ `ਤੇ ਪਿੰਡ ਲੰਗੇਆਣਾ ਨੇੜੇ ਪਹੁੰਚੇ ਤਾਂ ਅਚਾਨਕ ਆਈ ਇੱਕ ਤੇਜ਼ ਰਫਤਾਰ ਬਰੀਜ਼ਾ ਕਾਰਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਨਤੀਜੇ ਵੱਜੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਕੇ `ਤੇ ਹੀ ਮੌਤ ਹੋ ਗਈ।ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਇੱਕ ਪਾਸੇ ਝਾੜੀਆਂ `ਚ ਜਾ ਡਿੱਗਿਆ ਜੋ ਕਿ ਝੁਲਸ ਰਿਹਾ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਕਾਰ ਵੀ ਦੂਜੇ ਪਾਸੇ ਚਲੀ ਗਈ, ਜਿਸ ਦੀਆਂ ਚਾਰੇ ਤਾਕੀਆਂ ਖੁੱਲ੍ਹੀਆਂ ਹੋਈਆਂ ਸਨ ਅਤੇ ਏਅਰ ਬੈੱਗ ਖੁੱਲਿਆ ਹੋਇਆ ਸੀ। ਹਾਦਸੇ `ਚ ਮ੍ਰਿਤਕਾਂ ਦੀ ਪਛਾਣ ਨੌਜਵਾਨ ਧਰਮਪ੍ਰੀਤ ਸਿੰਘ, ਕੁਲਦੀਪ ਕੌਰ, ਜਦਕਿ ਦੋ ਬੱਚਿਆਂ `ਚ ਇੱਕ 3 ਮਹੀਨੇ ਦਾ ਵਿਸ਼ਾਲ ਅਤੇ ਦੂਜਾ ਅਭਿਜੋਤ ਸਿੰਘ 4 ਸਾਲ ਦਾ ਸੀ। ਮੌਕੇ `ਤੇ ਸਮੁੱਚਾ ਘਟਨਾਕ੍ਰਮ ਦੇਖਣ ਵਾਲਿਆਂ ਨੇ ਦੱਸਿਆ ਕਿ ਕਾਰ ਨੇ ਪਿੱਛੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਕਿਉਂਕਿ ਕਾਰ ਡਰਾਈਵਰ ਪੂਰੀ ਤਰ੍ਹਾਂ ਨਸ਼ੇ ਵਿੱਚ ਟੱਲੀ ਸੀ ਤੇ ਕਾਰ ਵਿਚੋਂ ਮੌਕੇ `ਤੇ ਦੋ ਪੇਟੀਆਂ ਸ਼ਰਾਬ ਵੀ ਮਿਲੀਆਂ ਹੈ।ਸੂਚਨਾ ਮਿਲਣ `ਤੇ ਪੁਲਸ ਪਾਰਟੀ ਵੀ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਵਾਹਨ ਬਾਘਾਪੁਰਾਣਾ ਤੋਂ ਆ ਰਹੇ ਸਨ। ਅੱਗੇ ਮੋਟਰਸਾਈਕਲ ਅਤੇ ਪਿੱਛੇ ਕਾਰ ਸੀ। ਉਨ੍ਹਾਂ ਦੱਸਿਆ ਕਿ ਕਾਰ ਤੇਜ਼ ਰਫਤਾਰ ਸੀ, ਜਿਸ ਕਾਰਨ ਚਾਲਕ ਤੋਂ ਕਾਬੂ `ਚ ਨਹੀਂ ਰਹੀ ਅਤੇ ਇਹ ਹਾਦਸਾ ਵਾਪਰਿਆ। ਫਿਲਹਾਲ ਉਹ ਜਾਂਚ ਕਰ ਰਹੇ ਹਨ।
Punjab Bani 04 September,2024
ਇੰਸਟੀਚਿਊਟ ਟੀਚਰ ਵਲੋਂ ਵਿਦਿਆਰਥਣ ਕੁੜੀ ਨੂੰ ਸੋਸ਼ਲ ਮੀਡੀਆ ਤੇ ਮੈਸੇਜ ਕੀਤੇ ਜਾਣ ਦੇ ਚਲਦਿਆਂ ਕੁੜੀ ਦੇ ਪਰਿਵਾਰਕ ਮੈਂਬਰਾਂ ਕੀਤੀ ਇੰਸਟੀਚਿਊਟ ਵਿਚ ਵੜ ਕੇ ਟੀਚਰ ਦੀ ਕੁੱਟਮਾਰ
ਇੰਸਟੀਚਿਊਟ ਟੀਚਰ ਵਲੋਂ ਵਿਦਿਆਰਥਣ ਕੁੜੀ ਨੂੰ ਸੋਸ਼ਲ ਮੀਡੀਆ ਤੇ ਮੈਸੇਜ ਕੀਤੇ ਜਾਣ ਦੇ ਚਲਦਿਆਂ ਕੁੜੀ ਦੇ ਪਰਿਵਾਰਕ ਮੈਂਬਰਾਂ ਕੀਤੀ ਇੰਸਟੀਚਿਊਟ ਵਿਚ ਵੜ ਕੇ ਟੀਚਰ ਦੀ ਕੁੱਟਮਾਰ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਮਾਡਲ ਟਾਊਨ ਫੇਸ ਇੱਕ ਵਿੱਚ ਚੱਲ ਰਹੇ ਪ੍ਰਾਈਵੇਟ ਇੰਸਟੀਟਿਊਟ ਵਿੱਚ ਇੱਕ ਵਿਦਿਆਰਥਣ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਆ ਕੇ ਟੀਚਰ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਵਿਦਿਆਰਥਣ ਦੇ ਪਿਤਾ ਰਕੇਸ਼ ਕੁਮਾਰ ਆਖਿਆ ਕਿ ਉਨ੍ਹਾਂ ਦੀ ਕੁੜੀ ਮੈਡੀਕਲ ਦੀ ਪੜ੍ਹਾਈ ਲਈ ਇਥੇ ਐਲਨ ਇੰਸਟੀਟਿਊਟ ਮਾਡਲ ਟਾਊਨ `ਚ ਪੜ੍ਹਦੀ ਹੈ ਤੇ ਕੁੜੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ `ਤੇ ਪਰੇਸ਼ਾਨ ਚੱਲ ਰਹੀ ਸੀ, ਜਿਸ ਕਾਰਨ ਉਸ ਦੀ ਪੜ੍ਹਾਈ ਵਿੱਚ ਤੇਜ਼ੀ ਨਾਲ ਗਿਰਾਵਟ ਆਈ।ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਕੁੜੀ ਤੋਂ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਇੰਸਟੀਚਿਊਟ ਦੇ ਟੀਚਰ ਰਾਹੁਲ ਵੱਲੋਂ ਉਨ੍ਹਾਂ ਦੀ ਕੁੜੀ ਨੂੰ ਸੋਸ਼ਲ ਮੀਡੀਆ `ਤੇ ਮੈਸਜ ਕੀਤੇ ਜਾ ਰਹੇ ਸਨ, ਜਿਸ ਦੇ ਚਲਦੇ ਅੱਜ ਉਹ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਟੀਚਰਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜੋ ਆਪਣੇ ਵਿਦਿਆਰਥੀਆਂ ਨਾਲ ਅਜਿਹੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਟੀਚਰ ਰਾਹੁਲ ਖਰਾਬ ਕਾਨੂੰਨੀ ਕਾਰਵਾਈ ਕਰਵਾਉਣ ਲਈ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ।ਉਕਤ ਘਟਨਾ ਸਬੰਧੀ ਇੰਸਟੀਚਿਊਟ ਦੇ ਮਾਲਕ ਸੁਨੀਲ ਗੁਪਤਾ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੇ ਇੰਸਟੀਚਿਊਟ ਵਿੱਚ ਕੁਝ ਲੋਕ ਆਏ ਤੇ ਟੀਚਰ ਰਾਹੁਲ ਨਾਲ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਉਹ ਆਰੋਪ ਲਗਾ ਰਹੇ ਹਨ, ਉਸ ਦੀ ਨਾ ਹੀ ਉਨ੍ਹਾਂ ਵੱਲੋਂ ਕੋਈ ਅਸ਼ਲੀਲ ਚੈਟ ਦਿਖਾਈ ਗਈ ਹੈ ਅਤੇ ਨਾ ਹੀ ਇੰਸਟੀਚਿਊਟ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਟੀਚਰ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਤਾਂ ਉਹ ਪਹਿਲ ਦੇ ਅਧਾਰ `ਤੇ ਉਸਨੂੰ ਟਰਮੀਨੇਟ ਕਰਨਗੇ। ਫਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ `ਤੇ ਪੁਲਿਸ ਵੀ ਜਾਂਚ ਕਰ ਰਹੀ ਹੈ।ਇਸ ਸਬੰਧੀ ਏਐਸਆਈ ਸੁਖਦਰਸ਼ਨ ਕੁਮਾਰ ਨੇ ਆਖਿਆ ਹੈ ਕਿ ਲੜਕੀ ਦੇ ਪਿਤਾ ਵੱਲੋਂ ਟੀਚਰ ਖਿਲਾਫ਼ ਅਸ਼ਲੀਲ ਮੈਸੇਜ ਭੇਜਣ ਦਾ ਜੋ ਦੋਸ਼ ਲਗਾਇਆ ਗਿਆ ਹੈ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 04 September,2024
ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕਰਨਾਟਕ ਦਾ ਯੋਗ ਗੁਰੂ ਗ੍ਰਿਫ਼ਤਾਰ
ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕਰਨਾਟਕ ਦਾ ਯੋਗ ਗੁਰੂ ਗ੍ਰਿਫ਼ਤਾਰ ਚਿਕਮੰਗਲੂਰੂ : ਪੁਲਸ ਨੇ ਇਥੇ ਬੁੱਧਵਾਰ ਨੂੰ ਇਕ ਯੋਗ ਗੁਰੂ ਨੂੰ ਇਕ ਪੰਜਾਬੀ ਐੱਨਆਰਆਈ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਫੜੇ ਗਏ ਮੁਲਜ਼ਮ ਦੀ ਪਛਾਣ ਇਸ ਜਿ਼ਲ੍ਹੇ ਦੇ ਮੱਲੇਨਾਹੱਲੀ ਵਿਚ ਸਥਿਤ ਕੇਵਲਾ ਫਾਊਂਡੇਸ਼ਨ ਦੇ ਪ੍ਰਦੀਪ ਉੱਲਾਲ (54) ਵਜੋਂ ਹੋਈ ਹੈ।ਪੁਲਸ ਨੇ ਦੱਸਿਆ ਕਿ ਪੀੜਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਮੁਤਾਬਕ ਮੁਲਜ਼ਮ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦਾ ਪੀੜਤਾ ਨਾਲ ਪਿਛਲੇ ਜਨਮ ਦਾ ਰਿਸ਼ਤਾ ਹੈ। ਪੀੜਤ ਔਰਤ ਪੰਜਾਬ ਨਾਲ ਸਬੰਧਤ ਹੈ ਅਤੇ ਇਸ ਵੇਲੇ ਅਮਰੀਕਾ ਦੇ ਕੈਲੀਫੋਰਨੀਆ ਦੀ ਵਸਨੀਕ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਉਹ 2021 ਤੇ 2022 ਦੌਰਾਨ ਤਿੰਨ ਵਾਰ ਯੋਗ ਗੁਰੂ ਦੇ ਆਸ਼ਰਮ ਗਈ, ਜਿਥੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਉਸ ਨੇ ਸ਼ਿਕਾਇਤ ਵਿਚ ਕਿਹਾ ਕਿ ਯੋਗ ਗੁਰੂ ਨੇ ਉਸ ਨੂੰ ਗ਼ਲਤ ਢੰਗ ਨਾਲ ਛੂਹਿਆ ਅਤੇ ਕਿਹਾ ਕਿ ਉਨ੍ਹਾਂ ਦਾ ਪਿਛਲੇ ਜਨਮ ਦਾ ਰਿਸ਼ਤਾ ਹੈ। ਮੁਲਜ਼ਮ ਨੇ ਉਸ ਨਾਲ ਅਧਿਆਤਮਕ ਗੱਲਾਂ ਕੀਤੀਆਂ । ਪੀੜਤਾ 2021 ਵਿਚ ਕੈਲੀਫੋਰਨੀਆ ਪਰਤਣ ਪਿੱਛੋਂ 2 ਫਰਵਰੀ, 2022 ਨੂੰ ਦਸ ਦਿਨਾਂ ਲਈ ਯੋਗ ਗੁਰੂ ਦੇ ਆਸ਼ਰਮ ਆਈ। ਇਸ ਦੌਰਾਨ ਉਸ ਨਾਲ ਪੰਜ-ਛੇ ਵਾਰ ਸਬੰਧ ਬਣਾਏ ਗਏ । ਉਹ ਉਸੇ ਸਾਲ ਜੁਲਾਈ ਵਿਚ ਫਿਰ 21 ਦਿਨਾਂ ਲਈ ਆਸ਼ਰਮ ਆਈ । ਇਸ ਦੌਰਾਨ ਵੀ ਉਸ ਨਾਲ ਜਬਰ ਜਨਾਹ ਕੀਤਾ ਗਿਆ, ਜਿਸ ਕਾਰਨ ਉਹ ਗਰਭਵਤੀ ਹੋ ਗਈ । ਸ਼ਿਕਾਇਤ ਮੁਤਾਬਕ ਇਸ ’ਤੇ ਮੁਲਜ਼ਮ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ ।
Punjab Bani 04 September,2024
ਵਿਦੇਸ਼ ਅਮਰੀਕਾ ਭੇਜਣ ਦੇ ਨਾਂ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ
ਵਿਦੇਸ਼ ਅਮਰੀਕਾ ਭੇਜਣ ਦੇ ਨਾਂ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਘਨੌਰ : ਥਾਣਾ ਘਨੌਰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਘਨੌਰ ਪੁਲਿਸ ਕੋਲ ਸ਼ਿਕਾਇਤਕਰਤਾ ਸੁਰਜੀਤ ਸਿੰਘ ਪੁੱਤਰ ਸੀਤਾ ਰਾਮ ਵਾਸੀ ਵਾਰਡ ਨੰ. 03 ਘਨੌਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਲਜਾਰ ਸਿੰਘ ਪੁੱਤਰ ਭਗਤੂ ਰਾਮ, ਸੁਰਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀਆਨ ਸੌਟਾਂ, ਨਰੇਸ਼ ਕੁਮਾਰ ਪੁੱਤਰ ਨਿਤੀਨ ਕੁਮਾਰ ਵਾਸੀ ਅੰਬਾਲਾ ਨੇ ਮੇਰੇ ਲੜਕੇ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮੇਰੇ ਤੋਂ 25 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਉਕਤ ਵਿਅਕਤੀਆਂ ਨੇ ਨਾ ਤਾਂ ਮੇਰੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਨੇ ਬਾਅਦ ਵਿੱਚ ਸਾਨੂੰ ਪੈਸੇ ਵਾਪਸ ਕੀਤੇ। ਜਿਸ ਤੇ ਪੁਲਿਸ ਨੇ ਗੁਲਜਾਰ ਸਿੰਘ ਪੁੱਤਰ ਭਗਤੂ ਰਾਮ, ਸੁਰਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀਆਨ ਸੌਟਾਂ ਥਾਣਾ ਘਨੌਰ, ਨਰੇਸ਼ ਕੁਮਾਰ ਪੁੱਤਰ ਨਿਤੀਨ ਕੁਮਾਰ ਵਾਸੀ ਅੰਬਾਲਾ ਤਿੰਨੇ ਵਿਅਕਤੀਆਂ ਖਿਲਾਫ ਧਾਰਾ 420, 406, 120-ਬੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 04 September,2024
ਪਤਨੀ ਨਾਲ ਝਗੜੇ ਦੇ ਚਲਦਿਆਂ ਜਵਾਈ ਨੇ ਸੁਹਰਾ ਕੁੱਟਿਆ
ਪਤਨੀ ਨਾਲ ਝਗੜੇ ਦੇ ਚਲਦਿਆਂ ਜਵਾਈ ਨੇ ਸੁਹਰਾ ਕੁੱਟਿਆ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਤਾਜਪੁਰ ਰੋਡ ਦੀ ਇੱਕ ਗਲੀ ਵਿੱਚ ਜਵਾਈ ਨੇ ਆਪਣੇ ਸਹੁਰੇ ਦੀ ਕੁੱਟਮਾਰ ਕੀਤੀ। ਦੱਸ ਦਈਏ ਕਿ ਪਹਿਲਾਂ ਬਜ਼ੁਰਗ ਵਿਅਕਤੀ ਦੀ ਐਕਟਿਵਾ ਨੂੰ ਬਾਈਕ ਸਵਾਰ 2 ਵਿਅਕਤੀਆਂ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਦੋਂ ਬਜ਼ੁਰਗ ਜ਼ਮੀਨ `ਤੇ ਡਿੱਗਿਆ ਤਾਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਹਮਲਾਵਰ ਬਜ਼ੁਰਗ ਦਾ ਜਵਾਈ ਅਤੇ ਉਸ ਦਾ ਦੋਸਤ ਦੱਸਿਆ ਜਾਂਦਾ ਹੈ। ਪੀੜਤ ਨੇ ਥਾਣਾ ਡਿਵੀਜ਼ਨ ਨੰਬਰ 7 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਪਰ ਉਹ ਪਿਛਲੇ 2 ਦਿਨਾਂ ਤੋਂ ਥਾਣੇ ਦੇ ਗੇੜੇ ਮਾਰ ਰਿਹਾ ਹੈ। ਜਾਣਕਾਰੀ ਦਿੰਦਿਆਂ ਪੀੜਤ ਰੋਡੀ ਮੱਲ ਨੇ ਦੱਸਿਆ ਕਿ ਹਮਲਾਵਰ ਉਸ ਦਾ ਜਵਾਈ ਸੀ, ਜਿਸ ਦਾ ਉਸ ਦੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ ਤੇ ਮਾਮਲਾ ਅਦਾਲਤ ਵਿੱਚ ਵੀ ਕੇਸ ਚੱਲ ਰਿਹਾ ਹੈ। ਉਸ ਦਾ ਜਵਾਈ ਹਮੇਸ਼ਾ ਉਸ ਦਾ ਪਿੱਛਾ ਕਰਦਾ ਹੈ। ਉਹ ਕਿਸੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਦੇ ਜਵਾਈ ਅਤੇ ਦੋਸਤ ਨੇ ਉਸ ਦੀ ਐਕਟਿਵਾ ਨੂੰ ਆਪਣੀ ਬਾਈਕ ਨਾਲ ਟੱਕਰ ਮਾਰ ਦਿੱਤੀ। ਜਿਵੇਂ ਹੀ ਉਹ ਜ਼ਮੀਨ `ਤੇ ਡਿੱਗਿਆ, ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਰੌਡੀ ਮੱਲ ਦੇ ਅਨੁਸਾਰ, ਉਸਦਾ ਜਵਾਈ ਚਾਹੁੰਦਾ ਹੈ ਕਿ ਉਸਦੀ ਧੀ ਤਲਾਕ ਦੇ ਕਾਗਜ਼ਾਂ `ਤੇ ਦਸਤਖਤ ਕਰੇ।ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਜਵਾਈ ਆਪਣੀ ਸਹੁਰੇ ਪਰਿਵਾਰ ਦੀ ਰੇਕੀ ਕਰਵਾ ਰਿਹਾ ਸੀ। ਪੀੜਤ ਨੇ ਦੱਸਿਆ ਕਿ ਉਸ ਨੂੰ ਅਤੇ ਲੜਕੀ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਹ ਪਿਛਲੇ 2 ਦਿਨਾਂ ਤੋਂ ਥਾਣਾ ਡਵੀਜ਼ਨ ਨੰਬਰ 7 ਦੇ ਚੱਕਰ ਕੱਟ ਰਿਹਾ ਹੈ, ਪਰ ਥਾਣੇ ਵਿੱਚ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਬਜ਼ੁਰਗ ਰੌਡੀ ਮੱਲ ਨੇ ਦੱਸਿਆ ਕਿ ਉਸ ਨੇ ਖੁਦ ਇਲਾਕੇ ਵਿੱਚੋਂ ਸੀਸੀਟੀਵੀ ਕਢਵਾ ਕੇ ਪੁਲਿਸ ਨੂੰ ਦਿੱਤੇ ਹਨ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਵਾਈ ਅਤੇ ਉਸ ਦੇ ਦੋਸਤ ਨੇ ਇਲਾਕੇ ਵਿੱਚ ਗੁੰਡਾਗਰਦੀ ਕੀਤੀ ਹੈ। ਰੋਡੀ ਮੱਲ ਅਨੁਸਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਦੀ ਜਾਨ ਦਾ ਖਤਰਾ ਹੈ।ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੇ ਐਸ.ਐਚ.ਓ ਨੇ ਦੱਸਿਆ ਕਿ ਸ਼ਿਕਾਇਤ ਮਿਲੀ ਹੈ ਕਿ ਬਜ਼ੁਰਗ ਦੇ ਜਵਾਈ ਸੌਰਵ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਹੈ। ਵੀਡੀਓ ਦੇਖੀ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
Punjab Bani 04 September,2024
ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਕੀਤੀ ਛੇੜਛਾੜ
ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਕੀਤੀ ਛੇੜਛਾੜ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਭਾਣਾ ਵਾਪਰਨ ਤੇ ਪੁਲਸ ਵਲੋਂ ਛੇੜਛਾੜ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੁਲਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ਵਿਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ, ਜਿਸ ਤੇ ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ।
Punjab Bani 04 September,2024
ਪੁਲਸ ਨੇ ਕੀਤਾ ਬੈਂਕ ਵਿੱਚ ਡਕੈਤੀ ਦੀ ਤਿਆਰੀ ਕਰ ਰਹੇ ਨੌ ਮੈਂਬਰੀ ਗਿਰੋਹ ਨੂੰ ਮਾਰੂ ਹਥਿਆਰਾਂ ਅਤੇ 11 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ
ਪੁਲਸ ਨੇ ਕੀਤਾ ਬੈਂਕ ਵਿੱਚ ਡਕੈਤੀ ਦੀ ਤਿਆਰੀ ਕਰ ਰਹੇ ਨੌ ਮੈਂਬਰੀ ਗਿਰੋਹ ਨੂੰ ਮਾਰੂ ਹਥਿਆਰਾਂ ਅਤੇ 11 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਗੋਰਾਇਆ : ਪੰਜਾਬ ਪੁਲਸ ਵਲੋਂ ਲਗਾਤਾਰ ਮਾੜੇ ਅਨਸਰਾਂ ਦੀ ਕੀਤੀ ਜਾ ਰਹੀ ਫੜੋ ਫੜੀ ਦੇ ਚਲਦਿਆਂ ਅੱਜ ਬੈਂਕ ਵਿੱਚ ਡਕੈਤੀ ਦੀ ਤਿਆਰੀ ਕਰ ਰਹੇ ਨੌ ਮੈਂਬਰੀ ਗਿਰੋਹ ਨੂੰ ਪੁਲਸ ਨੇ ਮਾਰੂ ਹਥਿਆਰਾਂ ਅਤੇ 11 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਇਕ ਪੱਤਰਕਾਰ ਸੰਮੇਲਨ ਦੋਰਾਨ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਐੱਸ. ਐੱਚ. ਓ. ਫਿਲੌਰ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ `ਤੇ ਫਿਲੌਰ ਦੇ ਜਖੀਰੇ ਵਿੱਚ ਛਾਪੇਮਾਰੀ ਦੌਰਾਨ ਪੁਲਸ ਨੇ ਨੌ ਲੋਕਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਹੋਏ ਮੁਲਜ਼ਮਾਂ ਵਿਚ ਲਖਵਿੰਦਰ ਸਿੰਘ ਔਰ ਲੱਖਾ ਵਾਸੀ ਅੰਮ੍ਰਿਤਸਰ ਹਾਲ ਵਾਸੀ ਪੰਜ ਢੇਰਾ ਫਿਲੌਰ, ਸੁਰਿੰਦਰ ਸਿੰਘ ਉਰਫ਼ ਸੋਨੂ ਵਾਸੀ ਅੰਮ੍ਰਿਤਸਰ ਹਾਲ ਵਾਸੀ ਪੰਜ ਢੇਰਾ ਫਿਲੌਰ, ਮਹਿੰਦਰ ਕੁਮਾਰ ਉਰਫ਼ ਮੋਨੂੰ ਵਾਸੀ ਗੜਾ ਫਿਲੌਰ, ਰਵੀ ਕੁਮਾਰ ਉਰਫ਼ ਰਵੀ ਵਾਸੀ ਫਿਲੌਰ, ਜਸਪ੍ਰੀਤ ਉਰਫ਼ ਜੱਸਾ ਵਾਸੀ ਗੜਾ ਫਿਲੌਰ, ਨੀਰਜ ਕੁਮਾਰ ਉਰਫ਼ ਸਾਬੀ ਵਾਸੀ ਸ਼ੇਰਪੁਰ ਫਿਲੌਰ, ਮੈਥਿਊਮ ਉਰਫ਼ ਗੋਨਾ ਵਾਸੀ ਪੰਜ ਢੇਰਾ ਫਿਲੌਰ, ਤਰਲੋਕ ਕੁਮਾਰ ਉਰਫ਼ ਬੂੰਦੀ ਵਾਸੀ ਨਗਰ ਫਿਲੌਰ, ਪਰਮਜੀਤ ਵਾਸੀ ਮੁਹੱਲਾ ਚੌਧਰੀਆਂ ਫਿਲੌਰ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 09 ਮਾਰੂ ਹਥਿਆਰ ਅਤੇ 11 ਚੋਰੀ ਕੀਤੇ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ।
Punjab Bani 04 September,2024
ਚੋਰਾਂ ਨੇ ਬਣਾਇਆ ਲੈਫਟੀਨੈਂਟ ਗਵਰਨਰ ਦੀ ਨੂੰਹ ਦੇ ਘਰ ਨੂੰ ਨਿਸ਼ਾਨਾ
ਚੋਰਾਂ ਨੇ ਬਣਾਇਆ ਲੈਫਟੀਨੈਂਟ ਗਵਰਨਰ ਦੀ ਨੂੰਹ ਦੇ ਘਰ ਨੂੰ ਨਿਸ਼ਾਨਾ ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੀ ਨੂੰਹ ਦੇ ਘਰ ਚੋਰੀ ਹੋ ਗਈ ਹੈ। ਚੋਰਾਂ ਨੇ ਕੋਤਵਾਲੀ ਇਲਾਕੇ ਦੀ ਗੁਲਮੋਹਰ ਗ੍ਰੀਨ ਸੋਸਾਇਟੀ `ਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਦੀ ਨੂੰਹ ਦੇ ਬੰਦ ਫਲੈਟ ਦੇ ਤਾਲੇ ਤੋੜ ਕੇ ਚਾਂਦੀ ਦੇ ਸਿੱਕੇ, ਨੱਚਦੀ ਗਣੇਸ਼ ਜੀ ਦੀ ਮੂਰਤੀ, ਮਾਸਕ ਚੋਰੀ ਕਰ ਲਿਆ ਹੈ। ਗਣੇਸ਼ ਜੀ ਦੀ ਘੰਟੀ, ਸੱਤ ਬੋਤਲਾਂ ਅਤੇ ਹੋਰ ਸਮਾਨ ਲੈ ਗਏ। ਸੂਚਨਾ ਮਿਲਣ `ਤੇ ਮਨੋਜ ਸਿਨਹਾ ਦੀ ਨੂੰਹ ਮੌਕੇ `ਤੇ ਪਹੁੰਚੀ ਅਤੇ ਪੁਲਸ ਸਟੇਸ਼ਨ `ਚ ਰਿਪੋਰਟ ਦਰਜ ਕਰਵਾਈ। ਪੁਲੀਸ ਨੇ ਕਬਾੜੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab Bani 04 September,2024
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਗਿਰਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ 55 ਜਿੰਦਾ ਕਾਰਤੂਸ ਅਤੇ ਅੱਠ ਮੈਗਜ਼ੀਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ ਹੁਣ ਤੱਕ ਇਸ ਗਿਰੋਹ ਦੇ 10 ਕਾਰਕੁੰਨ 16 ਹਥਿਆਰਾਂ ਸਮੇਤ ਕੀਤੇ ਜਾ ਚੁੱਕੇ ਹਨ ਗਿਰਫ਼ਤਾਰ : ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 3 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ । ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁੱਠਭੇੜ ਉਪਰੰਤ ਹੋਈ ਗ੍ਰਿਫਤਾਰੀ ਤੋਂ ਥੋੜ੍ਹਾ ਸਮੇਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ । ਗੌਰਤਲਬ ਹੈ ਕਿ ਗਿਰਫ਼ਤਾਰੀ ਦੌਰਾਨ ਕਾਕਾ ਦੇ ਕਬਜ਼ੇ ਚੋਂ ਇੱਕ ਪਿਸਤੌਲ ਅਤੇ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੰਨੂੰ ਗੁੱਜਰ ਦੇ ਖੁਲਾਸੇ ਤੋਂ ਬਾਅਦ, ਜਲੰਧਰ ਕਮਿਸ਼ਨਰੇਟ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਨੂੰ ਜਲੰਧਰ ਦੇ ਹੈਮਿਲਟਨ ਟਾਵਰ ਦੇ ਪਿਛਲੇ ਪਾਸੇ ਸਥਿਤ ਉਸ ਸੁੰਨਸਾਨ ਜਗ੍ਹਾ ’ਤੇ ਲਿਜਾਇਆ ਗਿਆ, ਜਿੱਥੇ ਉਸ ਨੇ ਹਥਿਆਰ ਅਤੇ ਗੋਲੀ -ਸਿੱਕਾ ਲੁਕਾਉਣ ਦਾ ਦਾਅਵਾ ਕੀਤਾ ਸੀ । ਉਹਨਾਂ ਨੇ ਦੱਸਿਆ ਕਿ ਦੱਸੇ ਸਥਾਨ ’ਤੇ ਪੁੱਜਣ ’ਤੇ, ਗੈਂਗਸਟਰ ਨੇ ਪਿਸਤੌਲ, ਜੋ ਕਿ ਮੌਕੇ ਤੋਂ ਬਰਾਮਦ ਹੋਈ ਹੈ, ਦੀ ਵਰਤੋਂ ਕਰਦਿਆਂ ਗੋਲੀ ਚਲਾ ਕੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਟੀਮ ਨੇ ਉਸ ਨੂੰ ਰੋਕਣ ਲਈ ਜਵਾਬੀ ਗੋਲੀਬਾਰੀ ਕੀਤੀ।’’ ਇਸ ਮੁਠਭੇੜ ’ਚ ਦੋਸ਼ੀ ਦੇ ਗੋਲੀ ਵੱਜੀ ਤੇ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਫਿਲਹਾਲ ਉਕਤ ਮੁਲਜ਼ਮ ਜ਼ੇਰੇ-ਇਲਾਜ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋ ਕੁੱਲ ਅੱਠ ਪਿਸਤੌਲ ਜਿੰਨ੍ਹਾਂ ਵਿੱਚ ਸੱਤ .32 ਬੋਰ ਅਤੇ ਇੱਕ .30 ਬੋਰ ਸ਼ਾਮਲ ਹਨ ਸਮੇਤ 55 ਜਿੰਦਾ ਕਾਰਤੂਸ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ । ਉਨ੍ਹਾਂ ਕਿਹਾ ਕਿ ਗਿਰਫਤਾਰ ਕੀਤੇ ਗਏ ਦੋਸ਼ੀ ਘਿਨਾਉਣੇ ਅਪਰਾਧ ਨਾਲ ਸਬੰਧਤ ਲਗਭਗ ਅੱਠ ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰਬਰ 128 ਮਿਤੀ 12.08.2024 ਅਧੀਨ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਪਹਿਲਾਂ ਹੀ ਦਰਜ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ’ਚ ਜੱਗੂ ਭਗਵਾਨਪੁਰੀਆ ਗੈਂਗ ਦੇ ਕੁੱਲ 10 ਸਾਥੀਆਂ ਨੂੰ 16 ਹਥਿਆਰਾਂ ਸਮੇਤ ਗਿਰਫਤਾਰ ਕੀਤਾ ਗਿਆ ਹੈ।
Punjab Bani 03 September,2024
ਖੁਦ ਨੂੰ ਗੋਲੀ ਮਾਰੀ ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ
ਖੁਦ ਨੂੰ ਗੋਲੀ ਮਾਰੀ ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਨਵੀਂ ਦਿੱਲੀ : ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਮੰਗਲਵਾਰ ਨੂੰ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੇ ਮੰਗਲਵਾਰ ਦੁਪਹਿਰ ਨੂੰ ਲੁਟੀਅਨ ਦਿੱਲੀ ਦੇ ਤੁਗਲਕ ਰੋਡ ਇਲਾਕੇ `ਚ ਆਪਣੇ ਘਰ `ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸਲਿਲ ਦੀ ਲਾਸ਼ ਦੁਪਹਿਰ 1 ਵਜੇ ਉਨ੍ਹਾਂ ਦੇ ਮੈਨੇਜਰ ਨੂੰ ਡਾਕਟਰ ਏ.ਪੀ.ਜੇ ਅਬਦੁਲ ਕਲਾਮ ਰੋਡ `ਤੇ ਸਥਿਤ ਘਰ ਦੇ ਅੰਦਰ ਪੂਜਾ ਕਮਰੇ ਦੇ ਨੇੜੇ ਖੂਨ ਨਾਲ ਲੱਥਪੱਥ ਹਾਲਤ `ਚ ਮਿਲੀ।ਇੱਕ ਪੁਲਿਸ ਅਧਿਕਾਰੀ ਅਨੁਸਾਰ ਕਪੂਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਸਿਰ ਵਿੱਚ ਗੋਲ਼ੀ ਮਾਰ ਲਈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਤਿੰਨ ਬੱਚੇ - ਦੋ ਪੁੱਤਰ ਅਤੇ ਇੱਕ ਧੀ ਉਸ ਤੋਂ ਵੱਖ ਰਹਿ ਰਹੇ ਸਨ। ਅਧਿਕਾਰੀ ਨੇ ਇਹ ਵੀ ਕਿਹਾ ਕਿ ਮੌਕੇ ਤੋਂ ਇਕ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਕਪੂਰ ਨੇ ਕਥਿਤ ਤੌਰ `ਤੇ ਉਸ `ਤੇ `ਵਿੱਤੀ ਬੋਝ` ਦਾ ਜਿਕਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਕਪੂਰ ਆਪਣੇ ਮੈਨੇਜਰ ਅਤੇ ਪਰਿਵਾਰ ਨਾਲ ਤਿੰਨ ਮੰਜ਼ਿਲਾ ਇਮਾਰਤ `ਚ ਰਹਿ ਰਿਹਾ ਸੀ। ਘਟਨਾ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਅਤੇ ਕ੍ਰਾਈਮ ਟੀਮਾਂ ਨੂੰ ਬੁਲਾਇਆ ਗਿਆ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਕਪੂਰ ਨੂੰ ਦੱਖਣੀ ਦਿੱਲੀ ਦੀ ਡਿਫੈਂਸ ਕਲੋਨੀ ਵਿੱਚ 9 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।ਉਸ ਖ਼ਿਲਾਫ਼ ਧੋਖਾਧੜੀ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਨਵਰੀ 2020 ਵਿੱਚ, ਕਪੂਰ ਦੀ ਸਾਲੀ ਨਤਾਸ਼ਾ ਕਪੂਰ ਨੇ ਵੀ ਉਸੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਸੁਸਾਈਡ ਨੋਟ ਛੱਡਣ ਸਮੇਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣਾ ਖਿਆਲ ਰੱਖਣ ਲਈ ਕਿਹਾ ਸੀ, ਪਰ ਖੁਦਕੁਸ਼ੀ ਦਾ ਕਾਰਨ ਨਹੀਂ ਦੱਸਿਆ।
Punjab Bani 03 September,2024
ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ
ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ ਪਠਾਨਕੋਟ : ਹਾਲ ਹੀ ‘ਚ ਜਿ਼ਲ੍ਹਾ ਪਠਾਨਕੋਟ ਦੀ ਸ਼ਾਹ ਕਾਲੋਨੀ ‘ਚੋਂ ਇਕ ਬੱਚੇ ਦੇ ਅਗਵਾ ਹੋਣ ਦੀ ਘਟਨਾ ‘ਤੇ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਸਿਰਫ਼ 7 ਘੰਟਿਆਂ ‘ਚ ਹੀ ਬੱਚੇ ਨੂੰ ਅਗਵਾਕਾਰਾਂ ਤੋਂ ਬਰਾਮਦ ਕਰ ਲਿਆ ਅਤੇ ਇਸੇ ਕੜੀ ‘ਚ ਵੱਡਾ ਖੁਲਾਸਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਪਠਾਨਕੋਟ ਨੇ ਦੱਸਿਆ ਕਿ ਬੱਚੇ ਦੇ ਅਗਵਾ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਖਰ ਇਹ ਘਟਨਾ ਕਿਵੇਂ ਵਾਪਰੀ ਅਤੇ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਿਤਾ ਦੇ ਸ਼ੋਅਰੂਮ ਵਿੱਚ ਇੱਕ ਲੜਕੀ ਕੰਮ ਕਰਦੀ ਸੀ, ਜਿਸ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਬਾਕੀ ਦੋ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕੇ।
Punjab Bani 03 September,2024
ਪੁਲਸ ਥਾਣਾ ਖਿਲਚੀਆਂ ਵਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਪੁਲਸ ਥਾਣਾ ਖਿਲਚੀਆਂ ਵਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਰਈਆ : ਪੁਲਸ ਥਾਣਾ ਖਿਲਚੀਆਂ ਨੇ ਮੋਟਰ ਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੇ ਅੱਠ ਮੋਟਰ ਸਾਈਕਲ ਅਤੇ ਤਿੰਨ ਪਿਸਟਲ ਬਰਾਮਦ ਕੀਤੇ ਹਨ। ਥਾਣਾ ਖਿਲਚੀਆਂ ਮੁਖੀ ਬਿਕਰਮਜੀਤ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਪੁਲੀਸ ਟੀਮ ਵਲੋਂ ਵਿਗਿਆਨਕ ਤੱਥਾਂ ਅਧਾਰ ’ਤੇ ਪੁਲੀਸ ਥਾਣੇ ਵਿਚ ਧਾਰਾ 304, 3(5) ਬੀਐਨਐੱਸ ਤਹਿਤ ਤਫ਼ਤੀਸ਼ ਕਰਦੇ ਹੋਏ ਆਤਮਾ ਸਿੰਘ ਉਰਫ਼ ਰਣਜੀਤ ਸਿੰਘ ਵਾਸੀ ਜਹਾਂਗੀਰ ਕਲਾ ਥਾਣਾ ਗੋਇੰਦਵਾਲ, ਬੇਅੰਤ ਸਿੰਘ ਉਰਫ਼ ਜਸ਼ਨ ਸਿੰਘ, ਵਾਸੀ ਜਹਾਂਗੀਰ ਕਾਲੋਨੀ ਅਤੇ ਅਰਸ਼ਦੀਪ ਸਿੰਘ ਉਰਫ਼ ਢੇਲਾ, ਵਾਸੀ ਜਹਾਂਗੀਰ ਖ਼ੁਰਦ ਆਦਿ ਨੂੰ ਨਾਮਜ਼ਦ ਕੀਤਾ ਗਿਆ ਸੀ।ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਪੁੱਛਗਿੱਛ ਰਾਹੀਂ ਉਨ੍ਹਾਂ ਕੋਲੋਂ ਕੁੱਲ ਅੱਠ ਚੋਰੀ ਕੀਤੇ ਜਾਂ ਖੋਹੇ ਗਏ ਮੋਟਰ ਸਾਈਕਲ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਹੋਰ ਦੋਸ਼ੀਆਂ ਕੋਲੋਂ ਤਿੰਨ ਮੋਟਰ ਸਾਈਕਲ ਅਤੇ ਤਿੰਨ ਪਿਸਟਲ ਬਰਾਮਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ।
Punjab Bani 03 September,2024
ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿਚ ਸਮਾਜ ਵਿਰੋਧੀ/ਸ਼ਰਾਰਤੀ ਅਨਸਰਾਂ ਖਿਲਾਫ ਸਪੈਸ਼ਲ "ਕਾਰਡਨ ਐਂਡ ਸਰਚ ਓਪਰੇਸ਼ਨ" ਚਲਾਇਆ ਗਿਆ ਜਿਸ ਤਹਿਤ 32 ਗ੍ਰਾਮ ਗਾਂਜਾ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਜਿਲ੍ਹਾ ਪੁਲਿਸ ਵੱਲੋ ਸਮੂਹ ਸਬ-ਡਵੀਜਨਾ ਵਿੱਚ ਪੈਂਦੇ ਸੰਵੇਦਨਸ਼ੀਲ ਸਥਾਨਾਂ, ਰੇਲਵੇ ਸਟੇਸ਼ਨਾਂ, ਮਹੱਤਵਪੂਰਨ ਪਬਲਿਕ ਸਥਾਨਾਂ, ਸ਼ੱਕੀ ਵਿਅਕਤੀਆਂ ਅਤੇ ਸ਼ਕੀ ਵਹਿਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਇੱਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 32 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੇ 10 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋ ਇਲਾਵਾ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਇਕਲਾ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾ ਦੇ ਚਲਾਨ ਕੀਤੇ ਗਏ।ਐਸ.ਐਸ.ਪੀ. ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾ ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਜਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜਿਲਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।
Punjab Bani 03 September,2024
ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੀਤੀ ਹੱਤਿਆ ਤੇ ਇਕ ਦੀ ਹਾਲਤ ਨਾਜ਼ੁਕ
ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੀਤੀ ਹੱਤਿਆ ਤੇ ਇਕ ਦੀ ਹਾਲਤ ਨਾਜ਼ੁਕ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ `ਚ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣ `ਤੇ ਵੱਡੀ ਗਿਣਤੀ `ਚ ਪੁਲਸ ਫੋਰਸ ਮੌਕੇ `ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 September,2024
ਝਾਰਖੰਡ ਦੇ ਧਨਬਾਦ ਵਿਖੇ ਸਨਕੀ ਨੇ ਕੀਤਾ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ
ਝਾਰਖੰਡ ਦੇ ਧਨਬਾਦ ਵਿਖੇ ਸਨਕੀ ਨੇ ਕੀਤਾ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਝਾਰਖੰਡ : ਭਾਰਤ ਦੇਸ਼ ਦੇ ਝਾਰਖੰਡ ਦੇ ਧਨਬਾਦ ਵਿਖੇ ਇੱਕ ਸਨਕੀ ਨੇ ਇਕ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸਦੀ ਕੱਟੀ ਹੋਈ ਲਾਸ਼ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਦੋਸ਼ੀ, ਕਿਸੇ ਹੋਰ ਔਰਤ ਨੂੰ ਇਕਤਰਫਾ ਪਿਆਰ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਿਸ ਮੋਬਾਈਲ ਨਾਲ ਉਸ ਨੇ ਕੱਟੀ ਹੋਈ ਲਾਸ਼ ਦੀ ਫੋਟੋ ਖਿੱਚ ਕੇ ਵਾਇਰਲ ਕੀਤੀ ਸੀ, ਉਹ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਪਕ ਕੁਮਾਰ ਨੇ ਦੱਸਿਆ ਕਿ 31 ਅਗਸਤ ਦਿਨ ਸ਼ਨੀਵਾਰ ਨੂੰ ਭੂਲੀ ਓਪੀ ਇਲਾਕੇ ਦੇ ਦਾਸ ਟੋਲਾ ਸਥਿਤ ਪੰਪੂ ਛੱਪੜ ਤੋਂ ਪੁਲਸ ਨੇ ਇੱਕ ਔਰਤ ਦਾ ਕੱਟਿਆ ਹੋਇਆ ਸਿਰ ਬਰਾਮਦ ਕੀਤਾ ਸੀ । ਪੁਲਿਸ ਅਨੁਸਾਰ ਇੱਕ ਵਿਅਕਤੀ ਮੋਬਾਈਲ ਵਟਸਐਪ ਰਾਹੀਂ ਇੱਕ ਔਰਤ ਦੇ ਕੱਟੇ ਹੋਏ ਸਿਰ ਦੀ ਹਲਦੀ ਨਾਲ ਮਲੀ ਹੋਈ ਫੋਟੋ ਵਾਇਰਲ ਕਰ ਰਿਹਾ ਸੀ। ਤਕਨੀਕੀ ਜਾਂਚ ਤੋਂ ਬਾਅਦ ਫੋਟੋ ਵਾਇਰਲ ਕਰਨ ਵਾਲੇ ਦੋਸ਼ੀ ਨੂੰ ਐਤਵਾਰ ਭੂਲੀ ਬਾਈਪਾਸ ਰੋਡ ‘ਤੇ ਸਥਿਤ ਸਿਟੀ ਸਕੂਲ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ 41 ਸਾਲਾ ਇਰਫਾਨ ਅੰਸਾਰੀ ਉਰਫ ਕਾਲੂ ਵਜੋਂ ਹੋਈ ਹੈ। ਉਹ ਭੁੱਲੀ ਓਪੀ ਇਲਾਕੇ ਦੇ ਨਿਊ ਇਸਲਾਮਪੁਰ ਪੰਦਰਪਾਲ ਦਾ ਰਹਿਣ ਵਾਲਾ ਹੈ। ਇਰਫਾਨ ਦੇ ਦੱਸੀ ਜਗ੍ਹਾ ਉਤੇ ਪੰਦਰਪਾਲ ਦਾਸ ਟੋਲਾ ਵਿਖੇ ਪੰਪੂ ਛੱਪੜ ਉਤੇ ਸਥਿਤ ਹੁੱਡਾ ‘ਚੋਂ ਇਕ ਅਣਪਛਾਤੀ ਔਰਤ ਦਾ ਧੜ ਬਰਾਮਦ ਹੋਇਆ ਸੀ।ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
Punjab Bani 03 September,2024
ਵਿਆਹ ਸਮਾਗਮ ਵਿਚ ਛਾਪਾ ਮਾਰ ਜਲੰਧਰ ਪੁਲਸ ਨੇ ਕੀਤਾ ਕਨੂੰ ਗੁੱਜਰ ਨਾਮੀ ਨੌਜਵਾਨ ਨੂੰ ਗ੍ਰਿਫ਼ਤਾਰ
ਵਿਆਹ ਸਮਾਗਮ ਵਿਚ ਛਾਪਾ ਮਾਰ ਜਲੰਧਰ ਪੁਲਸ ਨੇ ਕੀਤਾ ਕਨੂੰ ਗੁੱਜਰ ਨਾਮੀ ਨੌਜਵਾਨ ਨੂੰ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਜਲੰਧਰ ਵਿਚ ਪੁਲਸ ਨੇ ਬਲਾਚੌਰ `ਚ ਚੱਲ ਰਹੇ ਵਿਆਹ ਸਮਾਗਮ `ਚ ਛਾਪਾ ਮਾਰ ਕੇ ਕਨੂੰ ਗੁੱਜਰ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ ਲਵ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਕਨੂੰ ਗੁੱਜਰ ਦਾ ਨਾਂ ਸਾਹਮਣੇ ਆਇਆ ਅਤੇ ਉਸ ਨੂੰ ਨਾਮਜ਼ਦ ਕੀਤਾ ਗਿਆ। ਪੁਲਸ ਕਾਫੀ ਸਮੇਂ ਤੋਂ ਕਨੂੰ ਗੁੱਜਰ ਦੀ ਭਾਲ ਕਰ ਰਹੀ ਸੀ ਪਰ ਦੇਰ ਰਾਤ ਬਲਾਚੌਰ ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਜੇਲ੍ਹ ਤੋਂ ਛੁੱਟੀ `ਤੇ ਆਏ ਅਮਨ ਫਤਿਹ ਗੈਂਗ ਨੂੰ ਹੱਲਾਸ਼ੇਰੀ ਦੇਣ ਲਈ ਇਕ ਧਿਰ ਅਮਨ ਫਤਿਹ ਗੈਂਗ ਦੇ ਵਿਰੋਧੀਆਂ ਨੂੰ ਫੜ੍ਹ ਕੇ ਜੇਲ੍ਹ `ਚ ਡੱਕਣ ਦਾ ਕੰਮ ਕਰਵਾ ਰਹੀ ਹੈ। ਇਸ ਪਿੱਛੇ ਇਕ ਟਰਾਂਸਪੋਰਟਰ ਦਾ ਵੱਡਾ ਹੱਥ ਹੈ, ਜਿਸ ਦੀ ਕੁਝ ਸਾਲ ਪਹਿਲਾਂ ਇਕ ਕਾਰੇ ਕਰਕੇ ਉਸੇ ਦੇ ਦਫ਼ਤਰ ਵਿਚ ਛਿੱਤਰ ਪਰੇਡ ਹੋਈ ਸੀ। ਫਿਲਹਾਲ ਪੁਲਸ ਵੱਲੋਂ ਕਨੂੰ ਗੁੱਜਰ ਦੀ ਗ੍ਰਿਫ਼ਤਾਰੀ ਸਬੰਧੀ ਪੁਸ਼ਟੀ ਨਹੀਂ ਕੀਤੀ ਗਈ ਹੈ।
Punjab Bani 03 September,2024
ਅਮਰੀਕਾ `ਚ ਸਿ਼ਕਾਗੋ ਦੇ ਬਾਹਰ ਸਬਵੇਅ ਟਰੇਨ `ਚ ਹੋਈ ਗੋਲੀਬਾਰੀ
ਅਮਰੀਕਾ `ਚ ਸਿ਼ਕਾਗੋ ਦੇ ਬਾਹਰ ਸਬਵੇਅ ਟਰੇਨ `ਚ ਹੋਈ ਗੋਲੀਬਾਰੀ ਸਿ਼ਕਾਗੋ : ਅਮਰੀਕਾ ਵਿੱਚ ਸਿ਼ਕਾਗੋ ਦੇ ਬਾਹਰ ਇੱਕ ਸਬਵੇਅ ਟਰੇਨ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਸਿ਼ਕਾਗੋ ਟ੍ਰਾਂਜਿ਼ਟ ਅਥਾਰਟੀ ਦੇ ਬਲੂ ਲਾਈਨ `ਤੇ ਸਥਿਤ ਫੋਰੈਸਟ ਪਾਰਕ ਸਟੇਸ਼ਨ `ਤੇ ਤਿੰਨ ਲੋਕਾਂ ਦੀ ਮੌਤ ਹੋ ਗਈ। ਫੋਰੈਸਟ ਪਾਰਕ ਪੁਲਸ ਨੇ ਕਿਹਾ ਕਿ ਸ਼ੱਕੀ ਭੱਜ ਗਿਆ ਪਰ ਬਾਅਦ ਵਿੱਚ ਉਸਨੂੰ ਇੱਕ ਹੋਰ ਰੇਲਗੱਡੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ।ਸਿ਼ਕਾਗੋ ਟ੍ਰਾਂਜ਼ਿਟ ਅਥਾਰਟੀ ਨੇ ਕਿਹਾ ਕਿ ਸੁਰੱਖਿਆ ਕੈਮਰਾ ਵੀਡੀਓ ਜਾਂਚਕਰਤਾਵਾਂ ਲਈ ਮਹੱਤਵਪੂਰਨ ਸਾਬਤ ਹੋਇਆ ਹੈ।
Punjab Bani 03 September,2024
ਔਰਤ ਦੇ ਇਲਜ਼ਾਮ ਲਗਾਉਂਦਿਆਂ ਹੀ ਪੁਲਿਸ ਨੇ ਕਾਰਵਾਈ ਕਰਦਿਆਂ ਕੀਤਾ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ
ਔਰਤ ਦੇ ਇਲਜ਼ਾਮ ਲਗਾਉਂਦਿਆਂ ਹੀ ਪੁਲਿਸ ਨੇ ਕਾਰਵਾਈ ਕਰਦਿਆਂ ਕੀਤਾ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਲੁਧਿਆਣਾ : ਪੰਜਾਬ ਦੇ ਮਸ਼ਹੂਰ ਸ਼ਹਿਰ ਲੁਧਿਆਣਾ `ਚ ਇਕ ਔਰਤ ਨੇ ਬਾਬਾ ਬਲਜਿੰਦਰ `ਤੇ ਬਲਾਤਕਾਰ ਦੇ ਦੋਸ਼ ਲਗਾਏ ਤਾਂ ਪੁਲਸ ਨੇ ਕਾਰਵਾਈ ਕਰਦੇ ਹੋਏ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਨੇ ਦੱਸਿਆ ਕਿ ਬਾਬੇ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਇਸ ਦੇ ਨਾਲ ਹੀ ਸਿੱਖ ਜੱਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਮਹਿਰੋ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਇੱਕ ਵੀਡੀਓ ਵੀ ਹੈ। ਜਿਸ ਵਿੱਚ ਬਾਬੇ ਨੇ ਖੁਦ ਮੰਨਿਆ ਹੈ ਕਿ ਉਸਦੇ ਹੋਰ ਔਰਤਾਂ ਨਾਲ ਵੀ ਸਬੰਧ ਹਨ। ਔਰਤ ਨੇ ਦੱਸਿਆ ਕਿ ਉਹ ਪਹਿਲੀ ਵਾਰ ਕਿਸੇ ਪਰਿਵਾਰਕ ਸਮੱਸਿਆ ਨੂੰ ਲੈ ਕੇ ਬਾਬੇ ਕੋਲ ਗਈ ਸੀ। ਇਸ ਤੋਂ ਬਾਅਦ ਉਹ ਪਿਛਲੇ 2 ਸਾਲਾਂ ਤੋਂ ਬਾਬਾ ਬਲਜਿੰਦਰ ਸਿੰਘ ਨਾਲ ਗੱਲਬਾਤ ਕਰ ਰਹੇ ਸਨ। ਬਾਬੇ ਨੇ ਸਰੀਰਕ ਸਬੰਧ ਬਣਾਉਣ ਲਈ ਕਿਹਾ। ਇਕੱਠੇ ਰਹਿਣਗੇ ਅਤੇ ਵਿਆਹ ਕਰਨਗੇ। ਜਿਸ ਤੋਂ ਬਾਅਦ ਬਾਬਾ ਨੇ ਉਸ ਨੂੰ ਡੇਰੇ ਅਤੇ ਹੋਟਲ `ਚ ਕਈ ਵਾਰ ਬੁਲਾਇਆ। ਜਿੱਥੇ ਉਸ ਦੇ ਉਸ ਨਾਲ ਸਬੰਧ ਸਨ। ਔਰਤ ਨੇ ਕਿਹਾ ਕਿ ਬਾਬੇ ਨੇ ਮੈਨੂੰ ਬਲਾਕ ਕਰ ਦਿੱਤਾ ਹੈ। ਉਹ ਮੇਰੇ ਨਾਲ ਗੱਲ ਵੀ ਨਹੀਂ ਕਰਦਾ। ਮੈਂ ਬਾਬੇ ਨੂੰ ਹੋਟਲ ਵਿੱਚ ਕਈ ਵਾਰ ਮਿਲਿਆ ਹਾਂ। ਚਰਨ ਘਾਟ ਅਖਾੜਾ ਨਹਿਰ ਦੇ ਕੋਲ ਗੁਰਦੁਆਰਾ ਭੋਰਾ ਸਾਹਿਬ ਬਣਿਆ ਹੋਇਆ ਹੈ, ਅਸੀਂ ਉੱਥੇ ਇੱਕ ਕਮਰੇ ਦੇ ਅੰਦਰ ਮੁਲਾਕਾਤ ਕੀਤੀ। ਔਰਤ ਨੇ ਦੱਸਿਆ ਕਿ ਜਦੋਂ ਮੈਂ ਉੱਥੇ ਸੀ ਤਾਂ ਦੋ ਹੋਰ ਲੜਕੀਆਂ ਆਉਂਦੀਆਂ ਸਨ। ਮੈਂ ਬਾਬੇ ਨੂੰ ਇਹ ਵੀ ਕਿਹਾ ਸੀ ਕਿ ਇਨ੍ਹਾਂ ਕੁੜੀਆਂ ਪ੍ਰਤੀ ਤੁਹਾਡਾ ਨਜ਼ਰੀਆ ਗਲਤ ਹੈ। ਇਸ ਕਾਰਨ ਬਾਬੇ ਨੇ ਮੈਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਹ ਮੇਰੇ ਨਾਲ ਗੁੱਸੇ ਹੋ ਗਿਆ। ਹੁਣ ਬਾਬਾ ਮੈਨੂੰ ਧਮਕੀਆਂ ਦੇ ਰਿਹਾ ਹੈ। ਮੈਨੂੰ ਲਗਾਤਾਰ ਧਮਕੀ ਭਰੇ ਫੋਨ ਆ ਰਹੇ ਹਨ। ਮਾਮਲੇ ਨੂੰ ਰਫਾ ਦਫ਼ਾ ਕਰਨ ਲਈ ਬਾਬੇ ਨੇ ਔਰਤ ਨੂੰ 10 ਲੱਖ ਰੁਪਏ ਦੇਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਬਾਬੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 02 September,2024
ਹਥਿਆਰਾਂ ਦੀ ਨੋਕ ’ਤੇ ਪੈਟਰੌਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਲੁੱਟੇ
ਹਥਿਆਰਾਂ ਦੀ ਨੋਕ ’ਤੇ ਪੈਟਰੌਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਲੁੱਟੇ ਬਠਿੰਡਾ : ਜੋਧਪੁਰ ਰੋਮਾਣਾ ਅਤੇ ਜੱਸੀ ਪੌ ਵਾਲੀ ਪਿੰਡਾਂ ਦੇ ਵਿਚਕਾਰਲੇ ਰਸਤੇ ’ਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਇੱਕ ਕਰਿੰਦੇ ਕੋਲੋਂ ਕਥਿਤ ਤੌਰ ’ਤੇ ਤਕਰੀਬਨ ਪੰਜ ਲੱਖ ਰੁਪਏ ਲੁੱਟ ਲਏ। ਮੁੱਢਲੀ ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦਾ ਕਰਿੰਦਾ ਤਰਜਿੰਦਰ ਸਿੰਘ ਇਹ ਰਕਮ ਜੱਸੀ ਪੌ ਵਾਲੀ ਦੇ ਆਪਣੇ ਪੈਟਰੋਲ ਪੰਪ ਤੋਂ ਆਪਣੇ ਮਾਲਕਾਂ ਦੇ ਜੋਧਪੁਰ ਰੋਮਾਣਾ ਸਥਿਤ ਦੂਸਰੇ ਪੰਪ ’ਤੇ ਲਿਜਾ ਰਿਹਾ ਸੀ। ਰਸਤੇ ਵਿੱਚ ਘਾਤ ਲਾ ਕੇ ਦੋ ਖੜ੍ਹੇ ਮੋਟਰਸਾਈਕਲਾਂ ’ਤੇ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਹਥਿਆਰਾਂ ਦੀ ਨੋਕ ’ਤੇ ਘੇਰ ਕੇ ਇਹ ਨਗਦੀ ਖੋਹ ਲਈ ਅਤੇ ਫ਼ਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਵਾਰਦਾਤ ਕਰਨ ਵਾਲਿਆਂ ਨੇ ਮੁਲਾਜ਼ਮ ਦੀ ਕੁੱਟਮਾਰ ਵੀ ਕੀਤੀ।ਉੱਧਰ, ਘਟਨਾ ਬਾਰੇ ਪਤਾ ਲੱਗਣ ਸਾਰ ਥੋੜ੍ਹੀ ਦੇਰ ਬਾਅਦ ਹੀ ਘਟਨਾ ਸਥਾਨ ’ਤੇ ਪੁਲੀਸ ਪਹੁੰਚ ਗਈ ਪਰ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਲੁਟੇਰੇ ਪੁਲੀਸ ਦੇ ਹੱਥ ਨਹੀਂ ਲੱਗ ਸਕੇ। ਡੀਐੱਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿੱਚ ਅਧੀਨ ਧਾਰਾ 310 (2) ਬੀਐੱਨਐੱਸ ਕੇਸ ਦਰਜ ਕਰ ਕੇ, ਵਾਰਦਾਤਕਾਰਾਂ ਦਾ ਖੁਰਾ ਨੱਪਣ ਲਈ ਕਵਾਇਦ ਤੇਜ਼ ਕਰ ਦਿੱਤੀ ਗਈ ਹੈ ।
Punjab Bani 02 September,2024
ਭਾਈ ਦੇ ਕਤਲ ਦੇ ਦੋਸ਼ ਹੇਠ ਦੋ ਭੈਣਾਂ ਤੇ ਦੋ ਭਣੌਈਆਂ ਨੂੰ ਗ੍ਰਿਫ਼ਤਾਰ
ਭਾਈ ਦੇ ਕਤਲ ਦੇ ਦੋਸ਼ ਹੇਠ ਦੋ ਭੈਣਾਂ ਤੇ ਦੋ ਭਣੌਈਆਂ ਨੂੰ ਗ੍ਰਿਫ਼ਤਾਰ ਪੁਣੇ : ਭਾਰਤ ਦੇਸ਼ ਦੇ ਸਭ ਤੋਂ ਵੱਡੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਪੁਣੇ ਦੀ ਨਗਰ ਨਿਗਮ ਦੇ ਸਾਬਕਾ ਕਾਰਪੋਰੇਟ ਵਣਰਾਜ ਆਂਦੇਕਰ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੀ ਜਾਂਚ ਕਰ ਰਹੀ ਪੁਲੀਸ ਨੇ ਉਸ ਦੀਆਂ ਦੋ ਭੈਣਾਂ ਤੇ ਦੋ ਭਣੌਈਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਹੱਤਿਆ ਦਾ ਕਾਰਨ ਪੁਰਾਣੀ ਰੰਜਿਸ਼, ਪਰਿਵਾਰਕ ਤੇ ਸੰਪਤੀ ਸਬੰਧੀ ਵਿਵਾਦ ਮੰਨਿਆ ਜਾ ਰਿਹਾ ਹੈ। ਪੁਣੇ ਨਗਰ ਨਿਗਮ ਨੂੰ ਸੂਬਾ ਪ੍ਰਸ਼ਾਸਨ ਅਧੀਨ ਲਿਆਏ ਜਾਣ ਤੋਂ ਪਹਿਲਾਂ ਆਂਦੇਕਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਅਣਵੰਡੀ) ਨਾਲ ਜੁੜਿਆ ਹੋਇਆ ਸੀ।
Punjab Bani 02 September,2024
ਅਖਬਾਰ `ਚ ਨਾਮ ਨਾ ਛਾਪਣ ਦੇ ਬਦਲੇ 8 ਲੱਖ `ਚ ਹੋਏ ਸੌਦੇ `ਚੋਂ ਅੱਸੀ ਹਜ਼ਾਰ ਰੁਪਏ ਲੈਣ ਵਾਲਾ ਪੱਤਰਕਾਰ ਗ੍ਰਿਫਤਾਰ
ਅਖਬਾਰ `ਚ ਨਾਮ ਨਾ ਛਾਪਣ ਦੇ ਬਦਲੇ 8 ਲੱਖ `ਚ ਹੋਏ ਸੌਦੇ `ਚੋਂ ਅੱਸੀ ਹਜ਼ਾਰ ਰੁਪਏ ਲੈਣ ਵਾਲਾ ਪੱਤਰਕਾਰ ਗ੍ਰਿਫਤਾਰ ਨਾਗਪੁਰ: ਆਰਟੀਓ ਵਿੱਚ ਚੱਲ ਰਹੇ ਘੁਟਾਲੇ ਵਿੱਚ ਅਖ਼ਬਾਰ ਵਿੱਚ ਆਪਣਾ ਨਾਮ ਨਾ ਛਾਪਣ ਲਈ ਪੈਸੇ ਵਸੂਲਣ ਵਾਲੇ ਪੱਤਰਕਾਰ ਸੁਨੀਲ ਹਜ਼ਾਰੀ (44) ਨੂੰ ਸਦਰ ਪੁਲਸ ਨੇ ਰੰਗੇ ਹੱਥੀਂ ਕਾਬੂ ਕਰਕੇ ਦੋ ਦਿਨ ਦੀ ਪੁਲਸ ਹਿਰਾਸਤ ਤੋਂ ਬਾਅਦ ਉਸ ਨੂੰ ਐਤਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਪੁਲਸ ਨੇ ਇਹ ਕੇਸ ਧਨਰਾਜ ਉਰਫ ਟੀਟੂ ਸਾਧੂਰਾਮ ਸ਼ਰਮਾ (55) ਵਾਸੀ ਬਾਬਾ ਦੀਪ ਸਿੰਘ ਨਗਰ ਦੀ ਸਿ਼ਕਾਇਤ ’ਤੇ ਦਰਜ ਕੀਤਾ ਸੀ। ਸ਼ਰਮਾ ਆਰਟੀਓ ਵਿੱਚ ਇੱਕ ਦਲਾਲ ਹੈ, ਅਰੁਣਾਚਲ ਪ੍ਰਦੇਸ਼ ਤੋਂ ਚੋਰੀ ਹੋਏ ਟਰੱਕ ਨਾਗਪੁਰ ਵਿੱਚ ਲਿਆਂਦੇ ਗਏ ਸਨ। ਇੱਥੇ ਆਰਟੀਓ ਦਲਾਲਾਂ ਅਤੇ ਅਧਿਕਾਰੀਆਂ ਦੀ ਮਦਦ ਨਾਲ ਟਰੱਕਾਂ ਦੇ ਚੈਸੀ ਨੰਬਰ ਬਦਲ ਕੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਜਾਂਦੇ ਸਨ। ਚੋਰੀ ਕੀਤੇ ਟਰੱਕ ਬਾਅਦ ਵਿੱਚ ਮੁੰਬਈ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਵੇਚੇ ਜਾਂਦੇ ਸਨ। ਇਸ ਰੈਕੇਟ ਦਾ ਮਾਰਚ ਮਹੀਨੇ `ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਪਰਦਾਫਾਸ਼ ਕੀਤਾ ਸੀ। ਹਜ਼ਾਰੀ ਨੂੰ ਇਸ ਮਾਮਲੇ `ਚ ਦਲਾਲ ਸ਼ਰਮਾ ਦੀ ਭੂਮਿਕਾ ਬਾਰੇ ਪਤਾ ਲੱਗਾ। ਉਸ ਨੇ ਸ਼ਰਮਾ ਦਾ ਨਾਂ ਅਖਬਾਰ ਵਿਚ ਛਾਪਣ ਦੀ ਧਮਕੀ ਦੇ ਕੇ ਇਕ ਵਿਅਕਤੀ ਰਾਹੀਂ 10 ਲੱਖ ਰੁਪਏ ਦੀ ਮੰਗ ਕੀਤੀ। ਬਾਅਦ ਵਿੱਚ ਉਸ ਨੇ 7 ਲੱਖ ਰੁਪਏ ਲੈਣੇ ਕਬੂਲ ਕਰ ਲਏ, ਸ਼ਰਮਾ ਨੇ ਮੈਡੀਕਲ ਚੌਕ ਵਿੱਚ ਹਜ਼ਾਰੀ ਨੂੰ 1 ਲੱਖ ਰੁਪਏ ਦਿੱਤੇ। ਦੂਜੀ ਕਿਸ਼ਤ ਲਈ, ਸਾਨੂੰ ਸਟੇਡੀਅਮ ਦੇ ਅਹਾਤੇ ਵਿੱਚ ਸਥਿਤ ਆਈਸ ਕਰੀਮ ਪਾਰਲਰ ਵਿੱਚ ਮਿਲਣ ਲਈ ਬੁਲਾਇਆ ਗਿਆ ਸੀ। ਹਜ਼ਾਰੀ ਨੂੰ ਸ਼ਰਮਾ ਤੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। 2 ਦਿਨਾਂ ਦੀ ਹਿਰਾਸਤ ਦੌਰਾਨ ਪੁਲਿਸ ਨੇ ਸਬੂਤ ਇਕੱਠੇ ਕੀਤੇ ਅਤੇ ਕੁਝ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਐਤਵਾਰ ਨੂੰ ਪੁਲਿਸ ਨੇ ਹਜ਼ਾਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਉਸ ਨੂੰ ਜੇਲ੍ਹ ਭੇਜਣ ਦੀ ਬੇਨਤੀ ਕੀਤੀ। ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।
Punjab Bani 02 September,2024
ਕੈਨੇਡਾ ਵਿਖੇ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਤੇ ਫਾਈਰਿੰਗ
ਕੈਨੇਡਾ ਵਿਖੇ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਤੇ ਫਾਈਰਿੰਗ ਨਵੀਂ ਦਿੱਲੀ : ਵਿਦੇਸ਼ੀ ਧਰਤੀ ਕੈਨੇਡਾ ਸਥਿਤ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਤੇ ਫਾਈਰਿੰਗ ਹੋਈ ਹੈ। ਜਾਣਕਾਰੀ ਮੁਤਾਬਕ ਗਾਇਕ ਏਪੀ ਢਿੱਲੋਂ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਦੂਜੇ ਪਾਸੇ, ਸੂਤਰ ਦੱਸਦੇ ਹਨ ਕਿ, ਹਮਲਾਵਰਾਂ ਵਲੋਂ ਗੋਲੀਬਾਰੀ ਦੀ ਵੀਡੀਓ ਵੀ ਬਣਾਈ ਗਈ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਜਾਂਚ ਕਰ ਰਹੀਆਂ ਹਨ।
Punjab Bani 02 September,2024
ਪਟਿਆਲਾ ਪੁਲਸ ਕੀਤਾ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ
ਪਟਿਆਲਾ ਪੁਲਸ ਕੀਤਾ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਪਟਿਆਲਾ : ਪੁਲਸ ਟੀਮ ਨੇ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਨਵਜੰਮੀਆਂ ਬੱਚੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਇਕ ਦੀ ਉਮਰ ਕਰੀਬ 10 ਦਿਨ ਅਤੇ ਦੂਸਰੀ ਬੱਚੀ ਦੀ ਉਮਰ ਕਰੀਬ ਪੰਜ ਦਿਨ ਹੈ। ਨਵ ਜਨਮੀ ਬੱਚੀ ਨੂੰ ਬਾਲ ਭਲਾਈ ਕਮੇਟੀ ਡੀਸੀ ਦਫਤਰ ਪਟਿਆਲਾ ਜੀ ਦੇ ਪੇਸ਼ ਕਰ ਕੇ ਐੱਸਡੀਕੇਐੱਸ ਪੂਰਨ ਬਾਲਿ ਨਿਕੇਤਨ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ। ਐੱਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਦੱਸਿਆ ਕਿ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਟੀਮ ਪਟਿਆਲਾ ਦੇ ਸਨੌਰੀ ਅੱਡਾ ਕੋਲੋਂ ਕੁਲਵਿੰਦਰ ਕੌਰ ਉਰਫ ਮਨੀ ਪਿੰਡ ਕੁੱਸਾ ਜ਼ਿਲ੍ਹਾ ਮੋਗਾ ਜੋ ਕਿ ਪ੍ਰਾਈਵੇਟ ਹਸਪਤਾਲ ਵਿੱਚ ਸਟਾਫ ਨਰਸ ਦਾ ਕੰਮ ਕਰਨ ਦੇ ਨਾਲ-ਨਾਲ ਨਵਜੰਮੇ ਬੱਚੇ ਤੇ ਬੱਚੀਆਂ ਦੀ ਖਰੀਦ ਕਰਕੇ ਇਹਨਾਂ ਨੂੰ ਮਹਿੰਗੇ ਭਾਅ ਪਰ ਅੱਗੇ ਲੋੜਵੰਦ ਵਿਅਕਤੀਆਨ ਨੂੰ ਵੇਚ ਦਿੰਦੀ ਹੈ। ਇਸ ਵੱਲੋਂ ਪਹਿਲਾਂ ਵੀ ਕਈ ਨਵ ਜਨਮੇ ਬੱਚਿਆਂ ਨੂੰ ਖਰੀਦ ਕੇ ਵੱਧ ਰੇਟ ’ਤੇ ਵੇਚਿਆ ਗਿਆ ਹੈ। ਕੁਲਵਿੰਦਰ ਕੌਰ ਤੇ ਸਰਬਜੀਤ ਕੌਰ ਵਾਸੀ ਸੰਤਾਂ ਵਾਲੀ ਗਲੀ,ਬਰਨਾਲਾ ਜੋ ਕਿ ਪਹਿਲਾ ਪ੍ਰਾਈਵੇਟ ਤੌਰ ’ਤੇ ਸੰਗਰੂਰ ਦੇ ਸਰਕਾਰੀ ਹਸਪਤਾਲ, ਸੰਗਰੂਰ ਵਿੱਚ ਸਫ਼ਾਈ ਸੇਵਿਕਾ ਦਾ ਕੰਮ ਕਰਦੀ ਸੀ, ਬੀਤੇ ਦਿਨ ਪਟਿਆਲਾ ਦੀ ਮਥੁਰਾ ਕਲੋਨੀ ਵਿਖੇ ਇਕ ਨਵ ਜੰਮਿਆਂ ਬੱਚਾ ਰਾਜੇਸ਼ ਕੁਮਾਰ ਪਿੰਡ ਔਡਨ, ਸਿਰਸਾ ਨੂੰ ਵੇਚਣ ਆਈ ਸੀ। ਪੁਲਿਸ ਨੇ ਮੌਕੇ ‘ਤੇ ਛਾਪਾ ਮਾਰ ਕੇ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਕ 10 ਦਿਨਾਂ ਦੀ ਨਵ ਜਨਮੀ ਬੱਚੀ ਬ੍ਰਾਮਦ ਕੀਤੀ ਗਈ। ਤਿੰਨ ਮੁਲਜਮਾਂ ਦੀ ਗ੍ਰਿਫਤਾਰ ਤੋਂ ਬਾਅਦ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਅਤੇ ਇਹਨਾਂ ਦੀ ਪੁੱਛਗਿੱਛ ਦੌਰਾਨ ਇਹਨਾਂ ਦੇ ਗਿਰੋਹ ਦੇ ਹੋਰ ਮੈਂਬਰ ਦੀ ਪਛਾਣ ਹੋਈ, ਜਿਨ੍ਹਾਂ ਵਿਚ ਜਸ਼ਨਦੀਪ ਕੌਰ ਉਰਫ ਹੈਪੀ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਕਮਲੇਸ਼ ਕੌਰ ਵਾਸੀ ਮਾਨਸਾ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਦੋਹਾਂ ਨੂੰ ਪਟਿਆਲਾ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਦੇ ਪਿਛਲੇ ਪਾਸੇ ਤੋਂ ਗ੍ਰਿਫ਼ਤਾਰ ਕਰ ਕੇ ਕਰੀਬ ਪੰਜ ਦਿਨਾਂ ਦੀ ਇੱਕ ਬੱਚੀ ਨੂੰ ਬਰਾਮਦ ਕੀਤੀ ਗਈ ਹੈ। ਮੁਲਜਮਾਂ ਤੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਹਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਬੱਚਿਆਂ ਦੀ ਖਰੀਦ-ਫਰੋਖਤ ਕੀਤੀ ਜਾਂਦੀ ਸੀ। ਇਹਨਾਂ ਨੇ ਇਹ ਬੱਚੇ ਕਿਥੋ ਖਰੀਦ ਕੀਤੇ ਸਨ ਅਤੇ ਇਹਨਾਂ ਦਾ ਗਿਰੋਹ ਦੇ ਹੋਰ ਕਿਹੜੇ-ਕਿਹੜੇ ਮੈਂਬਰ ਸਰਗਰਮ ਹਨ, ਇਸ ਬਾਰੇ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣਗੇ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿਚੋਂ ਕਮਲੇਸ਼ ਕੌਰ ਖਿਲਾਫ ਸਾਲ 2021 ਵਿਚ ਵੀ ਮਾਮਲਾ ਦਰਜ ਹੋਇਆ ਸੀ। ਐੱਸ.ਪੀ ਨੇ ਦੱਸਿਆ ਕਿ ਗੈਰ ਸਮਾਜਿਕ ਅਤੇ ਕਰੀਮਿਨਲ ਗਤੀਵਿਧੀਆ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਜਿਲੇ ਵਿੱਚ ਲਾਅ ਐਂਡ ਆਰਡਰ ਅਤੇ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲਤ ਵਿਚ ਸੁਰੱਖਿਅਤ ਕੀਤਾ ਜਾਵੇਗਾ।
Punjab Bani 02 September,2024
ਵਿਦਿਆਰਥਣ ਨਾਲ ਛੇੜਛਾੜ ਦੇ ਗੰਭੀਰ ਦੋਸ਼ ਕਾਲਜ ਪ੍ਰੋਫੈਸਰ ਖਿਲਾਫ ਮਾਮਲਾ ਦਰਜ
ਵਿਦਿਆਰਥਣ ਨਾਲ ਛੇੜਛਾੜ ਦੇ ਗੰਭੀਰ ਦੋਸ਼ ਕਾਲਜ ਪ੍ਰੋਫੈਸਰ ਖਿਲਾਫ ਮਾਮਲਾ ਦਰਜ ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਸਿਮਲਾ ਦੇ ਲੋਹਾਰਬ (ਘਨਹੱਟੀ) ਦੇ ਫਾਈਨ ਆਰਟਸ ਕਾਲਜ ਵਿੱਚ ਪ੍ਰੋਫੈਸਰ `ਤੇ ਇਕ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ।ਕਾਲਜ ਦੀ ਵਿਦਿਆਰਥਣ ਨੇ ਖੁਦ ਪ੍ਰੋਫੈਸਰ `ਤੇ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੁਲਸ ਕੋਲ ਸਿ਼ਕਾਇਤ ਵੀ ਦਰਜ ਕਰਵਾਈ ਗਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਵਿਦਿਆਰਥਣ ਨੇ ਫਾਈਨ ਆਰਟਸ ਕਾਲਜ ਦੇ ਪ੍ਰੋਫੈਸਰ ਪਵਨ ਕੁਮਾਰ `ਤੇ ਉਸ ਨਾਲ ਛੇੜਛਾੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ `ਤੇ ਦੋਸ਼ੀ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਧਿਆਪਕ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਅਤੇ ਕਿਸੇ ਨੂੰ ਦੱਸਣ `ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਕਿ ਵਿਦਿਆਰਥੀ ਕਿੰਨੇ ਸਮੇਂ ਤੋਂ ਕਾਲਜ `ਚ ਪੜ੍ਹ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਇਸ ਤੱਥ ਦੀ ਵੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਵਿਦਿਆਰਥੀ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਲਜ ਦੀ ਵਿਦਿਆਰਥਣ ਦੀ ਸ਼ਿਕਾਇਤ `ਤੇ ਦੋਸ਼ੀ ਅਧਿਆਪਕ ਦੇ ਖ਼ਿਲਾਫ਼ ਭਾਰਤੀ ਨਿਆਂਇਕ ਸੰਹਿਤਾ ਦੀ ਧਾਰਾ 354, 354ਏ ਅਤੇ 506 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 02 September,2024
ਗੋਲਗੱਪੇ ਵੇਚਣ ਵਾਲੇ ਤਿੰਨ ਬੱਚਿਆਂ ਦੇ ਪਿਓ ਦੇ ਸਿਰ ਤੇ ਪ੍ਰਵਾਸੀ ਦਾ ਕਤਲ
ਗੋਲਗੱਪੇ ਵੇਚਣ ਵਾਲੇ ਤਿੰਨ ਬੱਚਿਆਂ ਦੇ ਪਿਓ ਦੇ ਸਿਰ ਤੇ ਪ੍ਰਵਾਸੀ ਦਾ ਕਤਲ ਸਿਰ ਤੇ ਮਾਰੀ ਗਈ ਤੇਜਧਾਰ ਹਥਿਆਰ ਨਾਲ ਸੱਟ,ਪੁਲਿਸ ਨੇ ਜਾਂਚ ਕੀਤੀ ਸ਼ੁਰੂ ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ ਵਿੱਚ ਦੇਰ ਰਾਤ ਗੋਲਗੱਪੇ ਦੀ ਰੇਹੜੀ ਲਗਾ ਕੇ ਘਰ ਵਾਪਿਸ ਆ ਰਹੇ ਇਕ ਪ੍ਰਵਾਸੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਧਰਮਿੰਦਰ ਨਾਮ ਦਾ ਇਹ ਗੋਲਗੱਪੇ ਵੇਚਣ ਵਾਲਾ ਦੇਰ ਰਾਤ ਗੋਲ ਗੱਪੇ ਵੇਚ ਕੇ ਰੇਹੜੀ ਨਾਲ ਲੈ ਕੇ ਵਾਪਸ ਘਰ ਨੂੰ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਸ ਦਾ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਨੀਅਤ ਨਾਲ਼ ਅੰਜ ਪਛਾਤੇ ਵਿਅਕਤੀਆਂ ਵੱਲੋਂ ਤੇਜ਼ਦਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹਾਲਾਂਕਿ ਪੁਲਿਸ ਅਜੇ ਇਸ ਨੂੰ ਅੰਨਾ ਕਤਲ ਮੰਨ ਰਹੀ ਹੈ ਪਰ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ । ਜਾਣਕਾਰੀ ਦਿੰਦਿਆਂ ਮ੍ਰਿਤਕ ਧਰਮਿੰਦਰ ਦੀ ਪਤਨੀ ਅੰਜਲੀ ਅਤੇ ਉਸਦੇ ਜੀਜੇ ਉਦੇਵੀਰ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਸੂਚਨਾ ਮਿਲੇਗੀ ਧਰਮਿੰਦਰ ਦੀ ਕਿਸੇ ਨਾਲ ਲੜਾਈ ਹੋ ਗਈ ਹੈ ਜਦੋਂ ਮੌਕੇ ਤੇ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਉਹ ਇੱਕ ਸਾਲ ਤੋਂ ਭੈਣੀ ਮੀਆਂ ਖਾਂ ਵਿਖੇ ਰਹਿ ਰਹੇ ਹਨ ਅਤੇ ਗੋਲਗੱਪੇ ਵੇਚਣ ਦਾ ਕੰਮ ਕਰਦੇ ਹਨ। ਧਰਮਿੰਦਰ ਮ੍ਰਿਤਕ ਮੱਧ ਪ੍ਰਦੇਸ਼ ਦੇ ਜਿਲਾ ਭਿੰਡ ਤੇ ਕਿਸੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਸਦੀ ਉਮਰ 32 ਸਾਲ ਦੱਸੀ ਜਾ ਰਹੀ ਹੈ।ਉਸਦੇ ਤਿੰਨ ਬੱਚੇ ਹਨ ਜਿਹਨਾਂ ਵਿੱਚੋਂ ਸਭ ਤੋਂ ਵੱਡਾ ਬੇਟਾ ਚਾਰ ਸਾਲ ਦਾ ਤੇ ਸਭ ਤੋਂ ਛੋਟੀ ਲੜਕੀ ਇੱਕ ਸਾਲ ਦੀ ਹੈ। ਓਨਾ ਇਨਸਾਫ ਦੀ ਮੰਗ ਕੀਤੀ ਹੈ । ਦੂਜੇ ਪਾਸੇ ਖਾਣਾ ਭੈਣੀ ਮੀਆਂ ਖਾਨ ਦੇ ਐਸਐਚ ਓ ਸੁਰਿੰਦਰ ਪਾਲ ਨੇ ਦੱਸਿਆ ਕਿ ਮ੍ਰਿਤਕ ਧਰਮਿੰਦਰ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਸ ਦੇ ਸਿਰ ਤੇ ਗਹਿਰੀ ਸੱਟ ਦਾ ਇੱਕ ਨਿਸ਼ਾਨ ਹੈ ਪਰ ਫਿਲਹਾਲ ਇਹ ਸਾਫ ਨਹੀਂ ਹੈ ਕਿ ਉਸ ਦਾ ਕਤਲ ਦੀ ਨੀਅਤ ਨਾਲ ਹੀ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 02 September,2024
ਭੈਣ-ਭਰਾ ਨੇ ਕੀਤੀ ਰਿਟਾਇਰਡ ਅਧਿਆਪਕ ਦੇ ਘਰੋਂ ਢਾਈ ਲੱਖ ਚੋਰੀ
ਭੈਣ-ਭਰਾ ਨੇ ਕੀਤੀ ਰਿਟਾਇਰਡ ਅਧਿਆਪਕ ਦੇ ਘਰੋਂ ਢਾਈ ਲੱਖ ਚੋਰੀ ਖੰਨਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਨੇੜੇ ਪੈਂਦੇ ਮਾਛੀਵਾੜਾ ਲਾਗੇ ਪਿੰਡ ਬੈਰਸਾਲ ਕਲਾਂ ਦੇ ਵਾਸੀ ਸੇਵਾਮੁਕਤ ਅਧਿਆਪਕ ਮਾਸਟਰ ਬਖ਼ਸੀ ਰਾਮ ਦੇ ਘਰੋਂ 2.35 ਲੱਖ ਰੁਪਏ ਚੋਰੀ ਕਰਨ ਦੇ ਕਥਿਤ ਦੋਸ਼ ਹੇਠ ਇਸ ਪਿੰਡ ਦੇ ਹੀ ਵਾਸੀ ਭੈਣ ਜਸ਼ਨਦੀਪ ਕੌਰ ਅਤੇ ਉਸਦੇ ਭਰਾ ਅਕਾਸ਼ਦੀਪ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਵਲੋਂ ਅੱਜ ਦੱਸਿਆ ਕਿ ਸੇਵਾਮੁਕਤ ਅਧਿਆਪਕ ਬਖ਼ਸੀ ਰਾਮ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਪਿੰਡ ਵਿਚ ਆਪਣੇ ਘਰ ਇਕੱਲਾ ਹੀ ਰਹਿੰਦਾ ਹੈ ਅਤੇ ਲੰਘੀ 30 ਅਗਸਤ ਨੂੰ ਨਿੱਜੀ ਕੰਮਕਾਰ ਸਬੰਧੀ ਘਰ ਨੂੰ ਤਾਲ੍ਹਾ ਲਗਾ ਮਾਛੀਵਾੜਾ ਸਾਹਿਬ ਆ ਗਿਆ।ਜਦੋਂ ਸ਼ਾਮ ਨੂੰ ਘਰ ਵਾਪਸ ਗਿਆ ਤਾਂ ਉਸਨੇ ਦੇਖਿਆ ਕਿ ਕਮਰੇ ਦੀ ਅਲਮਾਰੀ ਖੁੱਲ੍ਹੀ ਹੋਈ ਸੀ ਅਤੇ ਉਸ ਦੇ ਲਾਕਰ ਵਿਚ ਰੱਖੇ ਪੈਸੇ ਵੀ ਗਾਇਬ ਸਨ। ਮਾ. ਬਖ਼ਸੀ ਰਾਮ ਅਨੁਸਾਰ ਉਸਨੇ ਇੱਕ ਪਲਾਟ ਵੇਚਿਆ ਸੀ ਜਿਸ ਦੇ 2.35 ਲੱਖ ਰੁਪਏ ਉਸਨੇ ਅਲਮਾਰੀ ਵਿਚ ਰੱਖੇ ਸਨ। ਪੁਲੀਸ ਵਲੋਂ ਇਸ ਮਾਮਲੇ ’ਚ ਪਰਚਾ ਦਰਜ ਕਰਨ ਤੋਂ ਬਾਅਦ ਜਦੋਂ ਘਰ ਨੇਡ਼੍ਹੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਸ ਵਿਚ ਪਿੰਡ ਦੀ ਵਾਸੀ ਜਸ਼ਨਦੀਪ ਕੌਰ ਤੇ ਉਸਦਾ ਭਰਾ ਅਕਾਸ਼ਦੀਪ, ਸੇਵਾਮੁਕਤ ਅਧਿਆਪਕ ਦੇ ਘਰ ਜਾਂਦੇ ਦਿਖਾਈ ਦਿੱਤੇ ਸਨ। ਪੁਲਸ ਨੇ ਇਨ੍ਹਾਂ ਦੋਵੇਂ ਭੈਣ-ਭਰਾਵਾਂ ਨੂੰ ਮਾਛੀਵਾਡ਼ਾ-ਨੂਰਪੁਰ ਰੋਡ ’ਤੇ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਸੇਵਾਮੁਕਤ ਅਧਿਆਪਕ ਦੇ ਘਰੋਂ ਚੋਰੀ ਕਰਨ ਤੋਂ ਬਾਅਦ ਉਨ੍ਹਾਂ ਇਹ ਰਾਸ਼ੀ ਆਪਣੇ ਬੈਂਕ ਖਾਤੇ ਵਿਚ ਜਮ੍ਹਾ ਕਰਵਾ ਦਿੱਤੀ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਲਿਆ ਜਾਵੇਗਾ ਅਤੇ ਫਿਰ ਪੈਸੇ ਦੀ ਰਿਕਵਰੀ ਕੀਤੀ ਜਾਵੇਗੀ।
Punjab Bani 02 September,2024
ਸੀਨੀਅਰ ਨੇਤਾ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਸੀਨੀਅਰ ਨੇਤਾ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪੁਣੇ ਦੇ ਨਾਨਾ ਪੇਠ ਇਲਾਕੇ ਵਿਚ ਐਨਸੀਪੀ ਦੇ ਸੀਨੀਅਰ ਨੇਤਾ ਵਨਰਾਜ ਅੰਡੇਕਰ ਦੀ ਐਤਵਾਰ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਤੋਂ ਪਹਿਲਾਂ ਕਾਫੀ ਤਿਆਰੀ ਕੀਤੀ ਗਈ ਸੀ। ਇਲਾਕੇ `ਚ ਬਿਜਲੀ ਕੱਟ ਦਿੱਤੀ ਗਈ ਅਤੇ ਹਨੇਰਾ ਹੁੰਦੇ ਹੀ 8 ਤੋਂ 10 ਲੋਕਾਂ ਨੇ ਰਾਕਾਂਪਾ ਨੇਤਾ `ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਲਗਾਤਾਰ ਗੋਲੀਆਂ ਚਲਾਈਆਂ ਗਈਆਂ।ਐਨਸੀਪੀ ਨੇਤਾ ਦੇ ਕਤਲ ਮਾਮਲੇ ਦੀ ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ `ਚ ਸਾਹਮਣੇ ਆਇਆ ਹੈ ਕਿ ਵਨਰਾਜ ਦੇ ਸਾਲੇ ਦੀ ਇਲਾਕੇ `ਚ ਦੁਕਾਨ ਸੀ। ਉਹ ਦੋ ਦਿਨ ਪਹਿਲਾਂ ਪੁਣੇ ਮਿਉਂਸਪਲ ਕਾਰਪੋਰੇਸ਼ਨ (ਪੀਐਮਸੀ) ਦੁਆਰਾ ਆਪਣੀ ਦੁਕਾਨ ਦੇ ਵਿਰੁੱਧ ਕੀਤੀ ਗਈ ਨਾਜਾਇਜ਼ ਕਬਜ਼ੇ ਵਿਰੋਧੀ ਕਾਰਵਾਈ ਤੋਂ ਨਾਰਾਜ਼ ਸੀ। ਉਸ ਨੂੰ ਸ਼ੱਕ ਸੀ ਕਿ ਵਣਰਾਜ ਨੇ ਹੀ ਇਹ ਕਾਰਾ ਕਰਵਾਇਆ ਹੈ। ਪੁਲਿਸ ਨੇ ਦੱਸਿਆ ਕਿ, ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 02 September,2024
ਨਾਬਾਲਗ ਨਾਲ ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਗ੍ਰਿਫ਼ਤਾਰ ਦੇਹਰਾਦੂਨ : ਉੱਤਰਾਖੰਡ ਦੇ ਅਲਮੋੜਾ ਜਿ਼ਲ੍ਹੇ ਵਿੱਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਭਾਜਪਾ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਲਮੋੜਾ ਦੇ ਐੱਸਐੱਸਪੀ ਦੇਵੇਂਦਰ ਪਿੰਚਾ ਨੇ ਦੱਸਿਆ ਕਿ ਭਗਵਤ ਸਿੰਘ ਬੋਰਾ ’ਤੇ ਇਕ 14 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਉਸ ਨੂੰ ਸ਼ਨਿਚਰਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸੇ ਦੌਰਾਨ ਘਟਨਾ ਦਾ ਨੋਟਿਸ ਲੈਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਮਹੇਂਦਰ ਭੱਟ ਦੀਆਂ ਹਦਾਇਤਾਂ ’ਤੇ ਬੋਰਾ ਨੂੰ ਤੁਰੰਤ ਪ੍ਰਭਾਵ ਤੋਂ ਪਾਰਟੀ ’ਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬੋਰਾ ਪਾਰਟੀ ਦੀ ਬਲਾਕ ਇਕਾਈ ਦਾ ਪ੍ਰਧਾਨ ਸੀ। ਐੱਸਐੱਸਪੀ ਨੇ ਕਿਹਾ ਕਿ ਇਹ ਘਟਨਾ 24 ਅਗਸਤ ਨੂੰ ਸਾਲਟ ਰੈਵੇਨਿਊ ਇਲਾਕੇ ਵਿੱਚ ਵਾਪਰੀ ਸੀ ਅਤੇ ਇਸ ਸਬੰਧੀ ਜਾਣਕਾਰੀ 30 ਅਗਸਤ ਨੂੰ ਮਿਲੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਪੋਕਸੋ ਅਤੇ ਬੀਐੱਨਐੱਸ ਦੀ ਧਾਰਾ 74 ਤਹਿਤ ਕੇਸ ਦਰਜ ਕੀਤਾ ਗਿਆ ਹੈ। ਲੜਕੀ ਦਾ ਬਿਆਨ ਦਰਜ ਕਰਨ ਤੋਂ ਬਾਅਦ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ। ਭਾਜਪਾ ਦੇ ਸੂਬਾ ਪ੍ਰਧਾਨ ਭੱਟ ਨੇ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਪਰਾਧਾਂ ਸਬੰਧੀ ‘ਜ਼ੀਰੋ ਟੌਲਰੈਂਸ’ ਦੀ ਨੀਤੀ ਅਪਣਾ ਰਹੀ ਹੈ। ਉੱਧਰ, ਸੂਬਾ ਕਾਂਗਰਸ ਦੇ ਪ੍ਰਧਾਨ ਕਰਨ ਮਹਾਰਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਨੇ ਆਪਣੇ ਆਗੂਆਂ ਨੂੰ ਮਹਿਲਾਵਾਂ ’ਤੇ ਅੱਤਿਆਚਾਰ ਕਰਨ ਦਾ ਲਾਇਸੈਂਸ ਦਿੱਤਾ ਹੋਇਆ ਹੈ।
Punjab Bani 02 September,2024
ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕੀਤਾ ਕਤਲ
ਬੇਰਹਿਮ ਬੇਰਹਿਮ ਬੇਰਹਿਮ.................. ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕੀਤਾ ਕਤਲ ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਬੂੰਦੀ ਜਿ਼ਲ੍ਹੇ ਵਿਚ ਇੱਕ ਪਿਤਾ ਨੇ ਬੇਰਹਿਮੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਬੂੰਦੀ ਦੇ ਕਾਪਰੇਨ ਥਾਣਾ ਖੇਤਰ ‘ਚ ਇਕ ਪਿਤਾ ਨੇ ਆਪਣੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਜ਼ਮੀਨ ‘ਤੇ ਸੁੱਟ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਉਸ ਨੇ ਆਪਣੇ ਸਹੁਰੇ ਘਰ ਵਿਚ ਕੀਤੀ।ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਸੂਮ ਬੱਚੇ ਦੀ ਲਾਸ਼ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮੁਲਜ਼ਮ ਮਾਨਸਿਕ ਤੌਰ ਉਤੇ ਥੋੜ੍ਹਾ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ।
Punjab Bani 01 September,2024
ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਦੇ ਬਾਹਰ ਗੋਲੀਬਾਰੀ ਦੌਰਾਨ 4 ਰਾਊਂਡ ਫਾਇਰਿੰਗ ਹੋਈ
ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਦੇ ਬਾਹਰ ਗੋਲੀਬਾਰੀ ਦੌਰਾਨ 4 ਰਾਊਂਡ ਫਾਇਰਿੰਗ ਹੋਈ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਬਿਊਟੀਫੁੱਲ ਸਿਟੀ ਵਜੋਂ ਜਾਣੇ ਜਾਂਦੇ ਸ਼ਹਿਰ ਚੰਡੀਗੜ੍ਹ ਦੇ ਸੈਕਟਰ-56 ਸਥਿਤ ਇੱਕ ਘਰ ਤੇ ਹੋਈ ਗੋਲੀਬਾਰੀ ਦੌਰਾਨ ਮੁਲਜ਼ਮਾਂ ਵੱਲੋਂ ਘਰ ਦੇ ਬਾਹਰ 4 ਰਾਊਂਡ ਫਾਇਰਿੰਗ ਕੀਤੀ ਗਈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਮੌਕੇ `ਤੇ ਪਹੁੰਚ ਗਈ। ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ’ਤੇ ਨਜ਼ਰ ਰੱਖੀ ਜਾ ਰਹੀ ਹੈ।
Punjab Bani 01 September,2024
ਰਾਮ ਮਨੋਹਰ ਲੋਹੀਆ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਹੋਸਟਲ `ਚੋਂ ਹੋਈ ਵਿਦਿਆਰਥਣ ਦੀ ਲਾਸ਼ ਬਰਾਮਦ
ਰਾਮ ਮਨੋਹਰ ਲੋਹੀਆ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਹੋਸਟਲ `ਚੋਂ ਹੋਈ ਵਿਦਿਆਰਥਣ ਦੀ ਲਾਸ਼ ਬਰਾਮਦ ਲਖਨਊ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਲਖਨਊ ਦੇ ਰਾਮ ਮਨੋਹਰ ਲੋਹੀਆ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਹੋਸਟਲ `ਚੋਂ 19 ਸਾਲਾ ਵਿਦਿਆਰਥਣ ਅਨੀਕਾ ਰਸਤੋਗੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਸ਼ੱਕੀ ਹਾਲਾਤਾਂ `ਚ ਕਮਰੇ `ਚ ਬੇਹੋਸ਼ੀ ਦੀ ਹਾਲਤ `ਚ ਮਿਲੀ। ਉਹ ਐੱਲਐੱਲਬੀ ਤੀਜੇ ਸਾਲ ਦੀ ਵਿਦਿਆਰਥਣ ਸੀ। ਉਹ ਹੋਸਟਲ ਦੇ ਕਮਰੇ ਦੇ ਫਰਸ਼ `ਤੇ ਬੇਹੋਸ਼ੀ ਦੀ ਹਾਲਤ `ਚ ਪਈ ਮਿਲੀ। ਅਨੀਕਾ ਆਈਪੀਐੱਸ ਸੰਤੋਸ਼ ਰਸਤੋਗੀ ਦੀ ਧੀ ਸੀ, ਜੋ ਇਸ ਸਮੇਂ ਦਿੱਲੀ ਵਿੱਚ ਐੱਨਆਈਏ (ਰਾਸ਼ਟਰੀ ਜਾਂਚ ਏਜੰਸੀ) ਵਿੱਚ ਆਈਜੀ ਵਜੋਂ ਕੰਮ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨੀਕਾ ਰਾਤ ਨੂੰ ਆਪਣੇ ਕਮਰੇ `ਚ ਗਈ ਸੀ, ਜਿਸ ਤੋਂ ਬਾਅਦ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਉਸ ਦੇ ਦੋਸਤਾਂ ਨੇ ਉਸ ਨੂੰ ਨਾ ਦੇਖਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜਿਆ ਅਤੇ ਅਨੀਕਾ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਾਇਆ ।
Punjab Bani 01 September,2024
ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਹੋਈ ਕੋਸ਼ਿਸ਼
ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਹੋਈ ਕੋਸ਼ਿਸ਼ ਬੇਗੂਸਰਾਏ : ਬੇਗੂਸਰਾਏ ਦੇ ਬਲੀਆ `ਚ ਜਨਤਾ ਦਰਬਾਰ ਦੀ ਸਮਾਪਤੀ ਤੋਂ ਬਾਅਦ ਬਾਹਰ ਨਿਕਲੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਬਲੀਆ ਦੇ `ਆਪ` ਨੇਤਾ ਸਹਿਜਾਦੂ ਜਾਮਾ ਉਰਫ ਸੈਫੀ ਨੂੰ ਗ੍ਰਿਫਤਾਰ ਕਰ ਲਿਆ ਹੈ। ਲੋਕਾਂ ਨੇ ਦੱਸਿਆ ਕਿ ਬਲੀਆ ਵਿੱਚ ਜਨਤਾ ਦਰਬਾਰ ਦੀ ਸਮਾਪਤੀ ਤੋਂ ਬਾਅਦ ਗਿਰੀਰਾਜ ਸਿੰਘ ਬਲਾਕ ਦਫ਼ਤਰ ਪੁੱਜੇ। ਇਸ ਦੌਰਾਨ ‘ਆਪ’ ਆਗੂ ਸਹਿਜਾਦੂ ਜਾਮਾ ਉਰਫ਼ ਸੈਫ਼ੀ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਅਰਜ਼ੀ ਦੇਣ ਦੀ ਕੋਸ਼ਿਸ਼ ਕੀਤੀ। ਇਸ `ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਖਤਮ ਹੋ ਗਿਆ ਹੈ, ਜੇਕਰ ਅਰਜ਼ੀ ਦੇਣੀ ਹੀ ਸੀ ਤਾਂ ਜਨਤਾ ਦਰਬਾਰ `ਚ ਆਉਣਾ ਚਾਹੀਦਾ ਸੀ।
Punjab Bani 31 August,2024
ਪੁਲਸ ਨੇ ਬੀਫ ਪਕਾਉਣ ਨੂੰ ਲੈ ਕੇ ਝਗੜੇ ਦੌਰਾਨ ਕੁੱਟ ਕੁਟ ਕੇ ਮੌਤ ਦੇ ਘਾਟ ਉਤਾਰਨ ਤੇ 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਪੁਲਸ ਨੇ ਬੀਫ ਪਕਾਉਣ ਨੂੰ ਲੈ ਕੇ ਝਗੜੇ ਦੌਰਾਨ ਕੁੱਟ ਕੁਟ ਕੇ ਮੌਤ ਦੇ ਘਾਟ ਉਤਾਰਨ ਤੇ 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ ਚਰਖੀ ਦਾਦਰੀ : ਹਰਿਆਣਾ ਦੇ ਚਰਖੀ ਦਾਦਰੀ ਅਧੀਨ ਪੈਂਦੇ ਬਧਰਾ `ਚ ਕਥਿਤ ਤੌਰ `ਤੇ ਬੀਫ ਪਕਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਉਸੇ ਝੁੱਗੀ `ਚ ਰਹਿਣ ਵਾਲੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਰਿਆਣਾ ਦੇ ਚਰਖੀ ਦਰਦੀ ਜ਼ਿਲ੍ਹੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਕਥਿਤ ਤੌਰ `ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਨਾਬਾਲਗਾਂ ਸਮੇਤ ਗਊ ਰੱਖਿਅਕ ਸਮੂਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ 27 ਅਗਸਤ ਦੀ ਹੈ, ਜਦੋਂ ਪੀੜਤ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਵਜੋਂ ਹੋਈ ਸੀ, ਜਿਸ `ਤੇ ਬੀਫ ਖਾਣ ਦਾ ਸ਼ੱਕ ਸੀ । ਪੁਲਿਸ ਅਨੁਸਾਰ ਮੁਲਜ਼ਮ, ਜਿਨ੍ਹਾਂ ਦੀ ਪਛਾਣ ਅਭਿਸ਼ੇਕ, ਮੋਹਿਤ, ਰਵਿੰਦਰ, ਕਮਲਜੀਤ ਅਤੇ ਸਾਹਿਲ ਵਜੋਂ ਹੋਈ ਹੈ, ਨੇ ਮਲਿਕ ਨੂੰ ਪਲਾਸਟਿਕ ਦੀਆਂ ਬੋਤਲਾਂ ਵੇਚਣ ਦੀ ਆੜ ਵਿੱਚ ਇੱਕ ਦੁਕਾਨ ’ਤੇ ਲਿਜਾ ਕੇ ਕੁੱਟਮਾਰ ਕੀਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਫਿਰ ਮਲਿਕ ਨੂੰ ਕਿਸੇ ਹੋਰ ਥਾਂ `ਤੇ ਲੈ ਗਏ ਜਿੱਥੇ ਉਨ੍ਹਾਂ ਨੇ ਕੁੱਟਮਾਰ ਜਾਰੀ ਰੱਖੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਪੀੜਤ ਦੇ ਜੀਜਾ ਸੁਜਾਉਦੀਨ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਖੁਲਾਸਾ ਕੀਤਾ ਕਿ ਮਲਿਕ ਨੂੰ ਝੂਠੇ ਬਹਾਨੇ ਚੁੱਕ ਕੇ ਲਿਜਾਇਆ ਗਿਆ ਸੀ ਅਤੇ ਬਾਅਦ ਵਿੱਚ ਇੱਕ ਨਹਿਰ ਨੇੜੇ ਮ੍ਰਿਤਕ ਪਾਇਆ ਗਿਆ ਸੀ। ਮਲਿਕ, ਜੋ ਬਾਂਦਰਾ ਪਿੰਡ ਵਿੱਚ ਇੱਕ ਝੌਂਪੜੀ ਵਿੱਚ ਰਹਿੰਦਾ ਸੀ ਅਤੇ ਕੂੜਾ ਇਕੱਠਾ ਕਰਕੇ ਗੁਜ਼ਾਰਾ ਕਰਦਾ ਸੀ, ਆਪਣੇ ਪਰਿਵਾਰ ਲਈ ਮੁੱਖ ਰੋਟੀ ਕਮਾਉਣ ਵਾਲਾ ਸੀ।ਪੁਲਿਸ ਨੇ ਇਸ ਮਾਮਲੇ `ਚ ਸਾਰੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋ ਨਾਬਾਲਗਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ । ਇਸ ਘਟਨਾ `ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਅਫਸੋਸਨਾਕ ਹਨ ਅਤੇ ਨਹੀਂ ਹੋਣੀਆਂ ਚਾਹੀਦੀਆਂ। ਹਾਲਾਂਕਿ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ "ਮੌਬ ਲਿੰਚਿੰਗ" ਸ਼ਬਦ ਦੀ ਵਰਤੋਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਗਊ ਸੁਰੱਖਿਆ ਲਈ ਪਹਿਲਾਂ ਹੀ ਵਿਧਾਨ ਸਭਾ ਵਿੱਚ ਇੱਕ ਸਖ਼ਤ ਕਾਨੂੰਨ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਸਮਝੌਤਾ ਕਰਨ ਲਈ ਕੋਈ ਥਾਂ ਨਹੀਂ ਬਚੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਕਿਹਾ, "ਮੌਬ ਲਿੰਚਿੰਗ ਵਰਗੀਆਂ ਗੱਲਾਂ ਨੂੰ ਕਹਿਣਾ ਸਹੀ ਨਹੀਂ ਹੈ, ਕਿਉਂਕਿ ਗਊ ਰੱਖਿਆ ਲਈ ਵਿਧਾਨ ਸਭਾ ਵਿੱਚ ਸਖ਼ਤ ਕਾਨੂੰਨ ਬਣਾਇਆ ਗਿਆ ਹੈ ਅਤੇ ਇਸ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ... ਮੈਂ ਕਹਿਣਾ ਚਾਹੁੰਦਾ ਹਾਂ ਕਿ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇਹ ਘਟਨਾਵਾਂ ਮੰਦਭਾਗੀਆਂ ਹਨ ।
Punjab Bani 31 August,2024
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਚਰਖੀ ਦਾਦਰੀ ਵਿਖੇ ਇੱਕ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ, ਜਿਸਦਾ ਦੋਸ਼ ਗਊ ਰੱਖਿਆ ਦਲ ਦੇ ਮੈਂਬਰਾਂ ‘ਤੇ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲੜਾਈ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਜ਼ਖਮੀ ਹੋ ਗਿਆ। ਫਿਲਹਾਲ ਪੁਲਸ ਨੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਦੋ ਨਾਬਾਲਗਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ, ਜਿਸ ਦੀ ਸੂਚਨਾ ਪੁਲਿਸ ਨੂੰ 28 ਅਗਸਤ ਨੂੰ ਮਿਲੀ ਸੀ। ਪੱਛਮੀ ਬੰਗਾਲ ਦੇ ਦੋ ਨੌਜਵਾਨ ਚਰਖੀ ਦਾਦਰੀ ਵਿੱਚ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ। ਇੱਥੇ ਉਹ ਝੁੱਗੀਆਂ ਵਿੱਚ ਰਹਿੰਦੇ ਹਨ। ਗਊ ਰਕਸ਼ਾ ਬਾਦਲ ਦੇ ਮੈਂਬਰਾਂ ਨੂੰ ਸ਼ੱਕ ਸੀ ਕਿ ਸ਼ਬੀਰ ਖਾਨ (23) ਨੇ ਬੀਫ ਪਕਾਇਆ ਅਤੇ ਆਪਣੇ ਸਾਥੀ ਨਾਲ ਖਾਧਾ। ਇਸ ਦੌਰਾਨ 27 ਅਗਸਤ ਨੂੰ ਭੀੜ ਉਸ ਨੂੰ ਘਰ ਲੈ ਗਈ ਅਤੇ ਫਿਰ ਡੰਡਿਆਂ ਅਤੇ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ।
Punjab Bani 31 August,2024
ਛੱਤੀਸਗੜ੍ਹ ਪੁਲਿਸ ਨੇ ਕੀਤਾ ਅੰਤਰਰਾਜੀ ਗਾਂਜਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਰਗਨਾ ਸਮੇਤ 8 ਲੋਕਾਂ ਨੂੰ ਗ੍ਰਿਫਤਾਰ
ਛੱਤੀਸਗੜ੍ਹ ਪੁਲਿਸ ਨੇ ਕੀਤਾ ਅੰਤਰਰਾਜੀ ਗਾਂਜਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਰਗਨਾ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਛੱਤੀਸਗੜ੍ਹ (): ਮੁੱਖ ਮੰਤਰੀ ਸ਼੍ਰੀ ਵਿਸ਼ਨੂੰਦੇਵ ਸਾਈਂ ਵੱਲੋਂ ਗੈਰ-ਕਾਨੂੰਨੀ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ਾਂ ਅਨੁਸਾਰ ਬਿਲਾਸਪੁਰ ਰੇਂਜ ਦੇ ਆਈਜੀ ਡਾ: ਸੰਜੀਵ ਸ਼ੁਕਲਾ ਅਤੇ ਐਸਪੀ ਸ਼੍ਰੀ ਦਿਵਯਾਂਗ ਪਟੇਲ ਦੇ ਦਿਸ਼ਾ-ਨਿਰਦੇਸ਼ਾਂ 'ਤੇ 28 ਅਗਸਤ ਨੂੰ ਰਾਏਗੜ੍ਹ ਦੀ ਜੂਟ ਮਿੱਲ ਪੁਲਿਸ ਨੇ ਇੱਕ ਵੱਡਾ ਗਾਂਜਾ ਚਲਾਇਆ। ਕੋਡਾਤਰਾਈ ਨੇੜੇ ਛਾਪਾ ਮਾਰ ਕੇ ਇੱਕ ਔਰਤ ਸਮੇਤ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 175 ਕਿਲੋ ਗਾਂਜਾ, ਇੱਕ ਆਲਟੋ ਕਾਰ ਅਤੇ ਇੱਕ ਛੋਟਾ ਹਾਥੀ ਪਿਕਅੱਪ ਗੱਡੀ (ਕੁੱਲ 43 ਲੱਖ ਰੁਪਏ ਦੀ ਜਾਇਦਾਦ) ਜ਼ਬਤ ਕੀਤੀ ਗਈ, ਜਿਸ ਵਿੱਚ ਮੁੱਖ ਮੁਲਜ਼ਮ ਸੰਤਰਾਮ ਖੁੰਟੇ ਸਕਤੀ (ਛੱਤੀਸਗੜ੍ਹ) ਸੀ। ) ਅਤੇ ਉਸਦੇ ਸਾਥੀਆਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ। ਮੁਢਲੀ ਗ੍ਰਿਫਤਾਰੀ ਤੋਂ ਬਾਅਦ ਦੋਸ਼ੀਆਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਗਰੋਹ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਕੰਮਕਾਜ ਬਾਰੇ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਥਾਣਾ ਬਿਲਾਸਪੁਰ ਦੇ ਇੰਸਪੈਕਟਰ ਜਨਰਲ ਡਾ: ਸੰਜੀਵ ਸ਼ੁਕਲਾ ਦੀ ਅਗਵਾਈ ਹੇਠ ਰਾਏਗੜ੍ਹ ਪੁਲਿਸ ਅਤੇ ਬਿਲਾਸਪੁਰ ਪੁਲਿਸ ਦੀਆਂ 5 ਵੱਖ-ਵੱਖ ਵਿਸ਼ੇਸ਼ ਟੀਮਾਂ ਨੇ ਡੀ. ਦਾ ਗਠਨ ਕੀਤਾ ਗਿਆ ਸੀ, ਜੋ ਕਿ ਵੱਖ-ਵੱਖ ਥਾਵਾਂ 'ਤੇ ਭੇਜੀਆਂ ਗਈਆਂ ਸਨ, ਜਿਨ੍ਹਾਂ ਨੇ ਆਪਣੀ ਸੂਝ-ਬੂਝ ਅਤੇ ਪੇਸ਼ੇਵਰ ਸਮਰੱਥਾ ਦਾ ਪ੍ਰਦਰਸ਼ਨ ਕਰਦੇ ਹੋਏ, ਜ਼ਿਲ੍ਹਾ ਬਾਟ (ਉੜੀਸਾ), ਜ਼ਿਲ੍ਹਾ ਬਿਲਾਸਪੁਰ, ਪਿੰਡ ਪਿਹੜੀਦ ਅਤੇ ਪਿੰਡ ਚਾਰਪਾੜਾ ਜ਼ਿਲ੍ਹਾ ਸਕਤੀ (ਛੱਤੀਸਗੜ੍ਹ) 'ਤੇ ਛਾਪੇਮਾਰੀ ਕੀਤੀ ਅਤੇ ਗਰੋਹ ਦੇ ਪੂਰੇ ਨੈਟਵਰਕ ਨੂੰ ਤਬਾਹ ਕਰ ਦਿੱਤਾ।
Punjab Bani 31 August,2024
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ - ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ - ਐਸ.ਐਸ.ਪੀ ਸਰਤਾਜ ਸਿੰਘ ਚਾਹਲ ਸੰਗਰੂਰ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਜੰਗ ਵਿੱਢਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਧੀਆ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਪਿਛਲੇ ਇੱਕ ਹਫਤੇ ਅੰਦਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ 11 ਕੇਸ ਦਰਜ ਕਰਦੇ ਹੋਏ 12 ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 24 ਅਗਸਤ ਤੋਂ 31 ਅਗਸਤ ਤੱਕ ਐਨਡੀਪੀਐਸ ਐਕਟ ਤਹਿਤ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਵਿਅਕਤੀ ਕਾਬੂ ਕੀਤੇ ਗਏ ਹਨ ਜਦ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਐਕਸਾਈਜ਼ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 24 ਤੋਂ 31 ਅਗਸਤ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 10 ਗ੍ਰਾਮ ਹੈਰੋਇਨ , 57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਕਸਾਇਜ ਐਕਟ ਤਹਿਤ 3 ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਕੋਲੋਂ ਸ਼ਰਾਬ ਠੇਕਾ ਦੇਸੀ 58.500 ਲੀਟਰ, ਸ਼ਰਾਬ ਨਜਾਇਜ਼ 15.000 ਲੀਟਰ ਬਰਾਮਦ ਕੀਤੀ ਗਈ। ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਪੁਲਿਸ ਦੀ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਆਮ ਲੋਕਾਂ ਨਾਲ ਮੀਟਿੰਗਾਂ ਕਰਦੇ ਹੋਏ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਜਾਰੀ ਹੈ।
Punjab Bani 31 August,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਸੂ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਸੂ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 31 August,2024
ਪੁਲਸ ਨੇ ਕੀਤਾ ਪੀੜਤਾ ਅਤੇ ਉਸ ਦੇ ਪਿਤਾ ਦੀ ਸਿ਼ਕਾਇਤ ‘ਤੇ ਤਾਂਤਰਿਕ ਮੁਹੰਮਦ ਸ਼ਰੀਫ ਨੂੰ ਗ੍ਰਿਫਤਾਰ
ਪੁਲਸ ਨੇ ਕੀਤਾ ਪੀੜਤਾ ਅਤੇ ਉਸ ਦੇ ਪਿਤਾ ਦੀ ਸਿ਼ਕਾਇਤ ‘ਤੇ ਤਾਂਤਰਿਕ ਮੁਹੰਮਦ ਸ਼ਰੀਫ ਨੂੰ ਗ੍ਰਿਫਤਾਰ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀਦੇ ਕਾਂਝਵਾਲਾ ਇਲਾਕੇ ਵਿਚ ਇੱਕ ਵਿਅਕਤੀ ਜੋ ਕਿ ਸ਼ਮਸ਼ਾਨਘਾਟ ਕੋਲ ਤੰਤਰ ਮੰਤਰ ਦੀ ਵਰਤੋਂ ਕਰਦਿਆਂ ਝਾੜ ਫੂਕ ਕਰਦਾ ਹੈ ਵਲੋਂ 12 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ । ਉਕਤ ਘਟਨਾਕ੍ਰਮ ਸਬੰਧੀ ਪੀੜਤਾ ਅਤੇ ਉਸ ਦੇ ਪਿਤਾ ਦੀ ਸਿ਼ਕਾਇਤ ‘ਤੇ ਪੁਲਸ ਨੇ ਤਾਂਤਰਿਕ ਮੁਹੰਮਦ ਸ਼ਰੀਫ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਸੀਪੀ ਰੋਹਿਣੀ ਡਾ. ਜੀ. ਆਈ. ਐਸ. ਸਿੰਧੂ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਪਿਤਾ ਅਤੇ ਭਰਾ ਨਾਲ ਕਾਂਝਵਾਲਾ ਇਲਾਕੇ ‘ਚ ਰਹਿੰਦੀ ਹੈ। ਪੀੜਤ ਲੜਕੀ ਦਾ ਪਿਤਾ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ।
Punjab Bani 31 August,2024
ਦੁਪਹਿਰੇ ਕਿਡਨੈਪ ਹੋਇਆ ਬੱਚਾ ਪੁਲਸ ਦੀ ਮੁਸਤੈਦੀ ਨਾਲ ਰਾਤ ਨੂੰ ਹੀ ਪੁਲਸ ਨੇ ਹਿਮਾਚਲ ਤੋਂ ਕੀਤਾ ਬਰਾਮਦ
ਦੁਪਹਿਰੇ ਕਿਡਨੈਪ ਹੋਇਆ ਬੱਚਾ ਪੁਲਸ ਦੀ ਮੁਸਤੈਦੀ ਨਾਲ ਰਾਤ ਨੂੰ ਹੀ ਪੁਲਸ ਨੇ ਹਿਮਾਚਲ ਤੋਂ ਕੀਤਾ ਬਰਾਮਦ ਪਠਾਨਕੋਟ : ਕੱਲ ਦੁਪਹਿਰ ਸਕੂਲ ਤੋਂ ਆਉਂਦੇ ਸਮੇਂ ਇਕ ਵੱਡੀ ਘਟਨਾ ਸ਼ਹਿਰ ਦੇ ਪੋਸ਼ ਏਰੀਆ ਸ਼ਾਹ ਕਲੋਨੀ ਵਿਖੇ ਸਾਹਮਣੇ ਆਈ ਜਿਥੇ ਇੱਕ ਬੱਚੇ ਨੂੰ ਕਿਡਨੈਪ ਕੀਤਾ ਗਿਆ ਸੀ। ਜਿਸ ਦੀ ਉਮਰ ਪੰਜ ਤੋਂ ਛੇ ਸਾਲ ਦੱਸੀ ਜਾ ਰਹੀ ਹੈ ਸੀ । ਪੁਲਿਸ ਵੱਲੋਂ ਹਰ ਪਾਸੇ ਨਾਕੇਬੰਦੀ ਕੀਤੀ ਗਈ ਤਾਂ ਜੋ ਬੱਚੇ ਨੂੰ ਕਿਸੇ ਤਰ੍ਹਾਂ ਬਚਾਇਆ ਜਾ ਸਕੇ। ਦੱਸਦੇ ਚਲੀਏ ਕਿ ਬਦਮਾਸ਼ ਆਪਣੇ ਵੱਲੋਂ ਇੱਕ ਚਿੱਠੀ ਵੀ ਘਰ ਦੇ ਬਾਹਰ ਸੁੱਟ ਕੇ ਗਏ ਸੀ ਜੋ ਕਿ ਬਚੇ ਦੀ ਭੈਣ ਨੇ ਚੁੱਕ ਕੇ ਆਪਣੇ ਘਰ ਦਿੱਤੀ, ਜਿਸ ਵਿੱਚ ਦੋ ਕਰੋੜ ਦੀ ਫਰੋਤੀ ਦੀ ਮੰਗ ਕੀਤੀ ਗਈ ਸੀ ਅਤੇ ਪੁਲਿਸ ਨੂੰ ਦੱਸਣ `ਤੇ ਅੰਜਾਮ ਭੁਗਤਣ ਦੀ ਗੱਲ ਕਹੀ ਗਈ ਸੀ। ਇਸ ਦੇ ਬਾਅਦ ਪੁਲਿਸ ਨੇ ਹਿਮਾਚਲ ਪੁਲਿਸ ਦੇ ਨਾਲ ਰਾਬਤਾ ਕਾਇਮ ਕੀਤਾ ਅਤੇ ਛਾਪੇਮਾਰੀ ਕਰ ਬੀਤੀ ਰਾਤ ਕਰੀਬ 12 ਵਜੇ ਬੱਚੇ ਨੂੰ ਬਰਾਮਦ ਕਰ ਲਿਆ ਅਤੇ ਪਰਿਵਾਰ ਦੇ ਹਵਾਲੇ ਕੀਤਾ। ਬੱਚੇ ਦੀ ਬਰਾਮਦਗੀ ਨੂੰ ਦੇਖਦੇ ਹੋਏ ਪਰਿਵਾਰ ਵਿੱਚ ਅਤੇ ਸ਼ਹਿਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕਾਂ ਬੀਤੀ ਰਾਤ ਪੰਜਾਬ ਪੁਲਿਸ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।
Punjab Bani 31 August,2024
ਮਾਸੀ ਅਤੇ ਮਾਸੜ ਨੇ ਕੀਤਾ ਆਪਣੀ ਹੀ ਧੀਆਂ ਵਰਗੀ 6 ਸਾਲਾ ਬੱਚੀ ਨੂੰ ਅਗਵਾ
ਮਾਸੀ ਅਤੇ ਮਾਸੜ ਨੇ ਕੀਤਾ ਆਪਣੀ ਹੀ ਧੀਆਂ ਵਰਗੀ 6 ਸਾਲਾ ਬੱਚੀ ਨੂੰ ਅਗਵਾ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 30 ਲੱਖ ਰੁਪਏ ਦਾ ਕਰਜ਼ਾ ਮੋੜਨ ਲਈ ਮਾਸੀ ਅਤੇ ਮਾਸੜ ਨੇ 6 ਸਾਲ ਦੀ ਬੱਚੀ ਨੂੰ ਅਗਵਾ ਕਰ ਲਿਆ ਹੈ। ਉਨ੍ਹਾਂ ਸਾਜਿਸ਼ ਤਹਿਤ ਮਲੇਸ਼ੀਆ ਦੇ ਨੰਬਰ ਦੀ ਵਰਤੋਂ ਕਰ ਕੇ ਵਾਇਸ ਮੈਸੇਜ ਰਾਹੀਂ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਹਰਕਤ ’ਚ ਆਈ ਕੇਂਦਰੀ ਜਿ਼ਲ੍ਹਾ ਪੁਲਸ ਨੇ ਸਿਰਫ 72 ਘੰਟਿਆਂ ’ਚ ਬੱਚੀ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਮਾਮਲੇ ’ਚ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਆਈ. ਪੀ. ਅਸਟੇਟ ਇਲਾਕੇ ਤੋਂ 27 ਅਗਸਤ ਦੀ ਰਾਤ ਨੂੰ 8.30 ਵਜੇ ਸਾਢੇ 6 ਸਾਲਾ ਬੱਚੀ ਉਸ ਸਮੇਂ ਲਾਪਤਾ ਹੋ ਗਈ ਸੀ, ਜਦੋਂ ਉਹ ਨੇੜੇ ਦੀ ਦੁਕਾਨ ਤੋਂ ਚਾਕਲੇਟ ਖਰੀਦਣ ਗਈ ਸੀ। ਸ਼ਾਮ ਨੂੰ ਜਦੋਂ 30 ਲੱਖ ਦੀ ਫਿਰੌਤੀ ਦਾ ਵਾਇਸ ਮੈਸੇਜ ਆਇਆ ਤਾਂ ਪੁਲਸ ਨੇ ਅਗਵਾ ਦਾ ਮਾਮਲਾ ਦਰਜ ਕਰ ਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ 300 ਤੋਂ ਜ਼ਿਆਦਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਵਾਇਸ ਮੈਸੇਜ ਭੇਜਣ ਵਾਲੇ ਨੰਬਰ ਦੀ ਜਾਂਚ ਕੀਤੀ। ਇਸ ਮਾਮਲੇ ਦੇ ਤਾਰ ਬਿਹਾਰ ਦੇ ਸੀਤਾਮੜੀ ਨਾਲ ਜੁੜੇ ਮਿਲੇ। ਲੜਕੀ ਦੇ ਮਾਸੜ ਕ੍ਰਿਸ਼ਨ ਦੇ ਸੀਤਾਮੜੀ ਹੋਣ ਦਾ ਪਤਾ ਲੱਗਾ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਸ ਦੀ ਪਤਨੀ ਸ਼ਾਹਿਦਾ ਚਾਕਲੇਟ ਦਾ ਝਾਂਸਾ ਦੇ ਕੇ ਬੱਚੀ ਨੂੰ ਆਪਣੇ ਨਾਲ ਲੈ ਗਈ ਸੀ ਤੇ ਕਰਜ਼ਾ ਮੋੜਨ ਲਈ ਉਨ੍ਹਾਂ ਨੇ ਬੱਚੀ ਨੂੰ ਅਗਵਾ ਕਰ ਕੇ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ।
Punjab Bani 31 August,2024
ਮਥੁਰਾ ਦੇ ਗੋਵਿੰਦ ਨਗਰ ਦੀ ਰਾਧਾ ਆਰਚਿਟ ਵਿਖੇ ਕਾਰੋਬਾਰੀ ਦੇ ਘਰ ਨਕਲੀ ਈ. ਡੀ. ਤੇ ਸਬ ਇੰਸਪੈਕਟਰ ਬਣ ਕੇ ਪਹੁੰਚੇ ਵਿਅਕਤੀ ਦਰਵਾਜ਼ਾ ਤੋੜ ਭੱਜੇ
ਮਥੁਰਾ ਦੇ ਗੋਵਿੰਦ ਨਗਰ ਦੀ ਰਾਧਾ ਆਰਚਿਟ ਵਿਖੇ ਕਾਰੋਬਾਰੀ ਦੇ ਘਰ ਨਕਲੀ ਈ. ਡੀ. ਤੇ ਸਬ ਇੰਸਪੈਕਟਰ ਬਣ ਕੇ ਪਹੁੰਚੇ ਵਿਅਕਤੀ ਦਰਵਾਜ਼ਾ ਤੋੜ ਭੱਜੇ ਮਥੁਰਾ : ਭਾਰਤ ਦੇਸ਼ ਦੇ ਮਥੁਰਾ ਦੇ ਗੋਵਿੰਦ ਨਗਰ ਦੀ ਰਾਧਾ ਆਰਚਿਟ ਵਿਖੇ ਫਰਜ਼ੀ ਈਡੀ ਦੇ ਅਧਿਕਾਰੀ ਅਤੇ ਨਾਲ ਇਕ ਠੱਗ ਇੰਸਪੈਕਟਰ ਬਣ ਕੇ ਪਹੁੰਚੇ ਵਿਅਕਤੀਆਂ ਨੇ ਜਦੋਂ ਫਰਜ਼ੀ ਸਰਚ ਵਾਰੰਟ ਵਪਾਰੀਆਂ ਨੂੰ ਦਿਖਾਇਆ ਗਿਆ ਤਾਂ ਵਪਾਰੀ ਨੇ ਪੁਲਿਸ ਦੀ ਵਰਦੀ ਵਾਲੇ ਵਿਅਕਤੀ ਠੱਗ ਨੂੰ ਪੁੱਛਿਆ ਕਿ ਤੁਸੀਂ ਕਿਸ ਥਾਣੇ ਤੋਂ ਆਏ ਹੋ? ਇਸ ਦੇ ਜਵਾਬ ਵਿੱਚ ਠੱਗ ਨੇ ਕਿਹਾ-ਗੋਵਿੰਦਪੁਰਮ ਥਾਣਾ। ਇਹ ਉਹ ਥਾਂ ਹੈ ਜਿੱਥੇ ਇਨ੍ਹਾਂ ਠੱਗਾਂ ਨੇ ਗਲਤੀ ਕੀਤੀ ਕਿਉਂਕਿ ਗੋਵਿੰਦ ਥਾਣਾ ਮਥੁਰਾ ਵਿੱਚ ਹੈ। ਜਿਵੇਂ ਹੀ ਇਸ ਕਾਰੋਬਾਰੀ ਨੂੰ ਸ਼ੱਕ ਪਿਆ ਤਾਂ ਉਸ ਨੇ ਫਰਜ਼ੀ ਅਫਸਰਾਂ ਨੂੰ ਘਰ ਅੰਦਰ ਬੰਦ ਕਰ ਦਿੱਤਾ। ਰੌਲਾ ਪਾਉਣ ’ਤੇ ਫਰਜ਼ੀ ਅਫਸਰ ਘਰ ਦਾ ਦੂਜਾ ਦਰਵਾਜ਼ਾ ਤੋੜ ਕੇ ਬਾਹਰ ਭੱਜ ਗਏ। ਫਰਜ਼ੀ ਈਡੀ ਅਫਸਰਾਂ ਵਿੱਚ ਇੱਕ ਔਰਤ ਵੀ ਸ਼ਾਮਲ ਸੀ। ਕਾਰੋਬਾਰੀ ਦਾ ਕਹਿਣਾ ਹੈ ਕਿ ਉਹ ਠੱਗ ਉਸ ਨੂੰ ਬੰਧਕ ਬਣਾ ਕੇ ਲੁੱਟਣਾ ਚਾਹੁੰਦੇ ਸਨ, ਜਦੋਂਕਿ ਈ. ਡੀ. ਨੇ ਗੋਵਿੰਦ ਨਗਰ ਥਾਣੇ ਨਾਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਨੇ ਛਾਪੇਮਾਰੀ ਲਈ ਕੋਈ ਟੀਮ ਨਹੀਂ ਭੇਜੀ। ਹੁਣ ਪੂਰੇ ਸ਼ਹਿਰ ਵਿੱਚ ਇਨ੍ਹਾਂ ਠੱਗਾਂ ਦੀ ਭਾਲ ਜਾਰੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਲਈ।
Punjab Bani 31 August,2024
ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋਈ
ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋਈ ਮੱਧ ਪ੍ਰਦੇਸ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਰਾਜਸਥਾਨ ਦੇ ਪ੍ਰਤਾਪਗੜ੍ਹ ਦੀ ਜਿਲ੍ਹਿਾ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਰਾਤ ਭਰ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ‘ਤੇ ਕੁੱਟਮਾਰ ਦਾ ਦੋਸ਼ ਲਗਾ ਕੇ ਇਹ ਹੰਗਾਮਾ ਸ਼ੁਰੂ ਕਰ ਦਿੱਤਾ ਸੀ। ਵੀਰਵਾਰ ਦੇਰ ਰਾਤ ਸ਼ੁਰੂ ਹੋਇਆ ਇਹ ਹੰਗਾਮਾ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਿਹਾ। ਹੰਗਾਮੇ ਦੌਰਾਨ ਸਥਿਤੀ ਅਜਿਹੀ ਬਣ ਗਈ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਵੱਲੋਂ ਨਾਅਰੇਬਾਜ਼ੀ ਦੀ ਆਵਾਜ਼ ਬਾਹਰ ਤੱਕ ਸੁਣਾਈ ਦੇ ਰਹੀ ਸੀ। ਜੇਲ੍ਹ ਪ੍ਰਸ਼ਾਸਨ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਦੀ ਤਲਾਸ਼ੀ ਮੁਹਿੰਮ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਮੁਤਾਬਕ ਵੀਰਵਾਰ ਰਾਤ ਪ੍ਰਤਾਪਗੜ੍ਹ ਜ਼ਿਲਾ ਜੇਲ੍ਹ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੇਲ੍ਹ ਮੁਲਾਜ਼ਮਾਂ ਵੱਲੋਂ ਇੱਕ ਕੈਦੀ ਦੀ ਕੁੱਟਮਾਰ ਕੀਤੀ ਗਈ। ਇਸ ਨਾਲ ਹੋਰ ਕੈਦੀ ਨਾਰਾਜ਼ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਕਰਨ ਵਾਲਾ ਜੇਲ੍ਹ ਕਰਮਚਾਰੀ ਸ਼ਰਾਬ ਦੇ ਨਸ਼ੇ ‘ਚ ਸੀ। ਕੈਦੀਆਂ ਨੇ ਸ਼ਰਾਬ ਦੇ ਨਸ਼ੇ ‘ਚ ਮਾਰਪੀਟ ਕਰਨ ਨੂੰ ਲੈ ਲੈ ਉਥੇ ਜੰਮ ਕੇ ਹੰਗਾਮਾ ਕਰ ਦਿੱਤਾ। ਸਾਰੇ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
Punjab Bani 30 August,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ ਫਾਜ਼ਿਲਕਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਖੂਹੀਆਂ ਸਰਵਰ ਵਿੱਚ ਤਾਇਨਾਤ ਟੈਕਸ ਕੁਲੈਕਟਰ ਗੁਰਜੀਤ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ `ਤੇ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਥਾਣਾ ਅਬੋਹਰ ਦੀ ਤਹਿਸੀਲ ਅਬੋਹਰ ਦੇ ਪਿੰਡ ਦੀਵਾਨ ਖੇੜਾ ਦੇ ਵਸਨੀਕ ਸੁਨੀਲ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨ ਲਾਈਨ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਪਿੰਡ ਖੂਹੀਆਂ ਸਰਵਰ ਵਿਖੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ `ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਰਾਸ਼ੀ ਦਾ ਨਿਰਮਾਣ ਸਮੱਗਰੀ ਮੁਹੱਈਆ ਕਰਵਾਈ ਸੀ।ਉਸਨੇ ਦੱਸਿਆ ਕਿ ਉਪਰੋਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ ਉਕਤ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ 1 ਲੱਖ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ 50,000 ਰੁਪਏ ਲਏ ਸਨ। ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ `ਤੇ ਇਹ ਸਿੱਧ ਹੋਇਆ ਕਿ ਉਕਤ ਦੋਸ਼ੀ ਕਰਮਚਾਰੀ ਨੇ ਉਪਰੋਕਤ ਬਕਾਇਆ ਬਿੱਲਾਂ ਨੂੰ ਕਲੀਅਰ ਕਰਨ ਲਈ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 30 August,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਮਾਲ ਪਟਵਾਰੀ ਸੋਹਨ ਗਿਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਮਾਲ ਪਟਵਾਰੀ ਸੋਹਨ ਗਿਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜਿ਼ਲ੍ਹਾ ਪਟਿਆਲਾ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 30 August,2024
ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ
ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ ਜੈਪੁਰ : ਵੀਰਵਾਰ ਨੂੰ ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਆਸ-ਪਾਸ ਦੇ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਵਿਧਾਇਕ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਸਾਬਕਾ ਸੀਆਰਪੀਐਫ ਜਵਾਨ ਵਿਕਾਸ ਜਾਖੜ ਹੈ। ਉਸ ਨੇ ਪਹਿਲਾਂ ਵਿਧਾਇਕ ‘ਤੇ ਆਪਣੀ ਪਤਨੀ ਨੂੰ ਤੰਗ ਕਰਨ ਦੇ ਦੋਸ਼ ਲਾਏ ਸਨ। ਵੀਰਵਾਰ ਨੂੰ ਦੋਸ਼ੀ ਆਦਰਸ਼ ਨਗਰ ਤੋਂ ਵਿਧਾਇਕ ਅਤੇ ਵਿਧਾਨ ਸਭਾ ‘ਚ ਕਾਂਗਰਸ ਦੇ ਚੀਫ ਵ੍ਹਿਪ ਰਫੀਕ ਖਾਨ ਦੇ ਘਰ ਦੇ ਸਾਹਮਣੇ ਉਡੀਕ ਕਰ ਰਿਹਾ ਸੀ। ਉਨ੍ਹਾਂ ਨੇ ਮੌਕਾ ਮਿਲਦੇ ਹੀ ਵਿਧਾਇਕ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ ਉੱਥੇ ਮੌਜੂਦ ਲੋਕਾਂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਜਾਖੜ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਰੋਕ ਲਿਆ। ਪੁਲਿਸ ਮੁਤਾਬਕ ਮੁਲਜ਼ਮ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਸਾਬਕਾ ਸਹਾਇਕ ਕਮਾਂਡੈਂਟ ਹੈ, ਜਿਸ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਦਰ ਥਾਣੇ ਦੇ ਅਧਿਕਾਰੀ ਬਲਬੀਰ ਕਸਵਾਨ ਨੇ ਦੱਸਿਆ ਕਿ ਝੁੰਝੁਨੂ ਦੇ ਰਹਿਣ ਵਾਲੇ ਜਾਖੜ ਵੀਰਵਾਰ ਨੂੰ ਜੈਪੁਰ ਦੇ ਆਦਰਸ਼ ਨਗਰ ਦੇ ਵਿਧਾਇਕ ਦੇ ਘਰ ਪਹੁੰਚੇ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਕਾਸ ਜਾਖੜ ਦੀ ਵਿਧਾਇਕ ਨਾਲ ਤਿੱਖੀ ਬਹਿਸ ਹੋ ਗਈ ਅਤੇ ਵਿਕਾਸ ਜਾਖੜ ਨੇ ਵਿਧਾਇਕ ਨੂੰ ਕਾਲਰ ਤੋਂ ਫੜ੍ਹ ਲਿਆ।
Punjab Bani 30 August,2024
ਔਰਤ ਨੇ ਕੀਤਾ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੇ ਸਿਰ ਵਿਚ ਘੋਟਣਾ ਮਾਰ ਕੇ ਕਤਲ
ਔਰਤ ਨੇ ਕੀਤਾ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੇ ਸਿਰ ਵਿਚ ਘੋਟਣਾ ਮਾਰ ਕੇ ਕਤਲ ਫਿਰੋਜ਼ਪੁਰ : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੇ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਨਾਜਾਇਜ਼ ਸਬੰਧਾਂ ਤੋਂ ਰੋਕਣ ’ਤੇ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੇ ਸਿਰ ਵਿਚ ਘੋਟਣਾ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਮੱਲਾਂਵਾਲਾ ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰ ਕੇ ਤਿੰਨ ਜਣਿਆਂ ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨੀਤੂ ਪਤਨੀ ਪ੍ਰਦੀਪ ਸਿੰਘ ਵਾਸੀ ਬੋਡੇ ਥਾਣਾ ਬਧਨੀ ਕਲਾਂ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਸ ਦੀ ਭਰਜਾਈ ਦੇ ਰਾਮ ਸਿੰਘ ਨਾਲ ਨਾਜਾਇਜ਼ ਸਬੰਧ ਸਨ ਤੇ ਉਸ ਦਾ ਭਰਾ ਇੰਦਰਜੀਤ ਸਿੰਘ ਜੋ ਹੈਂਡੀਕੈਪਡ ਸੀ, ਉਸ ਨੂੰ ਰੋਕਦਾ ਸੀ। ਇਸ ਕਰ ਕੇ ਪੂਜਾ ਨੇ ਰਾਮ ਸਿੰਘ ਤੇ ਉਸ ਦੇ ਭਰਾ ਅਵਤਾਰ ਸਿੰਘ ਨਾਲ ਹਮਮਸ਼ਵਰਾ ਹੋ ਕੇ ਇੰਦਰਜੀਤ ਸਿੰਘ ਦੇ ਸਿਰ ਵਿਚ ਘੋਟਣਾ ਮਾਰ ਕੇ ਕਤਲ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੂਜਾ ਨੂੰ ਗ੍ਰਿਫਤਾਰ ਕਰ ਕੇ ਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 August,2024
ਮਹਾਰਾਸ਼ਟਰ ਦੇ ਜਿਲਾ ਪਾਲਘਰ ਵਿਖੇ ਸਾਢੇ ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ
ਮਹਾਰਾਸ਼ਟਰ ਦੇ ਜਿਲਾ ਪਾਲਘਰ ਵਿਖੇ ਸਾਢੇ ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ ਪਾਲਘਰ : ਮਹਾਰਾਸ਼ਟਰ ਦੇ ਜ਼ਿਲ੍ਹੇ ਪਾਲਘਰ ਵਿਚ ਸਾਢੇ ਚਾਰ ਸਾਲ ਦੀ ਬੱਚੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਇਕ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਜਵਾਹਰ ਤਾਲੁਕਾ ਵਿਚ ਹੋਈ ਇਸ ਘਟਨਾ ਦੇ ਸਬੰਧ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ 19 ਸਾਲਾ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਮੌਕੇ ਬੱਚੀ ਦੇ ਮਾਤਾ ਪਿਤਾ ਕੰਮ ’ਤੇ ਗਏ ਸਨ ਅਤੇ ਉਹ ਆਪਣੇ ਦਾਦਾ ਦਾਦੀ ਨਾਲ ਘਰ ਵਿਚ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਦੋਸ਼ ਮਜ਼ਦੂਰ ਉਸ ਇਲਾਕੇ ਵਿਚ ਕੇਬਲ ਵਿਛਾਉਣ ਦਾ ਕੰਮ ਕਰ ਰਿਹਾ ਸੀ। ਬੱਚੀ ਵੱਲੋਂ ਇਕ ਦਿਨ ਬਾਅਦ ਇਸ ਘਟਨਾ ਬਾਰੇ ਦੱਸਣ ਉਪਰੰਤ ਮਾਪਿਆਂ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ। ਇਸ ਘਟਨਾ ਤੋਂ ਬਾਅਦ ਜਵਾਹਰ ਅਤੇ ਮੋਖਾੜਾ ਦੇ ਸਮਾਜਿਕ ਸੰਗਠਨਾਂ ਸਮੇਤ ਸਿਆਸੀ ਆਗੂਆਂ ਨੇ ਰੋਸ ਪ੍ਰਗਟਾਉਂਦਿਆਂ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ ।
Punjab Bani 30 August,2024
ਤੇਲੰਗਾਨਾ ਸਾਈਬਰ ਸੁਰੱਖਿਆ ਬਿਊਰੋ ਨੇ ਕੀਤਾ 175 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਐਸ. ਬੀ. ਆਈ. ਬੈਂਕ ਮੈਨੇਜਰ ਸਮੇਤ ਦੋ ਹੋਰ ਨੂੰ ਗ੍ਰਿਫਤਾਰ
ਤੇਲੰਗਾਨਾ ਸਾਈਬਰ ਸੁਰੱਖਿਆ ਬਿਊਰੋ ਨੇ ਕੀਤਾ 175 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਐਸ. ਬੀ. ਆਈ. ਬੈਂਕ ਮੈਨੇਜਰ ਸਮੇਤ ਦੋ ਹੋਰ ਨੂੰ ਗ੍ਰਿਫਤਾਰ ਹੈਦਰਾਬਾਦ : ਭਾਰਤ ਦੇ ਤੇਲੰਗਾਨਾ ਸਾਈਬਰ ਸੁਰੱਖਿਆ ਬਿਊਰੋ ਨੇ ਬੁੱਧਵਾਰ ਨੂੰ 175 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਬੈਂਕ ਮੈਨੇਜਰ ਸਮੇਤ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਜਿਮ ਟਰੇਨਰ ਸੰਦੀਪ ਸ਼ਰਮਾ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ਮਸ਼ੇਰਗੰਜ ਸ਼ਾਖਾ ਦੇ ਮੈਨੇਜਰ ਮਧੂ ਬਾਬੂ ਗਲੀ ਨੂੰ ਇਸ ਮਾਮਲੇ ਵਿਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਇਸ ਮਾਮਲੇ ‘ਚ ਗ੍ਰਿਫਤਾਰ ਲੋਕਾਂ ਦੀ ਗਿਣਤੀ ਹੁਣ ਚਾਰ ਹੋ ਗਈ ਹੈ। ਤੇਲੰਗਾਨਾ ਸਾਈਬਰ ਸੁਰੱਖਿਆ ਬਿਊਰੋ ਦੀ ਡਾਇਰੈਕਟਰ ਸ਼ਿਖਾ ਗੋਇਲ ਨੇ ਕਿਹਾ ਕਿ ਖੁਦ ਨੋਟਿਸ ਲੈਣ ਤੋਂ ਬਾਅਦ, ਉਸ ਦੇ ਖਿਲਾਫ ਆਈਟੀ ਐਕਟ ਦੀ ਧਾਰਾ 66 ਡੀ ਅਤੇ ਧਾਰਾ 318 (4), 319 (2) ਦੇ ਤਹਿਤ ਹੈਦਰਾਬਾਦ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ। ) ਅਤੇ ਬੀ.ਐੱਨ.ਐੱਸ. ਐਕਟ ਦੀ ਧਾਰਾ 338 ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਐਸਬੀਆਈ ਸ਼ਮਸ਼ੀਰਗੰਜ ਦੇ ਬ੍ਰਾਂਚ ਮੈਨੇਜਰ ਨੇ ਧੋਖੇਬਾਜ਼ਾਂ ਨਾਲ ਮਿਲੀਭੁਗਤ ਕਰਕੇ ਕਮਿਸ਼ਨ ਦੇ ਬਦਲੇ ਚਾਲੂ ਬੈਂਕ ਖਾਤੇ ਖੋਲ੍ਹੇ, ਫੰਡ ਕਢਵਾਉਣ ਦੀ ਸਹੂਲਤ ਦਿੱਤੀ ਅਤੇ ਫੰਡਾਂ ਦੀ ਦੁਰਵਰਤੋਂ ਵਿੱਚ ਮਦਦ ਕੀਤੀ। ਸਾਈਬਰ ਸੁਰੱਖਿਆ ਬਿਊਰੋ ਨੇ 24 ਅਗਸਤ ਨੂੰ ਦੋ ਵਿਅਕਤੀਆਂ ਮੁਹੰਮਦ ਸ਼ੋਏਬ ਤੌਕੀਰ ਅਤੇ ਮਹਿਮੂਦ ਬਿਨ ਅਹਿਮਦ ਬਾਵਜ਼ੀਰ ਨੂੰ ਗ੍ਰਿਫਤਾਰ ਕਰਕੇ ਧੋਖਾਧੜੀ ਦਾ ਪਰਦਾਫਾਸ਼ ਕੀਤਾ ਸੀ। ਸਾਈਬਰ ਸੁਰੱਖਿਆ ਬਿਊਰੋ ਦੀ ਡਾਟਾ ਵਿਸ਼ਲੇਸ਼ਣ ਟੀਮ ਨੇ ਐਸਬੀਆਈ ਦੀ ਸ਼ਮਸ਼ੀਰਗੰਜ ਸ਼ਾਖਾ ਵਿੱਚ ਛੇ ਬੈਂਕ ਖਾਤਿਆਂ ਦੇ ਵਿਰੁੱਧ ਪੋਰਟਲ ‘ਤੇ ਦਰਜ ਕਈ ਸ਼ਿਕਾਇਤਾਂ ਦਾ ਪਤਾ ਲਗਾਇਆ। ਜਾਂਚਕਰਤਾਵਾਂ ਨੇ ਪਾਇਆ ਕਿ ਮਾਰਚ ਅਤੇ ਅਪ੍ਰੈਲ 2024 ਵਿੱਚ ਇਨ੍ਹਾਂ ਖਾਤਿਆਂ ਰਾਹੀਂ ਵੱਡੀ ਰਕਮ ਦਾ ਲੈਣ-ਦੇਣ ਕੀਤਾ ਗਿਆ ਸੀ। ਖਾਤਾਧਾਰਕਾਂ ‘ਤੇ ਵੱਡੇ ਪੱਧਰ ‘ਤੇ ਸਾਈਬਰ ਧੋਖਾਧੜੀ ‘ਚ ਸ਼ਾਮਲ ਹੋਣ ਦਾ ਸ਼ੱਕ ਸੀ। ਇਨ੍ਹਾਂ ਖਾਤਿਆਂ ਨਾਲ ਕਰੀਬ 600 ਸ਼ਿਕਾਇਤਾਂ ਜੁੜੀਆਂ ਸਨ। ਸਾਈਬਰ ਸੁਰੱਖਿਆ ਬਿਊਰੋ ਦੇ ਅਨੁਸਾਰ, ਦੁਬਈ ਤੋਂ ਸੰਚਾਲਿਤ ਮੁੱਖ ਧੋਖਾਧੜੀ ਅਤੇ ਉਸ ਦੇ ਪੰਜ ਸਾਥੀ ਗਰੀਬ ਲੋਕਾਂ ਨੂੰ ਬੈਂਕ ਖਾਤੇ ਖੋਲ੍ਹਣ ਅਤੇ ਕਮਿਸ਼ਨ ਦੇ ਅਧਾਰ ‘ਤੇ ਸਾਈਬਰ ਅਪਰਾਧਾਂ ਅਤੇ ਹਵਾਲਾ ਕਾਰਵਾਈਆਂ ਵਿੱਚ ਵਰਤਣ ਲਈ ਸਪਲਾਈ ਕਰਨ ਵਿੱਚ ਸਰਗਰਮ ਸਨ। ਇਸ ਵਿਚ ਕਿਹਾ ਗਿਆ ਹੈ ਕਿ ਸ਼ੋਏਬ ਨੇ ਬੈਂਕ ਖਾਤੇ ਖੋਲ੍ਹਣ ਅਤੇ ਸਾਰੇ ਜ਼ਰੂਰੀ ਦਸਤਾਵੇਜ਼ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਖਾਤੇ ਖੋਲ੍ਹਣ ਤੋਂ ਬਾਅਦ, ਚੈੱਕਾਂ ‘ਤੇ ਖਾਤਾਧਾਰਕਾਂ ਦੇ ਦਸਤਖਤ ਲਏ ਗਏ ਸਨ, ਜਿਨ੍ਹਾਂ ਨੂੰ ਫਿਰ ਇੱਕ ਸਹਿਯੋਗੀ ਦੀ ਹਿਰਾਸਤ ਵਿੱਚ ਰੱਖਿਆ ਗਿਆ ਸੀ। ਕੁਝ ਪੈਸੇ ਕ੍ਰਿਪਟੋਕਰੰਸੀ ਰਾਹੀਂ ਦੁਬਈ ਭੇਜੇ ਗਏ ਸਨ। ਧੋਖੇਬਾਜ਼ ਮਾਸਟਰ ਦੀਆਂ ਹਦਾਇਤਾਂ ‘ਤੇ ਚੱਲਦਿਆਂ ਸਾਥੀਆਂ ਨੇ ਪੈਸੇ ਕਢਵਾ ਲਏ ਅਤੇ ਆਪਣੇ ਏਜੰਟਾਂ ਰਾਹੀਂ ਵੱਖ-ਵੱਖ ਲੋਕਾਂ ਨੂੰ ਵੰਡ ਦਿੱਤੇ। ਮੁੱਖ ਧੋਖੇਬਾਜ਼ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼ੋਏਬ ਅਤੇ ਹੋਰ ਸਾਥੀਆਂ ਨੇ ਕੁਝ ਗਰੀਬ ਵਿਅਕਤੀਆਂ ਨੂੰ ਕਮਿਸ਼ਨ ਦਾ ਲਾਲਚ ਦੇ ਕੇ ਫਰਵਰੀ 2024 ਵਿੱਚ ਐਸਬੀਆਈ ਦੀ ਸ਼ਮਸ਼ੀਰਗੰਜ ਸ਼ਾਖਾ ਵਿੱਚ ਛੇ ਚਾਲੂ ਖਾਤੇ ਖੋਲ੍ਹਣ ਲਈ ਰਾਜ਼ੀ ਕੀਤਾ। ਇਨ੍ਹਾਂ ਛੇ ਖਾਤਿਆਂ ‘ਚ ਮਾਰਚ ਅਤੇ ਅਪ੍ਰੈਲ ‘ਚ ਕਰੀਬ 175 ਕਰੋੜ ਰੁਪਏ ਦਾ ਮਹੱਤਵਪੂਰਨ ਲੈਣ-ਦੇਣ ਹੋਇਆ। ਸਾਈਬਰ ਸੁਰੱਖਿਆ ਬਿਊਰੋ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ ਕਿ ਉਹ ਕਿਸੇ ਹੋਰ ਲਈ ਬੈਂਕ ਖਾਤੇ ਨਾ ਖੋਲ੍ਹਣ ਜਾਂ ਸ਼ੱਕੀ ਲੈਣ-ਦੇਣ ਨਾ ਕਰਨ।
Punjab Bani 30 August,2024
ਹਥਿਆਰ ਖੋਹਣ ਦੇ ਮਾਮਲੇ ’ਚ ਵਿਲੇਜ ਡਿਫੈਂਸ ਫੋਰਸ ਦੇ 4 ਮੁਲਾਜ਼ਮਾਂ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ
ਹਥਿਆਰ ਖੋਹਣ ਦੇ ਮਾਮਲੇ ’ਚ ਵਿਲੇਜ ਡਿਫੈਂਸ ਫੋਰਸ ਦੇ 4 ਮੁਲਾਜ਼ਮਾਂ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਮਣੀਪੁਰ : ਭਾਰਤ ਦੇਸ਼ ਦੇ ਹੀ ਸੂਬੇ ਮਣੀਪੁਰ ਵਿਚ ਮਣੀਪੁਰ ਪੁਲਸ ਅਤੇ ਸੁਰੱਖਿਆ ਮੁਲਾਜ਼ਮਾਂ ਨੇ ਪੁਲਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੇ ਮਾਮਲੇ ’ਚ ਵੀਰਵਾਰ ਨੂੰ ਵਿਲੇਜ ਡਿਫੈਂਸ ਫੋਰਸ ਦੇ 4 ਮੁਲਾਜ਼ਮਾਂ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਮੁਲਾਜ਼ਮਾਂ ਨੇ ਬੁੱਧਵਾਰ ਨੂੰ ਕਾਕਚਿੰਗ ਜਿਲੇ ਦੇ ਵਾਬਾਗਈ ਤੋਂ ਇਕ ਸਟੇਨ ਗਨ, ਰਾਈਫਲ, ਗ੍ਰੇਨੇਡ ਅਤੇ ਹੋਰ ਸਮੱਗਰੀ ਜ਼ਬਤ ਕੀਤੀ। ਪੂਰਬੀ ਇੰਫਾਲ ਦੇ ਸੇਕਟਾ ਤੋਂ ਇਕ ਹੋਰ ਘਟਨਾ ’ਚ 3 ਇੰਸਾਸ ਰਾਈਫਲਾਂ, 1 ਐੱਸ. ਕੈਲੀਬਰ ਰਾਈਫਲ, 2 ਏ. ਕੇ. 47 ਬੰਦੂਕ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ।
Punjab Bani 30 August,2024
ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ
ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗੈਂਗਸਟਰਾਂ ਨੂੰ ਨਾਲ ਲੈ ਕੇ ਗਈ ਪੁਲਸ ਪਾਰਟੀ ’ਤੇ ਨਾਲ ਗਏ ਗੈਂਗਸਟਰਾਂ ਨੇ ਹੀ ਚਲਾ ਦਿੱਤੀਆਂ ਗੋਲ਼ੀਆਂ ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਅਧੀਨ ਆਉਂਦੇ ਪਿੰਡ ਰੱਤੜ ਛੱਤੜ ਦੋ ਗੈਂਗਸਟਰਾਂ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗਈ ਪੁਲਸ ਪਾਰਟੀ ’ਤੇ ਉਕਤ ਗੈਂਗਸਟਰਾਂ ਨੇ ਹੀ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਦੋ ਗੈਂਗਸਟਰ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ। ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਮਿਸ ਮੀਰ ਨੇ ਦੱਸਿਆ ਕਿ 21 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸਥਿਤ ਪਿੰਡ ਧਰਮਕੋਟ ਰੰਧਾਵਾ ’ਚ ਇਕ ਵਪਾਰੀ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਪੁਲਸ ਵੱਲੋਂ ਉਕਤ ਵਪਾਰੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਇਸ ਮਾਮਲੇ ’ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ’ਚੋਂ 2 ਵਿਅਕਤੀਆਂ ਨੂੰ ਪੁਲਸ ਪਾਰਟੀ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਸਬੰਧਤ ਜਗ੍ਹਾ ’ਤੇ ਲੈ ਕੇ ਗਈ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਕਤ ਵਿਅਕਤੀਆਂ ਨੂੰ ਹਥਿਆਰ ਮਿਲੇ ਤਾਂ ਉਨ੍ਹਾਂ ਪੁਲਸ ਪਾਰਟੀ ’ਤੇ 4 ਰਾਊਂਡ ਫਾਇਰ ਕਰ ਦਿੱਤੇ ਪਰ ਰਾਹਤ ਦੀ ਗੱਲ ਇਹ ਰਹੀ ਕਿ ਪੁਲਸ ਮੁਲਾਜ਼ਮ ਵਾਲ-ਵਾਲ ਬਚ ਗਏ ਅਤੇ ਜਦ ਪੁਲਸ ਵੱਲੋਂ ਉਨ੍ਹਾਂ ’ਤੇ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।
Punjab Bani 30 August,2024
ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ
ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ ਪਟਨਾ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ `ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਖੋਹ ਲਈ ਗਈ। ਪੁਲਸ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਹਾਨਾਬਾਦ ਤੋਂ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਸਕੱਤਰੇਤ ਥਾਣੇ ਅਧੀਨ ਪੈਂਦੇ ਆਰ ਬਲਾਕ ਖੇਤਰ ਵਿੱਚ ਸਵੇਰ ਦੀ ਸੈਰ ਲਈ ਨਿਕਲੀ ਸੀ।ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਘਟਨਾ ਉਦੋਂ ਵਾਪਰੀ ਜਦੋਂ ਉਹ ਆਰ ਬਲਾਕ ਨੇੜੇ ਪੁੱਜੀ। ਦੋ ਅਣਪਛਾਤੇ ਬਦਮਾਸ਼ਾਂ ਨੇ ਪਿੱਛੇ ਤੋਂ ਆ ਕੇ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ ਘਟਨਾ ਵਿੱਚ ਔਰਤ ਦੇ ਵੀ ਸੱਟਾਂ ਲੱਗੀਆਂ। ਪਟਨਾ ਜ਼ਿਲ੍ਹਾ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਅਪਰਾਧ ਵਿੱਚ ਵਰਤੀ ਗਈ ਗੱਡੀ ਦੀ ਵੀ ਪਛਾਣ ਕਰ ਲਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ।
Punjab Bani 30 August,2024
ਫੈਕਟਰੀ ਵਿਚ ਕੰਮ ਕਰਦੇ ਇਕ ਮੁਲਾਜਮ ਨੇ ਦੂਸਰੇ ਮੁਲਾਜਮ ਦੇ ਪਖਾਨੇ ਵਾਲੀ ਜਗ੍ਹਾ ਲਗਾਈ ਪ੍ਰੈਸ਼ਰ ਮਸ਼ੀਨ ਤਾਂ ਨੌਜਵਾਨ ਹੋਇਆ ਗੰਭੀਰ
ਫੈਕਟਰੀ ਵਿਚ ਕੰਮ ਕਰਦੇ ਇਕ ਮੁਲਾਜਮ ਨੇ ਦੂਸਰੇ ਮੁਲਾਜਮ ਦੇ ਪਖਾਨੇ ਵਾਲੀ ਜਗ੍ਹਾ ਲਗਾਈ ਪ੍ਰੈਸ਼ਰ ਮਸ਼ੀਨ ਤਾਂ ਨੌਜਵਾਨ ਹੋਇਆ ਗੰਭੀਰ ਤਰਨਤਾਰਨ : ਤਰਨਤਾਰਨ ਜ਼ਲ੍ਹੇ ਦੇ ਕਸਬਾ ਗੋਹਲਵੜ ਵਿਖੇ ਇਕ ਫੈਕਟਰੀ ’ਚ ਕੰਮ ਕਰਦੇ ਨੌਜਵਾਨ ਨਾਲ ਕਥਿਤ ਤੌਰ ’ਤੇ ਸ਼ਰਾਰਤ ਕਰਦਿਆਂ ਉਸਦੇ ਸਹਿ ਕਰਮਚਾਰੀ ਨੇ ਪਖਾਨੇ ਵਾਲੀ ਜਗ੍ਹਾ ’ਤੇ ਪ੍ਰੈਸ਼ਰ ਮਸ਼ੀਨ ਲਗਾ ਦਿੱਤੀ ਜਿਸ ਕਾਰਨ ਉਕਤ ਨੌਜਵਾਨ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਦੂਜੇ ਪਾਸੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪੀੜਤ ਨੌਜਵਾਨ ਦੇ ਬਿਆਨ ਕਲਮਬੰਦ ਕਰ ਕੇ ਦੂਸਰੇ ਕਰਮਚਾਰੀ ਵਿਰੁੱਧ ਕੇਸ ਦਰਜ ਕਰ ਲਿਆ ਹੈ। 21 ਸਾਲਾ ਨੌਜਵਾਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਗੋਹਲਵੜ ਸਥਿਤ ਫੈਕਟਰੀ ’ਚ ਕੰਬਲਾਂ ਉੱਪਰ ਪ੍ਰਿੰਟਿਗ ਸ਼ੈਸ਼ਨ ਦਾ ਕੰਮ ਪਛਲੇ 6 ਸਾਲਾਂ ਤੋਂ ਦਿਹਾੜੀ ’ਤੇ ਕਰਦਾ ਆ ਰਿਹਾ ਹੈ। 20 ਅਗਸਤ ਨੂੰ ਸ਼ਾਮ ਕਰੀਬ ਸਾਢੇ 5 ਵਜੇ ਡਿਊਟੀ ਖਤਮ ਹੋਣ ਉਪਰੰਤ ਉਸਦੇ ਕੱਪੜਿਆਂ ਤੋਂ ਪ੍ਰੈਸ਼ਰ ਵਾਲੀ ਮਸ਼ੀਨ ਨਾਲ ਰੂੰ ਸਾਫ ਕਰਦਿਆਂ ਮਸ਼ੀਨ ਦਾ ਮੂੰਹ ਉਸਦੇ ਪਖਾਨੇ ਵਾਲੀ ਜਗ੍ਹਾ ਦੇ ਅੰਦਰ ਪਾ ਦਿੱਤਾ ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਿਆ ਤੇ ਉਸ ਨੂੰ ਉਲਟੀਆਂ ਆਉਣ ਲੱਗ ਪਈਆਂ। ਹਾਲਤ ਵਿਗੜਦੀ ਵੇਖ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ।ਦੂਜੇ ਪਾਸੇ ਜਾਂਚ ਅਧਿਕਾਰੀ ਏਐੱਸ ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਚ ਜੇਰੇ ਇਲਾਜ ਨੌਜਵਾਨ ਵੱਲੋਂ ਹੁਣ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਜਸਕਰਨ ਸਿੰਘ ਨਾਮਕ ਨੌਜਵਾਨ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਿਸਦੀ ਗ੍ਰਿਫਤਾਰੀ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 29 August,2024
ਪਿੰਡ ਰਤਰ ਛੱਤਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਚੱਲੇ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ
ਪਿੰਡ ਰਤਰ ਛੱਤਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਚੱਲੇ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਡੇਰਾ ਬਾਬਾ ਨਾਨਕ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਰਤਰ ਛੱਤਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਐੱਸਪੀ ਡੀ ਸਹੋਤਾ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਘਟਨਾ ਸਥਾਨ `ਤੇ ਪੁੱਜੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਬੀਤੇ ਦਿਨ ਪਿੰਡ ਧਰਮਕੋਟ ਦੇ ਦੁਕਾਨਦਾਰ ਬੋਬੀ ਤੋਂ ਫਿਰੌਤੀ ਮੰਗਣ ਵਾਲੇ ਅਣਪਛਾਤਿਆਂ ਵੱਲੋਂ ਦੁਕਾਨ `ਤੇ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਸਬੰਧੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕਾਰਨ ਉਪਰੰਤ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ ਜਿਸ ਤਹਿਤ ਗੈਂਗਸਟਰਾਂ ਵੱਲੋਂ ਪਿੰਡ ਰਤੱਰ ਛਤਰ ਨਜਦੀਕ ਧੁੱਸੀ ਬੰਨ ਨੇੜੇ ਹਥਿਆਰ ਦੱਬ ਕੇ ਰੱਖਣ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਜਿਸ ਤਹਿਤ ਪੁਲਿਸ ਵੱਲੋਂ ਦੋ ਗੈਂਗਸਟਰਾਂ ਸਮੇਤ ਦੱਸੀ ਥਾਂ ਤੋਂ ਹਥਿਆਰ ਪੁੱਟਣ ਲੱਗੇ ਤਾਂ ਗੈਂਗਸਟਰਾਂ ਨੇ ਪੁਲਿਸ `ਤੇ ਗੋਲ਼ੀਆਂ ਚਲਾ ਦਿੱਤੀਆਂ ਜਿੱਥੇ ਪੁਲਿਸ ਵੱਲੋਂ ਤੁਰੰਤ ਗੈਂਗਸਟਰਾਂ ਨੂੰ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਘਟਨਾ ਉਪਰੰਤ ਵੱਡੇ ਪੱਧਰ `ਤੇ ਪੁਲਿਸ ਉਕਤ ਏਰੀਏ ਵਿੱਚ ਪਹੁੰਚਣ ਤੋਂ ਇਲਾਵਾ ਪੁਲਿਸ ਦੇ ਉੱਚ ਅਧਿਕਾਰੀ ਵੀ ਘਟਨਾ ਸਥਲ `ਤੇ ਪਹੁੰਚ ਰਹੇ ਹਨ ।
Punjab Bani 29 August,2024
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ 'ਤੇ ਲਿਖਿਆ ਸੀ 'ਮੇਡ ਫਾਰ ਨਾਟੋ ਆਰਮੀ': ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ: ਐਸਐਸਪੀ ਗੌਰਵ ਤੂਰਾ ਚੰਡੀਗੜ੍ਹ/ਤਰਨਤਾਰਨ, 29 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ, ਜਿਹਨਾਂ ਵਿੱਚੋਂ ਇਕ ‘ਤੇ 'ਮੇਡ ਫਾਰ ਨਾਟੋ ਆਰਮੀ' ਲਿਖਿਆ ਸੀ ਸਮਤੇ ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਦੋਸ਼ੀ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਚੱਪਾ ਰਾਮ ਸਿੰਘ, ਜੰਡਿਆਲਾ ਗੁਰੂ ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ, ਖਾਲੜਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਸਿੰਘ ਪਾਕਿਸਤਾਨ ਅਧਾਰਿਤ ਤਸਕਰ, ਜੋ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜਦਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ), ਤਰਨਤਾਰਨ ਗੌਰਵ ਤੂਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਰਨਤਾਰਨ ਦੀ ਪੁਲਿਸ ਟੀਮ ਸ਼ੇਰੋਂ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਬੜੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਟੀਮ ਵੱਲੋਂ ਟਾਰਚ ਲਾਈਟ ਦੀ ਵਰਤੋਂ ਨਾਲ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਨਤੀਜੇ ਵਜੋਂ ਉਨ੍ਹਾਂ ਦੀ ਕਾਰ ਨਾਕੇ 'ਤੇ ਲੱਗੇ ਬੈਰੀਕੇਡਾਂ ਨਾਲ ਟਕਰਾ ਗਈ। ਉਨ੍ਹਾਂ ਅੱਗੇ ਦੱਸਿਆ ਕਿ ਕਾਰ ਵਿੱਚ ਬੈਠੇ ਦੋ ਵਿਅਕਤੀਆਂ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰੀਦਕੋਟ ਜੇਲ 'ਚ ਕੈਦ ਦੌਰਾਨ ਹਰਪ੍ਰੀਤ ਹੈਪੀ ਕੁਝ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਇਨ੍ਹਾਂ ਨੇ ਉਸ ਦੀ ਜਾਣ-ਪਛਾਣ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨਾਲ ਕਰਵਾਈ ਸੀ । ਐਸਐਸਪੀ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ । ਇਸ ਸਬੰਧੀ ਐਫਆਈਆਰ ਨੰ. 114 ਮਿਤੀ 29.08.2024 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111, ਅਸਲਾ ਐਕਟ ਦੀ ਧਾਰਾ 25(6) ਅਤੇ 25(7) ਅਤੇ ਐਨਡੀਪੀਐਸ ਐਕਟ ਦੀ ਧਾਰਾ 27ਏ ਤਹਿਤ ਥਾਣਾ ਸਰਹਾਲੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 29 August,2024
ਹੋਮਗਾਰਡ, ਉਸ ਦੇ ਬੇਟੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਹੋਮਗਾਰਡ, ਉਸ ਦੇ ਬੇਟੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਲੁਧਿਆਣਾ : ਪੰਜਾਬ ਦੇ ਹੌਜਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਦੇ ਚੀਮਾ ਚੌਕ ਕੋਲ ਘੋੜਾ ਕਾਲੋਨੀ ’ਚ ਬੀਤੀ ਰਾਤ ਪੁਲਸ ਹੋਮਗਾਰਡ, ਉਸ ਦੇ ਬੇਟੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹੋਮਗਾਰਡ ਨੇ ਨੌਜਵਾਨਾਂ ਨੂੰ ਉਸ ਦੇ ਘਰ ਦੀਆਂ ਪੌੜੀਆਂ ਕੋਲ ਨਸ਼ਾ ਕਰਨ ਤੋਂ ਰੋਕਿਆ ਸੀ। ਇਸ ਕਾਰਨ ਉਨ੍ਹਾਂ ਲੋਕਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੁੱਟਮਾਰ ਕੀਤੀ। ਖ਼ੂਨ ਨਾਲ ਲਥਪਥ ਪਰਿਵਾਰਕ ਮੈਂਬਰਾਂ ਦਾ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ ਗਿਆ। ਪੀੜਤ ਸਾਜਨ ਕੁਮਾਰ ਨੇ ਦੱਸਿਆ ਕਿ ਉਹ ਸੈਂਟਰਲ ਜੇਲ੍ਹ ’ਚ ਪੁਲਸ ਹੋਮਗਾਰਡ ਤਾਇਨਾਤ ਹੈ। ਉਹ ਡਾ. ਅੰਬੇਡਕਰ ਨਗਰ (ਘੋੜਾ ਕਾਲੋਨੀ) `ਚ ਤੀਜੀ ਮੰਜ਼ਿਲ ’ਤੇ ਰਹਿੰਦਾ ਹੈ।ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਘਰ ਪਰਤਿਆ। ਜਿਉਂ ਹੀ ਉਹ ਪੌੜ੍ਹੀਆਂ ਚੜ੍ਹਨ ਲੱਗਾ ਤਾਂ ਉਸ ਨੇ ਵੇਖਿਆ ਕਿ ਪੌੜ੍ਹੀਆਂ ’ਚ ਇਲਾਕੇ ਦੇ ਨੌਜਵਾਨ ਨਸ਼ਾ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਨਸ਼ਾ ਕਰਨ ਤੋਂ ਰੋਕਿਆ, ਜਿਸ ਤੋਂ ਬਾਅਦ ਨੌਜਵਾਨਾਂ ਨੇ ਆਪਣੇ ਸਾਥੀਆਂ ਸਮੇਤ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Punjab Bani 29 August,2024
ਅਸਾਮ ਦੇ ਗੁਹਾਟੀ ਦੇ ਚਾਂਦਮਾਰੀ ਵਿਖੇ ਮੁਸਲਿਮ ਨੌਜਵਾਨ ਨੇ ਵਿਆਹ ਦੇ ਬਹਾਨੇ ਹਿੰਦੂ ਕੁੜੀ ਨਾਲ ਕੀਤਾ ਜਬਰ-ਜਨਾਹ
ਅਸਾਮ ਦੇ ਗੁਹਾਟੀ ਦੇ ਚਾਂਦਮਾਰੀ ਵਿਖੇ ਮੁਸਲਿਮ ਨੌਜਵਾਨ ਨੇ ਵਿਆਹ ਦੇ ਬਹਾਨੇ ਹਿੰਦੂ ਕੁੜੀ ਨਾਲ ਕੀਤਾ ਜਬਰ-ਜਨਾਹ ਅਸਾਮ : ਭਾਰਤ ਦੇ ਅਸਾਮ ਸੂਬੇ ਦੇ ਗੁਹਾਟੀ ਦੇ ਚਾਂਦਮਾਰੀ ਤੋਂ ਲਵ ਜਿਹਾਦ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੁਸਲਿਮ ਮੁਲਜ਼ਮ ਅਲੋਮ ਅਹਿਮਦ ਨੇ ਵਿਆਹ ਦੇ ਬਹਾਨੇ ਹਿੰਦੂ ਕੁੜੀ ਨਾਲ ਜਬਰ-ਜਨਾਹ ਕੀਤਾ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।ਦੱਸਣਯੋਗ ਹੈ ਕਿ ਇਹ ਮਾਮਲਾ ਜੇਬੀ ਲਾਅ ਕਾਲਜ ਗੁਹਾਟੀ ਦਾ ਹੈ, ਜਿੱਥੇ ਪੜ੍ਹਦੀ ਇੱਕ ਹਿੰਦੂ ਕੁੜੀ ਨੇ ਇੱਕ ਮੁਸਲਮਾਨ ਲੜਕੇ ਨਾਲ ਦੋਸਤੀ ਕਰ ਲਈ। ਕੁਝ ਦਿਨਾਂ ਬਾਅਦ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਦੋਵਾਂ ਵਿੱਚ ਸਰੀਰਕ ਸਬੰਧ ਬਣ ਗਏ।ਸਰੀਰਕ ਸਬੰਧ ਬਣਾਉਣ ਤੋਂ ਬਾਅਦ ਅਹਿਮਦ ਨੇ ਪੀੜਤ ਲੜਕੀ ਨਾਲ ਵਾਅਦਾ ਕੀਤਾ ਕਿ ਉਹ ਉਸ ਨਾਲ ਵਿਆਹ ਕਰੇਗਾ। ਪਰ ਕੁਝ ਸਮੇਂ ਬਾਅਦ ਉਸ ਨੇ ਹਿੰਦੂ ਲੜਕੀ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਦੋਵਾਂ ਵਿਚਾਲੇ ਇਸ ਗੱਲ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।ਜਦੋਂ ਅਹਿਮਦ ਨੇ ਇਨਕਾਰ ਕੀਤਾ ਤਾਂ ਲੜਕੀ ਨੇ ਉਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਜਿਸ ਤੋਂ ਬਾਅਦ ਮੰਗਲਵਾਰ ਨੂੰ ਦੋਸ਼ੀ ਅਲੋਮ ਅਹਿਮਦ ਨੂੰ ਧੂਬਰੀ ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ।ਦੱਸਣਯੋਗ ਹੈ ਕਿ ਆਰੋਪੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 69 (ਵਿਆਹ, ਨੌਕਰੀ ਜਾਂ ਤਰੱਕੀ ਦੇ ਝੂਠੇ ਵਾਅਦੇ ਅਤੇ ਆਪਣੀ ਅਸਲੀ ਪਛਾਣ ਛੁਪਾਉਣ ਵਰਗੇ ਧੋਖੇ ਨਾਲ ਬਣਾਏ ਗਏ ਜਿਨਸੀ ਸੰਬੰਧਾਂ ਨੂੰ ਅਪਰਾਧਿਕ ਬਣਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਜੇਕਰ ਕੋਈ ਵਿਅਕਤੀ ਵਿਆਹ ਦਾ ਵਾਅਦਾ ਕਰ ਕੇ ਕਿਸੇ ਔਰਤ ਨਾਲ ਸਰੀਰਕ ਸਬੰਧ ਬਣਾਉਂਦਾ ਹੈ ਅਤੇ ਉਹ ਵਾਅਦਾ ਪੂਰਾ ਨਹੀਂ ਕਰਦਾ ਹੈ ਤਾਂ ਉਸ ਨੂੰ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਅਤੇ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।
Punjab Bani 29 August,2024
ਇਕ ਘਰ `ਤੇ ਹਮਲਾ ਕਰਕੇ ਭੱਜ ਰਹੇ ਬਦਮਾਸ਼ਾਂ ਨੇ ਪੁਲਸ ਦੀ ਗੱਡੀ ਨੂੰ ਮਾਰੀ ਟੱਕਰ
ਇਕ ਘਰ `ਤੇ ਹਮਲਾ ਕਰਕੇ ਭੱਜ ਰਹੇ ਬਦਮਾਸ਼ਾਂ ਨੇ ਪੁਲਸ ਦੀ ਗੱਡੀ ਨੂੰ ਮਾਰੀ ਟੱਕਰ ਭਵਾਨੀਗੜ : ਪਿੰਡ ਰਾਮਪੁਰਾ ਵਿਖੇ ਘਾਤਕ ਹਥਿਆਰਾਂ ਨਾਲ ਲੈਸ ਇਕ ਘਰ `ਤੇ ਹਮਲਾ ਕਰਕੇ ਭੱਜ ਰਹੇ ਕਾਰ ਅਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਪੁਲਸ ਦੀ ਸਰਕਾਰੀ ਗੱਡੀ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ 5 ਬਦਮਾਸ਼ ਕਾਰ ਛੱਡ ਕੇ ਭੱਜ ਗਏ ਜਦਕਿ ਇਕ ਨੂੰ ਪੁਲਸ ਨੇ ਮੌਕੇ `ਤੇ ਦਬੋਚ ਲਿਆ। ਪੁਲਸ ਨੇ ਕਾਬੂ ਕੀਤੇ ਬਦਮਾਸ਼ ਦੇ ਕਬਜ਼ੇ `ਚੋਂ ਇਕ ਤੇਜ਼ਧਾਰ ਹਥਿਆਰ ਅਤੇ ਗਰਾਰੀ ਲੱਗੀ ਇਕ ਜਿਸਤੀ ਰਾਡ ਬਰਾਮਦ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 August,2024
ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਕੀਤੇ ਜ਼ਬਤ
ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਕੀਤੇ ਜ਼ਬਤ ਤਰਨਤਾਰਨ : ਪੰਜਾਬ ਦੇ ਤਰਨਤਾਰਨ ਵਿਖੇ ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 ਗਲੋਕ-19 ਪਿਸਤੌਲ (ਇੱਕ "ਨਾਟੋ ਆਰਮੀ ਲਈ ਬਣੀ" ਛਾਪ ਨਾਲ), 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਸ ਨੂੰ ਜੋ ਇਹ ਵੱਡੀ ਸਫ਼ਲਤਾ ਹਾਸਲ ਹੋਈ ਹੈ ਬਾਰੇ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਆਪਣੇ ਐਕਸ ਅਕਾਊਂਟ `ਤੇ ਸਾਂਝੀ ਕੀਤੀ ਹੈ।
Punjab Bani 29 August,2024
ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਰਾਤ ਘਰ ਚ ਵੜ ਕੇ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤਲ
ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਰਾਤ ਘਰ ਚ ਵੜ ਕੇ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤਲ ਅੰਮ੍ਰਿਤਸਰ, 29 ਅਗਸਤ 2024- ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ਵਿੱਚ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵਰਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਜਿਸ ਦੇ ਚਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ। ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 29 August,2024
ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ
ਗੁਰਦਾਸਪੁਰ ਵਿਖੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਚੱਲੀਆਂ ਗੋਲੀਆਂ ਗੁਰਦਾਸਪੁਰ : ਗੁਰਦਾਸਪੁਰ ਦੇ ਯੂਥ ਕਾਂਗਰਸ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸਦਾ ਪਤਾ ਨਕੁਲ ਮਹਾਜਨ ਦੇ ਪਰਿਵਾਰ ਨੂੰ ਸਵੇਰੇ 7 ਵਜੇ ਦੇ ਕਰੀਬ ਲੱਗਾ ਜਦੋਂ ਉਹਨਾਂ ਅਪਣੇ ਗੇਟ ਨੇੜੇ ਗੋਲੀਆਂ ਦੇ ਖੋਲ੍ਹ ਪਏ ਦੇਖੇ। ਉਹਨਾਂ ਤੁਰੰਤ ਇਸਦੀ ਸੂਚਨਾ ਸਿਟੀ ਪੁਲਿਸ ਨੂੰ ਦਿੱਤੀ।ਗੋਲੀਆਂ ਚਲਾਉਣ ਵਾਲੇ ਮੁਲਜ਼ਮ ਬੁਲੇਟ ਮੋਟਰ ਸਾਈਕਲ `ਤੇ ਆਏ ਅਤੇ ਉਹਨਾਂ ਵਲੋਂ ਘਰ ਦੇ ਬਾਹਰ ਗੋਲੀਆਂ ਚਲਾਉਣ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਉਹਨਾਂ ਨੇ ਮੂੰਹ ਢੱਕੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਪਾਹੜਾ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਮੌਕੇ ਤੇ ਪਹੁੰਚ ਗਏ। ਨਕੁਲ ਨੇ ਦੱਸਿਆ ਕਿ ਉਸਨੂੰ ਕਈ ਵਾਰ ਧਮਕੀਆਂ ਮਿਲ ਚੁਕੀਆਂ ਹਨ ਅਤੇ ਕਈ ਵਾਰ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਸ਼ੱਕੀਆਂ ਬਾਰੇ ਪਹਿਲਾਂ ਹੀ ਪੁਲਿਸ ਨੂੰ ਦੱਸਿਆ ਹੋਇਆ ਹੈ ਪਰ ਪੁਲਿਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਣਯੋਗ ਹੈ ਕਿ ਨਕੁਲ ਮਹਾਜਨ ਗੁਰਦਾਸਪੁਰ ਦੇ ਕਾਂਗਰਸ ਵਿਧਾਇਕ ਬਰਿੰਦਰਮੀਤ ਪਾਹੜਾ ਦੇ ਕਾਫੀ ਕਰੀਬੀ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਖੋਲ੍ਹ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 29 August,2024
ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਡੇਰਾ ਜਗਮਾਲਵਾਲੀ ਦੇ ਮਹਾਰਾਜ ਬੀਰੇਂਦਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਡੇਰਾ ਜਗਮਾਲਵਾਲੀ ਦੇ ਮਹਾਰਾਜ ਬੀਰੇਂਦਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਕਾਲਾਂਵਾਲੀ : ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਡੇਰਾ ਜਗਮਾਲਵਾਲੀ ਦੇ ਮਹਾਰਾਜ ਬੀਰੇਂਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੀ ਆਡੀਓ ਸੰਗਤ ਲਈ ਬਣੇ ਵਟਸਐਪ ਗਰੁੱਪ ਵਿੱਚ ਪਾਈ ਗਈ ਹੈ। ਇਸ 25 ਸੈਕਿੰਡ ਦੀ ਆਡੀਓ ਵਿੱਚ ਸੰਤ ਨੂੰ ਧਮਕੀ ਦਿੱਤੀ ਗਈ ਹੈ ਕਿ ਜਿੰਨੀ ਮਰਜ਼ੀ ਸੁਰੱਖਿਆ ਤਾਇਨਾਤ ਕਰ ਲਈ ਜਾਵੇ, ਉਸ ਨੂੰ ਮਾਰਨ ਵਿੱਚ ਸਿਰਫ਼ ਇੱਕ ਮਿੰਟ ਲੱਗੇਗਾ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਪੁਲਿਸ ਫੋਰਸ ਨੂੰ ਕੋਈ ਫਰਕ ਨਹੀਂ ਪਵੇਗਾ। ਡੇਰੇ ਦੇ ਬੁਲਾਰੇ ਵਿਸ਼ਨੂੰ ਜੀ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਪੁਲਿਸ ਨੂੰ ਸਿ਼ਕਾਇਤ ਦੇ ਦਿੱਤੀ ਗਈ ਹੈ ਅਤੇ ਪੁਲਸ ਨੂੰ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਆਡੀਓ ਸੰਗਤ ਦੇ ਇੱਕ ਵਟਸਐਪ ਗਰੁੱਪ ਵਿੱਚ ਪਾਈ ਗਈ ਸੀ, ਜਿਸ ਤੋਂ ਬਾਅਦ ਡੇਰਾ ਪ੍ਰਬੰਧਕਾਂ ਨੂੰ ਇਸ ਬਾਰੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਪੁਲਸ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੋਈ ਕੁਤਾਹੀ ਨਾ ਹੋਵੇ।
Punjab Bani 29 August,2024
ਜਲੰਧਰ ਵਿਚ ਪੁਲਸ ਇਨਕਾਊਂਟਰ-ਮੁੱਠਭੇੜ ਵਿਚ ਪੁਲਸ ਦੀ ਗੋਲੀ ਨਾਲ ਇੱਕ ਨਸ਼ਾ ਤਸਕਰ ਜਖਮੀ
ਜਲੰਧਰ ਵਿਚ ਪੁਲਸ ਇਨਕਾਊਂਟਰ-ਮੁੱਠਭੇੜ ਵਿਚ ਪੁਲਸ ਦੀ ਗੋਲੀ ਨਾਲ ਇੱਕ ਨਸ਼ਾ ਤਸਕਰ ਜਖਮੀ ਜਲੰਧਰ:- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ਨਾਲ ਸਖਤੀ ਨਾਲ ਨਿਪਟਨ ਦੇ ਹੁਕਮਾਂ ਤਹਿਤ ਅੱਜ ਜਲੰਧਰ ਪੁਲਿਸ ਕਮਿਸ਼ਨਰੇਟ ਦੀ ਟੁਕੜੀ ਚ ਵੱਲੋਂ ਸੂ ਮਿਲਣ ਤੇ ਜਦੋਂ ਨਸ਼ੇ ਦੇ ਤਸਕਰਾਂ ਨੂੰ ਘੇਰਾ ਪਾਇਆ ਹੋਇਆ ਸੀ ਤਾਂ ਨਸ਼ਾ ਤਸਕਰਾਂ ਵੱਲੋਂ ਪਾਰਟੀ ਤੇ ਗੋਲੀ ਚਲਾ ਦਿੱਤੀ ਗਈ ਜਿਸ ਦੇ ਜਵਾਬ ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਜਿਸ ਕਾਰਨ ਨਸ਼ਾ ਤਸਕਰ ਨੂੰ ਗੋਲੀ ਲੱਗੀ ਜਿਸ ਕਾਰਨ ਉਸ ਨੂੰ ਜ਼ਖਮੀ ਹਾਲਤ ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਦੀ ਘੇਰਾਬੰਦੀ ਜਾਰੀ ਹੈ
Punjab Bani 28 August,2024
ਲੁਧਿਆਣਾ ਵਿਚ ਸਿੰਧੀ ਬੇਕਰੀ ਦੇ ਮਾਲਕ ਨਵੀਨ `ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਚਲਾਈਆਂ ਗੋਲ਼ੀਆਂ
ਲੁਧਿਆਣਾ ਵਿਚ ਸਿੰਧੀ ਬੇਕਰੀ ਦੇ ਮਾਲਕ ਨਵੀਨ `ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਚਲਾਈਆਂ ਗੋਲ਼ੀਆਂ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਰਾਜਗੁਰੂ ਨਗਰ ਸਥਿਤ ਸ਼ਹਿਰ ਦੀ ਮਸ਼ਹੂਰ ਸਿੰਧੀ ਬੇਕਰੀ ਦੇ ਮਾਲਕ ਨਵੀਨ `ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਪੁਲਸ ਅਧਿਕਾਰੀ ਮੌਕੇ `ਤੇ ਪਹੁੰਚੇ। ਜ਼ਖ਼ਮੀ ਮਾਲਕ ਅਤੇ ਇਕ ਹੋਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਐਕਟਿਵਾ `ਤੇ ਆਏ ਦੋਵੇਂ ਨੌਜਵਾਨ ਪਟਕੇ ਪਹਿਨੇ ਹੋਏ ਸਨ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 28 August,2024
ਗੈਂਗ ਰੇਪ ਦੀ ਸਿ਼ਕਾਰ 13 ਸਾਲਾ ਨਾਬਾਲਗ ਲੜਕੀ ਨੇ ਰੇਪ ਦੇ ਦੂਸਰੇ ਹੀ ਦਿਨ ਕਰ ਲਈ ਖੁਦਕੁਸ਼ੀ
ਗੈਂਗ ਰੇਪ ਦੀ ਸਿ਼ਕਾਰ 13 ਸਾਲਾ ਨਾਬਾਲਗ ਲੜਕੀ ਨੇ ਰੇਪ ਦੇ ਦੂਸਰੇ ਹੀ ਦਿਨ ਕਰ ਲਈ ਖੁਦਕੁਸ਼ੀ ਬਰੇਲੀ : ਭਾਰਤ ਦੇ ਬਰੇਲੀ ਵਿਖੇ 13 ਸਾਲਾ ਨਾਬਾਲਗ ਲੜਕੀ ਨਾਲ ਗੈਂਗਰੇਪ ਹੋਣ ਤੋਂ ਬਾਅਦ ਰੇਪ ਪੀੜ੍ਹਤਾ ਨੇ ਘਟਨਾਕ੍ਰਮ ਦੇ ਦੂਸਰੇ ਹੀ ਦਿਨ ਖੁਦਕੁਸ਼ੀ ਕਰ ਲਈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਕਤ ਘਟਨਾ ਨੂੰ ਲੈ ਕੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਸ ਨੂੰ ਸਾਰੀ ਜਾਣਕਾਰੀ ਦਿੰਦਿਆਂ ਮੁਲਜ਼ਮਾਂ ਦੇ ਨਾਂ ਅਤੇ ਪਤੇ ਦੱਸੇ ਗਏ ਸਨ ਪਰ ਫਿਲਹਾਲ ਪੁਲਸ ਉਨ੍ਹਾਂ ਤੋਂ ਸਿਰਫ ਪੁੱਛਗਿੱਛ ਹੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਗੰਭੀਰ ਅਪਰਾਧ ਵਿੱਚ ਪਿੰਡ ਦੇ ਹੀ ਦੋ ਲੜਕੇ ਸ਼ਾਮਲ ਸਨ ਦੇ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ 26 ਅਗਸਤ ਨੂੰ ਪਤੀ-ਪਤਨੀ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਏ ਹੋਏ ਸਨ ਅਤੇ ਗੁਆਂਢ ‘ਚ ਰਹਿੰਦੇ ਦੋ ਲੜਕਿਆਂ ਨੇ ਪੀੜਤਾ ਨੂੰ ਘਰੋਂ ਲਿਜਾ ਕੇ ਗੰਨੇ ਦੇ ਖੇਤ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬੱਚੀ ਦੀਆਂ ਚੀਕਾਂ ਸੁਣ ਕੇ ਉਸ ਦੀ ਵੱਡੀ ਭੈਣ ਉੱਥੇ ਪਹੁੰਚ ਗਈ ਅਤੇ ਉਸ ਨੇ ਜੋ ਦੇਖਿਆ, ਉਹ ਦਿਲ ਦਹਿਲਾ ਦੇਣ ਵਾਲਾ ਸੀ। ਵੱਡੀ ਭੈਣ ਨੂੰ ਦੇਖ ਕੇ ਦੋਵੇਂ ਲੜਕੇ ਭੱਜ ਗਏ। ਮਾਪਿਆਂ ਦੇ ਘਰ ਵਾਪਸ ਆਉਣ ‘ਤੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ।
Punjab Bani 28 August,2024
ਨਿਹੰਗ ਦੇ ਭੇਸ ਵਿਚ ਚੰਦਾ ਮੰਗਣ ਵੜੇ ਵਿਅਕਤੀ ਨੇ ਟੈ੍ਰਵਲ ਏਜੰਸੀ ਦੇ ਮਾਲਕ ਤੋਂ ਧਮਕਾ ਕੇ ਮੰਗੀ ਫਿਰੌਤੀ
ਨਿਹੰਗ ਦੇ ਭੇਸ ਵਿਚ ਚੰਦਾ ਮੰਗਣ ਵੜੇ ਵਿਅਕਤੀ ਨੇ ਟੈ੍ਰਵਲ ਏਜੰਸੀ ਦੇ ਮਾਲਕ ਤੋਂ ਧਮਕਾ ਕੇ ਮੰਗੀ ਫਿਰੌਤੀ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਫਾਸਟਵੇਅ ਟ੍ਰੈਵਲ ਏਜੰਸੀ ਦੇ ਮਾਲਕ ਵਿਜੇ ਅਰੋੜਾ ਦੇ ਦਫ਼ਤਰ ’ਚ ਨਿਹੰਗ ਦੇ ਭੇਸ ’ਚ ਇਕ ਵਿਅਕਤੀ ਦਾਖਲ ਹੋ ਗਿਆ ਅਤੇ ਉਸ ਨੂੰ ਧਮਕਾ ਕੇ ਫਿਰੌਤੀ ਦੀ ਮੰਗ ਕੀਤੀ। ਵਿਜੇ ਅਰੋੜਾ ਨੇ ਆਪਣੇ ਸਟਾਫ ਦੀ ਮਦਦ ਨਾਲ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਆਪਣੇ ਆਪ ਨੂੰ ਨਿਹੰਗ ਦੱਸਣ ਵਾਲੇ ਵਿਅਕਤੀ ਨੇ ਪਹਿਲਾਂ ਉਨ੍ਹਾਂ ਤੋਂ ਚੰਦੇ ਦੇ ਨਾਂ ’ਤੇ ਪੈਸੇ ਮੰਗੇ ਪਰ ਜਦੋਂ ਉਸ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨਿਹੰਗ ਨੇ ਉਸ ਨੂੰ ਆਪਣੀ ਤਲਵਾਰ ਨਾਲ ਧਮਕਾਉਣ ਦੀ ਕੋਸ਼ਿਸ਼ ਕੀਤੀ ਅਤੇ ਧਮਕੀਆਂ ਦਿੱਤੀਆਂ।
Punjab Bani 28 August,2024
ਅੰਮ੍ਰਿਤਸਰ 'ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ
ਅੰਮ੍ਰਿਤਸਰ 'ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਨਵਾਂ ਕੋਟ ਇਲਾਕੇ ਵਿੱਚ ਘਰੇਲੂ ਕਲੇਸ਼ ਤੋਂ ਚਲਦੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਵਿਅਕਤੀ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ 20-22 ਸਾਲ ਤੋਂ ਨਵਾਂਕੋਟ ਇਲਾਕੇ ਵਿੱਚ ਰਹਿ ਰਹੇ ਹਨ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਪਰਿਵਾਰ ਪਿਛਲੇ 20-22 ਸਾਲ ਤੋਂ ਨਵਾਂਕੋਟ ਇਲਾਕੇ ਵਿੱਚ ਰਹਿ ਰਿਹਾ ਹੈ ਤੇ ਇਹਨਾਂ ਦਾ ਆਪਸੀ ਭੈਣ ਭਰਾਵਾਂ ਦਾ ਝਗੜਾ ਹੈ ਜਿਸ ਤੋਂ ਦੁਖੀ ਹੋ ਕੇ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾਈ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਥੋੜੀ ਦੇਰ ਪਹਿਲਾਂ ਸੂਚਨਾ ਮਿਲੀ ਸੀ ਕਿ ਅਜੇ ਕੁਮਾਰ ਨਾਮਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਦਿੱਤੀ । ਫਿਲਹਾਲ ਉਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਜ਼ਖਮੀ ਵਿਅਕਤੀ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਤੇ ਵਿਅਕਤੀ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
Punjab Bani 28 August,2024
ਵਿਜੀਲੈਂਸ ਕੀਤਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖਿ਼ਲਾਫ਼ ਕੇਸ ਦਰਜ
ਵਿਜੀਲੈਂਸ ਕੀਤਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖਿ਼ਲਾਫ਼ ਕੇਸ ਦਰਜ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਲਵਾਰ ਨੂੰ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ।ਉਨ੍ਹਾਂ ਦੱਸਿਆ ਕਿ ਇਸ ਜਾਂਚ ਦੇ ਆਧਾਰ ‘ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ. ਪੀ. ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 August,2024
ਪ੍ਰਵਾਸੀ ਵਿਅਕਤੀ ਕੀਤਾ ਆਪਣੇ ਹੀ ਵੱਡੇ ਭਰਾ ਦਾ ਕਤਲ
ਪ੍ਰਵਾਸੀ ਵਿਅਕਤੀ ਕੀਤਾ ਆਪਣੇ ਹੀ ਵੱਡੇ ਭਰਾ ਦਾ ਕਤਲ ਮੰਡੀ ਗੋਬਿੰਦਗੜ੍ਹ : ਪੰਜਾਬ ਦੀ ਪ੍ਰਸਿੱਧ ਲੋਹਾ ਨਗਰੀ ਵਜੋਂ ਜਾਣੀ ਜਾਂਦੀ ਮੰਡੀ ਗੋਬਿੰਦਗੜ੍ਹ ’ਚ ਪੈਂਦੇ ਵਾਰਡ ਨੰਬਰ 10 ਦੇ ਪਿੰਡ ਅਜਨਾਲੀ ਵਿਖੇ ਇਕ ਪ੍ਰਵਾਸੀ ਵਿਅਕਤੀ ਵੱਲੋਂ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਵਜ੍ਹਾ ਦੋਵੇਂ ਭਰਾਵਾਂ ’ਚ ਬਿਹਾਰ ’ਚ ਸਥਿਤ ਆਪਣੇ ਪਿੰਡ ’ਚ ਮਕਾਨ ਬਣਾਉਣ ਨੂੰ ਲੈ ਕਿਹਾ-ਸੁਣੀ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰੀਨਾ ਗੁਪਤਾ ਵਾਸੀ ਅਜਨਾਲੀ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਸ ਵੱਲੋਂ ਬਣਾਏ ਗਏ ਮਕਾਨ ਦੇ ਗਰਾਊਂਡ ਫਲੋਰ ’ਚ ਗੌਰਵ ਰਾਮ ਪੁੱਤਰ ਮਹਿੰਦਰ ਰਾਮ ਰਹਿੰਦਾ ਸੀ, ਜਦਕਿ ਉਸ ਦਾ ਵੱਡਾ ਭਰਾ ਲਲਨ ਰਾਮ ਵਾਸੀਆਨ ਪਿੰਡ ਬਨੀਆ ਭੱਟੀ ਬਿਜਨੈਲੀ ਖੇਮ ਚੰਦ ਥਾਣਾ ਕੇ ਨਗਰ ਜ਼ਿਲ੍ਹਾ ਪੂਰਨੀਆ (ਬਿਹਾਰ) ਦੂਜੀ ਮੰਜ਼ਿਲ ’ਤੇ ਰਹਿੰਦਾ ਹੈ।
Punjab Bani 28 August,2024
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਜਾਅਲੀ ਭਰਤੀ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਗ੍ਰਿਫਤਾਰ ਕੀਤਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਜਾਅਲੀ ਭਰਤੀ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਗ੍ਰਿਫਤਾਰ ਕੀਤਾ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਜਾਅਲੀ ਭਰਤੀ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਗ੍ਰਿਫਤਾਰ ਕੀਤਾ ਹੈ। ਸਕਿਓਰਿਟੀ ਸੁਪਰਵਾਈਜ਼ਰ ਵਲੋਂ ਵਿਦੇਸ਼ ਗਏ ਆਪਣੇ ਲੜਕੇ ਅਤੇ ਘਰ ਵਿਚ ਸਫਾਈ ਦਾ ਕੰਮ ਕਰਨ ਵਾਲੀ ਔਰਤ ਨੂੰ ਭਰਤੀ ਕਰਕੇ ਤਨਖਾਹ ਦੇ ਨਾਮ ’ਤੇ ਲੱਖਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਦਾ ਖੁਲਾਸਾ ਪੰਜਾਬੀ ਜਾਗਰਣ ਵਲੋਂ ਸਾਲ 2023 ਵਿਚ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਵਲੋਂ ਜਾਂਚ ਕਰਨ ਤੋਂ ਬਾਅਦ ਮਾਮਲਾ ਵਿਜੀਲੈਂਸ ਨੂੰ ਸੌਂਪਿਆ ਗਿਆ। ਵਿਜੀਲੈਂਸ ਦੀ ਪੜਤਾਲ ਵਿਚ ਸਕਿਓਰਿਟੀ ਸੁਪਰਵਾਈਜ਼ਰ ਰੁਪਿੰਦਰ ਸਿੰਘ ਵੱਲੋਂ ਕੀਤੇ ਘਪਲੇ ਦੇ ਸਬੂਤ ਸਾਹਮਣੇ ਅਤੇ ਇਸ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਲ 2011 ਤੋਂ ਸਾਲ 2021 ਤੱਕ ਪੰਜਾਬੀ ਯੂਨੀਵਰਸਿਟੀ ਵਲੋਂ ਈ ਟੈਂਡਰ ਅਤੇ ਮੈਨੂਅਲ ਪ੍ਰਣਾਲੀ ਰਾਹੀਂ ਠੇਕੇਦਾਰੀ ਸਿਸਟਮ ’ਚ ਸਕਿਓਰਿਟੀ ਗਾਰਡ ਅਤੇ ਸਫਾਈ ਸੇਵਕ ਆਦਿ ਰੱਖੇ ਗਏ ਸਨ। ਅਸਾਮੀਆਂ ਭਰਨ ਲਈ ਯੂਨੀਵਰਸਿਟੀ ਵਾਈਸ ਚਾਂਸਲਰ ਵਲੋਂ ਕਮੇਟੀ ਗਠਿਤ ਕੀਤੀ ਗਈ ਜਿਸ ਵਿਚ ਚੇਅਰਮੈਨ ਡੀਨ ਅਕਾਦਮਿਕ ਮਾਮਲੇ ਜਦੋਂਕਿ ਰਜਿਸ਼ਟਰਾਰ, ਵਿੱਤ ਅਫਸਰ, ਸਕਿਓਰਿਟੀ ਅਫਸਰ ਅਤੇ ਇੰਚਾਰਜ ਕੈਂਪਸ ਅਪਕੀਤ ਮੈਂਬਰ ਸਨ। ਇਸ ਕਮੇਟੀ ਦੀ ਸਿਫਾਰਿਸ਼ ’ਤੇ ਵਾਈਸ ਚਾਂਸਲਰ ਵਲੋਂ ਦਿੱਤੀ ਪ੍ਰਵਾਨਗੀ ’ਤੇ ਪੰਜ ਫਰਮਾਂ ਨਾਲ ਐਗਰੀਮੈਂਟ ਕੀਤਾ ਗਿਆ।
Punjab Bani 28 August,2024
ਚੀਫ਼ ਜਸਟਿਸ ਦੇ ਨਾਮ `ਤੇ 500 ਰੁਪਏ ਮੰਗਣ ਤੇ ਸਿ਼ਿਕਾਇਤ ਦਰਜ
ਚੀਫ਼ ਜਸਟਿਸ ਦੇ ਨਾਮ `ਤੇ 500 ਰੁਪਏ ਮੰਗਣ ਤੇ ਸਿ਼ਿਕਾਇਤ ਦਰਜ ਨਵੀਂ ਦਿੱਲੀ : ਇੱਕ ਧੋਖੇਬਾਜ਼ ਨੇ ਚੀਫ਼ ਜਸਟਿਸ ਆਫ਼ ਇੰਡੀਆ ਦੇ ਨਾਮ `ਤੇ ਇੱਕ ਹੋਰ ਵਿਅਕਤੀ ਤੋਂ ਪੈਸੇ ਮੰਗੇ। ਆਪਣੇ ਆਪ ਨੂੰ ਸੀਜੇਆਈ ਚੰਦਰਚੂੜ ਦੱਸ ਕੇ 500 ਰੁਪਏ ਮੰਗੇ। ਸੀਜੇਆਈ ਦੀ ਨਕਲ ਕਰਦੇ ਹੋਏ, ਧੋਖਾਧੜੀ ਕਰਨ ਵਾਲੇ ਨੇ ਵਿਅਕਤੀ ਨੂੰ ਕਿਹਾ ਕਿ ਉਸਨੂੰ 500 ਰੁਪਏ ਦੀ ਲੋੜ ਹੈ ਅਤੇ ਉਹ ਕਨਾਟ ਪਲੇਸ ਵਿੱਚ ਫਸਿਆ ਹੋਇਆ ਹੈ। ਮੈਸੇਜ ਮਿਲਣ ਤੋਂ ਬਾਅਦ ਸਾਈਬਰ ਪੁਲਿਸ ਸਟੇਸ਼ਨ `ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਉਸ ਮੈਸੇਜ ਵਿੱਚ ਲਿਖਿਆ ਸੀ ਕਿ ਹੈਲੋ! ਮੈਂ ਹਾਂ ਅਤੇ ਸਾਡੀ ਇੱਕ ਜ਼ਰੂਰੀ ਕਾਲਜੀਅਮ ਮੀਟਿੰਗ ਹੈ ਅਤੇ ਮੈਂ ਕਨਾਟ ਪਲੇਸ ਵਿੱਚ ਫਸਿਆ ਹੋਇਆ ਹਾਂ। ਕੀ ਤੁਸੀਂ ਮੈਨੂੰ ਕੈਬ ਲਈ 500 ਰੁਪਏ ਭੇਜ ਸਕਦੇ ਹੋ? ਮੈਂ ਅਦਾਲਤ ਵਿੱਚ ਪਹੁੰਚ ਕੇ ਪੈਸੇ ਵਾਪਸ ਕਰ ਦੇਵਾਂਗਾ। ਧੋਖਾਧੜੀ ਦੀ ਘਟਨਾ ਦੇ ਜਵਾਬ ਵਿਚ ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ 27 ਅਗਸਤ ਨੂੰ ਸਾਈਬਰ ਕ੍ਰਾਈਮ ਸੈੱਲ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਾਈਬਰ ਕ੍ਰਾਈਮ ਸੈੱਲ ਹੁਣ ਇਸ ਘਪਲੇ ਦੇ ਦੋਸ਼ੀ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਮਾਮਲੇ ਦੀ ਜਾਂਚ ਕਰ ਰਿਹਾ ਹੈ।
Punjab Bani 28 August,2024
ਦੋ ਕਿਸ਼ੋਰਾਂ ਨਾਲ ਕੁਕਰਮ ਕਰਨ ਦੇ ਦੋਸ਼ ਵਿਚ ਸਕੂਲ ਪਿ੍ਰੰਸੀਪਲ ਗ੍ਰਿਫਤਾਰ
ਦੋ ਕਿਸ਼ੋਰਾਂ ਨਾਲ ਕੁਕਰਮ ਕਰਨ ਦੇ ਦੋਸ਼ ਵਿਚ ਸਕੂਲ ਪਿ੍ਰੰਸੀਪਲ ਗ੍ਰਿਫਤਾਰ ਪਟਨਾ : ਪਟਨਾ ਜਿਲ੍ਹੇ ਦੇ ਮਸੋਧੀ ਥਾਣਾ ਖੇਤਰ ਵਿਚ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਕਿਸ਼ੋਰਾਂ ਨਾਲ ਕੁਕਰਮ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਸੌਰੀ (1) ਦੇ ਉਪਮੰਡਲ ਪੁਲਸ ਅਧਿਕਾਰੀ ਨਵ ਵੈਭਵ ਨੇ ਮੰਗਲਵਾਰ ਨੂੰ ਦੱਸਿਆ ਕਿ ਪੀੜਤ ਬੱਚਿਆਂ ਦੇ ਮਾਪਿਆਂ ਨੇ 26 ਅਗਸਤ ਨੂੰ ਇਸ ਸਬੰਧ `ਚ ਥਾਣੇ `ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਪਮੰਡਲ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਿੰਸੀਪਲ ’ਤੇ ਦੋਵਾਂ ਼ਬੱਚਿਆਂ ਨੂੰ ਘਰ ਦੀ ਸਫ਼ਾਈ ਦੇ ਬਹਾਨੇ ਬੁਲਾ ਕੇ ਕੁਕਰਮ ਕਰਨ ਦਾ ਦੋਸ਼ ਹੈ। ਪੁਲਸ ਮੁਤਾਬਕ ਪੀੜਤ ਵਿਦਿਆਰਥੀ ਜਦੋਂ ਆਪਣੇ ਘਰ ਪਹੁੰਚਿਆ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਵੱਲੋਂ ਆਪਣੇ ਨਾਲ ਕੀਤੀ ਗਈ ਘਿਨਾਉਣੀ ਹਰਕਤ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।
Punjab Bani 27 August,2024
ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਕਤਲ
ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਕਤਲ ਬਠਿੰਡਾ : ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਸ ਨੇ ਇਸ ਸਬੰਧੀ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤੀਜੇ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਰਾਮ ਕੁਮਾਰ ਵਾਸੀ ਕੋਟਫੱਤਾ ਨੇ ਦੱਸਿਆ ਸੀ ਕਿ ਉਸ ਦਾ ਲੜਕਾ ਜਸ਼ਨ (24) ਬਠਿੰਡਾ ਦੀ ਕੱਪੜਾ ਮਾਰਕੀਟ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਕੋਟਫੱਤਾ ਵੀ ਉਸ ਨਾਲ ਇਸੇ ਦੁਕਾਨ ’ਤੇ ਕੰਮ ਕਰਦਾ ਸੀ। 20 ਅਗਸਤ ਨੂੰ ਕੁਲਵਿੰਦਰ ਸਿੰਘ ਨੇ ਜਸ਼ਨ ਦੀ ਮਾਂ ਨੂੰ ਫ਼ੋਨ ’ਤੇ ਦੱਸਿਆ ਕਿ ਜਸ਼ਨ ਇਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਹੈ।
Punjab Bani 27 August,2024
ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ, ਸਰਪੰਚ ਸਮੇਤ 3 ਖਿਲਾਫ਼ ਕੇਸ ਦਰਜ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦਾ ਦੋਸ਼
ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ, ਸਰਪੰਚ ਸਮੇਤ 3 ਖਿਲਾਫ਼ ਕੇਸ ਦਰਜ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦਾ ਦੋਸ਼ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ । ਵਧੇਰੇ ਜਾਣਕਾਰੀ ਦਿੰਦੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ 'ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 August,2024
ਅੰਮ੍ਰਿਤਸਰ ਵਿਚ ਆੜ੍ਹਤੀਏ `ਤੇ ਹੋਈ ਤਾਬੜਤੋੜ ਫਾਇਰਿੰਗ
ਅੰਮ੍ਰਿਤਸਰ ਵਿਚ ਆੜ੍ਹਤੀਏ `ਤੇ ਹੋਈ ਤਾਬੜਤੋੜ ਫਾਇਰਿੰਗ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਆੜ੍ਹਤੀਏ `ਤੇ ਕੁਝ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਆੜ੍ਹਤੀਏ `ਤੇ 2 ਗੰਨਮੈਨਾਂ ਦੀ ਹਾਜ਼ਰੀ `ਚ ਗੋਲੀਆਂ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆੜ੍ਹਤੀਏ ਤੋਂ 5 ਕਰੋੜ ਦੀ ਫਿਰੌਤੀ ਮੰਗੀ ਗਈ ਸੀ ਜਦ ਫਿਰੌਤੀ ਨਾ ਦਿੱਤੀ ਗਈ ਤਾਂ ਉਸ `ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਆੜ੍ਹਤੀਆ ਜ਼ਖ਼ਮੀ ਹੋ ਗਿਆ। ਹੋਰ ਤਾਂ ਹੋਰ ਹਮਲਾ ਕਰਨ ਤੋਂ ਬਾਅਦ ਫਿਰ ਆੜ੍ਹਤੀਏ ਨੂੰ ਫੋਨ ਕਰਕੇ ਧਮਕੀ ਦਿੱਤੀ ਗਈ ਜਿਸ `ਚ ਉਨ੍ਹਾਂ ਕਿਹਾ ਕਿ ਜੇਕਰ 5 ਕਰੋੜ ਨਾ ਦਿੱਤੇ ਤਾਂ ਅਗਲੀ ਵਾਰ ਨਹੀਂ ਬਚੇਂਗਾ।
Punjab Bani 27 August,2024
ਗੁੰਮ ਹੋਈ ਪਤਨੀ ਦੀ ਵਾਪਸੀ ਲਈ ਭੀਖ ਮੰਗਣ ਵਾਲੇ ਪਤੀ ਨੂੰ ਵਰਜੀਨੀਆ ਪੁਲਸ ਨੇ ਕੀਤਾ ਕਤਲ ਅਤੇ ਅਪਰਾਧ ਨੂੰ ਲੁਕਾਉਣ ਲਈ ਗ੍ਰਿਫ਼ਤਾਰ
ਗੁੰਮ ਹੋਈ ਪਤਨੀ ਦੀ ਵਾਪਸੀ ਲਈ ਭੀਖ ਮੰਗਣ ਵਾਲੇ ਪਤੀ ਨੂੰ ਵਰਜੀਨੀਆ ਪੁਲਸ ਨੇ ਕੀਤਾ ਕਤਲ ਅਤੇ ਅਪਰਾਧ ਨੂੰ ਲੁਕਾਉਣ ਲਈ ਗ੍ਰਿਫ਼ਤਾਰ ਵਰਜੀਨੀਆ : ਵਰਜੀਨੀਆ ਰਾਜ ਦੇ ਇਕ ਆਦਮੀ ਜਿਸਨੇ ਇੱਕ ਵਾਰ ਆਪਣੀ ਗੁੰਮ ਹੋਈ ਪਤਨੀ ਦੀ ਵਾਪਸੀ ਲਈ ਭੀਖ ਮੰਗੀ ਸੀ, ਹੁਣ ਉਸ ਦੇ ਕਤਲ ਅਤੇ ਅਪਰਾਧ ਨੂੰ ਲੁਕਾਉਣ ਲਈ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਨਰੇਸ਼ ਭੱਟ (37) ਨੂੰ 22 ਅਗਸਤ ਨੂੰ ਉਸ ਦੀ ਪਤਨੀ ਮਮਤਾ ਕਾਫਲੇ ਭੱਟ (28) ਦੇ ਲਾਪਤਾ ਹੋਣ ਤੋਂ ਬਾਅਦ ਵਿੱਚ ਪੁਲਸ ਨੇ ਹਿਰਾਸਤ ਵਿੱਚ ਲਿਆ। ਮਮਤਾ, ਯੂ.ਵੀ.ਏ ਹੈਲਥ ਪ੍ਰਿੰਸ ਵਿਲੀਅਮ ਮੈਡੀਕਲ ਸੈਂਟਰ ਵਿੱਚ ਇੱਕ ਰਜਿਸਟਰਡ ਨਰਸ ਵਜੋਂ ਨੋਕਰੀ ਕਰਦੀ ਸੀ ਜਿਸ ਨੂੰ ਆਖਰੀ ਵਾਰ 27 ਜੁਲਾਈ ਨੂੰ ਦੇਖਿਆ ਗਿਆ ਸੀ।ਉਸ ਦੇ ਪਤੀ ਭੱਟ ਨੇ 5 ਅਗਸਤ ਨੂੰ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਿੱਤੀ ਸੀ, ਜਿਸ ਨੇ ਸ਼ੁਰੂ ਵਿੱਚ ਸੁਝਾਅ ਦਿੱਤਾ ਸੀ ਕਿ ਉਹ ਸ਼ਾਇਦ ਨਿਊਯਾਰਕ ਜਾਂ ਟੈਕਸਾਸ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਗਈ ਸੀ। ਹਾਲਾਂਕਿ, ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਉਸ ਦਾ ਉਨ੍ਹਾਂ ਰਾਜਾਂ ਵਿੱਚ ਕੋਈ ਕਨੈਕਸ਼ਨ ਨਹੀਂ ਸੀ ਅਤੇ ਉਸ ਦਾ ਫੋਨ ਸਿਰਫ 1 ਅਗਸਤ ਤੱਕ ਕਿਰਿਆਸ਼ੀਲ ਸੀ।ਜਾਂਚਕਰਤਾਵਾਂ ਨੂੰ ਜੋੜੇ ਦੇ ਮਾਨਸਾਸ ਪਾਰਕ ਵਰਜੀਨੀਆ ਦੇ ਘਰ ਤੋਂ ਪਰੇਸ਼ਾਨ ਕਰਨ ਵਾਲੇ ਸਬੂਤ ਮਿਲੇ, ਜਿਸ ਵਿੱਚ ਖੂਨ ਦੇ ਧੱਬੇ ਅਤੇ ਨਿਸ਼ਾਨ ਸਨ ਜੋ ਦਰਸਾਉਂਦੇ ਸਨ ਕਿ ਮਮਤਾ ਦੀ ਲਾਸ਼ ਨੂੰ ਘਰ ਤੋਂ ਘਸੀਟਿਆ ਗਿਆ ਸੀ। ਡਿਜੀਟਲ ਅਤੇ ਫੋਰੈਂਸਿਕ ਸਬੂਤਾਂ ਨੇ ਪਤੀ ਨਰੇਸ਼ ਭੱਟ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਅਤੇ ਉਸ `ਤੇ ਉਸ ਦੇ ਲਾਪਤਾ ਹੋਣ ਤੋਂ ਥੋੜ੍ਹੀ ਦੇਰ ਬਾਅਦ ਚਾਕੂ ਖਰੀਦਣ ਅਤੇ ਸਪਲਾਈ ਦੀ ਸਫਾਈ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਨਾਲ ਕਵਰ-ਅਪ ਦੀ ਕੋਸ਼ਿਸ਼ ਦਾ ਸ਼ੱਕ ਪੈਦਾ ਹੋਇਆ ਸੀ। ਮਮਤਾ ਦੀ ਵਾਪਸੀ ਲਈ ਉਸ ਦੀਆਂ ਭਾਵਨਾਤਮਕ ਬੇਨਤੀਆਂ ਅਤੇ ਦਾਅਵਿਆਂ ਦੇ ਬਾਵਜੂਦ ਕਿ ਉਹ ਅਤੇ ਉਨ੍ਹਾਂ ਦੀ ਜਵਾਨ ਧੀ ਉਸ ਦੀ ਉਡੀਕ ਕਰ ਰਹੇ ਸਨ, ਨਰੇਸ਼ ਭੱਟ ਦੇ ਪੁਲਸ ਨੂੰ ਦਿੱਤੇ ਬਿਆਨ ਸ਼ੱਕੀ ਸਨ। ਆਖਰਕਾਰ ਉਸਨੇ ਅਧਿਕਾਰੀਆਂ ਨਾਲ ਸਹਿਯੋਗ ਕਰਨਾ ਬੰਦ ਕਰ ਦਿੱਤਾ। ਅਧਿਕਾਰੀਆਂ ਨੂੰ ਪਤਾ ਲੱਗਾ ਕਿ ਨਰੇਸ਼ ਭੱਟ ਨੇ ਇੱਕ ਸੂਟਕੇਸ ਪੈਕ ਕੀਤਾ ਸੀ ਅਤੇ ਉਹ ਆਪਣੀ $;ਟੇਸਲਾ ਅਤੇ ਆਪਣਾ ਘਰ ਵੇਚਣ ਦੀ ਵੀ ਕੋਸ਼ਿਸ਼ ਕਰ ਰਿਹਾ ਸੀ।ਸ਼ਾਇਦ ਉਹ ਭੱਜਣ ਦੀ ਤਿਆਰੀ ਕਰ ਰਿਹਾ ਸੀ। ਹੁਣ ਉਸਨੂੰ ਬਿਨਾਂ ਕਿਸੇ ਬਾਂਡ ਦੇ ਪੁਲਸ ਨੇ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਬੀਤੇਂ ਦਿਨ 26 ਅਗਸਤ ਨੂੰ ਬਾਂਡ ਦੀ ਸੁਣਵਾਈ ਤੈਅ ਕੀਤੀ ਹੈ।ਨੇਪਾਲ ਤੋਂ ਮਮਤਾ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੀ ਪੋਤੀ ਦੀ ਦੇਖਭਾਲ ਲਈ ਐਮਰਜੈਂਸੀ ਵੀਜ਼ਾ ਦਿੱਤਾ ਗਿਆ ਹੈ, ਜਿਸ ਨੂੰ ਭੱਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਮਾਜਿਕ ਸੇਵਾਵਾਂ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।
Punjab Bani 27 August,2024
ਆਟੋ ਰਿਕਸ਼ਾ ਚਾਲਕ ਨੇ ਕੀਤਾ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ
ਆਟੋ ਰਿਕਸ਼ਾ ਚਾਲਕ ਨੇ ਕੀਤਾ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਨਵੀਂ ਦਿੱਲੀ, 27 ਅਗਸਤ : ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ 'ਚ 19 ਸਾਲਾ ਨਰਸਿੰਗ ਵਿਦਿਆਰਥਣ ਨਾਲ ਆਟੋ ਰਿਕਸ਼ਾ ਚਾਲਕ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਲਸ ਨੇ ਦੱਸਿਆ ਕਿ ਘਟਨਾ ਸੋਮਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਔਰਤ ਆਪਣੇ ਘਰ ਜਾ ਰਹੀ ਸੀ। ਔਰਤ, ਜੋ ਰਤਨਾਗਿਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਦੀ ਵਿਦਿਆਰਥਣ ਹੈ, ਨੇ ਦੋਸ਼ ਲਾਇਆ ਕਿ ਆਟੋ-ਰਿਕਸ਼ਾ ਚਾਲਕ ਨੇ ਉਸ ਨੂੰ ਪਾਣੀ ਵਿੱਚ ਕੁਝ ਮਿਲਾਇਆ ਅਤੇ ਉਸ ਨਾਲ ਬਲਾਤਕਾਰ ਕੀਤਾ। ਰਤਨਾਗਿਰੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64(1) ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 27 August,2024
ਏ. ਐੱਸ. ਆਈ. ਦੇ ਪੁੱਤਰ ਵਲੋਂ 12ਵੀਂ `ਚ ਪੜ੍ਹਦੀ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਸ ਨੇ ਕਰ ਲਿਆ ਹੈ ਲੜਕੇ ਨੂੰ ਗ੍ਰਿਫ਼ਤਾਰ
ਏ. ਐੱਸ. ਆਈ. ਦੇ ਪੁੱਤਰ ਵਲੋਂ 12ਵੀਂ `ਚ ਪੜ੍ਹਦੀ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਸ ਨੇ ਕਰ ਲਿਆ ਹੈ ਲੜਕੇ ਨੂੰ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਇਕ ਹੈਰਾਨ ਕਰਨ ਵਾਲੀ ਤੇ ਸ਼ਰਮਨਾਕ ਘਟਨਾ ਦੀ ਜਾਣਕਾਰੀ ਮਿਲੀ ਹੈ, ਜਿੱਥੇ ਪੰਜਾਬ ਪੁਲਸ ਦੇ ਏ.ਐੱਸ.ਆਈ. ਦੇ ਬੇਟੇ ਤੇਜਿੰਦਰ ਸਿੰਘ ਨੇ 12ਵੀਂ `ਚ ਪੜ੍ਹਦੀ ਇਕ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਰਿਕਾਰਡ ਕਰ ਕੇ ਉਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੂੰ ਪੁਲਸ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਸ ਨੇ ਪੁਲਸ ਨੂੰ ਦੇਖ ਕੇ ਬਾਥਰੂਮ ਵਿਚ ਰੱਖੀ ਹਾਰਪਿਕ ਪੀ ਲਈ । ਇਹ ਘਟਨਾ ਕਰੀਬ ਦੋ ਦਿਨ ਪਹਿਲਾਂ ਉਸ ਸਮੇਂ ਵਾਪਰੀ ਜਦੋਂ ਮੁਲਜ਼ਮ ਨੂੰ ਫੜਨ ਲਈ ਚੰਡੀਗੜ੍ਹ ਪੁਲਸ ਦੀ ਟੀਮ ਜਲੰਧਰ ਦੇ ਫਿਲੌਰ ਸਥਿਤ ਪੁਲਸ ਲਾਈਨ ’ਚ ਮੁਲਜ਼ਮ ਦੇ ਘਰ ਪਹੁੰਚੀ ਸੀ। ਪੁਲਸ ਨੂੰ ਆਉਂਦਾ ਦੇਖ ਕੇ ਮੁਲਜ਼ਮ ਨੇ ਬਾਥਰੂਮ ਜਾਣ ਦੀ ਗੱਲ ਕਹੀ, ਪਰ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਅਤੇ ਪੁਲਸ ਨੇ ਗੇਟ ਖੋਲ੍ਹ ਕੇ ਦੇਖਿਆ ਤਾਂ ਮੁਲਜ਼ਮ ਬੇਹੋਸ਼ ਪਿਆ ਸੀ ਅਤੇ ਹਾਰਪਿਕ ਫਰਸ਼ ਅਤੇ ਉਸ ਦੇ ਕੱਪੜਿਆਂ ’ਤੇ ਡਿੱਗਿਆ ਪਿਆ ਸੀ। ਇਹ ਦੇਖ ਕੇ ਪੁਲਸ ਟੀਮ ਨੇ ਸਬੰਧਿਤ ਥਾਣਾ ਪੁਲਸ ਨੂੰ ਸੂਚਨਾ ਦਿੰਦੇ ਹੋਏ ਮੁਲਜ਼ਮ ਨੂੰ ਫਿਲੌਰ ਦੇ ਹਸਪਤਾਲ ’ਚ ਦਾਖਲ ਕਰਵਾਇਆ, ਪਰ ਉਥੋਂ ਉਸ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ’ਚ ਲੈ ਜਾਇਆ ਗਿਆ ਤੇ ਉੱਥੋਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਪੀ.ਜੀ.ਆਈ. ’ਚ ਡਾਕਟਰਾਂ ਨੇ ਦੱਸਿਆ ਕਿ ਹਾਰਪਿਕ ਪੀਣ ਕਾਰਨ ਮੁਲਜ਼ਮ ਦੇ ਮੂੰਹ ਅਤੇ ਪੇਟ ਵਿਚ ਛਾਲੇ ਹੋ ਗਏ ਸਨ। ਦੋ ਦਿਨ ਹਸਪਤਾਲ ’ਚ ਦਾਖਲ ਰਹਿਣ ਤੋਂ ਬਾਅਦ ਸੋਮਵਾਰ ਨੂੰ ਮੁਲਜ਼ਮ ਨੂੰ ਪੀ.ਜੀ.ਆਈ. ਤੋਂ ਡਿਸਚਾਰਜ ਕੀਤਾ ਗਿਆ ਸੀ। ਇਸ ਦੀ ਸੂਚਨਾ ਮਿਲਦੇ ਹੀ ਸਾਈਬਰ ਥਾਣਾ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
Punjab Bani 27 August,2024
ਮਾਂ ਨੇ ਪੁੱਤ ’ਤੇ ਦਾਤੀ ਨਾਲ ਕੀਤਾ ਹਮਲਾ
ਮਾਂ ਨੇ ਪੁੱਤ ’ਤੇ ਦਾਤੀ ਨਾਲ ਕੀਤਾ ਹਮਲਾ ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜਿ਼ਲ੍ਹੇ ‘ਚ 13 ਸਾਲਾ ਲੜਕੇ ਨੇ ਆਪਣੀ ਮਾਂ ‘ਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ‘ਤੇ ਉਸ ‘ਤੇ ਦਾਤੀ ਨਾਲ ਹਮਲਾ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਹੈ. ਅੱਠਵੀਂ ਜਮਾਤ ‘ਚ ਪੜ੍ਹਦੇ ਲੜਕੇ ਨੇ ਐੱਫਆਈਆਰ ਦਰਜ ਕਰਵਾਈ ਹੈ ਕਿ 25 ਅਗਸਤ (ਐਤਵਾਰ) ਨੂੰ ਉਸ ਦੀ ਮਾਂ ਨੇ ਉਸ ’ਤੇ ਦਾਤੀ ਨਾਲ ਉਦੋਂ ਹਮਲਾ ਕਰ ਦਿੱਤਾ, ਜਦੋਂ ਉਹ ਆਪਣੇ ਸਕੂਲ ਤੋਂ ਆਉਣ ਵਾਲੇ ਮੈਸੇਜ਼ ਦੇਖਣ ਲਈ ਮਾਂ ਦਾ ਫੋਨ ਦੇਖ ਰਿਹਾ ਸੀ। ਲੜਕੇ ਦਾ ਦੋਸ਼ ਹੈ ਕਿ ਉਸ ਦੀ ਮਾਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਕਿਹਾ ਕਿ ਉਸ ਨੇ ਉਸ ਦੇ ਮੋਬਾਈਲ ਨੂੰ ਕਿਉਂ ਹੱਥ ਲਾਇਆ। ਲੜਕੇ ਨੇ ਇਹ ਵੀ ਦੋਸ਼ ਲਾਇਆ ਹੈ ਕਿ ਲੜਾਈ ਦੌਰਾਨ ਉਸ ਦੀ ਗੁੱਸੇ ‘ਚ ਆਈ ਮਾਂ ਨੇ ਨੇੜੇ ਪਈ ਦਾਤੀ ਚੁੱਕ ਕੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਦੇ ਖੱਬੇ ਹੱਥ ‘ਤੇ ਸੱਟ ਲੱਗ ਗਈ। ਲੜਕੇ ਦੀ ਸਿ਼਼ਕਾਇਤ ਦੇ ਆਧਾਰ ‘ਤੇ ਪੁਲਸ ਨੇ ਵੱਖ ਵੱਖ ਧਾਰਾਵਾਂ ਤਹਿਤ ਉਸ ਦੀ ਮਾਂ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਬੱਚੇ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ। ਇਸ ਵੇਲੇ ਬੱਚਾ ਦਾਦਾ-ਦਾਦੀ ਕੋਲ ਰਹਿ ਰਿਹਾ ਹੈ ਤੇ ਪੁਲਸ ਨੇ ਫਿਲਹਾਲ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ।
Punjab Bani 27 August,2024
ਚੋਰਾਂ ਨੇ ਕੀਤੀ ਫੌਜੀ ਦੇ ਘਰ ਚੋਰੀ
ਚੋਰਾਂ ਨੇ ਕੀਤੀ ਫੌਜੀ ਦੇ ਘਰ ਚੋਰੀ ਗੁਰਦਾਸਪੁਰ : ਪੰਜਾਬ ਦੇ ਜਿਲਾ ਗੁਰਦਾਸਪੁਰ ਦੇ ਪਿੰਡ ਮੀਕੇ ਤੋਂ ਸਾਹਮਣੇ ਆਇਆ ਜਿਥੇ ਬੇਖੌਫ ਚੋਰਾਂ ਨੇ ਸਰਹੱਦ ਤੇ ਤੈਨਾਤ ਫੌਜੀ ਜਵਾਨ ਦੇ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਰਾਤ ਦਾ ਫਾਇਦਾ ਚੁੱਕਦੇ ਹੋਏ ਲੱਖਾਂ ਦਾ ਸਾਮਾਨ , ਸੋਨੇ ਦੇ ਗਹਿਣੇ ਅਤੇ ਨਗਦੀ ਲੈਕੇ ਫਰਾਰ ਹੋ ਗਏ । ਦੁੱਖੀ ਹਿਰਦੇ ਨਾਲ ਫੌਜੀ ਬੂਟਾ ਸਿੰਘ ਅਤੇ ਉਸਦੀ ਮਾਂ ਪਿਆਰ ਕੌਰ ਨੇ ਦੱਸਿਆ ਕਿ ਰਾਤ ਉਹ ਗੁਆਂਢ ਰਹਿੰਦੇ ਆਪਣੇ ਛੋਟੇ ਬੇਟੇ ਵੱਲ ਚਲੇ ਗਏ ਸੀ,ਉਹ ਵੀ ਫੌਜ ਵਿਚ ਹੀ ਨੌਕਰੀ ਕਰਦਾ ਹੈ। ਜਦ ਸਵੇਰੇ ਘਰ ਆਕੇ ਵੇਖਿਆ ਤਾਂਂ ਕਮਰਿਆਂ ਚ ਦਾਖਿਲ ਹੋਣ ਵਾਲੇ ਮੇਨ ਦਰਵਾਜੇ ਦਾ ਹੋੜਾ ਟੁੱਟਾ ਹੋਇਆ ਸੀ। ਜਦ ਕਮਰਿਆਂ ਅੰਦਰ ਦਾਖਿਲ ਹੋਕੇ ਦੇਖਿਆ ਤਾਂ ਚੋਰਾਂ ਵਲੋਂ ਘਰ ਦੀ ਕੱਲੀ ਕੱਲੀ ਚੀਜ ਫਰੋਲੀ ਗਈ ਸੀ। ਕਮਰੇ ਅੰਦਰ ਪਈ ਅਲਮਾਰੀ ਤੋੜਕੇ ਉਸਦੇ ਲੋਕਰ ਚੋਂ ਢਾਈ ਤੋਲੇ ਸੋਨੇ ਦੇ ਗਹਿਣੇ,ਨਗਦੀ ਕਪੜੇ ,ਲੈਪਟਾਪ ਇਥੋਂ ਤੱਕ 50 ਕਿਲੋ ਕਣਕ ਵੀ ਚੋਰ ਲੈ ਗਏ ਸਨ . ਪੀੜ੍ਹਤ ਫੌਜੀ ਨੇ ਕਿਹਾ ਕਿ ਮੈਂ ਇੰਨਾ ਦੁਖੀ ਹਾਂ ਕਿ ਮੰਨ ਕਰਦਾ ਫੌਜ ਦੀ ਨੌਕਰੀ ਹੀ ਛੱਡ ਦੇਵਾਂ ।ਜੇਕਰ ਪਿੱਛੇ ਸਾਡੇ ਪਰਿਵਾਰ ਹੀ ਸਲਾਮਤ ਨਹੀਂ ਤਾਂ ਅਸੀਂ ਦੇਸ਼ ਦੀ ਰਾਖੀ ਕਿਵੇਂ ਕਰ ਸਕਦੇ ਹਾਂ. ਉਧਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਘਟਨਾ ਬੀਤੀ ਦਰਮਿਆਨੀ ਰਾਤ ਦੀ ਹੈ ਕਰੀਬ ਢਾਈ ਤੋਂ ਪੌਣੇ 3 ਲੱਖ ਦਾ ਨੁਕਸਾਨ ਹੋਇਆ ਹੈ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ ਅਤੇ ਚੋਰਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਜਲਦੀ ਹੀ ਚੋਰਾਂ ਨੂੰ ਫੜਿਆ ਜਾਵੇਗਾ।
Punjab Bani 27 August,2024
ਅਭਿਸ਼ੇਕ ਬੈਨਰਜੀ ਦੀ ਧੀ ਨੂੰ ਬਲਾਤਕਾਰ ਦੀ ਧਮਕੀ ਦੇਣ ਵਾਲੇ ਨੂੰ ਪੱਛਮੀ ਬੰਗਾਲ ਪੁਲਸ ਨੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਅਭਿਸ਼ੇਕ ਬੈਨਰਜੀ ਦੀ ਧੀ ਨੂੰ ਬਲਾਤਕਾਰ ਦੀ ਧਮਕੀ ਦੇਣ ਵਾਲੇ ਨੂੰ ਪੱਛਮੀ ਬੰਗਾਲ ਪੁਲਸ ਨੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ ਕੋਲਕਾਤਾ : : ਪੱਛਮੀ ਬੰਗਾਲ ਪੁਲਿਸ ਨੇ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਲੋਕ ਸਭਾ ਮੈਂਬਰ ਅਭਿਸ਼ੇਕ ਬੈਨਰਜੀ ਦੀ ਨਾਬਾਲਗ ਧੀ ਨੂੰ ਬਲਾਤਕਾਰ ਦੀ ਧਮਕੀ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਫੜੇ ਗਏ ਵਿਅਕਤੀ ਦੀ ਪਛਾਣ ਪੱਛਮੀ ਬੰਗਾਲ ਦੇ ਉੱਤਰੀ 24 ਪਰਗਾਨਸ ਜ਼ਿਲੇ ਦੇ ਮੀਨਾਖਾਨ ਬਲਾਕ ਦੇ ਅਧੀਨ ਮੋਠਬਾੜੀ ਨਿਵਾਸੀ ਮਸਦੁਲ ਮੋਲਾ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਸਵੇਰੇ ਗ੍ਰਿਫਤਾਰ ਕੀਤਾ ਗਿਆ। ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਇੱਕ ਵਿਅਕਤੀ ਨੂੰ ਕਥਿਤ ਤੌਰ ‘ਤੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਖਿਲਾਫ ਆਯੋਜਿਤ ਇੱਕ ਰੋਸ ਰੈਲੀ ਵਿੱਚ ਦੇਖਿਆ ਅਤੇ ਧਮਕੀਆਂ ਦਿੰਦੇ ਸੁਣਿਆ ਗਿਆ ਸੀ। ਪੁਲੀਸ ਸੂਤਰਾਂ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਲ ਇੰਡੀਆ ਸੈਕੂਲਰ ਫਰੰਟ (ਏ.ਆਈ.ਐਸ.ਐਫ.) ਵੱਲੋਂ 25 ਅਗਸਤ ਦੀ ਦੁਪਹਿਰ ਨੂੰ ਕੀਤੀ ਗਈ ਰੋਸ ਰੈਲੀ ਵਿੱਚ ਹਿੱਸਾ ਲੈਣ ਸਮੇਂ ਇਹ ਧਮਕੀ ਦਿੱਤੀ ਸੀ। ਪੱਛਮੀ ਬੰਗਾਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਡਬਲਯੂਬੀਸੀਪੀਸੀਆਰ) ਦੀ ਚੇਅਰਪਰਸਨ ਤੁਲਿਕਾ ਦਾਸ ਨੇ ਪੁਲਿਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ, ਜਿਸ ਤੋਂ ਇੱਕ ਦਿਨ ਬਾਅਦ ਇਹ ਗ੍ਰਿਫਤਾਰੀ ਹੋਈ ਹੈ। ਦਾਸ ਨੇ ਪੁਲਿਸ ਨੂੰ ਪੱਤਰ ਦੀ ਪ੍ਰਾਪਤੀ ਦੇ ਦੋ ਦਿਨਾਂ ਦੇ ਅੰਦਰ ਐਫਆਈਆਰ ਦੀਆਂ ਕਾਪੀਆਂ ਅਤੇ ਹੋਰ ਸਬੰਧਤ ਦਸਤਾਵੇਜ਼ਾਂ ਦੇ ਨਾਲ ਕੇਸ ਦੀ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਸੌਂਪਣ ਲਈ ਵੀ ਕਿਹਾ ਹੈ ਤਾਂ ਜੋ ਕਮਿਸ਼ਨ ਨੂੰ ਤੁਰੰਤ ਕੇਸ ਵਿੱਚ ਅਗਲੇਰੀ ਕਾਰਵਾਈ ਕਰਨ ਦੇ ਯੋਗ ਬਣਾਇਆ ਜਾ ਸਕੇ। ਕਮਿਸ਼ਨ ਨੇ ਇਸ ਮਾਮਲੇ ਵਿੱਚ ਖੁਦ ਨੋਟਿਸ ਲਿਆ ਅਤੇ ਦਾਅਵਾ ਕੀਤਾ ਕਿ ਵੀਡੀਓ ਵਿੱਚ ਉਕਤ ਵਿਅਕਤੀ ਨੂੰ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਲਈ 10 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕਰਦਿਆਂ ਵੀ ਸੁਣਿਆ ਅਤੇ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਤ੍ਰਿਣਮੂਲ ਕਾਂਗਰਸ ਦੇ ਵੱਖ-ਵੱਖ ਨੇਤਾਵਾਂ ਨੇ ਵੀ ਇਸ ਮਾਮਲੇ ਨੂੰ ਲੈ ਕੇ ਜ਼ਿਲਿਆਂ ਦੇ ਵੱਖ-ਵੱਖ ਥਾਣਿਆਂ ‘ਚ ਸ਼ਿਕਾਇਤਾਂ ਦਰਜ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਨਾਬਾਲਗ ਲੜਕੀ ਨੂੰ ਧਮਕੀ ਦੇਣ ਦੀ ਨਿੰਦਾ ਕੀਤੀ ਹੈ ।
Punjab Bani 27 August,2024
ਜਲੰਧਰ ਵਿਖੇ ਦੜ੍ਹੇ ਸੱਟੇ ਦੇ ਅੱਡਿਆਂ ਤੇ ਹੋਈ ਪੁਲਸ ਕਾਰਵਾਈ
ਜਲੰਧਰ ਵਿਖੇ ਦੜ੍ਹੇ ਸੱਟੇ ਦੇ ਅੱਡਿਆਂ ਤੇ ਹੋਈ ਪੁਲਸ ਕਾਰਵਾਈ ਜਲੰਧਰ : ਪੰਜਾਬ ਦੇ ਜਲੰਧਰ ਦੇ ਉੱਤਰੀ ਹਲਕੇ ਵਿਚ ਚੱਲ ਰਹੇ ਦੜੇ-ਸੱਟੇ ਦੇ ਅੱਡਿਆਂ ’ਤੇ ਬੀਤੇ ਦਿਨ ਕਮਿਸ਼ਨਰੇਟ ਪੁਲਸ ਨੇ ਵੱਡੀ ਕਾਰਵਾਈ ਕੀਤੀ। ਥਾਣਾ ਨੰਬਰ 1 ਅਤੇ 8 ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਏ. ਸੀ. ਪੀ. ਨਾਰਥ ਸ਼ੀਤਲ ਸਿੰਘ ਦੀ ਅਗਵਾਈ ਵਿਚ ਸਾਰੇ ਅੱਡਿਆਂ ’ਤੇ ਰੇਡ ਕੀਤੀ ਗਈ। ਪੁਲਸ ਨੇ ਲਗਭਗ ਅੱਧੀ ਦਰਜਨ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਹਜ਼ਾਰਾਂ ਦੀ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਮਿਲੀਆਂ।
Punjab Bani 27 August,2024
ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਚਲਾਈਆਂ ਗੋਲ਼ੀਆਂ
ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਚਲਾਈਆਂ ਗੋਲ਼ੀਆਂ ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਵਿਖੇ ਬੀਤੀ ਸ਼ਾਮ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਹਰ ਚੌਕ ਅਤੇ ਚੌਰਾਹੇ `ਤੇ ਪੁਲਸ ਦਾ ਸਖ਼ਤ ਪਹਿਰਾ ਰਿਹਾ ਪਰ ਇਸ ਦੇ ਬਾਵਜੂਦ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ `ਚ ਕਾਮਯਾਬ ਰਹੇ। ਸ਼ੇਖਵਾਲਾ ਚੌਕ ਤੋਂ ਕੁਝ ਦੂਰੀ `ਤੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਪਿਸਤੌਲ ਤਾਣ ਕੇ ਇਕ ਦੁਕਾਨਦਾਰ ਨੂੰ ਲੁੱਟਣ ਦੇ ਇਰਾਦੇ ਨਾਲ ਆਏ, ਇਸ ਦੌਰਾਨ ਲੁਟੇਰੇ ਨੇ ਗੋਲ਼ੀਆਂ ਵੀ ਚਲਾਈਆਂ। ਦਰਅਸਲ ਇਕ ਨਕਾਬਪੋਸ਼ ਲੁਟੇਰਾ ਦੁਕਾਨ ਦੇ ਬਾਹਰ ਖੜ੍ਹਾ ਰਿਹਾ ਜਦਕਿ ਦੋ ਲੁਟੇਰੇ ਮੋਟਰਸਾਈਕਲ `ਤੇ ਅੱਗੇ ਚਲੇ ਗਏ। ਇਸ ਦੌਰਾਨ ਲੁਟੇਰਾ ਦੁਕਾਨ ਦੇ ਅੰਦਰ ਗਿਆ ਅਤੇ ਦੁਕਾਨਦਾਰ ਦੀਪਕ `ਤੇ ਪਿਸਤੌਲ ਤਾਣ ਕੇ ਉਸ ਨੂੰ ਪੈਸੇ ਕੱਢਣ ਲਈ ਕਿਹਾ ਪਰ ਦੀਪਕ ਨੇ ਕਿਹਾ ਕਿ ਉਸ ਕੋਲ ਪੈਸੇ ਨਹੀਂ ਹਨ, ਇਸ `ਤੇ ਉਸ ਨੇ ਪਹਿਲੀ ਗੋਲੀ ਚਲਾਈ ਪਰ ਉਹ ਖਾਲੀ ਚਲੀ ਗਈ ਅਤੇ ਫਿਰ ਉਸ ਨੇ ਦੂਜੀ ਗੋਲੀ ਚਲਾਈ ਜੋ ਦੁਕਾਨਦਾਰ ਦੀ ਬਾਂਹ ਨਾਲ ਖਹਿ ਕੇ ਲੰਘੀ ਅਤੇ ਉਸ ਦਾ ਬਚਾਅ ਹੋ ਗਿਆ।
Punjab Bani 27 August,2024
ਅੰਮ੍ਰਿਤਸਰ ਵਿਖੇ ਐਨ. ਆਰ. ਆਈ. ਤੇ ਹਮਲੇ ਵਿਚ ਸ਼ਾਮਲ ਬਦਮਾਸ਼ਾਂ ਨੰੁ ਹਥਿਆਰ ਬਰਾਮਦਗੀ ਲਈ ਲਿਜਾਉਣ ਮੌਕੇ ਬਦਮਾਸ਼ਾਂ ਕੀਤੀ ਪੁਲਸ ਤੇ ਹੀ ਫਾਇਰਿੰਗ
ਅੰਮ੍ਰਿਤਸਰ ਵਿਖੇ ਐਨ. ਆਰ. ਆਈ. ਤੇ ਹਮਲੇ ਵਿਚ ਸ਼ਾਮਲ ਬਦਮਾਸ਼ਾਂ ਨੰੁ ਹਥਿਆਰ ਬਰਾਮਦਗੀ ਲਈ ਲਿਜਾਉਣ ਮੌਕੇ ਬਦਮਾਸ਼ਾਂ ਕੀਤੀ ਪੁਲਸ ਤੇ ਹੀ ਫਾਇਰਿੰਗ ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੇਠੂਵਾਲ ’ਚ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਐਨਕਾਊਂਟਰ ਹੋਇਆ ਹੈ। ਉਕਤ ਘਟਨਾਕ੍ਰਮ ਉਸ ਸਮੇਂ ਵਾਪਰਿਆ ਜਦੋਂ ਪੁਲਸ ਵਲੋਂ ਸੁਖਚੈਨ ਸਿੰਘ ’ਤੇ ਫਾਈਰਿੰਗ ਕਰਨ ਵਾਲੇ 2 ਬਦਮਾਸ਼ਾਂ ਨੂੰ ਹਥਿਆਰ ਬਰਾਮਦ ਕਰਨ ਲਈ ਲਿਜਾਇਆ ਗਿਆ ਸੀ ਤਾਂ ਮੌਕੇ ’ਤੇ ਪਹੁੰਚੇ ਬਦਮਾਸ਼ਾਂ ਨੇ ਪੁਲਸ ’ਤੇ ਹੀ ਫਾਈਰਿੰਗ ਕਰ ਦਿੱਤੀ, ਜਿਸ ’ਚ ਪੁਲਸ ਦੀ ਜਵਾਬੀ ਫਾਈਰਿੰਗ ’ਚ ਦੋਵੇ ਜਖ਼ਮੀ ਹੋ ਗਏ।ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਐਨਆਰਆਈ ਸੁਖਚੈਨ ਸਿੰਘ ਦੇ ਘਰ ਜ਼ਬਰੀ ਦਾਖ਼ਲ ਹੋਕੇ ਉਸਨੂੰ ਪਰਿਵਾਰਕ ਮੈਬਰਾਂ ਦੇ ਸਾਹਮਣੇ ਗੋਲ਼ੀਆਂ ਮਾਰੀਆਂ ਸਨ। ਸੁਖਚੈਨ ਨੂੰ ਗੰਭੀਰ ਰੂਪ ’ਚ ਜਖ਼ਮੀ ਕਰਨ ਤੋਂ ਬਾਅਦ ਦੋਵੇਂ ਫਾਈਰਿੰਗ ਕਰਦੇ ਫਰਾਰ ਹੋ ਗਏ ਸਨ।
Punjab Bani 27 August,2024
ਜੂਏ ਦੇ ਅੱਡੇ ਤੇ ਜੂਆ ਖੇਡ ਰਹੇ ਵਿਅਕਤੀਆਂ ਨੂੰ ਪਿਸਤੌਲ ਦੀ ਨੋਕ ਤੇ ਲੁੱਟਿਆ
ਜੂਏ ਦੇ ਅੱਡੇ ਤੇ ਜੂਆ ਖੇਡ ਰਹੇ ਵਿਅਕਤੀਆਂ ਨੂੰ ਪਿਸਤੌਲ ਦੀ ਨੋਕ ਤੇ ਲੁੱਟਿਆ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਸੋਢਲ ਰੋਡ ’ਤੇ ਸਥਿਤ ਪਾਰਕ ਦੇ ਥੜ੍ਹੇ ’ਤੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੇ ਜੂਏ ਦੇ ਅੱਡੇ ਨੂੰ ਮੁੜ ਤੋਂ ਲੁੱਟ ਲਿਆ ਗਿਆ। ਲੁਟੇਰਿਆਂ ਨੇ ਜੂਆ ਖੇਡ ਰਹੇ ਲਗਭਗ 25 ਲੋਕਾਂ ਨੂੰ ਪਿਸਤੌਲਾਂ ਵਿਖਾ ਕੇ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਦੋ ਲੱਖ ਰੁਪਏ ਤੋਂ ਜ਼ਿਆਦਾ ਪੈਸੇ ਲੁੱਟ ਲਏ ਅਤੇ ਫਰਾਰ ਹੋ ਗਏ। ਸਥਾਨਕ ਲੋਕਾਂ ਦੀ ਮੰਨੀਏ ਤਾਂ ਐਤਵਾਰ ਸ਼ਾਮ ਸਮੇਂ ਥੜ੍ਹੇ ’ਤੇ ਲਗਭਗ 25 ਲੋਕ ਜੂਆ ਖੇਡ ਰਹੇ ਸਨ। ਇਸ ਦੌਰਾਨ ਬਿਨਾਂ ਨੰਬਰ ਦੇ ਦੋ ਮੋਟਰਸਾਈਕਲਾਂ ’ਤੇ ਚਾਰ ਨੌਜਵਾਨ ਆਏ, ਜਿਨ੍ਹਾਂ ਸਾਰਿਆਂ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਚਾਰਾਂ ਲੁਟੇਰਿਆਂ ਕੋਲ ਆਪੋ-ਆਪਣੇ ਵੈਪਨ ਸਨ। ਲੁਟੇਰਿਆਂ ਨੇ ਉਕਤ ਲੋਕਾਂ ਨੂੰ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਅਤੇ ਉਥੇ ਪਏ ਲਗਭਗ 2 ਲੱਖ ਰੁਪਏ ਤੋਂ ਜ਼ਿਆਦਾ ਪੈਸੇ ਲੁੱਟ ਲਏ।
Punjab Bani 26 August,2024
ਬੰਦੂਕਧਾਰੀਆਂ ਨੇ 23 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਬੰਦੂਕਧਾਰੀਆਂ ਨੇ 23 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ ਪਾਕਿਸਤਾਨ: ਬਲੋਚਿਸਤਾਨ ਵਿੱਚ ਬੰਦੂਕਧਾਰੀਆਂ ਨੇ 23 ਲੋਕਾਂ ਨੂੰ ਜ਼ਬਰਦਸਤੀ ਵਾਹਨਾਂ ਵਿੱਚੋਂ ਬਾਹਰ ਕੱਢ ਕੇ ਮਾਰ ਦਿੱਤਾ ਬਲੋਚਿਸਤਾਨ : ਬੰਦੂਕਧਾਰੀਆਂ ਨੇ ਕਈ ਬੱਸਾਂ, ਟਰੱਕਾਂ ਅਤੇ ਵੈਨਾਂ ਨੂੰ ਰੋਕਿਆ ਅਤੇ ਲੋਕਾਂ ਦੀ ਨਸਲੀ ਜਾਂਚ ਕਰਨ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਸੋਮਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਬੰਦੂਕਧਾਰੀਆਂ ਦੁਆਰਾ ਉਨ੍ਹਾਂ ਦੇ ਵਾਹਨਾਂ ਤੋਂ ਬਾਹਰ ਕੱਢੇ ਜਾਣ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ। ਏਐਫਪੀ ਦੇ ਅਨੁਸਾਰ, ਅਤਿਵਾਦੀਆਂ ਨੇ ਬਲੋਚਿਸਤਾਨ ਸੂਬੇ ਦੇ ਮੁਸਾਖੈਲ ਜ਼ਿਲ੍ਹੇ ਵਿੱਚ ਕਈ ਬੱਸਾਂ, ਟਰੱਕਾਂ ਅਤੇ ਵੈਨਾਂ ਨੂੰ ਰੋਕਿਆ ਅਤੇ ਲੋਕਾਂ ਦੀ ਨਸਲੀ ਜਾਂਚ ਕਰਨ ਤੋਂ ਬਾਅਦ ਗੋਲੀ ਮਾਰ ਦਿੱਤੀ। ਮੁਸਾਖੈਲ ਵਿੱਚ ਇੱਕ ਸੀਨੀਅਰ ਅਧਿਕਾਰੀ ਨਜੀਬੁੱਲਾ ਕੱਕੜ ਨੇ ਏਐਫਪੀ ਨੂੰ ਦੱਸਿਆ, "ਘੱਟੋ-ਘੱਟ 22 ਲੋਕ ਮਾਰੇ ਗਏ ਅਤੇ ਪੰਜ ਜ਼ਖ਼ਮੀ ਹੋ ਗਏ ਜਦੋਂ ਅਤਿਵਾਦੀਆਂ ਨੇ ਪੰਜਾਬ ਨੂੰ ਬਲੋਚਿਸਤਾਨ ਨਾਲ ਜੋੜਨ ਵਾਲੇ ਹਾਈਵੇਅ `ਤੇ ਕਈ ਬੱਸਾਂ, ਟਰੱਕਾਂ ਅਤੇ ਵੈਨਾਂ ਨੂੰ ਰੋਕਿਆ । ਉਨ੍ਹਾਂ ਕਿਹਾ, "ਪੰਜਾਬ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਪੰਜਾਬ ਦੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ।" ਡਾਨ ਦੀ ਖਬਰ ਮੁਤਾਬਕ ਸਹਾਇਕ ਕਮਿਸ਼ਨਰ ਮੁਸਾਖੈਲ ਨਜੀਬ ਕੱਕੜ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਰਾਰਾਸ਼ਾਮ ਜ਼ਿਲੇ ਦੇ ਮੁਸਾਖੇਲ ਵਿੱਚ ਅੰਤਰ-ਪ੍ਰਾਂਤ ਰਾਜਮਾਰਗ ਨੂੰ ਬੰਦ ਕਰ ਦਿੱਤਾ ਅਤੇ ਯਾਤਰੀਆਂ ਨੂੰ ਉਤਾਰ ਦਿੱਤਾ। ਉਨ੍ਹਾਂ ਨੇ 10 ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ।
Punjab Bani 26 August,2024
ਪਾਤੜਾਂ ਪੁਲਸ ਨੇ ਕੀਤਾ ਕਾਰ ਚਾਲਕ ਤੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
ਪਾਤੜਾਂ ਪੁਲਸ ਨੇ ਕੀਤਾ ਕਾਰ ਚਾਲਕ ਤੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਪਾਤੜਾਂ, 26 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਐਸ. ਏ. ਐਸ. ਨਗਰ ਸ਼ੁਤਰਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 279, 304 ਏ, 427 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਅੜਕਵਾਸ ਥਾਣਾ ਲਹਿਰਾ ਜਿਲਾ ਸੰਗਰੂਰ ਸਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ 16 ਮਾਰਚ 2024 ਨੂੰ ਉਸਦੇ ਪਿਤਾ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸ ਸਟੈਂਡ ਪਿੰਡ ਦੁਤਾਲ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਉਪਰੋਕਤ ਡਰਾਈਵਰ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰੀ, ਜਿਸ ਕਾਰਨ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 26 August,2024
ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ
ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਬਿਜਲੀ ਖਪਤਕਾਰਾਂ ਨੂੰ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਨਾ ਹੋਣ ਦੀ ਕੀਤੀ ਅਪੀਲ ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 25 ਅਗਸਤ : ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ । ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ। ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ । ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ 'ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ । ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ । ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ । ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਿਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ । ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ, ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਿਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਵੱਧ ਤੋਂ ਵੱਧ ਪੱਧਰ ਤੱਕ ਘਟਾ ਦੇਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਇਹ ਮੁਹਿੰਮ ਸਮੇਂ ਦੀ ਲੋੜ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਲਤੀਆਂ ਨਾ ਕਰਨ । ਬਿਜਲੀ ਮੰਤਰੀ ਨੇ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਬਿਜਲੀ ਵਿਭਾਗ ਦੀ ਮਦਦ ਕਰਨ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ। ਉਨ੍ਹਾਂ ਪਾਵਰਕੌਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸ਼ਲਾਘਾ ਕੀਤੀ । ਇਸ ਦੌਰਾਨ, ਰਾਜ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਲਈ ਊਰਜਾ ਦੀ ਬਚਤ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਬਿਜਲੀ ਮੰਤਰੀ ਨੇ ਹਰੇਕ ਯੂਨਿਟ ਦੀ ਬੱਚਤ 'ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਥਿਰ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ, ਜੈਵਿਕ ਈਂਧਨ 'ਤੇ ਸਾਡੀ ਨਿਰਭਰਤਾ ਨੂੰ ਘਟਾਉਣ, ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘਟਾਉਣ ਲਈ ਬਿਜਲੀ ਦੀ ਸੰਭਾਲ ਮਹੱਤਵਪੂਰਨ ਹੈ ।
Punjab Bani 25 August,2024
ਭੂਤ ਪ੍ਰੇਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ ਕੁੱਟ ਕੇ ਮਾਰਤਾ ਮੁੰਡਾ
ਭੂਤ ਪ੍ਰੇਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ ਕੁੱਟ ਕੇ ਮਾਰਤਾ ਮੁੰਡਾ ਤਹਿਸੀਲਦਾਰ ਤੇ ਪੁਲਿਸ ਅਧਿਕਾਰੀਆਂ ਨੇ ਕਬਰ ਵਿੱਚੋਂ ਕਢਵਾਈ ਲਾਸ਼ ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਨਜਦੀਕੀ ਪਿੰਡ ਸਿੰਘਪੁਰਾ ਵਿੱਚ ਕਬਰਿਸਤਾਨ ਵਿੱਚੋਂ ਇੱਕ ਲਾਸ਼ ਕਡਵਾ ਕੇ ਪੁਲਿਸ ਅਧਿਕਾਰੀਆਂ ਅਤੇ ਤਹਿਸੀਲਦਾਰ ਦੀ ਮੌਜੂਦਗੀ ਵਿੱਚ ਪੋਸਟਮਾਰਟਮ ਲਈ ਭੇਜੀ ਗਈ। ਇਹ ਲਾਸ਼ਿਕ 30 ਸਾਲਾਂ ਨੌਜਵਾਨ ਦੀ ਸੀ ਜਿਸ ਨੂੰ ਇਕ ਪਾਦਰੀ ਅਤੇ ਉਸ ਦੇ ਸਾਥੀਆਂ ਵੱਲੋਂ ਭੂਤ ਪ੍ਰੇਤ ਕੱਢਣ ਦੇ ਨਾਂ ਤੇ ਘੁੱਟ ਘੁੱਟ ਕੇ ਮਾਰ ਦਿੱਤਾ ਗਿਆ ਸੀ। ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਰਾਖਲ ਪਤਨੀ ਮੰਗਾ ਮਸੀਹ ਵਾਸੀ ਸਿੰਘਪੁਰਾ ਥਾਣਾ ਧਾਰੀਵਾਲ ਨੇ ਬੀਤੇ ਦਿਨ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਲੜਕਾ ਸੈਮੂਅਲ ਮਸੀਹ ਉਮਰ ਕ੍ਰੀਬ 30 ਸਾਲ ਜੋ ਕਿ ਬਿਮਾਰ ਸੀ।ਉਸਨੇ ਪਾਦਰੀ ਜੈਕਬ ਮਸੀਹ ਅਤੇ ਅਤੇ ਬਲਜੀਤ ਸਿੰਘ ਨੂੰ ਦੁਆ ਕਰਨ ਵਾਸਤੇ ਆਪਣੇ ਘਰ ਬੁਲਾਇਆ ਸੀ ਜੋ ਮਿਤੀ 21 ਅਗਸਤ ਨੂੰ ਰਾਤ 10.00 ਵਜੇ ਉਸਦੇ ਘਰ ਆਏ ਅਤੇ ਬਾਅਦ ਵਿੱਚ 7/8 ਹੋਰ ਵਿਅਕਤੀਆਂ ਨੂੰ ਬੁਲਾ ਲਿਆ ਜਿਨਾਂ ਨੇ ਉਸ ਦੇ ਲੜਕੇ ਸੈਮੂਅਲ ਮਸੀਹ ਦੀ ਭੂਤ ਕੱਢਣ ਦੇ ਨਾਮ ਤੇ ਕਾਫੀ ਮਾਰ ਕੁਟਾਈ ਕੀਤੀ ਅਤੇ ਉਸਨੂੰ ਮੰਜੇ ਤੇ ਪਾ ਕੇ ਚਲੇ ਗਏ।ਜਦ ਪਰਿਵਾਰਕ ਮੈਂਬਰਾਂ ਨੇ ਨੇੜੇ ਜਾ ਕੇ ਦੇਖਿਆ ਕਿ ਸੈਮੂਅਲ ਮਸੀਹ ਦੀ ਮੌਤ ਚੁੱਕੀ ਸੀ। ਜਿਸਨੂੰ ਮਿਤੀ 22 ਅਗਸਤ ਨੂੰ ਪਰਿਵਾਰਕ ਮੈਂਬਰਾ ਨੇ ਪਿੰਡ ਦੇ ਕਬਰਸ਼ਤਾਨ ਵਿੱਚ ਦਫਨਾ ਦਿੱਤਾ ਸੀ।ਜਿਸ ਬਾਰੇ ਥਾਣਾ ਧਾਰੀਵਾਲ ਵਿਖੇ ਇਤਲਾਹ ਮਿਲਣ ਤੇ ਜੈਕਬ ਮੀਸਹ ਜੱਕੀ ਪੁਤੱਰ ਸੱਤਾ ਮਸੀਹ ਵਾਸੀ ਸੰਘਰ ਕਲੋਨੀ, ਬਲਜੀਤ ਸਿੰਘ ਸੋਨੂੰ ਪੁਤੱਰ ਰਣਜੀਤ ਸਿੰਘ ਵਾਸੀ ਸੁਚੈਨੀਆਂ ਥਾਣਾ ਘੁੰਮਣ ਕਲਾਂ ਅਤੇ 7/8 ਨਾਮਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਉੱਥੇ ਹੀ ਮੌਕੇ ਤੇ ਪਹੁੰਚੀ ਤਹਿਸੀਲਦਾਰ ਪਰਮਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਰ ਵਿੱਚੋਂ ਕਢਵਾ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
Punjab Bani 24 August,2024
ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦਾ ਮਾਮਲਾ: ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ
ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦਾ ਮਾਮਲਾ: ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ ਅੰਮ੍ਰਿਤਸਰ : ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦੇ ਮਾਮਲੇ `ਚ ਪੰਜਾਬ ਪੁਲਿਸ ਨੇ ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਐਨਆਰਆਈ ਦੇ ਪਹਿਲੇ ਵਿਆਹ ਤੋਂ ਬਾਅਦ ਉਸ ਦੀ ਪਹਿਲੀ ਪਤਨੀ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ, ਜਿਸ ਤੋਂ ਬਾਅਦ ਐਨਆਰਆਈ ਧਮਕੀਆਂ ਵੀ ਮਿਲੀਆਂ ਸਨ।
Punjab Bani 24 August,2024
3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ 'ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 24 August,2024
ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ 'ਤੇ ਰਿਕਾਰਡ ਕਰ ਲਿਆ ਹੈ। ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ । ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।
Punjab Bani 24 August,2024
ਸੂਟਕੇਸ ਵਿਚ ਬੰਦ ਇਕ ਬੱਚੀ ਦੀ ਲਾਸ਼ ਬਰਾਮਦ
ਸੂਟਕੇਸ ਵਿਚ ਬੰਦ ਇਕ ਬੱਚੀ ਦੀ ਲਾਸ਼ ਬਰਾਮਦ ਮੁਜ਼ੱਫਰਪੁਰ : ਬਿਹਾਰ `ਚ ਮੁਜ਼ੱਫਰਪੁਰ ਜਿ਼ਲ੍ਹੇ ਮਿਠਨਪੁਰਾ ਥਾਣਾ ਖੇਤਰ ਤੋਂ ਪੁਲਸ ਨੇ ਸ਼ਨੀਵਾਰ ਨੂੰ ਸੂਟਕੇਸ ਵਿਚ ਬੰਦ ਇਕ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਸਥਾਨਕ ਲੋਕਾਂ ਤੋਂ ਮਿਲੀ ਸੂਚਨਾ ਦੇ ਆਧਾਰ `ਤੇ ਨਿਰਾਲਾ ਨਿਕੇਤਨ ਮਾਰਗ ਨੇੜੇ ਸੂਟਕੇਸ ਵਿਚ ਬੰਦ ਇਕ ਬੱਚੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਮਨੋਜ ਕੁਮਾਰ ਦੀ ਪੁੱਤਰੀ ਮਿਸਟੀ (3) ਦੇ ਰੂਪ ਵਿਚ ਕੀਤੀ ਗਈ ਹੈ। ਮਿਸਟੀ ਸ਼ੁੱਕਰਵਾਰ ਨੂੰ ਆਪਣੀ ਮਾਂ ਕਾਜਲ ਨਾਲ ਜਨਮ ਦਿਨ ਦੀ ਪਾਰਟੀ `ਚ ਸ਼ਾਮਲ ਹੋਣ ਲਈ ਨਿਕਲੀ ਸੀ ਪਰ ਘਰ ਵਾਪਸ ਨਹੀਂ ਪਰਤੀ।
Punjab Bani 24 August,2024
ਪਟਿਆਲਾ ਪੁਲਿਸ ਵੱਲੋਂ ਪਟਿਆਲਾ ਅਤੇ ਸਮਾਣਾ, ਪਾਤੜਾਂ ਏਰੀਆ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 03 ਮੈਂਬਰ ਕਾਬੂ
ਪਟਿਆਲਾ ਪੁਲਿਸ ਵੱਲੋਂ ਪਟਿਆਲਾ ਅਤੇ ਸਮਾਣਾ, ਪਾਤੜਾਂ ਏਰੀਆ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 03 ਮੈਂਬਰ ਕਾਬੂ ਚੋਰੀ ਦੇ 28 ਸਿਲੰਡਰ ਅਤੇ ਹੋਰ ਸਮਾਨ ਬ੍ਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨਾਨਕ ਸਿੰਘ ਨੇ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ, ਕਪਤਾਨ ਪੁਲਿਸ, ਇੰਨਵੈਸਟੀਗੇਸਨ ਪਟਿਆਲਾ, ਸ਼੍ਰੀ ਅਵਤਾਰ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡੀ) ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਪਟਿਆਲਾ ਦੀ ਟੀਮ ਵੱਲੋਂ ਸਮਾਣਾ, ਪਾਤੜਾਂ ਅਤੇ ਪਟਿਆਲਾ ਸ਼ਹਿਰ ਦੇ ਵੱਖ ਵੱਖ ਏਰੀਆ ਵਿਚੋਂ ਦੁਕਾਨਾ ਤੋੜ ਕੇ ਸਮਾਨ ਚੋਰੀ ਕਰਨ, ਮੋਬਾਇਲ ਫੋਨਾਂ ਦੀ ਖੋਹ, ਮੋਟਰਸਾਇਕਲ ਚੋਰੀ ਅਤੇ ਸਮਾਣਾ ਏਰੀਆ ਵਿੱਚ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਜਿੰਨ੍ਹਾ ਵਿੱਚ 1) ਗੁਰਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਪਿੰਡ ਮਰਦਾਂ ਹੇੜੀ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ 2) ਜਸਪ੍ਰੀਤ ਸਿੰਘ ਉਰਫ ਜੱਸ ਪੁੱਤਰ ਲੇਟ ਸੈਸੀ ਸਿੰਘ ਵਾਸੀ ਪਿੰਡ ਕਕਰਾਲਾ ਭਾਈ ਕਾ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ 3) ਜਸਪ੍ਰੀਤ ਸਿੰਘ ਉਰਫ ਲਵਪ੍ਰੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਪ੍ਰੇਮ ਸਿੰਘ ਵਾਲਾ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਹ ਗਿਰੋਹ ਵੱਲੋਂ ਮਿਤੀ 31-7-2024/1-08-2024 ਦੀ ਦਰਮਿਆਨੀ ਰਾਤ ਨੂੰ ਬਹਾਦਰਗੜ੍ਹ ਕਿਲਾ ਦੇ ਬਾਹਰ ਬਣੀ ਦੁਕਾਨਾ ਵਿੱਚ ਮੌਜੂਦ ਇੰਡੇਨ ਗੈਸ ਏਜੰਸੀ ਵਿੱਚੋਂ ਚੋਰੀ ਕੀਤੇ ਗਏ 28 ਸਿਲੰਡਰ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ ਅਤੇ ਇੰਨ੍ਹਾਂ ਵੱਲੋ ਚੋਰੀ ਦੀਆਂ ਵਾਰਦਾਤਾਂ ਵਿੱਚ ਵਰਤੀ ਜਾਂਦੀ ਇਕ ਸਵੀਫਟ ਡਿਜਾਇਰ ਗੱਡੀ ਨੂੰ ਵੀ ਬ੍ਰਾਮਦ ਕੀਤਾ ਗਿਆ ਹੈ। ਗ੍ਰਿਫਤਾਰੀ ਅਤੇ ਬਰਾਮਦਗੀ: ਜਿੰਨ੍ਹਾ ਨੇ ਅੱਗੇ ਦੱਸਿਆ ਕਿਲਾ ਬਹਾਦਰਗੜ੍ਹ ਦੇ ਗੇਟ ਦੇ ਬਾਹਰ ਇੰਡੇਨ ਕੰਪਨੀ ਦੀ ਗੈਸ ਏਜੰਸੀ ਹੈ। ਮਿਤੀ 31-7-2024/1-08-2024 ਦੀ ਦਰਮਿਆਨੀ ਰਾਤ ਨੂੰ ਕੁੱਝ ਨਾ ਮਾਲੂਮ ਵਿਅਕਤੀਆਂ ਵੱਲੋਂ ਇੰਡੇਨ ਗੈਸ ਏਜੰਸੀ ਦੇ ਸਟਰ ਦਾ ਤਾਲਾ ਤੌੜ ਕੇ ਉਸ ਵਿੱਚੋਂ 28 ਸਿਲੰਡਰ ਚੋਰੀ ਕਰ ਲਏ ਸਨ ਜੋ ਇਸ ਉੱਤੇ ਕਾਰਵਾਈ ਕਰਦਿਆਂ ਮੁੱਕਦਮਾ ਨੰ 95 ਮਿਤੀ 01-08-2024 ਅ/ਧ 331(4), 305 (a) ਥਾਣਾ ਸਦਰ ਪਟਿਆਲਾ ਵਿਖੇ ਦਰਜ ਕਰਕੇ ਤਫਤੀਸ ਸੁਰੂ ਕੀਤੀ ਗਈ ਸੀ। ਮਿਤੀ 23-08-2024 ਨੂੰ ਸੀ.ਆਈ.ਏ.ਪਟਿਆਲਾ ਦੀ ਟੀਮ ਦੇ ਏ.ਐਸ.ਆਈ. ਪਵਨ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ ਪਰ ਇਹ ਘਟਨਾ ਪਿਛਲੇ ਦੋਸੀਆਂ 1) ਗੁਰਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਪਿੰਡ ਮਰਦਾਂ ਹੇੜੀ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ,2) ਜਸਪ੍ਰੀਤ ਸਿੰਘ ਉਰਫ ਜੱਸ ਪੁੱਤਰ ਲੇਟ ਸੈਸੀ ਸਿੰਘ ਵਾਸੀ ਪਿੰਡ ਕਕਰਾਲਾ ਭਾਈ ਕਾ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ 3) ਜਸਪ੍ਰੀਤ ਸਿੰਘ ਉਰਫ ਲਵਪ੍ਰੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਪ੍ਰੇਮ ਸਿੰਘ ਵਾਲਾ ਥਾਣਾ ਸਦਰ ਸਮਾਣਾ ਜਿਲ੍ਹਾ ਪਟਿਆਲਾ ਨੂੰ ਡਕਾਲਾ ਚੂੰਗੀ ਸਲਿੱਪ ਰੋਡ ਨੇੜੇ ਬੀੜ ਤੋਂ ਸਵੀਫਟ ਡਿਜਾਇਰ ਗੱਡੀ ਸਮੇਤ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਦੋਸੀਆਂ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਉਰਫ ਜੱਸ, ਜਸਪ੍ਰੀਤ ਸਿੰਘ ਉਰਫ ਲਵਪ੍ਰੀਤ ਸਿੰਘ ਪਾਸੋਂ ਚੋਰੀ ਕੀਤੇ ਗਏ 28 ਸਿਲੰਡਰ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਗਿਰੋਹ ਬਾਰੇ ਜਾਣਕਾਰੀ : ਗ੍ਰਿਫਤਾਰ ਦੋਸੀਆਂ ਦਾ ਅਪਰਾਧਕ ਪਿਛੋਕੜ ਹੈ ਇਸ ਗਿਰੋਹ ਦੇ ਮੈਂਬਰਾਂ ਖਿਲਾਫ ਪਹਿਲਾ ਵੀ ਚੋਰੀ ਦੀਆਂ ਵਾਰਤਾਦਾਂ ਦੇ ਕਈਂ ਮੁਕੱਦਮੇ ਦਰਜ ਹਨ ਜਿੰਨ੍ਹਾ ਵਿੱਚ ਇਹ ਗ੍ਰਿਫਤਾਰ ਹੋ ਕੇ ਪਟਿਆਲਾ ਅਤੇ ਸੰਗਰੂਰ ਜੇਲ ਵਿੱਚ ਰਹਿ ਚੁੱਕੇ ਹਨ। ਦੋਸੀਆਨ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਦੇ ਮੈਂਬਰਾਂ ਵੱਲੋ ਸਮਾਣਾ, ਪਾਤੜਾਂ ਅਤੇ ਪਟਿਆਲਾ ਦੇ ਏਰੀਆ ਵਿੱਚ ਰਾਤ ਸਮੇ ਦੁਕਾਨਾਂ ਦਾ ਤਾਲਾ ਤੋੜ ਕੇ ਸਮਾਨ ਚੋਰੀ, ਮੋਟਰਸਾਇਕਲ ਚੋਰੀ ਅਤੇ ਸਨੈਚਿੰਗ ਵਰਗੀਆਂ ਕਾਫੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਹ ਦੋਸੀ ਸਮਾਣਾ ਸ਼ਹਿਰ ਦੇ ਲਾਗੇ ਪਿੰਡਾ ਵਿੱਚੋਂ ਮੋਟਰਾਂ ਦੀਆਂ ਕੇਬਲਾ ਆਦਿ ਵੀ ਚੋਰੀ ਕਰਦੇ ਸਨ। ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਿਰੋਹ ਦੇ ਮੈਬਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨੂੰ ਅੱਜ ਮਿਤੀ 24.08.2024 ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਤਫਤੀਸ ਕੀਤੀ ਜਾਵੇਗੀ
Punjab Bani 24 August,2024
ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨ `ਤੇ ਨਾਬਾਲਗ ਨਾਲ ਬਲਾਤਕਾਰ ਦੀ ਕੋਸਿ਼ਸ਼ ਕਰਨ ਦਾ ਲੱਗਿਆ ਦੋਸ਼
ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨ `ਤੇ ਨਾਬਾਲਗ ਨਾਲ ਬਲਾਤਕਾਰ ਦੀ ਕੋਸਿ਼ਸ਼ ਕਰਨ ਦਾ ਲੱਗਿਆ ਦੋਸ਼ ਉੱਤਰਾਖੰਡ: ਪੁਲਭੱਟਾ ਥਾਣਾ ਖੇਤਰ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਤਾ ਦੀ ਮਾਂ ਨੇ ਉਸੇ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ `ਤੇ ਦੋਸ਼ ਲਗਾਇਆ ਹੈ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਭੱਟਾ ਥਾਣਾ ਖੇਤਰ `ਚ ਮਾਨਸਿਕ ਤੌਰ `ਤੇ ਕਮਜ਼ੋਰ ਨਾਬਾਲਗ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ `ਤੇ ਪੁਲਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ `ਤੇ ਪੁਲਸ ਨੂੰ ਦਿੱਤੀ ਸ਼ਿਕਾਇਤ `ਚ ਦੋਸ਼ੀ ਦੀ ਗ੍ਰਿਫਤਾਰੀ ਸ਼ੁਰੂ ਕਰ ਦਿੱਤੀ ਹੈ ਉਸ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਪਸ਼ੂਆਂ ਲਈ ਘਾਹ ਇਕੱਠਾ ਕਰਨ ਗਈ ਸੀ, ਇਸੇ ਦੌਰਾਨ ਉਸ ਦੀ 15 ਸਾਲ ਦੀ ਲੜਕੀ ਘਰ ਵਿਚ ਇਕੱਲੀ ਸੀ ਘਰ ਪਹੁੰਚ ਕੇ ਉਸ ਦੀ ਨਾਬਾਲਿਗ ਧੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਆਪਣੀ ਮਾਂ ਨੂੰ ਦੇਖ ਕੇ ਫ਼ਰਾਰ ਹੋ ਗਿਆ ਪੀੜਤਾ ਦੀ ਮਾਂ ਦੀ ਸ਼ਿਕਾਇਤ `ਤੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Punjab Bani 24 August,2024
ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟਿਆ
ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟਿਆ ਲੁਧਿਆਣਾ : ਪੰਜਾਬ ਦੇ ਹੋਜਰੀ ਦੇ ਨਾਮ ਨਾਲ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਪੀਪਲ ਚੌਕ ਨੇੜੇ ਇੱਕ ਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ `ਤੇ ਲੁੱਟ ਲਿਆ। ਇਹ ਘਟਨਾ ਵੀਰਵਾਰ ਸ਼ਾਮ ਕਰੀਬ 7.30 ਵਜੇ ਵਾਪਰੀ। ਢਾਬੇ ਤੋਂ ਖਾਣਾ ਲੈ ਕੇ ਘਰ ਜਾ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਘੇਰ ਲਿਆ ਤੇ ਉਸ ਨੂੰ ਲੁੱਟ ਲਿਆ।
Punjab Bani 24 August,2024
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਰਾਜਪੁਰਾ, 24 ਅਗਸਤ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਸੋਹਨ ਲਾਲ ਪੁੱਤਰ ਓਮ ਪ੍ਰਕਾਸ਼ ਵਾਸੀ ਸ਼ਾਮਦੋ ਕਾਲੋਨੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 125 (ਏ, ਬੀ. ) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੋਹਨ ਲਾਲ ਨੇ ਦੱਸਿਆ ਕਿ 20 ਜੁਲਾਈ ਨੂੰ ਜਦੋਂ ਉਹ ਗਗਨ ਚੌਂਕ ਰਾਜਪੁਰਾ ਦੇ ਕੋਲ ਪੈਦਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਉਸ ਵਿਚ ਮਾਰੀ ਤੇ ਇਸ ਦੌਰਾਨ ਉਸਦੀ ਲੱਤ ਕਟੀ ਗਈ। ਉਕਤ ਘਟਨਾਕ੍ਰਮ ਦੀ ਪ੍ਰਾਪਤ ਹੋਈ ਸਿ਼ਕਾਇਤ ਦੇ ਆਧਾਰ ਤੇ ਦਰਜ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ. ਐਸ. ਆਈ. ਗੁਰਮੀਤ ਸਿੰਘ ਮੁਤਾਬਕ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਦੀ ਗ੍ਰਿਫ਼ਤਾਰੀ ਹਾਲੇ ਹੋਣੀ ਬਾਕੀ ਹੈ।
Punjab Bani 24 August,2024
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਰਾਜਪੁਰਾ, 24 ਅਗਸਤ (ਹਰਵਿੰਦਰ) : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਗੁਰਤੇਜ ਸਿੰਘ ਪੁੱਤਰ ਗਰੀਬ ਸਿੰਘ ਵਾਸੀ ਗੁਰੂ ਅਮਰਦਾਸ ਕਾਲੋਨੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 281, 125 ਏ, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਤੇਜ ਸਿੰਘ ਨੇ ਦਸਿਆ ਕਿ 22 ਅਗਸਤ ਨੂੰ 7.30 ਵਜੇਉਸ ਦਾ ਸਾਢੂ ਰਾਜਿੰਦਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਅਬਲੋਵਾਲ ਜੋ ਆਪਣੀ ਪਤਨੀ ਜਸਵਿੰਦਰ ਕੋਰ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਅੰਬਾਲਾ ਰੋਡ ਪੱਚੀਦਾਰਾ ਰਾਜਪੁਰਾ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਹਨਾ ਵਿੱਚ ਮਾਰੀ, ਜਿਸ ਕਾਰਨ ਹੋਏ ਐਕਸੀਡੈਟ ਵਿੱਚ ਰਾਜਿੰਦਰ ਸਿੰਘ ਦੀ ਮੋਤ ਹੋ ਗਈ ਅਤੇ ਜਸਵਿੰਦਰ ਕੌਰ ਦੇ ਸੱਟਾ ਲੱਗੀਆ। ਪੁਲਸ ਮੁਤਾਬਕ ਕਾਰ ਚਾਲਕ ਦੀ ਗ੍ਰਿਫ਼ਤਾਰੀ ਹਾਲੇ ਹੋਣੀ ਬਾਕੀ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 24 August,2024
ਮਸ਼ਹੂਰ ਅਦਾਕਾਰਾ ਪਾਇਲ ਮੁਖਰਜੀ ਤੇ ਹੋਇਆ ਬਾਈਕ ਸਵਾਰਾਂ ਵਲੋਂ ਹਮਲਾ
ਮਸ਼ਹੂਰ ਅਦਾਕਾਰਾ ਪਾਇਲ ਮੁਖਰਜੀ ਤੇ ਹੋਇਆ ਬਾਈਕ ਸਵਾਰਾਂ ਵਲੋਂ ਹਮਲਾ ਕੋਲਕਾਤਾ : ਮਸ਼ਹੂਰ ਅਦਾਕਾਰਾ ਪਾਇਲ ਮੁਖਰਜੀ ਤੇ ਬਾਈਕ ਸਵਾਰਾਂ ਨੇ ਹਮਲਾ ਕਰਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਉਕਤ ਘਟਨਾਕ੍ਰਮ ਸਬੰਧੀ ਪਾਇਲ ਮੁਖਰਜੀ ਨੇ ਦੱਸਿਆ ਕਿ ਉਕਤ ਹਾਦਸਾ ਭੀੜ-ਭੜੱਕੇ ਵਾਲੇ ਇਲਾਕੇ `ਚੋਂ ਲੰਘਦੇ ਸਮੇਂ ਵਾਪਰਿਆ ਤੇ ਬਾਈਕ ਸਵਾਰਾਂ ਨੇ ਉਸਨੂੰ ਜਦੋਂ ਕਾਰ ਵਿਚੋਂ ਉਤਰਨ ਲਈ ਕਿਹਾ ਤੇ ਉਹ ਨਾ ਉਤਰੀ ਤੇ ਅਖੀਰ ਉਨ੍ਹਾਂ ਕਾਰ ਦਾ ਸ਼ੀਸ਼ਾ ਹੀ ਤੋੜ ਦਿੱਤਾ।
Punjab Bani 24 August,2024
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਪਟਿਆਲਾ, 24 ਅਗਸਤ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਪ੍ਰੇਮੀ ਪੁੱਤਰ ਦੇਵਰਾਜ ਵਾਸੀ ਕ੍ਰਿਸ਼ਨਾ ਕਾਲਨੀ ਰੋੜੀ ਕੁੱਟ ਲੱਕੜ ਮੰਡੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਹੁਲ ਕੁਮਾਰ ਪੁੱਤਰ ਬਿੱਟੂ ਵਾਸੀ ਗਾਂਧੀ ਨਗਰ ਨੇੜੇ ਜਨਤਾ ਸਕੂਲ ਕਰੂਕਸੇ਼ਤਰ ਹਰਿਆਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪ੍ਰੇਮੀ ਨੇ ਦੱਸਿਆ ਕਿ 19 ਅਗਸਤ ਨੂੰ ਉਹ ਆਪਣੀ ਰਿਸ਼ਤੇਦਾਰੀ ਵਿੱਚ ਚਲਾ ਗਿਆ ਅਤੇ ਉਸਦੀ ਲੜਕੀ ਅੰਜਲੀ ਉਮਰ 16 ਸਾਲ ਜੋ ਕਿ ਘਰ ਵਿੱਚ ਉਸਦੀ ਮਾਤਾ ਕੋਲ ਸੀ ਨੇ 20 ਅਗਸਤ ਨੂੰ ਘਰ ਆ ਕੇ ਦੇਖਿਆ ਤਾਂ ਉਸਦੀ ਲੜਕੀ ਗਾਇਬ ਸੀ, ਜਿਸਦੀ ਜਦੋਂ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਰਾਹੁਲ ਉਸ ਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ। ਪੁਲਸ ਮੁਤਾਬਕ ਰਾਹੁਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 24 August,2024
ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ
ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ ਜਲੰਧਰ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜ਼ਿੰਦਾ ਕਾਰਤੂਸ ਅਤੇ 2 ਵੱਡੀਆਂ ਮਹਿੰਗੀਆਂ ਗੱਡੀਆਂ (ਕ੍ਰੇਟਾ ਤੇ ਸਵਿੱਫਟ) ਸਮੇਤ 5 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਆਈ. ਪ੍ਰਵੀਨ ਸਿੰਘ ਨੇ ਗੁਰਵਿੰਦਰ ਸਿੰਘ ਉਰਫ਼ ਜਜੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੱਖੋਕੇ ਥਾਣਾ ਸਦਰ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਨੂੰ ਬੱਸ ਸਟੈਂਡ ਪਿੰਡ ਜਾਨੀਆਂ ਮੇਨ ਰੋਡ ਜੰਡਿਆਲਾ ਗੁਰੂ ਤੋਂ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਐੱਸ. ਟੀ. ਐੱਫ. ਥਾਣਾ ਮੋਹਾਲੀ ’ਚ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 24 August,2024
ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਪਟਿਆਲਾ, 24 ਅਗਸਤ () : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਵਿੰਦਰ ਕੌਰ ਪਤਨੀ ਬਲਕਾਰ ਸਿੰਘ ਵਾਸੀ ਪਿੰਡ ਖਨਾਲ ਕਲਾ ਥਾਣਾ ਸਦਰ ਦਿੜ੍ਹਬਾ ਜਿਲਾ ਸੰਗਰੂਰ ਦੀ ਼ਿਸਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰ ਕੀਤਾ ਗਿਆ ਹੈ ਵਿਚ ਪਵਨ ਪੁੱਤਰ ਬੀਰਬਲ ਸਿੰਘ ਵਾਸੀ ਪਿੰਡ ਕੁਲਾਰਾ ਕਲਾਂ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਆਪਣੀ 14 ਸਾਲਾ ਲੜਕੀ ਹੁਸਨਪ੍ਰੀਤ ਕੌਰ ਨੂੰ ਆਪਣੀ ਭੈਣ ਦੇ ਘਰ ਪਿੰਡ ਕੁਲਾਰਾ ਕਲਾਂ ਵਿਖੇ ਭੇਜਿਆ ਹੋਇਆ ਸੀ ਤੇ 20 ਅਗਸਤ ਨੂੰ ਉਪਰੋਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ।ਉਕਤ ਘਟਨਾਕ੍ਰਮ ਵਿਚ ਪਵਨ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 24 August,2024
ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਹਿਰਾਸਤ 'ਚੋਂ ਫਰਾਰ, ਛੱਪੜ 'ਚ ਡੁੱਬ ਕੇ ਮੌਤ
ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਹਿਰਾਸਤ 'ਚੋਂ ਫਰਾਰ, ਛੱਪੜ 'ਚ ਡੁੱਬ ਕੇ ਮੌਤ ਆਸਾਮ : ਨਗਾਓਂ ਵਿੱਚ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮੁਲਜ਼ਮ ਤਫਾਜ਼ੁਲ ਇਸਲਾਮ, ਜਿਸ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਸੀਨ ਅਪਰਾਧ ਵਾਲੀ ਥਾਂ 'ਤੇ ਲਿਜਾਇਆ ਗਿਆ ਸੀ ਜਿਥੋਂ ਉਹ ਫ਼ਰਾਰ ਹੋ ਗਿਆ ਅਤੇ ਲਾਗੇ ਹੀ ਇੱਕ ਛੱਪੜ ਵਿਚ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ । ਜਿਸ ਵਕਤ ਮੁਲਜ਼ਮ ਨੇ ਛਾਲ ਮਾਰੀ ਉਸ ਸਮੇਂ ਮੁਲਜ਼ਮ ਹੱਥਕੜੀਆਂ ਨਾਲ ਬੰਨਿਆ ਵੀ ਹੋਇਆ ਸੀ । ਆਸਾਮ ਦੇ ਢਿੰਗ ਵਿੱਚ ਇੱਕ 14 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਵਿੱਚੋਂ ਇੱਕ ਦੀ ਸ਼ਨੀਵਾਰ ਤੜਕੇ ਤੜਕੇ ਉਸ ਸਮੇਂ ਮੌਤ ਹੋ ਗਈ ਜਦੋਂ ਉਸਨੇ ਕਥਿਤ ਤੌਰ 'ਤੇ ਛੱਪੜ ਵਿੱਚ ਛਾਲ ਮਾਰ ਦਿੱਤੀ, ਜਦੋਂ ਇੱਕ ਪੁਲਿਸ ਟੀਮ ਉਸਨੂੰ ਲੈ ਗਈ ਸੀ । ਆਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ 14 ਸਾਲਾ ਲੜਕੀ ਨਾਲ ਤਿੰਨ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ ਗਿਆ , ਜਿਸ ਕਾਰਨ ਲੋਕਾਂ ਨੇ ਸੜਕਾਂ 'ਤੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ। ਲੜਕੀ ਨੂੰ ਇੱਕ ਛੱਪੜ ਦੇ ਨੇੜੇ ਸੜਕ ਕਿਨਾਰੇ ਜ਼ਖਮੀ ਅਤੇ ਬੇਹੋਸ਼ ਛੱਡ ਦਿੱਤਾ ਗਿਆ ਸੀ, ਇਸ ਤੋਂ ਪਹਿਲਾਂ ਕਿ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਸ ਨੇ ਦੱਸਿਆ ਕਿ ਵੀਰਵਾਰ ਰਾਤ 8 ਵਜੇ ਦੇ ਕਰੀਬ ਢਿੰਗ ਇਲਾਕੇ 'ਚ ਆਪਣੀ ਸਾਈਕਲ 'ਤੇ ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ 'ਤੇ ਤਿੰਨ ਵਿਅਕਤੀਆਂ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਅਤੇ ਉਸ ਨਾਲ ਬਲਾਤਕਾਰ ਕੀਤਾ ।
Punjab Bani 24 August,2024
ਪਾਤੜਾਂ ਪੁਲਸ ਨੇ ਕੀਤਾ 9 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ
ਪਾਤੜਾਂ ਪੁਲਸ ਨੇ ਕੀਤਾ 9 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਪਾਤੜਾਂ, 24 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਜਗਵੀਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਹਾਮਝੇੜੀ ਥਾਣਾ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ 2 ਵਿਅਕਤੀਆਂ ਸਮੇਤ 7 ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 115 (2), 126 (2), 351 (3), 191 (2), 190 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਿੰਸ ਵਾਸੀ ਸ਼ੁਤਰਾਣਾ, ਡੇਵਿਡ ਵਾਸੀ ਮੋਲਵੀਵਾਲਾ ਅਤੇ ਹੋਰ ਅਤੇ 7 ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਵੀਰ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਉਹ ਆਪਣੀ ਕਾਰ ਤੇ ਸਵਾਰ ਹੋ ਕੇ ਪਾਤੜਾ ਆਇਆ ਸੀ ਤੇ ਉਕਤ ਵਿਅਕਤੀ ਵੀ ਜਾਖਲ ਰੋਡ ਵਿਖੇ ਖੜ੍ਹੇ ਸਨ ਅਤੇਉਸ ਨੂੰ ਦੇਖ ਕੇ ਉਸਦਾ ਪਿੱਛਾ ਕਰਨ ਲੱਗ ਪਏ ਅਤੇਉਸ ਨੇ ਆਪਣੀ ਗੱਡੀ ਗੱਡਾ ਸਟੈਂਡ ਪਾਤੜਾ ਵਿਖੇ ਖੜ੍ਹੀ ਕਰ ਲਈ ਅਤੇ ਉਪਰੋਕਤ ਵਿਅਕਤੀ ਅੱਗੇ ਲੰਘ ਗੲ। ਸਿ਼ਕਾਇਤਕਰਤਾ ਨੇ ਦੱਸਿਆ ਕਿ 6.30 ਵਜੇ ਉਪਰੋਕਤ ਵਿਅਕਤੀ ਦੋ ਗੱਡੀਆ ਵਿੱਚ ਸਵਾਰ ਹੋ ਕੇ ਉਸ ਕੋਲ ਆਏ ਅਤੇ ਪ੍ਰਿੰਸ ਦੇ ਹੱਥ ਵਿੱਚ ਗੰਡਾਸੀ, ਡੇਵਿਡ ਦੇ ਹੱਥ ਵਿੱਚ ਲੋਹੇ ਦਾ ਖਪਰਾ ਤੇ ਬਾਕੀਆ ਕੋਲ ਡੰਡੇ ਸਨ, ਜਿਨ੍ਹਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਇੱਕ ਅਣਪਛਾਤਾ ਵਿਅਕਤੀ ਆਪਣੇ ਹੱਥ ਵਿੱਚ ਫੜ੍ਹੇ ਪਿਸਟਲ ਦਾ ਫਾਇਰ ਜਾਨੋ ਮਾਰਨ ਦੀ ਨੀਅਤ ਨਾਲ ਉਸ ਵੱਲ ਕੀਤਾ, ਜੋ ਫਾਇਰ ਉਸ ਦੇ ਸਿਰ ਨੇੜੋ ਦੀ ਨਿਕਲ ਗਿਆ ਅਤੇ ਉਕਤ ਵਿਅਕਤੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆ ਧਮਕੀਆ ਦੇ ਕੇ ਮੌਕੇ ਤੋ ਫਰਾਰ ਹੋ ਗਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਦਾ ਮੁੱਖ ਕਾਰਨ 15 ਅਗਸਤ ਨੂੰ ਉਸ ਦੀ ਉਪਰੋਕਤ ਵਿਅਕਤੀਆਂ ਨਾਲ ਤਕਰਾਰਬਾਜੀ ਹੋਣਾ ਸੀ। ਪੁਲਸ ਮੁਤਾਬਕ ਉਪਰੋਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।
Punjab Bani 24 August,2024
ਅੰਮ੍ਰਿਤਸਰ ਵਿਖੇ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਵਿਖੇ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਪਿੰਡ ਦਰਬੁਰਜੀ ਵਿਖੇ ਇੱਕ ਐਨ ਆਰ ਆਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਐਨ ਆਰ ਆਈ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਮੁਲਜ਼ਮਾਂ ਨੇ ਮ੍ਰਿਤਕ ਨੂੰ ਉਸ ਦੇ ਪਰਿਵਾਰ ਦੇ ਸਾਹਮਣੇ ਹੀ 3 ਗੋਲੀਆਂ ਮਾਰੀਆਂ।
Punjab Bani 24 August,2024
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕੈਨੇਡਾ ਪੁਲਸ ਨੇ ਕੀਤਾ ਇੰਡੋ-ਕੈਨੇਡੀਅਨਾਂ ਨੂੰ ਗ੍ਰਿਫਤਾਰ
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕੈਨੇਡਾ ਪੁਲਸ ਨੇ ਕੀਤਾ ਇੰਡੋ-ਕੈਨੇਡੀਅਨਾਂ ਨੂੰ ਗ੍ਰਿਫਤਾਰ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਪੁਲਸ ਨੇ ਹਾਲ ਹੀ ਵਿਚ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਕਈ ਇੰਡੋ-ਕੈਨੇਡੀਅਨਾਂ ਨੂੰ ਗ੍ਰਿਫਤਾਰ ਕੀਤਾ ਹੈ।ਬੁੱਧਵਾਰ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐਮ.ਪੀ) ਦੀ ਸਰੀ ਡਿਟੈਚਮੈਂਟ ਨੇ ਕਿਹਾ ਕਿ ਸਰੀ ਦੇ ਕਸਬੇ ਦੇ ਵਸਨੀਕ 24 ਸਾਲਾ ਜਤਿੰਦਰ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਇੱਕ ਕਥਿਤ ਘਟਨਾ ਵਿੱਚ ਦੋਸ਼ਾਂ ਨੂੰ ਮਨਜ਼ੂਰੀ ਦਿੱਤੀ ਗਈ । ਇਹ 20 ਜੁਲਾਈ ਨੂੰ ਸ਼ੁਰੂ ਹੋਈ ਜਾਂਚ ਤੋਂ ਬਾਅਦ ਹੋਇਆ।ਸਵੇਰੇ 3:15 ਵਜੇ (ਸਥਾਨਕ ਸਮਾਂ), ਪੁਲਸ ਨੇ ਕਥਿਤ ਅਜਨਬੀ ਜਿਨਸੀ ਸ਼ੋਸ਼ਣ ਦੀ ਰਿਪੋਰਟ ਦਾ ਜਵਾਬ ਦਿੱਤਾ। ਰਿਲੀਜ਼ ਵਿੱਚ ਕਿਹਾ ਗਿਆ,“ਪੀੜਤਾ ਨੇ ਦੱਸਿਆ ਕਿ ਉਸ ਨੂੰ ਉਸ ਦੀ ਰਿਹਾਇਸ਼ ਵਿੱਚ ਇੱਕ ਵਿਅਕਤੀ ਨੇ ਉਸ ਨਾਲ ਛੇੜਛਾੜ ਕਰਕੇ ਜਗਾਇਆ। ਪੀੜਤਾ ਮਦਦ ਲਈ ਚੀਕੀ ਅਤੇ ਸ਼ੱਕੀ ਭੱਜ ਗਿਆ।” ਜਤਿੰਦਰ ਸਿੰਘ `ਤੇ ਘਰ ਵਿਚ ਦਾਖਲ ਹੋਣ ਅਤੇ ਭੰਨ-ਤੋੜ ਕਰਨ ਦੇ ਦੋਸ਼ ਲਾਏ ਗਏ ਹਨ। ਉਸ ਨੂੰ 16 ਅਗਸਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਪਰ ਪੀੜਤਾ ਨਾਲ ਕੋਈ ਸੰਪਰਕ ਜਾਂ ਸੰਚਾਰ ਨਾ ਹੋਣ ਜਾਂ ਉਸ ਦੇ 50 ਮੀਟਰ ਦੇ ਦਾਇਰੇ ਵਿਚ ਨਾ ਜਾਣ ਸਮੇਤ ਸ਼ਰਤਾਂ `ਤੇ ਰਿਹਾਅ ਕਰ ਦਿੱਤਾ ਗਿਆ।
Punjab Bani 24 August,2024
ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ
ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਵਿਖੇ ਇੱਕ ਨੂੰਹ ਆਪਣੇ ਸੱਸ ਸਹੁਰੇ ਨੂੰ ਬੇਹੋਸ਼ ਕਰਕੇ ਘਰੋਂ ਆਸ਼ਕ ਨਾਲ ਫਰਾਰ ਹੋ ਗਈ ਸੀ, ਜਿਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਦਾ ਇਹ ਮਾਮਲਾ ਹੈ ਜਿੱਥੇ ਇੱਕ ਨੂੰਹ ਆਪਣੀ ਸੱਸ ਅਤੇ ਸਹੁਰੇ ਨੂੰ ਨਸ਼ੀਲੀ ਚੀਜ ਦੇਕੇ ਰਾਤ ਸਮੇਂ ਘਰੋਂ ਆਪਣੇ ਆਸ਼ਕ ਨਾਲ ਫਰਾਰ ਹੋ ਗਈ ਸੀ। ਇਹ ਜਾਂਦੀ ਹੋਈ ਆਪਣੇ ਨਾਲ 8 ਲੱਖ 63 ਹਜ਼ਾਰ ਦਾ ਸੋਨਾ, 2 ਪਾਸਪੋਰਟ, 4 ਏਟੀਐੱਮ ਅਤੇ ਗੱਡੀ ਲੈਕੇ ਫਰਾਰ ਹੋਈ ਸੀ, ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਕਾਰਵਾਈ ਕਰਦੇ ਹੋਏ ਇਹਨਾਂ ਕੋਲੋਂ ਸੋਨੇ ਦੇ ਗਹਿਣੇ ਪਾਸਪੋਰਟ ਅਤੇ ਏਟੀਐਮ ਕਾਰਡ ਬਰਾਮਦ ਕੀਤੇ ਗਏ ਉਹਨਾਂ ਦੱਸਿਆ ਕਿ ਇਸ ਲੜਕੀ ਦਾ ਪਤੀ ਵਿਦੇਸ਼ ਰਹਿੰਦਾ ਸੀ। ਉਹਨਾਂ ਦੱਸਿਆ ਕਿ ਇਸ ਉੱਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 24 August,2024
ਪਤੀ ਨੇ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਸੱਪ ਦੇ ਜਹਿਰ ਦਾ ਟੀਕਾ ਲਗਾਇਆ
ਪਤੀ ਨੇ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਸੱਪ ਦੇ ਜਹਿਰ ਦਾ ਟੀਕਾ ਲਗਾਇਆ ਉੱਤਰਾਖੰਡ : ਉੱਤਰਾਖੰਡ ਦੇ ਊਧਮ ਸਿੰਘ ਨਗਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪਤਨੀ ਦੇ ਬੀਮੇ ਦੇ ਪੈਸੇ ਹੜੱਪਣ ਲਈ ਉਸ ਨੇ ਆਪਣੀ ਪਤਨੀ ਨੂੰ ਸੱਪ ਦੇ ਜ਼ਹਿਰ ਦਾ ਟੀਕਾ ਲਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਪਤਨੀ ਦੀ ਮੌਤ ਹੋਣ ਤੋਂ ਬਾਅਦ ਪਤੀ ਨੇ ਲੜਕੀ ਦੇ ਮਾਮੇ ਪਰਿਵਾਰ ਨੂੰ ਇਸ ਦੀ ਖਬਰ ਕੀਤੀ ਕਿ ਉਹਨਾਂ ਦੀ ਲੜਕੀ ਨੂੰ ਸੱਪ ਵੱਢ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਨੂੰ ਸ਼ੱਕ ਹੋਇਆ ਤੇ ਉਹਨਾਂ ਨੇ ਇਸ ਦੀ ਸ਼ਿਕਾਇਤ ਥਾਣੇ ਦੇ ਦਿੱਤੀ ਜਿਸ ਤੋਂ ਬਾਅਦ ਪੂਰੇ ਮਾਮਲਾ ਦਾ ਖੁਲਾਸਾ ਹੋਇਆ ਹੈ।ਅਜੀਤ ਸਿੰਘ ਪੁੱਤਰ ਸੋਵੀਰ ਸਿੰਘ ਵਾਸੀ ਪਿੰਡ ਕੁਕਰਝੁੰਡੀ, ਥਾਣਾ ਭਗਤਪੁਰ, ਜ਼ਿਲ੍ਹਾ ਮੁਰਾਦਾਬਾਦ, ਉੱਤਰ ਪ੍ਰਦੇਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਛੋਟੀ ਭੈਣ ਸਲੋਨੀ ਚੌਧਰੀ ਦਾ ਵਿਆਹ ਸ਼ੁਭਮ ਚੌਧਰੀ ਪੁੱਤਰ ਵਿਜੇਪਾਲ ਸਿੰਘ ਵਾਸੀ ਪਿੰਡ ਕੁੱਕੜ ਨਾਲ ਹੋਇਆ ਸੀ। ਉਹਨਾਂ ਦਾ ਇੱਕ ਧੀ ਤੇ ਇੱਕ ਪੁੱਤਰ ਹੈ। ਸਲੋਨੀ ਦੀ 10 ਦਿਨ ਪਹਿਲਾਂ ਸ਼ੱਕੀ ਹਾਲਾਤਾਂ `ਚ ਮੌਤ ਹੋ ਗਈ ਸੀ। ਸਲੋਨੀ ਦੇ ਮਾਮੇ ਦੇ ਘਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਉਸ ਦੀ ਪਤਨੀ ਸੁੱਤੀ ਪਈ ਸੀ ਤੇ ਉਸ ਸੱਪ ਨੇ ਡੰਗ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮੇ ਵਾਲੇ ਪਾਸੇ ਤੋਂ ਲੋਕ ਆ ਗਏ। ਸਲੋਨੀ ਦੇ ਭਰਾ ਅਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਪੱਤਰ ਦੇ ਕੇ ਕਿਹਾ ਕਿ ਉਸ ਦੀ ਭੈਣ ਦਾ ਕਤਲ ਕੀਤਾ ਗਿਆ ਹੈ। ਉਸ ਨੇ ਇਲਜ਼ਾਮ ਲਾਇਆ ਕਿ ਉਸ ਦੇ ਜੀਜਾ ਨੇ ਉਸ ਦੀ ਭੈਣ ਦਾ ਬੀਮਾ ਕਰਵਾਇਆ ਸੀ। ਉਸ ਦੇ ਪੈਸੇ ਗਬਨ ਕਰਨ ਲਈ ਭੈਣ ਨੂੰ ਸੱਪ ਦੇ ਜ਼ਹਿਰ ਦਾ ਟੀਕਾ ਲਗਾਇਆ ਗਿਆ ਹੈ। ਅਜੀਤ ਨੇ ਇਲਜ਼ਾਮ ਲਾਇਆ ਕਿ ਉਸ ਦੇ ਜੀਜਾ ਦੇ ਕਿਸੇ ਹੋਰ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਉਸ ਦੀ ਭੈਣ ਨੂੰ ਇਸ ਬਾਰੇ ਪਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ `ਚ ਝਗੜਾ ਰਹਿੰਦਾ ਸੀ। ਜੀਜਾ ਭੈਣ ਦੀ ਕੁੱਟਮਾਰ ਕਰਦਾ ਸੀ ਅਤੇ ਤਲਾਕ ਦੇਣ ਦੀਆਂ ਧਮਕੀਆਂ ਦਿੰਦਾ ਸੀ। ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪੰਚਾਇਤ ਵੀ ਹੋਈ। ਜੀਜਾ ਨੇ ਮੇਰੀ ਭੈਣ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਪਤੀ ਸ਼ੁਭਮ, ਸਹੁਰਾ ਵਿਜੇ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Punjab Bani 23 August,2024
ਪਤਨੀ ਨਾਲ ਝਗੜੇ ਦੇ ਚਲਦਿਆਂ ਤਿੰਨ ਸਾਲਾਂ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਪਿਤਾ ਨੇ ਖੁਦ ਵੀ ਕੀਤੀ ਖੁਦਕਸ਼ੀ
ਪਤਨੀ ਨਾਲ ਝਗੜੇ ਦੇ ਚਲਦਿਆਂ ਤਿੰਨ ਸਾਲਾਂ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਪਿਤਾ ਨੇ ਖੁਦ ਵੀ ਕੀਤੀ ਖੁਦਕਸ਼ੀ ਪਾਲਘਰ : ਭਾਰਤ ਦੇਸ਼ ਦੇ ਮਹਾਰਾਸ਼ਟਰ ਸੂਬੇ ਦੇ ਪਾਲਘਰ ਜਿ਼ਲ੍ਹੇ `ਚ ਪਤਨੀ ਨਾਲ ਵਿਵਾਦ ਕਾਰਨ ਇਕ ਵਿਅਕਤੀ ਨੇ ਆਪਣੀ ਸਾਢੇ ਤਿੰਨ ਸਾਲ ਦੀ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਕੇ ਮਾਰ ਦਿੱਤਾ ਅਤੇ ਫਿਰ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ 20 ਅਗਸਤ ਨੂੰ ਮੋਖਾਡਾ `ਚ ਹੋਈ ਅਤੇ ਵੀਰਵਾਰ ਨੂੰ ਹਸਪਤਾਲ `ਚ ਜ਼ਿੰਦਗੀ ਅਤੇ ਮੌਤ ਨਾਲ ਜੂਝਣ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ। ਦੋਸ਼ੀ ਆਦਿਨਾਥ ਰੋਕੜੇ (34) ਆਪਣੀ ਪਤਨੀ ਨਾਲ ਗੁਆਂਢੀ ਨਾਸਿਕ ਜ਼ਿਲ੍ਹੇ ਦੇ ਚਿੰਚੋਲਾ `ਚ ਕੰਮ ਕਰਦਾ ਸੀ। ਮੋਖਾਡਾ ਪੁਲਸ ਦੇ ਸਹਾਇਕ ਇੰਸਪੈਕਟਰ ਪ੍ਰੇਮਨਾਥ ਢੋਲੇ ਨੇ ਦੱਸਿਆ ਕਿ ਦੋਸ਼ੀ ਨੂੰ ਆਪਣੀ ਪਤਨੀ `ਤੇ ਕਿਸੇ ਨਾਲ ਸੰਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਜੋੜੇ ਵਿਚਾਲੇ ਹਮੇਸ਼ਾ ਝਗੜਾ ਹੁੰਦਾ ਸੀ।ਅਧਿਕਾਰੀ ਨੇ ਦੱਸਿਆ ਕਿ ਰੋਕੜੇ ਆਪਣੀ ਧੀ ਪਰੀ ਨੂੰ ਮੋਖਾਡਾ ਦੇ ਖੋਡਾਲਾ ਸਥਿਤ ਆਪਣੇ ਘਰ ਲੈ ਆਇਆ ਅਤੇ ਆਪਣੀ ਪਤਨੀ ਨੂੰ ਬੱਚੀ ਨੂੰ ਵਾਪਸ ਨਹੀਂ ਲਿਜਾਉਣ ਦਿੱਤਾ। 20 ਅਗਸਤ ਨੂੰ ਦੋਸ਼ੀ ਨੇ ਬੱਚੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਦਿੱਤੀ ਅਤੇ ਖ਼ੁਦ ਵੀ ਖਾ ਲਈ। ਉਨ੍ਹਾ ਦੱਸਿਆ ਕਿ ਪਿਓ $;ਅਤੇ ਧੀ ਨੂੰ ਨਾਸਿਕ ਦੇ ਇਕ ਹਸਪਤਾਲ ਲਿਜਾਇਆ ਗਿਆ ਪਰ ਰਸਤੇ `ਚ ਹੀ ਬੱਚੀ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ 2 ਦਿਨ ਬਾਅਦ ਹਸਪਤਾਲ `ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (1) (ਕਤਲ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 23 August,2024
ਗੁਆਂਢ ਵਿਚ ਰਹਿੰਦੇ ਰਿਸ਼ਤੇਦਾਰ ਨੇ ਹੀ ਚਾਰ ਸਾਲਾ ਬੱਚੀ ਨਾਲ ਕੀਤਾ ਬਲਾਤਕਾਰ
ਗੁਆਂਢ ਵਿਚ ਰਹਿੰਦੇ ਰਿਸ਼ਤੇਦਾਰ ਨੇ ਹੀ ਚਾਰ ਸਾਲਾ ਬੱਚੀ ਨਾਲ ਕੀਤਾ ਬਲਾਤਕਾਰ ਰਾਜਸਥਾਨ : ਭਾਰਤ ਦੇਸ਼ ਦੇ ਰਾਜਸਥਾਨ ਦੇ ਗੰਗਾਨਗਰ ਜਿ਼ਲੇ ‘ਚ ਇੱਕ ਰਿਸ਼ਤੇਦਾਰ ‘ਤੇ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਿਆ ਹੈ ਤੇ ਇਸ ਮਾਮਲੇ ਵਿੱਚ ਪੁਲਸ ਨੇ ਮੁਲਜ਼ਮ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਮੁਲਜ਼ਮ ਲੜਕੀ ਦੇ ਗੁਆਂਢ ਵਿੱਚ ਹੀ ਰਹਿੰਦਾ ਸੀ। ਘਰ ‘ਚ ਕੋਈ ਨਾ ਹੋਣ ‘ਤੇ ਉਹ ਘਰ ਅੰਦਰ ਗਿਆ ਅਤੇ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਲੜਕੀ ਘਰ ‘ਚ ਖੂਨ ਨਾਲ ਲੱਥਪੱਥ ਮਿਲੀ। ਹੁਣ ਉਸਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਮਾਮਲਾ ਬੁੱਧਵਾਰ ਦਾ ਹੈ। ਇੱਥੇ ਇੱਕ ਔਰਤ ਸ਼ਾਮ ਨੂੰ ਆਪਣੀ ਧੀ ਨੂੰ ਘਰ ‘ਚ ਛੱਡ ਕੇ ਕਿਸੇ ਕੰਮ ਲਈ ਬਾਹਰ ਗਈ ਸੀ। ਔਰਤ ਦਾ ਇੱਕ ਰਿਸ਼ਤੇਦਾਰ ਉਸ ਦੇ ਗੁਆਂਢ ਵਿੱਚ ਰਹਿੰਦਾ ਹੈ। ਦੇਰ ਰਾਤ 9 ਵਜੇ ਜਦੋਂ ਔਰਤ ਕੰਮ ਤੋਂ ਵਾਪਸ ਆਈ ਤਾਂ ਉਸ ਨੇ ਘਰ ‘ਚ ਬੱਚੀ ਨੂੰ ਜ਼ਖਮੀ ਹਾਲਤ ‘ਚ ਦੇਖਿਆ । ਉਸ ਸਮੇਂ ਬੱਚੀ ਦਰਦ ਨਾਲ ਚੀਕ ਰਹੀ ਸੀ। ਲੜਕੀ ਦੀ ਹਾਲਤ ਦੇਖ ਕੇ ਉਸ ਨੂੰ ਰਿਸ਼ਤੇਦਾਰ ‘ਤੇ ਸ਼ੱਕ ਹੋਇਆ ਅਤੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਔਰਤ ਨੇ ਦੱਸਿਆ ਕਿ ਲੜਕੀ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਉਸ ਦਾ ਗੁਆਂਢੀ ਰਿਸ਼ਤੇਦਾਰ ਹੈ। ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
Punjab Bani 23 August,2024
ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਹਮਲਾਵਰਾਂ ਕੀਤਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਹਮਲਾਵਰਾਂ ਕੀਤਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ `ਚ ਇਕੱਲੀ ਸੀ। ਮ੍ਰਿਤਕਾ ਦੀ ਪਰਿਵਾਰਿਕ ਮੈਂਬਰ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ `ਤੇ ਗਿਆ ਹੋਇਆ ਸੀ। ਉਸ ਦੀ ਇੱਕ ਧੀ ਹੈ ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏ. ਸੀ. ਪੀ. ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਲਮਾਰੀ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ।
Punjab Bani 23 August,2024
ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਨ ਵਾਲੇ ਚੋਰ ਹੋਏ ਸੀਸੀਟੀਵੀ ਕੈਮਰੇ `ਚ ਕੈਦ
ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਨ ਵਾਲੇ ਚੋਰ ਹੋਏ ਸੀਸੀਟੀਵੀ ਕੈਮਰੇ `ਚ ਕੈਦ ਗੁਰੂਹਰਸਹਾਏ : ਪੰਜਾਬ ਦੇ ਸ਼ਹਿਰ ਗੁਰੂਹਰਸਹਾਏ ਅੰਦਰ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਤੇ ਚੋਰ ਆਏ ਦਿਨ ਸ਼ਹਿਰ ਅੰਦਰ ਲਗਾਤਾਰ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ ਤੇ ਸ਼ਹਿਰ ਵਾਸੀ ਪਰੇਸ਼ਾਨ ਹਨ ਤੇ ਪੁਲਸ ਹੱਥਾਂ `ਤੇ ਹੱਥ ਧਰ ਕੇ ਬੈਠੀ ਹੋਈ ਹੈ। ਸ਼ਹਿਰ ਦੀ ਮੇਨ ਫਰੀਦਕੋਟ ਰੋਡ ਤੇ ਸਥਿਤ ਗੁਰੂ ਟਰੈਕਟਰਜ਼ ਨਾਮਕ ਕੰਪਨੀ ਦੇ ਬਣੇ ਗੋਦਾਮ `ਚ ਖੜੇ ਨਵੇਂ ਟਰੈਕਟਰਾਂ `ਚੋਂ ਚੋਰ ਬੈਟਰੀਆਂ ਚੋਰੀ ਕਰਕੇ ਲੈ ਗਏ ਅਤੇ ਚੋਰ ਸੀਸੀਟੀਵੀ ਕੈਮਰੇ `ਚ ਕੈਦ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਸ਼ੋਤਮ ਲਾਲ (ਬਿੱਟੂ) ਵਾਸੀ ਗੁਰੂਹਰਸਹਾਏ ਨੇ ਦੱਸਿਆ ਕਿ ਉਨ੍ਹਾਂ ਦੀ ਫਰਮ ਗੁਰੂ ਟਰੈਕਟਰਜ਼ ਜੋ ਕਿ ਫਰੀਦਕੋਟ ਰੋਡ `ਤੇ ਸਥਿਤ ਹੈ ਤੇ ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਦੀ ਏਜੰਸੀ ਹੈ ਅਤੇ ਏਜੰਸੀ ਦੇ ਬਿਲਕੁਲ ਸਾਹਮਣੇ ਉਨ੍ਹਾਂ ਦਾ ਟਰੈਕਟਰਾਂ ਨੂੰ ਖੜ੍ਹੇ ਕਰਨ ਲਈ ਗੋਦਾਮ ਬਣਾਇਆ ਹੋਇਆ ਹੈ।
Punjab Bani 23 August,2024
ਮੁਸਲਮਾਨ ਹੋ ਕੇ ਹਿੰਦੂ ਲੜਕੀ ਨਾਲ ਹਿੰਦੂ ਦੱਸ ਕੇ ਵਿਆਹ ਕਰਨ ਵਾਲੇ ਮੁਲਜ਼ਮ ਅਬਦੁਰਰਹਿਮਾਨ ਨੂੰ ਥਾਣਾ ਕੋਤਵਾਲੀ ਪੁਲਸ ਕੀਤਾ ਗ੍ਰਿਫ਼ਤਾਰ
ਮੁਸਲਮਾਨ ਹੋ ਕੇ ਹਿੰਦੂ ਲੜਕੀ ਨਾਲ ਹਿੰਦੂ ਦੱਸ ਕੇ ਵਿਆਹ ਕਰਨ ਵਾਲੇ ਮੁਲਜ਼ਮ ਅਬਦੁਰਰਹਿਮਾਨ ਨੂੰ ਥਾਣਾ ਕੋਤਵਾਲੀ ਪੁਲਸ ਕੀਤਾ ਗ੍ਰਿਫ਼ਤਾਰ ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜਿ਼ਲੇ ਵਿਚ ਧਰਮ ਦੇ ਨਾਂ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਮੁਸਲਮਾਨ ਵਿਅਕਤੀ ਨੇ ਆਪਣੀ ਧਾਰਮਿਕ ਪਛਾਣ ਲੁਕਾ ਕੇ ਇਕ ਹਿੰਦੂ ਲੜਕੀ ਨਾਲ ਵਿਆਹ ਕਰ ਲਿਆ। ਇਹ ਪੂਰਾ ਮਾਮਲਾ ਥਾਣਾ ਕੋਤਵਾਲੀ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਧਰਮ ਪਰਿਵਰਤਨ ਅਤੇ ਵਿਆਹ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ, ਮੁਸਲਿਮ ਨੌਜਵਾਨ ਓਡੀਸ਼ਾ ਦੇ ਰਹਿਣ ਵਾਲੇ ਡਾਕਟਰ ਹਰਸ਼ਾ ਦੇ ਨੇੜੇ ਆਇਆ ਅਤੇ ਫਿਰ ਹਿੰਦੂ ਧਰਮ ਅਪਣਾ ਕੇ ਉਸ ਨਾਲ ਵਿਆਹ ਕਰਵਾ ਲਿਆ। ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਦੀ ਪੁਲੀਸ ਨੇ ਮੁਲਜ਼ਮ ਅਬਦੁਰਰਹਿਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੇ 2018 ‘ਚ ਉੜੀਸਾ ਦੀ ਰਹਿਣ ਵਾਲੀ ਹਿੰਦੂ ਔਰਤ ਨਾਲ ਵਿਆਹ ਕੀਤਾ ਸੀ। ਦੋਸ਼ੀ ਨੇ ਹਿੰਦੂ ਔਰਤ ਨੂੰ ਦੱਸਿਆ ਕਿ ਉਸ ਨੇ ਆਪਣਾ ਧਰਮ ਬਦਲ ਲਿਆ ਹੈ ਅਤੇ ਹੁਣ ਹਿੰਦੂ ਬਣ ਗਿਆ ਹੈ। ਫਿਰ ਉਸ ਨੇ ਹਰਸ਼ਾ ਨਾਲ ਵਿਆਹ ਕਰਵਾ ਲਿਆ ਅਤੇ ਵਿਆਹ ਵੀ ਰਜਿਸਟਰ ਕਰਵਾ ਲਿਆ। ਸਾਲ 2021 ਵਿੱਚ, ਜਦੋਂ ਦੋਵਾਂ ਦੇ ਇੱਕ ਬੇਟਾ ਹੋਇਆ, ਉਸਨੇ ਉਸਦਾ ਨਾਮ ਮੁਹੰਮਦ ਅਲੀ ਰੱਖਿਆ ਅਤੇ ਮੁਸਲਿਮ ਧਰਮ ਦੇ ਅਨੁਸਾਰ ਉਸਦੀ ਸੁੰਨਤ ਵੀ ਕਰਵਾਈ। ਦੋਸ਼ੀ ਨੇ ਵਿਆਹ ਕਰਵਾਉਣ ਲਈ ਹੀ ਖੁਦ ਨੂੰ ਹਿੰਦੂ ਦੱਸਿਆ ਸੀ।
Punjab Bani 23 August,2024
ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ
ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ ਜਲੰਧਰ : ਜਲੰਧਰ ਵਿੱਚ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਰਅਸਲ ਮਾਮਲਾ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਦੇ ਵਿੱਚ ਪੈਂਦੇ ਜੁਵੇਨਾਈਲ ਜਸਟਿਸ ਬੋਰਡ ਦਾ ਹੈ, ਜਿਥੇ ਇਹ ਘਟਨਾ ਵਾਪਰੀ ਹੈ।ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਦੇ ਵਿੱਚ ਪੈਂਦੇ ਜੁਵੇਨਾਈਲ ਜਸਟਿਸ ਬੋਰਡ ਵਿੱਚ ਬੀਤੀ ਰਾਤ 7 ਕੁੜੀਆਂ ਵੱਲੋਂ ਜੇਲ੍ਹ ਨੂੰ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਬਾਥਰੂਮ ਦੀ ਕੰਧ ਨੂੰ ਲੋਹੇ ਦੀ ਰਾੜ ਦੇ ਨਾਲ ਤੋੜਿਆ ਗਿਆ ਹੈ ਤੇ ਜਦੋਂ ਸਰੁੱਖਿਆ ਲਈ ਮੌਜੂਦ ਮਹਿਲਾ ਮੁਲਾਜ਼ਮ ਅੰਮ੍ਰਿਤਪਾਲ ਨੇ ਦੇਖਿਆ ਤਾਂ ਲੜਕੀਆਂ ਨੇ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਮੁਲਜ਼ਮਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਮਹਿਲਾ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਥੇ ਹੀ ਮਾਮਲੇ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਿ਼ਕਰਯੋਗ ਹੈ ਕਿ ਜੁਵੇਨਾਈਲ ਜਸਟਿਸ ਬੋਰਡ ਦੇ ਵਿੱਚ 18 ਸਾਲ ਤੋਂ ਘੱਟ ਅਪਰਾਧਿਕ ਮਾਮਲਿਆਂ ਦੇ ਵਿੱਚ ਸਜ਼ਾ ਕੱਟ ਰਹੀਆਂ ਜਾਂ ਕਈ ਕੇਸਾਂ ਵਿੱਚ ਗ੍ਰਿਫਤਾਰ ਕੁੜੀਆਂ ਰੱਖੀਆਂ ਜਾਂਦੀਆਂ ਹਨ। ਇਹ ਪੰਜਾਬ ਦਾ ਸਭ ਤੋਂ ਸੁਰੱਖਿਅਤ ਤੇ ਸਖ਼ਤ ਸੁਰੱਖਿਆ ਵਾਲਾ ਜੁਵੇਨਾਈਲ ਜਸਟਿਸ ਬੋਰਡ ਹੈ, ਪਰ ਇੱਥੇ ਫਿਰ ਵੀ ਵਾਰਦਾਤ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਵੱਡੇ ਸਵਾਲ ਖੜ੍ਹੇ ਕਰਦੀ ਹੈ।
Punjab Bani 23 August,2024
ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਅੱਡੇ ਤੇ ਰੇਡ ਕਰਕੇ 6 ਨੌਜਵਾਨਾਂ ਤੇ 4 ਕੁੜੀਆ ਨੂੰ ਕੀਤਾ ਗ੍ਰਿਫ਼ਤਾਰ
ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਅੱਡੇ ਤੇ ਰੇਡ ਕਰਕੇ 6 ਨੌਜਵਾਨਾਂ ਤੇ 4 ਕੁੜੀਆ ਨੂੰ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ ਇਕ ਸਪਾ ਸੈਂਟਰ ਵਿਚ ਚੱਲ ਰਹੇ ਗੈਰ ਕਾਨੂੰਨੀ ਕਾਰਜ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਛਾਪੇ ਦੌਰਾਨ 6 ਨੌਜਵਾਨਾਂ ਅਤੇ 4 ਕੁੜੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੁੜੀਆਂ ਨੂੰ ਸਪਾ ਸੈਂਟਰ ‘ਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ। ਮਾਲਕ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਇਹ ਇਤਲਾਹ ਮਿਲੀ ਸੀ ਕਿ ਉਕਤ ਸਪਾ ਸੈਂਟਰ ਵਿਚ ਮਾਲਕ ਰਾਜਵਿੰਦਰ ਕੌਰ ਅਤੇ ਸ਼ਕਤੀ ਸ਼ਰਮਾ ਸਮੇਤ ਹੋਰ ਸਾਥੀਆਂ ਨਾਲ ਮਿਲ ਕੇ ਭੋਲੀਆਂ-ਭਾਲੀਆਂ ਕੁੜੀਆਂ ਨੂੰ ਲਿਆ ਕੇ ਬਦਕਾਰੀ ਦਾ ਧੰਦਾ ਕਰਵਾਉਂਦੇ ਹਨ। ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਦਿਆਂ ਸ਼ਕਤੀ ਸ਼ਰਮਾ, ਅਜਾਦ ਅਲੀ, ਅਸੀਸ ਅਤੇ ਰਾਜਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ।
Punjab Bani 23 August,2024
ਫਰੀਦਪੁਰ ਥਾਣਾ ਕੋਤਵਾਲੀ ਦੇ ਇੰਸਪੈਕਟਰ ਰਾਮਸੇਵਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ
ਫਰੀਦਪੁਰ ਥਾਣਾ ਕੋਤਵਾਲੀ ਦੇ ਇੰਸਪੈਕਟਰ ਰਾਮਸੇਵਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਉੱਤਰ ਪ੍ਰਦੇਸ਼ ਦੇ ਬਰੇਲੀ ਜਿ਼ਲ੍ਹੇ ਵਿੱਚ ਫਰੀਦਪੁਰ ਕੋਤਵਾਲੀ ਥਾਣੇ ਦੇ ਇੰਸਪੈਕਟਰ ਰਾਮ ਸੇਵਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਰਿਸ਼ਵਤਖੋਰ ਇੰਸਪੈਕਟਰ 500-500 ਰੁਪਏ ਦੇ ਨੋਟਾਂ ਦੇ ਬੰਡਲ `ਤੇ ਸੌਂਦਾ ਸੀ ਤੇ 300 ਗ੍ਰਾਮ ਸਮੈਕ ਸਮੇਤ ਫੜੇ ਗਏ ਤਸਕਰ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡਣ ਦੀ ਸੂਚਨਾ `ਤੇ ਆਈ. ਪੀ. ਐੱਸ ਮਾਨੁਸ਼ ਪਾਰੀਕ ਨੇ ਫਰੀਦਪੁਰ ਥਾਣੇ `ਚ ਛਾਪਾ ਮਾਰਿਆ ਸੀ, ਜਿਸ ਤੇ ਇੰਸਪੈਕਟਰ ਥਾਣੇ ਦੀ ਕੰਧ ਟੱਪ ਕੇ ਫ਼ਰਾਰ ਹੋ ਗਿਆ। ਦੱਸਣਯੋਗ ਹੈ ਕਿ ਪੁਲਸ ਨੇ ਇੰਸਪੈਕਟਰ ਦੇ ਘਰੋਂ 984500 ਰੁਪਏ ਬਰਾਮਦ ਕੀਤੇ ਹਨ। ਸੀਓ ਫਰੀਦਪੁਰ ਦੀ ਤਰਫੋਂ ਇੰਸਪੈਕਟਰ ਦੇ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ ਅਨੁਰਾਗ ਆਰੀਆ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਇੰਸਪੈਕਟਰ ਰਾਮਸੇਵਕ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਐੱਸਐੱਸਪੀ ਅਨੁਰਾਗ ਆਰੀਆ ਦੇ ਨਿਰਦੇਸ਼ਾਂ `ਤੇ ਐੱਸਪੀ ਸਾਊਥ ਮਾਨੁਸ਼ ਪਾਰੀਕ ਵੀਰਵਾਰ ਸਵੇਰੇ 10.30 ਵਜੇ ਥਾਣੇ ਗਏ। ਉਨ੍ਹਾਂ ਨੇ ਸੀਓ ਫਰੀਦਪੁਰ ਗੌਰਵ ਸਿੰਘ ਨੂੰ ਉਥੇ ਬੁਲਾਇਆ। ਜਿਵੇਂ ਹੀ ਉਹ ਥਾਣੇ ਪਹੁੰਚਿਆ ਤਾਂ ਇੰਸਪੈਕਟਰ ਫਰੀਦਪੁਰ ਰਾਮਸੇਵਕ ਆਪਣੇ ਕਮਰੇ ਨੂੰ ਤਾਲਾ ਲਗਾ ਕੇ ਥਾਣੇ ਦੀ ਕੰਧ ਟੱਪ ਭੱਜ ਗਿਆ। ਉਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਫ਼ਰਾਰ ਹੋ ਗਿਆ ਹੈ। ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਐੱਸਪੀ ਦੱਖਣੀ ਨੇ ਥਾਣੇ ਅਤੇ ਤਾਲਾਬੰਦੀ ਦਾ ਰਿਕਾਰਡ ਚੈੱਕ ਕੀਤਾ। ਪੁਲਿਸ ਵਾਲਿਆਂ ਤੋਂ ਪੁੱਛਗਿੱਛ ਕੀਤੀ।
Punjab Bani 23 August,2024
ਪਿਸਤੌਲ ਦੀ ਬਰਾਮਦਗੀ ਲਈ ਲਿਜਾਏ ਜਾ ਰਹੇ ਮੁਲਜਮ ਦੇ ਹੱਥਕੜੀ ਸਮੇਤ ਭੱਜਣ ਤੇ ਪੁਲਸ ਨੇ ਕੀਤਾ ਬਚਾਓ ਤੇ ਮਾਰੀ ਗੋਲੀ
ਪਿਸਤੌਲ ਦੀ ਬਰਾਮਦਗੀ ਲਈ ਲਿਜਾਏ ਜਾ ਰਹੇ ਮੁਲਜਮ ਦੇ ਹੱਥਕੜੀ ਸਮੇਤ ਭੱਜਣ ਤੇ ਪੁਲਸ ਨੇ ਕੀਤਾ ਬਚਾਓ ਤੇ ਮਾਰੀ ਗੋਲੀ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਕਸਬਾ ਮਹਿਤਾ ਚੌਂਕ ਤੋਂ ਫਿਰੌਤੀਆਂ ਮੰਗਣ ਦੇ ਦੋਸ਼ਾਂ ਅਧੀਨ ਗ੍ਰਿਫ਼ਤਾਰ ਮੁਲਜ਼ਮਾਂ `ਚੋਂ ਇਕ ਨੂੰ ਜਦੋਂ ਪਿਸਤੌਲ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਤਾਂ ਆਰੋਪੀ ਵੱਲੋਂ ਹੱਥਕੜੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉੱਥੇ ਹੀ ਇੱਟਾਂ ਰੋੜਿਆ ਨਾਲ ਪੁਲਸ `ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਜਵਾਬੀ ਫਾਇਰਿੰਗ `ਚ ਕੀਤੀ ਜਿਸ ਕਾਰਨ ਮੁਲਜ਼ਮ ਦੀ ਲੱਤ `ਚ ਗੋਲੀ ਵੱਜ ਗਈ ਅਤੇ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਹੈ ਕਿ 10 ਜੁਲਾਈ 2024 ਨੂੰ ਜਗਜੀਤ ਸਿੰਘ ਦੀ ਮਾਸਟਰ ਬੁੱਕ ਡੀਪੂ ਦੀ ਦੁਕਾਨ `ਤੇ 8.45 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਫਾਇਰਿੰਗ ਕੀਤੀ ਸੀ ਤਾਂ ਪੁਲਸ ਨੇ ਥਾਣਾ ਮਹਿਤਾ ਵਿਖੇ ਕੇਸ ਦਰਜ ਕਰ ਲਿਆ ਸੀ। ਗੋਲੀ ਚੱਲਣ ਤੋਂ 3 ਦਿਨ ਬਾਅਦ ਪੁਲਸ ਨੇ ਡੋਨੀ ਅਤੇ ਮਨਪ੍ਰੀਤ ਸਿੰਘ (ਗੈਂਗਸਟਰ ਗੋਪੀ ਘਨਸ਼ਾਮਪਰਾ ਦਾ ਭਰਾ) ਜੋ ਕਿ ਪੁਰਤਗਾਲ ਵਿੱਚ ਹਨ, ਨੂੰ ਕਾਬੂ ਕਰ ਲਿਆ। ਦੋਸ਼ੀਆਂ ਵਲੋਂ ਬੁੱਕ ਡੀਪੂ ਪਾਸੋਂ ਅਤੇ ਇਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ।
Punjab Bani 23 August,2024
ਕੋਲਹਾਪੁਰ ਜਿ਼ਲੇ `ਚ 10 ਸਾਲਾ ਬੱਚੀ ਦੀ ਲਾਸ਼ ਗੰਨੇ ਦੇ ਖੇਤ ਵਿਚੋਂ ਹੋਈ ਬਰਾਮਦ
ਕੋਲਹਾਪੁਰ ਜਿ਼ਲੇ `ਚ 10 ਸਾਲਾ ਬੱਚੀ ਦੀ ਲਾਸ਼ ਗੰਨੇ ਦੇ ਖੇਤ ਵਿਚੋਂ ਹੋਈ ਬਰਾਮਦ ਮੁੰੁਬਈ : ਮਹਾਰਾਸ਼ਟਰ ਦੇ ਕੋਲਹਾਪੁਰ ਜਿ਼ਲੇ `ਚ ਵੀਰਵਾਰ ਸਵੇਰੇ 10 ਸਾਲਾ ਬੱਚੀ ਦੀ ਲਾਸ਼ ਗੰਨੇ ਦੇ ਖੇਤ `ਚੋਂ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਦੇ ਚਾਚੇ ਨੂੰ ਕਥਿਤ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਗਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਬੱਚੀ ਬੁੱਧਵਾਰ ਸ਼ਾਮ ਤੋਂ ਲਾਪਤਾ ਸੀ। ਲੜਕੀ ਦਾ ਪਰਿਵਾਰ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਸ ਦੇ ਲਾਪਤਾ ਹੋਣ ਤੋਂ ਕੁਝ ਦੇਰ ਬਾਅਦ ਹੀ ਪਰਿਵਾਰ ਨੇ ਪੁਲਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ । ਪੁਲਸ ਨੇ ਦੱਸਿਆ ਕਿ ਨਾਬਾਲਗ ਦੀ ਲਾਸ਼ ਸਵੇਰੇ ਸਥਾਨਕ ਲੋਕਾਂ ਨੂੰ ਕਰਵੀਰ ਤਾਲੁਕਾ ਦੇ ਸ਼ੀਏ ਪਿੰਡ `ਚ ਉਸ ਦੇ ਘਰ ਤੋਂ ਸਿਰਫ 800 ਮੀਟਰ ਦੀ ਦੂਰੀ `ਤੇ ਗੰਨੇ ਦੇ ਖੇਤ `ਚ ਮਿਲੀ। ਅਧਿਕਾਰੀ ਨੇ ਕਿਹਾ, “ਇਹ ਸਾਬਤ ਹੋ ਗਿਆ ਹੈ ਕਿ ਲੜਕੀ ਦੇ ਚਾਚੇ ਨੇ ਉਸਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਫਿਰ ਉਸਦਾ ਗਲਾ ਘੁੱਟਿਆ”। ਦੋਸ਼ੀ ਨੇ ਪੁੱਛਗਿੱਛ ਦੌਰਾਨ ਇਹ ਗੱਲ ਕਬੂਲ ਕਰ ਲਈ ਹੈ।`` ਅਧਿਕਾਰੀ ਮੁਤਾਬਕ ਜਾਂਚ `ਚ ਸਾਹਮਣੇ ਆਇਆ ਹੈ ਕਿ ਲੜਕੀ ਦੇ ਚਾਚਾ ਨੇ ਉਸ ਦੀ ਮਾਂ ਨੂੰ ਝੂਠ ਬੋਲਿਆ ਸੀ ਕਿ ਲੜਕੀ ਉਸ ਦੇ ਝਿੜਕਣ ਕਾਰਨ ਗੁੱਸੇ `ਚ ਚਲੀ ਗਈ ਸੀ। ਪੁਲਸ ਮੁਤਾਬਕ ਲੜਕੀ ਦੇ ਮਾਤਾ-ਪਿਤਾ ਸ਼ਿਰੋਲੀ ਐੱਮ.ਆਈ.ਡੀ.ਸੀ. ਇਲਾਕੇ `ਚ ਇਕ ਉਦਯੋਗਿਕ ਇਕਾਈ `ਚ ਕੰਮ ਕਰਦੇ ਹਨ।
Punjab Bani 23 August,2024
ਸਲਫਾਸ ਨਿਗਲ ਨੌਜਵਾਨ ਕੀਤੀ ਖ਼ੁਦਕੁਸ਼ੀ
ਸਲਫਾਸ ਨਿਗਲ ਨੌਜਵਾਨ ਕੀਤੀ ਖ਼ੁਦਕੁਸ਼ੀ ਪਟਿਆਲਾ : ਪੰਜਾਬ ਦੇ ਬਲਾਕ ਨਥਾਣਾ ਦੇ ਪਿੰਡ ਪੂਹਲੀ ਦੇ ਇਕ ਨੌਜਵਾਨ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਪਿੰਡ ਪੂਹਲੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਸਲਫਾਸ ਨਿਗਲਣ ਸਬੰਧੀ ਜਾਣਕਾਰੀ ਦਿੱਤੀ। ਭਰੇ ਮਨ ਨਾਲ ਉਕਤ ਨੌਜਵਾਨ ਨੇ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ। ਆਪਣੀ ਖੁਦਕੁਸ਼ੀ ਦਾ ਕਾਰਨ ਉਸ ਨਾਲ ਹੋਈਆਂ ਠੱਗੀਆਂ ਅਤੇ ਗਦਾਰੀਆਂ ਨੂੰ ਦੱਸਿਆ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਨੇ ਕੁਝ ਵਿਅਕਤੀਆਂ ਵੱਲੋਂ ਉਸਨੂੰ ਆਰਥਿਕ ਤੌਰ ’ਤੇ ਬਰਬਾਦ ਕਰਨ ਦੀ ਜਾਣਕਾਰੀ ਦਿੱਤੀ।ਆਪਣੇ ਨਾਲ ਹੋਈਆਂ ਵਧੀਕੀਆਂ ਬਾਰੇ ਉਸ ਵੱਲੋਂ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਜਸਵਿੰਦਰ ਪੂਹਲੀ ਕਲਾਕਾਰੀ ਨਾਲ ਜੁੜਿਆ ਹੋਇਆ ਸੀ। ਉਸ ਵੱਲੋਂ ਆਪਣੀ ਆਵਾਜ਼ ਵਿਚ ਗੀਤ ਵੀ ਰਿਕਾਰਡ ਕਰਵਾਏ ਸਨ।ਜਸਵਿੰਦਰ ਪੂਹਲੀ ਇਕ ਲੱਤ ਤੋਂ ਅਪਾਹਜ ਸੀ।
Punjab Bani 23 August,2024
12ਵੀਂ ਦੀ ਵਿਦਿਆਰਥਣ ਵੱਲੋਂ ਸਕੂਲ ਬੱਸ ਡ੍ਰਾਈਵਰ ਨੇ ਕੀਤਾ ਜ਼ਬਰ ਜਨਾਹ
12ਵੀਂ ਦੀ ਵਿਦਿਆਰਥਣ ਵੱਲੋਂ ਸਕੂਲ ਬੱਸ ਡ੍ਰਾਈਵਰ ਨੇ ਕੀਤਾ ਜ਼ਬਰ ਜਨਾਹ ਜ਼ੀਰਕਪੁਰ : ਪੰਜਾਬ ਦੇ ਜ਼ੀਰਕਪੁਰ ਵਿਚ ਇਕ ਪ੍ਰਾਈਵੇਟ ਸਕੂਲ ਦੇ ਬੱਸ ਡ੍ਰਾਈਵਰ ਵੱਲੋਂ ਇਕ 12ਵੀਂ ਕਲਾਸ ਦੀ ਵਿਦਿਆਰਥਣ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੰਮਦ ਰਜ਼ਾਕ ਨਾਂ ਦਾ ਇਹ ਡ੍ਰਾਈਵਰ ਮਨੀ ਮਾਜਰਾ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਬੱਚੀ ਦੀ ਫੋਟੋ ਮੋਰਫ ਕਰ ਕੇ ਉਸਨੂੰ ਬਲੈਕ ਮੇਲ ਕੀਤਾ ਤੇ ਕਈ ਦਿਨਾਂ ਤੋਂ ਉਹ ਉਸ ਨਾਲ ਜ਼ਬਰ ਜਨਾਹ ਕਰ ਰਿਹਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab Bani 23 August,2024
ਪਾਕਿਸਤਾਨ ਵਿਚ ਬੰਦੂਕਾਂ ਨਾਲ ਲੈਸ ਵਿਅਕਤੀਆਂ ਨੇ ਸਕੂਲ ਵੈਨ ’ਤੇ ਗੋਲੀਆਂ ਚਲਾ ਕੇ ਉਤਾਰਿਆ 2 ਬੱਚਿਆਂ ਨੂੰ ਮੌਤ ਦੇ ਘਾਟ
ਪਾਕਿਸਤਾਨ ਵਿਚ ਬੰਦੂਕਾਂ ਨਾਲ ਲੈਸ ਵਿਅਕਤੀਆਂ ਨੇ ਸਕੂਲ ਵੈਨ ’ਤੇ ਗੋਲੀਆਂ ਚਲਾ ਕੇ ਉਤਾਰਿਆ 2 ਬੱਚਿਆਂ ਨੂੰ ਮੌਤ ਦੇ ਘਾਟ ਲਾਹੌਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਵੀਰਵਾਰ ਨੂੰ ਬੰਦੂਕਧਾਰੀਆਂ ਨੇ ਇਕ ਸਕੂਲ ਵੈਨ ’ਤੇ ਗੋਲੀਬਾਰੀ ਕਰ ਦਿੱਤੀ ਜਿਸ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਦੇ ਢੇਰੀ ਕੋਟ ਇਲਾਕੇ ਵਿੱਚ ਵਾਪਰੀ। ਪੁਲੀਸ ਮੁਤਾਬਕ ਸਕੂਲ ਵੈਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਕਿ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ।
Punjab Bani 22 August,2024
ਏ. ਟੀ. ਐਸ. ਨੇ ਛਾਪਾ ਮਾਰ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
ਏ. ਟੀ. ਐਸ. ਨੇ ਛਾਪਾ ਮਾਰ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ : ਝਾਰਖੰਡ ਦੀ ਏਟੀਐਸ ਟੀਮ ਵੱਲੋਂ ਛਾਪੇਮਾਰੀ ਦੌਰਾਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਟੀਐਸ ਨੇ 14 ਟਿਕਾਣਿਆਂ `ਤੇ ਛਾਪੇਮਾਰੀ ਕਰਕੇ ਸੱਤ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਟੀਐਸ ਦੀ ਟੀਮ ਨੇ ਲੋਹਰਦਗਾ ਦੇ ਕੈਰੋ, ਹਜ਼ਾਰੀਬਾਗ ਦੇ ਪੇਲਾਵਲ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰਕੇ ਸਾਰੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੋਹਰਦਗਾ ਤੋਂ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਗ੍ਰਿਫਤਾਰ ਅੱਤਵਾਦੀਆਂ ਤੋਂ ਪੁੱਛਗਿੱਛ ਜਾਰੀ ਹੈ।
Punjab Bani 22 August,2024
ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ
ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ ਜਲੰਧਰ : ਜਲੰਧਰ ਕੈਂਟ-ਖੁਰਦਪੁਰ ਰੇਲਵੇ ਸਟੇਸ਼ਨ ਵਿਚਕਾਰ 25 ਜੁਲਾਈ ਨੂੰ ਕੁਲਦੀਪ ਸਿੰਘ ਪੁੱਤਰ ਸਵ. ਬਖਸ਼ੀਸ਼ ਸਿੰਘ ਵਾਸੀ ਕੋਟਲੀ ਥਾਨ ਸਿੰਘ ਜਿ਼ਲ੍ਹਾ ਜਲੰਧਰ ਨੇ ਟਰੇਨ ਨੰਬਰ 04468 ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਜੀ. ਆਰ. ਪੀ. ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਘਟਨਾ ਦੇ ਅਗਲੇ ਦਿਨ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਨੇ ਆਪਣੇ ਪਿਤਾ ਕੁਲਦੀਪ ਸਿੰਘ ਵੱਲੋਂ ਲਿਖਿਆ ਗਿਆ ਇਕ ਸੁਸਾਈਡ ਨੋਟ ਸੌਂਪਿਆ, ਜਿਸ ਵਿਚ ਮ੍ਰਿਤਕ ਕੁਲਦੀਪ ਨੇ ਆਪਣੇ ਭਤੀਜੇ ਸੀਤਾਰਾਮ, ਉਸ ਦੇ 2 ਬੇਟਿਆਂ ਕੰਚੇ ਅਤੇ ਭਿੰਡੀ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਇਸ ਤੋਂ ਬਾਅਦ 26 ਜੁਲਾਈ ਨੂੰ ਏ/ਡੀ ਬੀ. ਐੱਨ. ਐੱਸ. ਤਹਿਤ ਥਾਣਾ ਜੀ. ਆਰ. ਪੀ. ਜਲੰਧਰ ਵਿਚ ਕੇਸ ਦਰਜ ਕੀਤਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਕੇਸ ਵਿਚ ਨਾਮਜ਼ਦ ਮੁਲਜ਼ਮ ਸੀਤਾਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਬੁੱਧਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮੁਲਜ਼ਮ ਸੀਤਾਰਾਮ ਨੂੰ 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।
Punjab Bani 22 August,2024
ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਕਾਂਗਰਸੀ ਸਰਪੰਚ ਤੇ ਲੱਗੇ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਦੋਸ਼
ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਕਾਂਗਰਸੀ ਸਰਪੰਚ ਤੇ ਲੱਗੇ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਦੋਸ਼ ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਚੋੜ ਸਿੱਧਵਾਂ ਦੇ ਮੌਜੂਦਾ ਕਾਂਗਰਸੀ ਸਰਪੰਚ ਕੁਲਬੀਰ ਸਿੰਘ ਉੱਪਰ ਇੱਕ ਮਹਿਲਾ ਵੱਲੋਂ ਪਿਸਤੌਲ ਦੀ ਨੋਕ `ਤੇ ਜਬਰ-ਜਨਾਹ ਕਰਨ ਦੇ ਅਰੋਪ ਲਗਾਏ ਗਏ ਹਨ। ਪੀੜਤ ਮਹਿਲਾ ਦਾ ਦਾਅਵਾ ਹੈ ਕਿ ਉਹ ਕਿਸੇ ਕੋਲੋਂ ਆਪਣੇ ਫਸੇ ਹੋਏ ਪੈਸੇ ਕਢਵਾਉਣ ਲਈ ਸਰਪੰਚ ਕੋਲ ਮਦਦ ਲਈ ਗਈ ਸੀ। ਪੁਲਿਸ ਨੇ ਸਰਪੰਚ ਦੇ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ। ਪੁਲਿਸ ਵੱਲੋਂ ਪੀੜਿਤ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ । ਪੀੜਤ ਔਰਤ ਨੇ ਕਿਹਾ ਕਿ ਉਸ ਨੇ ਕਿਸੇ ਵਿਅਕਤੀ ਪਾਸੋਂ ਪੈਸੇ ਲੈਣੇ ਸਨ, ਜਿਸ ਦੇ ਚੱਲਦਿਆਂ ਉਹ ਮਦਦ ਲਈ ਪਿੰਡ ਚੋੜ ਸਿੱਧਵਾਂ ਦੇ ਸਰਪੰਚ ਕੁਲਬੀਰ ਸਿੰਘ ਕੋਲ ਉਸ ਦੇ ਪ੍ਰੇਮ ਨਗਰ ਵਿਖੇ ਸਥਿਤ ਦਫਤਰ ਵਿੱਚ ਗਈ ਸੀ। ਔਰਤ ਨੇ ਆਰੋਪ ਲਗਾਏ ਕਿ ਉਥੇ ਉਕਤ ਸਰਪੰਚ ਵੱਲੋਂ ਪਿਸਤੌਲ ਦੀ ਨੋਕ `ਤੇ ਡਰਾ-ਧਮਕਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਇਸਤੋਂ ਬਾਅਦ ਉਸ ਨੇ ਪੁਲਿਸ ਨੂੰ ਆਪਣੇ ਨਾਲ ਹੋਈ ਇਸ ਘਟਨਾ ਬਾਰੇ ਦੱਸਿਆ । ਪੁਲਿਸ ਨੇ ਪੀੜਤ ਦੇ ਬਿਆਨਾਂ `ਤੇ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੀੜਤ ਮਹਿਲਾ ਨੇ ਮੰਗ ਕੀਤੀ ਹੈ ਕਿ ਸਰਪੰਚ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਸਬੰਧੀ ਮਹਿਲਾ ਪੁਲਿਸ ਅਧਿਕਾਰੀ ਰਮਨ ਲਤਾ ਨੇ ਦੱਸਿਆ ਕਿ ਪੀੜਤਾਂ ਦੇ ਬਿਆਨਾਂ ਦੇ ਅਧਾਰ `ਤੇ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਹਿਲਾ ਦਾ ਮੈਡੀਕਲ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਆਰੋਪੀ ਸਰਪੰਚ ਨੂੰ ਅਦਾਲਤ ਵਿੱਚ ਪੇਸ਼ ਕਰ ਇਸ ਦੇ ਖਿਲਾਫ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab Bani 22 August,2024
ਹਰਦੀਪ ਸਿੰਘ ਦੇ ਕਰੀਬੀ ਵਿਅਕਤੀ `ਤੇ ਅਮਰੀਕਾ `ਚ ਹੋਇਆ ਹਮਲਾ
ਹਰਦੀਪ ਸਿੰਘ ਦੇ ਕਰੀਬੀ ਵਿਅਕਤੀ `ਤੇ ਅਮਰੀਕਾ `ਚ ਹੋਇਆ ਹਮਲਾ ਅਮਰੀਕਾ : ਪਿਛਲੇ ਸਾਲ ਕੈਨੇਡਾ `ਚ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕਾਫੀ ਸੁਰਖੀਆਂ `ਚ ਰਿਹਾ ਸੀ। ਹੁਣ ਹਰਦੀਪ ਸਿੰਘ ਦੇ ਕਰੀਬੀ ਵਿਅਕਤੀ `ਤੇ ਅਮਰੀਕਾ `ਚ ਹਮਲਾ ਹੋਇਆ ਹੈ। ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ, ਰਿਪੋਰਟਾਂ ਅਨੁਸਾਰ ਸਿੱਖ ਫਾਰ ਜਸਟਿਸ ਦੇ ਸਤਿੰਦਰਪਾਲ ਸਿੰਘ ਰਾਜੂ ਨੂੰ ਸੈਨ ਫਰਾਂਸਿਸਕੋ ਵਿੱਚ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ। ਇਹ ਘਟਨਾ 11 ਅਗਸਤ ਦੀ ਦੱਸੀ ਜਾ ਰਹੀ ਹੈ। ਸਤਿੰਦਰਪਾਲ ਸਿੰਘ ਰਾਜੂ ਇੱਕ ਟਰੱਕ ਵਿੱਚ ਅੰਤਰਰਾਜੀ 505 ਵੱਲ ਜਾ ਰਿਹਾ ਸੀ ਜਦੋਂ ਹਮਲਾਵਰਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ। ਅਜੇ ਤੱਕ ਅਮਰੀਕੀ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਸਤਿੰਦਰਪਾਲ ਸਿੰਘ ਰਾਜੂ ਵੱਖਵਾਦੀ ਸਮੂਹ ਸਿੱਖ ਫਾਰ ਜਸਟਿਸ (ਐਸਐਫਜੇ) ਦਾ ਮੈਂਬਰ ਦੱਸਿਆ ਜਾਂਦਾ ਹੈ। `ਤੇ ਭਾਰਤ ਸਰਕਾਰ ਨੇ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਪਾਬੰਦੀ ਲਗਾਈ ਹੋਈ ਹੈ। ਰਾਜੂ ਨਿੱਝਰ ਦਾ ਕਰੀਬੀ ਅਤੇ ਖਾਲਿਸਤਾਨ ਮੂਵਮੈਂਟ ਦਾ ਸਰਗਰਮ ਕਾਰਕੁਨ ਮੰਨਿਆ ਜਾਂਦਾ ਹੈ। ਰਾਜੂ ਨੂੰ ਕੈਨੇਡਾ ਵਿੱਚ ਹੋਣ ਵਾਲੇ ਖਾਲਿਸਤਾਨੀ ਜਨਮਤ ਸੰਗ੍ਰਹਿ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਉਸਨੇ ਕੈਨੇਡਾ ਵਿੱਚ ਖਾਲਿਸਤਾਨ ਲਈ ਬਹੁਤ ਸਾਰੇ ਰੈਫਰੈਂਡਮ ਪ੍ਰੋਗਰਾਮਾਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਹੈ। ਦੇ ਸੰਸਥਾਪਕ ਗੁਰਪਤਵੰਤ ਪੰਨੂ ਦੇ ਅਨੁਸਾਰ, ਰਾਜੂ ਜਾਨਲੇਵਾ ਹਮਲੇ ਵਿੱਚ ਬਚ ਗਿਆ, ਪੰਨੂ ਨੇ ਕਿਹਾ ਕਿ ਰਾਜੂ ਇੱਕ ਪਿਕ-ਅੱਪ ਟਰੱਕ ਵਿੱਚ ਸਫ਼ਰ ਕਰ ਰਿਹਾ ਸੀ ਜਦੋਂ ਕੁਝ ਸ਼ੂਟਰਾਂ ਨੇ ਟਰੱਕ `ਤੇ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਮੁਤਾਬਕ ਟਰੱਕ `ਤੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ ਗਏ। ਪੰਨੂ ਨੇ ਦੱਸਿਆ ਕਿ ਰਾਜੂ ਪਿਛਲੇ ਸਾਲ ਜੂਨ `ਚ ਨਿੱਝਰ ਦੇ ਕਤਲ ਤੋਂ ਬਾਅਦ ਰੂਪੋਸ਼ ਹੋ ਗਿਆ ਸੀ ਅਤੇ ਅਕਤੂਬਰ `ਚ ਵਾਪਸ ਆਪਣੇ ਮਿਸ਼ਨ `ਤੇ ਆਇਆ ਸੀ। ਅਕਤੂਬਰ ਤੋਂ ਬਾਅਦ ਰਾਜੂ ਨੇ ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਬਾਰੇ ਰਾਏਸ਼ੁਮਾਰੀ ਕਰਵਾਉਣ ਵਿੱਚ ਮਦਦ ਕੀਤੀ। ਭਾਰਤ ਸਰਕਾਰ `ਤੇ ਇਲਜ਼ਾਮ ਲਗਾਉਂਦੇ ਹੋਏ ਪੰਨੂ ਨੇ ਕਿਹਾ ਕਿ ਭਾਰਤ ਸਰਕਾਰ ਦੁਨੀਆ ਭਰ `ਚ ਹੋ ਰਹੇ ਖਾਲਿਸਤਾਨ ਰੈਫਰੈਂਡਮ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Punjab Bani 21 August,2024
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਮੁਲਜ਼ਮਾਂ ਚੋਂ ਦੋ ਵਿਅਕਤੀ ਫਲਿੱਪਕਾਰਟ ਦੇ ਕਰਮਚਾਰੀ ਸਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਸਨ: ਏ.ਡੀ.ਜੀ.ਪੀ ਵੀ. ਨੀਰਜਾ ਪਿਛਲੇ ਦੋ ਮਹੀਨਿਆਂ ਵਿੱਚ, ਰਾਜ ਭਰ ਦੇ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ 100 ਕੇਸ ਦਰਜ ਕੀਤੇ ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਵੀਜਨ ਵੀ. ਨੀਰਜਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੋਵਨ ਸਾਹਾ, ਅਭਿਸ਼ੇਕ ਕੁਮਾਰ ਸਿੰਘ ਅਤੇ ਪਰਵੀਨ ਕੁਮਾਰ ਰਾਏ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੂੰ 49.60 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਕੰਪਨੀ ਦੇ ਅਕਾਊਂਟੈਂਟ ਨੂੰ ਮਾਲਕ, ਜੋ ਮੋਹਾਲੀ ਅਧਾਰਤ ਰੀਅਲਟਰ ਹੈ, ਦੀ ਡਿਸਪਲੇਅ ਪਿਕਚਰ ਦੀ ਵਰਤੋਂ ਕਰਕੇ ਇੱਕ ਵਟਸਐਪ ਮੈਸੇਜ ਭੇਜਿਆ ਸੀ। ਕਿਉਂਕਿ ਉਸ ਵਕਤ ਕੰਪਨੀ ਦਾ ਮਾਲਕ ਕਿਸੇ ਮੀਟਿੰਗ ਵਿੱਚ ਸੀ ਇਸ ਲਈ ਸੰਦੇਸ਼ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੋ ਸਕਦੀ ਸੀ । ਜਿਸ ਕਰਕੇ ਕਰਮਚਾਰੀ ਨੇ ਇਹ ਮੰਨ ਲਿਆ ਕਿ ਸੰਦੇਸ਼ ਕੰਪਨੀ ਦੇ ਮਾਲਕ ਦਾ ਹੀ ਹੈ ਅਤੇ ਉਸਨੇ ਧੋਖੇਬਾਜ਼ ਵੱਲੋਂ ਦਿੱਤੇ ਬੈਂਕ ਖਾਤੇ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ। ਏਡੀਜੀਪੀ ਵੀ. ਨੀਰਜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਫਲਿੱਪਕਾਰਟ ਦੇ ਕਰਮਚਾਰੀ ਹਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਹੋਏ ਸਨ। ਉਨ੍ਹਾਂ ਦੱਸਿਆ ,“ ਮੁਹੰਮਦ ਦਿਲੋਵਰ ਗਾਜ਼ੀ ਵਜੋਂ ਪਛਾਣੇ ਗਏ ਇੱਕ ਹੋਰ ਅਹਿਮ ਸ਼ੱਕੀ ਵਿਅਕਤੀ ਦਾ ਵੀ ਪਤਾ ਲਗਾਇਆ ਗਿਆ ਸੀ, ਪਰ ਡਿੱਗਣ ਕਾਰਨ ਉਸਦੇ ਸੱਟਾਂ ਵੱਜੀਆਂ ਸਨ ਅਤੇ ਉਹ ਸਫ਼ਰ ਕਰਨ ਦੀ ਸਥਿਤੀ ਵਿੱਚ ਨਹੀਂ ਸੀ। ਗਾਜ਼ੀ ਬਾਅਦ ਵਿੱਚ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸਨੇ ਗਿਰੋਹ ਦੇ ਹੋਰ ਮੈਂਬਰਾਂ ਦੇ ਨਾਵਾਂ ਬਾਰੇ ਖੁਲਾਸਾ ਕੀਤਾ। ਏਡੀਜੀਪੀ ਨੇ ਦੱਸਿਆ ਕਿ ਹੈਲਪਲਾਈਨ 1930 ਟੀਮ ਦੇ ਯਤਨਾਂ ਸਦਕਾ 44 ਵੱਖ-ਵੱਖ ਬੈਂਕ ਖਾਤਿਆਂ ਵਿੱਚ ਤੀਜੀ ਤੋਂ ਨੌਵੀਂ ਪਰਤ ਤੱਕ 5,22,700 ਰੁਪਏ ਦੀ ਰਕਮ ਫਰੀਜ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਇਸ ਮਾਮਲੇ ਵਿਚ ਸਾਈਬਰ ਅਪਰਾਧੀਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਐਸ.ਪੀ. ਸਟੇਟ ਸਾਈਬਰ ਕ੍ਰਾਈਮ ਡਵੀਜਨ ਜਸ਼ਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਦੀ ਸੂਚਨਾ 12 ਘੰਟੇ ਬਾਅਦ ਸਟੇਟ ਸਾਈਬਰ ਕ੍ਰਾਈਮ ਨੂੰ ਦਿੱਤੀ ਗਈ ਸੀ ਅਤੇ ਐਨ.ਸੀ.ਆਰ. ਪੋਰਟਲ ’ਤੇ ਰਿਪੋਰਟ ਕਰਨ ਉਪਰੰਤ, ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਮੋਹਾਲੀ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਾਈਬਰ ਧੋਖੇਬਾਜ਼ਾਂ ਵੱਲੋਂ ਵਰਤੇ ਜਾਂਦੇ ਵਟਸਐਪ ਅਕਾਊਂਟ, ਬੈਂਕ ਖਾਤਿਆਂ ਅਤੇ ਮੋਬਾਈਲ ਨੰਬਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਸੀ, ਜਿਸ ਦੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪਹਿਲੀ ਅਤੇ ਦੂਜੀ ਪਰਤ ਵਿੱਚ ਰਕਮ ਪੱਛਮੀ ਬੰਗਾਲ ਦੇ ਬੈਂਕ ਖਾਤਾ ਧਾਰਕਾਂ ਨੂੰ ਟਰਾਂਸਫਰ ਕੀਤੀ ਗਈ ਸੀ। ਐਸ.ਪੀ. ਗਿੱਲ ਨੇ ਦੱਸਿਆ ਕਿ ਇਸ ਉਪਰੰਤ, ਜੁਆਇੰਟ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਟੀਮ (ਜੇਸੀਸੀਟੀ) ਪੱਛਮੀ ਬੰਗਾਲ ਨਾਲ ਤਾਲਮੇਲ ਕਰਨ ਲਈ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੀ ਮਦਦ ਮੰਗੀ ਗਈ ਅਤੇ ਇੰਸਪੈਕਟਰ ਗਗਨ ਪ੍ਰੀਤ ਸਿੰਘ ਅਤੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਵਾਲੀ ਪੁਲਿਸ ਟੀਮ ਤੁਰੰਤ ਕੋਲਕਾਤਾ ਲਈ ਰਵਾਨਾ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮਲਟੀਪਲ ਓਪਨ ਸੋਰਸ ਇੰਟੈਲੀਜੈਂਸ (ਓਐਸਆਈਐਨਟੀ) ਤਕਨੀਕਾਂ ਦੀ ਮਦਦ ਅਤੇ ਬੈਂਕ ਦੇ ਨੋਡਲ ਅਫਸਰਾਂ ਦੀ ਮਦਦ ਨਾਲ, ਪਹਿਲੀ ਅਤੇ ਦੂਜੀ ਪਰਤ ਵਿੱਚ ਦੋਸ਼ੀ ਵਿਅਕਤੀਆਂ ਦੇ ਟਿਕਾਣਿਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧੋਖਾਧੜੀ ਕਰਨ ਵਾਲਿਆਂ ਨੇ 9 ਪਰਤਾਂ ਵਿੱਚ 150 ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਸੀ ਅਤੇ ਇਨ੍ਹਾਂ ਵਿੱਚੋਂ 44 ਖਾਤਿਆਂ ਵਿੱਚ ਪਈ ਰਕਮ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 21 ਮਿਤੀ 01/08/2024 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318, 319 ਅਤੇ 61 ਅਤੇ ਆਈ.ਟੀ. ਐਕਟ ਦੀਆਂ ਧਾਰਾਵਾਂ 66-ਸੀ ਅਤੇ 66-ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਈਬਰ ਕ੍ਰਾਈਮ ਡਵੀਜ਼ਨ ਵੱਲੋਂ ਦੂਜੇ ਸੂਬਿਆਂ ਦੇ ਸਾਈਬਰ ਅਪਰਾਧੀਆਂ ਨੂੰ ਫੜਨ ਲਈ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦੋ ਮਹੀਨਿਆਂ ਦੌਰਾਨ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਦੇ ਸਾਈਬਰ ਕ੍ਰਾਈਮ ਥਾਣਿਆਂ ਵਿੱਚ 100 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਸਾਈਬਰ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਦੇ 23.46 ਕਰੋੜ ਰੁਪਏ ਦੀ ਰਕਮ ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੀ ਗਈ ਹੈ। ਡੱਬੀ: ਆਨਲਾਈਨ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਨਾਗਰਿਕਾਂ ਵੱਲੋਂ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ: 1. ਕੋਈ ਵੀ ਲੈਣ-ਦੇਣ ਕਰਨ ਤੋਂ ਪਹਿਲਾਂ ਹਮੇਸ਼ਾ ਸੋਸ਼ਲ ਮੀਡੀਆ ਅਕਾਊਂਟਾਂ ਦੇ ਅਸਲ ਉਪਭੋਗਤਾਵਾਂ ਦੀ ਪੁਸ਼ਟੀ ਕਰੋ 2. ਹਮੇਸ਼ਾ ਖਾਤਾ ਧਾਰਕਾਂ ਦੀ ਤਸਦੀਕ ਕਰੋ ਜਿਸ ਦੇ ਖਾਤੇ ਵਿੱਚ ਰਕਮ ਜਮ੍ਹਾਂ ਕੀਤੀ ਜਾਣੀ ਹੈ 3. ਵੱਧ ਰਿਟਰਨ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ 4. ਅਣਜਾਣ ਸਰੋਤਾਂ ਤੋਂ ਆਏ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ 5. ਕਿਸੇ ਵੀ ਐਪਲੀਕੇਸ਼ਨ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਸਬੰਧੀ ਵੇਰਵੇ ਸਾਂਝੇ ਨਾ ਕਰੋ 6. ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ 7. ਹਰੇਕ ਖਾਤੇ ਲਈ ਅਲੱਗ ਪਾਸਵਰਡ ਰੱਖੋ ਅਤੇ ਇਸਨੂੰ ਅਕਸਰ ਬਦਲਦੇ ਰਹੋ 8. ਸਭ ਤੋਂ ਮਹੱਤਵਪੂਰਨ, ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਣ ਦੀ ਸੂਰਤ ਵਿੱਚ ਤੁਰੰਤ ਹੈਲਪਲਾਈਨ 1930 ਜਾਂ www.cybercrime.gov.in ’ਤੇ ਰਿਪੋਰਟ ਕਰੋ ਤਾਂ ਜੋ ਪੈਸੇ ਨੂੰ ਸਾਈਬਰ ਧੋਖੇਬਾਜ਼ਾਂ ਕੋਲ ਜਾਣ ਤੋਂ ਬਚਾਇਆ ਜਾ ਸਕੇ।
Punjab Bani 21 August,2024
ਭੈਣ ਕੋਲ ਭੋਪਾਲ ਤੋਂ ਰੱਖੜੀ ਬੰਨ੍ਹਵਾਉਣ ਲਈ ਆਏ ਭਰਾ ਦਾ ਹੋਇਆ ਬੱਚਿਆਂ ਦੇ ਝਗੜੇ ਵਿਚ ਗੁਆਂਢੀਆਂ ਵਲੋਂ ਕਤਲ
ਭੈਣ ਕੋਲ ਭੋਪਾਲ ਤੋਂ ਰੱਖੜੀ ਬੰਨ੍ਹਵਾਉਣ ਲਈ ਆਏ ਭਰਾ ਦਾ ਹੋਇਆ ਬੱਚਿਆਂ ਦੇ ਝਗੜੇ ਵਿਚ ਗੁਆਂਢੀਆਂ ਵਲੋਂ ਕਤਲ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਭੈਣ ਕੋਲੋਂ ਰੱਖੜੀ ਬਣਵਾਉਣ ਆਏ ਭਰਾ ਦੀ ਗੁਆਂਡੀਆਂ ਵੱਲੋਂ ਤੇਜ਼ਧਾਰ ਹਥਿਆਰ ਅਤੇ ਕੁਟਮਾਰ ਕਰਦੇ ਹੋਏ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਨਾਮਜਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ । ਅਜੇ ਪੁੱਤਰ ਜਗਦੀਸ਼ ਵਾਸੀ ਮੁਰਾਦਪੁਰ ਤਰਨ ਤਰਨ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਛੋਟਾ ਭਰਾ ਸੰਜੂ (24) ਜੋ ਭੋਪਾਲ ਵਿਖੇ ਪਤਨੀ ਸਮੇਤ ਰਹਿੰਦਾ ਹੈ ਰੱਖੜੀ ਬੰਨ੍ਹਵਾਉਣ ਲਈ ਤਰਨਤਾਰਨ ਆਪਣੇ ਘਰ ਆਇਆ ਸੀ।ਰੱਖੜੀ ਵਾਲੀ ਰਾਤ 8 ਵਜੇ ਉਸਦੇ ਭਰਾ ਸੰਜੂ ਅਤੇ ਗੋਪੀ ਘਰੋਂ ਬਾਹਰ ਘੁੰਮਣ ਲਈ ਨਿਕਲੇ ਸਨ ਤਾਂ ਰਸਤੇ ਵਿੱਚ ਗਵਾਂਡ ਰਹਿੰਦੇ ਸੰਜੂ, ਮਿਰਜਾ, ਸ਼ੰਭੂ ਪੁੱਤਰਾਨ ਬਨਵਾਰੀ ਰਾਮ ਅਤੇ ਸੁਭਾਸ਼ ਪੁੱਤਰ ਗੰਗੂਰਾਮ ਨਿਵਾਸੀ ਮੁਰਾਦਪੁਰ ਵੱਲੋਂ ਉਸ ਦੇ ਭਰਾ ਸੰਜੂ ਨੂੰ ਗਵਾਂਡੀਆਂ ਵੱਲੋਂ ਤੇਜ਼ਧਾਰ ਲੋਹੇ ਦੀ ਵਸਤੂ ਨਾਲ ਜਖਮੀ ਕਰ ਦਿੱਤਾ ਗਿਆ ਅਤੇ ਗੁੱਜੀਆਂ ਸੱਟਾਂ ਲਗਾਈਆਂ ਸਨ। ਜ਼ਖਮੀ ਹਾਲਤ ਵਿੱਚ ਸੰਜੂ ਨੂੰ ਜਦੋਂ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚਾਰੇ ਮੁਲਜਮ ਮੌਕੇ ਤੋਂ ਫਰਾਰ ਹੋ ਗਏ। ਭਰਾ ਅਜੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਮਲੇ ਦੇ ਪਿੱਛੇ ਵਜਹਾ ਰੰਜਸ਼ ਇਹ ਹੈ ਕਿ ਕੁਝ ਦਿਨ ਪਹਿਲਾਂ ਉਹਨਾਂ ਦੇ ਬੱਚਿਆਂ ਦੀ ਗੁਆਂਡੀਆਂ ਦੇ ਬੱਚਿਆਂ ਨਾਲ ਮਮੂਲੀ ਝਗੜਾ ਹੋਇਆ ਸੀ, ਜਿਸ ਸਬੰਧੀ ਉਹਨਾਂ ਵੱਲੋਂ ਮੁਆਫੀ ਵੀ ਮੰਗ ਲਈ ਗਈ ਸੀ ਅਤੇ ਰਾਜੀਨਾਮਾ ਵੀ ਹੋ ਗਿਆ ਸੀ ਪਰੰਤੂ ਬਾਵਜੂਦ ਉਸਦੇ ਭਰਾ ਦਾ ਕਤਲ ਕਰ ਦਿੱਤਾ ਗਿਆ।
Punjab Bani 21 August,2024
ਤੰਤਰਿਕ ਨੇ ਵਿਦੇਸ਼ ਵਿੱਚ ਪੱਕਾ ਕਰਾਉਣ ਦਾ ਝਾਂਸਾ ਦੇ ਕੇ 8,40,985 ਰੁਪਏ ਦੀ ਮਾਰੀ ਠੱਗੀ
ਤੰਤਰਿਕ ਨੇ ਵਿਦੇਸ਼ ਵਿੱਚ ਪੱਕਾ ਕਰਾਉਣ ਦਾ ਝਾਂਸਾ ਦੇ ਕੇ 8,40,985 ਰੁਪਏ ਦੀ ਮਾਰੀ ਠੱਗੀ ਘਨੌਰ, 21 ਅਗਸਤ () ਥਾਣਾ ਖੇੜੀ ਗੰਡਿਆਂ ਪੁਲਿਸ ਨੇ ਵਿਦੇਸ਼ ਵਿੱਚ ਪੱਕਾ ਕਰਾਉਣ ਦਾ ਝਾਂਸਾ ਦੇ ਕੇ 8,40,985 ਰੁਪਏ ਦੀ ਠੱਗੀ ਮਾਰਨ ਵਾਲੇ ਤੰਤਰਿਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸ਼ਿਕਾਇਤਕਰਤਾ ਬਲਦੇਵ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਅਜਰਾਵਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਹੇਲ ਪੁੱਤਰ ਸਦਾਕਤ ਵਾਸੀ ਮਕਾਨ ਨੰ. 5 ਗਲੀ ਨੰ. 6 ਫੇਸ-2 ਦੁੱਗਰੀ ਲੁਧਿਆਣਾ ਹਾਲ ਇਸਲਾਮਾ ਬਾਦ ਮੁਜਫਰਨਗਰ ਯੂ.ਪੀ, ਮੋਹਦ ਆਸਿਫ ਪੁੱਤਰ ਇਸਤਿਆਕ ਵਾਸੀ ਇਸਲਾਮਾਬਾਦ ਬੁਰ ਖਤੋਲੀ, ਮੁਜਫਰਨਗਰ ਯੂ.ਪੀ ਨੇ ਮੇਰੇ ਲੜਕੇ ਅਮਨਦੀਪ ਸਿੰਘ ਨੂੰ ਵਿਦੇਸ਼ ਵਿੱਚ ਪੱਕਾ ਕਰਾਉਣ ਦਾ ਝਾਂਸਾ ਦੇ ਕੇ 8,40,985 ਰੁਪਏ ਲੈ ਲਏ ਹਨ ਪਰ ਬਾਅਦ ਵਿੱਚ ਨਾ ਤਾ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਿਸ ਕੀਤੇ, ਜੋ ਕਿ ਇਹ ਲੋਕ ਭੋਲੇ ਭਾਲੇ ਨੂੰ ਲੋਕਾ ਨੂੰ ਵਿਦੇਸ਼ ਵਿੱਚ ਪੱਕਾ ਕਰਾਉਣ ਅਤੇ ਜਾਦੂ ਟੂਣਿਆ ਨਾਲ ਭਰਮਾ ਕੇ ਠੱਗੀ ਮਾਰਦੇ ਹਨ। ਜਿਸ ਤੇ ਪੁਲਿਸ ਨੇ ਸੁਹੇਲ ਪੁੱਤਰ ਸਦਾਕਤ ਵਾਸੀ ਮਕਾਨ ਨੰ. 5 ਗਲੀ ਨੰ. 6 ਫੇਸ-2 ਦੁੱਗਰੀ ਲੁਧਿਆਣਾ ਹਾਲ ਇਸਲਾਮਾ ਬਾਦ ਮੁਜਫਰਨਗਰ ਯੂ.ਪੀ, ਮੋਹਦ ਆਸਿਫ ਪੁੱਤਰ ਇਸਤਿਆਕ ਵਾਸੀ ਇਸਲਾਮਾਬਾਦ ਬੁਰ ਖਤੋਲੀ, ਮੁਜਫਰਨਗਰ ਯੂ.ਪੀ ਖਿਲਾਫ 406, 420, 506,120-ਬੀ ਧਰਾਵਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 21 August,2024
ਅਮਰੀਕਾ ਵਿਚ ਭਾਰਤ ਮੂਲ ਦਾ 40 ਸਾਲਾ ਡਾਕਟਰ ਗ੍ਰਿਫ਼ਤਾਰ
ਅਮਰੀਕਾ ਵਿਚ ਭਾਰਤ ਮੂਲ ਦਾ 40 ਸਾਲਾ ਡਾਕਟਰ ਗ੍ਰਿਫ਼ਤਾਰ ਵਾਸ਼ਿੰਗਟਨ : ਸੰਸਾਰ ਦੇ ਸੁਪਰ ਪਾਵਰ ਦੇਸ਼ ਅਮਰੀਕਾ ਦੇ ਵਿਚ ਸੰਸਾਰ ਦੇ ਸਭ ਤੋਂ ਵੱਡੇ ਮੰਨੇ ਜਾਣ ਵਾਲੇ ਲੋਕਤੰਤਰਿਕ ਦੇਸ਼ ਭਾਰਤ ਦੇ ਵਸਨੀਕ 40 ਸਾਲਾ ਡਾਕਟਰ ਨੂੰ ਔਰਤਾਂ ਤੇ ਬੱਚਿਆਂ ਦੀਆਂ ਅਸ਼ਲੀਲ ਤਸਵੀਰਾਂ ਲੈਣ ਤੇ ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੰਯੁਕਤ ਰਾਜ `ਚ ਇਕ ਭਾਰਤੀ ਡਾਕਟਰ ਨੂੰ ਕਈ ਜਿਣਸੀ ਅਪਰਾਧਾਂ ਦੇ ਦੋਸ਼ `ਚ 2 ਮਿਲੀਅਨ ਡਾਲਰ ਦੇ ਬਾਂਡ `ਤੇ ਅਮਰੀਕੀ ਜੇਲ੍ਹ `ਚ ਰੱਖਿਆ ਗਿਆ ਸੀ।ਫੌਕਸ ਨਿਊਜ਼ ਦੀ ਰਿਪੋਰਟ ਮੁਤਾਬਕ ਓਮੈਰ ਇਜਾਜ਼ ਨੂੰ 8 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਡਾਕਟਰ ਨੇ ਕਥਿਤ ਤੌਰ `ਤੇ ਬਾਥਰੂਮ, ਚੇਂਜਿੰਗ ਏਰੀਆ, ਹਸਪਤਾਲ ਦੇ ਕਮਰੇ ਤੇ ਇੱਥੋਂ ਤੱਕ ਕਿ ਆਪਣੇ ਘਰ `ਚ ਵੀ ਕਈ ਥਾਵਾਂ `ਤੇ ਹਿਡਨ ਕੈਮਰਾ ਲਗਾਏ ਹੋਏ ਸਨ, ਜਿੱਥੇ ਉਹ 2 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਗਨ ਹਾਲਤ `ਚ ਰਿਕਾਰਡ ਕਰਦਾ ਸੀ।
Punjab Bani 21 August,2024
ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਚੋਹਲਾ ਸਾਹਿਬ : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਨੋਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜ਼ਵਾਨ ਦੇ ਘਰ ਦੇ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੂਹਾ ਖੜਾ ਕੇ ਆਵਾਜ਼ ਲਗਾਈ ਅਤੇ ਉਸਦੀ ਭੈਣ ਵੱਲੋਂ ਬੂਹਾ ਖੋਲਿਆ ਅਤੇ ਉਕਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਪਣੇ ਭਰਾ ਨੂੰ ਬੁਲਾਉਣ ਲਈ ਕਿਹਾ ਜਦ ਉਹ ਬਾਹਰ ਆਇਆ ਤਾਂ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਭੱਜ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 21 August,2024
ਥਾਣਾ ਜੁਲਕਾਂ ਪੁਲਸ ਨੇ ਕੀਤਾ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ
ਥਾਣਾ ਜੁਲਕਾਂ ਪੁਲਸ ਨੇ ਕੀਤਾ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ ਦੇਵੀਗੜ੍ਹ, 21 ਅਗਸਤ () : ਥਾਣਾ ਜੁਲਕਾਂ ਦੀ ਪੁਲਸ ਨੇ ਜਸਵਿੰਦਰ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਪਿੰਡ ਔਝਾਂ ਥਾਣਾ ਜੁਲਕਾਂ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 323, 406, 498 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਿ਼ਮਲਾਪੁਰੀ ਲੁਧਿਆਣਾ ਹਾਲ ਕਮਰਾ ਨੰ. 28 ਫੇਸ-8 ਗੁਰਦੁਆਰਾ ਅੰਬ ਸਾਹਿਬ ਜਿਲਾ ਮੋਹਾਲੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਦਾ ਵਿਆਹ 11 ਦਸੰਬਰ 2021 ਨੂੰ ਸੰਦੀਪ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋ ਬਾਅਦ ਸੰਦੀਪ ਸਿੰਘ ਸਿ਼ਕਾਇਤਕਰਤਾ ਜਸਵਿੰਦਰ ਕੌਰ ਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਲੱਗ ਪਿਆ ਅਤੇਉਸਦਾ ਦਾਜ ਦਾ ਸਮਾਨ ਵੀ ਸੰਦੀਪ ਸਿੰਘ ਦੇ ਕਬਜੇ ਵਿੱਚ ਹੈ। ਸਿ਼ਕਾਇਤਕਰਤਾ ਜਸਵਿੰਕਰ ਕੌਰ ਨੇ ਦੱਸਿਆ ਕਿ 19, 21 ਅਗਸਤ 2023 ਨੂੰ ਸੰਦੀਪ ਸਿੰਘ ਨੇ ਉਸਦੀ ਦੀ ਕੁੱਟਮਾਰ ਕੀਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 21 August,2024
ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਰਾਜਪੁਰਾ, 21 ਅਗਸਤ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਜਗਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਜਣਿਆਂ ਵਿਰੁੱਧ ਧਾਰਾ 115 (2), 126 (2), 351 (2,3), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੀਰ ਸਿੰਘ ਪੁੱਤਰ ਅਮਰੀਕ ਸਿੰਘ, ਗੁਰਕੀਰਤ ਸਿੰਘ ਪੁੱਤਰ ਜਸਵੀਰ ਸਿੰਘ, ਗਗਨਦੀਪ ਸਿੰਘ ਵਾਸੀਆਨ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 21 August,2024
ਭਾਰਤੀ ਗੁਜਰਾਤੀ ਅੰਕਿਤ ਪਟੇਲ ਹੋਇਆ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ
ਭਾਰਤੀ ਗੁਜਰਾਤੀ ਅੰਕਿਤ ਪਟੇਲ ਹੋਇਆ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ ਨਿਊਯਾਰਕ : ਟੈਨੇਸੀ ਰਾਜ ਦੇ ਇਕ ਭਾਰਤੀ ਗੁਜਰਾਤੀ ਅੰਕਿਤ ਪਟੇਲ ਨੂੰ ਪੁਲਸ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੰਕਿਤ `ਤੇ ਉਸ ਦੇ ਸਟੋਰ ਵਿੱਚ ਕੰਮ ਕਰਨ ਵਾਲੀ ਇੱਕ ਨਾਬਾਲਗ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੰਕਿਤ ਪਟੇਲ ਪੁਟਨਮ ਕਾਊਂਟੀ ਦੇ ਮੋਂਟੇਰੀ ਟਾਊਨ `ਚ ਆਪਣਾ ਸਟੋਰ ਚਲਾਉਂਦਾ ਹੈ, ਜਿੱਥੇ ਉਸ ਦੇ ਸਟੋਰ `ਚ ਇਕ ਨਾਬਾਲਗ ਕੁੜੀ ਵੀ ਕੰਮ ਕਰਦੀ ਸੀ, ਜਿਸ ਨਾਲ ਕਥਿਤ ਤੌਰ `ਤੇ ਦੋਸ਼ੀ ਪਟੇਲ ਦਾ ਸਬੰਧ ਸੀ। ਪੁਲਸ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਅੰਕਿਤ ਪਟੇਲ ਦਾ ਕੁੜੀ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ। ਬੀਤੀ 16 ਅਗਸਤ ਨੂੰ ਪੁਲਸ ਵੱਲੋਂ ਅੰਕਿਤ ਤੋਂ ਪੁੱਛਗਿੱਛ ਕੀਤੀ ਗਈ, ਜਿਸ `ਚ ਉਸ ਨੇ ਆਪਣੇ `ਤੇ ਲੱਗੇ ਦੋਸ਼ਾਂ ਨੂੰ ਕਬੂਲ ਕੀਤਾ ਅਤੇ ਨਾਲ ਹੀ ਉਸ ਨੇ ਮੰਨਿਆ ਕਿ ਸਟੋਰ `ਤੇ ਕੰਮ ਕਰਨ ਵਾਲੀ ਕੁੜੀ ਨਾਲ ਉਸ ਦੇ ਸਬੰਧ ਸਨ।ਉਸ ਤੋਂ ਬਾਅਦ ਉਸ ਖ਼ਿਲਾਫ਼ ਜਾਂਚ ਸ਼ੁਰੂ ਹੋ ਗਈ । ਜਾਂਚ ਕਰਨ ਤੋਂ ਬਾਅਦ ਅੰਕਿਤ ਪਟੇਲ ਨੂੰ 16 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਪੁਟਨਮ ਕਾਊਂਟੀ ਜੇਲ੍ਹ ਭੇਜ ਦਿੱਤਾ ਗਿਆ। ਅੰਕਿਤ ਪਟੇਲ `ਤੇ ਨਾਬਾਲਗ ਕੁੜੀ ਨਾਲ ਬਲਾਤਕਾਰ ਤੋਂ ਇਲਾਵਾ ਦੋ ਹੋਰ ਦੋਸ਼ ਵੀ ਲੱਗੇ ਹਨ। ਇਨ੍ਹਾਂ ਤਿੰਨ ਦੋਸ਼ਾਂ `ਚ ਅੰਕਿਤ ਪਟੇਲ `ਤੇ ਕੁੱਲ 1 ਲੱਖ 10 ਹਜਾਰ ਡਾਲਰ ਦਾ ਬਾਂਡ ਰੱਖਿਆ ਗਿਆ ਹੈ, ਜਿਸ `ਚ ਬਲਾਤਕਾਰ ਦੇ ਮਾਮਲੇ `ਚ 20 ਹਜ਼ਾਰ ਡਾਲਰ ਅਤੇ ਹੋਰ ਦੋ ਦੋਸ਼ਾਂ `ਚ 45-45 ਹਜ਼ਾਰ ਡਾਲਰ ਦਾ ਬਾਂਡ ਸ਼ਾਮਲ ਹੈ। ਅੰਕਿਤ ਪਟੇਲ ਨੂੰ ਹੁਣ 23 ਸਤੰਬਰ 2024 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਦੋਸ਼ੀ ਦੇ ਖ਼ਿਲਾਫ਼ ਦੋਸ਼ ਕਲਾਸ ਈ ਸੰਗੀਨ ਦੀ ਸ਼੍ਰੇਣੀ ਵਿੱਚ ਆਉਂਦਾ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ `ਤੇ ਉਸ ਨੂੰ ਇੱਕ ਤੋਂ 6 ਸਾਲ ਦੀ ਸਜ਼ਾ ਅਤੇ 3 ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ ।
Punjab Bani 21 August,2024
ਥਾਣਾ ਸਦਰ ਸਮਾਣਾ ਪੁਲਸ ਨੇ ਕੀਤਾ 4 ਵਿਅਕਤੀਆਂ ਵਿਰੁੱਧ ਗਾਲਾਂ ਕੱਢਣ, ਹੱਥੋਪਾਈ ਕਰਨ ਅਤੇ ਵਰਦੀ ਫਾੜਨ ਆਦਿ ਦੋਸ਼ਾਂ ਹੇਠ ਕੇਸ ਦਰਜ
ਥਾਣਾ ਸਦਰ ਸਮਾਣਾ ਪੁਲਸ ਨੇ ਕੀਤਾ 4 ਵਿਅਕਤੀਆਂ ਵਿਰੁੱਧ ਗਾਲਾਂ ਕੱਢਣ, ਹੱਥੋਪਾਈ ਕਰਨ ਅਤੇ ਵਰਦੀ ਫਾੜਨ ਆਦਿ ਦੋਸ਼ਾਂ ਹੇਠ ਕੇਸ ਦਰਜ ਸਮਾਣਾ, 21 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਾਨਪਾਲ ਸਿੰਘ ਪੁੱਤਰ ਗਹਿਲ ਸਿੰਘ ਵਾਸੀ ਪਿੰਡ ਮਕੋੜ ਸਾਹਿਬ ਜਿਲਾ ਸੰਗਰੂਰ ਦੀ ਸਿ਼ਕਾਇਤ ਦੇ ਆਧਾਰ ਤੇ ਚਾਰ ਵਿਅਕਤੀਆਂ ਵਿਰੁੱਧ ਧਾਰਾ 221, 132, 3 (5), 351 (1,3), ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੋਗਾ ਸਿੰਘ ਪੁੱਤਰ ਚੰਨਾ ਸਿੰਘ, ਬੇਅੰਤ ਸਿੰਘ ਪੁੱਤਰ ਚੰਨਾ ਸਿੰਘ ਵਾਸੀਆਨ ਪਿੰਡ ਕਕਰਾਲਾ ਭਾਈਕਾ ਥਾਣਾ ਸਦਰ ਸਮਾਣਾ ਅਤੇ ਦੋ ਤਿੰਨ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਇਤਕਰਤਾ ਜਾਨਪਾਲ ਸਿੰਘ ਨੇ ਦੱਸਿਆ ਕਿ 19 ਅਗਸਤ ਨੂੰ ਪਟਿਆਲਾ ਤੋ ਪਾਤੜਾਂ ਬੱਸ ਲੈ ਕੇ ਗਏ ਸੀ ਤੇ ਸ਼ਾਮ ਸਮੇਂ ਕਕਰਾਲਾ ਭਾਈਕਾ ਪਹੁੰਚੇ ਤਾਂ ਸਵਾਰੀ ਚੜਾਉਣ ਸਮੇ ਗੋਗਾ ਸਿੰਘ ਵਲੋਂ ਉਸ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਪੁੱਛਣ ਤੇ ਉਸ ਨਾਲ ਹੱਥੋਪਾਈ ਵੀ ਕੀਤੀ ਅਤੇ ਹੋਰਨਾਂ ਵਿਅਕਤੀਆਂ ਨੂੰ ਮੋਕਾ ਤੇ ਬੁਲਾ ਲਿਆ, ਜਿਹਨਾ ਵਲੋਂ ਵੀ ਉਸ ਨਾਲ ਹੱਥੋਪਾਈ ਕੀਤੀ, ਜਿਸ ਦੌਰਾਨ ਉਸ ਦੀ ਪੱਗ ਉਤਰ ਗਈ ਅਤੇ ਗੋਗਾ ਸਿੰਘ ਨੇ ਉਸ ਦੀ ਵਰਦੀ ਪਾੜ ਦਿੱਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 21 August,2024
ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ 10 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ, ਜਾਨੋਂ ਮਾਰਨ ਤਹਿਤ ਕੇਸ ਦਰਜ
ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ 10 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ, ਜਾਨੋਂ ਮਾਰਨ ਤਹਿਤ ਕੇਸ ਦਰਜ ਪਟਿਆਲਾ, 21 ਅਗਸਤ () : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਹਰਜਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਬਾਰਨ ਥਾਣਾ ਅਨਾਜ ਮੰਡੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ 10 ਵਿਅਕਤੀਆਂ ਵਿਰੁੱਧ ਧਾਰਾ 103 (1), 109, 191 (3), 190, 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਰਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ, ਗੁਰਪਾਲ ਸਿੰਘ ਪੁੱਤਰ ਹਰਦਿਆਲ ਸਿੰਘ, ਜਸਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ, ਰੋਹਿਤ ਪੁੱਤਰ ਲਾਭ ਸਿੰਘ, ਕੁਲਵਿੰਦਰ ਕੋਰ ਪੁੱਤਰੀ ਗੁਰਪਾਲ ਸਿੰਘ, ਅੰਜਲੀ ਪੁੱਤਰੀ ਗੁਰਪਾਲ ਸਿੰਘ ਵਾਸੀਆਨ ਪਿੰਡ ਬਾਰਨ ਅਤੇਪੰਜ ਛੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਜਿੰਦਰ ਸਿੰਘ ਨੇ ਦੱਸਿਆ ਕਿ 19 ਅਗਸਤ ਨੂੰ 10 ਵਜੇ ਜਦੋਂ ਉਸ ਦਾ 23, 24 ਸਾਲਾ ਲੜਕਾ ਵਿਕਰਮਜੀਤ ਸਿੰਘ ਘਰ ਦਾ ਦਰਵਾਜਾ ਬੰਦ ਕਰਨ ਲੱਗਾ ਤਾਂ ਬਾਹਰ ਖੜ੍ਹੇ ਉਪਰੋਕਤ ਵਿਅਕਤੀਆਂ ਨੇ ਉਸਨੂੰ ਗਲੀ ਵਿੱਚ ਹੀ ਘੜੀਸ ਲਿਆ ਅਤੇ ਉਸਦੀ ਕੁੱਟਮਾਰ ਕਰਨ ਲੱਗ ਪਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋ ਉਹ ਆਪਣੇ ਲੜਕੇ ਨੂੰ ਬਚਾਉਣ ਗਿਆ ਤਾ ਉਪਰੋਕਤ ਵਿਅਕਤੀਆਂ ਨੇ ਉਸਦੀ ਵੀ ਕੁੱਟਮਾਰ ਕੀਤੀ ਅਤੇ ਪਰਵਿੰਦਰ ਸਿੰਘ ਨੇ ਆਪਣੇ ਹੱਥ ਵਿੱਚ ਫੜ੍ਹੇ ਟਕੂਏ ਦੇ ਕਈ ਵਾਰ ਵਿਕਰਮਜੀਤ ਸਿੰਘ ਦੇ ਸਿਰ ਵਿੱਚ ਕੀਤੇ ਅਤੇ ਉਸ ਦੀ ਵੀ ਉਪਰੋਕਤ ਵਿਅਕਤੀਆਂ ਨੇ ਡਾਂਗਾ ਨਾਲ ਕੁੱਟਮਾਰ ਕੀਤੀ। ਸਿ਼ਕਾਇਤਕਰਤਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਦੀ ਤਾਂ ਮੋਕਾ ਤੇ ਹੀ ਮੋਤ ਹੋ ਗਈ ਜਦੋਂ ਕਿ ਉਹ ਖੁਦ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇਦਾਖਲ ਹੈ।
Punjab Bani 21 August,2024
ਚਾਰ ਸਾਲ ਦੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੰਗਾਮਾ
ਚਾਰ ਸਾਲ ਦੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੰਗਾਮਾ ਮਹਾਰਾਸ਼ਟਰ : ਭਾਰਤ ਦੇਸ਼ ਦੇ ਮਹਾਰਾਸ਼ਟਰ ਸੂਬੇ ਦੇ ਠਾਣੇ ਜਿ਼ਲੇ ਦੇ ਬਦਲਾਪੁਰ `ਚ ਚਾਰ ਸਾਲ ਦੀਆਂ ਦੋ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੋਏ ਹੰਗਾਮੇ ਦੇ ਚਲਦਿਆਂ ਰੇਲ ਪਟੜੀਆਂ ਤੋਂ ਲੈ ਕੇ ਸੜਕਾਂ ਤੱਕ ਪ੍ਰਦਰਸ਼ਨ ਜਾਰੀ ਹਨ। ਇਸ ਮਾਮਲੇ `ਚ ਦੋਸ਼ੀ ਦੀ ਪਛਾਣ ਅਕਸ਼ੈ ਸਿ਼ੰਦੇ ਵਜੋਂ ਹੋਈ ਹੈ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸੇ ਦੌਰਾਨ ਇੱਕ ਲੜਕੀ ਦੇ ਮਾਪਿਆਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਖੁਲਾਸਾ ਹੋਇਆ ਹੈ ਕਿ ਸ਼ਿੰਦੇ ਨੇ ਕਿਵੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਵਿੱਚ ਸਵੀਪਰ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਵਿਦਿਆਰਥਣ ਦਾ ਯੌਨ ਸ਼ੋਸ਼ਣ ਕੀਤਾ ਸੀ। ਐਫਆਈਆਰ ਦੇ ਹਵਾਲੇ ਨਾਲ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ 13 ਅਗਸਤ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਦੇ ਵਿਚਕਾਰ ਵਾਪਰੀ। ਇਨ੍ਹਾਂ ਵਿੱਚੋਂ ਇੱਕ ਲੜਕੀ ਦੇ ਪਰਿਵਾਰ ਨੂੰ 13 ਅਗਸਤ ਨੂੰ ਦੂਜੀ ਲੜਕੀ ਦੇ ਪਰਿਵਾਰ ਨਾਲ ਗੱਲ ਕਰਨ ਤੋਂ ਬਾਅਦ ਸ਼ੱਕ ਹੋਇਆ। ਦੂਜੀ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ।ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਵੀ ਉਸਦਾ ਮੈਡੀਕਲ ਟੈਸਟ ਕਰਵਾਉਣ ਦਾ ਫੈਸਲਾ ਕੀਤਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ਿਕਾਇਤ `ਚ ਕਿਹਾ ਗਿਆ ਹੈ ਕਿ ਮੈਡੀਕਲ ਰਿਪੋਰਟ `ਚ ਪਤਾ ਲੱਗਾ ਹੈ ਕਿ ਲੜਕੀ ਦਾ ਹਾਈਮਨ ਟੁੱਟ ਗਿਆ ਸੀ। ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਲੜਕੀ ਬਹੁਤ ਡਰੀ ਹੋਈ ਸੀ ਅਤੇ ਉਸ ਨੇ ਪਰਿਵਾਰ ਨੂੰ ਦੱਸਿਆ ਕਿ ਸਕੂਲ ਵਿਚ `ਦਾਦਾ` ਨੇ ਉਸ ਦੇ ਕੱਪੜੇ ਉਤਾਰੇ ਅਤੇ ਉਸ ਦੇ ਗੁਪਤ ਅੰਗਾਂ ਨੂੰ ਛੂਹਿਆ ਸੀ। ਰਿਪੋਰਟ `ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ 16 ਅਗਸਤ ਨੂੰ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਨੇ 12 ਘੰਟੇ ਬਾਅਦ 16 ਅਗਸਤ ਦੀ ਰਾਤ 9 ਵਜੇ ਐਫ.ਆਈ.ਆਰ. ਦਰਜ ਕੀਤੀ ਸੀ ।
Punjab Bani 21 August,2024
ਥਾਣੇਦਾਰ ਦੀ ਨੂੰਹ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ
ਥਾਣੇਦਾਰ ਦੀ ਨੂੰਹ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਨਵਾਂਸ਼ਹਿਰ : ਪੰਜਾਬ ਦੇ ਸ਼ਹਿਰ ਨਵਾਂਸ਼ਹਿਰ ਵਿਖੇ ਥਾਣੇਦਾਰ ਦੀ ਨੂੰਹ ਨੂੰ ਯੂ. ਕੇ. ਭੇਜਣ ਦੇ ਨਾਮ ’ਤੇ 9.35 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖਿ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਪਰਮਜੀਤ ਸਿੰਘ ਪੁੱਤਰ ਗੁਲਜ਼ਾਰੀ ਰਾਮ ਵਾਸੀ ਪਿੰਡ ਹਾਜ਼ੀਪੁਰ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਹ ਪੁਲਸ ਵਿਭਾਗ ਵਿਚ ਬਤੌਰ ਏ. ਐੱਸ. ਆਈ. ਸੇਵਾਵਾਂ ਨਿਭਾ ਰਿਹਾ ਹੈ ਤੇ ਉਸ ਦੀ ਨੂੰਹ ਸਿਮਰਨ ਆਈਲੈਟਸ ਪਾਸ ਕਰਕੇ ਵਿਦੇਸ਼ ਜਾਣ ਦੀ ਇੱਛੁਕ ਸੀ, ਜਿਸ ਬਾਰੇ ਉਸ ਨੇ ਆਪਣੇ ਇਕ ਦੋਸਤ ਨਾਲ ਗੱਲਬਾਤ ਕੀਤੀ ਸੀ ਤੇ ਉਸ ਨੇ ਦੱਸਿਆ ਕਿ ਉਸ ਦੇ ਦੋਸਤ ਨੇ ਇਕ ਟਰੈਵਲ ਏਜੰਟ ਸ਼ਿਵਮ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਨੈਨੀਤਾਲ (ਉੱਤਰਾਖੰਡ) ਬਾਰੇ ਜਾਣਕਾਰੀ ਦਿੱਤੀ।ਉਸ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਵੱਲੋਂ ਉਸ ਦੀ ਨੂੰਹ ਨੂੰ ਯੂ. ਕੇ. ਭੇਜਣ ਦਾ ਸੌਦਾ 14.50 ਲੱਖ ਰੁਪਏ ਵਿਚ ਤੈਅ ਹੋਇਆ ਸੀ। ਏਜੰਟ ਦੇ ਕਹਿਣ ’ਤੇ ਉਸ ਨੇ ਕੁੱਲ੍ਹ 9,35,065 ਰੁਪਏ ਉਸ ਦੇ ਖ਼ਾਤੇ ’ਚ ਜਮ੍ਹਾ ਕਰਵਾ ਦਿੱਤੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਕਮ ਲੈਣ ਤੋਂ ਬਾਅਦ ਉਕਤ ਏਜੰਟ ਨੇ ਉਸ ਦਾ ਅਤੇ ਉਸ ਦੇ ਦੋਸਤ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਉਕਤ ਏਜੰਟ ਨੇ ਨਾ ਤਾਂ ਉਸ ਦੀ ਨੂੰਹ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ।
Punjab Bani 21 August,2024
ਲੁਟੇਰਿਆਂ ਨੇ ਅਕਾਊਂਟਸ ਟੀਚਰ ਦੀ ਲੁੱਟ ਕਰਕੇ ਕੀਤਾ ਸਾਰਾ ਅਕਾਊਂਟ ਕਲੀਅਰ
ਲੁਟੇਰਿਆਂ ਨੇ ਅਕਾਊਂਟਸ ਟੀਚਰ ਦੀ ਲੁੱਟ ਕਰਕੇ ਕੀਤਾ ਸਾਰਾ ਅਕਾਊਂਟ ਕਲੀਅਰ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਪੈਂਦੇ ਸਲੇਮ ਟਾਬਰੀ ਦੇ ਅਧੀਨ ਆਉਂਦੇ ਐਲਡੀਕੋ ਅਸਟੇਟ ਦੇ ਬਾਹਰ ਰਾਤ ਨੂੰ ਪਿਸਤੌਲ ਦੀ ਨੋਕ ’ਤੇ 3 ਲੁਟੇਰਿਆਂ ਨੇ ਟਿਊਸ਼ਨ ਪੜ੍ਹਾ ਕੇ ਘਰ ਵਾਪਸ ਜਾ ਰਹੇ ਇਕ ਅਕਾਊਂਟਸ ਦੇ ਟੀਚਰ ’ਤੇ ਹਮਲਾ ਕਰ ਕੇ ਉਸ ਨੂੰ ਲੁੱਟ ਲਿਆ। ਇਸ ਦੌਰਾਨ ਹਮਲੇ ਦੌਰਾਨ ਟੀਚਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।ਪੀੜਤ ਅਕਾਊਂਟ ਟੀਚਰ ਪ੍ਰਭਦੀਪ ਸਿੰਘ ਵਾਸੀ ਜੱਸੀਆਂ-ਚੂਹੜਪੁਰ ਰੋਡ ਨੇ ਦੱਸਿਆ ਕਿ ਉਹ ਅੰਮ੍ਰਿਤ ਇੰਡੋ ਕੈਨੇਡੀਅਨ ਸਕੂਲ ’ਚ ਅਕਾਊਂਟਸ ਦਾ ਅਧਿਆਪਕ ਹੈ। ਸੋਮਵਾਰ ਦੀ ਰਾਤ ਕਰੀਬ ਸਾਢੇ 10 ਵਜੇ ਉਹ ਪਿੰਡ ਮੰਝਫੱਗੂਵਾਲ ਤੋਂ ਵਿਦਿਆਰਥੀਆਂ ਨੂੰ ਟਿਊਸ਼ਨ ਪੜ੍ਹਾ ਕੇ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਜਾ ਰਿਹਾ ਸੀ। ਜਦੋਂ ਐਲਡੀਕੋ ਅਸਟੇਟ ਨੇੜੇ ਪੁੱਜਾ ਤਾਂ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨ ਆਏ ਜਿਨ੍ਹਾਂ ’ਚੋਂ ਇਕ ਨੌਜਵਾਨ ਨੇ ਪੱਗ ਬੰਨ੍ਹੀ ਹੋਈ ਸੀ। ਤਿੰਨੋਂ ਨੌਜਵਾਨਾਂ ਨੇ ਉਸ ਨੂੰ ਰੋਕ ਕੇ ਉਸ ’ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਥੱਲੇ ਡਿੱਗ ਪਿਆ ਤਾਂ ਇਕ ਨੌਜਵਾਨ ਨੇ ਉਸ ਦੇ ਮੂੰਹ ’ਚ ਪਿਸਤੌਲ ਪਾ ਦਿੱਤੀ। ਦੱਸਣਯੋਗ ਹੈ ਕਿ ਪੁਲਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਥਾਣਾ ਸਲੇਮ ਟਾਬਰੀ ਦੇ ਇਲਾਕੇ ’ਚ ਲੁਟੇਰਿਆਂ ਦੀ ਅੱਤ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਉਕਤ ਇਲਾਕੇ ’ਚ ਲੁਟੇਰਿਆਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਸ ਦਾ ਡਰ ਨਹੀਂ ਰਿਹਾ, ਜਿਸ ਕਾਰਨ ਆਏ ਦਿਨ ਉਕਤ ਇਲਾਕੇ ’ਚ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਪਰ ਸਲੇਮ ਟਾਬਰੀ ਪੁਲਸ ਲੁਟੇਰਿਆਂ ਦੇ ਗਿਰੇਬਾਨ ਤੱਕ ਪੁੱਜਣ ’ਚ ਅਸਫਲ ਦਿਖਾਈ ਦੇ ਰਹੀ ਹੈ।
Punjab Bani 21 August,2024
ਫੋਨ ਨੰਬਰ ਛੁਪਾਉਣ ਲਈ ਇਸਤੇਮਾਲ ਕੀਤੇ ਜਾਂਦੇ ਸਿਮ ਬਾਕਸ ਕੀਤੇ ਬਰਾਮਦ
ਫੋਨ ਨੰਬਰ ਛੁਪਾਉਣ ਲਈ ਇਸਤੇਮਾਲ ਕੀਤੇ ਜਾਂਦੇ ਸਿਮ ਬਾਕਸ ਕੀਤੇ ਬਰਾਮਦ ਓੜੀਸਾ : ਭਾਰਤ ਦੇਸ਼ ਦੇ ਓਡੀਸ਼ਾ ਅਤੇ ਝਾਰਖੰਡ ਪੁਲਸ ਵੱਲੋਂ ਮੰਗਲਵਾਰ ਨੂੰ ਰਾਂਚੀ ਵਿਚ ਕੀਤੀ ਗਈ ਸਾਂਝੀ ਛਾਪੇਮਾਰੀ ਵਿਚ ਇਕ ਖਾਲੀ ਫਲੈਟ ਵਿਚੋਂ ਘੱਟੋ-ਘੱਟ ਪੰਜ `ਸਿਮ ਬਾਕਸ` ਬਰਾਮਦ ਕੀਤੇ ਗਏ। ਓਡੀਸ਼ਾ ਪੁਲਸ ਨੇ ਹਾਲ ਹੀ ਵਿਚ ਇਕ ਵੱਡੇ `ਸਿਮ ਬਾਕਸ` ਗਿਰੋਹ ਦਾ ਪਰਦਾਫਾਸ਼ ਕੀਤਾ ਸੀ ਅਤੇ ਇਹ ਸਿਮ ਬਾਕਸ ਇਸ ਨਾਲ ਜੁੜੇ ਹੋਏ ਹਨ। `ਸਿਮ ਬਾਕਸ` ਦੀ ਵਰਤੋਂ ਅਸਲ ਫੋਨ ਨੰਬਰ ਨੂੰ ਛੁਪਾਉਣ ਲਈ ਕੀਤੀ ਜਾਂਦੀ ਹੈ ਅਤੇ ਅਕਸਰ ਸਾਈਬਰ ਅਪਰਾਧਾਂ, ਨਫ਼ਰਤ ਭਰੇ ਭਾਸ਼ਣਾਂ, ਅੱਤਵਾਦੀ ਕਾਰਵਾਈਆਂ, ਜਬਰੀ ਵਸੂਲੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਂਦੀ ਹੈ, ਜੋ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਚੁਣੌਤੀਆਂ ਖੜ੍ਹੀਆਂ ਕਰਦੇ ਹਨ। ਰਾਂਚੀ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਚੰਦਨ ਕੁਮਾਰ ਸਿਨਹਾ ਨੇ ਪੀਟੀਆਈ ਨੂੰ ਦੱਸਿਆ, "ਓਡੀਸ਼ਾ ਅਤੇ ਰਾਂਚੀ ਪੁਲਸ ਨੇ ਨਮਕੁਮ ਥਾਣਾ ਖੇਤਰ ਦੇ ਅਧੀਨ ਮੌਲਾਨਾ ਆਜ਼ਾਦ ਕਾਲੋਨੀ ਵਿਚ ਇਕ ਫਲੈਟ ਵਿਚ ਛਾਪਾ ਮਾਰਿਆ ਗਿਆ। ਖਾਲੀ ਪਏ ਫਲੈਟ ਵਿਚ ਛਾਪਾ ਮਾਰ ਕੇ ਘੱਟੋ-ਘੱਟ ਪੰਜ `ਸਿਮ ਬਾਕਸ` ਬਰਾਮਦ ਕੀਤੇ ਗਏ ।
Punjab Bani 21 August,2024
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਚੱਲੀ ਗੋਲੀ ਕਾਰਨ ਇੱਕ ਨਿਹੰਗ ਸਿੰਘ ਦੀ ਹੋਈ ਮੌਤ
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਚੱਲੀ ਗੋਲੀ ਕਾਰਨ ਇੱਕ ਨਿਹੰਗ ਸਿੰਘ ਦੀ ਹੋਈ ਮੌਤ ਅੰਮ੍ਰਿਤਸਰ : ਰੱਖੜ ਪੂੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾ ਰਿਹਾ ਸੀ ਤਾਂ ਇਸ ਮਹੱਲੇ ਦੌਰਾਨ ਗੋਲੀ ਚੱਲ ਗਈ ਤੇ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ। ਮਾਮਲੇ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਜੋ ਮਹੱਲਾ ਕੱਢਿਆ ਜਾ ਰਿਹਾ ਸੀ ਇਸ ਦੌਰਾਨ ਜਦੋਂ ਨਿਹੰਗ ਸਿੰਘ ਆਪਣੇ ਘੋੜਿਆਂ ਉੱਤੇ ਸਵਾਰ ਹੋ ਕੇ ਇੱਕ ਤੰਗ ਗਲੀ ਵਿੱਚੋਂ ਲੰਘੇ ਤਾਂ ਅਚਾਨਕ ਗੋਲੀਆਂ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤੇ ਇਸ ਦੌਰਾਨ ਇੱਕ ਨਿਹੰਗ ਸਿੰਘ ਆਪਣੇ ਘੋੜੇ ਤੋਂ ਹੇਠਾਂ ਡਿੱਗ ਪਿਆ ਤੇ ਬਾਕੀ ਜਥਾ ਅੱਗੇ ਲੰਘ ਗਿਆ। ਉਹਨਾਂ ਨੇ ਕਿਹਾ ਕਿ ਜਦੋਂ ਲੋਕਾਂ ਨੇ ਦੇਖਿਆ ਤਾਂ ਇਸ ਨਿਹੰਗ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੀਰਾ ਸਿੰਘ ਉਰਫ਼ ਕਿੱਲੀ ਬਾਬਾ ਵੱਜੋਂ ਹੋਈ ਹੈ ਜੋ ਕਿ ਪਿੰਡ ਦਿਆਲ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਸਨ। ਉਹਨਾਂ ਨੇ ਕਿਹਾ ਫਿਲਹਾਲ ਇਹ ਜਾਂਚ ਵੀ ਜਾਰੀ ਹੈ ਕਿ ਫਾਇਰ ਇੱਕ ਹੋਏ ਸਨ ਜਾਂ 2 ਕਿਉਂਕਿ ਮੌਕੇ ਉੱਤੇ ਮੌਜੂਦ ਲੋਕਾਂ ਨੇ 2 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਸੀ, ਜਿਸ ਵਿੱਚ ਅਜੇ ਤਕ ਇੱਕ ਦੀ ਪੁਸ਼ਟੀ ਹੋਈ ਹੈ। ਐਸ. ਐਸ. ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਗੋਲੀ ਅਚਾਨਕ ਹੀ ਚੱਲੀ ਸੀ, ਕਿਉਂਕਿ ਇਸ ਸਬੰਧੀ ਅਸੀਂ ਡਾਕਟਰ ਤੋਂ ਵੀ ਪੁਸ਼ਟੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਗੋਲੀ ਲੱਗੀ ਹੈ, ਉਹ ਅਚਾਨਕ ਚੱਲਕੇ ਹੀ ਲੱਗੀ ਹੈ।
Punjab Bani 20 August,2024
12ਵੀਂ ਵਿਚ ਟਾਪਰ ਰਹੀ ਲੜਕੀ ਨੇ ਰੱਖੜੀ ਵਾਲੇ ਦਿਨ ਡਿਪ੍ਰੈਸ਼ਨ ਵਿਚ ਡੁੱਬ ਕੇ ਲਿਆ ਫਾਹਾ
12ਵੀਂ ਵਿਚ ਟਾਪਰ ਰਹੀ ਲੜਕੀ ਨੇ ਰੱਖੜੀ ਵਾਲੇ ਦਿਨ ਡਿਪ੍ਰੈਸ਼ਨ ਵਿਚ ਡੁੱਬ ਕੇ ਲਿਆ ਫਾਹਾ ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਦੇ ਰੀਵਾ ਜਿਲ੍ਹੇ ਦੇ ਇਕ ਪਿੰਡ ਵਿੱਚ ਲੜਕੀ ਵਲੋਂ ਡਿਪੈ੍ਰਸ਼ਨ ਵਿਚ ਡੁੱਬਣ ਦੇ ਚਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇਹ ਓਹੀ ਲੜਕੀ ਹੈ ਜਿਸਨੇ ਸਾਲ 2020 ਵਿੱਚ ਐਮਪੀ ਬੋਰਡ 12ਵੀਂ ਆਰਟਸ ਸਟਰੀਮ ਦੀ ਟਾਪ ਕੀਤਾ ਸੀ ਤੇ ਉਸ ਸਮੇਂ ਪੂਰੇ ਦੇਸ਼ ਵਿਚ ਇਸ ਦੀ ਚਰਚਾ ਵੀ ਹੋਈ ਸੀ ਅਤੇ ਪੂਰੇ ਸੂਬੇ ਨੂੰ ਇਸ ਉਤੇ ਮਾਣ ਸੀ।
Punjab Bani 20 August,2024
ਹਿਮਾਚਲ ਦੇ ਹਮੀਰਪੁਰ ਜਿ਼ਲ੍ਹੇ `ਚ ਸਰਕਾਰੀ ਸਕੂਲ ਦੇ ਅਧਿਆਪਕ ਕੀਤੀ ਵਿਦਿਆਰਥਣ ਨਾਲ ਛੇੜਛਾੜ
ਹਿਮਾਚਲ ਦੇ ਹਮੀਰਪੁਰ ਜਿ਼ਲ੍ਹੇ `ਚ ਸਰਕਾਰੀ ਸਕੂਲ ਦੇ ਅਧਿਆਪਕ ਕੀਤੀ ਵਿਦਿਆਰਥਣ ਨਾਲ ਛੇੜਛਾੜ ਹਮੀਰਪੁਰ : ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜਿ਼ਲ੍ਹੇ `ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵਲੋਂ 16 ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਭਗਤ ਸਿੰਘ ਠਾਕੁਰ ਨੇ ਕਿਹਾ ਕਿ ਕਾਮਰਸ ਵਿਸ਼ੇ ਦੇ ਅਧਿਆਪਕ ਸ਼ਸ਼ੀਕਾਂਤ ਸ਼ਰਮਾ ਖ਼ਿਲਾਫ਼ ਹਮੀਰਪੁਰ ਮਹਿਲਾ ਪੁਲਸ ਥਾਣੇ `ਚ 12ਵੀਂ ਦੀ ਵਿਦਿਆਰਥਣ ਦੀ ਸ਼ਿਕਾਇਤ `ਤੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 20 August,2024
ਪਿੰਡ ਬਾਰਨ ਵਿਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਇਕ ਦੀ ਮੌਤ
ਪਿੰਡ ਬਾਰਨ ਵਿਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਇਕ ਦੀ ਮੌਤ ਬਾਰਨ : ਸ਼ਾਹੀ ਸ਼ਹਿਰ ਪਟਿਆਲਾ ਦੇ ਪਿੰਡ ਬਾਰਨ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ, ਇਸ ਖੂਨੀ ਝੜਪ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਦੇ ਪਿਤਾ ਗੰਭੀਰ ਜ਼ਖ਼ਮੀ ਹਨ ਜੋ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜਾਣਕਾਰੀ ਮੁਤਾਬਿਕ ਇਹ ਖੂਨੀ ਝੜਪ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ 25 ਸਾਲ ਸੀ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੇ ਪੁੱਤਰ ਵਿਕਰਮਜੀਤ ਸਿੰਘ ਦਾ 25ਵਾਂ ਜਨਮਦਿਨ ਸੀ ਅਤੇ ਉਹ ਜਦੋਂ ਘਰ ਆਇਆ ਤਾਂ ਉਹਨਾਂ ਦੇ ਗੁਆਢੀਆਂ ਨਾਲ ਉਹਨਾਂ ਦਾ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਉਹਨਾਂ ਨੇ ਉਸਦੇ ਪੁੱਤਰ ਦੇ ਸਿਰ ਦੇ ਵਿੱਚ ਕੁਹਾੜੇ ਅਤੇ ਇੱਟਾਂ ਰੋੜਿਆਂ ਦੇ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਬਿਕਰਮਜੀਤ ਦੀ ਮ੍ਰਿਤਕ ਦੇਹ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਰੱਖੀ ਗਈ ਹੈ, ਜਿੱਥੇ ਉਸਦਾ ਪੋਸਟਮਾਰਟਮ ਹੋਵੇਗਾ ਅਤੇ ਉਸਦੇ ਪਿਤਾ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਕਿਉਂਕਿ ਉਹ ਵੀ ਇਸ ਲੜਾਈ ਦੇ ਵਿੱਚ ਗੰਭੀਰ ਹਾਲਤ ਦੇ ਵਿੱਚ ਜ਼ਖ਼ਮੀ ਹੋ ਗਏ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਤਫ਼ਦੀਸ਼ ਜਾਰੀ ਹੈ।
Punjab Bani 20 August,2024
ਲੁਧਿਆਣਾ ਸਿਵਲ ਹਸਪਤਾਲ ਵਿਚ ਦੋ ਗਰੁੱਪ ਹੋਏ ਆਹਮੋ ਸਾਹਮਣੇ
ਲੁਧਿਆਣਾ ਸਿਵਲ ਹਸਪਤਾਲ ਵਿਚ ਦੋ ਗਰੁੱਪ ਹੋਏ ਆਹਮੋ ਸਾਹਮਣੇ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਸਿਵਲ ਹਸਪਤਾਲ ਸੋਮਵਾਰ ਦੀ ਰਾਤ ਕਰੀਬ 10 ਵਜੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਦੋਵੇਂ ਧਿਰਾਂ ਨੂੰ ਐਮਰਜੈਂਸੀ ਵਾਰਡ ਦੇ ਬਾਹਰ ਕੱਢਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਮਰਪੁਰਾ ਸੈਂਸੀ ਵਿੱਚ ਆਪਣੀ ਲੜਕੀ ਦੇ ਰਿਸ਼ਤੇ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ `ਚ ਇੱਕ ਧਿਰ ਨੇ ਦੂਜੇ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬੇਟੀ ਦੇ ਪੱਖ ਤੋਂ ਓਮਪ੍ਰਕਾਸ਼ ਨੇ ਦੱਸਿਆ ਕਿ ਉਸ ਦੀ ਧੀ ਦਾ ਰਿਸ਼ਤਾ 3 ਸਾਲ ਪਹਿਲਾਂ ਹੋਇਆ ਸੀ।ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪਵਨ ਅਤੇ ਉਸਦੇ ਪਰਿਵਾਰ ਨੇ ਰਿਸ਼ਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਦੁਸ਼ਮਣੀ ਚੱਲ ਰਹੀ ਸੀ। ਓਮ ਪ੍ਰਕਾਸ਼ ਸੋਮਵਾਰ ਦੇਰ ਸ਼ਾਮ ਆਪਣੇ ਪਰਿਵਾਰ ਨਾਲ ਬੈਠਾ ਸੀ ਤੇ ਇਸੇ ਦੌਰਾਨ ਲੜਕੇ ਦਾ ਪਰਿਵਾਰ ਉਹਨਾਂ ਨੇ ਘਰ ਆ ਕੇ ਉਹਨਾਂ ਨੂੰ ਗਾਲ੍ਹਾਂ ਕੱਢਣ ਲੱਗਾ। ਉਸ ਨੇ ਕੁਝ ਨੌਜਵਾਨ ਵੀ ਸਨ, ਜਦੋਂ ਲੜਕੀ ਦੇ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਉਹਨਾਂ ਨੇ ਤੇਜ਼ਧਾਰ ਹਥਿਆਰਾਂ ਨੂੰ ਉਹਨਾਂ ’ਤੇ ਹਮਲਾ ਕਰ ਦਿੱਤਾ ਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ।ਦੂਸਰੀ ਧਿਰ ਦੇ ਪਵਨ ਦੇ ਭਰਾ 24 ਸਾਲਾ ਅਮਨ ਨੇ ਦੱਸਿਆ ਕਿ ਰਿਸ਼ਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਚੱਲ ਰਹੀ ਹੈ। ਸੋਮਵਾਰ ਦੇਰ ਰਾਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਘਰ `ਤੇ ਹਮਲਾ ਕਰ ਦਿੱਤਾ। ਜਿਸ `ਚ ਉਹ ਖੁਦ ਅਮਨ, ਮਾਂ ਪਠਾਨੀ ਭੈਣ ਨੀਤੂ ਜ਼ਖਮੀ ਹੋ ਗਏ। ਜਦੋਂ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਆਈਆਂ। ਫਿਰ ਸਿਵਲ ਕੇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ। ਮੌਕੇ ’ਤੇ ਪੁੱਜੇ ਸਿਵਲ ਹਸਪਤਾਲ ਪੁਲਿਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਉਨ੍ਹਾਂ ਦੇ ਇਲਾਕੇ ਵਿੱਚ ਲੜਾਈ ਹੋਈ ਸੀ। ਇਸ ਤੋਂ ਬਾਅਦ ਹਸਪਤਾਲ `ਚ ਵੀ ਹੰਗਾਮਾ ਹੋ ਗਿਆ। ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਪੁਲਿਸ ਦੀ ਨਫਰੀ ਵਧਾਈ ਜਾ ਸਕੇ।
Punjab Bani 20 August,2024
ਭਰਾ ਨੇ ਹੀ ਕੀਤਾ ਭਰਾ ਦਾ ਕਤਲ
ਭਰਾ ਨੇ ਹੀ ਕੀਤਾ ਭਰਾ ਦਾ ਕਤਲ ਫਾਜਿਲਕਾ : ਪੰਜਾਬ ਦੇ ਫਾਜਿ਼ਲਕਾ ਸ਼ਹਿਰ ਵਿਖੇ ਭਰਾ ਵਲੋਂ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਭਰਾ ਨੇ ਇਸ ਤੋਂ ਵੀ ਖੌਫਨਾਕ ਗੱਲ ਇਹ ਕੀਤੀ ਕਿ ਕਤਲ ਦੀ ਤਸਵੀਰ ਖਿੱਚ ਕੇ ਭੈਣ ਨੂੰ ਭੇਜ ਦਿੱਤੀ। ਘਟਨਾ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਘਟਨਾ ਰੱਖੜੀ ਤੋਂ ਇੱਕ ਦਿਨ ਪਹਿਲਾਂ ਐਤਵਾਰ ਦੀ ਹੈ, ਜਦੋਂ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਮੌਕੇ `ਤੇ ਪਹੁੰਚ ਗਈ ਅਤੇ ਫੋਰੈਂਸਿਕ ਟੀਮ ਵਲੋਂ ਜਾਂਚ ਤੋਂ ਬਾਅਦ ਲਾਸ਼ ਦਾ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਗਿਆ।
Punjab Bani 20 August,2024
ਦੋ ਲੜਕੀਆਂ ਨਾਲ ਛੇੜਛਾੜ ਕਾਰਨ ਲੋਕਾਂ 'ਚ ਰੋਸ
ਦੋ ਲੜਕੀਆਂ ਨਾਲ ਛੇੜਛਾੜ ਕਾਰਨ ਲੋਕਾਂ 'ਚ ਰੋਸ ਮੁੰਬਈ, 20 ਅਗਸਤ - ਮੁੰਬਈ 'ਚ ਦੋ ਛੋਟੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਠਾਣੇ ਦੇ ਬਦਲਾਪੁਰ ਸ਼ਹਿਰ 'ਚ ਸਥਿਤ ਇਕ ਮਸ਼ਹੂਰ ਸਕੂਲ 'ਚ ਵਾਪਰੀ। ਇਸ ਦੇ ਵਿਰੋਧ 'ਚ ਮਾਪੇ ਵੱਡੀ ਗਿਣਤੀ 'ਚ ਲੋਕਾਂ ਦੇ ਨਾਲ ਬਦਲਾਪੁਰ ਸਟੇਸ਼ਨ 'ਤੇ ਪ੍ਰਦਰਸ਼ਨ ਕਰ ਰਹੇ ਹਨ। ਮਾਪੇ ਪ੍ਰਸ਼ਾਸਨ ਤੋਂ ਮੁਆਫ਼ੀ ਮੰਗਣ ਅਤੇ ਬੱਚਿਆਂ ਦੀ ਸੁਰੱਖਿਆ ਦੀ ਗਰੰਟੀ ਦੀ ਮੰਗ ਕਰ ਰਹੇ ਹਨ, ਜਿਸ ਕਾਰਨ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ।
Punjab Bani 20 August,2024
ਪਠਾਨਕੋਟ ਵਿਚ ਤਾਇਨਾਤ ਅਗਨੀਵੀਰ ਜਵਾਨ ਵਲੋਂ 50 ਲੱਖ ਤੋਂ ਵਧ ਦੀ ਲੁੱਟ ਵਿਚ ਜੀਜਾ ਵੀ ਸ਼ਾਮਲ
ਪਠਾਨਕੋਟ ਵਿਚ ਤਾਇਨਾਤ ਅਗਨੀਵੀਰ ਜਵਾਨ ਵਲੋਂ 50 ਲੱਖ ਤੋਂ ਵਧ ਦੀ ਲੁੱਟ ਵਿਚ ਜੀਜਾ ਵੀ ਸ਼ਾਮਲ ਮੱਧ ਪ੍ਰਦੇਸ : ਭਾਰਤ ਦੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਬਾਗਸੇਵਨੀਆ ਇਲਾਕੇ ਵਿੱਚ ਇੱਕ ਗਹਿਣਿਆਂ ਦੀ ਦੁਕਾਨ ਤੋਂ 50 ਲੱਖ ਰੁਪਏ ਤੋਂ ਵੱਧ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਪੁਲਸ ਅਨੁਸਾਰ ਇਸ ਲੁੱਟ ਦਾ ਮੁੱਖ ਮੁਲਜ਼ਮ ਅਗਨੀਵੀਰ ਜਵਾਨ ਭਾਰਤੀ ਫੌਜ ਵਿੱਚ ਹੈ ਅਤੇ ਇਸ ਸਮੇਂ ਪਠਾਨਕੋਟ ਵਿੱਚ ਤਾਇਨਾਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਉਹ ਭੋਪਾਲ ਆਪਣੀ ਭੈਣ ਅਤੇ ਜੀਜਾ ਦੇ ਘਰ ਛੁੱਟੀਆਂ ਮਨਾਉਣ ਆਇਆ ਸੀ । ਭੋਪਾਲ ਦੇ ਪੁਲਸ ਕਮਿਸ਼ਨਰ ਹਰੀਨਾਰਾਇਣਚਾਰੀ ਮਿਸ਼ਰਾ ਨੇ ਦੱਸਿਆ ਕਿ ਡਕੈਤੀ ਦੇ ਮਾਸਟਰਮਾਈਂਡ ਆਕਾਸ਼ ਰਾਏ ਅਤੇ ਮੋਹਿਤ ਸਿੰਘ ਬਘੇਲ ਜੀਜਾ ਸਾਲਾ ਹਨ। ਪੁਲਸ ਕਮਿਸ਼ਨਰ ਅਨੁਸਾਰ ਮੋਹਿਤ ਸਿੰਘ ਬਘੇਲ ਭਾਰਤੀ ਫੌਜ ਵਿੱਚ ਇੱਕ ਅਗਨੀਵੀਰ ਸਿਪਾਹੀ ਹੈ ਅਤੇ ਇਸ ਸਮੇਂ ਪਠਾਨਕੋਟ ਵਿੱਚ ਤਾਇਨਾਤ ਹੈ। ਭੋਪਾਲ ਪੁਲਸ ਨੇ ਵੀ ਫੌਜ ਤੋਂ ਮੋਹਿਤ ਸਿੰਘ ਬਘੇਲ ਬਾਰੇ ਜਾਣਕਾਰੀ ਮੰਗੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮੁਲਜ਼ਮਾਂ ਬਾਰੇ ਸਾਰੀ ਜਾਣਕਾਰੀ ਦੀ ਜਾਂਚ ਕਰ ਰਹੇ ਹਨ ।
Punjab Bani 20 August,2024
ਚਾਰ ਜੁਆਕਾਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਆਪਣਾ ਹੀ ਘਰ ਵਾਲਾ
ਚਾਰ ਜੁਆਕਾਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਆਪਣਾ ਹੀ ਘਰ ਵਾਲਾ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਸਿੰਗੋਵਾਲ ਵਿਖੇ ਚਾਰ ਜੁਆਕਾਂ ਦੀ ਮਾਂ ਸੋਨੀਆ ਵਲੋਂ ਆਪਣੇ ਮਨਜਿੰਦਰ ਸਿੰਘ ਨਾਮੀ ਵਿਅਕਤੀ ਨਾਲ ਪ੍ਰੇਮ ਸਬੰਧਾਂ ਦੇ ਚਲਦਿਆਂ ਆਪਣੇ ਹੀ ਘਰ ਵਾਲੇ ਹੈਪੀ ਨੂੰ ਜਹਿਰੀਲੀ ਚੀਜ਼ ਦੇ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਉਕਤ ਭਾਣਾ 10 ਨਵੰਬਰ 2022 ਵਿਚ ਵਾਪਰਿਆ ਸੀ। ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਹੈਪੀ ਦੇ ਪਿਤਾ ਬਲਦੇਵ ਸਿੰਘ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਸਾਰੇ ਘਟਨਾਕ੍ਰਮ ਸਬੰਧੀ ਪੁਲਸ ਨੂੰ ਦੱਸਿਆ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਵਿਢ ਦਿੱਤੀ ਹੈ।
Punjab Bani 20 August,2024
ਅੰਮ੍ਰਿਤਸਰ ਵਿੱਚ ਦੇਰ ਰਾਤ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ
ਅੰਮ੍ਰਿਤਸਰ ਵਿੱਚ ਦੇਰ ਰਾਤ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਰਜਿੰਦਰ ਨਗਰ ਇਲਾਕੇ ਦੇ ਵਿੱਚ ਦੇਰ ਰਾਤ ਇੱਕ ਵਾਲਮੀਕੀ ਸਮਾਜ ਦੇ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ । ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਵਾਲਮੀਕ ਸਮਾਜ ਦੇ ਆਗੂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਦੇਰ ਰਾਤ ਦੋ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਵੱਲੋਂ ਉਸਦੇ ਘਰ ਦੇ ਬਾਹਰ ਗੋਲੀ ਚਲਾਈ ਗਈ ।ਵਾਲਮੀਕੀ ਸਮਾਜ ਦੇ ਆਗੂ ਪੀੜਿਤ ਪ੍ਰਦੀਪ ਗੱਬਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ। ਵਾਲਮੀਕਿ ਸਮਾਜ ਦੇ ਆਗੂ ਪੀੜਿਤ ਪ੍ਰਦੀਪ ਗੱਬਰ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਤੇ ਉਹਨਾਂ ਨੇ ਪੁਲਿਸ ਕਮਿਸ਼ਨਰ ਕੋਲੋਂ ਸਖਤ ਤੋਂ ਸਖਤ ਕਾਰਵਾਈ ਕਰਦੇ ਹੋਏ ਪ੍ਰਦੀਪ ਗੱਬਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ।ਪੁਲਸ ਚੌਂਕੀ ਵਿਜੇ ਨਗਰ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਰ ਰਾਤ ਰਜਿੰਦਰ ਨਗਰ ਇਲਾਕੇ ਦੇ ਵਿੱਚ ਵਾਲਮੀਕਿ ਸਮਾਜ ਦੇ ਆਗੂ ਪ੍ਰਦੀਪ ਕਬਰ ਦੇ ਘਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਕੇ ਜਾਂਚ ਕਰਨ ਤੋਂ ਬਾਅਦ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Punjab Bani 20 August,2024
ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਬਾਈਕ ਸਵਾਰ ਪੰਜ ਬਦਮਾਸਾਂ਼ ਕੀਤੀ ਸਕੂਟਰ `ਤੇ ਜਾ ਰਹੀ ਲੜਕੀ ਨਾਲ ਛੇੜਛਾੜ
ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਬਾਈਕ ਸਵਾਰ ਪੰਜ ਬਦਮਾਸਾਂ਼ ਕੀਤੀ ਸਕੂਟਰ `ਤੇ ਜਾ ਰਹੀ ਲੜਕੀ ਨਾਲ ਛੇੜਛਾੜ ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਵਾਇਰਲ ਵੀਡੀਓ ਵਿਚ ਦੋ ਬਾਈਕ `ਤੇ ਸਵਾਰ ਪੰਜ ਬਦਮਾਸਾਂ ਵਲੋਂ ਸਕੂਟਰ `ਤੇ ਜਾ ਰਹੀ ਲੜਕੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਲੜਕੀ ਦਾ ਕਰੀਬ ਤਿੰਨ ਕਿਲੋਮੀਟਰ ਤੱਕ ਪਿੱਛਾ ਹੀ ਨਹੀਂ ਕੀਤਾ ਬਲਕਿ ਅਸ਼ਲੀਲ ਟਿੱਪਣੀਆਂ ਕੀਤੀਆਂ ਅਤੇ ਉਸ ਨੂੰ ਸਕੂਟਰ ਤੋਂ ਹੇਠਾਂ ਸੁੱਟ ਕੇ ਅਗਵਾ ਕਰਨ ਦੀ ਕੋਸਿ਼ਸ਼ ਕੀਤੀ। ਇੰਨਾ ਹੀ ਨਹੀਂ ਬਾਈਕ ਸਵਾਰ ਬਦਮਾਸ਼ਾਂ ਨੇ ਲੜਕੀ ਨੂੰ ਧਮਕੀਆਂ ਵੀ ਦਿੱਤੀਆਂ। ਮੌਕੇ `ਤੇ ਮੌਜੂਦ ਕਿਸੇ ਵਿਅਕਤੀ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੀ। ਜਾਣਕਾਰੀ ਅਨੁਸਾਰ ਬਾਈਕ ਸਵਾਰ ਬਦਮਾਸ਼ਾਂ ਨੇ ਪੁਰਾਣੀ ਮੰਡੀ ਤੋਂ ਲੜਕੀ ਦਾ ਪਿੱਛਾ ਕਰ ਰਹੇ ਸੀ। ਉਨ੍ਹਾਂ ਤੋਂ ਬਚਣ ਲਈ ਲੜਕੀ ਵਿਕਟੋਰੀਆ ਪਾਰਕ ਰਾਹੀਂ ਯਮੁਨਾ ਕਿਨਾਰਾ ਰੋਡ ਵੱਲ ਭੱਜੀ। ਹਾਥੀ ਘਰ `ਚ ਨੌਜਵਾਨ ਨੂੰ ਛੇੜਛਾੜ ਕਰਦੇ ਦੇਖ ਕੇ ਉੱਥੋਂ ਲੰਘ ਰਹੇ ਟ੍ਰੈਫਿਕ ਪੁਲਸ ਮੁਲਾਜ਼ਮ ਰਾਜੀਵ ਨੇ ਉਸ ਨੂੰ ਦੇਖ ਲਿਆ ਅਤੇ ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਟਰੈਫਿਕ ਪੁਲਸ ਮੁਲਾਜ਼ਮ ਰਾਜੀਵ ਨੇ ਬਦਮਾਸ਼ਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਮੁਲਜ਼ਮ ਰਾਜੀਵ ਕੁਮਾਰ ਨਾਲ ਭਿੜ ਗਏ। ਰਾਜੀਵ ਕੁਮਾਰ ਨੇ ਤੁਰੰਤ ਛੱਤਾ ਚੌਕੀ ਦੇ ਇੰਚਾਰਜ ਨਾਲ ਸੰਪਰਕ ਕੀਤਾ ਅਤੇ ਸਾਰੀ ਘਟਨਾ ਦੱਸੀ। ਤੁਰੰਤ ਥਾਣਾ ਸਦਰ ਦੀ ਪੁਲਸ ਨੇ ਨੌਜਵਾਨਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਘੇਰ ਲਿਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਵੀਡੀਓ ਦੇ ਆਧਾਰ `ਤੇ ਪੁਲਸ ਨੇ ਗੁੱਡੀ ਮਨਸੂਰ ਖਾਨ ਦੇ ਯੂਸਫ ਅਤੇ ਹੀਂਗ ਮੰਡੀ ਦੇ ਫਿਰੋਜ਼ ਨੂੰ ਗ੍ਰਿਫਤਾਰ ਕੀਤਾ ਹੈ। ਸਿੰਘੀ ਗਲੀ ਦੇ ਫੈਜ਼ਾਨ ਅਤੇ ਦੂਜੇ ਬਾਈਕ `ਤੇ ਸਵਾਰ ਦੋ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
Punjab Bani 20 August,2024
ਸਕੂਟਰ ਸਵਾਰ ਇਕ ਵਿਅਕਤੀ ਤੇ ਤਲਵਾਰ ਨਾਲ ਸਕੂਟਰ ਤੇ ਸਵਾਰ ਹੋ ਹਮਲਾ ਕਰਨ ਆਏ ਤਿੰਨ ਵਿਅਕਤੀਆਂ ਤੇ ਮਾਂ ਨੇ ਪੱਥਰ ਸੁੱਟ ਬਚਾਈ ਪੁੱਤਰ ਦੀ ਜਾਨ
ਸਕੂਟਰ ਸਵਾਰ ਇਕ ਵਿਅਕਤੀ ਤੇ ਤਲਵਾਰ ਨਾਲ ਸਕੂਟਰ ਤੇ ਸਵਾਰ ਹੋ ਹਮਲਾ ਕਰਨ ਆਏ ਤਿੰਨ ਵਿਅਕਤੀਆਂ ਤੇ ਮਾਂ ਨੇ ਪੱਥਰ ਸੁੱਟ ਬਚਾਈ ਪੁੱਤਰ ਦੀ ਜਾਨ ਮਹਾਰਾਸ਼ਟਰ : ਭਾਰਤ ਦੇ ਮਹਾਰਾਸ਼ਟਰ ਦੇ ਕੋਲ੍ਹਾਪੁਰ ਦੇ ਜੈਸਿੰਘਪੁਰ ਇਲਾਕੇ `ਚ ਮਾਂ ਨੇ ਆਪਣੇ ਬੇਟੇ ਦੀ ਜਾਨ ਸਕੂਟਰ ਤੇ ਸਵਾਰ ਹੋ ਕੇ ਤਿੰਨ ਵਿਅਕਤੀਆਂ ਤੇ ਪੱਥਰ ਸੁੱਟ ਕੇ ਬਚਾਈ ਕਿਉਂਕਿ ਹਮਲਾਵਾਰ ਸਕੂਟਰ ਤੇ ਬੈਠੇ ਜਿਸ ਵਿਅਕਤੀ ਤੇ ਹਮਲਾ ਕਰਨ ਆਏ ਸੀ ਉਸ ਦੀ ਮਾਂ ਨੇ ਦੇਖਦਿਆਂ ਹੀ ਤੁਰੰਤ ਕਾਰਵਾਈ ਪਾ ਦਿੱਤੀ। ਪੁਲਸ ਨੇ ਤਿੰਨੋਂ ਹਮਲਾਵਰਾਂ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਉਕਤ ਵਿਅਕਤੀ ਦਾ ਮੁਲਜ਼ਮਾਂ ਨਾਲ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ ਅਤੇ ਇਸੇ ਦੁਸ਼ਮਣੀ ਕਾਰਨ ਇਹ ਹਮਲਾ ਹੋਇਆ।
Punjab Bani 20 August,2024
ਸੀ. ਆਈ. ਏ. ਨੇ ਕੀਤਾ 6 ਸਮੱਗਲਰਾਂ ਨੂੰ ਗ੍ਰਿਫਤਾਰ
ਸੀ. ਆਈ. ਏ. ਨੇ ਕੀਤਾ 6 ਸਮੱਗਲਰਾਂ ਨੂੰ ਗ੍ਰਿਫਤਾਰ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਸੀ. ਆਈ.ਏ-1 ਪੁਲਸ ਨੇ ਸ਼ਹਿਰ ’ਚ ਵੱਡੇ ਪੱਧਰ ’ਤੇ ਮੈਡੀਕਲ ਨਸ਼ੇ ਦੀ ਸਪਲਾਈ ਕਰਨ ਵਾਲੇ 6 ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ ਨਸ਼ੇ ਦੀ ਚੇਨ ਨੂੰ ਵੱਡੀ ਪੱਧਰ ’ਤੇ ਤੋੜਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਸਾਰੇ ਮੁਲਜ਼ਮਾਂ ਕੋਲੋਂ 40 ਹਜ਼ਾਰ ਦੇ ਕਰੀਬ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ 2 ਲੱਖ 15 ਹਜ਼ਾਰ 500 ਰੁਪਏ ਦੀ ਨਕਦੀ ਅਤੇ 6 ਮੋਬਾਈਲ ਫੋਨ ਬਰਾਮਦ ਕਰ ਕੇ ਦੁੱਗਰੀ ਥਾਣੇ ’ਚ ਕੇਸ ਦਰਜ ਕੀਤਾ ਹੈ। ਉਕਤ ਜਾਣਕਾਰੀ ਇੰਚਾਰਜ ਸੀਆਈਏ-1 ਰਾਜੇਸ਼ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਜੋਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ ਰੋਡ, ਖੁਸ਼ਮਿੰਦਰ ਸਿੰਘ ਵਾਸੀ ਗੁਰਮੋਹਰ ਐਨਕਲੇਵ, ਧਾਂਦਰਾ ਰੋਡ, ਦੀਪਕ ਗਰਗ ਵਾਸੀ ਨਿਊ ਮਾਡਲ ਟਾਊਨ, ਸੰਦੀਪ ਸਿੰਘ ਵਾਸੀ ਪਾਸੀ ਨਗਰ ਪੱਖੋਵਾਲ ਰੋਡ, ਰਾਹੁਲ ਹੰਸ ਵਾਸੀ ਭਾਈ ਹਿੰਮਤ ਸਿੰਘ ਨਗਰ ਦੁੱਗਰੀ ਤੇ ਵਿਕਾਸ ਹਰੀਸ਼ ਵਾਸੀ ਫੇਜ਼-2 ਵਜੋਂ ਹੋਈ ਹੈ। 13 ਅਗਸਤ ਨੂੰ ਪੁਲਸ ਨੇ ਸਕੂਟਰ ਸਵਾਰ ਜਸਜੋਤ ਸਿੰਘ ਅਤੇ ਖੁਸ਼ਮਿੰਦਰ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 15 ਹਜ਼ਾਰ ਰੁਪਏ ਅਤੇ 21 ਹਜ਼ਾਰ ਰੁਪਏ ਦੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਸਨ, ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ 9000 ਹੋਰ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਗੋਲੀਆਂ ਦੀਪਕ ਨਾਂ ਦੇ ਨੌਜਵਾਨ ਤੋਂ ਖਰੀਦਦੇ ਸਨ, ਜਿਸ ਦੇ ਨਾਲ ਦੀਪਕ ਦੀ ਮਾਂ ਸਵਿਤਾ ਅਤੇ ਸੰਦੀਪ ਵੀ ਇਥੇ ਕੰਮ ਕਰਦੇ ਹਨ।
Punjab Bani 20 August,2024
ਪੁਲਿਸ ਨੇ ਕੀਤਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬੈਨਰਜੀ ਖਿਲਾਫ ਵਿਵਾਦਿਤ ਪੋਸਟ ਕਰਨ ਵਾਲੀ ਵਿਦਿਆਰਥਣ ਨੂੰ ਗ੍ਰਿਫਤਾਰ
ਪੁਲਿਸ ਨੇ ਕੀਤਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬੈਨਰਜੀ ਖਿਲਾਫ ਵਿਵਾਦਿਤ ਪੋਸਟ ਕਰਨ ਵਾਲੀ ਵਿਦਿਆਰਥਣ ਨੂੰ ਗ੍ਰਿਫਤਾਰ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਖਿਲਾਫ ਵਿਵਾਦਿਤ ਪੋਸਟ ਕਰਨ ਵਾਲੀ ਬੀ.ਕਾਮ (ਦੂਜੇ ਸਾਲ) ਦੀ ਵਿਦਿਆਰਥਣ ਕੀਰਤੀ ਸ਼ਰਮਾ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਕੀਰਤੀ ਸ਼ਰਮਾ ਵਲੋਂ ‘ਕਿਰਤੀਸੋਸ਼ਲ’ ਨਾਮ ਦੇ ਹੈਂਡਲ ਨਾਲ ਮਮਤਾ ਬੈਨਰਜੀ ਦੇ ਕਤਲ ਨਾਲ ਸਬੰਧਤ ਪੋਸਟ ਕੀਤੀ ਸੀ। ਉਸਨੇ ਕਥਿਤ ਤੌਰ ‘ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਰ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਹੱਤਿਆ ਲਈ ਦੂਜਿਆਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਸੀ।
Punjab Bani 19 August,2024
ਰੇਲਵੇ ਪੁਲਸ ਨੇ ਚੈਕਿੰਗ ਦੌਰਾਨ ਸਟੇਸ਼ਨ ਦੇ ਪਲੇਟਫਾਰਮ ’ਤੇ ਰੇਲਵੇ ਟਰੈਕ ’ਤੇ ਪਏ ਇਕ ਬੈਗ ’ਚੋਂ 10 ਦੇਸੀ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ
ਰੇਲਵੇ ਪੁਲਸ ਨੇ ਚੈਕਿੰਗ ਦੌਰਾਨ ਸਟੇਸ਼ਨ ਦੇ ਪਲੇਟਫਾਰਮ ’ਤੇ ਰੇਲਵੇ ਟਰੈਕ ’ਤੇ ਪਏ ਇਕ ਬੈਗ ’ਚੋਂ 10 ਦੇਸੀ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ ਪਟਿਆਲਾ : ਪਟਿਆਲਾ ਰੇਲਵੇ ਪਲੇਟਫਾਰਮ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਰੇਲਵੇ ਪੁਲਸ ਨੇ ਚੈਕਿੰਗ ਦੌਰਾਨ ਸਟੇਸ਼ਨ ਦੇ ਪਲੇਟਫਾਰਮ ’ਤੇ ਰੇਲਵੇ ਟਰੈਕ ’ਤੇ ਪਏ ਇਕ ਬੈਗ ’ਚੋਂ 10 ਦੇਸੀ ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੇ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਥੋੜ੍ਹੀ ਦੇਰ ਪਹਿਲਾਂ ਉੱਥੋਂ ਲੰਘ ਰਹੀ ਰੇਲ ਗੱਡੀ ਵਿਚੋਂ ਕਿਸੇ ਨੇ ਇਨ੍ਹਾਂ ਨੂੰ ਸੁੱਟ ਦਿੱਤਾ ਸੀ। ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਜਦੋਂ ਰੇਲਵੇ ਪੁਲਸ ਵੱਲੋਂ ਪਲੇਟਫਾਰਮ ’ਤੇ ਚੈਕਿੰਗ ਕੀਤੀ ਜਾ ਰਹੀ ਸੀ। ਪਲੇਟਫਾਰਮ ਨੰਬਰ 1 ’ਤੇ ਉਨ੍ਹਾਂ ਨੂੰ ਇਕ ਕਾਲਾ ਬੈਗ ਮਿਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ `ਚੋਂ 32 ਬੋਰ ਦੇ 10 ਦੇਸੀ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵੱਲ ਜਾ ਰਹੀ ਮਾਲਵਾ ਐਕਸਪ੍ਰੈਸ ਗੱਡੀ ਕੁਝ ਸਮਾਂ ਪਹਿਲਾਂ ਉਥੋਂ ਲੰਘੀ ਸੀ। ਹਾਲਾਂਕਿ ਸੂਤਰਾਂ ਅਨੁਸਾਰ ਰੇਲਵੇ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਪੁਲਸ ਹਾਲੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਰਹੀ।ਇਸ ਸਬੰਧੀ ਇਹ ਵੀ ਕਿਆਸ ਲਾਇਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਰੇਲ ਗੱਡੀ ਦੀ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਜਦੋਂ ਮੁਲਜ਼ਮਾਂ ਦੇ ਫੜੇ ਜਾਣ ਦਾ ਡਰ ਸੀ ਤਾਂ ਉਨ੍ਹਾਂ ਨੇ ਇਹ ਹਥਿਆਰ ਹੇਠਾਂ ਸੁੱਟ ਦਿੱਤੇ ਹੋਣ। ਪੁਲਸ ਵੱਲੋਂ ਪੂਰੀ ਜਾਂਚ ਤੋਂ ਬਾਅਦ ਹੀ ਇਸ ਦਾ ਖੁਲਾਸਾ ਹੋ ਸਕਦਾ ਹੈ ।
Punjab Bani 19 August,2024
45 ਸਾਲਾਂ ਵਿਅਕਤੀ ਨੇ 3 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
45 ਸਾਲਾਂ ਵਿਅਕਤੀ ਨੇ 3 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ ਜੋਧਪੁਰ : ਭਾਰਤ ਦੇ ਜੋਧਪੁਰ ਵਿਖੇ ਇਕ ਤਿੰਨ ਸਾਲਾ ਬੱਚੀ ਨੂੰ 45 ਸਾਲਾ ਹਰੀਸ਼ ਸਿੰਧੀ ਨਾਮੀ ਵਿਅਕਤੀ ਵਲੋਂ ਆਪਣੀ ਹਵਸ ਦਾ ਸਿ਼ਕਾਰ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਨੂੰ ਆਪਣੀ ਹਵਸ ਦਾ ਸਿ਼ਕਾਰ ਬਣਾਉਣ ਵਾਲਾ ਹਰੀਸ਼ ਸਿੰਧੀ ਚੌਪਾਸਨੀ ਹਾਊਸਿੰਗ ਬੋਰਡ ਸੈਕਟਰ 21 ਦਾ ਰਹਿਣ ਵਾਲਾ ਹੈ ਤੇ ਫਿਲਹਾਲ ਜੋਧਪੁਰ ਦੇ ਘੰਟਾਘਰ ਇਲਾਕੇ `ਚ ਚਾਹ ਦੀ ਦੁਕਾਨ `ਤੇ ਕੰਮ ਕਰਦਾ ਸੀ।ਉਕਤ ਘਟਨਾ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਜੋਧਪੁਰ ਪੁਲਸ ਕਮਿਸ਼ਨਰੇਟ ਦੇ ਏ. ਡੀ. ਸੀ. ਪੀ. ਲਾਭ ਰਾਮ ਦੇ ਅਨੁਸਾਰ ਚਾਰਾ ਵੇਚਣ ਵਾਲੀ ਇੱਕ ਔਰਤ ਨੂੰ ਕੰਬਲ ਵਿੱਚ ਲਪੇਟੀ ਹੋਈ ਪੀੜ੍ਹਤ ਲੜਕੀ ਐਤਵਾਰ ਸਵੇਰੇ ਸੜਕ `ਤੇ ਪਈ ਮਿਲੀ। ਉਪਰੰਤ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।ਦੱਸਣਯੋਗ ਹੈ ਕਿ ਮਾਸੂਮ ਬੱਚੀ ਨਾਲ ਇਸ ਵਿਅਕਤੀ ਨੇ ਬਹੁਤ ਹੀ ਦਰਿੰਦਗੀ ਕੀਤੀ। ਬੱਚੀ ਦੇ ਬੁੱਲ੍ਹਾਂ ਅਤੇ ਪਿੱਠ `ਤੇ ਕੱਟ ਦੇ ਨਿਸ਼ਾਨ ਹਨ। ਪੀੜਤਾ ਐਤਵਾਰ ਸਵੇਰੇ ਖੂਨ ਨਾਲ ਲਥਪਥ ਕੰਬਲ `ਚ ਲਿਪਟੀ ਹੋਈ ਮਿਲੀ, ਜਿਸ ਨੂੰ ਗੰਭੀਰ ਹਾਲਤ `ਚ ਉਮੇਦ ਹਸਪਤਾਲ `ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Punjab Bani 19 August,2024
ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਫਰਜ਼ੀ ਐੱਨ. ਸੀ. ਸੀ. ਕੈਂਪ ਵਿੱਚ 13 ਲੜਕੀਆਂ ਦਾ ਸਰੀਰਕ ਸ਼ੋਸ਼ਣ ਹੋਇਆ ਤਾਮਿਲਨਾਡੂ : ਭਾਰਤ ਦੇ ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਇੱਕ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨ. ਸੀ. ਸੀ.) ਕੈਂਪ ਵਿੱਚ ਇੱਕ ਹੋਰ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਘੱਟੋ ਘੱਟ ਇੱਕ ਦਰਜਨ ਹੋਰਾਂ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ। ਇਸ ਘਟਨਾ ਦੇ ਸੁਰਖੀਆਂ ਵਿੱਚ ਆਉਣ ਤੋਂ ਬਾਅਦ ਅਖੌਤੀ ਕੈਂਪ ਦੇ ਆਯੋਜਕ, ਸਕੂਲ ਦੇ ਪ੍ਰਿੰਸੀਪਲ, ਦੋ ਅਧਿਆਪਕਾਂ ਅਤੇ ਇੱਕ ਰਿਪੋਰਟਰ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਫਰਜ਼ੀ ਐੱਨ. ਸੀ. ਸੀ. ਕੈਂਪ ਵਿੱਚ 13 ਲੜਕੀਆਂ ਦਾ ਸਰੀਰਕ ਸ਼ੋਸ਼ਣ ਹੋਇਆ ਤਾਮਿਲਨਾਡੂ : ਭਾਰਤ ਦੇ ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਇੱਕ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨ. ਸੀ. ਸੀ.) ਕੈਂਪ ਵਿੱਚ ਇੱਕ ਹੋਰ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਘੱਟੋ ਘੱਟ ਇੱਕ ਦਰਜਨ ਹੋਰਾਂ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ। ਇਸ ਘਟਨਾ ਦੇ ਸੁਰਖੀਆਂ ਵਿੱਚ ਆਉਣ ਤੋਂ ਬਾਅਦ ਅਖੌਤੀ ਕੈਂਪ ਦੇ ਆਯੋਜਕ, ਸਕੂਲ ਦੇ ਪ੍ਰਿੰਸੀਪਲ, ਦੋ ਅਧਿਆਪਕਾਂ ਅਤੇ ਇੱਕ ਰਿਪੋਰਟਰ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
Punjab Bani 19 August,2024
ਵਿਦੇਸ਼ ਦਾ ਵੀਜ਼ਾ ਲੱਗਣ `ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ `ਚ ਹੋਈ ਮੌਤ
ਵਿਦੇਸ਼ ਦਾ ਵੀਜ਼ਾ ਲੱਗਣ `ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ `ਚ ਹੋਈ ਮੌਤ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਾ ਮਨਪ੍ਰੀਤ ਜਿਸ ਵਲੋਂ ਵਿਦੇਸ਼ ਦਾ ਵੀਜ਼ਾ ਲੱਗਣ ਤੇ ਬਾਬਾ ਬਕਾਲਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜਾਇਆ ਜਾ ਰਿਹਾ ਸੀ ਦਾ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨਜ਼ਦੀਕ ਹੀ ਬੁਲਟ ਮੋਟਰਸਾਈਕਲ ਦਾ ਇੱਕ ਕਾਰ ਨਾਲ ਐਕਸੀਡੈਂਟ ਹੋ ਗਿਆ, ਜਿਸ ਦੌਰਾਨ ਮਨਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ ।
Punjab Bani 19 August,2024
ਲੁਧਿਆਣਾ `ਚ ਕੱਪੜਾ ਵਪਾਰੀ ਦੇ ਪੁੱਤਰ `ਤੇ ਗੋਲੀ ਚੱਲੀ
ਲੁਧਿਆਣਾ `ਚ ਕੱਪੜਾ ਵਪਾਰੀ ਦੇ ਪੁੱਤਰ `ਤੇ ਗੋਲੀ ਚੱਲੀ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ `ਚ ਕੱਪੜਾ ਵਪਾਰੀ ਸੰਜੀਵ ਭਾਰਦਵਾਜ ਦੇ ਪੁੱਤਰ ਗੈਰੀ ਭਾਰਦਵਾਜ `ਤੇ ਗੋਲੀਆਂ ਚਲਾਏ ਜਾਣ ਦਾ ਪਤਾ ਚੱਲਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵਪਾਰੀ ਸੰਜੀਵ ਭਾਰਦਵਾਜ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਗੈਰੀ ਭਾਰਦਵਾਜ ਆਪਣੇ ਦੋ ਦੋਸਤਾਂ ਨਾਲ ਘਰ ਪਰਤ ਰਿਹਾ ਸੀ ਤਾਂ ਰਾਹ ਵਿਚ ਉਨ੍ਹਾਂ ਦੀ ਕਾਰ ਨੂੰ ਅੱਗੇ ਆ ਰਹੀ ਕਾਰ ਨੇ ਪਹਿਲਾਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਦੇ ਲੜਕੇ ਨੇ ਕਿਸੇ ਤਰ੍ਹਾਂ ਆਪਣੀ ਕਾਰ ਦੀ ਰਫਤਾਰ ਵਧਾ ਕੇ ਹਮਲਾਵਰਾਂ ਤੋਂ ਆਪਣੀ ਜਾਨ ਬਚਾਈ। ਗੈਰੀ ਦੇ ਪਿਤਾ ਸੰਜੀਵ ਨੇ ਦੱਸਿਆ ਕਿ ਹਮਲਾਵਰ ਇੱਕ ਚਿੱਟੇ ਰੰਗ ਦੀ ਬ੍ਰੇਜ਼ਾ ਕਾਰ ਵਿੱਚ ਆਏ, ਉਨ੍ਹਾਂ ਨੇ ਆਪਣੀ ਕਾਰ ਉਸਦੇ ਪੁੱਤਰ ਦੀ ਕਾਰ ਦੇ ਕੋਲ ਖੜ੍ਹੀ ਕਰ ਦਿੱਤੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਲਗਾਤਾਰ ਤਿੰਨ-ਚਾਰ ਰਾਉਂਡ ਫਾਇਰ ਕੀਤੇ, ਜੋ ਕਾਰ ਨੂੰ ਛੂਹ ਗਏ।ਕੱਪੜਾ ਕਾਰੋਬਾਰੀ ਸੰਜੀਵ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ `ਤੇ ਹਮਲਾ ਕਰਨ ਵਾਲੇ ਆਇਰਾਨ ਅਤੇ ਦੀਪਾਪੁਰ ਹਨ, ਜੋ ਅਕਸਰ ਉਨ੍ਹਾਂ ਦੇ ਬੇਟੇ ਨਾਲ ਰੰਜਿਸ਼ ਰੱਖਦੇ ਸਨ। ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦੇ ਦੋਸਤਾਂ `ਤੇ ਹਮਲਾ ਹੋਇਆ ਸੀ ਅਤੇ ਉਸ ਦਾ ਲੜਕਾ ਵੀ ਉਸ ਕੇਸ ਦਾ ਗਵਾਹ ਹੈ। ਇਸੇ ਰੰਜਿਸ਼ ਕਾਰਨ ਹਮਲਾਵਰ ਆਰੀਅਨ ਅਤੇ ਦੀਪਪੁਰ ਉਸ ਨੂੰ ਮਾਰਨਾ ਚਾਹੁੰਦੇ ਹਨ। ਉਨ੍ਹਾਂ ਦੇ ਬੇਟੇ `ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ।
Punjab Bani 19 August,2024
ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਗੰਨੇ ਦੇ ਖੇਤਾਂ ਵਿਚੋਂ ਖੂਨ ਨਾਲ ਲੱਥਪਥ ਹੋਈ
ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਗੰਨੇ ਦੇ ਖੇਤਾਂ ਵਿਚੋਂ ਖੂਨ ਨਾਲ ਲੱਥਪਥ ਹੋਈ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਜਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਪੂਰਨਪੁਰ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਗੰਨੇ ਦੇ ਖੇਤਾਂ ਵਿਚੋਂ ਖ਼ੂਨ ਨਾਲ ਲਥਪਥ ਹਾਲਤ ’ਚ ਬਰਾਮਦ ਹੋਈ ਹੈ। ਸੂਚਨਾ ਮਿਲਦਿਆਂ ਹੀ ਜਿ਼ਲ੍ਹਾ ਦਿਹਾਤੀ ਪੁਲਸ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਪਤਾਰਾ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀਪੂ ਮਹਾਤੋ ਪੁੱਤਰ ਹੀਰਾ ਮਹਾਤੋ ਵਾਸੀ ਕਾਹਾਗੜ੍ਹ ਸਰਾਏ ਖ਼ਾਸ, ਉੱਤਰੀ ਚੰਪਾਰਨ, ਬਿਹਾਰ, ਹਾਲ ਵਾਸੀ ਪਿੰਡ ਪੂਰਨਪੁਰ ਵਜੋਂ ਹੋਈ ਹੈ। ਮ੍ਰਿਤਕ ਦੀਪੂ ਧਨਵੰਤ ਸਿੰਘ ਪੁੱਤਰ ਅਜੀਤ ਸਿੰਘ ਦੇ ਘਰ ਰਹਿੰਦਾ ਸੀ । ਕਾਫ਼ੀ ਸਮੇਂ ਤੋਂ ਘਟਨਾ ਸਥਾਨ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਦਿਹਾਤੀ ਪੁਲਸ ਨੇ ਦੀਪੂ ਦੇ ਕਤਲ ਦੇ ਮਾਮਲੇ ’ਚ 4 ਸ਼ੱਕੀਆਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਕਰ ਲਿਆ ਹੈ ।
Punjab Bani 19 August,2024
ਥਾਣਾ ਪਾਤੜਾਂ ਪੁਲਸ ਨੇ ਚਾਰ ਜਣਿਆਂ ਵਿਰੁੱਧ ਅਸ਼ਲੀਲ ਹਰਕਤਾਂ, ਜਬਰਦਸਤੀ ਕਰਨ ਦੀ ਕੋਸਿ਼ਸ਼ਕਰਨ ਤੇ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਚਾਰ ਜਣਿਆਂ ਵਿਰੁੱਧ ਅਸ਼ਲੀਲ ਹਰਕਤਾਂ, ਜਬਰਦਸਤੀ ਕਰਨ ਦੀ ਕੋਸਿ਼ਸ਼ਕਰਨ ਤੇ ਕੇਸ ਦਰਜ ਪਾਤੜਾਂ, 19 ਅਗਸਤ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਚਾਰ ਜਣਿਆਂ ਵਿਰੁੱਧ ਧਾਰਾ 376, 354 ਏ, 354 ਡੀ, 451, 511, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਚਾਰ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਪੁੱਤਰ ਦਰਸ਼ਨ ਰਾਮ, ਗੁਰਨਾਮ ਪੁੱਤਰ ਦਰਸ਼ਨ ਰਾਮ, ਕਸ਼ਮੀਰ ਪੁੱਤਰ ਬੱਟੂ ਰਾਮ, ਸੁਰਜੀਤ ਰਾਮ ਪੁੱਤਰ ਪ੍ਰਕਾਸ਼ ਰਾਮ ਵਾਸੀਆਨ ਪਿੰਡ ਅਰਨੋ ਥਾਣਾ ਪਾਤੜਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦਾ ਵਿਆਹ ਸਾਲ 2013 ਵਿੱਚ ਜਗਦੀਸ਼ ਰਾਮ ਪੁੱਤਰ ਬੱਟੂ ਰਾਮ ਨਾਲ ਹੋਇਆ ਸੀ ਤੇ ਜਿਸ ਵਲੋਂ ਉਸਦੇ ਪਤੀ ਦੀ ਮੋਤ ਹੋਣ ਤੋ ਬਾਅਦ ਉਪਰੋਕਤ ਵਿਅਕਤੀਆਂ ਨਾਲ ਉਸਦੇ ਘਰ ਆ ਕੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤਾ ਕਰਦੇ ਰਹਿੰਦੇ ਸਨ ਅਤੇ ਸੁਰਜੀਤ ਰਾਮ ਨੇਉਸ ਨਾਲ ਜਬਰਦਸਤੀ ਕਰਨ ਦੀ ਕੋਸਿ਼਼ਸ਼ ਵੀ ਕੀਤੀ, ਜਿਸ ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।
Punjab Bani 19 August,2024
ਰੈਸਟੋਰੈਂਟ ਸੰਚਾਲਕ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਧਮਕੀ ਦੇ ਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੇ ਕੀਤਾ ਕੇਸ ਦਰਜ
ਰੈਸਟੋਰੈਂਟ ਸੰਚਾਲਕ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਧਮਕੀ ਦੇ ਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੇ ਕੀਤਾ ਕੇਸ ਦਰਜ ਸ਼੍ਰੀਗੰਗਾਨਗਰ : ਸ਼੍ਰੀਗੰਗਾਨਗਰ ’ਚ ਜਵਾਹਰ ਨਗਰ ਥਾਣਾ ਖੇਤਰ ’ਚ ਇਕ ਰੈਸਟੋਰੈਂਟ ਦੇ ਸੰਚਾਲਕ ਤੋਂ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਧਮਕੀ ਦੇ ਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਸੂਤਰਾਂ ਮੁਤਾਬਕ ਜਵਾਹਰ ਨਗਰ ਥਾਣੇ ਦੇ ਪਿੱਛੇ ਕੇ-ਬਲਾਕ ਦੇ ਵਾਸੀ ਰੈਸਟੋਰੈਂਟ ਸੰਚਾਲਕ ਦੀ ਰਿਪੋਰਟ ਦੇ ਆਧਾਰ ’ਤੇ ਬੀਤੀ ਦੇਰ ਰਾਤ ਅਭਿਸ਼ੇਕ ਨਾਂ ਦੇ ਬਦਮਾਸ਼ ਖਿਲਾਫ ਜਾਨੋਂ ਮਾਰਨ ਦੀ ਧਮਕੀ ਦੇ ਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮਾ ਦਰਜ ਕਰਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨੇ ਕੁਝ ਦਿਨ ਪਹਿਲਾਂ ਹੀ ਜਵਾਹਰ ਨਗਰ ਥਾਣਾ ਖੇਤਰ ’ਚ ਸ਼ਿਵ ਚੌਕ ਦੇ ਨੇੜੇ ਇਕ ਸ਼ਾਨਦਾਰ ਰੈਸਟੋਰੈਂਟ ਸ਼ੁਰੂ ਕੀਤਾ ਸੀ। ਇਹ ਰੈਸਟੋਰੈਂਟ ਹੁਣ ਬੰਦ ਹੈ।
Punjab Bani 19 August,2024
ਆਰ. ਪੀ. ਐਫ. ਕਰਮਚਾਰੀ ਤੇ ਹਮਲਾ ਕਰਨ ਵਾਲੇ ਨਿਹੰਗਾਂ ਖਿਲਾਫ਼ ਹੋਇਆ ਕੇਸ ਦਰਜ
ਆਰ. ਪੀ. ਐਫ. ਕਰਮਚਾਰੀ ਤੇ ਹਮਲਾ ਕਰਨ ਵਾਲੇ ਨਿਹੰਗਾਂ ਖਿਲਾਫ਼ ਹੋਇਆ ਕੇਸ ਦਰਜ ਕਰਤਾਰਪੁਰ : ਪੰਜਾਬ ਦੇ ਕਰਤਾਰਪੁਰ ਰੇਲਵੇ ਫਾਟਕ ’ਤੇ ਆਰ.ਪੀ.ਐੱਫ. ਕਰਮਚਾਰੀ ਗੁਰਪ੍ਰੀਤ ਸਿੰਘ ’ਤੇ ਹਮਲਾ ਕਰਨ ਵਾਲੇ ਨਿਹੰਗਾਂ ਖਿਲਾਫ ਥਾਣਾ ਜੀ.ਆਰ.ਪੀ. ’ਚ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ’ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਪੁਲਸ ਹਮਲਾਵਰਾਂ ਨੂੰ ਉਨ੍ਹਾਂ ਦੀ ਕਾਰ ਦੇ ਨੋਟ ਕੀਤੇ ਗਏ ਨੰਬਰ ਦੇ ਆਧਾਰ ’ਤੇ ਗ੍ਰਿਫ਼ਤਾਰ ਕਰੇਗੀ। ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ 7-8 ਨਿਹੰਗਾਂ ਨੇ ਕਰਤਾਰਪੁਰ ਰੇਲਵੇ ਫਾਟਕ ’ਤੇ ਤਾਇਨਾਤ ਆਰ.ਪੀ.ਐੱਫ. ਦੇ ਜਵਾਨ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਤੋਂ ਬਾਅਦ ਸਾਰੇ ਨਿਹੰਗ ਸਿੰਘ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਆਰ.ਪੀ.ਐੱਫ. ਦੇ ਇੰਸਪੈਕਟਰ ਰਾਜੇਸ਼ ਕੁਮਾਰ, ਏ.ਐੱਸ.ਆਈ. ਨੀਰਜ ਕੁਮਾਰ, ਥਾਣਾ ਜੀ.ਆਰ.ਪੀ. ਦੇ ਐੱਸ.ਐੱਚ.ਓ. ਪਲਵਿੰਦਰ ਸਿੰਘ ਭਿੰਡਰ ਵੀ ਮੌਕੇ ’ਤੇ ਪੁੱਜੇ ਤੇ ਗੁਰਪ੍ਰੀਤ ਨੂੰ ਜ਼ਖ਼ਮੀ ਹਾਲਤ ’ਚ ਕਰਤਾਰਪੁਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਐਤਵਾਰ ਨੂੰ ਥਾਣਾ ਜੀ.ਆਰ.ਪੀ. ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਦੂਜੇ ਪਾਸੇ ਸੂਤਰਾਂ ਅਨੁਸਾਰ ਇਸ ਤੋਂ ਬਾਅਦ ਇਕ ਨਿਹੰਗ ਸਿੰਘ ਵੀ ਹਸਪਤਾਲ ’ਚ ਦਾਖ਼ਲ ਹੋਇਆ ਤਾਂ ਉਸ ਨੇ ਵੀ ਕੁੱਟਮਾਰ ਦੇ ਦੋਸ਼ ਲਾਏ ਹਨ।
Punjab Bani 19 August,2024
ਬੀ. ਐਸ. ਐਫ. ਜਵਾਨਾਂ ਕੀਤੀ ਪੰਜਾਬ ਦੇ ਫਾਜ਼ਿਲਕਾ ਸਰਹੱਦ `ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ
ਬੀ. ਐਸ. ਐਫ. ਜਵਾਨਾਂ ਕੀਤੀ ਪੰਜਾਬ ਦੇ ਫਾਜ਼ਿਲਕਾ ਸਰਹੱਦ `ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਫਾਜਿਲਕਾ : ਪੰਜਾਬ ਦੇ ਫਾਜਿ਼ਲਕਾ ਸਰਹੱਦ `ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿੱਚ ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੇ ਜਵਾਨਾਂ ਨੇ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦੀ ਤਸਕਰੀ ਕਰਨ ਸਰਹੱਦ ’ਤੇ ਪੁੱਜੇ ਸਨ ਪਰ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਬੀਐਸਐਫ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਸੋਨਾ ਨਾਨਕ ਵਾਸੀ ਜੱਜ ਸਿੰਘ ਵਜੋਂ ਹੋਈ ਹੈ। ਬੀਐਸਐਫ ਨੇ ਮੁਲਜ਼ਮ ਨੂੰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਦੋਨਾ ਨਾਨਕ ਤੋਂ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਤਸਕਰ ਜੱਜ ਸਿੰਘ ਸ਼ੱਕੀ ਤਸਕਰਾਂ ਦੀ ਸੂਚੀ ਵਿੱਚ ਸੀ। ਪੁੱਛਗਿੱਛ ਦੌਰਾਨ ਉਸ ਦਾ ਨਾਂ ਪਹਿਲਾਂ ਫੜੇ ਗਏ ਨਸ਼ਾ ਤਸਕਰਾਂ ਦੇ ਸਾਥੀ ਵਜੋਂ ਸਾਹਮਣੇ ਆਇਆ ਸੀ।ਬੀਐਸਐਫ ਅਧਿਕਾਰੀਆਂ ਅਨੁਸਾਰ ਉਹ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਫਰਾਰ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਕਈ ਸ਼ੱਕੀ ਸੰਪਰਕ ਵੀ ਪਾਏ ਗਏ ਹਨ। ਇਸ ਫੋਨ `ਚ ਕੁਝ ਪਾਕਿਸਤਾਨੀ ਸਮੱਗਲਰਾਂ ਦੇ ਫੋਨ ਨੰਬਰ ਵੀ ਮਿਲੇ ਹਨ। ਜਿਸ ਦੀ ਜਾਂਚ ਜਾਰੀ ਹੈ।ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਮੁਲਜ਼ਮਾਂ ਨੂੰ ਫਾਜ਼ਿਲਕਾ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੇ ਸਰਹੱਦ ਪਾਰ ਅਤੇ ਭਾਰਤ ਵਿੱਚ ਕਈ ਹੋਰ ਸੰਪਰਕਾਂ ਦਾ ਖੁਲਾਸਾ ਹੋ ਸਕਦਾ ਹੈ। ਬੀਐਸਐਫ ਦੀ ਇਸ ਕਾਮਯਾਬੀ ਨਾਲ ਪਾਕਿਸਤਾਨ ਨਾਲ ਸਬੰਧਤ ਸਮੱਗਲਿੰਗ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਮਿਲੀ ਹੈ।
Punjab Bani 19 August,2024
ਅਮਰੀਕਾ ਦੇ ਓਕਲੈਂਡ ਵਿਚ ਹੋਈ ਗੋਲੀਬਾਰੀ ਦੌਰਾਨ ਹੋਈ ਦੋ ਲੋਕਾਂ ਦੀ ਮੌਤ
ਅਮਰੀਕਾ ਦੇ ਓਕਲੈਂਡ ਵਿਚ ਹੋਈ ਗੋਲੀਬਾਰੀ ਦੌਰਾਨ ਹੋਈ ਦੋ ਲੋਕਾਂ ਦੀ ਮੌਤ ਅਮਰੀਕਾ : ਵਿਦੇਸ਼ੀ ਧਰਤੀ ਅਮਰੀਕਾ ਦੇ ਓਕਲੈਂਡ ‘ਚ ਸ਼ਨੀਵਾਰ ਸਵੇਰੇ ਗੋਲੀਬਾਰੀ ਦੀ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸੈਨ ਫਰਾਂਸਿਸਕੋ ਬੇ ਏਰੀਆ ਪੁਲਸ ਨੇ ਇਹ ਜਾਣਕਾਰੀ ਦਿੱਤੀ। ਓਕਲੈਂਡ ਪੁਲਸ ਵਿਭਾਗ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਪੂਰਬੀ ਓਕਲੈਂਡ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ 83ਵੇਂ ਐਵੇਨਿਊ ਦੇ 1600 ਬਲਾਕ ਵਿੱਚ ਸਵੇਰੇ 9 ਵਜੇ ਦੇ ਕਰੀਬ ਘਟਨਾ ਲਈ ਅਧਿਕਾਰੀਆਂ ਨੂੰ ਬੁਲਾਇਆ ਗਿਆ, ਜਿੱਥੇ ਦੋ ਲੋਕਾਂ ਦੀ ਮੌਕੇ `ਤੇ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਕਈ ਲੋਕਾਂ ਵਿਚਾਲੇ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਇਕ ਵਿਅਕਤੀ ਨੇ ਪਿਸਤੌਲ ਕੱਢ ਕੇ ਫਾਇਰਿੰਗ ਕੀਤੀ ਅਤੇ ਗੱਡੀ ਵਿਚ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਓਕਲੈਂਡ, 400,000 ਦੀ ਆਬਾਦੀ ਵਾਲਾ ਸ਼ਹਿਰ ਹੈ, ਜੋ ਅਪਰਾਧ ਅਤੇ ਜਨਤਕ ਸੁਰੱਖਿਆ ਦੀ ਸਮੱਸਿਆ ਨਾਲ ਸੰਘਰਸ਼ ਕਰ ਰਿਹਾ ਹੈ।
Punjab Bani 19 August,2024
ਉੱਤਰਾਖੰਡ ਦੇ ਸਮੂਹਿਕ ਜਬਰ ਜਨਾਹ ਮਾਮਲੇ ’ਚ ਪੰਜ ਮੁਲਜ਼ਮ ਦੀ ਹੋਈ ਗ੍ਰਿਫ਼ਤਾਰੀ
ਉੱਤਰਾਖੰਡ ਦੇ ਸਮੂਹਿਕ ਜਬਰ ਜਨਾਹ ਮਾਮਲੇ ’ਚ ਪੰਜ ਮੁਲਜ਼ਮ ਦੀ ਹੋਈ ਗ੍ਰਿਫ਼ਤਾਰੀ ਦੇਹਰਾਦੂਨ : ਭਾਰਤ ਦੇਸ਼ ਦੇ ਉਤਰਾਖੰਡ ਸੂਬੇ ਦੇ ਦੇਹਰਾਦੂਨ ਵਿਖੇ ਸਥਾਨਕ ਬੱਸ ਅੱਡੇ ਦਿੱਲੀ-ਦੇਹਰਾਦੂਨ ਬੱਸ ’ਚ ਨਾਬਾਲਗ ਲੜਕੀ ਨਾਲ ਕਥਿਤ ਜਬਰ-ਜਨਾਹ ਮਾਮਲੇ ’ਚ ਪੁਲਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਹਰਾਦੂਨ ਦੇ ਐੱਸਪੀ ਅਜੈ ਸਿੰਘ ਨੇ ਦੱਸਿਆ ਕਿ ਉਕਤ ਘਟਨਾ 12 ਅਗਸਤ ਨੂੰ ਵਾਪਰੀ ਸੀ ਅਤੇ ਪੁਲਸ ਨੂੰ ਇਸ ਦੀ ਸ਼ਿਕਾਇਤ ਦੇਹਰਾਦੂਨ ਬਾਲ ਭਲਾਈ ਕਮੇਟੀ (ਡੀਸੀਡਬਲਿਊਸੀ) ਵੱਲੋਂ ਸ਼ਨੀਰਵਾਰ ਨੂੰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ’ਤੇ ਉੱਤਰਾਖੰਡ ਰੋਡਵੇਜ਼ ਦੀ ਬੱਸ ਦੀ ਪਛਾਣ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਧਰਮੇਂਦਰ ਕੁਮਾਰ (32) ਤੇ ਰਾਜਪਾਲ (57) ਤੇ ਦੇਵੇਂਦਰ (52) ਵਾਸੀ ਹਰਿਦੁਆਰ (ਉੱਤਰਾਖੰਡ), ਰਾਜੇਸ਼ ਕੁਮਾਰ ਸੋਨਕਰ (38) ਵਾਸੀ ਦੇਹਰਾਦੂਨ ਅਤੇ ਰਵੀ ਕੁਮਾਰ (34) ਵਾਸੀ ਫਾਰੁਖ਼ਾਬਾਦ, ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਲਈ ਵਰਤੀ ਗਈ ਉੱਤਰਾਖੰਡ ਰੋਡਵੇਜ਼ ਦੀ ਬੱਸ ਜ਼ਬਤ ਕਰ ਲਈ ਗਈ ਹੈ। ਪੁਲਸ ਨੇ ਕਿਹਾ ਕਿ ਦੇਹਰਾਦੂਨ ਬਾਲ ਭਲਾਈ ਕਮੇਟੀ (ਡੀਸੀਡਬਲਿਊਸੀ) ਨੂੰ 12 ਅਗਸਤ ਰਾਤ ਨੂੰ ਇਥੋਂ ਅੰਤਰਰਾਜੀ ਬੱਸ ਟਰਮੀਨਲ ਤੋਂ 16-17 ਸਾਲਾਂ ਦੀ ਇੱਕ ਲੜਕੀ ਮਿਲੀ ਸੀ ਜਿਸ ਨੂੰ ਬਾਲ ਨਿਕੇਤਨ ’ਚ ਭੇਜਿਆ ਗਿਆ ਸੀ। ਲੜਕੀ ਨੇ ਬਾਲ ਨਿਕੇਤਨ ’ਚ ਅਧਿਕਾਰੀਆਂ ਨੂੰ ਆਪਣੇ ਵਾਪਰੀ ਘਟਨਾ ਬਾਰੇ ਦੱਸਿਆ ਸੀ।
Punjab Bani 19 August,2024
ਰਾਜਸਥਾਨ ਦੇ ਜੋਧਪੁਰ ਜਿ਼ਲੇ ਵਿਚ ਹੋਇਆ ਤਿੰਨ ਸਾਲਾਂ ਦੀ ਬੱਚੀ ਨਾਲ ਜਬਰ-ਜਨਾਹ
ਰਾਜਸਥਾਨ ਦੇ ਜੋਧਪੁਰ ਜਿ਼ਲੇ ਵਿਚ ਹੋਇਆ ਤਿੰਨ ਸਾਲਾਂ ਦੀ ਬੱਚੀ ਨਾਲ ਜਬਰ-ਜਨਾਹ ਜੋਧਪੁਰ: ਭਾਰਤ ਦੇਸ਼ ਦੇ ਰਾਜਸਥਾਨ ਦੇ ਜੋਧਪੁਰ ਜਿ਼ਲ੍ਹੇ ’ਚ ਇੱਕ ਅਣਪਛਾਤੇ ਵਿਅਕਤੀ ਨੇ ਕੂੜਾ ਚੁਗਣ ਵਾਲੇ ਵਿਅਕਤੀ ਦੀ ਤਿੰਨ ਸਾਲਾਂ ਦੀ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕੀਤਾ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੜਕੀ ਨੂੰ ਉਸ ਤੋਂ ਅਗਵਾ ਕੀਤਾ ਗਿਆ ਜਦੋਂ ਉਹ ਮੰਦਰ ਦੇ ਬਾਹਰ ਆਪਣੇ ਮਾਪਿਆਂ ਨਾਲ ਸੁੱਤੀ ਹੋਈ ਸੀ। ਪੁਲਸ ਮੁਤਾਬਕ ਜਦੋਂ ਇੱਕ ਔਰਤ ਸਵੇਰੇ ਲਗਭਗ 6.30 ਵਜੇ ਆਪਣਾ ਚਾਹ ਦਾ ਖੋਖਾ ਖੋਲ੍ਹਣ ਲੱਗੀ ਤਾਂ ਉਸ ਨੂੰ ਕੱਪੜੇ ’ਚ ਲਪੇਟੀ ਹੋਈ ਬੱਚੀ ਮਿਲੀ। ਬੱਚੀ ਦੇ ਸਰੀਰ ’ਤੇ ਜ਼ਖਮਾਂ ਦੇ ਨਿਸ਼ਾਨ ਸਨ। ਮੈਡੀਕਲ ਜਾਂਚ ’ਚ ਬੱਚੀ ਨਾਲ ਜਬਰ-ਜਨਾਹ ਦੀ ਪੁਸ਼ਟੀ ਹੋਈ ਹੈ। ਏ. ਸੀ. ਪੀ. ਅਨਿਲ ਕੁਮਾਰ ਨੇ ਦੱਸਿਆ ਕਿ ਸੀਸੀਟੀਵੀ ਫੁਟੇੇਜ ’ਚ ਇੱਕ ਵਿਅਕਤੀ ਬੱਚੀ ਨੂੰ ਲਿਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ, ਜਿਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਲੜਕੀ ਦਾ ਪਰਿਵਾਰ ਮੱਧ ਪ੍ਰਦੇਸ਼ ਨਾਲ ਸਬੰਧਤ ਹੈ।
Punjab Bani 19 August,2024
ਦੇਹਰਾਦੂਨ ਦੇ ਅੰਤਰਰਾਜੀ ਬੱਸ ਸਟੈਂਡ 'ਤੇ ਨਾਬਾਲਗ ਲੜਕੀ ਨੂੰ ਹੋਸ਼ ਦਾ ਸ਼ਿਕਾਰ ਬਣਾਇਆ
ਦੇਹਰਾਦੂਨ ਦੇ ਅੰਤਰਰਾਜੀ ਬੱਸ ਸਟੈਂਡ 'ਤੇ ਨਾਬਾਲਗ ਲੜਕੀ ਨੂੰ ਹੋਸ਼ ਦਾ ਸ਼ਿਕਾਰ ਬਣਾਇਆ ਉੱਤਰਾਖੰਡ: ਉੱਤਰਾਖੰਡ ਦੇ ਦੇਹਰਾਦੂਨ 'ਚ ਅੰਤਰਰਾਜੀ ਬੱਸ ਸਟੈਂਡ 'ਤੇ ਰੋਡਵੇਜ਼ ਦੀ ਬੱਸ ਦੇ ਅੰਦਰ ਇਕ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਉਸ ਨਾਲ ਇਕ ਤੋਂ ਬਾਅਦ ਇਕ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਲੜਕੀ ਪ੍ਰੇਸ਼ਾਨ ਹੋ ਗਈ। ਇਹ ਘਟਨਾ 13 ਅਗਸਤ ਦੀ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਜਦੋਂ ਲੜਕੀ ਨੂੰ ਇਕ ਦੁਕਾਨ ਨੇੜੇ ਸ਼ੱਕੀ ਵਿਅਕਤੀ ਨਾਲ ਦੇਖਿਆ ਗਿਆ ਤਾਂ ਬੱਸ ਸਟੈਂਡ ਤੋਂ ਕਿਸੇ ਵਿਅਕਤੀ ਨੇ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦਿੱਤੀ। ਜਿਸ ਤੋਂ ਬਾਅਦ 1098 ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ। ਨਾਲ ਹੀ ਬੱਚੀ ਨੂੰ ਕਾਊਂਸਲਿੰਗ ਲਈ ਬਾਲ ਨਿਕੇਤਨ ਲਿਆਂਦਾ ਗਿਆ। ਪੁਲਿਸ ਨੇ ਇਸ ਘਟਨਾ ਸਬੰਧੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਬੱਸ ਸਟੈਂਡ (ISBT ਅਹਾਤੇ) ਅਤੇ ਆਸਪਾਸ ਦੇ ਸਾਰੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਬੀਐਨਐਸ ਅਤੇ ਪੋਕਸੋ ਐਕਟ ਦੀ ਧਾਰਾ 70 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, 5 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 18 August,2024
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੰੁ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਦੱਸਣਯੋਗ ਹੈ ਕਿ ਉਪਰੋਕਤ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਸ਼ਨੀਵਾਰ ਨੂੰ ਦਿੱਤੀ ਗਈ ਸੀ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਪੁਲਸ ਵਲੋਂ ਸਿਰਫ਼ 24 ਘੰਟਿਆਂ ਦੇ ਸਮੇਂ ਵਿਚਕਾਰ ਹੀ ਫਿ਼ਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਮ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸਣਯੋਗ ਹੈ ਕਿ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ। ਈਮੇਲ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੂੰ ਭੇਜੀ ਗਈ ਸੀ। ਈਮੇਲ ਵਿੱਚ ਮੁਲਜ਼ਮਾਂ ਨੇ ਹਵਾਈ ਅੱਡੇ ਵਿੱਚ ਵੱਖ-ਵੱਖ ਥਾਵਾਂ ’ਤੇ ਕੁੱਲ 6 ਬੰਬ ਰੱਖਣ ਦਾ ਦਾਅਵਾ ਕੀਤਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦਿੱਤੇ ਜਾਣ, ਨਹੀਂ ਤਾਂ ਉਹ ਏਅਰਪੋਰਟ ਨੂੰ ਬੰਬ ਨਾਲ ਉਡਾ ਦੇਣਗੇ। ਈਮੇਲ ਵਿੱਚ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ ਪੁਲਿਸ ਨਾਲ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਵਿਭਾਗ ਸਰਗਰਮ ਹੋ ਗਿਆ। ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਈਪੀ ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਦੋ ਹੋਰ ਮੁਲਜ਼ਮਾਂ ਬਾਰੇ ਦੱਸਿਆ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਦੇਵ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਦੇਵ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
Punjab Bani 18 August,2024
ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ
ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ ਵਾਸ਼ਿੰਗਟਨ, 17 ਅਗਸਤ : ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿੱਚ ਅੱਲੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ‘ਤੇ ਤੰਬਾਕੂ ਹਾਊਸ ਸਟੋਰ ਦੇ ਮਾਲਕ ਮਾਣਕ ਪਟੇਲ ਦੀ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ। ਰੋਵਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਨਾਬਾਲਗ ਲੜਕੇ ਨੂੰ ਹਿਰਾਸਤ ਲੈ ਲਿਆ ਗਿਆ ਹੈ। ਮੁਲਜ਼ਮ ਨਾਬਾਲਗ ਹੋਣ ਕਾਰਨ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ। ਪਟੇਲ ਦੇ ਪਰਿਵਾਰ ਵਿੱਚ ਸਾਢੇ ਸੱਤ ਮਹੀਨੇ ਦੀ ਗਰਭਵਤੀ ਪਤਨੀ ਐਮੀ ਅਤੇ 5 ਸਾਲ ਦੀ ਧੀ ਹੈ।
Punjab Bani 17 August,2024
ਉਤਰਾਖੰਡ ਦੀ ਐੱਸ. ਟੀ. ਐੱਫ. ਨੇ ਕੀਤਾ 4. 5 ਕਰੋੜ ਦੀ ਸਮੈਕ ਸਣੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ
ਉਤਰਾਖੰਡ ਦੀ ਐੱਸ. ਟੀ. ਐੱਫ. ਨੇ ਕੀਤਾ 4. 5 ਕਰੋੜ ਦੀ ਸਮੈਕ ਸਣੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਨੈਨੀਤਾਲ : ਭਾਰਤ ਦੇਸ਼ ਦੇ ਉਤਰਾਖੰਡ ਪੁਲਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਲਗਭਗ 4.5 ਕਰੋੜ ਰੁਪਏ ਦੀ ਸਮੈਕ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਸਮੈਕ ਨੂੰ ਨੇਪਾਲ ਤਸਕਰੀ ਕਰ ਲਿਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਮਾਉਂ ਐੱਸਟੀਐੱਫ ਨੂੰ ਕਾਫੀ ਸਮੇਂ ਤੋਂ ਨਸ਼ਾ ਤਸਕਰੀ `ਚ ਵੱਡੇ ਤਸਕਰਾਂ ਦੇ ਸ਼ਾਮਲ ਹੋਣ ਦੀ ਖ਼ਬਰ ਮਿਲ ਰਹੀ ਸੀ। ਐੱਸਟੀਐੱਫ ਦੇ ਸੀਨੀਅਰ ਪੁਲਸ ਕਪਤਾਨ (ਐੱਸਐੱਸਪੀ) ਆਯੂਸ਼ ਅਗਰਵਾਲ ਦੀਆਂ ਹਦਾਇਤਾਂ ’ਤੇ ਤਸਕਰਾਂ ਨੂੰ ਫੜਨ ਲਈ ਐੱਸਟੀਐੱਫ ਦੀ ਐਂਟੀ ਨਾਰਕੋਟਿਕਸ ਫੋਰਸ ਦੇ ਕੁਮਾਉਂ ਇੰਚਾਰਜ ਆਰਬੀ ਚਮੋਲਾ ਦੀ ਅਗਵਾਈ ਹੇਠ ਟੀਮ ਬਣਾਈ ਗਈ। ਐੱਸਟੀਐੱਫ ਦੀ ਟੀਮ ਕਾਫ਼ੀ ਸਮੇਂ ਤੋਂ ਤਸਕਰਾਂ ’ਤੇ ਨਜ਼ਰ ਰੱਖਣ `ਚ ਲੱਗੀ ਹੋਈ ਸੀ। ਸ਼ੁੱਕਰਵਾਰ ਦੇਰ ਰਾਤ ਐੱਸਟੀਐੱਫ ਟੀਮ ਨੂੰ ਸਮੈਕ ਦੀ ਇਕ ਵੱਡੀ ਖੇਪ ਨੇਪਾਲ `ਚ ਤਸਕਰੀ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐੱਸਟੀਐੱਫ ਦੇ ਇੰਸਪੈਕਟਰ ਪਵਨ ਸਵਰੂਪ ਦੀ ਅਗਵਾਈ ਵਾਲੀ ਟੀਮ ਨੇ ਬਨਬਸਾ ਪੁਲਸ ਨਾਲ ਮਿਲ ਕੇ ਤਸਕਰਾਂ ਨੂੰ ਫੜਨ ਲਈ ਸਾਂਝੀ ਮੁਹਿੰਮ ਚਲਾਈ।
Punjab Bani 17 August,2024
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਦੋਸ਼ੀ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ: ਐਸਐਸਪੀ ਡਾ. ਪ੍ਰਗਿਆ ਜੈਨ ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ। ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ। ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
Punjab Bani 17 August,2024
ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ
ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ ਸ੍ਰੀ ਮਾਛੀਵਾੜਾ ਸਾਹਿਬ : ਪਿੰਡ ਚਕਲੀ ਮੰਗਾ ਤੂੰ ਪਿੰਡ ਖੇੜਾ ਮਾਰਗ ਤੇ ਰਾਤ ਭਿਆਨਕ ਦਰਦਨਾਕ ਘਟਨਾ ਵਾਪਰੀ ਜਿਸ ਵਿਚ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ।
Punjab Bani 17 August,2024
ਦਿੱਲੀ 'ਚ ਜਾਇਦਾਦ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਦਿੱਲੀ 'ਚ ਜਾਇਦਾਦ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਨਵੀਂ ਦਿੱਲੀ, 17 ਅਗਸਤ : ਸੰਸਥਾਵਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦੇ ਚੱਲਦਿਆਂ ਅੱਜ ਦਿੱਲੀ ਦੇ ਗੁਰੂਗ੍ਰਾਮ ਵਿੱਚ ਇੱਕ ਮਾਲ ਨੂੰ ਉਡਾਉਣ ਦੀ ਧਮਕੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਐਂਬੀਐਂਸ ਮਾਲ ਪ੍ਰਬੰਧਨ ਨੂੰ 9:45 ਵਜੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਇਸ ਦੀ ਸੂਚਨਾ ਮਿਲਦੇ ਹੀ ਬੰਬ ਰੋਕੂ ਦਸਤਾ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਟੀਮ ਜਾਂਚ ਵਿੱਚ ਜੁਟੀ ਹੋਈ ਹੈ। ਅਜਿਹੀਆਂ ਮੇਲ ਪਹਿਲਾਂ ਵੀ ਮਿਲੀਆਂ ਹਨ, ਜਿਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 17 August,2024
ਚਾਚੇ ਨੇ ਆਪਣੀ ਭਤੀਜੀ ਨਾਲ ਬਲਾਤਕਾਰ ਕੀਤਾ
ਚਾਚੇ ਨੇ ਆਪਣੀ ਭਤੀਜੀ ਨਾਲ ਬਲਾਤਕਾਰ ਕੀਤਾ ਨਵੀਂ ਦਿੱਲੀ, 17 ਅਗਸਤ- ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਦੇ ਛਾਉਣੀ ਥਾਣਾ ਖੇਤਰ 'ਚ ਅੱਜ ਇਕ ਚਾਚੇ ਨੇ ਆਪਣੀ ਹੀ ਭਤੀਜੀ ਨੂੰ ਬੰਧਕ ਬਣਾ ਕੇ ਉਸ ਨਾਲ ਬਲਾਤਕਾਰ ਕੀਤਾ ਭਤੀਜੀ ਨੇ ਕਿਹਾ ਕਿ ਜੇਕਰ ਉਸਨੇ ਇਸ ਮਾਮਲੇ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸਨੂੰ ਮਾਰ ਦੇਵੇਗਾ। ਜਦੋਂ ਪੀੜਤਾ ਘਰ ਪਹੁੰਚੀ ਤਾਂ ਉਸ ਨੇ ਹੰਝੂ ਵਹਾ ਕੇ ਆਪਣੀ ਵੱਡੀ ਭੈਣ ਨੂੰ ਆਪਣਾ ਦੁੱਖ ਸੁਣਾਇਆ। ਇਸ ਤੋਂ ਬਾਅਦ ਵੱਡੀ ਭੈਣ ਨੇ 112 'ਤੇ ਕਾਲ ਕਰਕੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 17 August,2024
ਪਿਤਾ ਹੀ ਕਰਦਾ ਰਿਹਾ ਆਪਣੀ ਧੀ ਨਾਲ ਇਕ ਸਾਲ ਤੱਕ ਜਬਰ ਜਨਾਹ
ਪਿਤਾ ਹੀ ਕਰਦਾ ਰਿਹਾ ਆਪਣੀ ਧੀ ਨਾਲ ਇਕ ਸਾਲ ਤੱਕ ਜਬਰ ਜਨਾਹ ਬਿਜਨੌਰ : ਭਾਰਤ ਦੇ ਉੱਤਰ ਪ੍ਰਦੇਸ਼ ਸੂਬੇ ਦੇ ਬਿਜਨੌਰ ਜਿਲ੍ਹੇ `ਚ ਇਕ ਪਿਤਾ ਵਲੋਂ ਆਪਣੀ ਹੀ ਧੀ ਨਾਲ ਇਕ ਸਾਲ ਤੱਕ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ ਜਨਾਹ ਦੀ ਪੀੜਤਾ ਦੀ ਮਾਂ ਦੀ ਸ਼ਿਕਾਇਤ `ਤੇ ਪੁਲਸ ਨੇ ਦੋਸ਼ੀ ਖਿ਼ਲਾਫ਼ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਜਬਰ ਜਨਾਹ ਦੇ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਦੀ ਭਾਲ ਜਾਰੀ ਹੈ।ਪੀੜਤ ਬੱਚੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਉਸ ਦੇ 5 ਬੱਚੇ ਹਨ, ਜਿਸ `ਚ ਤਿੰਨ ਧੀਆਂ ਅਤੇ 2 ਪੁੱਤਰ ਹਨ। 17 ਸਾਲਾ ਧੀ ਘੱਟ ਬੋਲਦੀ ਹੈ। ਔਰਤ ਦਾ ਕਹਿਣਾ ਹੈ ਕਿ ਉਸ ਦੀ ਧੀ ਨੇ 15 ਦਿਨ ਪਹਿਲੇ ਉਸ ਨੂੰ ਦੱਸਿਆ ਕਿ ਉਸ ਦਾ ਪਿਓ ਉਸ ਨਾਲ ਗਲਤ ਹਰਕਤ ਕਰਦਾ ਹੈ ਅਤੇ ਪਿਛਲੇ ਇਕ ਸਾਲ ਤੋਂ ਉਸ ਨਾਲ ਜਬਰਨ ਜਬਰ ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦੇ ਰਿਹਾ ਹੈ। ਵਿਰੋਧ ਕਰਨ `ਤੇ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ। ਪੀੜਤ ਔਰਤ ਨੇ ਦੱਸਿਆ ਕਿ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸ ਨੇ ਹਿੰਮਤ ਕਰ ਕੇ ਮੁਹੱਲੇ ਵਾਸੀਆਂ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਤਾਂ ਦੋਸ਼ੀ ਉਸ ਨੂੰ ਤਿੰਨ ਤਲਾਕ ਦੇ ਕੇ ਮੌਕੇ `ਤੇ ਫਰਾਰ ਹੋ ਗਿਆ। ਉੱਥੇ ਹੀ ਇਸ ਮਾਮਲੇ `ਚ ਅਫਜ਼ਲਗੜ੍ਹ ਸੀ.ਓ. ਅੰਜਨੀ ਕੁਮਾਰ ਚਤੁਰਵੇਦੀ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ `ਤੇ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjab Bani 17 August,2024
ਰਾਜਸਥਾਨ ਦੇ ਉਦੈਪੁਰ 'ਚ ਹਿੰਸਾ ਫੈਲਣ ਤੋਂ ਬਾਅਦ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ, ਸਕੂਲ ਬੰਦ
ਰਾਜਸਥਾਨ ਦੇ ਉਦੈਪੁਰ 'ਚ ਹਿੰਸਾ ਫੈਲਣ ਤੋਂ ਬਾਅਦ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ, ਸਕੂਲ ਬੰਦ ਉਦੈਪੁਰ, 17 ਅਗਸਤ : ਰਾਜਸਥਾਨ ਦੇ ਉਦੈਪੁਰ 'ਚ ਫਿਰਕੂ ਤਣਾਅ ਫੈਲਣ ਤੋਂ ਬਾਅਦ ਸ਼ਹਿਰ 'ਚ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਨੇ ਲੋਕਾਂ ਦੇ ਇੱਕ ਥਾਂ 'ਤੇ ਇਕੱਠੇ ਹੋਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਉਦੈਪੁਰ ਦੇ ਇਕ ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ 'ਤੇ ਉਸ ਦੇ ਸਹਿਪਾਠੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਸ਼ਨੀਵਾਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਸਾਰੇ (ਨਿੱਜੀ ਅਤੇ ਸਰਕਾਰੀ) ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
Punjab Bani 17 August,2024
ਦੋ ਘੰਟਿਆਂ ਵਿਚ ਹੀ ਪਿੰਡ ਸਿੰਘਪੁਰ ਵਿਖੇ ਹੋਏ ਕਤਲ ਦੇ ਦੋਸ਼ੀ ਨੂੰ ਕੀਤਾ ਪੁਲਸ ਨੇ ਕੀਤਾ ਗ੍ਰਿਫ਼ਤਾਰ
ਦੋ ਘੰਟਿਆਂ ਵਿਚ ਹੀ ਪਿੰਡ ਸਿੰਘਪੁਰ ਵਿਖੇ ਹੋਏ ਕਤਲ ਦੇ ਦੋਸ਼ੀ ਨੂੰ ਕੀਤਾ ਪੁਲਸ ਨੇ ਕੀਤਾ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੀ ਦਿਹਾਤੀ ਪੁਲਸ ਨੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਿੰਡ ਸਿੰਘਪੁਰ ਵਿਖੇ ਹੋਏ ਕਤਲ ਨੂੰ 2 ਘੰਟਿਆਂ ’ਚ ਹੀ ਹੱਲ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕਾ ਦੇ ਪਤੀ ਜਸਬੀਰ ਸਿੰਘ ਉਰਫ ਮਿੱਠੂ ਪੁੱਤਰ ਬੰਸੂ ਵਾਸੀ ਪਿੰਡ ਖੁਰਲਾਪੁਰ ਜਲੰਧਰ ਨੇ ਦੱਸਿਆ ਕਿ ਉਹ ਸਮੇਤ ਪਰਿਵਾਰ ਇਕੱਠੇ ਹੀ ਇੱਕੋ ਘਰ ’ਚ ਰਹਿੰਦੇ ਹਨ। ਉਸ ਨੇ ਮੌਕੇ ’ਤੇ ਪਹੁੰਚ ਕੇ ਵੇਖਿਆ ਕਿ ਉਸ ਦੀ ਪਤਨੀ ਦੀ ਹਾਲਤ ਕਾਫੀ ਗੰਭੀਰ ਸੀ ਤੇ ਸਿਰ ’ਚ ਕਾਫੀ ਸੱਟ ਲੱਗੀ ਹੋਈ ਸੀ ਤੇ ਕਮਰੇ ਦੇ ਦਰਵਾਜ਼ੇ ਦੇ ਅੱਗੇ ਲਹੂ-ਲੁਹਾਨ ਪਈ ਹੋਈ ਸੀ। ਮ੍ਰਿਤਕ ਔਰਤ ਦੇ ਪਤੀ ਨੇ ਥਾਣਾ ਮਹਿਤਪੁਰ ਵਿਖੇ ਸ਼ਿਕਾਇਤ ਦਿੱਤੀ, ਜਿਸ ’ਤੇ ਤਰੁੰਤ ਕਾਰਵਾਈ ਕਰਦਿਆਂ ਥਾਣਾ ਮੁਖੀ ਇੰਸ. ਜੈਪਾਲ ਨੇ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਕੇ ਕਤਲ ਦੀ ਗੁੱਥੀ ਸੁਲਝਾਉਣ ’ਚ ਸਫਲਤਾ ਹਾਸਲ ਕੀਤੀ। ਮਹਿਤਪੁਰ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਫੜਨ ’ਚ ਸਫਲਤਾ ਹਾਸਲ ਕੀਤੀ ਹੈ।
Punjab Bani 17 August,2024
ਮਹਿਲਾ ਨੇ ਕੀਤਾ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਲਾਹਕਾਰ ਹੋਣ ਦਾ ਦਾਅਵਾ ਕਰਨ ਕਰਕੇ 53 ਹਜ਼ਾਰ ਰੁਪਏ ਦਾ ਜਾਅਲੀ ਯੂ. ਪੀ. ਆਈ. ਭੁਗਤਾਨ ਕਰਕੇ ਸੰਸਥਾ ਨਾਲ ਘਪਲਾ
ਮਹਿਲਾ ਨੇ ਕੀਤਾ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਲਾਹਕਾਰ ਹੋਣ ਦਾ ਦਾਅਵਾ ਕਰਨ ਕਰਕੇ 53 ਹਜ਼ਾਰ ਰੁਪਏ ਦਾ ਜਾਅਲੀ ਯੂ. ਪੀ. ਆਈ. ਭੁਗਤਾਨ ਕਰਕੇ ਸੰਸਥਾ ਨਾਲ ਘਪਲਾ ਅਸਾਮ : ਭਾਰਤ ਦੇਸ਼ ਦੇ ਡਿਬਰੂਗੜ੍ਹ ਦੇ ਇਕ ਨਾਮੀ ਹੋਟਲ ਵਿਚ ਪੰਜਾਬ ਤੋਂ ਆਜ਼ਾਦ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਲਾਹਕਾਰ ਹੋਣ ਦਾ ਦਾਅਵਾ ਕਰਨ ਵਾਲੀ ਇਕ ਔਰਤ ਨੇ 53 ਹਜ਼ਾਰ ਰੁਪਏ ਦਾ ਜਾਅਲੀ ਯੂ. ਪੀ. ਆਈ. ਭੁਗਤਾਨ ਕਰਕੇ ਸੰਸਥਾ ਨਾਲ ਘਪਲਾ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਪ੍ਰਿਆ ਮਿਸ਼ਰਾ ਅੰਮ੍ਰਿਤਪਾਲ ਸਿੰਘ ਦੀ ਨਿੱਜੀ ਕਾਨੂੰਨੀ ਸਲਾਹਕਾਰ ਵਜੋਂ ਪਛਾਣ ਕੀਤੀ ਗਈ ਹੈ। ਜੋ ਖ਼ਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਲਈ ਦਾਅਵਾ ਕੀਤਾ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਹੋਟਲ ਅਧਿਕਾਰੀਆਂ ਦੇ ਅਨੁਸਾਰ ਪ੍ਰਿਆ ਮਿਸ਼ਰਾ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਹੋਟਲ ਵਿਚ ਰਹਿ ਰਹੀ ਸੀ ਅਤੇ ਤਕਰੀਬਨ ਹਰ ਰੋਜ਼ ਐੱਮ.ਪੀ. ਅੰਮ੍ਰਿਤਪਾਲ ਸਿੰਘ ਨੂੰ ਮਿਲਣ ਜੇਲ੍ਹ ਜਾਂਦੀ ਸੀ ਜਿਸ ਦਾ ਕੁੱਲ 1,53,000 ਰੁਪਏ ਦਾ ਬਿੱਲ ਇਕੱਠਾ ਹੋਇਆ ਸੀ। ਉਸ ਨੇ 1 ਲੱਖ ਰੁਪਏ ਨਕਦ ਅਦਾa ਕੀਤੇ, ਪਰ ਆਪਣੇ ਫ਼ੋਨ `ਤੇ ਜਾਅਲੀ ਭੁਗਤਾਨ ਦੀ ਪੁਸ਼ਟੀ ਦਿਖਾ ਕੇ ਬਾਕੀ 53 ਹਜ਼ਾਰ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਫਰਜ਼ੀ ਪੇਮੈਂਟ ਸਕਰੀਨ ਦਿਖਾਉਣ ਤੋਂ ਬਾਅਦ, ਉਹ ਜਲਦੀ ਨਾਲ ਹੋਟਲ ਤੋਂ ਰਵਾਨਾ ਹੋ ਗਈ ਅਤੇ ਉਦੋਂ ਤੋਂ ਉਸ ਨੇ ਆਪਣਾ ਫੋਨ ਬੰਦ ਕਰ ਦਿੱਤਾ। ਸੂਤਰਾਂ ਮੁਤਾਬਕ ਜਦੋਂ ਹੋਟਲ ਨੇ ਭੁਗਤਾਨ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਧੋਖਾਧੜੀ ਦਾ ਪਤਾ ਲਗਾਇਆ ਤਾਂ ਹੋਟਲ ਸਟਾਫ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਫਿਲਹਾਲ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਡਿਜੀਟਲ ਭੁਗਤਾਨ ਧੋਖਾਧੜੀ ਦੀ ਵਧ ਰਹੀ ਚਿੰਤਾ ਅਤੇ ਔਨਲਾਈਨ ਲੈਣ-ਦੇਣ ਨੂੰ ਸਵੀਕਾਰ ਕਰਨ ਵੇਲੇ ਕਾਰੋਬਾਰਾਂ ਨੂੰ ਚੌਕਸ ਰਹਿਣ ਲਈ ਇਕ ਸਬਕ ਹੋਵੇਗਾ।
Punjab Bani 17 August,2024
ਬੁੜੈਲ ਜੇਲ ਵਿਚ ਬੰਦ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਤੇ ਕੈਦੀਆ ਨੇ ਕੀਤਾ ਕਾਤਲਾਨਾ ਹਮਲਾ
ਬੁੜੈਲ ਜੇਲ ਵਿਚ ਬੰਦ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਤੇ ਕੈਦੀਆ ਨੇ ਕੀਤਾ ਕਾਤਲਾਨਾ ਹਮਲਾ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗਡ੍ਹ ਦੇ ਸੈਕਟਰ-5 ਸਥਿਤ ਇਕ ਵਪਾਰੀ ਦੇ ਘਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ’ਚ ਬੁੜੈਲ ਜੇਲ੍ਹ ’ਚ ਬੰਦ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ’ਤੇ ਕੈਦੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਬੈਰਕ ਨੰਬਰ-9 ’ਚ 60 ਕੈਦੀਆਂ ਨੇ ਮਿਲ ਕੇ ਚਮਚਿਆਂ, ਗਲਾਸਾਂ ਤੇ ਥਰਮੋਸ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਗੋਲਡੀ ਬਰਾੜ ਗਿਰੋਹ ਦੇ 4 ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਜੇਲ੍ਹ ਸਟਾਫ਼ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ 4 ਕੈਦੀਆਂ ਨੂੰ ਜੀ. ਐੱਮ. ਸੀ. ਐੱਚ.-32 ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਬਨੂੜ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ, ਮੋਂਟੀ ਸ਼ਾਹ, ਰਾਜਾ ਤੇ ਹੈਰੀ ਵਜੋਂ ਹੋਈ। ਸੈਕਟਰ-49 ਥਾਣਾ ਪੁਲਸ ਨੇ ਅੰਮ੍ਰਿਤਪਾਲ ਦੀ ਸ਼ਿਕਾਇਤ ’ਤੇ ਹਮਲਾਵਰ ਕੈਦੀ ਅਮਿਤ, ਮੋਨੂੰ, ਅਮਨ, ਫ਼ੌਜੀ, ਸੁਸ਼ੀਲ ਯਾਦਵ, ਰਾਹੁਲ, ਸੋਨੂੰ ਸਣੇ ਹੋਰਨਾਂ ’ਤੇ ਮਾਮਲਾ ਦਰਜ ਕਰ ਲਿਆ।
Punjab Bani 17 August,2024
ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ਤੇ ਹਮਲਾ, ਵਰਦੀ ਪਾੜਨ ਤੇ ਗ੍ਰਿਫ਼ਤ ਮੁਲਜਮ ਨੂੰ ਪੁਲਸ ਦੀ ਹਿਰਾਸਤ ਵਿਚੋਂ ਭਜਾਉਣ ਦੇ ਦੋਸ਼ ਹੇਠ 15 ਲੋਕਾਂ ਵਿਰੁੱਧ ਕੇਸ ਦਰਜ
ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ਤੇ ਹਮਲਾ, ਵਰਦੀ ਪਾੜਨ ਤੇ ਗ੍ਰਿਫ਼ਤ ਮੁਲਜਮ ਨੂੰ ਪੁਲਸ ਦੀ ਹਿਰਾਸਤ ਵਿਚੋਂ ਭਜਾਉਣ ਦੇ ਦੋਸ਼ ਹੇਠ 15 ਲੋਕਾਂ ਵਿਰੁੱਧ ਕੇਸ ਦਰਜ ਗੁਰੂਹਰਸਹਾਏ : ਪੰਜਾਬ ਦੇ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਉਤਾੜ ਵਿਖੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ਕਰਨ, ਪੁਲਸ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਪੁਲਸ ਦੀ ਹਿਰਾਸਤ ਵਿਚੋਂ ਮੁਲਜ਼ਮ ਨੂੰ ਛੁਡਵਾ ਕੇ ਭਜਾ ਦੇਣ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 15 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ । ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਵਲੰਟੀਅਰ ਮਨਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸੋਹਣਗੜ੍ਹ ਰੱਤੇਵਾਲਾ ਨੇ ਦੱਸਿਆ ਕਿ ਉਹ ਮੁਲਜ਼ਮ ਵਿਸ਼ਵਜੀਤ ਸਿੰਘ ਉਰਫ ਵਿੱਕੀ ਪੁੱਤਰ ਕੁਲਵੰਤ ਸਿੰਘ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰਨ ਲਈ ਸਾਥੀ ਕਰਮਚਾਰੀਆਂ ਨਾਲ ਗਿਆ ਸੀ । ਇਸ ਦੌਰਾਨ ਜਦ ਉਨ੍ਹਾਂ ਮੁਲਜ਼ਮ ਨੂੰ ਕਾਬੂ ਕਰ ਕੇ ਮੋਟਰਸਾਈਕਲ ’ਤੇ ਬਿਠਾਇਆ ਤਾਂ ਮੁਲਜ਼ਮ ਕੇਵਲ ਸਿੰਘ ਪੁੱਤਰ ਜੰਗੀਰ ਸਿੰਘ, ਸ਼ੰਟੀ ਪੁੱਤਰ ਜੰਗੀਰ ਸਿੰਘ, ਕੁੰਦਨ ਸਿੰਘ ਪੁੱਤਰ ਜੰਗੀਰ ਸਿੰਘ, ਨੀਸ਼ਾ ਪੁੱਤਰੀ ਕੇਵਲ ਸਿੰਘ, ਮੋਨਿਕਾ ਪਤਨੀ ਵਿੱਕੀ, ਰਚਨਾ ਪਤਨੀ ਕ੍ਰਿਸ਼ਨ ਅਤੇ ਗੁਰਜੀਤ ਕੌਰ ਪਤਨੀ ਕੇਵਲ ਸਿੰਘ ਵਾਸੀ ਮੋਹਣ ਕੇ ਉਤਾੜ ਅਤੇ 7 ਅਣਪਛਾਤੇ ਲੋਕਾਂ ਨੇ ਮਿਲ ਕੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।
Punjab Bani 17 August,2024
ਵਿਆਹ ਝਾਂਸਾ ਦੇ ਕੇ ਬੇਹੋਸ਼ ਕਰਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ
ਵਿਆਹ ਝਾਂਸਾ ਦੇ ਕੇ ਬੇਹੋਸ਼ ਕਰਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ ਖਰੜ : ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਬੇਹੋਸ਼ ਕਰਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਥਾਣਾ ਸਿਟੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ’ਚ 26 ਸਾਲਾ ਕੁੜੀ ਨੇ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਪਿੰਡ ਮੀਆਂ ਪੁਰ ਚੰਗਰ ਦੇ ਹਰਜਿੰਦਰ ਸਿੰਘ ਨਾਲ ਪਛਾਣ ਹੋਈ ਸੀ। ਦੋਵਾਂ ’ਚ ਰੋਜ਼ ਗੱਲ ਹੋਣ ਲੱਗੀ। ਇਸ ਦੌਰਾਨ ਮੁਲਜ਼ਮ ਨੇ ਕੁੜੀ ਨੂੰ ਆਈਫੋਨ ਅਤੇ ਸੋਨੇ ਦੀ ਚੇਨ ਗਿਫ਼ਟ ਕੀਤੀ। ਉਹ ਅਕਸਰ ਹਰਜਿੰਦਰ ਨੂੰ ਵਿਆਹ ਲਈ ਕਹਿੰਦੀ ਸੀ। 3 ਮਈ ਨੂੰ ਮੁਲਜ਼ਮ ਉਸ ਨੂੰ ਕਾਰ ’ਚ ਘੁਮਾਉਣ ਲਈ ਲੈ ਗਿਆ। ਰਾਹ ’ਚ ਼ਉਸ ਨੂੰ ਕੋਡਲ ਡ੍ਰਿੰਕ ’ਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤਾ ਅਤੇ ਉਹ ਮੋਹਾਲੀ ਦੇ ਫੇਜ਼-1 ’ਚ ਸਥਿਤ ਹੋਟਲ ’ਚ ਲੈ ਗਿਆ। ਜਿੱਥੇ ਮੁਲਜ਼ਮ ਨੇ ਜਬਰਨ ਸਰੀਰਿਕ ਸੰਬੰਧ ਬਣਾਏ। ਇਸ ਦੌਰਾਨ ਮੁਲਜ਼ਮ ਨੂੰ ਉਸ ਦੀ ਪਤਨੀ ਦਾ ਫੋਨ ਆ ਗਿਆ। ਉਦੋਂ ਪਤਾ ਲੱਗਾ ਕਿ ਹਰਜਿੰਦਰ ਵਿਆਹਿਆ ਹੈ। ਇਸ ਤੋਂ ਬਾਅਦ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦਾ ਮੋਬਾਇਲ ਨੰਬਰ ਦੋਸਤਾਂ ’ਚ ਵੰਡ ਦਿੱਤਾ। ਮੁਲਜ਼ਮ ਨੇ ਉਸ ਨੂੰ ਕਿਹਾ ਕਿ ਉਹ ਦੋ ਪ੍ਰਸਿੱਧ ਗਾਇਕਾਂ ਨਾਲ ਸੰਬੰਧ ਰੱਖਦਾ ਹੈ। ਇਸ ਤਰ੍ਹਾਂ ਦੀਆਂ ਧਮਕੀਆਂ ਦਿੱਤੇ ਜਾਣ ਕਾਰਨ ਉਹ ਕਾਫ਼ੀ ਡਰ ਗਈ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
Punjab Bani 17 August,2024
ਕੰਪਿਊਟਰ ਆਪ੍ਰੇਟਰ ਵਿਰੁੱਧ ਗਬਨ ਕਰਨ ਦੇ ਦੋਸ਼ ਹੇਠ ਕੇਸ ਦਰਜ
ਕੰਪਿਊਟਰ ਆਪ੍ਰੇਟਰ ਵਿਰੁੱਧ ਗਬਨ ਕਰਨ ਦੇ ਦੋਸ਼ ਹੇਠ ਕੇਸ ਦਰਜ ਬਟਾਲਾ : ਗੁਰਪ੍ਰੀਤ ਸਿੰਘ ਕੰਪਿਊਟਰ ਆਪ੍ਰੇਟਰ (ਈ-ਪੰਚਾਇਤ) ਬਲਾਕ ਕਾਦੀਆਂ ਪੁੱਤਰ ਬਲਵਿੰਦਰ ਸਿੰਘ ਵਾਸੀ ਧਰਮਪੁਰਾ ਕਾਲੋਨੀ ਬਟਾਲਾ ਜੋ ਕਿ ਕੰਪਿਊਟਰ ਅਪ੍ਰੇਟਰ ਹੈ ਵਲੋਂ 48 ਲੱਖ 13 ਹਜ਼ਾਰ 792 ਰੁਪਏ ਦਾ ਗਬਨ ਕਰਨ ਦੇ ਕਥਿਤ ਦੋਸ਼ੀ ਹੇਠ ਥਾਣਾ ਕਾਦੀਆਂ ਦੀ ਪੁਲਸ ਵਲੋਂ ਵਿਰੁੱਧ ਕੇਸ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਐੱਸ. ਐੱਸ. ਪੀ ਬਟਾਲਾ ਨੂੰ ਗੁਰਪ੍ਰੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਕਾਦੀਆਂ ਵਾਸੀ ਪਿੰਡ ਭੱਲਰ, ਥਾਣਾ ਸਦਰ ਹਾਲ ਵਾਸੀ ਬੀ.ਡੀ.ਪੀ.ਓ ਦਫਤਰ ਕਾਦੀਆਂ ਨੇ ਦਰਖਾਸਤ ਦਿੱਤੀ ਸੀ ਤੇ ਦੱਸਿਆ ਸੀ ਕਿ ਗੁਰਪ੍ਰੀਤ ਸਿੰਘ ਜੋ ਕੰਪਿਊਟਰ ਆਪ੍ਰੇਟਰ (ਈ-ਪੰਚਾਇਤ) ਬਲਾਕ ਕਾਦੀਆਂ ਵਿਖੇ ਤਾਇਨਾਤ ਹੈ ਵਲੋਂ ਮਾਰਚ 2021 ਤੋਂ ਅਗਸਤ 2022 ਤੱਕ ਦੇ ਸਮੇਂ ਦੌਰਾਨ ਐੱਚ. ਡੀ. ਐੱਫ. ਸੀ. ਬੈਂਕ ਸ਼ਾਖਾ ਕਾਦੀਆਂ ਵਿਚ ਆਪਣੇ ਨਿੱਜੀ ਖਾਤੇ ਵਿਚ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ 15ਵੇਂ ਵਿੱਤ ਕਮੀਸ਼ਨ ਦੇ ਖਾਤਿਆਂ ਵਿਚੋਂ ਲਗਭਗ 48 ਲੱਖ 13 ਹਜ਼ਾਰ 792 ਰੁਪਏ ਪੀ. ਐੱਫ. ਐੱਮ. ਐੱਸ ਰਾਹੀਂ ਟ੍ਰਾਂਸਫਰ ਕਰਕੇ ਗਬਨ ਕੀਤਾ ਹੈ। ਇਸ ਸਬੰਧੀ ਕੀਤੀ ਜਾਂਚ ਦੇ ਆਧਾਰ ’ਤੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਕੰਪਿਊਟਰ ਆਪ੍ਰੇਟਰ ਵਿਰੁੱਧ ਥਾਣਾ ਕਾਦੀਆਂ ਵਿਖੇ ਕੇਸ ਦਰਜ ਕਰ ਦਿੱਤਾ ਹੈ।
Punjab Bani 17 August,2024
ਪੰਜਾਬ ’ਚ ਹਿਮਾਚਲ ਦੇ ਕਾਂਗਰਸੀ ਵਿਧਾਇਕ ’ਤੇ ਹਮਲਾ
ਪੰਜਾਬ ’ਚ ਹਿਮਾਚਲ ਦੇ ਕਾਂਗਰਸੀ ਵਿਧਾਇਕ ’ਤੇ ਹਮਲਾ ਊਨਾ, 16 ਅਗਸਤ : ਹਿਮਾਚਲ ਪ੍ਰਦੇਸ਼ ਦੇ ਕੁਟਲੇਹਰ ਹਲਕੇ ਤੋਂ ਵਿਧਾਇਕ ਵਿਵੇਕ ਸ਼ਰਮਾ ’ਤੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀਰਵਾਰ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ। ਸ਼ਰਮਾ ’ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸ਼ਰਮਾ ਆਪਣੀ ਕਾਰ ਰਾਹੀਂ ਜਲੰਧਰ ਤੋਂ ਵਾਪਸ ਆ ਰਹੇ ਸਨ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਵਿਵੇਕ ਸ਼ਰਮਾ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਨੇ ਰਾਡ ਨਾਲ ਉਨ੍ਹਾਂ ਦੀ ਕਾਰ ’ਤੇ ਹਮਲਾ ਕੀਤਾ ਅਤੇ ਪਿਛਲਾ ਸ਼ੀਸ਼ਾ ਤੋੜ ਦਿੱਤਾ। ਇਹ ਘਟਨਾ ਉਦੋਂ ਵਾਪਰੀ ਉਹ ਆਪਣੇ ਜੱਦੀ ਪਿੰਡ ਵਾਪਸ ਆ ਰਹੇ ਸਨ। ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
Punjab Bani 16 August,2024
ਵਿਜਲੈਂਸ ਨੇ ਕੀਤਾ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ
ਵਿਜਲੈਂਸ ਨੇ ਕੀਤਾ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ ਚੰਡੀਗੜ੍ਹ, 16 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਇਸ ਏ.ਐਸ.ਆਈ. ਨੇ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20000 ਰੁਪਏ ਰਿਸ਼ਵਤ ਲੈ ਲਈ। ਉਸਨੇ ਅੱਗੇ ਦੱਸਿਆ ਕਿ ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 16 August,2024
ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ ਦੁਆਰਾ ਸਪਲਾਈ ਕੀਤੇ ਗਏ ਸਨ: ਡੀਜੀਪੀ ਗੌਰਵ ਯਾਦਵ ਗਿਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ ਸ਼ਾਮਲ ਸੀ: ਐਸਐਸਪੀ ਖੱਖ ਜਲੰਧਰ/ਚੰਡੀਗੜ੍ਹ, 16 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ 'ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦਾ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ (ਪੀਬੀ-09-3039) ਅਤੇ ਬ੍ਰੇਜ਼ਾ (PB-09-ਈਪੀ-7100) ਵੀ ਜ਼ਬਤ ਕੀਤੇ ਹਨ, ਜਿੰਨਾ ਦੀ ਵਰਤੋਂ ਅਪਰਾਧ ਲਈ ਕੀਤੀ ਜਾ ਰਹੀ ਸੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਸਰਗਨਾ ਆਸਰਤ ਕੰਠ ਉਰਫ਼ ਸਾਬੀ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਅਮਨ ਉਰਫ਼ ਅੰਡਾ , ਜੋ ਇਸ ਸਮੇਂ ਜਰਮਨੀ ਵਿੱਚ ਰਹਿੰਦਾ ਹੈ, ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਵਾਸੀ ਸੰਜੂ ਉਰਫ ਸਾਹਿਲ ਕੁਮਾਰ ਜ਼ਰੀਏ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਹੈ । ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਹਨ । ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਦੋ ਵਾਹਨਾਂ, ਇੱਕ ਮਹਿੰਦਰਾ ਐਕਸਯੂਵੀ ਅਤੇ ਮਾਰੂਤੀ ਬਰੇਜ਼ਾ ਵਿੱਚ ਜਾ ਰਹੇ ਹਨ ਅਤੇ ਭੱਜਣ ਦੀ ਫ਼ਿਰਾਕ ਵਿੱਚ ਹਨ । ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਥਾਣਾ ਭੋਗਪੁਰ ਦੇ ਮੁੱਖ ਅਫਸਰ ਸਿਕੰਦਰ ਸਿੰਘ ਨੇ ਪਿੰਡ ਲਹਿਰਾ ਨੇੜੇ ਨਾਕਾ ਲਗਾਇਆ ਅਤੇ ਉਨ੍ਹਾਂ ਦੀ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ, ਜਿਸ ਦੇ ਨਤੀਜੇ ਵਜੋਂ ਸਾਬੀ ਅਤੇ ਕੋਮਲ ਬਾਜਵਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ । ਹਾਲਾਂਕਿ, ਮਹਿੰਦਰਾ ਐਕਸਯੂਵੀ ਚਲਾ ਰਹੇ ਵਿਅਕਤੀ ਨਾਕਾਬੰਦੀ ਨੂੰ ਤੋੜ ਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਗੋਰਾ ਅਤੇ ਜੁਨੇਜਾ ਨੂੰ ਮਕਸੂਦਾ ਦੇ ਜੀਂਦਾ ਰੋਡ ‘ਤੇ ਕਾਬੂ ਕਰ ਲਿਆ ਅਤੇ ਪੰਜਵਾਂ ਦੋਸ਼ੀ ਸਾਜਨਦੀਪ ਉਰਫ਼ ਲੋਡਾ ਭੱਜਣ ਵਿੱਚ ਕਾਮਯਾਬ ਹੋ ਗਿਆ। ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਹ ਗਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਇੱਕ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ, ਜਿੱਥੇ ਇਹਨਾਂ ਨੇ ਇੱਕ ਵਿਰੋਧੀ ਗਿਰੋਹ ਦਾ ਮੈਂਬਰ, ਯੁੱਧਵੀਰ ਉਰਫ਼ ਯੋਧਾ, ਮਾਰਿਆ ਸੀ ਅਤੇ ਇੱਕ ਹੋਰ, ਰਾਹੁਲ ਦਾਤਰ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਐਸ ਐਸ ਪੀ ਖੱਖ ਨੇ ਐਸਪੀ ਸਪੈਸ਼ਲ ਬਰਾਂਚ ਜਲੰਧਰ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀਐਸਪੀ ਆਦਮਪੁਰ ਸਬ-ਡਵੀਜ਼ਨ ਸੁਮਿਤ ਸੂਦ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਇਸ ਗਿਰੋਹ ਦੀਆਂ ਕਾਰਵਾਈਆਂ ਅਤੇ ਕੌਮਾਂਤਰੀ ਸਬੰਧਾਂ ਬਾਰੇ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।
Punjab Bani 16 August,2024
ਸੀ. ਆਈ. ਏ. ਸਟਾਫ ਬਰਨਾਲਾ ਨੇ ਕੀਤਾ ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਪਰਦਾ ਫਾਸ਼
ਸੀ. ਆਈ. ਏ. ਸਟਾਫ ਬਰਨਾਲਾ ਨੇ ਕੀਤਾ ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਪਰਦਾ ਫਾਸ਼ ਪੱਖੋ ਕਲਾਂ/ਰੂੜੇਕੇ ਕਲਾਂ : ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਸੀ. ਆਈ. ਸਟਾਫ ਬਰਨਾਲਾ ਨੇ ਪਰਦਾਫਾਸ਼ ਕਰਦਿਆਂ ਪੱਖੋ ਕਲਾਂ ਬਰਨਾਲਾ-ਮਾਨਸਾ ਮੁੱਖ ਸੜਕ ਨੇੜੇ ਇਕ ਗੁਰਦੁਆਰਾ ਸਾਹਿਬ ’ਚੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਕ ਮੁਖਬਰ ਰਾਹੀਂ ਇਤਲਾਹ ਮਿਲੀ ਕਿ ਪੱਖੋ ਕਲਾਂ ਦੇ ਇਕ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਸਟਾਲ ਲਾ ਕੇ ਲੋਕਾਂ ਨੂੰ ਵੱਡੇ ਇਨਾਮ ਟਰੈਕਟਰ ਅਤੇ ਥਾਰ ਗੱਡੀ ਦਾ ਲਾਲਚ ਦੇ ਕੇ ਟਿਕਟਾਂ 300 ਰੁਪਏ ਪ੍ਰਤੀ ਟਿਕਟ ਵੇਚ ਰਿਹਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਦ ਪੁੱਛਗਿੱਛ ਕੀਤੀ ਤਾਂ ਉਸ ਦੀ ਪਛਾਣ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੋਠੇ ਮੱਲੂਕਾ ਪਿੰਡ ਭੈਣੀ ਜੱਸਾ ਵਜੋਂ ਹੋਈ, ਜਿਸ ਕੋਲ ਇਸ ਕੰਮ ਬਾਬਤ ਕੋਈ ਕਨੂੰਨੀ ਦਸਤਾਵੇਜ਼ ਨਹੀਂ ਸਨ। ਉਸ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਕੇ ਥਾਣਾ ਰੂੜੇਕੇ ਕਲਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਰੂੜੇਕੇ ਕਲਾਂ ਦੇ ਮੁਖੀ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ।
Punjab Bani 16 August,2024
ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ
ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਜਲੰਧਰ : ਪੰਜਾਬ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਦਰਅਸਲ ਜਲੰਧਰ ਦਿਹਾਤੀ ਪੁਲਸ ਨੇ ਜਲੰਧਰ-ਬਟਾਲਾ ਹਾਈਵੇਅ `ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਆਪਣੇ ਐਕਸ ਅਕਾਊਂਟ ਤੇ ਸਾਂਝੀ ਕਰਦਿਆਂ ਦੱਸਿਆਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਕਤ ਗੈਂਗ ਜਰਮਨੀ ਵਿਚ ਰਹਿਣ ਵਾਲੇ ਅਮਨ ਉਰਫ਼ ਅੰਡਾ ਦੇ ਸੰਪਰਕ ਵਿਚ ਸੀ, ਜੋ ਕੌਮਾਂਤਰੀ ਸੰਬੰਧਾਂ ਦੀ ਵਰਤੋਂ ਕਰਕੇ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੈਂਬਰਾਂ ਕੋਲੋਂ ਇਕ ਰਿਵਾਲਵਰ, 2 ਪਿਸਤੌਲ, ਇਕ ਗਲਾਕ ਪਿਸਤੌਲ 9 ਐੱਮ. ਐੱਮ, 4 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ। ਮਾਨਯੋਗ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Punjab Bani 16 August,2024
ਤਿੰਨ ਲੋਕਾਂ ਕੀਤੀ ਵਪਾਰ ਵਿਚ ਨਿਵੇਸ਼ ਕਰਵਾਉਣ ਦੇ ਨਾਮ ਤੇ 21 ਕਰੋੜ ਦੀ ਧੋਖਾਧੜੀ
ਤਿੰਨ ਲੋਕਾਂ ਕੀਤੀ ਵਪਾਰ ਵਿਚ ਨਿਵੇਸ਼ ਕਰਵਾਉਣ ਦੇ ਨਾਮ ਤੇ 21 ਕਰੋੜ ਦੀ ਧੋਖਾਧੜੀ ਠਾਣੇ : ਭਾਰਤ ਦੇ ਪ੍ਰਸਿੱਧ ਸੂਬੇ ਮਹਾਰਾਸ਼ਟਰ ਦੇ ਠਾਣੇ ਸ਼ਹਿਰ `ਚ ਇਕ ਕਾਰੋਬਾਰੀ ਨੂੰ ਤਿੰਨ ਲੋਕਾਂ ਨੇ ਆਪਣੇ ਵਪਾਰ `ਚ ਨਿਵੇਸ਼ ਕਰਨ ਲਈ ਵਰਗਲਾ ਕੇ ਉਸ ਨਾਲ 21 ਕਰੋੜ ਰੁਪਏ ਦੀ ਧੋਖਾਧੜੀ ਕੀਤੀ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਦਰਜ ਐੱਫ.ਆਈ.ਆਰ. `ਚ ਕਿਹਾ ਗਿਆ ਹੈ ਕਿ ਪ੍ਰਵੀਨ ਕੁਮਾਰ ਅਗਰਵਾਲ, ਸੋਨਲ ਪ੍ਰਵੀਨ ਕੁਮਾਰ ਅਗਲਵਾਲ ਅਤੇ ਸੁਰੇਂਦਰ ਕੁਮਾਰ ਚੰਦਰਾ ਨੇ ਸ਼ਿਕਾਇਤਕਰਤਾ ਨਾਲ ਆਕਰਸ਼ਕ ਲਾਭ ਦਾ ਵਾਅਦਾ ਕਰਦੇ ਹੋਏ ਮਾਰਚ 2016 ਤੋਂ ਆਪਣੇ `ਆਰਜੇ ਐਡਵੈਂਚਰਜ ਐਂਡ ਰਿਐਲਿਟੀ ਪ੍ਰਾਈਵੇਟ ਲਿਮਟਿਡ` `ਚ ਲਗਭਗ 25 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ। ਸ਼ਿਕਾਇਤਕਰਤਾ ਨੂੰ ਕੋਈ ਪੈਸਾ ਵਾਪਸ ਨਹੀਂ ਕੀਤਾ ਗਿਆ।
Punjab Bani 16 August,2024
ਤਾਬੜ ਤੋੜ ਗੋਲੀਆਂ ਚੱਲਣ ਨਾਲ ਪਿੰਡ ਕੁਰਾਲਾਕਲਾਂ ਵਿਚ ਦਹਿਸ਼ਤ ਦਾ ਮਾਹੌਲ
ਤਾਬੜ ਤੋੜ ਗੋਲੀਆਂ ਚੱਲਣ ਨਾਲ ਪਿੰਡ ਕੁਰਾਲਾਕਲਾਂ ਵਿਚ ਦਹਿਸ਼ਤ ਦਾ ਮਾਹੌਲ ਟਾਂਡਾ : ਪੰਜਾਬ ਦੇ ਟਾਂਡਾ ਜਿ਼ਲੇ ਦੇ ਪਿੰਡ ਕੁਰਾਲਾ ਕਲਾ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੁੱਝ ਵਿਅਕਤੀਆਂ ਵੱਲੋਂ ਤਾਬੜ-ਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਅੱਧੀ ਰਾਤ ਨੂੰ ਗੋਲ਼ੀਆਂ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ। ਜਾਣਕਾਰੀ ਮੁਤਾਬਕ ਬੀਤੀ ਰਾਤ ਬਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਦੇ ਘਰ ਸਾਹਮਣੇ ਅੰਨ੍ਹਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਗੋਲ਼ੀਆਂ ਬਲਜੀਤ ਸਿੰਘ ਦੇ ਗੇਟ `ਤੇ ਲੱਗੀਆਂ ਹਨ ਦੱਸਿਆ ਜਾ ਰਿਹਾ ਹੈ ਕਿ 15 ਤੋਂ 16 ਫਾਇਰ ਹੋਏ ਹਨ ਫ਼ਾਇਰਿੰਗ ਦੀ ਸੂਚਨਾ ਮਿਲਣ `ਤੇ ਟਾਂਡਾ ਪੁਲਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਇਹ ਕਿਸ ਕਰਕੇ ਵਾਪਰਿਆ ਪਤਾ ਲਾਇਆ ਜਾ ਰਿਹਾ ਹੈ।
Punjab Bani 16 August,2024
`ਆਪ` ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਲਾਸ ਮਿਲੀ ਸ਼ੱਕੀ ਹਾਲਾਤ `ਚ
`ਆਪ` ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਲਾਸ ਮਿਲੀ ਸ਼ੱਕੀ ਹਾਲਾਤ `ਚ ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਦੇ ਸਿੰਗੜੀਵਾਲਾ ਬਾਈਪਾਸ ਨੇੜੇ ਸਥਿਤ ਸਿੰਗੜੀਵਾਲਾ ਰੇਲਵੇ ਫਾਟਕ ਕੋਲ ਬਣੇ ਚਾਹ ਅਤੇ ਰੋਟੀ ਦੇ ਖੋਖੇ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਗੁਰਨਾਮ ਲਾਲ ਦੀ ਸ਼ੱਕੀ ਹਾਲਾਤ `ਚ ਲਾਸ਼ ਮਿਲੀ ਹੈ।ਥਾਣਾ ਮਾਡਲ ਟਾਊਨ ਦੇ ਪੁਲਸ ਅਧਿਕਾਰੀ ਵੀ ਮੌਕੇ `ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 52 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਨਾਮ ਲਾਲ ਗਾਮਾ ਦੇ ਭਰਾ ਜਸਵੰਤ ਰਾਏ ਕਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਸਿੰਗੜੀਵਾਲਾ ਰੇਲਵੇ ਫਾਟਕ ਨੇੜੇ ਹੀ ਚਾਹ ਅਤੇ ਰੋਟੀ ਦਾ ਖੋਖਾ ਚਲਾਉਂਦੇ ਸਨ ਅਤੇ ਆਪਣੇ ਸਾਮਾਨ ਦੀ ਰਾਖੀ ਲਈ ਖੋਖੇ `ਤੇ ਹੀ ਰਾਤ ਨੂੰ ਰਹਿੰਦਾ ਸਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਜਦੋਂ ਉਹ ਮੌਕੇ `ਤੇ ਪਹੁੰਚੇ ਤਾਂ ਭਰਾ ਦੀ ਮ੍ਰਿਤਕ ਦੇਹ ਮੰਜੇ ਤੋਂ ਹੇਠਾਂ ਪਈ ਹੋਈ ਸੀ ਅਤੇ ਐਕਟਿਵਾ ਅਤੇ ਪਰਸ ਵਿਚੋਂ ਪੈਸੇ ਵੀ ਗਾਇਬ ਸਨ। ਉਨ੍ਹਾਂ ਵੱਲੋਂ ਕਤਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਅਧਿਕਾਰੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਤਲ ਬਾਰੇ ਕੁਝ ਕਿਹਾ ਜਾ ਸਕਦਾ ਹੈ।
Punjab Bani 16 August,2024
ਨੌਜਵਾਨ ਨੇ ਕੀਤੀ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜਿ਼ੰਦਗੀ ਖਤਮ
ਨੌਜਵਾਨ ਨੇ ਕੀਤੀ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜਿ਼ੰਦਗੀ ਖਤਮ ਭਵਾਨੀਗੜ੍ਹ : ਜਿ਼ਲਾ ਸੰਗਰੂਰ ਅਧੀਨ ਆਉਂਦੇ ਕਸਬਾ ਭਵਾਨੀਗੜ੍ਹ ਵਿਖੇ ਅੱਜ ਇਕ ਨੌਜਵਾਨ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਪਤਨੀ, ਸੱਸ ਅਤੇ ਮਾਮੇ ਸਹੁਰੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਰਾਮਪੁਰਾ ਰੋਡ `ਤੇ ਲਾਲ ਬਾਗ ਕਾਲੋਨੀ ਦੇ ਨਿਵਾਸੀ ਪਿਆਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ ਤੇ ਉਸਦੇ ਤਿੰਨ ਲੜਕੇ ਹਨ। ਵੱਡੇ ਲੜਕੇ ਬਸੰਤ ਸਿੰਘ (28) ਦਾ ਵਿਆਹ ਕਰੀਬ 3 ਸਾਲ ਪਹਿਲਾਂ ਪਿੰਡ ਅਗੇਤਾ (ਨਾਭਾ) ਦੀ ਖੁਸ਼ਪ੍ਰੀਤ ਕੌਰ ਉਰਫ਼ ਖੁਸ਼ੀ ਨਾਲ ਹੋਇਆ ਸੀ। ਜਿਸ ਦੀ ਇਕ ਸਾਲ ਦੀ ਬੇਟੀ ਵੀ ਹੈ। ਸ਼ਿਕਾਇਤਕਰਤਾ ਅਨੁਸਾਰ ਉਸਦੇ ਲੜਕੇ ਬਸੰਤ ਦੇ ਵਿਆਹ ਦਾ ਵਿਚੋਲਾ ਨੂੰਹ ਖੁਸ਼ਪ੍ਰੀਤ ਦਾ ਮਾਮਾ ਕਰਮਜੀਤ ਸਿੰਘ ਵਾਸੀ ਘਨੌੜ ਰਾਜਪੂਤਾਂ ਸੀ। ਦਿੱਤੀ ਸ਼ਿਕਾਇਤ `ਚ ਪਿਆਰਾ ਸਿੰਘ ਨੇ ਦੱਸਿਆ ਕਿ ਉਸਦੀ ਨੂੰਹ ਦਾ ਪੇਕਾ ਪਰਿਵਾਰ ਸ਼ੁਰੂ ਤੋਂ ਹੀ ਉਸਦੇ ਲੜਕੇ ਦੇ ਵਿਆਹੁਤਾ ਜੀਵਨ ਵਿਚ ਦਖ਼ਲਅੰਦਾਜ਼ੀ ਕਰਦਾ ਰਹਿੰਦਾ ਸੀ ਤੇ ਉਸਦੀ ਨੂੰਹ ਖੁਸ਼ਪ੍ਰੀਤ ਕੌਰ ਵੀ ਆਪਣੀ ਮਾਂ ਜੀਤ ਕੌਰ ਤੇ ਮਾਮਾ ਕਰਮਜੀਤ ਸਿੰਘ ਦੀ ਕਥਿਤ ਸ਼ਹਿ `ਤੇ ਉਸਦੇ ਲੜਕੇ ਬਸੰਤ ਸਿੰਘ ਤੇ ਉਸਦੇ ਪਰਿਵਾਰ ਨਾਲ ਹਮੇਸ਼ਾ ਝਗੜਾ ਕਰਦੀ ਰਹਿੰਦੀ ਸੀ ਜਿਸ ਸਬੰਧੀ ਕਈ ਵਾਰ ਪੰਚਾਇਤੀ ਰਾਜੀਨਾਮੇ ਵੀ ਹੋਏ ਪਰ ਖੁਸ਼ਪ੍ਰੀਤ, ਉਸਦੀ ਮਾਂ ` ਮਾਮੇ ਵੱਲੋਂ ਤੰਗ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ। ਹਾਲਾਂਕਿ ਉਸ ਨੇ ਕਲੇਸ਼ ਮਿਟਾਉਣ ਲਈ ਆਪਣੇ ਬੇਟੇ ਬਸੰਤ ਤੇ ਨੂੰਹ ਖੁਸ਼ਪ੍ਰੀਤ ਨੂੰ ਘਰ ਵਿੱਚ ਹੀ ਵੱਖ ਕਰ ਦਿਤਾ ਸੀ ਫਿਰ ਵੀ ਖੁਸ਼ਪ੍ਰੀਤ ਉਸਦੇ ਲੜਕੇ ਨਾਲ ਲੜਦੀ ਰਹਿੰਦੀ ਸੀ ਤੇ ਖੁਸ਼ਪ੍ਰੀਤ ਦੀ ਮਾਂ ਤੇ ਮਾਮਾ ਕਰਮਜੀਤ ਸਿੰਘ ਰੋਜ਼ਾਨਾ ਫੋਨ ਕਰਕੇ ਉਸਦੇ ਬੇਟੇ ਨੂੰ ਧਮਕੀਆਂ ਦਿੰਦੇ ਸਨ। ਜਿਸ ਕਾਰਨ ਉਸਦਾ ਲੜਕਾ ਬਸੰਤ ਸਿੰਘ ਮਾਨਸਿਕ ਤੌਰ `ਤੇ ਪਰੇਸ਼ਾਨ ਤੇ ਚੁੱਪ ਰਹਿਣ ਲੱਗ ਪਿਆ। ਪਿਆਰਾ ਸਿੰਘ ਨੇ ਦੱਸਿਆ ਕਿ ਇਸ ਸਭ ਵਿਚਾਲੇ ਵੀਰਵਾਰ ਦੀ ਸਵੇਰੇ ਵੀ ਉਸਦੀ ਨੂੰਹ ਖੁਸ਼ਪ੍ਰੀਤ ਲੜਾਈ ਝਗੜਾ ਕਰ ਕੇ ਧਮਕੀਆਂ ਦਿੰਦੇ ਹੋਈ ਘਰੋਂ ਚਲੀ ਗਈ ਜਿਸ ਮਗਰੋਂ ਖੁਸ਼ਪ੍ਰੀਤ ਦੀ ਮਾਂ ਜੀਤ ਕੌਰ ਤੇ ਮਾਮਾ ਕਰਮਜੀਤ ਸਿੰਘ ਨੇ ਫੋਨ ਕਰ ਕੇ ਉਸਦੇ ਲੜਕੇ ਬਸੰਤ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਬਸੰਤ ਸਿੰਘ ਸਹਿਮ ਗਿਆ ਜਿਸਨੇ ਘਰ ਦੇ ਕਮਰੇ ਵਿਚ ਜਾ ਕੇ ਪੱਖੇ ਨਾਲ ਫਾਹਾ ਲੈ ਲਿਆ। ਪਤਾ ਲੱਗਣ `ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਬਸੰਤ ਸਿੰਘ ਨੂੰ ਇਲਾਜ ਲਈ ਸ਼ਹਿਰ ਦੇ ਇਕ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਸਦੇ ਲੜਕੇ ਬਸੰਤ ਸਿੰਘ ਨੇ ਆਪਣੀ ਪਤਨੀ ਖੁਸ਼ਪ੍ਰੀਤ ਕੌਰ, ਸੱਸ ਜੀਤ ਕੌਰ ਤੇ ਮਾਮਸਰੇ ਕਰਮਜੀਤ ਸਿੰਘ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਧਮਕਾਉਣ ਤੋੰ ਤੰਗ ਆ ਕੇ ਇਹ ਖੌਫਨਾਕ ਕਦਮ ਚੁੱਕਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਪਿਆਰਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਖੁਸ਼ਪ੍ਰੀਤ ਕੌਰ, ਜੀਤ ਕੌਰ ਤੇ ਕਰਮਜੀਤ ਸਿੰਘ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਫਿਲਹਾਲ ਮਾਮਲੇ `ਚ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
Punjab Bani 16 August,2024
ਪੰਜਾਬ ਪੁਲਿਸ ਦੀ ਏ. ਜੀ. ਟੀ. ਐਫ. ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਸੰਭਾਵੀ ਅਪਰਾਧਕ ਕਾਰਵਾਈ ਨੂੰ ਟਾਲਿਆ; ਮਾਸਟਰਮਾਈਂਡ ਸਮੇਤ ਪੰਜ ਜਣੇ ਕਾਬੂ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਸੰਭਾਵੀ ਅਪਰਾਧਕ ਕਾਰਵਾਈ ਨੂੰ ਟਾਲਿਆ; ਮਾਸਟਰਮਾਈਂਡ ਸਮੇਤ ਪੰਜ ਜਣੇ ਕਾਬੂ ਗ੍ਰਿਫਤਾਰ ਵਿਅਕਤੀਆਂ ਤੋਂ ਪੰਜ ਆਧੁਨਿਕ ਹਥਿਆਰ ਅਤੇ ਦੋ ਐਸ.ਯੂ.ਵੀ. ਕਾਰਾਂ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਵਕ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਨਾਟਾ ਫਿਰੋਜ਼ਪੁਰ ਵਿਖੇ ਲਵਪ੍ਰੀਤ ਸਿੰਘ ਦੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਜ਼ਾਦੀ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅਪਰਾਧਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸਦੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ, ਜੋ ਫਿਰੋਜ਼ਪੁਰ ਵਿੱਚ ਹਾਲ ਹੀ ‘ਚ ਹੋਏ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ, ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਸੰਭਾਵੀ ਅਪਰਾਧਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਚਾਰ ਮੁਲਜ਼ਮਾਂ ਦੀ ਪਛਾਣ ਰਾਹੁਲ ਭੰਡਾਰੀ, ਵਰਿੰਦਰ ਸਿੰਘ, ਕਰਨ, ਅਮਨਦੀਪ ਸਿੰਘ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਏਜੀਟੀਐਫ ਟੀਮਾਂ ਨੇ ਮੁਲਜ਼ਮਾਂ ਕੋਲੋਂ ਪੰਜ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ.30 ਬੋਰ ਦੇ ਤਿੰਨ ਚੀਨੀ ਪਿਸਤੌਲ ਅਤੇ .32 ਬੋਰ ਦੇ ਦੋ ਪਿਸਤੌਲਾਂ ਸਮੇਤ 40 ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਮਹਿੰਦਰਾ ਐਕਸਯੂਵੀ 700 ਅਤੇ ਇਨੋਵਾ ਕ੍ਰਿਸਟਾ ਸਮੇਤ ਦੋ ਵਾਹਨਾਂ ਨੂੰ ਵੀ ਜ਼ਬਤ ਕਰ ਲਿਆ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਾਟਾ 31 ਜੁਲਾਈ 2024 ਨੂੰ ਫਿਰੋਜ਼ਪੁਰ ਵਿਖੇ ਹੋਏ ਲਵਪ੍ਰੀਤ ਸਿੰਘ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਹੈ ਅਤੇ ਮੁਲਜ਼ਮ ਰਾਹੁਲ ਭੰਡਾਰੀ ਅਤੇ ਵਰਿੰਦਰ ਵੀ ਉਸ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਇਸ ਕਾਰਵਾਈ ਦੇ ਵੇਰਵੇ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਏਜੀਟੀਐਫ ਟੀਮਾਂ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ 'ਚ ਨੈਸ਼ਨਲ ਹਾਈਵੇਅ ਨੇੜੇ ਘੇਰ ਕੇ ਸਫ਼ਲਤਾਪੂਰਵਕ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਸੂਬੇ ਨੂੰ ਛੱਡ ਕੇ ਭੱਜਣ ਦੀ ਫ਼ਿਰਾਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਮੁਤਾਬਕ ਮੁਲਜ਼ਮ ਨਾਟਾ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ 15 ਦੇ ਕਰੀਬ ਐਫਆਈਆਰ ਦਰਜ ਹਨ, ਮੁਲਜ਼ਮ ਰਾਹੁਲ ਭੰਡਾਰੀ ’ਤੇ ਦੋ ਕਤਲ ਸਮੇਤ ਚਾਰ ਅਪਰਾਧਕ ਕੇਸ ਦਰਜ ਹਨ, ਮੁਲਜ਼ਮ ਵਰਿੰਦਰ ’ਤੇ ਕਤਲ ਨਾਲ ਸਬੰਧਤ ਇੱਕ ਅਪਰਾਧਕ ਕੇਸ ਦਰਜ ਹੈ ਅਤੇ ਮੁਲਜ਼ਮ ਅਮਨਦੀਪ ਸਿੰਘ ‘ਤੇ ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਐਨਡੀਪੀਐਸ ਅਤੇ ਆਬਕਾਰੀ ਐਕਟ ਨਾਲ ਸਬੰਧਤ ਅਪਰਾਧਾਂ ਸਮੇਤ ਕਰੀਬ 12 ਐਫਆਈਆਰ ਦਰਜ ਹਨ, ਜਦੋਂਕਿ ਮੁਲਜ਼ਮ ਕਰਨ ‘ਤੇ ਕਤਲ ਦੀ ਕੋਸ਼ਿਸ਼ ਸਮੇਤ ਦੋ ਅਪਰਾਧਕ ਮਾਮਲੇ ਦਰਜ ਹਨ । ਏ. ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਰਨ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਦੂਰ ਦਾ ਰਿਸ਼ਤੇਦਾਰ ਹੈ ਅਤੇ ਉਹ ਇਸ ਗਿਰੋਹ ਵਾਸਤੇ ਲੁਕਣ ਲਈ ਗੁਪਤ ਟਿਕਾਣਿਆਂ ਦਾ ਪ੍ਰਬੰਧ ਕਰਦਾ ਸੀ, ਜਦਕਿ ਅਮਨਦੀਪ ਸਿੰਘ ਜੋ ਕਿ ਪੇਸ਼ੇ ਤੋਂ ਡਰਾਈਵਰ ਹੈ ਅਤੇ ਗਿਰਫ਼ਤਾਰੀ ਸਮੇਂ ਵੀ ਐਸਯੂਵੀ ਗੱਡੀ ਚਲਾ ਰਿਹਾ ਸੀ, ਮੁਲਜ਼ਮਾਂ ਨੂੰ ਸੂਬੇ ਤੋਂ ਭੱਜਣ ਵਿੱਚ ਮਦਦ ਕਰ ਕਰ ਰਿਹਾ ਸੀ । ਇਸ ਸਬੰਧੀ ਪੁਲਿਸ ਥਾਣਾ ਪੰਜਾਬ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਐਫ.ਆਈ.ਆਰ. ਨੰਬਰ 30 ਮਿਤੀ 14/08/2024 ਦਰਜ ਕੀਤੀ ਗਈ ਹੈ।
Punjab Bani 14 August,2024
ਅਦਾਲਤ ਦੇ ਹੁਕਮਾਂ ਕਾਰਨ ਪੀੜਤ ਲੜਕੀ ਦੀ ਭਰਜਾਈ, ਉਸ ਦੇ ਦੋਸਤ ਅਤੇ ਲੜਕੀ ਨੂੰ ਖਰੀਦਣ ਵਾਲੇ ਜੋੜੇ ਖ਼ਿਲਾਫ਼ ਕੇਸ ਦਰਜ ਕੀਤਾ
ਅਦਾਲਤ ਦੇ ਹੁਕਮਾਂ ਕਾਰਨ ਪੀੜਤ ਲੜਕੀ ਦੀ ਭਰਜਾਈ, ਉਸ ਦੇ ਦੋਸਤ ਅਤੇ ਲੜਕੀ ਨੂੰ ਖਰੀਦਣ ਵਾਲੇ ਜੋੜੇ ਖ਼ਿਲਾਫ਼ ਕੇਸ ਦਰਜ ਕੀਤਾ ਦੇਹਰਾਦੂਨ : ਪਟੇਲ ਨਗਰ ਥਾਣਾ ਖੇਤਰ ਦੀ ਰਹਿਣ ਵਾਲੀ ਇਕ ਔਰਤ ਨਹਿਰੂ ਕਾਲੋਨੀ ਸਥਿਤ ਇਕ ਹਸਪਤਾਲ 'ਚ ਕੰਮ ਕਰਦੀ ਹੈ। ਉਹ 2017 ਤੋਂ ਜੂਨ 2024 ਤੱਕ ਇੱਕ ਨੌਜਵਾਨ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਔਰਤ ਨੇ ਪਿਛਲੇ ਸਾਲ 25 ਨਵੰਬਰ ਨੂੰ ਜੌਲੀ ਗ੍ਰਾਂਟ ਸਥਿਤ ਹਸਪਤਾਲ ਵਿੱਚ ਬੱਚੀ ਨੂੰ ਜਨਮ ਦਿੱਤਾ ਸੀ। ਜਣੇਪੇ ਦੇ ਦੋ ਦਿਨ ਬਾਅਦ, ਉਸਦੀ ਭਰਜਾਈ ਮੋਨਿਕਾ ਰਾਵਤ ਨੇ ਔਰਤ ਨੂੰ ਛੁੱਟੀ ਦੇ ਦਿੱਤੀ ਅਤੇ ਉਸਨੂੰ ਇੱਕ ਹੋਟਲ ਵਿੱਚ ਲੈ ਗਈ। ਮੋਨਿਕਾ ਨਾਲ ਉਸਦੀ ਇੱਕ ਸਹੇਲੀ ਵੀ ਸੀ। ਦੋਵਾਂ ਨੇ ਦਿੱਲੀ ਦੇ ਰਹਿਣ ਵਾਲੇ ਇੱਕ ਜੋੜੇ ਨੂੰ ਮੌਕੇ 'ਤੇ ਬੁਲਾਇਆ। ਇਲਜ਼ਾਮ ਹੈ ਕਿ ਪੀੜਤਾ ਦੇ ਦੋ ਦਿਨ ਦੇ ਬੱਚੇ ਨੂੰ ਦਿੱਲੀ ਦੇ ਇੱਕ ਜੋੜੇ ਨੂੰ ਵੇਚ ਦਿੱਤਾ ਗਿਆ ਅਤੇ ਪੀੜਤਾ ਨੂੰ ਧਮਕੀਆਂ ਦੇ ਕੇ ਡਰਾਇਆ ਗਿਆ। ਇਸ ਤੋਂ ਬਾਅਦ ਪੀੜਤਾ ਨੇ ਆਪਣੇ ਪ੍ਰੇਮੀ ਸਾਥੀ ਨਾਲ ਵਿਆਹ ਕਰਵਾ ਲਿਆ। 7 ਜੂਨ ਨੂੰ ਦੋਵਾਂ ਨੇ ਪਹਿਲਾਂ ਡੋਈਵਾਲਾ ਥਾਣੇ ਅਤੇ ਫਿਰ ਐਸਐਸਪੀ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ। ਔਰਤ ਨੇ ਆਪਣੀ ਧੀ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਪਰ ਸੁਣਵਾਈ ਨਾ ਹੋਣ ਕਾਰਨ ਔਰਤ ਨੇ ਅਦਾਲਤ ਦੀ ਸ਼ਰਨ ਲਈ। ਇਸ ਤੋਂ ਬਾਅਦ ਅਦਾਲਤ ਨੇ ਪਟੇਲ ਨਗਰ ਥਾਣੇ ਨੂੰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪਟੇਲ ਨਗਰ ਪੁਲਸ ਨੇ ਪੀੜਤਾ ਦੀ ਭਰਜਾਈ, ਉਸ ਦੇ ਦੋਸਤ ਅਤੇ ਲੜਕੀ ਨੂੰ ਖਰੀਦਣ ਵਾਲੇ ਜੋੜੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Punjab Bani 14 August,2024
ਨੌਜਵਾਨ ਦੀ ਲਾਸ਼ ਮਿਲਣ ਤੇ ਪੁਲਸ ਨੇ ਕੀਤਾ ਕਤਲ ਦਾ ਕੇਸ ਦਰਜ
ਨੌਜਵਾਨ ਦੀ ਲਾਸ਼ ਮਿਲਣ ਤੇ ਪੁਲਸ ਨੇ ਕੀਤਾ ਕਤਲ ਦਾ ਕੇਸ ਦਰਜ ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਵਿਖੇ ਇਕ ਨੌਜਵਾਨ ਦਾ ਦਰੱਖਤ ਨਾਲ ਬੰਨ੍ਹ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਦੇ ਸ਼ੁਰੂਆਤੀ ਦੌਰ ਵਿਚ ਨੌਜਵਾਨ ਦਾ ਕਤਲ ਗਲ ਘੁਟ ਕੇ ਕੀਤੇ ਜਾਣ ਬਾਰੇ ਗੱਲ ਸਾਹਮਣੇ ਆਈ। ਲਾਸ਼ ਜਿਸਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ ਸਬੰਧੀ ਥਾਣਾ ਦਰੇਸੀ ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 14 August,2024
ਥਾਣਾ ਬਖਸ਼ੀਵਾਲ ਪੁਲਸ ਨੇ ਕੀਤਾ ਚਾਰ ਜਣਿਆਂ ਵਿਰੁੱਧ ਕੇਸ ਦਰਜ
ਥਾਣਾ ਬਖਸ਼ੀਵਾਲ ਪੁਲਸ ਨੇ ਕੀਤਾ ਚਾਰ ਜਣਿਆਂ ਵਿਰੁੱਧ ਕੇਸ ਦਰਜ ਪਟਿਆਲਾ, 14 ਅਗਸਤ () : ਥਾਣਾ ਬਖਸ਼ੀਵਾਲ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ 4 ਜਣਿਆਂ ਵਿਰੁੱਧ ਧਾਰਾ 323, 498 ਏ, 377, 120 ਬੀ. ਤੇ 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ, ਰਣਪ੍ਰੀਤ ਸਿੰਘ ਪੁੱਤਰਾਨ ਗੁਰਚਰਨ ਸਿੰਘ, ਪਰਵਿੰਦਰ ਕੋਰ ਪਤਨੀ ਗੁਰਚਰਨ ਸਿੰਘ ਵਾਸੀਆਨ ਪਿੰਡ ਜਾਤੀਵਾਲ, ਜਗਜੀਤ ਸਿੰਘ ਪੁੱਤਰ ਸੰਤ ਸਿੰਘ ਵਾਸੀ ਪਿੰਡ ਜਾਤੀਵਾਲ ਥਾਣਾ ਭਾਦਸੋਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਼ਿਸਕਾਇਤਕਰਤਾ ਨੇਦੱਸਿਆ ਕਿ ਸਾਲ 2015 ਵਿੱਚ ਉਸ ਦਾ ਵਿਆਹ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੇ ਕਰੀਬ 35 ਲੱਖ ਰੁਪਏ ਦਾ ਖਰਚਾ ਵੀ ਕੀਤਾ ਗਿਆ ਸੀ। ਸਿ਼ਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਵਿਆਹ ਤੋ ਬਾਅਦ ਉਪਰੋਕਤ ਵਿਅਕਤੀ ਉਸਨੂੰ ਹੋਰ ਦਾਜ ਦਹੇਜ ਲਈ ਤੰਗ ਪੇ੍ਰਸ਼ਾਨ ਅਤੇ ਕੁੱਟਮਾਰ ਕਰਨ ਲੱਗ ਪਏ ਸਨ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੇ ਦਿਉਰ ਰਣਪ੍ਰੀਤ ਸਿੰਘ ਨੇ ਉਸ ਨਾਲ ਗੈਰ ਕੁਦਰਤੀ ਕੁਕਰਮ ਵੀ ਕੀਤਾ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 14 August,2024
ਥਾਣਾ ਪਾਤੜਾਂ ਨੇ ਕੀਤਾ 4 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਪਾਤੜਾਂ ਨੇ ਕੀਤਾ 4 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਾਤੜਾਂ, 14 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਅਮਨਦੀਪ ਸਿੰਘ ਪੁੱਤਰ ਰਾਮਫਲ ਵਾਸੀ ਪਿੰਡ ਨਿਆਲ ਥਾਣਾ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 109, 351 (3), 324 (4), 126 (2), 309 (4), 191 (2), 190 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਕੋਰ, ਗੋਲੂ (ਲੜਕੀ), ਜਸਵੀਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਚੱਠੇਵਾਲਾ, ਨਿਖਲ ਰਾਗੜਾ ਪੁੱਤਰ ਪ੍ਰੀਤਮ ਚੰਦ ਵਾਸੀ ਹਮੀਰਪੁਰਾ ਹਾਲ ਭਾਗੀਬਾਦਰ ਥਾਣਾ ਤਲਵੰਡੀ ਸਾਬੋ ਬਠਿੰਡਾ ਅਤੇ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਮਨਦੀਪ ਸਿੰਘ ਨੇ ਦਸਿਆ ਕਿ ਉਸਦੀ ਗੁਰਪ੍ਰੀਤ ਕੋਰ ਨਾਲ ਜਾਣ-ਪਛਾਣ ਹੋ ਗਈ ਸੀ ਤੇ ਬਾਅਦ ਵਿੱਚ ਉਸਦਾ ਦਾ ਗੁਰਪ੍ਰੀਤ ਕੋਰ ਨਾਲ ਝਗੜ੍ਹਾ ਹੋਣ ਤੋ ਬਾਅਦ ਰਾਜੀਨਾਮਾ ਵੀ ਹੋ ਗਿਆ ਸੀ। ਸਿ਼ਕਾਇਤਕਰਤਾ ਨੇ ਦੱਸਿਆ ਕਿ 13 ਅਗਸਤ ਨੂੰ ਗੁਰਪ੍ਰੀਤ ਕੌਰ ਦੇ ਫੋਨ ਆਉਣ ਤੇ ਉਸਨੇ(ਸਿ਼ਕਾਇਤਕਰਤਾ) ਉਸ ਨੂੰ ਮਿਲਣ ਲਈ ਕਾਰ ਤੇ ਸਵਾਰ ਹੋ ਕੇ ਹਾਮਝੇੜੀ ਰੋਡ ਬਾਈਪਾਸ ਨੇੜੇ ਪੀਰ ਬਾਬਾ ਕੋਲ ਗਿਆ ਸੀ, ਜਿੱਥੇ ਗੁਰਪ੍ਰੀਤ ਕੌਰ, ਗੋਲੂ ਅਤੇ ਇੱਕ ਅਣਪਛਾਤਾ ਲੜਕਾ ਪਹਿਲਾਂ ਹੀ ਕਾਰ ਵਿੱਚ ਬੈਠੇ ਸਨ।ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਅਤੇਉਪਰੋਕਤ ਵਿਅਕਤੀ ਗੱਡੀ ਵਿੱਚੋ ਉਤਰ ਕੇ ਬਾਹਰ ਆਏ ਅਤੇ ਗੁਰਪ੍ਰੀਤ ਕੌਰ ਨੇ ਉਸ ਨੂੰ ਫੜ੍ਹ ਲਿਆ ਤੇ ਇੰਨੇ ਵਿੱਚ ਇੱਕ ਸਕਾਰਪੀਓ ਵਿੱਚ ਸਵਾਰ 4 ਲੜਕੇ ਵੀ ਮੌਕੇ ਤੇ ਆ ਗੲ, ਜਿਨ੍ਹਾਂ ਨੇ ਉਸ ਨੂੰ ਘੇਰ ਕੇ ਲੋਹੇ ਦੀਆ ਰਾਡਾ ਆਦਿ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਕਾਰ ਦੀ ਵੀ ਭੰਨਤੋੜ ਕੀਤੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਅਜਿਹਾ ਹੋਣ ਤੇ ਉਹ ਭੱਜ ਕੇ ਪਾਤੜਾਂ ਸ਼ਹਿਰ ਸਾਇਡ ਚਲਾ ਗਿਆ ਤਾਂ ਇੰਨੇ ਵਿੱਚ ਉਸਦੇ ਦੋਸਤ ਦਲਜੀਤ ਸਿੰਘ ਅਤੇ ਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਅਸਮਾਨਪੁਰ ਗੱਡੀ ਵਿੱਚ ਸਵਾਰ ਹੋ ਕੇ ਆ ਰਹੇ ਸਨ ਨੇ ਜਦੋਂ ਉਸਨੂੰ ਭੱਜਦੇ ਹੋਏ ਦੇਖਿਆ ਤਾਂ ਗੱਡੀ ਰੋਕ ਕੇ ਹੇਠਾਂ ਉਤਰ ਗਏ ਤਾਂ ਇੰਨੇ ਵਿੱਚ ਗੁਰਪ੍ਰੀਤ ਕੌਰ ਨੇ ਆਪਣੀ ਗੱਡੀ ਲਿਆ ਕੇ ਉਸਦੇ ਦੋਸਤਾਂ ਦੀ ਗੱਡੀ ਵਿੱਚ ਮਾਰੀ ਅਤੇ ਗੱਡੀ ਵਿੱਚੋ ਉਤਰ ਕੇ ਉਸ ਦੇ ਸਿਰ ਤੇ ਰਾਡ ਨਾਲ ਵਾਰ ਕੀਤਾ। ਸਿ਼ਕਾਇਤਕਰਤਾ ਨੇ ਦੱਸਿਆ ਕਿ ਲੜਕੀ ਗੋਲੂ ਅਤੇ ਉਸ ਅਣਪਛਾਤੇ ਮ ਲੜਕੇ ਵਲੋਂ ਵੀ ਉਸਦੇ ਦੇ ਸਿਰ ਤੇ ਰਾਡ ਨਾਲ ਹਮਲਾ ਕੀਤਾ ਤੇ ਇੰਨੇ ਵਿੱਚ ਦੂਜੀ ਸਕਾਰਪੀਓ ਕਾਰ ਵੀ ਮੌਕਾ ਤੇ ਆ ਗਈ, ਜਿਸ ਵਿਚੋ ਬਾਕੀ ਵਿਅਕਤੀਆਂ ਨੇ ਨਿਕਲ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸਿ਼ਕਾਇਤਰਤਾ ਨੇ ਦੱਸਿਆ ਕਿ ਜਦੋ ਉਸਦਾ ਦੋਸਤ ਰਵਿੰਦਰ ਸਿੰਘ ਉਪਰੋਕਤ ਵਿਅਕਤੀਆਂ ਵੱਲੋ ਕੁੱਟਮਾਰ ਕਰਦੇ ਹੋਇਆ ਦੀ ਵੀਡਿਓ ਬਣਾਉਣ ਲੱਗਾ ਤਾਂ ਨਿਖਲ ਰੰਗੜਾ ਨੇ ਉਸ ਤੇ ਜਾਨੋ ਮਾਰਨ ਦੀ ਨੀਅਤ ਨਾਲ ਆਪਣੇ ਹੱਥ ਵਿੱਚ ਫੜ੍ਹੇ ਪਿਸਟਲ ਦਾ ਫਾਇਰ ਕੀਤਾ, ਜੋ ਉਸਦੀ ਸੱਜੇ ਲੱਤ ਦੀ ਪਿੰਜਣੀ ਤੇ ਲੱਗਿਆ ਅਤੇ ਉਪਰੋਕਤ ਵਿਅਕਤੀਆਂ ਨੇ ਜਾਨੋ ਮਾਰਨ ਦੀਆਂ ਧਮਕੀਆ ਦੇ ਕੇ ਹਵਾਈ ਫਾਇਰ ਕਰਦਿਆਂ ਮੋਕੇ ਤੋ ਫਰਾਰ ਹੋ ਗਏਤੇ ਜਾਂਦੇ ਸਮੇ ਗੁਰਪ੍ਰੀਤ ਕੌਰ ਉਸ ਦੇ ਡੱਬ ਵਿੱਚ ਲੱਗਿਆ ਹੋਇਆ ਉਸਦਾ ਰਿਵਾਲਵਰ ਵੀ ਖੋਹ ਕੇ ਲੈ ਗਈ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਘਟਨਾਕ੍ਰਮ ਦੇ ਚਲਦਿਆਂ ਉਹ ਅਤੇ ਉਸਦਾ ਦੋਸਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਦਾਖਲ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 14 August,2024
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਪਿਸਤੌਲ, ਚਾਰ ਮੈਗਜ਼ੀਨ ਬਰਾਮਦ ਕਰਕੇ ਉਨ੍ਹਾਂ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦਾ ਸਾਥੀ ਨਵਤੇਜ ਸਿੰਘ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋ ਸ਼ੱਕੀਆਂ ਕੋਲੋਂ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠਾਣਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਮੁਹਾਵਾ ਦੇ ਰਹਿਣ ਵਾਲੇ ਨਵਤੇਜ ਸਿੰਘ ਵਜੋਂ ਹੋਈ ਹੈ।
Punjab Bani 14 August,2024
ਦੋ ਬੱਚਿਆਂ ਦੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਦੋ ਬੱਚਿਆਂ ਦੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਨਵੀਂ ਦਿੱਲੀ, 14 ਅਗਸਤ - ਵੈਸ਼ਾਲੀ 'ਚ ਦੋ ਬੱਚਿਆਂ ਦੀ ਮਾਂ ਦਾ ਅਪਰਾਧੀਆਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਔਰਤ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਮੰਗਲਵਾਰ ਦੇਰ ਰਾਤ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਅਪਰਾਧੀ ਮੁੱਖ ਗੇਟ ਨੂੰ ਬਾਹਰੋਂ ਤਾਲਾ ਲਗਾ ਕੇ ਫਰਾਰ ਹੋ ਗਏ। ਹਾਲਾਂਕਿ ਜਦੋਂ ਸਵੇਰੇ ਘਰ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਸਥਾਨਕ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਮਹੂਆ ਥਾਣਾ ਇੰਚਾਰਜ ਸੁਭਾਸ਼ ਪ੍ਰਸਾਦ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੈਜਿਸਟਰੇਟ ਦੀ ਹਾਜ਼ਰੀ ਵਿੱਚ ਬੰਦ ਮਕਾਨ ਦਾ ਦਰਵਾਜ਼ਾ ਤੋੜਿਆ ਗਿਆ। ਇਸ ਤੋਂ ਬਾਅਦ ਲਾਸ਼ ਨੂੰ ਘਰੋਂ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਹਾਜੀਪੁਰ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ 'ਚ ਜੁਟੀ ਹੈ।
Punjab Bani 14 August,2024
ਜੰਮੂ-ਕਸ਼ਮੀਰ: ਡੋਡਾ ਜਿ਼ਲ੍ਹੇ ’ਚ ਮੁਕਾਬਲੇ ਦੌਰਾਨ ਥਲ ਸੈਨਾ ਦਾ ਕੈਪਟਨ ਸ਼ਹੀਦ ਤੇ 4 ਅੱਤਵਾਦੀ ਹਲਾਕ
ਜੰਮੂ-ਕਸ਼ਮੀਰ: ਡੋਡਾ ਜਿ਼ਲ੍ਹੇ ’ਚ ਮੁਕਾਬਲੇ ਦੌਰਾਨ ਥਲ ਸੈਨਾ ਦਾ ਕੈਪਟਨ ਸ਼ਹੀਦ ਤੇ 4 ਅੱਤਵਾਦੀ ਹਲਾਕ ਜੰਮੂ, 14 ਅਗਸਤ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਚਾਈ ਵਾਲੇ ਇਲਾਕਿਆਂ ‘ਚ ਅੱਤਵਾਦੀਆਂ ਦੀ ਭਾਲ ਲਈ ਚੱਲ ਰਹੀ ਮੁਹਿੰਮ ‘ਚ ਅੱਜ ਥਲ ਸੈਨਾ ਦਾ ਕੈਪਟਨ ਸ਼ਹੀਦ ਹੋ ਗਿਆ ਤੇ ਇਸ ਦੌਰਾਨ ਚਾਰ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵਗੜ੍ਹ-ਅੱਸਾਰ ਪੱਟੀ ‘ਚ ਲੁਕੇ ਅੱਤਵਾਦੀਆਂ ਦੀ ਭਾਲ ਲਈ ਸੁਰੱਖਿਆ ਬਲਾਂ ਅਤੇ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਸੰਘਣੇ ਜੰਗਲੀ ਖੇਤਰ ‘ਚ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਹੋਈ ਇਸ ਗੋਲੀਬਾਰੀ ਵਿਚ ਆਮ ਨਾਗਰਿਕ ਵੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਚਾਰ ਖੂਨ ਨਾਲ ਲੱਥਪੱਥ ਬੈਗ ਬਰਾਮਦ ਕੀਤੇ ਗਏ ਹਨ। ਐੱਮ.-4 ਕਾਰਬਾਈਨ ਵੀ ਬਰਾਮਦ ਕੀਤੀ ਹੈ। ਅਤਿਵਾਦੀ ਅੱਸਾਰ ਵਿੱਚ ਨਦੀ ਦੇ ਕੰਢੇ ਲੁਕੇ ਹੋਏ ਹਨ।
Punjab Bani 14 August,2024
ਹੈਰੋਇਨ ਅਤੇ ਇੱਕ ਕਾਰ ਸਮੇਤ 3 ਗ੍ਰਿਫਤਾਰ
ਹੈਰੋਇਨ ਅਤੇ ਇੱਕ ਕਾਰ ਸਮੇਤ 3 ਗ੍ਰਿਫਤਾਰ ਬਠਿੰਡਾ, 7 ਅਗਸਤ : ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 402 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਮੇਤ 3 ਦੋਸ਼ੀ ਗ੍ਰਿਫਤਾਰ ਕਰਨਾ ਦਾ ਬਠਿੰਡਾ ਐਸ ਐਸ ਪੀ ਨੇ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਬਠਿੰਡਾ ਦੇ ਸੀਨੀਅਰ ਪੁਲਸ ਕਪਤਾਨ, ਅਮਨੀਤ ਕੌਂਡਲ ( ਆਈ.ਪੀ.ਐੱਸ ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 402 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਕਾਰ ਬਰਾਮਦ ਕੀਤੀ। ਐਸ. ਐਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਮਿਤੀ 5/6.8.2024 ਦੀ ਦਰਮਿਆਨੀ ਰਾਤ ਨੂੰ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂੇ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਸ਼ਪੈਸ਼ਲ ਨਾਕਾਬੰਦੀ ਬੱਸ ਸਟੈਂਡ ਪਿੰਡ ਨਥਾਣਾ ਵਿਖੇ ਕੀਤੀ ਹੋਈ ਸੀ। ਦੌਰਾਨੇ ਚੈਕਿੰਗ ਇੱਕ ਕਾਰ ਵਰਨਾ ਨੂੰ ਸ਼ੱਕ ਦੀ ਬਿਨਾਹ ਪਰ ਰੋਕਿਆ ਅਤੇ ਕਾਰ ਦੀ ਤਲਾਸ਼ੀ ਗਜਟਿਡ ਅਫਸਰ ਪਰਵੇਸ਼ ਚੋਪੜਾ ਡੀ. ਐੱਸ. ਪੀ. ਭੁੱਚੋ ਦੀ ਹਾਜਰੀ ਵਿੱਚ ਕਰਨ ਉਪਰੰਤ ਕਾਰ ਵਿੱਚੋਂ 402 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਅਦਾਲਤ ਵਿਖੇ ਪੇਸ਼ ਕਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Punjab Bani 07 August,2024
ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਪਸਿਆਣਾ, 7 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਠੋਈ ਖੁਰਦ ਦੀ ਸਿ਼ਕਾਇਤ ਦੇ ਆਧਾਰ ਤੇ 4 ਜਣਿਆਂ ਵਿਰੁੱਧ ਧਾਰਾ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਵਦੀਪ ਸਿੰਘ ਪੁੱਤਰ ਪਰਦੀਪ ਸ਼ਰਮਾ, ਲਵਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਕਰਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀਆਨ ਪਿੰਡ ਬਠੋਈ ਖੁਰਦ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਨੇ ਦੱਸਿਆ ਕਿ 4 ਅਗਸਤ ਨੂੰ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਦੀ ਆਟਾ ਚੁੱਕੀ ਤੋਂ ਆਪਣੇ ਘਰ ਆ ਰਿਹਾ ਸੀ ਜੋ ਉਪਰੋਕਤ ਵਿਅਕਤੀਆਂ ਨੇ ਰਾਹ ਵਿਚ ਉਸਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਉਸਦੇ 2700 ਰੁਪਏ ਵੀ ਕੱਢ ਲਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 August,2024
ਥਾਣਾ ਸਿਟੀ ਸਮਾਣਾ ਨੇ ਕੀਤਾ ਦੋ ਜਣਿਆਂ ਵਿਰੁੱਧ ਲਾਪ੍ਰਵਾਹੀ ਵਰਤਣ ਤੇਇਕ ਦੀ ਭਾਖੜਾ ਵਿਚ ਡਿੱਗ ਕੇ ਮੌਤ ਹੋ ਜਾਣ ਤੇ ਕੇਸ ਦਰਜ
ਥਾਣਾ ਸਿਟੀ ਸਮਾਣਾ ਨੇ ਕੀਤਾ ਦੋ ਜਣਿਆਂ ਵਿਰੁੱਧ ਲਾਪ੍ਰਵਾਹੀ ਵਰਤਣ ਤੇਇਕ ਦੀ ਭਾਖੜਾ ਵਿਚ ਡਿੱਗ ਕੇ ਮੌਤ ਹੋ ਜਾਣ ਤੇ ਕੇਸ ਦਰਜ ਸਮਾਣਾ, 6 ਅਗਸਤ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਕੁਲਾਰਾਂ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਜਸ਼ਨਪ੍ਰੀਤ ਸਿੰਘ ਪੁੱਤਰ ਹਾਕਮ ਸਿੰਘ, ਸਿਕੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪਿੰਡ ਕੁਲਾਰਾ ਥਾਣਾ ਸਦਰ ਸਮਾਣਾ ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸ਼ਨਪ੍ਰੀਤ ਸਿੰਘ ਪੁੱਤਰ ਹਾਕਮ ਸਿੰਘ, ਸਿਕੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪਿੰਡ ਕੁਲਾਰਾ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਼ਿਸਕਾਇਤਕਰਤਾ ਸੁਖਚੈਨ ਸਿੰਘ ਨੇ ਦੱਸਿਆ ਕਿ 2 ਅਗਸਤ ਨੂੰ ਉਸਦਾ ਲੜਕਾ ਕਸਿ਼ਸ਼ ਸਿੰਘ ਜੋ ਉਪਰੋਕਤ ਵਿਅਕਤੀਆ ਨਾ ਜਸ਼ਨਪ੍ਰੀਤ ਸਿੰਘ ਦੀ ਸਕੂਟਰੀ ਤੇ ਸਵਾਰ ਹੋ ਕੇ ਭਾਖੜਾ ਨਹਿਰ ਪਟਿਆਲਾ ਰੋਡ ਸਮਾਣਾ ਵਿਖੇ ਗਿਆ ਸੀ ਉਪਰੋਕਤ ਵਿਅਕਤੀਆਂ ਦੀ ਲਾਪ੍ਰਵਾਹੀ ਨਾਲ ਉਸਦਾ ਲੜਕਾ ਸਕੂਟਰੀ ਸਮੇਤ ਭਾਖੜਾ ਨਹਿਰ ਵਿਚ ਡਿੱਗ ਗਿਆ, ਜਿਸਦੀ 6 ਅਗਸਤ ਨੂੰ ਟੋਹਾਣਾ ਤੋਂ ਲਾਸ਼ ਬਰਾਮਦ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 August,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਪਾਤੜਾਂ, 7 ਅਗਸਤ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਵਰਮਾ ਪੁੱਤਰ ਰਾਮ ਮੀਲਣ ਵਾਸੀ ਪਿੰਡ ਅਨਦਾਨਾ ਜਿਲਾ ਥਾਣਾ ਖਨੌਰੀ ਸੰਗਰੂਰ ਦੀ ਸਿਕਾਇਤ ਦੇ ਆਧਾਰ ਤੇਸਕੂਟਰੀ ਦੇ ਅਣਪਤਾਤੇ ਚਾਲਕ ਵਿਰੁੱਧ ਧਾਰਾ 106, 125, 281,324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਰਮਾ ਦੱਤ ਨੇ ਦੱਸਿਆ ਕਿ 5 ਜੁਲਾਈ ਨੂੰ ਉਸਦਾ ਲੜਕਾ ਸੁਰੇਸ਼ ਕੁਮਾਰ ਜੋ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਗੱਡਾ ਸਟੈਂਡ ਪਾਤੜਾਂ ਦੇ ਕੋਲ ਜਾ ਰਿਹਾ ਸੀ ਤਾਂ ਸਕੂਟਰੀ ਦੇ ਅਣਪਛਾਤੇ ਚਾਲਕ ਨੇ ਆਪਣੀ ਸਕੂਟਰੀ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸੁਰੇਸ਼ ਕੁਮਾਰ ਦੇ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 August,2024
ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ ਪਾਤੜਾਂ, 6 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਜਣਿਆਂ ਵਿਰੁੱਧ ਧਾਰਾ 3 (5), 61 (2), 64, 65 (1), 351 (3), ਬੀ. ਐਨ. ਐਸ., ਸੈਕਸ਼ਨ 4 ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੂੰ, ਨਿੱਕੀ ਪਤਨੀ ਵਾਸੀਆਨ ਸੁੰਦਰ ਬਸਤੀ ਪਾਤੜਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਨਿੱਕੀ ਜੋ ਕਿ ਉਸਦੀ ਸਹੇਲੀ ਹੈ ਨੇ ਉਸਦੀ ਲੜਕੀ ਦੀ ਦੋਸਤੀ ਆਪਣੇ ਭਰਾ ਸੋਨੂੰ ਜਿਸਦੀ ਸੁੰਦਰ ਬਸਤੀ ਪਾਤੜਾਂ ਵਿਖੇ ਕਾਸਮੈਟਿਕ ਦੀ ਦੁਕਾਨ ਹੈ ਨਾਲ ਕਰਵਾ ਦਿੱਤੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਅਕਸਰ ਹੀ ਬਿਨਾਂ ਦੱਸੇ ਸੋਨੂੰ ਦੀ ਦੁਕਾਨ ਤੇ ਜਾਂਦੀ ਸੀ ਤੇ 4 ਅਗਸਤ ਨੂੰ ਉਸਨੂੰ ਨਿੱਕੀ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਲੜਕੀ ਉਨ੍ਹਾਂ ਦੇ ਘਰ ਆਈ ਹੈ ਨੂੰ ਲੈ ਜਾਓ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਲੜਕੀ ਨੂੰ ਆਪਣੇ ਘਰ ਲੈ ਆਈ ਤਾਂ ਉਸਦੀ ਲੜਕੀ ਨੇ ਦੱਸਿਆ ਕਿ 3 ਅਗਸਤ ਨੂੰ ਸੋਨੂੰ ਨੇ ਉਸਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਦੱਸਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 August,2024
ਚੀਫ ਸੈਕਟਰੀ ਨੇ ਦਿੱਤੇ ਐਨ. ਐਚ. ਆਈ. ਏ. ਦੇ ਠੇਕੇਦਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ਵਿਚ ਐਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼
ਚੀਫ ਸੈਕਟਰੀ ਨੇ ਦਿੱਤੇ ਐਨ. ਐਚ. ਆਈ. ਏ. ਦੇ ਠੇਕੇਦਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ਵਿਚ ਐਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਚੰਡੀਗੜ੍ਹ : ਚੀਫ ਸੈਕਟਰੀ ਪੰਜਾਬ ਨੇ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਹੁਕਮ ਦਾਗੇ ਹਨ ਕਿ ਜੋ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕੇਦਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ ਦੇ ਮਾਮਲੇ ਵਿਚ ਜਿੰਮੇਵਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਜਾਵੇ।
Punjab Bani 07 August,2024
ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਨਾਭਾ, 7 ਅਗਸਤ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 376 ਆਈ. ਪੀ. ਸੀ, ਸੈਕਸ਼ਨ 9, 10, ਪ੍ਰੋਹੀਬਿਸ਼ੀਅਨ ਆਫ ਚਾਈਲਡ ਮੈਰਿ਼ਜ ਐਕਟ, ਸੈਕਸ਼ਨ 6 ਪੋਸਕੋ ਐਕਟ ਤਹਿਤ ਪੰਜ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਤਾਰ ਸਿੰਘ ਪੁੱਤਰ ਰਣਧੀਰ ਸਿੰਘ, ਗੁਰਸੇਵਕ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਰਾਮਗੜ੍ਹ, ਕੁਲਵਿੰਦਰ ਕੋਰ ਪਤਨੀ ਕੇਸਰ ਸਿੰਘ ਵਾਸੀ ਪਿੰਡ ਕੋਟਲੀ, ਅਜੀਤ ਸਿੰਘ ਪੁੱਤਰ ਕੌਰ ਸਿੰਘ, ਕੌਰ ਸਿੰਘ ਪੁੱਤਰ ਅਮਰ ਸਿੰਘ, ਜਸਮੇਲ ਕੋਰ ਪਤਨੀ ਕੌਰ ਸਿੰਘ ਵਾਸੀਆਨ ਪਿੰਡ ਫਤਿਹਗੜ੍ਹ ਛੰਨਾ ਸ਼ਾਮਲ ਹਨ। ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸਦੀ ਉਮਰ 16 ਸਾਲ ਇਕ ਮਹੀਨਾ ਸੀ ਤਾਂ ਉਸਦੇ ਪਿਤਾ ਜਗਤਾਰ ਸਿੰਘ, ਉਸਦੇ ਤਾਏ ਦੇ ਲੜਕੇ ਗੁਰਸੇਵਕ ਸਿੰਘ ਤੇ ਭੂਆ ਕੁਲਵਿੰਦਰ ਕੌਰ ਨੇ ਰਲ ਕੇ ਉਸਦਾ ਵਿਾਹ ਉਸਦੀ ਰਜ਼ਾਮੰਦੀ ਤੋਂ ਬਿਨਾਂ ਅਜੀਤ ਸਿੰਘ ਨਾਲ ਕਰ 3 ਸਤੰਬਰ 2015 ਨੂੰ ਕਰ ਦਿੱਤਾ ਸੀ ਤੇਉਸਦੇ ਰੋਕਣ ਤੇ ਅਜੀਤ ਸਿੰਘ ਨੇ ਧੱਕਾ ਨਾਲ ਉਸ ਨਾਲ ਬਲਾਤਕਾਰ ਕੀਤਾ ਅਤੇ ਕਰਦਾ ਰਿਹਾ ਤੇ 23 ਅਗਸਤ 2016 ਨੂੰ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ, ਜੋ ਜਨਮ ਵੇਲੇ ਉਸਦੀ ਉਮਰ 17 ਸਾਲ ਇਕ ਮਹੀਨਾ ਸੀ ਤੇ ਉਕਤ ਵਿਅਕਤੀਆਂਨੇ ਧੱਕੇ ਨਾਲ ਉਸਦਾ ਨਾਬਾਲਗ ਹੰਦਿਆਂ ਵਿਆਹ ਕਰ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 August,2024
ਐਨ. ਐਚ. ਏ. ਆਈ. ਦੇ ਜਲੰਧਰ ਖੇਤਰੀ ਦਫ਼ਤਰ ਨੇ ਕੀਤੀ ਮੁੱਖ ਸਕੱਤਰ ਪੰਜਾਬ ਨੂੰ ਸਿ਼ਕਾਇਤ
ਐਨ. ਐਚ. ਏ. ਆਈ. ਦੇ ਜਲੰਧਰ ਖੇਤਰੀ ਦਫ਼ਤਰ ਨੇ ਕੀਤੀ ਮੁੱਖ ਸਕੱਤਰ ਪੰਜਾਬ ਨੂੰ ਸਿ਼ਕਾਇਤ ਚੰਡੀਗੜ੍ਹ : ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀ ਪੰਜਾਬ ਵਿੱਚ ਸੁਰੱਖਿਅਤ ਨਹੀਂ ਹਨ ਸਬੰਧੀ ਸਿ਼ਕਾਇਤ ਅਥਾਰਿਟੀ ਦੇ ਜਲੰਧਰ ਖੇਤਰੀ ਦਫਤਰ ਨੂੰ ਕੀਤੀ ਹੈ ਤੇ ਉਸ ਵਿਚ ਦੱਸਿਆ ਗਿਆ ਹੈ ਕਿ ਜੰਮੂ-ਦਿੱਲੀ-ਕਟਰਾ ਹਾਈਵੇ ਦੇ ਮਾਮਲੇ ਵਿੱਚ ਅਥਾਰਿਟੀ ਦੇ ਇੱਕ ਅਧਿਕਾਰੀ `ਤੇ ਹਮਲਾ ਹੋਇਆ ਸੀ। ਇਥੇ ਹੀ ਬਸ ਨਹੀਂ ਸ਼ਿਕਾਇਤ ਵਿੱਚ ਲੱਖਾ ਸਿਧਾਣਾ ਅਤੇ ਪਿੰਡ ਵਾਸੀਆਂ `ਤੇ ਅਧਿਕਾਰੀ ਨੂੰ ਧਮਕੀ ਦੇਣ ਦੇ ਦੋਸ਼ ਲਗਾਏ ਗਏ ਹਨ।ਖੇਤਰੀ ਦਫਤਰ ਵੱਲੋਂ ਸ਼ਿਕਾਇਤ ਵਿੱਚ ਲੱਖਾ ਸਿਧਾਣਾ ਅਤੇ ਪਿੰਡ ਦੇ ਲੋਕਾਂ ਉਪਰ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਅੱਗ ਲਗਾਉਣ ਦੀ ਧਮਕੀ ਦਿੱਤੀ ਗਈ ।ਘਟਨਾ ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਖੇਤਰ ਦੀ ਦੱਸੀ ਜਾ ਰਹੀ ਹੈ, ਜਿਥੇ ਅਧਿਕਾਰੀ `ਤੇ ਹਮਲੇ ਨੂੰ ਲੈ ਕੇ ਸ਼ਿਕਾਇਤ ਕੀਤੀ ਗਈ ਹੈ। ਅਥਾਰਿਟੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਅਥਾਰਿਟੀ ਦੇ ਅਧਿਕਾਰੀ ਸੁਰੱਖਿਅਤ ਨਹੀਂ ਹਨ, ਕਿਉ਼ਕਿ ਅਧਿਕਾਰੀ `ਤੇ ਹਮਲਾ ਕਰਨ ਵਾਲਿਆਂ `ਤੇ ਕਮਜ਼ੋਰ ਧਾਰਾ ਲਗਾਈ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਜ਼ਮਾਨਤ ਹੋ ਗਈ ਹੈ। ਉਥੇ ਹੀ ਕਥਿਤ ਦੋਸ਼ੀਆਂ ਵੱਲੋਂ ਦੂਜੀ ਥਾਂ `ਤੇ ਕੈਂਪ ਦਫਤਰ ਨੂੰ ਅੱਗ ਲਗਾਉਣ ਅਤੇ ਅਧਿਕਾਰੀਆਂ ਨੂੰ ਜਿਊਂਦਾ ਜਲਾਉਣ ਦੀ ਵੀ ਧਮਕੀ ਦਿੱਤੀ ਗਈ, ਪਰੰਤੂ ਇਸ ਧਮਕੀ `ਤੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ।
Punjab Bani 07 August,2024
ਵਿਆਹੁਤਾ ਜੋੜੇ ਵਲੋਂ ਦਿੱਤੇ ਜੁੜਵਾਂ ਬੱਚੇ ਵਿਚੋਂ ਇਕ ਮਿਲਿਆ ਆਟੋ ਰਿਕਸ਼ਾ ਵਾਲੇ ਕੋਲ
ਵਿਆਹੁਤਾ ਜੋੜੇ ਵਲੋਂ ਦਿੱਤੇ ਜੁੜਵਾਂ ਬੱਚੇ ਵਿਚੋਂ ਇਕ ਮਿਲਿਆ ਆਟੋ ਰਿਕਸ਼ਾ ਵਾਲੇ ਕੋਲ ਝਾਰਖੰਡ : ਭਾਰਤ ਦੇਸ਼ ਦੇ ਝਾਰਖੰਡ ਜਿ਼ਲੇ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਬਹੁਤ ਹੀ ਹੈਰਾਨ ਕਰਨ ਵਾਲਾ ਹੈ। ਝਾਰਖੰਡ ਦੇ ਜਮਸ਼ੇਦਪੁਰ ਵਿਖੇ ਕੁੱਝ ਦਿਨ ਪਹਿਲਾਂ ਇਕ ਅਵਿਨਾਸ਼ ਵਲੋਂ ਜਿਸ ਆਟੋ ਨੰੁ ਆਪਣੀ ਮੰਜਿ਼ਲ ਤੇ ਜਾਣ ਲਈ ਕੀਤਾ ਗਿਆ ਦੇ ਆਟੋ ਵਿਚ ਲੱਗੀ ਬੱਚੀ ਦੀ ਤਸਵੀਰ ਨੂੰ ਜਦੋਂ ਉਸਨੇ ਦੇਖਿਆ ਤਾਂ ਆਟੋ ਚਾਲਕ ਨੂੰ ਪੁੱਛਿਆ ਕਿ ਇਹ ਕੌਣ ਹੈ ਜਿਸ ਤੇ ਆਟੋ ਚਾਲਕ ਨੇ ਉਸ ਤਸਵੀਰ ਵਾਲੀ ਬੱਚੀ ਨੂੰ ਆਪਣੀ ਭਾਣਜੀ ਦੱਸਿਆ , ਜਿਸ ਤੇ ਅਵਿਨਾਸ਼ ਨੂੰ ਸ਼ੱਕ ਹੋਇਆ ਕਿ ਇਹ ਉਸਦੀ ਹੀ ਬੱਚੀ ਹੈ ਕਿਉ਼ਕਿ ਉਸਦੀ ਪਤਨੀ ਦੇ ਹੋਏ ਜੁੜਵਾਂ ਬੱਚਿਆਂ ਵਿਚੋਂ ਜਿਸ ਬੱਚੇ ਨੂੰ ਹਸਪਤਾਲ ਵਲੋਂ ਮ੍ਰਿਤਕ ਐਲਾਨਿਆਂ ਗਿਆ ਸੀ ਦੀ ਸ਼ਕਲ ਉਸ ਕੋੋਲ ਜੁੜਵਾਂ ਬੱਚਿਆਂ ਵਿਚੋਂ ਇਕ ਨਾਲ ਮਿਲਦੀ ਸੀ। ਅਵਿਨਾਸ਼ ਨੇ ਦਾਅਵਾ ਕੀਤਾ ਕਿ ਉਹ ਉਸ ਦੀ ਧੀ ਹੈ ਤੇ ਨਰਸਿੰਗ ਹੋਮ ਵਾਲਿਆਂ `ਤੇ ਬੱਚੀ ਨੂੰ ਵੇਚਿਆ ਹੈ। ਇਸ ਮਾਮਲੇ `ਚ ਸੰਗੀਤਾ ਮੌਰੀਆ ਉਰਫ ਸੰਗੀਤਾ ਪ੍ਰਸਾਦ (28) ਨੇ ਸਿਦਗੋੜਾ ਥਾਣੇ ਵਿਚ ਸ਼ਿਕਾਇਤ ਦਿੱਤੀ ਹੈ ਤੇ ਜੋੜੇ ਵਲੋਂ ਟੈਸਟ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਅਵਿਨਾਸ਼ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਿਦਗੋੜਾ ਮਿਥਿਲਾ ਕਾਲੋਨੀ ਦੀ ਰਹਿਣ ਵਾਲੀ ਹੈ ਤੇ ਸਾਲ 2020 ਵਿਚ ਗਰਭਵਤੀ ਹੋ ਗਈ ਸੀ। ਅਵਿਨਾਸ਼ ਦੀ ਪਤਨੀ ਨੇ ਦੱਸਿਆ ਕਿ ਉਸਦੀ ਡਿਲੀਵਰੀ 7 ਜਨਵਰੀ 2021 ਨੂੰ ਸਿਦਗੋੜਾ ਦੇ ਨਰਸਿੰਗ ਹੋਮ ਵਿਚ ਹੋਈ ਸੀ, ਜਿਸ ਦੌਰਾਨ ਪਹਿਲਾਂ ਪੁੱਤਰ ਨੇ ਜਨਮ ਲਿਆ ਅਤੇ ਫਿਰ ਧੀ ਨੇ ਹਸਪਤਾਲ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਧੀ ਦੀ ਮੌਤ ਹੋ ਚੁੱਕੀ ਹੈ ਅਤੇ ਆਪਣੀ ਧੀ ਦੀ ਲਾਸ਼ ਦੀ ਮੰਗ ਕਰਨ ਤੇ ਵੀ ਹਸਪਤਾਲ ਵਲੋਂ ਧੀ ਦੀ ਲਾਸ਼ ਨਹੀਂ ਦਿੱਤੀ ਗਈ। ਅਵਿਨਾਸ਼ ਦੀ ਪਤਨੀ ਨੇ ਦੱਸਿਆ ਕਿ
Punjab Bani 07 August,2024
ਮੋਗਾ 'ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ
ਮੋਗਾ 'ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ ਪ੍ਰੇਮਿਕਾ ਦੀ ਮੌਤ; ਪਰਿਵਾਰਕ ਮੈਂਬਰ ਸਨ ਰਿਸ਼ਤੇ ਦੇ ਖਿਲਾਫ਼ ਮੋਗਾ : ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਵਿੱਚ ਪ੍ਰੇਮੀ-ਪ੍ਰੇਮਿਕਾ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਦੋਵੇਂ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਪਿਆਰ ਦੇ ਖਿਲਾਫ ਸਨ। ਦੋਵਾਂ ਨੂੰ ਨਿਹਾਲ ਸਿੰਘ ਵਾਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਪ੍ਰੇਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਸਪਤਾਲ ਪ੍ਰਬੰਧਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਜਾਣਕਾਰੀ ਮੁਤਾਬਕ 21 ਸਾਲਾ ਲੜਕੀ ਦੇ ਉਸੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਅਤੇ ਪਰਿਵਾਰਕ ਮੈਂਬਰ ਇਸ ਦੇ ਖਿਲਾਫ ਸਨ। ਦੋਵਾਂ ਨੇ ਦੁਪਹਿਰ ਵੇਲੇ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਨਿਹਾਲ ਸਿੰਘ ਥਾਣਾ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ। ਸੂਚਨਾ ਮਿਲਦੇ ਹੀ ਕਾਰਵਾਈ ਕੀਤੀ ਜਾਵੇਗੀ।
Punjab Bani 07 August,2024
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਕੀਤਾ ਅਮਰੂਦ ਬਾਗ ਘੋਟਾਲੇ ਵਿਚ ਜਮਾਨਤ ਖਾਰਜ ਹੋਣ ਮਗਰੋਂ ਸਰੈਂਡਰ
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਕੀਤਾ ਅਮਰੂਦ ਬਾਗ ਘੋਟਾਲੇ ਵਿਚ ਜਮਾਨਤ ਖਾਰਜ ਹੋਣ ਮਗਰੋਂ ਸਰੈਂਡਰ ਚੰਡੀਗੜ੍ਹ ,6 ਅਗਸਤ : ਬਹੁਤ ਕਰੋੜੀ ਅਮਰੂਦ ਬਾਗ ਘੁਟਾਲੇ ਮਾਮਲੇ ਦੇ ਵਿੱਚ ਵਿਜੀਲੈਂਸ ਵੱਲੋਂ ਕਾਰਵਾਈ ਕਰਦਿਆਂ ਨਾਈਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਮੁਲਜਮ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਜਮਾਨਤ ਲਈ ਅਰਜੀ ਲਗਾਈ ਗਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਅਰਜੀ ਖਾਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਵਿਜਲੈਂਸ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ। ਇਸ ਗਿਰਫਤਾਰੀ ਦੇ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਮਾਮਲੇ ਦੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲਗਾਉਣ ਦੇ ਲਈ ਉਸ ਨੂੰ ਮੁਲਜ਼ਮ ਵਜੋਂ ਨਾਮਜਦ ਕੀਤਾ ਗਿਆ ਹੈ। ਵਿਜਲੈਂਸ ਅਧਿਕਾਰੀਆਂ ਨੂੰ ਸ਼ੱਕ ਹੈ ਕੀ ਫਰਜ਼ੀ ਲਾਭ ਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਵਿੱਚ ਜਸਕਰਨ ਸਿੰਘ ਬਰਾੜ ਅਤੇ ਮੁੱਖ ਮੁਲਜ਼ਮ ਦੀ ਆਪਸ ਦੇ ਵਿੱਚ ਗੰਢ ਤੁੱਪ ਸੀ। ਇਸ ਦੇ ਨਾਲ ਹੀ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਜਮੀਨਾਂ ਦੇ ਮਾਲਕਾਂ ਦੇ ਨਾਮ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦੇ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਦੇ ਹੀ ਫਰਜੀ ਤਰੀਕੇ ਦੇ ਨਾਲ ਲਾਭਪਾਤਰੀਆਂ ਦੀ ਲਿਸਟ ਵਿੱਚ ਸ਼ਾਮਿਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ ‘ਤੇ ਗਿਰਦਾਵਰੀ ਰਿਕਾਰਡ ਅਤੇ ਹੋਰ ਡਾਕੂਮੈਂਟਾਂ ਦੇ ਵਿੱਚ ਛੇੜਛਾੜ ਕਰਨ ਦੇ ਵੀ ਇਲਜ਼ਾਮ ਹਨ। ਇਹ ਵੀ ਇਲਜ਼ਾਮ ਨੇ ਕਿ ਜਰੂਰੀ ਵੇਰਵੇ ਚੈੱਕ ਨਹੀਂ ਕੀਤੇ ਗਏ ਅਤੇ ਅਦਾਇਗੀ ਕਰਨ ਦੇ ਵਿੱਚ ਬੇਲੋੜੀ ਜਲਦਬਾਜ਼ੀ ਵੀ ਕੀਤੀ ਗਈ ਹੈ। ਵਿਜਲੈਂਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮਾਂ ਦੇ ਨਾਲ ਅੰਤਰਿਮ ਰਾਹਤ ਮਿਲੀ ਸੀ। ਪਰ ਇਸ ਤੋਂ ਬਾਅਦ ਉਸ ਨੇ ਜਾਂਚ ਵਿੱਚ ਸ਼ਾਮਿਲ ਹੋ ਕੇ ਸਹਿਯੋਗ ਨਹੀਂ ਕੀਤਾ। ਜਿਸ ਦੇ ਚਲਦਿਆਂ ਵਿਜਲੈਂਸ ਬਿਊਰੋ ਵੱਲੋਂ ਅਦਾਲਤ ਦੇ ਵਿੱਚ ਉਸਦੀ ਜਮਾਨਤ ਦਾ ਸਖਤ ਵਿਰੋਧ ਕੀਤਾ ਗਿਆ ਸੀ। ਉਹਨਾਂ ਅੱਗੇ ਦੱਸਿਆ ਹੈ ਕਿ ਕਈ ਸੁਣਵਾਈਆਂ ਅਤੇ ਦਲੀਲਾਂ ਤੋਂ ਬਾਅਦ 20 ਮਾਰਚ 2024 ਨੂੰ 25 ਪੇਜ਼ਾਂ ਦੇ ਇੱਕ ਹੁਕਮ ਦੇ ਰਾਹੀਂ ਉਸ ਦੀ ਅਗਾਊ ਜਮਾਨਤ ਪਟੀਸ਼ਨ ਖਾਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਸੀ। ਵੱਖੋ ਵੱਖਰੇ ਹੱਥ ਕੰਡੇ ਵਰਤ ਕੇ ਜਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਇਸ ਆਚਰਣ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਉਸਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਵਿਜਲਸ ਬਿਊਰੋ ਕੋਲ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਬਿਜਨਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਹੈ ਕਿ ਮੁਲਜਮ ਨਾਇਬ ਤਹਸੀਲਦਾਰ ਨੇ ਬਿਜ਼ਨਸ ਬਿਊਰੋ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਹੈ ਤੇ ਅੱਗੇ ਦੀ ਜਾਂਚ ਲਈ ਉਸ ਨੂੰ ਬਿਊਰੋ ਵੱਲੋਂ ਗਿਰਫਤਾਰ ਕਰ ਲਿਆ ਗਿਆ ਹੈ।
Punjab Bani 06 August,2024
ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਰੁੱਧ ਆਰਮਜ ਐਕਟ ਤਹਿਤ ਕੇਸ ਦਰਜ
ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਰੁੱਧ ਆਰਮਜ ਐਕਟ ਤਹਿਤ ਕੇਸ ਦਰਜ ਸਨੌਰ, 6 ਅਗਸ () : ਥਾਣਾ ਸਨੌਰ ਪੁਲਸ ਨੇ ਇਕ ਵਿਅਕਤੀ ਵਿਰੁੱਧ 1 ਦੇਸੀ ਪਿਸਤਟਲ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਣ ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਿਸ਼ਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮਨੋਲੀ ਥਾਣਾ ਸੁਹਾਣਾ ਜਿਲਾ ਮੋਹਾਲੀ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਗੀਚਾ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਨੂਰ ਖੇੜੀਆਂ ਰੋਡ ਸਨੌਰ ਦੇ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 1 ਦੇਸੀ ਪਿਸਤਟਲ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।
Punjab Bani 06 August,2024
ਥਾਣਾ ਸਦਰ ਸਮਾਣਾ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਬਰਾਮਦ ਕਰਕੇ ਕੀਤਾ ਦੋ ਵਿਰੁੱਧ ਕੇਸ ਦਰਜ
ਥਾਣਾ ਸਦਰ ਸਮਾਣਾ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਬਰਾਮਦ ਕਰਕੇ ਕੀਤਾ ਦੋ ਵਿਰੁੱਧ ਕੇਸ ਦਰਜ ਸਮਾਣਾ, 6 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਦੋ ਵਿਅਕਤੀਆਂ ਕੋਲੋਂ ਚੋਰੀ ਦੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਣ ਤੇ ਧਾਰਾ 303 (2), 317 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦਿਲਚੈਨ ਸਿੰਘ ਪੁੱਤਰ ਫਕੀਰੀਆ ਸਿੰਘ ਵਾਸੀ ਪਿੰਡ ਰਾਜਪੂਤ ਘਨੋੜ ਥਾਣਾ ਦਿੜ੍ਹਬਾ ਜਿਲਾ ਸੰਗਰੂਰ, ਪ੍ਰਭਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕੁਲਾਰਾ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਰਣਜੀਤ ਸਿਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮਵੀਕਲਾਂ ਦੇ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਚੋਰੀਆਂ ਕਰਨ ਦੇ ਆਦੀ ਹਨ ਹੁਣ ਵੀ ਚੋਰੀ ਕੀਤੇ ਬਿਨਾਂਨੰਬਰੀ ਮੋਟਰਸਾਈਕਲਾਂ ਸਮੇਤ ਭਾਖੜਾ ਪੁੱਲ ਪਿੰਡ ਜੌੜਾਮਾਜਰਾ ਖੜ੍ਹੇ ਹਨ ਤੇ ਜਦੋਂ ਰੇਡ ਕੀਤੀ ਗਈ ਤਾਂ ਉਪਰੋਕਤ ਦੋਹਾਂ ਕੋਲੋਂ ਦੋਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 August,2024
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ
ਥਾਣਾ ਕੋਤਵਾਲੀ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਪਟਿਆਲਾ, 6 ਅਗਸਤ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਭੁਪਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਗ੍ਰੀਨ ਹਾਊਸ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 406, 420, 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੀਤ ਸਿੰਘ ਵਾਸੀ ਮਕਾਨ ਨੰ. ਸੀ-168 ਆਨੰਦ ਵਿਹਾਰ ਦਿੱਲੀ, ਭਾਰਤ ਆਨੰਦ ਪੁੱਤਰ ਬੀ.ਆਰ ਆਨੰਦ ਵਾਸੀ ਮਕਾਨ ਨੰ. ਬੀ-46 ਫੇਸ-2 ਵਿਵੇਕ ਵਿਹਾਰ ਝਿਲਮਿਲ ਅਸਟੇਟ ਦਿੱਲੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਸਾਲ 2022 ਵਿੱਚ ਜੀਰਕਪੁਰ ਵਿਖੇ ਜਮੀਨ ਖ੍ਰੀਦ ਕਰਨ ਲਈ ਸਿਪਰਾ ਅਸਟੇਟ ਪ੍ਰਾਈਵੇਟ ਲਿਮਟਿਡ ਨਾਲ ਉਪਰੋਕਤ ਵਿਅਕਤੀਆਂ ਦੇ ਰਾਹੀਂ ਸੋਦਾ ਕੀਤਾ ਸੀ ਅਤੇ ਕੁੱਝ ਰਕਮ ਕੰਪਨੀ ਦੇ ਖਾਤੇ ਵਿੱਚ ਪਾ ਦਿੱਤੀ ਸੀ ਅਤੇ ਕੁੱਝ ਰਕਮ ਉਪਰੋਕਤ ਵਿਅਕਤੀਆਂ ਨੂੰ ਦੇ ਦਿੱਤੀ ਸੀ ਪਰ ਉਪਰੋਕਤ ਵਿਅਕਤੀਆਂ ਨੇ ਉਸ ਵੱਲੋ ਦਿੱਤੀ ਹੋਈ ਰਕਮ ਅੱਗੇ ਕੰਪਨੀ ਵਿੱਚ ਨਾ ਤਾਂ ਜਮ੍ਹਾ ਕਰਵਾਈ ਅਤੇ ਨਾ ਹੀ ਉਸ ਨੂੰ ਵਾਪਸ ਕੀਤੀ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 August,2024
ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ
ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਰ ਅੰਮ੍ਰਿਤਸਰ : ਪੰਜਾਬ ਦੇ ਪਿੰਡ ਬੁਟਾਰੀ ਤੋਂ ਉਸ ਸਮੇਂ ਰੂਹ ਕੰਬ ਗਈ ਜਦੋਂ ਪਤਾ ਲੱਗਿਆ ਕਿ ਮੱਸਿਆ ਮੌਕੇ ਪਿੰਡ ਬੁਟਾਰੀ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਲੰਗਰ ਵਿਚ ਚਾਹ ਲੈਣ ਗਏ ਨਿਸ਼ਾਨਵੀਰ ਸਿੰਘ ਨੌਜਵਾਨ `ਤੇ ਗੁਰਦੁਆਰੇ ਦੇ ਹੀ ਇਕ ਸੇਵਾਦਾਰ ਨੇ ਤਲਵਾਰ ਨਾਲ ਹਮਲਾ ਕਰ ਉਸਦਾ ਗੁੱਟ ਵੱਢ ਦਿੱਤਾ। ਥਾਣਾ ਸਦਰ ਦੇ ਐਸ. ਐਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਹ ਘਟਨਾ ਤੋਂ ਬਾਅਦ ਫਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।
Punjab Bani 06 August,2024
ਥਾਣਾ ਬਖਸ਼ੀਵਾਲਾ ਨੇ ਕੀਤਾ ਪੰਜ ਜਣਿਆਂ ਵਿਰੁੱਧ ਰਸਤੇ ਨੂੰ ਵਾਹ ਦੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਕੇਸ ਦਰਜ
ਥਾਣਾ ਬਖਸ਼ੀਵਾਲਾ ਨੇ ਕੀਤਾ ਪੰਜ ਜਣਿਆਂ ਵਿਰੁੱਧ ਰਸਤੇ ਨੂੰ ਵਾਹ ਦੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਕੇਸ ਦਰਜ ਪਟਿਆਲਾ, 6 ਅਗਸਤ () : ਥਾਣਾ ਬਖਸ਼ੀਵਾਲ ਦੀ ਪੁਲਸ ਨੇ ਸਿ਼ਕਾਇਤਕਰਤਾ ਭੁਪਿੰਦਰ ਸਿੰਘ ਪੁੱਤਰ ਹਰਜੰਟ ਸਿੰਘ ਵਾਸੀ ਪਿੰਡ ਇੰਦਰਪੁਰਾ ਥਾਣਾ ਬਖਸ਼ੀਵਾਲਾ ਦੀ ਸਿ਼ਕਾਇਤ ਦੇ ਆਧਾਰ ਤੇ 5 ਜਣਿਆਂ ਵਿਰੁੱਧ ਧਾਰਾ 447, 511, 506, 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਸੁਖਵਿੰਦਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਸੁਖਵੰਤ ਸਿੰਘ ਪੁੱਤਰਾਨ ਦਲੀਪ ਸਿੰਘ ਵਾਸੀਆਨ ਪਿੰਡ ਇੰਦਰਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਦੀ ਜ਼ਮੀਨ ਨਾਲ ਲੱਗਦੇ ਰਸਤੇ ਨੂੰ ਵਾਹ ਕੇ ਕਬਜਾ ਕਰਨ ਦੀ ਕੋਸਿ਼ਸ਼ ਕੀਤੀ ਅਤੇ ਉਸਦੇ ਰੋਕਣ ਤੇ ਜ਼ਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 06 August,2024
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਛੇ ਜਣਿਆਂ ਵਿਰੁੱਧ ਕੀਤਾ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਛੇ ਜਣਿਆਂ ਵਿਰੁੱਧ ਕੀਤਾ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਰਾਜਪੁਰਾ, 6 ਅਗਸਤ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਮੋਸਸ ਰਾਜ ਪੁੱਤਰ ਬਲਵਿੰਦਰ ਰਾਜ ਵਾਸੀ ਵਿਸ਼ ਕਰਮਾ ਨਗਰ ਢਕਾਨਸੂੰ ਰੋਡ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ 6 ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਧਾਰਾ 126 (2), 115 (2), 351 (2,3), 191 (2) 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਕਸ਼ੈ ਅਰੋੜਾ ਪੁੱਤਰ ਕਮਲ ਕਾਂਤ ਵਾਸੀ ਮਕਾਨ ਨੰ. 109 ਪਟੇਲ ਕਲੋਨੀ ਰਾਜਪੁਰਾ, ਅਸਮਿਤ ਬਾਵਾ ਪੁੱਤਰ ਰਮਨਦੀਪ ਬਾਵਾ ਵਾਸੀ ਬਸੰਤਪੁਰਾ, ਗਰੀਸ ਅਰੋੜਾ ਪੁੱਤਰੀ ਸੰਦੀਪ ਅਰੋੜਾ ਵਾਸੀ 281 ਗੁਰੂ ਅਮਰਦਾਸ ਕਲੋਨੀ ਰਾਜਪੁਰਾ, ਸਰਬਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੰਗੀਆ, ਅਮਨੋਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛਲੇੜੀ ਕਲਾਂ ਅਤੇ ਸ਼ੁਭਮ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੋਸਸ ਰਾਜ ਨੇ ਦੱਸਿਆ ਕਿ ਉਹ ਸਕਾਲਰ ਸਕੂਲ ਰਾਜਪੁਰਾ ਵਿਖੇ ਪੜ੍ਹਦਾ ਹੈ ਤੇ ਉਪਰੋਕਤ ਵਿਅਕਤੀਆਂ ਨੇਪਹਿਲਾਂ ਉਸਦੀ ਸਕੂਲ ਵਿਚ 29 ਜੁਲਾਈ ਨੂੰ ਅਤੇਫਿਰ 30 ਜੁਲਾਈ ਨੂੰ ਟਿਊਸ਼ਨ ਤੋਂ ਬਾਅਦ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 August,2024
ਥਾਣਾ ਸਦਰ ਰਾਜਪੁਰਾ ਨੇ ਕੀਤਾ ਵਾਹਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਥਾਣਾ ਸਦਰ ਰਾਜਪੁਰਾ ਨੇ ਕੀਤਾ ਵਾਹਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਰਾਜਪੁਰਾ, 6 ਅਗਸਤ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਅਤਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਖਾਨਪੁਰ ਬੜਿੰਗ ਥਾਣਾ ਖੇੜੀ ਗੰਢਿਆਂ ਦੀ ਸਿ਼ਕਾਇਤ ਦੇ ਆਧਾਰ ਤੇਕਾਰ ਦੇ ਅਣਪਤਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਤਿੰਦਰ ਸਿੰਘ ਨੇ ਦੱਸਿਆ ਕਿ 4 ਅਗਸਤ ਨੂੰ ਜਦੋਂ ਉਹ ਆਪਣੇ ਭਰਾ ਸਤਨਾਮ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਸੰਤਪੁਰਾ ਦੇ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਭਰਾ ਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 August,2024
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ ਪਟਿਆਲਾ, 6 ਅਗਸਤ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਦੀਪ ਕੌਰ ਪਤਨੀ ਕਮਨਿੰਦਰ ਸਿੰਘ ਵਾਸੀ ਪਿੰਡ ਨੈਣਾ ਹਾਲ ਕਿਰਾਏਦਾਰ ਏਕਤਾ ਵਿਹਾਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਦੀਪਕੌਰ ਨੇ ਦੱਸਿਆ ਕਿ ਉਸਦਾ ਪਤੀ ਥਰਮਲ ਪਲਾਂਟ ਰਾਜਪੁਰਾ ਵਿਖੇ ਨੌਕਰੀ ਕਰਦਾ ਸੀ ਤੇ 2 ਅਗਸਤ ਨੂੰ ਉਹ ਆਪਣੇ ਪਤੀ ਨੂੰ ਪੁਰਾਣਾ ਬੱਸ ਸਟੈਂਡ ਪਟਿਆਲਾ ਦੇ ਕੋਲ ਛੱਡ ਕੇ ਆਈ ਸੀ ਤੇ ਦੁਪਹਿਰ ਵੇਲੇ ਉਸਦਾ ਫੋਨ ਬੰਦ ਆ ਰਿਹਾ ਸੀ ਅਤੇ ਪਤਾ ਲੱਗਿਆ ਕਿ ਕਮਨਿੰਦਰ ਸਿੰਘ ਅੱਜ ਕੰਮ ਤੇ ਨਹੀਂ ਆਇਆ ਅਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲਿਆ। ਜਿਸ ਤੇ ਉਨ੍ਹਾਂ ਸ਼ੱਕ ਜਾਹਰ ਕੀਤਾਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਪਤੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ।
Punjab Bani 06 August,2024
ਮੁੱਖ ਮੰਤਰੀ ਨਿਤੀਸ਼ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ
ਮੁੱਖ ਮੰਤਰੀ ਨਿਤੀਸ਼ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਨਵੀਂ ਦਿੱਲੀ, 6 ਅਗਸਤ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਮੁੱਖ ਮੰਤਰੀ ਨਿਤੀਸ਼ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਮੁੱਖ ਮੰਤਰੀ ਦਫਤਰ ਨੂੰ ਧਮਕੀ ਭਰੀ ਮੇਲ ਭੇਜਣ ਵਾਲੇ ਦੋਸ਼ੀ ਦਾ ਨਾਂ ਮੁਹੰਮਦ ਜ਼ਾਹਿਦ ਹੈ ਅਤੇ ਉਸ ਦੀ ਉਮਰ 51 ਸਾਲ ਦੱਸੀ ਗਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਮੂਲ ਰੂਪ ਤੋਂ ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮੁਲਜ਼ਮ ਫਿਲਹਾਲ ਕੋਲਕਾਤਾ, ਪੱਛਮੀ ਬੰਗਾਲ ਵਿੱਚ ਰਹਿੰਦਾ ਹੈ ਅਤੇ ਉੱਥੇ ਪਾਨ ਦੀ ਦੁਕਾਨ ਚਲਾਉਂਦਾ ਹੈ।
Punjab Bani 06 August,2024
ਪੀ. ਐਸ. ਪੀ. ਸੀ. ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ
ਪੀ. ਐਸ. ਪੀ. ਸੀ. ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
Punjab Bani 05 August,2024
ਵਿਜੀਲੈਂਸ ਬਿਊਰੋ ਨੇ ਦਬੋਚਿਆ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ `ਚ ਸ਼ਾਮਲ ਭਗੌੜੇ ਨਾਇਬ ਤਹਿਸੀਲਦਾਰ ਨੂੰ
ਵਿਜੀਲੈਂਸ ਬਿਊਰੋ ਨੇ ਦਬੋਚਿਆ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ `ਚ ਸ਼ਾਮਲ ਭਗੌੜੇ ਨਾਇਬ ਤਹਿਸੀਲਦਾਰ ਨੂੰ ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ। ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ `ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।ਇਸ ਤੋਂ ਇਲਾਵਾ ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ, ਜਿਸ ਨਾਲ ਛੇੜਛਾੜ ਕੀਤੀ ਗਈ ਸੀ, ਨੂੰ ਨਜ਼ਰਅੰਦਾਜ਼ ਕਰਦਿਆਂ ਵੇਰਵੇ ਵਾਲੀ ਫਾਈਲ ਨੂੰ ਇੱਕੋ ਦਿਨ ਵਿੱਚ ਤਿੰਨ ਵਾਰ ਡੀਲ ਕਰਕੇ ਅਦਾਇਗੀਆਂ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਜਲਦਬਾਜ਼ੀ ਕੀਤੀ।ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 11/12/2023 ਦੇ ਹੁਕਮਾਂ ਰਾਹੀਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਨਾਲ ਅੰਤਰਿਮ ਰਾਹਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਤਾਂ ਹੋਇਆ ਪਰ ਬਿਊਰੋ ਨਾਲ ਕੋਈ ਸਹਿਯੋਗ ਨਹੀਂ ਕੀਤਾ। ਇਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸਦੀ ਪਟੀਸ਼ਨ ਅਤੇ ਜਵਾਬ ਦੇ ਵਿਰੁੱਧ 2 ਹਲਫ਼ੀਆ ਬਿਆਨ ਦਾਇਰ ਕੀਤੇ।ਉਹਨਾਂ ਅੱਗੇ ਕਿਹਾ ਕਿ ਕਈ ਸੁਣਵਾਈਆਂ ਅਤੇ ਵਿਸਥਾਰਤ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਮਿਤੀ 20/03/2024 ਨੂੰ 25 ਪੰਨਿਆਂ ਦੇ ਆਦੇਸ਼ ਰਾਹੀਂ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ 27/8/2024 ਨੂੰ ਇਸ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਦੀ ਭੂਮਿਕਾ ਅਤੇ ਉਸ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਸਬੰਧੀ ਉਸ ਦੇ ਗਲਤ ਆਚਰਣ ਬਾਰੇ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਥਾਣਾ, ਫਲਾਇੰਗ ਸਕੁਐਡ, ਪੰਜਾਬ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Punjab Bani 05 August,2024
ਸਕੂਲ ਵੈਨ ਥੱਲੇ ਆਉਣ ਨਾਲ 3 ਸਾਲਾਂ ਮਾਸੂਮ ਦੀ ਗਈ ਜਾਨ
ਸਕੂਲ ਵੈਨ ਥੱਲੇ ਆਉਣ ਨਾਲ 3 ਸਾਲਾਂ ਮਾਸੂਮ ਦੀ ਗਈ ਜਾਨ ਬਠਿੰਡਾ,5 ਅਗਸਤ : ਭਗਤਾ ਭਾਈ ਸਥਾਨਕ ਸ਼ਹਿਰ ਨਜ਼ਦੀਕ ਪਿੰਡ ਹਮੀਰਗੜ੍ਹ ਵਿਖੇ ਅੱਜ ਸਵੇਰੇ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਕਾਰਨ ਮਾਸੂਮ ਬੱਚੀ ਦੀ ਹੋਈ ਮੌਤ।ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ਹਿਰ ਦੀ ਇੱਕ ਧਾਰਮਿਕ ਸੰਸਥਾ ਦੀ ਸਕੂਲ ਵੈਨ ਦੇ ਹੇਠਾਂ ਆ ਜਾਣ ਨਾਲ ਕਰੀਬ 3 ਸਾਲਾਂ ਦੀ ਮਾਸੂਮ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਕਈ ਵਾਰ ਸਕੂਲ ਵੈਨਾਂ ਵਾਲਿਆਂ ਨੂੰ ਪਿੰਡ ਦੀਆਂ ਗਲੀਆਂ ਵਿਚ ਹੌਲੀ ਚਲਾਉਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਵੈਨਾਂ ਵਾਲਿਆਂ ਉੱਪਰ ਕੋਈ ਅਸਰ ਨਹੀਂ ਹੋਇਆ ਉਹਨਾਂ ਕਿਹਾ ਕਿ ਡਰਾਈਵਰ ਦੀ ਲਾਪਰਵਾਹੀ ਕਾਰਨ ਮਸੂਮ ਬੱਚੀ ਦੀ ਜਾਨ ਚਲੀ ਗਈ।ਇਸ ਮੌਕੇ ਪ੍ਰਤੱਖ ਦਰਸ਼ੀ ਨੇ ਦੱਸਿਆ ਕਿ ਸਵੇਰੇ ਆਪਣੇ ਬੱਚੇ ਨੂੰ ਸਕੂਲ ਲਈ ਵੈਨ ਤੇ ਚੜ੍ਹਾਉਣ ਆਈਆਂ ਸੀ ਤਾਂ ਅਵਨੀਤ ਕੌਰ ਪੁੱਤਰੀ ਜੀਵਨ ਸਿੰਘ ਉਮਰ 3 ਸਾਲ ਵੀ ਉਸ ਦੇ ਮਗਰ ਸੀ ਡਰਾਈਵਰ ਦੀ ਲਾਪਰਵਾਹੀ ਕਾਰਨ ਵੈਨ ਦੋਵੇਂ ਟਾਇਰ ਬੱਚੀ ਦੇ ਉੱਪਰ ਦੀ ਲੰਘ ਗਏ ਬੱਚੀ ਦੀ ਮੌਤ ਹੋ ਗਈ, ਉਹਨਾਂ ਕਿਹਾ ਕਿ ਜੇਕਰ ਸਕੂਲ ਵੈਨ ਨਾਲ ਕਡੰਕਟਰ ਹੁੰਦਾ ਤਾਂ ਮਾਸੂਮ ਦੀ ਜਾਨ ਬਚ ਸਕਦੀ ਸੀ । ਇਸ ਮੌਕੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਕੂਲ ਵੈਨਾਂ ਦੀ ਸਮੇਂ- ਸਮੇਂ ਸਿਰ ਚੈਕਿੰਗ ਅਤੇ ਕਡੰਕਟਰ ਨਾ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜ਼ੋ ਅੱਗੇ ਤੋਂ ਅਜਿਹਾ ਹਾਦਸਾ ਨਾ ਵਾਪਰੇ । ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਦਿਆਲਪੁਰਾ ਭਾਈਕਾ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਵੈਨ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 August,2024
ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 5 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 42 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ.ਐਸ. ਆਈ. ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਈਪਾਸ ਪਿੰਡ ਪਸਿਆਣਾ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਨੂੰ ਜਦੋਂ ਚੈਕ ਕੀਤਾ ਗਿਆ ਤਾਂ ਇਸ ਕੋਲੋਂ 42 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 August,2024
ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 5 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 55 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਡੇਰਾ ਚੋਹਠ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਨਿਰਮਲ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਖੁਦਾਦਪੁਰਾ ਵਿਖੇ ਮੌਜੂਦ ਸੀ ਨੂੰ ਸੂਚਨਾਮਿਲੀ ਕਿ ਪਿੰਡ ਸਿਆਲਕਲਾਂ ਨੇੜੇ ਲੱਗਦੀ ਪੁਲ ਉਕਤ ਵਿਅਕਤੀ ਗੈਰ ਕਾਨੰਨੀ ਵਸਤੂ ਲੈ ਕੇ ਆ ਰਿਹਾ ਹੈ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ ਤਾਂ ਉਸ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 August,2024
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ ਪਟਿਆਲਾ, 5 ਅਗਸਤ () : ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਰਨਵੀਰ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਮੇਸ਼ਵਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਸੈਦਖੇੜੀ ਥਾਣਾ ਗੰਡਾ ਖੇੜੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੇਂਦਰੀ ਜੇਲ ਪਟਿਆਲਾ ਦੇ ਸੁਪਰਡੈਂਟ ਕਰਨਵੀਰ ਨੇ ਦੱਸਿਆ ਕਿ ਕੇਂਦਰੀ ਜੇਲ ਪਟਿਆਲਾ ਵਿਚ ਜਦੋਂ ਚੈਕਿੰਗ ਕੀਤੀ ਗਈ ਤਾਂ ਪ੍ਰਮੇਸ਼ਵਰ ਸਿੰਘ ਕੋਲੋਂ ਜਿਸਮਾਨੀ ਤਲਾਸ਼ੀ ਦੌਰਾਨ ਇਕ ਹੀਰੋ ਕੰਪਨੀ ਦਾ ਮੋਬਾਇਲ ਤੇਸਿੰਮ ਕਾਰਡ ਵੀ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 August,2024
ਸੁੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼ ਸ 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਸੁੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼ ਸ 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ ਚੰਡੀਗੜ੍ਹ, 5 ਅਗਸਤ : ਮੱੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁੁਹਿੰਮਾਂ ਦੌਰਾਨ, ਪੰਜਾਬ ਪੁੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੰੁਨ ਨੂੂੰ ਗਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ ਦੇਣ ਜਾ ਰਿਹਾ ਹੈ। ਪਰਾਪਤ ੲਤਲਾਹ ’ਤੇ ਮੁੁਸਤੈਦੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ। ਡੀ ਜੀ ਪੀ ਨੇ ਦੱਸਿਆ ਕਿ ਗਰਿਫ਼ਤਾਰ ਮੁੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੰੁਚਾਉਂਦਾ ਹੈ । ਉਨਹਾਂ ਕਿਹਾ ਕਿ ਮੁੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੱੁਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱੁਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪਰਾਪਤ ਕਰ ਰਿਹਾ ਹੈ। ਉਨਹਾਂ ਅੱਗੇ ਦੱਸਿਆ ਕਿ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ। ਇਸ ਸਬੰਧੀ ਐਫਆਈਆਰ ਨੰਬਰ 46 ਮਿਤੀ 04.08.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁੁਲੀਸ ਰਿਮਾਂਡ ਹਾਸਲ ਕਰਨ ਲਈ ਮੁੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾਾ ਜਾਵੇਗਾ।
Punjab Bani 05 August,2024
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ । ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ । ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ 'ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Punjab Bani 05 August,2024
ਥਾਣਾ ਤ੍ਰਿਪੜੀ ਪੁਲਸ ਨੇਕੀਤਾ ਪ੍ਰੀਜਨ ਐਕਟ ਤਹਿਤ ਕੇਸ ਦਰਜ
ਥਾਣਾ ਤ੍ਰਿਪੜੀ ਪੁਲਸ ਨੇਕੀਤਾ ਪ੍ਰੀਜਨ ਐਕਟ ਤਹਿਤ ਕੇਸ ਦਰਜ ਪਟਿਆਲਾ, 5 ਅਗਸਤ () : ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਦੀ ਸਿ਼ਕਾਇਤ ਦੇਆਧਾਰ ਤੇ ਪ੍ਰੀਜਨ ਐਕਟ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਨੇ ਦੱਸਿਆ ਕਿ ਜੇਲ ਵਿਚ ਬੰਦ ਅਮਿ੍ਰੰਤਪਾਲ ਸਿੰਘ ਪੁੱਤਰ ਕੰਗਣ ਸਿੰਘ ਵਾਸੀ ਪਿੰਡ ਹਿਰਦਾਪੁਰ ਥਾਣਾ ਬਖਸ਼ੀਵਾਲਾ ਦੀ ਜਦੋਂ ਚੈਕਿੰਗ ਦੌਰਾਨ ਜਿਸਮਾਨੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਮੋਬਾਇਲ ਸਿੰਮ ਸਮੇਤ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁੂ ਕਰ ਦਿੱਤੀ ਹੈ।
Punjab Bani 05 August,2024
ਥਾਣਾ ਸਿਟੀ ਸਮਾਣਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਥਾਣਾ ਸਿਟੀ ਸਮਾਣਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਸਮਾਣਾ, 5 ਅਗਸਤ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 308 (2), 62, 56 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਕੋਟਲਾ ਨੱਸਰ ਥਾਣਾ ਸਦਰ ਸਮਾਣਾ, ਧਰਮਵੀਰ ਸਿੰਘ ਪੁੱਤਰ ਚਮਕੋਰ ਸਿੰਘ ਵਾਸੀ ਨਵੀ ਸਰਾਂਪੱਤੀ ਸਮਾਣਾ, ਥਾਣਾ ਸਿਟੀ ਸਮਾਣਾ, ਰਛਪਾਲ ਸਿੰਘ ਪੁੱਤਤ ਮਹਿੰਦਰ ਸਿੰਘ ਵਾਸੀ ਅਜੀਤ ਨਗਰ ਕਮਾਸਪੁਰ ਰੋਡ ਸਮਾਣਾ ਅਤੇ ਜਗਦੀਪ ਸਰਮਾਂ ਪੁੱਤਰ ਸ਼ਾਲ ਲਾਲ ਵਾਸੀ ਮਕਾਨ ਨੰ. 50 ਬਲਾਕ-ਏ ਗਰੀਨ ਸਿਟੀ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਪੂਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀਆਂ ਨੇ ਰਲ ਕੇ ਗਿਰੋਹ ਬਣਾਇਆ ਹੋਇਆ ਹੈ ਅਤੇ ਚੋਰੀਆਂ, ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਇਨ੍ਹਾਂ ਤੇ ਪਹਿਲਾਂ ਵੀ ਕਈ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿਅਕਤੀਆਂ ਵਲੋਂ ਸ਼ਾਮ ਨੂੰ ਹਨੇਰੇ ਵਿਚ ਰਾਹਗੀਰਾਂ ਨੂੰਇਕੱਲਾ ਦੇਖ ਕੇ ਤੇਜ਼ਧਾਰ ਹਥਿਆਰਾਂ ਨਾਲ ਡਰਾ ਧਮਕਾ ਕੇ ਲੁੱਟਾਂ ਖੋਹਾਂ ਦੀਆਂ ਘਟਨਾਵਾ ਨੂੰ ਅਮਲੀ ਰੂਪ ਦਿੱਤਾਜਾਂਦਾ ਹੈ ਅਤੇ ਇਨ੍ਹਾਂ ਵਲੋਂ ਕੁੱਝ ਦਿਨ ਪਹਿਲਾਂ ਵੀ ਸਮਾਣਾ ਸ਼ਹਿਰ ਅਤੇਇਸਦੇ ਨੇੜੇ ਦੇ ਖੇਤਰ ਵਿਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰਅੰਜਾਮ ਦਿੱਤਾ ਗਿਆ ਹੈ, ਜਿਸ ਤੇ ਜਦੋਂ ਸੂਆ ਪੱਟੜੀ ਸ਼ਕਤੀ ਵਾਟਿਕਾ ਕਲੋਨੀ ਸਮਾਣਾ ਦੀ ਬੈਕਸਾਈਡ ਕੰਧ ਨਾਲ ਖਤਾਨਾਂ ਵਿਚ ਬੈਠ ਕੇ ਯੋਜਨਾ ਬੰਦੀ ਕਰ ਰਹੇ ਹਨ ਅਤੇ ਹਥਿਆਰਾਂ ਨੂੰ ਵੀ ਉਥੇ ਹੀ ਲੁਕਾ ਕੇ ਰੱਖਿਆ ਹੋਇਆ ਹੈ। ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 August,2024
ਬੰਗਲਾਦੇਸ਼ ਹਿੰਸਾ `ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ
ਬੰਗਲਾਦੇਸ਼ ਹਿੰਸਾ `ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ ਬੰਗਲਾਦੇਸ : ਬੰਗਲਾਦੇਸ਼ ਇੱਕ ਵਾਰ ਫਿਰ ਹਿੰਸਾ ਦੀ ਅੱਗ ਵਿੱਚ ਸੜ ਰਿਹਾ ਹੈ। ਬੰਗਲਾਦੇਸ਼ `ਚ ਐਤਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਅਤੇ ਝੜਪਾਂ `ਚ ਘੱਟੋ-ਘੱਟ 91 ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋ ਗਏ। ਪੁਲਿਸ ਨੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਬੰਗਲਾਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੱਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਨਹੀਂ ਹੋਈ ਸੀ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਸਰਕਾਰੀ ਨੌਕਰੀਆਂ `ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨ `ਚ 67 ਲੋਕਾਂ ਦੀ ਮੌਤ ਹੋ ਗਈ ਸੀ। ਐਤਵਾਰ ਨੂੰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ 13 ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ । ਇਸ ਦੌਰਾਨ ਬੰਗਲਾਦੇਸ਼ ਦੀ ਸ਼ੇਖ ਹਸੀਨਾ ਸਰਕਾਰ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ। ਪਿਛਲੇ ਮਹੀਨੇ ਸ਼ੁਰੂ ਹੋਏ ਮੌਜੂਦਾ ਵਿਰੋਧ ਪ੍ਰਦਰਸ਼ਨਾਂ ਦੌਰਾਨ ਸਰਕਾਰ ਨੇ ਪਹਿਲੀ ਵਾਰ ਅਜਿਹਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਤਿੰਨ ਦਿਨਾਂ ਦੀ ਆਮ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ। ਬੰਗਲਾਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਇਸ ਦੌਰਾਨ ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ `ਬਹੁਤ ਜ਼ਿਆਦਾ ਸਾਵਧਾਨੀ` ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ। ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ ।
Punjab Bani 05 August,2024
ਵਿਜੀਲੈਂਸ ਨੇ ਨਰਸਿੰਗ ਕਾਲਜ ਦੇ ਮਾਲਕ ਤੇ ਇੱਕ ਸਾਬਕਾ ਪ੍ਰਿੰਸੀਪਲ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਨੇ ਨਰਸਿੰਗ ਕਾਲਜ ਦੇ ਮਾਲਕ ਤੇ ਇੱਕ ਸਾਬਕਾ ਪ੍ਰਿੰਸੀਪਲ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 4 ਅਗਸਤ - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. ਕਾਲਜ ਆਫ ਨਰਸਿੰਗ ਮਾਹਿਲਪੁਰ, ਜ਼ਿਲਾ ਹੁਸ਼ਿਆਰਪੁਰ ਨੂੰ ਉਸ ਦੀ ਰਿਹਾਇਸ਼ ਪਿੰਡ ਖੁੱਡਾ ਜੱਸੂ, ਚੰਡੀਗੜ੍ਹ ਤੋਂ ਅਤੇ ਮੁਲਜ਼ਮ ਡਾ. ਕੁਲਦੀਪ ਸਿੰਘ ਮਹਿਰੋਕ, ਸੰਸਥਾਪਕ ਮਹਿਰੋਕ ਕਾਲਜ ਆਫ ਨਰਸਿੰਗ ਐਂਡ ਮੈਡੀਕਲ ਸਾਇੰਸਿਜ਼, ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲਾ ਪਟਿਆਲਾ, ਨੂੰ ਉਸ ਦੇ ਪ੍ਰਾਈਵੇਟ ਹਸਪਤਾਲ "ਟ੍ਰਾਈਸਿਟੀ ਕਲੀਨਿਕ ਐਂਡ ਹਸਪਤਾਲ" ਡੇਰਾ ਬੱਸੀ, ਜ਼ਿਲਾ ਮੁਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਦੋਵੇਂ ਮੁਲਜ਼ਮ ਇਸ ਚਰਚਿਤ ਕੇਸ ਵਿੱਚ ਆਪਣੀ ਗ੍ਰਿਫਤਾਰੀ ਦੇ ਡਰ ਤੋਂ ਫਰਾਰ ਹੋ ਗਏ ਸਨ । ਇਸ ਕੇਸ ਵਿੱਚ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਵਿਹਾਰ, ਹੁਸ਼ਿਆਰਪੁਰ ਨੂੰ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਗਿਆ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਵੱਲੋਂ ਨਿੱਜੀ ਨਰਸਿੰਗ ਕਾਲਜਾਂ ਵਿੱਚ ਦਾਖਲਿਆਂ, ਪ੍ਰੀਖਿਆਵਾਂ ਅਤੇ ਨਤੀਜਿਆਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਨਿੱਜੀ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਪੀ.ਐਨ.ਆਰ.ਸੀ. ਵਿੱਚ ਜਾਅਲੀ ਰਿਕਾਰਡ ਤਿਆਰ ਕੀਤੇ ਅਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਦਿਆਂ ਲੋੜੀਂਦੇ ਦਾਖਲਾ ਫ਼ਾਰਮ, ਪ੍ਰੀਖਿਆ ਫ਼ਾਰਮਾਂ ਅਤੇ ਪ੍ਰੀਖਿਆ ਫ਼ੀਸ ਤੋਂ ਬਿਨਾਂ ਹੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ। ਇਸ ਘਪਲੇ ਦਾ ਖ਼ੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ ਮਿਤੀ 29.11.2012 ਨੂੰ ਜਾਰੀ ਪੱਤਰ ਰਾਹੀਂ ਮਾਨਤਾ ਮਿਲੀ ਸੀ ਜਦੋਂ ਕਿ ਇਸ ਕਾਲਜ ਦੀ ਮਾਨਤਾ ਤੋਂ ਪਹਿਲਾਂ ਹੀ ਪੀ.ਐਨ.ਆਰ.ਸੀ. ਵੱਲੋਂ ਜਾਰੀ ਕੀਤੇ ਦਾਖਲਾ ਫਾਰਮ ਅਤੇ ਰਸੀਦ ਨੰਬਰ ਜਾਰੀ ਕੀਤੇ ਗਏ ਸਨ। ਬੁਲਾਰੇ ਨੇ ਖੁਲਾਸਾ ਕੀਤਾ ਕਿ ਇਸ ਕਾਲਜ ਨਾਲ ਸਬੰਧਤ 5 ਰੋਲ ਨੰਬਰਾਂ ਦੇ ਦਾਖਲਾ ਫਾਰਮ ਪ੍ਰਾਪਤ ਹੋਏ ਸਨ, ਪਰ ਇਹ ਦਾਖਲਾ ਫਾਰਮ/ਰੋਲ ਨੰਬਰ ਪੀ.ਐਨ.ਆਰ.ਸੀ. ਵੱਲੋਂ ਪ੍ਰਿੰਸਟਨ ਇੰਸਟੀਚਿਊਟ ਆਫ ਨਰਸਿੰਗ ਗੁਰਦਾਸਪੁਰ ਨੂੰ ਜਾਰੀ ਕੀਤੇ ਗਏ ਸਨ। ਇਨ੍ਹਾਂ 5 ਵਿਦਿਆਰਥੀਆਂ ਦੀ ਫਰਜ਼ੀ ਦਾਖਲਾ ਸੂਚੀ ਕਾਲਜ ਨੂੰ ਮਾਨਤਾ ਪ੍ਰਾਪਤ ਹੋਣ ਤੋਂ ਪਹਿਲਾਂ ਅਕਤੂਬਰ 2012 ਵਿਚ ਹੀ ਤਿਆਰ ਕਰ ਲਈ ਗਈ ਸੀ ਅਤੇ ਇਸ ਦਾਖਲਾ ਸੂਚੀ ਦੇ ਆਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮਾਂ ਅਤੇ ਪ੍ਰੀਖਿਆ ਫੀਸਾਂ ਦੀ ਰਸੀਦ ’ਤੇ ਇਨ੍ਹਾਂ ਰੋਲ ਨੰਬਰਾਂ ਸਬੰਧੀ ਕੱਟ ਲਿਸਟ ਜਾਰੀ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੀ.ਆਰ.ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਉੜਮੁੜ, ਹੁਸ਼ਿਆਰਪੁਰ ਨਾਲ ਸਬੰਧਤ 27 ਵਿਦਿਆਰਥੀਆਂ ਦੀ ਦਾਖਲਾ ਸੂਚੀ ਪੀ.ਐਨ.ਆਰ.ਸੀ. ਦੁਆਰਾ ਤਿਆਰ ਕਰਕੇ ਵੈਬਸਾਈਟ ’ਤੇ ਅਪਲੋਡ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਕਾਲਜ ਦੇ 30 ਵਿਦਿਆਰਥੀਆਂ ਦੀ ਸੋਧੀ ਹੋਈ ਸੂਚੀ ਵਿੱਚ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 2 ਰੋਲ ਨੰਬਰਾਂ ਨਾਲ ਸਬੰਧਤ ਦਾਖ਼ਲੇ ਦਿਖਾਏ ਗਏ ਸਨ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ, ਉਕਤ ਦੋ ਕਾਲਜਾਂ ਦੇ ਵਿਦਿਆਰਥੀਆਂ ਦੇ ਦਾਖਲੇ, ਇਹਨਾਂ ਰੋਲ ਨੰਬਰਾਂ ਸਬੰਧੀ ਜਾਰੀ ਕੀਤੀਆਂ ਗਈਆਂ ਸੂਚੀਆਂ ਅਤੇ ਵਿਦਿਆਰਥੀਆਂ ਦੇ ਤਬਾਦਲੇ/ਅਡਜਸਟਮੈਂਟ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਅਮਲਾ ਕਰਮੀ (ਡੀਲਿੰਗ ਹੈਂਡ) ਦੀ ਤਾਇਨਾਤੀ ਦੌਰਾਨ ਹੋਏ ਸਨ । ਇਸ ਤੋਂ ਇਲਾਵਾ ਮਹਿਰੋਕ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼, ਤੇਈਪੁਰ, ਪਟਿਆਲਾ ਦੇ ਸੰਸਥਾਪਕ ਡਾ. ਕੁਲਦੀਪ ਸਿੰਘ ਮਹਿਰੋਕ, ਵਾਸੀ ਕਸਬਾ ਖਨੌਰੀ, ਜਿਲ੍ਹਾ ਸੰਗਰੂਰ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 15 ਵਿਦਿਆਰਥੀਆਂ ਦੇ ਨਾਮ, ਪਤੇ ਅਤੇ ਦਸਤਾਵੇਜ਼ ਮੁਹੱਈਆ ਕਰਵਾਏ ਸਨ ਜਿਨ੍ਹਾਂ ਦੇ 2 ਸਾਲਾ ਏ.ਐਨ.ਐਮ. ਕੋਰਸ ਦੀ ਫੀਸ 40,000 ਰੁਪਏ ਪ੍ਰਤੀ ਵਿਦਿਆਰਥੀ ਰੱਖੀ ਸੀ। ਉਪਰੰਤ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੀ ਸਾਬਕਾ ਪ੍ਰਿੰਸੀਪਲ ਅਰੁਣਾ ਛਾਬੜਾ ਨੇ ਇਨ੍ਹਾਂ ਵਿਦਿਆਰਥੀਆਂ ਦੇ ਦਾਖ਼ਲਾ ਫਾਰਮਾਂ ਦੀ ਤਸਦੀਕ ਕੀਤੀ ਸੀ। ਪੀ.ਐਨ.ਆਰ.ਸੀ. ਦੇ ਸਬੰਧਤ ਡੀਲਿੰਗ ਹੈਂਡ ਅਤੇ ਚਰਨਜੀਤ ਕੌਰ ਚੀਮਾ, ਰਜਿਸਟਰਾਰ ਨੇ ਪੀ.ਐਨ.ਆਰ.ਸੀ. ਦੀ ਵੈੱਬਸਾਈਟ ’ਤੇ ਇਨ੍ਹਾਂ 15 ਵਿਦਿਆਰਥੀਆਂ ਦੇ ਨਾਮ ਅਤੇ ਵੇਰਵੇ ਅਪਲੋਡ ਨਹੀਂ ਕੀਤੇ। ਇਸ ਤੋਂ ਇਲਾਵਾ ਇੰਨਾਂ ਦੀ ਲੋੜੀਂਦੀ ਪ੍ਰੀਖਿਆ ਫੀਸ ਜਮ੍ਹਾਂ ਕਰਵਾਏ ਬਿਨਾਂ ਹੀ ਰੋਲ ਨੰਬਰ ਜਾਰੀ ਕਰ ਦਿੱਤੇ ਗਏ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਤੋਂ ਬਾਅਦ ਪੀ.ਐਨ.ਆਰ.ਸੀ. ਦੀ ਉਕਤ ਰਜਿਸਟਰਾਰ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਕੁੱਲ 20 ਵਿਦਿਆਰਥੀਆਂ ਦੇ ਨਤੀਜੇ ਤਿਆਰ ਕੀਤੇ ਜਿਨ੍ਹਾਂ ਵਿੱਚ ਸਿਰਫ਼ 5 ਵਿਦਿਆਰਥੀਆਂ ਦੇ ਹੀ ਨਾਮ ਅਤੇ ਪਤੇ ਹੀ ਦਰਜ ਸਨ ਜਦਕਿ 15 ਵਿਦਿਆਰਥੀਆਂ ਦੇ ਨਤੀਜੇ ਸਿਰਫ਼ ਰੋਲ ਨੰਬਰਾਂ ਦੇ ਨਾਲ ਹੀ ਦਰਸਾਏ ਗਏ ਸਨ । ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਨੇ ਮੁਲਜ਼ਮ ਡਾ. ਅਰਵਿੰਦਰਵੀਰ ਸਿੰਘ ਗਿੱਲ ਨਾਲ ਮਿਲੀਭੁਗਤ ਕਰਕੇ ਉਕਤ 15 ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਲੈ ਕੇ ਅਤੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੀ ਸਾਬਕਾ ਪ੍ਰਿੰਸੀਪਲ ਅਰੁਣਾ ਛਾਬੜਾ ਤੋਂ ਦਸਤਾਵੇਜ਼ ਦੁਬਾਰਾ ਤਸਦੀਕ ਕਰਵਾ ਕੇ ਨਤੀਜਾ ਘੋਸ਼ਿਤ ਕਰ ਦਿੱਤਾ। ਇਹ ਵੀ ਪਾਇਆ ਗਿਆ ਕਿ ਇਸ ਨਤੀਜੇ `ਤੇ ਡੀਲਿੰਗ ਹੈਂਡ ਜਾਂ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਸੁਪਰਡੈਂਟ ਦੇ ਹਸਤਾਖ਼ਰ ਨਹੀਂ ਸਨ ਬਲਕਿ ਰੋਜ਼ਾਨਾ ਅਧਾਰ `ਤੇ ਕੰਮ ਕਰਨ ਵਾਲੇ ਇੱਕ ਡਾਟਾ ਐਂਟਰੀ ਆਪਰੇਟਰ ਦੁਆਰਾ ਹਸਤਾਖ਼ਰ ਕੀਤੇ ਗਏ ਸਨ । ਬੁਲਾਰੇ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਸ਼ਿਕਾਇਤ ਵਿੱਚ ਲਾਏ ਸਾਰੇ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ `ਤੇ ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਨੰਬਰ 16 ਮਿਤੀ 02.08.2024 ਨੂੰ ਆਈਪੀਸੀ ਦੀ ਧਾਰਾ 409, 420, 465, 467, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)ਏ ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 04 August,2024
ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ
ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕੈਨੇਡਾ 'ਚ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਸਾੜਨ ਦੀ ਕੋਸ਼ਿਸ਼ ਜਲੰਧਰ : ਕੈਨੇਡਾ 'ਚ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਅੱਗ ਲਗਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪ੍ਰਦਰਸ਼ਨਾਂ 'ਚ ਸ਼ਾਮਲ ਸੀ। ਇਸ ਵਿਅਕਤੀ ਦੀ ਪਛਾਣ ਵਪਾਰੀ ਰਾਹਤ ਰਾਓ ਵਜੋਂ ਹੋਈ ਹੈ। ਅੱਗ ਲਗਾਉਣ ਵਾਲੇ ਵਿਅਕਤੀ ਦੀ ਉਮਰ 24 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਅੱਗ ਵਿੱਚ ਝੁਲਸ ਗਏ ਵਪਾਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ ਸੂਤਰਾਂ ਮੁਤਾਬਕ ਰਾਓ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐੱਸ. ਆਈ.) ਦਾ ਏਜੰਟ ਨਹੀਂ ਹੈ। ਇਸ ਦੇ ਨਾਲ ਹੀ ਕੈਨੇਡਾ ਪੁਲਿਸ ਨੇ ਰਾਓ ਨੂੰ ਅੱਗ ਲਾਉਣ ਵਾਲੇ ਦੋਸ਼ੀ ਦੀ ਫੋਟੋ ਵੀ ਜਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਓ ਕੈਨੇਡਾ 'ਚ ਕਾਫੀ ਸਰਗਰਮ ਹੈ ਅਤੇ ਪਿਛਲੇ ਸਾਲ ਜੂਨ 'ਚ ਨਿੱਝਰ ਦੀ ਮੌਤ ਤੋਂ ਬਾਅਦ ਕਈ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਹੋ ਚੁੱਕਾ ਹੈ। ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ 18 ਜੂਨ ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਸਰਕਾਰ ਵੱਲੋਂ ਜਾਰੀ ਸੂਚੀ ਵਿੱਚ ਉਸ ਦਾ ਨਾਂ 40 ਹੋਰ ‘ਨਾਮਜ਼ਦ ਅੱਤਵਾਦੀਆਂ’ ਦੇ ਨਾਲ ਸ਼ਾਮਲ ਸੀ।
Punjab Bani 04 August,2024
ਜਲੰਧਰ ਦੇ ਕਿਸ਼ਨਪੁਰਾ ਵਿਚ ਪੁਲਸ ਤੋਂ ਬਚਣ ਲਈ ਨੌਜਵਾਨ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ
ਜਲੰਧਰ ਦੇ ਕਿਸ਼ਨਪੁਰਾ ਵਿਚ ਪੁਲਸ ਤੋਂ ਬਚਣ ਲਈ ਨੌਜਵਾਨ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਪੁਲਸ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ `ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ ਵਜੋਂ ਹੋਈ ਹੈ । ਦਰਅਸਲ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸ਼ਨਪੁਰਾ ਅਧੀਨ ਪੈਂਦੇ ਢੱਕੀਆ ਮੁਹੱਲੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਿਸ ਨੇ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਨੂੰ ਆਉਂਦੀ ਦੇਖ ਕੇ ਉਕਤ ਵਿਅਕਤੀ ਛੱਤ ਰਾਹੀਂ ਗੁਆਂਢੀਆਂ ਦੇ ਘਰ ਪਹੁੰਚ ਗਿਆ। ਚਸ਼ਮਦੀਦਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਘਟਨਾ `ਚ ਨੌਜਵਾਨ ਦੀ ਮੌਕੇ `ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ । ਇਸ ਘਟਨਾ ਤੋਂ ਬਾਅਦ ਪੁਲਿਸ ਇਲਾਕੇ `ਚ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲੱਖੂ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਦੇ ਦੋਸਤ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ।
Punjab Bani 04 August,2024
ਬੈਂਕ ਖਾਤੇ ਦੀ ਵਾਈਸੀ ਆਨਲਾਈਨ ਕਰਨ ਤੋਂ ਬਾਅਦ, ਲਿੰਕ ਡਾਊਨਲੋਡ ਕਰਦੇ ਹੀ ਖਾਤੇ ਵਿੱਚੋਂ 6 ਲੱਖ ਰੁਪਏ ਗਾਇਬ ਹੋ ਗਏ
ਬੈਂਕ ਖਾਤੇ ਦੀ ਵਾਈਸੀ ਆਨਲਾਈਨ ਕਰਨ ਤੋਂ ਬਾਅਦ, ਲਿੰਕ ਡਾਊਨਲੋਡ ਕਰਦੇ ਹੀ ਖਾਤੇ ਵਿੱਚੋਂ 6 ਲੱਖ ਰੁਪਏ ਗਾਇਬ ਹੋ ਗਏ ਬਿਲਾਸਪੁਰ: ਸਰਕੰਡਾ ਇਲਾਕੇ ਦੇ ਮੋਪਕਾ ਦਾ ਰਹਿਣ ਵਾਲਾ ਵਿਸ਼ਨੂੰ ਕੇਡੀਆ ਰੁਜ਼ਗਾਰ ਯੋਜਨਾ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਹੈ। ਉਨ੍ਹਾਂ ਦੀ ਤਾਇਨਾਤੀ ਮੰਤਰਾਲੇ ਵਿੱਚ ਹੈ। ਉਸਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਬੈਂਕ ਖਾਤੇ ਦਾ ਕੇਵਾਈਸੀ ਆਨਲਾਈਨ ਕਰਵਾਉਣ ਲਈ ਇੰਟਰਨੈਟ ਸਾਈਟ 'ਤੇ ਖੋਜ ਕਰ ਰਿਹਾ ਸੀ। ਇਸ ਦੌਰਾਨ ਉਸਨੇ ਇੱਕ ਸਾਈਟ 'ਤੇ ਜਾ ਕੇ ਕੇਵਾਈਸੀ ਆਨਲਾਈਨ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦੇ ਮੋਬਾਈਲ 'ਤੇ ਕੇਵਾਈਸੀ ਕਰਵਾਉਣ ਲਈ ਉਸ ਨੂੰ ਵਟਸਐਪ 'ਤੇ ਲਿੰਕ ਭੇਜ ਕੇ ਐਪ ਡਾਊਨਲੋਡ ਕਰਨ ਲਈ ਕਿਹਾ ਗਿਆ। ਜਿਵੇਂ ਹੀ ਅਧਿਕਾਰੀ ਨੇ ਐਪ ਨੂੰ ਡਾਉਨਲੋਡ ਕੀਤਾ ਅਤੇ ਉਸ ਦੇ ਬੈਂਕ ਵੇਰਵੇ ਅਪਲੋਡ ਕੀਤੇ, 6 ਲੱਖ ਰੁਪਏ ਉਸ ਦੇ ਖਾਤੇ ਵਿੱਚੋਂ ਲੰਘ ਗਏ। ਅਧਿਕਾਰੀ ਨੇ ਤੁਰੰਤ ਇਸ ਬਾਰੇ ਆਪਣੇ ਬੈਂਕ ਨੂੰ ਸੂਚਿਤ ਕੀਤਾ ਅਤੇ ਖਾਤਾ ਬੰਦ ਕਰਵਾ ਦਿੱਤਾ। ਸਾਈਬਰ ਸੈੱਲ 'ਚ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਸਰਕੰਡਾ ਵਿਖੇ ਕੀਤੀ ਹੈ। ਇਸ ’ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 420 ਅਤੇ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਹੁਣ ਪੁਲਿਸ ਸਾਈਬਰ ਸੈੱਲ ਦੀ ਮਦਦ ਨਾਲ ਧੋਖੇਬਾਜ਼ਾਂ ਦੀ ਭਾਲ ਕਰ ਰਹੀ ਹੈ।
Punjab Bani 04 August,2024
ਵਿਜੀਲੈਂਸ ਬਿਊਰੋ ਨੇ ਕੀਤਾ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ. ਐਨ. ਆਰ. ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਕੀਤਾ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ. ਐਨ. ਆਰ. ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਗ੍ਰਿਫਤਾਰ ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਥਾਪਿਤ ਨਰਸਿੰਗ ਕਾਲਜਾਂ/ਸੰਸਥਾਵਾਂ ਨੂੰ ਮਾਨਤਾ ਦੇਣ, ਸੀਟਾਂ ਦੀ ਵੰਡ ਅਤੇ ਏਐਨਐਮ ਅਤੇ ਜੀਐਨਐਮ ਕੋਰਸਾਂ/ਪ੍ਰੀਖਿਆਵਾਂ ਕਰਵਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੰਸਥਾ ਵੱਲੋਂ ਦਾਖਲਿਆਂ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ, ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ ਮਿਤੀ 29.11.2012 ਨੂੰ ਜਾਰੀ ਪੱਤਰ ਰਾਹੀਂ ਮਾਨਤਾ ਮਿਲੀ ਸੀ, ਜਦੋਂ ਕਿ ਇਸ ਕਾਲਜ ਦੀ ਮਾਨਤਾ ਤੋਂ ਬਹੁਤ ਪਹਿਲਾਂ , ਪੀਐਨਆਰਸੀ ਮੋਹਾਲੀ ਵੱਲੋਂ ਜਾਰੀ ਕੀਤੇ ਦਾਖਲਾ ਫਾਰਮ ਅਤੇ ਰਸੀਦ ਨੰਬਰ ਪਾਏ ਗਏ। ਬੁਲਾਰੇ ਨੇ ਖੁਲਾਸਾ ਕੀਤਾ ਕਿ ਇਸ ਕਾਲਜ ਨਾਲ ਸਬੰਧਤ 5 ਰੋਲ ਨੰਬਰਾਂ ਦੇ ਦਾਖਲਾ ਫਾਰਮ ਪ੍ਰਾਪਤ ਹੋਏ ਸਨ, ਪਰ ਇਹ ਦਾਖਲਾ ਫਾਰਮ/ਰੋਲ ਨੰਬਰ ਪੀ.ਐਨ.ਆਰ.ਸੀ. ਵੱਲੋਂ ਪ੍ਰਿੰਸਟਨ ਇੰਸਟੀਚਿਊਟ ਆਫ ਨਰਸਿੰਗ ਗੁਰਦਾਸਪੁਰ ਨੂੰ ਜਾਰੀ ਕੀਤੇ ਗਏ ਸਨ। ਇਨ੍ਹਾਂ 5 ਵਿਦਿਆਰਥੀਆਂ ਦੀ ਫਰਜ਼ੀ ਦਾਖਲਾ ਸੂਚੀ ਅਕਤੂਬਰ 2012 ਵਿਚ ਕਾਲਜ ਨੂੰ ਮਾਨਤਾ ਪ੍ਰਾਪਤ ਹੋਣ ਤੋਂ ਕਾਫੀ ਪਹਿਲਾਂ ਤਿਆਰ ਕੀਤੀ ਗਈ ਸੀ ਅਤੇ ਇਸ ਦਾਖਲਾ ਸੂਚੀ ਦੇ ਆਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮਾਂ ਅਤੇ ਪ੍ਰੀਖਿਆ ਫੀਸਾਂ ਦੀ ਰਸੀਦ ’ਤੇ ਇਨ੍ਹਾਂ ਰੋਲ ਨੰਬਰਾਂ ਸਬੰਧੀ ਕੱਟ ਲਿਸਟ ਜਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਜੀ. ਆਰ. ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਉੜਮੁੜ, ਹੁਸ਼ਿਆਰਪੁਰ ਨਾਲ ਸਬੰਧਤ 27 ਵਿਦਿਆਰਥੀਆਂ ਦੀ ਦਾਖਲਾ ਸੂਚੀ ਪੀ. ਐਨ. ਆਰ. ਸੀ. ਦੁਆਰਾ ਤਿਆਰ ਕਰਕੇ ਵੈਬਸਾਈਟ ’ਤੇ ਅਪਲੋਡ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਕਾਲਜ ਦੇ 30 ਵਿਦਿਆਰਥੀਆਂ ਦੀ ਸੋਧੀ ਹੋਈ ਸੂਚੀ ਵਿੱਚ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 2 ਰੋਲ ਨੰਬਰਾਂ ਨਾਲ ਸਬੰਧਤ ਦਾਖ਼ਲੇ ਦਿਖਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ, ਉਕਤ ਦੋ ਕਾਲਜਾਂ ਦੇ ਵਿਦਿਆਰਥੀਆਂ ਦੇ ਦਾਖਲੇ, ਇਹਨਾਂ ਰੋਲ ਨੰਬਰਾਂ ਸਬੰਧੀ ਜਾਰੀ ਕੀਤੀਆਂ ਗਈਆਂ ਸੂਚੀਆਂ ਅਤੇ ਵਿਦਿਆਰਥੀਆਂ ਦੇ ਤਬਾਦਲੇ/ਅਡਜਸਟਮੈਂਟ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਅਮਲਾ ਕਰਮੀ (ਡੀਲਿੰਗ ਹੈਂਡ) ਦੀ ਤਾਇਨਾਤੀ ਦੌਰਾਨ ਹੋਏ ਸਨ। ਇਸ ਤੋਂ ਇਲਾਵਾ ਮਰੋਕ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼, ਕੈਥਲ ਰੋਡ, ਤੇਈਪੁਰ, ਪਟਿਆਲਾ ਦੇ ਪ੍ਰਸ਼ਾਸਨ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 15 ਵਿਦਿਆਰਥੀਆਂ ਦੇ ਨਾਮ, ਪਤੇ ਅਤੇ ਦਸਤਾਵੇਜ਼ ਮੁਹੱਈਆ ਕਰਵਾਏ ਸਨ, ਜਿਨ੍ਹਾਂ ਦੇ 2 ਸਾਲਾ ਏ.ਐਨ.ਐਮ ਕੋਰਸ ਦੀ ਫੀਸ 40,000 ਰੁਪਏ ਪ੍ਰਤੀ ਵਿਦਿਆਰਥੀ ਰੱਖੀ ਸੀ। ਉਪਰੰਤ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਦਾਖ਼ਲਾ ਫਾਰਮਾਂ ਦੀ ਤਸਦੀਕ ਕੀਤੀ ਸੀ। ਪੀ.ਐਨ.ਆਰ.ਸੀ. ਦੇ ਸਬੰਧਤ ਡੀਲਿੰਗ ਹੈਂਡ ਅਤੇ ਚਰਨਜੀਤ ਕੌਰ ਚੀਮਾ, ਰਜਿਸਟਰਾਰ, ਨੇ ਪੀ.ਐਨ.ਆਰ.ਸੀ. ਦੀ ਵੈੱਬਸਾਈਟ ’ਤੇ ਇਨ੍ਹਾਂ 15 ਵਿਦਿਆਰਥੀਆਂ ਦੇ ਨਾਮ ਅਤੇ ਵੇਰਵੇ ਅਪਲੋਡ ਨਹੀਂ ਕੀਤੇ। ਇਸ ਤੋਂ ਇਲਾਵਾ ਇੰਨਾਂ ਦੀ ਲੋੜੀਂਦੀ ਪ੍ਰੀਖਿਆ ਫੀਸ ਜਮ੍ਹਾਂ ਕਰਵਾਏ ਬਿਨਾਂ ਹੀ ਰੋਲ ਨੰਬਰ ਜਾਰੀ ਕਰ ਦਿੱਤੇ ਗਏ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਤੋਂ ਬਾਅਦ ਪੀ.ਐਨ.ਆਰ.ਸੀ. ਦੀ ਉਕਤ ਰਜਿਸਟਰਾਰ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਕੁੱਲ 20 ਵਿਦਿਆਰਥੀਆਂ ਦੇ ਨਤੀਜੇ ਤਿਆਰ ਕੀਤੇ ਜਿਨ੍ਹਾਂ ਵਿੱਚ ਸਿਰਫ਼ 5 ਵਿਦਿਆਰਥੀਆਂ ਦੇ ਹੀ ਨਾਮ ਅਤੇ ਪਤੇ ਹੀ ਦਰਜ ਸਨ ਜਦਕਿ 15 ਵਿਦਿਆਰਥੀਆਂ ਦੇ ਨਤੀਜੇ ਸਿਰਫ਼ ਰੋਲ ਨੰਬਰਾਂ ਦੇ ਨਾਲ ਹੀ ਦਰਸਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਨੇ ਮੁਲਜ਼ਮ ਡਾ. ਅਰਵਿੰਦਰਵੀਰ ਸਿੰਘ ਗਿੱਲ ਨਾਲ ਮਿਲੀਭੁਗਤ ਕਰਕੇ ਉਕਤ 15 ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਲੈ ਕੇ ਅਤੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਤੋਂ ਦਸਤਾਵੇਜ਼ ਦੁਬਾਰਾ ਤਸਦੀਕ ਕਰਵਾ ਕੇ ਨਤੀਜਾ ਘੋਸ਼ਿਤ ਕਰ ਦਿੱਤਾ। ਇਹ ਵੀ ਪਾਇਆ ਗਿਆ ਕਿ ਇਸ ਨਤੀਜੇ ‘ਤੇ ਡੀਲਿੰਗ ਹੈਂਡ ਜਾਂ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਸੁਪਰਡੈਂਟ ਦੁਆਰਾ ਹਸਤਾਖ਼ਰ ਨਹੀਂ ਸਨ ਬਲਕਿ ਰੋਜ਼ਾਨਾ ਅਧਾਰ ‘ਤੇ ਕੰਮ ਕਰਨ ਵਾਲੇ ਇੱਕ ਡਾਟਾ ਐਂਟਰੀ ਆਪਰੇਟਰ ਦੁਆਰਾ ਹਸਤਾਖ਼ਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਨਿੱਜੀ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਪੀ.ਐਨ.ਆਰ.ਸੀ. ਵਿੱਚ ਜਾਅਲੀ ਰਿਕਾਰਡ ਤਿਆਰ ਕੀਤੇ ਗਏ ਅਤੇ ਉਸ ਰਿਕਾਰਡ ਨਾਲ ਛੇੜਛਾੜ ਵੀ ਕੀਤੀ ਗਈ ਅਤੇ ਲੋੜੀਂਦੇ ਦਾਖਲਾ ਫ਼ਾਰਮ, ਲੋੜੀਂਦੇ ਪ੍ਰੀਖਿਆ ਫ਼ਾਰਮਾਂ ਅਤੇ ਪ੍ਰੀਖਿਆ ਫ਼ੀਸ ਤੋਂ ਬਿਨਾਂ ਹੀ ਇੰਨਾਂ 15 ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਵਾਸੀ ਰਣਜੀਤ ਐਵੀਨਿਊ (ਕਿਲ੍ਹਾ ਟੇਕ ਸਿੰਘ), ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਰਜਿਸਟਰਾਰ ਵਜੋਂ ਆਪਣੇ ਕਾਰਜਕਾਲ ਦੌਰਾਨ ਪ੍ਰੀਖਿਆਵਾਂ ਕਰਵਾਉਣ ਲਈ ਜਾਰੀ ਕੀਤੇ ਸਰਕਾਰੀ ਫੰਡਾਂ ਦੀ ਵਰਤੋਂ ਸਬੰਧੀ ਬਿੱਲ ਪੀ.ਐਨ.ਆਰ.ਸੀ. ਨੂੰ ਕਰੀਬ 2 ਸਾਲ ਬਾਅਦ ਜਮ੍ਹਾਂ ਕਰਵਾਏ ਸਨ। ਇਨ੍ਹਾਂ ਬਿੱਲਾਂ ਦੀ ਜਾਂਚ ਉਪਰੰਤ ਕੁੱਲ 1,53,900 ਰੁਪਏ ਦੀਆਂ ਰਸੀਦਾਂ ਜਾਅਲੀ ਪਾਈਆਂ ਗਈਆਂ ਅਤੇ 40,776 ਰੁਪਏ ਦੇ ਖਰਚੇ ਦੇ ਬਿੱਲ ਸ਼ੱਕੀ ਪਾਏ ਗਏ। ਇਸੇ ਤਰ੍ਹਾਂ ਮਜ਼ਦੂਰੀ ਸਬੰਧੀ ਖ਼ਰਚਾ 750 ਰੁਪਏ ਅਤੇ ਵਾਹਨ ਦਾ ਕਿਰਾਇਆ 800 ਰੁਪਏ ਮਿਲਾ ਕੇ ਬਿੱਲਾਂ ਦੀ ਕੁੱਲ ਰਕਮ ਸਿਰਫ਼ 1550 ਰੁਪਏ ਬਣਦੀ ਸੀ, ਪਰ ਉਸਨੇ ਇਹ ਖ਼ਰਚਾ 1940 ਰੁਪਏ ਹੋਣ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਚਰਨਜੀਤ ਕੌਰ ਚੀਮਾ ਨੇ ਦਸੰਬਰ 2013 ਦੀਆਂ ਪ੍ਰੀਖਿਆਵਾਂ ਦੇ ਪੇਪਰਾਂ ਦੀ ਰੀ-ਚੈਕਿੰਗ ਲਈ ਚੇਅਰਪਰਸਨ ਤੋਂ ਮਨਜ਼ੂਰੀ ਲੈ ਲਈ, ਜਦੋਂ ਕਿ ਕਈ ਪੇਪਰ ਬਿਨਾਂ ਹਸਤਾਖਰਾਂ ਅਤੇ ਬਿਨਾਂ ਕੋਈ ਫ਼ੀਸ ਲਏ ਰੀ-ਚੈਕਿੰਗ ਕੀਤੇ ਪਾਏ ਗਏ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਨਵਰੀ 2013 ਦੀ ਪ੍ਰੀਖਿਆ ਦੇ ਪੇਪਰਾਂ ਦੀ ਰੀ-ਚੈਕਿੰਗ/ਰੀ-ਵੈਲਯੂਏਸ਼ਨ ਚੇਅਰਪਰਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਸਲ ਅਰਜ਼ੀਆਂ ਅਤੇ ਲੋੜੀਂਦੀਆਂ ਫ਼ੀਸਾਂ ਲਏ ਬਿਨਾਂ ਕੀਤੀ ਗਈ ਸੀ। ਇਸ ਤੋਂ ਇਲਾਵਾ, ਇਸ ਰੀ-ਚੈਕਿੰਗ/ਰੀ-ਵੈਲਯੂਏਸ਼ਨ ਦਾ ਰਿਕਾਰਡ ਪੀ.ਐਨ.ਆਰ.ਸੀ. ਵਿੱਚ ਮੌਜੂਦ ਨਹੀਂ ਹੈ। ਡੂੰਘਾਈ ਨਾਲ ਜਾਂਚ ਕਰਨ ਉਪਰੰਤ ਸ਼ਿਕਾਇਤ ਵਿੱਚ ਲਾਏ ਸਾਰੇ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਨੰਬਰ 16 ਮਿਤੀ 02.08.2024 ਨੂੰ ਆਈਪੀਸੀ ਦੀ ਧਾਰਾ 409, 420, 465, 467, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)ਏ ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 03 August,2024
ਮੈਲਬੌਰਨ ਦੇ ਬਰਨਸਾਈਡ ਹਾਈਟਸ ਵਿੱਚ ਗੋਲੀਆਂ ਮਾਰਕੇ ਇਕ ਵਿਅਕਤੀ ਦਾ ਕਤਲ
ਮੈਲਬੌਰਨ ਦੇ ਬਰਨਸਾਈਡ ਹਾਈਟਸ ਵਿੱਚ ਗੋਲੀਆਂ ਮਾਰਕੇ ਇਕ ਵਿਅਕਤੀ ਦਾ ਕਤਲ ਮੈਲਬੌਰਨ 3 ਅਗਸਤ : ਮੈਲਬੌਰਨ ਦੇ ਉੱਤਰ-ਪੱਛਮ ਵਿੱਚ ਰਾਤ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ 9.10 ਵਜੇ ਦੇ ਕਰੀਬ ਕੁਝ ਲੋਕਾਂ ਨੇ ਬਰਨਸਾਈਡ ਹਾਈਟਸ ਵਿੱਚ ਟੈਂਟਰਫੀਲਡ ਦੀ ਇੱਕ ਜਾਇਦਾਦ ਦੇ ਬਾਹਰ ਗੋਲੀ ਨਾਲ ਜ਼ਖਮੀ ਵਿਅਕਤੀ ਨੂੰ ਦੇਖਿਆ। ਵਾਲਨ ਨਾਲ ਸੰਬੰਧਿਤ ਇਸ 34 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਿਕਟੋਰੀਆ ਪੁਲਿਸ ਨੇ ਕਿਹਾ, ਮੌਕੇ ਦੇ ਹਾਲਾਤਾਂ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਕਰ ਰਹੀ ਹੈ ਪਰ ਇਸਨੂੰ ਅਚਾਨਕ ਹੋਇਆ ਹਮਲਾ ਨਹੀਂ ਮੰਨ ਰਹੀ ਹੈ। ਪੁਲਿਸ ਨੇ ਘਟਨਾ ਸੰਬੰਧੀ ਕੋਈ ਵੀ ਜਾਣਕਾਰੀ ਰੱਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੂਚਨਾ ਸਾਂਝੀ ਕਰਨ ਦੀ ਅਪੀਲ ਕੀਤੀ ਹੈ।
Punjab Bani 03 August,2024
ਜ਼ਹਿਰੀਲੀ ਦਵਾਈ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ ਔਰਤ, ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ ਵੱਜੀ ਠੱਗੀ
ਜ਼ਹਿਰੀਲੀ ਦਵਾਈ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ ਔਰਤ, ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ ਵੱਜੀ ਠੱਗੀ ਸੰਗਰੂਰ : ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਹੋਰ ਮਾਮਲਾ ਸੰਗਰੂਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਇਕ ਟਰੈਵਲ ਏਜੰਟ ਨੇ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰ ਲਈ। ਇਸ ਤੋਂ ਬਾਅਦ ਪਰਚਾ ਦਰਜ ਹੋਣ ਮਗਰੋਂ ਵੀ ਕੋਈ ਹੱਲ ਨਾ ਹੋਇਆ, ਜਿਸ ਕਾਰਨ ਕਿਰਨਜੀਤ ਕੌਰ ਪਤਨੀ ਗੁਰਬਾਜ ਸਿੰਘ ਵਾਸੀ ਵਜ਼ੀਦਕੇ ਖੁਰਦ (ਬਰਨਾਲਾ) ਬਲਾਕ ਸ਼ੇਰਪੁਰ ਦੇ ਪਿੰਡ ਰੰਗੀਆਂ ਵਿਖੇ ਜ਼ਹਿਰੀਲੀ ਦਵਾਈ ਦੀਆਂ ਸ਼ੀਸ਼ੀਆਂ ਨਾਲ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ। ਕਿਰਨਜੀਤ ਕੌਰ ਨੇ ਦੱਸਿਆ ਕਿ ਇਕ ਏਜੰਟ ਵੱਲੋਂ ਉਸ ਦੇ ਲੜਕੇ ਗਗਨਦੀਪ ਸਿੰਘ (27) ਨੂੰ ਅਮਰੀਕਾ ਭੇਜਣ ਬਦਲੇ ਕਰੀਬ 42 ਲੱਖ ਰੁਪਏ ਵਿਚ ਸਾਡੇ ਨਾਲ ਗੱਲ ਤੈਅ ਕੀਤੀ ਸੀ, ਜਿਸ ਨੂੰ ਅਸੀਂ ਕਰੀਬ 23 ਲੱਖ ਰੁਪਏ ਬੈਂਕ ਖਾਤੇ ਰਾਹੀਂ, ਕਰੀਬ ਡੇਢ ਦੋ ਲੱਖ ਰੁਪਏ ਨਕਦ ਅਤੇ ਇਕ ਲੱਖ ਰੁਪਏ ਦੇ ਡਾਲਰ ਦੇ ਚੁੱਕੇ ਹਾਂ। ਇਸ ਦੇ ਬਾਵਜੂਦ ਏਜੰਟ ਨੇ ਮੇਰਾ ਲੜਕਾ ਅਮਰੀਕਾ ਨਹੀਂ ਭੇਜਿਆ। ਇਹ ਏਜੰਟ ਉਸ ਦੇ ਲੜਕੇ ਨੂੰ ਅਕਤੂਬਰ 2023 ਵਿਚ ਪਹਿਲਾਂ ਦਿੱਲੀ ਲੈ ਗਿਆ, ਇਸ ਤੋਂ ਬਾਅਦ ਵੀਅਤਨਾਮ 15 ਦਿਨ ਲਈ ਰੱਖਿਆ ਪਰ ਫਿਰ ਵਾਪਸ ਦਿੱਲੀ ਲੈ ਆਇਆ। ਉਸ ਨੇ ਅੱਗੇ ਦੱਸਿਆ ਕਿ ਏਜੰਟ ਨੇ ਸੋਚੀ ਸਮਝੀ ਸਾਜਿਸ਼ ਤਹਿਤ ਸਾਡੇ ਨਾਲ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ ਤੇ ਇਹ ਉਕਤ ਏਜੰਟ ਖੁਦ ਵਿਦੇਸ਼ ਭੱਜ ਗਿਆ ਹੈ, ਜਿਸ ਸਬੰਧੀ ਇਸ ਦੇ ਖਿਲਾਫ ਐੱਸ.ਐੱਸ.ਪੀ. ਬਰਨਾਲਾ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ ਤੇ ਸਾਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਕਿਰਨਜੀਤ ਕੌਰ ਨੇ ਕਿਹਾ ਕਿ ਸਾਡੀ ਸਾਰੀ ਉਮਰ ਦੀ ਮਿਹਨਤ ਕਮਾਈ ਏਜੰਟ ਨੇ ਸਾਡੇ ਕੋਲੋਂ ਠੱਗੀ ਮਾਰ ਲਈ ਹੈ ਜਿਸ ਤੋਂ ਅੱਕ ਕੇ ਉਸ ਨੂੰ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ ਹੈ। ਉਸ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਉਸ ਕੋਲ ਸਪਰੇਅ (ਜ਼ਹਿਰੀਲੀ ਦਵਾਈ) ਪੀ ਕੇ ਖ਼ੁਦਕੁਸ਼ੀ ਕਰਨ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ। ਖ਼ਬਰ ਲਿਖੇ ਜਾਣ ਤੱਕ ਕਿਰਨਜੀਤ ਕੌਰ ਟੈਂਕੀ ਉਪਰ ਹੀ ਚੜ੍ਹੀ ਹੋਈ ਸੀ। ਚੌਕੀ ਇੰਚਾਰਜ ਰਣੀਕੇ ਉਂਕਾਰ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੋਹਤਵਰ ਲੋਕਾਂ ਨੂੰ ਬੁਲਾ ਕੇ ਗੱਲਬਾਤ ਕੀਤੀ ਗਈ ਹੈ, ਜਿਨ੍ਹਾਂ ਨੇ ਬੁੱਧਵਾਰ ਤੱਕ ਮਾਮਲੇ ਨੂੰ ਨਿਪਟਾਉਣ ਦਾ ਸਮਾਂ ਲਿਆ ਹੈ। ਉਨ੍ਹਾਂ ਕਿਹਾ ਕਿ ਟੈਂਕੀ ਉੱਪਰ ਚੜ੍ਹੀ ਹੋਈ ਔਰਤ ਕਿਰਨਜੀਤ ਕੌਰ ਨੂੰ ਹੇਠਾਂ ਉਤਾਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjab Bani 03 August,2024
ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ
ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ ਸ੍ਰੀਨਗਰ, 3 ਅਗਸਤ : ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਰਾਸ਼ਟਰ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਅੱਜ ਪੰਜ ਪੁਲਸ ਮੁਲਾਜ਼ਮਾਂ ਸਣੇ ਛੇ ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311(2)(c) ਲਗਾਈ ਹੈ। ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦੀ ਪਛਾਣ ਹੌਲਦਾਰ ਫਾਰੂਕ ਅਹਿਮਦ ਸ਼ੇਖ, ਸਿਲੈਕਸ਼ਨ ਗਰੇਡ ਸਿਪਾਹੀ ਸੈਫ ਦੀਨ, ਖਾਲਿਦ ਹੁਸੈਨ ਸ਼ਾਹ ਤੇ ਇਰਸ਼ਾਦ ਅਹਿਮ ਚਾਲਕੂ, ਸਿਪਾਹੀ ਰਹਿਮਤ ਸ਼ਾਹ ਅਤੇ ਅਧਿਆਪਕ ਨਜ਼ਮ ਦੀਨ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੀ ਨਸ਼ਾ ਤਸਕਰੀ ਜਾਂ ਤਸਕਰਾਂ ਤੇ ਮਕਬੂਜ਼ਾ ਕਸ਼ਮੀਰ ਵਿੱਚ ਬੈਠੇ ਅਤਿਵਾਦੀਆਂ ਨਾਲ ਸਬੰਧ ਸਾਹਮਣੇ ਆਏ ਸਨ।
Punjab Bani 03 August,2024
ਸੋਮਾਲੀਆ ਵਿੱਚ ਹੋਟਲ ’ਤੇ ਹਮਲੇ ’ਚ 32 ਵਿਅਕਤੀਆਂ ਦੀ ਮੌਤ
ਸੋਮਾਲੀਆ ਵਿੱਚ ਹੋਟਲ ’ਤੇ ਹਮਲੇ ’ਚ 32 ਵਿਅਕਤੀਆਂ ਦੀ ਮੌਤ ਮੋਗਾਦਿਸ਼ੂ (ਸੋਮਾਲੀਆ), 3 ਅਗਸਤ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਸਾਹਿਲ ’ਤੇ ਸਥਿਤ ਇਕ ਹੋਟਲ ’ਤੇ ਸ਼ੁੱਕਰਵਾਰ ਸ਼ਾਮ ਨੂੰ ਹੋਏ ਹਮਲੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਤਰਜਮਾਨ ਮੇਜਰ ਅਬਦੀਫਤਹਿ ਅਦਨ ਹਸਨ ਨੇ ਦੱਸਿਆ ਕਿ ਹਮਲੇ ਵਿੱਚ ਇਕ ਸੈਨਿਕ ਦੀ ਮੌਤ ਹੋ ਗਈ ਅਤੇ ਬਾਕੀ ਨਾਗਰਿਕ ਸਨ। ਹਸਨ ਨੇ ਦੱਸਿਆ ਕਿ ਹਮਲੇ ਵਿੱਚ ਇਕ ਹੋਰ ਫੌਜੀ ਜ਼ਖ਼ਮੀ ਵੀ ਹੋਇਆ ਹੈ। ਪ੍ਰਤੱਖਦਰਸੀਆਂ ਮੁਤਾਬਕ ਧਮਾਕੇ ਤੋਂ ਬਾਅਦ ਗੋਲੀਬਾਰੀ ਹੋਈ। ਅਲ-ਕਾਇਦਾ ਦੇ ਪੂਰਬੀ ਅਫਰੀਕਾ ਵਿੱਚ ਸਹਿਯੋਗੀ ਜਥੇਬੰਦੀ ਅਲ-ਸ਼ਬਾਬ ਨੇ ਆਪਣੇ ਰੇਡੀਓ ਰਾਹੀਂ ਕਿਹਾ ਕਿ ਹਮਲਾ ਉਸ ਦੇ ਲੜਾਕਿਆਂ ਨੇ ਕੀਤਾ ਹੈ।
Punjab Bani 03 August,2024
ਸ਼੍ਰੀ ਹਰਿਮੰਦਰ ਸਾਹਿਬ 'ਚ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜੇ ਮੁਲਾਜ਼ਮ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ, ਦੋਸ਼ੀ ਫਰਾਰ
ਸ਼੍ਰੀ ਹਰਿਮੰਦਰ ਸਾਹਿਬ 'ਚ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜੇ ਮੁਲਾਜ਼ਮ, ਚੱਲੀਆਂ ਤਲਵਾਰਾਂ, ਇੱਕ ਦੀ ਮੌਤ, ਦੋਸ਼ੀ ਫਰਾਰ ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ 'ਚ ਭਿੜ ਗਏ। ਜਿਸ ਕਾਰਨ ਇੱਕ ਦੀ ਮੁਲਾਜ਼ਮ ਮੌਤ ਹੋ ਗਈ, ਜਦਕਿ ਦੂਜਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। ਲੇਖਾ ਸ਼ਾਖਾ ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ। ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ । ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਦਰਬਾਰਾ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।
Punjab Bani 03 August,2024
ਪੁਲਿਸ ਅਫਸਰ ਸਹੁਰੇ ਨੇ ਆਪਣੇ ਵੱਡੇ ਅਫਸਰ ਜਵਾਈ ਦਾ ਅਦਾਲਤ 'ਚ ਗੋਲੀਆਂ ਮਾਰ ਕੇ ਕੀਤਾ ਕਤਲ
ਪੁਲਿਸ ਅਫਸਰ ਸਹੁਰੇ ਨੇ ਆਪਣੇ ਵੱਡੇ ਅਫਸਰ ਜਵਾਈ ਦਾ ਅਦਾਲਤ 'ਚ ਗੋਲੀਆਂ ਮਾਰ ਕੇ ਕੀਤਾ ਕਤਲ ਚੰਡੀਗੜ੍ਹ: ਚੰਡੀਗੜ੍ਹ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਉਸ ਸਮੇਂ ਸੰਨਸਨੀ ਫੈਲ ਗਈ, ਜਦੋਂ ਸਸਪੈਂਡ ਏਆਈਜੀ ਅਧਿਕਾਰੀ ਨੇ ਆਪਣੇ ਆਈਆਰਐਸ ਜਵਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਦੁਪਹਿਰ 2 ਵਜੇ ਦੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ 36 ਦੀ ਪੁਲਿਸ ਮੌਕੇ ਤੇ ਪੁੱਜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਸਪੈਂਡ ਪੁਲਿਸ ਅਫਸਰ ਵੱਲੋਂ ਤਿੰਨ ਚਾਰ ਗੋਲੀਆਂ ਚਲਾਈਆਂ ਗਈਆਂ ਹਨ। ਦੱਸਿਆ ਜਾਂਦਾ ਹੈ ਕਿ ਘਰੇਲੂ ਕਲੇਸ਼ ਕਾਰਨ ਅਦਾਲਤ ਵਿੱਚ ਤਰੀਕ 'ਤੇ ਪੁੱਜੇ ਸਨ।ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਅਦਾਲਤ 'ਚ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ।ਖਬਰ ਵਾਲੇ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਹੀ ਆਪਣੀ ਨੌਕਰੀ ਚ ਵਿਵਾਦ ਗ੍ਰਸਤ ਰਹੇ ਪੰਜਾਬ ਪੁਲਿਸ ਦੇ ਏਆਈਜੀ ਜਿਹੜੇ ਕਿ ਕੁਝ ਮਹੀਨੇ ਪਹਿਲਾਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਨ ਤੇ ਜਮਾਨਤ ਤੇ ਆਏ ਹੋਏ ਹਨ। ਉਸਦਾ ਆਪਣੇ ਆਈਆਰਐਸ ਜਵਾਈ ਨਾਲ ਤਿੰਨ-ਚਾਰ ਸਾਲਾਂ ਤੋਂ ਝਗੜਾ ਚੱਲਦਾ ਆ ਰਿਹਾ ਸੀ । ਜਿਸ ਦੀ ਤਰੀਕ ਤੇ ਉਹ ਅੱਜ ਦੋਨੇ ਆਏ ਹਨ। ਹੈਰਾਨੀ ਦੀ ਗੱਲ ਹੈ ਕਿ ਚੰਡੀਗੜ੍ਹ ਦੇ ਜ਼ਿਲ੍ਹਾ ਅਦਾਲਤ ਦੀ ਕੰਪਲੈਕਸ ਵਿੱਚ ਕੇਂਦਰੀ ਸੁਰੱਖਿਆ ਦਾ ਸਖਤ ਪਹਿਰਾ ਹੁੰਦਾ ਹੈ । ਪਰ ਉਹ ਲੋਡਡ ਰਿਵਾਲਵਰ ਅਦਾਲਤ ਅੰਦਰ ਕਿਵੇਂ ਲੈ ਕੇ ਦਾਖਿਲ ਹੋ ਗਿਆ? ਦੱਸਿਆ ਜਾ ਰਿਹਾ ਹੈ ਕਿ ਕਾਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਥਾਣਾ ਸੈਕਟਰ 36 ਦੀ ਪੁਲਿਸ ਵੱਲੋਂ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ।
Punjab Bani 03 August,2024
ਝਗੜਾ ਸੁਲਝਾਉਣ ਗਏ ਐਸਐਚਓ 'ਤੇ ਹਮਲਾ
ਝਗੜਾ ਸੁਲਝਾਉਣ ਗਏ ਐਸਐਚਓ 'ਤੇ ਹਮਲਾ ਅੰਮ੍ਰਿਤਸਰ, 3 ਅਗਸਤ : ਵੇਰਕਾ ਥਾਣੇ ਦੀ ਐਸਐਚਓ ਅਮਨਜੋਤ ਕੌਰ ’ਤੇ ਸ਼ੁੱਕਰਵਾਰ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਦੋ ਗੁੱਟਾਂ ਦੇ ਝਗੜੇ ਨੂੰ ਸੁਲਝਾਉਣ ਆਈ ਮਹਿਲਾ ਥਾਣਾ ਇੰਚਾਰਜ 'ਤੇ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਫਿਲਹਾਲ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਮੁੰਢਲ ਵਿੱਚ ਦੋ ਗੁੱਟਾਂ ਵਿੱਚ ਲੜਾਈ ਚੱਲ ਰਹੀ ਸੀ, ਦੂਜੇ ਪਾਸੇ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 03 August,2024
ਥਾਣਾ ਸਿਵਲ ਲਾਈਨ ਪੁਲਸ ਪਟਿਆਲਾ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਥਾਣਾ ਸਿਵਲ ਲਾਈਨ ਪੁਲਸ ਪਟਿਆਲਾ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 3 ਅਗਸਤ () : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਸਿ਼ਕਾਇਤਕਰਤਾ ਸੰਜੇ ਸਿੰਘ ਪੁੱਤਰ ਹਰਦਵਾਰੀ ਸਿੰਘ ਵਾਸੀ ਕ੍ਰਿਸ਼ਨਾ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਜੇ ਨੇ ਦੱਸਿਆ ਕਿ 1 ਅਗਸਤ ਨੂੰ ਉਸਦੇ ਪਿਤਾ ਸਕੂਟਰੀ ਤੇ ਸਵਾਰ ਹੋ ਕੇ ਪਾਸੀ ਰੋਡ ਪਟਿਆਲਾ ਕੋਲ ਜਾ ਰਹੇ ਸਨ ਕਿ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ।
Punjab Bani 03 August,2024
ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਏਐਸਆਈ ਨੇ ਉਸ ਖ਼ਿਲਾਫ਼ ਥਾਣਾ ਸਮਾਣਾ ਵਿੱਚ ਦਰਜ ਇੱਕ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27-04-2023 ਨੂੰ ਛੇ ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।
Punjab Bani 02 August,2024
ਬਸਪਾ ਲੀਡਰਸ਼ਿਪ ਖਿਲਾਫ ਮਾੜੀ ਸ਼ਬਦਾਵਲੀ ਬੋਲਣ ਵਾਲਿਆਂ ’ਤੇ ਪਰਚਾ ਦਰਜ
ਬਸਪਾ ਲੀਡਰਸ਼ਿਪ ਖਿਲਾਫ ਮਾੜੀ ਸ਼ਬਦਾਵਲੀ ਬੋਲਣ ਵਾਲਿਆਂ ’ਤੇ ਪਰਚਾ ਦਰਜ ਜਲੰਧਰ : ਬਹੁਜਨ ਸਮਾਜ ਪਾਰਟੀ ਦੀ ਲੀਡਰਸਿਪ ਤੇ ਵਰਕਰਾਂ ਖਿਲਾਫ ਸੋਸ਼ਲ ਮੀਡੀਏ ’ਤੇ ਲਗਾਤਾਰ ਮਾੜੀ ਸ਼ਬਦਾਵਲੀ ਵਰਤਣ ਵਾਲਿਆਂ ’ਤੇ ਕਮਿਸ਼ਨਰੇਟ ਪੁਲਸ ਜਲੰਧਰ ਨੇ ਥਾਣਾ ਡਵੀਜ਼ਨ ਨੰਬਰ ਅੱਠ ਵਿੱਚ ਸੰਦੀਪ ਮੂਲਨਿਵਾਸੀ, ਭਾਰਤ ਭੂਸ਼ਣ, ਰਵੀਪਾਲ, ਰਣਜੀਤ ਬੈਂਸ ਸਾਰੇ ਵਾਸੀ ਸਈਪੁਰ ਤੇ ਰਜਿੰਦਰ ਰਾਣਾ ਵਾਸੀ ਹੀਰਾਪੁਰ ਤੇ ਕੇਸ ਦਰਜ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਲੋਕ ਸਭਾ ਚੋਣਾਂ ਤੋਂ ਬਾਅਦ ਬਸਪਾ ਆਗੂ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਦਿੱਤੀ ਸ਼ਿਕਾਇਤ ਵਿੱਚ ਬਸਪਾ ਆਗੂਆਂ ਨੇ ਇਹ ਕਿਹਾ ਸੀ ਕਿ ਉਕਤ ਵਿਅਕਤੀਆਂ ਵੱਲੋਂ ਸ਼ੋਸ਼ਲ ਮੀਡੀਏ ’ਤੇ ਬਸਪਾ ਦੀ ਰਾਸ਼ਟਰੀ ਲੀਡਰਸ਼ਿਪ, ਸੂਬਾ ਲੀਡਰਸ਼ਿਪ ਤੇ ਵਰਕਰਾਂ ਖਿਲਾਫ ਬਹੁਤ ਹੀ ਮਾੜੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਵੱਲੋਂ ਇਹ ਸ਼ਿਕਾਇਤ ਏਡੀਸੀਪੀ ਚੰਦ ਸਿੰਘ ਨੂੰ ਜਾਂਚ ਲਈ ਸੌਂਪੀ ਗਈ ਸੀ ਤੇ ਉਨ੍ਹਾਂ ਆਪਣੀ ਜਾਂਚ ਵਿੱਚ ਇਹ ਪਾਇਆ ਕਿ ਉਕਤ ਵਿਅਕਤੀਆ ਵੱਲੋਂ ਗਲਤ ਤੇ ਅਪਮਾਨਜਨਕ ਸ਼ਬਦਾਵਲੀ ਵਰਤੀ ਜਾ ਰਹੀ ਹੈ। ਉਨ੍ਹਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਵਿਅਕਤੀਆਂ ਸੰਦੀਪ ਮੂਲਨਿਵਾਸੀ, ਭਾਰਤ ਭੂਸ਼ਣ, ਰਵੀ ਪਾਲ, ਰਣਜੀਤ ਬੈਂਸ ਤੇ ਰਜਿੰਦਰ ਰਾਣਾ ਖਿਲਾਫ ਪੁਲਿਸ ਨੇ ਇਹ ਪਰਚਾ ਦਰਜ ਕੀਤਾ ਹੈ।
Punjab Bani 02 August,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਦੇ ਘਰ ਚੋਰੀ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਦੇ ਘਰ ਚੋਰੀ ਅਬੋਹਰ : ਅੱਜ ਦਿਨ ਦਿਹਾੜੇ ਚੋਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਜੋ ਅਬੋਹਰ ਦੀ ਗਲੀ ਨੰਬਰ 1 ਦੇ ਨਾਲ ਲੱਗਦੀ ਗਲੀ ਵਿੱਚ ਰਹਿੰਦੇ ਹਨ ਦੇ ਘਰ ਵਿੱਚ ਦਾਖਲ ਹੋ ਕੇ ਟੂਟੀਆਂ ਆਦਿ ਚੋਰੀ ਕਰ ਲਈਆਂ। ਚੋਰੀ ਕਰਕੇ ਘਰੋਂ ਭੱਜਦੇ ਸਮੇਂ ਚੋਰ ਸ਼ੀਸ਼ੇ ਨਾਲ ਟਕਰਾ ਕੇ ਜ਼ਖਮੀ ਹੋ ਗਿਆ। ਭੱਜਣ ਵਾਲੇ ਚੋਰ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮਕਾਨ ਮਾਲਕ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਚਚੇਰਾ ਭਰਾ ਹੈ, ਅੱਜ ਸਵੇਰੇ ਕਰੀਬ 7.30 ਵਜੇ ਇਕ ਚੋਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋ ਗਿਆ ਟੁੱਟ ਗਏ ਅਤੇ ਉਨ੍ਹਾਂ ਨੂੰ ਚੋਰੀ ਕਰ ਲਿਆ। ਚੋਰੀ ਤੋਂ ਬਾਅਦ ਜਦੋਂ ਚੋਰ ਮੇਨ ਗੇਟ ਤੋਂ ਵਾਪਸ ਭੱਜਣ ਲੱਗਾ ਤਾਂ ਸਾਹਮਣੇ ਵਾਲੇ ਘਰ 'ਚ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ ਲਿਆ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਸਿਟੀ ਵਨ ਪੁਲਸ ਨੂੰ ਦਿੱਤੀ। ਪਰ ਕਰੀਬ ਡੇਢ ਘੰਟੇ ਤੱਕ ਪੁਲਿਸ ਮੌਕੇ 'ਤੇ ਨਹੀਂ ਪਹੁੰਚੀ। ਇਸ ਤੋਂ ਬਾਅਦ ਉਸ ਦੇ ਲੜਕੇ ਨੇ ਜ਼ਿਲ੍ਹੇ ਦੇ ਡੀਸੀ ਅਤੇ ਐਸਐਸਪੀ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਚੋਰ ਘਰ ਵਿੱਚ ਦਾਖਲ ਹੋ ਗਏ ਹਨ, ਜਿਸ ਦੇ ਹੁਕਮਾਂ ’ਤੇ ਬਾਅਦ ਵਿੱਚ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਮੁਲਾਜ਼ਮਾਂ ਨੇ ਘਰ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਚੋਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸ਼ੀਸ਼ੇ ਨਾਲ ਵੱਜਣ ਨਾਲ ਜ਼ਖਮੀ ਹੋਏ ਚੋਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮਹਿੰਦਰ ਬਿੰਦਲ ਨੇ ਪੁਲੀਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।
Punjab Bani 02 August,2024
ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ
ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਚੰਡੀਗੜ੍ਹ: ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਤਾਣ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਤੋਂ ਬਾਅਦ ਸਾਬਕਾ ਵਿਧਾਇਕ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਣ ਸਮੇਂ ਪਿਸਤੌਲ ਖਾਲੀ ਸੀ। ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। 2018 ਵਿੱਚ, ਉਸ ਦੇ ਖਿਲਾਫ ਇੱਕ ਸੈਲੂਨ ਵਿੱਚ ਜਿਨਸੀ ਸ਼ੋਸ਼ਣ ਅਤੇ ਇੱਕ ਔਰਤ ਦੀ ਨਿਮਰਤਾ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਸਿਰ ਦੀ ਮਾਲਿਸ਼ ਕਰਵਾਉਣ ਲਈ ਸੈਲੂਨ ਗਿਆ ਸੀ। ਦੋਸ਼ ਹੈ ਕਿ ਉਸ ਨੇ ਰਿਸੈਪਸ਼ਨਿਸਟ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੱਸਿਆ ਸੀ ਕਿ ਜਸਮੀਤ ਸ਼ਰਾਬੀ ਸੀ। ਉਸ ਨੂੰ ਇਸ ਮਾਮਲੇ ਵਿਚ 2023 ਵਿਚ ਸਜ਼ਾ ਸੁਣਾਈ ਗਈ ਸੀ। ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਪ੍ਰਕਾਸ਼ ਚੰਦ 'ਤੇ ਹਮਲੇ ਦਾ ਮਾਮਲਾ ਵੀ ਨਵੰਬਰ 2016 'ਚ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਅਦਾਲਤ 'ਚ ਬਨੀ ਵਿਰੁੱਧ ਆਈ.ਪੀ.ਸੀ. ਦੀ ਧਾਰਾ 341 (ਧਮਕਾਉਣ), 325 (ਨੁਕਸ ਪਹੁੰਚਾਉਣਾ) ਅਤੇ 506 (ਧਮਕਾਉਣਾ) ਤਹਿਤ ਦੋਸ਼ ਆਇਦ ਕੀਤੇ ਗਏ ਸਨ। ਕਈ ਸਾਲਾਂ ਤੱਕ ਪੁਲੀਸ ਨੇ ਉਸ ਕੇਸ ਵਿੱਚ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ।
Punjab Bani 02 August,2024
ਲੁੱਟ ਦਾ ਸ਼ਿਕਾਰ ਹੋਏ ਦੋ ਭਰਾ ਲੁਟੇਰਿਆਂ ਨਾਲੋਂ ਪੰਜਾਬ ਪੁਲਿਸ ਤੋਂ ਵੱਧ ਦੁਖੀ ਸਨ
ਲੁੱਟ ਦਾ ਸ਼ਿਕਾਰ ਹੋਏ ਦੋ ਭਰਾ ਲੁਟੇਰਿਆਂ ਨਾਲੋਂ ਪੰਜਾਬ ਪੁਲਿਸ ਤੋਂ ਵੱਧ ਦੁਖੀ ਸਨ ਲੁਧਿਆਣਾ: ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ, ਜਦੋਂ ਕਿ ਇਹ ਪੀੜਤ ਲੋਕ ਜਦੋਂ ਲੁਟੇਰਿਆਂ ਦੀ ਸ਼ਿਕਾਇਤ ਕਰਨ ਲਈ ਥਾਣੇ ਜਾਂਦੇ ਹਨ ਤਾਂ ਪੁਲਿਸ ਉਨ੍ਹਾਂ ਨਾਲ ਅਜਿਹਾ ਵਿਵਹਾਰ ਕਰਦੀ ਹੈ। ਉਹ ਆਪ ਲੁਟੇਰਾ ਹੈ। ਅਜਿਹਾ ਹੀ ਇੱਕ ਸਨਸਨੀਖੇਜ਼ ਮਾਮਲਾ ਹੁਣ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁੱਟ ਦਾ ਸ਼ਿਕਾਰ ਹੋਏ ਦੋ ਭਰਾ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਪਰੇਸ਼ਾਨ ਹੋ ਗਏ। ਇਸ ਸਬੰਧੀ ਪੀੜਤ ਸੁਖਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਖੁਦ ਮੀਡੀਆ ਨੂੰ ਦੱਸਿਆ ਕਿ ਕੁਝ ਸਮਾਂ ਪਹਿਲਾਂ ਲੁਟੇਰੇ ਉਨ੍ਹਾਂ ਦਾ ਸਾਈਕਲ ਖੋਹ ਕੇ ਭੱਜ ਗਏ ਸਨ। ਜਾਂਦੇ ਸਮੇਂ ਲੁਟੇਰਿਆਂ ਨੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਪਰ ਪੁਲਿਸ ਦੀ ਢਿੱਲੀ ਕਾਰਵਾਈ ਉਨ੍ਹਾਂ ਲਈ ਸਿਰਦਰਦੀ ਬਣੀ ਹੋਈ ਹੈ। ਲੁੱਟ-ਖੋਹ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਦੋਵੇਂ ਭਰਾਵਾਂ ਨੂੰ ਤਿੰਨ ਥਾਣਿਆਂ ਦੇ ਚੱਕਰ ਲਾਉਣੇ ਪਏ। ਤਿੰਨ ਥਾਣਿਆਂ ਦੀ ਪੁਲੀਸ ਨੂੰ ਲੁੱਟ ਦੀ ਵਾਰਦਾਤ ਨੂੰ ਲੈ ਕੇ ਭੰਬਲਭੂਸਾ ਪਾਇਆ ਹੋਇਆ ਸੀ। ਉਨ੍ਹਾਂ ਨੂੰ ਹਰ ਥਾਣੇ ਵਿੱਚ ਇਹ ਕਹਿ ਕੇ ਭੇਜਿਆ ਗਿਆ ਕਿ ਜਿਸ ਇਲਾਕੇ ਵਿੱਚ ਲੁੱਟ-ਖੋਹ ਹੋਈ ਹੈ, ਉਹ ਉਨ੍ਹਾਂ ਦੇ ਥਾਣੇ ਦਾ ਇਲਾਕਾ ਨਹੀਂ ਹੈ। ਪੀੜਤ ਭਰਾਵਾਂ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਉਨ੍ਹਾਂ ਦੀ ਇੰਨੀ ਕੁੱਟਮਾਰ ਨਹੀਂ ਕੀਤੀ ਜਿੰਨੀ ਪੁਲਿਸ ਉਨ੍ਹਾਂ ਨੂੰ ਤੰਗ ਕਰਦੀ ਹੈ। ਮਾਮਲਾ ਲੁਧਿਆਣਾ ਦੇ ਜਗਰਾਉਂ ਦਾ ਹੈ। ਚੋਰਾਂ ਨੂੰ ਫੜਨ 'ਚ ਨਾਕਾਮ ਰਹੀ ਪੁਲਸ ਨੇ ਲੁੱਟ-ਖੋਹ ਦਾ ਸ਼ਿਕਾਰ ਹੋਏ ਦੋ ਭਰਾਵਾਂ ਨੂੰ ਇਲਾਕੇ ਦੀ ਹੱਦ 'ਤੇ ਲੜਾਈ ਲਈ ਮਜਬੂਰ ਕਰ ਦਿੱਤਾ। ਦੁਖੀ ਪੀੜਤਾਂ ਨੇ ਤਿੰਨ ਥਾਣਿਆਂ ਦਾ ਦੌਰਾ ਕਰਨ ਤੋਂ ਬਾਅਦ ਪੁਲੀਸ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸਿਟੀ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾਂ ਨੇ ਦੱਸਿਆ ਕਿ ਦੋਵੇਂ ਭਰਾ ਇੱਕ ਢਾਬੇ 'ਤੇ ਕੰਮ ਕਰਦੇ ਹਨ। ਕੰਮ ਤੋਂ ਬਾਅਦ ਦੋਵੇਂ ਸਾਈਕਲ ਰਾਹੀਂ ਆਪਣੇ ਪਿੰਡ ਭੰਮੀਪੁਰਾ ਜਾ ਰਹੇ ਸਨ। ਜਿਉਂ ਹੀ ਅਸੀਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ 'ਤੇ ਪਹੁੰਚੇ। ਉੱਥੇ ਉਸ ਨੂੰ ਲੁਟੇਰਿਆਂ ਨੇ ਘੇਰ ਲਿਆ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਸਾਈਕਲ ਖੋਹ ਲਿਆ। ਇੰਨਾ ਹੀ ਨਹੀਂ ਲੁਟੇਰਿਆਂ ਨੇ ਉਨ੍ਹਾਂ ਦੇ ਬੱਚਿਆਂ ਦਾ ਖਾਣਾ ਵੀ ਖੋਹ ਲਿਆ। ਜਦੋਂ ਉਹ ਇਸ ਸਬੰਧੀ ਸਿਟੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਗਿਆ ਤਾਂ ਸਿਟੀ ਪੁਲੀਸ ਨੇ ਪਾਬੰਦੀ ਦਾ ਹਵਾਲਾ ਦਿੰਦਿਆਂ ਉਸ ਨੂੰ 10 ਕਿਲੋਮੀਟਰ ਦੂਰ ਹਠੂਰ ਥਾਣੇ ਭੇਜ ਦਿੱਤਾ। ਥਾਣਾ ਹਠੂਰ ਦੀ ਪੁਲੀਸ ਨੇ ਉਸ ਨੂੰ ਥਾਣਾ ਸਦਰ ਅਧੀਨ ਪੈਂਦੀ ਚੌਕੀ ਕਾਉਂਕੇ ਕਲਾਂ ਵਿਖੇ ਭੇਜ ਦਿੱਤਾ। ਉਥੋਂ ਉਸ ਨੂੰ ਸਦਰ ਥਾਣੇ ਭੇਜ ਦਿੱਤਾ ਗਿਆ, ਜਿੱਥੇ ਪੁਲੀਸ ਨੇ ਮੌਕਾ ਦੇਖਣ ਲਈ ਉਸ ਨੂੰ ਦੋ ਘੰਟੇ ਥਾਣੇ ਵਿੱਚ ਰੱਖਿਆ। ਜਦੋਂ ਥਾਣਾ ਸਦਰ ਨੇ ਮੌਕਾ ਦੇਖਿਆ ਤਾਂ ਇਹ ਥਾਣਾ ਹੜਬੜੀ ਥਾਣਾ ਸਿਟੀ ਦਾ ਨਿਕਲਿਆ। ਇਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਾਰਵਾਈ ਕੀਤੀ। ਪੀੜਤ ਸੁਖਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਜਗਰਾਉਂ ਦੇ ਪਹਿਲਵਾਨ ਢਾਬੇ ’ਤੇ ਕੰਮ ਕਰਦੇ ਹਨ। ਘਰ ਪਰਤਦੇ ਸਮੇਂ ਬਾਈਕ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਉਸ ਦੀ ਕੁੱਟਮਾਰ ਕੀਤੀ, ਉਸ ਦਾ ਬਾਈਕ ਖੋਹ ਲਿਆ ਅਤੇ ਫਰਾਰ ਹੋ ਗਏ। ਵੱਖ-ਵੱਖ ਥਾਣਿਆਂ ਤੋਂ ਧੱਕੇ ਖਾਣ ਤੋਂ ਤੰਗ ਆ ਕੇ ਉਸ ਨੇ ਪੁਲਸ ਹੈਲਪਲਾਈਨ 'ਤੇ ਫੋਨ ਕੀਤਾ। ਥਾਣਾ ਸਿਟੀ ਵਿੱਚ ਏਐਸਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਲੈ ਲਈ ਗਈ ਹੈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 02 August,2024
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ ਵਾਸ਼ਿੰਗਟਨ, 2 ਅਗਸਤ ()- ਅਮਰੀਕਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 10 ਮਿਲੀਅਨ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਨਿਆਂ ਵਿਭਾਗ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਫਰਿਜ਼ਨੋ, ਕੈਲੀਫੋਰਨੀਆ ਦੇ 28 ਸਾਲਾ ਸਿਮਰਨਜੀਤ ਸਿੰਘ ਅਤੇ 19 ਸਾਲਾ ਗੁਸਿਮਰਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕਾਂ 'ਤੇ ਨਸ਼ਾ ਤਸਕਰੀ ਦੇ ਦੋਸ਼ ਹਨ।
Punjab Bani 02 August,2024
ਥਾਣਾ ਬਨੂੜ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
ਥਾਣਾ ਬਨੂੜ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਬਨੂੜ, 2 ਅਗਸਤ () : ਥਾਣਾ ਬਨੂੜ ਦੀ ਪੁਲਸ ਨੇ ਸਿ਼ਕਾਇਤਕਰਤਾ ਨਰਪੱਤ ਸਿੰਘ ਪੁੱਤਰ ਨਾਰਾਇਣ ਸਿੰਘ ਵਾਸੀ ਪਿੰਡ ਬਹਿਲਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਤਰਸੇਮ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਗੁਲਾੜ ਥਾਣਾ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਰਪੱਤ ਸਿੰਘ ਨੇ ਦੱਸਿਆ ਕਿ 1 ਅਗਸਤ ਨੂੰ ਉਸਦੀ ਭੂਆ ਦਾ ਲੜਕਾ ਸੌਰਵ ਕੁਾਰ ਜੋ ਸਕੂਟਰੀ ਤੇ ਸਵਾਰ ਹੋ ਕੇ ਬਨੂੜ ਬੈਰੀਅਰ ਦੇ ਕੋਲ ਜਾ ਰਿਹਾ ਸੀ ਤਾਂ ਬੁਲੈਰੋ ਗੰਡੀ ਦੇ ਡਰਾਈਵਰ ਤਰਸੇਮ ਸਿੰਘ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਸੌਰਵ ਕੁਮਾਰ ਦੇ ਵਿਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਸੌਰਵ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ ।
Punjab Bani 02 August,2024
ਭਾਰਤ ਦੀ ਰਾਜਧਾਨੀ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਭਾਰਤ ਦੀ ਰਾਜਧਾਨੀ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਲੀ : ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ ਦੇ ਇੱਕ ਸਕੂਲ ਨੂੰ ਧਮਕੀ ਭਰੀ ਈਮੇਲ ਮਿਲੀ ਹੈ। ਇਸ ਈਮੇਲ ਵਿੱਚ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦਿੱਲੀ ਪੁਲਸ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਈਮੇਲ ਵਿੱਚ ਲਿਖਿਆ ਹੈ ਕਿ ‘ਕੱਲ੍ਹ ਸਕੂਲ ਵਿੱਚ ਬੰਬ ਲਾਇਆ ਗਿਆ ਸੀ। ਹਾਲਾਂਕਿ ਹੁਣ ਤੱਕ ਦੀ ਜਾਂਚ `ਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਹ ਈਮੇਲ ਬੀਤੇ ਦਿਨ ਯਾਨੀ 1 ਅਗਸਤ ਨੂੰ ਦੁਪਹਿਰ 12.30 ਵਜੇ ਭੇਜੀ ਗਈ ਸੀ ਤੇ ਸਕੂਲ ਪ੍ਰਸ਼ਾਸਨ ਨੇ ਇਹ ਮੇਲ ਸ਼ੁੱਕਰਵਾਰ ਸਵੇਰੇ 8.30 ਵਜੇ ਦੇਖੀ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਤੁਰੰਤ ਹਰਕਤ `ਚ ਆਈ ਅਤੇ ਸਕੂਲ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਸਕੂਲ ਵਿੱਚ ਬੰਬ ਰੱਖਣ ਦੀ ਇਹ ਧਮਕੀ ਇੱਕ ਫਰਜ਼ੀ ਜਾਪਦੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੁਲਾਈ ਦੇ ਮਹੀਨੇ ਵਿੱਚ, ਇੰਦੌਰ ਵਿੱਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਕੈਂਪਸ ਵਿੱਚ ਸਥਿਤ ਪ੍ਰਧਾਨ ਮੰਤਰੀ ਸ਼੍ਰੀ ਕੇਂਦਰੀ ਵਿਦਿਆਲਿਆ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਈਮੇਲ ਭੇਜਣ ਵਾਲੇ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਕੂਲ ਕੈਂਪਸ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਹਾਲ ਹੀ `ਚ ਜੰਮੂ ਤੋਂ ਰਾਜਸਥਾਨ ਦੇ ਜੋਧਪੁਰ ਜਾ ਰਹੀ ਜੰਮੂ ਤਵੀ-ਭਗਤ ਕੀ ਕੋਠੀ ਐਕਸਪ੍ਰੈਸ (ਟਰੇਨ ਨੰਬਰ 19926) `ਚ ਫੋਨ ਕਾਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐੱਫ.) ਸਮੇਤ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ ।
Punjab Bani 02 August,2024
ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਸਨੌਰ, 2 ਅਗਸਤ () : ਥਾਣਾ ਸਨੌਰ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਿਵਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪੁਨੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਕਾਨ ਨੰ. 82 ਗਲੀ ਨੰ. 02 ਨੇੜੇ ਮੂੰਗਫਲੀ ਫੈਕਟਰੀ, ਨਿਉ ਮਥੂਰਾ ਕਲੋਨੀ ਥਾਣਾ ਕੋਤਵਾਲੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਜਾਨਪਾਲ ਸਿੰਘ ਅਤੇ ਇੰਸ. ਸ਼ਮਿੰਦਰ ਸਿੰਘ ਪਾਰਟੀ ਸਮੇਤ ਥਾਣਾ ਕੋਤਵਾਲੀ ਪਟਿਆਲਾ ਦੀ ਤਫਤੀਸ਼ ਸਬੰਧੀ ਟੀ ਪੁਆਇੰਟ ਸੀਲ ਘਨੌਰ ਰੋਡ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਮੁਕੱਦਮਾ ਨੰ 65, 24 ਦਾ ਜਿੰਮੇਵਾਰ ਪੁਨੀਤ ਸਿੰਘ ਜਿਸਦੇ ਖਿਲਾਫ਼ ਪਹਿਲਾਂ ਵੀ ਕਾਫੀ ਕੇਸ ਦਰਜ ਹਨ ਅਤੇ ਅਸਲੇ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਹੋ ਕੇ ਸਨੌਰ, ਚੌਰਾ ਆਦਿ ਦੇ ਖੇਤਰ ਵਿਚ ਘੁੰਮ ਰਿਹਾ ਹੈ ਅਤੇ ਜਦੋਂ ਭਾਲ ਕੀਤੀ ਗਈ ਤਾਂ ਉਕਤ ਵਿਅਕਤੀ ਚੌਰਾ ਰੋਡ ਤੇ ਮੋਟਰਸਾਈਕਲ ਸਣੇ ਆਉਂਦਾ ਦਿਖਾਈ ਦਿੱਤਾ ਅਤੇ ਜਦੋਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾ ਪੁਨੀਤ ਨੇ ਮੋਟਰਸਾਈਕਲ ਸੁੱਟ ਕੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਪੁਲਸ ਪਾਰਟੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕੀਤੇ, ਜਿਸ ਤੇ ਪੁਲਸ ਵਲੋਂ ਪੁਨੀਤ ਨੂੰਫਾਇਰ ਨਾ ਕਰਨ ਅਤੇਆਪਣੇ ਆਪ ਨੂੰ ਪੁਲਸ ਪਾਰਟੀ ਹਵਾਲੇ ਕਰਨ ਲਈ ਵੀ ਆਖਿਆ ਗਿਆ ਪਰ ਪੁਨੀਤ ਨੇ ਫਿਰ ਤੋਂ ਪੁਲਸ ਪਾਰਟੀ ਤੇ ਫਾਇਰ ਕੀਤੇ, ਜਿਸ ਤੇ ਜਨਤਾ ਅਤੇ ਪੁਲਸ ਪਾਰਟੀ ਦੀ ਸੁਰੱਖਿਆ ਦੇ ਚਲਦਿਆਂ ਇੰਸ. ਸ਼ਮਿੰਦਰ ਸਿੰਘ ਅਤੇ ਏ. ਐਸ. ਆਈ. ਅਵਤਾਰ ਸਿੰਘ ਨੇ ਪੁਨੀਤ ਦੀਆਂ ਲੱਤਾਂ ਵੱਲ ਫਾਇਰ ਕੀਤੇ, ਜਿਸ ਕਾਰਨ ਪੁਨੀਤ ਜ਼ਖ਼ਮੀ ਹੋ ਗਿਆ ਅਤੇ ਉਸ ਕੋਲੋ. ਇਕ ਪਿਸਟਲ 32 ਬੋਰ, ਦੋ ਜਿੰਦਾ ਰੌਦ 32 ਬੋਰ, 3 ਖੋਲ ਬਰਾਮਦ ਹੋਏ। ਜ਼ਖ਼ਮੀ ਹੋਣ ਦੇ ਚਲਦਿਆਂ ਪੁਨੀਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 02 August,2024
ਵਿਜੀਲੈਂਸ ਬਿਊਰੋ ਨੇ ਕੀਤਾ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਕੀਤਾ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਕੀਤਾ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।
Punjab Bani 02 August,2024
ਜੰਗਲਾਤ ਵਿਭਾਗ ਨੇ ਲੱਕੜਾਂ ਨਾਲ ਭਰਿਆ ਟਰੱਕ ਜ਼ਬਤ ਕੀਤਾ
ਜੰਗਲਾਤ ਵਿਭਾਗ ਨੇ ਲੱਕੜਾਂ ਨਾਲ ਭਰਿਆ ਟਰੱਕ ਜ਼ਬਤ ਕੀਤਾ ਹਲਦਵਾਨੀ : ਲਾਲਕੁਆਂ ਨਗਰ ਸਥਿਤ ਆਰਾ ਮਿੱਲ ਤੋਂ ਇੱਕ ਵਾਰ ਫਿਰ ਗ਼ੈਰਕਾਨੂੰਨੀ ਲੱਕੜ ਦਾ ਕਾਰੋਬਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਤੇ ਜੰਗਲਾਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਲੱਕੜ ਨਾਲ ਲੱਦਿਆ ਟਰੱਕ ਨੂੰ ਜ਼ਬਤ ਕਰ ਲਿਆ। ਡਵੀਜ਼ਨਲ ਜੰਗਲਾਤ ਅਫ਼ਸਰ ਤਰਾਈ ਪੂਰਬੀ ਵਣ ਮੰਡਲ ਹਲਦਵਾਨੀ ਅਤੇ ਉਪ ਮੰਡਲ ਜੰਗਲਾਤ ਅਫ਼ਸਰ ਗੌਲਾ ਦੀਆਂ ਹਦਾਇਤਾਂ 'ਤੇ ਕੀਤੇ ਗਏ ਵਣ ਅਪਰਾਧਾਂ ਨੂੰ ਕਾਬੂ ਕਰਨ ਦੌਰਾਨ ਕਿਚਾ ਬਰੇਲੀ ਨੈਸ਼ਨਲ ਹਾਈਵੇਅ 'ਤੇ ਚੈਕਿੰਗ ਦੌਰਾਨ ਜੰਗਲਾਤ ਯੋਧੇ, ਜੰਗਲਾਤ ਦੀਆਂ ਜੜ੍ਹਾਂ ਟੀਕ ਅਤੇ ਯੂਕੇਲਿਪਟਸ ਵਾਹਨ ਨੰਬਰ Uk 04 CB 8539 ਵਿੱਚ ਨਸਲਾਂ ਨੂੰ ਨਸ਼ਟ ਕਰ ਦਿੱਤਾ ਗਿਆ। ਗੈਰਕਾਨੂੰਨੀ ਆਵਾਜਾਈ ਪਾਈ ਗਈ। ਜੰਗਲਾਤ ਵਿਭਾਗ ਵੱਲੋਂ ਜ਼ਬਤ ਕੀਤੇ ਗਏ ਟਰੱਕ ਦੇ ਡਰਾਈਵਰ ਨੂੰ 29 ਜੁਲਾਈ ਨੂੰ ਜਾਰੀ ਕੀਤਾ ਟਰਾਂਜ਼ਿਟ ਪਾਸ ਦਿਖਾਇਆ ਗਿਆ।ਧਰਮ ਕਾਟਾ ਤੋਲਣ ’ਤੇ ਟਰੱਕ ਵਿੱਚੋਂ 157 ਕੁਇੰਟਲ ਲੱਕੜ ਬਰਾਮਦ ਹੋਈ ਜਦੋਂ ਕਿ ਟਰਾਂਜ਼ਿਟ ਪਾਸ ਵਿੱਚ ਦਰਜ 87 ਕੁਇੰਟਲ ਦੀ ਮਾਤਰਾ ਸੀ। ਜੰਗਲਾਤ ਟੀਮ ਵੱਲੋਂ ਡੌਲੀ ਰੇਂਜ ਲਾਲਕੂਆ ਵਿਖੇ ਭਾਰੀ ਮਾਤਰਾ ਵਿੱਚ ਜੜ੍ਹਾਂ ਨਾਲ ਭਰੇ ਇੱਕ ਟਰੱਕ ਨੂੰ ਡੌਲੀ ਰੇਂਜ ਵਿਖੇ ਰੋਕ ਕੇ ਗੱਡੀ ਨੂੰ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਨੂੰ ਫੜ ਕੇ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧੀ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।ਇੱਥੇ ਡੋਲੀ ਰੇਂਜ ਦੇ ਜੰਗਲਾਤ ਅਫਸਰ ਨਵੀਨ ਪਵਾਰ ਨੇ ਦੱਸਿਆ ਕਿ ਗੁਰੂ ਨਾਨਕ ਆਰਾ ਮਸ਼ੀਨ ਤੋਂ 187 ਕੁਇੰਟਲ ਚਿਰਾਂ ਦਾ ਟਰੱਕ ਜ਼ਬਤ ਕੀਤਾ ਗਿਆ ਹੈ ਦੀ ਸ਼ੁਰੂਆਤ ਕੀਤੀ ਗਈ ਹੈ।
Punjab Bani 02 August,2024
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਭਾਰਤ ਭੂਸ਼ਣ ਆਸ਼ੂ ਤੇ ਕਾਰਵਾਈ
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਭਾਰਤ ਭੂਸ਼ਣ ਆਸ਼ੂ ਤੇ ਕਾਰਵਾਈ ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
Punjab Bani 01 August,2024
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੀ ਮਹਿਲਾ ਡੀ. ਐਸ. ਪੀ. ਨੂੰ ਰਿਸ਼ਵਤ ਮਾਮਲੇ ਵਿਚ ਲਿਆ ਹਿਰਾਸਤ ਵਿਚ
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੀ ਮਹਿਲਾ ਡੀ. ਐਸ. ਪੀ. ਨੂੰ ਰਿਸ਼ਵਤ ਮਾਮਲੇ ਵਿਚ ਲਿਆ ਹਿਰਾਸਤ ਵਿਚ ਲੁਧਿਆਣਾ : ਭ੍ਰਿ਼਼ਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਲੁਧਿਆਣਾ ਵਿਖੇ ਤਾਇਨਾਤ ਮਹਿਲਾ ਏ ਸੀ ਪੀ ਨੂੰ ਹਿਰਾਸਤ ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਜਲੈਂਸ ਲੁਧਿਆਣਾ ਵੱਲੋਂ ਡੀ. ਐਸ. ਪੀ. ਪੱਧਰ ਦੀ ਇਸ ਮਹਿਲਾ ਅਧਿਕਾਰੀ ਨਾਲ ਉਸਦੇ ਰੀਡਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 01 August,2024
ਪਟਿਆਲਾ ਪੁਲਿਸ ਨਾਲ ਤੇਜ਼ਪਾਲ ਕਤਲ ਕੇਸ ਦਾ ਮੁੱਖਦੋਸੀ ਪੁਨੀਤ ਸਿੰਘ ਗੋਲਾ ਇਨਕਾਂਉਟਰ ਦੌਰਾਨ ਜਖਮੀ
ਪਟਿਆਲਾ ਪੁਲਿਸ ਨਾਲ ਤੇਜ਼ਪਾਲ ਕਤਲ ਕੇਸ ਦਾ ਮੁੱਖਦੋਸੀ ਪੁਨੀਤ ਸਿੰਘ ਗੋਲਾ ਇਨਕਾਂਉਟਰ ਦੌਰਾਨ ਜਖਮੀ ਕਤਲ, ਇਰਾਦਾਕਤਲ, ਲੁੱਟਖੋਹ ਦੇ 15 ਮੁਕੱਦਮੇ ਦਰਜ ਇਕ 32 ਬੋਰਪਿਸਟਲ ਸਮੇਤ ਰੋਦ ਅਤੇ ਇਕ ਮੋਟਰਸਾਇਕਲ ਬਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾਂ ( ਆਈ. ਪੀ. ਐਸ) ਨੇ ਦੱਸਿਆਂ ਕਿ ਤੇਜਪਾਲ ਕਤਲ ਕੇਸ ਜਿਸ ਸਬੰਧੀ ਮੁਕੱਦਮਾ ਨੰਬਰ 65 ਮਿਤੀ 03.04.2024 ਅ/ਧ 302,323,324,148,149,506 ਹਿੰ: ਦਿੰ ਥਾਣਾ ਕੋਤਵਾਲੀ ਪਟਿਆਲਾ ਦਰਜ ਕੀਤਾ ਗਿਆ ਸੀ ਇਸ ਵਿੱਚ ਮੁੱਖ ਦੋਸੀ ਪੁਨੀਤ ਸਿੰਘ ਗੋਲਾ ਦੀ ਗ੍ਰਿਫਤਾਰੀ ਬਾਕੀ ਸੀ ਜਿਸਨੂੰ ਗ੍ਰਿਫਤਾਰ ਕਰਨ ਲਈ ਮੁਹੰਮਦ ਸਰਫਰਾਜ ਆਲਮ ਪਟਿਆਲਾ,ਸ੍ਰੀ ਯੁਗੇਸ ਸ਼ਰਮਾਂ, ਅਵਤਾਰ ਸਿੰਘ ਪਟਿਆਲਾ, ਮਨਦੀਪ ਕੋਰ ਪਟਿਆਲਾ ਦੀ ਅਗਵਾਈ ਵਿੱਚ ਇੰਸ: ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਪਟਿਆਲਾ ਅਤੇ ਇੰਸ:ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ ਜੋ ਕਾਫੀ ਦੇਰ ਤੋ ਇਸ ਤਲਾਸ ਕਰਰਹੀ ਸਨ ਜਿਸ ਦੇ ਤਹਿਤਅੱਜਮਿਤੀ 01.08.2024 ਨੂੰ ਦੋਸੀਪੁਨੀਤ ਸਿੰਘਗੋਲਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਕਾਨ ਨੰਬਰ 82 ਗਲੀ ਨੰਬਰ 02, ਨਿਉ ਮਾਥੂਰਾ ਕਲੋਨੀਥਾਣਾ ਸਦਰ ਪਟਿਆਲਾਦਾ ਨੂਰਖੇੜੀਆ ਸੁਏ ਪਾਸ ਪੁਲਿਸ ਇਨਕਾਂਉਟਰ ਦੋਰਾਨਜਖਮੀ ਹੋ ਗਿਆ ਸੀ ਜਿਸ ਪਾਸੋਂ ਮੋਕਾ ਤੋ ਇਕਪਿਸਟਲ .32 ਬੋਰ ਸਮੇਤ ਰੋਦ ਅਤੇ ਇਕ ਮੋਟਰਸਾਇਕਲ ਬਰਾਮਦ ਹੋਏ ਹਨ। ਪੁਲਿਸ ਇਨਕਾਉਟਰ ਦੋਰਾਨ ਜਖਮੀ:-ਜਿੰਨ੍ਹਾ ਨੇ ਅੱਗੇ ਦੱਸਿਆ ਕਿ ਅੱ01.08.2024 ਨੂੰ ਤੇਜਪਾਲ ਕਤਲ ਕੇਸ (ਮ:ਨੰ: 65-2024 ਥਾਣਾ ਕੋਤਵਾਲੀ ਪਟਿਆਲਾ ਕੇਸ ਵਿੱਚਭਗੋੜੇ ਦੋਸੀ ਪੁਨੀਤ ਸਿੰਘਗੋਲਾ ਉਕਤ ਦੀ ਤਲਾਸ ਵਿੱਚ ਸੀ.ਆਈ.ਏ.ਪਟਿਆਲਾਅਤੇ ਕੋਤਵਾਲੀ ਪਟਿਆਲਾ ਦੀ ਪੁਲਿਸ ਪਾਰਟੀ ਦੇ ਥਾਣਾ ਸਨੋਰ ਦੇ ਏਰੀਆਵਿੱਚਮੋਜੂਦ ਸੀ ਜਿੱਥੇ ਗੁਪਤ ਸੂਚਨਾ ਮਿਲੀ ਕਿ ਦੋਸੀ ਪੁਨੀਤ ਸਿੰਘ ਗੋਲਾ ਉਕਤ ਮੋਟਰਸਾਇਕਲ ਪਰ ਸਵਾਰ ਹੋ ਕੇ ਸਨੋਰ ਤੋ ਨੂਰਖੇੜੀਆਂ ਰੋਡ ਨੇੜੇ ਖੁਸਹਾਲ ਫਾਰਮ ਪਾਸ ਦੋਸੀ ਪੁਨੀਤ ਸਿੰਘ ਗੋਲਾ ਮੋਟਰਸਾਇਕਲ ਆਇਆ ਜਿਸ ਨੂੰ ਨਾਕਾ ਪਰ ਰੁਕਣ ਦਾ ਇਸਾਰਾ ਕੀਤਾ ਗਿਆ ਸੀ ਜਿਸ ਨੇ ਨਾਕਾਬੰਦੀ ਤੋੋ ਪਹਿਲਾ ਆਪਣਾ ਮੋਟਰਸਾਇਕਲ ਖੱਬੇ ਸਾਇਡ ਸੁੱਟ ਕੇ ਆਪਣੇ ਡੱਬ ਵਿੱਚੋਂ ਪਿਸਟਲ ਕੱਢ ਕੇ ਪੁਲਿਸ ਪਾਰਟੀਪਰ ਜਾਨ ਤੋ ਮਾਰਨ ਲਈ ਫਾਇਰ ਕੀਤੇ ।ਜਿਸ ਨੂੰ ਪੁਲਿਸ ਪਾਰਟੀ ਨੇ ਫਾਇਰ ਨਾ ਕਰਨ ਦੀ ਅਪੀਲ ਅਤੇ ਤਾੜਨਾਕੀਤੀ ਜਿਸ ਨੇਫਿਰ ਤੋ ਪੁਲਿਸ ਪਾਰਟੀ ਪਰ ਫਾਇਰਕੀਤੇ ਤਾਂ ਪੁਲਿਸ ਪਾਰਟੀ ਨੇ ਆਪਣੀ ਹਿਫਾਜਤ ਲਈ ਫਾਇਰ ਕੀਤੇ ਜੋ ਪੁਨੀਤ ਸਿੰਘ ਗੋਲਾ ਉਕਤ ਦੇ ਦੋਵੇ ਲੱਤਾਵਿੱਚਫਾਇਰਲੱਗਣਕਾਰਨਜਖਮੀ ਹੋ ਗਿਆ ਜਿਸ ਨੂੰ ਫੋਰੀਤੋਰ ਪਰ ਇਲਾਜ ਲਈ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਅਤੇ ਮੋਕਾ ਤੋ ਪੁਨੀਤ ਸਿੰਘਗੋਲਾ ਉਕਤ ਦੇ ਕਬਜਾਵਿੱਚਇਕਪਿਸਟਲ.32 ਬੋਰਸਮੇਤ ਰੋਦ ਅਤੇ ਹਿਕ ਮੋਟਰਸਾਇਕਲ ਬਰਾਮਦ ਹੋਏ ਜਿਸ ਸਬੰਧੀ ਮੁਕੱਦਮਾਥਾਣਾ ਸਨੋਰਵਿਖੇ ਅ/ਧ109,132, 221ਬੀ.ਐਨ.ਐਸ. 25 ਅਸਲਾ ਐਕਟਥਾਣਾ ਸਨੋਰ ਵਿਖੇ ਦਰਜ ਕੀਤਾ ਜਾ ਰਿਹਾ ਹੈ।
Punjab Bani 01 August,2024
ਸਹੁਰੇ ਨੇ ਕੀਤਾ ਆਪਣੀ ਹੀ ਨੂੰਹ ਦਾ ਚਾਕੂ ਨਾਲ ਵਾਰ ਕਰਕੇ ਕਤਲ
ਸਹੁਰੇ ਨੇ ਕੀਤਾ ਆਪਣੀ ਹੀ ਨੂੰਹ ਦਾ ਚਾਕੂ ਨਾਲ ਵਾਰ ਕਰਕੇ ਕਤਲ ਉਤਰ ਪ੍ਰਦੇਸ਼ : ਯੂ. ਪੀ. ਦੇ ਬਲਰਾਮਪੁਰ ਵਿਚ ਸਹੁਰੇ ਨੇ ਆਪਣੀ ਨੂੰਹ ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਉਤਰੌਲਾ ਕੋਤਵਾਲੀ ਇਲਾਕੇ ਦੇ ਪਿੰਡ ਬਿਰਦਾ ਬਨੀਆਭਾਰੀ ਦੀ ਹੈ । ਬੁੱਧਵਾਰ ਸਵੇਰੇ ਮੁਹੰਮਦ ਸ਼ਮੀ ਨੇ ਆਪਣੀ ਨੂੰਹ ਦੇ ਘਰ ‘ਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਘਟਨਾ ਦੇ ਸਮੇਂ ਉਸ ਦੇ ਚਾਰ ਪੋਤੇ ਵੀ ਘਰ ‘ਚ ਮੌਜੂਦ ਸਨ। ਨੂੰਹ ਸ਼ਾਹਿਦੁੰਨੀਸ਼ਾ ਦਾ ਪਤੀ ਆਪਣੀ ਦੂਜੀ ਪਤਨੀ ਨਾਲ ਗੁਜਰਾਤ ‘ਚ ਰਹਿੰਦਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਹੰਮਦ ਸ਼ਮੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ । ਉਤਰੌਲਾ ਦੇ ਸੁਭਾਸ਼ ਨਗਰ ਇਲਾਕੇ ‘ਚ ਰਹਿਣ ਵਾਲੀ ਮ੍ਰਿਤਕ ਸ਼ਾਹਿਦੁੰਨੀਸ਼ਾ ਦੀ ਮਾਂ ਮਰੀਅਮ ਬਾਨੋ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ 15 ਸਾਲ ਪਹਿਲਾਂ ਪਿੰਡ ਬਿਰਦਾ ਬੰਨੀਆਭਾਰੀ ਦੇ ਨੂਰ ਅਲੀ ਪੁੱਤਰ ਮੁਹੰਮਦ ਸ਼ਮੀ ਨਾਲ ਹੋਇਆ ਸੀ । ਉਸ ਦੇ ਚਾਰ ਬੱਚੇ ਹਨ। ਉਹ ਆਪਣੇ ਚਾਰ ਬੱਚਿਆਂ ਨਾਲ ਪਤੀ ਵੱਲੋਂ ਬਣਾਏ ਵੱਖਰੇ ਮਕਾਨ ਵਿੱਚ ਰਹਿ ਰਹੀ ਸੀ, ਇੱਕ ਸਾਲ ਪਹਿਲਾਂ ਸ਼ਾਹਿਦੁੰਨੀਸ਼ਾ ਦੇ ਪਤੀ ਨੂਰ ਅਲੀ ਨੇ ਦੂਜਾ ਵਿਆਹ ਕਰਵਾ ਕੇ ਗੁਜਰਾਤ ਵਿੱਚ ਰਹਿਣ ਲੱਗ ਪਿਆ ਸੀ। ਸੂਚਨਾ ਮਿਲਦੇ ਹੀ ਸ਼ਾਹਿਦੁੰਨੀਸ਼ਾ ਨੇ ਆਪਣੇ ਪਤੀ ਦੇ ਖਿਲਾਫ ਗੁਜ਼ਾਰੇ ਦਾ ਮਾਮਲਾ ਦਰਜ ਕਰਵਾਇਆ । ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਰੀਅਮ ਨੇ ਦੋਸ਼ ਲਾਇਆ ਹੈ ਕਿ ਉਸ ਦੀ ਬੇਟੀ ਨੂੰ ਉਸ ਦੇ ਸਹੁਰੇ ਘਰ ‘ਚ ਅਕਸਰ ਧਮਕੀਆਂ ਦਿੰਦੇ ਸਨ। ਨੂਰ ਅਲੀ ਵੀ ਦੂਜਾ ਵਿਆਹ ਕਰਵਾ ਕੇ ਸ਼ਾਹਿਦੁੰਨੀਸ਼ਾ ਤੋਂ ਛੁਟਕਾਰਾ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਮਰੀਅਮ ਦਾ ਦੋਸ਼ ਹੈ ਕਿ ਮੁਹੰਮਦ ਸ਼ਮੀ ਨੇ ਨੂਰ ਅਲੀ ਦੇ ਕਹਿਣ ‘ਤੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ।
Punjab Bani 01 August,2024
ਥਾਣਾ ਸ਼ੰਭੂ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ 244 ਬੈਗ ਘਟ ਤੇ 150 ਲੀਟਰ ਤੇਲ ਗੱਡੀ ਵਿਚ ਘੱਟ ਪੁਆਏ ਜਾਣ ਤੇ ਕੇਸ ਦਰਜ
ਥਾਣਾ ਸ਼ੰਭੂ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ 244 ਬੈਗ ਘਟ ਤੇ 150 ਲੀਟਰ ਤੇਲ ਗੱਡੀ ਵਿਚ ਘੱਟ ਪੁਆਏ ਜਾਣ ਤੇ ਕੇਸ ਦਰਜ ਸ਼ੰਭੂ, 1 ਅਗਸਤ () : ਥਾਣਾ ਸ਼ੰਭੂ ਦੀ ਪੁਲਸ ਨੇ ਸਿ਼ਕਾਇਕਰਤਾ ਜਤਿਨ ਕੁਮਾਰ ਪੁੱਤਰ ਵਿਸ਼ਨ ਦਾਸ ਵਾਸੀ ਕਰਨਾਲ ਹਰਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 316 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਦਿਤਾ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਸੁਰਗੁਰੀ ਥਾਣਾ ਜੈਤੋ ਜਿਲਾ ਫਰੀਦਕੋਟ, ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਸੀਗਣ ਥਾਣਾ ਜੁਲਕਾਂ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 14 ਜੁਲਾਈ 2024 ਨੂੰ ਉਸਦੀ ਗੱਡੀ ਜਿਸਦਾ ਡਰਾਈਵਰ ਗੁਰਦਿੱਤਾ ਹੈ ਵਿਚ 860 ਬੈਗ ਅੰਬੂਜਾ ਸੀਮੇਂਟ ਦੇ ਲੋਡ ਕਰਕੇ ਕਰਨਾਲ ਵਾਸਤੇ ਭੇਜੇ ਸੀ 15 ਜੁਲਾਈ ਨੂੰ ਉਸਨੂੰ ਪਤਾ ਲੱਗਿਆ ਕਿ ਉਕਤ ਗੱਡੀ ਪੈਟਰੋਲ ਪੰਪ ਪਿੰਡ ਮੁਗਲ ਸਰਾਏ ਖੜ੍ਹੀ ਹੈ ਤੇ ਜਦੋਂ ਉਸਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਗੱਡੀ ਵਿਚੋਂ 244 ਬੈਗ ਘਟ ਪਾਏਗਏ ਅਤੇ 150 ਲੀਟਰ ਤੇਲ ਵੀ ਘਟ ਪਾਇਆ ਗਿਆ। ਸਿ਼ਕਾਇਤਕਰਤਾ ਨੇ ਦੱਸਿਆ ਕਿ ਜਿਨ੍ਹਾਂ ਨੂੰ ਗੁਰਦਿੱਤਾ ਨੇ ਗੁਰਜੰਟ ਸਿੰਘ ਨੂੰ ਸੀਮੇਂਟ ਦੇ ਬੈਗ ਵੇਚ ਦਿੱਤੇ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 August,2024
ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੇਸ ਦਰਜ
ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੇਸ ਦਰਜ ਸ਼ੰਭੂ, 1 ਅਗਸਤ () : ਥਾਣਾ ਸ਼ੰਭੂ ਪੁਲਸ ਨੇ ਸਿ਼ਕਾਇਤਕਰਤਾ ਫਰਜਾਨਾ ਪੁੱਤਰੀ ਸ਼ੋਕਤ ਅਲੀ ਵਾਸੀ ਪਿੰਡ ਸਿਸਵਾ ਹਾਲ ਵਾਸੀ ਮੋਹੀ ਖੁਰਦ ਥਾਣਾ ਸ਼ੰਭੂ ਨੇ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 406, 498 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਹਿਮਾਨ ਖਾਨ ਪੁੱਤਰ ਰਮਜਾਨ ਖਾਨ, ਰਿਜਵਾਨਾ ਬੇਗਮ ਪਤਨੀ ਰਮਜਾਨ ਖਾਨ, ਰਮਜਾਨ ਖਾਨ ਪੁੱਤਰ ਲਾਲ ਖਾਨ ਵਾਸੀਆਨ ਪਿੰਡ ਸਿਸਵਾ ਜਿਲਾ ਮੋਹਾਲੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਫਰਜਾਨਾ ਨੇ ਦੱਸਿਆ ਕਿ ਉਸਦਾ ਵਿਆਹ 12 ਫਰਵਰੀ 2023 ਨੂੰਰਹਿਮਾਨ ਖਾਨ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਰੋਕਤ ਵਿਅਕਤੀ ਉਸਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਤੇ ਉਸਦੇ ਦਾਜ ਦਾ ਸਮਾਨ ਵੀ ਉਪਰੋਕਤ ਵਿਅਕਤੀਆਂ ਦੇ ਕਬਜੇ ਵਿਚ ਹੀ ਹੈ। ਜਿਸ ਤੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 01 August,2024
ਥਾਣਾ ਸਦਰ ਸਮਾਣਾ ਨੇ ਕੀਤਾ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ
ਥਾਣਾ ਸਦਰ ਸਮਾਣਾ ਨੇ ਕੀਤਾ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ ਸਮਾਣਾ, 1 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਕੁਲਦੀਪ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਨੱਸੂਪੁਰ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 108, 61 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੋਮਲਪ੍ਰੀਤ ਕੋਰ ਪੁੱਤਰੀ ਗੁਰਦੀਪ ਸਿੰਘ, ਮਨਪ੍ਰੀਤ ਕੋਰ ਪਤਨੀ ਗੁਰਦੀਪ ਸਿੰਘ ਵਾਸੀਆਨ ਮਕਾਨ ਨੰ. 217 ਗਲੀ ਨੰ. 8 ਅਮਨ ਨਗਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿਕਾਇਤ ਵਿਚ ਸਿ਼ਕਾਇਤਕਰਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਪਲਵਿੰਦਰ ਸਿੰਘ ਦੀ ਕੋਮਲਪ੍ਰੀਤ ਕੌਰ ਨਾਲ ਵਿਦੇਸ਼ ਜਾਣ ਲਈ ਵਿਆਹ ਕਰਵਾਉਣ ਸਬੰਧੀ ਗੱਲਬਾਤ ਚੱਲ ਰਹੀ ਸੀ ਤੇ ਉਪਰੋਕਤ ਵਿਅਕਤੀਆਂ ਨੇ ਕੋਮਲਪ੍ਰੀਤ ਕੌਰ ਦੇ ਵਿਦੇਸ਼ ਜਾਣ ਸਮੇਂ 7 ਲੱਖ ਰੁਪਏ ਵੀ ਲਏ ਸਨ ਅਤੇ ਇਹ ਤੈਅ ਹੋਇਆ ਸੀ ਕਿ ਕੋਮਲਪ੍ਰੀਤ ਕੌਰ ਵਿਦੇਸ਼ ਜਾ ਕੇ ਪਲਵਿੰਦਰ ਸਿੰਘ ਨੂੰਬੁਲਾਵੇਗੀ ਅਤੇ ਦੋਹਾਂ ਦਾ ਵਿਆਹ ਕੀਤਾ ਜਾਵੇਗਾ ਪਰ ਕੋਮਲਪ੍ਰੀਤ ਕੌਰ ਵਿਦੇਸ਼ ਜਾਣ ਤੋਂ ਬਾਅਦ ਉਸਦੇ ਲੜਕੇ ਨਾਲ ਘੱਟ ਹੀ ਗੱਲਬਾਤ ਕਰਦੀ ਸੀ ਤੇ 31 ਜੁਲਾਈ ਨੂੰ ਪਲਵਿੰਦਰ ਸਿੰਘ, ਕੋਮਲਪ੍ਰੀਤ ਕੌਰ ਨਾਲ ਫੋਨ ਤੇਗੱਲ ਕਰ ਰਿਹਾ ਸੀ ਅਤੇ ਕੋਮਲਪ੍ਰੀਤ ਕੌਰ ਉਸਨੂੰ ਫੋਨ ਤੇ ਵਧ ਘੱਟ ਬੋਲ ਰਹੀ ਸੀ, ਜਿਸ ਤੋਂ ਤੰਗ ਆ ਕੇ ਪਲਵਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਪਿਸਟਲ 0. 32 ਬੋਰ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 01 August,2024
ਨਰਸਰੀ ਜਮਾਤ ਦੇ ਵਿਦਿਆਰਥੀ ਨੇ ਮਾਰੀ ਤੀਜੀ ਜਮਾਤ ਦੇ ਵਿਦਿਆਰਥੀ ਨੂੰ ਗੋਲੀ
ਨਰਸਰੀ ਜਮਾਤ ਦੇ ਵਿਦਿਆਰਥੀ ਨੇ ਮਾਰੀ ਤੀਜੀ ਜਮਾਤ ਦੇ ਵਿਦਿਆਰਥੀ ਨੂੰ ਗੋਲੀ ਬਿਹਾਰ : ਭਾਰਤ ਦੇਸ਼ ਦੇ ਬਿਹਾਰ ਜਿ਼ਲ੍ਹੇ ਦੇ ਤ੍ਰਿਵੇਣੀਗੰਜ ਵਿੱਚ ਬੁੱਧਵਾਰ ਨੂੰ ਲਾਲਪੱਟੀ ਸਥਿਤ ਇੱਕ ਪ੍ਰਾਈਵੇਟ ਸਕੂਲ ਵਿੱਚ ਨਰਸਰੀ ਜਮਾਤ ਦੇ ਵਿਦਿਆਰਥੀ ਨੇ ਤੀਜੀ ਜਮਾਤ ਵਿੱਚ ਪੜ੍ਹਦੇ 10 ਸਾਲਾ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਜੋ ਵਿਦਿਆਰਥੀ ਦੀ ਖੱਬੀ ਲੱਤ ਵਿੱਚ ਲੱਗੀ।ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਆਪਣੇ ਬੈਗ ਵਿੱਚ ਪਿਸਤੌਲ ਲੈ ਕੇ ਸਕੂਲ ਆਇਆ ਸੀ ਅਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਬੱਚੇ ਨੂੰ ਤੁਰੰਤ ਉਪ ਮੰਡਲ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
Punjab Bani 31 July,2024
ਫਿ਼ਰੋਜ਼ਪੁਰ ਛਾਉਣੀ ਤੋਂ ਵਾਪਸ ਆ ਰਹੇ ਤਿੰਨ ਵਿਅਕਤੀਆਂ ਤੇ ਕਾਰ ਸਵਾਰ ਵਿਅਕਤੀਆਂ ਚਲਾਈਆਂ ਗੋਲੀਆਂ
ਫਿ਼ਰੋਜ਼ਪੁਰ ਛਾਉਣੀ ਤੋਂ ਵਾਪਸ ਆ ਰਹੇ ਤਿੰਨ ਵਿਅਕਤੀਆਂ ਤੇ ਕਾਰ ਸਵਾਰ ਵਿਅਕਤੀਆਂ ਚਲਾਈਆਂ ਗੋਲੀਆਂ ਫਿ਼ਰੋਜ਼ਪੁਰ : ਫਿ਼ਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਇੱਕ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ‘ਤੇ ਇੱਕ ਹੋਰ ਕਾਰ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਵਿਅਕਤੀ ਦੇ ਮੌਤ ਦੇ ਘਾਟ ਉਤਰਨ ਦਾ ਸਮਾਚਾਰ ਵੀ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਤਿੰਨੋਂ ਵਿਅਕਤੀ ਅਦਾਲਤ ਵਿਚ ਪੇਸ਼ੀ ਦੌਰਾਨ ਆਪਣੇ ਦੋਸਤ ਨੂੰ ਮਿਲਣ ਤੋਂ ਬਾਅਦ ਫਿ਼ਰੋਜ਼ਪੁਰ ਛਾਉਣੀ ਤੋਂ ਵਾਪਸ ਆ ਰਹੇ ਸਨ ਕਿ ਪਿੱਛੇ ਤੋਂ ਆ ਰਹੀ ਇੱਕ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਲਵਪ੍ਰੀਤ ਸਿੰਘ ਉਰਫ਼ ਆਕਾਸ਼ ਨੂੰ ਗੋਲੀ ਲੱਗ ਗਈ ਅਤੇ ਬਾਅਦ ਵਿਚ ਇਸ ਨੌਜਵਾਨ ਦੀ ਮੌਤ ਹੋ ਗਈ ਹੈ।
Punjab Bani 31 July,2024
ਸੀਨੀਅਰ ਵਕੀਲ ਦੀ ਗੋਲੀ ਮਾਰ ਕੇ ਹੱਤਿਆ, ਵਕੀਲਾਂ ਵੱਲੋਂ ਕੰਮ ਦਾ ਬਾਈਕਾਟ
ਸੀਨੀਅਰ ਵਕੀਲ ਦੀ ਗੋਲੀ ਮਾਰ ਕੇ ਹੱਤਿਆ, ਵਕੀਲਾਂ ਵੱਲੋਂ ਕੰਮ ਦਾ ਬਾਈਕਾਟ ਹਰਦੋਈ, 31 ਜੁਲਾਈ : ਹਰਦੋਈ ਜ਼ਿਲ੍ਹੇ ਦੇ ਇਕ ਸੀਨੀਅਰ ਵਕੀਲ ਦੀ ਉਸ ਦੇ ਘਰ ਕਿਸੇ ਕੇਸ ਦੇ ਬਹਾਨੇ ਆਏ ਦੋ ਹਮਲਾਵਰਾਂ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਗੁੱਸੇ ਵਿਚ ਆਏ ਵਕੀਲਾਂ ਨੇ ਘਟਨਾ ਬਾਰੇ ਖੁਲਾਸਾ ਨਾ ਹੋਣ ਤੱਕ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਐੱਸਪੀ ਨੀਰਜ ਕੁਮਾਰ ਜਾਦੌਨ ਨੇ ਦੱਸਿਆ ਕਿ ਸੀਨੀਅਰ ਵਕੀਲ ਤਨੀਸ਼ਕ ਮਲਹੋਤਰਾ ਦੇ ਘਰ ਦੋ ਵਿਅਕਤੀ ਕੋਰਟ ਮੈਰਿਜ਼ ਦੀ ਗੱਲ ਕਰਨ ਦਾ ਬਹਾਨਾ ਲਾ ਕੇ ਉਨ੍ਹਾਂ ਦੇ ਸਾਥੀ ਗਿਸੀਸ਼ ਚੰਦਰ ਨੂੰ ਮਿਲੇ ਅਤੇ ਮਲਹੋਤਰਾ ਦੇ ਕਮਰੇ ਜਾ ਕੇ ਉਸਨੂੰ ਗੋਲੀ ਮਾਰ ਦਿੱਤੀ। ਵਕੀਲਾਂ ਦੀ ਐਸੋਸੀਏਸ਼ਨ ਨੇ ਇਸ ਸਬੰਧੀ ਵਿਰੋਧ ਜਤਾਉਂਦਿਆਂ ਕਿਹਾ ਕਿ ਜਦੋਂ ਤੱਕ ਇਸ ਘਟਨਾ ਦੇ ਦੋਸ਼ੀਆਂ ਬਾਰੇ ਖੁਲਾਸਾ ਨਹੀਂ ਹੋਵੇਗਾ ਉਦੋਂ ਤੱਕ ਕੰਮ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ।
Punjab Bani 31 July,2024
ਟਰੱਕ ਨੇ ਕੰਵਾੜੀਆ ਨੂੰ ਮਾਰੀ ਟੱਕਰ, ਮੌਤ
ਟਰੱਕ ਨੇ ਕੰਵਾੜੀਆ ਨੂੰ ਮਾਰੀ ਟੱਕਰ, ਮੌਤ ਗੁਰੂਗ੍ਰਾਮ, 31 ਜੁਲਾਈ - ਹਰਿਆਣਾ ਦੇ ਗੁਰੂਗ੍ਰਾਮ 'ਚ ਬੁੱਧਵਾਰ ਤੜਕੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਂਵੜੀਆਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਹਾਦਸੇ 'ਚ 17 ਸਾਲਾ ਕਨਵਾੜੀਆ ਦੀ ਮੌਤ ਹੋ ਗਈ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕੰਵਰੀਆਂ ਨੇ ਦਿੱਲੀ-ਜੈਪੁਰ ਹਾਈਵੇਅ ’ਤੇ ਜਾਮ ਲਾ ਦਿੱਤਾ। ਪੁਲਿਸ ਅਨੁਸਾਰ ਇਹ ਘਟਨਾ ਤੜਕੇ 2.50 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਹੇਮੰਤ ਨਾਮ ਦਾ ਕੰਵਰਿਆ ਰਾਜਸਥਾਨ ਦੇ ਕੋਟਪੁਤਲੀ ਜਾ ਰਿਹਾ ਸੀ।
Punjab Bani 31 July,2024
ਹਮਾਸ ਦੇ ਮੁਖੀ ਇਸਮਾਈਲ ਹਨੀਹ ਦੀ ਹੱਤਿਆ
ਹਮਾਸ ਦੇ ਮੁਖੀ ਇਸਮਾਈਲ ਹਨੀਹ ਦੀ ਹੱਤਿਆ ਨਵੀਂ ਦਿੱਲੀ, 31 ਜੁਲਾਈ : ਈਰਾਨ ਦੀ ਨੀਮ ਫ਼ੌਜੀ ਬਲ ਨੇ ਬੁੱਧਵਾਰ ਨੂੰ ਕਿਹਾ ਕਿ ਹਮਾਸ ਦੇ ਮੁਖੀ ਇਸਮਾਈਲ ਹਨੀਹ ਨੂੰ ਤਹਿਰਾਨ ਵਿਚ ਮਾਰ ਦਿੱਤਾ ਗਿਆ ਹੈ। ਫਿਲਹਾਲ ਇਸ ਕਤਲ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ, ਪਰ ਸ਼ੱਕ ਇਜ਼ਰਾਈਲ 'ਤੇ ਹੈ, ਜਿਸ ਨੇ 7 ਅਕਤੂਬਰ ਨੂੰ ਦੇਸ਼ 'ਤੇ ਅਚਾਨਕ ਹੋਏ ਹਮਲੇ ਨੂੰ ਲੈ ਕੇ ਹਨੀਯਾਹ ਅਤੇ ਹਮਾਸ ਦੇ ਹੋਰ ਨੇਤਾਵਾਂ ਨੂੰ ਮਾਰਨ ਦੀ ਸਹੁੰ ਖਾਧੀ ਸੀ। ਹਨੀਯਾਹ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸਕੀਅਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਤਹਿਰਾਨ ਵਿੱਚ ਸਨ।
Punjab Bani 31 July,2024
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਨਾਭਾ, 31 ਜੁਲਾਈ () : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਡਿੰਪਲ ਪਤਨੀ ਕਰਨ ਬਰਾੜਾ ਵਾਸੀ ਮਿਸਤਰੀਆ ਵਾਲੀ ਗਲੀ ਪਾਂਡੂਸਰ ਮੁਹੱਲਾ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 85, 316 (2), 3 (5), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਨ ਬਰਾੜਾ ਪੁੱਤਰ ਇੰਦਰਜੀਤ ਬਰਾੜਾ, ਇੰਦਰਜੀਤ ਬਰਾੜਾ, ਰੇਖਾ ਰਾਣੀ ਪਤਨੀ ਇੰਦਰਜੀਤ ਬਰਾੜਾ, ਦੀਪਿਕਾ ਭਾਟੀਆ ਪੁੱਤਰੀ ਇੰਦਰਜੀਤ ਬਰਾੜਾ ਵਾਸੀਆਨ ਮਿਸਤਰੀਆ ਵਾਲੀ ਗਲੀ ਪਾਂਡੂਸਰ ਮੁਹੱਲਾ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇ ਵਿਚ ਸਿ਼ਕਾਇਤਕਰਤਾ ਡਿੰਪਲ ਨੇ ਦੱਸਿਆ ਕਿ ਉਦਾ ਵਿਆਹ ਸਾਲ 2020 ਵਿਚ ਕਰਨ ਬਰਾੜਾ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਹੀ ਉਪਰੋਕਤ ਵਿਅਕਤੀ ਉਸਨੰ ੂ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਸਨ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਨੇ ਉਸਦੇ ਭਰਾ ਕੋਲੋਂ 3 ਲੱਖ ਰੁਪਏ ਉਧਾਰ ਵੀ ਲਏ ਸਨ ਤੇ ਹੁਣ ਤੱਕ ਵਾਪਸ ਵੀ ਨਹੀਂ ਕੀਤੇ ਅਤੇ 28 ਜੁਲਾਈ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 31 July,2024
ਥਾਣਾ ਸਿਟੀ ਸਮਾਣਾ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
ਥਾਣਾ ਸਿਟੀ ਸਮਾਣਾ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਸਮਾਣਾ, 31 ਜੁਲਾਈ () : ਥਾਣਾ ਸਿਟੀ ਸਮਾਣਾ ਪੁਲਸ ਨੇ ਸਿ਼ਕਾਇਤਕਰਤਾ ਸਤਪਾਲ ਸਿੰਘ ਪੁੱਤਰ ਕਸਤੂਰੀ ਲਾਲ ਵਾਸੀ ਗੁਰਮੁੱਖ ਕਾਲੋਨੀ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 323, 341, 325, 506, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਸਿੰਘ ਪੁੱਤਰ ਜਗਦੇਵ ਸਿੰਘ, ਜਗਦੇਵ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀਆਨ ਘੱਗਾ ਰੋਡ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਤਪਾਲ ਸਿੰਘ ਨੇ ਦੱਸਿਆ ਕਿ 26 ਜੂਨ 2024 ਨੂੰ ਉਹ ਆਪਣੇ ਪਾਰਟਨਰ ਨਾਲ ਘੱਗਾ ਰੋਡ ਸਮਾਣਾ ਵਿਖੇ ਸਥਿਤ ਉਨ੍ਹਾਂ ਦੀ ਦੁਕਾਨ ਤੇ ਗੇੜਾ ਮਾਰਨ ਗਿਆ ਸੀ ਤੇ ਅਮਰਿੰਦਰ ਸਿੰਘ ਦੁਕਾਨ ਦੇ ਅੱਗੇ ਪਈਆਂ ਇੱਟਾਂ ਚੁੱਕ ਰਿਹਾ ਸੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਪਰੋਕਤ ਵਿਅਕਤੀਆਂ ਨੇਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 31 July,2024
ਥਾਣਾ ਪਸਿਆਣਾ ਪੁਲਸ ਨੇ ਕੀਤਾ 11 ਜਣਿਆਂ ਵਿਰੁੱਧ ਕੀਤਾ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਪਸਿਆਣਾ ਪੁਲਸ ਨੇ ਕੀਤਾ 11 ਜਣਿਆਂ ਵਿਰੁੱਧ ਕੀਤਾ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਪਟਿਆਲਾ, 31 ਜੁਲਾਈ () : ਥਾਣਾ ਪਸਿਆਣਾ ਪੁਲਸ ਨੇਸਿ਼ਕਾਇਤਕਰਤਾ ਰਣਧੀਰ ਸਿੰਘ ਪੁੱਤਰ ਦਿਆਗਰ ਸਿੰਘ ਵਾਸੀ ਪਿੰਡ ਚੂਹੜਪੁਰ ਜੱਟਾਂ ਥਾਣਾ ਪਸਿਆਣਾ ਪੁਲਸ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 118 (1), 115 (2), 190, 191 (3), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਜੀਤ ਸਿੰਘ ਪੁੱਤਰ ਰਾਮ ਪ੍ਰਤਾਪ, ਗੁਰਵਿੰਦਰ ਸਿੰਘ, ਨਿਰਮਲ ਸਿੰਘ ਪੁੱਤਰਾਨ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਪੁੱਤਰਾਨ ਨਿਰਮਲ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ ਪੁੱਤਰਾਨ ਗੁਰਵਿੰਦਰ ਸਿੰਘ, ਗੁਰਮੀਤ ਕੋਰ ਪਤਨੀ ਅਮਰਜੀਤ ਸਿੰਘ, ਕਿਰਨਪਾਲ ਕੋਰ ਪਤਨੀ ਨਿਰਮਲ ਸਿੰਘ, ਸੁਨੀਤਾ ਪਤਨੀ ਗੁਰਵਿੰਦਰ ਸਿੰਘ, ਸਿਮੋ ਪੁੱਤਰੀ ਸ਼ਮਸੇ਼ਰ ਸਿੰਘ ਵਾਸੀਆਨ ਪਿੰਡ ਚੂਹੜਪੁਰ ਜੱਟਾ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਣਧੀਰ ਸਿੰਘ ਨੇ ਦੱਸਆ ਕਿ 24 ਜੁਲਾਈ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਅਤੇ ਉਸਦੇ ਭਰਾ ਰਘਵੀਰ ਸਿੰਘ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।ਉਕਤ ਘਟਨਾਕ੍ਰਮ ਦਾ ਮੁੱਖ ਕਾਰਨ ਘਰੇਲੂ ਤਕਰਾਰਬਾਜੀ ਦੱਸਿਆ ਜਾ ਰਿਹਾ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 31 July,2024
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਰਾਜਪੁਰਾ, 31 ਜੁਲਾਈ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਸੋਹਨ ਲਾਲ ਪੁੱਤਰ ਜੋਗਿੰਦਰ ਰਾਮ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੋਹਨ ਲਾਲ ਨੇ ਦੱਸਿਆ ਕਿ 28 ਜੁਲਾਈ ਨੂੰ ਸੁਨੀਲ ਕੁਮਾਰ ਪੁੱਤਰ ਜੋਗਿੰਦਰ ਚੌਧਰੀ ਹਾਲ ਵਾਸੀ ਕਿਰਾਏਦਾਰ ਢਕਾਨਸੂੰ ਮਾਜਰਾ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਜਨਤਾ ਬੇਕਰੀ ਨੇੜੇ ਕਾਲਕਾ ਰੋਡ ਰਾਜਪੁਰਾ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸੁਨੀਲ ਕੁਮਾਰ ਵਿਚ ਮਾਰੀ ਜੋ ਕਿ ਸੜਕੀ ਦੁਰਘਟਨਾ ਵਿਚ ਸੁਨੀਲ ਕੁਮਾਰ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 31 July,2024
ਸ਼ੇਅਰ ਟ੍ਰੇਡਿੰਗ ਦੇ ਨਾਂ 'ਤੇ 10 ਸੂਬਿਆਂ 'ਚ 80 ਲੋਕਾਂ ਨਾਲ ਕਰੋੜਾਂ ਦੀ ਠੱਗੀ, ਸਾਫਟਵੇਅਰ ਇੰਜੀਨੀਅਰ ਗ੍ਰਿਫਤਾਰ
ਸ਼ੇਅਰ ਟ੍ਰੇਡਿੰਗ ਦੇ ਨਾਂ 'ਤੇ 10 ਸੂਬਿਆਂ 'ਚ 80 ਲੋਕਾਂ ਨਾਲ ਕਰੋੜਾਂ ਦੀ ਠੱਗੀ, ਸਾਫਟਵੇਅਰ ਇੰਜੀਨੀਅਰ ਗ੍ਰਿਫਤਾਰ ਰਾਏਪੁਰ : ਰੇਂਜ ਸਾਈਬਰ ਥਾਣਾ ਰਾਏਪੁਰ ਨੇ ਸ਼ੇਅਰ ਟਰੇਡਿੰਗ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਸਾਫਟਵੇਅਰ ਇੰਜੀਨੀਅਰ ਵਿਕਾਸ ਚੰਦਰਾਕਰ ਅਤੇ ਉਸ ਨੂੰ ਖਾਤੇ ਮੁਹੱਈਆ ਕਰਵਾਉਣ ਵਾਲੇ ਆਸ਼ੀਸ਼ ਸਾਹੂ ਨੂੰ ਭਿਲਾਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਛੱਤੀਸਗੜ੍ਹ ਸਮੇਤ ਕਰੀਬ 10 ਰਾਜਾਂ ਵਿੱਚ ਸ਼ੇਅਰ ਟਰੇਡਿੰਗ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ। ਵਿਕਾਸ ਚੰਦਰਕਰ ਖੁਦ ਆਪਣੇ ਪੀੜਤਾਂ ਨੂੰ ਆਪਣੇ ਜਾਲ 'ਚ ਫਸਾ ਕੇ ਠੱਗੀ ਮਾਰਦਾ ਸੀ। ਆਸ਼ੀਸ਼ ਸਾਹੂ ਰੇਲਵੇ ਅਤੇ ਹਵਾਈ ਟਿਕਟ ਕੇਂਦਰਾਂ ਦੀ ਆੜ ਵਿੱਚ ਲੋਕਾਂ ਤੋਂ ਬੈਂਕ ਖਾਤੇ ਕਿਰਾਏ 'ਤੇ ਲੈ ਕੇ ਵਿਕਾਸ ਚੰਦਰਕਰ ਨੂੰ ਉਪਲਬਧ ਕਰਵਾਉਂਦੇ ਸਨ, ਜਿਸ ਦੇ ਫੜੇ ਗਏ ਮੁਲਜ਼ਮ ਵਿਕਾਸ ਅਤੇ ਉਸਦੇ ਗਰੋਹ ਦੇ ਬੈਂਕ ਖਾਤਿਆਂ ਵਿੱਚ ਵੱਖ-ਵੱਖ ਰਾਜਾਂ ਵਿੱਚ 80 ਦੇ ਕਰੀਬ ਧੋਖਾਧੜੀ ਦੇ ਮਾਮਲੇ ਦਰਜ ਹਨ। ਇਨ੍ਹਾਂ ਕੋਲੋਂ 4 ਮੋਬਾਈਲ, 1 ਲੈਪਟਾਪ, 7 ਡੈਬਿਟ ਕਾਰਡ, ਇਕ ਕਾਰ ਅਤੇ ਉਨ੍ਹਾਂ ਦੇ ਬੈਂਕ ਖਾਤੇ ਵਿਚੋਂ 8 ਲੱਖ ਰੁਪਏ ਜ਼ਬਤ ਕੀਤੇ ਗਏ ਹਨ। ਹਾਊਸਿੰਗ ਬੋਰਡ ਕਲੋਨੀ, ਤਾਤੀ ਬੰਧ ਦੇ ਰਹਿਣ ਵਾਲੇ ਸੇਵਾਮੁਕਤ ਸਿਵਲ ਸਰਜਨ ਡਾਕਟਰ ਪ੍ਰਕਾਸ਼ ਗੁਪਤਾ ਨੇ ਰਿਪੋਰਟ ਦਰਜ ਕਰਵਾਈ ਸੀ ਕਿ ਮੁਲਜ਼ਮਾਂ ਨੇ ਉਸ ਨਾਲ ਸ਼ੇਅਰ ਟਰੇਡਿੰਗ ਵਿੱਚ ਮੁਨਾਫ਼ਾ ਕਮਾਉਣ ਦੇ ਨਾਂ ’ਤੇ 74.49 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਤੋਂ ਬਾਅਦ ਰੇਂਜ ਸਾਈਬਰ ਥਾਣਾ ਰਾਏਪੁਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਏਪੁਰ ਰੇਂਜ ਦੇ ਆਈਜੀ ਅਮਰੇਸ਼ ਮਿਸ਼ਰਾ ਨੇ ਰੇਂਜ ਸਾਈਬਰ ਪੁਲਿਸ ਸਟੇਸ਼ਨ ਦੀ ਟੀਮ ਨੂੰ ਤਕਨੀਕੀ ਸਬੂਤ ਇਕੱਠੇ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਦੌਰਾਨ ਬਿਨੈਕਾਰ ਨੇ ਜਿਨ੍ਹਾਂ ਬੈਂਕ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਵਾਏ ਸਨ, ਉਨ੍ਹਾਂ ਦੀ ਜਾਂਚ ਕੀਤੀ ਗਈ। ਉਥੇ ਮੋਬਾਈਲ ਨੰਬਰਾਂ ਦੀ ਜਾਂਚ ਕੀਤੀ ਗਈ। ਜਿਸ 'ਤੇ ਦੋਸ਼ੀ ਆਸ਼ੀਸ਼ ਸਾਹੂ ਨੇ ਵੱਖ-ਵੱਖ ਬੈਂਕਾਂ 'ਚ ਖਾਤੇ ਖੋਲ੍ਹ ਕੇ ਆਪਣੇ ਸਾਥੀ ਦੋਸ਼ੀ ਵਿਕਾਸ ਚੰਦਰਾਕਰ ਨੂੰ ਦਿੱਤੇ ਸਨ। ਭਿਲਾਈ ਦਾ ਰਹਿਣ ਵਾਲਾ ਮੁਲਜ਼ਮ ਵਿਕਾਸ ਚੰਦਰਾਕਰ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ। ਉਹ ਦੋ ਸਾਲਾਂ ਤੋਂ ਸ਼ੇਅਰ ਟ੍ਰੇਡਿੰਗ ਦੇ ਨਾਂ 'ਤੇ ਧੋਖਾਧੜੀ ਦਾ ਖੇਡ ਚਲਾ ਰਿਹਾ ਸੀ। ਉਹ ਵਰਚੁਅਲ ਨੰਬਰਾਂ ਦੀ ਵਰਤੋਂ ਕਰਦਾ ਹੈ ਅਤੇ ਉਨ੍ਹਾਂ ਦੀ ਵਰਤੋਂ ਕਿਰਾਏ ਦੇ ਤੌਰ 'ਤੇ ਦੂਜੇ ਲੋਕਾਂ ਦੇ ਬੈਂਕ ਖਾਤੇ ਪ੍ਰਾਪਤ ਕਰਨ ਅਤੇ ਧੋਖਾਧੜੀ ਵਾਲੀ ਰਕਮ ਜਮ੍ਹਾ ਕਰਨ ਲਈ ਕਰਦਾ ਹੈ। ਵਿਕਾਸ ਮਸੂਰੀ 'ਚ ਹੋਰ ਸਾਥੀਆਂ ਨਾਲ ਮਿਲ ਕੇ ਮੁਨਾਫਾ ਕਮਾਉਣ ਦੇ ਬਹਾਨੇ ਸ਼ੇਅਰ ਬਾਜ਼ਾਰ 'ਚ ਧੋਖਾਧੜੀ ਕਰਦਾ ਸੀ। ਪੁਲਸ ਉਸ ਦੇ ਹੋਰ ਸਾਥੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਆਸ਼ੀਸ਼ ਸਾਹੂ ਲੋਕਾਂ ਤੋਂ ਕਿਰਾਇਆ ਲੈਂਦਾ ਸੀ। ਇਸ ਦੇ ਬਦਲੇ ਉਹ ਉਨ੍ਹਾਂ ਨੂੰ 5 ਤੋਂ 7 ਹਜ਼ਾਰ ਰੁਪਏ ਦਿੰਦਾ ਸੀ। ਡਾਕਟਰ ਨੇ ਬੈਂਕ ਖਾਤਿਆਂ 'ਚ 25 ਲੱਖ ਰੁਪਏ ਜਮ੍ਹਾ ਕਰਵਾਏ ਸਨ, ਜਿਸ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਬਦਲੇ ਵਿਕਾਸ ਨੇ ਆਸ਼ੀਸ਼ ਨੂੰ ਕਮਿਸ਼ਨ ਵਜੋਂ 3 ਲੱਖ 70 ਹਜ਼ਾਰ ਰੁਪਏ ਦਿੱਤੇ ਸਨ। ਪੁਲਿਸ ਨੂੰ ਵਿਕਾਸ ਚੰਦਰਾਕਰ ਦੇ 10 ਤੋਂ ਵੱਧ ਬੈਂਕ ਖਾਤਿਆਂ ਦੀ ਜਾਣਕਾਰੀ ਮਿਲੀ ਹੈ।
Punjab Bani 30 July,2024
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਹੋਇਆ ਧੋਖਾਧੜੀ ਦਾ ਕੇਸ ਦਰਜ
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਹੋਇਆ ਧੋਖਾਧੜੀ ਦਾ ਕੇਸ ਦਰਜ ਮੋਹਾਲੀ, 30 ਜੁਲਾਈ () : ਆਮ ਆਦਮੀ ਪਾਰਟੀ ਦੇ ਪੰਜਾਬ ਦੇਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰਿਅਲ ਐਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਅਰਜ਼ (ਜੇ. ਐਲ. ਪੀ. ਐਲ) ਦੇ ਵਿਰੁੱਧ ਡੀ. ਐਲ. ਐਫ. ਫੇਜ਼ ਦੋ ਥਾਣੇ ਵਿਚ ਕੋਰਟ ਦੇ ਹੁਕਮ ਤੇ ਡੇਢ 100 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਕੇਸ ਦਰਜ ਕੀਤਾ ਗਿਆ ਹੈ। ਐਮ. ਜੀੲ. ਐਫ. ਬਿਲਡਰਜ਼ ਕੰਪਨੀ ਵਲੋਂ ਉਨ੍ਹਾਂ ਵਿਰੁੱਧ ਇਹ ਸਿ਼ਕਾਇਤ ਕੀਤੀ ਗਈ ਸੀ। ਐਮ. ਜੀ. ਐਫ. ਬਿਲਡਰਜ਼ ਕੰਪਨੀ ਵਲੋਂ ਉਨ੍ਹਾਂ ਦੇ ਖਿਲਾਫ਼ ਇਹ ਸਿ਼ਕਾਇਤ ਕੀਤੀ ਗਈ ਸੀ ਤੇ ਦੋਸ਼ ਲਗਾਇਆ ਗਿਆ ਸੀ ਕਿ ਜਨਤਾ ਲੈਂਡ ਪ੍ਰਮੋਟਰਜ਼ ਨੇ ਐਮ. ਜੀ. ਐਫ. ਦੀ ਜਮੀਨ ਤੇ ਪ੍ਰਾਜੈਕਟ ਡਿਵੈਲਪ ਕੀਤਾ ਪਰ ਐਗਰੀਮੈਂਟ ਤਹਿਤ ਪੇਮੈਂਟ ਹੀ ਨਹੀਂ ਕੀਤੀ ਗਈ।
Punjab Bani 30 July,2024
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੁਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੁਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਨਾਭਾ, 30 ਜੁਲਾਈ () : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਅਮਨਜੋਤ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਬੋਰਕਲਾਂ ਥਾਣਾ ਮਲੋਦ ਜਿਲਾ ਲੁਧਿਅਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 323, 341, 506, 34, 120 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਵਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬੋਰ ਕਲਾਂ, ਦਵਿੰਦਰ ਗੁੱਜਰ, ਓਮ ਪ੍ਰਕਾਸ਼ ਅਤੇ ਇੱਕ ਹੋਰ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਮਨਜੋਤ ਕੌਰ ਨੇ ਦੱਸਿਆ ਕਿ ਉਸਦਾ ਆਪਣੇ ਪਤੀ ਨਾਲ ਕੇਸ ਚਲਦਾ ਹੈ ਤੇ 12 ਜੂਨ 2024 ਨੂੰ ਇਸਦੀ ਯੂਲਿਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਤਨਖਾਹ ਵਿਚੋਂ ਖਰਚਾ ਦੁਆਉਣ ਵਾਸਤੇ ਉਸਨੰੁ ਅਤੇ ਹੋਰਨਾਂ ਨੂੰ ਫੋਨ ਕਰਕੇ ਨਾਭਾ ਕੈਂਟ ਵਿਚ ਬੁਲਾਇਆ ਅਤੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਕੈਂਟ ਵਿਚ ਪਹੁੰਚੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਅਤੇ ਉਸਦੇ ਪਰਿਵਾਰ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 30 July,2024
ਰਾਜਪੁਰਾ ਪੁਲਸ ਨੇ ਕੀਤਾ ਅੱਠ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਰਾਜਪੁਰਾ ਪੁਲਸ ਨੇ ਕੀਤਾ ਅੱਠ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਰਾਜਪੁਰਾ, 30 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਮਨ ਪੁੱਤਰ ਲੱਖ ਬਹਾਦਰ ਵਾਸੀ ਐਸ. ਐਮ. ਰੋਡ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118, 126, 351 (2), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਾਰਸ ਵਾਸੀ ਗਗਨ ਵਿਹਾਰ ਰਾਜਪੁਰਾ, ਗੁਰੀ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ, ਬੋਬੀ ਵਾਸੀ ਨੇੜੇ ਨਗਰ ਖੇੜਾ ਪੁਰਾਣਾ ਰਾਜਪੁਰਾ ਅਤੇ ਪੰਜ ਚਾਰ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਮਨ ਨੇ ਦੱਸਿਆ ਕਿ 26 ਜੁਲਾਈ ਨੂੰ ਉਹ ਇਸਲਾਮਪੁਰ ਦੇ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਥਾਣਾ ਸਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇਘਾਟ ਉਤਾਰਨ ਤੇ ਕੇਸ ਦਰਜ
ਥਾਣਾ ਸਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇਘਾਟ ਉਤਾਰਨ ਤੇ ਕੇਸ ਦਰਜ ਸਨੌਰ, 30 ਜੁਲਾਈ () : ਥਾਣਾ ਸਨੌਰ ਪੁਲਸ ਨੇ ਸਿ਼ਕਾਇਤਕਰਤਾ ਅਰੁਨ ਕੁਮਾਰ ਪੁੱਤਰ ਸੁਰੇ਼ਸ ਕੁਮਾਰ ਵਾਸੀ ਮਕਾਨ ਨੰ. 27 ਪ੍ਰਤਾਪ ਕਲੋਨੀ ਨੇੇੜੈ ਸੀਸ ਮਹਿਲ ਕਲੋਨੀ ਡੰੁਮਾ ਮੰਦਿਰ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106 (2), 281 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਰੁਣ ਕੁਮਾਰ ਨੇਦੱਸਿਆ ਕਿ 27 ਜੁਲਾਈ ਨੂੰ ਰਾਤ ਵੇਲੇ ਉਸਦਾ ਭਰਾ ਸੰਤੋਸ਼ ਪਾਂਡੇ ਸਾਈਕਲ ਤੇ ਸਵਾਰ ਹੋ ਕੇ ਆਪਣੇ ਕੰਮ ਤੇ ਗਿਆ ਸੀ ਤੇ ਜਦੋਂ ਘਰ ਵਾਪਸ ਨਾ ਆਇਆ ਤਾਂ ਭਾਲ ਕਰਨ ਤੇ ਪਤਾ ਲੱਗਿਆ ਕਿ ਦੇਵੀਗੜ੍ਹ ਰੋਡ ਪਿੰਡ ਜਗਤਪੁਰਾ ਦੇ ਕੋਲ ਕਿਸੇ ਅਣਪਛਾਤੇ ਵਾਹਨ ਡਰਾਈਵਰ ਨੇ ਸੰਤੋਸ਼ ਪਾਂਡੇ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਪਾਤੜਾਂ, 30 ਜੁਲਾਈ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਕਰਮਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਕਾਨਗੜ੍ਹ ਰੋਡ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (4), 125 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਮਜੀਤ ਸਿੰਘ ਨੇ ਦੱਸਿਆ ਕਿ 29 ਜੁਲਾਈਨੰੁ ਉਸਦੇ ਪਿਤਾ ਜੋਰਾ ਸਿੰਘ ਅਤੇ ਉਸਦੀ ਮਾਤਾ ਕ੍ਰਿਸ਼ਨਾ ਦੇਵੀ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸੰਗਰੂਰ ਕੈਂਚੀਆਂ ਪਾਤੜਾਂ ਸਾਈਡ ਜਾ ਰਹੇ ਸੀ ਤਾਂ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਦੇ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ ਤੇ ਉਸਦੀ ਮਾਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਥਾਣਾ ਸਦਰ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਸਦਰ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਰਾਜਪੁਰਾ, 30 ਜੁਲਾਈ () : ਥਾਣਾ ਸਦਰ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਰਾਮ ਲਾਲ ਪੁੱਤਰ ਬਖਸਾ ਰਾਮ ਵਾਸੀ ਨਿਆਮਤਪੁਰ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1), 324 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਾਮ ਲਾਲ ਨੇ ਦੱਸਿਆ ਕਿ 28 ਜੁਲਾਈ ਨੂੰ ਜਦੋਂ ਉਹ ਅਤੇ ਉਸਦਾ ਲੜਕਾ ਸ਼ੰਕਰ ਮੋਟਰਸਾਈਕਲ ਤੇ ਸਵਾਰ ਹੋ ਕੇ ਟੀ ਪੁਆਇੰਟ ਪਿੰਡ ਆਲਮਪੁਰ ਦੇ ਕੋਲ ਜਾ ਰਹੇ ਸਨ ਤਾ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਬੜੀ ਤੇਜ਼ੀ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੀ ਬਾਈਕ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਲੜਕੀ ਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਿਕਤੀਆਂ ਵਿਰੁੱਧ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਉਣ ਤੇ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਿਕਤੀਆਂ ਵਿਰੁੱਧ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਉਣ ਤੇ ਕੇਸ ਦਰਜ ਰਾਜਪੁਰਾ, 30 ਜੁਲਾਈ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਡਾ. ਸੁਖਮਨਜੀਤ ਸਿੰਘ ਏ. ਪੀ. ਜੈਨ ਹਸਪਤਾਲ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 132, 221 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਡਾ. ਸੁਖਮਨਜੀਤ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਸਿ਼ਵ ਕੁਮਾਰ ਵਾਸੀ ਪਿੰਡ ਦਮਨਹੇੜੀ ਵਲੋਂ ਪੰਜ ਕੁਮਾਰ ਪੁੱਤਰ ਵਿਪਿਨਪਾਲ ਦੀ ਡੈਡ ਬਾਡੀ ਹਸਪਤਾਲ ਲਿਆਂਦੀ ਗੲ ਸੀ, ਜਿਸਨੂੰ ਉਸ ਵਲੋਂ ਗੈਰ ਕੁਦਰਤੀ ਮੌਤ ਦੱਸਦਿਆਂ ਡੈਡ ਬਾਡੀ ਨੂੰ ਸੰਸਥਾ ਦੀ ਮੋਰਚਰੀ ਵਿਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਪਰ ਮ੍ਰਿਤਕ ਦੇ ਵਾਰਸ ਬਿਨਾਂ ਪੋਸਟਮਾਰਟਮ ਕਰਵਾਏ ਜ਼ਬਰਦਸਤੀ ਡੈਡ ਬਾਡੀ ਚੁੱਕ ਕੇ ਆਪਣੇ ਨਾਲ ਲੈ ਗਏ ਅਤੇ ਇਸ ਤੋਂ ਬਾਅਦ ਮੁੜ ਹਸਪਤਾਲ ਵਿਚ ਆ ਕੇ ਡਾਕਟਰਾਂ ਨਾਲ ਹੱਥੋਪਾਈ ਕੀਤੀ ਤੇ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਟਿਆਲਾ, 30 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 281, 132 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਲਜਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਫੇਜ 2 ਮਾਰਕੀਟ ਅਰਬਨ ਐਸਟੇਟ ਪਟਿਆਲਾ ਦੇ ਕੋਲ ਮੌਜੁਦ ਸਨ ਤਾਂ ਇਕ ਸਵਿਫਟ ਕਾਰ ਫੇਜ 2 ਪਾਸੋਂ ਆਈ ਜਿਸਦੇ ਬੋਨਟ ਤੇ ਬੱਤੀ ਲੱਗੀ ਹੋਈ ਸੀ ਅਤੇ ਸ਼ੀਸਿ਼ਆਂ ਤੇ ਵੀ ਜਾਲੀਆਂ ਲੱਗੀਆਂ ਹੋਈਆਂ ਸਨ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਪਹਿਲਾਂ ਕਾਰ ਹੋਲੀ ਕਰ ਲਈ ਅਤੇ ਫਿਰ ਇਕਦਮ ਰੇਸ ਦੇ ਕੇ ਨਾਕਾਬੰਦੀ ਤੇ ਮੌਜੂਦ ਸਿਪਾਹੀ ਮਨਦੀਪ ਸਿੰਘ ਨੂੰ ਫੇਟ ਮਾਰਦਾ ਹੋਇਆ ਤੇਜ਼ ਰਫ਼ਤਾਰ ਨਾਲ ਸਿ਼ਕਾਇਤਕਰਤਾ ਅਤੇ ਬਾਕੀ ਪੁਲਸ ਪਾਰਟੀ ਤੇ ਕਾਰ ਚੜ੍ਹਾਉਣ ਦੀ ਕੋਸਿ਼ਸ਼ ਕਰਦਾ ਹੋਇਆ ਸਾਥੀਆਂ ਸਣੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Punjab Bani 30 July,2024
ਥਾਣਾ ਪਸਿਆਣਾ ਨੇ ਕੀਤਾ ਇਕ ਵਿਰੁੱਧ ਲੜਕੀ ਨੂੰ ਵਰਗਲਾ ਕੇ ਲਿਜਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਥਾਣਾ ਪਸਿਆਣਾ ਨੇ ਕੀਤਾ ਇਕ ਵਿਰੁੱਧ ਲੜਕੀ ਨੂੰ ਵਰਗਲਾ ਕੇ ਲਿਜਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਪਟਿਆਲਾ, 30 ਜੁਲਾਈ () : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਰਮਜਾਨ ਖਾਨ ਗੋਲੂ ਪੁੱਤਰ ਕੈਮਦੀਨ ਵਾਸੀ ਪਿੰਡ ਮਰਦਾਂਹੇੜੀ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 137 (2), 139 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 27, 28 ਜੁਲਾਈ ਦੀ ਅੱਧੀ ਰਾਤ ਨੂੰ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 30 July,2024
ਪਿਤਾ ਨੇ ਕੀਤਾ ਦੂਜਾ ਵਿਆਹ ਤਾਂ 3 ਪੁੱਤਰਾਂ ਨੇ ਕਰਤਾ ਕਤਲ, ਨਵੀਂ ਗਰਭਵਤੀ ਮਾਂ ਅਤੇ ਧੀ ਨੂੰ ਵੀ ਨਹੀਂ ਬਖਸ਼ਿਆ
ਪਿਤਾ ਨੇ ਕੀਤਾ ਦੂਜਾ ਵਿਆਹ ਤਾਂ 3 ਪੁੱਤਰਾਂ ਨੇ ਕਰਤਾ ਕਤਲ, ਨਵੀਂ ਗਰਭਵਤੀ ਮਾਂ ਅਤੇ ਧੀ ਨੂੰ ਵੀ ਨਹੀਂ ਬਖਸ਼ਿਆ ਰਾਜਸਥਾਨ : ਭਾਰਤ ਦੇ ਸੂਬੇ ਰਾਜਸਥਾਨ ਦੇ ਆਦਿਵਾਸੀ ਬਹੁ-ਗਿਣਤੀ ਵਾਲੇ ਪ੍ਰਤਾਪਗੜ੍ਹ ਜਿ਼ਲ੍ਹੇ ਵਿੱਚ ਸਮਾਜ ਦੀ ਖਾਪ ਪੰਚਾਇਤ ਦੇ ਹੁਕਮਾਂ ਦੀ ਅਣਦੇਖੀ ਕਰ ਕੇ ਇੱਕ ਜੋੜੇ ਨੂੰ ਆਪਣੀ ਜਾਨ ਦੇਣੀ ਪਈ। ਇੱਕ ਸਾਲ ਪਹਿਲਾਂ ਜਿਸ ਜੋੜੇ ਨੂੰ ਹਾਈ ਕੋਰਟ ਨੇ ਸੁਰੱਖਿਆ ਪ੍ਰਦਾਨ ਕਰਨ ਲਈ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਦੋ ਥਾਣਿਆਂ ‘ਤੇ ਰੋਕ ਲਗਾ ਦਿੱਤੀ ਸੀ, ਆਖਰਕਾਰ ਮਾਰਿਆ ਗਿਆ ਹੈ। ਦੋਵੇਂ ਥਾਣੇ ਜੋੜੇ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੇ। ਇਹ ਕਤਲ ਕਤਲ ਪੀੜਤ ਦੇ ਤਿੰਨ ਪੁੱਤਰਾਂ ਨੇ ਮਿਲ ਕੇ ਕੀਤਾ ਸੀ। ਕਾਤਲਾਂ ਨੇ 3 ਸਾਲ ਦੀ ਮਾਸੂਮ ਬੱਚੀ ‘ਤੇ ਵੀ ਕੋਈ ਰਹਿਮ ਨਹੀਂ ਕੀਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਤੋਂ ਬਾਅਦ ਤਿੰਨਾਂ ਪੁੱਤਰਾਂ ਨੇ ਮਿਲ ਕੇ ਆਪਣੇ ਪਿਤਾ ਦੀ ਲਾਸ਼ ‘ਤੇ ਪੱਥਰ ਬੰਨ੍ਹ ਕੇ ਉਸ ਨੂੰ ਐਨੀਕਟ ‘ਚ ਸੁੱਟ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਤਿੰਨ ਸਾਲ ਦੀ ਧੀ ਨੂੰ ਆਪਣੀ ਗਰਭਵਤੀ ਮਤਰੇਈ ਮਾਂ ਦੀ ਪਿੱਠ ਨਾਲ ਬੰਨ੍ਹ ਕੇ ਐਨੀਕਟ ਵਿੱਚ ਰੋਲ ਦਿੱਤਾ। ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤੀਜਾ ਮੁਲਜ਼ਮ ਫਰਾਰ ਹੋ ਗਿਆ। ਇਹ ਦਿਲ ਦਹਿਲਾ ਦੇਣ ਵਾਲਾ ਮਾਮਲਾ ਪ੍ਰਤਾਪਗੜ੍ਹ ਦੇ ਧਾਰਿਆਵਾੜ ਸਬ-ਡਿਵੀਜ਼ਨ ਇਲਾਕੇ ਦੇ ਪਿੰਡ ਮੁੰਗਾਨਾ ਟਾਂਡਾ ਦਾ ਹੈ। ਐਤਵਾਰ ਸ਼ਾਮ ਨੂੰ ਪੂਰਾ ਪਰਿਵਾਰ ਹੋ ਗਿਆ ਲਾਪਤਾ ਪੁਲਿਸ ਦੇ ਮੁਤਾਬਕ ਸੂਰਜਮਲ ਲਬਾਨਾ, ਉਸ ਦੀ ਪਤਨੀ ਲੱਛੀ ਬਾਈ ਅਤੇ ਤਿੰਨ ਸਾਲਾ ਬੇਟੀ ਐਤਵਾਰ ਸ਼ਾਮ ਨੂੰ ਲਾਪਤਾ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਕਤਲ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ। ਪਰਿਵਾਰ ‘ਚ ਕਤਲ ਦੀ ਖਬਰ ਫੈਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਿਲ੍ਹਾ ਐਸਪੀ ਲਕਸ਼ਮਣ ਦਾਸ ਨੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਚਾਰ ਥਾਣਿਆਂ ਦੀ ਪੁਲਿਸ, ਬਾਂਸਵਾੜਾ ਐਫਐਸਐਲ ਟੀਮ ਅਤੇ ਕੁੱਤਿਆਂ ਦੇ ਦਸਤੇ ਨਾਲ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਐਤਵਾਰ ਦੇਰ ਰਾਤ ਤੱਕ ਉਨ੍ਹਾਂ ਦਾ ਸੁਰਾਗ ਨਹੀਂ ਲਗਾ ਸਕੀ ਸੀ। ਸੋਮਵਾਰ ਦੁਪਹਿਰ ਕਰੀਬ 1.30 ਵਜੇ ਤਿੰਨਾਂ ਦੀਆਂ ਲਾਸ਼ਾਂ ਐਨੀਕਟ ‘ਚ ਪਈਆਂ ਮਿਲੀਆਂ।
Punjab Bani 29 July,2024
ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰਕੇ ਮਾਮਲਾ ਦਰਜ
ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰਕੇ ਮਾਮਲਾ ਦਰਜ ਬਠਿੰਡਾ, 29 ਜੁਲਾਈ : ਪੁਲੀਸ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਵਿੱਚ ਸਥਿਤ ਇੱਕ ਸਾਫਟ ਡਰਿੰਕ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ ਮਾਰ ਕੇ ਉਥੋਂ ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕੀਤੀਆਂ ਹਨ। ਮੁਹਾਲੀ ਦੀ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਕਾਨੂੰਨੀ ਸਲਾਹਕਾਰ ਅਰੁਣ ਕੁਮਾਰ ਨੇ ਬਠਿੰਡਾ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਕੰਪਨੀ ਗੋਵਿੰਦਪੁਰਾ ਉਨ੍ਹਾਂ ਦੀ ਕੰਪਨੀ ਵੱਲੋਂ ਤਿਆਰ ਕੀਤੇ ਜਾ ਰਹੇ ਲਾਹੌਰੀ ਜੀਰੇ ਦੀ ਨਕਲ ਕਰਕੇ ਮਾਰਕੀਟ ਵਿੱਚ ਸਾਫਟ ਡਰਿੰਕ ਲਾਹੌਰੀ ਜੀਰਾ ਤਿਆਰ ਕਰ ਰਹੀ ਹੈ। ਥਾਣਾ ਕੈਂਟ ਦੀ ਪੁਲੀਸ ਨੇ ਅਰੁਣ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ 1500 ਪੇਟੀਆਂ ਨਕਲੀ ਲਾਹੌਰੀ ਜੀਰੇ ਦੀਆਂ ਬਰਾਮਦ ਕਰਕੇ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Punjab Bani 29 July,2024
ਥਾਣਾ ਸਿਟੀ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ
ਥਾਣਾ ਸਿਟੀ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਸਮਾਣਾ, 29 ਜੁਲਾਈ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਢਾਈ ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਿੰਦਰ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਵੜੈਚਾਂਪੱਤੀ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਹੌਲਦਾਰ ਜਗਦੀਸ਼ਕੁਮਾਰ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ ਪੁਆਇੰਟ ਕੁਤਬਨਪੁਰ ਮੌਜੂਦ ਸਨ ਨੇ ਸ਼ੱਕ ਦੇ ਆਧਾਰ ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ ਸ਼ਰਾਬ ਦੀਆਂ 2-1/2 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।
Punjab Bani 29 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਾਤੜਾਂ, 29 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 12 ਕਿਲੋ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਤਨਾਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਨੇੜੇ ਸਰਕਾਰੀ ਸਕੂਲ ਪਿੰਡ ਸ਼ੁਤਰਾਣਾ ਥਾਣਾ ਪਾਤੜਾ, ਰਾਹੁਲ ਸ਼ਰਮਾ ਪੁੱਤਰ ਮੰਗਲ ਦਾਸ ਵਾਸੀ ਸਰਸਵਤੀ ਕਲੋਨੀ ਸਿੰਘਾ ਵਾਲਾ ਅੰਬਾਲਾ ਸਿਟੀ ਹਰਿਆਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਸ਼ੇਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਸ਼ੁਤਰਾਣਾ ਕੋਲ ਮੌਜੂਦ ਸਨ ਤਾਂ ਦੇਖਿਆ ਕਿ ਉਪਰੋਕਤ ਦੋਵੇਂ ਵਿਅਕਤੀ ਜੋ ਇਕ ਟੈਂਪੂ ਵਿਚ ਬੈਠੇਸਨ ਨੂੰ ਸ਼ੱਕ ਦੇ ਆਧਾਰ ਤੇ ਜਦੋਂ ਚੈਕ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ 12 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਕੇਸ ਦਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 July,2024
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਪਟਿਆਲਾ, 29 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੌਰਭ ਪੁੱਤਰ ਰਾਮ ਮੇਹਰ ਵਾਸੀ ਕਿਰਾਏਦਾਰ ਡੋਗਰਾ ਮੁਹੱਲਾ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਦਰਜ ਕਰਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੌਰਭ ਨੇ ਦੱਸਿਆ ਕਿ 15 ਜੁਲਾਈ ਨੂੰ ਸ਼ਾਮ ਵੇਲੇ ਲਖਵੀਰ ਸਿੰਘ ਵਾਸੀ ਖੇੜੀ ਮੰਡਲਾਂ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਨੇ ਉਸਦਾ ਮੋਟਰਸਾਈਕਲ ਉਸਦੇ ਘਰ ਦੇ ਬਾਹਰ ਖੜ੍ਹਾ ਸੀ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 July,2024
ਥਾਣਾ ਘਨੌਰ ਪੁਲਸ ਨੇ ਕੀਤਾ ਛੇਵਿਅਕਤੀਆਂ ਵਿਰੁੱਧ ਪੋਲ ਚੋਰੀ ਕਰਨ ਅਤੇ ਫਸਲ ਖਰਾਬ ਕਰਨ ਦਾ ਕੇਸ ਦਰਜ
ਥਾਣਾ ਘਨੌਰ ਪੁਲਸ ਨੇ ਕੀਤਾ ਛੇਵਿਅਕਤੀਆਂ ਵਿਰੁੱਧ ਪੋਲ ਚੋਰੀ ਕਰਨ ਅਤੇ ਫਸਲ ਖਰਾਬ ਕਰਨ ਦਾ ਕੇਸ ਦਰਜ ਘਨੌਰ, 29 ਜੁਲਾਈ () : ਥਾਣਾ ਘਨੌਰ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਤੇਲੂ ਰਾਮ ਵਾਸੀ ਸਾਹਿਬ ਨਗਰ ਥੇੜੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਛੇ ਵਿਅਕਤੀਆਂ ਵਿਰੁੱਧ ਧਾਰਾ 329 (3), 303 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਚੈਨ ਸਿੰਘ, ਗੁਰਸੇਵਕ ਸਿੰਘ, ਨਰਿੰਦਰ ਸਿੰਘ ਪੁੱਤਰਾਨ ਰਾਮ ਕਰਨ, ਸੁਖਚੈਨ ਸਿੰਘ ਦੀ ਪਤਨੀ, , ਰਾਣੀ ਪਤਨੀ ਰਾਮ ਕਰਨ, ਸਰਬਜੀਤ ਕੋਰ ਪੁੱਤਰੀ ਰਾਮ ਕਰਨ ਵਾਸੀਆਨ ਪਿੰਡ ਹਰੀ ਮਾਜਰਾ ਸ਼ਾਮਲ ਹਨ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਦੇਵ ਸਿੰਘ ਨੇਦੱਸਿਆ ਕਿ ਉਸਦੀ ਜ਼ਮੀਨ ਪਿੰਡ ਹਰੀਮਾਜਰਾ ਵਿਖੇ ਹੈ ਅਤੇ ਉਸਨੇ ਆਪਣੀ ਜ਼ਮੀਨ ਦੇ ਚੁਫੇਰੇਓਂ ਸੀਮੇਂਟ ਦੇ ਪੋਲ ਗੱਢ ਕੇ ਕੰਢਿਆਲੀ ਤਾਰ ਲਗਾਈ ਹੋਈ ਸੀ ਤੇ 4 ਜੁਲਾਈ ਨੂੰ ਜਦੋਂ ਉਹ ਗੇੜਾ ਮਾਰਨ ਗਿਆ ਤਾਂ ਉਸਨੇ ਦੇਖਿਆ ਕਿ ਗੱਢੇ ਹੋਏ ਪੋਲ ਤਾਂ ਚੋਰੀ ਹੋਏ ਪਏ ਸਨ ਅਤੇ ਜ਼ਮੀਨ ਤੇ ਫਸਲ ਬੀਜੀ ਹੋਈ ਸੀ। ਜਾਂਚ ਕਰਨ ਤੇ ਪਤਾ ਲੱਗਿਆ ਕਿ ਉਪਰੋਕਤ ਵਿਅਕਤੀਆ ਨੇ ਅਜਿਹਾ ਕੀਤਾ ਹੈ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 July,2024
ਥਾਣਾ ਸਦਰ ਰਾਜਪੁਰਾ ਪੁਲਸ ਨੇਕੀਤਾ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਸਦਰ ਰਾਜਪੁਰਾ ਪੁਲਸ ਨੇਕੀਤਾ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਰਾਜਪੁਰਾ, 29 ਜੁਲਾਈ (ਮਸਤਾਨਾ) : ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲ ਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੇਸਰ ਸਿੰਘ ਨੇ ਦੱਸਿਆ ਕਿ 27 ਜੁਲਾਈ ਨੂੰ ਉਸਦਾ ਭਤੀਜਾ ਗੁਰਵੀਰ ਸਿੰਘ ਜੋਕਿ ਆਪਣੇ ਦੋਸਤ ਤਰੁਣ ਕੁਮਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜੰਨਸੂ ਆ ਦੇ ਕੋਲ ਜਾ ਰਿਹਾ ਸੀ ਤਾਂ ਕੈਂਟਰ ਦੇ ਅਣਪਛਾਤੇ ਡਰਾਈਵਰ ਨੇ ਆਪਣਾ ਕੈਂਟਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਦੋਹਾਂ ਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 July,2024
ਕਾਰ ਵਿਚ ਨਸ਼ੇ ਦੀ ਹਾਲਤ ਵਿਚ ਔਰਤ ਨਾਲ ਸਰੀਰਕ ਸਬੰਧ ਬਣਾਉਂਦਿਆਂ ਗੱਡੀ ਹੋਈ ਹਾਦਸਾਗ੍ਰਸਤ
ਕਾਰ ਵਿਚ ਨਸ਼ੇ ਦੀ ਹਾਲਤ ਵਿਚ ਔਰਤ ਨਾਲ ਸਰੀਰਕ ਸਬੰਧ ਬਣਾਉਂਦਿਆਂ ਗੱਡੀ ਹੋਈ ਹਾਦਸਾਗ੍ਰਸਤ ਕਾਨਪੁਰ : ਭਾਰਤ ਦੇ ਕਾਨਪੁਰ ਸ਼ਹਿਰ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ।ਗੱਡੀ ਦੇ ਟਕਰਾਉਣ ਦੀ ਆਵਾਜ਼ ਇੰਨੀ ਜਿ਼ਆਦਾ ਸੀ ਕਿ ਆਵਾਜ਼ ਕਾਫੀ ਦੂਰ ਤੱਕ ਵੀ ਆਈ। ਹਾਦਸਾਗ੍ਰਸਤ ਗੱਡੀ ਵਿਚ ਸਵਾਰ ਵਿਅਕਤੀਆਂ ਦੀ ਮਦਦ ਕਰਨ ਲਈ ਮੌਕੇ ਤੇ ਪਹੁੰਚੇ ਲੋਕਾਂ ਨੇ ਕਾਰ ਦੇ ਨੇੜੇ ਆ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਕੁੱਝ ਨੌਜਵਾਨ ਇਕ ਔਰਤ ਨਾਲ ਗੱਡੀ ਵਿਚ ਮੌਜੂਦ ਬੱਚਿਆਂ ਦੀ ਮੌਜੂਦਗੀ ਵਿਚ ਸਰੀਰਕ ਸਬੰਧ ਬਣਾ ਰਹੇ ਸਨ ਤੇ ਨਸ਼ੇ ਦੀ ਹਾਲਤ ਵਿਚ ਧੁੱਤ ਹਨ। ਜਿਸ ਤੇ ਤੁਰੰਤ ਪੁਲਸ ਨੂੰ ਜਾਣੂ ਕਰਵਾਇਆ ਗਿਆ। ਦੱਸਣਯੋਗ ਹੈ ਕਿ ਉਕਤ ਘਟਨਾ ਕਾਨਪੁਰ ਦੇ ਜਾਜਮਾਉ ਤੋਂ ਰਮਾਦੇਵੀ ਵੱਲ ਜਾਂਦੇ ਸਮੇਂ ਵਾਪਰੀ।
Punjab Bani 29 July,2024
ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਟਿਆਲਾ, 29 ਜੁਲਾਈ () : ਥਾਣਾ ਪਸਿਆਣਾ ਦੀ ਪੁਲਸ ਨੇ ਸਿਕਾਇਤਕਰਤਾ ਗੁਰਦਰਸ਼ਨ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਚੰਨੋ ਥਾਣਾ ਭਵਾਨੀਗੜ੍ਹ ਜਿ਼ਲਾ ਸੰਗਰੂਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਦੀਪ ਸਿੰਘ ਪੁੱਤਰ ਹਾਕਮ ਸਿੰਘ, ਦਰਸ਼ਣ ਕੋਰ ਪਤਨੀ ਹਾਕਮ ਸਿੰਘ, ਹਾਕਮ ਸਿੰਘ ਪੁੱਤਰ ਬਾਰੂ ਸਿੰਘ ਵਾਸੀਆਨ ਪਿੰਡ ਮਾਝੀ, ਜਸਵੀਰ ਕੋਰ (ਨਣਦ) ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਗੱਜੂਮਾਜਰਾ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਕਮਲਪ੍ਰੀਤ ਕੌਰ ਦਾ ਵਿਆਹ ਪ੍ਰਦੀਪ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਰੋਕਤ ਵਿਅਕਤੀ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਲੱਗ ਪਏ ਸਨ ਤੇ ਪ੍ਰਦੀਪ ਸਿੰਘ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਤੇ ਉਸਦਾ ਪਰਿਵਾਰ ਵੀ ਉਸਦਾ ਸਾਥ ਦਿੰਦਾ ਸੀ। ਜਿਨ੍ਹਾਂ ਤੋਂ ਤੰਗ ਆ ਕੇ ਉਸਦੀ ਲੜਕੀ ਨੇ 26 ਜੁਲਾਈ ਨੂੰ ਪਸਿਆਣਾ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 29 July,2024
ਕ੍ਰਿਕਟ ਮੈਚ ਦੀ ਬੁੱਕ ਦੇ ਲੈਣ-ਦੇਣ ’ਤੇ ਰਾਜ਼ੀਨਾਮਾ ਕਰਵਾਉਣ ਦੇ ਬਹਾਨੇ ਦੋਸਤ ਨੇ ਬਰਥਡੇਅ ਪਾਰਟੀ ’ਤੇ ਬੁਲਾ ਕੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਕ੍ਰਿਕਟ ਮੈਚ ਦੀ ਬੁੱਕ ਦੇ ਲੈਣ-ਦੇਣ ’ਤੇ ਰਾਜ਼ੀਨਾਮਾ ਕਰਵਾਉਣ ਦੇ ਬਹਾਨੇ ਦੋਸਤ ਨੇ ਬਰਥਡੇਅ ਪਾਰਟੀ ’ਤੇ ਬੁਲਾ ਕੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਥਾਣਾ ਨੰਬਰ 3 ਅਧੀਨ ਪੈਂਦੇ ਸੈਂਟਰਲ ਟਾਊਨ ਵਿਚ ਕ੍ਰਿਕਟ ਮੈਚ ਦੀ ਬੁੱਕ ਦੇ ਲੈਣ-ਦੇਣ ’ਤੇ ਰਾਜ਼ੀਨਾਮਾ ਕਰਵਾਉਣ ਦੇ ਬਹਾਨੇ ਦੋਸਤ ਨੇ ਬਰਥਡੇਅ ਪਾਰਟੀ ’ਤੇ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਵਾ ਦਿੱਤਾ ਗਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋਈ। ਹਮਲੇ ਵਿਚ ਰਵਿੰਦਰ ਸਿੰਘ ਨਿਵਾਸੀ ਢੰਨ ਮੁਹੱਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਨੰਬਰ 3 ਦੀ ਪੁਲਸ ਨੇ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ। ਉਕਤ ਮਾਮਲੇ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਸ ਮੁਕੱਦਮੇ ਵਿਚ ਨਾਮਜ਼ਦ ਲੋਕਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਹਸਪਤਾਲ ਵਿਚ ਦਾਖ਼ਲ ਢੰਨ ਮੁਹੱਲਾ ਨਿਵਾਸੀ ਰਵਿੰਦਰ ਸਿੰਘ ਗੋਲਡੀ ਪੁੱਤਰ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਅੰਮ੍ਰਿਤਧਾਰੀ ਗੁਰਸਿੱਖ ਹੈ। ਉਨ੍ਹਾਂ ਮੁਤਾਬਕ ਉਹ ਕ੍ਰਿਕਟ ਦੇ ਮੈਚਾਂ ’ਤੇ ਸੱਟੇਬਾਜ਼ੀ ਖੇਡਦਾ ਸੀ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਅੰਮ੍ਰਿਤ ਛਕਿਆ ਸੀ।
Punjab Bani 28 July,2024
ਥਾਣਾ ਤ੍ਰਿਪੜੀ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਦਾ ਕੇਸ ਦਰਜ
ਥਾਣਾ ਤ੍ਰਿਪੜੀ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਦਾ ਕੇਸ ਦਰਜ ਪਟਿਆਲਾ, 28 ਜੁਲਾਈ () : ਥਾਣਾ ਤ੍ਰਿਪੜੀ ਪੁਲਸ ਨੇ ਸਿ਼ਕਾਇਤਕਰਤਾ ਜਗਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਲਾਕ ਐਫ ਰਣਜੀਤ ਨਗਰ ਸਿਊਣਾ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 457, 380 ਆਈ. ਪੀ. ਸੀ. ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਜੀਤ ਸਿੰਘ ਨੇ ਦੱਸਿਆ ਕਿ 21 ਜੂਨ 2024 ਨੂੰ ਉਹ ਅਤੇ ਉਸਦੀ ਪਤਨੀ ਕੰਮ ਤੇ ਚਲੇ ਗਏ ਅਤੇ ਜਦੋਂ ਸ਼ਾਮ ਸਮੇਂ ਘਰ ਵਾਪਸ ਆਏ ਤਾ ਦੇਖਿਆ ਕਿ ਇਕ ਐਲ. ਈ. ਡੀ., ਸੋਨੇ ਦੀ ਚੈਨ, ਦੋ ਅੰਗੂਠੀਆਂ, ਚਾਰ ਘੜੀਆਂ ਅਤੇ ਦੋ ਮੋਬਾਇਲ ਫੋਨ ਗਾਇਬ ਸਨ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 28 July,2024
ਥਾਣਾ ਜੁਲਕਾਂ ਨੇ ਕੀਤਾ ਅਣਪਛਾਤੇ ਿਵਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਥਾਣਾ ਜੁਲਕਾਂ ਨੇ ਕੀਤਾ ਅਣਪਛਾਤੇ ਿਵਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਦੇਵੀਗੜ੍ਹ, 28 ਜੁਲਾਈ () : ਥਾਣਾ ਜੁਲਕਾਂ ਪੁਲਸ ਨੇ ਸਿ਼ਕਾਇਤਕਰਤਾ ਮਹਿਲ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਮੋਹਲਗੜ੍ਹ ਥਾਣਾ ਜੁਲਕਾਂ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 305, 331 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਹਿਲ ਸਿੰਘ ਨੇ ਦੱਸਿਆ ਕਿ 11, 12 ਜੁਲਾਈ ਦੀ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿਚੋਂ 6 ਤੋਲੇ ਸੋਨਾ, 2 ਲੱਖ ਰੁ25 ਹਜ਼ਾਰ ਰੁਪਏ ਨਗਦ ਅਤੇ ਦੋ ਘੜੀਆਂ ਚੋਰੀ ਕਰ ਲਈਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 28 July,2024
ਪੁਲਸ ਚੋਕੀ ਗਲਵੱਟੀ ਵਲੋ ਦੋ ਚੋਰ ਕਾਬੂ
ਪੁਲਸ ਚੋਕੀ ਗਲਵੱਟੀ ਵਲੋ ਦੋ ਚੋਰ ਕਾਬੂ ਨਾਭਾ, 28 ਜੁਲਾਈ () : ਸਰਕਾਰੀ ਐਲੀਮੈਂਟਰੀ ਸਕੂਲ ਸਾਧੋਹੇੜੀ ਦੇ ਹੈਡ ਟੀਚਰ ਹਰਜਿੰਦਰ ਸਿੰਘ ਵਲੋਂ ਇਤਲਾਹ ਦਿੱਤੀ ਗਈ ਸੀ ਕਿ ਪਿਛਲੇ ਦਿਨੀਂ ਚੋਰਾਂ ਵਲੋਂ ਸਕੂਲ ਵਿਖੇ ਲੱਗੀਆਂ ਪਾਣੀ ਵਾਲੀਆਂ ਟੂਟੀਆ ਚੋਰੀ ਕਰ ਲਈਆਂ ਹਨ ਜਿਸ ਕਾਰਵਾਈ ਕਰਦਿਆਂ ਪੁਲਿਸ ਵਲੋਂ ਦੋ ਚੋਰਾਂ ਨੂੰ ਕਾਬੂ ਕਰ ਲਿਆ ਗਿਆ ਇਸ ਸਬੰਧੀ ਪੁਲਸ ਚੋਕੀ ਗਲਵੱਟੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਅੱਜ ਅਸੀਂ ਦੋ ਵਿਆਕਤੀ ਗੁਰਪ੍ਰੀਤ ਸਿੰਘ ਉਰਫ ਪੀ੍ਤੀ ਅਤੇ ਵਿਕਰਮ ਸਿੰਘ ਉਰਫ ਵਿੱਕੀ ਨੂੰ ਗਿਰਫ਼ਤਾਰ ਕਰਕੇ ਪੁਛਗਿੱਸ ਕੀਤੀ ਤਾਂ ਉਨਾਂ ਮੰਨਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਚੋਰੀ ਅਸੀਂ ਕੀਤੀ ਹੈ ਜਿਨਾਂ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ ਦੋਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਇਸ ਮੋਕੇ ਏ ਐਸ ਆਈ ਬਾਲੀ ਰਾਮ,ਹੋਲਦਾਰ ਅਮਿ੍ਤ ਸਿੰਘ ,ਪਰਗਟ ਸਿੰਘ ਤੇ ਹੋਰ ਮੁਲਾਜ਼ਮ ਮੋਜੂਦ ਸਨ
Punjab Bani 28 July,2024
ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਦੇ ਦੋ ਮੈਂਬਰ ਕਰੋੜਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ
ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਦੇ ਦੋ ਮੈਂਬਰ ਕਰੋੜਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ, 28 ਜੁਲਾਈ: ਪੰਜਾਬ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਦੋਸ਼ੀ ਵਿਦੇਸ਼ ਵਿਚ ਰਹਿ ਰਹੇ ਦੋ ਨਸ਼ਾ ਤਸਕਰਾਂ ਲਈ ਕੰਮ ਕਰ ਰਹੇ ਸਨ। ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ ਕਿ ਉਹ ਠੀਕ ਹੋ ਗਏ ਹਨ।
Punjab Bani 28 July,2024
ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ
ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ ਘਨੌਰ, 28 ਜੁਲਾਈ () ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਐਸ.ਆਈ ਬਹਾਦਰ ਰਾਮ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਬਾ-ਹੱਦ ਪਿੰਡ ਗੰਡਿਆ ਕੋਲ ਮੌਜੂਦ ਸੀ। ਜਦੋਂ ਪੁਲਿਸ ਨੇ ਆਉਂਦੇ ਇੱਕ ਕੰਨਟੇਨਰ ਨੰ. PB-10JD-6189 ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 60 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਦੀਪ ਕੁਮਾਰ ਪੁੱਤਰ ਰਵੀ ਕੁਮਾਰ ਵਾਸੀ ਪਿੰਡ ਨੰਦਪੁਰ ਥਾਣਾ ਸਾਹਨੇਵਾਲ ਹਾਲ ਕਿਰਾਏਦਾਰ ਪਿੰਡ ਧਾਂਦਰਾ ਥਾਣਾ ਦੁਗਰੀ ਜਿਲਾ ਲੁਧਿਆਣਾ ਅਤੇ ਪਰਮਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮਾਣੋਵਾਲ ਥਾਣਾ ਮਾਛੀਵਾੜਾ ਜਿਲਾ ਲੁਧਿਆਣਾ ਨੂੰ ਕਾਬੂ ਕਰਕੇ ਇਨ੍ਹਾਂ ਕੰਨਟੇਨਰ ਸਵਾਰ ਦੋਵੇਂ ਵਿਅਕਤੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 28 July,2024
ਮਾਡਲ ਟਾਊਨ ਇਲਾਕੇ 'ਚ ਪਿਸਤੌਲ ਦੀ ਨੋਕ 'ਤੇ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਖੋਹ ਲਈ
ਮਾਡਲ ਟਾਊਨ ਇਲਾਕੇ 'ਚ ਪਿਸਤੌਲ ਦੀ ਨੋਕ 'ਤੇ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਖੋਹ ਲਈ ਸਾਬਕਾ ਪੁਲਿਸ ਮੁਲਾਜ਼ਮ ਦੇ ਘਰੋਂ ਬਰਾਮਦ; ਦੋਸ਼ੀ ਗ੍ਰਿਫਤਾਰ ਬਠਿੰਡਾ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ 'ਚ ਦੇਰ ਰਾਤ ਜ਼ਿਲਾ ਬਠਿੰਡਾ ਦੇ ਮਾਡਲ ਟਾਊਨ ਇਲਾਕੇ 'ਚ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਸਵਾਰ ਦੇ ਸਿਰ 'ਤੇ ਹਥਿਆਰਾਂ ਨਾਲ ਵਾਰ ਕਰ ਕੇ ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਕਾਰ ਮਾਲਕ ਨੂੰ ਹਸਪਤਾਲ ਪਹੁੰਚਾਇਆ। ਇਸ ਸਨਸਨੀਖੇਜ਼ ਘਟਨਾ ਤੋਂ ਕੁਝ ਦੇਰ ਬਾਅਦ ਹੀ ਪੁਲੀਸ ਨੇ ਗੱਡੀ ਨੂੰ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਵਿਕਾਸ ਸ਼ਰਮਾ ਪੁੱਤਰ ਸਾਬਕਾ ਪੁਲੀਸ ਮੁਲਾਜ਼ਮ ਵਿਜੇ ਕੁਮਾਰ, ਅਮਨ ਚਾਵਲਾ, ਦੀਪਕ ਸ਼ਰਮਾ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦਾ ਅਸਲਾ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਲ ਨਗਰ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੀ ਕ੍ਰੇਟਾ ਕਾਰ ਵਿੱਚ ਦੇਰ ਰਾਤ ਮਾਡਲ ਟਾਊਨ ਇਲਾਕੇ ਵਿੱਚ ਆਇਆ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਆ ਕੇ ਡਰਾਈਵਰ ਸੀਟ 'ਤੇ ਬੈਠੇ ਕਾਰ ਮਾਲਕ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਉਸ ਕੋਲੋਂ ਕਾਰ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀ.ਸੀ.ਆਰ ਅਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਸੀਆਈਏ 2 ਸਟਾਫ ਅਤੇ ਪੀਸੀਆਰ ਪੁਲੀਸ ਦੀਆਂ ਟੀਮਾਂ ਨੇ ਕਾਰ ਦੀ ਤਲਾਸ਼ੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਗੱਡੀ ਵਿੱਚ ਲੱਗੇ ਜੀਪੀਐਸ ਸਿਸਟਮ ਰਾਹੀਂ ਪੁਲੀਸ ਨੇ ਕੁਝ ਹੀ ਸਮੇਂ ਵਿੱਚ ਸਾਬਕਾ ਪੁਲੀਸ ਮੁਲਾਜ਼ਮਾਂ ਦੇ ਘਰ ਲਾਲ ਸਿੰਘ ਬਸਤੀ ਤੋਂ ਕਾਰ ਬਰਾਮਦ ਕਰ ਲਈ। ਸੂਤਰਾਂ ਨੇ ਦੱਸਿਆ ਕਿ ਦੇਰ ਰਾਤ ਪੁਲੀਸ ਨੇ ਸਾਬਕਾ ਪੁਲੀਸ ਮੁਲਾਜ਼ਮ ਪੁੱਤਰ ਵਿਕਾਸ ਸ਼ਰਮਾ, ਅਮਨ ਚਾਵਲਾ, ਦੀਪਕ ਸ਼ਰਮਾ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦਾ ਹਥਿਆਰ ਬਰਾਮਦ ਕੀਤਾ ਹੈ। ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੀਸੀਆਰ ਮੁਲਾਜ਼ਮਾਂ ਨੇ ਇਸ ਮਾਮਲੇ 'ਚ ਅਹਿਮ ਭੂਮਿਕਾ ਨਿਭਾਈ। ਪੀਸੀਆਰ ਮੁਲਾਜ਼ਮ ਸਭ ਤੋਂ ਪਹਿਲਾਂ ਸੀਆਈਏ ਪੁਲੀਸ ਟੀਮ ਦੇ ਨਾਲ ਖੋਹੀ ਗਈ ਗੱਡੀ ਤੱਕ ਪੁੱਜੇ।
Punjab Bani 27 July,2024
ਬਿਹਾਰ ਰੇਲਵੇ ਪੁਲਸ ਵੱਲੋਂ ਯਾਤਰੀ ਦੀ ਬੇਰਹਿਮੀ ਨਾਲ ਕੁੱਟਮਾਰ; ਆਂਦਰਾਂ ਬਾਹਰ ਆਈਆਂ
ਬਿਹਾਰ ਰੇਲਵੇ ਪੁਲਸ ਵੱਲੋਂ ਯਾਤਰੀ ਦੀ ਬੇਰਹਿਮੀ ਨਾਲ ਕੁੱਟਮਾਰ; ਆਂਦਰਾਂ ਬਾਹਰ ਆਈਆਂ ਸਮਸਤੀਪੁਰ (ਬਿਹਾਰ), 27 ਜੁਲਾਈ : ਬਿਹਾਰ ਵਿੱਚ ਇੱਕ ਰੇਲਗੱਡੀ ਵਿੱਚ ਸਵਾਰ ਇੱਕ ਵਿਅਕਤੀ ਦੀ ਰੇਲਵੇ ਪੁਲੀਸ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ। ਇਸ ਵਿਅਕਤੀ ਨੇ ਹਾਲ ਹੀ ਵਿੱਚ ਢਿੱਡ ਦਾ ਅਪਰੇਸ਼ਨ ਕਰਵਾਇਆ ਸੀ ਤੇ ਇਸ ਕੁੱਟਮਾਰ ਦੌਰਾਨ ਉਸ ਦੇ ਟਾਂਕੇ ਫਟ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ ਜਦੋਂ ਮੁੰਬਈ ਜਾ ਰਹੀ ਕਰਮਭੂਮੀ ਐਕਸਪ੍ਰੈਸ ਜਨਕਪੁਰ ਰੇਲਵੇ ਸਟੇਸ਼ਨ ’ਤੇ ਪਹੁੰਚੀ ਅਤੇ ਯਾਤਰੀਆਂ ਦੇ ਦੋ ਸਮੂਹਾਂ ਵਿੱਚ ਰੇਲਗੱਡੀ ਵਿੱਚ ਸੀਟਾਂ ਨੂੰ ਲੈ ਕੇ ਬਹਿਸ ਤੋਂ ਬਾਅਦ ਤਕਰਾਰ ਹੋ ਗਈ, ਜਿਸ ਕਾਰਨ ਜੀਆਰਪੀ ਕਰਮਚਾਰੀਆਂ ਨੂੰ ਦਖਲ ਦੇਣਾ ਪਿਆ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਦੀ ਪਛਾਣ ਮੁਹੰਮਦ ਫੁਰਕਾਨ ਵਜੋਂ ਹੋਈ ਹੈ, ਜਿਸ ਦਾ ਕੁਝ ਦਿਨ ਪਹਿਲਾਂ ਅਪਰੇਸ਼ਨ ਹੋਇਆ ਸੀ। ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਜੀਆਰਪੀ ਦੇ ਜਵਾਨਾਂ ਨੇ ਯਾਤਰੀਆਂ ਨੂੰ ਖਿੰਡਾਉਣ ਲਈ ਡੰਡੇ ਮਾਰੇ ਤੇ ਇੱਕ ਸਿਪਾਹੀ ਨੇ ਫੁਰਕਾਨ ਦੇ ਢਿੱਡ ਵਿਚ ਡੰਡੇ ਮਾਰੇ ਜਿਸ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਗਈਆਂ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੀਆਰਪੀ ਅਧਿਕਾਰੀਆਂ ਨੇ ਘਟਨਾ ਤੋਂ ਬਾਅਦ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
Punjab Bani 27 July,2024
ਨਾਬਾਲਗ ਮੋਟਰਸਾਈਕਲ ਚਾਲਕ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ
ਨਾਬਾਲਗ ਮੋਟਰਸਾਈਕਲ ਚਾਲਕ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ ਸੰਗਰੂਰ : ਜਿ਼ਲਾ ਸੰਗਰੂਰ ਦੇ ਨਾਨਕੀਆਣਾ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਮੋਟਰਸਾਈਕਲ ਉੱਤੇ ਸਵਾਰ ਇੱਕ 15 ਸਾਲ ਦਾ ਲੜਕਾ ਤੇ ਉਸਦੇ ਨਾਲ 18 ਕੁ ਸਾਲ ਦੀ ਲੜਕੀ ਅਚਾਨਕ ਹੀ ਕਾਰ ਨਾਲ ਟਕਰਾ ਗਏ ਤੇ ਟੱਕਰ ਇੰਨੀ ਕੁ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਮੋਟਰਸਾਈਕਲ ਵੀ ਖਿਲਰ ਦਾ ਹੋਇਆ ਦਿਖਾਈ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ’ਚ ਹਰ ਰੋਜ਼ ਸੜਕ ਹਾਦਸੇ ਵਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਪਿਛਲੇ ਦਿਨੀ ਪੰਜਾਬ ਪੁਲਸ ਵਲੋਂ ਵੀ ਆਦੇਸ਼ ਜਾਰੀ ਕੀਤੇ ਗਏ ਸੀ ਕਿ ਛੋਟੇ ਬੱਚੇ ਕੋਈ ਵੀ ਵ੍ਹੀਕਲ ਨਹੀਂ ਚਲਾਉਣਗੇ, ਜੇਕਰ ਕੋਈ ਬੱਚਾ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਜੁਰਮਾਨੇ ਦੇ ਨਾਲ ਨਾਲ ਮਾਪਿਆਂ ਨੂੰ ਸਜ਼ਾ ਵੀ ਹੋਵੇਗੀ।
Punjab Bani 27 July,2024
ਵਿਧਵਾ ਨੂੰ ਵਿਆਹ ਦਾ ਝਾਂਸਾ ਦੇ ਕੇ ਤੰਗ ਕਰਨ ਦੇ ਮਾਮਲੇ ਵਿਚ ਵਿਅਕਤੀ ਗ੍ਰਿਫ਼ਤਾਰ
ਵਿਧਵਾ ਨੂੰ ਵਿਆਹ ਦਾ ਝਾਂਸਾ ਦੇ ਕੇ ਤੰਗ ਕਰਨ ਦੇ ਮਾਮਲੇ ਵਿਚ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 27 ਜੁਲਾਈ () : ਵਿਧਵਾ ਮਹਿਲਾ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਅਤੇ ਦਿਮਾਗੀ ਤੌਰ ਤੇ ਤੰਗ ਕਰਨ ਦੇ ਦੋਸ਼ ਹੇਠ ਮੋਹਾਲੀ ਜਿ਼ਲੇ ਦੇ ਸਿਟੀ ਖਰੜ ਪੁਲਸ ਨੇਸਰਪੰਚ ਕਾਲੋਨੀ ਦੇ ਵਸਨੀਕ ਆਦਿਤਯ ਰਾਜ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਉਸਦਾ ਇਕ ਦਿਨ ਦਾ ਰਿਮਾਂਡ ਮਿਲਿਆ। ਦੱਸਣਯੋਗ ਹੈਕਿ 25 ਸਾਲਾ ਪੀੜ੍ਹਤ ਮਹਿਲਾ ਜੋ ਥਾਣਾ ਖਰੜ ਸਿਟੀ ਅਧੀਨ ਖੇਤਰ ਦੀ ਵਸਨੀਕ ਹੈ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਕਿ 2021 ਵਿਚ ਉਸਦਾ ਵਿਆਹ ਜਿ਼ਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀ ਨਾਲ ਹੋਇਆ ਸੀ ਤੇਵਿਆਹ ਦੇ ਸਾਲਾਂ ਬਾਅਦ ਉਸਦੇ ਪਤੀ ਦੀ ਮੌਤ ਹੋ ਗਈ ਤੋਂ ਬਾਅਦ ਉਹ ਖਰੜ ਵਾਪਸ ਆ ਗਈ ਅਤੇ ਇਥੇ ਹੀ ਰਹਿਣ ਲੱਗੀ ਅਤੇ ਉਹ ਮੋਹਾਲੀ ਵਿਚ ਇਕ ਨਿਜੀ ਕੰਪਨੀ ਵਿਚ ਕੰਮ ਕਰਦੀ ਹੈ।
Punjab Bani 27 July,2024
ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 55 ਸਾਲਾਂ ਵਿਅਕਤੀ ਨੂੰ 20 ਸਾਲ ਦੀ ਕੈਦ
ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 55 ਸਾਲਾਂ ਵਿਅਕਤੀ ਨੂੰ 20 ਸਾਲ ਦੀ ਕੈਦ ਕੇਂਦਰਪਾੜਾ, 27 ਜੁਲਾਈ : ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ ਦੀ ਇਕ ਅਦਾਲਤ ਨੇ 55 ਸਾਲਾ ਵਿਅਕਤੀ ਨੂੰ ਨਾਬਾਲਗ ਲੜਕੇ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਪੋਕਸੋ ਅਦਾਲਤ ਨੇ ਦੋਸ਼ੀ ‘ਤੇ 50,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ ਅਤੇ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਸ ਨੂੰ ਦੋ ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ। ਜ਼ਿਕਰਯੋਗ ਹੈ ਕਿ ਜੁਲਾਈ 2021 ਵਿੱਚ ਵਾਪਰੀ ਘਟਨਾ ਦੀ ਪੁਲੀਸ ਸ਼ਿਕਾਇਤ ਵਿਚ ਬੱਚੇ ਦੀ ਮਾਂ ਨੇ ਇਕ ਵਿਅਕਤੀ ‘ਤੇ ਬੱਚੇ ਨਾਲ ਜਬਰ ਜਨਾਹ ਦਾ ਦੋਸ਼ ਲਾਇਆ ਸੀ।ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਮਨੋਜ ਕੁਮਾਰ ਸਾਹੂ ਨੇ ਦੱਸਿਆ ਕਿ ਵੀਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਉੜੀਸਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ 14 ਸਾਲਾ ਲੜਕੇ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ ।
Punjab Bani 27 July,2024
ਹਰਿਆਣਾ 'ਚ ਬਦਮਾਸ਼ਾਂ ਨੇ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਦਿੱਤਾ
ਹਰਿਆਣਾ 'ਚ ਬਦਮਾਸ਼ਾਂ ਨੇ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਦਿੱਤਾ ਗੋਲੀ ਮਾਰਨ ਦੀ ਕੋਸ਼ਿਸ਼; ਜ਼ਮੀਨੀ ਝਗੜੇ ਨੂੰ ਲੈ ਕੇ ਟਰੱਕ ਯੂਨੀਅਨ ਕੋਲ ਪਹੁੰਚ ਗਏ ਸਨ। ਹਰਿਆਣਾ: ਹਰਿਆਣਾ 'ਚ ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਸੱਤਾਧਾਰੀ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਰਹੇ ਹਨ। ਦਰਅਸਲ, ਘਟਨਾ ਹਾਂਸੀ ਤੋਂ ਸਾਹਮਣੇ ਆਈ ਹੈ। ਇੱਥੇ ਬਦਮਾਸ਼ਾਂ ਨੇ ਭਾਜਪਾ ਵਿਧਾਇਕ ਵਿਨੋਦ ਭਯਾਨਾ 'ਤੇ ਪਿਸਤੌਲ ਤਾਣ ਦਿੱਤਾ। ਬਦਮਾਸ਼ਾਂ ਨੇ ਵਿਨੋਦ ਭਯਾਨਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ 'ਤੇ ਵਧਦੀ ਭੀੜ ਨੂੰ ਦੇਖ ਕੇ ਬਦਮਾਸ਼ ਪਿਸਤੌਲ ਛੱਡ ਕੇ ਭੱਜ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਬਦਮਾਸ਼ਾਂ ਦੀ ਭਾਲ ਵੀ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬਦਮਾਸ਼ਾਂ ਵੱਲੋਂ ਛੱਡਿਆ ਪਿਸਤੌਲ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਭਾਜਪਾ ਵਿਧਾਇਕ ਵਿਨੋਦ ਭਯਾਨਾ ਨਾਲ ਵਾਪਰੀ ਹੈ। ਜਦੋਂ ਉਹ ਜ਼ਮੀਨੀ ਝਗੜੇ ਨੂੰ ਲੈ ਕੇ ਹਾਂਸੀ ਸਥਿਤ ਟਰੱਕ ਯੂਨੀਅਨ ਕੋਲ ਪੁੱਜਿਆ ਸੀ। ਇਸੇ ਦੌਰਾਨ ਬਦਮਾਸ਼ ਉਥੇ ਆ ਗਏ ਅਤੇ ਭਿਆਣਾ ਨੂੰ ਪਿਸਤੌਲ ਤਾਣ ਦਾ ਇਸ਼ਾਰਾ ਕੀਤਾ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਅਚਾਨਕ ਕਿਸੇ ਨੇ ਬਦਮਾਸ਼ਾਂ ਦੇ ਹੱਥ 'ਤੇ ਪੱਥਰ ਮਾਰ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਿਸਤੌਲ ਹੇਠਾਂ ਡਿੱਗ ਗਿਆ। ਮੌਕੇ 'ਤੇ ਮੌਜੂਦ ਟਰੱਕ ਯੂਨੀਅਨ ਦੀ ਭੀੜ ਨੂੰ ਦੇਖ ਕੇ ਲੁਟੇਰੇ ਫ਼ਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਹਾਂਸੀ ਦੇ ਤੋਸ਼ਾਮ ਰੋਡ 'ਤੇ ਸਥਿਤ ਟਰੱਕ ਯੂਨੀਅਨ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਵਿਵਾਦ 6 ਹਜ਼ਾਰ ਗਜ਼ ਜ਼ਮੀਨ ਨੂੰ ਲੈ ਕੇ ਹੈ। ਜਿਸ 'ਤੇ ਪ੍ਰਸ਼ਾਸਨ ਨੇ 5 ਦਿਨ ਪਹਿਲਾਂ ਟਰੱਕ ਯੂਨੀਅਨ ਦਾ ਕਬਜ਼ਾ ਹਟਾ ਦਿੱਤਾ ਸੀ। ਇਸ ਕਾਰਵਾਈ ਦਾ ਟਰੱਕ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਟਰੱਕ ਯੂਨੀਅਨ ਨੇ ਵਿਧਾਇਕ ਵਿਨੋਦ ਭਿਆਣਾ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਧਾਇਕ ਮੌਕੇ 'ਤੇ ਪੁੱਜੇ।
Punjab Bani 27 July,2024
ਨਾਬਾਲਗ ਨੇ ਛੋਟੀ ਭੈਣ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ
ਨਾਬਾਲਗ ਨੇ ਛੋਟੀ ਭੈਣ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਮਾਂ ਅਤੇ 2 ਭੈਣਾਂ ਨੇ ਮਾਮਲਾ ਲੁਕਾਉਣ ਵਿਚ ਕੀਤੀ ਸੀ ਮਦਦ ਰੀਵਾ (ਐੱਮ.ਪੀ.), 27 ਜੁਲਾਈ : ਮੱਧ ਪ੍ਰਦੇਸ਼ ਦੇ ਰੀਵਾ ਵਿੱਚ 24 ਅਪ੍ਰੈਲ ਨੂੰ ਇੱਕ 9 ਸਾਲਾ ਬੱਚੀ ਦੇ ਬਲਾਤਕਾਰ ਅਤੇ ਕਤਲ ਦੀ ਜਾਂਚ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਪੁਲੀਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਨਾਬਾਲਗ ਭਰਾ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਮੋਬਾਈਲ ‘ਤੇ ਅਸ਼ਲੀਲ ਵੀਡੀਓ ਦੇਖ ਕੇ ਜਬਰ ਜਨਾਹ ਕਰਨ ਉਪਰੰਤ ਲੜਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਸ ਦੀ ਮਾਂ ਅਤੇ ਦੋ ਵੱਡੀਆਂ ਭੈਣਾਂ ਨੇ ਇਸ ਨੂੰ ਲੁਕਾਉਣ ਵਿਚ ਮਦਦ ਕੀਤੀ। ਅਧਿਕਾਰੀ ਨੇ ਕਿਹਾ ਕਿ 50 ਲੋਕਾਂ ਸਮੇਤ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਪੀੜਤ ਦੇ 13 ਸਾਲਾ ਭਰਾ, ਉਨ੍ਹਾਂ ਦੀ ਮਾਂ, 17 ਅਤੇ 18 ਸਾਲ ਦੀਆਂ ਭੈਣਾਂ ਨੂੰ ਹਿਰਾਸਤ ਵਿਚ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਸੁਪਰਡੈਂਟ ਵਿਵੇਕ ਸਿੰਘ ਨੇ ਕਿਹਾ ਕਿ 24 ਅਪ੍ਰੈਲ ਨੂੰ ਜਾਵਾ ਪੁਲੀਸ ਸਟੇਸ਼ਨ ਦੀ ਹੱਦ ਵਿੱਚ ਇੱਕ 9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸਦਾ ਗਲਾ ਘੋਟ ਕੇ ਹੱਤਿਆ ਕਰ ਦਿੱਤੀ ਗਈ ਸੀ।
Punjab Bani 27 July,2024
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਇਕ ਵਿਦਿਆਰਥੀ ਨਹਿਰ `ਚ ਡੁੱਬਿਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਇਕ ਵਿਦਿਆਰਥੀ ਨਹਿਰ `ਚ ਡੁੱਬਿਆ ਨਥਾਣਾ : ਬਠਿੰਡਾ ਦੇ ਗੋਵਿੰਦਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਇਕ ਵਿਦਿਆਰਥੀ ਨਹਿਰ `ਚ ਡੁੱਬ ਗਿਆ ਹੈ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਹ ਨਹੀਂ ਮਿਲਿਆ। ਜਾਣਕਾਰੀ ਅਨੁਸਾਰ ਨਹਿਰ `ਚ ਨਹਾਉਣ ਲਈ ਛਾਲ ਮਾਰਨ ਵਾਲੇ ਹਰਮਨਦੀਪ ਸਿੰਘ ਨੇ ਆਪਣੇ ਇਕ ਹੋਰ ਸਾਥੀ ਨਾਲ ਸਕੂਲ ਬੰਕ ਕੀਤਾ ਤੇ ਨਹਿਰ `ਤੇ ਚਲਾ ਗਿਆ। ਇਕ ਵਿਦਿਆਰਥੀ ਅਜੇ ਕੱਪੜੇ ਉਤਾਰ ਹੀ ਰਿਹਾ ਸੀ ਕਿ ਦੂਜੇ ਨੇ ਛਾਲ ਮਾਰ ਦਿੱਤੀ ਤੇ ਉਹ ਡੁੱਬ ਗਿਆ।
Punjab Bani 27 July,2024
ਡਿਲਵਰੀ ਬੁਆਏ ਦੀ ੁਬਦਮਾਸ਼ਾਂ ਕੀਤੀ ਕੁੱਟਮਾਰ
ਡਿਲਵਰੀ ਬੁਆਏ ਦੀ ੁਬਦਮਾਸ਼ਾਂ ਕੀਤੀ ਕੁੱਟਮਾਰ ਲੁਧਿਆਣਾ : ਹੌਜਰੀ ਦੇ ਕਾਰੋਬਾਰ ਦੇ ਤੌਰ ਤੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਖੇ ਬੀਤੀ ਰਾਤ ਡੇਢ ਵਜੇ ਡਿਲੀਵਰੀ ਦੇਣ ਜਾ ਰਹੇ ਸਵੀਗੀ ਕੰਪਨੀ ਦੇ ਮੁਲਾਜ਼ਮ ਨੂੰ ਨਿਸ਼ਾਨਾ ਬਣਾਉਂਦਿਆਂ ਛੇ ਬਦਮਾਸ਼ਾਂ ਨੇ ਲੜਕੇ ’ਤੇ ਕਈ ਵਾਰ ਕੀਤੇ ਤੇ ਉਸ ਕੋਲੋਂ ਮੋਟਰਸਾਈਕਲ ਲੁੱਟ ਲਿਆ ਨੌਜਵਾਨ ਦੇ ਮੁਤਾਬਕ ਬਦਮਾਸ਼ਾਂ ਨੇ ਉਸਦੀ ਐਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਹ ਕਈ ਘੰਟਿਆਂ ਤੱਕ ਦਹਿਸ਼ਤ ਵਿੱਚ ਰਿਹਾ ਲੜਕੇ ਦਾ ਇਹ ਵੀ ਕਹਿਣਾ ਹੈ ਕਿ ਤਿੰਨ ਲੜਕਿਆਂ ਕੋਲ ਗੰਡਾਸੇ ਸਨ ਜਦ ਕਿ ਦੋ ਬਦਮਾਸ਼ ਉਸਨੂੰ ਪਿਸਤੌਲਾਂ ਦਿਖਾ ਰਹੇ ਸਨ ਜਾਣਕਾਰੀ ਦਿੰਦਿਆਂ ਸ਼ਿਮਲਾਪੁਰੀ ਦੁਸਹਿਰਾ ਗਰਾਉਂਡ ਦੇ ਵਾਸੀ ਨਿਤੀਸ਼ ਕੁਮਾਰ ਨੇ ਦੱਸਿਆ ਕਿ ਉਹ ਸਵੀਗੀ ਕੰਪਨੀ ਵਿੱਚ ਕੰਮ ਕਰਦਾ ਹੈ ਰਾਤ ਡੇਢ ਵਜੇ ਉਸਨੇ ਪੀਏਯੂ ਗੇਟ ਨੰਬਰ ਦੋ ਦੇ ਸਾਹਮਣੇ ਪੈਂਦੇ ਇੱਕ ਰੈਸਟੋਰੈਂਟ ’ਚੋਂ ਆਰਡਰ ਪਿੱਕ ਕੀਤਾ ਉਹ ਡਿਲੀਵਰੀ ਦੇਣ ਲਈ ਜਿਵੇਂ ਹੀ ਰੈਸਟੋਰੈਂਟ ਤੋਂ ਨਿਕਲਿਆ ਤਾਂ ਕੁਝ ਦੂਰੀ ’ਤੇ ਜਾ ਕੇ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਛੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਲੜਕੇ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਦੇ ਹੱਥਾਂ ਵਿੱਚ ਗੰਡਾਸੇ ਸਨ ਜਦ ਕਿ ਦੋ ਬਦਮਾਸ਼ਾਂ ਦੇ ਹੱਥਾਂ ਵਿੱਚ ਪਿਸਤੌਲਾਂ ਸਨ ਦਹਿਸ਼ਤ ਬਣਾਉਣ ਲਈ ਮੁਲਜ਼ਮਾਂ ਨੇ ਨਿਤੀਸ਼ ਕੁਮਾਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਨਿਤੀਸ਼ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਸਦੇ ਲੱਤਾਂ ਤੇ ਡਾਂਗਾਂ ਮਾਰੀਆਂ ਅਤੇ ਫੱਟੜ ਕਰਨ ਤੋਂ ਬਾਅਦ ਉਸਦਾ ਮੋਟਰਸਾਈਕਲ ਲੁੱਟ ਕੇ ਫਰਾਰ ਹੋ ਗਏ ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਗੁਰਮੇਜ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਲੜਕੇ ਦੀ ਸ਼ਿਕਾਇਤ ’ਤੇ ਅਣਪਛਾਤੇ ਛੇ ਬਦਮਾਸ਼ਾਂ ਖਿਲਾਫ਼ ਐਫਆਈਆਰ ਦਰਜ ਕਰ ਲਈ ਪੁਲਿਸ ਵਾਰਦਾਤ ਨੂੰ ਹੱਲ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਜਲਦੀ ਹੀ ਕੇਸ ਨੂੰ ਹੱਲ ਕਰ ਲਿਆ ਜਾਵੇਗਾ।
Punjab Bani 27 July,2024
27 ਸਾਲਾ ਨੌਜਵਾਨ ਦੀ ਹੋਈ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ
27 ਸਾਲਾ ਨੌਜਵਾਨ ਦੀ ਹੋਈ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਦੇ ਜ਼ੀਰਾ ਰੋਡ `ਤੇ ਕਿਰਾਏ ਦੇ ਕਮਰੇ ਵਿਚ ਰਹਿ ਰਹੇ ਇਕ 27 ਸਾਲਾ ਨੌਜਵਾਨ ਅਮਿਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਜੋ ਕਿ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਦਾ ਰਹਿਣ ਵਾਲਾ ਹੈ ਤੇ ਕੁਝ ਦੇਰ ਪਹਿਲਾਂ ਹੀ ਇੱਥੇ ਕਿਰਾਏ ਦੇ ਕੁਆਰਟਰ ਵਿਚ ਰਹਿਣ ਆਇਆ ਸੀ। ਪੁਲਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅਮਿਤ ਦਾ ਕਤਲ ਉਸ ਦੇ ਨਾਲ ਹੀ ਕਿਰਾਏ `ਤੇ ਰਹਿਣ ਵਾਲੇ ਨੌਜਵਾਨ ਕਮਲਜੀਤ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਵਿਚਾਲੇ ਸਵੇਰੇ ਬਹਿਸਬਾਜ਼ੀ ਹੋ ਗਈ ਸੀ ਤੇ ਇਸ ਮਗਰੋਂ ਕਮਲਜੀਤ ਨੇ ਅਮਿਤ ਦਾ ਕਤਲ ਕਰ ਦਿੱਤਾ। ਕੁਆਰਟਰ ਦੇ ਮਾਲਕ ਨੇ ਦੱਸਿਆ ਕਿ ਅਮਿਤ ਕੁਮਾਰ ਕੁਝ ਦਿਨ ਪਹਿਲਾਂ ਹੀ ਕੁਆਰਟਰ ਵਿਚ ਰਹਿਣ ਆਇਆ ਸੀ। ਕਮਲ ਵੀ ਇੱਥੇ ਹੀ ਰਹਿੰਦਾ ਸੀ। ਦੋਹਾਂ ਵਿਚਾਲੇ ਹੋਏ ਝਗੜੇ ਮਗਰੋਂ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ ।
Punjab Bani 27 July,2024
ਪਾਸਲਾ ਦੰਦੂਵਾਲ ਦੇ ਸਾਂਝੇ ਸ਼ਮਸ਼ਾਨਘਾਟ ਵਿਖੇ ਰੁੱਖ ਨਾਲ ਲਟਕੀ ਹੋਈ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਇਲਾਕੇ `ਚ ਸਨਸਨੀ ਫੈਲੀ
ਪਾਸਲਾ ਦੰਦੂਵਾਲ ਦੇ ਸਾਂਝੇ ਸ਼ਮਸ਼ਾਨਘਾਟ ਵਿਖੇ ਰੁੱਖ ਨਾਲ ਲਟਕੀ ਹੋਈ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਇਲਾਕੇ `ਚ ਸਨਸਨੀ ਫੈਲੀ ਗੋਰਾਇਆ : ਪੰਜਾਬ ਦੇ ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਪਾਸਲਾ ਦੰਦੂਵਾਲ ਦੇ ਸਾਂਝੇ ਸ਼ਮਸ਼ਾਨਘਾਟ ਵਿਖੇ ਅੱਜ ਤੜਕੇ ਇਕ ਰੁੱਖ ਨਾਲ ਲਟਕੀ ਹੋਈ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਇਲਾਕੇ `ਚ ਸਨਸਨੀ ਫੈਲ ਗਈ। ਪੁਲਸ ਇਸ ਨੂੰ ਸੁਸਾਈਡ ਦੱਸ ਰਹੀ ਹੈ ਜਦਕਿ ਪਰਿਵਾਰਕ ਮੈਂਬਰ ਕਤਲ ਦਾ ਦੋਸ਼ ਲਗਾਉਂਦੇ ਹੋਏ ਪੁਲਸ ਦੀ ਕਾਰਵਾਈ `ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ । ਮ੍ਰਿਤਕ ਦੀ ਪਛਾਣ ਸੁਖਵਿੰਦਰ ਪਾਲ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਪਾਸਲਾ ਵਜੋਂ ਕੀਤੀ ਗਈ ਹੈ। ਉਧਰ ਪਿੰਡ ਵਾਸੀ ਪੁਲਸ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਨਜ਼ਰ ਆਏ, ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਰੁੱਖ ਨਾਲ ਲਾਸ਼ ਲਟਕ ਰਹੀ ਸੀ ਉਹ ਬਹੁਤ ਹੀ ਪਤਲਾ ਹੈ ਅਤੇ ਜੋ ਸੁਸਾਈਡ ਨੋਟ ਪੁਲਸ ਦੱਸ ਰਹੀ ਹੈ, ਉਹ ਉਨ੍ਹਾਂ ਨੇ ਪਰਿਵਾਰ ਨੂੰ ਨਹੀਂ ਵਿਖਾਇਆ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਕਤਲ ਦਾ ਮਾਮਲਾ ਹੋ ਸਕਦਾ ਹੈ। ਪਿੰਡ ਵਾਸੀ ਇਸ ਗੱਲੋਂ ਨੂੰ ਖ਼ਫ਼ਾ ਨਜ਼ਰ ਆਏ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਪਿੰਡ ਬਹਿਰਾਮ ਨੇੜੇ ਫਗਵਾੜਾ ਤੋਂ ਆ ਰਹੇ ਸਨ, ਉਨ੍ਹਾਂ ਨੂੰ ਲਾਸ਼ ਨਹੀਂ ਵਿਖਾਈ ਗਈ ਅਤੇ ਜਦੋਂ ਦੂਜੇ ਪਾਸੇ ਉਸ ਦੇ ਪਿਤਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਮੇਰੇ ਪੁੱਤਰ ਦਾ ਸੁਸਾਈਡ ਨਹੀਂ ਹੈ ਇਹ ਕਤਲ ਕੀਤਾ ਹੋਇਆ ਲੱਗ ਰਿਹਾ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਨਾ ਕੋਈ ਮੌਕੇ ਦੀ ਸੀ. ਸੀ. ਟੀ. ਵੀ. ਫੁਟੇਜ ਵਗੈਰਾ ਚੈੱਕ ਕੀਤੀ ਅਤੇ ਨਾ ਹੀ ਕੋਈ ਵੀ ਬਣਦੀ ਕਾਰਵਾਈ ਸੁਚੱਜੇ ਢੰਗ ਨਾਲ ਕਰ ਰਹੇ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਸਾਨੂੰ ਪੂਰਾ ਜਾਂਚ ਕਰਕੇ ਇਨਸਾਫ਼ ਦਿਵਾਇਆ ਜਾਵੇ।
Punjab Bani 27 July,2024
ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇਣ ਦੇ ਮਾਮਲੇ ਵਿਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ
ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇਣ ਦੇ ਮਾਮਲੇ ਵਿਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ ਤਰਨਤਾਰਨ : ਪੰਜਾਬ ਦੇ ਤਰਨਤਾਰਨ ਵਿਚ ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਤਹਿਤ ਪਤੀ ਸਣੇ 3 ਵਿਅਕਤੀਆਂ ਖਿ਼ਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਭੈਣ ਕੰਵਲਜੀਤ ਕੌਰ ਦਾ ਵਿਆਹ ਕਰੀਬ ਛੇ ਸਾਲ ਪਹਿਲਾਂ ਲਵਪ੍ਰੀਤ ਸਿੰਘ ਨਾਲ ਹੋਇਆ ਸੀ।ਲਵਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਰਜਨੀ ਮੋਟੋ ਨਿਵਾਸੀ ਤਰਨਤਾਰਨ ਨਾਲ ਹਨ, ਜਿਸ ਦੀ ਸ਼ਹਿ ’ਤੇ ਲਵਪ੍ਰੀਤ ਸਿੰਘ ਉਨ੍ਹਾਂ ਪਾਸੋਂ ਦਾਜ ਦੀ ਮੰਗ ਕਰਦਾ ਸੀ। ਮਿਤੀ 24 ਜੁਲਾਈ ਨੂੰ ਲਵਪ੍ਰੀਤ ਸਿੰਘ ਉਸ ਦੇ ਭਰਾ ਮੰਗੂ ਅਤੇ ਰਜਨੀ ਮੋਟੋ ਨੇ ਹਮ ਸਲਾਹ ਹੋ ਕੇ ਉਸਦੀ ਭੈਣ ਕੰਵਲਜੀਤ ਕੌਰ ਨੂੰ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ ।
Punjab Bani 27 July,2024
ਬਟਾਲਾ ਪੁਲਸ ਨੇ ਕੀਤਾ ਫਿਰੌਤੀ ਮੰਗਣ ਵਾਲੇ ਗੈਂਗਸਟਰ ਨੂੰ ਗ੍ਰਿਫ਼ਤਾਰ
ਬਟਾਲਾ ਪੁਲਸ ਨੇ ਕੀਤਾ ਫਿਰੌਤੀ ਮੰਗਣ ਵਾਲੇ ਗੈਂਗਸਟਰ ਨੂੰ ਗ੍ਰਿਫ਼ਤਾਰ ਬਟਾਲਾ : ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ ਫਿਰੌਤੀ ਮੰਗਦਾ ਸੀ। ਇਸੇ ਨੇ ਹੀ ਗੈਂਗਸਟਰ ਰਾਹੀਂ ਸ਼੍ਰੀ ਹਰਗੋਬਿੰਦ ਪੁਰ ਸੁਨਿਆਰੇ ਦੀ ਦੁਕਾਨ ਉਤੇ ਆਪਣੇ ਸ਼ੂਟਰਾਂ ਰਾਹੀਂ ਗੋਲੀ ਚਲਵਾਈ ਸੀ । ਦੱਸ ਦਈਏ ਕਿ ਸਵੇਰੇ ਤੜਕਸਾਰ ਤੋਂ ਹੀ ਪੁਲਿਸ ਇਸ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ। ਇਹ ਗੈਂਗਸਟਰ ਮਰਸੀਡੀਜ਼ ਕਾਰ ਵਿੱਚ ਘੁੰਮ ਰਿਹਾ ਸੀ। ਜਦੋਂ ਪੁਲਿਸ ਨੇ ਇਸ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰ ਵੱਲੋਂ ਵੀ ਗੋਲੀ ਚਲਾਈ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਦੌਰਾਨ ਇਕ ਗੋਲੀ ਗੈਂਗਸਟਰ ਦੇ ਪੈਰ ਵਿਚ ਲੱਗੀ ।
Punjab Bani 27 July,2024
ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਪਟਿਆਲਾ, 27 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਾਨਵ ਗਰਗ ਪੁੱਤਰ ਵਿਪਨ ਕੁਮਾਰ ਵਾਸੀ ਗੁਰਬਖਸ਼ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305, 331 (4), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ 25, 26 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸਦੇ ਜੌੜੀਆਂ ਭੱਠੀਆਂ ਸ਼ਿਥਤ ਗਰਗ ਇਲੈਕਟ੍ਰੋ ਦੇ ਨਾਮ ਤੇ ਬਣੇ ਸ਼ੋਅਰੂਮ ਵਿਚੋਂ 60, 65 ਨਵੇਂ ਮੋਬਾਇਲ ਫੋਨ, ਅਸੈਸਰੀ ਅਤੇ ਸਮਾਰਟ ਘੜੀਆਂ ਚੋਰੀ ਕਰ ਲਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 27 July,2024
ਥਾਣਾ ਸਦਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਥਾਣਾ ਸਦਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਪਟਿਆਲਾ, 27 ਜੁਲਾਈ () : ਥਾਣਾ ਸਦਰ ਪਟਿਆਲਾ ਪੁਲਸ ਨੇ ਸਿ਼ਕਾਇਤਕਰਤਾ ਜਗਮੇਲ ਸਿੰਘ ਪੁੱਤਰ ਫੁੱਲਾ ਸਿੰਘ ਵਾਸੀ ਸੱਸਾ ਗੁੱਜਰਾਂ ਥਾਣਾ ਪਸਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਮੇਲ ਸਿੰਘ ਨੇ ਦੱਸਿਆ ਕਿ 14 ਅਪੈ੍ਰਲ 2024 ਦੀ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸਦੀ ਕੰਬਾਇਨ ਜੋ ਬਲਬੇੜ੍ਹਾ ਮੰਡੀ ਵਿਖੇ ਖੜ੍ਹੀ ਸੀ ਚੋਰੀ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 27 July,2024
ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ
ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ ਪਟਿਆਲਾ, 27 ਜੁਲਾਈ () : ਥਾਣਾ ਸਾਈਬਰ ਕਰਾਈਮ ਪਟਿਆਲਾ ਵਲੋਂ ਸਿਕਾਇਤਕਰਤਾ ਨਵਲ ਅਰੋੜਾ ਪੁੱਤਰ ਅਸ਼ੋਕ ਕੁਮਾਰ ਵਾਸੀ ਲਹਿਲ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 420, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਵਲ ਅਰੋੜਾ ਨੇਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਆਨ ਲਾਈਨ ਸੰਪਰਕ ਕਰਕੇ ਉਸਦੇ ਪੈਸੇ ਸਟਾਕ ਮਾਰਕੀਟ ਵਿਚ ਲਗਾਉਣ ਦਾ ਝਾਂਸਾ ਦੇ ਕੇ 61 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 27 July,2024
ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਰਾਜਪੁਰਾ, 27 ਜੁਲਾਈ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਜਸਪਾਲ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪਿੰਡ ਉਰਨਾ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਪਾਲ ਸਿੰਘ ਨੇ ਦੱਸਿਆ ਕਿ 26 ਜੁਲਾਈ ਨੂੰ ਉਸਦੇ ਪਿਤਾ ਆਪਣੇ ਮੋਟਰਸਾਈਕਲ ਤੇ ਸਵਾਰ ਹੋਕੇ ਰਾਧਾ ਸੁਆਮੀ ਡੇਰਾ ਦੇ ਕੋਲ ਜਾ ਰਹੇ ਸਨ ਤਾਂ ਟਰੱਕ ਦੇ ਅਣਪਛਾਤੇ ਡਰਾਈਵਰ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 27 July,2024
ਥਾਣਾ ਜੁਲਕਾਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਥਾਣਾ ਜੁਲਕਾਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਦੇਵੀਗੜ੍ਹ, 27 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 137, 96 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਦੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦਵਿੰਦਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਉਚੀ ਰੁੜਕੀ ਥਾਣਾ ਅਮਲੋਹ, ਜਿਲਾ ਫਤਿਹਗੜ੍ਹ ਸਾਹਿਬ, ਪਰਮਵੀਰ ਸਿੰਘ ਪੁੱਤਰ ਸਵਰਨ ਸਿੰਘ, ਰਵੀ ਪੁੱਤਰ ਰਾਜੂ ਵਾਸੀਆਨ ਪਿੰਡ ਵਜੀਦਪੁਰ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 23 ਜੁਲਾਈ ਨੂੰ ਸਵੇਰ ਵੇਲੇ ਉਸਦੀ ਲੜਕੀ ਜੋ ਕਿ ਪਟਿਆਲਾ ਵਿਖੇ ਦਵਾਈ ਲੈਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਦਵਿੰਦਰ ਸਿੰਘ ਨੇ ਇਕ ਹੋਰ ਉਪਰੋਕਤ ਵਿਅਕਤੀ ਦੀ ਮਦਦ ਨਾਲ ਲੜਕੀ ਨੂੰਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭੇਜਾ ਲਏ ਗਏ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 27 July,2024
ਵਿਜੀਲੈਂਸ ਬਿਊਰੋ ਪੰਜਾਬ 1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਪੰਜਾਬ 1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 26 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 26 July,2024
ਪੀ. ਜੀ. ਆਈ. ਦੇ ਬਾਹਰ ਸਿਗਰਟਨੋਸ਼ੀ ਕਰਦੇ ਦੇਖ ਨਿਹੰਗ ਨੇ ਮਾਰਿਆ ਸਿਰ ਵਿਚ ਤਲਵਾਰ ਦਾ ਮੁੱਠਾ
ਪੀ. ਜੀ. ਆਈ. ਦੇ ਬਾਹਰ ਸਿਗਰਟਨੋਸ਼ੀ ਕਰਦੇ ਦੇਖ ਨਿਹੰਗ ਨੇ ਮਾਰਿਆ ਸਿਰ ਵਿਚ ਤਲਵਾਰ ਦਾ ਮੁੱਠਾ ਚੰਡੀਗੜ੍ਹ, 26 ਜੁਲਾਈ ()-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੀ. ਜੀ. ਆਈ. ਚੌਂਕ ਦੇ ਕੋਲ ਸ਼ੁੱਕਰਵਾਰ ਨੂੰ ਸਿਗਰਟਨੋਸ਼ੀ ਕਰ ਰਹੇ ਇਕ ਵਿਅਕਤੀ ਦੀ ਨਿਹੰਗ ਸਿੰਘ ਨਾਲ ਬਹਿਸ ਹੋ ਗਈ ਅਤੇ ਬਹਿਸਬਾਜੀ ਦੌਰਾਨ ਨਿਹੰਗ ਸਿੰਘ ਨੇ ਉਸ ਵਿਅਕਤੀ ਦੇ ਸਿਰ ਵਿਚ ਤਲਵਾਰ ਦਾ ਮੁੱਠਾ ਮਾਰ ਦਿੱਤਾ, ਜਿਸ ਕਾਰਨ ਉਹ ਗੰਭੀਰ ਫੱਟੜ ਹੋ ਗਿਆ ਅਤੇ ਉਥੇ ਮੌਜੂਦ ਲੋਕਾਂ ਨੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਜ਼ਖ਼ਮੀ ਨੂੰ ਸੈਕਟਰ 16 ਦੇ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸਦਾ ਇਲਾਜ ਚਲ ਰਿਹਾ ਹੈ। ਥਾਣਾ 11 ਦੀ ਪੁਲਸ ਨੇ ਜ਼ਖ਼ਮੀ ਸੰਨੀ ਦੀ ਸ਼ਿਕਾਇਤ ’ਤੇ ਆਨੰਦਪੁਰ ਦੇ ਰਹਿਣ ਵਾਲੇ ਰਾਜੇਂਦਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਥਾਣਾ ਪੁਲਸ ਦੇ ਮੁਤਾਬਕ ਸੰਨੀ ਪੀ. ਜੀ. ਆਈ. ਚੌਂਕ ਦੇ ਕੋਲ ਜਿਥੇ ਲੰਗਰ ਦਿੱਤਾ ਜਾਂਦਾ ਹੈ ਦੇ ਕੋਲ ਖੜ੍ਹੇ ਹੋ ਕੇ ਸਿਗਰਟਨੋਸ਼ੀ ਕਰ ਰਿਹਾ ਸੀ ਕਿ ਇਸ ਦੌਰਾਨ ਉਥੋਂ ਨਿਹੰਗ ਸਿੰਘ ਰਾਜੇਂਦਰ ਸਿੰਘ ਲੰਘ ਰਿਹਾ ਸੀ ਨੇ ਸੰਨੀ ਨੂੰ ਲੰਗਰ ਦੇ ਕੋਲ ਸਿਗਰਟਨੋਸ਼ੀ ਕਰਨ ਤੋਂ ਰੋਕਿਆ ਅਤੇ ਇਸੇ ਦੇ ਚਲਦਿਆਂ ਉਨ੍ਹਾਂ ਦੀ ਬਹਿਸ ਹੋ ਗਈ ਅਤੇ ਬਹਿਸ ਦੌਰਾਨ ਨਿਹੰਗ ਨੇ ਸੰਨੀ ਦੇ ਸਿਰ ਵਿਚ ਤਲਵਾਰ ਦਾ ਮੁੱਠਾ ਦੇ ਮਾਰਿਆ।
Punjab Bani 26 July,2024
ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ ਦੋ ਵਿਰੁੱਧ ਕੇਸ ਦਰਜ
ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ ਦੋ ਵਿਰੁੱਧ ਕੇਸ ਦਰਜ ਜੁਲਕਾਂ, 26 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਬਲਵੰਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਟਿਵਾਣਾ ਥਾਣਾ ਜੁਲਕਾਂ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 406, 420, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੂਟਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਤਾਰਾਂਵਾਲੀ ਥਾਣਾ ਗੂਹਲਾ ਜਿਲਾ ਕੈਂਥਲ ਹਰਿਆਣਾ, ਦੀਦਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਨੋਰੀ ਕਲਾਂ ਜਿਲਾ ਸੰਗਰੂਰ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵੰਤ ਸਿੰਘ ਨੇ ਦੱਸਿਆ ਕਿ ਉਕਤ ਦੋਹਾਂ ਵਿਅਕਤੀਆਂ ਨੇ ਉਸਦੇ ਲੜਕੇ ਮਨਵੀਰਬ ਸਿੰਘ ਨੂੰ ਅਮਰੀਕਾ (ਵਿਦੇਸ਼) ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 15 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿਚ ਨਾਤਾਂ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਸਿਰਫ਼ ਤੇ ਸਿਰਫ਼ 1 ਲੱਖ ਰੁਪਏ ਹੀ ਵਾਪਸ ਕੀਤੇ, ਜਿਸ ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 26 July,2024
ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ
ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਸਨੌਰ, 26 ਜੁਲਾਈ () : ਥਾਣਾ ਸਨੌਰ ਪੁਲਸ ਨੇ ਸਿ਼ਕਾਇਤਕਰਤਾ ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਥਾਣਾ ਸਨੌਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106, 281 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਗਟ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਥਾਣਾ ਸਨੌਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਜੀਤ ਸਿੰਘ ਨੇ ਦੱਸਿਆ ਕਿ 24 ਜੁਲਾਈ ਨੂੰ ਉਸਦੇ ਪਿਤਾ ਮੋਟਰਸਾਈਕਲ ਤੇ ਸਵਾਰ ਕੇ ਸੂਆ ਪੁਲੀ ਫਤਿਹਪੁਰ ਰੋਡ ਤੇ ਜਾ ਰਹੇ ਸਨ ਤਾਂ ਉਕਤ ਵਿਅਕਤੀ ਨੇ ਆਪਣਾ ਮੋਟਰਸਾਈਕਲ ਤੇਜ ਰਫ਼ਤਾਰ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 26 July,2024
ਭਾਰਤੀ ਮੂਲ ਦਾ ਜਰਮਨ ਨਾਗਰਿਕ 6 ਕਿਲੋ ਕੋਕੀਨ ਸਮੇਤ ਗ੍ਰਿਫਤਾਰ
ਭਾਰਤੀ ਮੂਲ ਦਾ ਜਰਮਨ ਨਾਗਰਿਕ 6 ਕਿਲੋ ਕੋਕੀਨ ਸਮੇਤ ਗ੍ਰਿਫਤਾਰ ਨਵੀਂ ਦਿੱਲੀ, 26 ਜੁਲਾਈ : ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰਤੀ ਮੂਲ ਦੇ ਇੱਕ ਜਰਮਨ ਨਾਗਰਿਕ ਨੂੰ ਕਰੀਬ ਛੇ ਕਿਲੋਗ੍ਰਾਮ ਕੋਕੀਨ ਸਮੇਤ ਫੜਿਆ ਹੈ। ਮੁਲਜ਼ਮ ਦੋਹਾ ਤੋਂ ਨਵੀਂ ਦਿੱਲੀ ਆਇਆ ਸੀ। ਕੋਕੀਨ ਦੋ ਖਿਡੌਣਿਆਂ ਦੇ ਅੰਦਰ ਛੁਪਾਈ ਹੋਈ ਸੀ। ਮਾਮਲੇ ਦੀ ਸੀਬੀਆਈ ਜਾਂਚ ਜਾਰੀ ਹੈ ।
Punjab Bani 26 July,2024
ਬੀ. ਐਸ. ਐਫ. ਤੇ ਪੰਜਾਬ ਪੁਲਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਬਰਾਮਦ ਹੋਈ 2 ਕਿਲੋ 241 ਗ੍ਰਾਮ ਹੈਰੋਇਨ
ਬੀ. ਐਸ. ਐਫ. ਤੇ ਪੰਜਾਬ ਪੁਲਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਬਰਾਮਦ ਹੋਈ 2 ਕਿਲੋ 241 ਗ੍ਰਾਮ ਹੈਰੋਇਨ ਗੁਰਦਾਸਪੁਰ : ਪੰਜਾਬ ਪੁਲਸ ਤੇ ਬੀ. ਐਸ. ਐਫ. ਦੇ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਦੋ ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੱਸਣਯੋਗ ਹੈ ਕਿ ਅਜਿਹੇ ਘਟੀਆ ਕੰਮ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਆਪਣੀਆਂ ਕੋਝੀਆਂ ਚਾਲਾਂ ਚੱਲਣ ਤਹਿਤ ਲਗਾਤਾਰ ਕੀਤਾ ਜਾ ਰਿਹਾ ਹੈ। ਭਾਰਤੀ ਖੇਤਰ ਵਿੱਚ ਤਾਇਨਾਤ ਬੀ. ਐਸ. ਐਫ. ਦੇ ਜਵਾਨ ਪਾਕਿਸਤਾਨ ਦੀ ਹਰ ਇੱਕ ਨਪਾਕ ਹਰਕਤ ਨੂੰ ਫੇਲ ਕਰ ਦਿੰਦੇ ਹਨ। ਇਥੇ ਹੀ ਬਸ ਨਹੀਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਸ ਥਾਣਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਅਗਵਾਨ ਦੇ ਖੇਤਾਂ ਵਿੱਚੋਂ ਜੋ ਡਰੌਨ ਮਿਲਿਆ ਦੇ ਨਾਲ ਹੀ ਉਪਰੋਕਤ ਹੈਰੋਇਨ ਸੀ।
Punjab Bani 26 July,2024
20 ਕਰੋੜ ਰੁਪਏ ਦੀ ਗਬਨ ਕਰਕੇ ਕੇਰਲ ਦੇ ਤ੍ਰਿਸ਼ੂਰ `ਚ ਔਰਤ ਹੋਈ ਲਾਪਤਾ
20 ਕਰੋੜ ਰੁਪਏ ਦੀ ਗਬਨ ਕਰਕੇ ਕੇਰਲ ਦੇ ਤ੍ਰਿਸ਼ੂਰ `ਚ ਔਰਤ ਹੋਈ ਲਾਪਤਾ ਕੋਚੀ : ਕੇਰਲ ਦੇ ਤ੍ਰਿਸ਼ੂਰ `ਚ ਇਕ ਔਰਤ ਲਾਪਤਾ ਹੋ ਗਈ ਹੈ, ਜਿਸ `ਤੇ 20 ਕਰੋੜ ਰੁਪਏ ਦੀ ਗਬਨ ਕਰਨ ਦਾ ਦੋਸ਼ ਹੈ। ਦਰਅਸਲ, ਤ੍ਰਿਸੂਰ ਬ੍ਰਾਂਚ ਨਾਲ ਜੁੜੀ ਇੱਕ ਪ੍ਰਮੁੱਖ ਗੈਰ-ਬੈਂਕਿੰਗ ਫਾਈਨਾਂਸ ਕੰਪਨੀ ਵਿੱਚ ਮੈਨੇਜਰ ਦੇ ਰੂਪ ਵਿੱਚ ਕੰਮ ਕਰ ਰਹੀ ਇੱਕ ਔਰਤ ਲਾਪਤਾ ਹੋ ਗਈ ਹੈ। ਔਰਤ ਦੇ ਖਿਲਾਫ 20 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਔਰਤ ਦੀ ਪਛਾਣ ਧਨਿਆ ਮੋਹਨ ਵਜੋਂ ਕੀਤੀ ਹੈ। ਧਨਿਆ ਕਰੀਬ ਦੋ ਦਹਾਕਿਆਂ ਤੋਂ ਕੰਪਨੀ ਵਿੱਚ ਕੰਮ ਕਰ ਰਹੀ ਹੈ। ਦੋਸ਼ੀ ਧਨਿਆ ਮੋਹਨ ਦੇ ਲਾਪਤਾ ਹੋਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਹ 2019 ਤੋਂ ਕੰਪਨੀ `ਚ ਪੈਸੇ ਦੀ ਗਬਨ ਕਰ ਰਿਹਾ ਸੀ। ਕੰਪਨੀ ਦੇ ਪੈਸੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਕੀਤੇ ਟਰਾਂਸਫਰ ਪੁਲਸ ਨੇ ਦੱਸਿਆ ਕਿ ਔਰਤ ਆਪਣੇ ਦਫਤਰ ਤੋਂ ਕੰਪਨੀ ਦੇ ਪੈਸੇ ਆਪਣੇ ਰਿਸ਼ਤੇਦਾਰਾਂ ਦੇ ਨਿੱਜੀ ਬੈਂਕ ਖਾਤਿਆਂ `ਚ ਟਰਾਂਸਫਰ ਕਰਦੀ ਸੀ।ਪੁਲਸ ਨੇ ਦੱਸਿਆ ਕਿ ਉਹ ਆਲੀਸ਼ਾਨ ਜੀਵਨ ਬਤੀਤ ਕਰ ਰਹੀ ਸੀ ਅਤੇ ਪਿਛਲੇ ਕੁਝ ਸਾਲਾਂ ਵਿੱਚ ਉਸਨੇ ਜਾਇਦਾਦ ਵੀ ਖਰੀਦੀ ਸੀ।ਕੇਰਲ ਵਿੱਚ ਹੈੱਡਕੁਆਰਟਰ, ਇਸ ਪ੍ਰਮੁੱਖ ਕੰਪਨੀ ਦੀਆਂ ਦੇਸ਼ ਦੇ 28 ਰਾਜਾਂ ਵਿੱਚ 5,000 ਤੋਂ ਵੱਧ ਸ਼ਾਖਾਵਾਂ ਹਨ। ਕੰਪਨੀ ਕੋਲ 400 ਬਿਲੀਅਨ ਰੁਪਏ ਦੀ ਕੁੱਲ ਜਾਇਦਾਦ ਹੈ ਅਤੇ ਇਸ ਵਿੱਚ 50,000 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ।
Punjab Bani 26 July,2024
ਥਾਣਾ ਅਰਬਨ ਐਸਟੇਟ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਬਲਾਤਕਾਰ ਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ
ਥਾਣਾ ਅਰਬਨ ਐਸਟੇਟ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਬਲਾਤਕਾਰ ਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ ਪਟਿਆਲਾ, 26 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਹਿਲਾ ਦੀ ਸਿ਼ਕਾਇਤ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਬਲਾਤਕਾਰ ਕਰਨ ਅਤੇ ਅਸ਼ਲੀਲ ਹਰਕਤਾ ਕਰਨ ਤੇ ਧਾਰਾ 64 (2) ਬੀ. ਐਨ. ਐਸ. ਦੀ ਸਿ਼ਕਾਇਤ ਦੇ ਆਧਾਰ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਲਿਤ ਚੋਧਰੀ ਪੁੱਤਰ ਚਤਰ ਸਿੰਘ, ਆਰਵ ਚੋਧਰੀ ਪੁੱਤਰ ਲਲਿਤ ਚੋਧਰੀ ਵਾਸੀਆਨ ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਵੱਡੀ ਭੈਣ ਆਪਣੇ ਪਤੀ ਲਲਿਤ ਚੌਧਰੀ ਅਤੇ ਬੱਚਿਆਂ ਸਮੇਤ 5 ਸਾਲ ਤੋਂ ਉਸ ਨਾਲ ਮਕਾਨ ਵਿਚ ਰਹਿ ਰਹੀ ਹੈ ਤੇ 6 ਜੁਲਾਈ ਨੂੰ ਲਲਿਤ ਚੌਧਰੀ ਨੇ ਉਸਦੇ ਕਮਰੇ ਅੰਦਰ ਦਾਖਲ ਹੋ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ 14 ਜੁਲਾਈ ਨੂੰ ਆਰਵ ਚੌਧਰੀ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 26 July,2024
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ 10 ਵਿਅਕਤੀਆਂ ਵਿਰੁੱਧ ਇਮੋਰਲ ਟੈ੍ਰਫਿਕ ਐਕਟ ਤਹਿਤ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ 10 ਵਿਅਕਤੀਆਂ ਵਿਰੁੱਧ ਇਮੋਰਲ ਟੈ੍ਰਫਿਕ ਐਕਟ ਤਹਿਤ ਕੇਸ ਦਰਜ ਨਾਭਾ, 26 ਜੁਲਾਈ () : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ 10 ਵਿਅਕਤੀਆਂ ਵਿਰੁੱਧ ਧਾਰਾ 3, 4,5 ਇਮੋਰਲ ਟੈ੍ਰਫਿਕ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੰਜੂ ਪਤਨੀ ਬੋਬੀ ਤੇਜਾ, ਸਰਬਜੀਤ ਕੋਰ ਪੁੱਤਰੀ ਰਜਿੰਦਰ ਸਿੰਘ ਵਾਸੀਆਨ ਠਠੇਰਿਆ ਵਾਲਾ ਮੁਹੱਲਾ ਨਾਭਾ, ਪਿੰਕੀ ਪਤਨੀ ਤਲਵਿੰਦਰ ਖੱਟੜਾ ਵਾਸੀ ਮਝੈਲ ਕਲੋਨੀ ਥੂਹੀ ਰੋਡ ਨਾਭਾ, ਰੀਆ ਪਤਨੀ ਰੋਬਿਨ ਵਾਸੀ ਸਿ਼ਵਪੁਰੀ ਕਲੋਨੀ ਨਾਭਾ, ਬਲਵਿੰਦਰ ਕੋਰ ਪਤਨੀ ਸੰਦੀਪ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਅਮਰਗੜ੍ਹ, ਬਲਜੀਤ ਕੋਰ ਪਤਨੀ ਪਿਆਰਾ ਸਿੰਘ ਵਾਸੀ ਮੰਡੋੜ ਥਾਣਾ ਸਦਰ ਨਾਭਾ, ਜਸਵੀਰ ਕੋਰ ਪਤਨੀ ਧੀਰਾ ਸਿੰਘ ਵਾਸੀ ਪਿੰਡ ਕੰਨਗਵਾਲ ਥਾਣਾ ਅਹਿਮਦਗੜ੍ਹ, ਪਲਵਿੰਦਰ ਕੋਰ ਪਤਨੀ ਅੰਗਰੇਜ ਸਿੰਘ ਵਾਸੀ ਕਰਤਾਰ ਕਲੋਨੀ ਨਾਭਾ, ਸਵਰਨਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪੋਹੀੜ ਥਾਣਾ ਅਹਿਮਦਗੜ੍ਹ, ਮੁਹੰਮਦ ਬੂਟਾ ਪੁੱਤਰ ਲਾਲ ਮੁਹੰਮਦ ਵਾਸੀ ਪਿੰਡ ਸਿ਼ਵਗੜ ਥਾਣਾ ਭਾਦਸ ਸ਼ਾਮਲ ਹਨ। ਪੁਲਸ ਮੁਤਾਬਕ ਇੰਸਪੈਕਟਰ ਰੌਣੀ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਖੰਡਾ ਚੌਂਕ ਨਾਭਾ ਦੇ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਮਹਿਲਾਵਾਂ ਮੰਜੂ ਅਤੇ ਸਰਬਜੀਤ ਕੌਰ ਜੋ ਠਠੇਰਿਆਂ ਵਾਲਾ ਮੁਹੱਲਾ ਨਾਭਾ ਵਿਖੇ ਆਪਣੇ ਕਿਰਾਏ ਤੇ ਲਏ ਮਕਾਨ ਵਿਚ ਜਿਸਮਫਰੋਸ਼ੀ ਦਾ ਧੰਦਾ ਕਰਦੀਆਂ ਹਨ ਤੇ ਮੰਜੂ ਤੇ ਪਹਿਲਾਂ ਵੀ ਜਿਸਮਫਰੋਸ਼ੀ ਦੇ ਕਈ ਮਾਮਲੇ ਦਰਜ ਹਨ। ਪੁਲਸ ਮੁਤਾਬਕ ਮੰਜੂ ਕੋਲ ਉਕਤ ਘਰ ਵਿਚ ਬਾਕੀ ਮਹਿਲਾਵਾਂ ਵੀ ਆਈਆਂ ਹੋਈਆਂ ਸਨ, ਜਿਨ੍ਹਾਂ ਨੂੰ ਲੈ ਕੇ ਮੰਜੂ ਅਤੇ ਸਰਬਜੀਤ ਕੌਰ ਆਪਣੇ ਘਰ ਅੰਦਰ ਵੱਖ ਵੱਖ ਵਿਅਕਤੀਆਂ ਨੰੁ ਬੁਲਾ ਕੇ ਉਨ੍ਹਾਂ ਕੋਲੋਂ ਪੈਸੇ ਲੈ ਕੇ ਜਿਸਮਫਰੋਸ਼ੀ ਦਾ ਧੰਦਾ ਕਰਵਾਉਂਦੀਆਂ ਹਨ। ਪੁਲਸ ਮੁਤਾਬਕ ਜਦੋਂ ਰੇਡ ਕੀਤੀ ਗਈ ਤਾਂ ਉਪਰੋਕਤ ਮਹਿਲਾਵਾਂ ਨੂੰ ਮੌਕੇ ਤੇ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 26 July,2024
ਮੋਹਾਲੀ ਪੁਲਸ ਨੇ ਕੀਤਾ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ
ਮੋਹਾਲੀ ਪੁਲਸ ਨੇ ਕੀਤਾ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਮੋਹਾਲੀ : ਪੰਜਾਬ ਦੇ ਮੋਹਾਲੀ ਸ਼ਹਿਰ ਵਿਚ ਪੁਲਸ ਵਲੋਂ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਮੋਹਾਲੀ ਪੁਲਸ ਨੇ ਇਕ ਹਥਿਆਰਬੰਦ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਚੋਰੀ ਦੇ ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਪਿੰਡ ਝੰਡੀਆਂ ਵਾਲਾ, ਗੁਰਪ੍ਰੀਤ ਸਿੰਘ ਵਾਸੀ ਪਿੰਡ ਸਰਾਏ ਅਲੀ ਅਤੇ ਬਲਕਰਨ ਸਿੰਘ ਵਾਸੀ ਪਿੰਡ ਤਰਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਸਮੇਤ ਹੋਰ ਸਾਮਾਨ ਬਰਾਮਦ ਹੋਇਆ ਹੈ। ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ, ਆਈਪੀਐਸ ਡਾ: ਸੰਦੀਪ ਸਿੰਘ ਗਰਗ ਨੇ ਦੱਸਿਆ, "ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ `ਤੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸੀ। ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ 2 ਮੋਟਰਸਾਈਕਲ, 1 ਪਿਸਤੌਲ, 2 ਕਾਰਤੂਸ, 5 ਮੋਬਾਈਲ ਫੋਨ ਅਤੇ ਹੋਰ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ।
Punjab Bani 25 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਪਾਤੜਾਂ, 25 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਸੰਚਿਤ ਸਿੰਗਲਾ ਪੁੱਤਰ ਸੰਜੀਵ ਕੁਮਾਰ ਵਾਸੀ ਤੁਲਸੀ ਨਗਰ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305 ਬੀ. ਐਨ. ਐਸ. ਤਹਿਤ ਤਿੰਨ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਜੀਵ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਮਹੇਸ਼ ਨਗਰ ਪਾਤੜਾ, ਸੋਮੀ ਕੁਮਾਰ ਪੁੱਤਰ ਰਮੇਸ਼ ਵਾਸੀ ਧਾਨਕ ਬਸਤੀ ਪਾਤੜਾ, ਅਜੈ ਕੁਮਾਰ ਪੁੱਤਰ ਪ੍ਰੇਮ ਚੰਦ ਵਾਸੀ ਪਾਤੜਾ ਮੁਦਈ ਤੁਲਸੀ ਨਗਰ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਚਿਤ ਸਿੰਗਲਾ ਨੇ ਦੱਸਿਆ ਕਿ ਉਹ ਤਲਸੀ ਨਗਰ ਪਾਤੜਾਂ ਵਿਖੇ ਆਪਣੇ ਘਰ ਦੀ ਰਿਪੇਅਰ ਕਰਵਾ ਰਿਹਾ ਹੈ ਤੇ 19 ਜੁਲਾਈ ਦੀ ਅੱਧੀ ਰਾਤ ਨੂੰ ਘਰ ਵਿਚੋਂ ਤਾਂਬੇ ਦੀਆਂ ਤਾਰਾਂ ਚੋਰੀ ਹੋ ਗਈਆਂ ਸਨ ਅਤੇ ਫਿਰ 21 ਜੁਲਾਈ ਦੀ ਅੱਧੀ ਰਾਤ ਨੂੰ ਬਚੀਆਂ ਹੋਈਆਂ ਤਾਂਬੇ ਦੀਆਂ ਤਾਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਕਤ ਵਿਅਕਤੀਆਂ ਨੇ ਹੀ ਤਾਂਬੇ ਦੀਆਂ ਤਾਰਾਂ ਚੋਰੀ ਕੀਤੀਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 25 July,2024
ਥਾਣਾ ਸਮਾਣਾ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਲੁੱਟ ਖੋਹ ਦਾ ਕੇਸ ਦਰਜ
ਥਾਣਾ ਸਮਾਣਾ ਪੁਲਸ ਨੇ ਕੀਤਾ ਦੋ ਅਣਪਛਾਤੇਵਿਅਕਤੀਆਂ ਵਿਰੁੱਧ ਲੁੱਟ ਖੋਹ ਦਾ ਕੇਸ ਦਰਜ ਸਮਾਣਾ, 25 ਜੁਲਾਈ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਪੁਸ਼ਪਾ ਦੇਵੀ ਪਤਨੀ ਲਖਪਤ ਰਾਏ ਵਾਸੀ ਬਸਤੀ ਸਮਾਣਾ ਦੀ ਸਿਕਾਇਤ ਦੇ ਆਧਾਰ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 304, 317 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਪੁਸ਼ਪਾ ਦੇਵੀ ਨੇਦੱਸਿਆ ਕਿ 23 ਜੁਲਾਈ ਨੂੰ ਉਹ ਮੰਦਰ ਤੋਂ ਮੱਥਾ ਟੇਕ ਕੇ ਆਪਣੇ ਘਰ ਵਾਪਸ ਆ ਰਹੀ ਸੀ ਤਾਂ ਰੀਆ ਬਿਊਟੀ ਪਾਰਲਰ ਦੇ ਕੋਲ ਪਹੁੰਚੀ ਤਾਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਆਏ ਅਤੇ ਉਸਦੇ ਕੰਲਾਂ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 25 July,2024
ਦੱਖਣੀ-ਪੱਛਮੀ ਕੋਲੰਬੀਆ `ਚ ਫੁੱਟਬਾਲ ਮੈਦਾਨ `ਤੇ ਹੋਏ ਡਰੋਨ ਹਮਲੇ `ਚ ਮਾਰੇ ਗਏ 10 ਲੋਕ
ਦੱਖਣੀ-ਪੱਛਮੀ ਕੋਲੰਬੀਆ `ਚ ਫੁੱਟਬਾਲ ਮੈਦਾਨ `ਤੇ ਹੋਏ ਡਰੋਨ ਹਮਲੇ `ਚ ਮਾਰੇ ਗਏ 10 ਲੋਕ ਬੋਗੋਟਾ : ਕੋਲੰਬੀਆ ਦੇ ਬਾਗੀ ਸਮੂਹ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼ ਨੇ ਫੁੱਟਬਾਲ ਮੈਦਾਨ `ਤੇ ਹਮਲਾ ਕੀਤਾ। ਦੱਖਣੀ-ਪੱਛਮੀ ਕੋਲੰਬੀਆ `ਚ ਫੁੱਟਬਾਲ ਮੈਦਾਨ `ਤੇ ਹੋਏ ਡਰੋਨ ਹਮਲੇ `ਚ 10 ਲੋਕ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਬੋਗੋਟਾ : ਕੋਲੰਬੀਆ ਦੇ ਬਾਗੀ ਸਮੂਹ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼ ਨੇ ਫੁੱਟਬਾਲ ਮੈਦਾਨ `ਤੇ ਹਮਲਾ ਕੀਤਾ। ਦੱਖਣੀ-ਪੱਛਮੀ ਕੋਲੰਬੀਆ `ਚ ਫੁੱਟਬਾਲ ਮੈਦਾਨ `ਤੇ ਹੋਏ ਡਰੋਨ ਹਮਲੇ `ਚ 10 ਲੋਕ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਹਮਲੇ ਦੇ ਸਮੇਂ ਗਰਾਊਂਡ ’ਚ ਖੇਡ ਰਹੇ ਸਨ ਬੱਚੇ ਕਾਉਕਾ ਵਿੱਚ ਆਰਮੀ ਸਪੈਸਿਫਿਕ ਕਮਾਂਡ ਦੇ ਮੁਖੀ ਜਨਰਲ ਫੇਡਰਿਕੋ ਮੇਜੀਆ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਬੱਚੇ ਮੰਗਲਵਾਰ ਨੂੰ ਗਰਾਊਂਡ `ਤੇ ਖੇਡ ਰਹੇ ਸਨ। ਇਸ ਦੌਰਾਨ ਡਰੋਨ ਨਾਲ ਹਮਲਾ ਹੋਇਆ। ਰਿਵੋਲਿਊਸ਼ਨਰੀ ਆਰਮਡ ਫੋਰਸਿਜ਼ ਨੇ ਇੱਕ ਤੋਂ ਬਾਅਦ ਇੱਕ 13 ਹਮਲੇ ਕੀਤੇ। ਜਨਰਲ ਫੈਡਰਿਕੋ ਮੇਜੀਆ ਨੇ ਦੱਸਿਆ ਕਿ ਫੁੱਟਬਾਲ ਗਰਾਊਂਡ `ਤੇ ਸਥਾਨਕ ਸਮੇਂ ਮੁਤਾਬਕ ਰਾਤ ਕਰੀਬ 9 ਵਜੇ ਹਮਲਾ ਹੋਇਆ।
Punjab Bani 25 July,2024
ਸਰਹੱਦ ਤੇ ਅਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਦੇਖ ਜਵਾਨਾਂ ਦਾਗੇ 16 ਫਾਇਰ ਤੇ ਰੌਸ਼ਨੀ ਵਾਲਾ ਬੰਬ
ਸਰਹੱਦ ਤੇ ਅਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਦੇਖ ਜਵਾਨਾਂ ਦਾਗੇ 16 ਫਾਇਰ ਤੇ ਰੌਸ਼ਨੀ ਵਾਲਾ ਬੰਬ ਡੇਰਾ ਬਾਬਾ ਨਾਨਕ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਸ਼ਾਹਪੁਰ ਦੇ ਤਾਇਨਾਤ ਬੀਐਸਐਫ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ `ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗੇ ਗਏ। ਜਾਣਕਾਰੀ ਅਨੁਸਾਰ ਬੁੱਧਵਾਰ ਸਰਹੱਦ `ਤੇ ਚੌਕਸ ਜਵਾਨਾਂ ਵੱਲੋਂ ਆਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ। ਜਿੱਥੇ ਜਵਾਨਾਂ ਵੱਲੋਂ 16 ਦੇ ਕਰੀਬ ਫਾਇਰ `ਤੇ ਇਕ ਰੋਸ਼ਨੀ ਵਾਲਾ ਬੰਬ ਦਾਗਿਆ ਗਿਆ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚੇ। ਵੀਰਵਾਰ ਤੜਕਸਾਰ ਤੋਂ ਬੀਐਸਐਫ ਤੇ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ।
Punjab Bani 25 July,2024
42 ਲੱਖ ਦੀ ਲੁੱਟ `ਚ ਉਤਰ ਪ੍ਰਦੇਸ਼ ਦਾ ਥਾਣੇਦਾਰ ਵੀ ਸ਼ਾਮਲ
42 ਲੱਖ ਦੀ ਲੁੱਟ `ਚ ਉਤਰ ਪ੍ਰਦੇਸ਼ ਦਾ ਥਾਣੇਦਾਰ ਵੀ ਸ਼ਾਮਲ ਵਾਰਾਣਸੀ, 25 ਜੁਲਾਈ : ਵਾਰਾਣਸੀ `ਚ ਰਾਮਨਗਰ ਪੁਲਸ ਨੇ ਵਾਰਾਣਸੀ ਦੇ ਨੀਚੀਬਾਗ ਦੀ ਕੁਡਾਖਾਨਾ ਗਲੀ ਦੇ ਰਹਿਣ ਵਾਲੇ ਜਿਊਲਰ ਜੈਪਾਲ ਕੁਮਾਰ ਦੇ ਦੋ ਕਰਮਚਾਰੀਆਂ ਤੋਂ 42.50 ਲੱਖ ਰੁਪਏ ਦੀ ਲੁੱਟ ਦੇ ਮਾਮਲੇ `ਚ ਨਡੇਸਰ (ਕੈਂਟ) ਚੌਕੀ ਦੇ ਇੰਚਾਰਜ ਸੂਰਿਆ ਪ੍ਰਕਾਸ਼ ਪਾਂਡੇ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਕੋਲੋਂ 8 ਲੱਖ 5 ਹਜ਼ਾਰ ਰੁਪਏ ਦੀ ਨਕਦੀ, ਦੋ ਪਿਸਤੌਲ, ਕਾਰਤੂਸ ਅਤੇ ਸਾਈਕਲ ਬਰਾਮਦ ਕੀਤੇ ਗਏ ਹਨ। ਤਿੰਨਾਂ ਨੂੰ ਬੁੱਧਵਾਰ ਨੂੰ ਜੇਲ ਭੇਜ ਦਿੱਤਾ ਗਿਆ।ਡੀ. ਸੀ. ਪੀ. ਕਾਸ਼ੀ ਗੌਰਵ ਬੰਸ਼ਵਾਲ ਨੇ ਬੁੱਧਵਾਰ ਨੂੰ ਚੇਤਗੰਜ ਪੁਲਸ ਦਫਤਰ `ਚ ਦੱਸਿਆ ਕਿ 22 ਜੂਨ ਦੀ ਰਾਤ ਨੂੰ ਹਾਈਵੇ `ਤੇ ਵਿਸ਼ਵਸੁੰਦਰੀ ਪੁਲ ਨੇੜੇ ਇਕ ਬੱਸ `ਚ ਸਫਰ ਕਰ ਰਹੇ ਸਰਾਫ ਜੈਪਾਲ ਦੇ ਦੋ ਕਰਮਚਾਰੀਆਂ ਨੂੰ ਦੋਸ਼ੀਆਂ ਨੇ ਹੇਠਾਂ ਉਤਾਰਿਆ ਅਤੇ ਕਿਸੇ ਹੋਰ ਵਾਹਨ `ਚ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ 42.5 ਲੱਖ ਰੁਪਏ ਲੁੱਟ ਲਏ। ਲੁੱਟ ਦੇ ਮਾਮਲੇ `ਚ ਇੰਸਪੈਕਟਰ ਸੂਰਿਆ ਪ੍ਰਕਾਸ਼ ਪਾਂਡੇ, ਵਿਕਾਸ ਮਿਸ਼ਰਾ ਵਾਸੀ ਅਹਿਰੌਲੀ (ਚੋਲਾਪੁਰ), ਅਜੈ ਗੁਪਤਾ ਵਾਸੀ ਅਇਰ ਬਾਜ਼ਾਰ (ਚੋਲਾਪੁਰ) ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਦੇ ਸਮੇਂ ਸੂਰਯਪ੍ਰਕਾਸ਼ ਪਾਂਡੇ ਵਰਦੀ ਵਿੱਚ ਸਨ। ਇਸ ਵਾਰਦਾਤ `ਚ ਬਾਰਾਗਾਓਂ ਨਿਵਾਸੀ ਨੀਲੇਸ਼ ਯਾਦਵ, ਮੁਕੇਸ਼ ਦੂਬੇ ਉਰਫ ਹਨੀ, ਯੋਗੇਸ਼ ਪਾਠਕ ਉਰਫ ਸੋਨੂੰ ਵੀ ਸ਼ਾਮਲ ਸਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਵਿਕਾਸ ਮਿਸ਼ਰਾ ਤੋਂ 5.70 ਲੱਖ ਰੁਪਏ, ਅਜੈ ਗੁਪਤਾ ਤੋਂ 2 ਲੱਖ ਰੁਪਏ ਅਤੇ ਸੂਰਿਆ ਪ੍ਰਕਾਸ਼ ਪਾਂਡੇ ਤੋਂ 35 ਹਜ਼ਾਰ ਰੁਪਏ ਲੁੱਟੇ ਗਏ ਹਨ। ਇੰਸਪੈਕਟਰ ਸੂਰਿਆਪ੍ਰਕਾਸ਼ ਪ੍ਰਯਾਗਰਾਜ ਦੇ ਕਰਨਲਗੰਜ ਥਾਣਾ ਖੇਤਰ ਦੇ ਸ਼ੁਕਲਾ ਮਾਰਕੀਟ, ਸਲੋਰੀ ਦਾ ਰਹਿਣ ਵਾਲਾ ਹੈ।ਪੁਲਸ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੂਰਿਆ ਪ੍ਰਕਾਸ਼ ਪਾਂਡੇ ਨਾ ਸਿਰਫ ਸਰਾਫ ਜੈਪਾਲ ਦੇ ਮੁਲਾਜ਼ਮਾਂ ਤੋਂ ਲੁੱਟ-ਖੋਹ `ਚ ਸ਼ਾਮਲ ਸੀ, ਸਗੋਂ ਇਸ ਤੋਂ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਪਿਛਲੀਆਂ ਵਾਰਦਾਤਾਂ ਵਿੱਚ 4 ਤੋਂ 5 ਕਰੋੜ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪਿਛਲੀਆਂ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਕਿਸੇ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ, ਇਸ ਲਈ ਸਖ਼ਤੀ ਦੇ ਬਾਵਜੂਦ ਸੂਰਿਆਪ੍ਰਕਾਸ਼ ਨੇ ਮੂੰਹ ਨਹੀਂ ਖੋਲ੍ਹਿਆ।
Punjab Bani 25 July,2024
ਥਾਣਾ ਘਨੌਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਘਨੌਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਘਨੌਰ, 25 ਜੁਲਾਈ (ਅਲੀ) : ਥਾਣਾ ਘਨੌਰ ਪੁਲਸ ਨੇ ਸਿ਼ਕਾਇਤਕਰਤਾ ਸੁਨੀਲ ਕੁਮਾਰ ਪੁੱਤਰ ਸ਼ੰਭੂ ਨਾਥ ਪੁੱਤਰ ਤੁਲਸੀ ਰਾਮ ਪਿੰਡ ਮੰਗਨੋਟੀ ਥਾਣਾ ਬਰਸਰ ਜਿ਼ਲਾ ਹਮੀਰਪੁਰ ਹਿਮਾਚਲ ਪ੍ਰਦੇਸ਼ ਦੀ ਸਿ਼ਕਾਇਤ ਦੇ ਆਧਾਰ ਤੇਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 103 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਸਦੇ ਪਿਤਾ ਬੰਬੇ ਟ੍ਰਾਂਸਪੋਰਟ ਵਿੱਚ ਬਤੌਰ ਡਰਾਈਵਰ ਦੀ ਨੌਕਰੀ ਕਰਦਾ ਸੀ ਤੇ 19 ਜੁਲਾਈ 2024 ਨੂੰ ਉਸ ਨੂੰ ਫੋਨ ਆਇਆ ਕਿ ਉਸਦੇ ਪਿਤਾ ਦੀ ਗੱਡੀ ਪਿੰਡ ਜਮੀਤਗੜ੍ਹ ਦੇ ਕੋਲ ਖੜ੍ਹੀ ਹੈ, ਜਿਸਦੇ ਸਿਰ ਵਿੱਚ ਕਿਸੇ ਨੇ ਸੱਟਾਂ ਮਾਰੀਆਂ ਹੋਈਆਂ ਹਨ, ਜਿਸ ਤੇ ਜਦੋਉਹ ਆਪਣੇ ਭਰਾ ਅਤੇ ਮਾਲਕ ਸਮੇਤ ਮੌਕਾ ਤੇ ਪਹੰੁਚਿਆ ਤਾਂ ਖੂਨ ਡੁੱਲਿਆ ਹੋਇਆ ਸੀ ਅਤੇਉਸਦੇ ਪਿਤਾ ਦੀ ਲਾਸ਼ ਖਤਾਨਾ ਵਿੱਚ ਪਈ ਸੀ, ਜਿਸਦੇ ਸਿਰ ਤੇਕਿਸੇ ਤਿੱਖੀ ਚੀਜ ਦੇ ਵਾਰ ਕੀਤੇ ਗਏ ਸਨ।ਸਿ਼ਕਾਇਤਕਰਤਾ ਨੇ ਦੱਸਿਆ ਕਿ ਮੋਕੇ ਤੇ ਫੌਜੀ ਢਾਬਾ ਦਾ ਮਾਲਕ ਸੁਰੇਸ਼ ਵੀ ਆ ਗਿਆ ਜਿਸਨੇ ਦੱਸਿਆ ਕਿ ਉਸਦਾ ਪਿਤਾ ਇੱਕ ਹੋਰ ਵਿਅਕਤੀ ਨਾਲ ਖਾਣਾ ਖਾ ਕੇ ਗਿਆ ਸੀ ਅਤੇ ਉਹ ਅਣਪਛਾਤਾ ਵਿਅਕਤੀ ਉਸ ਦੇ ਪਿਤਾ ਤੋ ਲਿਫਟ ਲੈ ਕੇ ਨਾਲ ਗਿਆ ਸੀ, ਜਿਸਦੀ ਕਿਸੇ ਗਲ ਤੋ ਤਕਰਾਰਬਾਜੀ ਹੋ ਗਈ ਸੀ ਅਤੇ ਉਸਨੇ ਉਸਦੇ ਪਿਤਾ ਦਾ ਕਿਸੇ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 25 July,2024
ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਘਨੌਰ, 25 ਜੁਲਾਈ () : ਥਾਣਾ ਘਨੌਰ ਪੁਲਸ ਨੇ ਸਿ਼ਕਾਇਤਕਰਤਾ ਹਰਸ਼ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਕਾਮੀਖੁਦ ਥਾਣਾ ਘਨੌਰ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 103 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਧਿਆਨ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਉਂਟਸਰ ਥਾਣਾ ਘਨੋਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਸ਼ ਕੁਮਾਰ ਨੇ ਦੱਸਿਆ ਕਿ 22 ਜੁਲਾਈ ਨੂੰ ਉਹ ਤੇ ਉਸਦਾ ਛੋਟਾ ਭਰਾ ਸਾਹਿਲ ਆਪਣੇ ਗੁਆਂਢੀ ਸੁਖਵਿੰਦਰ ਸਿੰਘ ਨਾਲ ਉਹਨਾ ਦੇ ਦੋਸਤ ਹਰਸ ਪੁੱਤਰ ਕਾਲਾ ਵਾਸੀ ਉਂਟਸਰ ਦੇ ਘਰ ਚੋਂਕੀ ਪਰ ਗਏ ਹੋਏ ਸੀ ਤੇ ਉਹ, ਸਾਹਿਲ ਅਤੇ ਸੁਖਵਿੰਦਰ ਸਿੰਘ ਜੋ ਕਿ ਹਰਸ਼ ਦੇ ਘਰ ਦੇ ਬਾਹਰ ਪਿਸ਼ਾਬ ਕਰਨ ਗਏ ਉਥੇ ਪਹਿਲਾਂ ਤੋ ਹੀ ਗੁਰਧਿਆਨ ਸਿੰਘ ਖੜ੍ਹਾ ਸਿਗਰਟ ਪੀ ਰਿਹਾ ਸੀ ਨੇ ਆਪਣੀ ਸਿਗਰਟ ਦਾ ਧੂੰਆ ਉਸਦੇ ਭਰਾ ਸਾਹਿਲ ਦੇ ਮੂੰਹ ਤੇ ਮਾਰਿਆ ਤੇ ਜਦੋ ਸਾਹਿਲ ਨੇ ਇਤਰਾਜ ਕੀਤਾ ਤਾਂ ਗੁਰਧਿਆਨ ਗਾਲੀ ਗਲੋਚ ਤੇ ਹੱਥੋ ਪਾਈ ਕਰਨ ਲੱਗ ਪਿਆ ਅਤੇ ਉਹ ਅਤੇ ਹੋਰ ਉਹਨਾ ਨੂੰ ਛੁਡਾਉਣ ਲੱਗ ਪਏ ਤਾਂ ਗੁਰਧਿਆਨ ਨੇ ਸਾਹਿਲ ਦੇ ਖੱਬੇ ਪੱਟ ਅਤੇ ਛਾਤੀ ਦੇ ਸੱਜੇ ਪਾਸੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਸਾਹਿਲ ਦਾ ਕਾਫੀ ਖੂਨ ਨਿਕਲ ਗਿਆ ਅਤੇ ਦੋਸ਼ੀ ਮੋਕੇ ਤੋ ਫਰਾਰ ਹੋ ਗਿਆ, ਜਿਸ ਤੇਸਾਹਿਲ ਨੂੰ ਇਲਾਜ ਲਈ ਸੈਕਟਰ-32 ਚੰਡੀਗੜ੍ਹ ਦਾਖਲ ਕਰਵਾਇਆ ਗਿਆ, ਜਿਸਦੀ ਇਲਾਜ ਦੌਰਾਨ ਮੋਤ ਹੋ ਗਈ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 25 July,2024
ਮੋਹਾਲੀ ਵਿਚ ਗੰਨ ਪੁਆਇੰਟ ’ਤੇ ਟੈਕਸੀ ਲੁੱਟੀ
ਮੋਹਾਲੀ ਵਿਚ ਗੰਨ ਪੁਆਇੰਟ ’ਤੇ ਟੈਕਸੀ ਲੁੱਟੀ ਮੁੱਖ ਮੁਲਜਮ ਅਗਨੀਵੀਰ ਜਵਾਨ ਸਣੇ ਤਿੰਨ ਗਿ੍ਰਫਤਾਰ ਮੋਹਾਲੀ, 24 ਜੁਲਾਈ ()-ਪੰਜਾਬ ਦੇ ਮੋਹਾਲੀ ਵਿਚ ਤਿੰਨ ਵਿਅਕਤੀਆ ਨੇ ਗੰਨ ਪੁਆਇੰਟ ’ਤੇ ਇਕ ਟੈਕਸੀ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁੱਖ ਸਰਗਨਾਂ ਇਸ਼ਮੀਤ ਸਿੰਘ ਜੋ ਇਕ ਅਗਨੀਵੀਰ ਜਵਾਨ ਹੈ ਨੇ ਆਪਣੇ ਭਰਾ ਅਤੇ ਇਕ ਹੋਰ ਸਾਥੀ ਨਾਲ ਰਲ ਕੇ ਉਕਤ ਘਟਨਾਕ੍ਰਮ ਨੂੰ ਨੇਪਰੇ ਚਾੜ੍ਹਿਆ। ਪੁਲਸ ਨੇ ਇਸ ਮਾਮਲੇ ਵਿਚ ਤਿੰਨੋਂ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਗਿ੍ਰਫ਼ਤਾਰ ਕੀਤੇ ਗਏ ਇਸ਼ਮੀਤ ਸਿੰਘ ਜੋ 2022 ਤੋਂ ਅਗਨੀਵੀਰ ਦੇ ਤੌਰ ’ਤੇ ਭਰਤੀ ਹੋਇਆ ਸੀ ਦਾ ਭਰਾ ਪ੍ਰਭਪ੍ਰੀਤ ਸਿੰਘ ਅਤੇ ਉਨ੍ਹਾਂ ਦਾ ਦੋਸਤ ਬਲਕਾਰ ਸਿੰਘ ਸ਼ਾਮਲ ਹੈ। ਤਿੰਨੋਂ ਪੰਜਾਬ ਦੇ ਫਾਜ਼ਿਲਕਾ ਜ਼ਿਲੇ ਦੇ ਨਿਵਾਸੀ ਹਨ। ਮੋਹਾਲੀ ਦੇ ਐਸ. ਐਸ ਪੀ. ਸੰਦੀਪ ਗਰਗ ਨੇ ਦੱਸਿਆ ਕਿ ਇਸ਼ਮੀਤ ਸਿੰਘ ਦੋ ਮਹੀਨੇ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ ਅਤੇ ਵਾਪਸ ਨੌਕਰੀ ’ਤੇ ਨਹੀਂ ਗਿਆ। ਉਹ ਪੱਛਮ ਬੰਗਾਲ ਵਿਖੇ ਤਾਇਨਾਤ ਸੀ ਅਤੇ ਉਥੋਂ ਉਤਰ ਪ੍ਰਦੇਸ਼ ਦੇ ਕਾਨਪੁਰ ਤੋਂ ਨਜਾਇਜ਼ ਹਥਿਆਰ ਖਰੀਦੇ ਸਨ।
Punjab Bani 24 July,2024
ਜਵਾਈ ਨੇ ਦਾਤ ਨਾਲ ਹਮਲਾ ਕਰਕੇ ਸਹੁਰੇ ਨੂੰ ਕੀਤਾ ਫੱਟੜ
ਜਵਾਈ ਨੇ ਦਾਤ ਨਾਲ ਹਮਲਾ ਕਰਕੇ ਸਹੁਰੇ ਨੂੰ ਕੀਤਾ ਫੱਟੜ ਲੁਧਿਆਣਾ : ਪਰਿਵਾਰਕ ਕਲੇਸ਼ ਕਾਰਨ ਰੰਜਿਸ਼ ਦੇ ਚਲਦੇ ਸੈਕਟਰ 32 ਮੋਹਣੀ ਰਿਜੋਰਟ ਦੇ ਨਜ਼ਦੀਕ ਬਜ਼ੁਰਗ ਉੱਪਰ ਉਸਦੇ ਜਵਾਈ ਨੇ ਦਾਤ ਨਾਲ ਵਾਰ ਕਰਕੇ ਬਜ਼ੁਰਗ ਨੂੰ ਫੱਟੜ ਕਰ ਦਿੱਤਾ। ਉਕਤ ਵਾਰਦਾਤ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਖਵਾਜਾ ਕੋਠੀ ਚੌਂਕ ਦੇ ਨਜ਼ਦੀਕ ਰਹਿਣ ਵਾਲੇ ਨਿਰੰਜਨ ਦਾਸ ਦੇ ਬਿਆਨ ਉੱਪਰ ਉਸ ਦੇ ਜਵਾਈ ਅਰੁਣ ਮਹਿਰਾ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਨਿਰੰਜਨ ਦਾਸ ਮੁਤਾਬਕ ਵਾਰਦਾਤ ਵਾਲੇ ਦਿਨ ਉਹ ਆਪਣੀ ਪਤਨੀ ਮਮਤਾ ਅਤੇ ਬੇਟੀ ਹਰਸ਼ਾ ਨਾਲ ਐਕਟੀਵਾ ਤੇ ਸਵਾਰ ਹੋ ਕੇ ਤਾਜਪੁਰ ਰੋਡ ਵੱਲ ਜਾ ਰਿਹਾ ਸੀ। ਜਦੋਂ ਉਹ ਸੈਂਟਰਲ ਜੇਲ ਤਾਜਪੁਰ ਕੋਲ ਪੁੱਜੇ ਤਾਂ ਪਿੱਛੋਂ ਐਕਟੀਵਾ ਤੇ ਸਵਾਰ ਹੋ ਕੇ ਆਏ ਅਰੁਣ ਮਹਿਰਾਂ ਨੇ ਉਸ ਉੱਪਰ ਦਾਤ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੇ ਉਸ ਦੇ ਫੱਟ ਮਾਰੇ ਅਤੇ ਮੌਕੇ ਤੋਂ ਭੱਜ ਨਿਕਲਿਆ। ਸ਼ਿਕਾਇਤ ਕਰਤਾ ਨੇ ਸਥਾਨਕ ਸਿਵਲ ਹਸਪਤਾਲ ਤੋਂ ਆਪਣਾ ਇਲਾਜ ਕਰਵਾਇਆ ਅਤੇ ਉਕਤ ਮਾਮਲੇ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਦੇ ਦਿੱਤੀ। ਨਿਰੰਜਨ ਦਾਸ ਮੁਤਾਬਕ ਮੁਲਜਮ ਅਰੁਣ ਮਹਿਰਾ ਨਾਲ ਉਸ ਦੀ ਬੇਟੀ ਨੇ ਪ੍ਰੇਮ ਵਿਆਹ ਕੀਤਾ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਧੀ ਅਤੇ ਜਵਾਈ ਵਿਚਕਾਰ ਲੜਾਈ ਝਗੜਾ ਹੋਣ ਲੱਗਾ ਤਾਂ ਉਹ ਆਪਣੀ ਲੜਕੀ ਨੂੰ ਵਾਪਸ ਪੇਕੇ ਘਰ ਲੈ ਆਇਆ। ਇਸ ਵਜਹਾ ਨਾਲ ਅਰੁਣ ਉਸ ਨਾਲ ਰੰਜਿਸ਼ ਰੱਖਦਾ ਸੀ ਅਤੇ ਇਸ ਰੰਜਿਸ਼ ਦੇ ਚਲਦੇ ਹੀ ਇਹ ਜਾਨਲੇਵਾ ਹਮਲਾ ਕੀਤਾ ਗਿਆ।
Punjab Bani 24 July,2024
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਵੱਖ ਵੱਖ ਹਵਾਲਾਤੀਆਂ ਵਿਰੁੱਧ ਕੇਸ ਦਰਜ
ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਵੱਖ ਵੱਖ ਹਵਾਲਾਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 24 ਜੁਲਾਈ () : ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਅਮਰਬੀਰ ਸਿੰਘ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 52 ਏ ਪ੍ਰੀਜਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਅਮਰਬੀਰ ਸਿੰਘ ਨੇ ਦੱਸਿਆ ਕਿ ਜੇਲ ਵਿਚ ਬੰਦ ਹਵਾਲਾਤੀ ਲਿਆਕਤ ਅਲੀ ਪੁੱਤਰ ਗੁਰਮੇਲ ਖਾਨ ਵਾਸੀ ਪਿੰਡ ਕਾਮੀ ਖੁਰਦ ਥਾਣਾ ਘਨੌਰ, ਹਵਾਲਾਤੀ ਮਹੇਸ਼ ਪਠੋਰ ਪੁੱਤਰ ਹਰੀ ਰਾਮ ਵਾਸੀ ਯੂ.ਪੀ ਹਾਲ ਬਾਬੂ ਸਿੰਘ ਕਲੋਨੀ ਪਿੰਡ ਸਿੱਧੂਵਾਲ ਪਟਿਆਲਾ, ਹਵਾਲਾਤੀ ਅਰਜਨ ਟਾਕ ਪੁੱਤਰ ਸੋਹਨ ਪਾਲ ਵਾਸੀ 82 ਗਲੀ ਨੰ. 9 ਮੁਹੱਲਾ ਬਲੋਚਾ ਵਾਲਾ ਸਨੋਰ, ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਵਿਕਰਮਜੀਤ ਸਿੰਘ ਵਾਸੀ 50 ਗਲੀ ਨੰ. 31 ਅਨੰਦ ਨਗਰ-ਬੀ ਤ੍ਰਿਪੜੀ ਪਟਿਆਲਾ ਜੋ ਬੈਰਕ ਨੰ. 04 ਵਿੱਚ ਮੋਜੂਦ ਹਵਾਲਾਤੀ ਅਕਾਸ਼ਦੀਪ ਸਿੰਘ ਦੀ ਜਿਸਮਾਨੀ ਤਲਾਸ਼ੀ ਕਰਨ ਪਰ ਇਕ ਮੋਬਾਇਲ ਬੈਟਰੀ ਅਤੇ ਸਿੰਮ ਸਮੇਤ ਬ੍ਰਾਮਦ ਹੋਇਆ ਹੈ। ਇਸੇ ਤਰ੍ਹਾਂ ਬੈਰਕ ਨੰ. 6 ਵਿੱਚ ਹਵਾਲਾਤੀ ਲਿਆਕਤ ਅਲੀ, ਮਹੇਸ਼ ਪਠੋਰ ਅਤੇ ਅਰਜਨ ਟਾਕ ਸ਼ੱਕੀ ਹਾਲਤ ਵਿੱਚ ਬੈਠੇ ਸਨ, ਜਿਨ੍ਹਾਂ ਦੀ ਤਲਾਸ਼ੀ ਕਰਨ ਤੇ ਲਿਆਕਤ ਅਲੀ ਕੋਲੋਂ ਇਕ ਮੋਬਾਇਲ ਬੈਟਰੀ ਅਤੇ ਸਿੰਮ ਸਮੇਤ ਬ੍ਰਾਮਦ ਹੋਇਆ ਹੈ। ਮਹੇਸ਼ ਪਠੋਰ ਪਾਸੋ ਇਕ ਮੋਬਾਇਲ ਬੈਟਰੀ ਅਤੇ ਸਿੰਮ ਸਮੇਤ ਬ੍ਰਾਮਦ ਹੋਇਆ ਅਤੇ ਅਰਜਟ ਟਾਕ ਪਾਸੋ ਵੀ ਇਕ ਮੋਬਾਇਲ ਬੈਟਰੀ ਅਤੇ ਸਿੰਮ ਸਮੇਤ ਬ੍ਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।
Punjab Bani 24 July,2024
ਥਾਣਾ ਜੁਲਕਾਂ ਨੇ ਕੀਤਾ ਪੰਜ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਜੁਲਕਾਂ ਨੇ ਕੀਤਾ ਪੰਜ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਦੇਵੀਗੜ੍ਹ, 23 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਕੁਲਵੰਤ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਰੋਹੜ ਜੰਗੀਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 117 (4), 191 (2), 190, 351 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੀਤ ਸਿੰਘ ਪੁੱਤਰ ਦਿਆਲ ਸਿੰਘ, ਬਲਜਿੰਦਰ ਸਿੰਘ ਪੁੱਤਰ ਕਰਮਚੰਦ, ਬਲਵਿੰਦਰ ਸਿੰਘ ਪੁੱਤਰ ਇਸ਼ਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਦੇਸ ਰਾਜ, ਸੋਹਨ ਸਿੰਘ ਪੁੱਤਰ ਛੋਟਾ ਸਿੰਘ ਵਾਸੀਆਨ ਪਿੰਡ ਰੋਹੜ ਜੰਗੀਰ ਥਾਣਾ ਜੁਲਕਾਂ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵੰਤ ਸਿੰਘ ਨੇ ਦੱਸਿਆ ਕਿ 23 ਜੁਲਾਈ 2023 ਨੂੰ ਜਦੋਂ ਉਹ ਪਿੰਡ ਕੋਟਲੇ ਨੂੰ ਜਾਂਦੀ ਸੜਕ ਦੇ ਸੂਏ ਦੀ ਪੁਲੀ ਕੋਲ ਪੈਦਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਕਾਰਾਂ ਵਿਚ ਸਵਾਰ ਹੋ ਕੇ ਆਏ ਅਤੇ ਉਸਦੀ ਘੇਰ ਕੇ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਰੱਸੀ ਨਾਲ ਗਲ ਵੀ ਘੁੱਟਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 24 July,2024
ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਸ਼ੰਭੂ, 24 ਜੁਲਾਈ () : ਥਾਣਾ ਸ਼ੰਭੂ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 64, 69, 89, 61 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੂੰ ਪੁੱਤਰ ਗੁਲਜਾਰ ਸਿੰਘ, ਗੁਲਜਾਰ ਸਿੰਘ, ਸੋਨੂੰ ਦੀ ਭੂਆ ਛਿੰਦੋ ਵਾਸੀ ਪਿੰਡ ਸਲੇਮਪੁਰ ਸੇਖਾਂ ਥਾਣਾ ਸੰਭੂ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਹਿਲਾ ਨੇਦੱਸਿਆ ਕਿ ਉਸਦੀ ਦੋਸਤੀ ਸੋਨੂੰ ਨਾਲ ਹੋ ਗਈ ਸੀ ਅਤੇ ਸੋਨੂੰ ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਆਪਣੀ ਭੂਆ ਦੇ ਘਰ ਪਿੰਡ ਸਲੇਮਪੁਰ ਸ਼ੇਖਾ ਵਿਖੇ ਸਰੀਰਕ ਸਬੰਧ ਬਣਾਏ ਸਨ ਤੇ ਸਾਲ 2020 ਵਿਚ ਉਸਦਾ ਵਿਆਹ ਕਰ ਦਿੱਤਾ ਗਿਆ ਸੀ ਪਰ ਉਸਦਾ ਆਪਣੇ ਪਤੀ ਨਾਲ ਝਗੜਾ ਹੋਣ ਕਾਰਨ ਉਹ ਆਪਣੇ ਪੇਕੇ ਘਰ ਆ ਗਈ ਸੀ। ਸਿ਼ਕਾਇਤਕਰਤਾ ਮਹਿਲਾ ਨੇਦੱਸਿਆ ਕਿ ਸਾਲ 2022 ਵਿਚ ਸੋਨੂੰ ਨੇ ਉਸਨੂੰਆਪਣੇ ਨਾਲ ਰਾਜਪੁਰਾ ਵਿਖੇ ਕਿਰਾਏ ਦੇ ਮਕਾਨ ਵਿਚ ਰੱਖਿਆ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਂਦਾ ਰਿਹਾ ਅਤੇ ਜਨਵਰੀ 2023 ਵਿਚ ਸੋਨੂੰ ਉਸਨੂੰ ਇਹ ਕਹਿ ਕੇ ਉਸਦੇ ਘਰ ਛੱਡ ਗਿਆ ਕਿ ਪਹਿਲਾਂ ਉਹ ਆਪਣੇ ਪਤੀ ਤੋਂ ਤਲਾਕ ਲੈ ਲਵੇ ਅਤੇ ਬਾਅਦ ਵਿਚ ਦੋਵੇਂ ਵਿਆਹ ਕਰਵਾ ਲੈਣਗੇ। ਇਸ ਸਬੰਧੀ ਦੋਹਾਂ ਧਿਰਾਂ ਦੇ ਪਰਿਵਾਰਾਂ ਨੂੰਪਤਾ ਸੀ ਤੇ ਇਸ ਤਰ੍ਹਾਂ ਸੋਨੂੰ ਨੇ ਉਸਦੇ ਘਰ ਆ ਕੇ ਸਰੀਰਕ ਸਬੰਧ ਬਣਾਏ। ਸਿ਼ਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਜਦੋਂ ਉਹ ਗਰਭਵਤੀ ਹੋਗਈ ਤਾਂ ਸੋਨੂੰ ਨੇ ਧੱਕੇ ਨਾਲ ਉਸਦਾ ਅਬੋਰਸ਼ਨ ਕਰਵਾ ਦਿੱਤਾ ਤੇ ਫਿਰ 3 ਜੁਲਾਈ 2024 ਨੂੰ ਸੋਨੂੰ ਨੇ ਉਸਦੇ ਘਰ ਆ ਕੇ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 24 July,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਸਵਤੇਜ ਸਿੰਘ ਨੂੰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਐੱਸ. ਏ. ਐੱਸ. ਨਗਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ. ਐਸ. ਆਈ. ਈ. ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ 8 ਮਾਰਚ ਨੂੰ ਧੋਖਾਧੜੀ ਤੇ ਭ੍ਰਿਸ਼ਟਾਚਾਰ ਐਕਟ ਤਹਿਤ ਫਲਾਇੰਗ ਸਕੁਐਡ-1 ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਸੀ। ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ .ਐੱਸ. ਆਈ. ਈ. ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ । ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ. ਡੀ. ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕੀਤਾ, ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ।
Punjab Bani 24 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ 7 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ 7 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਾਤੜਾਂ, 23 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ 7 ਵਿਅਕਤੀਆਂ ਸਮੇਤ ਹੋਰ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 121 (1), 121 (2), 132, 221, 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦਰਸ਼ਨ ਸਿੰਘ, ਚਾਨਣ ਸਿੰਘ, ਦਿਲਬਾਗ ਸਿੰਘ ਪੁੱਤਰਾਨ ਲੀਲਾ ਸਿੰਘ, ਮਨਜੀਤ ਕੋਰ ਪਤਨੀ ਦਰਸ਼ਨ ਸਿੰਘ, ਮਨਪ੍ਰੀਤ ਕੋਰ ਪਤਨੀ ਦਿਲਬਾਗ ਸਿੰਘ, ਸਿ਼ੰਦਰ ਕੋਰ ਪਤਨੀ ਲੀਲਾ ਸਿੰਘ, ਜਤਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਆਨ ਪਿੰਡ ਮੋਲਵੀਵਾਲਾ ਥਾਣਾ ਪਾਤੜਾ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਮੁਤਾਬਕ 21 ਜੁਲਾਈ ਦੀ ਰਾਤ ਨੂੰ ਜਦੋਂ ਉਨ੍ਹਾਂ ਨੂੰ ਤਲਵਿੰਦਰ ਸਿੰਘ ਦਾ ਫੋਨ ਆਇਆ ਕਿ ਪਿੰਡ ਮੌਲਵੀਵਾਲਾ ਵਿਖੇ ਗੁਰਪਿਆਰ ਸਿੰਘ ਨਾਮ ਦੇ ਵਿਅਕਤੀ ਦਾ ਕਤਲ ਹੋ ਗਿਆ ਹੈ ਤੇ ਜਦੋਂ ਉਹ ਪੁਲਸ ਪਾਰਟੀ ਸਮੇਤ ਲੀਲਾ ਸਿੰਘ ਦੇ ਘਰ ਪਹੁੰਚੇ ਤਾਂ ਅੰਦਰ ਤੋਂ ਆ ਰਹੀਆਂ ਉਚੀਆਂ ਉਚੀਆਂ ਆਵਾਜਾਂ ਦੇ ਚਲਦਿਆਂ ਉਪਰੋਕਤ ਵਿਅਕਤੀਆਂ ਨੂੰ ਕੁੰਡਾ ਖੋਲ੍ਹਣ ਲਈ ਆਖਿਆ ਗਿਆ ਤਾਂ ਉਨ੍ਹਾਂ ਵਲੋਂ ਪਹਿਲਾਂ ਹੀ ਬਣਾਈ ਗਈ ਹਮਲਾਬੰਦੀ ਯੋਜਨਾ ਤਹਿਤ ਹਥਿਆਰਾਂ ਨਾਲ ਪੁਲਸ ਪਾਰਟੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਪੁਲਸ ਨੂੰ ਯੋਜਨਾਬੰਦੀ ਨਾਲ ਹੀ ਬੁਲਾਇਆ ਗਿਆ ਹੈ ਤੇ ਦਰਸ਼ਨ ਸਿੰਘ ਨੇ ਆਪਣੇ ਹੱਥ ਵਿਚ ਫੜੇ ਲੋਹੇ ਦੇ ਫੋਹੜੇ ਦਾ ਵਾਰ ਜਾਨੋਂ ਮਾਰਨ ਦੀ ਨੀਅਤ ਨਾਲ ਉਸਦੇ ਸਿਰ ਤੇ ਕੀਤਾ ਤੇ ਉਸਨੇ ਬਚਾਅ ਕਰਨ ਦੇ ਚਲਦਿਆਂ ਆਪਣਾ ਸੱਜਾ ਹੱਥ ਅੱਗੇ ਕਰ ਲਿਆ ਅਤੇ ਬਾਕੀ ਵਿਅਕਤੀਆਂ ਨੇ ਪੁਲਸ ਪਾਰਟੀ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਅਤੇ ਪੁਲਸ ਪਾਰਟੀ ਬਚਾਅ ਦਾ ਰਾਹ ਅਖਤਿਆਰ ਕਰਦਿਆਂ ਪਿੱਛੇ ਹਟ ਗਹੀ ਅਤੇ ਉਪਰੋਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਏ. ਐਸ. ਆਈ. ਸ਼ਮਸ਼ੇਰ ਸਿੰਘ, ਪੀ. ਐਚ. ਜੀ. ਮੇਘ ਲਾਲ, ਪੀ. ਐਚ. ਜ. ਹਰਜੀਤ ਸਿੰਘ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 23 July,2024
ਚੰਡੀਗੜ ਦੇ ਮੈਡੀਕਲ ਕਾਲਜ ਵਿਚ ਖੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਦੀ ਹੋਸਟਲ ਦੇ ਕਮਰੇ ਵਿਚੋਂ ਮਿਲੀ ਲਾਸ਼
ਚੰਡੀਗੜ ਦੇ ਮੈਡੀਕਲ ਕਾਲਜ ਵਿਚ ਖੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਦੀ ਹੋਸਟਲ ਦੇ ਕਮਰੇ ਵਿਚੋਂ ਮਿਲੀ ਲਾਸ਼ ਚੰਡੀਗੜ੍ਹ, 23 ਜੁਲਾਈ () : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੈਡੀਕਲ ਕਾਲਜ-32 (ਜੀ. ਐਮ. ਸੀ. ਐਚ.) ਵਿੱਚ ਸੋਮਵਾਰ ਰਾਤ ਐਮ. ਬੀ. ਬੀ. ਐਸ. ਦੀ ਜਗਾਧਰੀ ਵਾਸੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਸੈਕਟਰ-34 ਥਾਣਾ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਸੋਮਵਾਰ ਨੂੰ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਹੀ ਸੀ ਤਾਂ ਉਸ ਦੇ ਨਾਲ ਪੜ੍ਹਦੀਆਂ ਲੜਕੀਆਂ ਨੇ ਉਸ ਦੇ ਕਮਰੇ ਵਿਚ ਜਾ ਕੇ ਉਸ ਨੂੰ ਦੇਖਿਆ ਕਿ ਵਿਦਿਆਰਥਣ ਬੇਹੋਸ਼ੀ ਦੀ ਹਾਲਤ ‘ਚ ਜ਼ਮੀਨ ‘ਤੇ ਪਈ ਸੀ। ਉਸ ਦੇ ਗਲੇ ਵਿਚ ਰੱਸੀ ਦਾ ਟੁਕੜਾ ਸੀ ਅਤੇ ਉਸ ਦਾ ਅੱਧਾ ਹਿੱਸਾ ਪੱਖੇ ਨਾਲ ਲਟਕਿਆ ਹੋਇਆ ਸੀ। ਲੜਕੀਆਂ ਨੇ ਇਸ ਦੀ ਸੂਚਨਾ ਜੀਐਮਸੀਐਚ ਪ੍ਰਸ਼ਾਸਨ ਨੂੰ ਦਿੱਤੀ। ਫਿਰ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
Punjab Bani 23 July,2024
ਦੋ ਧਿਰਾਂ ਵਿਚ ਹੋਈ ਲੜਾਈ ਤੋਂ ਬਾਅਦ ਹਸਪਤਾਲ ਭਰਤੀ ਹੋਏ ਜ਼ਖ਼ਮੀਆਂ ਤੇ ਨੌਜਵਾਨਾਂ ਕੀਤਾ ਤੇਜਧਾਰ ਹਥਿਆਰਾਂ ਨਾਲ ਹਮਲਾ
ਦੋ ਧਿਰਾਂ ਵਿਚ ਹੋਈ ਲੜਾਈ ਤੋਂ ਬਾਅਦ ਹਸਪਤਾਲ ਭਰਤੀ ਹੋਏ ਜ਼ਖ਼ਮੀਆਂ ਤੇ ਨੌਜਵਾਨਾਂ ਕੀਤਾ ਤੇਜਧਾਰ ਹਥਿਆਰਾਂ ਨਾਲ ਹਮਲਾ ਸਮਾਣਾ : ਜਿ਼ਲਾ ਪਟਿਆਲਾ ਅਧੀਨ ਆਉ਼ਦੇ ਸਮਾਣਾ ਸ਼ਹਿਰ ਦੇ ਪਿੰਡ ਫਤਿਹਪੁਰ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਲੜਾਈ ਹੋ ਗਈ, ਜਿਸ ਤੋਂ ਬਾਅਦ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਜ਼ਖ਼ਮੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਐਮਰਜੈਂਸੀ ਵਿੱਚ ਪਏ ਹਸਪਤਾਲ ਦੇ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ ਜਦਕਿ ਕੁਝ ਜ਼ਖਮੀਆਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀਆਂ ਵਿੱਚ ਅੰਮ੍ਰਿਤਪਾਲ ਸਿੰਘ, ਬਲਰਾਜ ਸਿੰਘ, ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ, ਜਰਨੈਲ ਸਿੰਘ, ਕਾਲੀ, ਰਾਜਿੰਦਰ ਸਿੰਘ ਸਾਰੇ ਵਾਸੀ ਪਿੰਡ ਫਤਿਹਪੁਰ ਸ਼ਾਮਲ ਹਨ । ਪੁਲਸ ਅਤੇ ਹਸਪਤਾਲ ਸਟਾਫ਼ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਮੇਂ ਪਿੰਡ ਫਤਿਹਪੁਰ ਵਿਖੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਜ਼ਖਮੀ ਅੰਮ੍ਰਿਤਪਾਲ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਰਾਤ ਸਮੇਂ 1 ਵਜੇ ਤੋਂ ਬਾਅਦ ਸਿਵਲ ਹਸਪਤਾਲ ਲਿਆਂਦਾ। ਐਮਰਜੈਂਸੀ `ਚ ਜ਼ਖਮੀ ਦੇ ਇਲਾਜ ਦੌਰਾਨ ਪਹੁੰਚੇ ਕੁਝ ਨੌਜਵਾਨਾਂ ਨੇ ਜ਼ਖਮੀ ਅਤੇ ਉਸ ਦੇ ਪਰਿਵਾਰ `ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਐਮਰਜੈਂਸੀ `ਚ ਹੀ ਦੋ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ, ਜਿਸ `ਚ ਉਥੇ ਪਏ ਸਾਮਾਨ ਦੀ ਵੀ ਵਰਤੋਂ ਕੀਤੀ ਗਈ। ਇਸ ਨਾਲ ਖਿੜਕੀਆਂ ਦੇ ਸ਼ੀਸ਼ੇ ਤੇ ਬੈੱਡ ਤੋਂ ਇਲਾਵਾ ਹੋਰ ਸਮਾਨ ਵੀ ਟੁੱਟ ਗਿਆ ਅਤੇ ਹਸਪਤਾਲ ਵਿੱਚ ਮੌਜੂਦ ਡਾਕਟਰ ਅਤੇ ਸਟਾਫ਼ ਪੂਰੀ ਤਰ੍ਹਾਂ ਸਹਿਮ ਗਿਆ। ਜਿਸ ਦੀ ਸੂਚਨਾ ਮਿਲਣ ’ਤੇ ਸਿਟੀ ਪੁਲਿਸ ਦੇ ਪਹੁੰਚਣ ’ਤੇ ਹਮਲਾਵਰ ਫ਼ਰਾਰ ਹੋ ਗਏ। ਸਿਟੀ ਥਾਣਾ ਮੁੱਖੀ ਇੰਸਪੈਕਟਰ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਲਈ ਪੁਲਿਸ ਅਧਿਕਾਰੀ ਪਟਿਆਲਾ ਚਲੇ ਗਏ ਹਨ। ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Punjab Bani 22 July,2024
ਵਿਜੀਲੈਂਸ ਬਿਊਰੋ ਨੇ ਮ੍ਰਿਤਕ ਕਿਸਾਨ ਦੇ ਨਾਂ ਤੇ ਕਰਜ਼ਾ ਲੈਣ ਵਾਲੇ 5 ਸਹਿਕਾਰੀ ਬੈਂਕ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਮ੍ਰਿਤਕ ਕਿਸਾਨ ਦੇ ਨਾਂ ਤੇ ਕਰਜ਼ਾ ਲੈਣ ਵਾਲੇ 5 ਸਹਿਕਾਰੀ ਬੈਂਕ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ, 22 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਵਿਚ ਯੁੱਧਵੀਰ ਸਿੰਘ, ਸਾਬਕਾ ਇੰਸਪੈਕਟਰ ਅਤੇ ਮੌਜੂਦਾ ਸਹਾਇਕ ਰਜਿਸਟਰਾਰ, ਸਹਿਕਾਰੀ ਬੈਂਕ ਦਸੂਹਾ, ਰਵਿੰਦਰ ਸਿੰਘ ਕਲਰਕ-ਕਮ ਕੈਸ਼ੀਅਰ, ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ, ਤਹਿਸੀਲ ਦਸੂਹਾ, ਜੋ ਹੁਣ ਲੇਖਾਕਾਰ ਵਜੋਂ ਸਹਿਕਾਰੀ ਬੈਂਕ ਲਿਮਟਿਡ ਸ਼ਾਖਾ ਸੀਕਰੀ, ਹੁਸ਼ਿਆਰਪੁਰ ਵਿਖੇ ਤਾਇਨਾਤ ਹਨ, ਸਮੇਤ ਮਨਜੀਤ ਸਿੰਘ ਕੈਸ਼ੀਅਰ (ਸੇਵਾਮੁਕਤ), ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਅਤੇ ਇਸੇ ਬੈਂਕ ਦੇ ਅਵਤਾਰ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਸਮੇਤ ਪਰਮਜੀਤ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਮੁਲਜ਼ਮ ਅਜੈਬ ਸਿੰਘ ਸਕੱਤਰ ਸਹਿਕਾਰੀ ਸਭਾ ਪਿੰਡ ਧੁੱਗਾ ਕਲਾਂ ਜ਼ਿਲਾ ਹੁਸ਼ਿਆਰਪੁਰ ਸਮੇਤ ਮੈਂਬਰ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿੰਨਾ ਵਿਰੁੱਧ ਇਸ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਧਾਰਾ 409, 420, 465, 466, 467, 468, 471, 120-ਬੀ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 3(1) (ਏ) ਅਧੀਨ 13(2) ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਤਫਤੀਸ਼ ਦੌਰਾਨ ਉਕਤ ਕੈਸ਼ੀਅਰ ਅਜਾਇਬ ਸਿੰਘ ਨੂੰ ਪਿੰਡ ਧੁੱਗਾ ਕਲਾਂ ਦੇ ਰਹਿਣ ਵਾਲੇ ਸੁਸਾਇਟੀ ਦੇ ਮ੍ਰਿਤਕ ਮੈਂਬਰ ਗੁਲਜ਼ਾਰ ਸਿੰਘ ਦੇ ਨਾਂ 'ਤੇ 1,92,000 ਰੁਪਏ ਦਾ ਕਰਜ਼ਾ ਲੈਣ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਹੋਰ ਅਧਿਕਾਰੀਆਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਸੈਕਟਰੀ ਅਜੈਬ ਸਿੰਘ ਨੇ ਸੁਸਾਇਟੀ ਦਾ ਸਾਰਾ ਕਰਜ਼ਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਖਾਤੇ 'ਚ ਜਮ੍ਹਾ ਕਰਵਾ ਦਿੱਤਾ ਸੀ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਸੇ ਮਿਤੀ ਨੂੰ ਉਸ ਦੇ ਨਾਂ 'ਤੇ 1,90,000 ਰੁਪਏ ਦਾ ਕਰਜ਼ਾ ਦੁਬਾਰਾ ਲਿਆ ਸੀ। ਵਿਜੀਲੈਂਸ ਦੀ ਤਫ਼ਤੀਸ਼ ਦੌਰਾਨ ਆਪਣੀ ਗ੍ਰਿਫਤਾਰੀ ਦੇ ਡਰੋਂ ਉਸਨੇ ਉਕਤ ਬੈਂਕ ਨੂੰ ਵਿਆਜ ਸਮੇਤ ਸਾਰਾ ਕਰਜ਼ਾ 2,26,315 ਰੁਪਏ ਲੱਖ ਰੁਪਏ ਜਮ੍ਹਾ ਕਰਵਾ ਦਿੱਤਾ ਸੀ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਤਿੰਨ ਦੋਸ਼ੀਆਂ ਅਜੈਬ ਸਿੰਘ ਅਤੇ ਮੈਂਬਰਾਂ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ 'ਚ ਪਾਇਆ ਗਿਆ ਕਿ ਉਕਤ ਪੰਜਾਂ ਕਰਮਚਾਰੀਆਂ ਨੇ ਆਪਸ 'ਚ ਮਿਲੀਭੁਗਤ ਕਰਕੇ ਸਭਾ ਦੇ ਇਕ ਮ੍ਰਿਤਕ ਮੈਂਬਰ ਦੇ ਨਾਂ 'ਤੇ ਇਹ ਕਰਜ਼ਾ ਮਨਜ਼ੂਰ ਕਰਵਾਉਣ ਤੇ ਜਮਾਂ ਕਰਵਾਉਣ ਲਈ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਨਾਲ ਧੋਖਾਦੇਹੀ ਕੀਤੀ ਸੀ।
Punjab Bani 22 July,2024
ਪਿੰਡ ਬੰਗਸੀਪੁਰਾ ਵਿਖੇ ਖੇਤ ਮਾਲਕ ਨੇ ਨਸ਼ੇ ਵਿਚ ਧੁੱਤ ਹੋ ਕੇ ਖੇਤ ਮਜ਼ਦੂਰ ਦੇ ਆਪਣੇ ਸਾਥੀ ਨਾਲ ਕੱਪੜੇ ਲਾਹ ਕੀਤਾ ਨੰਗਾ
ਪਿੰਡ ਬੰਗਸੀਪੁਰਾ ਵਿਖੇ ਖੇਤ ਮਾਲਕ ਨੇ ਨਸ਼ੇ ਵਿਚ ਧੁੱਤ ਹੋ ਕੇ ਖੇਤ ਮਜ਼ਦੂਰ ਦੇ ਆਪਣੇ ਸਾਥੀ ਨਾਲ ਕੱਪੜੇ ਲਾਹ ਕੀਤਾ ਨੰਗਾ ਪੰਜਾਬ : ਪੰਜਾਬ ਦੇ ਪਿੰਡ ਬੰਗਸੀਪੁਰਾ ਦੇ ਇਕ ਖੇਤ ਮਾਲਕ ਵਲੋਂ ਖੇਤਾਂ ਵਿਚ ਸ਼ਰਾਬ ਪੀਣ ਦੇ ਚਲਦਿਆਂ ਖੇਤ ਵਿਚ ਮੌਜੂਦ ਆਪਣੇ ਸਾਥੀ ਨਾਲ ਮਿਲ ਕੇ ਖੇਤਾਂ ਵਿਚ ਕੰਮ ਕਰ ਰਹੇ ਮਜ਼ਦੂਰ ਦੇ ਕੱਪੜੇ ਲਾਹ ਕੇ ਉਸਨੂੰ ਨੰਗਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਪਿੰਡ ਬੰਗਸੀਪੁਰਾ ਦੀ ਹੈ ਤੇ ਇਹ ਜਗਰਾਓਂ ਦੇ ਥਾਣਾ ਸਿੱਧਵਾਂ ਬੇਟ ਅਧੀਨ ਆਉਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਖੇਤ ਮਾਲਕ ਵਲੋਂ ਆਪਣੇ ਦੋਸਤ ਨਾਲ ਮਿਲ ਕੇ ਸ਼ਰਾਬ ਪੀਤੀ ਜਾ ਰਹੀ ਸੀ ਉਥੇ ਖੇਤ ਮਜ਼ਦੂਰ ਨੂੰ ਵੀ ਆਖਿਆ ਜਾ ਰਿਹਾ ਸੀ ਕਿ ਤੂੰ ਵੀ ਸ਼ਰਾਬ ਪੀ ਪਰ ਖੇਤ ਮਜ਼ਦੂਰ ਅਜਿਹਾ ਕਰਨ ਤੋ ਨਾ ਹੀ ਕਰ ਰਿਹਾ ਸੀ, ਜਿਸ ਤੇ ਨਸ਼ੇ ਵਿਚ ਟੱਲੀ ਖੇਤ ਮਾਲਕ ਨੇ ਆਪਣੇ ਦੋਸਤ ਨਾਲ ਮਿਲ ਕੇ ਉਕਤ ਘਟਨਾ ਨੂੰ ਅੰਜਾਮ ਦਿੱਤਾ। ਇਥੇ ਹੀ ਬਸ ਨਹੀਂ ਉਕਤ ਘਟਨਾ ਦੀ ਇਕ ਵੀਡੀਓ ਵੀ ਬਣਾਈ ਗਈ ਹੈ ਜਿਸ ਵਿਚ ਜਿਥੇ ਪੂਰਾ ਨੰਗਾ ਦਿਸ ਰਿਹਾ ਹੈ, ਉਥੇ ਉਸਦੇ ਹੰਥ ਵਿਚ ਬੰਨ੍ਹੇ ਹੋਏ ਹਨ। ਘਟਨਾ ਦੀ ਬਣਾਈ ਵੀਡੀਓ ਖੇਤ ਮਜ਼ਦੂਰ ਵਲੋਂ ਖੇਤ ਮਾਲਕ ਨੂੰ ਖਤਮ ਕਰਨ ਦੀ ਮੰਗ ਵੀ ਕੀਤੀ ਗਈ ਪਰ ਖੇਤ ਮਾਲਕ ਨੇ ਖੇਤ ਮਜ਼ਦੂਰ ਦੀ ਵੀਡੀਓ ਉਸਦੇ ਪੁੱਤਰਾਂ ਨੂੰ ਵੀ ਦਿਖਾਈ। ਜਿਸ ਦਾ ਪਤਾ ਜਦੋਂ ਸਰਗਰਮ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਪੇਂਡੂ ਮਜ਼ਦੂਰ ਯੂਨੀਅਨ ਨੂੰ ਲੱਗਿਆ ਤਾਂ ਉਹ ਮਜ਼ਦੂਰ ਦੀ ਹਮਾਇਤ ਵਿੱਚ ਉਤਰੇ ਅਤੇ ਮਜ਼ਦੂਰ ਨੂੰ ਨਾਲ ਲੈ ਕੇ ਥਾਣਾ ਸਿੱਧਵਾਂ ਬੇਟ ਵਿਖੇ ਸ਼ਿਕਾਇਤ ਦਰਜ ਕਰਵਾਉਣ ਲਈ ਗਏ ਤਾਂ ਪਿੰਡ ਵਿਚ ਹੋਏ ਇਕੱਠ ਦੌਰਾਨ ਆਪਣੀ ਇਸ ਕਰਤੂਤ ਲਈ ਮਾਫ਼ੀ ਮੰਗੀ।
Punjab Bani 22 July,2024
ਸੀ. ਬੀ. ਆਈ. ਨੇ ਰਿਸ਼ਵਤ ਲੈਂਦੇ ਫੜਿਆ ਐਸਟੇਟ ਦਫ਼ਤਰ ਕਲਰਕ
ਸੀ. ਬੀ. ਆਈ. ਨੇ ਰਿਸ਼ਵਤ ਲੈਂਦੇ ਫੜਿਆ ਐਸਟੇਟ ਦਫ਼ਤਰ ਕਲਰਕ ਚੰਡੀਗੜ੍ਹ, 22 ਜੁਲਾਈ () : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸੋਮਵਾਰ ਨੂੰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਐਸਟੇਟ ਦਫ਼ਤਰ ਦੇ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ. ਫੜਿਆ ਹੈ। ਉਕਤ ਦਫ਼ਤਰ ਦੇ ਕਲਰਕ ਰਾਜਕਮਲ ਨੇਆਮ ਆਦਮੀ ਪਾਰਟੀ ਦੇ ਨੇਤਾ ਦੇਸਰਾਜ ਸਨਾਵਤ ਕੋਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਤੇ ਸੀ. ਬੀ. ਆਈ. ਨੇ ਅਜਿਹਾ ਕਰਨਦੇ ਦੋਸ਼ ਹੇਠ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਲਰਕ ਰਾਜਕਮਲ ਵਲੋਂ ਉਕਤ ਰਿਸ਼ਵਤ ਸੈਕਟਰ ਦੇ 46 ਦੇ ਇਕ ਬੂਥ ਦੇ ਸਰਕਾਰੀ ਪੈਸੇ ਘੱਟ ਕਰਵਾਉਣ ਦੇ ਬਦਲੇ ਵਿਚ ਲੈ ਰਿਹਾ ਸੀ।
Punjab Bani 22 July,2024
ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਗ੍ਰਿਫਤਾਰ
ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਗ੍ਰਿਫਤਾਰ ਜਲੰਧਰ, 22 ਜੁਲਾਈ : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੀਤੀ ਦੇਰ ਰਾਤ ਇੱਥੋਂ ਦੇ ਸੰਤ ਨਗਰ ਨੇੜੇ ਇੱਕ ਰੁਟੀਨ ਨਾਕੇ ਤੋਂ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਵਿਦੇਸ਼ੀ ਕਰੰਸੀ ਲਈ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ, ਜਿਸ ’ਤੇ ਪੁਲੀਸ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਕੇਸ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 22 July,2024
ਪਰਿਵਾਰ ਦੇ ਪੰਜ ਜੀਆਂ ਦੀ ਸਾਬਕਾ ਫ਼ੌਜੀ ਨੇ ਕੀਤੀ ਹੱਤਿਆ
ਪਰਿਵਾਰ ਦੇ ਪੰਜ ਜੀਆਂ ਦੀ ਸਾਬਕਾ ਫ਼ੌਜੀ ਨੇ ਕੀਤੀ ਹੱਤਿਆ ਅੰਬਾਲਾ 22 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਨਰਾਇਣਗੜ੍ਹ ਦੇ ਪਿੰਡ ਰਤੌੜ ਵਿੱਚ ਐਤਵਾਰ ਰਾਤ ਇੱਕ ਸਾਬਕਾ ਸੈਨਿਕ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਉਸ ਦੀ ਮਾਂ, ਭਰਾ, ਭਰਜਾਈ ਅਤੇ ਦੋ ਬੱਚੇ ਸਨ। ਮੁਲਜ਼ਮ ਭੂਸ਼ਣ ਨੇ ਆਪਣੇ ਪਿਤਾ ਓਮ ਪ੍ਰਕਾਸ਼ ਅਤੇ ਉਸ ਦੇ ਭਰਾ ਦੀ ਇਕ ਹੋਰ ਬੇਟੀ ’ਤੇ ਵੀ ਹਮਲਾ ਕੀਤਾ।
Punjab Bani 22 July,2024
ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਕਤਲ
ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਕਤਲ ਜਗਰਾਓਂ : ਪੰਜਾਬ ਦੇ ਪਿੰਡ ਫੁਲੂਵਾਲਾ ਡੋਗਰਾ ਵਿਚ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋ ਜਾਣ ਨਾਲ ਜਿਥੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ, ਉਥੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਪੁਲਸ ਨੇ ਕਤਲ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲਸ ਪਾਰਟੀ ਵਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਹੀ ਹੈ। ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਵੀ ਪਿੰਡ ਅਹਿਮਦਪੁਰ ਵਿਚ ਦੋਹਰਾ ਕਤਲ ਕਾਂਡ ਹੋਇਆ ਸੀ ਅਤੇ ਅਜੇ ਉਸ ਦੀ ਗੁੱਥੀ ਨਹੀਂ ਸੁਲਝੀ ਹੈ ਪਰ ਹੁਣ ਘਰ ਬਾਹਰ ਸੁੱਤੇ ਪਏ ਵਿਅਕਤੀ ਦਾ ਕਤਲ ਹੋ ਗਿਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਲਾਭ ਸਿੰਘ ਜਗਰਾਓਂ ਵਿਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ। 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ ਅਤੇ ਪਰਿਵਾਰਕ ਮੈਂਬਰ ਘਰ `ਚ ਵਿਦਾਇਗੀ ਸਮਾਰੋਹ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਸਨ। ਰਾਤ ਸਮੇਂ ਲਾਭ ਸਿੰਘ ਜਦੋਂ ਘਰ ਦੇ ਬਾਹਰ ਸੁੱਤਾ ਪਿਆ ਸੀ ਤਾਂ ਕਿਸੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦਾ ਪਤਾ ਲੱਗਣ ’ਤੇ ਐੱਸ.ਪੀ. ਮਨਮੋਹਨ ਸਿੰਘ, ਡੀ.ਐੱਸ.ਪੀ. ਮਨਜੀਤ ਸਿੰਘ, ਐੱਸ.ਐੱਚ.ਓ. ਭਗਵੰਤ ਸਿੰਘ ਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਹੋਏ ਸਨ ਅਤੇ ਜਾਂਚ ਸ਼ੁਰੂ ਕਰ ਦਿੱਤੀ।
Punjab Bani 22 July,2024
ਨਾਬਾਲਗ ਕੁੜੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁੰਡੇ ਨੂੰ ਲੋਕਾਂ ਨੇ ਛਿੱਤਰ-ਪਰੇਡ ਕਰਕੇ ਪੁਲਸ ਹਵਾਲੇ ਕੀਤਾ
ਨਾਬਾਲਗ ਕੁੜੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁੰਡੇ ਨੂੰ ਲੋਕਾਂ ਨੇ ਛਿੱਤਰ-ਪਰੇਡ ਕਰਕੇ ਪੁਲਸ ਹਵਾਲੇ ਕੀਤਾ ਜਲੰਧਰ : ਪੰਜਾਬ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ’ਚ ਨਾਬਾਲਗ ਕੁੜੀ ਨਾਲ ਜਬਰ-ਜਨਾਹ ਕਰਨ ਦੀ ਕੋਸਿਸ਼ ਕਰਨ ਵਾਲੇ ਮੁੰਡੇ ਨੂੰ ਲੋਕਾਂ ਨੇ ਛਿੱਤਰ-ਪਰੇਡ ਕਰਕੇ ਪੁਲਸ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦੇ ਨਾਬਾਲਗ ਦੀ ਮਾਂ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ਾਨਾ ਵਾਂਗ ਬੱਚਿਆਂ ਨੂੰ ਸਕੂਲ ਛੱਡ ਕੇ ਕੰਮ ’ਤੇ ਚਲਿਆ ਗਿਆ ਸੀ ਅਤੇ ਦੂਜੀ ’ਚ ਪੜ੍ਹਦੀ 8 ਸਾਲਾ ਬੱਚੀ ਦੁਪਹਿਰ ਨੂੰ ਸਕੂਲੋਂ ਨਿਕਲਦੇ ਹੀ ਘਰ ਵਾਪਸ ਆ ਗਈ। ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਕੰਮ ਲਈ ਗਿਆ ਹੋਇਆ ਸੀ। ਉਸ ਨੇ ਮੌਕੇ ’ਤੇ ਪਹੁੰਚ ਕੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਦੇ ਬਾਅਦ ਏ. ਐੱਸ. ਆਈ. ਰਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਪ੍ਰਵਾਸੀ ਮੁੰਡੇ ਨੂੰ ਕਾਬੂ ਕੀਤਾ। ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮੁੰਡੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ।
Punjab Bani 21 July,2024
ਪਤਨੀ ਤੇ ਧੀ ਦਾ ਕਤਲ ਕਰਨ ਪਿੱਂਛੋਂ ਪਤੀ ਨੇ ਵੀ ਕੀਤੀ ਆਤਮ ਹੱਤਿਆ
ਪਤਨੀ ਤੇ ਧੀ ਦਾ ਕਤਲ ਕਰਨ ਪਿੱਂਛੋਂ ਪਤੀ ਨੇ ਵੀ ਕੀਤੀ ਆਤਮ ਹੱਤਿਆ ਹੈਦਰਾਬਾਦ : ਸਿਕੰਦਰਾਬਾਦ ਦੇ ਖੇਤਰ ਵਿਚ ਇਕ ਵਿਅਕਤੀ ਵਲੋਂ ਪਤਨੀ ਤੇ ਧੀ ਨੂੰ ਮਾਰਨ ਤੋਂ ਬਾਅਦ ਖੁਦ ਵੀ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਸ ਮੁਤਾਬਕ ਮ੍ਰਿਤਕ ਗਣੇਸ਼ ਨੇ ਆਪਣੀ ਪਤਨੀ ਸਵਪਨਾ ਅਤੇ ਬੇਟੀ ਨਛੱਤਰਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ `ਚ ਉਸ ਨੇ ਚੱਲਦੀ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ `ਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਨੇ ਆਪਣੀ ਪਤਨੀ ਦੇ ਚਰਿੱਤਰ `ਤੇ ਸ਼ੱਕ ਹੋਣ ਕਾਰਨ ਇਹ ਕਦਮ ਚੁੱਕਿਆ।
Punjab Bani 21 July,2024
ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਕੀਤੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਹੱਤਿਆ
ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਕੀਤੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਹੱਤਿਆ ਬਠਿੰਡਾ : ਜਿ਼ਲ੍ਹੇ ਦੇ ਪਿੰਡ ਲੂਲਬਾਈ `ਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਔਰਤ ਦਾ ਪਤੀ ਤੇ ਹੋਰ ਪਰਿਵਾਰਕ ਮੈਂਬਰ ਘਰੋਂ ਫਰਾਰ ਹੋ ਗਏ ਜਦਕਿ ਮਾਮਲੇ ਦੀ ਸੂਚਨਾ ਪੁਲਿਸ ਨੂੰ ਸਵੇਰੇ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਮੁਲਜ਼ਮ ਫਰਾਰ ਹਨ ਤੇ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ । ਦੀਪਕ ਸ਼ਰਮਾ , ਬਠਿੰਡਾ : ਜ਼ਿਲ੍ਹੇ ਦੇ ਪਿੰਡ ਲੂਲਬਾਈ `ਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਔਰਤ ਦਾ ਪਤੀ ਤੇ ਹੋਰ ਪਰਿਵਾਰਕ ਮੈਂਬਰ ਘਰੋਂ ਫਰਾਰ ਹੋ ਗਏ ਜਦਕਿ ਮਾਮਲੇ ਦੀ ਸੂਚਨਾ ਪੁਲਿਸ ਨੂੰ ਸਵੇਰੇ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਮੁਲਜ਼ਮ ਫਰਾਰ ਹਨ ਤੇ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
Punjab Bani 21 July,2024
ਅਪੋਲੋ ਡਾਏਗੋਨਜ਼ ਸੈਂਟਰ ਦੇ ਬਾਹਰ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਕੀਤੇ ਦੋ ਹਵਾਈ ਫਾਇਰ
ਅਪੋਲੋ ਡਾਏਗੋਨਜ਼ ਸੈਂਟਰ ਦੇ ਬਾਹਰ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਕੀਤੇ ਦੋ ਹਵਾਈ ਫਾਇਰ ਡੇਰਾਬੱਸੀ, 20 ਜੁਲਾਈ : ਪੰਜਾਬ ਦੇ ਡੇਰਾਬਸੀ ਸ਼ਹਿਰ ਵਿਖੇ ਪੁਲਸ ਸਟੇਸ਼ਨ ਤੋਂ 100 ਕੁ ਮੀਟਰ ਦੀ ਦੂਰੀ ਤੇ ਸਥਿਤ ਅਪੋਲੋ ਡਾਏਗੋਨਜ਼ ਸੈਂਟਰ ਦੇ ਬਾਹਰ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਜਿਥੇ ਦੋ ਹਵਾਈ ਫਾਇਰ ਕੀਤੇ, ਉਥੇ ਫਾਇਰ ਕਰਨ ਤੋਂ ਪਹਿਲਾਂ ਰਿਸੈਪਸ਼ਨ ਤੇ ਬੈਠੀ ਔਰਤ ਨੂੰ ਇਕ ਪਰਚੀ ਫੜਾ ਕੇ ਚਲੇ ਗਏ ਜਿਸ ਵਿੱਚ ਲਿਖਿਆ ਸੀ ਕਿ ਜੇਕਰ ਆਪਣੀ ਸਲਾਮਤੀ ਚਾਹੁੰਦੇ ਹੋ ਤਾਂ ਇਸ ਨੰਬਰ ਤੇ ਛੇਤੀ ਸੰਪਰਕ ਕੀਤਾ ਕਰਨਾ, ਅੱਜ ਇਕ ਚੱਲੀ ਹੈ ਕੱਲ੍ਹ 101 ਚਲਣਗੀਆਂ। ਬਦਮਾਸ਼ਾਂ ਨੇ ਆਪਣੇ ਆਪ ਨੂੰ ਕੌਸ਼ਲ ਚੋਧਰੀ ਗੈਂਗ ਨਾਲ ਸੰਬਧਤ ਹੋਣ ਦੀ ਗੱਲ ਲਿਖੀ ਹੈ।
Punjab Bani 20 July,2024
ਵੂਮੈਨ ਸੈਲ ਪਟਿਆਲਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਦਰਜ
ਵੂਮੈਨ ਸੈਲ ਪਟਿਆਲਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਦਰਜ ਪਟਿਆਲਾ, 20 ਜੁਲਾਈ () : ਥਾਣਾ ਵੂਮੈਨ ਸੈਲ ਪਟਿਆਲਾ ਨੇ ਸਿ਼ਕਾਇਤਕਰਤਾ ਕਰਨਪ੍ਰੀਤ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਹੇਮ ਬਾਗ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 406, 498 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਉਪਿੰਦਰ ਸਿੰਘ ਪੁਤਰ ਗੁਰਦੀਪ ਸਿੰਘ ਵਾਸੀ ਹੇਮ ਬਾਗ ਪਟਿਆਲਾ ਹਾਲ ਵਾਸੀ ਕੈਨੇਡਾ ਸ਼ਾਮਲ ਹੈ। ਵੂਮੈਨ ਸੈਲ ਪਟਿਆਲਾ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਨਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਵਿਆਹ 13 ਫਰਵਰੀ 2011 ਨੂੰ ਉਪਿੰਦਰ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਿੰਦਰ ਸਿੰਘ ਵਲੋਂ ਉਸਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗ ਪਿਆ ਸੀ ਅਤੇ ਉਸਦੇ ਦਾਜ ਦਾ ਸਮਾਨ ਵੀ ਉਪਿੰਦਰ ਸਿੰਘ ਦੇ ਕਬਜੇ ਵਿਚ ਹੀ ਹੈ। ਜਿਸ ਤੇ ਜਾਂਚ ਪੜ੍ਹਤਾਲ ਕਰਨ ਉਪਰੰਤ ਵੂਮੈਨ ਸੈਲ ਪਟਿਆਲਾ ਨੇ 23 ਮਾਰਚ 2024 ਨੂੰ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇਦੋ ਵਿਰੁੱਧ ਮਾਮਲਾ ਦਰਜ
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇਦੋ ਵਿਰੁੱਧ ਮਾਮਲਾ ਦਰਜ ਰਾਜਪੁਰਾ, 20 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਰੀਨਾ ਰਾਣੀ ਪਤਨੀ ਲਛਮਣ ਦਾਸ ਵਾਸੀ ਰੋਸ਼ਨ ਕਾਲੋਨੀ ਪੁਰਾਣਾ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 323, 341, 506, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੂੰ ਪੁੱਤਰ ਪਾਲਾ ਰਾਮ, ਸਿਆਲੂ ਪਤਨੀ ਸੋਨੂੰ ਵਾਸੀ ਰੋਸ਼ਨ ਕਾਲੋਨੀ ਪੁਰਾਣਾ ਰਾਜਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਰੀਨਾ ਰਾਣੀ ਨੇ ਦੱਸਿਆ ਕਿ 30 ਜੂਨ 2024 ਨੂੰ ਸ਼ਾਮ ਵੇਲੇ ਉਪਰੋਕਤ ਦੋਹਾਂ ਵਿਅਕਤੀਆਂ ਨੇ ਰਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋ਼ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਥਾਣਾ ਸਦਰ ਪਟਿਆਲਾ ਨੇ ਕੀਤਾ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਸਦਰ ਪਟਿਆਲਾ ਨੇ ਕੀਤਾ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਟਿਆਲਾ, 20 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸਿ਼ਵ ਕੁਮਾਰ ਪੁੱਤਰ ਲੁਰੁਧ ਕੁਮਾਰ ਵਾਸੀ ਰਾਜਾ ਫਾਰਮ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 74, 115, 126, 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਮ ਪੁੱਤਰ ਓਮ ਪ੍ਰਕਾਸ਼, ਨਿੱਖਲ, ਵਿਜੈ ਕੁਮਾਰ, ਅਜੈ ਕੁਮਾਰ ਪੁੱਤਰਾਨ ਹਰੀ ਰਾਮ, ਓਮ ਪ੍ਰਕਾਸ਼ ਪੁੱਤਰ ਛੱਤਰਪਾਲ ਵਾਸੀਆਨ ਰਾਜਾ ਫਾਰਮ ਬਹਾਦਰਗੜ੍ਹ , ਅਜੈ ਕੁਮਾਰ ਵਾਸੀ ਸੂਲਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਵ ਕੁਮਾਰ ਸਿ਼ਕਾਇਤਕਰਤਾ ਨੇ ਦੱਸਿਆ ਕਿ 19 ਜੁਲਾਈ ਨੂੰ ਉਸਨੇ ਦੇਖਿਆ ਕਿ ਉਸਦੀ 19 ਸਾਲਾ ਭਤੀਜੀ ਅੰਸਿ਼ਕਾ ਘਰ ਨਹੀਂ ਸੀ ਤੇ ਜਦੋਂ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਪਰੋਕਤ ਵਿਅਕਤੀ ਉਸਦੀ ਭਤੀਜੀ ਨੂੰ ਆਪਣੇ ਨਾਲ ਲੈ ਗਏ ਹਨ ਤੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਅੰਸਿ਼ਕਾ ਦੀ ਭਾਲ ਕਰਦੇ ਹੋਏ ਫੋਰਟ ਪੈਲੇਸ ਦੇ ਕੋਲ ਪਹੁੰਚੇ ਤਾਂ ਦੇਖਿਆ ਕਿ ਉਕਤ ਵਿਅਕਤੀ ਮੋਟਰਸਾਈਕਲ ਸਮੇਤ ਉਸਦੀ ਭਤੀਜੀ ਨਾਲ ਖੜ੍ਹੇ ਸਨ ਤੇ ਸਾਨੂੰ ਦੇਖ ਕੇ ਫਰਾਰ ਹੋਗਏ। ਸਿ਼ਕਾਇਤਕਰਤਾ ਸਿ਼ਵ ਕੁਮਾਰ ਨੇ ਦੱਸਿਆ ਕਿ ਪਰ ਉਸਨੇ ਰਾਮ ਨੂੰ ਆਪਣੀ ਭਤੀਜੀ ਸਣੇ ਫੜ ਲਿਆ ਤਾਂ ਰਾਮ ਨੇ ਆਪਣੇ ਹੱਥ ਵਿਚ ਫੜੀ ਤਿੱਖੀ ਚੀਜ਼ ਨਾਲ ਉਸ ਤੇ ਵਾਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਰਾਜਪੁਰਾ, 20 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 354 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਿ੍ਰੰਸ ਵਾਸੀ ਛੱਜੂਮਾਜਰੀ ਪੁਰਾਣਾ ਰਾਜਪੁਰਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਪਿ੍ਰੰਸ ਅਕਸਰ ਹੀ ਉਸਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ 12 ਅਪੈ੍ਰਲ 2024 ਨੂੰ ਰਾਤ ਸਮੇਂ ਪਿ੍ਰੰਸ ਮਾੜੀ ਨੀਅਤ ਨਾਲ ਉਸਦੇ ਘਰ ਦਾਖਲ ਹੋ ਗਿਆ ਅਤੇ ਰੌਲਾ ਪਾਉਣ ਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਬਨੂੰੜ ਪੁਲਸ ਨੇ ਕੀਤਾ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ
ਬਨੂੰੜ ਪੁਲਸ ਨੇ ਕੀਤਾ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਬਨੂੰੜ, 20 ਜੁਲਾਈ () : ਥਾਣਾ ਬਨੂੜ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਜਾਂਸਲਾ ਥਾਣਾ ਬਨੂੜ ਦੀ ਸਿ਼ਕਾਇਤ ਦੇ ਆਧਾਰ ਤੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਚੈਨ ਸਿੰਘ ਨੇ ਦੱਸਿਆ ਕਿ 18 ਜੁਲਾਈ ਨੂੰਜਦੋਂ ਉਹ ਆਪਣੀ ਮਾਤਾ ਰੇਖਾ ਰਾਣੀ ਸਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾਂਸਲਾ ਅੱਡਾ ਦੇ ਕੋਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੀ ਮਾਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਨਾਭਾ, 20 ਜੁਲਾਈ () : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਪ੍ਰੀਤ ਕੌਰ ਪੁੱਤਰੀ ਹਾਕਮ ਸਿੰਘ ਵਾਸੀ 40 ਨੰ ਫਾਟਕ ਗੋਬਿੰਦ ਨਗਰ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 109, 115, 119 (1), 127 (2), 333, 3 (50 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਿਵਅਕਤੀਆਂ ਵਿਰੁੱਧ ਕੇ ਸ ਦਰਜ ਕੀਤਾ ਗਿਆ ਹੈ ਵਿਚ ਜਸਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰਦੇਵ ਕੌਰ ਕਲੋਨੀ ਅਨਾਜ ਮੰਡੀ ਰੋਡ ਨਾਭਾ, ਟਵਿੰਕਲ ਵਾਸੀ ਕੱਚੇ ਘਰ ਬੋੜਾ ਗੇਟ ਨਾਭਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਜੋ ਕਿ ਉਸਦਾ ਪਤੀ ਹੈ ਨਾਲ ਉਸਦਾ ਵੱਖ ਰਹਿਣ ਲਈ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ। ਸਿ਼ਕਾਇਤਕਰਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਥੂਹੀ ਰੋਡ ਨਾਭਾ ਵਿਖੇ ਸਹਿਜ ਐਚ. ਡੀ. ਬਿਊਟੀ ਸਟੂਡੀਓ ਦੇ ਨਾਮ ਤੇ ਉਸਦੀ ਸੈਲੂਨ ਦੀ ਦੁਕਾਨ ਹੈ ਤੇ 19 ਜੁਲਾਈ ਨੂੰ ਜਦੋਂ ਉਹ ਆਪਣੀ ਦੁਕਾਨ ਤੇ ਮੌਜੂਦ ਸੀ ਤਾਂ ਜਸਪ੍ਰੀਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਉਸਦੀ ਦੁਕਾਨ ਅੰਦਰ ਆ ਗਿਆਅਤੇ ਅੰਦਰੋਂ ਦੁਕਾਨ ਦਾ ਸ਼ਟਰ ਸੁੱਟ ਕੇ ਆਪਣੀ ਜੇਬ ਵਿਚੋਂ ਕਿਰਚ ਕੱਢ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਤੇ ਕਈ ਵਾਰ ਕੀਤੇ ਅਤੇ ਉਸਨੂੰ ਬੇਹੋਸ਼ੀ ਦੀ ਹਾਲਤ ਵਿਚ ਦੁਕਾਨ ਤੋਂ ਬਾਹਰ ਲਿਆ ਕੇ ਦੁਕਾਨ ਦੇ ਬਾਹਰ ਖੜ੍ਹੇ ਆਪਣੇ ਦੋਸਤ ਟਵਿੰਕਲ ਦੀ ਮਦਦ ਨਾਲ ਉਸਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਐਮਰਜੈਂਸੀ ਵਿਚ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 20 July,2024
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਚੰਡੀਗੜ੍ਹ, 20 ਜੁਲਾਈ : ਭਾਰਤ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਪਤ ਦੇ ਵਿਧਾਇਕ ਨੂੰ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਈ. ਡੀ. ਨੇ ਇਸ ਸਾਲ ਜਨਵਰੀ ਮਹੀਨੇ ਦੌਰਾਨ ਵਿਧਾਇਕ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇ ਸੋਨੀਪਤ ਅਤੇ ਹੋਰ ਜਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਲਈ ਹਰਿਆਣਾ ਪੁਲੀਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐਫਆਈਆਰਜ਼ ਤੋਂ ਬਾਅਦ ਮਾਰੇ ਗਏ ਸਨ।
Punjab Bani 20 July,2024
ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ
ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ ਚੰਡੀਗੜ੍ਹ, 20 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ ।
Punjab Bani 20 July,2024
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 19 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ. ਏ. ਸੀ. ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ. ਏ. ਸੀ. ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 July,2024
ਆਈ. ਏ. ਐੱਸ. ਅਧਿਕਾਰੀ ਪੂਜਾ ਖੇੜਕਰ ਖਿਲਾਫ਼ ਹੋਇਆ ਕੇਸ ਦਰਜ
ਆਈ. ਏ. ਐੱਸ. ਅਧਿਕਾਰੀ ਪੂਜਾ ਖੇੜਕਰ ਖਿਲਾਫ਼ ਹੋਇਆ ਕੇਸ ਦਰਜ ਨਵੀਂ ਦਿੱਲੀ, 19 ਜੁਲਾਈ ਾਂ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ. ਪੀ. ਐੱਸ. ਸੀਂ.) ਨੇ ਸਿਵਲ ਸਰਵਸਿਜ਼ ਦੀ ਪ੍ਰੀਖਿਆ ਵਿਚ ਕਥਿਤ ਧੋਖਾਧੜੀ ਲਈ ਪ੍ਰੋਬੇਸ਼ਨਰੀ ਆਈ. ਏ. ਐੱਸ. ਅਧਿਕਾਰੀ ਪੂਜਾ ਖੇੜਕਰ ਖਿਲਾਫ਼ ਕੇਸ ਦਰਜ ਕੀਤਾ ਹੈ। ਖੇੜਕਰ ’ਤੇ ਜਾਅਲੀ ਓ. ਬੀ. ਸੀ. ਸਰਟੀਫਿਕੇਟ ਬਣਾਉਣ ਦਾ ਦੋਸ਼ ਹੈ। ਯੂ. ਪੀ. ਐੱਸ. ਸੀ. ਨੇ ਪੂਜਾ ਖੇੜਕਰ ਨੂੰ ਉਸ ਦੀ ਉਮੀਦਵਾਰੀ ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ।
Punjab Bani 19 July,2024
ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਤੋਂ ਪੁਲਸ ਨੇ 344 ਕਿਲੋ ਭੁੱਕੀ ਦੇ ਪੌਦਿਆਂ ਸਮੇਤ ਇਕ ਕੀਤਾ ਕਾਬੂ
ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਤੋਂ ਪੁਲਸ ਨੇ 344 ਕਿਲੋ ਭੁੱਕੀ ਦੇ ਪੌਦਿਆਂ ਸਮੇਤ ਇਕ ਕੀਤਾ ਕਾਬੂ ਜੰਮੂ, 19 ਜੁਲਾਈ : ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਤੋਂ ਪੁਲਸ ਨੇ ਕਥਿਤ ਨਸ਼ਾ ਤਸਕਰ ਨੂੰ 344 ਕਿਲੋ ਭੂਕੀ ਦੇ ਪੌਦਿਆਂ ਸਮੇਤ ਕਾਬੂ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਚੇਨਾਨੀ ਹਾਈਵੇ ‘ਤੇ ਕੀਤੀ ਇਕ ਟੈਂਕਰ ਦੀ ਚੈਕਿੰਗ ਦੌਰਾਨ ਭੁੱਕੀ ਦੇ ਪੌਦਿਆਂ ਨਾਲ ਭਰੀਆਂ 23 ਬੋਰੀਆਂ ਟੈਂਕਰ ਵਿਚੋਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨਾਲ ਸਬੰਧਤ ਟੈਂਕਰ ਚਾਲਕ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਵਾਹਨ ਜ਼ਬਤ ਕੀਤਾ ਗਿਆ ਹੈ।
Punjab Bani 19 July,2024
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ ਚੰਡੀਗੜ੍ਹ, 19 ਜੁਲਾਈ () : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ । ਬੁਲਾਰੇ ਨੇ ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਕੰਮਾਂ ਨੂੰ ਵਿਕਾਸ ਕਾਰਜ ਦਿਖਾ ਕੇ ਫੰਡਾਂ ਦਾ ਗਬਨ ਕੀਤਾ ਹੈ । ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਨੇ ਐਫਆਈਆਰ ਨੰ. 32, ਮਿਤੀ 18.7.2024 ਨੂੰ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਤਹਿਤ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਸਮੇਤ 13(2) ਅਧੀਨ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 July,2024
ਰਾਜਸਥਾਨ: 11 ਸਾਲਾਂ ਲੜਕੀ ਖਰੀਦਣ ਦੇ ਦੋਸ਼ਾਂ ਹੇਠ ਦੋ ਵਿਅਕਤੀ ਗ੍ਰਿਫ਼ਤਾਰ
ਰਾਜਸਥਾਨ: 11 ਸਾਲਾਂ ਲੜਕੀ ਖਰੀਦਣ ਦੇ ਦੋਸ਼ਾਂ ਹੇਠ ਦੋ ਵਿਅਕਤੀ ਗ੍ਰਿਫ਼ਤਾਰ ਜੈਪੁਰ, 19 ਜੁਲਾਈ : ਤਿੰਨ ਸਾਲ ਪਹਿਲਾਂ 11 ਸਾਲਾਂ ਲੜਕੀ ਨੂੰ ਉਸਦੀ ਰਿਸ਼ਤੇਦਾਰ ਤੋਂ ਖਰੀਦਣ ਦੇ ਦੋਸ਼ਾਂ ਹੇਠ ਪੁਲੀਸ ਨੇ ਹਰਿਆਣਾ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਦੀਪ ਯਾਦਵ ਅਤੇ ਸਤਵੀਰ ਯਾਦਵ ਨੇ ਲੜਕੀ ਨੂੰ ਦੋ ਲੱਖ ਰੁਪਏ ਵਿਚ ਖ੍ਰੀਦਿਆ ਸੀ। ਮੁਰਲੀਪੁਰਾ ਦੇ ਥਾਣਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਲੜਕੀ ਦੀ ਮਹਿਲਾ ਰਿਸ਼ਤੇਦਾਰ ਫਰਾਰ ਹੈ। ਉਨ੍ਹਾਂ ਦੱਸਿਆ ਕਿ ਮਾਤਾ ਪਿਤਾ ਦੇ ਝਗੜੇ ਕਾਰਨ ਲੜਕੀ ਆਪਣੀ ਇਕ ਮਹਿਲਾ ਰਿਸ਼ਤੇਦਾਰ ਕੋਲ ਰਹਿਣ ਆ ਗਈ ਸੀ ਜਿਸ ਨੇ ਦੇਖਭਾਲ ਕਰਨ ਦੀ ਬਜਾਏ ਉਸਨੂੰ ਹਰਿਆਣਾ ਦੇ ਇਕ ਪਰਿਵਾਰ ਨੂੰ ਵੇਚ ਦਿੱਤਾ। ਉਕਤ ਲੜਕੀ ਬਾਅਦ ਵਿਚ 12 ਅਤੇ 14 ਸਾਲ ਦੇ ਦੋ ਬੱਚਿਆਂ ਦੀ ਮਾਂ ਬਣ ਗਈ, ਕਿਉਂਕਿ ਦੋਸ਼ੀਆਂ ਵੱਲੋਂ ਝੂਠੀ ਜਾਣਕਾਰੀ ਦੇ ਆਧਾਰ ਤੇ ਉਸ ਦਾ ਆਧਾਰ ਕਾਰਡ ਬਣਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਲੜਕੀ ਉਥੋਂ ਭੱਜਣ ਵਿਚ ਕਾਮਯਾਬ ਹੋ ਗਈ ਅਤੇ ਉਸਨੇ ਮੁਰਲੀਪੁਰਾ ਥਾਣੇ ਵਿਚ ਆ ਕੇ ਸ਼ਿਕਾਇਤ ਦਰਜ ਕਰਵਾਈ ਸੀ ।
Punjab Bani 19 July,2024
ਪਟਿਆਲਾ ਪੁਲਿਸ ਵੱਲੋਂ ਭਾਦਸੋਂ ਵਿਖੇ ਦੁਕਾਨਦਾਰ ਪਰ ਇਰਾਦਾ ਕਤਲ ਦੀ ਵਾਰਦਾਤ ਵਿੱਚ ਸਾਮਲ 7 ਦੋਸੀਆਨ ਹਥਿਆਰਾਂ ਸਮੇਤ ਕਾਬੂ ਇੱਕ .32 ਬੋਰ ਪਿਸਟਲ ਸਮੇਤ ਰੋਦ ਅਤੇ 5 ਦਾਤਰ ਬ੍ਰਾਮਦ
ਪਟਿਆਲਾ ਪੁਲਿਸ ਵੱਲੋਂ ਭਾਦਸੋਂ ਵਿਖੇ ਦੁਕਾਨਦਾਰ ਪਰ ਇਰਾਦਾ ਕਤਲ ਦੀ ਵਾਰਦਾਤ ਵਿੱਚ ਸਾਮਲ 7 ਦੋਸੀਆਨ ਹਥਿਆਰਾਂ ਸਮੇਤ ਕਾਬੂ ਇੱਕ .32 ਬੋਰ ਪਿਸਟਲ ਸਮੇਤ ਰੋਦ ਅਤੇ 5 ਦਾਤਰ ਬ੍ਰਾਮਦ ਪਟਿਆਲਾ : ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾਂ ਨੇ ਦੱਸਿਆ ਕਿ ਮਿਤੀ 13/07/2024 ਨੂੰ ਪਿੰਡ ਦਿੱਤੂਪੁਰ ਥਾਣਾ ਭਾਦਸੋਂ ਵਿਖੇ ਦਿਨ ਦਿਹਾੜੇ ਸੰਧੂ ਸ਼ਟਰਿੰਗ ਦੇ ਮਾਲਕ ਪਰ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਸੀ ਇਸ ਹਮਲੇ ਦੌਰਾਨ ਦੁਕਾਨਦਾਰ ਗੰਭੀਰ ਰੂਪ ਵਿੱਚ ਜਖਮੀ ਹੋਇਆ ਸੀ।ਇਹ ਵਾਰਦਾਤ ਨੂੰ ਟਰੇਸ ਕਰਨ ਲਈ ਮੁਹੰਮਦ ਸਰਫਰਾਜ ਆਲਮ ਜ਼ਸ਼ਛ, ਛਸ਼ੇਙਜਵਖ ਪਟਿਆਲਾ, ਯੋਗੇਸ਼ ਸ਼ਰਮਾ, ਛਸ਼ੇਜ਼ਟੜ ਪਟਿਆਲਾ, ਸ੍ਰੀ ਅਵਤਾਰ ਸਿੰਘ, ਪਟਿਆਲਾ ਅਤੇ ਸ੍ਰੀ ਦਵਿੰਦਰ ਕੁਮਾਰ ਅੱਤਰੀ ਸ਼ਸ਼ਛ, ਣਛਸ਼ ਸਰਕਲ ਨਾਭਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਪਟਿਆਲਾ ਅਤੇ ਐਸ.ਆਈ. ਇੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਭਾਦਸੋਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਸੀ।ਜਿੰਨ੍ਹਾਂ ਵੱਲੋਂ ਇਹ ਘਟਨਾ ਸਾਮਲ ਦੋਸੀਆਨ ਨੂੰ ਟਰੇਸ ਕਰਕੇ 7 ਦੋਸੀਆਂਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾ ਦਾ ਵੇਰਵਾ ਨਿਮਨਲਿਖਤ ਅਨੁਸਾਰ ਹੈ :- 1) ਕੇਸਵ ਕੁਮਾਰ ਪੁੱਤਰ ਹਰੀਸ ਕੁਮਾਰ ਵਾਸੀ 140 ਬੀ, ਗੁਰਦਰਸਨ ਨਗਰ ਪਟਿਆਲਾ ਥਾਣਾ ਸਿਵਲ ਲਾਇਨ ਪਟਿਆਲਾ 2) ਸੁਸ਼ੀਲ ਕੁਮਾਰ ਉਰਫ ਗੋਰੂ ਪੁੱਤਰ ਛੋਟੇ ਲਾਲ ਵਾਸੀ 143 ਅਦਰਸ ਨਗਰ ਬੀ, ਨੇੜੇ ਸਕੂਲ ਅਬਲੋਵਾਲ ਥਾਣਾ ਬਖਸੀਵਾਲਾ (ਬ੍ਰਾਮਦਗੀ : ਇਕ ਦਾਤਰ) 3) ਬਾਬੂ ਰਾਮ ਪੁੱਤਰ ਨਰਾਇਣ ਬਹਾਦਰ ਵਾਸੀ ਗਲੀ ਨੰ. 2 ਗਿਆਨ ਕਲੋਨੀ ਸੂਲਰ ਥਾਣਾ ਪਸਿਆਣਾ (ਬ੍ਰਾਮਦਗੀ : ਇਕ ਦਾਤਰ) 4) ਅਸੋਕ ਕੁਮਾਰ ਉਰਫ ਸੌਕੀ ਪੁੱਤਰ ਰਾਜ ਕੁਮਾਰ ਵਾਸੀ 7375/5 ਬੱਚਿਤਰ ਨਗਰ ਥਾਣਾ ਸਿਵਲ ਲਾਇਨ ਪਟਿਆਲਾ (ਬ੍ਰਾਮਦਗੀ : ਇਕ ਦਾਤਰ) 5) ਸੁਖਪਰੀਤ ਸਿੰਘ ਉਰਫ ਸੁੱਖ ਪੁੱਤਰ ਸੁਰਿੰਦਰ ਕੁਮਾਰ ਵਾਸੀ ਮ;ਨੰ:02 ਗਲੀ ਨੰਬਰ 07 ਨਿਊ ਸੂਲਰ ਕਲੋਨੀ ਥਾਣਾ ਪਸਿਆਣਾ ਪਟਿਆਲਾ (ਬ੍ਰਾਮਦਗੀ : ਇਕ ਦਾਤਰ) 6) ਵਿਕਾਸ ਕੁਮਾਰ ਵਿੱਕੀ ਪੁੱਤਰ ਰਣਜੀਤ ਮਹਾਤੋ ਵਾਸੀ ਬੇਗੂ ਸਰਾਏ ਜਿਲਾ ਬੇਗੂ ਸਰਾਏ ਬਿਹਾਰ ਹਾਲ ਅਬਾਦ ਡਿਸਪੌਜਲ ਕੁਆਰਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ (ਬ੍ਰਾਮਦਗੀ : ਇਕ ਦਾਤਰ) 7) ਅਕਾਸ਼ ਕੁਮਾਰ ਪੁੱਤਰ ਅਸੋਕ ਕੁਮਾਰ ਵਾਸੀ ਰਵੀਦਾਸ ਨਗਰ,ਦੇਵੀ ਫਾਟਕ ਮਲੇਰਕੋਟਲਾ ਜਿਲਾ ਮਲੇਰਕੋਟਲਾ ਹਾਲ ਮਕਾਨ ਨੰ 25 ਦਰਸਨਾ ਕਲੋਨੀ ਥਾਣਾ ਬਖਸੀਵਾਲਾ ਜਿਲਾ ਪਟਿਆਲਾ (ਬ੍ਰਾਮਦਗੀ : ਇਕ ਪਿਸਟਲ 32 ਬੋਰ ਸਮੇਤ 5 ਰੋਦ) ਨੂੰ ਵੱਖ ਵੱਖ ਥਾਵਾਂ ਤੋ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾ ਵੱਲੋਂ ਵਾਰਦਾਤ ਵਿੱਚ ਵਰਤੇ ਗਏ ਤੇਜਧਾਰ ਹਥਿਆਰ 5 ਦਾਤਰ ਅਤੇ ਵਾਰਦਾਤ ਸਮੇਂ ਵਰਤੇ 3 ਮੋਟਰਸਾਇਕਲ ਬਰਾਮਦ ਕੀਤੇ ਗਏ ਹਨ ਅਤੇ ਇਕ ਪਿਸਟਲ .32 ਬੋਰ ਸਮੇਤ 5 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਘਟਨਾ ਦਾ ਵੇਰਵਾ :- ਜਿੰਨ੍ਹਾ ਨੇ ਸੰਖੇਪ ਵਿੱਚ ਦੱਸਿਆ ਕਿ ਗੁਰਵਿੰਦਰ ਸਿੰਘ ਵਾਸੀ ਪਿੰਡ ਸਾਹਪੁਰ ਥਾਣਾ ਭਾਦਸੋਂ ਜਿਲਾ ਪਟਿਆਲਾ ਜਿਸ ਦੀ ਸੰਧੂ ਸ਼ੈਟਰਿੰਗ ਦੇ ਨਾਮ ਪਰ ਪਿੰਡ ਦਿੱਤੂਪੁਰ ਜੱਟਾ ਵਿਖੇ ਦੁਕਾਨ ਕਰਦਾ ਹੈ, ਮਿਤੀ 13/07/2024 ਨੂੰ ਦੁਪਹਿਰ ਸਮੇ ਕੁੱਝ ਨਾ-ਮਾਲੂਮ ਵਿਅਕਤੀ ਜੋ ਕਿ 3/4 ਮੋਟਰਸਾਇਕਲਾਂ ਪਰ ਸਵਾਰ ਸਨ ਅਤੇ ਤੇਜਧਾਰ ਹਥਿਆਰ (ਦਾਤਰਾਂ) ਨਾਲ ਲੈਸ ਸਨ, ਦੁਕਾਨ ਪਰ ਆਕੇ ਮੁਦਈ ਗੁਰਵਿੰਦਰ ਸਿੰਘ ਨੂੰ ਜਾਨ ਤੋ ਮਾਰ ਦੇਣ ਦੀ ਨੀਅਤ ਨਾਲ ਤੇਜਧਾਰ ਹਥਿਆਰਾਂ ਨਾਲ ਸੱਟਾਂ ਮਾਰਕੇ ਜਖਮੀ ਕਰਕੇ ਮੋਕਾ ਤੋ ਫਰਾਰ ਹੋ ਗਏ।ਮੁਦਈ ਗੁਰਵਿੰਦਰ ਸਿੰਘ ਜੇਰੇ ਇਲਾਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ ।ਜਿਸ ਸਬੰਧੀ ਮੁੱ:ਨੰ. 75 ਮਿਤੀ 14-07-2024 ਅ/ਧ 109, 333, 115(2),118(1),324 (4),324 (5),351 (3),191(3),190 ਨਟਛ ਥਾਣਾ ਭਾਦਸੋਂ ਜਿਲਾ ਪਟਿਆਲਾ ਦਰਜ ਕੀਤਾ ਗਿਆ ਸੀ ਇਸ ਵਾਰਦਾਤ ਦੀ ਵੀਡੀਓ ਵੀ ਸੋਸਲ ਮੀਡੀਆਂ ਪਰ ਕਾਫੀ ਵਾਇਰਲ ਹੋਈ ਸੀ। ਗ੍ਰਿਫਤਾਰੀ ਅਤੇ ਬ੍ਰਾਮਦਗੀ : ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਪਰ ਕੇਸਵ ਕੁਮਾਰ ਵਾਸੀ 140 ਬੀ, ਗੁਰਦਰਸਨ ਨਗਰ ਥਾਣਾ ਸਿਵਲ ਲਾਇਨ ਪਟਿਆਲਾ ਨੂੰ ਮਿਤੀ 16/07/2024 ਨੂੰ ਅਮਲੋਹ ਭਾਦਸੌਂ ਰੋਡ ਬੀੜ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਤਫਤੀਸ ਦੋਰਾਨ ਇਸ ਦੇ ਬਾਕੀ ਸਾਥੀਆਂ ਸੁਸ਼ੀਲ ਕੁਮਾਰ ਉਰਫ ਗੋਰੂ , ਬਾਬੂ ਰਾਮ, ਅਸੋਕ ਕੁਮਾਰ ਉਰਫ ਸੌਕੀ, ਸੁਖਪਰੀਤ ਸਿੰਘ ਉਰਫ ਸੁੱਖ, ਵਿਕਾਸ ਕੁਮਾਰ ਵਿੱਕੀ ਆਦਿ ਨੂੰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਦੋਸੀਆਨ ਦੀ ਗ੍ਰਿਫਤਾਰੀ ਦੋਰਾਨ ਤਲਾਸੀ ਕਰਨ ਪਰ ਇੰਨ੍ਹਾ ਪਾਸੋਂ ਤੇਜਧਾਰ ਹਥਿਆਰ 5 ਦਾਤਰ ਬਰਾਮਦ ਹੋਏ ਹਨ। ਤਫਤੀਸ ਦੋਰਾਨ ਹੀ ਗੁਪਤ ਸੂਚਨਾ ਦੇ ਅਧਾਰ ਪਰ ਇਹਨਾ ਦੇ ਸਾਥੀ ਅਕਾਸ਼ ਕੁਮਾਰ ਪੁੱਤਰ ਅਸੋਕ ਕੁਮਾਰ ਵਾਸੀ ਰਵੀਦਾਸ ਨਗਰ ਦੇਵੀ ਫਾਟਕ ਮਲੇਰਕੋਟਲਾ ਹਾਲ ਵਾਸੀ ਮ:ਨੰ: 25 ਦਰਸਨਾ ਕਲੋਨੀ ਥਾਣਾ ਬਖਸੀਵਾਲਾ ਨੂੰ ਮੋਟਰਸਾਇਕਲ ਪਰ ਜਾਂਦੇ ਸਮੇਂ ਨੇੜੇ ਪੁਰਾਣਾ ਬੱਸ ਸਟੈਡ ਰਾਜਪੁਰਾ ਕਲੋਨੀ ਵਾਲੇ ਕੁਆਟਰਾ ਤੋ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਪਾਸੋਂ ਇਕ ਪਿਸਟਲ .32 ਬੋਰ ਸਮੇਤ 5 ਰੋਦ ਬਰਾਮਦ ਹੋਏ ਜਿਸ ਸਬੰਧੀ ਵੱਖਰੇ ਤੋਰ ਪਰ ਮੁਕੱਦਮਾ ਨੰਬਰ 88 ਮਿਤੀ 18/07/2024 ਅ/ਧ 25/54/59 ਅਸਲਾ ਐਕਟ ਥਾਣਾ ਲਾਹੋਰੀ ਗੇਟ ਪਟਿਆਲਾ ਦਰਜ ਕੀਤਾ ਗਿਆ ਹੈ। ਵਜ੍ਹਾ ਰੰਜਸ਼: ਤਫਤੀਸ ਦੋਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਦਈ ਗੁਰਵਿੰਦਰ ਸਿੰਘ ਉਕਤ ਨਾਲ ਰਿਤਿਕ ਪੁੱਤਰ ਉਤਮ ਕੁਮਾਰ ਵਾਸੀ 248 ਅਦਰਸ ਨਗਰ ਬੀ, ਪਟਿਆਲਾ ਨਾਲ ਪੁਰਾਣੀ ਰੰਜਸ ਚਲਦੀ ਆ ਰਹੀ ਹੈ ਦੋਸੀ ਰਿਤਿਕ ਦਾ ਅਪਰਾਧਿਕ ਪਿਛੋਕੜ ਹੈ ਜਿਸ ਨੂੰ ਸਾਲ 2023 ਵਿੱਚ ਙਜ਼ਂ ਪਟਿਆਲਾ ਵੱਲੋਂ ਨੇੜੇ ਸਾਈ ਮਾਰਕੀਟ ਪਟਿਆਲਾ ਤੋ ਐਪਲ ਦੇ ਸੋਰੂਮ ਵਿੱਚੋਂ 200 ਫੋਨ ਚੋਰੀ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਜੋ ਮਿਤੀ 09/11/2023 ਨੂੰ ਜਮਾਨਤ ਪਰ ਬਾਹਰ ਆ ਗਿਆ ਸੀ ਅਤੇ ਬਾਅਦ ਵਿੱਚ ਵਿਦੇਸ ਦੁਬਈ ਵਿਖੇ ਚਲਾ ਗਿਆ ਜਿਸ ਨੇ ਆਪਣੇ ਸਾਥੀ ਸੁਸ਼ੀਲ ਕੁਮਾਰ ਉਰਫ ਗੋਰੂ ਵਾਸੀ 143 ਅਦਰਸ ਨਗਰ ਬੀ, ਨੇੜੇ ਸਕੂਲ ਅਬਲੋਵਾਲ ਥਾਣਾ ਬਖਸੀਵਾਲਾ ਜਿਲ੍ਹਾ ਪਟਿਆਲਾ ਨਾਲ ਮਿਲਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਸੁਸ਼ੀਲ ਕੁਮਾਰ ਉਰਫ ਗੋਰੂ ਉਕਤ ਨੇ ਆਪਣੇ ਸਾਥੀਆਂ ਨਾਲ ਰਲਕੇ ਮਿਤੀ 13/07/2024 ਨੂੰ ਮੁਦਈ ਪਰ ਹਮਲਾ ਕਰਕੇ ਜਖਮੀ ਕੀਤਾ ਸੀ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਰਿਤਿਕ ਉਕਤ ਨੇ ਦੋਸੀ ਸੁਸ਼ੀਲ ਕੁਮਾਰ ਉਰਫ ਗੋਰੂ ਨੂੰ ਇਕ ਲੱਖ ਰੂਪੈ ਦੀ ਰਕਮ ਨੈਟਬੈਕਿੰਗ (ਗੁਗਲਪੈਅ) ਰਾਹੀਂ ਭੇਜੀ ਸੀ ਜੋ ਸੁਸੀਲ ਕੁਮਾਰ ਉਰਫ ਗੋਰੂ ਉਕਤ ਨੇ ਇਹ ਰਕਮ ਆਪਣੇ ਸਾਥੀਆਂ ਵਿੱਚ ਵੰਡ ਦਿੱਤੀ ਸੀ ਸੁਸ਼ੀਲ ਕੁਮਾਰ ਉਰਫ ਗੋਰੂ ਉਕਤ ਦਾ ਵੀ ਅਪਰਾਧਿਕ ਪਿਛੋਕੜ ਹੈ ਜਿਸ ਦੇ ਖਿਲਾਫ ਸਾਲ 2021 ਵਿੱਚ ਥਾਣਾ ਸਿਵਲ ਲਾਇਨ ਪਟਿਆਲਾ ਵਿਖੇ ਮੁਕੱਦਮਾ ਦਰਜ ਹੈ।ਦੋਸੀ ਰਿਤਿਕ ਨੂੰ ਮੁਕੱਦਮਾ ਹਜਾ ਵਿੱਚ ਨਾਮਜਦ ਕੀਤਾ ਗਿਆ ਹੈ ਜਿਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਵਾਰਦਾਤ ਦਾ ਮਾਸਟਰ ਮਾਇਡ ਸੁਸ਼ੀਲ ਕੁਮਾਰ ਉਰਫ ਗੋਰਾ ਹੈ ਜਿਸ ਨੇ ਇਸ ਵਾਰਦਾਤ ਲਈ ਉਕਤ ਸਾਰੇ ਦੋਸੀਆ ਨੂੰ ਤਿਆਰ ਕੀਤਾ ਸੀ। ਦੋਸੀ ਰਿਤਿਕ ਦਾ ਭਰਾ ਜਤਿਨ ਅਤੇ ਇਸ ਦੇ ਸਾਥੀਆਂ ਨੇ ਪੁਰਾਣੇ ਬੱਸ ਸਟੈਡ ਪਟਿਆਲਾ ਪਾਸ (ਅਨਿਲ ਕੁਮਾਰ ਛੋਟੂ ਅਤੇ ਨਕੂਲ) ਦੇ ਦੋਹਰੇ ਕਤਲ ਕੇਸ (ਮ;ਨੰ: 62/24 ਥਾਣਾ ਲਾਹੋਰੀ ਗੇਟ) ਵਿੱਚ ਸੀ.ਆਈ.ਏ.ਪਟਿਆਲਾ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜੋ ਕਿ ਪਟਿਆਲਾ ਜੇਲ ਵਿੱਚ ਬੰਦ ਹੈ। ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਦੋਸੀਆਨ ਅੱਜ ਮਿਤੀ 19/07/2024 ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹਨਾ ਬਾਕੀ ਸਾਥੀਆਂ ਦੀ ਵੀ ਸਨਾਖਤ ਕਰ ਲਈ ਹੈ ਜਿਹਨਾ ਦੇ ਟਿਕਾਣਿਆ ਪਰ ਰੇਡਾ ਕੀਤੀਆਂ ਜਾ ਰਹੀਆ ਹਨ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸੀਆਨ ਬਾਰੇ ਵੇਰਵਾ ਲ:ਨੰ ਦੋਸੀ ਦਾ ਨਾਮ ਪਤਾ ਗ੍ਰਿਫਤਾਰੀ ਅਤੇ ਬ੍ਰਾਮਦਗੀ 1) ਕੇਸਵ ਕੁਮਾਰ ਪੁੱਤਰ ਹਰੀਸ ਕੁਮਾਰ ਵਾਸੀ 140 ਬੀ, ਗੁਰਦਰਸਨ ਨਗਰ ਪਟਿਆਲਾ ਥਾਣਾ ਸਿਵਲ ਲਾਇਨ ਪਟਿਆਲਾ। ਉਮਰ : 24 ਸਾਲ, ਪੜਾਈ :12 ਪਾਸ, ਕਿੱਤਾ :ਸਕੂਟਰ ਰਿਪੈਅਰ ਗ੍ਰਿਫਤਾਰ ਮਿਤੀ 16/07/2024 ਨੂੰ ਅਮਲੋਹ ਰੋਡ ਭਾਦਸੋਂ ਬੀੜ ਤੋ ਗ੍ਰਿਫਤਾਰ ਕੀਤਾ ਹੈ। 2) ਸੁਸ਼ੀਲ ਕੁਮਾਰ ਉਰਫ ਗੋਰੂ ਪੁੱਤਰ ਛੋਟੇ ਲਾਲ ਵਾਸੀ 143 ਅਦਰਸ ਨਗਰ ਬੀ, ਨੇੜੇ ਸਕੂਲ ਅਬਲੋਵਾਲ ਥਾਣਾ ਬਖਸੀਵਾਲਾ ਜਿਲ੍ਹਾ ਪਟਿਆਲਾ । ਉਮਰ: 25 ਸਾਲ, ਪੜਾਈ:12 ਪਾਸ, ਕਿੱਤਾ: ਡਰਾਇਵਰੀ ਕਰਦਾ ਹੈ ਗ੍ਰਿਫਤਾਰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ। ਬ੍ਰਾਮਦਗੀ:- ਇਕ ਦਾਤਰ 3) ਬਾਬੂ ਰਾਮ ਪੁੱਤਰ ਨਰਾਇਣ ਬਹਾਦਰ ਵਾਸੀ ਗਲੀ ਨੰ. 2 ਗਿਆਨ ਕਲੋਨੀ ਸੂਲਰ ਥਾਣਾ ਪਸਿਆਣਾ ਜਿਲਾ ਪਟਿਆਲਾ। ਉਮਰ : 32 ਸਾਲ, ਪੜਾਈ :4 ਜਮਾਤਾ ਪਾਸ, ਕਿੱਤਾ :ਮਕੈਨਿਕ ਦਾ ਕੰਮ ਕਰਦਾ ਹੈ। ਗ੍ਰਿਫਤਾਰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ ਬ੍ਰਾਮਦਗੀ:- ਇਕ ਦਾਤਰ ਅਤੇ ਇਕ ਮੋਟਰਸਾਇਕਲ ਪਲਸਰ 4) ਅਸੋਕ ਕੁਮਾਰ ਉਰਫ ਸੌਕੀ ਪੁੱਤਰ ਰਾਜ ਕੁਮਾਰ ਵਾਸੀ 7375/5 ਬੱਚਿਤਰ ਨਗਰ ਥਾਣਾ ਸਿਵਲ ਲਾਇਨ ਪਟਿਆਲਾ ਜਿਲਾ ਪਟਿਆਲਾ। ਉਮਰ : 29 ਸਾਲ, ਪੜਾਈ : 2 ਜਮਾਤਾ ਪਾਸ, ਕਿੱਤਾ : ਸੀਸੀਟੀਵੀ ਦਾ ਕਰਦਾ ਹੈ ਗ੍ਰਿਫਤਾਰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ। ਬ੍ਰਾਮਦਗੀ:- ਇਕ ਦਾਤਰ ਅਤੇ ਇਕ ਮੋਟਰਸਾਇਕਲ ਬੋਕਸਰ 5) ਸੁਖਪਰੀਤ ਸਿੰਘ ਉਰਫ ਸੁੱਖ ਪੁੱਤਰ ਸੁਰਿੰਦਰ ਕੁਮਾਰ ਵਾਸੀ ਮ;ਨੰ:02 ਗਲੀ ਨੰਬਰ 07 ਨਿਊ ਸੂਲਰ ਕਲੋਨੀ ਥਾਣਾ ਪਸਿਆਣਾ ਪਟਿਆਲਾ । ਉਮਰ : 22 ਸਾਲ, ਪੜਾਈ :ਬੀਏ ਪਾਸ ਕਿੱਤਾ : ਫਾਸਟ ਫੂਡ ਦੀ ਰੇਹੜੀ ਲਾਉਦਾ ਹੈ। ਗ੍ਰਿਫਤਾਰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ ਬ੍ਰਾਮਦਗੀ:- ਇਕ ਦਾਤਰ 6) ਵਿਕਾਸ ਕੁਮਾਰ ਵਿੱਕੀ ਪੁੱਤਰ ਰਣਜੀਤ ਮਹਾਤੋ ਵਾਸੀ ਬੇਗੂ ਸਰਾਏ ਜਿਲਾ ਬੇਗੂ ਸਰਾਏ ਬਿਹਾਰ ਹਾਲ ਅਬਾਦ ਡਿਸਪੌਜਲ ਕੁਆਰਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ। ਉਮਰ : 19 ਸਾਲ, ਪੜਾਈ : 12 ਪਾਸ, ਕਿੱਤਾ : ਲੇਬਰ ਦਾ ਕੰਮ ਕਰਦਾ ਹੈ ਗ੍ਰਿਫਤਾਰ ਮਿਤੀ 18/07/2024 ਨੂੰ ਪਟਿਆਲਾ ਨਾਭਾ ਰੋਡ ਤੋਂ ਗ੍ਰਿਫਤਾਰ ਕੀਤਾ ਬ੍ਰਾਮਦਗੀ:- ਇਕ ਦਾਤਰ 7) ਅਕਾਸ਼ ਕੁਮਾਰ ਪੁੱਤਰ ਅਸੋਕ ਕੁਮਾਰ ਵਾਸੀ ਰਵੀਦਾਸ ਨਗਰ ,ਦੇਵੀ ਫਾਟਕ ਮਲੇਰਕੌਟਲਾ ਜਿਲਾ ਮਲੇਰਕੌਟਲਾ ਹਾਲ ਵਾਸੀ ਮਕਾਨ ਨੰ 25 ਦਰਸਨਾ ਕਲੋਨੀ ਥਾਣਾ ਬਖਸੀਵਾਲਾ ਜਿਲਾ ਪਟਿਆਲਾ। ਉਮਰ :20 ਸਾਲ, ਪੜਾਈ :ਅਨਪੜ , ਕਿੱਤਾ :ਲੇਬਰ ਦਾ ਕੰਮ ਕਰਦਾ ਹੈ। ਗ੍ਰਿਫਤਾਰ ਮਿਤੀ 18/07/2024 ਨੂੰ ਨੇੜੇ ਪੁਰਾਣਾ ਬੱਸ ਸਟੈਡ ਰਾਜਪੁਰਾ ਕਲੋਨੀ ਕੁਆਟਰ ਤੋ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਾਮਦਗੀ:- ਇਕ ਪਿਸਟਲ 32 ਬੋਰ ਸਮੇਤ 5 ਰੋਦ ਅਤੇ ਇਕ ਮੋਟਰਸਾਇਕਲ ਡੀਲੈਕਸ ਬਰਾਮਦ ਕੀਤੇ ਗਏ।
Punjab Bani 19 July,2024
ਜਾਅਲੀ ਸਰਟੀਫਿਕੇਟ ‘ਤੇ 26 ਸਾਲ ਬਾਅਦ ਨੌਕਰੀ ਕਰਦੇ ਮੁਲਾਜਮ ਨੂੰ ਵਿਭਾਗ ਨੇ ਕੀਤਾ ਮੁਅੱਤਲ
ਜਾਅਲੀ ਸਰਟੀਫਿਕੇਟ ‘ਤੇ 26 ਸਾਲ ਬਾਅਦ ਨੌਕਰੀ ਕਰਦੇ ਮੁਲਾਜਮ ਨੂੰ ਵਿਭਾਗ ਨੇ ਕੀਤਾ ਮੁਅੱਤਲ ਚੰਡੀਗੜ੍ਹ, 19 ਜੁਲਾਈ : ਵਣ ਵਿਭਾਗ ਵਿਚ ਜਾਅਲੀ ਸਰਟੀਫਿਕੇਟ ਦੇ ਆਧਾਰ ਤੇ 26 ਸਾਲਾਂ ਤੱਕ ਨੌਕਰੀ ਕਰਦਾ ਰਿਹਾ ਮੁਲਾਜਮ ਅੱਜ ਸਰਟੀਫਿਕੇਟ ਦਾ ਸੱਚ ਸਾਹਮਣੇ ਆਉਣ ਤੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜਿਸ ਮੁਲਾਜਮ ਤੇ ਇਹ ਗਾਜ ਡਿੱਗੀ ਹੈ ਉਹ ਹਾਲ ਦੀ ਘੜੀ ਅੰਮ੍ਰਿਤਸਰ ਵਿਖੇ ਨੌਕਰੀ ਕਰ ਰਿਹਾ ਹੈ।
Punjab Bani 19 July,2024
ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹੋਇਆ ਹਿੰਸਕ
ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹੋਇਆ ਹਿੰਸਕ ਬੰਗਲਾਦੇਸ਼ : ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਵਿਦਿਆਰਥੀਆਂ ਦਾ ਅੰਦੋਲਨ ਹਿੰਸਕ ਹੋ ਗਿਆ ਹੈ। ਹਾਲਾਤ ਇੰਨੇ ਖਰਾਬ ਹਨ ਕਿ ਪੁਲਸ ਨਾਲ ਝੜਪਾਂ `ਚ 39 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਚੁੱਕੀ ਹੈ। 2500 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ ਹੋਏ ਹਨ। ਲਾਠੀਆਂ, ਡੰਡਿਆਂ ਅਤੇ ਪੱਥਰਾਂ ਨਾਲ ਸੜਕਾਂ `ਤੇ ਘੁੰਮ ਰਹੇ ਪ੍ਰਦਰਸ਼ਨਕਾਰੀ ਬੱਸਾਂ ਅਤੇ ਨਿੱਜੀ ਵਾਹਨਾਂ ਨੂੰ ਅੱਗ ਲਗਾ ਰਹੇ ਹਨ। ਫਿਲਹਾਲ ਬੰਗਲਾਦੇਸ਼ `ਚ ਬੱਸ, ਰੇਲ ਅਤੇ ਮੈਟਰੋ ਸੇਵਾਵਾਂ ਠੱਪ ਹੋ ਗਈਆਂ ਹਨ। ਹਿੰਸਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਨੇ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਹੈ। ਸਕੂਲਾਂ, ਕਾਲਜਾਂ ਦੇ ਨਾਲ-ਨਾਲ ਮਦਰੱਸੇ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਦੇਸ਼ ਭਰ `ਚ ਫੌਜ ਨੂੰ ਮੋਰਚੇ `ਤੇ ਤਾਇਨਾਤ ਕੀਤਾ ਗਿਆ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਹਾਲ ਹੀ ਵਿੱਚ ਸਰਕਾਰੀ ਰਾਸ਼ਟਰੀ ਟੈਲੀਵਿਜ਼ਨ `ਤੇ ਦਿਖਾਈ ਦਿੱਤੀ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ ਪਰ ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਹੋਰ ਗੁੱਸੇ `ਚ ਆ ਗਏ। ਉਨ੍ਹਾਂ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ `ਤੇ ਹਮਲਾ ਕਰਕੇ ਅੱਗ ਲਗਾ ਦਿੱਤੀ। ਜਿਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਟੈਲੀਵਿਜ਼ਨ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ, ਉਸ ਸਮੇਂ ਕਈ ਪੱਤਰਕਾਰਾਂ ਦੇ ਨਾਲ ਕਰੀਬ 1200 ਕਰਮਚਾਰੀ ਉੱਥੇ ਮੌਜੂਦ ਸਨ। ਪੁਲਸ ਅਤੇ ਪ੍ਰਸ਼ਾਸਨ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਉਸ ਨੂੰ ਬਚਾਇਆ।
Punjab Bani 19 July,2024
ਥਾਣਾ ਲਾਹੌਰੀ ਗੇਟ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰਨ ਤੇ ਕੇਸ ਦਰਜ
ਥਾਣਾ ਲਾਹੌਰੀ ਗੇਟ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਫੇਟ ਮਾਰਨ ਤੇ ਕੇਸ ਦਰਜ ਪਟਿਆਲਾ, 19 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਼ਿਸ਼ਕਾਇਤਕਰਤਾ ਕੁਸ਼ਮਾ ਰਾਣੀ ਪਤਨੀ ਮੋਹਿੰਦਰਪ੍ਰੀਤ ਸ਼ਰਮਾ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 279, 337, 427 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੁਸ਼ਮਾ ਰਾਣੀ ਨੇ ਦੱਸਿਆ ਕਿ 17 ਮਈ ਨੂੰ ਜਦੋਂ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਦੇਸੀ ਮਹਿਮਾਨਦਾਰੀ ਪਟਿਆਲਾ ਕੋਲ ਜਾ ਰਹੀ ਸੀ ਤਾਂ ਕਾਰ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰੀ, ਜਿਸ ਕਾਰਨ ਉਸਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 19 July,2024
ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ
ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤਾ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ ਨਵੀਂ ਦਿੱਲੀ, 19 ਜੁਲਾਈ : ਕੌਮੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਵਲੋਂ ਅੱਜ ਖ਼ਤਰਨਾਕ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਦਹਿਸ਼ਤੀ ਨੈਟਵਰਕ ਮਾਮਲੇ ਵਿੱਚ ਨਾਮਜ਼ਦ ਖਾਲਿਸਤਾਨੀ ਅਤਿਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਇੱਕ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਰਾਣਾ ਭਾਈ ਬੱਲੀ ਨੂੰ ਮੱਧ ਪ੍ਰਦੇਸ ਦੇ ਬਦਵਾਨੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਲੰਡਾ ਗਰੁੱਪ ਦੇ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਵੱਡਾ ਸਪਲਾਇਰ ਹੈ। ਐਂਟੀ ਟੈਰਰ ਏਜੰਸੀ ਅਨੁਸਾਰ ਇਸ ਵੱਲੋਂ ਸਪਲਾਈ ਕੀਤੇ ਜਾਂਦੇ ਹਥਿਆਰਾਂ ਦੀ ਵਰਤੋ ਵੱਡੇ ਪੱਧਰ ਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਂਦੀ ਸੀ।
Punjab Bani 19 July,2024
ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਪਟਿਆਲਾ, 19 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਨਵਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਡੀਲਵਾਲ ਨੇੜੇ ਹਨੂੰਮਾਨ ਮੰਦਰ ਥਾਣਾ ਅਰਬਨ ਐਸਟੇਟ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 140 (3), 351, 308 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਹਿਤ ਵਰਮਾ ਪੁੱਤਰ ਪ੍ਰਵੀਨ ਕੁਮਾਰ ਵਾਸੀ ਵਰਮਾ ਬੈਕਰੀ ਫੇਸ-2 ਅਰਬਨ ਅਸਟੇਟ ਪਟਿ, ਅੰਕੁਸ਼ ਸੱਚਦੇਵਾ ਪੁੱਤਰ ਜਗਨ ਨਾਥ ਵਾਸੀ ਟਰਾਈਕੋਟ ਸਿਟੀ ਸਰਹੰਦ ਰੋਡ ਪਟਿ, ਲਵੀਸ਼ ਸਚਦੇਵਾ ਪੁੱਤਰ ਰਜੇਸ਼ ਕੁਮਾਰ ਵਾਸੀ ਭਵਾਨੀਗੜ੍ਹਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਨਵਜੋਤ ਸਿੰਘ ਨੇ ਦੱਸਿਆ ਕਿ ਮੋਹਿਤ ਵਰਮਾ ਦਾ ਉਸਦੇ ਦੋਸਤ ਅਰਸ਼ਦੀਪ ਸਿੰਘ ਨਾਲ ਪੈਸਿਆਂ ਸਬੰਧ ਝਗੜਾ ਚਲਦਾ ਸੀ ਅਤੇ ਮੋਹਿਤ ਵਰਮਾ ਸਿ਼ਕਾਇਤਕਰਤਾ ਨਵਜੋਤ ੂੰ ਅਰਸ਼ਦੀਪ ਸਿੰਘ ਕੋਲੋਂ ਪੈਸੇ ਦੁਆਉਣ ਲਈ ਕਹਿੰਦਾ ਸੀ, ਜਿਸ ਕਰਕੇ ਉਹ ਸਿ਼ਕਾਇਤਕਰਤਾ ਨਵਜੋਤ ਦੇ ਘਰ ਆ ਕੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇਣ ਲੱਗ ਪਿਆ ਸੀ। ਸਿ਼ਕਾਇਤਕਰਤਾ ਨਵਜੋਤ ਸਿੰਘ ਨੇ ਦੱਸਿਆ ਕਿ 1 ਜੁਲਾਈ ਨੂੰ ਜਦੋਂ ਉਹ ਅਰਬਨ ਐਸਟੇਟ ਫੇਜ 3 ਦੇ ਗੁਰਦੁਆਰਾ ਸਾਹਿਬ ਦੇ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਗੱਡੀ ਵਿਚ ਸਵਾਰ ਹੋ ਕੇ ਆਉਣ ਤੇ ਉਸਨੂੰ ਗੱਡੀ ਵਿਚ ਅਗਵਾ ਕਰਕੇ ਆਪਣੇ ਨਾਲ ਲੈ ਗਏ ਅਤੇ ਉਸਨੂੰ ਗੰਨ ਪੁਆਇੰਟ ਤੇ ਚੁੱਪ ਰਹਿਣ ਲਈ ਕਿਹਾ ਤੇ ਉਸਦੇ ਥੱਪੜ ਵੀ ਮਾਰੇ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 19 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਪਾਤੜਾਂ, 19 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਮਹਿਲਾ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਚਾਰ ਵਿਅਕਤੀਆਂ ਵਿਰੁੱਧ ਧਾਰਾ 376, 354 ਏ, 354 ਡੀ., 451, 511, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਪੁੱਤਰ ਦਰਸ਼ਨ ਰਾਮ, ਗੁਰਨਾਮ ਪੁੱਤਰ ਦਰਸ਼ਨ ਰਾਮ, ਕਸ਼ਮੀਰ ਪੁੱਤਰ ਬੱਟੂ ਰਾਮ, ਸੁਰਜੀਤ ਰਾਮ ਪੁੱਤਰ ਪ੍ਰਕਾਸ਼ ਰਾਮ ਵਾਸੀਆਨ ਪਿੰਡ ਅਰਨੋ ਥਾਣਾ ਪਾਤੜਾਂ ਸ਼ਾਮਲ ਹਨ।ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦਾ ਵਿਆਹ ਸਾਲ 2013 ਵਿਚ ਜਗਦੀਸ਼ ਰਾਮ ਪੁੱਤਰ ਬੱਟੂ ਰਾਮ ਨਾਲ ਹੋਇਆ ਸੀ ਤੇ ਉਸਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਆ ਕੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤ ਕਰਦੇ ਰਹਿੰਦੇ ਸਨ। ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਇਥੇ ਹੀ ਬਸ ਨਹੀਂ ਸੁਰਜੀਤ ਰਾਮ ਨੇ ਤਾਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸਿ਼ਸ਼ ਵੀ ਕੀਤੀ। ਜਿਸ ਦੇ ਚਲਦਿਆਂ ਪੁਲਸ ਥਾਣਾ ਚੀਕਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 19 July,2024
ਥਾਣਾ ਘੱਗਾ ਪੁਲਸ ਨੇ ਕੀਤਾ ਦੋ ਖਿਲਾਫ਼ ਕੇਸ ਦਰਜ
ਥਾਣਾ ਘੱਗਾ ਪੁਲਸ ਨੇ ਕੀਤਾ ਦੋ ਖਿਲਾਫ਼ ਕੇਸ ਦਰਜ ਘੱਗਾ, 19 ਜੁਲਾਈ () : ਥਾਣਾ ਘੱਗਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਸਵਿੰਦਰ ਸਿੰਘ ਪੁੱਤਰ ਨਰਦੇਵ ਸਿੰਘ ਵਾਸੀ ਪਿੰਡ ਬਰਾਸ ਥਾਣਾ ਘੱਗਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 341, 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਗਗਨਦੀਪ ਸਿੰਘ ਤੇਜਗਮੋਹਨ ਸਿੰਘ ਪੁੱਤਰ ਅੰਗੇ੍ਰਜ਼ ਸਿੰਘ ਵਾਸੀ ਕਾਕੂ ਵਾਲਾ ਥਾਣਾ ਦਿੜ੍ਹਬਾ ਜਿ਼ਲਾ ਸੰਗਰੂਰ ਸ਼ਾਮਲ ਹਨ।ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਤੇਜਗਮੋਹਨ ਸਿੰਘ ਪੁੱਤਰ ਅੰਗੇ੍ਰਜ਼ ਸਿੰਘ ਵਾਸੀ ਕਾਕੂ ਵਾਲਾ ਥਾਣਾ ਦਿੜ੍ਹਬਾ ਜਿ਼ਲਾ ਸੰਗਰੂਰ ਨੂੰ ਆਪਣੇ ਪਿੰਡ ਦੇ ਦੋ ਲੜਕਿਆਂ ਨੂੰ ਵਿਦੇਸ਼ ਭੇਜਣ ਲਈ ਪੈਸੇ ਦਿੱਤੇਸਨ ਪਰ ਉਪਰੋਕਤ ਵਿਅਕਤੀਆਂ ਨੇ ਨਾ ਤਾਂ ਲੜਕਿਆਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਨਾਂ ਦੇ ਪੈਸੇ ਵਾਪਸ ਕੀਤੇ।ਸਿ਼ਕਾਇਤਕਰਤਾ ਨੇ ਕਿਹਾ ਕਿ ਉਨ੍ਹਾਂ ਉਪਰੋਕਤ ਵਿਅਕਤੀਆਂ ਤੋਂ ਵਾਰ ਵਾਰ ਪੈਸਿਆਂ ਦੀ ਮੰਗ ਕੀਤੀ ਪਰ 30 ਜੂਨ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਪਿੰਡ ਦੇ ਧਨਾ ਕੋਲ ਕਾਰ ਘੇਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 19 July,2024
ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅਮਰੀਕਾ ਅਧਾਰਤ ਅੱਤਵਾਦੀ ਹੈਪੀ ਪਾਸੀਅਨ ਨੇ ਗ੍ਰਿਫਤਾਰ ਕੀਤੇ ਦੋਸ਼ੀ ਨੂੰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਦੋਸ਼ੀ ਵਿਕਰਮਜੀਤ ਨੇ ਹਾਲ ਹੀ ਵਿੱਚ ਹੈਪੀ ਪਾਸੀਅਨ ਦੁਆਰਾ ਭੇਜੀ ਗਈ ਹਥਿਆਰ ਦੀ ਖੇਪ ਕੀਤੀ ਸੀ ਪ੍ਰਾਪਤ ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਹੈਪੀ ਪਾਸੀਅਨ ਆਪਣੇ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਪੰਜਾਬ ਵਿੱਚ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਮੰਤਵ ਲਈ ਉਨ੍ਹਾਂ ਨੇ ਆਪਣੇ ਪਿਆਦੇ ਵਿਕਰਮਜੀਤ ਸਿੰਘ, ਜੋ ਆਪਣੇ ਬੁਲੇਟ ਮੋਟਰਸਾਈਕਲ 'ਤੇ ਚਮਰੰਗ ਰੋਡ, ਅੰਮ੍ਰਿਤਸਰ ਵੱਲ ਜਾ ਰਿਹਾ ਹੈ, ਨੂੰ ਇਹ ਕੰਮ ਸੌਂਪਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਇਸ ਖੇਤਰ ਦੀ ਘੇਰਾਬੰਦੀ ਕਰਕੇ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪਿਸਤੌਲ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਸੰਚਾਲਕਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਪਿਛਲੇ 5-6 ਸਾਲਾਂ ਤੋਂ ਰੇਸ਼ਮ ਸਿੰਘ ਦੇ ਸੰਪਰਕ ਵਿਚ ਸੀ ਅਤੇ ਕੁਝ ਮਹੀਨੇ ਪਹਿਲਾਂ ਰੇਸ਼ਮ ਸਿੰਘ ਨੇ ਉਸ ਨੂੰ ਹੈਪੀ ਪਾਸੀਅਨ ਨਾਲ ਮਿਲ ਕੇ ਅਪਰਾਧਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਉਹਨਾਂ ਅੱਗੇ ਨੇ ਦੱਸਿਆ ਕਿ ਹੈਪੀ ਪਾਸੀਅਨ ਆਪਣੇ ਗੈਂਗ ਮੈਂਬਰਾਂ ਨੂੰ ਹਥਿਆਰਾਂ ਅਤੇ ਗੋਲੀ-ਸਿੱਕਾ ਸਪਲਾਈ ਕਰਨ ਦਾ ਪ੍ਰਬੰਧ ਕਰਦਾ ਰਿਹਾ ਹੈ ਅਤੇ ਇਸੇ ਤਹਿਤ ਮੁਲਜ਼ਮ ਵਿਕਰਮਜੀਤ ਸਿੰਘ ਨੇ ਹਾਲ ਹੀ ਵਿੱਚ ਹੈਪੀ ਪਾਸੀਅਨ ਦੀਆਂ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਖੇਪ ਪ੍ਰਾਪਤ ਕੀਤੀ ਸੀ। ਇਸ ਸਬੰਧੀ ਐਫ.ਆਈ.ਆਰ. ਨੰਬਰ 43 ਮਿਤੀ 16.07.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 18 July,2024
ਆਈ. ਏ. ਐੱਸ. ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੂੰ ਪੁਣੇ ਦੀ ਪੁਲਸ ਨੇ ਕੀਤਾ ਨਜ਼ਰਬੰਦ
ਆਈ. ਏ. ਐੱਸ. ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੂੰ ਪੁਣੇ ਦੀ ਪੁਲਸ ਨੇ ਕੀਤਾ ਨਜ਼ਰਬੰਦ ਪੁਣੇ, 18 ਜੁਲਾਈ : ਭਾਰਤ ਦੇ ਮਹਾਰਾਸ਼ਟਰਾ ਸਟੇਟ ਦੇ ਪੂਣੇ ਸ਼ਹਿਰ ਦੀ ਵਿਵਾਦਾਂ ਵਿਚ ਘਿਰੀ ਆਈ. ਏ. ਐੱਸ. ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੂੰ ਪੁਣੇ ਦੀ ਪੁਲਸ ਨੇ ਜਿਥੇ ਅੱਜ ਕਾਬੂ ਕਰ ਲਿਆ ਹੈ, ਉਥੇ ਉਸਨੂੰ ਨਜਰਬੰਦ ਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈਕਿ ਪੂਜਾ ਖੇਡਕਰ ਦੀ ਮਾਂ ਤੇ ਜ਼ਮੀਨ ਨਾਲ ਸਬੰਧਤ ਮਾਮਲੇ ਵਿਚ ਪਿੰਡ ਵਾਸੀਆਂ ਨੂੰ ਪਿਸਤੌਲ ਦੇ ਜ਼ੋਰ ’ਤੇ ਧਮਕਾਉਣ ਦੇ ਦੋਸ਼ ਹੇਠ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਸੀ ਤੇ ਪੂਜਾ ਦੇ ਮਾਪੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਫਰਾਰ ਚੱਲੇ ਆ ਰਹੇ ਸਨ। ਵੀਡੀਓ ਵਿਚ ਪੂਜਾ ਦੀ ਮਾਂ ਵਲੋਂ ਪਿੰਡ ਵਾਸੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪੁਲਸ ਵਲੋਂ ਪੂਜਾ ਦੀ ਮਾਂ ਨੂੰ ਮਹਾਰਾਸ਼ਟਰ ਤੋਂ ਕਾਬੂ ਕਰ ਲਿਆ ਗਿਆ ਹੈ ਤੇ ਇਸ ਤੋਂ ਪਹਿਲਾਂ ਪੁਲਸ ਵਲੋਂ ਪੂਜਾ ਦੇ ਮਾਪਿਆਂ ਤੇ ਪੰਜ ਹੋਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਵੀ ਕੀਤਾ ਗਿਆ ਸੀ।
Punjab Bani 18 July,2024
ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ
ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਐਸ. ਐਸ. ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਐਸ. ਏ. ਐਸ. ਨਗਰ ਅਤੇ ਵੈਭਵ ਚੌਧਰੀ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ (ਡੇਰਾਬਸੀ), ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਦੀਪ ਸਿੰਘ ਮੁੱਖ ਅਫਸਰ ਥਾਣਾ ਡੇਰਾਬਸੀ ਅਤੇ ਥਾਣੇਦਾਰ ਸਤਨਾਮ ਸਿੰਘ, ਇੰਚਾਰਜ ਚੌਕੀ ਮੁਬਾਰਿਕਪੁਰ ਦੀ ਟੀਮ ਵੱਲੋ ਮੁਖਬਰੀ ਦੇ ਆਧਾਰ ’ਤੇ ਥਾਣਾ ਡੇਰਾਬੱਸੀ ਦੇ ਏਰੀਆ ਵਿੱਚੋਂ ਦੋ ਵਿਅਕਤੀਆ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਨਜਾਇਜ਼ ਅਸਲਾ ਬਰਾਮਦ ਕਰਨ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ਵਿੱਚ ਦੋਸ਼ੀ ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਦੋਸ਼ੀ ਸੋਨੂੰ ਕੁਮਾਰ ਦੀ ਨਿਸ਼ਾਨਦੇਹੀ ’ਤੇ 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੋਂਦ ਅਤੇ ਇਕ ਦੋਨਾਲੀ ਬ੍ਰਾਮਦ ਕੀਤੇ ਗਏ ਹਨ। ਦੋਸ਼ੀ ਸੋਨੂੰ ਕੁਮਾਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਮਹਿੰਗੇ ਭਾਅ ਪੰਜਾਬ ਤੇ ਹਰਿਆਣਾ ਦੇ ਏਰੀਆ ਵਿਚ ਆ ਕੇ ਵੇਚਦਾ ਹੈ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ ਉਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਾਟਸਅੱਪ ਕਾਲ ਕਰਕੇ ਲੌਰੈਂਸ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜੋ ਥਾਣਾ ਹਲਦਵਾਨੀ (ਉਤਰਾਖੰਡ) ਵਿਖੇ ਤਾਲਮੇਲ ਕਰਨ ਤੋ ਪਤਾ ਲੱਗਾ ਕਿ ਸੋਨੂੰ ਕੁਮਾਰ ਵੱਲੋਂ ਫਿਰੌਤੀ ਮੰਗਣ ਸਬੰਧੀ ਨੈਨੀਤਾਲ ਵਿਖੇ ਮੁਕੱਦਮਾ ਨੰਬਰ 252, ਮਿਤੀ 04.07.2024 ਅ/ਧ 308(2), 351(2), 351(3) ਬੀ.ਐਨ.ਐਸ., ਥਾਣਾ ਹਲਦਵਾਨੀ, ਜ਼ਿਲ੍ਹਾ ਨੈਨੀਤਾਲ (ਉਤਰਾਖੰਡ) ਦਰਜ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਵੱਖਰੇ ਮੁਕੱਦਮੇ, ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਵਿੱਚ ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ 02 ਨਜਾਇਜ਼ ਦੇਸੀ ਕੱਟੇ ਬ੍ਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ । ਗ੍ਰਿਫਤਾਰ ਦੋਸ਼ੀ : ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਪਿੰਡ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬਸੀ, ਐਸ.ਏ.ਐਸ. ਨਗਰ ਬ੍ਰਾਮਦਗੀ : 1. ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ 2. 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੌਂਦ 3. ਇਕ ਦੋਨਾਲੀ ਮੁੱਕਦਮਾ ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ। ਗ੍ਰਿਫਤਾਰ ਦੋਸ਼ੀ : ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਬ੍ਰਾਮਦਗੀ : 02 ਨਜਾਇਜ਼ ਦੇਸੀ ਕੱਟੇ
Punjab Bani 17 July,2024
ਨਾਗਪੁਰ ਵਿਖੇ ਫੋਰੈਕਸ ਧੋਖਾਧੜੀ ਮਾਮਲੇ ਵਿਚ ਹੋਇਆ ਮਾਮਲਾ ਦਰਜ
ਨਾਗਪੁਰ ਵਿਖੇ ਫੋਰੈਕਸ ਧੋਖਾਧੜੀ ਮਾਮਲੇ ਵਿਚ ਹੋਇਆ ਮਾਮਲਾ ਦਰਜ ਮੁੰਬਈ : ਮਹਾਰਾਸ਼ਟਰਾ ਦੇ ਨਾਗਪੁਰ ਵਿਖੇ ਇਕ ਫੋਰੈਕਸ ਕਾਰੋਬਾਰ ਰਾਹੀਂ ਧੋਖਾਧੜੀ ਕੀਤੇ ਜਾਣ ਤੇ ਨਾਗਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੀੜਤ ਨੇ ਦੱਸਿਆ ਕਿ ਜਲੰਧਰ ਦੇ ਲੋਕਾਂ ਨੇ ਸਾਲ 2023 `ਚ ਫੋਰੈਕਸ ਟਰੇਡਿੰਗ ਕੰਪਨੀ `ਚ ਪੈਸੇ ਲਗਾਉਣੇ ਸ਼ੁਰੂ ਕੀਤੇ ਸਨ । ਇਸ ਦੌਰਾਨ ਉਨ੍ਹਾਂ ਤੋਂ ਇਸ ਕੰਪਨੀ ਵਿੱਚ 20 ਲੱਖ ਰੁਪਏ ਲਗਵਾਏ ਗਏ ਸਨ। ਇਸ ਤੋਂ ਬਾਅਦ ਉਸ ਨੂੰ ਮੁਨਾਫ਼ਾ ਹੋਣ ਲੱਗਿਆ, ਜਿਸ ਤੇ ਉਸ ਨੂੰ ਪੇਸ਼ਕਸ਼ ਕੀਤੀ ਗਈ ਸੀ ਕਿ ਜੇ ਉਹ 3 ਲੋਕਾਂ ਨੂੰ ਜੋੜਦਾ ਹੈ ਤਾਂ 6 ਫ਼ੀਸਦੀ ਖ਼ਰਚੇ ਮੁਆਫ਼ ਕਰ ਦਿੱਤੇ ਜਾਣਗੇ, ਇਸ ਕਾਰਨ ਉਸ ਨੇ ਆਪਣੇ ਰਿਸ਼ਤੇਦਾਰਾਂ ਦੇ ਪੈਸੇ ਵੀ ਕੰਪਨੀ ਵਿੱਚ ਨਿਵੇਸ਼ ਕੀਤੇ ਪਰ ਕੁਝ ਸਮੇਂ ਬਾਅਦ ਉਸ ਨੂੰ ਰਿਟਰਨ ਮਿਲਣਾ ਬੰਦ ਹੋ ਗਿਆ। ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਪਨੀ ਅਤੇ ਸਰਕਾਰ ਵਿਚਾਲੇ ਕੁਝ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਤੋਂ ਬਾਅਦ ਸਾਰਿਆਂ ਨੂੰ ਉਮੀਦ ਸੀ ਕਿ ਉਨ੍ਹਾਂ ਦੇ ਪੈਸੇ ਵਾਪਸ ਮਿਲ ਜਾਣਗੇ ਪਰ ਨਾਗਪੁਰ `ਚ ਮਾਮਲਾ ਦਰਜ ਹੋਣ ਤੋਂ ਬਾਅਦ ਸਭ ਨੂੰ ਪਤਾ ਲੱਗ ਗਿਆ ਕਿ ਇਹ ਧੋਖਾਧੜੀ ਸੀ ।
Punjab Bani 17 July,2024
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਡਰੋਨਾਂ ਰਾਹੀਂ ਪ੍ਰਾਪਤ ਕਰਦੇ ਸਨ ਹਥਿਆਰਾਂ/ਨਸ਼ਿਆਂ ਦੀ ਖੇਪ : ਡੀ ਜੀ ਪੀ ਗੌਰਵ ਯਾਦਵ ਅਗਲੀਆਂ -ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਜਾਂਚ ਜਾਰੀ : ਐਸ ਐਸ ਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ ਜੀ ਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ । ਹੋਰ ਜਾਣਕਾਰੀ ਦਿੰਦਿਆਂ ਡੀ ਜੀ ਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ (ਪੀਬੀ 38 ਡੀ 1759) ਨੂੰ ਵੀ ਜ਼ਬਤ ਕੀਤਾ ਗਿਆ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਖੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਆਪਣੀ ਸਵਿਫਟ ਡਿਜ਼ਾਇਰ ਕਾਰ ’ਤੇ ਸਵਾਰ ਹੋ ਕੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਇਸ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਘਰਿੰਡਾ ਦੇ ਖੇਤਰ ਪਿੰਡ ਮੁਹਾਵਾ ਦੇ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀਆਂ ਨੂੰ 5 ਪਿਸਤੌਲ ਅਤੇ ਗੋਲੀ ਸਿੱਕੇ ਸਮੇਤ ਕਾਬੂ ਕੀਤਾ । ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵਲੋਂ ਹਥਿਆਰਾਂ ਦੇ ਨਾਲ-ਨਾਲ ਹੈਰੋਇਨ ਵੀ ਪ੍ਰਾਪਤ ਕੀਤੀ ਗਈ ਸੀ, ਜੋ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਛੁਪਾ ਕੇ ਰੱਖੀ ਹੋਈ ਹੈ। ਉਨ੍ਹਾਂ ਦੇ ਖੁਲਾਸੇ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਟਿਕਾਣੇ ’ਤੇ ਛਾਪੇਮਾਰੀ ਕੀਤੀ ਅਤੇ 7 ਕਿਲੋ ਹੈਰੋਇਨ ਬਰਾਮਦ ਕਰ ਲਈ। ਡੀ ਜੀ ਪੀ ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ ਫੜੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰ ਰਹੇ ਸਨ । ਇਸ ਸਬੰਧੀ ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਪਾਕਿਸਤਾਨ ਅਧਾਰਿਤ ਤਸਕਰ ਅਤੇ ਜਿਨ੍ਹਾਂ ਨੂੰ ਗ੍ਰਿਫਤਾਰ ਕੀਤੇ ਇਨ੍ਹਾਂ ਵਿਅਕਤੀਆਂ ਨੇ ਹਥਿਆਰਾਂ ਦੀ ਇਹ ਖੇਪ ਪਹੁੰਚਾਉਣ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ । ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ. 170 ਮਿਤੀ 16/7/2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ ।
Punjab Bani 17 July,2024
ਫਿਰੋਜ਼ਪੁਰ ਦੇ ਵਪਾਰੀ ਵਰਿੰਦਰਪਾਲ ਸਿੰਘ ਨੂੰ ਮਿਲਿਆ ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੋਲਡੀ ਬਰਾੜ ਵਲੋਂ ਭੇਜਿਆ ਧਮਕੀ ਭਰਿਆ ਪੱਤਰ ਅਤੇ ਸੁਨੇਹਾ
ਫਿਰੋਜ਼ਪੁਰ ਦੇ ਵਪਾਰੀ ਵਰਿੰਦਰਪਾਲ ਸਿੰਘ ਨੂੰ ਮਿਲਿਆ ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੋਲਡੀ ਬਰਾੜ ਵਲੋਂ ਭੇਜਿਆ ਧਮਕੀ ਭਰਿਆ ਪੱਤਰ ਅਤੇ ਸੁਨੇਹਾ ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਦੇ ਪ੍ਰਸਿੱਧ ਵਪਾਰੀ ਵਰਿੰਦਰਪਾਲ ਸਿੰਘ ਨੂੰ ਮੋਸਟ ਵਾਂਟਿਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੋਲਡੀ ਬਰਾੜ ਨੇ ਧਮਕੀ ਭਰਿਆ ਪੱਤਰ ਅਤੇ ਸੁਨੇਹਾ ਭੇਜ ਕੇ ਵਪਾਰੀ ਕੋਲੋਂ ਢਾਈ ਕਰੋੜ (ਢਾਈ ਖੋਖਾ) ਦੀ ਮੰਗ ਕੀਤੀ ਹੈ। ਉਕਤ ਮਾਮਲੇ ਸਬੰਧੀ ਪੰਜਾਬ ਪੁਲਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਥੇ ਦਸਣਯੋਗ ਹੈ ਕਿ ਭੇਜੇ ਗਏ ਧਮਕੀ ਭਰੇ ਪੱਤਰ ਵਿਚ ਸਿਰਫ਼ ਰੁਪਇਆਂ ਦੀ ਮੰਗ ਹੀ ਨਹੀਂ ਕੀਤੀ ਗਈ ਬਲਕਿ ਫਿਰੌਤੀ ਦੀ ਰਕਮ ਨਾ ਦੇਣ ਤੇ ਇਸ ਦੇ ਨਤੀਜੇ ਭੁਗਤਣ ਬਾਰੇ ਵੀ ਆਖਿਆ ਗਿਆ ਹੈ। ਗੋਲਡੀ ਬਰਾੜ ਦਾ ਨਾਂ ਇਸ ਫਿਰੌਤੀ ਦੇ ਮਾਮਲੇ `ਚ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਚੰਡੀਗੜ੍ਹ `ਚ ਫਿਰੌਤੀ ਅਤੇ ਗੋਲੀ ਕਾਂਡ `ਚ ਭਗੌੜੇ ਗੈਂਗਸਟਰ ਅਤੇ ਅੱਤਵਾਦੀ ਗੋਲਡੀ ਬਰਾੜ ਅਤੇ ਉਸ ਦੇ ਇਕ ਸਾਥੀ `ਤੇ ਇਨਾਮ ਦਾ ਐਲਾਨ ਕੀਤਾ ਸੀ। ਗੋਲਡੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
Punjab Bani 17 July,2024
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤੇ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤੇ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਚੰਡੀਗੜ੍ਹ, 17 ਜੁਲਾਈ : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਸ ਅਤੇ ਬਠਿੰਡਾ ਪੁਲਸ ਨੇ ਇੱਕ ਸਾਂਝੇ ਓਪਰੇਸ਼ਨ ਦੌਰਾਨ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਦੋ ਪਿਸਤੌਲਾਂ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ।ਦੱਸਣਯੋਗ ਹੈ ਕਿ ਉਕਤ ਫੋਰਸ ਵਲੋਂ ਪਹਿਲਾਂ ਵੀ ਕਈ ਨਾਮੀ ਗਿਨਾਮੀ ਗੈਂਗਸਟਰਾਂ ਨੂੰ ਫੜਿਆ ਵੀ ਗਿਆ ਹੈ ਤੇ ਮੌਤ ਦੇ ਘਾਟ ਉਤਾਰਿਆ ਵੀ ਗਿਆ ਹੈ।
Punjab Bani 17 July,2024
ਬਿਹਾਰ : ਪਿਤਾ ਸਮੇਤ 2 ਨਾਬਾਲਗ ਲੜਕੀਆਂ ਦੀ ਹੱਤਿਆ
ਬਿਹਾਰ : ਪਿਤਾ ਸਮੇਤ 2 ਨਾਬਾਲਗ ਲੜਕੀਆਂ ਦੀ ਹੱਤਿਆ ਸਾਰਨ, 17 ਜੁਲਾਈ : ਪਿੰਡ ਧੰਨਾ-ਦ੍ਹੀ ਵਿਚ ਇਕ ਨੌਜਵਾਨ ਵੱਲੋ ਇਕ ਵਿਅਕਤੀ ਸਮੇਤ ਦੋ ਨਾਬਾਲਗ ਲੜਕੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਪਤਨੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸੁਧਾਂਸ਼ੂ ਕੁਮਾਰ ਅਤੇ ਅੰਕਿਤ ਕੁਮਾਰ ਵਾਸੀ ਰਸੂਲਪੁਰ ਨੇ ਤਾਰਕੇਸ਼ਵਰ ਅਤੇ ਉਸਦੀਆਂ ਦੋ ਨਾਬਾਲਿਗ ਧੀਆਂ ਦਾ ਉਨ੍ਹਾਂ ਦੇ ਘਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਵੱਲੋਂ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸੁਧਾਂਸ਼ੂ ਕੁਮਾਰ ਅਤੇ ਮ੍ਰਿਤਕ ਇਕ ਲੜਕੀ ਵਿਚਕਾਰ ਪ੍ਰੇਮ ਸਬੰਧ ਸਨ, ਜਿਸ ਕਾਰਨ ਇਹ ਘਟਨਾ ਵਾਪਰੀ ਹੈ।
Punjab Bani 17 July,2024
ਪੁਲਸ ਨੇ ਕੀਤਾ ਜਬਰਨ ਵਸੂਲੀ ਕਰਨ ਵਾਲਿਆਂ ਨੂੰ
ਪੁਲਸ ਨੇ ਕੀਤਾ ਜਬਰਨ ਵਸੂਲੀ ਕਰਨ ਵਾਲਿਆਂ ਨੂੰ ਲੁਧਿਆਣਾ : ਪੰੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਬਣੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਜ਼ਬਰਦਸਤੀ ਫੈਕਟਰੀਆਂ ਦੇ ਅੰਦਰ ਦਾਖਲ ਹੋ ਕੇ ਵਸੂਲੀ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੱਲਾ ਸੰਗਤਪੁਰਾ ਦੇ ਵਾਸੀ ਸੰਜੇ, ਵਿਸ਼ਾਲ ਕੁਮਾਰ ਅਤੇ ਸਨੀ ਵੱਜੋਂ ਹੋਈ ਹੈ ਇਸ ਮਾਮਲੇ ਵਿੱਚ ਪੁਲਸ ਨੇ ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਪੁਲਿਸ ਨੇ ਇਹ ਮੁੱਕਦਮਾ ਬਾਬਾ ਗੱਜਾ ਜੈਨ ਕਲੋਨੀ ਦੇ ਵਾਸੀ ਕਾਰੋਬਾਰੀ ਜਰਨੈਲ ਸਿੰਘ ਦੀ ਸਿ਼ਕਾਇਤ ’ਤੇ ਦਰਜ ਕੀਤਾ।
Punjab Bani 17 July,2024
ਹੋਟਲ ਵਿਚ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਵ ਵਪਾਰ ਤੇ ਪੁਲਸ ਨੇ ਕੀਤੀ ਛਾਪੇਮਾਰੀ
ਹੋਟਲ ਵਿਚ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਵ ਵਪਾਰ ਤੇ ਪੁਲਸ ਨੇ ਕੀਤੀ ਛਾਪੇਮਾਰੀ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਦਾ ਉਸ ਵੇਲੇ ਖੁਲਾਸਾ ਹੋਇਆ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਹੋਟਲ ਵਿੱਚ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ ਲੜਕੀਆਂ ਬਰਾਮਦ ਕੀਤੀਆਂ ਜਿਨਾਂ ਦੇ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਸ ਤੋ ਡਰ ਦੇ ਮਾਰੇ ਹੋਟਲ ਦੀ ਛਤ ਤੋਂ ਛਲਾਂਗ ਲਗਾ ਦਿੱਤੀ ਜਿਸ ਨਾਲ ਕਿ ਦੋਨੇ ਲੜਕੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਉਹਨਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਵਿਦੇਸ਼ੀ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਪੁਲਿਸ ਨੇ ਇੱਥੇ ਰੇਡ ਕੀਤਾ। ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ ਜਦਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੇ ਟੈਰਰਸ ਤੋਂ ਸ਼ਲਾਂਗ ਲਗਾ ਦਿੱਤੀ ਜਿਸ ਕਾਰਨ ਉਹ ਗੰਭੀਰ ਵਿੱਚ ਜਖਮੀ ਹੋ ਗਈਆਂ ਲੇਕਿਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਹੁਣ ਉਹਨਾਂ ਦੇ ਹਾਲਤ ਚ ਸੁਧਾਰ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਹੋਟਲ ਚ ਲੱਗੇ ਸੀਸੀਟੀਵੀ ਕੈਮਰੇ ਵੀ ਹੰਗਾਲੇ ਜਾ ਰਹੇ ਹਨ। ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਵ ਵਿਭਾਗ ਦਾ ਧੰਦਾ ਚੱਲ ਰਿਹਾ ਸੀ ਉਹ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬਹੁਤ ਸਾਰੇ ਅੰਮ੍ਰਿਤਸਰ ਵਿੱਚ ਅਜਿਹੇ ਸਪਾਹ ਸੈਂਟਰ ਹੈ ਜਿਨਾਂ ਦੀ ਆੜ ਵਿੱਚ ਸਵਾਹ ਸੈਂਟਰ ਵਾਲੇ ਦੇ ਵਪਾਰ ਦਾ ਧੰਦਾ ਚਲਾ ਰਹੇ ਸਨ ਲੇਕਿਨ ਜਿਸ ਤਰ੍ਹਾਂ ਹੀ ਪੁਲਿਸ ਨੂੰ ਜਿਸ ਦੀ ਸੂਚਨਾ ਮਿਲਦੀ ਹੈ ਪੁਲਿਸ ਰੇਡ ਕਰਕੇ ਉਹਨਾਂ ਖਿਲਾਫ ਕਾਰਵਾਈ ਕਰਦੀ ਹੈ ਜਿਸ ਤੇ ਚਲਦੇ ਪੁਲਿਸ ਨੇ ਬੱਸ ਸਟੈਂਡ ਨਜ਼ਦੀਕ ਰੇਟ ਕਰਕੇ ਇੱਕ ਹੋਟਲ ਦੇ ਵਿੱਚ ਪਾਸ ਸੈਂਟਰ ਦਾ ਪਰਦਾਫਾਸ਼ ਕਰਕੇ ਉਥੇ ਚੱਲ ਰਹੇ ਦੇ ਵਪਾਰ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ ਜਿਸ ਦੇ ਚਲਦੇ ਪੁਲਿਸ ਨੇ ਉਥੋਂ ਤਿੰਨ ਲੜਕੀਆਂ ਦੇ ਨਾਲ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਹਨਾਂ ਦੇ ਉੱਪਰ ਕੀ ਕਾਰਵਾਈ ਕਰਦੀ ਹੈ।
Punjab Bani 17 July,2024
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ । ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ । ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ।
Punjab Bani 17 July,2024
ਨਸ਼ੇ ਦੀ ਓਵਰਡੋਜ ਨਾਲ ਨੋਜਵਾਨ ਦੀ ਮੋਤ -ਪੁਲਸ ਵਲੋਂ ਕਈ ਵਿਆਕਤੀਆਂ ਤੇ ਮਾਮਲਾ ਦਰਜ ਕਰ ਦੋ ਦੋਸ਼ੀ ਕਾਬੂ ਬਾਕੀਆਂ ਦੀ ਭਾਲ ਜਾਰੀ
ਨਸ਼ੇ ਦੀ ਓਵਰਡੋਜ ਨਾਲ ਨੋਜਵਾਨ ਦੀ ਮੋਤ -ਪੁਲਸ ਵਲੋਂ ਕਈ ਵਿਆਕਤੀਆਂ ਤੇ ਮਾਮਲਾ ਦਰਜ ਕਰ ਦੋ ਦੋਸ਼ੀ ਕਾਬੂ ਬਾਕੀਆਂ ਦੀ ਭਾਲ ਜਾਰੀ -ਨਾਭਾ 16 ਜੂਲਾਈ () ਬੀਤੇ ਕੱਲ ਨਾਭਾ ਦੀ ਸਬ ਤਹਿਸੀਲ ਭਾਦਸੋ ਵਿਖੇ ਸਤਵਿੰਦਰ ਸਿੰਘ ਉਮਰ 37 ਸਾਲਾ ਨੋਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੋਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ਜੋ ਕਬੱਡੀ ਦਾ ਇੱਕ ਸਾਬਕਾ ਤੇ ਵਧੀਆ ਖਿਡਾਰੀ ਸੀ, ਬੀਤੇ ਸਮੇਂ ਦੌਰਾਨ ਸੱਟ ਲੱਗਣ ਦੇ ਕਾਰਨ ਉਸ ਨੇ ਕਬੱਡੀ ਦੀ ਖੇਡ ਛੱਡ ਕੇ ਇੱਕ ਪ੍ਰਾਈਵੇਟ ਫੈਕਟਰੀ ਵਿੱਚ ਕੰਮ ਕਰਨ ਲੱਗ ਗਿਆ, ਉੱਥੇ ਉਸ ਦੀ ਦੋਸਤੀ ਇੱਕ ਨੌਜਵਾਨ ਨਾਲ ਹੋਈ ਅਤੇ ਜਿਸ ਤੋਂ ਬਾਅਦ ਉਸ ਦੋਸਤ ਨੇ ਉਸ ਨੂੰ ਚਿੱਟੇ ਦੀ ਓਵਰਡੋਜ ਦੇ ਦਿੱਤੀ ਜਿਸ ਦੀ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਵੀ ਉਹ ਚਾਰ ਘੰਟੇ ਤੋਂ ਬਾਅਦ ਉਸ ਨੂੰ ਘਰ ਛੱਡ ਕੇ ਆਇਆ ਅਤੇ ਪਰਿਵਾਰ ਨੂੰ ਬਿਲਕੁਲ ਅੰਦਾਜ਼ਾ ਨਹੀਂ ਹੋਣ ਦਿੱਤਾ ਕਿ ਸਤਵਿੰਦਰ ਸਿੰਘ ਜੀ ਮੌਤ ਹੋ ਗਈ ਹੈ ਅਤੇ ਪਰਿਵਾਰ ਨੂੰ ਇਹ ਦਿਲਾਸਾ ਦਿੱਤਾ ਕਿ ਇਸ ਨੇ ਸ਼ਰਾਬ ਦਾ ਵੱਧ ਸੇਵਨ ਕਰ ਲਿਆ ਹੈ ਜਿਸ ਕਰਕੇ ਇਸ ਨੂੰ ਆਰਾਮ ਕਰਨ ਦਿਓ, ਜਦੋਂ ਪਰਿਵਾਰ ਨੂੰ ਕੁਝ ਸਮੇਂ ਬਾਅਦ ਪਤਾ ਲੱਗ ਗਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ ਉਸਨਾ ਦੇ ਪੈਰਾਂ ਹੇਠਾਂ ਜਮੀਨ ਖਿਸਕ ਗਈ, ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਇਸ ਮੌਕੇ ਤੇ ਮ੍ਰਿਤਕ ਸਤਵਿੰਦਰ ਸਿੰਘ ਦੇ ਭਰਾ ਪਰਵਿੰਦਰ ਸਿੰਘ ਅਤੇ ਬਰਿੰਦਰ ਬਿੱਟੂ ਨੇ ਦੱਸਿਆ ਕਿ ਮੇਰਾ ਭਰਾ ਕਦੇ ਕਦੇ ਸ਼ਰਾਬ ਦਾ ਸੇਵਨ ਕਰਦਾ ਸੀ ਪਰ ਚਿੱਟਾ ਉਸਨੇ ਕਦੇ ਨਹੀਂ ਸੀ ਲਗਾਇਆ, ਉਹ ਇੱਕ ਵਧੀਆ ਕਬੱਡੀ ਖਿਡਾਰੀ ਸੀ ਅਤੇ ਹੁਣ ਉਹ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ, ਉਸਦੀ ਹੀ ਮੁਲਾਕਾਤ ਫੈਕਟਰੀ ਵਿੱਚ ਇੱਕ ਵਿਅਕਤੀ ਨਾਲ ਹੋਈ ਉਹ ਉਸ ਦਾ ਦੋਸਤ ਬਣ ਗਿਆ ਉਸ ਵੱਲੋਂ ਹੀ ਚਿੱਟੇ ਦਾ ਸੇਵਨ ਕਰਾਇਆ ਜਿਸ ਕਰਕੇ ਮੇਰੇ ਭਰਾ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹੀ ਰਹਿ ਗਏ ਹਨ। ਅਸੀਂ ਤਾਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਚਿੱਟੇ ਦੇ ਖਿਲਾਫ ਵੱਡੀ ਮੁਹਿਮ ਛੇੜੀ ਜਾਵੇ ਤਾਂ ਜੋ ਹੋਰ ਘਰ ਬਚ ਸਕਣ। ਇਸ ਮਾਮਲੇ ਤੇ ਪ੍ਰੈਸ ਕਾਨਫਰੰਸ ਦੋਰਾਨ ਡੀ ਐਸ ਪੀ ਦਵਿੰਦਰ ਅੱਤਰੀ ਅਤੇ ਐਸ ਐਚ ਓ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਵਿੰਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਦੇ ਨਾਲ ਮੌਤ ਹੋਈ ਹੈ ਇਹ ਮੌਤ ਦਾ ਕਾਰਨ ਉਸ ਦਾ ਦੋਸਤ ਹੀ ਹੈ। ਇਸ ਸਬੰਧੀ ਅਸੀਂ ਮ੍ਰਿਤਕ ਦੇ ਦੋਸਤ ਅਤੇ ਹੋਰ ਬਾਕੀ 8-9 ਵਿਅਕਤੀਆਂ ਦੇ ਖਿਲਾਫ ਬੀ ਐਨ ਐਸ ਦੇ ਤਹਿਤ ਮਾਮਲਾ ਦਰਜ ਕਰਕੇ ਦੋ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਹੈ ਤੇ ਬਾਕੀ ਅਰੋਪੀਆਂ ਦੀ ਭਾਲ ਜਾਰੀ ਹੈ ਜ਼ਿਕਰਯੋਗ ਹੈ ਕੀ ਦਿਨੋ ਦਿਨ ਨੌਜਵਾਨ ਪੀੜੀ ਚਿੱਟੇ ਦੀ ਓਵਰਡੋਜ ਦੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੀ ਹੈ ਅਤੇ ਦੋ ਦਿਨੋ ਦਿਨ ਘਰ ਖਾਲੀ ਹੀ ਹੁੰਦੇ ਜਾ ਰਹੇ ਹਨ ਜੇਕਰ ਸਮੇਂ ਰਹਿੰਦੇ ਆ ਚਿੱਟੇ ਤੇ ਨਕੇਲ ਨਾ ਪਾਈ ਤਾਂ ਇਹ ਆਉਣ ਵਾਲਾ ਸਮਾਂ ਹੋਰ ਵੀ ਭਿਆਨਕ ਹੋ ਸਕਦਾ ਹੈ।
Punjab Bani 16 July,2024
ਐਮ.ਪੀ. ਆਧਾਰਤ ਹਥਿਆਰਾਂ ਦੇ ਡੀਲਰ ਅਤੇ ਖੇਪ ਪ੍ਰਾਪਤ ਕਰਨ ਲਈ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਮਾਨ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਦਾ ਪੁਰਾਣਾ ਅਪਰਾਧਕ ਪਿਛੋਕੜ: ਡੀਜੀਪੀ ਗੌਰਵ ਯਾਦਵ ਐਮ.ਪੀ. ਆਧਾਰਤ ਹਥਿਆਰਾਂ ਦੇ ਡੀਲਰ ਅਤੇ ਖੇਪ ਪ੍ਰਾਪਤ ਕਰਨ ਲਈ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ । ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ । ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਐਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ ।
Punjab Bani 16 July,2024
ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਦਾ ਹੋਇਆ ਬੇਰਹਿਮੀ ਨਾਲ ਕਤਲ
ਬਿਹਾਰ ਦੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਦਾ ਹੋਇਆ ਬੇਰਹਿਮੀ ਨਾਲ ਕਤਲ ਪਟਨਾ, 16 ਜੁਲਾਈ () : ਵੀ. ਆਈ. ਪੀ. ਪਾਰਟੀ ਦੇ ਮੁਖੀ ਅਤੇ ਸਾਬਕਾ ਮੰਤਰੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦਾ ਬਿਹਾਰ ਦੇ ਦਰਭੰਗਾ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਲਾਸ਼ ਘਰ ਵਿਚੋਂ ਮਿਲੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੇ ਘਰ ਵਿਚ ਦਾਖਲ ਹੋ ਕੇ ਕਤਲ ਕੀਤਾ ਹੈ । ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਦਰਭੰਗਾ ਦੇ ਐਸ. ਐਸ. ਪੀ. ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਕੇਸ਼ ਸਾਹਨੀ ਦੇ ਪਿਤਾ ਦੀ ਲਾਸ਼ ਕੱਟੀ ਹੋਈ ਹਾਲਤ ਵਿੱਚ ਮਿਲੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਐਸ. ਆਈ. ਟੀ. ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਮੁਕੇਸ਼ ਸਾਹਨੀ ਮੁੰਬਈ ਤੋਂ ਦਰਭੰਗਾ ਆਉਣ ਲਈ ਰਵਾਨਾ ਹੋ ਗਏ ਹਨ। ਵਿਕਾਸਸ਼ੀਲ ਇੰਸਾਨ ਪਾਰਟੀ ਦੇ ਸੰਸਥਾਪਕ ਮੁਕੇਸ਼ ਸਾਹਨੀ ਦੀ ਮਾਂ ਦਾ 10 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਜੀਤਨ ਸਾਹਨੀ ਘਰ ‘ਚ ਇੱਕਲੇ ਰਹਿੰਦੇ ਸਨ । ਕੁਝ ਨੌਕਰ ਦਿਨ ਵੇਲੇ ਉਸ ਦੇ ਘਰ ਰਹਿੰਦੇ ਸਨ ਅਤੇ ਰਾਤ ਨੂੰ ਚਲੇ ਜਾਂਦੇ ਸਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕਿਸ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰੀਰ ‘ਤੇ ਚਾਕੂ ਦੇ ਕਈ ਜ਼ਖਮ ਸਨ। ਸਰੀਰ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਹਨ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
Punjab Bani 16 July,2024
ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਦੂਸਰੇ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋਹਾਂ ਧਿਰਾਂ ਖਿਲਾਫ ਕੇਸ ਦਰਜ
ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਦੂਸਰੇ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋਹਾਂ ਧਿਰਾਂ ਖਿਲਾਫ ਕੇਸ ਦਰਜ ਪਟਿਆਲਾ : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਗਦੀਸ਼ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨਵੀਂ ਬਸਤੀ ਬਡੂੰਗਰ ਥਾਣਾ ਸਿਵਲ ਲਾਈਨ ਪਟਿਆਲਾ ਅਤੇ ਧਰਮਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਨਵੀਂ ਬਸਤੀ ਬਡੂੰਗਰ ਦੀ ਸਿ਼ਕਾਇਤ ਦੇ ਆਧਾਰ ਤੇ ਧਰਮਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ, ਰਾਜੇਸ਼ ਕੁਮਾਰ ਪੁੱਤਰ ਸਰਦਾਰਾ ਸਿੰਘ ਵਾਸੀ ਨਵੀਂ ਬਸਤੀ ਬਡੂੰਗਰ ਪਟਿਆਲਾ ਅਤੇ ਜਗਦੀਸ਼ ਸਿੰਘ, ਰਵੀ ਪੁੱਤਰ ਗੁਰਨਾਮ ਸਿੰਘ, ਛਿੰਦਰ ਕੌਰ ਪਤਨੀ ਜਗਦੀਸ਼ ਸਿੰਘ, ਬਲਵਿੰਦਰ ਕੌਰ ਪਤਨੀ ਗੁਰਨਾਮ ਸਿੰਘ, ਗੁਰਨਾਮ ਸਿੰਘ, ਅੱਜੂ ਪੁੱਤਰ ਕਰਮਚੰਦ ਵਾਸੀ ਨਵੀਂ ਬਸਤੀ ਬਡੂੰਗਰ ਪਟਿਆਲਾ ਵਿਰੁੱਧ ਧਾਰਾ 115 (2), 126 (2), 351 (2), 3 (5) ਬੀ. ਐਨ. ਐਸ., 115 (2), 126 (2), 351 (2), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਉਪਰੋਕਤ ਸਿ਼ਕਾਇਤਰਤਾਵਾਂ ਨੇਪੁਲਸ ਗ਼ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ 13 ਜੁਲਾਈ ਨੂੰ ਘਰ ਦੇ ਬਾਹਰ ਗਲੀ ਵਿਚ ਉਪਰੋਕਤ ਵਿਅਕਤੀਆਂ ਯਾਨੀ ਕਿ ਇਕ ਦੂਜੀ ਧਿਰ ਦੀ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਤੇ ਪੁਲਸ ਨੇ ਕ੍ਰਾਸ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਥਾਣਾ ਕੋਤਵਾਲੀ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਲਖਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਧੀਰੂ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118 (1), 126 (2), 3 (5) ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੌਰਵ ਪੁੱਤਰ ਦਵਿੰਦਰ ਸਿੰਘ, ਮੋਨੂੰ ਪੁੱਤਰ ਮੁਨਸ਼ੀ ਰਾਮ ਵਾਸੀ ਧੀਰੂ ਨਗਰ ਪਟਿਆਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਲਖਵੀਰ ਸਿੰਘ ਨੇ ਦੱਸਿਆ ਕਿ 11 ਜੁਲਾਈ ਨੂੰ ਜਦੋਂ ਉਹ ਕਾਬੜੀਏ ਦੀ ਦੁਕਾਨ ਤੇ ਬੈਠਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੀ ਪੈਂਟ ਵਿਚੋਂ 800 ਰੁਪਏ ਕੱਢ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ ਅਤੇ ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਹੀ ਉਪਰੋਕਤ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਚਾਕੂ ਨਾਲ ਹਮਲਾ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਥਾਣਾ ਸਦਰ ਸਮਾਣਾ ਨੇ ਕੀਤਾ ਅਣਪਛਾਤੇ ਟਰੱਕ ਡਰਾਈਵਰ ਅਤੇ ਟੈ੍ਰਕਟਰ ਚਾਲਕ ਵਿਰੁੱਧ ਮਾਮਲਾ ਦਰਜ
ਥਾਣਾ ਸਦਰ ਸਮਾਣਾ ਨੇ ਕੀਤਾ ਅਣਪਛਾਤੇ ਟਰੱਕ ਡਰਾਈਵਰ ਅਤੇ ਟੈ੍ਰਕਟਰ ਚਾਲਕ ਵਿਰੁੱਧ ਮਾਮਲਾ ਦਰਜ ਸਮਾਣਾ : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਨਵਜੋਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਧਰਮਹੇੜੀ ਥਾਣਾ ਪਸਿਆਣਾ ਦੀ ਪੁਲਸ ਨੇ ਅਣਪਛਾਤੇ ਟਰੱਕ ਡਰਾਈਵਰ ਅਤੇ ਅਣਪਛਾਤੇ ਟੈ੍ਰਕਟਰ ਟਰਾਲੀ ਡਰਾਈਵਰ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਨਵਜੋਤ ਸਿੰਘ ਨੇ ਦੱਸਿਆ ਕਿ ਉਹ 14 ਜੁਲਾਈ ਨੂੰ ਆਪਣੇ ਦੋਸਤ ਗੁਰਕੀਰਤ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਪਿੰਡ ਘਿਉਰਾ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸ ਅੱਡਾ ਕਮਾਸਪੁਰ ਕੋਲ ਜਾ ਰਿਹਾ ਸੀ ਤੇਉਨ੍ਹਾਂ ਦੇ ਅੱਗੇ ਜਾ ਰਹੇ ਇਕ ਅਣਪਛਾਤੇ ਟਰੱਕ ਡਰਾਈਵਰ ਨੇ ਇਕ ਦਮ ਬ੍ਰੇਕ ਮਾਰ ਦਿੱਤੇ, ਜਿਸ ਕਾਰਨ ਮੋਟਰਸਾਈਕਲ ਟਰੱਕ ਨਾਲ ਵੱਜ ਕੇ ਸੱਜੇ ਪਾਸੇ ਤੋਂ ਆ ਰਹੇ ਟੈ੍ਰਕਟਰ ਟਰਾਲੀ ਨਾਲ ਜਾ ਟਕਰਾਇਆ, ਜਿਸ ਕਾਰਨ ਵਾਪਰੇ ਹਾਦਸੇ ਵਿਚ ਗੁਰਕੀਰਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਥਾਣਾ ਜੁਲਕਾਂ ਨੇ ਕੀਤਾ ਟ੍ਰੈਕਟਰ ਟਰਾਲੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਥਾਣਾ ਜੁਲਕਾਂ ਨੇ ਕੀਤਾ ਟ੍ਰੈਕਟਰ ਟਰਾਲੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਜੁਲਕਾਂ : ਥਾਣਾ ਜੁਲਕਾਂ ਪੁਲਸ ਨੇ ਸਿ਼ਕਾਇਤਕਰਤਾ ਸੰਜੂ ਪੁੱਤਰ ਅਮਰੀਕ ਸਿੰਘ ਵਾਸੀ ਸੋਟਾਂ ਜਿਲਾ ਅੰਬਾਲਾ ਹਰਿਆਦਾ ਦੀ ਸਿ਼ਕਾਇਤ ਦੇ ਆਧਾਰ ਤੇ ਟੈ੍ਰਕਟਰ ਟਰਾਲੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸੰਜੂ ਨੇ ਦੱਸਿਆ ਕਿ 14 ਜੁਲਾਈ ਨੂੰ ਉਹ ਆਪਣੇ ਪਿਤਾ ਨਾਲ ਸਕੂਟਰੀ ਤੇ ਸਵਾਰ ਹੋ ਕੇ ਪਿੰਡ ਜਲਬੇੜਾ ਜਾ ਰਿਹਾ ਸੀ ਤਾਂ ਟੈ੍ਰਕਟਰ ਟਰਾਲੀ ਚਲਾ ਰਹੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਟੈ੍ਰਕਟਰ ਟਰਾਲੀ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਨਾਲ ਉਸਦੇ ਪਿਤਾ ਦੀ ਮੌਤ ਹੋ ਗਈ ਅਤੇ ਉਸਦੇ ਸੱਟਾਂ ਲੱਗੀਆਂ। ਪੁਲਸ ਨੇ ਟੈ੍ਰਕਟਰ ਟਰਾਲੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਥਾਣਾ ਸੰਭੂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਅਸ਼ਲੀਲਲ ਹਰਕਤਾਂ ਕਰਨ ਦੇ ਚਲਦਿਆਂ ਕੇਸ ਦਰਜ
ਥਾਣਾ ਸੰਭੂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਅਸ਼ਲੀਲਲ ਹਰਕਤਾਂ ਕਰਨ ਦੇ ਚਲਦਿਆਂ ਕੇਸ ਦਰਜ ਸ਼ੰਭੂ: ਥਾਣਾ ਸ਼ੰਭੂ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 74, 75, 137 ਬੀ. ਐਨ. ਐਸ., 8, 12 ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਸਿ਼ਕਾਇਤ ਦਰਜ ਕੀਤੀ ਗਈ ਹੈ ਵਿਚ ਸੰਜੂ ਕੁਮਾਰ ਪੁੱਤਰ ਜੱਸਾ ਰਾਮ ਵਾਸੀ ਪਿੰਡ ਬਾਸਮਾ ਥਾਣਾ ਸ਼ੰਭੂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਗਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨੀਂ ਉਸਦੇ ਘਰ ਦਾ ਕਿਸੇ ਵਿਅਕਤੀ ਵਲੋਂ ਸਵੇਰ ਦੇ 3 ਵਜੇ ਜਦੋਂ ਦਰਵਾਜ਼ਾ ਖੜ੍ਹਕਾਇਆ ਗਿਆ ਤਾਂ ਜਦੋਂ ਉਸਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਸੰਜੂ ਕੁਮਾਰ ਖੜ੍ਹਾ ਸੀ ਨੇ ਉਸਨੂੰ ਆਪਣੇ ਨਾਲ ਚੱਲਣ ਲਈ ਕਿਹਾ ਪਰ ਉਸਨੇ ਇਨਕਾਰ ਕਰ ਦਿੱਤਾ ਤੇ ਸੰਜੂ ਨੇ ਧੱਕੇ ਨਾਲ ਉਸਦੀ ਬਾਂਹ ਫੜ ਲਈ ਤੇ ਆਪਣੀ ਗੱਡੀ ਵਿਚ ਬੈਠਾ ਲਿਆ ਅਤੇ ਪਿੰਡ ਦੇ ਬਾਹਰ ਥੋੜੀ ਦੂਰ ਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ ਤੇ ਰੌਲਾ ਪਾਉਣ ਤੇ ਸੰਜੂ ਉਸਨੂੰ ਪਿੰਡ ਦੇ ਅੱਡੇ ਤੇ ਛੱਡ ਕੇ ਚਲਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਬਾਪ ਨੇ ਕੀਤੀ ਪੁੱਤ ਦੀ ਕੁੱਟਮਾਰ ਤੋਂ ਤੰਗ ਆ ਕੇ ਆਤਮ ਹੱਤਿਆ ; ਦਾਦੀ ਨੇ ਕਰਵਾਇਆ ਪੁੱਤ ਦੀ ਮੌਤ ਤੇ ਪੋਤੇ ਖਿਲਾਫ਼ ਮਾਮਲਾ ਦਰਜ
ਬਾਪ ਨੇ ਕੀਤੀ ਪੁੱਤ ਦੀ ਕੁੱਟਮਾਰ ਤੋਂ ਤੰਗ ਆ ਕੇ ਆਤਮ ਹੱਤਿਆ ; ਦਾਦੀ ਨੇ ਕਰਵਾਇਆ ਪੁੱਤ ਦੀ ਮੌਤ ਤੇ ਪੋਤੇ ਖਿਲਾਫ਼ ਮਾਮਲਾ ਦਰਜ ਪਟਿਆਲਾ : ਥਾਣਾ ਤ੍ਰਿਪੜੀ ਦੀ ਪੁਲਸ ਨੇ ਸਿ਼ਕਾਇਤਕਰਤਾ ਮਲਕੀਤ ਕੌਰ ਪਤਨੀ ਜੁਗਿੰਦਰ ਸਿੰਘ ਵਾਸੀ ਆਨੰਦ ਨਗਰ ਏ ਤ੍ਰਿਪੜੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਸਿ਼ਕਾਇਤਕਰਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਦੱਸਿਆ ਕਿ ਸਿਮਰਨਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਦੱਤ ਵਾਲੀ ਗਲੀ ਆਨੰਦ ਨਗਰ ਏ ਪਟਿਆਲਾ ਦਾ ਰਹਿਣ ਵਾਲਾ ਹੈ ਤੇ ਉਸਦਾ ਪੋਤਾ ਹੈ ਨਸੇ ਕਰਨ ਦਾ ਆਦੀ ਹੈਨੇ ਨਸ਼ੇ ਦ ਪੂਰਤੀ ਕਰਨ ਲਈ ਘਰ ਦਾ ਸਮਾਨ ਵੇਚ ਦਿੱਤਾ ਸੀ। ਮਲਕੀਤ ਕੌਰ ਨੇ ਦੱਸਿਆ ਕਿ ਅਜਿਹਾ ਕਰਨ ਤੋਂ ਉਸਦੇ ਪਿਤਾ ਅਜੈਬ ਸਿੰਘ ਰੋਕਿਆ ਕਰਦੇ ਸਨ, ਜਿਸ ਤੇ ਅਕਸਰ ਹੀ ਸਿਮਰਨਜੀਤ ਸਿੰਘ ਵਲੋਂ ਉਸਦੀ ਕੁੱਟਮਾਰ ਕਰ ਦਿੱਤੀ ਜਾਂਦੀ ਸੀ ਤੇ ਅਜਿਹਾ ਪਿਛਲੇ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਸੀ। ਜਿਸਦੇ ਚਲਦਿਆਂ ਉਸਦਾ ਲੜਕਾ ਕਾਫੀ ਦੁਖੀ ਰਹਿੰਦਾ ਸੀ ਨੇ ਬੀਤੇ ਦਿਨੀਂ ਤੰਗ ਆ ਕੇ ਕੋਈ ਜਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 16 July,2024
ਵਿਜੀਲੈਂਸ ਨੇ ਕੀਤਾ ਇਕ ਪ੍ਰਾਈਵੇਟ ਵਿਅਕਤੀ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਨੇ ਕੀਤਾ ਇਕ ਪ੍ਰਾਈਵੇਟ ਵਿਅਕਤੀ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ ਚੰਡੀਗੜ੍ਹ, 15 ਜੁਲਾਈ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪ੍ਰਵੀਨ ਕੁਮਾਰ ਵਾਸੀ ਕਸਬਾ ਭਦੌੜ ਜਿ਼ਲ੍ਹਾ ਬਰਨਾਲਾ ਨੂੰ ਇਕ ਲੱਖ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 July,2024
ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ
ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਕਾਬੂ ਅੰਮ੍ਰਿਤਸਰ, 15 ਜੁਲਾਈ : ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਪਿੰਡ ਮਾਧੋਕੇ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਕ੍ਰਿਸਚਨ ਭਾਈਚਾਰੇ ਦੇ ਧਾਰਮਿਕ ਗ੍ਰੰਥ ਬਾਈਬਲ ਨੂੰ ਸਾੜ ਕੇ ਉਸ ਦੀ ਬੇਅਦਬੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਪੁਲਸ ਦੇ ਵੱਲੋਂ ਮਾਮਲਾ ਦਰਜ ਕਰਕੇ ਇਸ ਮਾਮਲੇ ਦੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਮਾਮਲੇ ਦੇ ਵਿੱਚ ਐਸ. ਪੀ. (ਡੀ) ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਮਾਧੋਕੇ ਦੇ ਵਿਚ ਰੰਜਸ਼ ਤਹਿਤ ਇਸ ਵਾਰਦਾਤ ਨੂੰ ਆਜ਼ਮ ਦਿੱਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇੱਕ ਬੰਦੇ ਦੇ ਨਾਲ ਰਹਿੰਦੇ ਗਵਾਂਢੀਆਂ ਦੇ ਵੱਲੋਂ ਇਸ ਘਿਨੌਣੀ ਹਰਕਤ ਕੀਤੀ ਗਈ, ਇਹਨਾਂ ਦਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੰਧ ਦਾ ਝਗੜਾ ਚੱਲਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਇਹਨਾਂ ਦੋ ਨੌਜਵਾਨਾਂ ਦੇ ਵੱਲੋਂ ਪਲੈਨਿੰਗ ਕੀਤੀ ਗਈ ਤਾਂ ਬਹਿਬਲ ਨੂੰ ਚੱਕ ਕੇ ਉਸਨੂੰ ਸਾੜਨ ਦਾ ਕੰਮ ਕੀਤਾ ਗਿਆ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰਕੇ ਬਣ ਦੀ ਕਾਰਵਾਈ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਵੱਲੋਂ ਧਰਮ ਦੇ ਨਾਂ ਤੇ ਲੜਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਮੁਸਤੇ ਦੀ ਦਿਖਾਉਂਦੇ ਹੋਏ ਇਹਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਗਿਆ।
Punjab Bani 15 July,2024
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਨੇ ਪਹਿਲਾਂ ਵੀ ਭੁੱਕੀ ਦੀਆਂ ਅਜਿਹੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ: ਏਆਈਜੀ ਅਵਨੀਤ ਸਿੱਧੂ ਚੰਡੀਗੜ੍ਹ/ਬਠਿੰਡਾ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ਼ੱਕੀ ਕੰਟੇਨਰ ਟਰੱਕ ਨੂੰ ਚੈਕਿੰਗ ਲਈ ਰੋਕਿਆ। ਉਨ੍ਹਾਂ ਦੱਸਿਆ ਕਿ ਇਸ ਵਾਹਨ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 41 ਕੁਇੰਟਲ (210 ਬੋਰੀਆਂ) ਭੁੱਕੀ ਬਰਾਮਦ ਕੀਤੀ । ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਂਦਿਆਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀਆਂ ਹਨ । ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਤਸਕਰ ਨੇ ਪਹਿਲਾਂ ਵੀ ਮੱਧ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭੁੱਕੀ ਦੀਆਂ ਅਜਿਹੀਆਂ ਵੱਡੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਐਫਆਈਆਰ ਨੰਬਰ 118 ਮਿਤੀ 15-07-2024 ਨੂੰ ਐਨਡੀਪੀਐਸ ਐਕਟ ਦੀ ਧਾਰਾ 15ਸੀ ਤਹਿਤ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 15 July,2024
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੁਆਰਾ ਐਮਪੀ-ਆਧਾਰਿਤ ਹਥਿਆਰਾਂ ਦੇ ਡੀਲਰ ਤੋਂ ਖਰੀਦੀ ਗਈ ਇਹ ਹਥਿਆਰਾਂ ਦੀ ਦੂਜੀ ਖੇਪ-ਡੀਜੀਪੀ ਗੌਰਵ ਯਾਦਵ ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਇੱਕ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੇੜਿਓਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ 'ਤੇ ਐਮਪੀ ਸਥਿਤ ਗ਼ੈਰਕਾਨੂੰਨੀ ਹਥਿਆਰਾਂ ਦੇ ਡੀਲਰ ਦੇ ਸੰਪਰਕ ਵਿੱਚ ਸਨ। ਉਹਨਾਂ ਅੱਗੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਉਕਤ ਮੁਲਜ਼ਮ ਹਥਿਆਰਾਂ ਦੀ ਖੇਪ ਲੈਣ ਲਈ ਬੱਸ ਰਾਹੀਂ ਐਮਪੀ ਗਏ ਸਨ ਅਤੇ ਉਥੋਂ ਰੇਲ ਰਾਹੀਂ ਅੰਮ੍ਰਿਤਸਰ ਵਾਪਸ ਪਰਤੇ ਸਨ । ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਵੱਲੋਂ ਐਮਪੀ ਆਧਾਰਤ ਹਥਿਆਰਾਂ ਦੇ ਡੀਲਰ ਤੋਂ ਪਿਛਲੇ ਦੋ ਮਹੀਨਿਆਂ ਵਿੱਚ ਖਰੀਦੀ ਗਈ ਇਹ ਦੂਜੀ ਖੇਪ ਹੈ, ਜਿਸ ਦੀ ਪੁਲੀਸ ਨੇ ਪਛਾਣ ਕਰ ਲਈ ਹੈ। ਬਾਕੀ ਬਚੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਵਾਸਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਅਪਰਾਧਿਕ ਅਨਸਰਾਂ ਨੂੰ ਅੱਗੇ ਵੇਚਣ ਲਈ ਖਰੀਦੀ ਸੀ ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਸਕਣ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਵੀ ਕਬੂਲੀ ਹੈ । ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 42 ਮਿਤੀ 14.07.2024 ਦਰਜ ਕੀਤੀ ਗਈ ਹੈ ।
Punjab Bani 15 July,2024
ਦੋ ਧਿਰਾਂ ਵਿਚ ਹੋਈ ਖੂਨੀ ਝੜੱਪ
ਦੋ ਧਿਰਾਂ ਵਿਚ ਹੋਈ ਖੂਨੀ ਝੜੱਪ ਅਬੋਹਰ : ਪੰਜਾਬ ਦੇ ਅਬੋਹਰ ਸ਼ਹਿਰ ਦੇ ਅਜੀਤ ਨਗਰ `ਚ ਬੱਚਿਆਂ ਦੇ ਝਗੜੇ ਕਾਰਨ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ ਅਤੇ ਦੋਹਾਂ ਧਿਰਾਂ ਨੇ ਇਕ-ਦੂਜੇ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ, ਦੋਹਾਂ ਧਿਰਾਂ ਦੇ ਰਿਸ਼ਤੇਦਾਰਾਂ ਨੇ ਹਸਪਤਾਲ `ਚ ਵੀ ਕਾਫ਼ੀ ਹੰਗਾਮਾ ਕੀਤਾ, ਜਿਸ ਕਾਰਨ ਹਸਪਤਾਲ ਦੇ ਪ੍ਰਬੰਧਕਾਂ ਨੂੰ ਪੁਲਸ ਬੁਲਾਉਣੀ ਪਈ। ਜਾਣਕਾਰੀ ਮੁਤਾਬਕ ਅਮਰਜੀਤ ਪਤਨੀ ਸੁਰਿੰਦਰ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਪਤੀ ਸੁਰਿੰਦਰ ਪੁੱਤਰ ਹੁਕਮਚੰਦ ਅਤੇ ਬੇਟੇ ਗੁਰਦੇਵ ਨੇ ਕੰਮ `ਤੇ ਜਾਣ ਲਈ ਗਲੀ `ਚ ਮੋਟਰਸਾਈਕਲ ਕੱਢਿਆ ਹੀ ਸੀ ਕਿ ਇੰਨੇ `ਚ ਗੁਆਂਢ `ਚ ਰਹਿਣ ਵਾਲੇ ਸਕੂਲ ਜਾ ਰਹੇ 2 ਬੱਚਿਆਂ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਲਿਆ ਕੇ ਪਿਓ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਬੇਟੇ ਗੁਰਦੇਵ ਨੇ ਬੱਚਿਆਂ ਨੂੰ ਡਾਂਟਦੇ ਹੋਏ ਮੋਟਰਸਾਈਕਲ ਦੀ ਚਾਬੀ ਕੱਢ ਲਈ। ਇਸ ਮਗਰੋਂ ਦੋਵੇਂ ਬੱਚੇ ਆਪਣੇ ਘਰ ਗਏ ਅਤੇ ਮਾਪਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੁੱਟਿਆ ਗਿਆ ਹੈ ਅਤੇ ਮੋਟਰਸਾਈਕਲ ਖੋਹ ਲਿਆ ਗਿਆ ਹੈ। ਤੈਸ਼ `ਚ ਆਏ ਮਾਪਿਆਂ ਨੇ ਆਉਂਦੇ ਸਾਰ ਹੀ ਸੁਰਿੰਦਰ ਅਤੇ ਗੁਰਦੇਵ `ਤੇ ਗੰਡਾਸਿਆਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਅਮਰਜੀਤ ਅਤੇ ਉਸ ਦੀ ਭਰਜਾਈ ਬਚਾਅ ਕਰਨ ਗਈਆਂ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਵੀ ਲਹੂ-ਲੁਹਾਨ ਕਰ ਦਿੱਤਾ।
Punjab Bani 15 July,2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਰਾਜਪੁਰਾ, 15 ਜੁਲਾਈ : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਹਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਅਬਰਾਮਾ ਥਾਣਾ ਬਨੂੜ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 3 (5), ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਹਰਵਿੰਦਰ ਸਿੰਘ ਨੇਦੱਸਿਆ ਕਿ ਉਹ ਟੀ-ਪੁਆਇੰਟ ਨਲਾਸ ਮੋੜ ਤੇ ਇੰਦਰਜੀਤ ਸਿੰਘ ਵਾਸੀ ਪਿੰਡ ਪਹਿਰ ਕਲਾਂ ਦੇ ਸ਼ਰਾਬ ਦੇ ਠੇਕੇ ਪਰ ਨੋਕਰੀ ਕਰਦਾ ਹੈਅਤੇ 13 ਜੁਲਾਈ ਨੂੰ ਜਦੋਂ ਉਹ ਪ੍ਰਵੀਨ ਕੁਮਾਰ ਪੁੱਤਰ ਸਿ਼ਵਦੀਨ ਸਿੰਘ ਵਾਸੀ ਯੂ.ਪੀ ਨਾਲ ਠੇਕੇ ਤੇ ਹਾਜਰ ਸੀ ਤਾਂ ਦੋ ਵਿਅਕਤੀ ਜੋ ਆਪਣੀ ਕਾਰ ਵਿਚ ਸਵਾਰ ਹੋ ਕੇ ਆਏਨੇ ਜਦੋਂ ਉਸ ਕੋਲੋਂ ਸ਼ਰਾਬ ਦੀ ਮੰਗ ਕੀਤੀ ਤਾਂ ਉਸਨੇ ਦੋਵੇਂ ਵਿਅਕਤੀਆਂ ਤੋਂ ਸ਼ਰਾਬ ਦੇਣ ਤੋਂ ਪਹਿਲਾਂ ਪੈਸਿਆਂ ਦੀ ਮੰਗ ਕੀਤੀ, ਜਿਸ ਤੇ ਦੋਵੇਂ ਵਿਅਕਤੀਆਂ ਨੇ ਬਹਿਸਬਾਜੀ ਕੀਤੀ ਅਤੇ ਦੋਹਾਂ ਵਿਚੋਂ ਇਕ ਨੇ ਜਾਨੋ ਮਾਰਨ ਦੀ ਨੀਅਤ ਨਾਲ ਆਪਣੇ ਡੱਬ ਵਿੱਚੋ ਪਿਸਟਲ ਕੱਢ ਕੇਉਸ ਤੇ ਫਾਇਰ ਕਰ ਦਿੱਤਾ ਜੋਉਸਦੇ ਮੋਢੇ ਵਿੱਚ ਲੱਗੀ।ਜਿਸ ਤੋਂ ਬਾਅਦ ਉਹ ਏ.ਪੀ ਜੈਨ ਹਸਪਤਾਲ ਰਾਜਪੁਰਾ ਵਿਖੇ ਇਲਾਜ ਲਈ ਦਾਖਲ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 15 July,2024
ਥਾਣਾ ਭਾਦਸੋਂ ਪੁਲਸ ਨੇ ਕੀਤਾ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਭਾਦਸੋਂ ਪੁਲਸ ਨੇ ਕੀਤਾ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਭਾਦਸੋਂ, 15 ਜੁਲਾਈ () : ਥਾਣਾ ਭਾਦਸੋਂ ਪੁਲਸ ਨੇ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ ਥਾਣਾ ਭਾਦਸੋਂ ਦੀ ਸਿ਼ਕਾਇਤ ਦੇ ਆਧਾਰ ਤੇ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 333, 115 (2), 118 (1), 324 (4,5), 351 (1,3), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦਿੱਤੂਪੁਰ ਜੱਟਾ ਦੇ ਅੱਡੇ ਵਿਚ ਉਸਦੀ ਸੰਧੂ ਸ਼ਟਰਿੰਗ ਦੇ ਨਾਮ ਤੋਂ ਦੁਕਾਨ ਹੈ, ਜਿਸ ਤੇ 13 ਜੁਲਾਈ ਨੂੰ ਉਹ ਆਪਣੀ ਦੁਕਾਨ ਤੇ ਹੀ ਪਿੰਡ ਦੇ ਹਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਦਲਵਿੰਦਰ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਡਕੋਂਦਾ ਨਾਲ ਮੌਜੂਦ ਸੀ ਤਾਂ ਇੰਨੇ ਵਿੱਚ 10, 15 ਦੇ ਕਰੀਬ ਅਣਪਛਾਤੇ ਵਿਅਕਤੀਆਨ ਵੱਖ-ਵੱਖ ਮੋਟਰਸਾਇਕਲਾਂ ਤੇ ਸਵਾਰ ਹੋ ਕੇ ਦੁਕਾਨ ਤੇ ਆਇਆ ਗਿਆ ਅਤੇ ਹੱਥਾ ਵਿੱਚ ਫੜੇ ਦਾਤਰ, ਰਾਡਾਂ, ਕਿਰਚਾ ਆਦਿ ਨਾਲ ਪਹਿਲਾਂ ਭੰਨਤੋੜ ਕਰਨੀ ਸ਼ੁਰੂ ਕੀਤੀ, ਜਿਨ੍ਹਾਂ ਨੂੰ ਜਦੋਂ ਉਸਨੇ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਉਸਨੂੰ ਵੀ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨਾਲ ਦੁਕਾਨ ਤੇ ਮੌਜੂਦ ਦਲਵਿੰਦਰ ਸਿੰਘ ਨੇਵੀ ਜਦੋਂ ਹਮਲਾਵਰਾਂ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਦਰਜ ਤੋਂ ਵਧ ਅਣਪਛਾਤੇ ਵਿਅਕਤੀਆਂ ਨੇ ਉਸਦੀ ਵੀ ਜਾਨਂੋ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 15 July,2024
ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 15 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਜੀਤ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਪਿੰਡ ਕਲਾਂ ਥਾਣਾ ਉਚਾਣਾ ਜਿ਼ਲਾ ਜੀਂਦ ਹਰਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 3 (5) ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਧਰੇੜੀ ਜੱਟਾਂ ਟੋਲ ਪਲਾਜਾ ਵਿਖੇ ਮੈਨੇਜਰ ਲੱਗਿਆ ਹੋਇਆ ਹੈਅਤੇਬੀਤੇ ਦਿਨੀਂ ਜਦੋਂ ਉਹ ਆਪਣੀ ਡਿਊਟੀ ਤੇ ਹਾਜਰ ਸੀ ਤਾਂ ਇੱਕ ਗੱਡੀ ਪੰਜਾਬ ਨੰਬਰ ਵਿਚ ਦੋ ਵਿਅਕਤੀ ਸਵਾਰ ਸਨ ਜਿਨ੍ਹਾਂ ਵਲੋਂ ਪਰਚੀ ਕਟਾਉਣ ਨੂੰ ਲੈ ਕੇ ਕੈਬਨ ਨੰ. 03 ਤੇ ਮੌਜੂਦ ਕਰਮਚਾਰੀ ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਬਨਬੌਰੀ ਜਿਲਾ ਹਿਸਾਰ ਹਰਿਆਣਾ ਨਾਲ ਬਹਿਸਬਾਜੀ ਕੀਤੀ ਗਈ ਅਤੇ ਕੰਡਕਟਰ ਸੀਟ ਤੇ ਬੈਠੇ ਅਣਪਛਾਤੇ ਵਿਅਕਤੀ ਵਲੋਂ ਕਾਰ ਵਿਚੋਂ ਬਾਹਰ ਆ ਕੇ ਗਾਲਾਂ ਕੱਢਣੀਆਂ ਸੁਰੂ ਕਰ ਦਿੱਤੀ ਗਈਆਂ, ਜਿਸ ਤੇ ਜਦੋਂ ਉਹ ਮੌਕੇ ਤੇ ਆ ਕੇ ਅਜਿਹਾ ਕਰਨ ਤੋਂ ਰੋਕਣ ਲੱਗਿਆ ਤਾਂ ਉਸਨੇ ਜਾਨੋਂ ਮਾਰਨ ਦੀ ਨੀਅਤ ਨਾਲ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਸੰਦੀਪ ਸਿੰਘ ਵੱਲ ਫਾਇਰ ਕੀਤਾ, ਜੋਕਿ ਕੈਬਿਨ ਤੇ ਲੱਗਿਆ ਜੋ ਆਰ ਪਾਰ ਹੋ ਗਿਆ ਅਤੇ ਦੋਵੇਂ ਮੌਕੇ ਤੋ ਫਰਾਰ ਹੋ ਗਏ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 15 July,2024
ਪੁਲਸ ਨੇ ਦੋ ਗੈਂਗਸਟਰਾਂ ਨੂੰ ਮੁਠਭੇੜ ਵਿਚ ਕੀਤਾ ਕਾਬੂ ਤੇ ਇਕ ਨੂੰ ਕੀਤਾ ਜ਼ਖ਼ਮੀ
ਪੁਲਸ ਨੇ ਦੋ ਗੈਂਗਸਟਰਾਂ ਨੂੰ ਮੁਠਭੇੜ ਵਿਚ ਕੀਤਾ ਕਾਬੂ ਤੇ ਇਕ ਨੂੰ ਕੀਤਾ ਜ਼ਖ਼ਮੀ ਚੰਡੀਗੜ੍ਹ, 14 ਜੁਲਾਈ () : ਪੰਜਾਬ ਪੁਲਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾਇਆ।ਪਟਿਆਲਾ ਪੁਲਿਸ ਵੱਲੋਂ ਬਨੂੜ, ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਉਹ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇੱਕ ਸ਼ਰਾਬ ਦੇ ਠੇਕੇ ‘ਤੇ ਕੱਲ੍ਹ ਦੇਰ ਰਾਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨ।ਪੁਲਸ ਮੁਤਾਬਿਕ ਉਹ ਮੁਹਾਲੀ ਤੋਂ ਆ ਰਹੇ ਸਨ ਜਦੋਂ ਪੁਲੀਸ ਪਾਰਟੀ ਨੇ ਉਨ੍ਹਾਂ ਨੂੰ ਰੋਕਿਆ ਤਾਂ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਨ੍ਹਾਂ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਜਾਣਕਾਰੀ ਮੁਲਤਾਬਿਕ ਗੈਂਗਸਟਰਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਦੀ ਰਿਕਵਰੀ ਹੈ।
Punjab Bani 14 July,2024
ਅਮਰੀਕਾ ਦੇ ਬਰਮਿੰਘਮ ਦੇ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਦੀ ਮੌਤ
ਅਮਰੀਕਾ ਦੇ ਬਰਮਿੰਘਮ ਦੇ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਦੀ ਮੌਤ ਵਾਸ਼ਿੰਗਟਨ : ਸ਼ਨੀਵਾਰ ਦੀ ਰਾਤ ਵੇਲੇ ਅਮਰੀਕਾ ਦੇ ਬਰਮਿੰਘਮ ਵਿਖੇ ਨਾਈਟ ਕਲੱਬ ਵਿਚ ਚੱਲੀਆਂ ਗੋਲੀਆਂ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਸ਼ਨੀਵਾਰ ਸ਼ਾਮ ਨੂੰ ਹੀ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ `ਚ ਗੋਲੀਬਾਰੀ ਹੋਈ ਸੀ। ਇਥੇ ਹੀ ਬਸ ਨਹੀਂ ਉਪਰੋਕਤ ਦੋਵੇਂ ਘਟਨਾਵਾਂ ਤੋਂ ਇਲਾਵਾ ਗੋਲੀਬਾਰੀ ਦੇ ਇੱਕ ਹੋਰ ਮਾਮਲੇ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਬਰਮਿੰਘਮ ਪੁਲਿਸ ਵਿਭਾਗ ਦੇ ਅਧਿਕਾਰੀ ਟਰੂਮਨ ਫਿਟਜ਼ਗੇਰਾਲਡ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਅਧਿਕਾਰੀਆਂ ਨੇ ਰਾਤ 11 ਵਜੇ ਤੋਂ ਠੀਕ ਬਾਅਦ 27ਵੀਂ ਸਟਰੀਟ ਨੌਰਥ ਦੇ 3400 ਬਲਾਕ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਕਈ ਲੋਕਾਂ ਨੂੰ ਗੋਲੀ ਮਾਰਨ ਦੀ ਰਿਪੋਰਟ ਦਾ ਜਵਾਬ ਦਿੱਤਾ।
Punjab Bani 14 July,2024
ਅਸ਼ਲੀਲ ਟਿੱਪਣੀ ਕਰਨ ਵਾਲੇ ਤੇ ਦਿੱਲੀ ਪੁਲਸ ਨੇ ਕੀਤਾ ਕੇਸ ਦਰਜ
ਅਸ਼ਲੀਲ ਟਿੱਪਣੀ ਕਰਨ ਵਾਲੇ ਤੇ ਦਿੱਲੀ ਪੁਲਸ ਨੇ ਕੀਤਾ ਕੇਸ ਦਰਜ ਨਵੀਂ ਦਿੱਲੀ : ਭਾਰਤ ਦੇਸ਼ ਲਈ ਆਪਣੀ ਜਾਨ ਗੁਆਉਣ ਵਾਲੇ ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਪਤਨੀ ਸਮਰਿਤੀ ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਵਿਅਕਤੀ ਖਿਲਾਫ਼ ਦਿੱਲੀ ਪੁਲਸ ਨੇ ਕੇਸ ਦਰਜ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਟਿੱਪਣੀ ਕਰਨ ਵਾਲਾ ਵਿਅਕਤੀ ਪਾਕਿਸਤਾਨ ਤੋਂ ਹੈ।ਰਾਸ਼ਟਰੀ ਮਹਿਲਾ ਕਮਿਸ਼ਨ ਰੇਖਾ ਸ਼ਰਮਾ ਦੀ ਚੇਅਰਪਰਸਨ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਵੀ ਮਾਮਲਾ ਦਰਜ ਕਰਨ ਲਈ ਪੁਲਸ ਨੂੰ ਸਿਕਾਇਤ ਕੀਤੀ ਜਾ ਰਹੀ ਹੈ।
Punjab Bani 14 July,2024
ਅੰਮ੍ਰਿਤਸਰ ਦੇ ਆਈ. ਆਈ. ਐਮ. ਕੈਂਪਸ ਵਿਚ ਨਿਹੰਗਾਂ ਨੇ ਦਾਖਲ ਹੋ ਕੇ ਪਾਇਆ ਭੜਥੂ
ਅੰਮ੍ਰਿਤਸਰ ਦੇ ਆਈ. ਆਈ. ਐਮ. ਕੈਂਪਸ ਵਿਚ ਨਿਹੰਗਾਂ ਨੇ ਦਾਖਲ ਹੋ ਕੇ ਪਾਇਆ ਭੜਥੂ ਅੰਮ੍ਰਿਤਸਰ, 14 ਜੁਲਾਈ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਬਣੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਕੈਂਪਸ ਵਿਚ ਦਾਖਲ ਹੋ ਕੇ ਕੁੱਝ ਨਿਹੰਗ ਸਿੰਘਾ ਵਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਿਆ ਕਿ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕਣ ਦੀ ਕੋਸਿਸ਼ ਕੀਤੀ ਤਾਂ ਨਿਹੰਗ ਉਨ੍ਹਾਂ ਦੀ ਕੁੱਟਮਾਰ ਕਰਕੇ ਫਰਾਰ ਹੋ ਗਿਆ ਇਹ ਦੋੋਸ਼ ਵੀ ਲਗਾਏ ਜਾ ਰਹੇ ਹਨ । ਸੂਤਰਾਂ ਮੁਤਾਬਿਕ ਕਿਹਾ ਇਹ ਵੀ ਜਾ ਰਿਹਾ ਕਿ ਸਿਗਰੇਟ ਪੀਣ ਤੋਂ ਰੋਕਣ ਦੇ ਮਾਮਲੇ ਕਰਕੇ ਗੱਲ ਹੰਗਾਮੇ ਤਕ ਪਹੁੰਚ ਗਈ ਸੀ। ਇਸ ਤੋਂ ਬਾਅਦ ਨਿਹੰਗ ਵਿਦਿਆਰਥੀਆਂ ਨਾਲ ਭਰੀ ਬੱਸ ‘ਚ ਦਾਖਲ ਹੋ ਗਏ ਅਤੇ ਤਲਵਾਰ ਕੱਢ ਕੇ ਉਨ੍ਹਾਂ ਨੂੰ ਵੱਢਣ ਦੀਆਂ ਧਮਕੀਆਂ ਦੇਣ ਲੱਗਿਆ। ਉੱਥੇ ਮੌਜੂਦ ਕੁਝ ਵਿਦਿਆਰਥੀਆਂ ਨੇ ਘਟਨਾ ਦੀ ਵੀਡੀਓ ਬਣਾ ਲਈ।ਫਿਲਹਾਲ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 14 July,2024
ਸੜਕੀ ਹਾਦਸੇ ਵਿਚ 6 ਦੀ ਮੌਤ 5 ਜ਼ਖ਼ਮੀ
ਸੜਕੀ ਹਾਦਸੇ ਵਿਚ 6 ਦੀ ਮੌਤ 5 ਜ਼ਖ਼ਮੀ ਕਾਬੁਲ : ਵਿਦੇਸ਼ੀ ਧਰਤੀ ਉੱਤਰੀ ਅਫਗਾਨਿਸਤਾਨ ਦੇ ਬਗਲਾਨ ਸੂਬੇ `ਚ ਇਕ ਸੜਕ ਹਾਦਸੇ `ਚ 6 ਯਾਤਰੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸ਼ਨੀਵਾਰ ਨੂੰ ਪ੍ਰੋਵਿੰਸ਼ੀਅਲ ਪੁਲਸ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ। ਬਿਆਨ ਵਿਚ ਕਿਹਾ ਗਿਆ ਕਿ ਇਹ ਘਾਤਕ ਸੜਕ ਹਾਦਸਾ ਸੂਬੇ ਦੇ ਡੰਡ ਗੌਰੀ ਜ਼ਿਲੇ ਵਿਚ ਸ਼ਨੀਵਾਰ ਨੂੰ ਵਾਪਰਿਆ ਜਦੋਂ ਇਕ ਫੌਜੀ ਵਾਹਨ ਇਕ ਯਾਤਰੀ ਕਾਰ ਨਾਲ ਟਕਰਾ ਗਿਆ, ਜਿਸ ਵਿਚ ਇਕ ਔਰਤ ਸਮੇਤ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ । ਇਸੇ ਤਰ੍ਹਾਂ ਸ਼ਨੀਵਾਰ ਦੇਰ ਰਾਤ ਸੂਬੇ ਦੀ ਰਾਜਧਾਨੀ ਪੁਲ-ਏ-ਖੁਮਰੀ ਸ਼ਹਿਰ ਦੇ ਹੁਸੈਨਖਿਲ ਇਲਾਕੇ `ਚ ਇਕ ਵਾਹਨ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅਫਗਾਨਿਸਤਾਨ ਵਿੱਚ ਸੜਕ ਦੀ ਮਾੜੀ ਸਥਿਤੀ, ਲਾਪਰਵਾਹੀ ਨਾਲ ਡਰਾਈਵਿੰਗ, ਮੁਸ਼ਕਲ ਇਲਾਕਾ, ਓਵਰਲੋਡਿੰਗ, ਓਵਰਟੇਕਿੰਗ ਅਤੇ ਓਵਰਸਪੀਡਿੰਗ ਕਾਰਨ ਸੜਕ ਹਾਦਸੇ ਆਮ ਹਨ ।
Punjab Bani 14 July,2024
ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ
ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਜਲੰਧਰ, 14 ਜੁਲਾਈ : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਖ਼ੌਫ਼ਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਹੁਣ ਸਿਮਰਨਜੀਤ ਸਿੰਘ ਉਰਫ਼ ਸਿੰਮਾ ਪੁੱਤਰ ਸਵਰਗੀ ਸਵਰਨ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਯਮਾਰਾਏ ਜ਼ਿਲ੍ਹਾ ਤਰਨਤਾਰਨ, ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਬਡੇ ਸਭਰਾ ਥਾਣਾ ਸਦਰ ਤਰਨ ਤਾਰਨ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਰੀਕੇ, ਜ਼ਿਲ੍ਹਾ ਤਰਨਤਾਰਨ ਅਤੇ ਸਾਜਨਦੀਪ ਸਿੰਘ ਉਰਫ਼ ਸਾਜਨ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਕੁੱਤੀਵਾਲਾ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਨੇ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਅਤੇ ਇੱਕ ਹੋਰ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਸਿੰਮਾ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਕੋਲੋਂ 30 ਬੋਰ ਦੇ ਜਿੰਦਾ ਰੌਂਦ ਬਰਾਮਦ ਹੋਏ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦਿਲਬਾਗ ਸਿੰਘ ਉਰਫ਼ ਬੱਗਾ ਲਖਵੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ ਅਤੇ ਉਸ ਕੋਲੋਂ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਜਨਦੀਪ ਸਿੰਘ ਉਰਫ ਸਾਜਨ ਵੀ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗਦਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਕਾਰਤੂਸ ਬਰਾਮਦ ਹੋਇਆ ਸੀ।
Punjab Bani 14 July,2024
ਮੱਧ ਪ੍ਰਦੇਸ਼ ਵਿੱਚ ਸੜਕ ਹਾਦਸਿਆਂ ਵਿਚ ਤਿੰਨ ਹਲਾਕ
ਮੱਧ ਪ੍ਰਦੇਸ਼ ਵਿੱਚ ਸੜਕ ਹਾਦਸਿਆਂ ਵਿਚ ਤਿੰਨ ਹਲਾਕ ਜਬਲਪੁਰ, 14 ਜੁਲਾਈ : ਭਿੰਡ ਅਤੇ ਜਬਲਪੁਰ ਜਿਲ੍ਹਿਆਂ ਵਿਚ ਅੱਜ ਦੋ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਅਸਿਤ ਯਾਦਵ ਨੇ ਦੱਸਿਆ ਕਿ ਅੱਜ ਸਵੇਰੇ ਪੰਜ ਵਜੇ ਭਿੰਡ ਦੇ ਬਰਹਦ ਪਿੰਡ ’ਚ ਮਜ਼ਦੂਰਾਂ ਨੂੰ ਲੈ ਕੇ ਗਵਾਲੀਅਰ ਜਾ ਰਹੀ ਇਕ ਵੈਨ ਦੂਜੇ ਪਾਸੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਇਸ ਤੋਂ ਇਲਾਵਾ ਬਰੇਲਾ ਪਿੰਡ ਨੇੜੇ ਦੋ ਟਰੱਕਾਂ ਦੀ ਟੱਕਰ ਹੋ ਗਈ ਅਤੇ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਕ ਵਾਹਨ ਦੇ ਡਰਾਈਵਰ ਦੀ ਝੁਲਸਣ ਤੋਂ ਬਾਅਦ ਮੌਤ ਹੋ ਗਈ। ਹਾਲੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 14 July,2024
ਟਰੰਪ ਸਹਿਯੋਗੀਆਂ ਲਗਾਏ ਬਾਈਡੇਨ ਤੇ ਟਰੰਪ ਤੇ ਹਮਲਾ ਕਰਨ ਦੇ ਦੋਸ਼
ਟਰੰਪ ਸਹਿਯੋਗੀਆਂ ਲਗਾਏ ਬਾਈਡੇਨ ਤੇ ਟਰੰਪ ਤੇ ਹਮਲਾ ਕਰਨ ਦੇ ਦੋਸ਼ ਵਾਸ਼ਿੰਗਟਨ : ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਮੰਨੇ ਜਾਣ ਵਾਲੇ ਅਮਰੀਕਾ ਦੇ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ ਚੱਲ ਰਹੀਆਂ ਚੋਣਾਂ ਵਿਚ ਖੜ੍ਹੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹਿਯੋਗੀਆਂ ਨੇ ਮੌਜੂਦਾ ਰਾਸ਼ਟਰਪਤੀ ਜੋ ਬਾਈਡੇਨ ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਦੱਸਣਯੋਗ ਹੈ ਕਿ ਜੋਅ ਬਾਇਡੇਨ ਦੀ ਚੋਣ ਮੁਹਿੰਮ ਦਾ ਮੁੱਖ ਆਧਾਰ ਇਹ ਹੈ ਕਿ ਡੋਨਾਲਡ ਟਰੰਪ ਇੱਕ ਫਾਸੀਵਾਦੀ ਹੈ ਜਿਸਨੂੰ ਹਰ ਕੀਮਤ `ਤੇ ਰੋਕਿਆ ਜਾਣਾ ਚਾਹੀਦਾ ਹੈ। ਇਸ ਬਿਆਨਬਾਜ਼ੀ ਦੇ ਕਾਰਨ ਤੋਂ ਹੀ ਸਿੱਧੇ ਤੌਰ ’ਤੇ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ।"
Punjab Bani 14 July,2024
ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਲੁਧਿਆਣਾ : ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।ਸਿ਼ਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਉੱਪਰ ਗਰਮ ਖਿਆਲੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਤੋਂ ਬਾਅਦ ਇੱਕ ਹੋਰ ਸਿ਼ਵ ਸੇਨਾ ਆਗੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕਾਫੀ ਸਮੇਂ ਤੋਂ ਚਰਚਾ ਵਿੱਚ ਰਹਿਣ ਵਾਲੇ ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਕਤ ਮਾਮਲੇ ਵਿਚ ਹਿੰਦੂ ਨੇਤਾ ਵੱਲੋਂ ਪੁਲਿਸ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨੂੰ ਇਸ ਧਮਕੀ ਵਾਲੇ ਕਾਲ ਬਾਰੇ ਜਾਣੂ ਕਰਵਾਇਆ ਗਿਆ ਹੈ।ਸਿਵ ਸੈਨਾ ਦੇ ਮੀਤ ਪ੍ਰਧਾਨ ਅਮਿਤ ਅਰੋੜਾ ਮੁਤਾਬਕ ਉਸਦੇ ਮੋਬਾਈਲ ਤੇ ਵਿਦੇਸ਼ੀ ਨੰਬਰ ਤੋਂ ਕਿਸੇ ਨੇ ਕਾਲ ਕਰਕੇ ਪਹਿਲਾਂ ਗਾਲੀ ਗਲੋਚ ਕੀਤਾ ਅਤੇ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਵਾਲੇ ਇਸ ਫੋਨ ਦੀ ਕਾਲ ਰਿਕਾਰਡਿੰਗ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇ ਕੇ ਮੁਲਜ਼ਮ ਦੀ ਗ੍ਰਫਤਾਰੀ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਪੰਜ ਜੁਲਾਈ ਨੂੰ ਸਥਾਨਕ ਸਿਵਲ ਹਸਪਤਾਲ ਦੇ ਬਾਹਰ ਸਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਉਪਰ ਨਿਹੰਗ ਬਾਣੇ ਵਿੱਚ ਕੁਝ ਗਰਮ ਖਿਆਲੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਸੰਦੀਪ ਥਾਪਰ ਗੰਭੀਰ ਰੂਪ ਨਾਲ ਫੱਟੜ ਹੋਏ ਜਿਸ ਨੂੰ ਗੰਭੀਰ ਹਾਲਤ ਵਿੱਚ ਦਿਆਨੰਦ ਭਰਤੀ ਕਰਵਾਇਆ ਗਿਆ ਸੀ। ਗੋਰਾ ਥਾਪਰ ਉੱਪਰ ਹੋਏ ਹਮਲੇ ਤੋਂ ਬਾਅਦ ਹਿੰਦੂ ਜਥੇਬੰਦੀਆਂ ਦੇ ਆਗੂਆਂ ਵਿੱਚ ਸੁਰੱਖਿਆ ਨੂੰ ਲੈ ਕੇ ਪਹਿਲਾਂ ਤੋਂ ਹੀ ਭਾਰੀ ਰੋਸ ਸੀ ਤੇ ਹੁਣ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਜਾਨੋ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਹਿੰਦੂ ਸੰਗਠਨਾਂ ਵਲੋਂ ਪ੍ਰਸ਼ਾਸਨ ਨੂੰ ਹਿੰਦੂ ਨੇਤਾਵਾਂ ਦੀ ਸੁਰੱਖਿਆ ਨੂੰ ਨਾਲ ਲੈਣ ਦੇ ਅਪੀਲ ਕੀਤੀ ਗਈ। ਦੱਸਣਯੋਗ ਹੈ ਕਿ ਵਿੱਚ ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਲੁਧਿਆਣਾ ਮੀਟਿੰਗ ਕਰਕੇ ਹਿੰਦੂ ਲੀਡਰਾਂ ਉੱਪਰ ਲਗਾਤਾਰ ਹੋ ਰਹੇ ਹਮਲਿਆ ਉਪਰ ਗੰਭੀਰ ਚਿੰਤਾ ਜਤਾਈ ਗਈ ਸੀ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਜੀਵ ਟੰਡਨ ਮੁਤਾਬਕ ਹਿੰਦੂ ਸ਼ਕਤੀ ਨੂੰ ਲਾਮਬੰਦ ਕਰਨ ਅਤੇ ਜਾਗਰੂਕਤਾ ਲਈ 18 ਜੁਲਾਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਵੱਖ ਵਖ ਹਿੰਦੂ ਸੰਗਠਨ ਇਕੱਠੇ ਹੋ ਕੇ ਇਸ ਗੰਭੀਰ ਵਿਸ਼ੇ ਉਪਰ ਵਿਚਾਰ ਲਈ ਵੱਡਾ ਇਕੱਠ ਕਰਨਗੇ।
Punjab Bani 14 July,2024
ਦਿੱਲੀ ਵਿਚ ਬੱਚਾ ਤਸਕਰੀ ਮਾਮਲੇ ਵਿਚ ਕੀਤਾ ਵਿਆਹੇ ਜੋੜੇ ਨੂੰ ਗ੍ਰਿਫ਼ਤਾਰ
ਦਿੱਲੀ ਵਿਚ ਬੱਚਾ ਤਸਕਰੀ ਮਾਮਲੇ ਵਿਚ ਕੀਤਾ ਵਿਆਹੇ ਜੋੜੇ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ 13 ਜੁਲਾਈ ()- ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ ਵਲੋਂ ਬੱਚੇ ਅਗਵਾਹ ਕਰਕੇ ਵੇਚਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਆਊਟਰ ਦਿੱਲੀ ਦੇ ਪੁਲਸ ਕਮਿਸ਼ਨਰ ਜਿਮੀ ਚਿਰਾਮ ਨੇ ਇਸ ਰੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਇਸ ਬੱਚੇ ਨੂੰ ਮਥੁਰਾ ਤੋਂ ਇੱਕ ਜੋੜੇ ਦੇ ਕਬਜ਼ੇ ਤੋਂ ਬਰਾਮਦ ਕੀਤਾ ਹੈ। ਪੁਲਸ ਵੱਲੋਂ ਇਸ ਵਿਆਹੁਤਾ ਜੋੜੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੇ ਨੂੰ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਇੱਕ ਸਾਲ ਦੇ ਬੱਚੇ ਨੂੰ ਰੈਸਕਿਊ ਕਰਨ ਦੇ ਲਈ ਦਿੱਲੀ ਪੁਲਿਸ ਵੱਲੋਂ ਇਸ ਖਾਸ ਰੈਸਕਿਊ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬੱਚਿਆਂ ਦੀ ਤਸਕਰੀ ਦੇ ਵਿੱਚ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ, ਅਗਵਾਹ ਕੀਤੇ ਗਏ ਇਸ ਬੱਚੇ ਨੂੰ ਮਥੁਰਾ ਦੇ ਇੱਕ ਜੋੜੇ ਦੇ ਕਬਜ਼ੇ ਤੋਂ ਬਰਾਮਦ ਕੀਤਾ ਗਿਆ ਹੈ। ਇਸ ਜੋੜੇ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੇ ਦੀ ਮਾਂ ਦੇ ਬਿਆਨਾਂ ਦੇ ਅਧਾਰ ਤੇ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ ਸੀ। ਪੁਲਿਸ ਨੇ ਦੱਸਿਆ ਹੈ ਕਿ ਉਸ ਮਹਿਲਾਂ ਨੂੰ ਕ੍ਰਿਸ਼ਨ ਵਿਹਾਰ ਇਲਾਕੇ ਚੋਂ ਫੜਿਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਦਿੱਲੀ ਤੋਂ ਅਗਵਾਹ ਕੀਤੇ ਗਏ ਇਸ ਬੱਚੇ ਨੂੰ ਵਰਿੰਦਾਵਨ ਦੇ ਇੱਕ ਜੋੜੇ ਨੂੰ 3 ਲੱਖ 30 ਹਜਾਰ ਰੁਪਏ ਦੇ ਵਿੱਚ ਵੇਚਿਆ ਗਿਆ ਸੀ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਚਾਰ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਮਹਿਲਾ ਮੁਲਜ਼ਮਾਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਸ਼ੱਕੀ ਵਿਅਕਤੀਆਂ ਦੇ ਕਾਲ ਵੇਰਵਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਬੱਚੇ ਨੂੰ ਅਗਵਾ ਕਰਨ ਦੀ ਦੋਸ਼ੀ ਔਰਤ ਨੂੰ ਕ੍ਰਿਸ਼ਨ ਵਿਹਾਰ, ਦਿੱਲੀ ਤੋਂ ਫੜਿਆ ਗਿਆ ਹੈ। ਫਿਰ ਇੱਕ ਪੁਲਿਸ ਟੀਮ ਮਥੁਰਾ ਲਈ ਰਵਾਨਾ ਕੀਤੀ ਗਈ। ਉਨ੍ਹਾਂ ਨੇ ਬੱਚੇ ਨੂੰ ਬਚਾਇਆ ਅਤੇ ਜੋੜੇ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਇਕ ਹੋਰ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਸ ਨੇ ਜੋੜੇ ਅਤੇ ਹੋਰ ਮਹਿਲਾ ਦੋਸ਼ੀਆਂ ਵਿਚਕਾਰ ਵਿਚੋਲੇ ਦਾ ਕੰਮ ਕੀਤਾ ਸੀ।
Punjab Bani 13 July,2024
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਸ਼ਿਕਾਇਤ ਮਿਲਣ ਉੱਤੇ ਫੌਰੀ ਕਾਰਵਾਈ ਕਰਨ ਦੇ ਦਿੱਤੇ ਹੁਕਮ ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਚੰਡੀਗੜ੍ਹ, 13 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ । ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ । ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆਰੀ ਪਾਏ ਗਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਢੁਕਵੀਂ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਗਿਆ ਹੈ । ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਹੁਣ ਤੱਕ ਖਾਦਾਂ ਦੇ 1004 ਸੈਂਪਲ ਲੈ ਕੇ ਜਾਂਚ ਲਈ ਵੱਖ-ਵੱਖ ਲੈਬਾਰਟਰੀਆਂ ਵਿੱਚ ਭੇਜੇ ਗਏ ਹਨ । ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਨੂੰ ਖੇਤੀ ਸਮੱਗਰੀ ਦੀ ਸਪਲਾਈ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਡਾਇਰੈਕਟਰ, ਖੇਤੀਬਾੜੀ ਨੇ ਅੱਗੇ ਦੱਸਿਆ ਕਿ ਮਿੱਥੇ ਗਏ ਟੀਚਿਆਂ ਅਨੁਸਾਰ ਜ਼ਿਲ੍ਹਿਆਂ ਵਿੱਚ ਖਾਦਾਂ ਦੇ ਬਕਾਇਦਾ ਨਮੂਨੇ ਲੈਣ ਦੇ ਨਾਲ-ਨਾਲ ਡੀਏਪੀ (18:46) ਅਤੇ ਹੋਰ ਖਾਦਾਂ ਦੀ ਆਮਦ ‘ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗ਼ੈਰ-ਮਿਆਰੀ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਪੱਧਰ ‘ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
Punjab Bani 13 July,2024
ਕੰਬਾਈਨ ਫੈਕਟਰੀਆਂ 'ਚ ਤਾਰਾਂ ਚੋਰੀ ਕਰਨ ਨੂੰ ਲੈਕੇ ਮਾਮਲਾ ਦਰਜ,ਦੋ ਗ੍ਰਿਫਤਾਰ
ਕੰਬਾਈਨ ਫੈਕਟਰੀਆਂ 'ਚ ਤਾਰਾਂ ਚੋਰੀ ਕਰਨ ਨੂੰ ਲੈਕੇ ਮਾਮਲਾ ਦਰਜ,ਦੋ ਗ੍ਰਿਫਤਾਰ ਕੰਬਾਈਨ ਇੰਡਸਟਰੀ ਮਾਲਕਾਂ ਲਿਆ ਸੁੱਖ ਦਾ ਸਾਹ ਪੁਲਸ ਵਲੋਂ ਸਖਤ ਕਾਰਵਾਈ ਦੀ ਕੀਤੀ ਮੰਗ ਨਾਭਾ,13 ਜੁਲਾਈ () : ਕੰਬਾਈਨ ਫੈਕਟਰੀਆਂ ਵਿੱਚ ਵੈਲਡਿੰਗ ਸੈੱਟ ਵਿੱਚੋਂ ਤਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਥਾਣਾ ਸਦਰ ਅਧਿਨ ਪੈਂਦੀ ਪੁਲਿਸ ਚੌਂਕੀ ਰੋਹਟੀ ਪੁੱਲ ਦੀ ਪੁਲੀਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਰੋਹਟੀ ਪੁੱਲ ਦੇ ਇੰਚਾਰਜ ਐਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਹਰੀਦਾਸ ਕਲੋਨੀ ਨਾਭਾ ਦੇ ਵਸਨੀਕ ਜਸਵੰਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਸ ਦੀ ਪਿੰਡ ਰੋਹਟੀ ਛੰਨਾ ਵਿੱਚ ਕੰਬਾਈਨ ਦੀ ਫੈਕਟਰੀ ਹੈ ਜਿਸ ਵਿੱਚੋਂ 09/10 ਜੁਲਾਈ ਦੀ ਦਰਮਿਆਨੀ ਰਾਤ ਨੂੰ ਜਤਿੰਦਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਭਾਦਸੋਂ,ਸੰਗਰੂਰ ਅਤੇ ਗਗਨਦੀਪ ਸਿੰਘ ਵਾਸੀ ਮਾਲੋਮਾਜਰਾ, ਥਾਣਾ ਪਸਿਆਣਾ ਵੈਲਡਿੰਗ ਸੇੱਟ ਚੋਂ 20 ਲੀਡਾਂ/ਤਾਰਾਂ ਚੋਰੀ ਕਰ ਲਈਆਂ ਸਨ । ਉਨਾਂ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਿਆ ਕਿ ਉਸ ਦੀ ਫੈਕਟਰੀ ਤੋਂ ਇਲਾਵਾ ਨਾਭਾ ਇਲਾਕੇ ਦੀਆਂ 10/12 ਕੰਬਾਈਨ ਫੈਕਟਰੀਆਂ ਵਿਚੋਂ ਵੀ ਇਹਨਾਂ ਦੋਵੇਂ ਵਿਅਕਤੀਆਂ ਵੈਲਡਿੰਗ ਸੈੱਟਾਂ ਦੀਆਂ ਸੀਡਾਂ/ਤਾਰਾਂ ਵੀ ਚੋਰੀ ਹੋ ਗਈਆਂ ਸਨ। ਪੁਲਿਸ ਚੌਂਕੀ ਦੇ ਇੰਚਾਰਜ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ 27 ਕਿਲੋ ਕੋਪਰ ਇੱਕ ਗੱਡੀ ਬਰਾਮਦ ਕਰ ਲਈ ਹੈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨਾਂ ਦੋਵਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਮਿਲ ਗਿਆ ਉਨਾਂ ਕਿਹਾ ਕਿ ਰਿਮਾਂਡ ਦੋਰਾਨ ਹੋਰ ਅਹਿਮ ਖੁਲਾਸੇ ਸਾਹਮਣੇ ਹੋ ਸਕਦੇ ਹਨ
Punjab Bani 13 July,2024
ਪਟਿਆਲਾ ਪੁਲਿਸ ਵੱਲੋ ਦੋ ਵਿਅਕਤੀਆਂ ਪਾਸੋਂ 06 ਕਿਲੋ ਗ੍ਰਾਮ ਅਫੀਮ ਸਮੇਤ ਗ੍ਰਿਫਤਾਰ
ਪਟਿਆਲਾ ਪੁਲਿਸ ਵੱਲੋ ਦੋ ਵਿਅਕਤੀਆਂ ਪਾਸੋਂ 06 ਕਿਲੋ ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਪਟਿਆਲਾ : ਮੁਹੰਮਦ ਸਰਫਰਾਜ਼ ਆਲਮ ਐਸ.ਪੀ. ਸਿਟੀ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ, ਸ੍ਰ: ਹਰਚਰਨ ਸਿੰਘ ਭੁੱਲਰ IPS, ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਅਤੇ ਸ੍ਰੀ ਵਰੁਣ ਸ਼ਰਮਾ IPS ਐਸ.ਐਸ.ਪੀ. ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਕਿ ਜਦੋ ਸ੍ਰੀ ਯੋਗੇਸ਼ ਸ਼ਰਮਾ, ਪੀ.ਪੀ.ਐਸ,ਕਪਤਾਨ ਪੁਲਿਸ (ਇੰਨਵੈਸਟੀਗੇਸਨ) ਪਟਿਆਲਾ ਅਤੇ ਸ੍ਰੀ ਬਿਕਰਮਜੀਤ ਸਿੰਘ ਬਰਾੜ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕਣ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਤਹਿਤ ਮਿਤੀ 11.07.2024 ਨੂੰ ਵਕਤ ਕਰੀਬ 04:00 ਪੀ.ਐਮ ਪਰ ਏ.ਐਸ.ਆਈ ਗੁਰਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਕੇ.ਐਸ.ਐਮ. ਰਾਜੁਪਰਾ ਸਮੇਤ ਪੁਲਿਸ ਪਾਰਟੀ ਦੋਰਾਨੇ ਨਾਕਾਬੰਦੀ ਨੇੜੇ ਟੀ ਪੁਆਇੰਟ ਜੰਡੋਲੀ ਰੋਡ ਮੋਜੂਦ ਸੀ ਤਾਂ ਇੱਕ ਵਰਨਾ ਕਾਰ ਰੰਗ ਚਿੱਟਾ ਨੰਬਰੀ HR-51-BN-1161 ਜਿਸ ਵਿੱਚ ਸਵਾਰ ਦੋ ਵਿਅਕਤੀ ਸਵਾਰ ਸਨ ਆਉਦੇ ਦਿਖਾਈ ਦਿੱਤੇ ਤਾਂ ਪੁਲਿਸ ਪਾਰਟੀ ਵੱਲੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਡਰਾਇਵਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ ਅਤੇ ਕੰਡਕਟਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ। ਗੱਡੀ ਦੀ ਹਸਬ ਜਾਬਤਾ ਤਲਾਸੀ ਕਰਨ ਪਰ ਡਰਾਇਵਰ ਅਤੇ ਕੰਡਕਟਰ ਸੀਟ ਵਿਚਕਾਰ ਬਣੀ ਜਗ੍ਹਾ ਵਿੱਚੋ ਇੱਕ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋ 6 ਕਿਲੋ ਅਫੀਮ ਬਰਾਮਦ ਹੋਈ। ਜਿਸ ਪਰ ਦੋਸ਼ੀਆਨ ਸੁਖਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਕਤ ਦੇ ਖਿਲਾਫ ਮੁਕਦਮਾ ਨੰਬਰ 129 ਮਿੱਤੀ 11.07.2024 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਰਾਜਪੁਰਾ ਦਰਜ ਰਜਿਸਟਰ ਕੀਤਾ ਗਿਆ। ਦੋਸੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ 05 ਦਿਨ ਦਾ ਪੁਲਿਸ ਰਿਮਾਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 13 July,2024
ਧਰੁਵ ਰਾਠੀ ਵਿਰੁੱਧ ਮਹਾਂਰਾਸ਼ਟਰ ਪੁਲਸ ਨੇ ਕੀਤੀ ਐੱਫ਼. ਆਈ. ਆਰ. ਦਰਜ
ਧਰੁਵ ਰਾਠੀ ਵਿਰੁੱਧ ਮਹਾਂਰਾਸ਼ਟਰ ਪੁਲਸ ਨੇ ਕੀਤੀ ਐੱਫ਼. ਆਈ. ਆਰ. ਦਰਜ ਮੁੰਬਈ, 13 ਜੁਲਾਈ : ਭਾਰਤ ਦੇ ਮਹਾਰਾਸ਼ਟਰ ਸੂਬੇ ਦੀ ਸਾਈਬਰ ਸੈਲ ਪੁਲਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਧੀ ਬਾਰੇ ਫ਼ਰਜ਼ੀ ਪੋਸਟ ਸਾਂਝੀ ਕਰਨ ‘ਤੇ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਵਿਰੁੱਧ ਐਫ਼. ਆਈ. ਆਰ. ਦਰਜ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਧਰੁਵ ਰਾਠੀ ਨਾਮ ਦੇ ‘ਐਕਸ’ ਖਾਤੇ ‘ਤੇ ਦਾਅਵਾ ਕੀਤਾ ਗਿਆ ਸੀ ਕਿ ਓਮ ਬਿਰਲਾ ਦੀ ਧੀ ਨੇ ਯੂ. ਪੀ. ਐੱਸ. ਸੀ. ਦਾ ਪੇਪਰ ਬਿਨਾਂ ਪ੍ਰੀਖਿਆ ਵਿਚ ਬੈਠੇ ਹੀ ਪਾਸ ਕਰ ਲਿਆ ਹੈ। ਦਾਅਵਾ ਕਰਨ ਵਾਲੇ ਖਾਤੇ ਦੀ ਪ੍ਰੋਫਾਈਲ ਵਿਚ ਲਿਖਿਆ ਹੈ ਕਿ ਇਹ ਪੈਰੋਡੀ ਖਾਤਾ ਹੈ ਅਤੇ ਇਹ ਧਰੁਵ ਰਾਠੀ ਦੇ ਅਸਲ ਖਾਤੇ ਨਾਲ ਸਬੰਧਤ ਨਹੀਂ ਹੈ। ਸ੍ਰੀ ਬਿਰਲਾ ਦੇ ਇਕ ਰਿਸ਼ਤੇਦਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਕਥਿਤ ਫਰਜ਼ੀ ਸੰਦੇਸ਼ ਇੱਕ ਪ੍ਰਸ਼ੰਸਕ ਵੱਲੋਂ ਬਣਾਏ (ਪੈਰੋਡੀ) ਖਾਤੇ ਦੁਆਰਾ ਪੋਸਟ ਕੀਤੇ ਜਾਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਅਧਿਕਾਰੀ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਉਧਰ ਇਸੇ ਖਾਤੇ ‘ਤੇ ਸ਼ਨੀਵਾਰ ਨੂੰ ਇੱਕ ਹੋਰ ਟਵੀਟ ਪੋਸਟ ਕੀਤਾ ਗਿਆ ਜਿਸ ਵਿਚ ਲਿਖਿਆ ਸੀ ਕਿ ਅੰਜਲੀ ਬਿਰਲਾ ਨਾਲ ਸਬੰਧਤ ਆਪਣੀਆਂ ਸਾਰੀਆਂ ਪੋਸਟਾਂ ਅਤੇ ਟਿੱਪਣੀਆਂ ਨੂੰ ਡੀਲੀਟ ਕਰ ਦਿੱਤਾ ਹੈ, ਮੈਂ ਮੁਆਫੀ ਮੰਗਦਾ ਹਾਂ ਕਿਉਂਕਿ ਮੈਂ ਤੱਥਾਂ ਬਾਰੇ ਅਣਜਾਣ ਸੀ ਅਤੇ ਕਿਸੇ ਹੋਰ ਦੇ ਟਵੀਟ ਦੀ ਨਕਲ ਕੀਤੀ ਅਤੇ ਇਸਨੂੰ ਸਾਂਝਾ ਕੀਤਾ।
Punjab Bani 13 July,2024
ਦੋ ਧੜਿਆਂ ਵਿਚ ਪਏ ਜੱਫੇ ਕਾਰਨ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਦੁਕਾਨਾਂ ਨੂੰ ਲਗਾਈ ਅੱਗ
ਦੋ ਧੜਿਆਂ ਵਿਚ ਪਏ ਜੱਫੇ ਕਾਰਨ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਦੁਕਾਨਾਂ ਨੂੰ ਲਗਾਈ ਅੱਗ ਅਗਰਤਲਾ, 13 ਜੁਲਾਈ : ਤ੍ਰਿਪੁਰਾ ਦੇ ਧਲਾਈ ਜਿ਼ਲ੍ਹੇ ਦੇ ਇਕ ਪਿੰਡ ਵਿਚ 7 ਜੁਲਾਈ ਨੂੰ ਦੋ ਗੁੱਟਾਂ ਵਿਚਾਲੇ ਹੋਈ ਝੜਪ ਵਿਚ ਗੰਭੀਰ ਜ਼ਖਮੀ ਹੋਏ 19 ਸਾਲਾ ਨੌਜਵਾਨ ਦੀ ਸ਼ੁੱਕਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਜਿਸ ਕਾਰਨ ਭੜਕੇ ਲੋਕਾਂ ਨੇ ਘਰਾਂ, ਦੁਕਾਨਾਂ ਅਤੇ ਵਾਹਨਾਂ ਦੀ ਭੰਨਤੋੜ ਅਤੇ ਕਈ ਜਗ੍ਹਾ ਅੱਗ ਲਗਾ ਦਿੱਤੀ। ਸ਼ੁੱਕਰਵਾਰ ਤੋਂ ਬਾਅਦ ਹੋਈ ਭੜਕਾਹਟ ਤੋਂ ਬਾਅਦ ਇਸ ਖੇਤਰ ਵਿਚ ਵਾਧੂ ਪੁਲੀਸ ਬਲ ਤੈਨਾਤ ਕਰਦਿਆਂ ਇੰਟਰਨੈੱਟ ਸੁਵੀਧਾਵਾਂ ਨੂੰ ਬੰਦ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਪਰਮੇਸ਼ਵਰ ਰੇਆਂਗ ਆਪਣੇ ਦੋਸਤਾਂ ਨਾਲ ਰੱਥ ਯਾਤਰਾ ਦੇ ਮੌਕੇ ‘ਤੇ ਆਯੋਜਿਤ ਮੇਲੇ ‘ਚ ਸ਼ਾਮਲ ਹੋਣ ਲਈ ਗਿਆ ਸੀ। ਅਚਾਨਕ ਨੌਜਵਾਨਾਂ ਦੇ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ, ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮੌਤ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਸ ਅਧਿਕਾਰੀ ਅਵਿਨਾਸ਼ ਰਾਏ ਨੇ ਕਿਹਾ ਅਗਰਤਲਾ ਤੋਂ ਲਗਭਗ 110 ਕਿਲੋਮੀਟਰ ਦੂਰ ਗੰਡਾਤਵਿਸਾ ਵਿਖੇ ਮ੍ਰਿਤਕ ਦੀ ਲਾਸ਼ ਵਾਪਸ ਲਿਆਉਣ ਤੋਂ ਬਾਅਦ ਹਿਸਾ ਭੜਕ ਗਈ ਅਤੇ ਗੁੱਸੇ ‘ਚ ਆਏ ਲੋਕਾਂ ਨੇ ਕੁਝ ਘਰਾਂ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਤਣਾਅ ਨੂੰ ਘੱਟ ਕਰਨ ਲਈ ਮੀਟਿੰਗ ਕੀਤੀ ਗਈ ਹੈ ਅਤੇ ਸਥਿਤੀ ਫਿਲਹਾਲ ਕਾਬੂ ਵਿੱਚ ਹੈ।
Punjab Bani 13 July,2024
ਬੱਦੋਵਾਲ ਨੇੜੇ ਰੇਲਵੇ ਲਾਈਨਾਂ ਨਾਲ ਉਗੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ
ਬੱਦੋਵਾਲ ਨੇੜੇ ਰੇਲਵੇ ਲਾਈਨਾਂ ਨਾਲ ਉਗੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ ਮੁੱਲਾਪੁਰ : ਬੱਦੋਵਾਲ ਨੇੜੇ ਰੇਲਵੇ ਲਾਈਨਾਂ ਨਾਲ ਉਗੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਜੀ. ਆਰ. ਪੀ. ਪੁਲਸ ਜਗਰਾਓਂ ਦੇ ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਜੋ ਕਿ 30-35 ਸਾਲ ਦਾ ਜਾਪਦਾ ਹੈ ਦੀ ਲਾਸ਼ ਤਿੰਨ- ਚਾਰ ਦਿਨਾਂ ਤੋਂ ਪੁਰਾਣੀ ਲਗਦੀ ਹੈ ਜਿਸ ਨੇ ਨੀਲੇ ਰੰਗ ਦੀ ਜੀਨ ਪੈਂਟ, ਲਾਲ ਰੰਗ ਦੀ ਟੀ ਸ਼ਰਟ ਪਾਈ ਹੋਈ ਹੈ। ਇਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਮੋਰਚਰੀ ਜਗਰਾਓਂ ਵਿਖੇ 72 ਘੰਟਿਆਂ ਲਈ ਰੱਖਿਆ ਹੋਇਆ ਹੈ।
Punjab Bani 13 July,2024
ਥਾਣਾ ਤ੍ਰਿਪੜੀ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ
ਥਾਣਾ ਤ੍ਰਿਪੜੀ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ ਪਟਿਆਲਾ, 13 ਜੁਲਾਈ () : ਥਾਣਾ ਤ੍ਰਿਪੜੀ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਪਟਿਆਲਾ ਦੇ ਵਿਕਾਸ ਨਗਰ ਦੇ ਵਸਨੀਕ ਦੀਪਕ ਪਾਠਕ ਪੁੱਤਰ ਰਾਜੇਸ਼ ਕੁਮਾਰ ਵਿਰੁੱਧ ਧਾਰਾ 376 ਆਈ. ਪੀ. ਸੀ., ਪੋਸਕੋ ਐਕਟ ਤਹਿਤ ਕੇਸ ਦਰ ਜ ਕੀਤਾ ਹੈ। ਸਿ਼ਕਾਇਤਕਰਤਾ ਨੇ ਪੁਲਸ ਨੂੰ ਦਿਤੀ ਸਿ਼ਕਾਇਤ ਵਿਚ ਦੱਸਿਆ ਕਿ ਉਸਦੀ ਦੋਸਤੀ ਛੇ ਕੁ ਮਹੀਨੇ ਪਹਿਲਾਂ ਦੀਪਕ ਨਾਲ ਹੋਈ ਸੀ ਤੇ ਉਹ ਦੋਵੇਂ ਹੀ ਆਪਸ ਵਿਚ ਗੱਲਬਾਤ ਕਰਨ ਲੱਗ ਪਏ ਸਨ ਤੇ ਜੂਨ 2024 ਵਿਚ ਉਸਨੇਸਿ਼ਕਾਇਤਕਰਤਾ ਲੜਕੀ ਨੂੰ ਮਿਲਣ ਲਈ ਬੁਲਾਇਆ ਅਤੇ ਫਿਰ ਉਸਨੂੰ ਮੋਟਰਸਾਈਕਲ ਤੇ ਬੈਠਾ ਕੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ ਤੇਫਿਰ ਉਸਨੂੰ ਖਾਲਸਾ ਕਾਲਜ ਪਟਿਆਲਾ ਦੇ ਕੋਲ ਛੱਡ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 13 July,2024
ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ
ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੀਤਾ 10 ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 13 ਜੁਲਾਈ () : ਥਾਣਾ ਤ੍ਰਿਪੜੀ ਪੁਲਸ ਨੇ ਸਿ਼ਕਾਇਤਕਰਤਾ ਜਸਵਿੰਦਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰਿੰਦਰ ਨਗਰ ਸਰਹਿੰਦ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਪੰਜ ਵਿਅਕਤੀਆਂ ਸਮੇਤ ਪੰਜ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 126 (2), 115 (2), 191 (3), 190, 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਕੈਪਟਨ, ਮਨੀ, ਰੋਹਿਤ, ਖੁਸ਼ੀ, ਸਲੂਜਾ ਅਤੇ 4/5 ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ 10 ਜੁਲਾਈ ਨੂੰ ਜਦੋਂ ਉਹ ਆਪਣੇ ਘਰ ਦੇ ਨੇੜੇ ਬਣੇ ਪਾਰਕ ਵਿਚ ਪੈਦਲ ਜਾ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ ਤੇ ਉਕਤ ਵਿਅਕਤੀ ਲੋਹੇ ਦੀਆਂ ਰਾਡਾਂ ਲੈ ਕੇ ਆਏ ਅਤੇ ਉਸਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਪੁਲਸ ਨੂੰ ਸਿ਼ਕਾਇਤਕਰਤਾ ਨੇ ਦੱਸਿਆ ਕਿ ਇਕ ਸ਼ਵਿੰਦਰ ਸਿੰਘ ਨਾਮ ਦਾ ਵਿਅਕਤੀ ਉਸਦੇ ਖਾਲੀ ਪਲਾਟ ਤੇ ਕਬਜਾ ਕਰਨਾ ਚਾਹੁੰਦਾ ਹੈਅਤੇ ਉਸਨੇ ਹੀ ਆਪਣੇ ਸਾਥੀਆਂ ਰਾਹੀਂ ਉਕਤ ਹਮਲਾ ਕਰਵਾਇਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 13 July,2024
ਹਮ ਦੋਨੋਂ ਦੋ ਪ੍ਰੇਮੀ
ਹਮ ਦੋਨੋਂ ਦੋ ਪ੍ਰੇਮੀ ਪ੍ਰੇਮੀ ਜੋੜੇ ਵਿਚੋਂ ਕੁੜੀ ਨੇ ਅੱਧੀ ਰਾਤ ਗੁਆਂਢ ਵਿਚ ਰਹਿੰਦੇ ਪ੍ਰੇਮੀ ਨੂੰ ਸੱਦਿਆ ਅਮਰੋਹਾ : ਹਮ ਦੋਨੋਂ ਦੋ ਪ੍ਰੇਮੀ ਦੇ ਚਲਦਿਆਂ ਅਮਰੋਹਾ ਦੇ ਨੌਗਾਵਾਂ ਸ਼ਾਦਤ ਥਾਣਾ ਖੇਤਰ ਅਧੀਨ ਆਉਂਦੇ ਖੇਤਰ ਦੇ ਪ੍ਰੇਮੀ ਜੋੜੇ ਵਿਚੋਂ ਕੁੜੀ ਵਲੋਂ ਆਪਣੇ ਪ੍ਰੇਮੀ ਨੂੰ ਅੱਧੀ ਰਾਤ ਨੂੰ ਸੱਦਣ ਤੋਂ ਬਾਅਦ ਘਰ ਨੂੰ ਪਤਾ ਲੱਗਣ ਤੇ ਹੋ ਹੱਲਾ ਹੋ ਗਿਆ, ਜਿਸ ਤੇ ਪ੍ਰੇਮੀ ਦੀ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ ਕੀਤੀ ਗਈ ਤੇ ਪੰਚਾਇਤੀ ਦੀ ਮੀਟਿੰਗ ਵਿਚ ਬਣੀ ਸਹਿਮਤੀ ਤੋਂ ਬਾਅਦ ਵਿਆਹ ਦੀ ਰਸਮ ਵੀ ਅਦਾ ਕਰ ਦਿੱਤੀ ਗਈ। ਪ੍ਰੰਤੂ ਕੁੜੀ ਦੇ ਘਰਦਿਆ ਨੂੰ ਜੋ ਹੋਇਆ ਉਹ ਨਾ ਮਨਜ਼ੂਰ ਸੀ ਦੇ ਚਲਦਿਆਂ ਲੰਘੇ ਦਿਨਾਂ ਮੁੰਡੇ ਨੂੰ ਘਰ ਸੱਦ ਕੁਟਾਪਾ ਵੀ ਚਾੜ੍ਹਿਆ ਗਿਆ। ਜਿਸ ਤੇ ਪੁਲਸ ਥਾਣੇ ਵਿਚ ਹੋਈ ਸਿ਼ਕਾਇਤ ਦੇ ਚਲਦਿਆਂ ਕੇਸ ਵੀ ਦਰਜ ਹੋਇਆ।
Punjab Bani 13 July,2024
ਅਬੋਹਰ ਦੇ ਨਗਰ ਥਾਣਾ ਨੰਬਰ ਇਕ ਦੀ ਪੁਲਸ ਨੇ ਕੀਤਾ ਦੋ ਨੂੰ ਤਿੰਨ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ
ਅਬੋਹਰ ਦੇ ਨਗਰ ਥਾਣਾ ਨੰਬਰ ਇਕ ਦੀ ਪੁਲਸ ਨੇ ਕੀਤਾ ਦੋ ਨੂੰ ਤਿੰਨ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਅਬੋਹਰ : ਪੰਜਾਬ ਦੇ ਸ਼ਹਿਰ ਅਬੋਹਰ ਦੇ ਨਗਰ ਥਾਣਾ ਨੰਬਰ-1 ਦੀ ਪੁਲਸ ਨੇ 2 ਨੌਜਵਾਨਾਂ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਤੀਜਾ ਨੌਜਵਾਨ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਫਾਜ਼ਿਲਕਾ ਰੋਡ ਚੌਂਕੀ ਨੇੜੇ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਸੇਵਾ ਸਿੰਘ ਵਾਸੀ ਮੁੱਲਿਆਂਵਾਲੀ ਅਰਨੀਵਾਲਾ, ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਦਲਬੀਰ ਸਿੰਘ ਵਾਸੀ ਡੱਬਵਾਲਾ ਕਲਾਂ ਅਤੇ ਅਮਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਅਰਨੀਵਾਲਾ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹੈ। ਹੁਣ ਵੀ ਉਹ ਬੁਰਜ ਮੁਹਾਰ ਲਿੰਕ ਰੋਡ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਆ ਰਹੇ ਹਨ। ਪੁਲਸ ਨੇ ਨਾਕਾਬੰਦੀ ਕਰ ਕੇ ਰਵਿੰਦਰ ਅਤੇ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ, ਜਦ ਕਿ ਅਮਰਪ੍ਰੀਤ ਸਿੰਘ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਨੇ ਇਨ੍ਹਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Punjab Bani 13 July,2024
ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ - ਜਥੇਦਾਰ
ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ - ਜਥੇਦਾਰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ੇ ਅਕੀਦੇ ‘ਤੇ ਪਹਿਰਾ ਦਿੰਦਿਆਂ ਆਪਣੀ ਮਿਹਨਤ, ਲਿਆਕਤ ਅਤੇ ਇਮਾਨਦਾਰੀ ਦੇ ਨਾਲ ਦੇਸ਼-ਵਿਦੇਸ਼ ਵਿਚ ਚੰਗਾ ਨਾਮਣਾ ਖੱਟਿਆ ਹੈ। ਹੁਣੇ-ਹੁਣੇ ਇੰਗਲੈਂਡ ਵਿਚ ਹੋਈਆਂ ਪਾਰਲੀਮਾਨੀ ਚੋਣਾਂ ਵਿਚ 9 ਪੰਜਾਬੀ, ਜਿਨ੍ਹਾਂ ਵਿਚੋਂ 4 ਦਸਤਾਰਧਾਰੀ ਸਿੱਖ ਹਨ, ਮੈਂਬਰ ਪਾਰਲੀਮੈਂਟ ਬਣ ਹਨ।ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਇੰਗਲੈਂਡ ਦੇ ਇਕ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਦੋ ਹਮਲਾਵਰਾਂ ਵਲੋਂ ਕਿਰਪਾਨ ਨਾਲ ਸੰਗਤ ‘ਤੇ ਹਮਲਾ ਕਰਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਦਾ ਕੋਈ ਧਰਮ ਨਹੀਂ ਹੋਵੇਗਾ ਅਤੇ ਉਹ ਮਨੁੱਖਤਾ ਦੇ ਦੁਸ਼ਮਣ ਅਤੇ ਹੈਵਾਨੀਅਤ ਦੀ ਸੋਚ ਦੇ ਧਾਰਨੀ ਹੋਣਗੇ। ਇਸ ਹਮਲੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਜਾਂ ਬੇਅਦਬੀ ਵਰਗੀ ਦੁਖਦਾਈ ਸਥਿਤੀ ਤੋਂ ਬਚਾਅ ਹੋ ਗਿਆ ਪਰ ਸੰਗਤ ਵਿਚੋਂ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਦੁਖਦਾਈ ਹੈ।
Punjab Bani 13 July,2024
ਪੈਸਿਆਂ ਲਈ ਵੇਚੇ ਇੱਕ ਸਾਲ ਦੇ ਬੱਚੇ ਨੂੰ ਬਚਾਇਆ, 5 ਕਾਬੂ
ਪੈਸਿਆਂ ਲਈ ਵੇਚੇ ਇੱਕ ਸਾਲ ਦੇ ਬੱਚੇ ਨੂੰ ਬਚਾਇਆ, 5 ਕਾਬੂ ਨਵੀਂ ਦਿੱਲੀ : ਅਗਵਾ ਕਰਨ ਤੋਂ ਬਾਅਦ ਪੈਸਿਆਂ ਲਈ ਵੇਚੇ ਇੱਕ ਬੱਚੇ ਨੂੰ ਦਿੱਲੀ ਪੁਲਸ ਵੱਲੋਂ ਦੱਸਿਆ ਗਿਆ ਕਿ ਇਕ ਮਹਿਲਾ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 6 ਜੂਨ ਦੀ ਰਾਤ ਤੋਂ ਕ੍ਰਿਸ਼ਨ ਵਿਹਾਰ ਦੇ ਕਾਂਝਵਾਲਾ ਰੋਡ ਤੋਂ 1 ਸਾਲ ਦਾ ਇੱਕ ਲੜਕਾ ਲਾਪਤਾ ਹੋਣ ਬਾਰੇ ਮਹਿਲਾ ਵੱਲੋ ਸਿ਼ਕਾਇਤ ਦਰਜ ਕਰਵਾਈ ਗਈ ਸੀ। ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਿਡੰਗ ਅਤੇ ਸ਼ੱਕੀ ਵਿਅਕਤੀਆਂ ਦੇ ਕਾਲ ਵੇਰਵਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਬੱਚੇ ਨੂੰ ਅਗਵਾ ਕਰਨ ਦੀ ਦੋਸ਼ੀ ਔਰਤ ਨੂੰ ਕ੍ਰਿਸ਼ਨ ਵਿਹਾਰ ਦਿੱਲੀ ਤੋਂ ਕਾਬੂ ਕੀਤਾ ਗਿਆ। ਜਿਸ ਨੇ ਪੁੱਛਿਗੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਉਸ ਨੇ ਸਿਕਾਇਤਕਰਤਾ ਤੋਂ ਬੱਚਾ ਡੇਢ ਲੱਖ ਰੁਪਏ ‘ਚ ਲਿਆ ਸੀ ਅਤੇ ਦੋ ਲੱਖ ਦਸ ਹਜ਼ਾਰ ਰੁਪਏ ਵਿੱਚ ਕਿਸੇ ਹੋਰ ਔਰਤ ਨੂੰ ਵੇਚ ਦਿੱਤਾ।ਹਾਲਾਂਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਬੱਚਾ ਅੱਗੇ ਉੱਤਰ ਪ੍ਰਦੇਸ਼ ਦੇ ਮਥੁਰਾ ਜਿ਼ਲ੍ਹੇ ਵਿਚ ਰਹਿਣ ਵਾਲੇ ਇਕ ਜੋੜੇ ਨੂੰ ਤਿੰਨ ਲੱਖ ਤੀਹ ਹਾਜ਼ਾਰ ਰੁਪਏ ਵਿਚ ਵੇਚ ਦਿੱਤਾ ਸੀ। ਕਾਬੂ ਕੀਤੇ ਜੋੜੇ ਨੇ ਵਿਚੋਂ ਅਰਪਿਤ ਨੇ ਪੁਲਸ ਨੂੰ ਦੱਸਿਆ ਬੇਔਲਾਦ ਹੋਣ ਕਾਰਨ ਉਨ੍ਹਾਂ ਨੇ ਬੱਚਾ ਲਿਆ ਸੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ।
Punjab Bani 13 July,2024
ਬਠਿੰਡਾ ਦੇ ਵਿਚ ਮਨੀ ਐਕਸਚੇਂਜਰ ਤੇ ਗਾਹਕ ਬਣ ਆਏ ਐਕਟੀਵਾ ਸਵਾਰ ਦੋ ਨੇ ਲੁੱਟੀ ਪਿਸਤੌਲ ਦੀ ਨੋਕ ਤੇ ਨਗਦੀ
ਬਠਿੰਡਾ ਦੇ ਵਿਚ ਮਨੀ ਐਕਸਚੇਂਜਰ ਤੇ ਗਾਹਕ ਬਣ ਆਏ ਐਕਟੀਵਾ ਸਵਾਰ ਦੋ ਨੇ ਲੁੱਟੀ ਪਿਸਤੌਲ ਦੀ ਨੋਕ ਤੇ ਨਗਦੀ ਬਠਿੰਡਾ, : ਪੰਜਾਬ ਦੇ ਬਠਿੰਡਾ ਸ਼ਹਿਰ ਵਿਚ ਚਿੱਟੈ ਦਿਨ ਮਹਿਣਾ ਚੌਂਕ ਨੇੜੇ ਮਨੀ ਐਕਸਚੇਂਜਰ ਦੀ ਦੁਕਾਨ ’ਤੇ ਗਾਹਕ ਬਣ ਕੇ ਐਕਟੀਵਾ ’ਤੇ ਆਏ 2 ਲੁਟੇਰਿਆਂ ਨੇ ਪਿਸਤੌਲ ਅਤੇ ਤਲਵਾਰ ਦੇ ਜ਼ੋਰ ’ਤੇ ਕਰੀਬ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ’ਚ ਰਿਕਾਰਡ ਹੋ ਗਈ। ਭੱਜਦੇ ਸਮੇਂ ਲੁਟੇਰਿਆਂ ਦੀ ਤਲਵਾਰ ਗਲੀ `ਚ ਡਿੱਗ ਪਈ ਅਤੇ ਪੁਲਸ ਨੇ ਉਸ ਨੂੰ ਕਬਜ਼ੇ ਵਿਚ ਲੈ ਲਿਆ । ਪੀੜਤ ਦੁਕਾਨਦਾਰ ਰਸ਼ਿਤ ਅੱਗਰਵਾਲ ਨੇ ਦੱਸਿਆ ਕਿ ਜਦੋਂ ਉਹ ਆਪਣੀ ਮਨੀ ਐਕਸਚੇਂਜਰ ਦੀ ਦੁਕਾਨ ’ਤੇ ਬੈਠਾ ਸੀ ਤਾਂ ਇਕ ਨੌਜਵਾਨ ਉਸ ਦੀ ਦੁਕਾਨ ’ਤੇ ਆਇਆ ਅਤੇ ਉਸ ਨੇ ਨੋਟ ਬਦਲਣ ਲਈ ਕਿਹਾ। ਇਸ ਦੌਰਾਨ ਉਸ ਨੇ ਦੁਕਾਨ ਦੇ ਬਾਹਰ ਐਕਟਿਵਾ ’ਤੇ ਖੜ੍ਹੇ ਆਪਣੇ ਦੂਜੇ ਦੋਸਤ ਨੂੰ ਅੰਦਰ ਬੁਲਾ ਲਿਆ। ਦੁਕਾਨ ਅੰਦਰ ਦਾਖ਼ਲ ਹੁੰਦੇ ਹੀ ਨੌਜਵਾਨ ਨੇ ਉਸ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਪਰ ਦੁਕਾਨਦਾਰ ਪਿੱਛੇ ਹਟਣ ਕਾਰਨ ਵਾਲ-ਵਾਲ ਬਚ ਗਿਆ। ਦੁਕਾਨਦਾਰ ਨੇ ਦੱਸਿਆ ਕਿ ਇਸ ਤੋਂ ਬਾਅਦ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ।
Punjab Bani 13 July,2024
ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੇ ਲੋਕਾਂ ਨੂੰ ਪਿਸਤੌਲ ਨਾਲ ਧਮਕਾਇਆ
ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੇ ਲੋਕਾਂ ਨੂੰ ਪਿਸਤੌਲ ਨਾਲ ਧਮਕਾਇਆ ਪੁਣੇ, 12 ਜੁਲਾਈ : ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਮਾਂ ਵੱਲੋਂ ਕੁਝ ਲੋਕਾਂ ਨੂੰ ਪਿਸਤੌਲ ਨਾਲ ਧਮਕਾਉਂਦੇ ਹੋਏ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਪੁਣੇ ਦਿਹਾਤੀ ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਪਤਾ ਲਾਇਆ ਜਾਵੇਗਾ ਕਿ ਕੀ ਉਸ ਕੋਲ ਅਸਲਾ ਲਾਇਸੈਂਸੀ ਹੈ ਕਿ ਨਹੀਂ। 2023 ਬੈਚ ਦੀ ਆਈਏਐਸ ਅਧਿਕਾਰੀ ’ਤੇ ਗਲਤ ਢੰਗ ਨਾਲ ਨੌਕਰੀ ਹਾਸਲ ਕਰਨ ਦੇ ਦੋਸ਼ ਲੱਗੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵੀਡੀਓ ਵਿਚਲੀ ਘਟਨਾ ਪੁਣੇ ਦੀ ਮੁਲਸ਼ੀ ਤਹਿਸੀਲ ਦੇ ਧਦਵਾਲੀ ਪਿੰਡ ਵਿਚ ਵਾਪਰੀ ਜਿੱਥੇ ਪੂਜਾ ਦੇ ਪਿਤਾ ਦਿਲੀਪ ਨੇ ਜ਼ਮੀਨ ਖਰੀਦੀ ਹੋਈ ਹੈ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਖੇਡਕਰ ਨੇ ਗੁਆਂਢੀ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਦੋ ਮਿੰਟ ਦੇ ਇਸ ਵੀਡੀਓ ਵਿੱਚ ਪੂਜਾ ਖੇਡਕਰ ਦੀ ਮਾਂ ਮਨੋਰਮਾ ਖੇਡਕਰ ਆਪਣੇ ਸੁਰੱਖਿਆ ਕਰਮੀਆਂ ਨਾਲ ਗੁਆਂਢੀਆਂ ਨਾਲ ਬਹਿਸ ਕਰਦੀ ਹੋਈ ਦਿਖਾਈ ਦੇ ਰਹੀ ਹੈ।
Punjab Bani 12 July,2024
ਪਹਿਲਾਂ ਕੀਤਾ ਔਰਤ ਨਾਲ ਗੈਂਗਰੇਪ ਤੇ ਫਿਰ ਗੁਪਤ ਅੰਗ ਵਿਚ ਪਾ ਦਿੱਤੀ ਸ਼ਰਾਬ ਦੀ ਬੋਤਲ
ਪਹਿਲਾਂ ਕੀਤਾ ਔਰਤ ਨਾਲ ਗੈਂਗਰੇਪ ਤੇ ਫਿਰ ਗੁਪਤ ਅੰਗ ਵਿਚ ਪਾ ਦਿੱਤੀ ਸ਼ਰਾਬ ਦੀ ਬੋਤਲ ਭੁਵਨੇਸ਼ਵਰ : ਭਾਰਤ ਦੇ ਓਡੀਸ਼ਾ ਦੇ ਗੰਜਾਮ ਜਿ਼ਲ੍ਹੇ ਵਿਚ ਇਕ ਔਰਤ ਨਾਲ ਗੈਂਗਰੇਪ ਤੋਂ ਬਾਅਦ ਉਸਦੇ ਗੁਪਤ ਅੰਗ ਵਿਚ ਸ਼ਰਾਬ ਦੀ ਬੋਤਲ ਪਾਉਣ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਇਕ ਵਾਰ ਫਿਰ ਪਾਰ ਹੋ ਗਈਆਂ ਹਨ। ਦੱਸਣਯੋਗ ਹੈ ਕਿ ਔਰਤਾਂ ਨਾਲ ਰੇਪ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਸੂਬੇ ਤੋਂ ਅਜਿਹੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਔਰਤ ਦੀ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਇਲਾਜ ਲਈ ਔਰਤ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਪਿੰਡ ਦੇ 4 ਲੋਕ ਔਰਤ ਨੂੰ ਪਹਾੜੀ `ਤੇ ਖਿੱਚ ਕੇ ਲੈ ਗਏ ਅਤੇ ਫਿਰ ਉਸ ਨਾਲ ਗੈਂਗਰੇਪ ਅਤੇ ਕੁੱਟਮਾਰ ਕੀਤੀ। ਇੰਨਾ ਹੀ ਨਹੀਂ ਔਰਤ ਦੇ ਗੁਪਤ ਅੰਗ ਵਿਚ ਸ਼ਰਾਬ ਦੀ ਬੋਤਲ ਵੀ ਪਾ ਦਿੱਤੀ। ਔਰਤ ਪਿੰਡ ਦੀ ਝੀਲ ਕੋਲ ਗੰਭੀਰ ਹਾਲਤ ਵਿਚ ਪਈ ਮਿਲੀ। ਸੂਚਨਾ ਮਿਲਣ `ਤੇ ਮੌਕੇ `ਤੇ ਪੁਲਸ ਪਹੁੰਚੀ ਅਤੇ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ।
Punjab Bani 12 July,2024
ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ
ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ ਪਟਿਆਲਾ, 12 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਗਈ ਮੁਹਿੰਮ ਹੇਠ ਗਿੱਦੜਬਾਹਾ ਵਿਖੇ ਨਿੱਜੀ ਮੀਟਰ ਰੀਡਿੰਗ ਕੰਪਨੀ (ਐਕਸਪਲੋਰ-ਟੈਕ ਸਰਵਿਸਸ ਨਿੱਜੀ ਲਿਮਿਟਡ) ਦੇ ਸੁਪਰਵਾਈਜ਼ਰ ਬਾਲ ਕ੍ਰਿਸ਼ਨ ਵਿਰੁੱਧ ਮੀਟਰ ਰੀਡਰਾਂ ਪਾਸੋਂ ਰੁਪਏ ਮੰਗਣ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਹੋਇਆਂ, ਉਸਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਮੁੱਖ ਇੰਜੀਨੀਅਰ ਇਨਫੋਰਸਮੈਂਟ ਇੰਜ: ਇੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਇੰਜ. ਗਗਨਦੀਪ ਸਿੰਗਲਾ, ਵਧੀਕ ਨਿਗਰਾਨ ਇੰਜੀਨੀਅਰ ਲਾਗੂਕਰਨ - 1 ਬਠਿੰਡਾ ਪਾਸੋਂ ਕਰਵਾਈ ਗਈ ਸੀ। ਇਸ ਦੌਰਾਨ ਕੰਪਨੀ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਦੇ ਬਿਆਨ, ਉਹਨਾਂ ਪਾਸੋਂ ਪੇਸ਼ ਕੀਤੀ ਗਈ ਆਵਾਜ਼-ਰਿਕਾਰਡ ਅਤੇ ਹੋਰ ਸਬੂਤਾਂ ਨੂੰ ਪੜਤਾਲਿਆ ਗਿਆ। ਪੜਤਾਲ ਦੌਰਾਨ ਮੀਟਰ ਰੀਡਿੰਗ ਕੰਪਨੀ ਦਾ ਸੁਪਰਵਾਈਜ਼ਰ ਬਾਲ ਕ੍ਰਿਸ਼ਨ ਰੀਡਿੰਗ ਡਾਟਾ ਪਾਏ ਜਾਣ ਸਬੰਧੀ ਰਿਸ਼ਵਤ ਲੈਣ ਦਾ ਦੋਸ਼ੀ ਪਾਇਆ ਗਿਆ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਹੋਇਆ ਪੀਐਸਪੀਸੀਐਲ ਵੱਲੋਂ ਸੰਬੰਧਿਤ ਸੁਪਰਵਾਈਜ਼ਰ ਨੂੰ ਕੰਪਨੀ ਦੀਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ । ਇਸ ਮੌਕੇ ਪੀਐਸਪੀਸੀਐਲ ਦੇ ਚੇਅਰਮੈਨ-ਕੰਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਨੇ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੰਦੇ ਹੋਏ ਕਿਹਾ ਕਿ ਕੋਈ ਵੀ ਅਧਿਕਾਰੀ ਕਰਮਚਾਰੀ ਜਿਹੜਾ ਆਪਣਾ ਕੰਮ ਇਮਾਨਦਾਰੀ ਨਾਲ ਨਾ ਕਰਦਾ ਪਾਇਆ ਗਿਆ, ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਵਿਭਾਗ ਅੰਦਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਸੁਪਰਵਾਈਜ਼ਰ ਖਿਲਾਫ ਸ਼ਿਕਾਇਤਾਂ ਵਿੱਚ ਤੰਗ ਪਰੇਸ਼ਾਨ ਕਰਨ ਦੇ ਆਰੋਪ ਲੱਗੇ ਸਨ। ਸ਼ਿਕਾਇਤਕਰਤਾਵਾਂ ਮੁਤਾਬਿਕ ਸੁਪਰਵਾਈਜ਼ਰ ਪਾਸੋਂ ਉਹਨਾਂ ਨੂੰ ਪੈਸੇ ਦੇਣ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਹਨਾਂ ਨੇ ਇਸ ਸਬੰਧੀ ਸਬੂਤ ਵੀ ਪੀਐਸਪੀਸੀਐਲ ਕੋਲ ਪੇਸ਼ ਕਰਨ ਸਣੇ ਆਪਣੀ ਸ਼ਿਕਾਇਤ ਵੀ ਦਰਜ ਕਰਵਾਈ ਸੀ । ਇਸ ਲੜੀ ਹੇਠ, ਆਪਣੇ ਬਿਆਨ ਵਿੱਚ ਜੋਗਿੰਦਰ ਸਿੰਘ ਨਾਂ ਦੇ ਮੀਟਰ ਰੀਡਰ ਨੇ ਖੁਲਾਸਾ ਕੀਤਾ ਸੀ ਕਿ ਉਹਨਾਂ ਵੱਲੋਂ ਸਿਸਟਮ ਵਿੱਚ ਡਾਟਾ ਸ਼ੁਰੂ ਕਰਨਾ ਹੁੰਦਾ ਹੈ ਤੇ ਇਹ ਡਾਟਾ ਸੁਪਰਵਾਈਜ਼ਰ ਬਾਲ ਕ੍ਰਿਸ਼ਨ ਵੱਲੋਂ ਪਾਇਆ ਜਾਂਦਾ ਹੈ, ਲੇਕਿਨ ਸੁਪਰਵਾਈਜ਼ਰ ਵੱਲੋਂ ਡਾਟਾ ਪਾਉਣ ਲਈ ਪੈਸੇ ਮੰਗੇ ਜਾਂਦੇ ਸਨ ਅਤੇ ਇਸ ਲਈ ਦਬਾਅ ਬਣਾਇਆ ਜਾਂਦਾ ਸੀ। ਇੱਥੋਂ ਤੱਕ ਕਿ ਇੱਕ ਬਿਲਿੰਗ ਗਰੁੱਪ ਲਈ 1500 ਤੋਂ 2000 ਰੁਪਏ ਦੀ ਮੰਗ ਕੀਤੀ ਜਾਂਦੀ ਹੈ। ਅੰਤ ਵਿੱਚ ਸਾਨੂੰ ਮਜਬੂਰਨ ਪੈਸੇ ਦੇਣੇ ਪੈਂਦੇ ਹਨ। ਇਸ ਸਬੰਧ ਵਿੱਚ ਉਹਨਾਂ ਨੇ ਖੁਲਾਸਾ ਕੀਤਾ ਸੀ ਕਿ ਸੁਪਰਵਾਈਜ਼ਰ ਵੱਲੋਂ ਮੀਟਰ ਰੀਡਰ ਰਜਨੀਸ਼ ਕੁਮਾਰ, ਦੀਪੂ ਰਾਮ, ਮਨਪ੍ਰੀਤ ਸਿੰਘ, ਗੁਰਸ਼ਰਨ, ਲਵਪ੍ਰੀਤ, ਸਤਨਾਮ ਤੋਂ ਵੀ ਪੈਸਿਆਂ ਦੀ ਮੰਗ ਕੀਤੀ ਗਈ। ਜਿਨ੍ਹਾਂ ਨੇ ਇਸ ਸਬੰਧੀ ਆਡੀਓ ਦੀ ਰਿਕਾਰਡਿੰਗ ਵੀ ਪੇਸ਼ ਕੀਤੀ।
Punjab Bani 12 July,2024
ਜਲੰਧਰ ਦੇ ਪਿੰਡ ਪਚਰੰਗਾ ’ਚ ਸਵਿਫਟ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਤ
ਜਲੰਧਰ ਦੇ ਪਿੰਡ ਪਚਰੰਗਾ ’ਚ ਸਵਿਫਟ ਕਾਰ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਤ ਜਲੰਧਰ : ਜਲੰਧਰ ਦੇ ਪਿੰਡ ਪਚਰੰਗਾ ਵਿਖੇ ਸਵਿਫਟ ਕਾਰ ਨੰਬਰ ਵਲੋਂ ਐਕਟਿਵਾ ਸਵਾਰ ਨੂੰ ਪਿੱਛੋਂ ਟੱਕਰ ਮਾਰਨ ਦੇ ਚਲਦਿਆਂ ਐਕਟੀਵਾ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ. ਐਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਵਰਿੰਦਰ ਕੁਮਾਰ ਮਹਿਤਾ ਪੁੱਤਰ ਬਲਦੇਵ ਨਰਾਇਣ ਮਹਿਤਾ ਵਾਸੀ ਮੁੱਖਦੂਮ ਪੁਰਾ ਜਲੰਧਰ ਐਕਟਿਵਾ ’ਤੇ ਜਾ ਰਹੇ ਸੀ ਕਿ ਜਦੋਂ ਪਿੰਡ ਪਚਰੰਗਾ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰਤੀ ਤੇ ਡਰਾਈਵਰ ਮੌਕੇ ’ਤੇ ਫਰਾਰ ਹੋ ਗਿਆ, ਜਿਸ ’ਤੇ ਵਰਿੰਦਰ ਕੁਮਾਰ ਜ਼ਖ਼ਮੀ ਹੋ ਗਏ ਅਤੇ ਉਹਨਾਂ ਨੂੰ ਪ੍ਰਾਈਵੇਟ ਗੱਡੀ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ। ਸੱਟਾ ਗੰਭੀਰ ਹੋਣ ਕਾਰਨ ਉਸ ਨੂੰ ਕਾਲਾ ਬੱਕਰਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਸ ’ਤੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ’ਤੇ ਐਸਐਸ ਫੋਰਸ ਦੇ ਮੁਖੀ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਹਰਮਨਦੀਪ ਸਿੰਘ ਤੇ ਸਿਮਰਨ ਮੌਜੂਦ ਸਨ। ਇਸ ਮੌਕੇ ’ਤੇ ਚੌਂਕੀ ਇੰਚਾਰਜ ਪਚਰੰਗਾ ਏਐਸਆਈ ਪਰਮਜੀਤ ਸਿੰਘ ਨੇ ਕਿਹਾ ਕਿ ਗੱਡੀ ਦਾ ਨੰਬਰ ਮਿਲ ਗਿਆ ਹੈ ਜਲਦੀ ਹੀ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab Bani 12 July,2024
ਆਈਸ ਡਰੱਗਜ ਮਾਮਲੇ ਵਿਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਭਰਾ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ
ਆਈਸ ਡਰੱਗਜ ਮਾਮਲੇ ਵਿਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਭਰਾ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 12 ਜੁਲਾਈ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲੀਸ ਨੇ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲੀਸ ਨੇ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਕੋਲ ਕੁੱਝ ਨਸ਼ੀਲੇ ਪਦਾਰਥ ਪਾਏ ਗਏ ਸਨ। ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੀ ਇੱਕ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ ਦੇ ਤਹਿਤ ਬੰਦ ਹੈ। ਹਾਲ ਹੀ ਵਿੱਚ, ਉਸ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ‘ਤੇ ਦਿੱਲੀ ਭੇਜਿਆ ਗਿਆ ਸੀ।
Punjab Bani 12 July,2024
ਚੋਰਾਂ ਨੇ ਕੀਤੀ ਪੁਲਸ ਦੇ ਸਾਬਕਾ ਸੀਨੀਅਰ ਸਹਾਇਕ ਦੇ ਘਰ ਚੋਰੀ
ਚੋਰਾਂ ਨੇ ਕੀਤੀ ਪੁਲਸ ਦੇ ਸਾਬਕਾ ਸੀਨੀਅਰ ਸਹਾਇਕ ਦੇ ਘਰ ਚੋਰੀ ਮੁੱਲਾਂਪੁਰ ਦਾਖਾ : ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਨੇ ਦਵਿੰਦਰ ਸਿੰਘ ਪੁੱਤਰ ਸੰਤਾ ਸਿੰਘ ਸਾਬਕਾ ਪੁਲਸ ਸੀਨੀਅਰ ਸਹਾਇਕ ਦੇ ਘਰ ਨੂੰ ਉਦੋਂ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਰਿਸ਼ਤੇਦਾਰੀ ਵਿਚ ਸੁਨਾਮ ਗਏ ਹੋਏ ਸਨ। ਇਸ ਦੌਰਾਨ ਚੋਰਾਂ ਨੇ ਘਰ ਦਾ ਤਾਲਾ ਤੋੜ ਕੇ ਕਰੀਬ 11 ਲੱਖ ਰੁਪਏ ਦੇ ਸੋਨੇ ਦੇ ਗਹਿਣੇ, 37000 ਰੁਪਏ ਦੀ ਨਕਦੀ, ਅਣਸੀਤੇ ਸੂਟ, ਐੱਲ. ਸੀ. ਡੀ., ਗੈਸ ਸਿਲੰਡਰ, ਭਾਂਡੇ ਅਤੇ ਜਾਂਦੇ ਹੋਏ ਤਿੰਨ ਵਿਸਕੀ ਦੀਆਂ ਬੋਤਲਾਂ ਵੀ ਲੈ ਕੇ ਫਰਾਰ ਹੋ ਗਏ।
Punjab Bani 12 July,2024
ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ
ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ ਤਰਨਤਾਰਨ : ਪਿੰਡ ਮਾੜੀਮੇਘਾ ’ਚ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਤਹਿਤ ਇਕ ਘਰ ਉੱਪਰ ਕਥਿਤ ਤੌਰ ’ਤੇ ਅੰਨ੍ਹੇਵਾਹ ਫਾਈਰਿੰਗ ਹੋਣ ਦੇ ਚਲਦਿਆਂ ਪਰਿਵਾਰਕ ਮੈਂਬਰਾਂ ਲੁਕ ਲੁਕ ਕੇ ਜਾਨਾਂ ਬਚਾਈਆਂ। ਸੁਖਵਿੰਦਰ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਮਾੜੀਮੇਘਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਲੰਘੀ ਰਾਤ ਉਸਦਾ ਭਰਾ ਖਾਣਾ ਖਾ ਕੇ ਛੱਤ ’ਤੇ ਸੈਰ ਕਰ ਰਿਹਾ ਸੀ ਤੇ ਬਾਕੀ ਪਰਿਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਕਰੀਬ ਸਾਢੇ 11 ਵਜੇ ਰੋਬਨਪ੍ਰੀਤ ਸਿੰਘ, ਨਿਸ਼ਾਨ ਸਿੰਘ ਪੁੱਤਰ ਮਹਿਲ ਸਿੰਘ ਅਤੇ ਸਿਮਰਨਜੀਤ ਪੁੱਤਰ ਸੁਖਦੇਵ ਸਿੰਘ ਅੱਧਾ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਸਮੇਤ ਆਏ ਤੇ ਉਨ੍ਹਾਂ ਦੇ ਘਰ ਉੱਪਰ ਫਾਇਰਿੰਗ ਸ਼ੁਰੂ ਕਰ ਦਿੱਤੀ। ਉਸਨੇ ਛੱਤ ’ਤੇ ਲੰਮੇ ਪੈ ਕੇ ਅਤੇ ਬਾਕੀ ਪਰਿਵਾਰ ਨੇ ਕਮਰਿਆਂ ਵਿਚ ਵੜ੍ਹ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਨੇ ਉਸਦੇ ਮੇਨ ਗੇਟ, ਬੈਠਕ ਅਤੇ ਡਰਾਇੰਗਰੂਮ ਦੇ ਦਰਵਾਜਿਆਂ ਵਿਚ ਕਈ ਗੋਲੀਆਂ ਮਾਰੀਆਂ ਅਤੇ ਫਰਾਰ ਹੋ ਗਏ।
Punjab Bani 12 July,2024
ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ
ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਜਲੰਧਰ ਦੇਹਾਤ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਕਰਦਿਆਂ ਕਹਾ ਕਿ ਉਨ੍ਹਾਂ ਵਲੋਂ ਜਲਦੀ ਹੀ ਸਮੁੱਚੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Punjab Bani 12 July,2024
ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ
ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 30 ’ਚ ਦੇਰ ਰਾਤ ਕੰਟੋਨਮੈਂਟ ਬੋਰਡ ਦੇ ਸਾਬਕਾ ਕੌਂਸਲਰ ਦੀ ਪਤਨੀ ਸੁਨੈਣਾ 28 ਵਲੋਂ ਫਾਂਸੀ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਕਰੀਬ ਅੱਠ ਮਹੀਨੇ ਪਹਿਲਾਂ ਉਸ ਦਾ ਵਿਆਹ ਸਾਬਕਾ ਕੌਂਸਲਰ ਜੌਲੀ ਅਟਵਾਲ ਨਾਲ ਹੋਇਆ ਸੀ ਜੋ ਘਟਨਾ ਮਗਰੋਂ ਫਰਾਰ ਹੈ। ਧੀ ਦੀ ਮੌਤ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਥਾਣੇ ’ਚ ਜਾ ਕੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਖੁਦਕੁਸ਼ੀ ਨਹੀਂ ਕਰ ਸਕਦੀ ਤੇ ਉਸ ਨੂੰ ਮਾਰਿਆ ਗਿਆ ਹੈ। ਮ੍ਰਿਤਕ ਦੀ ਮਾਂ ਵੰਦਨਾ ਨੇ ਦੱਸਿਆ ਕਿ ਬੇਟੀ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਇਸ ਬਾਰੇ ਇਲਾਕਾ ਨਿਵਾਸੀਆਂ ਤੋਂ ਪਤਾ ਲੱਗਾ। ਇਸ ਤੋਂ ਬਾਅਦ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ ਤੇ ਉਸ ਦੀ ਲਾਸ਼ ਹਸਪਤਾਲ ’ਚ ਪਈ ਹੈ। ਉਸ ਨੇ ਦੋਸ਼ ਲਾਇਆ ਕਿ ਜੌਲੀ ਅਕਸਰ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਬਾਰੇ ਧੀ ਦੱਸਦੀ ਰਹਿੰਦੀ ਸੀ। ਉਸ ਨੇ ਕਈ ਵਾਰ ਦੋਵਾਂ ਨੂੰ ਬਿਠਾ ਕੇ ਸਮਝਾਇਆ। ਉਸ ਨੂੰ ਸ਼ੱਕ ਹੈ ਕਿ ਜੌਲੀ ਨੇ ਉਸ ਨੂੰ ਮਾਰ ਦਿੱਤਾ ਹੈ ਤੇ ਬਾਅਦ ’ਚ ਖੁਦਕੁਸ਼ੀ ਦੀ ਝੂਠੀ ਕਹਾਣੀ ਰਚੀ ਹੈ।
Punjab Bani 12 July,2024
ਕਾਰ ਚਾਲਕ ਮਹਿਲਾ ਨੇ ਸਕੂਲ ਵੈਲ ਵਿਚ ਚੜ੍ਹ ਕੇ ਪਿਸਤੌਲ ਨਾਲ ਪਾਇਆ ਭੜਥੂ
ਕਾਰ ਚਾਲਕ ਮਹਿਲਾ ਨੇ ਸਕੂਲ ਵੈਲ ਵਿਚ ਚੜ੍ਹ ਕੇ ਪਿਸਤੌਲ ਨਾਲ ਪਾਇਆ ਭੜਥੂ ਸਮਰਾਲਾ : ਪੰਜਾਬ ਦੇ ਸ਼ਹਿਰ ਸਮਰਾਲਾ ਵਿਚ ਉਸ ਸਮੇਂ ਭੜਥੂ ਪੈ ਗਿਆ ਜਦੋਂ ਇਕ ਕਾਰ ਚਾਲਕ ਮਹਿਲਾ ਸਕੂਲ ਵੈਨ ਵਿਚ ਚੜ੍ਹ ਗਈ ਤੇ ਪਿਸਤੌਲ ਨਾਲ ਦਹਿਸ਼ਤ ਫੈਲਾਉਣ ਲੱਗੀ। ਪੁਲਸ ਨੇ ਅਜਿਹਾ ਹੋਣ ਤੇ ਔਰਤ ਦੀ ਭਾਲ ਕਰਨ ਦੇ ਨਾਲ ਨਾਲ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਗਾਰਡਨ ਵੈਲੀ ਸਕੂਲ ਦੀ ਪ੍ਰਿੰਸੀਪਲ ਸਵਾਤੀ ਘਈ ਤੇ ਪਰਮਿੰਦਰ ਕੌਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਸਕੂਲ ਵੈਨ ’ਚ ਚੜ੍ਹਨ ਵਾਲੀ ਔਰਤ ਫਾਰਚੀਊਨਰ ਗੱਡੀ ’ਚ ਸਵਾਰ ਸੀ। ਥਾਣਾ ਮੁਖੀ ਡੀ. ਪੀ. ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀਆਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਿਸੇ ਵੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ’ਤੇ ਮੁਆਫ਼ ਨਹੀਂ ਕੀਤਾ ਜਾਵੇਗਾ। ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਾਉਣ ਵਾਲੀ ਫਾਰਚੀਊਨਰ ਚਾਲਕ ਪਿਸਤੌਲ ਵਾਲੀ ਔਰਤ ਨੂੰ ਸਮਰਾਲਾ ਪੁਲਸ ਵੱਲੋਂ ਆਖ਼ਰਕਾਰ ਟਰੇਸ ਕਰ ਲਏ ਜਾਣ ਦਾ ਪਤਾ ਲੱਗਿਆ ਹੈ। ਭਾਵੇਂ ਕਿ ਕਿਸੇ ਵੀ ਪੁਲਸ ਅਧਿਕਾਰੀ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਅਨੁਸਾਰ ਇਹ ਔਰਤ ਆਸਟ੍ਰੇਲੀਆ ਦੀ ਪੀ. ਆਰ. ਦੱਸੀ ਜਾ ਰਹੀ ਹੈ, ਜੋ ਲੁਧਿਆਣਾ ’ਚ ਆਪਣੇ ਘਰ ਛੁੱਟੀ ਕੱਟਣ ਆਈ ਹੋਈ ਹੈ। ਪੁਲਸ ਵੱਲੋਂ ਛਾਪੇਮਾਰੀ ਕਰਦਿਆਂ ਉਸ ਨੂੰ ਤੇਜ਼ੀ ਨਾਲ ਤਲਾਸ਼ਿਆ ਜਾ ਰਿਹਾ ਹੈ।
Punjab Bani 12 July,2024
ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਨੂੰ ਜੋਧਪੁਰ ਪੁਲਸ ਨੇ ਸਨੌਰ ਵਿਖੇ ਛਾਪਾਮਾਰੀ ਕਰਕੇ ਕੀਤਾ ਕਾਬੂ
ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਨੂੰ ਜੋਧਪੁਰ ਪੁਲਸ ਨੇ ਸਨੌਰ ਵਿਖੇ ਛਾਪਾਮਾਰੀ ਕਰਕੇ ਕੀਤਾ ਕਾਬੂ ਸਨੌਰ, 11 ਜੁਲਾਈ () : ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਨੂੰ ਜੋਧਪੁਰ ਪੁਲਸ ਨੇ ਸਨੌਰ ਵਿਖੇ ਛਾਪਾਮਾਰੀ ਕਰਕੇ ਕਾਬੂ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜੋਧਪੁਰ ਪੁਲਸ ਨੇ ਸਨੌਰ ਪੁਲਸ ਨਾਲ ਚਲਾਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਨੌਰ ਦੇ ਮੁਹੱਲਾ ਕਸਾਬੀਆਂ ਵਾਲਾ ਵਿਖੇ ਇੱਕ ਘਰ ਵਿੱਚ ਬਣਾਏ ਜਾ ਰਹੇ ਜਾਅਲੀ ਨੋਟਾਂ ਦੇ ਗੋਰਖਧੰਦੇ ਦਾ ਪਰਦਾਫਾਸ਼ ਕਰਦਿਆਂ ਜਾਅਲੀ ਨੋਟ ਬਣਾਉਣ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ।ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਜੋਧਪੁਰ ਪੁਲਸ ਦੀ ਸਬ ਇੰਸਪੈਕਟਰ ਰੀਨਾ ਕੁਮਾਰੀ ਤੇ ਸਨੌਰ ਪੁਲਸ ਦੇ ਏ. ਐਸ. ਆਈ. ਸੁਰਜਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਰਾਜਸਥਾਨ ਤੋਂ ਪਹੁੰਚੀ ਪੁਲਸ ਟੀਮ ਨਾਲ ਮੁਹੱਲਾ ਕਸਾਬੀਆਂ ਵਾਲਾ ਵਿਖੇ ਇੱਕ ਘਰ ਵਿੱਚ ਰੇਡ ਕਰਕੇ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪਿ੍ਰੰਟਰ ਅਤੇ ਕੰਪਿਊਟਰ ਵੀ ਬਰਾਮਦ ਕਰ ਕੀਤਾ ਅਤੇ ਗੁਰਜੀਤ ਨਾਮਕ ਵਿਅਕਤੀ ਨੂੰ ਰੰਗੇ ਹੱਥੀ ਹਜ਼ਾਰਾਂ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਫਤਾਰ ਕੀਤਾ ਹੈ।
Punjab Bani 11 July,2024
7 ਕਰੋੜ ਰੁਪਏ ਕੀਮਤੀ ਦੀ ਕੋਕੀਨ ਆਪਣੇ ਢਿੱਡ ਵਿਚ ਲੁਕਾ ਕੇ ਜਾ ਰਹੀ ਔਰਤ ਨੂੰ ਕੀਤਾ ਗ੍ਰਿਫ਼ਤਾਰ
7 ਕਰੋੜ ਰੁਪਏ ਕੀਮਤੀ ਦੀ ਕੋਕੀਨ ਆਪਣੇ ਢਿੱਡ ਵਿਚ ਲੁਕਾ ਕੇ ਜਾ ਰਹੀ ਔਰਤ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 11 ਜੁਲਾਈ : ਭਾਰਤ ਦੀ ਰਾਜਧਾਨੀ ਵਿਚ ਦਿੱਲੀ ਵਿਚ ਬਣੇ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਅੰਗੋਲਾ ਦੀ ਇਕ ਔਰਤ ਨੂੰ ਜਾਂਚ ਦੌਰਾਨ ਆਪਣੇ ਢਿੱਡ `ਚ 7 ਕਰੋੜ ਰੁਪਏ ਕੀਮਤ ਦੀ ਕੋਕੀਨ ਬਰਾਮਦ ਕੀਤੀ ਗਈ, ਜਿਸਨੂੰ 34 ਕੈਪਸੂਲਾਂ ਦੇ ਰੂਪ ਵਿਚ ਪੈਕ ਕੀਤਾ ਗਿਆ ਸੀ। ਕਸਟਮ ਵਿਭਾਗ ਵੱਲੋਂ ਜਾਰੀ ਬਿਆਨ `ਚ ਕਿਹਾ ਗਿਆ ਕਿ ਇਕ ਮਹਿਲਾ ਯਾਤਰੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਅੱਠ ਆਂਡਾਕਾਰ ਕੈਪਸੂਲ ਮਿਲੇ ਹਨ। ਮਹਿਲਾ ਯਾਤਰੀ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ ਆਪਣੇ ਢਿੱਡ ਵਿਚ ਨਸ਼ੀਲੇ ਪਦਾਰਥ ਲੁਕੋ ਕੇ ਰੱਖੇ ਸਨ।ਬਿਆਨ ਮੁਤਾਬਕ ਯਾਤਰੀ ਨੂੰ ਡਰੱਗ ਨੂੰ ਹਟਾਉਣ ਲਈ ਮੈਡੀਕਲ ਪ੍ਰਕਿਰਿਆ ਲਈ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ। ਸਫਦਰਜੰਗ `ਚ ਦਾਖਲ ਹੋਣ ਸਮੇਂ ਔਰਤ ਦੇ ਢਿੱਡ `ਚੋਂ ਨਸ਼ੇ ਨਾਲ ਭਰੇ 34 ਕੈਪਸੂਲ ਕੱਢੇ ਗਏ। ਬਿਆਨ ਮੁਤਾਬਕ ਇਨ੍ਹਾਂ ਕੈਪਸੂਲਾਂ `ਚ ਕੁੱਲ 515 ਗ੍ਰਾਮ ਕੋਕੀਨ ਲੁਕਾਈ ਗਈ ਸੀ, ਜਿਸ ਦੀ ਕੀਮਤ 7.04 ਕਰੋੜ ਰੁਪਏ ਦੱਸੀ ਜਾਂਦੀ ਹੈ। ਦੋਸ਼ੀ ਮਹਿਲਾ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕੋਕੀਨ ਜ਼ਬਤ ਕਰ ਲਈ ਗਈ ਹੈ।
Punjab Bani 11 July,2024
ਦੋ ਪਹੀਆ ਵਾਹਨ ਚਾਲਕ ਨੂੰ ਓਵਰਟੇਕ ਕਰਨ ਵਾਲੇ ਕਾਰ ਸਵਾਰ ਦੇ ਲਲਕਾਰਨ ਤੇ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਕਾਰ ਚਾਲਕ ਦਾ ਚਾੜ੍ਹਿਆ ਕੁਟਾਪਾ
ਦੋ ਪਹੀਆ ਵਾਹਨ ਚਾਲਕ ਨੂੰ ਓਵਰਟੇਕ ਕਰਨ ਵਾਲੇ ਕਾਰ ਸਵਾਰ ਦੇ ਲਲਕਾਰਨ ਤੇ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਕਾਰ ਚਾਲਕ ਦਾ ਚਾੜ੍ਹਿਆ ਕੁਟਾਪਾ ਪਟਿਆਲਾ, 11 ਜੁਲਾਈ : ਸ਼ਾਹੀ ਸ਼ਹਿ ਪਟਿਆਲਾ ਦੀ ਵੱਡੀ ਬਾਰਾਂਦਰੀ ਵਿਖੇ ਅੱਜ ਇਕ ਦੋ ਪਹੀਆ ਵਾਹਨ ਤੇ ਸਵਾਰ ਹੋ ਕੇ ਜਾ ਰਹੇ ਪਤੀ ਪਤਨੀ ਨੂੰ ਕਾਰ ਸਵਾਰ ਨੇ ਓਵਰਟੇਕ ਕਰਦਿਆਂ ਹੀ ਸਿੱਧੇ ਆਖਿਆ ਕਿ ਤੂੰ ਮੇਰੇ ਨਾਲ ਟਾਈਮ ਪਾ ਲੈ ਤੇ ਆਪਣਾ ਆਪਾ ਖੋਹਦਿੰਆਂ ਦੋ ਪਹੀਆ ਵਾਹਨ ਚਾਲਕ ਪਤੀ ਪਤਨੀ ਨੇ ਆਪਣੇ ਹੋਰ ਰਿਸ਼ਤੇਦਾਰਾਂ ਨੂੰ ਸੱਦ ਕੇ ਕਾਰ ਚਾਲਕ ਨੂੰ ਗਾਲਾਂ ਕੱਢਣ ਦੇ ਚਲਦਿਆਂ ਜਿਥੇ ਭਜਾ ਭਜਾ ਕੁੱਟਿਆ, ਉਥੇ ਅਜਿਹਾ ਮਾਹੌਲ ਪੈਦਾ ਕਰ ਦਿੱਤਾ ਕਿ ਅਖੀਰਕਾਰ ਕਾਰ ਚਾਲਕ ਨੂੰ ਆਪਣੀ ਕਾਰ ਛੱਡ ਕੇ ਭੱਜਣਾ ਪਿਆ, ਜਿਸਦੀ ਵੀ ਹਾਲਤ ਉਥੇ ਮੌਜੂਦ ਲੋਕਾਂ ਵਲੋਂ ਟਾਇਰਾਂ ਵਿਚੋਂ ਹਵਾ ਕੱਢ ਕੇ ਪਤਲੀ ਕੀਤੀ ਗਈ।ਪੁਲਸ ਨੇ ਗੱਡੀ ਨੂੰ ਆਪਣੇ ਕਬਜ਼ੇ `ਚ ਲੈ ਕੇ ਗੱਡੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ।
Punjab Bani 11 July,2024
ਸ੍ਰੀ ਅਮਰਨਾਥ ਜੀ ਦੀ ਪਵਿੱਤਰ ਯਾਤਰਾ ਤੋਂ ਵਾਪਸ ਪਰਤੀ ਬਸ ਤੇ ਹੋਇਆ ਹਮਲਾ
ਸ੍ਰੀ ਅਮਰਨਾਥ ਜੀ ਦੀ ਪਵਿੱਤਰ ਯਾਤਰਾ ਤੋਂ ਵਾਪਸ ਪਰਤੀ ਬਸ ਤੇ ਹੋਇਆ ਹਮਲਾ ਪਟਿਆਲਾ : ਭਗਵਾਨ ਸ੍ਰੀ ਅਮਰਨਾਥ ਜੀ ਦੀ ਯਾਤਰਾ ਤੋਂ ਵਾਪਸ ਪਰਤੀ ਬੱਸ `ਚ ਸਵਾਰ ਨੌਜਵਾਨਾਂ `ਤੇ 30, 35 ਦੇ ਕਰੀਬ ਹਮਲਾਵਰਾਂ ਵਲੋਂ ਹਮਲਾ ਕਰ ਦਿੱਤਾ ਗਿਆ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਨੌਜਵਾਨਾਂ ਦੇ ਸਿਰ ਅਤੇ ਪਿੱਠ ਵਿਚ ਕਿਰਪਾਨਾਂ ਵੀ ਮਾਰੀਆਂ ਜਦਕਿ ਵਾਰਦਾਤ ਦੌਰਾਨ ਗੋਲੀਆਂ ਚੱਲਣ ਬਾਰੇ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਚਲਦਿਆਂ ਇਕ ਨੌਜਵਾਨ ਮੋਹਨ ਅਰੋੜਾ ਦੇ ਜ਼ਖਮੀ ਹੋਣ ਬਾਰੇ ਪਤਾ ਲੱਗਿਆ ਹੈ, ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੌਜਵਾਨ ਨੇ ਦੱਸਿਆ ਹੈ ਕਿ 2 ਤਾਰੀਖ਼ ਨੂੰ ਪਟਿਆਲਾ ਤੋਂ ਸ੍ਰੀ ਅਮਰਨਾਥ ਯਾਤਰਾ ਲਈ ਬੱਸ ਗਈ ਸੀ ਜਿਸਨੇ 10 ਜੁਲਾਈ ਨੂੰ ਵਾਪਸ ਆਉਣਾ ਸੀ ਪਰ ਇਹ 11 ਜੁਲਾਈ ਨੂੰ ਵਾਪਸ ਪਰਤੀ।
Punjab Bani 11 July,2024
ਪਿੰਡ ਗਿਗਲਾਨਾ ਪਿੰਡ ਦਾ ਰਹਿਣ ਵਾਲਾ ਮੋਹਿਤ ਰੇਵਾੜੀ ਸਥਿਤ 17 ਸਾਲਾਂ ਲੜਕੀ ਨੂੰ ਮਿਲਣ ਲਈ ਆਏ ਲੜਕੇ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਕੁੱਟ ਕੁੱਟ ਕੀਤੀ ਹੱਤਿਆ
ਪਿੰਡ ਗਿਗਲਾਨਾ ਪਿੰਡ ਦਾ ਰਹਿਣ ਵਾਲਾ ਮੋਹਿਤ ਰੇਵਾੜੀ ਸਥਿਤ 17 ਸਾਲਾਂ ਲੜਕੀ ਨੂੰ ਮਿਲਣ ਲਈ ਆਏ ਲੜਕੇ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਕੁੱਟ ਕੁੱਟ ਕੀਤੀ ਹੱਤਿਆ ਰੇਵਾੜੀ, 11 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਅਲਵਰ ਜਿ਼ਲੇ ਦੇ ਪਿੰਡ ਗਿਗਲਾਨਾ ਪਿਡ ਦੇ ਰਹਿਣ ਵਾਲੇ ਮੋਹਿਤ ਵਲੋਂ ਜਦੋਂ ਰੇਵਾੜੀ ਸਥਿਤ 17 ਸਾਲਾ ਲੜਕੀ ਨੂੰ ਮਿਲਣ ਲਈ ਪਹੁੰਚ ਕੀਤੀ ਗਈ ਤਾਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਇਲਾਜ ਦੌਰਾਨ ਮੋਹਿਤ ਨੇ ਦਮ ਤੋੜ ਦਿੱਤਾ। ਪੁਲਸ ਅਧਿਕਾਰੀ ਪ੍ਰਹਿਲਾਦ ਸਿੰਘ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਰਾਤ ਰੇਵਾੜੀ ਦੇ ਚਿਤਰਦੁਰਗਾ ਪਿੰਡ ਵਿੱਚ ਵਾਪਰੀ ਹੈ, ਲੜਕੀ ਦੇ 2 ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੋਰ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 11 July,2024
ਇਟਲੀ ਦੇ ਫਲੋਰੈਂਸ ਸ਼ਹਿਰ ਵਿੱਚ ਛੁੱਟੀਆਂ ਮਨਾਉਣ ਗਈ ਟੀਵੀ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਦਾ ਸਮਾਨ ਹੋਇਆ ਚੋਰੀ
ਇਟਲੀ ਦੇ ਫਲੋਰੈਂਸ ਸ਼ਹਿਰ ਵਿੱਚ ਛੁੱਟੀਆਂ ਮਨਾਉਣ ਗਈ ਟੀਵੀ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਦਾ ਸਮਾਨ ਹੋਇਆ ਚੋਰੀ ਨਵੀਂ ਦਿੱਲੀ, 11 ਜੁਲਾਈ : ਭਾਰਤੀ ਟੀ. ਵੀ. ਅਦਾਕਾਰਾ ਦਿਵਯੰਕਾ ਤ੍ਰਿਪਾਠੀ ਜੋ ਹਾਲ ਹੀ ਵਿਚ ਆਪਣੇ ਪਤੀ ਦੇਵ ਨਾਲ ਇਟਲੀ ਦੇ ਫਲੋਰੈਂਸ ਸ਼ਹਿਰ ਵਿੱਚ ਛੁੱਟੀਆਂ ਮਨਾਉਣ ਗਈ ਹੋਈ ਹਨ ਦੇ ਪਤੀ ਦੀ ਗੱਡੀ ਦਾ ਸ਼ੀਸ਼ਾ ਤੋੜ ਕੇ ਪਾਸਪੋਰਟ, ਨਕਦੀ, ਕ੍ਰੈਡਿਟ ਕਾਰਡ ਚੋਰੀ ਕਰ ਲਿਆ ਗਿਆ ਹੈ।ਟੀ. ਵੀ. ਅਦਾਕਾਰਾ ਦਿਵਯੰਕਾ ਤ੍ਰਿਪਾਠੀ ਨੇ ਦਿੱਤੀ ਜਾਣਕਾਰੀ ਵਿਚ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਵਾਉਣ ਲਈ ਉਨ੍ਹਾਂ ਵਲੋਂ ਭਾਰਤੀ ਅੰਬੈਸੀ ਨਾਲ ਸੰਪਰਕ ਸਾਧਿਆ ਜਾ ਰਿਹਾਹੈ।
Punjab Bani 11 July,2024
ਸੀ. ਆਈ. ਏ. ਸਟਾਫ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ
ਸੀ. ਆਈ. ਏ. ਸਟਾਫ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ ਬਠਿੰਡਾ : ਸੀ. ਆਈ. ਏ. ਸਟਾਫ ਬਠਿੰਡਾ ਦੀ ਪੁਲਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਚਾਰ ਵਿਅਕਤੀਆਂ ਕੋਲੋਂ ਭਾਰੀ ਮਾਤਰਾ `ਚ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ। ਪੁਲਸ ਵਲੋ਼ ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਕੇਨਾਲ ਕਾਲੋਨੀ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੈਕਟਰੀਏਟ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਹੈ ਕਿ ਸੀ. ਆਈ. ਏ. ਸਟਾਫ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕੀਤੀ ਜਾ ਰਹੀ ਸੀ।
Punjab Bani 11 July,2024
ਜਵਾਈ ਨੂੰ ਲਗਾਈ ਸਹੁਰੇ ਪਰਿਵਾਰ ਨੇ ਪੈਟਰੋਲ ਛਿੜਕ ਕੇ ਅੱਗ
ਜਵਾਈ ਨੂੰ ਲਗਾਈ ਸਹੁਰੇ ਪਰਿਵਾਰ ਨੇ ਪੈਟਰੋਲ ਛਿੜਕ ਕੇ ਅੱਗ ਫਾਜ਼ਿਲਕਾ : ਪਿੰਡ ਹੀਰਾਂਵਾਲੀ ਵਿਖੇ ਫਾਜਿ਼ਲਕਾ ਵਾਸੀ ਅਧਿਆਪਕ ਵਿਸ਼ਵਦੀਪ ਸਿੰ ਘ ਦੇ ਸਹੁਰਾ ਪਰਿਵਾਰ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾਏ ਜਾਣ ਦੇ ਚਲਦਿਆਂ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜ੍ਹਤ ਦੀ ਭੈਣ ਪੁਸ਼ਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਫਾਜਿਲਕਾ ਦੇ ਇਲਾਕੇ ਜਟੀਆਂ ਮੁਹੱਲੇ ਦਾ ਰਹਿਣ ਵਾਲਾ ਹੈਅਤੇਇਸਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ। ਜਿਸ ਨੂੰ ਅੱਜ ਉਸਦਾ ਭਰਾ ਵਿਸ਼ਵਦੀਪ ਕੁਮਾਰ ਲੈਣ ਗਿਆ ਸੀ। ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਿਥੇ ਅੱਜ ਫਰੀਦਕੋਟ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ।
Punjab Bani 11 July,2024
ਥਾਣੇ ਵਿਚ ਦਾਤਰ ਲੈ ਕੇ ਵੜ ਕੇ ਵਿਅਕਤੀ ਨੇ ਪਾਈ ਥਾਣੇ ਅੰਦਰ ਦਹਿਸ਼ਤ
ਥਾਣੇ ਵਿਚ ਦਾਤਰ ਲੈ ਕੇ ਵੜ ਕੇ ਵਿਅਕਤੀ ਨੇ ਪਾਈ ਥਾਣੇ ਅੰਦਰ ਦਹਿਸ਼ਤ ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਜਿ਼ਲਾ ਸਕੱਤਰ ਸ਼ਾਮ ਕਟਾਰੀਆ ਨੇ ਥਾਣਾ ਮਕਸੂਦਾਂ ਅੰਦਰ ਇਕ ਵਿਅਕਤੀ ਵਲੋਂ ਦਾਤਰ ਲੈ ਕੇ ਅੰਦਰ ਵੜਨ ਦੇ ਮਾਮਲੇ ਤੇ ਚਾਣਨਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦਾ ਇਕ ਵਰਕਰ ਰਵੀ ਜੋ ਕਿ ਥਾਣਾ ਮਕਸੂਦਾਂ ਦੇ ਸਾਹਮਣੇ ਚਿਕਨ ਦੀ ਸ਼ਾਪ `ਤੇ ਖਰੀਦਦਾਰੀ ਕਰਨ ਗਿਆ ਸੀ ਦੇ ਨਾਲ ਰੰਜਸ਼ ਰੱਖਣ ਵਾਲੇ ਦੂਜੀ ਪਾਰਟੀ ਦੇ ਵਿਅਕਤੀ ਨੇ ਉਥੇ ਆਉ਼ਦਿਆਂ ਪਹਿਲਾਂ ਤਾਂ ਗਾਲੀ-ਗਲੋਚ ਸ਼ੁਰੂ ਕਰ ਦਿੱਤਾ ਅਤੇ ਫਿਰ ਜਦੋਂ ਰਵੀ ਨੇ ਅਜਿਹਾ ਕਰਨ ਤੇ ਉਸਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਚਿਕਨ ਵਾਲੇ ਦਾ ਦਾਤਰ ਚੁੱਕਿਆ ਅਤੇ ਰਵੀ `ਤੇ ਹਮਲਾ ਕਰਨ ਹੀ ਲੱਗਿਆ, ਜਿਸ ਤੇ ਰਵੀ ਵਲੋਂ ਭੱਜ ਕੇ ਸਾਹਮਣੇ ਸਥਿਤ ਥਾਣਾ ਵਿਚ ਵੜਿਆ ਗਿਆ, ਜਿਸ ਤੇ ਦਾਤਰ ਚੁੱਕ ਕੇ ਰਵੀ ਦੇ ਪਿੱਛੇ ਭੱਜਣ ਵਾਲਾ ਵਿਅਕਤੀ ਵੀ ਹੱਥ ਵਿਚ ਚਾਕੂ ਲੈ ਕੇ ਥਾਣੇ ਅੰਦਰ ਹੀ ਵੜ ਗਿਆ, ਜਿਸ ਕਾਰਨ ਥਾਣੇ ਅੰਦਰ ਦਹਿਸ਼ਤ ਭਰਿਆ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਵਿਚ ਮੌਜੂਦ ਪੁਲਸ ਮੁਲਾਜ਼ਮਾਂ ਵਲੋਂ ਚਾਕੂ ਚੁੱਕੀ ਵਿਅਕਤੀ ਤੋਂ ਚਾਕੂ ਤਾਂ ਖੋਹ ਲਿਆ ਗਿਆ ਪਰ ਉਪਰੋਕਤ ਘਟਨਾਕ੍ਰਮ ਦਾ ਕਾਰਨ ਸਮਝਦਿਆਂ ਉਨ੍ਹਾਂ ਨੂੰ ਥਾਣਾ ਨੰਬਰ 1 ਵਿਚ ਜਾਣ ਲਈ ਕਿਹਾ ਅਤੇ ਚਾਕੂ ਆਪਣੇ ਕੋਲ ਰੱਖ ਕੇ ਉਸ ਵਿਅਕਤੀ ਨੂੰ ਵੀ ਛੱਡ ਦਿੱਤਾ ਗਿਆ।
Punjab Bani 11 July,2024
ਭਾਰਤ-ਚੀਨ ਸਰਹੱਦ ਨੇੜਿਓ 108 ਕਿਲੋ ਸੋਨਾ ਜ਼ਬਤ, 3 ਗ੍ਰਿਫ਼ਤਾਰ
ਭਾਰਤ-ਚੀਨ ਸਰਹੱਦ ਨੇੜਿਓ 108 ਕਿਲੋ ਸੋਨਾ ਜ਼ਬਤ, 3 ਗ੍ਰਿਫ਼ਤਾਰ ਲੇਹ, 10 ਜੁਲਾਈ : ਇੰਡੀਅਨ ਤਿੱਬਤ ਬਾਰਡਰ ਪੁਲਸ (ਆਈ. ਟੀ. ਬੀ. ਪੀ.) ਵਲੋਂ ਅੱਜ ਸਮਗਲ ਕੀਤੇ ਜਾ ਰਹੇ 108 ਕਿੱਲੋ ਸੋਨੇ ਦੇ ਬਿਸਕੁਟਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਸੋਨੇ ਤੋਂ ਇਲਾਵਾ ਦੋ ਮੋਬਾਇਲ ਫੋਨ, ਦੂਰਬੀਨ, ਦੋ ਚਾਕੂ, ਚੀਨ ਦਾ ਖਾਣਾ (ਕੇਕ ਅਤੇ ਦੁੱਧ) ਮਿਲੇ ਹਨ। ਆਈਟੀਬੀਪੀ ਵੱਲੋਂ ਕੀਤੀ ਗਈ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਜ਼ਬਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਈ. ਟੀ. ਬੀ. ਪੀ. ਨੂੰ ਅਸਲ ਨਿਯੰਤਰਣ ਰੇਖਾ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਸ਼੍ਰੀਰਾਪਲੇ ਵਿੱਚ ਤਸਕਰੀ ਬਾਰੇ ਸੂਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਾਂਡੈਂਟ ਦੀਪਕ ਭੱਟ ਦੀ ਅਗਵਾਈ ਵਿਚ ਗਸ਼ਤ ਕਰ ਰਹੀ ਪਾਰਟੀ ਨੇ ਦੋ ਲੋਕਾਂ ਨੂੰ ਖੱਚਰਾਂ ‘ਤੇ ਦੇਖਿਆ ਅਤੇ ਰੁਕਣ ਲਈ ਕਿਹਾ। ਹਾਲਾਂਕਿ, ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪਿੱਛਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਸਮਾਨ ਦੀ ਤਲਾਸ਼ੀ ਲੈਣ ‘ਤੇ ਭਾਰੀ ਮਾਤਰਾ ਵਿੱਚ ਸੋਨਾ ਅਤੇ ਹੋਰ ਚੀਜ਼ਾਂ ਬਰਾਮਦ ਹੋਈਆਂ। ਤਸਕਰਾਂ ਦੀ ਪਛਾਣ ਤਸੀਰਿੰਗ ਚੰਬਾ (40) ਅਤੇ ਸਟੈਨਜਿਨ ਦੋਰਗਿਆਲ ਵਜੋਂ ਹੋਈ ਹੈ, ਦੋਵੇਂ ਲੱਦਾਖ ਦੇ ਨਿਓਮਾ ਇਲਾਕੇ ਦੇ ਰਹਿਣ ਵਾਲੇ ਹਨ। ਅਧਿਕਾਰੀ ਨੇ ਦੱਸਿਆ ਕਿ ਬਰਾਮਦਗੀ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨੋਂ ਗ੍ਰਿਫ਼ਤਾਰ ਵਿਅਕਤੀਆਂ ਤੋਂ ਆਈਟੀਬੀਪੀ ਅਤੇ ਪੁਲੀਸ ਵੱਲੋਂ ਸਾਂਝੇ ਤੌਰ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 10 July,2024
ਕੈਨੇਡਾ: ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ
ਕੈਨੇਡਾ: ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ ਵੈਨਕੂਵਰ, 10 ਜੁਲਾਈ : ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਵਿਚੋਂ ਇਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਦੂਸਰੇ ਦੀ ਭਾਲ ਲਈ ਦੇਸ਼ ਪੱਧਰੀ ਜਾਰੀ ਕੀਤੇ ਗਏ ਨੋਟਿਸ ਦੇ ਚਲਦਿਆਂ ਕਾਬੂ ਕੀਤੇ ਗਏ ਮੁਲਜਮ ਦੀ ਗੱਲ ਕੀਤੀ ਜਾਵੇ ਤਾਂ ਉਸਦੀ ਪਛਾਣ ਜਸਕਰਨ 30 ਸਾਲ ਵਜੋਂ ਹੋਈ ਹੈ ਅਤੇ ਇਹ ਕੈਨੇਡਾ ਦੇ ਟੋਰਾਂਟੋ ਦਾ ਰਹਿਣ ਵਾਲਾ ਹੈ ਅਤੇ ਉਸ ਵਿਰੁੱਧ 17 ਦੋਸ਼ ਵੀ ਲੱਗੇ ਹਨ। ਪੁਲਸ ਮੁਤਾਬਕ ਮੁਲਜ਼ਮ ਜਗਮੋਹਨਜੀਤ ਝੀਤੇ ਜੋ ਕਿ 47 ਵਰ੍ਹਿਆਂ ਦਾ ਹੈ ਅਤੇ ਸਸਕੈਚਵਨ ਵਿਚ ਰਹਿੰਦਾ ਹੈ ਦੀ ਗ੍ਰਿਫ਼ਤਾਰੀ ਲਈ ਪੁਲਸ ਨੇ ਅਦਾਲਤ ਰਾਹੀਂ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕਰਵਾਏ ਹਨ। ਪੁਲਸ ਨੇ ਸ਼ੱਕ ਪ੍ਰਗਟ ਕੀਤਾ ਕਿ ਇਹ ਵਿਅਕਤੀ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪੀਲ ਖੇਤਰ ਵਿੱਚ ਕਿਤੇ ਛੁਪ ਕੇ ਰਹਿ ਰਿਹਾ ਹੈ। ਪੁਲਸ ਨੇ ਉਸ ਦੀ ਤਸਵੀਰ ਜਾਰੀ ਕਰ ਕੇ ਲੋਕਾਂ ਤੋਂ ਸਹਿਯੋਗ ਵੀ ਮੰਗਿਆ ਹੈ।
Punjab Bani 10 July,2024
ਪਤਨੀ ਨੇ ਹੀ ਮਿਲਾਈ ਘਰ ਆਏ ਬੀ. ਐਸ. ਐਫ. ਜਵਾਨ ਪਤੀ ਦੀ ਰੋਟੀ ਵਿਚ ਜਹਿਰੀਲੀ ਵਸਤੂ ਨੂੰ ਪਤਨੀ ਨੇ ਰੋਟੀ `ਚ ਮਿਲਾਇਆ
ਪਤਨੀ ਨੇ ਹੀ ਮਿਲਾਈ ਘਰ ਆਏ ਬੀ. ਐਸ. ਐਫ. ਜਵਾਨ ਪਤੀ ਦੀ ਰੋਟੀ ਵਿਚ ਜਹਿਰੀਲੀ ਵਸਤੂ ਨੂੰ ਪਤਨੀ ਨੇ ਰੋਟੀ `ਚ ਮਿਲਾਇਆ ਪਠਾਨਕੋਟ, 10 ਜੁਲਾਈ : ਪਠਾਨਕੋਟ ਦੇ ਪਿੰਡ ਪਲਾਹ ਵਿਖੇ ਆਪਣੇ ਘਰ ਆਏ ਬੀ. ਐਸ. ਐਫ. ਜਵਾਨ ਪਤੀ ਨੂੰ ਉਸਦੀ ਹੀ ਪਤਨੀ ਨੇ ਪਿੰਡ ਵਿਚ ਹੀ ਇਕ ਨੌਜਵਾਨ ਨਾਲ ਚੱਲ ਰਹੇ ਪ੍ਰੇਮ ਸਬੰਧਾਂ ਦੇ ਚਲਦਿਆਂ ਖਾਣੇ ਵਿਚ ਕੋਈ ਜਹਿਰੀਲੀ ਵਸਤੂ ਮਿਲਾ ਕੇ ਖੁਆ ਦਿੱਤੀ। ਜਦੋਂ ਬੀ. ਐਸ. ਐਫ. ਜਵਾਨ ਨੂੰ ਤਬੀਅਤ ਖਰਾਬ ਹੋਣ ਦੇ ਚਲਦਿਆਂ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਜਾਂਚ ਦੌਰਾਨ ਪਾਇਆ ਕਿ ਉਕਤ ਜਵਾਨ ਨੂੰ ਖਾਣੇ ਵਿਚ ਕੁੱਝ ਜਹਿਰੀਲਾ ਪਦਾਰਥ ਮਿਲਾ ਕੇ ਦਿੱਤਾ ਗਿਆ ਸੀ।
Punjab Bani 10 July,2024
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ ਪੁਲਿਸ ਟੀਮਾਂ ਨੇ ਛੇ ਜਾਅਲੀ ਅਸਲਾ ਲਾਇਸੈਂਸ, ਸੱਤ ਹਥਿਆਰ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਲੈਪਟਾਪ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧਾਂ ਦੇ ਖਾਤਮੇ ਲਈ ਵਚਨਬੱਧ ਸ਼ੱਕੀ ਗੰਨ ਹਾਊਸਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ ਸੇਵਾ ਕੇਂਦਰ ਦਾ ਜ਼ਿਲ੍ਹਾ ਮੈਨੇਜਰ ਮੁੱਖ ਸਰਗਨਾ; ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ । ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ ਹਨ। ਪੁਲਿਸ ਟੀਮਾਂ ਨੇ ਲੈਪਟਾਪ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਵੱਖ-ਵੱਖ ਸੰਪਾਦਿਤ ਦਸਤਾਵੇਜ਼ਾਂ ਦੇ ਵੇਰਵੇ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਲਈ ਵਰਤੇ ਜਾਂਦੇ ਆਨਲਾਈਨ ਓਪਨ ਸੋਰਸ ਸਾਫਟਵੇਅਰ ਸ਼ਾਮਲ ਹਨ । ਇਸ ਰੈਕੇਟ ਦਾ ਪਰਦਾਫਾਸ਼ 9 ਅਪ੍ਰੈਲ, 2024 ਨੂੰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਅੰਨਗੜ੍ਹ ਦੇ ਬੱਬਲੂ ਉਰਫ ਬੱਲੂ, ਜਿਸ ਨੇ ਪੁੱਛਗਿੱਛ ਦੌਰਾਨ ਸਹਿ-ਦੋਸ਼ੀ ਕੰਵਰਦੀਪ ਸਿੰਘ ਦੇ ਨਾਲ ਜਾਅਲੀ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕਬੂਲ ਕੀਤੀ ਸੀ, ਤੋਂ ਮਿਲੀ ਜਾਣਕਾਰੀ ਉਪਰੰਤ ਹੋਇਆ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਬੱਲੂ ਦੇ ਖੁਲਾਸੇ ਤੋਂ ਬਾਅਦ ਏਡੀਸੀਪੀ ਜ਼ੋਨ-1 ਡਾ. ਦਰਪਨ ਆਹਲੂਵਾਲੀਆ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਗੇਟ ਹਕੀਮਾ ਤੋਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ ਅਤੇ ਪਤਾ ਲੱਗਾ ਕਿ ਅਸਲਾ ਲਾਇਸੈਂਸ ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਤੋਂ ਤਸਦੀਕ ਕੀਤਾ ਗਿਆ ਸੀ ਪਰ ਇਸ ਸਬੰਧੀ ਸਰਕਾਰੀ ਰਿਕਾਰਡ ਵਿੱਚ ਕੋਈ ਜਾਣਕਾਰੀ ਦਰਜ ਨਹੀਂ ਸੀ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕਾਂ ਤੋਂ ਇਲਾਵਾ ਅਪਰਾਧੀ ਪਿਛੋਕੜ ਵਾਲੇ ਅੰਮ੍ਰਿਤਸਰ ਦੇ ਵਸਨੀਕ ਵੀ ਤਰਨਤਾਰਨ ਤੋਂ ਜਾਅਲੀ ਆਧਾਰ ਕਾਰਡਾਂ ਦੇ ਆਧਾਰ 'ਤੇ ਜਾਅਲੀ ਲਾਇਸੈਂਸ ਬਣਾ ਰਹੇ ਸਨ। ਡੀ ਜੀ ਪੀ ਗੌਰਵ ਯਾਦਵ ਨੇ ਗੰਨ ਹਾਊਸਾਂ ਦੀ ਮਿਲੀਭੁਗਤ ਨੂੰ ਨਾ ਨਕਾਰਦਿਆਂ ਕਿਹਾ ਕਿ ਪੁਲਿਸ ਟੀਮਾਂ ਅਜਿਹੇ ਗੰਨ ਹਾਊਸਾਂ ਦੀ ਭੂਮਿਕਾ ਦੀ ਜਾਂਚ ਕਰ ਰਹੀਆਂ ਹਨ ਜਿਹਨਾਂ ਨੇ ਫਰਜ਼ੀ ਲਾਈਸੈਂਸ ਹੋਣ ਦਾ ਪਤਾ ਹੁੰਦਿਆਂ ਵੀ ਬਿਨਾਂ ਆਨਲਾਈਨ ਵੈਰੀਫਿਕੇਸ਼ਨ ਕੀਤਿਆਂ ਅਸਲਾ ਵੇਚਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 11 ਜੂਨ, 2024 ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੰਜ ਹੋਰ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹਨਾਂ ਵਿੱਚ ਅਭੈ ਵਾਸੀ ਸੁਲਤਾਨਵਿੰਡ ਨੂੰ ਫਰਜ਼ੀ ਤੌਰ ‘ਤੇ ਜੰਡਿਆਲਾ ਰੋਡ, ਤਰਨਤਾਰਨ ਦਾ ਵਾਸੀ ਦਿਖਾਇਆ ਗਿਆ ਹੈ, ਇਸੇ ਤਰ੍ਹਾਂ ਅੰਮ੍ਰਿਤਸਰ ਦੇ ਮਨਪ੍ਰੀਤ ਨੂੰ ਤਰਨਤਾਰਨ ਦਾ ਵਸਨੀਕ, ਅੰਮ੍ਰਿਤਸਰ ਦੇ ਕੰਵਰਦੀਪ ਨੂੰ ਰੇਲਵੇ ਰੋਡ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਰੋਹਿਤ ਨੂੰ ਤਰਨਤਾਰਨ ਦੇ ਪਿੰਡ ਕੰਗ ਦਾ ਵਸਨੀਕ ਦਿਖਾਇਆ ਗਿਆ ਹੈ, ਨੂੰ 12 ਜੂਨ 2024 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਸਦਰ ਤਰਨਤਾਰਨ ਦੇ ਰਹਿਣ ਵਾਲੇ ਹਰਿੰਦਰ ਨੂੰ 2 ਜੁਲਾਈ 2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 6 ਜਾਅਲੀ ਅਸਲਾ ਲਾਇਸੰਸ, ਫ਼ਰਜ਼ੀ ਆਧਾਰ ਕਾਰਡ ਅਤੇ 7 ਹਥਿਆਰ ਜਿਹਨਾਂ ਵਿੱਚ .32 ਬੋਰ ਦੇ 4 ਪਿਸਤੌਲ, .32 ਬੋਰ ਦੇ 2 ਰਿਵਾਲਵਰ ਅਤੇ 1 ਡਬਲ ਬੈਰਲ ਰਾਈਫਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ । ਸੀ ਪੀ ਨੇ ਦੱਸਿਆ ਕਿ ਗਿਰੋਹ ਦਾ ਸਰਗਨਾ ਸੂਰਜ ਭੰਡਾਰੀ ਅਸਲਾ ਲਾਇਸੈਂਸ ਤਿਆਰ ਕਰਨ ਲਈ 1.5 ਲੱਖ ਰੁਪਏ ਪ੍ਰਤੀ ਗਾਹਕ ਫੀਸ ਲੈ ਰਿਹਾ ਸੀ, ਜਿਸ ਵਿੱਚੋਂ 5-10 ਹਜ਼ਾਰ ਰੁਪਏ ਕਮਿਸ਼ਨ ਮੁਲਜ਼ਮ ਫੋਟੋਸਟੇਟ ਦੁਕਾਨ ਦੇ ਮਾਲਕ ਬਲਜੀਤ ਨੂੰ ਦਿੱਤਾ ਜਾਂਦਾ ਸੀ, ਜਦਕਿ ਸੇਵਾ ਕੇਂਦਰ ਦੇ ਮੁਲਾਜ਼ਮ ਹਰਪਾਲ ਨੂੰ 10-20 ਹਜ਼ਾਰ ਰੁਪਏ ਮਿਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਹ ਕਿਊਆਰ ਕੋਡ, ਹੋਲੋਗ੍ਰਾਮ, ਸਟੈਂਪ ਅਤੇ ਡਿਜੀਟਲ ਹਸਤਾਖਰਾਂ ਨਾਲ ਛੇੜਛਾੜ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਮੁਲਜ਼ਮ ਸੂਰਜ ਭੰਡਾਰੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐਫਆਈਆਰ ਨੰ. 101 ਮਿਤੀ 11/6/24 ਨੂੰ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 417, 420, 177, 465, 467, 469, 471, ਅਤੇ 120ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
Punjab Bani 10 July,2024
70,000 ਰੁਪਏ ਰਿਸ਼ਵਤ ਲੈਂਦੇ ਪੀ. ਐਨ. ਡੀ. ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
70,000 ਰੁਪਏ ਰਿਸ਼ਵਤ ਲੈਂਦੇ ਪੀ. ਐਨ. ਡੀ. ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ. ਸੀ. ਪੀ. ਐਨ. ਡੀ. ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਟੈਸਟਾਂ ਲਈ ਰਿਸ਼ਵਤਾਂ ਲੈਣ ਵਾਸਤੇ ਇੱਕ ਅੰਤਰਰਾਜੀ ਗਠਜੋੜ ਬਣਾਇਆ ਹੋਇਆ ਸੀ।
Punjab Bani 10 July,2024
ਚੀਨੀ ਸਾਈਬਰ ਕ੍ਰਿਮੀਨਲਜ਼ ਕਰ ਰਹੀ ਹੈ ਕੰਬੋਡੀਆ ਭੇਜੀਆਂ ਗਈਆਂ ਭਾਰਤੀ ਕੁੜੀਆਂ ਤੋਂ ਨਿਊਡ ਕਾਲ ਕਰਵਾ ਕੇ ਬਲੈਕਮੇਲਿੰਗ ਦਾ ਕੰਮ ਕਰਵਾ ਰਹੇ
ਚੀਨੀ ਸਾਈਬਰ ਕ੍ਰਿਮੀਨਲਜ਼ ਕਰ ਰਹੀ ਹੈ ਕੰਬੋਡੀਆ ਭੇਜੀਆਂ ਗਈਆਂ ਭਾਰਤੀ ਕੁੜੀਆਂ ਤੋਂ ਨਿਊਡ ਕਾਲ ਕਰਵਾ ਕੇ ਬਲੈਕਮੇਲਿੰਗ ਦਾ ਕੰਮ ਕਰਵਾ ਰਹੇ ਹੈਦਰਾਬਾਦ : ਚੀਨੀ ਸਾਈਬਰ ਕ੍ਰਿਮੀਨਲਜ਼ ਕੰਬੋਡੀਆ ਭੇਜੀਆਂ ਗਈਆਂ ਭਾਰਤੀ ਕੁੜੀਆਂ ਤੋਂ ਨਿਊਡ ਕਾਲ ਕਰਵਾ ਕੇ ਬਲੈਕਮੇਲਿੰਗ ਦਾ ਕੰਮ ਕਰਵਾ ਰਹੇ ਹਨ। ਇਸ ਮਾਮਲੇ `ਚ ਪਰਦਾਫਾਸ਼ ਤੇਲੰਗਾਨਾ ਦੇ ਰਹਿਣ ਵਾਲੇ ਮੁੰਸ਼ੀ ਪ੍ਰਕਾਸ਼ ਨੇ ਕੀਤਾ ਹੈ, ਜੋ ਖ਼ੁਦ ਧੋਖੇ ਦਾ ਸ਼ਿਕਾਰ ਬਣ ਚੁੱਕੇ ਹਨ। ਮੁੰਸ਼ੀ ਇਕ ਆਈ.ਟੀ. ਕੰਪਨੀ `ਚ ਕੰਮ ਕਰਦੇ ਸਨ। ਉਨ੍ਹਾਂ ਨੇ ਇਕ ਨੌਕਰੀ ਵਾਲੀ ਸਾਈਟਸ `ਤੇ ਵਿਦੇਸ਼ `ਚ ਨੌਕਰੀ ਲਈ ਆਪਣੀ ਪੋਸਟ ਅਪਲੋਡ ਕੀਤੀ ਸੀ। ਮੁੰਸ਼ੀ ਅਨੁਸਾਰ, ਉਨ੍ਹਾਂ ਨੂੰ ਇਕ ਦਿਨ ਕੰਬੋਡੀਆ ਦੇ ਏਜੰਟ ਵਿਜੇ ਨੇ ਕਾਲ ਕਰ ਕੇ ਆਸਟ੍ਰੇਲੀਆ ਜਾਣ ਲਈ ਨੌਕਰੀ ਦੀ ਆਫ਼ਰ ਦਿੱਤੀ। ਵਿਜੇ ਨੇ ਟਰੈਵਲ ਹਿਸਟਰੀ ਬਹਾਨੇ ਉਨ੍ਹਾਂ ਨੇ ਮਲੇਸ਼ੀਆ ਦਾ ਟਿਕਟ ਫੜਾ ਦਿੱਤਾ।
Punjab Bani 10 July,2024
ਆਪਣੇ ਹੀ ਪੁੱਤਰ ਤੇ ਗੋਲੀ ਚਲਾਉਣ ਦੇ ਦੋਸ਼ ਹੇਠ ਸਾਬਕਾ ਸੀ. ਆਰ. ਪੀ. ਐਫ. ਜਵਾਨ ਗ੍ਰਿਫ਼ਤਾਰ
ਆਪਣੇ ਹੀ ਪੁੱਤਰ ਤੇ ਗੋਲੀ ਚਲਾਉਣ ਦੇ ਦੋਸ਼ ਹੇਠ ਸਾਬਕਾ ਸੀ. ਆਰ. ਪੀ. ਐਫ. ਜਵਾਨ ਗ੍ਰਿਫ਼ਤਾਰ ਮਹਾਰਾਸ਼ਟਰ : ਮਹਾਰਾਸ਼ਟਰਾ ਦੇ ਨਾਗਪੁਰ ਸ਼ਹਿਰ ਵਿਚ ਇਕ 68 ਸਾਲਾ ਸਾਬਕਾ ਸੀ. ਆਰ. ਪੀ. ਐਫ. ਜਵਾਨ ਨੂੰ ਉਸ ਸਮੇਂ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਸਦਾ ਪੁੱਤਰ ਆਪਣੇ ਚਾਰ ਸਾਲਾ ਪੁੱਤਰ ਨੂੰ ਕੁੱਟ ਰਿਹਾ ਸੀ। ਪੁਲਸ ਨੇ ਦੱਸਿਆ ਕਿ ਜਿਸ ਗੋਲੀ ਚਲਾੳਣ ਵਾਲੇ ਨੰੁ ਗ੍ਰਿਫ਼ਤਾਰ ਕੀਤਾ ਹੈ ਉਹ ਮੌਜੂਦਾ ਸਮੇਂ ਵਿੱਚ ਇੱਕ ਬੈਂਕ ਕੈਸ਼ ਵੈਨ ਲਈ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ ਤੇ ਘਟਨਾ ਦਾ ਕਾਰਨ ਉਸਦੇ ਆਪਣੇ 40 ਸਾਲਾ ਪੁੱਤਰ ਅਤੇ ਨੂੰਹ ਨੂੰ 4 ਸਾਲ ਦੇ ਪੋਤੇ ਦੀ ਕੁੱਟਮਾਰ ਕਰਨ ਲਈ ਝਿੜਕੇ ਜਾਣ ਤੇ ਗੁੱਸੇ ਵਿਚ ਆਉਣਾ ਹੈ।
Punjab Bani 10 July,2024
ਮੋਟਰਸਾਈਕਲ ਸਵਾਰਾਂ ਨੇ ਗੰਨ ਪੁਆਇੰਟ `ਤੇ ਲੁੱਟੀ ਗੱਡੀ
ਮੋਟਰਸਾਈਕਲ ਸਵਾਰਾਂ ਨੇ ਗੰਨ ਪੁਆਇੰਟ `ਤੇ ਲੁੱਟੀ ਗੱਡੀ ਜਲੰਧਰ : ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਨੈਸ਼ਨਲ ਹਾਈਵੇ 44 ਤੇ ਗੁਰਾਇਆ `ਚ ਇਕ ਜੋੜੇ ਨੂੰ ਗੰਨ ਪੁਆਇੰਟ `ਤੇ ਲੈ ਕੇ ਉਨ੍ਹਾਂ ਦੀ ਗੱਡੀ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲਈ ਤੇ ਮੌਕੇ ਤੋਂ ਫਰਾਰ ਹੋ ਗਏ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮ ਸਿੰਘ ਨੇ ਦੱਸਿਆ ਉਨ੍ਹਾਂ ਦੇ ਪਿਤਾ ਮਨਜੀਤ ਸਿੰਘ ਅਤੇ ਮਾਤਾ ਸੁਰਜੀਤ ਕੌਰ ਜੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਰਾਤ 9 ਵਜੇ ਚੱਲੇ ਸਨ ਜੋ ਵਾਪਸ ਲੁਧਿਆਣਾ ਆ ਰਹੇ ਸਨ ਜਦੋਂ ਰਾਤ 12 ਵਜੇ ਦੇ ਕਰੀਬ ਉਹ ਗੁਰਾਇਆ ਦੇ ਮਿਲਨ ਪੈਲਸ ਨੇੜੇ ਹਾਈਵੇ `ਤੇ ਪੁੱਜੇ ਤਾਂ ਇੱਕ ਮੋਟਰਸਾਈਕਲ `ਤੇ ਸਵਾਰ ਤਿੰਨ ਲੁਟੇਰਿਆਂ ਨੇ ਉਨ੍ਹਾਂ ਦੀ ਗੱਡੀ ਦੇ ਫਰੰਟ ਸ਼ੀਸ਼ੇ ਤੇ ਲੋਹੇ ਦੀ ਰਾਡ ਮਾਰ ਕੇ ਸ਼ੀਸ਼ਾ ਤੋੜਿਆ। ਜਿਸ ਕਰਕੇ ਉਹ ਘਬਰਾ ਗਏ ।ਜਦੋਂ ਉਨ੍ਹਾਂ ਨੇ ਗੱਡੀ ਹੌਲੀ ਕੀਤੀ ਤਾਂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਗੱਡੀ ਅੱਗੇ ਲਗਾ ਕੇ ਗੱਡੀ ਰੋਕ ਲਈ ਜਿਸ ਤੋਂ ਬਾਅਦ ਲੁਟੇਰਿਆਂ ਨੇ ਮੇਰੇ ਮਾਤਾ ਪਿਤਾ ਨੂੰ ਗੱਡੀ `ਚੋਂ ਬਾਹਰ ਕੱਢ ਕੇ ਗੰਨ ਪੁਆਇੰਟ `ਤੇ ਲੈ ਲਿਆ ਅਤੇ ਇੱਕ ਨੇ ਚਾਕੂ ਰੱਖ ਦਿੱਤਾ।
Punjab Bani 10 July,2024
ਬੱਚੀ ਨੂੰ ਇਕ ਵਿਅਕਤੀ ਦੇ ਹਵਾਲੇ ਦੇ ਕੇ ਔਰਤ ਹੋਈ ਫੁਰਰ
ਬੱਚੀ ਨੂੰ ਇਕ ਵਿਅਕਤੀ ਦੇ ਹਵਾਲੇ ਦੇ ਕੇ ਔਰਤ ਹੋਈ ਫੁਰਰ ਚੰਡੀਗੜ੍ਹ :ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ.-32 ਦੀ ਐਮਰਜੈਂਸੀ ਦੇ ਬਾਹਰ ਪਾਰਕ ’ਚ ਬੈਠੇ ਇਕ ਵਿਅਕਤੀ ਨੂੰ ਇਕ ਔਰਤ ਬੱਚੀ ਸੌਂਪ ਕੇ ਸੌਂਪ ਕੇ ਉਸ ਵੇਲੇ ਫਰਾਰ ਹੋ ਗਈ ਜਦੋਂ ਉਸਨੇ ਬੱਚੀ ਲਈ ਦਵਾਈ ਲਿਆਉਣ ਦਾ ਬਹਾਨਾ ਲਗਾਇਆ। ਔਰਤ ਵਲੋਂ ਜਿਸ ਵਿਅਕਤੀ ਨੂੰ ਬੱਚੀ ਪਕੜਾ ਕੇ ਫੁਰਰ ਹੋਇਆ ਗਿਆ ਵਲੋਂ ਕਾਫ਼ੀ ਸਮੇਂ ਤੱਕ ਔਰਤ ਦੇ ਆਉਣ ਦੀ ਉਡੀਕ ਕੀਤੀ ਗਈ ਪਰ ਔਰਤ ਦੇ ਨਾ ਆਉਣ ਦੇ ਚਲਦਿਆਂ ਅਖੀਰ ਇਸ ਘਟਨਾਕ੍ਰਮ ਸਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਸ ਨੇ ਬੱਚੀ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਤੇ ਮਾਮਲਾ ਦਰਜ ਕੀਤਾ। ਉਕਤ ਘਟਨਾਕ੍ਰਮ ਦੇ ਚਲਦਿਆਂ ਸੈਕਟਰ 34 ਥਾਣਾ ਪੁਲਸ ਵਲੋਂ ਮੁਲਜ਼ਮ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ।
Punjab Bani 10 July,2024
ਪਿੰਡ ਲੋਹਟਬੱਦੀ ਦੇ 20 ਸਾਲਾ ਨੌਜਵਾਨ ਦਾ ਦੁਬਈ ’ਚ ਹੋਇਆ ਕਤਲ
ਪਿੰਡ ਲੋਹਟਬੱਦੀ ਦੇ 20 ਸਾਲਾ ਨੌਜਵਾਨ ਦਾ ਦੁਬਈ ’ਚ ਹੋਇਆ ਕਤਲ ਰਾਏਕੋਟ : ਪੰਜਾਬ ਦੇ ਸ਼ਹਿਰ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ 20 ਸਾਲਾ ਨੌਜਵਾਨ ਦਾ ਵਿਦੇਸ਼ੀ ਧਰਤੀ ਦੁਬਈ ਵਿਖੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਇਕ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਰੁਜ਼ਗਾਰ ਲਈ ਦੁਬਈ ਭੇਜਿਆ ਸੀ। ਕੁਝ ਦਿਨ ਪਹਿਲਾਂ ਉੱਥੇ ਮਨਜੋਤ ਨਾਲ ਰਹਿੰਦੇ ਇਕ ਹੋਰ ਲੜਕੇ ਦੀ ਪਾਕਿਸਤਾਨੀ ਲੜਕਿਆਂ ਨਾਲ ਕਿਸੇ ਕਾਰਨ ਲੜਾਈ ਹੋ ਗਈ। ਇਸ ਦੌਰਾਨ ਪਾਕਿਸਤਾਨੀ ਲੜਕਿਆਂ ਨੇ ਇਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਮਨਜੋਤ ਦੀ ਮੌਤ ਹੋ ਗਈ ਜਦਿਕ ਦੂਜਾ ਲੜਕਾ ਜ਼ਖ਼ਮੀ ਹੋ ਗਿਆ। ਓਧਰ ਮਨਜੋਤ ਦੀ ਲਾਸ਼ ਭਾਰਤ ਲਿਆਉਣ ਸਬੰਧੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਐੱਮਪੀ ਡਾ. ਅਮਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਹੈ।
Punjab Bani 10 July,2024
ਥਾਣਾ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 9 ਜੁਲਾਈ () : ਥਾਣਾ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 5 ਮਿਲੀਗ੍ਰਾਮ ਹੈਰੋਇਨ ਅਤੇਇਕ ਸਰਿੰਜ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬੋੜਾਕਲਾਂ ਥਾਣਾ ਸਦਰ ਨਾਭਾ ਹਨ। ਪੁਲਸ ਮੁਤਾਬਕ ਏ. ਐਸ. ਆਈ. ਬਲਕਾਰ ਸਿੰਘ ਚੌਂਕੀ ਗਲਵੱਟੀ ਥਾਣਾ ਸਦਰ ਨਾਭਾ ਜੋ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਧਨੋਰੀ ਪੁਲੀ ਸੂਆ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਅਣਪਛਾਤਾ ਕਾਰ ਚਾਲਕ ਪਿੰਡ ਤੂੰਗਾ ਵਿਖੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਦਾ ਐਕਸੀਡੈਂਟ ਕਰਕੇ ਪਿੰਡ ਧਨੋਰੀ ਵੱਲ ਨੂੰ ਆ ਰਿਹਾ ਹੈ, ਜਿਸ ਤੇ ਜਦੋਂ ਕਾਰ ਵਿਚ ਸਵਾਰ ਉਕਤ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 5 ਮਿਲੀਗ੍ਰਾਮ ਹੈਰੋਇਨ ਅਤੇ ਇੱਕ ਸਰਿੰਜ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 09 July,2024
ਥਾਣਾ ਕੋਤਵਾਲੀ ਨੇ ਕੀਤਾ ਵਾਹਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਨੇ ਕੀਤਾ ਵਾਹਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 9 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਵਿਰਕਮ ਸ਼ਰਮਾ ਪੁੱਤਰ ਸ਼ਾਮ ਸੁੰਦਰ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਂਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਿਕਰਮ ਸ਼ਰਮਾ ਨੇ ਦੱਸਿਆ ਕਿ 2 ਜੁਲਾਈ ਨੂੰ ਉਸਨੇ ਆਪਣੀ ਸਕੂਟਰੀ ਇੰਪਰੂਵਮੈਂਟ ਟਰੱਸਟ ਛੋਟੀ ਬਾਰਾਂਦਰੀ ਪਟਿਆਲਾ ਦੇ ਦਫ਼ਤਰ ਸਾਹਮਣੇ ਖੜ੍ਹੀਕੀਤੀ ਸੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 09 July,2024
ਥਾਣਾ ਤ੍ਰਿਪੜੀ ਨੇ ਕੀਤਾ ਜੇਲ ਦੇ ਸਹਾਇਕ ਸੁਪਰਡੈਂਟ ਦੀ ਸਿ਼ਕਾਇਤ ਤੇ ਇਤਰਾਜਯੋਗ ਸਮੱਗਰੀ ਮਿਲਣ ਤੇ ਮਾਮਲਾ ਦਰਜ
ਥਾਣਾ ਤ੍ਰਿਪੜੀ ਨੇ ਕੀਤਾ ਜੇਲ ਦੇ ਸਹਾਇਕ ਸੁਪਰਡੈਂਟ ਦੀ ਸਿ਼ਕਾਇਤ ਤੇ ਇਤਰਾਜਯੋਗ ਸਮੱਗਰੀ ਮਿਲਣ ਤੇ ਮਾਮਲਾ ਦਰਜ ਪਟਿਆਲਾ, 9 ਜੁਲਾਈ () : ਥਾਣਾ ਤ੍ਰਿਪੜੀ ਦੀ ਪੁਲਸ ਨੇ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਰਨੈਲ ਸਿੰ ਵਲੋਂ ਦਿੱਤੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ 52 ਏ ਪ੍ਰੀਜਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਰਨੈਲ ਸਿੰਘ ਨੇ ਦੱਸਿਆ ਕਿ ਕੇਂਰੀ ਜੇਲ ਪਟਿਆਲਾ ਦੀ ਚੈਕਿੰਗ ਦੌਰਾਨ ਬੈਰਕ ਨੰ 4 ਵਿੱਚੋ 1 ਮੋਬਾਇਲ ਬੈਟਰੀ ਸਮੇਤ ਬਿਨ੍ਹਾ ਸਿਮ ਕਾਰਡ ਤੋ ਬ੍ਰਾਮਦ ਹੋਇਆ।ਇਸੇ ਤਰ੍ਹਾਂ ਬੈਰਕ ਨੰ. 6 ਦੇ ਬਾਥਰੂਮ ਵਿੱਚੋ 1 ਮੋਬਾਇਲ ਬੈਟਰੀ ਸਮੇਤ ਤੇ ਸਿਮ ਕਾਰਡ ਬ੍ਰਾਮਦ ਹੋਇਆ ਹੈ। ਇਸੇ ਤਰ੍ਹਾਂ ਮੁਰਗੀ ਹਾਤੇ ਦੀ ਬੈਰਕ ਨੰ 5 ਦੇ ਬਾਥਰੂਮ ਵਿੱਚੋ 3 ਮੋਬਾਇਲ ਫੋਨ ਜਿਹਨਾ ਵਿੱਚੋ ਇੱਕ ਸਿਮ ਕਾਰਡ ਸਮੇਤ ਬ੍ਰਾਮਦ ਹੋਇਆ ਹੈ। ਇਸੇ ਤਰ੍ਹਾਂ ਬੈਰਕ ਨੰ. 2 ਦੇ ਪਿਛਲੇ ਪਾਸੇ ਜਮੀਨ ਵਿੱਚੋ 1 ਮੋਬਾਇਲ ਬੈਟਰੀ ਸਮੇਤ ਅਤੇ ਬਿਨ੍ਹਾ ਸਿਮ ਕਾਰਡ ਤੋ ਬ੍ਰਾਮਦ ਹੋਇਆ ਹੈ।ਇਸੇ ਤਰ੍ਹਾਂ ਬੈਰਕ ਨੰ. 9/1 ਵਿੱਚੋ ਐਲ. ਸੀ. ਡੀ. ਪਿੱਛੇ ਲੁਕਾ ਕੇ ਰੱਖੇ ਹੋਏ 2 ਮੋਬਾਇਲ ਬੈਟਰੀ ਸਮੇਤ ਤੇ ਸਿਮ ਕਾਰਡ ਬ੍ਰਾਮਦ ਹੋਏਹਨ। ਇਸੇ ਤਰ੍ਹਾਂ ਖਿੜਕੀ ਵਿੱਚੋ 1 ਮੋਬਾਇਲ ਬੈਟਰੀ ਸਮੇਤ ਤੇ ਸਿਮ ਕਾਰਡ ਬ੍ਰਾਮਦ ਹੋਇਆ। ਇਸੇ ਤਰ੍ਹਾਂ ਬੈਰਕ ਨੰ. 4 ਵਿੱਚੋ 1 ਮੋਬਾਇਲ ਬੈਟਰੀ ਤੇ ਸਿੰਮ ਸਮੇਤ ਬ੍ਰਾਮਦ ਹੋਇਆ ਹੈ। ਇਸੇ ਤਰ੍ਹਾਂ ਬੈਰਕ ਨੰ. 1 ਦੇ ਪਿਛਲੇ ਪਾਸੇ ਜਮੀਨ ਵਿੱਚੋ 1 ਮੋਬਾਇਲ ਬੈਟਰੀ ਸਮੇਤ ਅਤੇ ਬਿਨ੍ਹਾ ਸਿਮ ਕਾਰਡ ਤੋ ਬ੍ਰਾਮਦ ਹੋਇਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।
Punjab Bani 09 July,2024
ਭਗਤ ਸਿੰਘ ਕਾਲੋਨੀ ਵਿਚੋਂ ਹੋਏ ਵੱਖ ਵੱਖ ਘਰਾਂ ਦੇ ਨਾਬਾਲਗ ਬੱਚੇ ਲਾਪਤਾ
ਭਗਤ ਸਿੰਘ ਕਾਲੋਨੀ ਵਿਚੋਂ ਹੋਏ ਵੱਖ ਵੱਖ ਘਰਾਂ ਦੇ ਨਾਬਾਲਗ ਬੱਚੇ ਲਾਪਤਾ ਡੇਰਾਬਸੀ, 9 ਜੁਲਾਈ : ਪਿਛਲੇ 36 ਘੰਟਿਆਂ ਤੋਂ ਡੇਰਾਬਸੀ ਬਰਵਾਲਾ ਰੋਡ ਨਾਲ ਲੱਗਦੀ ਭਗਤ ਸਿੰਘ ਕਲੋਨੀ ’ਚੋਂ ਵੱਖ-ਵੱਖ ਘਰਾਂ ਦੇ 7 ਨਾਬਾਲਗ ਬੱਚੇ ਲਾਪਤਾ ਹਨ। ਲਾਪਤਾ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਬੱਚੇ ਐਤਵਾਰ ਸਵੇਰੇ ਕਰੀਬ 5 ਵਜੇ ਘਰ ਤੋਂ ਪਾਰਕ ’ਚ ਖੇਡਣ ਲਈ ਗਏ ਸਨ ਪਰ ਵਾਪਸ ਨਹੀਂ ਪਰਤੇ। ਦੁਪਹਿਰ 12 ਵਜੇ ਭਗਤ ਸਿੰਘ ਕਲੋਨੀ ਦੀਆਂ ਵੱਖ-ਵੱਖ ਗਲੀਆਂ ’ਚ ਰਹਿਣ ਵਾਲੇ 5 ਹੋਰ ਬੱਚੇ ਘਰ ਤੋਂ ਖੇਡਣ ਲਈ ਗਏ ਤੇ ਵਾਪਸ ਨਹੀਂ ਪਰਤੇ। ਐਤਵਾਰ ਛੁੱਟੀ ਹੋਣ ਕਾਰਨ ਬੱਚੇ ਖੇਡ ਰਹੇ ਸਨ, ਜਿਸ ਕਾਰਨ ਬੱਚਿਆਂ ਦੇ ਲਾਪਤਾ ਹੋਣ ਦਾ ਪਤਾ ਨਹੀਂ ਲੱਗ ਸਕਿਆ। ਲਾਪਤਾ ਬੱਚੇ ਇਕ ਦੂਜੇ ਨੂੰ ਜਾਣਦੇ ਹਨ ਤੇ ਇਕੱਠੇ ਸਕੂਲ ਜਾਂਦੇ ਹਨ। ਸਭ ਤੋਂ ਵੱਡਾ ਲੜਕਾ 15 ਸਾਲ ਦਾ ਹੈ ਤੇ ਦਸਵੀਂ ਜਮਾਤ ’ਚ ਪੜ੍ਹਦਾ ਹੈ। ਜਦੋਂ ਮਾਪਿਆਂ ਨੂੰ ਬੱਚੇ ਦੀ ਭਾਲ ਕਰਨ ``ਤੇ ਕੋਈ ਸੁਰਾਗ ਨਹੀਂ ਮਿਲਿਆ ਤਾਂ ਉਨ੍ਹਾਂ ਦੇ ਇਕ ਦੋਸਤ ਨੂੰ ਪਤਾ ਲੱਗਾ ਕਿ ਉਹ ਮੁੰਬਈ ਜਾਣ ਦੀ ਗੱਲ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਦਿੱਤੀ ਸਿਕਿਾਇਤ ਤੋਂ ਬਾਅਦ ਪੁਲਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Punjab Bani 09 July,2024
ਦਿੱਲੀ ਪੁਲਸ ਨੇ ਕੀਤਾ ਮਨੁੱਖੀ ਅੰਗਾਂ ਨੂੰ ਟਰਾਂਸਪਲਾਂਟ ਕਰਨ ਦੇ ਰੈਕੇਟ ਵਿਚ ਡਾਕਟਰ ਸਣੇ ਸਤ ਜਣਿਆਂ ਨੂੰ ਗਿ੍ਫ਼ਤਾਰ
ਦਿੱਲੀ ਪੁਲਸ ਨੇ ਕੀਤਾ ਮਨੁੱਖੀ ਅੰਗਾਂ ਨੂੰ ਟਰਾਂਸਪਲਾਂਟ ਕਰਨ ਦੇ ਰੈਕੇਟ ਵਿਚ ਡਾਕਟਰ ਸਣੇ ਸਤ ਜਣਿਆਂ ਨੂੰ ਗਿ੍ਫ਼ਤਾਰ ਨਵੀਂ ਦਿੱਲੀ, 9 ਜੁਲਾਈ : 2019 ਤੋਂ ਮਨੁੱਖੀ ਅੰਗਾਂ ਨੂੰ ਟ੍ਰਾਂਸਪਲਾਟ ਕਰਨ ਦੇ ਰੈਕੇਟ ਵਿਚ ਸ਼ਾਮਲ ਵਿਅਕਤੀਆਂ ਵਿਚੋਂ ਡਾਕਟਰ ਸਣੇ 7 ਜਣਿਆਂ ਨੂੰ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਪਕੜੇ ਜਾਣ ਵਾਲੇ ਹਰ ਟਰਾਂਸਪਲਾਂਟ ਲਈ 25-30 ਲੱਖ ਰੁਪਏ ਲੈਂਦੇ ਸਨ। ਪੁਲਸ ਦੇ ਡਿਪਟੀ ਕਮਿਸ਼ਨਰ ਕ੍ਰਾਈਮ ਬ੍ਰਾਂਚ ਅਮਿਤ ਗੋਇਲ ਨੇ ਦੱਸਿਆ ਕਿ ਆਰਗਨ ਟਰਾਂਸਪਲਾਂਟ ਰੈਕੇਟ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਜਣਿਆਂ ਨੂੰ ਓਪਰੇਟ ਕਰਨ ਵਾਲਾ ਯਾਨੀ ਕਿ ਗਿਰੋਹ ਦਾ ਮੁੱਖ ਸਰਗਨ੍ਹਾਂ ਬੰਗਲਾਦੇਸ਼ੀ ਹੈ। ਅੰਗ ਦਾਨ ਤੇ ਹਾਸਲ ਕਰਨ ਵਾਲੇ ਦੋਵੇਂ ਬੰਗਲਾਦੇਸ਼ ਦੇ ਰਹਿਣ ਵਾਲੇ ਹਨ। ਉਨ੍ਹਾਂ ਰਸੇਲ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਮਰੀਜ਼ਾਂ ਅਤੇ ਦਾਨੀਆਂ ਦਾ ਇੰਤਜ਼ਾਮ ਕਰਦਾ ਸੀ। ਟਰਾਂਸਪਲਾਂਟ ਵਿੱਚ ਸ਼ਾਮਲ ਇੱਕ ਮਹਿਲਾ ਡਾਕਟਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 09 July,2024
ਦੇਰ ਰਾਤ ਤੱਕ ਪੱਬ ਖੁੱਲ੍ਹੇ ਰੱਖਣ ਤੇ ਬੈਂਗਲੁਰੂ ਪੁਲਸ ਨੇ ਕੀਤੀ ਕਈ ਪੱਬ ਮਾਲਕਾਂ ਤੇ ਐਫ. ਆਈ. ਆਰ.
ਦੇਰ ਰਾਤ ਤੱਕ ਪੱਬ ਖੁੱਲ੍ਹੇ ਰੱਖਣ ਤੇ ਬੈਂਗਲੁਰੂ ਪੁਲਸ ਨੇ ਕੀਤੀ ਕਈ ਪੱਬ ਮਾਲਕਾਂ ਤੇ ਐਫ. ਆਈ. ਆਰ. ਬੈਂਗਲੁਰੂ : ਪ੍ਰਸਿੱਧ ਕ੍ਰਿਕਟ ਸਟਾਰ ਵਿਰਾਟ ਕੋਹਲੀ ਦੇ ਚੱਲ ਰਹੇ ਪੱਬ ਦੇ ਹੋਰਨਾਂ ਪੱਬਾਂ ਦੇ ਨਾਲ ਦੇਰ ਰਾਤ ਤੱਕ ਖੁੱਲ੍ਹੇ ਰਹਿਣ ਦੇ ਚਲਦਿਆਂ ਬੈਂਗਲੁਰੂ ਪੁਲਸ ਨੇ ਬੀਤੀ ਦੇਰ ਰਾਤ ਕਾਰਵਾਈ ਕਰਦਿਆਂ ਕਈ ਕੇਸ ਦਰਜ ਕੀਤੇ ਹਨ। ਪੁਲਸ ਨੇ ਦੱਸਿਆ ਕਿ 6 ਜੁਲਾਈ ਦੀ ਰਾਤ ਨੂੰ ਇਹ ਪੱਬ ਕਥਿਤ ਤੌਰ `ਤੇ 1:20 ਵਜੇ ਤੱਕ ਖੁੱਲ੍ਹਾ ਸੀ, ਜੋ ਕਿ ਨਿਯਮਾਂ ਦੇ ਖਿਲਾਫ਼ ਹੈ।
Punjab Bani 09 July,2024
ਕਾਲ ਗਰਲ ਨਾਲ ਪੈਸਿਆਂ ਨੂੰ ਹੋ ਕੇ ਲੜਾਈ ਦੇ ਚਲਦਿਆਂ ਦਲਾਲ ਨੇ ਕੀਤਾ ਬੈਂਕ ਮੈਨੇਜਰ ਤੇ ਹਮਲਾ
ਕਾਲ ਗਰਲ ਨਾਲ ਪੈਸਿਆਂ ਨੂੰ ਹੋ ਕੇ ਲੜਾਈ ਦੇ ਚਲਦਿਆਂ ਦਲਾਲ ਨੇ ਕੀਤਾ ਬੈਂਕ ਮੈਨੇਜਰ ਤੇ ਹਮਲਾ ਚੰਡੀਗੜ੍ਹ 9 ਜੁਲਾਈ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਇਕ ਬੈਂਕ ਦੇ ਮੈਨੇਜਰ ਦੀ ਜਦੋਂ ਕਾਲ ਗਰਲ ਨਾਲ ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ ਤਾਂ ਦਲਾਲ ਨੇ ਆਪਣੇ ਸਾਥੀਆਂ ਨਾਲ ਬੈਂਕ ਮੈਨੇਜਰ ਤੇ ਹਮਲਾ ਕਰ ਦਿੱਤਾ ਤੇ ਹਵਾਈ ਫਾਇਰ ਵੀ ਕੀਤੇ। ਬੈਂਕ ਮੈਨੇਜਰ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-44 ’ਚ ਕਾਰ ਸਵਾਰ ਕਰੀਬ 10 ਨੌਜਵਾਨ ਬੈਂਕ ਮੈਨੇਜਰ ’ਤੇ ਹਮਲਾ ਕਰ ਰਹੇ ਹਨ। ਡੀ. ਐੱਸ. ਪੀ. ਜਸਵਿੰਦਰ ਸਿੰਘ, ਥਾਣਾ ਇੰਚਾਰਜ ਲਖਬੀਰ ਸਿੰਘ ਨੇ ਖੂਨ ਨਾਲ ਲੱਥਪੱਥ ਬੈਂਕ ਮੈਨੇਜਰ ਅੰਕੁਸ਼ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ। ਮੌਕੇ ’ਤੇ ਪੁਲਸ ਨੂੰ ਦੇਸੀ ਕੱਟੇ ਤੋਂ ਚੱਲੀ ਗੋਲੀ ਦੇ ਖੋਲ ਤੇ ਸੜਕ ’ਤੇ ਖੂਨ ਖਿਲਰਿਆ ਮਿਲਿਆ ।
Punjab Bani 09 July,2024
ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚਾਰ ਸਿੱਖ ਲੀਡਰਾਂ ਨੂੰ ਸਿਰਫ਼ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਬਲਕਿ ਧਮਕੀਆਂ ਦੇਣ ਵਾਲਿਆਂ ਨੇ ਧਮਕੀਆਂ ਵਾਲੇ ਪੱਤਰ ਚੰਡੀਗੜ੍ਹ ਦਫ਼ਤਰ ਵਿਖੇ ਵੀ ਭੇਜੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਚਾਰ ਸਿੱਖ ਲੀਡਰਬਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਜਨਰਲ ਸਕੱਤਰ ਭਾਜਪਾ ਪਰਮਿੰਦਰ ਸਿੰਘ ਬਰਾੜ ਤੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਭਾਜਪਾ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀ. ਜੀ. ਪੀ. ਨੂੰ ਮਿਲਣ ਜਾ ਰਹੇ ਹਨ। ਪੱਤਰ `ਚ ਭਾਜਪਾ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਬੀ. ਜੇ. ਪੀ. ਆਗੂਆਂ ਨੇ ਚੰਡੀਗੜ੍ਹ ਪੁਲਸ ਕੋਲ ਸਿਕਾਇਤ ਵੀ ਦਰਜ ਕਰਵਾਈ ਹੈ। ਪ
Punjab Bani 09 July,2024
ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਸ਼ਾਮਲ ਗਿਰੋਹ ਦਾ ਹੋਇਆ ਪਰਦਾ ਫਾਸ਼
ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਸ਼ਾਮਲ ਗਿਰੋਹ ਦਾ ਹੋਇਆ ਪਰਦਾ ਫਾਸ਼ ਰਾਜਸਥਾਨ, 9 ਜੁਲਾਈ : ਭਾਰਤ ਦੇਸ਼ ਦੇ ਰਾਜਸਥਾਨ ਵਿਚ ਇਕ ਦਲਾਲਾਂ ਦਾ ਗਿਰੋਹ ਜੋ ਆਦਿਵਾਸੀ ਪਰਿਵਾਰਾਂ ਤੋਂ ਨਵਜੰਮੇ ਬੱਚੇ ਖਰੀਦ ਕੇ ਅੱਗੇ ਮਹਿੰਗੇ ਭਾਅ ਵਿਚ ਵੇਚ ਦਿੰਦਾ ਸੀ ਦਾ ਪਰਦਾ ਫਾਸ਼ ਹੋਇਆ ਹੈ। ਦੱਸਣਯੋਗ ਹੈ ਕਿ ਉਕਤ ਕੰਮ ਨੂੰ ਅੰਜਾਮ ਦੇ ਰਹੇ ਗਿਰੋਹ ਦੀ ਜਾਂਚ ਕਰਨ ਦੌਰਾਨ ਪਤਾ ਲੱਗਿਆ ਕਿ ਬੱਚਿਆਂ ਨੂੰ ਦਿੱਲੀ, ਹੈਦਰਾਬਾਦ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਖੇ ਪਹੁੰਚਾਇਆ ਜਾ ਰਿਹਾ ਹੈ। ਬੱਚਿਆਂ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਦਲਾਲਾਂ ਨਾਲ ਕੀਤੀ ਗਈ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ 25 ਦਿਨਾਂ ਦੇ ਨਵਜੰਮੇ ਬੱਚੇ ਲਈ 8 ਲੱਖ ਰੁਪਏ ਦੀ ਮੰਗ ਕੀਤੀ ਗਈ ਤੇ 6 ਲੱਖ ਰੁਪਏ `ਚ ਸੌਦਾ ਤੈਅ ਹੋਇਆ ਅਤੇ ਬੱਚੇ ਨੂੰ ਸਿਰਫ਼ ਦੇਖਣ ਦੀ ਮੰਗ ਤੇ ਦਲਾਲ ਵਲੋਂ 20 ਹਜ਼ਾਰ ਰੁਪਏ ਦੀ ਮੰਗ ਵੀ ਕੀਤੀ ਗਈ।ਜਿਸ ਤੇ ਉਦੈਪੁਰ ਦੀ ਦਲਾਲ ਅਤੇ ਬੱਚੇ ਨੂੰ ਗੁਲਾਲਬਾਗ ਵਿਚ ਖਰੀਦਦਾਰ ਦੇ ਹੱਥੀਂ ਸੌਂਪਿਆ।
Punjab Bani 09 July,2024
ਵਿਜੀਲੈਂਸ ਬਿਊਰੋ ਪੰਜਾਬ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਪੰਜਾਬ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ 9 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ ’ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
Punjab Bani 09 July,2024
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ ਚੰਡੀਗੜ, 9 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ। ਪੜਤਾਲ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 July,2024
ਬਰਨਾਲਾ ਪੁਲਸ ਨੇ ਕੀਤੇ ਨਿਹੰਗ ਸਿੰਘ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ
ਬਰਨਾਲਾ ਪੁਲਸ ਨੇ ਕੀਤੇ ਨਿਹੰਗ ਸਿੰਘ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਬਰਨਾਲਾ : ਤੇਜ਼ਧਾਰ ਹਥਿਆਰਾ ਨਾਲ ਨਿਹੰਗ ਸਿੰਘ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਨੇਕੇ ਕਤਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਬਰਨਾਲਾ ਦੀ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਉਕਤ ਕਾਂਡ ਬੀਤੀ 1 ਜੁਲਾਈ ਨੂੰ ਵਾਪਰਿਆ ਸੀ। ਐਸ. ਐਸ. ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਰਮਜੀਤ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਇਕ ਮੋਟਰਸਾਈਕਲ ਨੰਬਰੀ ਐੱਚ.ਆਰ-01ਜੇ-4130, ਲੋਹੇ ਦੀ ਕ੍ਰਿਪਾਨ ਤੇ ਖੰਡਾ ਬਰਾਮਦ ਕਰ ਲਿਆ ਗਿਆ ਹੈ, ਜਦਕਿ ਰਹਿੰਦੇ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਾਲ ਲਗਾਤਾਰ ਜਾਰੀ ਹੈ।ਉਨ੍ਹਾਂ ਦੱਸਿਆ ਕਿ ਮਾਨਯੋਗ ਅਦਾਲਤ ਤੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀਹੈ।
Punjab Bani 08 July,2024
ਪਤਨੀ ਨੇ ਮਾਰਿਆ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ
ਪਤਨੀ ਨੇ ਮਾਰਿਆ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਬਰਨਾਲਾ, 8 ਜੁਲਾਈ : ਹੰਡਿਆਇਆ-ਬਰਨਾਲਾ ਬਾਈਪਾਸ, ਮੋਗਾ ਸਲਿੱਪ ਰੋਡ ’ਤੇ ਇਕ ਅਲਟੋ ਕਾਰ ਨੰਬਰੀ ਪੀਬੀ-11ਐੱਫ਼-1820 ਨੂੰ ਅੱਗ ਲੱਗਣ ਕਾਰਨ ਉਸ ’ਚ ਸਵਾਰ ਕਾਰ ਚਾਲਕ ਹਰਚਰਨ ਸਿੰਘ ਉਰਫ਼ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਦਰਾਜ ਦੀ ਸਮੇਤ ਕਾਰ ਸੜ੍ਹ ਜਾਣ ਕਾਰਨ ਮੌਤ ਹੋ ਗਈ ਸੀ ਦੇ ਵਿਚ ਖੁਲਾਸਾ ਹੋਇਆ ਹੈ ਕਿ ਮੌਤ ਦੇ ਘਾਟ ਉਤਰੇ ਵਿਅਕਤੀ ਨੂੰ ਉਸਦੀ ਪਤਨੀ ਵਲੋਂ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਜਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬੀਤੀ 16 ਜੂਨ ਨੂੰ ਇਕ ਅਲਟੋ ਕਾਰ ਵਿਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਕੇ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲਸ ਨੇ ਹੈਰਾਨੀਜਨਕ ਖ਼ੁਲਾਸੇ ਕੀਤੇ ਹਨ ਤੇ ਮ੍ਰਿਤਕ ਦੀ ਪਤਨੀ ਸਣੇ 3 ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਕਤਲ ਤੇ ਹੋਰ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਅੱਗੇ ਦੱਸਿਆ ਕਿ ਪੁਲਸ ਵਲੋਂ ਡੂੰਘਾਈ ਨਾਲ ਕੀਤੀ ਪੜ੍ਹਤਾਲ ਦੌਰਾਨ ਸਾਹਮਣੇ ਆਇਆ ਕਿ ਹਰਚਰਨ ਸਿੰਘ ਦੀ ਮੌਤ ਕੁਦਰਤੀ ਤੇ ਅਚਾਨਕ ਨਹੀਂ ਹੋਈ ਸੀ ਬਲਕਿ ਬੀਤੀ 16 ਜੂਨ ਨੂੰ ਸਵੇਰੇ ਕਰੀਬ 11 ਵਜੇ ਹਰਚਰਨ ਸਿੰਘ ਨੂੰ ਉਸਦੀ ਪਤਨੀ ਸੁਖਜੀਤ ਕੌਰ ਪੁੱਤਰੀ ਜਗਜੀਤ ਸਿੰਘ ਵਾਸੀ ਸੰਦਲੀ ਪੱਤੀ ਮਹਿਰਾਜ ਨੇ ਆਪਣੇ ਦੋਸਤਾਂ ਹਰਦੀਪ ਸਿੰਘ ਵਾਸੀ ਮਹਿਰਾਜ ਬਠਿੰਡਾ ਹਾਲ ਅਬਾਦ ਰਾਮਪੁਰਾ ਤੇ ਸੁਖਦੀਪ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਬਠਿੰਡਾ ਨਾਲ ਮਿਲ ਕੇ ਉਸਦੇ ਮੂੰਹ ’ਚ ਹਿੱਟ ਸਪਰੇਅ ਕਰਕੇ ਰੱਸੀ ਨਾਲ ਗਲ ਘੁੱਟ ਦਿੱਤਾ ਤੇ ਬਾਅਦ ’ਚ ਉਸਨੂੰ ਅਲਟੋ ਕਾਰ ’ਚ ਪਾ ਕੇ ਕਾਰ ਨੂੰ ਹੰਡਿਆਇਆ-ਬਰਨਾਲਾ ਬਾਈਪਾਸ, ਮੋਗਾ ਸਲਿੱਪ ਰੋਡ ’ਤੇ ਖੜ੍ਹੀ ਕਰ ਕੇ ਅੱਗ ਲਗਾ ਦਿੱਤੀ।
Punjab Bani 08 July,2024
ਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਹਿਆਲਾ ਵੱਲੋਂ ਆਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਸਬੰਧੀ ਕੀਤੀ ਪੜਤਾਲ ਦੇ ਆਧਾਰ ’ਤੇ ਉਕਤ ਦੋਵਾਂ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 13/2017/ਐਸ.ਬੀ.ਐਸ.ਨਗਰ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਸਾਲ 2008 ਤੋਂ ਸਾਲ 2013 ਤੱਕ ਗ੍ਰਾਮ ਪੰਚਾਇਤ ਹਿਆਲਾ ਨੂੰ ਕੁੱਲ 16,45,000 ਰੁਪਏ ਦੀਆਂ ਕੁੱਲ 9 ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਇਸ ਸਬੰਧੀ ਤਤਕਾਲੀ ਸਰਪੰਚ ਸੁਰਜੀਤ ਸਿੰਘ, ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਬਖਸ਼ੀਸ਼ ਰਾਮ (ਜਿਸ ਦੀ 22.09.2021 ਨੂੰ ਮੌਤ ਹੋ ਚੁੱਕੀ ਹੈ), ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਹਰਭਜਨ ਕੌਰ ਅਤੇ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਨੇ ਇਨ੍ਹਾਂ ਗ੍ਰਾਂਟਾਂ ਵਿੱਚੋਂ ਮਜ਼ਦੂਰਾਂ ਨੂੰ ਅਦਾਇਗੀ ਲਈ ਜਾਅਲੀ ਬਿੱਲ/ਰਸੀਦਾਂ ਅਤੇ ਅਧੂਰੀਆਂ ਮਸਟਰ ਰੋਲ ਜਮ੍ਹਾਂ ਕਰਵਾ ਕੇ ਉਕਤ ਗਰਾਂਟਾਂ ਵਿੱਚ ਬੇਨਿਯਮੀਆਂ ਕੀਤੀਆਂ ਸਨ । ਉਨ੍ਹਾਂ ਦੱਸਿਆ ਕਿ ਪੜਤਾਲ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਅਤੇ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਿਤੀ 08.07.2024 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 420, 406, 409, 465, 467, 468, 471, 120-ਬੀ ਅਤੇ 13(1)(ਏ) ਤੇ 13(2) ਦੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 08 July,2024
66 ਕਿਲੋ ਅਫੀਮ ਤਸਕਰੀ ਦੇ ਮਾਮਲੇ `ਚ ਮਾਸਟਰਮਾਇੰਡ ਨੂੰ ਝਾਰਖੰਡ ਤੋਂ ਫਾਜਿ਼ਲਕਾ ਪੁਲਸ ਨੇ ਕੀਤਾ ਗ੍ਰਿਫਤਾਰ
66 ਕਿਲੋ ਅਫੀਮ ਤਸਕਰੀ ਦੇ ਮਾਮਲੇ `ਚ ਮਾਸਟਰਮਾਇੰਡ ਨੂੰ ਝਾਰਖੰਡ ਤੋਂ ਫਾਜਿ਼ਲਕਾ ਪੁਲਸ ਨੇ ਕੀਤਾ ਗ੍ਰਿਫਤਾਰ ਫਾਜ਼ਿਲਕਾ : ਫਾਜ਼ਿਲਕਾ ਪੁਲਸ ਨੇ 66 ਕਿਲੋ ਅਫੀਮ ਮਾਮਲੇ ਦੇ ਮੁੱਖ ਸਰਗਨ੍ਹਾਂ ਨੂੰ ਝਾਰਖੰਡ ਤੋਂ ਗ੍ਰਿਫ਼ਤਾਰ ਕਰਕੇ ਲਿਆਂਦਾ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਾਜ਼ਿਲਕਾ ਪੁਲਸ ਵੱਲੋ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ, ਜਿਸ ਤੇ ਮੁੱਕਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਸੀ ਦੋ ਨੂੰ ਮੌਕਾ ਤੇ ਕਾਬੂ ਕੀਤਾ ਗਿਆ ਸੀ ਜਦਕਿ ਇਸ ਮੁੱਕਦਮਾ ਵਿੱਚ ਇਕ ਹੋਰ ਨਾਮਜ਼ਦ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
Punjab Bani 08 July,2024
ਪਿੰਡ ਸੁੰਨੜ ਕਲਾਂ ਵਿਚ ਕਿਸਾਨ ਤੇ ਖੇਤਾਂ ਵਿਚ ਝੋਨਾ ਲਗਾਉਂਦਿਆਂ ਚੱਲੀਆਂ ਗੋਲੀਆਂ
ਪਿੰਡ ਸੁੰਨੜ ਕਲਾਂ ਵਿਚ ਕਿਸਾਨ ਤੇ ਖੇਤਾਂ ਵਿਚ ਝੋਨਾ ਲਗਾਉਂਦਿਆਂ ਚੱਲੀਆਂ ਗੋਲੀਆਂ ਜਲੰਧਰ, 8 ਜੁਲਾਈ : ਜਲੰਧਰ ਅਧੀਨ ਆਉਂਦੇ ਨੂਰਮਹਿਲ ਅਤੇ ਉਸ ਅਧੀਨ ਥਾਣਾ ਅਧੀਨ ਆਉਂਦੇ ਪਿੰਡ ਸੁੰਨੜ ਕਲਾਂ ਵਿੱਚ ਇਕ ਕਿਸਾਨ `ਤੇ ਖੇਤਾਂ ਵਿਚ ਝੋਨਾ ਲਗਾਉਂਦੇ ਵੇਲੇ ਗੋਲ਼ੀਆਂ ਚਲਾਏ ਜਾਣ ਕਾਰਨ ਕਿਸਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਦੱਸਣਯੋਗ ਹੈ ਕਿ ਖੇਤਾਂ ਵਿੱਚ ਕਿਸਾਨ ਰੇਸ਼ਮ ਸਿੰਘ ਆਪਣੇ ਖੇਤਾਂ ਵਚ ਝੋਨਾ ਲਗਵਾ ਰਹੇ ਸਨ ਤੇ ਆਪਣੀ ਲੇਬਰ ਕੋਲ ਪਹੁੰਚੇ ਹੀ ਸਨ ਕਿ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੇ ਢਿੱਡ ਵਿੱਚ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਫੱਟੜ ਹੋ ਗਿਆ। ਗੰਭੀਰ ਰੂਪ ਵਿਚ ਜ਼ਖ਼ਮੀ ਹਾਲਾਤ ਵਿਚ ਕਿਸਾਨ ਰੇਸ਼ਮ ਸਿੰਘ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਲਿਜਾਇਆ ਗਿਆ ਹੈ। ਮੌਕੇ `ਤੇ ਪੁੱਜੀ ਥਾਣਾ ਨੂਰਮਹਿਲ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਗੋਲ਼ੀਆਂ ਚਲਾਉਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
Punjab Bani 08 July,2024
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਐਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ 'ਤੇ ਪੁਲਿਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ। ਡੀਜੀਪੀ ਨੇ ਕਿਹਾ, "ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਫਲੈਟ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਪਰਾਧਿਕ ਗਰੋਹ ਚੋਰੀ, ਲੁੱਟ-ਖੋਹ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਐਫਆਈਆਰ ਨੰ. 118 ਮਿਤੀ 07/07/2024 ਨੂੰ ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(7) ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 08 July,2024
ਬੀ. ਐੱਸ. ਐੱਫ਼. ਨੇ ਖੋਜ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ
ਬੀ. ਐੱਸ. ਐੱਫ਼. ਨੇ ਖੋਜ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ, 8 ਜੁਲਾਈ : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਖੋਜ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਮਾਦ ਕੀਤੇ ਗਏ ਹਨ। ਬੀਐੱਸਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਾਨ ਵਿੱਚੋਂ ਪਾਕਿਸਤਾਨੀ ਡਰੋਨ ਡੀਜੀਆਈ ਮੈਵਿਕ 3 ਕਾਲਸਿਕ ਬਰਾਮਦ ਕੀਤਾ ਹੈ, ਜੋ ਕਿ ਚੀਨ ਦਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰੋੜਾਵਾਲਾ ਵਿਚੋਂ ਸੂਚਨਾ ਦੇ ਅਧਾਰ ‘ਤੇ ਕੀਤੀ ਖੋਜ ਦੌਰਾਨ 250 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।
Punjab Bani 08 July,2024
ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ
ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ ਹਰਗੋਬਿੰਦਪੁਰ ਸਾਹਿਬ, 8 ਜੁਲਾਈ : ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ ਹੋਣ ਅਤੇ ਅੱਧੀ ਦਰਜਨ ਲੋਕ ਜ਼ਖ਼ਮੀ ਹੋ ਗਏ ਹਨ । ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀਆਂ ਦੀ ਇਸ ਗੋਲੀਬਾਰੀ ’ਚ ਮੌਤ ਹੋ ਗਈ । ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਰਜੇਸ਼ ਕੁਮਾਰ ਕੱਕੜ ਅਤੇ ਐੱਸ. ਐੱਚ. ਓ. ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ। ਜ਼ਖਮੀਆਂ ਨੂੰ ਪੁਲਸ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।
Punjab Bani 08 July,2024
ਰਸਮੀ ਨਾਮੀ ਔਰਤ ਦਾ ਹੋਇਆ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਪੱਛਮ ਵਿੱਚ ਕਤਲ
ਰਸਮੀ ਨਾਮੀ ਔਰਤ ਦਾ ਹੋਇਆ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਪੱਛਮ ਵਿੱਚ ਕਤਲ ਆਸਟ੍ਰੇਲੀਆ, 8 ਜੁਲਾਈ () : 20 ਸਾਲਾ ਰਸ਼ਮੀ ਨਾਮੀ ਇਕ ਮਹਿਲਾ ਜੋ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਪੱਛਮ ਵਿੱਚ ਇੱਕ ਘਰ ਵਿੱਚ ਰਹਿੰਦੀ ਸੀ ਦਾ ਕਤਲ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ `ਤੇ ਪਹੁੰਚੀ ਪੁਲਸ ਨੰੁ ਔਰਤ ਦੀ ਛਾਤੀ ਵਿੱਚ ਦੋ ਚਾਕੂ ਦੇ ਜ਼ਖ਼ਮ ਦਿਖੇ, ਜਿਸਨੂੰ ਫਸਟ ਰਾਹੀਂ ਸਾਂਹ ਦੇ ਕੇ ਜਿਊਂਦਾ ਕਰਨ ਦੀ ਪੂਰੀ ਕੋਸਿ਼ਸ਼ ਕੀਤੀ ਗਈ ਬਚਾਇਆ ਨਹੀਂ ਜਾ ਸਕਿਆ। ਉਕਤ ਘਟਨਾ ਤੋਂ ਬਾਅਦ ਲੋਕਾਂ ਵਲੋਂ ਇਕ ਵਿਅਕਤੀ ਨੂੰ ਭੱਜਦਿਆਂ ਵੇਖਿਆ ਗਿਆ ਸੀ। ਪੁਲਸ ਨੇ ਕਿਹਾ ਕਿ ਜਨਤਾ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਘਟਨਾ ਸਬੰਧੀ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਫਿਲਹਾਲ ਘਟਨਾ ਦੀ ਜਾਂਚ ਜਾਰੀ ਹੈ।
Punjab Bani 08 July,2024
ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲੀ ਵਿਅਕਤੀ ਕੀਤੀ ਬੇਅਦਬੀ
ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲੀ ਵਿਅਕਤੀ ਕੀਤੀ ਬੇਅਦਬੀ ਗੋਰਾਇਆ, 8 ਜੁਲਾਈ () : ਪੰਜਾਬ ਦੇ ਗੋਰਾਇਆ ਨੇੜਲੇ ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲ ਦੇ ਇਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਨਾਲ ਪਏ ਵਾਈਪਰ ਨਾਲ ਛੇੜਖਾਨੀ ਕਰਦਿਆਂ ਵਾਈਪਰ ਨਿਸ਼ਾਨ ਸਾਹਿਬ ਦੇ ਮਾਰਿਆ ਗਿਆ। ਉਪਰੋਕਤ ਘਟਨਾ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਦੱਸਿਆ ਉਹ ਜਦੋਂ ਸਾਜਰੇ ਸਾਢੇ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਨਿਤਨੇਮ ਕਰਦੇ ਹੋਏ ਅਰਦਾਸ ਕਰ ਰਹੇ ਸਨ ਤਾਂ ਇਕ ਵਿਅਕਤੀ ਜੋ ਕੈਮਰੇ ’ਚ ਵੇਖਿਆ ਗਿਆ ਪਹਿਲਾਂ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮਦਾ ਰਿਹਾ ਤੇ ਫਿਰ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਉਸਨੇ ਨਿਸ਼ਾਨ ਸਾਹਿਬ ਨਾਲ ਪਏ ਵਾਈਪਰ ਨਾਲ ਛੇੜਖਾਨੀ ਕਰਦਿਆਂ ਵਾਈਪਰ ਨਿਸ਼ਾਨ ਸਾਹਿਬ ਦੇ ਮਾਰਿਆ।ਪੁਲਸ ਨੇ ਮੌਕੇ ਤੇ ਪਹੁੰਚ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Punjab Bani 08 July,2024
ਮੋਬਾਇਲ ਖੋਹੇ ਜਾਣ ਤੇ ਨੌਜਵਾਨ ਨੇ ਲਿਆ ਫਾਹਾ
ਮੋਬਾਇਲ ਖੋਹੇ ਜਾਣ ਤੇ ਨੌਜਵਾਨ ਨੇ ਲਿਆ ਫਾਹਾ ਜਲੰਧਰ : ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਦੇ ਇਕ ਪ੍ਰਵਾਸੀ ਨੌਜਵਾਨ ਗੁਰਪ੍ਰਸਾਦ ਨੇ ਮੋਬਾਇਲ ਖੋਹੇ ਜਾਣ ਤੇ ਆਪਣੀ ਹੀ ਜਿ਼ੰਦਗੀ ਨੂੰ ਫਾਹਾ ਲਗਾ ਕੇ ਲੀਲ ਲਿਆ। ਉਪਰੋਕਤ ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਤੇ ਏ. ਐੱਸ. ਆਈ. ਜਤਿੰਦਰ ਸ਼ਰਮਾ ਪੁਲਸ ਪਾਰਟੀ ਸਮੇਤ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ।ਐੱਸ. ਐੱਚ. ਓ . ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗੁਰਪ੍ਰਸਾਦ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤੇ ਆਪਣੇ ਮੋਬਾਈਲ ’ਤੇ ਗੱਲ ਕਰ ਰਿਹਾ ਸੀ ਤਾਂ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।
Punjab Bani 08 July,2024
ਸਰਕਾਰੀ ਅਧਿਆਪਕ ਨੂੰ ਉਸਦੇ ਸਹੁਰਾ ਪਰਿਵਾਰ ਨੇ ਹੀ ਲਗਾਈ ਪੈਟਰੇਲ ਪਾ ਕੇ ਅੱਗ
ਸਰਕਾਰੀ ਅਧਿਆਪਕ ਨੂੰ ਉਸਦੇ ਸਹੁਰਾ ਪਰਿਵਾਰ ਨੇ ਹੀ ਲਗਾਈ ਪੈਟਰੇਲ ਪਾ ਕੇ ਅੱਗ ਫਾਜ਼ਿਲਕਾ: ਸਰਕਾਰੀ ਅਧਿਆਪਕ `ਤੇ ਪੈਟਰੋਲ ਪਾ ਕੇ ਜਿੰਦਾ ਸਾੜਨ ਦੇ ਮਾਮਲੇ ਦੇ ਚਲਦਿਆਂ ਉਸਨੂੰ ਜਿਥੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਤੇ ਉਥੇ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਅਧਿਆਪਕ ਨੂੰ ਅੱਗ ਲੱਗਣ ਦਾ ਮਾਮਲਾ ਉਸਦੇ ਆਪਣੇ ਹੀ ਸਹੁਰੇ ਪਰਿਵਾਰ ਵਲੋਂ ਪੈਟਰੋਲ ਪਾ ਕੇ ਲਗਾਉਣ ਤੋਂ ਬਾਅਦ ਆਇਆ ਹੈ।ਪੀੜਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸ ਦਾ ਭਰਾ ਫਾਜ਼ਿਲਕਾ ਦੇ ਇਲਾਕੇ ਜਟੀਆਂ ਮੁਹੱਲੇ ਦਾ ਰਹਿਣ ਵਾਲਾ ਹੈ ਅਤੇ ਇਸਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ। ਜਿਸ ਨੂੰ ਅੱਜ ਉਸਦਾ ਭਰਾ ਵਿਸ਼ਵਦੀਪ ਕੁਮਾਰ ਲੈਣ ਗਿਆ ਸੀ। ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
Punjab Bani 08 July,2024
ਮੌੜ ਮੰਡੀ `ਚ ਟਰੱਕ ਯੂਨੀਅਨ ਨੇੜੇ ਚੱਲੀਆਂ ਤਲਵਾਰਾਂ, ਸੜਕ `ਤੇ ਹੀ ਤੜਫਦਾ ਰਿਹਾ ਨੌਜਵਾਨ
ਮੌੜ ਮੰਡੀ `ਚ ਟਰੱਕ ਯੂਨੀਅਨ ਨੇੜੇ ਚੱਲੀਆਂ ਤਲਵਾਰਾਂ, ਸੜਕ `ਤੇ ਹੀ ਤੜਫਦਾ ਰਿਹਾ ਨੌਜਵਾਨ ਬਠਿੰਡਾ: ਮੌੜ ਮੰਡੀ ਦੀ ਟਰੱਕ ਯੂਨੀਅਨ ਨੇੜੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਜਸਪਾਲ ਸਿੰਘ ਚੰਨਵੀ ਵਾਸੀ ਮੌੜ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸਨੂੰ ਕੁਝ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਬਚਾ ਕੇ ਸਥਾਨਕ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ। ਘਟਨਾ ਤੋਂ ਬਾਅਦ ਪੁਲਿਸ ਦੀ ਇਸ ਮਾਮਲੇ `ਚ ਕਾਰਗੁਜ਼ਾਰੀ ਨਾਂ-ਮਾਤਰ ਰਹੀ, ਬੇਸ਼ੱਕ ਪੁਲਿਸ ਨੇ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰ ਲਏ ਪਰ ਮਾਮਲੇ `ਚ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਦੀ ਬਜਾਏ ਕਿਹਾ ਕਿ ਅਜੇ ਜਾਂਚ ਜਾਰੀ ਹੈ।
Punjab Bani 08 July,2024
ਆਈ. ਐਸ. ਆਈ ਨਾਲ ਸਬੰਧ ਰੱਖਣ ਵਾਲੇ ਅਤੇ ਗੁਰਦਾਸਪੁਰ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਲੀ ਰਜ਼ਾ ਨੂੰ ਅਣਪਛਾਤੇ ਲੋਕਾਂ ਨੇ ਮਾਰੀ ਗੋਲੀ
ਆਈ. ਐਸ. ਆਈ ਨਾਲ ਸਬੰਧ ਰੱਖਣ ਵਾਲੇ ਅਤੇ ਗੁਰਦਾਸਪੁਰ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਲੀ ਰਜ਼ਾ ਨੂੰ ਅਣਪਛਾਤੇ ਲੋਕਾਂ ਨੇ ਮਾਰੀ ਗੋਲੀ ਪਾਕਿਸਤਾਨ : ਪਾਕਿਸਤਾਨ ਦੇ ਕਰਾਚੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਆਈ. ਐਸ. ਆਈ. ਅਧਿਕਾਰੀ ਅਲੀ ਰਜ਼ਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ।ਦੱਸਣਯੋਗ ਹੈ ਕਿ ਅਲੀ ਰਜ਼ਾ 2015 ਵਿੱਚ ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਵੀ ਸੀ ਨੂੰ ਕਰਾਚੀ ਦੇ ਬਲਾਕ 1 ਦੇ ਕਰੀਮਾਬਾਦ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।ਆਈ. ਐਸ. ਆਈ. ਅਧਿਕਾਰੀ ਤੋਂ ਇਲਾਵਾ ਇੱਕ ਸੁਰੱਖਿਆ ਗਾਰਡ ਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਹਾਲਾਂਕਿ ਬਾਅਦ `ਚ ਉਸ ਨੂੰ ਜਿਨਾਹ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ (ਜੇਪੀਐੱਮਸੀ) `ਚ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Punjab Bani 08 July,2024
ਕਾਰ ਸਵਾਰ ਨੇ ਸਕੂਟਰੀ ਸਵਾਰ ਜੌੜੇ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸਿ਼ਸ਼ ਦੇ ਚਲਦਿਆਂ ਔਰਤ ਨੂੰ 100 ਮੀਟਰ ਤੱਕ ਘਸੀਟਿਆ
ਕਾਰ ਸਵਾਰ ਨੇ ਸਕੂਟਰੀ ਸਵਾਰ ਜੌੜੇ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸਿ਼ਸ਼ ਦੇ ਚਲਦਿਆਂ ਔਰਤ ਨੂੰ 100 ਮੀਟਰ ਤੱਕ ਘਸੀਟਿਆ ਮੁੰਬਈ, 7 ਜੁਲਾਈ : ਸਵੇਰੇ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਸਵਾਰ ਨੇ ਮੰੁਬਈ ਦੇ ਵਰਲੀ ਖੇਤਰ ਵਿਚ ਸਕੂਟਰੀ ਤੇ ਸਵਾਰ ਜੋੜੇ ਨੂੰ ਜਿਥੇ ਟੱਕਰ ਮਾਰ ਦਿੱਤੀ ਫਿਰ ਉਥੋਂ ਭੱਜਣ ਦੀ ਕੋਸਿ਼਼ਸ਼ ਕਰਨ ਦੇ ਚਲਦਿਆਂ 45 ਸਾਲਾ ਔਰਤਾਂ ਨੂੰ 100 ਮੀਟਰ ਤੱਕ ਘਸੀਟ ਕੇ ਵੀ ਲੈ ਗਿਆ, ਜਿਸ ਨਾਲ ਔਰਤ ਦੀ ਜਿਥੇ ਮੌਤ ਹੋ ਗਈ, ਉਥੇ ਸਕੂਟਰੀ ਸਵਾਰ ਔਰਤ ਦਾ ਪਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਦੱਸਣਯੋਗ ਹੈ ਕਿ ਕਾਰ ਸਵਾਰ ਮਿਹਿਰ ਸ਼ਾਹ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪਾਰਟੀ ਸ਼ਿਵ ਸੈਨਾ ਦੇ ਨੇਤਾ ਰਾਜੇਸ਼ ਸ਼ਾਹ ਦਾ 24 ਸਾਲਾ ਪੁੱਤਰ ਹੈ, ਜੋ ਕਾਰ ਵਿਚ ਡਰਾਈਵਰ ਦੇ ਨਾਲ ਮੌਜੂਦ ਸੀ ਪਰ ਫਿਰ ਵੀ ਉਹ ਫਰਾਰ ਹੈ। ਪੁਲਸ ਵਲੋਂ ਫਿਲਹਾਲ ਦੀ ਘੜੀ ਰਾਜੇਸ਼ ਸ਼ਾਹ ਅਤੇ ਡਰਾਈਵਰ ਨੂੰ ਹਿਰਾਸਤ `ਚ ਲੈ ਲਿਆ ਗਿਆ ਹੈ ਅਤੇ ਕਾਰ ਵੀ ਜ਼ਬਤ ਕਰ ਲਈ ਗਈ ਹੈ।
Punjab Bani 07 July,2024
ਜ਼ੋਮੈਟੋ ਡਿਲਿਵਰੀ ਬੁਆਏ ਦਾ ਲੁਟੇਰਿਆਂ ਕੀਤਾ ਬੇਦਰਦੀ ਨਾਲ ਕਤਲ
ਜ਼ੋਮੈਟੋ ਡਿਲਿਵਰੀ ਬੁਆਏ ਦਾ ਲੁਟੇਰਿਆਂ ਕੀਤਾ ਬੇਦਰਦੀ ਨਾਲ ਕਤਲ ਲੁਧਿਆਣਾ, 7 ਜੁਲਾਈ : ਲੁਧਿਆਣਾ ਦੇ ਆਰਤੀ ਚੌਂਕ ਦਾ ਵਸਨੀਕ ਰਾਜੇਸ਼ ਕੁਮਾਰ ਨਾਮ ਦੇ ਜ਼ੋਮੈਟੋ ਡਿਲਿਵਰੀ ਬੁਆਏ ਦਾ ਲੁਟੇਰਿਆਂ ਵਲੋਂ ਬੇਰਹਿਮੀ ਨਾਲ ਟਿੱਬਾ ਰੋਡ ਵਿਖੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 4 ਜੁਲਾਈ ਦੀ ਰਾਤ ਨੂੰ ਜਦੋਂ ਜ਼ੋਮੈਟੋ ਕੰਪਨੀ ਦਾ ਡਿਲਿਵਰੀ ਬੁਆਏ ਡਿਲਿਵਰੀ ਕਰਨ ਲਈ ਜਾ ਰਿਹਾ ਸੀ ਜਿਸ ਤੇ ਰਾਹ ਵਿਚ ਮੌਜੂਦ ਲੁਟੇਰਿਆਂ ਵਲੋਂ ਮੋਟਰਸਾਈਕਲ ਖੋਹ ਤੋਂ ਬਾਅਦ ਲੁੱਟ ਖਸੁੱਟ ਕੀਤੀ ਗਈ, ਜਿਸਦਾ ਵਿਰੋਧ ਕਰਨ ਤੇ ਲੁਟੇਰਿਆਂ ਨਾਲ ਡਿਲਵਰੀ ਬੁਆਏ ਦੀ ਹੋਈ ਹੱਥੋਪਾਈ ਦੇ ਚਲਦਿਆਂ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਤੇ ਲਹੂ ਲੁਹਾਣ ਹੋਏ ਡਿਲਵਰੀ ਬੁਆਏ ਨੇ ਅਖੀਰਕਾਰ ਹਸਪਤਾਲ ਵਿਚ ਜਾ ਕੇ ਇਲਾਜ ਦੌਰਾਨ ਜ਼ਖ਼ਮਾਂ ਦਾ ਦੁੱਖ ਬਰਦਾਸ਼ਤ ਨਾ ਕਰਦਿਆਂ ਦਮ ਹੀ ਤੋੜ ਦਿੱਤਾ।
Punjab Bani 07 July,2024
ਸਰਾਫਾ ਵਪਾਰੀ ਨੂੰ ਮਿਲੀ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਕੇ ਵਟਸਐਪ ਕਾਲ ‘ਤੇ ਧਮਕੀ
ਸਰਾਫਾ ਵਪਾਰੀ ਨੂੰ ਮਿਲੀ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਕੇ ਵਟਸਐਪ ਕਾਲ ‘ਤੇ ਧਮਕੀ ਹਲਦਵਾਨੀ : ਹਲਦਵਾਨੀ ਸ਼ਹਿਰ ਦੇ ਇਕ ਸਰਾਫਾ ਵਪਾਰੀ ਨੰੁ ਵਟਸਐਪ ਕਾਲ ਰਾਹੀਂ ਧਮਕੀ ਦੇ ਕੇ ਉਸ ਤੋਂ ਇਕ ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗੈਂਗ ਦਾ ਮੈਂਬਰ ਤੇ ਆਪਣਾ ਨਾਮ ਅੰਕਿਤ ਸਰਸਾ ਦੱਸਿਆ। ਉਕਤ ਘਟਨਾ ਸਬੰਧੀ ਜਦੋਂ ਸਾਈਬਰ ਕਰਾਈਮ ਸੈਲ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ ਗਈ।
Punjab Bani 06 July,2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਰਾਜਪੁਰਾ, 6 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇਸਿ਼ਕਾਇਤਕਰਤਾ ਜਸਵੀਰ ਕੌਰ ਪਤਨੀ ਸੁਰਜੀਤ ਕੌਰ ਵਾਸੀ ਏਕਤਾ ਕਾਲੋਨੀ ਰਾਜਪੁਰਾ ਥਾਣਾ ਸਿਟੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ ਧਾਰਾ 103 (1), 109, 115 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਜਿੰਦਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਏਕਤਾ ਕਲੋਨੀ ਰਾਜਪੁਰਾ ਸ਼ਾਮਲ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਜਸਵੀਰ ਕੌਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਜੋ ਕਿ ਉਨ੍ਹਾਂ ਦਾ ਗੁਆਂਢੀ ਹੈਅਤੇ ਆਪਣੀ ਕਾਰ ਅਕਸਰ ਹੀ ਉਨ੍ਹਾਂ ਦੇ ਘਰ ਦੇ ਸਾਹਮਣੇ ਖੜ੍ਹੀ ਕਰ ਦਿੰਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਲੰਘਣ ਵਿੱਚ ਦਿੱਕਤ ਆਉਂਦੀ ਸੀ ਤੇ 4 ਜੂਨ ਨੂੰਜਦੋਂ ਉਸਨੇ ਇਸ ਸਬੰਧੀ ਹਰਜਿੰਦਰ ਸਿੰਘ ਨੂੰ ਕਿਹਾ ਤਾਂ ਉਸ ਨੇ ਆਪਣੀ ਕਾਰ ਵਿੱਚੋ ਲੋਹੇ ਦੀ ਰਾਡ ਲਿਆ ਕੇ ਜਾਨੋ ਮਾਰਨ ਦੀ ਨੀਅਤ ਨਾਲ ਉਸ ਦੇ ਸਿਰ ਵਿੱਚ ਮਾਰੀ ਤੇ ਜਦੋਉਸਦੀ ਮਾਤਾ ਕਮਲਜੀਤ ਕੋਰ ਪਤਨੀ ਤੇਜਾ ਸਿੰਘ ਛੁਡਾਉਣ ਆਈ ਤਾ ਹਰਜਿੰਦਰ ਸਿੰਘ ਨੇ ਧੱਕਾ ਮਾਰ ਕੇ ਕਮਲਜੀਤ ਕੌਰ ਨੂੰ ਸੁੱਟ ਦਿੱਤਾ ਅਤੇ ਆਪਣੀ ਕਾਰ ਉਸਦੀ ਮਾਤਾ ਦੇ ਉਪਰੋ ਦੀ ਲੰਘਾ ਦਿੱਤੀ, ਜਿਸ ਤੇ ਜਦੋ ਮੁੜ ਕੇ ਦੇਖਿਆ ਤਾਂ ਉਹ ਬੱਚ ਗਈ ਤਾ ਹਰਜਿੰਦਰ ਸਿੰਘ ਨੇ ਫਿਰ ਤੋ ਦੁਬਾਰਾ ਆਪਣੀ ਕਾਰ ਕਮਲਜੀਤ ਕੋਰ ਦੇ ਉਪਰੋ ਦੀ ਲੰਘਾ ਦਿੱਤੀ, ਜੋ ਉਸਦੀ ਮਾਤਾ ਦੀ ਇਲਾਜ ਦੌਰਾਨ ਏ.ਪੀ. ਜੈਨ ਹਸਪਤਾਲ ਰਾਜਪੁਰਾ ਵਿਖੇ ਮੋਤ ਹੋ ਗਈ ਅਤੇ ਉਹ ਖੁ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 06 July,2024
15 ਦਿਨ ਪਹਿਲਾਂ ਰੱਖੀ ਨੌਕਰਾਣੀ ਲੈਕਚਰਾਰ ਦਾ ਘਰ ਸਾਫ ਕਰ ਕੇ ਹੋਈ ਰਫੂਚੱਕਰ
15 ਦਿਨ ਪਹਿਲਾਂ ਰੱਖੀ ਨੌਕਰਾਣੀ ਲੈਕਚਰਾਰ ਦਾ ਘਰ ਸਾਫ ਕਰ ਕੇ ਹੋਈ ਰਫੂਚੱਕਰ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਵਿਚ ਰਹਿ ਰਹੇ ਇਕ ਲੈਕਚਰਾਰ ਦੇ ਘਰ ਵਿਚ ਸਿਰਫ਼ 15 ਦਿਨ ਪਹਿਲਾਂ ਰੱਖੀ ਨੌਕਰਾਣੀ ਵਲੋਂ ਘਰ ਸਾਫ ਕਰ ਕੇ ਰਫੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੈਕਚਰਾਰ ਦੇ ਦੱਸਣ ਮੁਤਾਬਕ ਅਲਮਾਰੀ ਵਿਚੋਂ ਤਿੰਨ ਲੱਖ ਰੁਪਏ ਨਕਦ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਹੋ ਚੁੱਕੇ ਸਨ, ਜਿਸ ਸਬੰਧੀ ਥਾਣਾ ਸਰਾਭਾ ਨਗਰ ਦੀ ਪੁਲਸ ਵਲੋਂ ਸੁਖਮਨੀ ਇਨਕਲੇਵ ਦੇ ਰਹਿਣ ਵਾਲੇ ਲੈਕਚਰਾਰ ਸੂਰਜ ਪ੍ਰਕਾਸ਼ ਦੀ ਸਿਕਿਾਇਤ `ਤੇ ਮੁਰਾਦਾਬਾਦ ਵਾਸੀ ਸ਼ਾਇਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੀ ਸਿ਼ਕਾਇਤ ਵਿਚ ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੇ 15 ਦਿਨ ਪਹਿਲੋਂ ਸ਼ਾਇਨ ਨੂੰ ਘਰੇਲੂ ਕੰਮ ਲਈ ਰੱਖਿਆ ਸੀ ਕੁਝ ਦਿਨ ਪਹਿਲਾਂ ਉਹ ਜ਼ਰੂਰੀ ਕੰਮ ਲਈ ਪਰਿਵਾਰ ਸਮੇਤ ਬਾਹਰ ਚਲੇ ਗਏ ਵਾਪਸ ਆਉਣ `ਤੇ ਉਨ੍ਹਾਂ ਦੇਖਿਆ ਕਿ ਨੌਕਰਾਣੀ ਘਰ `ਚ ਮੌਜੂਦ ਨਹੀਂ ਸੀ ਸੂਰਜ ਪ੍ਰਕਾਸ਼ ਨੇ ਦੇਖਿਆ ਕਿ ਘਰ `ਚੋਂ ਅਲਮਾਰੀ ਦੀਆਂ ਚਾਬੀਆਂ ਵੀ ਗ਼ਾਇਬ ਸਨ।
Punjab Bani 06 July,2024
ਨੌਜਵਾਨ ਦੀ ਗਰਦਨ `ਚ ਗੋਲੀ ਵੱਜਣ ਦੇ ਚਲਦਿਆਂ ਕਰਵਾਇਆ ਇਲਾਜ ਲਈ ਦਾਖਲ
ਨੌਜਵਾਨ ਦੀ ਗਰਦਨ `ਚ ਗੋਲੀ ਵੱਜਣ ਦੇ ਚਲਦਿਆਂ ਕਰਵਾਇਆ ਇਲਾਜ ਲਈ ਦਾਖਲ ਤਰਨਤਾਰਨ : ਤਰਨਤਾਰਨ ਦੇ ਪਿੰਡ ਮੁਗਲਾਣੀ ਤੋਂ ਇਕ ਨੌਜਵਾਨ ਦੇ ਗੋਲੀ ਲੱਗਣ ਦੇ ਚਲਦਿਆਂ ਜ਼ਖ਼ਮੀ ਹੋਣ ਬਾਰੇ ਪਤਾ ਚੱਲਿਆ ਹੈ।ਉਕਤ ਘਟਨਾ ਦੇ ਚਲਦਿਆਂ ਪੁਲਸ ਥਾਣਾ ਵੈਰੋਵਾਲ ਵਿਖੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਨੌਜਵਾਨ ਆਪਣੇ ਦੋਸਤ ਦੇ ਘਰ ਪੀਜ਼ਾ ਲੈ ਕੇ ਗਿਆ ਸੀ ਤੇ ਉਸਦੀ ਗਰਦਨ ਵਿਚ ਉਸਦੇ ਹੀ ਦੋਸਤਾਂ ਵਲੋਂ ਕਥਿਤ ਤੌਰ ਤੇ ਗੋਲੀ ਮਾਰ ਦਿੱਤੀ ਗਈ ਅਤੇ ਖੂਨ ਨਾਲ ਲੱਥਪਥ ਨੌਜਵਾਨ ਨੂੰ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਗੇਟ ਅੱਗੇ ਹੀ ਛੱਡ ਕੇ ਫਰਾਰ ਹੋ ਗਏ, ਜਿਸਦੀ ਹਾਲਤ ਨੂੰ ਦੇਖਦਿਆਂ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਹੈ।
Punjab Bani 06 July,2024
ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ
ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ -ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੀ ਸੂਚਨਾ ‘ਤੇ ਤੁਰੰਤ ਹੋਈ ਕਾਰਵਾਈ ਪਟਿਆਲਾ, 5 ਜੁਲਾਈ : ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਨਾਬਾਲਗ ਬੱਚਿਆਂ ਬਾਬਤ ਦਿੱਤੀ ਸੂਚਨਾ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਟਿਆਲਾ ਸਥਿਤ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਅਮਲ ‘ਚ ਲਿਆ ਕੇ ਚਾਰ ਬੱਚਿਆਂ ਨੂੰ ਰੈਸਕਿਊ ਕਰਵਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ। ਸ਼ਾਇਨਾ ਕਪੂਰ ਨੇ ਅੱਗੇ ਦੱਸਿਆ ਕਿ ਮੰਤਰੀ ਦੇ ਹੁਕਮਾਂ ਤਹਿਤ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ 'ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ ਗਿਆ ਹੈ । ਸ਼ਾਇਨਾ ਕਪੂਰ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ 'ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ, ਅਤੇ ਡੀਸੀਪੀਓ ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ । ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਊਨਿਟੀ ਚੌਕਸੀ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਭੀਖ ਮੰਗਣ ਜਾਂ ਬੇਘਰ ਹੋਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ । ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਚੌਂਕਾਂ ‘ਤੇ ਸੜਕਾਂ ਕਿਨਾਰੇ ਬੱਚਿਆਂ ਦੇ ਭੀਖ ਮੰਗਣ ਦੇ ਮਾਮਲਿਆਂ ਬਾਰੇ ਸੂਚਨਾ ਵਿਭਾਗ ਨੂੰ ਦੇ ਕੇ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾ ਸਕੇ ।
Punjab Bani 05 July,2024
ਰਾਤ 12 ਵਜੇ ਸਮੁੱਚੇ ਕਲੱਬਾਂ ਨੂੰ ਬੰਦ ਕਰਨ ਦੇ ਚਲਦਿਆਂ ਏ. ਸੀ. ਪੀ. ਨੇ ਮਿਲੀ ਧਮਕੀ
ਰਾਤ 12 ਵਜੇ ਸਮੁੱਚੇ ਕਲੱਬਾਂ ਨੂੰ ਬੰਦ ਕਰਨ ਦੇ ਚਲਦਿਆਂ ਏ. ਸੀ. ਪੀ. ਨੇ ਮਿਲੀ ਧਮਕੀ ਪੰਚਕੂਲਾ, ਜੁਲਾਈ : ਪੰਚੂਕਲਾ ਦੇਏ. ਸੀ. ਪੀ. ਸੁਰੇਂਦਰ ਕੁਮਾਰ ਨੂੰ ਕਿਸੇ ਵਿਅਕਤੀ ਵਲੋਂ ਪੰਚਕੂਲ ਵਿਚ ਰਾਤ ਦੇ 12 ਵਜੇ ਬੰਦ ਕਰਨ ਦੇ ਦਾਗੇ ਹੁਕਮਾਂ ਦੇ ਚਲਦਿਆਂ ਅੰਜਾਮ ਭੁਗਤਣ ਦੀ ਧਮਕੀ ਦਿੱਤੀ ਗਈ। ਉਕਤ ਧਮਕੀ ਭਰੇ ਫੋਨ ਸਬੰਧੀ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਫੋਨ ਬਿਹਾਰ ਦੀ ਕਿਸੇਮਹਿਲਾ ਦੇ ਨਾਮ ਤੇ ਪਾਇਆ ਗਿਆ। ਦੱਸਣਯੋਗ ਹੈ ਕਿ ਰਾਤ ਦੇ 12 ਵਜੇ ਨਾਈਟ ਕਲੱਬਾਂ ਨੂੰ ਬੰਦ ਕਰਨ ਦਾ ਹੁਕਮ ਪੰਚਕੂਲਾ ਦੀ ਐਕਸਾਈਜ ਪਾਲਿਸੀ ਤਹਿਤ ਦਿੱਤਾ ਗਿਆ ਹੈ। ਉਕਤ ਦਾਗੇ ਹੁਕਮਾਂ ਦੇ ਚਲਦਿਆਂ ਕਈ ਨਾਈਟ ਕਲੱਬਾਂ ਦੇ ਵਰਕਰ ਜਿਥੇ ਬੇਰੋਜ਼ਗਾਰ ਹੋ ਗਏ ਹਨ ਉਥੇ ਕੁੱਝ ਕਲੱਬਾਂ ਦੇ ਤਾਂ ਬੰਦ ਹੋਣ ਦੀ ਨੌਬਤ ਤੱਕ ਆ ਗਈ ਹੈ। ਜਿਸ ਕਾਰਨ ਪਾਰਟੀ ਕਰਨ ਵਾਲਿਆਂ ਵਲੋਂ ਪੰਚਕੂਲਾ ਦੀ ਥਾਂ ਚੰਡੀਗੜ੍ਹ ਜਾਂ ਮੋਹਾਲੀ ਵੱਲ ਰੁਖ ਕੀਤਾ ਜਾ ਰਿਹਾ ਹੈ, ਜਿਥੇ ਕਲੱਬਾਂ ਦਾ ਸਮਾਂ ਰਾਤ ਦੇ 3 ਵਜੇ ਤੱਕ ਦਾ ਹੈ।
Punjab Bani 05 July,2024
ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 5 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਗਦੀਪ ਸਿੰਘ ਪੁੱਤਰ ਪ੍ਰਭੂ ਸਿੰਘ ਵਾਸੀ ਪਿੰਡ ਸਲੇਮਪੁਰ ਜੱਟਾਂ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਦੀਪ ਸਿੰਘ ਨੇ ਦਸਿਆ ਕਿ 2 ਜੁਲਾਈ ਨੂੰ ਜਦੋਂ ਉਸਦਾ ਲੜਕਾ ਸਰਬਜੀਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਪਟਿਆਲਾ ਵਿਖੇ ਦਵਾਈ ਲੈਣ ਗਿਆ ਤਾਂ ਘਰ ਵਾਪਸ ਨਹੀਂ ਆਇਆ, ਜਿਸਦੀ ਕਾਫੀ ਭਾਲ ਕਰਨ ਤੇ ਵੀ ਨਹਂੀਂ ਮਿਲਿਆ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਅਣਪਛਾਤੇ ਵਿਅਕਤੀਆ ਨੇ ਉਨ੍ਹਾਂ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 July,2024
ਥਾਣਾ ਰਾਜਪੁਰਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਰਾਜਪੁਰਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਰਾਜਪੁਰਾ, 5 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ 24 ਜੂਨ 2024 ਨੂੰ ਉਸਦੀ ਪਤਨੀ ਜੋ ਕਿ ਰਾਜਪੁਰਾ ਵਿਖੇ ਮੰਦਰ ਵਿਚ ਮੱਥਾ ਟੇਕਣ ਲਈ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲੀ। ਜਿਸ ਤੇ ਉਸਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੀ ਪਤਨੀ ਨੂੰਗੈਰ ਕਾਨੂੰਨੀ ਤੌਰ ਤੇਆਪਣੀ ਹਿਰਾਸਤ ਵਿਚ ਰੱਖ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 July,2024
ਅਰਬਨ ਐਸਟੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਅਰਬਨ ਐਸਟੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਪਟਿਆਲਾ, 5 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਰਿੰਕੂ ਪੁੱਤਰ ਸੋਹਨ ਰਾਮ ਵਾਸੀ ਗੱਜੂਮਾਜਰਾ ਵਿਰੁੱਧ ਧਾਰਾ 313, 376 (2) (ਐਨ) ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਦੋਸਤੀ ਆਨ ਲਾਈਨ ਰਿੰਕੂ ਨਾਲ ਹੋ ਗਈ ਸੀ ਨੇ ਉਸਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 17 ਜਨਵਰੀ 2024 ਨੂੰ ਉਸਨੂੰ ਬੱਸ ਸਟੈਂਡ ਪਟਿਆਲਾ ਵਿਖੇ ਬੁਲਾਇਆ ਅਤੇ ਫਿਰ ਬੱਸ ਸਟੈਂਡ ਦੇ ਨੇੜੇ ਇੱਕ ਹੋਟਲ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਇਸ ਤੋ ਬਾਅਦ ਵੀ ਉਕਤ ਵਿਅਕਤੀ ਨੇ ਕਈ ਵਾਰ ਉਸ ਨੂੰ ਇਸੇ ਹੋਟਲ ਵਿੱਚ ਬੁਲਾ ਕੇ ਸਰੀਰਕ ਸਬੰਧ ਬਣਾਏ, ਜਿਸ ਦੋਰਾਨ ਉਹ ਜਦੋਂ ਗਰਭਵਤੀ ਹੋ ਗਈ ਤਾਂ ਉਪਰੋਕਤ ਵਿਅਕਤੀ ਨੇ ਉਸਦਾ ਤੇ ਦਬਾਅ ਪਾ ਕੇ 23 ਅਪੈ੍ਰਲ 24 ਨੂੰ ਉਸਦਾ ਗਰਭਪਾਤ ਵੀ ਕਰਵਾ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 July,2024
ਪੋਸ਼ ਸ਼ਹਿਰ ਓਮੇਗਾ ਸਿਟੀ ਵਿਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ
ਪੋਸ਼ ਸ਼ਹਿਰ ਓਮੇਗਾ ਸਿਟੀ ਵਿਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ ਚੰਡੀਗੜ੍ਹ,5 ਜੁਲਾਈ : ਬੀਤੀ ਅੱਧੀ ਰਾਤ ਓਮੇਗਾ ਸਿਟੀ ਦੇ ਫਲੈਟ ਨੰਬਰ 1 ਵਿੱਚ ਅਚਾਨਕ ਗੋਲੀਆਂ ਚੱਲੀਆਂ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਗੋਲੀਆਂ ਚੱਲਣ ਨਾਲ ਅੱਗ ਵੀ ਲੱਗ ਗਈ ਬਸ ਫਲੈਟ ਅੰਦਰ ਮੌਜੂਦ ਮਹਿਲਾ ਦਾ ਬਚਾਓ ਹੋ ਗਿਆ।ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਗੋਲੀ ਦੇ ਖੋਲ ਨੂੰ ਖੁਦ ਹੀ ਆਪਣੇ ਕਬਜੇ ਵਿਚ ਲੈ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Punjab Bani 05 July,2024
ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰਾਂ ਵਿਚੋਂ ਲੁਧਿਆਣਾ ਸ਼ਹਿਰ ਵਿਚ ਨਿਹੰਗ ਸਿੰਘਾਂ ਵਲੋਂ ਸਿ਼ਵ ਸੈਨਾ ਨੇਤਾ ਸੰਦੀਪ ਥਾਪਰ ਗੋਰਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀ. ਐੱਮ. ਸੀ. ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਗੋਰਾ ਥਾਪਰ ਵਲੋਂ ਜਦੋਂ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚਿਆ ਗਿਆ ਤਾਂ ਹਸਪਤਾਲ ਵਿਚੋਂ ਬਾਹਰ ਨਿਕਲਦੇ ਸਮੇਂ ਚਾਰ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਕਾਫੀ ਫੱਟੜ ਹੋ ਗਏ।
Punjab Bani 05 July,2024
ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੇ ਪੁੱਛਗਿੱਛ ਦੌਰਾਨ ਇਕ ਗ੍ਰਿਫ਼ਤਾਰ
ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੇ ਪੁੱਛਗਿੱਛ ਦੌਰਾਨ ਇਕ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰ ਪੋਰਟ ਤੇ ਇਕ ਵਿਅਕਤੀ ਨੂੰ ਪਾਸਪੋਰਟ ਤੇ ਵੀਜ਼ਾ ਪੇਪਰ ਚੈਕ ਕਰਨ ਦੌਰਾਨ ਇਸ ਲਈ ਗ੍ਰਿਫਤਾਰ ਕਰ ਲਿਆ ਗਿਆ ਕਿਉਂਕਿ ਉਹ ਅਸਲ ਵਿਚ ਤਾਂ ਬੰਗਲਾਦੇਸ਼ੀ ਸੀ ਪਰ ਪਾਸਪੋਰਟ ਤੇ ਦਰਜ ਪਤੇ ਅਨੁਸਾਰ ਉਹ ਆਪਣੇ ਆਪ ਨੰੁ ਪਟਨ ਨਿਵਾਸੀ ਦੱਸ ਰਿਹਾ ਸੀ ਤੇ ਪਟਨਾ ਨਿਵਾਸੀ ਹੋਣ ਦੇ ਬਾਵਜੂਦ ਹਿੰਦੂ ਇੰਨੀ ਜਿ਼ਆਦਾ ਕਮਜ਼ੋਰ ਸੀ ਕਿ ਠੀਕ ਤਰੀਕੇ ਨਾਲ ਸਵਾਲਾਂ ਦੇ ਜਵਾਬ ਹਿੰਦੀ ਵਿਚ ਵੀ ਨਹੀਂ ਦੇ ਸਕਿਆ, ਜਿਸ ਤੇ ਇਮੀਗੇਸ਼ਨ ਅਧਿਕਾਰੀਆਂ ਜਦੋਂ ਆਪਣਾ ਡਾਟਾ ਬੇਸ ਚੈਕ ਕੀਤਾ ਗਿਆ ਤਾਂ ਇਹ ਵਿਅਕਤੀ ਭਾਰਤੀ ਨਹੀਂ ਬਲਕਿ ਬੰਗਲਾਦੇਸ਼ੀ ਪਾਇਆ ਗਿਆ। ਜਿਸ ਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਵਿਅਕਤੀ ਰੂਸ ਦੇ ਮਾਸਕੋ ਸ਼ਹਿਰ ਤੋਂ ਆਈ ਇਕ ਫਲਾਈਟ ਵਿਚ ਆਇਆ ਸੀ।
Punjab Bani 05 July,2024
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਤੇ ਫਿਰ ਕੀਤਾ ਗ੍ਰਿਫ਼ਤਾਰ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਤੇ ਫਿਰ ਕੀਤਾ ਗ੍ਰਿਫ਼ਤਾਰ ਜਲੰਧਰ, 5 ਜੁਲਾਈ : ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਅਜ ਤਰਨਤਾਰਨ ਦੇ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਕਰਕੇ ਉਸਨੂੰ ਗ੍ਰਿਫ਼ਤਾ ਕਰ ਲਿਆ ਹੈ।ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਅਤੇ ਐਨ. ਸੀ. ਬੀ. ਦੁਆਰਾ ਦਰਜ ਕੀਤੀ ਗਈ ਐਫ. ਆਈ. ਆਰ. ਦੇ ਅਧਾਰ `ਤੇ ਪੀ. ਐਮ. ਐਲ. ਏ. 2002 ਦੀਆਂ ਧਾਰਾਵਾਂ ਦੇ ਤਹਿਤ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ਮਨੀ ਲਾਂਡਰਿੰਗ ਐਕਟ, 2002 ਦੀ ਧਾਰਾ 17 ਤਹਿਤ 3 ਫਰਵਰੀ 2023 ਨੂੰ ਤਹਿਸੀਲ ਨੌਸ਼ਹਿਰਾ ਪੰਨੂਆਂ ਦੇ ਪਿੰਡ ਸ਼ੇਰੋਂ ਅਤੇ ਨੌਸ਼ਹਿਰਾ ਪੰਨੂਆਂ ਦੇ ਪਿੰਡ ਬੁੱਗਾ ਅਤੇ ਤਹਿਸੀਲ ਤਰਨਤਾਰਨ ਵਿਖੇ ਸਥਿਤ 10 ਟਿਕਾਣਿਆਂ `ਤੇ ਤਲਾਸ਼ੀ ਕਾਰਵਾਈ ਕੀਤੀ ਗਈ ਸੀ।
Punjab Bani 05 July,2024
ਭਿਆਨਕ ਸੜਕੀ ਹਾਦਸਾ ਵਿਚ ਪੰਜ ਦੀ ਹੋਈ ਭਿਆਨਕ ਮੌਤ
ਭਿਆਨਕ ਸੜਕੀ ਹਾਦਸਾ ਵਿਚ ਪੰਜ ਦੀ ਹੋਈ ਭਿਆਨਕ ਮੌਤ ਰਾਮਪੁਰ : ਉਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਵਾਪਰੇ ਸੜਕੀ ਭਿਆਨਕ ਹਾਦਸੇ ਵਿੱਚ ਪਿਤਾ ਅਤੇ ਤਿੰਨ ਪੁੱਤਰਾਂ ਸਮੇਤ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦੋ਼ ਕਿ ਪਤਨੀ ਅਤੇ ਇੱਕ ਬੇਟਾ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ।ਉਪਰੋਕਤ ਘਟਨਾ ਦੇ ਵਾਪਰਨ ਬਾਰੇ ਪਤਾ ਲੱਗਣ ਤੇ ਪਰਿਵਾਰਕ ਮੈਂਬਰਾਂ ਵਿਚ ਭਾਜੜ ਮਚ ਗਈ। ਦੱਸਣਯੋਗ ਹੈ ਕਿ ਸਵਰ ਕੋਤਵਾਲੀ ਖੇਤਰ ਦੇ ਪਿੰਡ ਮੁਕਰਮਪੁਰ ਦਾ ਰਹਿਣ ਵਾਲਾ 60 ਸਾਲਾ ਅਸ਼ਰਫ ਅਲੀ ਅਤੇ ਉਸ ਦੀ ਪਤਨੀ ਜ਼ੈਥਾਨ ਬੇਗਮ ਹੱਜ ਲਈ ਗਏ ਹੋਏ ਸਨ। ਉਹ ਬੁੱਧਵਾਰ ਨੂੰ ਹੱਜ ਕਰ ਕੇ ਵਾਪਸ ਆ ਰਹੀ ਸੀ। ਉਸ ਦਾ ਪੁੱਤਰ ਮਾਫੇ ਅਲੀ (45), ਆਰਿਫ ਉਰਫ ਮਹਿਬੂਬ ਅਲੀ (38), ਇੰਤਕਾਫ ਅਲੀ (30), ਆਸਿਫ ਅਲੀ (20) ਅਤੇ ਕਾਰ ਚਾਲਕ ਅਹਿਸਾਨ ਅਲੀ (30) ਪਿੰਡ ਦੇ ਹੀ ਉਸ ਨੂੰ ਦਿੱਲੀ ਤੋਂ ਲੈਣ ਗਏ ਸਨ।
Punjab Bani 04 July,2024
ਬੀ. ਐੱਸ. ਐੱਫ਼. ਨੇ ਪਾਕਿਸਤਾਨੀ ਨਾਗਰਿਕ ਕੀਤਾ ਕਾਬੂ
ਬੀ. ਐੱਸ. ਐੱਫ਼. ਨੇ ਪਾਕਿਸਤਾਨੀ ਨਾਗਰਿਕ ਕੀਤਾ ਕਾਬੂ ਫਿਰੋਜ਼ਪੁਰ, 4 ਜੁਲਾਈ : ਬਾਰਡਰ ਸਕਿਓਰਿਟੀ ਫੋਰਸ ( ਬੀ. ਐਸ. ਐਫ.) ਨੇ ਪੰਜਾਬ ਦੇ ਫਿਰੋਜ਼ਪੁਰ ਖੇਤਰ ਵਿਚ ਇਕ ਪਾਕਿਸਤਾਨੀ ਨਾਗਰਿਕ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਕੌਮਾਂਤਰੀ ਬਾਰਡਰ ਵੱਲ ਭੱਜ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਹੱਦੀ ਵਾੜ ਦੇ ਅੱਗੇ ਸ਼ੱਕੀ ਹਲਚਲ ਦੇਖੀ ਜਿਸ ਦੌਰਾਨ ਜਦੋਂ ਬੀ. ਐਸ. ਐਫ. ਨੇ ਕਾਰਵਾਈ ਪਾਈ ਤਾਂ ਉਕਤ ਵਿਅਕਤੀ ਨੂੰ ਪਕੜ ਲਿਆ ਗਿਆ। ਬੀ. ਐਸ. ਐਫ. ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਤੋਂ ਕਾਬੂ ਕੀਤਾ ਵਿਅਕਤੀ ਉਮਰ ਕਿਸ਼ੋਰ ਹੈ, ਸਹਰੱਦ ਪਾਰ ਕਰਨ ਦੇ ਉਸਦੇ ਉਦੇਸ਼ਾਂ ਨੂੰ ਜਾਨਣ ਲਈ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 04 July,2024
ਪ੍ਰਿੰਸੀਪਲ ਵਲੋਂ ਅਧਿਆਪਕਾਂ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ ਕਰਨ ਤੇ 5 ਅਧਿਆਪਕਾਂ `ਤੇ ਹੋਇਆ ਮਾਮਲਾ ਦਰਜ
ਪ੍ਰਿੰਸੀਪਲ ਵਲੋਂ ਅਧਿਆਪਕਾਂ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ ਕਰਨ ਤੇ 5 ਅਧਿਆਪਕਾਂ `ਤੇ ਹੋਇਆ ਮਾਮਲਾ ਦਰਜ ਲਹਿਰਾਗਾਗਾ : ਪਿੰਡ ਬਖੋਰਾ ਕਲਾਂ ਦੇ ਪ੍ਰਿੰਸੀਪਲ ਨੇ ਜਿਥੇ ਇਕ ਪਾਸੇ ਅਧਿਆਪਕਾਂ ਅਤੇ ਇੱਕ ਹੋਰ ਆਗੂ ਤੋਂ ਦੁਖੀ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ, ਉਥੇ ਇਸਦੇ ਚਲਦਿਆਂ ਪੰਜ ਅਧਿਆਪਕਾਂ ਤੇ ਕੇਸ ਵੀ ਦਰਜ ਕਰ ਲਿਆ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਧਰਮਵੀਰ ਸੈਣੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ `ਤੇ ਪੁਲਿਸ ਨੇ ਸਕੂਲ ਦੇ ਚਾਰ ਅਧਿਆਪਕਾਂ ਤੋਂ ਇਲਾਵਾ ਡੀ. ਟੀ. ਐਫ ਦੇ ਜਿ਼ਲ੍ਹਾ ਪ੍ਰਧਾਨ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।
Punjab Bani 04 July,2024
ਸਹਾਗਰਾਤ ਵਾਲੇ ਦਿਨ ਹੀ ਲਾੜੇ ਨੇ ਲਗਾਇਆ ਫਾਹਾ
ਸਹਾਗਰਾਤ ਵਾਲੇ ਦਿਨ ਹੀ ਲਾੜੇ ਨੇ ਲਗਾਇਆ ਫਾਹਾ ਲਖਨਊ : ਭਾਰਤ ਦੇਸ਼ ਦੇ ਸਭ ਤੋ਼ ਮੰਨੇ ਪ੍ਰਮੰਨੇ ਸੂਬੇ ਉਤਰ ਪ੍ਰਦੇਸ਼ ਦੇ ਇਟਾਵਾ ਜਿ਼ਲੇ ਵਿਚ ਇਕ ਘਰ ਵਿਚ ਵਿਆਹ ਤੋਂ ਬਾਅਦ ਸੁਹਾਗਰਾਤ ਵਾਲੇ ਦਿਨ ਹੀ ਲਾੜੇ ਨੇ ਦੂਜੀ ਮੰਜਿ਼ਲ ਤੇ ਬਣੇ ਕਮਰੇ ਵਿਚ ਸਾਰਿਆਂ ਦੇ ਸੌਣ ਤੋਂ ਬਾਅਦ ਦਾਖਲ ਹੋ ਕੇ ਆਪਣੇ ਆਪ ਨੂੰ ਫਾਹਾ ਲਗਾ ਲਿਆ।ਜਿਸਨੂੰ ਦੇਖ ਕੇ ਲਾੜੀ ਫੁੱਟ-ਫੁੱਟ ਕੇ ਰੋਣ ਲੱਗ ਪਈ।
Punjab Bani 04 July,2024
ਜ਼ਮੀਨਾ ਅੰਦਰ 50 ਤਰਪਾਲਾਂ ਹੇਠ ਦੱਬੀ 15 ਹਜ਼ਾਰ ਕਿਲੋ ਲਾਹਣ ਹੋਈ ਬਰਾਮਦ
ਜ਼ਮੀਨਾ ਅੰਦਰ 50 ਤਰਪਾਲਾਂ ਹੇਠ ਦੱਬੀ 15 ਹਜ਼ਾਰ ਕਿਲੋ ਲਾਹਣ ਹੋਈ ਬਰਾਮਦ ਗੁਰਦਾਸਪੁਰ, 4 ਜੁਲਾਈ : ਪੁਲਿਸ ਤੇ ਆਬਕਾਰੀ ਵਿਭਾਗ ਦੀ ਬਿਆਸ ਦਰਿਆ `ਤੇ ਸਾਂਝੀ ਕਾਰਵਾਈ ਦੌਰਾਨ ਜ਼ਮੀਨਦੋਜ਼ ਤਰਪਾਲਾਂ ਹੇਠ ਛੁਪਾ ਕੇ ਰੱਖੀ 15 ਹਜ਼ਾਰ ਕਿੱਲੋ ਲਾਹਣ ਬਰਾਮਦ ਹੋਈ ਹੈ। ਉਕਤ ਕਾਰਵਾਈ ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਪਾਈ ਹੈ।ਉਕਤ ਲਾਹਣ ਬਰਾਮਦ ਹੋਣ ਤੇ ਪੁਲਸ ਨੇ ਹਾਲ ਦੀ ਘੜੀ ਅਣਪਛਾਤੇ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 04 July,2024
17 ਸਾਲਾ ਲੜਕੀ ਨੇ ਦਿੱਤਾ ਸਕੂਲ ਕੈਂਪਸ ਵਿੱਚ ਬੱਚੇ ਨੂੰ ਜਨਮ
17 ਸਾਲਾ ਲੜਕੀ ਨੇ ਦਿੱਤਾ ਸਕੂਲ ਕੈਂਪਸ ਵਿੱਚ ਬੱਚੇ ਨੂੰ ਜਨਮ ਕਰਨਾਟਕ, 4 ਜੁਲਾਈ : ਭਾਰਤ ਦੇਸ਼ ਦੀ ਕਰਨਾਟਕ ਸਟੇਟ ਦੇ ਕੋਲਾਰ ਜਿ਼ਲ੍ਹੇ ਦੇ ਇੱਕ ਪ੍ਰਾਈਵੇਟ ਪ੍ਰੀ-ਯੂਨੀਵਰਸਿਟੀ ਕਾਲਜ ਵਿੱਚ ਪੜ੍ਹਦੀ 17 ਸਾਲਾ ਲੜਕੀ ਨੇ ਸਕੂਲ ਕੈਂਪੋ ਵਿੱਚ ਹੀ ਇੱਕ ਬੱਚੇ ਨੂੰ ਜਨਮ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 11ਵੀਂ ਜਮਾਤ ਵਿਚ ਪੜ੍ਹਦੀ ਲੜਕੀ ਨੇ ਮਹਿਲਾ ਟਾਇਲਟ ਵਿਚ ਬੱਚੇ ਨੂੰ ਜਨਮ ਦਿੱਤਾ। ਪੁਲਸ ਮੁਤਾਬਕ ਬੱਚੀ ਅਤੇ ਬੱਚੇ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਲੜਕੀ ਦੇ ਮਾਪਿਆਂ ਨੇ ਬਾਅਦ ਵਿਚ ਕੋਲਾਰ ਮਹਿਲਾ ਪੁਲਸ ਸਟੇਸ਼ਨ ਵਿਚ ਸਿਕਿਾਇਤ ਦਰਜ ਕਰਵਾਈ ਹੈ ਤੇ ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਵੀ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Punjab Bani 04 July,2024
ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ
ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ ਮਾਨਚੇਸ਼ਵਰ, 3 ਜੁਲਾਈ : ਸ਼ਹਿਰ ਦੇ ਇੱਕ ਪ੍ਰਾਈਵੇਟ ਲਾਅ ਕਾਲਜ ਦੇ ਇੱਕ ਸਹਾਇਕ ਪ੍ਰੋਫੈਸਰ ਨੇ ਬੁੱਧਵਾਰ ਨੂੰ ਕਥਿਤ ਤੌਰ `ਤੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਸ ਦੇ ਡਿਪਟੀ ਕਮਿਸ਼ਨਰ ਪ੍ਰਤੀਕ ਸਿੰਘ ਨੇ ਦੱਸਿਆ ਕਿ ਜਨਤਕ ਖੇਤਰ ਦੇ ਅਦਾਰੇ ਨਾਲਕੋ ਦੇ ਸੇਵਾਮੁਕਤ ਅਧਿਕਾਰੀ ਸੁਨੀਲ ਚੌਧਰੀ ਦੀ ਛਾਤੀ ਅਤੇ ਢਿੱਡ `ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
Punjab Bani 03 July,2024
ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ
ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ ਕਰਨਾਲ, 3 ਜੁਲਾਈ : ਹਰਿਆਣਾ ਦੇ ਕਰਨਾਲ ਦੇ ਪਿੰਡ ਕੁਟੇਲ ਨੇੜੇ ਹਰਿਆਣਾ ਪੁਲਸ ਦੇ ਇੱਕ ਏ. ਐਸ. ਆਈ. ਸੰਜੀਵ ਕੁਮਾਰ ਜੋ ਕਿ ਯਮੁਨਾਨਗਰ ਵਿਚ ਸਟੇਟ ਕਰਾਈਮ ਬ੍ਰਾਂਚ ਵਿਚ ਤਾਇਨਾਤ ਸਨ ਦਾ ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
Punjab Bani 03 July,2024
ਨੌਜਵਾਨ ਦੀ ਗਰਦਨ ਤੇ ਦਾਤਰ ਨਾਲ ਹਮਲਾ ਕਰਕੇ ਕੀਤਾ ਬਦਮਾਸ਼ਾਂ ਨੇ ਕਤਲ
ਨੌਜਵਾਨ ਦੀ ਗਰਦਨ ਤੇ ਦਾਤਰ ਨਾਲ ਹਮਲਾ ਕਰਕੇ ਕੀਤਾ ਬਦਮਾਸ਼ਾਂ ਨੇ ਕਤਲ ਲੁਧਿਆਣਾ, 3 ਜੁਲਾਈ : ਜਿ਼ਲਾ ਲੁਧਿਆਣਾ ਦੇ ਪਿੰਡ ਦੁੱਗਰੀ ਵਿਚ ਚਿੱਟੇ ਦਿਨ ਵਿਹੜੇ ਵਿਚ ਬਣੇ ਕਮਰੇ ਵਿਚ ਬੈਠ ਕੇ ਮੋਬਾਈਲ ਚਲਾ ਰਹੇ ਸ਼੍ਰਵਣ ਕੁਮਾਰ 19 ਸਾਲਾਂ ਨੌਜਵਾਨ ਦੀ ਗਰਦਨ ‘ਤੇ ਦਾਤਰ ਨਾਲ ਹਮਲਾ ਕਰਕੇ ਨਕਾਬਪੋਸ਼ ਬਦਮਾਸ਼ਾਂ ਨੇ ਕਤਲ ਕਰ ਦਿੱਤਾ।ਜਿਸ ਸਮੇਂ ਉਕਤ ਸਮੁੱਚਾ ਘਟਨਾਕ੍ਰਮ ਵਾਪਰਿਆ ਵੇਲੇ ਮ੍ਰਿਤਕ ਦਾ ਪਿਤਾ ਵੀ ਕਮਰੇ ਵਿਚ ਮੌਜੂਦ ਸੀ ਜੋ ਖੂਨ ਨਾਲ ਲਥਪਥ ਹਾਲਤ ਵਿਚ ਬੇਟੇ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲੈ ਕੇ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਦੁੱਗਰੀ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਸੀ ਅਤੇ ਆਲੇ ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਸੀ।
Punjab Bani 03 July,2024
ਨੌਜਵਾਨ ਨੇ ਸੁੱਟਿਆ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ
ਨੌਜਵਾਨ ਨੇ ਸੁੱਟਿਆ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ ਲਖਨਊ : ਭਾਰਤ ਦੇਸ਼ ਦੀ ਰਾਜਧਾਨੀ ਲਖਨਊ ਦੇ ਚੌਕ ਇਲਾਕੇ `ਚ ਬੁੱਧਵਾਰ ਨੂੰ ਇਕ ਨੌਜਵਾਨ ਨੇ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋ ਗਏ। ਡਿਪਟੀ ਕਮਿਸ਼ਨਰ ਆਫ਼ ਪੁਲਸ (ਪੱਛਮੀ) ਦੁਰਗੇਸ਼ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਾਢੇ ਅੱਠ ਵਜੇ ਸਆਦਤਗੰਜ ਦੀ ਰਹਿਣ ਵਾਲੀ 21 ਸਾਲਾ ਲੜਕੀ ਆਪਣੇ ਭਰਾ ਨਾਲ ਚੌਕ ਥਾਣਾ ਖੇਤਰ ਵਿੱਚ ਸਥਿਤ ਸਟੇਡੀਅਮ ਦੇ ਸਾਹਮਣੇ ਕਿਤੇ ਜਾਣ ਲਈ ਖੜ੍ਹੀ ਸੀ ਕਿ ਇਸ ਦੌਰਾਨ ਅਣਪਛਾਤੇ ਨੌਜਵਾਨ ਨੇ ਦੋਵਾਂ `ਤੇ ਤੇਜ਼ਾਬ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਲੜਕੀ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮੁਲਜ਼ਮਾਂ ਨੂੰ ਫੜਨ ਲਈ ਤਿੰਨ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਮੁਤਾਬਕ ਲੜਕੀ ਆਪਣੇ ਭਰਾ ਨਾਲ ਮੈਡੀਕਲ ਕਾਲਜ ਜਾਣ ਲਈ ਸਟੇਡੀਅਮ ਨੇੜੇ ਆਟੋਰਿਕਸ਼ਾ ਤੋਂ ਉਤਰੀ ਸੀ ਕਿ ਇਕ ਨੌਜਵਾਨ ਨੇ ਦੋਵਾਂ `ਤੇ ਤੇਜ਼ਾਬ ਸੁੱਟ ਦਿੱਤਾ।
Punjab Bani 03 July,2024
ਵਿਜੀਲੈਂਸ ਬਿਊਰੋ ਪੰਜਾਬ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਵਿਜੀਲੈਂਸ ਬਿਊਰੋ ਪੰਜਾਬ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 03 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 03 July,2024
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਧੋਖੇ ਨਾਲ ਬਹੁਤ ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਉਹ ਜ਼ਬਰਨ ਸਾਈਬਰ ਗੁਲਾਮੀ ਦੇ ਹੋ ਰਹੇ ਹਨ ਸ਼ਿਕਾਰ : ਡੀਜੀਪੀ ਗੌਰਵ ਯਾਦਵ ਅਜਿਹੇ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਕੀਤੀ ਜਾ ਰਹੀ ਹੈ ਹੋਰ ਤਫ਼ਤੀਸ਼ : ਏਡੀਜੀਪੀ ਵੀ. ਨੀਰਜਾ ਵਿਦੇਸ਼ਾਂ ਵਿੱਚ ਵਧੀਆ ਨੌਕਰੀਆਂ ਦਾ ਝਾਂਸਾ ਦੇਣ ਵਾਲੇ ਟਰੈਵਲ ਏਜੰਟਾਂ ਤੋਂ ਰਹੋ ਸਾਵਧਾਨ : ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਚੰਡੀਗੜ੍ਹ, 3 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਿਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ / ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਦੇੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ’ਡਾਟਾ ਐਂਟਰੀ ਆਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ਹੇਠ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨਾ ਕਰਨ ਅਤੇ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ । ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (ਓਡਬਲਿਊਆਰਸੀ) ਦੀ ਸਥਾਪਨਾ ਵੀ ਕੀਤੀ ਹੈ। ਓ.ਡਬਲਿਊ.ਆਰ.ਸੀ. ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਜੇਕਰ ਪੰਜਾਬ ਰਾਜ ਦਾ ਕੋਈ ਹੋਰ ਵਿਅਕਤੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 ’ਤੇ ਸੰਪਰਕ ਕਰਕੇ ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। --------
Punjab Bani 03 July,2024
ਨਗਰ ਨਿਗਮ ਤੋਂ ਨਕਸ਼ਾ ਪਾਸ ਕਰਵਾਉਣ ਦੇ ਨਾਮ ਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਚੋਲੇ ਖ਼ਿਲਾਫ਼ ਵਿਜੀਲੈਂਸ ਵਲੋਂ ਪਰਚਾ ਦਰਜ
ਨਗਰ ਨਿਗਮ ਤੋਂ ਨਕਸ਼ਾ ਪਾਸ ਕਰਵਾਉਣ ਦੇ ਨਾਮ ਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਚੋਲੇ ਖ਼ਿਲਾਫ਼ ਵਿਜੀਲੈਂਸ ਵਲੋਂ ਪਰਚਾ ਦਰਜ ਪਟਿਆਲਾ, 2 ਜੁਲਾਈ ( )-ਪਟਿਆਲਾ ਸ਼ਹਿਰ ਵਿੱਚ ਇਕ ਰਿਹਾਇਸ਼ੀ ਮਕਾਨ ਬਣਾਉਣ ਲਈ ਨਗਰ ਨਿਗਮ ਤੋਂ ਜਲਦੀ ਨਕਸ਼ਾ ਪਾਸ ਕਰਵਾਉਣ ਲਈ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਨੇ ਜਤਿੰਦਰ ਕੁਮਾਰ ਉਰਫ ਬੱਬਲੂ ਖਿਲਾਫ ਮੁਕੱਦਮਾ ਨੰਬਰ 26/2024 ਦਰਜ ਕੀਤਾ ਹੈ। ਉਕਤ ਮੁਕੱਦਮੇ ਅਨੁਸਾਰ ਸੁਰੇਸ਼ ਕੁਮਾਰ ਬਾਂਸਲ ਨੇ ਸ਼ਿਕਾਇਤ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਐਂਟੀ ਕਰੱਪਸ਼ਨ ਐੱਕਸ਼ਨ ਲਾਈਨ ਤੇ ਕੀਤੀ ਗਈ ਸੀ। ਜਿਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਗਰ ਨਿਗਮ ਵਿੱਚ ਨਕਸ਼ਾ ਪਾਸ ਕਰਵਾਉਣ ਤੋਂ ਲੈ ਕਿ ਬਿਲਡਿੰਗ ਬਣਾਉਣ ਤੱਕ ਕਈ ਵਿਅਕਤੀਆਂ ਦਾ ਗੈਂਗ ਬਣਿਆ ਹੋਇਆ ਹੈ ਜਿਸ ਵਿੱਚ ਨਿਗਮ ਦੇ ਕੁੱਝ ਮੁਲਾਜ਼ਮ ਵੀ ਸ਼ਾਮਿਲ ਹਨ। ਸ੍ਰੀ ਬਾਂਸਲ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦਾ ਨਕਸ਼ਾ ਪਾਸ ਕਰਵਾਉਣ ਲਈ ਜਦੋਂ ਨਿਗਮ ਅਧਿਕਾਰੀਆਂ ਕੋਲ ਗਿਆ ਤਾਂ ਉਨ੍ਹਾਂ ਕਿਹਾ ਕਿ ਨਕਸ਼ਾ ਪਾਸ ਕਰਵਾਉਣ ਵਿੱਚ ਕਈ ਮਹੀਨੇ ਲੱਗਣਗੇ। ਜੇਕਰ ਤੁਸੀਂ ਜਲਦੀ ਕੰਮ ਕਰਵਾਉਣਾ ਹੈ ਤਾਂ ਤੁਸੀਂ ਸਾਡੇ ਖਾਸ ਵਿਅਕਤੀ ਜਤਿੰਦਰ ਕੁਮਾਰ ਉਰਫ ਬੱਬਲੂ ਨੂੰ ਮਿਲੋ। ਮੈਂ ਉਨ੍ਹਾਂ ਦੇ ਕਹਿਣ ਤੇ ਬੱਬਲੂ ਨੂੰ ਮਿਲਣ ਤੇ ਉਸ ਨੇ ਮੇਰੇ ਤੋਂ ਨਕਸ਼ਾ ਪਾਸ ਕਰਵਾਉਣ ਲਈ 50,000/- ਰੁਪਏ ਰਿਸ਼ਵਤ ਨਗਰ ਨਿਗਮ ਤੋਂ ਹਫਤੇ ਵਿੱਚ ਨਕਸ਼ਾ ਪਾਸ ਕਰਵਾਉਣ ਲਈ 5-6 ਕਰਮਚਾਰੀਆਂ ਨੂੰ ਦੇਣ ਲਈ ਲੈ ਲਏ ਅਤੇ ਮੈਂ ਉਸੇ ਦਿਨ 2 ਨਕਸ਼ੇ ਨੰਬਰੀ 206563 ਅਤੇ ਨੰਬਰੀ 206657 ਮਿਤੀ 19/02/2024 ਨੂੰ ਅਪਲਾਈ ਕਰ ਦਿੱਤੇ, ਮੈਂ ਇਸ ਗਲਬਾਤ ਦੀ ਰਿਕਾਰਡਿੰਗ ਵਿਜੀਲੈਂਸ ਨੂੰ ਦੇ ਦਿੱਤੀ ਸੀ। ਬੱਬਲੂ ਨੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਨਕਸ਼ਾ ਨੰਬਰ 206563, ਜੋ ਮੇਰੇ ਲੜਕੇ ਅਰੁਨ ਬਾਂਸਲ ਦੇ ਨਾਮ ਸੀ ਹਫਤੇ ਵਿੱਚ ਹੀ ਪਾਸ ਕਰਵਾ ਦਿੱਤਾ ਅਤੇ ਦੂਸਰਾ ਨਕਸ਼ਾ ਜੋ ਮੇਰੀ ਪਤਨੀ ਆਸ਼ਾ ਰਾਣੀ ਦੇ ਨਾਮ ਤੇ ਸੀ ਦੇ ਪਾਸ ਕਰਵਾਉਣ ਲਈ ਹੋਰ 50,000/- ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਮੈਂ ਹੋਰ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ। ਮੇਰੇ ਨਕਸ਼ਾ ਪਾਸ ਹੋਣ ਤੋਂ ਬਾਅਦ ਉਸਾਰੀ ਦੇ ਕੰਮ ਸ਼ੁਰੂ ਕਰਨ ਤੇ ਜਤਿੰਦਰ ਕੁਮਾਰ ਉਰਫ ਬਬਲੂ ਨੇ ਨਗਰ ਨਿਗਮ ਦੇ ਸੰਬੰਧਿਤ ਕਰਮਚਾਰੀਆਂ ਨੂੰ ਦੇਣ ਲਈ 2 ਲੱਖ ਰੁਪਏ ਰਿਸ਼ਵਤ ਦੀ ਹੋਰ ਮੰਗ ਕੀਤੀ ਅਤੇ ਨਾ ਦੇਣ ਤੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਉਸਾਰੀ ਦਾ ਕੰਮ ਬੰਦ ਕਰਵਾ ਦਿੱਤਾ। ਸੁਰੇਸ਼ ਬਾਂਸਲ ਸ਼ਿਕਾਇਤ ਕਰਤਾ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਇੱਕ ਗਿਰੋਹ ਬਣਾਇਆ ਹੋਇਆ ਹੈ, ਜਿੱਥੇ ਵੀ ਸ਼ਹਿਰ ਵਿੱਚ ਬਿਲਡਿੰਗ ਦੀ ਉਸਾਰੀ ਹੁੰਦੀ ਹੈ ਉਸ ਬਿਲਡਿੰਗ ਦੇ ਮਾਲਿਕ ਦੇ ਕੋਲ ਜਾਂਦੇ ਹਨ ਅਤੇ ਉਸ ਬਿਲਡਿੰਗ ਦੀ ਵੀਡੀਓ ਬਣਾ ਕੇ ਉਸ ਨੂੰ ਵਾਈਰਲ ਕਰਨ ਦੀ ਧਮਕੀ ਦੇ ਕੇ ਨਾਜਾਇਜ਼ ਰਿਸ਼ਵਤ ਦੀ ਮੰਗ ਕਰਦੇ ਹਨ। ਇਸ ਗਿਰੋਹ ਦਾ ਮੈਂ ਵੀ ਸ਼ਿਕਾਰ ਹੋਇਆ ਹਾਂ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਉਕਤ ਜਤਿੰਦਰ ਕੁਮਾਰ ਉਰਫ ਬੱਬਲੂ ਠੇਕੇਦਾਰ ਖਿਲਾਫ਼ ਜੁਰਮ ਅਧੀਨ ਧਾਰਾ 7, ਏ.ਪੀ.ਸੀ ਐਕਟ 1988 ਐਜ ਅਮੈਂਡਿਡ ਬਾਏ ਪੀ.ਸੀ (ਅਮੈਡਮੈਂਟ) ਐਕਟ 2018 ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਵਿਜੀਲੈਂਸ ਦੇ ਮੁਤਾਬਕ ਮੁਕੱਦਮੇ ਵਿੱਚ ਤਫਤੀਸ਼ ਦੌਰਾਨ ਜਤਿੰਦਰ ਕੁਮਾਰ ਉਰਫ ਬੱਬਲੂ ਦੀ Voice Sampling ਅਦਾਲਤ ਪਾਸੋਂ ਮਨਜੂਰੀ ਲੈ ਕੇ ਐਫ.ਐਸ.ਐਲ, ਪੰਜਾਬ ਪਾਸੋਂ ਮਿਲਾਣ ਕਰਵਾਉਣ ਤੇ ਹੋਰ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਹੋਰ ਪ੍ਰਾਈਵੇਟ ਵਿਅਕਤੀਆਂ ਦਾ ਰੋਲ ਸਾਹਮਣੇ ਆਉਣ ਤੇ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।
Punjab Bani 03 July,2024
ਦੁਕਾਨਦਾਰ ਨੇ ਵਿਦਿਆਰਥਣ ਨੂੰ ਬੇਹੋਸ਼ ਕਰਕੇ ਕੀਤਾ ਰੇਪ
ਦੁਕਾਨਦਾਰ ਨੇ ਵਿਦਿਆਰਥਣ ਨੂੰ ਬੇਹੋਸ਼ ਕਰਕੇ ਕੀਤਾ ਰੇਪ ਲੁਧਿਆਣਾ, 3 ਜੁਲਾਈ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਖੇ ਇਕ ਬਾਰਵੀਂ ਜਮਾਤ ਦੀ ਵਿਦਿਆਰਥਣ ਨੂੰ ਕਰਿਆਨੇ ਦੀ ਦੁਕਾਨ ਤੇ ਕੰਮ ਕਰਨ ਵਾਲੀ 16 ਸਾਲ ਦੀ ਲੜਕੀ ਨੂੰ ਨਸ਼ੀਲੀ ਵਸਤੂ ਪਿਲਾ ਕੇ ਉਸਦਾ ਰੇਪ ਕਰ ਦਿੱਤਾ ਹੈ।ਜਿਸ ਵਿਅਕਤੀ ਵਲੋਂ ਉਕਤ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਬਾ ਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸਦੀ 16 ਸਾਲ ਦੀ ਬੇਟੀ 12ਵੀਂ ਜਮਾਤ ਦੀ ਪੜ੍ਹਾਈ ਕਰਦੀ ਹੈ ਉਹ ਆਪਣਾ ਜੇਬ ਖਰਚ ਪੂਰਾ ਕਰਨ ਲਈ ਪੜ੍ਹਾਈ ਦੇ ਨਾਲ ਨਾਲ ਮੁਹੱਲਾ ਬੇਗੋਆਣਾ ਗਿੱਲ ਦੇ ਰਹਿਣ ਵਾਲੇ ਵਿਵੇਕ ਮਹਿਤਾ ਦੀ ਕਰਿਆਨੇ ਦੀ ਦੁਕਾਨ ਤੇ ਕੰਮ ਕਰਨ ਲੱਗ ਪਈ ਉਹ ਪਿਛਲੇ ਦੋ ਮਹੀਨੇ ਤੋਂ ਵਿਵੇਕ ਮਹਿਤਾ ਦੀ ਦੁਕਾਨ ਤੇ ਕੰਮ ਕਰ ਰਹੀ ਸੀ
Punjab Bani 03 July,2024
ਘਰ `ਚੋਂ ਮਿਲੀ ਨੌਜਵਾਨ ਦੀ ਗਲੀ ਸੜੀ ਲਾਸ਼
ਘਰ `ਚੋਂ ਮਿਲੀ ਨੌਜਵਾਨ ਦੀ ਗਲੀ ਸੜੀ ਲਾਸ਼ ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੀ ਅਰਜਨ ਕਾਲੋਨੀ ਵਿਚ ਬਣੇ ਇਕ ਘਰ ਵਿਚੋਂ ਸਾਂਚੂ ਨਾਮੀ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ ਹੈ, ਜਿਸਨੂੰ ਉਸਦੇ ਹੀ ਪਰਿਵਾਰਕ ਮੈਂਬਰਾਂ ਨੇ ਡਿਪਰੈਸ਼ਨ ਦਾ ਸਿਕਿਾਰ ਹੋਣਾ ਵੀ ਦੱਸਿਆ ਹੈ। ਉਕਤ ਘਟਨਾ ਸਬੰਧੀ ਬਦਬੂ ਆਉਣ ਤੇ ਗੁਆਂਢੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਤੇ ਦੱਸਿਆ। ਮੌਤ ਦਾ ਕਾਰਨ ਬਹੁਤ ਜ਼ਿਆਦਾ ਡਿਪ੍ਰੈਸ਼ਨ ਦੀਆਂ ਗੋਲ਼ੀਆਂ ਲੈਣਾ ਦੱਸਿਆ ਜਾ ਰਿਹਾ ਹੈ।
Punjab Bani 03 July,2024
ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗਾਇਬ ਹੋਏ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਛੇ ਜਣਿਆਂ ਵਿਰੁੱਧ ਕਾਰਵਾਈ ਦੇ ਚਲਦਿਆਂ ਏ. ਡੀ. ਸੀ. ਨੇ ਜੜਿਆ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ
ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗਾਇਬ ਹੋਏ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਛੇ ਜਣਿਆਂ ਵਿਰੁੱਧ ਕਾਰਵਾਈ ਦੇ ਚਲਦਿਆਂ ਏ. ਡੀ. ਸੀ. ਨੇ ਜੜਿਆ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਮਾਨਸਾ, 3 ਜੁਲਾਈ : ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਨੇ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਹੋਰ ਛੇ ਜਣਿਆਂ ਦਰਜ ਮਾਮਲੇ ਵਿਚ ਗਾਇਬ ਹੋਣ ਦੇ ਚਲਦਿਆਂ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਲਾ ਦਿੱਤਾ ਹੈ। ਕੌਂਸਲਰ ਕੁਲਵਿੰਦਰ ਕੌਰ ਦੇ ਪਤੀ ਸਤੀਸ਼ ਮਹਿਤਾ ਨੇ ਦੱਸਿਆ ਕਿ ਕੌਂਸਲਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ।
Punjab Bani 03 July,2024
ਨਾਭਾ ਵਿਖੇ ਨਰੇਗਾ ਵਰਕਰਾਂ ਤੇ ਟੈ੍ਰਕਟਰ ਚੜ੍ਹਨ ਨਾਲ ਦੀ ਮੌਤ ਦੇ 8 ਫੱਟੜ
ਨਾਭਾ ਵਿਖੇ ਨਰੇਗਾ ਵਰਕਰਾਂ ਤੇ ਟੈ੍ਰਕਟਰ ਚੜ੍ਹਨ ਨਾਲ ਦੀ ਮੌਤ ਦੇ 8 ਫੱਟੜ ਨਾਭਾ, 3 ਜੁਲਾਈ : ਜਿ਼ਲਾ ਪਟਿਆਲਾ ਅਧੀਨ ਆਉਂਦੇ ਨਾਭਾ ਸ਼ਹਿਰ ਵਿਚ ਅੱਜ ਨਰੇਗਾ ਵਰਕਰਾਂ ਦੇ ਉਪਰ ਟੈ੍ਰਕਟਰ ਚੜ੍ਹਨ ਨਾਲ 2 ਦੀ ਮੋਤ ਤੇ 8 ਜਣਿਆਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਫੱਟੜਾਂ ਦਾ ਇਲਾਜ ਨਾਭਾ ਦੇ ਸਿਵਲ ਹਸਪਤਾਲ ਵਿਖੇ ਜਾਰੀ ਹੈ। ਇਸ ਘਟਨਾ ਵਿਚ ਜ਼ਖ਼ਮੀਆਂ ਅਤੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਪਹੁੰਚ ਕੀਤੀ ਹੈ।ਹਾਦਸੇ ਦਾ ਸਿ਼ਕਾਰ ਵਿਅਕਤੀਆਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।
Punjab Bani 03 July,2024
ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਕੀਤਾ ਹਮਲਾ
ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਕੀਤਾ ਹਮਲਾ ਤਲਵੰਡੀ ਸਾਬੋ, 3 ਜੁਲਾਈ : ਪਿੰਡ ਤਿਉਣਾ ਪੁਜਾਰੀਆਂ ਜੋ ਸਬ ਡਵੀਜਨ ਤਲਵੰਡੀ ਸਾਬੋ ਅਧੀਨ ਆਉਂਦਾ ਹੈ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ’ਤੇ ਰਾਤ ਸਮੇਂ ਕਰੀਬ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਦੇ 4 ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ `ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਦੋਂਕਿ ਤਲਵੰਡੀ ਸਾਬੋ ਪੁਲਸ ਨੇ ਨਵੇਂ ਕਾਨੂੰਨਾਂ ਤਹਿਤ ਇਕ ਦਰਜਨ ਦੇ ਕਰੀਬ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
Punjab Bani 03 July,2024
16 ਤੋਲ਼ੇ ਸੋਨੇ ’ਤੇ ਕਰ ਗਏ ਸੀ ਹੱਥ ਸਾਫ਼... ਜਾਣੋ, ਪੁਲਿਸ ਨੇ ਕਿਵੇਂ ਕੀਤਾ ਚੋਰ ਗਿਰੋਹ ਦਾ ਪਰਦਾਫਾਸ਼
16 ਤੋਲ਼ੇ ਸੋਨੇ ’ਤੇ ਕਰ ਗਏ ਸੀ ਹੱਥ ਸਾਫ਼... ਜਾਣੋ, ਪੁਲਿਸ ਨੇ ਕਿਵੇਂ ਕੀਤਾ ਚੋਰ ਗਿਰੋਹ ਦਾ ਪਰਦਾਫਾਸ਼ ਐਸ. ਏ. ਐਸ. ਨਗਰ, 3 ਜੁਲਾਈ : ਪੰਜਾੁਬ ਦੇ ਐਸ. ਏ. ਐਸ. ਨਗਰ ਵਿਚ ਬਣੇ ਸਵਰਾਜ ਨਗਰ ’ਚ ਚੋਰਾਂ ਵਲੋਂ ਚਿੱਟੇ ਦਿਨ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਉਥੋਂ 16 ਤੋਲੇ ਸੋਨਾ ਤੇ 500 ਗ੍ਰਾਮ ਚਾਂਦੀ, ਡਾਈਮੰਡ ਜਿਊਲਰੀ ਅਤੇ ਨਗਦੀ ਸਾਫ ਕਰ ਦਿੱਤੀ। ਦੱਸਣਯੋਗ ਹੈ ਕਿ ਉਕਤ ਘਟਨਾ ਸੀ. ਸੀ. ਟੀ. ਵੀ. ਵਿਚ ਵੀ ਕੈਦ ਹੋ ਚੁੱਕੀ ਹੈ।
Punjab Bani 03 July,2024
ਵਿਜੀਲੈਂਸ ਬਿਊਰੋ ਪੰਜਾਬ ਨੇ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਪੰਜਾਬ ਨੇ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਸ਼ਿਕਾਇਤਕਰਤਾ ਤੋਂ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ ਚੰਡੀਗੜ੍ਹ 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ 'ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਹ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਆਪਣੀ ਡਿਊਟੀ ਤੋਂ ਵੀ ਗੈਰ-ਹਾਜ਼ਰ ਚੱਲ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
Punjab Bani 02 July,2024
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿਛਲੇ ਪੰਜ ਦਿਨਾਂ ਅੰਦਰ ਅੰਮ੍ਰਿਤਸਰ 'ਚੋਂ ਹੈਰੋਇਨ ਦੀ ਚੌਥੀ ਵੱਡੀ ਬਰਾਮਦਗੀ, ਹੁਣ ਤੱਕ ਕੁੱਲ 27.2 ਕਿਲੋ ਹੈਰੋਇਨ ਬਰਾਮਦ - ਗ੍ਰਿਫਤਾਰ ਵਿਅਕਤੀਆਂ ਨੇ ਸਰਹੱਦੀ ਪਿੰਡ 'ਚੋਂ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ - ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ । ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-02-ਡੀਡਬਲਯੂ-4187 ਹੈ, ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਕਤ ਮੁਲਜ਼ਮ ਸਵਾਰ ਸਨ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਠੋਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਸਲ ਸਿੰਘ, ਜਸਕਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਏ ਵਿਖੇ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ । ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਤੋਂ ਡੀਐਸਪੀ ਸੀਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਬਾਗੜੀਆਂ ਮੋੜ ਵਿਖੇ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ । ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 37 ਦਰਜ ਹੈ। ਡੱਬੀ: ਅੰਮ੍ਰਿਤਸਰ 'ਚੋਂ ਪੰਜ ਦਿਨਾਂ ਵਿੱਚ 27.2 ਕਿਲੋ ਹੈਰੋਇਨ ਬਰਾਮਦ 28 ਜੂਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕੀਤਾ। 29 ਜੂਨ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ। 2 ਜੁਲਾਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਖੇਮਕਰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। 2 ਜੁਲਾਈ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
Punjab Bani 02 July,2024
ਐਸ. ਐਚ. ਓ. ਨੇ ਕੀਤਾ ਆਪਣੇ ਹੀ ਏ. ਐਸ. ਆਈ. `ਤੇ ਹਮਲਾ
ਐਸ. ਐਚ. ਓ. ਨੇ ਕੀਤਾ ਆਪਣੇ ਹੀ ਏ. ਐਸ. ਆਈ. `ਤੇ ਹਮਲਾ ਪਠਾਨਕੋਟ : ਪੰਜਾਬ ਦੇ ਪਠਾਨਕੋਟ ਦੇ ਨਰੋਟ ਥਾਣੇ ਦੇ ਐਸ. ਐਚ. ਓ. ਵਲੋਂ ਆਪਣੇ ਹੇਠ ਕੰਮ ਕਰ ਰਹੇ ਇਕ ਏ. ਐਸ. ਆਈ. ਨਾਲ ਕੁੱਟਮਾਰ ਕੀਤੀ ਗਈ, ਜਿਸ ਨੂੰ ਜ਼ਖਮੀ ਹਾਲਤ `ਚ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਸ ਦਾ ਇਲਾਜ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜਿਹੜੀ ਪੰਜਾਬ ਪੁਲਸ ਨੂੰ ਲੋਕਾਂ ਦੀ ਸੁਰੱਖਿਆ ਕਰਨ ਲਈ ਰੱਖਿਆ ਗਿਆ ਹੈ ਦੇ ਮੁਲਾਜਮ ਆਪਣੇ ਹੀ ਆਪਣੇ ਮੁਲਾਜਮਾਂ ਤੋਂ ਸੁਰੱਖਿਅਤ ਨਹੀਂ ਹਨ।
Punjab Bani 02 July,2024
ਬੰਗਾਲ ਵਿੱਚ ਮਹਿਲਾ ਨੂੰ ਸ਼ਰੇਆਮ ਛੜੀ ਨਾਲ ਕੁੱਟਣ ਦਾ ਵੀਡਿਓ ਹੋਇਆ ਵਾਇਰਲ
ਬੰਗਾਲ ਵਿੱਚ ਮਹਿਲਾ ਨੂੰ ਸ਼ਰੇਆਮ ਛੜੀ ਨਾਲ ਕੁੱਟਣ ਦਾ ਵੀਡਿਓ ਹੋਇਆ ਵਾਇਰਲ - ਭਾਜਪਾ ਦਾ ਦੋਸ਼ ਤੇ੍ਰਣਮੂਲ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ ਕੁੱਟਣ ਵਾਲਾ ਵਿਅਕਤੀ - ਪੁਲਸ ਨੇ ਮਾਮਲਾ ਦਰਜ ਕਰਕੇ ਕੀਤੀ ਕੁੱਟਣ ਵਾਲੇ ਵਿਅਕਤੀ ਦੀ ਤਲਾਸ਼ ਸ਼ੁਰੂ
Punjab Bani 02 July,2024
ਸਕਿਓਰਿਟੀ ਐਕਸਚੇਂਜ ਬੋਰਡ ਆਫ ਇੰਡੀਆ ਨੇ ਹਿੰਡਨਬਰਗ ਰਿਸਰਚ ਨੂੰ ਕੀਤਾ ਨੋਟਿਸ ਜਾਰੀ
ਸਕਿਓਰਿਟੀ ਐਕਸਚੇਂਜ ਬੋਰਡ ਆਫ ਇੰਡੀਆ ਨੇ ਹਿੰਡਨਬਰਗ ਰਿਸਰਚ ਨੂੰ ਕੀਤਾ ਨੋਟਿਸ ਜਾਰੀ ਮੁੰਬਈ, 2 ਜੁਲਾਈ : ਭਾਰਤ ਦੀ ਸਕਿਓਰਿਟ ਐਕਸਚੇਂਜ ਬੋਰਡ ਆਫ ਇੰਡੀਆ ਨਾਮ ਦੀ ਬਾਡੀ ਨੇ ਅਮਰੀਕੀ ਵਿੱਤੀ ਖੋਜ ਕੰਪਨੀ ਹਿੰਡਨਬਰਗ ਰਿਸਰਚ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ `ਤੇ ਸੱਟੇਬਾਜ਼ੀ ਦੀ ਕਥਿਤ ਉਲੰਘਣਾ ਕਰਨ `ਤੇ ਨੋਟਿਸ ਜਾਰੀ ਕੀਤਾ ਹੈ। ਹਿੰਡਨਬਰਗ ਨੇ ਅਡਾਨੀ ਗਰੁੱਪ `ਤੇ ਸਟਾਕ ਹੇਰਾਫੇਰੀ ਦਾ ਦੋਸ਼ ਲਗਾਇਆ ਸੀ। ਹਿੰਡਨਬਰਗ ਨੇ ਸੇਬੀ ਤੋਂ ਨੋਟਿਸ ਮਿਲਣ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਹਿੰਡਨਬਰਗ ਨੇ ਇਸ ਨੋਟਿਸ `ਤੇ ਨਾਰਾਜ਼ਗੀ ਪ੍ਰਗਟਾਈ ਹੈ ਅਤੇ ਦੋਸ਼ ਲਗਾਇਆ ਹੈ ਕਿ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਿੰਡਨਬਰਗ ਨੇ ਕਿਹਾ ਕਿ ਉਸ ਨੂੰ 27 ਜੂਨ ਨੂੰ ਸੇਬੀ ਤੋਂ ਇੱਕ ਈਮੇਲ ਮਿਲੀ ਸੀ ਅਤੇ ਬਾਅਦ ਵਿੱਚ ਭਾਰਤੀ ਨਿਯਮਾਂ ਦੀ ਸ਼ੱਕੀ ਉਲੰਘਣਾ ਦੀ ਰੂਪਰੇਖਾ ਵਾਲਾ ਕਾਰਨ ਦੱਸੋ ਨੋਟਿਸ ਮਿਲਿਆ ਸੀ। ਹਿੰਡਨਬਰਗ ਨੇ ਕਿਹਾ ਕਿ `ਅੱਜ ਤੱਕ ਅਡਾਨੀ ਸਮੂਹ ਸਾਡੀਆਂ ਰਿਪੋਰਟਾਂ `ਚ ਲੱਗੇ ਦੋਸ਼ਾਂ ਦਾ ਜਵਾਬ ਦੇਣ `ਚ ਅਸਫਲ ਰਿਹਾ ਹੈ। ਦਿੱਤਾ ਗਿਆ ਜਵਾਬ ਸਾਡੇ ਦੁਆਰਾ ਉਠਾਏ ਗਏ ਮੁੱਖ ਮੁੱਦੇ ਨੂੰ ਨਜ਼ਰਅੰਦਾਜ਼ ਕਰਦਾ ਹੈ। ਫਰਮ ਨੇ ਜਨਵਰੀ 2023 ਦੀ ਰਿਪੋਰਟ ਵਿੱਚ ਕਿਹਾ ਕਿ ਗੌਤਮ ਅਡਾਨੀ ਅਤੇ ਉਸਦੇ ਭਰਾ ਵਿਨੋਦ ਅਡਾਨੀ ਅਤੇ ਨਜ਼ਦੀਕੀ ਸਹਿਯੋਗੀਆਂ ਦੁਆਰਾ ਸ਼ੈੱਲ ਕੰਪਨੀਆਂ ਦਾ ਇੱਕ ਮਜ਼ਬੂਤ ਨੈਟਵਰਕ ਬਣਾਇਆ ਗਿਆ ਹੈ। ਅਸੀਂ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਇਨ੍ਹਾਂ ਸ਼ੈੱਲ ਕੰਪਨੀਆਂ ਜ਼ਰੀਏ ਅਰਬਾਂ ਡਾਲਰ ਦਾ ਘਪਲਾ ਕੀਤਾ ਗਿਆ।
Punjab Bani 02 July,2024
ਭਿਆਨਕ ਸੜਕ ਹਾਦਸੇ ਵਿੱਚ 9 ਦੀ ਮੌਤ
ਭਿਆਨਕ ਸੜਕ ਹਾਦਸੇ ਵਿੱਚ 9 ਦੀ ਮੌਤ ਰਾਜਸਥਾਨ, 2 ਜੁਲਾਈ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਕਰੌਲੀ ਵਿਚ ਬਲੈਰੋ ਅਤੇ ਟਰੱਕ ਵਿਚਕਾਰ ਇੱਕ ਭਿਆਨਕ ਸੜਕੀ ਹਾਦਸਾ ਵਾਪਰਨ ਨਾਲ ਦੋ ਬੱਚਿਆਂ ਸਮੇਤ ਨੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 4 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
Punjab Bani 02 July,2024
ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ
ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ ਹਰਿਆਣਾ : ਪਿਤਾ ਦੀ ਕੁੱਟਮਾਰ ਤੇ ਛੇੜਤਾੜ ਤੋਂ ਦੁਖੀ ਇਕ ਐਥਲੈਟਿਕਸ ਖਿਡਾਰਨ ਨੇ ਭਾਖੜਾ ਨਹਿਰ ਵਿਚ ਛਾਲ ਹੀ ਮਾਰ ਦਿੱਤੀ ਹੈ। ਉਕਤ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ਦਾ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਜਾਰੀ ਹੈ। ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਛੇੜਛਾੜ ਅਤੇ ਪਿਤਾ ਨਾਲ ਹੋਈ ਕੁੱਟਮਾਰ ਤੋਂ ਦੁਖੀ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ। ਕੁੱਟਮਾਰ ਕੀਤੇ ਜਾਣ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਦਰਅਸਲ, ਇਕ ਨਾਬਾਲਗ ਲੜਕੀ ਨੇ ਭਾਖੜਾ ਵਿਚ ਛਾਲ ਮਾਰ ਦਿੱਤੀ ਸੀ। ਬੀਤੀ ਸ਼ਾਮ ਜਦੋਂ ਉਸ ਦੀ ਲਾਸ਼ ਗੋਰਖਪੁਰ ਨੇੜੇ ਮਿਲੀ ਤਾਂ ਮਾਮਲੇ ‘ਚ ਖੁਲਾਸਾ ਹੋਇਆ ਕਿ ਦੋਸ਼ੀਆਂ ਨੇ ਲੜਕੀ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਸੰਦੀਪ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ।
Punjab Bani 02 July,2024
ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ
ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ ਜ਼ੀਰਾ, 2 ਜੁਲਾਈ : ਪੰਜਾਬ ਦੇ ਇਕ ਸ਼ਹਿਰ ਜੀਰਾ ਦੇ ਵਿਚ ਇਕ ਪਤਨੀ ਨੇ ਆਪਣੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਹੀ ਬਿਨਾਂ ਤਲਾਕ ਦਿੱਤਿਆਂ ਦੂਜਾ ਵਿਆਹ ਕਰਵਾ ਲਿਆ ਹੈ। ਜਿਸ ਤੇ ਥਾਣਾ ਮੱਖੂ ਦੀ ਪੁਲਸ ਨੇ ਔਰਤ ਸਮੇਤ 2 ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਕੁਲਦੀਪ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਘੁੱਦੂ ਵਾਲਾ ਦੱਸਿਆ ਕਿ ਉਹ ਵਿਦੇਸ਼ ਗਿਆ ਹੋਇਆ ਸੀ। $;ਉਸ ਦੀ ਪਤਨੀ ਮਨਜੀਤ ਕੌਰ ਨੇ ਬਿਨਾਂ ਤਲਾਕ ਦਿੱਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਲੂਰ ਨਾਲ ਦੂਜਾ ਵਿਆਹ ਕਰਵਾ ਲਿਆ ਤੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਵਿਦੇਸ਼ ਚਲੇ ਗਏ। ਪੁਲਸ ਵੱਲੋਂ ਮਨਜੀਤ ਕੌਰ ਤੇ ਗੁਰਮੀਤ ਸਿੰਘ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 02 July,2024
ਪੱੱਛਮੀ ਬੰਗਾਲ ਵਿਚ ਜੋੜੇ ਦੀ ਕੁੱਟਮਾਰ ਘਟਨਾ ਦੀ ਮੁੱਖ ਮੰਤਰੀ ਤੋਂ ਰਾਜਪਾਲ ਨੇ ਮੰਗੀ ਰਿਪੋਰਟ
ਪੱੱਛਮੀ ਬੰਗਾਲ ਵਿਚ ਜੋੜੇ ਦੀ ਕੁੱਟਮਾਰ ਘਟਨਾ ਦੀ ਮੁੱਖ ਮੰਤਰੀ ਤੋਂ ਰਾਜਪਾਲ ਨੇ ਮੰਗੀ ਰਿਪੋਰਟ ਪੱਛਮ ਬੰਗਾਲ : ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜਿ਼ਲ੍ਹੇ ਵਿਚ ਬੀਤੇ ਦਿਨੀਂ ਜੋੜੇ ਨੂੰ ਸ਼ਰੇਆਮ ਕੁੱਟਣ ਦੀ ਘਟਨਾ ਦੀ ਰਿਪੋਰਟ ਰਾਜਪਾਲ ਸੀ. ਵੀ. ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਰਿਪੋਰਟ ਮੰਗ ਲਈ ਹੈ, ਜਦਕਿ ਭਾਰਤੀ ਜਨਤਾ ਪਾਰਟੀ ਨੇ ਸੂਬੇ `ਚ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ `ਤੇ `ਤਾਲਿਬਾਨ ਰਾਜ` ਚਲਾਉਣ ਦਾ ਦੋਸ਼ ਲਗਾਇਆ ਹੈ। ਉਕਤ ਘਟਨਾ ਦਾ ਲੋਕਾਂ ਵਿਚ ਬੇਹਦ ਰੋਸ ਹੈ। ਦੱਸਣਯੋਗ ਹੈ ਕਿ ਕੁੱਟਮਾਰ ਕਰਨ ਵਾਲੇ ਵਿਅਕਤੀ ਦੀ ਪਛਾਣ ਤਜਮੁਲ ਉਰਫ `ਜੇ. ਸੀ. ਬੀ.` ਵਜੋਂ ਹੋਈ ਹੈ।
Punjab Bani 02 July,2024
ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨੇੜੇ ਦੇਰ ਰਾਤ ਹੋਈ ਫਾਈਰਿੰਗ ਵਿਚ ਘੁਸਪੈਠੀਆ ਢੇਰ
ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨੇੜੇ ਦੇਰ ਰਾਤ ਹੋਈ ਫਾਈਰਿੰਗ ਵਿਚ ਘੁਸਪੈਠੀਆ ਢੇਰ ਫ਼ਾਜਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਬੀਤੀ ਰਾਤ ਹੋਈ ਫਾਇਰਿੰਗ ਵਿਚ ਇਕ ਘੁਸਪੈਠੀਏ ਦੇ ਢੇਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਉਪਰੋਕਤ ਥਾਂ ਤੇ ਬੀ. ਐਸ. ਐਫ. ਸਾਦਕੀ ਚੌਕੀ ਤੇ ਇਕ ਅਤੇ ਦੋ ਜੁਲਾਈ ਦੀ ਦਰਮਿਆਨੀ ਰਾਤ ਨੂੰ ਲਗਭਗ 21:30 ਵਜੇ, ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਡਿਊਟੀ `ਤੇ ਤਾਇਨਾਤ ਬੀ. ਐਸ. ਐਫ. ਦੇ ਜਵਾਨ ਨੇ ਉਸ ਨੂੰ ਰੋਕਿਆ ਫਿਰ ਵੀ ਉਹ ਅੱਗੇ ਹੀ ਵਧਦਾ ਗਿਆ, ਜਿਸ ਨੂੰ ਰੋਕਣ ਲਈ ਜਵਾਨਾਂ ਵਲੋ ਗੋਲੀ ਚਲਾਉਣੀ ਪਈ ਅਤੇ ਜਦੋਂ ਬੀ. ਐਸ. ਐਫ. ਵਲੋ ਤਲਾਸ਼ੀ ਲਈ ਗਈ ਤਾਂ ਘਟਨਾ ਵਾਲੀ ਥਾਂ ਤੋਂ 25 ਤੋਂ 27 ਸਾਲ ਦੀ ਉਮਰ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ।
Punjab Bani 02 July,2024
ਅਮਰੀਕਾ ਦੀ ਸਿਨਸਿਨਾਟੀ ਯੂਨੀਵਰਸਿਟੀ ਨੇੜੇ ਭਿਆਨਕ ਗੋਲ਼ੀਬਾਰੀ, ਤਿੰਨ ਦੀ ਮੌਤ; ਦੋ ਜ਼ਖ਼ਮੀ
ਅਮਰੀਕਾ ਦੀ ਸਿਨਸਿਨਾਟੀ ਯੂਨੀਵਰਸਿਟੀ ਨੇੜੇ ਭਿਆਨਕ ਗੋਲ਼ੀਬਾਰੀ, ਤਿੰਨ ਦੀ ਮੌਤ; ਦੋ ਜ਼ਖ਼ਮੀ ਅਮਰੀਕਾ : ਅਮਰੀਕਾ `ਚ ਸਿਨਸਿਨਾਟੀ ਯੂਨੀਵਰਸਿਟੀ ਦੇ ਕੈਂਪਸ ਨੇੜੇ ਸੋਮਵਾਰ ਨੂੰ ਪੰਜ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ। ਇਸ ਗੋਲ਼ੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚ ਇਕ ਜ਼ਖ਼ਮੀ ਹੈ। ਸਿਨਸਿਨਾਟੀ ਦੇ ਪੁਲਿਸ ਕਪਤਾਨ ਮਾਰਕ ਬਰਨਜ਼ ਨੇ ਐਸੋਸੀਏਟਡ ਪ੍ਰੈਸ ਨਿਊਜ਼ ਏਜੰਸੀ ਨੂੰ ਦੱਸਿਆ, "ਮੌਕੇ ਤੋਂ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਜਨਤਕ ਸੁਰੱਖਿਆ ਵਿਭਾਗ ਨੇ ਐਕਸ `ਤੇ ਇਕ ਪੋਸਟ `ਚ ਕਿਹਾ ਕਿ ਗੋ਼ਲੀਬਾਰੀ ਦੀ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ।
Punjab Bani 01 July,2024
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ 24 ਘੰਟਿਆਂ ਦੇ ਅੰਦਰ ਮਹਾਰਾਸ਼ਟਰ ਤੋਂ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ ਦੋ ਹੋਰ ਮੁਲਜ਼ਮਾਂ ਦੀ ਵੀ ਹੋਈ ਸ਼ਨਾਖਤ, ਉਨ੍ਹਾਂ ਨੂੰ ਕਾਬੂ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ : ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, , ਦੀ ਧੀ ਹੈ , ਜੋ ਕਿ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ ਨੇ ਮੂੰਹ ਢਕੇ ਹੋਏ ਸਨ, ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ । ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ । ਇਸ ਸਬੰਧੀ ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।
Punjab Bani 01 July,2024
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਨਾ ਕਤਲ ਕੇਸ 48 ਘੰਟਿਆਂ ਅੰਦਰ ਟਰੇਸ, ਵਾਰਦਾਤ ਸਮੇਂ ਵਰਤੀ ਕੁਹਾੜੀ ਸਮੇਤ 02 ਕਾਬੂ
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਨਾ ਕਤਲ ਕੇਸ 48 ਘੰਟਿਆਂ ਅੰਦਰ ਟਰੇਸ, ਵਾਰਦਾਤ ਸਮੇਂ ਵਰਤੀ ਕੁਹਾੜੀ ਸਮੇਤ 02 ਕਾਬੂ ਸੰਗਰੂਰ, 1 ਜੁਲਾਈ : ਸੀਨੀਅਰ ਕਪਤਾਨ ਪੁਲਿਸ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਦੇ ਏਰੀਆ ਵਿੱਚ ਹੋਏ ਅੰਨੇ ਕਤਲ ਨੂੰ 48 ਘੰਟਿਆਂ ਅੰਦਰ ਟਰੇਸ ਕਰਕੇ 02 ਦੋਸ਼ੀਆਂ ਨੂੰ ਕਾਬੂ ਕਰਕੇ ਵਾਰਦਾਤ ਸਮੇਂ ਵਰਤੀ ਕੁਹਾੜੀ ਤੇ ਸਕੂਟਰੀ ਬ੍ਰਾਮਦ ਕਰਵਾਈ ਗਈ । ਸ੍ਰੀ ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 27.06.2024 ਨੂੰ ਬਲਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭੜੀ ਮਾਨਸਾ ਥਾਣਾ ਅਮਰਗੜ੍ਹ (ਜ਼ਿਲ੍ਹਾ ਮਲੇਰਕੋਟਲਾ) ਨੇ ਪੁਲਿਸ ਪਾਸ ਇਤਲਾਹ ਦਿੱਤੀ ਕਿ ਉਸਦਾ ਭਰਾ ਗੁਰਜੰਟ ਸਿੰਘ ਉਰਫ ਟੀਟੀ, ਵੀ.ਕੇ ਐਗਰੋ ਇੰਡਸਟਰੀ ਫੈਕਟਰੀ ਮਾਨਵਾਲਾ ਵਿਖੇ ਬਤੌਰ ਡਰਾਇਵਰੀ/ਚੌਂਕੀਦਾਰ ਨੌਕਰੀ ਕਰਦਾ ਸੀ। ਮਿਤੀ 26/27.06.2024 ਦੀ ਦਰਮਿਆਨੀ ਰਾਤ ਨੂੰ ਕੁੱਝ ਨਾਮਲੂਮ ਵਿਅਕਤੀਆਂ ਨੇ ਫੈਕਟਰੀ ਅੰਦਰ ਦਾਖਲ ਹੋ ਕੇ ਉਸਦੇ ਭਰਾ ਗੁਰਜੰਟ ਸਿੰਘ ਦੇ ਸੱਟਾਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਬਲਦੇਵ ਸਿੰਘ ਦੇ ਬਿਆਨ ਪਰ ਮੁਕੱਦਮਾ ਨੰਬਰ 98 ਮਿਤੀ 27.06.2024 ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਤਹਿਤ ਥਾਣਾ ਸਦਰ ਧੂਰੀ ਵਿਖੇ ਨਾਮਾਲੂਮ ਵਿਅਕਤੀ/ਵਿਅਕਤੀਆਂ ਵਿਰੁੱਧ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ । ਮੁਕੱਦਮਾ ਨੂੰ ਟਰੇਸ ਕਰਨ ਲਈ ਸ੍ਰੀ ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸੰਗਰੂਰ ਦੀ ਅਗਵਾਈ ਹੇਠ ਸ੍ਰੀ ਤਲਵਿੰਦਰ ਸਿੰਘ ਗਿੱਲ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਨਿਗਰਾਨੀ ਹੇਠ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫਸਰ ਥਾਣਾ ਸਦਰ ਧੂਰੀ ਅਤੇ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸੰਗਰੂਰ ਦੀਆਂ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ । ਐਸ.ਐਸ.ਪੀ. ਸੰਗਰੂਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮਿਤੀ 28.06.2024 ਨੂੰ ਹੀ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਨਿਰਮਲ ਸਿੰਘ ਅਤੇ ਹਰਵਿੰਦਰਪਾਲ ਸਿੰਘ ਉਰਫ ਪ੍ਰਿੰਸ ਪੁੱਤਰ ਗੁਰਦਰਸਨ ਸਿੰਘ ਵਾਸੀਆਨ ਸੇਰਪੁਰ ਸੋਢੀਆਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆਂ ਪਾਸੋਂ ਵਾਰਦਾਤ ਸਮੇਂ ਵਰਤੀ ਕੁਹਾੜੀ ਅਤੇ ਸਕੂਟਰੀ XOOM ਜੋ ਦੋਸ਼ੀ ਗੁਰਵਿੰਦਰ ਸਿੰਘ ਉਰਫ ਗਿੰਦਾ ਦੇ ਚਾਚੇ ਦੇ ਲੜਕੇ ਦੀ ਸੀ, ਜੋ ਉਹ ਮੰਗ ਕੇ ਲਿਆਏ ਸਨ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਿਤੀ 29.06.2024 ਨੂੰ ਦੋਸ਼ੀਆਂ ਦੀ ਪੁੱਛ-ਗਿੱਛ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ਪਰ ਚੋਰੀ ਸ਼ੁਦਾ ਸਕੂਟਰੀ ਜੂਪੀਟਰ ਨੰਬਰ PB-13BN-0255 ਅਤੇ ਮੋਟਰਸਾਇਕਲ ਡਿਸਕਵਰ PB-13AA-6119 ਬ੍ਰਾਮਦ ਕਰਵਾਕੇ ਮੁਕੱਦਮੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 457 ਤੇ 380 ਤਹਿਤ ਜੁਰਮ ਵਾਧਾ ਕੀਤਾ ਗਿਆ । ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਚੋਰੀ ਕਰਨ ਦੀ ਨੀਅਤ ਨਾਲ ਫੈਕਟਰੀ ਅੰਦਰ ਦਾਖਲ ਹੋਏ ਸਨ ਅਤੇ ਮ੍ਰਿਤਕ ਵੱਲੋਂ ਵਿਰੋਧ ਕਰਨ ਤੇ ਦੋਸ਼ੀਆਂ ਨੇ ਉਸਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਨਿਰਮਲ ਸਿੰਘ ਵਾਸੀ ਸ਼ੇਰਪੁਰ ਸੋਢੀਆਂ ਵਿਰੁੱਧ ਪਹਿਲਾਂ ਵੀ ਥਾਣਾ ਧੂਰੀ ਵਿਖੇ ਤਿੰਨ ਵੱਖ-ਵੱਖ ਜ਼ਰਮਾਂ ਦੇ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਪਹਿਲਾ ਮੁਕੱਦਮਾ ਨੰਬਰ 102 ਮਿਤੀ 18.7.2023 ਅ/ਧ 307,341,323,506,34 ਹਿੰ:ਡੰ, ਦੂਜਾ ਮੁਕੱਦਮਾ ਨੰਬਰ 75 ਮਿਤੀ 03.06.2023 ਅ/ਧ 447,511,323,506,34 ਹਿੰ:ਡੰ ਅਤੇ ਤੀਜਾ ਮੁਕੱਦਮਾ ਨੰਬਰ 09 ਮਿਤੀ 20.01.2024 ਅ/ਧ 379,411 ਹਿੰ:ਡੰ ਦਰਜ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰਵਿੰਦਰਪਾਲ ਸਿੰਘ ਉਰਫ ਪ੍ਰਿੰਸ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਸ਼ੇਰਪੁਰ ਸੋਢੀਆਂ ਵਿਰੁੱਧ ਪਹਿਲਾਂ ਵੀ 500 ਗ੍ਰਾਮ ਅਫੀਮ ਦੀ ਬਰਾਮਦਗੀ ਲਈ ਮੁਕੱਦਮਾ ਨੰਬਰ 33 ਮਿਤੀ 26.02.2024 ਐਨ.ਡੀ.ਪੀ.ਐਸ. ਦੀ ਧਾਰਾ 18 ਤਹਿਤ ਥਾਣਾ ਸਦਰ ਖੰਨਾ ਵਿਖੇ ਦਰਜ ਹੈ।
Punjab Bani 01 July,2024
ਜਬਰ ਜਨਾਹ ਕਰਨ ਦੇ ਦੋਸ਼ ਹੇਠ ਫੌਜੀ ਵਿਰੁੱਧ ਮਾਮਲਾ ਹੋਇਆ ਦਰਜ
ਜਬਰ ਜਨਾਹ ਕਰਨ ਦੇ ਦੋਸ਼ ਹੇਠ ਫੌਜੀ ਵਿਰੁੱਧ ਮਾਮਲਾ ਹੋਇਆ ਦਰਜ ਭਵਾਨੀਗੜ੍ਹ 1 ਜੁਲਾਈ : ਭਵਾਨੀਗੜ੍ਹ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਫੌਜੀ ਖਿ਼ਲਾਫ਼ ਕੇਸ ਦਰਜ ਕੀਤਾ ਹੈ ਪਰ ਫੌਜੀ ਦੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਸਕੀ ਹੈ। ਉਕਤ ਮਾਮਲਾ ਪਿੰਡ ਦੀ ਹੀ ਇਕ ਲੜਕੀ ਵਲੋਂ ਸਿ਼ਕਾਇਤ ਦੇਣ ਤੋਂ ਬਾਅਦ ਦਰਜ ਕੀਤਾ ਗਿਆ ਹੈ। ਜਿਸਨੇ ਦੱਸਿਆ ਕਿ ਮਾਰਚ 2022 ਵਿੱਚ ਉਸਦੀ ਜਾਣ-ਪਛਾਣ ਪਠਾਨਕੋਟ ਵਿਖੇ ਫ਼ੌਜ ਵਿੱਚ ਨੌਕਰੀ ਕਰਦੇ ਗੁਰਵਿੰਦਰ ਸਿੰਘ ਵਾਸੀ ਘੱਗਾ ਨਾਲ ਹੋ ਗਈ ਸੀ। ਇਸ ਮਗਰੋਂ ਉਨ੍ਹਾਂ ਦੋਹਾਂ ਦੀ ਫੋਨ `ਤੇ ਆਪਸ ਵਿੱਚ ਗੱਲਬਾਤ ਹੋਣ ਲੱਗ ਪਈ।
Punjab Bani 01 July,2024
ਸੁੱਤੇ ਪਏ ਨਿਹੰਗ ਦੀ ਗਰਦਨ `ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ
ਸੁੱਤੇ ਪਏ ਨਿਹੰਗ ਦੀ ਗਰਦਨ `ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ ਬਰਨਾਲਾ : ਬਰਨਹਲਾ ਜਿ਼ਲ੍ਹੇ ਦੇ ਪਿੰਡ ਕਾਹਨਕੇ `ਚ ਬੀਤੀ ਰਾਤ ਇਕ 48 ਸਾਲਾ ਨਿਹੰਗ ਜਿਸਦਾ ਨਾਮ ਗੁਰਦਿਆਲ ਸਿੰਘ ਹੈ ਦੀ ਗਰਦਨ ਤੇ ਤੇਜਧਾਰ ਨਾਲ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਦੱਸਦਯੋਗ ਹੈ ਕਿ ਮ੍ਰਿਤਕ ਜੋ ਕਿ ਆਪਣੇ ਘਰ `ਚ ਇਕੱਲਾ ਹੀ ਰਹਿੰਦਾ ਸੀ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਨੇਕੇ ਨਿਹੰਗ ਛਾਉਣੀ `ਚ ਰਾਤ ਸਮੇਂ ਆਪਣੇ ਘਰ ਸੁੱਤਾ ਪਿਆ ਸੀ ਤਾਂ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ ’ਤੇ ਵਾਰ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
Punjab Bani 01 July,2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਰਾਜਪੁਰਾ, 1 ਜੁਲਾਈ : ਥਾਣਾ ਸਿਟੀ ਰਾਜਪੂਰਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਅਨਿਲ ਕੁਮਾਰ ਪੁੱਤਰ ਸੁੁਰੇਸ਼ ਕੁਮਾਰ ਵਾਸੀ ਮਕਾਨ ਨੰਬਰ ਬੀ-2/1188 ਬਨਵਾੜੀ ਰਾਜਪੁਰਾ ਥਾਣਾ ਸਿਟੀ ਰਾਜਪੁਰਾ ਸ਼ਾਮਿਲ ਹੈ। ਪੁਲਿਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਮੱਛੀ ਮਾਰਕੀਟ ਰਾਜਪੁਰਾ ਕੋਲ ਮੌਜੂਦ ਸੀ ਨੇ ਅਨਿਲ ਕੁਮਾਰ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 1 ਜੁਲਾਈ : ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਜਸਵੀਰ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਅਚਰਾਲ ਖੁਰਦ ਥਾਣਾ ਸਦਰ ਸਮਾਣਾ ਸ਼ਾਮਿਲ ਹਨ। ਪੁਲਿਸ ਮੁਤਾਬਕ ਏ. ਐਸ. ਆਈ. ਸ਼ਮਸ਼ੇਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਿੰਡ ਅਚਰਾਲ ਖੁਰਦ ਕੋਲ ਮੌਜੂਦ ਸੀ ਨੂੰ ਦੇਖ ਕੇ ਜਦੋਂ ਜਸਵੀਰ ਸਿੰਘ ਆਪਣੇ ਹੱਥ ਵਿੱਚ ਫੜੇ ਲਿਫਾਫੇ ਨੂੰ ਸੁੱਟ ਕੇ ਘਰ ਵਿੱਚੋਂ ਦੀ ਵੜ ਕੇ ਫਰਾਰ ਹੋ ਗਿਆ ਤੇ ਜਦੋਂ ਲਿਫਾਫਾ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਥਾਣਾ ਭਾਦਸੋਂ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਭਾਦਸੋਂ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, ਭਾਦਸੋਂ, 1 ਜੁਲਾਈ : ਥਾਣਾ ਭਾਦਸੋਂਸੋ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਅਮਰਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਮਕਾਨ ਨੰਬਰ 471 ਵਾਰਡ ਨੰਬਰ ਇੱਕ ਹਮਰੀ ਪੱਤੀ ਪਿੰਡ ਘਰਾਚੋ ਥਾਣਾ ਭਵਾਨੀਗੜ੍ਹ ਜਿਲਾ ਸੰਗਰੂਰ ਸ਼ਾਮਿਲ ਹੈ। ਪੁਲਿਸ ਮੁਤਾਬਕ ਐਸ. ਆਈ. ਕਰਮਜੀਤ ਸਿੰਘ ਜੋ ਕਿ ਗੈਰ ਸਮਾਜਿਕ ਨਸਰਾਂ ਦੀ ਭਾਲ ਵਿੱਚ ਪਿੰਡ ਸੁਧੇਵਾਲ ਦੇ ਕੋਲ ਮੌਜੂਦ ਸਨ ਨੇ ਜਦੋਂ ਅਮਰਜੀਤ ਸਿੰਘ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ ,150 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਭਰਾ ਰਾਜਨ ਅੰਗੁਰਾਲ ਜਬਰੀ ਵਸੂਲੀ ਕਰਦਾ ਹੈ : ਆਪ ਐਮ. ਪੀ.
ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਭਰਾ ਰਾਜਨ ਅੰਗੁਰਾਲ ਜਬਰੀ ਵਸੂਲੀ ਕਰਦਾ ਹੈ : ਆਪ ਐਮ. ਪੀ. ਚੰਡੀਗੜ੍ਹ 1 ਜੁਲਾਈ : ਜਲੰਧਰ ਪੱਛਮ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ’ਤੇ ਜਬਰੀ ਵਸੂਲੀ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਜਗਤਾਰ ਸਿੰਘ ਸੰਘੇੜਾ ਅਤੇ ਜਲੰਧਰ ਜਿ਼ਲ੍ਹਾ (ਸ਼ਹਿਰੀ) ਦੇ ਸਕੱਤਰ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਵੱਲੋਂ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੂੰ ਧਮਕਾ ਕੇ ਲੱਖਾਂ ਰੁਪਏ ਹੜੱਪੇ ਹਨ। ਕੰਗ ਨੇ ਆਖਿਆ ਕਿ ਸ਼ਹਿਰ ਵਿਚ ਇਕ ਰਸੂਖਦਾਰ ਪਰਿਵਾਰ ਹੈ ਜੋ ਕੁਝ ਵਿਵਾਦਾਂ ਵਿਚੋਂ ਲੰਘ ਰਿਹਾ ਸੀ। ਉਨ੍ਹਾਂ ਦਾ ਬੇਟਾ ਸੰਦੀਪ ਕੁਮਾਰ ਆਸਟ੍ਰੇਲੀਆ ਵਿਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਇਹ ਮਾਮਲਾ ਪੁਲਸ ਸਟੇਸ਼ਨ ਪੁੱਜਾ ਤਾਂ ਸੰਦੀਪ ਕੁਮਾਰ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਮਦਦ ਮੰਗੀ। ਸ਼ੀਤਲ ਦੇ ਭਰਾ ਰਾਜਨ ਅੰਗੁਰਾਲ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸੰਦੀਪ ਤੋਂ 5 ਲੱਖ 20 ਹਜ਼ਾਰ ਰੁਪਏ ਲਏ ਸਨ। ਸੰਦੀਪ ਕੁਮਾਰ ਕੋਲ ਰਾਜਨ ਅੰਗੁਰਾਲ ਦੀ ਰਿਕਾਰਡਿੰਗ ਵੀ ਹੈ।
Punjab Bani 01 July,2024
ਥਾਣਾ ਅਰਬਨ ਅਸਟੇਟ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਅਰਬਨ ਅਸਟੇਟ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 1 ਜੁਲਾਈ : ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 505 ਨਸ਼ੀਲੇ ਕੈਪਸੂਲ ਬਰਾਮਦ ਹੋਣ 'ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਗੁਰਤੇਜ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਪਟਿਆਲਾ ਸ਼ਾਮਿਲ ਹੈ। ਪੁਲਿਸ ਮੁਤਾਬਕ ਏ. ਐਸ. ਆਈ. ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪੁਲਿਸ ਪਾਰਟੀ ਸਮੇਤ ਐਚ. ਡੀ. ਹੋਟਲ ਕੋਲ ਮੌਜੂਦ ਸਨ ਨੇ ਜਦੋਂ ਗੁੁਰਤੇਜ ਸਿੰਘ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 505 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਥਾਣਾ ਸਨੌਰ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਨੌਰ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 1 ਜੁਲਾਈ : ਥਾਣਾ ਸਨੌਰ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਅਸ਼ਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਨੰਬਰ ਦੋ ਤਾਰਾ ਚੰਦ ਕਲੋਨੀ ਭਾਂਖਰ ਰੋਡ ਸਨੌਰ ਸ਼ਾਮਿਲ ਹੈ। ਪੁਲਿਸ ਮੁਤਾਬਕ ਏਐਸਆਈ ਬਲਜਿੰਦਰ ਸਿੰਘ ਜੋ ਕਿ ਗੈਰ ਸਮਾਜਿਕ ਅੰਸਰਾਂ ਦੀ ਭਾਲ ਵਿੱਚ ਤਾਰਾ ਚੰਦ ਕਲੋਨੀ ਸਨੌਰ ਮੌਜੂਦ ਸੀ ਨੇ ਅਸ਼ਪ੍ਰੀਤ ਸਿੰਘ ਨੂੰ ਜਦੋਂ ਸ਼ੱਕ ਦੇ ਅਧਾਰ 'ਤੇ ਰੋਕਿਆ ਤਾਂ ਉਸ ਕੋਲੋਂ ਤਲਾਸ਼ੀ ਲੈਣ 'ਤੇ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿਚ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਲਟਕਦੀਆਂ
ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿਚ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਲਟਕਦੀਆਂ ਅਲੀਰਾਜਪੁਰ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਸੂਬੇ ਦੇ ਅਲੀਰਾਜਪੁਰ ਤੋਂ ਇੱਕ ਬਹੁਤ ਹੀ ਭਿਆਨਕ ਘਟਨਾ ਵਾਪਰਨ ਦਾ ਪਤਾ ਲੱਗਿਆ ਹੈ ਕਿ ਇੱਕ ਪਰਿਵਾਰ ਦੇ ਹੀ ਪੰਜ ਲੋਕਾਂ ਦੀਆਂ ਲਾਸ਼ਾਂ ਲਟਕਦੀਆਂ ਪਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਰੋੜੀ ਪਿੰਡ `ਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ, ਜਿਸ ਕਾਰਨ ਪਿੰਡ `ਚ ਸਨਸਨੀ ਜਿਹੀ ਫੈਲ ਗਈ ਹੈ। ਸੂਚਨਾ ਮਿਲਦਿਆਂ ਹੀ ਜਿਥੇ ਪੁਲਸ ਤਾਂ ਮੌਕੇ ਤੇ ਪਹੁੰਚ ਗਈ, ਉਥੇ ਨਾਲ ਹੀ ਐਫ. ਐਸ. ਐਲ. ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਗੁਨੇਰੀ ਪੰਚਾਇਤ ਦੇ ਪਿੰਡ ਰੌੜੀ `ਚ ਰਾਕੇਸ਼ ਸਿੰਘ, ਪਤਨੀ ਲਲਿਤਾ, ਬੇਟੀ ਲਕਸ਼ਮੀ, ਬੇਟੇ ਪ੍ਰਕਾਸ਼ ਅਤੇ ਅਕਸ਼ੈ ਦੀਆਂ ਲਾਸ਼ਾਂ ਇਕ ਘਰ `ਚ ਲਟਕਦੀਆਂ ਮਿਲੀਆਂ। ਕੁਝ ਪਿੰਡ ਵਾਸੀਆਂ ਨੇ ਕਤਲ ਅਤੇ ਲਾਸ਼ਾਂ ਨੂੰ ਲਟਕਾਉਣ ਦਾ ਖਦਸ਼ਾ ਪ੍ਰਗਟਾਇਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਅਤੇ ਖੁਦਕੁਸ਼ੀ ਦੋਵਾਂ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਲੀਰਾਜਪੁਰ ਦੇ ਐੱਸਪੀ ਰਾਜੇਸ਼ ਵਿਆਸ ਵੀ ਮੌਕੇ `ਤੇ ਪਹੁੰਚ ਗਏ ਹਨ। ਪਰਿਵਾਰ ਦੇ ਗੁਆਂਢ ਵਿੱਚ ਰਹਿਣ ਵਾਲੇ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ।ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਸਿੰਘ ਕਿਸਾਨ ਸੀ। ਸੋਮਵਾਰ ਸਵੇਰੇ ਸੂਚਨਾ ਮਿਲੀ ਕਿ ਰਾਕੇਸ਼ ਅਤੇ ਉਸ ਦੇ ਪੂਰੇ ਪਰਿਵਾਰ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਇਸ ਤੋਂ ਬਾਅਦ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਸਪੱਸ਼ਟ ਹੋ ਜਾਵੇਗਾ ਕਿ ਇਹ ਕਤਲ ਹੈ ਜਾਂ ਖੁਦਕੁਸ਼ੀ।
Punjab Bani 01 July,2024
ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਪਟਿਆਲਾ, 1 ਜੁਲਾਈ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਧਾਰਾ 379,411 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਵਿੱਚ ਸੰਤੋਸ਼ ਕੁਮਾਰ ਪੁੱਤਰ ਰਘੂਨੰਦਨ ਵਾਸੀ ਨੇੜੇ ਰੇਲਵੇ ਸਟੇਸ਼ਨ ਐਫ. ਸੀ. ਆਈ. ਗੋਦਾਮ ਭਾਰਤ ਨਗਰ ਪਟਿਆਲਾ ਸ਼ਾਮਿਲ ਹੈ। ਪੁਲਿਸ ਮੁਤਾਬਕ ਹੌਲਦਾਰ ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਅਨਾਰਦਾਨਾ ਚੌਂਕ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਚੋਰੀਆਂ ਕਰਨ ਦਾ ਆਦੀ ਹੈ ਇਸ ਵਕਤ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਲੀ ਮਾਤਾ ਮੰਦਿਰ ਪਟਿਆਲਾ ਕੋਲ ਘੁੰਮ ਰਿਹਾ ਹੈ, ਜਿਸ 'ਤੇ ਜਦੋਂ ਸੰਤੋਸ਼ ਕੁਮਾਰ ਨੂੰ ਕਾਬੂ ਕੀਤਾ ਗਿਆ ਤਾਂ ਉਸ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ ਬਰਾਮਦ ਹੋਇਆ। ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਅਸ਼ਲੀਲ ਗਾਣੇ ਗਾਉਣ ਤੋਂ ਰੋਕਣ ’ਤੇ ਕੀਤਾ ਹਮਲਾ
ਅਸ਼ਲੀਲ ਗਾਣੇ ਗਾਉਣ ਤੋਂ ਰੋਕਣ ’ਤੇ ਕੀਤਾ ਹਮਲਾ ਤਰਨਤਾਰਨ : ਪੰਜਾਬ ਦੇ ਤਰਨਤਾਰਨ ਸ਼ਹਿਰ ਦੇ ਪਿੰਡ ਵਲੀਪੁਰ ’ਚ ਘਰ ਅੱਗੇ ਅਸ਼ਲੀਲ ਗਾਣੇ ਗਾਉਣ ਤੋਂ ਰੋਕਣ ਕਰਕੇ ਦੋ ਭਰਾਵਾਂ ਤੇ ਕਥਿਤ ਤੌਰ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਇਸ ਸਬੰਧੀ ਡੇਢ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ।
Punjab Bani 01 July,2024
ਵਿਦੇਸ਼ ਭੇਜਣ ਦਾ ਝਾਂਸਾ ਦੇਣ 'ਤੇ ਥਾਣਾ ਸਦਰ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਵਿਦੇਸ਼ ਭੇਜਣ ਦਾ ਝਾਂਸਾ ਦੇਣ 'ਤੇ ਥਾਣਾ ਸਦਰ ਨਾਭਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਨਾਭਾ, 1 ਜੁਲਾਈ - ਥਾਣਾ ਸਦਰ ਨਾਭਾ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 406, 420, 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਵਿੱਚ ਪਵਿੱਤਰ ਸਿੰਘ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਘਨੋਰੀ ਕਲਾਂ ਜ਼ਿਲਾ ਸੰਗਰੂਰ ਸ਼ਾਮਿਲ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਿਕਾਇਤ ਕਰਤਾ ਚਰਨਜੀਤ ਕੌਰ ਪਤਨੀ ਨਾਜਰ ਸਿੰਘ ਵਾਸੀ ਪਿੰਡ ਸਕੋਹਾ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 8 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਿਸ ਕੀਤੇ, ਜਿਸ 'ਤੇ ਪੁਲਿਸ ਨੇ ਜਾਂਚ ਪੜਤਾਲ ਕਰਨ ਨੂੰ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 01 July,2024
ਅੱਜ ਤੋਂ ਹੀ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ `ਚ ਪਹਿਲੀ ਐਫ. ਆਈ. ਆਰ. ਦਰਜ
ਅੱਜ ਤੋਂ ਹੀ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ `ਚ ਪਹਿਲੀ ਐਫ. ਆਈ. ਆਰ. ਦਰਜ ਨਵੀਂ ਦਿੱਲੀ : ਭਾਰਤ ਦੇਸ਼ ਵਿਚ ਅੰਗ੍ਰੇਜ਼ਾਂ ਦੇ ਸਮੇਂ ਤੋਂ ਚੱਲੇ ਆ ਰਹੇ ਤਿੰਨ ਕਾਨੂੰਨਾਂ ਵਿਚ ਸੋਧ ਕਰਨ ਤੋਂ ਬਾਅਦ ਅੱਜ ਹੀ ਲਾਗੂ ਹੋਣ ਦੇ ਚਲਦਿਆਂ ਪਹਿਲੀ ਐਫ. ਆਈ. ਆਰ. ਵੀ ਦਰਜ ਹੋ ਗਈ ਹੈ। ਦੱਸਣਯੋਗ ਹੈ ਕਿ 1 ਜੁਲਾਈ ਸੋਮਵਾਰ ਵਾਲੇ ਦਿਨ ਜੋ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਕੇਸ ਦਰਜ ਕੀਤਾ ਹੋਇਆ ਹੈ ਉਹ ਦਿੱਲੀ ਦੇ ਕਮਲਾ ਮਾਰਕੀਟ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਤਹਿਤ ਦਰਜ ਹੋਇਆ ਹੈ । ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਫੁੱਟਓਵਰ ਬ੍ਰਿਜ ਦੇ ਹੇਠਾਂ ਰੁਕਾਵਟ ਪੈਦਾ ਕਰਨ ਅਤੇ ਸਾਮਾਨ ਵੇਚਣ ਦੇ ਦੋਸ਼ ਵਿੱਚ ਇੱਕ ਸਟ੍ਰੀਟ ਵਿਕਰੇਤਾ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ ਦੀ ਧਾਰਾ 285 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 01 July,2024
ਪੱਛਮ ਬੰਗਾਲ : ਔਰਤ ਦੀ ਸ਼ਰੇਆਮ ਕੀਤੀ ਕੁੱਟਮਾਰ : ਵਿਵਾਦਾਂ ਵਿੱਚ ਘਿਰੀ ਮਮਤਾ ਬੈਨਰਜੀ
ਪੱਛਮ ਬੰਗਾਲ : ਔਰਤ ਦੀ ਸ਼ਰੇਆਮ ਕੀਤੀ ਕੁੱਟਮਾਰ : ਵਿਵਾਦਾਂ ਵਿੱਚ ਘਿਰੀ ਮਮਤਾ ਬੈਨਰਜੀ ਦਿੱਲੀ, 1 ਜੁਲਾਈ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ ਇੱਕ ਵਿਅਕਤੀ ਵੱਲੋਂ ਇੱਕ ਔਰਤ ਸਮੇਤ ਦੋ ਲੋਕਾਂ ਦੀ ਕੁੱਟਮਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਵਾਇਰਲ ਕਲਿੱਪ 'ਚ ਸੜਕ 'ਤੇ ਬੈਠੇ ਲੋਕ ਚੁੱਪਚਾਪ ਦੇਖ ਰਹੇ ਹਨ ਕਿ ਵਿਅਕਤੀ ਦੋਵਾਂ 'ਤੇ ਹਮਲਾ ਕਰਦਾ ਹੈ। ਵੀਡੀਓ 'ਚ ਇਕ ਵਿਅਕਤੀ ਔਰਤ 'ਤੇ ਵਾਰ-ਵਾਰ ਡੰਡਿਆਂ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ ਜਦਕਿ ਇਕ ਛੋਟੀ ਭੀੜ ਚੁੱਪ ਰਹੀ। ਉਹ ਦਰਦ ਨਾਲ ਰੋਂਦੀ ਹੈ, ਪਰ ਹਮਲਾ ਜਾਰੀ ਹੈ। ਉਹ ਫਿਰ ਇੱਕ ਆਦਮੀ ਵੱਲ ਮੁੜਦਾ ਹੈ ਅਤੇ ਉਸਨੂੰ ਮਾਰਨਾ ਸ਼ੁਰੂ ਕਰ ਦਿੰਦਾ ਹੈ। ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦੀ ਬਜਾਏ ਜ਼ਿਆਦਾਤਰ ਭੀੜ ਹਮਲਾਵਰ ਦੀ ਮਦਦ ਕਰਦੀ ਨਜ਼ਰ ਆ ਰਹੀ ਹੈ।
Punjab Bani 01 July,2024
ਭਗਵਾਨ ਦੇ ਮੰਦਰ ਚੋਰੀ ਕਰਨ ਕੱਛੇ ਵਿਚ ਹੀ ਪਹੁੰਚਿਆ ਚੋਰ ਮੰਦਰ ਦੀ ਦਾਨ ਪੇਟੀ ਲੈ ਕੇ ਹੋਇਆ ਰਫੂ ਚੱਕਰ
ਭਗਵਾਨ ਦੇ ਮੰਦਰ ਚੋਰੀ ਕਰਨ ਕੱਛੇ ਵਿਚ ਹੀ ਪਹੁੰਚਿਆ ਚੋਰ ਮੰਦਰ ਦੀ ਦਾਨ ਪੇਟੀ ਲੈ ਕੇ ਹੋਇਆ ਰਫੂ ਚੱਕਰ ਪਟਨਾ : ਭਾਰਤ ਦੇਸ਼ ਦੇ ਮੰਨੇ ਪ੍ਰਮੰਨੇ ਸੂਬੇ ਉਤਰ ਪ੍ਰਦੇਸ ਦੇ ਬਸਤੀ ਜਿ਼ਲੇ ਵਿਚ ਚੋਰਾਂ ਨੇ ਆਪਣੇ ਹੌਂਸਲਿਆਂ ਨੂੰ ਇੰਨਾਂ ਬੁਲੰਦ ਕਰ ਲਿਆ ਗਿਆ ਹੈ ਕਿ ਉਹ ਭਗਵਾਨ ਦੇ ਮੰਦਰ ਵਿਚ ਚੋਰੀ ਕਰਨ ਤੋਂ ਗੁਰੇਜ ਕਰਨ ਤੋਂ ਪਿੱਛੇ ਨਹੀਂ ਹਟ ਰਹੇ ਹਨ। ਕੱਛਾ ਪਾ ਕੇ ਮੰਦਰ ਵਿਚ ਚੋਜਰੀ ਕਰਨ ਪਹੁੰਚੇ ਨੇ ਸਿਰਫ਼ ਆਪਣੀ ਕੰਮ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਤੇ ਮੰਦਰ ਵਿਚ ਪਈ ਦਾਨ ਪੇਟੀ ਚੁੱਕ ਕੇ ਹੀ ਲੈ ਗਿਆ। ਮੰਦਰ ਵਿਚ ਲੱਗੇ ਸੀ. ਸੀ. ਟੀ. ਵੀ. ਨੂੰ ਦੇਖ ਕੇ ਪੁਲਸ ਚੋਰਾਂ ਦੀ ਭਾਲ ਕਰ ਰਹੀ ਹੈ।
Punjab Bani 01 July,2024
ਬਰਫ ਦੇ ਤੋਦੇ ਡਿੱਗਣ ਕਾਰਨ ਸ਼ਰਧਾਲੂਆਂ ਵਿੱਚ ਮਚਿਆ ਹੜਕੰਪ
ਬਰਫ ਦੇ ਤੋਦੇ ਡਿੱਗਣ ਕਾਰਨ ਸ਼ਰਧਾਲੂਆਂ ਵਿੱਚ ਮਚਿਆ ਹੜਕੰਪ - ਕੇਦਾਰਨਾਥ ਜਾ ਰਹੇ ਸ਼ਰਧਾਲੂਆਂ ਵਿੱਚ ਸਹਿਮ ਦਿਲੀ , 30 ਜੂਨ ਧਾਰਮਿਕ ਧਾਤਰਾ ਸ੍ਰੀ ਕੇਦਾਰਨਾਥ ਧਾਮ ਦੇ ਨੇੜੇ ਅੱਜ ਉਸ ਸਮੇ ਸ਼ਰਧਾਲੂਆਂਵਿੱਚ ਹੜਕੰਪ ਮਚ ਗਿਆ, ਜਦੋ ਬਰਫ ਦੇ ਵੱਡੇ ਵੱਡੇ ਤੋਦੇ ਡਿੱਗਣੇ ਸ਼ੁਰੂ ਹੋਏ। ਇਸ ਦੋਰਾਨ ਕੋਈ ਜਾਨੀ ਮਾਲੀ ਨੁਕਸਾਨ ਤੋ ਬਚਾਅ ਰਿਹਾ। ਉਤਰਾਖੰਡ ਵਿੱਚ ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਤੇ ਬਦਰੀਨਾਥ ਆਧਾਰਿਤ ਚਾਰ ਧਾਮ ਯਾਤਰਾ ਅਜੇ ਵੀ ਜਾਰੀ ਹੋਣ ਕਾਰਨ ਕੇਦਾਰਨਾਥ ਮੰਦਰ ’ਚ ਵੱਡੀ ਗਿਣਤੀ ਸ਼ਰਧਾਲੂ ਪਹੁੰਚ ਰਹੇ ਹਨ। ਇਸ ਘਟਨਾ ਦੌਰਾਨ ਬਰਫ ਦਾ ਵੱਡਾ ਹਿੱਸਾ ਤੇਜ਼ੀ ਨਾਲ ਪਹਾੜ ਤੋਂ ਤਿਲਕਦਾ ਹੋਇਆ ਦਿਖਾਈ ਦਿੱਤਾ ਅਤੇ ਇੱਕ ਡੂੰਘੀ ਖੱਡ ’ਚ ਡਿੱਗ ਕੇ ਰੁਕ ਗਿਆ। ਰੁਦਰਪ੍ਰਯਾਗ ਜ਼ਿਲ੍ਹੇ ਦੇ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਰ ਸਿੰਘ ਰਜਵਾੜ ਨੇ ਕਿਹਾ ਕਿ ਇਸ ਘਟਨਾ ’ਚ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ ਅਤੇ ਕੇਦਾਰਨਾਥ ਘਾਟੀ ਸਮੇਤ ਸਾਰਾ ਇਲਾਕਾ ਸੁਰੱਖਿਅਤ ਹੈ।
Punjab Bani 01 July,2024
ਛੇੜਛਾੜ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਸਮੇਤ ਤਿੰਨ ਤੇ ਦੋਸ਼
ਛੇੜਛਾੜ ਮਾਮਲੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਸਮੇਤ ਤਿੰਨ ਤੇ ਦੋਸ਼ ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਸਾਹਿਬ ਵਿਚ ਬਣੀ ਪ੍ਰਸਿੱਧ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਹਿਲਾ ਸੁਪਰਵਾਈਜ਼ਰ ਨੇ ਸੁਰੱਖਿਆ ਅਧਿਕਾਰੀ ਅਮਰਬੀਰ ਸਿੰਘ ਤੇ ਉਸ ਦੇ ਦੋ ਸਾਥੀਆਂ ’ਤੇ ਛੇੜਛਾੜ ਦੇ ਦੋਸ਼ ਲਾਏ ਹਨ, ਜਿਸ ਤੇ ਸੀ. ਪੀ. ਨੇ ਡੀ. ਸੀ. ਪੀ. ਤੇ ਏ. ਡੀ. ਸੀ. ਪੀ. ਨੂੰ ਤੁਰੰਤ ਜਾਂਚ ਦੇ ਹੁਕਮ ਵੀ ਦਾਗ ਦਿੱਤੇ ਹਨ।ਪੀੜਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਛਲੇ ਸਾਲ ਅਕਤੂਬਰ ਵਿਚ ਬਿਨਾਂ ਕਿਸੇ ਨੋਟਿਸ ਦੇ ਨੌਕਰੀ ਤੋਂ ਕੱਢ ਦਿੱਤਾ ਗਿਆ।
Punjab Bani 01 July,2024
ਅੰਗ੍ਰੇਜ਼ਾਂ ਦੇ ਜਮਾਨੇ ਦੇ ਕਾਨੂੰਨਾਂ ਵਿਚ ਲਿਆਂਦੀ ਤਬਦੀਲੀ ਵਾਲੇ ਕਾਨੂੰਨ ਅੱਜ ਹੋਣਗੇ ਲਾਗੂ
ਅੰਗ੍ਰੇਜ਼ਾਂ ਦੇ ਜਮਾਨੇ ਦੇ ਕਾਨੂੰਨਾਂ ਵਿਚ ਲਿਆਂਦੀ ਤਬਦੀਲੀ ਵਾਲੇ ਕਾਨੂੰਨ ਅੱਜ ਹੋਣਗੇ ਲਾਗੂ ਨਵੀਂ ਦਿੱਲੀ : ਸੰਸਾਰ ਦੇ ਸਭ ਤੋ ਵੱਡੇ ਲੋਕਤੰਤਰਿਕ ਦੇਸ਼ ਮੰਨੇ ਜਾਣ ਵਾਲੇ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਤਬਦੀਲੀਆਂ ਲਿਆਉਣ ਤੇ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨਾਂ ਨੂੰ ਖ਼ਤਮ ਕਰਦਿਆਂ ਭਾਰਤ ਦੇਸ਼ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਅੱਜ ਯਾਨੀ ਕਿ ਸੋੋਮਵਾਰ ਤੋਂ ਹੀ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇੰਡੀਅਨ ਜੁਡੀਸ਼ੀਅਲ ਕੋਡ, ਇੰਡੀਅਨ ਸਿਵਲ ਡਿਫੈਂਸ ਕੋਡ ਤੇ ਇੰਡੀਅਨ ਐਵੀਡੈਂਸ ਐਕਟ ਬ੍ਰਿਟਿਸ਼ ਯੁੱਗ ਦੇ ਇੰਡੀਅਨ ਪੀਨਲ ਕੋਡ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ। ਨਵੇਂ ਕਾਨੂੰਨ ਇਕ ਆਧੁਨਿਕ ਨਿਆਂ ਪ੍ਰਣਾਲੀ ਦੀ ਸਥਾਪਨਾ ਕਰਨਗੇ ਜਿਸ ’ਚ ‘ਜ਼ੀਰੋ ਐੱਫ. ਆਈ. ਆਰ.’, ਪੁਲਸ ਕੋਲ ਆਨਲਾਈਨ ਸ਼ਿਕਾਇਤ ਦਾਇਰ ਕਰਨਾ, ਇਲੈਕਟ੍ਰਾਨਿਕ ਸਾਧਨ ਜਿਵੇਂ ਐੱਸ. ਐੱਮ. ਐੱਸ. (ਮੋਬਾਈਲ ਫੋਨ ’ਤੇ ਸੰਦੇਸ਼) ਰਾਹੀਂ ਸੰਮਨ ਭੇਜਣਾ ਤੇ ਘਿਨਾਉਣੇ ਅਪਰਾਧਾਂ ਵਾਲੀ ਥਾਂ ਦੀ ਲਾਜ਼ਮੀ ਵੀਡੀਓਗ੍ਰਾਫੀ ਵਰਗੇ ਸਾਰੇ ਉਪਬੰਧ ਸ਼ਾਮਲ ਹੋਣਗੇ।ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੇ ਕੁਝ ਮੌਜੂਦਾ ਸਮਾਜਿਕ ਹਕੀਕਤਾਂ ਅਤੇ ਅਪਰਾਧਾਂ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਤੇ ਸੰਵਿਧਾਨ ’ਚ ਦਰਜ ਆਦਰਸ਼ਾਂ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਕ ਪ੍ਰਣਾਲੀ ਪ੍ਰਦਾਨ ਕੀਤੀ।
Punjab Bani 01 July,2024
ਰੇਸਰ ਬਾਈਕਰ ਦੀ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਨੂੰ ਹੀ ਲੱਗੀ ਅੱਗ ਤੇ ਬਾਈਕਰ ਸਮੇਤ ਮਹਿਲਾ ਦੀ ਹੋਈ ਮੌਤ
ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ ਰੇਸਰ ਬਾਈਕਰ ਦੀ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਨੂੰ ਹੀ ਲੱਗੀ ਅੱਗ ਤੇ ਬਾਈਕਰ ਸਮੇਤ ਮਹਿਲਾ ਦੀ ਹੋਈ ਮੌਤ ਸਮਰਾਲਾ : ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਭਿਆਨਕ ਸੜਕੀ ਹਾਦਸੇ ’ਚ 2 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਹੇਡੋਂ ਤੋਂ ਇਕ ਮਾਂ ਤੇ ਉਸਦਾ ਪੁੱਤਰ ਸਮਰਾਲਾ ਵੱਲ ਨੂੰ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਜਦੋਂ ਆ ਰਹੇ ਸਨ ਤਾ ਅਚਾਨਕ ਕੁੱਝ ਕਾਰਨਾਂ ਕਰਕੇ ਜਦੋਂ ਪਿੰਡ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਆਉਣ ਲਈ ਮੁੜਨ ਲੱਗੇ ਤਾਂ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੇ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰੀ ਕਿ ਜਿਥੇ ਇਕ ਪਾਸੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਦੇ ਮੋਟਰਸਾਈਕਲ ਨੂੰ ਅੱਗ ਲੱਗ ਗਈ, ਉਥੇ ਇਸ ਭਿਆਨਕ ਟੱਕਰ ਨਾਲ ਰੇਸਰ ਮੋਟਰਸਾਈਕਲ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਐਕਟਿਵਾ ਚਲਾ ਰਿਹਾ ਨੌਜਵਾਨ ਜੋ ਕਿ ਐਕਟੀਵਾ ਤੇ ਸਵਾਰ ਮਾਂ ਦਾ ਪੁੱਤਰ ਸੀ ਮਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖ਼ਲ ਕਰਵਾਇਆ ਗਿਆ।
Punjab Bani 01 July,2024
ਕੈਨੇਡਾ ਗਈ ਨੂੰਹ ਨੇ ਕੀਤਾ ਪਤੀ ਦੇ ਸਹੁਰੇ ਨਾਲ ਰਿਸ਼ਤਾ ਰੱਖਣ ਤੋਂ ਸਾਫ ਇਨਕਾਰ
ਕੈਨੇਡਾ ਗਈ ਨੂੰਹ ਨੇ ਕੀਤਾ ਪਤੀ ਦੇ ਸਹੁਰੇ ਨਾਲ ਰਿਸ਼ਤਾ ਰੱਖਣ ਤੋਂ ਸਾਫ ਇਨਕਾਰ ਜਲੰਧਰ : ਪੰਜਾਬੀਆਂ ਦੇ ਵਿਦੇਸ਼ਾਂ ਵਿਚ ਜਾ ਕੇ ਵਸਣ ਦੀ ਚਾਹਤ ਇੰਨੀ ਜਿ਼ਆਦਾ ਵਧ ਗਈ ਹੈ ਕਿ ਉਹ ਵਿਦੇਸ਼ ਜਾ ਕੇ ਵਸਣ ਤੇ ਕੰਮ ਕਾਜ ਕਰਨ ਲਈ ਕੁੱਝ ਵੀ ਕਰਨ ਨੂੰ ਤਿਆਰ ਹਨ ਦੇ ਚਲਦਿਆਂ ਪੰਜਾਬ ਜੀਰਾ ਨਾਮੀ ਸ਼ਹਿਰ ਤੋਂ ਕੈਨੇਡਾ ਗਈ ਇਕ ਲੜਕੀ ਨੇ ਉਥੇ ਜਾ ਕੇ ਆਪਣੇ ਪਤੀ ਤੇ ਸਹੁਰੇ ਦੋਹਾਂ ਨਾਲ ਹੀ ਕਿਸੇ ਵੀ ਤਰ੍ਹਾਂ ਦਾ ਰਿਸ਼ਤ ਰੱਖਣਾ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਜਿਹਾ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ ਹੈ ਪਰ ਸਥਿਤੀ ਇਹ ਹੈ ਕਿ ਰਿਸ਼ਤੇ ਤਾਰ ਤਾਰ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜੀਰਾ ਸ਼ਹਿਰ ਤੋਂ ਵੀ ਆਇਆ ਹੈ, ਜਿਸ ਵਿਚ ਲੜਕੀ ਨੇ ਸਿਰਫ਼ ਆਪਣੇ ਪਤੀ ਤੇ ਸਹੁਰੇ ਨਾਲ ਸਿਰਫ਼ ਰਿਸ਼ਤਾ ਰੱਖਣਾ ਤੋਂ ਹੀ ਇਨਕਾਰ ਨਹੀਂ ਕੀਤਾ ਬਲਕਿ ਉਨ੍ਹਾਂ ਨਾਲ ਵਿਦੇਸ਼ ਭੇਜਣ ਲਈ ਜੋ ਲੱਖਾਂ ਰੁਪਏ ਲਗਾਏ ਗਏ ਹਨ ਦੀ ਇਕ ਤਰ੍ਹਾਂ ਨਾਲ ਠੱਗੀ ਵੀ ਮਾਰੀ ਹੈ।ਪੁਲਸ ਨੇ ਲੜਕੀ, ਉਸਦੇ ਮਾਪਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰੰਦਿਆਂ ਏ.ਐੱਸ.ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਲਏ ਗਏ ਬਿਆਨਾ ਤਹਿਤ ਅੰਗਰੇਜ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਜੌਹਲ ਨਗਰ ਜ਼ੀਰਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਸ ਦੇ ਪੁੱਤਰ ਲਵਪ੍ਰੀਤ ਸਿੰਘ ਦਾ ਵਿਆਹ ਜੋ ਕਿ 2019 ਵਿੱਚ ਸੰਦੀਪ ਕੌਰ ਦੇ ਨਾਲ ਹੋਇਆ ਸੀ ਤੇ ਉਨ੍ਹਾ ਵੱਲੋਂ ਸੰਦੀਪ ਕੌਰ ਨੂੰ ਕੈਨੇਡਾ ਭੇਜਣ ਅਤੇ ਵਰਕ ਪਰਮਿਟ ਦਵਾਉਣ ’ਤੇ 38 ਲੱਖ 48 ਹਜਾਰ 574 ਰੁਪਏ ਖਰਚ ਕੀਤੇ ਗਏ ਹਨ ਪਰ ਵਿਦੇਸ਼ ਜਾ ਕੇ ਹੁਣ ਉਹ ਸਾਡੇ ਨਾਲ ਕੋਈ ਵੀ ਵਾਹ ਵਾਸਤਾ ਨਹੀਂ ਰੱਖਣਾ ਚਾਹੁੰਦੀ, ਜਿਸ ਨਾਲ ਉਨ੍ਹਾਂ ਦੇ ਰਿਸ਼ਤੇ ਹੀ ਤਾਰ ਤਾਰ ਨਹੀਂ ਹੋਏ ਬਲਕਿ ਉਨ੍ਹਾਂ ਦਾ ਵਿੱਤੀ ਨੁਕਸਾਨ ਵੀ ਹੋਇਆ ਹੈ।
Punjab Bani 01 July,2024
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ - ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ *ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਪਿੰਡ ਬਚੀਵਿੰਡ ਵਿਖੇ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਮੀ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕਰਕੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਲੋਪੋਕੇ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 134 ਮਿਤੀ 29/06/2024 ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਪੈਟਰੋਲਿੰਗ ਟੀਮਾਂ ਨੇ ਥਾਣਾ ਲੋਪੋਕੇ ਦੀ ਹਦੂਦ ਅੰਦਰ ਪੈਂਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਦੀ ਡੀਲ ਕਰਦਿਆਂ ਪਿਉ-ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਦੋਵੇਂ ਵਿਅਕਤੀਆਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਖੇਪ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ 'ਚੋਂ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25, 27-ਏ ਅਤੇ 29 ਤਹਿਤ ਮੁਕੱਦਮਾ ਨੰਬਰ 132 ਮਿਤੀ 28/06/2024 ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਦਿੰਦਿਆਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਫੜੇ ਗਏ ਸਾਰੇ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
Punjab Bani 29 June,2024
ਡਰੋਨਾਂ ਰਾਹੀ ਸੁਟੇ ਦੋ ਪੈਕੇਟਾਂ ਵਿੱਚੋ ਕਿਲੋ ਤੋ ਵਧ ਹੈਰੋਇਨ ਬਰਾਮਦ
ਡਰੋਨਾਂ ਰਾਹੀ ਸੁਟੇ ਦੋ ਪੈਕੇਟਾਂ ਵਿੱਚੋ ਕਿਲੋ ਤੋ ਵਧ ਹੈਰੋਇਨ ਬਰਾਮਦ ਅੰਮ੍ਰਿਤਸਰ, 29 ਜੂਨ ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਨੇ ਅੰਮ੍ਰਿਤਸਰ ਜ਼ਿਲ੍ਹੇ ਚੋਂ ਛੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨਾਂ ਦੀ ਗਤੀਵਿਧੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਚਲਾਈ ਖੋਜ ਮੁਹਿੰਮ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ 6.130 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਹਵਾ ਅਤੇ ਕੱਕੜ ਪਿੰਡ ਚੋਂ ਕ੍ਰਮਵਾਰ 560 ਗ੍ਰਾਮ ਅਤੇ 5.570 ਕਿਲੋ ਦੀ ਖੇਪ ਬਰਮਾਦ ਹੋਈ ਹੈ। ਬੀਐੱਸਐੱਫ਼ ਨੇ ਕਿਹਾ ਕਿ ਦੋਵੇਂ ਪੈਕੇਟ ਪਾਕਿਸਤਾਨੀ ਡਰੋਨਾਂ ਰਾਹੀਂ ਸੁੱਟੇ ਗਏ ਹਨ।
Punjab Bani 29 June,2024
ਹਾਦਸਾ : ਮਾਂ-ਪੁੱਤ ਨੂੰ ਰੇਲਗੱਡੀ ਨੇ ਮਾਰੀ ਫੇਟ ਪੁੱਤ ਦੀ ਹੋਈ ਮੌਤ, ਮਾਂ ਗੰਭੀਰ ਜ਼ਖਮੀ
ਹਾਦਸਾ : ਮਾਂ-ਪੁੱਤ ਨੂੰ ਰੇਲਗੱਡੀ ਨੇ ਮਾਰੀ ਫੇਟ ਪੁੱਤ ਦੀ ਹੋਈ ਮੌਤ, ਮਾਂ ਗੰਭੀਰ ਜ਼ਖਮੀ ਚੰਡੀਗੜ : ਖੰਨਾ ‘ਚ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਮਾਂ-ਪੁੱਤ ਦੀ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਕਰਨ (24) ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਬੀਤੀ ਰਾਤ ਆਪਣੇ ਬੇਟੇ ਨਾਲ ਬਲੱਡ ਸੈਂਪਲ ਦੇਣ ਲਈ ਇਕ ਨਿੱਜੀ ਹਸਪਤਾਲ ਆਈ ਸੀ। ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਆਉਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੀ ਤੇਜ਼ ਰਫ਼ਤਾਰ ਰੇਲਗੱਡੀ ਨੇ ਫੇਟ ਮਾਰ ਦਿੱਤੀ।
Punjab Bani 29 June,2024
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਚੰਡੀਗੜ੍ਹ : ਵਿਦੇਸ਼ਾਂ ਵਿੱਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ‘ਚ ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਚਰਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪਰਿਵਾਰ ਵੀ ਸਦਮੇ ਵਿੱਚ ਹਨ ਅਤੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ। ਜਦੋਂ ਕਿ ਮਾਪੇ ਸਦਮੇ ਕਾਰਨ ਕੁਝ ਨਹੀਂ ਕਹਿ ਰਹੇ। ਚਰਨਪ੍ਰੀਤ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਰਨਪ੍ਰੀਤ 10 ਮਹੀਨੇ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਗਿਆ ਸੀ ਅਤੇ ਉਸਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ‘ਤੇ ਸਵਾਲ ਵੀ ਉਠਾਇਆ ਕਿ ਬੱਚੇ ਵਿਦੇਸ਼ ਕਿਉਂ ਜਾ ਰਹੇ ਹਨ ਅਤੇ ਮੰਗ ਕੀਤੀ ਕਿ ਉਸਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।
Punjab Bani 29 June,2024
ਕ੍ਰਾਇਮ : ਗੋਲੀ ਚੱਲਣ ਕਾਰਨ ਇੱਕ ਕਿਸਾਨ ਤੇ ਤਿੰਨ ਪੁਲਸ ਮੁਲਾਜ਼ਮ ਹੋਏ ਜ਼ਖਮੀ
ਕ੍ਰਾਇਮ : ਗੋਲੀ ਚੱਲਣ ਕਾਰਨ ਇੱਕ ਕਿਸਾਨ ਤੇ ਤਿੰਨ ਪੁਲਸ ਮੁਲਾਜ਼ਮ ਹੋਏ ਜ਼ਖਮੀ ਮੋਗਾ,29 ਜੂਨ ਪਿੰਡ ਅਮੀਵਾਲਾ ‘ਚ ਬੀਤੀ ਰਾਤ ਕਰੀਬ 1 ਵਜੇ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਇੱਕ ਕਿਸਾਨ ਆਗੂ ਤੋਂ ਇਲਾਵਾ ਏਐੱਸਆਈ, ਹੌਲਦਾਰ ਤੇ ਹੌਮਗਾਰਡ ਵਲੰਟੀਅਰ ਜਖ਼ਮੀ ਹੋ ਗਏ। ਕਿਸਾਨ ਆਗੂ ਦੀ ਹਾਲਤ ਗੰਭੀਰ ਹੋਣ ਕਾਰਨ ਡੀਐੱਮਸੀ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ, ਜਦਕਿ ਏਐੱਸਆਈ ਸਮੇਤ ਤਿੰਨ ਪੁਲੀਸ ਮੁਲਾਜ਼ਮ ਸਥਾਨਕ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ਼ ਹਨ। ਵੇਰਵਿਆਂ ਅਨੁਸਾਰ ਪਿੰਡ ਅਮੀਵਾਲਾ ਵਿਚ ਦੋ ਧਿਰਾਂ ਦਰਮਿਆਨ ਲੜਾਈ ਬਾਰੇ ਸ਼ਿਕਾਇਤ ਮਿਲਣ ‘ਤੇ ਏਐੱਸਆਈ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਜਾਂਚ ਲਈ ਮੌਕੇ ‘ਤੇ ਪਹੁੰਚੀ ਸੀ। ਇਸ ਦੌਰਾਨ ਲੋਕਾਂ ਨੇ ਪੁਲੀਸ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲੀਸ ਸੂਤਰਾਂ ਅਨੁਸਾਰ ਹਜ਼ੂਮ ਨੇ ਪੁਲੀਸ ਦਾ ਸਰਕਾਰੀ ਰਿਵਾਲਵਰ ਖੋਹ ਕੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਇਕ ਗੋਲੀ ਏਐੱਸਆਈ ਗੁਰਦੀਪ ਸਿੰਘ ਨੂੰ ਲੱਗੀ। ਪਥਾਰਾਅ ਦੌਰਾਨ ਹੌਲਦਾਰ ਰਾਜਿੰਦਰ ਸਿੰਘ ਤੇ ਹੋਮਗਾਰਡ ਵਾਲੰਟੀਅਰ ਗੋਪਾਲ ਸਿੰਘ ਵੀ ਜਖ਼ਮੀ ਹੋ ਗਏ, ਇਨ੍ਹਾਂ ਤੋਂ ਇਲਾਵਾ ਦੋ ਹੋਰ ਪੁਲੀਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
Punjab Bani 29 June,2024
ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ
ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ ਕੋਲਕਾਤਾ, 29 ਜੂਨ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਕਲਕੱਤਾ ਹਾਈ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਬੈਨਰਜੀ ਨੇ ਲੰਘੇ ਦਿਨ ਸੂਬਾ ਸਕੱਤਰੇਤ ਵਿਚ ਪ੍ਰਸ਼ਾਸਨਿਕ ਬੈਠਕ ਦੌਰਾਨ ਕਿਹਾ ਸੀ ਕਿ ਕੁਝ ਮਹਿਲਾਵਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ਵਿਚ ਚਲਦੀਆਂ ਸਰਗਰਮੀਆਂ ਕਰਕੇ ਉਥੇ ਜਾਣ ਤੋਂ ਡਰਦੀਆਂ ਹਨ। ਬੋਸ ਨੇ ਇਸ ਟਿੱਪਣੀ ਲਈ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਸੀ ਕਿ ਲੋਕ ਨੁਮਾਇੰਦਿਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਗ਼ਲਤ ਤਸਵੀਰ ਪੇਸ਼ ਕਰਨ ਜਾਂ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਨਾ ਕਰਨ।
Punjab Bani 29 June,2024
ਨੀਟ ਪ੍ਰੀਖਿਆ ਮਾਮਲਾ : ਸੀਬੀਆਈ ਨੇ ਕੀਤੀ ਸੱਤ ਥਾਵਾਂ ਤੇ ਛਾਪਾਮਾਰੀ
ਨੀਟ ਪ੍ਰੀਖਿਆ ਮਾਮਲਾ : ਸੀਬੀਆਈ ਨੇ ਕੀਤੀ ਸੱਤ ਥਾਵਾਂ ਤੇ ਛਾਪਾਮਾਰੀ ਨਵੀਂ ਦਿੱਲੀ, 29 ਜੂਨ ਨੀਟ ਪ੍ਰੀਖਿਆ ਮਾਮਲੇ ਨੂੰ ਲੈ ਕੇ ਸੀਬੀਆਈ ਨੇ ਅੱਜ ਗੁਜਰਾਤ ਵਿਚ ਸੱਤ ਥਾਵਾਂ ਉੱਤੇ ਛਾਪੇ ਮਾਰੇ। ਅਧਿਕਾਰੀਆਂ ਨੇ ਕਿਹਾ ਕਿ ਛਾਪਿਆਂ ਦੀ ਕਾਰਵਾਈ ਅੱਜ ਸਵੇਰੇ ਚਾਰ ਜ਼ਿਲ੍ਹਿਆਂ- ਆਨੰਦ, ਖੇੜਾ, ਅਹਿਮਦਾਬਾਦ ਤੇ ਗੋਧਰਾ ਵਿਚ ਮਸ਼ਕੂਕਾਂ ਦੇ ਟਿਕਾਣਿਆਂ ਤੋਂ ਸ਼ੁਰੂ ਕੀਤੀ ਗਈ। ਸੀਬੀਆਈ ਨੇ ਇਸ ਮਾਮਲੇ ਵਿਚ ਹੁਣ ਤੱਕ ਇਸ ਮਾਮਲੇ ਵਿਚ ਛੇ ਐੱਫਆਈਆਰ ਦਰਜ ਕਰ ਚੁੱਕੀ ਹੈ।
Punjab Bani 29 June,2024
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 28 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 28 June,2024
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ। ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।
Punjab Bani 28 June,2024
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ। ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।
Punjab Bani 28 June,2024
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ ਯਾਦਵ ਸਿੰਡੀਕੇਟ ਪਿੱਛੇ ਵੱਡੇ ਤਸਕਰ ਦੀ ਵੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਾਜ਼ਿਲਕਾ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਸੰਗਠਿਤ ਅਫੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮ੍ਹਾਂ ਸੀ। ਡੀਜੀਪੀ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਠੋਸ ਸੂਚਨਾ ਮਿਲੀ ਹੈ ਕਿ ਉਹ ਝਾਰਖੰਡ ਤੋਂ ਅਫੀਮ ਦੀ ਢੋਆ-ਢੁਆਈ ਕਰਦੇ ਰਹਿੰਦੇ ਹਨ ਅਤੇ ਉਹ ਆਪਣੀ ਸਵਿਫਟ ਕਾਰ ਵਿੱਚ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਝਾਰਖੰਡ ਤੋਂ ਸ੍ਰੀ ਗੰਗਾਨਗਰ ਦੇ ਰਸਤੇ ਦਲਮੀਰ ਖੇੜਾ ਜਾਣਗੇ। ਪ੍ਰਾਪਤ ਜਾਣਕਾਰੀ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸ.ਐਚ.ਓ ਥਾਣਾ ਖੂਈਆਂ ਸਰਵਰ ਰਮਨ ਕੁਮਾਰ ਵੱਲੋਂ ਡੀ.ਐਸ.ਪੀ ਅਬੋਹਰ ਅਰੁਣ ਮੁੰਡਨ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਸਮੇਤ ਅਬੋਹਰ-ਗੰਗਾਨਗਰ ਰੋਡ 'ਤੇ ਪਿੰਡ ਸੱਪਾਂ ਵਾਲੀ ਦੇ ਬੱਸ ਅੱਡੇ ਵਿਖੇ ਨਾਕਾਬੰਦੀ ਕੀਤੀ ਗਈ ਅਤੇ ਨਿਰਧਾਰਿਤ ਵਾਹਨ ਨੂੰ ਸਫ਼ਲਤਾਪੂਰਵਕ ਰੋਕ ਲਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਵੱਲੋਂ ਭੱਜਣ ਦੀ ਕੋਸ਼ਿਸ਼ ਦੇ ਬਾਵਜੂਦ ਪੁਲਿਸ ਪਾਰਟੀ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 66 ਕਿੱਲੋ ਅਫ਼ੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ | ਉਸ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਪਿੱਛਾ ਕਰਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਸਿੰਡੀਕੇਟ ਦੇ ਪਿੱਛੇ ਵੱਡੇ ਤਸਕਰ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਤਸਕਰੀ ਕਰ ਰਿਹਾ ਹੈ ਅਤੇ ਆਬਕਾਰੀ ਐਕਟ ਤੇ ਐਨਡੀਪੀਐਸ ਐਕਟ ਤਹਿਤ ਕਤਲ ਦੀ ਕੋਸ਼ਿਸ਼ ਅਤੇ ਚੋਰੀ ਦੇ ਘੱਟੋ-ਘੱਟ 9 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦਾ ਨਾਮ ਐਫਆਈਆਰ ਵਿੱਚ ਦਰਜ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੂਈਆਂ ਸਰਵਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 (ਅਫੀਮ ਦੇ ਡੋਡੇ ਅਤੇ ਅਫੀਮ ਦੇ ਸਬੰਧ ਵਿੱਚ ਉਲੰਘਣਾ ਲਈ ਸਜ਼ਾ), 27ਏ (ਜੋ ਕੋਈ ਵੀ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਜਾਂ ਪਨਾਹ ਦੇਣ ਵਿੱਚ ਸ਼ਾਮਲ ਹੁੰਦਾ ਹੈ) ਅਤੇ 29 (ਉਕਸਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਸਜ਼ਾ) ਤਹਿਤ ਐਫਆਈਆਰ ਨੰਬਰ 71 ਮਿਤੀ 26.06.2024 ਦਰਜ ਹੈ।
Punjab Bani 28 June,2024
ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਹੋਏ ਗ੍ਰਿਫ਼ਤਾਰ
ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਹੋਏ ਗ੍ਰਿਫ਼ਤਾਰ ਕੋਲੰਬੋ : ਸ੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ ਨੇ ਆਨ ਲਾਈਨ ਵਿੱਤੀ ਘੁਟਾਲੇ ਵਿੱਚ ਸ਼ਾਮਲ ਇਕ ਸਮੂਹ ਦੇ ਘੱਟੋ-ਘੱਟ 60 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਜਾਣਕਾਰੀ ਦਿੰਦਿਾਂ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਵੀਰਵਾਰ ਨੂੰ ਕੋਲੰਬੋ ਦੇ ਉਪ ਨਗਰ ਇਲਾਕਿਆਂ ਮਡੀਵੇਲਾ ਅਤੇ ਬੱਟਾਰਾਮੁੱਲਾ ਤੇ ਪੱਛਮੀ ਤੱਟੀ ਸ਼ਹਿਰ ਨੈਗੋਂਬੋ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 135 ਮੋਬਾਈਲ ਫੋਨ ਤੇ 57 ਲੈਪਟਾਪ ਜ਼ਬਤ ਕੀਤੇ ਗਏ। ‘ਡੇਲੀ ਮਿਰਰ ਲੰਕਾ’ ਅਖ਼ਬਾਰ ਨੇ ਦੱਸਿਆ ਕਿ ਇਹ ਕਾਰਵਾਈ ਇਕ ਪੀੜਤ ਦੀ ਸ਼ਿਕਾਇਤ ’ਤੇ ਕੀਤੀ ਗਈ ਜਿਸ ਨੇ ਦੋਸ਼ ਲਾਇਆ ਸੀ ਕਿ ਸੋਸ਼ਲ ਮੀਡੀਆ ’ਤੇ ਸੰਵਾਦ ਕਰਨ ਵਾਸਤੇ ਉਸ ਨੂੰ ਨਕਦ ਰਾਸ਼ੀ ਦੇਣ ਦਾ ਵਾਅਦਾ ਕਰ ਕੇ ਇਕ ਵੱਟਸਐਪ ਸਮੂਹ ਨਾਲ ਜੋੜਿਆ ਗਿਆ ਸੀ। ਜਾਂਚ ਦੌਰਾਨ ਅਜਿਹੀ ਸਾਜ਼ਿਸ਼ ਦਾ ਪਤਾ ਲੱਗਿਆ ਜਿਸ ਰਾਹੀਂ ਪੀੜਤਾਂ ਨੂੰ ਸ਼ੁਰੂਆਤੀ ਭੁਗਤਾਨ ਤੋਂ ਬਾਅਦ ਧਨ ਰਾਸ਼ੀ ਜਮ੍ਹਾਂ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ।
Punjab Bani 28 June,2024
ਪੁਲਸ ਨੇ ਦੋ ਭਰਾਵਾਂ ਨੂੰ ਬੇਰਹਿਮੀ ਨਾਲ ਕੁੱਟ ਕੁੱਟ ਕੇ ਕੀਤਾ ਲਾਲ
ਪੁਲਸ ਨੇ ਦੋ ਭਰਾਵਾਂ ਨੂੰ ਬੇਰਹਿਮੀ ਨਾਲ ਕੁੱਟ ਕੁੱਟ ਕੇ ਕੀਤਾ ਲਾਲ ਬਿਹਾਰ : ਭਾਰਤ ਦੇ ਬਿਹਾਰ ਦੇ ਵਿਚ ਬਣੇ ਪੂਰਨੀਆ ਵਿਚ ਟ੍ਰੈਫਿਕ ਪੁਲਿਸ ਦੇ ਇਕ ਡੀ. ਐਸ. ਪੀ. ਪੱਧਰ ਦੇ ਅਧਿਕਾਰੀ ਨੇ ਦੋ ਨੌਜਵਾਨਾਂ ਵਿਸ਼ਾਲ ਕੁਮਾਰ ਝਾਅ ਅਤੇ ਉਸ ਦੇ ਭਰਾ ਪਿਊਸ਼ ਕੁਮਾਰ ਝਾਅ ਦੀ ਬੇਰਹਿਮੀ ਨਾਲ ਕੁੱਟਿਆ ਅਤੇ ਥਾਣੇ ਵਿਚ ਬੰਦ ਕਰ ਦਿੱਤਾ।ਇਸ ਤੋਂ ਇਲਾਵਾ ਉਸ ਦੇ ਪਿਤਾ ਅਸ਼ੋਕ ਝਾਅ ਜੋ ਕਿ ਦਿਲ ਦੇ ਮਰੀਜ਼ ਹਨ ਨੂੰ ਵੀ ਕੁੱਟਿਆ ਗਿਆ। ਦੋਵੇਂ ਜ਼ਖਮੀ ਨੌਜਵਾਨ ਪਿਊਸ਼ ਅਤੇ ਵਿਸ਼ਾਲ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
Punjab Bani 28 June,2024
ਤਿੰਨ ਨੌਜਵਾਨਾਂ ਕੀਤਾ ਔਰਤ ਨਾਲ ਗੈਂਗਰੇਪ
ਤਿੰਨ ਨੌਜਵਾਨਾਂ ਕੀਤਾ ਔਰਤ ਨਾਲ ਗੈਂਗਰੇਪ ਨਵੀਂ ਦਿੱਲੀ : ਅਜਮੇਰ ਦੇ ਨਾਲ ਲੱਗਦੇ ਬਿਆਵਰ ਸ਼ਹਿਰ ਦੇ ਸਾਕੇਤ ਨਗਰ ਥਾਣਾ ਖੇਤਰ ‘ਚ ਤਿੰਨ ਨੌਜਵਾਨਾਂ ਦੇ ਇਕ ਔਰਤ ਨਾਲ ਗੈਂਗ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਸੂਚਨਾ ਮੁਤਾਬਕ ਤਿੰਨ ਵਿਚੋ਼ ਦੋ ਨੌਜਵਾਨਾਂ ਨੇ ਔਰਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਖਬਰ ਲਿਖੇ ਜਾਣ ਤੱਕ ਤਿੰਨੋ ਫਰਾਰ ਹਨ।
Punjab Bani 28 June,2024
ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਲੁਟੇਰਿਆਂ ਖੋਹੀ ਨਕਦੀ
ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਲੁਟੇਰਿਆਂ ਖੋਹੀ ਨਕਦੀ ਭਿੱਖੀਵਿੰਡ : ਪਿੰਡ ਮਾੜੀ ਗੌੜ ਸਿੰਘ ਵਿਖੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਲੜਕੇ ਨੂੰ ਦਿਨ ਦਿਹਾੜੇ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਕੇ ਨਕਦੀ ਖੋਹ ਲਈ।ਜਿਨ੍ਹਾਂ ਨੂੰ ਪਕੜ ਵੀ ਲਿਆ ਗਿਆ ਹੈ।ਦੱਸਣਯੋਗ ਹੈ ਕਿ ਉਕਤ ਘਟਨਾਕ੍ਰਮ ਦੌਰਾਨ ਲੜਕੇ ਨਾਲ ਜੱਫਾ ਪੈਣ ਦੌਰਾਨ ਦੋਵੇਂ ਲੁਟੇਰਿਆਂ ਦੇ ਮੂੰਹਾਂ ’ਤੇ ਬੰਨ੍ਹਿਆਂ ਕੱਪੜਾ ਉਤਰ ਵੀ ਗਿਆ ਸੀ ਅਤੇ ਉਨ੍ਹਾਂ ਦੀ ਪਛਾਣ ਵੀ ਹੋ ਗਈ ਸੀ ਦੇ ਖਿਲਾਫ਼ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
Punjab Bani 28 June,2024
ਤੇਜ਼ ਰਫ਼ਤਾਰ ਕਾਰ ਦੇ ਪਲਟਣ ਨਾਲ ਦੀ ਦੀ ਮੌਤ
ਤੇਜ਼ ਰਫ਼ਤਾਰ ਕਾਰ ਦੇ ਪਲਟਣ ਨਾਲ ਦੀ ਦੀ ਮੌਤ ਬੁਢਲਾਡਾ : ਸਥਾਨਕ ਬੁਢਲਾਡਾ ਬਰ੍ਹੇ ਰੋਡ ’ਤੇ ਬਰ੍ਹੇ ਨਜ਼ਦੀਕ ਬੀਤੀ ਰਾਤ ਇਕ ਤੇਜ਼ ਰਫ਼ਤਾਰ ਜੋ ਕਿ ਪਹਿਲਾਂ ਮਕਾਨ ਵਿਚ ਵੱਜੀ ਅਤੇ ਬਾਅਦ ਵਿਚ ਦਰੱਖਤ ਵਿਚ ਵੱਜਣ ਤੋਂ ਬਾਅਦ ਕੰਧ ਨੂੰ ਢਾਹੁੰਦੀ ਹੋਈ ਖੇਤਾਂ ’ਚ ਜਾ ਪਲਟੀ, ਜਿਸ ਕਾਰਨ ਕਾਰ ’ਚ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।
Punjab Bani 28 June,2024
ਮਾਮਲਾ : ਆਈਸਕ੍ਰੀਮ ਵਿਚ ਕਿਸ ਦੀ ਉਂਗਲ ਦਾ ਟੁੱਕੜਾ ਸੀ ਬਾਰੇ ਜਾਣਨ ਲਈ ਪੜ੍ਹੋ
ਮਾਮਲਾ : ਆਈਸਕ੍ਰੀਮ ਵਿਚ ਕਿਸ ਦੀ ਉਂਗਲ ਦਾ ਟੁੱਕੜਾ ਸੀ ਬਾਰੇ ਜਾਣਨ ਲਈ ਪੜ੍ਹੋ ਮੁੰਬਈ : ਭਾਰਤ ਦੇਸ਼ ਦੀ ਵਿੱਤੀ ਰਾਜਧਾਨੀ ਤੇ ਭਾਰਤ ਦੇਸ਼ ਦਾ ਦਿੱਲ ਮੰਨੀ ਜਾਣ ਵਾਲੀ ਮੁੰਬਈ ਨਗਰੀ ਵਿਖੇ ਵਾਪਰੀ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਕਿ ਆਈਸਕ੍ਰੀਮ ਵਿਚ ਕਿਸ ਦੀ ਉਂਗਲ ਸੀ ਬਾਰੇ ਪਤਾ ਲਗਾਉਂਦਿਆਂ ਪੁਲਸ ਨੇ ਖੁਲਾਸਾ ਕੀਤਾ ਹੈ ਕਿ ਆਈਸਕ੍ਰੀਮ ‘ਚ ਮਿਲੀ ਕੱਟੀ ਹੋਈ ਉਂਗਲੀ ਦਾ ਟੁਕੜਾ ਪੁਣੇ ਦੀ ਫਾਰਚਿਊਨ ਕੰਪਨੀ ‘ਚ ਕੰਮ ਕਰਦੇ ਸਹਾਇਕ ਓਮਕਾਰ ਪੋਟੇ ਦਾ ਸੀ। ਵੀਰਵਾਰ ਨੂੰ ਆਈ. ਡੀ. ਐਨ. ਏ. ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। 11 ਮਈ 2024 ਨੂੰ ਆਈਸਕ੍ਰੀਮ ਪੈਕ ਕਰਦੇ ਸਮੇਂ ਓਮਕਾਰ ਪੋਟੇ ਦੇ ਸੱਜੇ ਹੱਥ ਦੀ ਵਿਚਕਾਰਲੀ ਉਂਗਲੀ ਕੱਟੀ ਗਈ ਸੀ। ਲਾਪਰਵਾਹੀ ਦੀ ਹੱਦ ਤਾਂ ਇਹ ਹੈ ਕਿ ਆਈਸਕ੍ਰੀਮ ਬਿਨਾਂ ਸਪਾਟ ਮੋਨੀਟਰਿੰਗ ਦੇ ਪੈਕ ਕਰ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਆਈਸਕ੍ਰੀਮ ਦੀ ਮੈਨੂਫੈਕਚਰਿੰਗ ਡੇਟ ਵੀ ਉਸੇ ਦਿਨ ਹੁੰਦੀ ਹੈ। ਇਸ ਖੁਲਾਸੇ ਤੋਂ ਬਾਅਦ ਮੁੰਬਈ ਪੁਲਸ ਨੇ ਫਾਰਚਿਊਨ ਕੰਪਨੀ ਖਿਲਾਫ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਕੰਪਨੀ ‘ਚ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਗ੍ਰਿਫਤਾਰੀ ਦੀ ਟਲ ਗਈ ਹੈ।
Punjab Bani 27 June,2024
ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਪੁਲਿਸ ਵੱਲੋਂ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਸ਼ਨਾਖਤ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਬਠਿੰਡਾ, 27 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਐਸ ਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।
Punjab Bani 27 June,2024
ਧਾਰਮਿਕ ਸਥਾਨ ਤੇ ਮੱਥਾ ਟੇਕਣ ਗਏ ਨੋਜਵਾਨ ਦਾ ਕਿਰਚਾ ਮਾਰ ਕੇ ਕੀਤਾ ਕਤਲ-
ਧਾਰਮਿਕ ਸਥਾਨ ਤੇ ਮੱਥਾ ਟੇਕਣ ਗਏ ਨੋਜਵਾਨ ਦਾ ਕਿਰਚਾ ਮਾਰ ਕੇ ਕੀਤਾ ਕਤਲ ਨਾਭਾ 27 ਜੂਨ : ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਿਰ ਵਿੱਚ ਮੱਥਾ ਟੇਕਣ ਗਏ ਕਰਨਵੀਰ ਸਿੰਘ 20 ਸਾਲਾਂ ਦਾ ਅਣਪਛਾਤੇ ਨੌਜਵਾਨਾਂ ਵੱਲੋਂ ਮੰਦਰ ਦੇ ਬਾਹਰ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮ੍ਰਿਤਕ ਭਵਾਨੀਗੜ੍ਹ ਦੇ ਨਜ਼ਦੀਕ ਪਿੰਡ ਬਖਤੜੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਰੱਖ ਦਿੱਤੀ ਗਈ ਹੈ ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਛੋਟੇ ਭਰਾ ਨੇ ਦੱਸਿਆ ਕਿ ਮੇਰੇ ਭਰਾ ਦਾ ਕਿਰਚਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਪਰ ਸਾਡੀ ਤਾਂ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ । ਪੰਜਾਬ ਵਿੱਚ ਹਰ ਰੋਜ਼ ਕਤਲ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਜਿੱਥੇ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਰ ਵਿੱਚ ਭਾਰੀ ਮੇਲਾ ਭਰਦਾ ਹੈ, ਅਤੇ ਸੈਂਕੜਿਆਂ ਦੀ ਤਾਦਾਦ ਵਿੱਚ ਸ਼ਰਧਾਲੂ ਰਾਤ ਨੂੰ ਹੀ ਮੱਥਾ ਟੇਕਣ ਲਈ ਲਾਈਨਾਂ ਵਿੱਚ ਲੱਗ ਜਾਂਦੇ ਹਨ। ਮੱਥਾ ਟੇਕਣ ਦੇ ਲਈ ਮ੍ਰਿਤਕ ਕਰਨਵੀਰ ਸਿੰਘ ਵੀ ਆਪਣੇ ਦੋਸਤਾਂ ਨਾਲ ਦੇਰ ਰਾਤ ਆਇਆ ਅਤੇ ਅਣਪਛਾਤੇ ਨੌਜਵਾਨਾਂ ਵੱਲੋਂ ਕਰਨਵੀਰ ਦਾ ਤੇਜਧਾਰ ਹਥਿਆਰਾਂ ਦੇ ਨਾਲ ਮੰਦਰ ਦੇ ਬਾਹਰ ਕਤਲ ਕਰ ਦਿੱਤਾ। ਮ੍ਰਿਤਕ ਕਰਨਵੀਰ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਉਹ ਇੱਕ ਟਰੱਕ ਡਰਾਈਵਰ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਤੇ ਮ੍ਰਿਤਕ ਕਰਨਵੀਰ ਸਿੰਘ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਮੱਥਾ ਟੇਕਣ ਦੇ ਲਈ ਆਇਆ ਸੀ ਅਤੇ ਇਸ ਦੇ ਨਾਲ ਦੋਸਤ ਵੀ ਸਨ ਪਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਭਰਾ ਦੇ ਦਿਲ ਵਿੱਚ ਕਿਰਚ ਮਾਰ ਦਿੱਤੀ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕਿ ਸਾਡੀ ਕਿਸੇ ਨਾਲ ਵੀ ਦੁਸ਼ਮਣੀ ਨਹੀਂ ਹੈ ਅਸੀਂ ਤਾਂ ਇਹੀ ਮੰਗ ਕਰਦੇ ਹਾਂ ਕਿ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਨਾਭਾ ਸਦਰ ਥਾਣਾ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮੱਥਾ ਟੇਕਣ ਦੇ ਲਈ ਆਇਆ ਸੀ ਅਤੇ ਉੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉਹਨਾਂ ਦੱਸਿਆ ਕਿ ਇਹ ਕਤਲ ਮੰਦਰ ਦੇ ਬਾਹਰ ਬਣੇ ਬਾਥਰੂਮਾਂ ਕੋਲ ਕੀਤਾ ਗਿਆ। ਉਨਾਂ ਕਿਹਾ ਕਿ ਅਸੀਂ ਲਾਸ਼ ਨੂੰ ਰਾਤ ਨੂੰ ਹੀ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਰੱਖ ਦਿੱਤੀ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਸੀਂ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਰਹੇ ਹਾਂ।
Punjab Bani 27 June,2024
ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਪੁਲਿਸ ਵੱਲੋਂ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਸ਼ਨਾਖਤ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।
Punjab Bani 27 June,2024
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ — ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਤਿੰਨ-ਪੱਖੀ ਰਣਨੀਤੀ ਆਪਣਾਈ
Punjab Bani 26 June,2024
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਤਿੰਨ-ਪੱਖੀ ਰਣਨੀਤੀ ਆਪਣਾਈ ਜੇਕਰ ਕੋਈ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਪੁਲਿਸ ਨੂੰ ਸੂਚਿਤ ਕਰੋ, ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਪੁਲਿਸ ਅਧਿਕਾਰੀਆਂ ਨੂੰ ਪੁਆਇੰਟ-ਆਫ਼-ਸੇਲ ਨੂੰ ਧਿਆਨ ਵਿੱਚ ਰੱਖਣ, ਐਨਡੀਪੀਐਸ ਐਕਟ ਤਹਿਤ ਦਰਜ ਸਾਰੇ ਕੇਸਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਹੁਣ ਤੱਕ 2700 ਕਿਲੋਗ੍ਰਾਮ ਹੈਰੋਇਨ, 3450 ਕਿਲੋ ਅਫੀਮ, 1.77 ਲੱਖ ਕਿਲੋ ਭੁੱਕੀ, 1.40 ਕਰੋੜ ਗੋਲੀਆਂ/ਕੈਪਸੂਲ ਅਤੇ 2 ਲੱਖ ਟੀਕੇ ਕੀਤੇ ਨਸ਼ਟ ਚੰਡੀਗੜ੍ਹ, 26 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ 'ਤੇ 83 ਕਿਲੋ ਹੈਰੋਇਨ, 10,000 ਕਿਲੋ ਭੁੱਕੀ, 100 ਕਿਲੋਗ੍ਰਾਮ ਗਾਂਜਾ, 4.52 ਲੱਖ ਗੋਲੀਆਂ/ਕੈਪਸੂਲ ਨਸ਼ਟ ਕੀਤੇ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਪੂਰਥਲਾ, ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ ਜ਼ਿਲ੍ਹਿਆਂ ਅਤੇ ਸਾਰੀਆਂ ਐਸਟੀਐਫ ਰੇਜਾਂ ਨਾਲ ਸਬੰਧਤ ਨਸ਼ਿਆਂ ਦੀ ਖੇਪ ਦੇ ਚੱਲ ਰਹੇ ਨਿਪਟਾਰੇ ਦੀ ਜਾਂਚ ਕਰਨ ਲਈ ਡੇਰਾਬਸੀ, ਐਸ.ਏ.ਐਸ.ਨਗਰ ਵਿਖੇ ਨਸ਼ਾ ਨਸ਼ਟ ਕਰਨ ਵਾਲੀ ਥਾਂ - ਪੰਜਾਬ ਕੈਮੀਕਲ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ - ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਅਤੇ ਐਸਏਐਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ 33 ਜ਼ਿਲ੍ਹਿਆਂ/ਕਮਿਸ਼ਨਰੇਟਾਂ ਅਤੇ ਯੂਨਿਟਾਂ ਵੱਲੋਂ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ 'ਤੇ 626 ਐਨਡੀਪੀਐਸ ਕੇਸਾਂ ਨਾਲ ਸਬੰਧਤ ਨਸ਼ਿਆਂ ਦੀ ਇਸ ਵੱਡੀ ਖੇਪ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੈਬੈਕਸ ਮੀਟਿੰਗ ਜ਼ਰੀਏ ਬਾਕੀ ਜ਼ਿਲ੍ਹਿਆਂ/ਯੂਨਿਟਾਂ ‘ਤੇ ਚੱਲ ਰਹੇ ਨਸ਼ਿਆਂ ਦੇ ਨਿਪਟਾਰੇ/ਨਸ਼ਟ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 2700 ਕਿਲੋਗ੍ਰਾਮ ਹੈਰੋਇਨ, 3450 ਕਿਲੋ ਅਫੀਮ, 1.77 ਲੱਖ ਕਿਲੋ ਭੁੱਕੀ, 1.40 ਕਰੋੜ ਗੋਲੀਆਂ/ਕੈਪਸੂਲ ਅਤੇ 2 ਲੱਖ ਟੀਕਿਆਂ ਨੂੰ ਨਸ਼ਟ ਕੀਤਾ ਹੈ। ਪੰਜਾਬ ਵਿੱਚ ਨਸ਼ਿਆਂ ਨੂੰ ਨਸ਼ਟ ਕਰਨ ਸਬੰਧੀ ਆਖਰੀ ਕਾਰਵਾਈ 7 ਜੂਨ 2024 ਨੂੰ ਕੀਤੀ ਗਈ ਸੀ। ਡੀਜੀਪੀ ਨੇ “ਨਸ਼ਿਆਂ ਨੂੰ ਨਾਂਹ ਕਹੋ” ਦਾ ਸਪੱਸ਼ਟ ਸੰਦੇਸ਼ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ ਕਿਉਂਕਿ ਨਸ਼ਿਆਂ ਦੀ ਲਤ ਉਨ੍ਹਾਂ ਦੀ ਜਾਨ ਲਈ ਖ਼ਤਰਾ ਬਣ ਸਕਦੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਅਤੇ ਜੇਕਰ ਕੋਈ ਵੀ ਨਸ਼ਾ ਤਸਕਰੀ ਜਾਂ ਸਪਲਾਈ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਕਿਹਾ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “ਆਓ ਰਲ ਕੇ ਇਸ ਠੋਸ ਸੰਕਲਪ ਨਾਲ ਨਸ਼ਿਆਂ ਵਿਰੁੱਧ ਲੜਾਈ ਦਾ ਅਹਿਦ ਲਈਏ। ਆਓ ਅਸੀਂ ਆਪਣੇ ਨੌਜਵਾਨਾਂ, ਆਪਣੇ ਪਰਿਵਾਰਾਂ ਅਤੇ ਆਪਣੇ ਭਵਿੱਖ ਦੀ ਰਾਖੀ ਕਰੀਏ।” ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਅਤੇ ਪਿੰਡ ਪੱਧਰ 'ਤੇ ਪੁਆਇੰਟ ਆਫ਼ ਸੇਲ ਨੂੰ ਧਿਆਨ ਵਿੱਚ ਰੱਖਦਿਆਂ ਡਰੱਗ ਸਪਲਾਈ ਨੂੰ ਕੰਟਰੋਲ ਕਰਨ ਸਬੰਧੀ ਰਣਨੀਤੀ ਨੂੰ ਤੇਜ਼ ਕਰਦਿਆਂ, ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ।ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਦੇ ਠੋਸ ਯਤਨਾਂ ਸਦਕਾ, ਹੈਰੋਇਨ ਦੀ ਬਰਾਮਦਗੀ ਵਿੱਚ 2017 ਤੋਂ 6.83 ਗੁਣਾ (683 ਫੀਸਦੀ) ਵਾਧਾ ਹੋਇਆ ਹੈ।
Punjab Bani 26 June,2024
ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ
ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ ਪਠਾਨਕੋਟ, 26 ਜੂਨ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਦੋ ਮਸ਼ਕੂਕ ਅਤਿਵਾਦੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਦੋ ਨਕਾਬਪੋਸ਼, ਜੋ ਭਾਰੀ ਹਥਿਆਰਾਂ ਨਾਲ ਲੈਸ ਸਨ, ਉਸ ਦੇ ਫਾਰਮ ਹਾਊਸ ਅੰਦਰ ਜਬਰੀ ਦਾਖ਼ਲ ਹੋ ਗਏ। ਉਸ ਨੇ ਦੱਸਿਆ, ‘ਹਥਿਆਬੰਦ ਬੰਦਿਆਂ ਨੇ ਮੇਰੇ ਸਿਰ ’ਤੇ ਬੰਦੂਕ ਤਾਣ ਦਿੱਤੀ ਤੇ ਮੈਨੂੰ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ। ਇੱਕ ਵਾਰ ਜਦੋਂ ਉਨ੍ਹਾਂ ਨੇ ਰਾਤ ਦਾ ਖਾਣਾ ਖਾ ਲਿਆ, ਉਹ ਮੇਰਾ ਘਰ ਛੱਡ ਕੇ ਪਠਾਨਕੋਟ ਵੱਲ ਚਲੇ ਗਏ।’
Punjab Bani 26 June,2024
ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ
ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ, 26 ਜੂਨ ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ।
Punjab Bani 26 June,2024
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਸਾੜ ਕੇ ਕੀਤਾ ਨਸ਼ਟ
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਸਾੜ ਕੇ ਕੀਤਾ ਨਸ਼ਟ ਸੰਗਰੂਰ, 26 ਜੂਨ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ, ਸੰਗਰੂਰ ਐਗਰੋ ਲਿਮਟਿਡ, ਰੂਰਲ ਫੋਕਲ ਪੁਆਇੰਟ, ਭਿੰਡਰਾਂ ਵਿਖੇ ਤਲਫ ਕੀਤਾ ਗਿਆ, ਜਿਸ ਵਿੱਚ 51 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ, 3640 ਨਸ਼ੀਲੀਆਂ ਗੋਲੀਆਂ ਅਤੇ 645 ਗ੍ਰਾਂਮ ਹੈਰੋਇਨ ਸਾੜ ਕੇ ਨਸ਼ਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼੍ਰੀ ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ਼੍ਰੀ ਗੁਰਦੇਵ ਸਿੰਘ ਧਾਲੀਵਾਲ, ਉਪ ਕਪਤਾਨ ਪੁਲਿਸ (ਡਿਟੈੱਕਟਿਵ) ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਤਲਫ ਕੀਤਾ ਗਿਆ, ਜਿਸ ਵਿੱਚ 51 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ, 3640 ਨਸ਼ੀਲੀਆਂ ਗੋਲੀਆਂ ਅਤੇ 645 ਗ੍ਰਾਮ ਹੈਰੋਇਨ ਨੂੰ ਸਾੜ ਕੇ ਨਸਟ ਕੀਤਾ ਗਿਆ।
Punjab Bani 26 June,2024
ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ
ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ ਰਾਜਪੁਰਾ, 26 ਜੂਨ : ਪਿੰਡ ਚਤਰ ਨਗਰ ਵਿਖੇ ਜਮੀਨ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਵਿੱਚ ਪਿਓ ਪੁੱਤਰ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜਖਮੀ ਹੋਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹਨ। ਇਸ ਮੌਕੇ ਡੀਐਸਪੀ ਸਰਕਲ ਘਨੌਰ ਬੂਟਾ ਸਿੰਘ ਅਤੇ ਥਾਣਾ ਸੰਭੂ ਪੁਲਿਸ ਦੀ ਐਸ ਐਚ ਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਹਨ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦਿਲਬਾਗ ਸਿੰਘ ਅਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿਖੇ ਠੇਕੇ ਉੱਤੇ ਲਈ ਜਮੀਨ ਵਿੱਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਮੌਜੂਦ ਸਨ। ਇਸ ਦੌਰਾਨ ਦੋਨਾਂ ਧਿਰਾਂ ਦੀ ਠੇਕੇ ਉੱਤੇ ਲਈ ਜਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਅਤੇ ਹੱਥੋਂ ਪਾਈ ਤੋਂ ਬਾਅਦ ਗੋਲੀਬਾਰੀ ਵੀ ਹੋਈ। ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ। ਅਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲੀ ਵੱਜਣ ਕਾਰਨ ਜੇਰੇ ਇਲਾਜ ਹਨ। ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਸਨ। ਘਟਨਾ ਸਥਲ ਉੱਤੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ ਵਿੱਚ ਪਈਆਂ ਸਨ। ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਥਾਣਾ ਸ਼ੰਭੂ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਸੀ।
Punjab Bani 26 June,2024
ਭਾਈ ਨੇ ਕੀਤਾ ਭੈਣ ਦਾ ਸੋਸ਼ਣ
ਭਾਈ ਨੇ ਕੀਤਾ ਭੈਣ ਦਾ ਸੋਸ਼ਣ ਲੁਧਿਆਣਾ : ਕਲਯੁੱਗ ਦੇ ਸਮੇਂ ਵਿਚ ਆਮ ਵਾਂਗ ਇਕ ਵਾਰ ਫਿਰ ਰਿਸ਼ਤੇ ਉਸ ਸਮੇਂ ਸਮੇਂ ਤਾਰ ਤਾਰ ਹੋ ਗਏ ਜਦੋਂ ਇਕ ਲੜਕੀ ਨਾਲ ਉਸਦੇ ਆਪਣੇ ਮਾਮੇ ਦਾ ਮੁੰਡਾ ਹੀ ਧਮਕਾ ਕੇ ਕਰਦਾ ਰਿਹਾ ਉਸਦਾ ਸੋਸ਼ਣ। ਇਥੇ ਹੀ ਬਸ ਨਹੀਂ ਸੋਸ਼ਣ ਦੇ ਚਲਦਿਆਂ ਹੈਦਰਾਬਾਦ ਵੀ ਲੈ ਗਿਆ। ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਮਿਹਰਬਾਨ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਉੱਪਰ ਪਿੰਡ ਹਰਬੰਸਪੁਰਾ ਕਪੂਰਥਲਾ ਦੇ ਰਹਿਣ ਵਾਲੇ ਮੁਲਜ਼ਮ ਜਸਵਿੰਦਰ ਸਿੰਘ ਖਿਲਾਫ਼ ਜਬਰ ਜਨਾਹ ਦੇ ਦੋਸ਼ ਅਧੀਨ ਪਰਚਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Punjab Bani 26 June,2024
ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮੁਲਾਜ਼ਮਾਂ ਤੇ ਡੇਰਾ ਪ੍ਰਬੰਧਕਾਂ ਵਿਚਾਲੇ ਹੋਈ ਖੂਨੀ ਝੜਪ ਵਿਚ 11 ਜਣੇ ਜ਼ਖ਼ਮੀ
ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮੁਲਾਜ਼ਮਾਂ ਤੇ ਡੇਰਾ ਪ੍ਰਬੰਧਕਾਂ ਵਿਚਾਲੇ ਹੋਈ ਖੂਨੀ ਝੜਪ ਵਿਚ 11 ਜਣੇ ਜ਼ਖ਼ਮੀ ਪਾਇਲ : ਪਿੰਡ ਬਿਲਾਸਪੁਰ ਜੋ ਕਿ ਪਾਇਲ ਹਲਕੇ ਵਿਖੇ ਪੈਂਦਾ ਹੈ ਵਿਖੇ ਬਣੇ ਡੇਰੇ ਦੀ ਜ਼ਮੀਨ ਦਾ ਕਬਜ਼ਾ ਲੈਣ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਜ਼ਮੀਨ `ਤੇ ਕਾਬਜ਼ ਮਹੰਤਾਂ ਵਿਚਕਾਰ ਹੋਈ ਖਤਰਨਾਕ ਝੜੱਪ ਕਰਕੇ ਸ਼੍ਰੋਮਣੀ ਕਮੇਟੀ ਦੇ ਦੋ ਸੈਕਟਰੀਆਂ ਸਮੇਤ 11 ਜਣੇ ਫੱਟੜ ਹੋ ਗਏ, ਜਦੋਂ ਕਿ ਜ਼ਮੀਨ `ਤੇ ਕਾਬਜ਼ ਡੇਰੇ ਵਾਲੇ 5 ਵਿਅਕਤੀ ਆ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ । ਦੋਵਾਂ ਧਿਰਾਂ ਦੇ ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਪਾਇਲ ਵਿਖੇ ਦਾਖਲ ਹਨ। ਜਿਨ੍ਹਾਂ ਵਿੱਚੋਂ 4-5 ਜਣਿਆਂ ਦੀ ਹਾਲਤ ਗੰਭੀਰ ਹੋਣ ਕਰਕੇ ਅੱਗੇ ਸਿਵਲ ਹਸਪਤਾਲ ਅਤੇ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ।
Punjab Bani 25 June,2024
32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਅਮਰੀਕਾ ਵਿਚ ਗ੍ਰਿਫ਼ਤਾਰ
32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਅਮਰੀਕਾ ਵਿਚ ਗ੍ਰਿਫ਼ਤਾਰ ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦਾਸਾਰੀ ਗੋਪੀਕ੍ਰਿਸ਼ਨ ਦੀ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਰਿਟੇਲ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੇ ਪਿੰਡ ਯਾਜਲੀ ਦਾ ਰਹਿਣ ਵਾਲਾ ਗੋਪੀਕ੍ਰਿਸ਼ਨ ਅੱਠ ਮਹੀਨੇ ਪਹਿਲਾਂ ਅਮਰੀਕਾ ਆਇਆ ਸੀ। ਪੁਲੀਸ ਨੇ ਗੋਪੀਕ੍ਰਿਸ਼ਨ ਦੇ ਕਤਲ ਦੇ ਦੋਸ਼ ਵਿੱਚ 21 ਸਾਲਾ ਡੇਵੋਂਟਾ ਮੈਥਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਲੁੱਟ ਦੌਰਾਨ ਮੈਥਿਸ ਸਟੋਰ ’ਚ ਦਾਖਲ ਹੋਇਆ ਅਤੇ ਕਾਊਂਟਰ ‘ਤੇ ਪਹੁੰਚ ਕੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰ ਦਿੱਤੀ। ਉਸ ਨੇ ਭੱਜਣ ਤੋਂ ਪਹਿਲਾਂ ਸਾਮਾਨ ਲੁੱਟ ਲਿਆ।
Punjab Bani 25 June,2024
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਵਿਜੀਲੈਂਸ ਬਿਊਰੋ ਪੰਜਾਬ ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 24 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ ।
Punjab Bani 24 June,2024
ਨੀਟ : ਸੀਬੀਆਈ ਦੀ ਟੀਮ ਬਿਹਾਰ ਦੇ ਦਫਤਰ ਵਿਖੇ ਪੁੱਜੀ
ਨੀਟ : ਸੀਬੀਆਈ ਦੀ ਟੀਮ ਬਿਹਾਰ ਦੇ ਦਫਤਰ ਵਿਖੇ ਪੁੱਜੀ ਪਟਨਾ, 24 ਜੂਨ ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ-ਅੰਡਰ ਗ੍ਰੈਜੂਏਟ 2024 (ਨੀਟ-ਯੂਜੀ) ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿੱਚ ਦਿੱਲੀ ਤੋਂ ਸੀਬੀਆਈ ਦੀ ਟੀਮ ਅੱਜ ਬਿਹਾਰ ਪੁਲੀਸ ਦੇ ਆਰਥਿਕ ਅਪਰਾਧ ਯੂਨਿਟ (ਈਓਯੂ) ਦਫ਼ਤਰ ਪਹੁੰਚੀ। ਆਰਥਿਕ ਅਪਰਾਧ ਯੂਨਿਟ ਨੇ ਇਸ ਮਾਮਲੇ ਵਿੱਚ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਤੱਕ ਕੇਂਦਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਨਹੀਂ ਦਿੱਤੇ, ਉਦੋਂ ਤੱਕ ਈਓਯੂ ਹੀ ਇਸ ਦੀ ਜਾਂਚ ਕਰ ਰਿਹਾ ਸੀ। ਅਧਿਕਾਰੀ ਨੇ ਕਿਹਾ, ‘ਸੀਬੀਆਈ ਅਧਿਕਾਰੀ ਇਸ ਮਾਮਲੇ ਵਿੱਚ ਈਓਯੂ ਤੋਂ ਸਬੂਤ ਇਕੱਠੇ ਕਰ ਰਹੇ ਹਨ।’
Punjab Bani 24 June,2024
ਦੋ ਤਨਜਾਨੀਆਂ ਦੇ ਯਾਤਰੀਆਂ ਕੋਲੋਂ ਹੋਈ 19 ਕਰੋੜ ਦੀ ਕੋਕੀਨ ਬਰਾਮਦ
ਦੋ ਤਨਜਾਨੀਆਂ ਦੇ ਯਾਤਰੀਆਂ ਕੋਲੋਂ ਹੋਈ 19 ਕਰੋੜ ਦੀ ਕੋਕੀਨ ਬਰਾਮਦ ਕੋਚੀ- ਭਾਰਤ ਦੇ ਕੇਰਲ ਸੂਬੇ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਦੋ ਤਨਜ਼ਾਨੀਆ ਦੇ ਯਾਤਰੀਆਂ ਕੋਲੋਂ 19 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ) ਨੇ ਖ਼ਾਸ ਸੂਚਨਾ ਦੇ ਆਧਾਰ `ਤੇ ਹਵਾਈ ਅੱਡੇ `ਤੇ ਇਕ ਪੁਰਸ਼ ਅਤੇ ਇਕ ਮਹਿਲਾ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab Bani 23 June,2024
ਪੁਲਸ ਚੌਂਕੀ ਰੋਹਟੀ ਪੁੱਲ ਨੇ ਕੀਤੀ ਇਕ ਵਿਅਕਤੀ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ
ਪੁਲਸ ਚੌਂਕੀ ਰੋਹਟੀ ਪੁੱਲ ਨੇ ਕੀਤੀ ਇਕ ਵਿਅਕਤੀ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਨਾਭਾ, 23 ਜੂਨ () : ਪੁਲਸ ਚੌਂਕੀ ਰੋਹਟੀ ਪੁੱਲ ਨਾਭਾ ਦੇ ਇੰਚਾਰਜ ਐਸ. ਆਈ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਗੈਰ ਸਮਾਜਿ ਅਨਸਰਾਂ ਦੀ ਭਾਲ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਬਲਵਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਨੂੰ ਆਉਂਦਿਆਂ ਨੂੰ ਜਦੋਂ ਨਾਕਾਬੰਦੀ ਕਰਕੇ ਰੋਕਿਆ ਤਾਂ ਉਸ ਕੋਲੋਂ ਗ੍ਰਾਮ ਹੈਰੋਇਨ ਬਰਾਮਦ ਹੋਈ। ਦੱਸਣਯੋਗ ਹੈ ਕਿ ਪੰਜਾਬ ਪੁਲਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ, ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ, ਡੀ. ਐਸ. ਪੀ. ਨਾਭਾ ਦਵਿੰਦਰ ਕੁਮਾਰ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਤੇਜਾਰੀ ਹੈ। ਪੁਲਸ ਚੌਂਕੀ ਰੋਹਟੀ ਪੁੱਲ ਨਾਭਾ ਨੇ ਉਕਤ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਵਿਅਕਤੀ ਵਿਰੁੱਧ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿਚ 9 ਮਾਮਲੇ ਦਰਜ ਹਨ।
Punjab Bani 23 June,2024
ਜ਼ਮਾਨਤਾਂ ਕਰਵਾਉਣ ਵਾਲੇ ਵਿਅਕਤੀਆਂ ਲਈ ਜ਼ਮਾਨਤੀ ਦਸਤਾਵੇਜ਼ ਤਿਆਰ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਮਾਪੇ ਕਹਿੰਦੇ ਜੱਜ ਬਣਨਾ ਮੁੰਡਾ ਹਵਾਲਾਤ ਗਿਆ ਕਈ ਵਾਰੀ ਜ਼ਮਾਨਤਾਂ ਕਰਵਾਉਣ ਵਾਲੇ ਵਿਅਕਤੀਆਂ ਲਈ ਜ਼ਮਾਨਤੀ ਦਸਤਾਵੇਜ਼ ਤਿਆਰ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ਲੁਧਿਆਣਾ : ਮੰਨੇ ਪ੍ਰਮੰਨੇ ਪੰਜਾਬ ਦੇ ਸ਼ਹਿਰ ਲੁਧਿਆਣਾ ਦੀ ਪੁਲਸ ਨੇ ਇੱਕ ਅਜਿਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਕਲੀ ਦਸਤਾਵੇਜ਼ ਤਿਆਰ ਕਰ ਕੇ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਾਉਂਦਾ ਸੀ। ਚੌਂਕੀ ਕੋਰਟ ਕੰਪਲੈਕਸ ਦੇ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਚੂਹੜਪੁਰ ਰੋਡ ਹੈਬੋਵਾਲ ਦੇ ਵਾਸੀ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ `ਚੋਂ ਤਹਿਸੀਲਦਾਰ ਦੀ ਜਾਅਲੀ ਸਟੈਂਪ, ਫਰਜ਼ੀ ਸ਼ਨਾਖਤੀ ਕਾਰਡ ਤੇ ਵੈਲੂਏਸ਼ਨ ਸਰਟੀਫਿਕੇਟ ਬਰਾਮਦ ਕੀਤੇ ਹਨ।
Punjab Bani 23 June,2024
ਪੈਲੇਸ ਦੇ ਬਾਹਰ ਖੜੇ ਪੈਲੇਸ ਮਾਲਕ ਦੇ ਪਿਤਾ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਪਾਇਆ ਪਾਨੇ
ਸਾਡਾ ਕੀ ਕਸੂਰ ਸਾਡਾ ਜਿ਼ਲਾ ਸੰਗਰੂਰ ਪੈਲੇਸ ਦੇ ਬਾਹਰ ਖੜੇ ਪੈਲੇਸ ਮਾਲਕ ਦੇ ਪਿਤਾ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਪਾਇਆ ਪਾਨੇ ਸੰਗਰੂਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਸੰਗਰੂਰ ਜਿਸ ਦੀ ਇਕ ਬਹੁਤ ਵੱਡੀ ਕਹਾਵਤ ਹੈ ਸਾਡਾ ਕੀ ਕਸੂਰ ਸਾਡਾ ਜਿਲਾ ਸੰਗਰੂਰ, ਪਰ ਅੱਜ ਇਹ ਕਹਾਵਤ ਉਸ ਵੇਲੇ ਸੱਚੀ ਹੋਈ ਜਦੋਂ ਭਵਾਨੀਗੜ੍ਹ ਨੇੜਲੇ ਪਿੰਡ ਨਾਗਰਾ ਵਿਖੇ ਇਕ ਮੈਰਿਜ ਪੈਲੇਸ ਦੇ ਬਾਹਰ ਖੜ੍ਹੇ ਪੈਲੇਸ ਮਾਲਕ ਦੇ ਪਿਤਾ ਨੂੰ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਰਹੀ ਕਿ ਟੱਕਰ ਦਾ ਸਿ਼ਕਾਰ ਹੋਇਆ ਵਿਅਕਤੀ ਇਲਾਜ ਦੌਰਾਨ ਮੌਤ ਦੇ ਘਾਟ ਉਤਰ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਵਾਸੀ ਮਹਿਲਾ ਥਾਣਾ ਛਾਜਲੀ ਨੇ ਸਥਾਨਕ ਪੁਲਸ ਨੂੰ ਦਿੱਤੇ ਬਿਆਨਾਂ `ਚ ਦੱਸਿਆ ਕਿ ਉਸ ਦਾ ਪਿੰਡ ਨਾਗਰਾ ਵਿਚ ਮੈਰਿਜ ਪੈਲੇਸ ਹੈ ਜਿਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਕੁਲਵਿੰਦਰ ਅਨੁਸਾਰ ਲੰਘੀ 21 ਜੂਨ ਨੂੰ ਉਹ ਆਪਣੇ ਪਿਤਾ ਜ਼ੋਰਾ ਸਿੰਘ ਨਾਲ ਮੈਰਿਜ ਪੈਲੇਸ ਵਿਚ ਚੱਲ ਰਹੇ ਕੰਮ ਨੂੰ ਦੇਖਣ ਲਈ ਗਿਆ ਸੀ ਤੇ ਇਸ ਦੌਰਾਨ ਉਹ ਆਪਣੇ ਪਿਤਾ ਨਾਲ ਪੈਲੇਸ ਦੇ ਗੇਟ ਦੇ ਬਾਹਰ ਖੜ੍ਹਾ ਸੀ ਤਾਂ ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਬੜੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨਾਲ ਟਕਰਾ ਕੇ ਉਸ ਦੇ ਪਿਤਾ ਦੂਰ ਜਾ ਡਿੱਗੇ ਤੇ ਉਨ੍ਹਾਂ ਦੇ ਸਿਰ ਤੇ ਸਰੀਰ `ਤੇ ਗੰਭੀਰ ਸੱਟਾਂ ਲੱਗੀਆਂ, ਜਦੋਂਕਿ ਮੋਟਰਸਾਈਕਲ ਸਵਾਰ ਵੀ ਸੜਕ `ਤੇ ਡਿੱਗ ਕੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਉਨ੍ਹਾਂ ਦੇ ਨਾਲ ਵਾਲੇ ਚੁੱਕ ਕੇ ਲੈ ਗਏ।
Punjab Bani 23 June,2024
ਏ. ਸੀ. ਠੀਕ ਨਾ ਹੋਣ ਤੇ ਗੁੱਸੇ ਵਿਚ ਆਏ ਵਿਅਕਤੀ ਨੇ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਕੀਤਾ ਏ. ਸੀ. ਮਕੈਨਿਕ ਦੇ ਘਰ ਤੇ ਹਮਲਾ
ਗਰਮੀ ਦਾ ਕਹਿਰ ਏਅਰ ਕੰਡੀਸ਼ਨ ਠੀਕ ਨਾ ਕਰਨਾ ਪਿਆ ਮਹਿੰਗਾ ਏ. ਸੀ. ਠੀਕ ਨਾ ਹੋਣ ਤੇ ਗੁੱਸੇ ਵਿਚ ਆਏ ਵਿਅਕਤੀ ਨੇ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਕੀਤਾ ਏ. ਸੀ. ਮਕੈਨਿਕ ਦੇ ਘਰ ਤੇ ਹਮਲਾ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਤੇ ਵੱਡੇ ਸ਼ਹਿਰ ਲੁਧਿਆਣਾ ਵਿਚ ਇਕ ਨਵਾਂ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਏ. ਸੀ. ਠੀਕ ਨਾ ਕਰਨ ਦੇ ਚਲਦਿਆਂ ਗੁੱਸੇ ਵਿਚ ਆਏ ਇਕ ਵਿਅਕਤੀ ਨੇ ਏ. ਸੀ. ਮਕੈਨਿਕ ਦੇ ਘਰ ਤੇ ਹੀ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਪੁਲਸ ਨੇ ਉਕਤ ਜਿਥੇ ਘਟਨਾ ਵਾਪਰਨ ਤੇ ਹਮਲਾ ਕਰਨ ਵਾਲੇ ਸਮੁੱਚੇ ਵਿਅਕਤੀਆਂ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਥੇ ਦੇਖਣ ਵਾਲੀ ਗੱਲ ਹੈ ਕਿ ਏ. ਸੀ. ਠੀਕ ਨਾ ਹੋਣ ਤੇ ਇੰਨਾਂ ਜਿ਼ਆਦਾ ਭੜਕ ਜਾਣ ਪਿੱਛੇ ਕੀ ਗਰਮੀ ਦਾ ਕਹਿਰ ਹੈ ਜਾਂ ਕੋਈ ਹੋਰ ਕਾਰਨ। ਉਕਤ ਮਾਮਲਾ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਈ. ਡਬਲਿਊ. ਐਸ. ਕਲੋਨੀ ਦੇ ਵਾਸੀ ਅਰਵਿੰਦ ਕੁਮਾਰ ਦੀ ਸਿ਼ਕਾਇਤ ਤੇ ਈ. ਡਬਲਿਊ. ਐਸ. ਕਲੋਨੀ ਦੇ ਹੀ ਰਹਿਣ ਵਾਲੇ ਡੈਨੀ, ਵਿਸ਼ਾਲ, ਵਿਨੇ, ਮੁੱਲਾ ਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮੁੱਕਦਮਾ ਦਰਜ ਕੀਤਾ ਗਿਆ ਹੈ।
Punjab Bani 23 June,2024
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਖਿਲਾਫ ਹੋਇਆ ਮਾਮਲਾ ਦਰਜ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਖਿਲਾਫ ਹੋਇਆ ਮਾਮਲਾ ਦਰਜ ਅੰਮ੍ਰਿਤਸਰ, 23 ਜੂਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਸ੍ਰੋ਼ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਖਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ।
Punjab Bani 23 June,2024
ਪੁਲਸ ਮੁਲਾਜਮ ਦੀ ਬੇਕਾਬੁ ਕਾਰ ਨੇ ਪੀ. ਸੀ. ਆਰ. ਮੋਟਰਸਾਈਕਲ ਤੇ ਸਵਾਰ ਮੁਲਾਜਮ ਨੂੰ ਮਾਰੀ ਟੱਕਰ ; ਇਕ ਉਪਰ ਦੂਸਰਾ ਹਸਪਤਾਲ
ਹਾਲ ਏ ਪੰਜਾਬ ਪੁਲਸ ਪੁਲਸ ਮੁਲਾਜਮ ਦੀ ਬੇਕਾਬੁ ਕਾਰ ਨੇ ਪੀ. ਸੀ. ਆਰ. ਮੋਟਰਸਾਈਕਲ ਤੇ ਸਵਾਰ ਮੁਲਾਜਮ ਨੂੰ ਮਾਰੀ ਟੱਕਰ ; ਇਕ ਉਪਰ ਦੂਸਰਾ ਹਸਪਤਾਲ ਲੁਧਿਆਣਾ : ਹੋਜਰੀ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਚ ਇਕ ਪੁਲਿਸ ਮੁਲਾਜ਼ਮ ਦੀ ਬੇਕਾਬੂ ਹੋਈ ਕਾਰ ਨੇ ਪੀ. ਸੀ. ਆਰ. ਮੋਟਰਸਾਈਕਲ ਮੁਲਾਜਮਾਂ ਨੂੰ ਹੀ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਤਾਂ ਭਗਵਾਨ ਨੂੰ ਪਿਆਰ ਹੋ ਗਿਆ ਤੇ ਦੂਸਰਾ ਹਾਲੇ ਜਿ਼ੰਦਗੀ ਅਤੇ ਮੌਤ ਦੀਆਂ ਘੜੀਆਂ ਵਿਚਕਾਰ ਹਸਪਤਾਲ ਵਿਖੇ ਇਲਾਜ ਅਧੀਨ ਹੈ। ਜਿ਼ਕਰਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਇੱਕ ਪੁਲਿਸ ਮੁਲਾਜ਼ਮ ਦੀ ਬੇਕਾਬੂ ਕਾਰ ਨੇ ਪੀ. ਸੀ. ਆਰ. ਮੁਲਾਜ਼ਮਾਂ ਦੇ ਮੋਟਰਸਾਈਕਲ ਵਿੱਚ ਜਬਰਦਸਤ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ ਕਿ ਪੀ. ਸੀ. ਆਰ. ਨੰਬਰ 20 ਦੀ ਟੀਮ ਨੂੰ ਡਿਊਟੀ ਦੌਰਾਨ ਹਾਦਸੇ ਵਿੱਚ ਦੋਨੋਂ ਮੁਲਾਜ਼ਮ ਗੰਭੀਰ ਰੂਪ ਵਿੱਚ ਫੱਟੜ ਹੋ ਗਏ।
Punjab Bani 23 June,2024
ਚਿੱਟੇ ਦਿਨ ਪਿਆ ਹੁਸ਼ਿਆਰਪੁਰ `ਚ ਸੁਨਿਆਰੇ ਦੀ ਦੁਕਾਨ `ਚ ਡਾਕਾ
ਚਿੱਟੇ ਦਿਨ ਪਿਆ ਹੁਸ਼ਿਆਰਪੁਰ `ਚ ਸੁਨਿਆਰੇ ਦੀ ਦੁਕਾਨ `ਚ ਡਾਕਾ ਹੁਸ਼ਿਆਰਪੁਰ, 23 ਜੂਨ () : ਪੰਜਾਬ ਦੇ ਪ੍ਰਸਿੱਧ ਸ਼ਹਿਰ ਹੁਸ਼ਿਆਰਪੁਰ ਵਿਚ ਚਿੱਟੇ ਦਿਨ ਸੁਨਿਆਰਾ ਬਾਜ਼ਾਰ ਵਿੱਚ ਮਰਾਠੀ ਸੁਨਿਆਰੇ ਦੀ ਸ਼੍ਰੀ ਨਾਥ ਟੰਚ ਨਾਮ ਦੀ ਦੁਕਾਨ `ਤੇ ਲੁਟੇਰਿਆਂ ਨੇ ਡਾਕਾ ਮਾਰ ਕੇ ਸੋਨਾ ਚਾਂਦੀ ਅਤੇ ਨਕਦੀ ਲੁੱਟ ਲਈ।ਡਾਕੇ ਦੀ ਘਟਨਾ ਦਾ ਸਿ਼ਕਾਰ ਹੋਏ ਸੁਨਿਆਰੇ ਨੇ ਦੱਸਿਆ ਕਿ ਸਵੇਰ ਵੇਲੇ ਦੁਕਾਨ ਖੋਲ੍ਹੀ ਹੀ ਸੀ ਕਿ ਮੋਟਰਸਾਈਕਲ ਤੇ ਸਵਾਰ ਵਿਅਕਤੀ ਉਸ ਕੋਲੋਂ ਸੋਨੇ ਦੀ ਜਾਂਚ ਕਰਵਾਉਣ ਲਈ ਆਏ ਤਾਂ ਉਨ੍ਹਾਂ ਮੌਕੇ ਦੇਖਦਿਆਂ ਹੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।ਇਥੇ ਹੀ ਬਸ ਨਹੀਂ ਉਸ ਨੂੰ ਬੰਨ੍ਹ ਕੇ ਇਕ ਕਿਲੋ ਸੋਨਾ ਅਤੇ ਚਾਂਦੀ ਸਮੇਤ 23 ਲੱਖ ਰੁਪਏ ਕੈਸ਼ ਵੀ ਲੈ ਗਏ।
Punjab Bani 23 June,2024
ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਚੱਲ ਰਹੇ ਨੌਜਵਾਨ ਨੇ ਮਾਰੀ ਨਹਿਰ `ਚ ਛਾਲ ਮਾਰ
ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਚੱਲ ਰਹੇ ਨੌਜਵਾਨ ਨੇ ਮਾਰੀ ਨਹਿਰ `ਚ ਛਾਲ ਮਾਰ ਲਹਿਰਾਗਾਗਾ : ਪੰਜਾਬ ਦੇ ਲਹਿਰਾਰਾਗਾਗਾ ਸ਼ਹਿਰ ਅੰਦਰ ਇਕ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਘੱਗਰ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਜਾਣਕਾਰੀ ਅਨੁਸਾਰ ਲਲਿਤ ਕੁਮਾਰ ਪੁੱਤਰ ਸਤੀਸ਼ ਕੁਮਾਰ ਦੋ ਨਾਬਾਲਗ ਬੱਚਿਆਂ ਦਾ ਪਿਤਾ ਸੀ ਅਤੇ ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦਿਆਂ ਵਾਰਡ ਨੰਬਰ ਦੋ ਨਿਵਾਸੀ ਲਲਿਤ ਕੁਮਾਰ ਨੇ ਸ਼ੁਕਰਵਾਰ ਨੂੰ ਦੇਰ ਸ਼ਾਮ ਘੱਗਰ ਬਰਾਂਚ ਨਹਿਰ ਵਿਚ ਛਾਲ ਮਾਰ ਦਿੱਤੀ।
Punjab Bani 23 June,2024
ਅਮਰੀਕਾ ਵਿਚ ਹੋਈ ਗੋਲੀ ਬਾਰੀ ਵਿਚ 4 ਦੀ ਮੌਤ 9 ਜ਼ਖਮੀ ਤੇ ਮਰਨ ਵਾਲਿਆਂ ਵਿਚ ਇਕ ਭਾਰਤੀ ਵਿਅਕਤੀ ਵੀ ਸ਼ਾਮਲ
ਅਮਰੀਕਾ ਵਿਚ ਹੋਈ ਗੋਲੀ ਬਾਰੀ ਵਿਚ 4 ਦੀ ਮੌਤ 9 ਜ਼ਖਮੀ ਤੇ ਮਰਨ ਵਾਲਿਆਂ ਵਿਚ ਇਕ ਭਾਰਤੀ ਵਿਅਕਤੀ ਵੀ ਸ਼ਾਮਲ ਅਮਰਾਵਤੀ : ਸੰਸਾ ਦਾ ਸਭ ਤੋਂ ਪਾਵਰਫੁੱਲ ਦੇਸ਼ ਮੰਨੇ ਜਾਣ ਵਾਲੇ ਅਮਰੀਕਾ ਦੇਸ਼ ਦੇ ਅਰਕਨਸਾਸ ਤੋਂ ਵਿਖੇ ਗੋਲੀਬਾਰੀ ਚੱਲਣ ਦੀ ਘਟਨਾ ਨੇ ਸਭਨਾਂ ਦਾ ਦਿਲ ਕੰਬਾ ਦਿੱਤਾ ਹੈ। ਗੋਲੀਬਾਰੀ ਵਿਚ ਜਿਥੇ ਚਾਰ ਵਿਅਕਤੀਆਂ ਦੀ ਮੌਤ ਹੋਈ ਹੈ ਵਿਚੋਂ ਇਕ ਭਾਰਤੀ ਵਿਅਕਤੀ ਵੀ ਸ਼ਾਮਲ ਹੈ ਤੇ 9 ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮਰਨ ਵਾਲਿਆਂ ਵਿੱਚ ਜੋ ਵਿਅਕਤੀ ਭਾਰਤ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਉਹ ਆਂਧਰਾ ਪ੍ਰਦੇਸ਼ ਦਾ ਇੱਕ 32 ਸਾਲਾ ਵਿਅਕਤੀ ਹੈ। ਪੀੜਤ ਦੀ ਪਛਾਣ ਦਾਸਰੀ ਗੋਪੀਕ੍ਰਿਸ਼ਨ ਵਜੋਂ ਹੋਈ ਹੈ, ਜੋ ਕਿ ਬਪਤਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਦਾਸਰੀ ਗੋਪੀਕ੍ਰਿਸ਼ਨ 8 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।
Punjab Bani 23 June,2024
ਭੈਣ ਭਰਾ ਹੋਏ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
ਮਾਮਲਾ ਹੈਰੋਇਨ ਤਸਕਰੀ ਦਾ ਭੈਣ ਭਰਾ ਹੋਏ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਲੁਧਿਆਣਾ : ਲੁਧਿਆਣਾ ਪੁਲਸ ਨੇ ਅੱਜ ਇਕ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਭਰਾ ਤੇ ਪਤੀ ਨਾਲ ਮਿਲ ਕੇ ਨਸ਼ੇ ਦਾ ਕਾਲਾ ਕਾਰੋਬਾਰ ਚਲਾ ਰਹੀ ਸੀ। ਪੁਲਿਸ ਨੇ ਔਰਤ ਅਤੇ ਉਸਦੇ ਭਰਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ `ਚੋਂ ਢਾਈ ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ, ਜਦੋਂ ਕਿ ਔਰਤ ਦਾ ਪਤੀ ਮੌਕੇ ਤੋਂ ਫਰਾਰ ਹੋ ਗਿਆ।
Punjab Bani 23 June,2024
ਅੱਤਵਾਦੀ ਹਮਲੇ ਦੌਰਾਨ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਮਾਰੇ ਗਏ ਪੰਜ ਫ਼ੌਜੀ, 22 ਅੱਤਵਾਦੀ ਫੜੇ
ਅੱਤਵਾਦੀ ਹਮਲੇ ਦੌਰਾਨ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਮਾਰੇ ਗਏ ਪੰਜ ਫ਼ੌਜੀ, 22 ਅੱਤਵਾਦੀ ਫੜੇ ਇਸਲਾਮਾਬਾਦ : ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀ ਹਮਲੇ ਵਿਚ ਪੰਜ ਫ਼ੌਜੀ ਮਾਰੇ ਗਏ ਜਦੋਂ ਕਿ 22 ਅੱਤਵਾਦੀਆਂ ਦੀ ਫੜੋ ਫੜੀ ਵੀ ਕੀਤੀ ਗਈ ਹੈ। ਹਾਲੇ ਤੱਕ ਕਿਸੇ ਅੱਤਵਾਦੀ ਗਰੁੱਪ ਨੇ ਇਸ ਕਾਰਵਾਈ ਦੀ ਜਿੰੰਮੇਵਾਰੀ ਨਹੀਂ ਲਈ ਹੈ। ਇਸੇ ਦੌਰਾਨ ਪੰਜਾਬ ਸੂਬੇ ਦੀ ਪੁਲਿਸ ਨੇ 22 ਅੱਤਵਾਦੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨੀ ਫ਼ੌਜ ਦੀ ਮੀਡੀਆ ਬ੍ਰਾਂਚ ਇੰਟਰ ਸਰਵਿਸ ਪਬਲਿਕ ਰਿਲੇਸ਼ੰਜ਼ ਨੇ ਕਿਹਾ ਹੈ ਕਿ ਖ਼ੈਬਰ ਪਖ਼ਤੂਨਖਵਾ ਦੇ ਕੁੱਰਮ ਜ਼ਿਲ੍ਹੇ ਵਿਚ ਸੁਰੱਖਿਆ ਬਲ ਦੇ ਵਾਹਨ ਨੂੰ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰ ਕੇ ਉਡਾ ਦਿੱਤਾ ਹੈ। ਖੇਤਰ ਵਿਚ ਮੌਜੂਦ ਅੱਤਵਾਦੀਆਂ ਦੇ ਖ਼ਾਤਮੇ ਲਈ ਸਰਕਾਰੀ ਮੁਹਿੰਮ ਜਾਰੀ ਹੈ। ਇਸੇ ਦੌਰਾਨ ਪੰਜਾਬ ਸੂਬੇ ਦੇ ਅੱਤਵਾਦ ਰੋਕੂ ਵਿਭਾਗ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਹਫ਼ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 152 ਖ਼ੁਫੀਆ ਮੁਹਿੰਮਾਂ ਚਲਾਈਆਂ ਗਈਆਂ ਹਨ। ਇਸ ਵਿਚ ਇਸਲਾਮਿਕ ਸਟੇਟ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ, ਬਲੋਚਿਤਸਤਾਨ ਲਿਬਰੇਸ਼ਨ ਆਰਮੀ ਤੇ ਲਸ਼ਕਰ-ਏ-ਝਾਂਗਵੀ ਦੇ 22 ਅੱਤਵਾਦੀ ਕਾਬੂ ਕੀਤੇ ਗਏ ਹਨ।
Punjab Bani 22 June,2024
ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ
ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ - ਪ੍ਰੀਖਿਆਵਾਂ ਨੂੰ ਲੈ ਕੇ ਕੇਦਰ ਸਰਕਾਰ ਨੇ ਕੀਤਾ ਸਖਤ ਕਾਨੂੰਨ ਲਾਗੂ ਨਵੀਂ ਦਿੱਲੀ, 22 ਜੂਨ ਕੇਂਦਰ ਸਰਕਾਰ ਨੇ ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ ਲਗਾਉਣ ਦਾ ਨਵਾਂ ਸਖਤ ਕਾਨੂੰ ਲਾਗੂ ਕੀਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਮਹੀਨੇ ਪਹਿਲਾਂ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਗਈਆਂ ਹਨ। ਯੂਜੀਸੀ-ਨੈੱਟ 2024 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਚੱਲ ਰਹੇ ਵਿਵਾਦ ਕਾਰਨ ਸਰਕਾਰ ਦੇ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Punjab Bani 22 June,2024
ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 22 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 22 June,2024
ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ ਨਵਾਂ ਪਿੰਡ : ਪਿੰਡ ਲਾਲਕਾ ਨਗਰ ਦੇ ਹਰਪ੍ਰੀਤ ਸਿੰਘ ਉਰਫ ਲੱਲੋ ਪੁੱਤਰ ਗੁਰਦੀਪ ਸਿੰਘ ਨੂੰ ਕੁਝ ਬੰਦਿਆਂ ਨੇ ਐਮ ਬੀ ਐਸ ਰਿਜੋਰਟ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਦਾ ਇਕ ਪਲਾਟ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲਦਾ ਸੀ ਤੇ ਇਹ ਝਗੜਾ ਹੀ ਕਤਲ ਦਾ ਕਾਰਨ ਦੱਸਿਆ ਜਾ ਰਿਹਾ ਹੈ, ਗੋਲੀਆਂ ਵੱਜਣ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੇ ਸਬੰਧ ਵਿਚ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮ੍ਰਿਤਕ ਹਰਪ੍ਰੀਤ ਸਿੰਘ ਦਾ ਅੰਤਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।
Punjab Bani 22 June,2024
ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ - ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ - ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਕੀਤੀ ਆਪ੍ਰੇਸ਼ਨ ਦੀ ਨਿਗਰਾਨੀ - 500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ 'ਤੇ ਚਲਾਈ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) 'ਤੇ 'ਈਗਲ-IV' ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ, ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਅਜਿਹੀਆਂ ਥਾਵਾਂ ‘ਤੇ ਛਾਪੇਮਾਰੀ ਕਰਨ, ਜੋ ਕਿ ਪੁਲਿਸ ਫੋਰਸ ਦੀ ਵੱਡੇ ਪੱਧਰ ‘ਤੇ ਤੈਨਾਤੀ ਨੂੰ ਦੇਖਦਿਆਂ ਨਸ਼ਾ ਤਸਕਰਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀਐਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡਰੋਨਾਂ ਦੀ ਆਵਾਜਾਈ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜੋ ਕਿ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਦੇ ਨਵਾਂ ਜ਼ਰੀਆ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਤੰਬਰ 2019 ਤੋਂ ਹੁਣ ਤੱਕ ਸੂਬੇ ਦੇ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੁੱਲ 906 ਡਰੋਨ ਦੇਖੇ ਗਏ ਹਨ, ਜਿਨ੍ਹਾਂ ਵਿੱਚੋਂ 187 ਡਰੋਨ ਸਫਲਤਾਪੂਰਵਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਕਿਲੋ ਜਾਂ ਇਸ ਤੋਂ ਵੱਧ ਹੈਰੋਇਨ ਸਮੇਤ ਫੜੇ ਗਏ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੱਡੇ ਸਮੱਗਲਰਾਂ ਦੀਆਂ 200 ਕਰੋੜ ਰੁਪਏ ਦੀਆਂ 459 ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ 246 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ 559 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਲੰਬਿਤ ਹਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 4000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ਦੀ ਘੇਰਾਬੰਦੀ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਦੇ ਹੌਟਸਪੌਟਸ 'ਤੇ ਅਤੇ ਇਸ ਦੇ ਆਲੇ-ਦੁਆਲੇ 352 ਮਜ਼ਬੂਤ ਨਾਕੇ ਵੀ ਲਗਾਏ ਗਏ ਸਨ। ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 221 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 4575 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਡਰੱਗ ਮਨੀ, 83 ਕਿਲੋ ਭੁੱਕੀ, 2.6 ਕਿਲੋ ਗਾਂਜਾ, 550 ਗ੍ਰਾਮ ਅਫੀਮ, 7553 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ ਹੈ।
Punjab Bani 21 June,2024
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ 1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਰਾਹੀਂ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇੰਨਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਅਤੇ ਉਕਤ ਫਰਮਾਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 June,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗੋਦਾਮ ’ਤੇ ਛਾਪੇਮਾਰੀ ਕਰਕੇ 1 ਕਰੋੜ 55 ਲੱਖ ਦੇ ਵੱਡੇ ਗ਼ਬਨ ਦਾ ਪਰਦਾਫਾਸ਼
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗੋਦਾਮ ’ਤੇ ਛਾਪੇਮਾਰੀ ਕਰਕੇ 1 ਕਰੋੜ 55 ਲੱਖ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰ ਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
Punjab Bani 21 June,2024
ਖੇਤ ’ਚ ਪੰਜਾਬੀ ਮਜ਼ਦੂਰ ਦੀ ਬਾਂਹ ਵੱਢੇ ਜਾਣ ਬਾਅਦ ਜ਼ਖ਼ਮੀ ਹੋਣ ਕਾਰਨ ਮੌਤ
ਖੇਤ ’ਚ ਪੰਜਾਬੀ ਮਜ਼ਦੂਰ ਦੀ ਬਾਂਹ ਵੱਢੇ ਜਾਣ ਬਾਅਦ ਜ਼ਖ਼ਮੀ ਹੋਣ ਕਾਰਨ ਮੌਤ ਲੰਡਨ/ਰੋਮ, 21 ਜੂਨ : ਖੇਤੀ ਦੀ ਭਾਰੀ ਮਸ਼ੀਨ ਨਾਲ ਭਾਰਤੀ ਮਜ਼ਦੂਰ ਦੀ ਬਾਂਹ ਕੱਟਣ ਤੋਂ ਬਾਅਦ ਉਸ ਦਾ ਮਾਲਕ ਇਲਾਜ ਕਰਵਾਉਣ ਦੀ ਥਾਂ ਉਸ ਨੂੰ ਸੜਕ ਕੰਢੇ ਸੁੱਟ ਕੇ ਫ਼ਰਾਰ ਹੋ ਗਿਆ ਤੇ ਜਿਸ ਕਾਰਨ ਮਜ਼ਦੂਰ ਦੀ ਮੌਤ ਹੋ ਗਈ। ਰੋਮ ਦੇ ਨੇੜੇ ਸਬਜ਼ੀ ਦੇ ਖੇਤ ਵਿੱਚ ਕੰਮ ਕਰਦੇ ਸਮੇਂ ਸਤਨਾਮ ਸਿੰਘ ਦੀ ਬਾਂਹ ਭਾਰੀ ਮਸ਼ੀਨ ਨਾਲ ਵੰੱਢੀ ਗਈ। ਰੋਮ ਸਥਿਤ ਭਾਰਤੀ ਦੂਤਘਰ ਨੇ ਕਿਹਾ ਕਿ ਉਸ ਨੂੰ ਇਸ ਘਟਨਾ ਬਾਰੇ ਪਤਾ ਹੈ ਤੇ ਉਹ ਪਰਿਵਾਰ ਦੀ ਮਦਦ ਕਰ ਰਿਹਾ ਹੈ। ਸਤਨਾਮ ਸਿੰਘ ਪੰਜਾਬ ਦਾ ਵਸਨੀਕ ਸੀ ਤੇ ਪਰਿਵਾਰ ਨਾਲ ਇਟਲੀ ਵਿੱਚ ਰਹਿ ਰਿਹਾ ਸੀ। ਹਾਦਸੇ ਬਾਅਦ ਮਾਲਕ ਤੇ ਉਸ ਦੀ ਪਤਨੀ ਉਸ ਨੂੰ ਵੈਨ ਵਿੱਚ ਬਿਠਾ ਕੇ ਲੈ ਗਏ ਤੇ ਸਤਨਾਮ ਨੂੰ ਉਸ ਦੇ ਘਰ ਨਜ਼ਦੀਕ ਸੜਕ ’ਤੇ ਛੱਡ ਦਿੱਤਾ। ਇਹ ਦੇਖ ਕੇ ਜ਼ਖ਼ਮੀ ਦੀ ਪਤਨੀ ਨੇ ਚੀਕਾ ਮਾਰੀਆਂ ਤਾਂ ਸਤਨਾਮ ਦੇ ਘਰ ਦਾ ਮਾਲਕ ਬਾਹਰ ਆਇਆ। ਉਸ ਨੇ ਦੱਸਿਆ,‘ ਮੈਨੂੰ ਲੱਗਾ ਕਿ ਵੈਨ ਚਾਲਕ ਸਤਨਾਮ ਦੀ ਮਦਦ ਕਰ ਰਿਹਾ ਹੈ ਪਰ ਬਾਅਦ ਵਿੱਚ ਜਦੋਂ ਉਹ ਜ਼ਖ਼ਮੀ ਨੂੰ ਸੜਕ ’ਤੇ ਛੱਡ ਕੇ ਜਾਣ ਲੱਗੇ ਤਾਂ ਮੈਂ ਭੱਜ ਕੇ ਵੈਨ ਚਾਲਕ ਨੂੰ ਕਿਹਾ ਕਿ ਉਹ ਜ਼ਖ਼ਮੀ ਨੂੰ ਹਸਪਤਾਲ ਕਿਉਂ ਨਹੀਂ ਲੈ ਕੇ ਗਏ। ਖੇਤ ਮਾਲਕ ਨੇ ਜਵਾਬ ਦਿੱਤਾ ਕਿ ਸਤਨਾਮ ਪੱਕੇ ਕਰਮਚਾਰੀ ਵਜੋਂ ਰਜਿਸਟਰਡ ਨਹੀਂ ਹੈ ਤੇ ਵੱਢੀ ਬਾਂਹ ਫਲਾਂ ਦੇ ਡੱਬੇ ਵਿੱਚ ਸੀ। ਸਤਨਾਮ ਸਿੰਘ ਦਾ ਡੇਢ ਘੰਟੇ ਤੱਕ ਇਲਾਜ ਨਹੀਂ ਹੋਇਆ। ਉਸ ਨੂੰ ਰੋਮ ਦੇ ਹਸਪਤਾਲ ਵਿੱਚ ਏਅਰਲਿਫਟ ਕੀਤਾ ਗਿਆ ਪਰ ਉਸ ਦੀ ਮੌਤ ਹੋ ਗਈ।
Punjab Bani 21 June,2024
ਬਾਲੀਵੁੱਡ ਸਟਾਰ ਅਨੁਪਮ ਖੇਰ ਦੇ ਦਫ਼ਤਰ ਵਿਚ ਹੋਈ ਚੋਰ
ਬਾਲੀਵੁੱਡ ਸਟਾਰ ਅਨੁਪਮ ਖੇਰ ਦੇ ਦਫ਼ਤਰ ਵਿਚ ਹੋਈ ਚੋਰ ਮੰੁਬਈ : ਉਘੇ ਫਿ਼ਲਮ ਅਦਾਕਾਰ ਅਨੁਪਮ ਖੇਰ ਦੇ ਮੁੰਬਈ ਸਥਿਤ ਦਫ਼ਤਰ ਵਿਚ ਚੋਰ ਵਲੋਂ ਚੋਰੀ ਕਰ ਲਈ ਗਈ। ਚੋਰ ਨੇ ਸਿਰਫ਼ ਦਫ਼ਤਰ ਵਿਚ ਚੋਰੀ ਹੀ ਨਹੀਂ ਕੀਤੀ ਬਲਕਿ ਦਫ਼ਤਰ ਵਿਚ ਭੰਨਤੋੜ ਵੀ ਕੀਤੀ ਤੇ ਅਨੁਪਮ ਖੇਰ ਦੀ ਇਕ ਫਿ਼ਲਮ ਦੇ ਨੈਗੇਟਿਵ ਵੀ ਚੋਰੀ ਕਰ ਲਏ ਗਏ ਤੇ ਬਾਅਦ ਵਿਚ ਆਟੋ ਰਿਕਸ਼ਾ ਵਿਚ ਫਰਾਰ ਹੋ ਗਏ। ਅਨੁਪਮ ਖੇਰ ਵਲੋਂ ਵਾਪਰੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਗਈ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਪਰੋਕਤ ਘਟਨਾ 19 ਜੂਨ ਦੀ ਦੱਸੀ ਜਾ ਰਹੀ ਹੈ। ਚੋਰਾਂ ਦੀ ਭੱਜਦੇ ਵੇਲੇ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋਈਆਂ ਹਨ। ਅਨੁਪਮ ਖੇਰ ਨੇ ਵੀਡੀਓ ਸਾਂਝੀ ਕਰਦਿਆਂ ਇਹ ਵੀ ਦੱਸਿਆ ਕਿ ਚੋਰਾਂ ਵਲੋਂ ਦਫ਼ਤਰ ਵਿਚ ਘੁਸ ਕੇ ਕੀ ਕੀ ਚੋਰੀ ਕੀਤਾ ਗਿਆ।
Punjab Bani 21 June,2024
ਪਹਿਲਾਂ ਕੀਤਾ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਫਿਰ ਲਾਸ਼ ਸੁੱਟੀ ਬਿਆਸ ਦਰਿਆ `ਚ
ਪਹਿਲਾਂ ਕੀਤਾ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਫਿਰ ਲਾਸ਼ ਸੁੱਟੀ ਬਿਆਸ ਦਰਿਆ `ਚ ਫਿ਼ਰੋਜ਼ਪੁਰ : ਪਿੰਡ ਜੀਰਾ ਵਿੱਚ ਨਾਜਾਇਜ਼ ਸਬੰਧਾਂ ਵਿੱਚ ਅੜਿੱਕਾ ਬਣੇ ਪਤੀ ਦੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਉਸ ਨੇ ਲਾਸ਼ ਨੂੰ ਪੱਥਰਾਂ ਅਤੇ ਲੋਹੇ ਦੀਆਂ ਜ਼ੰਜੀਰਾਂ ਨਾਲ ਬੰਨ੍ਹ ਕੇ ਬਿਆਸ ਵਿੱਚ ਡੁਬੋ ਦਿੱਤਾ।
Punjab Bani 21 June,2024
ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ 'ਤੇ ਛਾਪੇਮਾਰੀ
ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ 'ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਕੁੱਲ 356 ਵੱਡੇ ਨਸ਼ਾ ਤਸਕਰਾਂ ਵਿੱਚੋਂ, ਜ਼ਮਾਨਤ ‘ਤੇ ਬਾਹਰ 246 ਨਸ਼ਾ ਤਸਕਰਾਂ ‘ਤੇ ਕੀਤੀ ਛਾਪੇਮਾਰੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ, 20 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ, ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹਨ, ‘ਤੇ ਸ਼ਿਕੰਜਾ ਕੱਸਦਿਆਂ ਸੂਬੇ ਭਰ ਵਿੱਚ ਸਥਿਤ ਉਹਨਾਂ ਦੇ ਸੁਰੱਖਿਅਤ ਟਿਕਾਣਿਆਂ 'ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਵੱਡੀਆਂ ਮੱਛੀਆਂ ਵਿੱਚ ਉਹ ਨਸ਼ਾ ਤਸਕਰ ਆਉਂਦੇ ਹਨ, ਜੋ 2 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਜਾਂਦੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸੂਬੇ ਵਿੱਚ 257 ਐਨਡੀਪੀਐਸ ਕੇਸਾਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 246 ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਚਲਾਏ ਜਾ ਰਹੇ ਇਸ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਵੱਡੇ ਨਸ਼ਾ ਤਸਕਰਾਂ ਦੀ ਸੂਚੀ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਹਨਾਂ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਕੇ ਤਲਾਸ਼ੀ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਲਈ ਪੁਲਿਸ ਟੀਮਾਂ ਨੂੰ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈਣ ਅਤੇ ਉਹਨਾਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਸਮੱਗਰੀ/ਇਲੈਕਟ੍ਰਾਨਿਕ ਉਪਕਰਨਾਂ ਦੀ ਭਾਲ ਲਈ ਤਲਾਸ਼ੀ ਲੈਣ ਲਈ ਵੀ ਕਿਹਾ ਗਿਆ ਸੀ। ਸਪੈਸ਼ਲ ਡੀਜੀਪੀ ਨੇ ਕਿਹਾ ਕਿ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ 246 ਵੱਡੇ ਤਸਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ ਉਹਨਾਂ ਵਿੱਚੋਂ 188 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਦਿਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ।
Punjab Bani 20 June,2024
ਮਨੀ ਲਾਂਡਰਿੰਗ ਮਾਮਲੇ ਦੀ ਈ. ਡੀ. ਨੇ ਕੀਤੀ ਕੰਪਨੀ ਦੇ 35 ਦਫ਼ਤਰਾਂ ਤੇ ਰੇਡ
ਮਨੀ ਲਾਂਡਰਿੰਗ ਮਾਮਲੇ ਦੀ ਈ. ਡੀ. ਨੇ ਕੀਤੀ ਕੰਪਨੀ ਦੇ 35 ਦਫ਼ਤਰਾਂ ਤੇ ਰੇਡ ਨਵੀਂ ਦਿੱਲੀ : ਭਾਰਤ ਸਰਕਾਰ ਦੀ ਅਗਵਾਈ ਹੇਠ ਕੰਮ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨਾਮੀ ਏਜੰਸੀ ਵਲੋਂ ਅੱਜ ਇਕ ਕੰਪਨੀ ਅਤੇ ਉਸ ਦੇ ਪ੍ਰਮੋਟਰ ਦੇ ਖਿ਼ਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਦਿੱਲੀ, ਮੁੰਬਈ ਅਤੇ ਨਾਗਪੁਰ ਵਿਚ ਲੱਗਭਗ 35 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਅਤੇ ਉਸ ਦੇ ਪ੍ਰਮੋਟਰ ’ਤੇ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ਿਆਂ ਦੀ ਹੇਰਾ-ਫੇਰੀ ਕਰਨ ਦਾ ਦੋਸ਼ ਹੈ।ਦੱਸਣਯੋਗ ਹੈ ਕਿ ਉਕਤ ਈ. ਡੀ. ਨਾਮੀ ਏਜੰਸੀ ਮਨੀ ਲਾਂਡਰਿੰਗ ਵਰਗੇ ਮਾਮਲਿਆਂ ਦੀ ਜਾਂਚ ਕਰਦੀ ਹੈ।
Punjab Bani 20 June,2024
ਜ਼ਿਲ੍ਹਾ ਟਾਸਕ ਫੋਰਸ ਨੇ 21 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਕੀਤਾ ਰੈਸਕਿੳ
ਜ਼ਿਲ੍ਹਾ ਟਾਸਕ ਫੋਰਸ ਨੇ 21 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਕੀਤਾ ਰੈਸਕਿੳ ਪਟਿਆਲਾ, 20 ਜੂਨ () : ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 01 ਜੂਨ ਤੋ 30 ਜੂਨ ਤੱਕ ਬਾਲ ਮਜ਼ਦੂਰੀ ਦੇ ਖ਼ਾਤਮੇ ਸਬੰਧੀ ਮਹੀਨਾਵਾਰ ਕਾਰਵਾਈ ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਪਟਿਆਲਾ ਜ਼ਿਲ੍ਹੇ ਅੰਦਰ ਬੱਚਿਆਂ ਤੋ ਬਾਲ ਮਜ਼ਦੂਰੀ ਕਰਵਾਉਣ ਸਬੰਧੀ ਜੋ ਸ਼ਿਕਾਇਤਾਂ ਪ੍ਰਾਪਤ ਹੋਈਆ ਸਨ, ਅੱਜ ਉਸ ’ਤੇ ਕਾਰਵਾਈ ਕਰਦਿਆਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਨੇ ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕੀਤੀ। ਇਸ ਦੌਰਾਨ ਟੀਮ ਵੱਲੋਂ 21 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿੳ ਕੀਤਾ ਗਿਆ ਤੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦਾ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਸਟੇਟ ਕੋਆਰਡੀਨੇਟਰ ਬਚਪਨ ਬਚਾਓ ਅੰਦੋਲਨ ਤੋਂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਕੋਲ 15 ਸ਼ਿਕਾਇਤਾਂ ਪ੍ਰਾਪਤ ਹੋਇਆ ਹਨ ਜਿਸ ਦੇ ਆਧਾਰ ਤੇ ਅੱਜ ਬਾਲ ਮਜ਼ਦੂਰੀ ਦੀ ਕਾਰਵਾਈ ਕੀਤੀ ਗਈ। ਇਸ ਟੀਮ ਵਿੱਚ ਬਚਪਨ ਬਚਾਓ ਅੰਦੋਲਨ ਤੋਂ ਸ਼੍ਰੀ ਸੰਦੀਪ ਸਿੰਘ,ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸੋਸ਼ਲ ਵਰਕਰ ਪੁਨੀਤ ਸਿੰਗਲਾ ਅਤੇ ਆਊਟਰੀਚ ਵਰਕਰ ਸ਼ਾਲਿਨੀ ਕੌਰ, ਸਿੱਖਿਆ ਵਿਭਾਗ ਤੋਂ ਇੰਦਰਪ੍ਰੀਤ ਸਿੰਘ, ਕਿਰਤ ਵਿਭਾਗ ਤੋਂ ਹਰਮਨਪ੍ਰੀਤ ਕੌਰ, ਪੁਲਿਸ ਵਿਭਾਗ ਤੋਂ ਏ.ਐਸ.ਆਈ ਬਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਪ੍ਰਦੀਪ ਸਿੰਘ, ਸਿਹਤ ਵਿਭਾਗ ਤੋਂ ਡਾ.ਰਾਜੀਵ ਟੰਡਨ ਸ਼ਾਮਲ ਸਨ।
Punjab Bani 20 June,2024
ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ
ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ ਇਸਲਾਮਾਬਾਦ : ਪਾਕਿਸਤਾਨ ਦੇ ਫੈਸਲਾਬਾਦ ਦੇ ਸ਼ਰੀਫਪੁਰਾ ਇਲਾਕੇ `ਚ ਇਕ ਘਰ `ਚੋਂ ਲੈਪਟਾਪ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਏਆਰਵਾਈ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਬਚਾਅ ਅਧਿਕਾਰੀਆਂ ਮੁਤਾਬਕ ਲੈਪਟਾਪ ਚਾਰਜ ਕਰਦੇ ਸਮੇਂ ਫਟ ਗਿਆ।
Punjab Bani 20 June,2024
ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ
ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਲੰਡਨ : ਵਿਦੇਸ਼ੀ ਧਰਤੀ ਤੇ ਵਸੇ ਬ੍ਰਿਟੇਨ ਦੇ ਪੱਛਮੀ ਲੰਡਨ ਦੇ ਹਾਊਂਸਲੋ ਸ਼ਹਿਰ `ਚ ਛੋਟੇ ਬੱਚਿਆਂ `ਤੇ ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 13 ਜੂਨ 2024 ਦੀ ਹੈ। ਹਾਉਂਸਲੋ ਦ਼ੇ ਇੱਕ ਸਕੂਲ ਵਿੱਚ 7 ਸਾਲ ਦੇ ਦੂਜੀ ਜਮਾਤ ਦੇ ਤਿੰਨ ਲੜਕਿਆਂ ਨੇ ਇੱਕ ਹਿੰਦੂ ਸਹਿਪਾਠੀ ਨੂੰ ਵਾਰ-ਵਾਰ ਦਬਾਅ ਪਾ ਕੇ ਇਸਲਾਮ ਕਬੂਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਨੇ ਹੋਰਾਂ ਨਾਲ ਵੀ ਅਜਿਹਾ ਕੀਤਾ ਸੀ। ਪੀੜਤ ਬੱਚੇ ਦੇ ਪਿਤਾ ਨੇ ਕਿਹਾ ਕਿ ਦੂਜੇ ਬੱਚਿਆਂ ਦੇ ਮਾਪੇ ਚੁੱਪ ਰਹੇ, ਪਰ ਮੈਂ ਜਾਗਰੂਕਤਾ ਪੈਦਾ ਕਰਨ ਲਈ ਆਪਣਾ ਅਨੁਭਵ ਸਾਂਝਾ ਕਰਨ ਦਾ ਫੈਸਲਾ ਕੀਤਾ।
Punjab Bani 20 June,2024
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ ਲਾਹੌਰ : ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪਾਕਿਸਤਾਨ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ ਹੈ।
Punjab Bani 20 June,2024
24 ਸਾਲਾ ਲੜਕੀ ਦਾ ਹੋਇਆ ਕਤਲ ; ਹਤਿਆਰਾ ਫਰਾਰ
24 ਸਾਲਾ ਲੜਕੀ ਦਾ ਹੋਇਆ ਕਤਲ ; ਹਤਿਆਰਾ ਫਰਾਰ ਮੁਹਾਲੀ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੁਹਾਲੀ ਦੇ ਇਕ ਹੋਟਲ ਦੇ ਕਮਰੇ ਵਿਚ ਨਵਾਂ ਸ਼ਹਿਰ ਵਾਸੀ ਸੁਨੀਤਾ ਨਾਮੀ 24 ਸਾਲਾ ਲੜਕੀ ਦੀ ਲਾਸ਼ ਮਿਲੀ ਹੈ।ਮਿਲੀ ਜਾਣਕਾਰੀ ਮੁਤਾਬਕ ਕਮਰਾ ਸੁਨੀਲ ਨਾਮ ਦੇ ਲੜਕੇ ਨੇ ਬੁੱਕ ਕਰਵਾਇਆ ਸੀ ਅਤੇ ਉਹ ਮੌਕੇ ਤੋਂ ਫਰਾਰ ਹੈ।
Punjab Bani 20 June,2024
ਪੁਲਸ ਨਾਲ ਮੁਕਾਬਲੇ ਵਿਚ ਲੱਤ ਤੇ ਬਾਂਹ ਵਿਚ ਲੱਗੀਆਂ ਗੋਲੀਆਂ
ਪੁਲਸ ਨਾਲ ਮੁਕਾਬਲੇ ਵਿਚ ਲੱਤ ਤੇ ਬਾਂਹ ਵਿਚ ਲੱਗੀਆਂ ਗੋਲੀਆਂ ਫਰੀਦਕੋਟ : ਪੰਜਾਬ ਦੇ ਪ੍ਰਸਿੱਧ ਸ਼ਹਿਰ ਫਰੀਦਕੋਟ ਵਿਖੇ ਦੋ ਨੌਜਵਾਨਾਂ ਦੇ ਪੁਲਸ ਨਾਲ ਹੋਏ ਮੁਕਾਬਲੇ ਦੌਰਾਨ ਲੱਤ ਤੇ ਬਾਂਹ ਤੇ ਗੋਲੀਆਂ ਵੱਜੀਆਂ, ਜਿਸ ਤੇ ਫੱਟੜ ਹੋਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਫੱਟੜ ਕਰਨ ਵਾਲੇ ਪੁਲਸ ਮੁਲਾਜਮਾਂ ਵਿਚੋਂ ਹੀ ਕਈਆਂ ਨੇ ਪੱਟੀ ਬੰਨ੍ਹ ਕੇ ਲਿਜਾਇਆ ਗਿਆ ਤਾਂ ਜੋ ਇਲਾਜ ਲਈ ਲਿਜਾਇਆ ਜਾ ਸਕੇ। ਦੱਸਣਯੋਗ ਹੈ ਕਿ ਜਿਨ੍ਹਾਂ ਨੌਜਵਾਨਾਂ ਦਾ ਪੁਲਸ ਨਾਲ ਮੁਕਾਬਲਾ ਹੋਇਆ ਦੋਵੇਂ ਹੀ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲਿਆਂ `ਚ ਲੋੜੀਂਦੇ ਸਨ।
Punjab Bani 19 June,2024
ਪਟਿਆਲਾ ਪੁਲਿਸ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰ ਕਾਬੂ
ਪਟਿਆਲਾ ਪੁਲਿਸ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰ ਕਾਬੂ ਪਟਿਆਲਾ, 19 ਜੂਨ () : ਸ੍ਰੀ ਵਰੁਣ ਸ਼ਰਮਾਂ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ, ਸ੍ਰੀ ਅਵਤਾਰ ਸਿੰਘ,ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡੀ) ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਪਟਿਆਲਾ ਦੀ ਟੀਮ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨ੍ਹਾ ਵਿੱਚ 1) ਵਿਨੈ ਕੁਮਾਰ ਪੁੱਤਰ ਪਤੰਬਰ ਵਾਸੀ ਮਕਾਨ ਨੰਬਰ 102 ਗਲੀ ਨੰਬਰ 10 ਦੇਵ ਨਗਰ ਲੁਧਿਆਣਾ, 2) ਪ੍ਰਵੀਨ ਕੁਮਾਰ ਪੁੱਤਰ ਸਿੰਦਰਪਾਲ ਵਾਸੀ ਮਕਾਨ ਨੰਬਰ 264 ਪਿੰਡ ਬਾਰਨਹਾੜਾ ਹੰਬੜਾ ਰੋਡ ਲੁਧਿਆਣਾ, 3) ਅਮਿਤ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪਿੰਡ ਸਿਉਣਾ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ, 4) ਸੂਰਜ ਭਾਨ ਪੁੱਤਰ ਰਾਮ ਅਧਾਰ ਵਾਸੀ ਕਿਰਾਏਦਾਰ ਮਕਾਨ ਨੰਬਰ 10 ਨੇੜੇ ਧਮੋਟ ਪੈਟਰੋਲ ਪੰਪ ਲਹਿਲ ਕਲੋਨੀ ਪਟਿਆਲਾ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰੀ ਅਤੇ ਬਰਾਮਦਗੀ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ.ਪਟਿਆਲਾ ਦੀ ਟੀਮ ਦੇ ਏ.ਐਸ.ਆਈ. ਸੂਰਜ ਪ੍ਰਕਾਸ ਨੇ ਗੁਪਤ ਸੂਚਨਾ ਦੇ ਅਧਾਰ ਪਰ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਖਿਲਾਫ ਮੁਕੱਦਮਾ ਨੰਬਰ 120 ਮਿਤੀ 19.06.2024 ਅ/ਧ 380,411 ਹਿੰ:ਦਿੰ: ਥਾਣਾ ਕੋਤਵਾਲੀ ਪਟਿਆਲਾ ਬਰ-ਖਿਲਾਫ ਦੋਸੀਆਨ 1) ਵਿਨੈ ਕੁਮਾਰ ਪੁੱਤਰ ਪਤੰਬਰ ਵਾਸੀ ਮਕਾਨ ਨੰਬਰ 102 ਗਲੀ ਨੰਬਰ 10 ਦੇਵ ਨਗਰ ਲੁਧਿਆਣਾ, 2) ਪ੍ਰਵੀਨ ਕੁਮਾਰ ਪੁੱਤਰ ਸਿੰਦਰਪਾਲ ਵਾਸੀ ਮਕਾਨ ਨੰਬਰ 264 ਪਿੰਡ ਬਾਰਨਹਾੜਾ ਹੰਬੜਾ ਰੋਡ ਲੁਧਿਆਣਾ, 3) ਅਮਿਤ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪਿੰਡ ਸਿਉਣਾ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ, 4) ਸੂਰਜ ਭਾਨ ਪੁੱਤਰ ਰਾਮ ਅਧਾਰ ਵਾਸੀ ਕਿਰਾਏਦਾਰ ਮਕਾਨ ਨੰਬਰ 10 ਨੇੜੇ ਧਮੋਟ ਪੈਟਰੋਲ ਪੰਪ ਲਹਿਲ ਕਲੋਨੀ ਪਟਿਆਲਾ ਦਰਜ ਰਜਿਸਟਰ ਕਰਕੇ ਅੱਜ ਮਿਤੀ 19.06.2024 ਨੂੰ ਉਕਤ ਦੋਸੀਆਨ ਵਿਨੈ ਕੁਮਾਰ, ਪ੍ਰਵੀਨ ਕੁਮਾਰ, ਅਮਿਤ ਕੁਮਾਰ ਅਤੇ ਸੂਰਜ ਭਾਨ ਨੂੰ ਨੇੜੇ ਸਬਜੀ ਮੰਡੀ ਪਟਿਆਲਾ ਤੋ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ ਜਿੰਨ੍ਹਾ ਪਾਸੋਂ ਇਕ ਮੋਟਰਸਾਇਕਲ ਅਤੇ ਚੋਰੀ ਕਰਨ ਵਾਲੇ ਔਜਾਰ, ਪੇਚਕਸ, ਸੱਬਲ ਆਦਿ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ ਅਤੇ ਪਟਿਆਲੇ ਦੀਆਂ ਕਈ ਵਾਰਦਾਤਾਂ ਟਰੇਸ ਹੋਈਆਂ ਹਨ। ਗਿਰੋਹ ਬਾਰੇ ਜਾਣਕਾਰੀ : ਗ੍ਰਿਫਤਾਰ ਹੋਏ ਦੋਸੀਆਨ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਪਟਿਆਲਾ ਸਹਿਰ ਅਤੇ ਆਸ ਪਾਸ ਦੇ ਇਲਾਕਾ ਦੀ ਕਲੋਨੀਆ ਅਤੇ ਹੋਰ ਥਾਵਾਂ ਪਰ ਪਹਿਲਾ ਦਿਨ ਸਮੇਂ ਬੰਦ ਪਏ ਘਰਾਂ ਦੀ ਰੈਕੀ ਕਰਕੇ ਫਿਰ ਰਾਤ ਸਮੇਂ ਘਰ ਦੇ ਤਾਲੇ ਤੋੜਕੇ ਘਰ ਵਿੱਚੋਂ ਪੈਸੇ ਅਤੇ ਗਹਿਣੇ ਆਦਿ ਦੀ ਚੋਰੀ ਕਰਦੇ ਹਨ ਇਸ ਗਿਰੋਹ ਦੇ ਖਿਲਾਫ ਪਹਿਲਾ ਵੀ ਚੋਰੀ ਆਦਿ ਦੇ ਮੁਕੱਦਮੇ ਦਰਜ ਹਨ ਜਿੰਨ੍ਹਾ ਵਿੱਚ ਇਹ ਗ੍ਰਿਫਤਾਰ ਹੋਕੇ ਵੱਖ-ਵੱਖ ਜੇਲਾ ਪਟਿਆਲਾ ਅਤੇ ਲੁਧਿਆਣ ਵਿਖੇ ਰਹਿ ਚੁੱਕੇ ਹਨ । ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਿਰੋਹ ਦੇ ਮੈਬਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨੂੰ ਕੱਲ ਮਿਤੀ 20.06.2024 ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਤਫਤੀਸ ਕੀਤਾ ਜਾਵੇਗੀ।
Punjab Bani 19 June,2024
ਅੰਤਰਜਾਤੀ ਵਿਆਹ ਤੋਂ ਨਾ ਖੁਸ਼ ਭਰਾ ਨੇ ਮਾਰੀ ਭੈਣ ਨੂੰ ਗੋਲੀ
ਅੰਤਰਜਾਤੀ ਵਿਆਹ ਤੋਂ ਨਾ ਖੁਸ਼ ਭਰਾ ਨੇ ਮਾਰੀ ਭੈਣ ਨੂੰ ਗੋਲੀ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੈਥਲ ਜਿ਼ਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਤਰਜਾਤੀ ਵਿਆਹ ਤੋਂ ਗੁੱਸੇ ਵਿੱਚ ਆਏ ਇੱਕ ਭਰਾ ਨੇ ਆਪਣੀ ਵੱਡੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਇਸ ਦੇ ਨਾਲ ਹੀ ਭਰਾ ਨੇ ਉਸ ਦੀ ਨਣਾਨ ਅਤੇ ਸੱਸ ਨੂੰ ਵੀ ਗੋਲੀ ਮਾਰ ਦਿੱਤੀ। ਇਸ ਮੌਕੇ ਕੁੜੀ ਦੀ ਨਣਾਨ ਅਤੇ ਸੱਸ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੁਮਾਰ ਨਾਨਪੁਰੀ ਕਲੋਨੀ ਖੁਰਾਣਾ ਰੋਡ ਕੈਥਲ ਦਾ 6 ਫਰਵਰੀ ਨੂੰ ਕਯੋਦਕ ਦੀ ਰਹਿਣ ਵਾਲੀ ਕੋਮਲ ਰਾਣੀ ਨਾਲ ਪ੍ਰੇਮ ਵਿਆਹ ਹੋਇਆ ਸੀ। ਭੈਣ ਦੇ ਪ੍ਰੇਮ ਵਿਆਹ ਤੋਂ ਭਰਾ ਬਹੁਤ ਨਾਰਾਜ਼ ਸੀ। ਪੀੜਤ ਦੇ ਪਿਤਾ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਆਹੁਤਾ ਦਾ ਭਰਾ ਅਤੇ ਉਸਦੇ ਪਰਿਵਾਰਕ ਮੈਂਬਰ ਕਈ ਵਾਰ ਸਾਡੇ ਘਰ ਆਏ ਅਤੇ ਧਮਕੀਆਂ ਦਿੱਤੀਆਂ। ਪ੍ਰੇਮੀ ਜੋੜੇ ਨੂੰ ਹਾਈਕੋਰਟ ਤੋਂ ਸੁਰੱਖਿਆ ਵੀ ਮਿਲੀ ਹੈ। ਇਸ ਦੇ ਬਾਵਜੂਦ ਅੱਜ ਮੁਲਜ਼ਮਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਅੰਨ੍ਹੇਵਾਹ ਫਾਇਰਿੰਗ ਕਰਦੇ ਹੋਏ ਤਿੰਨ ਔਰਤਾਂ ਨੂੰ ਗੋਲੀਆਂ ਮਾਰ ਦਿੱਤੀਆਂ।
Punjab Bani 19 June,2024
ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਨੌਜਵਾਨ
ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਨੌਜਵਾਨ ਜਲੰਧਰ : ਮਲੌਟ ਨੇੜਲੇ ਪਿੰਡ ਰੱਤਾ ਟਿੱਬਾ ਤੋਂ ਮੋਹਲਾਂ ਸੜ੍ਹਕ ’ਤੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਤੇ ਲਾਸ਼ ਨੂੰ ਕਬਜੇ ’ਚ ਲੈ ਕੇ ਸਿਵਲ ਹਸਪਤਾਲ ਮਲੋਟ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਦੀ ਦੁਪਹਿਰ ਕਰੀਬ 2 ਵਜ੍ਹੇ ਵਿਸ਼ਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਗੱਦਾ ਡੋਬ ਜਦ ਕੁਝ ਦਿਨ ਪਹਿਲਾਂ ਨਵੇਂ ਲਏ ਮੋਟਰਸਾਈਕਲ ਦੀ ਕਿਸ਼ਤ ਭਰ ਕੇ ਪੰਨੀਵਾਲਾ ਫੱਤਾ ਤੋਂ ਆਪਣੇ ਮੋਟਰਸਾਈਕਲ ਉਪਰ ਵਾਪਸ ਪਿੰਡ ਪਰਤ ਰਿਹਾ ਸੀ ਤਾਂ ਰਸਤੇ ’ਚ ਰੱਤੇ ਟਿੱਬੇ ਵਾਲੇ ਪਾਸਿਓਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਵਿਸ਼ਾਲ ਸਿੰਘ ਦਾ ਮੋਟਰਸਾਈਕਲ ਰੋਕ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁੂਰੂ ਕਰ ਦਿੱਤੀ। ਇਸ ਦੌਰਾਨ ਉਕਤ ਨੌਜਵਾਨਾਂ ਨੇ ਵਿਸ਼ਾਲ ਸਿੰਘ ’ਤੇ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਮੌਕੇ ’ਤੇ ਹੀ ਵਿਸ਼ਾਲ ਸਿੰਘ ਦੀ ਮੌਤ ਹੋ ਗਈ।
Punjab Bani 19 June,2024
ਅਧਿਆਪਕਾ ਨੇ ਵਿਆਹ ਤੋਂ ਮੁਕਰੇ ਨੌਜਵਾਨ ਦੀ ਗੱਲ ਸੁਣਦਿਆਂ ਹੀ ਨਿਗਲਿਆ ਜਹਿਰ ; ਮੌਤ
ਅਧਿਆਪਕਾ ਨੇ ਵਿਆਹ ਤੋਂ ਮੁਕਰੇ ਨੌਜਵਾਨ ਦੀ ਗੱਲ ਸੁਣਦਿਆਂ ਹੀ ਨਿਗਲਿਆ ਜਹਿਰ ; ਮੌਤ ਅਬੋਹਰ : ਲੁਧਿਆਣਾ ਵਾਸੀ ਇਕ ਨੌਜਵਾਨ ਵਲੋਂ ਪਿੰਡ ਤੇਲਪੁਰਾ ਦੀ ਵਸਨੀਕ ਈ. ਟੀ. ਟੀ. ਅਧਿਆਪਕ ਨੂੰ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਲੰਘੇ ਦਿਨੀਂ ਜਦੋਂ ਨੌਜਵਾਨ ਵਲੋਂ ਵਿਆਹ ਕਰਵਾਉਣ ਤੋਂ ਇਨਕਾਰੀ ਹੋਇਆ ਗਿਆ ਤਾਂ ਈ. ਟੀ. ਟੀ. ਅਧਿਆਪਕਾ ਨੇ ਜਹਿਰੀਲੀ ਵਸਤੂ ਖਾ ਲਈ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
Punjab Bani 19 June,2024
ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ
ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, 19 ਜੂਨ ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਮੌਕ ਕੋਰਟ ਸਥਾਪਤ ਕੀਤੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ।
Punjab Bani 19 June,2024
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨਤਾਰਨ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐਸ.ਆਈ. ਸਿਕੰਦਰ ਰਾਜ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ 'ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ। ਇਸ ਤੋਂ ਬਾਅਦ ਏ.ਐਸ.ਆਈ. ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿੱਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ 'ਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐਸਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 19 June,2024
ਆਈਆਈਟੀ ਦੀ ਵਿਦਿਆਰਥ਼ਣ ਨੇ ਕੀਤੀ ਖੁਦਕੁਸ਼ੀ
ਆਈਆਈਟੀ ਦੀ ਵਿਦਿਆਰਥ਼ਣ ਨੇ ਕੀਤੀ ਖੁਦਕੁਸ਼ੀ ਕੋਲਕਾਤਾ, 17 ਜੂਨ ਆਈਆਈਟੀ ਖੜਗਪੁਰ ਦੇ ਚੌਥੇ ਸਾਲ ਦੀ ਵਿਦਿਆਰਥਣ ਦੀ ਲਾਸ਼ ਅੱਜ ਉਸ ਦੇ ਹੋਸਟਲ ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਪਛਾਣ ਦੇਵਿਕਾ ਪਿੱਲਈ (21) ਵਜੋਂ ਹੋਈ ਹੈ। ਪੁਲੀਸ ਮੁਤਾਬਕ ਇਹ ਖੁਦਕੁਸ਼ੀ ਹੈ ਜਾਂ ਕੁਝ ਹੋਰ ਇਹ ਜਾਂਚ ਤੋਂ ਬਾਅਦ ਸਾਹਮਣੇ ਆਏਗਾ। ਬਾਇਓਟੈਕਨਾਲੋਜੀ ਦੀ ਚੌਥੇ ਸਾਲ ਦੀ ਵਿਦਿਆਰਥਣ ਦੇਵਿਕਾ ਪਿੱਲੇ ਦੀ ਲਾਸ਼ ਸਵੇਰੇ ਸਰੋਜਨੀ ਨਾਇਡੂ ਹੋਸਟਲ ਕੰਪਲੈਕਸ ‘ਚ ਛੱਤ ਨਾਲ ਲਟਕਦੀ ਮਿਲੀ।
Punjab Bani 17 June,2024
ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ
ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ ਕੋਲਕਾਤਾ, 17 ਜੂਨ ਪੱਛਮੀ ਬੰਗਾਲ ਵਿਖੇ ਅਗਰਤਲਾ ਤੋਂ ਆ ਰਹੀ 13174 ਕੰਚਨਜੰਗਾ ਐਕਸਪ੍ਰੈਸ ਨਿਊ ਜਲਪਾਈਗੁੜੀ ਸਟੇਸ਼ਨ ਦੇ ਕੋਲ ਰੰਗਪਾਨੀ ਨੇੜੇ ਮਾਲ ਗੱਡੀ ਨਾਲ ਟਕਰਾਅ ਗਈ , ਜਿਸ ਕਾਰਨ ਦਰਜਨ ਤੋ ਵਧ ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਜ਼ਖ਼ਮੀ ਹੋ ਗਏ। ਉੱਤਰੀ ਸਰਹੱਦੀ ਰੇਲਵੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਹੋਇਆ।
Punjab Bani 17 June,2024
ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ
ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ ਵਾਸ਼ਿੰਗਟਨ, 17 ਜੂਨ ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
Punjab Bani 17 June,2024
ਦਿੱਲੀ ਦੇ ਛਤਰਪੁਰ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਚ ਹੋਈ ਤੋੜਭੰਨ
ਪਾਣੀ ਸੰਕਟ ਗਹਿਰਾਇਆ ਦਿੱਲੀ ਦੇ ਛਤਰਪੁਰ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਚ ਹੋਈ ਤੋੜਭੰਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦੇ ਛਤਰਪੁ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਖੇ ਪਾਣੀ ਦੇ ਵਧਦੇ ਜਾ ਰਹੇ ਸੰਕਟ ਦੇ ਚਲਦਿਆਂ ਭਾਜਪਾ ਵਰਕਰਾਂ ਨੇ ਐਤਵਾਰ ਨੂੰ ਛਤਰਪੁਰ ਇਲਾਕੇ ਵਿੱਚ ਦਿੱਲੀ ਜਲ ਬੋਰਡ ਦੇ ਦਫ਼ਤਰ ਵਿੱਚ ਭੰਨਤੋੜ ਕੀਤੀ, ਜਿਸਦੇ ਚਲਦਿਆਂ ਭਾਜਪਾਈ ਅਤੇ ਆਪ ਆਹਮੋ ਸਾਹਮਣੇ ਹੋ ਗਏ ਹਨ। ਦੱਸਣਯੋਗ ਹੈ ਕਿ ਦਵਾਰਕਾ ਵਿਖੇ ਵੀ ਪਾਣੀ ਨੂੰ ਲੈ ਕੇ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ। ਇਥੇ ਇਕ ਗੱਲ ਖਾਸ ਧਿਆਨ ਦੇਣਯੋਗ ਹੈ ਕਿ ਦਿੱਲੀ ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਕਈ ਥਾਵਾਂ `ਤੇ ਲੋਕ ਪਾਣੀ ਦੇ ਟੈਂਕਰਾਂ ਦੇ ਪਿੱਛੇ ਭੱਜਦੇ ਨਜ਼ਰ ਆ ਰਹੇ ਹਨ। ਪਾਣੀ ਦੇ ਵਧਦੇ ਸੰਕਟ ਦੇ ਚਲਦਿਆਂ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ।
Punjab Bani 16 June,2024
ਅਮਰੀਕਾ ਵਿਚ ਹੋਈ ਗੋਲੀੁਬਾਰੀ ਵਿਚ ਦੋ ਬੱਚਿਆਂ ਸਮੇਤ ਮਾਂ ਅਤੇ 9 ਜਣੇ ਹੋਏ ਜਖ਼ਮੀ
ਅਮਰੀਕਾ ਵਿਚ ਹੋਈ ਗੋਲੀੁਬਾਰੀ ਵਿਚ ਦੋ ਬੱਚਿਆਂ ਸਮੇਤ ਮਾਂ ਅਤੇ 9 ਜਣੇ ਹੋਏ ਜਖ਼ਮੀ ਅਮਰੀਕਾ ’ਚ ਮਿਸ਼ੀਗਨ ਸੂਬੇ ਦੇ ਡੈਟਰੌਇਟ ਸ਼ਹਿਰ ਵਿਚ ਚਿਲਡਰਨ ਪਾਰਕ ਵਿੱਚ ਸ਼ਨਿਚਰਵਾਰ ਨੂੰ ਹੋਈ ਗੋਲੀਬਾਰੀ ਦੌਰਾਨ ਦੋ ਬੱਚਿਆਂ ਤੇ ਉਨ੍ਹਾਂ ਦੀ ਮਾਂ ਸਣੇ 9 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਬੱਚੇ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਨੇਕਾਂ ਪਰਿਵਾਰ ਗਰਮੀ ਤੋਂ ਰਾਹਤ ਪਾਉਣ ਲਈ ਪਾਰਕ ਵਿੱਚ ਆਏ ਸਨ। ਓਕਲੈਂਡ ਕਾਊਂਟੀ ਦੇ ਸ਼ੈਰਿਫ ਮਾਈਕ ਬਾਊਚਰਡ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਸ਼ੱਕੀ ਵਿਅਕਤੀ ਨੇੜਲੇ ਘਰ ਵਿੱਚ ਲੁਕ ਗਿਆ ਅਤੇ ਪੁਲੀਸ ਨੇ ਘਰ ਦੀ ਘੇਰਾਬੰਦੀ ਕੀਤੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਸ਼ੈਰਿਫ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਇਕ ਬੰਦੂਕ ਅਤੇ ਤਿੰਨ ਖਾਲੀ ਮੈਗਜ਼ੀਨ ਬਰਾਮਦ ਹੋਏ ਹਨ। ਪੁਲੀਸ ਨੇ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਦਿੱਤੇ ਸੁਨੇਹੇ ਮੁਤਾਬਕ ਖ਼ਤਰਾ ਹਾਲੇ ਬਰਕਰਾਰ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਜਗ੍ਹਾ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
Punjab Bani 16 June,2024
ਨੀਟ 2024 ਪੇਪਰ ਲੀਕ ਮਾਮਲੇ ਵਿਚ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ
ਨੀਟ 2024 ਪੇਪਰ ਲੀਕ ਮਾਮਲੇ ਵਿਚ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਚੰਡੀਗੜ੍ਹ : ਨੀਟ 2024 ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਬਿਹਾਰ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੇ ਨਾਂ ਅਤੇ ਰੋਲ ਨੰਬਰ ਪ੍ਰੀਖਿਆ ਮਾਫ਼ੀਆ ਕੋਲੋਂ ਮਿਲਣ ਮਗਰੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਦੀ ਜਾਣਕਾਰੀ ਐੱਨਟੀਏ ਨੇ ਆਰਥਿਕ ਅਪਾਰਧ ਸ਼ਾਖਾ ਨਾਲ ਸਾਂਝੀ ਕੀਤੀ ਹੈ।
Punjab Bani 15 June,2024
ਫਿਰੌਤੀ ਮਾਮਲੇ ਵਿਚ ਅੱਤਵਾਦੀ, ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰ ਗ੍ਰਿਫ਼ਤਾਰ
ਫਿਰੌਤੀ ਮਾਮਲੇ ਵਿਚ ਅੱਤਵਾਦੀ, ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰ ਗ੍ਰਿਫ਼ਤਾਰ ਜਲੰਧਰ : ਜਲੰਧਰ ਦੇ ਮਾਡਲ ਟਾਊਨ `ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਅਤੇ ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਲਖਬੀਰ ਸਿੰਘ ਲੰਡਾ ਦੀ ਮਾਂ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਕਾਂਸਟੇਬਲ ਜੀਜਾ ਰਣਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab Bani 15 June,2024
ਬਿਹਾਰ ਵਿਚ ਲੁਟੇਰਿਆਂ 17 ਲੱਖ 36 ਹਜ਼ਾਰ ਦੀ ਕੀਤੀ ਡਕੈਤੀ
ਬਿਹਾਰ ਵਿਚ ਲੁਟੇਰਿਆਂ 17 ਲੱਖ 36 ਹਜ਼ਾਰ ਦੀ ਕੀਤੀ ਡਕੈਤੀ ਪਟਨਾ : ਭਾਰਤ ਦੇਸ਼ ਦੇ ਬਿਹਾਰ `ਚ ਬਣੇ ਪਟਨਾ ਜਿ਼ਲ੍ਹੇ ਦੇ ਬੀਹਟਾ ਥਾਣਾ ਖੇਤਰ `ਚ ਸ਼ਨੀਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਬੇਖੌਫ਼ ਲੁਟੇਰੇ ਐਕਸਿਸ ਬੈਂਕ ਤੋਂ 17 ਲੱਖ 36 ਹਜ਼ਾਰ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸੂਤਰਾਂ ਅਨੁਸਾਰ ਅਪਰਾਧੀਆਂ ਨੇ ਦੇਵਕੁਲੀ ਮੋਡ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਨੂੰ ਲੁੱਟ ਦਾ ਨਿਸ਼ਾਨਾ ਬਣਾਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਲੁਟੇਰਿਆਂ ਨੇ ਬੈਂਕ ਵਿਚ ਮੌਜੂਦ ਕਰਮਚਾਰੀਆਂ ਅਤੇ ਲੋਕਾਂ ਨੂੰ ਪਹਿਲਾਂ ਬੰਦੂਕ ਦੀ ਨੋਕ `ਤੇ ਬੰਧਕ ਬਣਾਇਆ ਅਤੇ ਫਿਰ 17.36 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਬੈਂਕ ਕਰਮਚਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਕਈ ਥਾਣਿਆਂ ਦੀ ਪੁਲਸ ਅਤੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚੇ। ਪੁਲਸ ਵਲੋਂ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
Punjab Bani 15 June,2024
ਡੇਰਾ ਮੁਖੀ ਨੇ ਖੜਕਾਇਆ ਕੋਰਟ ਦਾ ਦਰਵਾਜਾ
ਡੇਰਾ ਮੁਖੀ ਨੇ ਖੜਕਾਇਆ ਕੋਰਟ ਦਾ ਦਰਵਾਜਾ ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਵੇ।
Punjab Bani 14 June,2024
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ - ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ - ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਲਈ ਸਾਰੀਆਂ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, ਸੀਪੀਜ਼/ਐਸਐਸਪੀਜ਼, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਐਸਐਚਓਜ਼ ਨਾਲ ਵਰਚੁਅਲ ਮੀਟਿੰਗ - ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਪੁਲਿਸ ਕਰਮਚਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਪੁਲਿਸਿੰਗ ਨੂੰ ਯਕੀਨੀ ਬਣਾਉਂਦਿਆਂ ਜਨਤਾ ਨਾਲ ਨੇੜੀਓ ਸਬੰਧ ਬਣਾਉਣ ਦੇ ਨਿਰਦੇਸ਼ - ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ। ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ‘ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ। ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ 2023 ਵਿੱਚ ਰਿਕਾਰਡ 1450 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ, ਡੀਜੀਪੀ ਗੌਰਵ ਯਾਦਵ ਨੇ ਨਸ਼ਾ ਤਸਕਰਾਂ/ਸਮੱਗਲਰਾਂ ‘ਤੇ ਚੌਕਸੀ ਨੂੰ ਵਧਾਉਂਦਿਆਂ ਵਿਕਰੀ ਵਾਲੀਆਂ ਥਾਵਾਂ 'ਤੇ ਨਸ਼ੇ ਦੀ ਸਪਲਾਈ ਨੂੰ ਕੰਟਰੋਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੱਗ ਮਨੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਡਰੱਗ ਸਪਲਾਇਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਅਧੀਨ ਵੱਧ ਤੋਂ ਵੱਧ ਮਾਮਲੇ ਦਰਜ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵਿੱਤੀ ਮਾਹਿਰਾਂ ਦੇ ਖੇਤਰ ਵਿੱਚ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਹੈ। ਡੀਜੀਪੀ ਨੇ ਸਾਰੇ ਐਸ.ਐਚ.ਓਜ਼ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ। ਜਿਕਰਯੋਗ ਹੈ ਕਿ ਡੀਜੀਪੀ ਨੇ ਪਹਿਲਾਂ ਹੀ ਏਡੀਜੀਪੀ ਰੈਂਕ ਤੋਂ ਲੈ ਕੇ ਐਸਐਚਓਜ਼ ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ ਜਿਸ ਨਾਲ ਆਮ ਲੋਕ ਨਸ਼ਿਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਣਗੇ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਨਾਈਟ ਡੌਮੀਨੈਂਸ ਅਪ੍ਰੇਸ਼ਨਾਂ ਨੂੰ ਅੰਜਾਮ ਦੇਣ ਅਤੇ ਵਾਰ-ਵਾਰ ਅਪਰਾਧ ਕਰਨ ਵਾਲਿਆਂ, ਖਾਸ ਤੌਰ 'ਤੇ ਜਿਨ੍ਹਾਂ ਵਿਰੁੱਧ ਤਿੰਨ ਐਫਆਈਆਰ ਦਰਜ ਹਨ, ‘ਤੇ ਚੌਕਸੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਫੀਲਡ ਯੂਨਿਟ ਦੇ ਅਧਿਕਾਰੀਆਂ ਨੂੰ ਜ਼ਮਾਨਤ ‘ਤੇ ਰਿਹਾਅ ਹੋਏ ਗੈਂਗਸਟਰਾਂ ਅਤੇ ਅਪਰਾਧੀਆਂ 'ਤੇ ਨਜ਼ਰ ਰੱਖਣ ਲਈ ਕਿਹਾ। ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਨੇ ਸੀਪੀਜ਼/ਐਸਐਸਪੀਜ਼ ਨੂੰ ਸਥਾਨਕ ਸੀਆਈਡੀ ਅਧਿਕਾਰੀਆਂ ਦੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ, ਜੋ ਕਿ ਜ਼ਿਲ੍ਹਿਆਂ ਵਿੱਚ ਬਲ ਵਧਾਉਣ ਦਾ ਕੰਮ ਕਰੇਗਾ। ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਪੁਰਾਣੀ ਹੂਮੈਨ ਇੰਟੈਲੀਜੈਂਸ ਨੂੰ ਸਰਗਰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਅਪਰਾਧਿਕ ਤੱਤਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪਿੰਡਾਂ ਵਿਚ ਸਮਾਂ ਬਿਤਾਉਣ ਲਈ ਕਿਹਾ। ਇਸ ਦੌਰਾਨ ਫੀਲਡ ਅਫਸਰਾਂ ਨੂੰ ਸਮੇਂ ਅਤੇ ਪੁਲਿਸ ਸਿਧਾਂਤਾਂ ਦੀ ਜਾਂਚ ਕਰਨ ਅਤੇ ਸਰਗਰਮ ਰਹਿਣ ਲਈ ਵੀ ਕਿਹਾ ਗਿਆ।
Punjab Bani 14 June,2024
ਜਾਅਲੀ ਰਜਿਸਟਰੀਆਂ ਵਿਚ ਹੋਏ ਵੱਡੇ ਘਪਲੇ ਤਹਿਤ ਰਜਿਸਟਰੀਆਂ ਬੈਂਕ ’ਚ ਗਿਰਵੀ ਰੱਖ ਕੇ ਹਾਸਲ ਕਰਦੇ ਸਨ ਮੋਟਾ ਲੋਨ
ਜਾਅਲੀ ਰਜਿਸਟਰੀਆਂ ਵਿਚ ਹੋਏ ਵੱਡੇ ਘਪਲੇ ਤਹਿਤ ਰਜਿਸਟਰੀਆਂ ਬੈਂਕ ’ਚ ਗਿਰਵੀ ਰੱਖ ਕੇ ਹਾਸਲ ਕਰਦੇ ਸਨ ਮੋਟਾ ਲੋਨ ਲੁਧਿਆਣਾ : ਲੁਧਿਆਣਾ ਪੁਲਿਸ ਨੇ ਜਾਅਲੀ ਰਜਿਸਟਰੀਆਂ ਕੱਢਵਾਉਣ ਦੇ ਫਰਜ਼ੀਵਾੜੇ ਦਾ ਖੁਲਾਸਾ ਕਰਦਿਆਂ 11 ਵਿਅਕਤੀਆਂ ਦੇ ਖਿਲਾਫ਼ ਮੁੱਕਦਮਾ ਦਰਜ ਕੀਤਾ ਥਾਣਾ ਸਦਰ ਦੀ ਪੁਲਿਸ ਨੇ ਸੰਗੀਨ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਮੁਤਾਬਕ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾਪੁਰੀ ਦੇ ਵਾਸੀ ਗੁਰਜੀਤ ਖੁਸ਼ਹਾਲ ਰਾਏ, ਗੁਰੂ ਗੋਬਿੰਦ ਸਿੰਘ ਨਗਰ ਨੇੜੇ ਲਾਲ ਕੋਠੀ ਦੀ ਵਾਸੀ ਸਪਨਾ ਢੀਂਗਰਾ, ਨੀਰਜ ਕਲੋਨੀ ਦੇ ਵਾਸੀ ਗੁਰਸੇਵਕ ਸਿੰਘ, ਮਾਨ ਕਲੋਨੀ ਦੀ ਰਹਿਣ ਵਾਲੀ ਸੰਤੋਸ਼ ਕੌਰ, ਮਨਪ੍ਰੀਤ ਸਿੰਘ ਉਰਫ ਸੋਨੂੰ, ਮਹਿੰਦਰ ਸਿੰਘ ਭੰਗੂ, ਵਰਿੰਦਰ ਸਿੰਘ ਸੁਪਰੀਆ, ਪ੍ਰਭਜੀਤ ਸਿੰਘ ਚਾਵਲਾ, ਅਜੇ ਢੀਂਗਰਾ ਅਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮਨਸਾ ਰਾਮ ਵਜੋਂ ਹੋਈ ਹੈ ਪੁਲਿਸ ਨੇ ਇਸ ਮੁੱਕਦਮੇ ਵਿੱਚ ਇੱਕ ਅਣਪਛਾਤੇ ਮੁਲਜ਼ਮ ਨੂੰ ਵੀ ਰੱਖਿਆ ਹੈ
Punjab Bani 13 June,2024
ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲੇ ਵਿਚ ਪੰਜ ਵਿਰੁੱਧ ਕੇਸ ਦਰਜ
ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲੇ ਵਿਚ ਪੰਜ ਵਿਰੁੱਧ ਕੇਸ ਦਰਜ ਪਟਿਆਲਾ, : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲਾ ਸੁਰਖੀਆਂ ਬਣ ਰਿਹਾ ਹੈ, ਜਿਸ ਵਿਚ ਸ਼ਾਮਲ ਪੰਜ ਵਿਅਕਤੀਆਂ ਵਿਰੁੱਧ ਥਾਣਾ ਤ੍ਰਿਪੜੀ ਵਿਖੇ ਕੇਸ ਵੀ ਦਰਜ ਕਰ ਲਿਆ ਗਿਆ ਹੈ।ਜਿਨ੍ਹਾਂ ਵਿਅਕਤੀਆਂ ਵਲੋਂ ਉਕਤ ਸਕੈਮ ਕੀਤਾ ਜਾ ਰਿਹਾ ਸੀ ਵਿਚ ਯਾਦਵਿੰਦਰ ਸਿੰਘ ਪੁੱਤਰ ਜਗਨਨਾਥ, ਰਾਜਪਾਲ ਸਿੰਘ ਪੁੱਤਰ ਨਿਰੰਜਣ ਸਿੰਘ, ਦੀਪਕ ਆਰੀਆ ਪੁੱਤਰ ਕ੍ਰਿਸ਼ਨ ਵਾਸੀ ਅਰਬਨ ਅਸਟੇਟ ਪਟਿਆਲਾ, ਰਾਜੇਸ਼ ਕੁਮਾਰ ਵਾਸੀ ਪਟਿਆਲਾ, ਰਾਜ ਕੁਮਾਰ ਵਾਸੀ ਤ੍ਰਿਪੜੀ ਖਿ਼ਲਾਫ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਸਕੈਮ ਦੀ ਪੁਸ਼ਟੀ ਜੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਰਤਨ ਨਗਰ ਪਟਿਆਲਾ ਵਲੋਂ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਤੇ ਹੋ ਸਕੀ ਹੈ। ਉਕਤ ਵਿਅਕਮਤੀ ਜਾਅਲੀ ਅਸਲਾ ਅਤੇ ਡਰਾਈਵਿੰਗ ਲਾਇਸੈਂਸ, ਜਾਅਲੀ ਪਾਸੋਪਰਟ, ਸਰਟੀਫਿਕੇਟ, ਆਰ. ਸੀ. ਆਦਿ ਤਿਆਰ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਰੱਖੇ ਗਏ ਵਿਅਕਤੀ ਵੀ ਜਾਅਲੀ ਦਸਤਾਵੇਜ਼ ਤਿਆਰ ਕਰਕੇ ਜਾਅਲੀ ਮੋਹਰਾਂ ਲਗਾਉਂਦੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ਦਾ ਮਿੰਨੀ ਸਕੱਤਰੇਤ ਦੇ ਸਾਹਮਣੇ ਬਣੇ ਬੂਥਾਂ ਵਿਚ ਬੂਥ ਹੈ।
Punjab Bani 13 June,2024
ਭਾਰਤੀ ਮੂਲ ਦੇ ਨਾਗਰਿਕ ਨੂੰ ਸਿੰਗਾਪੁਰ ਵਿਚ ਹੋਈ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਹੇਠ ਸਜ਼ਾ
ਭਾਰਤੀ ਮੂਲ ਦੇ ਨਾਗਰਿਕ ਨੂੰ ਸਿੰਗਾਪੁਰ ਵਿਚ ਹੋਈ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਹੇਠ ਸਜ਼ਾ ਸਿੰਗਾਪੁਰ : ਵਿਦੇਸ਼ੀ ਧਰਤੀ ਸਿੰਗਾਪੁਰ ਵਿਖੇ ਭਾਰਤੀ ਮੂਲ ਦੇ ਇੱਕ ਨਾਗਰਿਕ ਨੂੰ ਆਪਣੇ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਵਿੱਚ ਦੋ ਸਾਲ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ `ਤੇ ਆਪਣੇ ਸਾਬਕਾ ਮਾਲਕ ਦੀ ਕੰਪਿਊਟਰ ਸਮੱਗਰੀ ਤੱਕ ਅਣਅਧਿਕਾਰਤ ਪਹੁੰਚ ਅਤੇ 180 `ਵਰਚੁਅਲ ਸਰਵਰਾਂ` ਨੂੰ ਮਿਟਾਉਣ ਦਾ ਦੋਸ਼ ਹੈ, ਜਿਸ ਨਾਲ ਮਾਲਕ ਨੂੰ ਲਗਭਗ 918,000 ਸਿੰਗਾਪੁਰ ਡਾਲਰ ($678,000) ਦਾ ਨੁਕਸਾਨ ਹੋਇਆ ਹੈ। ਦੋਸ਼ੀ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਗਈ ਸੀ।
Punjab Bani 12 June,2024
ਰੂਸ-ਯੁਕਰੇਨ ਜੰਗ ਵਿੱਚ ਦੋ ਭਾਰਤੀਆਂ ਦੀ ਹੋਈ ਮੌਤ
ਰੂਸ-ਯੁਕਰੇਨ ਜੰਗ ਵਿੱਚ ਦੋ ਭਾਰਤੀਆਂ ਦੀ ਹੋਈ ਮੌਤ ਨਵੀਂ ਦਿੱਲੀ : ਰੂਸ-ਯੂਕਰੇਨ ਜੰਗ ’ਚ ਦੋ ਭਾਰਤੀਆਂ ਦੀ ਮੌਤ ਹੋ ਗਈ। ਮਾਰੇ ਗਏ ਦੋਵੇਂ ਭਾਰਤੀ ਰੂਸੀ ਫ਼ੌਜ ’ਚ ਜਬਰੀ ਭਰਤੀ ਕੀਤੇ ਗਏ ਸਨ। ਭਾਰਤ ਨੇ ਇਸ ਮਾਮਲੇ ਨੂੰ ਰੂਸ ਦੇ ਸਾਹਮਣੇ ਜ਼ੋਰਦਾਰ ਤਰੀਕੇ ਨਾਲ ਉਠਾਇਆ ਹੈ ਤੇ ਰੂਸੀ ਫ਼ੌਜ ’ਚ ਸ਼ਾਮਲ ਸਾਰੇ ਭਾਰਤੀ ਨਾਗਰਿਕਾਂ ਦੀ ਛੇਤੀ ਰਿਹਾਈ ਤੇ ਵਾਪਸੀ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਰੂਸ-ਯੂਕਰੇਨ ਜੰਗ ’ਚ ਭਾਰਤੀ ਨਾਗਰਿਕ ਦੀ ਮੌਤ ਹੋ ਚੁੱਕੀ ਹੈ। ਵੰਤਰਾਲੇ ਨੇ ਕਿਹਾ ਹੈ ਕਿ ਅਸੀਂ ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ। ਮਾਸਕੋ ’ਚ ਸਾਡੀ ਅੰਬੈਸੀ ਨੇ ਰੱਖਿਆ ਮੰਤਰਾਲੇ ਸਮੇਤ ਰੂਸੀ ਅਧਿਕਾਰੀਆਂ ਨੂੰ ਮਾਰੇ ਗਏ ਭਾਰਤੀਆਂ ਦੀਆਂ ਮਿ੍ਰਤਕ ਦੇਹਾਂ ਛੇਤੀ ਤੋਂ ਛੇਤੀ ਵਾਪਸ ਭੇਜਣ ਦੀ ਵਿਵਸਥਾ ਕਰਨ ਲਈ ਕਿਹਾ ਹੈ।
Punjab Bani 12 June,2024
ਦਿਲੀ ਦੇ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਦਿਲੀ ਦੇ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਈ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦਿੱਲੀ ਦੇ ਰੇਲਵੇ ਮਿਊਜ਼ੀਅਮ ਸਮੇਤ 10-15 ਮਿਊਜ਼ੀਅਮਾਂ ਨੂੰ ਮੰਗਲਵਾਰ ਨੂੰ ਬੰਬ ਦੀ ਝੂਠੀ ਧਮਕੀ ਮਿਲੀ। ਦਿੱਲੀ ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ 100 ਤੋਂ ਵੱਧ ਸਕੂਲਾਂ ਅਤੇ ਕਈ ਹਸਪਤਾਲਾਂ ਨੂੰ ਵੀ ਬੰਬ ਦੀ ਧਮਕੀ ਨਾਲ ਸਬੰਧਤ ਈਮੇਲ ਆਈਆਂ ਸਨ।
Punjab Bani 12 June,2024
ਜੰਮੂ ਵਿਖੇ ਅਤਵਾਦੀਆਂ ਤੇ ਸੁਰਖਿਆ ਬਲਾਂ ਦੇ ਮੁਕਾਬਲੇ ਵਿੱਚ ਇਕ ਜਵਾਨ ਸ਼ਹੀਦ, ਕਈ ਜ਼ਖਮੀ
ਜੰਮੂ ਵਿਖੇ ਅਤਵਾਦੀਆਂ ਤੇ ਸੁਰਖਿਆ ਬਲਾਂ ਦੇ ਮੁਕਾਬਲੇ ਵਿੱਚ ਇਕ ਜਵਾਨ ਸ਼ਹੀਦ, ਕਈ ਜ਼ਖਮੀ ਜੰਮੂ, 12 ਜੂਨ ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਠੂਆ ਜ਼ਿਲ੍ਹਿਆਂ ‘ਚ ਅਤਿਵਾਦੀਆਂ ਨਾਲ ਮੁਕਾਬਲਿਆਂ ’ਚ ਸੀਆਰਪੀਐੱਫ ਦਾ ਜਵਾਨ ਸ਼ਹੀਦ ਹੋ ਗਿਆ ਅਤੇ 6 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਅਤਿਵਾਦੀਆਂ ਨੇ ਡੋਡਾ ਜ਼ਿਲ੍ਹੇ ਦੇ ਭਦਰਵਾਹ-ਪਠਾਨਕੋਟ ਰੋਡ ’ਤੇ ਚਤਰਗਲਾ ਦੇ ਉਪਰਲੇ ਖੇਤਰ ਵਿਚ ਨਾਕੇ ’ਤੇ ਹਮਲਾ ਕੀਤਾ, ਜਿਸ ਵਿਚ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਅਤੇ ਐੱਸਪੀਓ ਜ਼ਖ਼ਮੀ ਹੋ ਗਏ। ਦੂਜੇ ਪਾਸੇ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ ‘ਚ ਮੰਗਲਵਾਰ ਰਾਤ ਕਰੀਬ 3 ਵਜੇ ਪਿੰਡ ‘ਚ ਲੁਕੇ ਅਤਿਵਾਦੀ ਦੀ ਗੋਲੀਬਾਰੀ ‘ਚ ਸੀਆਰਪੀਐੱਫ ਜਵਾਨ ਕਬੀਰ ਦਾਸ ਗੰਭੀਰ ਜ਼ਖਮੀ ਹੋ ਗਿਆ। ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸੁਰੱਖਿਆ ਜਵਾਨਾਂ ਨੇ ਕਠੂਆ ਇਲਾਕੇ ’ਚ ਲੁਕੇ ਦੂਜੇ ਅਤਿਵਾਦੀ ਨੂੰ ਵੀ ਮਾਰ ਦਿੱਤਾ।
Punjab Bani 12 June,2024
ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ
ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ ਦੁਬਈ, 12 ਜੂਨ ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਫ਼ੈਲ ਗਈ। ਇਮਾਰਤ ਵਿਚ ਲਗਪਗ 160 ਲੋਕ ਰਹਿੰਦੇ ਸਨ, ਜੋ ਉਸੇ ਕੰਪਨੀ ਦੇ ਕਰਮਚਾਰੀ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਕਰਮਚਾਰੀ ਭਾਰਤੀ ਸਨ। ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ ਹਾਦਸੇ ਦੇ ਸਬੰਧ ਵਿੱਚ ਦੂਤਘਰ ਨੇ ਐਮਰਜੰਸੀ ਹੈਲਪਲਾਈਨ ਨੰਬਰ +965-65505246 ਜਾਰੀ ਕੀਤਾ ਹੈ।
Punjab Bani 12 June,2024
ਲਓ ਜੀ ਪੰਜਾਬ ਪੁਲਿਸ ਨੇ ਚੜ੍ਹਿਆ ਇਕ ਹੋ ਚੰਨ
ਲਓ ਜੀ ਪੰਜਾਬ ਪੁਲਿਸ ਨੇ ਚੜ੍ਹਿਆ ਇਕ ਹੋ ਚੰਨ ਭਰਤੀ ਦੇ ਨਾਂ ’ਤੇ 102 ਨੌਜਵਾਨਾਂ ਤੋਂ ਠੱਗੇ 36 ਲੱਖ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮ ਵੀ ਹੋਏ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਅਜਿਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਪਿਛਲੇ ਤਿੰਨ ਸਾਲਾਂ ’ਚ ਪੁਲਿਸ ਵਿਭਾਗ ’ਚ ਦਰਜਾ ਚਾਰ ਮੁਲਾਜ਼ਮ ਦੇ ਰੂਪ ’ਚ ਭਰਤੀ ਕਰਾਉਣ ਦੇ ਨਾਂ ’ਤੇ 102 ਨੌਜਵਾਨਾਂ ਤੋਂ 36 ਲੱਖ ਰੁਪਏ ਠੱਗ ਲਏ ਹਨ। ਇਹ ਜਾਣਕਾਰੀ ਖ਼ੁਦ ਮੁੱਖ ਮੰਤਰੀ ਨੇ ਮੰਗਲਵਾਰ ਦੇਰ ਸ਼ਾਮ ਇਕ ਵੀਡੀਓ ਸੰਦੇਸ਼ ’ਚ ਦਿੰਦੇ ਹੋਏ ਕਿਹਾ ਕਿ ਵਿਜੀਲੈਂਸ ਨੇ ਅੱਜ ਦੋ ਪੁਲਿਸ ਮੁਲਾਜ਼ਮ ਗਿ੍ਰਫ਼ਤਾਰ ਕੀਤੇ ਹਨ ਜਿਨ੍ਹਾਂ ਨੇ 102 ਵਿਅਕਤੀਆਂ ਤੋਂ 36 ਲੱਖ ਰੁਪਏ ਠੱਗੇ ਹਨ। ਇਹ ਲੋਕ 2021 ਤੋਂ ਨੌਜਵਾਨਾਂ ਨੂੰ ਭਰਤੀ ਕਰਾਉਣ ਦੇ ਨਾਂ ’ਤੇ ਠੱਗ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀ ਗਈ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਇਕ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਟਰੈਪ ਲਗਾਇਆ ਤੇ ਦੋਵੇਂ ਪੁਲਿਸ ਮੁਲਾਜ਼ਮ ਫੜੇ ਗਏ।
Punjab Bani 12 June,2024
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ ਨਵੀਂ ਦਿੱਲੀ, 11 ਜੂਨ ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਗੜਬੜੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਦਾਖਲਾ ਦੇਣ ਲਈ ਕਾਉਂਸਲਿੰਗ ਦੀ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਨੀਟ-ਯੂਜੀ 2024, 5 ਮਈ ਨੂੰ ਕਰਵਾਈ ਗਈ ਸੀ ਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ। ਇਸ ਲਈ ਹੁਣ ਜਵਾਬ ਮੰਗਿਆ ਗਿਆ ਹੈ।
Punjab Bani 11 June,2024
ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ
ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ ਰਾਜਪੁਰਾ, 11 ਜੂਨ ਥਾਣਾ ਬਨੂੜ ਅਧੀਨ ਪਿੰਡ ਉੜਦਣ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਹੁਸ਼ਿਆਰਪੁਰ ਦੇ ਗੜਸ਼ੰਕਰ ਨੇੜੇ ਪੰਦਰਾਂ ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 20 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਪੀਜੀਆਈ ਭੇਜਿਆ ਗਿਆ ਹੈ। ਬ
Punjab Bani 11 June,2024
ਖੰਨਾ ਦੇ ਬੈਂਕ 'ਚ ਦਿਨ-ਦਿਹਾੜੇ ਵੱਡੀ ਲੁੱਟ, ਸਟਾਫ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਲੈ ਗਏ ਹਥਿਆਰਬੰਦ ਲੁਟੇਰੇ
ਖੰਨਾ ਦੇ ਬੈਂਕ 'ਚ ਦਿਨ-ਦਿਹਾੜੇ ਵੱਡੀ ਲੁੱਟ, ਸਟਾਫ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਲੈ ਗਏ ਹਥਿਆਰਬੰਦ ਲੁਟੇਰੇ ਖੰਨਾ : ਪੁਲਿਸ ਜ਼ਿਲ੍ਹਾ ਖੰਨਾ 'ਚ ਪੈਂਦੇ ਪਿੰਡ ਬਗਲੀ ਵਿਖੇ ਦਿਨ-ਦਿਹਾੜੇ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਥਿਆਰਬੰਦ ਬਦਮਾਸ਼ਾਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ ਪੰਜਾਬ ਐਂਡ ਸਿੰਧ ਬੈਂਕ 'ਚੋਂ ਲੱਖਾਂ ਰੁਪਏ ਲੁੱਟ ਲਏ। ਉਹ ਗੰਨਮੈਨ ਦੀ ਬੰਦੂਕ ਖੋਹ ਕੇ ਭੱਜ ਗਏ ਤੇ ਗੋਲ਼ੀ ਚਲਾ ਦਿੱਤੀ। ਜਾਂਦੇ ਸਮੇਂ ਬੰਦੂਕ ਸੁੱਟ ਦਿੱਤੀ। ਇਕ ਮੋਟਰਸਾਈਕਲ 'ਤੇ ਤਿੰਨ ਲੁਟੇਰੇ ਸਵਾਰ ਸਨ।
Punjab Bani 11 June,2024
ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਹੁਸ਼ਿਆਰਪੁਰ : ਹੁਸ਼ਿਆਰਪੁਰ-ਜਲੰਧਰ ਰੋਡ `ਤੇ ਪਿਪਲਾਂਵਾਲਾ ਮੇਨ ਮਾਰਕੀਟ ਵਿੱਚ ਦੋ ਮੋਟਰ ਸਾਈਕਲਾਂ `ਤੇ ਆਏ ਛੇ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ । ਮੌਕੇ `ਤੇ ਇਕੱਠੇ ਹੁੰਦੇ ਲੋਕਾਂ ਨੂੰ ਵੇਖਦਿਆਂ ਹਮਲਾਵਰ ਫ਼ਰਾਰ ਹੋਣ ਵਿੱਚ ਸਫਲ ਹੋ ਗਏ . ਗੰਭੀਰ ਜ਼ਖ਼ਮੀ ਹੋਏ ਨੌਜਵਾਨ, ਜਿਸ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੁਰਹੀਰਾਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵੱਜੋਂ ਹੋਈ ਹੈ,ਨੂੰ ਨਜ਼ਦੀਕੀ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਜਿੱਥੇ ਉਹ ਇਲਾਜ ਅਧੀਨ ਹੈ . ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਜ਼ਖਮੀ ਨੌਜਵਾਨ ਪਰਮਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਓਂਕਾਰ ਸਿੰਘ, ਕਪੂਰ ਸਿੰਘ ਪਰਮਜੀਤ ਸਿੰਘ ਅਤੇ ਗੁਰਮੁਖ ਸਿੰਘ ਨੇ ਦੱਸਿਆ ਕਿ ਗੰਭੀਰ ਜ਼ਖਮੀ ਹੋਇਆ ਨੌਜਵਾਨ ਪਰਮਜੀਤ ਸਿੰਘ ਜਲੰਧਰ ਰੋਡ ਤੇ ਪਿੱਪਲਾਂਵਾਲਾ ਨਜ਼ਦੀਕ ਮਕੈਨਿਕੀ ਦੀ ਦੁਕਾਨ ਕਰਦਾ ਹੈ, ਸੋਮਵਾਰ ਸ਼ਾਮ 7:30 ਵਜੇ ਦੇ ਕਰੀਬ ਪਿਪਲਾਂਵਾਲਾ ਨਜ਼ਦੀਕ ਉਸ ਨੂੰ ਦੋ ਮੋਟਰਸਾਈਕਲਾਂ ਤੇ ਆਏ ਛੇ ਦੇ ਕਰੀਬ ਹਮਲਾਵਰਾਂ ਨੇ ਘੇਰ ਕੇ ਜਾਨ ਲੇਵਾ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਰੀਰ ਉੱਪਰ ਵਾਰ ਕਰ ਦਿੱਤੇ ।
Punjab Bani 11 June,2024
ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 11 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 11 June,2024
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ `ਚੋਂ ਤਿੰਨ ਪਿਸਤੌਲਾਂ - ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ।
Punjab Bani 11 June,2024
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ - ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ .30 ਬੋਰ ਦੇ ਪਿਸਤੌਲ ਸਮੇਤ 26 ਜਿੰਦਾ ਕਾਰਤੂਸ, ਸਵਿਫਟ ਕਾਰ ਤੇ ਮੋਟਰਸਾਈਕਲ ਕੀਤਾ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ - ਜਾਂਚ ਮੁਤਾਬਿਕ ਪਾਕਿ-ਅਧਾਰਤ ਨਸ਼ਾ ਤਸਕਰ ਨੇ ਹੈਰੋਇਨ ਦੀ ਖੇਪ ਸੁੱਟਣ ਲਈ ਡਰੋਨ ਦੀ ਕੀਤੀ ਸੀ ਵਰਤੋਂ ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪਿੰਡ ਧਰਮਕੋਟ ਪੱਤਣ ਨੇੜੇ ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੱਗੇ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਵਿੱਚ ਖਾਲਸਾ ਕਾਲਜ ਦੇ ਸਾਹਮਣੇ ਕੋਟ ਖਾਲਸਾ ਨੇੜੇ ਪਹੁੰਚਾਉਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੱਡਾ ਖੁਸਰੋ ਟਾਹਲੀ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਗੁਰਸਾਹਿਬ ਤੇ ਸਾਜਨ ਨੂੰ 7.5 ਕਿਲੋ ਹੈਰੋਇਨ ਅਤੇ 16 ਜਿੰਦਾ ਕਾਰਤੂਸਾਂ ਸਮੇਤ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਬਾਅਦ 'ਚ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਥਾਣਾ ਕੋਟ ਖਾਲਸਾ ਦੇ ਇਲਾਕੇ 'ਚੋਂ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 500 ਗ੍ਰਾਮ ਹੈਰੋਇਨ ਅਤੇ .30 ਬੋਰ ਦੇ ਪਿਸਤੌਲ ਸਮੇਤ 10 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਸਵਿਫ਼ਟ ਕਾਰ ਨੂੰ ਜ਼ਬਤ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨੇ ਸਰਹੱਦ ਪਾਰ ਤੋਂ ਇਹ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 34 ਮਿਤੀ 10-06-2024 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 11 June,2024
ਕਲਯੁੱਗ ਵਿਚ ਮਾਂ ਨੇ ਅਜਿਹਾ ਮਾੜਾ ਕੀਤਾ ਕਿ ਦੇਖ ਕੰਬ ਜਾਵੇਗੀ ਰੂਹ
ਕਲਯੁੱਗ ਵਿਚ ਮਾਂ ਨੇ ਅਜਿਹਾ ਮਾੜਾ ਕੀਤਾ ਕਿ ਦੇਖ ਕੰਬ ਜਾਵੇਗੀ ਰੂਹ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਤ੍ਰਿਪੁਰਾ ਸੂਬੇ `ਚ ਇਕ ਔਰਤ ਨੇ ਕਥਿਤ ਤੌਰ `ਤੇ ਆਪਣੇ 9 ਸਾਲਾ ਬੇਟੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਔਰਤ ਨੇ ਆਪਣੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਕਿਉਂਕਿ ਉਹ ਉਸਦੀ ਗੱਲ ਨਹੀਂ ਮੰਨ ਰਿਹਾ ਸੀ। ਔਰਤ ਆਪਣੇ ਬੇਟੇ ਦੇ `ਅਨਿਆਕਾਰੀ` ਵਿਵਹਾਰ ਤੋਂ ਨਿਰਾਸ਼ ਸੀ ਅਤੇ ਉਸ ਨੂੰ ਸੰਭਾਲਣ ਤੋਂ ਅਸਮਰੱਥ ਸੀ। ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਹ ਦਰਦਨਾਕ ਘਟਨਾ ਸੋਮਵਾਰ ਸ਼ਾਮ ਅਗਰਤਲਾ ਦੇ ਜੋਏਨਗਰ `ਚ ਵਾਪਰੀ।
Punjab Bani 11 June,2024
ਸਵਾਮੀ ਮਾਲੀਵਾਲ : ਬਿਭਵ ਕੁਮਾਰ ਵਿਰੁੱਧ ਜੋੜੀ ਇੱਕ ਹੋਰ ਧਾਰਾ
ਸਵਾਮੀ ਮਾਲੀਵਾਲ : ਬਿਭਵ ਕੁਮਾਰ ਵਿਰੁੱਧ ਜੋੜੀ ਇੱਕ ਹੋਰ ਧਾਰਾ ਨਵੀਂ ਦਿੱਲੀ, 10 ਜੂਨ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ ਸਬੂਤ ਨਸ਼ਟ ਕਰਨ ਅਤੇ ਝੂਠੀ ਜਾਣਕਾਰੀ ਦੇਣ ਲਈ ਭਾਰਤੀ ਦੰਡਾਵਲੀ ਦੀ ਨਵੀਂ ਧਾਰਾ ਜੋੜ ਦਿੱਤੀ ਹੈ। ਬਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਅਧਿਕਾਰੀ ਨੇ ਕਿਹਾ ਕਿ ਕੇਸ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 201 (ਅਪਰਾਧ ਦੇ ਸਬੂਤ ਨਸ਼ਟ ਕਰਨ ਜਾਂ ਕਿਸੇ ਅਪਰਾਧੀ ਨੂੰ ਬਚਾਉਣ ਲਈ ਗਲਤ ਜਾਣਕਾਰੀ ਦੇਣਾ) ਨੂੰ ਜੋੜਿਆ ਗਿਆ ਹੈ।
Punjab Bani 10 June,2024
ਮਨੀਪੁਰ : ਮੁੱਖ ਮੰਤਰੀ ਦੇ ਸੁਰਖਿਆ ਕਾਫਲੇ ਤੇ ਕੀਤਾ ਹਮਲਾ
ਮਨੀਪੁਰ : ਮੁੱਖ ਮੰਤਰੀ ਦੇ ਸੁਰਖਿਆ ਕਾਫਲੇ ਤੇ ਕੀਤਾ ਹਮਲਾ ਦਿੱਲੀ, 10 ਜੂਨ ਅੱਤਵਾਦੀਆਂ ਨੇ ਅੱਜ ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।
Punjab Bani 10 June,2024
ਧੀ ਦੇ ਮੰਗੇਤਰ ਨੇ ਚਾਕੂ ਮਾਰ ਕੇ ਕੀਤੀ ਮਾਂ-ਪੁੱਤ ਦੀ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਧੀ ਦੇ ਮੰਗੇਤਰ ਨੇ ਚਾਕੂ ਮਾਰ ਕੇ ਕੀਤੀ ਮਾਂ-ਪੁੱਤ ਦੀ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab Bani 10 June,2024
ਪਾਕਿਸਤਾਨੀ ’ਚ ਅੱਤਵਾਦੀ ਹਮਲਾ; ਕੈਪਟਨ ਸਣੇ ਸੱਤ ਜਵਾਨਾਂ ਦੀ ਮੌਤ ਪਿਸ਼ਾਵਰ (ਰਾਇਟਰ) : ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਲਗਪਗ ਸੱਤ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਉਦੋਂ ਹੋਈ ਜਦੋਂ ਫੌਜ ਦਾ ਕਾਫਲਾ ਸੂਬੇ ਦੇ ਲੱਕੀ ਮਾਰਵਤ ਵੱਲ ਜਾ ਰਿਹਾ ਸੀ। ਇਸੇ ਦੌਰਾਨ ਅੱਤਵਾਦੀਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਆਈਈਡੀ ਧਮਾਕਾ ਕੀਤਾ। ਇਸ ਤੋਂ ਬਾਅਦ ਕਾਫਲੇ ’ਤੇ ਜੰਮ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਅਨੁਸਾਰ, ਇਸ ਹਮਲੇ ਵਿਚ ਇਕ ਕੈਪਟਨ ਸਮੇਤ ਕੁੱਲ ਸੱਤ ਸੈਨਿਕ ਮਾਰੇ ਗਏ। ਅੱਤਵਾਦੀਆਂ ਨੇ ਇਕ ਆਈਈਡੀ ਧਮਾਕਾ ਕੀਤਾ ਅਤੇ ਬਾਅਦ ਵਿਚ ਕਾਫਲੇ ’ਤੇ ਗੋਲੀਬਾਰੀ ਕੀਤੀ। ਸੁਰੱਖਿਆ ਅਧਿਕਾਰੀਆਂ ਅਨੁਸਾਰ, ਲੱਕੀ ਮਾਰਵਾਤ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਅੱਤਵਾਦੀਆਂ ਦਾ ਗੜ੍ਹ ਹੈ। ਇੱਥੇ ਇਹ ਕਾਫੀ ਸਮੇਂ ਤੋਂ ਸਰਗਰਮ ਹੈ। ਧਮਾਕੇ ਤੋਂ ਬਾਅਦ ਫੌਜ ਦੇ ਜਵਾਨ ਘਟਨਾ ਸਥਾਨ ’ਤੇ ਪੁੱਜੇ ਅਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਹਮਲੇ ਦੀ ਜ਼ਿੰਮੇਵਾਰੀ ਹਾਲੇ ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਨਹੀਂ ਲਈ ਹੈ।
Punjab Bani 10 June,2024
ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ
ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ ਤਰਨਤਾਰਨ: ਸਰਹੱਦੀ ਚੌਂਕੀ ਮਸਤਗੜ੍ਹ ਦੇ ਇਲਾਕੇ ਵਿੱਚੋਂ ਬੀਐੱਸਐੱਫ ਦੇ ਪੁਲਿਸ ਨੇ ਸਾਂਝੇ ਆਪੇ੍ਰਸ਼ਨ ਦੌਰਾਨ ਡ੍ਰੋਨ ਰਾਹੀਂ ਆਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਤੇ ਏਅਰ ਕਰਾਫਟ ਐਕਟ ਦੇ ਤਹਿਤ ਥਾਣਾ ਖੇਮਕਰਨ ਵਿਚ ਕੇਸ ਦਰਜ ਕੀਤਾ ਗਿਆ ਹੈ। 103 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਦੇ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਜਿਸ ਦੌਰਾਨ ਮਸਤਗੜ੍ਹ ਬੀਓਪੀ ਦੇ ਇਲਾਕੇ ਵਿੱਚੋਂ 588 ਗ੍ਰਾਮ ਦਾ ਪੈਕੇਟ ਬਰਾਮਦ ਹੋਇਆ। ਜਿਸ ਵਿੱਚੋਂ 563 ਗ੍ਰਾਮ ਹੈਰੋਇਨ ਮਿਲੀ। ਥਾਣਾ ਖੇਮਕਰਨ ਦੇ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਹੈਰੋਇਨ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਖੇਪ ਕਿਸਦੇ ਲਈ ਆਈ ਸੀ।
Punjab Bani 10 June,2024
ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ
ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ ਦੇਵੀਗੜ੍ਹ : ਥਾਣਾ ਜੁਲਕਾਂ ਦੀ ਪੁਲਿਸ ਨੇ ਹਵਾਈ ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਇਕ ਕਰੋੜ 62 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਦੇ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਪਠਾਣਮਾਜਰਾ ਨੇ ਆਪਣੇ ਗਾਹਕਾਂ ਦੀਆਂ ਵਿਦੇਸ਼ ਜਾਣ ਲਈ ਹਵਾਈ ਟਿਕਟਾਂ ਬੁੱਕ ਕਰਨ ਸਬੰਧੀ ਮੁਲਜ਼ਮਾਂ ਨੂੰ 1 ਕਰੋੜ 62 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮਾਂ ਨੇ ਉਨ੍ਹਾਂ ਦੇ ਗਾਹਕਾਂ ਦੀਆਂ ਜਾਅਲੀ ਟਿਕਟਾਂ ਬਣਾ ਦਿੱਤੀਆਂ। ਇਸ ਗੱਲ ਦਾ ਪਤਾ ਜਦੋਂ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਮੁਲਜ਼ਮਾਂ ਤੋਂ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਕਤ ਮੁਲਜ਼ਮਾਂ ਨੇ 1 ਕਰੋੜ 62 ਲੱਖ ਰੁਪਏ ’ਚੋਂ 20.80 ਲੱਖ ਰੁਪਏ ਹੀ ਵਾਪਸ ਕੀਤੇ ਤੇ 1 ਕਰੋੜ 41 ਲੱਖ ਵੀਹ ਹਜ਼ਾਰ ਰੁਪਏ ਵਾਪਸ ਨਹੀਂ ਕੀਤੇ। ਜਿਸ ਦੀ ਇਤਲਾਹ ਬਲਦੀਪ ਸਿੰਘ ਅਤੇ ਉਸਦੇ ਸਾਥੀ ਅਮਰਜੀਤ ਸਿੰਘ ਨੇ ਥਾਣਾ ਜ਼ੁਲਕਾਂ ਨੂੰ ਦਿੱਤੀ। ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚੇਤਨ ਗੋਇਲ, ਵੰਸ਼ ਗੋਇਲ ਪੁੱਤਰਾਨ ਨਰਿੰਦਰ ਕੁਮਾਰ, ਨੇਹਾ ਸ਼ਰਮਾ ਪਤਨੀ ਚੇਤਨ ਗੋਇਲ, ਅਮਿਤਾ ਗੋਇਲ ਪਤਨੀ ਨਰਿੰਦਰ ਕੁਮਾਰ, ਨਰਿੰਦਰ ਕੁਮਾਰ ਪੁੱਤਰ ਦਰਗਾ ਦਾਸ ਵਾਸੀ ਮਕਾਨ ਨੰ. 45 ਗਲੀ ਨੰ. 01 ਅਬਚਲ ਨਗਰ ਪਟਿਆਲਾ ਮਾਲਕ ਟ੍ਰੈਵਲ ਹੱਬ ਤ੍ਰਿਪੜੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 10 June,2024
ਕੈਨੇਡਾ ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੀਤੀ ਹਤਿਆ
ਕੈਨੇਡਾ ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੀਤੀ ਹਤਿਆ ਲੁਧਿਆਣਾ, 9 ਜੂਨ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਮੁਤਾਬਕ ਕੁਝ ਸਮੇਂ ਬਾਅਦ ਕਿਸੇ ਨੇ ਯੁਵਰਾਜ ਨੂੰ ਇਮਾਰਤ ਵੱਲ ਇਸ਼ਾਰਾ ਕਰਕੇ ਪੁੱਛਿਆ ਕਿ ਕੀ ਉਹ ਇਸ ਵਿਚ ਰਹਿੰਦਾ ਹੈ, ਜਿਵੇਂ ਹੀ ਉਸ ਨੇ ‘ਹਾਂ’ ਕਿਹਾ ਤਾਂ ਉਸ ਦੇ ਛੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ।
Punjab Bani 09 June,2024
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ - ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦਾ ਦੋਸ਼ ਕਬੂਲਿਆ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਗੁਰਵਿੰਦਰ ਅਫ਼ਰੀਦੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ 'ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 09 June,2024
ਤਨਖਾਹ ਮੰਗਣ `ਤੇ ਲਾਲਮ ਲਾਲ ਹੋਈ ਮਾਲਕਣ ਨੇ ਕੀਤੀ ਆਪਣੇ ਸ਼ਰਾਬੀ ਦੋਸਤ ਨਾਲ ਮਿਲ ਕੇ ਨੌਕਰ ਦੀ ਕੁੱਟਮਾਰ
ਤਨਖਾਹ ਮੰਗਣ `ਤੇ ਲਾਲਮ ਲਾਲ ਹੋਈ ਮਾਲਕਣ ਨੇ ਕੀਤੀ ਆਪਣੇ ਸ਼ਰਾਬੀ ਦੋਸਤ ਨਾਲ ਮਿਲ ਕੇ ਨੌਕਰ ਦੀ ਕੁੱਟਮਾਰ ਦੱਖਣੀ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦੱਖਣੀ ਦਿੱਲੀ ਵਿਚ ਬਣੇ ਵਸੰਤ ਕੁੰਜ ਥਾਣਾ ਖੇਤਰ ਦੇ ਕਾਵੇਰੀ ਅਪਾਰਟਮੈਂਟ `ਚ ਸ਼ਰਾਬ ਦੇ ਨਸ਼ੇ `ਚ ਇਕ ਮਕਾਨ ਮਾਲਕਣ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਕਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਕਿਉਂਕਿ ਉਸਨੇ ਮਾਲਕਣ ਕੋਲੋਂ ਤਨਖਾਹ ਮੰਗ ਲਈ ਸੀ। ਉਪਰੋਕਤ ਦੋਹਾਂ ਨੇ ਤਨਖਾਹ ਮੰਗਣ ਵਾਲੇ ਆਪਣੇ ਨੌਕਰ ਦੀ ਘਰ ਵਿੱਚ ਕੈਦ ਕਰਕੇ ਕੁੱਟਮਾਰ ਕੀਤੀ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab Bani 08 June,2024
ਲਾਸ ਏਂਜਲਸ ’ਚ ਸਕੂਲ ਨੇੜੇ ਅੰਨ੍ਹੇਵਾਹ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ; 4 ਲੋਕ ਜ਼ਖਮੀ
ਲਾਸ ਏਂਜਲਸ ’ਚ ਸਕੂਲ ਨੇੜੇ ਅੰਨ੍ਹੇਵਾਹ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ; 4 ਲੋਕ ਜ਼ਖਮੀ ਨਿਊਯਾਰਕ : ਲਾਸ ਏਂਜਲਸ ਦੇ ਇਕ ਸਕੂਲ ਨੇੜੇ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਲਾਸ ਏਂਜਲਸ ਕਾਉਂਟੀ ਸ਼ੈਰਿਫ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੋਮਿਸਾਇਡ ਜਾਸੂਸ ਕੰਪਟਨ ਵਿੱਚ ਗ੍ਰੀਨਲੀਫ ਬੁਲੇਵਾਰਡ ਦੇ 800 ਬਲਾਕ ਵਿੱਚ ਗੋਲੀਬਾਰੀ ਦੀ ਮੌਤ ਦੀ ਜਾਂਚ ਵਿੱਚ ਸ਼ਾਮਲ ਸਨ।
Punjab Bani 08 June,2024
ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ
ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ ਐਸ. ਏ. ਐਸ. ਨਗਰ : ਪੰਜਾਬ ਦੇ ਸ਼ਹਿਰ ਮੁਹਾਲੀ ਦੇ ਫੇਜ਼ ਪੰਜ ਸਾਹਮਣੇ ਉਦਯੋਗਿਕ ਖੇਤਰ ਨੇੜੇ ਮੁੱਖ ਸੜਕ `ਤੇ ਸ਼ਰੇਆਮ ਇਕ ਨੌਜਵਾਨ ਵੱਲੋਂ ਲੜਕੀ ਨੂੰ ਤਲਵਾਰ ਨਾਲ ਅੰਨ੍ਹੇਵਾਹ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ `ਚ ਵੀ ਕੈਦ ਹੋ ਗਈ। ਪ੍ਰਤੱਖ ਦਰਸ਼ੀ ਅਨੁਸਾਰ ਸਵੇਰੇ ਫੇਜ਼ ਪੰਜ ਸਥਿਤ ਗੁਰਦੁਆਰਾ ਸਾਹਿਬ ਨੇੜੇ ਮੁੱਖ ਸੜਕ `ਤੇ ਇਕ ਲੜਕੀ ਨੂੰ ਨੌਜਵਾਨ ਨੇ ਘੇਰ ਲਿਆ ਜਦੋਂ ਉਹ ਕੰਮ `ਤੇ ਜਾ ਰਹੀ ਸੀ। ਉਸਨੇ ਲੜਕੀ `ਤੇ ਤਲਵਾਰ ਨਾਲ ਲਗਾਤਾਰ ਕਈ ਵਾਰ ਕੀਤੇ ਜਿਸ ਕਾਰਨ ਉਹ ਗੰਭੀਰ ਰੂਪ `ਚ ਜ਼ਖ਼ਮੀ ਹੋ ਗਈ। ਲੋਕਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਨੁਸਾਰ ਲੜਕੀ ਦੀ ਮੌਤ ਹੋ ਚੁੱਕੀ ਹੈ,ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 08 June,2024
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖਮੀ
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖਮੀ ਚੀਮਾ ਮੰਡੀ : ਨੇੜਲੇ ਪਿੰਡ ਕਣਕਵਾਲ ਭੰਗੂਆਂ ਵਿਖੇ ਇਕ ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਦੋ ਮਜ਼ਦੂਰਾਂ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸ਼ੈਲਰ ਦੀ ਕੰਧ ਨੂੰ ਪਲੱਸਤਰ ਕਰ ਰਹੇ ਸਨ ਤਾਂ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਹ ਕਾਫੀ ਉਚਾਈ ਤੋਂ ਹੇਠਾਂ ਡਿੱਗ ਪਏ, ਜਿਸ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਵਿਖੇ ਭੇਜਿਆ ਗਿਆ ਜਿੱਥੋਂ ਉਨਾਂ ਨੂੰ ਸਰਕਾਰੀ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਮਜ਼ਦੂਰਾਂ 'ਚ ਤਰਸੇਮ ਸਿੰਘ ਬਿੱਟੂ ਪੁੱਤਰ ਜੀਤ ਸਿੰਘ, ਅਮਨਦੀਪ ਸਿੰਘ ਪੁੱਤਰ ਬਿੱਲੂ ਸਿੰਘ (ਦੋਵੇਂ ਵਾਸੀ ਹੀਰੋਂ ਖੁਰਦ) ਤੇ ਜਨਕ ਰਾਜ ਪੁੱਤਰ ਨਛੱਤਰ ਸਿੰਘ ਵਾਸੀ ਧਰਮਗੜ੍ਹ ਸ਼ਾਮਲ ਹਨ। ਗੰਭੀਰ ਜ਼ਖ਼ਮੀ ਹੋਏ ਮਜ਼ਦੂਰਾਂ 'ਚ ਜੱਸਾ ਸਿੰਘ ਪੁੱਤਰ ਗਾਜ ਸਿੰਘ ਵਾਸੀ ਧਰਮਗੜ੍ਹ ਤੇ ਕ੍ਰਿਸ਼ਨ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਰਤਨਗੜ ਪਾਟਿਆਵਾਲੀ ਸ਼ਾਮਲ ਹਨ।
Punjab Bani 08 June,2024
ਮਨੀਪੁਰ : ਅੱਤਵਾਦੀਆਂ ਨੇ ਫੂਕੀ ਪੁਲਸ ਚੌਕੀ ਤੇ ਘਰ
ਮਨੀਪੁਰ : ਅੱਤਵਾਦੀਆਂ ਨੇ ਫੂਕੀ ਪੁਲਸ ਚੌਕੀ ਤੇ ਘਰ ਇੰਫਾਲ, 8 ਜੂਨ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਅੱਜ ਮਸ਼ਕੂਕ ਅਤਿਵਾਦੀਆਂ ਨੇ ਪੁਲੀਸ ਚੌਕੀ ਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਅਤਿਵਾਦੀਆਂ ਨੇ ਰਾਤ ਕਰੀਬ 12.30 ਵਜੇ ਬਰਾਕ ਨਦੀ ਦੇ ਕੰਢੇ ‘ਤੇ ਚੋਟੋਬੇਕਰਾ ਖੇਤਰ ‘ਚ ਸਥਿਤ ਜੀਰੀ ਪੁਲੀਸ ਚੌਕੀ ਨੂੰ ਅੱਗ ਲਗਾ ਦਿੱਤੀ। ਜਿਰੀਬਾਮ ਵਿੱਚ ਸਥਿਤ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਕਈ ਘਰਾਂ ਨੂੰ ਸਾੜ ਦਿੱਤਾ ਗਿਆ ਹੈ। ਇਸਲਈ ਕਮਾਂਡੋ ਟੁਕੜੀ ਨੂੰ ਰਵਾਨਾ ਕਰ ਦਿੱਤਾ ਗਿਆ ਹੈ।
Punjab Bani 08 June,2024
ਅਪਰਾਧ : ਦਿਨ ਦਿਹਾੜੇ ਲੜਕੀ ਨੂੰ ਨਕਾਬਪੋਸ਼ ਨੌਜਵਾਨ ਨੇ ਤਲਵਾਰ ਨਾਲ ਵੱਢਿਆ
ਅਪਰਾਧ : ਦਿਨ ਦਿਹਾੜੇ ਲੜਕੀ ਨੂੰ ਨਕਾਬਪੋਸ਼ ਨੌਜਵਾਨ ਨੇ ਤਲਵਾਰ ਨਾਲ ਵੱਢਿਆ ਚੰਡੀਗੜ੍ਹ, 8 ਜੂਨ ਮੋਹਾਲੀ ਵਿਖੇ ਅੱਜ ਦਿਨ ਦਿਹਾੜੇ ਇਕ ਨਕਾਬਪੋਸ਼ ਨੌਜਵਾਨ ਨੇ ਸਵੇਰੇ ਆਪਣੇ ਦਫ਼ਤਰ ਜਾ ਰਹੀ ਲੜਕੀ ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਤਲਵਾਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਨੌਜਵਾਨ ਨੇ ਲੜਕੀ ਨੂੰ ਸੜਕ ਵਿਚਕਾਰ ਤਲਵਾਰਾਂ ਨਾਲ ਕਈ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਅੱਧਮਰੀ ਛੱਡ ਕੇ ਫ਼ਰਾਰ ਹੋ ਗਿਆ। ਸੜਕ ਤੋਂ ਲੰਘ ਰਹੇ ਲੋਕਾਂ ਨੇ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਗਈ। ਬਾਅਦ ਵਿੱਚ ਲੜਕੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (26) ਵਜੋਂ ਹੋਈ ਹੈ। ਪੁਲਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ।
Punjab Bani 08 June,2024
ਛੇਤੀ ਅਮੀਰ ਬਣਨ ਦੇ ਚੱਕਰ ਵਿਚ ਖਾਲਿਸਤਾਨ ਦੇ ਨਾਂ `ਤੇ ਮਜ਼ਦੂਰਾਂ ਨੇ ਮੰਗੀ ਜਿੰ਼ਮੀਂਦਾਰ ਤੋਂ ਫਿਰੌਤੀ; ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਛੇਤੀ ਅਮੀਰ ਬਣਨ ਦੇ ਚੱਕਰ ਵਿਚ ਖਾਲਿਸਤਾਨ ਦੇ ਨਾਂ `ਤੇ ਮਜ਼ਦੂਰਾਂ ਨੇ ਮੰਗੀ ਜਿੰ਼ਮੀਂਦਾਰ ਤੋਂ ਫਿਰੌਤੀ; ਪੁਲਿਸ ਨੇ ਕੀਤਾ ਗ੍ਰਿਫ਼ਤਾਰ ਬਠਿੰਡਾ, 7 ਜੂਨ () : ਖ਼ਾਲਿਸਤਾਨ ਦੇ ਨਾਂ ’ਤੇ ਫ਼ਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਸੀਆਈਏ ਸਟਾਫ 1 ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਦੋ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫ਼ਿਰੌਤੀ ਮੰਗਣ ਵਾਲਾ ਉਕਤ ਕਿਸਾਨ ਦਾ ਸੀਰੀ ਨਿਕਲਿਆ। ਉਕਤ ਸੀਰੀ ਨੇ ਘਰ ਵਿਚ ਰੰਗ ਰੋਗਣ ਦਾ ਕੰਮ ਕਰ ਕੇ ਗਏ ਦੋ ਮਜ਼ਦੂਰਾਂ ਨਾਲ ਮਿਲ ਕੇ ਫ਼ਿਰੌਤੀ ਮੰਗਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਜਲਦੀ ਅਮੀਰ ਬਣਨ ਦੇ ਚੱਕਰ ’ਚ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਫੂਲ ਵਿਖੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੈਕਟਰੀਏਟ ’ਚ ਕੀਤੀ ਗਈ ਪ੍ਰੈੱਸ ਵਾਰਤਾ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਦੱਸਿਆ ਹੈ ਕਿ ਲੰਘੀ 20 ਮਈ ਨੂੰ ਥਾਣਾ ਫੂਲ ਦੇ ਇਲਾਕੇ ਵਿਚ ਰਹਿੰਦੇ ਇਕ ਵਿਅਕਤੀ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਪੀੜਤ ਵਿਅਕਤੀ ਕੋਲੋਂ 6 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ ਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਕੋਲ ਦਰਜ ਕਰਵਾਏ ਬਿਆਨ ’ਚ ਪੀੜਤ ਨੇ ਦੱਸਿਆ ਸੀ ਕਿ ਉਕਤ ਧਮਕੀ ਭਰਿਆ ਪੱਤਰ ਕੋਈ ਅਣਪਛਾਤਾ ਵਿਅਕਤੀ ਉਸ ਦੇ ਸੀਰੀ ਕਰਮ ਸਿੰਘ ਨੂੰ ਦੇ ਕੇ ਗਿਆ ਹੈ। ਪੀੜਤ ਅਨੁਸਾਰ ਇਸ ਤੋਂ ਬਾਅਦ ਲੰਘੀ 2 ਜੂਨ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰ ਕੇ ਫ਼ਿਰੌਤੀ ਦੀ ਮੰਗ ਕੀਤੀ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤ ਵਿਅਕਤੀ ਵੱਲੋਂ ਇਸ ਸਬੰਧੀ ਥਾਣਾ ਫੂਲ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਐੱਸਐੱਸਪੀ ਨੇ ਦੱਸਿਆ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਥਾਣਾ ਫੂਲ ਤੇ ਸੀਆਈਏ ਸਟਾਫ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸ ਆਪੇ੍ਰਸ਼ਨ ਦੀ ਅਗਵਾਈ ਐੱਸਪੀ (ਡੀ) ਅਜੇ ਗਾਂਧੀ ਕਰ ਰਹੇ ਸਨ। ਡੀਐੱਸਪੀ ਫੂਲ ਪ੍ਰਿਤਪਾਲ ਸਿੰਘ ਤੇ ਡੀਐੱਸਪੀ (ਡੀ) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠਲੀਆਂ ਪੁਲਿਸ ਟੀਮਾਂ ਨੇ ਵੱਖ-ਵੱਖ ਪਹਿਲੂਆਂ ’ਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੂਰੇ ਮਾਮਲੇ ਦੀ ਪੜਤਾਲ ਤੋਂ ਬਾਅਦ ਖ਼ੁਲਾਸਾ ਹੋਇਆ ਕਿ ਉਕਤ ਕਿਸਾਨ ਕੋਲ ਫ਼ਿਰੌਤੀ ਮੰਗਣ ਵਾਲਾ ਉਸਦਾ ਸੀਰੀ ਕਰਮ ਸਿੰਘ ਹੀ ਸੀ। ਕਰਮ ਸਿੰਘ ਨੇ ਘਰ ਵਿਚ ਰੰਗ ਰੋਗਨ ਕੰਮ ਕਰ ਕੇ ਗਏ ਦੋ ਮਜ਼ਦੂਰਾਂ ਨਾਲ ਮਿਲ ਕੇ ਫ਼ਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ। ਜਿਸ ਤੋਂ ਬਾਅਦ ਫਿਲਮੀ ਸਟਾਈਲ ਵਿਚ ਕਰਮ ਸਿੰਘ ਨੇ ਆਪਣੇ ਮਾਲਕ ਨੂੰ ਧਮਕੀ ਭਰਿਆ ਪੱਤਰ ਦਿੱਤਾ ਸੀ, ਜਿਸ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਸੀ। ਪੁਲਿਸ ਅਧਿਕਾਰੀ ਨੂੰ ਅਨੁਸਾਰ ਮੁਲਜ਼ਮ ਕਰਮ ਸਿੰਘ ਪਿਛਲੇ 6, 7 ਸਾਲਾਂ ਤੋਂ ਪੀੜਤ ਜ਼ਿਮੀਂਦਾਰ ਦੇ ਘਰ ਸੀਰੀ ਵਜੋਂ ਕੰਮ ਕਰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਕਤ ਕਿਸਾਨ ਨੇ ਆਪਣੇ ਘਰ ਰੰਗ ਰੋਗਨ ਕਰਵਾਇਆ ਸੀ, ਜਿਸ ਕਾਰਨ ਕਰਮ ਸਿੰਘ ਦੀ ਦੋ ਮਜ਼ਦੂਰਾਂ ਨਾਲ ਚੰਗੀ ਜਾਣ ਪਛਾਣ ਹੋ ਗਈ। ਤਿੰਨਾਂ ਵਿਅਕਤੀਆਂ ਨੇ ਜਲਦੀ ਅਮੀਰ ਬਣਨ ਦਾ ਸੁਪਨਾ ਦੇਖਿਆ ਤੇ ਫ਼ਿਰੌਤੀ ਮੰਗਣ ਦੀ ਯੋਜਨਾ ਬਣਾ ਲਈ।
Punjab Bani 07 June,2024
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ ਦਿਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁੱਖ ਧਾਰਾ ਦੀਆਂ ਅਖ਼ਬਾਰਾਂ ਵਿਚ ‘ਅਪਮਾਨਜਨਕ’ ਇਸ਼ਤਿਹਾਰ ਜਾਰੀ ਕਰਨ ਦੇ ਮਾਮਲੇ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ 'ਤੇ ਜ਼ਮਾਨਤ ਮਿਲ ਗਈ ਹੈ।
Punjab Bani 07 June,2024
ਭਾਰਤੀ ਵਿਦਿਆਰਥੀਆਂ ਦੀ ਰੂਸ ਵਿਖੇ ਨਦੀ ਵਿੱਚ ਡੁਬਣ ਕਾਰਨ ਮੌਤ
ਭਾਰਤੀ ਵਿਦਿਆਰਥੀਆਂ ਦੀ ਰੂਸ ਵਿਖੇ ਨਦੀ ਵਿੱਚ ਡੁਬਣ ਕਾਰਨ ਮੌਤ ਮਾਸਕੋ, 7 ਜੂਨਰੂਸ ਦੇ ਸੇਂਟ ਪੀਟਰਸਬਰਗ ਨੇੜੇ ਨਦੀ ਵਿੱਚ ਚਾਰ ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਅਤੇ ਮਾਸਕੋ ਵਿੱਚ ਭਾਰਤੀ ਦੂਤਘਰ ਰੂਸੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲਾਸ਼ਾਂ ਜਲਦੀ ਤੋਂ ਜਲਦੀ ਪਰਿਵਾਰ ਦੇ ਸਪੁਰਦ ਕਰਨ ਲਈ ਕੰਮ ਕਰ ਰਿਹਾ ਹੈ। ਚਾਰ ਵਿਦਿਆਰਥੀਆਂ ਦੀ ਉਮਰ 18-20 ਸਾਲ ਹੈ। ਮਰਨ ਵਾਲਿਆਂ ਵਿੱਚ ਦੋ ਲੜਕੇ ਅਤੇ ਦੋ ਲੜਕੀਆਂ ਹਨ। ਇਹ ਵੇਲੀਕੀ ਨੋਵਗੋਰੋਦ ਸ਼ਹਿਰ ਵਿੱਚ ਨੇੜਲੇ ਨੋਵਗੋਰੋਦ ਸਟੇਟ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ।
Punjab Bani 07 June,2024
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 06 June,2024
ਘਰ ਅੱਗੇ ਪੋਲਿੰਗ ਬੂਥ ਲਾਉਣ ਦੀ ਰੰਜਿਸ਼ ਤਹਿਤ ਵਿਅਕਤੀ ਦਾ ਕਤਲ, ‘ਆਪ’ ਆਗੂ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਘਰ ਅੱਗੇ ਪੋਲਿੰਗ ਬੂਥ ਲਾਉਣ ਦੀ ਰੰਜਿਸ਼ ਤਹਿਤ ਵਿਅਕਤੀ ਦਾ ਕਤਲ, ‘ਆਪ’ ਆਗੂ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਲੰਬੀ : ਲੋਕ ਸਭਾ ਚੋਣਾਂ ’ਚ ਵੋਟਿੰਗ ਦੌਰਾਨ ਪਿੰਡ ਕੱਖਾਂਵਾਲੀ ’ਚ ਇਕ ਵਿਅਕਤੀ ਵੱਲੋਂ ਘਰ ਅੱਗੋਂ ਕਾਂਗਰਸ ਦਾ ਪੋਲਿੰਗ ਬੂਥ ਨਾ ਹਟਾਉਣ ਦੀ ਰੰਜਿਸ਼ ’ਚ ਦੋ ਸਕੇ ਭਰਾਵਾਂ ’ਤੇ ਕੀਤੇ ਹਮਲੇ ’ਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕੱਖਾਂਵਾਲੀ ਦੇ ਸਰਪੰਚ ਤੇ ‘ਆਪ’ ਆਗੂ ਦਲੀਪ ਰਾਮ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjab Bani 06 June,2024
ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ `ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ ਦਰਜ
ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ `ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ ਦਰਜ ਲੁਧਿਆਣਾ, 6 ਜੂਨ () : ਨੌਜਵਾਨ ਨਾਲ ਹੋਈ ਮਾਮੂਲੀ ਬਹਿਸ ਤੋਂ ਬਾਅਦ ਬੁਰੀ ਤਰ੍ਹਾਂ ਭੜਕੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੱਲੀ ਚੌਂਕ ਦੇ ਵਾਸੀ ਦੀਪਕ ਕੁਮਾਰ ਦੀ ਸ਼ਿਕਾਇਤ ਤੇ ਡਾਬਾ ਦੇ ਵਾਸੀ, ਸ਼ੌਂਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਦੇ ਬਾਹਰ ਬੈਠਾ ਸੀ ਰਾਤ 8 ਵਜੇ ਦੇ ਕਰੀਬ ਐਕਟੀਵਾ ਸਕੂਟਰ ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ ਕਿਸੇ ਗੱਲ ਨੂੰ ਲੈ ਕੇ ਦੀਪਕ ਦੀ ਉਨ੍ਹਾਂ ਨਾਲ ਬਹਿਸ ਸ਼ੁਰੂ ਹੋ ਗਈ ਦੇਖਦੇ ਹੀ ਦੇਖਦੇ ਮਾਮਲਾ ਵਧ ਗਿਆ ਅਤੇ ਬੁਰੀ ਤਰ੍ਹਾਂ ਭੜਕੇ ਨੌਜਵਾਨਾਂ ਨੇ ਦੀਪਕ ਦੇ ਘਰ ਦੇ ਬਾਹਰ ਹਵਾਈ ਫਾਇਰ ਕਰ ਦਿੱਤੇ ਇਸ ਮਾਮਲੇ ਵਿੱਚ ਏਐਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਨਾਖਤ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ
Punjab Bani 06 June,2024
ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 6 ਜੂਨ () : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।
Punjab Bani 06 June,2024
ਵਿਦਿਆਰਥਣ ਨੇ ਘਟ ਨੰਬਰ ਆਉਣ ਤੇ ਕੀਤੀ ਖੁਦਕੁਸ਼ੀ
ਵਿਦਿਆਰਥਣ ਨੇ ਘਟ ਨੰਬਰ ਆਉਣ ਤੇ ਕੀਤੀ ਖੁਦਕੁਸ਼ੀ ਰੀਵਾ : ਮੱਧ ਪ੍ਰਦੇਸ਼ ਦੇ ਰੀਵਾ ਦੀ ਰਹਿਣ ਵਾਲੀ ਵਿਦਿਆਰਥਣ ਰਾਜਸਥਾਨ ਦੇ ਕੋਟਾ ਦੇ ਜਵਾਹਰ ਨਗਰ ਵਿੱਚ ਰਹਿ ਕੇ ਨੀਟ ਦੀ ਤਿਆਰੀ ਕਰ ਰਹੀ ਸੀ। ਨਤੀਜਾ ਇੱਕ ਦਿਨ ਪਹਿਲਾਂ ਆਇਆ ਸੀ, ਜਿਸ ਵਿੱਚ ਘੱਟ ਅੰਕਾਂ ਤੋਂ ਪਰੇਸ਼ਾਨ ਹੋ ਕੇ ਵਿਦਿਆਰਥਣ ਨੇ ਹੋਸਟਲ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।ਜਵਾਹਰ ਨਗਰ ਥਾਣਾ ਇੰਚਾਰਜ ਹਰੀਨਾਰਾਇਣ ਸ਼ਰਮਾ ਨੇ ਦੱਸਿਆ ਕਿ ਕੋਟਾ ਦੇ ਜਵਾਹਰ ਨਗਰ ਇਲਾਕੇ 'ਚ ਪੁਖਰਾਜ ਐਲੀਮੈਂਟ ਬਿਲਡਿੰਗ ਦੀ 5ਵੀਂ ਮੰਜ਼ਿਲ 'ਤੇ ਕਮਰਾ ਨੰਬਰ 5 'ਚ ਮੱਧ ਪ੍ਰਦੇਸ਼ ਦੇ ਰੀਵਾ ਦੀ ਬਗੀਸ਼ਾ ਤਿਵਾਰੀ (18) ਦੀ ਮੌਤ ਹੋ ਗਈ। . 503 ਵਿੱਚ ਰਹਿੰਦਾ ਸੀ। ਮਾਂ ਤੇ ਭਰਾ ਵੀ ਇਕੱਠੇ ਰਹਿੰਦੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬਗੀਸ਼ਾ ਇੱਕ ਸਾਲ ਤੋਂ NEET ਦੀ ਤਿਆਰੀ ਕਰ ਰਹੀ ਸੀ। ਉਸਦਾ ਭਰਾ 11ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਉਹ ਜੇਈਈ ਦੀ ਤਿਆਰੀ ਵੀ ਕਰ ਰਿਹਾ ਹੈ। ਵਿਦਿਆਰਥੀ ਦਾ NEET ਦਾ ਨਤੀਜਾ ਇੱਕ ਦਿਨ ਪਹਿਲਾਂ ਹੀ ਆਇਆ ਸੀ। ਨਤੀਜੇ ਵਿੱਚ ਚੰਗੇ ਅੰਕ ਨਾ ਮਿਲਣ ਕਾਰਨ ਉਹ ਬਹੁਤ ਪਰੇਸ਼ਾਨ ਸੀ। ਜਿਸ ਤੋਂ ਬਾਅਦ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ।
Punjab Bani 06 June,2024
ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ਤੇ ਪਤਨੀ ਦਾ ਕਰ ਦਿੱਤਾ ਕਤਲ
ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ਤੇ ਪਤਨੀ ਦਾ ਕਰ ਦਿੱਤਾ ਕਤਲ ਪਤੀ ਸਮੇਤ ਦੋ ਜਣਿਆਂ ਖਿਲਾਫ਼ ਕੀਤਾ ਕੇਸ ਦਰਜ ਕੋਟਕਪੂਰਾ, ਜੂਨ () : ਕੋਟਕਪੁਰਾ ਦੇ ਪਿੰਡ ਮੱਤਾ ਵਿਖੇ ਵਿਆਹੁਤਾ ਦੀ ਲਾਸ਼ ਮਿਲਣ ਦਾ ਮਾਮਲਾ ਕਤਲ ਦਾ ਨਿਕਲਿਆ ਹੈ। ਬੀਤੇ ਕੱਲ ਪੁਲਿਸ ਨੇ ਵਿਆਹੁਤਾ ਪਰਮਜੀਤ ਕੌਰ ਦੀ ਲਾਸ਼ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਕੇ ਆਖਿਆ ਸੀ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਅਸਲੀਅਤ ਸਾਹਮਣੇ ਆਵੇਗੀ। ਪਰ ਮ੍ਰਿਤਕਾ ਦੇ ਭਰਾ ਗੁਰਤੇਜ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਗੋਬਿੰਦਸਰ ਬਸਤੀ ਫਰੀਦਕੋਟ ਦੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਅਹਿਮ ਪ੍ਰਗਟਾਵੇ ਹੋਏ ਹਨ। ਇਸ ਕਰ ਕੇ ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ ਦੋ ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਿਕ ਉਸ ਦੀ ਭੈਣ ਪਰਮਜੀਤ ਕੌਰ ਦਾ ਵਿਆਹ ਬਲਵੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੱਤਾ ਨਾਲ ਹੋਇਆ ਸੀ ਪਰ ਬਲਵੰਤ ਸਿੰਘ ਦੇ ਕਥਿਤ ਤੌਰ ’ਤੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧ ਸਨ। ਇਸ ਕਰ ਕੇ ਬਲਵੰਤ ਸਿੰਘ ਅਕਸਰ ਪਰਮਜੀਤ ਨਾਲ ਝਗੜਾ ਕਰਦਾ ਰਹਿੰਦਾ ਸੀ। ਇਸ ਸਬੰਧੀ ਕਈ ਵਾਰ ਪੰਚਾਇਤ ਇਕੱਠੀ ਹੋਈ ਅਤੇ ਦੋਵਾਂ ਦਾ ਰਾਜ਼ੀਨਾਮਾ ਵੀ ਕਰਵਾਇਆ ਗਿਆ ਪਰ ਬੀਤੀ ਦੋ ਜੂਨ ਨੂੰ ਫੋਨ ਰਾਹੀਂ ਉਸ ਨੂੰ ਪਤਾ ਲੱਗਾ ਕਿ ਪਰਮਜੀਤ ਕੌਰ ਦੀ ਮੌਤ ਹੋ ਗਈ ਹੈ। ਜਦੋਂ ਉਸ ਨੇ ਆਪਣੀ ਭੈਣ ਦੇ ਸਹੁਰੇ ਘਰ ਪਿੰਡ ਮੱਤਾ ਵਿਖੇ ਆ ਕੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਕਤਲ ਬਲਵੰਤ ਸਿੰਘ ਨੇ ਹੀ ਕੀਤਾ ਹੈ। ਥਾਣਾ ਮੁਖੀ ਇੰਸ ਗੁਰਮੇਹਰ ਸਿੰਘ ਸਿੱਧੂ ਮੁਤਾਬਿਕ ਸ਼ਿਕਾਇਤ ਕਰਤਾ ਦੇ ਬਿਆਨਾ ਦੇ ਆਧਾਰ ’ਤੇ ਬਲਵੰਤ ਸਿੰਘ ਅਤੇ ਉਸ ਦੀ ਭਰਜਾਈ ਖਿਲਾਫ਼ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 05 June,2024
ਚਿੱਟੇ ਦਿਨ ਘਰਾਂ `ਚ ਵੜਿਆ ਨਸ਼ੇੜੀ ਚੋਰ, ਲੋਕਾਂ ਨੇ ਫੜ ਕੇ ਖੰਭੇ ਨਾਲ ਲਿਆ ਬੰਨ੍ਹ; ਹਸਪਤਾਲ `ਚ ਹੋ ਗਈ ਮੌਤ
ਚਿੱਟੇ ਦਿਨ ਘਰਾਂ `ਚ ਵੜਿਆ ਨਸ਼ੇੜੀ ਚੋਰ, ਲੋਕਾਂ ਨੇ ਫੜ ਕੇ ਖੰਭੇ ਨਾਲ ਲਿਆ ਬੰਨ੍ਹ; ਹਸਪਤਾਲ `ਚ ਹੋ ਗਈ ਮੌਤ ਅਬੋਹਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅਬੋਹਰ ਦੇ ਪ੍ਰੇਮ ਨਗਰ `ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਵਿਅਕਤੀ ਨੂੰ ਮੁਹੱਲਾ ਵਾਸੀਆਂ ਨੇ ਫੜ ਕੇ ਖੰਭੇ ਨਾਲ ਬੰਨ੍ਹ ਦਿੱਤਾ ਤੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੌਕੇ `ਤੇ ਪਹੁੰਚੀ ਪੁਲਿਸ ਨੇ ਕਾਬੂ ਕਰਦਿਆਂ ਸਰਕਾਰੀ ਹਸਪਤਾਲ `ਚ ਇਲਾਜ ਲਈ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਨਗਰੀ ਵਿੱਚ ਜੰਮੂ ਬਸਤੀ ਵਾਸੀ ਸੰਤਰਾਮ ਮੁੱਹਲੇ ਵਿੱਚ ਚੋਰੀ ਕਰਦੇ ਹੋਏ ਚੋਰ ਫ਼ੜਿਆ ਗਿਆ,ਜਿਸ ਨੂੰ ਉਥੋਂ ਦੇ ਵਾਸੀਆਂ ਨੇ ਗਲੀ ਵਿਚ ਖੰਬੇ ਨਾਲ ਬਨ ਦਿੱਤਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੰਤਰਾਮ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਮੌਕੇ `ਤੇ ਪਹੁੰਚੀ ਪੁਲਿਸ ਨੇ ਸੰਤਰਾਮ ਨੂੰ ਕਾਬੂ ਕਰਦੇ ਹੋਏ ਸਰਕਾਰੀ ਹਸਪਤਾਲ ਦਾਖਲ ਕਰਵਾਇਆ,ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੂਜੇ ਪਾਸੇ ਮ੍ਰਿਤਕ ਸੰਤਰਾਮ ਦੇ ਭਤੀਜੇ ਜਗਬੀਰ ਪੁੱਤਰ ਪਿਰਥੀ ਰਾਮ ਵਾਸੀ ਜੰਮੂ ਬਸਤੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਨੇ ਸੂਚਨਾ ਦਿੱਤੀ ਸੀ ਕਿ ਸੰਤਰਾਮ ਪ੍ਰੇਮ ਨਗਰ `ਚ ਲੋਕਾਂ ਦੇ ਘਰਾਂ `ਚ ਵੜਦਾ ਪਾਇਆ ਗਿਆ, ਜਿਸ ਨੂੰ ਲੋਕਾਂ ਨੇ ਬੰਨ੍ਹ ਕੇ ਰੱਖਿਆ ਸੀ। ਉਸ ਦੀ ਹਾਲਤ ਵਿਗੜਨ ਲੱਗੀ ਅਤੇ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਗਬੀਰ ਨੇ ਦੱਸਿਆ ਕਿ ਸੰਤਰਾਮ ਨਸ਼ੇ ਦਾ ਆਦੀ ਸੀ ਅਤੇ ਪਹਿਲਾਂ ਉਹ ਦਰਜ਼ੀ ਦਾ ਕੰਮ ਕਰਦਾ ਸੀ। ਇਸ ਮੌਕੇ ਥਾਣਾ ਇੰਚਾਰਜ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ `ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Punjab Bani 05 June,2024
ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ , 5 ਜੂਨ () - ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 324, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਅਰੁਣ ਪੁੱਤਰ ਪਰਮੇਸ਼ਵਰ ਰਿਸ਼ੀਦੇਵ ਵਾਸੀ ਲੱਕੜ ਮੰਡੀ ਬੀਰ ਸਿੰਘ ਧੀਰ ਸਿੰਘ ਕਲੋਨੀ ਪਟਿਆਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਦੋਂ ਉਹ ਆਪਣੇ ਸਾਲੇ ਰਿਤਕ ਨਾਲ ਖੰਨਾ ਬਾਬੂ ਦੇ ਆਰੇ ਲੱਕੜ ਮੰਡੀ ਪਟਿਆਲਾ ਦੇ ਕੋਲ ਮੌਜੂਦ ਸੀ ਤਾਂ ਮਾਮੂਲੀ ਜੀ ਤਕਰਾਰ ਨੂੰ ਲੈ ਕੇ ਅਨੁਜ ਪੁੱਤਰ ਰਾਜੇਸ਼, ਮੋਹਿਤ ਮਹਿੰਦਰ ਬੇਚੂ ਮੜੇਈ ਵਾਸੀਆਂ ਬੀਰ ਸਿੰਘ ਧੀਰ ਸਿੰਘ ਕਲੋਨੀ ਪਟਿਆਲਾ ਨੇ ਉਸਦੀ ਅਤੇ ਉਸਦੇ ਸਾਲੇ ਦੀ ਕੁੱਟਮਾਰ ਕੀਤੀ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 June,2024
ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਅਣਪਛਾਤੇ ਕਰਿੰਦਿਆਂ ਵਿਰੁੱਧ ਕੇਸ ਦਰਜ
ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਅਣਪਛਾਤੇ ਕਰਿੰਦਿਆਂ ਵਿਰੁੱਧ ਕੇਸ ਦਰਜ ਪਟਿਆਲਾ, 5 ਜੂਨ () - ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਅਣਪਛਾਤੇ ਕਰਿੰਦਿਆਂ ਵਿਰੁੱਧ 188 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਿਕ ਏ. ਐਸ. ਆਈ. ਪ੍ਰਤਾਪ ਸਿੰਘ ਜੋ ਕਿ ਗੈਰ- ਸਮਾਜਿਕ ਅਨਸਰਾਂ ਦੀ ਭਾਲ ਵਿੱਚ ਅਨਾਰਦਾਨਾ ਚੌਂਕ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਲਿਬਰਟੀ ਚੌਂਕ ਪਟਿਆਲਾ ਤੇ ਸਨੋਰੀ ਅੱਡਾ ਪਟਿਆਲਾ ਦੇ ਕੋਲ ਸ਼ਰਾਬ ਦੇ ਠੇਕਿਆਂ ਦੇ ਕਰਿੰਦੇ ਸ਼ਟਰ ਬੰਦ ਕਰਕੇ ਸ਼ਰਾਬ ਵੇਚ ਰਹੇ ਹਨ, ਜਿਸ 'ਤੇ ਜਿਲਾ ਮੈਜਿਸਟਰੇਟ ਪਟਿਆਲਾ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਹੋਣ ਕਰਕੇ ਬੰਦ ਕਰਨ ਦਾ ਹੁਕਮ ਹੋਇਆ ਹੈ। ਪੁਲਿਸ ਨੇ ਅਣਪਛਾਤੇ ਕਰਿੰਦਿਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 June,2024
ਸਿਵਲ ਲਾਈਨ ਪਟਿਆਲਾ ਪੁਲਸ ਨੇ ਕੀਤਾ ਡਾਕਟਰ ਰੋਹਿਤ ਗਰਗ, ਸਟਾਫ ਅਤੇ ਮੈਨੇਜਮੈਂਟ ਪ੍ਰਾਈਮ ਹਸਪਤਾਲ ਪਟਿਆਲਾ ਵਿਰੁੱਧ ਕੇਸ ਦਰਜ
ਸਿਵਲ ਲਾਈਨ ਪਟਿਆਲਾ ਪੁਲਸ ਨੇ ਕੀਤਾ ਡਾਕਟਰ ਰੋਹਿਤ ਗਰਗ, ਸਟਾਫ ਅਤੇ ਮੈਨੇਜਮੈਂਟ ਪ੍ਰਾਈਮ ਹਸਪਤਾਲ ਪਟਿਆਲਾ ਵਿਰੁੱਧ ਕੇਸ ਦਰਜ ਪਟਿਆਲਾ, 5 ਜੂਨ () - ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਿਸ ਨੇ ਡਾਕਟਰ ਰੋਹਿਤ ਗਰਗ, ਸਟਾਫ ਅਤੇ ਮੈਨੇਜਮੈਂਟ ਪ੍ਰਾਈਮ ਹਸਪਤਾਲ ਪਟਿਆਲਾ ਵਿਰੁੱਧ ਸ਼ਿਕਾਇਤਕਰਤਾ ਕੁਲਵੰਤ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਡਸਕਾ ਥਾਣਾ ਲਹਿਰਾ ਜਿਲਾ ਸੰਗਰੂਰ ਦੀ ਸ਼ਿਕਾਇਤ ਦੇ ਆਧਾਰ 'ਤੇ ਧਾਰਾ 304-ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਸਵੀਰ ਕੌਰ ਦੀ ਸਰੀਰ ਫੁੱਲਣ ਦੀ ਸਮੱਸਿਆ ਨੂੰ ਲੈ ਕੇ 21 ਮਈ 2024 ਨੂੰ ਪਟਿਆਲਾ ਦੇ ਬਡੂੰਗਰ ਵਿਖੇ ਬਣੇ ਪ੍ਰਾਈਮ ਹਸਪਤਾਲ ਸੀ ਜਿੱਥੇ ਡਾਕਟਰ ਰੋਹਿਤ ਗਰਗ ਨੇ 22 ਮਈ 2024 ਨੂੰ ਉਸਦੀ ਪਤਨੀ ਜਸਵੀਰ ਕੌਰ ਦਾ ਆਪਰੇਸ਼ਨ ਤਕਰੀਬਨ 1 ਵਜੇ ਤੋਂ ਲੈ ਕੇ 6 ਵਜੇ ਤੱਕ ਕੀਤਾ ਅਤੇ ਉੁਸਦੀ ਪਤਨੀ ਦਾ ਦਰਦ ਫਿਰ ਵੀ ਬੰਦ ਨਹੀਂ ਹੋਇਆ ਤਾਂ ਡਾਕਟਰ 23 ਮਈ 2024 ਨੂੰ ਸ਼ਾਮ 7 ਵਜੇ ਉਸਦੀ ਪਤਨੀ ਦੀ ਇੰਡੋਸਕੋਪੀ ਕਰਨ ਲਈ ਆਪਰੇਸ਼ਨ ਥੀਏਟਰ ਵਿੱਚ ਲੈ ਗਏ ਅਤੇ 11 ਵਜੇ ਡਾਕਟਰ ਰੋਹਿਤ ਗਰਗ ਬਾਹਰ ਆਏ ਅਤੇ ਕਹਿਣ ਲੱਗੇ ਕਿ ਕੱਲ ਆਪਰੇਸ਼ਨ ਸਹੀ ਨਹੀਂ ਹੋਇਆ ਜੋ ਅੱਜ ਦੁਬਾਰਾ ਆਪਰੇਸ਼ਨ ਕਰਨਾ ਪਿਆ ਹੈ, ਜਿਸ 'ਤੇ ਸ਼ਿਕਾਇਤਕਰਤਾ ਕੁਲਵੰਤ ਸਿੰਘ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਪਤਨੀ ਵੈਂਟੀਲੇਟਰ 'ਤੇ ਨਹੀਂ ਸੀ। ਸ਼ਿਕਾਇਤ ਕਰਤਾ ਕੁਲਵੰਤ ਸਿੰਘ ਨੇ ਦੱਸਿਆ ਕਿ 3 ਜੂਨ 2024 ਨੂੰ ਡਾਕਟਰ ਰੋਹਿਤ ਗਰਗ ਵਲੋਂ ਉੁਸ ਨੂੰ ਆਖਿਆ ਗਿਆ ਕਿ ਉਸਦੀ ਪਤਨੀ ਸੀਰੀਅਸ ਹੈ ਅਤੇ ਉਸਨੂੰ ਮਨੀਪਾਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਸ਼ਿਕਾਇਤ ਕਰਤਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਦੀ ਮਨੀ ਹਪਤਾਲ ਪੁੱਜ ਕੇ ਮੌਤ ਹੋ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਪਰੋਕਤ ਵਿਅਕਤੀਆਂ ਵੱਲੋਂ ਉਸ ਦੀ ਪਤਨੀ ਦਾ ਸਹੀ ਢੰਗ ਨਾਲ ਇਲਾਜ ਨਾ ਕਰਨ ਕਰਕੇ ਮੌਤ ਹੋਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 05 June,2024
ਦੋ ਰੇਲਗੱਡੀਆਂ ਆਪਸ ਵਿੱਚ ਟਕਰਾਉਣ ਕਾਰਨ ਹੋਇਆ ਹਾਦਸਾ
ਦੋ ਰੇਲਗੱਡੀਆਂ ਆਪਸ ਵਿੱਚ ਟਕਰਾਉਣ ਕਾਰਨ ਹੋਇਆ ਹਾਦਸਾ ਸਰਹਿੰਦ, 2 ਜੂਨ ਸਰਹਿੰਦ ਨੇੜੇ ਅੱਜ ਤੜਕੇ ਵਾਪਰੇ ਰੇਲ ਹਾਦਸੇ ’ਚ ਦੋ ਰੇਲਗੱਡੀਆਂ ਦੇ ਡਰਾਈਵਰ ਜ਼ਖ਼ਮੀ ਹੋ ਗਏ, ਪਰ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਹਾਦਸੇ ’ਚ ਤਿੰਨ ਰੇਲਗੱਡੀਆਂ ਨੁਕਸਾਨੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਸਵਾ ਤਿੰਨ ਵਜੇ ਦੇ ਕਰੀਬ ਸਰਹਿੰਦ ਨੇੜਲੇ ਪਿੰਡ ਮਾਧੋਪੁਰ ਕੋਲ ਡੀਐੱਫਸੀਸੀ (ਡੈਡੀਕੇਟਿਡ ਫਰਾਈਟ ਕਾਰਪੋਰੇਸ਼ਨ ਆਫ ਇੰਡੀਆ) ਦੇ ਰੇਲ ਟਰੈਕ ’ਤੇ ਅੰਬਾਲਾ ਵੱਲੋਂ ਆਈ ਇੱਕ ਕੋਲੇ ਦੀ ਭਰੀ ਮਾਲ ਗੱਡੀ ਰੁਕੀ ਹੋਈ ਸੀ। ਉਸੇੇ ਟਰੈਕ ’ਤੇ ਅੰਬਾਲਾ ਵੱਲੋਂ ਆਈ ਇੱਕ ਹੋਰ ਕੋਲੇ ਨਾਲ ਭਰੀ ਮਾਲ ਗੱਡੀ ਪਹਿਲਾਂ ਖੜ੍ਹੀ ਮਾਲ ਗੱਡੀ ਨਾਲ ਪਿੱਛੋਂ ਟਕਰਾ ਗਈ ਅਤੇ ਇਸ ਦਾ ਇੰਜਣ ਤੇ ਬੋਗੀਆਂ ਪਹਿਲਾਂ ਖੜ੍ਹੀ ਗੱਡੀ ਦੇ ਉੱਪਰ ਚੜ੍ਹ ਗਏ ਅਤੇ ਮਾਲ ਗੱਡੀ ਦਾ ਕੁਝ ਹਿੱਸਾ ਅੰਬਾਲਾ-ਲੁਧਿਆਣਾ ਮੇਨ ਲਾਈਨ ’ਤੇ ਹਾਵੜਾ ਤੋਂ ਜੰਮੂ ਜਾ ਰਹੀ ਰੇਲ ਗੱਡੀ ਨੰਬਰ 04681 ਅੱਗੇ ਫਸ ਗਿਆ। ਇਸ ਹਾਦਸੇ ਵਿੱਚ ਜਖਮੀਆਂ ਨੂੰਸਿਵਲ ਹਸਪਤਾਲ ਪਹੁੰਚਾਇਆ।
Punjab Bani 03 June,2024
ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਦੀ ਮੌਤ
ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਦੀ ਮੌਤ ਉੜੀਸਾ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ ਸਾਹੂ ਅਤੇ ਪ੍ਰਧਾਨ ਹਨੇਰੀ ਅਤੇ ਮੀਂਹ ਦੌਰਾਨ ਪੱਤਾਪੁਰ ਵਿੱਚ ਇੱਕ ਦਰੱਖਤ ਦੇ ਕੋਲ ਪਨਾਹ ਲਈ ਸੀ ਜਦੋਂ ਉਨ੍ਹਾਂ ਉੱਤੇ ਬਿਜਲੀ ਡਿੱਗ ਗਈ।
Punjab Bani 03 June,2024
ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ
ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ ਦਿਲੀ, 3 ਜੂਨ ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਐਕਟ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਦੀ ਕੈਦ ਤੇ ਜੁਰਮਾਨਾ ਵੀ ਲਗਾਇਆ ਹੈ।
Punjab Bani 03 June,2024
ਯਮੁਨਾ ਨਦੀ ਵਿੱਚ ਡੁੱਬਣ ਕਾਰਨ ਚੰਡੀਗੜ੍ਹ-ਡੇਰਾਬਸੀ ਦੇ ਤਿੰਨ ਨੌਜਵਾਨਾਂ ਦੀ ਮੌਤ
ਯਮੁਨਾ ਨਦੀ ਵਿੱਚ ਡੁੱਬਣ ਕਾਰਨ ਚੰਡੀਗੜ੍ਹ-ਡੇਰਾਬਸੀ ਦੇ ਤਿੰਨ ਨੌਜਵਾਨਾਂ ਦੀ ਮੌਤ ਚੰਡੀਗੜ੍ਹ : ਡੇਰਾਬੱਸੀ ਅਤੇ ਚੰਡੀਗੜ੍ਹ ਦੇ ਤਿੰਨ ਨੌਜਵਾਨਾਂ ਦੀ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਨਦੀ ’ਚ ਇਸ਼ਨਾਨ ਕਰਨ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਉਰਫ਼ ਪਿ੍ਰੰਸ (22) ਪੁੱਤਰ ਸ਼ਾਮ ਸਿੰਘ ਸੈਣੀ ਵਾਸੀ ਮਕਾਨ ਨੰਬਰ 1013, ਜੀਬੀਪੀ ਰੋਜ਼ਵੁੱਡ ਵਨ ਡੇਰਾਬੱਸੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਵਾਸੀ ਮਕਾਨ ਨੰਬਰ 1647, ਰੋਜ਼ਵੁੱਡ ਕਾਲੋਨੀ-2, ਬਰਵਾਲਾ ਰੋਡ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 2918/1, ਸੈਕਟਰ 9 ਡੀ ਚੰਡੀਗੜ੍ਹ ਵਜੋਂ ਹੋਈ ਹੈ।
Punjab Bani 02 June,2024
ਕਟੜਾ ਸ਼ਹਿਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਪਾਬੰਦੀ ਲਗਾਈ
ਕਟੜਾ ਸ਼ਹਿਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਪਾਬੰਦੀ ਲਗਾਈ ਜੰਮੂ : ਕਟੜਾ 'ਚ ਤੰਬਾਕੂ ਦੇ ਸੇਵਨ 'ਤੇ ਪਾਬੰਦੀ: ਜੰਮੂ ਪ੍ਰਸ਼ਾਸਨ ਨੇ ਮਾਤਾ ਵੈਸ਼ਨੋ ਦੇਵੀ ਧਾਮ ਕਟੜਾ ਸ਼ਹਿਰ 'ਚ ਸਿਗਰਟਾਂ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ 'ਤੇ ਪਾਬੰਦੀ ਲਗਾ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
Punjab Bani 02 June,2024
ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ
ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ 'ਚੋਂ ਟਰਾਂਸਫਰ ਕਰ ਦਿੱਤਾ ਗਿਆ ਹੈ। ਹੁਣ ਇਹ ਕੇਸ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੱਲੇਗਾ। ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੀ ਹੈ। ਦਰਅਸਲ ਸਾਬਕਾ ਐਸਐਸਪੀ ਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਫਰੀਦਕੋਟ 'ਚ ਇਸ ਕੇਸ ਦੀ ਸੁਣਵਾਈ ਦੌਰਾਨ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ ਤੇ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰਨ ਦੀ ਅਪੀਲ ਕੀਤੀ ਸੀ।
Punjab Bani 31 May,2024
ਜਿਨਸੀ ਸੋਸ਼ਣ ਮਾਮਲਾ : ਪ੍ਰਜਵਲ ਰੇਵੰਨਾ ਨੂੰ ਲਿਆ ਹਿਰਾਸਤ ਵਿੱਚ
ਜਿਨਸੀ ਸੋਸ਼ਣ ਮਾਮਲਾ : ਪ੍ਰਜਵਲ ਰੇਵੰਨਾ ਨੂੰ ਲਿਆ ਹਿਰਾਸਤ ਵਿੱਚ ਬੈਂਗਲੁਰੂ: ਜੇਡੀ(ਐੱਸ) ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਬੈਂਗਲੁਰੂ ਅਦਾਲਤ ਨੇ 6 ਜੂਨ ਤੱਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਨਸੀ ਸ਼ੋਸ਼ਣ ਮਾਮਲੇ 'ਚ ਪ੍ਰਜਵਲ ਰੇਵੰਨਾ ਵੀਰਵਾਰ ਰਾਤ ਨੂੰ ਜਰਮਨੀ ਤੋਂ ਬੈਂਗਲੁਰੂ ਪਰਤਿਆ। ਇਸ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਰਾਤ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਛੇ ਦਿਨਾਂ ਦੇ ਪੁਲੀਸ ਰਿਮਾਂਡ ਦੇ ਹੁਕਮ ਦਿੱਤੇ ਹਨ।
Punjab Bani 31 May,2024
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ ਗੁਰਦਾਸਪੁਰ, 31 ਮਈ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਗਈ। ਕਿਸਾਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਾਈਵ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪਵਨਦੀਪ ਨੇ ਕਿਹਾ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਉਕਤ ਆੜਤੀ ਹੋਵੇਗਾ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਉਹ ਬੇਹੱਦ ਪ੍ਰੇਸ਼ਾਨ ਰਿਹਾ। ਥਾਣਾ ਡੇਰਾ ਬਾਬਾ ਨਾਨਕ ਵੱਲੋਂ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨ ’ਤੇ ਆੜ੍ਹਤੀ ਬੰਟੀ ਭਾਟੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjab Bani 31 May,2024
ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ
ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ ਦਿਲੀ : ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਛੋਟਾ ਰਾਜਨ ਨੂੰ 2001 ‘ਚ ਜਯਾ ਸ਼ੈੱਟੀ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਜੈ ਦਾ ਹੋਟਲ ਦਾ ਕਾਰੋਬਾਰ ਸੀ। ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਅਧੀਨ ਕੇਸਾਂ ਲਈ ਵਿਸ਼ੇਸ਼ ਜੱਜ ਏ.ਐਮ. ਪਾਟਿਲ ਨੇ ਰਾਜਨ ਨੂੰ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਤਹਿਤ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਬਾਅਦ ਵਿੱਚ ਫੈਸਲਾ ਸੁਣਾਉਂਦੇ ਹੋਏ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
Punjab Bani 30 May,2024
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ ਚੰਡੀਗੜ, 29 ਮਈ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ 'ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੱਖ ਮੁਲਜ਼ਮ ਸੁਖਬੀਰ ਸਿੰਘ ਦੇ ਇੱਕ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 29 May,2024
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ ਚੰਡੀਗੜ੍ਹ, 29 ਮਈ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
Punjab Bani 29 May,2024
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ ਚੰਡੀਗੜ੍ਹ, 29 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ।
Punjab Bani 29 May,2024
1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 28 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।
Punjab Bani 28 May,2024
ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ
ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ ਬੈਂਕਾਕ, 28 ਮਈ ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਕਿਹਾ ਕਿ ਦੱਖਣੀ ਪ੍ਰਸ਼ਾਂਤ ਟਾਪੂ ਵਿੱਚ ਸ਼ੁੱਕਰਵਾਰ ਤੜਕੇ ਇੱਕ ਪਹਾੜ ਦਾ ਹਿੱਸਾ ਡਿੱਗਣ ਕਾਰਨ 2,000 ਤੋਂ ਵੱਧ ਲੋਕ ਜ਼ਿੰਦਾ ਦੱਬੇ ਹੋਣ ਦਾ ਖਦਸ਼ਾ ਹੈ। ਇਹ ਦੁਖਾਂਤ ਉਸ ਵੇਲੇ ਵਾਪਰਿਆ ਜਦੋਂ ਯੰਬਲੀ ਪਿੰਡ ਸੁੱਤਾ ਪਿਆ ਸੀ। ਸਰਕਾਰੀ ਮੌਤਾਂ ਦੀ ਗਿਣਤੀ ਸੰਯੁਕਤ ਰਾਸ਼ਟਰ ਦੇ 670 ਦੇ ਮਾਰੇ ਜਾਣ ਦੇ ਅੰਦਾਜ਼ੇ ਤੋਂ ਲਗਪਗ ਤਿੰਨ ਗੁਣਾ ਹੈ। ਜਦੋਂ ਕਿ ਹੁਣ ਤੱਕ ਸਿਰਫ਼ ਛੇ ਲੋਕਾਂ ਦੀਆਂ ਲਾਸ਼ਾਂ ਹੀ ਬਰਾਮਦ ਹੋਈਆਂ ਹਨ।
Punjab Bani 28 May,2024
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ ਰਣਜੀਤ ਸਿੰਘ ਕਤਲ ਕੇਸ ਵਿੱਚ ਕੀਤਾ ਬਰੀ ਚੰਡੀਗੜ੍ਹ, 28 ਮਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਕਤੂਬਰ 2021 ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।
Punjab Bani 28 May,2024
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ ਗਿਰੀਸ਼ ਵਰਮਾ ਦਾ ਪੁੱਤਰ ਵਿਕਾਸ ਵਰਮਾ ਗ੍ਰਿਫ਼ਤਾਰੀ ਤੋਂ ਬਚਣ ਲਈ ਰਹਿ ਰਿਹੈ ਵਿਦੇਸ਼ 'ਚ ਚੰਡੀਗੜ੍ਹ, 27 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ 'ਤੇ ਬੈਂਕ ਐਂਟਰੀਆਂ ਕਰਵਾ ਕੇ ਨਜਾਇਜ਼ ਪੈਸੇ ਪ੍ਰਾਪਤ ਕੀਤੇ ਸਨ। ਇਸ ਤੋਂ ਇਲਾਵਾ, ਇਹਨਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਹਨਾਂ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ। ਮੁਲਜ਼ਮਾਂ ਦੀ ਕਾਰਜ ਵਿਧੀ ਸਬੰਧੀ ਕਾਰਜ ਵਿਧੀ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਾਸ ਵਰਮਾ ਸਾਲ 2019-20 ਵਿੱਚ ਦੋ ਰੀਅਲ ਅਸਟੇਟ ਫਰਮਾਂ 'ਬਾਲਾਜੀ ਇੰਫਰਾ ਬਿਲਡਟੈਕ' ਅਤੇ 'ਬਾਲਾਜੀ ਡਿਵੈਲਪਰਸ' ਵਿੱਚ ਆਪਣੇ ਪਿਤਾ ਦੇ ਕਾਲੇ ਧਨ ਦੀ ਖੱਪਤ ਕਰਕੇ ਅਤੇ ਫਰਮਾਂ ਦੇ ਦੂਜੇ ਭਾਈਵਾਲਾਂ ਤੋਂ ਅਸੁਰੱਖਿਅਤ ਕਰਜ਼ੇ ਵਜੋਂ ਬੈਂਕ ਐਂਟਰੀਆਂ ਰਾਹੀਂ ਧਨ ਪ੍ਰਾਪਤ ਕਰਕੇ ਅਤੇ ਬਦਲੇ ਵਿੱਚ ਨਕਦ ਰਾਸ਼ੀ ਉਨ੍ਹਾਂ ਨੂੰ ਵਾਪਸ ਕਰਕੇ ਹਿੱਸੇਦਾਰ ਬਣ ਗਿਆ। ਉਸ ਦੇ ਸਹਿ-ਦੋਸ਼ੀ ਸੰਜੀਵ ਕੁਮਾਰ ਵਾਸੀ ਖਰੜ, ਅਤੇ ਕੁਰਾਲੀ ਵਾਸੀ ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਨੇ ਪਲਾਟ ਵੇਚਣ ਅਤੇ ਰਿਹਾਇਸ਼ੀ ਕਲੋਨੀ ਨੂੰ ਗੈਰਕਾਨੂੰਨੀ ਢੰਗ ਨਾਲ ਰੈਗੂਲਰ ਕਰਵਾਉਣ ਲਈ ਪਹਿਲਾਂ ਤੋਂ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੰਜੀਵ ਕੁਮਾਰ 50 ਪ੍ਰਤੀਸ਼ਤ ਹਿੱਸੇਦਾਰੀ ਨਾਲ 'ਬਾਲਾਜੀ ਇੰਫਰਾ ਬਿਲਡਟੈਕ' ਦਾ ਫਾਊਂਡਰ ਸੀ ਅਤੇ ਉਸਨੇ ਖਰੜ ਵਿੱਚ ਖੇਤੀਬਾੜੀ ਜ਼ਮੀਨ ਖਰੀਦਣ ਲਈ ਹੋਰ ਭਾਈਵਾਲਾਂ ਦੇ ਨਾਲ ਮਿਲ ਕੇ 2.30 ਕਰੋੜ ਰੁਪਏ (ਉਸਦਾ ਹਿੱਸਾ) ਦਾ ਨਿਵੇਸ਼ ਕੀਤਾ ਅਤੇ ਫਿਰ ਇਸ ਜ਼ਮੀਨ 'ਤੇ ਗੈਰ-ਕਾਨੂੰਨੀ ਢੰਗ ਨਾਲ ਰਿਹਾਇਸ਼ੀ ਕਲੋਨੀ ਨੂੰ ਰੈਗੂਲਰਾਈਜ ਕਰਵਾਇਆ। ਇਸ ਤੋਂ ਬਾਅਦ, ਉਸਨੇ ਬਿਨਾਂ ਕੋਈ ਲਾਭ ਲਏ ਫਰਮ ਤੋਂ ਅਸਤੀਫਾ ਦੇ ਦਿੱਤਾ ਅਤੇ ਉਸਦਾ 15 ਫੀਸਦ ਹਿੱਸਾ ਗੌਰਵ ਗੁਪਤਾ ਰਾਹੀਂ ਵਿਕਾਸ ਵਰਮਾ ਨੂੰ ਮਿਲ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਵੀ ਜੂਨ 2023 ਵਿੱਚ ਸਾਬਕਾ ਈ.ਓ. ਗਿਰੀਸ਼ ਵਰਮਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ ਵਿਖੇ 5 ਏਕੜ ਜ਼ਮੀਨ 'ਤੇ ਸਥਿਤ 25000 ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਜ਼ਮੀਨ ਵਜੋਂ ਵੇਚ ਕੇ ਗਿਰੀਸ਼ ਵਰਮਾ ਨੂੰ ਗੈਰ-ਕਾਨੂੰਨੀ ਤੌਰ 'ਤੇ ਅਮੀਰ ਬਣਾਉਣ ਵਿੱਚ ਮੱਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਜੋ ਕਿ ਐਮ.ਸੀ. ਜ਼ੀਰਕਪੁਰ ਦੇ ਖੇਤਰ ਵਿੱਚ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਵੱਲੋਂ ਇਸ ਜ਼ਮੀਨ ਦੀ ਸਰਕਾਰ ਵੱਲੋਂ ਮਿਥੀ ਕੀਮਤ ਨਾਲੋਂ ਘੱਟ ਕੀਮਤ ਉਪਰ ਰਜਿਸਟਰੀ ਕਰਵਾਈ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਰਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਗਿਆ ਸੀ।
Punjab Bani 27 May,2024
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ - ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ - ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ - ਪਿਛਲੇ ਚਾਰ ਮਹੀਨਿਆਂ ਤੋਂ ਇਸ ਤਸਕਰੀ ਦੇ ਧੰਦੇ ਵਿੱਚ ਸਰਗਰਮ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹਨਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ। ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਅਮੀਰ ਖਾਸ ਦੀਆਂ ਟੀਮਾਂ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਵਰਨਾ ਕਾਰ 'ਚ ਘਰ ਤੋਂ ਜਾਣ ਵਾਲੇ ਸਨ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਪਹਿਲੀ ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਇਸ ਧੰਦੇ ਵਿੱਚ ਲੱਗੇ ਹੋਏ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Punjab Bani 26 May,2024
ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁਖ
ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁਖ ਨਵੀਂ ਦਿੱਲੀ, 26 ਮਈ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਸ਼ਨਿੱਚਰਵਾਰ ਰਾਤ ਨੂੰ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗਣ ਕਰਕੇ ਸੱਤ ਨਵਜੰਮਿਆਂ ਦੀ ਮੌਤ ਹੋ ਗਈ ਹੈ ਜਦੋਂਕਿ ਪੰਜ ਬੱਚੇ ਦੂਜੇ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਦਸੇ ਵਿਚ ਗਈਆਂ ਜਾਨਾਂ ’ਤੇ ਦੁਖ਼ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਤੇ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
Punjab Bani 26 May,2024
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ, 25 ਮਈ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ ਨਾਲ ਸੰਪਰਕ ਕਰਨ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਸਨੇ ਰਾਕੇਸ਼ ਕੁਮਾਰ ਨਾਲ ਸੰਪਰਕ ਤਾਂ ਉਸ ਨੇ ਉਸ ਦੀ ਜ਼ਮੀਨ ਦਾ ਦੌਰਾ ਕਰਨ ਅਤੇ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਉੱਤੇ ਦਰਜ ਕਰਨ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸਨੇ ਅੱਗੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ 'ਤੇ ਸੌਦਾ 50,000 ਰੁਪਏ 'ਚ ਤੈਅ ਹੋਇਆ, ਜਿਸ 'ਚੋਂ ਰਾਕੇਸ਼ ਕੁਮਾਰ ਨੇ 30,000 ਰੁਪਏ ਤਹਿਸੀਲਦਾਰ ਲਈ ਅਤੇ 20,000 ਰੁਪਏ ਆਪਣੇ ਲਈ ਮੰਗੇ। ਸ਼ਿਕਾਇਤਕਰਤਾ ਨੇ ਉਕਤ ਰੀਡਰ ਨਾਲ ਰਿਸ਼ਵਤ ਦੇਣ ਬਾਰੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸਨੇ ਸਬੂਤ ਵਜੋਂ ਬਿਉਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਮੁਲਜ਼ਮ ਰੀਡਰ ਨੇ ਉਪਰੋਕਤ ਮਕਸਦ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਲਈ 30,000 ਰੁਪਏ ਅਤੇ ਆਪਣੇ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜਾਂਚ ਦੌਰਾਨ ਸਬੰਧਤ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 25 May,2024
ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਨਾਲ ਜੁੜੇ ਮਾਮਲੇ ’ਚ ਤੀਸ ਹਜ਼ਾਰੀ ਕੋਰਟ ਨੇ ਮੁਲਜ਼ਮ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਨੂੰ ਚਾਰ ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਪੁਲਿਸ ਹਿਰਾਸਤ ਦਾ ਸਮਾਂ ਖਤਮ ਹੋਣ ਦੇ ਬਾਅਦ ਵਿਭਵ ਨੂੰ ਅਦਾਲਤ ’ਚ ਪੇਸ਼ ਕਰ ਕੇ ਚਾਰ ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਗੌਰਵ ਗੋਇਲ ਦੇ ਸਾਹਮਣੇ ਦਾਇਰ ਅਰਜ਼ੀ ’ਚ ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਗਵਾਹਾਂ ਦੇ ਬਿਆਨਾਂ ਦੇ ਨਾਲ ਇਲੈਕਟ੍ਰਾਨਿਕ, ਵਿਗਿਆਨਿਕ ਤੇ ਮੈਡੀਕਲ ਸਬੂਤ ਇਕੱਠੇ ਕੀਤੇ ਗਏ ਹਨ। ਜਾਂਚ ਦੌਰਾਨ ਬਰਾਮਦ ਕੀਤੇ ਗਏ ਨੈੱਟਵਰਕ ਵੀਡੀਓ ਰਿਕਾਰਡ ’ਚ ਮਾਮਲੇ ਨਾਲ ਸਬੰਧਤ ਸਮੱਗਰੀ ਹੋਣ ਦੀ ਗੱਲ ਕਹੀ ਗਈ ਹੈ। ਐੱਨਵੀਆਰ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਫੋਰੈਂਸਿਕ ਮਾਹਿਰਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਵਿਭਵ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਤੇ ਜਵਾਬ ਦੇਣ ’ਚ ਟਾਲ-ਮਟੋਲ ਕਰ ਰਿਹਾ ਹੈ।
Punjab Bani 25 May,2024
ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ
ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ ਗੁਰਦਾਸਪੁਰ, 25 ਮਈ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਟਾਲਾ ਨਗਰ ਨਿਗਮ ਦੇ ਮੇਅਰ ਸੁੱਖ ਤੇਜਾ ਦੇ ਘਰ ਅੱਜ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਇਸੇ ਤਰ੍ਹਾਂ ਸੱਤ ਹੋਰ ਥਾਵਾਂ ਉਤੇ ਵਿਭਾਗ ਵੱਲੋਂ ਕਾਰਵਾਈ ਕਰਨ ਦੀ ਸੂਚਨਾ ਹੈ। ਇਥੋਂ ਦੇ ਉਮਰਪੁਰਾ ਰੋਡ ਉਤੇ ਮੇਅਰ ਤੇਜਾ ਦੇ ਘਰ ਜਿਵੇਂ ਹੀ ਛਾਪਾ ਪਿਆ ਤਾਂ ਲੋਕ ਤੇ ਕਾਂਗਰਸ ਆਗੂ ਇਕੱਠੇ ਹੋਏ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੌਕੇ ’ਤੇ ਪਹੁੰਚੇ। ਇਨ੍ਹਾਂ ਨੇ ਭਾਜਪਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਦੋਵਾਂ ਨੇ ਆਖਿਆ ਕਿ ਚੋਣਾਂ ਦੌਰਾਨ ਛਾਪਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਹੌਸਲਾ ਪਸਤ ਨਹੀਂ ਕਰ ਸਕਦਾ। ਉਨ੍ਹਾਂ ਨੇ ਭਾਜਪਾ ਅਤੇ ਆਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
Punjab Bani 25 May,2024
ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ
ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਓਟਵਾ, 25 ਮਈ ਕੈਨੇਡਾ ‘ਚ ਹਮਬੋਲਟ ਬ੍ਰੋਂਕੋਸ ਹਾਦਸੇ ਦੇ ਦੋਸ਼ੀ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਲਿਆ ਗਿਆ। ਟਰੱਕ-ਬੱਸ ਹਾਦਸੇ ‘ਚ 16 ਜਾਨਾਂ ਗਈਆਂ ਸਨ ਤੇ 13 ਜ਼ਖ਼ਮੀ ਹੋਏ ਸਨ। ਕੈਨੇਡੀਅਨ ਮੀਡੀਆ ਮੁਤਾਬਕ ਕੈਲਗਰੀ ਦੇ ਪੱਕੇ ਵਸਨੀਕ ਸਿੱਧੂ ਨੇ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 16 ਖਿਡਾਰੀਆਂ ਦੀ ਮੌਤ ਹੋ ਗਈ ਸੀ।
Punjab Bani 25 May,2024
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ, 24 ਮਈ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।
Punjab Bani 24 May,2024
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ ਚੰਡੀਗੜ੍ਹ, 24 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ਸੁਰਿੰਦਰਪਾਲ ਸਿੰਘ, ਜੀ.ਐਮ. ਜਸਵਿੰਦਰ ਸਿੰਘ ਰੰਧਾਵਾ ਅਤੇ ਪੀਐਸਆਈਈਸੀ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਧਾਂਦਲੀ ਕੀਤੀ ਸੀ। ਇਸ ਨਾਲ ਉਨ੍ਹਾਂ ਨੇ ਆਪਣੇ ਨਿੱਜੀ ਲਾਹੇ ਲਈ ਰਾਜ ਸਰਕਾਰ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਅਤੇ ਉਸਦਾ ਪੁੱਤਰ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਫੇਜ਼ 8-ਬੀ, ਇੰਡਸਟ੍ਰੀਅਲ ਏਰੀਆ, ਐਸ.ਏ.ਐਸ. ਨਗਰ ਵਿਖੇ ਪੀਐਸਆਈਈਸੀ ਦੇ 1389 ਵਰਗ ਗਜ਼ ਦੇ ਪਲਾਟ ਨੰਬਰ ਈ-261, ਨੂੰ ਮੈਸਰਜ਼ ਸੁਖਮਨੀ ਇੰਟਰਪ੍ਰਾਈਜ਼ਜ਼ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼. ਕੀਮਤ ਤੇ ਮਿਤੀ 13.07.2004 ਨੂੰ ਉਕਤ ਪਲਾਟ ਹਾਸਲ ਕੀਤਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਐਸ.ਆਈ.ਈ.ਸੀ. ਦੇ ਨਿਯਮਾਂ ਅਤੇ ਅਲਾਟਮੈਂਟ ਪੱਤਰ ਦੇ ਅਨੁਸਾਰ, ਜੇਕਰ ਅਲਾਟਮੈਂਟ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਲਾਟੀ (ਖ੍ਰੀਦਣ ਵਾਲੇ) ਦੁਆਰਾ ਕੁੱਲ ਰਕਮ ਦਾ 30 ਫੀਸਦੀ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਪਲਾਟ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ ਪਰ, ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਅਵਤਾਰ ਸਿੰਘ ਨੇ ਸ਼ੁਰੂਆਤੀ 10 ਫੀਸਦ ਬਿਆਨੇ ਦੀ ਰਕਮ ਜਮ੍ਹਾਂ ਕਰਨ ਤੋਂ ਬਾਅਦ ਪੀਐਸਆਈਈਸੀ ਨੂੰ ਹੋਰ ਕੋਈ ਰਕਮ ਜਮ੍ਹਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਇਸ ਪਲਾਟ ਦੀ ਅਲਾਟਮੈਂਟ ਦੀਆਂ ਤਰੀਕਾਂ ਨੂੰ ਵਾਰ-ਵਾਰ ਬਦਲਿਆ ਗਿਆ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਅਵਤਾਰ ਸਿੰਘ ਨੇ ਜੀਐਮ ਜੇ.ਐਸ. ਰੰਧਾਵਾ ਅਤੇ ਸੀਜੀਐਮ ਸੁਰਿੰਦਰਪਾਲ ਸਿੰਘ ਦੀ ਮਿਲੀਭੁਗਤ ਨਾਲ ਇਹ ਪਲਾਟ 2016 ਵਿੱਚ ਅਸਲ ਖ਼ਰੀਦ ਰੇਟ 1265 ਪ੍ਰਤੀ ਵਰਗ ਗਜ਼ ’ਤੇ ਅੱਗੇ ਵੇਚ ਦਿੱਤਾ ਸੀ ਜਦਕਿ 2013 ਵਿੱਚ ਇਸਦੀ ਕੀਮਤ 11,000 ਪ੍ਰਤੀ ਵਰਗ ਗਜ਼ ਸੀ। ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀਐਸਆਈਈਸੀ ਅਧਿਕਾਰੀਆਂ/ਕਰਮਚਾਰੀਆਂ ਅਤੇ ਇੱਕ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖਜ਼ਾਨੇ ਨੂੰ ਸਿੱਧੇ ਤੌਰ ’ਤੇ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਅਵਤਾਰ ਸਿੰਘ, ਜੀ.ਐਮ. ਜੇ.ਐਸ. ਰੰਧਾਵਾ ਅਤੇ ਸੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ 2016 ਵਿੱਚ ਉਕਤ ਪਲਾਟ ਦੀ ਫ਼ਰੋਖ਼ਤ ਅਤੇ ਰੱਦੋਬਦਲ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 24 May,2024
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਪਟਿਆਲਾ, 24 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ 29 ਜੁਲਾਈ ਤੋਂ 03 ਅਗਸਤ 2024 ਤੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਸੀਜੇਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੇਸ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਵਿਸ਼ੇਸ਼ ਲੋਕ ਅਦਾਲਤ ਵਿੱਚ ਇਸ ਝਗੜੇ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਚਾਹੁੰਦੀ ਹੈ ਤਾਂ ਧਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਜਾਂ ਫ਼ੋਨ ਨੰਬਰ 0175-2306500. 'ਤੇ 28 ਜੁਲਾਈ, 2024 ਤੋਂ ਪਹਿਲਾਂ ਪਹਿਲਾਂ ਸੰਪਰਕ ਕਰ ਸਕਦੀ ਹੈ। ਮੈਡਮ ਅਰੋੜਾ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ. ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਦੇ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਤ ਮੁੱਦੇ, ਮੌਰਟਗੇਜ ਨਾਲ ਸੰਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫ਼ੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਲਏ ਜਾਣਗੇ। ਮੈਡਮ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਹੋ ਸਕੇ। ਇਸ ਮੰਤਵ ਲਈ ਵਿਸ਼ੇਸ਼ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦਾ ਇੱਛੁਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕੋਈ ਵੀ ਵਿਸਤ੍ਰਿਤ ਜਾਣਕਾਰੀ ਨਾਲਸਾ ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਉਪਲਬਧ ਕਰਵਾਈ ਜਾ ਸਕਦੀ ਹੈ। । ਇਹ ਸਪਸ਼ਟ ਹੈ ਕਿ ਲੋਕ ਅਦਾਲਤਾਂ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਧਿਰਾਂ ਵਿੱਚ ਸਦਭਾਵਨਾ ਨੂੰ ਵਧਾਵਾ ਦਿੰਦੀਆਂ ਹਨ।
Punjab Bani 24 May,2024
ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ
ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ ਅੰਬਾਲਾ, 24 ਮਈ ਇਥੇ ਦਿੱਲੀ-ਅੰਬਾਲਾ ਕੌਮੀ ਮਾਰਗ ‘ਤੇ ਮੋਹਰਾ ਪਿੰਡ ਨੇੜੇ ਅੱਜ ਤੜਕੇ ਟੈਂਪੂ ਟਰੈਵਲਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਜ਼ਖ਼ਮੀ ਹੋ ਗਏ। ਪੀੜਤ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਮੱਥਾ ਟੇਕਣ ਲਈ ਜਾ ਰਹੇ ਸਨ। ਪੀੜਤਾਂ ਮੁਤਾਬਕ ਟਰੈਵਲਰ ‘ਚ 30 ਦੇ ਕਰੀਬ ਯਾਤਰੀ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਅੰਬਾਲਾ ਅਤੇ ਕੁਰੂਕਸ਼ੇਤਰ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ।
Punjab Bani 24 May,2024
ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ
ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ ਦਿਲੀ : ਬੈਂਗਲੁਰੂ ਦੇ ਤਿੰਨ ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਓਟੇਰਾ ਸਮੇਤ ਤਿੰਨ ਹੋਟਲਾਂ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡੀਸੀਪੀ ਸਾਊਥ ਬੈਂਗਲੁਰੂ ਦੇ ਅਨੁਸਾਰ, ਫਿਲਹਾਲ ਬੰਬ ਸਕੁਐਡ ਅਤੇ ਪੁਲਿਸ ਟੀਮਾਂ ਓਟੇਰਾ ਹੋਟਲ ਵਿੱਚ ਹਨ ਅਤੇ ਜਾਂਚ ਕਰ ਰਹੀਆਂ ਹਨ।
Punjab Bani 23 May,2024
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਚੰਡੀਗੜ੍ਹ 22 ਮਈ - ਪੰਜਾਬ ਵਿਜੀਲੈ਼ਸ ਬਿਓਰੋ ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਨਕੁਆਰੀ ਨੰਬਰ 05/2023 ਦੀ ਪੜਤਾਲ ਤੋਂ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਵਿੱਚ ਕੀਤੀ ਗਈ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਸਬੰਧੀ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਨੰਬਰ 9 ਮਿਤੀ 22.05.2024 ਨੂੰ ਆਈ.ਪੀ.ਸੀ ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 26 ਮੁਲਜਮਾਂ ਵਿਚੋਂ ਹੁਣ ਤੱਕ 15 ਮੁਲਜਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾ ਵਿਚ ਦੀਪਕ ਕੁਮਾਰ ਸਿੰਗਲ (ਮਾਲਕ) ਮੈਸਰਜ ਦੀਪਕ ਬਿਲਡਰ ਵਾਸੀ ਰਾਜ ਗੁਰੂ ਨਗਰ, ਲੁਧਿਆਣਾ (ਪ੍ਰਾਈਵੇਟ ਵਿਅਕਤੀ), ਅਰਵਿੰਦਰ ਸਿੰਘ, ਚੀਫ ਇੰਜੀਨੀਅਰ (ਰਿਟਾਇਰਡ)-ਕਮ ਇੰਡੀਪੈਂਡਿਟ ਇੰਜੀਨੀਅਰ ਜੰਗ-ਏ-ਅਜਾਦੀ ਵਾਸੀ ਸੈਕਟਰ-38ਬੀ ਚੰਡੀਗੜ, ਤੇਜ਼ ਰਾਮ ਕਟਨੌਰੀਆ, ਐਕਸੀਅਨ ਪੀ.ਡਬਲਯੂ.ਡੀ (ਬੀ.ਐਂਡ ਆਰ) ਸ਼ਾਖਾ-2 ਜਲੰਧਰ (ਚੀਫ ਇੰਜੀਨੀਅਰ ਰਿਟਾਇਰਡ) ਵਾਸੀ ਪਾਰਕ ਐਵੀਨਿਊ, ਜਲੰਧਰ, ਰਾਜੀਵ ਕੁਮਾਰ ਅਰੋੜਾ, ਜੇ.ਈ (ਐਸ.ਡੀ.ਓ. ਰਿਟਾਇਰਡ) ਪੀ.ਡਬਲਯੂ.ਡੀ (ਬੀ.ਐਂਡ ਆਰ) ਸਬ-ਡਵੀਜਨ ਪ੍ਰੋਵੈਸ਼ੀਅਲ ਡਵੀਜਨ-3 ਜਲੰਧਰ ਵਾਸੀ ਸੈਕਟਰ-11, ਪੰਚਕੂਲਾ, ਰੋਹਿਤ ਕੁਮਾਰ ਜੇ.ਈ, ਪੀ.ਡਬਲਯੂ.ਡੀ (ਬੀ.ਐਂਡ ਆਰ) ਕੰਨਸਟਰੱਕਸ਼ਨ ਡਵੀਜਨ-3 ਜਲੰਧਰ (ਹੁਣ ਜੇ.ਈ ਮਕੈਨੀਕਲ ਡਵੀਜਨ ਜਲੰਧਰ ਵਾਸੀ ਪਿੰਡ ਨੂਸੀ, ਜਿਲਾ ਜਲੰਧਰ, ਰਘਵਿੰਦਰ ਸਿੰਘ ਐਕਸੀਅਨ, ਉਪ ਮੰਡਲ ਅਫਸਰ, ਲੋਕ ਨਿਰਮਾਣ ਵਿਭਾਗ (ਭ.ਤੇ ਮ. ਸ਼ਾਖਾ) ਇਲੈਕਟ੍ਰੀਕਲ ਡਵੀਜਨ ਵਾਸੀ ਸੈਕਟਰ 110, ਮੋਹਾਲੀ, ਸੰਤੋਸ਼ ਰਾਜ ,ਐਕਸੀਅਨ, ਇਲੈਕਟ੍ਰੀਕਲ ਡਵੀਜਨ ਅੰਮ੍ਰਿਤਸਰ (ਰਿਟਾਇਰਡ) ਵਾਸੀ ਗਰੀਨ ਸਿਟੀ ਅਕਾਸ਼ ਐਵੀਨਿਊ, ਅੰਮ੍ਰਿਤਸਰ, ਹਰਪਾਲ ਸਿੰਘ ਐਸ.ਡੀ.ਓ, ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਇਲੈਕਟਰੀਕਲ ਲੁਧਿਆਣਾ) ਵਾਸੀ ਪ੍ਰੀਤ ਨਗਰ ਲੁਧਿਆਣਾ, ਜਤਿੰਦਰ ਅਰਜੁਨ ਐਸ.ਡੀ.ਓ ਹੁਣ ਐਕਸੀਅਨ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਮਕੈਨੀਕਲ ਡਵੀਜਨ ਪੀ.ਡਬਲਯੂ.ਡੀ (ਬੀ.ਐਂਡ ਆਰ ਜਲੰਧਰ) ਵਾਸੀ ਜਲੰਧਰ ਕੈਂਟ, ਹਰਪ੍ਰੀਤ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਕੈਂਟ ਵਾਸੀ ਪਿੰਡ ਜਲਾਲ ਭੁਲਾਣਾ, ਜਿਲਾ ਕਪੂਰਥਲਾ, ਮਨਦੀਪ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਵਾਸੀ ਅਰਬਨ ਅਸਟੇਟ ਫੇਸ-2, ਜਲੰਧਰ, ਐਨ.ਪੀ ਸਿੰਘ, ਐਕਸੀਅਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਾਸੀ ਛੋਟੀ ਬਾਰਾਂਦਰੀ ਜਲੰਧਰ, ਰੱਜਤ ਗੋਪਾਲ, ਐਸ.ਡੀ.ਓ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲੰਧਰ (ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ) ਵਾਸੀ ਗੋਪਾਲ ਪਾਰਕ ਕਪੂਰਥਲਾ, ਗੌਰਵਦੀਪ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਜਲੰਧਰ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਅਤੇ ਰੋਹਿਤ ਕੌਂਡਲ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-3 ਜਲੰਧਰ, ਸਬ-ਡਵੀਜਨ ਨਕੋਦਰ, ਜਿਲ੍ਹਾ ਜਲੰਧਰ ਵਾਸੀ ਮਧੂਬਨ ਕਲੌਨੀ, ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੁਕੱਦਮੇ ਦੇ ਬਾਕੀ ਫਰਾਰ ਮੁਲਜ਼ਮ ਵਿਨੈ ਬੁਬਲਾਨੀ, ਆਈ.ਏ.ਐਸ., ਸਾਬਕਾ ਮੁੱਖ ਕਾਰਜਕਾਰੀ ਅਫਸਰ ਜੰਗ-ਏ-ਆਜ਼ਾਦੀ ਅਤੇ ਹੋਰ, ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਠਿਕਾਣਿਆ ਤੇ ਦਬਿਸ਼ ਦਿੱਤੀ ਜਾ ਰਹੀ ਹੈ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਤੋਂ ਪਾਇਆ ਗਿਆ ਕਿ ਸਾਲ 2012 ਵਿੱਚ ਤਤਕਾਲੀ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਲੈ ਕੇ ਭਾਰਤ ਦੀ ਅਜ਼ਾਦੀ ਤੱਕ ਭਾਵ ਸਾਲ 1947 ਤੱਕ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਅਤੇ ਅਜਾਦੀ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਦਰਸਾਉਂਦੀ ਯਾਦਗਾਰ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ, ਤਾਂ ਜ਼ੋ ਅਗਲੀਆਂ ਆਉਣ ਵਾਲੀਆਂ ਪੀੜ੍ਹੀਆਂ ਭਾਰਤ ਦੇ ਅਜਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਇਤਹਾਸ ਅਤੇ ਯੋਗਦਾਨ ਬਾਰੇ ਜਾਣੂ ਹੋਣ। ਪੰਜਾਬ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਨੂੰ ਪੂਰਾ ਕਰਨ ਲਈ 315 ਕਰੋੜ ਰੁਪਏ ਦੀ ਰਾਸ਼ੀ ਮੰਨਜੂਰ ਕੀਤੀ ਅਤੇ ਨੈਸ਼ਨਲ ਹਾਈਵੇ ਕਰਤਾਰਪੁਰ ਜਿ਼ਲ੍ਹਾ ਜਲੰਧਰ ਤੇ ਸਥਿਤ 25 ਏਕੜ ਪ੍ਰਮੁੱਖ ਜ਼ਮੀਨ ਇਸ ਮੰਤਵ ਲਈ ਅਲਾਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਕੰਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀ ਉਸਾਰੀ ਸਬੰਧੀ ਸਾਰੀ ਦੇਖ ਰੇਖ ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਕਾਰਜਕਾਰੀ ਕਮੇਟੀ /ਪ੍ਰਬੰਧਕੀ ਕਮੇਟੀ ਅਤੇ ਵਿਨੈ ਬੁਬਲਾਨੀ ਆਈ.ਏ.ਐਸ. ਮੁੱਖ ਕਾਰਜਕਾਰੀ ਅਫਸਰ ਵੱਲੋਂ ਕੀਤੀ ਗਈ ਅਤੇ ਬਾਕੀ ਕਿਸੇ ਵੀ ਕਮੇਟੀ ਮੈਂਬਰਾਂ ਨੂੰ ਫਾਊਡੇਸ਼ਨ ਦੇ ਬਣਾਏ ਗਏ ਰੂਲਜ਼ ਐਂਡ ਬਾਈ-ਲਾਅਜ਼ ਅਤੇ ਡੀਡ ਆਫ ਡੈਕਲਾਰੇਸ਼ਨ ਦੇ ਸਿੱਧੇ ਤੌਰ ਤੇ ਕੋਈ ਅਧਿਕਾਰ ਨਹੀਂ ਦਿੱਤੇ ਗਏ ਸਨ। ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਉਕਤ ਰੂਲਾਂ ਦੀ ਉਲੰਘਣਾ ਕਰਦੇ ਹੋਏ ਜੰਗ ਏ ਅਜਾਦੀ ਦੀ ਉਸਾਰੀ ਨਾਲ ਸਬੰਧਤ ਸੀਵਰੇਜ ਟਰੀਟਮੈਂਟ ਪਲਾਂਟ, ਲੈਂਡਸਕੇਪਿੰਗ, ਸੰਚਾਲਨ ਅਤੇ ਦੇਖਭਾਲ/ਦਸਤਾਵੇਜ਼ੀ ਫਿਲਮ ਬਣਾਉਣ ਦੇ ਕੰਮ ਬਿਨ੍ਹਾਂ ਟੈਂਡਰ ਪ੍ਰਣਾਲੀ ਅਪਣਾਏ ਆਪਣੇ ਖਾਸ ਠੇਕੇਦਾਰ/ਵਿਅਕਤੀ ਦੀਪਕ ਬਿਲਡਰਜ਼/ ਸ਼ਾਮ ਬੈਨੇਗਲ ਫਿਲਮ ਨਿਰਦੇਸ਼ਕ ਨੂੰ ਸੌਂਪ ਦਿੱਤੇ ਗਏ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਪੰਜਾਬ ਫਰੀਡਮ ਮੂਵਮੈਂਟ ਮੈਮੋਰੀਅਲ ਫਾਊਂਡੇਸ਼ਨ ਡੀਡ(2012) ਵਿੱਚ ਮੱਦ ਨੰਬਰ 9 ਅਤੇ 10 ਮੁਤਾਬਿਕ ਆਪਣੇ ਬਣਦੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਆਪਣੇ ਨਿੱਜੀ ਮੁਫਾਦ ਲਈ ਠੇਕੇਦਾਰਾਂ ਦੀਪਕ ਬਿਲਡਰਜ਼/ਗੋਦਰੇਜ਼ ਐਂਡ ਬੋਇਸ ਕੰਪਨੀ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਜੰਗ ਏ ਅਜਾਦੀ ਪ੍ਰੇਜੈਕਟ ਦੀ ਉਸਾਰੀ ਰਾਜ ਰਾਵੇਲ ਮਾਸਟਰ ਟੈਕਨੀਕਲ ਕੰਸਲਟੈਂਟ (ਐੱਮ.ਟੀ.ਸੀ.) ਐੱਨ. ਐੱਸ. / ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ (ਮਿਊਜ਼ੀਅਮ ਸਲਾਹਕਾਰ) ਤੋਂ ਪਲਾਨ ਮੁਤਾਬਿਕ ਮੁਕੰਮਲ ਕਰਵਾਏ ਬਗੈਰ ਨਾਨ ਸ਼ਡਿਊਲ ਆਈਟਮ ਦੀ ਆੜ ਹੇਠ ਉਕਤ ਠੇਕੇਦਾਰਾਂ/ਕੰਪਨੀਆਂ ਨੂੰ ਉਹਨਾਂ ਦੀਆਂ ਬਿਡਿੰਗ ਰਾਸ਼ੀਆਂ ਤੋਂ ਵੀ ਵੱਧ ਦੀਆਂ ਅਦਾਇਗੀਆਂ ਕੀਤੀਆਂ। ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਜੰਗ-ਏ-ਅਜਾਦੀ ਦੀ ਉਸਾਰੀ ਦਾ ਨਕਸ਼ਾ/ਪਲਾਨ ਤਿਆਰ ਕਰਨ ਲਈ ਰਾਜ ਰਵੇਲ ਮਾਸਟਰ ਟੈਕਨੀਕਲ ਕੰਸਲਟੈਂਟ ਨੂੰ ਕਰੀਬ 6 ਕਰੋੜ ਅਤੇ ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ ਨੂੰ ਕਰੀਬ 3 ਕਰੋੜ ਰੁਪਏ ਦਿੱਤੇ ਗਏ ਸਨ, ਇਸ ਦੇ ਬਾਵਜੂਦ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਅਸਲ ਬਿਲਾਂ ਨੂੰ ਅੱਖੋ-ਪਰੋਖੇ ਕਰਦੇ ਹੋਏ ਅਤੇ ਉਕਤ ਦੋਨੋ ਕੰਸਲਟੈਂਟਾਂ ਨਾਲ ਸਾਜ-ਬਾਜ ਹੋ ਕੇ ਗੈਰ ਸ਼ਿਡਿਊਲ ਆਈਟਮਾਂ ਪ੍ਰਵਾਨ ਕਰ ਦਿੱਤੀਆਂ ਜਿਵੇਂ ਕਿ ਜੰਗ-ਏ-ਅਜ਼ਾਦੀ ਵਿੱਚ ਬਨਣ ਵਾਲੇ 6 ਗੁਬੰਦਾਂ ਨੂੰ ਆਰ.ਸੀ.ਸੀ. ਸਟਰੱਕਚਰ ਦੀ ਬਜਾਏ ਸਟੀਲ ਸਟਰੱਕਚਰ ਵਿੱਚ ਬਣਾ ਕੇ ਕਰੋੜਾਂ ਰੁਪਏ ਵਸੂਲ ਕਰ ਲਏ ਗਏ। ਸਟੋਨ ਕਲੈਡਿੰਗ ਦੇ ਕੰਮ ਲਈ ਹਿਲਟੀ ਕਰੈਂਪਸ ਦੀ ਵਰਤੋਂ, ਸੈਟਰਿੰਗ ਅਤੇ ਸ਼ਟਰਿੰਗ ਦੀ ਆਈਟਮ ਨੂੰ ਨਾਨ ਸ਼ਡਿਊਲ ਆਈਟਮ ਬਣਾ ਕੇ ਵੱਧ ਰੇਟ ਦੇ ਕੇ ਕਰੋੜਾਂ ਰੁਪਏ ਵਾਧੂ ਅਦਾਇਗੀ ਸਬੰਧਤ ਠੇਕੇਦਾਰ ਨੂੰ ਕੀਤੀ ਗਈ। ਇਸ ਤੋਂ ਇਲਾਵਾ ਦੀਪਕ ਬਿਲਡਰਜ਼ ਵੱਲੋਂ ਪ੍ਰਾਇਮਰੀ ਸਟੀਲ ਦਾ ਮੁੱਦਾ ਉਠਾਕੇ ਬਰਜਿੰਦਰ ਸਿੰਘ ਹਮਦਰਦ ਤੇ ਵਿਨੈ ਬੁਬਲਾਨੀ ਸੀ.ਈ.ਓ ਦੀ ਸ਼ਹਿ ਪਰ ਬਿਨ੍ਹਾਂ ਕਾਰਜਕਾਰੀ ਕਮੇਟੀ ਦੀ ਪ੍ਰਵਾਨਗੀ ਦੇ ਬਿਨਾਂ ਮਾਹ ਅਪ੍ਰੈਲ 2015 ਤੋਂ ਪ੍ਰਾਇਮਰੀ ਸਟੀਲ (ਟਾਟਾ ਸਟੀਲ) ਖਰੀਦ ਕਰਨਾ ਸ਼ੁਰੂ ਕਰ ਦਿੱਤਾ। ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਤੇ ਸ਼੍ਰੀ ਵਿਨੈ ਬੁਬਲਾਨੀ ਸੀ.ਈ.ਓ ਵਲੋਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਕਰੀਬ ਤਿੰਨ ਮਹੀਨੇ ਬਾਅਦ ਦੀਪਕ ਬਿਲਡਰ ਨੂੰ ਪ੍ਰਾਇਮਰੀ ਸਟੀਲ ਦੇ ਨਾਮ ਪਰ ਟਾਟਾ ਸਟੀਲ ਖਰੀਦਣ ਦੀ ਪ੍ਰਵਾਨਗੀ ਦੇ ਕੇ ਕਰੋੜਾਂ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਜੰਗ-ਏ-ਅਜਾਦੀ ਯਾਦਗਾਰ ਦੀ ਉਸਾਰੀ ਐਮ.ਟੀ.ਸੀ ਰਾਜ ਰਾਵੇਲ ਅਤੇ ਮਿਊਜੀਅਮ ਕੰਨਸਲਟੈਂਟ ਈ.ਡੀ.ਸੀ ਕਰੀਏਵਿਟ ਟੈਕਨੋਲੋਜੀ ਸਲਇਊਸ਼ਨ ਦੇ ਪਲਾਨਾਂ ਮੁਤਾਬਿਕ ਨਹੀਂ ਹੋਈ ਹੈ ਅਤੇ ਐਮ.ਟੀ.ਸੀ ਰਾਜ ਰਾਵੇਲ ਵਲੋਂ ਤਿਆਰ ਕੀਤੇ ਗਏ ਬਿਲਾਂ ਵਿਚ ਸਿਵਲ ਦੀਆਂ ਕੁਲ 235 ਆਈਟਮਾਂ ਵਿਚੋਂ 103 ਆਈਟਮਾਂ ਨੂੰ ਬਿੱਲ/ਟੈਂਡਰ ਨੂੰ ਅੱਖੋਂ ਪਰੋਖੇ ਕਰਕੇ ਨਾਨ ਸ਼ਡਿਊਲ ਕਰਕੇ ਠੇਕੇਦਾਰ ਦੀਪਕ ਬਿਲਡਰ ਨੂੰ ਕਰੋੜਾਂ ਰੁਪਏ ਦਾ ਵਾਧੂ ਵਿੱਤੀ ਲਾਭ ਦਿੱਤਾ ਗਿਆ ਜਿਸ ਕਰਕੇ ਇਸ ਪੈਸੇ ਨਾਲ ਉਸਾਰੀਆਂ ਜਾਣ ਵਾਲੀਆਂ ਕਾਫੀ ਉਸਾਰੀਆਂ ਜਿਵੇਂ ਕਿ 10 ਬੁੱਤ, ਪਹਿਲੀ ਮੰਜਿਲ ਤੇ ਸਥਿਤ 04 ਗੈਲਰੀਆਂ, ਮੈਮੋਰੀਅਲ ਆਈਕਨ, ਫੂਡ ਕੋਰਟ, ਐਟਰੀਅਮ ਆਦਿ ਅੱਜ ਵੀ ਅਧੂਰੀਆਂ ਪਈਆਂ ਹੋਈਆਂ ਹਨ। ਇਸ ਤੋਂ ਇਲਾਵਾ ਬਰਜਿੰਦਰ ਸਿੰਘ ਹਮਦਰਦ ਜ਼ੋ ਕਿ ਮੈਨੇਜਮੈਂਟ ਕਮੇਟੀ ਦਾ ਵੀ ਪ੍ਰਧਾਨ ਸੀ, ਵੱਲੋਂ ਕਰੀਬ 14 ਕਰੋੜ ਦੀ ਲਾਗਤ ਨਾਲ ਲੇਜ਼ਰ ਸੋਅ ਬਣਾਇਆ ਗਿਆ ਸੀ ਜ਼ੋ ਕਿ ਸਾਲ 2020 ਤੋਂ ਬੰਦ ਪਿਆ ਹੈ, ਜਿਸ ਨਾਲ ਵੀ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ। ਇਹ ਇਮਾਰਤ ਬਿਲਾਂ ਅਤੇ ਡੀ.ਐਨ.ਆਈ.ਟੀ ਟੈਂਡਰ ਮੁਤਾਬਿਕ ਅਜੇ ਵੀ ਮੁਕੰਮਲ ਤੌਰ ਤੇ ਤਿਆਰ ਨਹੀਂ ਹੋਈ। ਜੰਗ-ਏ-ਅਜਾਦੀ ਪ੍ਰੋਜੈਕਟ ਦੇ ਕੰਮਾਂ ਦਾ ਵੱਖ-ਵੱਖ ਟੈਕਲੀਨਕਲ ਟੀਮਾਂ ਤੋਂ ਮੁਲਾਹਜਾ ਕਰਵਾਇਆ ਗਿਆ ਜਿਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਠੇਕੇਦਾਰਾਂ ਨੂੰ ਵਾਧੂ ਅਦਾਇਗੀ ਕਰਕੇ ਸਿੱਧੇ ਤੌਰ ਤੇ 27,23,62,615 ਰੁਪਏ ਦਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਜ਼ੋ ਜੰਗ-ਏ-ਅਜਾਦੀ ਪ੍ਰੋਜੈਕਟ ਦਾ ਜ਼ੋ ਕੰਮ ਅਧੂਰਾ ਪਿਆ ਹੈ । ਇਸ ਤੋਂ ਇਲਾਵਾ ਸ. ਜੰਗ-ਏ-ਆਜ਼ਾਦੀ ਵਿਖੇ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਲੇਜ਼ਰ ਸ਼ੋਅ 2020 ਤੋਂ ਬੰਦ ਪਾਇਆ ਗਿਆ ਅਤੇ ਬਰਜਿੰਦਰ ਸਿੰਘ ਹਮਦਰਦ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਨ ,ਪਰ ਉਨ੍ਹਾਂ ਨੇ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਅਤੇ ਇਸ ਲੇਜ਼ਰ ਸ਼ੋ ਨੂੰ ਗੈਰ-ਕਾਰਜਸ਼ੀਲ ਰੱਖਿਆ ਜਿਸ ਨਾਲ ਸਰਕਾਰ ਦਾ ਬਹੁਤ ਮਾਲੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ, ਆਈਏਐਸ ਪ੍ਰਧਾਨ ਅਤੇ ਸੀ.ਈ.ਓ ਕਾਰਜਕਾਰੀ ਕਮੇਟੀ ਕ੍ਰਮਵਾਰ ਐਮਟੀਸੀ ਦੇ ਅਨੁਸਾਰ ਸਮਾਰਕ ਦੀ ਉਸਾਰੀ ਕਰਵਾਉਣ ਅਤੇ ਯੋਜਨਾ ਤੇ ਬਿੱਲ ਆਫ ਕੁਆਂਟਟੀ/ਡੀਐਆਈਟੀ ਟੈਂਡਰ ਮੁਤਾਬਕ ਕੰਮ ਕਰਾਵਉਣ ਵਿੱਚ ਅਸਫ਼ਲ ਰਹੇ। ਕਈ ਟੀਮਾਂ ਵੱਲੋਂ ਜੰਗ-ਏ-ਆਜ਼ਾਦੀ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਇਹ ਸਿੱਟਾ ਨਿਕਲਿਆ ਹੈ ਕਿ ਸਿੱਧੇ ਦੀ ਉਸਾਰੀ ਵਿੱਚ ਠੇਕੇਦਾਰਾਂ ਨੂੰ ਵਾਧੂ ਪੈਸੇ ਦੇ ਕੇ ਜੰਗ-ਏ-ਆਜ਼ਾਦੀ ਯਾਦਗਾਰ ਸਰਕਾਰੀ ਖਜ਼ਾਨੇ ਨੂੰ 27,23,62,615 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਜੰਗ-ਏ-ਆਜ਼ਾਦੀ ਪ੍ਰੋਜੈਕਟ ਦਾ ਕੰਮ ਜੋ ਅਜੇ ਵੀ ਅਧੂਰਾ ਹੈ ਜਾਂ ਗਲਤ ਤਰੀਕੇ ਨਾਲ ਬਣਾਇਆ ਗਿਆ ਹੈ, ਦਾ ਹੋਰ ਵਿੱਤੀ ਬੋਝ ਪਵੇਗਾ।
Punjab Bani 22 May,2024
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਨਵੀਂ ਦਿੱਲੀ, 21 ਮਈ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ।
Punjab Bani 21 May,2024
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਨਵੀਂ ਦਿੱਲੀ, 21 ਮਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖ਼ਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫ਼ਾਰਸ਼ ਤੋਂ ਕੁੱਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ਵਿੱਚ ‘ਆਪ’ ਦੇ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ। ਸੂਤਰਾਂ ਨੇ ਕਿਹਾ ਕਿ 5 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜੇ ਐੱਲਜੀ ਦੇ ਪ੍ਰਮੁੱਖ ਸਕੱਤਰ ਦੇ ਪੱਤਰ ’ਤੇ ਐੱਨਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੂੰ ਪੱਤਰ ਇੱਕ ਸ਼ਿਕਾਇਤ ਤੋਂ ਬਾਅਦ ਦਿੱਤਾ ਗਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ‘ਆਪ’ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਸਹਾਇਤਾ ਕਰਨ ਅਤੇ ਖਾਲਿਸਤਾਨੀ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਪ੍ਰਾਪਤ ਕੀਤੇ ਸਨ। ਸ਼ਿਕਾਇਤਕਰਤਾ ਰਾਸ਼ਟਰੀ ਜਨਰਲ ਸਕੱਤਰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਆਸ਼ੂ ਮੋਂਗੀਆ ਸੀ। ਸ੍ਰੀ ਸਕਸੈਨਾ ਨੇ ਜਾਂਚ ਦੀ ਸਿਫਾਰਿਸ਼ ’ਚ ਕਿਹਾ ਕਿ ਸ਼ਿਕਾਇਤ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਵੱਲੋਂ ਸਿਆਸੀ ਫੰਡਿੰਗ ਨਾਲ ਸਬੰਧਤ ਹੈ, ਇਸ ਲਈ ਇਸ ਦੀ ਡੂੰਘੀ ਜਾਂਚ ਦੀ ਲੋੜ ਹੈ।
Punjab Bani 21 May,2024
ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ
ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ ਮਹਾਰਾਸ਼ਟਰ, 21 ਮਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਕਥਿਤ ਤੌਰ ’ਤੇ ਸ਼ਾਮਲ 17 ਸਾਲਾ ਲੜਕੇ ਦੇ ਪਿਤਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੁਰਘਟਨਾ ਦਾ ਕਾਰਨ ਬਣੀ ਪੋਰਸ਼ ਕਾਰ, ਜਿਸ ਨੂੰ ਕਥਿਤ ਤੌਰ ‘ਤੇ 17 ਸਾਲਾ ਨਾਬਾਲਗ ਚਲਾ ਰਿਹਾ ਸੀ, ਨੇ ਕਲਿਆਣੀ ਨਗਰ ਵਿੱਚ ਐਤਵਾਰ ਤੜਕੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਦਾ ਦਾਅਵਾ ਹੈ ਕਿ ਘਟਨਾ ਦੇ ਸਮੇਂ ਚਾਲਕ ਸ਼ਰਾਬੀ ਸੀ। ਲੜਕੇ ਦੇ ਪਿਤਾ ਨੂੰ ਛਤਰਪਤੀ ਸੰਭਾਜੀਨਗਰ ਤੋਂ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਨੂੰ ਪੁਣੇ ਲਿਆਂਦਾ ਗਿਆ ਹੈ।
Punjab Bani 21 May,2024
ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ
ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ ਨਵੀਂ ਦਿੱਲੀ, 21 ਮਈ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜਿਸ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਹਮਲੇ ਦੇ ਦੋਸ਼ ਲਗਾਏ ਹਨ, ਨੇ ਦਿੱਲੀ ਦੇ ਮੰਤਰੀਆਂ ਅਤੇ ‘ਆਪ’ ਨੇਤਾਵਾਂ ‘ਤੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਐੱਫਆਈਆਰ ਬਾਰੇ ਝੂਠ ਫੈਲਾਉਣ ਲਈ ਆਲੋਚਨਾ ਕੀਤੀ ਹੈ। ਸਵਾਤੀ ਨੇ ਇਸ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਧਮਕੀ ਦਿੱਤੀ। ਉਨ੍ਹਾਂ ਐਕਸ ’ਤੇ ਕਿਹਾ,‘ਜਦੋਂ ਤੱਕ ਮੈਂ ਬਿਭਵ ਕੁਮਾਰ ਵਿਰੁੱਧ ਸ਼ਿਕਾਇਤ ਦਰਜ ਨਹੀਂ ਕਰਵਾਈ, ਉਦੋਂ ਤੱਕ ਮੈਂ ‘ਲੇਡੀ ਸਿੰਘਮ’ ਸੀ ਅਤੇ ਅੱਜ ਮੈਂ ਭਾਜਪਾ ਦਾ ਏਜੰਟ ਬਣ ਗਈ ਹਾਂ?’ ਮੈਂ ਤੁਹਾਨੂੰ ਫੈਲਾਏ ਹਰ ਝੂਠ ਲਈ ਅਦਾਲਤ ਵਿੱਚ ਲੈ ਜਾਵਾਂਗੀ।’ ਉਨ੍ਹਾਂ ਕਿਹਾ,‘ਕੱਲ੍ਹ ਤੋਂ ਦਿੱਲੀ ਦੇ ਮੰਤਰੀ ਇਹ ਝੂਠ ਫੈਲਾਅ ਰਹੇ ਹਨ ਕਿ ਮੇਰੇ ਵਿਰੁੱਧ ਭ੍ਰਿਸ਼ਟਾਚਾਰ ਲਈ ਐੱਫਆਈਆਰ ਦਰਜ ਹੈ। ਇਸ ਲਈ ਸਭ ਕੁੱਝ ਮੈਂ ਭਾਜਪਾ ਦੇ ਇਸ਼ਾਰੇ ’ਤੇ ਕੀਤਾ ਹੈ। ਇਹ ਐਫਆਈਆਰ ਅੱਠ ਸਾਲ ਪਹਿਲਾਂ 2016 ਵਿੱਚ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਤੇ ਐੱਲਜੀ ਨੇ ਮੈਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ, ਕੇਸ ਪੂਰੀ ਤਰ੍ਹਾਂ ਫ਼ਰਜ਼ੀ ਹੈ ਤੇ ਹਾਈਕੋਰਟ ਨੇ ਡੇਢ ਸਾਲ ਪਹਿਲਾਂ ਇਸ ’ਤੇ ਸਟੇਅ ਲਗਾਈ ਸੀ।
Punjab Bani 21 May,2024
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ
ਵਿਜੀਲੈਂਸ ਬਿਊਰੋ ਪੰਜਾਬ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਚੰਡੀਗੜ੍ਹ, 20 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 20 May,2024
ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ
ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ ਨਵੀਂ ਦਿੱਲੀ, 17 ਮਈ ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ ਉਰਫ਼ ਗੋਲੀ ਬਾਹਰੀ ਦਿੱਲੀ ਦੇ ਪਿੰਡ ਖੇੜਾ ਖੁਰਦ ਵਿੱਚ ਆਉਣ ਵਾਲਾ ਹੈ। ਇਸ ਮਗਰੋਂ ਇੱਕ ਟੀਮ ਬਣਾਈ ਗਈ ਅਤੇ ਜਾਲ ਵਿਛਾਇਆ ਗਿਆ।’’ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਟੀਮ ਨੇ ਅਜੈ ਨੂੰ ਹੌਂਡਾ ਸਿਟੀ ਕਾਰ ’ਚ ਰੋਕਿਆ। ਅਧਿਕਾਰੀ ਨੇ ਕਿਹਾ, ‘‘ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮ ਪੁਲੀਸ ਟੀਮ ’ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਲੱਗਾ।’’ ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਉਸ ਦੇ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
Punjab Bani 18 May,2024
ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ
ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ ਚੰਡੀਗੜ੍ਹ, 18 ਮਈ ਇਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਸਿੱਧੂਵਾਲ (ਪਟਿਆਲਾ) ਦੇ 4 ਵਿਦਿਆਰਥੀਆਂ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਪਟਿਆਲਾ ਤੋਂ ਦੋ ਕਿਲੋਮੀਟਰ ਭਾਦਸੋਂ ਰੋਡ ’ਤੇ ਹੋਇਆ। ਯੂਨੀਵਰਸਿਟੀ ਦੀ ਵਿਦਿਆਰਥਣ ਸਮੇਤ ਜਦੋਂ ਪੰਜ ਵਿਦਿਆਰਥੀ ਐੱਸਯੂਵੀ ਵਿੱਚ ਸਨ ਤਾਂ ਉਹ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਅੱਜ ਤੜਕੇ 2 ਵਜੇ ਹੋਇਆ। ਮ੍ਰਿਤਕਾਂ ਦੀ ਪਛਾਣ ਰਿਪੂ ਸਹਿਗਲ (22), ਈਸ਼ਾਨ ਸੂਦ (24) ਅਤੇ 22 ਸਾਲਾ ਵਿਦਿਆਰਥਣ ਵਜੋਂ ਹੋਈ ਹੈ। ਦੀਕਸ਼ਾਂਤ ਜੌਹਰ ਨੂੰ ਗੰਭੀਰ ਸੱਟਾਂ ਵੱਜੀਆਂ।
Punjab Bani 18 May,2024
ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ
ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ ਦਿਲੀ : ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜ਼ਿੰਦਾ ਸੜ ਗੲ ਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਦੇਰ ਰਾਤ ਹੋਇਆ। ਜ਼ਖਮੀਆਂ ਨੂੰ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 60 ਤੋਂ ਵੱਧ ਲੋਕ ਸਵਾਰ ਸਨ। ਸਾਰੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਵਸਨੀਕ ਸਨ ਤੇ ਸਾਰੇ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਥਾਨਕ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ।
Punjab Bani 18 May,2024
ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ
ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ ਪਟਨਾ, 17 ਮਈ ਪਟਨਾ ਸ਼ਹਿਰ ਦੇ ਦੀਘਾ ਇਲਾਕੇ ‘ਚ ਅੱਜ ਨਿੱਜੀ ਸਕੂਲ ਦੇ ਅਹਾਤੇ ‘ਚੋਂ ਚਾਰ ਸਾਲਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਗੁੱਸੇ ‘ਚ ਆਈ ਭੀੜ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਪੁਲੀਸ ਨੂੰ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਦੌਰਾਨ ਬੱਚੇ ਦੀ ਲਾਸ਼ ਸਕੂਲ ’ਚੋਂ ਬਰਾਮਦ ਹੋਈ। ਘਟਨਾ ਦੇ ਸਬੰਧ ‘ਚ ਤਿੰਨ ਮਸ਼ਕੂਕ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਸਕੂਲ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਗੁੱਸੇ ‘ਚ ਆਏ ਕੁਝ ਲੋਕਾਂ ਨੇ ਸਕੂਲ ਨੂੰ ਅੱਗ ਲਗਾ ਦਿੱਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਵੀਰਵਾਰ ਨੂੰ ਬੱਚਾ ਸਕੂਲ ਤੋਂ ਘਰ ਨਹੀਂ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ। ਸਕੂਲ ਪ੍ਰਸ਼ਾਸਨ ਸ਼ਾਮ ਤੱਕ ਲੜਕੇ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਾ ਰਿਹਾ। ਰਾਤ ਨੂੰ ਜਦੋਂ ਵਿਦਿਆਰਥੀ ਦੀ ਲਾਸ਼ ਸਕੂਲ ਦੇ ਅੰਦਰ ਮਿਲੀ ਤਾਂ ਗੁੱਸੇ ‘ਚ ਆਏ ਪਰਿਵਾਰਕ ਮੈਂਬਰ ਅਤੇ ਸਥਾਨਕ ਨਿਵਾਸੀ ਅੱਜ ਸਵੇਰੇ ਸਕੂਲ ਦੇ ਬਾਹਰ ਇਕੱਠੇ ਹੋ ਗਏ ਅਤੇ ਅੱਗ ਲਗਾ ਦਿੱਤੀ।
Punjab Bani 17 May,2024
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ ਨਵੀਂ ਦਿੱਲੀ, 17 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ।
Punjab Bani 17 May,2024
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ ਬਿਭਵ ਕੁਮਾਰ ਲਗਾਤਾਰ ਕੁਟਦਾ ਮਾਰਦਾ ਰਿਹਾ : ਮਾਲੀਵਾਲ ਨਵੀਂ ਦਿੱਲੀ, 17 ਮਈ ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ।
Punjab Bani 17 May,2024
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ — 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ - ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ - ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ ਕਾਲ ਸੈਂਟਰ ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ । ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ। ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।
Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 17 May,2024
ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ
ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ ਸਲੋਵਾਕੀਆ, 16 ਮਈ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਤ ਫਿਕੋ ਅੱਜ ਹਮਲੇ ਵਿੱਚ ਕਈ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਪਰ ਉਪ ਪ੍ਰਧਾਨ ਮੰਤਰੀ ਤੋਮਸ ਤਾਰਾਬਾ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਨ੍ਹਾਂ (ਫਿਕੋ) ਨੂੰ ਕੁਝ ਵੀ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਜਦੋਂ ਸਮਾਗਮ ਵਿੱਚ ਸਮਰਥਕਾਂ ਦਾ ਸਵਾਗਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।
Punjab Bani 16 May,2024
ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ
ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ ਸ੍ਰੀਨਗਰ, 16 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਥਲ ਸੈਨਾ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਤੇ ਦੋ ਅਤਿਵਾਦੀ ਮਾਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ ਵਿੱਚ ਐੱਲਓਸੀ ਦੇ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਵਾਨਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਵਿੱਚ ਦੋ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਪਰ ਕਾਰਵਾਈ ਹਾਲੇ ਜਾਰੀ ਹੈ।
Punjab Bani 16 May,2024
ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 16
ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂਦੀ ਗਿਣਤੀ ਹੋਈ 16 ਮੁੰਬਈ, 16 ਮਈ ਮੁੰਬਈ ਦੇ ਘਾਟਕੋਪਰ ‘ਚ ਸੋਮਵਾਰ ਨੂੰ ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਮੁੰਬਈ ਦੇ ਸਾਬਕਾ ਜੀਐਮ ਮਨੋਜ ਚਨਸੋਰੀਆ (60) ਅਤੇ ਉਸ ਦੀ ਪਤਨੀ ਅਨੀਤਾ (59) ਵਜੋਂ ਹੋਈ ਹੈ। ਬੀਐੱਮਸੀ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ, ਜੋ ਸੜੀ ਹੋਈ ਹਾਲਤ ਵਿੱਚ ਸਨ, ਨੂੰ ਤੜਕੇ 1 ਵਜੇ ਦੇ ਆਸ-ਪਾਸ ਹਸਪਤਾਲ ਵਿੱਚ ਲਿਜਾਇਆ ਗਿਆ।ਬਚਾਅ ਕਰਮਚਾਰੀਆਂ ਨੇ ਦੇਰ ਰਾਤ ਹੋਰਡਿੰਗ ਦੇ ਹੇਠਾਂ ਮਲਬੇ ਹੇਠ ਦੱਬੀ ਕਾਰ ਵਿੱਚੋਂ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ।
Punjab Bani 16 May,2024
ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ
ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ ਨਵੀਂ ਦਿੱਲੀ, 16 ਮਈ ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ‘ਤੇ ਦਿੱਲੀ ਤੋਂ ਵਡੋਦਰਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੇ ਜਹਾਜ਼ ਦੇ ਪਖਾਨੇ ਵਿਚ ਟਿਸ਼ੂ ਪੇਪਰ ਦੇਖਿਆ ਜਿਸ ‘ਤੇ ਬੰਬ ਲਿਖਿਆ ਹੋਇਆ ਸੀ। ਉਸ ਸਮੇਂ ਜਹਾਜ਼ ਉਡਾਣ ਭਰਨ ਲਈ ਤਿਆਰ ਸੀ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਅਤੇ ਦਿੱਲੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਲਿਆ। ਕੁਝ ਵੀ ਨਹੀਂ ਮਿਲਿਆ। ਬਾਅਦ ਵਿੱਚ ਯਾਤਰੀ ਕਿਸੇ ਹੋਰ ਜਹਾਜ਼ ਰਾਹੀਂ ਆਪਣੀ ਮੰਜ਼ਿਲ ਲਈ ਰਵਾਨਾ ਹੋ ਗਏ।
Punjab Bani 16 May,2024
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ ਨਵੀਂ ਦਿੱਲੀ, 16 ਮਈ ਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਵਿਚ ਸੰਮਨ ਜਾਰੀ ਕੀਤਾ ਹੈ। ਸੰਮਨ ਦੇ ਮੁਤਾਬਕ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਿਭਵ ਕੁਮਾਰ ਦੀ ਸੁਣਵਾਈ ਹੋਵੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।
Punjab Bani 16 May,2024
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 May,2024
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ - ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ ਸ਼ੁਕਲਾ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ‘ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਕਰਵਾਇਆ ਜਾਣੂ ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 15 May,2024
ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 15 May,2024
ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ
ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ ਉੱਤਰ ਪ੍ਰਦੇਸ਼, 15 ਮਈ ਇਥੋਂ ਦੇ 10 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਨਾਲ ਸ਼ਹਿਰ ਵਿੱਚ ਦਹਿਸ਼ਤ ਫੈਲ ਗਈ। ਇਹ ਦਿੱਲੀ-ਐੱਨਸੀਆਰ ਖੇਤਰ ਅਤੇ ਜੈਪੁਰ ਸਮੇਤ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹਸਪਤਾਲਾਂ ਨੂੰ ਧਮਕੀ ਦੇਣ ਵਾਲੀਆਂ ਅਜਿਹੀਆਂ ਈਮੇਲਾਂ ਤੋਂ ਬਾਅਦ ਦੀ ਘਟਨਾ ਹੈ। ਪੁਲੀਸ ਦੇ ਸੰਯੁਕਤ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਹਰੀਸ਼ ਚੰਦਰ ਨੇ ਕਿਹਾ ਕਿ ਕਾਨਪੁਰ ਪੁਲੀਸ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਸੂਚਨਾ ਮਿਲੀ ਸੀ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।
Punjab Bani 15 May,2024
ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ
ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ ਗੁਜਰਾਤ, 15 ਮਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਪੋਇਚਾ ਵਿਖੇ ਨਾਬਾਲਗਾਂ ਸਮੇਤ ਪਰਿਵਾਰ ਦੇ ਸੱਤ ਮੈਂਬਰ ਨਰਮਦਾ ਨਦੀ ਵਿੱਚ ਡੁੱਬ ਗਏ। ਫਿਲਹਾਲ ਨੈਸ਼ਨਲ ਡਿਜ਼ਾਸਟਰ ਰੈਸਕਿਊ ਫੋਰਸ (ਐੱਨਡੀਆਰਐੱਫ) ਦੇ ਗੋਤਾਖੋਰਾਂ ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀ ਟੀਮ ਨੇ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ।
Punjab Bani 15 May,2024
ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ
ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ ਮਹਾਰਾਸ਼ਟਰ, 15 ਮਈ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਨਾਲ ਜੁੜੇ ਸਟੇਟ ਰਿਜ਼ਰਵ ਪੁਲੀਸ ਬਲ (ਐੱਸਆਰਪੀਐੱਫ) ਦੇ ਜਵਾਨ ਨੇ ਜਾਮਨੇਰ ਸ਼ਹਿਰ ਵਿੱਚ ਆਪਣੇ ਜੱਦੀ ਘਰ ਵਿੱਚ ਕਥਿਤ ਤੌਰ ‘ਤੇ ਖ਼ੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕਪਡੇ ਵਜੋਂ ਹੋਈ ਹੈ, ਜੋ ਆਪਣੇ ਜੱਦੀ ਸਥਾਨ ‘ਤੇ ਛੁੱਟੀਆਂ ’ਤੇ ਗਿਆ ਸੀ। ਕਾਪਡੇ (39) ਜਿਸ ਨੇ ਆਪਣੀ ਸਰਵਿਸ ਬੰਦੂਕ ਨਾਲ ਗਰਦਨ ‘ਤੇ ਗੋਲੀ ਮਾਰ ਲਈ, ਦੇ ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਨਾਬਾਲਗ ਬੱਚੇ, ਇਕ ਭਰਾ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਅੱਜ ਤੜਕੇ 1.30 ਵਜੇ ਦੀ ਹੈ। ਕਥਿਤ ਖੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 15 May,2024
ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ
ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਆਂਧਰਾ ਪ੍ਰਦੇਸ਼, 15 ਮਈ ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ।
Punjab Bani 15 May,2024
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।
Punjab Bani 15 May,2024
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ - ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ - ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 15 ਮਈ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ 'ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਐਫਆਈਆਰ ਨੰ. 55 ਮਿਤੀ 27/4/24 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 15 May,2024
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 13 ਮਈ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।
Punjab Bani 13 May,2024
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ ਨਵੀਂ ਦਿੱਲੀ, 13 ਮਈ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ।
Punjab Bani 13 May,2024
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ - ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ - ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, ਮਈ 11: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜ ਸੂਬਿਆਂ ਵਿੱਚ ਚਲਾਏ ਇਸ ਪੂਰੇ ਆਪ੍ਰੇਸ਼ਨ ਦੌਰਾਨ, ਪੁਲਿਸ ਵੱਲੋਂ ਕੁੱਲ 7 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 2.37 ਲੱਖ ਰੁਪਏ ਦੀ ਡਰੱਗ ਮਨੀ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਦੀ ਪ੍ਰਭਾਵੀ ਬਰਾਮਦਗੀ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਐਲੇਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਕਬਜ਼ੇ 'ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਐਲੇਕਸ ਪਾਲੀਵਾਲ ਦੇ ਖੁਲਾਸੇ ਉਪਰੰਤ, ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤੇ। ਇਹਨਾਂ ਰਿਕਾਰਡਾਂ ਤੋਂ ਪਤਾ ਲੱਗਾ ਕਿ ਕੰਪਨੀ ਨੇ ਸਿਰਫ਼ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ। ਰਿਕਾਰਡਾਂ ਤੋਂ ਮਹਾਰਾਸ਼ਟਰ ਦੀ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਜਾਂਦੀ ਸਪਲਾਈ ਦਾ ਵੀ ਪਤਾ ਲੱਗਾ। ਇਸ ਸਬੰਧੀ ਹੋਰ ਜਾਂਚ ਨਾਲ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਨਿਰਮਾਣ ਕੰਪਨੀ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ। ਡੀਜੀਪੀ ਨੇ ਕਿਹਾ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲੇ ਟਰਾਮਾਡੋਲ ਪਾਊਡਰ — ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ, ਬਰਾਮਦ ਹੋਇਆ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋਗ੍ਰਾਮ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਨਸ਼ੀਲੇ ਪਦਾਰਥਾਂ ਦੀ ਟਰਾਂਸਪੋਰਟੇਸ਼ਨ ਅਤੇ ਵੰਡ ਸਬੰਧੀ ਜਾਂਚ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅੰਤਰਰਾਜੀ ਨੈਟਵਰਕ ਦੀ ਜਾਂਚ ਕਰਦਿਆਂ 4 ਹੋਰ ਸਪਲਾਇਰ ਜਿਹਨਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਟਰਾਂਸਪੋਰਟੇਸ਼ਨ ਵਾਹਨ ਵਿੱਚੋਂ 9.80 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰਬਰ 31 ਮਿਤੀ 20.02.2024 ਨੂੰ ਥਾਣਾ ਐਸ.ਟੀ.ਐਫ., ਐਸ.ਏ.ਐਸ.ਨਗਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22-ਸੀ, 25, 27-ਏ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਕਾਰਜ ਵਿਧੀ ਇਹ ਸਮਝਣ ਲਈ ਕਿ ਨਸ਼ੇ ਪੰਜਾਬ ਵਿੱਚ ਕਿਵੇਂ ਦਾਖਲ ਹੋਏ, ਜਾਂਚ ਟੀਮ ਨੇ ਪਤਾ ਲਗਾਇਆ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੇ ਕਾਨੂੰਨੀ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਨਤੀਜੇ ਵਜੋਂ, ਇਨ੍ਹਾਂ ਪਦਾਰਥਾਂ ਦੀ ਵੰਡ ਸਮੇਂ ਇਹ ਆਪਣੇ ਇੱਛਤ ਪ੍ਰਾਪਤਕਰਤਾਵਾਂ ਤੱਕ ਨਹੀਂ ਪਹੁੰਚੇ, ਸਗੋਂ ਇਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਆਖਰਕਾਰ ਇਹ ਪੰਜਾਬ ਵਿੱਚ ਪਹੁੰਚ ਗਏ।
Punjab Bani 11 May,2024
ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ
ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ ਜੰਮੂ, 11 ਮਈ-ਬੀਐੱਸਐਫ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਸ਼ੁੱਕਰਵਾਰ ਰਾਤ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਬੀਐੱਸਐੱਫ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਵੇਖੀ ਅਤੇ ਕਰੀਬ 24 ਗੋਲੀਆਂ ਚਲਾਈਆਂ। ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ ‘ਚ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਹਨ ਜਾਂ ਨਹੀਂ।
Punjab Bani 11 May,2024
ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ
ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ ਲੁਧਿਆਣਾ : ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਬੇਟੇ ਦੇ ਵਿਆਹ ਸਮਾਰੋਹ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਕੁਝ ਵਿਅਕਤੀਆਂ ਨੇ ਵਿਆਹ 'ਚ ਸ਼ਿਰਕਤ ਕਰਨ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਰਖੜ ਦੇ ਰਹਿਣ ਵਾਲੇ ਸਾਹਿਬਜੀਤ ਸਿੰਘ ਉਰਫ ਸਾਬੀ ਉੱਪਰ ਕਾਤਲਾਨਾ ਹਮਲਾ ਕਰ ਦਿੱਤਾl ਮੁਲਜ਼ਮਾਂ ਨੇ ਸਾਬੀ ਦੀ ਪੱਗ ਉਤਾਰ ਕੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸਨੂੰ ਲਹੂ ਲੁਹਾਨ ਕਰ ਦਿੱਤਾ l ਗੰਭੀਰ ਰੂਪ 'ਚ ਫੱਟੜ ਹੋਏ ਬਲਾਕ ਪ੍ਰਧਾਨ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਡਾਕਟਰਾਂ ਨੇ ਦਇਆਨੰਦ ਹਸਪਤਾਲ ਰੈਫਰ ਕਰ ਦਿੱਤਾ l ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਬੁਲਾਰਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਤੇ ਦਸ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈl
Punjab Bani 11 May,2024
ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ
ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ ਝਾਂਸੀ : ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਦੇਰ ਰਾਤ ਡੀਸੀਐਮ ਨੇ ਇੱਕ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਵਿੱਚ ਸੀਐਨਜੀ ਟੈਂਕ ਫਟ ਗਿਆ ਅਤੇ ਕਾਰ ਵਿੱਚ ਅੱਗ ਲੱਗ ਗਈ। ਇਸ ਘਟਨਾ ਕਾਰਨ ਕਾਰ 'ਚ ਸਵਾਰ ਲਾੜੇ ਸਮੇਤ 4 ਲੋਕ ਜ਼ਿੰਦਾ ਸੜ ਗਏ। ਏਰਿਚ ਥਾਣਾ ਖੇਤਰ ਦੇ ਬਿਲਤੀ ਕਾਰਕੇ ਦੇ ਰਹਿਣ ਵਾਲੇ ਆਕਾਸ਼ ਅਹੀਰਵਰ (25) ਦਾ ਵਿਆਹ ਬਾਰਾਗਾਓਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਰਥਾ 'ਚ ਤੈਅ ਹੋਇਆ ਸੀ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਵਿਆਹ ਦਾ ਜਲੂਸ ਨਿਕਲਣਾ ਸੀ। ਆਕਾਸ਼ ਆਪਣੇ ਭਰਾ ਆਸ਼ੀਸ਼, ਭਤੀਜੇ ਚਾਰ ਸਾਲਾ ਮਯੰਕ, ਕਾਰ ਚਾਲਕ ਜੈ ਕਰਨ ਉਰਫ ਭਗਤ ਦੇ ਨਾਲ ਦੋ ਹੋਰ ਦੋਸਤਾਂ ਰਵੀ ਅਹੀਰਵਰ ਅਤੇ ਰਮੇਸ਼ ਨਾਲ ਕਾਰ (ਯੂ.ਪੀ. 93 ਏ.ਐੱਸ. 2396) 'ਚ ਬੜਗਾਓਂ ਵਰਠਾ ਜਾ ਰਿਹਾ ਸੀ। ਕਾਰ ਸੀਐਨਜੀ ’ਤੇ ਚੱਲ ਰਹੀ ਸੀ। ਰਾਤ ਕਰੀਬ 12 ਵਜੇ ਜਦੋਂ ਉਨ੍ਹਾਂ ਦੀ ਕਾਰ ਬਾਰਾਗਾਓਂ ਸਥਿਤ ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੀ ਡੀਸੀਐਮ ਗੱਡੀ (ਯੂਪੀ 55 ਏਟੀ 6965) ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰ ਨੇ ਪਿੱਛੇ ਤੋਂ ਟੱਕਰ ਮਾਰੀ ਤਾਂ ਸੀਐਨਜੀ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ। ਜਦੋਂ ਤੱਕ ਪੁਲੀਸ ਅੱਗ ’ਤੇ ਕਾਬੂ ਪਾ ਸਕੀ, ਉਦੋਂ ਤੱਕ ਲਾੜਾ ਆਕਾਸ਼, ਉਸ ਦਾ ਭਰਾ ਆਸ਼ੀਸ਼, ਭਤੀਜੇ ਮਯੰਕ ਅਤੇ ਕਾਰ ਵਿੱਚ ਸਵਾਰ ਡਰਾਈਵਰ ਜੈ ਕਰਨ ਦੀ ਮੌਤ ਹੋ ਚੁੱਕੀ ਸੀ।
Punjab Bani 11 May,2024
ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ
ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ ਦਿਲੀ: ਪਾਲਾਪੁਰ ਪਿੰਡ 'ਚ ਸ਼ੁੱਕਰਵਾਰ ਰਾਤ ਸ਼ਰਾਬੀ ਵਿਅਕਤੀ ਨੇ ਆਪਣੀ ਮਾਂ, ਪਤਨੀ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਵਾਰਦਾਤ ਆਪਸ ਵਿੱਚ ਤਕਰਾਰ ਤੋਂ ਬਾਅਦ ਹੋਈ ਹੈ। ਪਿੰਡ ਦੇ ਅਨੁਰਾਗ ਸਿੰਘ ਦੇ ਪਿਤਾ ਵਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅਨੁਰਾਗ ਆਪਣੀ ਮਾਂ ਸਾਵਿਤਰੀ ਦੇਵੀ ਨਾਲ ਪਿੰਡ ਵਿੱਚ ਰਹਿੰਦਾ ਸੀ। ਉਹ ਆਪਣੀ ਪਤਨੀ ਪ੍ਰਿਅੰਕਾ ਸਿੰਘ, ਬੇਟੀਆਂ ਅਸ਼ਵੀ, ਅਰਨਾ ਅਤੇ ਬੇਟੇ ਅਦਵਿਕ ਨਾਲ ਲਖਨਊ ਵਿੱਚ ਰਹਿੰਦੇ ਸਨ। ਪਤਨੀ ਪ੍ਰਿਅੰਕਾ ਸ਼ੁੱਕਰਵਾਰ ਨੂੰ ਹੀ ਬੱਚਿਆਂ ਨਾਲ ਪਿੰਡ ਆਈ ਸੀ।
Punjab Bani 11 May,2024
ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ
ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ ਹਰਿਆਣਾ : ਹਰਿਆਣਾ ਦੇ ਝੱਜਰ ਵਿਚ ਗੈਂਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਵੀਰਵਾਰ ਸ਼ਾਮ ਨੂੰ ਝੱਜਰ ‘ਚ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ ਹੋ ਗਈਆਂ ਹਨ ਪਰ ਬਦਮਾਸ਼ਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ। ਜਾਣਕਾਰੀ ਮੁਤਾਬਕ ਇਹ ਘਟਨਾ ਬਹਾਦੁਰਗੜ੍ਹ ਰੋਡ ‘ਤੇ ਸਥਿਤ ਹਨੂੰਮਾਨ ਮੰਦਰ ਨੇੜੇ ਵਾਪਰੀ। ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਦਰਅਸਲ ਜੇਲ੍ਹ ‘ਚ ਬੰਦ ਕਾਲਾ ਜਠੇੜੀ ਦਾ ਕਰੀਬੀ ਅਨੁਜ ਯਾਦਵ ਇਥੇ ਪੰਜਾਬੀ ਰਸੋਈ ਦੇ ਕੋਲ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਤੇ ਇੱਥੇ ਆਪਣਾ ਦਫਤਰ ਖੋਲ੍ਹਿਆ ਹੋਇਆ ਸੀ। ਘਟਨਾ ਦੌਰਾਨ ਅਨੁਜ ਦਫਤਰ ‘ਚ ਆਪਣੇ ਸਾਥੀਆਂ ਨਾਲ ਤਾਸ਼ ਖੇਡ ਰਿਹਾ ਸੀ ਅਤੇ ਹੁੱਕਾ ਪੀ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਅਨੁਜ ਦੇ ਦਫਤਰ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਅਨੁਜ ਯਾਦਵ ‘ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
Punjab Bani 10 May,2024
ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ
ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ ਦਿਲੀ : ਮਜ਼ਦੂਰਾਂ ਨਾਲ ਲਖੀਮਪੁਰ ਖੇੜੀ ਜਾ ਰਿਹਾ ਡੀਸੀਐਮ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ 'ਚ 10 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਦੋ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਮਿੰਨੀ ਬੱਸ ਮੇਰਠ ਦੇ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਨੂੰ ਵਾਪਸ ਲਖੀਮਪੁਰ ਖੇੜੀ ਛੱਡਣ ਜਾ ਰਹੀ ਸੀ। ਪੀਲੀਭੀਤ-ਬਸਤੀ ਰਾਸ਼ਟਰੀ ਰਾਜਮਾਰਗ 'ਤੇ ਗਜਰੌਲਾ ਥਾਣਾ ਖੇਤਰ ਦੇ ਗੜ੍ਹਾ ਸਥਿਤ ਬਿਜਲੀ ਸਬ-ਸਟੇਸ਼ਨ ਨੇੜੇ ਅਚਾਨਕ ਡੀਸੀਐਮ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਿਆ।
Punjab Bani 10 May,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ ਛੱਤੀਸਗੜ੍ਹ, 10 ਮਈ ਛੱਤੀਸਗੜ੍ਹ ਦੇ ਪਿਡੀਆ ਪਿੰਡ ਨੇੜੇ ਜੰਗਲ ਵਿੱਚ ਅੱਜ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਹੋਰ ਵੇਰਵਿਆਂ ਦੀ ਉਡੀਕ ਹੈ। ਪਿਛਲੇ ਮਹੀਨੇ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ 18 ਨਕਸਲੀ ਮਾਰੇ ਗਏ ਸਨ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
Punjab Bani 10 May,2024
ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ
ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ ਪੁਣੇ, 10 ਮਈ ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਤਰਕਸ਼ੀਲ ਨਰਿੰਦਰ ਦਾਭੋਲਕਰ ਹੱਤਿਆ ਕਾਂਡੇ ਪੰਜ ਮੁਲਜ਼ਮਾਂ ਵਿਚੋਂ ਤਿੰਨ ਨੂੰ ਬਰੀ ਕਰ ਦਿੱਤਾ ਤੇ ਦੋ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਾਭੋਲਕਰ ਦੀ 20 ਅਗਸਤ 2013 ਨੂੰ ਉਦੋਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਪੁਣੇ ’ਚ ਸਵੇਰ ਦੀ ਸੈਰ ਲਈ ਨਿਕਲ ਰਹੇ ਸਨ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਨੇ ਸਚਿਨ ਅੰਦੂਰੇ ਅਤੇ ਸ਼ਰਦ ਕਾਲਸਕਰ ‘ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਸਾਬਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਉਮਰ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
Punjab Bani 10 May,2024
ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ ਚੰਡੀਗੜ੍ਹ, 9 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਵਾਲੇ ਵਪਾਰਕ ਵਾਹਨਾਂ ਤੋਂ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਜਾਅਲੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਕੇ ਟੈਕਸ ਉਗਰਾਹੀ ਕਰਨ ਸਬੰਧੀ ਇੱਕ ਘੁਟਾਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 08, ਮਿਤੀ 08.06.2022 ਨੂੰ ਆਈਪੀਸੀ ਦੀ ਧਾਰਾ 420, 465, 467, 471,120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (ਏ), 13(2) ਤਹਿਤ ਪਹਿਲਾਂ ਹੀ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਐਫ.ਐਸ.-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ। ਇਸ ਕੇਸ ਵਿੱਚ ਹਰਪਾਲ ਸਿੰਘ ਵਾਸੀ ਪਿੰਡ ਹਸਨਪੁਰ, ਫਤਿਹਾਬਾਦ, ਹਰਿਆਣਾ, ਸਲਿੰਦਰ ਸਿੰਘ ਵਾਸੀ ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਅਤੇ ਪ੍ਰਵੀਨ ਕੁਮਾਰ ਵਾਸੀ ਪਿੰਡ ਖਾਨਪੁਰ, ਖਰੜ, ਐਸ.ਏ.ਐਸ.ਨਗਰ ਦੇ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜੋ ਕਿ ਅੰਤਰਰਾਜੀ ਟੈਕਸ ਉਗਰਾਹੀ ਕੇਂਦਰ ਵਿਖੇ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਫ਼ਰਜ਼ੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਦੇ ਸਨ। ਉਕਤ ਮੁਲਾਜ਼ਮਾਂ ਦੇ ਸਾਥੀ ਸਤਪਾਲ ਚੌਧਰੀ ਨੂੰ ਵੀ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਸੀ। ਇਸ ਘੁਟਾਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੋਜ਼ਾਨਾ 2000 ਦੇ ਕਰੀਬ ਵਪਾਰਕ ਵਾਹਨਾਂ ਦੇ ਨਾਲ-ਨਾਲ ਵਪਾਰਕ ਵਾਹਨਾਂ ਦੀਆਂ ਨਵੀਆਂ ਚਾਸੀਆਂ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਦਾਖਲ ਹੁੰਦੀਆਂ ਹਨ। ਇਨ੍ਹਾਂ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਜਾਂ ਲੰਘਣ ਲਈ ਟੈਕਸ ਦਾ ਭੁਗਤਾਨ ਕਰਨਾ ਪੈਂਦਾ ਹੈ, ਜੋ ਕਿ ਸਬੰਧਤ ਵਾਹਨ ਦੇ ਡਰਾਈਵਰ/ਮਾਲਕ ਦੁਆਰਾ ਆਨਲਾਈਨ ਜਾਂ ਉਕਤ ਚੈੱਕ ਪੋਸਟ 'ਤੇ ਤਾਇਨਾਤ ਸਟਾਫ਼ ਕੋਲ ਜਮ੍ਹਾ ਕਰਾਇਆ ਜਾਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਝਰਮੜੀ ਵਿਖੇ ਆਰ.ਟੀ.ਏ. ਚੈਕ ਪੋਸਟ 'ਤੇ ਤਾਇਨਾਤ ਮੁਲਾਜ਼ਮ ਈ-ਪਰਿਵਾਹਨ ਸਾਫਟਵੇਅਰ ਵਿੱਚ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਅਤੇ ਕਿਸਮ ਸਮੇਤ ਲੋੜੀਂਦੇ ਵੇਰਵੇ ਭਰਨ ਤੋਂ ਬਾਅਦ ਟੈਕਸ ਦੀ ਬਣਦੀ ਰਕਮ ਵਸੂਲਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਸੂਲੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ। ਹਾਲਾਂਕਿ, ਇਨ੍ਹਾਂ ਮੁਲਾਜ਼ਮਾਂ ਨੇ ਰਕਮ ਦਾ ਗਬਨ ਕਰਨ ਦੇ ਇਰਾਦੇ ਨਾਲ, ਅਸਲ ਵਰਗਾ ਇੱਕ ਜਾਅਲੀ ਸਾਫਟਵੇਅਰ ਤਿਆਰ ਕੀਤਾ ਅਤੇ ਇਸ ਦੀ ਵਰਤੋਂ ਵਪਾਰਕ ਵਾਹਨਾਂ ਤੋਂ ਟੈਕਸ ਵਸੂਲਣ ਅਤੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਲਈ ਜਾਅਲੀ ਰਸੀਦਾਂ ਤਿਆਰ ਕਰਨ ਲਈ ਕਰਦੇ ਸਨ। ਬੁਲਾਰੇ ਨੇ ਦੱਸਿਆ ਕਿ ਇਸ ਤਰ੍ਹਾਂ ਹੋਣ ਵਾਲੀ ਆਮਦਨ ਨਾਲ ਇਹ ਮੁਲਜ਼ਮ ਲੰਮੇ ਸਮੇਂ ਤੋਂ ਆਪਣੀਆਂ ਜੇਬਾਂ ਭਰ ਰਹੇ ਸਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਇੰਨਾ ਹੀ ਨਹੀਂ, ਉਨ੍ਹਾਂ ਨੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਨੂੰ ਇਸ ਦੀ ਅਸਲੀਅਤ ਬਾਰੇ ਯਕੀਨ ਦਿਵਾਉਣ ਲਈ ਰਸੀਦਾਂ 'ਤੇ ਚਿਪਕਾਉਣ ਲਈ ਜਾਅਲੀ ਸਟੈਂਪ/ਸੀਲਾਂ ਵੀ ਬਣਾਈਆਂ ਹੋਈਆਂ ਸਨ।
Punjab Bani 09 May,2024
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ - ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀਆਂ ਖੇਪਾਂ ਕੀਤੀਆਂ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ — ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਦੋ ਹੋਰ ਮਾਡਿਊਲ ਮੈਂਬਰ ਵੀ ਕੀਤੇ ਨਾਮਜ਼ਦ, ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇ ਮਾਰੀ ਚੰਡੀਗੜ੍ਹ/ਜਲੰਧਰ, 9 ਮਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ। ਇਸ ਸਬੰਧੀ ਐਫਆਈਆਰ ਨੰ:27 ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
Punjab Bani 09 May,2024
ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ
ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 9 ਮਈ ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਦੇ ਢਿੱਡ ’ਚ ਤਿੰਨ-ਤਿੰਨ ਗੋਲੀਆਂ ਲੱਗੀਆਂ ਹਨ। 7 ਮਈ ਨੂੰ ਖਰੜ ਦੇ ਪਿੰਡ ਚੰਦੋ ਗੋਬਿੰਦਗੜ੍ਹ ਵਿਖੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਬਾਊਂਸਰ ਮਨੀਸ਼ ਕੁਮਾਰ (26) ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Punjab Bani 09 May,2024
ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ ਮੈਲਬਰਨ, 9 ਮਈ ਆਸਟਰੇਲਿਆਈ ਪੁਲੀਸ ਨੇ ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ’ਤੇ ਹਰਿਆਣਾ ਦੇ ਕਰਨਾਲ ਵਾਸੀ ਨੌਜਵਾਨ ਨਵਜੀਤ ਸੰਧੂ ਦੀ ਚਾਕੂ ਮਾਰਕੇ ਹੱਤਿਆ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਅਭਿਜੀਤ ਏ (26) ਅਤੇ ਰੌਬਿਨ ਗਾਰਟਨ (27) ਨੂੰ ਮੰਗਲਵਾਰ ਨੂੰ ਨਿਊ ਸਾਊਥ ਵੇਲਜ਼ ਦੇ ਗੌਲਬਰਨ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਪੁਲੀਸ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋਵੇਂ ਵੀ ਹਰਿਆਣਾ ਨਾਲ ਸਬੰਧਤ ਹਨ।
Punjab Bani 09 May,2024
ਸਕੂਲ ਦੇ ਅਧਿਆਪਕ ਦਾ ਹੋਇਆ ਕਤਲ
ਸਕੂਲ ਦੇ ਅਧਿਆਪਕ ਦਾ ਹੋਇਆ ਕਤਲ ਸ਼ੇਰਪੁਰ, 9 ਮਈ ਅੱਜ ਸਵੇਰੇ ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰੰਤ ਸ਼ੇਰਪੁਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਲਾਕੇ ਦੇ ਅਧਿਆਪਕਾਂ ਵਿੱਚ ਇਸ ਖ਼ਿਲਾਫ਼ ਕਾਫੀ ਰੋਸ ਹੈ| ਮ੍ਰਿਤਕ ਦੇ ਪਰਿਵਾਰ ’ਚ ਪਤਨੀ, ਪੁੱਤ ਤੇ ਧੀ ਹਨ।
Punjab Bani 09 May,2024
ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ
ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ ਅਬੋਹਰ : ਅਬੋਹਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਵੀਰਵਾਰ ਨੂੰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਲੁਟੇਰੇ ਦੁਕਾਨ ਵਿੱਚੋਂ 1 ਲੱਖ ਰੁਪਏ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਵੇਰੇ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ, ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 1 ਦੇ ਏ.ਐਸ.ਆਈ ਮਨਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 09 May,2024
ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ
ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ ਫਤੇਹਾਬਾਦ : ਜਬਰ ਜਨਾਹ ਦੇ ਕਈ ਮਾਮਲਿਆਂ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਸਜ਼ਾ ਕੱਟ ਰਹੇ ਟੋਹਾਣਾ ਦੇ ਅਮਰਪੁਰੀ ਉਰਫ਼ ਜਲੇਬੀ ਬਾਬਾ ਉਰਫ਼ ਬਿੱਲੂ (49) ਦੀ ਮੰਗਲਵਾਰ ਰਾਤ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਮਰਪੁਰੀ ਮੂਲ ਰੂਪ ਵਿੱਚ ਮਾਨਸਾ, ਪੰਜਾਬ ਦਾ ਵਸਨੀਕ ਸੀ। ਕਈ ਸਾਲ ਪਹਿਲਾਂ ਉਹ ਟੋਹਾਣਾ ਵਿੱਚ ਜਲੇਬੀ ਦੀ ਰੇਹੜੀ ਲਾਉਂਦਾ ਸੀ। ਬਾਅਦ ਵਿੱਚ ਉਹ ਬਾਬਾ ਬਣ ਗਿਆ ਅਤੇ ਇੱਕ ਆਸ਼ਰਮ ਬਣਾਇਆ। ਸਾਲ 2017 'ਚ ਉਹ ਦੇਸ਼ ਭਰ 'ਚ ਉਸ ਸਮੇਂ ਸੁਰਖੀਆਂ 'ਚ ਆਇਆ ਜਦੋਂ ਸੌ ਤੋਂ ਵੱਧ ਔਰਤਾਂ ਨੇ ਉਸ 'ਤੇ ਇਲਾਜ ਅਤੇ ਉਪਦੇਸ਼ ਦੌਰਾਨ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਚਾਹ ਪਿਲਾਉਣ ਅਤੇ ਬੇਹੋਸ਼ ਹੋਣ 'ਤੇ ਉਨ੍ਹਾਂ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ। ਬਾਅਦ ਵਿੱਚ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਆਸ਼ਰਮ ਵਿੱਚੋਂ ਇਤਰਾਜ਼ਯੋਗ ਸਮੱਗਰੀ ਦਾ ਵੱਡਾ ਭੰਡਾਰ ਮਿਲਿਆ।
Punjab Bani 09 May,2024
15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ
15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ ਹੈਦਰਾਬਾਦ : ਹੁਣ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਭਾਜਪਾ ਨੇਤਾ ਨਵਨੀਤ ਰਾਣਾ ਦੀ ਟਿੱਪਣੀ 'ਤੇ ਪਲਟਵਾਰ ਕੀਤਾ ਹੈ ਕਿ 'ਇਹ 15 ਸਕਿੰਟ ਲਵੇਗਾ'। ਓਵੈਸੀ ਨੇ ਕਿਹਾ ਕਿ ਉਨ੍ਹਾਂ ਨੇ 15 ਸੈਕਿੰਡ ਦਾ ਸਮਾਂ ਮੰਗਿਆ ਹੈ, ਪਰ ਉਨ੍ਹਾਂ ਨੂੰ ਇਕ ਘੰਟਾ ਦਿਓ, ਅਸੀਂ ਡਰਨ ਵਾਲੇ ਨਹੀਂ ਹਾਂ। ਓਵੈਸੀ ਨੇ ਕਿਹਾ ਕਿ ਅਸੀਂ ਦੇਖਣਾ ਚਾਹੁੰਦੇ ਹਾਂ ਕਿ ਉਸ 'ਚ ਕਿੰਨੀ ਇਨਸਾਨੀਅਤ ਬਚੀ ਹੈ। ਅਸਦੁਦੀਨ ਓਵੈਸੀ ਨੇ ਕਿਹਾ, ਮੈਂ ਮੋਦੀ ਜੀ ਨੂੰ ਕਹਿੰਦਾ ਹਾਂ, ਰਾਣਾ ਜੀ ਨੂੰ 15 ਸਕਿੰਟ ਦੀ ਬਜਾਏ 1 ਘੰਟਾ ਦਿਓ, ਉਹ ਕੀ ਕਰਨਗੇ? ਅਸੀਂ ਇਹ ਵੀ ਦੇਖਣਾ ਚਾਹੁੰਦੇ ਹਾਂ ਕਿ ਕੀ ਤੁਹਾਡੇ ਅੰਦਰ ਥੋੜੀ ਜਿਹੀ ਵੀ ਇਨਸਾਨੀਅਤ ਬਚੀ ਹੈ। ਕੌਣ ਡਰਦਾ ਹੈ? ਅਸੀਂ ਤਿਆਰ ਹਾਂ, ਜੇਕਰ ਕੋਈ ਖੁੱਲ੍ਹਾ ਕਾਲ ਕਰ ਰਿਹਾ ਹੈ ਤਾਂ ਹੋ ਜਾਓ, ਪ੍ਰਧਾਨ ਮੰਤਰੀ ਤੁਹਾਡਾ ਹੈ, RSS ਤੁਹਾਡਾ ਹੈ, ਸਭ ਕੁਝ ਤੁਹਾਡਾ ਹੈ। ਤੁਹਾਨੂੰ ਕੌਣ ਰੋਕ ਰਿਹਾ ਹੈ, ਦੱਸ ਕਿੱਥੇ ਆ, ਅਸੀਂ ਉੱਥੇ ਆਵਾਂਗੇ।
Punjab Bani 09 May,2024
ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ
ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਂਵ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਿਹਾ ਮੁਕਾਬਲਾ ਅੱਜ ਖਤਮ ਹੋ ਗਿਆ। ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਨਾਗਰਿਕਾਂ ਦੀ ਹੱਤਿਆ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤੋਇਬਾ ਸ਼ਾਖਾ ਟੀਆਰਐਫ ਦੇ ਇੱਕ ਚੋਟੀ ਦੇ 'ਕਮਾਂਡਰ' ਨੂੰ ਵੀ ਮਾਰ ਦਿੱਤਾ। ਪਿਛਲੇ ਮੰਗਲਵਾਰ ਵੀ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। ਕੁੱਲ ਮਿਲਾ ਕੇ ਸੁਰੱਖਿਆ ਬਲਾਂ ਨੇ ਇਸ ਆਪਰੇਸ਼ਨ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਹੁਣ ਭਾਰਤੀ ਫੌਜ ਨੇ ਇਸ ਸਬੰਧੀ ਆਪਰੇਸ਼ਨ ਖਤਮ ਹੋਣ ਦੀ ਜਾਣਕਾਰੀ ਦਿੱਤੀ ਹੈ।
Punjab Bani 09 May,2024
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 9 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Punjab Bani 09 May,2024
ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ
ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ ਓਟਾਵਾ, 8 ਮਈ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ‘ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ‘ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐੱਮਪੀ ਜਾਂਚ ਕਰ ਰਹੀ ਹੈ।
Punjab Bani 08 May,2024
ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ
ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ ਰਾਜੌਰੀ : ਪੁਣਛ ਦੇ ਸੂਰਨਕੋਟ ਦੇ ਸ਼ਸ਼ੀਧਰ ਇਲਾਕੇ ਵਿੱਚ ਹਵਾਈ ਸੈਨਾ ਦੇ ਵਾਹਨਾਂ ਉੱਤੇ ਹਮਲੇ ਤੋਂ ਬਾਅਦ ਫਰਾਰ ਹੋਏ ਅੱਤਵਾਦੀਆਂ ਦੀ ਭਾਲ ਵਿੱਚ ਵੱਡੇ ਪੱਧਰ 'ਤੇ ਆਪਰੇਸ਼ਨ ਜਾਰੀ ਹੈ। ਇਲਾਕੇ ਵਿੱਚ ਫੌਜ ਦੇ ਪੈਰਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਫੌਜ, ਪੁਲਿਸ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਜਵਾਨਾਂ ਨੇ ਹਮਲੇ ਵਾਲੀ ਥਾਂ ਦੇ ਨਾਲ ਲੱਗਦੇ 20 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਹੈ। ਇਸ ਲੜੀ 'ਚ ਫੌਜ ਨੇ ਦੋ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਜਿਨ੍ਹਾਂ ਨੂੰ ਪੁੰਛ ਸ਼ਾਇਸਤਾਰ ਆਈਏਐਫ ਵਾਹਨ ਹਮਲੇ ਵਿੱਚ ਸ਼ਾਮਲ ਮੰਨਿਆ ਜਾ ਰਿਹਾ ਹੈ।
Punjab Bani 06 May,2024
ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ
ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ ਮਾਸਕੋ : ਰੂਸ ਦੇ ਬੇਲਗੋਰੋਡ ਖੇਤਰ ਵਿੱਚ ਕੰਮ ਕਰਨ ਲਈ ਲੋਕਾਂ ਨੂੰ ਲਿਜਾ ਰਹੀਆਂ ਦੋ ਬੱਸਾਂ ਉੱਤੇ ਯੂਕਰੇਨੀ ਡਰੋਨਾਂ ਨੇ ਹਮਲਾ ਕੀਤਾ। ਇਨ੍ਹਾਂ ਹਮਲਿਆਂ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਰਾਜਪਾਲ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗਵਰਨਰ ਵਿਆਚੇਸਲਾਵ ਗਲੇਡਕੋਵ ਨੇ ਕਿਹਾ ਕਿ ਹਮਲਾ ਬੇਰੇਜ਼ੋਵਕਾ ਪਿੰਡ ਦੇ ਨੇੜੇ ਹੋਇਆ। ਉਨ੍ਹਾਂ ਨੇ ਇੱਕ ਬੱਸ ਦੀ ਫੋਟੋ ਪ੍ਰਕਾਸ਼ਿਤ ਕੀਤੀ ਜਿਸ ਦੀਆਂ ਖਿੜਕੀਆਂ ਉੱਡ ਗਈਆਂ ਸਨ।
Punjab Bani 06 May,2024
ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ
ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ ਦਿਲੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ।
Punjab Bani 06 May,2024
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।
Punjab Bani 04 May,2024
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ 'ਤੇ ਅੱਜ ਚੜ੍ਹਦੀ ਸਵੇਰ ਭਿਆਨਕ ਹਾਦਸਾ ਵਾਪਰ ਗਿਆ ਜਿਸ ’ਚ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਵਰਬ੍ਰਿਜ ’ਤੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ’ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਟੁੱਟ ਗਈ ਹੈ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Punjab Bani 04 May,2024
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ 'ਤੇ ਇਸ ਵਾਰਦਾਤ 'ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।
Punjab Bani 04 May,2024
ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ
ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ ਦਿਲੀ, 4 ਮਈ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਨ ਵਾਲੇ ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਹਾਲੇ ਖਤਮ ਨਹੀਂ ਹੋਈ ਅਤੇ ਇਸ ਕਤਲ ਵਿੱਚ ‘ਹੋਰਾਂ ’ ਨੇ ਭੂਮਿਕਾ ਨਿਭਾਈ ਹੈ। ਐਡਮਿੰਟਨ ਦੇ ਰਹਿਣ ਵਾਲੇ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਵਿਅਕਤੀ ਇਕ ਕਥਿਤ ਸਮੂਹ ਦੇ ਮੈਂਬਰ ਹਨ, ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਸੀ। ਨਿੱਝਰ (45) ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਕੈਨੇਡਾ ਦਾ ਨਾਗਰਿਕ ਸੀ।
Punjab Bani 04 May,2024
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਦਿਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਾਪਾਨੀ ਪਾਰਕ ਨੇੜੇ ਕਿਸ ਇਰਾਦੇ ਨਾਲ ਪਹੁੰਚਿਆ ਸੀ।
Punjab Bani 03 May,2024
ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ 'ਤੇ ਛਾਪਾਮਾਰੀ
ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ 'ਤੇ ਛਾਪਾਮਾਰੀ -8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਪਟਿਆਲਾ, 2 ਮਈ: ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਹੈ ਅਤੇ ਗ਼ੈਰਾਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ 'ਚ 8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਦੜਵਾ ਥਾਣਾ ਘਨੌਰ ਵਿਖੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਰਜਿੰਦਰ ਘਈ ਦੀ ਟੀਮ ਨੇ ਰੇਡ ਕੀਤੀ ਤੇ 4 ਟਿੱਪਰ ਟਰੱਕ ਤੇ ਇੱਕ ਜੇ.ਸੀ.ਬੀ. ਮਸ਼ੀਨ ਜ਼ਬਤ ਕੀਤੀ ਗਈ। ਇਸ ਵਿਰੁੱਧ ਐਫ.ਆਈ.ਆਰ. ਨੰਬਰ 31 ਮਿਤੀ 1 ਮਈ 2024 ਨੂੰ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਥਾਣਾ ਘਨੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਥਾਂ 'ਤੇ ਕਰੀਬ ਇੱਕ ਫੁੱਟ ਡੂੰਘੀ ਮਾਈਨਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮੌਕੇ ਮੌਜੂਦ ਲੋਕ ਸਰਕਾਰੀ ਗੱਡੀ ਨੂੰ ਦੇਖਕੇ ਮੌਕੇ ਤੋਂ ਭੱਜ ਗਏ ਅਤੇ ਮਾਈਨਿੰਗ ਵਿਭਾਗ ਵੱਲੋਂ ਪੁਲਿਸ ਪਾਰਟੀ ਨੂੰ ਬੁਲਾਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਇਹ ਸਾਰੀ ਮਸ਼ੀਨਰੀ ਸੈਣੀ ਕੈਰੀਅਰ ਫਰਮ ਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਈਨਿੰਗ ਟੀਮ ਵੱਲੋਂ ਪਿੰਡ ਸਮਸ਼ਪੁਰ ਨੇੜੇ ਬਹਾਦਰਗੜ੍ਹ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਦਾ ਮਾਮਲਾ ਬੇਨਕਾਬ ਕੀਤਾ ਗਿਆ ਹੈ। ਇਸ ਦੌਰਾਨ ਟੀਮ ਨੇ 5 ਤੋਂ 6 ਏਕੜ ਜਮੀਨ ਵਿੱਚ 4 ਤੋਂ 5 ਫੁਟ ਡੂੰਘੀ ਸਧਾਰਨ ਮਿੱਟੀ ਦੀ ਨਿਕਾਸੀ ਰੋਕੀ। ਮੌਕੇ 'ਤੇ ਇੱਥੇ 9 ਟ੍ਰੈਕਟਰ ਟਰਾਲੀਆਂ ਮਿਟੀ ਭਰ ਰਹੀਆਂ ਸਨ, 4 ਟਿੱਪਰ ਤੇ 3 ਜੇਸੀਬੀ ਮਸ਼ੀਨਾਂ ਦੇਖੀਆਂ ਪਰੰਤੂ ਦੋ ਮਸ਼ੀਨਾਂ ਤੇ ਟਰੈਕਟਰਾਂ ਨੂੰ ਇਨ੍ਹਾਂ ਦੇ ਡਰਾਇਵਰ ਭਜਾ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੀ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਜਮੀਨ ਮਾਲਕ ਤੇ ਹੋਰ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗ਼ੈਰਕਾਨੂੰਨੀ ਮਾਈਨਿੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
Punjab Bani 02 May,2024
ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼
ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼ ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ।
Punjab Bani 01 May,2024
ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ
ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ ਨਵੀਂ ਦਿੱਲੀ, 1 ਮਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।
Punjab Bani 01 May,2024
ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ
ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ ਨਵੀਂ ਦਿੱਲੀ, 1 ਮਈ ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ‘ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ‘ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ‘ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ‘ਚ ਦਿੱਲੀ ਪਬਲਿਕ ਸਕੂਲ, ਸਾਕੇਤ ‘ਚ ਐਮਿਟੀ ਸਕੂਲ ਅਤੇ ਨੋਇਡਾ ਸੈਕਟਰ 30 ‘ਚ ਸਥਿਤ ਦਿੱਲੀ ਪਬਲਿਕ ਸਕੂਲਾਂ ਸਣੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ। ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲ ਖਾਲੀ ਕਰਵਾ ਲਏ ਗਏ ਹਨ ਅਤੇ ਸਥਾਨਕ ਪੁਲੀਸ ਨੂੰ ਈਮੇਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੰਬ ਠੁੱਸ ਕਰਨ ਵਾਲਾ ਦਸਤਾ ਅਤੇ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਤੁਰੰਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 01 May,2024
ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ
ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ ਲੰਡਨ, 30 ਅਪਰੈਲ ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ ਦਾ ਦੋਸ਼ੀ 24 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੀ ਘੱਟੋ-ਘੱਟ ਮਿਆਦ 15 ਸਾਲ ਹੋਵੇਗੀ। ਸਾਹਿਲ ਸ਼ਰਮਾ, ਜੋ ਭਾਰਤੀ ਨਾਗਰਿਕ ਵੀ ਹੈ, ਨੂੰ ਮਹਿਕ ਦੇ ਕਤਲ ਦੇ ਸ਼ੱਕ ਵਿੱਚ ਘਟਨਾ ਸਥਾਨ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਹਿਕ ਜ਼ਖ਼ਮੀ ਹਾਲਤ ’ਚ ਘਰ ਅੰਦਰੋਂ ਮਿਲੀ ਸੀ। ਉਸ ’ਤੇ ਜ਼ਖ਼ਮ ਦੇ ਗੰਭੀਰ ਨਿਸ਼ਾਨ ਸਨ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਉਸ ਨੂੰ ਕਿੰਗਸਟਨ ਕਰਾਊਨ ਕੋਰਟ ਵਿਚ ਸਜ਼ਾ ਸੁਣਾਈ ਗਈ।
Punjab Bani 30 April,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ ਨਰਾਇਣਪੁਰ, 30 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਮਹਿਲਾ ਸਣੇ 7 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ‘ਡਿਸਟ੍ਰਿਕਟ ਰਿਜ਼ਰਵ ਗਾਰਡ’ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨਾਂ ਦੀ ਸਾਂਝੀ ਟੀਮ ਸਰਹੱਦੀ ਖੇਤਰ ਦੇ ਅਬੂਝਮਾਦ ਇਲਾਕੇ ‘ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਮੁਕਾਬਲਾ ਜਾਰੀ ਹੈ।
Punjab Bani 30 April,2024
ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ
ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ ਦਿਲੀ , 30 ਅਪਰੈਲ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਘੋਘਾ ਥਾਣਾ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਜੀਪ ’ਤੇ ਪਲਟਣ ਕਾਰਨ ਜੀਪ ਵਿੱਚ ਸਵਾਰ ਛੇ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਜੀਪ ਵਿੱਚ ਸਵਾਰ ਵਿਅਕਤੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
Punjab Bani 30 April,2024
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ - ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ - ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ: ਡੀਜੀਪੀ ਪੰਜਾਬ - ਪੁਲਿਸ ਨੇ ਸਤਨਾਮ ਸਿੰਘ ਕੋਲੋਂ 8 ਕਿਲੋ ਹੈਰੋਇਨ, ਜਦਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਸ ਖੇਪ ਨੂੰ ਭਾਰਤ ਵਿੱਚ ਭੇਜਣ ਲਈ ਗੁਜਰਾਤ ਦੇ ਸਮੁੰਦਰੀ ਮਾਰਗ ਅਤੇ ਜੰਮੂ-ਕਸ਼ਮੀਰ ਦੇ ਮੈਦਾਨੀ ਰਸਤੇ ਦੀ ਵਰਤੋਂ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਤੁਰਕੀ ਅਧਾਰਤ ਹੈਰੋਇਨ ਸਮੱਗਲਰ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਉਰਫ ਨਵ ਵਜੋਂ ਹੋਈ ਹੈ, ਇਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ। ਜ਼ਿਕਰਯੋਗ ਹੈ ਕਿ 2021 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਜ਼ਬਤ ਕੀਤੀ 350 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਨਵਪ੍ਰੀਤ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ ਅਤੇ ਚੈਕਿੰਗ ਦੌਰਾਨ ਟੋਇਟਾ ਇਨੋਵਾ ਕਾਰ ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08-ਡੀ.ਐਸ.-2958 ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ ਅਤੇ ਉਸਦੇ ਵਾਹਨ ਦੀ ਤਲਾਸ਼ੀ ਲੈਣ 'ਤੇ ਗੱਡੀ ਦੇ ਅੰਦਰ ਰੱਖੇ ਬੈਗ ਵਿੱਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਬਰਾਮਦ ਹੋਈ। ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਤਨਾਮ ਨੇ ਖੁਲਾਸਾ ਕੀਤਾ ਕਿ ਉਸਦੀ ਧੀ ਅਮਨ ਰੋਜ਼ੀ ਵਿੱਤੀ ਰਿਕਾਰਡ ਦੀ ਸਾਂਭ ਸੰਭਾਲ ਕਰਦੀ ਸੀ ਅਤੇ ਉਸਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਦੀ ਵੰਡ ਦਾ ਕੰਮ ਕਰਦਾ ਸੀ ਅਤੇ ਆਉਣ-ਜਾਣ ਲਈ ਉਹ ਅਕਸਰ ਵੱਖ-ਵੱਖ ਵਾਹਨਾਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਕੋਦਰ, ਜਲੰਧਰ ਰੋਡ ਤੋਂ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਦੋ ਵਾਹਨ ਅਤੇ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਸਾਲ 2017 'ਚ ਨਸ਼ੇ ਨਾਲ ਸਬੰਧਤ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ ‘ਚ ਕੈਦ ਦੌਰਾਨ ਦੋਸ਼ੀ ਸਤਨਾਮ ਸਿੰਘ ਨੇ ਨਸ਼ੇ ਦੇ ਵੱਡੇ ਸਰਗਨਿਆਂ ਨਾਲ ਹੱਥ ਮਿਲਾਇਆ ਅਤੇ ਜ਼ਮਾਨਤ ਮਿਲਣ ਉਪਰੰਤ ਵੱਡੀ ਮਾਤਰਾ 'ਚ ਹੈਰੋਇਨ ਮੰਗਵਾਉਣੀ ਸ਼ੁਰੂ ਕਰ ਦਿੱਤੀ । ਦੱਸਣਯੋਗ ਹੈ ਕਿ ਸਾਲ 2023 ਵਿੱਚ, ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਵੀ ਜੰਮੂ ਵਿੱਚ ਇੱਕ ਹੋਰ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਦਕਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਸਮਾਨ ਦੀ ਬਰਾਮਦਗੀ ਹੋਈ ਸੀ।
Punjab Bani 29 April,2024
ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ
ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ( ਦੀ ਭਗੌੜੇ ਵਿਜੈ ਮਾਲਿਆ ਨਾਲ ਕਥਿਤ ਤੌਰ 'ਤੇ ਤੁਲਨਾ ਕਰਨ 'ਤੇ ਪੰਜਾਬ ਪੁਲਿਸ ਨੇ ਇਕ ਯੂ-ਟਿਊਬ ਚੈਨਲ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪੰਜਾਬ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸ਼ਿਮਲਾਪੁਰੀ ਵਿਖੇ ਦਰਜ ਕੀਤਾ ਹੈ।
Punjab Bani 29 April,2024
ਕੋਟਾ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਕੋਟਾ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ ਜੈਪੁਰ : ਦੇਸ਼ 'ਚ ਕੋਚਿੰਗ ਹੱਬ ਵਜੋਂ ਮਸ਼ਹੂਰ ਰਾਜਸਥਾਨ ਦੇ ਕੋਟਾ 'ਚ ਕੋਚਿੰਗ ਦੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੋਟਾ 'ਚ ਦੀ ਤਿਆਰੀ ਕਰ ਰਹੇ 20 ਸਾਲਾ ਵਿਦਿਆਰਥੀ ਸੁਮਿਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੁਮਿਤ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਸੀ। ਉਹ ਇੱਕ ਸਾਲ ਤੋਂ ਕੋਟਾ ਦੇ ਕੁਨਹੜੀ ਇਲਾਕੇ ਵਿੱਚ ਇੱਕ ਹੋਸਟਲ ਵਿੱਚ ਰਹਿ ਕੇ ਇੱਕ ਨਿੱਜੀ ਕੋਚਿੰਗ ਸੰਸਥਾ ਵਿੱਚ ਿਆਰੀ ਕਰ ਰਿਹਾ ਸੀ।
Punjab Bani 29 April,2024
ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ
ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ ਦਿਲੀ 29 ਅਪਰੈਲ ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿਚ ਸੜਕ ਹਾਦਸੇ ਕਾਰਨ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਕਠੀਆ ਪਿੰਡ ਨੇੜੇ ਐਤਵਾਰ ਰਾਤ ਨੂੰ ਪਿਕਅੱਪ ਗੱਡੀ ਦੀ ਇਕ ਹੋਰ ਗੱਡੀ ਨਾਲ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।
Punjab Bani 29 April,2024
ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ
ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ ਉਨਾਵ : ਉਨਾਵ-ਹਰਦੇਈ ਰੋਡ 'ਤੇ ਸਫੀਪੁਰ ਕੋਤਵਾਲੀ ਖੇਤਰ ਦੇ ਪਿੰਡ ਜਮਾਲਦੀਪੁਰ ਨੇੜੇ ਐਤਵਾਰ ਦੁਪਹਿਰ ਕਰੀਬ 3.30 ਵਜੇ ਬੰਗੜਮਾਊ ਵੱਲ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਨੂੰ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 15 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਫੀਪੁਰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਜਿੱਥੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
Punjab Bani 28 April,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦਾ ਮਾਮਲਾ ਸੰਗਰੂਰ, 26 ਅਪ੍ਰੈਲ: ਸੰੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿ਼ਲ੍ਹਾ ਮੰਡੀ ਅਫ਼ਸਰ ਸੰਗਰੂਰ ਨੂੰ ਜਸਰਾਓ ਟਰੇfਡੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ।ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹਾ ਮੰਡੀ ਅਫ਼ਸਰ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਦਰਜ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ 24 ਅਪ੍ਰੈਲ 2024 ਨੂੰ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਿਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਵੱਲੋਂ ਮਿਤੀ 24 ਅਪ੍ਰੈਲ ਨੂੰ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਜਾਂਚ ਕਮੇਟੀ ਨੇ ਅਗਲੇ ਹੀ ਦਿਨ 25 ਅਪ੍ਰੈਲ ਨੂੰ ਪੜਤਾਲੀਆ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਇਸ ਪੜਤਾਲੀਆ ਰਿਪੋਰਟ ਦੇ ਮੱਦੇਨਜ਼ਰ ਇਹ ਨਤੀਜਾ ਸਾਹਮਣੇ ਆਇਆ ਕਿ ਡਾਇਰੈਕਟ ਡਿਲੀਵਰੀ ਦੌਰਾਨ ਟਰੱਕ ਵਿੱਚ ਫੂਸ ਵਾਲੀ ਕਣਕ ਤੇ ਨਾਨ—ਸਟੈਂਡਰਡ ਵਜ਼ਨ ਵਾਲੀਆਂ ਬੋਰੀਆਂ ਬਿਨਾਂ ਆੜ੍ਹਤੀਆਂ ਦੀ ਮਰਜ਼ੀ ਤੋਂ ਨਹੀਂ ਭੇਜੀਆਂ ਜਾਂਦੀਆਂ ਹਨ। ਪੜਤਾਲੀਆ ਰਿਪੋਰਟ ਦੇ ਆਧਾਰ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ (SNG/SGR/103) ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।
Punjab Bani 26 April,2024
ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ
ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ 'ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ 'ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Punjab Bani 26 April,2024
ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ
ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ ਸ਼੍ਰੀਨਗਰ : ਉੱਤਰੀ ਕਸ਼ਮੀਰ ਦੇ ਸੋਪੋਰ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁਕਾਬਲੇ ਦੌਰਾਨ ਇੱਕ ਨਾਗਰਿਕ ਅਤੇ ਦੋ ਸੈਨਿਕ ਵੀ ਜ਼ਖਮੀ ਹੋ ਗਏ। ਮਾਰੇ ਗਏ ਅੱਤਵਾਦੀਆਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।
Punjab Bani 26 April,2024
ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ
ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ ਦਿਲੀ, 26 ਅਪਰੈਲ 42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ ਬਾਅਦ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਸਾਹੂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।
Punjab Bani 26 April,2024
ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ
ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ ਚੰਡੀਗੜ੍ਹ, 26 ਅਪਰੈਲ ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵੱਲੋਂ ਚਲਾਏ ਜਾ ਰਹੇ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।’ ਉਨ੍ਹਾਂ ਅੱਗੇ ਦੱਸਿਆ ਕਿ ਫੜੇ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
Punjab Bani 26 April,2024
ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ ਲਿਆ ਹੈ| ਫੋਰਸ ਦੇ ਅਧਿਕਾਰੀ ਨੇ ਅੱਜ ਇਥੇ ਦੱਸਿਆ ਕਿ ਚਰਨਜੀਤ ਸਿੰਘ ਰਾਜੂ ਸ਼ੂਟਰ ਤੋਂ ਇਲਾਵਾ ਗ੍ਰਿਫਤਾਰ ਕੀਤੇ ਗੈਂਗ ਦੇ ਮੈਂਬਰਾਂ ਵਿਚ ਤਰਨ ਤਾਰਨ ਦੇ ਮੁਹੱਲਾ ਜਸਵੰਤ ਸਿੰਘ ਦਾ ਅੰਮ੍ਰਿਤਪਾਲ ਸਿੰਘ, ਪਿੱਦੀ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਅਤੇ ਬਚੜੇ ਪਿੰਡ ਦਾ ਵਾਸੀ ਗੁਲਾਬ ਸਿੰਘ ਸ਼ਾਮਲ ਹਨ| ਗੈਂਗ ਦੇ ਜਿਹੜੇ ਦੋ ਹੋਰ ਮੈਂਬਰ ਕਾਬੂ ਕੀਤੇ ਜਾਣੇ ਬਾਕੀ ਹਨ ਉਨ੍ਹਾਂ ਵਿੱਚ ਇਲਾਕੇ ਦੇ ਪਿੰਡ ਅਲਾਦੀਨਪੁਰ ਦਾ ਜੋਧਬੀਰ ਸਿੰਘ ਅਤੇ ਜੋਧਪੁਰ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਸ਼ਾਮਲ ਹਨ|
Punjab Bani 25 April,2024
ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ
ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 25 April,2024
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕੀਤਾ ਕਤਲ
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕੀਤਾ ਕਤਲ ਦਿਲੀ, 25 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪਿੰਡ ਤੋਲੇਵਾਲ ਦੇ ਨੌਜਵਾਨ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਉਹ ਪੀਆਰ ਹੋ ਗਿਆ ਸੀ ਅਤੇ ਸਰੀ ਵਿਖੇ ਪਲੰਬਰ ਸੀ। ਬੀਤੀ ਰਾਤ ਉਸ ਨੇ ਆਪਣੀ ਮਾਤਾ ਬੀਰਪਾਲ ਕੌਰ ਨਾਲ ਗੱਲ ਵੀ ਕੀਤੀ ਸੀ ਪਰ ਕੁਝ ਘੰਟੇ ਮਗਰੋਂ ਹੀ ਕੁਲਵਿੰਦਰ ਸਿੰਘ ਦੇ ਛੋਟੇ ਭਰਾ ਗੁਰਮੀਤ ਸਿੰਘ, ਜੋ ਸਟੱਡੀ ਵੀਜ਼ੇ ’ਤੇ ਉੱਥੇ ਗਿਆ ਹੋਇਆ ਹੈ, ਦਾ ਫੋਨ ਆ ਗਿਆ ਕਿ ਭਰਾ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ ਤੇ ਉਸ ਦੀ ਮੌਤ ਹੋ ਗਈ।
Punjab Bani 25 April,2024
ਚਾਕੁ ਮਾਰ ਕੀਤਾ ਮਜਦੂਰ ਦਾ ਕਤਲ
ਚਾਕੁ ਮਾਰ ਕੀਤਾ ਮਜਦੂਰ ਦਾ ਕਤਲ ਨਵੀਂ ਦਿੱਲੀ, 25 ਅਪਰੈਲ ਇਥੇ ਬੀਤੀ ਰਾਤ ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਪ੍ਰਭਾਕਰ (25) ਆਪਣੀ ਆਈਸਕ੍ਰੀਮ ਟਰਾਲੀ ਕੋਲ ਖੜ੍ਹਾ ਸੀ ਤਾਂ ਇਕ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਮੀਨ ‘ਤੇ ਪਿਆ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੱਸਿਆ ਕਿ ਪ੍ਰਭਾਕਰ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਰਹਿਣ ਵਾਲਾ ਸੀ।
Punjab Bani 25 April,2024
ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ ਸ੍ਰੀਨਗਰ, 24 ਅਪਰੈਲ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਵੀਜ਼ਨ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ ਕਿ ਬਾਂਦੀਪੋਰਾ ਦੇ ਅਰਗਾਮ ਦੇ ਰੇਂਜੀ ਜੰਗਲੀ ਖੇਤਰ ਵਿੱਚ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਕਿਸੇ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 24 April,2024
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ - ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ - ਗ੍ਰਿਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ - ਇਸ ਕੰਮ ਨੂੰ ਅੰਜਾਮ ਦੇਣ ਲਈ ਪਾਕਿ ਅਧਾਰਤ ਕਾਰਕੁਨਾਂ ਵੱਲੋਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ: ਏਆਈਜੀ ਸੀਆਈ ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 23 ਅਪ੍ਰੈਲ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 23 April,2024
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ ਪਟਿਆਲਾ-ਪਟਿਆਲਾ ਦੇ ਜੱਟਾ ਵਾਲਾ ਚੌਂਤਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਸੁਖਆਸਨ ਸਥਾਨ ’ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ, ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਦੱਸਿਆ ਕਿ ਜੱਟਾਂ ਵਾਲਾ ਚੌਂਤਰਾ ਵਿਖੇ ਲੋਕਲ ਗੁਰਦੁਆਰਾ ਸਾਹਿਬ ਦੇ ਅੰਦਰ ਜੋ ਸੁਖਆਸਨ ਸਥਾਨ ਬਣਿਆ ਹੋਇਆ ਹੈ। ਉਸ ਵਿਚ ਪਲਾਸਟਿਕ ਦਾ ਪੱਖਾ ਲੱਗਿਆ ਹੋਇਆ ਸੀ। ਇਹ ਪੱਖਾ ਦਿਨ ਰਾਤ ਚਲਦਾ ਰਹਿੰਦਾ ਹੈ, ਜਿਸ ਕਰਕੇ ਪੱਖਾ ਜ਼ਿਆਦਾ ਗਰਮ ਹੋ ਗਿਆ ਅਤੇ ਗਰਮ ਹੋਣ ਨਾਲ ਇਸ ਦੀ ਮੋਟਰ ਸੜ ਗਈ ਅਤੇ ਪੱਖੇ ਨੂੰ ਅੱਗ ਲੱਗ ਗਈ। ਪੱਖਾ ਪਲਾਸਟਿਕ ਦਾ ਹੋਣ ਕਰਕੇ ਅੱਗ ਜਲਦੀ ਭੜਕ ਗਈ ਅਤੇ ਇਹ ਪੱਖਾ ਗੁਰ ਮਹਾਰਾਜ ਜੀ ਦੇ ਸਰੂਪ ਦੇ ਉੱਪਰ ਲੱਗਿਆ ਹੋਣ ਕਰਕੇ ਅੱਗ ਦੀ ਚੰਗਿਆੜੀਆਂ ਹੇਠਾਂ ਡਿੱਗਣੀਆਂ ਸ਼ੁਰੂ ਹੋ ਗਈਆਂ, ਜਿਸ ਕਰਕੇ ਉਥੇ ਪਏ ਤਿੰਨ ਸਰੂਪਾਂ ’ਚੋਂ ਦੋ ਅਗਨ ਭੇਟ ਹੋ ਗਏ। ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ, ਜਿਸ ਨੂੰ ਐਸ.ਜੀ.ਪੀ.ਸੀ. ਦੇ ਜਥੇ ਵੱਲੋਂ ਲਿਆ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਸੋਬਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਫੀ ਦੇਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਿੱਥੇ ਸੁਖਆਸਨ ਸਥਾਨ ਹੋਵੇ ਜਾਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕੀਤੇ ਹੋਣ। ਉਸ ਦੇ ਆਸ-ਪਾਸ ਬਿਜਲੀ ਦੀਆਂ ਤਾਰਾਂ, ਸਵਿੱਚ, ਘਟੀਆ ਕੁਆਲਟੀ ਦੇ ਬਿਜਲੀ ਔਜਾਰ ਜਾਂ ਕੋਈ ਅਜਿਹੀ ਇਲੈਕਟ੍ਰਿਕ ਵਸਤੂ ਜਿਸ ਨਾਲ ਅੱਗ ਲੱਗਣ ਦਾ ਖਦਸ਼ਾ ਹੋਵੇ, ਉਸ ਨੂੰ ਨਾ ਲਗਾਇਆ ਜਾਵੇ।
Punjab Bani 23 April,2024
ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ
ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ ਮੁੰਬਈ : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਉਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਖੀ ਸਾਵੰਤ ਨੂੰ ਚਾਰ ਹਫ਼ਤਿਆਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਅਦਾਕਾਰਾ ਰਾਖੀ ਸਾਵੰਤ ‘ਤੇ ਆਪਣੇ ਸਾਬਕਾ ਪਤੀ ਆਦਿਲ ਦੁਰਾਨੀ ਦਾ ਕਥਿਤ ਅਸ਼ਲੀਲ ਵੀਡੀਓ ਲੀਕ ਕਰਨ ਦਾ ਦੋਸ਼ ਹੈ।
Punjab Bani 22 April,2024
ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ
ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਦਿਲੀ, 22 ਅਪਰੈਲ ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ।
Punjab Bani 22 April,2024
ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ
ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਦਿਲੀ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਮਗਰੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ ਅਪਰਾਧ ਵਿੰਗ (ਈਓਡਬਲਿਊ)/ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਦੇ ਰਾਏਪੁਰ ਵਿਚਲੇ ਦਫ਼ਤਰ ਤੋਂ ਸ਼ਨਿੱਚਰਵਾਰ ਸ਼ਾਮ ਨੂੰ ਹਿਰਾਸਤ ਵਿਚ ਲਿਆ ਹੈ।
Punjab Bani 21 April,2024
ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ
ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ ਟੋਕੀਓ : ਜਾਪਾਨ ਵਿੱਚ ਸਿਖਲਾਈ ਅਭਿਆਸ ਦੌਰਾਨ ਨੇਵੀ ਦੇ ਦੋ ਹੈਲੀਕਾਪਟਰ ਪ੍ਰਸ਼ਾਂਤ ਮਹਾਸਾਗਰ ਵਿੱਚ ਕ੍ਰੈਸ਼ ਹੋ ਗਏ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਾਪਾਨ ਦੇ ਰੱਖਿਆ ਮੰਤਰੀ ਮਿਨੋਰੂ ਕਿਹਾਰਾ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਟੇਰੀਸ਼ਿਮਾ ਟਾਪੂ ਦੇ ਕੋਲ ਦੋ SS-60 ਹੈਲੀਕਾਪਟਰਾਂ ਦਾ ਸੰਪਰਕ ਟੁੱਟ ਗਿਆ। ਹਰ ਹੈਲੀਕਾਪਟਰ ਵਿੱਚ ਚਾਰ ਲੋਕ ਸਵਾਰ ਸਨ। ਅੱਠ ਅਮਲੇ ਵਿੱਚੋਂ ਇੱਕ ਨੂੰ ਪਾਣੀ ਵਿੱਚੋਂ ਕੱਢ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਬਾਕੀ ਸੱਤ ਦੀ ਭਾਲ ਕਰ ਰਹੇ ਹਨ।
Punjab Bani 21 April,2024
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ ਚੰਡੀਗੜ : ਪਿੰਡ ਦੌਦੜਾ ਵਿਚ ਅੱਗ ਲੱਗਣ ਕਾਰਨ 3 ਏਕੜ ਕਣਕ ਦੀ ਫਸਲ ਸੜ ਗਈ। ਇਸ ਤੋਂ ਇਲਾਵਾ 7 ਏਕੜ ਨਾੜ ਵੀ ਸੁਆਹ ਹੋ ਗਿਆ। ਪੁਲਿਸ ਅਤੇ ਫਾਇਰਬ੍ਰਿਗੇਡ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਸਵੀਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਨਾਲ ਦੇ ਖੇਤਾਂ ਵਿੱਚ ਕੰਬਾਈਨ ਚੱਲ ਰਹੀ ਸੀ। ਅਚਾਨਕ ਕੰਬਾਈਨ ਵਿੱਚ ਕੋਈ ਸਪਾਰਕਿੰਗ ਹੋਈ ਜਿਸ ਦੇ ਨਾਲ ਖੇਤਾਂ ਵਿੱਚ ਅੱਗ ਲੱਗ ਗਈ। ਕਿਸਾਨ ਜਸਵੀਰ ਸਿੰਘ ਦੀ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋਈ ਹੈ। ਇਸ ਤੋਂ ਇਲਾਵਾ ਨਾਲ ਲੱਗਦੇ ਖੇਤਾਂ ਵਿਚ ਨਾੜ ਵੀ ਸੜ ਗਿਆ।
Punjab Bani 21 April,2024
ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ
ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ - ਤਿੰਨ ਸਵਾਰੀਆਂ ਗੰਭੀਰ ਜ਼ਖਮੀ ਪਟਿਆਲਾ, 21 ਅਪ੍ਰੈਲ : ਪਟਿਆਲਾ ਤੋ ਚੀਕਾ ਰੋਡ ਜੌੜੀਆਂ ਸੜਕਾਂ ਨੇੜੇ ਅੱਜ ਸਵੇਰ ਸਮੇਂ ਬੱਸ ਤੇ ਟਰਾਲੇ ਦੀ ਭਿਆਨਕ ਟੱਕਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਦੇ ਡਰਾਇਵਰ ਕੰਡਕਟਰ ਸਮੇਤ ਤਕਰੀਬਨ 18 ਸਵਾਰੀਆਂ ਜਖਮੀ ਹੋ ਗਈਆਂ, ਜਿਨਾਂ ਵਿੱਚੋ ਤਿੰਨ ਗੰਭੀਰ ਦੱਸੇ ਜਾ ਰਹੇ ਹਨ, ਜਿਨਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾਂ ਸਨੌਰ ਪੁਲਿਸ ਤਫਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਤਕਰੀਬਨ 7 ਵਜੇ ਪੀ.ਆਰ.ਟੀ.ਸੀ ਦੀ ਬੱਸ ਨੰਬਰ ਪੀ.ਬੀ-11-ਸੀ.ਐਫ-0829 ਪਟਿਆਲਾ ਤੋ ਚੀਕਾ ਜਾ ਰਹੀ ਸੀ, ਜਦੋ ਇਹ ਬੱਸ ਜੌੜੀਆਂ ਸੜਕਾਂ ਚੌਂਕ ਟੱਪ ਕੇ ਥੋੜਾ ਅੱਗੇ ਪਹੁੰਚੀ ਤਾਂ ਅੱਗੇ ਤੋਂ ਆ ਰਹੀ ਕੋਈ ਸਵਿੱਵਟ ਗੱਡੀ ਨੂੰ ਬਚਾਉਣ ਲੱਗੇ, ਸੜਕ ਨਾਲ ਖੜੇ ਟੀਪਰ ਪੀਬੀ-11-1109 ਵਿੱਚ ਵੱਜ ਕੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਕਾਰਨ ਬੱਸ ਅੰਦਰ ਸਵਾਰੀਆਂ ਦਾ ਚੀਕ ਚਿਹਾੜਾ ਮਚ ਗਿਆ ਅਤੇ ਬੱਸ ਤੇਜ ਹੋਣ ਕਾਰਣ ਬੱਸ ਦਾ ਅਗਲਾ ਹਿੱਸਾ ਬਿਲਕੁਲ ਖਤਮ ਹੋ ਗਿਆ। ਹਾਦਸੇ ਦਾ ਪਤਾ ਲੱਗਣ 'ਤੇ ਸੜਕ ਸੁਰੱਖਿਆਂ ਫੋਰਸ ਦਾ ਦਸਤਾ ਮੌਕੇ 'ਤੇ ਪਹੁੰਚ ਗਿਆ ਅਤੇ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਗੱਡੀ ਵਿੱਚ ਪਾ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਸ ਵਿੱਚ ਬੱਸ ਦੇ ਡਰਾਇਵਰ ਬਲਜਿੰਦਰ ਸਿੰਘ ਵਾਸੀ ਨੂਰ ਪੁਰ ਸਮਾਣਾਂ ਅਤੇ ਕੰਡਕਟਰ ਸੁਰਿੰਦਰ ਸਿੰਘ ਪਿੰਡ ਚੁਨਾਗਰਾ ਪਾਤੜਾਂ ਸਮੇਤ ਤਕਰੀਬਨ 18 ਸਵਾਰੀਆਂ ਬੁਰੀ ਤਰਾਂ ਜਖਮੀ ਹੋ ਗਈਆਂ, ਜਿਸ ਵਿਚੋ ਕੰਡਕਟਰ ਸੁਰਿੰਦਰ ਸਿੰਘ ਦੀਆਂ ਦੋਵੋ ਲੱਤਾਂ ਟੁਟ ਗਈਆਂ ਦੱਸੀਆਂ ਜਾ ਰਹੀਆਂ ਹਨ ਅਤੇ ਤਿੰਨ ਹੋਰ ਸਵਾਰੀਆਂ ਗੰਭੀਰ ਹਨ। ਸਥਾਨਕ ਲੋਕਾਂ ਦਾ ਕਹਿਣਾਂ ਹੈ ਕਿ ਇਥੇ ਸੀਮਿੰਟ ਸਟੋਰ ਅਤੇ ਰੇਤੇ ਬਜਰੀ ਦੇ ਢੇਰ ਹੋਣ ਕਾਰਨ ਤਕਰੀਬਨ ਹਰ ਵੇਲੇ ਟਰਾਲੇ ਅਤੇ ਵੱਡੀਆਂ ਸੀਮਿੰਟ ਦੀਆਂ ਭਰੀਆਂ ਗੱਡੀਆਂ ਖੜੀਆਂ ਰਹਿੰਦੀਆਂ ਹਨ, ਜਿਸ ਕਾਰਨ ਹਰ ਵੇਲੇ ਜਾਮ ਲੱਗਾ ਰਹਿੰਦਾ ਹੈ ਅਤੇ ਹਾਦਸੇ ਵਾਪਰਦੇ ਰਹਿੰਦੇ ਹਨ ਪਰ ਪੁਲਿਸ ਇਸ ਵੱਲ ਕੋਈ ਧਿਆਨ ਨਹੀ ਦਿੰਦੀ।
Punjab Bani 21 April,2024
ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ
ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ ਦੁਬਈ, 19 ਅਪਰੈਲ ਇਜ਼ਰਾਈਲ ਨੇ ਅੱਜ ਸਵੇਰੇ (ਭਾਰਤੀ ਸਮੇਂ ਅਨੁਸਾਰ) ਕਰੀਬ 6 ਵਜੇ ਇਰਾਨ ‘ਤੇ ਮਿਜ਼ਾਈਲ-ਡਰੋਨ ਨਾਲ ਹਮਲਾ ਕੀਤਾ। ਇਰਾਨ ਦੇ ਇਸਫਹਾਨ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਰਾਨ ਦੀ ਫਾਰਸ ਨਿਊਜ਼ ਏਜੰਸੀ ਨੇ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ ਫਲਾਈਟ ਰਡਾਰ ਮੁਤਾਬਕ ਧਮਾਕਿਆਂ ਤੋਂ ਬਾਅਦ ਇਰਾਨੀ ਹਵਾਈ ਖੇਤਰ ਤੋਂ ਕਈ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਇਸਫਹਾਨ ਉਹੀ ਸੂਬਾ ਹੈ ਜਿੱਥੇ ਨਤਾਨਜ਼ ਸਮੇਤ ਇਰਾਨ ਦੇ ਕਈ ਪਰਮਾਣੂ ਟਿਕਾਣੇ ਹਨ। ਨਤਾਨਜ਼ ਇਰਾਨ ਦੇ ਯੂਰੇਨੀਅਮ ਪ੍ਰੋਗਰਾਮ ਦਾ ਮੁੱਖ ਹਿੱਸਾ ਹੈ। ਇਸ ਤੋਂ ਪਹਿਲਾਂ 14 ਅਪਰੈਲ ਨੂੰ ਇਰਾਨ ਨੇ 300 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ।
Punjab Bani 19 April,2024
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ ਨਵੀਂ ਦਿੱਲੀ : ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇੱਕ ਵਾਰ ਫਿਰ ਮੀਡੀਆ ਦੀਆਂ ਸੁਰਖੀਆਂ ਵਿੱਚ ਆ ਗਏ ਹਨ। ਵੀਰਵਾਰ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ 97.79 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ 'ਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਜੁਹੂ ਬੰਗਲਾ ਵੀ ਅਟੈਚ ਕੀਤਾ ਗਿਆ ਹੈ, ਜਿੱਥੇ ਇਹ ਜੋੜਾ ਪਰਿਵਾਰ ਨਾਲ ਰਹਿੰਦਾ ਹੈ। ਰਾਜ ਕੁੰਦਰਾ ਦਾ ਇਹ ਘਰ ਸ਼ਿਲਪਾ ਸ਼ੈੱਟੀ ਦੇ ਨਾਂ 'ਤੇ ਹੈ। ਈਡੀ ਮੁਤਾਬਕ ਰਾਜ ਕੁੰਦਰਾ ਖ਼ਿਲਾਫ਼ ਬਿਟਕੁਆਇਨ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਰਾਜ ਕੁੰਦਰਾ ਨੂੰ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਸਟੀਲ ਪਲਾਂਟ ਤੋਂ ਲੈ ਕੇ ਕੰਸਟ੍ਰਕਸ਼ਨ ਤੱਕ, ਉਸਨੇ ਕਈ ਕਾਰੋਬਾਰਾਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ ਹੈ।
Punjab Bani 18 April,2024
ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ
ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ ਲੁਧਿਆਣਾ : ਲੁਧਿਆਣਾ ਅਦਾਲਤ ਨੇ 3 ਸਾਲਾ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਮਾਮਲੇ 'ਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੱਚੀ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਸਾਲ 2021 'ਚ 3 ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਬੜੀ ਬੇਹਰਿਮੀ ਨਾਲ ਜਿੰਦਾ ਰੇਤੇ ਵਿੱਚ ਦੱਬ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਉਪਰੰਤ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।
Punjab Bani 18 April,2024
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ।
Punjab Bani 18 April,2024
ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ
ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ ਵਾਸ਼ਿੰਗਟਨ, 18 ਅਪਰੈਲ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।
Punjab Bani 18 April,2024
ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ
ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ ਸੰਗਰੂਰ : ਆਮ ਆਦਮੀ ਪਾਰਟੀ ਦੇ ਗੜ੍ਹ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ’ਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਗਰੂਰ ’ਚ ਜਨਤਕ ਬਹਿਸ ਰੱਖਣ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਨੂੰ ਬੋਲਣ ਨਹੀਂ ਦਿੰਦੇ, ਕਿਉਂਕਿ ਮਾਈਕ, ਸਪੀਕਰ, ਕੈਮਰੇ ਸਭ ਉਨ੍ਹਾਂ ਦੇ ਹੱਥ ਹੁੰਦੇ ਹਨ ਪਰ ਸੰਗਰੂਰ ’ਚ ਖੁੱਲ੍ਹੀ ਬਹਿਸ ਰੱਖ ਕੇ ਭਗਵੰਤ ਮਾਨ ਇਹ ਸਾਬਤ ਕਰ ਕੇ ਦਿਖਾਉਣ ਕਿ ਉਨ੍ਹਾਂ ’ਤੇ (ਸੁਖਪਾਲ ਖਹਿਰਾ) ਦਰਜ ਕੀਤੇ ਕੇਸ ਸੱਚੇ ਹਨ। ਜੇ ਮਾਨ ਸਾਬਤ ਕਰ ਦੇਣ ਤਾਂ ਮੈਂ ਸਿਆਸਤ ਛੱਡ ਦਿਆਂਗਾ। ਖਹਿਰਾ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਲਗਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਾਂਤੀ ਤਾਂ ਕੀ ਲਿਆਉਣੀ ਸੀ, ਉਲਟਾ ਲੋਕਾਂ ਨੂੰ ਹੋਰ ਸਮੱਸਿਆਵਾਂ ਵਿਚ ਉਲਝਾ ਦਿੱਤਾ। ‘ਆਪ’ ਵਲੰਟੀਅਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਲਈ ਜੋ ਲੋਕ ਪੰਜਾਬ ਦੇ ਹਿਤੈਸ਼ੀ ਹਨ, ਉਹ ਇਸ ਲੋਕ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਾਰ ਸਬਕ ਜ਼ਰੂਰ ਸਿਖਾਉਣ।
Punjab Bani 18 April,2024
ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ
ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ ਵਡੋਦਰਾ: ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ 'ਚੋਂ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਜਾਮ ਲੱਗ ਗਿਆ।
Punjab Bani 18 April,2024
ਹਾਦਸਾ : ਦਰਸ਼ਨਾ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, ਤਿੰਨ ਮੌਤਾਂ, ਕਈ ਜਖਮੀ
ਹਾਦਸਾ : ਦਰਸ਼ਨਾ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, ਤਿੰਨ ਮੌਤਾਂ, ਕਈ ਜਖਮੀ ਕਾਨਪੁਰ: ਕਾਨਪੁਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਪੁਰ ਤੋਂ ਜੂਹੀ ਬਾਰਾਦੇਵੀ ਮੰਦਰ ਦੇ ਦਰਸ਼ਨਾਂ ਲਈ ਜਾ ਰਹੀ ਬੋਲੈਰੋ ਪਿਕਅੱਪ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਚਕੇਰੀ ਮੋੜ ਨੇੜੇ ਪਲਟ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪੁਲਿਸ ਐਂਬੂਲੈਂਸ ਰਾਹੀਂ ਰਮਾਦੇਵੀ ਦੇ ਕਾਂਸ਼ੀ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੋਂ ਕਈ ਜ਼ਖ਼ਮੀਆਂ ਨੂੰ ਐੱਲਐੱਲਆਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
Punjab Bani 18 April,2024
ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ
ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ ਨਵੀਂ ਦਿੱਲੀ : ਦਿਲੀ ਵਿਖੇ ਡੀਟੀਸੀ ਦਿੱਲੀ ਵਿੱਚ ਇੱਕ ਘਟਨਾ ਜੋ ਬਹੁਤ ਚਰਚਾ ਅਤੇ ਬਹਿਸ ਦਾ ਵਿਸ਼ਾ ਬਣੀ ਹੋਈ ਹੈ, ਵਿੱਚ ਇੱਕ ਔਰਤ ਨੂੰ ਬਿਕਨੀ ਵਿੱਚ ਇੱਕ ਜਨਤਕ ਬੱਸ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ'ਤੇ ਵਾਇਰਲ ਹੋਈ ਵੀਡੀਓ 'ਚ ਬਿਕਨੀ ਪਹਿਨੀ ਇਕ ਔਰਤ ਬੱਸ 'ਚ ਦਾਖਲ ਹੁੰਦੀ ਦਿਖਾਈ ਦੇ ਰਹੀ ਹੈ। ਜਿਵੇਂ ਹੀ ਔਰਤ ਬੱਸ ਵਿੱਚ ਦਾਖਲ ਹੁੰਦੀ ਹੈ, ਉਸਦਾ ਸਾਹਮਣਾ ਇੱਕ ਔਰਤ ਨਾਲ ਹੁੰਦਾ ਹੈ ਜੋ ਉਸਨੂੰ ਪੁੱਛਦੀ ਹੈ ਕਿ ਕੀ ਉਹ ਠੀਕ ਹੈ। ਹਾਲਾਂਕਿ, ਬਿਕਨੀ ਵਿੱਚ ਔਰਤ ਨਾਲ ਬਹਿਸ ਕਰਦੀ ਹੈ, ਵੀਡੀਓ ਦਿਖਾਉਂਦੀ ਹੈ।
Punjab Bani 18 April,2024
ਹਾਦਸਾ : ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਚਾਰ ਦੀ ਮੌਤ
ਹਾਦਸਾ : ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਚਾਰ ਦੀ ਮੌਤ ਏਟਾ : ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ ਦੇ ਪਿਲੁਆ ਥਾਣਾ ਖੇਤਰ ਦੇ ਅਧੀਨ ਵੀਰਵਾਰ ਸਵੇਰੇ 5:30 ਵਜੇ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਵਿਆਹ ਵਾਲੇ ਨੌਜਵਾਨ ਦੀ ਵੀ ਹਾਦਸੇ 'ਚ ਮੌਤ ਹੋ ਗਈ। ਹਾਦਸੇ 'ਚ 5 ਲੋਕ ਜ਼ਖ਼ਮੀ ਹੋਏ ਹਨ, ਸਾਰਿਆਂ ਨੂੰ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਮ੍ਰਿਤਕ ਅਤੇ ਜ਼ਖ਼ਮੀ ਮੈਨਪੁਰੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਵੇਰੇ ਦਿੱਲੀ ਤੋਂ ਆ ਰਹੀ ਕਾਰ ਸੁੰਨਾ ਨਹਿਰ ਪੁਲ ਨੇੜੇ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ 'ਚ ਕੁਲਦੀਪ ਵਾਸੀ ਬਯੋਤੀ ਕਲਾ ਥਾਣਾ ਇਲਾਊ ਜ਼ਿਲ੍ਹਾ ਮੈਨਪੁਰੀ, ਗੁਲਸ਼ਨ ਵਾਸੀ ਪਿੰਡ ਸੱਥਣੀ ਦਲੀਲਪੁਰ ਜ਼ਿਲ੍ਹਾ ਮੈਨਪੁਰੀ, ਇੱਕ ਸਾਲ ਦੀ ਨਿਤਿਆ ਅਤੇ ਪੰਜ ਸਾਲਾ ਆਰਾਧਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ |
Punjab Bani 18 April,2024
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਚੰਡੀਗੜ੍ਹ- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
Punjab Bani 18 April,2024
ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ
ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ ਨਿਊਯਾਰਕ : ਇੱਕ ਸਕੂਟਰ ਸਵਾਰ ਸ਼ੂਟਰਾਂ ਨੇ ਬ੍ਰੌਂਕਸ ਵਿੱਚ ਚਾਰ ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਸਹਾਇਕ ਪੁਲਿਸ ਮੁਖੀ ਬੈਂਜਾਮਿਨ ਗੁਰਲੀ ਨੇ ਕਿਹਾ ਕਿ ਸ਼ਾਮ 6 ਵਜੇ ਤੋਂ ਬਾਅਦ ਇੱਕ ਚੌਰਾਹੇ 'ਤੇ ਦੋ ਸਕੂਟਰਾਂ ਦੇ ਰੁਕਣ ਤੋਂ ਬਾਅਦ ਲਗਭਗ 10 ਗੋਲੀਆਂ ਚਲਾਈਆਂ ਗਈਆਂ ਅਤੇ ਹਰੇਕ ਦੇ ਪਿਛਲੇ ਪਾਸੇ ਬੈਠੇ ਯਾਤਰੀਆਂ ਨੇ ਬੰਦੂਕਾਂ ਕੱਢ ਲਈਆਂ। ਸੜਕ ਕਿਨਾਰੇ ਖੜ੍ਹੇ ਤਿੰਨ ਪੀੜਤ, ਜਿਨ੍ਹਾਂ ਦੀ ਉਮਰ 23 ਤੋਂ 37 ਸਾਲ ਦੇ ਵਿਚਕਾਰ ਸੀ, ਦੀਆਂ ਪੈਰਾਂ 'ਤੇ ਗੋਲੀਆਂ ਲੱਗੀਆਂ। ਗੁਰਲੀ ਨੇ ਕਿਹਾ ਕਿ ਚੌਥੇ 29 ਸਾਲਾ ਵਿਅਕਤੀ ਨੂੰ ਲੱਤਾਂ ਅਤੇ ਛਾਤੀ ਵਿੱਚ ਸੱਟ ਲੱਗੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ।
Punjab Bani 17 April,2024
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ ਦਿਲੀ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਇੱਕ ਵੱਡਾ ਨਕਸਲੀ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਅਤੇ ਨਕਲੀ ਵਿਚਕਾਰ ਹੋਏ ਮੁਕਾਬਲੇ ‘ਚ 18 ਮਾਓਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਇੱਥੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਏ.ਕੇ.-47 ਸਮੇਤ ਵੱਡੀ ਗਿਣਤੀ ‘ਚ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਆਈਜੀ ਬਸਤਰ ਪੀ ਸੁੰਦਰਰਾਜ ਨੇ ਦੱਸਿਆ ਕਿ ਛੋਟਾਬੇਠੀਆ ਥਾਣਾ ਖੇਤਰ ਦੇ ਜੰਗਲੀ ਖੇਤਰਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇੱਕ ਸੰਯੁਕਤ ਟੀਮ ਛੋਟੇਬੇਥੀਆ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਟੀਮ ਜਦੋਂ ਇਲਾਕੇ ‘ਚ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਲਾਕੇ ‘ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।
Punjab Bani 17 April,2024
ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ
ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ ਮੁੰਬਈ, 16 ਅਪਰੈਲ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੱਛ-ਪੱਛਮੀ ਅਤੇ ਮੁੰਬਈ ਪੁਲੀਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲੀਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ।
Punjab Bani 16 April,2024
ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ
ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ ਸ੍ਰੀਨਗਰ, 16 ਅਪਰੈਲ ਸ੍ਰੀਨਗਰ ਸ਼ਹਿਰ ਦੇ ਬਾਹਰਵਾਰ ਜੇਹਲਮ ਦਰਿਆ ਵਿੱਚ ਅੱਜ ਕਿਸ਼ਤੀ ਉਲਟਣ ਕਾਰਨ 6 ਜਣਿਆਂ ਦੀ ਮੌਤ ਹੋ ਗਈ ਤੇ ਮਰਨ ਵਾਲੇ ਬਹੁਤੇ ਬੱਚੇ ਹਨ। ਕਿਸ਼ਤੀ ਸਵਾਰ ਬੱਚੇ ਸਕੂਲ ਜਾ ਰਹੇ ਸਨ। ਕਿਸ਼ਤੀ ਸਵਾਰਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗਿਆ। ਇਹ ਘਟਨਾ ਗੰਦਬਲ ਨੌਗਾਮ ਇਲਾਕੇ ‘ਚ ਵਾਪਰੀ ਅਤੇ ਕਈ ਵੀ ਲਾਪਤਾ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 6 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਈ ਹੋਰ ਲਾਪਤਾ ਹਨ।
Punjab Bani 16 April,2024
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 16 ਅਪਰੈਲ ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਨੂੰ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਜਨਤਕ ਮੁਆਫੀ ਮੰਗਣ ਲਈ ਹਫਤੇ ਦਾ ਸਮਾਂ ਦਿੱਤਾ ਪਰ ਕਿਹਾ ਕਿ ਇਸ ਪੜਾਅ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਰਾਮਦੇਵ ਅਤੇ ਬਾਲਕ੍ਰਿਸ਼ਨ ਦੋਵੇਂ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।
Punjab Bani 16 April,2024
ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ
ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ ਸਿਡਨੀ: ਸਿਡਨੀ ਦੀ ਇੱਕ ਚਰਚ ਵਿੱਚ ਪ੍ਰਚਾਰ ਕਰ ਰਹੇ ਇਕ ਪਾਦਰੀ ਤੇ ਅਣਪਛਾਤਿਆਂ ਵੱਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਪਾਦਰੀ ਸਮੇਤ ਚਾਰ ਜਣਿਆਂ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਹਮਲਾ ਇੱਕ ਉਪਦੇਸ਼ ਦੌਰਾਨ ਹੋਇਆ ਜੋ ਚਰਚ ਦੇ ਯੂਟਿਊਬ ਪੇਜ 'ਤੇ ਲਾਈਵ-ਸਟ੍ਰੀਮ ਕੀਤਾ ਜਾ ਰਿਹਾ ਸੀ। ਨਿਊ ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਸੋਮਵਾਰ, 15 ਅਪ੍ਰੈਲ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ
Punjab Bani 15 April,2024
ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ
ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ ਦਿਲੀ : ਯਮੁਨਾਨਗਰ ਵਿੱਚ ਸਕੂਲੀ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਜ਼ਖਮੀ ਹਨ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਯਮੁਨਾਨਗਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਬਾਈਕ ਦੀ ਟੱਕਰ ਹੋ ਗਈ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਈ ਵਿਦਿਆਰਥਣ ਦਾ ਨਾਂ ਹਿਮਾਨੀ ਹੈ ਅਤੇ ਉਹ ਤੀਜੀ ਜਮਾਤ ਵਿੱਚ ਪੜ੍ਹਦੀ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।
Punjab Bani 15 April,2024
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਮੁਕੱਦਮੇ ਵਿਚ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ,ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਹੈ। ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿਚ ਅਸਲਾ ਐਕਟ ਅਤੇ ਪਟਿਆਲਾ ਵਿਚ ਜੇਲ੍ਹ ਐਕਟ ਅਧੀਨ ਮੁਕੱਦਮੇ ਦਰਜ ਹਨ। ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਸਾਥੀਆਂ ਭੁਵਨੇਸ਼ ਚੋਪੜਾ ਵਾਸੀ ਦਿੱਲੀ ਗੇਟ ਹਾਲ ਕੈਨੇਡਾ ਅਤੇ ਰੋਹਿਤ ਸੇਠੀ ਵਾਸੀ ਮੁਹੱਲਾ ਧਰਮਪੁਰਾ ਸਿਟੀ ਫ਼ਿਰੋਜ਼ਪੁਰ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੇ ਪੱਧਰ ’ਤੇ ਹੈਰੋਇਨ ਮੰਗਵਾਉਂਦੇ ਹਨ ਤੇ ਅੱਗੇ ਸਪਲਾਈ ਕਰਦੇ ਹਨ। ਪੁਲੀਸ ਨੇ ਮਨਜੀਤ ਸਿੰਘ ਨੂੰ ਬਿਨਾਂ ਨੰਬਰੀ ਕਾਰ ’ਤੇ ਆਉਂਦੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਪਿਸਟਲ ਤੇ ਪੰਜ ਰੌਂਦ ਸਮੇਤ ਆਈ ਫ਼ੋਨ ਬਰਾਮਦ ਹੋਇਆ। ਬਾਅਦ ਵਿਚ ਮਨਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਦੋ ਪਿਸਟਲ, ਰਾਈਫ਼ਲ ਅਤੇ 15 ਰੌਂਦ ਹੋਰ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Punjab Bani 15 April,2024
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 15 ਅਪਰੈਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।
Punjab Bani 15 April,2024
ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ
ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ ਨਵੀਂ ਦਿੱਲੀ, 15 ਅਪਰੈਲ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੂਟਰਾਂ ਵਿੱਚੋਂ ਇੱਕ ਦੀ ਪਛਾਣ ਵਿਸ਼ਾਲ ਉਰਫ਼ ਰਾਹੁਲ ਵਜੋਂ ਹੋਈ ਹੈ, ਜੋ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਤਲ ਸਮੇਤ ਛੇ ਤੋਂ ਵੱਧ ਅਪਰਾਧਕ ਮਾਮਲੇ ਦਰਜ ਹਨ। ਸਪੈਸ਼ਲ ਸੈੱਲ ਦੇ ਸੂਤਰ ਨੇ ਕਿਹਾ,‘ਅਸੀਂ ਮੁਲਜ਼ਮਾਂ ਦੀ ਸੂਹ ਲਗਾ ਰਹੇ ਹਾਂ।’ ਵਿਸ਼ਾਲ ਹਾਲ ਹੀ ‘ਚ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਰੋਹਤਕ ‘ਚ ਸੱਟੇਬਾਜ਼ ਦੀ ਹੱਤਿਆ ‘ਚ ਸ਼ਾਮਲ ਸੀ।
Punjab Bani 15 April,2024
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 15 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 15 April,2024
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 15 ਅਪ੍ਰੈਲ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 April,2024
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ - ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ - ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ - ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ 'ਤੇ ਚੌਕਸੀ ਰੱਖਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-VI' ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ 'ਓਪੀਐਸ ਸੀਲ-VI' ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਨਿੱਜੀ ਤੌਰ 'ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ। ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
Punjab Bani 14 April,2024
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ ਮੁੰਬਈ, 14 ਅਪਰੈਲ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ।
Punjab Bani 14 April,2024
ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ
ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ ਯੇਰੂਸ਼ਲਮ, 14 ਅਪਰੈਲ ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ।
Punjab Bani 14 April,2024
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ ਕਰਾਚੀ, 13 ਅਪਰੈਲ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਅਤਿਵਾਦੀਆਂ ਵੱਲੋਂ ਬੱਸ ’ਚ ਸਵਾਰ ਨੌਂ ਯਾਤਰੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਨੋਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਬੱਸ ਨੂੰ ਰੋਕਿਆ ਅਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ। ਇਨ੍ਹਾਂ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਬਾਅਦ ਵਿੱਚ ਪੁਲ ਦੇ ਨੇੜੇ ਪਹਾੜੀ ਖੇਤਰਾਂ ਵਿੱਚ ਗੋਲੀਆਂ ਦੇ ਵਿੰਨ੍ਹੀਆਂ ਮਿਲੀਆਂ।
Punjab Bani 13 April,2024
ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ
ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ ਮੋਹਾਲੀ, 13 ਅਪਰੈਲ ਮੁਹਾਲੀ ਦੇ ਮਟੌਰ ਐੱਸਐੱਚਓ ਗੱਬਰ ਸਿੰਘ ਵੀਰਵਾਰ ਰਾਤ ਨੂੰ, ਜਦੋਂ ਰੂਪਨਗਰ ਜ਼ਿਲ੍ਹੇ ਦੇ ਕੁਰਾਲੀ-ਮੋਰਿੰਡਾ ਰੋਡ ‘ਤੇ ਪਿੰਡ ਧਿਆਨਪੁਰਾ ਨੇੜੇ ਆਪਣੀ ਸਕਾਰਪੀਓ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ ਉਹ ਵਾਲ-ਵਾਲ ਬਚ ਗਏ। ਐੱਸਐੱਚਓ ਦੀ ਜਾਨ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬੁਲੇਟ ਪਰੂਫ਼ ਗੱਡੀ ਮੁਹੱਈਆ ਕਰਵਾਈ ਗਈ ਹੈ। ਰੋਪੜ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਵੀਰਵਾਰ ਰਾਤ ਕਰੀਬ 11 ਵਜੇ ਕੁਝ ਅਣਪਛਾਤਿਆਂ ਨੇ ਮਟੌਰ ਦੇ ਐਸਐਚਓ ‘ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਨ੍ਹਾਂ ਦੀ ਗੱਡੀ ਦੀ ਖਿੜਕੀ ‘ਤੇ ਲੱਗੀ। ਘਟਨਾ ਤੋਂ ਬਾਅਦ ਅਧਿਕਾਰੀ ਨੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਥਾਣਾ ਭਗਵੰਤਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ।
Punjab Bani 13 April,2024
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 12 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 April,2024
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ ਬੈਂਗਲੁਰੂ : ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ 'ਚ ਐਨਆਈਏ ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈਏ ਦੀ ਟੀਮ ਨੇ ਭਗੌੜੇ ਅਬਦੁਲ ਮਾਤਿਨ ਤਾਹਾ ਅਤੇ ਮੁਸਾਵੀਰ ਹੁਸੈਨ ਸ਼ਾਜੀਬ ਨੂੰ ਕੋਲਕਾਤਾ ਦੇ ਨੇੜੇ ਲੁਕਣ ਦੀ ਜਗ੍ਹਾ ਦਾ ਪਤਾ ਲਗਾ ਕੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੁਸਾਵੀਰ ਹੁਸੈਨ ਸ਼ਾਜਿਬ ਦੋਸ਼ੀ ਹੈ ਜਿਸ ਨੇ ਕੈਫੇ 'ਚ ਆਈਈਡੀ ਲਗਾਇਆ ਸੀ ਅਤੇ ਅਬਦੁਲ ਮਾਤਿਨ ਤਾਹਾ ਉਹ ਵਿਅਕਤੀ ਹੈ ਜਿਸ ਨੇ ਧਮਾਕੇ ਦੀ ਯੋਜਨਾ ਬਣਾਈ ਸੀ। ਉਸ ਨੇ ਹੀ ਧਮਾਕੇ ਦੀ ਯੋਜਨਾ ਬਣਾਈ ਸੀ ਅਤੇ ਫਿਰ ਫਰਾਰ ਹੋ ਗਿਆ ਸੀ।
Punjab Bani 12 April,2024
ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ
ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ ਚੰਡੀਗੜ : ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।
Punjab Bani 12 April,2024
ਸਕੂਲੀ ਵਿਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ
ਸਕੂਲੀ ਵਿਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ ਪਟਿਆਲਾ : ਸਕੂਲ ਵਿਚ ਵਿਦਿਆਰਥੀਆਂ ਦਾ ਹੋਇਆ ਝਗੜਾ ਤਲਵਾਰਾਂ ਤੇ ਪੈਟਰੋਲ ਬੰਬ ਤੱਕ ਪੁੱਜ ਗਿਆ। ਇਕ ਧਿਰ ਵੱਲੋਂ ਘਰ ਵਿਚ ਪੈਟਰੋਲ ਬੰਬ ਸੁੱਟ ਕੇ ਅੱਗ ਵੀ ਲਗਾ ਦਿੱਤੀ ਗਈ। ਪੁਲਿਸ ਨੇ ਛੇ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੋਬਿੰਦ ਬਾਗ ਵਾਸੀ ਕਰਣ ਕਨੌਜੀਆ ਨੇ ਦੱਸਿਆ ਕਿ ਅੱਠ ਅਪ੍ਰੈਲ ਦੀ ਦੁਪਹਿਰ ਕਈ ਲੜਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਪੁੱਜੇ। ਗੇਟ ਬੰਦ ਹੋਣ ਕਾਰਨ ਹਮਲਾਵਰ ਗੇਟ ’ਤੇ ਤਲਵਾਰਾਂ ਮਾਰ ਕੇ ਫ਼ਰਾਰ ਹੋ ਗਏ। ਅਗਲੀ ਸਵੇਰ ਫੇਰ ਹਮਲਾਵਰ ਗਲੀ ’ਚ ਆਏ ਜਿਨ੍ਹਾਂ ਵਿਚੋਂ ਕਰਣ ਤੇ ਵਰੁਣ ਨੇ ਇਕ ਪੈਟਰੋਲ ਬੰਬ ਨੂੰ ਅੱਗ ਲਗਾ ਕੇ ਉਨ੍ਹਾਂ ਦੇ ਘਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਬੰਬ ਗਲੀ ਵਿਚ ਡਿੱਗ ਗਿਆ। ਇਸ ਤੋਂ ਬਾਅਦ ਇਕ ਹੋਰ ਬੰਬ ਘਰ ਵਿਚ ਸੁੱਟਿਆ ਜਿਸ ਕਾਰਨ ਅੰਦਰ ਪਿਆ ਟੇਬਲ ਤੇ ਕੱਪੜਿਆਂ ਨੂੰ ਅੱਗ ਲੱਗ ਗਈ। ਰੌਲਾ ਪਾਉਣ ’ਤੇ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਨਕੁਲ, ਕਰਣ, ਲਕਸ਼ , ਵਰੁਣ ਅਠਵਾਲ, ਸਿਧਾਰਥ, ਗੋਪੂ ਅਤੇ ਤਿੰਨ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
Punjab Bani 11 April,2024
ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ
ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ ਮਹਿੰਦਰਗੜ੍ਹ: ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 7 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਈਵੇਟ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਇਹ ਘਟਨਾ ਜ਼ਿਲ੍ਹੇ ਦੇ ਕਨੀਨਾ ਉਪ ਮੰਡਲ ਦੇ ਪਿੰਡ ਉਨਹਾਨੀ ਨੇੜੇ ਵਾਪਰੀ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।
Punjab Bani 11 April,2024
ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ
ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ ਮੁੰਬਈ : ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, 'ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।
Punjab Bani 10 April,2024
ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ
ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ ਦਿਲੀ : ਗੁਜਰਾਤ ਦੇ ਰਾਜਕੋਟ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਰੇਲਿੰਗ ਤੋੜ ਕੇ ਬੰਨ੍ਹ ਵਿੱਚ ਜਾ ਡਿੱਗੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਧੋਰਾਜੀ ਦੇ ਭਾਦਰ ਡੈਮ 'ਚ ਵਾਪਰਿਆ। ਹਾਦਸੇ ਦਾ ਕਾਰਨ ਕਾਰ ਦਾ ਟਾਇਰ ਫਟਣਾ ਦੱਸਿਆ ਜਾ ਰਿਹਾ ਹੈ। ਸਾਰੇ ਮ੍ਰਿਤਕ ਧੋਰਾਜੀ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਧੋਰਾਜੀ ਦੇ ਦੋ ਪਰਿਵਾਰ ਸੋਮਯਗ ਤੋਂ ਵਾਪਸ ਆ ਰਹੇ ਸਨ, ਜਦੋਂ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਬੇਕਾਬੂ ਹੋ ਗਈ। ਟਾਇਰ ਫਟਣ ਕਾਰਨ ਕਾਰ ਪੁਲ ਦੀ ਰੇਲਿੰਗ ਤੋੜ ਕੇ ਪਾਣੀ ਵਿੱਚ ਜਾ ਡਿੱਗੀ, ਜਿਸ ਕਾਰਨ ਕਾਰ ਵਿੱਚ ਸਵਾਰ 4 ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਸਾਰੇ ਮ੍ਰਿਤਕਾਂ ਨੂੰ ਤੈਰਾਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ ਹੈ।
Punjab Bani 10 April,2024
16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ
16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ ਹਾਂਗਕਾਂਗ, 10 ਅਪਰੈਲ ਹਾਂਗਕਾਂਗ ਵਿਚ 16 ਮੰਜ਼ਿਲ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 36 ਜ਼ਖ਼ਮੀ ਹੋ ਗਏ। ਹਾਂਗਕਾਂਗ ਦੇ ਜੌਰਡਨ ‘ਚ ‘ਨਿਊ ਲੱਕੀ ਹਾਊਸ’ ਨਾਂ ਦੀ ਇਮਾਰਤ ‘ਚ ਲੱਗੀ ਅੱਗ ਨੂੰ ਸਵੇਰੇ ਬੁਝਾਇਆ ਗਿਆ ਪਰ ਪੁਲੀਸ ਦਾ ਕਹਿਣਾ ਹੈ ਕਿ ਇਮਾਰਤ ਦੇ ਅੰਦਰ ਮੌਜੂਦ ਲੋਕ ਹਾਲੇ ਵੀ ਮਦਦ ਲਈ ਚੀਕ ਰਹੇ ਹਨ। ਇਮਾਰਤ ਵਿੱਚ ਜ਼ਿਆਦਾਤਰ ਰਿਹਾਇਸ਼ੀ ਅਪਾਰਟਮੈਂਟ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 ‘ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਦੱਸਿਆ ਕਿ ਤਿੰਨ ਮਰਦ ਅਤੇ ਦੋ ਔਰਤਾਂ ਦੀ ਮੌਤ ਹੋ ਗਈ ਹੈ।
Punjab Bani 10 April,2024
ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ
ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ ਨਵੀਂ ਦਿੱਲੀ, 10 ਅਪਰੈਲ ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।
Punjab Bani 10 April,2024
ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ
ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ ਸ਼ਿਮਲਾ, 10 ਅਪਰੈਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ| ਮੁਲਜ਼ਮਾਂ ’ਚ ਲੜਕੀ ਵੀ ਸ਼ਾਮਲ ਹੈ। ਮੰਗਲਵਾਰ ਨੂੰ ਪੁਲੀਸ ਨੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ (37) ਵਜੋਂ ਹੋਈ ਹੈ ਅਤੇ ਬਾਕੀ ਚਾਰ ਮੁਲਜ਼ਮ ਅਜੈ ਕੁਮਾਰ (27), ਸ਼ੁਭਮ ਕੌਸ਼ਲ (26) ਅਤੇ ਬਲਬਿੰਦਰ (22) ਪੰਜਾਬ ਦੇ ਰਹਿਣ ਵਾਲੇ ਹਨ ਅਤੇ ਇੱਕ ਹੋਰ ਮੁਲਜ਼ਮ ਅਬਨੀ (19) ਦਾ ਸਬੰਧ ਹਿਮਾਚਲ ਨਾਲ ਹੈ। ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Punjab Bani 10 April,2024
ਵਿਦਿਆਰਥਣ ਨਾਲ ਕੀਤਾ ਬਲਾਤਕਾਰ
ਵਿਦਿਆਰਥਣ ਨਾਲ ਕੀਤਾ ਬਲਾਤਕਾਰ ਨਾਭਾ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਭਾਵੇਂ ਕਿ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਿੰਨ ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ।
Punjab Bani 10 April,2024
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।
Punjab Bani 09 April,2024
ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ
ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ (ਕੈਨੇਡਾ) : ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ 'ਰੂਫਰ' ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਸੂਤਰ ਦੱਸਦੇ ਹਨ ਕਿ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ਤੇ ਮੌਜੂਦ ਸਨ ਜਦੋਂ ਜਦੋਂ ਮਰਹੂਮ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈਕੇ ਤਲਖ਼ ਕਲਾਮੀ ਹੋਈ ਜਿਸਤੋਂ ਬਾਅਦ ਧਾਲੀਵਾਲ ਨੇ ਆਪਣਾ ਪਿਸਤੌਲ ਕੱਢਕੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੰਜਨੀਅਰ ਸਰਬਜੀਤ ਸਿੰਘ ਜਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ ਤੇ ਹੀ ਮਾਰਿਆ ਗਿਆ।
Punjab Bani 09 April,2024
ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ
ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ ਚੰਡੀਗੜ : ਪੰਜਾਬੀ ਗਾਇਕਾ ਅੰਮ੍ਰਿਤਾ ਵਿਰਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਦਰਦ ਭਰੀ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਵਿਚ ਗਾਇਕਾ ਵੱਲੋਂ ਇੱਕ ਕੁੜੀ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਬੇਹੱਦ ਅਫਸੋਸ ਜਨਕ ਹਾਦਸਾ, ਇਹ ਭੈਣ ਆਪਣੇ ਭਰਾ ਨਾਲ ਆਪਣਾ ਅਸਟ੍ਰੇਲੀਆ ਦਾ ਵੀਜਾ ਖੁਸ਼ੀ-ਖੁਸ਼ੀ ਲੈਣ ਗਈ, ਪਰ ਘਰ ਤੋਂ 2 ਕਿ:ਮੀ ਤੇ ਇੱਕ ਮਿਟੀ ਵਾਲਾ ਟਿਪਰ ਦੋਨਾਂ ਨੂੰ ਦਰੜਦਾ ਹੋਇਆ ਗਿਆ,, ਭੈਣ ਅਲੀਸ਼ਾ ਦੀ ਮੌਕੇ ਤੇ ਮੌਤ ਹੋ ਗਈ, ਭਰਾ ਜ਼ਖਮੀ ਹੋ ਗਿਆ ਹੈ!
Punjab Bani 09 April,2024
ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ
ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ ਚੰਡੀਗੜ੍ਹ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੇ ਪੰਜਾਬ ਤੋਂ ਰਾਮਪੁਰ ਵੱਲ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਅਮਰਜੀਤ ਨੂੰ ਗੋਲੀ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 09 April,2024
ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ
ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਖ਼ਿਲਾਫ਼ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ ਸੀ। ਉਹ ਤੇ ਉਸਦੇ ਨੌਂ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਪੰਜਾਬ ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
Punjab Bani 08 April,2024
ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ
ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।
Punjab Bani 08 April,2024
ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ
ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
Punjab Bani 07 April,2024
ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ
ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ ਫਰੀਦਕੋਟ -ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।
Punjab Bani 07 April,2024
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ ਨਿਊਯਾਰਕ, 6 ਅਪਰੈਲ ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ’ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।
Punjab Bani 06 April,2024
ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਲੁਧਿਆਣਾ : ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਸ਼ੁੱਕਰਵਾਰ ਰਾਤ ਕਰੀਬ 1 ਵਜੇ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਫਾਰਚੂਨਰ ਕਾਰ ਸਵਾਰ ਏਸੀਪੀ ਤੇ ਉਨ੍ਹਾਂ ਦੇ ਗੰਨਮੈਨ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਸਿੰਘ ਤੇ ਗੰਨਮੈਨ ਦੀ ਪਛਾਣ ਪਰਮਜੋਤ ਸਿੰਘ ਵਜੋਂ ਹੋਈ ਹੈ। ਜਦੋਂ ਦੋਵਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 06 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਪੁਲਿਸ ਤੇ ਪ੍ਰਸ਼ਾਸਨ ’ਤੇ ਅਧਾਰਿਤ ਟੀਮਾਂ ਕਰ ਰਹੀਆਂ ਹਨ ਸਾਂਝੀ ਚੈਕਿੰਗ ਢਾਬਿਆਂ, ਵਿਦਿਅਕ ਅਦਾਰਿਆਂ ਨਜ਼ਦੀਕ ਦੁਕਾਨਾਂ ਅਤੇ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਰੱਖੀ ਜਾ ਰਹੀ ਨਜ਼ਰ ਸੰਗਰੂਰ, 5 ਅਪ੍ਰੈਲ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਫਰਜ਼ ਬਣਦਾ ਹੈ ਕਿ ਜ਼ਿਲ੍ਹੇ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਪੂਰੀ ਮੁਸਤੈਦੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਹਰ ਕਿਸਮ ਦੇ ਨਸ਼ੇ ਦੀ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੇ ਪ੍ਰਵਾਹ ਨੂੰ ਆਪਸੀ ਤਾਲਮੇਲ ਨਾਲ ਰੋਕਿਆ ਜਾਵੇ ਅਤੇ ਸਿਹਤ ਵਿਭਾਗ, ਡਰੱਗ ਇੰਸਪੈਕਟਰ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਥੇ ਕੈਮਿਸਟ ਦੀਆਂ ਦੁਕਾਨਾਂ ’ਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਮੁਸਤੈਦ ਰਹਿਣ ਉਥੇ ਹੀ ਵਿਦਿਅਕ ਅਦਾਰਿਆਂ ਨਜ਼ਦੀਕ ਸਥਿਤ ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ ਜਿਸ ਨੂੰ ਕਿ ਸਿਗਨੇਚਰ ਕੈਪਸੂਲ ਵਜੋਂ ਵੀ ਜਾਣਿਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਪਸੂਲ ਦੀ ਗਲਤ ਵਰਤੋਂ ਨੂੰ ਰੋਕਣ ਲਈ ਹਰੇਕ ਕੈਮਿਸਟ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਤਾਰੀਖ ਵੀ ਦਰਜ ਕੀਤੀ ਜਾਵੇਗੀ। ਏ.ਡੀ.ਸੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਚੈਕਿੰਗ ਅਭਿਆਨ ਨੂੰ ਨਿਰੰਤਰ ਜਾਰੀ ਰੱਖਣ ਅਤੇ ਚੈਕਿੰਗ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਸਮੇਂ ਸਮੇਂ ਇਸ ਦੀ ਫੀਡਬੈਕ ਲੈ ਕੇ ਸਮੇਂ ਸਿਰ ਗੈਰ ਸਮਾਜਿਕ ਅਨਸਰਾਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ
Punjab Bani 06 April,2024
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ 'ਆਪ' 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
Punjab Bani 05 April,2024
ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ
ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ ਸ੍ਰੀਨਗਰ, 5 ਅਪਰੈਲ ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅਤਿਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸਬੁਰਾ ਨਾਲਾ ਰੁਸਤਮ ਵਿੱਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ ‘ਚ ਅਤਿਵਾਦੀ ਮਾਰਿਆ ਗਿਆ।
Punjab Bani 05 April,2024
ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ
ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ ਦੇਹਰਾਦੂਨ, 5 ਅਪਰੈਲ ਉੱਤਰਾਖੰਡ ਦੇ ਨਾਨਕਮੱਤਾ ’ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ ਰਾਸ਼ੀ 25,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ। ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਨਾਨਕਮੱਤਾ ਥਾਣੇ ਵਿੱਚ ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਖ਼ਿਲਾਫ਼ ਕਥਿਤ ਕਤਲ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਕਾਰ ਸੇਵਾ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਨੇ ਕਾਰ ਸੇਵਾ ਪ੍ਰਧਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।
Punjab Bani 05 April,2024
ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ
ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ ਕੋਟਕਪੂਰਾ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।
Punjab Bani 05 April,2024
ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ
ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ ਨਵਾਂਸ਼ਹਿਰ, 4 ਅਪਰੈਲ ਬਲਾਚੌਰ ‘ਚ ਬੀਤੀ ਰਾਤ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਾਰ ਸਵਾਰ ਸਾਬਕਾ ਖਾੜਕੂ ਰਤਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਹਮਲੇ ਵੇਲੇ ਰਤਨਦੀਪ ਦੇ ਨਾਲ ਉਸ ਦਾ ਭਤੀਜਾ ਵੀ ਸੀ। ਪੁਲੀਸ ਨੂੰ ਮੌਕੇ ‘ਤੇ ਪਹੁੰਚ ਕੇ ਪੋਸਟਰ ਮਿਲਿਆ, ਜਿਸ ਵਿੱਚ ਗੋਪੀ ਨਵਾਂਸ਼ਹਿਰ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਨਵਾਂਸ਼ਹਿਰ ਦੇ ਐੱਸਪੀ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ, ‘ਰਤਨਦੀਪ ਨੂੰ ਪੰਜਾਬ ਪੁਲੀਸ ਨੇ 2014 ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਭਿੰਡਰਾਵਾਲਾ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ।
Punjab Bani 04 April,2024
ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ
ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ ਚੇਤਨਪੁਰਾ, 4 ਅਪਰੈਲ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਤੀ ਰਾਤ 35 ਸਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਾਬੀ ਅਵਨੀਤ ਕੌਰ ਅਤੇ ਭਤੀਜੇ ਸਮਰੱਥ ਸਿੰਘ (2) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਥਾਣਾ ਝੰਡੇਰ ਵਿੱਚ ਪੇਸ਼ ਹੋ ਗਿਆ। ਡੀਐੱਸਪੀ ਅਜਨਾਲਾ ਸਮੇਤ ਥਾਣਾ ਝੰਡੇਰ ਵੱਲੋਂ ਮੌਕੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਸ ਦੀ ਪਤਨੀ ਸ਼ਰਨਜੀਤ ਕੌਰ ਆਪਣੇ ਦੋ ਬੱਚਿਆਂ ਸਮੇਤ ਦੋ ਸਾਲਾਂ ਤੋਂ ਵੱਖ ਰਹਿ ਰਹੀ ਹੈ। ਉਸ ਦਾ ਭਰਾ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿਚ ਹੈ, ਜਦਕਿ ਉਸ ਦੇ ਭਰਾ ਦੀ ਪਤਨੀ ਅਵਰੀਤ ਕੌਰ ਅਤੇ ਭਤੀਜਾ ਉਸ ਦੀ ਮਾਤਾ ਮਨਬੀਰ ਕੌਰ ਨਾਲ ਰਹਿੰਦੇ ਸਨ।
Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।
Punjab Bani 04 April,2024
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ 'ਤੇ ਜ਼ਮਾਨਤ ਦੇ ਦਿੱਤੀ। 'ਆਪ' ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।
Punjab Bani 03 April,2024
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ ਬੀਜਾਪੁਰ, 3 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
Punjab Bani 03 April,2024
ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ
ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ ਤਾਮਿਲਨਾਡੂ, 3 ਅਪਰੈਲ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਤਿੰਨੇ ਦੋਸ਼ੀ ਅੱਜ ਸ੍ਰੀਲੰਕਾ ਪਰਤ ਗਏ। ਤਿੰਨੋਂ ਦੋਸ਼ੀ ਲੰਕਾ ਦੇ ਨਾਗਰਿਕ ਹਨ। ਮੁਰੂਗਨ ਉਰਫ ਸ੍ਰੀਹਰਨ, ਜੈਕੁਮਾਰ ਅਤੇ ਰਾਬਰਟ ਪੇਅਸ ਸ੍ਰੀਲੰਕਾ ਦੇ ਜਹਾਜ਼ ਰਾਹੀਂ ਆਪਣੇ ਦੇਸ਼ ਲਈ ਰਵਾਨਾ ਹੋਏ। ਨਵੰਬਰ 2022 ਵਿੱਚ ਸੁਪਰੀਮ ਕੋਰਟ ਨੇ ਇਸ ਕਤਲ ਕੇਸ ਵਿੱਚ ਸੱਤ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਸੀ, ਜਿਸ ਵਿੱਚ ਇਹ ਤਿੰਨ ਲੰਕਾ ਦੇ ਨਾਗਰਿਕ ਸਨ। ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਤਿਰੂਚਿਰਾਪੱਲੀ ਦੇ ਵਿਸ਼ੇਸ਼ ਕੈਂਪ ਵਿੱਚ ਰੱਖਿਆ ਗਿਆ ਸੀ। ਉਹ ਬੀਤੀ ਰਾਤ ਇੱਥੇ ਪੁੱਜੇ ਅਤੇ ਅੱਜ ਕੋਲੰਬੋ ਲਈ ਰਵਾਨਾ ਹੋ ਗਏ।
Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।
Punjab Bani 03 April,2024
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ - ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ ਕੀਤੇ 1717 ਗ਼ੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 2 ਅਪ੍ਰੈਲ: ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।” ’’ ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
Punjab Bani 02 April,2024
ਸੰਜੇ ਸਿੰਘ ਨੂੰ ਮਿਲੀ ਜਮਾਨਤ
ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।
Punjab Bani 02 April,2024
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ ਸੁਲਤਾਨਪੁਰ, 2 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿੱਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ
Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
Punjab Bani 02 April,2024
ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼
ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼ ਨਵੀਂ ਦਿੱਲੀ, 2 ਅਪਰੈਲ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐੱਮਡੀ) ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ ਵਿੱਚ ਉਸ ਕਾਰਨ ਦੱਸੋ ਨੋਟਿਸ ਦੇ ਸਬੰਧ ਵਿੱਚ ਪੇਸ਼ ਹੋਏ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ 19 ਮਾਰਚ ਨੂੰ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ। ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਅਦਾਲਤੀ ਨੋਟਿਸ ਦਾ ਜਵਾਬ ਦਾਇਰ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਸੀ। ਇਹ ਮਾਮਲਾ ਅੱਜ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਇਆ।
Punjab Bani 02 April,2024
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ ਰਾਏਪੁਰ, 2 ਅਪਰੈਲ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 9 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ 19 ਅਪਰੈਲ ਨੂੰ ਆਮ ਚੋਣਾਂ ਦੇ ਪਹਿਲੇ ਗੇੜ ਵਿੱਚ ਵੋਟਾਂ ਪੈਣੀਆਂ ਹਨ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਨਕਸਲ ਵਿਰੋਧੀ ਮੁਹਿੰਮ ‘ਤੇ ਸਨ। ਜ਼ਿਲ੍ਹਾ ਰਿਜ਼ਰਵ ਗਾਰਡ, ਸਪੈਸ਼ਲ ਟਾਸਕ ਫੋਰਸ, ਕੇਂਦਰੀ ਰਿਜ਼ਰਵ ਪੁਲੀਸ ਬਲ ਅਤੇ ਇਸ ਦੀ ਐਲੀਟ ਯੂਨਿਟ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਨਾਲ ਸਬੰਧਤ ਕਰਮਚਾਰੀ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਚਾਰ ਨਕਸਲੀਆਂ ਦੀਆਂ ਲਾਸ਼ਾਂ ਸਮੇਤ ਲਾਈਟ ਮਸ਼ੀਨ ਗੰਨ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਬਾਅਦ ਵਿੱਚ ਮੁਕਾਬਲੇ ਵਾਲੀ ਥਾਂ ਤੋਂ 5 ਹੋਰ ਲਾਸ਼ਾਂ ਮਿਲੀਆਂ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 02 April,2024
ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ ਨਵੀਂ ਦਿੱਲੀ, 1 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿਚ ਭਾਰਤ ਦੇ ਕੌਮੀ ਸੁਰੱਖਿਆ ਹਿੱਤ ਜੁੜੇ ਹਨ। ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਇਸ ਦੀ ਜਾਂਚ ਕਰ ਰਹੇ ਹਾਂ ਕਿਉਂਕਿ ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿਚ ਸਾਡੇ ਆਪਣੇ ਕੌਮੀ ਸੁਰੱਖਿਆ ਹਿੱਤ ਸ਼ਾਮਲ ਹਨ।’ ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ਵਿੱਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ‘ਅਸਵੀਕਾਰਨਯੋਗ’ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅਮਰੀਕੀ ਰਾਜਦੂਤ ਉਨ੍ਹਾਂ ਦੀ ਸਰਕਾਰ ਦੀ ਸੋਚ ਜਾਂ ਸਥਿਤੀ ਦੇ ਮੁਤਾਬਕ ਜੋ ਵੀ ਸਹੀ ਹੈ, ਉਹੀ ਕਹਿਣਗੇ।
Punjab Bani 01 April,2024
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ, 1 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।
Punjab Bani 01 April,2024
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ ਸਨ ਸਪਲਾਈ- ਡੀ.ਜੀ.ਪੀ. ਗੌਰਵ ਯਾਦਵ -ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 31 ਮਾਰਚ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ 'ਤੇ ਬਾਹਰ ਸਨ। ਦੱਸਣਯੋਗ ਹੈ ਕਿ ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਸੂਬੇ ਵਿੱਚ ਆਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ, ਜਿਸ ਉਪਰੰਤ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ.ਐੱਸ.ਓ.ਸੀ.) ਐੱਸ.ਏ.ਐੱਸ. ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ 'ਤੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਸਵਿਫਟ ਕਾਰ (ਪੀਬੀ 10 ਜੀਜੀ 9014) ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਪਿਸਤੌਲਾਂ, ਜਿਨ੍ਹਾਂ ‘ਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ, ਅਤੇ ਕਾਰ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਇਨ੍ਹਾਂ ਵਿੱਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰ ਮੈਂਬਰਾਂ ਨੂੰ ਵੰਡੇ ਜਾਣੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸ.ਐਸ.ਓ.ਸੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120 ਬੀ ਤਹਿਤ ਐਫਆਈਆਰ ਨੰ. 9 ਮਿਤੀ 30.03.2024 ਦਰਜ ਹੈ।
Punjab Bani 01 April,2024
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ - ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਜੇ ਏਲੈਂਚੇਜ਼ੀਅਨ ਚੰਡੀਗੜ੍ਹ, 29 ਮਾਰਚ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।
Punjab Bani 29 March,2024
ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ
ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਾਜ਼ੀਪੁਰ ਜ਼ਿਲ੍ਹੇ ਦੇ ਕਾਲੀ ਬਾਗ ਵਿੱਚ ਪਰਿਵਾਰ ਦਾ ਇੱਕ ਪਰਿਵਾਰਕ ਕਬਰਿਸਤਾਨ ਹੈ। ਉੱਥੇ ਹੀ ਮੁਖਤਾਰ ਨੂੰ ਦਫ਼ਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁਖਤਾਰ ਦੀ ਲਾਸ਼ ਚਿਤਰਕੂਟ, ਕੌਸ਼ਾਂਬੀ ਅਤੇ ਭਦੋਹੀ ਦੇ ਰਸਤੇ ਗਾਜ਼ੀਪੁਰ ਪਹੁੰਚੇਗੀ।
Punjab Bani 29 March,2024
ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਅੰਮ੍ਰਿਤਸਰ : ਬੀਐਸਐਫ ਅਤੇ ਸਪੈਸ਼ਲ ਟਾਸਕ ਫੋਰਸ ਨੇ ਸ਼ੁੱਕਰਵਾਰ ਸਵੇਰੇ ਵੱਖ-ਵੱਖ ਅਪਰੇਸ਼ਨਾਂ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਸਰਹੱਦੀ ਇਲਾਕਿਆਂ 'ਚ ਦੋਵਾਂ ਸੁਰੱਖਿਆ ਏਜੰਸੀਆਂ ਦਾ ਸਰਚ ਆਪਰੇਸ਼ਨ ਜਾਰੀ ਹੈ। ਬੀਐਸਐਫ ਦੇ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਡੋਕੇ ਪਿੰਡ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਹੈ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਖਰਾਬ ਹੋਇਆ ਡਰੋਨ ਬਰਾਮਦ ਕੀਤਾ ਹੈ।
Punjab Bani 29 March,2024
ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ
ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ ਲੁਧਿਆਣਾ : ਥਾਣਾ ਡਾਬਾ ਦੇ ਇਕ ਇਲਾਕੇ ਅੰਦਰ ਦੋ ਸਕੀਆਂ ਭੈਣਾਂ ਨੇ ਗੁਆਂਢੀ ਦੇ ਸਿਰ ਵਿੱਚ ਡੰਡਿਆਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਗੁਆਂਢ ਵਿੱਚ ਰਹਿਣ ਵਾਲਾ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਲੜਕੀਆਂ ਦੇ ਪਿਤਾ ਨਾਲ ਕੁੱਟਮਾਰ ਕਰ ਰਿਹਾ ਸੀ। ਪਿਤਾ ਨਾਲ ਕੁੱਟਮਾਰ ਹੁੰਦੀ ਦੇਖ ਦੋਵੇਂ ਲੜਕੀਆਂ ਭੜਕ ਗਈਆਂ ਅਤੇ ਡੰਡਿਆਂ ਨਾਲ ਉਸ ਦੇ ਸਿਰ ਤੇ ਤਾਬੜ ਤੋੜ ਵਾਰ ਕੀਤੇ l ਗੰਭੀਰ ਰੂਪ ਵਿੱਚ ਫੱਟੜ ਹੋਏ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ l ਆਟੋ ਚਲਾਉਣ ਦਾ ਕੰਮ ਕਰਨ ਵਾਲੇ ਮ੍ਰਿਤਕ ਸੁਖਵਿੰਦਰ ਦੀ ਉਮਰ 38 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜਦਕਿ ਹਮਲਾ ਕਰਨ ਵਾਲੀਆਂ ਲੜਕੀਆਂ 22 ਅਤੇ 24 ਸਾਲ ਦੀਆਂ ਹਨ l
Punjab Bani 29 March,2024
ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ
ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ ਚੰਡੀਗੜ੍ਹ : ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਹਾਈਵੇ ਉਤੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
Punjab Bani 29 March,2024
ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ
ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ ਦਿਲੀ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ (ਹੋ ਗਈ। ਉਸ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਊ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ। ਇਸ ਦੌਰਾਨ ਮਊ, ਗਾਜ਼ੀਪੁਰ ਅਤੇ ਬਾਂਦਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਂਦਾ ਮੈਡੀਕਲ ਕਾਲਜ ਦੇ ਬਾਹਰ ਪੈਰਾ ਮਿਲਟਰੀ ਬਲਾਂ ਨੂੰ ਵੱਡੀ ਗਿਣਤੀ ‘ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਹੈੱਡਕੁਆਰਟਰ ਨੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
Punjab Bani 29 March,2024
ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ ਚੰਡੀਗੜ੍ਹ, 28 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 March,2024
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਟਿਆਲਾ, 28 ਮਾਰਚ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 March,2024
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।
Punjab Bani 28 March,2024
ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ
ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਚੰਡੀਗੜ੍ਹ : ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
Punjab Bani 28 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’
Punjab Bani 27 March,2024
ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ
ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ ਦਿਲੀ, 27 ਮਾਰਚ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਮਹਿਲਾ ਨਕਸਲੀ ਸਮੇਤ 6 ਨਕਸਲੀਆਂ ਨੂੰ ਮਾਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡਾਂ ਦੇ ਜੰਗਲਾਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀ ਮਾਰੇ ਗਏ। ਇਨ੍ਹਾਂ ਵਿੱਚ ਮਹਿਲਾ ਨਕਸਲੀ ਵੀ ਸ਼ਾਮਲ ਹੈ।
Punjab Bani 27 March,2024
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ ਨਵੀਂ ਦਿੱਲੀ, 27 ਮਾਰਚ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਦਾਤੇ ਮਹਾਰਾਸ਼ਟਰ ਕੇਡਰ ਦੇ 1990 ਬੈਚ ਦੇ ਭਾਰਤੀ ਪੁਲੀਸ ਸੇਵਾ ਅਧਿਕਾਰੀ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤੱਕ ਰਹੇਗਾ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ।
Punjab Bani 27 March,2024
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ ਮੁਹਾਲੀ, 27 ਮਾਰਚ ਐਨਫੋਰਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਟੀਮ ਨੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੀ ਮੁਹਾਲੀ ਵਿੱਚ ਇਹ ਵੱਡੀ ਕਾਰਵਾਈ ਹੈ। ਆਬਕਾਰੀ ਵਿਭਾਗ ਦਾ ਮੁੱਖ ਦਫ਼ਤਰ ਮੁਹਾਲੀ ਦੇ ਸੈਕਟਰ-69 ਵਿੱਚ ਹੈ। ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ। ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।
Punjab Bani 27 March,2024
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ ਦਿਲੀ : ਅਯੁੱਧਿਆ ਰਾਮ ਮੰਦਰ ਵਿੱਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਗੋਲੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਖਨਊ ਰੈਫਰ ਕਰ ਦਿੱਤਾ ਗਿਆ। ਸ਼੍ਰੀ ਰਾਮ ਮੰਦਰ ਕੰਪਲੈਕਸ ‘ਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਚੱਲੀ ਗੋਲੀ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ, ਲਖਨਊ ਰੈਫਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ‘ਚ ਅਪਰੇਸ਼ਨ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਲਖਨਊ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:45 ਵਜੇ ਕੈਂਪਸ ਸਥਿਤ ਚੌਕੀ ‘ਤੇ ਵਾਪਰਿਆ।
Punjab Bani 27 March,2024
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ 'ਆਈ-ਫੋਨ' ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ 'ਤੇ 80,000 ਰੁਪਏ ਵੀ ਖਰਚੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab Bani 27 March,2024
ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ
ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ ਜੈਤੋ, 26 ਮਾਰਚ ਨਜ਼ਦੀਕੀ ਪਿੰਡ ਰੋੜੀ ਕਪੂਰਾ ਦੇ ਦਲਿਤ ਨੌਜਵਾਨ ਦੀ ਊਨਾ (ਹਿਮਾਚਲ ਪ੍ਰਦੇਸ਼) ਜ਼ਿਲ੍ਹੇ ਦੇ ਅੰਬ ਸਬ ਡਵੀਜ਼ਨ ਦੇ ਮੇੜੀ ਕਸਬੇ ਵਿੱਚ ਹਾਦਸੇ ਦੌਰਾਨ ਮੌਤ ਹੋ ਗਈ। ਉਹ ਡੇਰਾ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਿਆ ਸੀ, ਜਦੋਂ ਉਹ ਪਵਿੱਤਰ ਝਰਨੇ ਵਿੱਚ ਇਸ਼ਨਾਨ ਕਰ ਰਿਹਾ ਸੀ ਤਾਂ ਇਸ ਦੌਰਾਨ ਢਿੱਗਾਂ ਡਿੱਗਣ ਕਾਰਨ ਉੱਪਰੋਂ ਵੱਡੇ ਪੱਥਰ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲਾ (25) ਪੁੱਤਰ ਕਾਬਲ ਸਿੰਘ ਵਾਸੀ ਰੋੜੀ ਕਪੂਰਾ ਵਜੋਂ ਹੋਈ। ਪੱਥਰਾਂ ਦੀ ਮਾਰ ਹੇਠ ਉਥੇ ਇਸ਼ਨਾਨ ਕਰ ਰਹੇ ਕਰੀਬ ਪੌਣੀ ਦਰਜਨ ਸ਼ਰਧਾਲੂ ਆਏ। ਜਲੰਧਰ ਜ਼ਿਲ੍ਹੇ ਨਾਲ ਸਬੰਧਤ ਇਕ ਸ਼ਰਧਾਲੂ ਦੀ ਵੀ ਘਟਨਾ ਦੌਰਾਨ ਮੌਤ ਹੋਈ ਹੈ। ਉਸ ਦੀ ਪਛਾਣ 60 ਸਾਲਾ ਬਲਬੀਰ ਚੰਦ ਪੁੱਤਰ ਵਤਨ ਰਾਮ ਵਾਸੀ ਫ਼ਰੀਦਪੁਰ (ਜਲੰਧਰ) ਵਜੋਂ ਦੱਸੀ ਜਾ ਰਹੀ ਹੈ। ਬਾਕੀ ਦੇ 7 ਜ਼ਖ਼ਮੀਆਂ ’ਚੋਂ ਰੋੜੀ ਕਪੂਰਾ ਪਿੰਡ ਦਾ ਹੀ 30 ਸਾਲਾ ਰਘਬੀਰ ਸਿੰਘ ਉਰਫ਼ ਗੱਲੂ ਪੁੱਤਰ ਬਿੱਲੂ ਸਿੰਘ ਵੀ ਹੈ। ਉਸ ਨੂੰ ਇਲਾਜ ਲਈ ਪਹਿਲਾਂ ਅੰਬ ਸ਼ਹਿਰ, ਫਿਰ ਊਨਾ ਅਤੇ ਉਸ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ।
Punjab Bani 26 March,2024
ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ
ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਪੁਲਿਸ ਦੇ ਡੀਐੱਸਪੀ ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ।
Punjab Bani 26 March,2024
ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ
ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ ਗੁਰੂਹਰਸਹਾਏ : ਐਸਟੀਐਫ ਨੇ ਗੁਰੂ ਹਰਸਹਾਏ ਦੇ ਮੌਜੂਦਾ ਵਿਧਾਇਕ ਦੇ ਇੱਕ ਰਿਸ਼ਤੇਦਾਰ ਨੂੰ 800 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੀਰੋਇਨ ਸਮੇਤ ਫੜਿਆ ਗਿਆ ਵਿਅਕਤੀ ਮੌਜੂਦਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦਾ ਰਿਸ਼ਤੇਦਾਰ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਐਸਟੀਐਫ ਵਲੋਂ ਟਰੈਪ ਲਗਾ ਕੇ ਹੀਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ (ਗੁਰੂਹਰਸਹਾਏ) ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਪੁੱਛ ਗਿੱਛ ਲਈ ਮਾਨਯੋਗ ਅਦਾਲਤ ਤੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
Punjab Bani 26 March,2024
ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ
ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ ਜਗਰਾਓਂ : ਥਾਣਾ ਸਿੱਧਵਾਂਬੇਟ 'ਚ ਤਾਇਨਾਤ ਏਐਸਆਈ ਨਸੀਬ ਚੰਦ ਜੋ ਰਾਤ ਕਰੀਬ 12 ਵਜੇ ਡਿਊਟੀ 'ਤੇ ਚੈਕਿੰਗ ਲਈ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਜਾ ਰਹੇ ਸਨ, ਦੀ ਕਾਰ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਏਐਸਆਈ ਨਸੀਬ ਚੰਦ ਪੁਲੀਸ ਮੁਲਾਜ਼ਮ ਨਿਸ਼ਾਨ ਸਿੰਘ ਤੇ ਸਾਹਿਲ ਸਮੇਤ ਰਾਤ ਸਮੇਂ ਚੈਕਿੰਗ ਲਈ ਡਿਊਟੀ ’ਤੇ ਜਾ ਰਹੇ ਸਨ। ਪਿੰਡ ਲੀਲਾ ਤੇ ਬੋਤਲਵਾਲਾ ਵਿਚਕਾਰ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ ਜਿਸ ਵਿਚ ਏਐਸਆਈ ਨਸੀਬ ਚੰਦ, ਨਿਸ਼ਾਨ ਸਿੰਘ ਤੇ ਸਾਹਿਲ ਤਿੰਨੋਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਜਗਰਾਓਂ ਦੇ ਨਿੱਜੀ ਕਲਿਆਣੀ ਹਸਪਤਾਲ 'ਚ ਲਿਆਂਦਾ ਗਿਆ। ਨਸੀਬ ਚੰਦ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦਯਾਨੰਦ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Punjab Bani 26 March,2024
ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ
ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ ਦਿਲੀ : ਉਜੈਨ ਦੇ ਮਹਾਕਾਲ 'ਚ ਅੱਜ (25 ਮਾਰਚ) ਭਸਮ ਆਰਤੀ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸਵੇਰੇ ਭਸਮ ਆਰਤੀ ਦੌਰਾਨ ਅੱਗ ਲੱਗਣ ਕਾਰਨ ਪੰਜ ਪੁਜਾਰੀਆਂ ਸਮੇਤ 14 ਲੋਕ ਝੁਲਸ ਗਏ। ਗੁਲਾਲ ਫੂਕਦੇ ਸਮੇਂ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਉਥੇ ਮੌਜੂਦ ਪੁਜਾਰੀ ਇਸ ਦੀ ਲਪੇਟ ਵਿਚ ਆ ਗਿਆ। ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਕਮੇਟੀ ਨੂੰ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਘਟਨਾ ਦੀ ਜਾਂਚ ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪੰਚਾਇਤ ਮ੍ਰਿਣਾਲ ਮੀਨਾ ਅਤੇ ਵਧੀਕ ਕਲੈਕਟਰ ਉਜੈਨ ਅਨੁਕੁਲ ਜੈਨ ਕਰਨਗੇ।
Punjab Bani 26 March,2024
ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ
ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ ਸਿੰਗਾਪੁਰ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਅੱਤਵਾਦੀ ਕਿਸੇ ਵੀ ਭਾਸ਼ਾ 'ਚ ਅੱਤਵਾਦੀ ਹੁੰਦਾ ਹੈ। ਵੱਖ-ਵੱਖ ਵਿਆਖਿਆਵਾਂ ਦੇ ਆਧਾਰ 'ਤੇ ਅੱਤਵਾਦ ਦਾ ਬਚਾਅ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਜੈਸ਼ੰਕਰ ਨੇ ਸਿੰਗਾਪੁਰ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ। ਜੈਸ਼ੰਕਰ ਫਿਲਹਾਲ ਤਿੰਨ ਦਿਨਾਂ ਦੌਰੇ 'ਤੇ ਸਿੰਗਾਪੁਰ 'ਚ ਹਨ। ਵਿਦੇਸ਼ ਮੰਤਰੀ ਨੂੰ ਪੁੱਛਿਆ ਗਿਆ ਕਿ ਭਾਰਤੀ ਅਧਿਕਾਰੀ ਸੰਵੇਦਨਸ਼ੀਲ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਵਿਸ਼ਿਆਂ 'ਤੇ ਆਪਣੇ ਗਲੋਬਲ ਹਮਰੁਤਬਾ ਨਾਲ ਗੱਲਬਾਤ ਕਿਵੇਂ ਕਰਦੇ ਹਨ। ਜਵਾਬ 'ਚ ਜੈਸ਼ੰਕਰ ਨੇ ਕਿਹਾ ਕਿ ਕੂਟਨੀਤੀ 'ਚ ਵੱਖ-ਵੱਖ ਦੇਸ਼ ਆਪਣੇ ਸੱਭਿਆਚਾਰ, ਪਰੰਪਰਾਵਾਂ ਅਤੇ ਕਈ ਵਾਰ ਆਪਣੀ ਭਾਸ਼ਾ ਜਾਂ ਸੰਕਲਪਾਂ ਨੂੰ ਚਰਚਾ 'ਚ ਲਿਆਉਂਦੇ ਹਨ।
Punjab Bani 26 March,2024
ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ
ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ ਦਮੋਹ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਦਮੋਹ ਜ਼ਿਲ੍ਹੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਜ਼ਿਲੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇਕ ਬੋਲੈਰੋ ਗੱਡੀ 'ਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋਣ ਕਾਰਨ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੋਲੈਰੋ 'ਚ ਸਵਾਰ ਰਘੁਵੀਰ ਪੁੱਤਰ ਚਿਤਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਚਾਰ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
Punjab Bani 26 March,2024
ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ
ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ ਨੋਇਡਾ : ਸੋਮਵਾਰ ਨੂੰ ਹੋਲੀ ਵਾਲੇ ਦਿਨ ਇੱਕ ਸਕੂਟੀ ਸਵਾਰ ਦੀ ਅਸ਼ਲੀਲਤਾ ਫੈਲਾਉਣ ਅਤੇ ਰੰਗ ਲਗਾਉਣ ਦੀ ਵੀਡੀਓ ਵਾਇਰਲ ਹੋਈ ਹੈ। ਸਕੂਟਰ ਸਟੰਟ ਦੇ ਦੋ ਵੀਡੀਓ ਵਾਇਰਲ ਹੋਏ ਹਨ। ਵੀਡੀਓ 'ਚ ਇਕ ਨੌਜਵਾਨ ਸਕੂਟਰ ਚਲਾਉਂਦਾ ਦਿਖਾਈ ਦੇ ਰਿਹਾ ਹੈ। ਦੋ ਕੁੜੀਆਂ ਪਿੱਛੇ ਬੈਠੀਆਂ ਹਨ ਅਤੇ ਅਸ਼ਲੀਲ ਢੰਗ ਨਾਲ ਇੱਕ ਦੂਜੇ ਨੂੰ ਗੁਲਾਲ ਲਗਾ ਰਹੀਆਂ ਹਨ। ਇੱਕ ਵਿਅਕਤੀ ਘਟਨਾ ਦੀ ਵੀਡੀਓ ਬਣਾ ਰਿਹਾ ਹੈ। ਤਿੰਨਾਂ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਹੈ। ਇਸੇ ਤਰ੍ਹਾਂ ਦੂਜੀ ਵੀਡੀਓ ਵਿੱਚ ਇੱਕ ਨੌਜਵਾਨ ਸਕੂਟਰ ਚਲਾ ਰਿਹਾ ਹੈ। ਵੀਡੀਓ ਦਾ ਨੋਟਿਸ ਲੈਂਦਿਆਂ ਟ੍ਰੈਫਿ਼ਕ ਪੁਲਸ ਨੇ 33 ਹਜ਼ਾਰ ਰੁਪਏ ਦਾ ਚਲਾਨ ਕੱਟ ਕੇ ਭੇਜ ਦਿੱਤਾ ਹੈ। ਨਿੱਤ ਦਿਨ ਸਟੰਟਿੰਗ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਉਦੋਂ ਹੋਇਆ ਜਦੋਂ ਟ੍ਰੈਫਿਕ ਪੁਲਸ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।
Punjab Bani 26 March,2024
ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ
ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ ਚੰਡੀਗੜ੍ਹ : ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।
Punjab Bani 26 March,2024
ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ
ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ ਪਤੀ ਪਤਨੀ ਗੰਭੀਰ ਰੂਪ ਵਿਚ ਜਖਮੀ ਮੇਰਠ 'ਚ ਮੋਦੀਪੁਰਮ ਦੀ ਜਨਤਾ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇੱਕ ਮਜ਼ਦੂਰ ਦੇ ਘਰ 'ਚ ਸ਼ਾਰਟ ਸਰਕਟ ਕਾਰਨ ਮੋਬਾਇਲ ਫੋਨ ਫਟ ਗਿਆ ਅਤੇ ਕਮਰੇ 'ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਇਆ ਜੋੜਾ ਵੀ ਸੜ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਸਾਰਿਆਂ ਨੂੰ ਪਹਿਲਾਂ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਚਾਰੋਂ ਬੱਚਿਆਂ ਦੀ ਮੌਤ ਹੋ ਗਈ। ਫਿਲਹਾਲ ਜੋੜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਹੀ ਚਾਰੇ ਬੱਚੇ ਇਸ ਦੁਨੀਆ ਤੋਂ ਚਲੇ ਗਏ। ਬੱਚਿਆਂ ਦੀ ਮਾਂ ਨੂੰ ਗੰਭੀਰ ਹਾਲਤ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੈਡੀਕਲ ਵਿੱਚ ਦਾਖ਼ਲ ਹੈ। ਜੌਨੀ (41) ਮੁਜ਼ੱਫਰਨਗਰ ਜ਼ਿਲੇ ਦੇ ਸਿੱਖੇਡਾ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ। ਉਹ ਆਪਣੀ ਪਤਨੀ ਬਬੀਤਾ (37) ਅਤੇ ਚਾਰ ਬੱਚਿਆਂ ਸਾਰਿਕਾ (10), ਨਿਹਾਰਿਕਾ (8), ਗੋਲੂ (6) ਅਤੇ ਕੱਲੂ (5) ਨਾਲ ਜਨਤਾ ਕਲੋਨੀ, ਮੋਦੀਪੁਰਮ ਵਿੱਚ ਇੱਕ ਮਕਾਨ ਵਿੱਚ ਕਿਰਾਏ ਉੱਤੇ ਰਹਿੰਦਾ
Punjab Bani 24 March,2024
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ ਸੰਗਰੂਰ, 24 ਮਾਰਚ- ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।
Punjab Bani 24 March,2024
ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ
ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦਿੱਲੀ ਕੈਂਟ ਇਲਾਕੇ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲਿਸ ਮੁਤਾਬਕ ਇਹ ਪੈਸਾ ਸ਼ਾਹਦਰਾ ਦੇ ਇੱਕ ਸਕਰੈਪ ਡੀਲਰ ਦਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਫੜੇ ਗਏ ਤਿੰਨੋਂ ਮੁਲਜ਼ਮ ਇੱਕੋ ਸਕਰੈਪ ਡੀਲਰ ਲਈ ਕੰਮ ਕਰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨੋਂ ਮੁਲਜ਼ਮ ਇਹ ਨਕਦੀ ਗੁਰੂਗ੍ਰਾਮ ਤੋਂ ਲੈ ਕੇ ਆਏ ਸਨ ਅਤੇ ਦਿੱਲੀ ਦੇ ਕਰੋਲ ਬਾਗ ਵਿੱਚ ਕਿਸੇ ਨੂੰ ਪਹੁੰਚਾਉਣ ਵਾਲੇ ਸਨ। ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ।
Punjab Bani 24 March,2024
4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ
4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਪਾਂਡਵ ਨਗਰ 'ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨਾਲ ਉਸ ਦੇ ਟਿਊਸ਼ਨ ਸੈਂਟਰ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਸੀ। ਘਟਨਾ ਤੋਂ ਬਾਅਦ ਪਾਂਡਵ ਨਗਰ ਇਲਾਕੇ 'ਚ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕਾਰਾਂ ਦੀ ਭੰਨਤੋੜ ਕੀਤੀ। ਦਿੱਲੀ ਪੂਰਬੀ ਰੇਂਜ ਦੇ ਐਡੀਸ਼ਨਲ ਸੀਪੀ ਸਾਗਰ ਸਿੰਘ ਕਲਸੀ ਨੇ ਦੱਸਿਆ, ''ਕੱਲ੍ਹ ਮੰਡਾਵਲੀ ਥਾਣੇ 'ਚ ਸ਼ਿਕਾਇਤ ਮਿਲੀ ਸੀ ਕਿ ਇਕ 4 ਸਾਲਾ ਲੜਕੀ ਨਾਲ 34 ਸਾਲਾ ਵਿਅਕਤੀ ਨੇ ਉਸੇ ਥਾਂ 'ਤੇ ਜਬਰ ਜਨਾਹ ਕੀਤਾ, ਜਿੱਥੇ ਉਹ ਟਿਊਸ਼ਨ ਲਈ ਜਾਂਦੀ ਹੈ। ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।"
Punjab Bani 24 March,2024
ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ
ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ ਬਟਾਲਾ : ਐਸਐਸਪੀ ਬਟਾਲਾ ਅਸ਼ਵਿਨੀ ਗੋਤੀਆਲ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੋਸਤ ਡੋਡਿਆਂ ਦੀ ਬਜਾਈ ਕਰਨ ਵਾਲੇ ਵਿਅਕਤੀ ਨੂੰ ਥਾਣਾ ਸੇਖਵਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ 735 ਬੂਟੇ ਡੋਡੇ/ਸਟਰਾਅ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਨਾਰਕੋਟਿਕ ਸੈੱਲ ਬਟਾਲਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਖਬੀਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਠੱਕਰਸੰਧੂ ਨੇ ਆਪਣੇ ਪੋਲਟਰੀ ਫਾਰਮ ਦੀ ਬੈਕਸਾਈਡ ’ਤੇ ਖੇਤਾਂ 'ਚ ਬੀਜੀ ਕਣਕ ਦੇ ਵਿਚਕਾਰ ਇਕ ਮਰਲਾ ਜਗ੍ਹਾ ’ਤੇ ਪੋਸਤ ਡੋਡੇ ਬੀਜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਦੇ ਤੁਰੰਤ ਬਾਅਦ ਉਨ੍ਹਾਂ ਦੀ ਅਗਵਾਈ ਹੇਠ ਥਾਣਾ ਸੇਖਵਾਂ ਦੇ ਐਸਐੱਚਓ ਜਸਜੀਤ ਸਿੰਘ, ਏਐੱਸਆਈ ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਕੋਲੋਂ ਬੀਜੇ ਹੋਏ ਬੂਟਿਆਂ ਦੀ ਨਿਸ਼ਾਨਦੇਹੀ ਕਰਵਾਉਣ ਤੋਂ ਬਾਅਦ ਉਸ ਕੋਲੋਂ ਕਟਾਈ ਕਰਵਾਈ। ਉਨ੍ਹਾਂ ਦੱਸਿਆ ਕਿ 735 ਬੂਟੇ ਡੋਡੇ/ਸਟਰਾਅ ਦੇ ਬਰਾਮਦ ਹੋਏ ਜਿਨ੍ਹਾਂ ਨੂੰ ਕਬਜ਼ੇ 'ਚ ਲੈਣ ਉਪਰੰਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡੀਐੱਸਪੀ ਗਿੱਲ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਐੱਨਡੀਪੀਐੱਸ ਐਕਟ ਤਹਿਤ ਕਥਿਤ ਮੁਲਜ਼ਮ ਲਖਬੀਰ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
Punjab Bani 24 March,2024
ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ
ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ ਪਟਿਆਲਾ : ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਪੀਆਰਟੀਸੀ ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
Punjab Bani 24 March,2024
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ - 5-5 ਲੱਖ ਦੇਣ ਦੀ ਆਖੀ ਗੱਲ ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।
Punjab Bani 24 March,2024
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ ਸੰਗਰੂਰ, 24 ਮਾਰਚ: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰਾਂ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਦੇ ਨਿਰਮਾਣ ਅਤੇ ਲੇਬਲਿੰਗ ਲਈ ਵਰਤੇ ਜਾਣ ਵਾਲੇ ਹੋਰ ਸਾਜ਼ੋ-ਸਾਮਾਨ ਦੀ ਵੱਡੀ ਬਰਾਮਦਗੀ ਕੀਤੀ ਗਈ। ਡੀ.ਆਈ.ਜੀ., ਪਟਿਆਲਾ ਰੇਂਜ ਨੇ ਦੱਸਿਆ ਕਿ ਮਿਤੀ 20.03.2024 ਨੂੰ ਸੰਗਰੂਰ ਪੁਲਿਸ ਨੂੰ ਪਿੰਡ ਗੁੱਜਰਾਂ (ਥਾਣਾ ਦਿੜ੍ਹਬਾ) ਤੋਂ ਗੈਰ ਕੁਦਰਤੀ ਮੌਤਾਂ ਹੋਣ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਅਮਰੀਕ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਅਵਤਾਰ ਸਿੰਘ ਦੋਵੇਂ ਵਾਸੀ ਪਿੰਡ ਗੁੱਜਰਾਂ ਦੇ ਖਿਲਾਫ ਐਫ.ਆਈ.ਆਰ ਨੰ. 25 ਮਿਤੀ 20.03.2024 ਅਧੀਨ 302, 34 ਆਈ.ਪੀ.ਸੀ. ਅਤੇ 61/01/14 ਆਬਕਾਰੀ ਐਕਟ ਥਾਣਾ ਦਿੜ੍ਹਬਾ ਵਿਖੇ ਦਰਜ ਕੀਤੀ। ਉਕਤ ਮਾਮਲੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਲਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਉਭਾਵਾਲ ਅਤੇ ਇਸ ਪੂਰੇ ਕਾਂਡ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਇਸ ਨਕਲੀ ਸ਼ਰਾਬ ਦੇ ਨਿਰਮਾਣ ਲਈ ਵਰਤੇ ਜਾਂਦੇ ਹੋਰ ਸਮਾਨ ਦੀ ਬਰਾਮਦਗੀ ਕੀਤੀ ਗਈ। ਮਿਤੀ 22.03.2024 ਨੂੰ ਪੁਲਿਸ ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਵਿਖੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਕੁੱਝ ਵਿਅਕਤੀ ਵੀ ਨਕਲੀ ਸ਼ਰਾਬ ਪੀਣ ਨਾਲ ਬਿਮਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ। ਤਫਤੀਸ਼ ਕਰਨ 'ਤੇ ਪਤਾ ਲੱਗਾ ਕਿ ਇਹ ਘਟਨਾ ਵੀ ਉਸੇ ਨਕਲੀ ਸ਼ਰਾਬ ਦੇ ਸੇਵਨ ਕਾਰਨ ਵਾਪਰੀ ਸੀ, ਜਿਸ ਕਾਰਨ ਥਾਣਾ ਦਿੜ੍ਹਬਾ ਦੇ ਖੇਤਰ 'ਚ ਮਿਤੀ 20.03.2024 ਨੂੰ ਇਹ ਘਟਨਾ ਵਾਪਰੀ ਸੀ ਕਿਉਂਕਿ ਉਕਤ ਨਕਲੀ ਸ਼ਰਾਬ ਦੀ ਕੁਝ ਖੇਪ ਵੀ ਇਨ੍ਹਾਂ ਕੋਲ ਪਹੁੰਚੀ ਸੀ। ਇਸ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਨ ਅਤੇ ਖਤਰੇ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ, 22.03.2024 ਨੂੰ, ਸੰਗਰੂਰ ਪੁਲਿਸ ਨੇ ਦੋ ਹੋਰ ਐਫ.ਆਈ.ਆਰ. ਨੰ. 18 ਮਿਤੀ 22.03.2024 ਅ/ਧ 302, 120-ਬੀ ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ, ਥਾਣਾ ਚੀਮਾ ਵਿਖੇ 7 ਵਿਅਕਤੀਆਂ ਖ਼ਿਲਾਫ਼ ਅਤੇ ਇਸ ਤੋਂ ਇਲਾਵਾ ਐਫ ਆਈ ਆਰ ਨੰ. 44 ਮਿਤੀ 22.03.2024 ਅ/ਧ 302, 34 ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ ਥਾਣਾ ਸਿਟੀ ਸੁਨਾਮ, ਸੰਗਰੂਰ ਵਿਖੇ 6 ਵਿਅਕਤੀਆਂ ਖਿਲਾਫ ਦਰਜ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਟੀਮਾਂ ਭੇਜੀਆਂ ਅਤੇ ਤੁਰੰਤ ਕਾਰਵਾਈ ਕਰਕੇ ਇਸ ਘਟਨਾ ਵਿੱਚ ਸ਼ਾਮਲ ਜ਼ਿਆਦਾਤਰ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬ ਰਹੀ। ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਗ੍ਰਿਫ਼ਤਾਰ ਵਿਅਕਤੀਆਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਇਹ ਦੋ ਫੜੇ ਗਏ ਮੁਲਜ਼ਮਾਂ ਦੀ ਪਛਾਣ ਮੰਗਲ ਪੁੱਤਰ ਚੰਨਾ ਰਾਮ ਵਾਸੀ ਟਿੱਬੀ ਰਵਿਦਾਸਪੁਰਾ, ਸੁਨਾਮ ਅਤੇ ਵੀਰੂ ਸੈਣੀ ਪੁੱਤਰ ਮਰਹੂਮ ਪੁੰਨੂੰ ਸੈਣੀ ਵਾਸੀ ਵਾਰਡ ਨੰ.3 ਸੁਨਾਮ ਵਜੋਂ ਹੋਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਪਰੋਕਤ ਵੀਰੂ ਸੈਣੀ ਨੇ 4 ਪੇਟੀਆਂ ਨਕਲੀ ਸ਼ਰਾਬ ਸੋਮਾ ਕੌਰ (ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ) ਤੋਂ ਖਰੀਦ ਕੇ ਦੋ ਡੱਬੇ ਮੰਗਲ ਸਿੰਘ ਨੂੰ ਵੇਚ ਦਿੱਤੇ ਅਤੇ ਬਾਕੀ ਦੋ ਡੱਬੇ ਇਲਾਕੇ ਦੇ ਆਮ ਲੋਕਾਂ ਨੂੰ ਵੇਚ ਦਿੱਤੇ। ਅੱਗੇ ਮੰਗਲ ਸਿੰਘ ਨੇ ਉਪਰੋਕਤ ਦੋ ਪੇਟੀਆਂ ਨਕਲੀ ਸ਼ਰਾਬ ਟਿੱਬੀ ਰਵਿਦਾਸਪੁਰਾ, ਸੁਨਾਮ ਦੇ ਇਲਾਕੇ ਵਿੱਚ ਆਮ ਲੋਕਾਂ ਨੂੰ ਵੇਚ ਦਿੱਤੀ। ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਪੁਲਿਸ ਨੇ ਪੂਰੀ ਨਕਲੀ ਸ਼ਰਾਬ ਦੀ ਖੇਪ ਜੋ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਦੁਆਰਾ ਤਿਆਰ ਕੀਤੀ ਗਈ ਸੀ ਅਤੇ ਉਸਦੇ ਵੱਖ-ਵੱਖ ਸਾਥੀਆਂ ਨੂੰ ਵੇਚੀ ਗਈ ਸੀ, ਦੀ ਗਿਣਤੀ ਕਰਨ ਦੇ ਯੋਗ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੁੱਚੀ ਘਟਨਾ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਐਸਆਈਟੀ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਦੇ ਨਾਲ-ਨਾਲ ਹੋਰ ਅਧਿਕਾਰੀ ਕਰਨਗੇ। ਸੰਗਰੂਰ ਪੁਲਿਸ ਨੇ ਇਸ ਵਾਰਦਾਤ ਦੇ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸੰਗਰੂਰ ਪੁਲਿਸ ਦੇ ਯਤਨਾਂ ਨਾਲ ਕਈ ਬੇਕਸੂਰ ਵਸਨੀਕਾਂ ਦੀਆਂ ਜਾਨਾਂ ਵੀ ਬਚ ਗਈਆਂ ਹਨ ਜੋ ਨਕਲੀ ਸ਼ਰਾਬ ਦੇ ਸੇਵਨ ਦਾ ਸ਼ਿਕਾਰ ਹੋ ਜਾਂਦੇ, ਜੇਕਰ ਮਾਮਲੇ ਨੂੰ ਇੰਨੀ ਤੇਜ਼ ਰਫ਼ਤਾਰ ਨਾਲ ਨਜਿੱਠਿਆ ਨਾ ਗਿਆ ਹੁੰਦਾ ਅਤੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਨਾ ਕੀਤਾ ਜਾਂਦਾ। ਰਿਕਾਰਡ ਅਨੁਸਾਰ ਵੀਰੂ ਸੈਣੀ ਪੁੱਤਰ ਮਰਹੂਮ ਪੁਨੂੰ ਸੈਣੀ ਵਿਰੁੱਧ ਪਹਿਲਾਂ ਵੀ ਹੇਠ ਲਿਖੀਆਂ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ: 1. ਪਰਚਾ ਨੰ. 246 ਮਿਤੀ 2.11.2022 ਅਧੀਨ 61/01/14 ਆਬਕਾਰੀ ਐਕਟ ਥਾਣਾ ਸਿਟੀ ਸੁਨਾਮ 2. ਪਰਚਾ ਨੰ. 271 ਮਿਤੀ 22.11.2022 ਅਧੀਨ 30/54/59 ਅਸਲਾ ਐਕਟ ਅਤੇ 188 ਆਈ.ਪੀ.ਸੀ. ਥਾਣਾ ਸਿਟੀ ਸੁਨਾਮ
Punjab Bani 24 March,2024
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਅਮਲੇ ਨਾਲ ਮੀਟਿੰਗ ਦੇ ਨਾਲ-ਨਾਲ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਹਰ ਮਹਿਕਮੇ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਿੱਤੀ ਜਾ ਰਹੀ ਹੈ ਹਰ ਸੰਭਵ ਸਹਾਇਤਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸੰਗਰੂਰ, 24 ਮਾਰਚ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ। ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੀਤੇ ਜਾ ਰਹੇ ਸਰਵੇ ਅਤੇ ਪਿੰਡਾਂ ਵਿੱਚ ਕੀਤੇ ਜਾ ਰਹੇ ਆਮ ਇਜਲਾਸ ਦਾ ਮਕਸਦ ਕਿਸੇ ਤਰ੍ਹਾਂ ਦੀ ਕੋਈ ਤਫਤੀਸ਼ ਕਰਨਾ ਨਹੀਂ ਹੈ ਸਗੋਂ ਇਸਦਾ ਮੁੱਖ ਮਕਸਦ ਲੋਕਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਪ੍ਰਤੀ ਸੁਚੇਤ ਕਰਕੇ ਕੀਮਤੀ ਜਾਨਾਂ ਬਚਾਉਣਾ ਹੈ। ਉਨ੍ਹਾਂ ਡਾਕਟਰੀ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਦੌਰਾਨ ਉਨ੍ਹਾਂ ਦਾ ਵਿਹਾਰ ਦੋਸਤਾਨਾ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਥਾਂ ‘ਤੇ ਇੱਕ ਤੋਂ ਵੱਧ ਵਾਰ ਵੀ ਜਾਣਾ ਪਵੇ ਤਾਂ ਕੋਈ ਝਿਜਕ ਨਹੀਂ ਕਰਨੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਤੇ ਘਰ ਘਰ ਸਰਵੇਖਣ ਦੌਰਾਨ ਮੁੱਢਲੀ ਸਹਾਇਤਾ ਲਈ ਸਾਰੀਆਂ ਦਵਾਈਆਂ ਹਰ ਟੀਮ ਕੋਲ ਮੌਜੂਦ ਹੋਣੀਆਂ ਲਾਜ਼ਮੀ ਹਨ ਕਿਉਂਕਿ ਅਗਲੇ ਦੋ ਦਿਨ ਬਹੁਤ ਸੰਵੇਦਨਸ਼ੀਲ ਹਨ ਤੇ ਸਾਰਿਆਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਨਕਲੀ ਸ਼ਰਾਬ ਨਾਲ ਪ੍ਰਭਾਵਿਤ ਪਿੰਡਾਂ, ਟਿੱਬੀ ਰਵਿਦਾਸਪੁਰਾ, ਜਖੇਪਲ ਆਦਿ ਦਾ ਦੌਰਾ ਵੀ ਕੀਤਾ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ ਜੋ 24 ਘੰਟੇ ਕਾਰਜਸ਼ੀਲ ਰਹਿ ਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਪੂਰੀ ਵਾਹ ਲਾ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਆਪਣੇ ਕਾਰਜ ਜਾਰੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੈਫਰ ਕੀਤਾ ਜਾਵੇ ਅਤੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਕਲੀ ਸ਼ਰਾਬ ਦੀ ਸੰਭਾਵੀ ਇਲਾਕਿਆਂ ‘ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਿਹਤ ਸਮੱਸਿਆ ਆਉਣ ‘ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੀਟਿੰਗ ਦੌਰਾਨ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਮਹਿਕਮਾ ਸਿਹਤ ਵਿਭਾਗ ਨੂੰ ਇਸ ਜਾਗਰੂਕਤਾ ਇਜਲਾਸ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਉਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਕਲੀ ਸ਼ਰਾਬ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਬਹੁਤ ਹੱਦ ਤੱਕ ਸਪਲਾਈ ਕੀਤੀ ਗਈ ਨਕਲੀ ਸ਼ਰਾਬ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਹਿਤਿਆਤੀ ਤੌਰ ‘ਤੇ ਪਿੰਡਾਂ ਖਾਸ ਕਰ ਭੱਠਿਆਂ ਅਤੇ ਸ਼ੈਲਰਾਂ ਆਦਿ ਵਿੱਚ ਮਜ਼ਦੂਰਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਵੱਲੋਂ ਦੁਰਘਟਨਾਵਸ਼ ਨਕਲੀ ਸ਼ਰਾਬ ਦੀ ਵਰਤੋਂ ਕਰ ਲਈ ਜਾਂਦੀ ਹੈ ਤਾਂ ਤੁਰੰਤ 112 ਜਾਂ 104 ‘ਤੇ ਇਸਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਪੀੜਤ ਨੂੰ ਸਮਾਂ ਰਹਿੰਦੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ) ਡਾ. ਅਮਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਡਿਪਟੀ ਡਾਇਰੈਕਟਰ ਸਿਹਤ ਡਾ. ਪਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਅਤੇ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਡਾਕਟਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ - ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ), ਹਨ ਮੈਂਬਰ - ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਚੰਡੀਗੜ੍ਹ, 23 ਮਾਰਚ: ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ। ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 23 March,2024
ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ
ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਪ੍ਰਭਾਵਿਤ ਪਿੰਡਾਂ ’ਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ ਇਸ ਮਾਮਲੇ ਵਿੱਚ ਹੁਣ ਤੱਕ 3 ਪੁਲਿਸ ਕੇਸ ਦਰਜ, 8 ਵਿਅਕਤੀ ਗ੍ਰਿਫਤਾਰ: ਏ.ਡੀ.ਜੀ.ਪੀ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਿੱਚ ਏ.ਡੀ.ਜੀ.ਪੀ, ਡੀ.ਆਈ.ਜੀ ਪਟਿਆਲਾ ਰੇਂਜ ਤੇ ਐਸ.ਐਸ.ਪੀ ਸ਼ਾਮਲ ਉਚ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਤੌਰ ’ਤੇ ਖਰੀਦੀ ਸ਼ਰਾਬ ਦਾ ਸੇਵਨ ਬਿਲਕੁਲ ਨਾ ਕਰਨ ਦੀ ਅਪੀਲ ਘਰ ਘਰ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ, ਦੂਜਾ ਸ਼ੁਰੂ ਆਸ਼ਾ ਤੇ ਆਂਗਣਵਾੜੀ ਵਰਕਰ, ਪੰਚਾਇਤ ਸਕੱਤਰ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼ ਜਾਗਰੂਕਤਾ ਪੈਦਾ ਕਰਨ ਵਿੱਚ ਹੋਇਆ ਸਰਗਰਮ ਗੁੱਜਰਾਂ/ਦਿੜ੍ਹਬਾ, 23 ਮਾਰਚ: ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ’ਤੇ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਉਹ ਖੁਦ ਕਰ ਰਹੇ ਹਨ ਜਦਕਿ ਇਸ ਵਿੱਚ ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਜਾਂਚ ਕਰਦੇ ਹੋਏ ਸਾਰੇ ਤੱਥ ਸਾਹਮਣੇ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 3 ਵੱਖ-ਵੱਖ ਐਫ.ਆਈ.ਆਰ ਦਰਜ ਕਰਕੇ ਹੁਣ ਤੱਕ ਦੋ ਮੁੱਖ ਦੋਸ਼ੀਆਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਏ.ਡੀ.ਜੀ.ਪੀ ਢਿੱਲੋਂ ਨੇ ਅਪੀਲ ਕਰਦਿਆਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਕੋਲ ਕਿਸੇ ਵੀ ਮਾਤਰਾ ਵਿੱਚ ਇਹੋ ਜਿਹੀ ਜਾਂ ਇਸ ਦੇ ਨਾਲ ਮਿਲਦੀ ਜੁਲਦੀ ਅਣਅਧਿਕਾਰਤ ਸ਼ਰਾਬ ਪਈ ਹੈ ਤਾਂ ਉਹ ਇਸ ਦਾ ਸੇਵਨ ਬਿਲਕੁਲ ਨਾ ਕਰਨ ਅਤੇ ਉਹ ਪੁਲਿਸ ਜਾਂ ਘਰ ਘਰ ਵਿੱਚ ਸਰਵੇਖਣ ਕਰ ਰਹੀਆਂ ਟੀਮਾਂ ਨੂੰ ਜਮ੍ਹਾ ਕਰਵਾ ਦੇਣ। ਉਨ੍ਹਾਂ ਲੋਕ ਹਿੱਤ ਵਿੱਚ ਅਪੀਲ ਕਰਦਿਆਂ ਕਿਹਾ ਕਿ ਸਸਤੀ ਤੇ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਤੋਂ ਸ਼ਰਾਬ ਦੀ ਖਰੀਦ ਬਿਲਕੁਲ ਨਾ ਕੀਤੀ ਜਾਵੇ ਕਿਉਂਕਿ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਸਾਹਮਣੇ ਆਉਂਦੇ ਸਾਰ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਦੀ ਨਿਗਰਾਨੀ ਹੇਠ ਪੂਰਾ ਪ੍ਰਸ਼ਾਸਨ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਨ੍ਹਾਂ ਪਿੰਡਾਂ ਵਿੱਚ ਚੌਕਸੀ ਤੇ ਜਾਗਰੂਕਤਾ ਅਭਿਆਨ ਚਲਾ ਰਹੀਆਂ ਹਨ ਅਤੇ ਲੋਕ ਹਿੱਤ ਵਿੱਚ ਅਨਾਊਂਸਮੈਂਟ, ਆਸ਼ਾ ਤੇ ਆਂਗਣਵਾੜੀ ਵਰਕਰਾਂ, ਪੰਚਾਇਤ ਸਕੱਤਰਾਂ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼, ਪਿੰਡਾਂ ਤੇ ਸ਼ਹਿਰੀ ਵਾਰਡਾਂ ਦੇ ਨੁਮਾਇੰਦੇ ਲਗਾਤਾਰ ਘਰ ਘਰ ਜਾ ਕੇ ਜਾਗਰੂਕਤਾ ਫੈਲਾਅ ਰਹੇ ਹਨ ਅਤੇ ਜੇਕਰ ਇਸ ਦੌਰਾਨ ਕਿਸੇ ਵਿਅਕਤੀ ਦੀ ਸਿਹਤ ਵਿੱਚ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਫੌਰੀ ਮੈਡੀਕਲ ਸੁਵਿਧਾ ਦਿੱਤੀ ਜਾ ਰਹੀ ਹੈ ਤਾਂ ਜੋ ਕੀਮਤੀ ਜਾਨਾਂ ਬਚ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ ’ਤੇ ਢੁਕਵੇਂ ਕਦਮ ਪੁੱਟਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਗ੍ਰਿਫਤਾਰ ਕੀਤੇ ਗਏ ਹਰ ਵਿਅਕਤੀ ਦੀ ਇਸ ਵਿੱਚ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਵੀ ਇੱਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਕਾਰਜਸ਼ੀਲ ਹੈ ਤੇ ਹਰ ਪੱਖ ਦੀ ਵਿਭਿੰਨ ਪਹਿਲੂਆਂ ਅਨੁਸਾਰ ਵਿਗਿਆਨ ਅਧਾਰਿਤ ਜਾਂਚ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਅਣਸੁਖਾਵੀਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਦੁਖਾਂਤਕ ਘਟਨਾ ਤੋਂ ਤੁਰੰਤ ਬਾਅਦ ਹੀ ਪੁਲਿਸ ਤੇ ਪ੍ਰਸਾਸਨ ’ਤੇ ਅਧਾਰਿਤ ਵੱਡੀ ਗਿਣਤੀ ਟੀਮਾਂ ਵੱਲੋਂ ਅਹਿਤਿਆਤ ਵਜੋਂ ਪਿੰਡ ਗੁੱਜਰਾਂ, ਢੰਡੋਲੀ ਖੁਰਦ, ਜਖੇਪਾਲਵਾਸ ਤੇ ਟਿੱਬੀ ਰਵੀਦਾਸਪੁਰਾ ਵਿਖੇ ਘਰ ਘਰ ਜਾ ਕੇ ਸਰਵੇਖਣ ਆਰੰਭ ਕਰ ਦਿੱਤਾ ਗਿਆ ਸੀ ਜੋ ਹੁਣ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ ਹੋਣ ਤੋਂ ਬਾਅਦ ਦੂਜਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿੱਚ ਅਜਿਹੀ ਸ਼ਰਾਬ ਪੀਣ ਤੋਂ ਬਾਅਦ ਮੁਢਲੇ ਤੌਰ ’ਤੇ ਕੋਈ ਲੱਛਣ ਸਾਹਮਣੇ ਆ ਰਹੇ ਹਨ ਤਾਂ ਉਹ ਲਾਜ਼ਮੀ ਤੌਰ ’ਤੇ ਮੈਡੀਕਲ ਸੇਵਾਵਾਂ ਦਾ ਲਾਭ ਲਵੇ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸਮੇਂ ਸਿਰ ਸੌਂਪੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਕੋਲ ਘਰਾਂ ਵਿੱਚ ਅਤੇ ਸ਼ਮਸ਼ਾਨਘਾਟ ਵਿਖੇ ਜਾ ਕੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਪੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 23 March,2024
ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ
ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ ਸੰਗਰੂਰ, 22 ਮਾਰਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਖ਼ਿਲਾਫ਼ ਜਨਤਕ ਜਥੇਬੰਦੀਆਂ ਅਤੇ ਲੋਕਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਕਸੂਰਵਾਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਨਾਲ ਗਰੀਬ ਮਜ਼ਦੂਰਾਂ ਦੀਆਂ ਹੋਈਆਂ ਮੌਤਾਂ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ ਪਰ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਨਾ ਤਾਂ ਕੋਈ ਬਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਪਿੰਡ ਗੁੱਜਰਾਂ ਪੁੱਜ ਕੇ ਗਰੀਬ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਜਿਸ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਲੋਕਾਂ ’ਚ ਰੋਸ ਹੈ।
Punjab Bani 23 March,2024
ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ
ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ ਮੁੰਬਈ, 23 ਮਾਰਚ ਜੰਗੀ ਬੇੜਾ ਆਈਐੱਨਐੱਸ ਕੋਲਕਾਤਾ ਅੱਜ ਸਵੇਰੇ ਸੋਮਾਲੀਆ ਦੇ ਤੱਟ ਤੋਂ ਅਪਰੇਸ਼ਨ ਦੌਰਾਨ ਫੜੇ 35 ਸਮੁੰਦਰੀ ਡਾਕੂਆਂ ਨੂੰ ਲੈ ਕੇ ਮੁੰਬਈ ਪਹੁੰਚ ਗਿਆ। ਜਲ ਸੈਨਾ ਨੇ ਅੱਜ ਇਥੇ ਦੱਸਿਆ ਕਿ ਇੱਥੇ ਲਿਆਉਣ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਨੂੰ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ‘ਅਪਰੇਸ਼ਨ ਸੰਕਲਪ’ ਤਹਿਤ ਕੀਤੀ ਗਈ ਹੈ, ਜਿਸ ਤਹਿਤ ਅਰਬ ਸਾਗਰ ਅਤੇ ਅਦਨ ਦੀ ਖਾੜੀ ‘ਚ ਭਾਰਤੀ ਜਲ ਸੈਨਾ ਦੇ ਜਹਾਜ਼ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਲਾਕੇ ‘ਚੋਂ ਲੰਘਣ ਵਾਲੇ ਮਾਲਵਾਹਕ ਜਹਾਜ਼ਾਂ ਤੇ ਅਮਲੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Punjab Bani 23 March,2024
ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ
ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਚ ਪੰਜ ਬੰਦੂਕਧਾਰੀਆਂ ਨੇ ਭੀੜ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 70 ਲੋਕ ਮਾਰੇ ਗਏ ਅਤੇ 115 ਜ਼ਖਮੀ ਹੋ ਗਏ। ਰੂਸੀ ਸਿਹਤ ਮੰਤਰਾਲੇ ਦੇ ਮੁਖੀ ਮੁਰਾਸ਼ਕੋ ਨੇ ਦੱਸਿਆ ਕਿ ਹਸਪਤਾਲ ‘ਚ ਦਾਖਲ 115 ਲੋਕਾਂ ‘ਚੋਂ 60 ਦੀ ਹਾਲਤ ਗੰਭੀਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਦੇ ਨੈਸ਼ਨਲ ਗਾਰਡ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਕੇ ਅੱਤਵਾਦੀਆਂ ਨਾਲ ਨਜਿੱਠਣ ਲਈ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਆਪਰੇਸ਼ਨ ਵਿੱਚ ਹੈਲੀਕਾਪਟਰਾਂ ਦੀ ਵੀ ਮਦਦ ਲਈ ਗਈ। ਮੌਕੇ ‘ਤੇ 50 ਤੋਂ ਵੱਧ ਐਂਬੂਲੈਂਸਾਂ ਵੀ ਪਹੁੰਚ ਗਈਆਂ, ਜਿਨ੍ਹਾਂ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
Punjab Bani 23 March,2024
ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਉੱਤਰ ‘ਚ ਸਥਿਤ ਕ੍ਰਾਸਨੋਗੋਰਸਕ ‘ਚ ਕ੍ਰੋਕਸ ਸਿਟੀ ਕੰਸਰਟ ਹਾਲ ਦੇ ਅੰਦਰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ‘ਚ ਘੱਟੋ-ਘੱਟ 70 ਲੋਕਾਂ ਦੀ ਮੌਤ ਹੋ ਗਈ, ਜਦਕਿ 115 ਜ਼ਖਮੀਆਂ ‘ਚੋਂ 60 ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਰੂਸ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਅਸੀਂ ਮਾਸਕੋ ਵਿੱਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਦੁੱਖ ਦੀ ਇਸ ਘੜੀ ਵਿੱਚ, ਭਾਰਤ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿੱਚ ਖੜ੍ਹਾ ਹੈ।’
Punjab Bani 23 March,2024
ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ
ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ ਚੰਡੀਗੜ : ਸੰਗਰੂਰ ਸ਼ਰਾਬ ਕਾਂਡ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਣਾਈ ਗਈ ਹੈ। ਦਸ ਦਈਏ ਕਿ ਹੁਣ ਤੱਕ ਜਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹੈ। ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ‘ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਸ਼ਨੀਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।
Punjab Bani 23 March,2024
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 22 ਮਾਰਚ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 22 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ
ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ ਸੁਨਾਮ : ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ਵਿੱਚ ਵੀ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਵਿੱਚ ਨੌਂ ਜਾਨਾਂ ਲੈਣ ਵਾਲੀ ਜ਼ਹਿਰੀਲੀ ਸ਼ਰਾਬ ਨੇ ਸੁਨਾਮ ਵਿੱਚ ਤਬਾਹੀ ਮਚਾਈ ਹੈ। ਮਰਨ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸ ਪੁਰਾ ਦੇ ਵਾਸੀ ਲੱਛਾ ਸਿੰਘ, ਗੁਰਮੀਤ ਸਿੰਘ ਅਤੇ ਬੁੱਧ ਸਿੰਘ ਸ਼ਾਮਲ ਹਨ। ਜਦੋਂਕਿ ਪਰਮਜੀਤ ਸਿੰਘ, ਸਰੀ ਸਿੰਘ, ਭੋਲਾ ਸਿੰਘ, ਰਵੀਨਾਥ, ਬੂਟਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਰਫੀ ਨਾਥ, ਲਛਮਣ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਦੀ ਵੀਰਵਾਰ ਨੂੰ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸ ਪੁਰਾ ਬਸਤੀ ਵਿਖੇ ਪੁੱਜੇ। ਪੁਲਿਸ ਨੇ ਥਾਂ-ਥਾਂ ਤਲਾਸ਼ੀ ਲਈ ਅਤੇ ਇਸ ਦੌਰਾਨ ਉਨ੍ਹਾਂ ਨੂੰ ਜ਼ਹਿਰੀਲੀ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਮਿਲੀਆਂ। ਇਨ੍ਹਾਂ ਬੋਤਲਾਂ ਦਾ ਬ੍ਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਦੱਸਿਆ ਜਾ ਰਿਹਾ ਹੈ।
Punjab Bani 22 March,2024
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ ਨਵੀਂ ਦਿੱਲੀ, 22 ਮਾਰਚ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੀ ਬੀਆਰਐੱਸ ਆਗੂ ਕੇ. ਕਵਿਤਾ ਨੂੰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਵਿਤਾ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਵਿਤਾ ਦੀ ਪਟੀਸ਼ਨ ‘ਤੇ ਈਡੀ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ, ਜਿਸ ਵਿੱਚ ਉਸ ਨੇ ਪੀਐੱਮਐੱਲਏ ਦੀਆਂ ਮੱਦਾਂ ਨੂੰ ਚੁਣੌਤੀ ਦਿੱਤੀ ਹੈ।
Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।
Punjab Bani 22 March,2024
ਨਿਰਮਾਣ ਅਧੀਨ ਪੁੱਲ ਡਿੱਗਣ ਕਾਰਨ ਕਈ ਜਖਮੀ
ਨਿਰਮਾਣ ਅਧੀਨ ਪੁੱਲ ਡਿੱਗਣ ਕਾਰਨ ਕਈ ਜਖਮੀ ਦਿਲੀ : ਵੱਡੀ ਖ਼ਬਰ ਬਿਹਾਰ ਦੇ ਸੁਪੌਲ ਤੋਂ ਆ ਰਹੀ ਹੈ ਜਿੱਥੇ ਕੋਸੀ ਨਦੀ ‘ਤੇ ਬਣ ਰਹੇ ਦੇਸ਼ ਦੇ ਸਭ ਤੋਂ ਵੱਡੇ ਸੜਕ ਪੁਲ ਦਾ ਇੱਕ ਹਿੱਸਾ ਡਿੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲ ਦੇ ਪਿੱਲਰ 50, 51 ਅਤੇ 52 ਦੇ ਗਾਰਟਰ ਜ਼ਮੀਨ ‘ਤੇ ਡਿੱਗ ਗਏ ਹਨ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸ ਦਈਏ ਕਿ ਸੁਪੌਲ ਦੇ ਬਕੌਰ ਤੋਂ ਮਧੂਬਨੀ ਦੇ ਭੇਜਾ ਘਾਟ ਵਿਚਕਾਰ ਭਾਰਤ ਦਾ ਸਭ ਤੋਂ ਵੱਡਾ ਸੜਕੀ ਪੁਲ ਬਣ ਰਿਹਾ ਹੈ। ਦੱਸ ਦਈਏ ਕਿ ਸੁਪੌਲ ਜ਼ਿਲੇ ਦੇ ਬਕੌਰ ਅਤੇ ਮਧੂਬਨੀ ਜ਼ਿਲ੍ਹੇ ਦੇ ਭੇਜਾ ਦੇ ਵਿਚਕਾਰ ਬਣਾਏ ਜਾ ਰਹੇ ਦੇਸ਼ ਦੇ ਸਭ ਤੋਂ ਲੰਬੇ (10.2 ਕਿਲੋਮੀਟਰ) ਮਹਾਸੇਤੂ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮਹਾਸੇਤੂ ਦਾ ਨਿਰਮਾਣ ਕੇਂਦਰੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਵੱਲੋਂ 1199 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਇਕ ਏਜੰਸੀ ਵੱਲੋਂ ਕੀਤਾ ਜਾ ਰਿਹਾ ਹੈ।
Punjab Bani 22 March,2024
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ। ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।
Punjab Bani 21 March,2024
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 March,2024
ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ
ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ ਸੰਗਰੂਰ, 21 ਮਾਰਚ ਇਸ ਜ਼ਿਲ੍ਹੇ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲ ਸ਼ਰਾਬ ਪੀਣ ਨਾਲ 8 ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਸੰਗਰੂਰ ਪੁਲੀਸ ਵੱਲੋਂ ਸ਼ਰਾਬ ਬਣਾਉਣ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਮੁੱਖ ਸਰਗਨੇ ਸਣੇ ਕੁੱਲ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਕੋਲੋਂ 200 ਲਿਟਰ ਐਥਾਨੋਲ, 4500 ਤੋਂ ਵੱਧ ਖਾਲ੍ਹੀ ਬੋਤਲਾਂ, ਬੋਤਲਾਂ ਦੇ ਢੱਕਣ, ਸ਼ਰਾਬ ਦੇ ਸਟਿੱਕਰ, ਮਸ਼ੀਨ, ਲੈਪਟਾਪ, ਕਾਰ ਅਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੌਜੂਦ ਸਨ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ’ਚ ਹਰਮਨ ਪ੍ਰੀਤ ਸਿੰਘ ਪਿੰਡ ਤਾਈਪੁਰ ਪਾਤੜਾਂ, ਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਸੁਖਵਿੰਦਰ ਸਿੰਘ ਸ਼ਾਮਲ ਹਨ। ਮੁਲਜ਼ਮਾਂ ਨੇ ਹਾਲੇ ਸ਼ਰਾਬ ਦਾ ਧੰਦਾ ਸ਼ੁਰੂ ਹੀ ਕੀਤਾ ਸੀ, ਜਿਸ ਦਾ ਪਹਿਲਾ ਸਟਾਕ ਹੀ ਪਿੰਡ ਗੁੱਜਰਾਂ ’ਚ ਪੁੱਜਿਆ ਸੀ। ਪੁਲੀਸ ਨੇ ਐੱਸਆਈਟੀ ਬਣਾਈ ਹੈ ਅਤੇ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 21 March,2024
ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ
ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਦੀ ਅਗਵਾਈ ਹੇਠ ਕਮੇਟੀ 72 ਘੰਟਿਆਂ ਅੰਦਰ ਸੌਂਪੇਗੀ ਰਿਪੋਰਟ ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫਤਾਰ, ਧਾਰਾ 302 ਤਹਿਤ ਪੁਲਿਸ ਕੇਸ ਦਰਜ ਪਿੰਡ ’ਚ ਵਿਭਾਗੀ ਟੀਮਾਂ ਕਰ ਰਹੀਆਂ ਸਰਵੇਖਣ, ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਲੱਛਣ ਸਾਹਮਣੇ ਆਉਣ ’ਤੇ ਫੌਰੀ ਮਿਲੇਗੀ ਮੈਡੀਕਲ ਸੁਵਿਧਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਸੰਗਰੂਰ, 20 ਮਾਰਚ: ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ। ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।
Punjab Bani 20 March,2024
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 20 March,2024
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ ਚੰਡੀਗੜ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਸਕੂਐਡ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਚਾਰ ਦੀ ਮੌਤ, ਕਈ ਜਖਮੀ
ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਚਾਰ ਦੀ ਮੌਤ, ਕਈ ਜਖਮੀ ਹਰਿਆਣਾ, 20 ਮਾਰਚ : ਰੇਵਾੜੀ ਦੇ ਧਾਰੂਹੇੜਾ ਉਦਯੋਗਿਕ ਖੇਤਰ ਵਿੱਚ ਸਥਿਤ ਕਲਪੁਰਜ਼ੇ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਜ਼ਖ਼ਮੀ ਹੋਏ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਤੋਂ ਵੱਧ ਦੀ ਹਾਲਤ ਨਾਜ਼ੁਕ ਹੈ। ਰੋਹਤਕ ਦੇ ਪੀਜੀਆਈਐੱਮਐੱਸ ਹਸਪਤਾਲ ਵਿੱਚ ਇਲਾਜ ਦੌਰਾਨ ਮੰਗਲਵਾਰ ਰਾਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਜੈ, 37 ਸਾਲਾ ਵਿਜੈ, 27 ਸਾਲਾ ਰਾਮੂ ਅਤੇ 38 ਸਾਲਾ ਰਾਜੇਸ਼ ਵਜੋਂ ਹੋਈ ਹੈ। ਚਾਰੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।
Punjab Bani 20 March,2024
ਇਲੈਕਟ੍ਰਿਕ ਬੈਟਰੀ ਫੱਟਣ ਕਾਰਨ ਤਿੰਨ ਜ਼ਖਮੀ
ਇਲੈਕਟ੍ਰਿਕ ਬੈਟਰੀ ਫੱਟਣ ਕਾਰਨ ਤਿੰਨ ਜ਼ਖਮੀ ਠਾਣੇ, 20 ਮਾਰਚ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚਲੇ ਘਰ ਵਿੱਚ ਇਲੈਕਟ੍ਰਿਕ ਮੋਟਰਸਾਈਕਲ ਦੀ ਬੈਟਰੀ ਫਟਣ ਕਾਰਨ ਦੋ ਔਰਤਾਂ ਅਤੇ ਇੱਕ ਪੁਰਸ਼ ਜ਼ਖ਼ਮੀ ਹੋ ਗਏ। ਮੰਗਲਵਾਰ ਰਾਤ ਨੂੰ ਹੋਏ ਧਮਾਕੇ ਕਾਰਨ ਘਰ ਦੀ ਛੱਤ ਅਤੇ ਗੁਆਂਢੀ ਘਰ ਦੇ ਨਾਲ ਲੱਗਦੀ ਕੰਧ ਢਹਿ ਗਈ। ਇਹ ਬੈਟਰੀ ਕਾਲਵਾ ਇਲਾਕੇ ਦੇ ਸ਼ਾਂਤੀ ਨਗਰ ਵਿੱਚ ਚਾਲ ਵਿੱਚ ਸਥਿਤ ਘਰ ਵਿੱਚ ਰੱਖੀ ਹੋਈ ਸੀ। ਰਾਤ ਕਰੀਬ 10.30 ਵਜੇ ਬੈਟਰੀ ‘ਚ ਧਮਾਕਾ ਹੋਇਆ। ਇਹ ਪਤਾ ਨਹੀਂ ਲੱਗਿਆ ਕਿ ਇਸ ਨੂੰ ਚਾਰਜਿੰਗ ਲਈ ਘਰ ਵਿੱਚ ਰੱਖਿਆ ਗਿਆ ਸੀ ਜਾਂ ਨਹੀਂ।
Punjab Bani 20 March,2024
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 19 March,2024
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 March,2024
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ.
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ. ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਪਟਿਆਲਾ, 19 ਮਾਰਚ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ ਅਤੇ ਸਪੈਸ਼ਲ ਯੁਨਿਟ ਦੇ ਇੰਚਾਰਜਾਂ ਨਾਲ ਇੱਥੇ ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ। ਡੀ.ਆਈ.ਜੀ ਨੇ ਮੀਟਿੰਗ ਦੌਰਾਨ ਜਿਥੇ ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ, ਉਥੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤਮਈ ਚੋਣ ਅਮਲ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓਜ) ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫ਼ਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ) ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਡੀ.ਆਈ.ਜੀ. ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਦੀ 75 ਫ਼ੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਉਨ੍ਹਾਂ ਨੇ ਸਾਰੇ ਥਾਣਾ ਤੇ ਚੌਂਕੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉਪਰ ਕਰੜੀ ਨਜ਼ਰ ਰੱਖਣ। ਇਸ ਤੋਂ ਬਿਨਾਂ ਚੋਣਾਂ ਦੌਰਾਨ ਗੰਨ ਹਾਊਸ, ਵੋਟਾਂ ਦੀ ਕਾਉਂਟਿੰਗ ਸੈਂਟਰਾਂ, ਵੋਟਿੰਗ ਮਸ਼ੀਨਾਂ ਦੇ ਸਟੋਰੇਜ ਸੈਂਟਰਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਡੀ.ਆਈ.ਜੀ. ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ. ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਰੂਣ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਕਾਫ਼ੀ ਅਹਿਮ ਹੈ, ਇਸ ਲਈ ਪੁਲਿਸ ਦੇ ਅਧਿਕਾਰੀ ਤੇ ਜਵਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਬਾਰੇ ਜਾਣੂ ਵੀ ਕਰਵਾਇਆ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਚੋਣ ਮੌਕੇ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਗ਼ਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
Punjab Bani 19 March,2024
ਸਾਬਕਾ ਮੁਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲਾ ਪੁਲਸ ਅੜਿਕੇ
ਸਾਬਕਾ ਮੁਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲਾ ਪੁਲਸ ਅੜਿਕੇ ਰੂਪਨਗਰ, 18 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਕਰੋੜ ਰੁਪਏ ਦੀ ਫਿਰੌਤੀ ਲਈ ਧਮਕੀ ਦੇਣ ਵਾਲੇ ਨੂੰ ਰੂਪਨਗਰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸ੍ਰੀ ਚੰਨੀ ਨੇ ਕਿਹਾ ਸੀ ਕਿ ਕਿਸੇ ਨੂੰ ਉਨ੍ਹਾਂ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਤੇ ਮੈਸੇਜ ਕਰਕੇ ਦੋ ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਵੱਲੋਂ 2 ਮਾਰਚ ਨੂੰ ਮੁਕਦੱਮਾ ਦਰਜ ਕਰਕੇ ਤਫਤੀਸ਼ ਐੱਸਪੀ ਡੀ. ਰੂਪਨਗਰ ਰੁਪਿੰਦਰ ਕੌਰ ਸਰਾ ਅਤੇ ਡੀਐੱਸਪੀ ਮੋਰਿੰਡਾ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਟੀਮ ਨੂੰ ਸੌਂਪੀ ਗਈ। ਧਮਕੀ ਦੇਣ ਵਾਲੇ ਦੀਪਕ ਸ੍ਰੀਮੰਤ ਕਾਂਬਲੇ ਵਾਸੀ ਮੁੰਬਈ ਦੀ ਪਛਾਣ ਕਰ ਕੇ ਉਸ ਨੂੰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਅਤੇ ਇੰਚਾਰਜ ਸੀਆਈਏ ਸਟਾਫ ਰੂਪਨਗਰ ਵੱਲੋਂ ਮਹਾਰਾਸ਼ਟਰ ਤੋਂ 15 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਪਾਸੋਂ ਲੈਪਟਾਪ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਤਿੰਨ ਦਿਨ ਦਾ ਪੁਲੀਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Punjab Bani 18 March,2024
ਲੜਕੀ ਤੇ ਇੱਕ ਵਿਅਕਤੀ ਦਾ ਕੀਤਾ ਕਤਲ
ਲੜਕੀ ਤੇ ਇੱਕ ਵਿਅਕਤੀ ਦਾ ਕੀਤਾ ਕਤਲ ਬੁਢਲਾਡਾ : ਨਾਜਾਇਜ਼ ਸਬੰਧਾਂ ਦੇ ਚੱਲਦਿਆਂ 19 ਸਾਲਾ ਲੜਕੀ ਤੇ 45 ਸਾਲਾ ਵਿਅਕਤੀ ਨੂੰ ਸਾਜ਼ਿਸ਼ ਰਚ ਕੇ ਲੜਕੀ ਦੇ ਪਿਤਾ ਤੇ ਵਿਅਕਤੀ ਦੇ ਪੁੱਤਰ ਨੇ ਖੇਤ 'ਚ ਬੁਲਾ ਕੇ ਤਿੰਨ ਹੋਰਨਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਕਥਿਤ ਮੁਲਜ਼ਮ ਲਾਸ਼ਾਂ ਟਿਕਾਣੇ ਲਾਉਣ ਲਈ ਬੋਰੇ 'ਚ ਪਾ ਕੇ ਲੈ ਗਏ। ਇਸ ਮਾਮਲੇ 'ਚ ਥਾਣਾ ਬੋਹਾ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਤੇ ਮ੍ਰਿਤਕ ਵਿਅਕਤੀ ਦੇ ਪੁੱਤਰ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਕਥਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ।
Punjab Bani 18 March,2024
ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ
ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮੁਕੇਰੀਆਂ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਫਾਇਰੰਗ ਹੋਈ ਹੈ, ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਦੀ ਛਾਤੀ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਨਸੂਰਪੁਰ ਸੀਆਈਏ ਸਟਾਫ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਸੀ। ਮਨਸੂਰਪੁਰ ਦੇ ਇੱਕ ਵਿਅਕਤੀ ਕੋਲ ਹਥਿਆਰ ਹੋਣ ਦੀ ਇਤਲਾਹ ਮਿਲੀ ਸੀ। ਜਦੋਂ ਪੁਲਿਸ ਪਹੁੰਚੀ ਤਾਂ ਫਾਇਰਿੰਗ ਸ਼ੁਰੂ ਹੋ ਗਈ ਹੈ। ਜਿਸ ਦੌਰਾਨ ਦੋਵੇਂ ਪਾਸਿਆਂ ਤੋਂ ਫਾਇਰਿੰਗ ਹੋਈ ਅਤੇ ਇੱਕ ਗੋਲੀ ਸੀਆਈਏ ਸਟਾਫ ਦੇ ਅੰਮ੍ਰਿਤਪਾਲ ਦੀ ਛਾਤੀ ਵਿੱਚ ਲੱਗੀ। ਉਸ ਨੂੰ ਤੁਰਤ ਨੇੜੇ ਦੇ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 17 March,2024
ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ
ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ ਓਟਵਾ, 16 ਮਾਰਚ- ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰ ਘਰ ਤਬਾਹ ਹੋ ਗਿਆ। ਸ਼ੱਕੀ ਅੱਗ ਵਿੱਚ ਮੌਤ ਹੋ ਗਈ, ਜਿਸ ਨੇ ਉਹਨਾਂ ਦੇ ਘਰ ਨੂੰ ਤਬਾਹ ਕਰ ਦਿੱਤਾ। 7 ਮਾਰਚ ਨੂੰ ਬਰੈਂਪਟਨ ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਖੇਤਰ ਵਿੱਚ ਘਰ ਨੂੰ ਅੱਗ ਲੱਗ ਗਈ ਸੀ। ਪੀਲ ਪੁਲੀਸ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ ਜਾਂਚ ਟੀਮ ਨੂੰ 51 ਸਾਲਾ ਰਾਜੀਵ ਵਾਰੀਕੂ, ਉਸ ਦੀ 47 ਸਾਲਾ ਪਤਨੀ ਸ਼ਿਲਪਾ ਕੋਠਾ ਅਤੇ ਉਨ੍ਹਾਂ ਦੀ 16 ਸਾਲ ਦੀ ਧੀ ਮਹਿਕ ਵਾਰੀਕੂ ਦੀਆਂ ਸੜੀਆਂ ਲਾਸ਼ਾਂ ਮਿਲੀਆਂ।
Punjab Bani 16 March,2024
ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ
ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ ਦਿਲੀ : ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਹੂਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਘਰ ਨੂੰ ਅੱਗ ਲੱਗਣ ਤੇ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਉਮਰ ਕਰੀਬ 35 ਸਾਲ ਪੁੱਤਰ ਅਵਤਾਰ ਸਿੰਘ ਜੋ ਕਿ ਅੱਠ ਨੌ ਸਾਲ ਪਹਿਲੋਂ ਰੋਜੀ ਰੋਟੀ ਵਾਸਤੇ ਅਮਰੀਕਾ ਗਿਆ ਸੀ । ਜਿੱਥੇ ਉਹ ਟੈਕਸੀ ਚਾਲਕ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਰਣਜੋਤ ਜਦੋਂ ਆਪਣੇ ਘਰ ਵਾਪਸ ਆਇਆ ਉਸਦੇ ਨਾਲ ਦੋ ਨੌਜਵਾਨ ਹੋਰ ਵੀ ਰਹਿੰਦੇ ਸਨ। ਘਰ ਨੂੰ ਅਚਾਨਕ ਅੱਗ ਲੱਗ ਗਈ। ਰਣਜੋਤ ਦੇ ਨਾਲ ਇੱਕ ਹੋਰ ਨੌਜਵਾਨ ਦੀ ਵੀ ਮੌਕੇ ਤੇ ਮੌਤ ਹੋ ਗਈ। ਜਦਕਿ ਇੱਕ ਹੋਰ ਨੌਜਵਾਨ ਇਹਨਾਂ ਨਾਲ ਜੋ ਰਹਿੰਦਾ ਹੈ। ਉਹ ਗੰਭੀਰ ਜਖਮੀ ਹੋ ਗਿਆ। ਮਿ੍ਤਕ ਨੌਜਵਾਨ ਅਤੇ ਜਖਮੀ ਹੋਏ ਨੌਜਵਾਨ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਉਹ ਕੌਣ ਹਨ ਤੇ ਕਿੱਥੇ ਦੇ ਰਹਿਣ ਵਾਲੇ ਹਨ ।
Punjab Bani 16 March,2024
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ - ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 March,2024
ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ
ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ ਬੰਗਲੌਰ, 15 ਮਾਰਚ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ‘ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।
Punjab Bani 15 March,2024
ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ
ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ ਮੁਕੇਰੀਆਂ, 13 ਮਾਰਚ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਥਿਤ ਕਤਲ ਕਰ ਦਿੱਤਾ। ਗੜਦੀਵਾਲਾ ਪੁਲੀਸ ਨੇ ਮ੍ਰਿਤਕ ਦੀ ਦਾਦੀ ਦੇ ਬਿਆਨ ਉਤੇ ਕੇਸ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕਰੀਬ ਮਹੀਨਾ ਪਹਿਲਾਂ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਦੱਸਿਆ ਜਾ ਰਿਹਾ ਹੈ। ਕਤਲ ਮਗਰੋਂ ਮੁਲਜ਼ਮ ਨੇ ਮਾਮਲੇ ਨੂੰ ਲੁਕਾਉਣ ਲਈ ਪਿੰਡ ਦੇ ਸਰਪੰਚ ਨੂੰ ਫ਼ੋਨ ਕਰ ਕੇ ਆਪਣੇ ਘਰ ਹਮਲਾ ਹੋਣ ਦੀ ਸੂਚਨਾ ਦਿੱਤੀ, ਜੋ ਪੁਲੀਸ ਦੀ ਜਾਂਚ ਉਪਰੰਤ ਝੂਠੀ ਨਿਕਲੀ। ਮਨਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਸਕੇ ਭਰਾ ਸਨ। ਉਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ। ਦੋਹਾਂ ਨੂੰ ਦਾਦੀ ਨੇ ਪਾਲਿਆ ਸੀ। ਦਾਦੀ ਅਨੁਸਾਰ ਦੋਹਾਂ ਭਰਾਵਾਂ ਵਿਚਕਾਰ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਬੀਤੀ ਦੇਰ ਰਾਤ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਵੱਡੇ ਭਰਾ ਮਨਜੋਤ ਸਿੰਘ ਦਾ ਕਥਿਤ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ ਵੱਲੋਂ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਆਪਣੇ ਘਰੇ ਹਮਲਾ ਹੋਣ ਦੀ ਸੂਚਨਾ ਦਿੱਤੀ ਗਈ ਸੀ। ਸਰਪੰਚ ਵੱਲੋਂ ਗੜ੍ਹਦੀਵਾਲਾ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਸਰਪੰਚ ਨਾਲ ਮੌਕੇ ‘ਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸਨ। ਪੁਲੀਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ ਸੀ। ਐੱਸਐੱਚਓ ਗੜਦੀਵਾਲਾ ਹਰਦੇਵ ਪ੍ਰੀਤ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਹਰਜੀਤ ਸਿੰਘ ਰੰਧਾਵਾ ਵੀ ਮੌਕੇ ‘ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਦਾਦੀ ਦੇ ਬਿਆਨਾਂ ’ਤੇ ਛੋਟੇ ਭਰਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
Punjab Bani 13 March,2024
ਕੈਸਰ ਦੀ ਨਕਲੀ ਕੀਮੋਥੈਰੇਪੀ ਦੀਆਂ ਦਵਾਈਆਂ ਵੇਚਣ ਵਾਲਾ ਇੱਕ ਹੋਰ ਮੁਲਜਮ ਕਾਬੂ
ਕੈਸਰ ਦੀ ਨਕਲੀ ਕੀਮੋਥੈਰੇਪੀ ਦੀਆਂ ਦਵਾਈਆਂ ਵੇਚਣ ਵਾਲਾ ਇੱਕ ਹੋਰ ਮੁਲਜਮ ਕਾਬੂ ਨਵੀਂ ਦਿੱਲੀ: ਪੁਲਿਸ ਨੇ ਨਕਲੀ ਕੀਮੋਥੈਰੇਪੀ ਦਵਾਈਆਂ ਦੇ ਸੌਦੇ ਦੇ ਦੋਸ਼ ਵਿੱਚ ਬਿਹਾਰ ਦੇ ਮੁਜ਼ੱਫਰਪੁਰ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਹਿਲਾਂ ਹੀ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਅੱਠਵੇਂ ਮੁਲਜ਼ਮ ਦੀ ਪਛਾਣ ਬਿਹਾਰ ਦੇ ਮੁਜ਼ੱਫਰਪੁਰ ਦੇ ਰਹਿਣ ਵਾਲੇ ਆਦਿਤਿਆ ਕ੍ਰਿਸ਼ਨ ਵਜੋਂ ਹੋਈ ਹੈ। ਉਸ ਨੂੰ ਦਿੱਲੀ ਲਿਆਂਦਾ ਗਿਆ ਹੈ। ਆਦਿਤਿਆ ਕ੍ਰਿਸ਼ਨਾ ਨੀਰਜ ਚੌਹਾਨ ਤੋਂ ਦਵਾਈਆਂ ਖਰੀਦ ਕੇ ਪੁਣੇ ਅਤੇ ਐਨਸੀਆਰ ਵਿੱਚ ਸਪਲਾਈ ਕਰਦਾ ਸੀ। ਉਹ ਮੁਜ਼ੱਫਰਪੁਰ ਵਿੱਚ ਦਵਾਈਆਂ ਦੀ ਦੁਕਾਨ ਚਲਾਉਂਦਾ ਸੀ।
Punjab Bani 13 March,2024
5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ ਚੰਡੀਗੜ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ' ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 March,2024
ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ
ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ ਨਵੀਂ ਦਿੱਲੀ, 12 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 12 March,2024
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 12 March,2024
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ਮੰਡੀ ਨਾਲ ਲਿੰਕ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਤਾਂ ਇਸ ਸਬੰਧੀ ਫੀਲਡ ਸਟਾਫ ਤੋਂ ਰਿਪੋਰਟ ਲੈਣੀ ਸੀ ਅਤੇ ਲਿੰਕਡ ਰਾਈਸ ਮਿੱਲ ਨੂੰ ਵਾਧੂ ਟਰਾਂਸਪੋਰਟੇਸ਼ਨ ਖਰਚੇ ਦੇਣੇ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਮਾਨਸਾ ਵਿਖੇ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟ੍ਰਿਕ ਟਨ ਝੋਨਾ ਹੀ ਸਟੋਰ ਕੀਤਾ ਗਿਆ ਸੀ। ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ। ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਚਾਰਜਸ਼ੀਟ ਤੋਂ ਪਤਾ ਲੱਗਦਾ ਹੈ ਕਿ ਬਲਦੇਵ ਰਾਜ ਵਰਮਾ ਨੇ ਸ਼ੈਲਰ ਮਾਲਕਾਂ ਨਾਲ ਗਲਤ ਸਥਾਨਕ ਅਨਾਜ ਮੰਡੀਆਂ ਲਿੰਕ ਕਰਕੇ ਪੰਜਾਬ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਸੀ। ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਆਈ.ਪੀ.ਸੀ. ਦੀ ਧਾਰਾ 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 March,2024
ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ
ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ 11 ਮਾਰਚ - ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਪਿੰਡ ਨੂਰਪੁਰ ਨੂੰ ਸਾਲ 2014 ਤੋਂ 2017 ਤੱਕ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਤੇ ਬੀ.ਸੀ. ਧਰਮਸ਼ਾਲਾਵਾਂ ਦੀ ਉਸਾਰੀ ਸਮੇਤ ਸ਼ਮਸ਼ਾਨ ਘਾਟ ਦੀ ਉਸਾਰੀ ਸਬੰਧੀ ਹਾਸਲ ਹੋਈਆਂ ਗਰਾਂਟਾਂ ਵਿੱਚੋਂ ਉਕਤ ਮੁਲਜਮਾਂ ਵੱਲੋਂ ਮਸਟਰੋਲ ਮੁਤਾਬਿਕ ਲੇਬਰ/ਮਿਸਤਰੀ ਦੇ ਕੰਮਾਂ ਸਬੰਧੀ ਮਜ਼ਦੂਰਾਂ ਨੂੰ 75,000 ਰੁਪਏ ਦੀ ਅਦਾਇਗੀ ਕੀਤੀ ਜਾਣੀ ਸੀ ਪਰੰਤੂ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਨੇ ਉਕਤ ਮਲਕੀਤ ਰਾਮ ਦੇ ਨਾਮ ਉੱਪਰ 54,500 ਰੁਪਏ ਰੇਤਾ/ਬੱਜਰੀ ਦੀ ਅਦਾਇਗੀ ਸਬੰਧੀ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਇਹ ਪੈਸੇ ਮਲਕੀਤ ਰਾਮ ਦੇ ਬੈਂਕ ਵਿੱਚੋਂ ਕਢਵਾ ਕੇ ਆਪਸ ਵਿੱਚ ਵੰਡ ਲਏ। ਇਹਨਾਂ ਮੁਲਜ਼ਮਾਂ ਨੇ ਇਹ ਰੇਤਾ/ਬਜਰੀ ਵਰਤਣ ਅਤੇ ਇਹ ਅਦਾਇਗੀ ਦੇਣ ਸਬੰਧੀ ਸਬੰਧੀ ਕੋਈ ਰਜਿਸਟਰ ਵਿੱਚ ਕੋਈ ਮਤਾ ਨਹੀਂ ਪਾਇਆ। ਬੁਲਾਰੇ ਨੇ ਦੱਸਿਆ ਕਿ ਇਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਕੁੱਲ 2,60,000 ਰੁਪਏ ਦੀਆਂ ਗਰਾਂਟਾਂ ਮਿਲੀਆਂ ਸਨ ਜਿੰਨਾਂ ਵਿੱਚ ਭਗਤ ਧੰਨਾ ਰਾਮ ਦੇ ਕਮਰੇ ਵਾਸਤੇ 1,00,000 ਰੁਪਏ, ਜਿੰਮ ਦੀ ਉਸਾਰੀ ਵਾਸਤੇ 1,00,000 ਰੁਪਏ ਅਤੇ ਸੋਲਰ ਲਾਈਟਾਂ ਲਈ 60,000 ਰੁਪਏ ਪ੍ਰਾਪਤ ਹੋਏ ਸਨ ਪ੍ਰੰਤੂ ਟੈਕਨੀਕਲ ਟੀਮ ਦੀ ਰਿਪੋਰਟ ਅਨੁਸਾਰ ਜਿਸ ਕੰਮ ਲਈ ਇਹ ਗ੍ਰਾਂਟਾਂ ਆਈਆਂ ਸਨ ਉਹ ਕੰਮ ਮੌਕੇ ਉਤੇ ਹੋਣੇ ਨਹੀਂ ਪਾਏ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇੰਨਾਂ ਗਰਾਂਟਾਂ ਸਬੰਧੀ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਕੁੱਲ 2,60,000 ਰੁਪਏ ਦਾ ਗਬਨ ਕੀਤਾ ਜਾਣਾ ਸਾਬਿਤ ਹੋਇਆ ਹੈ। ਇਸ ਤੋਂ ਇਲਾਵਾ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਉਕਤ ਗਰਾਂਟਾਂ ਨੂੰ ਖ਼ਰਚਣ ਸਬੰਧੀ ਅਤੇ ਅਦਾਇਗੀਆਂ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ। ਇਸ ਤਰਾਂ ਪਿੰਡ ਨੂੰ ਸਾਲ 2014 ਤੋਂ 2017 ਤੱਕ ਪ੍ਰਾਪਤ ਗਰਾਂਟਾਂ ਦੀ ਵਰਤੋਂ ਵਿੱਚ ਸਾਬਕਾ ਸਰਪੰਚ ਸੁਰਿੰਦਰ ਸਿੰਘ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਅਤੇ ਮਲਕੀਤ ਰਾਮ ਵੱਲੋਂ ਆਪਸੀ ਮਿਲੀਭੁਗਤ ਰਾਹੀਂ ਕੁੱਲ 3,14,500 ਰੁਪਏ ਦੀ ਘਪਲੇਬਾਜੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਤਿੰਨੇ ਮੁਲਜ਼ਮਾਂ ਵਿਰੁੱਧ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 406, 409, 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 11.03.2024 ਨੂੰ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 11 March,2024
ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ
ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ ਚੰਡੀਗੜ੍ਹ : ਬੇਅਦਬੀ ਮਾਮਲੇ 'ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ 'ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ 'ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Punjab Bani 11 March,2024
ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ
ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ ਦਿਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿੱਚ ਸੋਮਵਾਰ ਨੂੰ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਬੱਸ ‘ਤੇ ਹਾਈ ਟੈਂਸ਼ਨ ਤਾਰ ਡਿੱਗਣ ਨਾਲ ਅੱਗ ਲੱਗ ਗਈ। ਖਦਸ਼ਾ ਹੈ ਕਿ ਬੱਸ ‘ਚ ਸਫਰ ਕਰ ਰਹੇ ਕਈ ਲੋਕਾਂ ਦੀ ਮੌਤ ਹੋ ਸਕਦੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਬਰਾਤੀਆਂ ਨਾਲ ਭਰੀ ਹੋਈ ਸੀ। ਇਹ ਪੂਰੀ ਘਟਨਾ ਮਰਦਹ ਥਾਣਾ ਖੇਤਰ ਦੇ ਮਹਾਹਰ ਧਾਮ ਨੇੜੇ ਵਾਪਰੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 4-5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਡੀਆਈਜੀ ਵਾਰਾਣਸੀ ਓਪੀ ਸਿੰਘ ਨੇ ਦੱਸਿਆ ਕਿ 4-5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫਿਲਹਾਲ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ।
Punjab Bani 11 March,2024
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ ਦਿਲੀ : ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਜੇਲ੍ਹ ਪਹੁੰਚ ਗਏ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਸੀ। ਸੱਚਾ ਸੌਦਾ ਮੁਖੀ ਨੇ ਆਪਣਾ ਜ਼ਿਆਦਾਤਰ ਸਮਾਂ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ।
Punjab Bani 10 March,2024
ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ
ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ ਚੰਡੀਗੜ੍ਹ, 10 ਮਾਰਚ ਪੰਜਾਬ ਪੁਲੀਸ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 22 ਕਿਲੋਂ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 30 ਬੈਂਕ ਖਾਤਿਆਂ ਵਿਚ ਪਏ 9 ਕਰੋੜ ਰੁਪਏ ਜਾਮ ਕਰ ਦਿੱਤੇ ਗਏ ਹਨ। ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਕੌਮਾਂਤਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰਦਿਆਂ ਜਲੰਧਰ ਕਮਿਸ਼ਨਰੇਟ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 22 ਕਿਲੋ ਅਫ਼ੀਮ ਕਬਜ਼ੇ ਵਿਚ ਲਈ ਹੈ।’’ ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਇਕ ਅਫ਼ੀਮ ਕਾਸ਼ਤਕਾਰ ਤੇ ਖਰੀਦਦਾਰ ਨੂੰ 12 ਕਿਲੋਂ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਖੀ ਨੇ ਕਿਹਾ ਕਿ ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਰੁਪਏ ਮੁੱਲ ਦੀਆਂ 12 ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ ਹੈ।
Punjab Bani 10 March,2024
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1512 ਨੋਟਿਸ ਜਾਰੀ ਕੀਤੇ ਗਏ, 642 ਨੋਟਿਸਾਂ ਦਾ ਨਿਪਟਾਰਾ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਵੰਡੇ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ 65,443 ਬਿੱਲਾਂ 'ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਰ ਮਾਲੀਆ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਵਿੱਚ ਇਸ ਯੋਜਨਾ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 'ਮੇਰਾ ਬਿੱਲ ਐਪ' ਸਦਕਾ 108 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਵੀ ਹੋਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ। ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਰ ਚੋਰੀ ਨਾਲ ਨਜਿੱਠਣ ਲਈ ਇਸ ਸਕੀਮ ਦੇ ਮਹੱਤਵ ਨੂੰ ਦੁਹਰਾਉਂਦਿਆਂ ਐਡਵੋਕੇਟ ਚੀਮਾ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਲੈਣ ਅਤੇ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਰਾਜ ਦੇ ਕਰ ਢਾਂਚੇ ਨੂੰ ਮਜ਼ਬੂਤ ਕਰਦੀ ਹੈ ਸਗੋਂ ਉਹਨਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਦਿੰਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ ਅਤੇ ਵਪਾਰ ਤੋਂ ਵਪਾਰ ਵਿੱਚ ਦੇ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਖਰੀਦਾਂ ਦੇ ਬਿੱਲਾਂ 'ਤੇ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।
Punjab Bani 10 March,2024
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਚੰਡੀਗੜ੍ਹ 9 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ। ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,66 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।
Punjab Bani 09 March,2024
ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ
ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ ਦਿਲੀ : ਕੈਨੇਡਾ ਵਿੱਚ ਭਾਰਤੀ ਮੂਲ ਦੇ ਇੱਕ ਕਾਰੋਬਾਰੀ ਦੇ ਘਰ ਨੂੰ ਭਗੌੜੇ ਭਾਰਤੀ ਗੈਂਗਸਟਰ ਗੋਲਡੀ ਬਰਾੜ ਦੇ ਗਰੋਹ ਦੇ ਇੱਕ ਕਥਿਤ ਮੈਂਬਰ ਨੇ ਨਿਸ਼ਾਨਾ ਬਣਾਇਆ, ਜਿਸ ਵਿੱਚ ਨਿਸ਼ਾਨੇਬਾਜ਼ਾਂ ਨੇ ਰਿਹਾਇਸ਼ ‘ਤੇ ਕਈ ਰਾਉਂਡ ਫਾਇਰਿੰਗ ਕੀਤੀ। ਕਥਿਤ ਤੌਰ ‘ਤੇ ਤਿੰਨ ਦਿਨ ਪਹਿਲਾਂ ਵਾਪਰੀ ਇਸ ਘਟਨਾ ਦਾ ਵੀਡੀਓ, ਜਿਸ ਵਿਚ ਇਕ ਨਕਾਬਪੋਸ਼ ਵਿਅਕਤੀ ਇਕ ਘਰ ਵਿਚ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ, ਹੁਣ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਗੈਂਗ ਦਾ ਹੱਥ ਸੀ। ਹਾਲਾਂਕਿ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਗੋਲਡੀ ਬਰਾੜ ਉਰਫ ਸਤਿੰਦਰਜੀਤ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਜੁੜਿਆ ਹੋਇਆ ਹੈ, ਭਾਰਤ ਅਤੇ ਕੈਨੇਡਾ ਦੋਹਾਂ ਦੇਸ਼ਾਂ ਵਿਚ ਲੋੜੀਂਦਾ ਗੈਂਗਸਟਰ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਗੈਂਗ ਅਤੇ ਇਸ ਦੇ ਵਿਰੋਧੀਆਂ ਨਾਲ ਜ਼ਬਰਦਸਤੀ ਗੋਲੀਬਾਰੀ ਕੈਨੇਡਾ ਵਿੱਚ ਆਮ ਗੱਲ ਬਣ ਗਈ ਹੈ।
Punjab Bani 09 March,2024
ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ
ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 7 ਮਾਰਚ - ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ। ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫ.ਸੀ.ਆਈ. ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ। ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐਫ.ਸੀ.ਆਈ. ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜਨ 78348.38780 ਕੁਇੰਟਲ) ਬਕਾਇਆ ਬਚਦੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ਼ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 07 March,2024
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 07 March,2024
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 07 March,2024
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ - ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 07 March,2024
ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 6 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 06 March,2024
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ ਚਟੋਪਾਧਿਆਏ: ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਨੂੰ ਸੌਂਪੀ ਸਾਬਕਾ ਡੀ ਜੀ ਪੀ ਖਿਲਾਫ ਸ਼ਿਕਾਇਤ ਕਿਹਾਕਿ ਮੈਂ 7 ਵਾਰ ਐਸ ਆਈ ਟੀ ਅੱਗੇ ਪੇਸ਼ ਹੋਇਆ ਪਰ ਕੇਜਰੀਵਾਲ ਹਾਲੇ ਤੱਕ ਭਗੌੜਾ ਭਗਵੰਤ ਮਾਨ ਦੀਆਂ ਹਰਕਤਾਂ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਪਟਿਆਲਾ, 6 ਮਾਰਚ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪੁਲਿਸ ਲਾਈਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਚਟੋਧਿਆਏ ਨੂੰ ਯੂ ਪੀ ਐਸ ਸੀ ਨੇ ਡੀ ਜੀ ਪੀ ਲਗਾਉਣ ਤੋਂ ਨਾਂਹ ਕਰ ਦਿੱਤੀਸੀ। ਉਹਨਾਂ ਕਿਹਾ ਕਿ ਚਟੋਪਾਧਿਆਏ ਨੂੰ ਸਿਰਫ 22 ਦਿਨਾਂ ਲਈ ਡੀ ਜੀ ਪੀ ਇਸ ਕਰ ਕੇ ਲਗਾਇਆ ਗਿਆ ਜੋ ਉਹਨਾਂ ਖਿਲਾਫ ਝੂਠਾ ਪਰਚਾ ਦਰਜ ਕੀਤਾ ਜਾ ਸਕੇ ਤੇ ਅੱਜ ਸਵਾ ਦੋ ਸਾਲ ਬੀਤਣ ਮਗਰੋਂ ਵੀ ਪੁਲਿਸ ਇਸ ਕੇਸ ਵਿਚ ਚਲਾਨ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ 22 ਦਿਨਾਂ ਵਿਚ ਹੀ ਚਟੋਪਾਧਿਆਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਗੁਨਾਹ ਕੀਤਾ ਜਿਸ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਇੰਦੂ ਮਲਹੋਤਰਾ ਨੇ ਵੀ ਉਹਨਾਂ ਨੂੰ ਦੋਸ਼ੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਬਚਾਉਣ ਵਾਸਤੇ ਪੱਬਾਂ ਭਾਰ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਸਦੇ ਖਿਲਾਫ ਕਾਰਵਾਈ ਨਹੀਂ ਕੀਤੀ ਰਹੀ। ਉਹਨਾਂ ਦੱਸਿਆ ਕਿ ਉਹ ਅੱਜ ਐਸ ਆਈ ਟੀ ਨੂੰ ਇਸ ਬਾਰੇ ਲਿਖਤੀ ਅਤੇ ਵਿਸਥਾਰਿਤਸ਼ਿਕਾਇਤ ਦੇ ਰਹੇ ਹਨ ਤਾਂ ਜੋ ਉਸਦੇ 22 ਦਿਨਾਂ ਦੇ ਕਾਰਜਕਾਲ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਤੇ ਉਸਨੂੰ ਸਜ਼ਾ ਮਿਲੇ। ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਨੇ 8 ਵਾਰ ਬੁਲਾਇਆ ਸੀ ਤੇ 7 ਵਾਰ ਉਹ ਇਥੇ ਪੇਸ਼ ਹੋਏ ਹਨ ਸਿਰਫ ਸ਼ਹੀਦੀ ਦਿਨਾਂ ਵਿਚ ਪੇਸ਼ ਨਹੀਂ ਹੋਏ ਜਦੋਂ ਕਿ ਦੂਜੇ ਪਾਸੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਵੱਲੋਂ 8 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਕ ਵਾਰ ਵੀ ਪੇਸ਼ ਨਹੀਂ ਹੋਏ ਕਿਉਂਕਿ ਉਹਨਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਦੀ ਕਿਚਨ ਕੈਬਨਿਟ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਹੋਰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਹਨਾਂ ਦੀ ਵਾਰੀ ਹੈ ਤੇ ਇਸ ਮਗਰੋਂ ਪੰਜਾਬ ਵਿਚ ਹੋਏ ਸ਼ਰਾਬ ਘੁਟਾਲੇ ਦੀ ਜਾਂਚ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਜੋ ਘਟੀਆ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਹਨ, ਉਸ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਹਨ ਕਿ ਜਿਹੋ ਵਿਅਕਤੀ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਹਨਾਂ ਦੀ ਉਮਰ 70 ਸਾਲ ਦੇ ਕਰੀਬ ਹੈ, ਦੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਦਾ ਪੰਜਾਬ ਦੇ ਵਿਕਾਸ ਨਾਲ ਤੇ ਪੰਜਾਬ ਦੇ ਮੁੱਦਿਆਂ ਨਾਲ ਕੀ ਸਰੋਕਾਰ ਹੈ? ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕੀ ਖਾ ਪੀ ਕੇ ਮੁੱਖ ਮੰਤਰੀ ਘੁੰਮਦੇ ਹਨ ਜੋ ਇਸ ਤਰੀਕੇ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਬਜਟ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਬਜਟ ਵਿਚ ਆਪ ਹੀ ਦੱਸ ਦਿੱਤਾ ਹੈ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ਾ 3 ਲੱਖ 74 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਕਰ ਕੇ ਭਗਵੰਤ ਮਾਨ ਸਾਰੇ ਦੇਸ਼ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁਟਾ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਖੁਦ ਕੇਜਰੀਵਾਲ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਲੈ ਕੇ ਜਾਣ ਵਾਸਤੇ ਤਿਆਰ ਹਨ ਤੇ ਉਹਨਾਂ ਨੂੰ ਡਰਨਾ ਨਹੀਂ ਚਾਹੀਦਾ।
Punjab Bani 06 March,2024
ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ
ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ ਚੰਡੀਗੜ੍ਹ 6 ਮਾਰਚ - ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਸੰਬੰਧੀ ਦਰਜ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ.ਕੇ. ਸਿੰਗਲਾ, ਸਾਬਕਾ ਖੁਰਾਕ ਤੇ ਜਨਤਕ ਵੰਡ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰਾਂ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-09-2022 ਨੂੰ ਦਰਜ ਕੀਤੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਸਿੰਗਲਾ ਨੇ ਸਾਬਕਾ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰਿਸ਼ਵਤਾਂ ਲੈ ਕੇ ਠੇਕੇਦਾਰਾਂ ਨੂੰ ਵੱਡੀਆਂ ਕੀਮਤਾਂ 'ਤੇ ਟੈਂਡਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਠੇਕੇਦਾਰਾਂ ਨੇ ਮੰਡੀਆਂ ਤੋਂ ਗੋਦਾਮਾਂ ਤੱਕ ਅਨਾਜ ਦੀ ਢੋਆ-ਢੁਆਈ ਲਈ ਟਰੈਕਟਰ, ਹਾਰਵੈਸਟਰ ਕੰਬਾਈਨਾਂ, ਦੋ ਪਹੀਆ ਵਾਹਨਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਦੇ ਕੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਮੁਲਜ਼ਮਾਂ ਵਿੱਚੋਂ ਠੇਕੇਦਾਰ ਤੇਲੂ ਰਾਮ, ਭਾਰਤ ਭੂਸ਼ਣ ਆਸ਼ੂ ਅਤੇ ਉਹਨਾਂ ਦੇ ਨਿੱਜੀ ਸਕੱਤਰ ਮੀਨੂ ਮਲਹੋਤਰਾ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਖੁਰਾਕ ਅਤੇ ਜਨਤਕ ਵੰਡ ਕੰਟਰੋਲਰ ਰਾਕੇਸ਼ ਭਾਸਕਰ ਦਾ ਦਿਹਾਂਤ ਹੋ ਚੁੱਕਾ ਹੈ। ਇਸ ਸਬੰਧੀ ਮੁਕੱਦਮੇ ਦੀ ਸੁਣਵਾਈ ਦੌਰਾਨ ਉਕਤ ਕਥਿਤ ਮੁਲਜ਼ਮ ਆਰ.ਕੇ. ਸਿੰਗਲਾ ਵੱਲੋਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਆਰ.ਕੇ. ਸਿੰਗਲਾ ਦੇ ਨਾਲ ਮੁਲਜ਼ਮ ਠੇਕੇਦਾਰਾਂ ਅਜੇ ਪਾਲ ਅਤੇ ਯਸ਼ ਪਾਲ ਦੇ ਖਿਲਾਫ਼ ਇੱਕ ਹੋਰ ਸਪਲੀਮੈਂਟਰੀ ਚਲਾਣ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 06 March,2024
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 06 March,2024
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ * ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ - 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 06 March,2024
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ ਨਵੀਂ ਦਿੱਲੀ, 4 ਮਾਰਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਰਿਸ਼ਵਤ ਮਾਮਲੇ ਵਿੱਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਉਲਟਾ ਦਿੱਤਾ। ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਲਈ ਰਿਸ਼ਵਤ ਲੈਣ ਦੇਣ ਦੇ ਮਾਮਲਿਆਂ ਵਿੱਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ।
Punjab Bani 04 March,2024
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।
Punjab Bani 04 March,2024
ਕਾਰ ਤੇ ਟਰਾਲੀ ਦੀ ਟੱਕਰ ਦੌਰਾਨ ਤਿੰਨ ਦੀ ਮੌਤ, ਇੱਕ ਜਖਮੀ
ਕਾਰ ਤੇ ਟਰਾਲੀ ਦੀ ਟੱਕਰ ਦੌਰਾਨ ਤਿੰਨ ਦੀ ਮੌਤ, ਇੱਕ ਜਖਮੀ ਫ਼ਤਹਿਗੜ੍ਹ , 4 ਮਾਰਚ ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਖੂ ਵਾਲੇ ਪਾਸੇ ਤੋਂ ਆ ਰਹੀ ਸੈਂਟਰੋ ਕਾਰ, ਜਿਸ ਵਿਚ ਚਾਰ ਵਿਅਕਤੀ ਸਵਾਰ ਸਨ, ਜਦੋਂ ਪਿੰਡ ਪੀਰ ਮੁਹੰਮਦ ਪਾਸ ਪੁੱਜੀ ਤਾਂ ਓਵਰਲੋਡ ਲੱਕੜਾਂ ਦੀ ਸੜਕ ਉਪਰ ਖੜ੍ਹੀ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਪੁੱਜਣ ਸਾਰ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਸੈਂਟਰੋ ਕਾਰ ਸਵਾਰ ਖਾਲੜੇ ਦੇ ਦੱਸੇ ਜਾਂਦੇ ਹਨ ਅਤੇ ਕਿਸੇ ਕੰਮ ਲਈ ਲੁਧਿਆਣਾ ਜਾ ਰਹੇ ਸਨ। ਲੱਕੜ ਦੀ ਓਵਰਲੋਡ ਟਰਾਲੀ ਖਰਾਬ ਹੋਣ ਕਾਰਨ ਸੜਕ ’ਤੇ ਹੀ ਖੜ੍ਹੀ ਸੀ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਟਰੈਕਟਰ ਲੈਕੇ ਫ਼ਰਾਰ ਹੋ ਗਿਆ ਅਤੇ ਟਰਾਲੀ ਉੱਥੇ ਹੀ ਛੱਡ ਗਿਆ।
Punjab Bani 04 March,2024
ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ
ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ ਚੰਡੀਗੜ : ਮੁਹਾਲੀ ਏਅਰਪੋਰਟ ਸੜਕ ਉੱਤੇ ਤਾਬੜ-ਤੋੜ ਫਾਇਰਿੰਗ ਕਰਕੇ ਗੈਂਗਸਟਰ ਰਾਜੇਸ਼ ਡੋਗਰਾ ਮੋਹਨ ਦੀ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮਿਲੀ ਹੈ ਕਿ ਇਕ ਸਕਾਰਪੀਓ ਕਾਰ ‘ਚ 5 ਤੋਂ 6 ਹਮਲਾਵਰ ਆਏ ਸਨ ਅਤੇ ਅੰਨ੍ਹੇਵਾਹ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ।ਸੂਚਨਾ ਮਿਲਦੇ ਹੀ ਡੀਐੱਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਤੁਰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਲ ਨੂੰ ਚੁਫੇਰਿਓਂ ਘੇਰਾ ਪਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।
Punjab Bani 04 March,2024
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ ਨਵੀਂ ਦਿੱਲੀ : LG ਵੀਕੇ ਸਕਸੈਨਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੇ ਖਿਲਾਫ ਸੀਬੀਆਈ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਤੇਂਦਰ ਜੈਨ 'ਤੇ 10 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ। ਜੈਨ 'ਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਦੇ ਨਾਲ ਜੇਲ੍ਹ 'ਚੋਂ ਫਿਰੌਤੀ ਦਾ ਰੈਕੇਟ ਚਲਾਉਣ ਅਤੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਾਈ ਪ੍ਰੋਫਾਈਲ ਕੈਦੀਆਂ ਤੋਂ ਸੁਰੱਖਿਆ ਧਨ ਦੀ ਮੰਗ ਕਰਨ ਦਾ ਦੋਸ਼ ਹੈ।
Punjab Bani 02 March,2024
ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ
ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ ਦਿਲੀ : ਰਾਜ ਸਿੰਘ, ਇੱਕ ਸਿੱਖ ਰਾਗੀ ਸੀ ਜੋ ਕਿ ਇੱਕ ਸਿੱਖ ਕੀਰਤਨ ਸਮੂਹ ਦਾ ਹਿੱਸਾ ਸੀ। ਰਾਜ ਦੀ ਸ਼ਨੀਵਾਰ (24 ਫਰਵਰੀ) ਨੂੰ ਅਮਰੀਕਾ ਦੇ ਅਲਬਾਮਾ ਰਾਜ ਦੇ ਸੇਲਮਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜ ਸਿੰਘ ਉਰਫ਼ ਗੋਲਡੀ, ਜੋ ਯੂਪੀ ਦੇ ਬਿਜਨੌਰ ਜ਼ਿਲ੍ਹੇ ਦੇ ਪਿੰਡ ਟਾਂਡਾ ਸਾਹੂਵਾਲਾ ਦਾ ਰਹਿਣ ਵਾਲਾ ਹੈ, ਇੱਕ ਰਾਗੀ (ਸੰਗੀਤਕਾਰ) ਸੀ ਜੋ ਡੇਢ ਸਾਲ ਤੋਂ ਆਪਣੇ ਸੰਗੀਤਕ ਗਰੁੱਪ ਨਾਲ ਅਮਰੀਕਾ ਵਿੱਚ ਸੀ। ਗੋਲਡੀ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਪੇਟ ਵਿੱਚ ਗੋਲੀ ਮਾਰ ਦਿੱਤੀ। ਉਸ ਦੇ ਪਰਿਵਾਰ ਨੂੰ ਐਤਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ।
Punjab Bani 02 March,2024
ਅਮਰੀਕਾ ਵਿੱਚ ਭਾਰਤੀ ਡਾਂਸਰ ਦੀ ਗੋਲੀ ਮਾਰ ਕੀਤੀ ਮੌਤ, ਫੰਡਰੇਜਰ ਸੁਰੂ
ਅਮਰੀਕਾ ਵਿੱਚ ਭਾਰਤੀ ਡਾਂਸਰ ਦੀ ਗੋਲੀ ਮਾਰ ਕੀਤੀ ਮੌਤ, ਫੰਡਰੇਜਰ ਸੁਰੂ ਦਿਲੀ : ਅਮਰੀਕੀ ਰਾਜ ਮਿਸੀਸਿਪੀ ਵਿੱਚ ਗੋਲੀ ਮਾਰ ਕੇ ਮਾਰੇ ਗਏ ਕੋਲਕਾਤਾ ਦੇ ਇੱਕ ਪੇਸ਼ੇਵਰ ਭਰਤਨਾਟਿਅਮ ਅਤੇ ਕੁਚੀਪੁੜੀ ਡਾਂਸਰ ਅਮਰਨਾਥ ਘੋਸ਼ ਦੇ ਅੰਤਿਮ ਸੰਸਕਾਰ ਲਈ ਫੰਡ ਇਕੱਠਾ ਕਰਨ ਲਈ ਇੱਕ ਫੰਡਰੇਜ਼ਰ ਸ਼ੁਰੂ ਕੀਤਾ ਗਿਆ ਹੈ। ਉਸਦੀ ਮੌਤ ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀਆਂ ਦੀਆਂ ਮੌਤਾਂ ਦੀ ਲੜੀ ਵਿੱਚ ਤਾਜ਼ਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਭਾਰਤੀਆਂ ਅਤੇ ਭਾਰਤੀ ਮੂਲ ਦੇ ਲੋਕਾਂ ਦੇ ਮਾਰੇ ਜਾਣ ਦੇ ਅੱਧੀ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।
Punjab Bani 02 March,2024
ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ
ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ ਬੈਂਗਲੁਰੂ : ਬੇਂਗਲੁਰੂ ਦੇ ਰਾਜਾਜੀਨਗਰ 'ਚ ਰਾਮੇਸ਼ਵਰਮ ਕੈਫੇ 'ਚ ਧਮਾਕਾ ਹੋਇਆ ਹੈ। ਇਸ ਦੌਰਾਨ ਹਾਦਸੇ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਬੈਂਗਲੁਰੂ ਦੇ ਵਾਈਟਫੀਲਡ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਤਿੰਨ ਮੁਲਾਜ਼ਮ ਤੇ ਇਕ ਗਾਹਕ ਸ਼ਾਮਲ ਹਨ। ਰਿਪੋਰਟਾਂ ਅਨੁਸਾਰ ਦੁਪਹਿਰ 1 ਵਜੇ ਦੇ ਕਰੀਬ ਇਕ ਬੈਗ 'ਚ ਰੱਖੀ ਚੀਜ਼ 'ਚ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰਾਮੇਸ਼ਵਰਮ ਕੈਫੇ 'ਚ ਧਮਾਕੇ ਤੋਂ ਬਾਅਦ ਵ੍ਹਾਈਟਫੀਲਡ ਖੇਤਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਮੌਕੇ 'ਤੇ ਪਹੁੰਚ ਗਏ। ਇਹ ਕੈਫੇ ਬੈਂਗਲੁਰੂ ਵਿੱਚ ਸਭ ਤੋਂ ਪ੍ਰਸਿੱਧ ਭੋਜਨ ਜੋੜਾਂ ਵਿੱਚੋਂ ਇੱਕ ਹੈ।
Punjab Bani 01 March,2024
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ 'ਤੇ ਜਬਰ-ਜਨਾਹ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਬਾਪੂ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਆਸਾਰਾਮ ਨੂੰ ਪੁਲਿਸ ਹਿਰਾਸਤ 'ਚ ਮਹਾਰਾਸ਼ਟਰ ਦੇ ਹਸਪਤਾਲ 'ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ। ਆਸਾਰਾਮ ਨੇ ਮਹਾਰਾਸ਼ਟਰ 'ਚ ਪੁਲਿਸ ਹਿਰਾਸਤ 'ਚ ਰਹਿੰਦਿਆਂ ਆਯੁਰਵੇਦਿਕ ਇਲਾਜ ਦੀ ਮੰਗ ਵੀ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਸ ਨੂੰ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ।
Punjab Bani 01 March,2024
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ ਵਾਰਾਣਸੀ : ਗਿਆਨਵਾਪੀ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਹੁਣ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ 'ਚ ਗਿਆਨਵਾਪੀ ਮਾਮਲੇ 'ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ 'ਚ ਕਿਹਾ ਗਿਆ ਸੀ ਕਿ ਮੰਦਰ ਦੇ ਪੁਨਰ-ਨਿਰਮਾਣ ਬਾਰੇ ਮਾਮਲਾ ਸੁਣਵਾਈ ਯੋਗ ਹੈ। ਮਾਮਲੇ ਵਿਚ ਅੰਜੁਮਨ ਇੰਤਜਾਮੀਆ ਮਸਜਿਦ ਕਮੇਟੀ ਤੇ ਹੋਰ ਮੁਸਲਿਮ ਧਿਰਾਂ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਮਲਕੀਅਤ ਦੀ ਮੰਗ ਵਾਲੀ ਮੁਸਲਿਮ ਧਿਰ ਦੀਆਂ ਸਾਰੀਆਂ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਮੁਸਲਿਮ ਪੱਖ ਦਾ ਕਹਿਣਾ ਸੀ ਕਿ ਇਲਾਹਾਬਾਦ ਹਾਈ ਕੋਰਟ ਦਾ ਪਲੇਸ ਆਫ ਵਰਸ਼ਪ ਐਕਟ-1991 'ਚ ਦਖ਼ਲ ਸਹੀ ਨਹੀਂ ਹੈ।
Punjab Bani 01 March,2024
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ ਤਰਨਤਾਰਨ : ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 01 March,2024
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ ਛੋਟੀ ਭੈਣ ਨੁੰ ਪੰਜਾਬ ਪੁਲਸ ਵਿੱਚ ਮਿਲੇਗੀ ਸਿਪਾਹੀ ਦੀ ਨੌਕਰੀ ਚੰਡੀਗੜ :ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। ਦੇਰ ਰਾਤ ਨੂੰ ਹੀ ਉਸ ਦਾ ਪੋਸਟ ਮਾਰਟਮ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਤੋਂ ਪਹਿਲਾਂ ਰਾਤ ਕਰੀਬ ਦਸ ਵਜੇ ਕਿਸਾਨਾਂ ਨੇ ਜਬਰੀ ਪੋਸਟਮਾਰਟਮ ਕਰਵਾਏ ਜਾਣ ਦੇ ਖਦਸ਼ੇ ਤਹਿਤ ਹਸਪਤਾਲ ’ਚ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਅਗਵਾਈ ਕਰ ਰਹੇ ਜ਼ੋਰਾਵਰ ਸਿੰਘ ਬਲਬੇੜਾ ਦਾ ਕਹਿਣਾ ਸੀ ਕਿ ਅੱਜ ਰਾਤੀਂ ਕੁਝ ਡਾਕਟਰ ਮੁਰਦਾਘਾਟ ’ਚ ਪਹੁੰਚ ਗਏ ਸਨ ਪਰ ਕਿਸਾਨਾਂ ਨੇ ਇਸ ਸਬੰਧੀ ਪੁਲੀਸ ਨਾਲ ਰਾਬਤਾ ਸਾਧਿਆ ਅਤੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਐੱਫਆਈਆਰ ਦੀ ਕਾਪੀ ਨਹੀਂ ਮਿਲਦੀ, ਉਹ ਪੋਸਟਮਾਰਟਮ ਨਹੀਂ ਹੋਣ ਦੇਣਗੇ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
Punjab Bani 29 February,2024
ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ
ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ ਲੁਧਿਆਣਾ; ਲੁਧਿਆਣਾ ਪੁਲਿਸ ਨੇ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ FIR ਦਰਜ ਕੀਤੀ ਹੈ। ਇਹ ਕਾਰਵਾਈ ਲੁਧਿਆਣਾ ਨਗਰ ਨਿਗਮ ਵਿਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ। ਨਗਰ ਨਿਗਮ ਨੂੰ ਤਾਲਾ ਲਾ ਦਿੱਤਾ ਗਿਆ ਸੀ। ਹੁਣ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਉਤੇ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਅਤੇ ਸੰਜੇ ਤਲਵਾੜ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
Punjab Bani 29 February,2024
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 28 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 28 February,2024
35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ
35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ ਪਟਿਆਲਾ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 28 February,2024
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 28 February,2024
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮਾਂ ਦੇ ਕਬਜ਼ੇ 'ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 February,2024
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 February,2024
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ 'ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
Punjab Bani 26 February,2024
ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ
ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ ਦਿਲੀ, 26 ਫਰਵਰੀ : ਬਹਾਦਰਗੜ੍ਹ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ 12 ਵਿਅਕਤੀਆਂ ਖ਼ਿਲਾਫ਼ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਉਸ ਦੇ ਸਹਿਯੋਗੀ ਦੀ ਹੱਤਿਆ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਦੇ ਪ੍ਰਧਾਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਨਫੇ ਸਿੰਘ ਰਾਠੀ (66) ਅਤੇ ਉਨ੍ਹਾਂ ਦੇ ਸਾਥੀ ਜੈ ਕਿਸ਼ਨ ਨੂੰ ਬੀਤੇ ਦਿਨ ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਹਮਲੇ ਵਿੱਚ ਰਾਠੀ ਦੇ ਅੰਗ ਰੱਖਿਅਕ ਜ਼ਖ਼ਮੀ ਹੋਏ ਹਨ। ਰਾਠੀ ਆਪਣੀ ਐੱਸਯੂਵੀ ਦੀ ਮੂਹਰਲੀ ਸੀਟ ‘ਤੇ, ਜਦੋਂ ਹਮਲਾਵਰਾਂ ਨੇ ਬਾਰਾਹੀ ਲੈਵਲ ਕਰਾਸਿੰਗ ਨੇੜੇ ਵਾਹਨ ਨੂੰ ਘੇਰ ਲਿਆ ਅਤੇ ਨੇੜਿਓਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
Punjab Bani 26 February,2024
ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ
ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ ਚੰਡੀਗੜ੍ਹ : ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਬਿਨਾਂ ਡਰਾਈਵਰ ਚੱਲ ਦੇ ਪੰਜਾਬ ਪੁੱਜੀ ਮਾਲ ਗੱਡੀ ਦੇ ਮਾਮਲੇ ਵਿੱਚ 6 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਰੱਸ਼ਰ ਮਾਲ ਗੱਡੀ ਕਠੂਆ ਰੇਲਵੇ ਸਟੇਸ਼ਨ ਤੋਂ ਚੱਲ ਕੇ ਉਚੀ ਬੱਸੀ ਕਿਵੇਂ ਪਹੁੰਚੀ। ਜ਼ਿਕਰਯੋਗ ਹੈ ਕਿ ਜੰਮੂ ਦੇ ਕਠੂਆ ਜ਼ਿਲ੍ਹੇ ਵਿਚੋਂ ਐਤਵਾਰ ਸਵੇਰੇ 7 ਵਜੇ ਬਿਨਾਂ ਲੋਕੋ ਡਰਾਈਵਰ ਦੇ ਕਰੀਬ 80 ਕਿਲੋਮੀਟਰ ਤੱਕ ਟ੍ਰੈਕ ‘ਤੇ ਚੱਲੀ ਮਾਲ ਗੱਡੀ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।
Punjab Bani 26 February,2024
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ - ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼ - ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ 'ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ 'ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਹੈਲਪਲਾਈਨ 1930 ਇੱਕ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਹੈ, ਜਿਸ ਦੀ ਮਦਦ ਨਾਲ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਵੱਲੋਂ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਪੀੜਤਾਂ ਵੱਲੋਂ ਜਮ੍ਹਾ ਕਰਵਾਏ ਪੈਸਿਆਂ ਨੂੰ ਫਰੀਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਦਰਪੇਸ਼ ਚੁਣੌਤੀਆਂ ਅਤੇ ਸਾਈਬਰ ਕਰਾਈਮ ਹੈਲਪਲਾਈਨ 1930 ਰਾਹੀਂ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ 1930 ਹੈਲਪਲਾਈਨ ਨੰਬਰ 'ਤੇ ਅਜਿਹੀਆਂ ਸਾਈਬਰ ਧੋਖਾਧੜੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ 1930 ਹੈਲਪਲਾਈਨ ਨੰਬਰ ਨੂੰ ਬੈਂਕਾਂ ਦੇ ਅੰਦਰ ਤੇ ਬਾਹਰ ਫਲੈਕਸ ਬੋਰਡਾਂ ਜਾਂ ਪੋਸਟਰਾਂ 'ਤੇ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਦਰਸਾਉਣ ਲਈ ਵੀ ਕਿਹਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਬੈਂਕਾਂ ਨੂੰ ਸਮਾਂਬੱਧ ਢੰਗ ਨਾਲ ਸ਼ੱਕੀ ਬੈਂਕ ਖਾਤਿਆਂ ਬਾਰੇ ਯੂਪੀਆਈ/ਇੰਟਰਨੈੱਟ ਬੈਂਕਿੰਗ ਲੌਗ, ਬੈਂਕ ਸਟੇਟਮੈਂਟਾਂ, ਏਟੀਐਮ ਫੁਟੇਜ ਅਤੇ ਕੇਵਾਈਸੀ ਦਸਤਾਵੇਜ਼ ਮੁਹੱਈਆ ਕਰਵਾ ਕੇ ਅਜਿਹੇ ਕੇਸਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਖਾਤੇ ਖੋਲ੍ਹਣ ਤੋਂ ਰੋਕਣ ਲਈ ਬੈਂਕਾਂ ਨੂੰ ਨਵੇਂ ਬੈਂਕ ਖਾਤੇ ਖੋਲ੍ਹਣ ਸਮੇਂ ਘਰਾਂ ਦੇ ਪਤਿਆਂ ਦੀ ਵਿਅਕਤੀਗਤ ਤੌਰ ‘ਤੇ ਤਸਦੀਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1930 ਹੈਲਪਲਾਈਨ ਰਾਹੀਂ ਸ਼ੱਕੀ ਬੈਂਕ ਖਾਤਿਆਂ ਵਿੱਚ ਲੱਗਭੱਗ 20 ਕਰੋੜ ਰੁਪਏ ਫਰੀਜ਼ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ ਲਗਭਗ 1.5 ਕਰੋੜ ਰੁਪਏ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਦੀ ਮਦਦ ਨਾਲ ਪੀੜਤਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਲਈ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਅਤੇ ਮਾਮਲਿਆਂ ਦੀ ਜਾਂਚ ਦੌਰਾਨ ਮਦਦ ਦਾ ਭਰੋਸਾ ਦਿੱਤਾ ਗਿਆ।
Punjab Bani 25 February,2024
ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ
ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ ਲਖਨਊ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ ਕਈ ਬੱਚਿਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ‘ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸ਼ਨਾਨ ਕਰਨ ਜਾ ਰਹੇ ਸਨ, ਜਦੋਂ ਪਟਿਆਲੀ-ਦਰਿਆਵਗੰਜ ਰੋਡ ‘ਤੇ ਇਹ ਹਾਦਸਾ ਹੋ ਗਿਆ। ਕਰੀਬ 20 ਵਿਅਕਤੀ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
Punjab Bani 24 February,2024
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।
Punjab Bani 24 February,2024
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ - ਟਕੱਰ ਮਾਰਕੇ ਟਰੱਕ ਡਰਾਈਵਰ ਟਰੱਕ ਸਣੇ ਹੋਇਆ ਫਰਾਰ ਪਟਿਆਲਾ, 24 ਫਰਵਰੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ 'ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਨੂੰ ਲੈ ਕੇ ਲਗਾਏ ਮੋਰਚਿਆ ਵਿੱਚ ਹਰ ਰੋਜ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੰਭੂ ਦੇ ਬਿਲਕੁੱਲ ਨੇੜੇ ਪਿੰਡ ਬਸੰਤਪੁਰਾ ਵਿਖੇ ਫਿਰੋਜਪੁਰ ਤੋਂ ਕਿਸਾਨਾਂ ਦੇ ਨਾਲ ਆ ਰਹੇ ਟ੍ਰੈਕਟਰ ਟਰਾਲੀ ਨੂੰ ਪਿਛੋ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਇੱਕ ਨੌਜਵਾਨ ਕਿਸਾਨ ਨੂੰ ਟਰੱਕ ਨੇ ਕੁੱਚਲ ਦਿੱਤਾ ਤੇ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ। ਜਦੋਂ ਕਿ ਦੋ ਹੋਰਾਂ ਨੂੰ ਸੱਟਾਂ ਵਜੀਆਂ ਹਨ। ਕਿਸਾਨਾਂ ਨੇ ਮੌਕੇ 'ਤੇ ਦੱਸਿਆ ਕਿ ਉਹ ਲੰਘੀ ਰਾਤ ਫਿਰੋਜਪੁਰ ਦੇ ਪਿੰਡ ਮਨਸੁਰਦੇਵਾਂ ਤੋਂ ਤੁਰੇ ਸਨ ਤੇ ਉਨ੍ਹਾਂ ਨਾਲ ਲਗਭਗ ਟਰਾਲੀ ਵਿੱਚ ਡੇਢ ਦਰਜਨ ਕਿਸਾਨ ਸਨ, ਜਦੋਂ ਕਿ ਟ੍ਰੈਕਟਰ ਉਪਰ ਇੱਕ ਡਰਾਈਵਰ ਤੇ ਦੋ ਹੋਰ ਕਿਸਾਨ ਬੈਠੇ ਸਨ, ਜਿਨਾਂ ਵਿਚੋਂ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਸੀ। ਨੌਜਵਾਨ ਕਿਸਾਨਾਂ ਨੇ ਦੱਸਿਆ ਕਿ ਉਹ ਸੰਭੂ ਨੇੜੇ ਇੱਕ ਢਾਬੇ ਉਪਰ ਰੁਕ ਗਏ ਅਤੇ ਸਾਢੇ 5 ਵਜੇ ਚਾਹ ਪੀਕੇ ਸੰਭੂ ਬਾਰਡਰ ਵੱਲ ਤੁਰਨ ਲੱਗੇ ਕਿਉਂਕਿ ਉਥੋਂ ਸੰਭੂ ਬਿਲਕੁਲ ਨੇੜੇ ਹੈ। ਜਦੋਂ ਉਹ ਤੁਰ ਪਏ ਤਾਂ ਥੋੜੀ ਦੂਰੀ 'ਤੇ ਜਾਕੇ ਪਿਛੋਂ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੀ ਟਰਾਲੀ ਨੂੰ ਟੱਕਰ ਮਾਰੀ। ਟੱਕਰ ਇਨੀ ਤੇਜ਼ ਸੀ ਕਿ ਸਭ ਕੁੱਝ ਉਥਲ ਪੁਥਲ ਹੋ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਟੱਕਰ ਨਾਲ ਜਿੱਥੇ ਟਰਾਲੀ ਵਿੱਚ ਬੈੇ 14 ਕਿਸਾਨਾਂ ਦੇਸੱਟਾਂ ਵਜੀਆਂ, ਉੱਥੇ ਟ੍ਰੈਕਟਰ ਤੋਂ ਗੁਰਜੰਟ ਸਿੰਘ ਹੇਠਾ ਡਿੱਗ ਪਿਆ, ਜਦੋਂ ਕਿ ਡਰਾਈਵਰ ਹੈਂਡਲ ਨਾਲ ਵਜਿਆ ਤੇ ਦੂਸਰਾ ਕਿਸਾਨ ਬੈਟਰੀ ਵਿੱਚ ਫਸ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅਸੀ ਆਪਣੇ ਆਪ ਨੂੰ ਸੰਭਾਲਦੇ ਉਦੋਂ ਤੱਕ ਸੜਕ 'ਤੇ ਡਿੱਗੇ ਨੌਜਵਾਨ ਕਿਸਾਨ ਉਪਰ ਪਿਛੋ ਆ ਰਿਹਾ ਤੇਜੀ ਨਾਲ ਉਹੀ ਟਰੱਕ ਚੜ ਗਿਆ ਤੇ ਲੰਘ ਗਿਆ, ਜਿਸ ਕਾਰਨ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ।
Punjab Bani 24 February,2024
ਵਿਜੀਲੈਂਸ ਵੱਲੋਂ ਸੀ.ਟੀ.ਪੀ. ਬਾਵਾ ਗ੍ਰਿਫ਼ਤਾਰ, ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਹੋਵੇਗੀ ਜਾਂਚ
ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ ਵਿਜੀਲੈਂਸ ਵੱਲੋਂ ਸੀ.ਟੀ.ਪੀ. ਬਾਵਾ ਗ੍ਰਿਫ਼ਤਾਰ, ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਹੋਵੇਗੀ ਜਾਂਚ ਚੰਡੀਗੜ੍ਹ, 24 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਜ਼ਿਲ੍ਹਾ ਮੋਹਾਲੀ ਦੇ ਪਿੰਡ ਸਿੰਹਪੁਰ, ਹਸਨਪੁਰ ਅਤੇ ਜੰਡਪੁਰ ਦੀ 179 ਏਕੜ ਜ਼ਮੀਨ ਵਿੱਚ ਸੂਬਾ ਸਰਕਾਰ ਤੋਂ ਰਿਹਾਇਸ਼ੀ/ਵਪਾਰਕ ਪ੍ਰਾਜੈਕਟ ਪਾਸ ਕਰਵਾਇਆ ਸੀ। ਅਧਿਕਾਰਤ ਕਮੇਟੀ ਵੱਲੋਂ 22-03-2013 ਨੂੰ ਲਏ ਗਏ ਫੈਸਲੇ ਅਨੁਸਾਰ, ਉਕਤ ਪ੍ਰਮੋਟਰ ਨੇ ਕੈਂਸਰ ਰਾਹਤ ਫੰਡ ਵਜੋਂ ਪ੍ਰਾਜੈਕਟ ਦੀ ਲਾਗਤ ਦਾ ਇੱਕ ਫ਼ੀਸਦ ਜਾਂ ਵੱਧ ਤੋਂ ਵੱਧ 1 ਕਰੋੜ ਰੁਪਏ ਸਰਕਾਰ ਕੋਲ ਜਮ੍ਹਾ ਨਹੀਂ ਕਰਵਾਏ ਅਤੇ ਇਸ ਸਬੰਧੀ ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਨਿਯਮਾਂ ਅਨੁਸਾਰ ਉਕਤ ਡਿਵੈਲਪਰ ਵਿਰੁੱਧ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਇਸ ਤੋਂ ਇਲਾਵਾ, ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਸੈਕਟਰ 120, 123, 124 ਅਤੇ 125 ਵਿੱਚ ਸੰਨੀ ਐਨਕਲੇਵ, ਪਿੰਡ ਜੰਡਪੁਰ, ਸਿੰਹਪੁਰ, ਹਸਨਪੁਰ ਵਿੱਚ ਰਿਹਾਇਸ਼ੀ ਮੈਗਾ ਪ੍ਰੋਜੈਕਟ ਦਾ ਲੇਆਉਟ ਪਲਾਨ ਵੀ ਮਨਜ਼ੂਰ ਕਰਵਾ ਲਿਆ ਸੀ ਜਿਸ ਵਿੱਚ 9.09 ਏਕੜ ਵਿੱਚ ਆਰਥਿਕ ਤੌਰ 'ਤੇ ਪਛੜੇ ਵਰਗਾਂ (ਈ.ਡਬਲਯੂ.ਐਸ.) ਲਈ ਰਿਹਾਇਸ਼ੀ ਯੋਜਨਾ ਵੀ ਮਨਜ਼ੂਰ ਕਰਵਾ ਲਈ ਸੀ। ਇਸ ਰਕਬੇ ਵਿੱਚੋਂ ਪਿੰਡ ਹਸਨਪੁਰ ਦਾ 4 ਕਨਾਲ 17.1/10 ਮਰਲੇ ਅਤੇ ਪਿੰਡ ਸਿੰਹਪੁਰ ਦਾ 57 ਕਨਾਲ 0.1/2 ਮਰਲੇ ਰਕਬਾ ਗਮਾਡਾ ਦੇ ਨਾਂ ’ਤੇ ਰਜਿਸਟਰਡ ਕਰਵਾ ਦਿੱਤਾ ਪਰ ਬਾਜਵਾ ਡਿਵੈਲਪਰਜ਼ ਲਿਮਟਿਡ ਵੱਲੋਂ 1.32 ਏਕੜ ਰਕਬੇ ਦੀ ਰਜਿਸਟਰੀ ਅਜੇ ਵੀ ਗਮਾਡਾ ਦੇ ਨਾਮ ’ਤੇ ਨਹੀਂ ਕਰਵਾਈ ਗਈ ਸੀ। ਇਹ ਵੀ ਸਾਹਮਣੇ ਆਇਆ ਕਿ 7 ਸਾਲ ਬੀਤ ਜਾਣ ਤੋਂ ਬਾਅਦ ਵੀ ਉਕਤ ਜ਼ਮੀਨ ਦਾ ਇੰਤਕਾਲ ਗਮਾਡਾ ਦੇ ਨਾਂ 'ਤੇ ਰਜਿਸਟਰਡ ਨਹੀਂ ਕਰਵਾਇਆ ਗਿਆ ਅਤੇ ਇਹ ਰਕਬਾ ਅਜੇ ਵੀ ਮੈਸਰਜ਼ ਬਾਜਵਾ ਡਿਵੈਲਪਰਜ਼ ਅਤੇ ਡਿਵੈਲਪਰ ਨੂੰ ਸਹਿਮਤੀ ਦੇਣ ਵਾਲੇ ਜ਼ਮੀਨ ਮਾਲਕਾਂ ਦੀ ਮਲਕੀਅਤ ਅਧੀਨ ਹੈ ਜੋ ਬਾਜਵਾ ਡਿਵੈਲਪਰਜ਼ ਲਿਮਟਿਡ ਦੀ ਗਮਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਨੂੰ ਸਪੱਸ਼ਟ ਤੌਰ 'ਤੇ ਸਾਬਤ ਕਰਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਸੀ.ਟੀ.ਪੀ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪਿੰਡ ਸਿੰਹਪੁਰ, ਤਹਿਸੀਲ ਮੋਹਾਲੀ ਦੇ ਖਸਰਾ ਨੰਬਰ 3//1/1/1, 4//5/2, 4//2, 4//3/1, 11//16/3 (ਸ਼ਾਮਲਾਤ ਜ਼ਮੀਨ) ਸਬੰਧੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਪਾਸ ਨਹੀਂ ਕੀਤਾ ਸੀ ਪਰ ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੇ ਤਤਕਾਲੀ ਡੀ.ਟੀ.ਪੀ. ਪੰਕਜ ਬਾਵਾ (ਹੁਣ ਸੀ.ਟੀ.ਪੀ.), ਸਹਾਇਕ ਟਾਊਨ ਪਲਾਨਰ ਰਘਬੀਰ ਸਿੰਘ ਅਤੇ ਪਟਵਾਰੀ ਲੇਖ ਰਾਜ (ਸੇਵਾਮੁਕਤ) ਦੀ ਮਿਲੀਭੁਗਤ ਨਾਲ ਬਿਨਾਂ ਕਿਸੇ ਪ੍ਰਵਾਨਗੀ ਦੇ ਲੇਆਉਟ ਪਲਾਨ ਵਿੱਚ ਉਕਤ ਜ਼ਮੀਨ ਦੀ ਮਨਜ਼ੂਰੀ ਪ੍ਰਾਪਤ ਕਰ ਲਈ। ਇਸੇ ਤਰ੍ਹਾਂ ਬਾਜਵਾ ਡਿਵੈਲਪਰਜ਼ ਨੇ ਚੀਫ ਟਾਊਨ ਪਲਾਨਰ ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਵੱਖ-ਵੱਖ ਵਿਅਕਤੀਆਂ ਦੀ ਜ਼ਮੀਨ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਜਾਅਲੀ ਸਹਿਮਤੀ ਨਾਲ ਲੇਆਉਟ ਪਲਾਨ ਵਿੱਚ ਪਾਸ ਕਰਵਾ ਲਈ। ਇਸ ਤੋਂ ਇਲਾਵਾ ਪਿੰਡ ਜੰਡਪੁਰ ਦੀ ਜ਼ਮੀਨ ਖਸਰਾ ਨੰ: 16//16, 16//17 ਕੁੱਲ ਰਕਬਾ 2 ਏਕੜ, ਜੋ ਸਮਾਧ ਪੁਖਤਾ ਬਾਬਾ ਗੁਲਾਬਦਾਸ ਚੇਲਾ ਬੈਜਲਦਾਸ ਦੇ ਨਾਂ 'ਤੇ ਰਜਿਸਟਰਡ ਹੈ, ਨੂੰ ਵੀ ਜਾਅਲੀ ਸਹਿਮਤੀ ਦੇ ਆਧਾਰ 'ਤੇ ਪ੍ਰਾਜੈਕਟ ਵਿਚ ਸ਼ਾਮਲ ਕੀਤਾ ਗਿਆ ਸੀ। ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੇ ਗਮਾਡਾ ਦੇ ਤਤਕਾਲੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਾਲ 2014, 2015 ਦੌਰਾਨ ਸੈਕਟਰ 123 ਦੇ ਮੈਗਾ ਪ੍ਰਾਜੈਕਟ ਵਿੱਚ ਡਿਜ਼ਾਈਨ/ਨਕਸ਼ੇ ਪਾਸ ਕਰਵਾਏ ਬਿਨਾਂ ਹੀ 78 ਦੇ ਕਰੀਬ ਕਮਰਸ਼ੀਅਲ ਬੂਥਾਂ ਦੀ ਉਸਾਰੀ ਕਰਵਾ ਦਿੱਤੀ ਜਿਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਜੋ ਨਕਸ਼ੇ ਦੀ ਫੀਸ ਵਜੋਂ ਭੁਗਤਾਨ ਕੀਤੇ ਜਾਣੇ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮਿਤੀ 24.02.2024 ਨੂੰ ਮੁਕੱਦਮਾ ਨੰਬਰ 03 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਦੌਰਾਨ ਗਮਾਡਾ, ਪੁੱਡਾ, ਚੀਫ਼ ਟਾਊਨ ਪਲਾਨਰ ਪੰਜਾਬ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਜਾਂ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 24 February,2024
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ। ਬੁਲਾਰੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਐਵੀਡੈਂਸ ਐਕਟ ਤਹਿਤ ਦਿੱਤੇ ਬਿਆਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਵਿਜੀਲੈਂਸ ਵਿਭਾਗ, ਪੰਜਾਬ ਦੇ ਨਾਮ ’ਤੇ ਬਣੀ ਇੱਕ ਜਾਅਲੀ/ਫਰਜ਼ੀ ਮੋਹਰ ਬਰਾਮਦ ਕੀਤੀ ਹੈ, ਜੋ ਕਿ ਕੁਲਦੀਪ ਸਿੰਘ ਦੇ ਦੱਸਣ ਅਨੁਸਾਰ ਏ.ਆਈ.ਜੀ. ਮਾਲਵਿੰਦਰ ਸਿੰਘ ਦੁਆਰਾ ਬਲੈਕਮੇਲ/ਜਬਰਦਸਤੀ ਲਈ ਵਰਤੀ ਜਾਂਦੀ ਸੀ। ਇਸ ਤੋਂ ਇਲਾਵਾ ਮੁਲਜ਼ਮ ਕੁਲਦੀਪ ਸਿੰਘ ਤੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਮੋਬਾਈਲ ਫੋਨਾਂ ਵਿੱਚ ਮੌਜੂਦ ਡੇਟਾ ਸਦਕਾ ਇਸ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।
Punjab Bani 23 February,2024
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ - ਮੁੱਢਲੀ ਜਾਂਚ ਅਨੁਸਾਰ ਵਿਦੇਸ਼ ਬੈਠੇ ਸਰਗਨਾ ਕ੍ਰਿਪਟੋਕਰੰਸੀ ਰਾਹੀਂ ਪ੍ਰਾਪਤ ਕਰ ਰਹੇ ਸਨ ਪੈਸੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਚਲਾਇਆ ਜਾ ਰਿਹਾ ਸੀ। ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ। ਏਡੀਜੀਪੀ ਨੇ ਕਿਹਾ ਕਿ ਇਸ ਤੋਂ ਬਾਅਦ ਮਹਿਬੂਬ ਆਲਮ ਨੂੰ ਗੁਹਾਟੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਹ ਅਜ਼ੀਜ਼ੁਰ ਰਹਿਮਾਨ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਕਮਿਸ਼ਨ ਦੇ ਆਧਾਰ ’ਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਸੀ। ਪੁਲਿਸ ਟੀਮਾਂ ਨੇ ਆਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਮੁਲਜ਼ਮ ਅਜ਼ੀਜ਼ੁਰ ਰਹਿਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਇੱਕ ਕੇਸ ਨੰ. 29 ਮਿਤੀ 13/10/2023 ਨੂੰ ਐਸ.ਏ.ਐਸ.ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ। ਡੱਬੀ : ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਤੋਂ ਸਾਵਧਾਨ ਰਹੋ - ‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ - ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ - ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ - ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ - ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ -ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸਨੂੰ ਬਦਲਦੇ ਰਹੋ।
Punjab Bani 22 February,2024
ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ
ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ ਨਵੀਂ ਦਿੱਲੀ। ਸੀਬੀਆਈ ਨੇ ਅੱਜ (22 ਫਰਵਰੀ) 2019 ਵਿੱਚ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ 2,200 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਟਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਜੈਕਟ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਚੁੱਕਿਆ ਸੀ। ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ 'ਚ ਮਾਮਲਾ ਦਰਜ ਕੀਤਾ ਸੀ। ਮਾਮਲੇ 'ਚ ਜਾਂਚ ਏਜੰਸੀ ਨੇ ਪਿਛਲੇ ਤਿੰਨ ਵਾਰ ਕਈ ਅਧਿਕਾਰੀਆਂ ਅਤੇ ਵਿਅਕਤੀਆਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਕੇਸ ਦਰਜ ਕਰਨ ਤੋਂ ਬਾਅਦ, ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ ਵਿੱਚ 10 ਥਾਵਾਂ 'ਤੇ ਅਤੇ ਜੂਨ 2022 ਵਿੱਚ 16 ਥਾਵਾਂ 'ਤੇ ਤਲਾਸ਼ੀ ਲਈ। ਇਸ ਸਾਲ ਮਈ 'ਚ ਵੀ 12 ਥਾਵਾਂ 'ਤੇ ਤਲਾਸ਼ੀ ਲਈ ਗਈ ਸੀ।
Punjab Bani 22 February,2024
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ ਰਾਜਪੁਰਾ, 21 ਫਰਵਰੀ-ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।
Punjab Bani 21 February,2024
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 21 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ 'ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 February,2024
ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 21 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 21 February,2024
3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ 'ਸੁਪਰਦਾਰੀ' ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਉਸ ਦੇ ਕਬਜ਼ੇ 'ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Punjab Bani 20 February,2024
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 20 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉੱਡਣ ਦਸਤਾਂ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 28, ਮਿਤੀ 30.10.2023 ਤਹਿਤ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਮਾਲਵਿੰਦਰ ਸਿੰਘ ਸਿੱਧੂ, ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਨਾਲ ਸਬੰਧਤ ਕੇਸ ਵਿੱਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ। ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਦੱਸਿਆ ਕਿ ਏ.ਆਈ.ਜੀ.ਸਿੱਧੂ ਸਰਕਾਰੀ ਕਰਮਚਾਰੀਆਂ ਖਿਲਾਫ ਜਾਣ-ਬੁੱਝਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਤਾਂ ਜੋ ਉਹਨਾਂ ਨੂੰ ਬਲੈਕਮੇਲ ਕੀਤਾ ਸਕੇ ਅਤੇ ਸ਼ਿਕਾਇਤ ਖਾਰਜ ਕਰਨ ਬਦਲੇ ਨਜਾਇਜ਼ ਲਾਭ ਲਏ ਜਾਂਦੇ ਸਨ। ਹਾਲਾਂਕਿ, 2017 ਤੋਂ ਬਾਅਦ, ਉਹ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦੇ 'ਤੇ ਨਹੀਂ ਰਿਹਾ। ਉਹਨਾਂ ਦੱਸਿਆ ਕਿ ਏਆਈਜੀ ਸਿੱਧੂ ਨੇ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਲੈਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਨੂੰ ਖੁਦ ਨੂੰ ਆਈਜੀ, ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਪੇਸ਼ ਕੀਤਾ ਸੀ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਈ.ਜੀ.ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈਡੀ ਅਤੇ ਉਪਰੋਕਤ ਮੁਲਜ਼ਮ ਕੁਲਦੀਪ ਸਿੰਘ ਰਾਹੀਂ ਇਕ ਹੋਰ ਅਰਜ਼ੀ ਭੇਜ ਕੇ ਸਕੂਲ ਤੋਂ ਰਿਕਾਰਡ ਹਾਸਲ ਕੀਤਾ। ਸਕੂਲ ਵਿੱਚੋਂ ਅਧਿਆਪਕਾਂ ਦੇ ਲਏ ਗਏ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ, ਪਟਿਆਲਾ ਨੂੰ ਆਪਣੇ ਨਾਲ ਸਕੂਲ ਲੈ ਕੇ ਗਿਆ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਪ੍ਰਿੰਸੀਪਲ ਨੇ ਫਾਰਮ ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਏ.ਆਈ.ਜੀ.ਸਿੱਧੂ ਨੇ ਉਕਤ ਬਲਬੀਰ ਸਿੰਘ ਰਾਹੀਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਖੇਤੀਬਾੜੀ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸ਼ਿਕਾਇਤ ਨੂੰ ਵਾਪਸ ਲੈਣ ਦੇ ਇਵਜ਼ ਵਿੱਚ ਉਨ੍ਹਾਂ ਉਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਵਸੂਲ ਵੀ ਲਏ ਸਨ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 February,2024
ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 19 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 February,2024
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ ਰੇਵਾੜੀ : ਰਾਜਸਥਾਨ ਪੁਲਿਸ ਨੇ ਅਲਵਰ ਵਿੱਚ ਜੰਗਲਾਂ ਅਤੇ ਪਹਾੜੀ ਖੇਤਰਾਂ ਦੇ ਵਿਚਕਾਰ ਸਥਿਤ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਵੱਡੇ ਪੱਧਰ 'ਤੇ ਬੀਫ ਦੀ ਤਸਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਕਿਸ਼ਨਗੜ੍ਹ ਬਾਸ ਇਲਾਕੇ ਦੇ ਰੁੰਡ ਗਿਦਾਵੜਾ ਇਲਾਕੇ ਵਿੱਚ ਕੀਤੀ ਗਈ ਹੈ। ਆਈਜੀ ਰੇਂਜ ਉਮੇਸ਼ ਚੰਦਰ ਦੱਤਾ ਅਤੇ ਖੈਰਤਲ-ਤਿਜਾਰਾ ਦੇ ਐਸਪੀ ਸੁਰਿੰਦਰ ਸਿੰਘ ਆਰੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਪਸ਼ੂਆਂ ਦੀਆਂ ਅਵਸ਼ੇਸ਼ਾਂ ਨੂੰ ਦੇਖ ਕੇ ਦੰਗ ਰਹਿ ਗਏ। ਆਈਜੀ ਨੇ ਪਸ਼ੂ ਤਸਕਰਾਂ ਨੂੰ ਸੁਰੱਖਿਆ ਦੇਣ ਦੇ ਦੋਸ਼ ਹੇਠ ਕਿਸ਼ਨਗੜ੍ਹ ਬਾਸ ਥਾਣੇ ਦੇ ਐਸਐਚਓ ਦਿਨੇਸ਼ ਮੀਨਾ ਸਮੇਤ ਪੂਰੇ 40 ਸਟਾਫ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਇਲਾਕੇ 'ਚ ਗਊਆਂ ਦੀ ਹੱਤਿਆ ਕਰਨ ਤੋਂ ਬਾਅਦ ਨੂਹ ਅਤੇ ਆਸਪਾਸ ਦੇ ਇਲਾਕਿਆਂ 'ਚ ਗਾਵਾਂ ਦੀ ਹੋਮ ਡਿਲੀਵਰੀ ਵੀ ਕੀਤੀ ਜਾਂਦੀ ਸੀ। ਪੁਲਿਸ ਨੇ 25 ਲੋਕਾਂ ਖਿਲਾਫ ਗਊ ਹੱਤਿਆ ਦਾ ਮਾਮਲਾ ਵੀ ਦਰਜ ਕੀਤਾ ਹੈ। ਪੁਲਿਸ ਨੇ 12 ਤੋਂ ਵੱਧ ਹੋਮ ਡਿਲੀਵਰੀ ਬਾਈਕ ਅਤੇ ਪਸ਼ੂਆਂ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਇੱਕ ਪਿਕਅੱਪ ਗੱਡੀ ਵੀ ਜ਼ਬਤ ਕੀਤੀ ਹੈ।
Punjab Bani 19 February,2024
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।
Punjab Bani 18 February,2024
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।
Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।
Punjab Bani 18 February,2024
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ। ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।
Punjab Bani 18 February,2024
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।
Punjab Bani 18 February,2024
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ ਸੰਭੂ : ਸਮਾਜਸੇਵੀ ਲੱਖਾ ਸਿਧਾਣਾ ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ। ਲੱਖੇ ਨੇ ਮੰਨਿਆਂ ਕੇ ਫਾਇਰ ਉਸ ਦੇ ਬੰਦਿਆਂ ਨੇ ਹੀ ਕੱਢੇ ਸੀ। ਜਦੋਂ ਇੰਨੇ ਲੋਕ ਡਾਂਗਾਂ ਲੈ ਕੇ ਉਸ ਦੁਆਲੇ ਹੋਏ ਗਏ ਤਾਂ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ।
Punjab Bani 18 February,2024
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ ਚੰਡੀਗੜ੍ਹ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 17 February,2024
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 17 February,2024
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 16 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 16 February,2024
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ। ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ
ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ।
Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ
ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ ਕੀਨੀਆ, 12 ਫਰਵਰੀ ਮੈਰਾਥਨ ਦੇ ਵਿਸ਼ਵ ਰਿਕਾਰਡਧਾਰੀ ਕੈਲਵਿਨ ਕਿਪਟੁਮ ਦੀ ਕੀਨੀਆ ਵਿੱਚ ਕਾਰ ਹਾਦਸੇ ਵਿੱਚ ਮੌਤ ਹੋ ਗਈ| ਉਹ ਇਸ ਸਾਲ ਪੈਰਿਸ ਓਲੰਪਿਕ ਵਿੱਚ ਸੋਨ ਤਗ਼ਮੇ ਦਾ ਮਜ਼ਬੂਤ ਦਾਅਵੇਦਾਰ ਸੀ। ਐਤਵਾਰ ਨੂੰ ਹੋਏ ਹਾਦਸੇ ਵਿੱਚ ਉਸ ਦੇ ਕੋਚ ਗੈਰਵੇਸ ਹਾਕਿਜ਼ਿਮਾਨਾ ਦੀ ਵੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਕਿਪਟੁਮ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਖਾਈ ਵਿੱਚ ਜਾ ਡਿੱਗੀ। ਕਿਪਟੁਮ 24 ਸਾਲਾਂ ਦਾ ਸੀ।
Punjab Bani 12 February,2024
ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ
ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ ਚੰਡੀਗੜ੍ਹ, 12 ਫਰਵਰੀ -- ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿਚ ਆਏ ਭਾਨਾ ਸਿੱਧੂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵੱਖ-ਵੱਖ ਮਾਮਲਿਆਂ ਅਧੀਨ ਗ੍ਰਿਫ਼ਤਾਰ ਕਰਕੇ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ।
Punjab Bani 12 February,2024
ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ
ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ - ਇਕ ਗੱਡੀ, ਤਿੰਨ ਪਿਸਤੌਲ ਤੇ 20 ਕਾਰਤੂਸ ਬਰਾਮਦ ਪਟਿਆਲਾ, 10 ਫਰਵਰੀ 2024 -- ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿੱਚ ਧਾਰਾ 307, 395, 392, 382, 379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਗੱਡੀ, ਤਿੰਨ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿੱਚ ਧਾਰਾ 382, 399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 10 February,2024
STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ
STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ ਚੰਡੀਗੜ੍ਹ- ਨਸ਼ਾ ਤਸਕਰੀ ਦੇ ਮਾਮਲੇ ‘ਚ ਭਗੌੜੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਐਸਟੀਐਫ ਦੀ ਜਾਂਚ ਟੀਮ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦੋਸ਼ੀ ਵਿਦੇਸ਼ ‘ਚ ਫਰਾਰ ਹੋ ਗਿਆ ਹੈ। ਪੰਜਾਬ ਪੁਲਿਸ ਦੀ ਵਿਜੀਲੈਂਸ ਨੇ ਇਹ ਜਾਣਕਾਰੀ ਐਨਆਈਏ ਨੂੰ ਦਿੱਤੀ ਹੈ ਅਤੇ ਮਦਦ ਵੀ ਮੰਗੀ ਹੈ। ਐਸਟੀਐਫ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 64ਐਫ ਤਹਿਤ ਕਾਰਵਾਈ ਕਰਦਿਆਂ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।
Punjab Bani 10 February,2024
ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ
ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ ਵਾਸ਼ਿੰਗਟਨ, 10 ਫਰਵਰੀ - ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ ਸ਼ੋਟੋਜ਼ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਜਾਣਕਾਰੀ ਮਿਲੀ ਅਤੇ ਉਨ੍ਹਾਂ ਨੇ ਫੁੱਟਪਾਥ ‘ਤੇ ਵਿਵੇਕ ਤਨੇਜਾ ਨਾਂ ਦਾ ਭਾਰਤੀ ਮੂਲ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਦੇਖਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਡੀਸੀ ਦੇ ਟੈਲੀਵਿਜ਼ਨ ਸਟੇਸ਼ਨ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਅਣਪਛਾਤੇ ਵਿਅਕਤੀ ਵਿਚਕਾਰ ਬੋਲ-ਬੁਲਾਰਾ ਲੜਾਈ ਵਿੱਚ ਬਦਲ ਗਿਆ ਅਤੇ ਮੁਲਜ਼ਮ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ਨਾਲ ਉਸ ਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਹਸਪਤਾਲ ‘ਚ ਮੌਤ ਹੋ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ।
Punjab Bani 10 February,2024
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ ਐਸ.ਐਸ.ਪੀ. ਹਰਜੀਤ ਸਿੰਘ ਨੇ ਕੀਤੀ ਪੁਸ਼ਟੀ ਫਰੀਦਕੋਟ, 10 ਫਰਵਰੀ 2024: ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ SIT ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਫਰੀਦਕੋਟ ਸੀਆਈਏ ਸਟਾਫ਼ ਇੰਚਾਰਜ ਹਰਬੰਸ ਸਿੰਘ ਆਪਣੀ ਟੀਮ ਨਾਲ ਅਯੁੱਧਿਆ ਪੁੱਜੇ ਸਨ, ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰ ਕੁਝ ਠੋਸ ਸੂਚਨਾ ਜ਼ਰੂਰ ਮਿਲੀ, ਇਸ ਸੂਚਨਾ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਦੋਸ਼ੀ ਨੂੰ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ, ਜਿਸ ਨੂੰ ਫਰੀਦਕੋਟ ਲਿਆਂਦਾ ਜਾ ਰਿਹਾ ਹੈ, ਗ੍ਰਿਫਤਾਰੀ ਦੀ ਪੁਸ਼ਟੀ ਐਸਐਸਪੀ ਹਰਜੀਤ ਸਿੰਘ ਨੇ ਵੀ ਕੀਤੀ ਹੈ।
Punjab Bani 10 February,2024
ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ
ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ ਮੁੰਬਈ : ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ 'ਤੇ ਮੁੰਬਈ 'ਚ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਦੌਰਾਨ ਅਭਿਸ਼ੇਕ 'ਤੇ ਫਾਇਰਿੰਗ ਕੀਤੀ ਗਈ। ਜਿਸ ਵਿਚ ਉਸ ਨੂੰ ਤਿੰਨ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ ਹੈ। ਜਦੋਂ ਕਿ ਅਭਿਸ਼ੇਕ 'ਤੇ ਹਮਲਾ ਕਰਨ ਦੇ ਕੁਝ ਸਮੇਂ ਬਾਅਦ ਹਮਲਾਵਰ ਨੇ ਵੀ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਸਮੇਂ ਅਭਿਸ਼ੇਕ ਉਸੇ ਹਮਲਾਵਰ ਨਾਲ ਬੈਠ ਕੇ ਫੇਸਬੁੱਕ ਲਾਈਵ ਕਰ ਰਿਹਾ ਸੀ। ਹੁਣ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਦੇ ਦਹਿਸਰ ਇਲਾਕੇ 'ਚ ਵੀਰਵਾਰ ਦੇਰ ਸ਼ਾਮ ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ 'ਤੇ ਗੋਲੀਬਾਰੀ ਕੀਤੀ ਗਈ। ਮੌਕੇ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਅਭਿਸ਼ੇਕ ਨੂੰ ਤਿੰਨ ਗੋਲੀਆਂ ਲੱਗੀਆਂ। ਜਿਸ ਤੋਂ ਬਾਆਦ ਉਸ ਨੂੰ ਇਲਾਕੇ ਦੇ ਕਰੁਣਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੁੰਬਈ ਦੇ ਥਾਣਾ ਖੇਤਰ ਦੀ ਹੈ।
Punjab Bani 09 February,2024
ਦੋ ਨੌਜਵਾਨਾਂ ਨੁੰ ਮਾਰੀ ਗੋਲੀ, ਪੁਲਿਸ ਜਾਂਚ ਵਿੱਚ ਜੁਟੀ
ਦੋ ਨੌਜਵਾਨਾਂ ਨੁੰ ਮਾਰੀ ਗੋਲੀ, ਪੁਲਿਸ ਜਾਂਚ ਵਿੱਚ ਜੁਟੀ ਦਿੱਲੀ। ਨਜਫਗੜ੍ਹ 'ਚ ਸ਼ੁੱਕਰਵਾਰ ਨੂੰ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ ਇੱਕ ਸੈਲੂਨ ਵਿੱਚ ਹੋਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਕਿ ਨਜਫਗੜ੍ਹ ਪੁਲਿਸ ਸਟੇਸ਼ਨ 'ਤੇ ਇਕ ਪੀਸੀਆਰ ਕਾਲ ਆਈ, ਜਿਸ 'ਚ ਕਾਲ ਕਰਨ ਵਾਲੇ ਨੇ ਦੱਸਿਆ ਕਿ ਇੰਦਰਾ ਪਾਰਕ, ਪਿਲਰ ਨੰਬਰ 80, ਸੈਲੂਨ 'ਚ ਇਕ ਲੜਕੇ ਨੂੰ ਗੋਲੀ ਮਾਰੀ ਗਈ ਹੈ। ਇਸ ਦੇ ਨਾਲ ਹੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਸਬੰਧੀ ਮੋਹਨ ਗਾਰਡਨ ਥਾਣੇ ਵਿੱਚ ਫ਼ੋਨ ਆਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਜਿੱਥੇ ਸੋਨੂੰ ਅਤੇ ਆਸ਼ੀਸ਼ ਦੋਵਾਂ ਦੀ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਐਫਐਸਐਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
Punjab Bani 09 February,2024
ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ
ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ ਉੱਤਰਾਖੰਡ : ਉੱਤਰਾਖੰਡ ਦੇ ਹਲਦਵਾਨੀ ਜ਼ਿਲ੍ਹੇ ਦੇ ਵਨਭੁਲਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਪੁਲਿਸ ਉਤੇ ਪਥਰਾਅ ਤੋਂ ਬਾਅਦ ਭੜਕੀ ਹਿੰਸਾ ‘ਚ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬਨਭੂਲਪੁਰਾ ’ਚ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਦਰੱਸਾ ਢਾਹੇ ਦੀ ਜਾਣ ਦੀ ਮੁਹਿੰਮ ਮਗਰੋਂ ਹਿੰਸਾ ਭੜਕ ਪਈ ਅਤੇ ਸਥਾਨਕ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ’ਤੇ ਪਥਰਾਅ ਕੀਤਾ। ਭੜਕੀ ਹੋਈ ਭੀੜ ਨੇ ਕਈ ਵਾਹਨ ਵੀ ਸਾੜ ਦਿੱਤੇ।ਇਸ ਮਗਰੋਂ ਪ੍ਰਸ਼ਾਸਨ ਨੇ ਇਲਾਕੇ ’ਚ ਕਰਫਿਊ ਆਇਦ ਕਰ ਦਿੱਤਾ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਗ੍ਰਹਿ ਕੇਂਦਰੀ ਮੰਤਰਾਲੇ ਤੋਂ ਵਾਧੂ ਪੁਲਿਸ ਦੀ ਮੰਗ ਕੀਤੀ ਅਤੇ ਚਾਰ ਵਾਧੂ ਕੇਂਦਰੀ ਦਸਤੇ ਭੇਜੇ ਗਏ ਹਨ। ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਿੰਸਾ ਪ੍ਰਭਾਵਿਤ ਇਲਾਕੇ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਨਾਲ ਹੀ ਵਿਕਾਸ ਬਲਾਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੂਰੇ ਹਲਦਵਾਨੀ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੰਗੇ ਫੈਲਾਉਣ ਵਾਲੇ ਦੋਸ਼ੀਆਂ ਖਿਲਾਫ ਯੂ.ਏ.ਪੀ.ਏ. ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
Punjab Bani 09 February,2024
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ ਚੰਡੀਗੜ੍ਹ, 9 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ 'ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 February,2024
42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ
42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ ਚੰਡੀਗੜ੍ਹ, 9 ਫਰਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 February,2024
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ ਇਸਲਾਮਾਬਾਦ, 8 ਫਰਵਰੀ ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਇਸ ਦੌਰਾਨ ਅਸ਼ਾਂਤ ਖੈ਼ਬਰ ਪਖ਼ਤੂਨਖਵਾ ‘ਚ ਅਫ਼ਗਾਨਿਸਤਾਨ ਸਰਹੱਦ ਨੇੜੇ ਅੱਜ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ‘ਚ 4 ਪੁਲੀਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ।ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਹਨ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਪਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।
Punjab Bani 08 February,2024
ਗਾਇਕ ਬੱਬੂ ਮਾਨ ਦੀ ਕੋਠੀ ਕੋਲ ਗੈਗਸਟਰ ਨੁੰ ਗੋਲੀ ਮਾਰ ਕੀਤਾ ਕਾਬੂ
ਗਾਇਕ ਬੱਬੂ ਮਾਨ ਦੀ ਕੋਠੀ ਕੋਲ ਗੈਗਸਟਰ ਨੁੰ ਗੋਲੀ ਮਾਰ ਕੀਤਾ ਕਾਬੂ ਚੰਡੀਗੜ: ਮੋਹਾਲੀ ਪੁਲਿਸ ਨੇ ਇੱਕ ਗੈਂਗਸਟਰ ਨੂੰ ਗੋਲੀ ਮਾਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਕਰਵਾਇਆ ਜਾ ਰਿਹਾ ਹੈ। ਪੁਲਿਸ ਸੂਤਰਾਂ ਦਾ ਕਹਿਣਾ ਕਿ ਪੁਲਿਸ ਕਾਫੀ ਚਿਰਾਂ ਤੋਂ ਇਸ ਫਰਾਰ ਗੈਂਗਸਟਰ ਦੀ ਭਾਲ ਵਿੱਚ ਸੀ, ਜਿਸਦੇ ਪਿੱਛੇ ਸਿਵਲ ਡਰੈੱਸ 'ਚ ਪੁਲਿਸ ਟੀਮਾਂ ਇਸ ਦੀ ਗ੍ਰਿਫ਼ਤਾਰੀ ਲਈ ਤਾਇਨਾਤ ਕੀਤੀਆਂ ਹੋਈਆਂ ਸਨ। ਮੋਹਾਲੀ ਸਟੇਟ ਸਪੈਸ਼ਲ ਆਪ੍ਰਸ਼ਨ ਸੈੱਲ ਨੇ ਦੱਸਿਆ ਕਿ ਗੈਂਗਸਟਰ ਲਖਵਿੰਦਰ ਲੰਡਾ ਗਰੁੱਪ ਦਾ ਸਰਗਰਮ ਮੈਂਬਰ ਰਾਜਨ ਭੱਟੀ ਹੈ। ਭੱਟੀ ਖ਼ਿਲਾਫ਼ ਕਾਫ਼ੀ ਮਾਮਲੇ ਦਰਜ ਹਨ ਅਤੇ ਇਹ ਕਈ ਮਾਮਲਿਆ 'ਚ ਲੋੜੀਂਦਾ ਚੱਲ ਰਿਹਾ ਸੀ। ਅੱਜ ਆਪਣੇ ਆਪ ਨੂੰ ਘਿਰਿਆ ਦੇਖ ਸ਼ੱਕ ਹੋਣ 'ਤੇ ਰਾਜਨ ਭੱਟੀ ਸੈਕਟਰ-71 ਦੇ ਇਕ ਘਰ ਵਿਚ ਦਾਖਲ ਹੋ ਗਿਆ। ਜਦੋਂ ਪੁਲਿਸ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਕੇ ਇੱਕ ਦੂਜੇ ਘਰ ਦੀ ਛੱਤ ’ਤੇ ਚੜ੍ਹ ਗਿਆ। ਦੱਸ ਦੇਈਏ ਕਿ ਮੋਹਾਲੀ ਦੇ ਇਸ ਸੈਕਟਰ 'ਚ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਵੀ ਸਥਿਤ ਹੈ। ਕਾਬਲੇਗੌਰ ਹੈ ਕਿ ਬੱਬੂ ਮਾਨ ਨੂੰ ਵੀ ਪਿਛਲੇ ਸਾਲ ਵੱਖ-ਵੱਖ ਸ਼ਰਾਰਤੀ ਅਨਸਰਾਂ ਵੱਲੋਂ ਧਮਕੀਆਂ ਮਿਲੀਆਂ ਸਨ।
Punjab Bani 08 February,2024
ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ
ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ ਚੰਡੀਗੜ : ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਲੱਖਾ ਸਿਧਾਣਾ ਸਮੇਤ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 3 ਫਰਵਰੀ ਦੇ ਧਰਨੇ ਦੌਰਾਨ ਲੱਖੇ ਸਿਧਾਣੇ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ ਉਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ।ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਂਅ ਸ਼ਾਮਲ ਹੈ। ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਦੇ ਇਲਜ਼ਾਮ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 08 February,2024
ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ
ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ ਪੀਲੀਭੀਤ : ਸ਼ਹਿਰ ਦੇ ਨੇੜੇ ਸਥਿਤ ਚਿਦਿਆਦਾਹ ਪਿੰਡ 'ਚ ਗਿਆਨਵਾਪੀ ਮਸਜਿਦ ਦੇ ਸਮਰਥਨ 'ਚ ਘਰਾਂ ਦੀਆਂ ਕੰਧਾਂ 'ਤੇ ਪੋਸਟਰ ਚਿਪਕਾਏ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਹਲੀ ਵਿੱਚ ਸੁੰਗੜੀ ਥਾਣੇ ਤੋਂ ਪੁਲਿਸ ਅਧਿਕਾਰੀਆਂ ਸਮੇਤ ਪਿੰਡ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਕੰਧਾਂ 'ਤੇ ਲੱਗੇ ਪੋਸਟਰ ਹਟਾਉਣੇ ਸ਼ੁਰੂ ਕਰ ਦਿੱਤੇ। ਇਸ ਸਬੰਧੀ ਅਧਿਕਾਰੀਆਂ ਨੇ ਪਿੰਡ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਪਰ ਇਹ ਪੋਸਟਰ ਕਿਸ ਨੇ ਲਗਾਏ ਸਨ, ਇਹ ਕੋਈ ਨਹੀਂ ਦੱਸ ਸਕਿਆ।
Punjab Bani 08 February,2024
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਪਟਿਆਲਾ, 8 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ 'ਤੇ ਅਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ਕਿਸੇ ਵੀ ਇਮਾਰਤ, ਜਨਤਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਵੱਖ-ਵੱਖ ਮੌਕਿਆਂ ਆਦਿ 'ਤੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨ ਆਦਿ ਵਿੱਚ ਡੀ.ਜੇ. ਆਰਕੈਸਟਰਾ, ਸੰਗੀਤਕ ਯੰਤਰ ਆਦਿ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ/ਆਵਾਜ਼ੀ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਇਮਾਰਤ ਅਤੇ ਸਥਾਨ ਵਿੱਚ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ, ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਪ੍ਰਵਾਨਗੀ ਲੈਣ ਦੇ ਬਾਵਜੂਦ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਸਮਾਗਮ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਇਮਾਰਤ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ '' ਨੁਆਇਸ ਪਲਿਊਸ਼ਨ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000'' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14/2/2000 ਵਿੱਚ ਵੱਖ-ਵੱਖ ਸਥਾਨਾਂ ਲਈ ਨਿਰਧਾਰਤ ਕੀਤੇ ਆਵਾਜ਼ੀ, ਸਟੈਂਡਰਡ (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ) ਤੋਂ, ਕਿਸੇ ਵੀ ਹਾਲਤ ਵਿੱਚ ਵੱਧ ਨਹੀਂ ਹੋਣੀ ਚਾਹੀਦੀ। ਕਿਸੇ ਵੀ ਆਵਾਜ਼ੀ/ਸੰਗੀਤਕ ਯੰਤਰ, ਮਸ਼ੀਨ ਆਦਿ ਜਿਸ ਦੇ ਚੱਲਣ 'ਤੇ ਪੈਦਾ ਹੋਣ ਵਾਲੀ ਆਵਾਜ਼ ਵੱਖ-ਵੱਖ ਸਥਾਨਾਂ ਲਈ ਨਿਰਧਾਰਤ ਕੀਤੀ ਆਵਾਜ਼ੀ ਸੀਮਾ ਤੋਂ ਵੱਧ ਹੋਵੇਗੀ, ਨੂੰ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਅਤੇ ਲੋਕ ਹਿੱਤ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਕਿਸੇ ਵੱਲੋਂ ਵੀ ਅਜਿਹੇ ਪਟਾਕੇ ਜਿਨ੍ਹਾਂ ਦੇ ਚਲਾਏ ਜਾਣ 'ਤੇ, ਚੱਲਣ ਵਾਲੇ ਸਥਾਨ ਤੋਂ ਚਾਰ ਮੀਟਰ ਦੇ ਦਾਇਰੇ ਅੰਦਰ 125 ਡੀ.ਬੀ. (ਏ ਆਈ) ਜਾਂ 145 ਡੀ.ਬੀ (ਸੀ) ਪੀ.ਕੇ. ਤੋਂ ਵੱਧ ਆਵਾਜ਼/ਧਮਕ ਪੈਦਾ ਹੁੰਦੀ ਹੋਵੇ ਅਤੇ ਜਿਆਦਾ ਧੂੰਆਂ ਛੱਡਣ ਤੇ ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੇ ਬਣਾਉਣ, ਵੇਚਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਪਾਬੰਦੀਸ਼ੁਦਾ ਧਮਾਕਾਖੇਜ ਸਮੱਗਰੀ ਬਣਾਉਣ, ਵੇਚਣ ਅਤੇ ਇਸ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਦੇ ਪਟਾਕਿਆਂ ਵਿੱਚ ਵਰਤਣ 'ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਇਹ ਪਾਬੰਦੀ ਨਿਰਧਾਰਤ ਆਵਾਜ਼ ਅਤੇ ਰੰਗ/ਰੌਸ਼ਨੀ ਪੈਦਾ ਕਰਨ ਵਾਲੇ ਪਟਾਕਿਆਂ 'ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੱਲੋਂ ਵੀ ਕਿਸੇ ਵੀ ਸਥਾਨ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਕਿਸੇ ਸਮੱਰਥ ਅਧਿਕਾਰੀ ਵੱਲੋਂ ਐਲਾਨੇ ਸਾਇਲੈਂਸ ਜੋਨ ਜਿਵੇਂ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸਸਥਾਵਾਂ ਆਦਿ ਦੇ 100 ਮੀਟਰ ਦੇ ਘੇਰੇ ਵਿੱਚ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਕਿਸੇ ਵੀ ਸਥਾਨ ਅਤੇ ਗੱਡੀਆਂ ਆਦਿ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਖਾਸ ਹਾਲਾਤ ਨੂੰ ਛੱਡ ਕੇ ਹਾਰਨ ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਆਵਾਜ਼, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਹਾਰਨ ਨੂੰ ਕਿਸੇ ਵੀ ਸਥਾਨ 'ਤੇ ਵਜਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੈਸ਼ਰ ਹਾਰਨ ਅਤੇ ਹੋਰ ਅਜਿਹੇ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਦੇ ਹੋਣ, ਦੇ ਬਣਾਉਣ ਅਤੇ ਵੇਚਣ 'ਤੇ ਵੀ ਪੂਰਨ ਪਾਬੰਦੀ ਹੋਵੇਗੀ। ਮਨਾਹੀ ਹੁਕਮਾਂ ਅਨੁਸਾਰ ਕਿਸੇ ਵੀ ਇਮਾਰਤ, ਵਪਾਰਕ ਸਥਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲ, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਦੇ ਪ੍ਰਬੰਧਕਾਂ/ਮਾਲਕਾਂ ਵੱਲੋਂ ਕਿਸੇ ਵੀ ਹਾਲਤ ਵਿੱਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਪਟਾਕਾ ਫੈਕਟਰੀ/ਯੂਨਿਟ ਵਿੱਚ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ ਪ੍ਰਦੂਸ਼ਣ ਅਤੇ ਵਾਤਾਵਰਣ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਆਵਾਜ਼/ਧਮਕ ਪੈਦਾ ਕਰਨ ਵਾਲੇ ਅਤੇ ਨਿਰਧਾਰਤ ਸਾਈਜ਼ ਵਾਲੇ ਪਟਾਕੇ ਹੀ ਤਿਆਰ ਕੀਤੇ ਜਾਣਗੇ। ਨਿਰਧਾਰਤ ਆਵਾਜ਼ੀ ਸੀਮਾ ਤੋਂ ਵੱਧ ਆਵਾਜ਼/ਧਮਕ ਪੈਦਾ ਕਰਨ ਵਾਲੇ ਪਟਾਕਿਆਂ, ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਅਤੇ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਬਣਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਵੇਗਾ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Punjab Bani 08 February,2024
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦਾ ਕਰਮਚਾਰੀ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚੀ ਜਾਵੇਗੀ।
Punjab Bani 07 February,2024
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ ਚੰਡੀਗੜ, 7 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 07 February,2024
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦਾ ਕਰਮਚਾਰੀ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚੀ ਜਾਵੇਗੀ।
Punjab Bani 07 February,2024
3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ
3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 7 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 07 February,2024
ਭਾਰਤੀ ਮੂਲ ਦੇ ਵਿਦਿਆਰਥੀ ਦੀ ਅਮਰੀਕਾ ਵਿੱਚ ਹੋਈ ਮੌਤ
ਭਾਰਤੀ ਮੂਲ ਦੇ ਵਿਦਿਆਰਥੀ ਦੀ ਅਮਰੀਕਾ ਵਿੱਚ ਹੋਈ ਮੌਤ ਚੰਡੀਗੜ੍ਹ, 7 ਫਰਵਰੀ : ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ ਨੌਜਵਾਨ ਨੇ ਅਗਸਤ 2023 ਵਿੱਚ ਮਕੈਨੀਕਲ ਇੰਜਨੀਅਰਿੰਗ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ ਅਤੇ ਉਸ ਕੋਲ ਅਮਰੀਕੀ ਨਾਗਰਿਕਤਾ ਸੀ। ਉਹ 2025 ਵਿੱਚ ਆਪਣੀ ਡਾਕਟਰੇਟ ਪੂਰੀ ਕਰਨ ਵਾਲਾ ਸੀ।
Punjab Bani 07 February,2024
ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ
ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ ਅਮਰੀਕਾ, 7 ਫਰਵਰੀ ਅਮਰੀਕਾ ਦੇ ਸ਼ਿਕਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿੱਤੇ। ‘ਐਕਸ’ ‘ਤੇ ਪੋਸਟ ਕੀਤੀ ਵੱਖਰੀ ਵੀਡੀਓ ਵਿਚ ਅਲੀ ਨੂੰ ਉਸ ਦੇ ਨੱਕ ਅਤੇ ਚਿਹਰੇ ਤੋਂ ਖੂਨ ਵਗਦਾ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਕੱਪੜਿਆਂ ‘ਤੇ ਖੂਨ ਦੇ ਧੱਬੇ ਹਨ। ਸ਼ਿਕਾਗੋ ਵਿੱਚ ਭਾਰਤੀ ਕੌਂਸਲਖਾਨੇ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ। ਕਰੀਬ ਛੇ ਮਹੀਨੇ ਪਹਿਲਾਂ ਹੈਦਰਾਬਾਦ ਤੋਂ ਅਮਰੀਕਾ ਆਏ ਅਲੀ ਨੇ ਦੱਸਿਆ ਕਿ ਇੱਕ ਹਮਲਾਵਰ ਨੇ ਉਸ ‘ਤੇ ਬੰਦੂਕ ਤਾਣ ਲਈ ਸੀ। ਵੀਡੀਓ ਫੁਟੇਜ ‘ਚ ਅਲੀ ਹੱਥ ‘ਚ ਪੈਕੇਟ ਲੈ ਕੇ ਰਾਤ ਨੂੰ ਆਪਣੇ ਘਰ ਵੱਲ ਤੁਰਦਾ ਦੇਖਿਆ ਗਿਆ, ਜਦੋਂ ਕਿ ਤਿੰਨ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ। ਅਲੀ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀਆਂ ਅੱਖਾਂ, ਨੱਕ, ਪਸਲੀਆਂ ’ਤੇ ਮੁੱਕੇ ਮਾਰੇ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
Punjab Bani 07 February,2024
ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ
ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ ਚੰਡੀਗੜ੍ਹ, 7 ਫਰਵਰੀ ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ।
Punjab Bani 07 February,2024
ਹਾਦਸੇ ਦੌਰਾਨ ਨਵ ਵਿਆਹੀ ਲਾੜੀ ਦੀ ਹੋਈ ਮੌਤ, ਲਾੜਾ ਗੰਭੀਰ ਜਖਮੀ
ਹਾਦਸੇ ਦੌਰਾਨ ਨਵ ਵਿਆਹੀ ਲਾੜੀ ਦੀ ਹੋਈ ਮੌਤ, ਲਾੜਾ ਗੰਭੀਰ ਜਖਮੀ ਦਿਲੀ : ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਾੜਾ ਗੰਭੀਰ ਜ਼ਖਮੀ ਹੋ ਗਿਆ। ਸੀਕਰ ਦੇ ਲਕਸ਼ਮਣਗੜ੍ਹ ਇਲਾਕੇ ਦੇ ਬਾਟੜਾਨਾਊ ਪਿੰਡ ਦੇ ਰਘੁਵੀਰ ਜਾਟ ਦੇ ਘਰ ਬੁੱਧਵਾਰ ਸਵੇਰੇ ਖੁਸ਼ੀ ਦਾ ਮਾਹੌਲ ਸੀ। ਉਸ ਦਾ ਪੁੱਤਰ ਨਰਿੰਦਰ ਦੁਲਹਨ ਲੈ ਕੇ ਆ ਰਿਹਾ ਸੀ। ਘਰ ਦੀਆਂ ਔਰਤਾਂ ਲਾੜਾ-ਲਾੜੀ ਦੇ ਸਵਾਗਤ ਲਈ ਤਿਆਰ ਸਨ। ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਕੁਝ ਪਲਾਂ ਲਈ ਹੀ ਰਹੇਗੀ ਅਤੇ ਉਨ੍ਹਾਂ ਨੂੰ ਉਮਰ ਭਰ ਦਾ ਦੁੱਖ ਮਿਲਣ ਵਾਲਾ ਹੈ। ਜਲਦੀ ਹੀ ਬਰਾਤ ਪਹੁੰਚਣ ਦੀ ਖ਼ਬਰ ਸੀ। ਦੁਲਹਨ ਦੇ ਸਵਾਗਤ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਸਨ। ਪਰ ਅਗਲੇ ਹੀ ਪਲ ਖ਼ਬਰ ਮਿਲੀ ਕਿ ਸਭ ਕੁਝ ਖਤਮ ਹੋ ਗਿਆ।
Punjab Bani 07 February,2024
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ ਚੰਡੀਗੜ੍ਹ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Punjab Bani 06 February,2024
ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ
ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ ਦਿਲੀ : ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹਮਲਿਆਂ ਅਤੇ ਭੰਨਤੋੜ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਘਟਨਾਵਾਂ ਨਾਲ ਜੁੜੇ ਇੱਕ ਮੁਲਜ਼ਮ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਰਅਸਲ ਭਾਰਤੀ ਮੂਲ ਦੇ 41 ਸਾਲਾ ਕੈਨੇਡੀਅਨ ਵਿਅਕਤੀ 'ਤੇ ਮੰਦਰਾਂ 'ਚ ਭੰਨਤੋੜ ਕਰਨ ਅਤੇ ਦਾਨ ਬਾਕਸ 'ਚੋਂ ਨਕਦੀ ਚੋਰੀ ਕਰਨ ਦਾ ਇਲਜ਼ਾਮ ਹੈ। ਮੁਲਜ਼ਮ ਦੀ ਪਛਾਣ ਬਰੈਂਪਟਨ ਸ਼ਹਿਰ ਦੇ ਰਹਿਣ ਵਾਲੇ ਜਗਦੀਸ਼ ਪੰਧੇਰ ਵਜੋਂ ਹੋਈ ਹੈ। ਪੁਲਿਸ ਦੇ ਮੁਤਾਬਕ ਮਾਰਚ ਅਤੇ ਅਗਸਤ 2023 ਦਰਮਿਆਨ ਬਰੈਂਪਟਨ, ਮਿਸੀਸਾਗਾ ਅਤੇ ਕੈਲੇਡਨ ਸਮੇਤ ਪੀਲ ਖੇਤਰ ਵਿੱਚ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਧੇਰ ਨਿਗਰਾਨੀ ਕੈਮਰਿਆਂ 'ਚ ਹੋਰ ਕਾਰੋਬਾਰੀ ਥਾਵਾਂ 'ਤੇ ਤੋੜ-ਭੰਨ ਕਰਦੇ ਅਤੇ ਪੈਸੇ ਚੋਰੀ ਕਰਦੇ ਵੀ ਫੜਿਆ ਗਿਆ ਹੈ।
Punjab Bani 06 February,2024
ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ
ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ ਦਿਲੀ : ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ (ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ। ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰਡੀਗੜ੍ਹ ਦੀ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਾਕਾ ਗੇਰਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਰਾਕਾ ਗੇਰਾ ਅਜੇ ਜ਼ਮਾਨਤ ‘ਤੇ ਸੀ।
Punjab Bani 06 February,2024
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ ਦਿਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।
Punjab Bani 06 February,2024
ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ
ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟ ਕਪਤਾਨ ਮਹਿੰਦਰ ਸਿੰਘ ਧੋਨੀ ਦੁਆਰਾ ਦਾਇਰ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਕੁਮਾਰ ਨੂੰ ਦਿੱਤੀ ਗਈ 15 ਦਿਨਾਂ ਦੀ ਜੇਲ੍ਹ ਦੀ ਸਜ਼ਾ 'ਤੇ ਸੋਮਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਏ ਐਸ ਓਕਾ ਅਤੇ ਜਸਟਿਸ ਉਜਵਲ ਭੂਯਾਨ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਕੁਮਾਰ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਾਰਚ ਲਈ ਤੈਅ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਸਾਲ 15 ਦਸੰਬਰ ਨੂੰ ਕੁਮਾਰ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਇਆ ਸੀ ਅਤੇ ਉਸ ਨੂੰ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।
Punjab Bani 05 February,2024
ਸਿਲੰਡਰਾ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗੀ, ਚਾਲਕ ਲਾਪਤਾ
ਸਿਲੰਡਰਾ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗੀ, ਚਾਲਕ ਲਾਪਤਾ ਸੰਗਰੂਰ, ਸੰਗਰੂਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਖਨੌਰੀ ਨੇੜੇ ਇੱਕ ਸਲੰਡਰਾਂ ਨਾਲ ਭਰੀ ਗੱਡੀ ਨਾਲ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਦੌਰਾਨ ਗੱਡੀ ਚਾਲਕ ਨਹਿਰ 'ਚ ਪਾਣੀ ਦੇ ਵਹਾਅ ਕਾਰਨ ਲਾਪਤਾ ਹੋ ਗਿਆ ਹੈ। ਗੋਤਾਖੋਰਾਂ ਵੱਲੋਂ ਚਾਲਕ ਦੀ ਭਾਲ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪਾਤੜਾਂ ਦੇ ਕੌਸ਼ਲ ਗੈਸ ਏਜੰਸੀ ਦੀ ਗੱਡੀ ਸੀ, ਜੋ ਖਨੌਰੀ ਨਜ਼ਦੀਕ ਪਿੰਡ ਜੋਗੇਵਾਲ ਅਤੇ ਨਾਈਵਾਲਾ ਦੇ ਪਿੰਡ ਦੇ ਡੇਰੇ ਕੋਲ ਸਲੰਡਰ ਡਿਲੀਵਰ ਕਰ ਰਹੀ ਸੀ। ਇਸ ਦੌਰਾਨ ਗੱਡੀ ਜਦੋਂ ਭਾਖੜਾ ਨਹਿਰ ਦੀ ਪਟੜੀ ਤੋਂ ਲੰਘਣ ਲੱਗੀ ਤਾਂ ਹਾਦਸੇ ਦਾ ਸ਼ਿਕਾਰ ਹੋ ਕੇ ਨਹਿਰ ਵਿੱਚ ਡਿੱਗ ਗਈ। ਗੈਸ ਏਜੰਸੀ ਦੇ ਮਾਲਕ ਕਪਿਲ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਡਰਾਈਵਰ ਗੁਰਦਿੱਤ ਸਿੰਘ ਗੁਰੀ ਰੂਟ ਮੁਤਾਬਿਕ ਆਪਣੇ ਪਿੰਡਾਂ 'ਚ ਡੇਰਿਆਂ 'ਤੇ ਗੈਸ ਸਲੰਡਰ ਦੀ ਸਪਲਾਈ ਕਰਨ ਲਈ ਲਈ ਗਿਆ ਸੀ। ਪਰ ਤਕਰੀਬਨ 5 ਕੁ ਵਜੇ ਗੱਡੀ ਦਾ ਜੀਪੀਐਸ ਬੰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਲ ਕੀਤੀ ਤਾਂ ਗੈਸ ਸਲਿੰਡਰ ਨਹਿਰ ਵਿੱਚ ਤੈਰਦੇ ਮਿਲੇ। ਉਪਰੰਤ ਉਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾਇਆ।ਸਵੇਰੇ ਗੋਤਾਖੋਰਾਂ ਵੱਲੋਂ ਗੱਡੀ ਤਾਂ ਕੱਢ ਲਈ ਗਈ ਹੈ ਅਤੇ ਵਿਅਕਤੀ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਤਲਾਸ਼ ਵਿੱਚ ਜੁਟੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਦਿੱਤ ਸਿੰਘ 7 ਭੈਣਾਂ ਦਾ ਇਕਲੌਤਾ ਭਰਾ ਹੈ। ਇਸਦੇ ਨਾਲ ਹੀ ਉਹ ਵਿਆਹਿਆ ਹੋਇਆ ਸੀ ਅਤੇ ਇੱਕ ਮਾਸੂਮ ਬੱਚੀ ਦਾ ਬਾਪ ਹੈ।
Punjab Bani 04 February,2024
ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ
ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ ਦਿਲੀ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਅੱਗ ਲੱਗਣ ਕਾਰਨ 8 ਦੁਕਾਨਾਂ ਤਬਾਹ ਹੋ ਗਈਆਂ ਅਤੇ 6 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੰਗਲੀ ਇਲਾਕੇ ਦੇ ਇੱਕ ਸ਼ਾਪਿੰਗ ਕੰਪਲੈਕਸ ‘ਚ 3 ਅਤੇ 4 ਫਰਵਰੀ ਦੀ ਰਾਤ ਨੂੰ ਅੱਗ ਲੱਗੀ ਸੀ। ਇਸ ਘਟਨਾ ‘ਚ ‘8 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ 6 ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।‘ਉਧਮਪੁਰ ‘ਚ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਕਿ ਇਹ ਅੱਗ ਸ਼ਾਪਿੰਗ ਕੰਪਲੈਕਸ 28 ਆਈਐਨਐਫ ਡਿਵੀ ਜੰਗਲੀ, ਕੁਪਵਾੜਾ ਵਿੱਚ ਲੱਗੀ। ਕੁਪਵਾੜਾ ਜ਼ਿਲ੍ਹੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਉੱਥੇ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਸਲੋਰਾ ਇਲਾਕੇ ਵਿੱਚ ਉਸ ਦੀ ਕਾਰ ਦੋ ਟਰੱਕਾਂ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਕਾਰ ਜੰਮੂ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਦਰਦਨਾਕ ਘਟਨਾ ਵਾਪਰੀ। ਕਾਰ ਦੋ ਟਰੱਕਾਂ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿਚ ਸਵਾਰ ਸਾਰੇ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
Punjab Bani 04 February,2024
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ - ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ - ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਕਾਬੂ ਕੀਤੇ ਜਾਣ ਸਮੇਂ ਮੁਲਜ਼ਮ ਬਿਹਾਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼ ਚੰਡੀਗੜ੍ਹ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ। ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ 'ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ। ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।
Punjab Bani 04 February,2024
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ - ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ - ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਰੋਧੀ ਗੈਂਗਸਟਰਾਂ ਦੀਆਂ ਮਿੱਥਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀਜੀਪੀ ਪੰਜਾਬ ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 03 February,2024
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ ਦਿਲੀ : ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਲ੍ਹ 17 ਫਰਵਰੀ ਤੱਕ ਵਧਾ ਦਿੱਤੀ
Punjab Bani 03 February,2024
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼ ਨਵੀਂ ਦਿੱਲੀ, 2 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।
Punjab Bani 02 February,2024
ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ
ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ ਬੱਦੀ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਕਾਸਮੈਟਿਕ ਫੈਕਟਰੀ (ਬੱਦੀ ਫੈਕਟਰੀ ਅੱਗ) ਵਿੱਚ ਅੱਗ ਲੱਗ ਗਈ। ਇੱਥੇ ਫੈਕਟਰੀ ਵਿੱਚ 15-20 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਇਕ ਔਰਤ ਛੱਤ ‘ਤੇ ਫਸੀ ਹੋਈ ਦਿਖਾਈ ਦੇ ਰਹੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। NDRF ਦੀ ਟੀਮ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਗਈ ਹੈ।
Punjab Bani 02 February,2024
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।
Punjab Bani 02 February,2024
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ ਚੰਡੀਗੜ੍ਹ, 2 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ, ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।
Punjab Bani 02 February,2024
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਚੰਡੀਗੜ੍ਹ, 1 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ। ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Punjab Bani 01 February,2024
ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਰਾਂਚੀ, 1 ਫਰਵਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲਾਂ ਨੇ ਕਿਹਾ ਕਿ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
Punjab Bani 01 February,2024
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 01 February,2024
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ ਚੰਡੀਗੜ੍ਹ, 31 ਜਨਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 31 January,2024
ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ
ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ ਇਸਲਾਮਾਬਾਦ, 31 ਜਨਵਰੀ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਸਰਕਾਰੀ ਭੇਤ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫੈਸਲੇ ‘ਚ ਦੋਵਾਂ ‘ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ‘ਤੇ ਰਹਿਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70-78.70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੁਸ਼ਰਾ ਬੀਬੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।
Punjab Bani 31 January,2024
ਔਡੀ ਨੇ ਮਾਰੀ ਈ-ਰਿਕਸ਼ਾ ਨੁੰ ਟੱਕਰ, ਤਿੰਨ ਦੀ ਮੌਤ
ਔਡੀ ਨੇ ਮਾਰੀ ਈ-ਰਿਕਸ਼ਾ ਨੁੰ ਟੱਕਰ, ਤਿੰਨ ਦੀ ਮੌਤ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਜਲੰਧਰ ਵਿਚ ਤੇਜ਼ ਰਫ਼ਤਾਰ ਔਡੀ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਅੱਜ ਇਥੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸ਼ਾਮ ਨੂੰ ਬਿਧੀਪੁਰ ਨੇੜੇ ਹਾਈਵੇਅ ‘ਤੇ ‘ਸਰਵਿਸ ਰੋਡ’ ‘ਤੇ ਵਾਪਰਿਆ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੰਮਾ, ਜਗਦੀਸ਼ ਚੰਦਰ ਅਤੇ ਪੰਕਜ ਵਜੋਂ ਹੋਈ ਹੈ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
Punjab Bani 31 January,2024
ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਮੁਲਜਮ ਕੀਤੇ ਕਾਬੂ
ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਮੁਲਜਮ ਕੀਤੇ ਕਾਬੂ ਪਟਿਆਲਾ, 31 ਜਨਵਰੀ ਕੁੱਝ ਦਿਨ ਪਹਿਲਾਂ ਹੀ ਇੱਥੇ ਪਾਸੀ ਰੋਡ ‘ਤੇ ਲੁਟੇਰਿਆਂ ਵੱਲੋਂ 36 ਸਾਲਾ ਸਮੀਰ ਕਟਾਰੀਆ ਦੀ ਹੱਤਿਆ ਸਬੰਧੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਤੇ ਐੱਸਐੱਚਓ ਸਿਵਲ ਲਾਈਨ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋ ਦੀਆਂ ਟੀਮਾਂ ਨੇ ਦਿਨੇਸ਼ ਕੁਮਾਰ ਦੀਨੂ ਅਤੇ ਅਭਿਸ਼ੇਕ ਨੂੰ ਕਾਬੂ ਕਰ ਲਿਆ ਹੈ। ਅੱਜ ਇਥੇ ਪ੍ਰੈਸ ਕਾਨਫਰਸ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੇ ਤਿੰਨ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਗ੍ਰਿਫ਼ਤਾਰ ਕਰਨ ਗਈ ਪੁਲੀਸ ’ਤੇ ਅਭਿਸ਼ੇਕ ਨੇ ਗੋਲੀ ਵੀ ਚਲਾਈ, ਜਿਸ ਦੌਰਾਨ ਜਵਾਬੀ ਕਾਰਵਾਈ ’ਚ ਅਭਿਸ਼ੇਕ ਜਖਮੀ ਹੋ ਗਿਆ। ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
Punjab Bani 31 January,2024
ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ
ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ ਦਿਲੀ : ਗ੍ਰੇਟਰ ਨੋਇਡਾ ਦੇ ਦਨਕੌਰ ਥਾਣਾ ਖੇਤਰ ਦੇ ਮੁਹੰਮਦਪੁਰ ਗੁਰਜਰ ਪਿੰਡ 'ਚ ਸ਼ਰਾਬ ਦੀ ਪਾਰਟੀ ਦੌਰਾਨ ਹੋਏ ਝਗੜੇ 'ਚ ਯੂਟਿਊਬਰ ਦੀਪਕ ਨਾਗਰ ਨੂੰ ਦੋਸਤਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ। ਦੀਪਕ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ 'ਚ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੰਸਟਾਗ੍ਰਾਮ 'ਤੇ ਦੀਪਕ ਦੇ ਫਾਲੋਅਰਜ਼ ਦੀ ਗਿਣਤੀ 1 ਲੱਖ ਤੋਂ ਵੱਧ ਹੈ। ਦੀਪਕ ਕਰੀਬ 5 ਸਾਲਾਂ ਤੋਂ ਆਪਣੀ ਮਾਂ ਦੇ ਨਾਲ ਕਾਮੇਡੀ ਵੀਡੀਓ ਬਣਾਉਂਦਾ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 28 ਜਨਵਰੀ ਦੀ ਰਾਤ ਨੂੰ ਮਨੀਸ਼ ਅਤੇ ਕੁਝ ਲੋਕਾਂ ਨੇ ਦੀਪਕ ਨੂੰ ਆਪਣੇ ਘਰ ਇੱਕ ਪਾਰਟੀ ਲਈ ਬੁਲਾਇਆ ਸੀ। ਉਨ੍ਹਾਂ ਪਾਰਟੀ 'ਚ ਸ਼ਰਾਬ ਪੀਤੀ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਦੋਸਤਾਂ ਦੀ ਆਪਸ 'ਚ ਬਹਿਸ ਹੋ ਗਈ ਅਤੇ ਫਿਰ ਲੜਾਈ ਹੋ ਗਈ। ਲੜਾਈ ਦੌਰਾਨ ਦੀਪਕ ਦੇ ਸਿਰ ਵਿੱਚ ਮੁੱਕਾ ਲੱਗ ਗਿਆ, ਧਿਰ ਦੇ ਦਖਲ ਨਾਲ ਲੜਾਈ ਰੁਕਵਾਈ ਗਈ। ਉਥੋਂ ਦੀਪਕ ਆਪਣੇ ਘਰ ਚਲਾ ਗਿਆ। ਘਰ ਆਉਣ ਤੋਂ 1-2 ਘੰਟੇ ਬਾਅਦ ਦੀਪਕ ਬੀਮਾਰ ਹੋ ਗਿਆ। ਉਸ ਨੂੰ ਇਲਾਜ ਲਈ ਯਥਾਰਥ ਹਸਪਤਾਲ ਲਿਜਾਇਆ ਗਿਆ ਜਿੱਥੇ ਚੈਕਅੱਪ ਦੌਰਾਨ ਪਤਾ ਲੱਗਾ ਕਿ ਦੀਪਕ ਦੇ ਸਿਰ 'ਚ ਖੂਨ ਦਾ ਥੱਕਾ ਸੀ। ਦੀਪਕ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਦਨਕੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਸੱਤ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮਨੀਸ਼, ਪ੍ਰਿੰਸ, ਵਿੱਕੀ, ਯੋਗਿੰਦਰ, ਵਿਜੇ, ਕਪਿਲ ਅਤੇ ਮਿੰਕੂ ਸ਼ਾਮਲ ਹਨ।
Punjab Bani 31 January,2024
ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ
ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ ਚੰਡੀਗੜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ 'ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ 'ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ। ਪੱਛਮੀ ਬੰਗਾਲ ਦੇ ਮਾਲਦਾ 'ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਸ਼ਰਾਰਤੀ ਤੱਤਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
Punjab Bani 31 January,2024
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਐਸ. ਸਿੱਧੂ ਨੇ 01.09.2023 ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਪ੍ਰਾਪਤ ਕਰ ਲਈ। ਹਾਲਾਂਕਿ, ਬਿਊਰੋ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਉਸਦੀ ਹਿਰਾਸਤੀ ਪੁੱਛਗਿੱਛ ਲਈ ਲੰਮੀਆਂ ਅਤੇ ਵਿਸਤ੍ਰਿਤ ਦਲੀਲਾਂ ਦੌਰਾਨ ਜਵਾਬ ਵਜੋਂ 3 ਹਲਫਨਾਮੇ/ਜਵਾਬੀ ਹਲਫਨਾਮੇ ਦਾਇਰ ਕੀਤੇ। ਵਿਜੀਲੈਂਸ ਬਿਊਰੋ ਨੇ ਜੇ.ਐਸ. ਸਿੱਧੂ ਦੇ ਹੋਰ ਮੁਲਜ਼ਮ ਲਾਭਪਾਤਰੀਆਂ ਨਾਲ ਸਬੰਧ ਦਰਸਾਉਂਦੇ ਕਾਲ ਰਿਕਾਰਡ, ਵੱਖ-ਵੱਖ ਗਵਾਹਾਂ ਦੇ ਬਿਆਨ, ਛੇੜਛਾੜ ਕੀਤੇ ਤੇ ਜਾਅਲੀ ਦਸਤਾਵੇਜ਼ੀ ਰਿਕਾਰਡ ਅਤੇ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਅਤੇ ਸੂਬੇ ਦੇ ਬਾਗਬਾਨੀ ਵਿਭਾਗ ਕੋਲ ਉਸੇ ਰਿਪੋਰਟ ਦੀ ਦਫ਼ਤਰੀ ਕਾਪੀ ਵਿਚਕਾਰ ਅੰਤਰ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕੀਤਾ। ਇਸ ਤੋਂ ਇਲਾਵਾ, ਦਫ਼ਤਰੀ ਕਾਪੀ ਵਿੱਚ ਉਕਤ ਬੂਟਿਆਂ ਦੀ ਦਰਸਾਈ ਗਈ ਸ਼੍ਰੇਣੀ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਵਿੱਚ ਦਰਸਾਈ ਸ਼੍ਰੇਣੀ ਨਾਲੋਂ ਕਾਫ਼ੀ ਵੱਧ ਸੀ। ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਹਾਈ ਕੋਰਟ ਨੇ 24.01.2023 ਨੂੰ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਇਸ ਤੋਂ ਬਾਅਦ, ਮੁਲਜ਼ਮ ਐਚ.ਡੀ.ਓ. ਫਰਾਰ ਹੋ ਗਿਆ ਅਤੇ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਉਸ ਨੂੰ ਮੰਗਲਵਾਰ ਨੂੰ ਐਸ.ਏ.ਐਸ ਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ 2004 ਤੋਂ 2019 ਤੱਕ ਲਗਾਤਾਰ ਪਿਛਲੇ 15 ਸਾਲਾਂ ਤੋਂ ਐੱਚ.ਡੀ.ਓ., ਖਰੜ ਦੇ ਅਹੁਦੇ 'ਤੇ ਤਾਇਨਾਤ ਸੀ ਅਤੇ ਗਮਾਡਾ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਜਿਵੇਂ ਐਰੋਸਿਟੀ, ਆਈ.ਟੀ. ਸਿਟੀ, ਸੈਕਟਰ 88 -89 ਆਦਿ 'ਤੇ ਮੌਜੂਦ ਫਲਦਾਰ ਦਰਖਤਾਂ ਦੀ ਮਾਰਕੀਟ ਕੀਮਤ ਦਾ ਮੁਲਾਂਕਣ ਕਰਨ 'ਚ ਸ਼ਾਮਲ ਸੀ। ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਐਰੋਟ੍ਰੋਪੋਲਿਸ ਸਿਟੀ ਦੇ ਵਿਕਾਸ ਲਈ ਪਿੰਡ ਬਾਕਰਪੁਰ ਅਤੇ ਐਸ.ਏ.ਐਸ. ਨਗਰ ਸ਼ਹਿਰ ਵਿੱਚ ਏਅਰਪੋਰਟ ਰੋਡ ਨਾਲ ਲੱਗਦੇ ਕੁਝ ਪਿੰਡਾਂ ਦੀ ਐਕਵਾਇਰ ਕੀਤੀ ਖੇਤੀਬਾੜੀ ਜ਼ਮੀਨ 'ਤੇ ਸਥਿਤ ਅਮਰੂਦ ਦੇ ਬਾਗਾਂ ਲਈ ਮੁਆਵਜ਼ੇ ਦੀ ਆੜ ਵਿੱਚ ਜਾਰੀ ਕੀਤੇ ਗਏ ਲਗਭਗ 137 ਕਰੋੜ ਰੁਪਏ ਦੇ ਗਬਨ ਨਾਲ ਸਬੰਧਤ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਨ ਉਪਰੰਤ 2023 ਵਿੱਚ ਐਫ.ਆਈ.ਆਰ. ਨੰ. 16 ਦਰਜ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਲਾਭਪਾਤਰੀ/ਜ਼ਮੀਨ ਮਾਲਕ, ਜਿਨ੍ਹਾਂ ਨੇ ਆਪਣੀ ਜ਼ਮੀਨ 'ਤੇ ਬਾਗ ਦੇ ਨਾਂ 'ਤੇ ਲੱਗੇ ਫਲਦਾਰ ਰੁੱਖਾਂ ਲਈ ਮੁਆਵਜ਼ੇ ਦਾ ਦਾਅਵਾ ਕੀਤਾ ਹੈ, ਉਹ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਸਬੰਧਤ ਅਧਿਕਾਰੀਆਂ/ਉੱਚ ਅਧਿਕਾਰੀਆਂ ਨੂੰ ਜਾਣਦੇ ਸਨ ਅਤੇ ਉਨ੍ਹਾਂ ਨੂੰ ਜ਼ਮੀਨ ਐਕਵਾਇਰ ਕਰਨ ਦੇ ਨਾਲ ਨਾਲ ਸਬੰਧਤ ਪਿੰਡਾਂ, ਜਿੱਥੇ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ, ਦੀ ਪਹਿਲਾਂ ਤੋਂ ਜਾਣਕਾਰੀ ਸੀ। ਇਸ ਤੋਂ ਇਲਾਵਾ, ਉਹ ਇਹ ਵੀ ਜਾਣਦੇ ਸਨ ਕਿ ਫਲਦਾਰ ਪੌਦਿਆਂ ਸਮੇਤ ਰੁੱਖਾਂ ਸਬੰਧੀ ਮੁਆਵਜੇ ਦਾ ਮੁਲਾਂਕਣ ਐਕੁਆਇਰ ਕੀਤੀ ਜ਼ਮੀਨ ਦੀ ਕੀਮਤ ਤੋਂ ਵੱਖਰੇ ਤੌਰ 'ਤੇ ਕੀਤਾ ਜਾਵੇਗਾ। ਇਸ ਤੋਂ ਬਾਅਦ, ਇਹਨਾਂ ਵਿਅਕਤੀਆਂ ਜਾਂ ਸਮੂਹਾਂ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ (ਐੱਲ.ਏ.ਸੀ.), ਗਮਾਡਾ, ਬਾਗਬਾਨੀ ਵਿਭਾਗ ਆਦਿ ਦੇ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਹਿਲਾਂ ਤੋਂ ਯੋਜਨਾਬੱਧ ਢੰਗ ਨਾਲ ਭੂਮੀ ਗ੍ਰਹਿਣ, ਜ਼ਮੀਨ ਪ੍ਰਾਪਤੀ ਅਤੇ ਪੁਨਰਵਾਸ ਅਤੇ ਮੁੜ ਵਸੇਬਾ ਐਕਟ 2013 ਵਿੱਚ ਨਿਰਪੱਖ ਮੁਆਵਜ਼ੇ ਅਤੇ ਪਾਰਦਰਸ਼ਤਾ ਦੇ ਅਧਿਕਾਰਾਂ ਦਾ ਸ਼ੋਸ਼ਣ ਕਰਨ ਦੇ ਇਰਾਦੇ ਨਾਲ ਅਥਾਰਟੀ ਵੱਲੋਂ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਖਰੀਦਣਾ ਸ਼ੁਰੂ ਕਰ ਦਿੱਤਾ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਵਿਅਕਤੀਆਂ ਨੇ ਅਮਰੂਦ ਦੇ ਦਰਖਤਾਂ ਦੀ ਕੀਮਤ ਵਿੱਚ ਵਾਧਾ ਕਰਨ ਲਈ ਪੌਦਿਆਂ ਦੀ ਉਮਰ 4 ਸਾਲ ਜਾਂ 4 ਸਾਲ ਤੋਂ ਵੱਧ ਦੱਸੀ ਤਾਂ ਜੋ ਇਹ ਮੰਨਿਆ ਜਾਵੇ ਕਿ ਇਹ ਪੌਦੇ ਫ਼ਲ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਜਿਹਾ ਕਰਨ ਲਈ ਮੁਲਜ਼ਮਾਂ ਨੇ ਸਾਲ 2016-17 ਦਾ ਪਿੰਡ ਬਾਕਰਪੁਰ ਨਾਲ ਸਬੰਧਤ ਮਾਲ/ਖਸਰਾ ਗਿਰਦਾਵਰੀ ਰਜਿਸਟਰ ਦਾ ਰਿਕਾਰਡ ਹਾਸਲ ਕੀਤਾ ਅਤੇ ਮੁਲਜ਼ਮ ਮਾਲ ਪਟਵਾਰੀ ਬਚਿੱਤਰ ਸਿੰਘ ਦੀ ਮਦਦ ਨਾਲ ਰਿਕਾਰਡ ਵਿੱਚ ਛੇੜਛਾੜ ਕਰਕੇ ਦਰਜ ਕੀਤਾ ਕਿ ਅਮਰੂਦ ਦੇ ਦਰੱਖਤ ਸਾਲ 2016 ਵਿੱਚ ਲਗਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਐਕਟ ਤਹਿਤ, ਫਲ ਦੇਣ ਵਾਲੇ ਪੌਦਿਆਂ ਦੀ ਉਮਰ ਅਤੇ ਸ਼੍ਰੇਣੀ ਉਹਨਾਂ ਦੀ ਮਾਰਕੀਟ ਕੀਮਤ ਦੇ ਮੁਲਾਂਕਣ ਲਈ ਮਹੱਤਵਪੂਰਨ ਹੁੰਦੀ ਹੈ ਅਤੇ ਇਹ ਮੁਲਾਂਕਣ ਆਮ ਤੌਰ 'ਤੇ ਬਾਗਬਾਨੀ ਅਧਿਕਾਰੀਆਂ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਮਰੂਦ ਦੇ ਦਰਖਤਾਂ ਦੀ ਮਾਰਕੀਟ ਕੀਮਤ ਨਿਰਧਾਰਤ ਕਰਨ ਲਈ ਪਿੰਡ ਬਾਕਰਪੁਰ ਅਤੇ ਹੋਰ ਪਿੰਡਾਂ ਦੀ ਐਕੁਆਇਰ ਕੀਤੀ ਜ਼ਮੀਨ ਨਾਲ ਸਬੰਧਤ ਫਲਦਾਰ ਦਰੱਖਤਾਂ ਸਬੰਧੀ ਵਿਸਥਾਰਤ ਸਰਵੇਖਣ ਸੂਚੀ ਤਿਆਰ ਕਰਕੇ ਐਲ.ਏ.ਸੀ., ਗਮਾਡਾ ਵੱਲੋਂ ਡਾਇਰੈਕਟਰ, ਬਾਗਬਾਨੀ ਵਿਭਾਗ ਨੂੰ ਭੇਜੀ ਗਈ। ਐਕੁਆਇਰ ਕੀਤੀ ਜ਼ਮੀਨ ਬਾਗਬਾਨੀ ਵਿਭਾਗ ਦੇ ਬਲਾਕ ਖਰੜ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਜਿੱਥੇ ਮੁਲਜ਼ਮ ਜਸਪ੍ਰੀਤ ਸਿੰਘ ਸਿੱਧੂ ਡੇਰਾਬਸੀ ਵਿਖੇ ਐਚ.ਡੀ.ਓ. ਵਜੋਂ ਤਾਇਨਾਤ ਸੀ। ਹਾਲਾਂਕਿ, ਇਨ੍ਹਾਂ ਪਿੰਡਾਂ ਦੇ ਮੁਲਾਂਕਣ ਦਾ ਕੰਮ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕੋਈ ਕਾਰਨ/ਸਪੱਸ਼ਟਤਾ ਦੱਸੇ ਉਸ ਨੂੰ ਦਿੱਤਾ ਗਿਆ ਸੀ। ਲਗਭਗ 180 ਏਕੜ ਜ਼ਮੀਨ 'ਤੇ ਮੌਜੂਦ ਫਲਦਾਰ ਦਰੱਖਤਾਂ ਦਾ ਮੁਲਾਂਕਣ ਜੇ.ਐਸ. ਸਿੱਧੂ, ਐਚ.ਡੀ.ਓ. ਵੱਲੋਂ ਕੀਤਾ ਜਾਣਾ ਲਾਜ਼ਮੀ ਸੀ, ਜਦੋਂ ਕਿ ਉਸ ਨੇ ਨਿਰੀਖਣ/ਮੁਲਾਂਕਣ ਲਈ ਕੇਵਲ ਇੱਕ ਵਾਰ ਹੀ ਐਕਵਾਇਰ ਕੀਤੀ ਜ਼ਮੀਨ ਦਾ ਦੌਰਾ ਕੀਤਾ ਸੀ ਅਤੇ ਕੁੱਲ 207 ਖਸਰਾ ਨੰਬਰਾਂ ਨਾਲ ਸਬੰਧਤ ਮੁਲਾਂਕਣ ਰਿਪੋਰਟ ਤਿਆਰ ਕਰ ਦਿੱਤੀ ਜੋ ਕਿ ਐਲ.ਏ.ਸੀ., ਗਮਾਡਾ ਦੀ ਸਰਵੇਖਣ ਸੂਚੀ ਵਿੱਚ ਵੱਖਰੇ ਤੌਰ 'ਤੇ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ ਉਸਨੇ ਖਸਰਾ ਗਿਰਦਾਵਰੀ ਰਿਕਾਰਡ ਦੀਆਂ ਫੋਟੋ ਕਾਪੀਆਂ ਪ੍ਰਾਪਤ ਕੀਤੀਆਂ ਸਨ, ਜਿਸ ਵਿੱਚ ਅਮਰੂਦ ਦੇ ਬਾਗ ਲਈ ਸਬੰਧੀ ਜਾਣਕਾਰੀ/ਸੋਧ/ਤਬਦੀਲੀ ਨੂੰ ਸਪੱਸ਼ਟ ਤੌਰ 'ਤੇ ਦੇਖਿਆ ਜਾ ਸਕਦਾ ਸੀ। ਹਾਲਾਂਕਿ, ਉਸਨੇ ਜਾਣਬੁੱਝ ਕੇ ਇਨ੍ਹਾਂ ਤੱਥਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਪੌਦਿਆਂ ਦੀ ਉਮਰ 4-5 ਸਾਲ ਦਰਜ ਕਰਕੇ ਗਲਤ ਮੁਲਾਂਕਣ ਰਿਪੋਰਟ ਤਿਆਰ ਕਰ ਦਿੱਤੀ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ ਲਾਭਪਾਤਰੀਆਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਕੁੱਲ 21 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਜੇ.ਐਸ. ਜੌਹਲ, ਐਲ.ਏ.ਸੀ., ਵੈਸ਼ਾਲੀ, ਐਚ.ਡੀ.ਓ., ਬਚਿੱਤਰ ਸਿੰਘ, ਪਟਵਾਰੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਲਾਭਪਾਤਰੀਆਂ ਵੱਲੋਂ 100 ਫੀਸਦੀ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਉਣ ਦੀ ਪੇਸ਼ਕਸ਼ ਕਰਨ ‘ਤੇ ਹਾਈ ਕੋਰਟ ਵੱਲੋਂ ਅਗਾਊਂ ਜਮਾਨਤ ਦਿੱਤੀ ਗਈ ਹੈ ਅਤੇ ਹੋਰ ਮੁਲਜ਼ਮਾਂ ਨੇ ਵੀ ਅਜਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਉਪਰੰਤ, ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੇ ਜ਼ਮਾਨਤ ਹੁਕਮਾਂ ਨੂੰ ਚੁਣੌਤੀ ਦੇਣ ਲਈ ਭਾਰਤ ਦੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਤੱਥਾਂ 'ਤੇ ਵਿਚਾਰ ਕਰਨ ਉਪਰੰਤ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਵੱਖ-ਵੱਖ ਦੋਸ਼ੀ ਲਾਭਪਾਤਰੀਆਂ ਨੂੰ ਕੁੱਲ 72.36 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਾਉਣ ਦਾ ਹੁਕਮ ਦਿੱਤਾ ਹੈ, ਜਿਸ ਵਿੱਚੋਂ ਹੁਣ ਤੱਕ 43.72 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
Punjab Bani 30 January,2024
ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦੋਵੇਂ ਮੁਲਜ਼ਮ ਸਕੇ ਭਰਾ ਹਨ ਅਤੇ 260 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਡੀਆਰਆਈ ਮੁੰਬਈ ਅਤੇ 356 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਦਿੱਲੀ ਸਪੈਸ਼ਲ ਸੈੱਲ ਨੂੰ ਲੋੜੀਂਦੇ ਹਨ: ਡੀਜੀਪੀ ਗੌਰਵ ਯਾਦਵ - ਦੋਵੇਂ ਮੁਲਜ਼ਮਾਂ ਨੇ ਦੇਸ਼ ਤੋਂ ਬਾਹਰ ਭੱਜਣ ਲਈ ਜਾਅਲੀ ਪਾਸਪੋਰਟ ਵੀ ਤਿਆਰ ਕੀਤੇ ਹੋਏ ਸਨ: ਡੀਜੀਪੀ ਪੰਜਾਬ - ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ 'ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮ੍ਰਿਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇਵਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ 20 ਅਤੇ ਰੇਨੋ ਪਲਸ ਅਤੇ ਇਕ ਸਪਲੈਂਡਰ ਮੋਟਰਸਾਈਕਲ ਨੂੰ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿਚੋਂ ਤੋਲਣ ਵਾਲਾ ਇਲੈਕਟ੍ਰਾਨਿਕ ਕੰਡਾ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਦੋਵੇਂ 2015 ਤੋਂ ਭਗੌੜੇ ਹਨ, ਜਿਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਦਰਜਨਾਂ ਕੇਸ ਦਰਜ ਹਨ। ਉਹਨਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਭਰਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਨੂੰ 260-ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਨੂੰ 356-ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਲਖਨਊ ਤੋਂ ਲਖੀਮਪੁਰ ਖੇੜੀ, ਉੱਤਰ ਪ੍ਰਦੇਸ਼ ਦੇ ਪਤੇ ‘ਤੇ ਜਾਅਲੀ ਪਾਸਪੋਰਟ ਵੀ ਤਿਆਰ ਕਰਵਾਏ ਸਨ ਅਤੇ ਦੋਵੇਂ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਭਰਾ ਹਵਾਲਾ ਨੈੱਟਵਰਕ ਵਿੱਚ ਵੀ ਸ਼ਾਮਲ ਸਨ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਹਰਮਨਜੀਤ ਉਰਫ਼ ਹਰਮਨ ਵੱਲੋਂ ਲਵਜੀਤ ਉਰਫ਼ ਲਵ ਅਤੇ ਮਨਜੀਤ ਉਰਫ਼ ਮੰਨਾ ਤੋਂ ਹੈਰੋਇਨ ਦੀ ਪ੍ਰਾਪਤ ਕੀਤੀ ਖੇਪ ਲੈ ਕੇ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ, ਇਸ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਛੇਹਰਟਾ ਇਲਾਕੇ ਤੋਂ ਮੁਲਜ਼ਮ ਹਰਮਨ ਨੂੰ 2 ਕਿਲੋ ਹੈਰੋਇਨ, 1.25 ਲੱਖ ਰੁਪਏ ਡਰੱਗ ਮਨੀ ਅਤੇ ਹੁੰਡਈ ਆਈ-20 ਕਾਰ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮ ਭਰਾਵਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਮਨਪ੍ਰੀਤ ਅਤੇ ਕੰਸ ਕੌਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਹੈਰੋਇਨ, 4 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਸੰਪਤੀਆਂ ਦੀ ਵੀ ਸ਼ਨਾਖਤ ਕੀਤੀ ਹੈ- ਜਿਸ ਵਿੱਚ ਅੰਮ੍ਰਿਤਸਰ ਵਿੱਚ ਇੱਕ ਘਰ ਅਤੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਵਿੱਚ ਰਾਏਪੁਰ ਵਿੱਚ ਜ਼ਮੀਨ/ਪਲਾਟ ਸ਼ਾਮਲ ਹਨ, ਜਿਹਨਾਂ ਦੀ ਖਰੀਦ ਕਥਿਤ ਤੌਰ ‘ਤੇ ਮੁਲਜ਼ਮ ਭਰਾਵਾਂ ਦੁਆਰਾ ਡਰੱਗ ਮਨੀ ਦੀ ਵਰਤੋਂ ਕਰਕੇ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਡਰੱਗ ਕਾਰਟਲ ਦਾ ਪਤਾ ਲਗਾਉਣ ਅਤੇ ਇਸ ਕਾਰਟੇਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 15 ਮਿਤੀ 20-1-2024 ਨੂੰ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
Punjab Bani 30 January,2024
ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼
ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼ ਵਾਸ਼ਿੰਗਟਨ, 30 ਜਨਵਰੀ ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ।
Punjab Bani 30 January,2024
ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ
ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ ਚੰਡੀਗੜ : ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਦਾਖਲ ਪਟੀਸ਼ਨ 'ਤੇ ਅੰਤਰਿਮ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ। ਹਾਈਕੋਰਟ ਨੇ ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਹੋਇਆ ਹੈ। ਦੱਸ ਦਈਏ ਕਿ ਉਮਰਾਨੰਗਲ ਖਿਲਾਫ਼ ਪੰਜਾਬ ਪੁਲਿਸ ਨੇ 29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਪਰਮਰਾਜ ਸਿੰਘ ਉਮਰਾਨੰਗਲ ਤੇ 2 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਖਿਲਾਫ ਕੀਤੀ ਜਾ ਰਹੀ ਵਿਭਾਗੀ ਜਾਂਚ 'ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
Punjab Bani 30 January,2024
ਚਾਰ ਮੰਜਿਲਾ ਫੈਕਟਰੀ ਵਿੱਚ ਲਗੀ ਭਿਆਨਕ ਅੱਗ
ਚਾਰ ਮੰਜਿਲਾ ਫੈਕਟਰੀ ਵਿੱਚ ਲਗੀ ਭਿਆਨਕ ਅੱਗ ਲੁਧਿਆਣਾ : ਸਵੇਰ ਵੇਲੇ ਲੁਧਿਆਣਾ ਦੇ ਹਜੂਰੀ ਰੋਡ ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੀ ਚਾਰ ਮੰਜ਼ਿਲਾਂ ਵਿੱਚ ਬਣੀ ਇੱਕ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ l ਮੁੱਢਲੀ ਜਾਂਚ ਦੇ ਦੌਰਾਨ ਇਹੀ ਸਾਹਮਣੇ ਆ ਰਿਹਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈl ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਵੇਰ ਵੇਲੇ ਜਿਵੇਂ ਹੀ ਕੁਝ ਮੁਲਾਜ਼ਮਾਂ ਨੇ ਫੈਕਟਰੀ ਦਾ ਬਟਨ ਆਨ ਕੀਤਾ ਤਾਂ ਤਾਰਾਂ ਚੋਂ ਚੰਗਿਆੜੇ ਨਿਕਲਣ ਤੋਂ ਬਾਅਦ ਪਹਿਲੀ ਮੰਜ਼ਿਲ ਤੇ ਅੱਗ ਲੱਗ ਗਈl ਫੈਕਟਰੀ ਅੰਦਰ ਕੱਪੜਾ ਪਿਆ ਹੋਣ ਕਾਰਨ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ l ਅੰਦਰ ਮੌਜੂਦ ਮੁਲਾਜ਼ਮ ਸੁਰੱਖਿਤ ਢੰਗ ਨਾਲ ਬਾਹਰ ਆ ਗਏ ਜਿਸ ਦੇ ਚਲਦੇ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ l ਆਲੇ ਦੁਆਲੇ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ l ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ lਤੋਂ ਬਾਅਦ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ਬਝਾਉਣ ਦਾ ਕੰਮ ਸ਼ੁਰੂ ਕੀਤਾ। ਗਲੀਆਂ ਤੰਗ ਹੋਣ ਕਾਰਨ ਅੱਗ ਬਜਾਊ ਦਸਤਿਆਂ ਨੂੰ ਖਾਸੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ l ਸੁਰੱਖਿਆ ਦੇ ਮੱਦੇ ਨਜ਼ਰ ਪ੍ਰਸ਼ਾਸਨ ਨੇ ਹਾਦਸੇ ਵਾਲੀ ਗਲੀ ਸੀਲ ਕਰ ਦਿੱਤੀ ਹੈ।
Punjab Bani 30 January,2024
ਪੁਲਿਸ ਦੇ ਮਾਲਖਾਨੇ ਨੁੰ ਲੱਗੀ ਅੱਗ : ਕਈ ਵਾਹਨ ਸੜੇ
ਪੁਲਿਸ ਦੇ ਮਾਲਖਾਨੇ ਨੁੰ ਲੱਗੀ ਅੱਗ : ਕਈ ਵਾਹਨ ਸੜੇ ਦਿਲੀ : ਦਿੱਲੀ ਪੁਲਿਸ ਦੇ ਵਜ਼ੀਰਾਬਾਦ ਦੇ ‘ਮਾਲਖਾਨਾ’ ਵਿੱਚ ਘੱਟੋ-ਘੱਟ 450 ਵਾਹਨਾਂ ਨੂੰ ਅੱਗ ਲੱਗ ਗਈ। ਮਾਲਖਾਨਾ ਉਹ ਥਾਂ ਹੈ ਜਿੱਥੇ ਜ਼ਬਤ ਕੀਤੇ ਵਾਹਨ ਰੱਖੇ ਗਏ ਹਨ। ਦਿੱਲੀ ਫਾਇਰ ਸਰਵਿਸ ਨੇ ਦੱਸਿਆ ਕਿ ਅੱਗ ਤੜਕੇ 4 ਵਜੇ ਲੱਗੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਇਹ ਕਾਰਵਾਈ ਦੋ ਘੰਟੇ ਤੱਕ ਚੱਲੀ ਅਤੇ ਸਵੇਰੇ 6 ਵਜੇ ਤੱਕ ਅੱਗ ਉਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ 200 ਚਾਰ ਪਹੀਆ ਵਾਹਨ ਅਤੇ 250 ਦੋਪਹੀਆ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ 4 ਵਜੇ ਲੱਗੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਕਰੀਬ ਦੋ ਘੰਟੇ ਚੱਲੀ ਅਤੇ ਸਵੇਰੇ 6 ਵਜੇ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।
Punjab Bani 29 January,2024
ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ
ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ ਚੰਡੀਗੜ : ਹਰਿਆਣਾ ਦੇ ਯਮੁਨਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ( ਦੇ ਸ਼ੂਟਰ ਰਾਜਨ ਦਾ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਅੱਗ ਹਵਾਲਾ ਕਰ ਦਿੱਤਾ ਗਿਆ। ਇਹ ਘਟਨਾ ਪੱਛਮੀ ਯਮੁਨਾ ਨਹਿਰ ਦੇ ਕੰਢੇ ਵਾਪਰੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਫੇਸਬੁੱਕ ‘ਤੇ ਪੋਸਟ ਪਾਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਸੀ।
Punjab Bani 29 January,2024
ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ
ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ ਦਿਲੀ : ਲਾਲ ਸਾਗਰ ਦੀ ਅਦਨ ਦੀ ਖਾੜੀ ਵਿੱਚ ਇੱਕ ਹੋਰ ਵਪਾਰਕ ਜਹਾਜ਼ 'ਤੇ ਮਿਜ਼ਾਈਲ ਹਮਲਾ ਕੀਤਾ ਹੈ। 22 ਭਾਰਤੀਆਂ ਨੂੰ ਲੈ ਕੇ ਜਾ ਰਹੇ ਬ੍ਰਿਟਿਸ਼ ਤੇਲ ਟੈਂਕਰ ਮਰਲਿਨ ਲੁਆਂਡਾ 'ਤੇ 26 ਜਨਵਰੀ ਦੀ ਰਾਤ ਨੂੰ ਹੂਤੀ ਵਿਧਰੋਹੀਆਂ ਨੇ ਮਿਜ਼ਾਈਲ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ ਸੀ। ਜਹਾਜ਼ ਤੋਂ ਐਸ.ਓ.ਐਸ. ਸਿਗਨਲ ਮਿਲਦੇ ਹੀ ਭਾਰਤੀ ਜਲ ਸੈਨਾ ਦੇ ਮਿਜ਼ਾਈਲ ਵਿਨਾਸ਼ਕਾਰੀ ਆਈ.ਐਨ.ਐਸ. ਵਿਸ਼ਾਖਾਪਟਨਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ ਅਤੇ ਸਾਰੇ ਲੋਕਾਂ ਨੂੰ ਬਚਾਇਆ।
Punjab Bani 28 January,2024
ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ
ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ ਦਿਲੀ: ਦਿੱਲੀ ਦੇ ਕਾਲਕਾ ਮੰਦਿਰ ਵਿੱਚ ਬੀਤੀ ਰਾਤ ਜਾਗਰਣ ਦੌਰਾਨ ਸਟੇਜ ਡਿੱਗਣ ਕਾਰਨ ਭਗਦੜ ਮੱਚ ਗਈ। ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਜਦਕਿ 17 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਬੀ ਪਰਾਕ ਪ੍ਰੋਗਰਾਮ ਲਈ ਮੰਦਿਰ ਪਹੁੰਚੇ ਸੀ। ਰਾਤ ਕਰੀਬ ਸਾਢੇ 12 ਵਜੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਬੀ ਪਰਾਕ ਨੂੰ ਦੇਖਣ ਲਈ ਵੱਡੀ ਗਿਣਤੀ ਲੋਕ ਇੱਥੇ ਪੁੱਜੇ ਹੋਏ ਸੀ। ਜਾਣਕਾਰੀ ਮੁਤਾਬਕ ਕਾਲਕਾਜੀ ਮੰਦਿਰ 'ਚ ਜਾਗਰਣ ਕਰਵਾਇਆ ਗਿਆ। 27-28 ਜਨਵਰੀ ਦੀ ਦਰਮਿਆਨੀ ਰਾਤ ਨੂੰ ਲੱਕੜ ਅਤੇ ਲੋਹੇ ਦੇ ਫਰੇਮ ਦਾ ਬਣਿਆ ਪਲੇਟਫਾਰਮ ਢਹਿ ਗਿਆ। ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਤੇ 17 ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿੱਚ ਪੁਲੀਸ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰੇਗੀ।
Punjab Bani 28 January,2024
ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ
ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ ਇੰਫਾਲ : ਮਨੀਪੁਰ 'ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲ਼ੀਬਾਰੀ ਹੋਈ। ਇੱਕ ਵਲੰਟੀਅਰ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਹਥਿਆਰਬੰਦ ਵਿਅਕਤੀ ਪਹਾੜੀ ਪਿੰਡ ਸਤਾਂਗ ਕੁਕੀ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਤਾਂਗ ਪਿੰਡ ਵਿੱਚ ਵਾਧੂ ਸੁਰੱਖਿਆ ਬਲਾਂ ਦੇ ਪੁੱਜਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।
Punjab Bani 27 January,2024
ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ
ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਪਿੰਡ ਚਢੇਵਾਂ 'ਚ ਸੰਘਣੀ ਧੁੰਦ 'ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਜਾ ਵੱਜੀ। ਹਾਦਸੇ 'ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਮੁਲਾਜ਼ਮ ਬੱਸ 'ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸ਼ਨਿਚਰਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੱਡੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ 'ਚ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤਕ ਸੀ।
Punjab Bani 27 January,2024
ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ
ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਜ਼ਿੰਦਾ ਸੜ ਗਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ।
Punjab Bani 27 January,2024
ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ
ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ ਹੈਦਰਾਬਾਦ— ਤੇਲੰਗਾਨਾ ‘ਚ ਇਕ ਸਰਕਾਰੀ ਬਾਬੂ ਦਾ ਪਤਾ ਲੱਗਾ ਹੈ, ਜੋ ਅਫਸਰ ਨਹੀਂ ਸਗੋਂ ਕਾਲੇ ਧਨ ਦਾ ‘ਕੁਬੇਰ’ ਹੈ। ਜੀ ਹਾਂ, ਤੇਲੰਗਾਨਾ ‘ਚ ਛਾਪੇਮਾਰੀ ਦੌਰਾਨ ਇਕ ਅਧਿਕਾਰੀ ਦੇ ਘਰੋਂ ਖਜ਼ਾਨਾ ਮਿਲਿਆ ਹੈ, ਜਿਸ ਨੂੰ ਦੇਖ ਕੇ ਛਾਪੇਮਾਰੀ ਕਰਨ ਗਈ ਟੀਮ ਵੀ ਹੈਰਾਨ ਹੈ। ਦਰਅਸਲ, ਤੇਲੰਗਾਨਾ ਵਿੱਚ ਏਸੀਬੀ ਯਾਨੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਤੇਲੰਗਾਨਾ ਰਾਜ ਦੇ ਇੱਕ ਅਧਿਕਾਰੀ ਦੇ ਘਰ ਛਾਪਾ ਮਾਰ ਕੇ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਏਸੀਬੀ ਦੀ ਟੀਮ ਨੇ ਜਿਸ ਸਰਕਾਰੀ ਅਧਿਕਾਰੀ ਦੇ ਘਰ ਛਾਪਾ ਮਾਰਿਆ ਹੈ, ਉਸ ਦਾ ਨਾਂ ਐੱਸ. ਇਹ ਬਾਲਕ੍ਰਿਸ਼ਨ ਹੈ। ਏਸੀਬੀ ਦੀ ਟੀਮ ਇਸ ਅਧਿਕਾਰੀ ਦੇ ਘਰੋਂ ਮਿਲੀ ਨਕਦੀ ਦੀ ਗਿਣਤੀ ਗਿਣਦੀ ਥੱਕਦੀ ਜਾ ਰਹੀ ਹੈ। ਦਰਅਸਲ, ਅਧਿਕਾਰੀਆਂ ਨੇ ਬੁੱਧਵਾਰ ਨੂੰ ਤੇਲੰਗਾਨਾ ਸਟੇਟ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (TSRERA) ਦੇ ਸਕੱਤਰ ਅਤੇ ਮੈਟਰੋ ਰੇਲ ਵਿੱਚ ਯੋਜਨਾ ਅਧਿਕਾਰੀ ਐਸ. ਬਾਲਕ੍ਰਿਸ਼ਨ ਦੇ ਟਿਕਾਣਿਆਂ ‘ਤੇ ਨਾਲ ਹੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਏਸੀਬੀ ਦੀ ਟੀਮ ਨੇ ਕਰੀਬ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਐੱਸ. ਬਾਲਕ੍ਰਿਸ਼ਨ ਨੇ ਪਹਿਲਾਂ ਹੈਦਰਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (HMDA) ਵਿੱਚ ਟਾਊਨ ਪਲਾਨਿੰਗ ਦੇ ਡਾਇਰੈਕਟਰ ਵਜੋਂ ਕੰਮ ਕੀਤਾ ਸੀ। ਭ੍ਰਿਸ਼ਟਾਚਾਰ ਰੋਕੂ ਸੰਸਥਾ ਏਸੀਬੀ ਦੀਆਂ 14 ਟੀਮਾਂ ਵੱਲੋਂ ਬੁੱਧਵਾਰ ਨੂੰ ਸਾਰਾ ਦਿਨ ਤਲਾਸ਼ੀ ਮੁਹਿੰਮ ਜਾਰੀ ਰਹੀ ਅਤੇ ਅੱਜ ਯਾਨੀ ਵੀਰਵਾਰ ਨੂੰ ਮੁੜ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੋਸ਼ੀ ਅਪਸਰ ਬਾਲਕ੍ਰਿਸ਼ਨ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਘਰ, ਦਫਤਰਾਂ ਅਤੇ ਟਿਕਾਣਿਆਂ ‘ਤੇ ਇਸ ਦੇ ਨਾਲ ਹੀ ਛਾਪੇਮਾਰੀ ਕੀਤੀ ਗਈ, ਜਿਸ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਰਾਮਦ ਕੀਤੀ ਗਈ। ਛਾਪੇਮਾਰੀ ਦੌਰਾਨ ਹੁਣ ਤੱਕ ਕਰੀਬ 40 ਲੱਖ ਰੁਪਏ ਨਕਦ, 2 ਕਿਲੋ ਸੋਨਾ, ਚੱਲ-ਅਚੱਲ ਜਾਇਦਾਦ ਦੇ ਦਸਤਾਵੇਜ਼, 60 ਮਹਿੰਗੀਆਂ ਕਲਾਈ ਘੜੀਆਂ, 14 ਮੋਬਾਈਲ ਫ਼ੋਨ ਅਤੇ 10 ਲੈਪਟਾਪ ਜ਼ਬਤ ਕੀਤੇ ਗਏ ਹਨ।
Punjab Bani 25 January,2024
65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ
65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ ਮਾਸਕੋ, 24 ਜਨਵਰੀ ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਸੀ। ਜਹਾਜ਼ ਦੇ ਕਰੈਸ਼ ਹੋਣ ਕਾਰਨ ਚਾਲਕ ਦਲ ਦੇ 6 ਅਤੇ ਤਿੰਨ ਗਾਰਡਾਂ ਸਮੇਤ 74 ਵਿਅਕਤੀ ਸਵਾਰ ਸਨ ਤੇ ਸਾਰਿਆਂ ਦੀ ਮੌਤ ਹੋ ਗਈ। ਰੂਸ ਦੀ ਸੰਸਦ ਦੇ ਮੈਂਬਰ ਅਤੇ ਸੇਵਾਮੁਕਤ ਜਨਰਲ ਆਂਦਰੇਈ ਕਾਰਤਾਪੋਲੋਵ ਨੇ ਸੰਸਦੀ ਸੈਸ਼ਨ ਦੌਰਾਨ ਕਿਹਾ ਕਿ ਜਹਾਜ਼ ਨੂੰ ਤਿੰਨ ਮਿਜ਼ਾਈਲਾਂ ਨਾਲ ਡੇਗਿਆ ਗਿਆ।
Punjab Bani 24 January,2024
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ.ਆਈ.ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ 'ਤੇ ਤਾਇਨਾਤ ਨਹੀਂ ਰਿਹਾ। ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ 'ਆਰਟੀਗਾ' (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ 'ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab Bani 24 January,2024
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ - ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ - ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ, 1.40 ਲੱਖ ਰੁਪਏ ਦੀ ਡਰੱਗ ਮਨੀ ਨਾਲ 31 ਵੱਡੀਆਂ ਮੱਛੀਆਂ ਸਣੇ 141 ਨਸ਼ਾ ਤਸਕਰ ਕਾਬੂ - ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 1260 ਤੱਕ ਅੱਪੜੀ ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ, “ਸਿਰਫ਼ 20 ਦਿਨਾਂ ਵਿੱਚ, ਮਾਣਯੋਗ ਅਦਾਲਤ ਨੇ 237 ਕੇਸਾਂ ਦੀ ਪੁਸ਼ਟੀ ਕੀਤੀ ਹੈ, ਜਿੱਥੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਹੁਕਮ ਪਾਸ ਕੀਤੇ ਗਏ ਹਨ ਜਿਸ ਤਹਿਤ 282 ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ ਹੈ।” ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਲਾਗੂ, ਰੋਕਥਾਮ ਅਤੇ ਮੁੜ ਵਸੇਬਾ- ਨੂੰ ਲਾਗੂ ਕੀਤਾ ਹੈ। ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਫੈਲਾ ਰਹੀ ਹੈ ਅਤੇ ਇਸ ਰਣਨੀਤੀ ਤਹਿਤ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾਗ੍ਰਸਤ ਵਿਅਕਤੀਆਂ ਨੂੰ ਮੁੜ-ਵਸੇਬੇ ਦਾ ਮੌਕਾ ਦਿੱਤਾ ਜਾਂਦਾ ਹੈ। ਆਈਜੀਪੀ ਨੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ 109 ਐਫਆਈਆਰ ਦਰਜ ਕਰਕੇ 31 ਵੱਡੀਆਂ ਮੱਛੀਆਂ ਸਮੇਤ ਕੁੱਲ 141 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਅਤੇ 19.4 ਕਿਲ ਹੈਰੋਇਨ , 8.3 ਕਿਲੋ ਅਫੀਮ, 25.23 ਕੁਇੰਟਲ ਭੁੱਕੀ, ਅਤੇ 4201 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.40 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਛੇ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 1260 ਤੱਕ ਪਹੁੰਚ ਗਈ ਹੈ । 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਬਾਰੇ ਵੇਰਵੇ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਵੱਖ-ਵੱਖ ਫੀਲਡ ਅਤੇ ਸਪੈਸ਼ਲ ਯੂਨਿਟਾਂ ਨੇ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲਾਂ ਨੂੰ , ਉੱਚ-ਪੱਧਰੀ ਨਸ਼ਾ ਨਿਪਟਾਰਾ ਕਮੇਟੀਆਂ ਦੀ ਦੇਖ-ਰੇਖ ਵਿੱਚ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਨਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਵੱਡੇ ਨਸ਼ਾਂ ਤਸਕਰਾਂ ਦੀਆਂ 111 ਕਰੋੜ ਰੁਪਏ ਦੀਆਂ 263 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦਕਿ 3.60 ਕਰੋੜ ਰੁਪਏ ਦੀਆਂ ਹੋਰ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 9 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਸਥਾਪਤ ਹੋਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 951 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ 10 ਨੂੰ ਬੇਅਸਰ ਕਰਨ ਉਪਰੰਤ 312 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 963 ਹਥਿਆਰਾਂ ਅਤੇ 208 ਵਾਹਨਾਂ ਨੂੂੰ ਬਰਾਮਦ ਕਰਕੇ ਅਤੇ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
Punjab Bani 23 January,2024
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ, 23 ਜਨਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 23 January,2024
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਦਰਜਾ-4 ਮੁਲਾਜ਼ਮ ਨੂੰ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫਿਰੋਜ਼ਪੁਰ ਛਾਉਣੀ, ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਤਰਸੇਮ ਦਾ ਆਪਣੀ ਪਤਨੀ ਰੇਖਾ ਨਾਲ ਝਗੜਾ ਹੋਇਆ ਸੀ, ਜਿਸ ਵਿੱਚ 09.07.2020 ਨੂੰ ਉਸਦੇ ਸਹੁਰਾ ਪਰਿਵਾਰ ਵੱਲੋਂ ਉਸਦੇ ਸੱਜੇ ਹੱਥ ਦੀ ਹੱਡੀ ਅਤੇ ਖੱਬੀ ਲੱਤ ਦੀ ਹੱਡੀ ਤੋੜ ਦਿੱਤੀ ਗਈ ਸੀ। ਇਸ ਸਬੰਧੀ ਉਸ ਦੀ ਪਤਨੀ ਰੇਖਾ, ਸੱਸ ਆਸ਼ਾ, ਸਹੁਰਾ ਸ਼ੰਮੀ ਅਤੇ ਸਾਲਾ ਸੋਨੂੰ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਮਿਤੀ 24.02.2021 ਨੂੰ ਆਪਣੇ ਮੋਬਾਈਲ ਫੋਨ ਦੀ ਐਪਲੀਕੇਸ਼ਨ ਰਾਹੀਂ ਚੈਕ ਕੀਤਾ ਸੀ ਕਿ ਉਸਦੀ ਪਤਨੀ ਰੇਖਾ ਅਤੇ ਉਸਦੇ ਉਕਤ ਪਰਿਵਾਰਕ ਮੈਂਬਰ ਉਕਤ ਦਰਜਾ-4 ਕਰਮਚਾਰੀ ਰਾਮ ਪ੍ਰਸਾਦ ਉਰਫ ਛੋਟੂ ਨੂੰ ਰਿਸ਼ਵਤ ਦੇ ਰਹੇ ਸਨ, ਜਿਸ ਨੇ ਅੱਗੇ ਡਾ. ਸ਼ਸ਼ੀ ਭੂਸ਼ਣ ਨੂੰ ਉਹ ਰਿਸ਼ਵਤ ਸੌਂਪਣੀ ਸੀ ਤਾਂ ਜੋ ਤਰਸੇਮ (ਸ਼ਿਕਾਇਤਕਰਤਾ) ਉਪਰ ਝੂਠਾ ਤੇ ਫ਼ਰਜ਼ੀ ਕੇਸ ਦਰਜ ਕਰਵਾਕੇ ਉਸਨੂੰ ਉਲਝਾਇਆ ਜਾ ਸਕੇ। ਮੁਲਜ਼ਮ ਛੋਟੂ ਇਸ ਮਾਮਲੇ ਵਿੱਚ ਉਕਤ ਡਾਕਟਰ ਲਈ ਰਿਸ਼ਵਤ ਲੈਣ ਅਤੇ ਉਸਨੂੰ ਅੱਗੇ ਦੇਣ ਲਈ ਗੱਲਬਾਤ ਰਾਹੀਂ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਝੂਠੀ ਐੱਮ.ਐੱਲ.ਆਰ. ਦੇ ਆਧਾਰ ’ਤੇ ਉਕਤ ਤਰਸੇਮ ਅਤੇ ਉਸ ਦੇ ਪਿਤਾ ਰਫੀਕ ਖਿਲਾਫ ਪੁਲਸ ਕੇਸ ਦਰਜ ਕਰਵਾ ਦਿੱਤਾ ਗਿਆ। ਪੜਤਾਲ ਦੌਰਾਨ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਪ੍ਰਾਪਤ ਰਿਕਾਰਡ ਅਨੁਸਾਰ ਉਕਤ ਐੱਮ.ਐੱਲ.ਆਰ. ਜਾਅਲੀ ਪਾਈ ਗਈ। ਸ਼ਿਕਾਇਤਕਰਤਾ ਨੇ ਰਾਮ ਪ੍ਰਸਾਦ ਛੋਟੂ ਅਤੇ ਡਾ: ਸ਼ਸ਼ੀ ਭੂਸ਼ਣ ਸਮੇਤ ਆਪਣੇ ਸਹੁਰੇ ਪਰਿਵਾਰ ਦੇ ਉਕਤ ਮੈਂਬਰਾਂ ਵਿਰੁੱਧ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਇੱਕ ਸੀਡੀ ਸੌਂਪੀ ਜਿਸ ਵਿੱਚ ਉਕਤ ਮੁਲਜ਼ਮਾਂ ਤੋਂ ਮੋਟੀ ਰਿਸ਼ਵਤ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਜਾਰੀ ਕਰਨ ਦਾ ਝੂਠ ਸਾਬਤ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਤਫਤੀਸ਼ ਦੇ ਆਧਾਰ ’ਤੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਰਮਚਾਰੀ ਰਾਮ ਪ੍ਰਸਾਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਿਊਰੋ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਚੱਲ ਰਹੀ ਹੈ।
Punjab Bani 23 January,2024
ਗੈਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਬਦਮਾਸਾਂ ਨੁੰ ਲੱਗੀ ਗੋਲੀ, ਇਕ ਪੁਲਸ ਮੁਲਾਜ਼ਮ ਦੀ ਪੱਗ ਵਿੱਚ ਵਜੀ ਗੋਲੀ
ਗੈਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਬਦਮਾਸਾਂ ਨੁੰ ਲੱਗੀ ਗੋਲੀ, ਇਕ ਪੁਲਸ ਮੁਲਾਜ਼ਮ ਦੀ ਪੱਗ ਵਿੱਚ ਵਜੀ ਗੋਲੀ ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਨਕੋਦਰ ਰੋਡ 'ਤੇ ਸਥਿਤ ਗੁਲ ਮਿਹਰ ਐਵੇਨਿਊ ਲਾਗੇ ਮੁਕਾਬਲਾ ਹੋਇਆ ਜਿਸ ਵਿਚ ਦੋ ਗੈਂਗਸਟਰਾਂ ਨੂੰ ਗੋਲ਼ੀ ਲੱਗਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿੱਚ ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੂਰਾ ਇਲਾਕਾ ਛਾਉਣੀ 'ਚ ਤਬਦੀਲ ਹੋ ਗਿਆ। ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਇਸ ਵੇਲੇ ਨਕੋਦਰ ਰੋਡ 'ਤੇ ਸਥਿਤ ਗੁਲਮੇਹਰ ਐਵਨਿਊ ਲਾਗੇ ਮੌਜੂਦ ਹਨ ਜਿਸ 'ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਕਤ ਥਾਂ 'ਤੇ ਘੇਰਾ ਪਾ ਲਿਆ। ਪੁਲਿਸ ਪਾਰਟੀ ਨੂੰ ਦੇਖਦੇ ਹੀ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲ਼ੀਆਂ 'ਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਕਾਬੂ ਕਰ ਕੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਐਤਵਾਰ ਸਵੇਰੇ ਗੁਲਮੋਹਰ ਕਲੋਨੀ ਵਿੱਚ ਹੋਈ ਮੁੱਠਭੇੜ ਤੋਂ ਬਾਅਦ ਪੁਲਿਸ ਵੱਲੋਂ ਜ਼ਖਮੀ ਹਾਲਤ 'ਚ ਗ੍ਰਿਫਤਾਰ ਕੀਤੇ ਗਏ ਦੋਵੇਂ ਗੈਂਗਸਟਰ ਸ਼ਹਿਰ 'ਚ ਦੋ ਲੋਕਾਂ ਨੂੰ ਟਾਰਗੇਟ ਬਣਾਉਣ ਲਈ ਘੁੰਮ ਰਹੇ ਸਨ। ਇਹ ਟਾਰਗੇਟ ਉਨ੍ਹਾਂ ਨੂੰ ਅਮਰੀਕਾ ਬੈਠੇ ਗੈਂਗਸਟਰ ਲੱਕੀ ਵੱਲੋਂ ਦਿੱਤਾ ਗਿਆ ਸੀ। ਫੜੇ ਗਏ ਗੈਂਗਸਟਰ ਨਿਤਿਨ ਵਾਸੀ ਜਲੰਧਰ ਤੇ ਅਸ਼ੀਸ਼ ਵਾਸੀ ਬੁੱਲੋਵਾਲ ਹੁਸ਼ਿਆਰਪੁਰ ਹਨ ਜਿਨ੍ਹਾਂ ਖਿਲਾਫ 10 ਤੋਂ ਵੱਧ ਮਾਮਲੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਸਵੇਰੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸਰਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਗੈਂਗਸਟਰ ਗੁਲਮੋਹਕ ਕਲੋਨੀ ਲਾਗੇ ਇੱਕ ਗੱਡੀ 'ਚ ਘੁੰਮ ਰਹੇ ਹਨ ਜਿਨ੍ਹਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਉਕਤ ਇਲਾਕੇ ਨੂੰ ਘੇਰਾ ਪਾ ਲਿਆ। ਜਦ ਪੁਲਿਸ ਪਾਰਟੀ ਗੈਂਗਸਟਰਾਂ ਲਾਗੇ ਪਹੁੰਚੀ ਤਾਂ ਉਨ੍ਹਾਂ ਗੋਲ਼ੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਗੋਲ਼ੀਬਾਰੀ 'ਚ ਦੋਵੇਂ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਦਕਿ ਥਾਣੇਦਾਰ ਏਐਸਆਈ ਨਿਸ਼ਾਨ ਸਿੰਘ ਦੇ ਪੱਗ ਬੱਝੀ ਹੋਣ ਕਾਰਨ ਗੋਲ਼ੀ ਪੱਗ 'ਤੇ ਲੱਗੀ ਜਿਸ ਨਾਲ ਉਹ ਵਾਲ-ਵਾਲ ਬਚ ਗਏ। ਫਿਲਹਾਲ ਦੋਵਾਂ ਗੈਂਗਸਟਰਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਪੁਲਿਸ ਦਾ ਸਖਤ ਪਹਿਰਾ ਲਗਾਇਆ ਗਿਆ ਹੈ।
Punjab Bani 21 January,2024
50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ
50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਿਨੌਲੀ (ਬਾਗਪਤ) : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 50 ਦਿਨਾਂ ਦੀ ਪੈਰੋਲ 'ਤੇ ਸ਼ੁੱਕਰਵਾਰ ਰਾਤ ਬਰਨਾਵਾ ਆਸ਼ਰਮ ਪਹੁੰਚਿਆ। ਹਨੀਪ੍ਰੀਤ ਤੇ ਪਰਿਵਾਰਕ ਮੈਂਬਰ ਵੀ ਉਸ ਦੇ ਨਾਲ ਆਏ ਹਨ। ਡੇਰਾ ਮੁਖੀ ਨੇ ਲਾਈਵ ਹੋ ਕੇ ਪੈਰੋਕਾਰਾਂ ਨੂੰ ਅਪੀਲ ਕੀਤੀ ਤੇ ਕਿਹਾ ਕਿ ਰਾਮ ਜੀ ਦਾ ਪੁਰਬ ਮਨਾਇਆ ਜਾ ਰਿਹਾ ਹੈ। ਤੁਸੀਂ ਸਾਰੇ ਇਸ ਤਿਉਹਾਰ 'ਚ ਪੁਰਬ 'ਚ ਸ਼ਾਮਲ ਹੋਵੋ ਤੇ ਇਸ ਨੂੰ ਦੀਵਾਲੀ ਵਾਂਗ ਮਨਾਓ। ਜਬਰ ਜਨਾਹ ਤੇ ਹੱਤਿਆ ਕੇਸ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਸ਼ਾਮ 5 ਵਜੇ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਇਆ। ਗੁਰਮੀਤ ਸਿੰਘ ਨੂੰ ਪੁਲਿਸ ਦੀਆਂ ਚਾਰ ਗੱਡੀਆਂ ਦੀ ਸੁਰੱਖਿਆ 'ਚ ਲੈ ਕੇ ਇੰਸਪੈਕਟਰ ਬਿਨੌਲੀ ਸ਼ਾਹ ਸਤਨਾਮ ਸਿੰਘ ਆਸ਼ਰਮ ਬਰਵਾਨਾ 'ਚ ਦੇਰ ਸ਼ਾਮਲ 7.20 ਵਜੇ ਪੁੱਜੇ। ਇੰਸਪੈਕਟਰ ਐਮਪੀ ਸਿੰਘ ਨੇ ਦੱਸਿਆ ਕਿ ਪੈਰੋਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਸ਼ਰਮ 'ਚ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਸਿੰਘ ਨੂੰ ਪਹਿਲਾਂ 17 ਜੂਨ, 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਤੋਂ ਬਾਅਦ ਉਹ ਬਰਨਾਵਾ ਆਸ਼ਰਮ 'ਚ ਰਿਹਾ। 18 ਜੁਲਾਈ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ। 88 ਦਿਨਾਂ ਬਾਅਦ ਉਸ ਨੂੰ 15 ਅਕਤੂਬਰ ਨੂੰ ਦੂਜੀ ਵਾਰ ਪੈਰੋਲ ਮਿਲੀ। 25 ਨਵੰਬਰ ਨੂੰ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। 21 ਜਨਵਰੀ 2023 ਨੂੰ ਗੁਰਮੀਤ ਸਿੰਘ ਤੀਜੀ ਵਾਰ 40 ਦਿਨਾਂ ਦੀ ਪੈਰੋਲ 'ਤੇ ਬਰਨਾਵਾ ਆਸ਼ਰਮ ਆਇਆ ਸੀ।3 ਮਾਰਚ ਨੂੰ ਪੈਰੋਲ ਪੂਰੀ ਕਰਨ ਤੋਂ ਬਾਅਦ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। ਚੌਥੀ ਵਾਰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ 'ਤੇ 20 ਜੁਲਾਈ ਨੂੰ ਬਰਨਾਵਾ ਆਸ਼ਰਮ ਪਹੁੰਚਿਆ ਸੀ। ਫਿਰ ਉਹ 20 ਅਗਸਤ ਨੂੰ ਵਾਪਸ ਜੇਲ੍ਹ ਚਲਾ ਗਿਆ। 21 ਨਵੰਬਰ ਨੂੰ, ਬਰਨਾਵਾ 21 ਦਿਨਾਂ ਦੀ ਛੁੱਟੀ 'ਤੇ ਪੰਜਵੀਂ ਵਾਰ ਮੁੜ ਆਇਆ। 13 ਦਸੰਬਰ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ।
Punjab Bani 20 January,2024
ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ
ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ ਅਜਨਾਲਾ : ਅਜਨਾਲਾ ਥਾਣੇ ’ਤੇ ਹੋਏ ਹਮਲੇ ’ਚ ਹੁਣ ਤੱਕ ਪੁਲਿਸ ਵੱਲੋਂ ਵੱਡੀ ਗਿਣਤੀ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਫਆਈਆਰ 39 ਵਿਚ ਇਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਹੈ, ਜਿਸ ਵਿਚ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਜ਼ਿਕਰ ਹੈ। ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਜਨਾਲਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿੰਘ ਖੇਮਕਰਨ ਦੇ ਪਿੰਡ ਗ਼ਜ਼ਲ ਦਾ ਵਸਨੀਕ ਹੈ ਅਤੇ ਪੁਲਿਸ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਦੌਰਾਨ ਮਨਪ੍ਰੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਵੀ ਕੀਤਾ ਸੀ ਅਤੇ ਅੰਮ੍ਰਿਤਪਾਲ ਵੱਲੋਂ ਇਕੱਠੀ ਹੋਈ ਭੀੜ ਦਾ ਸਮਰਥਨ ਕੀਤਾ ਸੀ। ਅਦਾਲਤ ਨੇ ਮਨਪ੍ਰੀਤ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਸ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
Punjab Bani 20 January,2024
ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ
ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ ਲੁਧਿਆਣਾ : ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਗੋਲੀ ਸ਼ੱਕੀ ਹਾਲਾਤਾਂ ਵਿੱਚ ਚਲਾਈ ਗਈ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿੱਟੂ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
Punjab Bani 20 January,2024
ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ
ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਨਗਰ ਵਿੱਚ ਸਥਿਤ ਇਕ ਸਨਅਤੀ ਇਕਾਈ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਅੱਜ ਭੋਗ ਸੀ। ਸਾਰਾ ਪਰਿਵਾਰ ਮੰਦਰ ਭੋਗ ਸਮਾਗਮ ਵਿੱਚ ਸ਼ਾਮਿਲ ਹੋਣ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਕੁਝ ਵਿਅਕਤੀਆਂ ਨੇ ਵੱਲੋਂ ਉਨ੍ਹਾਂ ਦੇ ਪ੍ਰੇਮ ਨਗਰ ਸਥਿਤ ਦਫਤਰ ਵਿੱਚ 26 ਲੱਖ ਰੁਪਏ ਦੇ ਕਰੀਬ ਨਕਦੀ ਦੀ ਲੁੱਟ ਕਰ ਲਈ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ ਦਫਤਰ ਵਿੱਚ ਸਥਿਤ ਨੇਪਾਲੀ ਨੌਕਰ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਆਸ ਪਾਸ ਲੱਗੇ ਸੀਸੀ ਟੀਵੀ ਫੁਟੇਜ ਵਿੱਚ ਲੁਟੇਰਿਆਂ ਦੀਆਂ ਤਸਵੀਰਾਂ ਵੀ ਕੈਦ ਹੋ ਗਈਆਂ ਜਿਸ ਸਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਅਤੇ ਤਸਵੀਰਾਂ ਪਾ ਕੇ ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਦਾ ਨੰਬਰ ਵੀ ਦਿੱਤਾ ਗਿਆ ਹੈ ਪ੍ਰੰਤੂ ਜਦੋਂ ਇਸ ਸਰਕਾਰੀ ਨੰਬਰ ਤੇ ਸੰਪਰਕ ਕੀਤਾ ਗਿਆ ਤਾਂ ਇਹ ਨੰਬਰ ਕਿਸੇ ਵੱਲੋਂ ਨਹੀਂ ਚੁੱਕਿਆ ਗਿਆ। ਜਦੋਂ ਇਸ ਸਬੰਧੀ ਡੀਐਸਪੀ ਹਰਪਿੰਦਰ ਕੌਰ ਗਿੱਲ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਇਹ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਹੈ ਇੱਥੇ ਹਰ ਰੋਜ਼ ਲੱਖਾਂ ਰੁਪਏ ਹੀ ਨਹੀਂ ਕਰੋੜਾਂ ਰੁਪਏ ਦਾ ਲੈਣ ਹੁੰਦਾ ਹੈ। ਦਿਨ ਪ੍ਰਤੀ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਅਤੇ ਸ਼ਹਿਰ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।
Punjab Bani 19 January,2024
ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ
ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ ਰਾਜੌਰੀ : ਰਾਜੌਰੀ 'ਚ ਨੇੜੇ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ 'ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਰਾਜੌਰੀ ਦੇ ਨੌਸ਼ਹਿਰਾ ਦੇ ਕਲਾਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ ਇਕ ਫੌਜੀ ਸ਼ਹੀਦ ਹੋ ਗਿਆ ਹੈ ਅਤੇ ਇਕ ਹੋਰ ਫੌਜੀ ਗੰਭੀਰ ਰੂਪ 'ਚ ਜ਼ਖਮੀ ਹੈ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਕਮਾਂਡ ਹਸਪਤਾਲ ਊਧਮਪੁਰ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸ੍ਰੀਨਗਰ-ਚੌਕੀਬਲ ਹਾਈਵੇਅ ’ਤੇ ਚੌਕੀਬਲ ਨੇੜੇ ਆਈ.ਈ.ਡੀ. ਫੌਜ ਦੀ ਚਿਨਾਰ ਕੋਰ ਨੇ ਟਵਿੱਟਰ 'ਤੇ ਇਕ ਪੋਸਟ ਵਿਚ ਕਿਹਾ, ਚਿਨਾਰ ਵਾਰੀਅਰਜ਼ ਨੇ ਅੱਜ ਸ਼੍ਰੀਨਗਰ-ਚੌਕੀਬਲ ਹਾਈਵੇਅ 'ਤੇ ਚੌਕੀਬਲ ਨੇੜੇ ਇਕ ਆਈਈਡੀ ਬਰਾਮਦ ਕਰ ਕੇ ਅਤੇ ਇਸ ਨੂੰ ਮੌਕੇ 'ਤੇ ਨਸ਼ਟ ਕਰਕੇ ਇਕ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ। ਭਾਰਤੀ ਫੌਜ ਕਸ਼ਮੀਰ ਨੂੰ ਅੱਤਵਾਦ ਮੁਕਤ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਕਾਇਮ ਹੈ।
Punjab Bani 18 January,2024
ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ
ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ ਮੁਕੇਰੀਆਂ : ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਏਐਸਆਈ ਸਣੇ 4 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਇਸ ਦੌਰਾਨ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।
Punjab Bani 17 January,2024
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ ਪਟਿਆਲਾ, 16 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ। ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।
Punjab Bani 16 January,2024
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ 'ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 16 January,2024
ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ
ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ ਫਗਵਾੜਾ : ਫਗਵਾੜਾ 'ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ 'ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ ਕਰ ਦਿੱਤਾ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ 'ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ। ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ 'ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।
Punjab Bani 16 January,2024
ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ
ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
Punjab Bani 16 January,2024
ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ
ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ ਚੰਡੀਗੜ: ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਲ ਕਾਲੋਨੀ ਦੇ ਇਕ ਘਰ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬਿਹਾਰ ਤੋਂ ਆਏ ਪਰਵਾਰੀ ਪਰਿਵਾਰ ਦੇ ਚਾਰ ਜੀਆਂ ਦੀ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕਾਂ 'ਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਪਿਤਾ ਨਵਾਬ, ਪਤਨੀ, ਛੋਟੇ ਬੱਚੇ ਰੁਕਾਇਆ ਤੇ ਬੇਟਾ ਅਰਮਾਨ ਵਜੋ ਹੋਈ ਹੈ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾਂ ਹਸਪਤਾਲ ਦੀ ਮੋਰਚਰੀ 'ਚ ਰਖਵਾਈਆਂ ਹਨ। ਘਟਨਾ ਦਾ ਪਤਾ ਸਵੇਰੇ ਨੇੜਲੇ ਘਰਾਂ ਵਾਲਿਆਂ ਨੂੰ ਲੱਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ । ਜਾਣਕਾਰੀ ਅਨੁਸਾਰ ਇਹ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਜੈ ਦੂਰਗਾ ਕਾਲੋਨੀ 'ਚ ਕੰਮ ਕਰਦਾ ਸੀ।
Punjab Bani 16 January,2024
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 15 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ। ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।
Punjab Bani 15 January,2024
ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ ਤਰਨਤਾਰਨ : ਤਰਨਤਾਰਨ ਦੇ ਕਸਬਾ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦੀ ਹੱਤਿਆ ਕਰ ਦਿੱਤੀ ਗਈ ਹੈ।ਸੈਲੂਨ ਵਿਚ ਕਟਿੰਗ ਕਰਵਾ ਰਹੇ ਸਰਪੰਚ ਉਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀ ਗਈਆਂ। ਗੋਲੀ ਲੱਗਣ ਕਾਰਨ ਸਰਪੰਚ ਸੋਨੂੰ ਚੀਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਹੁਣ ਖਬਰ ਆ ਰਹੀ ਹੈ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 14 January,2024
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ ਚੰਡੀਗੜ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ ਤੇ ਹੁਣ ਇਸ ਕੇਸ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਹੈ। ਦੱਸਣ ਯੋਗ ਹੈ ਕੀ ਬੁੱਗਾ ਖਿਲਾਫ਼ ਇਹ ਕੇਸ ਉਸ ਦੇ ਸਕੇ ਭਰਾ 60 ਸਾਲਾਂ ਦਵਿੰਦਰ ਸਿੰਘ ਭੋਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਪਤਨੀ ਅਤੇ ਬੁੱਗਾ ਦੀ ਭਰਜਾਈ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ ਤੇ ਹੁਣ ਪਰਿਵਾਰ ਵੱਲੋਂ ਕਰੀਬ 22 ਦਿਨ ਬਾਅਦ ਅਮਰਜੀਤ ਕੌਰ ਦੇ ਸੰਸਕਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਵਿਚ ਸਤਵਿੰਦਰ ਬੁੱਗਾ ਅਤੇ ਦੋ ਹੋਰਨਾਂ ਖਿ਼ਲਾਫ਼ ਕੇਸ ਦਰਜ ਕੀਤਾ ਗਿਆ ਹੈ, ਦੂਜੇ ਪਾਸੇ ਸਤਵਿੰਦਰ ਬੁੱਗਾ ਵਲੋਂ ਵੀ ਆਪਣੇ ਦੋਵੇਂ ਭਰਾਵਾਂ ਖਿਲਾਫ਼ ਜਾਣੋ ਮਾਰਨ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਿਤੀ ਗਈ ਸੀ ਜਿਸ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
Punjab Bani 14 January,2024
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ। ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਉੱਕਤ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Punjab Bani 12 January,2024
ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ
ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ 'ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੁਲਿਸ ਅਗਲੇ ਦਿਨ ਤੱਕ ਮੌਕੇ 'ਤੇ ਨਹੀਂ ਪਹੁੰਚੀ ਅਤੇ ਪਰਿਵਾਰ ਨੂੰ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ: ਪ੍ਰਨੀਤ ਕੌਰ ਪਟਿਆਲਾ, 12 ਜਨਵਰੀ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਅਫਸੋਸ ਜਤਾਇਆ ਹੈ। ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਨਾਲ ਉਹਨਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਦੇ ਘਰ 'ਤੇ ਹੋਇਆ ਇਹ ਭਿਆਨਕ ਹਮਲਾ ਬਹੁਤ ਹੀ ਨਿੰਦਣਯੋਗ ਹੈ। ਘਰ 'ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦਾ ਬੇਖੌਫ਼ੀ ਨੇ ਮੈਨੂੰ ਹੈਰਾਨ ਕਰ ਦਿੱਤਾ ਹੈ, ਉਹ ਵੀ ਪਟਿਆਲਾ ਦੇ ਸਭ ਤੋਂ ਵੱਧ ਰੁਝੇਵਿਆਂ ਵਿੱਚੋਂ ਇੱਕ ਵਾਲੇ ਇਲਾਕੇ ਤੋਂ। ਇਹ ਬਹੁਤ ਹੀ ਡਰਾਵਣਾ ਹੈ ਕਿ ਕੀਹਨੇ ਆਰਾਮ ਨਾਲ 5-6 ਗੈਂਗਸਟਰ ਆਏ ਅਤੇ ਘਰ 'ਤੇ ਤਲਵਾਰਾਂ, ਇੱਟਾਂ ਨਾਲ ਹਮਲਾ ਕੀਤਾ ਅਤੇ ਇੱਥੋਂ ਤੱਕ ਕਿ ਘਰ 'ਤੇ ਗੋਲੀਆਂ ਵੀ ਚਲਾਈਆਂ। ਇਸ ਤੋਂ ਵੀ ਦੁਖਦਾਈ ਅਤੇ ਸ਼ਰਮਨਾਕ ਗੱਲ ਇਹ ਹੈ ਕਿ ਪਰਿਵਾਰ ਅਤੇ ਗੁਆਂਢੀਆਂ ਵੱਲੋਂ ਵਾਰ-ਵਾਰ ਫੋਨ ਕਰਨ 'ਤੇ ਵੀ ਪੁਲੀਸ ਨਹੀਂ ਆਈ। ਇੰਨਾ ਹੀ ਨਹੀਂ ਮੇਰੇ ਐਸਐਸਪੀ ਨੂੰ ਮੌਕੇ ’ਤੇ ਅਧਿਕਾਰੀਆਂ ਨੂੰ ਭੇਜਣ ਦੇ ਕਹਿਣ ਦੇ ਬਾਵਜੂਦ ਵੀ ਅਗਲੀ ਸਵੇਰ ਤੱਕ ਇੱਕ ਵੀ ਪੁਲੀਸ ਮੁਲਾਜ਼ਮ ਮੌਕੇ ’ਤੇ ਨਹੀਂ ਗਿਆ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਕੱਲ੍ਹ ਸੀਮਾ ਸ਼ਰਮਾ ਦੀ ਰਿਹਾਇਸ਼ 'ਤੇ ਹੋਇਆ ਇਹ ਘਿਨੌਣਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਿੱਤ ਹੀ ਵਿਗੜ ਰਹੀ ਹੈ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਰੋਜ਼ਾਨਾ ਵੱਧ ਰਹੀਆਂ ਹਨ। ਹਾਲ ਹੀ ਵਿੱਚ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਦੋ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਫਿਰ ਵੀ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਵੱਲ ਪੂਰੀ ਤਰ੍ਹਾਂ ਨਾਲ ਅੱਖਾਂ ਬੰਦ ਕਰ ਲਈਆਂ ਹਨ।" ਉਹਨਾਂ ਅੱਗੇ ਕਿਹਾ ਕਿ ਇਹਨਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਵਿਸ਼ਵਾਸ਼ ਉੱਠਦਾ ਜਾ ਰਿਹਾ ਹੈ, ਇੰਝ ਜਾਪਦਾ ਹੈ ਕਿ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ, ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। ." ਕੇਬਲ ਆਪਰੇਟਰਾਂ ਦੇ ਮੁੱਦੇ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਮੈਂ ਕੇਬਲ ਆਪਰੇਟਰਾਂ ਵਿਰੁੱਧ ਪੁਲਿਸ ਨਾਲ ਮਿਲੀਭੁਗਤ ਕਰਕੇ ਕੀਤੇ ਜਾ ਰਹੇ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦੀ ਹਾਂ, ਜੋ ਇਸ ਕਾਰੋਬਾਰ ਰਾਹੀਂ ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਂਦੇ ਸਨ ਅਤੇ ਹੁਣ ਲੁਕਣ ਲਈ ਮਜਬੂਰ ਹਨ। ਕਿਸੇ ਦੀ ਆਮਦਨੀ ਦੇ ਸਰੋਤ ਨੂੰ ਖੋਹਣਾ ਸਭ ਤੋਂ ਮਾੜੀ ਗੱਲ ਹੈ ਅਤੇ ਅਫ਼ਸੋਸ ਦੀ ਗੱਲ ਹੈ ਕਿ ਇਹ ਸਰਕਾਰ ਅਜਿਹਾ ਹੀ ਕਰ ਰਹੀ ਹੈ।"
Punjab Bani 12 January,2024
ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ
ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐਫ. ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 12 January,2024
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ ਅਨੰਤਨਾਗ: ਜੰਮੂ-ਕਸ਼ਮੀਰ ਤੋਂ ਖ਼ਬਰਾਂ ਆਈਆਂ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨਾਲ ਅੱਜ ਅਨੰਤਨਾਗ ਵਿੱਚ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵੱਡਾ ਸੀ। ਪੀਡੀਪੀ ਮੁਖੀ ਮੁਫਤੀ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਹਾਲਾਂਕਿ ਉਸ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮਹਿਬੂਬਾ ਮੁਫਤੀ ਦਾ ਇਹ ਬਿਆਨ ਉਨ੍ਹਾਂ ਦੇ ਹਾਦਸੇ ਤੋਂ ਬਾਅਦ ਆਇਆ ਹੈ। ਮੁਫਤੀ ਨੇ ਕਿਹਾ ਕਿ ਜੋ ਵੀ ਜ਼ਰੂਰੀ ਹੈ ਉਸ 'ਤੇ ਚਰਚਾ ਹੋਣੀ ਚਾਹੀਦੀ ਹੈ। ਅਨੰਤਨਾਗ ਅੱਗ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਜੰਗਲਾਤ ਵਿਭਾਗ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮੁੜ ਉਸਾਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਵੇ।
Punjab Bani 11 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
Punjab Bani 11 January,2024
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਚੰਡੀਗੜ੍ਹ/ਰੂਪਨਗਰ, 10 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮਦਦ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਕਰਵਾਏ ਗਏ ਅਤੇ ਸੂਬੇ ਦੇ ਹਜ਼ਾਰਾਂ ਲੱਖਾਂ ਏਕੜ ਜ਼ਮੀਨ ਜਿਸ ਤੋਂ ਪੰਜਾਬ ਸਰਕਾਰ ਨੂੰ ਵਿਆਪਕ ਪੱਧਰ ਉਤੇ ਮਾਲੀਆ ਇਕੱਠਾ ਹੋਣਾ ਸੀ ਉਹ ਨਹੀਂ ਹੋ ਪਾਇਆ। ਜਿਸ ਨਾਲ ਸੂਬਾ ਸਰਕਾਰ ਨੂੰ ਵਿੱਤੀ ਘਾਟਾ ਪਿਆ ਹੈ ਉਥੇ ਹੀ ਕੀਮਤੀ ਜ਼ਮੀਨਾਂ ਉਤੇ ਨਜ਼ਾਇਜ ਕਬਜ਼ਿਆਂ ਨੂੰ ਹਟਵਾਉਣ ਲਈ ਜੱਦੋ ਜ਼ਹਿਦ ਵੀ ਕਰਨੀ ਪੈ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 10 January,2024
ਦੇਸ਼ਧ੍ਰੋਹ ਮਾਮਲੇ ’ਚ ਮਰਹੂਮ ਫ਼ੌਜੀ ਹਾਕਮ ਪਰਵੇਜ਼ ਮੁਸ਼ੱਰਫ਼ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ
ਦੇਸ਼ਧ੍ਰੋਹ ਮਾਮਲੇ ’ਚ ਮਰਹੂਮ ਫ਼ੌਜੀ ਹਾਕਮ ਪਰਵੇਜ਼ ਮੁਸ਼ੱਰਫ਼ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ ਇਸਲਾਮਾਬਾਦ, 10 ਜਨਵਰੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਫੌਜੀ ਸ਼ਾਸਕ ਜਨਰਲ ਪਰਵੇਜ਼ ਮੁਸ਼ੱਰਫ ਨੂੰ 2019 ਵਿਚ ਦੇਸ਼ਧ੍ਰੋਹ ਮਾਮਲੇ ਵਿਚ ਵਿਸ਼ੇਸ਼ ਅਦਾਲਤ ਵਲੋਂ ਸੁਣਾਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। 1999 ਵਿਚ ਕਾਰਗਿਲ ਯੁੱਧ ਲਈ ਜ਼ਿੰਮੇਵਾਰ ਅਤੇ ਪਾਕਿਸਤਾਨ ਦੇ ਫੌਜੀ ਸ਼ਾਸਕ ਮੁਸ਼ੱਰਫ ਦੀ ਲੰਬੀ ਬਿਮਾਰੀ ਤੋਂ ਬਾਅਦ ਬੀਤੇ ਸਾਲ 5 ਫਰਵਰੀ ਨੂੰ ਦੁਬਈ ਵਿਚ ਮੌਤ ਹੋ ਗਈ ਸੀ। 79 ਸਾਲਾ ਸਾਬਕਾ ਰਾਸ਼ਟਰਪਤੀ ਦੁਬਈ ਵਿੱਚ ਇਲਾਜ ਕਰਵਾ ਰਹੇ ਸਨ। ਉਹ 2016 ਤੋਂ ਸੰਯੁਕਤ ਅਰਬ ਅਮੀਰਾਤ ਵਿੱਚ ਅਪਰਾਧਿਕ ਦੋਸ਼ਾਂ ਤੋਂ ਬਚਣ ਲਈ ਸਵੈ-ਜਲਾਵਤ ਵਿੱਚ ਰਹਿ ਰਿਹਾ ਸੀ। ਪਾਕਿਸਤਾਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਨੇ ਇਹ ਫ਼ੈਸਲਾ ਸਣਾਇਆ।
Punjab Bani 10 January,2024
ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ
ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ ਲੁਧਿਆਣਾ : ਸ਼ਹਿਰ ਦੇ ਫਿਰੋਜ਼ਪੁਰ ਰੋਡ 'ਤੇ ਰਾਤ 10.45 ਵਜੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਵਿਚ ਕੁਝ ਵਿਦੇਸ਼ੀ ਵਿਦਿਆਰਥੀ ਸਨ ਤੇ ਉਹ ਸਮੇਂ ਸਿਰ ਬਾਹਰ ਨਿਕਲ ਆਏ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਰ 'ਚ ਹੰਗਾਮਾ ਕਰ ਰਹੇ ਸਨ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਜਾਂਚ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕਾਰ 'ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ ਤੇ ਉਹ ਗੱਡੀ ਚਲਾਉਂਦੇ ਸਮੇਂ ਕਾਫੀ ਰੌਲਾ ਪਾ ਰਹੇ ਸਨ ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਬਾਹਰ ਆ ਗਏ। ਜਿਸ ਤੋਂ ਬਾਅਦ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ ਤੇ ਇਸ ਕਾਰਨ ਸੜਕ ਜਾਮ ਹੋ ਗਈ। ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਵਿਦਿਆਰਥੀ ਕਾਰ 'ਚੋਂ ਬਾਹਰ ਨਿਕਲੇ ਤਾਂ ਅਚਾਨਕ ਇੰਜਣ 'ਚ ਧਮਾਕਾ ਹੋ ਗਿਆ।
Punjab Bani 10 January,2024
ਪੁਲਸ ਨੇ ਕੀਤਾ ਸਰਪੰਚ ਦੇ ਕਾਤਲ ਦਾ ਐਨਕਾਊਟਰ
ਪੁਲਸ ਨੇ ਕੀਤਾ ਸਰਪੰਚ ਦੇ ਕਾਤਲ ਦਾ ਐਨਕਾਊਟਰ ਹੁਸ਼ਿਆਰਪੁਰ: ਬੀਤੀ 4 ਜਨਵਰੀ ਦੀ ਸਵੇਰ ਨੂੰ ਹੁਸ਼ਿਆਰਪੁਰ 'ਚ ਹੋਏ ਸਰਪੰਚ ਤੇ ਦਲਿਤ ਆਗੂ ਦੇ ਕਤਲ ਤੋਂ ਬਾਅਦ ਹੁਸ਼ਿਆਰਪੁਰ 'ਚ ਮਾਹੌਲ ਕਾਫੀ ਜ਼ਿਆਦਾ ਗਰਮਾਇਆ ਹੋਇਆ ਸੀ। ਹਾਲਾਂਕਿ ਪੁਲਿਸ ਵਲੋਂ ਇਕ ਕਾਤਲ ਨੂੰ ਘਟਨਾ ਤੋਂ 1 ਦਿਨ ਬਾਅਦ ਹੀ ਕਾਬੂ ਕਰ ਲਿਆ ਗਿਆ ਸੀ ਪਰੰਤੂ ਪਰਿਵਾਰ ਵਲੋਂ ਲਗਾਤਾਰ ਅੱਡਾ ਦੁਸੜਕਾ 'ਚ 6 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ ਤੇ ਮੰਗ ਕੀਤੀ ਜਾ ਰਹੀ ਸੀ ਕਿ ਜਦੋਂ ਤੱਕ ਪੁਲਿਸ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਨੂੰ ਨਹੀਂ ਕਾਬੂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।ਬੀਤੀ ਦੇਰ ਰਾਤ ਪੁਲਿਸ ਵਲੋਂ ਸੂਚਨਾ ਮਿਲਣ 'ਤੇ ਜਦੋਂ ਉਸਨੂੰ ਕਾਬੂ ਕਰਨਾ ਚਾਹਿਆ ਤਾਂ ਉਸ ਵਲੋਂ ਨਾਜਾਇਜ਼ ਹਥਿਆਰ ਨਾਲ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵਲੋਂ ਜਵਾਬੀ ਫਾਇਰਿੰਗ ਕੀਤੀ ਗਈ ਤੇ ਦੱਸਿਆ ਜਾ ਰਿਹਾ ਹੈ ਕਿ ਵਿੱਕੀ ਦੇ 2 ਗੋਲੀਆਂ ਲੱਗੀਆਂ ਹਨ। ਜਿਸ ਤੋਂ ਬਾਅਦ ਪੁਲਿਸ ਉਸਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ 'ਚ ਲੈ ਕੇ ਆਈ ਜਿੱਥੋਂ ਡਾਕਟਰਾਂ ਵਲੋਂ ੳਸਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ।ਸੂਤਰਾਂ ਮੁਤਾਬਕ ਅਨੂਪ ਕੁਮਾਰ ਵਿੱਕੀ ਘਟਨਾ ਵਾਲੀ ਥਾਂ ਤੋਂ ਮਹਿਜ਼ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੀ ਕਿਸੇ ਪਿੰਡ 'ਚ ਸ਼ਰਣ ਲੈ ਕੇ ਲੁਕਿਆ ਹੋਇਆ ਸੀ। ਫਿਲਹਾਲ ਇਕ ਦੋਸ਼ੀ ਅਜੇ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਚੱਲ ਰਿਹਾ ਹੈ।
Punjab Bani 10 January,2024
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ। ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਚੇਅਰਮੈਨ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸ੍ਰੀ ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ। ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।
Punjab Bani 09 January,2024
ਲੜਕੀ ਦੀ ਥਾਂ ਭੇਸ ਬਦਲ ਪੇਪਰ ਦੇਣ ਪੁੱਜਾ ਲੜਕਾ : ਕੀਤਾ ਕਾਬੂ
ਲੜਕੀ ਦੀ ਥਾਂ ਭੇਸ ਬਦਲ ਪੇਪਰ ਦੇਣ ਪੁੱਜਾ ਲੜਕਾ : ਕੀਤਾ ਕਾਬੂ ਫਰੀਦਕੋਟ ’ਚ ਇਕ ਲੜਕਾ ਲੜਕੀ ਦਾ ਭੇਸ ਬਣਾ ਕੇ ਕੋਟਕਪੂਰਾ ਸਥਿਤ ਇਕ ਸੈਂਟਰ 'ਚ ਪੇਪਰ ਦੇਣ ਦਾ ਮਾਮਲਾ ਸਾਹਮਣੋੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਐਤਵਾਰ ਨੂੰ ਪੈਰਾ ਮੈਡੀਕਲ ਦੀਆਂ ਵੱਖ-ਵੱਖ ਭਰਤੀਆਂ ਤਹਿਤ ਲਏ ਗਏ ਪੇਪਰ ਲਏ ਜਾ ਰਹੇ ਸੀ ਇਸ ਦੌਰਾਨ ਇੱਕ ਲੜਕੇ ਨੂੰ ਕਾਬੂ ਕੀਤਾ ਗਿਆ ਜੋ ਕਿ ਲੜਕੀ ਦਾ ਭੇਸ ਬਣਾ ਕੇ ਪੇਪਰ ਦੇਣ ਆਇਆ ਸੀ। ਦੱਸ ਦਈਏ ਕਿ ਕੋਟਕਪੂਰਾ ਦੇ ਡੀਏਵੀ ਪਬਲਿਕ ਸਕੂਲ ਦੇ ਸੈਂਟਰ ਵਿੱਚ ਇੱਕ ਨੌਜਵਾਨ ਨੂੰ ਲੜਕੀ ਦਾ ਰੂਪ ਦੇ ਕੇ ਇੱਕ ਲੜਕੀ ਦਾ ਪੇਪਰ ਦੇਣ ਆਇਆ ਸੀ। ਇਹ ਪੇਪਰ ਫਾਜ਼ਿਲਕਾ ਦੇ ਪਿੰਡ ਢਾਣੀ ਮੁਨਸ਼ੀ ਰਾਮ ਵਾਸੀ ਭਜਨ ਲਾਲ ਦੀ ਪੁੱਤਰੀ ਪਰਮਜੀਤ ਕੌਰ ਦਾ ਸੀ ਪਰ ਉਸ ਦੀ ਜਗ੍ਹਾ ਪੇਪਰ ਦੇਣ ਆਇਆ। ਲੜਕੀ 'ਤੇ ਸ਼ੱਕ ਹੋਣ 'ਤੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਕੋਈ ਕੁੜੀ ਨਹੀਂ ਸੀ ਉਹ ਇੱਕ ਮੁੰਡਾ ਸੀ।
Punjab Bani 09 January,2024
ਦਰਦਨਾਕ ਹਾਦਸਾ : ਇੱਕੋ ਪਰਿਵਾਰ ਦੇ ਪੰਜ ਮੈਬਰਾਂ ਸਮੇਤ 6 ਦੀ ਮੌਤ
ਦਰਦਨਾਕ ਹਾਦਸਾ : ਇੱਕੋ ਪਰਿਵਾਰ ਦੇ ਪੰਜ ਮੈਬਰਾਂ ਸਮੇਤ 6 ਦੀ ਮੌਤ ਹਰਿਆਣਾ : ਹਰਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਸਮੇਤ ਛੇ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ਵਿੱਚ ਪਰਿਵਾਰ ਦੀਆਂ ਤਿੰਨ ਨੂੰਹਾਂ ਅਤੇ ਦੋ ਪੁੱਤਰ ਸ਼ਾਮਲ ਹਨ। ਇਹ ਲੋਕ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਹਰਿਆਣਾ ਦੇ ਹਿਸਾਰ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਨੇ ਲਾਸ਼ਾਂ ਨੂੰ ਹਰਿਆਣਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ‘ਚ ਮਾਤਮ ਦਾ ਮਾਹੌਲ ਹੈ। ਪੁਲਿਸ ਮੁਤਾਬਕ ਇਹ ਹਾਦਸਾ ਹਰਿਆਣਾ ਦੇ ਚੌਟਾਲਾ ਰੋਡ ‘ਤੇ ਪਿੰਡ ਸ਼ੇਰਗੜ੍ਹ ਨੇੜੇ ਵਾਪਰਿਆ। ਇਸ ਹਾਦਸੇ ‘ਚ ਕਾਰ ‘ਚ ਸਵਾਰ 6 ਲੋਕਾਂ, ਵਾਸੀ ਸ਼੍ਰੀਗੰਗਾਨਗਰ ਦੀ ਮੌਤ ਹੋ ਗਈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਬ-ਡਵੀਜ਼ਨਲ ਸਿਵਲ ਹਸਪਤਾਲ ਡੱਬਵਾਲੀ, ਹਰਿਆਣਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬਨਵਾਰੀਲਾਲ ਵਾਸੀ ਸ੍ਰੀਗੰਗਾਨਗਰ, ਉਸ ਦੀ ਪਤਨੀ ਦਰਸ਼ਨਾ, ਵੱਡੇ ਭਰਾ ਕ੍ਰਿਸ਼ਨ ਕੁਮਾਰ, ਉਸ ਦੀ ਪਤਨੀ ਗੁੱਡੀ ਦੇਵੀ, ਦੂਜੇ ਭਰਾ ਓਮਪ੍ਰਕਾਸ਼ ਦੀ ਪਤਨੀ ਚੰਦਰਕਲਾ ਅਤੇ ਕਾਰ ਚਾਲਕ ਸੁਭਾਸ਼ ਚੰਦਰ ਵਾਸੀ ਪਿੰਡ ਸਰਦਾਰਪੁਰਾ ਬੀਕਾ ਦੇ ਵਾਰਡ ਨੰਬਰ ਪੰਜ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਰਸ਼ਨਾ ਦੇਵੀ ਦੇ ਪਿਤਾ ਦੀ ਮੌਤ ਹੋ ਗਈ ਸੀ। ਇਹ ਲੋਕ ਉਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਹਿਸਾਰ ਜਾ ਰਹੇ ਸਨ।
Punjab Bani 09 January,2024
ਮਨੁੰ ਮਹਾਵਾ ਗਿਰੋਹ ਦੇ ਤਿੰਨ ਮੈਬਰਾਂ ਨੁੰ ਗ੍ਰਿਫਤਾਰ ਕਰ ਬਰਾਮਦ ਕੀਤੀ 3.5 ਕਿਲੋ ਹੈਰੋਇਨ
ਮਨੁੰ ਮਹਾਵਾ ਗਿਰੋਹ ਦੇ ਤਿੰਨ ਮੈਬਰਾਂ ਨੁੰ ਗ੍ਰਿਫਤਾਰ ਕਰ ਬਰਾਮਦ ਕੀਤੀ 3.5 ਕਿਲੋ ਹੈਰੋਇਨ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ , ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਲਗਭਗ ਹਫ਼ਤੇ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਉਕਤ ਰੈਕੇਟ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰਗ ਮਨੀ , 7 ਪਿਸਤੌਲਾਂ ਸਮੇਤ ਇੱਕ 9 ਐਮਐਮ ਗਲਾਕ ਅਤੇ ਡਰੋਨ ਦੇ ਕਲ-ਪੁਰਜ਼ੇ ਬਰਾਮਦ ਕੀਤੇ ਸਨ।
Punjab Bani 09 January,2024
ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ
ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ ਲੁਧਿਆਣਾ : ਲੁਧਿਆਣਾ ਦੀ ਪੀਸੀਟੀਈ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਾਊਥ ਸੁਡਾਨ ਦੇ ਵਿਦਿਆਰਥੀ ਮੋਰੜੇ ਮੇਡੀ ਯਕੋਬੋ ਐਸ ਦੀ ਦੇਰ ਰਾਤ ਅਚਾਨਕ ਮੌਤ ਹੋ ਗਈ l ਵਿਦਿਆਰਥੀ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਸ ਦੀ ਲਾਸ਼ ਕਮਰੇ ਚੋਂ ਬਰਾਮਦ ਕੀਤੀ ਗਈ ਹੈ। ਮੁਢਲੀ ਪੜਤਾਲ ਦੇ ਦੌਰਾਨ ਡਾਕਟਰਾਂ ਦਾ ਮੰਨਣਾ ਹੈ ਕਿ ਉਸ ਨੂੰ ਲਗਾਤਾਰ ਉਲਟੀਆਂ ਹੋਈਆਂ ਸਨ ਜੋ ਉਸ ਦੀ ਮੌਤ ਦਾ ਕਾਰਨ ਹੋ ਸਕਦਾ ਹੈ l ਸੂਤਰਾਂ ਦਾ ਕਹਿਣਾ ਹੈ ਕਿ ਉਹ ਐਮਬੀਡੀ ਮਾਲ ਦੇ ਕੋਲ ਉਲਟੀਆਂ ਕਰ ਰਿਹਾ ਸੀ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ l ਵਿਦਿਆਰਥੀ ਨੂੰ ਸਿਵਲ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਉਸਦੀ ਮੌਤ ਦੀ ਪੁਸ਼ਟੀ ਕਰ ਦਿੱਤੀ l ਫਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਸਾਥੀਆਂ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਨਾ ਕਰਵਾਇਆ ਜਾਵੇ ਅਤੇ ਮ੍ਰਿਤਕ ਦੇਹ ਨੂੰ ਸੁਡਾਨ ਭੇਜ ਦਿੱਤਾ ਜਾਵੇ l
Punjab Bani 07 January,2024
ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ
ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ ਪੱਟੀ : ਪੱਟੀ ਦੇ ਵਾਰਡ ਨੰਬਰ 2 'ਚ ਗਰਭਵਤੀ ਔਰਤ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲ਼ੀ ਔਰਤ ਦੇ ਮੂੰਹ 'ਤੇ ਵੱਜੀ ਹੈ। ਘਟਨਾ ਦੀ ਲਾਈਵ ਵੀਡੀਓ ਵੀ ਸਾਹਮਣੇ ਆ ਰਹੀ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲ਼ੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਅੱਜ ਮੁਲਜ਼ਮਾਂ ਨੇ ਮੇਰੀ ਨੂੰਹ ਸੁਨੀਤਾ ਪਤਨੀ ਰਾਜਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।
Punjab Bani 07 January,2024
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਭੁੱਲਰ
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਭੁੱਲਰ -ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ ਪਟਿਆਲਾ, 5 ਜਨਵਰੀ: ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇ ਖਾਸ ਕਰਕੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ 'ਚ ਆਪਣੀ ਤਾਇਨਾਤੀ ਮਗਰੋਂ ਸਮੂਹ ਐਸ.ਪੀਜ਼, ਡੀ.ਐਸ.ਪੀਜ਼, ਸਪੈਸ਼ਲ ਯੂਨਿਟਾਂ ਤੇ ਥਾਣਿਆਂ ਦੇ ਮੁਖੀਆਂ ਨਾਲ ਕੀਤੀ ਆਪਣੀ ਪਲੇਠੀ ਬੈਠਕ ਮੌਕੇ ਹਦਾਇਤ ਕੀਤੀ ਕਿ ਪੁਲਿਸ ਦਾ ਹੱਥ ਕਾਨੂੰਨ ਤੋੜਨ ਵਾਲਿਆਂ ਲਈ ਸਖ਼ਤ ਹੋਵੇ ਤੇ ਆਮ ਨਾਗਰਿਕਾਂ ਨੂੰ ਪੁਲਿਸ ਦੀ ਮੌਜੂਦਗੀ 'ਚ ਆਪਣੇ ਆਪ ਨੂੰ ਸੁਰੱਖਿਅਤ ਹੋਣ ਦੀ ਭਾਵਨਾ ਮਹਿਸੂਸ ਹੋਵੇ, ਇਸ ਲਈ ਸਮੂਹ ਅਧਿਕਾਰੀ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਪੁਲਿਸਿੰਗ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਡੀ.ਆਈ.ਜੀ. ਭੁੱਲਰ ਨੇ ਵੀ ਇਹ ਹਦਾਇਤ ਕੀਤੀ ਕਿ ਗੰਭੀਰ ਕਿਸਮ ਦੇ ਅਣਸੁਲਝੇ ਮੁਕਦੱਮਿਆਂ ਦੀ ਤਫ਼ਤੀਸ਼ ਡੁੰਘਾਈ ਨਾਲ ਕਰਕੇ ਇਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇ। ਐਨ.ਡੀ.ਪੀ.ਐਸ. ਐਕਟ ਦੇ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਕੇ ਅਟੈਚ ਕਰਨ ਦੀ ਕਾਰਵਾਈ ਵੀ ਤੇਜ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਲੰਬਿਤ ਦਰਖਾਸਤਾਂ ਦਾ ਵੀ ਸਮੇਂ ਸਿਰ ਨਿਬੇੜਾ ਕੀਤਾ ਜਾਵੇ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦੀ ਹੋਈ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖੇਗੀ।
Punjab Bani 05 January,2024
ਸਾਈਬਰ ਜ਼ੁਰਮਾਂ ਵਿੱਚ ਦਿਨੋ ਦਿਨ ਹੋ ਰਹੇ ਵਾਧੇ ਨੂੰ ਸਰਕਾਰਾਂ ਰੋਕਣ ਵਿੱਚ ਫੇਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਸਾਈਬਰ ਜ਼ੁਰਮਾਂ ਵਿੱਚ ਦਿਨੋ ਦਿਨ ਹੋ ਰਹੇ ਵਾਧੇ ਨੂੰ ਸਰਕਾਰਾਂ ਰੋਕਣ ਵਿੱਚ ਫੇਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 5 ਜਨਵਰੀ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਨੇ ਭਾਰਤ ਅੰਦਰ ਜ਼ੁਰਮਾਂ ਦੀ ਵਧਦੀ ਨੋਈਅਤ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਇੰਟਰਨੈਟ ਰਾਹੀਂ ਹੋਣ ਵਾਲੇ ਸਾਈਬਰ ਜ਼ੁਰਮਾਂ ਦੇ ਮਾਮਲੇ ਚਿੰਤਾਜਨਕ ਹੱਦ ਤੀਕ ਵੱਧ ਰਹੇ ਹਨ। ਵੈਬਸਾਈਟਾਂ, ਫੇਸਬੁੱਕ ਅਕਾਉਂਟ ਹੋਰ ਐਪਾਂ ਆਦਿ ਨੂੰ ਹਾਈ ਜੈਕ ਕਰਕੇ ਬਲੈਕਮੇਲਿੰਗ ਦਾ ਰੁਝਾਨ ਵੱਧ ਰਿਹਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਮਿਲੇ ਵੇਰਵਿਆਂ ਅਨੁਸਾਰ ਕੌਮੀ ਸਾਈਬਰ ਕ੍ਰਾਇਮ ਰਿਪੋਰਟਿੰਗ ਪੋਰਟਲ ਤੇ 15 ਲੱਖ ਤੋਂ ਵੱਧੇ ਮਾਮਲੇ ਦਰਜ਼ ਹੋਏ ਹਨ, ਇਨ੍ਹਾਂ ਅਪਰਾਧਾਂ ਦੀ ਗਿਣਤੀ ਪਿਛਲੇ ਸਾਲਾਂ ਨਾਲੋ ਤੇਜ਼ੀ ਨਾਲ ਵਧੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ 2.8 ਲੱਖ ਕੇਸ, 2021 ਵਿੱਚ 4.52 ਲੱਖ ਦਰਜ਼ ਹੋਏ, ਜਿਸ ਕਾਰਨ 31 ਦਸਬੰਰ 2023 ਤੀਕ 10,300 ਕਰੋੜ ਰੁਪਏ ਸਾਈਬਰ ਅਪਰਾਧੀਆ ਦੀ ਜੇਬਾਂ ਵਿੱਚ ਗਏ ਹਨ। ਏਜੰਸੀਆਂ 11.27 ਕਰੋੜ ਰੁਪਏ ਹੀ ਰੋਕ ਸਕੀਆਂ। ਉਨ੍ਹਾਂ ਕਿਹਾ ਕਿ ਉਤਰੀ ਭਾਰਤ ਲਈ ਇਹ ਗੱੱਲ ਖਾਸ ਤੌਰ ਤੇ ਫਿਕਰ ਵਾਲੀ ਹੈ ਕਿ ਬੀਤੇ ਸਾਲ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਅਜਿਹੇ ਸਭ ਤੋਂ ਵੱਧ ਕੇਸ ਦਰਜ਼ ਕਰਾਉਣ ਦੇ ਮਾਮਲੇ ਸਾਹਮਣੇ ਆਏ ਹਨ ਜਿਵੇਂ ਦਿਲੀ ਵਿੱਚ ਇਕ ਲੱਖ ਵਿਅਕਤੀਆਂ ਪਿੱਛੇ 755 ਬਣਦੇ ਹਨ। ਚੰਡੀਗੜ੍ਹ 432, ਹਰਿਆਣੇ 381 ਹਨ। ਹਰਿਆਣਾ ਦਾ ਮੇਵਾਤ ਖੇਤਰ (ਸੈਕਸ ਟੌਰਸ਼ਨ) ਅਸ਼ਲੀਲ ਤਸਵੀਰਾਂ ਦੀਆਂ ਵੀਡੀਓ ਰਾਹੀਂ ਬਲੈਕ ਮੇਲਿੰਗ ਵਜੋਂ ਉਭਰਿਆਂ ਹੈ। ਸਾਈਬਰ ਜ਼ੁਰਮਾਂ ਲਈ ਵਰਤੇ ਜਾ ਰਹੇ ਸਿਮ ਕਾਰਡ, ਅਸਾਮ, ਪੱਛਮੀ, ਬੰਗਾਲ ਅਤੇ ਉੜੀਸਾ ਵਿੱਚ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਭਾਰਤੀ ਸਾਈਬਰ ਕ੍ਰਾਇਮ ਤਾਲਮੇਲ ਕੇਂਦਰ ਵੱਲੋਂ ਜਾਰੀ ਹੋਏ ਡਾਟਾ ਅਨੁਸਾਰ ਏਜੰਸੀਆਂ ਵੱਲੋਂ ਮਿਲੀਆਂ ਸ਼ਕਾਇਤਾਂ ਉਤੇ 2.95 ਲੱਖ ਸਿਮ ਕਾਰਡਾਂ, 2810 ਵੈਬਸਾਈਟਾਂ/ਯੂ ਆਰ ਐਲ ਅਤੇ 595 ਮੋਬਾਇਲ ਐਪਲੀਕੇਸ਼ਨਾਂ ਨੂੰ ਬੰਦ ਸੀਲ ਕੀਤੇ ਜਾਣ ਦੇ ਬਾਵਜੂਦ ਸਾਈਬਰ ਅਪਰਾਧੀ ਸ਼ਰੇਆਮ ਖੁੱਲ ਖੇਡ ਰਹੇ ਹਨ। ਜਦੋਂ ਕਿ ਹੁਣ ਕਰੋੜਾਂ ਦਾ ਪੈਸਾ ਡਿਜ਼ੀਟਲ ਆਨਲਾਈਨ ਹੋ ਰਿਹਾ ਹੈ। ਬਹੁਤ ਸਾਰੇ ਲੋਕ ਆਨਲਾਈਨ ਸਿਸਟਮ ਤੋਂ ਵੀ ਘਬਰਾਉਣ ਲੱਗ ਪਏ ਹਨ ਤੇ ਵਰਤੋਂ ਵਿੱਚ ਲਿਆਉਣ ਤੋਂ ਝਿਜਕ ਰਹੇ ਹਨ, ਪ੍ਰਾਈਵੇਸੀ ਵੀ ਖ਼ਤਮ ਹੋ ਰਹੀ ਹੈ। ਇਸ ਸਮੇਂ ਇਸ ਪਾਸੇ ਵੱਲ ਸਰਕਾਰਾਂ ਨੁੰ ਉਚੇਚਾ ਧਿਆਨ ਤੇ ਸਖ਼ਤ ਕਦਮ ਵਰਤਣ ਦੀ ਲੋੜ ਹੈ।
Punjab Bani 05 January,2024
ਦੁਕਾਨਦਾਰ ਤੇ ਸੁਟਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ
ਦੁਕਾਨਦਾਰ ਤੇ ਸੁਟਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ ਸਨੌਰ, 4 ਜਨਵਰੀ ਪਟਿਆਲਾ ਜ਼ਿਲੇ ਦੇ ਕਸਬਾ ਸਨੌਰ ਵਿੱਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਦੁਕਾਨਦਾਰ ਉੱਪਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਸ ਦੀਆਂ ਬਾਹਾਂ ਅਤੇ ਗਰਦਨ ਝੁਲਸ ਗਏ। ਸਨੌਰ ਵਾਸੀ ਨੌਜਵਾਨ ਨਿਖਲ ਸਿੰਗਲਾ ਹਾਰਡ ਵੇਅਰ ਦੀ ਦੁਕਾਨ ਕਰਦਾ ਹੈ। ਉਹ ਜਦੋਂ ਦੁਕਾਨ ਦੇ ਅੰਦਰ ਬੈਠਾ ਸੀ ਤਾਂ ਨਕਾਬਪੋਸ਼ ਦੋ ਨੌਜਵਾਨਾਂ ਨੇ ਆ ਕੇ ਪਹਿਲਾਂ ਕੋਈ ਸਾਮਾਨ ਮੰਗਿਆ ਅਤੇ ਫੇਰ ਤੁਰੰਤ ਬਾਅਦ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਇਸ ਮਗਰੋਂ ਉਹ ਐਕਟਿਵਾ ‘ਤੇ ਫਰਾਰ ਹੋ ਗਏ। ਉਧਰ ਇਸ ਹਮਲੇ ਦਾ ਸ਼ਿਕਾਰ ਹੋਇਆ ਨਿਖਲ ਜਦੋਂ ਦੁਕਾਨ ’ਚੋਂ ਨਿਕਲ ਕੇ ਬਾਹਰ ਗਲੀ ਵਿੱਚ ਆਇਆ ਤਾਂ ਗੁਆਂਢੀ ਦੁਕਾਨਦਾਰਾਂ ਨੇ ਉਸ ਦੀ ਮਦਦ ਕਰਦਿਆਂ ਉਸ ਦੇ ਕੱਪੜੇ ਬਦਲੇ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨਿਖਲ ਦੇ ਚਾਚਾ ਭੂਸ਼ਣ ਸਿੰਗਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲੀਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਕੁਝ ਹਿੱਸਾ ਸੀਸੀਟੀਵੀ ਕੈਮਰੇ ਚ ਵੀ ਰਿਕਾਰਡ ਹੋਇਆ ਹੈ।
Punjab Bani 04 January,2024
ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਹੁਸ਼ਿਆਰਪੁਰ : ਥਾਣਾ ਬੁਲਹੋਵਾਲ ਦੇ ਅੰਤਰਗਤ ਪੈਂਦੇ ਪਿੰਡ ਦੋਸੜਕਾ ਵਿੱਖੇ ਅੱਜ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਮਾਂ ਕਰੀਬ 10 ਬਜੇ ਅੱਡਾ ਦੋਸੜਕਾ ਵਿੱਖੇ ਊਸ ਸਮੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ (ਚੀਨਾ) ਜੋ ਕਿ ਆਪਣੇ ਘਰੋਂ ਆਪਣੇ ਡੰਪ ਤੇ ਗਿਆ ਅਤੇ ਉੱਥੇ ਉਸਦੇ ਕਰਮਚਾਰੀ ਵੀ ਮੌਜੂਦ ਸਨ।ਜਿੱਥੇ ਤਿੰਨ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵੱਲੋਂ ਸੰਦੀਪ ਚੀਨਾ ਤੇ 4 ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਚੋਂ 2 ਗੋਲੀਆਂ ਉਸਦੀ ਛਾਤੀ ਚ ਲਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ,ਡੰਪ ਦਾ ਕਰਿੰਦਾ (ਕਰਮਚਾਰੀ) ਹਮਲਾਵਰਾਂ ਦੇ ਪਿੱਛੇ ਭੱਜਿਆ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੀਆਂ ਹੀ ਐਸ ਐਚ ਓ ਹਰਿਆਣਾ ਗੁਰਪ੍ਰੀਤ ਸਿੰਘ, ਐਸ ਐਚ ਓ ਬੁਲਹੋਵਾਲ ਜਸਵੰਤ ਸਿੰਘ,ਤਲਵਿੰਦਰ ਸਿੰਘ ਡੀ ਐਸ ਪੀ,ਐਸ ਪੀ ਬਈਆ,ਐਸ ਐਸ ਪੀ ਸੁਰਿੰਦਰ ਲਾਂਬਾ ਮੌਕੇ ਤੇ ਪੁੱਜੇ।
Punjab Bani 04 January,2024
ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ
ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ ਚੰਡੀਗੜ੍ਹ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਾਜ਼ਿਲਕਾ 'ਚ 2015 'ਚ ਦਰਜ ਹੋਏ NDPS ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ 'ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ 'ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 04 January,2024
ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ
ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ ਤਹਿਰਾਨ- ਈਰਾਨ ਦੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਨੇੜੇ ਹੋਏ ਜ਼ਬਰਦਸਤ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਟੀਵੀ ਅਲ ਅਰਬੀਆ ਦੀ ਰਿਪੋਰਟ ਮੁਤਾਬਕ ਕਮਾਂਡਰ ਕਾਸਿਮ ਸੁਲੇਮਾਨੀ (Qassem Suleimani) ਨੂੰ ਇਸ ਕਬਰਸਤਾਨ ਵਿੱਚ ਦਫ਼ਨਾਇਆ ਗਿਆ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਘੱਟੋ-ਘੱਟ ਦੋ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕ ਮਾਰੇ ਗਏ, ਜਿੱਥੇ ਮਾਰੇ ਗਏ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਦਫ਼ਨਾਇਆ ਗਿਆ ਸੀ। ਬੁੱਧਵਾਰ ਨੂੰ ਈਰਾਨ ‘ਚ ਉਨ੍ਹਾਂ ਦੀ ਮੌਤ ਦੀ ਚੌਥੀ ਬਰਸੀ ਮਨਾਈ ਜਾ ਰਹੀ ਸੀ। ਈਰਾਨ ਦੇ ਸਰਕਾਰੀ ਮੀਡੀਆ ਨੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਦੋ ਧਮਾਕਿਆਂ ਦੀ ਰਿਪੋਰਟ ਕੀਤੀ।
Punjab Bani 04 January,2024
ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ
ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ ਮੋਹਾਲੀ : ਮੋਹਾਲੀ ਵਿੱਚ ਅੱਜ ਇੱਕ ਹੋਰ ਵੱਡਾ ਐਨਕਾਊਂਟਰ ਹੋਇਆ ਹੈ। ਇਹ ਐਨਕਾਊਂਟਰ ਮੋਹਾਲੀ ਦੇ ਨੇੜੇ ਪਿੰਡ ਬਲੌਂਗੀ ਵਿਖੇ ਹੋਇਆ ਹੈ। ਦੱਸ ਦਈਏ ਕਿ ਇਹ ਮੋਹਾਲੀ ਪੁਲਿਸ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਹੈ ਜਿਸ ਵਿੱਚ ਕਈ ਕਰਾਸ ਬਾਰਡਰ ਦੇ ਮਾਮਲਿਆਂ ਵਿੱਚ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਡੇਰਾ ਬਾਬਾ ਨਾਨਕ, ਜ਼ਿਲ੍ਹਾ- ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਉਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਹ ਮੁਲਜ਼ਮ ਅਤਿਵਾਦੀ ਰਿੰਦਾ ਦਾ ਨੇੜਲਾ ਸਾਥੀ ਹੈ। ਇਹ ਡਰੋਨ ਰਾਹੀਂ ਬਾਰਡਰ ਪਾਰ ਤੋਂ ਹਥਿਆਰ ਅਤੇ ਅਸਲੇ ਦੀ ਸਪਲਾਈ ਮੰਗਵਾਉਂਦਾ ਸੀ। ਜਦੋਂ ਪੁਲਿਸ ਇਸ ਨੂੰ ਫੜਨ ਪਹੁੰਚਦੀ ਹੈ ਤਾਂ ਉਸ ਨੂੰ ਆਤਮ ਸਮਰਪਣ ਕਰ ਲਈ ਕਿਹਾ ਪਰ ਉਸ ਨੇ ਪੁਲਿਸ ਉਤੇ ਹੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾਈ, ਜੋ ਕਿ ਉਸ ਦੇ ਪੈਰ ਵਿੱਚ ਵੱਜੀ। ਇਸ ਦੀ ਕਈ ਮਾਮਲਿਆਂ ਵਿਚ ਪੁਲਿਸ ਨੂੰ ਤਲਾਸ਼ ਸੀ। ਮੁਹਾਲੀ ਪੁਲੀਸ ਅਤੇ ਬਟਾਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਕਾਰਨ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਬੀਤੇ ਕੱਲ੍ਹ ਇਸ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਮੁਹਾਲੀ ਪੁਲੀਸ ਨੇ ਇਨ੍ਹਾਂ ਨੂੰ ਇੱਥੇ ਲਿਆ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੰਨੀ ਬਲੌਗੀ ਇਲਾਕੇ ਵਿੱਚ ਲੁਕਿਆ ਹੋਇਆ ਸੀ, ਜਿਸ ਤੋਂ ਬਾਅਦ ਬਟਾਲਾ ਪੁਲੀਸ ਅਤੇ ਮੁਹਾਲੀ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਰਾਹੀਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਸ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਪੁਲੀਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਉਹ 6 ਫੇਸ ਹਸਪਤਾਲ ਵਿੱਚ ਇਲਾਜ ਅਧੀਨ ਹੈ।
Punjab Bani 04 January,2024
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ 4 ਜਨਵਰੀ - ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇੰਨਾਂ ਦੋਹਾਂ ਮੁਲਜਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।
Punjab Bani 04 January,2024
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ - ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।
Punjab Bani 04 January,2024
ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ
ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ - 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿੱਚ ਲਿਆਂਦੀ ਗਈ। ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫ਼ਰ ਡਾਗਜ਼ ( ਸੁੰਘਣ ਵਾਲੇ ਕੁੱਤੇ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਕੀਤੀ । ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲੀਸ ਕਰਮੀਆਂ ਸ਼ਾਮਲ ਸਨ, ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ ਇਸ ਦੌਰਾਨ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ । ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 21 ਐਫਆਈਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਦਾ ਭਰੋਸਾ ਵਧਾਉਣ ਵਿੱਚ ਵੀ ਮਦਦਗਾਰ ਸਿੱਧ ਹੁੰਦੇ ਹਨ।
Punjab Bani 02 January,2024
ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਿਟੀ ਵੱਲੋਂ ਅਨੁਸ਼ਾਸਨੀ ਕਾਰਵਾਈ
ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਿਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਮੁੱਖ ਗੇਟ ਉੱਤੇ ਬੈਠੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਿਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਵਿਖੇ ਪੜ੍ਹਨ-ਪੜ੍ਹਾਉਣ ਦੇ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਇਹਤਿਆਤੀ ਕਦਮ ਵਜੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਨਾਲ਼ ਵਾਰ-ਵਾਰ ਗੱਲਬਾਤ ਕੀਤੀ ਗਈ ਸੀ। ਗੱਲਬਾਤ ਦੌਰਾਨ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਸੀ ਕਿ ਕਾਨੂੰਨ ਅਨੁਸਾਰ ਜੋ ਵੀ ਲਾਭ ਉੱਚਿਤ ਹੋਵੇਗਾ ਉਹ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇਗਾ। ਉਹਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਕਾਨੂੰਨੀ ਤੌਰ ਉੱਤੇ ਗ਼ੈਰ-ਵਾਜਬ ਹਨ। ਨਾਲ਼ ਹੀ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸੁਰੱਖਿਆ ਸੰਬੰਧੀ ਸੇਵਾਵਾਂ ਕਿਸੇ ਵੀ ਅਦਾਰੇ ਦੀਆਂ ਲਾਜ਼ਮੀ ਸੇਵਾਵਾਂ ਵਾਲ਼ੀ ਸ਼ਰੇਣੀ ਵਿੱਚ ਆਉਂਦੀਆਂ ਹਨ। ਇਸ ਲਈ ਇਹ ਸੇਵਾਵਾਂ ਹਰ ਹਾਲਤ ਵਿੱਚ ਜਾਰੀ ਰਹਿਣੀਆਂ ਲਾਜ਼ਮੀ ਹੁੰਦੀਆਂ ਹਨ। ਸੁਰੱਖਿਆ ਸੇਵਾਵਾਂ ਦੇ ਇਸ ਖਾਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਬੇਸ਼ੱਕ ਆਪਣੇ ਹੱਕਾਂ ਲਈ ਅਵਾਜ਼ ਉਠਾਉਂਦੇ ਰਹਿਣ ਪਰ ਨਾਲ਼ ਆਪਣੇ ਫਰਜ਼ਾਂ ਨੂੰ ਪਹਿਚਾਣਦੇ ਹੋਏ ਆਪਣਾ ਕੰਮ ਕਾਜ ਵੀ ਜਾਰੀ ਰੱਖਣ ਤਾਂ ਕਿ ਅਦਾਰੇ ਨੂੰ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੇ ਖਦਸ਼ੇ ਦਾ ਸਾਹਮਣਾ ਨਾ ਕਰਨਾ ਪਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪ੍ਰਸ਼ਾਸਨ ਵੱਲੋਂ ਮਜ਼ਬੂਰੀਵੱਸ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਵੀ ਕਿਹਾ ਗਿਆ ਸੀ। ਇਨ੍ਹਾਂ ਧਰਨਾਕਾਰੀਆਂ ਵੱਲੋਂ ਇਸ ਗੱਲ ਨੂੰ ਨਾ ਸਮਝਦੇ ਹੋਏ ਆਪਣਾ ਧਰਨਾ ਓਸੇ ਰੂਪ ਵਿੱਚ ਜਾਰੀ ਰੱਖਿਆ ਗਿਆ। ਕੰਮ-ਕਾਜ ਠੱਪ ਕਰ ਕੇ ਰੱਖਿਆ ਅਤੇ ਰੋਸ ਮਾਰਚ ਵੀ ਕੱਢਿਆ ਗਿਆ ਜਿਸ ਦੌਰਾਨ ਉੱਚੀ ਆਵਾਜ਼ ਵਿੱਚ ਵਾਈਸ ਚਾਂਸਲਰ ਅਤੇ ਰਜਿਸਟਰਾਰ ਖਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਯੂਨੀਵਰਸਿਟੀ ਵਿੱਚ ਚੱਲ ਰਹੀਆਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਬਾਰੇ ਪਤਾ ਹੋਣ ਦੇ ਬਾਵਜੂਦ ਵਾਰ-ਵਾਰ ਮੁੱਖ ਗੇਟ ਨੂੰ ਬੰਦ ਕਰਕੇ ਪੜ੍ਹਨ-ਪੜ੍ਹਾਉਣ ਦੇ ਕੰਮਾਂ ਵਿੱਚ ਵਿਘਨ ਪਾਇਆ ਗਿਆ। ਇਹ ਕਰਮਚਾਰੀ ਹਾਲੇ ਵੀ ਆਪਣੀਆਂ ਉਨ੍ਹਾਂ ਗ਼ੈਰ-ਵਾਜਿਬ ਮੰਗਾਂ ਲਈ ਬਜ਼ਿੱਦ ਹਨ ਜਿਨਾਂ ਨੂੰ ਨਿਯਮਾਂ ਤਹਿਤ ਮੰਨਿਆ ਨਹੀਂ ਜਾ ਸਕਦਾ। ਇਸ ਲਈ ਯੂਨੀਵਰਸਿਟੀ ਅਥਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਦੇਖਦੇ ਹੋਏ ਯੋਗ ਬਦਲਵੇਂ ਇੰਤਜ਼ਾਮ ਕੀਤੇ ਜਾਣਗੇ। ਯੂਨੀਵਰਸਿਟੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
Punjab Bani 01 January,2024
ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ
ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ ਮੁੰਬਈ : ਮੁੰਬਈ ਪੁਲਿਸ ਨੂੰ ਧਮਕੀ ਭਰਿਆ ਕਾਲ ਆਈ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਹੈ ਕਿ ਮੁੰਬਈ 'ਚ ਕਈ ਥਾਵਾਂ 'ਤੇ ਧਮਾਕੇ ਹੋਣਗੇ। ਹਾਲਾਂਕਿ, ਅਣਪਛਾਤੇ ਕਾਲਰ ਨੇ ਤੁਰੰਤ ਫੋਨ ਕੱਟ ਦਿੱਤਾ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਮੁੰਬਈ ਪੁਲਿਸ ਕੰਟਰੋਲ ਨੂੰ ਕੱਲ੍ਹ ਸ਼ਾਮ ਕਰੀਬ 6 ਵਜੇ ਧਮਕੀ ਭਰਿਆ ਕਾਲ ਆਇਆ ਸੀ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁੰਬਈ 'ਚ ਧਮਾਕੇ ਹੋਣਗੇ ਅਤੇ ਇਹ ਕਹਿ ਕੇ ਉਸ ਨੇ ਕਾਲ ਕੱਟ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਦੋਸ਼ੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਕਾਲਰ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
Punjab Bani 31 December,2023
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ ਪਟਿਆਲਾ- SIT ਅੱਗੇ ਤੋਂ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਖੁਸ਼ੀ-ਖੁਸ਼ੀ ਆਇਆ ਹਾਂ, ਮੇਰੇ ਖ਼ਿਲਾਫ਼ ਝੂਠਾ ਕੇਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾ ਦਿਓ ਝੂਠਾ ਕੇਸ, ਜੇ ਪਾਉਣਾ ਹੈ ਤਾਂ। ਦਫ਼ਤਰ ਪੁੱਜਣ ਤੋਂ ਪਹਿਲਾਂ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਹੈ । ਦੱਸ ਦੇਈਏ ਕਿ ਇਸ ਸਬੰਧੀ ਮਜੀਠੀਆ ਤੋਂ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ 18 ਦਸੰਬਰ ਨੂੰ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। ਡਰੱਗ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 30 ਦਸੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ S.I.T. ਦੇ ਮੁਖੀ ਨੂੰ ਪੱਤਰ ਲਿਖਿਆ, ਜਿਸ ‘ਚ ਉਨ੍ਹਾਂ ਨੇ ਖੁਦ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਮਜੀਠੀਆ ਨੇ 30 ਨੂੰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ। ਦਰਅਸਲ S.I.T. ਨੇ ਮਜੀਠੀਆ ਨੂੰ 27 ਤਰੀਕ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਮਜੀਠੀਆ ਉਸ ਦਿਨ ਪੇਸ਼ ਨਹੀਂ ਹੋਏ। ਮਜੀਠੀਆ ਨੇ ਕਿਹਾ ਸੀ ਕਿ ਐੱਸ.ਆਈ.ਟੀ. ਨੇ 18 ਤਰੀਕ ਨੂੰ ਸਵਾਲਾਂ ਦੀ ਸੂਚੀ ਦਿੱਤੀ ਸੀ, ਜਿਸ ਦੇ ਜਵਾਬ ਲਈ ਸਮਾਂ ਚਾਹੀਦਾ ਸੀ। ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਦੇਣ ਲਈ ਘੱਟੋ-ਘੱਟ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ। ਜਦਕਿ ਮਜੀਠੀਆ ਨੇ ਕਿਹਾ ਕਿ ਐੱਸ.ਆਈ.ਟੀ. ਲਗਾਤਾਰ ਤਿੰਨ ਸੰਮਨ ਜਾਰੀ ਕਰਨਾ ਸਮਝ ਤੋਂ ਬਾਹਰ ਹੈ। ਮਜੀਠੀਆ ਦਾ ਕਹਿਣਾ ਹੈ ਕਿ ਐੱਸ.ਆਈ.ਟੀ. ਜਾਂਚ ਨੂੰ ਅਚਾਨਕ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੈਨੂੰ ਡਰ ਹੈ ਕਿ ਮੈਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ।
Punjab Bani 30 December,2023
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼ ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
Punjab Bani 29 December,2023
ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਦੀ ਮੌਤ, ਕਈ ਜਖਮੀ
ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਦੀ ਮੌਤ, ਕਈ ਜਖਮੀ ਸਮਾਣਾ: ਨਵਾਂਗਾਉਂ ਚੀਕਾ ਰੋਡ ’ਤੇ ਧੁੰਦ ਕਾਰਨ ਇੱਕ ਸਰਕਾਰੀ ਬੱਸ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਦੋ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ। ਜਾਣਕਾਰੀ ਅਨੁਸਾਰ ਸਮਾਣਾ ਦੇ ਬੱਸ ਸਟੈਂਡ ਤੋਂ ਬੁੱਧਵਾਰ ਨੂੰ 5:40 ਦੇ ਰੂਟ ’ਤੇ ਵਾਇਆ ਚੀਕਾ ਹੋ ਕੇ ਦਿੱਲੀ ਜਾਣ ਵਾਲੀ ਬੱਸ ਸੰਘਣੀ ਧੁੰਦ ਹੋਣ ਕਰਕੇ ਅੱਗੇ ਇੱਟਾਂ ਦੀ ਭਰੀ ਜਾ ਰਹੇ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਇੱਟਾਂ ਨਾਲ ਭਰੀ ਟਰਾਲੀ ’ਤੇ ਬੈਠੇ ਮਜ਼ਦੂਰ ਤਲਕੀ ਦੇਵੀ, ਮਾਲਤੀ, ਅੰਜੂ, ਫੂਲਵਾ ਸਮੇਤ ਬੱਸ ’ਚ ਸਵਾਰ ਕੰਡਕਟਰ ਗੁਰਮੀਤ ਸਿੰਘ ਤੇ ਚਾਲਕ ਬਲਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਜਦੋਂ ਕਿ ਇਸ ਹਾਦਸੇ ਵਿੱਚ ਜ਼ਖਮੀਆਂ ਨਾਲ਼ ਟਰਾਲੀ ’ਤੇ ਬੈਠੇ ਚਾਂਦਨੀ (17) ਪੁੱਤਰੀ ਰਾਜ ਬਾਲਮ ਅਤੇ ਮਹੇਸ਼ (15) ਪੁੱਤਰ ਰਹੀਸ਼ ਦੀ ਮੌਤ ਹੋ ਗਈ। ਇਸ ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਹੇਸ਼ ਦੇ ਪਿਤਾ ਰਹੀਸ਼ ਦੇ ਬਿਆਨਾਂ ਦੇ ਅਧਾਰ ’ਤੇ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀਆਂ ਹਨ।
Punjab Bani 29 December,2023
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ 'ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ। ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।
Punjab Bani 28 December,2023
ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 28 ਦਸੰਬਰ ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ ‘ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ ‘ਤੇ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਸੀਆਈਐੱਸਐੱਫ ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸੀਆਈਐਸਐਫ ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
Punjab Bani 28 December,2023
ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ
ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ ਨਵੀਂ ਦਿੱਲੀ, 28 ਦਸੰਬਰ ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਸਜ਼ਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਬਰਕਰਾਰ ਹੈ।
Punjab Bani 28 December,2023
ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ
ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ ਓਟਵਾ, 28 ਦਸੰਬਰ ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।
Punjab Bani 28 December,2023
ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ
ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ ਅੰਕਾਰਾ : ਉੱਤਰੀ-ਪੱਛਮੀ ਤੁਰਕੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।। ਸਰਕਾਰੀ ਮਾਲਕੀ ਵਾਲੀ ਅਨਾਦੋਲੂ ਸਮਾਚਾਰ ਏਜੰਸੀ ਦੇ ਅਨੁਸਾਰ, ਸਾਕਾਰੀਆ ਪ੍ਰਾਂਤ ਦੇ ਦਗਦੀਬੀ ਨੇੜਲੇ ਉੱਤਰੀ ਮਾਰਮਾਰਾ ਹਾਈਵੇਅ 'ਤੇ ਹਾਦਸੇ ਵਿੱਚ ਤਿੰਨ ਬੱਸਾਂ ਅਤੇ ਇੱਕ ਟਰੱਕ ਸਮੇਤ ਸੱਤ ਵਾਹਨ ਸ਼ਾਮਲ ਸਨ। ਅਨਾਦੋਲੂ ਨਿਊਜ਼ ਏਜੰਸੀ 'ਚ ਦਿੱਤੀ ਗਈ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨਿਜੀ ਨਿਊਜ਼ ਚੈਨਲ ਐਨਟੀਵੀ ਨੇ ਕਿਹਾ ਕਿ ਖੇਤਰ ਸੰਘਣੀ ਧੁੰਦ ਵਿੱਚ ਢੱਕਿਆ ਹੋਇਆ ਸੀ ਅਤੇ ਦ੍ਰਿਸ਼ਟੀ ਘੱਟ ਸੀ। ਸਾਕਾਰੀਆ ਸੂਬੇ ਦੇ ਗਵਰਨਰ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ 57 ਲੋਕ ਜ਼ਖ਼ਮੀ ਹੋਏ ਹਨ ਅਤੇ ਹਸਪਤਾਲ 'ਚ ਭਰਤੀ ਹਨ।
Punjab Bani 28 December,2023
ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ
ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਪਿਛਲੇ ਦਿਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਸੀਆਈਏ ਸਟਾਫ ਦੀ ਟੀਮ ਨੇ ਉਸਦੇ ਇੱਕ ਹੋਰ ਸਾਥੀ ਨੂੰ ਉਸ ਵੇਲੇ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ ਦੋ ਕਿਲੋ ਅਫੀਮ ਸਮੇਤ ਕਾਬੂ ਕਰ ਲਿਆ ਜਦ ਉਹ ਬਰੇਲੀ ਤੋਂ ਰੇਲ ਗੱਡੀ ਰਾਹੀਂ ਅਫੀਮ ਲੈ ਕੇ ਜਲੰਧਰ ਰੇਲਵੇ ਸਟੇਸ਼ਨ ਤੇ ਉਤਰ ਕੇ ਬਾਹਰ ਆਇਆ ਸੀ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 21 ਦਸੰਬਰ ਨੂੰ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਲਾਡੋਵਾਲੀ ਰੋਡ ਤੋਂ ਰਾਜਕੁਮਾਰ ਵਾਸੀ ਅਲੀਗੰਜ ਬਰੇਲੀ ਉੱਤਰ ਪ੍ਰਦੇਸ਼ ਅਤੇ ਜੁਬੇਦਾ ਵਾਸੀ ਪਿੰਡ ਕੋਟਲਾ ਜਲੰਧਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਸੀ ।ਰਾਜਕੁਮਾਰ ਇਹੀ ਅਫੀਮ ਬਰੇਲੀ ਤੋਂ ਲੈ ਕੇ ਜੁਬੇਦਾ ਨੂੰ ਸਪਲਾਈ ਦੇਣ ਲਈ ਆਇਆ ਸੀ। ਸੀਆਈਏ ਸਟਾਫ ਦੀ ਟੀਮ ਨੇ ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਬਰੇਲੀ ਤੋਂ ਹੀ ਇਹਨਾਂ ਦਾ ਇੱਕ ਹੋਰ ਸਾਥੀ ਅਫੀਮ ਦੀ ਸਪਲਾਈ ਦੇਣ ਲਈ ਜਲੰਧਰ ਆ ਰਿਹਾ ਹੈ। ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ।
Punjab Bani 28 December,2023
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ ਦਿਲੀ : ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਵਿੱਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਦਾ ਨਾਮ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਈਡੀ ਦੀ ਚਾਰਜਸ਼ੀਟ ਵਿੱਚ ਰਾਬਰਟ ਵਾਡਰਾ ਦੇ ਨਾਲ ਪ੍ਰਿਯੰਕਾ ਗਾਂਧੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਚਾਰਜਸ਼ੀਟ ‘ਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਵਾਡਰਾ ਦਾ ਜ਼ਿਕਰ ਕੀਤਾ ਗਿਆ ਹੈ। ਸੀਸੀ ਥੰਪੀ ਅਤੇ ਸੁਮਿਤ ਚੱਢਾ ਦੇ ਖਿਲਾਫ ਦਾਇਰ ਚਾਰਜਸ਼ੀਟ ਵਿੱਚ ਪ੍ਰਿਯੰਕਾ ਗਾਂਧੀ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਬਰਟ ਵਾਡਰਾ ਅਤੇ ਥੰਪੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਨੇ ਵੀ ਫਰੀਦਾਬਾਦ ਵਿਚ ਜ਼ਮੀਨ ਖਰੀਦੀ ਸੀ। ਸੰਜੇ ਭੰਡਾਰੀ ਦੇ ਕਰੀਬੀ ਥੰਪੀ ਅਤੇ ਵਾਡਰਾ ਵਿਚਾਲੇ ਵਿੱਤੀ ਸਬੰਧਾਂ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ। ਹਾਲਾਂਕਿ ਈਡੀ ਦੀ ਇਸ ਚਾਰਜਸ਼ੀਟ ਵਿੱਚ ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ ਦਾ ਨਾਂ ਮੁਲਜ਼ਮ ਵਜੋਂ ਨਹੀਂ ਹੈ।
Punjab Bani 28 December,2023
ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ
ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ - 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ - ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ - ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ਅਤੇ ਨੌਂ ਨੂੰ ਮਾਰ ਮੁਕਾਇਆ; 519 ਹਥਿਆਰ ਕੀਤੇ ਬਰਾਮਦ - ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਇਕਾਈ ਨੇ ਇਸ ਸਾਲ 67 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ; 111 ਡਰੋਨ ਬਰਾਮਦ - ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਸੜਕਾਂ 'ਤੇ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਹੱਦੀ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸਾਲ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਇੱਕ ਨਵਾਂ ਮੀਲਪੱਥਰ ਸਥਾਪਤ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ- ਇਨਫੋਰਸਮੈਂਟ, ਪ੍ਰੀਵੈਂਸ਼ਨ ਅਤੇ ਰੀਹੈਬਲੀਟੇਸ਼ਨ- ਅਪਣਾਈ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਜਾਣ ਵਾਲੇ ਨਸ਼ਾ ਪੀੜਤਾਂ ਨੂੰ ਮੁੜ-ਵਸੇਬੇ ਦਾ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਆਈਜੀਪੀ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ 65 ਨਸ਼ਾ ਪੀੜਤਾਂ, ਜਿਨ੍ਹਾਂ ਨੂੰ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜਿਆ ਗਿਆ ਸੀ, ਨੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਦਾ ਪ੍ਰਣ ਕਰਕੇ ਐਨਡੀਪੀਐਸ ਦੀ ਧਾਰਾ 64-ਏ ਦਾ ਲਾਭ ਉਠਾਇਆ ਹੈ। ਡਾ. ਸੁਖਚੈਨ ਸਿੰਘ ਗਿੱਲ, ਜੋ 'ਯੀਅਰ ਐਂਡਰ' ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ 1 ਜਨਵਰੀ ਤੋਂ 26 ਦਸੰਬਰ, 2023 ਤੱਕ ਪੰਜਾਬ ਪੁਲਿਸ ਨੇ 10786 ਐਫ.ਆਈ.ਆਰਜ਼, ਜਿਨ੍ਹਾਂ ਵਿੱਚ 1385 ਵਪਾਰਕ ਮਾਮਲੇ ਹਨ, ਦਰਜ ਕਰਕੇ 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 1161 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਸੂਬੇ ਭਰ ਵਿੱਚੋਂ 795 ਕਿਲੋਗ੍ਰਾਮ ਅਫੀਮ, 403 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 83.17 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 13.67 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਸਾਲ ਵੱਡੇ ਨਸ਼ਾ ਤਸਕਰਾਂ ਦੀਆਂ 127 ਕਰੋੜ ਰੁਪਏ ਦੀਆਂ 294 ਜਾਇਦਾਦਾਂ (110.64 ਕਰੋੜ ਰੁਪਏ ਦੀਆਂ ਅਚੱਲ ਅਤੇ 16.45 ਕਰੋੜ ਰੁਪਏ ਦੀਆਂ ਚੱਲ ਜਾਇਦਾਦਾਂ) ਜ਼ਬਤ ਕੀਤੀਆਂ ਗਈਆਂ ਹਨ, ਜਦਕਿ 26 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ ਹੋਰ 90 ਤਜਵੀਜ਼ਾਂ ਸਮਰੱਥ ਅਥਾਰਟੀ ਕੋਲ ਲੰਬਿਤ ਹਨ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ 1 ਜਨਵਰੀ, 2023 ਤੋਂ ਹੁਣ ਤੱਕ 673 ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਵਾਰ-ਵਾਰ ਅਪਰਾਧ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਐਸਟੀਐਫ ਹੈੱਡਕੁਆਰਟਰ ਨੂੰ 55 ਅਜਿਹੇ ਹੀ ਨਸ਼ਾ ਤਸਕਰਾਂ ਦੀ ਸੂਚੀ ਭੇਜੀ ਹੈ ਤਾਂ ਜੋ ਉਨ੍ਹਾਂ ਵਿਰੁੱਧ ਪ੍ਰੀਵੈਸ਼ਨ ਆਫ਼ ਇਲਿਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਕਾਰਵਾਈ ਕੀਤੀ ਜਾ ਸਕੇ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਸਾਈਕੋਟ੍ਰੋਪਿਕ ਸਬਸਟਾਂਸਿਜ਼ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ। ਸਾਲ 2023 ਵਿੱਚ ਗੈਂਗਸਟਰਾਂ ਵਿਰੁੱਧ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ ਇਸ ਸਾਲ 188 ਗੈਂਗਸਟਰ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਅਤੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਪਾਸੋਂ 519 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 102 ਵਾਹਨ, 4.5 ਕਿਲੋ ਹੈਰੋਇਨ ਅਤੇ 71.08 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪੁਲਿਸ ਪਾਰਟੀਆਂ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 60 ਮੁਕਾਬਲੇ ਹੋਏ, ਜਿਸ ਦੌਰਾਨ 9 ਗੈਂਗਸਟਰ/ਅਪਰਾਧੀਆਂ ਨੂੰ ਮਾਰ-ਮੁਕਾਇਆ ਗਿਆ ਅਤੇ 127 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ਵਿੱਚੋਂ 32 ਜ਼ਖਮੀ ਹੋਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਸ ਗੋਲੀਬਾਰੀ ਦੌਰਾਨ ਸਾਡਾ ਇੱਕ ਸਾਥੀ ਕਰਮਚਾਰੀ ਸ਼ਹੀਦ ਹੋ ਗਿਆ, ਜਦੋਂ ਕਿ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਜ਼ਿਕਰਯੋਗ ਹੈ ਕਿ ਸੱਤਾ 'ਚ ਆਉਣ ਤੋਂ ਤੁਰੰਤ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ 'ਚੋਂ ਗੈਂਗਸਟਰਾਂ ਦਾ ਖ਼ਾਤਮਾ ਕਰਨ ਲਈ 6 ਅਪ੍ਰੈਲ, 2022 ਨੂੰ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਛੇ ਵੱਡੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਤਿੰਨ ਘੱਟ-ਦਰਜੇ ਦੇ ਵਿਸਫੋਟਕ ਧਮਾਕੇ; ਬਟਾਲਾ ਸਥਿਤ ਹਿੰਦੂ ਸ਼ਿਵ ਸੈਨਾ (ਸਮਾਜਵਾਦੀ) ਨੇਤਾ ਅਤੇ ਉਸਦੇ ਭਰਾ ਤੇ ਉਸਦੇ ਪੁੱਤਰ 'ਤੇ ਕਾਤਲਾਨਾ ਹਮਲਾ; ਬਠਿੰਡਾ 'ਚ ਕੁਲਚੇ ਦੀ ਦੁਕਾਨ ਦੇ ਮਾਲਕ ਦਾ ਕਤਲ; ਲੁਧਿਆਣਾ ਵਿੱਚ ਡਕੈਤੀ; ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਸਾਬਕਾ ਸਰਪੰਚ ਦਾ ਕਤਲ; ਬਦਮਾਸ਼ਾਂ ਵੱਲੋਂ ਲੁਧਿਆਣਾ ਦੇ ਉਦਯੋਗਪਤੀ ਨੂੰ ਲੁੱਟਣ ਲਈ ਅਗਵਾ ਕਰਕੇ ਉਸਦੇ ਗੋਲੀ ਮਾਰਨ ਦਾ ਮਾਮਲਾ, ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਦੀ ਗੁੱਥੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾ ਲਿਆ ਗਿਆ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 201 ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ ਰਸੂਖ਼ਵਾਨ ਵਿਅਕਤੀਆਂ ਤੋਂ ਪੈਸੇ ਵਸੂਲਣ ਲਈ ਧਮਕੀ ਭਰੀਆਂ ਕਾਲਾਂ ਕਰਨ ਵਾਲੇ 99 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ 2023 ਵਿੱਚ, ਅੰਦਰੂਨੀ ਸੁਰੱਖਿਆ ਇਕਾਈ ਨੇ 67 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 13 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਅਤੇ ਉਹਨਾਂ ਦੇ ਕਬਜ਼ੇ 'ਚੋਂ ਦੋ ਰਾਈਫਲਾਂ, 55 ਰਿਵਾਲਵਰ/ਪਿਸਤੌਲ, ਦੋ ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 2.14 ਕਿਲੋ ਆਰਡੀਐਕਸ ਹੋਰ ਵਿਸਫੋਟਕ, ਦੋ ਹੈਂਡ ਗ੍ਰਨੇਡ ਅਤੇ 111 ਡਰੋਨ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਡਰੋਨਾਂ ਰਾਹੀਂ ਭੇਜੀ ਗਈ 253 ਕਿਲੋ ਹੈਰੋਇਨ, 16 ਪਿਸਤੌਲਾਂ, ਏਕੇ-47 ਰਾਈਫਲ ਸਮੇਤ ਦੋ ਰਾਈਫਲਾਂ (ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ) ਅਤੇ 20.26 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਇਸ ਸਾਲ 303 ਡਰੋਨ ਗਤੀਵਿਧੀਆਂ ਦੇਖੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਰੱਖਿਆ ਦੀ ਦੂਜੀ ਪੰਕਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 19.25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਦੇ ਨਾਲ ਹੀ ਡਰੋਨ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਦੋ ਕਮੇਟੀਆਂ ਵੀ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵਾ ਦੀ ਅਗਵਾਈ ਵਾਲੀ ਪਹਿਲੀ ਕਮੇਟੀ ਡਰੋਨ ਖੋਜ, ਨਿਰਪੱਖਤਾ, ਪ੍ਰਭਾਵਸ਼ਾਲੀ ਪੁਲਿਸਿੰਗ, ਆਫ਼ਤ ਪ੍ਰਬੰਧਨ, ਡਰੋਨ ਸਿਖਲਾਈ ਅਤੇ ਡਰੋਨ ਫੋਰੈਂਸਿਕ ਲਈ ਡਰੋਨਾਂ ਦੀ ਕਾਨੂੰਨੀ ਵਰਤੋਂ, ਜਦੋਂ ਕਿ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੀ ਅਗਵਾਈ ਵਾਲੀ ਦੂਜੀ ਕਮੇਟੀ ਡਰੋਨ ਦੀਆਂ ਜ਼ਰੂਰਤਾਂ ਦਾ ਮੁਲਾਂਕਣ ਕਰਨ, ਡਰੋਨ ਦੀ ਵਰਤੋਂ ਲਈ ਸਿਖਲਾਈ, ਡਰੋਨਾਂ ਦਾ ਮੁਕਾਬਲਾ ਕਰਨ ਅਤੇ ਉਪਕਰਣਾਂ ਦੀ ਖਰੀਦ ਲਈ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਾਸਤੇ ਭਵਿੱਖੀ ਰੋਡ ਮੈਪ ਤਿਆਰ ਕਰੇਗੀ। ਆਈਜੀਪੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਪੰਜਾਬ ਸਰਕਾਰ ਨੇ ਆਉਣ ਵਾਲੇ ਚਾਰ ਸਾਲਾਂ ਲਈ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 746 ਸਬ-ਇੰਸਪੈਕਟਰਾਂ ਅਤੇ 144 ਸਿਵਲ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦੋਂ ਕਿ ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਵੱਖ-ਵੱਖ ਕਾਡਰਾਂ ਵਿੱਚ 3496 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ 2023 ਵਿੱਚ 2 ਕਰੋੜ ਰੁਪਏ ਦੇ 6 ਚੈੱਕ (1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ 1 ਕਰੋੜ ਰੁਪਏ ਦਾ ਐਚ.ਡੀ.ਐਫ.ਸੀ. ਬੀਮਾ ਕਵਰ) ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਅਤੇ ਇੱਕ ਹੋਮਗਾਰਡ ਦੇ ਪਰਿਵਾਰਾਂ ਨੂੰ ਸੌਂਪੇ ਗਏ। ਆਗਾਮੀ ਪ੍ਰੋਜੈਕਟ ਬਾਰੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਬਣਾਏ ਗਏ ਅਭਿਲਾਸ਼ੀ ਪ੍ਰੋਜੈਕਟ ਸੜਕ ਸੁਰੱਖਿਆ ਫੋਰਸ (ਐਸਐਸਐਫ) ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਐਸਐਸਐਫ ਇੱਕ ਵਿਸ਼ੇਸ਼ ਪੁਲਿਸ ਟੀਮ ਹੈ ਜੋ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਦਾ ਪਿੱਛਾ ਕਰਨ ਲਈ ਸਮਰਪਿਤ ਹੋਵੇਗੀ। ਸੂਬੇ ਵਿੱਚ ਸੜਕੀ ਨੈਟਵਰਕ ਨੂੰ ਹੋਰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਦੀ ਅਗਵਾਈ ਹੇਠ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਅਡਵਾਂਸਡ ਏਆਈ ਸਮਰੱਥਾਵਾਂ ਵਾਲੇ ਸੋਲਰ ਪਾਵਰਡ ਸਮਾਰਟ ਬੈਰੀਕੇਡ ਲਗਾਏ ਹਨ, ਜੋ ਲਾਇਸੈਂਸ ਪਲੇਟਾਂ ਨੂੰ ਬਾਰੀਕੀ ਨਾਲ ਸਕੈਨ ਕਰ ਸਕਦੇ ਹਨ, ਬਲੈਕਲਿਸਟ ਕੀਤੇ ਵਾਹਨਾਂ ਦੀ ਪਛਾਣ ਕਰ ਸਕਦੇ ਹਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀਆਂ ਲਈ ਅਧਿਕਾਰੀਆਂ ਨੂੰ ਤੁਰੰਤ ਸੁਚੇਤ ਕਰ ਸਕਦੇ ਹਨ। ਇਹ ਬੈਰੀਕੇਡ, ਜੋ ਕਿ ਫਲੈਸ਼ਿੰਗ ਲਾਈਟਾਂ ਅਤੇ ਸਪੀਕਰ ਨਾਲ ਲੈਸ ਹਨ, 24x7 ਕੰਮ ਕਰਨ ਦੇ ਸਮਰੱਥ ਹਨ। ਡੱਬੀ: 1. ਨਸ਼ਿਆਂ ਵਿਰੁੱਧ ਕਾਰਵਾਈ • ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰ/ਸਪਲਾਇਰ: 14951 • ਗ੍ਰਿਫਤਾਰ ਕੀਤੀਆਂ ਗਈਆਂ ਵੱਡੀਆਂ ਮੱਛੀਆਂ: 2424 • ਦਰਜ ਕੀਤੀਆਂ ਕੁੱਲ ਐਫ.ਆਈ.ਆਰ: 10786 • ਵਪਾਰਕ ਮਾਮਲਿਆਂ ‘ਚ ਦਰਜ ਐਫ.ਆਈ.ਆਰਜ਼ : 1385 • ਜ਼ਬਤ ਕੀਤੀ ਸੰਪੱਤੀ: 127 ਕਰੋੜ ਰੁਪਏ ਦੀਆਂ 294 ਜਾਇਦਾਦਾਂ • ਕੁੱਲ ਹੈਰੋਇਨ ਬਰਾਮਦ: 1161.23 ਕਿਲੋਗ੍ਰਾਮ • ਕੁੱਲ ਅਫੀਮ ਬਰਾਮਦ: 795.65 ਕਿਲੋਗ੍ਰਾਮ • ਕੁੱਲ ਭੁੱਕੀ ਬਰਾਮਦ: 403 ਕੁਇੰਟਲ • ਫਾਰਮਾ ਓਪੀਔਡਜ਼ ਦੀਆਂ ਬਰਾਮਦ ਕੀਤੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 83.17 ਲੱਖ • ਕੁੱਲ ਡਰੱਗ ਮਨੀ ਬਰਾਮਦ: 13.67 ਕਰੋੜ ਰੁਪਏ • ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਭਗੌੜੇ ਅਪਰਾਧੀਆਂ/ਭਗੌੜਿਆਂ ਦੀ ਕੁੱਲ ਗਿਣਤੀ: 673 • ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕਰਨ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ: 65 • ਪੀਆਈਟੀ-ਐਨਡੀਪੀਐਸ ਐਕਟ ਤਹਿਤ ਭੇਜੇ ਗਏ ਪ੍ਰਸਤਾਵ: 55 2. ਗੈਂਗਸਟਰਾਂ ਵਿਰੁੱਧ ਕਾਰਵਾਈ • ਪਰਦਾਫਾਸ਼ ਕੀਤੇ ਗਏ ਮਾਡਿਊਲਾਂ ਦੀ ਗਿਣਤੀ: 188 • ਗ੍ਰਿਫਤਾਰ ਗੈਂਗਸਟਰ/ਅਪਰਾਧੀ: 482 • ਪੁਲਿਸ ਮੁਕਾਬਲੇ: 60 •ਮਾਰੇ ਗਏ ਗੈਂਗਸਟਰ/ਅਪਰਾਧੀ: 9 • ਜ਼ਖਮੀ ਹੋਏ ਗੈਂਗਸਟਰ/ਅਪਰਾਧੀ: 32 • ਸ਼ਹੀਦ ਹੋਏ ਪੁਲਿਸ ਮੁਲਾਜ਼ਮ: 1 • ਜ਼ਖਮੀ ਹੋਏ ਪੁਲਿਸ ਕਰਮਚਾਰੀ: 6 • ਬਰਾਮਦ ਹਥਿਆਰ: 519 ਗੈਂਗਸਟਰਾਂ ਤੋਂ ਬਰਾਮਦ ਹੈਰੋਇਨ: 4.56 ਕਿਲੋਗ੍ਰਾਮ • ਬਰਾਮਦ ਕੀਤੇ ਵਾਹਨ: 102 3. ਅੱਤਵਾਦੀਆਂ ਵਿਰੁੱਧ ਕਾਰਵਾਈ • ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ: 13 • ਗ੍ਰਿਫਤਾਰ ਕੀਤੇ ਗਏ ਅੱਤਵਾਦੀ: 67 • ਬਰਾਮਦ ਕੁੱਲ ਰਾਈਫਲਾਂ: 2 • ਬਰਾਮਦ ਕੁੱਲ ਰਿਵਾਲਵਰ/ਪਿਸਤੌਲ: 55 • ਬਰਾਮਦ ਕੁੱਲ ਟਿਫਿਨ ਆਈ.ਈ.ਡੀਜ਼: 2 • ਬਰਾਮਦ ਕੀਤੇ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ: 2.14 ਕਿਲੋਗ੍ਰਾਮ • ਬਰਾਮਦ ਕੁੱਲ ਹੈਂਡ ਗ੍ਰਨੇਡ: 2 • ਦੇਖੀਆਂ ਗਈਆਂ ਡਰੋਨ ਗਤੀਵਿਧੀਆਂ: 303 • ਬਰਾਮਦ ਡਰੋਨ: 111 4. ਸਾਲ 2023 ਵਿੱਚ ਛੇ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾਇਆ - ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਤਿੰਨ ਘੱਟ ਦਰਜੇ ਦੇ ਵਿਸਫੋਟਕ ਧਮਾਕੇ - ਬਟਾਲਾ ਅਧਾਰਤ ਹਿੰਦੂ ਸ਼ਿਵ ਸੈਨਾ (ਸਮਾਜਵਾਦੀ) ਨੇਤਾ 'ਤੇ ਕਾਤਲਾਨਾ ਹਮਲਾ - ਬਠਿੰਡਾ ਵਿਖੇ ਕੁਲਚੇ ਦੀ ਦੁਕਾਨ ਦੇ ਮਾਲਕ ਦਾ ਕਤਲ - ਲੁਧਿਆਣਾ ਵਿੱਚ ਡਕੈਤੀ - ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਸਾਬਕਾ ਸਰਪੰਚ ਦਾ ਕਤਲ - ਬਦਮਾਸ਼ਾਂ ਵੱਲੋਂ ਲੁਧਿਆਣਾ ਦੇ ਉਦਯੋਗਪਤੀ ਨੂੰ ਅਗਵਾ ਕਰਕੇ ਉਸਨੂੰ ਲੁੱਟਣ ਅਤੇ ਗੋਲੀ ਮਾਰਨ ਦਾ ਮਾਮਲਾ
Punjab Bani 27 December,2023
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ • 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ • 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ • 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ • 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ, 27 ਦਸੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ ਕੇਸਾਂ, ਅਪਰਾਧਿਕ ਮਾਮਲਿਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚ 66 ਪੁਲਿਸ ਕਰਮਚਾਰੀਆਂ ਅਤੇ 44 ਮਾਲ ਅਧਿਕਾਰੀਆਂ/ਕਰਮਚਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿੱਚ 7 ਰਾਜਨੀਤਿਕ ਆਗੂਆਂ ਅਤੇ 70 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਇਸ ਸਾਲ ਦੌਰਾਨ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅਣਥੱਕ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਹਰੇਕ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ 'ਤੇ ਡਟ ਕੇ ਪਹਿਰਾ ਦਿੱਤਾ ਤੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕੀਤੇ। ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਅਤੇ 15 ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ ਵੱਖ ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਕੇਸਾਂ ਦਾ ਫੈਸਲਾ ਕੀਤਾ ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 181 ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23-03-2022 ਤੋਂ ਆਰੰਭੀ ਗਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ 26-12-2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਦੇ ਸਬੂਤਾਂ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਤਾਂ ਜੋ ਇਨ੍ਹਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜਾਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ 124 ਐਫਆਈਆਰਜ਼ ਵਿੱਚ 151 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਵੱਖ-ਵੱਖ ਟਰੈਪ ਕੇਸਾਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵੱਲੋਂ ਦਰਜ ਕੀਤੇ ਗਏ ਕੁਝ ਖਾਸ ਕੇਸਾਂ ਬਾਰੇ ਦੱਸਿਆ ਕਿ ਸਾਲ 2023 ਦੌਰਾਨ ਵਿਜੀਲੈਂਸ ਬਿਓਰੋ ਰੇਂਜ ਬਠਿੰਡਾ ਵੱਲੋਂ ਬਲਜੀਤ ਸਿੰਘ ਬਰਾੜ, ਡੀ.ਐਸ.ਪੀ, ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ, ਅਮਿਤ ਰਤਨ, ਵਿਧਾਇਕ, ਬਠਿੰਡਾ ਦਿਹਾਤੀ ਨੂੰ 4,00,000 ਰੁਪਏ ਰਿਸ਼ਵਤ ਲੈਂਦਿਆਂ, ਆਰ.ਕੇ. ਗੁਪਤਾ, ਸੁਪਰਡੈਂਟ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਹਾਲੀ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਵਿਜੀਲੈਂਸ ਰੇਂਜ ਜਲੰਧਰ ਵੱਲੋਂ ਸਰਤਾਜ ਸਿੰਘ ਰੰਧਾਵਾ ਕਾਰਜਕਾਰੀ ਇੰਜਨੀਅਰ ਮਾਈਨਿੰਗ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਰਜਿੰਦਰ ਸਿੰਘ ਐਸ.ਡੀ.ਓ, ਮਾਈਨਿੰਗ, ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਸਰਬਜੀਤ ਸਿੰਘ ਐਸ.ਡੀ.ਓ ਮਾਈਨਿੰਗ ਅਤੇ ਹੋਰਾਂ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਤਾਇਨਾਤ ਐਸਐਮਓ ਡਾ. ਪੂਨਮ ਗੋਇਲ ਅਤੇ ਡਾ. ਗੌਰਵ ਜੈਨ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਜੀਲੈਂਸ ਰੇਂਜ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਅਮਰਜੀਤ ਕੁਮਾਰ, ਸਹਾਇਕ ਇੰਜੀਨੀਅਰ (ਵਾਧੂ ਚਾਰਜ ਪੰਚਾਇਤ ਵਿਭਾਗ, ਰਾਜਪੁਰਾ) ਨੂੰ 2,00,000 ਰੁਪਏ ਅਤੇ ਮਨੀਸ਼ ਕੁਮਾਰ ਜਿੰਦਲ, ਵਧੀਕ ਸੁਪਰਡੈਂਟ ਇੰਜੀਨੀਅਰ, ਸਬ-ਡਵੀਜ਼ਨ ਪੀ.ਐਸ.ਪੀ.ਸੀ.ਐਲ. ਲਹਿਰਾ ਗਾਗਾ, ਸੰਗਰੂਰ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਯੂਨਿਟ ਵੱਲੋਂ ਵਿਪਨ ਕੁਮਾਰ ਸ਼ਰਮਾ, ਬੀ.ਡੀ.ਪੀ.ਓ., ਬਲਾਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ 15,000 ਰੁਪਏ ਰਿਸ਼ਵਤ ਲੈਣ, ਜਦਕਿ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ), ਅੰਮ੍ਰਿਤਸਰ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸੁਖਵਿੰਦਰ ਸਿੰਘ ਮੁਲਤਾਨੀ, ਕਾਰਜਕਾਰੀ ਇੰਜੀਨੀਅਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇੱਕ ਹੋਰ ਮਾਮਲੇ ਵਿੱਚ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਜ਼ਮੀਨ ਅਲਾਟ ਕਰਨ ਦੇ ਦੋਸ਼ ਹੇਠ ਕੁਲਦੀਪ ਸਿੰਘ, ਡੀਡੀਪੀਓ (ਸੇਵਾਮੁਕਤ) ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਵਿਜੀਲੈਂਸ ਰੇਂਜ ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਫਾਰਮੇਸੀ ਦੀਆਂ ਡਿਗਰੀਆਂ ਦੇਣ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਵਿੱਚ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਤੋਂ ਇਲਾਵਾ ਲੇਖਾਕਾਰ (ਹੁਣ ਸੁਪਰਡੈਂਟ) ਅਸ਼ੋਕ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਜੂਦਾ ਵਰ੍ਹੇ ਦੌਰਾਨ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਰੇਂਜ ਪੰਜਾਬ ਨੇ ਸੂਬੇ ਨੂੰ ਮਾਲੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਈ ਸਿਆਸੀ ਆਗੂਆਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿੱਚ ਮੈਨੇਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਨੀਲਿਮਾ, ਆਈ.ਏ.ਐਸ., ਪੰਜਾਬ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਗੁਲਮੋਹਰ ਟਾਊਨਸ਼ਿਪ ਮੋਹਾਲੀ ਦਾ ਮਾਲਕ ਜਗਦੀਪ ਸਿੰਘ ਅਤੇ ਹੋਰ ਸ਼ਾਮਲ ਸਨ। ਇਸ ਤੋਂ ਇਲਾਵਾ, ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਨਾਂ ਵਿਰੁੱਧ ਪਲਾਟਾਂ ਦੀ ਖਰੀਦ ਵਿਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ। ਇਸੇ ਤਰ੍ਹਾਂ ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੁਲਿਸ ਮਾਲਵਿੰਦਰ ਸਿੰਘ ਸਿੱਧੂ ਅਤੇ ਹੋਰਨਾਂ ਨੂੰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਓਰੋ ਨੇ ਜਗਦੀਪ ਸਿੰਘ ਜੌਹਲ, ਪੀ.ਸੀ.ਐਸ., ਦਿਨੇਸ਼ ਕੁਮਾਰ, ਡਿਪਟੀ ਡਾਇਰੈਕਟਰ (ਸੇਵਾਮੁਕਤ), ਬਾਗਬਾਨੀ, ਜਸਪ੍ਰੀਤ ਸਿੰਘ ਸਿੱਧੂ ਅਤੇ ਵੈਸ਼ਾਲੀ (ਦੋਵੇਂ ਬਾਗਬਾਨੀ ਵਿਕਾਸ ਅਫ਼ਸਰ) ਅਤੇ ਹੋਰਾਂ ਨੂੰ ਖੇਤੀਬਾੜੀ ਵਾਲੀ ਜ਼ਮੀਨ 'ਤੇ ਅਮਰੂਦਾਂ ਦਾ ਬਾਗ ਦਿਖਾ ਕੇ ਗੈਰ-ਕਾਨੂੰਨੀ ਢੰਗ ਨਾਲ ਮੁਆਵਜ਼ਾ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰ ਨੂੰ 4.78 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਜਗਮੋਹਨ ਸਿੰਘ, ਰਵਿੰਦਰ ਸਿੰਘ ਅਤੇ ਵਿਨੋਦ ਕੁਮਾਰ, ਸਾਰੇ ਚੀਫ਼ ਇੰਜਨੀਅਰ (ਸੇਵਾਮੁਕਤ), ਐਮ.ਆਰ. ਥਾਪਰ ਅਤੇ ਪਰਮਿੰਦਰ ਸਿੰਘ, ਦੋਵੇਂ ਡਿਪਟੀ ਚੀਫ਼ ਇੰਜਨੀਅਰ (ਸੇਵਾਮੁਕਤ), ਸੁਖਵੰਤ ਸਿੰਘ ਏ.ਈ.ਈ (ਹੁਣ ਏ.ਈ.), ਜਸਵਿੰਦਰ ਸਿੰਘ ਵਿਰਦੀ, ਏ.ਈ.ਈ., ਅਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰਵੀ ਪੰਕਜ ਸ਼ਰਮਾ, ਸਹਾਇਕ ਟਾਊਨ ਪਲਾਨਰ, ਜਲੰਧਰ ਅਤੇ ਹੋਰਾਂ ਨੂੰ 8,00,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਰ.ਟੀ.ਏ, ਲੁਧਿਆਣਾ ਵਜੋਂ ਤਾਇਨਾਤ ਪੀ.ਸੀ.ਐਸ. ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵੱਲੋਂ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2008-2009 ਵਿੱਚ ਡਾਕਟਰਾਂ ਦੀ ਭਰਤੀ ਵਿੱਚ ਘੁਟਾਲੇ ਕਰਨ ਦੇ ਦੋਸ਼ ਵਿੱਚ ਡਾ. ਸਤਵੰਤ ਸਿੰਘ ਮੋਹੀ, ਸਾਬਕਾ ਮੈਂਬਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.), ਪਟਿਆਲਾ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਜੂਦਾ ਵਰ੍ਹੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਆਸੀ ਆਗੂਆਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓ.ਪੀ.ਸੋਨੀ, ਮੁੱਖ ਮੰਤਰੀ ਪੰਜਾਬ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ, ਫਿਰੋਜ਼ਪੁਰ ਦਿਹਾਤੀ ਸਤਕਾਰ ਕੌਰ ਗਹਿਰੀ ਅਤੇ ਉਸ ਦਾ ਪਤੀ ਜਸਮੇਲ ਸਿੰਘ, ਸਾਬਕਾ ਵਿਧਾਇਕ ਅਤੇ ਸਾਬਕਾ ਮੈਂਬਰ, ਪੀ.ਪੀ.ਐੱਸ.ਸੀ. ਪਟਿਆਲਾ ਡਾ. ਸਤਵੰਤ ਸਿੰਘ ਮੋਹੀ, ਏ.ਆਈ.ਜੀ. ਅਸ਼ੀਸ਼ ਕਪੂਰ, ਪੀ.ਪੀ.ਐਸ., ਅਤੇ ਉਸ ਦੀ ਪਤਨੀ ਕਮਲ ਕਪੂਰ ਅਤੇ ਸਾਬਕਾ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ (ਡੀ.ਈ.ਟੀ.ਸੀ.), ਪਟਿਆਲਾ ਯੁਵਿੰਦਰ ਸਿੰਘ ਮੱਤਾ ਸ਼ਾਮਲ ਹਨ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਗੋਆ ਵਿੱਚ ਪੰਜਾਬ ਸਰਕਾਰ ਦੀ ਜ਼ਮੀਨ ਬਹੁਤ ਘੱਟ ਕੀਮਤ 'ਤੇ ਲੀਜ਼ 'ਤੇ ਦੇਣ ਸਬੰਧੀ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਸੈਰ ਸਪਾਟਾ ਕਮਲਪ੍ਰੀਤ ਬਰਾੜ, ਆਈ.ਏ.ਐਸ ਅਤੇ ਸੰਜੇ ਕੁਮਾਰ, ਆਈ.ਏ.ਐਸ. (ਸੇਵਾਮੁਕਤ) ਵਿਰੁੱਧ ਇਸ ਸਾਲ ਵਿਜੀਲੈਂਸ ਜਾਂਚ (ਵੀ.ਈਜ਼) ਦਰਜ ਕੀਤੀ ਗਈ। ਹੈ। ਇਸ ਤੋਂ ਇਲਾਵਾ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਜਾਰੀ ਫੰਡਾਂ ਵਿੱਚ 303.90 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਅਤੇ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ, ਕੰਜ਼ਰਵੇਟਰ ਆਫ ਫਾਰੈਸਟਸ, ਸ਼ਿਵਾਲਿਕ ਪਹਾੜੀਆਂ, ਪੰਜਾਬ ਵਿਸ਼ਾਲ ਚੌਹਾਨ, ਆਈ.ਐਫ.ਐਸ., ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਆਈ.ਏ.ਐਸ. (ਸੇਵਾਮੁਕਤ), ਡਾ. ਸਵਰਨ ਸਿੰਘ ਚੰਨੀ, ਆਈ.ਏ.ਐਸ. (ਸੇਵਾਮੁਕਤ), ਜਗਦੀਸ਼ ਸਿੰਘ ਜੌਹਲ, ਪੀ.ਸੀ.ਐਸ. (ਸੇਵਾਮੁਕਤ), ਭੂਮੀ ਗ੍ਰਹਿਣ ਅਫ਼ਸਰ, ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ), ਮੇਅਰ, ਨਗਰ ਨਿਗਮ ਐਸ.ਏ.ਐਸ. ਨਗਰ ਅਮਰਜੀਤ ਸਿੰਘ ਜੀਤੀ, ਏ.ਆਈ.ਜੀ., ਹਿਊਮਨ ਰਾਈਟਸ ਸੈੱਲ, ਪੰਜਾਬ ਪੁਲਿਸ ਮਲਵਿੰਦਰ ਸਿੰਘ ਸਿੱਧੂ, ਪੀ.ਪੀ.ਐਸ., ਕਾਰਜਕਾਰੀ ਅਧਿਕਾਰੀ, ਕੋਆਰਡੀਨੇਸ਼ਨ, ਪੁੱਡਾ, ਐਸ.ਏ.ਐਸ. ਨਗਰ ਮਹੇਸ਼ ਬਾਂਸਲ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸੰਗਰੂਰ ਵਿਪਨ ਬਾਂਸਲ, ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਕੁਲਤਾਰਨ ਸਿੰਘ ਘੁੰਮਣ, ਮੁੱਖ ਵਾਤਾਵਰਣ ਇੰਜੀਨੀਅਰ, ਪੀਪੀਸੀਬੀ, ਲੁਧਿਆਣਾ ਸੰਦੀਪ ਬਹਿਲ ਅਤੇ ਅਮਰੂਦ ਦੇ ਬਾਗ ਸਬੰਧੀ ਮਾਮਲੇ ਦਾ ਮੁੱਖ ਦੋਸ਼ੀ ਬਚਿੱਤਰ ਸਿੰਘ, ਪਟਵਾਰੀ ਵਿਰੁੱਧ ਵਿਜੀਲੈਂਸ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ, ਵਿਜੀਲੈਂਸ ਬਿਊਰੋ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ ਗਈ।
Punjab Bani 27 December,2023
ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ
ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ ਵਿਜੈਵਾੜਾ, 27 ਦਸੰਬਰ ਆਂਧਰਾ ਪ੍ਰਦੇਸ਼ ਦੇ ਇੱਕ ਪਰਿਵਾਰ ਲਈ ਕ੍ਰਿਸਮਸ ਦੀਆਂ ਛੁੱਟੀਆਂ ਉਦੋਂ ਦੁਖਦਾਈ ਬਣ ਗਈਆਂ, ਜਦੋਂ ਅਮਰੀਕਾ ਦੇ ਟੈਕਸਾਸ ਵਿੱਚ ਸੜਕ ਹਾਦਸੇ ਵਿੱਚ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ| ਮ੍ਰਿਤਕ ਸਾਰੇ ਵਾਈਐੱਸਆਰ ਕਾਂਗਰਸ ਪਾਰਟੀ (ਵਾਈਐੱਸਆਰਸੀਪੀ) ਦੇ ਮੁਮੀਦੀਵਰਮ ਤੋਂ ਵਿਧਾਇਕ ਪੀ. ਵੈਂਕਟ ਸਤੀਸ਼ ਕੁਮਾਰ ਦੇ ਰਿਸ਼ਤੇਦਾਰ ਸਨ। ਜਾਣਕਾਰੀ ਮੁਤਾਬਕ ਅਮਰੀਕਾ ਦੇ ਜੌਹਨਸਨ ਕਾਉਂਟੀ ਵਿਚ ਮੰਗਲਵਾਰ ਨੂੰ ਹਾਈਵੇਅ ‘ਤੇ ਟਰੱਕ-ਕਾਰ ਦੀ ਟੱਕਰ ਵਿਚ ਇਹ ਮੌਤਾਂ ਹੋਈਆਂ। ਪੀੜਤਾਂ ਦੀ ਪਛਾਣ ਵਿਧਾਇਕ ਦੇ ਰਿਸ਼ਤੇਦਾਰ ਪੀ. ਨਾਗੇਸ਼ਵਰ ਰਾਓ, ਨਾਗੇਸ਼ਵਰ ਰਾਓ ਦੀ ਪਤਨੀ ਸੀਤਾ ਮਹਾਲਕਸ਼ਮੀ, ਧੀ ਨਵੀਨਾ, ਦੋਹਤੀ ਕ੍ਰਿਤਿਕ ਅਤੇ ਨਿਸ਼ੀਤਾ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਜਾਨ ਚਲੀ ਗਈ। ਨਾਗੇਸ਼ਵਰ ਰਾਓ ਦਾ ਜਵਾਈ ਲੋਕੇਸ਼ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਵਿਧਾਇਕ ਅਨੁਸਾਰ ਉਸ ਦਾ ਚਾਚਾ ਅਤੇ ਉਸ ਦਾ ਪਰਿਵਾਰ ਅਟਲਾਂਟਾ ਵਿੱਚ ਰਹਿ ਰਿਹਾ ਸੀ। ਉਹ ਕ੍ਰਿਸਮਸ ਦੀਆਂ ਛੁੱਟੀਆਂ ‘ਤੇ ਟੈਕਸਾਸ ‘ਚ ਕੁਝ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਘਰ ਪਰਤ ਰਹੇ ਸਨ।
Punjab Bani 27 December,2023
ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ
ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ ਮੋਹਾਲੀ : ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ।ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। ਪੁਲਿਸ ਨੇ ਹਿਮਾਚਲ ਨੰਬਰ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੋਵੇਂ ਪੁਲਿਸ ਮੁਲਾਜ਼ਮ ਡੇਰਾਬੱਸੀ ਥਾਣੇ ਵਿੱਚ ਹੋਮ ਗਾਰਡ ਵਜੋਂ ਤਾਇਨਾਤ ਸਨ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
Punjab Bani 27 December,2023
ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ
ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ ਅੰਮ੍ਰਿਤਸਰ, 25 ਦਸੰਬਰ ਸ੍ਰੀ ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਵੱਲੋਂ ਇਸ ਮਾਮਲੇ ਦੀ ਇੱਕ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਗਈ ਸੀ। ਇਹ ਜਾਂਚ ਰਿਪੋਰਟ 1998 ਵਿੱਚ ਪੰਜਾਬ ਪੁਲੀਸ ਦੇ ਤਤਕਾਲੀ ਐਡੀਸ਼ਨਲ ਡਾਇਰੈਕਟਰ ਜਨਰਲ ਬੀ.ਪੀ. ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਅਤੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਇਹ ਰਿਪੋਰਟ ਲਗਪਗ 25 ਸਾਲ ਸਰਕਾਰ ਕੋਲ ਫਾਈਲਾਂ ਹੇਠ ਦੱਬੀ ਰਹੀ ਅਤੇ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਹ ਰਿਪੋਰਟ ਜਨਤਕ ਹੋਈ ਹੈ ਅਤੇ ਦਸੰਬਰ 1992-93 ਵਿੱਚ ਪੁਲੀਸ ਵੱਲੋਂ ਭਾਈ ਕਾਉਂਕੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸੱਚ ਸਾਹਮਣੇ ਆ ਗਿਆ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ 90ਵਿਆਂ ਦੌਰਾਨ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲੀਸ ਦੇ ਤਤਕਾਲੀ ਮੁਖੀ ਕੇਪੀਐੱਸ ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਨਸਲਕੁਸ਼ੀ ਦੀ ਇੱਕ ਬੇਹੱਦ ਘਿਣਾਉਣੀ ਮਿਸਾਲ ਹੈ ਜੋ ਕਿ ਦੁਨੀਆ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦ ਕਰ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਈ ਕਾਉਂਕੇ ਨੂੰ 25 ਦਸੰਬਰ 1992 ਨੂੰ ਪੰਜਾਬ ਪੁਲੀਸ ਵੱਲੋਂ ਘਰੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਤੋਂ ਬਾਅਦ ਪੁਲੀਸ ਹਿਰਾਸਤ ਵਿੱਚੋਂ ਭੱਜਣ ਦਾ ਝੂਠਾ ਕੇਸ ਦਰਜ ਕਰ ਕੇ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੇ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋਣ ਸਬੰਧੀ ਪੜਤਾਲ ਕਰਨ ਦੀ ਮੰਗ ’ਤੇ 7 ਜੂਨ 1998 ਨੂੰ ਤਤਕਾਲੀ ਡੀਜੀਪੀ ਨੇ ਏਡੀਜੀਪੀ ਬੀ.ਪੀ. ਤਿਵਾੜੀ ਨੂੰ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ। ਸ੍ਰੀ ਤਿਵਾੜੀ ਨੇ ਆਪਣੀ ਪੜਤਾਲ ਦੌਰਾਨ ਭਾਈ ਕਾਉਂਕੇ ਦੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕਹਾਣੀ ਨੂੰ ਝੂਠਾ ਪਾਇਆ ਸੀ। ਉਨ੍ਹਾਂ ਭਾਈ ਕਾਉਂਕੇ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਮਗਰੋਂ ਕਤਲ ਕਰਨ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਸਨ। ਜਥੇਦਾਰ ਨੇ ਕਿਹਾ ਕਿ ਭਾਈ ਕਾਉਂਕੇ ਦੇ ਕਤਲ ਦਾ ਮਾਮਲਾ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਦਰਦਨਾਕ ਵਿਥਿਆ ਹੈ ਜਿਸ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Punjab Bani 26 December,2023
ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ
ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ ਮੁੰਬਈ : 300 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਇਕ ਜਹਾਜ਼ ਦੇ ਸੋਮਵਾਰ ਦੁਪਹਿਰ ਨੂੰ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ, ਜਿਸ ਨੂੰ ਫਰਾਂਸੀਸੀ ਅਧਿਕਾਰੀਆਂ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ ਵਿਚ ਹਿਰਾਸਤ ਵਿਚ ਲਏ ਜਾਣ ਤੋਂ ਤਿੰਨ ਦਿਨ ਬਾਅਦ. ਜ਼ਿਆਦਾਤਰ ਯਾਤਰੀ ਭਾਰਤੀ ਹਨ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਰੋਮਾਨੀਆ ਦੀ ਲੀਜੈਂਡ ਏਅਰਲਾਈਨਜ਼ ਦੁਆਰਾ ਸੰਚਾਲਿਤ ਏ340 ਜਹਾਜ਼ ਦੇ ਦੁਪਹਿਰ 2.30 ਵਜੇ ਦੇ ਕਰੀਬ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ। ਸੂਤਰ ਨੇ ਕਿਹਾ ਕਿ ਜਹਾਜ਼ ਨੇ ਪੈਰਿਸ ਦੇ ਨੇੜੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜਿੱਥੇ ਇਸ ਨੂੰ ਗਰਾਉਂਡ ਕੀਤਾ ਗਿਆ ਸੀ। ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਤੋਂ 303 ਯਾਤਰੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਇੱਕ ਉਡਾਣ ਨੂੰ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿੱਚ ਵੈਟਰੀ ਹਵਾਈ ਅੱਡੇ 'ਤੇ 'ਮਨੁੱਖੀ ਤਸਕਰੀ' ਦੇ ਸ਼ੱਕ ਵਿੱਚ ਰੋਕਿਆ ਗਿਆ। ਐਤਵਾਰ ਨੂੰ ਚਾਰ ਫਰਾਂਸੀਸੀ ਜੱਜਾਂ ਨੇ ਹਿਰਾਸਤ ਵਿਚ ਲਏ ਯਾਤਰੀਆਂ ਤੋਂ ਪੁੱਛਗਿੱਛ ਕੀਤੀ। ਇਹ ਸੁਣਵਾਈ ਪੈਰਿਸ ਦੇ ਸਰਕਾਰੀ ਵਕੀਲ ਦੇ ਦਫ਼ਤਰ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ 'ਤੇ ਸ਼ੁਰੂ ਕੀਤੀ ਗਈ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਫਰਾਂਸੀਸੀ ਮੀਡੀਆ ਮੁਤਾਬਕ ਕੁਝ ਯਾਤਰੀ ਹਿੰਦੀ ਅਤੇ ਕੁਝ ਤਾਮਿਲ ਬੋਲ ਰਹੇ ਸਨ।
Punjab Bani 25 December,2023
ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਲਾਈਵ ਹੋ ਕੀਤਾ ਐਲਾਨ ਨਹੀ ਕਰਾਂਗਾ ਪਤਨੀ ਦਾ ਸੰਸਕਾਰ, ਐਫਆਈਆਰ ਦਰਜ ਕਰਨ ਦੀ ਕੀਤੀ ਮੰਗ
ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਲਾਈਵ ਹੋ ਕੀਤਾ ਐਲਾਨ ਨਹੀ ਕਰਾਂਗਾ ਪਤਨੀ ਦਾ ਸੰਸਕਾਰ, ਐਫਆਈਆਰ ਦਰਜ ਕਰਨ ਦੀ ਕੀਤੀ ਮੰਗ ਫ਼ਤਹਿਗੜ੍ਹ ਸਾਹਿਬ : ਜਾਇਦਾਦ ਨੂੰ ਲੈ ਕੇ ਉੱਘੇ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸ ਦੇ ਸਕੇ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨੀਂ ਦਵਿੰਦਰ ਸਿੰਘ ਭੋਲਾ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਸਤਵਿੰਦਰ ਬੁੱਗਾ 'ਤੇ ਪਤਨੀ ਨੂੰ ਧੱਕਾ ਦੇ ਕੇ ਮਾਰਨ ਦੇ ਦੋਸ਼ ਲਾਏ ਸਨ ਤੇ ਅੱਜ ਫਿਰ ਦਵਿੰਦਰ ਸਿੰਘ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਬੁੱਗਾ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤਕ ਐੱਫਆਈਆਰ ਨਹੀਂ ਹੋਵੇਗੀ ਉਹ ਆਪਣੀ ਪਤਨੀ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਐੱਸਐੱਚਓ 'ਤੇ ਇਲਜ਼ਾਮ ਲਾਇਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਫੋਨ ਕਰ ਕੇ ਕਿਹਾ ਗਿਆ ਕਿ 5 ਮਿੰਟਾਂ 'ਤੇ ਅੰਦਰ ਆਪਣੀ ਪਤਨੀ ਦੀ ਡੈੱਡਬਾਡੀ ਚੁੱਕ ਲਵੇ ਨਹੀਂ ਤਾਂ ਮੋਰਚਰੀ 'ਚ ਰੱਖਣ ਤੋਂ ਬਾਅਦ ਦਰਸ਼ਨ ਲਈ ਵੀ ਤਰਸੇਗਾ ਜਿਸ ਤੋਂ ਬਾਅਦ ਉਹ ਆਪਣੀ ਪਤਨੀ ਦੀ ਫਰੀਜ਼ਰ 'ਚ ਪਈ ਦੇਹ ਪੈਦਲ ਹੀ ਲਿਜਾਉਣ ਲਈ ਮਜਬੂਰ ਹੋ ਗਏ ਜਿਸ ਦੀ ਵੀਡੀਓ ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਦੋਸ਼ ਲਾਇਆ ਕਿ ਉਨ੍ਹਾਂ ਨੂੰ ਦੇਹ ਲਿਜਾਉਣ ਲਈ ਗੱਡੀ ਤਕ ਦਾ ਇੰਤਜ਼ਾਮ ਕਰਨ ਦਾ ਸਮਾਂ ਨਹੀਂ ਦਿੱਤਾ ਗਿਆ।
Punjab Bani 25 December,2023
ਭਾਰੀ ਧੁੰਦ ਕਾਰਨ ਟਕਰਾਈਆਂ ਆਪਸ ਵਿੱਚ ਕਈ ਗੱਡੀਆਂ
ਭਾਰੀ ਧੁੰਦ ਕਾਰਨ ਟਕਰਾਈਆਂ ਆਪਸ ਵਿੱਚ ਕਈ ਗੱਡੀਆਂ ਬਿਆਸ : ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਕਸਬਾ ਬਿਆਸ ਵਿਖੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮਿੰਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈ ਓਵਰ ਤੋਂ ਕਰੀਬ 30 ਤੋਂ 40 ਫੁੱਟ ਹੇਠਾਂ ਜਾ ਡਿੱਗਾ। ਗਨੀਮਤ ਰਹੀ ਕਿ ਇਸ ਦਰਮਿਆਨ ਟਰੱਕ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਿਆਸ 'ਚ ਕਰੀਬ ਤਿੰਨ ਪੁਆਇੰਟਾਂ ਤੇ ਵੱਖ-ਵੱਖ ਜਗ੍ਹਾ ਹੋਇਆ ਜਿੱਥੇ ਇਕ ਜਗ੍ਹਾ 'ਤੇ ਦੋ-ਤਿੰਨ ਵਾਹਨ ਮੁੜ ਦੋ-ਤਿੰਨ ਵਾਹਨ ਤੇ ਫਿਰ ਦੋ-ਤਿੰਨ ਵਾਹਨਾਂ ਦੀ ਟੱਕਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਹਾਈਵੇ ਪੈਟਰੋਲਿੰਗ ਪੁਲਿਸ ਬਿਆਸ ਇਸ ਦੇ ਨਾਲ ਹੀ ਥਾਣਾ ਬਿਆਸ ਮੁਖੀ ਐਸਐਚਓ ਸਤਨਾਮ ਸਿੰਘ ਆਪਣੇ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਕਰੇਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।।
Punjab Bani 25 December,2023
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼ ਫਤਿਹਗੜ੍ਹ ਸਾਹਿਬ : ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਸ਼ਨਿੱਚਰਵਾਰ ਨੂੰ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਬੁੱਗਾ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੀ ਭਰਜਾਈ ਨੂੰ ਧੱਕਾ ਦਿੱਤਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੈਡੀਕਲ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਬੱਸੀ ਪਠਾਣਾਂ ਦੇ ਡੀਐਸਪੀ ਮੋਹਿਤ ਸਿੰਗਲਾ ਅਨੁਸਾਰ ਸਤਵਿੰਦਰ ਬੁੱਗਾ ਤੇ ਉਸ ਦਾ ਭਰਾ ਦਵਿੰਦਰ ਭੋਲੇ ਦੀ ਜ਼ਮੀਨ ਨੂੰ ਲੈ ਕੇ ਆਪਸੀ ਲੜਾਈ ਚੱਲ ਰਹੀ ਹੈ। ਸ਼ਨਿੱਚਰਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਖੇਤਾਂ 'ਚ ਦੋਵਾਂ ਵਿਚਾਲੇ ਲੜਾਈ ਚੱਲ ਰਹੀ ਹੈ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਹਾਲਤ ਖਰਾਬ ਸੀ। ਫਿਰ ਉਸ ਨੂੰ ਖੇੜਾ ਹਸਪਤਾਲ ਤੇ ਫਿਰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਫਤਿਹਗੜ੍ਹ ਸਾਹਿਬ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਜਦੋਂ ਉਸ ਨੂੰ ਪੀਜੀਆਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਬੁੱਗਾ ਦੇ ਭਰਾ ਦਾ ਦੋਸ਼ ਹੈ ਕਿ ਬੁੱਗਾ ਨੇ ਉਸ ਦੀ ਭਰਜਾਈ ਨੂੰ ਧੱਕਾ ਮਾਰਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Punjab Bani 24 December,2023
ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ
ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ ਤਰਨਤਾਰਨ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਗੋਲੀ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਵਾਰਦਾਤ ’ਚ ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ। ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਦੇ ਘਰ ਵਿੱਚ ਇਸਾਈ ਭਾਈਚਾਰੇ ਦਾ ਧਾਰਮਿਕ ਸਮਾਗਮ ਹੋ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਨੌਜਵਾਨਾਂ ਵਲੋਂ ਪ੍ਰੋਗਰਾਮ ਨੂੰ ਜਬਰੀ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਅਰਸ਼ਦੀਪ ਵੱਲੋਂ ਵਿਰੋਧ ਕੀਤਾ ਗਿਆ। ਗੁੱਸੇ ’ਚ ਆਏ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ।
Punjab Bani 24 December,2023
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ 'ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ 'ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 23 December,2023
ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ
ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ ਚੰਡੀਗੜ : ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ - ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ। ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ। ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।
Punjab Bani 23 December,2023
ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ
ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ ਮੋਗਾ : ਮੋਗਾ ਦੇ ਨਜ਼ਦੀਕ ਪਿੰਡ ਸਿੰਘਾਂਵਾਲਾ ਦੇ ਕੋਲ ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਡਰਾਈਵਰ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਡੀ.ਐੱਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਹੀ ਵਿਆਹ ਲਈ ਕਾਰ ਬੁੱਕ ਕਰਵਾਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਐੱਸ. ਐੱਚ. ਓ ਇਕਬਾਲ ਹੁਸੈਨ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇਕ ਕਾਰ ਸਵਾਰ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ। ਜਿਸ ਨੂੰ ਗੋਲ਼ੀ ਮਾਰੀ ਗਈ ਹੈ, ਉਸ ਦਾ ਨਾਂ ਨਵਦੀਪ ਸਿੰਘ ਹੈ, ਜੋ ਕਿ ਪੁਰਾਣਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਟੈਕਸੀ ਚਲਾਉਂਦਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋ ਵਿਅਕਤੀ ਕਾਰ ਵਿਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸਨ ਤਾਂ ਡਰਾਈਵਰ ਨਵਦੀਪ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ। ਨਵਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
Punjab Bani 22 December,2023
ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 22 ਦਸੰਬਰ ()- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ। ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਉਨਾ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 December,2023
ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ
ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ਨਵੀਂ ਦਿੱਲੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਫੈਸਲਾ ਸੁਣਾਇਆ। ਰਾਉਸ ਐਵੇਨਿਊ ਅਦਾਲਤ ਨੇ 12 ਦਸੰਬਰ ਨੂੰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨੇ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਪਹੁੰਚਾਇਆ। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Punjab Bani 22 December,2023
11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ ਚੰਡੀਗੜ, 22 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
Punjab Bani 22 December,2023
ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ
ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 21 December,2023
ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ
ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ ਚੰਡੀਗੜ੍ਹ, 21 ਦਸੰਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ 'ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਵਿਰੁੱਧ 27-05-2017 ਨੂੰ ਆਈਪੀਸੀ ਦੀਆਂ ਧਾਰਾਵਾਂ 420, 467, 468, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਅਦਾਲਤ ਵੱਲੋਂ 06-06-2018 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਦੋਸ਼ੀ ਸਿਵਲ ਸਰਜਨ ਤਰਨਤਾਰਨ ਦਫਤਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜਾਅਲੀ ਜਨਮ ਸਰਟੀਫਿਕੇਟ ਬਣਵਾ ਕੇ 10 ਹਜ਼ਾਰ ਰੁਪਏ ਵਿਚ ਪ੍ਰਤੀ ਸਰਟੀਫਿਕੇਟ ਵੇਚਦਾ ਸੀ। ਉਸ ਨੇ ਅਜਿਹੇ 20 ਤੋਂ ਵੱਧ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਮੋਟੀ ਰਕਮ ਇਕੱਠੀ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Punjab Bani 21 December,2023
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।
Punjab Bani 21 December,2023
ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ
ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ ਚੰਡੀਗੜ : ਮੁਹਾਲੀ ਵਿਚ ਮੁੜ ਐਨਕਾਉਂਟਰ ਹੋਇਆ ਹੈ। ਖਰੜ ਦੇ ਦਾਊਂਮਾਜਰਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਦੇ ਗੋਲੀ ਲੱਗੀ ਹੈ। ਹਾਲ ਹੀ ਵਿੱਚ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ ਹੋਏ ਸਨ। ਇਹ ਗੈਂਗਸਟਰ ਵਿਦੇਸ਼ ਵਿੱਚ ਬੈਠੇ ਪ੍ਰਿੰਸ ਚੌਹਾਨ ਦੇ ਸਾਥੀ ਦੱਸੇ ਜਾ ਰਹੇ ਹਨ। ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।
Punjab Bani 21 December,2023
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।
Punjab Bani 20 December,2023
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ ਪਟਿਆਲਾ, 19 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।
Punjab Bani 19 December,2023
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ - ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ - ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ । ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ । ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ ਬੈਂਕਾਂ ਵਿੱਚ ਪਈ ਹੈ। ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ। ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ। ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ। ਡੱਬੀ : ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ ੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ। ੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ। ੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ । ੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।
Punjab Bani 19 December,2023
ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ
ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ ਅੰਮ੍ਰਿਤਸਰ : ਜਗਦੀਪ ਸਿੰਘ ਉਰਫ਼ ਦੀਪ ਦੇ ਪਿਤਾ ਸੁਖਦੇਵ ਸਿੰਘ ਉਰਫ਼ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਜੋ ਕਿ ਪੰਜਾਬ ਪੁਲਿਸ ਦੇ ਲੰਮੇ-ਚੌੜੇ ਸਾਬਕਾ ਕਾਂਸਟੇਬਲ ਹਨ, ਵੀ ਅੱਧੀ ਦਰਜਨ ਤੋਂ ਵੱਧ ਕੇਸਾਂ 'ਚ ਜੇਲ੍ਹ ਜਾ ਚੁੱਕੇ ਹਨ। ਜਦੋਂ ਮੁਲਜ਼ਮ ਨੇ ਪੁਲਿਸ ਹਿਰਾਸਤ 'ਚ ਆਪਣੇ ਪਿਤਾ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਬਾਰੇ ਭੇਦ ਖੋਲ੍ਹਣੇ ਸ਼ੁਰੂ ਕੀਤੇ ਤਾਂ ਸੁਰੱਖਿਆ ਏਜੰਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮੁਲਜ਼ਮ ਨੇ ਮੰਨਿਆ ਹੈ ਕਿ ਉਸ ਦਾ ਭਰਾ ਸੁਖਦੇਵ ਸਿੰਘ ਹਾਲੇ ਵੀ ਛੇ ਤੋਂ ਵੱਧ ਹੈਰੋਇਨ ਤਸਕਰੀ ਦੇ ਕੇਸਾਂ 'ਚ ਪੁਲਿਸ ਨੂੰ ਲੋੜੀਂਦਾ ਹੈ। ਕੁਝ ਸਾਲ ਪਹਿਲਾਂ ਸਟੇਟ ਸਪੈਸ਼ਲ ਸੈੱਲ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਪਰ ਕਿਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਗਿਆ ਤੇ ਮੁੜ ਕਦੇ ਜੇਲ੍ਹ ਨਹੀਂ ਗਿਆ। ਇਸ ਤੋਂ ਬਾਅਦ ਮਲਕੀਤ ਸਿੰਘ ਫਰਾਰ ਹੈ। ਇੰਨਾ ਹੀ ਨਹੀਂ ਉਸ ਦੇ ਪਿਤਾ ਸੁਖਦੇਵ ਸਿੰਘ ਉਰਫ ਕਾਲੂ ਜਠੌਲ ਨੂੰ ਵੀ ਸਾਲ 2004 'ਚ ਜੁਆਇੰਟ ਇੰਟਰੋਗੇਸ਼ਨ ਸੈਂਟਰ (JIC) ਨੇ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਉਸ ਦੇ ਪਿਤਾ ਖ਼ਿਲਾਫ਼ ਵੀ ਨਸ਼ਾ ਤਸਕਰੀ ਦੇ ਤਿੰਨ ਕੇਸ ਦਰਜ ਹਨ। ਪੁਲੀਸ ਅਨੁਸਾਰ ਕਾਲੂ ਜਠੌਲ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।
Punjab Bani 18 December,2023
ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼
ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼ ਪਟਿਆਲਾ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਮਜੀਠੀਆ ਨੇ ਕਿਹਾ ਕਿ ਦੋ ਸਾਲ ਤਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ 'ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ 'ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੂੰ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ 'ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ। ਮਜੀਠੀਆ ਨੇ ਕਿਹਾ ਕਿ 31 ਤਰੀਕ ਨੂੰ ਸਿੱਟ ਦੇ ਮੁਖੀ ਮੁਖਵਿੰਦਰ ਛੀਨਾ ਦੀ ਸੇਵਾਮੁਕਤੀ ਹੈ ਤੇ ਇਸ ਲਈ ਹੁਣ ਭਗਵੰਤ ਆਪ ਹੀ ਸਿੱਟ ਮੁਖੀ ਬਣ ਕੇ ਆਪਣੀ ਮਰਜ਼ੀ ਕਰ ਲੈਣ।
Punjab Bani 18 December,2023
ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ
ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ। ਮੋਹਾਲੀ ਦੇ ਲਾਂਡਰਾਂ ਕੋਲ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਮੋਹਾਲੀ ਪੁਲਿਸ ਦੀ ਸੀਆਈ ਤੇ ਦੋ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਦੋਵੇਂ ਗੈਂਗਸਟਰਾਂ ਦੇ ਨਾਮ ਪ੍ਰਿੰਸ ਅਤੇ ਕਰਮਜੀਤ ਵਜੋਂ ਹੋਈ ਹੈ। ਇਹ ਦੋਵੇਂ ਕਾਰ ਚੋਰੀ, ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ। ਗੈਂਗਸਟਰ ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਕਰਮਜੀਤ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਦੇ ਨੇੜੇ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਪੁਲਿਸ ਨੇ ਜਦੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਪੁਲਿਸ ਉਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਨਾਲ ਪ੍ਰਿੰਸ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪਿਛਲੇ ਦਸ ਦਿਨਾਂ ਵਿੱਚ ਛੇਵੇਂ ਬਦਨਾਮ ਅਪਰਾਧੀ ਦਾ ਐਨਕਾਊਂਟਰ ਕੀਤਾ ਹੈ। ਬਦਨਾਮ ਅਪਰਾਧੀ ਪ੍ਰਿੰਸ ਨਾਲ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ, ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ। ਪ੍ਰਿੰਸ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਅਤੇ ਮੁਕਾਬਲਾ ਕੀਤਾ। ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ।
Punjab Bani 16 December,2023
ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ
ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ ਤਰਨਤਾਰਨ: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਉਹ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਪ੍ਰਦਸਰਸ਼ਨ ਕਰ ਚੁੱਕਾ ਹੈ। ਕਾਬਲੇਗੌਰ ਹੈ ਕਿ ਦੀਪ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਆਪਣੀ ਨੌਕਰੀ ਛੱਡ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਨ੍ਹਾਂ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਕਾਫ਼ੀ ਮਸ਼ਹੂਰੀ ਖੱਟੀ ਹੈ। ਦੱਸ ਦੇਈਏ ਕਿ ਦੀਪ ਨੇ ਕੁਝ ਸਮੇਂ ਬਾਅਦ ਹੀ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਹੈਰੋਇਨ ਸਮੇਤ ਫੜੇ ਗਏ ਹਨ। ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਇੱਕ ਖੂਫ਼ੀਆ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਆ ਪਹੁੰਚਿਆ। ਪੁਲਿਸ ਮੁਲਾਜ਼ਮਾਂ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਦੀਪ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਹੋਰ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਦੱਸ ਦੇਈਏ ਕਿ ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰ ਕੇ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ ਹੈ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੀਤੀਆਂ ਤਸਕਰੀ ਦੇ ਵੇਰਵੇ ਵੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
Punjab Bani 15 December,2023
ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ
ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ 10 ਮਹੀਨਿਆਂ ਬਾਅਦ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ। 23 ਫਰਵਰੀ ਨੂੰ 'ਵਾਰਿਸ ਪੰਜਾਬ ਦੇ' ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ 'ਚ ਐਫਆਈਆਰ ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ 'ਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਸ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜੀਤ ਸਿੰਘ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 15 December,2023
ਦੋ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਦੋ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਗਿੱਦੜਬਾਹਾ ਬਲਾਕ 'ਚ ਬਠਿੰਡਾ ਰੋਡ 'ਤੇ ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਾਰ 'ਚ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ। ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਸੋਮਪਾਲ ਸਿੰਘ ਵਾਸੀ ਕੋਟਭਾਈ ਵਜੋਂ ਹੋਈ ਹੈ। ਮ੍ਰਿਤਕ ਮਾਲ ਵਿਭਾਗ 'ਚ ਪਟਵਾਰੀ ਵਜੋਂ ਕੰਮ ਕਰਦਾ ਸੀ ਤੇ ਦੋ ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੰਦੀਪ ਸਿੰਘ ਬਠਿੰਡਾ ਆਪਣੇ ਵਿਆਹ 'ਚ ਪਹਿਨੀ ਹੋਈ ਸ਼ੇਰਵਾਨੀ ਵਾਪਸ ਕਰ ਕੇ ਸਵਿਫਟ ਡਿਜ਼ਾਇਰ ਕਾਰ 'ਚ ਕੋਟਭਾਈ ਨੂੰ ਆ ਰਿਹਾ ਸੀ। ਜਦੋਂ ਉਹ ਭਿਸੀਆਣਾ ਨੇੜੇ ਬਠਿੰਡਾ ਰੋਡ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਦੇ ਘਰੋਂ ਅਜੇ ਤਕ ਵਿਆਹ ਦਾ ਟੈਂਟ ਵੀ ਨਹੀਂ ਉਤਾਰਿਆ ਗਿਆ। ਸੰਦੀਪ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਸੰਦੀਪ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਨੂੰ ਪਿਤਾ ਦੀ ਥਾਂ 'ਤੇ ਪਟਵਾਰੀ ਦੀ ਨੌਕਰੀ ਮਿਲੀ ਹੈ।
Punjab Bani 15 December,2023
ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ ਮੋਹਾਲੀ, 15 ਦਸੰਬਰ 2023 : ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ 'ਚ ਗਾਇਕ (ਈਸਾਪੁਰੀਆ) ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ 'ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
Punjab Bani 15 December,2023
ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ
ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ ਦਿਲੀ : ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਤਾਇਨਾਤ ਇੱਕ ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਇਲਜ਼ਾਮ ਹੈ ਕਿ ਬਾਰਾਬੰਕੀ 'ਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵੱਲੋਂ ਉਨ੍ਹਾਂ 'ਤੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤਸ਼ੱਦਦ ਢਾਈ ਗਈ। ਇੰਨਾ ਹੀ ਨਹੀਂ ਜ਼ਿਲ੍ਹਾ ਜੱਜ ਵੱਲੋਂ ਰਾਤ ਨੂੰ ਮਿਲਣ ਆਦਿ ਲਈ ਦਬਾਅ ਬਣਾਇਆ ਗਿਆ। ਸਿਵਲ ਜੱਜ ਨੇ ਜ਼ਿਲ੍ਹਾ ਜੱਜ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਸੁਣਵਾਈ ਨਾ ਹੋਣ ਤੋਂ ਨਿਰਾਸ਼ ਸਿਵਲ ਜੱਜ ਨੇ ਚੀਫ਼ ਜਸਟਿਸ ਤੋਂ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਸਿਵਲ ਜੱਜ ਨੇ ਚਿੱਠੀ 'ਚ ਲਿਖਿਆ, "ਮੈਂ ਇਹ ਚਿੱਠੀ ਬੇਹੱਦ ਦਰਦ ਅਤੇ ਨਿਰਾਸ਼ਾ 'ਚ ਲਿਖ ਰਹੀ ਹਾਂ। ਇਸ ਚਿੱਠੀ ਦਾ ਮੇਰੀ ਕਹਾਣੀ ਸੁਣਾਉਣ ਅਤੇ ਪ੍ਰਾਰਥਨਾ ਕਰਨ ਤੋਂ ਇਲਾਵਾ ਹੋਰ ਕੋਈ ਮਕਸਦ ਨਹੀਂ ਹੈ। ਮੇਰੇ ਸਭ ਤੋਂ ਵੱਡੇ ਸਰਪ੍ਰਸਤ (ਸੀ.ਜੇ.ਆਈ) ਮੈਨੂੰ ਆਪਣੀ ਜ਼ਿੰਦਗੀ ਖਤਮ ਕਰਨ ਦੀ ਇਜਾਜ਼ਤ ਦੇਣ। ਮੈਂ ਬਹੁਤ ਵਿਸ਼ਵਾਸ ਨਾਲ ਨਿਆਂਇਕ ਸੇਵਾਵਾਂ ਵਿੱਚ ਸ਼ਾਮਿਲ ਹੋਈ ਸੀ, ਕਿ ਮੈਂ ਆਮ ਲੋਕਾਂ ਨੂੰ ਨਿਆਂ ਪ੍ਰਦਾਨ ਕਰਾਂਗਈ। ਮੈਨੂੰ ਘੱਟ ਹੀ ਪਤਾ ਸੀ ਕਿ ਜਿਸ ਕੰਮ ਲਈ ਮੈਂ ਜਾ ਰਹੀ ਹਾਂ ਉਹ ਹੀ ਜਲਦ ਮੈਨੂੰ ਇਨਸਾਫ਼ ਲਈ ਭਿਖਾਰਣ ਬਣਾ ਦੇਵੇਗਾ।" ਉਨ੍ਹਾਂ ਅੱਗੇ ਕਿਹਾ, "ਮੇਰੀ ਸੇਵਾ ਦੇ ਥੋੜ੍ਹੇ ਸਮੇਂ ਵਿੱਚ ਹੀ ਮੈਨੂੰ ਖੁੱਲ੍ਹੇ ਦਰਬਾਰ ਵਿੱਚ ਦੁਰਵਿਵਹਾਰ ਦਾ ਦੁਰਲੱਭ ਮਾਣ ਪ੍ਰਾਪਤ ਹੋਇਆ ਹੈ। ਮੈਨੂੰ ਕੁਝ ਹੱਦ ਤੱਕ ਜਿਨਸੀ ਤੌਰ 'ਤੇ ਪਰੇਸ਼ਾਨ ਕੀਤਾ ਗਿਆ ਹੈ। ਮੇਰੇ ਨਾਲ ਬਿਲਕੁਲ ਕੂੜੇ ਵਾਂਗ ਵਿਹਾਰ ਕੀਤਾ ਗਿਆ ਹੈ। ਮੈਂ ਦੂਜਿਆਂ ਨੂੰ ਇਨਸਾਫ਼ ਦਿਵਾਉਂਦੀ ਹਾਂ ਪਰ ਮੈਂ ਖੁਦ ਬੇਇਨਸਾਫ਼ੀ ਦਾ ਸ਼ਿਕਾਰ ਹੋਈ ਹਾਂ।" ਉਨ੍ਹਾਂ ਅੱਗੇ ਲਿਖਿਆ, "ਮੈਂ ਭਾਰਤ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਦੱਸਣਾ ਚਾਹੁੰਦੀ ਹਾਂ। ਜਿਨਸੀ ਪਰੇਸ਼ਾਨੀ ਦੇ ਨਾਲ ਜੀਣਾ ਸਿੱਖੋ। ਇਹ ਸਾਡੇ ਜੀਵਨ ਦਾ ਸੱਚ ਹੈ। ਪੌਸ਼ ਐਕਟ ਇਹ ਸਾਡੇ ਲਈ ਬਹੁਤ ਵੱਡਾ ਝੂਠ ਹੈ। ਕੋਈ ਨਹੀਂ ਸੁਣਦਾ। ਜੇਕਰ ਤੁਸੀਂ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਪਰੇਸ਼ਾਨ ਕੀਤਾ ਜਾਵੇਗਾ। ਜੇਕਰ ਕੋਈ ਔਰਤ ਸੋਚਦੀ ਹੈ ਕਿ ਤੁਸੀਂ ਸਿਸਟਮ ਦੇ ਖ਼ਿਲਾਫ਼ ਲੜੋਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ, ਮੈਂ ਅਜਿਹਾ ਨਹੀਂ ਕਰ ਸਕਦੀ। ਮੈਂ ਇੱਕ ਜੱਜ ਹਾਂ, ਮੈਂ ਆਪਣੇ ਲਈ ਨਿਰਪੱਖ ਜਾਂਚ ਨਹੀਂ ਕਰਵਾ ਪਾਈ। ਇਨਸਾਫ ਬੰਦ ਕਰ ਦੇਣਾ ਚਾਹੀਦਾ। ਮੈਂ ਸਾਰੀਆਂ ਔਰਤਾਂ ਨੂੰ ਖਿਡੌਣਾ ਜਾਂ ਨਿਰਜੀਵ ਵਸਤੂ ਬਣਨ ਦੀ ਸਲਾਹ ਦਿੰਦੀ ਹਾਂ।"
Punjab Bani 14 December,2023
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ ਲੁਧਿਆਣਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਹੈ। ਨੌਜਵਾਨ ਦੇ ਹੱਥ 'ਚ ਗਾਂਜੇ ਨਾਲ ਭਰੀ ਨਸ਼ੀਲੀ ਸਿਗਰਟ ਦੇਖ ਕੇ ਵਿਧਾਇਕ ਗੁੱਸੇ 'ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋਈ ਹੈ। ਹਾਲਾਂਕਿ ਇਸ ਦੌਰਾਨ ਨੌਜਵਾਨ ਕਹਿੰਦਾ ਰਿਹਾ ਕਿ ਨਾ ਤਾਂ ਉਸਦੀ ਵੀਡੀਓ ਬਣਾਓ ਅਤੇ ਨਾ ਹੀ ਵਾਇਰਲ ਕਰੋ। ਨੌਜਵਾਨ ਨੂੰ ਹੱਸਦਾ ਦੇਖ ਕੇ ਵਿਧਾਇਕ ਨੂੰ ਗੁੱਸਾ ਆ ਗਿਆ। ਜਾਣਕਾਰੀ ਅਨੁਸਾਰ ਹਲਕਾ ਆਤਮਾ ਨਗਰ ਤੋਂ 'ਆਪ' ਵਿਧਾਇਕ ਸਿੱਧੂ ਦੀ ਹੈਲਪ ਵੈਨ ਇਲਾਕੇ 'ਚ ਘੁੰਮ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸ਼ਿਕਾਇਤ ਕੀਤੀ ਕਿ ਲੁਧਿਆਣਾ ਦੇ ਵਾਰਡ ਨੰਬਰ 40 ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟੇ ਦਾ ਸੇਵਨ ਕਰਦੇ ਹਨ। ਨੌਜਵਾਨ ਗਾਂਜੇ ਨਾਲ ਭਰੀਆਂ ਸਿਗਰਟਾਂ ਵੀ ਪੀਂਦੇ ਹਨ। ਸਿੱਧੂ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ ਤਾਂ ਮੌਕੇ 'ਤੇ 15 ਤੋਂ 20 ਦੇ ਕਰੀਬ ਨੌਜਵਾਨ ਨਸ਼ੇ 'ਚ ਧੁੱਤ ਪਾਏ ਗਏ | ਪੁਲਿਸ ਟੀਮ ਨੂੰ ਦੇਖ ਕੇ ਸਾਰੇ ਨੌਜਵਾਨ ਬਾਈਕ 'ਤੇ ਭੱਜ ਗਏ ਪਰ ਇਕ ਨੌਜਵਾਨ ਨੂੰ ਵਿਧਾਇਕ ਸਿੱਧੂ ਨੇ ਫੜ ਲਿਆ। ਜਦੋਂ ਸਿੱਧੂ ਨੇ ਉਸ ਨੂੰ ਨਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਆਦਤ ਦੱਸੀ ਅਤੇ ਹੱਸਣ ਲੱਗ ਪਿਆ। ਗੁੱਸੇ 'ਚ ਆ ਕੇ ਵਿਧਾਇਕ ਸਿੱਧੂ ਨੇ ਨੌਜਵਾਨ ਨੂੰ ਮਾਰ ਦਿੱਤਾ ਥੱਪੜ। ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਨਸ਼ੇ ਹੋਣ ਦਿੱਤੇ ਜਾਣਗੇ ਅਤੇ ਨਾ ਹੀ ਵੇਚਣ ਦਿੱਤੇ ਜਾਣਗੇ। ਨਸ਼ੇੜੀ ਨੇ ਵਿਧਾਇਕ ਸਿੱਧੂ ਨੂੰ ਕਿਹਾ ਕਿ ਉਸ ਦੀ ਵੀਡੀਓ ਵਾਇਰਲ ਨਾ ਕੀਤੀ ਜਾਵੇ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਰਡ ਨੰਬਰ 40 ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਇਲਾਕੇ 'ਚ ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ।
Punjab Bani 14 December,2023
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ ਨਵੀਂ ਦਿੱਲੀ : ਬੁੱਧਵਾਰ ਯਾਨੀ ਕੱਲ੍ਹ ਨੂੰ ਹੋਏ ਸੰਸਦ ਸੁਰੱਖਿਆ ਉਲੰਘਣ ਦੀ ਜਾਂਚ ਚੱਲ ਰਹੀ ਹੈ। ਜਿਵੇਂ-ਜਿਵੇਂ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਦੋਸ਼ੀਆਂ ਦੀ ਜਾਂਚ ਚੱਲ ਰਹੀ ਹੈ, ਉੱਥੇ ਕਈ ਨਵੇਂ ਖੁਲਾਸੇ ਵੀ ਹੋ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦਾ ਮੁੱਖ ਸਾਜ਼ਿਸ਼ਕਰਤਾ ਕੋਈ ਹੋਰ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਬਾਰੇ ਵੀ ਖੁਲਾਸੇ ਹੋ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪੇਜ ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਸਨ। ਹਰ ਕੋਈ ਡੇਢ ਸਾਲ ਪਹਿਲਾਂ ਮੈਸੂਰ ਵਿੱਚ ਮਿਲਿਆ ਸੀ। ਸਾਗਰ ਜੁਲਾਈ 'ਚ ਲਖਨਊ ਤੋਂ ਆਇਆ ਸੀ ਪਰ ਸੰਸਦ ਭਵਨ ਦੇ ਅੰਦਰ ਨਹੀਂ ਜਾ ਸਕਿਆ। 10 ਦਸੰਬਰ ਨੂੰ ਇਕ-ਇਕ ਕਰਕੇ ਸਾਰੇ ਆਪੋ-ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚ ਗਏ। ਹਰ ਕੋਈ ਇੰਡੀਆ ਗੇਟ ਨੇੜੇ ਮਿਲੇ ਜਿੱਥੇ ਸਾਰਿਆਂ ਨੂੰ ਰੰਗ-ਬਿਰੰਗੇ ਪਟਾਕੇ ਵੰਡੇ ਗਏ। ਇਨ੍ਹਾਂ ਦੇ ਪਿੱਛੇ ਦਾ ਮਾਸਟਰਮਾਈਂਡ ਕੌਣ ਹੈ, ਇਸ ਦਾ ਪਤਾ ਲਗਾਉਣ ਲਈ ਪੁਲਿਸ ਲਗਾਤਾਰ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।ਸ਼ੁਰੂਆਤੀ ਜਾਂਚ ਮੁਤਾਬਕ ਮੁੱਖ ਸਾਜ਼ਿਸ਼ਕਾਰ ਕੋਈ ਹੋਰ ਹੈ।
Punjab Bani 14 December,2023
ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ
ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ ਲੁਧਿਆਣਾ : ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁਧਵਾਰ ਸ਼ਾਮ ਨੂੰ ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਅਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਸੁਖਦੇਵ ਉਰਫ਼ ਵਿੱਕੀ ਪੁੱਤਰ ਬਲਵਿੰਦਰ ਸਿੰਘ ਤਾਜਪੁਰ ਰੋਡ ਕੂਮਕਲਾਂ ਦਾ ਰਹਿਣ ਵਾਲਾ ਸੀ। ਸੁਖਦੇਵ ਖ਼ਿਲਾਫ਼ 18 ਐਫਆਈਆਰ ਦਰਜ ਹਨ। ਉਸ ਦੇ 3 ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੋਲੀਬਾਰੀ ਦੌਰਾਨ ਪੁਲਿਸ ਦਾ ਇਕ ਏਐਸਆਈ ਵੀ ਜ਼ਖ਼ਮੀ ਹੋਇਆ, ਜਿਸ ਦੇ ਪੱਟ ’ਤੇ ਗੋਲੀ ਲੱਗੀ ਸੀ।
Punjab Bani 14 December,2023
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ ਨਵੀਂ ਦਿੱਲੀ, 13 ਦਸੰਬਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਬਾਅਦ ਇਸ ’ਤੇ ਚਰਚਾ ਕਰਨ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਸ੍ਰੀ ਬਿਰਲਾ ਨੇ ਮੀਟਿੰਗ ਬੁਲਾਉਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ, ‘ਮੈਂ ਪਹਿਲਾਂ ਵੀ ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਰਿਹਾ ਹਾਂ ਤੇ ਹੁਣ ਵੀ ਇਸ ਵਿਸ਼ੇ ‘ਤੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ।’ ਇਸ ਤੋਂ ਬਾਅਦ ਬਿਰਲਾ ਨੇ ਸਦਨ ਦੀ ਕਾਰਵਾਈ ਸ਼ਾਮ ਚਾਰ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
Punjab Bani 13 December,2023
ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ
ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ ਨਵੀਂ ਦਿੱਲੀ, 13 ਦਸੰਬਰ ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਕੈਨ ਨਾਲ ਪ੍ਰਦਰਸ਼ਨ ਕਰ ਰਹੇ ਪੁਰਸ਼ ਤੇ ਔਰਤ ਨੂੰ ਅੱਜ ਹਿਰਾਸਤ ਵਿਚ ਲਿਆ ਗਿਆ। ਪੁਲੀਸ ਦੱਸਿਆ ਕਿ ਨੀਲਮ (42) ਅਤੇ ਅਮੋਲ ਸ਼ਿੰਦੇ (25) ਨੂੰ ਟਰਾਂਸਪੋਰਟ ਭਵਨ ਦੇ ਸਾਹਮਣੇ ਤੋਂ ਹਿਰਾਸਤ ‘ਚ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
Punjab Bani 13 December,2023
ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ
ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ - ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਦਾ ਨਾਮ 6 ਕਤਲ ਕੇਸਾਂ ਵਿੱਚ ਸ਼ਾਮਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧਾਂ ਵਿਰੁੱਧ ਲੜਨ ਲਈ ਵਚਨਬੱਧ: ਡੀਜੀਪੀ - ਏਜੀਟੀਐਫ ਦੀ ਪੁਲਿਸ ਟੀਮ ਗੈਂਗਸਟਰ ਨੂੰ ਉਸ ਸਥਾਨ 'ਤੇ ਲੈ ਕੇ ਜਾ ਰਹੀ ਸੀ ਜਿੱਥੇ ਉਸਨੇ ਪਿਸਤੌਲ ਛੁਪਾ ਕੇ ਰੱਖਿਆ ਹੋਇਆ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ। ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 13 December,2023
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ ਦਿਲੀ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ 2 ਨੌਜਵਾਨ ਅਚਾਨਕ ਅੰਦਰ ਆ ਵੜੇ। ਇਸ ਕਾਰਨ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਸੁਰੱਖਿਆ ਕਰਮੀਆਂ ਨੇ 2 ਨੌਜਵਾਨਾਂ ਨੂੰ ਫੜ ਲਿਆ। ਇਸ ਦੌਰਾਨ ਕੁਝ ਸੰਸਦ ਮੈਂਬਰ ਨੌਜਵਾਨਾਂ ਨੂੰ ਕੁੱਟਦੇ ਵੀ ਨਜ਼ਰ ਆ ਰਹੇ ਹਨ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋ ਨੌਜਵਾਨਾਂ ਨੇ ਵਿਜ਼ਿਟਰ ਗੈਲਰੀ ਤੋਂ ਅੰਦਰ ਛਾਲ ਮਾਰ ਦਿੱਤੀ ਸੀ। ਨੌਜਵਾਨ ਸੰਸਦ ਮੈਂਬਰਾਂ ਦੀਆਂ ਸੀਟਾਂ ਤੱਕ ਪਹੁੰਚ ਗਏ। ਇਸ ਦੌਰਾਨ ਨੌਜਵਾਨਾਂ ਨੇ ਸਪਰੇਅ ਦੀ ਵੀ ਵਰਤੋਂ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦਲੇਰੀ ਵਿਖਾਈ। ਸੰਸਦ ਭਵਨ ’ਚ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਗੁਰਜੀਤ ਔਜਲਾ ਨੇ ਸਮੋਗ ਬੰਬਨੁਮਾ ਚੀਜ਼ ਨੂੰ ਫੜ ਲਿਆ ਅਤੇ ਉਸ ਨੂੰ ਬਾਹਰ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਹੱਥ ’ਚ ਪੀਲੇ ਰੰਗ ਦਾ ਪਦਾਰਥ ਵੀ ਲੱਗ ਗਿਆ। ਸੰਸਦ ਮੈਂਬਰ ਗੁਰਜੀਤ ਔਜਲਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵਿਅਕਤੀ ਜਿਵੇਂ ਹੀ ਦਰਸ਼ਕ ਗੈਲਰੀ ’ਚੋਂ ਆਉਂਦੇ ਹਨ ਤਾਂ ਉਨ੍ਹਾਂ ਚੋਂ ਇੱਕ ਵਿਅਕਤੀ ਆਪਣੇ ਪੈਰਾਂ ’ਚੋਂ ਕੋਈ ਚੀਜ਼ ਕੱਢਦਾ ਹੈ, ਜਿਸ ਨੂੰ ਉਹ ਸੁੱਟ ਦਿੱਤਾ ਹੈ ਉਹ ਇੱਕ ਤਰ੍ਹਾਂ ਦਾ ਸਮੋਗ ਬੰਬ ਸੁੱਟ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਫੜ ਲਿਆ ਅਤੇ ਬਾਹਰ ਪਾਸੇ ਸੁੱਟ ਦਿੱਤਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਮਗਰੋਂ ਬਾਕੀ ਸਾਰੇ ਐਮਪੀ ਵੀ ਪਹੁੰਚ ਗਏ। ਸੁਰੱਖਿਆ ਕਰਮੀ ਵੀ ਪਹੁੰਚ ਗਏ। ਸਾਨੂੰ ਸਾਰਿਆਂ ਨੂੰ ਡਰ ਸੀ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ। ਸੁਰੱਖਿਆ ਕਰਮੀ ਅੰਦਰ ਸੀ ਜਿਸ ਕਾਰਨ ਉਹ ਦੋਵੇਂ ਕਾਬੂ ਆ ਗਏ।
Punjab Bani 13 December,2023
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ - ਸੀਪੀਜ਼/ਐਸਐਸਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਪਿੰਡਾਂ ਦੀਆਂ 'ਸੱਥਾਂ' ‘ਤੇ ਜਾ ਕੇ ਜਨਤਕ ਮੀਟਿੰਗ ਕਰਨ ਲਈ ਕਿਹਾ - ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਜਾਗਰੂਕਤਾ ਪੈਦਾ ਕਰ ਰਹੀ ਹੈ ਜੋ ਨਸ਼ਿਆਂ ਦੇ ਆਦੀਆਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰਦੀ ਹੈ: ਆਈਜੀਪੀ ਸੁਖਚੈਨ ਗਿੱਲ - ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ - ਕੱਟੜ ਅਪਰਾਧੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਨੇ ਭਗੌੜੇ ਅਪਰਾਧੀਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਕੀਤਾ ਫੈਸਲਾ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1186 ਤੱਕ ਪਹੁੰਚੀ ਚੰਡੀਗੜ੍ਹ, 11 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 1.57 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.05 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਦੇ ਨਾਲ ਨਾਲ 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ— ਲਾਗੂ ਕੀਤੀ ਗਈ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਪਿੰਡ ਦੀਆਂ 'ਸੱਥਾਂ' ਵਿੱਚ ਜਨਤਕ ਮੀਟਿੰਗਾਂ ਕਰਨ ਤਾਂ ਜੋ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ, ਜਿਸ ਨਾਲ ਅਪਰਾਧ ਨੂੰ ਰੋਕਣ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ, ਆਪਣੇ ਅਧਿਕਾਰ ਖੇਤਰ ਵਿੱਚ ਛੋਟੇ ਫਲੈਗ ਮਾਰਚ ਕਰਵਾਉਣ ਅਤੇ ਸਮਾਜ ਦੇ ਮੋਹਤਬਰ ਵਿਅਕਤੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਵੱਡੇ ਸਮਾਗਮਾਂ ਸਮੇਤ ਘੱਟੋ-ਘੱਟ 175 ਜਾਗਰੂਕਤਾ ਸਮਾਗਮ ਕਰਵਾਏ ਗਏ ਹਨ। ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇੱਕ ਗਲਤ ਧਾਰਨਾ ਹੈ ਕਿ ਧਾਰਾ 64ਏ ਤਹਿਤ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਹੋਣਾ ਪਵੇਗਾ। ਪਰ ਹਕੀਕਤ ਇਹ ਹੈ ਕਿ ਨਸ਼ੇ ਦੀ ਥੋੜੀ ਮਾਤਰਾ ਦੇ ਨਾਲ ਫੜੇ ਗਏ ਨਸ਼ਿਆਂ ਦੇ ਆਦੀ ਕੋਲ ਸਵੈ-ਇੱਛਾ ਨਾਲ ਨਸ਼ਾ ਛੁਡਾਉਣ ਲਈ ਡਾਕਟਰੀ ਇਲਾਜ ਕਰਵਾਉਣ ਦਾ ਮੌਕਾ ਹੁੰਦਾ ਹੈ ਅਤੇ ਇਸ ਲਈ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਨਹੀਂ ਹੋਣਾ ਪਵੇਗਾ। ਇਸ ਰਣਨੀਤੀ ਦੇ ਹਿੱਸੇ ਵਜੋਂ, ਮੁੱਖ ਮੰਤਰੀ ਨੇ ਸੰਭਾਵਿਤ ਗਠਜੋੜ ਨੂੰ ਤੋੜਨ ਲਈ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਜੋ ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹਨ, ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੁਖੀਆਂ ਨੂੰ ਪਹਿਲਾਂ ਹੀ ਅਜਿਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੀ.ਪੀ./ਐਸ.ਐਸ.ਪੀਜ਼ ਅਤੇ ਹੋਰ ਫੀਲਡ ਅਧਿਕਾਰੀਆਂ ਨੂੰ ਆਪਣੇ ਤਬਾਦਲਿਆਂ ਮੌਕੇ ਆਪਣੇ ਅਧੀਨ ਅਮਲੇ ਨੂੰ ਆਪਣੀ ਤਾਇਨਾਤੀ ਦੇ ਨਵਾਂ ਸਥਾਨ ‘ਤੇ ਲੈ ਕੇ ਜਾਣ ਲਈ ਵੀ ਰੋਕ ਲਗਾਈ ਗਈ ਹੈ। ਆਈਜੀਪੀ ਨੇ ਕਿਹਾ ਕਿ ਸਰਕਾਰ ਨੇ ਪੀਓਜ਼ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ, ਸ਼੍ਰੇਣੀ ਏ ਵਿੱਚ 10 ਸਾਲ ਤੋਂ ਵੱਧ ਸਜ਼ਾ ਵਾਲੇ ਪੀਓਜ਼, ਸ਼੍ਰੇਣੀ ਬੀ ਵਿੱਚ 7 ਸਾਲ ਤੋਂ ਵੱਧ ਸਜ਼ਾ ਵਾਲੇ ਅਤੇ ਸ਼੍ਰੇਣੀ ਸੀ ਵਿੱਚ 7 ਸਾਲ ਤੋਂ ਘੱਟ ਸਜ਼ਾ ਵਾਲੇ ਪੀਓਜ਼ ਸ਼ਾਮਲ ਹਨ, ਤਾਂ ਜੋ ਕੱਟੜ ਅਪਰਾਧੀਆਂ 'ਤੇ ਨਕੇਲ ਕਸੀ ਜਾ ਸਕੇ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ 130 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਫਿਰੌਤੀ ਦੀਆਂ ਕਾਲਾਂ ਵਿੱਚ ਸ਼ਾਮਲ 117 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਫਿਰੌਤੀ ਮੰਗਣ ਸਬੰਧੀ ਘਟਨਾਵਾਂ ਵਿੱਚ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1186 ਤੱਕ ਪਹੁੰਚ ਗਈ ਹੈ।
Punjab Bani 11 December,2023
ਅਵਾਰਾ ਕੁਤਿਆਂ ਨੇ ਕੀਤਾ ਚਾਰ ਦੇ ਬੱਚੇ ਉਪਰ ਹਮਲਾ, ਕੀਤਾ ਬੁਰੀ ਤਰ੍ਹਾਂ ਜਖਮੀ
ਅਵਾਰਾ ਕੁਤਿਆਂ ਨੇ ਕੀਤਾ ਚਾਰ ਦੇ ਬੱਚੇ ਉਪਰ ਹਮਲਾ, ਕੀਤਾ ਬੁਰੀ ਤਰ੍ਹਾਂ ਜਖਮੀ ਚੰਡੀਗੜ੍ਰ : ਜ਼ੀਰਕਪੁਰ ਦੇ ਭਬਾਤ ਇਲਾਕੇ ਦੀ ਮੰਨਤ ਐਨਕਲੇਵ ਫੇਜ਼-2 ਕਲੋਨੀ ਵਿੱਚ ਆਵਾਰਾ ਕੁੱਤਿਆਂ ਨੇ ਹਮਲਾ ਕਰਕੇ ਚਾਰ ਸਾਲ ਦੇ ਮਾਸੂਮ ਬੱਚੇ ਦੇ ਗੁਪਤ ਅੰਗਾਂ ਨੂੰ ਬੁਰੀ ਤਰ੍ਹਾਂ ਨਾਲ ਨੋਚ ਦਿੱਤਾ। ਗੰਭੀਰ ਹਾਲਤ 'ਚ ਬੱਚੇ ਨੂੰ ਜ਼ੀਰਕਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ, ਪਰ ਬਾਅਦ ਬੱਚੇ ਨੂੰ ਉੱਥੋ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪੀਜੀਆਈ ਵਿੱਚ ਇਲਾਜ ਤੋਂ ਬਾਅਦ ਬੱਚੇ ਨੂੰ ਘਰ ਭੇਜ ਦਿੱਤਾ ਗਿਆ ਹੈ। 15 ਦਸੰਬਰ ਨੂੰ ਬੱਚੇ ਦਾ ਆਪਰੇਸ਼ਨ ਕੀਤਾ ਜਾਵੇਗਾ। ਇਹ ਘਟਨਾ 5 ਦਸੰਬਰ ਦੀ ਸ਼ਾਮ ਦੀ ਦੱਸੀ ਜਾਂਦੀ ਹੈ ਪਰ ਸੂਚਨਾ ਮਿਲਣ ਤੋਂ ਬਾਅਦ ਕਲੋਨੀ ਵਾਸੀਆਂ ਵਿੱਚ ਭਾਰੀ ਰੋਸ ਹੈ ਕਿਉਂਕਿ ਕਲੋਨੀ ਵਿੱਚ ਅਵਾਰਾ ਕੁੱਤਿਆਂ ਦੀ ਭਰਮਾਰ ਹੈ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਵਾਰਡ ਦੇ ਕੌਂਸਲਰ ਸਮੇਤ ਜ਼ੀਰਕਪੁਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਲੋਨੀ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਬਾਰੇ ਜਾਣੂ ਕਰਵਾਇਆ ਸੀ ਪਰ ਕੋਈ ਧਿਆਨ ਨਹੀਂ ਦਿੱਤਾ ਗਿਆ। ਕੁੱਤੇ ਹੁਣ ਮਾਸੂਮ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਪੀੜਤ ਬੱਚੇ ਦੇ ਪਰਿਵਾਰ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਦੱਸ ਦੇਈਏ ਕਿ ਇਸ ਬਸਤੀ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੁੱਤਿਆਂ ਨੇ 24 ਦੇ ਕਰੀਬ ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ। ਲੋਕਾਂ ਨੇ ਇਸ ਸਬੰਧੀ ਨਗਰ ਕੌਂਸਲ ਪ੍ਰਸ਼ਾਸਨ ਨੂੰ ਜਾਣੂ ਕਰਵਾ ਕੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।
Punjab Bani 11 December,2023
ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ
ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ ਛੱਤੀਸਗੜ੍ਹ : ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ। ਇਸ ਹਾਦਸੇ ‘ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਲਾੜੇ ਦੇ ਪਿਤਾ, ਭੈਣ ਤੇ ਜੀਜੇ ਦੀ ਵੀ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਨਾਰਾਇਣ ਪਰਤ ਰਿਹਾ ਸੀ। ਜਿਸ ਕਾਰ ‘ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ, ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਗੰਭੀਰ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲਾੜੇ ਦਾ ਪਿਤਾ ਓਮਪ੍ਰਕਾਸ਼ ਸੋਨੀ, ਜੋ ਕਾਰ ਚਲਾ ਰਿਹਾ ਸੀ, ਮ੍ਰਿਤਕਾਂ ਵਿੱਚ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
Punjab Bani 11 December,2023
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ ਕੈਨੇਡਾ : ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੌਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਫਾਇਰਿੰਗ ਕੈਨੇਡਾ ਦੇ ਬਰੈਂਪਟਨ ‘ਚ ਸ਼ੋਅਰੂਮ ‘ਤੇ ਹੋਈ ਹੈ। ਕੈਨੇਡੀਅਨ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮਿਲੇਨੀਅਮ ਟਾਇਰ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਹ ਸ਼ੋਅਰੂਮ ਕਾਰੋਬਾਰੀ ਐਂਡੀ ਦੁੱਗਾ ਦਾ ਹੈ ਅਤੇ ਐਂਡੀ ਦੁੱਗਾ ਮਨਕੀਰਤ ਔਲਖ ਦੇ ਦੌਸਤ ਹਨ।
Punjab Bani 10 December,2023
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ ਰਾਂਚੀ: ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਇਨਕਮ ਟੈਕਸ (ਆਈ.ਟੀ.) ਦੀ ਛਾਪੇਮਾਰੀ ਜਾਰੀ ਹੈ। ਇੱਥੇ ਨੋਟਾਂ ਦਾ ਢੇਰ ਲੱਗਾ ਹੈ, ਜਿਸ ਨੂੰ ਗਿਣਨਾ ਇੱਕ ਚੁਣੌਤੀ ਬਣ ਗਿਆ ਹੈ। ਤਾਜ਼ਾ ਖਬਰ ਇਹ ਹੈ ਕਿ ਇੱਥੇ ਮਿਲੇ ਬੇਨਾਮੀ ਕੈਸ਼ ਦਾ ਅੰਕੜਾ 500 ਕਰੋੜ ਰੁਪਏ ਤੱਕ ਜਾ ਸਕਦਾ ਹੈ। ਨੋਟਾਂ ਦੀ ਗਿਣਤੀ ਲਈ ਹੋਰ ਮਸ਼ੀਨਾਂ ਮੰਗਵਾਈਆਂ ਗਈਆਂ ਹਨ। 100 ਕਰਮਚਾਰੀ ਡਬਲ ਸ਼ਿਫਟਾਂ ਵਿੱਚ ਨੋਟ ਗਿਣ ਰਹੇ ਹਨ। ਧੀਰਜ ਸਾਹੂ ਦੇ ਘਰ ਛਾਪੇਮਾਰੀ 'ਤੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ, ''ਧੀਰਜ ਸਾਹੂ ਅਤੇ ਉਨ੍ਹਾਂ ਦੇ ਪਿਤਾ ਪਰਿਵਾਰਕ ਲੋਕ ਹਨ। ਉਹ ਇੱਕ ਵੱਡੇ ਕਾਰੋਬਾਰੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦਾ ਵੱਡਾ ਕਾਰੋਬਾਰ ਸੈਂਕੜੇ ਸਾਲਾਂ ਤੋਂ ਚੱਲ ਰਿਹਾ ਹੈ। ਆਮਦਨ ਕਰ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿੱਥੋਂ ਆ ਰਿਹਾ ਹੈ। ਅਜਿਹਾ ਨਹੀਂ ਹੈ ਕਿ ਇਹ ਰਿਸ਼ਵਤ ਦਾ ਪੈਸਾ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਾਂਚ 'ਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਝਾਰਖੰਡ ਅਤੇ ਉਡੀਸ਼ਾ ਵਿਚ ਧੀਰਜ ਸਾਹੂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਇਨਕਮ ਟੈਕਸ ਛਾਪਾ ਦੱਸਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਆਪਣੇ ਨੇਤਾ ਤੋਂ ਦੂਰੀ ਬਣਾ ਲਈ ਹੈ। ਪਾਰਟੀ ਹਾਈਕਮਾਨ ਨੇ ਝਾਰਖੰਡ ਕਾਂਗਰਸ ਤੋਂ ਰਿਪੋਰਟ ਤਲਬ ਕੀਤੀ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਛਾਪੇਮਾਰੀ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਕਿਸੇ ਵੀ ਏਜੰਸੀ ਦੁਆਰਾ ਇੱਕ ਕਾਰਵਾਈ ਵਿੱਚ ਕਾਲੇ ਧਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਜ਼ਿਆਦਾਤਰ ਨਕਦੀ ਓਡੀਸ਼ਾ ਵਿੱਚ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਸਥਾਨਾਂ ਤੋਂ ਬਰਾਮਦ ਕੀਤੀ ਗਈ ਹੈ। ਨਕਦੀ ਨੂੰ ਪੈਕ ਕਰਨ ਲਈ 200 ਦੇ ਕਰੀਬ ਛੋਟੇ-ਵੱਡੇ ਬੈਗ ਵਰਤੇ ਗਏ ਹਨ। ਕੁਝ ਥੈਲੇ ਅਜੇ ਵੀ ਗਿਣਤੀ ਲਈ ਖੋਲ੍ਹੇ ਜਾਣੇ ਹਨ।
Punjab Bani 10 December,2023
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਜਬੀਤ ਕਲਸੀ ਨੂੰ ਹਾਈਕੋਰਟ ਝਟਕਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਬਜੀਤ ਕਲਸੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਦੱਸ ਦਈਏ ਕਿ ਸਰਬਜੀਤ ਕਲਸੀ ਸਰਬਜੀਤ ਕਲਸੀ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹਾਈਕੋਰਟ ਨੇ ਸਰਬਜੀਤ ਕਲਸੀ ਦੀ ਪਟੀਸ਼ਨ ਖਾਰਜ ਕਰਦਿਆਂ ਅਹਿਮ ਟਿਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਭ ਨੂੰ ਸੁਤੰਤਰਤਾ ਦਾ ਅਧਿਕਾਰ ਦਿੰਦਾ ਹੈ ਪਰ ਇਹ ਅੰਤਮ ਅਧਿਕਾਰ ਨਹੀਂ ਹੈ। ਤੁਹਾਡੀ ਸੁਤੰਤਰਤਾ ਕਿਸੇ ਹੋਰ ਦੀ ਸੁਤੰਤਰਤਾ ਦਾ ਉਲੰਘਣ ਨਹੀਂ ਕੀਤਾ ਜਾ ਸਕਦਾ।
Punjab Bani 10 December,2023
ਸਕੂਲ ਨੁੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੁੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਕੂਲ ਨੁੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੁੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਪਟਿਆਲਾ : ਪਟਿਆਲਾ ਦੇ ਰਹਿਣ ਵਾਲੇ ਇੱਕ ਸਨਕੀ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਪਟਿਆਲਾ ਦਾ ਰਹਿਣ ਵਾਲਾ ਹੈ। ਉਸ ਦਾ ਮੁਲਜ਼ਮ ਦਾ ਮਹਿਲਾ ਅਧਿਆਪਕਾਵਾਂ ਪ੍ਰਤੀ ਰਵੱਈਆ ਠੀਕ ਨਹੀਂ ਸੀ। ਇਸ ਕਰਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਮੁਲਜ਼ਮ ਨੂੰ ਪੈਂਰੇਟ-ਟੀਚਰਸ ਗਰੁੱਪ ਵਿੱਚ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਕੇ ਇਹ ਧਮਕੀ ਦਿੱਤੀ। ਇਸ ਨੂੰ ਸਕੂਲ ਦੀਆਂ ਮਹਿਲਾ ਅਧਿਆਪਕਾਂ ਨੇ ਵਾਟਸਐਪ ਗਰੁੱਪ ਵਿਚੋਂ ਬਲੌਕ ਕੀਤਾ ਹੋਇਆ ਸੀ। ਇਸ ਤੋਂ ਇਲਾਵਾ ਮੁਲਜ਼ਮ ਖਾਲਿਸਤਾਨ ਦੇ ਨਾਂ ਉਤੇ ਧਮਕੀ ਦਿੰਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਨੇ ਯੂ-ਟਿਊਬ ਉਤੇ ਨਕਲੀ ਬੰਬ ਬਣਾਉਣ ਦੀ ਟਰੇਨਿੰਗ ਲਈ ਸੀ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਨਕਲੀ ਬੰਬ ਬਣਾ ਕੇ ਅਤੇ ਖਾਲਿਸਤਾਨ ਦੇ ਨਾਮ ਤੇ ਧਮਕੀ ਭਰੇ ਪੱਤਰ ਵੱਖ-ਵੱਖ ਸਕੂਲਾਂ ਦੇ ਵਿੱਚ ਸੁੱਟ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਪੁਲਿਸ ਲਾਈਨ ਦੇ ਵਿੱਚ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਸਰਫਰਾਜ਼ ਆਲਮ ਨੇ ਦੱਸਿਆ ਕਿ ਤਿਰਪੜੀ ਇਲਾਕੇ ਦੇ ਮਾਇਲ ਸਟੋਨ ਸਮਾਰਟ ਸਕੂਲ ਦੇ ਵਿੱਚ ਮਿਤੀ 18 ਫਰਵਰੀ 2023 ਨੂੰ ਇੱਕ ਵਿਅਕਤੀ ਵੱਲੋਂ ਧਮਕੀ ਭਰਿਆ ਪੱਤਰ ਸੁੱਟਿਆ ਗਿਆ ਸੀ ਜਿਸ ਵਿੱਚ ਉਸਦੇ ਵੱਲੋਂ ਸਕੂਲ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ ਅਤੇ ਨਾਲ ਹੀ ਇੱਕ ਡੁਪਲੀਕੇਟ ਬੰਬ ਨੂਮਾ ਚੀਜ਼ ਸਕੂਲ ਦੇ ਗਰਾਉਂਡ ਵਿੱਚ ਰੱਖੀ ਗਈ। ਇਸ ਉਪਰੰਤ ਪੁਲਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਸੀਸੀਟੀਵੀ ਕੈਮਰਿਆਂ ਦੇ ਰਾਹੀਂ ਸਕੂਲ ਦੇ ਆਸ ਪਾਸ ਦੀਆਂ ਗਤੀਵਿਧੀਆਂ ਨੂੰ ਵੀ ਦੇਖਿਆ ਗਿਆ। ਇਸ ਉਪਰੰਤ ਇਸ ਨਾਮ ਆਲੂਮ ਵਿਅਕਤੀ ਦੇ ਵੱਲੋਂ ਬਹੁਤ ਹੀ ਸ਼ਾਤਰਾਨਾ ਤਰੀਕੇ ਦੇ ਨਾਲ ਵਾਰ-ਵਾਰ ਅਜਿਹੇ ਧਮਕੀ ਪੱਤਰ ਜਿਨਾਂ ਦੇ ਵਿੱਚ ਖਾਲਿਸਤਾਨ ਦਾ ਪ੍ਰਚਾਰ ਵੀ ਕੀਤਾ ਗਿਆ ਸੀ ਅਤੇ ਸਕੂਲ ਵੱਖ-ਵੱਖ ਬਰਾਂਚਾਂ ਦੇ ਵਿੱਚ ਵੀ ਇਹ ਪੱਤਰ ਅਤੇ 2 ਵਾਰ ਨਕਲੀ ਬੰਬ ਨੁਮਾ ਚੀਜ਼ ਰੱਖੀ ਗਈ ਜਿਸ ਤੋਂ ਬਾਅਦ ਸਕੂਲ ਦੇ ਅਧਿਆਪਕਾਂ ਵਿੱਚ ਭਾਰੀ ਖੌਫ ਪੈਦਾ ਹੋ ਗਿਆ ਕਿਉਂਕਿ ਇਹਨਾਂ ਪੱਤਰਾਂ ਦੇ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਕਹੀ ਗਈ ਸੀ। ਇਸ ਤੋਂ ਬਾਅਦ 6 ਦਸੰਬਰ ਨੂੰ ਜਦੋਂ ਦੁਬਾਰਾ ਇਸੇ ਤਰ੍ਹਾਂ ਦੀ ਹਰਕਤ ਉਕਤ ਨਾਮ ਮਾਲੂਮ ਵਿਅਕਤੀ ਵੱਲੋਂ ਕੀਤੀ ਗਈ ਤਾਂ ਪੁਲਿਸ ਨੇ ਆਪਣੀ ਜਾਂਚ ਨੂੰ ਤੇਜ਼ ਕਰਦਿਆਂ 8 ਦਸੰਬਰ ਨੂੰ ਇੱਕ ਵਿਅਕਤੀ ਜਗਮੀਤ ਸਿੰਘ ਪੁੱਤਰ ਸੁਰਿੰਦਰ ਪਾਲ ਬਾਸੀ ਆਨੰਦ ਨਗਰ ਪਟਿਆਲਾ ਨੂੰ ਗ੍ਰਫਤਾਰ ਕਰਕੇ ਉਸ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਅਧੀਨ ਮੁਕਦਮਾ ਦਰਜ ਕਰ ਲਿਆ। ਦਸ ਦਈਏ ਕਿ ਮੁਲਜ਼ਮ ਦੀ ਬੇਟੀ ਨਿੱਜੀ ਸਕੂਲ ਦੇ ਵਿੱਚ ਹੀ ਪੜ੍ਹਾਈ ਕਰਦੀ ਹੈ ਅਤੇ ਸਕੂਲ ਦੇ ਪੇਰੈਂਟਸ ਦੇ ਬਣੇ ਹੋਏ ਇੱਕ ਵਟਸ ਐਪ ਗਰੁੱਪ ਦੇ ਵਿੱਚ ਇਸ ਵਿਅਕਤੀ ਨੇ ਜਦੋਂ ਅਧਿਆਪਕਾਂਵਾਂ ਦੇ ਨਾਲ ਗਲਤ ਹਰਕਤਾਂ ਕਰਨੀਆਂ ਤਾਂ ਉਸ ਨੂੰ ਉਸ ਗਰੁੱਪ ਦੇ ਵਿੱਚ ਬਲੋਕ ਕਰ ਦਿੱਤਾ ਗਿਆ ਜਿਸ ਤੋਂ ਬਦਲਾ ਲੈਣ ਦੇ ਲਈ ਉਸਨੇ ਇਸ ਨਿੱਜੀ ਸਕੂਲ ਦੇ ਨਾਲ ਨਾਲ ਇਸ ਨਿੱਜੀ ਸਕੂਲ ਦੀਆਂ ਸ਼ਹਿਰ ਦੇ ਵਿੱਚ ਵੱਖ-ਵੱਖ ਬਰਾਂਚਾਂ ਦੇ ਵਿੱਚ ਵੀ ਇਹੀ ਘਟਨਾ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਪਰ ਸੀਸੀਟੀਵੀ ਕੈਮਰਿਆਂ ਦੀ ਜਦ ਦੇ ਵਿੱਚ ਆਉਣ ਕਾਰਨ ਉਹ ਪੁਲਿਸ ਦੇ ਹੱਥੇ ਚੜ ਗਿਆ । ਉਸ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਨੇ ਹੁਣ ਉਸ ਦੇ ਮੋਬਾਇਲ ਫੋਨ ਨੂੰ ਫੋਰੈਨਸਿਕ ਜਾਂਚ ਦੇ ਲਈ ਵੀ ਭੇਜ ਦਿੱਤਾ ਹੈ ਤਾਂ ਜੋ ਪਤਾ ਲਗਾਇਆ ਜਾ ਸਕਦੇ ਕਿ ਉਸ ਨੇ ਇਸ ਤੋਂ ਇਲਾਵਾ ਕੋਈ ਹੋਰ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੇ ਲਈ ਹੋਰ ਕੋਈ ਟ੍ਰੇਨਿੰਗ ਜਾ ਕੰਮ ਤਾਂ ਨਹੀਂ ਕੀਤਾ। ਐਸਪੀ ਸਿਟੀ ਸਰਫਰਾਜ ਆਲਮ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਇਹ ਨਕਲੀ ਬੰਬ ਯੂਟੀਊਬ ਤੋਂ ਸਿੱਖ ਕੇ ਬਣਾਏ ਜਿਸ ਤੋਂ ਸਾਫ ਹੈ ਕਿ ਇੰਟਰਨੈਟ ਦੀ ਗਲਤ ਵਰਤੋਂ ਤੁਹਾਨੂੰ ਇਕ ਅਪਰਾਧੀ ਵੀ ਬਣਾ ਸਕਦੀ ਹੈ ਅਤੇ ਤੁਹਾਡੀ ਸਾਰੀ ਜ਼ਿੰਦਗੀ ਇਸ ਤਰਾਂ ਦਾ ਕੰਮ ਕਰਕੇ ਜੇਲ ਦੇ ਵਿੱਚ ਵੀ ਕੱਟ ਸਕਦੀ ਹੈ।
Punjab Bani 10 December,2023
ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਲਾਜ਼ਮੀ ਤਸਦੀਕ ਪ੍ਰਕਿਰਿਆ ਨੂੰ ਕੀਤਾ ਅਣਗੌਲਿਆਂ ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਪਤਾ ਲੱਗਾ ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ 'ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਕੁਆਰੀ ਨੰ. 04/2019 ਦੌਰਾਨ ਹੋਈ ਪੁਛਗਿੱਛ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ), ਅਤੇ ਅਸ਼ੋਕ ਕੁਮਾਰ ਲੇਖਾਕਾਰ (ਮੌਜੂਦਾ ਸੁਪਰਡੈਂਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਅਤੇ 24.12.2013 ਤੋਂ 25.3.2015 ਤੱਕ ਪੀ.ਐਸ.ਪੀ.ਸੀ. ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ, ਜਦੋਂ ਕਿ ਡਾ. ਤੇਜਬੀਰ ਸਿੰਘ 23.8.2013 ਤੋਂ 24.12.2013 ਤੱਕ ਇਸ ਅਹੁਦੇ 'ਤੇ ਰਹੇ। ਵਿਜੀਲੈਂਸ ਜਾਂਚ ਅਨੁਸਾਰ ਲੇਖਾਕਾਰ ਅਸ਼ੋਕ ਕੁਮਾਰ ਵੀ ਇਸ ਘਪਲੇ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਤਸਦੀਕ ਪ੍ਰਕਿਰਿਆ ਵਿੱਚ ਕੀਤੀ ਅਣਗਿਹਲੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਆਮ ਨਿਰੀਖਣ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਵੀ ਪਤਾ ਲੱਗਾ ਹੈ। ਇਸ ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲਦੇ ਡੀ-ਫਾਰਮੇਸੀ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਦੌਰਾਨ ਉਕਤ ਦੋਸ਼ੀ ਰਜਿਸਟਰਾਰਾਂ ਅਤੇ ਕਰਮਚਾਰੀਆਂ ਵੱਲੋਂ ਸਖ਼ਤ ਪ੍ਰੋਟੋਕੋਲ ਅਤੇ ਲਾਜ਼ਮੀ ਵਿਦਿਅਕ ਯੋਗਤਾਵਾਂ ਨੂੰ ਅਣਗੌਲਿਆਂ ਕੀਤਾ ਗਿਆ ਸੀ। ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸਾਂ ਦੇ ਦਾਖਲਿਆਂ ਦੀ ਆਨਲਾਈਨ ਕਾਊਂਸਲਿੰਗ ਕਰਵਾਉਂਦਾ ਹੈ ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਰਹਿ ਜਾਂਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਕਥਿਤ ਤੌਰ 'ਤੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ, ਇਨ੍ਹਾਂ ਉਮੀਦਵਾਰਾਂ ਤੋਂ ਵੱਡੀ ਰਿਸ਼ਵਤ ਲੈ ਕੇ ਕਥਿਤ ਤੌਰ 'ਤੇ ਦਾਖਲਾ ਦਿੱਤਾ। ਇਸ ਤੋਂ ਇਲਾਵਾ, ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਗੈਰ-ਮੈਡੀਕਲ ਸਟ੍ਰੀਮਾਂ ਵਿੱਚ 10+2 ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 10+2 ਵਿਦਿਅਕ ਯੋਗਤਾਵਾਂ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦੋਂ ਕਿ ਯੋਗਤਾ ਅਨੁਸਾਰ 10+2 ਰੈਗੂਲਰ ਤੌਰ 'ਤੇ ਅਤੇ ਵਿਗਿਆਨ ਦੇ ਪ੍ਰੈਕਟੀਕਲ ਵਿਚ ਭਾਗ ਲੈ ਕੇ ਪਾਸ ਕੀਤੀ ਹੋਣੀ ਚਾਹੀਦੀ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਿਸ਼ਵਤਾਂ ਬਦਲੇ ਨਿੱਜੀ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਬਿਨਾਂ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਅਤੇ 10+2 ਸਰਟੀਫਿਕੇਟਾਂ ਦੀ ਤਸਦੀਕ ਕੀਤੇ ਬਿਨਾਂ ਦਾਖਲਿਆਂ ਦੀ ਇਜਾਜ਼ਤ ਦਿੱਤੀ। ਇਸ ਤੋਂ ਇਲਾਵਾ, ਭਾਰਤ ਵਿੱਚ ਕਾਉਂਸਿਲ ਆਫ਼ ਬੋਰਡ ਆਫ਼ ਸਕੂਲ ਐਜੂਕੇਸ਼ਨ (ਸੀ.ਓ.ਬੀ.ਐਸ.ਈ.) ਵੱਲੋਂ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਦੁਆਰਾ ਜਾਰੀ ਸਰਟੀਫਿਕੇਟਾਂ ਦੀ ਪ੍ਰਵਾਨਗੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਸਬੰਧ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਹਨ। ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਅਜਿਹੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਮਿਲੀ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮੱਦਦ ਕੀਤੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਨੂੰ 31.3.2011 ਨੂੰ ਫ਼ਰਜੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿੱਚ ਹੇਰਾਫੇਰੀ ਅਤੇ ਡਿਸਪੈਚ ਰਜਿਸਟਰ ਵਿੱਚ ਗਲਤੀਆਂ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸਨੂੰ 24.12.2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕਰ ਦਿੱਤਾ ਸੀ ਪਰ 25.3.2015 ਨੂੰ ਹਾਈ ਕੋਰਟ ਦੀ ਰਿੱਟ ਪਟੀਸ਼ਨ ਕਾਰਨ ਉਸ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਡਾਇਰੈਕਟਰ, ਮੈਡੀਕਲ ਸਿੱਖਿਆ ਅਤੇ ਖੋਜ (ਡੀ.ਆਰ.ਐਮ.ਈ.), ਅਤੇ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵੱਲੋਂ ਕੀਤੀ ਗਈ ਤਸਦੀਕ ਦੌਰਾਨ ਦਾਖਲਿਆਂ ਅਤੇ ਪੀ.ਐਸ.ਪੀ.ਸੀ. ਦੀ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ ਵਿੱਚ ਕਾਫੀ ਬੇਨਿਯਮੀਆਂ ਦਾ ਪਤਾ ਲੱਗਾ। ਅੰਮ੍ਰਿਤਸਰ ਅਤੇ ਫਰੀਦਕੋਟ ਕਾਲਜਾਂ ਦੀਆਂ ਰਿਪੋਰਟਾਂ ਨੇ ਪੀ.ਐਸ.ਪੀ.ਸੀ. ਵਿਖੇ ਦਾਖਲਿਆਂ ਅਤੇ ਰਜਿਸਟ੍ਰੇਸ਼ਨ ਵਿੱਚ ਹੇਰਾਫੇਰੀ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਆਪਣੇ ਸਬੰਧਾਂ ਦਾ ਫਾਇਦਾ ਉਠਾਉਂਦਿਆਂ ਪ੍ਰਾਈਵੇਟ ਕਾਲਜਾਂ ਵਿੱਚ ਡੀ-ਫਾਰਮੇਸੀ ਦੇ ਡਿਪਲੋਮੇ ਮੁਕੰਮਲ ਕੀਤੇ। ਪੀ.ਐਸ.ਪੀ.ਸੀ. ਨੂੰ 2016 ਤੋਂ 2023 ਤੱਕ ਤਸਦੀਕ ਰਿਪੋਰਟਾਂ 'ਤੇ ਟਿੱਪਣੀਆਂ ਦੀ ਬੇਨਤੀ ਕਰਨ ਸਬੰਧੀ ਕਈ ਪੱਤਰ ਭੇਜੇ ਗਏ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ. ਲੰਬਿਤ ਜਾਂਚ ਦਾ ਹਵਾਲਾ ਦਿੰਦਿਆਂ ਜ਼ਰੂਰੀ ਟਿੱਪਣੀਆਂ ਦੇਣ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ, ਪ੍ਰਦਾਨ ਕੀਤੀਆਂ ਸੂਚੀਆਂ ਦੀ ਅਣਹੋਂਦ ਕਾਰਨ ਕੁਝ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਵਿੱਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਭੂਮਿਕਾ ਵੀ ਅਸਪਸ਼ਟ ਰਹੀ ਹੈ। ਕੁੱਲ 3078 ਤਸਦੀਕਾਂ ਵਿੱਚੋਂ, ਪੀ.ਐਸ.ਪੀ.ਸੀ. ਨੇ ਪਛਾਣੇ ਗਏ ਫਰਜ਼ੀ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਦਿੱਤੇ ਬਿਨਾਂ ਸਿਰਫ਼ 453 ਫਾਰਮਾਸਿਸਟਾਂ ਬਾਰੇ ਟਿੱਪਣੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਬਾਹਰਲੇ ਸੂਬਿਆਂ ਦੇ ਸਿੱਖਿਆ ਬੋਰਡਾਂ ਤੋਂ 10+2 ਕਰਨ ਦੇ ਬਾਵਜੂਦ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਪ੍ਰਾਈਵੇਟ ਕਾਲਜਾਂ ਤੋਂ ਡਿਪਲੋਮਾ ਪੂਰਾ ਕਰਨ ਉਪਰੰਤ ਡੀ-ਫਾਰਮੇਸੀ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਵੀ ਬੇਨਿਯਮੀਆਂ ਦਾ ਪਤਾ ਲੱਗਾ ਜੋ ਪੀ.ਐਸ.ਪੀ.ਸੀ. ਦੁਆਰਾ ਤਸਦੀਕ ਅਤੇ ਰਜਿਸਟ੍ਰੇਸ਼ਨ ਮੌਕੇ ਕੀਤੀਆਂ ਗਲਤੀਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਾਰ ਵਜੋਂ ਡਾ. ਅਭਿੰਦਰ ਸਿੰਘ ਥਿੰਦ, ਡਾ. ਤੇਜਬੀਰ ਸਿੰਘ ਅਤੇ ਪਰਵੀਨ ਕੁਮਾਰ ਭਾਰਦਵਾਜ ਦੀ ਮਿਲੀਭੁਗਤ ਕਾਰਨ ਬਹੁਤ ਸਾਰੇ ਜਾਅਲੀ ਫਾਰਮੇਸੀ ਸਰਟੀਫਿਕੇਟ ਜਾਰੀ ਕੀਤੇ ਗਏ, ਜਿਸ ਨਾਲ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਗਿਆ। ਰਾਜ ਦੇ ਪੰਜ ਜ਼ੋਨਾਂ ਨੇ ਬੇਨਿਯਮੀਆਂ ਨੂੰ ਉਜਾਗਰ ਕਰਦਿਆਂ ਡੀ.ਆਰ.ਐਮ.ਈ. ਨੂੰ ਤਸਦੀਕ ਰਿਪੋਰਟਾਂ ਸੌਂਪੀਆਂ। ਹਾਲਾਂਕਿ, ਫਰੀਦਕੋਟ ਤੋਂ ਇਲਾਵਾ ਪੀ.ਐਸ.ਪੀ.ਸੀ. ਦੀ ਰਿਪੋਰਟ ਅਜੇ ਵੀ ਲੰਬਿਤ ਹੈ ਜਿਸ ਕਾਰਨ ਰਿਪੋਰਟਾਂ ਵਿੱਚ ਇਹਨਾਂ ਬੇਨਿਯਮੀਆਂ ਬਾਰੇ ਸਪੱਸ਼ਟ ਫੈਸਲਾ ਸਾਹਮਣੇ ਨਹੀਂ ਆਇਆ। ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.), ਨਵੀਂ ਦਿੱਲੀ ਦੇ ਇੱਕ ਪੱਤਰ ਵਿੱਚ, ਫਾਰਮਾਸਿਸਟ ਰਜਿਸਟ੍ਰੇਸ਼ਨ ਲਈ ਹਰੇਕ ਅਰਜ਼ੀ ਦੀ ਪੜਤਾਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੋਇਆ ਹੈ, ਜਿਸ ਵਿੱਚ ਵਿਦਿਅਕ ਪ੍ਰਮਾਣ ਪੱਤਰਾਂ ਦੀ ਤਸਦੀਕ ਅਤੇ ਫਾਰਮੇਸੀ ਐਕਟ 1948 ਤਹਿਤ ਕਾਨੂੰਨੀ ਸ਼ਰਤਾਂ ਦੀ ਪਾਲਣਾ ਕਰਨਾ ਸ਼ਾਮਲ ਹੈ ਪਰ ਪੀ.ਐਸ.ਪੀ.ਸੀ. ਰਜਿਸਟਰਾਰ ਅਤੇ ਮੁਲਾਜ਼ਮਾਂ ਨੇ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਬਿਲਕੁਲ ਨਜ਼ਰਅੰਦਾਜ਼ ਕਰ ਦਿੱਤਾ। ਇਸ ਤੋਂ ਇਲਾਵਾ, ਇਹ ਪਤਾ ਲੱਗਾ ਕਿ ਪਰਵੀਨ ਕੁਮਾਰ ਭਾਰਦਵਾਜ ਨੇ ਤਤਕਾਲੀ ਸਮੇਂ ਰਜਿਸਟਰਾਰ ਦਾ ਅਹੁਦਾ ਨਾ ਹੋਣ ਦੇ ਬਾਵਜੂਦ ਕਥਿਤ ਤੌਰ 'ਤੇ ਹਿਮਾਚਲ ਸਟੇਟ ਫਾਰਮੇਸੀ ਕੌਂਸਲ ਦੇ ਵਿਦਿਆਰਥੀਆਂ ਲਈ ਦੋ ਫਾਰਮੇਸੀ ਸਰਟੀਫਿਕੇਟਾਂ 'ਤੇ ਦਸਤਖਤ ਕੀਤੇ ਸਨ। ਉਪਰੋਕਤ ਬੇਨਿਯਮੀਆਂ ਨੂੰ ਧਿਆਨ ਵਿੱਚ ਰੱਖਦਿਆਂ, ਉਕਤ ਖਿਲਾਫ ਐਫ.ਆਈ.ਆਰ. 17 ਮਿਤੀ 8.12.23 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਹੋਰ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਜੁੜੇ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 09 December,2023
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ 384 ਬੈਂਚਾਂ ਨੇ ਕੀਤੀ 2.97 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ, 09 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 384 ਬੈਂਚਾਂ ਵਿੱਚ ਲਗਭਗ 2.97 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਸਮ੍ਰਿਤੀ ਧੀਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
Punjab Bani 09 December,2023
ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ
ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ ਪਟਿਆਲਾ, 9 ਦਸੰਬਰ: ਅੱਜ ਕੌਮੀ ਅਦਾਲਤ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 34 ਬੈਂਚਾਂ (ਪਟਿਆਲਾ ਵਿੱਚ 23 ਰਾਜਪੁਰਾ ਵਿੱਚ 05, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 03) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 34929 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1015916924/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਮੈਡਮ ਸੁਰਿੰਦਰ ਪਾਲ ਕੌਰ ਨੇ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਮਾਨੀ ਅਰੋੜਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ । ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦੇ ਹੋਏ ਮੈਡਮ ਮਾਨੀ ਅਰੋੜਾ, ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ) ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖਤਮ ਕੀਤਾ ਜਾ ਸਕੇ। ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ ਪ੍ਰਿੰਸੀਪਲ ਜੱਜ, ਸ਼. ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ 242 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਬਣਿਆ।
Punjab Bani 09 December,2023
ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ
ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ ਜਲੰਧਰ : ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਢਾਈ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਸਐੱਚਓ ਸਮੇਤ ਦੋ ਮੁਲਾਜ਼ਮਾਂ ‘ਤੇ ਮਾਮਲਾ ਦਰਜ ਹੋਇਆ ਹੈ। ਐਸਐਚਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਐਸਐਚਓ ਰਾਜੇਸ਼ ਕੁਮਾਰ ਅਰੋੜਾ ਜਲੰਧਰ ਦੇ ਰਾਮਾ ਮੰਡੀ ਥਾਣੇ ਵਿੱਚ ਤਾਇਨਾਤ ਹੈ। ਦੋਸ਼ ਹਨ ਕਿ ਸਪਾ ਸੈਂਟਰ ‘ਤੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਛੁਡਾਉਣ ਲਈ ਪੈਸੇ ਲਏ ਗਏ ਸਨ। ਦਰਅਸਲ, ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ ‘ਤੇ ਸਪਾ ਸੈਂਟਰ ਦੇ ਮਾਲਕ ਕੋਲੋਂ ਪੈਸੇ ਲੈਣ ਦੇ ਮਾਮਲੇ ਵਿਚ ਆਪਣੇ ਹੀ ਥਾਣੇ ਰਾਮਾਮੰਡੀ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐੱਫ. ਆਈ. ਆਰ ‘ਚ ਰਾਜੇਸ਼ ਅਰੋੜਾ ਦੇ ਇਲਾਵਾ 2 ਹੋਰ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਰਾਜੇਸ਼ ਅਰੋੜਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼. ਆਈ. ਆਰ. ਵੀ ਥਾਣਾ ਰਾਮਾਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ।
Punjab Bani 08 December,2023
ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ
ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ, 7 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਪਿੰਡ ਮੱਤੇਵਾੜਾ, ਲੁਧਿਆਣਾ ਨੇ ਉਕਤ ਮੁਲਜ਼ਮ ਪੰਕਜ ਕੁਮਾਰ ਨੰਬਰਦਾਰ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਉਹ ਲੁਧਿਆਣਾ ਸ਼ਹਿਰ ਦੇ ਪ੍ਰੇਮ ਵਿਹਾਰ ਇਲਾਕੇ ਵਿੱਚ ਸਫ਼ਾਈ ਸੇਵਕ ਵਜੋਂ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਹੈ। ਉਸਨੇ ਅੱਗੇ ਦੱਸਿਆ ਕਿ 800 ਮੀਟਰ ਦੇ ਘੇਰੇ ਵਿੱਚ ਕੰਮ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ, ਉਸਨੂੰ 2400 ਮੀਟਰ ਦਾ ਖੇਤਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੰਬਰਦਾਰ ਨੇ ਉਸ ਨੂੰ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦੇਣ ਲਈ 5,000 ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਸ਼ਿਕਾਇਤਕਰਤਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪੰਕਜ ਕੁਮਾਰ ਨੇ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸ਼ਿਕਾਇਤਕਰਤਾ ਨੇ ਪੰਕਜ ਕੁਮਾਰ ਨਾਲ ਕੀਤੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਰਿਕਾਡਿੰਗ ‘ਚ ਪੰਕਜ ਕੁਮਾਰ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਲੁਧਿਆਣਾ ਦੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਪੜਤਾਲ ਕਰਨ ਉਪਰੰਤ ਦੋਸ਼ਾਂ ਦੀ ਪੁਸ਼ਟੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਤੋਂ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਲਜ਼ਮ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 30 ਮਿਤੀ 7.12.23 ਨੂੰ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੰਬਰਦਾਰ ਪੰਕਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 07 December,2023
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ ਚੰਡੀਗੜ੍ਹ, 6 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ 'ਕੜਾ', ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ 'ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 06 December,2023
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ ਅਪ੍ਰੇਸ਼ਨ ਦੌਰਾਨ 26 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 23 ਐਫਆਈਆਰ ਕੀਤੀਆਂ ਦਰਜ ; 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - ਪੁਲਿਸ ਟੀਮਾਂ ਨੇ 3760 ਵਾਹਨਾਂ ਦੀ ਕੀਤੀ ਚੈਕਿੰਗ , ਜਿਨ੍ਹਾਂ ਚੋਂ 271 ਦੇ ਕੀਤੇ ਚਲਾਨ ਅਤੇ 46 ਵਾਹਨ ਕੀਤੇ ਜ਼ਬਤ - ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਨਕੇਲ ਕੱਸਣ ਤੋਂ ਇਲਾਵਾ ਨਸ਼ਾ ਅਤੇ ਸ਼ਰਾਬ ਦੀ ਤਸਕਰੀ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ । ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। । ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।”’’ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐਫਆਈਆਰ ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ।
Punjab Bani 06 December,2023
ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ
ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ ਜੈਪੁਰ : ਰਾਜਸਥਾਨ ਦੇ ਜੈਪੁਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ( ਨੂੰ ਗੋਲ਼ੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਰਾਜਪੂਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ 'ਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫੌਜੀ ਹੈ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਵਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
Punjab Bani 06 December,2023
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 5 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 05 December,2023
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 4 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 05 December,2023
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ ਨਗਰ), 5 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ। ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ। ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ 'ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ 'ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।
Punjab Bani 05 December,2023
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਆਈ.ਐਸ.ਵਾਈ.ਐਫ. ਦੇ ਕਾਰਕੁਨ ਪਰਮਜੀਤ ਢਾਡੀ ਯੂ.ਕੇ ਤੋਂ ਸੰਸਥਾ ਵਿੱਚ ਨਵੇਂ ਅੱਤਵਾਦੀਆਂ ਦੀ ਭਰਤੀ, ਮਦਦ ਅਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ ਪੰਜਾਬ ਗੌਰਵ ਯਾਦਵ - ਆਈ.ਐਸ.ਵਾਈ.ਐਫ. ਦੇ ਪੂਰੇ ਨੈੱਟਵਰਕ ਅਤੇ ਗ੍ਰਿਫਤਾਰ ਕੀਤੇ ਦੋਸ਼ੀਆਂ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਜਾਂਚ ਜਾਰੀ: ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬ੍ਰਿਟਿਸ਼ ਨਾਗਰਿਕ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ) ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਅੱਤਵਾਦਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ ਆਈ.ਐਸ.ਵਾਈ.ਐਫ. ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2021 ਵਿੱਚ, ਦੋਸ਼ੀ ਪਰਮਜੀਤ ਢਾਡੀ ਦਾ ਨਾਮ ਪੰਜਾਬ ਵਿੱਚ ਆਈ.ਐਸ.ਵਾਈ.ਐਫ. ਕੇਡਰ ਦੇ ਪੁਨਰਗਠਨ ਕਰਨ ਵਾਲਿਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਜੋ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਵਿਸ਼ੇਸ਼ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਫੰਡ ਅਤੇ ਖਾੜਕੂ ਹਾਰਡਵੇਅਰ ਦਾ ਇੰਤਜ਼ਾਮ ਕਰਦਾ ਸੀ। ਉਨ੍ਹਾਂ ਕਿਹਾ ਕਿ ਢਾਡੀ ਦੇ ਪੰਜਾਬ ਵਿੱਚ ਦਹਿਸ਼ਤੀ ਫੰਡਿੰਗ ਅਤੇ ਹੋਰ ਦਮਨਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਐਲ.ਓ.ਸੀ. ਜਾਰੀ ਕੀਤਾ ਗਿਆ ਸੀ। ਉਕਤ ਗ਼ਿ੍ਰਫਤਾਰੀ ਨੂੰ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਹਿਸ਼ਤੀ ਮਾਡਿਊਲ ਲਈ ਇੱਕ ਵੱਡਾ ਝਟਕਾ ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੂਰੇ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਨਿਰੰਤਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਢਾਡੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸੋਮਵਾਰ ਨੂੰ ਸ੍ਰੀ ਗੁਰੂ ਰਾਮਦਾਸ ਏਅਰਪੋਰਟ, ਅੰਮ੍ਰਿਤਸਰ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਪੰਜਾਬ ਸਿੰਘ ਦੇ ਨਾਮ ਵਾਲੇ ਬ੍ਰਿਟਿਸ਼ ਪਾਸਪੋਰਟ ’ਤੇ ਯੂਕੇ ਜਾਣ ਲਈ ਜਹਾਜ਼ ਵਿੱਚ ਸਵਾਰ ਹੋ ਰਿਹਾ ਸੀ। ਪੁਲਿਸ ਵਲੋਂ ਢਾਡੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ 13, 16, 17, 18, 18-ਬੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੀ ਧਾਰਾ 20, ਵਿਸਫੋਟਕ ਐਕਟ ਦੀ ਧਾਰਾ 3,4,5, ਅਸਲਾ ਐਕਟ ਦੀ ਧਾਰਾ 25, ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120, 120-ਬੀ ਤਹਿਤ ਐਫਆਈਆਰ ਨੰਬਰ 18 ਮਿਤੀ 02.09.2021 ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਦਰਜ ਕੇਸ ਦਰਜ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਢਾਡੀ ਲਖਬੀਰ ਸਿੰਘ ਰੋਡੇ ਦੇ ਲਗਾਤਾਰ ਸੰਪਰਕ ਵਿੱਚ ਸੀ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਕਸਰ ਆਉਂਦਾ-ਜਾਂਦਾ ਸੀ ਅਤੇ ਰੋਡੇ ਦੇ ਨਿਰਦੇਸ਼ਾਂ ’ਤੇ, ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹੋਏ ਨੌਜਵਾਨਾਂ ਦੀ ਪਛਾਣ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਦਾ ਸੀ।
Punjab Bani 05 December,2023
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ - ਜੇਲ ਪ੍ਰਸ਼ਾਸ਼ਨ ਵੱਲੋ ਦਿਤਾ ਸਵੇਰ ਦਾ ਖਾਣਾ ਨਹੀ ਖਾਧਾ ਪਟਿਆਲਾ, 5 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ। ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।
Punjab Bani 05 December,2023
ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ
ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ ਦਿਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਖਾਲਿਸਤਾਨੀਆਂ ਅਤੇ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ‘ਚ ਲਾਰੈਂਸ ਬਿਸ਼ਨੋਈ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਦਰਜਨ ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਬਿਸ਼ਨੋਈ ਉਤੇ ਕਈ ਹੋਰ ਮਾਮਲੇ ਵੀ ਦਰਜ ਹਨ, ਜਿਨ੍ਹਾਂ ‘ਚ ਲੁੱਟ-ਖੋਹ ਅਤੇ ਕਤਲ ਸ਼ਾਮਲ ਹਨ। ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੋਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀਆਂ ਉੱਪਰ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਹਰਿਆਣਾ ਤੇ ਰਾਜਸਥਾਨ ਵਿਚ ਬਿਸ਼ਨੋਈ ਦੇ ਕਰੀਬੀਆਂ ਦੇ ਦਰਜਨ ਤੋਂ ਵੱਧ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਈਡੀ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਬੈਠੇ ਗੈਂਗਸਟਰਾਂ ਖ਼ਿਲਾਫ਼ ਸਰਗਰਮ ਹੋਈ ਹੈ। ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਚੋਂ ਕੁਝ ਗੈਂਗਸਟਰਾਂ ਦੇ ਖਾਲਿਸਤਾਨੀਆਂ ਨਾਲ ਸਬੰਧ ਵੀ ਪਾਏ ਗਏ ਹਨ।
Punjab Bani 05 December,2023
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ - ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ - ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।
Punjab Bani 04 December,2023
ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ
ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 4 ਦਸੰਬਰ: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Punjab Bani 04 December,2023
ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ
ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ ਕਪੂਰਥਲਾ, ਮਾਡਰਨ ਜੇਲ 'ਚ ਬੰਦ ਦੋ ਹਵਾਲਾਤੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਹਵਾਲਾਤੀਆਂ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਿਊਟੀ ਡਾਕਟਰ ਨੇ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਦੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਨੇੜੇ ਗਿੱਲ ਚੌਕ ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।ਹਰੀਚੰਦ ਦੇ ਪੁੱਤਰ ਸੰਤੀ ਸੰਤੀ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਐਕਟ ਦੇ ਇੱਕ ਕੇਸ ਵਿੱਚ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ, ਪਰ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਉਸ ਮੁਤਾਬਕ ਪਿਤਾ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸਨ ਅਤੇ ਉਨ੍ਹਾਂ ਦਵਾਈ ਭੇਜਣ ਲਈ ਕਹਿ ਰਿਹਾ ਸੀ। ਬੇਟੇ ਦਾ ਇਲਜ਼ਾਮ ਹੈ ਕਿ ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲਬਧ ਨਹੀਂ ਹੁੰਦੀਆਂ ਸਨ। ਕੁਮਾਰ ਦਾ ਕਹਿਣਾ ਕਿ ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਪਿਤਾ ਦੀ ਜਾਨ ਬਚਾਈ ਜਾ ਸਕਦੀ ਸੀ। ਦੂਜਾ ਕੈਦੀ ਸੋਹਣ ਸਿੰਘ ਪਿਛਲੇ ਇਕ ਸਾਲ ਤੋਂ ਚੋਰੀ ਦੇ ਕੇਸ ਵਿਚ ਬੰਦ ਸੀ ਅਤੇ ਟੀ.ਬੀ. ਦਾ ਮਰੀਜ਼ ਸੀ। ਸ਼ਨਿੱਚਰਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਪਹਿਲਾਂ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 04 December,2023
ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਵੇਰਕਾ ਮੰਡਲ ਦੇ ਪ੍ਰਧਾਨ ਗੁਰਮੁਖ ਸਿੰਘ ਬੱਲ 'ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਗੋਲ਼ੀਆਂ ਚਲਾਈਆਂ ਗਈਆਂ। ਉਨ੍ਹਾਂ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਗੋਲ਼ੀਆਂ ਕਾਰ ਦੇ ਦਰਵਾਜ਼ੇ ਤੇ ਟਾਇਰ 'ਚ ਲੱਗ ਗਈਆਂ। ਇਸ ਮਾਮਲੇ ਸਬੰਧੀ ਮੰਡਲ ਪ੍ਰਧਾਨ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਪੁਲੀਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਡਲ ਪ੍ਰਧਾਨ ਗੁਰਮੁਖ ਸਿੰਘ ਬੱਲ ਦਾ ਕਹਿਣਾ ਹੈ ਕਿ ਉਹ ਐਤਵਾਰ ਰਾਤ ਨੂੰ ਆਪਣੀ ਕਾਰ 'ਚ ਕਿਸੇ ਕੰਮ ਤੋਂ ਘਰ ਪਰਤ ਰਹੇ ਸਨ। ਜਦੋਂ ਉਹ ਵੱਲਾ ਪੁਲ ਨੇੜੇ ਪਹੁੰਚੇ ਤਾਂ ਦੋ ਹਮਲਾਵਰ ਬੋਲੈਰੋ ਕਾਰ 'ਚ ਆਏ ਤੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ। ਇਸ ਦੌਰਾਨ ਹਮਲਾਵਰ ਕਾਰ ਤੋਂ ਹੇਠਾਂ ਉਤਰ ਆਏ ਤੇ ਉਨ੍ਹਾਂ 'ਤੇ ਸਿੱਧੀ ਗੋਲ਼ੀਬਾਰੀ ਕੀਤੀ। ਉਹ ਕਿਸੇ ਤਰ੍ਹਾਂ ਬਚ ਨਿਕਲੇ। ਇਕ ਗੋਲ਼ੀ ਉਨ੍ਹਾਂ ਦੀ ਕਾਰ ਦੇ ਦਰਵਾਜ਼ੇ 'ਤੇ ਲੱਗੀ, ਜਦਕਿ ਦੂਜੀ ਟਾਇਰ 'ਚ ਜਾ ਲੱਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਕਸਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਧਮਕੀਆਂ ਵੀ ਮਿਲੀਆਂ ਸਨ ਜਿਸ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਵੀ ਕੀਤੀਆਂ ਗਈਆਂ ਸਨ ਪਰ ਪੁਲਿਸ ਨੇ ਕਦੇ ਵੀ ਉਸ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ।
Punjab Bani 04 December,2023
ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਸ ਨੇ ਕੀਤਾ ਐਨਕਾਊਟਰ
ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਸ ਨੇ ਕੀਤਾ ਐਨਕਾਊਟਰ ਬਠਿੰਡਾ, 4 ਦਸੰਬਰ : ਬਠਿੰਡਾ ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਐਨਕਾਊਂਟਰ ਵਿੱਚ ਜਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਨੌਜਵਾਨ ਵੱਲੋਂ ਪੁਲਿਸ ਨੂੰ ਦੇਖ ਕੇ ਗੋਲੀ ਚਲਾਈ ਗਈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਲੁਟੇਰਾ ਜ਼ਖਮੀ ਹੋਇਆ ਹੈ। ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।
Punjab Bani 04 December,2023
ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼
ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼ ਨਡਾਲਾ : ਸ਼ਨਿਚਰਵਾਰ ਦੇਰ ਰਾਤ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋਂ ਕਾਰ 'ਚੋਂ ਆਮ ਆਦਮੀ ਪਾਰਟੀ ਦੇ ਆਗੂ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਇਕ ਕਾਰ 'ਚ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਕਾਰ ਦੀ ਡਰਾਈਵਰ ਸੀਟ 'ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਬੀਰ ਸਿੰਘ (28) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦੀ ਲਾਸ਼ ਪਈ ਸੀ ਜਿਸ ਨੂੰ ਕਬਜ਼ੇ 'ਚ ਲੈ ਲੈ ਕੇ ਮੋਰਚਰੀ ਚ ਰਖਵਾਇਆ ਹੈ। ਸੁਖਬੀਰ ਸਿੰਘ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਗਿਆ ਸੀ ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ 'ਚੋਂ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 December,2023
ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ
ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ ਰਾਵਲਪਿੰਡੀ, 3 ਦਸੰਬਰ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ‘ਚ ਕਾਰਾਕੋਰਮ ਹਾਈਵੇਅ ‘ਤੇ ਇਕ ਯਾਤਰੀ ਬੱਸ ‘ਤੇ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ਕੀਤੀ ਜਿਸ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਦੀਆਮੇਰ ਦੇ ਡਿਪਟੀ ਕਮਿਸ਼ਨਰ ਕੈਪਟਨ (ਸੇਵਾਮੁਕਤ) ਆਰਿਫ਼ ਅਹਿਮਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਾਦਸਾ ਸ਼ਨਿਚਰਵਾਰ ਸ਼ਾਮ 6:30 ਵਜੇ ਵਾਪਰਿਆ। ਅਧਿਕਾਰੀ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਜ਼ਿਆਦਾਤਰ ਯਾਤਰੀ ਕੋਹਿਸਤਾਨ, ਪੇਸ਼ਾਵਰ, ਘੀਜ਼ਰ, ਚਿਲਾਸ, ਰਾਊਂਡੂ, ਸਕਰਦੂ, ਮਾਨਸੇਹਰਾ, ਸਵਾਬੀ ਅਤੇ ਸਿੰਧ ਦੇ ਇੱਕ ਜਾਂ ਦੋ ਲੋਕਾਂ ਸਮੇਤ ਦੇਸ਼ ਭਰ ਦੇ ਸਨ। ਜਦੋਂ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੈਨਿਕ ਵੀ ਸ਼ਾਮਲ ਹਨ। ਇਸ ਸਬੰਧ ‘ਚ ਪੁਲੀਸ ਨੇ ਐਤਵਾਰ ਨੂੰ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Punjab Bani 03 December,2023
ਭਿਆਨਕ ਸੜਕ ਹਾਦਸੇ ਵਿੱਚ ਗਈ 5 ਲੋਕਾਂ ਦੀ ਜਾਨ
ਭਿਆਨਕ ਸੜਕ ਹਾਦਸੇ ਵਿੱਚ ਗਈ 5 ਲੋਕਾਂ ਦੀ ਜਾਨ ਫਰੀਦਕੋਟ, 3 ਦਸੰਬਰ -ਫਰੀਦਕੋਟ ਜ਼ਿਲੇ 'ਚੋਂ ਲੰਘਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਵਾੜਾ ਭਾਈ ਕਾ ਨੇੜੇ ਸ਼ਨੀਵਾਰ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸੇ 'ਚ ਇੱਕੋ ਕਾਰ 'ਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕ ਡਿਜ਼ਾਇਰ ਕਾਰ ਵਿੱਚ ਸਫ਼ਰ ਕਰ ਰਹੇ ਸਨ ਜੋ ਇੱਕ ਹੋਰ ਕਾਰ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾਈ। ਸੂਚਨਾ ਤੋਂ ਬਾਅਦ ਸਹਾਰਾ ਸੁਸਾਇਟੀ ਬਠਿੰਡਾ ਦੀ ਟੀਮ ਪੁਲੀਸ ਸਮੇਤ ਮੌਕੇ ’ਤੇ ਪੁੱਜੀ। ਜਿਨ੍ਹਾਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ 'ਚੋਂ ਕੱਢ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਦੇ ਮੁਰਦਾਘਰ 'ਚ ਰਖਵਾਇਆ। ਪੁਲਿਸ ਅਨੁਸਾਰ ਇੱਕ ਆਈ-20 ਕਾਰ ਅਤੇ ਇੱਕ ਸਵਿਫਟ ਡਿਜ਼ਾਇਰ ਬਠਿੰਡਾ ਵੱਲੋਂ ਆ ਰਹੇ ਸਨ ਕਿ ਵਾੜਾ ਭਾਈ ਕਾ ਨੇੜੇ ਹਾਦਸਾਗ੍ਰਸਤ ਹੋ ਗਏ। ਮ੍ਰਿਤਕਾਂ ਵਿੱਚੋਂ ਤਿੰਨ ਦੀ ਪਛਾਣ ਮਨਜੀਤ, ਅਮਨਦੀਪ ਸਿੰਘ ਬਠਿੰਡਾ ਅਤੇ ਨਾਨਕ ਸਿੰਘ ਰਾਏਕੇ ਕਲਾਂ ਵਾਸੀ ਪਿੰਡ ਕੋਟਲੀ ਅਬਲੂ ਵਜੋਂ ਹੋਈ ਹੈ। ਜਦਕਿ ਬਾਕੀ ਦੋ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਹਾਰਾ ਜਨ ਸੇਵਾ ਬਠਿੰਡਾ ਦੇ ਸੰਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਆਪਣੇ ਤਿੰਨ ਵਾਹਨਾਂ ’ਚ ਮੌਕੇ ’ਤੇ ਪੁੱਜੇ ਅਤੇ ਕਾਰ ’ਚੋਂ 5 ਲਾਸ਼ਾਂ ਨੂੰ ਕੱਢ ਕੇ ਫਰੀਦਕੋਟ ਲੈ ਗਏ।
Punjab Bani 03 December,2023
ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ
ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ ਗਾਜ਼ਾ ਪੱਟੀ, 2 ਦਸੰਬਰ ਇਜ਼ਰਾਈਲ ਨੇ ਜੰਗਬੰਦੀ ਦੀ ਸਮਾਪਤੀ ਤੋਂ ਬਾਅਦ ਗਾਜ਼ਾ ਪੱਟੀ ਵਿੱਚ ਘਰਾਂ ਅਤੇ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ, ਜਿਸ ਵਿੱਚ ਘੱਟੋ-ਘੱਟ 178 ਵਿਅਕਤੀ ਮਾਰੇ ਗਏ। ਸਿਹਤ ਮੰਤਰਾਲੇ ਨੇ ਇੱਥੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਨੇ ਹਮਾਸ ਦੇ 200 ਤੋਂ ਵੱਧ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਗਾਜ਼ਾ ਤੋਂ ਕੱਟੜਪੰਥੀਆਂ ਨੇ ਫਿਰ ਤੋਂ ਇਜ਼ਰਾਈਲ ‘ਤੇ ਰਾਕੇਟ ਦਾਗੇ, ਜਦੋਂ ਕਿ ਲਿਬਨਾਨ ਦੇ ਨਾਲ ਉੱਤਰੀ ਸਰਹੱਦ ‘ਤੇ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹਮਲੇ ਸ਼ੁਰੂ ਹੋ ਗਏ। ਜੰਗਬੰਦੀ ਵਿਚੋਲਗੀ ਕਰਨ ਵਾਲੇ ਦੇਸ਼ ਕਤਰ ਨੇ ਕਿਹਾ ਹੈ ਕਿ ਜੰਗਬੰਦੀ ਨੂੰ ਮੁੜ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਇਜ਼ਰਾਈਲ ਨੇ ਗਾਜ਼ਾ ਵਿੱਚ ਫੌਜੀ ਹਮਲਿਆਂ ਨੂੰ ਰੋਕ ਦਿੱਤਾ ਸੀ ਅਤੇ ਅਤਿਵਾਦੀਆਂ ਵੱਲੋਂ 100 ਬੰਦੀਆਂ ਦੀ ਰਿਹਾਈ ਦੇ ਬਦਲੇ 300 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਜ਼ਰਾਈਲ ਦਾ ਕਹਿਣਾ ਹੈ ਕਿ 115 ਪੁਰਸ਼, 20 ਔਰਤਾਂ ਅਤੇ ਦੋ ਬੱਚੇ ਹਾਲੇ ਵੀ ਹਮਾਸ ਦੀ ਕੈਦ ’ਚ ਹਨ।
Punjab Bani 02 December,2023
ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ
ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਨਵੀਂ ਦਿੱਲੀ, 2 ਦਸੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਥਾਨਕ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ। ਇਹ ਕੇਸ ਵਿੱਚ ਪੂਰਕ ਚਾਰਜਸ਼ੀਟ ਹੈ, ਕਿਉਂਕਿ ਏਜੰਸੀ ਨੇ ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਪੰਜ ਸ਼ਿਕਾਇਤਾਂ ਦਰਜ ਕੀਤੀਆਂ ਹਨ। ਈਡੀ ਨੇ ਇਸ ਮਾਮਲੇ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸਿੰਘ ਨੂੰ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ।
Punjab Bani 02 December,2023
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ ਆਕਲੈਂਡ, 2 ਦਸੰਬਰ ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੱਤਾ ਗਿਆ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਨਿਊਜ਼ੀਲੈਂਡ ਦੇ ਤਿੰਨ ਖਾਲਿਸਤਾਨੀਆਂ ਨੇ ਹਰਨੇਕ ਸਿੰਘ ‘ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਹਮਲਾ 23 ਦਸੰਬਰ 2020 ਨੂੰ ਕੀਤਾ ਸੀ। ਇਸ ਦੌਰਾਨ ਹਰਨੇਕ ਸਿੰਘ ‘ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ 48 ਸਾਲਾ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।
Punjab Bani 02 December,2023
ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ
ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ - ਸਿੱਖਿਆ ਮੰਤਰੀ ਨੇ ਐਕਸ਼ਨ ਲੈਦਿਆ ਕੀਤਾ ਠੇਕੇਦਾਰ ਦਾ ਲਾਇਸੈਸ ਰੱਦ ਸੰਗਰੂਰ, 2 ਦਸੰਬਰ : ਸੰਗਰੂਰ ਵਿਚ ਮੈਰੀਟੋਰੀਅਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ। 60 ਬੱਚਿਆਂ ਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮੌਕੇ ਪੁਲਿਸ ਨੇ ਵੀ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ FIR ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ 60 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ ਜੋ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Punjab Bani 02 December,2023
ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ
ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਾਹੌਰ, ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਪੰਜਾਬ ਦੇ ਇੱਕ ਸਿੱਖ ਪਰਿਵਾਰ ਨੂੰ ਲਹਿੰਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਲੁਟੇਰੇ ਪੁਲਿਸ ਦੀ ਵਰਦੀ ਵਿੱਚ ਸਨ। ਜੋ ਕਿ ਉਨ੍ਹਾਂ ਕੋਲੋਂ 1 ਲੱਖ ਭਾਰਤੀ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਫ਼ਰਾਰ ਹੋ ਗਏ। ਪਾਕਿ ਪੁਲਿਸ ਨੇ ਗੁਲਬਰਗ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਸ ਘਟਨਾ ਦੀ ਰਿਪੋਰਟ ਕਰਦਿਆਂ ਹੈਰਾਨੀ ਜਤਾਈ ਹੈ ਕਿ ਪੁਲਿਸ ਨੇ ਇਸ ਮਾਮਲੇ 'ਚ ਐੱਫ.ਆਈ.ਆਰ ਤਾਂ ਦਰਜ ਕੀਤੀ ਪਰ ਐੱਫ.ਆਈ.ਆਰ 'ਚ ਡਕੈਤੀ ਦੀ ਧਾਰਾ ਨਹੀਂ ਜੋੜੀ ਗਈ। ਮੀਡੀਆ ਮੁਤਾਬਕ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ।
Punjab Bani 01 December,2023
ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ
ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ ਇੰਫਾਲ, 1 ਦਸੰਬਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਸਰਕਾਰੀ ਬੈਂਕ ’ਚੋਂ 18.80 ਕਰੋੜ ਰੁਪਏ ਲੁੱਟ ਲਏ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ ‘ਕਰੰਸੀ ਚੈਸਟ’ ਹੈ, ਜਿੱਥੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਰੋਰ ਬੈਂਕਾਂ ਅਤੇ ਏਟੀਐੱਮ ਲਈ ਨਕਦੀ ਸਟੋਰ ਕੀਤੀ ਜਾਂਦੀ ਹੈ। ਵੀਰਵਾਰ ਸ਼ਾਮ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਲੁਟੇਰੇ ਇੰਫਾਲ ਤੋਂ ਕਰੀਬ 80 ਕਿਲੋਮੀਟਰ ਦੂਰ ਉਖਰੂਲ ਕਸਬੇ ‘ਚ ਬੈਂਕ ‘ਚ ਪਹੁੰਚੇ। ਉਨ੍ਹਾਂ ਨੇ ਸੁਰੱਖਿਆ ਕਰਮੀਆਂ ‘ਤੇ ਕਾਬੂ ਕੀਤਾ, ਬੈਂਕ ਕਰਮਚਾਰੀਆਂ ਨੂੰ ਧਮਕਾਇਆ ਅਤੇ ਸੇਫ ‘ਚੋਂ ਪੈਸੇ ਲੁੱਟ ਲਏ। ਕੁਝ ਲੁਟੇਰੇ ਵਰਦੀ ਵਿੱਚ ਸਨ। ਉਨ੍ਹਾਂ ਮੁਲਾਜ਼ਮਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਬੈਂਕ ਦੇ ਟਾਇਲਟ ਅੰਦਰ ਬੰਦ ਕਰ ਦਿੱਤਾ। ਸੀਨੀਅਰ ਕਰਮਚਾਰੀ ਨੂੰ ਬੰਦੂਕ ਦਿਖਾ ਕੇ ਸੇਫ ਖੋਲ੍ਹਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਲੁਟੇਰੇ ਪੈਸੇ ਲੈ ਕੇ ਫ਼ਰਾਰ ਹੋ ਗਏ।
Punjab Bani 01 December,2023
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ: ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਮਾਰੇ ਗਏ ਦੋਵੇਂ ਗੈਂਗਸਟਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ: ਸੀ.ਪੀ. ਲੁਧਿਆਣਾ ਚੰਡੀਗੜ੍ਹ, 30 ਨਵੰਬਰ: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ। ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ 'ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ। ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ 'ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Punjab Bani 30 November,2023
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ - ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਚੰਡੀਗੜ੍ਹ/ਜਲੰਧਰ, 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 30 November,2023
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵਿੱਚ ਹੋਏ ਬਰੀ
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵਿੱਚ ਹੋਏ ਬਰੀ ਇਸਲਾਮਾਬਾਦ, 29 ਨਵੰਬਰ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ ’ਚ ਬੁੱਧਵਾਰ ਨੂੰ ਬਰੀ ਕਰ ਦਿੱਤਾ। ਇਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ 2018 ’ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ਼ (73) ਨੇ ਅਵੇਨਫੀਲਡ ਜਾਇਦਾਦ ਅਤੇ ਅਨ ਅਜੀਜੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।
Punjab Bani 29 November,2023
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਾਥੀਆਂ ਸਮੇਤ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਇੱਕ ਮਾਮਲੇ 'ਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸ ਦੇ ਵਿਰੋਧ 'ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉੱਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।ਉਸ ਵਕਤ ਪੁਲ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਟ ਮੰਤਰੀ ਸਮੇਤ 50 ਦੇ ਲਗਪਗ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਜ਼ੀਰਾ ਦੀ ਅਦਾਲਤ 'ਚ ਚੱਲ ਰਿਹਾ ਸੀ। ਅੱਜ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ,ਮਹੇਸ਼ ਇੰਦਰ ਸਿੰਘ ਗਰੇਵਾਲ, ਬਰਜਿੰਦਰ ਸਿੰਘ ਬਰਾੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ,ਸ਼ੇਰ ਸਿੰਘ ਮੰਡ, ਮਨਤਾਰ ਸਿੰਘ ਬਰਾੜ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਆਗੂਆਂ ਨੂੰ ਬਰੀ ਕਰ ਦਿੱਤਾ ਹੈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਅਸੀਂ ਹਮੇਸ਼ਾ ਨਿਆਪਾਲਿਕਾ ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਨੇ ਜਿਹੜਾ ਅੱਜ ਫੈਸਲਾ ਲਿਆ ਹੈ ਉਸ ਦੇ ਲਈ ਅਸੀਂ ਨਿਆ ਪਾਲਕਾਂ ਦੇ ਹਮੇਸ਼ਾ ਰਿਣੀ ਰਹਾਂਗੇ ਉਹਨਾਂ ਕਿਹਾ ਕਿ ਵਕੀਲ ਸਾਹਿਬਾਨਾਂ ਨੇ ਵੀ ਸਾਡੇ ਕੇਸ ਦੇ ਵਿੱਚ ਜਿਹੜੀ ਭੂਮਿਕਾ ਨਿਭਾਈ ਹੈ ਉਸ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਜਿਹੜੇ ਮਾਮਲੇ ਸਿਆਸੀ ਰਾਂਝੇਸ਼ ਤੇ ਤਹਿਤ ਕੀਤੇ ਜਾਂਦੇ ਹਨ ਉਹਨਾਂ ਦਾ ਇਨਸਾਫ ਅਕਸਰ ਹੀ ਨਿਆ ਪਾਲਕ ਕਰਦੇ ਹਨ ਜੋ ਉਹਨਾਂ ਨੇ ਕਰਕੇ ਸੱਚ ਦੀ ਜਿੱਤ ਕੀਤੀ ਹੈ।
Punjab Bani 29 November,2023
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।
Punjab Bani 29 November,2023
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 29 November,2023
ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ
ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ ਤਲ ਅਵੀਵ, 28 ਨਵੰਬਰ ਇਜ਼ਰਾਈਲ ਅਤੇ ਹਮਾਸ ਨੇ ਸੋਮਵਾਰ ਨੂੰ ਆਪਣੇ ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਸਹਿਮਤੀ ਪ੍ਰਗਟ ਕੀਤੀ, ਜਿਸ ਨਾਲ ਅਤਿਵਾਦੀਆਂ ਵੱਲੋਂ ਬੰਦੀ ਬਣਾਏ ਅਤੇ ਇਜ਼ਰਾਈਲੀ ਜੇਲ੍ਹਾਂ ਵਿੱਚ ਬੰਦ ਫਲਸਤੀਨੀ ਕੈਦੀਆਂ ਦੇ ਅਦਲਾ-ਬਦਲੀ ਜਾਰੀ ਰਹਿਣ ਦੀ ਸੰਭਾਵਨਾ ਵਧ ਗਈ ਹੈ। ਇਹ 4 ਦਿਨਾਂ ਜੰਗਬੰਦੀ ਸਮਝੌਤਾ ਸੋਮਵਾਰ ਨੂੰ ਮੁੱਕ ਗਿਆ ਸੀ। ਹਮਾਸ ਨੇ 11 ਇਜ਼ਰਾਈਲੀ ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕੀਤਾ। ਇਸ ਤੋਂ ਇਲਾਵਾ ਇਜ਼ਰਾਈਲ ਵੱਲੋਂ ਰਿਹਾਅ ਕੀਤੇ 33 ਫਲਸਤੀਨੀ ਕੈਦੀ ਅੱਜ ਤੜਕੇ ਪੱਛਮੀ ਕੰਢੇ ਦੇ ਰਾਮੱਲਾ ਪਹੁੰਚ ਗਏ, ਜਿਵੇਂ ਹੀ ਇਨ੍ਹਾਂ ਕੈਦੀਆਂ ਨੂੰ ਲੈ ਕੇ ਬੱਸ ਪੱਛਮੀ ਕੰਢੇ ਦੀਆਂ ਸੜਕਾਂ ‘ਤੇ ਪਹੁੰਚੀ ਤਾਂ ਲੋਕਾਂ ਦੀ ਭੀੜ ਨੇ ਇਸ ਦਾ ਸਵਾਗਤ ਕੀਤਾ।
Punjab Bani 28 November,2023
ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ
ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ - ਪੁਲਿਸ ਨੇ ਕਾਰਵਾਈ ਕਰਦਿਆਂ ਫੜੇ ਲੁਟੇਰੇ ,ਕੀਤਾ ਸਮਾਨ ਬਰਾਮਦ ਛੇਹਰਟਾ : ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ। ਔਰਤ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਡਿਪ੍ਰੈਸ਼ਨ ’ਚ ਚਲਾ ਗਿਆ, ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਿਲਾਸਾ ਦਿੱਤਾ ਤਾਂ ਉਸ ਨੇ 26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਉਰਫ ਮੰਨਾ ਵਾਸੀ ਪਿੰਡ ਨੱਥੂਪੁਰ ਥਾਣਾ ਘਰਿੰਡਾ, ਸੁਖਦੀਪ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਅਤੇ ਤਰਸਪ੍ਰੀਤ ਸਿੰਘ ਵਾਸੀ ਪਿੰਡ ਭਕਨਾ ਕਲਾਂ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਰਸ, ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਏਸੀਪੀ ਪੱਛਮੀ ਕਮਲਜੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ 26 ਨਵੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਸਾਲੇ ਰਾਜਵੰਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਰਾਮਪੁਰਾ ਮੁਰਾਦਪੁਰਾ ਫਤਿਹਗੜ੍ਹ ਚੂੜੀਆਂ ਰੋਡ ਦਾ ਵਿਆਹ 15 ਨਵੰਬਰ 2023 ਨੂੰ ਸੀ। ਜਿਸ ਦੀ ਬਰਾਤ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ ਅਟਾਰੀ ਵਿਖੇ ਗਈ ਸੀ। ਉਹ ਅਤੇ ਉਸ ਦੀ ਪਤਨੀ ਮਨਦੀਪ ਕੌਰ ਅਤੇ ਉਸ ਦਾ ਲੜਕਾ ਗੁਰਸਿਮਰਨਦੀਪ ਸਿੰਘ ਉਰਫ਼ ਵੰਸ਼ ਵੀ ਵਿਆਹ ਦੀ ਬਰਾਤ ਵਿਚ ਗਏ ਸਨ। ਜਾਂਦੇ ਸਮੇਂ ਉਸ ਦੀ ਪਤਨੀ ਮਨਦੀਪ ਕੌਰ ਨੇ ਕਾਰ ਵਿਚ ਕਾਫੀ ਉਲਟੀਆਂ ਕਰ ਦਿੱਤੀਆਂ। ਜਿਸ ਕਾਰਨ ਵਾਪਸੀ ਸਮੇਂ ਉਸ ਦੀ ਪਤਨੀ ਅਤੇ ਲੜਕਾ ਪਿੰਡ ਧਨੋਏ ਖੁਰਦ ਤੋਂ ਪਿੰਡ ਰਾਮਪੁਰਾ ਮੁਰਾਦਪੁਰਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ। ਸ਼ਾਮ ਕਰੀਬ ਪੌਣੇ ਛੇ ਵਜੇ ਜਦੋਂ ਉਹ ਆਰਮੀ ਗੇਟ ਨੰਬਰ 1 ਬਾਈਪਾਸ ਨੇੜੇ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਾ ਘਣੂੰਪੁਰ ਪਹੁੰਚੇ ਤਾਂ ਪਿੱਛੇ ਤੋਂ ਮੋਟਰਸਾਈਕਲ (ਪੀਬੀ-02-ਈਜੇ-2560) ’ਤੇ ਸਵਾਰ ਤਿੰਨ ਲੁਟੇਰੇ ਆਏ ਅਤੇ ਮੋਟਰਸਾਈਕਲ ’ਤੇ ਬੈਠੀ ਮਨਦੀਪ ਕੌਰ ਦਾ ਪਰਸ ਖੋਹਣ ਲੱਗੇ। ਜਦੋਂ ਉਸ ਦੀ ਪਤਨੀ ਨੇ ਪਰਸ ਨਾ ਛੱਡਿਆ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ੀ ਨਾਲ ਪਰਸ ਖੋਹ ਲਿਆ, ਜਿਸ ਕਾਰਨ ਉਸ ਦੀ ਪਤਨੀ ਜ਼ਮੀਨ ’ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਮੁਲਜ਼ਮ ਪਰਸ ਲੈ ਕੇ ਫ਼ਰਾਰ ਹੋ ਗਏ। ਪਰਸ ਵਿਚ ਇਕ ਮੋਬਾਈਲ ਫ਼ੋਨ ਅਤੇ 5-6 ਹਜ਼ਾਰ ਰੁਪਏ ਦੀ ਨਕਦੀ ਸੀ। ਘਟਨਾ ’ਚ ਜ਼ਖਮੀ ਔਰਤ ਨੂੰ ਪਹਿਲਾਂ ਰਾਮਤੀਰਥ ਰੋਡ ’ਤੇ ਕਪੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅਰੋੜਾ ਹਸਪਤਾਲ ਲਿਜਾਣ ਲਈ ਕਿਹਾ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ’ਚ ਮ੍ਰਿਤਕ ਔਰਤ ਦਾ ਪਤੀ ਉਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਖਡੂਰ ਸਾਹਿਬ ਲੈ ਗਿਆ, ਜਿੱਥੇ 16 ਨਵੰਬਰ ਨੂੰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਆਪਣੀ ਪਤਨੀ ਦੀ ਮੌਤ ਕਾਰਨ ਬਹੁਤ ਡਿਪਰੈਸ਼ਨ ਵਿਚ ਆ ਗਿਆ ਅਤੇ ਆਪਣੀ ਸੁੱਧ-ਬੁੱਧ ਗੁਆ ਬੈਠਾ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੌਸਲਾ ਦਿੱਤਾ। 26 ਨਵੰਬਰ ਨੂੰ ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜਮਾਂ ਦੀ ਪਛਾਣ ਕਰ ਲਈ ਅਤੇ ਉਸ ਤੋਂ ਬਾਅਦ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 28 November,2023
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ ਦਿਲੀ, 28 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹ ਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ ਨੂੰ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਹੁਣ ਤੱਕ ਇਸ ਮਾਮਲੇ ‘ਚ ਕੀ ਕੀਤਾ ਗਿਆ ਹੈ, ਜੇਲ੍ਹਾਂ ‘ਚ ਮੋਬਾਈਲ ਫ਼ੋਨਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ | ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ। ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੇ ਐਡਵੋਕੇਟ ਤਨੂ ਬੇਦੀ ਨੇ ਕਿਹਾ, ਮਾਰਚ ਵਿੱਚ ਇੱਕ ਜਾਂਚ ਕਮੇਟੀ ਬਣਾਈ ਗਈ ਸੀ ਅਤੇ ਅੱਜ ਤੱਕ ਜਾਂਚ ਪੂਰੀ ਨਹੀਂ ਹੋਈ। ਇਹ ਸਰਕਾਰ ਦੀ ਕਾਰਵਾਈ ‘ਤੇ ਵੱਡਾ ਸਵਾਲ ਹੈ। ਹਾਈ ਕੋਰਟ ਨੇ ਇਕ ਵਾਰ ਫਿਰ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਸੀਂ ਸਰਕਾਰ ਦੀ ਕਾਰਵਾਈ ਦੀ ਉਡੀਕ ਕਰ ਰਹੇ ਹਾਂ।
Punjab Bani 28 November,2023
ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ
ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਬਠਿੰਡਾ : ATS ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਿਸ ਵਿੱਚ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਵਿੱਚ ATF ਪੁਲਿਸ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ’ਤੇ ਇਲਜ਼ਾਮ ਹਨ ਕਿ ਇਹ ਵਿਅਕਤੀ ਆਟੋ ਡਰਾਈਵਰ ਬਣ ਕੇ ਕੈਂਟ ਏਰੀਏ ਵਿੱਚ ਆਇਆ ਅਤੇ ਆਰਮੀ ਦੀ ਖੁਫੀਆ ਜਾਣਕਾਰੀ ਖਾਸ ਕਰ ਕੇ ਆਰਮੀ ਟੈਂਕਾਂ ਸਬੰਧੀ ਪਾਕਿਸਤਾਨ ਦੀ ਏਜੰਸੀ ISI ਨੂੰ ਦਿੰਦਾ ਹੈ। ਜਿਸ ਨੂੰ ਇੱਕ ਹੋਰ ਵਿਅਕਤੀ ਨਾਲ ਗ੍ਰਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਰਾਮਪੁਰਾ ਫੂਲ ਥਾਣੇ ਅਧੀਨ ਪੈਂਦੇ ਪਿੰਡ ਦੂਲੇਵਾਲ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਪਿੰਡ ਦੂਲੇਵਾਲ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲੱਗੇ ਸਨ। ਜਿਸ ‘ਤੇ FIR ਨੰਬਰ 118 ਸਾਲ 2022 ਵਿੱਚ ਦਰਜ ਹੋਈ ਸੀ। ਪੁਲਿਸ ਸੂਤਰਾਂਦੇ ਮੁਤਾਬਕ ਹੁਣ ਇਹ ਗੱਲ ਪ੍ਰਮੁਖਤਾ ਨਾਲ ਸਾਹਮਣੇ ਆਈ ਹੈ ਕਿ ਇਸ ਵਿਅਕਤੀ ਦੇ ਸੰਬੰਧ ISI ਲ ਹਨ ਅਤੇ ATS ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ATS ਪੁਲਿਸ ਵੱਲੋਂ ਇਸ ਦੇ ਸਾਥੀ ਰਿਆਜੂਦੀ ਨੂੰ ਵੀ ਲਖਨਊ ਵਿਖੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਬਠਿੰਡਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਟਰਾਂਜਿਟ ਰਿਮਾਂਡ ਲਿਆ ਸਕਦੀ ਹੈ ਤਾਂ ਜੋ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪਰ ਹੁਣ ਅੰਮ੍ਰਿਤਪਾਲ ATS ਦੇ ਕੋਲ ਰਿਮਾਂਡ ਤੇ ਚੱਲ ਰਿਹਾ ਹੈ ਜਿੱਥੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਨਾਲ ਬਠਿੰਡਾ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਿਲ ਹਨ ਜੋ ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਹੇ ਹਨl ਅਤੇ ਹੁਣ ਤੱਕ ਕਿਹੜੀਆਂ ਜਾਣਕਾਰੀਆਂ ਭਾਰਤੀ ਸੈਨਾ ਦੀਆਂ ਅੱਗੇ ISI ਨੂੰ ਭੇਜੀਆਂ ਹਨ l
Punjab Bani 27 November,2023
ਦਿਲੀ ਪੁਲਿਸ ਨੇ ਅਰਸ਼ ਡੱਲਾ ਗੈਗ ਦੇ ਦੋ ਸ਼ਾਰਪਸ਼ੂਟਰਾਂ ਨੁੰ ਕੀਤਾ ਗ੍ਰਿਫ਼ਤਾਰ
ਦਿਲੀ ਪੁਲਿਸ ਨੇ ਅਰਸ਼ ਡੱਲਾ ਗੈਗ ਦੇ ਦੋ ਸ਼ਾਰਪਸ਼ੂਟਰਾਂ ਨੁੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 27 ਨਵੰਬਰ- ਮੁਕਾਬਲੇ ਤੋਂ ਬਾਅਦ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕੌਮੀ ਰਾਜਧਾਨੀ ਵਿਚ ਗੈਂਗਸਟਰ ਤੋਂ ਅੰਤਰਰਾਸ਼ਟਰੀ ਅਤਿਵਾਦੀ ਬਣੇ ਅਤੇ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ ਡੱਲਾ ਦੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਪ੍ਰੀਤ ਸਿੰਘ ਉਰਫ਼ ਰਾਜਾ ਉਰਫ਼ ਬੰਬ ਅਤੇ ਵਰਿੰਦਰ ਸਿੰਘ ਉਰਫ਼ ਵਿੰਮੀ ਦੋਵੇਂ ਵਾਸੀ ਪੰਜਾਬ ਵਜੋਂ ਹੋਈ ਹੈ। ਅੱਜ ਤੜਕੇ ਦੋਨਾਂ ਨੂੰ ਮਯੂਰ ਵਿਹਾਰ ਵਿੱਚ ਸਮਾਚਾਰ ਅਪਾਰਟਮੈਂਟ ਦੇ ਸਾਹਮਣੇ ਅਕਸ਼ਰਧਾਮ ਮੰਦਿਰ ਵੱਲ ਮੁੱਖ ਮਾਰਗ ਤੋਂ ਛੋਟੇ ਜਿਹੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਮੁਲਜ਼ਮਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਪੁਲੀਸ ਦੀ ਬੁਲੇਟ ਪਰੂਫ਼ ਜੈਕੇਟ ਵਿੱਚ ਲੱਗੇ। ਜਵਾਬੀ ਕਾਰਵਾਈ ਵਿਚ ਪੁਲਿਸ ਟੀਮ ਨੇ 6 ਗੋਲੀਆਂ ਚਲਾਈਆਂ। ਵਰਿੰਦਰ ਦੀ ਸੱਜੀ ਲੱਤ ’ਤੇ ਗੋਲੀ ਲੱਗੀ ਹੈ। ਘਟਨਾ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਐੱਲਬੀਐੱਸ ਹਸਪਤਾਲ ਭੇਜਿਆ ਗਿਆ ਅਤੇ ਬਾਅਦ ਵਿੱਚ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਰਿਵਾਲਵਰ .45 ਐੱਮਐੱਮ, 6 ਕਾਰਤੂਸ, .30 ਐੱਮਐੱਮ ਪਿਸਤੌਲ 7 ਕਾਰਤੂਸ, ਹੈਂਡ ਗਰਨੇਡ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਵਾਂ ਮੁਲਜ਼ਮਾਂ ਦੇ ਖੁਲਾਸੇ ਦੇ ਆਧਾਰ ‘ਤੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ’ਚ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਸਚਿਨ ਭਾਟੀ ਨੂੰ ਗ੍ਰਿਫਤਾਰ ਕੀਤਾ ਗਿਆ।
Punjab Bani 27 November,2023
ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ
ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ - ਅਮਰੀਕਾ ਜਾਣ ਲਈ ਏਜੰਟ ਨੁੰ ਦਿੱਤੇ ਸੀ 35 ਲੱਖ ਜਲੰਧਰ ਕੈਂਟ : ਵਿਦੇਸ਼ ਜਾਣ ਦੀ ਚਾਹਤ ਤੇ ਏਜੰਟ ਵੱਲੋਂ ਕੀਤੀ ਗਈ ਧੋਖਾਧੜੀ ਦੇ ਚਲਦਿਆਂ ਇਕ ਨੌਜਵਾਨ ਨੇ ਆਤਮਹੱਤਿਆ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ। ਆਤਮਹੱਤਿਆ ਕਰਨ ਤੋਂ ਪਹਿਲਾਂ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਲਾਈਵ ਹੋਇਆ ਤੇ ਮੌਤ ਨੂੰ ਗਲੇ ਲਗਾਉਣ ਦਾ ਕਾਰਨ ਦੱਸਿਆ ਤੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਮਰਨ ਤੋਂ ਪਹਿਲਾਂ ਲਾਈਵ ਹੋ ਕੇ ਨੌਜਵਾਨ ਨੇ ਉਸ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਤਨਾਮ ਕੁਮਾਰ ਬੱਗਾ ਨਾਮਕ ਏਜੰਟ ਦਾ ਨਾਮ ਲੈ ਕੇ ਖੁਦਕਸ਼ੀ ਕਰ ਲਈ। ਵੀਡੀਓ ਦੌਰਾਨ ਸਾਗਰ ਨੇ ਦੱਸਿਆ ਕਿ ਸਤਨਾਮ ਕੁਮਾਰ ਬੱਗਾ ਨਾਂ ਦੇ ਵਿਅਕਤੀ ਨੇ ਅਮਰੀਕਾ ਭੇਜਣ ਦੇ ਨਾਂ ’ਤੇ ਉਸ ਤੋਂ ਕਰੀਬ 35 ਲੱਖ ਰੁਪਏ ਤੇ ਪਾਸਪੋਰਟ ਲੈ ਲਏ ਤੇ 5 ਲੱਖ ਰੁਪਏ ਅਮਰੀਕਾ ਪਹੁੰਚ ਕੇ ਦੇਣੇ ਸਨ ਤੇ ਪੈਸੇ ਲੈਣ ਤੋਂ ਬਾਅਦ ਉਸ ਨੇ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਸਾਗਰ ਨੇ ਕਿਹਾ ਕਿ ਜਿਨਾਂ ਲੋਕਾਂ ਤੋਂ ਪੈਸੇ ਉਧਾਰ ਲਏ ਸਨ ਉਹ ਬਾਰ-ਬਾਰ ਫੋਨ ਕਰਕੇ ਪੈਸੇ ਵਾਪਸ ਮੰਗ ਰਹੇ ਸਨ ਤੇ ਸਤਨਾਮ ਉਸ ਨੂੰ ਰੋਜ਼ਾਨਾ ਤੰਗ ਪੇ੍ਰਸ਼ਾਨ ਕਰਦਾ ਸੀ, ਜਿਸ ਕਾਰਨ ਉਹ ਅੱਜ ਮਰਨ ਲਈ ਮਜਬੂਰ ਹੋਗਿਆ। ਸਾਗਰ ਨੇ ਕਿਹਾ ਕਿ ਜ਼ਿੰਦਗੀ ਜਿਊਣ ਦਾ ਕੋਈ ਟੀਚਾ ਨਹੀਂ ਹੈ, ਇਸ ਲਈ ਮੈਂ ਦੁਖੀ ਹੋ ਕੇ ਇਹ ਕਦਮ ਚੁੱਕ ਰਿਹਾ ਹਾਂ। ਵੀਡੀਓ ਦੇ ਅੰਤ ’ਚ ਸਾਗਰ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਹੈ ਤੇ ਪਤਨੀ ਮਿਨਾਕਸ਼ੀ ਨੂੰ ਬੱਚਿਆਂ ਦਾ ਖਿਆਲ ਰੱਖਣ ਦਾ ਕਿਹਾ ਤੇ ਕੋਈ ਜਹਿਰੀਲੀ ਚੀਜ ਨਿਗਲ ਲਈ। ਸਾਗਰ ਵੱਲੋਂ ਜ਼ਹਿਰ ਖਾਣ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਸੂਚਨਾ ਥਾਣਾ ਸਦਰ ਨੂੰ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਤੇ ਪੋਸਟਮਾਰਟਮ ਹੋਣ ਉਪਰੰਤ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Punjab Bani 26 November,2023
ਚੀਨ ਅੰਦਰ ਨਿਮੋਨੀਆ ਬਿਮਾਰੀ ਕਾਰਨ ਵਧੀ ਭਾਰਤ ਅੰਦਰ ਚਿੰਤਾ
ਚੀਨ ਅੰਦਰ ਨਿਮੋਨੀਆ ਬਿਮਾਰੀ ਕਾਰਨ ਵਧੀ ਭਾਰਤ ਅੰਦਰ ਚਿੰਤਾ ਨਵੀਂ ਦਿੱਲੀ- ਚੀਨ ਵਿਚ ਨਿਮੋਨੀਆ ਦੇ ਵਧ ਰਹੇ ਕੇਸਾਂ ਨੇ ਭਾਰਤ ਵਿਚ ਚਿੰਤਾ ਵਧਾ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਬਲਿਕ ਹੈਲਥ ਸੈਂਟਰਾਂ ਅਤੇ ਹਸਪਤਾਲਾਂ ਦੀਆਂ ਤਿਆਰੀਆਂ ਦੇ ਉਪਾਵਾਂ ਦੀ ਸਮੀਖਿਆ ਕੀਤੀ ਹੈ। ਸਿਹਤ ਮੰਤਰਾਲਾ ਸਥਿਤੀ ‘ਤੇ ਨਜ਼ਦੀਕੀ ਨਜ਼ਰ ਰੱਖ ਰਿਹਾ ਹੈ, ਜੋ ਕਿ ਸੰਕੇਤ ਦਿੰਦਾ ਹੈ ਕਿ ਕਿਸੇ ਵੀ ਕਿਸਮ ਦੀ ਚਿੰਤਾ ਵਧਾਉਣ ਦੀ ਜ਼ਰੂਰਤ ਨਹੀਂ ਹੈ। ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਲੀ -19 ਦੇ ਪ੍ਰਸੰਗ ਵਿੱਚ ਸੰਸ਼ੋਧਿਤ ਨਿਗਰਾਨੀ ਰਣਨੀਤੀ ਲਈ ਕਾਰਜਸ਼ੀਲ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਹੈ. ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਅਤੇ ਰਾਜ ਦੇ ਅਧਿਕਾਰੀ ILI/SARI (ਬਿਮਾਰੀ / ਗੰਭੀਰ ਸਾਹ ਦੀ ਲਾਗ) ਦੇ ਕੇਸਾਂ ‘ਤੇ ਨਜ਼ਰ ਰੱਖੇ ਜਾਣਗੇ। ਕੁਝ ਮੀਡੀਆ ਨੇ ਉੱਤਰੀ ਚੀਨ ਦੇ ਬੱਚਿਆਂ ਵਿੱਚ ਸਾਹ ਰੋਗ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਸੰਬੰਧੀ, ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ, ਸਾਹ ਦੀਆਂ ਬਿਮਾਰੀਆਂ ਵਿਚ ਸਾਹ ਦੀਆਂ ਬਿਮਾਰੀਆਂ ਪਿਛਲੇ ਕੁਝ ਹਫਤਿਆਂ ਤੋਂ ਵਧੀਆਂ ਹਨ। ਉਨ੍ਹਾਂ ਕਿਹਾ, “ਸਾਹ ਦੀਆਂ ਬਿਮਾਰੀਆਂ ਦੇ ਆਮ ਕਾਰਨਾਂ ਦਾ ਪਤਾ ਚੱਲਿਆ ਹੈ ਬੱਚਿਆਂ ਵਿੱਚ ਪਤਾ ਲਗਾਇਆ ਗਿਆ ਹੈ ਅਤੇ ਕੋਈ ਅਜੀਬ ਜਰਾਸੀਮ ਜਾਂ ਕੋਈ ਅਚਾਨਕ ਕਲੀਨਿਕਲ ਰੂਪ ਦੀ ਪਛਾਣ ਕੀਤੀ ਗਈ ਹੈ।
Punjab Bani 26 November,2023
ਮੋਹਾਲੀ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚਈਆਂ ਕਈ ਰਾਊਡ ਗੋਲੀਆਂ
ਮੁਹਾਲੀ: ਅੰਮ੍ਰਿਤਸਰ ਤੋਂ ਇਕ ਡਾਕਟਰ ਦੀ ਔਡੀ ਗੱਡੀ ਖੋਹ ਕੇ ਫਰਾਰ ਹੋਏ ਬਦਮਾਸ਼ਾਂ ਦੀ ਮੁਹਾਲੀ ਨੇੜੇ ਜੁਝਾਰ ਨਗਰ ਵਿਖੇ CIA ਸਟਾਫ ਨਾਲ ਝੜਪ ਹੋ ਗਈ। ਵੇਰਵਿਆ ਅਨੁਸਾਰ 3 ਬਦਮਾਸ਼ ਔਡੀ ਕਾਰ ਸਵਾਰ ਸਨ ਜਿਸ ਬਾਰੇ ਪੁਲਿਸ ਨੂੰ ਅੰਮ੍ਰਿਤਸਰ ਤੋਂ ਖੋਹ ਹੋਣ ਦੀ ਸੂਚਨਾ ਮਿਲੀ ਸੀ। CIA ਸਟਾਫ ਮੁਖੀ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ 'ਚ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ। ਜਵਾਬੀ ਫਾਇਰਿੰਗ 'ਚ 3 ਬਦਮਾਸ਼ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਬਦਮਾਸ਼ਾਂ ਦੀ ਪੈੜ ਨੱਪਣ ਦੀ ਕੋਸ਼ਿਸ਼ ਜਾਰੀ ਹੈ।ਪੁਲਿਸ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤੇ ਬਦਮਾਸ਼ਾਂ ਦੀ ਭਾਲ ਜਾਰੀ ਹੈ।
Punjab Bani 26 November,2023
ਸੰਘਣੀ ਧੂੰਦ ਕਾਰਨ 20 ਦੇ ਕਰੀਬ ਟਕਰਾਈਆਂ ਆਪਸ ਵਿੱਚ ਗੱਡੀਆਂ : ਜਾਨੀ ਨੁਕਸਾਨ ਤੋ ਬਚਾਅ
ਸੰਘਣੀ ਧੂੰਦ ਕਾਰਨ 20 ਦੇ ਕਰੀਬ ਟਕਰਾਈਆਂ ਆਪਸ ਵਿੱਚ ਗੱਡੀਆਂ : ਜਾਨੀ ਨੁਕਸਾਨ ਤੋ ਬਚਾਅ ਖੰਨਾ : ਸ਼ਨਿਚਰਵਾਰ ਨੂੰ ਪਈ ਸੰਘਣੀ ਧੁੰਦ ਨਾਲ ਨੈਸ਼ਨਲ ਹਾਈਵੇ ਦਹਿੜੂ ਵਿਖੇ ਵੱਡਾ ਸੜਕ ਹਾਦਸਾ ਵਾਪਰਿਆ ਜਿਸ ਵਿੱਚ 20 ਦੇ ਕਰੀਬ ਗੱਡੀਆਂ ਆਪਸ 'ਚ ਟਕਰਾ ਗਈਆਂ। ਹਾਦਸੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਹਾਦਸੇ ਦੀ ਲਪੇਟ 'ਚ ਇਕ ਸਕੂਲ ਦੀ ਬੱਸ ਵੀ ਆ ਗਈ ਪਰ ਬੱਚਿਆਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਸ ਥਾਂ ਉਤੇ ਵੱਡਾ ਹਾਦਸਾ ਹੋਇਆ ਸੀ। ਜਿਸ ਨਾਲ 100ਦੇ ਕਰੀਬ ਗੱਡੀਆਂ ਟਕਰਾ ਗਈਆਂ ਸਨ ਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪੁਲਿਸ ਜ਼ਿਲ੍ਹਾ ਖੰਨਾ ਦੇ ਟਰੈਫਿਕ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਸੰਘਣੀ ਧੁੰਦ ਕਰਕੇ ਇਕ ਟਰੱਕ ਵਾਲੇ ਨੇ ਇਕ ਕਾਰ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ। ਜਿਸ ਨਾਲ ਪਿੱਛੇ ਆ ਰਹੀਆਂ ਹੋਰ ਗੱਡੀਆਂ ਵੀ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਹ ਹਾਦਸਾ ਜੀ ਟੀ ਰੋਡ ਪਿੰਡ ਦਹਿੜੂ ਅਤੇ ਗੱਗੜ ਮਾਜਰਾ ਦੇ ਵਿਚਕਾਰ ਹੋਇਆ।
Punjab Bani 25 November,2023
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ ਚੰਡੀਗੜ੍ਹ, 24 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
Punjab Bani 24 November,2023
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 23 ਨਵੰਬਰ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ। ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਅਤੇ ਜਿਨਸੀ ਸ਼ੋਸ਼ਣ ਹੋਵੇ, ਨੂੰ ਦਰਸਾਉਣਾ ਇੱਕ ਸਜ਼ਾਯੋਗ ਕਾਰਵਾਈ ਹੈ ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ, ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇੱਕ ਵਿਸ਼ੇਸ਼ ਇਕਾਈ ਹੈ।
Punjab Bani 23 November,2023
ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ
ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ: ਦਿੱਲੀ ਦਾ ਇੱਕ ਹੈਰਾਨੀਜਨਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਮੁਲਜ਼ਮ ਇਕ ਨੌਜਵਾਨ 'ਤੇ ਲਗਾਤਾਰ ਚਾਕੂ ਨਾਲ ਹਮਲਾ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਬਾਅਦ 'ਚ ਉਸ ਦੀ ਗਰਦਨ 'ਤੇ ਚਾਕੂ ਰੱਖ ਕੇ ਉਸ ਨੂੰ ਵੱਢਦਾ ਹੋਇਆ ਨਜ਼ਰ ਆ ਰਿਹਾ ਹੈ। ਮੁਲਜ਼ਮ ਕਤਲ ਮਗਰੋਂ ਲਾਸ਼ ਦੇ ਸਾਹਮਣੇ ਖੜ੍ਹਾ ਨੱਚਦਾ ਵੀ ਵੇਖਿਆ ਸਕਦਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨਾਬਾਲਗ ਦੱਸਿਆ ਜਾ ਰਿਹਾ ਅਤੇ ਕਿਹਾ ਜਾ ਰਿਹਾ ਕਿ ਉਸ ਨੇ ਇਹ ਵਾਰਦਾਤ ਨੂੰ ਸਿਰਫ਼ 350 ਰੁਪਏ ਲਈ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਇਹ ਘਟਨਾ ਵੈਲਕਮ ਇਲਾਕੇ ਦੀ ਜਨਤਾ ਮਜ਼ਦੂਰ ਕਾਲੋਨੀ 'ਚ ਵਾਪਰੀ। ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦੇ ਪਿੱਛੇ ਦਾ ਮਕਸਦ ਲੁੱਟ-ਖੋਹ ਦਾ ਸੀ। ਪੁਲਿਸ ਮੁਤਾਬਕ ਕਾਤਲ ਨੇ ਪਹਿਲਾਂ ਪੀੜਤ ਦਾ ਗਲਾ ਘੋਟਿਆ ਅਤੇ ਬਾਅਦ 'ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਦੀ ਘਟਨਾ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਫੁਟੇਜ 'ਚ ਦੇਖਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਮੁਲਜ਼ਮ ਪਹਿਲਾਂ ਲਾਸ਼ ਨੂੰ ਵਾਲਾਂ ਤੋਂ ਖਿੱਚ ਕੇ ਬਾਹਰ ਗਲੀ 'ਚ ਲੈ ਕਿ ਆਇਆ ਅਤੇ ਬਾਅਦ 'ਚ ਚਾਕੂ ਨਾਲ ਹਮਲਾ ਕਰਦਾ ਰਿਹਾ। ਚਾਕੂ ਨਾਲ ਕਈ ਵਾਰ ਹਮਲਾ ਕਰਨ ਤੋਂ ਬਾਅਦ ਵੀ ਜਦੋਂ ਮੁਲਜ਼ਮ ਨੂੰ ਵਿਸ਼ਵਾਸ ਨਹੀਂ ਹੋਇਆ ਤਾਂ ਉਸਨੇ ਪੀੜਤ ਦਾ ਗਲਾ ਵੱਢ ਦਿੱਤਾ। ਪੀੜਤ ਦਾ ਗਲਾ ਵੱਢਣ ਤੋਂ ਬਾਅਦ ਮੁਲਜ਼ਮ ਉਸ ਦੀ ਲਾਸ਼ ਦੇ ਅੱਗੇ ਨੱਚਦਾ ਵੀ ਦੇਖਿਆ ਗਿਆ ਅਤੇ ਬਾਅਦ ਵਿੱਚ ਲਾਸ਼ ਨੂੰ ਵਾਲਾਂ ਤੋਂ ਫੜ ਕੇ ਵਾਪਿਸ ਗਲੀ ਦੇ ਅੰਦਰ ਲੈ ਗਿਆ। ਉੱਤਰ ਪੂਰਬੀ ਪੁਲਿਸ ਦੇ ਡੀ.ਸੀ.ਪੀ. ਜੋਏ ਟਿਰਕੀ ਨੇ ਕਿਹਾ ਕਿ ਸਾਨੂੰ ਮੰਗਲਵਾਰ ਰਾਤ ਕਰੀਬ 11.15 ਵਜੇ ਪੀ.ਸੀ.ਆਰ. ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਦੱਸਿਆ ਸੀ ਕਿ ਮ੍ਰਿਤਕ ਦੀ ਉਮਰ 18 ਸਾਲ ਦੇ ਕਰੀਬ ਹੈ ਅਤੇ ਉਸ ਦਾ ਕਤਲ ਨਾਬਾਲਗ ਨੇ ਕੀਤਾ ਹੈ। ਇਸ ਤੋਂ ਬਾਅਦ ਸਾਡੀ ਟੀਮ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਿਰਫ 350 ਰੁਪਏ 'ਚ ਕਤਲ ਕੀਤਾ ਹੈ। ਫਿਲਹਾਲ ਪੀੜਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਅਤੇ ਇੱਕ ਫੋਰੈਂਸਿਕ ਟੀਮ ਵੀ ਜਾਂਚ ਵਿੱਚ ਸਹਾਇਤਾ ਲਈ ਮੌਕੇ 'ਤੇ ਭੇਜੀ ਗਈ ਹੈ।
Punjab Bani 23 November,2023
ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ
ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸਿਲਕਿਆਰਾ ਸੁਰੰਗ ਵਿੱਚ ਪਿਛਲੇ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਵਿੱਚੋਂ ਦੋ ਨਾਲ ਗੱਲ ਕਰਨ ਵਾਲੇ ਇੰਦਰਜੀਤ ਕੁਮਾਰ ਨੇ ਕਿਹਾ, "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ।" ਇੰਦਰਜੀਤ ਦੇ ਪਰਿਵਾਰ ਦੇ ਮੈਂਬਰ ਸੁਰੰਗ ਦੇ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਉਸ ਨੂੰ ਉਮੀਦ ਦੀ ਨਵੀਂ ਕਿਰਨ ਦਿਖਾਈ ਦਿੱਤੀ ਹੈ। ਇੰਦਰਜੀਤ ਦਾ ਛੋਟਾ ਭਰਾ ਵਿਸ਼ਵਜੀਤ ਅਤੇ ਰਿਸ਼ਤੇਦਾਰ ਸੁਬੋਧ ਕੁਮਾਰ ਸੁਰੰਗ ਦੇ ਅੰਦਰ ਫਸੇ ਹੋਏ ਹਨ। ਝਾਰਖੰਡ ਦੇ ਗਿਰੀਡੀਹ ਦੇ ਰਹਿਣ ਵਾਲੇ ਇੰਦਰਜੀਤ ਨੇ ਬੁੱਧਵਾਰ ਨੂੰ ਕਿਹਾ, "ਵਿਸ਼ਵਜੀਤ ਦੇ ਤਿੰਨ ਬੱਚੇ ਉਸ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ ਅਤੇ ਉਸ ਲਈ ਪ੍ਰਾਰਥਨਾ ਕਰ ਰਹੇ ਹਨ। ਮੈਂ ਦੀਵਾਲੀ 'ਤੇ ਉਸ ਨੂੰ ਫ਼ੋਨ ਕੀਤਾ ਸੀ ਪਰ ਗੱਲ ਨਹੀਂ ਹੋ ਸਕੀ। ਜਦੋਂ ਮੈਂ ਉਸਦੇ ਇੱਕ ਸਾਥੀ ਨਾਲ ਸੰਪਰਕ ਕੀਤਾ ਤਾਂ ਉਸਨੇ ਮੈਨੂੰ ਦੱਸਿਆ ਕਿ ਵਿਸ਼ਵਜੀਤ ਸੁਰੰਗ ਦੇ ਅੰਦਰ ਫਸਿਆ ਹੋਇਆ ਹੈ। ਮੈਂ ਅਗਲੇ ਦਿਨ ਉੱਥੇ ਪਹੁੰਚ ਗਿਆ।"ਮੈਂ ਵਿਸ਼ਵਜੀਤ ਅਤੇ ਸੁਬੋਧ ਨੂੰ ਮੰਗਲਵਾਰ ਨੂੰ ਬਚਾਅ ਕਰਮਚਾਰੀਆਂ ਦੁਆਰਾ ਜਾਰੀ ਕੀਤੇ ਗਏ ਵੀਡੀਓ ਵਿੱਚ ਦੇਖਿਆ। ਦੋਵੇਂ ਚੰਗੇ ਲੱਗ ਰਹੇ ਸਨ। ਅੱਜ ਮੈਂ ਉਸਦੀ ਆਵਾਜ਼ ਸੁਣੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇਹ ਸਿਰਫ ਕੁਝ ਘੰਟਿਆਂ ਦੀ ਗੱਲ ਹੈ।" ਲਗਭਗ ਹਰ ਮਜ਼ਦੂਰ ਦਾ ਆਪਣੇ ਪਰਿਵਾਰਕ ਮੈਂਬਰਾਂ ਲਈ ਇਹੀ ਸੰਦੇਸ਼ ਸੀ, ਜੋ ਪਿਛਲੇ ਕਈ ਦਿਨਾਂ ਤੋਂ ਸੁਰੰਗ ਨੇੜੇ ਡੇਰੇ ਲਾ ਰਹੇ ਹਨ। ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਵਿੱਚ ਦੇਵਾਸ਼ੀਸ਼ ਦਾ ਜੀਜਾ ਸੋਨੂੰ ਸ਼ਾਹ ਵੀ ਮੌਜੂਦ ਹੈ। ਦੇਵਾਸ਼ੀਸ਼ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵਰਕਰ ਜਲਦੀ ਹੀ ਬਾਹਰ ਆ ਜਾਣਗੇ। ਦੇਵਾਸ਼ੀਸ਼ ਨੇ ਕਿਹਾ, “ਬੁੱਧਵਾਰ ਨੂੰ ਸਾਨੂੰ ਸੁਰੰਗ ਦੇ ਅੰਦਰ ਲਿਜਾਇਆ ਗਿਆ ਅਤੇ ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ। ਸੋਨੂੰ ਨੇ ਮੈਨੂੰ ਵਾਰ-ਵਾਰ ਕਿਹਾ ਕਿ ਹੁਣ ਚਿੰਤਾ ਨਾ ਕਰੋ ਅਤੇ ਅਸੀਂ ਜਲਦੀ ਹੀ ਮਿਲਾਂਗੇ।
Punjab Bani 23 November,2023
ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ ਸੁਲਤਾਨਪੁਰ ਲੋਧੀ, 23 ਨਵੰਬਰ: ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾੲਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ। ਅੱਜ ਵੱਡੇ ਤੜਕੇ ਤੋਂ ਹੀ ਦੋਹਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐਸ ਐਸ ਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਜਲੰਧਰ ਤੋਂ ਆਈ ਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ 30 ਦੇ ਕਰੀਬ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਹਨ। ਅਸਲ ਵਿਚ ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇਕ ਧੜੇ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਤੇ ਪੁਲਿਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
Punjab Bani 23 November,2023
ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ
ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ ਕਪੂਰਥਲਾ : ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਪੰਜਾਬ ਦੇ ਇਕ ਹੋਮ ਗਾਰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।
Punjab Bani 23 November,2023
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 November,2023
ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ
ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ ਪੰਚਕੂਲਾ। ਹਰਿਆਣਾ ਦੇ ਪੰਚਕੂਲਾ ‘ਚ ਹਿਮਾਚਲ ਸਰਹੱਦ ‘ਤੇ ਸਥਿਤ ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਦੇ ਸਾਹਮਣੇ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਤੋਂ ਆ ਰਿਹਾ ਇੱਕ ਬੇਕਾਬੂ ਟਰੱਕ ਮੰਦਰ ਦੇ ਮੁੱਖ ਗੇਟ ਨਾਲ ਜਾ ਟਕਰਾਇਆ। ਹਾਦਸੇ ਵਿੱਚ ਕਾਲਕਾ ਮਾਤਾ ਮੰਦਰ ਦਾ ਮੁੱਖ ਗੇਟ ਨੁਕਸਾਨਿਆ ਗਿਆ। ਟਰੱਕ ਗੇਟ ਤੋੜ ਕੇ ਅੰਦਰ ਵੜ ਗਿਆ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਨੇੜੇ ਖੜ੍ਹੇ ਦੋ ਪਹੀਆ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਾਲਕਾ ਥਾਣਾ ਪੁਲਿਸ ਨੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ ਹੈ। ਜੇਕਰ ਇਹੀ ਹਾਦਸਾ ਸਵੇਰੇ ਵਾਪਰਿਆ ਹੁੰਦਾ ਤਾਂ ਟਰੱਕ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੁੰਦੀ। ਕਿਉਂਕਿ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਲੋਕ ਇੱਥੇ ਮੱਥਾ ਟੇਕਣ ਲਈ ਪਹੁੰਚਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਹਾਦਸੇ ਵਿੱਚ ਸਕੂਟਰ ਸਮੇਤ ਮੰਦਰ ਨੇੜੇ ਖੜ੍ਹੇ ਦੋ ਦੋਪਹੀਆ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟਰੱਕ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।
Punjab Bani 22 November,2023
ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ
ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਨਵੀਂ ਦਿੱਲੀ, 22 ਨਵੰਬਰ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਹਮਲੇ ਦੀ ਜਾਂਚ ਦੇ ਸਬੰਧ ‘ਚ ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਸੂਤਰਾਂ ਅਨੁਸਾਰ ਜਾਂਚ ਐੱਨਆਈਏ ਨੇ 14 ਨਵੰਬਰ ਨੂੰ ਆਪਸੀ ਕਾਨੂੰਨੀ ਸਹਾਇਤਾ ਸੰਧੀ ਦੇ ਤਹਿਤ ਅਮਰੀਕੀ ਅਧਿਕਾਰੀਆਂ ਤੋਂ ਸਬੂਤਾਂ ਦੀ ਬੇਨਤੀ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਸਕੈਨਿੰਗ ਰਾਹੀਂ 45 ਚਿਹਰਿਆਂ ਦੀ ਪਛਾਣ ਕੀਤੀ ਗਈ ਹੈ। 21 ਸਤੰਬਰ ਨੂੰ ਐੱਨਆਈਏ ਨੇ ਵਣਜ ਦੂਤਘਰ ‘ਤੇ ਹਮਲੇ ਅਤੇ ਭੰਨਤੋੜ ਦੇ ਮਾਰਚ 2023 ਦੇ ਮਾਮਲੇ ਵਿੱਚ ਲੋੜੀਂਦੇ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ ਅਤੇ ਆਮ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਸੀ।
Punjab Bani 22 November,2023
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ - ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਚੰਡੀਗੜ੍ਹ/ਬਠਿੰਡਾ, 22 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ ) ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ--ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ-- ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ। ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।
Punjab Bani 22 November,2023
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ ਬਟਾਲਾ, 20 ਨਵੰਬਰ : ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਘਟਨਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚੋਂ ਸਾਹਮਣੇ ਆਈ ਹੈ। ਜਿੱਥੇ ਅੱਜ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ। ਸੀਸੀਟੀਵੀ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਇਸ ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ। ਗ੍ਰੰਥੀ ਸਿੰਘ ਨੇ ਇਸ ਦੀ ਜਾਣਕਾਰੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਦਿੱਤੀ। ਇਸ ਮੌਕੇ ਇਤਲਾਹ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 20 November,2023
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ -ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ ਪਟਿਆਲਾ, 19 ਨਵੰਬਰ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
Punjab Bani 19 November,2023
ਕਾਨੂੰਨ ਵਿਵਸਥਾ ਸਹੀ ਨਾ ਹੋਣ ਕਾਰਨ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ
ਕਾਨੂੰਨ ਵਿਵਸਥਾ ਸਹੀ ਨਾ ਹੋਣ ਕਾਰਨ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ 'ਚ ਅਸਫਲ ਰਹਿਣ 'ਤੇ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੀ ਕੱਪੜਾ ਫੈਕਟਰੀ ਦਾ ਮਾਲਕ ਸੰਭਵ ਜੈਨ ਅੱਜ ਉਸ ਸਮੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਜਦੋਂ ਕੁਝ ਅਪਰਾਧੀਆਂ ਨੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਿਨ ਵਿੱਚ ਸਿਰਫ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਵੱਡੀਆਂ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ। ਜੰਡਿਆਲਾ ਥਾਣੇ ਅਧੀਨ ਪੈਂਦੀ ਨਵਾਂ ਪਿੰਡ ਪੁਲਿਸ ਚੌਕੀ 'ਤੇ ਤਾਇਨਾਤ ਏਐਸਆਈ ਸਰੂਪ ਸਿੰਘ (53) ਦੀ ਕੱਲ੍ਹ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਜਵਾ ਨੇ ਕਿਹਾ ਕਿ ਅੰਮ੍ਰਿਤਸਰ 'ਚ 'ਆਪ' ਆਗੂ ਦਾ ਭਰਾ ਵੀ ਗੋਲੀਬਾਰੀ 'ਚ ਜ਼ਖਮੀ ਹੋ ਗਿਆ ਹੈ।ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੋਗਾ ਦੇ ਵਸਨੀਕ ਵਿਕਾਸ ਜਿੰਦਲ ਦਾ ਗੈਂਗ ਦੁਸ਼ਮਣੀ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਬਾਜਵਾ ਨੇ ਕਿਹਾ ਕਿ ਉਹ ਚੋਣਾਂ ਵਾਲੇ ਸੂਬਿਆਂ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 20 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਇੱਕ ਨਵੀਂ ਆਮ ਗੱਲ ਬਣ ਗਈਆਂ ਹਨ। ਹਾਲ ਹੀ ਵਿੱਚ ਅਬੋਹਰ ਨੇੜੇ ਇੱਕ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੀ ਇਹ ਉਹੀ ਪੰਜਾਬ ਹੈ, ਜਿਸ ਦਾ ਵਾਅਦਾ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ? ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ 'ਆਪ' ਸਰਕਾਰ ਨੇ ਗੰਧਲਾ ਬਣਾ ਦਿੱਤਾ ਹੈ।
Punjab Bani 19 November,2023
ਅਪਰਾਧ : ਬਦਮਾਸ਼ਾਂ ਨੇ ਫੇਕਟਰੀ ਬਾਹਰੋ ਚੁਕਿਆ ਕੱਪੜਾ ਵਪਾਰੀ : ਫਿਰ ਮਾਰੀ ਗੋਲੀ
ਅਪਰਾਧ : ਬਦਮਾਸ਼ਾਂ ਨੇ ਫੇਕਟਰੀ ਬਾਹਰੋ ਚੁਕਿਆ ਕੱਪੜਾ ਵਪਾਰੀ : ਫਿਰ ਮਾਰੀ ਗੋਲੀ ਲੁਧਿਆਣਾ, 18 ਨਵੰਬਰ : ਲੁਧਿਆਣਾ 'ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਦਿੱਤਾ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੜਕ ਦੇ ਵਿਚਕਾਰ ਸੁੱਟ ਦਿੱਤਾ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਉਸ ਦੀ ਬਾਂਹ ਵਿੱਚ ਲੱਗੀ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਕਾਰੋਬਾਰੀ ਦੀ ਫੈਕਟਰੀ ਨੂਰਵਾਲਾ ਰੋਡ ’ਤੇ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਕਾਰੋਬਾਰੀ ਦਾ ਨਾਮ ਸੰਭਵ ਜੈਨ ਦੱਸਿਆ ਜਾ ਰਿਹਾ ਹੈ। ਉਹ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਕਿ ਇੱਕ ਸਕੂਟਰ ਸਵਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰ ਲਿਆ। ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤੱਕ ਸ਼ਹਿਰ ਵਿੱਚ ਘੇਰ ਲਿਆ। ਉਹ ਆਪਣੇ ਪਰਿਵਾਰ ਨੂੰ ਵੱਖ-ਵੱਖ ਥਾਵਾਂ 'ਤੇ ਫ਼ੋਨ ਕਰਦਾ ਰਿਹਾ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿੱਤਾ। ਲੁਧਿਆਣਾ 'ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
Punjab Bani 18 November,2023
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ 'ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।
Punjab Bani 18 November,2023
ਭਾਰਤੀ ਜਨਤਾ ਪਾਰਟੀ ਦੇ ਆਗੂ ਦੇ ਘਰ ਤਾਬੜ ਤੋੜ ਗੋਲੀਆਂ ਚਲਾਈਆਂ : ਪਹਿਲਾਂ ਵੀ ਹੋ ਚੁੱਕੇ ਹਨ ਹਮਲੇ
ਭਾਰਤੀ ਜਨਤਾ ਪਾਰਟੀ ਦੇ ਆਗੂ ਦੇ ਘਰ ਤਾਬੜ ਤੋੜ ਗੋਲੀਆਂ ਚਲਾਈਆਂ : ਪਹਿਲਾਂ ਵੀ ਹੋ ਚੁੱਕੇ ਹਨ ਹਮਲੇ ਸ੍ਰੀ ਗੋਇੰਦਵਾਲ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਸ਼ੁੱਕਰਵਾਰ ਦੇਰ ਰਾਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਆਗੂ ਮੁਤਾਬਕ ਉਸਦੇ ਘਰ ਦੀ ਬਿਜਲੀ ਬੰਦ ਕਰਕੇ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਕਈ ਗੋਲੀਆਂ ਆਗੂ ਦੇ ਘਰ ਦੇ ਗੇਟ ’ਤੇ ਲੱਗੀਆਂ ਹਨ। ਕੁਲਵੰਤ ਸਿੰਘ ਭੈਲ ਨੇ ਦੱਸਿਆ ਕਿ ਉਸ ਉੱਪਰ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ ਅਤੇ ਹੁਣ ਤਾਂ ਹੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ 11 ਤੋਂ 12 ਵਜੇ ਦਰਮਿਆਨ ਪਹਿਲਾਂ ਉਨ੍ਹਾਂ ਦੇ ਘਰ ਦੀ ਬਿਜਲੀ ਬੰਦ ਕੀਤੀ ਗਈ ਅਤੇ ਫਿਰ ਉਨ੍ਹਾਂ ਦੇ ਘਰ ਉੱਪਰ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਸੇਵਾਦਾਰ ਵਜੋਂ ਵਿਚਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੇ ਘਰਾਂ ’ਤੇ ਹੀ ਹਮਲੇ ਹੋਣਗੇ ਤਾਂ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਭੈਲ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕੀ ਹੈ ਅਤੇ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੀ ਹੈ।ਕੁਲਵੰਤ ਸਿੰਘ ਭੈਲ ਨੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਵੀ ਸਰਕਾਰ ਨੂੰ ਘੇਰਿਆ। ਦੂਜੇ ਪਾਸੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਡੀਐੱਸਪੀ ਗੋਇੰਦਵਾਲ ਸਾਹਿਬ, ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਅਤੇ ਚੌਕੀ ਫਤਿਆਬਾਦ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਕੁਲਵੰਤ ਸਿੰਘ ਭੈਲ ਦੇ ਘਰ ਪੁੱਜੇ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀ ਦੀ ਫੁੱਟੇਜ਼ ਵੇਖੀ ਜਾ ਰਹੀ ਹੈ ਅਤੇ ਕਿੰਨੀਆਂ ਗੋਲੀਆਂ ਚੱਲੀਆਂ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
Punjab Bani 18 November,2023
ਏ.ਐਸ.ਆਈ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਮੌਕੇ ਤੋਂ ਫਰਾਰ
ਏ.ਐਸ.ਆਈ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਮੌਕੇ ਤੋਂ ਫਰਾਰ ਅੰਮ੍ਰਿਤਸਰ: ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂਪਿੰਡ ਪੁਲਿਸ ਚੌਂਕੀ 'ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਘਟਨਾ ਬੀਤੀ ਦੇਰ ਰਾਤ ਵਾਪਰੀ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਤਲ ਦੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਸਵਰੂਪ ਸਿੰਘ ਪੁਲਿਸ ਚੌਕੀ ਵਿੱਚ ਤਾਇਨਾਤ ਸੀ।ਵੀਰਵਾਰ ਸ਼ਾਮ ਉਹ ਡਿਊਟੀ ਖ਼ਤਮ ਕਰਕੇ ਚਲਾ ਗਿਆ। ਇਸ ਤੋਂ ਬਾਅਦ ਰਾਤ 9 ਵਜੇ ਉਹ ਆਪਣੇ ਬਾਈਕ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਕੁਝ ਦੇਰ ਬਾਅਦ ਉਸ ਦਾ ਫੋਨ ਸਵਿੱਚ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਉਸ ਨੂੰ ਪੂਰੀ ਰਾਤ ਲਾਪਤਾ ਕਰਦੇ ਰਹੇ।ਸ਼ੁੱਕਰਵਾਰ ਦੀ ਸਵੇਰ ਸਵਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab Bani 17 November,2023
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ ਜੰਮੂ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ। ਇਸ ਦੇ ਨਾਲ ਹੀ LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ 'ਚ ਵੀ ਮੁਕਾਬਲਾ ਹੋਇਆ, ਜਿਸ 'ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਗੋਲ਼ੀਬਾਰੀ 'ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Punjab Bani 16 November,2023
ਕੈਬ ਡਰਾਈਵਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ : ਗੰਭੀਰ ਜ਼ਖਮੀ
ਕੈਬ ਡਰਾਈਵਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ : ਗੰਭੀਰ ਜ਼ਖਮੀ ਅੰਮ੍ਰਿਤਸਰ: ਰਣਜੀਤ ਐਵੇਨਿਊ ਡੀ ਬਲਾਕ 'ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਕੈਬ ਡਰਾਈਵਰ ਨੂੰ ਕੁਝ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ, ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ।ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਡਰਾਈਵਰ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਥਿਤ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
Punjab Bani 16 November,2023
ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਸਪੈਸ਼ਲ ਡੀਜੀਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ: ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
Punjab Bani 15 November,2023
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਸੂਬੇ ਵਿੱਚ ਕੁੱਲ 13 ਹਜ਼ਾਰ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ ਕਿਹਾ, ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਕੀਤਾ ਗਿਆ ਹੈ ਮਜ਼ਬੂਤ ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।
Punjab Bani 15 November,2023
ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦੇਖਿਆ ਗਿਆ ਦ੍ਰਿਸ਼
ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦੇਖਿਆ ਗਿਆ ਦ੍ਰਿਸ਼ ਗੁੱਸੇ ‘ਚ ਆਏ ਸੈਂਕੜੇ ਯਾਤਰੀਆਂ ਨੇ ਰੇਲਵੇ ਸਟੇਸ਼ਨ ‘ਤੇ ਭੰਨਤੋੜ ਕੀਤੀ ਸਰਹਿੰਦ, 15 ਨਵੰਬਰ : ਮੰਗਲਵਾਰ ਨੂੰ ਬਿਹਾਰ ਦੇ ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਦੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦ੍ਰਿਸ਼ ਦੇਖਿਆ ਗਿਆ। ਟਰੇਨ ਦੇ ਰੱਦ ਹੋਣ ਤੋਂ ਗੁੱਸੇ ‘ਚ ਆਏ ਸੈਂਕੜੇ ਯਾਤਰੀਆਂ ਨੇ ਰੇਲਵੇ ਸਟੇਸ਼ਨ ‘ਤੇ ਭੰਨਤੋੜ ਕੀਤੀ। ਉੱਤਰੀ ਰੇਲਵੇ ਅਧਿਕਾਰੀਆਂ ਦੇ ਅਨੁਸਾਰ, ਕੁਝ ਗੁੱਸੇ ਵਿੱਚ ਆਏ ਯਾਤਰੀਆਂ ਨੇ ਕਥਿਤ ਤੌਰ ‘ਤੇ ਪੱਥਰਬਾਜ਼ੀ ਕੀਤੀ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਟਿਹਾਰ ਲਈ ਰਵਾਨਾ ਹੋਣ ਵਾਲੀ ਰੇਲਗੱਡੀ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰੀ ਰੇਲਵੇ ਦੇ ਸੀਪੀਆਰਓ ਦੀਪਕ ਕੁਮਾਰ ਨੇ ਕਿਹਾ ਕਿ ਰੇਕ ਨੂੰ ਜੋੜਨ ਵਿੱਚ ਦੇਰੀ ਹੋਈ ਅਤੇ ਰੇਲਗੱਡੀ ਨੂੰ ਸਵੇਰੇ 3 ਵਜੇ ਵਾਪਸ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ’ਤੇ ਬਕਾਇਦਾ ਐਲਾਨ ਕੀਤੇ ਜਾਂਦੇ ਹਨ। ਦੀਵਾਲੀ ਤੋਂ ਬਾਅਦ, ਬਿਹਾਰ ਜਾਣ ਵਾਲੀਆਂ ਟਰੇਨਾਂ ‘ਤੇ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹਜ਼ਾਰਾਂ ਲੋਕ ਛੱਠ ਪੂਜਾ ਲਈ ਰਾਜ ਪਰਤ ਰਹੇ ਹਨ, ਜੋ ਕਿ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਰੇਲਵੇ ਨੇ ਕਿਹਾ ਹੈ ਕਿ ਦੀਵਾਲੀ ਅਤੇ ਛਠ ਪੂਜਾ ਦੌਰਾਨ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਉਹ 1700 ਸਪੈਸ਼ਲ ਟਰੇਨਾਂ ਚਲਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਇਨ੍ਹਾਂ 1700 ਸਪੈਸ਼ਲ ਟਰੇਨਾਂ ‘ਚ 26 ਲੱਖ ਵਾਧੂ ਬਰਥ ਬਣਾਏ ਗਏ ਹਨ।
Punjab Bani 15 November,2023
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼ - ਕਿਹਾ : ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਚੰਡੀਗੜ੍ਹ, 15 ਨਵੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਾਇਆ ਕਿ ਉਹਨਾਂ ਨੇ ਇਕ ਬੇਵਸ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੇ ਮੰਤਰੀ ਦੀ ਘਿਨੌਣੀ ਹਰਕਤ ਬਾਰੇ ਜਾਣੂ ਹੋਣ ਦੇ ਬਾਵਜੂਦ ਉਹਨਾਂ ਦਾ ਬਚਾਅ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਇਸਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅਪਰੇਟਰ ਨੇ ਦੱਸਿਆ ਕਿ ਸ੍ਰੀ ਭਗਵੰਤ ਮਾਨ ਦਫਤਰ ਗਏ ਹਨ ਜਦੋਂ ਕਿ ਦਫਤਰ ਦਾ ਫੋਨ ਵਿਅਸਤ ਆਉਂਦਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਿਸ ਭਾਸ਼ਾ ਵਿਚ ਮੁੱਖ ਮੰਤਰੀ ਨਾਲ ਗੱਲ ਕਰ ਰਹੇ ਹਨ, ਜੋ ਉਹਨਾਂ ਨੂੰ ਸਮਝ ਆਉਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੀਵਾਲੀ ਮੌਕੇ ਮੁੱਖ ਮੰਤਰੀ ਨੂੰ ਆਖਿਆ ਸੀ ਕਿ ਜਿਹੜੇ ਮੰਤਰੀ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ, ਉਹਨਾਂ ਦੀਆਂ ਬਜ਼ਰ ਕੁਰਹਿਤਾਂ ਬਾਰੇ ਪਤਾ ਲੱਗਣ ’ਤੇ ਉਹ ਉਹਨਾਂ ਨਾਲ ਹੱਥ ਮਿਲਾਉਣਾ ਵੀ ਪਸੰਦ ਨਹੀਂ ਕਰਨਗੇ। ਇਸ ਮਗਰੋਂ ਉਹਨਾਂ ਨੇ ਦੀਵਾਲੀ ਦੇ ਤਿਓਹਾਰ ਦੀ ਤਸਵੀਰ ਸਾਂਝੀ ਕਰ ਕੇ ਮੁੱਖ ਮੰਤਰੀ ਤੋਂ ਮਿਲਣ ਲਈਸਮਾਂ ਮੰਗਿਆ ਸੀ ਤਾਂ ਜੋ ਉਹ ਉਹਨਾਂ ਦੇ ’ਮਨ ਪਸੰਦ’ ਮੰਤਰੀ ਦੀ ਘਿਨੌਣੀ ਹਰਕਮਤ ਦਾ ਸਬੂਤ ਉਹਨਾਂ ਨੂੰ ਸੌਂਪ ਸਕਣ। ਉਹਨਾਂ ਕਿਹਾ ਕਿ ਉਹਨਾਂ ਅਜਿਹਾ ਇਸ ਕਰ ਕੇ ਕੀਤਾ ਕਿਉਂਕਿ ਮੁੱਖ ਮੰਤਰੀ ਵੀ ਆਪਣੇ ਵਿਰੋਧੀਆਂ ਨਾਲ ਟਵਿੱਟਰ ’ਤੇ ਹੀ ਗੱਲਬਾਤ ਕਰਨ ਲਈ ਜਾਣੇ ਜਾਂਦੇ ਹਨ ਜਦੋਂ ਉਹਨਾਂ ਨੇ ਪੰਜਾਬਰ ਦੇ ਮੁੱਦਿਆਂ ’ਤੇ ਅਖੌਤੀ ਬਹਿਸ ਲਈ ਵਿਰੋਧੀਆਂ ਨੂੰ ਸਿਰਫ ਟਵਿੱਟਰ ’ਤੇ ਹੀ ਸੱਦਾ ਦਿੱਤਾ ਤਾਂ ਉਹ ਸਭ ਨੇ ਵੇਖਿਆ ਸੀ। ਮਜੀਠੀਆ, ਜਿਹਨਾਂ ਨੇ ਮੁੱਖ ਮੰਤਰੀ ਲਈ ਦੀਵਾਲੀ ਦਾ ਤੋਹਫ਼ਾ ਤਾ ਪੈਕ ਕਰਵਾਇਆ ਸੀ, ਨੇ ਪੱਤਰਕਾਰਾਂ ਦੇ ਸਾਹਮਣੇ ਉਹ ਡੱਬਾ ਖੋਲ੍ਹਿਆ ਤਾਂ ਉਸ ਵਿਚੋਂ ਉਹ ਪੈਨ ਡ੍ਰਾਈਵ ਨਿਕਲੀ ਜਿਸ ਵਿਚ ਮੰਤਰੀ ਦੀ ਸ਼ਰਮਨਾਕ ਹਰਕਤ ਰਿਕਾਰਡ ਹੈ। ਉਹਨਾਂ ਕਿਹਾ ਕਿ ਉਹ ਇਸ ਪੈਨ ਡ੍ਰਾਈਵ ਜੋ ਉਹਨਾਂ ਨੂੰ ਇਕ ਜਨਤਕ ਪ੍ਰੋਗਰਾਮ ਵਿਚ ਸੌਂਪੀ ਗਈ, ਵੇਰਵੇ ਸਾਂਝੇ ਨਹੀਂ ਕਰ ਰਹੇ ਕਿਉਂਕਿ ਇਸ ਵਿਚ ਮੰਤਰੀ ਦੇ ਗੁਨਾਹਾਂ ਦਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਮੈਟੀਰੀਅਲ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਪੈਨ ਡ੍ਰਾਈਵ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਮਾਮਲੇ ਵਿਚ ਫੌਰੀ ਕਾਰਵਾਈ ਕਰ ਸਕਣ।
Punjab Bani 15 November,2023
ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ
ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ ਫਤਿਹਗੜ੍ਹ ਚੂੜੀਆਂ : ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਨੌਜਵਾਨ ਨੂੰ ਚਿੱਟੇ ਦਿਨ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ 'ਚ ਦਾਖਲ ਕਰਾਇਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ 21 ਸਾਲਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਜੋ ਕਿ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਸਥਿਤ ਪਰਫੈਕਟ ਸਲੂਨ ਦੇ ਬਾਹਰ ਖੜ੍ਹਾ ਸੀ, ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਕਤ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਦੇ ਤੁਰੰਤ ਬਾਅਦ ਉਕਤ ਨੌਜਵਾਨ ਇਲਾਜ ਲਈ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਓਧਰ, ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਬਟਾਲਾ ਮੈਡਮ ਅਸ਼ਵਿਨੀ ਗੋਟਿਆਲ, ਐੱਸਪੀ ਇਨਵੈੱਸਟੀਗੇਸ਼ਨ ਬਟਾਲਾ ਗੁਰਪ੍ਰੀਤ ਸਿੰਘ ਗਿੱਲ ਅਤੇ ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਸਵਰਨਜੀਤ ਸਿੰਘ ਬੱਲ ਦੀ ਅਗਵਾਈ ਹੇਠ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਜਿਥੇ ਖੰਗਾਲਿਆ ਜਾ ਰਿਹਾ ਹੈ, ਉਥੇ ਨਾਲ ਹੀ ਗੋਲੀ ਚਲਾਉਣ ਵਾਲਿਆਂ ਦੀ ਤਲਾਸ਼ ਜੰਗੀ ਪੱਧਰ ’ਤੇ ਕਰਨੀ ਆਰੰਭ ਕਰ ਦਿੱਤੀ ਗਈ ਹੈ।
Punjab Bani 14 November,2023
ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ
ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ ਚੰਡੀਗੜ, 14 ਨਵੰਬਰ : ਗੁਰੂ ਰਵਿਦਾਸ ਅਤੇ ਸੰਤ ਕਬੀਰ ਉਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ‘ਚ ਡੇਰਾ ਮੁਖੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।ਉਂਝ ਵੀ ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ।
Punjab Bani 14 November,2023
ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟਾਇਆ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ, ਲੋਕਾਂ ਨੂੰ ਧੁੰਦ ਦੇ ਦਿਨਾਂ ਦੌਰਾਨ ਵਾਹਨ ਚਲਾਉਣ ਸਮੇਂ ਸੁਚੇਤ ਰਹਿਣ ਲਈ ਕਿਹਾ ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
Punjab Bani 13 November,2023
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਉਹ ਕਾਫੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਪਰ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਉਸ ਦੇ ਟਿਕਾਣਿਆਂ ਉੱਤੇ ਦਿੱਤੀ ਜਾ ਰਹੀ ਦਬਿਸ਼ ਕਾਰਨ ਅੱਜ ਉਸਨੇ ਸਮਰੱਥ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਜਿਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਸਦਾ ਦੋ ਦਿਨਾ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ. ਨਗਰ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਫਰਮ ਪੀ.ਜੀ. ਗੋਡਾਉਨ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ, ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਇਹ ਟੈਂਡਰ ਅਲਾਟ ਕਰ ਦਿੱਤੇ ਸਨ। ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੇ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਹੀ ਨਹੀਂ ਜਾ ਸਕਦਾ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਹੀ ਕੀਤੇ ਹੋਏ ਕੰਮਾਂ ਲਈ ਪੈਸੇ ਵੀ ਜਾਰੀ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ ਜਦਕਿ ਮੁਅੱਤਲ ਹੋ ਚੁੱਕੇ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੀ ਚਾਰਾਜੋਈ ਸਦਕਾ ਲੁਧਿਆਣਾ ਦੀ ਸਮਰੱਥ ਅਦਾਲਤ ਭਗੌੜਾ ਮੁਜਰਮ ਕਰਾਰ ਦੇ ਦਿੱਤਾ ਗਿਆ ਹੈ।
Punjab Bani 13 November,2023
ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ
ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ ਉੱਤਰਾਖੰਡ, 13 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਾਸ਼ਟਰੀ ਰਾਜਮਾਰਗ (ਐੱਨ. ਐੱਚ.) ‘ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਜਾਣ ਕਾਰਨ 40 ਤੋਂ 45 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਨੇ ਦੱਸਿਆ ਕਿ ‘ਲਗਭਗ 40 ਤੋਂ 45 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਰਾਠੋਡੀ ਨੇ ਕਿਹਾ ਕਿ ਇੱਕ ਟਿਊਬ ਰਾਹੀਂ ਫਸੇ ਮਜ਼ਦੂਰਾਂ ਨੂੰ ਆਕਸੀਜਨ ਭੇਜੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਮਸ਼ੀਨਾਂ ਲਗਾਤਾਰ ਮਲਬਾ ਹਟਾ ਰਹੀਆਂ ਹਨ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦਾ 150 ਮੀਟਰ ਲੰਬਾ ਹਿੱਸਾ ਡਿੱਗ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪ੍ਰੋਵਿੰਸ਼ੀਅਲ ਗਾਰਡ (ਪੀਆਰਡੀ) ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਬਹੁਤ ਮਿਹਨਤ ਕਰ ਰਿਹਾ ਹੈ। ਕੱਲ੍ਹ ਅਸੀਂ ਉਦਾਸ ਸੀ ਕਿਉਂਕਿ ਅਸੀਂ ਫਸੇ ਹੋਏ ਲੋਕਾਂ ਨਾਲ ਗੱਲ ਕਰਨ ਦੇ ਯੋਗ ਨਹੀਂ ਸੀ. ਪਰ ਫਿਰ ਅਸੀਂ ਉਨ੍ਹਾਂ ਨਾਲ ਗੱਲ ਕਰਨ ਵਿਚ ਕਾਮਯਾਬ ਹੋ ਗਏ। ਉੱਤਰਕਾਸ਼ੀ ਦੇ ਆਫਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ।
Punjab Bani 13 November,2023
ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ
ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ ਲੁਧਿਆਣਾ, 13 ਨਵੰਬਰ : ਇੱਕ ਪਾਸੇ ਜਿੱਥੇ ਬੀਤੇ ਦਿਨ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਧੂਮਧਾਨ ਨਾਲ ਮਨਾਇਆ ਗਿਆ ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਅਗਲੇ ਦਿਨ ਕਈ ਥਾਵਾਂ ਤੇ ਧੁੰਦ ਦੀ ਸੰਘਣੀ ਪਰਤ ਦੇਖਣ ਨੂੰ ਮਿਲੀ। ਜਿਸ ਕਾਰਨ ਪੰਜਾਬ ’ਚ ਭਿਆਨਕ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਲੋਕ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਚੰਡੀਗੜ੍ਹ ਹਾਈਵੇ ਦੇ ਜੀਟੀ ਰੋਡ ’ਤੇ 20 ਤੋਂ 25 ਗੱਡੀਆਂ ਆਪਸ ’ਚ ਟਕਰਾ ਗਈਆਂ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਈ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੇ ਕਾਰਨ ਕਈ ਗੱਡੀਆਂ ਨੁਕਸਾਨੀਆਂ ਗਈਆਂ। ਦੱਸ ਦਈਏ ਕਿ ਹਾਦਸੇ ਦੇ ਕਾਰਨ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਸੜਕ ’ਤੇ ਵੀ ਕੁੱਝ ਸਮੇਂ ਲਈ ਜਾਮ ਲੱਗ ਗਿਆ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ।
Punjab Bani 13 November,2023
ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ
ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ ਮਹਾਰਾਸ਼ਟਰ, 13 ਨਵੰਬਰ : ਮਹਾਰਾਸ਼ਟਰ ਦੇ ਮਾਲੇਗਾਓਂ 'ਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੀ ਫਿਲਮ 'ਟਾਈਗਰ-3' ਦੇ ਸ਼ੋਅ ਦੌਰਾਨ ਸਿਨੇਮਾਘਰ ਦੇ ਅੰਦਰ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਾਕੇ ਚਲਾਉਣ ਨਾਲ ਸਿਨੇਮਾ ਹਾਲ 'ਚ ਹਫੜਾ-ਦਫੜੀ ਮੱਚ ਗਈ। ਸਲਮਾਨ ਖਾਨ ਦੇ ਪ੍ਰਸ਼ੰਸਕਾਂ ਵੱਲੋਂ ਪਟਾਕੇ ਚਲਾਉਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਲੇਗਾਓਂ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਐਕਟ ਦੀ ਧਾਰਾ 112 ਅਤੇ 117 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲੋਕ ਕੁਰਸੀਆਂ ਦੇ ਉੱਪਰੋਂ ਕੁੱਦ ਕੇ ਭੱਜੇ।
Punjab Bani 13 November,2023
ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ
ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ ਬਠਿੰਡਾ : ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ 'ਚ ਸਥਿਤ ਡੇਰੇ 'ਚ ਦੀਵਾਲੀ ਦੀ ਰਾਤ ਗੁਟਕਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰੇ ਦੇ ਪਾਠੀ ਦੇ ਕਮਰੇ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਇਹ ਮਾਮਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਧਰਮ ਪ੍ਰਚਾਰ ਕਮੇਟੀ ਦੇ ਧਿਆਨ 'ਚ ਆਉਣ ਤੋਂ ਬਾਅਦ ਜਦੋਂ ਪੰਜ ਪਿਆਰਿਆਂ ਨੇ ਉਕਤ ਡੇਰੇ 'ਤੇ ਜਾ ਕੇ ਜਾਂਚ ਕੀਤੀ ਤਾਂ ਪਾਠੀ ਧਰਮ ਸਿੰਘ ਫਰਾਰ ਹੋ ਗਿਆ ਜਦਕਿ ਡੇਰੇ ਦੇ ਆਗੂ ਬਖਤੌਰ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਤੋਂ ਬਾਅਦ ਡੇਰਾ ਮੁਖੀ ਸਮੇਤ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ, ਜਦਕਿ ਉਸ ਦਾ ਇਕ ਸਾਥੀ ਅਜੇ ਵੀ ਫ਼ਰਾਰ ਹੈ। ਇਸ ਮਾਮਲੇ 'ਚ ਥਾਣਾ ਨੇਹੀਆਂਵਾਲਾ ਪੁਲਿਸ ਨੇ ਡੇਰੇ ਦੇ ਸੰਚਾਲਕ ਤੇ ਗ੍ਰੰਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 13 November,2023
ਦੋ ਧੜਿਆਂ ਵਿਚਾਲੇ ਚੱਲੀਆਂ ਗੋਲ਼ੀਆਂ :ਦਿਵਾਲੀ ਦੀ ਰਾਤ ਖੇਡ ਰਹੇ ਸਨ ਜੂਆ, ਇੱਕ ਦੀ ਮੌਤ
ਦੋ ਧੜਿਆਂ ਵਿਚਾਲੇ ਚੱਲੀਆਂ ਗੋਲ਼ੀਆਂ :ਦਿਵਾਲੀ ਦੀ ਰਾਤ ਖੇਡ ਰਹੇ ਸਨ ਜੂਆ, ਇੱਕ ਦੀ ਮੌਤ ਅੰਮ੍ਰਿਤਸਰ : ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਕਟੜਾ ਦੂਲੋ 'ਚ ਦੀਵਾਲੀ ਦੀ ਰਾਤ ਕਰੀਬ ਡੇਢ ਵਜੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇਕ ਲਾਪਤਾ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ। ਲੋਕਾਂ ਮੁਤਾਬਕ ਇਲਾਕੇ 'ਚ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ 'ਚ ਚੱਲ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਓਂ ਗੋਲ਼ੀਬਾਰੀ ਹੋਈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮ੍ਰਿਤਕ ਦੀ ਪਛਾਣ ਪੰਡੋਰੀ ਵੜੈਚ ਵਾਸੀ ਅਰੁਣ ਵਜੋਂ ਹੋਈ ਹੈ।
Punjab Bani 13 November,2023
ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਸਰਕਾਰੀ ਘਰ 'ਚ ਚੱਲੀ ਗੋਲੀ
ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਸਰਕਾਰੀ ਘਰ 'ਚ ਚੱਲੀ ਗੋਲੀ ਚੰਡੀਗੜ੍ਹ ,13 ਨਵੰਬਰ 2023 :ਕਿਸੇ ਅਣਪਛਾਤੇ ਵਲੋਂ ਅਫ਼ਸਰਾਂ ਦੀ ਸਰਕਾਰੀ ਰਿਹਾਇਸ਼ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲ ਕਿਸ ਨੇ ਚਲਾਈ। ਦਰਅਸਲ ਦੀਵਾਲੀ ਦੀ ਰਾਤ ਕਰੀਬ 11.30 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ ਸਰਕਾਰੀ ਰਿਹਾਇਸ਼ 'ਤੇ ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨਿਆਂਇਕ ਅਤੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਕੱਤਰ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ। ਪੁਲਿਸ ਨੇ ਘਰ ਦੇ ਕਮਰੇ ਵਿੱਚੋਂ ਇੱਕ ਗੋਲੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਗੋਲੀ ਚੱਲੀ ਤਾਂ ਆਈਏਐਸ ਵਰਿੰਦਰ ਕੁਮਾਰ ਸ਼ਰਮਾ ਦਾ ਪਰਿਵਾਰ ਅੰਦਰ ਮੌਜੂਦ ਸੀ। ਗੋਲੀ ਘਰ ਦੀ ਪਲਾਈਵੁੱਡ ਦੀ ਖਿੜਕੀ ਨੂੰ ਲੱਗੀ ਅਤੇ ਹੇਠਾਂ ਡਿੱਗ ਗਈ। ਦੇਰ ਰਾਤ ਤੱਕ ਪੁਲਿਸ ਇਹ ਪਤਾ ਲਗਾਉਂਦੀ ਰਹੀ ਕਿ ਗੋਲੀ ਕਿਸ ਐਂਗਲ ਤੋਂ ਚਲਾਈ ਗਈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਸਕੈਨ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀ ਚਲਾਉਣ ਵਾਲੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਪੁਲੀਸ ਉਸ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਵਾਹਨ 'ਚ ਸਵਾਰ ਸੀ। ਪੁਲਿਸ ਮਹਿਲ 'ਚ ਮੌਜੂਦ ਸੁਰੱਖਿਆ ਕਰਮੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
Punjab Bani 13 November,2023
ਨੌਜਵਾਨ ਨੇ ਕੀਤਾ 55 ਸਾਲਾ ਔਰਤ ਦੀ ਗੋਲੀ ਮਾਰ ਕੇ ਕਤਲ
ਨੌਜਵਾਨ ਨੇ ਕੀਤਾ 55 ਸਾਲਾ ਔਰਤ ਦੀ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ :ਪਿੰਡ ਸਠਿਆਲਾ 'ਚ ਇਕ ਨੌਜਵਾਨ ਨੇ 55 ਸਾਲਾ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਪਰਮਜੀਤ ਕੌਰ (55 ਸਾਲ) ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਦੇ ਘਰ ਸ਼ਨਿਚਰਵਾਰ ਨੂੰ ਪਿੰਡ ਦਾ ਹੀ ਇਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਸੁਖਵਿੰਦਰ ਸਿੰਘ ਆਇਆ ਤੇ ਉਸ ਤੋਂ ਉਸ ਦੀ ਬੇਟੀ ਦਾ ਰਿਸ਼ਤਾ ਮੰਗਣ ਲੱਗਾ। ਪਰਮਜੀਤ ਕੌਰ ਇਸ ਰਿਸ਼ਤੇ ਲਈ ਬਿਲਕੁਲ ਵੀ ਰਾਜ਼ੀ ਨਹੀਂ ਸੀ। ਇਨਕਾਰ ਕਰਨ 'ਤੇ ਗੁੱਸੇ 'ਚ ਆ ਕੇ ਨੌਜਵਾਨ ਨੇ ਔਰਤ ਨੂੰ ਗੋਲ਼ੀ ਮਾਰ ਦਿੱਤੀ। ਡੀਐਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਬਜ਼ੁਰਗ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਜਿਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਉਸ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
Punjab Bani 11 November,2023
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਟੋਰਾਂਟੋ, 10 ਨਵੰਬਰ 2023 - ਕੈਨੇਡਾ 'ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਚਾਹਲ ਵੱਜੋਂ ਹੋਈ ਹੈ, ਉਸ ਦੀ ਉਮਰ ਕਰੀਬ 27 ਸਾਲ ਹੈ। ਪਰਮਵੀਰ ਨੂੰ ਬੀਤੀ ਸ਼ਾਮ ਟੋਰਾਂਟੋ ਵਿਖੇ ਗੋਲੀਆਂ ਮਾਰੀਆਂ ਗਈਆਂ। ਪਰਮਵੀਰ ਵਿੰਡਸਰ 'ਚ ਰਹਿੰਦਾ ਸੀ। ਪੁਲਸ ਦਾ ਕਹਿਣਾ ਹੈ ਕਿ ਯੋਂਗ ਸਟ੍ਰੀਟ ਅਤੇ ਜੇਰਾਰਡ ਸਟ੍ਰੀਟ ਈਸਟ ਦੇ ਖੇਤਰ ਵਿੱਚ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ, ਜਿਸ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਪੁਲਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਇੱਕ ਨਿਸ਼ਾਨੇ ਦੀ ਘਟਨਾ ਸੀ। ਮਾਰਿਆ ਗਿਆ ਵਿਅਕਤੀ ਯੂਨਾਇਟਡ ਨੈਸ਼ਨ ਗੈਂਗ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।
Punjab Bani 10 November,2023
ਮਾਮਲਾ : ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਦਾ
ਮਾਮਲਾ : ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਦਾ - ਗੈਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੁੰ ਅਦਾਲਤ ਵਿੱਚ ਕੀਤਾ ਪੇਸ਼ ਬਠਿੰਡਾ, 9 ਨਵੰਬਰ : 28 ਅਕਤੂਬਰ ਨੂੰ ਬਠਿੰਡਾ ਦੇ ਮਾਲ ਰੋਡ ਉੱਤੇ ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਫਰੀਦਕੋਟ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੇ ਅਦਾਲਤ ਵਿੱਚ ਤਰਕ ਰੱਖਿਆ ਹੈ ਕਿ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਵੱਲੋਂ ਪੈਸਿਆਂ ਦੇ ਲੇਣ ਦੇਣ ਵਿੱਚ ਸ਼ਮੂਲੀਅਤ ਹੈ।ਸ ਮੁਕਾਬਲੇ ਵਿੱਚ ਮੁਲਜ਼ਮ ਲਵਪ੍ਰੀਤ ਲਵੀ ਤੋਂ ਇਲਾਵਾ ਦੋ ਹੋਰ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜਿੰਦਰ ਸਿੰਘ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ ਅਤੇ ਗੋਲੀ ਲੱਗਣ ਕਰਕੇ ਵਪਾਰੀ ਆਗੂ ਦੀ ਮੌਤ ਹੋ ਗਈ ਸੀ।
Punjab Bani 09 November,2023
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 9 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਬਾਲਾ, ਹਰਿਆਣਾ ਦੇ ਸਥਾਨਕ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ, ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ ’ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਹ ਬਰਾਮਦੀ ਇਸ ਮਾਮਲੇ ਵਿੱਚ ਪਹਿਲਾਂ ਹੋਈ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦੀ ਤੋਂ ਇਲਾਵਾ ਹੈ। ਇਸ ਮਾਮਲੇ ’ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ। ਆਈਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸ ਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ। ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 09 November,2023
ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ
ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ - ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਯਮੁਨਾਨਗਰ, 9 Nov. ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮੰਡੇਬਰੀ ਪਿੰਡ ਦਾ ਹੈ। ਪਿੰਡ ਮੰਡੇਬਰੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਤੋਂ ਬਾਅਦ ਇਕ 4 ਲੋਕਾਂ ਦੀ ਮੌਤ ਹੋ ਗਈ। ਨਾਲ ਲੱਗਦੇ ਪਿੰਡ ਪੰਜੇਟੋ ਕੀ ਮਾਜਰੀ ਵਿੱਚ ਵੀ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਡਾਕਟਰਾਂ ਨੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਦੱਸਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਪੁਲਿਸ ਸੁਪਰਡੈਂਟ ਗੰਗਾਰਾਮ ਪੂਨੀਆ ਖੁਦ ਗਰਾਊਂਡ ਜ਼ੀਰੋ ਉਤੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਕੁਝ ਲੋਕਾਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ ਪਰ ਪੁਲਿਸ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ।ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕਈਆਂ ਨੇ ਤਾਂ ਖੂਨ ਦੀਆਂ ਉਲਟੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਦੇ ਚਾਰ ਹੋਰ ਵਿਅਕਤੀਆਂ ਦੀ ਵੀ ਇਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰ ਕੁਮਾਰ, ਵਿਸ਼ਾਲ ਸਰਵਨ ਅਤੇ ਮੇਹਰ ਚੰਦ ਵਜੋਂ ਹੋਈ ਹੈ।ਐਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਦੁਪਹਿਰ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਟੀਮਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਪੀ ਯਮੁਨਾਨਗਰ ਨੇ ਦੱਸਿਆ ਕਿ ਇਸ ਕੇਸ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰਾ ਮਾਮਲਾ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
Punjab Bani 09 November,2023
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ ਅੰਮ੍ਰਿਤਸਰ : ਥਾਣਾ ਸਦਰ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਭੁੱਲਰ ਐਵੀਨਿਊ ਵਿਖੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਉਹ ਸੈਰ ਕਰਨ ਲਈ ਨਿਕਲਿਆ ਸੀ। ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਉਸ ਨੂੰ ਕੁਝ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਵੱਲੋਂ ਉਸ 'ਤੇ ਕਰੀਬ ਚਾਰ ਗੋਲੀਆਂ ਚਲਾਈਆਂ ਗਈਆਂ। ਜ਼ਿਕਰਯੋਗ ਹੈ ਕਿ ਇੰਸਪੈਕਟਰ ਪ੍ਰਭਦੀਪ ਸਿੰਘ ਉਹੀ ਅਧਿਕਾਰੀ ਹੈ, ਜਿਸ ਨੇ ਤਰਤਾਰਨ 'ਚ ਇਕ ਵਿਧਾਇਕ ਦੇ ਰਿਸ਼ਤੇਦਾਰ ਖਿਲਾਫ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ 'ਚ ਤਾਇਨਾਤ ਹੈ ਤੇ ਉਸ ਦਾ ਘਰ ਵੀ ਭੁੱਲਰ 'ਚ ਹੈ। ਰੋਜ਼ਾਨਾ ਵਾਂਗ ਉਹ ਬੁੱਧਵਾਰ ਸਵੇਰੇ ਸੈਰ ਲਈ ਨਿਕਲਿਆ ਸੀ ਕਿ ਕੁਝ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਦਕਿ ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 08 November,2023
8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਪਟਿਆਲਾ, 8 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।
Punjab Bani 08 November,2023
1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੁਲਿਸ ਮੁਲਾਜ਼ਮ ਪਹਿਲਾਂ ਲੈ ਚੁੱਕਾ ਹੈ 3,000 ਰੁਪਏ ਚੰਡੀਗੜ, 7 ਨਵੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਉਸ ਨੂੰ 1,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ 'ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 07 November,2023
ਇਕਲੌਤੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ : ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ
ਇਕਲੌਤੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ : ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਕਰਨਾਲ, 7 Nov. ਹਰਿਆਣਾ ਦੇ ਕਰਨਾਲ ‘ਚ ਇਕਲੌਤੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਨੌਜਵਾਨ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਸੋਮਵਾਰ ਨੂੰ ਸਟੇਸ਼ਨ ਤੋਂ ਪਰਤਦੇ ਸਮੇਂ ਕੈਥਲ ਰੋਡ ‘ਤੇ ਇਕ ਸੜਕ ਹਾਦਸੇ ‘ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਕਾਰ ਖੜ੍ਹੇ ਕੈਂਟਰ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਨੌਜਵਾਨ ਸਵੇਰੇ ਦਿੱਲੀ ਤੋਂ ਕਰਨਾਲ ਆਇਆ ਸੀ ਅਤੇ ਰੇਲਵੇ ਸਟੇਸ਼ਨ ਤੋਂ ਕਾਰ ਰਾਹੀਂ ਘਰ ਜਾ ਰਿਹਾ ਸੀ। ਰਸਤੇ ਵਿੱਚ ਹਾਦਸਾ ਵਾਪਰ ਗਿਆ। ਨੌਜਵਾਨ ਨੇ ਕੁਝ ਦਿਨਾਂ ਬਾਅਦ ਕੈਨੇਡਾ ਜਾਣਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਨੂਰ (19) ਨੇ ਐਤਵਾਰ ਨੂੰ ਕਰਨਾਲ ਰੇਲਵੇ ਸਟੇਸ਼ਨ ‘ਤੇ ਆਪਣੀ ਕਾਰ ਪਾਰਕ ਕੀਤੀ ਸੀ ਅਤੇ ਰੇਲ ਰਾਹੀਂ ਦਿੱਲੀ ਗਿਆ ਸੀ। ਉਸ ਨੇ ਕੈਨੇਡਾ ਜਾਣਾ ਸੀ ਅਤੇ ਇਸ ਸਬੰਧ ਵਿੱਚ ਫਾਈਲ ਲੈ ਕੇ ਦਿੱਲੀ ਚਲਾ ਗਿਆ ਸੀ। ਉਹ ਸੋਮਵਾਰ ਸਵੇਰੇ ਕਰੀਬ 4 ਵਜੇ ਦਿੱਲੀ ਤੋਂ ਰੇਲਗੱਡੀ ਰਾਹੀਂ ਕਰਨਾਲ ਪਰਤਿਆ। ਉਹ ਸਟੇਸ਼ਨ ਤੋਂ ਕਾਰ ਚੁੱਕ ਕੇ ਪਿੰਡ ਵੱਲ ਆ ਰਿਹਾ ਸੀ। ਜਦੋਂ ਹਰਨੂਰ ਕਾਰ ਰਾਹੀਂ ਆਪਣੇ ਪਿੰਡ ਅਲੀਪੁਰ ਆ ਰਿਹਾ ਸੀ ਤਾਂ ਕੈਥਲ ਰੋਡ ’ਤੇ ਸਥਿਤ ਪਿੰਡ ਸਿਰਸੀ ਕੋਲ ਸੜਕ ਦੇ ਵਿਚਕਾਰ ਦੋ ਕੈਂਟਰ ਖੜ੍ਹੇ ਸਨ। ਉਸ ਦੀ ਕਾਰ ਸਿੱਧੀ ਪਿੱਛੇ ਤੋਂ ਖੜ੍ਹੇ ਕੈਂਟਰ ਨਾਲ ਜਾ ਟਕਰਾਈ। ਇਸ ਦਰਦਨਾਕ ਹਾਦਸੇ ‘ਚ ਹਰਨੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਕੈਂਟਰ ਤਿੰਨ ਦਿਨਾਂ ਤੋਂ ਸੜਕ ਦੇ ਵਿਚਕਾਰ ਖੜ੍ਹੇ ਸੀ। ਪਰ ਅੱਜ ਸਵੇਰੇ ਇਨ੍ਹਾਂ ਕੈਂਟਰਾਂ ਕਾਰਨ ਪਰਿਵਾਰ ਦਾ ਇਕਲੌਤਾ ਪੁੱਤਰ ਖੋਹ ਕੇ ਲੈ ਗਿਆ। 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਹਰਨੂਰ ਨੇ ਆਈਲੈਟਸ ਕੀਤਾ, ਜਿਸ ਵਿੱਚ ਉਸ ਨੇ ਸਾਢੇ 6 ਬੈਂਡ ਹਾਸਲ ਕੀਤੇ। ਹੁਣ ਉਹ ਕੈਨੇਡਾ ਵਿੱਚ ਹੋਰ ਪੜ੍ਹਾਈ ਕਰਨਾ ਚਾਹੁੰਦਾ ਸੀ। ਇਸੇ ਫਾਈਲ ਦੇ ਸਬੰਧ ਵਿੱਚ ਉਹ ਦਿੱਲੀ ਗਿਆ ਹੋਇਆ ਸੀ। ਹਰਨੂਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Punjab Bani 07 November,2023
ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ
ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਦਿੱਲੀ, 7 Nov. ਦਿੱਲੀ ਐਨਸੀਆਰ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹੇ ਵੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਇਸ ਲੜੀ ਵਿੱਚ ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਗੁਰੂਗ੍ਰਾਮ ਵਿੱਚ ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਵਧਦੇ ਪ੍ਰਦੂਸ਼ਣ ਕਾਰਨ ਗੁਰੂਗ੍ਰਾਮ ਵਿੱਚ ਪ੍ਰਾਇਮਰੀ ਪੱਧਰ ਤੱਕ ਦੀਆਂ ਜਮਾਤਾਂ ਆਨਲਾਈਨ ਲੱਗਣਗੀਆਂ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਤੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਬੱਚਿਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਪ੍ਰੀ-ਸਕੂਲ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
Punjab Bani 07 November,2023
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ * ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ *ਹੁਣ ਤੱਕ ਕੁੱਲ 13 ਮੁਲਜ਼ਮ ਗ੍ਰਿਫ਼ਤਾਰ, ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਮੁਲਜ਼ਮ ਕਰਾਰ ਚੰਡੀਗੜ੍ਹ, 6 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਪਰੰਤ ਅਦਾਲਤ ਨੇ ਬਿਊਰੋ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਥਹੀ ਖਾਰਜ ਕਰ ਦਿੱਤੀ ਸੀ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ਼ ਠੇਕੇ ਲੈਣ ਵੇਲੇ ਜਮ੍ਹਾਂ ਕਰਵਾ ਕੇ ਜਗਰਾਉਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 12 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ, ਸੁਰਿੰਦਰ ਕੁਮਾਰ ਧੋਤੀਵਾਲਾ ਤੇ ਕਾਲੂ ਰਾਮ (ਚਾਰੇ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਮੁਲਜ਼ਮ ਕਰਾਰ ਦਿੱਤਾ ਜਾ ਚੁੱਕਾ ਹੈ।
Punjab Bani 06 November,2023
ਔਰਤ ਦਾ ਗਲ਼ਾ ਰੇਤ ਕੇ ਕਰ ਦਿੱਤਾ ਕਤਲ
ਔਰਤ ਦਾ ਗਲ਼ਾ ਰੇਤ ਕੇ ਕਰ ਦਿੱਤਾ ਕਤਲ ਲੁਧਿਆਣਾ : ਮਹਾਨਗਰ ਦੇ ਭਾਮੀਆਂ ਰੋਡ ਗਾਰਡਨ ਕਾਲੋਨੀ 'ਚ ਰਹਿਣ ਵਾਲੀ ਇਕ ਔਰਤ ਦਾ ਐਤਵਾਰ ਦੇਰ ਰਾਤ ਗਲ਼ਾ ਰੇਤ ਕੇ ਕਤਲ ਕਰ ਦਿੱਤਾ ਗਿਆ। ਕਤਲ ਕੀਤੀ ਗਈ ਔਰਤ ਦੀ ਪਛਾਣ ਪੂਜਾ ਦੇ ਰੂਪ 'ਚ ਹੋਈ ਹੈ ਜੋ ਕਿ ਘਰ 'ਚ ਹੀ ਟਿਊਸ਼ਨ ਪੜ੍ਹਾਉਣ ਦਾ ਕੰਮ ਕਰਦੀ ਸੀ। ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪੁੱਜ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਵਾਰਦਾਤ ਐਤਵਾਰ ਦੇਰ ਰਾਤ ਦੀ ਹੈ ਜਦ ਕਿਸੇ ਅਣਪਛਾਤੇ ਕਾਤਲ ਨੇ ਘਰ 'ਚ ਦਾਖਲ ਹੋ ਕੇ ਪੂਜਾ ਦਾ ਗਲ਼ਾ ਰੇਤ ਦਿੱਤਾ। ਕਤਲ ਕੀਤੀ ਗਈ ਔਰਤ ਦੇ ਗੁਆਂਢੀਆਂ ਮੁਤਾਬਕ ਵਾਰਦਾਤ ਦਾ ਪਤਾ ਉਦੋਂ ਲੱਗਾ ਜਦ ਪੂਜਾ ਦੇ ਪੁੱਤਰ ਚੀਕੂ ਨੇ ਆਪਣੀ ਮਾਂ ਨੂੰ ਖੂਨ ਨਾਲ ਲੱਥ-ਪੱਥ ਹਾਲਤ 'ਚ ਵੇਖ ਕੇ ਰੌਲਾ ਪਾਇਆ। ਇਹ ਖੌਫਨਾਕ ਮੰਜ਼ਰ ਵੇਖ ਕੇ ਗੁਆਂਢੀਆਂ ਨੇ ਚੌਕੀ ਮੁੰਡੀਆਂ ਪੁਲਿਸ ਨੂੰ ਵਾਰਦਾਤ ਬਾਰੇ ਜਾਣਕਾਰੀ ਦਿੱਤੀ ਤਾਂ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ। ਦੱਸਣਯੋਗ ਹੈ ਕਿ ਪੂਜਾ ਨੇ ਕੁਝ ਸਮਾਂ ਪਹਿਲਾਂ ਹੀ ਦੂਜਾ ਵਿਆਹ ਕਰਵਾਇਆ ਸੀ ਤੇ ਵਾਰਦਾਤ ਮੌਕੇ ਉਸ ਦਾ ਪਤੀ ਵੀ ਬਾਹਰ ਗਿਆ ਹੋਇਆ ਸੀ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਵੱਖ- ਵੱਖ ਐਂਗਲਾਂ ਤੋਂ ਪੜਤਾਲ ਸ਼ੁਰੂ ਕਰ ਦਿੱਤੀ ਹੈ।
Punjab Bani 06 November,2023
ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ
ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ ਜਲੰਧਰ, 6 Nov : ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਪਣੇ ਨਾਲ ਲੈ ਗਈ ਹੈ। ਬੈਂਕ ਧੋਖਾਧੜੀ ਮਾਮਲੇ ‘ਚ ਈਡੀ ਜਾਂਚ ਕਰ ਰਹੀ ਹੈ ਗੱਜਣਮਾਜਰਾ ਦਾ ਬੈਂਕ ਆਫ ਇੰਡੀਆ ਤੋਂ ਕਰੀਬ 40 ਕਰੋੜ ਰੁਪਏ ਦਾ ਕਰਜ਼ੇ ਸਬੰਧੀ ਮਾਮਲਾ ਹੈ। ਈਡੀ ਨੇ ਗੱਜਣਮਾਜਰਾ ਤੋਂ ਦੋ ਵਾਰ ਪੁੱਛਗਿੱਛ ਕੀਤੀ ਹੈ। ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ‘ਤੇ ਈਡੀ ਛਾਪੇਮਾਰੀ ਕਰ ਚੁੱਕੀ ਹੈ। ਫਿਲਹਾਲ ਈਡੀ ਵਿਧਾਇਕ ਨੂੰ ਜਲੰਧਰ ਈਡੀ ਦਫ਼ਤਰ ਲੈ ਕੇ ਆਈ ਹੈ। ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਜਸਵੰਤ ਸਿੰਘ ਅਮਰਗੜ੍ਹ ਤੋਂ ‘ਆਪ’ ਵਿਧਾਇਕ ਹਨ।
Punjab Bani 06 November,2023
ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ
ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ ਹਰਿਆਣਾ, 5 Nov. ਹਰਿਆਣਾ ਦੇ ਝੱਜਰ ਦੇ ਬਹਾਦਰਗੜ੍ਹ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਦੱਸ ਦਈਏ ਐਤਵਾਰ ਨੂੰ ਬਹਾਦੁਰਗੜ੍ਹ ਦੇ ਗੰਗਾਡਵਾ ਪਿੰਡ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਲਟਕਦੀ ਲਾਸ਼ ਮਿਲੀ। ਇੱਥੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਦੋ ਬੱਚਿਆਂ (ਇੱਕ ਧੀ ਅਤੇ ਇੱਕ ਪੁੱਤਰ) ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।ਬਹਾਦਰਗੜ੍ਹ ਦੇ ਗੰਗਡਵਾ ਪਿੰਡ ਦਾ ਰਹਿਣ ਵਾਲਾ ਕਰਮਬੀਰ (37) ਦਿੱਲੀ ਵਿੱਚ ਬੱਸ ਚਲਾਉਂਦਾ ਸੀ। ਸ਼ਨੀਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਡਿਊਟੀ ਕਰ ਕੇ ਘਰ ਪਰਤਿਆ ਸੀ। ਰਾਤ ਨੂੰ ਉਸ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਵੱਧਣ ਤੋਂ ਬਾਅਦ ਪਤਨੀ ਆਪਣੇ ਜੀਜੇ ਦੇ ਘਰ ਚਲੀ ਗਈ ਸੀ। ਕਰਮਬੀਰ ਤੋਂ ਇਲਾਵਾ ਉਸ ਦੇ ਦੋ ਬੱਚੇ ਬੇਟੀ ਮੁਸਕਾਨ (13) ਅਤੇ ਬੇਟਾ ਤਨੁਜ (11) ਘਰ 'ਚ ਸਨ। ਜਦੋਂ ਪਤਨੀ ਵਾਪਸ ਆਈ ਤਾਂ ਉਸ ਨੇ ਤਿੰਨੋਂ ਕਮਰੇ ਵਿੱਚ ਲਟਕਦੇ ਪਾਏ। ਮੁੱਢਲੀ ਜਾਂਚ ਅਨੁਸਾਰ ਘਰੇਲੂ ਝਗੜੇ ਕਾਰਨ ਕਰਮਬੀਰ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਫਾਹਾ ਲਗਾ ਲਿਆ ਅਤੇ ਫਿਰ ਫਾਹਾ ਲੈ ਲਿਆ। ਥਾਣਾ ਬਡਾਲੀ ਦੀ ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਅਜਿਹੇ ਮਾਮਲੇ ਸਮਾਜ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਹੈ, ਕਿ ਕਿਉਂ ਦਿਨੋ ਦਿਨ ਘਰੇਲੂ ਝਗੜੇ ਵੱਧਦੇ ਜਾ ਰਹੇ ਹਨ। ਖੁਦਕੁਸ਼ੀ ਕਰਨਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਕਿਵੇਂ ਕੁੱਝ ਸਮੇਂ ਦੇ ਗੁੱਸੇ ਨੇ ਇੱਕ ਪੂਰੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ।
Punjab Bani 05 November,2023
ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ : ਵਿਆਹ ਵਾਲੀ ਕਾਰ ਖੜ੍ਹੇ ਟਰਾਲੇ ਨਾਲ ਟਕਰਾਈ, ਲਾੜੇ ਸਣੇ 4 ਮੌਤਾਂ
ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ : ਵਿਆਹ ਵਾਲੀ ਕਾਰ ਖੜ੍ਹੇ ਟਰਾਲੇ ਨਾਲ ਟਕਰਾਈ, ਲਾੜੇ ਸਣੇ 4 ਮੌਤਾਂ ਮੋਗਾ, 5 Nov. ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਫਾਜ਼ਲਿਕਾ ਦੇ ਪਿੰਡ ਓਹਜਾ ਵਾਲੀ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਬਰਾਤੀਆਂ ਦੀ ਕਾਰ ਖੜ੍ਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਲਾੜੇ ਸਮੇਤ 4 ਦੀ ਮੌਤ ਹੋ ਗਈ। 3 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਵਿਚ ਫੁੱਲਾਂ ਵਾਲੀ ਕਾਰ ਚਕਨਾਚੂਰ ਹੋ ਗਈ। ਲਾੜੇ ਸਮੇਤ 4 ਦੀ ਮੌਕੇ ਉਤੇ ਹੀ ਮੌਤ ਹੋ ਗਈ। ਫਾਜ਼ਿਲਕਾ ਤੋਂ ਲੁਧਿਆਣਾ ਇਹ ਬਰਾਤ ਜਾ ਰਹੀ ਸੀ। ਮੋਗਾ ਦੇ ਅਜੀਤਵਾਲਾ ਵਿਚ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਕਾਰਨ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਾਦਸੇ ’ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾਂ ਦੀ ਬੱਚੀ ਅਰਸ਼ਦੀਪ ਦੀ ਮੌਤ ਹੋਈ ਹੈ।
Punjab Bani 05 November,2023
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਆਸ: ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ ਚੰਡੀਗੜ੍ਹ/ਤਰਨਤਾਰਨ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ ਦੇ ਗਿੱਟੇ ’ਤੇ ਸੱਟ ਵੱਜ ਗਈ। ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 93 ਮਿਤੀ 04.11.2023 ਨੂੰ ਥਾਣਾ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 05 November,2023
ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ
ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਮੋਹਾਲੀ, 4 Nov : ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਸੁਣਾਈ ਦੇ ਰਹੀ ਹੈ। ਬੰਟੀ ਰੋਮਾਣਾ ਨੇ ਵੀਡੀਓ ਦੇ ਨਾਲ ਲਿਖਿਆ ਸੀ, ‘ਕੰਵਰ ਗਰੇਵਾਲ ਦੀ ਭਗਵੰਤ ਮਾਨ ਨੂੰ ਸਲਾਹ ਤੇ ਚੇਤਾਵਨੀ।’ ਹਾਲਾਂਕਿ ਕੰਵਰ ਗਰੇਵਾਲ ਵੱਲੋਂ ਇੱਕ ਵੀਡੀਓ ਰਾਹੀਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ। ਪਰਮਬੰਸ ਸਿੰਘ ਰੋਮਾਣਾ ਉੱਤੇ ਆਈਪੀਸੀ ਦੀਆਂ ਧਾਰਾਵਾਂ 468 (ਕਿਸੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਕਿਸੇ ਦੇ ਸਨਮਾਨ ਨੂੰ ਢਾਹ ਲਾਉਣ ਲਈ ਛੇੜਛਾੜ), 500 (ਮਾਣਹਾਨੀ) ਅਤੇ ਇੰਫਰਮੇਸ਼ਨ ਟੈਕਨਾਲਜੀ ਐਕਟ 2000 (ਆਈ ਟੀ ਐਕਟ ਦੀਆਂ ਧਾਰਾਵਾਂ 43 (i) ਅਤੇ 66 ਤਹਿਤ ਪਰਚਾ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਮਟੌਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜ ਗਏ ਸਨ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਜਤਾਇਆ ਵੀ ਜਤਾਇਆ ਸੀ।
Punjab Bani 04 November,2023
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਨਵੰਬਰ ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
Punjab Bani 04 November,2023
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ ਕਾਠਮੰਡੂ : ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ ਮਚਾਈ ਹੈ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ, ਜਿਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਸ਼ੁੱਕਰਵਾਰ ਅੱਧੀ ਰਾਤ ਤੋਂ ਠੀਕ ਪਹਿਲਾਂ ਉੱਤਰ-ਪੱਛਮੀ ਨੇਪਾਲ ਦੇ ਜ਼ਿਲ੍ਹਿਆਂ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਉਣ ਨਾਲ ਘੱਟੋ ਘੱਟ 128 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ, ਜਦੋਂ ਕਿ ਬਚਾਅ ਟੀਮਾਂ ਨੇ ਪਹਾੜੀ ਪਿੰਡਾਂ ਵਿੱਚ ਬਚਾਅ ਕਾਰਜ ਕੀਤੇ। ਇੰਨਾ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਈ ਇਮਾਰਤਾਂ ਵੀ ਢਹਿ ਗਈਆਂ ਹਨ। ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ 11:47 ਵਜੇ ਰਾਮੀਡਾਂਡ, ਜਾਜਰਕੋਟ ਵਿੱਚ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਤੁਰੰਤ ਬਚਾਅ ਅਤੇ ਰਾਹਤ ਲਈ ਸਾਰੀਆਂ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਭਾਰਤ-ਨੇਪਾਲ ਸਰਹੱਦ ਤੋਂ ਕਰੀਬ 98 ਕਿਲੋਮੀਟਰ ਦੀ ਦੂਰੀ ‘ਤੇ ਕੇਂਦਰ ਬਿੰਦੂ ਸਥਿਤ ਜਾਜਰਕੋਟ ‘ਚ ਭੂਚਾਲ ਕਾਰਨ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 140 ਲੋਕ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਨੇਪਾਲ ਪੁਲਿਸ ਦੇ ਕੇਂਦਰੀ ਬੁਲਾਰੇ ਡੀਆਈਜੀ ਕੁਵੇਰ ਕਦਾਯਤ ਨੇ ਦਿੱਤੀ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜਾਜਰਕੋਟ ਵਿੱਚ ਭੂਚਾਲ ਦੇ ਕੇਂਦਰ ਦੇ ਨੇੜੇ ਦੇ ਖੇਤਰ ਨਾਲ ਸੰਪਰਕ ਸਥਾਪਤ ਕਰਨਾ ਸੰਭਵ ਨਹੀਂ ਹੈ। ਇਹ 190,000 ਦੀ ਆਬਾਦੀ ਵਾਲਾ ਪਹਾੜੀ ਜ਼ਿਲ੍ਹਾ ਹੈ ਅਤੇ ਦੂਰ-ਦੁਰਾਡੇ ਪਹਾੜੀਆਂ ਵਿੱਚ ਖਿੰਡੇ ਹੋਏ ਪਿੰਡ ਹਨ। ਜਾਜਰਕੋਟ ਦੇ ਸਥਾਨਕ ਅਧਿਕਾਰੀ ਹਰੀਸ਼ ਚੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਘੱਟੋ-ਘੱਟ 34 ਲੋਕ ਮਾਰੇ ਗਏ ਹਨ, ਜਦੋਂ ਕਿ ਗੁਆਂਢੀ ਰੁਕੁਮ ਪੱਛਮੀ ਜ਼ਿਲ੍ਹੇ ਵਿੱਚ, ਪੁਲਿਸ ਅਧਿਕਾਰੀ ਨਮਰਾਜ ਭੱਟਾਰਾਈ ਨੇ ਕਿਹਾ ਕਿ ਘੱਟੋ-ਘੱਟ 35 ਮੌਤਾਂ ਹੋਈਆਂ ਹਨ।
Punjab Bani 04 November,2023
ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ
ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ ਇਸਲਾਮਾਬਾਦ- ਪਾਕਿਸਤਸਤਾਨ ਵਿੱਚ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਮੀਆਂਵਾਲੀ ਏਅਰਬੇਸ ਵਿਚ ਕਈ ਦਹਿਸ਼ਤਗਰਦਾਂ ਦੇ ਅੰਦਰ ਵੜਨ ਦੀ ਖਬਰ ਹੈ। ਇਸ ਬਾਰੇ ਕਈ ਪਾਕਿਸਤਾਨੀ ਪੱਤਰਕਾਰਾਂ ਦੀ ਰਿਪੋਰਟ ਅਤੇ ਵੀਡੀਓ ਸਾਹਮਣੇ ਆਈ ਹੈ। ਜਿੱਥੇ ਕਥਿਤ ਤੌਰ ਤੇ ਅਣਪਛਾਤੇ ਬੰਦੂਕਧਾਰੀਆਂ ਨੇ ਮੀਆਂਵਾਲੀ ਵਿੱਚ ਪਾਕਿਸਤਾਨੀ ਹਵਾਈ ਸੈਨਾ ਦੇ ਟਰੇਨਿੰਗ ਅੱਡਿਆ ਉਤੇ ਹਮਲਾ ਕੀਤਾ ਹੈ। ਸ਼ੋਸਲ ਮੀਡੀਆ ਉਤੇ ਚਲ ਰਹੀ ਖਬਰਾਂ ਵਿੱਚ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਵਿੱਚ ਅੱਜ ਸਵੇਰੇ ਕਈ ਆਤਮਘਾਤੀ ਹਮਲਾਵਰਾਂ ਨੇ ਪਾਕਿਸਤਾਨ ਹਵਾਈ ਫੌਜ ਦੇ ਏਅਰਬੇਸ ਉਤੇ ਹਮਲਾ ਕੀਤਾ। ਪਾਕਿਸਤਾਨੀ ਏਅਰਫੋਰਸ ਨੇ ਕਿਹਾ ਕਿ ਉਨ੍ਹਾਂ ਜਵਾਬੀ ਕਾਰਵਾਈ ਵਿੱਚ ਤਿੰਨ ਅਤਵਾਦੀਆਂ ਨੂੰ ਮਾਰ ਦਿੱਤਾ। ਅਤਿਵਾਦੀ ਹਮਲੇ ਤੋਂ ਬਾਅਦ ਮੀਆਂਵਾਲੀ ਏਅਰਬੇਸ ਦੇ ਹਾਲਾਤ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਸੀਐਨਐਨ ਨਿਊਜ 18 ਨੂੰ ਦੱਸਿਆ ਕਿ ਹਮਲੇ ਵਿੱਚ 40 ਲੜਾਕੂ ਜਹਾਜ ਤਬਾਹ ਹੋ ਗਏ ਹਨ। ਦੱਸਿਆ ਗਿਆ ਕਿ 5-6 ਲੋਕਾਂ ਵੱਲੋਂ ਸਵੇਰ ਵੇਲੇ ਹਮਲਾ ਕੀਤਾ ਗਿਆ, ਜਿਸ ਮਗਰੋਂ ਗੋਲੀਬਾਰੀ ਸ਼ੁਰੂ ਹੋ ਗਈ। ਪੀਏਐਫ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਤਿਵਾਦੀਆਂ ਦੇ ਏਅਰਬੇਸ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਹਮਲੇ ਨੂੰ ਨਾਕਾਮ ਕਰ ਦਿੱਤਾ। ਖਬਰਾਂ ਵਿੱਚ ਕਿਹਾ ਗਿਆ ਹੈ ਕਿ ਅਤਵਾਦੀ ਹਮਲੇ ਵਿੱਚ ਹਵਾਈ ਫੌਜ ਦੇ ਅੰਦਰ ਖੜੇ ਕਈ ਜਹਾਜ ਨਸ਼ਟ ਹੋ ਗਏ ਹਨ। ਇਸ ਹਮਲੇ ਦੀ ਜਿਮੇਵਾਰੀ ਪਾਕਿਸਤਾਨ ਦੇ ਅਤਿਵਾਦੀ ਸਮੂਹਰ ਤਹਿਰੀਕ-ਏ-ਜਿਹਾਦ ਪਾਕਿਸਤਾਨ ਨੇ ਲਈ ਹੈ। ਇਸ ਹਮਲੇ ਤੋਂ ਬਾਅਦ ਫੌਜ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨੀ ਫੌਜ ਹਰ ਕੀਮਤ ਉਤੇ ਦੇਸ਼ ਵਿਚੋਂ ਅਤਿਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਬਿਆਨ ਵਿੱਚ ਕਿਹਾ ਹੈ ਕਿ 4 ਨਵੰਬਰ ਨੂੰ ਸਵੇਰੇ ਮੀਆਂਵਾਲੀ ਟ੍ਰੇਨਿੰਗ ਏਅਰਬੇਸ ਕੈਂਪ ਇੱਕ ਅਸਫਲ ਅਤਿਵਾਦੀ ਹਮਲੇ ਦੀ ਲਪੇਟ ਵਿੱਚ ਆ ਗਿਆ। ਫੌਜ ਨੇ ਕਾਰਵਾਈ ਕਰਦਿਆਂ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ। ਫੌਜ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਤਿੰਨ ਅਤਿਵਾਦੀਆਂ ਨੂੰ ਬੇਸ ਅੰਦਰ ਵੜਨ ਤੋਂ ਪਹਿਲਾਂ ਹੀ ਮਾਰ ਦਿੱਤਾ, ਜਦਕਿ 3 ਅਤਿਵਾਦੀਆਂ ਨੂੰ ਫੌਜੀਆਂ ਨੇ ਘੇਰ ਲਿਆ।
Punjab Bani 04 November,2023
ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼ ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਮੁਕਾਬਲੇ ਦੌਰਾਨ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਦੀ ਲੱਤ ਵਿੱਚ ਲੱਗੀ ਗੋਲੀ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਟਾਲਾ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਬਟਾਲਾ ਦੇ ਪਿੰਡ ਬਲਪੁਰੀਆਂ ਨੇੜੇ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਉਕਤ ਗ੍ਰਿਫਤਾਰੀ ਅਮਲ ਵਿਚ ਲਿਆਂਦੀ ਗਈ । ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਸਿੱਧੇ ਤੌਰ ਤੇ ਸ਼ਾਮਲ ਤਿੰਨ ਹੋਰ ਵਿਅਕਤੀਆਂ, ਜਿਹਨਾਂ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ ਕਾਲਾ ਵਾਸੀ ਪਿੰਡ ਬੱਲ, ਬਲਰਾਜ ਸਿੰਘ ਉਰਫ ਬਾਜ਼ ਵਾਸੀ ਪਿੰਡ ਅਮਰਗੜ੍ਹ ਸ਼ਾਹਪੁਰ, ਗੁਰਦਾਸਪੁਰ ਅਤੇ ਪਿੰਡ ਉਮਰਵਾਲ ਦੇ ਪ੍ਰੇਮ ਕੁਮਾਰ ਉਰਫ ਘੁੱਲਾ ਵਜੋਂ ਕੀਤੀ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ । ਜਦੋਂ ਕਿ ਲਾਜਿਸਟਿਕ ਸਬੰਧੀ ਸਹਾਇਤਾ ਦੇਣ ਲਈ ਗ੍ਰਿਫਤਾਰ ਕੀਤੇ ਗਏ ਤਿੰਨ ਹੋਰ ਮੁਲਜ਼ਮ, ਜਿਹਨਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੁਖਰਾਜ ਸਿੰਘ ਵਾਸੀ ਪਿੰਡ ਲਖਨਪਾਲ ਗੁਰਦਾਸਪੁਰ ਅਤੇ ਦਰਸ਼ਨ ਸਿੰਘ ਉਰਫ਼ ਦਰਸ਼ੀ ਵਾਸੀ ਸੁਧਾਰ, ਜਗਰਾਓਂ ਹੈ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪੁਲਿਸ ਟੀਮਾਂ ਨੇ ਉਕਤਾਂ ਕੋਲੋਂ ਚਾਰ ਪਿਸਤੌਲਾਂ- ਜਿਹਨਾਂ ਵਿੱਚੋਂ ਇੱਕ 9 ਐਮਐਮ ਗਲੌਕ ਪਿਸਤੌਲ ਅਤੇ ਤਿੰਨ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ, ਅਪਰਾਧ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਅਤੇ ਇੱਕ ਹੁੰਡਈ ਆਈ-20 ਕਾਰ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਜ਼ਬਰਨ ਵਸੂਲੀ ਦੇ ਦੋ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਹੈਰੀ ਚੱਠਾ ਗਰੋਹ ਦੇ ਮੈਂਬਰਾਂ ਨੇ 28 ਅਕਤੂਬਰ ਨੂੰ ਇੱਕ ਟਰੈਵਲ ਏਜੰਟ ਦੀ ਦੁਕਾਨ ਦੇ ਬਾਹਰ ਅਤੇ 7 ਅਕਤੂਬਰ ਨੂੰ ਇੱਕ ਸਥਾਨਕ ਵਪਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਕਿਉਂਕਿ ਕਿ ਪੀੜਤਾਂ ਵੱਲੋਂ ਜਬਰਨ ਵਸੂਲੀ ਲਈ ਮੰਗੇ ਜਾ ਰਹੀ ਰਕਮ ਉਪਲਬਧ ਨਹੀਂ ਕਰਵਾਈ ਗਈ ਸੀ। ਭਰੋਸੇਮੰਦ ਸੂਤਰਾਂ ਤੋਂ ਪ੍ਰਾਪਤ ਪੁਖਤਾ ਇਤਲਾਹ ਦੇ ਆਧਾਰ ’ਤੇ ਜਦੋਂ ਬਟਾਲਾ ਪੁਲਿਸ ਨੇ ਆਈ-20 ਕਾਰ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਕਾਰ ਚਲਾ ਰਹੇ ਦੋਸ਼ੀ ਨਵਨੀਤ ਸਿੰਘ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ’ਤੇ ਪੁਲਿਸ ਟੀਮਾਂ ਨੇ ਵੀ ਆਪਣੇ ਬਚਾਅ ’ਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਨਵਨੀਤ ਦੀ ਲੱਤ ਵਿੱਚ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਨੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬਟਾਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਉਪਰੰਤ, ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਤਿੰਨ ਹੋਰ ਵਿਅਕਤੀਆਂ, ਜੋ ਗੋਲੀਬਾਰੀ ਨੂੰ ਅੰਜਾਮ ਦੇਣ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹਨ, ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹੋਰ ਪੁੱਛਗਿੱਛ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਵੀ ਆਸ ਹੈ। ਇਸ ਸਬੰਧੀ ਥਾਣਾ ਸਦਰ ਬਟਾਲਾ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਨਵਾਂ ਕੇਸ ਐਫਆਈਆਰ ਨੰਬਰ 127 ਮਿਤੀ 3/11/2023 ਨੂੰ ਦਰਜ ਕੀਤਾ ਗਿਆ ਹੈ।
Punjab Bani 04 November,2023
ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ ਚੰਡੀਗੜ, 3 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ, ਸਾਹਨੇਵਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਦਫਤਰ ਲੁਧਿਆਣਾ ਵਿਖੇ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਕਿ ਉਕਤ ਦੋਵੇਂ ਡਾਕਟਰ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਸਾਹਨੇਵਾਲ ਵਿਖੇ ਡੱਬ ਮੈਡੀਕਲ ਸਟੋਰ ਨਾਮਕ ਕੈਮਿਸਟ ਦੀ ਦੁਕਾਨ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਡਾ: ਗੌਰਵ ਜੈਨ 2 ਹੋਰਾਂ ਨਾਲ 26.10.2023 ਨੂੰ ਉਸਦੀ ਕੈਮਿਸਟ ਦੀ ਦੁਕਾਨ 'ਤੇ ਚੈਕਿੰਗ ਲਈ ਆਇਆ ਅਤੇ ਉਥੇ ਮੌਜੂਦ ਉਦਸੇ ਭਰਾ ਨੂੰ ਆਖਿਆ ਕਿ ਕੁਲਵਿੰਦਰ ਸਿੰਘ (ਸ਼ਿਕਾਇਤਕਰਤਾ) ਵਿਰੁੱਧ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਗੈਰ-ਕਾਨੂੰਨੀ ਪੈਥੋਲੋਜੀਕਲ ਲੈਬਾਰਟਰੀ ਚਲਾਉਣ ਦੀ ਸ਼ਿਕਾਇਤ ਹੈ। ਉਸਦੀ ਦੁਕਾਨ ਤੋਂ ਜਾਣ ਤੋਂ ਪਹਿਲਾਂ ਡਾਕਟਰ ਗੌਰਵ ਜੈਨ ਨੇ ਉਸਦੇ ਭਰਾ ਨੂੰ ਐਸ.ਐਮ.ਓ. ਡਾ: ਪੂਨਮ ਗੋਇਲ ਨੂੰ ਮਿਲਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਐਸ.ਐਮ.ਓ. ਪੂਨਮ ਗੋਇਲ ਨੂੰ ਮਿਲਿਆ ਤਾਂ ਉਸਨੇ ਉਸਦੀ ਮੈਡੀਕਲ ਦੁਕਾਨ ਨੂੰ ਸੀਲ ਕਰਨ ਅਤੇ ਉਸਦੇ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ। ਉਸਦੀ ਬੇਨਤੀ 'ਤੇ, ਉਸਨੇ ਉਸਨੂੰ ਮਾਮਲਾ ਸੁਲਝਾਉਣ ਲਈ ਡਾਕਟਰ ਗੌਰਵ ਜੈਨ ਨੂੰ ਮਿਲਣ ਲਈ ਕਿਹਾ। ਇਸ ਤੋਂ ਬਾਅਦ ਡਾਕਟਰ ਗੌਰਵ ਜੈਨ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਐਸ.ਐਮ.ਓ. ਮੈਡਮ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਰਹੀ ਹੈ ਪਰ ਮਿੰਨਤਾਂ ਕਰਨ ਤੇ ਸੌਦਾ 20 ਹਜ਼ਾਰ ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਡਾਕਟਰ ਗੌਰਵ ਜੈਨ ਨੇ ਉਸੇ ਦਿਨ ਹੀ ਉਸ ਕੋਲ਼ੋਂ 5 ਹਜ਼ਾਰ ਰੁਪਏ ਲੈ ਲਏ ਸਨ ਅਤੇ ਹੁਣ ਬਾਕੀ ਰਕਮ ਦੇਣ ਦੀ ਮੰਗ ਕਰ ਰਿਹਾ ਹੈ। ਡਾ: ਗੋਰਵ ਜੈਨ ਨਾਲ ਫ਼ੋਨ ਕਾਲਾਂ ਦੌਰਾਨ ਸ਼ਿਕਾਇਤਕਰਤਾ ਨੇ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਦੋਸ਼ੀ ਡਾਕਟਰ ਗੌਰਵ ਜੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਡਾਕਟਰ ਪੂਨਮ ਗੋਇਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ 28 ਮਿਤੀ 03.11.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 28 ਦਰਜ ਕਰ ਲਈ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਲੁਧਿਆਣਾ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 03 November,2023
ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ
ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਮਿਠਾਈਆਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਦੁੱਧ ਉਤਪਾਦਾਂ ‘ਤੇ ਨਿਗਰਾਨੀ ਵਧਾਈ - ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਅਕਤੂਬਰ ਵਿੱਚ ਦੁੱਧ ਉਤਪਾਦਾਂ ਅਤੇ ਮਠਿਆਈਆਂ ਦੇ 934 ਸੈਂਪਲ ਲਏ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਰਹਿਤ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਵਚਨਬੱਧ - ਗੁਣਵੱਤਾ ਦੇ ਮਿਆਰ ਨਾਲ ਸਮਝੌਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਨਵੰਬਰ: ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਮਠਿਆਈਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੇ ਦੁੱਧ ਉਤਪਾਦਨ ਇਕਾਈਆਂ, ਡਿਸਟ੍ਰੀਬਿਊਸ਼ਨ ਨੈੱਟਵਰਕ ਅਤੇ ਰਿਟੇਲ ਆਊਟਲੇਟਸ ‘ਤੇ ਨਿਗਰਾਨੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਦੀ ਸਮੱਸਿਆ ਨਾਲ ਨਜਿੱਠਣ ਅਤੇ ਮਿਆਰੀ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਉਣ ਲਈ ਅੰਤਰ-ਜ਼ਿਲ੍ਹਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਮਿਲਾਵਟ ਦਾ ਪਤਾ ਲਗਾਉਣ ਲਈ ਇਨ੍ਹਾਂ ਉਤਪਾਦਾਂ ਦੇ ਨਿਯਮਤ ਨਮੂਨੇ ਲੈਣ ਦੇ ਨਾਲ-ਨਾਲ ਇਸ ਦੀ ਟੈਸਟਿੰਗ ਕਰ ਰਹੀਆਂ ਹਨ। ਇਸ ਮੁਹਿੰਮ ਦੌਰਾਨ ਹੁਣ ਤੱਕ ਅਕਤੂਬਰ ਮਹੀਨੇ ਦੌਰਾਨ ਜਾਂਚ ਲਈ 934 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚ ਖੋਆ ਦੇ 43 ਨਮੂਨੇ, ਖੋਏ ਤੋਂ ਬਣਾਈ ਗਈ ਮਠਿਆਈ ਦੇ 97, ਰੰਗਦਾਰ ਮਠਿਆਈ ਦੇ 92 ਨਮੂਨੇ, ਪਨੀਰ ਦੇ 27 ਨਮੂਨੇ, ਰੰਗਦਾਰ ਬੇਕਰੀ ਆਈਟਮ ਕੇਕ ਦੇ 112 ਨਮੂਨੇ, ਚਾਂਦੀ ਦੇ ਵਰਕ ਵਾਲੀ ਮਿਠਾਈ ਦੇ 70 ਨਮੂਨੇ, ਸੁੱਕੇ ਮੇਵੇ ਦੇ 104 ਨਮੂਨੇ ਅਤੇ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ 389 ਨਮੂਨੇ ਸ਼ਾਮਲ ਹਨ। ਸਟੇਟ ਫੂਡ ਲੈਬਾਰਟਰੀ ਤੋਂ ਜਾਂਚ ਰਿਪੋਰਟ ਮਿਲਣ ਉਪਰੰਤ ਉਲੰਘਣਾ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਦੁਕਾਨ 'ਤੇ ਮਿਲਾਵਟ ਦਾ ਸ਼ੱਕ ਹੋਣ 'ਤੇ ਇਸ ਸਬੰਧੀ ਰਿਪੋਰਟ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਾਪਦੰਡਾਂ ਨਾਲ ਸਮਝੌਤਾ ਕਰਨ ਵਾਲੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਸਲ ਉਤਪਾਦਾਂ ਦੀ ਪਛਾਣ ਕਰਨ ਅਤੇ ਭੋਜਨ ਵਿੱਚ ਮਿਲਾਵਟ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ ਲਈ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਕਮਿਸ਼ਨਰ ਐਫ.ਡੀ.ਏ. ਡਾ. ਅਭਿਨਵ ਤ੍ਰਿਖਾ ਨੇ ਦੁਹਰਾਇਆ ਕਿ ਸਮੁੱਚਾ ਫੂਡ ਸੇਫਟੀ ਵਿੰਗ ਪੰਜਾਬ ਵਿੱਚ ਖੁਰਾਕ ਸੁਰੱਖਿਆ ਅਤੇ ਗੁਣਵੱਤਾ ਦੇ ਮਿਆਰ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਖਾਸ ਕਰਕੇ ਖੋਆ ਅਤੇ ਹੋਰ ਮਠਿਆਈਆਂ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰ-ਰਾਜੀ ਸਪਲਾਈ ਨੂੰ ਕੰਟਰੋਲ ਅਤੇ ਚੈਕਿੰਗ ਲਈ ਸੂਬੇ ਭਰ ਵਿੱਚ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਸਵੇਰ ਅਤੇ ਦੇਰ ਸ਼ਾਮ ਮੁਹਿੰਮ ਚਲਾਈ ਜਾ ਰਹੀ ਹੈ। ਫੂਡ ਸੇਫਟੀ ਦੇ ਜੁਆਇੰਟ ਕਮਿਸ਼ਨਰ ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਮਿਠਾਈਆਂ ਅਤੇ ਬੇਕਰੀ ਨਿਰਮਾਤਾਵਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਕੁਦਰਤੀ ਰੰਗਾਂ ਦੀ ਹੀ ਵਰਤੋਂ ਕਰਨ ਅਤੇ ਲੋੜ ਪੈਣ 'ਤੇ ਫੂਡ ਸੇਫਟੀ ਰੈਗੂਲੇਸ਼ਨਜ਼ 2011 ਤਹਿਤ ਸਿਰਫ਼ ਸਿੰਥੈਟਿਕ ਰੰਗਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਉਤਪਾਦਾਂ ਦੀ ਖਰੀਦ ਚੰਗੀ ਸਾਖ ਵਾਲੇ ਨਿਰਮਾਤਾ ਤੋਂ ਹੀ ਕੀਤੀ ਜਾਵੇ ਅਤੇ ਖਰੀਦ ਦਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਤੋਂ ਮਠਿਆਈਆਂ, ਖਾਸ ਤੌਰ 'ਤੇ ਖੋਏ ਤੋਂ ਬਣੀਆਂ ਮਠਿਆਈਆਂ ਦੀ ਖਰੀਦ ਨਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ਕਿਉਂਕਿ ਇਹ ਆਮ ਤੌਰ 'ਤੇ ਘਟੀਆ ਗੁਣਵੱਤਾ ਵਾਲੀਆਂ ਮੰਨੀਆਂ ਜਾਂਦੀਆਂ ਹਨ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ ਮਿਲਾਵਟੀ ਘਿਓ, ਸਰ੍ਹੋਂ ਦੇ ਤੇਲ ਅਤੇ ਰਿਫਾਇੰਡ ਤੇਲ ਦੀ ਵੱਡੀ ਖੇਪ ਜ਼ਬਤ ਕੀਤੀ ਗਈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਟੀਮ ਨੇ 337 ਕਿਲੋ ਨਕਲੀ ਖੋਆ ਅਤੇ 115 ਕਿਲੋ ਵਨਸਪਤੀ ਨਸ਼ਟ ਕੀਤੀ ਅਤੇ ਇਸ ਦੇ ਨਾਲ ਹੀ ਮਿਲਾਵਟਖੋਰੀ ਲਈ ਵਰਤਿਆ ਜਾ ਰਿਹਾ 62 ਕਿਲੋ ਐਸ.ਐਮ.ਪੀ. ਵੀ ਜ਼ਬਤ ਕੀਤਾ। ਟੀਮਾਂ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਮਿਆਦ ਪੁਗਾ ਚੁੱਕੀਆਂ ਦਾਲਾਂ ਦਾ ਸਟਾਕ ਵੀ ਜ਼ਬਤ ਕੀਤਾ।
Punjab Bani 03 November,2023
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ * ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ *ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
Punjab Bani 03 November,2023
ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ
ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਦਿੱਲੀ, 3 Nov : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ (air pollution) ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ ਨੇ ਅਗਲੇ ਦੋ ਹਫ਼ਤਿਆਂ ਵਿੱਚ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ‘ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਇਸ ਦੌਰਾਨ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੇ ਇਕ ਵੱਖਰੇ ਹੁਕਮ ‘ਚ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਸਕੂਲਾਂ ‘ਚ ਕਲਾਸਾਂ ਨਹੀਂ ਲੱਗਣਗੀਆਂ।ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਵਧੇਰੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਦਿੱਲੀ ਮੈਟਰੋ ਰੇਲ ਗੱਡੀਆਂ 3 ਨਵੰਬਰ ਤੋਂ 20 ਵਾਧੂ ਫੇਰੇ ਲਾਉਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
Punjab Bani 03 November,2023
AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ
AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਮ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਨਾਜਾਇਜ਼ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਸਬੰਧੀ ਉਨ੍ਹਾਂ ਨੂੰ 6 ਅਕਤੂਬਰ ਨੂੰ ਸ਼ਿਕਾਇਤ ਮਿਲੀ ਸੀ। ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਅਤੇ 7ਏ, ਆਈਪੀਸੀ ਦੀ ਧਾਰਾ 384, 419, 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ਵਿਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਵਜੋਂ ਜਾ ਕੇ ਲੋਕਾਂ ਦੀ ਜਾਂਚ ਕਰਦੇ ਸੀ। ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਊਰੋ ਵਿੱਚ ਕੰਮ ਨਹੀਂ ਕਰ ਰਹੇ ਸੀ। ਕਿਸੇ ਨੇ ਵੀ ਇਸ ਗੱਡੀ ਦੀ ਲੋਗ ਬੁਕ ਵੀ ਮੈਨਟੇਨ ਨਹੀਂ ਕੀਤੀ ਸੀ। ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ। ਦੱਸ ਦੇਈਏ ਕਿ 25 ਅਕਤੂਬਰ ਨੂੰ ਉਹ ਵਿਜੀਲੈਂਸ ਦੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਪੁੱਜੇ ਸਨ। ਪੁੱਛਗਿੱਛ ਦੌਰਾਨ ਉਸ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਤਕਰਾਰ ਹੋ ਗਈ ਸੀ।
Punjab Bani 02 November,2023
ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ
ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਦਿੱਲੀ, 2 Nov : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ-ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚ ਗਈ ਹੈ ਅਤੇ ਘਰ ਦੀ ਤਲਾਸ਼ੀ ਲੈ ਰਹੀ ਹੈ। ਇੰਨਾ ਹੀ ਨਹੀਂ, ਰਾਜਕੁਮਾਰ ਆਨੰਦ ਨਾਲ ਸਬੰਧਤ ਕਰੀਬ 10 ਥਾਵਾਂ ‘ਤੇ ਸਵੇਰ ਤੋਂ ਈਡੀ ਦੀ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਈਡੀ ਨੇ ਕਿਸ ਮਾਮਲੇ ‘ਚ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਅੱਜ ਈਡੀ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਹੈ। ਉਧਰ, ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ ਅਤੇ ਕੇਜਰੀਵਾਲ ਪਹਿਲੇ ਆਗੂ ਹੋਣਗੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਬਾਅਦ ਜਾਂਚ ਏਜੰਸੀ ਵੱਲੋਂ ਦਰਜ ਕੀਤੇ ਗਏ 95 ਫ਼ੀਸਦੀ ਕੇਸ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ,‘‘ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਨੇ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ।
Punjab Bani 02 November,2023
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 2 ਨਵੰਬਰ ( ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ ਆਈ.ਪੀ.ਸੀ. ਦੀ ਧਾਰਾ 420, 120-ਬੀ ਅਤੇ ਜੀ.ਐਸ.ਟੀ ਐਕਟ 2017 ਦੀ ਧਾਰਾ 132(1) ਤਹਿਤ ਥਾਣਾ ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਦਰਜ ਕੀਤਾ ਹੋਇਆ ਹੈ ਜਿਸ ਦੀ ਹੁਣ ਪੜਤਾਲ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਪੰਜਾਬ ਮੁਹਾਲੀ ਹਵਾਲੇ ਹੈ। ਉਨਾਂ ਦੱਸਿਆ ਕਿ ਉਕਤ ਮੁਕੱਦਮੇ ਦੇ ਦੋਸ਼ੀ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਦੋਸ਼ੀਆਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰਕੇ ਅਤੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ ਜੀ.ਐਸ.ਟੀ ਚੋਰੀ ਕੀਤਾ ਜਾਂਦਾ ਸੀ। ਇਸ ਤਰਾਂ ਦੋਸ਼ੀਆਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਕਤ ਦੋਸ਼ੀ ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜਿਸਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ। ਇਸ ਮੁਕੱਦਮਾ ਦੇ ਬਾਕੀ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।
Punjab Bani 02 November,2023
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ Delhi, 01 Oct : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ (1 ਨਵੰਬਰ) ਨੂੰ ਕਿਹਾ ਕਿ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਲੰਡਨ, ਦੁਬਈ ਅਤੇ ਭਾਰਤ ਦੀਆਂ ਕੰਪਨੀਆਂ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ ਗਈਆਂ ਹਨ। ਕੁਰਕ ਕੀਤੀਆਂ ਜਾਇਦਾਦਾਂ ਵਿੱਚ 17 ਫਲੈਟ, ਬੰਗਲੇ ਅਤੇ ਵਪਾਰਕ ਥਾਂ ਸ਼ਾਮਲ ਹਨ। ਈਡੀ ਨੇ ਕਿਹਾ, "ਲੰਡਨ, ਦੁਬਈ ਅਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਇਹ ਸੰਪਤੀਆਂ ਜੈੱਟ ਏਅਰ ਪ੍ਰਾਈਵੇਟ ਲਿਮਟਿਡ ਅਤੇ ਜੈੱਟ ਇੰਟਰਪ੍ਰਾਈਜਿਜ਼ ਪ੍ਰਾਈਵੇਟ ਲਿਮਟਿਡ, ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਪੁੱਤਰ ਨਿਵਾਨ ਵਰਗੀਆਂ ਵੱਖ-ਵੱਖ ਕੰਪਨੀਆਂ ਦੇ ਨਾਮ 'ਤੇ ਹਨ।" ਈਡੀ ਨੇ ਨਰੇਸ਼ ਗੋਇਲ (74) ਨੂੰ 1 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮੰਗਲਵਾਰ (31 ਅਕਤੂਬਰ) ਨੂੰ ਮੁੰਬਈ ਦੀ ਵਿਸ਼ੇਸ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਰਜ ਕੀਤੀ ਸੀ। ਨਰੇਸ਼ ਗੋਇਲ ਨੂੰ ਕੇਨਰਾ ਬੈਂਕ ਤੋਂ 535 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਲੰਬੀ ਪੁੱਛਗਿੱਛ ਤੋਂ ਬਾਅਦ 1 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੈਂਕ ਨੇ ਦੋਸ਼ ਲਾਇਆ ਸੀ ਕਿ ਜੇਆਈਐਲ ਨੇ ਸਬੰਧਤ ਕੰਪਨੀਆਂ ਨੂੰ ਕਮਿਸ਼ਨ ਦੇ ਖਰਚੇ ਵਜੋਂ 1,410.41 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ, ਜਿਸ ਵਿੱਚ ਪੈਸੇ ਦੀ ਦੁਰਵਰਤੋਂ ਕੀਤੀ ਗਈ ਸੀ। ਈਡੀ ਨੇ ਆਪਣੀ ਚਾਰਜਸ਼ੀਟ 'ਚ ਨਰੇਸ਼ ਗੋਇਲ 'ਤੇ ਬੈਂਕ ਦਾ ਪੈਸਾ ਬਾਹਰ ਭੇਜਣ ਦਾ ਦੋਸ਼ ਲਗਾਇਆ ਹੈ। ਨਰੇਸ਼ ਗੋਇਲ ਨੇ ਸਾਲ 1993 ਵਿੱਚ ਜੈੱਟ ਏਅਰਵੇਜ਼ ਦੀ ਸਥਾਪਨਾ ਕੀਤੀ ਸੀ। ਸਾਲ 2019 'ਚ ਕਰਜ਼ੇ ਦੀ ਅਦਾਇਗੀ ਨਾ ਹੋਣ ਕਾਰਨ ਅਪ੍ਰੈਲ 2019 'ਚ ਜੈੱਟ ਏਅਰਵੇਜ਼ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਫੋਰਬਸ ਦੇ ਅਨੁਸਾਰ, ਨਰੇਸ਼ ਗੋਇਲ 2012 ਵਿੱਚ ਭਾਰਤ ਦੇ 16ਵੇਂ ਸਭ ਤੋਂ ਅਮੀਰ ਵਿਅਕਤੀ ਸਨ। ਇਸ ਸਾਲ ਕੇਂਦਰੀ ਜਾਂਚ ਏਜੰਸੀ ਨੇ ਨਰੇਸ਼ ਗੋਇਲ ਦੀ ਰਿਹਾਇਸ਼ ਅਤੇ ਦਫ਼ਤਰ ਸਮੇਤ ਮੁੰਬਈ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।
Punjab Bani 01 November,2023
ਕਪੂਰਥਲਾ 'ਚ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ ਚੀਕੂ
ਕਪੂਰਥਲਾ 'ਚ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ ਚੀਕੂ ਕਪੂਰਥਲਾ, 31 Oct : ਕਪੂਰਥਲਾ ਦੇ ਵਿੱਚ ਪੈਂਦੇ ਪਿੰਡ ਸਿੱਧਵਾਂ ਦੋਨਾ 'ਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਵਿਜੈ ਕੁਮਾਰ ਉਰਫ਼ ਚੀਕੂ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਸਿੱਧਵਾਂ ਦੋਨਾ ਆਪਣੇ ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ। ਇਕ ਗੱਡੀ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿੱਥੇ ਨੌਜਵਾਨ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੇ ਐੱਸਪੀਡੀ ਰਮਨਿੰਦਰ ਸਿੰਘ ਦਿਓਲ, ਡੀਐੱਸਪੀ ਸਬ ਡਵੀਜ਼ਨ ਮਨਪ੍ਰੀਤ ਸੀਹਮਾਰ, ਐੱਸਐੱਚਓ ਸਦਰ ਇੰਸਪੈਕਟਰ ਸੋਨਮ ਦੀਪ ਕੌਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 31 October,2023
ਲੰਡਨ 'ਚ ਚਾਕੂ ਮਾਰ ਕੇ 19 ਸਾਲਾ ਪੰਜਾਬਣ ਕੁੜੀ ਦਾ ਕਤਲ
ਲੰਡਨ 'ਚ ਚਾਕੂ ਮਾਰ ਕੇ 19 ਸਾਲਾ ਪੰਜਾਬਣ ਕੁੜੀ ਦਾ ਕਤਲ - ਸ਼ੱਕ ਦੀ ਸੂਈ ਪਤੀ 'ਤੇ; ਪਿਛਲੇ ਸਾਲ ਸਟੱਡੀ ਵੀਜ਼ਾ 'ਤੇ ਗਈ ਸੀ ਇੰਗਲੈਂਡ ਬਟਾਲਾ : ਕਾਦੀਆਂ ਦੇ ਨੇੜਲੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਲੜਕੀ ਮਹਿਕ ਸ਼ਰਮਾ ਪੁੱਤਰੀ ਤਰਲੋਕ ਚੰਦ ਦਾ ਕਰੋਇਡੋਨ (ਲੰਦਨ) ਵਿੱਚ ਉਸ ਦੇ ਘਰ ਦੇ ਅੰਦਰ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਬਾਰੇ ਮ੍ਰਿਤਕਾ ਦੀ ਮਾਂ ਮਧੂ ਬਾਲਾ ਪਤਨੀ ਸਵ ਮਹਿਕ ਸ਼ਰਮਾ ਵਾਸੀ ਜੋਗੀ ਚੀਮਾ ਨੇ ਦੱਸਿਆ ਉਹ ਵਿਧਵਾ ਹੈ। ਉਸ ਦੀ ਬੇਟੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਰ੍ਹਵੀਂ ਪਾਸ ਸੀ ਤੇ ਸਟੱਡੀ ਵੀਜ਼ਾ 'ਤੇ 20 ਨਵੰਬਰ 2022 ਨੂੰ ਲੰਡਨ ਗਈ ਸੀ। ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ਾ 'ਤੇ ਉਸ ਕੋਲ ਲੰਡਨ ਚਲਾ ਗਿਆ। ਮਹਿਕ ਸ਼ਰਮਾ ਨੇ ਆਪਣਾ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ 'ਚ ਤਬਦੀਲ ਕਰਵਾ ਲਿਆ ਸੀ। ਇਸ ਸਮੇਂ ਉਹ ਫ਼ੈਬੁਲਸ ਹੋਮ ਕੇਅਰ ਲਿਮਟਿਡ 'ਚ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਡਨ ਗਿਆ, ਉਹ ਉਸ ਦੀ ਬੇਟੀ ਨੂੰ ਤੰਗ ਕਰ ਰਿਹਾ ਸੀ। ਉਹ ਸ਼ੱਕੀ ਕਿਸਮ ਦਾ ਵਿਅਕਤੀ ਸੀ ਤੇ ਧਮਕੀਆਂ ਦਿੰਦਾ ਸੀ ਕਿ ਤੇਰਾ ਕਤਲ ਕਰ ਦੇਣਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਅੱਜ ਸੰਪਰਕ ਨਹੀਂ ਹੋ ਰਿਹਾ ਸੀ। ਬਾਅਦ 'ਚ ਲੰਡਨ ਤੋਂ ਕਾਲ ਆਈ ਕਿ ਉਸ ਦੀ ਬੇਟੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਸਬੰਧ 'ਚ ਲੰਡਨ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਧੂ ਬਾਲਾ ਨੇ ਦੱਸਿਆ ਕਿ ਉਸ ਦੇ 23 ਸਾਲਾ ਜਵਾਈ ਸਾਹਿਲ ਸ਼ਰਮਾ ਨੇ ਇਹ ਕਤਲ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਬੇਟੀ ਦੀ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਦੂਜੇ ਪਾਸੇ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪਰਿਵਾਰਕ ਮੈਂਬਰਾਂ ਨੂੰ ਜੋ ਵੀ ਸੰਭਵ ਮਦਦ ਹੋਵੇਗੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।
Punjab Bani 31 October,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਮੁਹਾਲੀ, 31 Oct : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ। ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ। ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
Punjab Bani 31 October,2023
ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ, ਸਿਆਸਤ ਬੜੀ ਬੇਰਹਿਮ ਹੋ ਗਈ ਹੈ- ਮਨਪ੍ਰੀਤ ਬਾਦਲ
ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ, ਸਿਆਸਤ ਬੜੀ ਬੇਰਹਿਮ ਹੋ ਗਈ ਹੈ- ਮਨਪ੍ਰੀਤ ਬਾਦਲ ਬਠਿੰਡਾ, 31 Oct : ਬਠਿੰਡਾ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੌਕੇ ਉਤੇ ਦੀ ਜ਼ਮਾਨਤ ਮਿਲ ਗਈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਨਾਲ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜੇ। ਮਨਪ੍ਰੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਵਿਜੀਲੈਂਸ ਜਾਂਚ ਦਾ ਸਵਾਗਤ ਕਰਦਾ ਹਾਂ, ਪਰਚਾ ਦਰਜ ਹੋਣ ਨਾਲ ਕਿਸੇ ਨੂੰ ਅਪਰਾਧੀ ਨਹੀਂ ਕਿਹਾ ਜਾ ਸਕਦਾ। ਮੇਰਾ ਕੇਸ ਵਿਜੀਲੈਂਸ ਦੀ ਬਜਾਏ ਸੀਬੀਆਈ ਨੂੰ ਦਿੱਤਾ ਜਾਵੇ। ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਿਆਸਤ ਬੜੀ ਬੇਰਹਿਮ ਹੋ ਗਈ ਹੈ, ਜ਼ੁਲਮ ਇਨਸਾਨ ਉਤੇ ਇੰਨਾ ਹੀ ਕਰਨਾ ਚਾਹੀਦਾ ਹੈ ਜਿੰਨਾ ਆਪ ਸਹਿ ਸਕਦਾ ਹੈ। ਵਿਜੀਲੈਂਸ ਮੈਨੂੰ 100 ਵਾਰ ਫੋਨ ਕਰੇ, ਤਾਂ ਵੀ ਮੈਂ ਆਵਾਂਗਾ। ਮੈਨੂੰ ਭਾਰਤ ਦੇ ਕਾਨੂੰਨ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੂਰਾ ਭਰੋਸਾ ਹੈ।ਸੂਤਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਪਲਾਟ ਮਾਮਲੇ ’ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਬਠਿੰਡਾ ਮਾਡਲ ਟਾਊਨ ਪਲਾਟ ਮਾਮਲੇ ਵਿਚ ਵਿਜੀਲੈਂਸ ਵੱਲੋਂ 24 ਸਤੰਬਰ ਨੂੰ ਬਾਦਲ ਸਮੇਤ ਉਸ ਦੇ ਸਾਥੀਆ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਤਿ ਮਾਮਲਾ ਦਰਜ ਕਰ ਲਿਆ ਸੀ।ਪਲਾਟ ਮਾਮਲੇ ਵਿਚ ਉਸ ਨੂੰ 23 ਅਕਤੂਬਰ ਨੂੰ ਵਿਜੀਲੈਂਸ ਵੱਲੋਂ ਜਾਂਚ ਵਿਚ ਸ਼ਾਮਲ ਲਈ ਬਠਿੰਡਾ ਦਫ਼ਤਰ ਬੁਲਾਇਆ ਗਿਆ ਸੀ ਪਰ ਉਨ੍ਹਾਂ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਇਆ।
Punjab Bani 31 October,2023
ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ
ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ ਮੁੰਬਈ , 31 ਅਕਤੂਬਰ 2023 : ਬਾਦਸ਼ਾਹ ਅਤੇ ਸੰਜੇ ਦੱਤ ਦੇ ਖਿਲਾਫ ਐਫਆਈਆਰ: ਹਾਲ ਹੀ ਵਿੱਚ, ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਮਹਾਦੇਵ ਸੱਟੇਬਾਜ਼ੀ ਐਪ ਦੇ ਮਾਮਲੇ ਨੂੰ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ 'ਤੇ ਆਪਣੀ ਪਕੜ ਸਖਤ ਕੀਤੀ ਸੀ। ਇਸ ਮਾਮਲੇ 'ਚ ਰਣਬੀਰ ਕਪੂਰ, ਹੁਮਾ ਕੁਰੈਸ਼ੀ, ਕਪਿਲ ਸ਼ਰਮਾ, ਹਿਨਾ ਖਾਨ ਅਤੇ ਸ਼ਰਧਾ ਕਪੂਰ ਸਮੇਤ ਕਈ ਸਿਤਾਰਿਆਂ ਨੂੰ ਈਡੀ ਨੇ ਸੰਮਨ ਕੀਤਾ ਸੀ। ਹੁਣ ਖਬਰ ਆ ਰਹੀ ਹੈ ਕਿ ਰੈਪਰ ਅਤੇ ਗਾਇਕ ਬਾਦਸ਼ਾਹ ਅਤੇ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੇ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਆਈਪੀਐਲ ਨੂੰ ਫੇਅਰਪਲੇ 'ਤੇ ਪ੍ਰਮੋਟ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕਿ ਇਸੇ ਐਪ ਨਾਲ ਸਬੰਧਤ ਇੱਕ ਹੋਰ ਐਪ ਹੈ। ਬਾਦਸ਼ਾਹ ਨੂੰ 30 ਅਕਤੂਬਰ ਯਾਨੀ ਸੋਮਵਾਰ ਨੂੰ ਮਹਾਰਾਸ਼ਟਰ ਦੇ ਸਾਈਬਰ ਦਫ਼ਤਰ ਵਿੱਚ ਦੇਖਿਆ ਗਿਆ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ। ਮੀਡੀਆ ਰਿਪੋਰਟਾਂ ਮੁਤਾਬਕ ਬਾਦਸ਼ਾਹ ਆਨਲਾਈਨ ਸੱਟੇਬਾਜ਼ੀ ਐਪ ਫੇਅਰਪਲੇ ਦੇ ਪ੍ਰਮੋਸ਼ਨ 'ਚ ਲੱਗੇ ਹੋਏ ਹਨ ਅਤੇ ਹੁਣ ਉਹ ਇਸ ਕਾਰਨ ਮੁਸੀਬਤ 'ਚ ਹਨ। ਬਾਦਸ਼ਾਹ ਨੂੰ ਸੱਟੇਬਾਜ਼ੀ ਏਬੀ ਮਾਮਲੇ 'ਚ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੰਜੇ ਦੱਤ ਅਤੇ ਬਾਦਸ਼ਾਹ ਸਮੇਤ 40 ਸਿਤਾਰਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟ 'ਚ ਦੱਸਿਆ ਜਾ ਰਿਹਾ ਹੈ ਕਿ ਫੇਅਰਪਲੇ ਐਪ ਆਈਪੀਐੱਲ ਨੂੰ ਦਿਖਾ ਰਿਹਾ ਸੀ ਹਾਲਾਂਕਿ ਉਸ ਕੋਲ ਇਸ ਤਰ੍ਹਾਂ ਦੀ ਸਟ੍ਰੀਮਿੰਗ ਦੀ ਇਜਾਜ਼ਤ ਨਹੀਂ ਸੀ। ਬਾਦਸ਼ਾਹ ਨੇ ਇਸ ਐਪ ਦਾ ਪ੍ਰਚਾਰ ਕੀਤਾ ਸੀ। ਇਸ ਮਾਮਲੇ 'ਚ ਮਹਾਰਾਸ਼ਟਰ ਪੁਲਸ ਦੇ ਸਾਈਬਰ ਸੈੱਲ ਨੇ ਬਾਦਸ਼ਾਹ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ। ਵਾਇਆਕਾਮ 18 ਕੋਲ ਆਈਪੀਐਲ ਕ੍ਰਿਕਟ ਮੈਚਾਂ ਨੂੰ ਸਟ੍ਰੀਮ ਕਰਨ ਲਈ ਆਈ.ਪੀ.ਆਰ. ਮੀਡੀਆ ਨੈੱਟਵਰਕ ਦਾ ਕਹਿਣਾ ਹੈ ਕਿ 40 ਸਟਾਰਸ ਨੇ ਫੇਅਰਪਲੇ ਐਪ 'ਤੇ ਟੂਰਨਾਮੈਂਟ ਦਾ ਪ੍ਰਚਾਰ ਕੀਤਾ ਸੀ। ਮੀਡੀਆ ਨੈੱਟਵਰਕ ਦੀ ਸ਼ਿਕਾਇਤ 'ਤੇ ਮਹਾਰਾਸ਼ਟਰ ਸਾਈਬਰ ਸੈੱਲ ਨੇ ਫੇਅਰਪਲੇ ਦੇ ਖਿਲਾਫ ਡਿਜੀਟਲ ਕਾਪੀਰਾਈਟ ਦਾ ਮਾਮਲਾ ਦਰਜ ਕੀਤਾ ਹੈ। ਧਿਆਨ ਯੋਗ ਹੈ ਕਿ ਫੇਅਰਪਲੇ ਐਪ ਬੇਟਿੰਗ ਐਪ ਮਹਾਦੇਵ ਨਾਲ ਜੁੜੀ ਹੋਈ ਹੈ। ਇਹ ਮਹਾਦੇਵ ਸੱਟੇਬਾਜ਼ੀ ਐਪ ਉਹੀ ਹੈ ਜਿਸ ਨੂੰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਸਾਂਝੇ ਤੌਰ 'ਤੇ ਚਲਾਉਂਦੇ ਹਨ ਅਤੇ ਇਨ੍ਹਾਂ ਦੋਵਾਂ ਦਾ ਨਾਂ ਮਨੀ ਲਾਂਡਰਿੰਗ ਮਾਮਲੇ 'ਚ ਹੈ।
Punjab Bani 31 October,2023
DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ
DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਵੀਕੇ ਭਾਵੜਾ (VK Bhawra) ਨੇ ਸੈਂਟਰ ਐਡਮਿਨਿਸਟ੍ਰੇਸ਼ਨ ਟ੍ਰਿਬਿਊਨਲ (CAT) ਚੰਡੀਗੜ੍ਹ ’ਚ ਇਕ ਅਰਜ਼ੀ ਦਾਖ਼ਲ ਕੀਤੀ ਹੈ, ਜਿਸ ’ਚ ਸਾਲ 1992 ਬੈਚ ਦੇ ਆਈਪੀਐੱਸ ਗੌਰਵ ਯਾਦਵ (Gaurav Yadav) ਦੀ ਪੰਜਾਬ ਪੁਲਿਸ (Punjab Police) ਦੇ ਪ੍ਰਮੁੱਖ ਦੇ ਰੂਪ ’ਚ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਭਾਵੜਾ ਫਿਲਹਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਹਨ। ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਯਾਨੀ ਅੱਜ ਹੋਵੇਗੀ। ਅਰਜ਼ੀ ’ਚ ਕੇਂਦਰੀ ਗ੍ਰਹਿ ਮੰਤਾਰਲੇ ਤੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। 1987 ਬੈਚ ਦੇ ਆਈਪੀਐੱਸ ਅਧਿਕਾਰੀ ਵੀਕੇ ਭਾਵੜਾ ਵੱਲੋਂ ਦਾਖ਼ਲ ਅਰਜ਼ੀ ’ਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਡੀਜੀਪੀ ਨਿਯੁਕਤੀ ’ਚ ਸੰਘ ਲੋਕ ਸੇਵਾ ਕਮਿਸ਼ਨ (UPSC) ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗੌਰਵ ਯਾਦਵ ਪਿਛਲੇ ਡੇਢ ਸਾਲ ਤੋਂ ਕਾਰਜਕਾਰੀ ਡੀਜੀਪੀ ਬਣੇ ਹੋਏ ਹਨ। ਸਰਕਾਰ ਵੱਲੋਂ ਆਰਜ਼ੀ ਡੀਜੀਪੀ ਲਗਾਉਣ ਲਈ ਅਜੇ ਤੱਕ ਯੂਪੀਐੱਸਐੱਸੀ ਨੂੰ ਕੋਈ ਪੈਨਲ ਨਹੀਂ ਭੇਜਿਆ ਗਿਆ। ਸੀਨੀਅਰਤਾ ਦੀ ਗੱਲ ਕੀਤੀ ਜਾਵੇ ਤਾਂ ਵੀਕੇ ਭਾਵੜਾ ਲਿਸਟ ’ਚ ਸੀਨੀਅਰ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫਾ ਤੇ ਸੁਰੇਸ਼ ਅਰੋੜਾ ਦਾ ਮਾਮਲਾ ਵੀ ਕੈਟ ’ਚ ਗਿਆ ਸੀ। ਕੈਟ ਵੱਲੋਂ ਜਿਹੜਾ ਫ਼ੈਸਲਾ ਦਿੱਤਾ ਗਿਆ ਸੀ ਉਸ ਨੂੰ ਹਾਈ ਕੋਰਟ ਵੱਲੋਂ ਪਲਟ ਦਿੱਤਾ ਗਿਆ ਸੀ। ਬੀਤੇ ਸਾਲ ਡੀਜੀਪੀ ਵੀਕੇ ਭਾਵੜਾ ਦੋ ਮਹੀਨੇ ਦੀ ਛੁੱਟੀ ’ਤੇ ਚਲੇ ਗਏ ਸਨ। ਗ੍ਰਹਿ ਵਿਭਾਗ ਨੂੰ ਲਿਖੇ ਪੱਤਰ ’ਚ ਭਾਵੜਾ ਨੇ ਛੁੱਟੀ ਲੈਣ ਦਾ ਕਾਰਨ ਨਿੱਜੀ ਦੱਸਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਡੀਜੀਪੀ ਦੀ ਸਥਾਈ ਨਿਯੁਕਤੀ ਦੀ ਬਜਾਏ ਕਾਰਜਕਾਰੀ ਡੀਜੀਪੀ ਲਗਾਇਆ। ਅਹੁਦਾ ਖ਼ਾਲੀ ਹੋਣ ਤੋਂ ਬਾਅਦ ਵੀ ਕਰੀਬ ਡੇਢ ਸਾਲ ਤੋਂ ਸੂਬਾ ਸਰਕਾਰ ਵੱਲੋਂ ਨਵੇਂ ਡੀਜੀਪੀ ਦਾ ਪੈਨਲ ਯੂਪੀਐੱਸਸੀ ਨੂੰ ਨਹੀਂ ਭੇਜਿਆ ਗਿਆ। ਉਸ ਸਮੇਂ ਕਾਰਜਕਾਰੀ ਡੀਜੀਪੀ ਲੱਗਣ ਦੀ ਦੌੜ ’ਚ ਹਰਪ੍ਰੀਤ ਸਿੰਘ ਸਿੱਧੂ ਤੇ ਗੌਰਵ ਯਾਦਵ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਸੀ। ਗੌਰਵ ਯਾਦਵ ਨੂੰ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਦਾ ਸਪੈਸ਼ਲ ਪਿ੍ਰੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਸੀ। ਸਿੱਧੂ ਕੋਲ ਐੱਸਟੀਐੱਫ ਚੀਫ ਦੀ ਕਮਾਨ ਸੀ। ਇਸ ਤੋਂ ਇਲਾਵਾ ਆਈਪੀਐੱਸ ਸ਼ਰਦ ਸੱਤਿਆ ਚੌਹਾਨ, ਸੰਜੀਵ ਕਾਲੜਾ ਵੀ ਦੌੜ ’ਚ ਸ਼ਾਮਿਲ ਸਨ, ਪਰ ਯਾਦਵ ਨੂੰ ਕਾਰਜਕਾਰੀ ਡੀਜੀਪੀ ਲਗਾਇਆ ਗਿਆ।
Punjab Bani 30 October,2023
ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ
ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ ਪੀਐਮ ਮੋਦੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਆਂਧਰਾ ਪ੍ਰਦੇਸ਼, 30 Oct : ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਵਿਜਿਆਨਗਰਮ ਦੀ ਐਸਪੀ ਦੀਪਿਕਾ ਨੇ ਏਐਨਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 10 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਐਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਮੌਕੇ 'ਤੇ ਪਹੁੰਚੇ ਅਧਿਕਾਰੀ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਵਿਜ਼ਿਆਨਗਰਮ ਦੇ ਨੇੜਲੇ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਤੁਰੰਤ ਰਾਹਤ ਉਪਾਵਾਂ ਅਤੇ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ, ਪੁਲਿਸ ਅਤੇ ਮਾਲ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ। ਪੀਐਮਓ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਅਲਮਾਂਡਾ ਅਤੇ ਕਾਂਤਕੱਪੱਲੀ ਸੈਕਸ਼ਨ ਦੇ ਵਿਚਕਾਰ ਰੇਲਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਜਲਦੀ ਠੀਕ ਹੋਣ ਦੀ ਚਿੰਤਾ ਜ਼ਾਹਰ ਕੀਤੀ ਹੈ। ਉਹਨਾਂ ਨੇ ਜ਼ਖਮੀਆਂ ਦੇ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।" ਆਂਧਰਾ ਪ੍ਰਦੇਸ਼ ਰੇਲ ਹਾਦਸੇ ਬਾਰੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਏਐਨਆਈ ਨੂੰ ਦੱਸਿਆ, "ਬਚਾਅ ਕਾਰਜ ਜਾਰੀ ਹਨ ਅਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਸੀਐਮ ਵਾਈਐਸ ਜਗਨ ਮੋਹਨ ਰੈੱਡੀ ਨਾਲ ਗੱਲ ਕੀਤੀ ਹੈ।"
Punjab Bani 30 October,2023
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਦਿੱਲੀ, 30 Oct : ਸ਼ਰਾਬ ਘੁਟਾਲੇ ਦੇ ਮੁਲਜ਼ਮ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।
Punjab Bani 30 October,2023
ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ
ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ - 4 ਬੱਚਿਆਂ ਸਣੇ 5 ਦੀ ਮੌਤ, 15 ਗੰਭੀਰ ਜ਼ਖਮੀ ਉੱਤਰ ਪ੍ਰਦੇਸ਼, 30 Oct : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੋਮਵਾਰ ਸਵੇਰੇ ਸਕੂਲ ਬੱਸ ਅਤੇ ਸਕੂਲ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ 4 ਬੱਚਿਆਂ ਅਤੇ ਵੈਨ ਡਰਾਈਵਰ ਸਮੇਤ 5 ਦੀ ਮੌਤ ਹੋ ਗਈ ਹੈ। ਦੋਵਾਂ ਵਾਹਨਾਂ ‘ਚ ਸਵਾਰ ਕੁੱਲ 15 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਹਾਦਸੇ ‘ਚ ਜ਼ਖਮੀ ਹੋਏ ਇਕ ਬੱਚੇ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਵੱਲੋਂ ਨਹੀਂ, ਸਗੋਂ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਲ੍ਹੇ ਦੇ ਉਸਾਵਾ ਇਲਾਕੇ ਦੇ ਨਵੀਗੰਜ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਤੇਜ਼ ਰਫਤਾਰ ਨਾਲ ਜਾ ਰਹੀ ਇਕ ਸਕੂਲ ਬੱਸ ਅਤੇ ਵੈਨ ਦੀ ਆਪਸ ‘ਚ ਟੱਕਰ ਹੋ ਗਈ। ਇਸ ਵਿੱਚ 4 ਬੱਚਿਆਂ ਅਤੇ ਵੈਨ ਚਾਲਕ ਸਮੇਤ 5 ਦੀ ਮੌਤ ਹੋ ਗਈ।ਦੋਵਾਂ ਵਾਹਨਾਂ ਵਿੱਚ ਸਵਾਰ 15 ਬੱਚੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਬੱਚਿਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਸ ਘਟਨਾ ਨਾਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।ਵੈਨ ਵਿੱਚ ਕੁੱਲ 20 ਬੱਚੇ ਸਵਾਰ ਸਨ, ਉਹ ਗੰਭੀਰ ਜ਼ਖ਼ਮੀ ਹੋ ਗਏ। ਇੱਕ ਜ਼ਖਮੀ ਬੱਚੇ ਨੇ ਦੱਸਿਆ ਕਿ ਬੱਸ ਨੂੰ ਸਕੂਲ ਦਾ ਡਰਾਈਵਰ ਨਹੀਂ, ਸਗੋਂ ਕੋਈ ਹੋਰ ਚਲਾ ਰਿਹਾ ਸੀ। ਡਰਾਈਵਰ ਬੱਸ ਨੂੰ ਬਹੁਤ ਹੀ ਗਲਤ ਤਰੀਕੇ ਨਾਲ ਚਲਾ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
Punjab Bani 30 October,2023
ਅੰਮ੍ਰਿਤਸਰ ਪੁਲਿਸ ਨੇ ਜੂਏ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰਕਮ ਕੀਤੀ ਰਿਕਵਰ
ਅੰਮ੍ਰਿਤਸਰ ਪੁਲਿਸ ਨੇ ਜੂਏ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰਕਮ ਕੀਤੀ ਰਿਕਵਰ ਅੰਮ੍ਰਿਤਸਰ ਤੋਂ ਇਲਾਵਾ ਹੋਰ ਜ਼ਿਲਿਆਂ ਤੋਂ ਵੀ ਪਹੁੰਚੇ 21 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਅੰਮ੍ਰਿਤਸਰ , 29 ਅਕਤੂਬਰ 2023 : ਅੰਮ੍ਰਿਤਸਰ ਸੀਆਈਏ ਸਟਾਫ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਿਸ ਵਿੱਚ ਅੰਮ੍ਰਿਤਸਰ ਦੇ ਇੱਕ ਇਲਾਕੇ ਦੇ ਵਿੱਚ ਪੁਲਿਸ ਨੇ ਜੂਆ ਖੇਡ ਰਹੇ 21 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਉੱਤੇ ਗੈਂਬਲਿੰਗ ਐਕਟ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਐਸਐਸ ਵਿਰਕ ਨੇ ਪੱਤਰਕਾਰ ਵਾਰਤਾ ਦੇ ਵਿੱਚ ਦੱਸਿਆ ਕਿ ਸੀਆਈਏ ਸਟਾਫ ਨੂੰ ਪਿਛਲੇ ਕਈ ਦਿਨਾਂ ਤੋਂ ਸੂਚਨਾ ਦੇ ਆਧਾਰ ਤੇ ਇਕ ਰੇਡ ਕੀਤਾ ਗਿਆ ਜਿਸ ਵਿੱਚ ਕਿ ਅੰਮ੍ਰਿਤਸਰ ਦੇ ਆਰ ਬੀ ਐਸਟੇਟ ਲੋਹਰਕਾ ਰੋਡ ਤੋਂ 21 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਉੱਤੇ ਗੈਂਬਲਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਰਕ ਨੇ ਦੱਸਿਆ ਕਿ ਸੀਆਈ ਏ ਅੰਮ੍ਰਿਤਸਰ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਜਦੋਂ ਫਾਰਮ ਹਾਊਸ ਤੇ ਰੇਡ ਕੀਤਾ ਗਿਆ ਤਾਂ ਇਹ ਲੋਕ ਉਸ ਵੇਲੇ ਜੂਆ ਖੇਡ ਰਹੇ ਸਨ ਅਤੇ ਪੁਲਿਸ ਦੀ ਰੇਡ ਦੀ ਵੀਡੀਓਗ੍ਰਾਫੀ ਨਾਲ ਹੀ ਕੀਤੀ ਜਾ ਰਹੀ ਸੀ ਜਿਸ ਵਿੱਚ ਇਹਨਾਂ ਸਾਰਿਆਂ ਲੋਕਾਂ ਨੂੰ ਮੌਕੇ ਤੇ ਹੀ ਸਬੂਤਾਂ ਸਹਿਤ ਗ੍ਰਿਫਤਾਰ ਕਰ ਲਿੱਤਾ ਗਿਆ ਅਤੇ ਉੱਥੇ ਪਈ ਰਕਮ ਦੀ ਜਦੋਂ ਗਿਣਤੀ ਕੀਤੀ ਗਈ ਤਾਂ ਇਹ 41 ਲੱਖ 700 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਇਸ ਤੋਂ ਇਲਾਵਾ ਇੱਕ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ ਏਡੀਸੀਪੀ ਵਿਰਕ ਨੇ ਦੱਸਿਆ ਕਿ ਇਹ ਅੰਮ੍ਰਿਤਸਰ ਜ਼ਿਲ੍ਹੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰਿਕਵਰੀ ਹੈ। ਏਡੀਸੀਪੀ ਵਿਰਕ ਨੇ ਕਿਹਾ ਕਿ ਕਿੰਨੇ ਵੱਡੇ ਪੱਧਰ ਤੇ ਇਹ ਜੂਆ ਚੱਲ ਰਿਹਾ ਸੀ ਇਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਪੈਸੇ ਗਿਨਣ ਵਾਲੀ ਮਸ਼ੀਨ ਤੱਕ ਜੂਆ ਖੇਡਣ ਵਾਲੀ ਥਾਂ ਤੋਂ ਬਰਾਮਦ ਕੀਤੀ ਗਈ ਹੈ। ਜ਼ਿਕਰ ਯੋਗ ਹੈ ਕਿ ਇਸ ਵੱਡੀ ਗ੍ਰਿਫਤਾਰੀ ਜਿਸ ਵਿੱਚ 21 ਲੋਕ ਗ੍ਰਿਫਤਾਰ ਕੀਤੇ ਗਏ ਹਨ ਅੰਮ੍ਰਿਤਸਰ ਦੇ ਵੱਖਰੇ ਵੱਖਰੇ ਇਲਾਕਿਆਂ ਤੋਂ ਇਲਾਵਾ ਬਟਾਲਾ ਤਰਨ ਤਾਰਨ ਲੁਧਿਆਣਾ ਆਦਿਕ ਸ਼ਹਿਰਾਂ ਤੋਂ ਵੀ ਲੋਕ ਜੂਆ ਖੇਡ ਰਹੇ ਸਨ ਜਿਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ l ਕਦੋਂ ਦਾ ਇਹ ਜੂਆ ਇਸ ਫਾਰਮ ਹਾਊਸ ਵਿੱਚ ਚੱਲ ਰਿਹਾ ਸੀ ਜਾਂ ਕਿੰਨੇ ਹੋਰ ਲੋਕ ਇਸ ਕੰਮ ਵਿੱਚ ਸ਼ਾਮਿਲ ਹਨ ਇਸ ਦੀ ਤਫਤੀਸ਼ ਫਿਲਹਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
Punjab Bani 29 October,2023
ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ
ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਧਮਾਕੇ 'ਚ ਇਕ ਵਿਅਕਤੀ ਦੀ ਮੌਤ, ਅਗਲੇ ਇਕ ਘੰਟੇ 'ਚ ਕਈ ਧਮਾਕੇ ਹੋਏ ਕੇਰਲ, 29 Oct : ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਲਾਮਾਸੇਰੀ ਪੁਲਿਸ ਨੇ ਦੱਸਿਆ ਕਿ ਇੱਥੇ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਕਲਾਮਾਸੇਰੀ ਇਲਾਕੇ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਧਮਾਕਿਆਂ ਵੇਲੇ ਮੌਕੇ 'ਤੇ 2000 ਲੋਕ ਮੌਜੂਦ ਸਨ ਜਿਨ੍ਹਾਂ 'ਚੋਂ ਇਕ ਦੀ ਮੌਤ ਹੋਣ ਦੀ ਖ਼ਬਰ ਹੈ। ਕੇਰਲ ਦੇ ਡੀਜੀਪੀ ਡਾਕਟਰ ਸ਼ੇਖ ਦਰਵੇਸ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਧਮਾਕੇ ਇੱਕ IED ਡਿਵਾਇਸ ਦੁਆਰਾ ਕੀਤੇ ਗਏ ਸਨ। ਡੀਜੀਪੀ ਨੇ ਦੱਸਿਆ ਕਿ ਅੱਜ ਸਵੇਰੇ 9:40 ਵਜੇ ਜਮਰਾ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਗਜ਼ੀਬਿਸ਼ਨ ਸੈਂਟਰ ਵਿੱਚ ਧਮਾਕਾ ਹੋਇਆ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 36 ਲੋਕ ਇਲਾਜ ਚਲ ਰਿਹਾ ਹੈ। ਕੇਰਲ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਨੇ ਧਮਾਕਿਆਂ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਟੀਮ ਨੂੰ ਕੇਰਲ ਭੇਜਿਆ ਹੈ। ਵਿਦੇਸ਼ ਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਘਟਨਾ ਦੇ ਸਬੰਧ ਵਿੱਚ ਪਹਿਲਾਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਘਟਨਾ ਦੀ ਤਹਿ ਤੱਕ ਪਹੁੰਚ ਕੇ ਦੋਸ਼ੀਆਂ ਦਾ ਪਤਾ ਲਗਾ ਲੈਣਗੇ। ਕਲਾਮਾਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਤੇ ਅਗਲੇ ਇਕ ਘੰਟੇ 'ਚ ਕਈ ਧਮਾਕੇ ਹੋਏ। 27 ਅਕਤੂਬਰ ਤੋਂ ਸ਼ੁਰੂ ਹੋਈ ਤਿੰਨ ਰੋਜ਼ਾ ਮੀਟਿੰਗ ਦਾ ਐਤਵਾਰ ਨੂੰ ਆਖਰੀ ਦਿਨ ਸੀ। ਅਧਿਕਾਰੀਆਂ ਅਨੁਸਾਰ ਧਮਾਕੇ ਦੇ ਸਮੇਂ 2,000 ਤੋਂ ਵੱਧ ਲੋਕ ਪ੍ਰਾਰਥਨਾ ਸਭਾ 'ਚ ਸ਼ਾਮਲ ਸਨ।
Punjab Bani 29 October,2023
ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ
ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ ਪੀਟੀਆਈ : ਕੋਚੀ ਕਨਵੈਨਸ਼ਨ ਸੈਂਟਰ ਧਮਾਕਾ: ਕੇਰਲ ਦੇ ਕੋਚੀ ਵਿਚ ਇਕ ਸੰਮੇਲਨ ਕੇਂਦਰ ਵਿਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਸ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਇਸ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਕਤ ਵਿੱਚ ਆ ਗਏ ਹਨ। ਉਨ੍ਹਾਂ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੀਆਂ ਟੀਮਾਂ ਕੇਰਲ ਭੇਜਣ ਅਤੇ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦੱਸਿਆ ਕਿ ਐਤਵਾਰ ਸਵੇਰੇ ਕੇਰਲ ਦੇ ਕੋਚੀ ਜ਼ਿਲੇ ਦੇ ਕਲਾਮਾਸੇਰੀ ਇਲਾਕੇ 'ਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਚੱਲ ਰਹੀ ਸੀ। ਇਸ ਦੌਰਾਨ ਕਈ ਧਮਾਕੇ ਹੋਏ। ਕਲਾਮਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਅਤੇ ਅਗਲੇ ਇੱਕ ਘੰਟੇ ਵਿੱਚ ਕਈ ਧਮਾਕੇ ਹੋਏ। ਇਸ ਦੇ ਨਾਲ ਹੀ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਨੇ ਧਮਾਕੇ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਅਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਯੂਨਿਟ ਨੂੰ ਕੇਰਲ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਬੰਬ ਧਮਾਕੇ ਦੀ ਜਾਂਚ ਲਈ ਇੱਕ ਅਧਿਕਾਰੀ ਸਮੇਤ ਐਨਐਸਜੀ ਦੀ ਅੱਠ ਮੈਂਬਰੀ ਟੀਮ ਕੇਰਲ ਜਾ ਰਹੀ ਹੈ। ਉਨ੍ਹਾਂ ਦੇ ਅੱਜ ਸ਼ਾਮ ਤੱਕ ਬੰਬ ਧਮਾਕੇ ਵਾਲੀ ਥਾਂ 'ਤੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸੀਐਮ ਪਿਨਾਰਾਈ ਵਿਜਯਨ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਸੀ ਅਤੇ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਸੀ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਘਟਨਾ ਸਬੰਧੀ ਵੇਰਵੇ ਇਕੱਠੇ ਕਰ ਰਹੇ ਹਾਂ। ਏਰਨਾਕੁਲਮ ਦੇ ਸਾਰੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਡੀਜੀਪੀ ਮੌਕੇ ’ਤੇ ਜਾ ਰਹੇ ਹਨ। ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮਿਲੇਗੀ। ਹੁਣ ਤੱਕ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਘਟਨਾ 'ਚ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਿਨਾਰਾਈ ਵਿਜਯਨ, ਕੇਰਲ ਦੇ ਮੁੱਖ ਮੰਤਰੀ
Punjab Bani 29 October,2023
ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ
ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ ਫਤਿਹਗੜ੍ਹ, 29 Oct : ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਬੇਹੱਦ ਦਰਦਨਾਕ ਤੇ ਦੁੱਖਦ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਦਰਦਨਾਕ ਹਾਸਦੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋ ਹੋਈ ਹੈ। ਜੋ ਖੇਡ ਮੇਲੇ ਵਿੱਚ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ। ਇਹ ਹਾਦਸਾ ਉਦੋਂ ਵਪਾਰਿਆ ਜਦੋਂ ਸੁਖਮਨਦੀਪ ਸਿੰਘ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਟਰੈਕਟਰ ਬੇਕਾਬੂ ਹੋ ਗਿਆ ਤੇ ਇਸ ਦੌਰਾਨ ਸੁਖਮਨਦੀਪ ਸਿੰਘ ਟਰੈਕਟਰ ਦੇ ਥੱਲ੍ਹੇ ਆ ਗਿਆ ਅਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਵਿਅਕਤੀ ਵੀ ਸੁਖਮਨਦੀਪ ਸਿੰਘ ਦੇ ਨਾਲ ਸਟੰਟ ਦੌਰਾਨ ਮੌਜੂਦ ਸਨ ਜਿਹਨਾਂ ਦੀ ਜਾਨ ਵਾਲ-ਵਾਲ ਬਚੀ। ਜਿਸ ਹਾਦਸੇ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਸਟੰਟ ਵਿਖਾਉਣ ਦੌਰਾਨ ਟਰੈਕਟਰ ਥੱਲ੍ਹੇ ਆਉਣ ਨਾਲ ਮੌਤ ਹੋ ਗਈ। ਸੁਖਮਨਦੀਪ ਸਿੰਘ ਅਕਸਰ ਟਰੈਕਟਰ ਉੱਤੇ ਆਪਣੇ ਸਟੰਟ ਵਿਖਾਉਂਦਾ ਹੁੰਦਾ ਸੀ। ਇਸ ਦੌਰਾਨ ਸੁਖਮਨਦੀਪ ਮੁੜ ਟਰੈਕਟਰ ਉਪਰ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਚਾਨਕ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਉਹ ਤੇਜ਼ੀ ਨਾਲ ਘੁਮ ਰਹੇ ਟਰੈਕਟਰ ਦੇ ਥੱਲੇ ਆ ਜਾਂਦਾ ਹੈ। ਹਾਲਾਂਕਿ ਆਲੇ-ਦੁਆਲੇ ਦੇ ਨੌਜਵਾਨਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਟਰੈਕਟਰ ਦੇ ਦੋਵੇਂ ਪਿਛਲੇ ਟਾਇਰਾਂ ਦੇ ਵਿਚਾਲੇ ਫਸ ਜਾਂਦਾ ਹੈ। ਇਸ ਦੌਰਾਨ ਸੁਖਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਤੇਜ਼ੀ ਨਾਲ ਘੁੰਮ ਰਹੇ ਟਰੈਕਟਰ ਤੋਂ ਖੁਦ ਵੀ ਬਚਾਉਂਦੇ ਹੋਏ ਦਿਖਾਈ ਦਿੰਦੇ ਹਨ।
Punjab Bani 29 October,2023
ਬਠਿੰਡਾ ਪੁਲਿਸ ਵੱਲੋਂ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ 2 ਲੱਖ ਦਾ ਇਨਾਮ
ਬਠਿੰਡਾ ਪੁਲਿਸ ਵੱਲੋਂ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ 2 ਲੱਖ ਦਾ ਇਨਾਮ ਬਠਿੰਡਾ: ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਕੱਲ੍ਹ ਸ਼ਾਮ ਇੱਥੇ ਹਨੂੰਮਾਨ ਚੌਕ ਨਜ਼ਦੀਕ ਮਾਲ ਰੋਡ ’ਤੇ ਸਥਿਤ ‘ਹਰਮਨ ਅੰਮ੍ਰਿਤਸਰੀ ਕੁਲਚਾ’ ਦੇ ਮਾਲਕ ਤੇ ਮਾਲ ਰੋਡ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਹੁਣ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਤੇ ਜਾਣਕਾਰੀ ਦੇਣ ਵਾਲੇ ਨੂੰ ਦੋ ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।ਜਾਣਕਾਰੀ ਅਨੁਸਾਰ ਘਟਨਾ ਵੇਲੇ ਉਹ ਆਪਣੇ ਰੈਸਤਰਾਂ ਦੇ ਬਾਹਰ ਕੁਰਸੀ ’ਤੇ ਬੈਠਾ ਸੀ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਫ਼ਰਾਰ ਹੋ ਗਏ। ਰੈਸਤਰਾਂ ਦੇ ਮੁਲਾਜ਼ਮ ਮੰਗੂ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਬਾਜ਼ਾਰ ਵਾਲੇ ਪਾਸਿਓਂ ਆਏ ਅਤੇ ਉਨ੍ਹਾਂ ਰੈਸਟਰਾਂ ਦੇ ਮਾਲਕ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਗਰੋਂ ਗੰਭੀਰ ਜ਼ਖ਼ਮੀ ਹਰਜਿੰਦਰ ਸਿੰਘ ਨੂੰ ਇਲਾਜ ਲਈ ਫੌਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਨੂੰ ਮੈਕਸ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ।
Punjab Bani 29 October,2023
ਸਰਚ ਆਪਰੇਸ਼ਨ ਦੌਰਾਨ ਚੀਨ ਦਾ ਬਣਿਆ ਡਰੋਨ ਅਤੇ ਹੈਰੋਇਨ ਬਰਾਮਦ
ਸਰਚ ਆਪਰੇਸ਼ਨ ਦੌਰਾਨ ਚੀਨ ਦਾ ਬਣਿਆ ਡਰੋਨ ਅਤੇ ਹੈਰੋਇਨ ਬਰਾਮਦ ਭਿਖੀਵਿੰਡ , 28 ਅਕਤੂਬਰ 2023 : ਹਿੰਦ-ਪਾਕਿਸਤਾਨ ਸਰਹੱਦਾ ਉੱਤੇ ਬੇਸ਼ਕ ਬੀਐਸਐਫ ਦੇ ਜਵਾਨਾਂ ਵੱਲੋਂ ਦਿਨ ਰਾਤ ਸਮੇਂ ਮੁਸ਼ਤੈਦੀ ਨਾਲ ਪਹਿਰਾ ਦਿੱਤਾ ਜਾ ਰਿਹਾ, ਜਦੋਂ ਕਿ ਦੇਸ਼ ਵਿਰੋਧੀ ਤਾਕਤਾਂ ਭਾਰਤ ਨੂੰ ਖੇਰੂ ਖੇਰੂ ਕਰਨ ਲਈ ਅਥਾਹ ਯਤਨ ਕਰ ਰਹੀਆਂ ਹਨ। ਦੱਸਣਯੋਗ ਹੈ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ ਬੀਤੀ ਰਾਤ ਵੇਲੇ ਡਰੋਨ ਆਵਾਜ਼ ਸੁਣਾਈ ਦੇਣ ਤੇ ਬੀਐਸਐਫ ਜਵਾਨਾਂ ਵੱਲੋਂ ਸਾਰੀ ਰਾਤ ਹੀ ਹਰ ਵਿਅਕਤੀ ਉੱਤੇ ਬਾਜ ਅੱਖ ਰੱਖੀ ਜਾ ਰਹੀ ਸੀ । ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਬੀਐਸਐਫ ਦੇ ਜਵਾਨਾਂ ਵੱਲੋਂ ਪੁਲਿਸ ਥਾਣਾ ਖਾਲੜਾ ਵਿਖੇ ਸੂਚਿਤ ਕਰਨ ਤੇ ਪੰਜਾਬ ਪੁਲਿਸ ਤੇ ਬੀਐਸਐਫ 103 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਓਪੀ ਵਾਂ ਤਾਰਾ ਸਿੰਘ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਸਰਚ ਆਪਰੇਸ਼ਨ ਦੌਰਾਨ ਦਰਵਾਰਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਾਂ ਤਾਰਾ ਸਿੰਘ ਪੁਲਿਸ ਥਾਣਾ ਖਾਲੜਾ ਦੇ ਖੇਤ ਵਿੱਚੋਂ ਚੀਨ ਦਾ ਬਣਿਆ ਹੋਇਆ ਡਰੋਨ ਅਤੇ 407 ਗ੍ਰਾਮ ਹੈਰੋਇਨ ਦੇ ਪੈਕੇਟ ਬਰਾਮਦ ਕੀਤਾ ਗਿਆ। ਉਹਨਾਂ ਨੇ ਕਿਹਾ ਬਰਾਮਦ ਡਰੋਨ ਅਤੇ ਹੈਰੋਇਨ ਕੇਸ ਸਬੰਧੀ ਪੁਲਿਸ ਥਾਣਾ ਖਾਲੜਾ ਵਿਖੇ ਮੁਕੱਦਮਾ ਨੰਬਰ 127 ਮਿਤੀ 28/10/23 ਅਧੀਨ 21(ਸੀ) ਐਨਡੀਪੀਐਸ ਐਕਟ ਅਤੇ 10,11,12 ਏਅਰਕ੍ਰਾਫਟ ਐਕਟ 1934 ਦੇ ਤਹਿਤ ਕਾਰਵਾਈ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਤਾਂ ਜੋ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕੀਤਾ ਜਾ ਸਕੇ।
Punjab Bani 28 October,2023
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ ਐਸਏਐਸ ਨਗਰ, 28 Oct ; ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।
Punjab Bani 28 October,2023
ਰੋਪੜ ਤੋਂ ਮਾਂ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ, ਪੁਲਿਸ ਨੂੰ ਮਿਲਿਆ ਇੱਕ ਦਿਨ ਦਾ ਰਿਮਾਂਡ
ਰੋਪੜ ਤੋਂ ਮਾਂ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ, ਪੁਲਿਸ ਨੂੰ ਮਿਲਿਆ ਇੱਕ ਦਿਨ ਦਾ ਰਿਮਾਂਡ ਰੋਪੜ, 28 Oct : ਰੋਪੜ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਪੁੱਤਰ ਆਪਣੀ ਮਾਂ ਨੂੰ ਬੇਰਹਿਮੀ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਅਤੇ ਜਿਸ ਨੇ ਵੀ ਦੇਖਿਆ ਉਹ ਡਰ ਗਿਆ। ਦੋਸ਼ ਹੈ ਕਿ ਪੁੱਤਰ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਇਕ ਲੜਕੇ ਨੇ ਵੀ ਬਜ਼ੁਰਗ ਔਰਤ ‘ਤੇ ਹੱਥ ਚੁਕੇ ਅਤੇ ਉਨ੍ਹਾਂ ਦੀ ਕਈ ਵਾਰ ਕੁੱਟਮਾਰ ਕੀਤੀ। ਔਰਤ ਨੂੰ ਉਸ ਦੀ ਧੀ ਨੇ ਇੱਕ NGO ਦੀ ਮਦਦ ਨਾਲ ਬਚਾਇਆ। ਜਾਣਕਾਰੀ ਮੁਤਾਬਕ ਇਹ ਮਾਮਲਾ ਪੰਜਾਬ ਦੇ ਰੋਪੜ ਦਾ ਹੈ। ਇੱਥੇ ਰਹਿਣ ਵਾਲੇ ਵਕੀਲ ਦੇ ਘਰ ਉਸ ਦਾ ਪੂਰਾ ਪਰਿਵਾਰ ਅਤੇ ਬਜ਼ੁਰਗ ਮਾਂ ਵੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਵਕੀਲ ਦੀ ਭੈਣ ਉਸ ਦੇ ਘਰ ਆਈ ਸੀ ਅਤੇ ਉਸੇ ਸਮੇਂ ਉਸ ਦੀ ਮਾਂ ਨੇ ਆਪਣੀ ਧੀ ਨੂੰ ਆਪਣਾ ਦੁੱਖ ਸੁਣਾਇਆ ਸੀ। ਉਸ ਨੇ ਦੱਸਿਆ ਕਿ ਪੁੱਤਰ ਨੂੰਹ ਅਤੇ ਸਾਰਾ ਪਰਿਵਾਰ ਮਿਲ ਕੇ ਉਸ ਦੀ ਕੁੱਟਮਾਰ ਕਰਦੇ ਹਨ। ਇਸ ਬਾਰੇ ਪਤਾ ਲੱਗਣ ‘ਤੇ ਬੇਟੀ ਨੇ ਕਮਰੇ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਐਕਸਸ ਆਪਣੇ ਕੋਲ ਲੈ ਲਿਆ। ਇਸ ਤੋਂ ਬਾਅਦ ਉਹ ਲਗਾਤਾਰ ਉਸ ਨੂੰ ਦੇਖਦੀ ਰਹੀ। ਫਿਰ ਉਸਨੇ ਆਪਣੇ ਭਰਾ ਦਾ ਚਿਹਰਾ ਦੇਖਿਆ ਜਿਸਦੀ ਉਸਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਉਸ ਦੇ ਭਰਾ ਨੇ ਕਿਸੇ ਗੱਲ ਨੂੰ ਲੈ ਕੇ ਆਪਣੀ ਮਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਹ ਮਾਂ ਨੂੰ ਬੇਰਹਿਮੀ ਨਾਲ ਕੁੱਟਦਾ ਰਿਹਾ, ਸਿਰਫ ਪੁੱਤਰ ਹੀ ਨਹੀਂ ਸਗੋਂ ਨੂੰਹ ਅਤੇ ਉਸ ਦਾ ਪੁੱਤਰ ਵੀ ਮਾਂ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਉਸਦੀ ਭੈਣ ਨੇ ਇਹ ਸਭ ਰਿਕਾਰਡ ਕੀਤਾ। ਇਸ ਤੋਂ ਬਾਅਦ ਭੈਣ ਨੇ ਕੁਝ ਰਿਸ਼ਤੇਦਾਰਾਂ ਨਾਲ ਗੱਲ ਕੀਤੀ ਪਰ ਭਰਾ ਵਕੀਲ ਹੋਣ ਕਾਰਨ ਕਿਸੇ ਨੇ ਕੁਝ ਨਹੀਂ ਕੀਤਾ। ਇਸ ਤੋਂ ਬਾਅਦ ਔਰਤ ਨੇ ਇੱਕ ਐਨਜੀਓ ਨਾਲ ਸੰਪਰਕ ਕੀਤਾ। ਭੈਣ ਨੇ NGO ਨਾਲ ਮਿਲ ਕੇ ਆਪਣੀ ਮਾਂ ਨੂੰ ਛੁਡਵਾਇਆ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਸਾਰਾ ਪਰਿਵਾਰ ਕਿੰਨੀ ਬੇਰਹਿਮੀ ਨਾਲ ਬਜ਼ੁਰਗ ਮਾਂ ਦੀ ਕੁੱਟਮਾਰ ਕਰ ਰਿਹਾ ਹੈ। ਜਦੋਂ ਬਜ਼ੁਰਗ ਔਰਤ ਦੀ ਧੀ ਨੇ NGO ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀਡੀਓ ਸਾਂਝੀ ਕੀਤੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪੱਧਰ ‘ਤੇ ਪੁਲਿਸ ਅਤੇ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਗਿਆ। ਇਸ ਤੋਂ ਬਾਅਦ ਪੀੜਤ ਬਜ਼ੁਰਗ ਨੂੰ ਆਪਣੇ ਹੀ ਪੁੱਤਰ ਦੇ ਪਰਿਵਾਰ ਦੇ ਚੁੰਗਲ ਤੋਂ ਬਚਾਇਆ ਜਾ ਸਕਿਆ।
Punjab Bani 28 October,2023
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ -ਮੁੰਬਈ ਪੁਲਿਸ ਨੇ ਦਰਜ ਕੀਤੀ FIR, ਜਾਂਚ ਜਾਰੀ ਮੁੰਬਈ, 28 Oct : ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਮੁਤਾਬਕ ਈਮੇਲ ਭੇਜਣ ਵਾਲੇ ਨੇ ਮੁਕੇਸ਼ ਅੰਬਾਨੀ ਨੂੰ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਸੀ। ਉਦਯੋਗਪਤੀ ਨੂੰ ਸ਼ੁੱਕਰਵਾਰ ਰਾਤ 8:51 ‘ਤੇ ਇਹ ਈਮੇਲ ਮਿਲੀ। ਇਸ ਮਾਮਲੇ ‘ਚ ਮੁੰਬਈ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਮੁੰਬਈ ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਧਮਕੀ ਸੰਬੰਧੀ ਈਮੇਲ 27 ਅਕਤੂਬਰ ਸ਼ੁੱਕਰਵਾਰ ਨੂੰ ਮਿਲੀ ਸੀ। ਮਾਮਲਾ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਮੁੰਬਈ ਦੇ ਗਾਮਦੇਵੀ ਪੁਲਿਸ ਸਟੇਸ਼ਨ ‘ਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 387 ਅਤੇ 506 (2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਨਿਊਜ਼18 ਕੋਲ ਇਸ ਐਫਆਈਆਰ ਦੀ ਕਾਪੀ ਹੈ। ਜਿਸ ਮੁਤਾਬਕ ਧਮਕੀ ਭਰੀ ਈਮੇਲ ਵਿੱਚ ਲਿਖਿਆ ਗਿਆ ਸੀ, ‘ਜੇਕਰ 20 ਕਰੋੜ ਰੁਪਏ ਨਾ ਮਿਲੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ ‘ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।’’ ਇਸ ਮਾਮਲੇ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਤਿਮਾਹੀ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਗਏ ਸਨ। ਜਿਸ ਦੇ ਮੁਤਾਬਕ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ‘ਚ ਰਿਲਾਇੰਸ ਇੰਡਸਟਰੀਜ਼ ਲਿਮਟਿਡ (RIL) ਦਾ ਸ਼ੁੱਧ ਲਾਭ 27 ਫੀਸਦੀ ਦੇ ਉਛਾਲ ਨਾਲ 17,394 ਕਰੋੜ ਰੁਪਏ ਰਿਹਾ। ਕੰਪਨੀ ਨੇ ਕਿਹਾ ਕਿ ਤੇਲ ਅਤੇ ਗੈਸ ਕਾਰੋਬਾਰ ਤੋਂ ਕਮਾਈ ਵਿੱਚ ਵਾਧਾ ਹੋਇਆ ਹੈ ਅਤੇ ਫੈਸ਼ਨ-ਲਾਈਫਸਟਾਈਲ ਖੇਤਰ ਦੇ ਨਾਲ-ਨਾਲ ਕਰਿਆਨੇ ਅਤੇ ਈ-ਕਾਮਰਸ ਵਿੱਚ ਵਾਧਾ ਹੋਇਆ ਹੈ। ਸ਼ੇਅਰ ਬਾਜ਼ਾਰ ਨੂੰ ਦਿੱਤੀ ਗਈ ਜਾਣਕਾਰੀ ‘ਚ ਰਿਲਾਇੰਸ ਨੇ ਕਿਹਾ ਕਿ ਜੁਲਾਈ-ਸਤੰਬਰ 2023 ਦੀ ਤਿਮਾਹੀ ‘ਚ ਉਸ ਦਾ ਸ਼ੁੱਧ ਲਾਭ ਸਾਲਾਨਾ ਆਧਾਰ ‘ਤੇ 27.3 ਫੀਸਦੀ ਵਧ ਕੇ 17,394 ਕਰੋੜ ਰੁਪਏ ਜਾਂ 25.71 ਰੁਪਏ ਪ੍ਰਤੀ ਸ਼ੇਅਰ ਹੋ ਗਿਆ ਹੈ। ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ‘ਚ ਇਹ ਅੰਕੜਾ 13,656 ਕਰੋੜ ਰੁਪਏ ਜਾਂ 19.92 ਰੁਪਏ ਪ੍ਰਤੀ ਸ਼ੇਅਰ ਸੀ। ਕੰਪਨੀ ਨੇ ਕਿਹਾ ਕਿ ਉਸਦੀ ਸੰਚਾਲਨ ਆਮਦਨ 2.34 ਲੱਖ ਕਰੋੜ ਰੁਪਏ ‘ਤੇ ਲਗਭਗ ਸਥਿਰ ਰਹੀ। ਤੇਲ ਤੋਂ ਕੈਮੀਕਲ ਕਾਰੋਬਾਰ ਵਿੱਚ, ਮਜ਼ਬੂਤ ਈਂਧਨ ਅਤੇ ਪੈਟਰੋ ਕੈਮੀਕਲ ਦੀ ਮੰਗ ਅਤੇ ਨਿਰਯਾਤ ‘ਤੇ ਘੱਟ ਵਿੰਡਫਾਲ ਲਾਭ ਟੈਕਸ ਕਾਰਨ ਮਾਲੀਆ ਵਧਿਆ। ਅਰਬਪਤੀ ਮੁਕੇਸ਼ ਅੰਬਾਨੀ ਦੀ ਕੰਪਨੀ ਨੇ ਫੈਸ਼ਨ ਅਤੇ ਜੀਵਨ ਸ਼ੈਲੀ ਦੇ ਨਾਲ-ਨਾਲ ਕਰਿਆਨੇ ਅਤੇ ਖਪਤਕਾਰ ਇਲੈਕਟ੍ਰੋਨਿਕਸ ਸੈਗਮੈਂਟਾਂ ਵਿੱਚ ਚੰਗੀ ਕਾਰਗੁਜ਼ਾਰੀ ਦੇ ਨਾਲ ਪ੍ਰਚੂਨ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ।
Punjab Bani 28 October,2023
ਬੱਚਿਆਂ ਨਾਲ ਭਰੀ ਬੱਸ ਬ੍ਰੇਕ ਫੇਲ ਹੋਣ ਕਾਰਨ ਪਲਟੀ
ਬੱਚਿਆਂ ਨਾਲ ਭਰੀ ਬੱਸ ਬ੍ਰੇਕ ਫੇਲ ਹੋਣ ਕਾਰਨ ਪਲਟੀ ਭਾਖੜਾ ਡੈਮ ਦੇਖਣ ਟੂਰ ਤੇ ਆਏ ਸਨ ਬੱਚੇ Nangal: ਰੋਪੜ ਜ਼ਿਲ੍ਹੇ ਦੇ ਨੰਗਲ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ ਦੇਖਣ ਟੂਰ ਤੇ ਆਏ ਬੱਚਿਆਂ ਨਾਲ ਭਰੀ ਬਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਕਰਯੋਗ ਹੈ ਕਿ ਰਾਮਪੁਰਾ ਫੁੱਲ ਦੇ ਗੋਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਟੂਰ ਤੇ ਆਏ ਸਨ। ਜਿਸ ਦੌਰਾਨ ਨੰਗਲ ਦੇ ਪਿੰਡ ਓਲਿੰਡਾ ਦੇ ਕੋਲ ਬੱਚਿਆਂ ਨਾਲ ਭਰੀ ਬੱਸ ਪਲਟ ਗਈ।ਰਾਮਪੁਰਾ ਫੂਲ ਬਠਿੰਡੇ ਤੋਂ ਬੱਚਿਆਂ ਦੀ ਟੂਰਿਸਟ ਬੱਸ ਨੰਗਲ ਤੋਂ ਭਾਖੜਾ ਡੈਮ ਵੱਲ ਜਾ ਰਹੀ ਸੀ ਕਿ ਭਾਖੜੇ ਤੋਂ ਕੁਝ ਹੀ ਦੂਰੀ ਤੇ ਬੱਸ ਪਲਟ ਗਈ ਜਿਸ ਦੇ ਨਾਲ ਬੱਸ ਦੇ ਵਿੱਚ ਸਵਾਰ ਕੁਝ ਬੱਚਿਆਂ ਨੂੰ ਮਾਮੂਲੀ ਸਿੱਟਾ ਲੱਗੀਆਂ ਜਿਨਾਂ ਨੂੰ ਜੀਰੇ ਇਲਾਜ ਬੀਬੀਐਮਬੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ।ਬਠਿੰਡੇ ਦੇ ਰਾਮਪੁਰਾ ਫੂਲ ਤੋਂ 50 ਦੇ ਕਰੀਬ ਬੱਚਿਆਂ ਦਾ ਟੂਰ ਭਾਖੜਾ ਦੇਖਣ ਲਈ ਆਇਆ ਸੀ। ਭਾਖੜੇ ਤੋਂ ਕੁਝ ਹੀ ਦੂਰੀ ਤੇ ਇੱਕ ਮੋੜ ਦੇ ਕੋਲ ਮੋੜ ਮੁੜਦਿਆਂ ਹੋਇਆਂ ਬੱਸ ਦੀ ਬਰੇਕ ਹੈ ਉਹ ਫੇਲ ਹੋ ਗਈ ਜਿਸ ਕਰਕੇ ਡਰਾਈਵਰ ਨੇ ਆਪਣੀ ਸੂਝ ਬੂਝ ਨਾਲ ਬੱਸ ਨੂੰ ਇੱਕ ਛੋਟੀ ਜਿਹੀ ਪਹਾੜੀ ਦੇ ਨਾਲ ਟਕਰਾ ਦਿੱਤਾ ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾ ਹੋ ਗਿਆ ਹਾਲਾਂਕਿ ਇਸ ਹਾਦਸੇ ਵਿੱਚ ਬੱਚਿਆਂ ਨੂੰ ਸੱਟਾਂ ਜਰੂਰ ਲੱਗੀਆਂ ਪਰ ਕੋਈ ਜਿਆਦਾ ਗੰਭੀਰ ਹਾਲਤ ਵਿਚ ਨਹੀਂ ਹੈ।ਸਾਰੇ ਬੱਚਿਆਂ ਨੂੰ BBMB ਦੇ ਹਸਪਤਾਲ ਵਿੱਚ ਜੀਰੇ ਇਲਾਜ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੀ ਪੂਰੀ ਟੀਮ ਨੇ ਇਹਨਾਂ ਬੱਚਿਆਂ ਦਾ ਇਲਾਜ ਕੀਤਾ ਜਿਨਾਂ ਵਿੱਚੋਂ ਦੱਸਿਆ ਜਾ ਰਿਹਾ ਹੈ ਕਿ ਦੋ ਤਿੰਨ ਬੱਚਿਆਂ ਨੂੰ ਸੱਟਾ ਲੱਗੀਆਂ ਬਾਕੀ ਸਾਰੇ ਬੱਚੇ ਠੀਕ ਹਨ।ਇਸੇ ਸੰਬੰਧ ਵਿੱਚ ਹਿਮਾਚਲ ਪੁਲਿਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰ ਬਠਿੰਡੇ ਤੋਂ ਭਾਖੜਾ ਦੇਖਣ ਲਈ ਆਇਆ ਸੀ। ਬੱਸ ਦੇ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ ਤੇ ਇੱਕ ਨਿੱਜ ਕੰਪਨੀ ਦੀ ਬੱਸ ਵਿੱਚ ਇਹ ਬੱਚੇ ਇਸ ਟੂਰ ਤੇ ਆਏ ਸਨ। ਜਿਨਾਂ ਦਾ ਭਾਖੜਾ ਡੈਮ ਤੋਂ ਮੋੜ ਕੱਟਦਿਆਂ ਹੋਇਆਂ ਇਹ ਹਾਦਸਾ ਹੋ ਗਿਆ।
Punjab Bani 28 October,2023
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ। ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਕਰਨ, ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਸਮਰੱਥ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 October,2023
ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ
ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਦਿੱਲੀ, 27 Oct : ਰਾਜਧਾਨੀ ਦਿੱਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਕਨਾਟ ਪਲੇਸ ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚੈਕ ਪੋਸਟ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਕਾਰ ਨਾਲ ਟਕਰਾਉਂਦੇ ਹੀ ਹਵਾ 'ਚ ਉਛਾਲ ਕੇ ਮਾਰਿਆ, ਘਟਨਾ 24 ਅਕਤੂਬਰ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਦਾ ਵੀਡੀਓ ਹੁਣ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ 'ਚ ਜ਼ਖਮੀ ਪੁਲਸ ਮੁਲਾਜ਼ਮ ਫਿਲਹਾਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਜ਼ਖਮੀ ਕਾਂਸਟੇਬਲ ਦੀ ਪਛਾਣ ਰਵੀ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਰਾਮਲਖਨ (52) ਵਜੋਂ ਹੋਈ ਹੈ। ਮੁਲਜ਼ਮ ਦਿੱਲੀ ਦੇ ਮੰਡਾਵਲੀ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।
Punjab Bani 27 October,2023
ਜ਼ਮਾਨਤ ਲੈਣ 'ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਜ਼ਮਾਨਤ ਲੈਣ 'ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 27 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Punjab Bani 27 October,2023
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ ਬਠਿੰਡਾ : ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ ਮੰਗਲਵਾਰ ਯਾਨੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ 'ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ, ਜਿਸ ਕਾਰਨ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਹੁਣ ਵਿਜੀਲੈਂਸ ਵੱਲੋਂ ਮੁੜ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦਾ ਖਦਸ਼ਾ ਬਰਕਰਾਰ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਧਿਆਨ ਯੋਗ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ 'ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਵਿਜੀਲੈਂਸ ਬਿਊਰੋ ਨੇ ਮੁੜ ਜਾਂਚ ਕੀਤੀ ਹੈ। ਜਿੱਥੇ 31 ਅਕਤੂਬਰ ਨੂੰ ਸ਼ਾਮਲ ਹੋਣ ਲਈ ਹਾਜ਼ਰ ਹੋਣਾ ਹੈ। ਇੱਥੇ ਇਹ ਦੱਸਣਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿੱਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿੱਚ ਆਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।
Punjab Bani 27 October,2023
ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ
ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ Delhi, 27 Oct : ਗੈਂਗਸਟਰ ਐਕਟ ਮਾਮਲੇ ਵਿੱਚ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮੁਖਤਾਰ ਅੰਸਾਰੀ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਗਾਜ਼ੀਪੁਰ ਕੋਰਟ ਨੇ ਵੀਰਵਾਰ (26 ਅਕਤੂਬਰ) ਨੂੰ ਮਾਫੀਆ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਕਤਲ ਅਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਦੱਸ ਦਈਏ ਕਿ ਸਾਲ 2010 'ਚ ਕਰੰਦਾ ਥਾਣੇ 'ਚ ਦੋ ਮਾਮਲਿਆਂ 'ਚ ਗੈਂਗ ਚਾਰਟ ਬਣਾ ਕੇ ਗੈਂਗਸਟਰ ਐਕਟ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਜਦੋਂਕਿ ਮੁਖ਼ਤਿਆਰ ਅੰਸਾਰੀ ਨੂੰ ਅਸਲ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਕੀ ਕਾਰਨ ਹੈ ਕਿ ਅਸਲ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਮੁਖਤਾਰ ਅੰਸਾਰੀ ਨੂੰ ਗੈਂਗਸਟਰ ਐਕਟ ਤਹਿਤ ਸਜ਼ਾ ਦਿੱਤੀ ਜਾ ਰਹੀ ਹੈ। ਇਸ ਮਾਮਲੇ 'ਤੇ ਜਦੋਂ ਗਾਜ਼ੀਪੁਰ ਦੇ ਐਮਪੀ ਵਿਧਾਇਕ ਅਦਾਲਤ ਦੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੁਖਤਾਰ ਅੰਸਾਰੀ ਨੂੰ ਗਾਜ਼ੀਪੁਰ ਅਦਾਲਤ ਵੱਲੋਂ ਤੀਜੀ ਵਾਰ ਸਜ਼ਾ ਸੁਣਾਈ ਜਾਵੇਗੀ, ਜਿਸ 'ਚ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ ਹੈ। ਅਸਲ ਕੇਸ ਵਿੱਚ ਬਰੀ ਹੋਣ ਅਤੇ ਫਿਰ ਗੈਂਗਸਟਰ ਐਕਟ ਕੇਸ ਵਿੱਚ ਦੋਸ਼ੀ ਪਾਏ ਜਾਣ ਦੇ ਮੁੱਦੇ ’ਤੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨੇ ਕਿਹਾ ਸੀ ਕਿ ਗੈਂਗਸਟਰਵਾਦ ਦੀ ਵਿਵਸਥਾ ਕੀਤੀ ਗਈ ਹੈ। ਉਸ ਸਮੇਂ ਤੱਕ ਜਿਨ੍ਹਾਂ ਵੀ ਧਾਰਾਵਾਂ ਅਤੇ ਜੁਰਮਾਂ ਤਹਿਤ ਮੁਲਜ਼ਮਾਂ ’ਤੇ ਮੁਕੱਦਮੇ ਚੱਲਦੇ ਸਨ, ਉਨ੍ਹਾਂ ਕੇਸਾਂ ਵਿੱਚ ਗਵਾਹਾਂ ਦੇ ਦੁਸ਼ਮਣ ਹੋਣ ਕਾਰਨ ਮੁਲਜ਼ਮਾਂ ਦੇ ਡਰ ਕਾਰਨ ਉਹ ਬਰੀ ਹੋ ਜਾਂਦੇ ਸਨ। ਗੈਂਗਸਟਰ ਐਕਟ ਦੀ ਵਿਵਸਥਾ ਇਸ ਲਈ ਲਿਆਂਦੀ ਗਈ ਕਿਉਂਕਿ ਅਸਲ ਵਿੱਚ ਅਪਰਾਧੀ ਅਤੇ ਗੈਂਗ ਚਲਾਉਣ ਵਾਲੇ ਅਤੇ ਉਨ੍ਹਾਂ ਦਾ ਪ੍ਰਭਾਵ ਸਮਾਜ ਵਿੱਚ ਦਹਿਸ਼ਤ ਫੈਲਾਉਂਦਾ ਹੈ। ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸੇ ਲਈ ਗੈਂਗਸਟਰ ਐਕਟ ਦੀ ਵਿਵਸਥਾ ਕੀਤੀ ਗਈ ਸੀ। ਉਸ ਕੇਸ ਵਿੱਚ ਗਵਾਹਾਂ ਦੇ ਵੈਰੀ ਹੋ ਜਾਣ ਕਾਰਨ ਮੁਲਜ਼ਮਾਂ ਨੂੰ ਫਾਇਦਾ ਹੋਇਆ ਸੀ ਪਰ ਗਵਾਹਾਂ ਦੇ ਦੁਸ਼ਮਣ ਕਿਉਂ ਹੋ ਗਏ, ਇਹ ਨਹੀਂ ਕਿਹਾ ਜਾ ਸਕਦਾ। ਜੇਕਰ ਇਸਤਗਾਸਾ ਇਹ ਸਾਬਤ ਕਰਦਾ ਹੈ ਕਿ ਗਵਾਹ ਮੁਲਜ਼ਮਾਂ ਦੇ ਡਰ ਕਾਰਨ ਵਿਰੋਧੀ ਹੋ ਗਿਆ ਹੈ, ਤਾਂ ਉਨ੍ਹਾਂ ਨੂੰ ਇਸ ਕਾਰਨ ਸਜ਼ਾ ਦਿੱਤੀ ਜਾ ਸਕਦੀ ਹੈ।
Punjab Bani 27 October,2023
ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ
ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਮੁਹਾਲੀ, 27 Oct: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਇਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਵਿਚ ਪੇਸ਼ੀ ਦੌਰਾਨ ਬੰਟੀ ਰੋਮਾਣਾ ਜਿੱਤ ਦਾ ਨਿਸ਼ਾਨ ਬਣਾਉਂਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਆਖਿਆ ਕਿ ਨਾ ਕਿਸੇ ਤੋਂ ਡਰੇ ਹਾਂ, ਤੇ ਨਾ ਡਰਾਂਗੇ। ਮੈਂ ਚੜ੍ਹਦੀ ਕਲਾਂ ਵਿਚ ਹਾਂ, ਜਿਸ ਨੇ ਜਿੰਨਾ ਜ਼ੋਰ ਲਾਉਣਾ ਹੈ, ਲਾ ਲਵੇ। ਹੁਣ ਕੋਈ ਕਸਰ ਨਾ ਰਹੇ ਜਾਵੇ।' ਉਦਰ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਆਗੂਆਂ ਵੱਲੋਂ ਪਹਿਲਾਂ ਐੱਸਐੱਸਪੀ ਦਫ਼ਤਰ ਅਤੇ ਫਿਰ ਦੇਰ ਰਾਤ ਤੱਕ ਮਟੌਰ ਥਾਣੇ ਦੀ ਘੇਰਾਬੰਦੀ ਕਰਕੇ ਰੱਖੀ ਗਈ। ਅਕਾਲੀ ਆਗੂ ਅਤੇ ਵਰਕਰ ਮਟੌਰ ਥਾਣੇ ਦੇ ਅੰਦਰ ਹੀ ਧਰਨਾ ਲਗਾ ਕੇ ਬੈਠ ਗਏ। ਅਕਾਲੀ ਦਲ ਦੇ ਦਬਾਅ ਨੂੰ ਦੇਖਦੇ ਹੋਏ ਮੁਹਾਲੀ ਪੁਲਿਸ ਵੱਲੋਂ ਕਰੀਬ ਅੱਧੀ ਰਾਤ ਨੂੰ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Punjab Bani 27 October,2023
ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ 'ਤੇ ਲਗਾਏ ਵਿਸ਼ੇਸ਼ ਨਾਕੇ
ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ 'ਤੇ ਲਗਾਏ ਵਿਸ਼ੇਸ਼ ਨਾਕੇ - ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਅਬੋਹਰ ਵਿਖੇ ਪੰਜਾਬ ਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ - ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿੱਚ ਰਾਜਸਥਾਨ ਦੇ 42 ਪੀ.ਓਜ਼ ਕੀਤੇ ਕਾਬੂ ਚੰਡੀਗੜ੍ਹ/ ਫਾਜ਼ਿਲਕਾ, 26 ਅਕਤੂਬਰ: ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ 'ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ ਦਿੱਤੀ। ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿਖੇ ਪੰਜਾਬ ਅਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਰਾਜਸਥਾਨ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਮੁੱਦਿਆਂ ਦੇ ਨਾਲ-ਨਾਲ ਭਗੌੜੇ ਅਪਰਾਧੀਆਂ (ਪੀ.ਓ.), ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ, ਗੈਰ-ਕਾਨੂੰਨੀ ਸ਼ਰਾਬ ਤੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਸਮੇਤ ਵੱਖ-ਵੱਖ ਮੁੱਦਿਆਂ 'ਤੇ ਮਜ਼ਬੂਤ ਤਾਲਮੇਲ ਵਿਧੀ ਸਥਾਪਤ ਕਰਨ ਬਾਰੇ ਚਰਚਾ ਕੀਤੀ। ਆਈਜੀਪੀ ਨੇ ਕਿਹਾ ਕਿ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਪੰਜਾਬ ਪੁਲਿਸ ਵੱਲੋਂ ਸ਼ੱਕੀ ਰਸਤਿਆਂ 'ਤੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਗੋਦਾਮਾਂ ਅਤੇ ਸ਼ੱਕੀ ਟਰਾਂਸਪੋਰਟ ਕੰਪਨੀਆਂ ਦੇ ਦਫ਼ਤਰਾਂ ਦੀ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੀਟਿੰਗ ਦੌਰਾਨ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਬਾਰੇ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਿਛਲੇ 7 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਰਾਜਸਥਾਨ ਦੇ 42 ਤੋਂ ਵੱਧ ਪੀ.ਓਜ਼ ਨੂੰ ਕਾਬੂ ਕੀਤਾ ਗਿਆ ਹੈ। ਆਈਜੀਪੀ ਯਾਦਵ ਅਤੇ ਆਈਜੀਪੀ ਬੀਕਾਨੇਰ ਰੇਂਜ ਓਮ ਪ੍ਰਕਾਸ਼ ਨੇ ਡਿਪਟੀ ਆਬਕਾਰੀ ਕਮਿਸ਼ਨਰ, ਫਿਰੋਜ਼ਪੁਰ ਦੇ ਨਾਲ ਅੰਤਰ-ਰਾਜੀ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਇਨ੍ਹਾਂ ਨਾਕਿਆਂ 'ਤੇ ਤਾਇਨਾਤ ਪੁਲਿਸ ਤੇ ਆਬਕਾਰੀ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਆਈਜੀਪੀ ਫਿਰੋਜ਼ਪੁਰ ਰੇਂਜ ਗੁਰਸ਼ਰਨ ਸਿੰਘ ਸੰਧੂ, ਡੀਆਈਜੀ ਅਬੋਹਰ ਸੈਕਟਰ ਬੀਐਸਐਫ ਵਿਜੈ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਹਨੂੰਮਾਨਗੜ੍ਹ, ਸ੍ਰੀ ਗੰਗਾਨਗਰ, ਅਨੂਪਗੜ੍ਹ ਦੇ ਐਸਐਸਪੀਜ਼, ਏ.ਆਈ.ਜੀ ਆਬਕਾਰੀ ਤੇ ਕਰ ਗੁਰਜੋਤ ਸਿੰਘ ਕਲੇਰ, ਜੁਆਇੰਟ ਕਮਿਸ਼ਨਰ ਪੰਜਾਬ ਆਬਕਾਰੀ ਰਾਜਪਾਲ ਖੇੜਾ ਅਤੇ ਰਾਜਸਥਾਨ ਚੋਣਾਂ ਲਈ ਪੰਜਾਬ ਆਬਕਾਰੀ ਵਿਭਾਗ ਦੇ ਨੋਡਲ ਅਫ਼ਸਰ, ਬਠਿੰਡਾ ਰੇਂਜ, ਸੰਗਰੂਰ, ਫਰੀਦਕੋਟ, ਫਾਜ਼ਿਲਕਾ ਦੇ ਏ.ਈ.ਟੀ.ਸੀਜ਼ ਮੌਜੂਦ ਸਨ।
Punjab Bani 26 October,2023
ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ
ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ Delhi, 26 oct: ਅਮਰੀਕੀ ਸੂਬੇ ਮੇਨੇ ਦੇ ਲੂਇਸਟਨ ਸ਼ਹਿਰ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 16 ਲੋਕ ਮਾਰੇ ਗਏ ਹਨ। ਪੁਲਿਸ ਨੇ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਇੱਕ ਬੰਦੂਕਧਾਰੀ ਖੁੱਲ੍ਹਾ ਘੁੰਮ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਉਹ ਜਿੱਥੇ ਹਨ ਉੱਥੇ ਹੀ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਿਆਂ ਦੀ ਜਾਂਚ ਕਰ ਰਹੇ ਹਨ, ਜੋ "ਕਈ ਥਾਵਾਂ" 'ਤੇ ਹੋਏ ਸਨ ਅਤੇ ਉਨ੍ਹਾਂ ਨੇ ਸ਼ੱਕੀ ਦੀ ਇੱਕ ਫੋਟੋ ਵੀ ਜਾਰੀ ਕੀਤੀ ਹੈ। ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਐਕਸ ਉੱਤੇ ਇਲਾਕੇ ਦੇ ਪੁਲਿਸ ਨੇ ਲਿਖਿਆ ਹੈ, ‘ਇਲਾਕੇ ਵਿੱਚ ਐਕਟਿਵ ਸ਼ੂਟਰ ਘੁੰਮ ਰਿਹਾ ਹੈ'। ਇਸ ਦੇ ਨਾਲ ਹੀ, ਘੱਟੋ-ਘੱਟ 50 ਲੋਕਾਂ ਦੇ ਜ਼ਖਮੀ ਹੋਣ ਦੀਆਂ ਕਈ ਪਰ ਰਿਪੋਰਟਾਂ ਵੀ ਹਨ, ਹਾਲਾਂਕਿ ਉਨ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਬਿਆਨ ਵਿੱਚ, ਮੇਨੇ ਸਟੇਟ ਪੁਲਿਸ ਨੇ ਕਿਹਾ, "ਲੂਇਸਟਨ ਵਿੱਚ ਇੱਕ ਐਕਟਿਵ ਹਮਲਾਵਰ ਘੁੰਮ ਰਿਹਾ ਹੈ।"ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਹਨ, ਉੱਥੇ ਹੀ ਰਹਿਣ ਰਹਿਣ। ਕਿਰਪਾ ਕਰਕੇ ਦਰਵਾਜ਼ੇ ਬੰਦ ਕਰਕੇ ਆਪਣੇ ਘਰਾਂ ਅੰਦਰ ਹੀ ਰਹੋ।"
Punjab Bani 26 October,2023
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ ਮੋਹਾਲੀ, 26 Oct : ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।ਸਾਇਬਰ ਸੈੱਲ ਵੱਲੋ ਬੰਟੀ ਰੋਮਾਣਾ ‘ਤੇ ਕਾਰਵਾਈ ਹੋਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ।ਬੰਟੀ ਰੋਮਾਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਸਮੇਂ ਉਹ ਯੂਥ ਵਿੰਗ ਤੇ ਸੋੋਸ਼ਲ ਮੀਡੀਆ ਦੇ ਇੰਚਾਰਜ ਹਨ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ।
Punjab Bani 26 October,2023
ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ
ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਭਿੱਖੀਵਿੰਡ 26 ਅਕਤੂਬਰ 2023- ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਉਪਰੋਕਤ ਗੁਰਦੁਆਰਾ ਸਾਹਿਬ ਦੀ ਨੇੜਲੀ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਪਾਵਨ ਪੰਨੇ ਖਿਲਰੇ ਪਏ ਹਨ। ਥਾਣਾ ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਵਰਨਯੋਗ ਹੈ ਕਿ ਲੋਕਾਂ ਵਿੱਚ ਭਾਵੇਂ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਪਰ ਕਸਬੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਥਾਣਾ ਖਾਲੜਾ ਮੁਖੀ ਬਲਵਿੰਦਰ ਸਿੰਘ ਵੱਲੋਂ ਆਉਣ ਜਾਣ ਵਾਲੇ ਹਰ ਵਿਅਕਤੀ ਉੱਤੇ ਬਾਜ ਅੱਖ ਰਾਖੀ ਜਾ ਰਹੀ ਹੈ ਤਾਂ ਜੋ ਮਾਮਲੇ ਨੂੰ ਸ਼ਾਂਤੀ ਪੂਰਵਕ ਹੱਲ ਕੀਤਾ ਜਾ ਸਕੇ। ਬੇਅਦਬੀ ਮਾਮਲੇ ਦੀ ਘਟਨਾ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ।
Punjab Bani 26 October,2023
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ ਨੂਹ, 25 Oct : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਢਿਡਾਰਾ ਬਾਈਪਾਸ ਉਤੇ ਮੰਗਲਵਾਰ ਦੁਪਹਿਰ ਨੂੰ ਸਵਾਰੀਆਂ ਨਾਲ ਭਰੀ ਹਰਿਆਣਾ ਟਰਾਂਸਪੋਰਟ ਵਿਭਾਗ ਦੀ ਬੱਸ ‘ਚ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਨਾਲ ਹੀ ਬੱਸ ਦੀਆਂ ਸੀਟਾਂ ਨੂੰ ਅੱਗ ਲੱਗ ਗਈ। ਪੂਰੀ ਬੱਸ ਵਿੱਚ ਧੂੰਏਂ ਕਾਰਨ ਸਵਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਡਰਾਈਵਰ ਨੇ ਸਮਝਦਾਰੀ ਨਾਲ ਬੱਸ ਨੂੰ ਮੌਕੇ ‘ਤੇ ਹੀ ਰੋਕ ਲਿਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਥਾਨਕ ਲੋਕਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਬੱਸ ਚਾਲਕ ਆਬਿਦ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਧਾਰੂਹੇੜਾ ਤੋਂ ਪਲਵਲ ਜਾ ਰਹੀ ਸੀ। ਤਾਵਡੂ ਦੇ ਢਿਡਾਰਾ ਬਾਈਪਾਸ ‘ਤੇ ਪਹੁੰਚਣ ‘ਤੇ ਇਕ ਸੀਟ ‘ਤੇ ਅਚਾਨਕ ਧਮਾਕਾ ਹੋ ਗਿਆ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਕ ਯਾਤਰੀ ਦੇ ਕੋਲ ਕੁਝ ਵਿਸਫੋਟਕ ਸਮੱਗਰੀ ਸੀ, ਜਿਸ ਨਾਲ ਅਚਾਨਕ ਧਮਾਕਾ ਹੋ ਗਿਆ। ਰੌਲਾ ਪੈਣ ਕਾਰਨ ਡਰਾਈਵਰ ਨੇ ਮੌਕੇ ’ਤੇ ਬੱਸ ਰੋਕ ਦਿੱਤੀ।ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਦਕਿ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਮੁਤਾਬਕ ਦੋਵੇਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
Punjab Bani 25 October,2023
ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਉਸਦੇ ਦਫ਼ਤਰ ਵਿੱਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐਫ.ਆਈ.ਆਰ. 36 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 25 October,2023
ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ
ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 23 ਅਕਤੂਬਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਗੁਜਰਾਤ ਪੁਲੀਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਡ (ਪੀਏਸੀਐੱਲ) ਕੇਸ ਵਿੱਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਲਜ਼ਮ ਥਾਣਾ ਜ਼ੀਰਾ (ਜ਼ਿਲ੍ਹਾ ਫ਼ਿਰੋਜ਼ਪੁਰ) 16 ਜੁਲਾਈ 2020 ਨੂੰ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਇਨ੍ਹਾਂ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ (ਮੁਹਾਲੀ) ਵਿੱਚ ਪੀਏਸੀਐੱਲ ਦੀਆਂ ਵੱਖ-ਵੱਖ ਜਾਇਦਾਦਾਂ ਦੀ ਗ਼ੈਰਕਾਨੂੰਨੀ ਤੌਰ ’ਤੇ ਮਾਲਕੀ ਦਾ ਤਬਾਦਲਾ ਕਰਨ ਦਾ ਦੋਸ਼ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਦਿਆਂ ਜਾਇਦਾਦਾਂ ਦੀ ਫ਼ਰੋਖ਼ਤ/ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ’ਚ ਇਸੇ ਸਾਲ 21 ਫਰਵਰੀ ਨੂੰ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ।
Punjab Bani 24 October,2023
ਇਜ਼ਰਾਈਲ ਨੇ ਗਾਜ਼ਾ ’ਤੇ ਹਮਲੇ ਤੇਜ਼ ਕੀਤੇ, ਹਮਾਸ ਨੇ ਬੰਦੀ ਬਣਾਈਆਂ ਦੋ ਬਜ਼ੁਰਗ ਔਰਤਾਂ ਛੱਡੀਆਂ
ਇਜ਼ਰਾਈਲ ਨੇ ਗਾਜ਼ਾ ’ਤੇ ਹਮਲੇ ਤੇਜ਼ ਕੀਤੇ, ਹਮਾਸ ਨੇ ਬੰਦੀ ਬਣਾਈਆਂ ਦੋ ਬਜ਼ੁਰਗ ਔਰਤਾਂ ਛੱਡੀਆਂ ਰਾਫਾ, 24 ਅਕਤੂਬਰ ਇਜ਼ਰਾਈਲ ਨੇ ਗਾਜ਼ਾ ਪੱਟੀ ਵਿੱਚ ਕੱਟੜਪੰਥੀ ਸੰਗਠਨ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਤੇਜ਼ ਕਰ ਦਿੱਤੇ ਹਨ। ਇਜ਼ਰਾਈਲ ਵੱਲੋਂ ਜਲਦ ਹੀ ਹਮਾਸ ਦੇ ਕੱਟੜਪੰਥੀਆਂ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਸ਼ੁਰੂ ਕਰਨ ਦੀ ਉਮੀਦ ਹੈ। ਅਮਰੀਕਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਨਾਲ ਖੇਤਰ ਵਿਚ ਤਣਾਅ ਵਧ ਸਕਦਾ ਹੈ ਅਤੇ ਅਮਰੀਕੀ ਫੌਜੀਆਂ ’ਤੇ ਵੀ ਹਮਲਾ ਹੋ ਸਕਦਾ ਹੈ। ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਹਮਾਸ ਨੇ ਦੋ ਬਜ਼ੁਰਗ ਇਜ਼ਰਾਇਲੀ ਔਰਤਾਂ ਨੂੰ ਰਿਹਾਅ ਕਰ ਦਿੱਤਾ, ਜਨਿ੍ਹਾਂ ਨੂੰ ਇਸ ਨੇ ਬੰਦੀ ਬਣਾ ਲਿਆ ਸੀ।
Punjab Bani 24 October,2023
ਹਵਲਦਾਰ ਕਤਲ ਮਾਮਲੇ 'ਚ ਪੁਲਿਸ ਨੇ ਚਾਰੇ ਮੁਲਜ਼ਮ ਕੀਤੇ ਗ੍ਰਿਫਤਾਰ, ਪੰਮਾ ਠੀਕਰੀਵਾਲਾ ਦੇ ਪੈਰ 'ਚ ਲੱਗੀ ਗੋਲੀ
ਹਵਲਦਾਰ ਕਤਲ ਮਾਮਲੇ 'ਚ ਪੁਲਿਸ ਨੇ ਚਾਰੇ ਮੁਲਜ਼ਮ ਕੀਤੇ ਗ੍ਰਿਫਤਾਰ, ਪੰਮਾ ਠੀਕਰੀਵਾਲਾ ਦੇ ਪੈਰ 'ਚ ਲੱਗੀ ਗੋਲੀ ਬਰਨਾਲਾ, 24 Oct : ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਕੇਸ ਦੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੁਲੀਸ ਨੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਬਰਨਾਲਾ ਪੁਲਿਸ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰੇਗੀ। ਦੱਸ ਦਈਏ ਕਿ ਬਰਨਾਲਾ ਸ਼ਹਿਰ ਵਿਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਦੀ ਹੈ, ਜਿਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ। ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
Punjab Bani 24 October,2023
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਨੇ ਵਿਆਹ 'ਚ ਸ਼ਾਮਲ ਹੋਣ ਲਈ ਮੰਗੀ 6 ਘੰਟੇ ਦੀ ਪੈਰੋਲ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਨੇ ਵਿਆਹ 'ਚ ਸ਼ਾਮਲ ਹੋਣ ਲਈ ਮੰਗੀ 6 ਘੰਟੇ ਦੀ ਪੈਰੋਲ ਹਾਈ ਕੋਰਟ ਨੇ ਖ਼ਾਰਜ ਕੀਤੀ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਉਰਾ ਨੇ 29 ਅਕਤੂਬਰ ਨੂੰ ਦਿੱਲੀ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਭਿਓਰਾ ਨੇ ਆਪਣੀ ਪਟੀਸ਼ਨ 'ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ 'ਚ ਹੈ। ਜਿਸ ਵਿੱਚ ਉਹ ਸ਼ਾਮਿਲ ਹੋਣਾ ਚਾਹੁੰਦਾ ਹੈ। ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨ੍ਹਾਂ 6 ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਉਰਾ ਬੁੜੈਲ ਜੇਲ੍ਹ ਬਰੇਕ ਮਾਮਲੇ ਦਾ ਵੀ ਮੁਲਜ਼ਮ ਹੈ। ਭਿਉਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹੈ। ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਦੱਸ ਦੇਈਏ ਕਿ ਭਿਓਰਾ ਨੇ ਪਹਿਲਾਂ ਵੀ ਆਪਣੀ ਮਾਂ ਦੇ ਘਰ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਜਦੋਂ ਉਸ ਦੀ ਮਾਂ ਦੀ ਮੌਤ ਹੋ ਗਈ ਤਾਂ ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਅੰਤਿਮ ਸੰਸਕਾਰ 'ਚ ਹਾਜ਼ਰ ਹੋਇਆ ਸੀ।
Punjab Bani 23 October,2023
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦਾ: ਡੀਜੀਪੀ ਗੌਰਵ ਯਾਦਵ - ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਰਵਣ ਸਿੰਘ, ਜਿਸ ਦੀ ਗ੍ਰਿਫਤਾਰੀ 'ਤੇ 2 ਲੱਖ ਰੁਪਏ ਦਾ ਇਨਾਮ ਹੈ, ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਉਰਫ ਚੀਤਾ ਨੂੰ ਵੀ 532 ਕਿਲੋ ਹੈਰੋਇਨ ਦੇ ਮਾਮਲੇ 'ਚ ਮਈ 2020 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦਾ ਮਾਸਟਰਮਾਈਂਡ ਸੀ ਅਤੇ ਜਿਸ ਦੀ ਐਨਆਈਏ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਨਰਾਇਣਗੜ੍ਹ ਦੇ ਵਾਸੀ ਰਾਹੁਲ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੌਂਡਾ ਅਮੇਜ਼ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਉਪਰੰਤ ਸਰਵਣ ਸਿੰਘ ਦੇ ਸਾਥੀਆਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਨੂੰ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਹਨ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਸ਼ੀ ਰਾਹੁਲ ਨੂੰ ਉਸਦੀ ਹੌਂਡਾ ਅਮੇਜ਼ ਕਾਰ ਵਿੱਚੋਂ 12 ਪੈਕੇਟ ਹੈਰੋਇਨ, ਜਿਹਨਾਂ ਦਾ ਵਜ਼ਨ 1-1 ਕਿਲੋ ਹੈ, ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਵਿਅਕਤੀ ਸਿੱਧੇ ਤੌਰ 'ਤੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਬਾਰੇ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰ. 44 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।
Punjab Bani 23 October,2023
ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐਲ. ਦਾ ਕਿਸੇ ਵੀ ਰੂਪ ਵਿੱਚ, ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ, ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ, ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ । ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇੱਕ ਹੋਰ ਐਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ’ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸਦੀ ਭੂਮਿਕਾ ਦੱਸੀ ਜਾਂਦੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਪੀਏਸੀਐਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Punjab Bani 23 October,2023
ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ।
Punjab Bani 23 October,2023
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਬਠਿੰਡਾ, 22 ਅਕਤੂਬਰ 2023: ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਸਵੇਰੇ 10.30 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਹੈ। ਹਾਲਾਂਕਿ ਇਸ ਮੁੱਦੇ ਤੇ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ ਪਰ ਸੂਤਰਾਂ ਨੇ ਸੰਮਣ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਵੀ ਹਾਲੇ ਤੱਕ ਭੇਦ ਹੀ ਬਣਿਆ ਹੋਇਆ ਹੈ। ਸਾਬਕਾ ਵਿੱਤ ਮੰਤਰੀ ਦਾ ਮੋਬਾਇਲ ਫੋਨ ਬੰਦ ਆ ਰਿਹਾ ਹੈ। ਕਥਿਤ ਬੇਨਿਯਮੀਆਂ ਰਾਹੀਂ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਪਰ ਜਾਂਚ ਟੀਮ ਸਾਬਕਾ ਵਿੱਤ ਮੰਤਰੀ ਤੋਂ ਹੋਰ ਜਿਆਦਾ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਨਾਮਜਦ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਹੱਥ ਕਈ ਅਹਿਮ ਤੱਥ ਲੱਗੇ ਹਨ, ਜਿਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬੀਤੀ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ, ਕਾਰੋਬਾਰੀ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਸ਼ਰਾਬ ਦੇ ਠੇਕੇਦਾਰ ਦੇ ਮੁਲਾਜਮ ਅਮਨਦੀਪ ਸਿੰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਕੀਤਾ ਸੀ।
Punjab Bani 22 October,2023
ਜਲੰਧਰ ਦੇ ਮਾਡਲ ਟਾਊਨ ’ਚ ਉਸਾਰੀ ਅਧੀਨ ਰੈਸਟੋਰੈਂਟ 'ਚ ਭਿਆਨਕ ਅੱਗ
ਜਲੰਧਰ ਦੇ ਮਾਡਲ ਟਾਊਨ ’ਚ ਉਸਾਰੀ ਅਧੀਨ ਰੈਸਟੋਰੈਂਟ 'ਚ ਭਿਆਨਕ ਅੱਗ ਜਲੰਧਰ, 22 Oct : ਜਲੰਧਰ ਦੇ ਮਾਡਲ ਟਾਊਨ ’ਚ ਇਕ ਨਿੱਜੀ ਰੈਸਟੋਰੇਂਟ ’ਚ ਅੱਗ ਲੱਗੀ ਗਈ। ਫ਼ਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ’ਤੇ ਪਹੁੰਚ ਅੱਗੇ ’ਤੇ ਕਾਬੂ ਪਾਇਆ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਰੈਸਟੋਰੇਂਟ ਦੀ ਉਪਰਲੀ ਇਮਾਰਤ ’ਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ, ਉਸ ਦੌਰਾਨ ਚਿੰਗਾਰੀ ਨਿਕਲਣ ਨਾਲ ਹਾਦਸਾ ਵਾਪਰਿਆ। ਫ਼ਾਇਰ ਮੈਨ ਅਵਨੀਸ਼ ਸੋਂਧੀ ਨੇ ਦੱਸਿਆ ਕਿ ਰੈਸਟੋਰੇਂਟ ਦੇ ਕੁਝ ਹਿੱਸਿਆ ’ਚ ਅੱਗ ਲੱਗੀ ਸੀ, ਜਿਸ ’ਤੇ ਮੌਕੇ ’ਤੇ ਪਹੁੰਚ ਕੇ ਕਾਬੂ ਪਾਇਆ ਗਿਆ। ਹਾਦਸੇ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਇਕ ਲੜਕੀ ਜੋ ਦਮ ਘੁੱਟਣ ਨਾਲ ਬੇਹੋਸ਼ ਹੋ ਗਈ।
Punjab Bani 22 October,2023
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅਗਰੇਲੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ 'ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ 'ਹਵਾਲਾ' ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।
Punjab Bani 22 October,2023
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਇਸ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਸੰਨ੍ਹ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ.ਨਗਰ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਅਨਾਜ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਸੰਸਥਾ ਪੀ.ਜੀ. ਗੋਦਾਮ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ,ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਟੈਂਡਰ ਅਲਾਟ ਕਰ ਦਿੱਤੇ ਗਏ ਸਨ। ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੀਆਂ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ। ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਨਹੀਂ ਜਾ ਸਕਦਾ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਕੀਤੇ ਹੋਏ ਕੰਮ ਲਈ ਪੈਸੇ ਵੀ ਦੇ ਦਿੱਤੇ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡਾਂ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ ਅਤੇ ਯਸ਼ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਨੂੰ ਭਗੌੜਾ ਐਲਾਨਣ ਲਈ ਸਮਰੱਥ ਅਦਾਲਤ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 22 October,2023
ਪਰਲ ਗਰੁੱਪ ਦੀਆਂ ਨਾਜਾਇਜ਼ ਜਾਇਦਾਦਾਂ ਉੱਪਰ ਚੱਲਿਆ ਸਰਕਾਰ ਦਾ ਪੀਲਾ ਪੰਜਾ
ਪਰਲ ਗਰੁੱਪ ਦੀਆਂ ਨਾਜਾਇਜ਼ ਜਾਇਦਾਦਾਂ ਉੱਪਰ ਚੱਲਿਆ ਸਰਕਾਰ ਦਾ ਪੀਲਾ ਪੰਜਾ ਬਠਿੰਡਾ: ਬਠਿੰਡਾ ਦੀ 100 ਫੂਟੀ ਰੋਡ ਉੱਪਰ ਕਰੋੜਾਂ ਰੁਪਿਆਂ ਦੀ ਜ਼ਮੀਨ ਕਰੀਬ 200 ਗੱਜ ਵਿੱਚ ਬਣੇ ਤਿੰਨ ਸ਼ੋਰੂਮ, ਜੋ ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਨਜਾਇਜ਼ ਤਰੀਕੇ ਨਾਲ ਬਣਾਏ ਹੋਏ ਨੇ, 'ਤੇ ਬਠਿੰਡਾ ਕਾਰਪੋਰੇਸ਼ਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਪਰਲ ਗਰੁੱਪ ਵੱਲੋਂ ਲੋਕਾਂ ਨਾਲ ਮਾਰੀਆਂ ਠੱਗੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੀਆਂ ਜਾਇਦਾਦਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਵੇਚ ਕੇ ਪੰਜਾਬ ਸਰਕਾਰ ਲੋਕਾਂ ਦੇ ਪੈਸੇ ਉਤਾਰੇਗੀ। ਦੱਸ ਦੇਈਏ ਕਿ ਲਗਭਗ 12 ਹਜ਼ਾਰ ਤੋਂ ਉੱਪਰ ਲੋਕ ਇਸ ਮਾਮਲੇ 'ਚ ਠੱਗੀ ਦਾ ਸ਼ਿਕਾਰ ਹੋਏ ਸਨ। ਕਾਬਲੇਗੌਰ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਛਾਣਬੀਣ ਕਰ ਰਹੇ ਹਨ। ਇਸ ਅਧੀਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਗਰੁੱਪ ਸਬੰਧੀ ਇਸ ਜਗ੍ਹਾ ਨੂੰ ਖਾਲੀ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜਿਸ ਅਧੀਨ ਅੱਜ ਇੱਥੇ ਕਾਰਪੋਰੇਸ਼ਨ ਦਾ ਪੀਲਾ ਪੰਜਾ ਚੱਲਿਆ ਅਤੇ ਇਨ੍ਹਾਂ ਦੁਕਾਨਾਂ ਨੂੰ ਢਾਹ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦੁਕਾਨਾਂ ਨੂੰ ਬਣਾਉਣ ਵਾਲੇ ਚਾਰ ਲੋਕਾਂ ਉੱਪਰ ਵੀ ਥਾਣਾ ਸਿਵਲ ਲਾਈਨ ਵਿੱਚ ਮੁਕਦਮਾ ਦਰਜ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇਸ ਵੇਲੇ ਤਿੰਨ ਲੋਕ ਥਾਣੇ ਅੰਦਰ ਬੰਦ ਹਨ।
Punjab Bani 21 October,2023
ਪਤਨੀ ਨੇ ਆਸ਼ਕ ਨਾਲ ਮਿਲ ਕੇ ਕੀਤਾ ਸੀ ਸਾਬਕਾ ਬੈਂਕ ਮੈਨੇਜ਼ਰ ਪਤੀ ਦਾ ਕਤਲ
ਪਤਨੀ ਨੇ ਆਸ਼ਕ ਨਾਲ ਮਿਲ ਕੇ ਕੀਤਾ ਸੀ ਸਾਬਕਾ ਬੈਂਕ ਮੈਨੇਜ਼ਰ ਪਤੀ ਦਾ ਕਤਲ ਪਟਿਆਲਾ, 21 ਅਕਤੂਬਰ 2023 : ਬੀਤੇ 2 ਦਿਨ ਪਹਿਲਾਂ ਪਟਿਆਲਾ ਵਿਚ ਸਵੇਰੇ ਸੈਰ ਕਰਦੇ ਸਾਬਕਾ ਬੈਂਕ ਮੈਨੇਜਰ ਦਾ ਕਿਸੇ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਅੱਜ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਬੈਂਕ ਮੈਨੇਜਰ ਬਲਬੀਰ ਸਿੰਘ ਚਾਹਲ ਦਾ ਕਤਲ ਉਸੇ ਦੀ ਪਤਨੀ ਹਰਪ੍ਰੀਤ ਕੌਰ ਨੇ ਆਪਣੇ ਆਸ਼ਕ ਨਾਲ ਰਲ ਕੇ ਕੀਤਾ ਸੀ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਇਹ ਕਤਲ ਜਾਇਜਾਦ ਹੜੱਪਣ ਖਾਤਰ ਕੀਤਾ ਗਿਆ ਸੀ, ਇਹ ਵੀ ਦਸ ਦਈਏ ਕਿ ਸਾਬਕਾ ਬੈਂਕ ਮੈਨੇਜਰ ਦਾ ਇਹ ਦੂਜਾ ਵਿਆਹ ਸੀ।
Punjab Bani 21 October,2023
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ ਅੰਮ੍ਰਿਤਸਰ, 21 ਅਕਤੂਬਰ 2023 : ਮਾਣਹਾਨੀ ਦੇ ਮਾਮਲੇ 'ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ ਅਤੇ ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ ਅਤੇ ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ। ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾਲ ਤੇ ਗਏ ਹਨ ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।
Punjab Bani 21 October,2023
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਵੀ ਟਿੱਪਣੀ ਕੀਤੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਚਾਹੇ ਉਹ ਨੇਤਾ ਹੋਵੇ ਜਾਂ ਆਮ ਨਾਗਰਿਕ। ਦਰਅਸਲ ਦਿੱਲੀ ਸ਼ਰਾਬ ਮਾਮਲੇ ‘ਚ ਗ੍ਰਿਫਤਾਰ ਸੰਜੇ ਸਿੰਘ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਈਡੀ ਨੇ ਗ੍ਰਿਫਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਹਾਈ ਕੋਰਟ ਦੇ ਜੱਜ ਜਸਟਿਸ ਸਵਰਨਕਾਂਤਾ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਨਿਯਮਾਂ ਅਨੁਸਾਰ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਸੰਜੇ ਸਿੰਘ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਈਡੀ ਨੇ ਉਸ ਨੂੰ ਸਿਆਸੀ ਰੰਜਿਸ਼ ਕਾਰਨ ਗ੍ਰਿਫਤਾਰ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਅਸੀਂ ਪਟੀਸ਼ਨਕਰਤਾ ਦੀ ਇਸ ਦਲੀਲ ‘ਤੇ ਕੋਈ ਰਾਏ ਨਹੀਂ ਦੇਵਾਂਗੇ ਕਿਉਂਕਿ ਇਹ ਅਦਾਲਤ ਦੇ ਅਧਿਕਾਰ ਖੇਤਰ ਦਾ ਵਿਸ਼ਾ ਨਹੀਂ ਹੈ। ਦਿੱਲੀ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਈਡੀ ਇੱਕ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਵਿੱਚ ਸਿਆਸੀ ਉਦੇਸ਼ਾਂ ਨੂੰ ਸ਼ਾਮਲ ਕਰਨਾ ਦੇਸ਼ ਦੀ ਅਕਸ ਨੂੰ ਪ੍ਰਭਾਵਿਤ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਨੂੰ ਵੀ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ‘ਚ ਮਨੀਸ਼ ਸਿਸੋਦੀਆ ਵੀ ਗ੍ਰਿਫਤਾਰ ਹਨ ਅਤੇ ਫਿਲਹਾਲ ਜੇਲ ‘ਚ ਹਨ।
Punjab Bani 20 October,2023
ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ ਰਾਜਜੀਤ ਹੁੰਦਲ ਨੂੰ ਵੱਡਾ ਝਟਕਾ ਦਿੰਦਿਆਂ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ ਵਿੱਚ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਦੀ ਐਸ.ਆਈ.ਟੀ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਕਈ ਬੈਂਕ ਖਾਤਿਆਂ ਵਿੱਚ ਉਸਦੀ ਜਾਇਦਾਦ ਉਸਦੀ ਆਮਦਨ ਦੇ ਅਨੁਪਾਤ ਤੋਂ ਵੱਧ ਪਾਈ ਗਈ ਸੀ।ਜੇਕਰ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਗ੍ਰਹਿ ਸਕੱਤਰ ਨੇ ਰਾਜਜੀਤ ਹੁੰਦਲ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ ਤਾਂ ਇਸ ਨੂੰ ਗਲਤ ਨਹੀਂ ਕਿਹਾ ਜਾ ਸਕਦਾ। 2016 ਤੋਂ 2022 ਦਰਮਿਆਨ ਉਸ ਦੀ ਦੌਲਤ ਵਿੱਚ ਵਾਧਾ ਹੋਇਆ ਹੈ, ਜਿਸ ਬਾਰੇ ਪੁੱਛ-ਪੜਤਾਲ ਕਰਨ ਦੀ ਲੋੜ ਹੈ। ਇਸ ਲਈ ਸਾਰੇ ਤੱਥਾਂ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਜਜੀਤ ਖ਼ਿਲਾਫ਼ 20 ਅਪ੍ਰੈਲ ਨੂੰ ਐਫ.ਆਈ.ਆਰ ਦਰਜ ਕੀਤੀ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਸ ਨੂੰ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਹੁਣ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਹ ਵੀ ਦੱਸਣਯੋਗ ਹੈ ਕਿ ਰਾਜਜੀਤ ਨੂੰ ਐਨ.ਡੀ.ਪੀ.ਐਸ ਕੇਸ ਵਿੱਚ ਸੁਪਰੀਮ ਕੋਰਟ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।
Punjab Bani 20 October,2023
ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਅਕਤੂਬਰ ( ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ 'ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ 'ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ 'ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 October,2023
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ; 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ; 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ: ਡੀਜੀਪੀ ਗੌਰਵ ਯਾਦਵ - ਜਾਂਚ ਦੌਰਾਨ ਖੁਲਾਸਾ ਹੋਇਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵਿਸ਼ੇਸ਼ ਟੀਚਿਆਂ 'ਤੇ ਹਮਲਾ ਕਰਨ ਦੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ਼ ਲੱਕੀ ਪਟਿਆਲ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਲਖਵੀਰ ਕੁਮਾਰ ਉਰਫ਼ ਲੱਕੀ, ਪਟਿਆਲਾ ਦੇ ਪਿੰਡ ਗਧਾਪੁਰ ਦੇ ਰਵੀ ਕੁਮਾਰ ਉਰਫ਼ ਫੌਜੀ, ਪਟਿਆਲਾ ਦੇ ਪਿੰਡ ਬਿਠੋਨੀਆ ਦੇ ਗੁਰਵਿੰਦਰ ਸਿੰਘ ਉਰਫ਼ ਮੱਟੂ ਅਤੇ ਡੇਰਾਬੱਸੀ ਦੇ ਜਤਿੰਦਰ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਪਿਸਤੌਲਾਂ, ਜਿਨ੍ਹਾਂ ਵਿੱਚ ਦੋ ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ਼ੀ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਤੇ ਦੋ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ‘ਤੇ ਕਾਰਾਵਾਈ ਕਰਦਿਆਂ ਏ.ਡੀ.ਜੀ.ਪੀ.ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਢਕੋਲੀ ਵਿਖੇ ਪੁਰਾਣੇ ਅੰਬਾਲਾ-ਕਾਲਕਾ ਰੋਡ 'ਤੇ ਸਥਿਤ ਡੀ.ਪੀ.ਐਸ. ਸਕੂਲ ਦੇ ਨੇੜੀਓਂ ਮੁਲਜ਼ਮਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਦੋ ਮੋਟਰਸਾਈਕਲਾਂ 'ਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਖੇ ਵਿਸ਼ੇਸ਼ ਟੀਚਿਆਂ ’ਤੇ ਹਮਲਾ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬੰਬੀਹਾ ਗਰੋਹ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। ਇਸ ਸਬੰਧੀ ਐਫਆਈਆਰ ਨੰਬਰ 83 ਮਿਤੀ 19/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Punjab Bani 20 October,2023
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਟਾਲਾ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ । ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।
Punjab Bani 19 October,2023
ਸਾਬਕਾ ਬੈਂਕ ਮੈਨੇਜਰ ਦਾ ਪਟਿਆਲਾ 'ਚ ਤੜਕੇ ਹੋਇਆ ਕਤਲ
ਸਾਬਕਾ ਬੈਂਕ ਮੈਨੇਜਰ ਦਾ ਪਟਿਆਲਾ 'ਚ ਤੜਕੇ ਹੋਇਆ ਕਤਲ - ਲਾਸ਼ ਕੋਲੋਂ ਚਾਕੂ ਬਰਾਮਦ, ਪੁਲਿਸ ਤੇ ਫੋਰੈਂਸਿਕ ਟੀਮਾਂ ਜਾਂਚ 'ਚ ਜੁਟੀਆਂ ਪਟਿਆਲਾ: ਪਟਿਆਲਾ 'ਚ ਤੜਕੇ ਸਾਬਕਾ ਬੈਂਕ ਮੈਨੇਜਰ ਦਾ ਕਤਲ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ।ਜੋ ਸਵੇਰੇ ਪਾਸੀ ਰੋਡ 'ਤੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਆਇਆ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਚਾਕੂ ਵੀ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਫੋਰੈਂਸਿਕ ਟੀਮਾਂ ਪੁੱਜ ਗਈਆਂ ਹਨ। ਉਨ੍ਹਾਂ ਵੱਲੋਂ ਜਾਂਚ ਜਾਰੀ ਹੈ।
Punjab Bani 19 October,2023
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ - ਦੇ ਕਬਜ਼ੇ ‘ਚੋਂ 4 ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਠੱਲ੍ਹ ਪਾਈ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮੰਗਲੀ ਵਾਸੀ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ‘ਚੋਂ 4 ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਛੁਪਣਗਾਹਾਂ ਪ੍ਰਦਾਨ ਕਰਨ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਇਸ ਸਬੰਧੀ ਥਾਣਾ ਸਿਟੀ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 13 ਮਿਤੀ 17/10/23 ਦਰਜ ਕੀਤਾ ਗਿਆ ਹੈ। ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਜਾਰੀ ਹੈ, ਜਦਕਿ ਇਸ ਮੋਡਿਊਲ ਤੋਂ ਹੋਰ ਬਰਾਮਦਗੀ ਅਤੇ ਗ੍ਰਿਫਤਾਰੀਆਂ ਦੀ ਉਮੀਦ ਹੈ।
Punjab Bani 18 October,2023
ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ
ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ ਚੰਡੀਗੜ੍ਹ, 18 ਅਕਤੂਬਰ 2023- ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਇਹ ਹੈ ਕਿ, ਦਰਜ ਕੀਤੀ ਗਈ ਐਫ਼ਆਈਆਰ ਵਿਚ ਕੁੱਟਮਾਰ ਦਾ ਜਿਕਰ ਹੈ। ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਜਿਸ ਦੇ ਸਬੰਧ ਵਿਚ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ।
Punjab Bani 18 October,2023
ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ
ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ ਜਲੰਧਰ, 17 Oct : ਜਲੰਧਰ ਦੇ ਰਾਮਾ ਮੰਡੀ ਦੇ ਏਰੀਏ ਦੇ ਸਥਿਤ ਪਤਾਰਾ ਥਾਣੇ ਦੇ ਅਧੀਨ ਦੇ ਅਮਰ ਐਵਨਿਊ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਮੁੰਡਿਆਂ ਵੱਲੋਂ ਘਰ ਦੇ ਅੰਦਰ ਵੜ ਕੇ ਮਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਲਾਕੇ ’ਚ ਇਸ ਮਾਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦਈਏ ਕਿ ਮ੍ਰਿਤਕਾ ਦੇ ਪਤੀ ਨੇ ਆਪਣੇ ਅਮਰੀਕਾ ਰਹਿੰਦੇ ਜਵਾਈ ’ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਰਣਜੀਤ ਕੌਰ ਦੇ ਪਤੀ ਜਗਤਾਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਜਵਾਈ ਜਸਪ੍ਰੀਤ ਸਿੰਘ ਜੱਸਾ ਜੋ ਕਿ ਅਮਰੀਕਾ ਦੇ ਵਿੱਚ ਰਹਿੰਦਾ ਹੈ ਉਹ ਪਿਛਲੇ ਲੰਬੇ ਸਮੇਂ ਤੋਂ ਜਿਹੜਾ ਕਿ ਉਹ ਧਮਕੀਆਂ ਦਿੰਦਾ ਆ ਰਿਹਾ ਸੀ ਕਿ ਉਹ ਉਹਨਾਂ ਨੂੰ ਜਾਨੋ ਮਾਰ ਦੇਵੇਗਾ। ਜਿਸਦੇ ਚੱਲਦੇ ਹੀ ਅੱਜ ਜਲੰਧਰ ਉਨਾਂ ਦੇ ਗ੍ਰਹਿਸਥਾਨ ਵਿਖੇ ਦੋ ਅਣਪਛਾਤੇ ਮੁੰਡੇ ਆਉਂਦੇ ਹਨ ਘਰ ਦੇ ਅੰਦਰ ਦਾਖਲ ਹੁੰਦੇ ਹਨ ਬਜ਼ੁਰਗ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਗੋਲੀਆਂ ਮਾਰ ਕੇ ਉਸ ਤੋਂ ਬਾਅਦ ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ। ਜਗਤਾਰ ਸਿੰਘ ਦਾ ਕਹਿਣਾ ਹੈ ਕਿ "ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੇ ਘਰ ਦੇ ਵਿੱਚ ਅੱਗ ਲੱਗੀ ਹੈ। ਜਦੋਂ ਮੈਂ ਮੌਕੇ ਤੇ ਆ ਕੇ ਦੇਖਦਾ ਤਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਅੱਗ ਲੱਗੀ ਹੁੰਦੀ ਹੈ ਤੇ ਜਿਸ ਤੋਂ ਬਾਅਦ ਅੱਗ ਨੂੰ ਬੁਝਾਇਆ ਗਿਆ ਅਤੇ ਤਫਤੀਸ਼ ਕੀਤੀ ਜਾਂਦੀ ਹੈ ਤੇ ਪਹਿਲੀ ਜਾਣਕਾਰੀ ਅਨੁਸਾਰ ਇਹੀ ਗੱਲ ਸਾਹਮਣੇ ਆਈ ਹੈ ਕਿ ਗੋਲੀਆਂ ਮਾਰ ਕੇ ਅੱਗ ਲਾਉਣ ਦਾ ਮਕਸਦ ਇਹੀ ਸੀ ਕਿ ਲੱਗੇ ਕਿ ਇੱਥੇ ਘਰ ਦੇ ਵਿੱਚ ਅੱਗ ਲੱਗੀ ਅਤੇ ਦੋਨਾਂ ਦੀ ਮੌਤ ਹੋਈ"। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਮਹਿਲਾਵਾਂ ਦਾ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਤੋਂ ਬਾਅਦ ਬਜ਼ੁਰਗ ਮਹਿਲਾ ਦੀ ਮ੍ਰਿਤਕ ਦੇਹ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਬਜ਼ੁਰਗ ਮਹਿਲਾ ਦੇ ਪਤੀ ਨੇ ਆਪਣੀ ਜਵਾਈ ’ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 17 October,2023
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਸੂਬੇ ਦੇ ਮੋਹਤਬਾਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫਤਾਰ ਕੀਤੇ ਸ਼ੂਟਰ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੇ ਮੋਹਤਬਾਰ ਵਿਅਕਤੀਆਂ ਦੀ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋੋਸ਼ੀਆਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਦੀ ਮਿੱਥਕੇ ਹੱਤਿਆ ਕਰਨ ਦੀ ਯੋਜਨਾ ਬਣਾਉਣ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਸ਼ੂਟਰਾਂ ਨੂੰ ਨਿਯੁਕਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲਣ ਉਪਰੰਤ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪੇ੍ਰਸ਼ਨ ਚਲਾਇਆ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਮੁਲਜ਼ਮ ਵਿਕਰਮਜੀਤ ਨਾਲ ,ਟਾਰਗੇਟ ਕਿਲਿੰਗ ਕਰਨ ਸਬੰਧੀ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਤੰਬਰ 2023 ਦੇ ਆਖਰੀ ਹਫ਼ਤੇ ਮੁਲਜ਼ਮ ਵਿਕਰਮਜੀਤ ਵੱਲੋਂ ਰੇਕੀ ਵੀ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਅਗਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਸਬੰਧੀ ਯੂਏਪੀਏ ਦੀ ਧਾਰਾ 17,18 ,20, ਆਈਪੀਸੀ ਦੀ ਧਾਰਾ 115, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।
Punjab Bani 17 October,2023
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ ਫਿਰੋਜ਼ਪੁਰ, 17 Oct : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ। ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ। ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।
Punjab Bani 17 October,2023
ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ
ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ -ਜੰਮੂ-ਪੰਜਾਬ ਸਣੇ 8 ਟਿਕਾਣਿਆਂ 'ਤੇ ED ਦੀ ਛਾਪੇਮਾਰੀ ਪਠਾਨਕੋਟ, 17 Oct : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਸਵੇਰੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਜੰਮੂ ਦੇ ਕਠੂਆ ਅਤੇ ਪੰਜਾਬ ਦੇ ਪਠਾਨਕੋਟ ਸਮੇਤ 8 ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਛਾਪੇਮਾਰੀ ਆਰਬੀ ਐਜੂਕੇਸ਼ਨਲ ਟਰੱਸਟ ਦੇ ਖਿਲਾਫ ਦਰਜ ਪੀਐਮਐਲਏ ਮਾਮਲੇ ਵਿੱਚ ਕੀਤੀ ਗਈ ਹੈ। ਦੋਸ਼ ਹੈ ਕਿ ਇਕ ਸਾਜ਼ਿਸ਼ ਤਹਿਤ ਟਰੱਸਟ ਨੂੰ 329 ਕਨਾਲ ਜ਼ਮੀਨ ਅਲਾਟ ਕੀਤੀ ਗਈ ਸੀ। ਦਰਅਸਲ, ਆਰਬੀ ਐਜੂਕੇਸ਼ਨਲ ਟਰੱਸਟ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਮੌਜੂਦ ਹੈ। ਇਸ ਟਰੱਸਟ ਰਾਹੀਂ ਜੰਗਲਾਤ ਦੀ ਜ਼ਮੀਨ ਵੇਚਣ ਅਤੇ ਖਰੀਦਣ ਦਾ ਦੋਸ਼ ਹੈ। ਟਰੱਸਟ ਦੇ ਅਧਿਕਾਰੀਆਂ ‘ਤੇ ਜ਼ਿਲ੍ਹਾ ਮਾਲ ਅਤੇ ਜੰਗਲਾਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਰਿਸ਼ਵਤ ਦੇਣ ਦਾ ਦੋਸ਼ ਹੈ। ਤਾਂ ਜੋ ਜੰਗਲ ਦੀ ਜ਼ਮੀਨ ਖਰੀਦੀ ਜਾ ਸਕੇ। ਦੱਸ ਦਈਏ ਕਿ ਸੀਬੀਆਈ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸੀਬੀਆਈ ਕਈ ਵਾਰ ਛਾਪੇਮਾਰੀ ਵੀ ਕਰ ਚੁੱਕੀ ਹੈ।
Punjab Bani 17 October,2023
ਦੋ ਸਹੇਲੀਆਂ ਨੇ ਇਕੱਠਿਆਂ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀਤਾ
ਦੋ ਸਹੇਲੀਆਂ ਨੇ ਇਕੱਠਿਆਂ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀਤਾ - ਇੱਕ ਦੀ ਮੌਤ, ਦੂਜੀ ਦੀ ਹਾਲਤ ਗੰਭੀਰ ਪਾਣੀਪਤ, 14 Oct : ਪਾਣੀਪਤ ਦੀ ਵਧਵਾ ਰਾਮ ਕਲੋਨੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰ ‘ਚ ਇਕੱਲੀਆਂ ਰਹਿ ਰਹੀਆਂ ਦੋ ਸਹੇਲੀਆਂ ਨੇ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀ ਲਿਆ, ਜਿਸ ‘ਚ ਸ਼ਵੇਤਾ ਨਾਂ ਦੀ 21 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੂਜੀ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਪਾਣੀਪਤ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ਵੇਤਾ ਦੇ ਪਿਤਾ ਨੇ ਦੱਸਿਆ ਕਿ ਉਹ ਕੰਮ ‘ਤੇ ਗਏ ਹੋਏ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਨੇ ਤੇਜ਼ਾਬ ਪੀ ਲਿਆ ਹੈ। ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਤਣਾਅ ਵਿੱਚ ਸੀ ਅਤੇ ਕਈ ਵਾਰ ਪੁੱਛਿਆ ਪਰ ਕੁਝ ਨਹੀਂ ਦੱਸਿਆ। ਉਸ ਨੇ ਦੱਸਿਆ ਕਿ ਅਜੇ ਤੱਕ ਤੇਜ਼ਾਬ ਪੀਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੂਜੀ ਨਾਬਾਲਗ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਫਿਲਹਾਲ ਕੁਝ ਵੀ ਕਹਿਣ ਦੇ ਯੋਗ ਨਹੀਂ ਹੈ। ਨਾਬਾਲਗ ਲੜਕੀ ਦੇ ਭਰਾ ਅਰਜੁਨ ਨੇ ਦੱਸਿਆ ਕਿ ਉਹ ਵੀ ਕੰਮ ‘ਤੇ ਗਿਆ ਹੋਇਆ ਸੀ।ਉਸ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਸ ਦੀ ਛੋਟੀ ਭੈਣ ਨੇ ਤੇਜ਼ਾਬ ਪੀ ਲਿਆ ਹੈ। ਉਸ ਨੇ ਦੱਸਿਆ ਕਿ ਉਸ ਦੀ ਸਹੇਲੀ ਦੀ ਤੇਜ਼ਾਬ ਪੀਣ ਕਾਰਨ ਮੌਤ ਹੋ ਗਈ ਹੈ।ਉਸ ਨੇ ਦੱਸਿਆ ਕਿ ਉਹ ਦੋਵੇਂ ਇਕੋ ਥਾਲੀ ‘ਚੋਂ ਰੋਟੀ ਖਾਂਦੀਆਂ ਸਨ ਪਰ ਉਸ ਨੇ ਇਹ ਕਦਮ ਕਿਉਂ ਚੁੱਕਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਨਾਬਾਲਗ ਲੜਕੀ ਬੇਹੋਸ਼ੀ ਦੀ ਹਾਲਤ ‘ਚ ਹੈ, ਹੋਸ਼ ‘ਚ ਆਉਣ ‘ਤੇ ਹੀ ਉਹ ਦੱਸ ਸਕਦਾ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ, ਜਦਕਿ ਪਰਿਵਾਰਕ ਮੈਂਬਰਾਂ ਨੇ ਵੀ ਕਿਸੇ ਤਰ੍ਹਾਂ ਦੀ ਲੜਾਈ ਤੋਂ ਇਨਕਾਰ ਕੀਤਾ।
Punjab Bani 14 October,2023
ਰੈਪਿਡ ਐਕਸ਼ਨ ਫੋਰਸ ਨੇ ਪਟਿਆਲਾ ਸ਼ਹਿਰ ਵਾਸੀਆਂ ਨੂੰ ਡਰ-ਮੁਕਤ ਤੇ ਮਜ਼ਬੂਤ ਸੁਰੱਖਿਤ ਮਾਹੌਲ ਦਾ ਭਰੋਸਾ ਦੇਣ ਲਈ ਫਲੈਗ ਮਾਰਚ ਕੱਢਿਆ
ਰੈਪਿਡ ਐਕਸ਼ਨ ਫੋਰਸ ਨੇ ਪਟਿਆਲਾ ਸ਼ਹਿਰ ਵਾਸੀਆਂ ਨੂੰ ਡਰ-ਮੁਕਤ ਤੇ ਮਜ਼ਬੂਤ ਸੁਰੱਖਿਤ ਮਾਹੌਲ ਦਾ ਭਰੋਸਾ ਦੇਣ ਲਈ ਫਲੈਗ ਮਾਰਚ ਕੱਢਿਆ ਪਟਿਆਲਾ, 14 ਅਕਤੂਬਰ: ਅੱਜ ਪਟਿਆਲਾ ਸ਼ਹਿਰ ਵਿੱਚ ਆਪਣੀ ਤੀਜੇ ਦਿਨ ਦੀ ਠਾਹਰ ਦੌਰਾਨ ਰੈਪਿਡ ਐਕਸ਼ਨ ਫੋਰਸ ਦੀ ਬਟਾਲੀਅਨ ਏ/194 ਨੇ ਸਹਾਇਕ ਕਮਾਂਡੈਂਟ ਮਹਿੰਦਰ ਯਾਦਵ ਦੀ ਅਗਵਾਈ ਹੇਠ ਜਾਣ-ਪਛਾਣ ਅਭਿਆਸ ਦੇ ਹਿੱਸੇ ਵਜੋਂ, ਥਾਣਾ ਲਾਹੌਰੀ ਗੇਟ ਅਤੇ ਥਾਣਾ ਸਿਵਲ ਲਾਈਨ ਦੇ ਸਟੇਸ਼ਨ ਇੰਚਾਰਜ ਨਾਲ ਮੁਲਾਕਾਤ ਕੀਤੀ ਤੇ ਵੱਖ-ਵੱਖ ਜਰੂਰੀ ਜਾਣਕਾਰੀਆਂ ਪ੍ਰਾਪਤ ਕੀਤੀਆਂ।ਰੈਪਿਡ ਐਕਸ਼ਨ ਫੋਰਸ ਦੀ ਟੀਮ ਅਤੇ ਪੁਲੀਸ ਨੇ ਮਿਲ ਕੇ ਲਾਹੌਰੀ ਗੇਟ, ਸਨੌਰੀ ਅੱਡਾ, ਗੁਰਬਖ਼ਸ਼ ਕਲੋਨੀ, ਰਾਜਪੁਰਾ ਕਲੋਨੀ ਅਤੇ ਥਾਣਾ ਸਿਵਲ ਲਾਈਨ ਦੇ ਇਲਾਕਿਆਂ ਵਿੱਚ ਫਲੈਗ ਮਾਰਚ ਵੀ ਕੱਢਿਆ। ਇਸ ਦੌਰਾਨ ਪੁਲਿਸ ਥਾਣਾ ਖੇਤਰ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਦਿਆਂ ਪੁਲਿਸ ਥਾਣਾ ਖੇਤਰ ਦੀ ਪੂਰੀ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨਜ/ਸਮਾਜਿਕ ਵਰਕਰਾਂ ਅਤੇ ਇਲਾਕੇ ਦੇ ਪਤਵੰਤਿਆਂ ਨਾਲ ਗੱਲਬਾਤ ਕਰਕੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਭਵਿੱਖ ਵਿੱਚ ਸੰਭਾਵਿਤ ਭੁਚਾਲ ਅਤੇ ਹੋਰ ਗਤੀਵਿਧੀਆਂ ਬਾਰੇ ਵੀ ਆਮ ਲੋਕਾਂ ਤੋਂ ਜਾਣਕਾਰੀ ਹਾਸਲ ਕੀਤੀ ਗਈ। ਸਹਾਇਕ ਕਮਾਂਡੈਂਟ ਮਹਿੰਦਰ ਯਾਦਵ ਨੇ ਦੱਸਿਆ ਕਿ ਫਲੈਗ ਮਾਰਚ ਦਾ ਉਦੇਸ਼ ਇਲਾਕੇ ਵਿੱਚ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣਾ, ਲੋਕਾਂ ਵਿੱਚ ਵਰਦੀ ਪ੍ਰਤੀ ਵਿਸ਼ਵਾਸ ਵਧਾਉਣਾ ਅਤੇ ਜਨਤਾ ਨੂੰ ਡਰ ਤੋਂ ਮੁਕਤ ਕਰਨਾ, ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ, ਮਨੋਬਲ ਨੂੰ ਹੁਲਾਰਾ ਦੇਣਾ ਹੈ। ਲੋਕਾਂ ਨੂੰ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਨਾ ਅਤੇ ਇਲਾਕੇ ਦੇ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਇਸ ਕਵਾਇਦ ਦੌਰਾਨ 194 ਬਟਾਲੀਅਨ ਰੈਪਿਡ ਐਕਸ਼ਨ ਫੋਰਸ ਦੇ ਇੰਸਪੈਕਟਰ ਰਣਸਿੰਘ ਯਾਦਵ, ਥਾਣਾ ਲਾਹੌਰੀ ਗੇਟ ਅਤੇ ਸਿਵਲ ਲਾਈਨ ਥਾਣਾ ਇੰਚਾਰਜਾਂ ਸਮੇਤ ਇੰਸਪੈਕਟਰ ਯੋਗੇਂਦਰ ਬਸੀਠਾ, 194 ਬਟਾਲੀਅਨ ਰੈਪਿਡ ਐਕਸ਼ਨ ਫੋਰਸ ਦੇ ਕਰਮਚਾਰੀ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।
Punjab Bani 14 October,2023
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ - ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 ਆਈਈਡੀਜ਼, 2 ਹੈਂਡ ਗਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ਕੀਤਾ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦੀ ਮੋਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹੈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ 'ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੰਮੂ-ਕਸ਼ਮੀਰ ਦੇ ਰਾਹਪੋਰਾ ਖੁਦਵਾਨੀ ਦੇ ਉਜ਼ੈਰ ਉਲ ਹੱਕ ਅਤੇ ਖੇਰਵਾਨ ਦੇ ਰਾਜ ਮੁਹੰਮਦ ਅੰਦਲੀਬ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਦੋ ਹੈਂਡ ਗਰਨੇਡ, ਦੋ ਮੈਗਜ਼ੀਨਾਂ ਸਮੇਤ ਇੱਕ .30 ਬੋਰ ਦਾ ਪਿਸਤੌਲ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਅਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਖੁਫੀਆ ਜਾਣਕਾਰੀ ਮਿਲਣ ਕਿ ਲਸ਼ਕਰ-ਏ-ਤੋਇਬਾ ਵੱਲੋਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਲਈ ਪੰਜਾਬ ਦੀ ਸਰਹੱਦ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਮੋਡਿਊਲ ਦੇ ਦੋ ਮੈਂਬਰਾਂ ਵੱਲੋਂ ਕੱਥੂ ਨੰਗਲ ਖੇਤਰ ਵਿੱਚ ਇਹ ਖੇਪ ਪ੍ਰਾਪਤ ਕੀਤੇ ਜਾਣ ਦੀ ਸੰਭਾਵਨਾ ਹੈ, ਪੰਜਾਬ ਪੁਲਿਸ ਅੰਮ੍ਰਿਤਸਰ ਦੇ ਐਸਐਸਓਸੀ ਵਿੰਗ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇਲਾਕੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਫਿਰਦੌਸ ਅਹਿਮਦ ਭੱਟ ਵੱਲੋਂ ਇਸ ਦਹਿਸ਼ਤੀ ਜਥੇਬੰਦੀ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਇਸ ਅਤਿਵਾਦੀ ਜਥੇਬੰਦੀ ਵੱਲੋਂ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇਨ੍ਹਾਂ ਕਾਰਕੁੰਨਾਂ ਨੂੰ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਰਣਨੀਤਕ ਮਹੱਤਵ ਵਾਲੇ ਸਥਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤਣ ਦੀ ਯੋਜਨਾ ਬਣਾਈ ਜਾ ਰਹੀ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫਿਰਦੌਸ ਅਹਿਮਦ ਭੱਟ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਕਸ਼ਮੀਰ ਘਾਟੀ ਲਿਆਉਣ ਲਈ ਇਨ੍ਹਾਂ ਦੋਵੇਂ ਕਾਰਕੁਨਾਂ ਨੂੰ ਭੇਜਿਆ ਸੀ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਵੱਲੋਂ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਉਜ਼ੈਰ ਉਲ ਹੱਕ, ਜੋ ਕਿ ਫਿਰਦੌਸ ਅਹਿਮਦ ਭੱਟ ਦਾ ਰਿਸ਼ਤੇਦਾਰ ਹੈ, ਨੂੰ ਪਹਿਲਾਂ ਜ਼ਿਲ੍ਹਾ ਕੁਲਗਾਮ ਵਿੱਚ ਪੱਥਰਬਾਜ਼ੀ ਕਰਨ ਦੇ ਦੋ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਕਿ ਰਾਜ ਮੁਹੰਮਦ ਅੰਦਲੀਬ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਲਸ਼ਕਰ-ਏ-ਤੋਇਬਾ ਦੇ ਪੂਰੇ ਅੱਤਵਾਦੀ ਨੈੱਟਵਰਕ ਅਤੇ ਖੇਪ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 13, 17, 18 ਅਤੇ 20, ਆਰਮਜ਼ ਐਕਟ ਦੀ ਧਾਰਾ 25, ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115 ਅਤੇ 120-ਬੀ ਤਹਿਤ ਐਫਆਈਆਰ ਨੰਬਰ 42 ਮਿਤੀ 14.10.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 14 October,2023
ਜਾਂਚ ਕਮੇਟੀ ਦੀ ਰਪਟ ਪੇਸ਼, ਜਸ਼ਨਪ੍ਰੀਤ ਦੀ ਮੌਤ ਬੀਮਾਰੀ ਕਾਰਨ ਹੋਈ
ਜਾਂਚ ਕਮੇਟੀ ਦੀ ਰਪਟ ਪੇਸ਼, ਜਸ਼ਨਪ੍ਰੀਤ ਦੀ ਮੌਤ ਬੀਮਾਰੀ ਕਾਰਨ ਹੋਈ ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਇਤਰਾਜ਼ਯੋਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿੱਚ ਜਾਂਚ ਕਮੇਟੀ ਦੀ ਰਪਟ ਆਉਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਵਿਿਦਆਰਥੀ ਜਸ਼ਨਪ੍ਰੀਤ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਸੀ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਸਲੀਕੇ ਦੇ ਘੇਰੇ ਤੋਂ ਬਾਹਰ ਹੈ। ਜਾਂਚ ਕਮੇਟੀ ਤਮਾਮ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਨ ਤੋਂ ਬਾਅਦ ਇਨ੍ਹਾਂ ਨਤੀਜਿਆਂ ਉੱਤੇ ਪਹੁੰਚੀ ਹੈ। ਹੋਸਟਲ ਵਾਰਡਨ, ਡਾਕਟਰਾਂ, ਜਸ਼ਨਪ੍ਰੀਤ ਕੌਰ ਦੇ ਪਰਿਵਾਰ ਦੇ ਜੀਆਂ ਅਤੇ ਗਵਾਂਢੀਆਂ ਅਤੇ ਹੋਰ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਦੇ ਹੋਏ ਜਾਂਚ ਕਮੇਟੀ ਨੇ ਲਿਿਖਆ ਹੈ ਕਿ ਜਸ਼ਨਦੀਪ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਹੈ। ਇਸੇ ਦੌਰਾਨ ਜਾਂਚ ਕਮੇਟੀ ਨੇ ਕੁਝ ਵਿਿਦਆਰਥੀਆਂ ਦੀਆਂ ਗਵਾਹੀਆਂ ਦਰਜ ਕੀਤੀਆਂ ਹਨ ਜਿਨ੍ਹਾਂ ਨੇ ਚਰਚਾ ਵਿੱਚ ਆਏ ਪ੍ਰੋਫੈਸਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਪ੍ਰੋਫੈਸਰ ਦਾ ਵਿਹਾਰ ਅਧਿਆਪਕ ਦੇ ਮਿਆਰ ਤੋਂ ਨੀਵਾਂ ਹੈ ਜਿਸ ਨੂੰ ਮਾੜਾ, ਰੁੱਖਾ ਅਤੇ ਫਾਹਸ਼ ਮੰਨਿਆ ਜਾਣਾ ਚਾਹੀਦਾ ਹੈ। ਇਹ ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਕੌਰ ਨਾਮ ਦੀ ਵਿਿਦਆਰਥੀ ਪੰਜ ਸਾਲਾ ਏਕੀਕ੍ਰਿਤ ਕੋਰਸ ਭਾਸ਼ਾਵਾਂ ਵਿੱਚ ਪੜ੍ਹਦੀ ਸੀ ਜਿਸ ਦੀ ਮੌਤ 14 ਸਤੰਬਰ ਨੂੰ ਉਸ ਦੇ ਘਰ ਵਿਖੇ ਹੋ ਗਈ ਸੀ। ਇਸ ਤੋਂ ਪਹਿਲਾਂ 13 ਸਤੰਬਰ ਨੂੰ ਉਸ ਦੇ ਬੀਮਾਰ ਹੋਣ ਉਪਰੰਤ ਉਸ ਦਾ ਮੁੱਢਲਾ ਇਲਾਜ ਯੂਨੀਵਰਸਿਟੀ ਹੈਲਥ ਸੈਂਟਰ ਵਿੱਚ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦਾ ਪਰਿਵਾਰ ਜਸ਼ਨਪ੍ਰੀਤ ਕੌਰ ਨੂੰ ਘਰ ਲੈ ਗਿਆ ਸੀ। ਯੂਨੀਵਰਸਿਟੀ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਲਈ ਲੋੜੀਂਦੀ ਪ੍ਰਕ੍ਰਿਆ ਸ਼ੁਰੂ ਦਿੱਤੀ ਗਈ ਹੈ। ਇਹ ਰਪਟ 21 ਦਿਨਾ ਜਾਂਚ ਤੋਂ ਬਾਅਦ 11 ਅਕਤੂਬਰ ਨੂੰ ਪੇਸ਼ ਕੀਤੀ ਗਈ ਸੀ। ਇਸ ਰਪਟ ਦੇ ਆਧਾਰ ਉੱਤੇ ਬਣਦੀ ਕਾਰਵਾਈ ਅੱਜ 13 ਅਕਤੂਬਰ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਹੁਕਮਾਂ ਤਹਿਤ ਸ਼ੁਰੂ ਹੋ ਗਈ ਹੈ। ਇਹ ਜਾਂਚ ਸੇਵਾਮੁਕਤ ਜੱਜ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਜਾਂਚ ਵਿੱਚ ਸਹਾਇਤਾ ਡਾ. ਹਰਸ਼ਿੰਦਰ ਕੌਰ ਨੇ ਕੀਤੀ ਹੈ।
Punjab Bani 13 October,2023
ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਪਰਾਲੀ ਨੂੰ ਅੱਗ ਲਾਉਣ ਵਾਲੇ 8 ਹੋਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ
ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਪਰਾਲੀ ਨੂੰ ਅੱਗ ਲਾਉਣ ਵਾਲੇ 8 ਹੋਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ -ਪਹਿਲਾਂ ਅੱਗ ਲਾਉਣ ਵਾਲੇ 15 ਕਿਸਾਨਾਂ ਸਮੇਤ ਕੁਲ 23 ਵਿਰੁੱਧ ਕਾਰਵਾਈ -ਪਰਾਲੀ ਫੂਕਣ ਵਾਲਿਆਂ ਦੇ ਅਸਲਾ ਲਾਇਸੈਂਸ ਨਾ ਬਨਣਗੇ ਨਵੇਂ, ਨਾ ਰਿਨੀਊ ਹੋਣਗੇ ਤੇ ਬਣੇ ਹੋਏ ਰੱਦ ਹੋਣਗੇ-ਡੀ.ਸੀ. ਪਟਿਆਲਾ, 13 ਅਕਤੂਬਰ: ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਿੱਥੇ ਪਹਿਲਾਂ ਹੀ 15 ਜਣਿਆਂ ਦੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਸਨ, ਉਥੇ ਹੀ ਹੁਣ 8 ਹੋਰਾਂ ਸਮੇਤ ਕੁਲ 23 ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਅਰੰਭੀ ਗਈ ਹੈ। ਜਦੋਂਕਿ ਅਜਿਹੇ ਕਿਸਾਨਾਂ ਦੇ ਅਸਲਾ ਲਾਇਸੈਂਸਾਂ ਦੇ ਰਿਨੀਊ, ਨਵੇਂ ਆਦਿ ਬਣਾਉਣ 'ਤੇ ਰੋਕ ਪਹਿਲਾਂ ਹੀ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 23 ਥਾਵਾਂ 'ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਹੈ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ 8 ਹੋਰ ਕਿਸਾਨਾਂ ਨੇ ਅੱਗ ਲਗਾਈ ਹੈ, ਉਨ੍ਹਾਂ ਵਿੱਚ ਕਸਿਆਣਾ ਦਾ ਕਿਸ਼ਨ ਚੰਦ, ਲਲੌਛੀ ਦਾ ਅਮਰਜੀਤ ਸਿੰਘ, ਮੌਲਵੀਵਾਲਾ ਦਾ ਜਰਨੈਲ ਸਿੰਘ, ਮਵੀ ਕਲਾਂ ਦਾ ਪਰਗਟ ਸਿੰਘ ਤੇ ਕਰਨੈਲ ਸਿੰਘ, ਭਾਨਰਾ ਦੇ ਰੁਪਿੰਦਰ ਸਿੰਘ, ਦਰਸ਼ਨ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਧੂਹੜ ਦਾ ਇਕ ਹੋਰ ਕਿਸਾਨ ਵੀ ਸ਼ਾਮਲ ਹੈ। ਜਦਕਿ ਪਹਿਲਾਂ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਕਿਸਾਨ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਵੱਲ ਵਾਤਾਵਰਣ ਲਾਗਤ (ਈਸੀ) ਨੂੰ ਬਕਾਇਆ ਦਿਖਾਇਆ ਜਾਵੇਗਾ ਤੇ ਕੋਈ ਐਨ.ਓ.ਸੀ. ਜਾਰੀ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ 'ਤੇ ਵੀ ਪੁੱਜ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਰਫੇਸ ਸੀਡਰ, ਸੁਪਰ ਸੀਡਰ, ਮਲਚਰ ਆਦਿ ਮਸ਼ੀਨਾਂ ਉਪਲੱਬਧ ਹੋਣ ਸਮੇਤ ਬੇਲਰਾਂ ਆਦਿ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।
Punjab Bani 13 October,2023
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਗਗਨਵੀਰ ਰਾਜਨ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ। ਬਲਟਾਣਾ ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ ’ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Punjab Bani 13 October,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ 4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ 'ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ 'ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ 'ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ 'ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।
Punjab Bani 13 October,2023
ਇਜ਼ਰਾਈਲ ਤੋਂ 230 ਭਾਰਤੀਆਂ ਨੂੰ ਲੈ ਕੇ ਅੱਜ ਰਾਤ ਰਵਾਨਾ ਹੋਵੇਗੀ ਪਹਿਲੀ ਉਡਾਣ
ਇਜ਼ਰਾਈਲ ਤੋਂ 230 ਭਾਰਤੀਆਂ ਨੂੰ ਲੈ ਕੇ ਅੱਜ ਰਾਤ ਰਵਾਨਾ ਹੋਵੇਗੀ ਪਹਿਲੀ ਉਡਾਣ ਇਜ਼ਰਾਈਲ, 12 Oct:ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਬਾਅਦ ਜੰਗ ਵੀਰਵਾਰ (12 ਅਕਤੂਬਰ) ਨੂੰ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲ ਤੋਂ ਦੇਸ਼ ਪਰਤਣ ਦੇ ਇੱਛੁਕ ਭਾਰਤੀਆਂ ਦੀ ਵਾਪਸੀ ਲਈ ਪਹਿਲੀ ਉਡਾਣ ਆਪਰੇਸ਼ਨ ਅਜੇ ਤਹਿਤ ਅੱਜ ਰਵਾਨਾ ਹੋਵੇਗੀ। ਇਹ ਕੱਲ੍ਹ ਸਵੇਰੇ ਯਾਨੀ ਸ਼ੁੱਕਰਵਾਰ (13 ਅਕਤੂਬਰ) ਨੂੰ 230 ਭਾਰਤੀਆਂ ਨਾਲ ਵਾਪਸ ਆਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ (11 ਅਕਤੂਬਰ) ਨੂੰ ਆਪਰੇਸ਼ਨ ਅਜੇ ਦਾ ਐਲਾਨ ਕੀਤਾ ਸੀ। ਪਹਿਲੀ ਚਾਰਟਰ ਫਲਾਈਟ ਅੱਜ ਤੇਲ ਅਵੀਵ ਪਹੁੰਚੇਗੀ। ਇਹ ਭਾਰਤ ਕੱਲ੍ਹ ਸਵੇਰੇ ਵਾਪਸ ਆ ਜਾਵੇਗਾ। ਅਸੀਂ ਭਾਰਤ ਦੇ ਪ੍ਰਤੀਨਿਧੀ ਦਫ਼ਤਰ ਅਤੇ ਤੇਲ ਅਵੀਵ ਵਿੱਚ ਸਥਿਤ ਦੂਤਾਵਾਸ ਦੇ ਸੰਪਰਕ ਵਿੱਚ ਹਾਂ। ਬਾਗਚੀ ਨੇ ਅੱਗੇ ਕਿਹਾ, “ਸਾਡਾ ਫੋਕਸ ਉਨ੍ਹਾਂ ਸਾਰੇ ਭਾਰਤੀਆਂ ਨੂੰ ਵਾਪਸ ਭੇਜਣਾ ਹੈ ਜੋ ਇਜ਼ਰਾਈਲ ਤੋਂ ਆਉਣਾ ਚਾਹੁੰਦੇ ਹਨ। ਸਾਡੀ ਸਲਾਹ ਹੈ ਕਿ ਭਾਰਤੀ ਲੋਕਾਂ ਨੂੰ ਸਥਾਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।'' ਉਨ੍ਹਾਂ ਦੱਸਿਆ ਕਿ ਇਜ਼ਰਾਈਲ 'ਚ ਲਗਭਗ 18 ਹਜ਼ਾਰ ਭਾਰਤੀ ਹਨ।
Punjab Bani 12 October,2023
ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ
ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਪੁਲਿਸ 'ਤੇ ਫਾਇਰਿੰਗ; ਹੈਂਡ ਗ੍ਰੇਨੇਡ ਹਮਲਾ ਨਾਕਾਮ ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅਰਸ਼ ਡੱਲਾ ਦੇ ਗੁਰਗੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਨਕਾਊਂਟਰ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦਿੱਲੀ ਪੁਲਿਸ ਨੇ ਇਨ੍ਹਾਂ ਦੋ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਹਨ। ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਬਦਮਾਸ਼ ਦੇਰ ਰਾਤ ਪ੍ਰਗਤੀ ਮੈਦਾਨ ਨੇੜੇ ਬਣੀ ਸੁਰੰਗ/ਟਨਲ ਤੋਂ ਲੰਘਣ ਜਾ ਰਹੇ ਸਨ। ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸਪੈਸ਼ਲ ਸੈੱਲ ਦੀ ਟੀਮ ਨੇ ਪ੍ਰਗਤੀ ਮੈਦਾਨ ਦੀ ਸੁਰੰਗ ਦੇ ਆਲੇ-ਦੁਆਲੇ ਘੇਰਾਬੰਦੀ ਕੀਤੀ। ਜਿਵੇਂ ਹੀ ਇਹ ਦੋਵੇਂ ਮੁਲਜ਼ਮ ਪ੍ਰਗਤੀ ਮੈਦਾਨ ਨੇੜੇ ਪੁੱਜੇ ਤਾਂ ਪੁਲਿਸ ਨੇ ਦੋਵਾਂ ਨੂੰ ਰੁਕਣ ਲਈ ਕਿਹਾ, ਪਰ ਪੁਲਿਸ ਨੂੰ ਸਾਹਮਣੇ ਦੇਖ ਕੇ ਉਹ ਭੱਜਣ ਲੱਗੇ। ਪਹਿਲਾਂ ਇੱਕ ਬਦਮਾਸ਼ ਨੇ ਪੁਲਿਸ ਟੀਮ 'ਤੇ ਇੱਕ ਰਾਊਂਡ ਫਾਇਰ ਕੀਤਾ ਅਤੇ ਦੂਜੇ ਨੇ ਬੈਗ ਵਿਚੋਂ ਹੈਂਡ ਗ੍ਰੇਨੇਡ ਕੱਢ ਲਿਆ। ਇਸਤੋਂ ਪਹਿਲਾਂ ਕਿ ਉਹ ਗ੍ਰੇਨੇਡ ਦੀ ਸੇਫਟੀ ਪਿੰਨ ਕੱਢ ਪਾਉਂਦਾ, ਪੁਲਿਸ ਟੀਮ ਨੇ ਦੋਵਾਂ 'ਤੇ ਕਾਬੂ ਪਾ ਲਿਆ। ਫਿਲਹਾਲ ਪੁਲਿਸ ਇਨ੍ਹਾਂ ਦੋਵਾਂ ਬਦਮਾਸ਼ਾਂ ਨੂੰ ਗ੍ਰਿਫਤ 'ਚ ਲੈਕੇ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮੁਤਾਬਕ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਅਪਰਾਧੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸਨ।
Punjab Bani 12 October,2023
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏ.ਆਈ.ਜੀ. ਸੀ.ਆਈ. ਲਖਬੀਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਅਧਾਰਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਕਿਲ੍ਹਾ ਚੌਕ ਇਲਾਕੇ ਵਿੱਚ ਇੱਕ ਗੁਪਤ ਆਪ੍ਰੇਸ਼ਨ ਕੀਤਾ, ਜਿੱਥੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਸੰਭਾਵਨਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਮੁਲਜ਼ਮ ਆਪਣੀ ਸਵਿਫ਼ਟ ਡਿਜ਼ਾਇਰ ਕਾਰ 'ਚ ਆ ਰਹੇ ਸਨ, ਤਾਂ ਪੁਲਿਸ ਟੀਮਾਂ ਨੇ ਉਹਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 12 ਕਿਲੋ ਹੈ, ਬਰਾਮਦ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 12 October,2023
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦੀ ਮੋਡਿਊਲ ਹਰਵਿੰਦਰ ਰਿੰਦਾ ਦੇ ਕਰੀਬੀ ਸਹਿਯੋਗੀ ਹਰਪ੍ਰੀਤ ਹੈਪੀ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ: ਡੀਜੀਪੀ ਗੌਰਵ ਯਾਦਵ -ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ 'ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 12 October,2023
ਕੁਲਦੀਪ ਸਿੰਘ ਧਾਲੀਵਾਲ ਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਮਰੀਕਾ ਚ ਕਤਲ ਹੋਏ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ
ਕੁਲਦੀਪ ਸਿੰਘ ਧਾਲੀਵਾਲ ਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਮਰੀਕਾ ਚ ਕਤਲ ਹੋਏ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਦੁਖੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਧਾਲੀਵਾਲ, ਜੌੜਾਮਾਜਰਾ ਸਮਾਣਾ, 11 ਅਕਤੂਬਰ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਅਮਰੀਕਾ ਵਿੱਚ ਕਤਲ ਹੋਏ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦੇ ਨੌਜਵਾਨ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਅੱਜ ਅਫਸੋਸ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਮੁਤਾਬਕ ਪੰਜਾਬ ਸਰਕਾਰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਕੇਸ ਬਣਾ ਕੇ ਭੇਜ ਰਹੀ ਹੈ। ਉਨ੍ਹਾਂ ਮ੍ਰਿਤਕ ਦੀ ਪਤਨੀ ਨਵਨੀਤ ਕੌਰ ਤੇ ਨਬਾਲਗ ਪੁੱਤਰ ਨਵਕਾਸ਼ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਕਰਨਵੀਰ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਵਾਸਤੇ ਵੀਜਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਿਫਾਰਸ਼ ਐਨ.ਆਰ.ਆਈ ਵਿਭਾਗ ਰਾਹੀ ਅੰਬੈਸੀ ਨੂੰ ਬਹੁਤ ਜਲਦ ਭੇਜ ਦਿੱਤੀ ਜਾਵੇਗੀ।ਉਨ੍ਹ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਮੌਕੇ ਦੋਵਾਂ ਕੈਬਨਿਟ ਮੰਤਰੀਆਂ ਨੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਪਰਿਵਾਰ ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣਾ ਚਾਹੁੰਦਾ ਹੈ, ਉਸ ਲਈ ਵੀ ਪੰਜਾਬ ਸਰਕਾਰ ਪੂਰੀ ਮਦਦ ਕਰੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਦੇ ਪੁੱਤਰ ਦੀ ਪੜ੍ਹਾਈ ਤੇ ਪਤਨੀ ਨੂੰ ਕਿਸੇ ਤਰ੍ਹਾਂ ਦਾ ਰੋਜ਼ਗਾਰ ਦਿਵਾਉਣ ਲਈ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਐਸ ਡੀ ਐਮ ਚਰਨਜੀਤ ਸਿੰਘ ਨੂੰ ਕਿਹਾ ਕਿ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਕਿ ਇਹਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਯਤਨ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਤੇ ਰੋਜਗਾਰ ਲੱਭਣ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ, ਇਸੇ ਲਈ ਪੰਜਾਬ ਸਰਕਾਰ ਨੇ ਪਿੱਛਲੇ ਡੇਢ ਸਾਲ ਵਿਚ ਹੀ ਸੂਬੇ ਦੇ ਨੌਜਵਾਨਾਂ ਨੂੰ 37000 ਤੋਂ ਵਧੇਰੇ ਨੌਕਰੀਆਂ ਦਿਤੀਆਂ ਹਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜਾਰ ਸਿੰਘ ਵਿਰਕ, ਏਡੀਸੀ ਅਨੁਪ੍ਰਿਤਾ ਜੌਹਲ, ਡੀਐਸਪੀ ਨੇਹਾ ਅਗਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 11 October,2023
ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਦਾ ਠਾਣ ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ। ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 11 October,2023
30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ
30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ ਅਤੇ ਉਸਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ। ਇਹ ਕਾਰਵਾਈ 30 ਕਿਲੋ ਕੋਕੀਨ ਸਮੇਤ 1 ਅਕਤੂਬਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਦੋ ਪੰਜਾਬ-ਅਧਾਰਤ ਨਸ਼ਾ ਤਸਕਰ ਹਨੀ ਬਸਰਾ ਵਾਸੀ ਪਲਾਹੀ ਗੇਟ, ਫਗਵਾੜਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੱਲਾਂ, ਕਰਤਾਰਪੁਰ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 30 ਕਿਲੋ ਕੋਕੀਨ ਬਰਾਮਦਗੀ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਦੇ ਸ਼ਾਮਲ ਹੋਣ ਬਾਰੇ ਮਿਲੀਆਂ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀਆਂ ਟੀਮਾਂ ਨੇ ਜੰਮੂ ਪੁਲਿਸ ਨਾਲ ਮਿਲ ਕੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਮੁੱਲਾਂਪੁਰ ਦਾਖਾ ਵਿਖੇ ਕਿਰਾਏ ਦੇ ਮਕਾਨ ਤੋਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਸਿੰਘ ਜੰਮੂ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਵਿਅਕਤੀਆਂ, ਜੋ ਖੇਪ ਬਰਾਮਦ ਕਰਨ ਲਈ ਜੰਮੂ ਜਾਂਦੇ ਸਨ, ਕੋਲੋਂ ਜਲੰਧਰ ਖੇਤਰ ਤੋਂ ਇਹ ਖੇਪ ਲੈ ਕੇ ਵਾਹਨਾਂ ਰਾਹੀਂ ਹੋਰ ਵੱਖ-ਵੱਖ ਸਥਾਨਾਂ ‘ਤੇ ਪਹੁੰਚਾਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਖੇਪ ਜਲੰਧਰ ਤੋਂ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦਾ ਸੀ ਅਤੇ ਹੁਣ ਤੱਕ ਉਹ ਤਿੰਨ ਖੇਪਾਂ ਪਹੁੰਚਾ ਚੁੱਕਾ ਹੈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮਨਜੀਤ ਸਿੰਘ ਦਾ ਪਿਤਾ ਸਤਨਾਮ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਗੜ੍ਹਸ਼ੰਕਰ ਵਿਖੇ ਦਰਜ ਐਨਡੀਪੀਐਸ ਕੇਸ ਵਿੱਚ ਭਗੌੜਾ (ਪੀ.ਓ.) ਐਲਾਨਿਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 11 October,2023
ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ
ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਯਾਨੀ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।ਰਾਘਵ ਚੱਢਾ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਬੰਗਲੇ ਤੋਂ ਬੇਦਖਲੀ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟ੍ਰਾਇਲ ਕੋਰਟ ਵੱਲੋਂ ਸਟੇਅ ਸੀ ਪਰ ਹੁਣ ਅਦਾਲਤ ਨੇ ਇਸ ਨੂੰ ਹਟਾ ਦਿੱਤਾ ਹੈ। ਟ੍ਰਾਇਲ ਕੋਰਟ ਨੇ 5 ਅਕਤੂਬਰ ਦੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਦਿੱਤੇ ਗਏ ਟਾਈਪ-ਸੈਵਨ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ 'ਤੇ ਅੰਤਰਿਮ ਰੋਕ ਹਟਾ ਦਿੱਤੀ ਸੀ। ਸਟੇਅ ਨੂੰ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ 'ਆਪ' ਨੇਤਾ ਨੂੰ ਵਿਸ਼ੇਸ਼ ਅਧਿਕਾਰ ਤਹਿਤ ਟਾਈਪ-ਸੈਵਨ ਬੰਗਲਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਵਿਸ਼ੇਸ਼ ਅਧਿਕਾਰਾਂ ਨੂੰ ਵਾਪਸ ਲੈਣ ਅਤੇ ਬੰਗਲੇ ਦੀ ਅਲਾਟਮੈਂਟ ਨੂੰ ਰੱਦ ਕਰਨ ਦੇ ਹੁਕਮਾਂ ਵਿਚ ਉਨ੍ਹਾਂ ਦੇ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਵਾਜਬ ਨਹੀਂ ਹੈ। ਹੁਣ ‘ਆਪ’ ਆਗੂ ਨੂੰ ਇਹ ਸਰਕਾਰੀ ਬੰਗਲਾ ਖ਼ਾਲੀ ਕਰਨਾ ਪਵੇਗਾ।
Punjab Bani 10 October,2023
ਖ਼ਾਲਿਸਤਾਨੀ ਅੱਤਵਾਦੀ ਪੰਨੂ ਦੀ ਨਵੀਂ ਵੀਡੀਓ, ਹਮਾਸ ਵਰਗੇ ਹਮਲੇ ਦੀ ਦਿੱਤੀ ਧਮਕੀ
ਖ਼ਾਲਿਸਤਾਨੀ ਅੱਤਵਾਦੀ ਪੰਨੂ ਦੀ ਨਵੀਂ ਵੀਡੀਓ, ਹਮਾਸ ਵਰਗੇ ਹਮਲੇ ਦੀ ਦਿੱਤੀ ਧਮਕੀ ਨਵੀਂ ਦਿੱਲੀ : ਇਜ਼ਰਾਈਲ 'ਤੇ ਅੱਤਵਾਦੀ ਸਮੂਹ ਹਮਾਸ ਦੇ ਹਮਲੇ ਦੇ ਵਿਚਕਾਰ, ਖਾਲਿਸਤਾਨੀ ਅੱਤਵਾਦੀਆਂ ਨੇ ਵੀ ਭਾਰਤ 'ਚ ਅਜਿਹੀ ਕਾਰਵਾਈ ਕਰਨ ਦੇ ਸੁਪਨੇ ਦੇਖਣੇ ਸ਼ੁਰੂ ਕਰ ਦਿੱਤੇ ਹਨ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਧਮਕੀ ਦਿੱਤੀ ਹੈ। ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਜ਼ਰਾਈਲ-ਫਲਸਤੀਨ ਜੰਗ ਤੋਂ ਸਿੱਖਣ ਲਈ ਕਿਹਾ ਹੈ, ਕਿਉਂਕਿ ਅਜਿਹਾ ਹੀ ਪ੍ਰਤੀਕਰਮ ਭਾਰਤ ਵਿੱਚ ਵੀ ਦੇਖਣ ਨੂੰ ਮਿਲਣ ਵਾਲਾ ਹੈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਪੰਨੂੰ ਨੇ ਕਿਹਾ ਹੈ ਕਿ ਜੇਕਰ ਭਾਰਤ ਨੇ ਪੰਜਾਬ 'ਤੇ ਕਬਜ਼ਾ ਕਰਨਾ ਜਾਰੀ ਰੱਖਿਆ ਤਾਂ ਉੱਥੇ ਵੀ ਪ੍ਰਤੀਕਿਰਿਆ ਹੋਵੇਗੀ, ਜਿਸ 'ਚ ਹਮਾਸ ਵਾਂਗ ਪੰਜਾਬ ਤੋਂ ਭਾਰਤ 'ਤੇ ਹਜ਼ਾਰਾਂ ਰਾਕੇਟ ਦਾਗੇ ਜਾਣਗੇ। ਹਾਲਾਂਕਿ ਪੰਨੂ ਪਹਿਲੀ ਵਾਰ ਆਪਣੀ ਇੱਕ ਵੀਡੀਓ ਵਿੱਚ ਚੋਣ ਰਾਜਨੀਤੀ ਦੀ ਭਾਸ਼ਾ ਬੋਲਦੇ ਨਜ਼ਰ ਆ ਰਹੇ ਹਨ। ਪੰਨੂ ਨੇ ਕਿਹਾ ਹੈ ਕਿ SFJ ਬੈਲਟ 'ਤੇ ਵਿਸ਼ਵਾਸ ਰੱਖਦੀ ਹੈ। ਹੁਣ ਚੋਣ ਭਾਰਤ ਸਰਕਾਰ ਦੀ ਹੈ ਕਿ ਉਹ ‘ਬੈਲਟ ਜਾਂ ਬੁਲੇਟ’ ਵਿੱਚੋਂ ਕੀ ਚਾਹੁੰਦੀ ਹੈ। ਇਸ ਵੀਡੀਓ 'ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
Punjab Bani 10 October,2023
ਡਰਾਈਵਰ ਨੂੰ ਚਲਦੀ ਬਸ 'ਚ ਅਚਾਨਕ ਪਿਆ ਦਿਲ ਦਾ ਦੌਰਾ
ਡਰਾਈਵਰ ਨੂੰ ਚਲਦੀ ਬਸ 'ਚ ਅਚਾਨਕ ਪਿਆ ਦਿਲ ਦਾ ਦੌਰਾ ਬੰਗਾ 10 ਅਕਤੂਬਰ 2023 : ਪੰਜਾਬ ਰੋਡਵੇਜ ਦੀ ਚਲਦੀ ਬਸ ਵਿਚ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਵਾਰੀਆਂ ਵਿਚ ਹਫੜਾ ਦਫੜੀ ਮੱਚ ਗਈ। ਇਸ ਮਗਰੋਂ ਅਚਾਨਕ ਬੱਸ ਨਾਲ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋ ਗਈ ਅਤੇ ਚਾਰ ਜਣੇ ਜ਼ਖ਼ਮੀ ਹੋ ਗਏ।
Punjab Bani 10 October,2023
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਗ੍ਰਿਫਤਾਰ
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਗ੍ਰਿਫਤਾਰ ਚੰਡੀਗੜ੍ਹ, 10 ਅਕਤੂਬਰ 2023- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 10 October,2023
ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਫਾਜਿਲਕਾ, 10 ਅਕਤੂਬਰ 2023 - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਦੇ ਵਲੋਂ ਦੋ ਦਿਨਾਂ ਦੇ ਲਈ ਪੁਲਿਸ ਰਿਮਾਂਡ ਤੇ ਮੁੜ ਭੇਜ ਦਿੱਤਾ ਹੈ। ਦੱਸ ਦਈਏ ਕਿ, ਖਹਿਰਾ 14 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ ਅਤੇ ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਮਗਰੋਂ ਦੁਬਾਰਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਰੱਖਿਆ ਦੇ ਮੱਦੇਨਜ਼ਰ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਨਾਭਾ ਵਿਚ ਟਰਾਂਸਫਰ ਕੀਤਾ ਗਿਆ ਸੀ ਅਤੇ ਅੱਜ ਨਾਭਾ ਤੋਂ ਜਲਾਲਾਬਾਦ ਪੁਲਿਸ ਖਹਿਰਾ ਨੂੰ ਕੋਰਟ ਲੈ ਕੇ ਗਈ, ਜਿਥੋਂ ਕੋਰਟ ਨੇ ਉਹਨੂੰ ਪੁਲਿਸ ਰਿਮਾਂਡ ਤੇ ਭੇਜਿਆ ਹੈ। ਦੱਸ ਦਈਏ ਕਿ, ਖਹਿਰਾ ਦੀ 28 ਸਤੰਬਰ ਨੂੰ ਚੰਡੀਗੜ੍ਹ ਵਿਚਲੀ ਰਿਹਾਇਸ਼ ਤੋਂ ਗ੍ਰਿਫਤਾਰੀ ਹੋਈ ਸੀ।
Punjab Bani 10 October,2023
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ - ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 15.81 ਕਰੋੜ ਦੀ ਡਰੱਗ ਮਨੀ, 924-ਕਿਲੋ ਅਫੀਮ, 986-ਕਿਲੋ ਗਾਂਜਾ, 471 ਕੁਇੰਟਲ ਭੁੱਕੀ ਅਤੇ 92 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1111ਤੱਕ ਅੱਪੜੀ - ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 197 ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ 31 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ - ਆਪਣੇ ਗਠਨ ਤੋ ਲੈ ਕੇ ਹੁਣ ਤੱਕ, ਏਜੀਟੀਐਫ ਵੱਲੋਂ 800 ਗੈਂਗਸਟਰਾਂ/ਅਪਰਾਧੀਆਂ ਗ੍ਰਿਫਤਾਰ, 6 ਨੂੰ ਬੇਅਸਰ ਕਰਨ ਤੋਂ ਇਲਾਵਾ 839 ਹਥਿਆਰਾਂ ਦੀ ਬਰਾਮਦਗੀ - ਇੱਕ ਹਫ਼ਤੇ ਵਿੱਚ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 4.11 ਲੱਖ ਰੁਪਏ ਦੀ ਡਰੱਗ ਮਨੀ ਸਮੇਤ 260 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 185 ਐਫਆਈਆਰਜ਼, ਜਿਹਨਾਂ ਵਿਚ 21 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 260 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਕੋਲੋਂ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 6.38 ਕੁਇੰਟਲ ਭੁੱਕੀ, 43388 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਵਿੱਚ 13 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1111 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 197 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 31 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਰਾਈਫਲਾਂ, 222 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 10.86 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕੀਤੇ ਹਨ। ਇਸੇ ਤਰ੍ਹਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਜਿਸ ਦਾ ਗਠਨ 6 ਅਪ੍ਰੈਲ, 2022 ਨੂੰ ਕੀਤਾ ਗਿਆ ਸੀ, ਨੇ ਆਪਣੇ ਗਠਨ ਤੋਂ ਲੈ ਕੇ ਹੁਣ ਤੱਕ 800 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਅਤੇ 6 ਨੂੰ ਮਾਰ ਕੇ 249 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ 839 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 171 ਵਾਹਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਨਸ਼ਿਆ ਦੀ ਮਾਮੂਲੀ ਜਿਹੀ ਬਰਾਮਦਗੀ ਹੀ ਹੋਈ ਹੋਵੇ।
Punjab Bani 09 October,2023
ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਗੈਸ ਸਿਲੰਡਰ ਫਟਣ ਕਾਰਨ 5 ਪਰਿਵਾਰ ਮੈਂਬਰ ਦੀ ਮੌਕੇ ਤੇ ਹੋਈ ਮੌਤ
ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਗੈਸ ਸਿਲੰਡਰ ਫਟਣ ਕਾਰਨ 5 ਪਰਿਵਾਰ ਮੈਂਬਰ ਦੀ ਮੌਕੇ ਤੇ ਹੋਈ ਮੌਤ ਜਲੰਧਰ, 9 Oct : ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 13 ’ਚ ਇਕ ਘਰ ’ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਨਸ਼ਾ (15 ਸਾਲ), ਦੀਆ (8 ਸਾਲ), ਰੂਚੀ, ਇੰਦਰਪਾਲ ਤੇ ਘਰ ਦਾ ਮਾਲਕ ਯਸ਼ਪਾਲ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਘਰ ਵਿੱਚ ਰੱਖੇ ਫਰਿੱਜ ਵਿੱਚੋਂ ਗੈਸ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਸਮੇਂ ਪਰਿਵਾਰ ਇਕ ਕਮਰੇ ਵਿਚ ਬੈਠ ਕੇ ਕ੍ਰਿਕਟ ਮੈਚ ਦੇਖ ਰਿਹਾ ਸੀ। ਘਰ ਦੇ ਹਾਲਾਤ ਦੇਖ ਲੋਕ ਹੋ ਰਹੇ ਹੈਰਾਨ ਪਰਿਵਾਰ ਦੇ ਬਚੇ ਮੈਬਰਾਂ ਦਾ ਰੋ - ਰੋ ਹੋ ਰਿਹਾ ਬੂਰਾ ਹਾਲ ।
Punjab Bani 09 October,2023
ਇਜ਼ਰਾਇਲੀ ਫ਼ੌਜ ਤੇ ਹਮਾਸ ਵਿਚਕਾਰ ਗੋਲ਼ੀਬਾਰੀ ਤੇਜ਼; ਹੁਣ ਤੱਕ ਮਾਰੇ ਗਏ 313 ਫਲਸਤੀਨੀ; 400 ਅੱਤਵਾਦੀ ਢੇਰ
ਇਜ਼ਰਾਇਲੀ ਫ਼ੌਜ ਤੇ ਹਮਾਸ ਵਿਚਕਾਰ ਗੋਲ਼ੀਬਾਰੀ ਤੇਜ਼; ਹੁਣ ਤੱਕ ਮਾਰੇ ਗਏ 313 ਫਲਸਤੀਨੀ; 400 ਅੱਤਵਾਦੀ ਢੇਰ ਇਜ਼ਰਾਈਲ : ਐਤਵਾਰ ਨੂੰ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਅਤੇ ਹਮਾਸ ਵਿਚਾਲੇ ਹੋਈ ਗੋਲੀਬਾਰੀ ਵਿਚ ਹੁਣ ਤੱਕ ਲਗਭਗ 313 ਫਲਸਤੀਨੀ ਮਾਰੇ ਗਏ ਹਨ। ਇਹ ਜਾਣਕਾਰੀ ਸਥਾਨਕ ਮੀਡੀਆ ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਗਾਜ਼ਾ ਪੱਟੀ ਵਿੱਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 313 ਫਲਸਤੀਨੀ ਮਾਰੇ ਗਏ ਅਤੇ 1,990 ਹੋਰ ਜ਼ਖ਼ਮੀ ਹੋਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਜਵਾਬੀ ਹਮਲਿਆਂ ਵਿੱਚ ਮਾਰੇ ਗਏ ਸਨ। 400 ਤੋਂ ਵੱਧ ਮਾਰੇ ਗਏ ਅੱਤਵਾਦੀ ਇਸ ਤੋਂ ਪਹਿਲਾਂ ਆਈਡੀਐਫ ਦੇ ਬੁਲਾਰੇ ਡੇਨੀਅਲ ਹਾਗਰੀ ਨੇ ਕਿਹਾ ਕਿ ਕਈ ਘੇਰਾਬੰਦੀ ਵਾਲੇ ਸ਼ਹਿਰਾਂ ਵਿੱਚ ਹਮਾਸ ਦੇ ਅਤਿਵਾਦੀਆਂ ਦੀ ਭਾਲ ਜਾਰੀ ਹੈ ਅਤੇ ਦਿ ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਗਾਜ਼ਾ ਦੇ ਅੰਦਰ 400 ਤੋਂ ਵੱਧ ਅਤਿਵਾਦੀ ਮਾਰੇ ਜਾ ਚੁੱਕੇ ਹਨ, ਜਦੋਂ ਕਿ ਦਰਜਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਦਿ ਟਾਈਮਜ਼ ਆਫ਼ ਇਜ਼ਰਾਈਲ ਨੇ ਇਜ਼ਰਾਈਲ ਰੱਖਿਆ ਬਲਾਂ ਦੇ ਚੋਟੀ ਦੇ ਬੁਲਾਰੇ ਰੀਅਰ ਐਡਮਿਰਲ ਡੇਨੀਅਲ ਹਾਗਰੀ ਦੇ ਹਵਾਲੇ ਨਾਲ ਕਿਹਾ, "ਇਸ ਸਮੇਂ, ਫੋਰਸਾਂ ਕੇਫਰ ਅਜਾ ਵਿੱਚ ਲੜ ਰਹੀਆਂ ਹਨ, ਵੱਡੀ ਗਿਣਤੀ ਵਿੱਚ ਕਸਬਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਇਲਾਕਿਆਂ ਵਿੱਚ ਆਈਡੀਐਫ ਬਲ ਮੌਜੂਦ ਹਨ। ਕਸਬੇ, ਅਜਿਹਾ ਕੋਈ ਸ਼ਹਿਰ ਨਹੀਂ ਹੈ ਜਿਸ ਵਿੱਚ IDF ਬਲ ਨਹੀਂ ਹਨ। ਹਾਗਾਰੀ ਦੇ ਅਨੁਸਾਰ, IDF ਦਾ ਮਿਸ਼ਨ ਗਾਜ਼ਾ ਵਿੱਚ ਸਰਹੱਦੀ ਭਾਈਚਾਰਿਆਂ ਤੋਂ ਸਾਰੇ ਨਾਗਰਿਕਾਂ ਨੂੰ ਕੱਢਣਾ, ਉਥੇ ਲੜਾਈ ਨੂੰ ਖਤਮ ਕਰਨਾ, ਸੁਰੱਖਿਆ ਰੁਕਾਵਟਾਂ ਦੀ ਉਲੰਘਣਾ ਦਾ ਪ੍ਰਬੰਧਨ ਕਰਨਾ ਅਤੇ ਪੱਟੀ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨਾ ਜਾਰੀ ਰੱਖਣਾ ਹੈ। ਹਮਾਸ ਦੇ ਰਾਕੇਟ ਹਮਲੇ ਦੇ 24 ਘੰਟਿਆਂ ਤੋਂ ਵੀ ਵੱਧ ਸਮੇਂ ਬਾਅਦ ਗਾਜ਼ਾ ਸਰਹੱਦ ਨੇੜੇ ਕਾਫਰ ਅਜਾ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ।
Punjab Bani 08 October,2023
ਪਟਿਆਲਾ ਜੇਲ੍ਹ ਚ ਕੈਦੀਆਂ ਵਿਚਕਾਰ ਖ਼ੂਨੀ ਲੜਾਈ, 4 ਗੰਭੀਰ ਜ਼ਖ਼ਮੀ
ਪਟਿਆਲਾ ਜੇਲ੍ਹ ਚ ਕੈਦੀਆਂ ਵਿਚਕਾਰ ਖ਼ੂਨੀ ਲੜਾਈ, 4 ਗੰਭੀਰ ਜ਼ਖ਼ਮੀ ਪਟਿਆਲਾ 8 ਅਕਤੂਬਰ 2023: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਦੀਆਂ ਵਿਚਕਾਰ ਖੂਨੀ ਝੜਪ ਹੋਈ। ਜਿਸ 'ਚ 4 ਕੈਦੀ ਜ਼ਖ਼ਮੀ ਹੋ ਗਏ। ਗੰਭੀਰ ਜ਼ਖ਼ਮੀਆਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ ਤੇ ਪਹੁੰਚੇ ਤ੍ਰਿਪੜੀ ਥਾਣਾ ਇੰਚਾਰਜ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਕੈਦੀ ਦੇ ਬਿਆਨ ਲੈਣ ਦੀ ਪ੍ਰਕਿਰਿਆ ਜਾਰੀ ਹੈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।
Punjab Bani 08 October,2023
ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ
ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਯੇਰੂਸ਼ਲਮ: ਹਮਾਸ ਦੇ ਹਥਿਆਰਬੰਦ ਵਿੰਗ ਨੇ ਆਪਰੇਸ਼ਨ ਅਲ-ਅਕਸਾ ਫਲੱਡ ਸ਼ੁਰੂ ਕੀਤਾ ਅਤੇ ਸ਼ਨੀਵਾਰ ਸਵੇਰੇ ਮੱਧ ਅਤੇ ਦੱਖਣੀ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਦਾਗੀਆਂ। ਮਿਜ਼ਾਈਲ ਹਮਲਿਆਂ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਕੀਤਾ। ਇਜ਼ਰਾਈਲ ਆਧਾਰਿਤ ਸਮਾਚਾਰ ਆਊਟਲੈਟਸ ਦੀਆਂ ਰਿਪੋਰਟਾਂ ਦੇ ਅਨੁਸਾਰ, ਫਲਸਤੀਨੀ ਅੱਤਵਾਦੀ ਸਮੂਹ ਨੇ ਇਜ਼ਰਾਈਲੀ ਡਿਫੈਂਸ ਫੋਰਸ (IDF) ਦੇ ਜਵਾਨਾਂ ਨੂੰ ਵੀ ਬੰਧਕ ਬਣਾ ਲਿਆ ਹੈ। ਹਮਾਸ ਦੇ ਰਾਕੇਟ ਹਮਲੇ ਦੇ ਜਵਾਬ 'ਚ ਇਜ਼ਰਾਇਲੀ ਫੌਜ ਨੇ ਗਾਜ਼ਾ ਪੱਟੀ 'ਚ ਹਮਾਸ ਦੇ ਕਈ ਟਿਕਾਣਿਆਂ 'ਤੇ ਹਮਲੇ ਕੀਤੇ। ਇਜ਼ਰਾਈਲੀ ਪਾਇਲਟਾਂ ਅਤੇ ਰਿਜ਼ਰਵ ਸੈਨਿਕਾਂ ਨੇ ਨਿਆਂਇਕ ਸੁਧਾਰ ਦੇ ਵਿਰੁੱਧ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਆਪਣੇ ਸਬੰਧਤ ਸਕੁਐਡਰਨ ਵਿੱਚ ਸ਼ਾਮਲ ਹੋ ਗਏ ਹਨ। ਉਸ ਨੇ ਤੁਰੰਤ ਡਿਊਟੀ 'ਤੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ।ਨਿਊਜ਼ ਏਜੰਸੀ ਏਐਫਪੀ ਨੇ ਹਮਾਸ ਦੇ ਹਵਾਲੇ ਨਾਲ ਕਿਹਾ, 'ਅਸੀਂ ਕਬਜ਼ੇ (ਇਜ਼ਰਾਈਲ) ਦੇ ਸਾਰੇ ਅਪਰਾਧਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਬਿਨਾਂ ਕਿਸੇ ਜਵਾਬਦੇਹੀ ਦੇ ਤਬਾਹੀ ਮਚਾਉਣ ਦਾ ਸਮਾਂ ਖਤਮ ਹੋ ਗਿਆ ਹੈ। ਅਸੀਂ ਓਪਰੇਸ਼ਨ ਅਲ-ਅਕਸਾ ਹੜ੍ਹ ਦੀ ਘੋਸ਼ਣਾ ਕਰਦੇ ਹਾਂ ਅਤੇ ਅਸੀਂ ਪਹਿਲੇ 20 ਮਿੰਟ ਦੇ ਹਮਲੇ ਵਿੱਚ 5,000 ਤੋਂ ਵੱਧ ਰਾਕੇਟ ਦਾਗੇ।'' ਇਜ਼ਰਾਈਲੀ ਫੌਜ ਨੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਦੇਸ਼ ਦੇ ਦੱਖਣ ਅਤੇ ਕੇਂਦਰੀ ਖੇਤਰਾਂ ਵਿੱਚ ਚੇਤਾਵਨੀ ਦਿੱਤੀ, ਸਾਇਰਨ ਵਜਾਏ ਅਤੇ ਜਨਤਾ ਨੂੰ ਕਿਹਾ। ਪਨਾਹਗਾਹਾਂ ਦੇ ਨੇੜੇ ਰਹਿਣ ਦੀ ਅਪੀਲ ਕੀਤੀ ਗਈ। ਫੌਜ ਨੇ ਹੋਰ ਵੇਰਵੇ ਦਿੱਤੇ ਬਿਨਾਂ ਇਹ ਵੀ ਕਿਹਾ, 'ਕਈ ਅੱਤਵਾਦੀ ਗਾਜ਼ਾ ਪੱਟੀ ਤੋਂ ਇਜ਼ਰਾਇਲੀ ਖੇਤਰ 'ਚ ਘੁਸਪੈਠ ਕਰ ਚੁੱਕੇ ਹਨ।ਹਮਾਸ ਦੇ ਫੌਜੀ ਵਿੰਗ ਦੇ ਮੁਖੀ ਮੁਹੰਮਦ ਦੀਫ ਨੇ ਇਕ ਬਿਆਨ ਜਾਰੀ ਕੀਤਾ, 'ਅਸੀਂ ਦੁਸ਼ਮਣ ਨੂੰ ਅਲ-ਅਕਸਾ ਮਸਜਿਦ ਦੇ ਖਿਲਾਫ ਆਪਣਾ ਹਮਲਾ ਜਾਰੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਹੈ। ਬਿਨਾਂ ਜਵਾਬ ਦਿੱਤੇ ਦੁਸ਼ਮਣ ਦੇ ਹਮਲੇ ਦਾ ਦੌਰ ਖਤਮ ਹੋ ਗਿਆ ਹੈ। ਮੈਂ ਵੈਸਟ ਬੈਂਕ ਅਤੇ ਗ੍ਰੀਨ ਲਾਈਨ ਦੇ ਅੰਦਰ ਹਰ ਥਾਂ ਫਲਸਤੀਨੀਆਂ ਨੂੰ ਬਿਨਾਂ ਕਿਸੇ ਸੰਜਮ ਦੇ ਹਮਲਾ ਕਰਨ ਲਈ ਸੱਦਾ ਦਿੰਦਾ ਹਾਂ। ਸਾਰੀਆਂ ਗਲੀਆਂ ਵਿੱਚ ਜਾਓ। ਮੈਂ ਹਰ ਥਾਂ ਮੁਸਲਮਾਨਾਂ ਨੂੰ ਹਮਲਾ ਕਰਨ ਦਾ ਸੱਦਾ ਦਿੰਦਾ ਹਾਂ।’ ਏਐਫਪੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਸਵੇਰੇ (ਸਥਾਨਕ ਸਮੇਂ) ਗਾਜ਼ਾ ਵਿੱਚ ਕਈ ਥਾਵਾਂ ਤੋਂ ਪਹਿਲੇ ਲਾਂਚ ਤੋਂ ਬਾਅਦ ਅਸਮਾਨ ਵਿੱਚ ਰਾਕੇਟ ਵਾਰ-ਵਾਰ ਦੇਖੇ ਗਏ।ਇਜ਼ਰਾਈਲ ਦੇ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਗਾਜ਼ਾ ਪੱਟੀ ਦੀ ਸਰਹੱਦ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਵਿਸ਼ੇਸ਼ ਐਮਰਜੈਂਸੀ ਦੀ ਘੋਸ਼ਣਾ ਕੀਤੀ, ਜਦੋਂ IDF ਅਤੇ ਮੋਸਾਦ ਕੋਲ ਅਚਾਨਕ ਹਮਲੇ ਦੀ ਤਿਆਰੀ ਲਈ ਸਮਾਂ ਨਹੀਂ ਸੀ, ਜਿਸ ਬਾਰੇ ਹਮਾਸ ਦਾ ਦਾਅਵਾ ਹੈ ਕਿ ਇਹ ਅਲ-ਦਾ ਬਦਲਾ ਹੈ। ਅਕਸਾ ਮਸਜਿਦ ਦੇ ਖਿਲਾਫ ਹਮਲਾ ਇਜ਼ਰਾਈਲੀ ਅਖਬਾਰ ਹਾਰੇਟਜ਼ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਮਾਸ ਦੇ ਅੱਤਵਾਦੀਆਂ ਨੇ ਪੈਰਾਗਲਾਈਡਰਾਂ ਦੀ ਵਰਤੋਂ ਕੀਤੀ ਅਤੇ ਗਾਜ਼ਾ ਪੱਟੀ ਸਰਹੱਦ ਨੇੜੇ ਆਈਡੀਐਫ ਬਲਾਂ ਦੁਆਰਾ ਵਰਤੇ ਗਏ ਗੇਟਾਂ ਨੂੰ ਜ਼ਬਰਦਸਤੀ ਤੋੜ ਦਿੱਤਾ। ਇਲਾਕੇ ਦੇ ਵਸਨੀਕਾਂ ਦੁਆਰਾ ਲਈ ਗਈ ਵੀਡੀਓ ਦੇ ਅਨੁਸਾਰ, ਹਮਾਸ ਦੇ ਅੱਤਵਾਦੀਆਂ ਨੂੰ ਦੱਖਣੀ ਸ਼ਹਿਰ ਸਡੇਰੋਟ ਵਿੱਚ ਪੈਦਲ ਚੱਲਦੇ ਦੇਖਿਆ ਗਿਆ ਸੀ।
Punjab Bani 08 October,2023
ਜਲੰਧਰ ਦੇ ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ
ਜਲੰਧਰ ਦੇ ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ ਜਲੰਧਰ, 7 Oct : ਵਿਦੇਸ਼ੀ ਧਰਤੀ ਤੋਂ ਪਿੱਛੇ ਕਾਫੀ ਸਮੇਂ ਤੋਂ ਦੁਖਦਾਈ ਖਬਰਾਂ ਸਾਹਮਣੇ ਆ ਰਹੀ ਹੈ। ਅਜਿਹਾ ਹੀ ਇੱਕ ਹੋਰ ਮਾੜੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਦੱਸ ਦਈਏ ਕਿ ਜਲੰਧਰ ਦੇ ਸੋਡਲ ਦੇ ਸ਼ਿਵ ਨਗਰ ਦੇ ਰਹਿਣ ਵਾਲੇ ਰਾਹੁਲ ਨੰਦਾ ਦੀ ਕੈਨੇਡਾ ’ਚ ਸੜਕ ਹਾਦਸੇ ਵਿੱਚ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਕੁ ਮਹੀਨੇ ਪਹਿਲਾਂ ਕੈਨੇਡਾ ਦੇ ਵਿੱਚ ਰਾਹੁਲ ਆਪਣੀ ਪੜ੍ਹਾਈ ਕਰਨ ਲਈ ਜਲੰਧਰ ਤੋਂ ਗਿਆ ਸੀ। ਜਾਣਕਾਰੀ ਅਨੁਸਾਰ ਗਰੋਸਰੀ ਸਟੋਰ ਤੋਂ ਰਾਸ਼ਨ ਲੈ ਕੇ ਆ ਰਹੇ ਰਾਹੁਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਵੇਲੇ ਹਾਦਸਾ ਹੋਇਆ ਉਸ ਵੇਲੇ ਗੱਡੀ ਦੇ ਵਿੱਚ ਕੁੱਲ ਚਾਰ ਦੋਸਤ ਗੱਡੀ ’ਚ ਸਵਾਰ ਸਨ ਜਿਨਾਂ ਚੋਂ ਰਾਹੁਲ ਦੀ ਮੌਤ ਹੋਈ ਹੈ ਹਾਲਾਂਕਿ ਬਾਕੀ ਮੁੰਡਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਨੇ ਜੋ ਕਿ ਜੇਰੇ ਇਲਾਜ ਹਨ। ਕਾਬਿਲੇਗੌਰ ਹੈ ਕਿ ਆਪਣੇ ਚੰਗੇ ਭਵਿੱਖ ਲਈ ਰਾਹੁਲ ਨੰਦਾ ਜਲੰਧਰ ਤੋਂ ਅਪ੍ਰੈਲ ਦੇ ਮਹੀਨੇ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ ਪਰ ਕੈਨੇਡਾ ਦੇ ਵਿੱਚ ਹੋਏ ਜ਼ਬਰਦਸਤ ਸੜਕ ਹਾਦਸੇ ਦੇ ਵਿੱਚ ਉਸ ਦੀ ਮੌਤ ਹੋ ਗਈ। ਖੈਰ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।
Punjab Bani 07 October,2023
50 ਲੱਖ ਦੀ ਫਿਰੌਤੀ ਨਹੀਂ ਦਿੱਤੀ ਤਾਂ ਘਰ ਆਕੇ ਚਲਾਈਆਂ ਗੋਲੀਆਂ
50 ਲੱਖ ਦੀ ਫਿਰੌਤੀ ਨਹੀਂ ਦਿੱਤੀ ਤਾਂ ਘਰ ਆਕੇ ਚਲਾਈਆਂ ਗੋਲੀਆਂ ਗੁਰਦਾਸਪੁਰ , 7 ਅਕਤੂਬਰ 2023 : ਬਟਾਲਾ ਦੇ ਮਸ਼ਹੂਰ ਸੁਨਿਆਰੇ ਨਵੀਨ ਲੂਥਰਾ ਦੇ ਘਰ ਧਰਮਪੁਰਾ ਕਲੋਨੀ ਵਿੱਚ ਬੀਤੀ ਦੇਰ ਰਾਤ 2 ਵਜੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਗੇਟ ਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸ਼ਹਿਰ ਦੇ ਮਸ਼ਹੂਰ ਸੁਨਿਆਰੇ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆ ਹਨ ਅਤੇ ਫਿਰੌਤੀ ਦੇ ਫੋਨ ਆ ਰਹੇ ਸਨ।ਪੁਲੀਸ ਵਲੋਂ ਉਸਨੂੰ ਇੱਕ ਸਿਕਉਰਿਟੀ ਗਾਰਡ ਵੀ ਦਿੱਤਾ ਗਿਆ ਹੈ। ਪੁਲੀਸ ਵਲੋਂ ਬੀਤੀ ਰਾਤ ਉਸਦੇ ਘਰ ਤੇ ਹੋਈ ਫਾਇਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉੱਥੇ ਹੀ ਘਟਨਾ ਦੀ Cctv ਅਤੇ ਵੀ ਸਾਹਮਣੇ ਆਈ ਹੈ। ਪੀੜਤ ਨਵੀਨ ਲੂਥਰਾ ਨੇ ਦੱਸਿਆ ਕਿ ਉਸਨੂੰ ਕੁਝ ਦਿਨ ਪਹਿਲਾ ਹੈਰੀ ਚੱਠਾ ਨਾਮ ਦੇ ਗੈਂਗਸਟਰ ਦਾ ਫੋਨ ਆਇਆ ਸੀ l ਜਿਸ ਨੇ ਉਸ ਕੋਲ 50 ਲੱਖ ਰੁਪਏ ਫਿਰੋਤੀ ਮੰਗੀ ਸੀ। ਉਸ ਵੱਲੋਂ ਪੈਸੇ ਨਹੀਂ ਦਿਤੇ ਤਾਂ ਦੋਬਾਰਾ ਉਸਨੂੰ ਫੋਨ ਕਰਕੇ ਜਾਣੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਸਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਜਿਸ ਮਗਰੋਂ ਉਸਨੂੰ ਇੱਕ ਸੁਰੱਖਿਆ ਕਰਮੀ ਵੀ ਦਿੱਤਾ ਗਿਆ। ਬੀਤੀ ਰਾਤ ਉਸਦੇ ਘਰ ਦੇ ਬਾਹਰ ਕੁਝ ਅਨਪਛਾਤੇ ਲੋਕਾਂ ਵਲੋਂ 6 ਗੋਲੀਆਂ ਚਲਾਈਆਂ ਗਈਆਂ ਇਸ ਕਾਰਨ ਉਸਦੇ ਘਰ ਵਿੱਚ ਬਹੁਤ ਜ਼ਿਆਦਾ ਸਹਿਮ ਦਾ ਮਾਹੌਲ ਹੈ। ਉਸਨੇ ਪੁਲਿਸ ਅੱਗੇ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਾਵੇ।
Punjab Bani 07 October,2023
ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ
ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ 'ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਦੱਸ ਦਈਏ ਕਿ ਹਾਈ ਕੋਰਟ ਵੱਲੋਂ ਮਾਰਚ ਮਹੀਨੇ 'ਚ ਖੋਲ੍ਹੇ ਗਏ ਡਰੱਗ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਸਰਕਾਰ ਨੇ ਅਪ੍ਰੈਲ ਮਹੀਨੇ 'ਚ ਸਾਬਕਾ SSP ਰਾਜਜੀਤ ਹੁੰਦਲ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫ਼ਰਾਰ ਚਲ ਰਹੇ ਹਨ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਮੁਲਜ਼ਮ ਬਣਾਏ ਗਏ SSP ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਭਗੌੜਾ ਐਲਾਨਣ ਦੀ ਪ੍ਰਕਿਰਿਆ 'ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਹੁੰਦਲ ਨੂੰ ਕਿਹਾ ਸੀ ਕਿ ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ 'ਤੇ ਕੋਰਟ ਬਾਅਦ 'ਚ ਸੁਣਵਾਈ ਕਰੇਗੀ।"ਹੁੰਦਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ। ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ 'ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਕਿ ਉਸ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਸਨ। ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਸੀ।
Punjab Bani 06 October,2023
ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਐਸਐਚਓ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਐਸਐਚਓ ਗ੍ਰਿਫ਼ਤਾਰ ਤੀਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 6 ਅਕਤੂਬਰ 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਇੰਸਪੈਕਟਰ ਨੂੰ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ (ਢਾਣੀ ਮਲੂਕ ਸਿੰਘ), ਤਹਿਸੀਲ ਧਰਮਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫਤਰ ਵਿਖੇ ਪਹੁੰਚ ਕੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਹੈ ਕਿ ਉਸ ਦੇ ਚੋਰੀ ਹੋਏ ਟਰੱਕ-ਟਰਾਲੇ ਦਾ ਪਤਾ ਲਗਾਉਣ ਲਈ ਉਹ ਪਹਿਲਾਂ ਥਾਣਾ ਕੋਟ ਈਸੇ ਖਾਂ, ਮੋਗਾ ਜਿਲ੍ਹਾ ਵਿਖੇ ਗਿਆ ਅਤੇ ਉਪਰੋਕਤ ਐਸ.ਐਚ.ਓ ਨੂੰ ਮਿਲਿਆ ਜਿਸ ਨੇ ਇਸ ਸਬੰਧ ਵਿੱਚ ਮੱਦਦ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਪਰ ਆਖਰਕਾਰ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਉਕਤ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੇਸ਼ਗੀ ਕਿਸ਼ਤ ਵਜੋਂ 50,000 ਰੁਪਏ ਲੈ ਲਏ ਪਰ ਸ਼ਿਕਾਇਤਕਰਤਾ ਨੇ ਉਸ ਨੂੰ ਕਿਹਾ ਕਿ ਉਹ ਟਰੱਕ-ਟ੍ਰੇਲਰ ਦਾ ਥਹੁ-ਪਤਾ ਲੱਗਣ ਤੋਂ ਬਾਅਦ ਹੀ ਬਾਕੀ ਰਹਿੰਦੀ ਰਕਮ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਆਪਣੇ ਟਰਾਲੇ ਬਾਰੇ ਪਤਾ ਲਾਉਣ ਲਈ ਦੁਬਾਰਾ ਥਾਣਾ ਕੋਟ ਈਸੇ ਖਾਂ ਪੁੱਜਾਂ ਤਾਂ ਪਤਾ ਲੱਗਾ ਕਿ ਉਕਤ ਥਾਣੇਦਾਰ ਦਾ ਤਬਾਦਲਾ ਬਤੌਰ ਐੱਸਐੱਚਓ ਧਰਮਕੋਟ ਹੋ ਗਿਆ ਹੈ। ਫਿਰ ਉਹ ਉਸ ਨੂੰ ਨਵੀਂ ਤਾਇਨਾਤੀ ਵਾਲੇ ਥਾਣੇ ਵਿੱਚ ਮਿਲਿਆ ਜਿੱਥੇ ਉਕਤ ਥਾਣੇਦਾਰ ਨੇ ਰਿਸ਼ਵਤ ਦੀ ਬਕਾਇਆ ਰਕਮ ਦੇਣ ਪਿੱਛੋਂ ਹੀ ਗੁਜਰਾਤ ਤੋਂ ਉਸ ਦੀ ਗੱਡੀ ਬਰਾਮਦ ਕਰਨ ਦੀ ਗੱਲ ਕੀਤੀ। ਇਸ ਤੋਂ ਬਾਅਦ ਥਾਣੇ ਵਿੱਚ ਹੀ ਐਸ.ਐਚ.ਓ. ਨੇ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਹਦਾਇਤ ਕੀਤੀ। ਇਸ ਭ੍ਰਿਸ਼ਟਾਚਾਰ ਦੇ ਅੱਗੇ ਨਾ ਝੁਕਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਉਰੋ ਰੇਂਜ ਦੇ ਦਫਤਰ ਕੋਲ ਜਾਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਜਦੋਂ ਉਕਤ ਐਸ.ਐਚ.ਓ. 10,000 ਰੁਪਏ ਦੀ ਬਕਾਇਆ ਰਕਮ ਦੀ ਮੰਗ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਦਫ਼ਤਰ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਐਸਐਚਓ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਥਾਣੇਦਾਰ ਗੁਰਵਿੰਦਰ ਸਿੰਘ ਭੁੱਲਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਦੇ ਖਿਲਾਫ ਥਾਣਾ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 26 ਮਿਤੀ 5 ਅਕਤੂਬਰ 2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 06 October,2023
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਮਾਨਸਾ, 5 Oct : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪਹੁੰਚ ਕੇ ਵਕੀਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ, ਕਿਉਂਕਿ ਸਾਰੇ ਮੁਲਜ਼ਮਾ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾ ਨੂੰ ਜਲਦ ਤੋਂ ਜਲਦ ਪੇਸ਼ ਕੀਤਾ ਜਾਵੇ। ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦਾ ਮਾਮਲਾ ਫਾਸਟ ਟ੍ਰੈਕ ਕੋਰਟ 'ਚ ਚਲਾਇਆ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ। ਦਿੱਲੀ 'ਚ ਸਪੈਸ਼ਲ ਸਿਲਕੀ ਇਨਵੈਸਟੀਗੇਸ਼ਨ ਵਿੱਚ ਸਿੱਧੂ ਮੂਸੇਵਾਲਾ ਤੇ ਰਾਕੇਟ ਲਾਂਚਰ ਨਾਲ ਗੋਲੀ ਚਲਾਈ ਗਈ ਸੀ। ਇਸ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਗੁੰਡੇ ਇੰਨੇ ਵੱਡੇ ਹਥਿਆਰਾਂ ਨਾਲ ਸ਼ਰੇਆਮ ਘੁੰਮਦੇ ਹਨ ਅਤੇ ਉਨ੍ਹਾਂ ਦੇ ਪੁੱਤਰ ਦਾ 47 ਨਾਲ ਹੀ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ 'ਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ।
Punjab Bani 05 October,2023
ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ
ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਅਵਤਾਰ ਗੋਰਾ 2014 ਦੇ ਜੈਤੂ ਦੋਹਰੇ ਕਤਲ ਕਾਂਡ ਵਿੱਚ ਵੀ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ - ਮੁਲਜ਼ਮ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਨ ਵਿੱਚ ਸਨ ਸ਼ਾਮਲ ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇ ਵਾਲਾ, ਫਰੀਦਕੋਟ ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਿਤ ਵਾਸੀ ਪਿੰਡ ਗਦਾਪੁਰ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਵੱਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਚਾਰ ਪਿਸਤੌਲਾਂ — ਤਿੰਨ .32 ਬੋਰ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ — ਸਮੇਤ ਛੇ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ ਦੀ ਟੀਮ, ਜਿਸ ਦੀ ਅਗਵਾਈ ਏਆਈਜੀ ਏਜੀਟੀਐਫ ਸੰਦੀਪ ਗੋਇਲ ਕਰ ਰਹੇ ਸਨ, ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋਨਾਂ ਮੁਲਜ਼ਮਾਂ ਨੂੰ ਪੁਰਾਣੀ ਅੰਬਾਲਾ-ਕਾਲਕਾ ਰੋਡ, ਢਕੋਲੀ ਤੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਵਤਾਰ ਗੋਰਾ, ਜੋ ਕਿ ਗੈਂਗਸਟਰ ਗੁਰਬਖਸ਼ ਸੇਵੇਵਾਲ ਦਾ ਨਜ਼ਦੀਕੀ ਸਾਥੀ ਹੈ, 2014 ਵਿੱਚ ਜੈਤੂ ਵਿਖੇ ਵਾਪਰੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਸਮੇਤ ਦੋ ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਸੀ। ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬੰਬੀਹਾ ਗਰੁੱਪ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 79 ਮਿਤੀ 3/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 04 October,2023
ਜੰਮੂ-ਕਸ਼ਮੀਰ 'ਚ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 300 ਕਰੋੜ ਦੀ ਕੋਕੀਨ ਬਰਾਮਦ
ਜੰਮੂ-ਕਸ਼ਮੀਰ 'ਚ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 300 ਕਰੋੜ ਦੀ ਕੋਕੀਨ ਬਰਾਮਦ ਜੰਮੂ -ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇੱਕ ਅੱਤਵਾਦੀ (ਨਾਰਕੋ-ਟੇਰਰ) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਾਹਨ ਵਿੱਚੋਂ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਲੱਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਬਰਾਮਦ ਹੋਣ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੰਮੂ ਖੇਤਰ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ, 'ਸ਼ਨੀਵਾਰ ਰਾਤ ਕਰੀਬ 10.30 ਵਜੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਦੀ ਅਗਵਾਈ ਹੇਠ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੇ ਇੱਕ ਵਾਹਨ ਨੂੰ ਰੋਕਿਆ, ਜਿਸ ਵਿੱਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 300 ਕਰੋੜ ਰੁਪਏ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਕੀਨ ਦੀ ਸਫਲਤਾਪੂਰਵਕ ਬਰਾਮਦਗੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।
Punjab Bani 02 October,2023
ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ
ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਸਿੱਖ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਚਲਾਈਆਂ ਗੋਲ਼ੀਆਂ ਚੰਡੀਗੜ੍ਹ : ਕੈਨੇਡਾ ਤੋਂ ਬਾਅਦ ਹੁਣ ਬਰਤਾਨੀਆ ’ਚ ਵੀ ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ। ਵਿਰੋਧ ਕਰਨ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਸਮਰਥਕ ਧਮਕੀਆਂ ਵੀ ਦੇ ਰਹੇ ਹਨ। ਬਰਤਾਨੀਆ ਦੇ ਇਕ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਗੋਲ਼ੀਆਂ ਚਲਾਈਆਂ ਗਈਆਂ। ਕਾਰ ’ਤੇ ਪੇਂਟ ਵੀ ਸੁੱਟਿਆ ਗਿਆ। ਇੰਟਰਨੈੱਟ ਮੀਡੀਆ ’ਤੇ ਇਕ ਪੋਸਟ ਪਾ ਕੇ ਉਕਤ ਜਾਣਕਾਰੀ ਦਿੱਤੀ ਗਈ ਹੈ। ਬਰਤਾਨੀਆ ਦੇ ਹੋਸਲੋਂ ’ਚ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ਨੇ ਦੱਸਿਆ ਕਿ ਉਹ ਖ਼ਾਲਿਸਤਾਨ ਦਾ ਵਿਰੋਧ ਕਰਦੇ ਅ ਰਹੇ ਹਨ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ’ਤੇ ਹੁਣ ਤੱਕ ਚਾਰ ਵਾਰ ਹਮਲੇ ਹੋ ਚੁੱਕੇ ਹਨ। ਇੰਟਰਨੈੱਟ ਮੀਡੀਆ ’ਤੇ ਉਨ੍ਹਾਂ ਦੇ ਪਰਿਵਾਰ ਦੀ ਤਸਵੀਰ ਪ੍ਰਸਾਰਿਤ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਦੀ ਜਾਣਕਾਰੀ ਨੂੰ ਜਨਤਕ ਕੀਤਾ ਜਾ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਪੁਲਿਸ ਨੇ ਸੁਰੱਖਿਆ ਦਿੱਤੀ ਸੀ ਪਰ ਸੁਰੱਖਿਆ ਵਾਪਸ ਹੁੰਦਿਆਂ ਹੀ ਮੁੜ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀਆਂ ਵੀ ਚਲਾਈਆਂ ਗਈਆਂ। ਜਿਕਰਯੋਗ ਹੈ ਕਿ ਵੱਖਵਾਦੀ ਜਮਾਤ ਸਿੱਖ ਫਾਰ ਜਸਟਿਸ ਵੱਲੋਂ ਭਾਰਤ ’ਚ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਖ਼ਾਲਿਸਤਾਨ ਸਮਰਥਕ ਅੱਦਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ’ਤੇ ਕੈਨੇਡਾ ਤੇ ਭਾਰਤ ’ਚ ਟਕਰਾਅ ਬਣਿਆ ਹੋਇਆ ਹੈ। ਕੈਨੇਡਾ ਵੱਲੋਂ ਦੋਸ਼ ਲਇਆ ਗਿਆ ਸੀ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਨਿੱਝਰ ਦੀ ਹੱਤਿਆ ਕੀਤੀ ਹੈ। ਭਾਰਤ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਬਾਅਦ ਵੀ ਲਗਾਤਾਰ ਵਿਵਾਦ ਚੱਲ ਰਿਹਾ ਹੈ।
Punjab Bani 01 October,2023
ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ
ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਖਾਲਿਸਤਾਨੀਆਂ ਨੂੰ ਸੁਣਾਈਆਂ ਖਰੀ-ਖਰੀ ਨਵੀਂ ਦਿੱਲੀ: ਸਕਾਟਲੈਂਡ ਦੇ ਗਲਾਸਗੋ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਆਏ ਭਾਰਤੀ ਹਾਈ ਕਮਿਸ਼ਨਰ ਨਾਲ ਬਦਸਲੂਕੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਹੈ। ਪਿਛਲੇ ਸ਼ੁੱਕਰਵਾਰ, ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਦੇ ਇੱਕ ਗੁਰਦੁਆਰੇ ਵਿੱਚ ਭਾਈਚਾਰਕ ਅਤੇ ਕੌਂਸਲਰ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਜਿੱਥੇ ਉਸਨੂੰ ਖਾਲਿਸਤਾਨ ਪੱਖੀ ਕੱਟੜਪੰਥੀਆਂ ਦੁਆਰਾ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਦੋਰਾਇਸਵਾਮੀ ਇਸ ਹਫਤੇ ਸਕਾਟਲੈਂਡ ਦੇ ਦੌਰੇ 'ਤੇ ਸਨ। ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਨੇ ਇਸ ਪੂਰੇ ਮਾਮਲੇ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “29 ਸਤੰਬਰ 2023 ਨੂੰ, ਗਲਾਸਗੋ ਗੁਰਦੁਆਰੇ ਵਿੱਚ ਇੱਕ ਘਟਨਾ ਵਾਪਰੀ, ਜਿੱਥੇ ਭਾਰਤੀ ਹਾਈ ਕਮਿਸ਼ਨਰ ਸਕਾਟਿਸ਼ ਸੰਸਦ ਦੇ ਇੱਕ ਮੈਂਬਰ ਦੇ ਨਿੱਜੀ ਦੌਰੇ 'ਤੇ ਸਨ। ਗਲਾਸਗੋ ਇਲਾਕੇ ਦੇ ਬਾਹਰੋਂ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਫੇਰੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਮਹਿਮਾਨ ਧਿਰ ਨੇ ਅਹਾਤਾ ਛੱਡਣ ਦਾ ਫੈਸਲਾ ਕੀਤਾ।’ ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਦੇ ਚਲੇ ਜਾਣ ਤੋਂ ਬਾਅਦ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਗੁਰਦੁਆਰਾ ਸੰਗਤ ਨੂੰ ਤੰਗ-ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਗਿਆ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਪੁਲਿਸ ਸਕਾਟਲੈਂਡ ਨੇ ਮਾਮਲੇ ਦਾ ਨੋਟਿਸ ਲਿਆ ਹੈ। ਗਲਾਸਗੋ ਗੁਰਦੁਆਰਾ ਸਿੱਖ ਧਰਮ ਅਸਥਾਨ ਦੀ ਸ਼ਾਂਤੀਪੂਰਨ ਕਾਰਵਾਈ ਵਿੱਚ ਵਿਘਨ ਪਾਉਣ ਲਈ ਅਜਿਹੇ ਬੇਤੁਕੇ ਵਤੀਰੇ ਦੀ ਸਖ਼ਤ ਨਿੰਦਾ ਕਰਦਾ ਹੈ। ਗੁਰਦੁਆਰਾ ਸਾਰੇ ਭਾਈਚਾਰਿਆਂ ਅਤੇ ਪਿਛੋਕੜਾਂ ਦੇ ਲੋਕਾਂ ਲਈ ਖੁੱਲ੍ਹਾ ਹੈ ਅਤੇ ਅਸੀਂ ਆਪਣੇ ਵਿਸ਼ਵਾਸ ਦੇ ਸਿਧਾਂਤਾਂ ਅਨੁਸਾਰ ਸਾਰਿਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹਾਂ। ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਸਕਾਟਲੈਂਡ ਤੋਂ ਬਾਹਰ ਦੇ ਤਿੰਨ ਲੋਕਾਂ ਨੇ ਜਾਣਬੁੱਝ ਕੇ ਦੌਰੇ ਵਿਚ ਵਿਘਨ ਪਾਇਆ ਅਤੇ ਉਨ੍ਹਾਂ ਵਿਚੋਂ ਇਕ ਨੇ ਸੀਨੀਅਰ ਡਿਪਲੋਮੈਟਾਂ 'ਤੇ ਹਮਲਾ ਕੀਤਾ ਜਦੋਂ ਉਹ ਅਲਬਰਟ ਡਰਾਈਵ 'ਤੇ ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਪਹੁੰਚੇ। ਕੂਟਨੀਤਕ ਵਾਹਨ ਨੂੰ ਹਿੰਸਕ ਢੰਗ ਨਾਲ ਖੋਲ੍ਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਬਿਆਨ ਦੇ ਅਨੁਸਾਰ, ਜਿਵੇਂ ਹੀ ਉਨ੍ਹਾਂ ਨੇ ਧਮਕੀਆਂ ਅਤੇ ਦੁਰਵਿਵਹਾਰ ਜਾਰੀ ਕੀਤਾ, ਭਾਰਤ ਦੇ ਹਾਈ ਕਮਿਸ਼ਨਰ (HC) ਅਤੇ ਕੌਂਸਲ ਜਨਰਲ (CG) ਨੇ ਕਿਸੇ ਹੋਰ ਵਿਵਾਦ ਨੂੰ ਖਤਮ ਕਰਨ ਲਈ ਇਮਾਰਤ ਛੱਡਣ ਦਾ ਫੈਸਲਾ ਕੀਤਾ। ਬਿਆਨ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਸ਼ਰਮਨਾਕ ਘਟਨਾ ਬਾਰੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ (ਐਫਸੀਡੀਓ) ਅਤੇ ਮੈਟਰੋਪੋਲੀਟਨ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
Punjab Bani 01 October,2023
ਬਾਲਾ ਜੀ ਧਾਮ ਦੇ ਪੰਡਿਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ : ਫਿਰੌਤੀ ਦੀ ਮੰਗ ਕੀਤੀ
ਬਾਲਾ ਜੀ ਧਾਮ ਦੇ ਪੰਡਿਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ : ਫਿਰੌਤੀ ਦੀ ਮੰਗ ਕੀਤੀ ਅੰਮ੍ਰਿਤਸਰ -ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ ਕਟਹਿਰੇ 'ਚ ਖੜੀ ਰਹੀ ਹੈ। ਜੀ ਹਾਂ ਸੂਬੇ ’ਚ ਕੁਝ ਅਜਿਹੀਆਂ ਘਟਨਾਵਾਂ ਘਟੀਆਂ ਹਨ ਜਿਸ ਕਾਰਨ ਲਗਾਤਾਰ ਹੀ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉੱਠੇ ਹਨ। ਪੰਜਾਬ 'ਚ ਫਿਰੌਤੀ ਤੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮੰਦਿਰ ਦੇ ਪੰਡਿਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਘਨੂਪੁਰ ਕਾਲੇ ਵਿਖੇ ਸਥਿਤ ਮੰਦਿਰ ਬਾਲਾ ਜੀ ਧਾਮ ਦੇ ਪੰਡਿਤ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਮੰਦਿਰ ’ਚੋਂ ਮੌਜੂਦ ਗੋਲਕ ਚੋਂ ਪਾਕਿਸਤਾਨੀ 100 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਜਿਸ ’ਤੇ ਧਮਕੀ ਦਿੱਤੀ ਗਈ ਹੈ ਅਤੇ ਨਾਲ ਹੀ ਫਿਰੌਤੀ ਵੀ ਮੰਗੀ ਗਈ ਹੈ। ਬਰਾਮਦ ਪਾਕਿਸਤਾਨੀ ਨੋਟ ’ਤੇ ਲਿਖਿਆ ਹੈ ਕਿ ਬਾਬਾ ਸਨੀਲ ਤੈਨੂੰ ਬਹੁਤ ਕਹਿ ਦਿੱਤਾ ਪਰ ਤੂੰ ਨਹੀਂ ਮੰਨਿਆ, 5 ਕਰੋੜ ਰੁਪਏ ਤਿਆਰ ਰੱਖੀ ਨਹੀਂ ਤਾਂ ਤੈਨੂੰ ਗੱਡੀ ਚਾੜ ਦੇਣਾ ਹੈ। ਧਮਕੀ ਭਰਿਆ ਪਾਕਿਸਤਾਨੀ ਨੋਟ ਮਿਲਣ ਤੋਂ ਬਾਅਦ ਮੰਦਿਰ ਸਮੇਤ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਐਫਆਈਆਰ ਦਰਜ ਕਰ ਲਈ ਗਈ ਹੈ।
Punjab Bani 01 October,2023
ਪੁੱਤ ਦੇ ਇਨਸਾਫ਼ ਲਈ ਲੜਦਾਂ ਰਹਾਂਗਾ-ਬਲਕੌਰ ਸਿੱਧੂ
ਪੁੱਤ ਦੇ ਇਨਸਾਫ਼ ਲਈ ਲੜਦਾਂ ਰਹਾਂਗਾ-ਬਲਕੌਰ ਸਿੱਧੂ ਮੂਸੇਵਾਲਾ, 1 Oct : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਇਸ ਦੌਰਾਨ ਹਰ ਐਤਵਾਰ ਸਿੱਧੂ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੀ ਹਵੇਲੀ ਪਹੁਚੰਦੇ ਹਨ। ਜਿਨ੍ਹਾਂ ਨੂੰ ਬਲਕੌਰ ਸਿੰਘ ਸਿੱਧੂ ਵੱਲੋਂ ਸੰਬੋਧਨ ਕਰਦਿਆਂ ਸਰਕਾਰ ਤੋਂ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ। ਇਸ ਮੌਕੇ ਘਰ ਪਹੁੰਚੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਜਮ ਕੇ ਮੁਖਾਲਫਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਰੜੀ ਸਰੁੱਖਿਆ ਵਿੱਚ ਰੱਖਿਆ ਜਾ ਰਿਹਾ ਹੈ ਜਦੋਂ ਕਿ ਇਹ ਆਮ ਲੋਕਾਂ ਦਾ ਸ਼ਰੇਆਮ ਕਤਲ ਕਰ ਰਹੇ ਹਨ ਤੇ ਜਦੋਂ ਕਿ ਇਨ੍ਹਾਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹੋਇਆ ਸਰਕਾਰੀ ਹਸਪਤਾਲ ਤੇ ਅਦਾਲਤਾਂ ਨੂੰ ਰਾਤ ਨੂੰ ਵੀ ਖੋਲ੍ਹਿਆ ਜਾਂਦਾ ਹੈ। ਆਮ ਲੋਕਾਂ ਜੋ ਟੈਕਸ ਭਰਦੇ ਹਨ ਉਨ੍ਹਾਂ ਲਈ ਸਰਕਾਰਾਂ ਬਿਲਕੁਲ ਵੀ ਗੰਭੀਰ ਵੀ ਨਹੀਂ ਹਨ। ਪੰਨੂ ਦਾ ਇੰਟਰਵਿਊ ਹਟਾਇਆ ਪਰ ਬਿਸ਼ਨੋਈ ਦਾ ਅਜੇ ਵੀ ਚੱਲ ਰਿਹਾ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੂਸੇਵਾਲਾ ਦਾ ਐਸਵਾਈਐਲ ਗੀਤ ਤੇ ਗੁਰਪਤਵੰਤ ਪਨੂੰ ਦਾ ਇਟਰਵਿਊ ਤਾਂ ਡਿਲੀਟ ਕਰਵਾ ਦਿੱਤਾ ਹੈ ਪਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਅਜੇ ਵੀ ਚੱਲ ਰਿਹਾ ਹੈ। ਸਰਕਾਰ ਦੇ ਇਹ ਦੋਹਰੇ ਮਾਪ ਦੰਡ ਕਿਉਂ ਹਨ। ਬਲਕੌਰ ਸਿੰਘ ਨੇ ਘਰ ਪਹੁੰਚੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਿਰਫ਼ ਇੱਥੋਂ ਫੋਟੋ ਖਿਚਵਾ ਕੇ ਨਾ ਜਾਣ ਸਗੋਂ ਇੱਥੋਂ ਕੁਝ ਸਿੱਖ ਕੇ ਜਾਣ। ਉਨ੍ਹਾਂ ਦੇ ਪੁੱਤ ਨੇ ਵਿਦੇਸ਼ ਤੋਂ ਵਾਪਸ ਆ ਕੇ ਪੰਜਾਬ ਵਿੱਚ ਰਹਿ ਕੇ ਨਵਾਂ ਟਰੈਂਡ ਸੈੱਟ ਕੀਤਾ ਪਰ ਸਾਡੇ ਲੀਡਰ ਸਿਰਫ਼ ਬਿਆਨਬਾਜ਼ੀ ਕਰ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ ਅਜੇ ਕੱਕ ਇਨਸਾਫ਼ ਨਹੀਂ ਮਿਲਿਆ ਹੈ ਜਿਸ ਲਈ ਉਹ ਲਗਾਤਾਰ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਲੋਕ ਵੋਟਾਂ ਵੇਲੇ ਤੁਹਾਡੇ ਕੋਲ ਆਉਣਗੇ ਤਾਂ ਉਨ੍ਹਾਂ ਨੂੰ ਸਵਾਲ ਪੁੱਛੋ ਤੇ ਅਜਿਹੇ ਲੀਡਰਾਂ ਨੂੰ ਵੋਟ ਵੀ ਨਾ ਦਿਓ। ਉਨ੍ਹਾਂ ਕਿਹਾ ਕਿ ਉਹ ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਹਨ ਪਰ ਉਹ ਆਉਣ ਵਾਲੇ ਸਮੇਂ ਲਈ ਲੜ ਰਹੇ ਹਨ ਤੇ ਆਪਣੇ ਪੁੱਤ ਦੇ ਇਨਸਾਫ਼ ਲਈ ਲੜਦੇ ਰਹਿਣਗੇ।
Punjab Bani 01 October,2023
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਡਾਇਰੈਕਟਰ ਸੰਦੀਪ ਸਿੰਘ ਵਾਹਿਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਜਾਂਚ ਨੰਬਰ 04/2019 ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ, ਵਧੀਕ ਡਾਇਰੈਕਟਰ ਆਦਿ ਵਿਰੁੱਧ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਸਟੇਟ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਨੇ 09.02.1933 ਦੇ ਆਪਣੇ ਹੁਕਮ/ਇਕਰਾਰਨਾਮੇ ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਵਿਕਸਤ ਕਰਨ ਲਈ ਆਪਣੀ ਸਟੇਟ ਵਿੱਚ ਸ਼ੂਗਰ ਮਿੱਲ ਉਦਯੋਗ ਅਲਾਟ ਕੀਤਾ ਸੀ। ਇਸ ਮਿੱਲ ਨੂੰ ਚਲਾਉਣ ਲਈ ਉਨ੍ਹਾਂ ਨੇ ਛੋਟ ਵਾਲੀ ਜ਼ਮੀਨ ਵਜੋਂ 251 ਕਨਾਲ 18 ਮਰਲੇ (31 ਏਕੜ 03 ਕਨਾਲ 18 ਮਰਲੇ) ਜ਼ਮੀਨ ਮੁਫ਼ਤ ਅਲਾਟ ਕੀਤੀ ਜਿਸ ਦੇ ਮਾਲਕਾਨਾ ਹੱਕ ਸ਼ਰਤਾਂ ਸਮੇਤ ਜਗਤਜੀਤ ਸਿੰਘ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਦਿੱਤੇ ਗਏ ਸਨ। 09.02.1933 ਦੇ ਹੁਕਮ/ਇਕਰਾਰਨਾਮੇ ਦੇ ਨੁਕਤਾ ਨੰਬਰ 1 ਅਤੇ 8 ਅਨੁਸਾਰ, ਇਹ ਜ਼ਮੀਨ ਸੂਬੇ ਦੀ ਹੈ ਅਤੇ ਅੱਗੇ ਵੇਚੀ ਜਾਂ ਗਿਰਵੀ ਨਹੀਂ ਰੱਖੀ ਜਾ ਸਕਦੀ। ਜੇਕਰ ਸ਼ੂਗਰ ਮਿੱਲ ਬੰਦ ਹੋ ਜਾਂਦੀ ਹੈ, ਤਾਂ ਜ਼ਮੀਨ ਬਿਨਾਂ ਕਿਸੇ ਮੁਆਵਜ਼ੇ ਦੇ ਸੂਬੇ ਨੂੰ ਵਾਪਸ ਮਿਲ ਜਾਵੇਗੀ। ਕੰਪਨੀ ਖੰਡ ਉਦਯੋਗ ਅਤੇ ਇਸਦੇ ਕਿਸੇ ਵੀ ਬਾਇਓ ਉਤਪਾਦ ਦੇ ਨਿਰਮਾਣ ਲਈ ਮਿੱਲਾਂ ਦੀ ਸਥਾਪਨਾ ਕਰ ਸਕਦੀ ਹੈ। ਸਰਕਾਰ ਦੀ ਮਨਜ਼ੂਰੀ ਨਾਲ ਕੰਪਨੀ ਕਿਸੇ ਹੋਰ ਕੰਪਨੀ ਨਾਲ ਜੁੜ ਸਕਦੀ ਹੈ, ਆਪਣੇ ਅਧਿਕਾਰ ਕਿਸੇ ਹੋਰ ਕੰਪਨੀ, ਕਾਰਪੋਰੇਸ਼ਨ ਜਾਂ ਖੰਡ ਉਦਯੋਗ ਨਾਲ ਜੁੜੇ ਵਿਅਕਤੀ ਨੂੰ ਦੇ ਸਕਦੀ ਹੈ ਬਾਸ਼ਰਤੇ ਇਸ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਓਸਵਾਲ ਐਗਰੋ ਮਿੱਲਜ਼ ਲਿਮਟਿਡ, ਫਗਵਾੜਾ, ਜੋ ਜਗਤਜੀਤ ਸਿੰਘ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਚਲਾ ਰਹੀ ਸੀ, ਨੇ 18.10.2000 ਨੂੰ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨਾਲ ਸਮਝੌਤਾ ਸਹੀਬੱਧ ਕੀਤਾ ਸੀ ਅਤੇ ਉਨ੍ਹਾਂ ਨੂੰ ਸਾਰੇ ਅਧਿਕਾਰ ਸੌਂਪ ਦਿੱਤੇ। ਇਸ ਉਪਰੰਤ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਫਗਵਾੜਾ ਅਤੇ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ ਦੇ ਡਾਇਰੈਕਟਰਾਂ ਨੇ ਆਪਣੀ ਮਿਲੀਭੁਗਤ ਨਾਲ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ ਤੋਂ ਮਿੱਲ ਅਤੇ ਜ਼ਮੀਨ 99 ਸਾਲਾਂ ਲਈ ਲੀਜ਼ 'ਤੇ ਐਕੁਆਇਰ ਕਰ ਲਈ। ਇਸ ਰਜਿਸਟਰਡ ਲੀਜ਼ ਡੀਡ ਦੇ ਨੁਕਤਾ ਨੰਬਰ 4 (ਡੀ) (ਏ) ਵਿੱਚ ਲਿਖਿਆ ਗਿਆ ਹੈ ਕਿ ਮੈਸਰਜ਼ ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ ਕਰਜ਼ਾ ਲੈਣ ਲਈ ਕਿਸੇ ਵੀ ਬੈਂਕ ਅਤੇ ਵਿੱਤੀ ਸੰਸਥਾ ਕੋਲ ਜਾਇਦਾਦ ਗਿਰਵੀ ਰੱਖ ਸਕਦਾ ਹੈ, ਜਿਸ ਵਿੱਚ ਜਗਤਜੀਤ ਸ਼ੂਗਰ ਮਿੱਲਜ਼ ਲਿਮਟਿਡ ਕੰਪਨੀ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਲੀਜ਼ ਡੀਡ ਨੂੰ ਮਾਲ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ ਤਾਂ ਜੋ ਕਰਜ਼ਾ ਲੈਣ ਸਮੇਂ ਬੈਂਕ ਅਤੇ ਸਰਕਾਰ ਨਾਲ ਧੋਖਾਧੜੀ ਕੀਤੀ ਜਾ ਸਕੇ। ਇਸ ਲੀਜ਼ ਡੀਡ ਦੇ ਦਸਤਾਵੇਜਾਂ ਦੇ ਆਧਾਰ 'ਤੇ, ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ 93.94 ਕਰੋੜ ਰੁਪਏ ਦੀ ਕੀਮਤ ਵਾਲੀ 251 ਕਨਾਲ 18 ਮਰਲੇ ਰਕਬੇ ਵਾਲੀ ਸਰਕਾਰੀ ਜ਼ਮੀਨ ਨੂੰ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਨੇ ਇਸ ਸਰਕਾਰੀ ਜ਼ਮੀਨ ਨਾਲ ਕਰਜ਼ਾ ਲੈਣ ਲਈ ਗਾਰੰਟੀ ਵਜੋਂ ਗਿਰਵੀ ਰੱਖਿਆ ਸੀ ਜਿਸ ਨਾਲ ਕੰਪਨੀ ਨੇ ਨਾਜਾਇਜ਼ ਤਰੀਕੇ ਨਾਲ ਵਿੱਤੀ ਲਾਭ ਹਾਸਲ ਕੀਤਾ। ਇਸ ਉਪਰੰਤ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਦੇ ਡਾਇਰੈਕਟਰਾਂ ਨੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਜੀ.ਟੀ.ਰੋਡ ਫਗਵਾੜਾ ਨਾਂ ਦੀ ਨਵੀਂ ਕੰਪਨੀ ਬਣਾਈ ਜੋ ਸਾਲ 2010-11 ਵਿੱਚ ਰਜਿਸਟਰਡ ਕਰਵਾਈ ਗਈ ਸੀ। ਸਾਲ 2013-14 ਵਿੱਚ ਉਕਤ ਡਾਇਰੈਕਟਰਾਂ ਦੀ ਮਿਲੀਭੁਗਤ ਨਾਲ ਪੀ.ਐੱਸ.ਈ.ਬੀ. ਦਫਤਰ ਦੇ ਸਾਹਮਣੇ, ਬੰਗਾ ਰੋਡ, ਫਗਵਾੜਾ ਵਿਖੇ ਮੈਸਰਜ਼ ਡਬਲਯੂ.ਐੱਸ. ਫਿਟਨੈਸ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵੀ ਰਜਿਸਟਰਡ ਕਰਵਾਈ ਗਈ, ਜਿਸ ਦੇ ਡਾਇਰੈਕਟਰਾਂ ਨੇ ਆਪਸੀ ਮਿਲੀਭੁਗਤ ਨਾਲ 11.04.2017 ਨੂੰ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਵੇਚੀ ਅਤੇ 251 ਕਨਾਲ 18 ਮਰਲੇ ਰਕਬੇ ਵਾਲੀ ਜ਼ਮੀਨ ਸਟੇਟ ਬੈਂਕ ਆਫ ਇੰਡੀਆ, ਇੰਡਸਟਰੀਅਲ ਫਾਇਨਾਂਸ ਬ੍ਰਾਂਚ, ਢੋਲੇਵਾਲ ਚੌਂਕ, ਲੁਧਿਆਣਾ ਕੋਲ ਗਿਰਵੀ ਰੱਖ ਦਿੱਤੀ ਅਤੇ ਉਸ ਨੇ ਮਿਤੀ 30.05.2019 ਨੂੰ ਗਰਵੀ ਰੱਖਣ ਸਬੰਧੀ ਰਜਿਸਟਰਡ ਡੀਡ ਰਾਹੀਂ ਸਰਕਾਰ ਨਾਲ ਧੋਖਾਧੜੀ ਕਰਦਿਆਂ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਵਿੱਤੀ ਲਾਭ ਲਿਆ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ। ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਨੂੰ ਚਲਾਉਣ ਵਾਲੀ ਕੰਪਨੀ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨੇ ਅਸਲ ਤੱਥ ਛੁਪਾ ਕੇ ਸਾਲ 2013 ਵਿੱਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਅੱਗੇ ਪੇਸ਼ 2009 ਦੇ ਸਿਵਲ ਮੁਕੱਦਮੇ 11 ਵਿੱਚ ਅਦਾਲਤ ਤੋਂ ਆਪਣੇ ਹੱਕ ਵਿੱਚ ਫੈਸਲਾ ਲੈ ਲਿਆ। ਇਸੇ ਤਰ੍ਹਾਂ ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ ਮਾਲਕੀ ਵਾਲੀ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਦੀ ਰਜਿਸਟਰੀ ਕੰਪਨੀ ਦੇ ਡਾਇਰੈਕਟਰਾਂ ਨਾਲ ਮਿਲ ਕੇ ਤਤਕਾਲੀ ਮਾਲ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਰਜਿਸਟ੍ਰੇਸ਼ਨ ਮੈਨੂਅਲ 1929 ਦੀ ਧਾਰਾ 135 ਦੀ ਉਲੰਘਣਾ ਕਰਦਿਆਂ ਕੀਤੀ ਗਈ ਸੀ। ਇਹ ਗੱਲ ਜਾਣਨ ਦੇ ਬਾਵਜੂਦ ਵੀ ਕਿ ਇਹ ਸਰਕਾਰੀ ਜ਼ਮੀਨ ਹੈ ਅਤੇ ਬੈਂਕ ਕੋਲ ਗਿਰਵੀ ਨਹੀਂ ਰੱਖੀ ਜਾ ਸਕਦੀ, ਮਾਲ ਅਧਿਕਾਰੀਆਂ ਨੇ ਅਪਰਾਧਿਕ ਸ਼ਾਜਿਸ਼ ਤਹਿਤ ਇਹ ਰਜਿਸਟਰੀ ਕਰਵਾਈ। ਮਾਲ ਅਧਿਕਾਰੀਆਂ ਨੇ ਅਪਰਾਧਿਕ ਸਾਜ਼ਿਸ਼ ਤਹਿਤ ਇਹ ਜ਼ਮੀਨ ਸਟੇਟ ਬੈਂਕ ਆਫ਼ ਇੰਡੀਆ ਲੁਧਿਆਣਾ ਦੇ ਹੱਕ ਵਿੱਚ ਰਜਿਸਟਰ ਕਰਵਾਈ ਸੀ। ਸਾਲ 1973 ਵਿੱਚ ਮਿੱਲ ਦੇ ਪ੍ਰਬੰਧਕਾਂ ਨੇ ਮਿੱਲ ਦੀ ਜ਼ਮੀਨ ਦਾ ਇੱਕ ਹਿੱਸਾ ਪਲਾਟ (ਸਰਪਲੱਸ ਲੈਂਡ) ਦੇ ਰੂਪ ਵਿੱਚ ਵੇਚਣ ਦੀ ਕੋਸ਼ਿਸ਼ ਕੀਤੀ, ਤਾਂ ਇਸ ਸਬੰਧੀ ਮਾਲ ਵਿਭਾਗ ਦੇ ਤਤਕਾਲੀ ਡਿਪਟੀ ਸਕੱਤਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਪੱਤਰ ਜਾਰੀ ਕਰਕੇ ਇਸ ਜ਼ਮੀਨ ਨੂੰ ਵੇਚਣ 'ਤੇ ਰੋਕ ਲਗਾਈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ-ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ, ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਜੀ.ਟੀ. ਰੋਡ ਫਗਵਾੜਾ ਅਤੇ ਹੋਰਾਂ ਨੇ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਸ ਗਲਤ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਪਰੋਕਤ ਤੱਥਾਂ ਦੇ ਮੱਦੇਨਜ਼ਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 166, 177, 210, 406, 409, 418, 420, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ, ਥਾਣਾ ਜਲੰਧਰ ਰੇਂਜ ਵਿਖੇ ਐਫ.ਆਈ.ਆਰ.ਨੰਬਰ 26 ਮਿਤੀ 30.09.2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ 01.10.2023 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੰਦੀਪ ਸਿੰਘ ਵਾਹਿਦ ਵਿਦੇਸ਼ ਸ਼ਿਫਟ ਹੋ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਭਾਰਤ ਆਇਆ ਸੀ। ਬੁਲਾਰੇ ਨੇ ਦੱਸਿਆ ਕਿ ਆਮ ਲੋਕਾਂ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਲੁੱਟ ਕੇ ਵਿਦੇਸ਼ਾਂ ਵਿੱਚ ਟਰਾਂਸਫਰ ਕੀਤੇ ਗਏ ਸਾਰੇ ਨਾਜਾਇਜ਼ ਪੈਸੇ ਦੀ ਬਰਾਮਦਗੀ ਵੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੁਲਜ਼ਮ ਜਰਨੈਲ ਸਿੰਘ ਵਾਹਿਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਹੈ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਮਾਰਕਫੈੱਡ ਦਾ ਸਾਬਕਾ ਚੇਅਰਮੈਨ ਵੀ ਸੀ। --------- ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਨਵੰਬਰ ਦੇ ਪਹਿਲੇ ਹਫ਼ਤੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ, ਗੋਲਡਨ ਸੰਧਰ ਸ਼ੂਗਰ ਮਿੱਲ ਆਪਣੀ ਵਾਹਿਦ ਸੰਧਰ ਸ਼ੂਗਰ ਮਿੱਲ ਵੇਲੇ ਦੀ ਮੈਨੇਜਮੈਂਟ ਤੋਂ ਲੈ ਕੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਭੱਜਦੀ ਆ ਰਹੀ ਹੈ। ਇਸ ਤੋਂ ਇਲਾਵਾ ਇੱਕ ਬਹੁਤ ਹੀ ਹੈਰਾਨੀਜਨਕਤ ਤੱਥ ਇਹ ਹੈ ਕਿ ਕਿਸਾਨਾਂ ਨੂੰ ਹੁਣ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਤੋਂ ਲੀਗਲ ਨੋਟਿਸ ਮਿਲ ਰਹੇ ਹਨ ਹਨ, ਜਿਸ ਵਿੱਚ ਉਨ੍ਹਾਂ ਨੂੰ ਪ੍ਰਤੀ ਕਿਸਾਨ ਦੇ ਹਿਸਾਬ ਨਾਲ ਬੈਂਕ ਨੂੰ ਕੁੱਲ 3,00,000 ਰੁਪਏ ਦਾ ਕੇ.ਸੀ.ਸੀ. (ਕਿਸਾਨ ਕ੍ਰੈਡਿਟ ਕਾਰਡ) ਕਰਜ਼ਾ ਮੋੜਨ ਲਈ ਕਿਹਾ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ ਕਰਨ ਬਾਰੇ ਕੁਝ ਵੀ ਪਤਾ ਨਹੀਂ ਹੈ। ਇਸ ਉਲਝਣਤਾਣੀ ਕਾਰਨ ਬਣੇ ਹਾਲਾਤਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ 40 ਕਰੋੜ 71 ਲੱਖ 68 ਹਜ਼ਾਰ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਤਕਰੀਬਨ 600 ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ, ਜਿਸ ਅਨੁਸਾਰ ਮਿੱਲ ਦੀ ਗਾਰੰਟਰਸ਼ਿਪ ਅਧੀਨ ਹਰੇਕ ਕਿਸਾਨ ਵੱਲ 3,00,000 ਰੁਪਏ ਦੀ ਦੇਣਦਾਰੀ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
Punjab Bani 30 September,2023
27 ਸਾਲ ਬਾਅਦ ਰੈਪਰ ਟੂਪੈਕ ਦੇ ਕਤਲ ਦਾ ਮੁਲਜ਼ਮ ਗ੍ਰਿਫਤਾਰ
27 ਸਾਲ ਬਾਅਦ ਰੈਪਰ ਟੂਪੈਕ ਦੇ ਕਤਲ ਦਾ ਮੁਲਜ਼ਮ ਗ੍ਰਿਫਤਾਰ ਸਿੱਧੂ ਮੂਸੇਵਾਲਾ ਨੇ ਆਖਰੀ ਗੀਤ ਵਿੱਚ ਕੀਤਾ ਸੀ ਜ਼ਿਕਰ ਅਮਰੀਕਾ ਵਿੱਚ ਸਾਲ 1996 ਵਿੱਚ ਰੈਪਰ ਟੂਪੈਕ ਸ਼ਕੂਰ ਦੇ ਕਤਲ ਕਰ ਦਿੱਤਾ ਸੀ। ਅਮਰੀਕਾ ਪੁਲਿਸ ਨੇ ਇਸ ਕੇਸ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਅਮਰੀਕਾ ਦੀ ਇੱਕ ਅਦਾਲਤ ਨੇ 60 ਸਾਲਾ ਡੁਏਨ ‘ਕੇਫ਼ੈ ਡੀ’ ਡੇਵਿਸ ਨੂੰ ਇੱਕ ਮਾਰੂ ਹਥਿਆਰ ਨਾਲ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਠਹਿਰਾਇਆ ਗਿਆ ਹੈ। ਇਸ ਨਾਲ ਜੁੜੇ ਕਈ ਮੁਲਜ਼ਮ ਹੁਣ ਤੱਕ ਮਰ ਚੁੱਕੇ ਹਨ। ਡੇਵਿਸ ਨੂੰ ਸ਼ੁੱਕਰਵਾਰ ਨੂੰ ਉਸ ਦੇ ਘਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਬਾਹਰ ਘੁੰਮ ਰਿਹਾ ਸੀ। ਦੱਸ ਦਈਏ ਕਿ ਮਸ਼ਹੂਰ ਰੈਪਰ ਦੀ ਹੱਤਿਆ ਦੇ ਸਮੇਂ, ਟੂਪੈਕ ਸ਼ਕੂਰ ਦੀ ਉਮਰ ਸਿਰਫ 25 ਸਾਲ ਸੀ। 7 ਸਤੰਬਰ, 1996 ਵਿੱਚ ਅਮਰੀਕਾ ਦੇ ਲਾਸ ਵੇਗਾਸ ਵਿੱਚ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ 60 ਸਾਲਾ ਡੁਏਨ ‘ਕੇਫ਼ੈ ਡੀ’ ਡੇਵਿਸ 'ਤੇ ਕਤਲ ਦਾ ਦੋਸ਼ ਲੱਗਾ ਹੈ। ਲੰਬੀ ਸੁਣਵਾਈ ਤੋਂ ਬਾਅਦ ਗ੍ਰੈਂਡ ਜਿਊਰੀ ਨੇ ਇਹ ਫੈਸਲਾ ਦਿੱਤਾ ਹੈ। ਇਹ ਜਾਣਕਾਰੀ ਸਰਕਾਰੀ ਵਕੀਲ ਮਾਰਕ ਡਿਗੀਆਕੋਮੋ ਨੇ ਸ਼ੁੱਕਰਵਾਰ ਨੂੰ ਦਿੱਤੀ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੀ ਰੈਪਰ ਟੂਪੈਕ ਨੂੰ ਫੋਲੋ ਕਰਦਾ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਆਖਰੀ ਗੀਤ 'ਦਿ ਲਾਸਟ ਰਾਈਡ' ਵਿੱਚ ਵੀ ਉਨ੍ਹਾਂ ਦਾ ਵਿੱਚ ਟੂਪੈਕ ਦਾ ਜ਼ਿਕਰ ਕੀਤਾ ਸੀ। ਕਾਬਲੇਗੌਰ ਹੈ ਕਿ ਸ਼ਕੂਰ ਟੂਪੈਕ ਇੱਕ ਮਸ਼ਹੂਰ ਰੈਪਰ ਸੀ। ਕੈਲੀਫੋਰਨੀਆ ਲਵ ਵਰਗੇ ਹਿੱਟ ਗੀਤ ਦੇਣ ਵਾਲੇ ਹਿਪੌਪ ਕਲਾਕਾਰ ਸ਼ਕੂਰ ਨੂੰ ਵੀ ਛੇ ਵਾਰ ਗ੍ਰੈਮੀ ਅਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ। ਬਹੁਤ ਥੋੜ੍ਹੇ ਸਮੇਂ ਵਿੱਚ ਟੂਪੈਕ ਬੈਕਅੱਪ ਡਾਂਸਰ ਤੋਂ ਗੈਂਗਸਟਾ ਰੈਪਰ ਅਤੇ ਹਿੱਪ-ਹੌਪ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਵਿੱਚੋਂ ਇੱਕ ਬਣ ਗਿਆ।
Punjab Bani 30 September,2023
ਭਾਰਤੀ ਰਾਜਦੂਤ ਨੂੰ ਖਾਲਿਸਤਾਨੀਆਂ ਨੇ ਸਕਾਟਲੈਂਡ 'ਚ ਗੁਰਦੁਆਰੇ ਜਾਣ ਤੋਂ ਰੋਕਿਆ
ਭਾਰਤੀ ਰਾਜਦੂਤ ਨੂੰ ਖਾਲਿਸਤਾਨੀਆਂ ਨੇ ਸਕਾਟਲੈਂਡ 'ਚ ਗੁਰਦੁਆਰੇ ਜਾਣ ਤੋਂ ਰੋਕਿਆ ਲੰਡਨ- ਕੱਟੜਪੰਥੀ ਬ੍ਰਿਟਿਸ਼ ਸਿੱਖ ਕਾਰਕੁਨਾਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ (Vikram Doraiswami) ਨੂੰ ਸਕਾਟਲੈਂਡ ਦੇ ਇੱਕ ਗੁਰਦੁਆਰੇ ਵਿੱਚ ਜਾਣ ਤੋਂ ਰੋਕ ਦਿੱਤਾ। ਖਾਲਿਸਤਾਨ ਪੱਖੀ (Pro-Khalistan Sikh) ਸਿੱਖ ਕਾਰਕੁਨ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਕੁਝ ਨੂੰ ਪਤਾ ਲੱਗਾ ਕਿ ਦੋਰਾਇਸਵਾਮੀ ਨੇ ਅਲਬਰਟ ਡਰਾਈਵ 'ਤੇ ਗਲਾਸਗੋ ਦੇ ਗੁਰਦੁਆਰੇ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ ਦੀ ਯੋਜਨਾ ਬਣਾਈ ਸੀ। ਇਸ ਤੋਂ ਬਾਅਦ ਕੁਝ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਕਿਹਾ ਕਿ ਤੁਹਾਡਾ ਸਵਾਗਤ ਨਹੀਂ ਹੈ ਅਤੇ ਉਹ ਵਾਪਸ ਚਲੇ ਗਏ। ਇਸ ਦੌਰਾਨ ਮਾਮੂਲੀ ਤਕਰਾਰ ਵੀ ਹੋਈ।ਖਾਲਿਸਤਾਨ ਪੱਖੀ ਸਿੱਖ ਕਾਰਕੁਨ ਨੇ ਦਾਅਵਾ ਕੀਤਾ ਕਿ 'ਇਹ ਨਹੀਂ ਲੱਗਦਾ ਕਿ ਗੁਰਦੁਆਰਾ ਕਮੇਟੀ ਜੋ ਕੁਝ ਹੋਇਆ ਉਸ ਤੋਂ ਬਹੁਤ ਖੁਸ਼ ਹੈ। ਪਰ ਬਰਤਾਨੀਆ ਦੇ ਕਿਸੇ ਵੀ ਗੁਰਦੁਆਰੇ ਵਿੱਚ ਭਾਰਤੀ ਅਧਿਕਾਰੀਆਂ ਦਾ ਸੁਆਗਤ ਨਹੀਂ ਕੀਤਾ ਜਾਂਦਾ। ਅਸੀਂ ਬ੍ਰਿਟੇਨ ਅਤੇ ਭਾਰਤ ਦੀ ਮਿਲੀਭੁਗਤ ਤੋਂ ਤੰਗ ਆ ਚੁੱਕੇ ਹਾਂ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੈਦਾ ਹੋਏ ਤਣਾਅ ਕਾਰਨ ਬਰਤਾਨਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦਾ ਸਬੰਧ ਅਵਤਾਰ ਸਿੰਘ ਖੰਡਾ ਅਤੇ ਜਗਤਾਰ ਸਿੰਘ ਜੌਹਲ ਨਾਲ ਵੀ ਹੈ।’ ਸਿੱਖ ਯੂਥ ਯੂਕੇ ਨੇ ਇਸ ਘਟਨਾ ਦੀ ਵੀਡੀਓ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ। ਜਿਸ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਲੰਗਰ ਛਕਾਉਣ ਲਈ ਚਿੱਟੇ ਮੇਜ਼ ਕੱਪੜਿਆਂ ਨਾਲ ਵਿਛਾਏ ਮੇਜ਼ ਦਿਖਾਈ ਦੇ ਰਹੇ ਹਨ।ਵੀਡੀਓ ਵਿੱਚ ਇੱਕ ਖਾਲਿਸਤਾਨ ਸਮਰਥਕ ਕਾਰਕੁਨ ਗੁਰਦੁਆਰਾ ਕਮੇਟੀ ਦੇ ਇੱਕ ਮੈਂਬਰ ਨਾਲ ਝਗੜਾ ਕਰਦਾ ਦਿਖਾਈ ਦੇ ਰਿਹਾ ਹੈ। ਗੁਰਦੁਆਰਾ ਕਮੇਟੀ ਵਾਲੇ ਨੇ ਵਰਕਰ ਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਇਸ ਤੋਂ ਬਾਅਦ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਦੋ ਵਰਕਰ ਕਾਰ ਪਾਰਕਿੰਗ 'ਚ ਭਾਰਤੀ ਹਾਈ ਕਮਿਸ਼ਨਰ ਦੀ ਕਾਰ 'ਚ ਜਾਂਦੇ ਹਨ ਅਤੇ ਕਾਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਦੇ ਹਨ ਪਰ ਅੰਦਰੋਂ ਬੰਦ ਰਹਿੰਦਾ ਹੈ। ਇਸ ਤੋਂ ਬਾਅਦ ਕਾਰ ਮੁੜ ਜਾਂਦੀ ਹੈ ਅਤੇ ਉਥੋਂ ਰਵਾਨਾ ਹੋ ਜਾਂਦੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਕੋਈ ਦਖ਼ਲ ਨਾ ਦੇਣ।ਭਾਰਤੀ ਹਾਈ ਕਮਿਸ਼ਨਰ ਦੀ ਫੇਰੀ ਵਿੱਚ ਵਿਘਨ ਪਾਉਣ ਵਾਲੇ ਕਾਰਕੁਨਾਂ ਵਿੱਚੋਂ ਇੱਕ ਨੇ ਕੈਮਰੇ ’ਤੇ ਕਿਹਾ ਕਿ ਅਸੀਂ ਸੁਣਿਆ ਹੈ ਕਿ ਲੰਡਨ ਅਤੇ ਐਡਿਨਬਰਗ ਤੋਂ ਭਾਰਤੀ ਰਾਜਦੂਤ ਇੱਥੇ ਆਉਣ ਵਾਲੇ ਹਨ। ਅਸੀਂ ਗੁਰਦੁਆਰੇ ਗਏ ਅਤੇ ਲੰਗਰ ਛਕਿਆ ਅਤੇ ਫਿਰ ਬਾਹਰ ਆ ਗਏ ਕਿਉਂਕਿ ਅਸੀਂ ਸੁਣਿਆ ਕਿ ਉਨ੍ਹਾਂ ਦੀ ਕਾਰ ਆ ਗਈ ਹੈ। ਉਹ ਕਾਰ ਪਾਰਕਿੰਗ 'ਤੇ ਪਹੁੰਚੇ ਤਾਂ ਦੇਖਿਆ ਕਿ ਉਥੇ ਤਿੰਨ ਸਿੱਖ ਖੜ੍ਹੇ ਸਨ ਅਤੇ ਉਹ ਕਾਰ ਮੋੜ ਕੇ ਚਲੇ ਗਏ। ਅਸੀਂ ਜਾਣਦੇ ਹਾਂ ਕਿ ਕੈਨੇਡਾ ਵਿੱਚ ਕੀ ਹੋਇਆ ਹੈ। ਇਹ ਸਾਡੇ ਮੂੰਹ 'ਤੇ ਚਪੇੜ ਹੈ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤ ਦੀ ਖੁੱਲ੍ਹ ਕੇ ਨਿੰਦਾ ਕੀਤੀ ਅਤੇ ਭਾਰਤੀ ਡਿਪਲੋਮੈਟਾਂ ਨੂੰ ਕੱਢ ਦਿੱਤਾ। ਜਦੋਂ ਕਿ ਸਾਡੀਆਂ ਗੁਰਦੁਆਰਾ ਕਮੇਟੀਆਂ ਚਲਾਉਣ ਵਾਲਿਆਂ ਨੇ ਇਨ੍ਹਾਂ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।
Punjab Bani 30 September,2023
ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ
ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ ਸ਼ਿਮਲਾ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸੇ ਲੜੀ ਵਿੱਚ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਦਸਤਕ ਦਿੱਤੀ ਹੈ। ਸ਼ੁੱਕਰਵਾਰ (Shimla) ਸਵੇਰੇ ਪੰਜਾਬ ਪੁਲਿਸ (Punjab Police) ਤੇ ਵਿਜੀਲੈਂਸ ਦੀ ਟੀਮ ਸ਼ਿਮਲਾ ਦੇ ਖਲੀਨੀ ਇਲਾਕੇ 'ਚ ਇਕ ਨਿੱਜੀ ਘਰ 'ਚ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਵਿਜੀਲੈਂਸ ਟੀਮ ਨੇ ਜਿਸ ਘਰ ਦਾ ਦਰਵਾਜ਼ਾ ਖੜਕਾਇਆ ਉਹ ਮਨਪ੍ਰੀਤ ਬਾਦਲ ਦੇ ਦੋਸਤ ਦਾ ਸੀ। ਇਸ ਨਿੱਜੀ ਘਰ ਦੀ ਕਈ ਘੰਟਿਆਂ ਤੱਕ ਜਾਂਚ ਕੀਤੀ ਗਈ। ਛਾਪੇਮਾਰੀ ਸਵੇਰੇ ਕੀਤੀ ਗਈ। ਖਲੀਨੀ ਤੋਂ ਇਲਾਵਾ ਮਨਪ੍ਰੀਤ ਸਿੰਘ ਦੀ ਸ਼ਿਮਲਾ ਦੇ ਚੈਲ ਅਤੇ ਫਾਗੂ ਵਿੱਚ ਵੀ ਤਲਾਸ਼ੀ ਲਈ ਗਈ ਹੈ। ਦੂਜੇ ਪਾਸੇ ਹਿਮਾਚਲ ਦੀ ਸੀਆਈਡੀ ਟੀਮਾਂ ਵੀ ਮਨਪ੍ਰੀਤ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਸ਼ਿਮਲਾ ਪੁਲਸ ਨੂੰ ਪੰਜਾਬ ਪੁਲਸ ਅਤੇ ਵਿਜੀਲੈਂਸ ਟੀਮ ਨੇ ਸੂਚਿਤ ਕੀਤਾ ਸੀ। ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਇੱਥੇ ਨਹੀਂ ਮਿਲੇ ਹਨ।
Punjab Bani 29 September,2023
ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ
ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ ਕਰਾਚੀ— ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਮਸਜਿਦ ਨੇੜੇ ਸ਼ੁੱਕਰਵਾਰ ਨੂੰ ਹੋਏ ਜ਼ਬਰਦਸਤ ਬੰਬ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਵੱਧ ਜ਼ਖਮੀ ਹੋ ਗਏ। ਈਦ ਮੌਕੇ 'ਤੇ ਜਦੋਂ ਧਮਾਕਾ ਹੋਇਆ ਤਾਂ ਵੱਡੀ ਗਿਣਤੀ 'ਚ ਲੋਕ ਮਸਜਿਦ ਦੇ ਬਾਹਰ ਰੈਲੀ ਲਈ ਇਕੱਠੇ ਹੋਏ ਸਨ। ਇਹ ਜਾਣਕਾਰੀ ਸਥਾਨਕ ਮੀਡੀਆ 'ਚ ਚੱਲ ਰਹੀਆਂ ਖਬਰਾਂ ਤੋਂ ਸਾਹਮਣੇ ਆਈ ਹੈ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਇਹ ਧਮਾਕਾ ਮਸਤਾਂਗ ਜ਼ਿਲ੍ਹੇ ਵਿੱਚ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਮਸਜਿਦ ਨੇੜੇ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਈਦ-ਮਿਲਾਦ-ਉਨ-ਨਬੀ ਦੇ ਮੌਕੇ 'ਤੇ ਇਕੱਠੇ ਹੋਏ ਸਨ। ਈਦ ਮਿਲਾਦ ਉਨ ਨਬੀ ਪੈਗੰਬਰ ਮੁਹੰਮਦ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ। ਮੁਸਤਾਂਗ ਦੇ ਸਹਾਇਕ ਕਮਿਸ਼ਨਰ ਅਤਾ ਉਲ ਮੁਨੀਮ ਨੇ ਦੱਸਿਆ ਕਿ ਮਦੀਨਾ ਮਸਜਿਦ ਦੇ ਨੇੜੇ ਹੋਇਆ ਧਮਾਕਾ ਬਹੁਤ ਸ਼ਕਤੀਸ਼ਾਲੀ ਜਾਪਦਾ ਹੈ। ਡਾਨ ਅਖਬਾਰ ਦੀ ਖਬਰ ਮੁਤਾਬਕ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖਮੀ ਹੋ ਗਏ। ਥਾਣਾ ਇੰਚਾਰਜ ਜਾਵੇਦ ਲਹਿਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੈਡੀਕਲ ਸੈਂਟਰਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ ਜਦਕਿ ਹਸਪਤਾਲਾਂ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ, ‘ਕੁਝ ਜ਼ਖਮੀਆਂ ਦੀ ਹਾਲਤ ਬਹੁਤ ਗੰਭੀਰ ਹੈ।’ ਧਮਾਕੇ ‘ਚ ਮਰਨ ਵਾਲਿਆਂ ‘ਚ ਇਕ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਵੀ ਸ਼ਾਮਲ ਹੈ।
Punjab Bani 29 September,2023
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਮੁਲਜ਼ਮ ਗੈਂਗਸਟਰ ਸਚਿਨ ਥਾਪਨ ਦਾ ਮਿਲਿਆ 6 ਅਕਤੂਬਰ ਤੱਕ ਦਾ ਰਿਮਾਂਡ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਮੁਲਜ਼ਮ ਗੈਂਗਸਟਰ ਸਚਿਨ ਥਾਪਨ ਦਾ ਮਿਲਿਆ 6 ਅਕਤੂਬਰ ਤੱਕ ਦਾ ਰਿਮਾਂਡ ਪੁਲਿਸ ਟਰਾਂਜ਼ਿਟ ਰਿਮਾਂਡ ਉਤੇ ਦਿੱਲੀ ਤੋਂ ਮਾਨਸਾ ਲੈ ਕੇ ਆਈ ਦਿੱਲੀ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਮੁਲਜ਼ਮ ਗੈਂਗਸਟਰ ਸਚਿਨ ਥਾਪਨ ਨੂੰ ਪੁਲਿਸ ਟਰਾਂਜ਼ਿਟ ਰਿਮਾਂਡ ਉਤੇ ਦਿੱਲੀ ਤੋਂ ਮਾਨਸਾ ਲੈ ਕੇ ਆਈ ਹੈ। ਜਿੱਥੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਥਾਪਨ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਸਚਿਨ ਥਾਪਨ ਨੂੰ 1 ਅਗਸਤ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਗਿਆ ਸੀ। ਸਚਿਨ ਬਿਸ਼ਨੋਈ ਉਰਫ ਸਚਿਨ ਥਾਪਨ ਪਿਛਲੇ ਸਾਲ ਅਜ਼ਰਬਾਈਜਾਨ ਭੱਜ ਗਿਆ ਸੀ। ਜਿੱਥੇ ਉਸ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਸੀ।ਦਿੱਲੀ ਦੀ ਅਦਾਲਤ ਨੇ ਸਚਿਨ ਥਾਪਨ ਨੂੰ 10 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। 26 ਸਾਲਾ ਸਚਿਨ ਖਿਲਾਫ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਕਿਹਾ ਸੀ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਇਹ ਕਤਲ ਕੀਤਾ ਹੈ। ਮਾਨਸਾ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਸਚਿਨ ਉਨ੍ਹਾਂ ਚਾਰ ਗੈਂਗਸਟਰਾਂ ਵਿੱਚੋਂ ਇੱਕ ਹੈ। ਜਿਨ੍ਹਾਂ ਨੇ ਕਥਿਤ ਤੌਰ ‘ਤੇ ਸ਼ੁਰੂ ਤੋਂ ਹੀ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਮੂਸੇਵਾਲਾ ਦੇ ਕਤਲ ਤੋਂ ਠੀਕ ਪਹਿਲਾਂ ਸਚਿਨ ਨੇ ਜਾਅਲੀ ਪਾਸਪੋਰਟ ਉਤੇ ਦੁਬਈ ਦੇ ਰਸਤੇ ਭਾਰਤ ਛੱਡ ਦਿੱਤਾ ਸੀ।
Punjab Bani 29 September,2023
ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਨੇ ਰੰਗੇ ਹੱਥੀ ਦਬੋਚਿਆ
ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਨੇ ਰੰਗੇ ਹੱਥੀ ਦਬੋਚਿਆ ਬਠਿੰਡਾ, 29 ਸਤੰਬਰ 2023:ਵਿਜੀਲੈਂਸ ਨੇ ਨਗਰ ਨਿਗਮ ਦੇ ਉਸ ਵੱਢੀਖੋਰ ਜ਼ਿਲ੍ਹਾ ਮੈਨੇਜਰ ਨੂੰ ਰੰਗੇ ਹਾਥੀ ਕਾਬੂ ਕੀਤਾ ਹੈ ਜਿਸ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ 'ਚੋਂ 7 ਹਜ਼ਾਰ ਰੁਪਏ ਰਿਸ਼ਵਤ ਦੇ ਤੌਰ ਤੇ ਮੰਗੇ ਸਨ। ਜ਼ਿਲ੍ਹਾ ਮੈਨੇਜਰ ਸੋਨੂ ਗੋਇਲ ਖਿਲਾਫ ਵਿਜੀਲੈਂਸ ਅਧਿਕਾਰੀਆਂ ਨੇ ਭਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਪਿੱਛੋਂ ਅਗਲੀ ਕਾਰਵਾਈ ਵਿੱਢ ਦਿੱਤੀ ਹੈ। ਮੁਲਜਮ ਸੋਨੂ ਗੋਇਲ ਇਕ ਲੱਤ ਤੋਂ ਅੰਗਹੀਣ ਹੈ ਜਿਸਨੂੰ ਚਲਣ ਵੇਲੇ ਵੀ ਕਾਫੀ ਦਿੱਕਤ ਆਉਂਦੀ ਹੈ। ਸੋਨੂ ਗੋਇਲ ਖੁਦ ਨੂੰ ਸਮਾਜ ਸੇਵੀ ਦੱਸਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਇੱਕ ਮਹਿਲਾ ਆਗੂ ਦਾ ਭਰਾ ਦੱਸਿਆ ਜਾ ਰਿਹਾ ਹੈ ਜਿਸ ਦੀ ਪੁਸ਼ਟੀ ਲਾਈਨੋ ਪਾਰ ਇਲਾਕੇ ਦੇ ਸਾਬਕਾ ਕੌਂਸਲਰ ਵਿਜੇ ਕੁਮਾਰ ਸ਼ਰਮਾ ਨੇ ਕੀਤੀ ਹੈ ।ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਪ੍ਰਬੰਧਕ ਤਕਨੀਕੀ ਮਾਹਿਰ ਹੈ ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿੱਚ ਤਾਇਨਾਤ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਨੂੰ ਕੁੱਝ ਸਮਾਂ ਪਹਿਲਾਂ ਹੀ ਨੌਕਰੀ 'ਤੇ ਰੱਖਿਆ ਗਿਆ ਸੀ। ਇਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਨੂੰ ਲੈ ਕੇ ਮੁਦਈ ਗੁਰਪ੍ਰੀਤ ਕੌਰ ਲਗਾਤਾਰ ਪਰੇਸ਼ਾਨ ਰਹਿਣ ਲੱਗ ਪਈ। ਉਸ ਨੇ ਇਸ ਸਬੰਧ ਵਿੱਚ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਆਪਣਾ ਜਾਲ ਵਿਛਾਇਆ ਅਤੇ ਅੱਜ ਜਦੋਂ ਗੁਰਪ੍ਰੀਤ ਕੌਰ ਨੇ 7000 ਰੁਪਏ ਮੁਲਜਮ ਸੋਨੂ ਗੋਇਲ ਨੂੰ ਫੜਾਏ ਤਾਂ ਮੌਕੇ ਤੇ ਪੂਰੀ ਤਰ੍ਹਾਂ ਮੁਸਤੈਦ ਬੈਠੀ ਵਿਜੀਲੈਂਸ ਟੀਮ ਨੇ ਉਸ ਨੂੰ ਦਬੋਚ ਲਿਆ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਨਗਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 29 September,2023
ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ
ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ ਘਨੌਰ, 28 ਸਤੰਬਰ -ਥਾਣਾ ਘਨੌਰ ਪੁਲਿਸ ਨੇ ਪੈਸਿਆਂ ਬਦਲੇ ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਘਨੌਰ ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਕਾਨ ਨੰ. 556 ਰਣਜੀਤ ਨਗਰ ਭਾਦਸੋਂ ਰੋਡ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਵਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਸ਼ੇਖੂਪੁਰ ਨੇ ਸ਼ਿਕਾਇਤਕਰਤਾ ਨਾਲ ਜਮੀਨ ਵੇਚਣ ਦਾ ਇਕਰਾਰਨਾਮਾ ਕਰਕੇ ਉਸ ਤੋਂ 21 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਿਸ ਕੀਤੇ। ਜਦੋਂ ਕਿ ਸ਼ਿਕਾਇਤਕਰਤਾ ਕੋਲ ਗਹਿਣੇ ਰੱਖੀ ਹੋਈ ਜਮੀਨ ਵੀ ਉਕਤ ਵਿਅਕਤੀ ਨੇ ਕਿਸੇ ਹੋਰ ਕੋਲ ਗਹਿਣੇ ਰੱਖ ਕੇ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਗਈ। ਪੁਲਿਸ ਨੇ ਅਵਤਾਰ ਸਿੰਘ ਪੁੱਤਰ ਨਿਰੰਜਣ ਸਿੰਘ, ਸੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ, ਕੇਸਰ ਕੌਰ ਪਤਨੀ ਗੁਰਜੰਟ ਸਿੰਘ ਵਾਸੀਆਨ ਸ਼ੇਖਪੁਰ ਥਾਣਾ ਖੇੜੀ ਗੰਡਿਆ, ਸੁਰਿੰਦਰ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਆਦੋ ਮਾਜਰਾ ਜਿਲਾ ਅੰਬਾਲਾ ਹਰਿਆਣਾ ਖਿਲਾਫ ਧਾਰਾ 406, 420, 120 -ਬੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 28 September,2023
ਸੁਖਪਾਲ ਖਹਿਰਾ ਨੂੰ ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਸੁਖਪਾਲ ਖਹਿਰਾ ਨੂੰ ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਚੰਡੀਗੜ੍ਹ, 28 ਸਤੰਬਰ 2023- ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਜਲਾਲਬਾਦ ਪੁਲਿਸ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੋਂ ਕੋਰਟ ਨੇ ਖਹਿਰਾ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਖਪਾਲ ਖਹਿਰਾ ਖਿਲਾਫ਼ 2015 ਵਿਚ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿਚ ਪੁੱਛਗਿੱਛ ਵਾਸਤੇ ਖਹਿਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਪੁਲਿਸ ਦਾ ਕਹਿਣਾ ਹੈ।
Punjab Bani 28 September,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਤਰਨਤਾਰਨ, 27 Sep : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ 'ਤੇ ਵੱਡੇ ਦੋਸ਼ ਲਗਾਏ ਹਨ। ਇਸ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦੋਸ਼ ਲਗਾਉਂਦੇ ਹੋਏ ਆਪਣੀ ਸਕਿਓਰਿਟੀ ਤਕ ਵਾਪਸ ਕਰਨ ਦੀ ਗੱਲ ਆਖੀ ਹੈ। ਲਾਲਪੁਰਾ ਨੇ ਕਿਹਾ ਕਿ 'ਐੱਸ. ਐੱਸ . ਪੀ ਮੈਂ ਤੇ ਕਿਹਾ ਸੀ ਕਿ ਤੂੰ ਬੱਸ ਚੋਰਾਂ ਨਾਲ ਹੀ ਰਲਿਆ ਹੋਇਆ ਹੈ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਹੈ। ਬਾਕੀ ਐੱਸ. ਐੱਸ. ਪੀ ਤੂੰ ਰਾਤ ਜੋ ਪੁਲਸ ਵਾਲੇ ਫੀਲੇ ਭੇਜੇ ਸੀ ਉਨ੍ਹਾਂ ਜੋ ਮੇਰੇ ਰਿਸ਼ਤੇਦਾਰ ਨਾਲ ਕੀਤਾ, ਉਸ ਦੇ ਜਵਾਬ ਦੀ ਉਡੀਕ ਕਰੋ। ਬਾਕੀ ਤੂੰ ਜੋ ਸੀ. ਆਈ. ਏ ਵਾਲਿਆਂ ਕੋਲੋਂ ਰਾਤ ਸੁਨੇਹਾ ਭੇਜਿਆ ਕਿ ਜੇ ਗੈਂਗਸਟਰ ਕਾਰਵਾਈ ਕਰਨ ਐੱਮ. ਐੱਲ. ਏ. 'ਤੇ ਕਈ ਪਰਿਵਾਰ ਤਬਾਹ ਹੋ ਜਾਂਦੇ। ਮੈਨੂੰ ਸਵਿਕਾਰ ਹੈ, ਮੈਂ ਆਪਣੀ ਪੁਲਸ ਸਕਿਓਰਟੀ ਤੈਨੂ ਵਾਪਸ ਭੇਜ ਰਿਹਾ ਹਾਂ। ਤੇਰੇ ਕੋਲ ਖੁੱਲ੍ਹਾ ਸਮਾਂ ਤੂੰ ਜੋ ਮੈਨੂੰ ਕਰਵਾਉਣਾ ਕਰਵਾ ਲੈ। ਬਾਕੀ ਪਰਿਵਾਰ ਸਭ ਦੇ ਬਰਾਬਰ ਹਨ। ਰਾਤ ਤੇਰਾ ਸੀ .ਆਈ . ਏ ਵਾਲਾ ਰੱਜਿਆ ਕਹਿੰਦਾ ਰਿਹਾ ਉਥੇ ਕਿ ਮੈਂ 25 ਲੱਖ ਮਹੀਨਾ ਐੱਸ. ਐੱਸ. ਪੀ. ਨੂੰ ਦਿੰਦਾ ਹਾਂ ਤਾਂ ਹੀ ਮੈਂ ਕਹਾਂ ਐਡਾ ਵੱਡਾ ਨਸ਼ੇੜੀ ਤੂੰ ਸੀ. ਆਈ. ਏ. ਦੀ ਕੁਰਸੀ 'ਤੇ ਕਿਉਂ ਰੱਖਿਆ ਹੈ। ਬਾਕੀ ਤੁਸੀਂ ਜੋ ਕੁੱਟ-ਕੁੱਟ ਕਹਿੰਦੇ ਰਹੇ ਕਿ ਐੱਮ. ਐੱਲ. ਏ. ਦਾ ਨਾਮ ਲੈ, ਤੁਹਾਡੀ ਉਹ ਕਰਤੂਤ ਵੀ ਮੇਰੇ ਕੋਲ ਆ ਗਈ ਹੈ। ਤੇਰੇ ਵੱਲੋਂ ਮੇਰੇ ਰਿਸ਼ਤੇਦਾਰ ਤੇ ਕੀਤੇ ਝੂਠੇ ਪਰਚੇ ਦਾ ਮੈਂ ਸਵਾਗਤ ਕਰਦਾਂ ਹਾਂ। ਉਹ ਬੁਜ਼ਦਿਲ ਹੁੰਦਾ ਹੈ ਜੋ ਆਪਣੀ ਦੁਸ਼ਮਣੀ ਕਿਸੇ ਹੋਰ ਨਾਲ ਕੱਢੇ। ਤੂੰ ਆਪਣੀ ਵਰਦੀ ਪਾਸੇ ਰੱਖ ਤੇ ਮੈਂ ਆਪਣੀ ਵਿਧਾਇਕ ਦੀ ਕੁਰਸੀ ਪਾਸੇ ਰੱਖਦਾ, ਫਿਰ ਦੇਖਦੇ। ਬਾਕੀ ਮੈਂ ਅੱਜ ਵੀ ਕਹਿੰਦਾ ਤਰਨਤਾਰਨ ਪੁਲਸ ਵਿਚ ਪਿਛਲੇ ਕਈ ਸਾਲਾਂ ਤੋਂ ਹੀ ਬਿਨਾਂ ਪੈਸੇ ਕੰਮ ਨਹੀ ਹੁੰਦਾ ਪਰ ਅਸੀਂ ਕਰਵਾਉਣਾ।” ਕੀ ਹੈ ਮਾਮਲਾ ਅਸਲ ਵਿਚ ਇਹ ਸਾਰਾ ਮਾਮਲਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਹੋ ਰਹੀ ਬਿਆਸ ਦਰਿਆ ਨਜ਼ਦੀਕ ਰੇਤਾ ਦੀ ਨਾਜਾਇਜ਼ ਮਾਇਨਿਗ ਨੂੰ ਲੈ ਕੇ ਵਿਗੜਿਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਪੁਲਸ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਸਮੇਤ 13 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ । ਜਿਸ ਸਬੰਧੀ ਪੁਲਸ ਨੇ 9 ਟਿੱਪਰ, ਇਕ ਇਨੋਵਾ ਗੱਡੀ, ਇਕ ਮੋਟਰਸਾਈਕਲ ਅਤੇ ਇਕ ਪੁਪ ਲਾਈਨ ਮਸ਼ੀਨ ਵੀ ਕਬਜ਼ੇ ਵਿਚ ਲਈ ਹੈ। ਇਸ ਮਾਮਲੇ ਸੰਬੰਧੀ ਜਦੋਂ ਐੱਸ. ਐੱਸ. ਪੀ. ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ।
Punjab Bani 27 September,2023
ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਜੇਲ੍ਹ ਦੇ 2 ਸੁਪਰਡੈਂਟ ਸਣੇ 6 ਵਾਰਡਨ ਮੁਅੱਤਲ
ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਜੇਲ੍ਹ ਦੇ 2 ਸੁਪਰਡੈਂਟ ਸਣੇ 6 ਵਾਰਡਨ ਮੁਅੱਤਲ ਮਾਨਸਾ, 27 ਸਤੰਬਰ 2023 : ਮਾਨਸਾ ਜ਼ਿਲ੍ਹਾ ਜੇਲ੍ਹ ‘ਚ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਪੰਜਾਬ ਦੇ ADGP ਜੇਲ੍ਹ ਅਰੁਣ ਪਾਲ ਸਿੰਘ ਨੇ ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਣੇ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮਲਾਜ਼ਮਾਂ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਮਾਨਸਾ ਭਿਵਮ ਤੇਜ ਸਿੰਗਲਾ, ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਸਮੇਤ ਵਾਰਡਨ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਬੈਲਟ ਨੰਬਰ 1405 ਸ਼ਾਮਲ ਹਨ। ਵਧੀਕ ਡਾਇਰੈਕਟਰ ਜਰਨਲ ਆਫ ਪੁਲਿਸ ਜੇਲ੍ਹ ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਉਰਫ ਸੁਭਾਸ਼ ਅਰੋੜਾ ਪੁੱਤਰ ਮੱਖਣ ਲਾਲ ਵੱਲੋਂ ਟੀਵੀ ਚੈਨਲਾਂ ਨੂੰ ਦਿੱਤੀ ਇੰਟਰਵਿਊ ਵਿੱਚ ਲਾਏ ਗਏ ਦੋਸ਼ਾਂ ਦੀ ਪੜਤਾਲ ਮਗਰੋਂ ਇਹ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਜ਼ਿਲ੍ਹਾ ਜੇਲ੍ਹ ਮਾਨਸਾ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਵੱਲੋਂ ਮੀਡੀਆ ਵਿੱਚ ਖ਼ੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ਮੁਲਜ਼ਮ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਸੁਭਾਸ਼ ਕੁਮਾਰ ਨੇ ਦੋਸ਼ ਲਗਾਏ ਸਨ ਕਿ ਜੇਲ੍ਹ ਵਿੱਚ ਮੋਬਾਈਲ ਦਾ ਵੀ ਸ਼ਰੇਆਮ ਇਸਤੇਮਾਲ ਹੁੰਦਾ ਹੈ। ਇਨ੍ਹਾਂ ਇਲਜ਼ਾਮਾਂ ਮਗਰੋਂ ਜੇਲ੍ਹ ਵਿਭਾਗ ਵੱਲੋਂ ਪੜਤਾਲ ਮਗਰੋਂ ਵੱਡੀ ਕਾਰਾਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਮੁਅੱਤਲ ਕਰਮਚਾਰੀਆਂ ਦਾ ਮੁਅੱਤਲੀ ਅਧੀਨ ਲੀਅਨ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਹੋਵੇਗਾ ਅਤੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।
Punjab Bani 27 September,2023
ਵਿਜੀਲੈਂਸ ਬਿਊਰੋ ਪੰਜਾਬ ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
ਵਿਜੀਲੈਂਸ ਬਿਊਰੋ ਪੰਜਾਬ ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ ਤਿੰਨ ਗੋਦਾਮਾਂ ‘ਚੋਂ 10,716 ਬੋਰੀਆਂ ਘੱਟ ਮਿਲੀਆਂ, ਮੌਜੂਦ ਬੋਰੀਆਂ ਦਾ ਘੱਟ ਵਜ਼ਨ ਘੱਟ ਪਾਇਆ ਗਿਆ ਪਨਗ੍ਰੇਨ ਮੁਲਾਜ਼ਮਾਂ ਦੀ ਆੜਤੀਆਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਹੋਇਆ ਵੱਡਾ ਵਿੱਤੀ ਨੁਕਸਾਨ ਚੰਡੀਗੜ੍ਹ, 27 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਿੰਨ੍ਹਾਂ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਉਨ੍ਹਾਂ ਵਿੱਚ ਡੀ.ਐਫ.ਐਸ.ਸੀ. ਫਿਰੋਜ਼ਪੁਰ ਬਲਰਾਜ ਸਿੰਘ (ਹੁਣ ਸੇਵਾਮੁਕਤ), ਇੰਸਪੈਕਟਰ ਪਨਗ੍ਰੇਨ ਸੁਰੇਸ਼ ਕੁਮਾਰ ਇੰਚਾਰਜ ਖਰੀਦ ਕੇਂਦਰ ਫਿਰੋਜ਼ਸ਼ਾਹ, ਇੰਸਪੈਕਟਰ ਬਲਰਾਜ ਸਿੰਘ ਗੋਦਾਮ ਇੰਚਾਰਜ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ, ਹੈਪੀ ਕਮਿਸ਼ਨ ਏਜੰਟਸ ਦੇ ਮਾਲਕ ਹਰਦੇਵ ਸਿੰਘ, ਧਾਲੀਵਾਲ ਟਰੇਡਿੰਗ ਕੰਪਨੀ ਦੇ ਮਾਲਕ ਪਵਨ ਕੁਮਾਰ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕ ਇਕਬਾਲ ਸਿੰਘ ਸ਼ਾਮਲ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ) ਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਤਹਿਤ ਐਫ.ਆਈ.ਆਰ. ਨੰਬਰ 25 ਮਿਤੀ 26-09-2023 ਤਹਿਤ ਮੁਕੱਦਮਾ ਦਰਜ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀ 'ਪਨਗ੍ਰੇਨ' ਵੱਲੋਂ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਤਲਵੰਡੀ ਭਾਈ, ਵਾੜਾ ਭਾਈ ਕਾ ਅਤੇ ਘੱਲ ਖੁਰਦ ਜ਼ਿਲਾ ਫਿਰੋਜ਼ਪੁਰ ਦੇ ਖਰੀਦ ਕੇਂਦਰਾਂ ਤੋਂ ਕਣਕ ਖਰੀਦ ਕੇ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ ਸਥਿਤ ਪਨਗ੍ਰੇਨ ਦੇ ਗੋਦਾਮਾਂ ਵਿਖੇ ਸਟੋਰ ਕੀਤੀ ਗਈ ਸੀ, ਜਿੱਥੇ ਇਸਦੀ ਦੇਖ-ਰੇਖ ਦਾ ਜ਼ਿੰਮਾ ਇੰਸਪੈਕਟਰ ਬਲਰਾਜ ਸਿੰਘ ਕੋਲ ਸੀ। ਮਿਤੀ 30-05-2018 ਅਤੇ 31-05-2018 ਨੂੰ ਕੀਤੇ ਗਏ ਅਚਨਚੇਤ ਸਾਂਝੇ ਨਿਰੀਖਣਾਂ ਦੌਰਾਨ ਇਹ ਪਾਇਆ ਗਿਆ ਕਿ ਉੱਥੇ ਰਜਿਸਟਰਡ ਸਟਾਕ ਵਿੱਚੋਂ 50 ਕਿਲੋ ਵਜ਼ਨ ਵਾਲੀਆਂ 10,716 ਬੋਰੀਆਂ ਗਾਇਬ ਸਨ ਜਦਕਿ 30 ਕਿਲੋ ਵਜ਼ਨ ਵਾਲੀਆਂ 60 ਬੋਰੀਆਂ ਉਥੇ ਪਾਈਆਂ ਗਈਆਂ। ਇਸ ਤੋਂ ਇਲਾਵਾ ਗੋਦਾਮ ਵਿੱਚ ਕਣਕ ਦੀਆਂ ਬਹੁਤੀਆਂ ਬੋਰੀਆਂ ਦਾ ਵਜ਼ਨ ਨਿਰਧਾਰਤ ਮਾਤਰਾ ਤੋਂ ਘੱਟ ਪਾਇਆ ਗਿਆ। ਇਸੇ ਤਰਾਂ ਸਾਂਝੀ ਜਾਂਚ ਦੌਰਾਨ ਪਿੰਡ ਫ਼ਿਰੋਜ਼ਸ਼ਾਹ ਦੇ ਇੱਕ ਗੋਦਾਮ ਵਿੱਚ ਪਾਇਆ ਗਿਆ ਕਿ ਹੈਪੀ ਕਮਿਸ਼ਨ ਏਜੰਟ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕਾਂ ਨੇ ਪਿੰਡ ਲੱਲੇ ਵਿਖੇ ਸ਼ਿਵਮ ਇੰਟਰਪ੍ਰਾਈਜ਼ ਫਰਮ ਵਿਖੇ ਪਨਗ੍ਰੇਨ ਦੇ ਗੋਦਾਮ ਦੇ ਨਿਗਰਾਨ ਇੰਸਪੈਕਟਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਕਣਕ ਦੀਆਂ 13,134 ਬੋਰੀਆਂ ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕੀਤੀ। ਇਸ ਫਰਜ਼ੀ ਖਰੀਦ ਨਾਲ ਸਬੰਧਤ ਅਦਾਇਗੀਆਂ ਉਪਰੋਕਤ ਆੜਤੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀਆਂ। ਇਸ ਤੋਂ ਬਾਅਦ ਜਿਵੇਂ ਹੀ ਇਹ ਘੁਟਾਲਾ ਸਾਹਮਣੇ ਆਇਆ ਤਾਂ ਧਾਲੀਵਾਲ ਟਰੇਡਿੰਗ ਕੰਪਨੀ ਨੇ ਬਿਨਾਂ ਕਿਸੇ ਗੇਟ ਪਾਸ ਦੇ 25 ਤੋਂ 27 ਮਈ, 2018 ਦਰਮਿਆਨ ਕਣਕ ਦੀਆਂ 2,200 ਬੋਰੀਆਂ ਉਕਤ ਸ਼ਿਵਮ ਇੰਟਰਪ੍ਰਾਈਜਿਜ਼ ਵਿਖੇ ਬਣਾਏ ਗੋਦਾਮ ਵਿੱਚ ਜਮ੍ਹਾਂ ਕਰਵਾ ਦਿੱਤੀਆਂ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਜਦੋਂ ਮਿਤੀ 21-05-2018 ਨੂੰ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਨੇ ਪਿੰਡ ਫਿਰੋਜ਼ਸ਼ਾਹ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਸੀ ਤਾਂ ਉਸ ਸਮੇਂ ਉਸ ਮੰਡੀ ਵਿੱਚ ਕਣਕ ਦੀ ਕੋਈ ਬੋਰੀ ਹੀ ਨਹੀਂ ਸੀ। ਇਸ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਸ਼ਾਹ ਸਥਿਤ ਖਰੀਦ ਕੇਂਦਰ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਨੇ ਹੈਪੀ ਕਮਿਸ਼ਨ ਏਜੰਟਸ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਨਾਲ ਮਿਲ ਕੇ ਕਣਕ ਦੀਆਂ 13,134 ਬੋਰੀਆਂ, ਜਿਨ੍ਹਾਂ ਦੀ ਕੀਮਤ 1,13,93,745 ਰੁਪਏ ਬਣਦੀ ਸੀ, ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਲਤ ਕਾਰਵਾਈ ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਕਿਉਂਕਿ ਇਹ ਭੁਗਤਾਨ ਸਿੱਧੇ ਉਕਤ ਆੜਤੀਆਂ ਨੂੰ ਕੀਤਾ ਗਿਆ ਸੀ। ਇਸਦੇ ਨਾਲ ਹੀ ਤੱਤਕਾਲੀ ਡੀ.ਐਫ.ਐਸ.ਸੀ. ਬਲਰਾਜ ਸਿੰਘ ਨੂੰ ਘੁਟਾਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਇੰਚਾਰਜ ਇੰਸਪੈਕਟਰ ਬਲਰਾਜ ਸਿੰਘ ਅਤੇ ਉਕਤ ਆੜਤੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਨਹੀਂ ਕੀਤੀ ਸਗੋਂ ਉਕਤ ਕਸੂਰਵਾਰ ਇੰਸਪੈਕਟਰ ਤੇ ਆੜਤੀਆਂ ਨਾਲ ਮਿਲੀਭੁਗਤ ਕਰਦਿਆਂ ਕਣਕ ਦੀਆਂ ਕੁੱਲ ਬੋਰੀਆਂ ਤੇ ਉਨ੍ਹਾਂ ਦੀ ਬਣਦੀ ਰਕਮ ਵਾਪਸ ਵਸੂਲ ਲਈ। ਇਸ ਦੇ ਸਿੱਟੇ ਵਜੋਂ ਉਕਤ ਸਰਕਾਰੀ ਮੁਲਾਜ਼ਮਾਂ ਨੇ ਇਸ ਖਰੀਦ ਨਾਲ ਸਬੰਧਤ ਲਾਜ਼ਮੀ 3 ਪ੍ਰਤੀਸ਼ਤ ਮਾਰਕੀਟ ਫੀਸ ਅਤੇ 3 ਪ੍ਰਤੀਸ਼ਤ ਪੇਂਡੂ ਵਿਕਾਸ ਫੰਡ ਇਕੱਤਰ ਨਹੀਂ ਕੀਤਾ, ਜੋ ਕਿ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਹੋਣਾ ਸੀ, ਜਿਸ ਨਾਲ ਸੂਬਾ ਸਰਕਾਰ ਨੂੰ ਸਿੱਧੇ ਤੌਰ ‘ਤੇ ਵਿੱਤੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੁਲਾਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 September,2023
ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ
ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਪਟਿਆਲਾ : ਵਿਜੀਲੈਂਸ ਬਿਊਰੋ ਦੀ ਟੀਮ ਬੁੱਧਵਾਰ ਦੀ ਸਵੇਰ ਭਰਤ ਇੰਦਰ ਚਾਹਲ ਦੇ ਘਰ ਪੁੱਜੀ। ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ ਅਤੇ ਨਾ ਦਰਵਾਜ਼ਾ ਖੁੱਲ੍ਹਿਆ ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਾਪਿਸ ਪਰਤ ਗਈ। ਵਿਜੀਲੈਂਸ ਟੀਮ 'ਚ 2 ਔਰਤਾਂ ਸਮੇਤ ਸੱਤ ਮੈਬਰ ਸ਼ਾਮਲ ਸਨ। ਇਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਲੋਂ ਚਾਹਲ ਦੀ ਗ੍ਰਿਫ਼ਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ। ਦਰਅਸਲ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਖੇ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।
Punjab Bani 27 September,2023
ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ
ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ੍ਹ ਪੀਜ਼ਾ ਜੋੜਾ ਸਦਮੇ ’ਚ ਚੱਲੇ ਗਏ ਹਨ। ਹਾਲਾਂਕਿ ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨਕਲੀ ਹੈ ਅਤੇ ਇਸ ਨੂੰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਨਾ ਕਰਨ। ਉੱਥੇ ਹੀ ਦੂਜੇ ਪਾਸੇ ਹੁਣ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ’ਤੇ ਲੋਕਾਂ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਸਾਥ ਦੇਣ ਅਤੇ ਇਨਸਾਫ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਆਈਡੀ ’ਤੇ ਲਿਖਿਆ ਹੈ ਕਿ ਮੇਰੀ ਹਿੰਮਤ ਨਹੀਂ ਪੈਂਦੀ ਨਾ ਹੀ ਇਸ ਤਰ੍ਹਾਂ ਦੀ ਸਥਿਤੀ ਹੈ ਕਿ ਵਾਰ ਵਾਰ ਵੀਡੀਓ ਬਣਾਵਾ ਜਾਂ ਇੰਟਰਵਿਊ ਦੇਵਾ। ਕਿਸੇ ਦੇ ਵੀ ਬਿਨਾਂ ਸਬੂਤਾਂ ਤੋਂ ਦਿੱਤੇ ਫੇਕ ਬਿਆਨ ਕਾਰਨ ਉਨ੍ਹਾਂ ਦੇ ਅਕਸ ਨੂੰ ਨਾ ਖਰਾਬ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ’ਤੇ ਸਿਆਸੀ ਦਬਾਅ ਪਾ ਕੇ ਰਾਜ਼ੀਨਾਮੇ ਦੇ ਲਈ ਕਿਹਾ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਨੇ ਮਨਾਂ ਕੀਤਾ ਅਤੇ ਹੁਣ ਉਨ੍ਹਾਂ ਦੇ ਖਿਲਾਫ ਬਿਆਨ ਬਾਜ਼ੀ ਕੀਤੀ ਗਈ। ਉਨ੍ਹਾਂ ਕੋਲ ਪੂਰੇ ਸਬੂਤ ਹਨ। ਉਨ੍ਹਾਂ ਕੋਲ ਕੋਈ ਸਿਆਸੀ ਸਾਥ ਨਹੀਂ ਹੈ ਪਰ ਤੁਹਾਡੇ ਸਾਥ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਦਿਵਾਉਣ ਦੇ ਲਈ ਅਤੇ ਇੰਟਰਨੈੱਟ ਉੱਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ। ਦੱਸ ਦਈਏ ਕਿ ਇਸ ਮੈਸੇਜ ਨੂੰ ਸ਼ੇਅਰ ਕਰਦੇ ਹੋਏ ਸਹਿਜ ਅਰੋੜਾ ਨੇ ਇਹ ਵੀ ਕੈਪਸ਼ਨ ਦਿੱਤੀ ਹੈ ਕਿ ਉਨ੍ਹਾਂ ਦੇ ਪਤਨੀ ਡਿਪ੍ਰੈਸ਼ਨ ’ਚ ਹੈ। ਮੁੜ ਤੋਂ ਸਮਾਜ ’ਚ ਆਉਣ ਦੇ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ।
Punjab Bani 26 September,2023
ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਬਠਿੰਡਾ, 26 ਸਤੰਬਰ 2023: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਵਿੱਚ ਦਾਇਰ ਅਰਜ਼ੀ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਇਸ ਭਾਜਪਾ ਆਗੂ ਨੂੰ ਗ੍ਰਿਫਤਾਰ ਕਰਨ ਲਈ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਵੱਲੋਂ ਦਿੱਤੇ ਇਹਨਾਂ ਆਦੇਸ਼ਾਂ ਨੂੰ ਸਾਬਕਾ ਵਿੱਤ ਮੰਤਰੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਵਿਜੀਲੈਂਸ ਗਿਰਫਤਾਰ ਨਾ ਕਰ ਸਕੇ ਇਸ ਨੂੰ ਦੇਖਦਿਆਂ ਮਨਪ੍ਰੀਤ ਸਿੰਘ ਬਾਦਲ ਪਿਛਲੇ ਦੋ ਮਹੀਨਿਆਂ ਤੋਂ ਅੰਡਰਗਰਾਉਂਡ ਚੱਲ ਰਹੇ ਹਨ। ਵਿਜੀਲੈਂਸ ਵੱਲੋਂ ਦਰਜ ਕੇਸ ਵਿੱਚ ਕਈ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀ ਮਨਪ੍ਰੀਤ ਬਾਦਲ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਜੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ।
Punjab Bani 26 September,2023
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜੀਰਾ, ਮੱਖੂ ਅਤੇ ਹੋਰ ਕਈ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ। ਹਾਲ ਹੀ ਵਿੱਚ ਲਖਬੀਰ ਸਿੰਘ ਲੰਡਾ ਨਾਮ ਦੇ ਜੀਰਾ ਦੇ ਇੱਕ ਕਰਿਆਨੇ ਦੇ ਦੁਕਾਨਦਾਰ ਨੂੰ ਫਿਰੌਤੀ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਦੋ ਨਕਾਬਪੋਸ਼ਾਂ ਨੇ ਪੀੜਤ ਦੁਕਾਨਦਾਰ 'ਤੇ ਗੋਲੀਆਂ ਵੀ ਚਲਾਈਆਂ। ਡੀਐਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਸਾਥੀਆਂ ਦੇ ਘਰਾਂ 'ਤੇ 48 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਜਾਂਚ ਏਜੰਸੀ ਨੇ ਲਖਬੀਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਖੁਫੀਆ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਕੈਨੇਡਾ ਦੇ ਅਲਬਰਟਾ ਵਿੱਚ ਲੁਕਿਆ ਹੋਇਆ ਹੈ। ਪਾਕਿਸਤਾਨੀ ਅੱਤਵਾਦੀ ਰਿੰਦਾ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਕੈਨੇਡਾ ਜਾ ਕੇ ਉਸ ਨੇ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ BKI ਨਾਲ ਹੱਥ ਮਿਲਾਇਆ। ਲੰਡਾ ਖ਼ਿਲਾਫ਼ 2011 ਵਿੱਚ ਕੇਸ ਦਰਜ ਹੋਇਆ ਸੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ ਇਸ ਵੇਲੇ ਲਖਬੀਰ ਸਿੰਘ ਖ਼ਿਲਾਫ਼ ਅੰਮ੍ਰਿਤਸਰ, ਤਰਨਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਸਮੇਤ ਕਰੀਬ 18 ਅਪਰਾਧਿਕ ਮਾਮਲੇ ਦਰਜ ਹਨ।
Punjab Bani 25 September,2023
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 25 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 25 September,2023
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 25 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 25 September,2023
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ ਜਾਂਚ 'ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ 'ਚ ਘੱਟ ਰੇਟ 'ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼ ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ। ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ। ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।
Punjab Bani 25 September,2023
ਪੰਜਾਬ 'ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ 'ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ, 25 ਸਤੰਬਰ 2023- ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਧਾਰੀ ਸਿੱਖ ਗੁਰਜਿੰਦਰ ਸਿੰਘ (45) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਜੋ ਸਾਰਾ ਦਿਨ ਗੁਰਬਾਣੀ ਪੜ੍ਹਨ ਅਤੇ ਖੇਤੀ ਦੇ ਧੰਦੇ ਵਿਚ ਵਿਅਸਤ ਰਹਿੰਦਾ ਸੀ। ਬੀਤੇ ਕੱਲ੍ਹ ਸ਼ਾਮ ਜਦੋਂ ਗੁਰਜਿੰਦਰ ਸਿੰਘ ਆਪਣੇ ਘਰੋਂ ਫਸਲ ਨੂੰ ਸਪਰੇਅ ਕਰਨ ਲਈ ਮੋਟਰਸਾਇਕਲ ਉੱਪਰ ਸਵਾਰ ਹੋ ਖੇਤਾਂ ਵੱਲ ਨਿਕਲਿਆ ਤਾਂ ਕਰੀਬ 8 ਵਜੇ ਟਿਊਬਵੈੱਲ ਵਾਲੇ ਕਮਰੇ ਨੇੜੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਜਿੰਦਰ ਸਿੰਘ ਅਣਵਿਆਹਿਆ ਸੀ ਅਤੇ ਉਸਦੇ ਦੋ ਵੱਡੇ ਭਰਾਵਾਂ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
Punjab Bani 25 September,2023
ਬਿਜਲੀ ਚੋਰੀ ਨੂੰ ਠੋਕਿਆ 57.04 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ
ਬਿਜਲੀ ਚੋਰੀ ਨੂੰ ਠੋਕਿਆ 57.04 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਪੰਜਾਬ, 24 ਸਤੰਬਰ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਦੇ ਲੁਧਿਆਣਾ ਕੇਂਦਰੀ ਜੋਨ ਦੇ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਕੇਂਦਰੀ ਜੋਨ ਲੁਧਿਆਣਾ ਦੇ ਚੀਫ਼ ਇਜੀਨੀਅਰ ਇੰਜ. ਇੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਚੋਰੀ ਉੱਪਰ ਨੱਥ ਪਾਵਨ ਸਬੰਧੀ ਲਗਾਤਾਰ ਚਲ ਰਹੀਆਂ ਕੋਸ਼ਿਸ਼ਾਂ ਅਧੀਨ ਸ਼ਨੀਵਾਰ ਨੂੰ ਸਬੰਧਤ ਇਲਾਕਿਆਂ ਅੰਦਰ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਟੀਮਾਂ ਨੇ 4092 ਕੁਨੈਕਸ਼ਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚ ਪੂਰਬੀ ਸਰਕਲ ਦੇ 127 ਕੁਨੈਕਸ਼ਨ, ਪੱਛਮੀ ਸਰਕਲ ਦੇ 1594 ਕੁਨੈਕਸ਼ਨ, ਸਬ ਅਰਬਨ ਸਰਕਲ ਦੇ 844 ਕੁਨੈਕਸ਼ਨ ਅਤੇ ਖੰਨਾ ਸਰਕਲ ਦੇ 1527 ਕੁਨੈਕਸ਼ਨ ਸ਼ਾਮਲ ਰਹੇ। ਚੀਫ਼ ਇੰਜੀਨੀਅਰ ਨੇ ਖੁਲਾਸਾ ਕੀਤਾ ਕਿ ਚੈਕਿੰਗ ਦੌਰਾਨ ਟੀਮਾਂ ਨੇ 220 ਕੁਨੈਕਸ਼ਨ ਅਜਿਹੇ ਫੜੇ, ਜਿਨ੍ਹਾਂ ਵਿਚੋਂ 78 ਕੁਨੈਕਸ਼ਨ ਬਿਜਲੀ ਚੋਰੀ 6 ਕੁਨੈਕਸ਼ਨ ਬਿਜਲੀ ਦੀ ਦੁਰਵਰਤੋਂ (ਯੂ ਯੂ ਈ) ਅਤੇ 136 ਕਨੈਕਸ਼ਨ ਗੈਰ ਕਾਨੂੰਨੀ ਤਰੀਕੇ ਨਾਲ ਸਪਲਾਈ (ਯੂ ਈ) ਤੇ ਹੋਰਨਾਂ ਮਾਮਲਿਆਂ ਨਾਲ ਜੁੜੇ ਸਨ। ਇਨ੍ਹਾਂ 220 ਕੇਸਾਂ ਵਿੱਚ ਟੀਮਾਂ ਨੇ 57.04 ਲੱਖ ਰੁਪਏ ਦੇ ਜੁਰਮਾਨੇ ਵਸੂਲੇ। ਉਹਨਾਂ ਨੇ ਦੱਸਿਆ ਕਿ ਇਹਨਾਂ 220 ਕੇਸਾਂ ਵਿੱਚੋ 94 ਕੇਸ ਸਬ ਅਰਬਨ ਸਰਕਲ, 73 ਕੇਸ ਖੰਨਾ ਸਰਕਲ, 42 ਕੇਸ ਪੱਛਮੀ ਸਰਕਲ ਅਤੇ 11 ਕੇਸ ਪੂਰਬੀ ਸਰਕਲ ਵਿਚੋਂ ਸਨ। ਇਸ ਤਹਿਤ ਮੁਹਿੰਮ ਦੌਰਾਨ ਸਭ ਤੋ ਵੱਧ ਕੁਨੈਕਸ਼ਨ ਪੱਛਮੀ ਸਰਕਲ - 1594 ਅਧੀਨ ਚੈੱਕ ਕੀਤੇ ਗਏ, ਜਿਨ੍ਹਾਂ ਵਿੱਚੋਂ ਕਾਰਜਕਾਰੀ ਇੰਜੀਨੀਅਰ (ਅਗਰ ਨਗਰ) ਦਲਜੀਤ ਸਿੰਘ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਸਦਕਾ ਸਿਰਫ਼ ਅਗਰ ਨਗਰ ਡਵੀਜਨ ਅੰਦਰ 469 ਕੁਨੈਕਸ਼ਨ ਚੈੱਕ ਕੀਤੇ ਗਏ। ਇੰਜ. ਇੰਦਰਪਾਲ ਸਿੰਘ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ ਸਰਕਾਰ ਸੂਬੇ ਅੰਦਰ ਬਿਜਲੀ ਚੋਰੀ ਉੱਪਰ ਨੱਥ ਪਾਉਣ ਲਈ ਵਚਨਬੱਧ ਹੈ ਅਤੇ ਸੀਐਮਡੀ ਇੰਜ. ਬਲਦੇਵ ਸਿੰਘ ਸਰਾਂ ਤੇ ਡਾਇਰੈਕਟਰ ਵੰਡ ਡੀਪੀਐਸ ਗਰੇਵਾਲ ਦੀਆਂ ਬਿਜਲੀ ਚੋਰੀ ਦੀ ਅਲਾਮਤ ਨੂੰ ਖ਼ਤਮ ਕਰਨ ਵਾਸਤੇ ਕੁੰਡੀ ਲਗਾਉਣ ਵਾਲੇ ਖਪਤਕਾਰਾਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਹਨ।
Punjab Bani 24 September,2023
ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ
ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ - ਲੱਤਾਂ ਮਾਰਕੇ ਗੇਟ ਨੂੰ ਤੋੜਨ ਦੀ ਕੀਤੀ ਕੋਸ਼ਿਸ਼ - ਘਰ ਦੇ ਅੰਦਰ ਇੱਟਾਂ ਰੋੜੇ ਵੀ ਗਏ ਮਾਰੇ - ਕੈਮਰੇ ਵਿੱਚ ਕੈਦ ਤਸਵੀਰਾਂ : ਪੁਲਿਸ ਖਾਮੋਸ਼ ਪਟਿਆਲਾ, 24 ਸਤੰਬਰ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਟਿਆਲਾ ਸਥਿਤ ਘਰ ਜਿਸ ਵਿੰਚ ਅੱਜ ਕਲ ਉਨ੍ਹਾਂ ਦਾ ਪਰਿਵਾਰ ਰਹਿੰਦਾ ਹੈ ਤੇ ਲੰਘੀ ਰਾਤ ਕੁੱਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਬਕਾਇਦਾ ਤੌਰ 'ਤੇ ਗੇਟ ਨੂੰ ਲੱਤਾਂ ਮਾਰਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ ਘਰ ਦੇ ਅੰਦਰ ਇੱਟਾਂ ਰੋੜੇ ਵੀ ਮਾਰੇ ਗਏ, ਇਹ ਹਮਲਾਵਰ ਅਧਾ ਦਰਜਨ ਦੇ ਕਰੀਬ ਸਨ। ਹਾਲਾਂਕਿ ਸਾਰਾ ਕੁੱਝ ਕੈਮਰੇ ਵਿੱਚ ਕੈਦ ਹੋ ਗਿਆ ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਿਜਸਨੂੰ ਲੈ ਕੇ ਪਰਿਵਾਰ ਅਜੇ ਤੱਕ ਚਿੰਤਾ ਵਿੱਚ ਹੈ। ਕਿਸੇ ਵੇਲੇ ਸਾਰਾ ਪੰਜਾਬ ਇਸ ਘਰ ਤੋਂ ਚਲਦਾ ਸੀ। ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਪਿੰਡ ਵਾਲੇ ਘਰ ਤੋਂ ਬਾਅਦ ਇਸ ਘਰ ਵਿੱਚ ਡੇਰੇ ਲਗਾਉਂਦੇ ਸਨ। ਅੱਜ ਕੱਲ ਇਥੇ ਉਨ੍ਹਾਂ ਦੇ ਦਾਮਾਦ ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਤੇ ਉਨ੍ਹਾਂ ਦੀ ਬੇਟੀ ਅਤੇ ਪਰਿਵਾਰ ਰਹਿ ਰਿਹਾ ਹੈ। ਹੈਰਾਨੀ ਹੈ ਕਿ ਇਸ ਪਰਿਵਾਰ ਵੱਲ ਕਿਸੇ ਦੀ ਝਾਕਣ ਦੀ ਜੁਅਰਤ ਨਹੀਂ ਸੀ ਪਰ ਇਸਨੂੰ ਪੁਲਿਸ ਦੀ ਨਾਕਾਮੀ ਕਹਿ ਲਵੋ ਕਿ ਘਰ ਉਪਰ ਹਮਲਾ ਹੋ ਗਿਆ ਤੇ ਇੱਟਾਂ ਰੋੜਿਆਂ ਦੀ ਬਰਸਾਤ ਹੋ ਗਈ, ਜਿਸਨੂੰ ਲੈ ਕੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸਨੂੰ ਲੈ ਕੇ ਪਰਿਵਾਰ ਵੱਡੀ ਨਿਰਾਸ਼ਾ ਵਿੱਚ ਹੈ। ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਖੁਦ ਹੁੰਦੇ ਸਨ, ਉਸ ਵੇਲੇ ਇਸ ਘਰ ਦੇ ਦੁਆਲੇ ਪੰਜਾਬ ਪੁਲਿਸ ਤਾਂ ਕਿ ਸੀਆਰਪੀ ਦਾ ਪਹਿਰਾ ਵੀ ਰਿਹਾ ਹੈ। ਜਥੇਦਾਰ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਪੰਜਾਬ ਦੀ ਵਜਾਰਤ ਵਿੱਚ ਮੰਤਰੀ ਰਹੇ ਹਨ। ਇਸਦੇ ਬਾਵਜੂਦ ਵੀ ਪਰਿਵਾਰ ਦੀ ਸੁਰਖਿਆ ਪਿਛਲੇ ਸਮੇਂ ਵਿੱਚ ਖੋਹ ਲਈ ਗਈ ਪਰ ਫਿਰ ਵੀ ਪਰਿਵਾਰ ਸ਼ਾਂਤ ਰਿਹਾ। ਸਿਕਉਰਿਟੀ ਸਬੰਧੀ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਵੀ ਲਿਖਿਆ ਹੈ ਪਰ ਸੁਰਖਿਆ ਨੂੰ ਲੈ ਕੇ ਹੀ ਪਹਿਲਾਂ ਪੰਜਾਬ ਵਿੱਚ ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਜਾਨ ਜਾ ਚੁਕੀ ਹੈ ਤੇ ਜੇਕਰ ਲੰਘੀ ਰਾਤ ਅਣਪਛਾਤੇ ਹਮਲਾਵਰ ਕੋਈ ਵੱਡਾ ਭਾਣਾ ਵੀ ਵਰਤਾ ਸਕਦੇ ਸਨ। ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਹਮਲਾਵਰਾਂ ਨੂੰ ਤੁਰੰਤ ਪਟਿਆਲਾ ਪੁਲਿਸ ਨੂੰ ਕਹਿ ਕੇ ਨੱਥ ਪਵਾਉਣ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਪਟਿਆਲਾ ਦੇ ਕਈ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧਂ ਬੇਨਤੀ ਕੀਤੀ ਹੈ ਪਰ ਕੋਈ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਕਾਰਨ ਪਰਿਵਾਰ ਦੀ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜੇਕਰ ਇਨੇ ਵੱਡੇ ਪਰਿਵਾਰ 'ਤੇ ਹਮਲਾ ਹੋ ਸਕਦਾ ਹੈ ਤਾਂ ਬਾਕੀ ਪਟਿਆਲਵੀਆਂ ਦੀ ਸੁਰੱਖਿਆ ਦਾ ਕਿ ਹਾਲ ਹੋਵੇਗਾ। ਇਹ ਤੁਸੀ ਆਪ ਹੀ ਵੇਖ ਲਵੋ।
Punjab Bani 24 September,2023
ਚੋਰੀਆਂ ਕਰਨ ਵਾਲੇ ਚੋਰ ਨੂੰ ਆਖਿਰ ਪੁਲਿਸ ਨੇ ਕੀਤਾ ਕਾਬੂ
ਚੋਰੀਆਂ ਕਰਨ ਵਾਲੇ ਚੋਰ ਨੂੰ ਆਖਿਰ ਪੁਲਿਸ ਨੇ ਕੀਤਾ ਕਾਬੂ ਚੋਰੀ ਕੀਤਾ ਸਮਾਨ ਵੀ ਬਰਾਮਦ - ਚੋਰ 'ਤੇ ਦੋ ਮੁਕੱਦਮੇ ਹਨ ਸਨੌਰ ਥਾਣੇ ਵਿੱਚ ਦਰਜ - ਕਈ ਹੋਰ ਚੋਰੀਆਂ ਨੂੰ ਵੀ ਦਿੱਤਾ ਸੀ ਇਸਨੇ ਅੰਜਾਮ ਪਟਿਆਲਾ, 24 ਸਤੰਬਰ : ਲੰਘੇ ਦਿਨਾਂ ਵਿੱਚ ਸਨੌਰ ਅੰਦਰ ਅਧਾ ਦਰਜਨ ਦੇ ਕਰੀਬ ਚੋਰੀਆਂ ਕਰਨ ਵਾਲੇ ਚੋਰ ਨੂੰ ਆਖਿਰ ਸਨੌਰ ਪੁਲਿਸ ਨੇ ਕਾਬੂ ਕਰ ਲਿਆ ਹੈ। ਸਨੌਰ ਥਾਣਾ ਦੀ ਇੰਚਾਰਜ ਨੇ ਦੱਸਆ ਕਿ ਇਸਨੇ ਸਾਰੀਆਂ ਚੋਰੀਆਂ ਮੰਨ ਲਈਆਂ ਹਨ ਤੇ ਇਸਨੂੰ ਹੁਣ ਪੁੱਛਗਿਛ ਕਰਨ ਤੋਂ ਬਾਅਦ ਜੇਲ ਭੇਜਿਆ ਜਾ ਰਿਹਾ ਹੈ। ਐਸ.ਐਚ.ਓ ਸਨੌਰ ਨੇ ਦੱਸਿਆ ਕਿ ਇਸਤੋਂ ਇੱਕ ਚੋਰੀ ਦਾ ਸਪਲੈਂਡਰ ਮੋਟਰਸਾਇਕਲ ਰੰਗ ਸਿਲਵਰ ਜੋ ਉਸਨੇ ਕਰੀਬ 12/13 ਦਿਨ ਪਹਿਲਾਂ ਪੁਰਾਣੇ ਬੱਸ ਸਟੈਂਡ ਪਟਿਆਲਾ ਦੇ ਕੋਲੋ ਚੋਰੀ ਕੀਤਾ ਸੀ, ਬ੍ਰਾਮਦ ਕੀਤਾ ਹੈ ਅਤੇ ਕਸਬਾ ਸਨੌਰ ਵਿੱਚੋਂ ਚੋਰੀ ਕੀਤੀ ਐਲ.ਈ.ਡੀ. ਅਤੇ ਪੈਸਿਆ ਦੀ ਭਾਨ ਕੁੱਲ 3618 ਰੁਪਏ, ਵਾਰਦਾਤ ਸਮੇ ਦੁਕਾਨਾਂ ਦੇ ਸਟਰ ਤੋੜਨ ਲਈ ਵਰਤਿਆ ਗਿਆ ਰਾਡ ਲੋਹਾ ਵੀ ਬ੍ਰਾਮਦ ਕੀਤਾ ਹੈ। 12 ਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਸਬਾ ਸਨੌਰ ਵਿਖੇ ਨਾ ਮਾਲੂਮ ਵਿਅਕਤੀ ਵੱਲੋ 3/4 ਕਰਿਆਨੇ ਅਤੇ ਡਾਇਰੀ ਦੀਆਂ ਦੁਕਾਨਾਂ ਦੇ ਤਾਲੇ ਤੋੜ ਕੇ ਪੈਸੇ ਚੋਰੀ ਕਰ ਲਏ ਸੀ ਜਿਸ ਸਬੰਧੀ ਮੁੱਕਦਮਾ ਨੰਬਰ 77 ਥਾਣਾ ਸਨੌਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਫਿਰ ਮਿਤੀ 20/21-9-23 ਦੀ ਦਰਮਿਆਨੀ ਰਾਤ ਨੂੰ ਕਸਬਾ ਸਨੌਰ ਵਿਖੇ ਅਨੁਜ ਕੁਮਾਰ ਪੁੱਤਰ ਸਤਪਾਲ ਵਾਸੀ ਆਹਲੂਵਾਲੀਆ ਮੁਹੱਲਾ ਸਨੌਰ ਦੀ ਦੁਕਾਨ ਵਿੱਚੋ ਤਾਲੇ ਤੋੜ ਕੇ 15/16 ਹਜਾਰ ਰੁਪਏ, ਰਮੇਸ਼ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਪਠਾਣਾ ਵਾਲਾ ਮੁਹੱਲਾ ਸਨੌਰ ਅਤੇ ਪ੍ਰਿਥੀ ਸਿੰਘ ਪੁੱਤਰ ਸਾਦੀ ਰਾਮ ਵਾਸੀ ਗਰਿੱਡ ਕਲੋਨੀ ਸਨੌਰ ਦੀਆਂ ਦੁਕਾਨਾਂ ਵਿੱਚੋ ਤਾਲੇ ਤੋੜ ਕੇ 15/16 ਹਜਾਰ ਰੁਪਏ ਚੋਰੀ ਕਰ ਲਏ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 82 ਮਿਤੀ 21-9-23 ਅ/ਧ 457,380 ਆਈ.ਪੀ.ਸੀ. ਥਾਣਾ ਸਨੌਰ ਵਿਖੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।ਜੋ ਦੋਰਾਨੇ ਤਫਤੀਸ ਚੋਰੀਸ਼ੁਦਾ ਦੁਕਾਨਾਂ ਦੇ ਆਸ ਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਇਹਨਾਂ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ ਵਿਅਕਤੀ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਰੇਸ਼ਮ ਸਿੰਘ ਵਾਸੀ ਅਜਰਾਵਰ ਥਾਣਾ ਖੇੜੀ ਗੰਡਿਆਂ ਜਿਲ੍ਹਾ ਪਟਿਆਲਾ ਨੂੰ ਟਰੇਸ ਕਰਕੇ ਮਿਤੀ 23-9-23 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸੀ ਸੁਖਵਿੰਦਰ ਸਿੰਘ ਉਰਫ ਸੁੱਖੀ ਉਕਤ ਨੇ ਦੋਰਾਨੇ ਪੁੱਛਗਿੱਛ ਦੱਸਿਆ ਕਿ ਉਹ ਕਰੀਬ 3/4 ਮਹਿਨੇ ਪਹਿਲਾਂ ਮਾੜੀ ਸੰਗਤ ਵਿੱਚ ਪੈ ਕੇ ਨਸ਼ਾ ਕਰਨ ਲੱਗ ਪਿਆ ਹੈ ਜਿਸ ਕਰਕੇ ਉਹ ਆਪਣੇ ਮਾਤਾ ਪਿਤਾ ਨਾਲ ਲੜਾਈ ਝਗੜਾ ਕਰਦਾ ਸੀ ਅਤੇ ਉਸਦੇ ਮਾਤਾ ਪਿਤਾ ਨੇ ਉਸ ਨੂੰ ਘਰ ਤੋ ਬੇਦਖਲ ਕਰ ਦਿੱਤਾ ਸੀ। ਜਿਸ ਕਰਕੇ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖੀ ਨੇ ਆਪਣਾ ਘਰ ਛੱਡ ਦਿੱਤਾ ਸੀ ਅਤੇ ਉਹ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਲੱਗ ਪਿਆ ਸੀ ਅਤੇ ਉਹ ਰਾਤ ਨੂੰ ਦੁਕਾਨਾਂ ਵਿੱਚੋ ਚੋਰੀ ਕਰਕੇ ਰੇਲਵੇ ਸਟੇਸ਼ਨ ਜਾਂ ਬੱਸ ਸਟੇਸ਼ਨ ਪਟਿਆਲਾ ਪਰ ਹੀ ਸੌ ਜਾਂਦਾ ਸੀ। ਇਸ ਦੌਰਾਨ ਐਸ.ਪੀ. ਸਿਟੀ ਸਰਫਰਾਜ ਆਲਮ ਅਤੇ ਡੀਐਸਪੀ ਸਨੌਰ ਨੇ ਦੱਸਿਆ ਕਿ ਦੋਸੀ ਸੁਖਵਿੰਦਰ ਸਿੰਘ ਉਰਫ ਸੁੱਖੀ ਉਕਤ ਨੇ ਪੁੱਛਗਿਛ ਦੋਰਾਨ ਮੰਨਿਆ ਹੈ ਕਿ ਸਨੌਰ ਦੇ ਨਾਲ-ਨਾਲ ਮਿਤੀ 22/23 ਦੀ ਦਰਮਿਆਨੀ ਰਾਤ ਨੰ ਵੀ ਸ਼ਹਿਰ ਪਟਿਆਲਾ ਵਿੱਚ ਥਾਣਾ ਕੋਤਵਾਲੀ ਪਟਿਆਲਾ ਦੇ ਏਰੀਆ ਵਿੱਚ ਉਸਨੇ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਉਸਨੇ ਬਾਰਨ ਅਤੇ ਰਾਜਪੁਰਾ ਸਾਇਡ ਤੋ ਵੀ ਰਾਤ ਨੂੰ ਦੁਕਾਨਾਂ ਦੇ ਤਾਲੇ ਤੋੜਕੇ ਚੋਰੀਆਂ ਕੀਤੀਆਂ ਹਨ।ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕਰਕੇ ਚੋਰੀ ਕੀਤਾ ਹੋਇਆ ਸਮਾਨ ਅਤੇ ਹੋਰ ਕੀਤੀਆਂ ਚੋਰੀਆਂ ਬਾਰੇ ਪਤਾ ਲਗਾਇਆ ਜਾਵੇਗਾ।
Punjab Bani 24 September,2023
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਪੰਜਾਬ 24 Sep--ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ, ਜੋ ਇਸ ਸਮੇਂ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿੱਚ ਲੁਕੇ ਹੋਏ ਹਨ। NIA ਨੇ ਪੁਲਿਸ ਤੋਂ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਕੈਨੇਡਾ 'ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਕਾਰਨ NIA ਵੀ ਹਰਕਤ 'ਚ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ NIA ਨੇ ਪਿਛਲੇ ਕਈ ਸਾਲਾਂ ਦੌਰਾਨ ਫਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜਣ ਵਾਲੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਇਸ ਦੇ ਨਾਲ ਹੀ ਐਨਆਈਏ ਗੈਂਗਸਟਰਾਂ ਦੇ ਉਨ੍ਹਾਂ ਸਾਥੀਆਂ ਦੀ ਸੂਚੀ ਵੀ ਤਿਆਰ ਕਰ ਰਹੀ ਹੈ ਜੋ ਵਿਦੇਸ਼ ਭੱਜ ਗਏ ਹਨ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਸਾਰਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜਣ 'ਚ ਮਦਦ ਕੀਤੀ ਹੈ।ਚਾਹੇ ਉਹ ਲੋਕ ਇਮੀਗ੍ਰੇਸ਼ਨ ਜਾਂ ਕਿਸੇ ਹੋਰ ਵਿਭਾਗ ਨਾਲ ਸਬੰਧਤ ਹਨ, ਉਨ੍ਹਾਂ ਸਾਰਿਆਂ ਨੂੰ ਦਬੋਚਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਐਨਆਈਏ ਵੱਲੋਂ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ।
Punjab Bani 24 September,2023
2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ
2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ ਅੰਮ੍ਰਿਤਸਰ, 23 ਸਤੰਬਰ 2023: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ।
Punjab Bani 23 September,2023
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ ਪੰਨੂ ਖਿਲਾਫ NIA ਦਾ ਐਕਸ਼ਨ, ਚੰਡੀਗੜ੍ਹ ਅਤੇ ਅੰਮ੍ਰਿਤਸਰ 'ਚ ਜਾਇਦਾਦ ਜ਼ਬਤ ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੈਂਬਰ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਐਨਆਈਏ ਨੇ ਉਸ ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਜਾਇਦਾਦ ਜ਼ਬਤ ਕਰ ਲਈ ਹੈ। ਦੱਸ ਦੇਈਏ ਕਿ ਪੰਨੂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਭਾਰਤ ਨੇ ਉਸ ਨੂੰ ਖਾਲਿਸਤਾਨੀ ਅੱਤਵਾਦੀ ਐਲਾਨਿਆ ਹੋਇਆ ਹੈ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਪੰਨੂ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) 1967 ਦੀ ਧਾਰਾ 33 (5) ਦੇ ਤਹਿਤ ਇੱਕ ਵਿਸ਼ੇਸ਼ ਅਦਾਲਤ ਵਿੱਚ ਪਹੁੰਚ ਕੀਤੀ ਸੀ। ਦੱਸ ਦੇਈਏ ਕਿ ਅਮਰੀਕਾ, ਕੈਨੇਡਾ, ਬਰਤਾਨੀਆ ਆਦਿ ਵਿੱਚ ਵਿਦੇਸ਼ੀ ਨਾਗਰਿਕਤਾ ਵਾਲੇ ਕੁਝ ਕੱਟੜਪੰਥੀ ਸਿੱਖਾਂ ਦੁਆਰਾ ਚਲਾਏ ਜਾ ਰਹੇ ਪਾਬੰਦੀਸ਼ੁਦਾ ਸੰਗਠਨ SFJ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 3 (1) ਦੇ ਉਪਬੰਧਾਂ ਤਹਿਤ ਗੈਰ-ਕਾਨੂੰਨੀ ਘੋਸ਼ਿਤ ਕੀਤਾ ਗਿਆ ਸੀ।ਭਾਰਤ ਸਰਕਾਰ ਨੇ, 10 ਜੁਲਾਈ, 2019 ਦੀ ਆਪਣੀ ਨੋਟੀਫਿਕੇਸ਼ਨ ਦੁਆਰਾ, SFJ ਨੂੰ ਇੱਕ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਸੀ ਅਤੇ ਇਸ 'ਤੇ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਕਿਹਾ ਸੀ ਕਿ ਜਥੇਬੰਦੀ ਦਾ ਮੁੱਢਲਾ ਉਦੇਸ਼ ਪੰਜਾਬ ਵਿੱਚ ‘ਆਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਦੇਸ਼’ ਸਥਾਪਤ ਕਰਨਾ ਹੈ ਅਤੇ ਇਹ ਖ਼ਾਲਿਸਤਾਨ ਦੀ ਖੁੱਲ੍ਹ ਕੇ ਹਮਾਇਤ ਕਰਦੀ ਹੈ। ਇਹ ਸੰਗਠਨ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਚੁਣੌਤੀ ਦਿੰਦਾ ਹੈ।
Punjab Bani 23 September,2023
ਪਟਿਆਲਾ ਪੁਲਿਸ ਵੱਲੋਂ ਰਾਜਗੜ੍ਹ ਵਿੱਚ ਨਸ਼ਾ ਤਸਕਰ ਦੀ 33.27 ਲੱਖ ਰੁਪਏ ਦੀ ਜਾਇਦਾਦ ਜਬਤ
ਪਟਿਆਲਾ ਪੁਲਿਸ ਵੱਲੋਂ ਰਾਜਗੜ੍ਹ ਵਿੱਚ ਨਸ਼ਾ ਤਸਕਰ ਦੀ 33.27 ਲੱਖ ਰੁਪਏ ਦੀ ਜਾਇਦਾਦ ਜਬਤ ਸਮਾਣਾ/ਪਟਿਆਲਾ, 22 ਸਤੰਬਰ: ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਕਾਰਵਾਈ ਵਿੱਚ ਤੇਜੀ ਲਿਆਂਦੀ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ਉਪਰ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿਖੇ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ ਜਬਤ ਕੀਤੀ ਗਈ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਐਸਪੀ ਡਿਟੈਕਟਿਵ ਹਰਵੀਰ ਸਿੰਘ ਅਟਵਾਲ ਤੇ ਐਸਪੀ ਓਪਰੇਸ਼ਨ ਸੌਰਵ ਜਿੰਦਲ ਦੀ ਦੇਖ-ਰੇਖ ਹੇਠ ਥਾਣਾ ਪਸਿਆਣਾ ਦੀ ਪੁਲਿਸ ਨੇ ਡੀਐਸਪੀ ਸਮਾਣਾ ਨੇਹਾ ਅਗਰਵਾਲ ਅਤੇ ਐਸਐਚਓ ਕਰਨਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਵਿੱਕੀ ਕੌਰ ਪਤਨੀ ਬਲਕਾਰ ਸਿੰਘ ਵਾਸੀ ਰਾਜਗੜ੍ਹ ਵੱਲੋਂ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ, ਜਿਸਦੀ ਕੀਮਤ 33 ਲੱਖ 27 ਹਜਾਰ 50 ਰੁਪਏ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਐਕਟ ਅਧੀਨ ਕਾਰਵਾਈ ਕਰਕੇ ਹੋਏ ਇਸ ਪ੍ਰਾਪਰਟੀ ਨੂੰ ਯੋਗ ਅਥਾਰਟੀ ਤੋਂ ਜਬਤ ਕਰਨ ਦੇ ਹੁਕਮ ਹਾਸਲਕਰਕੇ ਕਾਇਦੇ ਅਨੁਸਾਰ ਜਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਜਬਤ ਕਰਨ ਦੇ ਹੁਕਮ ਵਿੱਕੀ ਕੌਰ ਦੇ ਘਰ ਮੂਹਰੇ ਚਿਪਕਾਅ ਕੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਗਈ ਕਿ ਉਹ ਕਾਲੇ ਕਾਰੋਬਾਰ ਨੂੰ ਛੱਡਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਜਾਣ ਨਹੀਂ ਤਾਂ ਪੁਲਿਸ ਵੱਲੋਂ ਭਵਿੱਖ ਵਿੱਚ ਹੋਰ ਵੀ ਅਜਿਹੀਆਂ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ।
Punjab Bani 23 September,2023
ਰੋ-ਰੋ ਕੇ ਦੱਸੀ ਸਾਰੀ ਕਹਾਣੀ
ਰੋ-ਰੋ ਕੇ ਦੱਸੀ ਸਾਰੀ ਕਹਾਣੀ ਕੁੱਲੜ ਪੀਜ਼ਾ ਵਾਲੇ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ ਜਲੰਧਰ - ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ ਸਟਾਲ ਦੇ ਮਾਲਕ ਵੱਲੋਂ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ। ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਵਾਲ ਹੈ।ਇਸ ਦੌਰਾਨ ਉਹ ਰੋ ਰਿਹਾ ਹੈ ਅਤੇ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਇਸ ਨੂੰ ਹੋਰ ਵਾਇਰਲ ਨਾ ਕਰੋ। ਇਸ ਤੋਂ ਪਹਿਲਾਂ ਉਸ ਨੇ ਆਖਿਆ ਸੀ ਕਿ ਉਨ੍ਹਾਂ ਦੀ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਉਹ ਝੂਠੀ ਹੈ ਅਤੇ AI ਦੀ ਵਰਤੋਂ ਕਰ ਕੇ ਬਣਾਈ ਗਈ ਹੈ।ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਇਹ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਸੀ ਅਤੇ ਪੈਸੇ ਦੀ ਮੰਗ ਵੀ ਕੀਤੀ ਸੀ। ਇਸ ਤੋਂ ਬਾਅਦ ਵੀਡੀਓ ਵਾਇਰਲ ਕਰ ਦਿੱਤੀ। ਕਥਿਤ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਇਕ ਮਹਿਲਾ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ। ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਵੀਡੀਓ ਦੇ ਇੰਟਰਨੈੱਟ ਮੀਡੀਆ ਉਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ।
Punjab Bani 22 September,2023
ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਆਪਰੇਸ਼ਨ ਦੌਰਾਨ ਇੱਕ ਗ੍ਰਿਫਤਾਰ ਤੇ ਪੁੱਛਗਿੱਛ ਲਈ 30 ਵਿਅਕਤੀ ਹਿਰਾਸਤ ਵਿੱਚ ਲਏ ; 120 ਗ੍ਰਾਮ ਹੈਰੋਇਨ, ਇੱਕ ਪਿਸਤੌਲ ਬਰਾਮਦ - 2500 ਪੁਲਿਸ ਕਰਮਚਾਰੀ ਵਾਲੀਆਂ 600 ਤੋਂ ਵੱਧ ਪੁਲਿਸ ਪਾਰਟੀਆਂ ਨੇ ਆਪੇ੍ਰਸ਼ਨ ਨੂੰ ਦਿੱਤਾ ਅੰਜਾਮ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੂਬਾ ਪੱਧਰ ’ਤੇ ਉਨ੍ਹਾਂ ਦੇ ਸਾਥੀਆਂ ਦੇ 1159 ਤੋਂ ਵੱਧ ਸ਼ੱਕੀ ਟਿਕਾਣਿਆਂ/ਛੁਪਣਗਾਹਾਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ , ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਵੱਖ-ਵੱਖ ਗੈਂਗਸਟਰਾਂ ਨਾਲ ਜੁੜੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ । ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਲੋੜੀਂਦੀਆਂ ਪੁਲਿਸ ਪਾਰਟੀਆਂ ਤਾਇਨਾਤ ਕਰਨ ਅਤੇ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ ,ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਵੱਡੀ ਸੱਟ ਮਾਰਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ 2500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 625 ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਲਗਭਗ 1159 ਟਿਕਾਣਿਆਂ ’ਤੇ ਇਹ ਕਾਰਵਾਈ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ, .32 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੁੱਛਗਿੱਛ ਲਈ 30 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ। ਵਿਸ਼ੇਸ਼ ਡੀਜੀਪੀ ਨੇ ਅੱਗੇ ਕਿਹਾ ਕਿ ਅੱਜ ਦੀ ਇਹ ਤਲਾਸ਼ੀ ਮੁਹਿੰਮ ਵੱਖ-ਵੱਖ ਗੈਂਗਸਟਰਾਂ ਦੀ ਹਮਾਇਤ ਪ੍ਰਾਪਤ ਮਾਡਿਊਲਾਂ, ਜਿਨ੍ਹਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਸੀ, ਦੌਰਾਨ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਚਲਾਈ ਗਈ ਸੀ।
Punjab Bani 21 September,2023
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ - ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਕਤ ਥਾਵਾਂ ’ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ। ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ ’ਤੇ ਇਸ ਛਾਪੇਮਾਰੀ ਦੀ ਨਿਗਰਾਨੀ ਕੀਤੀ ਅਤੇ ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ । ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
Punjab Bani 21 September,2023
ਵਿਜੀਲੈਂਸ ਬਿਊਰੋ ਨੇ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ, 21 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਬਿਉਰੋ ਦੀ ਰੇਂਜ ਬਠਿੰਡਾ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵੱਲੋਂ ਕੋਈ ਵੀ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਹੀ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 21 September,2023
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਦਿਲੀ-ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ 'ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਅਨੇਕਾ ਕੇਸ ਦਰਜ ਹਨ। ਪੰਜਾਬ ਤੋਂ 2017 'ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਐਨ.ਆਈ.ਏ ਵੱਲੋਂ ਜਾਰੀ 43 ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਕੈਨੇਡਾ ਵਿੱਚ ਸਿੱਖ ਲੀਡਰ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਸੁੱਖਾ ਦੁਨੇਕੇ ਪੁੱਤਰ ਗੁਰਨਾਇਬ ਸਿੰਘ ਮੋਗਾ ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ। ਕੈਟਾਗਰੀ 'A' ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ 'ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀ.ਸੀ ਦਫ਼ਤਰ 'ਚ ਕੰਮ ਕਰਦਾ ਸੀ।
Punjab Bani 21 September,2023
ਪਾਵਰਕਾਮ ਇੰਨਫੋਰਸਮੈਂਟ ਵਿੰਗ ਵਲੋਂ ਲੁਧਿਆਣਾ ਅਤੇ ਜਲੰਧਰ ਵੱਲੋਂ ਕੀਤੀਆਂ ਚੈਕਿੰਗਾਂ ਦੌਰਾਨ ਖਪਤਕਾਰਾਂ ਦੀ ਰੀਡਿੰਗ ਛੁਪਾਉਣ ਮਾਮਲਾ ਆਇਆ ਸਾਹਮਣੇ
ਪਾਵਰਕਾਮ ਇੰਨਫੋਰਸਮੈਂਟ ਵਿੰਗ ਵਲੋਂ ਲੁਧਿਆਣਾ ਅਤੇ ਜਲੰਧਰ ਵੱਲੋਂ ਕੀਤੀਆਂ ਚੈਕਿੰਗਾਂ ਦੌਰਾਨ ਖਪਤਕਾਰਾਂ ਦੀ ਰੀਡਿੰਗ ਛੁਪਾਉਣ ਮਾਮਲਾ ਆਇਆ ਸਾਹਮਣੇ ਗਲਤ ਰੀਡਿੰਗ ਰਿਕਾਰਡ ਕਰਨ ਵਾਲੇ ਆਊਟ ਸੋਰਸ ਬਿਲੰਗ ਕੰਪਨੀ ਦੇ ਮੀਟਰ ਰੀਡਰ ਨੌਕਰੀ ਤੋਂ ਬਰਖਾਸਤ ਬੀਤੇ ਦਿਨੀਂ ਪਾਵਰਕਾਮ ਦੇ ਇੰਫੋਰਸਮੈਂਟ ਵਿੰਗ ਵੱਲੋਂ ਲੁਧਿਆਣਾ ਅਤੇ ਜਲੰਧਰ ਸਰਕਲਾਂ ਅਧੀਨ ਆਉਣ ਵਾਲੇ ਆਊਟ ਸੋਰਸ ਮੀਟਰ ਰੀਡਰਾਂ ਦੀ ਕਾਰਗੁਜ਼ਾਰੀ ਚੈੱਕ ਕਰਨ ਲਈ ਪਿਛਲੇ ਕੁਝ ਸਮੇਂ ਦੌਰਾਨ ਚੈਕਿੰਗਾਂ ਕੀਤੀਆਂ ਗਈਆਂ। ਇਹਨਾਂ ਚੈਕਿੰਗਾਂ ਦੌਰਾਨ ਆਊਟ ਸੋਰਸ ਮੀਟਰ ਰੀਡਰਾਂ ਵੱਲੋਂ ਲੁਧਿਆਣਾ ਅਤੇ ਜਲੰਧਰ ਏਰੀਏ ਅਧੀਨ ਲਈਆਂ ਗਈਆਂ ਖਪਤਕਾਰਾਂ ਦੀਆ ਰੀਡਿੰਗਾਂ ਨੂੰ ਚੈੱਕ ਕੀਤਾ ਗਿਆ। ਚੀਫ਼ ਇੰਜੀਨੀਅਰ ਇਨਫੋਰਸਮੈਂਟ, ਪਟਿਆਲਾ ਇੰਜ ਹੀਰਾ ਲਾਲ ਗੋਇਲ ਨੇ ਦੱਸਿਆ ਕਿ ਇੰਨਫੋਰਸਮੈਂਟ ਸਰਕਲ, ਲੁਧਿਆਣਾ ਦੇ 8 ਨੰ: ਸਕੁਐਡਾਂ ਵੱਲੋਂ ਕੇਂਦਰੀ ਜ਼ੋਨ, ਲੁਧਿਆਣਾ ਅਧੀਨ 4 ਨੰ: ਵੰਡ ਸਰਕਲਾਂ ਵਿੱਚ ਕੀਤੀ ਚੈਕਿੰਗ ਦੇ ਅਧਾਰ ਤੇ ਮਹੀਨਾ 04/2022 ਤੋਂ 07/2023 ਤੱਕ ਪ੍ਰਾਈਵੇਟ ਬਿਲੰਗ ਕੰਪਨੀ M/s Competent Synergies Pvt.Ltd. ਵਿੱਚ ਕੰਮ ਕਰਦੇ 22 ਨੰ: ਮੀਟਰ ਰੀਡਰ, 2 ਨੰ: ਸਰਕਲ ਮੈਨੇਜਰ ਅਤੇ 1 ਨੰ: ਜ਼ੋਨਲ ਮੈਨੇਜਰ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ। ਇਹ ਕਰਮਚਾਰੀ ਖਪਤਕਾਰ ਦੇ ਮੀਟਰਾਂ ਦੀ ਰੀਡਿੰਗ ਛੁਪਾਉਣ, ਗਲਤ ਰੀਡਿੰਗ ਰਿਕਾਰਡ ਕਰਨ ਅਤੇ ਹੋਰ ਊਣਤਾਈਆਂ ਲਈ ਜਿੰਮੇਵਾਰ ਸਨ। ਇੰਨਫੋਰਸਮੈਂਟ ਸਰਕਲ, ਲੁਧਿਆਣਾ ਵੱਲੋਂ ਅਚਨਚੇਤ ਤੌਰ ਤੇ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਕੀਤੀ ਜਾਂਦੀ ਰਹੇਗੀ। ਉਨ੍ਹਾਂ ਦਸਿਆ ਕਿ ਜਲੰਧਰ ਵਿੱਚ ਘਰੇਲੂ ਖਾਤਾ ਨੰਬਰ 3001379219 ਦੇ ਮੀਟਰ ਦੀ ਪੜ੍ਹਤ 15912 KWh ਪਾਈ ਗਈ ਜਦਕਿ ਇਸ ਇਲਾਕੇ ਦੇ ਮੀਟਰ ਨਵਜੀਤ ਵੱਲੋਂ ਮੀਟਰ ਦੀ ਪੜ੍ਹਤ 15821 KWh ਰਿਕਾਰਡ ਕੀਤੀ ਪਾਈ ਗਈ। ਇਕ ਹੋਰ ਘਰੇਲੂ ਖਾਤਾ ਨੰਬਰ 3001379262 ਦੀ ਪੜ੍ਹਤ ਵੀ ਇਸ ਮੀਟਰ ਰੀਡਰ ਵਲੋਂ 2417 KWh ਦੀ ਬਜਾਏ 2315 KWh ਰਿਕਾਰਡ ਕੀਤੀ ਫ਼ੜੀ ਗਈ। ਇਸੇ ਤਰ੍ਹਾਂ, ਇਕ ਹੋਰ ਮੀਟਰ ਰੀਡਰ ਬੋਬੀ ਸ਼ਰਮਾ ਵੱਲੋਂ ਵੀ ਘਰੇਲੂ ਖਪਤਕਾਰ ਖਾਤਾ ਨੰਬਰ 3001384136 ਦੀ ਖਪਤ 37707 KWh ਦੀ ਬਜਾਏ 37642 KWh ਰਿਕਾਰਡ ਕੀਤੀ ਫੜੀ ਗਈ। ਦੋਵੇਂ ਮੀਟਰ ਲੀਡਰਾਂ ਵੱਲੋਂ ਗੁਪਤ ਮੀਟਰਾਂ ਦੀ ਪੜਤ ਅਸਲ ਖਪਤ ਤੋਂ ਕਰਮਵਾਰ 61, 102 ਅਤੇ 65 ਯੂਨਿਟ ਘੱਟ ਰਿਕਾਰਡ ਕਰਕੇ ਬਿਜਲੀ ਖਪਤ ਨੂੰ 600 ਤੋਂ ਘੱਟ ਰੱਖਦੇ ਹੋਏ ਖਪਤਕਾਰਾਂ ਨੂੰ ਗਲਤ ਬਿਜਲੀ ਮੁਆਫ਼ੀ ਦਵਾਈ ਗਈ ਅਤੇ ਇਸ ਗ਼ਲਤ ਕਾਰਨ ਕੰਪਨੀ ਵੱਲੋਂ ਮੀਟਰ ਨਵਜੀਤ ਸਿੰਘ ਅਤੇ ਬੋਬੀ ਸ਼ਰਮਾ ਬਰਖਾਸਤ ਕਰ ਦਿੱਤਾ ਗਿਆ। ਪਾਵਰਕਾਮ ਵਲੋਂ ਖਪਤਕਾਰਾਂ ਨੂੰ ਅਸਲ ਖਪਤ ਮੁਤਾਬਕ ਬਣਦਾ ਬਿਜਲੀ ਬਿੱਲ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਐਮਈ ਵਿੰਗ ਵੱਲੋਂ ਚੈਕਿੰਗ ਦੌਰਾਨ ਦਿਹਾਤੀ ਵੰਡ ਉਪ ਮੰਡਲ ਕਪੂਰਥਲਾ ਦੇ ਇੱਕ ਘਰੇਲੂ ਖਪਤਕਾਰ ਖਾਤਾ ਨੰਬਰ 3002412183 ਦੇ ਮੀਟਰ ਦੀ ਖਪਤ ਮੀਟਰ ਰੀਡਰ ਜੋਤੀ ਲਾਲ ਵੱਲੋਂ 6673 ਯੂਨਿਟ ਪਾਈ ਗਈ। ਇਸ ਬਾਰੇ ਕੰਪਨੀ ਦੇ ਵਿੱਚ ਲਿਆਂਦਾ ਗਿਆ ਅਤੇ ਕੰਪਨੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੀਟਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ। ਖਪਤਕਾਰ ਕੋਲੋ ਇਸ ਖਪਤ ਦਾ ਬਿਜਲੀ ਬਿੱਲ ਬਾਬਤ 57,678 ਰੁਪਏ ਵਸੂਲ ਕਰ ਲਿਆ ਗਿਆ ਹੈ। ਇੰਨਫੋਰਸਮੈਂਟ ਵਿੰਗ ਵੱਖ ਵੱਖ ਇਲਾਕਿਆਂ ਅੰਦਰ ਅਚਨਚੇਤ ਛਾਪੇਮਾਰੀ ਇਸੇ ਤਰ੍ਹਾਂ ਜਾਰੀ ਰਹੇਗੀ।
Punjab Bani 21 September,2023
ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ
ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ ਨਵੀਂ ਦਿੱਲੀ : ਜੇਕਰ ਤੁਸੀਂ ਕੈਨੇਡਾ ਵਿੱਚ ਰਹਿੰਦੇ ਹੋ ਜਾਂ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸਾਵਧਾਨ ਰਹੋ। ਉਹਨਾਂ ਖੇਤਰਾਂ ਵਿੱਚ ਜਾਣ ਤੋਂ ਬਚੋ ਜਿੱਥੇ ਤੁਹਾਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਭਾਰਤ ਸਰਕਾਰ ਨੇ ਕੈਨੇਡਾ ਜਾਣ ਵਾਲੇ ਲੋਕਾਂ ਲਈ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਲਈ ਭਾਰਤੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੀਆਂ ਥਾਵਾਂ 'ਤੇ ਨਾ ਜਾਣ, ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਇੰਨਾ ਹੀ ਨਹੀਂ, ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਦਫ਼ਤਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸੰਪਰਕ ਵਿੱਚ ਰਹਿਣਗੇ।
Punjab Bani 20 September,2023
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਆਇਦ ਕੀਤੇ ਸਨ। ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।
Punjab Bani 20 September,2023
ਪੁਲਿਸ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਸੁਲਝਾਇਆ
ਪੁਲਿਸ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਸੁਲਝਾਇਆ 4 ਮੁਲਜ਼ਮਾਂ ਨੂੰ 3 ਕਰੋੜ 51 ਲੱਖ ਰੁਪਏ ਦੀ ਰਕਮ ਨਾਲ ਕਾਬੂ ਕੀਤਾ (ਲੁਧਿਆਣਾ): ਲੁਧਿਆਣਾ ਪੁਲਿਸ ਨੇ ਕੁਝ ਦਿਨ ਪਹਿਲਾਂ ਵਾਪਰੇ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 4 ਮੁਲਜ਼ਮਾਂ ਨੂੰ 3 ਕਰੋੜ 51 ਲੱਖ ਰੁਪਏ ਦੀ ਰਕਮ ਨਾਲ ਕਾਬੂ ਕੀਤਾ ਹੈ। ਦੁੱਗਰੀ ਇੱਕ ਡਾਕਟਰ ਤੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਕਮਿਸ਼ਨਰ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ। ਬਰਾਮਦ ਕਰਨ ਵਾਲੀ ਟੀਮ ਨੂੰ 5 ਲੱਖ ਰੁਪਏ ਇਨਾਮ ਅਤੇ ਡੀ.ਜੀ.ਪੀ ਡਿਸਕ ਵੀ ਦੇਣ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਅੰਮ੍ਰਿਤਸਰ ’ਚ ਫੇਆਰਬੇ ਹੋਟਲ ਤੋਂ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਕਾਰਾਂ ਹਰਵਿੰਦਰ ਸਿੰਘ ਦੁੱਗਰੀ ਕੋਲੋਂ ਬਰਾਮਦ ਹੋਈਆਂ ਹਨ ਜਿਸ ’ਤੇ ਚਾਰ ਮਾਮਲੇ ਦਰਜ ਹਨ, ਪਵਨੀਤ ਸਿੰਘ ਤੇ ਵੀ 4 ਮਾਮਲੇ ਦਰਜ ਜਦਕਿ ਗੁਰਵਿੰਦਰ ਸਿੰਘ ਲੁਧਿਆਣਾ ਸੁਆ ਰੋਡ ’ਤੇ ਵੀ 420 ਆਦਿ ਕੇਸ ਦਰਜ ਹਨ। ਇਨ੍ਹਾਂ ਤੋਂ ਇਲਾਵਾ ਜਗਪ੍ਰੀਤ ਸਿੰਘ, ਸਾਹਿਲ ਪ੍ਰੀਤ ਵੀ ਇਸ ਵਾਰਦਾਤ ’ਚ ਸ਼ਾਮਿਲ ਸਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਡਾਕਟਰ ਕਈ ਦੇਸ਼ਾਂ ’ਚ ਮੈਡੀਕਲ ਲਈ ਪ੍ਰਮਾਣਿਤ ਸੀ। ਮੁਲਜ਼ਮਾਂ ਨੂੰ ਇਸ ਬਾਰੇ ਪਤਾ ਸੀ ਕਿ ਇਨ੍ਹਾਂ ਕੋਲ ਕੈਸ਼ ਹੁੰਦਾ ਹੈ। ਮੁਲਜ਼ਮਾਂ ਨੇ ਡਾਕਟਰ ਅਤੇ ਉਨ੍ਹਾ ਦੀ ਪਤਨੀ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ 25 ਲੱਖ ਰੁਪਏ ਅਤੇ ਗਹਿਣੇ ਲੁੱਟਣ ਦੀ ਰਿਪੋਰਟ ਕੀਤੀ ਗਈ ਸੀ ਪਰ ਅਸੀਂ ਮਾਮਲੇ ’ਚ 3 ਕਰੋੜ 51 ਲੱਖ ਰੁਪਏ ਬਰਾਮਦ ਕਰ ਲਏ ਗਏ ਹਨ। ਉਨ੍ਹਾ ਕਿਹਾ ਕਿ ਡਾਕਟਰ ਪਰਿਵਾਰ ਇਨਕਮ ਟੈਕਸ ਦੇ ਡਰ ਕਰਕੇ ਹੀ 25 ਲੱਖ ਦੀ ਡਕੈਤੀ ਦੀ ਸ਼ਿਕਾਇਤ ਕੀਤੀ ਗਈ ਸੀ। ਜਦੋਂ ਪੁਲਿਸ ਨੇ ਕੇਸ ਟਰੈਕ ਕੀਤਾ ਤਾਂ 3 ਕਰੋੜ 51 ਲੱਖ ਰੁਪਏ ਬਰਾਮਦ ਕੀਤੇ ਉਨ੍ਹਾਂ ਕਿਹਾ ਕਿ ਸਾਨੂੰ ਲਗਦਾ ਹੈ ਕਿ ਹਾਲੇ ਹੋਰ ਵੀ ਰਿਕਵਰੀ ਹੋ ਸਕਦੀ ਹੈ। ਪੁਲਿਸ ਨੇ ਕਿਹਾ ਕਿ ਸਾਡੇ ਲਈ ਇਹ ਵਡਾ ਚੈਲੇਂਜ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਲੇ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
Punjab Bani 19 September,2023
ਕਾਂਗਰਸ ਬਲਾਕ ਪ੍ਰਧਾਨ ਦੇ ਘਰ 'ਚ ਵੜ ਕੇ ਮਾਰੀ ਗੋਲੀ
ਕਾਂਗਰਸ ਬਲਾਕ ਪ੍ਰਧਾਨ ਦੇ ਘਰ 'ਚ ਵੜ ਕੇ ਮਾਰੀ ਗੋਲੀ ਮੋਗਾ -ਮੋਗਾ 'ਚ ਸੋਮਵਾਰ ਸ਼ਾਮ ਨੂੰ ਕਾਂਗਰਸ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੀ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ 5:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ ਬੱਲੀ ਨੂੰ ਦਸਤਖਤ ਕਰਵਾਉਣ ਦੇ ਬਹਾਨੇ ਬੁਲਾਇਆ ਅਤੇ ਸਾਹਮਣੇ ਤੋਂ ਗੋਲੀ ਮਾਰ ਕੇ ਫਰਾਰ ਹੋ ਗਏ। ਇਕ ਗੋਲੀ ਉਸ ਦੇ ਪੇਟ ਵਿਚ ਅਤੇ ਦੂਜੀ ਲੱਤ ਵਿਚ ਲੱਗੀ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਇਸ ਦੇ ਨਾਲ ਹੀ ਅਰਸ਼ ਡੱਲਾ ਨੇ ਕਾਂਗਰਸੀ ਆਗੂ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਅਰਸ਼ ਡੱਲਾ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾ ਕੇ ਕਿਹਾ ਕਿ ਬਲਜਿੰਦਰ ਸਿੰਘ ਨੇ ਉਸ ਦੇ ਪਰਿਵਾਰ ਨਾਲ ਬਹੁਤ ਗਲਤ ਵਿਵਹਾਰ ਕੀਤਾ ਹੈ। ਘਰ ਦੀ ਭੰਨਤੋੜ ਕੀਤੀ। ਉਹ ਪੁਲਿਸ ਨੂੰ ਮੇਰੇ ਘਰ ਵੀ ਲੈ ਆਇਆ। ਜਿਸ ਕਾਰਨ ਮੈਨੂੰ ਇਨ੍ਹਾਂ ਰਾਹਾਂ 'ਤੇ ਚੱਲਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰਾ ਮਕਸਦ ਬਲਜਿੰਦਰ ਸਿੰਘ ਬਾਲੀ ਨੂੰ ਮਾਰਨ ਦਾ ਸੀ ਜੋ ਅੱਜ ਪੂਰਾ ਹੋ ਗਿਆ। ਪੁਲਿਸ ਵੱਲੋਂ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਪਿੰਡ ਦੇ ਲੋਕਾਂ ਅਨੁਸਾਰ ਇਸ ਘਟਨਾ ਨੂੰ ਰੰਜਿਸ਼ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ ਹੈ ਪਰ ਪਰਿਵਾਰਕ ਮੈਂਬਰ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਘਰ ਵਿੱਚ ਦਾਖ਼ਲ ਹੋਏ, ਉਨ੍ਹਾਂ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਬਲਜਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।
Punjab Bani 19 September,2023
ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ
ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ ਸ੍ਰੀ ਮੁਕਤਸਰ ਸਾਹਿਬ ,19 ਸਤੰਬਰ 2023: ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਪ੍ਰਾਈਵੇਟ ਕੰਪਨੀ ਦੀਪ ਟਰੈਵਲਜ਼ ਦੀ ਬੱਸ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖਾਲਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਡਿਪਟੀ ਕਮਿਸ਼ਨਰ ਰੂਹੀ ਦੁੱਗ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਗੈਰ ਸਰਕਾਰੀ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਅੱਧੀ ਦਰਜਨ ਦੱਸੀ ਜਾ ਰਹੀ ਹੈ ਅਤੇ ਏਨੇ ਵਿਅਕਤੀ ਨਹਿਰ 'ਚ ਰੁੜ੍ਹ ਗਏ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਗੋਤਾਖੋਰਾਂ ਨੂੰ ਸੱਦਿਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਜੁਟੇ ਲੋਕਾਂ ਵੱਲੋਂ ਹੁਣ ਤੱਕ 3 ਤਿੰਨ ਦਰਜਨ ਵਿਅਕਤੀਆਂ ਨੂੰ ਬਚਾਇਆ ਜਾ ਚੁੱਕਾ ਹੈ। ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੌਕੇ ਜ਼ਿਆਦਾ ਮੀਂਹ ਪੈਣ ਕਾਰਨ ਰਾਹਤ ਕਾਰਜਾਂ ’ਚ ਅੜਿੱਕਾ ਪੈਦਾ ਹੋ ਰਿਹਾ ਹੈ। ਬਾਰਿਸ਼ ਦੌਰਾਨ ਵੀ ਆਮ ਲੋਕ ਸਵਾਰੀਆਂ ਨੂੰ ਬਾਹਰ ਕੱਢਣ ਲਈ ਡਟੇ ਹੋਏ ਹਨ। ਵੇਰਵਿਆਂ ਮੁਤਾਬਿਕ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਨਹਿਰ ਦੇ ਪੁਲ਼ 'ਤੇ ਲੱਗੇ ਲੋਹੇ ਦੇ ਐਂਗਲਾਂ 'ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ 'ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ ।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਇਸ ਮੰਦਭਾਗੇ ਹਾਦਸੇ ਦਾ ਪਤਾ ਲੱਗਦਿਆਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ 'ਤੇ ਪੁੱਜ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨਾਲ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਲੋੜੀਂਦੇ ਨਿਰਦੇਸ਼ ਦਿੱਤੇ ।ਇਸ ਘਟਨਾ ਸਬੰਧੀ ਅਫਸੋਸ ਜਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ’ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ਼ ਜਾਰੀ ਹਨ। ਉਨ੍ਹਾਂ ਗੋਤਾਖੋਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਘਟਨਾ ਸਥਾਨ ’ਤੇ ਪੁੱਜਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।
Punjab Bani 19 September,2023
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ ਗਹਿਰੀ ਨੇ ਆਪਣੀ ਜਾਇਦਾਦ ਨਾਲੋਂ 171.68% ਵੱਧ ਆਮਦਨ ਇਕੱਠੀ ਕੀਤੀ ਚੰਡੀਗੜ੍ਹ, 18 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਗਹਿਰੀ ਵਾਸੀ ਪਿੰਡ ਸ਼ਕੂਰ, ਜਿਲਾ ਫਿਰੋਜ਼ਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕਾ ਨੇ ਆਪਣੇ ਪਤੀ ਦੀ ਮਿਲੀਭੁਗਤ ਨਾਲ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਉਨਾਂ ਅੱਗੇ ਦੱਸਿਆ ਕਿ ਇਸ ਜਾਂਚ ਲਈ ਮਿਥੀ ਮਿਆਦ ਦੇ ਦੌਰਾਨ, ਸਾਰੇ ਸਰੋਤਾਂ ਤੋਂ ਉਸਦੀ ਕੁੱਲ ਆਮਦਨ 1,65,34,053 ਰੁਪਏ ਸੀ, ਜਦੋਂ ਕਿ ਉਸੇ ਸਮੇਂ ਦੌਰਾਨ ਉਸਦੇ ਕੁੱਲ ਖਰਚੇ 4,49,19,831 ਰੁਪਏ ਸਨ। ਸਿੱਟੇ ਵਜੋਂ, ਉਹਨਾਂ ਨੇ 2,83,85,778.41 ਰੁਪਏ ਵੱਧ ਖਰਚੇ, ਜੋ ਕਿ 171.68% ਫੀਸਦ ਵਜੋਂ ਅਸਪਸ਼ਟ ਵਾਧੇ ਨੂੰ ਦਰਸਾਉਂਦਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(ਬੀ) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 18 September,2023
ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਕਦਮ
ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਕਦਮ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਯੂਨੀਵਰਸਿਟੀ ਵੱਲੋਂ ਐਤਵਾਰ ਨੂੰ ਪ੍ਰਬੰਧਨ ਮਾਮਲਿਆਂ ਨਾਲ਼ ਜੁੜੇ ਆਪਣੇ ਆਪਣੇ ਸਾਰੇ ਦਫ਼ਤਰ ਖੋਲ੍ਹੇ ਗਏ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਰੂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਨੂੰ ਪੜਤਾਲੀਆ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਆਪਣਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦੇਣਗੇ, ਜਿਸ ਦੇ ਅਧਾਰ ਉਤੇ ਤੁਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਯੂਨੀਵਰਸਿਟੀ ਵਿਖੇ ਇੱਕ ਵਿਸ਼ੇਸ਼ `ਸ਼ਿਕਾਇਤ ਨਿਵਾਰਣ ਸੈੱਲ' ਮੌਜੂਦ ਹੈ ਜਿਸ ਦੇ ਚੇਅਰਪਰਸਨ ਮਨੋਵਿਗਿਆਨ ਵਿਭਾਗ ਦੇ ਪ੍ਰੋ. ਮਮਤਾ ਸ਼ਰਮਾ ਹਨ। ਇਸ ਤੋਂ ਇਲਾਵਾ `ਅੰਦਰੂਨੀ ਸ਼ਿਕਾਇਤ' ਕਮੇਟੀ ਵੀ ਹੈ, ਜਿਸ ਦੇ ਮੁਖੀ ਪ੍ਰੋ. ਨਰਿੰਦਰ ਕੌਰ ਮੁਲਤਾਨੀ ਹਨ, ਜੋ `ਸੈਕਸ਼ੂਅਲ ਹਰਾਸਮੈਂਟ ਵਿਰੋਧੀ ਸੈੱਲ' ਦੇ ਡਾਇਰੈਕਟਰ ਹਨ। ਇਨ੍ਹਾਂ ਸੈਲਾਂ ਵਿਚ ਇਸ ਸਮੇਂ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਸ਼ਿਕਾਇਤ ਪੈਂਡਿੰਗ ਨਹੀਂ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਮੁੱਖ ਦਫ਼ਤਰ ਜਿਵੇਂ ਵਾਈਸ ਚਾਂਸਲਰ ਦਫ਼ਤਰ, ਡੀਨ ਅਕਾਦਮਿਕ ਮਾਮਲੇ ਦਫ਼ਤਰ, ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੀ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਮੇਸ਼ਾ ਖੁੱਲ੍ਹੇ ਹਨ। ਯੂਨੀਵਰਸਿਟੀ ਵਿਚ ਹਰ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਦੀ ਕਿਸੇ ਵੀ ਸ਼ਿਕਾਇਤ ਨੂੰ ਅਣਗੌਲਿਆਂ ਨਹੀਂ ਕੀਤਾ ਜਾਂਦਾ। ਡੀਨ ਭਾਸ਼ਾਵਾਂ ਡਾ. ਰਜਿੰਦਰ ਪਾਲ ਸਿੰਘ ਬਰਾੜ ਨੂੰ `ਪੰਜ ਸਾਲਾ ਏਕੀਕ੍ਰਿਤ ਕੋਰਸ (ਭਾਸ਼ਾਵਾਂ)’ ਦੇ ਕੋਆਰਡੀਨੇਟਰ ਦਾ ਚਾਰਜ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸ਼ਨ ਇਹ ਗੱਲ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਯੂਨੀਵਰਸਟੀ ਵਿਚੋਂ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਲਈ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਹਿਤ ਕਿਸੇ ਤਰ੍ਹਾਂ ਦੀ ਕੋਈ ਛੁੱਟੀ ਦੀ ਲੋੜ ਨਹੀਂ ਹੁੰਦੀ। ਵਿਦਿਆਰਥੀ ਸਿਰਫ਼ ਹੋਸਟਲ ਦੇ ਰਜਿਸਟਰ ਵਿਚ ਲਿਖ ਕੇ ਜਦੋਂ ਮਰਜ਼ੀ ਅਤੇ ਜਿੱਥੇ ਮਰਜ਼ੀ ਜਾ ਸਕਦਾ ਹੈ। ਇਸ ਕਰ ਕੇ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਕਿਸੇ ਵਿਦਿਆਰਥੀ ਦਾ ਇਲਾਜ ਇਸ ਲਈ ਨਾ ਕਰਵਾਇਆ ਜਾ ਸਕੇ ਕਿ ਉਸ ਨੂੰ ਛੁੱਟੀ ਨਹੀਂ ਦਿੱਤੀ ਗਈ। ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਮੁਢਲੇ ਇਲਾਜ ਲਈ ਹੈਲਥ ਸੈਂਟਰ ਉਪਲਬਦ ਹੈ ਅਤੇ ਦੋ ਐਂਬੂਲੈਂਸਾਂ ਵੀ ਉਪਲਬਦ ਹਨ, ਤਾਂ ਜੋ ਗੰਭੀਰ ਕੇਸਾਂ ਨੂੰ ਹਸਪਤਾਲਾਂ ਵਿਚ ਭੇਜਿਆ ਜਾ ਸਕੇ। ਵਿਦਿਆਰਥੀਆਂ ਦੇ ਮੁਢਲੇ ਇਲਾਜ ਤੋਂ ਬਾਅਦ ਦੀ ਕਾਰਵਾਈ ਮਾਪਿਆਂ ਦੀ ਇਛਾ ਅਨੁਸਾਰ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਕਿਸੇ ਵੀ ਇਮਤਿਹਾਨ ਵਿੱਚ ਬੈਠਣ ਲਈ 75 ਫ਼ੀਸਦੀ ਹਾਜ਼ਰੀਆਂ ਜ਼ਰੂਰੀ ਹੋਣ ਦਾ ਨਿਯਮ ਹੈ। ਸਿਹਤ ਜਾਂ ਹੋਰ ਢੁਕਵੇਂ ਨਿੱਜੀ ਕਾਰਨਾਂ ਕਰ ਕੇ 20 ਫ਼ੀਸਦੀ ਹੋਰ ਹਾਜ਼ਰੀਆਂ ਤੋਂ ਛੋਟ ਦਿੱਤੀ ਜਾ ਸਕਦੀ ਹੈ। ਜਿਸ ਦਾ ਭਾਵ ਇਹ ਹੈ ਕਿ 55 ਫ਼ੀਸਦੀ ਹਾਜ਼ਰੀਆਂ ਨਾਲ ਇਮਤਿਹਾਨ ਵਿੱਚ ਬੈਠਿਆ ਜਾ ਸਕਦਾ ਹੈ। ਇਸ ਵਿਸ਼ੇਸ਼ ਛੋਟ ਦਾ ਕੁਝ ਫ਼ੀਸਦੀ ਹਿੱਸਾ ਸੰਬੰਧਤ ਵਿਭਾਗ ਅਤੇ ਕੁਝ ਫ਼ੀਸਦੀ ਹਿੱਸਾ ਡੀਨ ਅਕਾਦਮਿਕ ਮਾਮਲੇ ਅਤੇ ਵਾਈਸ ਚਾਂਸਲਰ ਦੀ ਸਿਫ਼ਾਰਸ਼ ਉੱਤੇ ਅਧਾਰਿਤ ਹੁੰਦਾ ਹੈ। ਇਸ ਹੇਠਲੀ ਸੀਮਾ ਤੋਂ ਘੱਟ ਹਾਜ਼ਰੀਆਂ ਨਾਲ਼ ਇਮਤਿਹਾਨ ਵਿੱਚ ਬੈਠਣ ਦਾ ਕੋਈ ਨਿਯਮ ਨਹੀਂ ਹੈ। ਜ਼ਿਕਰਯੋਗ ਹੈ ਕਿ ਅਧਿਆਪਕਾਂ ਦਾ ਇਕ ਵਫ਼ਦ ਅਧਿਆਪਕ ਸੰਘ ਦੇ ਪ੍ਰਧਾਨ ਦੀ ਅਗਵਾਈ ਵਿਚ ਵਾਈਸ ਚਾਂਸਲਰ ਨੂੰ ਮਿਲਿਆ, ਜਿਸ ਵਿਚ ਉਨ੍ਹਾਂ ਨੇ ਸਾਥੀ ਅਧਿਆਪਕ ਤੇ ਹੋਏ ਹਮਲੇ ਉੱਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੁੱਦੇਆਂ ਨੂੰ ਵਿਚਾਰਿਆ ਗਿਆ। ਅਧਿਆਪਕਾਂ ਨੇ ਅਦਾਰੇ ਦੇ ਅਕਾਦਮਿਕ ਮਾਹੌਲ ਨੂੰ ਸੁਖਾਵਾਂ ਬਣਾਈ ਰੱਖਣ ਵਿੱਚ ਆਪਣੇ ਹਰ ਸੰਭਵ ਸਹਿਯੋਗ ਦਾ ਵਾਅਦਾ ਕੀਤਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਮਕਸਦ ਲਈ ਅੱਜ ਵੱਖ-ਵੱਖ ਇਕੱਤਰਤਾਵਾਂ ਵੀ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦਾ ਵਫ਼ਦ ਯੂਨੀਵਰਸਿਟੀ ਨਾਲ ਵਿਸ਼ੇਸ਼ ਇਕੱਤਰਤਾ ਕਰਨ ਹਿਤ ਪਹੁੰਚਿਆ। ਵਫ਼ਦ ਵਿੱਚ ਸ਼ਾਮਲ ਅਧਿਕਾਰੀਆਂ ਨੇ ਵਾਈਸ ਚਾਂਸਲਰ ਨਾਲ਼ ਮਿਲ ਕੇ ਇਹ ਵਿਚਾਰ ਵਟਾਂਦਰਾ ਕੀਤਾ ਅਤੇ ਯੂਨੀਵਰਸਿਟੀ ਦੇ ਹਾਲਾਤ ਸੁਖਾਵੇਂ ਬਣਾਈਂ ਰੱਖਣ ਅਤੇ ਕਿਸੇ ਵੀ ਸੰਭਾਵਿਤ ਅਣਸੁਖਾਵੀਂ ਸਥਿਤੀ ਨਾਲ਼ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰੋ. ਅਰਵਿੰਦ ਨੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਤੇ ਸਮੂਹ ਪੰਜਾਬੀ ਭਾਈਚਾਰੇ ਨੂੰ ਯੂਨੀਵਰਸਿਟੀ ਦਾ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
Punjab Bani 17 September,2023
ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਪਾਣੀ 'ਚ ਰੁੜਿਆ ਨੌਜਵਾਨ
ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਪਾਣੀ 'ਚ ਰੁੜਿਆ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਭਾਗਸੂ ਵਾਟਰਫਾਲ ਵਿੱਚ ਨਹਾਉਣ ਗਿਆ ਪੰਜਾਬ ਦਾ ਇੱਕ ਸੈਲਾਨੀ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹ ਗਿਆ। ਪੁਲੀਸ ਨੇ ਨੌਜਵਾਨ ਦੀ ਲਾਸ਼ ਕਰੀਬ 100 ਮੀਟਰ ਹੇਠਾਂ ਤੋਂ ਬਰਾਮਦ ਕੀਤੀ। ਨੌਜਵਾਨ ਦੋਸਤਾਂ ਨਾਲ ਜਲੰਧਰ ਤੋਂ ਮੈਕਲੋਡਗੰਜ ਆਇਆ ਹੋਇਆ ਸੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਥਾਣਾ ਮੈਕਲੋਡਗੰਜ ਦੀ ਪੁਲਿਸ ਨੂੰ ਦੱਸਿਆ ਕਿ ਉਹ ਅਤੇ ਉਸ ਦੇ ਚਾਰ ਸਾਥੀ ਭਾਗਸੁਨਾਗ ਵਾਟਰਫਾਲ 'ਚ ਨਹਾ ਰਹੇ ਸਨ। ਇਸ ਦੌਰਾਨ ਵਾਟਰਫਾਲ ਵਿੱਚ ਪਾਣੀ ਅਚਾਨਕ ਵੱਧ ਗਿਆ। ਇਸ ਕਾਰਨ ਉਸ ਦਾ ਦੋਸਤ ਪਵਨ ਕੁਮਾਰ (32) ਪੁੱਤਰ ਰਾਜਿੰਦਰ ਕੁਮਾਰ ਵਾਸੀ ਰਾਕੇਸ਼ ਟੈਂਟ ਹਾਊਸ ਨੇੜੇ ਜਲੰਧਰ ਰੁੜ੍ਹ ਗਿਆ। ਇਸ ਦੌਰਾਨ ਬਾਕੀ ਦੋਸਤ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। SDRF ਕਾਂਗੜਾ ਅਤੇ ਸਥਾਨਕ ਪੁਲਿਸ ਟੀਮ ਨੇ ਲਾਪਤਾ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਵਾਟਰਫਾਲ ਤੋਂ ਕਰੀਬ 100 ਮੀਟਰ ਹੇਠਾਂ ਬਰਾਮਦ ਕੀਤੀ। ਏਐਸਪੀ ਕਾਂਗੜਾ ਬੀਰ ਬਹਾਦਰ ਨੇ ਦੱਸਿਆ ਕਿ ਐਤਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
Punjab Bani 17 September,2023
ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ; ਜੰਜੂਆ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ
ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ; ਜੰਜੂਆ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਚੰਡੀਗੜ੍ਹ: ਪਿਛਲੇ ਸਾਲਾਂ ਦੌਰਾਨ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਚੰਗਾ ਵਾਧਾ ਹੋਇਆ ਹੈ ਪਰ ਭ੍ਰਿਸ਼ਟਾਚਾਰ ਬੇਰੋਕ ਜਾਰੀ ਹੈ ਕਿਉਂਕਿ ਮਨੁੱਖੀ ਲਾਲਚ ਦੀ ਕੋਈ ਸੀਮਾ ਨਹੀਂ ਹੁੰਦੀ। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਲਈ ਇੱਕ ਮਹੀਨੇ ਦੇ ਅੰਦਰ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੇ ਹੁਕਮ ਦਿੱਤੇ ਹਨ। ਨਾਲ ਹੀ ਕੇਂਦਰ ਸਰਕਾਰ ਨੂੰ ਇਸ ਪ੍ਰਸਤਾਵ 'ਤੇ ਤਿੰਨ ਮਹੀਨਿਆਂ 'ਚ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦਿਆਂ ਮੋਹਾਲੀ ਵਾਸੀ ਤੁਲਸੀਦਾਸ ਮਿਸ਼ਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਜੀਲੈਂਸ ਨੇ 2009 ਵਿੱਚ ਤਤਕਾਲੀ ਇੰਡਸਟਰੀਜ਼ ਡਾਇਰੈਕਟਰ ਵੀਕੇ ਜੰਜੂਆ ਨੂੰ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਜੰਜੂਆ 'ਤੇ ਉਦਯੋਗ ਵਿਭਾਗ ਦੇ ਸਕੱਤਰ ਹੁੰਦਿਆਂ ਪਲਾਟ ਦੀ ਅਲਾਟਮੈਂਟ ਲਈ 6 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। 2010 ਵਿੱਚ ਪੰਜਾਬ ਸਰਕਾਰ ਨੇ ਉਸ ਦੇ ਮੁਕੱਦਮੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ। ਹੇਠਲੀ ਅਦਾਲਤ ਨੇ ਜੰਜੂਆ ਨੂੰ ਡਿਸਚਾਰਜ ਕਰਦੇ ਹੋਏ ਕਿਹਾ ਸੀ ਕਿ ਉਹ ਆਲ ਇੰਡੀਆ ਸਰਵਿਸ ਦਾ ਕਰਮਚਾਰੀ ਹੈ ਅਤੇ ਕੇਂਦਰ ਦੀ ਮਨਜ਼ੂਰੀ ਤੋਂ ਬਿਨਾਂ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ। ਡਿਸਚਾਰਜ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ 'ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਜੰਜੂਆ ਨੂੰ ਡਿਸਚਾਰਜ ਕਰਨ ਦੇ ਫੈਸਲੇ 'ਚ ਕੋਈ ਗਲਤੀ ਨਹੀਂ ਕੀਤੀ ਹੈ। ਹਾਲਾਂਕਿ, ਇਹ ਅਦਾਲਤ ਪਟੀਸ਼ਨਕਰਤਾ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤੋਂ ਅੱਖਾਂ ਬੰਦ ਨਹੀਂ ਕਰ ਸਕਦੀ। ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣਾ ਇਸ ਅਦਾਲਤ ਦਾ ਪਵਿੱਤਰ ਫਰਜ਼ ਹੈ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾਲ ਕਾਨੂੰਨ ਦੇ ਰਾਜ ਵਿੱਚ ਆਮ ਆਦਮੀ ਦੇ ਵਿਸ਼ਵਾਸ ਨੂੰ ਢਾਹ ਲੱਗੇਗੀ। ਅਦਾਲਤ ਕੇਂਦਰ ਨੂੰ ਮੁਕੱਦਮੇ ਨੂੰ ਮਨਜ਼ੂਰੀ ਦੇਣ ਦਾ ਹੁਕਮ ਨਹੀਂ ਦੇ ਸਕਦੀ ਪਰ ਇਸ 'ਤੇ ਵਿਚਾਰ ਕਰਨਾ ਅਤੇ ਢੁਕਵਾਂ ਫੈਸਲਾ ਲੈਣਾ ਜ਼ਰੂਰੀ ਹੈ। ਹਾਈ ਕੋਰਟ ਨੇ ਕਿਹਾ ਕਿ ਜੰਜੂਆ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਕੀਤੀ ਸੀ ਕਿ ਉਸ ਖ਼ਿਲਾਫ਼ ਝੂਠੇ ਸਬੂਤ ਤਿਆਰ ਕੀਤੇ ਗਏ ਹਨ ਅਤੇ ਝੂਠਾ ਕੇਸ ਤਿਆਰ ਕੀਤਾ ਗਿਆ ਹੈ। ਹਾਈ ਕੋਰਟ ਵਿੱਚ ਲੰਬਿਤ ਪਟੀਸ਼ਨ ਵਿੱਚ ਆਪਣਾ ਜਵਾਬ ਦਾਖ਼ਲ ਕਰਦੇ ਹੋਏ ਜੰਜੂਆ ਨੇ ਕਿਹਾ ਸੀ ਕਿ ਜ਼ਿਲ੍ਹਾ ਅਦਾਲਤ ਨੇ ਚੰਡੀਗੜ੍ਹ ਪੁਲੀਸ ਨੂੰ ਵਿਜੀਲੈਂਸ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਕਿਹਾ ਕਿ ਜੰਜੂਆ ਨੇ 2019 ਦੇ ਹੁਕਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਹ ਨਹੀਂ ਦੱਸਿਆ ਕਿ ਉਸ ਨੇ ਸ਼ਿਕਾਇਤ ਵਾਪਸ ਲੈ ਲਈ ਹੈ। ਅਦਾਲਤ ਨੇ ਕਿਹਾ ਕਿ ਮੁੱਖ ਸਕੱਤਰ ਦਾ ਅਹੁਦਾ ਸੰਭਾਲਣ ਵਾਲੇ ਵਿਅਕਤੀ ਤੋਂ ਇਸ ਵਿਹਾਰ ਦੀ ਉਮੀਦ ਨਹੀਂ ਕੀਤੀ ਜਾਂਦੀ।
Punjab Bani 17 September,2023
ਛੁੱਟੀ ਵਾਲੇ ਦਿਨ ਵੀ ਯੂਨੀਵਰਸਿਟੀ ਵਿੱਚ ਗੂੰਜਦੇ ਰਹੇ ਨਾਅਰੇ : ਧਰਨੇ ਵਿੱਚ ਪੁੱਜੇ ਸਿਮਰਨਜੀਤ ਮਾਨ
ਛੁੱਟੀ ਵਾਲੇ ਦਿਨ ਵੀ ਯੂਨੀਵਰਸਿਟੀ ਵਿੱਚ ਗੂੰਜਦੇ ਰਹੇ ਨਾਅਰੇ : ਧਰਨੇ ਵਿੱਚ ਪੁੱਜੇ ਸਿਮਰਨਜੀਤ ਮਾਨ - ਇੱਕ ਪਾਸੜ ਕਾਰਵਾਈ ਕਾਰਨ ਵਿਦਿਆਰਥੀਆਂ ਵਿੱਚ ਗੁੱਸੇ ਦੀ ਲਹਿਰ : ਮਾਨ - ਬੱਚਿਆਂ ਨਾਲ ਹੋ ਰਹੇ ਇਸ ਤਰ੍ਹੇ ਦੇ ਵਿਤਕਰੇ ਕਾਰਨ ਹੀ ਬਾਹਰੀ ਮੁਲਕਾਂ 'ਚ ਜਾ ਰਹੇ ਹਨ ਵਿਦਿਆਰਥੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਹੁੰਚੇ ਸੰਸਦ ਸਿਮਰਨਜੀਤ ਸਿੰਘ ਮਾਨ ਪਟਿਆਲਾ, 16 ਸਤੰਬਰ ਪੰਜਾਬੀਯੂਨੀਵਰਸਿਟੀ ਪਟਿਆਲਾ ਵਿੱਚ ਲੰਘੇ ਦਿਨ ਵਿਦਿਆਰਕਣ ਜਸ਼ਨਦੀਪ ਕੌਰ ਦੀ ਹੋਈ ਮੌਤ ਦਾ ਮਾਮਲਾ ਅੱਜ ਵੀ ਪੂਰੀ ਤਰ੍ਹਾਂ ਗਰਮਾਇਆ ਰਿਹਾ। ਛੁੱਟੀ ਵਾਲੇ ਦਿਨ ਵਿਦਿਆਰਥਦੀਆਂ ਨੇ ਵੀਸੀ ਦਫ਼ਤਰ ਅੱਗੇ ਧਰਨਾ ਲਗਾਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਪੁੱਜੇ, ਜਿਨ੍ਹਾ ਨੇ ਆਖਿਆ ਕਿ ਵਿਦਿਆਰਥੀਆਂ ਨਾਲ ਧੱਕਾ ਬਰਦਾਸ਼ਤ ਨਹੀਂ ਹੋਵੇਗਾ। ਇਸ ਮੌਕੇ ਵਿਦਿਆਰਥੀਆਂ ਨੇ ਆਖਿਆ ਕਿ ਉਨ੍ਹਾਂ ਉਪਰ ਕੀਤੀ ਐਫਆਈਆਰ ਬਿਲਕੁਲ ਗਲਤ ਹੈ, ਜਿਸਦਾ ਉਹ ਡਟਕੇ ਵਿਰੋਧ ਕਰਦੇ ਹਨ। ਜੇਕਰ ਇਸ ਕੇਸ ਨੂੰ ਰੱਦ ਕਰਕੇ ਪ੍ਰੋਫੈਸਰ ਉਪਰ ਪਰਚਾ ਦਰਜ ਨਾ ਕੀਤਾ ਗਿਆ ਤਾਂ ਯੂਨੀਵਰਸਿਟੀ ਵੱਡੇ ਸੰਘਰਸ਼ ਦਾ ਮੈਦਾਨ ਬਣੇਗੀ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਖਿਆ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਜੇਕਰ ਲੜਕੀ ਨੇ ਉਸ ਪ੍ਰੋਫੈਸਰ ਦੇ ਉਕਸਾਉਣ 'ਤੇ ਆਪਣੇ ਆਪ ਨੂੰ ਮੁਕਾ ਲਿਆ ਹੈ ਤਾਂ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨਾ ਚਾਹੀਦਾ ਹੈ ਕਿਉਂਕਿ ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਆਪਣੇ ਹੋਸਟਲ ਛੱਡ ਕੇ ਬਾਹਰ ਜਾ ਰਹੇ ਹਨ, ਇਹ ਬਿਲਕੁੱਲ ਗਲਤ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਦੋ ਪਾਸਿਓਂ ਕੰਮ ਨਹੀਂ ਕਰਨਾ ਚਾਹੀਦਾ ਅਤੇ ਬੱਚਿਆਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਵਿਚ ਮਰ ਰਹੇ ਪੰਜਾਬੀ ਵਿਦਿਆਰਥੀਆਂ ਸਬੰਧੀ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਹਮਾਇਤ ਕਰ ਰਹੇ ਸਿੱਖਾਂ ਦੀਆਂ ਵਿਦੇਸ਼ਾਂ ਵਿੱਚ ਮੌਤਾਂ ਹੋ ਰਹੀਆਂ ਨੇ ਜਿਸ ਲਈ ਉਥੋਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਕਰੇ ਕਿਉਂਕਿ ਜੇਕਰ ਸਿੱਖਾਂ ਨੇ ਉਨ੍ਹਾਂ ਦੇ ਮੁਲਕਾਂ ਵਿੱਚ ਸ਼ਰਨ ਲਈ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਵੀ ਦੇਣੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜੇ ਸਮਾਂ ਮਿਲਿਆ ਤਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ਨਾਲ ਹੋ ਰਹੇ ਵਿਵਹਾਰ ਦਾ ਮੁੱਦਾ ਸੰਸਦ ਵਿਚ ਵੀ ਚੁੱਕਣਗੇ। ਇਸ ਮੌਕੇ ਤੇ ਹਰਭਜਨ ਸਿੰਘ ਕਸ਼ਮੀਰੀ, ਮਹਿੰਦਰਪਾਲ ਸਿੰਘ, ਹਰਮੀਤ ਸਿੰਘ ਸੋਢੀ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਦਿਆਰਥੀ ਹਾਜ਼ਰ ਸਨ।
Punjab Bani 16 September,2023
ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰ ਰਹੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਦਰੜਿਆ, 1 ਔਰਤ ਦੀ ਮੌਤ
ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰ ਰਹੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਦਰੜਿਆ, 1 ਔਰਤ ਦੀ ਮੌਤ ਸ਼ੰਭੂ 15 ਸਤੰਬਰ 2023 - ਰਾਜਪੁਰਾ ਪਟਿਆਲਾ ਰੋਡ ਟਾਉਨ ਵਿਖੇ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰਨ ਵਾਲੇ ਨਗਰ ਕੌਂਸਲ ਦੇ ਕਰਮਚਾਰੀਆਂ 'ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜ ਦਿੱਤਾ ਹੈ। ਜਿਸ ਕਰਕੇ ਇੱਕ ਔਰਤ ਦੀ ਮੌਤ ਹੋ ਗਈ ਹੈ ਤੇ ਇਕ ਔਰਤ ਤੇ ਮਰਦ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਰਕੇ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਹੈ। ਇਹ ਘਟਨਾ ਦੀ ਵੀਡੀਓ ਵੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮੌਕੇ ਪੁਲਸ ਨੇ ਗੱਡੀ ਨੂੰ ਸਾਇਡ ਤੇ ਕਰਵਾ ਕੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਦਿਤਾ ਹੈ। ਦਸਿਆ ਜਾ ਰਿਹਾ ਹੈ ਕਿ ਗੱਡੀ ਚਾਲਕ ਮੋਕੇ ਤੇ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ।
Punjab Bani 16 September,2023
ਨਿੱਜੀ ਸਕੂਲ ਦੀ ਬੱਸ ਪਲਟੀ ਦਰਜ਼ਨ ਦੇ ਕਰੀਬ ਬੱਚੇ ਹੋਏ ਜਖਮੀ
ਨਿੱਜੀ ਸਕੂਲ ਦੀ ਬੱਸ ਪਲਟੀ ਦਰਜ਼ਨ ਦੇ ਕਰੀਬ ਬੱਚੇ ਹੋਏ ਜਖਮੀ ਗੁਰਦਾਸਪੁਰ ,16 ਸਤੰਬਰ 2023 : ਡਰਾਈਵਰਾਂ ਦੀ ਲਾਪ੍ਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਦੇ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ ।ਬੱਸ ਪਲਟਣ ਤੋਂ ਬਾਅਦ ਮਾਪਿਆਂ ਨੇ ਮੌਕੇ ਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ ਆਪਣੇ ਵਾਹਨਾਂ ਤੇ ਘਰ ਖੜਿਆ। ਇਸ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਡਰਾਈਵਰ ਸਹੀ ਤਰਾਂ ਬੱਸ ਨੂੰ ਨਹੀਂ ਸੀ ਚਲਾਉਂਦਾ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ । ਇਸ ਸਬੰਧੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਤੋਂ ਪਤਾ ਲੱਗਾ ਸੀ ਕਿ ਪਿੰਡ ਚੱਕਵਾਲੀ ਵਿੱਚ ਸਕੂਲ ਦੀ ਬੱਸ ਪਲਟ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਬੱਸ ਹੇਠੋਂ ਕੱਢਿਆ। ਉਹਨਾਂ ਕਿਹਾ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।ਉਹਨਾਂ ਅਰੋਪ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਇਸ ਬੱਸ ਦਾ ਡਰਾਈਵਰ ਨਸ਼ੇ ਕਰਦਾ ਹੈ ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾ ਨੂੰ ਦਿੱਤੀ ਗਈ ਸੀ ਕਿ ਡਰਾਈਵਰ ਨੂੰ ਬਦਲਿਆ ਜਾਵੇ ਪਰ ਕੋਈ ਕਾਰਵਾਈ ਨਹੀਂ ਹੋਈ ਜਿੱਸ ਕਰਕੇ ਅੱਜ ਇਹ ਹਾਦਸਾ ਵਾਪਰ ਗਿਆ । ਇੱਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰੇਣੁ ਬਾਲਾ ਨੇ ਦੱਸਿਆ ਕਿ ਜਦੋਂ ਸਾਨੂੰ ਇਹ ਸੂਚਨਾਂ ਮਿਲ਼ੀ ਕਿ ਬੱਸ ਹਾਦਸਾਗ੍ਰਸਤ ਹੋ ਗਈ ਹੈ।ਉਹਨਾਂ ਨੇ ਮੌਕੇ ਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁਢਲੀ ਸਹਾਇਤਾ ਪ੍ਰਾਪਤ ਕਰਵਾਈ ਅਤੇ ਜਿਹੜੇ ਬੱਚੇ ਗੰਭੀਰ ਜਖਮੀ ਸਨ, ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਹਨਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਜੇ ਕਰਵਾਈ ਹੁੰਦੀ ਤਾਂ ਉਹ ਡਰਾਈਵਰ ਖ਼ਿਲਾਫ਼ ਜ਼ਰੂਰ ਐਕਸ਼ਨ ਲੈਂਦੇ।ਉਹਨਾਂ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ।
Punjab Bani 16 September,2023
ਕੈਨੇਡਾ ਗਏ 19 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
ਕੈਨੇਡਾ ਗਏ 19 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਸ਼ੰਭੂ 15 ਸਤੰਬਰ 2023 - ਪੰਜਾਬ ਦੇ ਵਿੱਚੋਂ ਲਗਾਤਾਰ ਨੌਜਵਾਨਾਂ ਦਾ ਵਿਦੇਸ਼ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਕਈ ਵਾਰ ਵਿਦੇਸ਼ਾਂ ਵਿੱਚ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਜਿਸ ਨਾਲ ਹਰ ਇੱਕ ਮਨੁੱਖ ਦੀ ਰੂਹ ਕੰਬ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿਚੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਹਨਾਂ ਵਿੱਚ ਹਾਰਟ ਅਟੈਕ ਕਾਰਣ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰਾਂ ਦਾ ਮਾਮਲਾ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਇੱਕ 19 ਸਾਲਾਂ ਨੌਜਵਾਨ ਮਨਜੋਤ ਸਿੰਘ ਸੱਤ ਅਗਸਤ ਨੂੰ ਕੈਨੇਡਾ ਦੇ ਸ਼ਰੀ ਦੇ ਵਿੱਚ ਪੜ੍ਹਾਈ ਦੇ ਲਈ ਭਾਰਤ ਤੋਂ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ਦੇ ਵਿੱਚ ਪਹਿਲੀ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ਵਿਚ ਹਾਰਟ ਅਟੈਕ ਆਉਣ ਕਾਰਨ ਉਸਦੇ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇਂ ਦੱਸਿਆ ਕਿ ਸੋਮਵਾਰ ਨੂੰ ਉਹਨਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ਦੇ ਵਿੱਚ ਹੀ ਰਹਿੰਦਾ ਹੈ ਉਸਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕੀ ਉਹਨਾਂ ਦੇ ਰਿਸ਼ਤੇਦਾਰ ਮਨਜੋਤ ਸਿੰਘ ਦੀ ਹਾਰਟ ਅਟੈਕ ਕਰਨ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਹਲੇ ਤੱਕ ਮਨਜੋਤ ਦੀ ਲਾਸ਼ ਵੀ ਨਹੀਂ ਦਿਖਾਈ ਗਈ। ਸ਼ਨੀਵਾਰ ਨੂੰ ਪੁਲਿਸ ਵੱਲੋਂ ਮਨਜੋਤ ਦੀ ਲਾਸ਼ ਉਸ ਦੇ ਭਰਾ ਨੂੰ ਦਿਖਾਈ ਜਾਵੇਗੀ।
Punjab Bani 16 September,2023
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ ਬੀਤੇ 5 ਮਹੀਨਿਆਂ 'ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ. ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਚੰਡੀਗੜ੍ਹ, 14 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ 'ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ 'ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
Punjab Bani 14 September,2023
ਹਿੰਦ ਪਾਕਿਸਤਾਨ ਸਰਹੱਦ ਰਾਜੋਕੇ ਨੇੜਿਓਂ ਸ਼ੱਕੀ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ
ਹਿੰਦ ਪਾਕਿਸਤਾਨ ਸਰਹੱਦ ਰਾਜੋਕੇ ਨੇੜਿਓਂ ਸ਼ੱਕੀ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ ਭਿੱਖੀਵਿੰਡ ,13 ਸਤੰਬਰ 2023 : ਹਿੰਦ ਪਾਕਿਸਤਾਨ ਸਰਹੱਦ ਰਾਜੋਕੇ ਨੇੜਿਓ ਬੀਐਸਐਫ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਬੀਓਪੀ ਰਾਜੋਕੇ ਬੀਐਸਐਫ 103 ਬਟਾਲਿਅਨ ਅਮਰਕੋਟ ਦੇ ਜਵਾਨਾਂ ਵੱਲੋਂ ਦੇਸ਼ ਵਿਰੋਧੀ ਸ਼ਕਤੀਆਂ ਤੇ ਬਾਜ ਅੱਖ ਰੱਖੀ ਜਾ ਰਹੀ ਸੀ ਤਾਂ ਉਸ ਸਮੇਂ ਪਾਕਿਸਤਾਨ ਤਰਫੋਂ ਬੀਉਪੀ ਨੰਬਰ 143/13-14 ਦੇ ਵਿਚਕਾਰ ਸ਼ੱਕੀ ਨੌਜਵਾਨ ਭਾਰਤ ਵੱਲ ਦਾਖਲ ਹੋ ਗਿਆ, ਬੀਐਸਐਫ ਦੇ ਜਵਾਨਾਂ ਨੇ ਸ਼ੱਕੀ ਨੌਜਵਾਨਾਂ ਨੂੰ ਲਲਕਾਰਾ ਮਾਰਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ -ਆਈਬੀ ਨੂੰ ਪਾਰ ਕਰ ਗਿਆ। ਬੀਐਸਐਫ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਮੁਹੰਮਦ ਨੂੰਮਾਨ ਪੁੱਤਰ ਮੁਹੰਮਦ ਫਾਰੂਕ ਉਮਰ 17 ਸਾਲ ਪੁਲਿਸ ਸਟੇਸ਼ਨ ਮੁਸਤਫਾਬਾਦ ਜ਼ਿਲ੍ਹਾ ਕਸੂਰ ਪਾਕਿਸਤਾਨ ਵਜੋਂ ਹੋਈ। ਸਰਕਾਰੀ ਸੂਤਰਾਂ ਨੇ ਇਹ ਵੀ ਦੱਸਿਆ ਪਾਕਿਸਤਾਨੀ ਸ਼ੱਕੀ ਨੌਜਵਾਨ ਭੁਲੇਖੇ ਨਾਲ ਭਾਰਤ ਸਰਹੱਦ ਪਾਰ ਕਰ ਗਿਆ, ਬੀਐਸਐਫ ਦੇ ਅਧਿਕਾਰੀਆਂ ਵੱਲੋਂ ਆਪਣੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਨੌਜਵਾਨ ਬਾਰੇ ਫੈਸਲਾ ਕੀਤਾ ਜਾਵੇਗਾ।
Punjab Bani 13 September,2023
ਹਿੰਦੂ ਤਖਤ ਮੁੱਖੀ ਵਲੋਂ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕ ਘਿਊ ਦੀ ਮਿਲਾਵਟ ਲਈ ਫੜੇ ਗਏ
ਹਿੰਦੂ ਤਖਤ ਮੁੱਖੀ ਵਲੋਂ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕ ਘਿਊ ਦੀ ਮਿਲਾਵਟ ਲਈ ਫੜੇ ਗਏ ਹਿੰਦੁ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਨੂੰ ਲਗਾਤਾਰ ਮਿਲ ਰਹੀਆਂ ਚਰਬੀ ਦੇ ਭਰੇ ਟਰੱਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੱਲ ਰਾਤ ਰਾਜਪੁਰਾ ਗਗਨ ਚੌਂਕ ਵਿਖੇ ਮੌਕੇ ਤੇ ਪਹੁੰਚ ਕੇ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕਾਂ ਨੂੰ ਮੌਕੇ ਤੇ ਫੜਿਆ ਗਿਆ ਅਤੇ ਪੰਜਾਬ ਪੁਲਿਸ ਦੇ ਮੌਕੇ ਤੇ ਡਿਊਟੀ ਅਫਸਰ ਏ.ਐਸ.ਆਈ. ਦਰਸ਼ਨ ਲਾਲ ਦੇ ਹਵਾਲੇ ਕੀਤਾ ਗਿਆ। ਜਦੋਂ ਟਰੱਟ ਡਰਾਇਵਰਾਂ ਤੋਂ ਪੁਛਗਿਛ ਕੀਤੀ ਗਈ ਤਾਂ ਉਸ ਵਲੋਂ ਜੋ ਬਿੱਲ ਦਿਖਾਏ ਗਏ ਉਹ ਯੂ.ਪੀ. ਦੇ ਪਤੇ ਦੇ ਸਨ ਅਤੇ ਇਹ ਚਰਬੀ ਪੰਜਾਬ ਦੀਆਂ ਦੇਸੀ ਘਿਊ ਦੀਆਂ ਫੈਕਟਰੀਆਂ ਵਿੱਚ ਸਪਲਾਈ ਕਰਨੀ ਸੀ। ਫੈਕਟਰੀਆਂ ਵਲੋਂ ਤਿਉਹਾਰਾਂ ਦੇ ਮੌਕੇ ਘਿਊ ਦੀ ਸਪਲਾਈ ਵੱਧ ਹੋਣ ਕਾਰਨ ਇਹ ਚਰਬੀ ਨੂੰ ਘਿਉ ਵਿੱਚ ਮਿਲਾਇਆ ਜਾਂਦਾ ਹੈ। ਬ੍ਰਹਮਾ ਨੰਦ ਗਿਰੀ ਮਹਾਰਾਜ ਇਸ ਤਰ੍ਹਾਂ ਹੋ ਰਹੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ, ਧਾਰਮਿਕ ਕੰਮਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਨ ਵਾਲਿਆਂ ਨੂੰ ਨੱਥ ਪਾਉਣ ਬਾਰੇ ਕਿਹਾ ਗਿਆ ਅੱਗੇ ਮਾਤਾ ਰਾਣੀ ਦੇ ਨਵਰਾਤਰੇ ਆ ਰਹੇ ਹਨ ਅਤੇ ਸਨਾਤਨੀਆਂ ਵੱਲੋਂ ਦੇਸੀ ਘਿਓ ਦੀ ਜੋਤ ਬੜੀ ਸ਼ਰਧਾ ਨਾਲ ਜਗਾਈ ਜਾਂਦੀ ਹੈ। ਸਨਾਤਨ ਧਰਮ ਦੇ ਨਾਲ ਨਾਲ ਬਾਕੀ ਧਰਮਾਂ ਅੰਦਰ ਵੀ ਕਈ ਧਾਰਮਿਕ ਕੰਮਾਂ ਲਈ ਦੇਸੀ ਘਿਓ ਵਰਤਿਆ ਜਾਂਦਾ ਹੈ ਚਰਬੀ ਮਿਲਾ ਕੇ ਘਿਓ ਵੇਚਣਾ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਦੀ ਹੈ। ਇਸ ਮੌਕੇ ਬ੍ਰਹਮਾ ਨੰਦ ਗਿਰੀ ਮਹਾਰਾਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਫੈਕਟਰੀਆਂ ਦੇ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਜਿੱਥੋਂ ਚਰਬੀ ਆ ਰਹੀ ਹੈ ਉਨ੍ਹਾਂ ਲੋਕਾਂ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਸਿਹਤ ਨਾਲ ਖਿਲਵਾੜ ਨਾ ਹੋਵੇ। ਇਸ ਮੌਕੇ ਹਿੰਦੂ ਤਖਤ ਟੀਮ ਤੋਂ ਦੀਪਸ਼ੂ ਸੂਦ ਭਰਬਾਰੀ ਉਤਰੀ ਭਾਰਤ, ਪਵਨ ਅਹੂਜਾ ਜਿਲਾ ਸ਼ੁਰਕਸ਼ਾ ਸੰਮਤੀ ਪਟਿਆਲਾ, ਭੁਪਿੰਦਰ ਸੈਣੀ ਓ.ਐਸ.ਡੀ. ਬ੍ਰਹਮਾ ਨੰਦ ਗਿਰੀ ਜੀ, ਅੰਨੂ ਰਾਜਪੁਰਾ, ਬੁੱਗਾ ਘੁਮਾਣਾ ਹਾਜਰ ਸਨ।
Punjab Bani 13 September,2023
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਗ੍ਰਿਫਤਾਰ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਜ਼ੀਰਕਪੁਰ ਵਿਖੇ ਹਾਲ ਹੀ ਵਿੱਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ। ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਸੂਹ ਮਿਲਣ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 210 ਮਿਤੀ 21/07/2023 ਪਹਿਲਾਂ ਹੀ ਦਰਜ ਹੈ।
Punjab Bani 13 September,2023
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 September,2023
ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ
ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ: ਏਆਈਜੀ ਅਸ਼ਵਨੀ ਕਪੂਰ ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ। ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ। ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 12 September,2023
ਜੀ-20 ਸੰਮੇਲਨ: ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ 'ਓਪੀਐਸ ਸੀਲ-4' ਚਲਾਇਆ
ਜੀ-20 ਸੰਮੇਲਨ: ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ 'ਓਪੀਐਸ ਸੀਲ-4' ਚਲਾਇਆ - ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 64 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 49 ਐਫਆਈਆਰਜ਼ ਕੀਤੀਆਂ ਦਰਜ; ਦੋ ਪਿਸਤੌਲ, 1.48 ਲੱਖ ਰੁਪਏ ਨਕਦ, 667 ਗ੍ਰਾਮ ਹੈਰੋਇਨ ਅਤੇ 9445 ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ - 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ 104 ਮਜ਼ਬੂਤ ਨਾਕੇ ਲਾਏ ਗਏ - ਪੁਲਿਸ ਟੀਮਾਂ ਨੇ 3624 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 151 ਦੇ ਕੀਤੇ ਚਲਾਨ ਅਤੇ 17 ਵਾਹਨ ਕੀਤੇ ਜ਼ਬਤ ਚੰਡੀਗੜ੍ਹ, 10 ਸਤੰਬਰ: ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਸਪੈਸ਼ਲ ਅਪਰੇਸ਼ਨ 'ਓਪੀਐਸ ਸੀਲ-4' ਚਲਾਇਆ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸੂਬੇ ਵਿੱਚ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ। ਇਹ ਅਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਾਰ ਗੁਆਂਢੀ ਸੂਬਿਆਂ— ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਤੇ ਜੰਮੂ-ਕਸ਼ਮੀਰ— ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਬਲਾਂ ਨਾਲ ਮਿਲ ਕੇ ਸਾਂਝੇ ਤੌਰ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋਂ ਸਮੇਂ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਗੁਆਂਢੀ ਸੂਬਿਆਂ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਕੇ ਅੰਤਰ-ਰਾਜੀ ਸੀਮਾਵਾਂ 'ਤੇ ਮਜ਼ਬੂਤ ਨਾਕੇ ਲਗਾਉਣ ਲਈ ਕਿਹਾ ਗਿਆ ਸੀ ਤਾਂ ਜੋ 'ਓਪੀਐਸ ਸੀਲ-4' ਦੇ ਹਿੱਸੇ ਵਜੋਂ ਸਾਰੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਸਐਸਪੀਜ਼ ਨੂੰ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਾਮਬੱਧ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ 'ਨਾਕੇ' ਲਗਾਏ ਜਾ ਸਕਣ। ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਨ ਵਾਲੇ 10 ਜ਼ਿਲ੍ਹਿਆਂ ਦੇ ਸਾਰੇ ਆਉਣ/ਜਾਣ ਵਾਲੇ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੇ 104 ਬਿਹਤਰ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ। 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 3624 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 151 ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ। ਪੁਲਿਸ ਨੇ 64 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 49 ਐਫਆਈਆਰਜ਼ ਵੀ ਦਰਜ ਕੀਤੀਆਂ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਇੱਕ ਭਗੌੜਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋ ਪਿਸਤੌਲਾਂ ਸਮੇਤ ਗੋਲੀ-ਸਿੱਕਾ, 1.48 ਲੱਖ ਰੁਪਏ ਦੀ ਨਕਦੀ, 667 ਗ੍ਰਾਮ ਹੈਰੋਇਨ, 35 ਕਿਲੋ ਭੁੱਕੀ, 40 ਗ੍ਰਾਮ ਸਮੈਕ, 9275 ਬੋਤਲਾਂ ਜਾਇਜ਼ ਅਤੇ 170 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਟੀਮਾਂ ਨੇ 721 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਹ ਯਕੀਨੀ ਬਣਾਉਣ ਕਿ ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ, ਸੂਬੇ ਭਰ ਦੇ 878 ਚਰਚਾਂ ਅਤੇ 78 ਨਾਮ ਚਰਚਾ ਘਰਾਂ ਦੀ ਚੈਕਿੰਗ ਵੀ ਕੀਤੀ।
Punjab Bani 10 September,2023
ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਗੁਰਦਾਸਪੁਰ ,10 ਸਤੰਬਰ 2023 : ਵਿਦੇਸ਼ ਵਿੱਚ ਚੰਗੇ ਭਵਿੱਖ ਦੇ ਲਈ ਰੋਜ਼ੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ(30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਆਪਣੇ ਸੁਨਹਿਰੀ ਭਵਿੱਖ ਦੇ ਲਈ ਅਮਰੀਕਾ ਭੇਜਿਆ ਸੀ ਜੋ ਉਥੇ ਡਰਾਇਵਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਉਹ ਨਿਊਯਾਰਕ ਤੋ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ ਅਤੇ ਪਿਛਲੇ ਦਿਨੀ ਐਲ.ਏ ਸ਼ਹਿਰ ਵਿਚ 28 ਅਗਸਤ ਨੂੰ ਇਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਕਾਫੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਸੀ ਜਿਸ ਨੂੰ ਐਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਹੋਇਆ ਸੀ ਪਰ ਉਸਦੀ ਮੌਤ ਹੋ ਗਈ ਹੈ।
Punjab Bani 10 September,2023
ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ, 3 ਪਿਸਟਲ, 3 ਮੈਗਜ਼ੀਨ,11 ਜਿੰਦਾ ਕਾਰਤੂਸ ਤੇ ਗੱਡੀ ਕੀਤੇ ਬਰਾਮਦ
ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ, 3 ਪਿਸਟਲ, 3 ਮੈਗਜ਼ੀਨ,11 ਜਿੰਦਾ ਕਾਰਤੂਸ ਤੇ ਗੱਡੀ ਕੀਤੇ ਬਰਾਮਦ ਗੁਰਦਾਸਪੁਰ, 10 ਸਤੰਬਰ 2023 - ਬੀਤੇ ਦਿਨੀ ਬਟਾਲਾ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਂਕ ਵਿੱਚ ਗੈਂਗਸਟਰਾਂ ਨਾਲ ਹੋਈ ਮੁੱਠਭੇੜ ਦੌਰਾਨ ਹੋਈ ਫਾਇਰਿੰਗ ਵਿੱਚ ਇਕ ਗੈਂਗਸਟਰ ਜੋ ਜ਼ਖਮੀ ਹੋਇਆ ਸੀ ਉਸ ਸਮੇਤ 5 ਗੈਂਗਸਟਰ ਕਾਬੁ ਕੀਤੇ ਗਏ ਜਿਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ ,11 ਜਿੰਦਾ ਕਾਰਤੂਸ ਸਮੇਤ ਇਕ ਗੱਡੀ ਵੀ ਕਾਬੂ ਕੀਤੇ ਗਏ।ਪਕੜੇ ਗਏ ਪੰਜਾਂ ਹੀ ਗੈਂਗਸਟਰਾਂ ਤੇ ਪਹਿਲਾ ਕੁੱਲ 11 ਕੇਸ ਦਰਜ ਹਨ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਲੋੜੀਂਦੇ ਸੀ। ਬਟਾਲਾ ਪੁਲਿਸ ਦੇ ਡੀ ਐਸ ਪੀ ਮਨਿਦਰ ਪਾਲ ਸਿੰਘ ਨੇ ਪੁਲਿਸ ਲਾਇਨ ਬਟਾਲਾ ਵਿਖੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਇਹ ਪੰਜ ਗੈਂਗਸਟਰ ਜਿਹਨਾਂ ਵਿੱਚ ਸ਼ਿਵਕਰਨ ਸਿੰਘ,ਸਜਨਪ੍ਰੀਤ ਸਿੰਘ ,ਸਰਬਜੀਤ ਸਿੰਘ, ਨਵਦੀਪ ਸਿੰਘ ਅਤੇ ਡਾਕਟਰ ਤਰਸੇਮ ਸਿੰਘ ਇਕ ਗੱਡੀ ਸਵਿਫਟ ਦਿੱਲੀ ਨੰਬਰ ਤੇ ਸਵਾਰ ਹੋਕੇ ਬੀਤੇ ਕੱਲ੍ਹ ਆਪਣੇ ਸਾਥੀ ਗੈਂਗਸਟਰ ਚਰਨਪ੍ਰੀਤ ਸਿੰਘ ਜੋ ਕੇ ਪਿਛਲੇ ਸਮੇਂ ਦੋ ਧਿਰਾਂ ਦਰਮਿਆਨ ਹੋਏ ਝਗੜੇ ਵਿੱਚ ਮਾਰਿਆ ਗਿਆ ਸੀ ਉਸਦੇ ਭੋਗ ਤੇ ਪਿੰਡ ਤਲਵੰਡੀ ਗੋਰਾਇਆ ਪਹੁੰਚੇ ਹੋਏ ਸੀ। ਪੁਲਿਸ ਨੂੰ ਇਤਲਾਹ ਮਿਲੀ ਪੁਲਿਸ ਨੇ ਪਿੱਛਾ ਕੀਤਾ ਜਿਜ਼ ਵਿੱਚ ਗੈਂਗਸਟਰਾਂ ਵਲੋਂ ਗੱਡੀ ਤੇ ਭੱਜਦੇ ਹੋਏ ਇਹਨਾਂ ਦੀ ਗੱਡੀ ਕਾਹਲਾਂ ਵਾਲੀ ਚੌਂਕ ਵਿੱਚ ਕੰਧ ਨਾਲ ਟਕਰਾ ਗਈ ਜਿਥੇ ਇਹਨਾਂ ਵਲੋਂ ਪੁਲਿਸ ਉਤੇ ਫਾਇਰਿੰਗ ਕੀਤੀ ਗਈ। ਜਵਾਬੀ ਫਾਇਰਿੰਗ ਵਿਚ ਸ਼ਿਵਕਰਨ ਸਿੰਘ ਪੈਰ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਬਾਕੀਆਂ ਨੂੰ ਖੇਤਾਂ ਵਿਚੋ ਕਾਬੁ ਕਰ ਲਿਆ ਗਿਆ।ਪਕੜੇ ਗਏ ਗੈਂਗਸਟਰਾਂ ਉਤੇ ਪਹਿਲਾ ਵੀ 11 ਕੇਸ ਦਰਜ ਹਨ ਇਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ,11 ਜਿੰਦਾ ਕਾਰਤੂਸ ਅਤੇ ਇਕ ਸਵਿਫਟ ਗੱਡੀ ਦਿੱਲੀ ਨੰਬਰ ਕਾਬੁ ਕੀਤੇ ਗਏ ਇਹਨਾਂ ਪੰਜਾਂ ਦਾ 3 ਤਿੰਨ ਦਾ ਰਿਮਾਂਡ ਲਿਆ ਗਿਆ ਹੈ ਅਗਲੀ ਪੁੱਛਗਿੱਛ ਜਾਰੀ ਹੈ।
Punjab Bani 10 September,2023
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ ਪੰਜਾਬ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ 'ਤੇ ਫਲੈਗ ਮਾਰਚ ਕੱਢੇ ਅਤੇ ਤਲਾਸ਼ੀ ਮੁਹਿੰਮ ਚਲਾਈ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ 'ਤੇ 3660 ਵਿਅਕਤੀਆਂ ਦੀ ਤਲਾਸ਼ੀ ਲਈ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜੀ-20 ਸੰਮੇਲਨ ਦੇ ਸ਼ਾਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
Punjab Bani 10 September,2023
50 ਕਿਲੋ ਹੈਰੋਇਨ ਖੇਪ ਮਾਮਲਾ: ਪੰਜਾਬ ਪੁਲਿਸ ਨੇ ਵੱਡੇ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਕੀਤੀ ਬਰਾਮਦ
50 ਕਿਲੋ ਹੈਰੋਇਨ ਖੇਪ ਮਾਮਲਾ: ਪੰਜਾਬ ਪੁਲਿਸ ਨੇ ਵੱਡੇ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਕੀਤੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ ਬਰਾਮਦ; ਪੰਜ ਵਿਅਕਤੀ ਨੂੰ ਕੀਤਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਮਲਕੀਅਤ ਕਾਲੀ ਨੇ ਪਾਕਿ ਅਧਾਰਤ ਤਸਕਰਾਂ ਨੂੰ 5 ਕਰੋੜ ਰੁਪਏ ਅਤੇ ਤੈਰਾਕਾਂ ਨੂੰ 1 ਕਰੋੜ ਰੁਪਏ ਦੇਣੇ ਸਨ : ਐੱਸਐੱਸਪੀ ਮੁਖਵਿੰਦਰ ਭੁੱਲਰ ਚੰਡੀਗੜ੍ਹ/ਜਲੰਧਰ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਨਾਮੀ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਵੱਲੋਂ ਆਪਣੇ ਪਿੰਡ ਟੇਂਡੀ ਵਾਲਾ ਵਿਖੇ ਦੱਸੇ ਦੋ ਟਿਕਾਣਿਆਂ (ਹਰੇਕ ਟਿਕਾਣੇ ਤੋਂ 6-6 ਕਿਲੋ) ਤੋਂ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਫ਼ਲਤਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਦਿਨ ਬਾਅਦ ਮਿਲੀ ਹੈ। ਦੱਸਣਯੋਗ ਹੈ ਕਿ ਸਿਰਫ਼ 48 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 21 ਕਿਲੋ ਹੋ ਗਈ ਹੈ। ਇਹ ਬਰਾਮਦਗੀ 50 ਕਿਲੋਗ੍ਰਾਮ ਹੈਰੋਇਨ ਦੀ ਖੇਪ, ਜੋ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਇਸ਼ਾਰੇ 'ਤੇ ਤਿੰਨ ਤੈਰਾਕਾਂ ਦੁਆਰਾ ਪਾਕਿਸਤਾਨ ਤੋਂ ਲਿਆਂਦੀ ਗਈ ਸੀ, ਦਾ ਹੀ ਹਿੱਸਾ ਹੈ। ਪੁਲਿਸ ਟੀਮਾਂ ਨੇ ਇੱਕ ਤੈਰਾਕ ਜੋਗਾ ਸਿੰਘ ਸਮੇਤ ਘੱਟੋ-ਘੱਟ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਭਾਵਸ਼ਾਲੀ ਢੰਗ ਨਾਲ ਹੁਣ ਤੱਕ 43.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਬਾਕੀ ਦੋ ਤੈਰਾਕਾਂ ਗੁਰਦੀਪ ਸਿੰਘ ਉਰਫ਼ ਰੰਗੀ ਅਤੇ ਗੁਰਵਿੰਦਰ ਸਿੰਘ ਉਰਫ਼ ਮਸਤੰਗੀ ਦੋਵੇਂ ਵਾਸੀ ਪਿੰਡ ਟੇਂਡੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਸੌਦੇ ਅਨੁਸਾਰ ਖੇਪ ਵੇਚਣ ਤੋਂ ਬਾਅਦ ਇਨ੍ਹਾਂ ਤੈਰਾਕਾਂ ਨੂੰ 1 ਕਰੋੜ ਰੁਪਏ (2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਦਿੱਤੇ ਕੀਤੇ ਜਾਣੇ ਸਨ, ਜਦਕਿ ਪਾਕਿ-ਅਧਾਰਤ ਹੈਦਰ ਅਲੀ ਨੂੰ ਹਵਾਲਾ ਜ਼ਰੀਏ 5 ਕਰੋੜ ਰੁਪਏ (10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਭੇਜੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਤਕਰੀਬਨ 6.5 ਕਿਲੋ ਹੈਰੋਇਨ ਮੁਲਜ਼ਮ ਰੰਗੀ ਅਤੇ ਮਸਤੰਗੀ ਕੋਲ ਹੈ ਅਤੇ ਪੁਲਿਸ ਟੀਮਾਂ ਦੋਵਾਂ ਭਗੌੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਗੁਰਾਇਆ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫ.ਆਈ.ਆਰ. ਨੰਬਰ 123 ਮਿਤੀ 07/09/2023 ਪਹਿਲਾਂ ਹੀ ਦਰਜ ਹੈ। ਡੱਬੀ: ਹੁਣ ਤੱਕ ਦੀ ਰਿਕਵਰੀ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 21 ਕਿਲੋ (9 ਕਿਲੋ + 12 ਕਿਲੋ) ਹੈਰੋਇਨ ਬਰਾਮਦ ਕੀਤੀ ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ, ਜੋ ਹੈਰੋਇਨ ਦੀ ਖੇਪ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ, ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਦੋ ਸਾਥੀਆਂ ਜਿਸ ਵਿੱਚ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਸ਼ਾਮਲ ਹੈ, ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ
Punjab Bani 09 September,2023
ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ 'ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ 'ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਖੇਪ ਦੀ ਤਸਕਰੀ ਨਦੀ ਦੇ ਰਸਤਿਓਂ ਹੋਣ ਦਾ ਸ਼ੱਕ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਨੂੰ ਫੜਨ ਲਈ ਛਾਪੇਮਾਰੀ ਜਾਰੀ; ਭੱਜਣ ਵਿੱਚ ਕਾਮਯਾਬ ਹੋ ਗਏ ਸਨ ਦੋਵੇਂ ਮੁਲਜ਼ਮ: ਏ.ਆਈ.ਜੀ. ਲਖਬੀਰ ਸਿੰਘ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਅੰਦਰ 145 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਾਜ਼ਿਲਕਾ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿਲੋਗ੍ਰਾਮ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਐਸਐਸਓਸੀ ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖਿਲਾਫ ਇੱਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿੱਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ 'ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ‘ਤੇ ਹੀ ਰਹੇ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ, ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐਫ.ਆਈ.ਆਰ. ਨੰ. 31 ਮਿਤੀ 08-09-2023 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ), 29 ਅਤੇ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਐਸਐਸਓਸੀ ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਹੈਰੋਇਨ ਦੀ ਪੰਜਵੀਂ ਵੱਡੀ ਬਰਾਮਦਗੀ 23 ਜੁਲਾਈ: ਜੋਰਾ ਸਿੰਘ ਨਗਰ ਫਿਰੋਜ਼ਪੁਰ ਦੇ ਗ੍ਰੰਥੀ ਨਿਸ਼ਾਨ ਸਿੰਘ ਕੋਲੋਂ 20 ਕਿਲੋ ਹੈਰੋਇਨ ਬਰਾਮਦ 6 ਅਗਸਤ: ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ 16 ਅਗਸਤ: ਫਿਰੋਜ਼ਪੁਰ ਤੋਂ 3 ਕਿਲੋ ਹੈਰੋਇਨ ਬਰਾਮਦ 21 ਅਗਸਤ: ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਇਲਾਕੇ ਵਿੱਚੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ 29.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ
Punjab Bani 09 September,2023
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਕਰਵਾਏ ਜਾਂਚ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆਂਦਾ ਮਾਮਲਾ ਪਟਿਆਲਾ 8 ਸਤੰਬਰ () ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਹੈ ਕਿ ਭੂਮਾਫੀਏ ਨਾਲ ਜੁੜੇ ਲੋਕ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਕੇ ਜਾਂਚ ਕੀਤੀ ਜਾਵੇ। ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿਚ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਕ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਿਆਨ ਵਿਚ ਲਿਆਂਦਾ ਹੈ ਕਿ ਖਾਲਸਾ ਕਾਲਜ ਦੀ ਜ਼ਮੀਨ ਨੂੰ ਭੂਮਾਫੀਏ ਦੇ ਲੋਕ ਹੜੱਪਣ ਦੀ ਨੀਯਤ ਨਾਲ ਰਜਿਸਟਰੀਆਂ ਕਰਵਾ ਰਹੇ ਹਨ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ ਵਾਰ ਜਾਣੂੰ ਵੀ ਕਰਵਾਇਆ ਗਿਆ, ਪ੍ਰੰਤੂ ਫੇਰ ਇਹ ਲੋਕ ਬਾਜ ਆਉਂਦੇ ਵਿਖਾਈ ਨਹੀਂ ਦੇ ਰਹੇ। ਜਥੇਦਾਰ ਟੌਹੜਾ ਨੇ ਦੱਸਿਆ ਕਿ ਖਾਲਸਾ ਕਾਲਜ ਜ਼ਮੀਨ ਨਾਲ ਸਬੰਧਤ ਮਸਲਾ ਭਾਵੇਂ ਅਦਾਲਤੀ ਪ੍ਰਕਿਰਿਆ ਅਧੀਨ ਫੇਰ ਵੀ ਭੂਮਾਫੀਏ ਦੇ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਨੀਯਤ ਨਾਲ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਆਰੰਭੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਮਾਂਬੰਦੀ ਸਾਲ 2015-2016 ਅਨੁਸਾਰ ਖਸਰਾ ਨੰ: 150/1 ਮਿਨ (57-19) ਕਾਲਜ ਦੀ ਜ਼ਮੀਨ ਨਾਲ ਸਬੰਧਤ ਮਿਤੀ 03.08.2023 ਨੂੰ ਵਸੀਕਾ ਨੰ: 6975 ਅਤੇ ਮਿਤੀ 8.8.2023 ਨੂੰ ਵਸੀਕਾ ਨੰ: 6976 ਰਾਹੀਂ ਰਜਿਸਟਰੀਆਂ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭੂਮਾਫੀਏ ਦੇ ਲੋਕ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਇਹ ਮਾਮਲਾ ਵਿਚਾਰ ਅਧੀਨ ਅਤੇ ਪੜਤਾਲ ਵਿਚ ਹੈ, ਪ੍ਰੰਤੂ ਫੇਰ ਵੀ ਇਸ ਜ਼ਮੀਨ ’ਤੇ ਰਜਿਸਟਰੀਆਂ ਦਾ ਹੋਣਾ ਬੇਹੱਦ ਮੰਦਭਾਗਾ ਹੈ। ਸ਼ੋ੍ਰਮਣੀ ਕਮੇਟੀ ਵਫ਼ਦ ਨੇ ਮੰਗ ਕੀਤੀ ਕਿ ਇਨ੍ਹਾਂ ਰਜਿਸਟਰੀਆਂ ਦਾ ਇੰਤਕਾਲ ਰੋਕਦੇ ਹੋਏ ਇਸ ਸਬੰਧੀ ਜਲਦ ਤੋਂ ਜਲਦ ਪੜਤਾਲ ਕਰਵਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ ਆਦਿ ਸ਼ਾਮਲ ਸਨ।
Punjab Bani 08 September,2023
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਚੰਡੀਗੜ, 8 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 08 September,2023
ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 8 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’ ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।
Punjab Bani 08 September,2023
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ ਕਿਹਾ, ਆਪ੍ਰੇਸ਼ਨ ਸਪਸ਼ਟ ਇਸ਼ਾਰਾ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਡਿਸਟਿਲਰੀ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਅਧੀਨ ਆਈਪੀਸੀ ਦੀ ਧਾਰਾ 420, 379, 120 ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ 'ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ। ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ। ਸ. ਚੀਮਾ ਨੇ ਅੱਗੇ ਦੱਸਿਆ ਕਿ ਐਸ.ਓ.ਜੀ ਨੇ ਗ੍ਰਿਫਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ 'ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿੱਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਈ। ਸ. ਚੀਮਾ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। ਉਨ੍ਹਾਂ ਕਿਹਾ ਕਿ ਮੁਲਜਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ।. ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।
Punjab Bani 08 September,2023
ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ 'ਚੋਂ ਮਿਲੀ ਲਾਸ਼
ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ 'ਚੋਂ ਮਿਲੀ ਲਾਸ਼ ਬਠਿੰਡਾ, 7 ਸਤੇਮਬੇਰ 2023 - ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣੇਦਾਰ ਦੀ ਲਾਸ਼ ਉਸ ਦੀ ਕਾਰ ਵਿੱਚੋਂ ਮਿਲੀ। ਇਹ ਹਾਦਸਾ ਹੈ ਜਾਂ ਖ਼ੁਦਕੁਸ਼ੀ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਵਿਖੇ ਤਾਇਨਾਤ ਸੀ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 07 September,2023
ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ
ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪੰਜਾਬ ਪੁਲਿਸ ਨੇ ਹੈਰੋਇਨ ਦੀ 50 ਕਿਲੋ ਖੇਪ ਵਿੱਚੋਂ 31.5 ਕਿਲੋ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ - ਜਾਂਚ ਮੁਤਾਬਕ , ਪਾਕਿ ਆਧਾਰਿਤ ਨਸ਼ਾ ਤਸਕਰ ਹੈਦਰ ਅਲੀ ਦੇ ਸੰਪਰਕ ’ਚ ਸੀ ਦੋਸ਼ੀ ਕਾਲੀ: ਐੱਸਐੱਸਪੀ ਮੁਖਵਿੰਦਰ ਭੁੱਲਰ ਚੰਡੀਗੜ੍ਹ/ਜਲੰਧਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ ਹੈਰੋਇਨ ਦੀ ਖੇਪ ਵਿੱਚੋਂ 9 ਕਿਲੋ ਹੋਰ ਹੈਰੋਇਨ ਵੀ ਜ਼ਬਤ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਖੇਪ ਵਿਚੋਂ 22.5 ਕਿਲੋ ਹੈਰੋਇਨ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹੁਣ ਕੁੱਲ ਬਰਾਮਦਗੀ 31.5 ਕਿਲੋ ਹੋ ਗਈ ਹੈ। ਇਹ ਕਾਰਵਾਈ , ਜਲੰਧਰ ਦਿਹਾਤੀ ਪੁਲਿਸ ਵੱਲੋਂ , ਹੈਰੋਇਨ ਦੀ ਖੇਪ ਹਾਸਲ ਕਰਨ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਜਾਣ ਵਾਲੇ ਨਸ਼ਾ ਤਸਕਰ ਜੋਗਾ ਸਿੰਘ , ਜਿਸ ਕੋਲੋਂ 8 ਕਿਲੋਂ ਹੈਰੋਇਨ ਬਰਾਮਦ ਹੋਈ ਸੀ, ਦੀ ਗ੍ਰਿਫਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਅਮਲ ’ਚ ਲਿਆਂਦੀ ਗਈ ਹੈ । ਇਸ ਤੋਂ ਪਹਿਲਾਂ, ਐਸਐਓਸੀ ਅੰਮ੍ਰਿਤਸਰ ਨੇ ਸ਼ਿੰਦਰ ਸਿੰਘ ਵਜੋਂ ਜਾਣੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਔਰਤ ਨਸ਼ਾ ਤਸਕਰ ਅਮਨਦੀਪ ਕੌਰ ਉਰਫ਼ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਦਕਿ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ, ਹੈਰੋਇਨ ਦੀ ਇਸ ਵੱਡੀ ਖੇਪ ਦੀ ਬਰਾਮਦਗੀ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਨਿਰੰਤਰ ਤਫ਼ਤੀਸ਼ ਤੇ ਮੁਸਤੈਦੀ ਦਾ ਨਤੀਜਾ ਕਰਾਰ ਦਿੰਦੇ ਹੋਏ, ਕਿਹਾ ਕਿ ਇਸ ਕੇਸ ਸਬੰਧੀ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਪੁਣਛਾਣਤੋਂ ਬਾਅਦ ਹੀ ਜਲੰਧਰ ਦਿਹਾਤੀ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਟੇਂਡੀਆਂ ਦੇ ਰਹਿਣ ਰਹਿਣ ਵਾਲੇ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ, ਗੋਰਾਇਆ ਨੇੜੇ ਬੋਪਾਰਾਏ ਨਹਿਰ ਦੇ ਪੁਲ ਤੋਂ ਮੋਢੇ ’ਚ ਪਾਏ ਥੱਲੇ ’ਚ ਲੁਕਾ ਰੱਖੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਉਹ ਹੈਦਰ ਅਲੀ ਵਜੋਂ ਜਾਣੇ ਜਾਂਦੇ ਪਾਕਿਸਤਾਨ ਸਥਿਤ ਨਸ਼ਾ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਸੀ, ਜਿਸ ਨੇ ਹਵਾਲਾ ਰਾਹੀਂ ਪੈਸੇ ਦਾ ਲੈਣ –ਦੇਣ ਕਰਨ ਬਦਲੇ ਭਾਰਤ ਵਿੱਚ ਹੈਰੋਇਨ ਦੀ ਖੇਪ ਦੀ ਤਸਕਰੀ ਕਰਨ ਵਿੱਚ ਉਸਦੀ ਮਦਦ ਕੀਤੀ ਸੀ। ਮਲਕੀਅਤ ਕਾਲੀ ਨੇ ਇਹ ਵੀ ਕਬੂਲਿਆ ਕਿ ਉਸਨੇ ਜੋਗਾ ਸਿੰਘ ਨੂੰ, ਦੋ ਹੋਰ ਵਿਅਕਤੀਆਂ ਨਾਲ , ਦਰਿਆਈ ਰਸਤੇ ਰਾਹੀਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਪਾਕਿਸਤਾਨ ਭੇਜਿਆ ਸੀ, ਜੋ ਕਿ ਉਸਦੀ ਪਾਰਟੀ ਅਤੇ ਜੋਗਾ ਸਿੰਘ ਦੀ ਪਾਰਟੀ ਵਿਚਕਾਰ ਬਰਾਬਰ ਵੰਡਿਆ ਜਾਣਾ ਸੀ। ੳਹਨਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਮਾਡਿਊਲ ਵਿੱਚ ਸ਼ਾਮਲ ਬਾਕੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐਫਆਈਆਰ ਨੰ. 123 ਮਿਤੀ 07/09/2023 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਤਹਿਤ ਥਾਣਾ ਗੁਰਾਇਆ ਵਿਖੇ ਦਰਜ ਕੀਤੀ ਗਈ ਹੈ।
Punjab Bani 07 September,2023
ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ • *ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ * ਚੰਡੀਗੜ੍ਹ, 6 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 06 September,2023
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਮੁੱਖ ਸਾਜ਼ਿਸ਼ਕਰਤਾ ਸਮੇਤ ਗ੍ਰਿਫਤਾਰ ਕੀਤੇ ਨਸ਼ਾ ਤਸਕਰ ਦੇ ਚਾਰ ਸਾਥੀਆਂ ਨੂੰ ਵੀ ਕੀਤਾ ਨਾਮਜ਼ਦ : ਡੀਜੀਪੀ ਗੌਰਵ ਯਾਦਵ - ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ: ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਚੰਡੀਗੜ੍ਹ/ਅੰਮ੍ਰਿਤਸਰ, 6 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਸ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਨਿਊ ਰਣਜੀਤਪੁਰਾ ਵਿਖੇ ਰਹਿ ਰਿਹਾ ਸੀ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਿੱਟੇ ਰੰਗ ਦੀ ਹੁੰਡਈ ਗ੍ਰੈਂਡ ਆਈ-10 ਕਾਰ (ਪੀਬੀ 02 ਈਐਲ 7922) ਵੀ ਜ਼ਬਤ ਕੀਤੀ ਹੈ, ਜੋ ਕਿ ਉਕਤ ਮੁਲਜ਼ਮ ਤਸਕਰੀ ਲਈ ਵਰਤ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿੰਡ ਪੱਧਰੀ ਰੱਖਿਆ ਕਮੇਟੀ (ਵੀ.ਐਲ.ਡੀ.ਸੀ.)ਤੋਂ ਮਿਲੀ ਸੂਹ ਤਹਿਤ ਅੰਮ੍ਰਿਤਸਰ ਪੁਲਿਸ(ਦਿਹਾਤੀ) ਨੇ ਥਾਣਾ ਕੱਥੂਨੰਗਲ ਦੇ ਖੇਤਰ ਵਿੱਚ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕੀਤੀ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਉਸਦੀ ਗ੍ਰੈਂਡ ਆਈ-10 ਕਾਰ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਇੱਕ ਬੋਰੀ ਵਿੱਚ ਛੁਪਾ ਕੇ ਰੱਖੀ ਹੋਈ ਸੀ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੀਆਂ-ਪਿੱਛਲੀਆਂ ਕੜੀਆਂ ਦੀ ਤਫ਼ਤੀਸ਼ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਹਰਪ੍ਰੀਤ ਦੇ ਚਾਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਉਰਫ ਗੁੱਗੂ ਉਰਫ ਹੱਡੀ, ਰਾਹੁਲ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਸਾਰੇ ਵਾਸੀ ਜੰਡਿਆਲਾ ਗੁਰੂ ਅਤੇ ਗਗਨਦੀਪ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ,ਅੰਮ੍ਰਿਤਸਰ, ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਖੇਪ ਨਸ਼ਾ ਤਸਕਰ ਹੈਪੀ ਜੱਟ ਦੀ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਪ੍ਰੀਤ ਸਿੰਘ ਉਸ ਦੇ ਨਿਰਦੇਸ਼ਾਂ ’ਤੇ ਖੇਪ ਪਹੁੰਚਾਉਣ ਜਾ ਰਿਹਾ ਸੀ। ਉਹਨਾਂ ਅੱਗੇ ਕਿਹਾ ਕਿ ਦੋਸ਼ੀ ਹੈਪੀ ਜੱਟ ਇਸ ਇਲਾਕੇ ਦਾ ਮੁੱਖ ਸਰਗਨਾ ਅਤੇ ਸਭ ਤੋਂ ਵੱਧ ਲੋੜੀਂਦਾ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਬੰਧੀੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 25 ਤਹਿਤ ਥਾਣਾ ਕੱਥੂਨੰਗਲ ਅੰਮ੍ਰਿਤਸਰ ਵਿਖੇ ਐਫਆਈਆਰ ਨੰ. 101 ਮਿਤੀ 5.9.2023 ਨੂੰ ਕੇਸ ਦਰਜ ਕੀਤਾ ਗਿਆ ਹੈ।
Punjab Bani 06 September,2023
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ - ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ। ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।
Punjab Bani 05 September,2023
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ • *ਗ਼ੈਰ-ਕਾਨੂੰਨੀ ਤੌਰ 'ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ * ਚੰਡੀਗੜ੍ਹ, 5 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀ.ਏ.ਸੀ.ਐਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈ.ਓ.ਜੀ.ਐਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮ.ਸੀ.ਏ.) ਦੀ ਵੈੱਬਸਾਈਟ 'ਤੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ। ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਦੱਸਣਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।
Punjab Bani 05 September,2023
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ । ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।
Punjab Bani 03 September,2023
ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ
ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਫਰੀਦਕੋਟ ਜੇਲ੍ਹ ਵਿੱਚ ਬੰਦ , ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ , ਜੋ ਪਾਕਿ ਅਧਾਰਤ ਨਸ਼ਾ ਤਸਕਰਾਂ ਦੇ ਸੀ ਸਿੱਧੇ ਸੰਪਰਕ ਵਿੱਚ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ ਰਿਸੀਵਰ ਹਨ ਅਤੇ ਇਨਾਂ ਕੋਲੋਂ 15 ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਉਰਫ ਜੋਧਾ ਸਾਰੇ ਵਾਸੀ ਪਿੰਡ ਹਰੂਵਾਲ ਗੁਰਦਾਸਪੁਰ ਅਤੇ ਰਾਜਦੀਪ ਸਿੰਘ, ਰਾਮ ਸਿੰਘ, ਜਸਪਾਲ ਸਿੰਘ ਅਤੇ ਰਾਜਵਿੰਦਰ ਕੌਰ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ ਜਿਹਨਾਂ ਵਿੱਚ ਇੱਕ ਸਵਿਫਟ ਡਿਜ਼ਾਇਰ ਕਾਰ (ਪੀਬੀ01-ਡੀ-0835) ਅਤੇ ਇੱਕ ਮਾਰੂਤੀ ਐਸਐਕਸ-4 (ਪੀਬੀ47-ਈ-7502) ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਾਰਾਂ ਤੋਂ ਇਤਲਾਹ ਮਿਲੀ ਸੀ ਕਿ ਗੁਰਪਿੰਦਰ ਭਿੰਦਾ, ਨਰਿੰਦਰ ਅਤੇ ਰਣਜੋਧ ਜੋਧਾ ਨੇ ਹਾਲ ਹੀ ਵਿੱਚ ਪਿੰਡ ਹਰੂਵਾਲ ਦੇ ਇਲਾਕੇ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ ਅਤੇ ਉਹਨਾਂ ਵਲੋਂ ਇਹ ਖੇਪ ਅੰਮ੍ਰਿਤਸਰ ਵਿੱਚ ਕਿਸੇ ਪਾਰਟੀ ਨੂੰ ਡਿਲੀਵਰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਦਾਸਪੁਰ ਦੇ ਹਰੂਵਾਲ ਇਲਾਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ । ਉਹਨਾਂ ਅੱਗੇ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਛੇ ਗੇੜਿਆਂ ਵਿੱਚ 2.5 –2.5 ਕਿਲੋਗ੍ਰਾਮ ਵਜ਼ਨ ਦੇ ਹੈਰੋਇਨ ਪੈਕੇਟ ਵਿੱਚ ਭਾਰਤ ਪਹੁੰਚਾਈ ਗਈ ਸੀ। ਡੀਜੀਪੀ ਨੇ ਅੱਗੇ ਕਿਹਾ, “ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਗਾ ਦਾ ਜਸਪ੍ਰੀਤ ਸਿੰਘ ਉਰਫ਼ ਕਾਲੀ ਮਾਸਟਰ ਮਾਈਂਡ ਹੈ, ਜੋ ਕਿ ਇਸ ਸਮੇਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ ਅਤੇ ਵਟਸਐਪ ਰਾਹੀਂ ਪਾਕਿ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਜੇਲ੍ਹ ਵਿੱਚੋਂ ਇਸ ਡਰੱਗ ਕਾਰਟਲ ਨੂੰ ਚਲਾ ਰਿਹਾ ਸੀ।” ਉਹਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਵਲੋਂ ਜਲਦ ਹੀ ਉਸ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ ਲਾਟ ਤੋਂ ਖੇਪ ਹਾਸਲ ਕਰਨ ਲਈ ਪਾਰਟੀ ਭੇਜੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਾਰਕਿੰਗ ਨੇੜੇ ਨਾਕਾਬੰਦੀ ਕਰ ਕੇ ਹੈਰੋਇਨ ਦੀ ਖੇਪ ਲੈਣ ਆਏ ਬਾਕੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਦੇ ਤਹਿਤ ਮੁਕੱਦਮਾ ਨੰਬਰ 28 ਮਿਤੀ 01-09-2023 ਦਰਜ ਕੀਤਾ ਗਿਆ ਹੈ।
Punjab Bani 03 September,2023
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ • ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ 'ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 31 August,2023
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਆਈਜੀ ਏਜੀਟੀਐਫ ਸੰਦੀਪ ਗੋਇਲ ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 31 August,2023
ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *
ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ * • ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀ ਨਾਮਜ਼ਦ; ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 31 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਸਾਬਕਾ ਫੌਜੀ ਹਨ। ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਇਨ੍ਹਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਡਰ ਦੇ ਕਾਰਨ, ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ 'ਤੇ ਦੋ ਚੈੱਕ ਦਸਤਖ਼ਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਪ੍ਰਾਪਤ ਹੋਣ 'ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ। ਉਕਤ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਸ਼ਿਕਾਇਤਕਰਤਾ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਕੱਢ ਲਏ ਅਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ। ਇਸ ਉਪਰੰਤ ਸ਼ਿਕਾਇਤਕਰਤਾ ਨੂੰ ਵਟਸਐਪ 'ਤੇ ਧਮਕੀ ਭਰੀਆਂ ਕਾਲਾਂ ਆਉਣ ਲੱਗੀਆਂ ਕਿ ਜੇਕਰ ਉਹ 25 ਲੱਖ ਰੁਪਏ ਨਕਦ ਦੇਣ ਵਿੱਚ ਅਸਫ਼ਲ ਰਿਹਾ ਤਾਂ ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਮਿਤੀ 28.8.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਐਫ.ਆਈ.ਆਰ. ਨੰ. 20 ਦਰਜ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਹੁਣ ਦੋਵੇਂ 31 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਹਨ। ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ ਹੁਸ਼ਿਆਰਪੁਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਪਰਮਿੰਦਰ ਸਿੰਘ ਉਨ੍ਹਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਹੈ ਜੋ 12 ਅਗਸਤ ਨੂੰ ਸ਼ਿਕਾਇਤਕਰਤਾ ਦੇ ਘਰ ਗਏ ਸਨ।
Punjab Bani 31 August,2023
ਐਨਕਾਊਂਟਰ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ 'ਤੇ ਲੱਗੀ ਗੋਲੀ, ਗ੍ਰਿਫਤਾਰ
ਐਨਕਾਊਂਟਰ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ 'ਤੇ ਲੱਗੀ ਗੋਲੀ, ਗ੍ਰਿਫਤਾਰ ਮੋਹਾਲੀ ਪੁਲਿਸ ਨੇ ਗੈਂਗਸਟਰ ਅਨਿਲ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਮੰਗਵਾਲ ਸ਼ਾਮ ਮੋਹਾਲੀ ਪੁਲਿਸ ਅਤੇ ਅਨਿਲ ਬਿਸ਼ਨੋਈ ਵਿਚਕਾਰ ਐਨਕਾਊਂਟਰ ਹੋਇਆ, ਜਿਸ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਗੈਂਗਸਟਰ ਨੂੰ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਨਿਲ ਬਿਸ਼ਨੋਈ ਇਕ ਜਗ੍ਹਾ 'ਤੇ ਲੁਕਿਆ ਹੋਇਆ ਹੈ। ਅਨਿਲ ਬਿਸ਼ਨੋਈ ਕਤਲ ਦੇ ਇਰਾਦੇ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਪੁਲਿਸ ਨੂੰ ਤਲਾਸ਼ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ 'ਤੇ ਮੌਜੂਦ ਪੁਲਿਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਜਿਹੇ 'ਚ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਦੱਸ ਦੇਈਏ ਕਿ ਅਨਿਲ ਬਿਸ਼ਨੋਈ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।
Punjab Bani 30 August,2023
ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ • ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 30 August,2023
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ • *ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ, 30 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।
Punjab Bani 30 August,2023
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ - ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ - ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ - ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ 'ਤੇ ਕੀਤੀ ਸ਼ਿਰਕਤ ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ— ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ— ਨੂੰ ਲਾਗੂ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ। ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।
Punjab Bani 30 August,2023
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ • ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ, 30 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ 'ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ ਹੋ ਸਕੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ 'ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab Bani 30 August,2023
ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ
ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਇਸੇ ਤਰ੍ਹਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰਪਏ ਦੀ ਠੱਗੀ ਮਾਰਨ ਲਈ ਰਿਪੋਰਟ ਕੀਤਾ ਗਿਆ ਹੈ। ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।
Punjab Bani 29 August,2023
ਸੈਲੂਨ 'ਚ ਬੈਠੇ ਨੌਜਵਾਨ 'ਤੇ ਚਲਾਈਆਂ ਗੋਲੀਆਂ
ਸੈਲੂਨ 'ਚ ਬੈਠੇ ਨੌਜਵਾਨ 'ਤੇ ਚਲਾਈਆਂ ਗੋਲੀਆਂ ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੁ ਵਿੱਖੇ ਇੱਕ ਸੈਲੂਨ ਦੇ ਵਿੱਚ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਰਵੀ ਨਾਂ ਦੇ ਨੌਜਵਾਨ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਗੋਲੀਆਂ ਮਾਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਐਸਐਸਪੀ ਦਿਹਾਤੀ ਖੁਦ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਜੰਡਿਆਲਾ ਗੁਰੂ ਦੇ ਸ਼ੇਖਪੁਰਾ ਇਲਾਕੇ ਦਾ ਹੈ, ਜਿੱਥੇ ਇੱਕ 25 ਸਾਲ ਦੇ ਨੌਜਵਾਨ ਜਿਸ ਦਾ ਨਾਂ ਰਵੀ ਹੈ ਉਹ ਇੱਕ ਸੈਲੂਨ ਉੱਤੇ ਬੈਠਾ ਹੋਇਆ ਸੀ ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ 8 ਤੋਂ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਚਲਦੇ ਰਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਤੇ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਤੇ ਮਾਂ ਦੋਵੇਂ ਰੱਖੜੀ ਬੰਨ੍ਹਣ ਦੇ ਲਈ ਵਾਂਢੇ ਗਈਆਂ ਸਨ।
Punjab Bani 27 August,2023
ਅਣਪਛਾਤਿਆਂ ਨੇ 5 ਮੈਟਰੋ ਸਟੇਸ਼ਨਾਂ 'ਤੇ ਲਿਖਿਆ- 'ਦਿੱਲੀ ਬਣੇਗਾ ਖਾਲਿਸਤਾਨ'
ਅਣਪਛਾਤਿਆਂ ਨੇ 5 ਮੈਟਰੋ ਸਟੇਸ਼ਨਾਂ 'ਤੇ ਲਿਖਿਆ- 'ਦਿੱਲੀ ਬਣੇਗਾ ਖਾਲਿਸਤਾਨ' ਨਵੀਂ ਦਿੱਲੀ, 27 ਅਗਸਤ 2023- ਦੇਸ਼ ਦੀ ਰਾਜਧਾਨੀ ਦਿੱਲੀ ਦੇ ਪੰਜ ਮੈਟਰੋ ਸਟੇਸ਼ਨਾਂ 'ਤੇ ਅਣਪਛਾਤਿਆਂ ਵਲੋਂ 'ਦਿੱਲੀ ਬਣੇਗਾ ਖਾਲਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ' ਲਿਖਿਆ ਹੈ। ਜੀ-20 ਸੰਮੇਲਨ ਤੋਂ ਠੀਕ ਪਹਿਲਾਂ ਇਸ ਘਟਨਾ ਕਾਰਨ ਦਿੱਲੀ ਪੁਲਸ ਵਿਭਾਗ 'ਚ ਹੜਕੰਪ ਮਚ ਗਿਆ ਹੈ। ਏਐਨਆਈ ਦੀ ਖ਼ਬਰ ਮੁਤਾਬਿਕ, ਦਿੱਲੀ ਪੁਲਿਸ ਦੇ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ, 5 ਤੋਂ ਵੱਧ ਮੈਟਰੋ ਸਟੇਸ਼ਨਾਂ 'ਤੇ ਕਿਸੇ ਨੇ 'ਦਿੱਲੀ ਬਣੇਗਾ ਖਾਲਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ' ਲਿਖਿਆ ਹੈ। ਦਿੱਲੀ ਪੁਲਿਸ ਇਸ ਖਿਲਾਫ ਕਾਨੂੰਨੀ ਕਾਰਵਾਈ ਕਰ ਰਹੀ ਹੈ। ਦੂਜੇ ਪਾਸੇ ਖੁਫੀਆ ਏਜੰਸੀਆਂ ਵੀ ਹਰਕਤ ਵਿੱਚ ਆ ਗਈਆਂ ਹਨ।
Punjab Bani 27 August,2023
ਤੇਜ਼ ਰਫ਼ਤਾਰ ਟਰਾਲੇ ਨੇ ਅੱਧੀ ਦਰਜਨ ਲੋਕ ਕੁਚਲੇ, ਦੋ ਦੀ ਮੌਤ
ਤੇਜ਼ ਰਫ਼ਤਾਰ ਟਰਾਲੇ ਨੇ ਅੱਧੀ ਦਰਜਨ ਲੋਕ ਕੁਚਲੇ, ਦੋ ਦੀ ਮੌਤ ਗੁਰਦਾਸਪੁਰ, 27 ਅਗਸਤ 2023- ਗੁਰਦਾਸਪੁਰ ਮੁਕੇਰੀਆਂ ਜੀ.ਟੀ.ਰੋਡ 'ਤੇ ਪਿੰਡ ਚਾਵਾ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੇਰ ਰਾਤ ਇੱਕ ਬੇਕਾਬੂ ਟਰਾਲਾ ਸੜਕ ਕਿਨਾਰੇ ਰੇਹੜੀਆਂ ਨੂੰ ਦਰੜਦਾ ਹੋਇਆ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ਦੋ ਦੁਕਾਨਾਂ ਵਿੱਚ ਜਾ ਵੱਜਿਆ। ਟਰੱਕ ਕਿੰਨੀ ਤੇਜ ਹੋਵੇਗਾ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਲਪੇਟ ਵਿੱਚ ਆਈਆਂ ਦੋ ਪੱਕੀਆਂ ਸਿਮੇਂਟ ਦੀਆਂ ਬਣੀਆਂ ਦੁਕਾਨਾਂ ਵੀ ਬੁਰੀ ਤਰ੍ਹਾਂ ਨਾਲ ਟੁੱਟ ਗਈਆਂ ਹਨ। ਇੱਕ ਦੁਕਾਨ ਬੰਦ ਸੀ ਜਦ, ਦੂਸਰੀ ਦੁਕਾਨ ਦਾ ਮਾਲਕ ਬਾਹਰ ਗਿਆ ਹੋਇਆ ਸੀ ਦੁਕਾਨ ਵਿੱਚ ਬੈਠੇ ਉਸਦੇ ਇੱਕ ਦੋਸਤ ਨੇ ਭੱਜ ਕੇ ਆਪਣੀ ਜਾਨ ਬਚਾਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਖਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਜਿਹਨਾਂ ਵਿਚੋਂ ਇੱਕ ਦੀ ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।ਨੇੜੇ ਦੇ ਇੱਕ ਸੀਟੀਵੀ ਕੈਮਰੇ ਵਿੱਚ ਇਹ ਘਟਨਾ ਕੈਦ ਵੀ ਹੋਈ ਹੈ ਜਿਸ ਵਿੱਚ ਬੇਕਾਬੂ ਹੋ ਕੇ ਟਰਾਲਾ ਰੇਹੜੀਆਂ ਨੂੰ ਘਸੀਟ ਕੇ ਲੈ ਜਾਂਦਾ ਸਾਫ ਨਜ਼ਰ ਆ ਰਿਹਾ ਹੈ। ਉੱਥੇ ਹੀ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਰੋਡ ਦੀ ਟ੍ਰੈਫਿਕ ਚਾਲੂ ਕਰਵਾਈ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
Punjab Bani 27 August,2023
ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ
ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਡਿਫਾਲਟਰਾਂ ਤੋਂ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵੱਲੋਂ ਢੋਆ-ਢੁਆਈ ਕੀਤੇ ਜਾ ਰਹੇ ਸਾਮਾਨ ਦੀ ਪੜਤਾਲ ਉਪਰੰਤ ਡਿਫਾਲਟਰਾਂ ਤੋਂ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਇੱਥੇ ਆਪਣੇ ਦਫ਼ਤਰ ਵਿਖੇ ਇਸ ਮੁਹਿੰਮ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਜਾਂਚ ਮੁਹਿੰਮ ਦੌਰਾਨ ਮੋਬਾਈਲ ਵਿੰਗਾਂ ਦੇ ਨਾਲ ਤੈਨਾਤ ਅਧਿਕਾਰੀਆਂ ਨੂੰ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਕਾਨੂੰਨ ਦੀ ਧਾਰਾ 71 ਤਹਿਤ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ ਤਾਂ ਜੋ ਉਹ ਸੜਕ ‘ਤੇ ਜਾ ਰਹੇ ਵਾਹਨਾਂ ਤੋਂ ਇਲਾਵਾ ਕਾਰੋਬਾਰੀ ਸਥਾਨਾਂ ‘ਤੇ ਵੀ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦੇ ਰਿਕਾਰਡਾਂ ਦੀ ਪੜਤਾਲ ਕਰ ਸਕਣ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 23 ਅਗਸਤ ਨੂੰ ਪਟਿਆਲਾ, ਲੁਧਿਆਣਾ ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੇ ਮੋਬਾਈਲ ਵਿੰਗਾਂ ਅਤੇ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 55 ਵਾਹਨ ਜ਼ਬਤ ਕੀਤੇ ਗਏ ਸਨ, ਜਦਕਿ 24 ਅਗਸਤ ਦੀ ਦੁਪਹਿਰ ਤੱਕ ਰੋਪੜ, ਪਟਿਆਲਾ ਅਤੇ ਸ਼ੰਭੂ ਦੇ ਮੋਬਾਈਲ ਵਿੰਗਾਂ ਨੇ 52 ਵਾਹਨ ਜ਼ਬਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕਰਨ ਤੋਂ ਬਾਅਦ, ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਡਿਫਾਲਟਰਾਂ ਵਿਰੁੱਧ ਜੁਰਮਾਨਾ ਤੈਅ ਕਰਨ ਲਈ ਸਬੰਧਤ ਫਰਮਾਂ ਦੇ ਜਵਾਬ ਅਤੇ ਢੋਆ-ਢੁਆਈ ਕੀਤੇ ਜਾ ਰਹੇ ਮਾਲ ਦਾ ਮੁਲਾਂਕਣ ਕੀਤਾ ਜਾਵੇਗਾ। ਸੂਬੇ ਵਿੱਚ ਟੈਕਸ ਚੋਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਦੀਆਂ ਮੋਬਾਈਲ ਟੀਮਾਂ 24 ਘੰਟੇ ਡਿਊਟੀ 'ਤੇ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ’ਤੇ ਵੱਡੇ ਪੱਧਰ ’ਤੇ ਟੈਕਸ ਚੋਰੀ ਹੋਣ ਦੀ ਸੂਚਨਾ ਮਿਲਣ ’ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਅਚਨਚੇਤ ਆਪ੍ਰੇਸ਼ਨ ਚਲਾ ਕੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਅਤੇ ਡਾਟਾ ਮਾਈਨਿੰਗ ਵਿੰਗ ਵੱਲੋਂ ਜੀਐਸਟੀ ਦੀ ਚੋਰੀ ਨੂੰ ਰੋਕਣ ਲਈ ਨਵੀਨਤਮ ਤਕਨੀਕਾਂ ਅਤੇ ਸਾਫਟਵੇਅਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੀ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਉਸ ਵੱਲੋਂ ਪ੍ਰਾਪਤ ਕੀਤੀਆਂ ਜਾ ਰਹੀਆਂ ਵਸਤਾਂ ਅਤੇ ਸੇਵਾਵਾਂ ਦਾ ਬਿੱਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਮੇਰਾ ਬਿੱਲ' ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖਰੀਦਦਾਰੀ ਲਈ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਬੇ ਵਿੱਚ ਕਿਤੇ ਵੀ ਆਪਣੇ ਵੱਲੋਂ ਪ੍ਰਾਪਤ ਕੀਤੀਆਂ ਵਸਤਾਂ ਅਤੇ ਸੇਵਾਵਾਂ ਲਈ ਜੀਐਸਟੀ ਬਿੱਲ ਅਪਲੋਡ ਕਰਕੇ 10000 ਰੁਪਏ ਤੱਕ ਦਾ ਇਨਾਮ ਜਿੱਤ ਸਕਦਾ ਹੈ।
Punjab Bani 24 August,2023
ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ਼ ਵੱਲੋ ਇੱਕ ਡਰੋਨ, 3.200 ਕਿਲੋ ਹੈਰੋਇਨ ਬ੍ਰਾਮਦ
ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ਼ ਵੱਲੋ ਇੱਕ ਡਰੋਨ, 3.200 ਕਿਲੋ ਹੈਰੋਇਨ ਬ੍ਰਾਮਦ ਫਿਰੋਜ਼ਪੁਰ, 24 ਅਗਸਤ 2023: ਨਸ਼ਿਆਂ ਦੇ ਖਿਲਾਫ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਵਿੱਢੀ ਮੁਹਿੰਮ ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ ਜਦ ਭੁਪਿੰਦਰ ਸਿੰਘ ਏ.ਆਈ.ਜੀ., ਐਸ.ਟੀ.ਐਫ., ਫਿਰੋਜਪੁਰ ਰੇਂਜ ਨੂੰ ਇਤਲਾਹ ਮਿਲੀ ਕਿ ਭਾਰਤ-ਪਾਕਿਸਤਾਨ ਸਰਹੱਦ ਪਰ ਹੁਸੈਨੀਵਾਲਾ ਬਾਰਡਰ ਪਰ ਡਰੋਨ ਰਾਹੀਂ ਹੈਰੋਇਨ ਡਰੋਪ ਹੋਣੀ ਹੈ। ਜੋ ਏ.ਆਈ.ਜੀ. ਦੀ ਇਤਲਾਹ ਅਤੇ ਹਦਾਇਤ ਮੁਤਾਬਿਕ ਰਾਜਬੀਰ ਸਿੰਘ, ਪੀ.ਪੀ.ਐਸ. ਉਪ ਕਪਤਾਨ ਪੁਲਿਸ, ਐਸ.ਟੀ.ਐਫ., ਫਿਰੋਜਪੁਰ ਰੇਂਜ ਦੀ ਅਗਵਾਈ ਵਿੱਚ ਸਥ. ਸਤਪਾਲ ਨੰਬਰ 107/ਫਿਰੋਜਪੁਰ ਸਮੇਤ ਪੁਲਿਸ ਪਾਰਟੀ ਦੇ ਏ.ਆਈ.ਜੀ. ਸਾਹਿਬ, ਐਸ.ਟੀ.ਐਫ., ਫਿਰੋਜਪੁਰ ਰੇਂਜ ਦੀ ਸੁਪਰਵੀਜਨ ਹੇਠ ਆਰਮੀ ਅਤੇ ਬੀ.ਐਸ.ਐਫ. ਨਾਲ ਸਾਂਝਾ ਆਪਰੇਸ਼ਨ ਚਲਾਇਆ ਗਿਆ। ਜੋ ਦੌਰਾਨੇ ਆਪਰੇਸ਼ਨ ਆਰਮੀ ਦੇ ਜਵਾਨਾਂ ਵੱਲੋਂ ਇੱਕ ਡਰੋਨ ਅਤੇ ਇੱਕ ਸੰਤਰੀ ਰੰਗ ਦਾ ਬੈਗ ਮਮੂਲਾ ਹੈਰੋਇਨ ਹੁਸੈਨੀਵਾਲਾ ਬਾਰਡਰ ਬਾ-ਹੱਦ ਪਿੰਡ ਹਜਾਰਾ ਸਿੰਘ ਵਾਲਾ, ਥਾਣਾ ਸਦਰ ਫਿਰੋਜਪੁਰ ਦੇ ਏਰੀਆ ਵਿੱਚ ਕੰਡਿਆਲੀ ਤਾਰ ਤੋਂ ਕਰੀਬ 700/800 ਮੀਟਰ ਭਾਰਤ ਵਾਲੀ ਸਾਈਡ ਵਿੱਚੋਂ ਬ੍ਰਾਮਦ ਕੀਤਾ ਗਿਆ ਹੈ। ਡਰੋਨ ਅਤੇ ਸੰਤਰੀ ਰੰਗ ਦਾ ਬੈਗ ਮਮੂਲਾ ਹੈਰੋਇਨ ਨੂੰ ਆਰਮੀ ਵੱਲੋਂ ਆਪਣੀ ਕਾਰਵਾਈ ਕਰਨ ਉਪਰੰਤ ਐਸ.ਟੀ.ਐਫ., ਫਿਰੋਜਪੁਰ ਰੇਂਜ ਦੇ ਹਵਾਲੇ ਕੀਤਾ। ਬੈਗ ਵਿੱਚੋਂ 3.200 ਕਿਲੋ ਹੈਰੋਇਨ ਬ੍ਰਾਮਦ ਹੋਈ। ਡਰੋਨ ਨੂੰ ਆਰਮੀ ਨੇ ਆਪਣੇ ਕਬਜੇ ਵਿੱਚ ਰੱਖ ਲਿਆ, ਜਿਸ ਨੂੰ ਜਾਂਚਣ ਲਈ ਆਰਮੀ ਵੱਲੋ ਆਪਣੇ ਤੌਰ ਤੇ ਲੈਬ ਨੂੰ ਭੇਜਿਆ ਜਾ ਰਿਹਾ ਹੈ। ਇਸ ਬ੍ਰਾਮਦਗੀ ਸਬੰਧੀ ਮੁਕੱਦਮਾ ਨੰਬਰ 259 ਮਿਤੀ 23-08-2023 ਅ/ਧ 21(C) ਐਨ.ਡੀ.ਪੀ.ਐਸ. ਐਕਟ ਥਾਣਾ ਐਸ.ਟੀ.ਐਫ., ਐਸ.ਏ.ਐਸ. ਨਗਰ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ, ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
Punjab Bani 24 August,2023
ਭਾਰਤ ਭੂਸ਼ਣ ਆਸ਼ੂ ਦੇ ਘਰ ED ਨੇ ਸਵੇਰੇ-ਸਵੇਰੇ ਮਾਰੀ ਰੇਡ
ਭਾਰਤ ਭੂਸ਼ਣ ਆਸ਼ੂ ਦੇ ਘਰ ED ਨੇ ਸਵੇਰੇ-ਸਵੇਰੇ ਮਾਰੀ ਰੇਡ ਪੰਜਾਬ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਨੇ ਸਵੇਰੇ ਕਰੀਬ 5 ਵਜੇ ਰੇਡ ਮਾਰੀ ਹੈ। ਕਰੀਬ 2 ਘੰਟੇ ਤੱਕ ਇਹ ਕਾਰਵਾਈ ਚੱਲੀ ਹੈ।ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਘਰੋਂ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਹੈ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ 10 ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ।
Punjab Bani 24 August,2023
ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁਜਰਾਤ ਲੈ ਕੇ ਗਈ ਪੰਜਾਬ ਪੁਲਿਸ
ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁਜਰਾਤ ਲੈ ਕੇ ਗਈ ਪੰਜਾਬ ਪੁਲਿਸ ਚੰਡੀਗੜ੍ਹ, 24 ਅਗਸਤ 2023- ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁਜਰਾਤ ਲੈ ਗਈ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪਹਿਲਾਂ ਬਠਿੰਡਾ ਤੋਂ ਮੁਹਾਲੀ ਲਿਆਂਦਾ ਗਿਆ ਜਿੱਥੋਂ ਟੀਮ ਜਹਾਜ਼ ਰਾਹੀਂ ਗੁਜਰਾਤ ਲਈ ਰਵਾਨਾ ਹੋਈ। ਗੁਜਰਾਤ ਪੁਲਿਸ ਨੇ ਬਿਸ਼ਨੋਈ ਦੇ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸਨੇ ਪਾਕਿਸਤਾਨ ਤੋਂ ਸਮੁੰਦਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਕੀਤੀ ਸੀ।
Punjab Bani 24 August,2023
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾ
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 24 August,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਦੀ ਕੀਤੀ ਰਿਪੋਰਟ ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟਾਂ ਨਾ ਦੇਣ ਵਾਲੇ ਇੱਕ ਕੰਡਕਟਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਅਤੇ ਸਵਾਰੀਆਂ ਤੋਂ ਬਿਨਾਂ ਬੱਸ ਚਲਾਉਣ ਸਬੰਧੀ ਰਿਪੋਰਟ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਰਿਆਣਾ ਦੇ ਜੀਵਨ ਨਗਰ ਵਿਖੇ ਛਾਪੇਮਾਰੀ ਦੌਰਾਨ ਡਰਾਈਵਰ ਰਣਜੀਤ ਸਿੰਘ ਨੂੰ ਉਸ ਨੂੰ ਅਲਾਟ ਕੀਤੀ ਗਈ ਪਨਬਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਐਫ.ਐਫ 4952 ਵਿਚੋਂ 20 ਲੀਟਰ ਡੀਜ਼ਲ ਚੋਰੀ ਕਰਦੇ ਹੋਏ ਰੰਗੇ-ਹੱਥੀਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਧਾਰ ਕਲਾਂ (ਪਠਾਨਕੋਟ) ਵਿਖੇ ਚੈਕਿੰਗ ਦੌਰਾਨ ਫ਼ਲਾਇੰਗ ਸਕੁਐਡ ਵੱਲੋਂ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8772 ਦੇ ਕੰਡਕਟਰ ਅਮਨਦੀਪ ਨੂੰ ਸਵਾਰੀਆਂ ਤੋਂ 545 ਰੁਪਏ ਵਸੂਲ ਕੇ ਟਿਕਟਾਂ ਨਾ ਜਾਰੀ ਕਰਨ ਦੇ ਦੋਸ਼ ਹੇਠ ਫੜਿਆ ਗਿਆ ਹੈ। ਫ਼ਲਾਇੰਗ ਸਕੁਐਡ ਨੇ ਪੰਜ ਬੱਸਾਂ ਨੂੰ ਵੀ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦਿਆਂ ਪਾਇਆ ਹੈ। ਗੁਰਾਇਆ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4673 ਅਤੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 3064 ਅਤੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2749 ਅਤੇ ਨਵਾਂਸ਼ਹਿਰ ਡਿਪੂ ਦੀ ਬੱਸ ਨੰਬਰ ਪੀ.ਬੀ-32-ਪੀ 3598 ਨੂੰ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੇ ਪਾਇਆ ਗਿਆ। ਇਸੇ ਤਰ੍ਹਾਂ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9427 ਵੀ ਆਪਣੇ ਨਿਰਧਾਰਿਤ ਰੂਟ ਤੋਂ ਵੱਖਰੇ ਰੂਟ ’ਤੇ ਚਲਦੀ ਪਾਈ ਗਈ ਜਦਕਿ ਬਟਾਲਾ ਡਿਪੂ ਦੀ ਬੱਸ ਨੰਬਰ ਪੀ.ਬੀ-06-ਬੀ.ਸੀ 0216 ਨੂੰ ਬਿਨਾਂ ਸਵਾਰੀਆਂ ਤੋਂ ਲਿਜਾਂਦੇ ਪਾਇਆ ਗਿਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
Punjab Bani 23 August,2023
ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ • *ਮੁਲਜ਼ਮ ਏ.ਐਸ.ਆਈ. ਸ਼ਿਕਾਇਤ ਦੇ ਨਿਪਟਾਰੇ ਲਈ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ * ਚੰਡੀਗੜ੍ਹ, 22 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਉਕਤ ਏ.ਐਸ.ਆਈ. ਵੱਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲ਼ੋਂ 5000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏ.ਐਸ.ਆਈ.ਜਗਰੂਪ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 22 August,2023
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਸਿਮਰਨਜੀਤ ਸਿੰਮੀ ਮੋਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਏਆਈਜੀ ਐਸ.ਐਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਨੂੰ ਇੱਕ .30 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਥਾਣਾ ਸਮਰਾਲਾ ਵਿਖੇ ਦਰਜ ਹੋਏ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਏਆਈਜੀ ਐਸਐਸਓਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਤੀਤਿਵਧੀਆਂ ਬਾਰੇ ਪੁਖ਼ਤਾ ਸੂਹ ਦੇ ਆਧਾਰ ਤੇ ਐਸਐਸਓਸੀ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਪਟਿਆਲੇ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਰੋਹ ਦਾ ਇੱਕ ਹੋਰ ਪ੍ਰਮੁੱਖ ਮੈਂਬਰ ਜਿਸਦੀ ਪਛਾਣ ਜਸਵਿੰਦਰ ਸਿੰਘ ਉਰਫ਼ ਖੱਟੂ ਵਜੋਂ ਹੋਈ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਸਵਿੰਦਰ ਖੱਟੂ, ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਵਿਦੇਸ਼ ਚਲਾ ਗਿਆ ਸੀ, ’ਤੇ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਇਸ ਸਬੰਧੀ ਐਫ ਆਈ ਆਰ ਨੰ. 14 ਮਿਤੀ 20.08.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 25, 25(7), 25(8) ਅਤੇ 120ਬੀ ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।
Punjab Bani 22 August,2023
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਪਿਛਲੇ 20 ਦਿਨਾਂ ਵਿੱਚ 142 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਿਰੋਜ਼ਪੁਰ, 21 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ 26 ਪੈਕੇਟ ਬਰਾਮਦ ਕੀਤੇ ਜਿਹਨਾਂ ਦਾ ਵਜ਼ਨ 29.2 ਕਿਲੋਗ੍ਰਾਮ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਅਜਮਲ ਰਿਆਨ ਵਾਸੀ ਪਿੰਡ ਕੰਗਣਪੁਰ ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਅਤੇ ਸਿਵਨਾ ਵਾਸੀ ਪਿੰਡ ਅਲੀਪੁਰ, ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੌਰਾਨ ਪੰਜਾਬ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਇਹ ਅੱਠਵੀਂ ਵੱਡੀ ਖੇਪ ਹੈ, ਜਿਸ ਨਾਲ ਸਿਰਫ਼ 20 ਦਿਨਾਂ ਵਿੱਚ ਹੀ ਹੈਰੋਇਨ ਦੀ ਕੁੱਲ ਬਰਾਮਦਗੀ 142 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਸੀਆਈ ਫਿਰੋਜ਼ਪੁਰ ਨੇ ਬੀਐਸਐਫ ਨਾਲ ਮਿਲ ਕੇ ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਦੇ ਸੱਜੀ ਬਾਂਹ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਮਮਦੋਟ ਬੀਐਸਐਫ ਹਸਪਤਾਲ ਲਿਜਾਇਆ ਗਿਆ। ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 1 ਜਨਵਰੀ, 2023 ਤੋਂ ਹੁਣ ਤੱਕ 193 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਲੁਧਿਆਣਾ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਹੋਣ ਸਬੰਧੀ ਮਿਲੀ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋ ਪਾਕਿਸਤਾਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 29.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਏਆਈਜੀ ਸੀਆਈ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 21ਸੀ, 29 ਅਤੇ 30, ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਤਹਿਤ ਥਾਣਾ ਐਫਆਈਆਰ ਨੰਬਰ 29 ਮਿਤੀ 21/08/2023 ਨੂੰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੱਬੀ: ਪਿਛਲੇ 20 ਦਿਨਾਂ ਵਿੱਚ ਹੈਰੋਇਨ ਦੀਆਂ ਅੱਠ ਵੱਡੀਆਂ ਖੇਪਾਂ ਦੀ ਬਰਾਮਦਗੀ 17 ਅਗਸਤ: ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ। 11 ਅਗਸਤ: ਸੀ.ਆਈ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ, ਜਿਸ ਦੀ ਪਹਿਚਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਨਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ, ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। 10 ਅਗਸਤ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ। 6 ਅਗਸਤ: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ। 5 ਅਗਸਤ: ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਮਹਿਤਪੁਰ ਦੇ ਪਿੰਡ ਬੂਟੇ ਦੀਆ ਛੰਨਾ ਵਿਖੇ ਸੜਕ ਦੇ ਹੇਠਾਂ ਛੁਪਾ ਕੇ ਰੱਖੀ 4 ਕਿਲੋ ਹੈਰੋਇਨ ਬਰਾਮਦ ਕੀਤੀ। 3 ਅਗਸਤ: ਐਸ.ਐਸ.ਓ.ਸੀ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
Punjab Bani 21 August,2023
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 40 ਐਫਆਈਆਰ ਦਰਜ ਕਰਕੇ 49 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ; ਆਪ੍ਰੇਸ਼ਨ ਦੌਰਾਨ 45 ਲੱਖ ਰੁਪਏ ਦੀ ਨਕਦੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ ਅਤੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ - 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਦੇ ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਲਗਾਏ ਗਏ ਸਨ 70 ਮਜ਼ਬੂਤ ਨਾਕੇ - ਪੁਲਿਸ ਟੀਮਾਂ ਨੇ 5726 ਵਾਹਨਾਂ ਦੀ ਚੈਕਿੰਗ ਕੀਤੀ , ਜਿਨ੍ਹਾਂ ਵਿੱਚੋਂ 329 ਦੇ ਕੀਤੇ ਗਏ ਚਲਾਨ ਅਤੇ 25 ਵਾਹਨ ਜ਼ਬਤ - ਆਪ੍ਰੇਸ਼ਨ ਦਾ ਉਦੇਸ਼ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਤੋਂ ਇਲਾਵਾ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤਾਂ ’ਤੇ ਨਜ਼ਰ ਰੱਖਣਾ ਸੀ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, ਸ਼ਰਾਬ ਤਸਕਰੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਨਜ਼ਰ ਬਾਜ਼ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਚਾਰ ਗੁਆਂਢੀ ਰਾਜਾਂ- ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ- ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਬਲਾਂ ਦੇ ਨਾਲ ਸਾਂਝੇ ਤੌਰ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੁਚੱਜੇ ਢੰਗ ਨਾਲ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਏਡੀਜੀਪੀ ਬਠਿੰਡਾ ਰੇਂਜ, ਆਈਜੀਐਸਪੀ ਰੂਪਨਗਰ/ਪਟਿਆਲਾ ਰੇਂਜ ਅਤੇ ਡੀਆਈਜੀਜ਼ ਬਾਰਡਰ/ਜਲੰਧਰ/ਫਿਰੋਜ਼ਪੁਰ/ਫਰੀਦਕੋਟ ਰੇਂਜ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਇੰਸਪੈਕਟਰ ਜਨਰਲ ਪੁਲਿਸ (ਆਈਜੀਐਸਪੀ) ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ‘ਆਪ੍ਰੇਸ਼ਨ ਸੀਲ -3’ ਦੇ ਹਿੱਸੇ ਵਜੋਂ ਪ੍ਰਭਾਵੀ ਨਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐੱਸਐੱਸਪੀਜ਼ ਨੂੰ ਗਜ਼ਟਿਡ ਅਫ਼ਸਰਾਂ/ਐੱਸਐੱਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ , ਜਿਹਨਾਂ ਦੀਆਂ ਹੱਦਾਂ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਹਨ,ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਤੇ ਵਧੀਆ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਹਨ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਵਾਹਨਾਂ ਦੀ ਚੈਕਿੰਗ ਕਰਨ ਸਮੇਂ ਉਹ ਹਰੇਕ ਯਾਤਰੀ ਨਾਲ ਦੋਸਤਾਨਾ ਵਿਹਾਰ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਣ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ 5726 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 329 ਦੇ ਚਲਾਨ ਕੀਤੇ ਗਏ ਅਤੇ 25 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 40 ਐਫਆਈਆਰ ਵੀ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਪੁਲੀਸ ਟੀਮਾਂ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 45 ਲੱਖ ਰੁਪਏ ਦੀ ਨਕਦੀ, 30 ਕਿਲੋ ਭੁੱਕੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, 350 ਲੀਟਰ ਲਾਹਣ ਅਤੇ 263 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 715 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।
Punjab Bani 20 August,2023
ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ
ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ -8 ਥਾਵਾਂ 'ਤੇ ਅੰਤਰਰਾਜੀ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ-ਵਰੁਣ ਸ਼ਰਮਾ -ਕਿਹਾ ਪਟਿਆਲਾ ਪੁਲਿਸ ਮੁਸਤੈਦੀ ਨਾਲ ਕਰ ਰਹੀ ਹੈ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ, 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ -20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਪਟਿਆਲਾ, ਦੇਵੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ 20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਰੋਹੜ ਜਗੀਰ ਵਿਖੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਪੁਲਿਸ ਵੱਲੋਂ ਉਪਰੇਸ਼ਨ ਸੀਲ-3 ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਓਪਰੇਸ਼ਨ ਅਧੀਨ ਜ਼ਿਲ੍ਹੇ ਅੰਦਰ 8 ਵੱਖ-ਵੱਖ ਥਾਵਾਂ 'ਤੇ ਅੰਤਰਰਾਜੀ ਨਾਕਾਬੰਦੀ ਕਰਕੇ ਪੂਰੀ ਸਖ਼ਤੀ ਨਾਲ ਪੰਜਾਬ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਹੈ। ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਉਪਰੇਸ਼ਨ ਸੀਲ ਦਾ ਮਕਸਦ ਨਸ਼ਾ ਤਸਕਰਾਂ 'ਤੇ ਦਬਾਅ ਬਣਾਉਣਾ ਹੈ ਤਾਂ ਕਿ ਸਮਗਲਿੰਗ ਵਰਗੇ ਕਾਲੇ ਧੰਦਿਆਂ ਤੋਂ ਦੂਰ ਰਹਿਣ ਅਤੇ ਜਿਹੜਾ ਅਨਸਰ ਅਜਿਹਾ ਕਰਦਾ ਹੈ, ਉਸਨੂੰ ਕਾਬੂ ਕਰਕੇ ਕਾਨੂੰਨ ਦੀ ਨਜ਼ਰਬੰਦੀ 'ਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਹਾਲ ਹੀ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੀ ਚੌਕਸੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਨਸ਼ਾ ਤਸਕਰੀ ਨਾਲ ਬਣਾਈ ਪ੍ਰਾਪਰਟੀ ਨੂੰ ਜ਼ਬਤ ਕਰਕੇ ਸਮਗਲਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਨਾਲ ਲੱਗਦੇ ਖੇਤਰਾਂ 'ਚ ਲਗਾਏ ਗਏ 8 ਨਾਕਿਆਂ ਵਿਖੇ ਤਾਇਨਾਤ ਕੀਤੇ 4 ਐਸ.ਪੀਜ, 8 ਡੀ.ਐਸ.ਪੀਜ਼ ਤੇ 500 ਹੋਰ ਰੈਂਕਾਂ ਦੇ ਮੁਲਾਜਮਾਂ ਵੱਲੋਂ ਪਾਇਸ ਸਾਫ਼ਟਵੇਅਰ ਅਤੇ ਵਾਹਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਪਾਬੰਦੀਸ਼ੁਦਾ ਵਸਤਾਂ ਦੀ ਰਿਕਵਰੀ ਵੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਧਰਮੇੜੀ ਨਾਕੇ 'ਤੇ ਤਲਾਸ਼ੀ ਦੌਰਾਨ ਸੀਮਾ ਰਾਣੀ ਪਤਨੀ ਰਾਜਦੀਪ ਸਿੰਘ ਵਾਸੀ ਹਿਰਦਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 430 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਬਲਬੇੜਾ ਨਾਕੇ 'ਤੇ ਸੌਰਵ ਦੂਬੇ ਅਤੇ ਗੌਰਵ ਦੂਬੇ ਨੂੰ ਕਾਬੂ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਬਹਾਦਰਗੜ÷ ੍ਹ ਨਾਕੇ 'ਤੇ ਤਲਾਸ਼ੀ ਦੌਰਾਨ ਤਰਸੇਮ ਸਿੰਘ ਪੁੱਤਰ ਰਣਧੀਰ ਸਿੰਘ ਅਤੇ ਜਾਫ਼ਰ ਖਾਨ ਪੁੱਤਰ ਰੋਸ਼ਨ ਖਾਨ ਵਾਸੀ ਡੋਂਗਲਾ ਨੂੰ ਕਾਬੂ ਕਰਕੇ 550 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕੇ 'ਤੇ ਤਲਾਸ਼ੀ ਦੌਰਾਨ ਬਿਕਰਮਜੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਜੀਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕਾ 'ਤੇ ਹੀ ਤਲਾਸ਼ੀ ਦੌਰਾਨ ਅੰਸ਼ੂ ਪੁੱਤਰ ਨਰੇਸ਼ ਵਾਸੀ ਸ਼ੇਖੂਪੁਰ ਖਾਸਲਾ ਯੂਪੀ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਬਰਾਮਦ ਕੀਤੀ। ਇਸੇ ਤਰ੍ਹਾਂ ਸਰਾਲਾ ਸਰਹਾਲਾ ਨਾਕੇ 'ਤੇ ਤਲਾਸ਼ੀ ਦੌਰਾਨ ਪਵਨ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਹਰੀਮਾਜਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਨਜਾਇਜ਼ ਸ਼ਰਾਬ ਤਾਜਾ ਬਰਾਮਦ ਕੀਤੀ। ਇਸੇ ਨਾਕੇ 'ਤੇ ਤਲਾਸ਼ੀ ਦੌਰਾਨ ਵਿਸ਼ਾਲ ਮੋਰੀਆ ਪੁੱਤਰ ਝਜਨ ਨਾਥ ਵਾਸੀ ਹੇਕਮ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਦਕਿ ਢਾਬੀ ਗੁਜਰਾਂ ਨਾਕੇ 'ਤੇ ਤਲਾਸ਼ੀ ਦੌਰਾਨ ਰਿੰਕੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੇਹੱਦਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਹਾਮਝੜੀ ਨਾਕੇ 'ਤੇ ਤਲਾਸ਼ੀ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸਰੈਣ ਸਿੰਘ ਵਾਸੀ ਖਾਨੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਜਦੋਂਕਿ ਮਸ਼ੀਗਣ ਨਾਕੇ 'ਤੇ ਤਲਾਸ਼ੀ ਦੌਰਾਨ ਅਨਿਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਲਟਾ ਦੀਆਂ ਬਰਾਮਦ ਕੀਤੀਆਂ ਗਈਆਂ। ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਮਗਲਿੰਗ ਕਰਨ ਸਮੇਤ ਜੇਲਾਂ ਕੱਟਕੇ ਬਾਹਰ ਆ ਕੇ ਅਜਿਹੇ ਕਾਲੇ ਧੰਦੇ ਕਰਨ ਵਾਲਿਆਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਐਸ.ਐਚ.ਓ. ਜੁਲਕਾਂ ਹਰਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 20 August,2023
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ • ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ ਚੰਡੀਗੜ੍ਹ,20 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 20 August,2023
ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ 'ਚ ਮਾਰੀ ਛਾਲ, ਭਾਲ ਜਾਰੀ
ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ 'ਚ ਮਾਰੀ ਛਾਲ, ਭਾਲ ਜਾਰੀ ਸੁਲਤਾਨਪੁਰ ਲੋਧੀ 18 ਅਗਸਤ 2023 - ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਪੈਂਦੇ ਗੋਇੰਦਵਾਲ ਨੇੜੇ ਬਿਆਸ ਦਰਿਆ ਤੇ ਬਣੇ ਪੁਲ ਤੋਂ ਵੱਡੇ ਕਾਰੋਬਾਰੀ ਦੋ ਸਕੇ ਭਰਾਵਾਂ ਨੇ ਜਲੰਧਰ ਦੇ ਕਥਿਤ ਤੌਰ ਤੇ ਜ਼ਲੀਲ ਕਰਨ ਤੇ ਪਾਣੀ ਵਿਚ ਛਾਲ਼ ਮਾਰਕੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ, ਪੁਲਿਸ ਅਤੇ ਪਰਿਵਾਰ ਵੱਲੋਂ ਦੋਹਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਸ਼ਿਕਾਇਤ ਮਿਲੀ ਹੈ ਅਸੀਂ ਉਹ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਨਾਂ ਨੌਜਾਵਨਾਂ ਦੀ ਬਿਆਸ ਦਰਿਆ ਵਿੱਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਬਖਸ਼ਿਆ ਨਹੀਂ ਜਾਵੇਗਾ।
Punjab Bani 18 August,2023
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸ.ਐਸ.ਓ.ਸੀ. ਅੰਮ੍ਰਿਤਸਰ ਨੂੰ ਲੋੜੀਂਦਾ ਸੀ ਮੁਲਜ਼ਮ ਜੋਗਾ ਸਿੰਘ , ਉਸ ਦੇ ਦੋ ਸਾਥੀ ਪਹਿਲਾਂ ਹੀ 14 ਕਿਲੋ ਹੈਰੋਇਨ ਸਮੇਤ ਹਨ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ - ਡਰੱਗ ਕਾਰਟੇਲ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ : ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਚੰਡੀਗੜ੍ਹ/ਜਲੰਧਰ, 18 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ , ਨੂੰ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।
Punjab Bani 18 August,2023
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਮੋਹਲਤ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਮੋਹਲਤ -10 ਦਿਨਾਂ ਦਰਮਿਆਨ ਲਾਇਸੈਂਸ ਰਿਨਿਊ ਨਾ ਕਰਵਾਉਣ ਵਾਲਿਆਂ ਦੇ ਲਾਇਸੈਂਸ ਪੱਕੇ ਰੱਦ ਕੀਤੇ ਜਾਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਪਟਿਆਲਾ, 17 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਆਪਣੇ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਹੋਰ ਮੋਹਲਤ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸਨਰ ਪਟਿਆਲਾ ਵੱਲੋਂ ਉਕਤ ਐਕਟ ਤਹਿਤ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਜਿਨ੍ਹਾਂ ਦੀ ਮਿਆਦ 5 ਸਾਲ ਨਿਰਧਾਰਤ ਕੀਤੀ ਜਾਂਦੀ ਹੈ ਅਤੇ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸ ਨੂੰ ਰਿਨਿਊ ਕਰਵਾਉਣਾ ਲਾਜਮੀ ਹੁੰਦਾ ਹੈ ਪਰੰਤੂ ਜਿਹੜੇ 35 ਲਾਇਸੈਂਸ ਧਾਰਕਾਂ ਨੇ ਅਜੇ ਤੱਕ ਆਪਣੇ ਲਾਇਸੈਂਸ ਰਿਨਿਊ ਨਹੀਂ ਕਰਵਾਏ ਅਤੇ ਨਾ ਹੀ ਲਾਇਸੈਂਸਾਂ ਨੂੰ ਸਰੰਡਰ ਕੀਤਾ ਹੈ। ਇਸ ਲਈ ਇਨ੍ਹਾਂ ਨੂੰ ਆਪਣੇ ਲਾਇਸੈਂਸ ਰਿਨਿਊ ਕਰਵਾਉਣ ਦੀ ਹਦਾਇਤ ਕੀਤੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਇਸ ਨੂੰ ਦੁਬਾਰਾ ਨਵੀਨੀਕਰਨ ਲਈ ਨਹੀਂ ਵਿਚਾਰਿਆ ਜਾਵੇਗਾ। ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਦਰਜ ਸੂਚੀ ਅੰਦਰ ਮਾਈਗ੍ਰੇਸ਼ਨ ਵਰਲਡ ਰਾਜਪੁਰਾ, ਐਨ.ਐਸ. ਫਾਇਨੈਂਸਲ ਐਂਡ ਇਮੀਗ੍ਰੇਸ਼ਨ ਸਰਵਿਸਿਜ, ਬੀਕੇ ਇਮੀਗ੍ਰੇਸ਼ਨ ਸਰਵਿਸਿਜ, ਅਰਗਸ ਗਰੁਪ ਪਟਿਆਲਾ, ਐਲਐਸਈ ਲੀਲਾ ਭਵਨ, ਇਨਫਿਨਾਈਟ ਵੇਅਜ ਐਜੂਕੇਸ਼ਨ ਰਾਜਪੁਰਾ, ਟਰੱਸਟਲਿੰਕ ਐਜੂਕੇਸ਼ਨ ਲੀਲਾ ਭਵਨ, ਵੀਜਾ ਡੈਸਕ ਇਮੀਗ੍ਰੇਸ਼ਨ ਲੀਲਾ ਭਵਨ, ਸੀਰਤ ਮਾਈਗ੍ਰੇਸ਼ਨ ਰਾਜਪੁਰਾ, ਵਿਰਕ ਓਵਰਸੀਜ ਕੈਰੀਅਰ ਸਲਿਊਸ਼ਨ ਲੀਲਾ ਭਵਨ, ਦੀਵਮ ਇੰਟਰਪ੍ਰਾਈਜ਼ਜ਼ ਪਾਤੜਾਂ, ਸਹਿਗਲ ਇੰਸਟੀਚਿਊਟ ਆਫ਼ ਇੰਗਲਿਸ਼ ਲੀਲਾ ਭਵਨ, ਆਸਟਰਿੱਚ ਇਮੀਗ੍ਰੇਸ਼ਨ ਲੀਲਾ ਭਵਨ, ਗਲੋਬਲ ਟੱਚ ਪਟਿਆਲਾ, ਵਰਮਾ ਟੂਰ ਐਂਡ ਟਰੈਵਲਜ਼ ਪਟਿਆਲਾ, ਜੱਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਪਟਿਆਲਾ, ਨੈਕਸਟ ਇਮੀਗਰੇਸ਼ਨ ਸਰਵਿਸ ਪਟਿਆਲਾ, ਕਰੀਅਰ 7 ਸੀਜ ਇਮੀਗਰੇਸ਼ਨ ਪਟਿਆਲਾ ਦੇ ਨਾਮ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਗਾਮੀਡ ਵੀਜ਼ਾ ਪੁਆਇੰਟ ਪਟਿਆਲਾ, ਯੂਨੀਕ ਇੰਟਰਪ੍ਰਾਈਜਿਜ ਪਟਿਆਲਾ, ਐਕਸਪਰਟ ਓਵਰਸੀਜ਼ ਇਮੀਗਰੇਸ਼ਨ ਕਨਸਲਟੈਂਟ ਰਾਜਪੁਰਾ, ਦੀ ਇੰਗਲਿਸ਼ ਮਾਸਟਰ ਪਟਿਆਲਾ, ਪੀ.ਕੇ. ਸਰ'ਜ ਇੰਗਲਿਸ਼ ਹਾਈਟਸ ਪਟਿਆਲਾ, ਹਾਈਲੈਂਡ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, ਸਕਾਈ ਲਾਰਕ ਐਜੂਕੇਸ਼ਨ ਪਟਿਆਲਾ, ਵਿਜ਼ਨ ਵੀਜ਼ਾ ਕਨਸਲਟੈਂਟ ਪਟਿਆਲਾ, ਗਲੋਬਲ ਵੇਅ ਇਮੀਗਰੇਸ਼ਨ ਕਨਸਲਟੈਂਟ ਪਟਿਆਲਾ, ਫ਼ੌਰਨ ਲੈਂਡ ਐਜੂਕੇਸ਼ਨ ਐਂਡ ਇਮੀਗਰੇਸ਼ਨ ਕਨਸਲਟੈਂਟਸੀ ਰਾਜਪੁਰਾ, ਗੋਲਡ ਸਟੋਰ ਓਵਰਸੀਜ਼ ਕਨਸਲਟੈਂਟ ਪਟਿਆਲਾ, ਏ.ਐਸ.ਪੀ.ਵੀ. ਇਮੀਗਰੇਸ਼ਨ ਸਰਵਿਸਿਜ਼ ਪਟਿਆਲਾ, ਨਿੰਬਲ ਇਮੀਗਰੇਸ਼ਨ ਪਟਿਆਲਾ, ਐਲਵਿਨ ਕੰਸਲਟੈਂਟ ਪੁੱਡਾ ਭਵਨ ਅਰਬਨ ਅਸਟੇਟ, ਹਰਗੁਨ ਓਵਰਸੀਜ ਕੰਸਲਟੈਂਟ ਸੁਖਮਨੀ ਕੰਪਲੈਕਸ ਪੰਜਾਬੀ ਯੂਨੀਵਰਸਿਟੀ, ਰੀਅਲ ਟੂਰ ਐਂਡ ਟ੍ਰੈਵਲ ਲੰਗ ਕੰਪਲੈਕਸ ਅਤੇ ਓਵਰਸੀਜ ਇਮੀਗ੍ਰੇਸ਼ਨ ਐਕਸਪਰਟ ਲੀਲਾ ਭਵਨ ਲਾਇਸੈਂਸ ਧਾਰਕਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਆਪਣੇ ਲਾਇਸੈਂਸ ਰਿਨਿਊ ਕਰਵਾਉਣ ਦੀ ਮੋਹਲਤ ਦਿੱਤੀ ਗਈ ਹੈ। ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮੱਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਐਕਟ 2012 (ਸੋਧਿਆ ਨਾਮ, ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਵਾਈਡ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 49/ਪੀਏ2/2013/ਐਸ 8 ਐਮਡ (1) 2014 ਮਿਤੀ 16-09-2014) ਤਹਿਤ ਜਾਰੀ ਕੀਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ।
Punjab Bani 17 August,2023
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.29 ਕਰੋੜ ਰੁਪਏ ਦੀ ਡਰੱਗ ਮਨੀ, 837 ਕਿਲੋ ਅਫੀਮ, 951 ਕਿਲੋ ਗਾਂਜਾ, 404 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਪੰਜਾਬ ਪੁਲਿਸ ਨੇ ਸਿਰਫ਼ ਇੱਕ ਹਫ਼ਤੇ ਵਿੱਚ 99.12 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਕੀਤੀਆਂ 1026 ਗ੍ਰਿਫ਼ਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਇੱਕ ਹਫ਼ਤੇ ਵਿੱਚ 99.12 ਕਿਲੋ ਹੈਰੋਇਨ, 11 ਕਿਲੋ ਗਾਂਜਾ, 9.20 ਕਿਲੋ ਅਫੀਮ, 3.31 ਲੱਖ ਰੁਪਏ ਦੀ ਡਰੱਗ ਮਨੀ ਸਮੇਤ 316 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 837.42 ਕਿਲੋ ਅਫੀਮ, 951.37 ਕਿਲੋ ਗਾਂਜਾ, 404.45 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ 13 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਤੋਂ 13.29 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ 231 ਐਫਆਈਆਰਜ਼, ਜਿਨ੍ਹਾਂ ਵਿੱਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਦੇ ਕੇਸਾਂ ਵਿੱਚ 13 ਹੋਰ ਵਿਅਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 1026 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਮਾਮਲੇ, ਖਾਸ ਕਰਕੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ, ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਭਾਵੇਂ ਇਹ ਥੋੜ੍ਹੀ ਮਾਤਰਾ ਵਿੱਚ ਨਸ਼ੇ ਦੀ ਬਰਾਮਦਗੀ ਹੀ ਕਿਉਂ ਨਾ ਹੋਵੇ।
Punjab Bani 14 August,2023
ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Punjab Bani 14 August,2023
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ,ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ 'ਚ ਉਨ੍ਹਾਂ ਦੀ ਕਰ ਰਿਹੈ ਮਦਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨਤਾਰਨ, 14 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ 'ਤੇ ਨਿਰਦੇਸ਼ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ 'ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਗੁਰਦੇਵ ਜੈਸਲ ਕੌਣ ਹੈ? ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ 'ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।
Punjab Bani 14 August,2023
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ ਚੰਡੀਗੜ੍ਹ, 13 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Punjab Bani 13 August,2023
ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਦੀ ਉਸਾਰੀ ਦੌਰਾਨ ਇੰਜੀਨੀਅਰ ਬੋਰਵੈੱਲ 'ਚ ਡਿੱਗਿਆ
ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਦੀ ਉਸਾਰੀ ਦੌਰਾਨ ਇੰਜੀਨੀਅਰ ਬੋਰਵੈੱਲ 'ਚ ਡਿੱਗਿਆ ਜਲੰਧਰ 13 ਅਗਸਤ 2023 ਜ਼ਿਲ੍ਹਾ ਜਲੰਧਰ ਦੇ ਨੇੜੇ ਦਿੱਲੀ ਕੱਟੜਾ ਐਸਕਪ੍ਰੈਸ ਹਾਈਵੇ ਦੀ ਉਸਾਰੀ ਦੌਰਾਨ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਇੰਜੀਨੀਅਰ ਮਸ਼ੀਨ ਠੀਕ ਕਰਨ ਲਈ 60 ਫੁੱਟ ਡੂੰਘੇ ਬੋਰਵੈਲ ਵਿੱਚ ਉਤਰਿਆ ਸੀ ਉੱਤੋ ਮਿੱਟੀ ਦੀਆਂ ਢਿੱਗਾਂ ਡਿੱਗਣ ਨਾਲ ਵਿੱਚ ਹੀ ਫਸ ਗਿਆ ਹੈ। ਗੌਰਤਲਬ ਹੈ ਕਿ ਇਹ ਘਟਨਾ ਬੀਤੀ ਰਾਤ ਸ਼ਨੀਵਾਰ ਕਰੀਬ 8 ਵਜੇ ਵਾਪਰੀ। ਪਿੱਲਰ ਬਣਾਉਣ 60 ਫੁੱਟ ਕੀਤਾ ਸੀ ਬੋਰ। ਪ੍ਰਸ਼ਾਸਨ ਅਤੇ ਐਨ ਡੀ ਐਰ ਐਫ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਪਾਈਪ ਰਾਹੀਂ ਬੋਰਵੈਲ ਵਿਚ ਡਿੱਗੇ ਇੰਜੀਨੀਅਰ ਨੂੰ ਆਕਸੀਜਨ ਪਹੁੰਚਾਈ ਜਾ ਰਹੀ ਹੈ।
Punjab Bani 13 August,2023
ਇੱਕ ਹੋਰ ਵਿਅਕਤੀ ਦਾ ਰਾਜਪੁਰਾ ਵਿੱਚ ਹੋਇਆ ਬੇਰਹਮੀ ਨਾਲ ਕਤਲ
ਇੱਕ ਹੋਰ ਵਿਅਕਤੀ ਦਾ ਰਾਜਪੁਰਾ ਵਿੱਚ ਹੋਇਆ ਬੇਰਹਮੀ ਨਾਲ ਕਤਲ ਰਾਜਪੁਰਾ 13 ਅਗਸਤ 2023 : ਰਾਜਪੁਰਾ ਤੇ ਗੁਰੂ ਅੰਗਦ ਦੇਵ ਕਲੋਨੀ ਵਿਚ ਇਕ ਮੈਡੀਕਲ ਦੁਕਾਨ ਦੇ ਮਾਲਕ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੁਕਾਨ ਦੇ ਮਾਲਕ ਦਿਨੇਸ਼ ਕੁਮਾਰ ਜੋ ਰਾਤ ਸਮੇਂ ਆਪਣੇ ਦੁਕਾਨ ਤੇ ਬੈਠੇ ਸਨ ਅਤੇ ਤਕਰੀਬਨ 11:00 -11:30 ਵਜੇ ਦੇ ਕਰੀਬ ਅਣਪਛਾਤੀਆਂ ਵੱਲੋਂ ਦੁਕਾਨ ਦੇ ਮਾਲਕ ਦਾ ਕਤਲ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਦੁਕਾਨ ਮਾਲਕ ਦਾ ਬੜੇ ਹੀ ਬੇਰਹਮੀ ਨਾਲ ਕਤਲ ਕੀਤਾ ਗਿਆ ਹੈ।
Punjab Bani 13 August,2023
ਅੱਤਵਾਦੀ ਲਖਬੀਰ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼
ਅੱਤਵਾਦੀ ਲਖਬੀਰ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਤਰਨਤਾਰਨ, 13 ਅਗਸਤ 2023 : ਪੁਲਿਸ ਨੇ 15 ਅਗਸਤ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮੋਡਿਊਲ ਨਾਲ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਤਵਾਰ ਨੂੰ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਲੰਡਾ ਅਤੇ ਰੋਡੇ ਨਾਲ ਸਬੰਧਤ ਨਵੇਂ ਮਾਡਿਊਲ ਦੇ 8 ਸੰਚਾਲਕਾਂ ਦੀ ਪਛਾਣ ਕੀਤੀ ਗਈ ਹੈ।
Punjab Bani 13 August,2023
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ • ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ • ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ ਚੰਡੀਗੜ੍ਹ, 13 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ। ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ। ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇੱਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ.ਸੀ.ਐਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ 'ਤੇ ਖਰੀਦੀਆਂ ਸਨ। ਇਨ੍ਹਾਂ ਵਿੱਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿੱਚ ਭਗੌੜੇ ਹਨ। ਉਨ੍ਹਾਂ ਦੱਸਿਆ ਕਿ 01-04-2011 ਤੋਂ 31-07-2022 ਤੱਕ ਦੇ ਜਾਂਚ ਸਮੇਂ ਦੌਰਾਨ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ ਜਦੋਂਕਿ ਉਹਨਾਂ ਵੱਲੋਂ 4,43,87,182 ਰੁਪਏ ਖਰਚੇ ਗਏ ਜੋ ਕਿ ਉਹਨਾਂ ਦੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦੀ (1,84,18,230 ਰੁਪਏ) ਵੱਧ ਹੈ। ਡੱਬੀ ਵਿਜੀਲੈਂਸ ਬਿਊਰੋ ਨੇ ਛੇ ਹੋਰ ਜਾਇਦਾਦਾਂ ਦਾ ਲਗਾਇਆ ਪਤਾ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਹਨਾਂ ਵਿੱਚੋਂ ਪੰਜ ਜਾਇਦਾਦਾਂ ਵਸੀਕਾ 1179/30.6.21 (ਖੇਤਰ 95.51 ਵਰਗ ਗਜ਼), ਵਸੀਕਾ 1180/30.6.21 (ਖੇਤਰ 98.47 ਵਰਗ ਗਜ਼), ਵਸੀਕਾ 1181/30.6.21 (ਖੇਤਰ 121.51 ਵਰਗ ਗਜ਼), ਵਸੀਕਾ 1182/30.6.21 (ਖੇਤਰ 98.47 ਵਰਗ ਗਜ਼), ਵਸੀਕਾ 1183/30.6.21 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਮਿਤੀ 02/05/2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ 'ਤੇ 79.04 ਵਰਗ ਮੀਟਰ ਦਾ ਇੱਕ ਐਸ.ਸੀ.ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਉਪਰੰਤ ਬਾਕੀ ਸੱਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।
Punjab Bani 13 August,2023
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ ਯੂ.ਪੀ. ਪੁਲਿਸ ਵੱਲੋਂ ਮੁਲਜ਼ਮ 'ਤੇ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਸਾਗਰੀ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਦਾ ਕਰ ਰਿਹਾ ਹੈ ਸਾਹਮਣਾ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ, ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 'ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ 'ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਗ੍ਰਿਫਤਾਰੀ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ 'ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂਪੀ ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਏ.ਡੀ.ਜੀ.ਪੀ. ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ 'ਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਐਸ.ਟੀ.ਐਫ, ਯੂਪੀ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐਫਆਈਆਰ ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ 'ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।
Punjab Bani 11 August,2023
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਵਿਅਕਤੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ - ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 11 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ 'ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 11 August,2023
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿੱਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ/ਮੋਗਾ, 11 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਕੇਸ ਐਫ.ਆਈ.ਆਰ. ਨੰ. 155 ਮਿਤੀ 16/07/2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਪਹਿਲਾਂ ਹੀ ਦਰਜ ਹੈ।
Punjab Bani 11 August,2023
ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ
ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ ਪਹਿਲਾਂ ਹੀ 15,000 ਰੁਪਏ ਲੈ ਚੁੱਕਾ ਸੀ ਮੁਲਜ਼ਮ ਚੰਡੀਗੜ੍ਹ, 11 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿੱਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 11 August,2023
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖਿਲਾਫ਼ ਕੇਸ ਦਰਜ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖਿਲਾਫ਼ ਕੇਸ ਦਰਜ • ਘੁਟਾਲੇ ਵਿੱਚ ਦੋ ਔਰਤਾਂ ਗ੍ਰਿਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 10 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ। ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 10 August,2023
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ : ਡੀਜੀਪੀ ਗੌਰਵ ਯਾਦਵ - ਨਸ਼ਾ ਤਸਕਰੀ ਦੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 10 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ, ਘਰਿੰਡਾ, ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ , ਘਰਿੰਡਾ, ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ । ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ , ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ, ਜਿਸ ਵਿੱਚ 2-2 ਕਿਲੋ ਦੇ ਤਿੰਨ ਪੈਕਟ, ਜੋ ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ , ਬਰਾਮਦ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ, ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 10 August,2023
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ ਚੰਡੀਗੜ੍ਹ/ਬਰਨਾਲਾ, 10 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 10 August,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ 'ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼/ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਡੀ.ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ (ਉੱਤਰ ਪ੍ਰਦੇਸ਼) ਵਿਖੇ ਫ਼ਲਾਇੰਗ ਸਕੁਐਡ ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ.ਬੀ-65-ਬੀ.ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼/ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ 'ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-06-ਬੀ.ਬੀ 3756 ਤੇ ਬੱਸ ਨੰਬਰ ਪੀ.ਬੀ-06 ਬੀ.ਬੀ 5356, ਸਰਹਿੰਦ ਵਿਖੇ ਬੱਸ ਨੰਬਰ ਪੀ.ਬੀ-02-ਈ.ਜੀ 1037, ਗੁਰਾਇਆ ਵਿਖੇ ਬੱਸ ਨੰਬਰ ਪੀ.ਬੀ-06 ਬੀ.ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ 'ਤੇ ਚਲਦਾ ਪਾਇਆ ਗਿਆ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
Punjab Bani 08 August,2023
ਬੰਬੀਹਾ ਗੈਂਗ ਦੇ ਦੋ ਸ਼ੂਟਰ 2 ਪਿਸਤੌਲ, 8 ਰੌਂਦ ਜਿੰਦਾ, 200 ਨਸ਼ੀਲੀਆ ਗੋਲੀਆ ਸਮੇਤ ਕਾਬੂ
ਬੰਬੀਹਾ ਗੈਂਗ ਦੇ ਦੋ ਸ਼ੂਟਰ 2 ਪਿਸਤੌਲ, 8 ਰੌਂਦ ਜਿੰਦਾ, 200 ਨਸ਼ੀਲੀਆ ਗੋਲੀਆ ਸਮੇਤ ਕਾਬੂ ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਹਾਸਿਲ ਕਰਕੇ ਦੋਸ਼ੀਆਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ-ਸੀਨੀਅਰ ਕਪਤਾਨ ਪੁਲਿਸ ਮੋਗਾ, 8 ਅਗਸਤ 2023 : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈਆਂ ਕੀਤੀਆ ਜਾ ਰਹੀਆ ਹਨ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਮਿਤੀ 7 ਅਗਸਤ, 2023 ਨੂੰ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾਂ ਵਾਸੀ ਗਲੀ ਨੰ:4, ਸੂਰਜ ਨਗਰ, ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਆਪਣਾ ਬਿਆਨ ਲਿਖਵਾਇਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫ਼ਤਰ ਵਿੱਚ ਬੈਠਾ ਕੰਮਕਾਰ ਦੇਖ ਰਿਹਾ ਸੀ ਤਾਂ ਇਕ ਮੋਟਰਸਾਈਕਲ ਉੱਪਰ ਦੋ ਨਾਮਲੂਮ ਵਿਅਕਤੀ ਸਵਾਰ ਹੋ ਕੇ ਆਏ। ਜਿਹਨਾ ਵਿੱਚੋਂ ਇਕ ਵਿਅਕਤੀ ਮੋਟਰਸਾਈਕਲ ਉੱਪਰ ਬੈਠਾ ਰਿਹਾ ਅਤੇ ਦੂਜੇ ਵਿਅਕਤੀ ਨੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਦਫ਼ਤਰ ਦੇ ਮੈਂਬਰਾਂ ਅਤੇ ਲੜਕੀਆਂ ਉਪਰ ਤਾਣ ਲਿਆ ਅਤੇ ਫਾਇਰ ਕਰਨ ਲਈ ਦੋ ਵਾਰ ਟ੍ਰੀਗਰ ਦਬਾਇਆ, ਪਰ ਪਿਸਟਲ ਕਿਸੇ ਕਾਰਨ ਕਰਕੇ ਨਹੀ ਚੱਲਿਆ। ਵਨੀਤ ਕੁਮਾਰ ਵੱਲੋਂ ਰੌਲਾ ਪਾਉਣ ਤੇ ਦੋਨੋਂ ਦੋਸ਼ੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।ਜਿਸ ਘਟਨਾ ਸਬੰਧੀ ਦੋ ਨਾ ਮਲੂਮ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਥਾਣਾ ਸਿਟੀ ਮੋਗਾ ਦਰਜ ਕੀਤਾ ਗਿਆ। ਐਸ.ਪੀ ਇੰਨਵੈਸਟੀਗੇਸ਼ਨ ਸ੍ਰੀ ਅਜੇਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ-ਕਪਤਾਨ ਪੁਲਿਸ ਸਬ-ਡਿਵੀਜ਼ਨ ਧਰਮਕੋਟ ਸ੍ਰੀ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਅਤੇ ਉਪ ਕਪਤਾਨ ਸਿਟੀ ਮੋਗਾ ਸ਼੍ਰੀ ਸੁਖਵਿੰਦਰ ਸਿੰਘ ਬਰਾੜ, ਐਸ.ਆਈ ਦਲਜੀਤ ਸਿੰਘ ਮੁਖ ਅਫਸਰ ਥਾਣਾ ਸਿਟੀ ਮੋਗਾ ਅਤੇ ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸੀ.ਆਈ.ਏ ਮੋਗਾ ਦੀਆਂ ਟੀਮਾਂ ਬਣਾਕੇ ਦੋਸ਼ੀਆਂ ਦੀ ਭਾਲ ਸ਼ੂਰੂ ਕੀਤੀ ਗਈ, ਜਿਸ ਦੌਰਾਨ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਹਾਈਵੇ ਮੋਗਾ-ਜਲੰਧਰ ਰੋਡ ਪਰ ਬਣੇ ਲੈਂਡਲਾਰਡ ਮੈਰਿਜ ਪੈਲੇਸ ਕੋਲ ਨਾਕਾਬੰਦੀ ਕੀਤੀ ਗਈ ਅਤੇ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਮੋਗਾ ਸਾਇਡ ਵੱਲੋ ਦੋ ਨੌਜਵਾਨ ਭੱਜਦੇ ਆਉਂਦੇ ਦਿਖਾਈ ਦਿੱਤੇ ਜਿੰਨਾ ਦੇ ਮਗਰ ਕਾਫੀ ਲੋਕ ਲੱਗੇ ਹੋਏ ਸੀ ਜਿੰਨਾ ਨੂੰ ਮੁੱਖ ਅਫ਼ਸਰ ਥਾਣਾ ਧਰਮਕੋਟ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿੰਨਾ ਨੇ ਆਪਣਾ ਨਾਮ ਅੰਕਿਤ ਕਾਦੀਆਂ ਪੁੱਤਰ ਬਾਬੂ ਰਾਮ ਪਿੰਡ ਬਸੈਰਾ ਜ਼ਿਲ੍ਹਾ ਮੁੱਜਫਰ ਨਗਰ ਸਟੇਟ ਉੱਤਰ-ਪ੍ਰਦੇਸ਼ ਅਤੇ ਸੰਤੋਸ਼ ਉਰਫ ਸਾਇਕੋ ਪੁੱਤਰ ਮਨੋਜ ਵਾਸੀ ਪਟਨਾ ਸਹਿਬ ਬਿਹਾਰ ਹਾਲ ਵਾਸੀ ਵਾਰਡ ਨੰਬਰ 11 ਕੀਰਤੀ ਨਗਰ ਨਵੀ ਦਿੱਲੀ ਦੱਸਿਆ ਜਿੰਨਾ ਦੀ ਤਲਾਸ਼ੀ ਦੌਰਾਨ 200 ਨਸ਼ੀਲੀਆ ਗੋਲੀਆਂ ਅਤੇ 2 ਪਿਸਟਲ ਦੇਸੀ 32 ਬੋਰ ਸਮੇਤ 08 ਰੌਂਦ ਜਿੰਦਾ 32 ਬੋਰ ਅਤੇ ਇੱਕ ਮੋਟਰ ਸਾਈਕਲ ਮਾਰਕਾ ਹੌਡਾ ਪੈਸ਼ਨ ਪਰੋ ਨੰਬਰੀ ਯੂ.ਪੀ.-14-ਡੀ.ਡੀ. 3521 ਬ੍ਰਾਮਦ ਕੀਤਾ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ਼ ਮੁਕੱਦਮਾ ਅਸਲਾ ਐਕਟ ਥਾਣਾ ਧਰਮਕੋਟ ਵਿਖੇ ਦਰਜ ਕੀਤਾ ਗਿਆ । ਇਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਸਵੇਰੇ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾ ਵਾਸੀ ਗਲੀ ਨੰ:4 ਸੂਰਜ ਨਗਰ ਮੋਗਾ ਦੇ ਦਫ਼ਤਰ ਵਿਖੇ ਜੋ ਫਾਈਰਿੰਗ ਕਰਨ ਗਏ ਸਨ ਪ੍ਰੰਤੂ ਪਿਸਟਲ ਨਾ ਚੱਲਣ ਕਰਕੇ ਕੋਸ਼ਿਸ਼ ਨਾਕਾਮ ਹੋ ਗਈ। ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਮਾਣਯੋਗ ਅਦਾਲਤ ਵਿਚ ਇਨ੍ਹਾਂ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬ੍ਰਾਮਦ ਹੋਏ ਅਸਲੇ ਅਤੇ ਕਿਹੜੀ-ਕਿਹੜੀ ਵਾਰਦਾਤ ਨੂੰ ਇਨ੍ਹਾਂ ਅੰਜਾਮ ਦੇਣਾ ਸੀ ਸਬੰਧੀ ਪੁਛਗਿੱਛ ਕੀਤੀ ਜਾਵੇਗੀ।
Punjab Bani 08 August,2023
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ • ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਮ ਕੱਢਣ ਬਦਲੇ ਮੰਗੇ ਸਨ 50,000 ਰੁਪਏ ਚੰਡੀਗੜ੍ਹ, 8 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।
Punjab Bani 08 August,2023
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦੋਵੇਂ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਕਰਨ ਵਿੱਚ ਸਨ ਸਰਗਰਮ : ਡੀ.ਜੀ.ਪੀ. ਗੌਰਵ ਯਾਦਵ - ਇਹਨਾਂ ਮਾਡਿਊਲਾਂ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਵਿਸ਼ੇਸ਼ ਡੀ.ਜੀ.ਪੀ. ਆਰ. ਐਨ. ਢੋਕੇ ਚੰਡੀਗੜ੍ਹ/ਫਿਰੋਜ਼ਪੁਰ, 6 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ। ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ ’ਤੇ ਏ.ਆਈ.ਜੀ. ਐਸ.ਐਸ.ਓ.ਸੀ. ਫਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ, ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ-- ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇੱਕ ਹੋਰ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਜਸਭਿੰਦਰ ਸਿੰਘ ਉਰਫ਼ ਭਿੰਦਾ ਅਤੇ ਜਗਦੀਪ ਸਿੰਘ ਉਰਫ਼ ਭੁੱਚਰ, ਦੋਵੇਂ ਵਾਸੀ ਪਿੰਡ ਦੀਪ ਸਿੰਘ ਵਾਲਾ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 36 ਕਿੱਲੋ ਹੈਰੋਇਨ ਬਰਾਮਦ ਕੀਤੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਕਤ ਵਿਅਕਤੀ ਖੇਪ ਬਰਾਮਦ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਸਪੈਸ਼ਲ ਡੀਜੀਪੀ (ਅੰਦਰੂਨੀ ਸੁਰੱਖਿਆ) ਆਰ.ਐਨ. ਢੋਕੇ ਨੇ ਦੱਸਿਆ ਕਿ ਪੁਲਿਸ ਟੀਮਾਂ ਇਸ ਖੇਪ ਨੂੰ ਭੇਜਣ ਵਾਲੇ ਪਾਕਿਸਤਾਨ ਅਧਾਰਤ ਤਸਕਰਾਂ ਸਮਤੇ ਤਸਕਰੀ ’ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦਾ ਖੁਰਾ ਖੋਜਣ ਲਈ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
Punjab Bani 06 August,2023
ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ
ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ ਪਾਕਿਸਤਾਨ 'ਚ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਸਥਾਨਕ ਨਿਊਜ਼ ਚੈਨਲ ਮੁਤਾਬਕ ਕਰਾਚੀ ਤੋਂ ਕਰੀਬ 275 ਕਿਲੋਮੀਟਰ ਦੂਰ ਸਥਿਤ ਇਕ ਸਟੇਸ਼ਨ ਨੇੜੇ ਇਸ ਭਿਆਨਕ ਰੇਲ ਹਾਦਸੇ ਵਿਚ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਜ਼ਖਮੀ ਯਾਤਰੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ ਅਤੇ ਨੇੜਲੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜੀਓ ਨਿਊਜ਼ ਨੇ ਰੇਲਵੇ ਦੇ ਡਿਵੀਜ਼ਨਲ ਸੁਪਰਡੈਂਟ ਸ਼ੱਕੁਰ ਮਹਿਮੂਦੁਰਰਹਿਮਾਨ ਦੇ ਹਵਾਲੇ ਨਾਲ ਕਿਹਾ, "ਹਾਦਸੇ ਕਾਰਨ ਅੱਪ ਟ੍ਰੈਕ 'ਤੇ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਟਰੇਨ ਕਰਾਚੀ ਤੋਂ ਪੰਜਾਬ ਜਾ ਰਹੀ ਸੀ, ਜਦੋਂ ਇਹ ਹਾਦਸੇ ਦਾ ਸ਼ਿਕਾਰ ਹੋ ਗਈ।
Punjab Bani 06 August,2023
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗੈਂਗਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵ - ਆਪਰੇਸ਼ਨ ਹਾਲੇ ਜਾਰੀ, ਹੋਰ ਬਰਾਮਦਗੀ ਦੀ ਆਸ: ਏ.ਆਈ.ਜੀ. ਨਵਜੋਤ ਸਿੰਘ ਮਾਹਲ ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ। ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ । ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ। ਡੀਜੀਪੀ ਨੇ ਕਿਹਾ ਕਿ ਅਗਲੀਆਂ -ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। ਇਸ ਪੁਖਤਾ ਜਾਣਕਾਰੀ ਤੋਂ ਬਾਅਦ, ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।
Punjab Bani 06 August,2023
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।
Punjab Bani 06 August,2023
ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼
ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼ ਲੁਧਿਆਣਾ: ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਕ ਹੋਰ ਨਵਾਂ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਵਿੱਚ ਸਾਹਮਣੇ ਆਇਆ ਹੈ। ਇਥੇ ਗੁਰਦੁਆਰਾ ਜੋਰਾਵਰ ਸਿੰਘ ਫਤਿਹ ਸਿੰਘ ਸਾਹਿਬ ਦੇ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ।ਰੀ ਅਨੁਸਾਰ ਇਸ ਨੌਜਵਾਨ ਨੇ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਮੌਕੇ 'ਤੇ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਇਸ ਤੋਂ ਬਾਅਦ ਉਸਦਾ ਕੁਟਾਪਾ ਚਾੜਿਆ। ਇਸ ਮੌਕੇ ਮੌਕੇ ਤੇ ਸੇਵਾਦਾਰਾਂ ਨੇ ਆਰੋਪੀ ਨੌਜਵਾਨ ਨੂੰ ਫੜ ਕੇ ਉਸ ਦਾ ਕੁਟਾਪਾ ਚਾੜਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮੌਕੇ ਉਤੇ ਪੁੱਜ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 05 August,2023
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ 9 ਅਗਸਤ ਨੂੰ ਸੰਸਦ ਨੂੰ ਭੰਗ ਕਰ ਦੇਣਗੇ, ਜਿਸ ਦੇ ਅੰਦਰ 90 ਦਿਨਾਂ ਦੇ ਅੰਦਰ ਪਾਕਿਸਤਾਨ 'ਚ ਆਮ ਚੋਣਾਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ 3 ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਇਮਰਾਨ ਖਾਨ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ 'ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਹਨਾਂ ਨੂੰ ਛੇ ਮਹੀਨੇ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਇਹ ਵੀ ਕਿਹਾ, ਇਮਰਾਨ ਖਾਨ ਨੇ ਜਾਣਬੁੱਝ ਕੇ ਫਰਜ਼ੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਅਗਲੇ 5 ਸਾਲਾਂ ਲਈ ਚੋਣ ਲੜਨ ਤੋਂ ਅਯੋਗ ਹੋ ਗਏ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪੰਜਾਬ ਨੇ ਪੁਸ਼ਟੀ ਕੀਤੀ ਹੈ ਕਿ ਇਮਰਾਨ ਖ਼ਾਨ ਨੂੰ ਕੋਟ ਲਖਪਤ ਜੇਲ੍ਹ ਲਿਜਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਇਮਰਾਨ ਖਾਨ 'ਤੇ ਦੋਸ਼ ਸੀ ਕਿ ਉਨ੍ਹਾਂ ਨੇ ਸੱਤਾ 'ਚ ਰਹਿੰਦਿਆਂ ਸਰਕਾਰੀ ਸਟੋਰਾਂ (ਤੋਸ਼ਾਖਾਨਾ) ਤੋਂ ਲਏ ਮਹਿੰਗੇ ਤੋਹਫੇ ਵੇਚ ਕੇ ਮੁਨਾਫਾ ਕਮਾਇਆ।
Punjab Bani 05 August,2023
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ ਚੰਡੀਗੜ੍ਹ, 4 ਅਗਸਤ: ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਸ੍ਰੀ ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜਰੂਰੀ ਨਹੀਂ ਸਮਝਿਆ। ਜਾਂਚ ਰਿਪੋਰਟ ਵਿੱਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ । ਸ਼੍ਰੀ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿੱਤੇ ਜਾਣ।
Punjab Bani 04 August,2023
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : ਡੀਜੀਪੀ ਗੌਰਵ ਯਾਦਵ - ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿੱਚ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਏਜੰਸੀਆਂ ਵੱਲੋਂ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ(ਸ਼ਿੰਦਰ ਤੇ ਹੋਰ) ਉਕਤ ਖੇਪ ਨੂੰ ਖ਼ਰੀਦਦਾਰ ਧਿਰ (ਪਾਰਟੀ) ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ। ਉਹਨਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਿਸ ਟੀਮ ਨੇ ਇੱਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿੱਚ, ਪਾਕਿ ਅਧਾਰਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ । ਉਹਨਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਜਾਵੇਗਾ।
Punjab Bani 03 August,2023
ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ
ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ • ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ, 3 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ 'ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ 'ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 August,2023
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ ਚੰਡੀਗੜ੍ਹ, 3 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ।
Punjab Bani 03 August,2023
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ • ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 03 August,2023
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ ਚੰਡੀਗੜ੍ਹ, 3 ਅਗਸਤ: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. ਨੰਬਰ 38 ਦਰਜ ਕੀਤੀ ਗਈ ਸੀ। ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ ’ਤੇ ਲਏ ਹਨ। ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 02.08.2023 ਨੂੰ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਐਸ.ਐਚ.ਓ. ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 August,2023
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ। ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ
Punjab Bani 01 August,2023
ਨਿਗਮ ਦੇ ਦੋ ਅਧਿਕਾਰੀਆਂ ਵੱਲੋਂ ਤੰਗ ਕਰਨ ਦਾ ਮਾਮਲਾ
ਸੂਰਜ ਭਾਟੀਆ ਨੇ ਨਿਗਮ ਦਫ਼ਤਰ ਦੇ ਸਾਹਮਣੇ ਦੋਵੇਂ ਅਧਿਕਾਰੀਆਂ ਦਾ ਨਾਮ ਲੈ ਕੇ ਪੀਤਾ ਜ਼ਹਿਰ - ਹਾਲਤ ਗੰਭੀਰ, ਹਸਪਤਾਲ ਵਿੱਚ ਜ਼ੇਰੇ ਇਲਾਜ - ਸਾਰਾ ਦਿਨ ਰਿਹਾ ਹਫੜਾ ਦਫੜੀ ਦਾ ਮਾਹੌਲ - ਦੋ ਰਾਜਸੀ ਨੇਤਾਵਾਂ ਦੇ ਨਾਮ ਵੀ ਸ਼ਾਮਲ ਪਟਿਆਲਾ, 1 ਅਗਸਤ : ਉੱਘੇ ਸਮਾਜ ਸੇਵਕ ਸੂਰਜ ਭਾਟੀਆ ਵੱਲੋਂ ਅੱਜ ਅਨਾਰਦਾਨਾ ਚੌਂਕ ਨੇੜੇ ਆਪਣੀ ਨਗਰ ਨਿਗਮ ਤੋਂ ਪਾਸ ਕਰਕੇ ਬਣਾਈ ਗਈ ਦੁਕਾਨ ਨੂੰ ਲੈ ਕੇ ਨਿਗਮ ਦੇ ਦੋ ਅਧਿਕਾਰੀਆਂ ਵੱਲੋਂ ਉਸਨੂੰ ਤੰਗ ਪਰੇਸ਼ਾਨ ਕਰਨ ਤੋਂ ਬਾਅਦ ਅੱਜ ਸਵੇਰੇ ਸੂਰਜ ਭਾਟੀਆ ਨੇ ਨਿਗਮ ਦਫ਼ਤਰ ਵਿੱਚ ਜਾਕੇ ਇਨ੍ਹਾਂ ਦੋਵੇਂ ਅਧਿਕਾਰੀਆਂ ਦਾ ਨਾਮ ਲੈ ਕੇ ਜ਼ਹਿਰ ਪੀ ਲਿਆ, ਜਿਸ ਨਾਲ ਸਾਰਾ ਦਿਨ ਨਗਰ ਨਿਗਮ ਵਿੱਚ ਵੱਡਾ ਹੰਗਾਮਾ ਮਚਿਆ ਰਿਹਾ। ਹਫੜਾ ਦਫ਼ੜੀ ਵਿੱਚ ਸੂਰਜ ਭਾਟੀਆ ਨੂੰ ਨਿਗਮ ਦੇ ਸੀਨੀਅਰ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਉੱਥੋਂ ਗੱਡੀ ਵਿੱਚ ਚੁਕ ਕੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ, ਜਿੱਥੇ ਸਵੇਰੇ ਤੋਂ ਲੈ ਕੇ ਹੁਣ ਤੱਕ ਸੂਰਜ ਭਾਟੀਆ ਦੀ ਹਾਲਤ ਗੰਭੀਰ ਬਣੀ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਜੇ ਘੱਟੋ ਘੱਟ 10 ਘੰਟੇ ਸਹੀ ਸਥਿਤੀ ਦੱਸਣ ਵਿੱਚ ਹੋਰ ਲੱਗਣਗੇ। ਇਸ ਘਟਨਾ ਨੂੰ ਲੈ ਕੇ ਸਾਰਾ ਦਿਨ ਨਗਰ ਨਿਗਮ ਵਿੱਚ ਹਫੜਾ ਦਫੜੀ ਦਾ ਮਾਹੌਲ ਰਿਹਾ। ਸੂਰਜ ਭਾਟੀਆ ਨੇ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਸ਼ੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਾਰੀ ਕਹਾਣੀ ਲੋਕਾਂ ਸਾਹਮਣੇ ਰੱਖੀ ਅਤੇ ਉਸ ਤੋਂ ਬਾਅਦ ਉਸਤੋਂ ਬਾਅਦ ਹੀ ਨਗਰ ਨਿਗਮ ਦੇ ਦਫਤਰ ਜਾ ਕੇ ਜ਼ਹਿਰਲੀ ਵਸਤੂ ਪੀਤੀ। ਸੂਰਜ ਭਾਟੀਆ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ 'ਤੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੂੰ ਨਗਰ ਨਿਗਮ ਦੇ ਕੁੱਝ ਅਧਿਕਾਰੀ ਪ੍ਰੇਸ਼ਾਨ ਕਰ ਰਹੇ ਹਨ, ਜਿਨ੍ਹਾਂ ਤੋਂ ਉਹ ਅਤਿ ਤੰਗ ਹੈ। ਇਸ ਲਈ ਜੇਕਰ ਉਸ ਨੂੰ ਕੁੱਝ ਹੋ ਜਾਂਦਾ ਹੈ ਤਾਂ ਉਸ ਲਈ ਉਸ ਲਈ ਨਗਰ ਨਿਗਮ ਦਾ ਏ.ਟੀ.ਪੀ. ਜਸਪਾਲ ਸਿੰਘ ਅਤੇ ਨਗਰ ਨਿਗਮ ਦੀ ਇੰਸਪੈਕਟਰ ਇਸ਼ਟਪ੍ਰੀਤ ਜਿੰਮੇਵਾਰ ਹੋਵੇਗੀ। ਇਸਦੇ ਨਾਲ ਹੀ ਉਸਨੇ ਕਿਹਾ ਕਿ ਮੈਨੂੰ ਦੋ ਰਾਜਸੀ ਲੋਕ ਵੀ ਪਰੇਸ਼ਾਨ ਕਰ ਰਹੇ ਹਨ, ਜਿਹੜੇ ਕਿ ਉਸਤੋਂ ਪੈਸੇ ਮੰਗ ਰਹੇ ਹਨ। ਸੂਰਜ ਭਾਟੀਆ ਹੱਥ ਵਿੱਚ ਜ਼ਹਿਰੀਲੀ ਵਸਤੂ ਦੀ ਡੱਬੀ ਲੈ ਕੇ ਉਹ ਲਾਈਵ ਹੁੰਦਾ ਹੋਇਆ ਹੀ ਨਗਰ ਨਿਗਮ ਦੇ ਦਫਤਰ ਪੁੱਜ ਗਿਆ। ਬੇਸ਼ੱਕ ਲਾਈਵ ਦੇਖਦੇ-ਦੇਖਦੇ ਹੋਏ ਕੁੱਝ ਲੋਕ ਨਗਰ ਨਿਗਮ ਵੱਲ ਉਸ ਨੂੰ ਸਮਝਾਉਣ ਲਈ ਰਵਾਨਾ ਹੋਏ ਪਰ ਉਸ ਤੋਂ ਪਹਿਲਾਂ ਹੀ ਉਸ ਨੇ ਇਹ ਜ਼ਹਿਰਲੀ ਚੀਜ਼ ਨਿਗਮ ਲਈ ਅਤੇ ਬੇਹੋਸ਼ ਗਿਆ, ਜਿਸ ਨੂੰ ਪੁਲਿਸ ਅਤੇ ਨਿਗਮ ਅਧਿਕਾਰੀਆਂ ਨੇ ਤੁਰੰਤ ਹਸਪਤਾਲ ਦਾਖ਼ਲ ਕਰਵਾ ਦਿੱਤਾ। ਸੂਰਜ ਭਾਟੀਆ ਵੱਲੋਂ ਜਦੋਂ ਅੱਜ ਆਪਣੇ ਸੋਸਲ ਮੀਡੀਆ ਪੇਜ 'ਤੇ ਵੀਡਿਓ ਰਾਹੀਂ ਕਾਰਪੋਰੇਸ਼ਨ ਦੋਵਾਂ ਅਧਿਕਾਰੀਆਂ ਦੇ ਸਪੱਸ਼ਟ ਨਾਮ ਲਏ ਗਏ ਤਾਂ ਉਦੋਂ ਇਹ ਵੀ ਸਪੱਸ਼ਟ ਆਖਿਆ ਗਿਆ ਕਿ ਇਸ ਪਿਛੇ ਦੋ ਰਾਜਸੀ ਨੇਤਾ ਵੀ ਹਨ, ਜਿਹੜੇ ਕਿ ਅੱਜ ਕੱਲ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਦੇ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹਨ ਤੇ ਦੇਰ ਸ਼ਾਮ ਤੱਕ ਸ਼ਹਿਰ ਦੇ ਇੱਕ ਧੜੇ ਦੀ ਇਹ ਕੋਸ਼ਿਸ਼ ਰਹੀ ਕਿ ਇਸ ਖੁਦਕੁਸ਼ੀ ਨੋਟ ਨੂੰ ਸਾਹਮਣੇ ਨਾ ਆਉਣ ਦਿੱਤਾ ਜਾਵੇ ਕਿਉਂਕਿ ਜੇਕਰ ਇਹ ਸਾਹਮਣੇ ਆਉਂਦਾ ਹੈ ਤਾਂ ਕਈ ਵੱਡੇ ਧਮਾਕੇ ਹੋ ਜਾਣਗੇ। ਲੋਕਾਂ ਦਾ ਕਹਿਣਾ ਹੈ ਕਿ ਇਸ ਵੱਡੇ ਕਾਂਡ ਦੀ ਵੱਡੀ ਜਾਂਚ ਹੋਣੀ ਚਾਹੀਦੀ ਹੈ। ਨਗਰ ਨਿਗਮ ਕਮਿਸ਼ਨਰ ਆਦਿਤਿਆ ਉਪਲ ਦਾ ਕਹਿਣਾ ਹੈ ਕਿ ਇਹ ਇੱਕ ਬੇਹਦ ਮੰਦਭਾਗੀ ਘਟਨਾ ਹੈ। ਉਨ੍ਹਾਂ ਆਖਿਆ ਕਿ ਜੇਕਰ ਉਨ੍ਹਾਂ ਦੇ ਅਧਿਕਾਰੀ ਜਿੰਮੇਵਾਰ ਹੋਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸੂਰਜ ਭਾਟੀਆ ਨੂੰ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਤੱਕ ਇਸ ਤਰ੍ਹਾਂ ਦੀ ਘਟਨਾ ਵਾਪਰ ਗਈ। ਉਨ੍ਹਾਂ ਆਖਿਆ ਕਿ ਉਨ੍ਹਾਂ ਆਪਣੇ ਸਾਰੇ ਅਧਿਕਾਰੀਆਂ ਦੀ ਟੀਮ ਵੀ ਹਸਪਤਾਲ ਵਿੱਚ ਹੈ ਤੇ ਉਹ ਹਸਪਤਾਲ ਪ੍ਰਸ਼ਾਸ਼ਨ ਨਾਲ ਵੀ ਪੂਰੀ ਤਰ੍ਹਾਂ ਟਚ ਹਨ ਤਾਂ ਜੋ ਸੂਰਜ ਭਾਟੀਆ ਨੂੰ ਬਚਾਇਆ ਜਾ ਸਕੇ। ਕਮਿਸ਼ਨਰ ਆਦਿਤਿਆ ਉਪਲ ਨੇ ਆਖਿਆ ਕਿ ਇਸ ਮਾਮਲੇ ਵਿੱਚ ਸੂਰਜ ਭਾਟੀਆ ਨੂੰ ਇਨਸਾਫ ਮਿਲੇਗਾ। ਇਸ ਸਬੰਧੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾ ਹੈ ਕਿ ਸਾਰਾ ਸ਼ਹਿਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਇਸ ਲਈ ਇਸ ਘਟਨਾ ਦੇ ਜਿੰਮੇਵਾਰ ਕਿਸੇ ਵੀ ਅਧਿਕਾਰੀ ਜਾਂ ਰਾਜਸੀ ਨੇਤਾ ਵੀ ਬਖਸ਼ਿਆ ਨਹੀਂ ਜਵਾੇਗਾ। ਉਨ੍ਹਾਂ ਆਖਿਆ ਕਿ ਉਹ ਖੁਦ ਹਸਪਤਾਲ ਜਾਕੇ ਸੂਰਜ ਭਾਟੀਆ ਦਾ ਪਤਾ ਲੈ ਕੇ ਆਏ ਹਨ ਤੇ ਉਨ੍ਹਾਂ ਨੇ ਹਸਪਤਾਲ ਦੇ ਪ੍ਰਸ਼ਾਸ਼ਨ ਨੂੰ ਵੀ ਸਵੇਰ ਤੋਂ ਕਈ ਵਾਰ ਫੋਨ ਕਰਕੇ ਸਾਰੀ ਘਟਨਾ ਦਾ ਵੇਰਵਾ ਲੈਣ ਦੇ ਨਾਲ-ਨਾਲ ਆਖਿਆ ਹੈ ਕਿ ਹਰ ਹਾਲਤ ਵਿੱਚ ਸੂਰਜ ਭਾਟੀਆ ਨੂੰ ਬਚਾਇਆ ਜਾਵੇ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਨ੍ਹਾਂ ਨੇ ਬਕਾਇਦਾ ਤੌਰ 'ਤੇ ਡੀਸੀ ਪਟਿਆਲਾ ਤੇ ਕਾਰਪੋਰੇਸ਼ਨ ਨਾਲ ਵੀ ਮੀਟਿੰਗ ਕੀਤੀ ਹੈ ਤੇ ਕਮਿਸ਼ਨਰ ਨੂੰ ਵੀ ਆਖਿਆ ਗਿਆ ਹੈ ਕਿ ਆਪਣੇ ਅਧਿਕਾਰੀਆਂ ਨੂੰ ਕੰਟਰੋਲ ਕੀਤਾ ਜਾਵੇ, ਜਿਹੜੇ ਸ਼ਹਿਰ ਦੇ ਲੋਕਾਂ ਨੂੰ ਬਿਨਾ ਮਤਲਬ ਤੰਗ ਕਰ ਰਹੇ ਹਨ। ਅਜੀਤਪਾਲ ਕੋਹਲੀ ਨੇ ਆਖਿਆ ਕਿ ਉਹ ਇਹ ਸਾਰਾ ਮਾਮਲਾ ਸੀਨੀਅਰ ਅਥਾਰਿਟੀ ਦੇ ਧਿਆਨ ਵਿੱਚ ਲਿਆ ਚੁਕੇ ਹਨ ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਲਿਆਉਣਗੇ।
Punjab Bani 01 August,2023
ਹੁਸ਼ਿਆਰਪੁਰ : ਪੁਲਿਸ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼
ਸਾਜਿਸ਼ ਸੀ ਰਾਮਪੁਰ ਹਲੇੜ ’ਚ ਹੋਈ 295 ਗ੍ਰਾਮ ਸੋਨੇ ਤੇ ਲੱਖਾਂ ਦੀ ਨਕਦੀ ਦੀ ਲੁੱਟ -ਜਿਊਲਰ ਨੇ ਹੀ ਆਪਣੇ ਵਰਕਰ ਨਾਲ ਮਿਲ ਕੇ ਰਚੀ ਸੀ ਲੁੱਟ ਦੀ ਸਾਜਿਸ਼ -ਸੋਨੇ ਤੇ ਨਕਦੀ ਸਮੇਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਹੁਸ਼ਿਆਰਪੁਰ, 31 ਜੁਲਾਈ: ਜ਼ਿਲ੍ਹਾ ਪੁਲਿਸ ਵਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ ਤੋਂ 295 ਗ੍ਰਾਮ ਸੋਨੇ ਅਤੇ ਲੱਖਾਂ ਦੀ ਨਕਦੀ ਦੀ ਹੋਈ ਲੁੱਟ ਦਾ ਮਹਿਜ਼ 12 ਘੰਟਿਆਂ ਅੰਦਰ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਕੀਤੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 29 ਜੁਲਾਈ ਨੂੰ ਹੋਈ ਲੁੱਟ ਦੀ ਇਹ ਵਾਰਦਾਤ ਇਕ ਸਾਜਿਸ਼ ਤਹਿਤ ਕੀਤੀ ਗਈ ਸੀ, ਜਿਸ ਨੂੰ ਪੁਲਿਸ ਨੇ ਰਿਕਾਰਡ ਸਮੇਂ ਵਿਚ ਹੱਲ ਕਰਕੇ ਇਕ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਭਰਤ ਸੈਣੀ ਪੁੱਤਰ ਰਜਿੰਦਰ ਸੈਣੀ, ਨਿਵਾਸੀ ਖੇੜਲਾ, ਥਾਣਾ ਪਲਾਨੀ, ਜ਼ਿਲ੍ਹਾ ਝੁਨਝੁਨ (ਰਾਜਸਥਾਨ) ਨੇ ਥਾਣਾ ਦਸੂਹਾ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ ਉਹ ਮਾਂ ਭਵਾਨੀ ਲੈਜਿਸਟਿਕ ਕੰਪਨੀ ਚੰਡੀਗੜ੍ਹ ਵਿਚ ਸੋਨਾ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਨੇ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਪਹੁੰਚ ਕੇ ਸੋਨੇ ਦਾ ਇਕ ਪਾਰਸਲ ਜਿਊਲਰ ਦੀ ਦੁਕਾਨ ’ਤੇ ਦੇ ਕੇ 18 ਲੱਖ 40 ਹਜ਼ਾਰ ਰੁਪਏ ਹਾਸਲ ਕੀਤੇ। ਉਸ ਤੋਂ ਬਾਅਦ ਉਸ ਨੇ ਇਕ ਹੋਰ ਸੋਨੇ ਦਾ ਪਾਰਸਲ ਅਤੁਲ ਵਰਮਾ ਪੁੱਤਰ ਵਿਜੇ ਵਰਮਾ ਸਹਦੇਵ ਜਿਊਲਰ ਤਲਵਾੜਾ ਨੂੰ ਹੁਸ਼ਿਆਜਰਪੁਰ ਬੱਸ ਸਟੈਂਡ ’ਤੇ ਡਿਲੀਵਰ ਕਰਨਾ ਸੀ। ਉਸ ਨੇ ਦੱਸਿਆ ਕਿ ਅਤੁਲ ਵਰਮਾ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਉਸ ਨੂੰ ਆਪਣੀ ਡਿਜ਼ਾਇਰ ਕਾਰ ਵਿਚ ਬਿਠਾ ਲਿਆ ਅਤੇ ਤਲਵਾੜਾ ਵੱਲ ਇਹ ਕਹਿ ਕੇ ਲੈ ਗਿਆ ਕਿ ਉਹ ਉਸ ਨੂੰ ਤਲਵਾੜਾ ਤੋਂ ਚੰਡੀਗੜ੍ਹ ਵਾਲੀ ਬੱਸ ਵਿਚ ਸੋਨੇ ਦੇ 17 ਲੱਖ ਰੁਪਏ ਦੇ ਕੇ ਚੜ੍ਹਾ ਦੇਵੇਗਾ। ਭਰਤ ਨੇ ਦੱਸਿਆ ਕਿ ਜਦ ਉਹ ਅਤੁਲ ਨਾਲ ਉਸ ਦੀ ਗੱਡੀ ਵਿਚ ਬੈਠ ਕੇ ਤਲਵਾੜਾ ਜਾ ਰਿਹਾ ਸੀ, ਤਾਂ ਰਸਤੇ ਵਿਚ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਦੋ ਅਣਜਾਣ ਨੌਜਵਾਨਾਂ ਨੇ ਗੱਡੀ ਦੇ ਅੱਗੇ ਆਪਣੀ ਐਕਟਿਵਾ ਲਗਾ ਕੇ ਉਸ ਨੂੰ ਮਾਰਨ ਦੀ ਧਮਕੀ ਦੇ ਕੇ ਸੋਨਾ ਅਤੇ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਇਸ ਪੂਰੀ ਘਟਨਾ ਬਾਰੇ ਭਰਤ ਸੈਣੀ ਅਤੇ ਅਤੁਲ ਵਰਮਾ ਨੇ ਮੌਕੇ ’ਤੇ ਪਹੁੰਚੀ ਦਸੂਹਾ ਪੁਲਿਸ ਨੂੰ ਦੱਸਿਆ। ਐਸ.ਐਸ.ਪੀ ਨੇ ਦੱਸਿਆ ਕਿ ਦਸੂਹਾ ਪੁਲਿਸ ਵਲੋਂ ਇਸ ਸਬੰਧ ਵਿਚ ਭਰਤ ਸੈਣੀ ਦੇ ਬਿਆਨਾਂ ’ਤੇ ਮੁਕੱਦਮਾ ਨੰਬਰ 155 ਮਿਤੀ 30 ਜੁਲਾਈ 2023 ਧਾਰਾ 379 ਬੀ, 114, 115, 120 ਬੀ ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮੇ ਨੂੰ ਟਰੇਸ ਕਰਨ ਲਈ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਵਿਚ ਡੀ.ਐਸ.ਪੀ ਸਬ ਡਵੀਜ਼ਨ ਦਸੂਹਾ ਬਲਬੀਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਦਸੂਹਾ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ। ਇਸ ਟੀਮ ਨੇ ਮਿਹਨਤ ਕਰਕੇ 12 ਘੰਟੇ ਦੇ ਅੰਦਰ ਲੁੱਟ ਦੀ ਸਾਰੀ ਵਾਰਦਾਤ ਸਬੰਧੀ ਜਾਂਚ ਪੂਰੀ ਕਰ ਲਈ। ਇਸ ਦੌਰਾਨ ਪੁਲਿਸ ਨੇ ਭਰਤ ਸੈਣੀ ਤੋਂ ਦੁਬਾਰਾ ਸਾਰੀ ਵਾਰਦਾਤ ਬਾਰੇ ਪੁੱਛਗਿੱਛ ਕਰਕੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਦਿਨੇਸ਼ ਕੁਮਾਰ ਪੁੱਤਰ ਦਰਸ਼ਨ ਸਿੰਘ ਨਿਵਾਸੀ ਨਿਮੋਲੀ, ਥਾਣਾ ਤਲਵਾੜਾ ਨੂੰ ਪਿੰਡ ਸੰਸਾਰਪੁਰ ਨੇ ਤੋਂ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ। ਗੁੱਛਗਿੱਛ ਉਪਰੰਤ ਪੁਲਿਸ ਨੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਵਲੋਂ ਆਪਣੇ ਆਪ ਬਣਾਈ ਹੋਈ ਸਾਰੀ ਕਹਾਣੀ ਦਾ ਪਰਦਾਫਾਸ਼ ਕਰਕੇ ਅਤੁਲ ਵਰਮਾ ਤੋਂ 295 ਗ੍ਰਾਮ ਸੋਨਾ, ਜਿਸ ਦੀ ਕੀਮਤ ਕਰੀਬ 17 ਲੱਖ ਰੁਪਏ, ਮੌਕੇ ’ਤੇ ਐਕਟਿਵਾ ਨਾਲ ਲੁੱਟ ਕਰਨ ਵਾਲੇ ਦਿਨੇਸ਼ ਕੁਮਾਰ ਤੋਂ 14 ਲੱਖ 60 ਹਜ਼ਾਰ ਰੁਪਏ ਸਮੇਤ ਵਾਰਦਾਤ ਵਿਚ ਵਰਤੀ ਗਈ ਕਾਰ ਸਵਿਫਟ ਡਿਜਾਇਰ ਨੰਬਰ ਪੀ ਬੀ 07 ਬੀ.ਐਲ 1642 ਅਤੇ ਕਾਲੇ ਰੰਗ ਦੀ ਬਿਨਾਂ ਨੰਬਰ ਦੀ ਐਕਟਿਵਾ ਨੂੰ ਬਰਾਮਦ ਕੀਤਾ। ਇਨ੍ਹਾਂ ਦੇ ਤੀਜੇ ਸਾਥੀ ਨੂੰ ਹੁਣ ਗ੍ਰਿਫਤਾਰ ਕਰਨਾ ਬਾਕੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਇਹ ਸਾਰੀ ਕਹਾਣੀ ਸਹਿਦੇਵ ਜਿਊਲਰ ਦੇ ਮਾਲਕ ਅਤੁਲ ਵਰਮਾ ਨਿਵਾਸੀ ਤਲਵਾੜਾ ਵਲੋਂ ਆਪਣੇ ਵਰਕਰ ਦਿਨੇਸ਼ ਕੁਮਾਰ ਨਿਮੋਲੀ ਨਾਲ ਮਿਲ ਕੇ ਰਚੀ ਗਈ ਸੀ, ਜਿਸ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ 12 ਘੰਟੇ ਵਿਚ ਟਰੇਸ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਅਤੇ ਡੀ.ਐਸ.ਪੀ ਸਬ-ਡਵੀਜ਼ਨ ਦਸੂਹਾ ਬਲਬੀਰ ਸਿੰਘ ਵੀ ਮੌਜੂਦ ਸਨ।
Punjab Bani 31 July,2023
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PRTC ਦਾ ਇੰਸਪੈਕਟਰ ਕਾਬੂ
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PRTC ਦਾ ਇੰਸਪੈਕਟਰ ਕਾਬੂ ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 31 ਜੁਲਾਈ 2023- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ 'ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ 'ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
Punjab Bani 31 July,2023
ਥਾਣਾ ਸ਼ੰਭੂ ਨੇ 21000 ਨਸ਼ੀਲੀ ਗੋਲੀਆ ਸਮੇਤ 01 ਨਸ਼ਾ ਤਸਕਰ ਕਾਬੂ
ਥਾਣਾ ਸ਼ੰਭੂ ਨੇ 21000 ਨਸ਼ੀਲੀ ਗੋਲੀਆ ਸਮੇਤ 01 ਨਸ਼ਾ ਤਸਕਰ ਕਾਬੂ ਘਨੌਰ, 31 ਜੁਲਾਈ -ਐਸ.ਐਸ.ਪੀ.ਪਟਿਆਲਾ ਸ੍ਰੀ ਵਰੁਨ ਸਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸ਼ੰਭੂ ਦੀ ਯੋਗ ਅਗਵਾਈ ਵਿੱਚ ਐਸ.ਆਈ. ਬਹਾਦਰ ਰਾਮ ਸਮੇਤ ਪੁਲਿਸ ਪਾਰਟੀ ਵੱਲੋਂ ਸਪੈਂਸਲ ਨਾਕਾਬੰਦੀ ਦੌਰਾਨ ਮੇਨ ਹਾਈਵੇ ਅੰਬਾਲਾ ਤੋਂ ਰਾਜਪੁਰਾ ਬਾ-ਹੱਦ ਪਿੰਡ ਮਹਿਮਦਪੁਰ ਬੈਰੀਅਰ ਮੌਜੂਦ ਸੀ। ਜਦੋਂ ਚੈਕਿੰਗ ਦੌਰਾਨ ਰਾਹੁਲ ਕੁਮਾਰ ਪੁੱਤਰ ਕੀਮਤੀ ਲਾਲ ਵਾਸੀ ਪਿੰਡ ਡੰਗਾਲੀ ਥਾਣਾ ਸ਼ਾਹਬਾਦ ਜਿਲਾ ਕਰੂਕਸ਼ੇਤਰ ਹਰਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿਚੋਂ ਨਸ਼ੀਲੀਆਂ ਗੋਲੀਆ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ। ਜਿਸ ਪਰ ਮੁਕੱਦਮਾ ਨੰਬਰ 102 ਮਿਤੀ 29-07-2023 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸ਼ੰਭੂ ਦਰਜ ਰਜਿਸਟਰ ਕੀਤਾ ਗਿਆ ਹੈ।ਗ੍ਰਿਫਤਾਰ ਕੀਤੇ ਗਏ ਦੋਸ਼ੀ ਰਾਹੁਲ ਕੁਮਾਰ ਨੂੰ ਪੇਸ਼ ਅਦਾਲਤ ਕਰਕੇ ਜਿਸ ਦਾ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦਾ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ। ਇਸ ਨਾਲ ਹੋਰ ਕਿਹੜੇ ਕਿਹੜੇ ਸਾਥੀ ਹਨ।
Punjab Bani 31 July,2023
ਨਸ਼ਾ ਤਸਕਰਾਂ ਤੋਂ ਇੱਕ ਕਿੱਲੋ ਹੈਰੋਇਨ, ਸੋਨਾ, ਫਾਰਚਿਊਨਰ ਗੱਡੀ ਤੇ ਡਰੱਗ ਮਨੀ ਬਰਾਮਦ
ਦੋਸ਼ੀ ਪੁਲਿਸ ਨੂੰ ਚਕਮਾ ਦੇਣ ਲਈ ਨਸ਼ਾ ਤਸ਼ਕਰੀ ਲਈ ਕਰਦੇ ਸੀ ਫਾਰਚਿਊਨਰ ਗੱਡੀ ਦੀ ਵਰਤੋਂ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸ.ਐੱਸ.ਪੀ ਵਿਵੇਕਸ਼ੀਲ ਸੋਨੀ ਰੂਪਨਗਰ, 30 ਜੁਲਾਈ 2023 : ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਮਯਾਬੀ ਹਾਸਿਲ ਕਰਦਿਆਂ ਰੂਪਨਗਰ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਤੋਂ ਇੱਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, 01 ਲੱਖ ਰੁਪਏ ਡਰੰਗ ਮਨੀ ਅਤੇ ਇੱਕ ਫਾਰਚਿਊਨਰ ਕਾਰ ਬ੍ਰਾਮਦ ਕੀਤੀ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਰੂਪਨਗਰ ਪੁਲਿਸ ਸਪੈਸ਼ਲ ਟੀਮਾਂ ਬਣਾ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤੀ ਨਾਲ ਮੁਹਿੰਮ ਚਲਾ ਰਹੀ ਹੈ ਜਿਸ ਤਹਿਤ ਕਾਰਵਾਈ ਕਰਦਿਆਂ ਚਾਰ ਨਸ਼ਾ ਤਸਕਰਾਂ ਜਿਸ ਵਿਚ ਇੱਕ ਔਰਤ ਵੀ ਸ਼ਾਮਿਲ ਹੈ, ਕੋਲੋਂ ਇੱਕ ਕਿਲੋ ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ। ਇਹ ਦੋਸ਼ੀ ਆਪਣੇ ਆਪ ਨੂੰ ਪ੍ਰਭਾਵਸ਼ਾਲੀ ਦਿਖਾਉਣ ਲਈ ਅਤੇ ਪੁਲਿਸ ਨੂੰ ਚਕਮਾ ਦੇਣ ਲਈ ਫਾਰਚਿਊਨਰ ਗੱਡੀ ਦੀ ਵਰਤੋਂ ਕਰਦੇ ਸੀ ਜਿਸ ਦੀ ਤਲਾਸ਼ੀ ਲੈਂਦਿਆਂ ਵੱਡੀ ਮਾਤਰਾ ਵਿਚ ਨਸ਼ਾ, ਸੋਨਾ ਅਤੇ ਡਰੱਗ ਮਨੀ ਜਬਤ ਕੀਤੀ ਗਈ। ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ 22 ਜੂਨ, 2023 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਗੌਰਵ ਕੁਮਾਰ ਉਰਫ ਹੈਪੀ ਉਰਫ ਬਿੱਲਾ ਵਾਸੀ ਪਿੰਡ ਘਨੌਲੀ ਥਾਣਾ ਸਦਰ ਰੂਪਨਗਰ ਨੂੰ 300 ਗ੍ਰਾਮ ਹੈਰੋਇਨ ਸਮੇਤ ਬਲੈਨੋ ਕਾਰ ਨੰ.ਐਚ.ਪੀ.12ਪੀ 6080, ਗ੍ਰਿਫਤਾਰ ਕਰਕੇ ਥਾਣਾ ਸਦਰ ਰੂਪਨਗਰ ਵਿਖੇ 22 ਜੂਨ, 2023 ਨੂੰ ਅ/ਧ 22/61/85 ਐਨ.ਡੀ.ਪੀ.ਐੱਸ ਤਹਿਤ ਮੁਕੱਦਮਾ ਦਰਜ ਕੀਤਾ ਸੀ। ਜਿਸ ਦੀ ਪੁੱਛਗਿੱਛ ਤੋਂ ਇਸ ਦੇ ਸਾਥੀ ਸਮੱਗਲਰਾਂ ਸੰਦੀਪ ਸਿੰਘ ਵਾਸੀ ਪਿੰਡ ਰਿਤਿਊੜ ਥਾਣਾ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਮੱਖਣ ਵਿੱਡੀ ਚੌਕੀ ਨਵਾਂ ਪਿੰਡ ਥਾਣਾ ਜਡਿਆਲਾ ਗੁਰੂ ਜਿਲ੍ਹਾ ਅਮ੍ਰਿਤਸਰ ਨੂੰ ਵੀ ਦੋਸ਼ੀ ਨਾਮਜਦ ਕੀਤਾ ਅਤੇ ਦੋਸ਼ੀ ਸੁਖਪ੍ਰੀਤ ਸਿੰਘ ਨੂੰ 25 ਜੂਨ 2023 ਨੂੰ ਗ੍ਰਿਫਤਾਰ ਕਰ ਲਿਆ ਸੀ। ਐਸ.ਐਸ.ਪੀ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ ਸੰਦੀਪ ਸਿੰਘ ਤੋਂ ਮਿਲੀ ਸੂਚਨਾ ਦੇ ਤੱਥਾਂ ਨੂੰ ਜੋੜਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਕਪਤਾਨ ਪੁਲਿਸ (ਡਿਟੇਕਟਿਵ) ਡਾ. ਨਵਨੀਤ ਸਿੰਘ ਮਾਹਲ ਪੀ.ਪੀ.ਐੱਸ, ਉਪ ਕਪਤਾਨ ਪੁਲਿਸ (ਡਿਟੇਕਟਿਵ) ਬਲਵਿੰਦਰ ਸਿੰਘ ਗਿੱਲ ਅਤੇ ਡੀ.ਐੱਸ.ਪੀ ਅਜੇ ਸਿੰਘ ਪੀ.ਪੀ.ਐੱਸ. (ਸਬ ਡਵੀਜਨ ਆਨੰਦਪੁਰ ਸਾਹਿਬ) ਦੀ ਨਿਗਰਾਨੀ ਹੇਠ, ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਆਰੰਭੀ ਗਈ। ਉਨ੍ਹਾਂ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ 20 ਜੁਲਾਈ, 2023 ਨੂੰ ਜੋਤ ਹੋਟਲ, ਬੁੰਗਾ ਸਾਹਿਬ ਦੇ ਸਾਹਮਣੇ ਖੜ੍ਹੀ ਫਾਰਚਿਊਨਰ ਗੱਡੀ ਨੰ. ਪੀ.ਬੀ.29ਏ.ਈ. 8391 ਨੂੰ ਕਾਬੂ ਕਰਕੇ, ਗੱਡੀ ਵਿਚੋਂ ਚਾਰ ਵਿਅਕਤੀ ਸੋਹਣ ਲਾਲ ਵਾਸੀ ਪਿੰਡ ਧਾਂਦੀਆ ਥਾਣਾ ਸਦਰ ਬੰਗਾ ਜਿਲ੍ਹਾ ਐਸ.ਬੀ.ਐਸ ਨਗਰ, ਬਲਜੀਤ ਸਿੰਘ ਵਾਸੀ ਪਿੰਡ ਚੀਚਾ, ਵੀਰ ਸਿੰਘ ਉਰਫ ਵੀਰੂ ਵਾਸੀ ਅਟਾਰੀ ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਇੱਕ ਮਹਿਲਾ ਪੂਨਮ ਉਰਫ ਮੋਨਾ ਵਾਸੀ ਪਿੰਡ ਘਨੌਲੀ ਥਾਣਾ ਸਦਰ ਰੂਪਨਗਰ ਜੋ ਦੋਸ਼ੀ ਗੌਰਵ ਕੁਮਾਰ ਦੀ ਪਤਨੀ ਹੈ, ਨੂੰ ਕਾਬੂ ਕਰਕੇ ਇਹਨਾਂ ਪਾਸੋਂ ਇੱਕ ਕਿੱਲੋਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 57 ਮਿਤੀ 29.07.2023 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਜ ਕੀਤਾ ਹੈ। ਇਨ੍ਹਾਂ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਨਾਲ ਨਸ਼ਿਆਂ ਦੇ ਵਿਆਪਕ ਨੈੱਟਵਰਕ ਦੀ ਲੜੀ ਤੋੜਨ ਵਿਚ ਸਫਲਤਾ ਹਾਸਿਲ ਹੋਈ ਹੈ। ਐਸ.ਐਸ.ਪੀ ਨੇ ਦੱਸਿਆ ਕਿ ਮੁੱਖ ਸਮੱਗਲਰ ਸੋਹਣ ਲਾਲ ਵਿਰੁੱਧ ਪਹਿਲਾਂ ਹੀ ਥਾਣਾ ਸਦਰ ਬੰਗਾ, ਜਿਲ੍ਹਾ ਐਸ.ਬੀ.ਐਸ. ਨਗਰ ਵਿਖੇ 08 ਪਰਚੇ ਦਰਜ ਹਨ, ਅਤੇ ਇਹ ਦੋਸ਼ੀ ਹੁਸ਼ਿਆਰਪੁਰ ਵਿਖੇ ਹੋਈ 520 ਗ੍ਰਾਮ ਹੈਰੋਇਨ ਦੀ ਬ੍ਰਾਮਦੀ ਵਿਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਦੌਰਾਨੇ ਪੁਲਿਸ ਰਿਮਾਂਡ ਦੋਸ਼ੀਆਨ ਦੀ ਪੁੱਛਗਿੱਛ ਉਤੇ ਹੋਰ ਵੀ ਅਹਿਮ ਖੁਲਾਸੇ ਅਤੇ ਰਿਕਵਰੀ ਹੋਣ ਦੀ ਆਸ ਹੈ
Punjab Bani 30 July,2023
ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ
ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ ਚੰਡੀਗੜ੍ਹ, 29 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਐਸ.ਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 29 July,2023
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ ਕੇ.ਐਲ.ਐਫ਼. ਕਾਰਕੁਨ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਦੇ ਹਨ ਅਤੇ ਪੰਜਾਬ ‘ਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਨੂੰ ਪੈਸੇ ਟ੍ਰਾਂਸਫਰ ਕਰਦੇ ਹਨ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਬਣਾ ਰਹੇ ਸਨ ਯੋਜਨਾ: ਏ.ਆਈ.ਜੀ. ਐਸ.ਐਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈ.ਐਸ.ਆਈ. ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸ.ਏ.ਐਸ. ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇ.ਐਲ.ਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ। ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।
Punjab Bani 29 July,2023
ਥਾਣਾ ਘਨੌਰ ਪੁਲਿਸ ਨੇ ਚੋਰੀ ਦੇ 2 ਮੁਕੱਦਮੇ ਟਰੇਸ ਕਰਕੇ ਕੀਤੀ ਸਫਲਤਾ ਹਾਸਲ
ਚੋਰੀਆਂ ਕਰਨ ਲਈ ਵਰਤੀ ਗਈ ਮਹਿੰਦਰਾ ਬਲੈਰੋ ਗੱਡੀ ਬਣੀ ਚੋਰਾਂ ਨੂੰ ਕਾਬੂ ਕਰਨ ਦਾ ਜ਼ਰੀਆ -ਪੁਲਿਸ ਵੱਲੋਂ ਕਾਬੂ ਕੀਤੀ ਮਹਿੰਦਰਾ ਬਲੈਰੋ ਗੱਡੀ ਬਣੀ ਚੋਰਾਂ ਤੱਕ ਪਹੁੰਚਣ ਦਾ ਜ਼ਰੀਆ ਘਨੌਰ, 29 ਜੁਲਾਈ - ਐਸ. ਐਸ. ਪੀ. ਪਟਿਆਲਾ ਸ੍ਰੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸਾ ਅਤੇ ਸ੍ਰੀ ਹਰਬੀਰ ਸਿੰਘ ਅਟਵਾਲ, ਪੀਪੀਐਸ ਕਪਤਾਨ ਪੁਲਿਸ ਇੰਨਵੈਟੀਗੇਸਨ ਪਟਿਆਲਾ ਦੀਆਂ ਹਦਾਇਤਾ ਅਨੁਸਾਰ ਅਤੇ ਸ੍ਰੀ ਰਘਬੀਰ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਐਸ ਆਈ ਗੁਰਨਾਮ ਸਿੰਘ ਘੁੰਮਣ ਮੁੱਖ ਅਫਸਰ ਥਾਣਾ ਘਨੌਰ ਦੀ ਸਪੈਸ਼ਲ ਟੀਮ ਬਣਾਈ ਗਈ ਸੀ। ਜਿਹਨਾਂ ਵੱਲੋਂ ਕਾਰਵਾਈ ਕਰਦੇ ਹੋਏ 2 ਚੋਰੀ ਦੇ ਮੁਕਦਮੇ ਟਰੇਸ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਮਿਤੀ 17/18-07-2023 ਦੀ ਦਰਮਿਆਨੀ ਰਾਤ ਨੂੰ ਪਿੰਡ ਅਲਾਮਦੀਪੁਰ ਵਿਖੇ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰ ਰਹੇ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਚੋਰ ਮੌਕੇ ਤੋਂ ਭੱਜ ਗਏ ਸੀ। ਪੁਲਿਸ ਪਾਰਟੀ ਥਾਣਾ ਘਨੌਰ ਨੇ ਮੌਕੇ ਤੋਂ ਚੋਰੀ ਵਿੱਚ ਵਰਤੀ ਗਈ ਜੀਪ ਮਹਿੰਦਰਾ ਬਲੈਰੋ ਨੰ. PB 03 P. 9623 ਬਰਾਮਦ ਕਰ ਲਈ ਸੀ। ਉਕਤ ਨੰਬਰੀ ਜੀਪ ਅਕਾਸ਼ ਪੁੱਤਰ ਚੰਨੀ ਵਾਸੀ ਤਰਖਾਣਮਾਜਰਾ ਜਿਲਾ ਫਤਿਹਗੜ ਸਾਹਿਬ ਦੇ ਨਾਮ ਹੈ।ਜਿਸ ਤੇ ਤਫਤੀਸ ਅਮਲ ਵਿੱਚ ਲਿਆ ਕੇ ਮੁੱਕਦਮਾ ਨੰਬਰ 70 ਮਿਤੀ 8-7-23 ਅਪ 457,380,511 ਆਈ ਪੀ ਸੀ ਥਾਣਾ ਘਨੌਰ ਵਿੱਚ ਅਕਾਸ ਪੁੱਤਰ ਚੰਨੀ ਵਾਸੀ ਤਰਖਾਣ ਮਾਜਰਾ ਜਿਲਾ ਫਤਿਹਗੜ ਸਾਹਿਬ, ਕਰਮਾ ਪੁੱਤਰ ਫੌਜੀ ਵਾਸੀ ਗਲੀ ਨੰ. 05 ਢੇਹਾ ਕਲੋਨੀ ਬਾਹਮਣ ਮਾਜਰਾ ਸਰਹਿੰਦ, ਸਾਹਿਲ ਪੁੱਤਰ ਪਵਨ ਵਾਸੀ ਗਲੀ ਨੰ.01 ਢਾਹਾ ਕਲੋਨੀ ਬਾਹਮਣ ਮਾਜਰਾ ਸਰਹਿੰਦ ਜਿਲਾ ਫਤਿਹਗੜ ਸਾਹਿਬ ਨੂੰ ਦੋਸ਼ੀ ਨਾਮਜਦ ਕਰਕੇ ਮਿਤੀ 25-07-23 ਨੂੰ ਕਾਨੂੰਨ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਨੇ ਆਪਣੀ ਪੁੱਛਗਿਛ ਵਿੱਚ ਦੱਸਿਆ ਕਿ ਇਹਨਾਂ ਨੇ ਮਿਤੀ (02-03- 2023 ਨੂੰ ਨਹਿਰ ਪੁੱਲ ਘਨੌਰ ਪਾਸੇ ਦੁਕਾਨ ਵਿੱਚੋਂ ਕੋਲਡ ਡਰਿੰਕ ਦੀਆਂ ਪੇਟੀਆਂ ਚੋਰੀ ਕੀਤੀਆਂ ਸੀ। ਦੋਸ਼ੀਆਨ ਉਕਤਾਨ ਦੀ ਪੁੱਛਗਿਛ ਦੇ ਅਧਾਰ ਤੇ ਮੁਕਦਮਾ ਨੰਬਰ 22 ਮਿਤੀ 4-3-23 ਧਰਾਵਾਂ 457, 380 ਆਈ ਪੀ ਸੀ ਥਾਣਾ ਘਨੌਰ ਵਿਚ ਨਾਮਜਦ ਕਰਕੇ ਮਿਤੀ 29-06-23 ਨੂੰ ਕਾਨੂੰਨ ਅਨੁਸਾਰ ਗ੍ਰਿਫਤਾਰ ਕਰਕੇ 50 ਹਜਾਰ ਰੁਪਏ ਬ੍ਰਾਮਦ ਕੀਤੇ ਗਏ।
Punjab Bani 29 July,2023
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ - ਤਿੰਨ ਪਿਸਤੌਲਾਂ ਸਮੇਤ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਅਤੇ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਏ.ਆਈ.ਜੀ. ਸੰਦੀਪ ਗੋਇਲ ਚੰਡੀਗੜ੍ਹ/ਮੋਗਾ, 28 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ 'ਚ ਸੰਤੋਖ ਸਿੰਘ ਦੇ ਘਰ 'ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਅਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।
Punjab Bani 28 July,2023
ਦਿਨ ਦਿਹਾੜੇ ਮਾਂ-ਪੁੱਤਰ ਦਾ ਕਤਲ, ਬਾਥਰੂਮ ਵਿੱਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ
ਦਿਨ ਦਿਹਾੜੇ ਮਾਂ-ਪੁੱਤਰ ਦਾ ਕਤਲ, ਬਾਥਰੂਮ ਵਿੱਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ ਪੰਜਾਬ--ਪੰਜਾਬ ਦੇ ਪਟਿਆਲਾ 'ਚ ਬੁੱਧਵਾਰ ਸ਼ਾਮ ਨੂੰ ਇਕ ਘਰ 'ਚੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਵਿੱਚ ਦਿਨ ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ 'ਚੋਂ ਬਰਾਮਦ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪਛਾਣ 50 ਸਾਲਾ ਜਸਵੀਰ ਕੌਰ ਅਤੇ 27 ਸਾਲਾ ਹਰਵਿੰਦਰ ਸਿੰਘ ਜੱਗੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜੱਗੀ ਦੇ ਪਿਤਾ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹਨ। ਜੱਗੀ ਪੜ੍ਹਾਈ ਦੌਰਾਨ ਕੁਝ ਸਮਾਂ ਈ-ਰਿਕਸ਼ਾ ਚਲਾਉਂਦਾ ਸੀ। ਦੁਪਹਿਰ ਵੇਲੇ ਮਾਂ-ਪੁੱਤ ਘਰ ਵਿੱਚ ਸਨ। ਪਿਤਾ ਜੀ ਕੰਮ ਤੋਂ ਬਾਹਰ ਸਨ। ਸ਼ਾਮ ਨੂੰ ਜਦੋਂ ਉਹ ਵਾਪਸ ਆਇਆ ਤਾਂ ਉਸ ਨੂੰ ਘਟਨਾ ਬਾਰੇ ਪਤਾ ਲੱਗਾ। ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਆਵਾਜ਼ ਵੀ ਨਹੀਂ ਸੁਣਾਈ ਦਿੱਤੀ।
Punjab Bani 27 July,2023
17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ
ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼, 17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ ਗੁਰਦਾਸਪੁਰ, 27 ਜੁਲਾਈ 2023 - ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 17.960 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਇਸ ਨੂੰ ਸ਼੍ਰੀਨਗਰ ਤੋਂ ਅੰਮ੍ਰਿਤਸਰ ਲਿਜਾ ਰਹੇ ਸਨ। ਪੁਲਿਸ ਵੱਲੋਂ ਇਸ ਮਾਮਲੇ 'ਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਕਾਰਟੇਲ ਵਿੱਚ ਸ਼ਾਮਲ ਹੋਰ ਸ਼ੱਕੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ।
Punjab Bani 27 July,2023
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਚੰਡੀਗੜ੍ਹ, 25 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Punjab Bani 25 July,2023
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਕੀਤੇ ਬਰਾਮਦ ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਨਹੀਂ ਹੋ ਜਾਂਦਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ । ਉਕਤ ਅਭਿਆਨ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, “ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ ਸੀ । ’’ ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab Bani 25 July,2023
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ ਚੰਡੀਗੜ੍ਹ, 24 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ ਚੰਡੀਗੜ੍ਹ, 22 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ "9501 200 200" 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ, ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ 'ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ। ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।
News 22 July,2023
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 22 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ 'ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।
News 22 July,2023
ਸਿਵਲ ਤੇ ਪੁਲਿਸ ਦੀ ਸਾਂਝੀ ਕਰਵਾਈ : ਦੋ ਟਰੈਵਲ ਏਜੰਟਾਂ ਦੇ ਦਫ਼ਤਰ ਸੀਲ
ਸਿਵਲ ਤੇ ਪੁਲਿਸ ਦੀ ਸਾਂਝੀ ਕਰਵਾਈ : ਦੋ ਟਰੈਵਲ ਏਜੰਟਾਂ ਦੇ ਦਫ਼ਤਰ ਸੀਲ -ਪਟਿਆਲਾ ਦੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ ਪਟਿਆਲਾ, 17 ਜੁਲਾਈ: ਪਟਿਆਲਾ ਦੇ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਅੱਜ ਸਾਂਝੀ ਕਰਵਾਈ ਕਰਦਿਆਂ ਜ਼ਿਲ੍ਹੇ ਦੇ ਦੋ ਟਰੈਵਲ ਏਜੰਟਾਂ ਦੇ ਦਫ਼ਤਰ ਆਰਜ਼ੀ ਤੌਰ 'ਤੇ ਸੀਲ ਕੀਤੇ ਅਤੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਅਚਨਚੇਤ ਨਿਰੀਖਣ ਕਰਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਟੀਮ ਦੀ ਅਗਵਾਈ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਨੇ ਕੀਤੀ। ਇਸ ਮੌਕੇ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਅਤੇ ਐਸ.ਪੀ. ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜਾਂਚ ਦੌਰਾਨ ਲਾਅਬਰੇਲਾ ਕੰਸਲਟੈਂਸੀ ਅਤੇ ਟਾਈਟਨ ਵੀਜ਼ਾ ਐਂਡ ਇਮੀਗਰੇਸ਼ਨ ਸਰਵਿਸਿਜ਼ ਨੂੰ ਆਰਜ਼ੀ ਤੌਰ 'ਤੇ ਸੀਲ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਆਪਣੇ ਦਸਤਾਵੇਜ਼ ਦਿਖਾਉਣ ਲਈ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾ ਦਿੰਦੇ ਹਨ ਤਾਂ ਇਹ ਦਫ਼ਤਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇਗੀ, ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਦਸਤਾਵੇਜ਼ ਨਾ ਪੇਸ਼ ਕੀਤੇ ਗਏ ਤਾਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗਿਊਲੇਸ਼ਨ ਐਕਟ, 2014 ਅਤੇ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼, 2013 ਦੇ ਤਹਿਤ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਵੱਖ ਵੱਖ ਕੰਮ ਕਰਦੇ ਇਮੀਗਰੇਸ਼ਨ, ਕੰਸਲਟੈਂਟ, ਟਰੈਵਲ ਏਜੰਟ ਆਦਿ ਫਰਮ/ਸੰਗਠਨ ਆਦਿ ਨੂੰ ਕਾਨੂੰਨੀ ਤਰੀਕੇ ਨਾਲ ਕੰਮ ਕਰਨ ਲਈ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜੋ ਕਿ ਪੰਜ ਸਾਲ ਲਈ ਵੈਲਿਡ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟੀਮਾਂ ਵੱਲੋਂ ਲਾਇਸੈਂਸ ਦੀ ਮਿਆਦ ਸਮੇਤ ਪਿਛਲੇ ਪੰਜ ਸਾਲ ਤੋਂ ਜੋ ਵੀ ਵਿਦੇਸ਼ ਜਾਣ ਵਾਸਤੇ ਪਬਲਿਕ ਦੀਆਂ ਫਾਈਲਾਂ ਅਪਲਾਈ ਕੀਤੀਆਂ ਗਈਆਂ ਹਨ, ਉਨ੍ਹਾਂ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 600 ਦੇ ਕਰੀਬ ਟਰੈਵਲ ਏਜੰਟ ਅਤੇ ਆਈਲੈਟਸ ਸੈਂਟਰ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ 'ਤੇ ਇਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਇਸ ਮੌਕੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਸੰਜੀਵ ਸਿੰਗਲਾ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।
News 17 July,2023
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
News 17 July,2023
ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਫਰੀਦਕੋਟ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਸੀ। ਜਦੋਂ ਹਸਪਤਾਲ ਵਿੱਚ ਬਿਸ਼ਨੋਈ ਦੇ ਟੈਸਟ ਕੀਤੇ ਗਏ ਤਾਂ ਉਸ ਨੂੰ ਡੇਂਗੂ ਦੀ ਪੁਸ਼ਟੀ ਹੋਈ ਸੀ। ਕੁਝ ਦਿਨ ਇਲਾਜ ਹੋਣ ਤੋਂ ਬਾਅਦ ਅੱਜ ਲਾਰੇਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਲਾਰੈਂਸ ਬਿਸ਼ਨੋਈ ਨੂੰ ਮੁੜ ਸਖਤ ਸੁਰੱਖਿਆ ਹੇਠ ਬਠਿੰਡਾ ਜੇਲ ਵਿੱਚ ਭੇਜ ਦਿੱਤਾ ਗਿਆ ਹੈ। ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ (sidhu moosewala murder case) ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਪਿਛਲੇ ਦਿਨੀਂ ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ। ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਸੀ। ਕਾਰੋਬਾਰੀ ਤੋਂ ਰੰਗਦਾਰੀ ਅਤੇ ਗੋਲੀ ਚਲਾਉਣ ਦੇ ਇਕ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ ਸੀ.
News 15 July,2023
ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ
ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ - ਆਸ਼ਕ ਨਾਲ ਵਿਆਹ ਕਰਵਾਉਣ ਦੇ ਮਕਸਦ ਨਾਲ ਪਤਨੀ ਨੇ ਕਰਵਾਇਆ ਪਤੀ ਦਾ ਕਤਲ - ਮ੍ਰਿਤਕ ਦੋਜੀ ਦੇ ਹੱਥ ਪੈਰ ਬੰਨ ਕੇ ਕਤਲ ਕਰਨ ਵਾਲੇ ਪੰਜ ਗ੍ਰਿਫਤਾਰ ਘਨੌਰ, 15 ਜੁਲਾਈ- ਹਲਕਾ ਘਨੌਰ ਦੇ ਪਿੰਡ ਪੱਬਰੀ ਵਿਖੇ ਲੰਘੀ ਦਿਨੀ ਦੁੱਧ ਦਾ ਕੰਮ ਕਰਨ ਵਾਲੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਜਿਸ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਪ੍ਰੈਸ ਕਾਨਫਰੰਸ ਰਾਹੀਂ ਸ੍ਰੀ ਵਰੁਣ ਸ਼ਰਮਾਂ ਆਈ. ਪੀ. ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਬਲਵਿੰਦਰ ਸਿੰਘ ਵਾਸੀ ਪੱਬਰੀ ਨੇੜੇ ਰਾਜਪੁਰਾ ਦੇ ਅੰਨ੍ਹੇ ਕਤਲ ਨੂੰ ਟਰੇਸ ਕਰਨ ਲਈ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੁਖਅਮ੍ਰਿਤ ਸਿੰਘ ਰੰਧਾਵਾ ਪੀ.ਪੀ. ਐਸ ਉਪ ਕਪਤਾਨ ਪੁਲਿਸ ਡਿਟੈਕਟਿਵ ਪਟਿਆਲਾ ਅਤੇ ਸ੍ਰੀ ਰਘਵੀਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਅਤੇ ਐਸ.ਆਈ.ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਦੀ ਟੀਮ ਦਾ ਗਠਨ ਕੀਤਾ ਗਿਆ ਸੀ।ਇਸ ਟੀਮ ਵੱਲੋਂ ਵੱਖ-ਵੱਖ ਐਗਲ ਤੋਂ ਤਫਤੀਸ ਕਰਦੇ ਹੋਏ ਬਲਵਿੰਦਰ ਸਿੰਘ ਦੇ ਅੰਨ੍ਹੇ ਕਤਲ ਨੂੰ ਟਰੇਸ ਕਰਕੇ ਦੋਸੀਆਨ ਗੁਰਵਿੰਦਰ ਸਿੰਘ ਉਰਫ ਮੋਟੀ ਵਾਸੀ ਦਮਨਹੇੜੀ, ਹਰਬੰਸ ਸਿੰਘ ਉਰਫ ਹੈਪੀ ਵਾਸੀ ਪੱਬਰੀ, ਜਸਵਿੰਦਰ ਸਿੰਘ ਉਰਫ ਕੱਛੂ ਵਾਸੀ ਦਮਨਹੇੜੀ, ਬਲਵਿੰਦਰ ਸਿੰਘ ਉਰਫ ਬੱਬੀ ਵਾਸੀ ਦਮਨਹੇੜੀ, ਰਜਨੀ ਬਾਲਾ ਪਤਨੀ ਮ੍ਰਿਤਕ ਬਲਵਿੰਦਰ ਸਿੰਘ ਵਾਸੀ ਪੱਬਰੀ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮਿਤੀ 12.06.2023 ਨੂੰ ਜਸਵੀਰ ਸਿੰਘ ਵਾਸੀ ਪਿੰਡ ਪੱਬਰੀ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸਦਾ ਲੜਕਾ ਬਲਵਿੰਦਰ ਸਿੰਘ ਜੋ ਕਿ ਸਾਦੀਸ਼ੁਦਾ ਹੈ ਜੋ ਮਿਤੀ 11.06.2023 ਨੂੰ ਲਗਭਗ ਸ਼ਾਮ 7 ਵਜੇ ਦੁੱਧ ਪਾਉਣ ਲਈ ਰਾਜਪੁਰਾ ਗਿਆ ਸੀ ਜੋ ਵਾਪਸ ਨਹੀਂ ਆਇਆ ਅਤੇ ਤਲਾਸ਼ ਕਰਨ ਤੇ ਜਿਸਦਾ ਮੋਟਰਸਾਇਕਲ ਡੀਲੈਕਸ ਨੰਬਰੀ PB3912699 ਦਮਨਹੇੜੀ ਨੂੰ ਜਾਂਦੇ ਰਾਹ ਨੇੜੇ ਹੱਡਾ ਰੋੜੀ ਕੋਲੋਂ ਦੁੱਧ ਵਾਲੇ ਡਰੰਮਾਂ ਸਮੇਤ ਮਿਲਿਆ ਸੀ ਅਤੇ ਬਲਵਿੰਦਰ ਸਿੰਘ ਦੀ ਲਾਸ ਪੱਬਰੀ ਤੋਂ ਦਮਨਹੇੜੀ ਨੇੜੇ ਪਾਣੀ ਵਿੱਚੋਂ ਮਿਲੀ ਸੀ ਜੋ ਕਿ ਲਾਸ਼ ਦੇ ਹੱਥ ਪੈਰ ਬੰਨੇ ਹੋਏ ਸਨ। ਮੁੱਢਲੇ ਤੌਰ ਤੇ ਇਹ ਅੰਨ੍ਹਾ ਕਤਲ ਸੀ। ਥਾਣਾ ਖੇੜੀ ਗੰਡਿਆ ਪੁਲਿਸ ਨੇ 302, 201, 34 ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪ੍ਰੈਸ ਕਾਨਫਰੰਸ ਰਾਹੀਂ ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗਠਤ ਕੀਤੀ ਗਈ ਟੀਮ ਵੱਲੋਂ ਬਲਵਿੰਦਰ ਸਿੰਘ ਦੇ ਅੰਨ੍ਹੇ ਕਤਲ ਨੂੰ ਟਰੇਸ ਕਰਕੇ ਪੁਲਿਸ ਨੇ ਇਸ ਕਤਲ ਕੇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਗੁਰਵਿੰਦਰ ਸਿੰਘ ਉਰਫ ਮੋਟੀ ਵਾਸੀ ਦਮਨਹੇੜੀ, ਹਰਬੰਸ ਸਿੰਘ ਉਰਫ ਹੈਪੀ ਵਾਸੀ ਪੱਬਰੀ, ਜਸਵਿੰਦਰ ਸਿੰਘ ਉਰਫ ਕੱਛੂ ਵਾਸੀ ਦਮਨਹੇੜੀ, ਬਲਵਿੰਦਰ ਸਿੰਘ ਉਰਫ ਬੱਬੀ ਵਾਸੀ ਦਮਨਹੇੜੀ, ਰਜਨੀ ਬਾਲਾ ਪਤਨੀ ਮ੍ਰਿਤਕ ਬਲਵਿੰਦਰ ਸਿੰਘ ਵਾਸੀ ਪੱਬਰੀ ਨੂੰ ਬੱਸ ਅੱਡਾ ਨੇੜੇ ਕੋਲੀ ਅਤੇ ਅਮਨਦੀਪ ਕਲੋਨੀ ਰਾਜਪੁਰਾ ਤੋਂ ਗ੍ਰਿਫਤਾਰ ਕਰ ਲਿਆ ਹੈ। ਤਫਤੀਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਘਟਨਾ ਵਾਲੇ ਦਿਨ ਮ੍ਰਿਤਕ ਬਲਵਿੰਦਰ ਸਿੰਘ ਨੂੰ ਰਾਜਪੁਰਾ ਦੁੱਧ ਪਾਉਣ ਤੋਂ ਵਾਪਸ ਆਉਂਦੇ ਸਮੇਂ ਦੋਸੀ ਹਰਬੰਸ ਸਿੰਘ ਹੈਪੀ ਨੇ ਬਹਾਨੇ ਨਾਲ ਸਾਜਿਸ ਅਧੀਨ ਦਮਨਹੇੜੀ ਤੋਂ ਪੱਬਰੀ ਰੋਡ ਨੇੜੇ ਹੱਡਾ ਰੋੜੀ ਨੇੜੇ ਚੋਏ ਕੋਲ ਬੁਲਾ ਲਿਆ ਸੀ ਜਿਥੇ ਇੰਨ੍ਹਾ ਵੱਲੋਂ ਮ੍ਰਿਤਕ ਦੀ ਬੁਰੀ ਤਰਾਂ ਕੁੱਟਮਾਰ ਕਰਕੇ ਉਸਦੇ ਹੱਥ-ਪੈਰ ਬੰਨਕੇ ਕਤਲ ਕਰਕੇ ਨੇੜੇ ਚੋਏ ਦੇ ਪਾਣੀ ਵਿੱਚ ਸੁੱਟ ਦਿੱਤਾ ਸੀ ਅਤੇ ਮੋਟਰਸਾਇਕਲ ਨੂੰ ਨੇੜੇ ਹੱਡਾ ਰੋੜੀ ਦੀ ਕੰਧ ਪਾਸ ਲੁਕੋਕੇ ਖੜਾ ਕਰ ਦਿੱਤਾ ਸੀ। ਤਫਤੀਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਦਾ ਵਿਆਹ ਰਜਨੀ ਬਾਲਾ ਪੁੱਤਰੀ ਕੇਸਰ ਸਿੰਘ ਵਾਸੀ ਪਿੰਡ ਰੁੜਕੀ ਥਾਣਾ ਲਾਲੜੂ ਜਿਲ੍ਹਾ ਮੋਹਾਲੀ ਨਾਲ ਸਾਲ 2018 ਵਿੱਚ ਹੋਇਆ ਸੀ। ਜਿੰਨ੍ਹਾ ਦੇ ਵਿਆਹੁਤਾ ਜੀਵਨ ਵਿੱਚ ਸਬੰਧ ਠੀਕ ਨਹੀ ਸੀ।ਇਸ ਤੋਂ ਇਲਾਵਾ ਦੋਸਣ ਰਜਨੀ ਬਾਲਾ ਦੀ ਵੱਡੀ ਭੈਣ ਦਾ ਵਿਆਹ ਵੀ ਸਾਲ 2008 ਵਿੱਚ ਦੋਸੀ ਗੁਰਵਿੰਦਰ ਸਿੰਘ ਮੋਟੀ ਦੇ ਭਰਾ ਨਾਲ ਹੋਇਆ ਸੀ ਜੋ ਕਿ ਪਿੰਡ ਦਮਨਹੇੜੀ ਰਹਿੰਦਾ ਹੈ। ਜਿਸ ਕਰਕੇ ਦੋਸੀ ਗੁਰਵਿੰਦਰ ਸਿੰਘ ਮੋਟੀ ਅਤੇ ਦੋਸਣ ਰਜਨੀ ਬਾਲਾ ਦੇ ਆਪਸੀ ਨਜਾਇਜ ਸਬੰਧ ਰਜਨੀ ਬਾਲਾ ਦੇ ਵਿਆਹ 2018 ਤੋਂ ਪਹਿਲਾ ਦੇ ਸਨ ਜੋ ਇਹ ਦੋਵੇ ਜਣੇ ਵਿਆਹ ਵੀ ਕਰਨਾ ਚਾਹੁੰਦੇ ਸੀ। ਜੋ ਇਸੇ ਮਕਸਦ ਨੂੰ ਲੈਕੇ ਰਜਨੀ ਬਾਲਾ ਨੇ ਆਪਣੇ ਪਤੀ ਬਲਵਿੰਦਰ ਸਿੰਘ ਨੂੰ ਮਾਰਨ ਲਈ ਗੁਰਵਿੰਦਰ ਸਿੰਘ ਮੋਟੀ ਨੂੰ ਕਿਹਾ ਜਿਸ ਕਰਕੇ ਦੋਸੀ ਗੁਰਵਿੰਦਰ ਸਿੰਘ ਮੋਟੀ ਨੇ ਆਪਣੇ ਉਕਤ ਸਾਥੀਆਂ ਹਰਬੰਸ ਸਿੰਘ ਉਰਫ ਹੈਪੀ ਵਗੈਰਾ ਨਾਲ ਮਿਲਕੇ ਇਕ ਸਾਜਿਸ ਅਧੀਨ ਮ੍ਰਿਤਕ ਬਲਵਿੰਦਰ ਸਿੰਘ ਨੂੰ ਬਹਾਨੇ ਨਾਲ ਨੇੜੇ ਹੱਡਾ ਰੋੜੀ ਪਾਸ ਬੁਲਾਕੇ ਫਿਰ ਉਸਦਾ ਕਤਲ ਕਰਕੇ ਉਸ ਦੀ ਲਾਸ ਖੁਰਦ ਬੁਰਦ ਕਰਨ ਦੀ ਨੀਯਤ ਨਾਲ ਚੋਏ ਦੇ ਪਾਣੀ ਵਿੱਚ ਸੁੱਟਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਵਿੰਦਰ ਸਿੰਘ ਉਰਫ ਮੋਟੀ, ਹਰਬੰਸ ਸਿੰਘ ਉਰਫ ਹੈਪੀ, ਜਸਵਿੰਦਰ ਸਿੰਘ ਉਰਫ ਕੱਛ, ਬਲਵਿੰਦਰ ਸਿੰਘ ਉਰਫ ਬੱਬੀ ਅਤੇ ਰਜਨੀ ਬਾਲਾ ਪਤਨੀ ਮ੍ਰਿਤਕ ਬਲਵਿੰਦਰ ਸਿੰਘ ਨੂੰ ਪੇਸ ਅਦਾਲਤ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
News 15 July,2023
ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ - ਚੇਅਰਮੈਨ ਹਡਾਣਾ
ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ - ਚੇਅਰਮੈਨ ਹਡਾਣਾ ਪਟਿਆਲਾ 14 ਜੁਲਾਈ ( ) ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਿੰਡਾਂ ਦੀ ਤਾਜਾ ਸਥਿਤੀ ਦਾ ਜਾਇਜਾ ਲੈਣ ਲਈ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਹਰ ਵਰਗ ਦੇ ਵਿਅਕਤੀ ਨੂੰ ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਸਮੇਂ ਚ ਸਾਥ ਦੇਣ ਦੀ ਅਪੀਲ ਕੀਤੀ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਪਟਿਆਲਾ ਦੇ ਸ਼ਹਿਰੀ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਾਫੀ ਨੁਕਸਾਨ ਹੋਇਆ, ਜਿਸ ਮਗਰੋਂ ਨੇੜਲੇ ਲੱਗਦੇ ਪਿੰਡਾਂ ਦੇ ਲੋਕਾਂ ਨੇ ਖਾਣ ਪੀਣ ਅਤੇ ਹੋਰ ਸਾਮਾਨ ਨਾਲ ਪਟਿਆਲਾ ਦੇ ਨੁਕਸਾਨੇ ਇਲਾਕੇ ਦੇ ਲੋਕਾਂ ਦੀ ਮੋਹਰੀ ਬਣ ਕੇ ਮਦਦ ਕੀਤੀ। ਹਡਾਣਾ ਨੇ ਕਿਹਾ ਕਿ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜ਼ੋ ਦੇਵੀਗੜ ਅਤੇ ਹੋਰ ਪਿੰਡਾ ਦੇ ਨਾਲ ਲਗਦੀਆ ਨਹਿਰਾ ਵਿੱਚ ਪਾਣੀ ਛੱਡਿਆ ਗਿਆ ਹੈ, ਉਸ ਨਾਲ ਜਿੱਥੇ ਬੀਜੀ ਗਈ ਪਨੀਰੀ, ਖਾਣ ਪੀਣ ਦੇ ਸਾਮਾਨ ਦੀ ਕਿੱਲਤ, ਡੰਗਰਾਂ ਲਈ ਪੱਠੇ, ਤੂੜੀ ਆਦਿ ਦੀ ਕਿੱਲਤ ਤੋਂ ਇਲਾਵਾ ਹੋਰ ਕਾਫੀ ਨੁਕਸਾਨ ਹੋਇਆ ਹੈ। ਜਿਸ ਲਈ ਪ੍ਰਸ਼ਾਸ਼ਨ ਹਰ ਤਰ੍ਹਾਂ ਦੀ ਮਦਦ ਕਰਨ ਲਈ ਤੱਤਪਰ ਹੈ। ਪਰ ਹੁਣ ਹਰ ਵਰਗ ਦੇ ਲੋਕਾਂ ਦਾ ਮੁਢਲੀ ਫਰਜ਼ ਬਣਦਾ ਹੈ ਕਿ ਮੁਲਕ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਮੋਹਰੀ ਬਣ ਕੇ ਮਦਦ ਕਰੀਏ। ਇਸ ਮੋਕੇ ਹਡਾਣਾ ਨੇ ਜਿੱਥੇ ਆਪਣੀ ਟੀਮ ਨਾਲ ਜਾ ਕੇ ਡੰਗਰਾਂ ਲਈ ਪੱਠੇ ਅਤੇ ਹੋਰ ਖਾਣ ਦੇ ਸਾਮਾਨ ਪਿੰਡਾਂ ਵਿੱਚ ਪਹੁੰਚਾਇਆ ਉਥੇ ਹੀ ਆਪ ਖੁਦ ਅਪਣੇ ਖੇਤਾਂ ਚ ਦੋ ਏਕੜ ਦੇ ਕਰੀਬ ਪਨੀਰੀ ਕਿਸਾਨਾਂ ਲਈ ਫ੍ਰੀ ਸੇਵਾ ਵਜੋਂ ਬੀਜ ਦਿੱਤੀ ਹੈ ਉਥੇ ਹੀ ਹੌਰ ਕਿਸਾਨਾ ਨੂੰ ਵੀ ਬੇਨਤੀ ਕੀਤੀ ਕਿ ਜਿਨ੍ਹਾਂ ਦੀਆ ਜ਼ਮੀਨਾਂ ਉਚੀਆ ਹਨ, ਉਹ ਵੀ ਹੜ ਪੀੜਿਤ ਕਿਸਾਨਾ ਲਈ ਪਨੀਰੀ ਬੀਜਣ ਅਤੇ ਪਸੂਆ ਲਈ ਚਾਰਾ ਮੁੱਹਈਆ ਕਰਵਾ ਕੇ ਆਪਣੇ ਕਿਸਾਨ ਹੋਣ ਦਾ ਮੁਢਲਾ ਫਰਜ ਅਦਾ ਕਰਨ । ਉਹਨਾਂ ਇਸ ਦੇ ਨਾਲ ਹੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਖਾਸ ਕਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾ, ਯੂਥ ਕਲੱਬਾਂ ਅਤੇ ਹੋਰਨਾਂ ਨੂੰ ਹੜ ਨਾਲ ਨੁਕਸਾਨੇ ਪਿੰਡਾਂ ਵਿੱਚ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ।
News 14 July,2023
ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ • ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਕੀਤੀਆਂ ਦਰਜ ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ ‘ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ਵਿੱਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲਿਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।
News 13 July,2023
ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ
ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਪ੍ਰਿਅਵਰਤ ਫੌਜੀ ਦਾ ਭਰਾ ਰਾਕੇਸ਼ ਉਰਫ਼ ਰਾਕਾ ਹਰਿਆਣਾ ਦੇ ਪਾਣੀਪਤ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਜਦਕਿ ਸੋਨੂੰ ਜਾਟ ਨਾਂ ਦਾ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਮ੍ਰਿਤਕ ਦਾ ਭਰਾ ਪ੍ਰਿਅਵਰਤ ਉਰਫ ਫੌਜੀ ਪਾਣੀਪਤ ਅਤੇ ਕੁਰੂਕਸ਼ੇਤਰ 'ਚ ਫਿਰੌਤੀ ਦੇ ਇਕ ਮਾਮਲੇ 'ਚ ਦੋਸ਼ੀ ਹੈ। ਪ੍ਰਿਆਵਰਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਹੈ। ਸੀ.ਆਈ.ਏ. ਦੀ ਟੀਮ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਅਤੇ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਾਬੂ ਕਰ ਰਹੀ ਸੀ। ਬਦਮਾਸ਼ ਬਿਨਾਂ ਨੰਬਰ ਪਲੇਟ ਵਾਲੀ ਸਿਲਵਰ ਗੱਡੀ 'ਚ ਸਵਾਰ ਸਨ। ਜਿਵੇਂ ਹੀ ਬਦਮਾਸ਼ ਨਰਾਇਣਾ ਰੋਡ 'ਤੇ ਢੋਡਪੁਰ ਮੋੜ ਕੋਲ ਪਹੁੰਚੇ ਤਾਂ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਬਦਮਾਸ਼ਾਂ ਨੇ ਪੁਲਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੀਆਈਏ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਬਦਮਾਸ਼ਾਂ ਨੇ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਬਦਮਾਸ਼ਾਂ ਨੂੰ ਗੋਲੀ ਮਾਰ ਦਿੱਤੀ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਪ੍ਰਿਅਵਰਤ ਉਰਫ ਫੌਜੀ ਰਾਕੇਸ਼ ਉਰਫ ਰਾਕੂ ਦਾ ਭਰਾ ਹੈ। CIA ਨੇ ਕੁਰੂਕਸ਼ੇਤਰ 'ਚ ਸੰਜੇ ਬੂਰਾ 'ਤੇ ਗੋਲੀਬਾਰੀ ਮਾਮਲੇ 'ਚ ਗੈਂਗਸਟਰ ਪ੍ਰਿਅਵਰਤ ਫੌਜੀ ਨੂੰ 6 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਿਅਵਰਤ ਫੌਜੀ ਖਿਲਾਫ ਪੰਜਾਬ ਅਤੇ ਹਰਿਆਣਾ 'ਚ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ।
News 08 July,2023
ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ
ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਲੁਧਿਆਣਾ : ਲੁਧਿਆਣਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਕਤਲ ਕਾਂਡ ਨੂੰ ਪੰਜਾਬ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾਇਆ। ਪੁਲਿਸ ਨੇ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਇੱਕ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਗੁਆਂਢੀ ਰੋਬਿਨ ਨੇ ਅੰਜਾਮ ਦਿੱਤਾ ਹੈ। ਕਾਤਲ ਗੁਆਂਢੀ ਰੌਬਿਨ ਨੇ ਉਕਤ ਵਾਰਦਾਤ ਨੂੰ ਲੁੱਟ ਦੀ ਨੀਅਤ ਨਾਲ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਿਸ ਨੇ ਘੇਰ ਲਿਆ ਹੈ ਅਤੇ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕਤਲ ਤੋਂ ਬਾਅਦ ਮੁਲਜ਼ਮ ਘਰੋਂ ਗਾਇਬ ਸੀ, ਜਿਸ ਦੀ ਜਾਂਚ ਲਈ ਜਦੋਂ ਪੁਲਿਸ ਨੇ ਉਸ ਨੂੰ ਲਾਪਤਾ ਪਾਇਆ ਤਾਂ ਉਸ ਦੇ ਮੋਬਾਈਲ ਦੀ ਲੋਕੇਸ਼ਨ ਕੱਢੀ ਗਈ। ਜਦੋਂ ਉਸ ਨੂੰ ਮੋਬਾਈਲ ਲੋਕੇਸ਼ਨ ਤੋਂ ਘੇਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਪੁਲਿਸ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਤੀਹਰੇ ਕਤਲ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਗੁਆਂਢੀ ਰੌਬਿਨ ਨੇ ਤਿੰਨੋਂ ਕਤਲ ਹਥੌੜੇ ਨਾਲ ਵਾਰ ਕਰਕੇ ਕੀਤੇ ਸਨ। ਰੌਬਿਨ ਪਠਾਨਕੋਟ ਦਾ ਰਹਿਣ ਵਾਲਾ ਹੈ ਅਤੇ ਆਟੋ ਚਲਾਉਂਦਾ ਹੈ। ਪੰਜ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਪਰ ਕੋਈ ਔਲਾਦ ਨਹੀਂ ਸੀ। ਚਮਨ ਲਾਲ ਦੀ ਪਤਨੀ ਸੁਰਿੰਦਰ ਕੌਰ ਅਕਸਰ ਉਸ ਨੂੰ ਕਹਿੰਦੀ ਰਹਿੰਦੀ ਸੀ ਕਿ ਤੇਰੇ ਬੱਚੇ ਕਿਉਂ ਨਹੀਂ ਹਨ। ਸੁਰਿੰਦਰ ਕੌਰ ਅਕਸਰ ਉਸਦੀ ਪਤਨੀ ਦੇ ਸਾਹਮਣੇ ਵੀ ਇਹ ਗੱਲ ਕਹਿ ਦਿੰਦੀ ਸੀ। ਪੁਲਿਸ ਅਨੁਸਾਰ ਮੁਲਜ਼ਮ ਨੇ ਇਸ ਗੱਲ ਨੂੰ ਦਿਲ ਵਿੱਚ ਲੈ ਲਿਆ ਸੀ ਅਤੇ ਇਸੇ ਕਾਰਨ ਉਹ ਸੁਰਿੰਦਰ ਕੌਰ ਨਾਲ ਨਾਰਾਜ਼ ਸੀ। ਘਟਨਾ ਵਾਲੇ ਦਿਨ ਸੁਰਿੰਦਰ ਕੌਰ ਕਿਸੇ ਕੰਮ ਲਈ ਛੱਤ 'ਤੇ ਗਈ ਹੋਈ ਸੀ। ਮੁਲਜ਼ਮ ਨਾਲ ਵਾਲੀ ਛੱਤ ’ਤੇ ਹੀ ਮੋਬਾਈਲ ਦੇਖ ਰਿਹਾ ਸੀ। ਇਸ ਦੌਰਾਨ ਫਿਰ ਸੁਰਿੰਦਰ ਕੌਰ ਨੇ ਬੱਚੇ ਬਾਰੇ ਗੱਲ ਕੀਤੀ ਤਾਂ ਉਹ ਹੇਠਾਂ ਚਲੀ ਗਈ। ਇਸ ਤੋਂ ਬਾਅਦ ਦੋਸ਼ੀ ਹਥੌੜੇ ਨਾਲ ਉਸ ਦੇ ਘਰ 'ਚ ਦਾਖਲ ਹੋ ਗਿਆ। ਜਦੋਂ ਸੁਰਿੰਦਰ ਕੌਰ ਨਹਾ ਕੇ ਬਾਹਰ ਆਈ ਤਾਂ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਚਮਨ ਲਾਲ ਦਾ ਵੀ ਕਤਲ ਕਰ ਦਿੱਤਾ। ਉਦੋਂ ਚਮਨ ਲਾਲ ਦੀ ਮਾਤਾ ਸੁਰਜੀਤ ਕੌਰ ਨੇ ਨਾਲ ਵਾਲੇ ਕਮਰੇ ਵਿੱਚੋਂ ਬਾਹਰ ਆ ਕੇ ਮੁਲਜ਼ਮ ਨੂੰ ਦੇਖਿਆ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦਾ ਵੀ ਕਤਲ ਕਰ ਦਿੱਤਾ। ਤਿੰਨ ਕਤਲਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਿਲੰਡਰ ਚਾਲੂ ਕਰ ਦਿੱਤਾ ਅਤੇ ਧੂਪ ਬਾਲ ਕੇ ਘਰ ਚਲਾ ਗਿਆ। ਉਦੋਂ ਤੱਕ ਉਸਦੀ ਪਤਨੀ ਸੁੱਤੀ ਪਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸ਼ੁੱਕਰਵਾਰ ਸਵੇਰੇ ਦੁੱਧ ਵਾਲਾ ਆਇਆ। ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਲੋਕਾਂ ਨੇ ਸ਼ੱਕ ਦੇ ਆਧਾਰ 'ਤੇ ਦਰਵਾਜ਼ਾ ਖੋਲ੍ਹਿਆ ਤਾਂ ਤਿੰਨਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਚਮਨ ਲਾਲ ਅਤੇ ਸੁਰਿੰਦਰ ਕੌਰ ਦੇ ਚਾਰੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ।
News 08 July,2023
ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ
ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ ਜੀਂਦ- ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ 25 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵਾਨੀ ਰੋਡ 'ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ। ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦਾ ਕੰਡਕਟਰ ਵੀ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸਨੇ ਦੱਸਿਆ ਕਿ ਕਰੂਜ਼ਰ ਗੱਡੀ ਇੱਕ ਕਾਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਇਹ ਬੱਸ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 15-20 ਸਵਾਰੀਆਂ ਸਨ, ਜਦਕਿ ਕਰੂਜ਼ਰ ਵਿੱਚ ਵੀ 10 ਲੋਕ ਸਵਾਰ ਸਨ। ਇਹ ਹਾਦਸਾ ਕਰੂਜ਼ਰ ਨੂੰ ਓਵਰਟੇਕ ਕਰਨ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ 6 ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਸਨ। ਇਹ ਭਿਵਾਨੀ ਰੋਡਵੇਜ਼ ਦੀ ਬੱਸ ਹੈ।ਘਟਨਾ ਵਿੱਚ ਕਰੂਜ਼ਰ ਪਲਟ ਗਿਆ ਅਤੇ ਲਾਸ਼ਾਂ ਗੱਡੀ ਦੇ ਅੰਦਰ ਹੀ ਫਸ ਗਈਆਂ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਦਾ ਜੀਂਦ ਜਨਰਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਰੂਜ਼ਰ ਵਿੱਚ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।
News 08 July,2023
ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ - ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ੀ ਹੈਂਡਲਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਫੰਡ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਵੱਲੋਂ ਬਾਕੀ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਰ ਰਹੀਆਂ ਹਨ ਛਾਪੇਮਾਰੀ ਚੰਡੀਗੜ੍ਹ/ਬਟਾਲਾ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਟਾਲਾ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕਰਕੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 21 ਸਾਲਾ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਹ ਕਤਲ ਦੇ ਇੱਕ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਸੀ। ਜਾਣਕਾਰੀ ਅਨੁਸਾਰ 24 ਜੂਨ, 2023 ਨੂੰ ਬਟਾਲਾ ਦੀ ਲੱਕੜ ਮੰਡੀ ਵਿਖੇ ਰਾਜੀਵ ਮਹਾਜਨ, ਉਸ ਦੇ ਭਰਾ ਅਨਿਲ ਗੁਪਤਾ ਅਤੇ ਉਸ ਦੇ ਪੁੱਤਰ ਮਾਨਵ ਗੁਪਤਾ ਨੂੰ ਦੋ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਦਾਖਲ ਹੋ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਅਤੇ ਸਬੂਤਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ, ਪੰਜਾਬ ਨੇ ਦੋਸ਼ੀ ਵਿਅਕਤੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲੇ ਵਿੱਚ ਟਰੇਸ ਕੀਤਾ। ਉਹਨਾਂ ਕਿਹਾ, “ਬਟਾਲਾ ਪੁਲਿਸ ਨੇ ਤੁਰੰਤ ਪੱਛਮੀ ਬੰਗਾਲ ਲਈ ਇੱਕ ਟੀਮ ਰਵਾਨਾ ਕੀਤੀ, ਅਤੇ ਉਥੋਂ ਦੀ ਪੁਲਿਸ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਦੇ ਤਾਲਮੇਲ ਨਾਲ ਦੋਸ਼ੀ ਵਿਅਕਤੀ ਨੂੰ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੇ ਡੀਜੀਪੀ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਡੀਜੀਪੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਾਰਾ ਮਾਡਿਊਲ ਵਿਦੇਸ਼ ਤੋਂ ਹੈਂਡਲ ਕੀਤਾ ਜਾ ਰਿਹਾ ਸੀ ਅਤੇ ਗ੍ਰਿਫਤਾਰ ਮੁਲਜ਼ਮ ਇਸ ਤਰ੍ਹਾਂ ਦੇ ਅਪਰਾਧ ਕਰਨ ਲਈ ਵਿਦੇਸ਼ੀ ਹੈਂਡਲਰਾਂ ਤੋਂ ਫੰਡ ਪ੍ਰਾਪਤ ਕਰ ਰਿਹਾ ਸੀ।”. ਐਸ.ਐਸ.ਪੀ ਬਟਾਲਾ ਅਸ਼ਵਨੀ ਗੋਤਿਆਲ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਲੀਡਜ਼ ’ਤੇ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਬਾਕੀ ਦੋਸ਼ੀਆਂ ਨੂੰ ਫੜਨ ਲਈ ਯਤਨ ਜਾਰੀ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 103 ਮਿਤੀ 24/6/2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 452, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਬਟਾਲਾ ਵਿਖੇ ਪਹਿਲਾਂ ਹੀ ਦਰਜ ਹੈ।
News 07 July,2023
ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
News 07 July,2023
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ ਪਟਿਆਲਾ, 6 ਜੁਲਾਈ ( ) ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉਤੇ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਦੇ ਐਕਟ ਤਹਿਤ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਚਲਦਿਆਂ ਮਿੰਨੀ ਪੀਐਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਇਜਰ ਜ਼ਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਦੇ ਨਾਲ ਪਟਿਆਲਾ ਤੋਂ ਨਾਭਾ ਰੋਡ ਉਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉਤੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਜਿਸਦੇ ਚਲਦਿਆਂ 5 ਦੁਕਾਨਦਾਰਾਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ਦੇ ਚਲਦਿਆਂ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਉਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਰਕੇ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਐਕਟ ਦੀ ਧਾਰਾ 6 ਅਨੁਸਾਰ ਵਿਿਦਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੁ ਪਦਾਰਥਾਂ ਦੀ ਵਿਕਰੀ ਤੇਂ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
News 06 July,2023
ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ 'ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ
ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ 'ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ ਘਨੌਰ, 6 ਜੁਲਾਈ - ਬਹੁਤ ਸਾਰੇ ਲੋਕ ਜਿਥੇ ਔਲਾਦ ਦੀ ਪੂਰਤੀ ਲਈ ਥਾਂ-ਥਾਂ ਮੱਥੇ ਰਗੜਦੇ ਅਤੇ ਔਲਾਦ ਲਈ ਸੁਖਾਂ-ਸੁੱਖਦੇ ਦਿਖਾਈ ਦਿੰਦੇ ਹਨ। ਉਥੇ ਹੀ ਸੰਸਾਰ ’ਚ ਉਹ ਲੋਕ ਵੀ ਹਨ, ਜੋ ਬਿਨਾਂ ਕਿਸੇ ਡਰ ਦੇ ਨਵ-ਜੰਮੇ ਬੱਚਿਆਂ ਨੂੰ ਸੁੰਨ ਸਾਨ ਥਾਵਾਂ ’ਤੇ ਸੁੱਟ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਘਨੌਰ ਸ਼ਹਿਰ 'ਚ ਸਾਹਮਣੇ ਆਇਆ ਕਿ ਬੀ.ਐਸ.ਐਨ.ਐਲ ਦਫਤਰ ਨੇੜੇ ਖਾਲੀ ਪਏ ਪਲਾਂਟ ਵਿੱਚ ਇਕ ਨਵ-ਜੰਮੇ ਬੱਚੇ ਦਾ ਭਰੂਣ ਮਿਲਿਆ। ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਇਸ ਸਬੰਧੀ ਕੁਲਦੀਪ ਸਿੰਘ ਪੁੱਤਰ ਮਦਨ ਸਿੰਘ ਵਾਸੀ ਪਿੰਡ ਹਰੀਮਾਜਰਾ ਨੇ ਪੁਲਿਸ ਨੂੰ ਦੱਸਿਆ ਕਿ ਬੀ.ਐਸ.ਐਨ.ਐਲ. ਦਫਤਰ ਘਨੌਰ ਨੇੜੇ ਮੇਰੀ ਕਾਰਾਂ ਦੀ ਵਰਕਸ਼ਾਪ ਹੈ। ਜੋ ਕਿ ਲੰਘੇ ਦਿਨੀਂ ਜਦੋਂ ਮੈਂ ਸਵੇਰੇ ਦੁਕਾਨ ਖੋਲੀ ਤਾਂ ਨੇੜੇ ਵਾਲੀ ਦੁਕਾਨ ਦੇ ਮਾਲਕ ਨੰਦ ਲਾਲ ਨੇ ਦੱਸਿਆ ਕਿ ਖਾਲੀ ਪਏ ਪਲਾਂਟ ਵਿੱਚ ਇੱਕ ਨਵ ਜੰਮੇ ਬੱਚੇ ਦਾ ਭਰੂਣ ਪਿਆ ਹੈ। ਜਿਸ ਨੂੰ ਕਿਸੇ ਵੱਲੋਂ ਸੁੱਟਿਆ ਗਿਆ ਹੈ। ਜਿਸ ਦੀ ਪੁਲਿਸ ਨੂੰ ਤਰੁੰਤ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਅਣ ਪਛਾਤੇ ਔਰਤ ਜਾਂ ਮਰਦ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
News 06 July,2023
ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ
ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ • ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 06 July,2023
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ
News 05 July,2023
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ
ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ ਚੰਡੀਗੜ੍ਹ, 5 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
News 05 July,2023
ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ
ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ • ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 03 July,2023
ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ
ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ ਪਟਿਆਲਾ, 3 ਜੁਲਾਈ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਮੁਕੱਦਮਾ ਨੰਬਰ 172 ਮਿਤੀ 02.07.2023 ਅ/ਧ 302, 201, 34 ਆਈ.ਪੀ.ਸੀ. ਥਾਣਾ ਪਾਤੜਾਂ ਦੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ ਰਾਜਾ ਪੁੱਤਰ ਕਸ਼ਮੀਰ ਸਿੰਘ ਤੇ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਗੁਰਮੇਹਰ ਸਿੰਘ ਵਾਸੀ ਕਾਂਗਲਾ ਥਾਣਾ ਪਾਤੜਾਂ ਨੂੰ ਗ੍ਰਿਫ਼ਤਾਰ ਕਰਕੇ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਈ ਹੈ। ਉਕਤ ਮੁਕੱਦਮਾ ਬਿਆਨ ਭਗਵਾਨ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਕਾਂਗਲਾ ਜੋ ਮ੍ਰਿਤਕਾ ਪਰਮਜੀਤ ਕੌਰ ਦੇ ਚਾਚੇ ਦਾ ਲੜਕਾ ਹੈ ਦੇ ਬਿਆਨ ’ਤੇ ਉਕਤਾਨ ਵਿਅਕਤੀਆਂ ਦੇ ਖ਼ਿਲਾਫ਼ ਦਰਜ ਰਜਿਸਟਰ ਕੀਤਾ ਗਿਆ ਸੀ। ਮੁਕੱਦਮਾ ਉਕਤ ਵਿਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਬਿੰਦਾ ਉਕਤ ਨੇ ਆਪਣੇ ਸਾਥੀਆਂ ਰਜਿੰਦਰ ਸਿੰਘ ਉਰਫ਼ ਰਾਜਾ ਅਤੇ ਰਣਜੀਤ ਸਿੰਘ ਉਰਫ਼ ਰਾਣਾ ਨਾਲ ਮਿਲ ਕੇ ਮੁੱਦਈ ਮੁਕੱਦਮਾ ਭਗਵਾਨ ਸਿੰਘ ਦੀ ਭੈਣ ਮ੍ਰਿਤਕ ਪਰਮਜੀਤ ਕੌਰ ਪਤਨੀ ਰਘਵੀਰ ਸਿੰਘ ਵਾਸੀ ਕਾਂਗਥਲਾ ਤੇ ਮੁੱਦਈ ਮੁਕੱਦਮਾ ਦੇ ਭਾਣਜੇ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਜੋ ਮ੍ਰਿਤਕਾ ਪਰਮਜੀਤ ਕੌਰ ਦਾ ਲੜਕਾ ਸੀ, ਦਾ ਕਤਲ ਕੀਤਾ ਸੀ। ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਅੱਗ ਦੱਸਿਆ ਕਿ ਸ੍ਰੀ ਸੌਰਵ ਜਿੰਦਲ ਪੁਲਿਸ ਕਪਤਾਨ ਓਪਰੇਸ਼ਨ ਪਟਿਆਲਾ ਅਤੇ ਸ੍ਰੀ ਗੁਰਦੀਪ ਸਿੰਘ ਉਪ ਕਪਤਾਨ ਪੁਲਿਸ ਪਾਤੜਾਂ ਦੀ ਦੇਖਰੇਖ ਹੇਠ ਮੁਕੱਦਮਾ ਉਕਤ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸਪੈਸ਼ਲ ਟੀਮ ਤਿਆਰ ਕੀਤੀ ਗਈ ਸੀ। ਜਿਸ ਤੇ ਮੁੱਖ ਅਫ਼ਸਰ ਥਾਣਾ ਸ਼ੁਤਰਾਣਾ ਵੱਲੋਂ ਮੁਕੱਦਮਾ ਉਕਤ ਦੇ ਤਿੰਨੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ ਰਾਜਾ ਪੁੱਤਰ ਕਸ਼ਮੀਰ ਸਿੰਘ ਤੇ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਗੁਰਮੇਹਰ ਸਿੰਘ ਵਾਸੀ ਕਾਂਗਰਲਾ ਥਾਣਾ ਪਾਤੜਾਂ ਨੂੰ 24 ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੌਰਾਨੇ ਪੁੱਛਗਿੱਛ ਇਹਨਾਂ ਫੜੇ ਗਏ ਦੋਸ਼ੀਆਂ ਮੰਨਿਆ ਹੈ ਕਿ ਇਹਨਾਂ ਤਿੰਨਾਂ ਨੇ ਰਲ ਕੇ ਮਿਤੀ 25.06.2023 ਨੂੰ ਵਕਤ ਕਰੀਬ 10 ਵਜੇ ਸਵੇਰੇ ਮ੍ਰਿਤਕ ਪਰਮਜੀਤ ਕੌਰ ਪਤਨੀ ਰਘਬੀਰ ਸਿੰਘ ਵਾਸੀ ਕਾਂਗਥਲਾ ਨੂੰ ਸੰਬਲ ਮਾਰ ਕੇ ਮਾਰਿਆ ਸੀ ਤੇ ਉਸੇ ਦਿਨ ਹੀ ਇਹਨਾਂ ਤਿੰਨਾਂ ਨੂੰ ਵਕਤ ਕਰੀਬ 1 ਵਜੇ ਦੁਪਹਿਰ ਨੂੰ ਮੁਕੱਦਮਾ ਵਿਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗਿੰਦਾ ਦੇ ਛੋਟੇ ਭਰਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਉਮਰ ਕਰੀਬ 20 ਸਾਲ ਜੋ ਬਾਹਰੋਂ ਘਰ ਆਇਆ ਸੀ ਤਾਂ ਇਹਨਾਂ ਤਿੰਨਾਂ ਵੱਲੋਂ ਪਹਿਲਾਂ ਹੀ ਬਣਾਈ ਵਿਉਂਤ ਅਨੁਸਾਰ ਉਸ ਦੇ ਸਿਰ ਵਿੱਚ ਸੰਬਲਾਂ ਮਾਰ ਕੇ ਮਾਰ ਦਿੱਤਾ ਸੀ ਤੇ ਫਿਰ ਰਾਤ ਨੂੰ ਵਕਤ ਕਰੀਬ 11 ਵਜੇ ਇਹਨਾਂ ਤਿੰਨਾਂ ਨੇ ਮੁਕੱਦਮਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗਿੰਦਾ ਉਕਤ ਦੀ ਅਲਟੋ ਕਾਰ ਨੰਬਰੀ PB 11 BF 2485 ਵਿੱਚ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਦੀ ਲਾਸ਼ ਨੂੰ ਘਰ ਲਿਜਾ ਕੇ ਲਾਸ਼ ਖ਼ੁਰਦ ਬੁਰਦ ਕਰਨ ਦੀ ਨੀਅਤ ਨਾਲ ਖਨੌਰੀ ਨੇੜ ਕਰਨ ਵਿੱਚ ਸੁੱਟ ਦਿੱਤੀ ਸੀ ਅਤੇ ਮੁਕੱਦਮਾ ਦੇ ਦੋਸ਼ੀ ਗੁਰਵਿੰਦਰ ਸਿੰਘ ਦੀ ਮਾਤਾ ਮ੍ਰਿਤਕ ਪਰਮਜੀਤ ਕੌਰ ਦੀ ਲਾਸ਼ ਦੇ ਘਰ ਵਿਚ ਦਾਤਰ ਨਾਲ ਟੁਕੜੇ ਕਰਕੇ ਘਰ ਦੇ ਕੋਨੇ ਵਿਚ ਸਾੜ ਦਿੱਤੀ ਸੀ। ਜੋ ਮੌਕੇ ਤੋਂ ਮ੍ਰਿਤਕਾ ਪਰਮਜੀਤ ਕੌਰ ਦੇ ਕਕਾਲ ਅਤੇ ਘਰ ਵਿਚੋਂ ਖੂਨ ਦੇ ਸੁੱਕੇ ਹੋਏ ਪਏ ਬਰਾਮਦ ਹੋਏ ਹਨ ਜੋ ਮ੍ਰਿਤਕਾ ਪਰਮਜੀਤ ਕੌਰ ਦੀ ਪਹਿਲਾਂ ਸ਼ਾਦੀ ਜਾਨਪਾਲ ਸਿੰਘ ਨਾਲ ਹੋਈ ਸੀ। ਉਸ ਸਮੇਂ ਪਰਮਜੀਤ ਕੌਰ ਦੀ ਕੁੱਖ ਤੋਂ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਜਿੰਦਾ ਨੂੰ ਜਨਮ ਲਿਆ ਸੀ। ਮ੍ਰਿਤਕ ਪਰਮਜੀਤ ਕੌਰ ਦਾ ਉਸ ਦੇ ਪਹਿਲੇ ਪਤੀ ਨਾਲ ਤਲਾਕ ਹੋਣ ਪਰ ਉਸ ਦੀ ਦੋਬਾਰਾ ਸ਼ਾਦੀ ਰਘਬੀਰ ਸਿੰਘ ਨਾਲ ਹੋਈ ਸੀ। ਰਘਬੀਰ ਸਿੰਘ ਦੀ ਮੌਤ ਵੀ ਸਾਲ 2011 ਵਿਚ ਹੋ ਗਈ ਸੀ। ਪਰਮਜੀਤ ਕੌਰ ਦੀ ਕੁੱਖੋਂ ਦੂਸਰਾ ਲੜਕਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੋਧਾ ਨੇ ਜਨਮ ਲਿਆ ਸੀ। ਜੋ ਦੋਨੇ ਲੜਕੇ ਮ੍ਰਿਤਕ ਪਰਮਜੀਤ ਕੌਰ ਪਾਸ ਹੀ ਰਹਿ ਰਹੇ ਸਨ। ਇਹਨਾਂ ਤਿੰਨਾਂ ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਇਹ ਵੀ ਮੰਨਿਆ ਹੈ ਕਿ ਉਹ ਨਸ਼ਾ ਕਰਨ ਦੇ ਆਦੀ ਹਨ। ਮੁਕੱਦਮਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਆਪਣੀ ਮਾਤਾ ਪਾਸੋਂ ਨਸ਼ੇ ਲਈ ਪੈਸੇ ਮੰਗਦਾ ਸੀ। ਉਸਦੀ ਮਾਤਾ ਮ੍ਰਿਤਕ ਪਰਮਜੀਤ ਕੌਰ ਵੱਲੋਂ ਪੈਸੇ ਦੇਣ ਤੋਂ ਜੁਆਬ ਦੇ ਦਿੱਤਾ ਸੀ ਅਤੇ ਗੁਰਵਿੰਦਰ ਸਿੰਘ ਦੇ ਭਰਾ ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਯੁਧਾ ਨੇ ਵੀ ਇਸਨੂੰ ਅਜਿਹਾ ਕਰਨ ਤੋਂ ਰੋਕਿਆ ਸੀ। ਇਸੇ ਰੰਜਸ਼ ਕਰਕੇ ਹੀ ਇਹਨਾਂ ਤਿੰਨਾਂ ਨੇ ਰਲ ਕੇ ਇਕ ਵਿਉਂਤਬੰਦੀ ਬਨਾ ਕੇ ਪਰਮਜੀਤ ਕੌਰ ਤੇ ਉਸ ਦੇ ਲੜਕੇ ਜਸਵਿੰਦਰ ਸਿੰਘ ਦਾ ਕਤਲ ਕੀਤਾ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ, ਹਜਾ ਵਿੱਚ ਦੋਸ਼ੀ ਗੁਰਵਿੰਦਰ ਸਿੰਘ ਪੁੱਤਰ ਜਾਨਪਾਲ ਸਿੰਘ ਵਾਸੀ ਕਾਂਗਥਲਾਂ ਦੇ ਖਿਲਾਫ਼ ਮੁਕੱਦਮਾ ਨੰਬਰ 94 ਮਿਤੀ :- 05-05-2013 ਅਧ 354 D 234, 506 IPC ਥਾਣਾ ਪਾਤੜਾਂ ਦਰਜ ਰਜਿਸਟਰ ਸੀ।
News 03 July,2023
ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ
ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਪਟਿਆਲਾ, 3 ਜੁਲਾਈ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ ਖ਼ਤਮ ਲਈ ਪੀ.ਐਸ.ਪੀ.ਸੀ.ਐਲ ਦੀ ਵਿਸ਼ੇਸ਼ ਮੁਹਿੰਮ ਚੱਲ ਰਹੇ ਝੋਨੇ/ਗਰਮੀ ਸੀਜ਼ਨ ਦੌਰਾਨ ਵੀ ਜਾਰੀ ਰਹੇਗੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਤਹਿਤ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਂਪਵੇਗਾ। ਇਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਸ਼੍ਰੇਣੀਆਂ ਦੇ 1471 ਖਪਤਕਾਰਾਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਬਿਜਲੀ ਦੀ ਚੋਰੀ ਕਰਨ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ ਪਿਛਲੇ ਦੋ ਦਿਨਾਂ ਤੋਂ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਦੱਖਣੀ, ਸੁਲਤਾਨਵਿੰਡ, ਕੋਟ ਮਿੱਤ ਸਿੰਘ, ਸਰਨਾ ਸਬ ਡਿਵੀਜ਼ਨ, ਗੋਪਾਲ ਨਗਰ, ਇਸਲਾਮਾਬਾਦ, ਡੇਰਾ ਬਾਬਾ ਨਾਨਕ ਦੇ 513 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ, ਜਿਨ੍ਹਾਂ ਨੂੰ 14.30 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। 28 ਖਪਤਕਾਰ ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਫਿਰੋਜ਼ ਸ਼ਾਹ, ਕੈਂਟ-1 ਕਮਰਸ਼ੀਅਲ ਡਿਵੀਜ਼ਨ 1 ਅਤੇ 2 ਦੇ 188 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 26 ਖਪਤਕਾਰਾਂ ਨੂੰ 8.95 ਲੱਖ ਰੁਪਏ ਜੁਰਮਾਨਾ ਕੀਤਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਅਮਲੋਹ, ਅੱਗਰ ਨਗਰ ਦੇ 208 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 11 ਖਪਤਕਾਰਾਂ ਨੂੰ 2.59 ਲੱਖ ਰੁਪਏ ਜੁਰਮਾਨਾ ਕੀਤਾ ਗਿਆ।ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਬਨੂੜ, ਲਾਲੜੂ, ਸੰਗਰੂਰ, ਭਵਾਨੀਗੜ੍ਹ, ਘਰਾਚੋਂ ਅਤੇ ਨਿਦਾਮਪੁਰ ਦੇ 462 ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 38 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 11.6 ਲੱਖ ਰੁਪਏ ਦਾ ਜੁਰਮਾਨਾ ਕੀਤਾ। ਪੀ.ਐਸ.ਪੀ.ਸੀ.ਐਲ ਦੇ ਬੁਲਾਰੇ ਨੇ ਆਪਣੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਿਜਲੀ ਚੋਰੀ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਖਪਤਕਾਰ/ਸੂਚਨਾ ਦੇਣ ਵਾਲੇ ਵਟਸਐਪ ਨੰਬਰ 96461-75770 'ਤੇ ਵੀ ਬਿਜਲੀ ਚੋਰੀ ਬਾਰੇ ਸੂਚਿਤ ਕਰ ਸਕਦੇ ਹਨ।
News 03 July,2023
27 ਸਾਲਾ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਗੋਲੀ ਮਾਰ ਕੇ ਕਤਲ
27 ਸਾਲਾ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਗੋਲੀ ਮਾਰ ਕੇ ਕਤਲ ਹੁਸ਼ਿਆਰਪੁਰ, 30 ਜੂਨ- ਹੁਸ਼ਿਆਰਪੁਰ ਦੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜਵਾਨ ਪ੍ਰਵੀਨ ਦੀ ਬੀਤੇ ਦਿਨੀਂ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਵਿਕਟਰ ਵੈਲੀ ਵਿਖੇ ਇੱਕ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਚਾਚਾ ਸੂਰਮ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਭਤੀਜੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਸੁਰਮ ਸਿੰਘ ਨੇ ਦੱਸਿਆ ਕਿ ਉਸ ਨੂੰ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਉਸ ਦੇ ਛੋਟੇ ਭਤੀਜੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਪ੍ਰਵੀਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੈਸੇ ਅਤੇ ਸਾਮਾਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਪ੍ਰਵੀਨ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਪ੍ਰਵੀਨ ਆਪਣੇ ਪਿੱਛੇ ਬਜ਼ੁਰਗ ਛੱਡ ਗਿਆ।
News 02 July,2023
ਚੋਰੀਆਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
ਨਾਬਾਲਿਗ ਦੋਸੀ ਪਾਸੋਂ ਘਰਾਂ ਅਤੇ ਦੁਕਾਨਾਂ ਦੀ ਕਰਵਾਉਂਦੇ ਸਨ ਰੈਕੀ, ਫਿਰ ਇਕੱਠੇ ਤਿੰਨੇ ਚੋਰੀ ਨੂੰ ਦਿੰਦੇ ਸਨ ਅੰਜਾਮ - ਚੋਰਾਂ ਤੋਂ ਸੋਨੇ ਦੇ ਜੇਵਰਾਤ, ਮੋਬਾਇਲ ਫੋਨ ਅਤੇ ਕੈਸ ਕਰੀਬ 24 ਹਜਾਰ ਰੁਪਏ ਹੋਏ ਬਰਾਮਦ ਘਨੌਰ, 1 ਜੁਲਾਈ --ਐਸ.ਐਸ.ਪੀ.ਪਟਿਆਲਾ ਸ੍ਰੀ ਵਰੁਨ ਸ਼ਰਮਾ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਅਤੇ ਰਘਬੀਰ ਸਿੰਘ ਪੀ.ਪੀ.ਐਸ.ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸੰਭੂ, ਐਸ.ਆਈ. ਗੁਰਨਾਮ ਸਿੰਘ ਮੁੱਖ ਅਫਸਰ ਥਾਣਾ ਘਨੌਰ ਦੀ ਸਪੈਸਲ ਟੀਮ ਬਣਾਈ ਗਈ। ਜਿਨ੍ਹਾਂ ਨੇ ਅੱਗੇ ਕਾਰਵਾਈ ਕਰਦਿਆਂ ਤਿੰਨ ਦੋਸੀਆਨ ਸਮੀਰ ਪੁੱਤਰ ਰਾਮ ਪਾਲ ਵਾਸੀ ਢੇਹਾ ਕਲੋਨੀ ਘਨੌਰ ਹਾਲ ਵਾਸੀ ਝੁੰਗੀਆ ਨੇੜੇ ਅੰਡਰ ਬ੍ਰਿਜ ਰਾਜਪੁਰਾ, ਵੀਰ ਸਿੰਘ ਉਰਫ ਕਾਲੂ ਪੁੱਤਰ ਵਿਜੇ ਪੁਰੀ ਵਾਸੀ 10 ਨੰਬਰ ਠੋਕਰ ਹਰਿਦੁਆਰ ਹਾਲ ਵਾਸੀ ਝੂੰਗੀਆ ਨੇੜੇ ਅੰਡਰ ਬ੍ਰਿਜ ਰਾਜਪੁਰਾ ਅਤੇ ਇੱਕ ਦੋਸ਼ੀ ਨਾਬਾਲਿਗ ਉਮਰ ਕਰੀਬ 17 ਸਾਲ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੇ ਥਾਣਾ ਘਨੌਰ ਅਤੇ ਥਾਣਾ ਸੰਭੂ ਵਿੱਚ ਸਕੂਲ, ਮਕਾਨ ਅਤੇ ਦੁਕਾਨਾ ਵਿਚ ਕਾਫੀ ਚੋਰੀਆਂ ਕੀਤੀਆਂ। ਜਿਨ੍ਹਾਂ ਦੀ ਪੁੱਛ ਗਿਛ ਤੋਂ ਥਾਣਾ ਘਨੌਰ ਦੀ ਹਦੂਦ ਅੰਦਰ 05 ਚੋਰੀ ਦੀਆ ਵਾਰਦਾਤਾਂ ਅਤੇ ਥਾਣਾ ਸ਼ੰਭੂ ਦੀ ਹਦੂਦ ਅੰਦਰ 01 ਚੋਰੀ ਦੀ ਵਾਰਦਾਤ ਟਰੇਸ ਹੋਈਆਂ ਹਨ। ਜਿਨ੍ਹਾਂ ਵਿਚ ਸੋਨੇ ਦੇ ਜੇਵਰਾਤ, ਮੋਬਾਇਲ ਫੋਨ ਅਤੇ ਕੈਸ ਕਰੀਬ 24 ਹਜਾਰ ਰੁਪਏ ਬਰਾਮਦ ਹੋਇਆ ਹੈ। ਦੋਸੀਆਨ ਸਮੀਰ ਅਤੇ ਵੀਰ ਸਿੰਘ ਉਕਤਾਨ, ਨਾਬਾਲਿਗ ਦੋਸੀ ਪਾਸੋਂ ਲੋਕਾ ਦੇ ਘਰਾ ਅਤੇ ਦੁਕਾਨਾ ਦੀ ਰੈਕੀ ਕਰਵਾਉਦੇ ਸਨ ਅਤੇ ਫਿਰ ਤਿੰਨੋ ਜਣੇ ਮਿਲ ਕਰ ਚੋਰੀ ਦੀ ਵਾਰਦਾਤਾ ਨੂੰ ਅੰਜਾਮ ਦਿੰਦੇ ਸਨ । ਨਾਬਾਲਗ ਦੋਸੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਅਬਜਰਵੇਸ਼ਨ ਹੋਮ ਲੁਧਿਆਣਾ ਛੱਡਿਆ ਗਿਆ। ਦੋਸੀਆਨ ਸਮੀਰ ਅਤੇ ਵੀਰ ਸਿੰਘ ਉਰਫ ਕਾਪੂ ਉਕਤਾਨ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਜਿਨ੍ਹਾਂ ਪਾਸੋਂ ਹੋਰ ਚੋਰੀ ਦੀਆ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
News 01 July,2023
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 01 July,2023
ਕੈਨੇਡਾ: ਕਲਾਸ ਰੂਮ ’ਚ ਚਾਕੂ ਨਾਲ ਹਮਲੇ ਕਾਰਨ 3 ਜ਼ਖ਼ਮੀ
ਕੈਨੇਡਾ: ਕਲਾਸ ਰੂਮ ’ਚ ਚਾਕੂ ਨਾਲ ਹਮਲੇ ਕਾਰਨ 3 ਜ਼ਖ਼ਮੀ ਟੋਰਾਂਟੋ, 29 ਜੂਨ ਕੈਨੇਡਾ ਦੀ ਵਾਟਰਲੂ ਯੂਨੀਵਰਸਿਟੀ ਦੀ ਜਮਾਤ ਵਿੱਚ ਤਿੰਨ ਵਿਅਕਤੀਆਂ ਨੂੰ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ਹਮਲਾ ਵਾਟਰਲੂ ਯੂਨੀਵਰਸਿਟੀ ਦੇ ਹੇਗੀ ਹਾਲ ਵਿੱਚ ਹੋਇਆ। ਫੌਰੀ ਤੌਰ 'ਤੇ ਪਤਾ ਨਹੀਂ ਲੱਗਿਆ ਕਿ ਜ਼ਖਮੀਆਂ ਨੂੰ ਕਿੰਨੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗਿਆ। ਵਾਟਰਲੂ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਯੂਸਫ਼ ਕਾਯਮਾਕ ਨੇ ਦੱਸਿਆ ਕਿ ਹਮਲਾ ਲਿੰਗ ਅਧਿਐਨ ਜਮਾਤ ਵਿੱਚ ਹੋਇਆ। ਹਮਲੇ ਦੇ ਸਮੇਂ ਜਮਾਤ ’ਚ 40 ਵਿਦਿਆਰਥੀ ਮੌਜੂਦ ਸਨ। ਵਾਟਰਲੂ ਯੂਨੀਵਰਸਿਟੀ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਉਹ ਜਾਂਚ ਵਿੱਚ ਪੁਲੀਸ ਦੀ ਮਦਦ ਕਰ ਰਹੀ ਹੈ ਅਤੇ ਕੈਂਪਸ ਵਿੱਚ ਮੌਜੂਦ ਵਿਅਕਤੀਆਂ ਨੂੰ ਹੁਣ ਕੋਈ ਖ਼ਤਰਾ ਨਹੀਂ ਹੈ।
News 29 June,2023
ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ
ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਪੇਸ਼ਾਵਰ - ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਪਿਛਲੇ ਹਫਤੇ ਮਾਰੇ ਗਏ ਸਿੱਖ ਵਪਾਰੀ ਅਤੇ ਇਕ ਵੱਖਰੀ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਮ੍ਰਿਤਕ ਮਨਮੋਹਨ ਸਿੰਘ ਅਤੇ ਜ਼ਖਮੀ ਤਰਲੋਕ ਸਿੰਘ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਸੌਂਪੇ। ਦੱਸ ਦਈਏ ਕਿ ਬੀਤੇ ਦਿਨੀਂ ਮਨਮੋਹਨ ਸਿੰਘ (35) 'ਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੁਹੰਮਦ ਆਜ਼ਮ ਖਾਨ ਨੇ ਪੁਲਿਸ ਨੂੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ 'ਤੇ ਵਧਦੇ ਹਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਲਈ ਇੱਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
News 29 June,2023
ਚੰਦਰਸ਼ੇਖਰ ਆਜ਼ਾਦ ਭੀਮ ਆਰਮੀ ਚੀਫ਼ 'ਤੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ
ਸਹਾਰਨਪੁਰ: ਬੁੱਧਵਾਰ ਨੂੰ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ 'ਤੇ ਅਣਪਛਾਤੇ ਹਮਲਾਵਰਾਂ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਫਾਇਰਿੰਗ ਕੀਤੀ। ਇਸ ਹਮਲੇ 'ਚ ਚੰਦਰਸ਼ੇਖਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਹਮਲਾਵਰ ਹਰਿਆਣਾ ਨੰਬਰ ਦੀ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਹਮਲਾਵਰਾਂ ਨੇ ਚੰਦਰਸ਼ੇਖਰ ਆਜ਼ਾਦ 'ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਗੋਲੀਆਂ ਵੱਜਣ ਕਾਰਨ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਇਸ ਦੌਰਾਨ ਆਜ਼ਾਦ ਦੇ ਲੱਕ 'ਤੇ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਲਾਂਕਿ, ਪੁਲਿਸ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਆਜ਼ਾਦ ਸਮਾਜ ਪਾਰਟੀ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ, "ਸਹਾਰਨਪੁਰ ਦੇ ਦੇਵਬੰਦ 'ਚ ਭੀਮ ਆਰਮੀ ਚੀਫ਼ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ 'ਤੇ ਕਾਤਲਾਨਾ ਹਮਲਾ ਬਹੁਜਨ ਮਿਸ਼ਨ ਅੰਦੋਲਨ ਨੂੰ ਰੋਕਣ ਦੀ ਕਾਇਰਤਾ ਭਰੀ ਕਾਰਵਾਈ ਹੈ। ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਸਖ਼ਤ ਕਾਰਵਾਈ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਮੰਗ ਕਰਦੇ ਹਾਂ।"
News 29 June,2023
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ। ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
News 29 June,2023
ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ 'ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ
ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 29 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।
News 29 June,2023
ਸਰਹਿੰਦ ਨਹਿਰ 'ਚ ਡਿੱਗੀ ਕਾਰ: ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ
ਦੁਰਘਟਨਾ ਜਾਂ ਖੁਦਕੁਸ਼ੀ ਪੁਲਿਸ ਕਰ ਰਹੀ ਦੋਵਾਂ ਕੋਣਾਂ ਤੋਂ ਜਾਂਚ ਦੋਰਾਹਾ, 29 ਜੂਨ 2023 - ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਆਲਟੋ ਕਾਰ ਡਿੱਗੀ। ਇਸ ਘਟਨਾ 'ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਪਛਾਣ ਹੋਣ ਮਗਰੋਂ ਹੀ ਪਤਾ ਲੱਗੇਗਾ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਦੇ ਨੰਬਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਗੁਰਥਲੀ ਨਹਿਰ ਦੇ ਪੁਲ ਨੇੜੇ ਇੱਕ ਆਲਟੋ ਕਾਰ ਨਹਿਰ ਵਿੱਚ ਡਿੱਗਣ ਨਾਲ ਰੌਲਾ ਪੈ ਗਿਆ। ਨੇੜੇ ਹੀ ਚੌਕ ਵਿੱਚ ਟਰੈਫਿਕ ਪੁਲੀਸ ਦੇ ਏਐਸਆਈ ਗੁਰਦੀਪ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। ਕਾਰ ਨੂੰ ਰੱਸਿਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਉਦੋਂ ਤੱਕ ਕਾਰ ਵਿੱਚ ਸਵਾਰ ਦੋਵੇਂ ਬਜੁਰਗਾਂ ਦੀ ਮੌਤ ਹੋ ਚੁੱਕੀ ਸੀ। ਗੋਤਾਖੋਰ ਘੋਗਾ ਸਿੰਘ ਨੇ ਦੱਸਿਆ ਕਿ ਪੁਲੀਸ ਉਸਨੂੰ ਆਪਣੇ ਨਾਲ ਕਾਰ ਵਿੱਚ ਬਿਠਾ ਕੇ ਮੌਕੇ ’ਤੇ ਲੈ ਕੇ ਗਈ। ਜਦੋਂ ਨਹਿਰ ਚ ਗੋਤਾ ਲਾਇਆ ਗਿਆ ਤਾਂ ਕਾਰ ਦਾ ਪਤਾ ਲੱਗਿਆ। ਜਿਸਤੋਂ ਬਾਅਦ ਕਾਰ ਨੂੰ ਰੱਸਿਆਂ ਨਾਲ ਬਾਹਰ ਕੱਢਿਆ ਗਿਆ। ਇਸ ਵਿੱਚ ਸਵਾਰ ਬਜ਼ੁਰਗ ਆਦਮੀ ਅਤੇ ਔਰਤ ਦੀ ਮੌਤ ਹੋ ਗਈ ਸੀ। ਟਰੈਫਿਕ ਪੁਲੀਸ ਦੇ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਦਿਆਂ ਹੀ ਕਾਰ ਨੂੰ ਬਾਹਰ ਕੱਢਣ ਲਈ ਯਤਨ ਸ਼ੁਰੂ ਕਰ ਦਿੱਤੇ। ਕਾਰ ਨੂੰ ਬਾਹਰ ਕੱਢ ਲਿਆ ਗਿਆ ਪਰ ਉਸ ਵਿੱਚ ਸਵਾਰ ਦੋ ਜਣੇ ਨਹੀਂ ਬਚ ਸਕੇ। ਉਹਨਾਂ ਦੀ ਪਹਿਲਾਂ ਹੀ ਮੌਤ ਹੋ ਗਈ ਸੀ। ਜਿਸ ਥਾਂ ਤੋਂ ਕਾਰ ਨਹਿਰ ਵਿੱਚ ਡਿੱਗੀ, ਉੱਥੇ ਕੋਈ ਪੱਥਰ ਨਹੀਂ ਸੀ ਅਤੇ ਨਾ ਹੀ ਜ਼ਿਆਦਾ ਆਵਾਜਾਈ ਸੀ। ਜਿਸ ਕਾਰਨ ਪੁਲਿਸ ਦੋ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖੁਦਕੁਸ਼ੀ। ਆਲੇ-ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਜਾ ਰਿਹਾ ਹੈ। ਪੁਲਿਸ ਨੇ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਹੈ। ਦੋਰਾਹਾ ਥਾਣੇ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਕੰਮ ਮ੍ਰਿਤਕਾਂ ਦੀ ਪਛਾਣ ਕਰਨਾ ਹੈ। ਸ਼ਨਾਖਤ ਤੋਂ ਬਾਅਦ ਕਾਫੀ ਹੱਦ ਤੱਕ ਮਾਮਲੇ ਦਾ ਪਤਾ ਲੱਗ ਜਾਵੇਗਾ। ਕਾਰ ਨਹਿਰ ਵਿੱਚ ਕਿਵੇਂ ਡਿੱਗੀ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।
News 29 June,2023
ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ
ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ ਪਟਿਆਲਾ, 29 ਜੂਨ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਹ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਵਿੱਚ ਕੀਤਾ। ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂੇਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰਖਿਆ ਜਾਵੇਗੀ । ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ।ਐਸ।ਪੀ।ਸੀ।ਐਲ ਵੱਲੋਂੈ ਬਿਜਲੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਵਿਰੁਧ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਹੇਠ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ।ਐਸ।ਪੀ।ਸੀ।ਐਲ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ ਪਿਛਲੇ ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਹਰੀ ਹਰ, ਸ੍ਰੀ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀਤੇ ਬਿਜਲੀ 20 ਖਪਤਕਾਰਾਂ ਨੂੰ 8.40 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ 3, ਲੁਧਿਆਣਾ ਸਬ ਡਵੀਜ਼ਨ ਦੇ 131 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8।28 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ (ਦਿਹਾਤੀ), ਮਲੇਰਕੋਟਲਾ (ਸਿਟੀ 2) ਸਹਿਣਾ, ਰੰਗੀਆਂ, ਤਪਾ 1 ਤਪਾ 2, ਧੂਆਂਵਾਲਾ 2 ਟੈੱਕ 1 ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜ਼ੁਰਮਾਨਾ ਕੀਤਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ ਅਤੇ ਮਲਸੀਆਂ ਦੇ 126 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ ਅਤੇ 21 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.47 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ 13 ਖਪਤਕਾਰਾਂ ਨੂੰ 4.78 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪੀਐੱਸਪੀਸੀਐੱਲ ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ-ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਲਈ ਪੀਐੱਸਪੀਸੀਐੱਲ ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।
News 29 June,2023
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2,000 ਰੁਪਏ ਰਿਸ਼ਵਤ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
News 28 June,2023
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
News 28 June,2023
ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ
ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ। ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਤੋਂ ਬਾਅਦ ਸੋਗ ਦਾ ਮਾਹੌਲ ਹੈ। ਪਟਿਆਲਾ ਤੋਂ 55 ਸਾਲਾ ਪਰਮਜੀਤ ਸਿੰਘ ਆਪਣੇ ਦੋ ਪੁੱਤਰਾਂ ਸਰਵੇਸ਼ ਸਿੰਘ ਅਤੇ ਵੰਸ਼ ਸਿੰਘ ਸਮੇਤ ਭਤੀਜੀ ਅਮਨਦੀਪ ਕੌਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਇਆ ਸੀ। ਜਿਸ ਤੋਂ ਬਾਅਦ ਦੇਰ ਰਾਤ ਪਟਿਆਲਾ ਆਪਣੀ ਕਾਰ 'ਚ ਵਾਪਸ ਘਰ ਜਾ ਰਿਹਾ ਸੀ। ਉਦੋਂ ਹੀ ਤਿੰਨੇ ਲੋਕ (ਪਿਓ ਤੇ ਦੋ ਪੁੱਤ) ਟੋਲ ਪਲਾਜ਼ਾ 'ਤੇ ਫਾਸਟੈਗ ਰੀਚਾਰਜ ਕਰਵਾਉਣ ਲਈ ਆਪਣੀ ਕਾਰ ਤੋਂ ਹੇਠਾਂ ਉਤਰੇ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਇਸ ਦੀ ਜਾਣਕਾਰੀ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ.
News 28 June,2023
ਐਕਟੀਵਾ ਸਵਾਰ ਦੋ ਭੈਣਾਂ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਦੀ ਮੌਤ, ਇੱਕ ਗੰਭੀਰ ਜਖਮੀ
- ਐਕਟੀਵਾ ਤੇ ਸਵਾਰ ਦੋ ਭੈਣਾਂ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਦੀ ਮੌਤ, ਇੱਕ ਗੰਭੀਰ ਜ਼ਖ਼ਮੀ - ਮ੍ਰਿਤਕ ਕਰ ਰਹੀ ਸੀ ਆਈ ਲਾਈਟਸ ਤੇ ਜ਼ਖ਼ਮੀ ਲੜਕੀ ਦਸਵੀਂ ਦੀ ਵਿਦਿਆਰਥਣ ਹੈ। ਘਨੌਰ, 28 ਜੂਨ-- ਥਾਣਾ ਘਨੌਰ ਪੁਲਿਸ ਨੇ ਲੰਘੇ ਦਿਨੀਂ ਘਨੌਰ ਤੋਂ ਬਹਾਦਰਗੜ੍ਹ ਰੋਡ ਉੱਤੇ ਸਕੂਟਰੀ ਤੇ ਸਵਾਰ ਹੋ ਕੇ ਜਾ ਰਹੀਆਂ ਦੋ ਭੈਣਾਂ ਨੂੰ ਟੱਕਰ ਮਾਰਨ ਵਾਲੇ ਅਣ ਪਛਾਤੇ ਡਰਾਇਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਘਨੌਰ ਪੁਲਿਸ ਕੋਲ ਚਰਨਜੀਤ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਪਿੰਡ ਬਘੋਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਰੀ ਲੜਕੀ ਕੋਮਲਪ੍ਰੀਤ ਕੌਰ (18) ਅਤੇ ਭਤੀਜੀ ਹਰਲੀਨ ਕੌਰ (16) ਪਿੰਡ ਤੋਂ ਸਕੂਟਰੀ ਤੇ ਸਵਾਰ ਹੋ ਕੇ ਨੇੜਲੇ ਪਿੰਡ ਸ਼ੇਖੂਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਜਾ ਰਹੀਆਂ ਸਨ ਕਿ ਪਿੰਡ ਬਘੌਰਾ ਨੇੜੇ ਹੀ ਬਹਾਦਰਗੜ੍ਹ ਸਾਈਡ ਤੋਂ ਆ ਰਹੇ ਤੇਜ-ਰਫਤਾਰ ਟਰੱਕ ਨੰ. PB -11 CP-2197 ਦੇ ਡਰਾਈਵਰ ਨੇ ਲਾ ਪਰਵਾਹੀ ਨਾਲ ਲਿਆ ਕੇ ਉਨ੍ਹਾਂ ਵਿੱਚ ਮਾਰਿਆ। ਜੋ ਕੀ ਐਕਸੀਡੈਂਟ ਵਿੱਚ ਮੇਰੀ ਲੜਕੀ ਕੋਮਲਪ੍ਰੀਤ ਦੀ ਮੌਤ ਹੋ ਗਈ ਅਤੇ ਭਤੀਜੀ ਹਰਲੀਨ ਕੌਰ ਗੰਭੀਰ ਰੂਪ ਵਿੱਚ ਜਖਮੀ ਹੋ ਗਈ। ਜਿਸ ਦੀ ਤਿੰਨ ਥਾਵਾਂ ਤੋਂ ਲੱਤ ਟੁੱਟ ਗਈ ਹੈ। ਜੋ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਨੇ ਦੁੱਖੀ ਹਿਰਦੇ ਨਾਲ ਭਾਵੁਕ ਹੁੰਦਿਆਂ ਦੱਸਿਆ ਕਿ ਮੇਰੀ ਲੜਕੀ ਆਈ ਲਾਈਟਸ ਕਰ ਰਹੀ ਸੀ ਜਦੋਂ ਕਿ ਮੇਰੀ ਭਤੀਜੀ ਦਸਵੀਂ ਜਮਾਤ ਵਿੱਚ ਪੜ੍ਹਦੀ ਹੈ। ਦੱਸਣਯੋਗ ਹੈ ਜ਼ਖ਼ਮੀ ਲੜਕੀ ਦੇ ਪਿਤਾ ਦੀ ਲਗਭਗ ਚਾਰ ਮਹੀਨੇ ਪਹਿਲਾਂ ਸਵਰਗਵਾਸ ਹੋ ਗਏ ਸਨ। ਪੁਲਿਸ ਨੇ 279, 304-A, 338, 427 ਆਈ.ਪੀ.ਸੀ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।
News 28 June,2023
ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਨਿਸ਼ਾਨੇ ਉੱਤੇ ਆਇਆ ਸੁਰੱਖਿਆ ਸੁਪਰਵਾਈਜ਼ਰ
ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਨਿਸ਼ਾਨੇ ਉੱਤੇ ਆਇਆ ਸੁਰੱਖਿਆ ਸੁਪਰਵਾਈਜ਼ਰ -ਜਾਅਲ੍ਹੀ ਹਾਜ਼ਰੀਆਂ ਲਗਾ ਕੇ ਤਨਖਾਹਾਂ ਲੈਣ ਵਾਲਾ ਮੁਲਾਜ਼ਮ ਬਰਖਾਸਤ ਪਟਿਆਲਾ- 2023/06/27-- ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਿੱਚ 'ਸੁਰੱਖਿਆ ਸੁਪਰਵਾਈਜ਼ਰ' ਵਜੋਂ ਤਾਇਨਾਤ ਕਰਮਚਾਰੀ ਦੀਆਂ ਸੇਵਾਵਾਂ ਨੂੰ, ਉਸ ਉੱਤੇ ਲੱਗੇ ਅਤੇ ਜਾਂਚ ਦੌਰਾਨ ਸਾਬਿਤ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ, ਬਰਖ਼ਾਸਤ ਕਰ ਦਿੱਤਾ ਗਿਆ ਹੈ। ਰੁਪਿੰਦਰ ਸਿੰਘ ਨਾਮਕ ਇਸ ਕਰਮਚਾਰੀ ਉੱਪਰ ਦੋਸ਼ ਲੱਗੇ ਸਨ ਕਿ ਉਹ ਦੋ ਵਿਅਕਤੀਆਂ ਦੀ ਫ਼ਰਜ਼ੀ ਹਾਜ਼ਰੀ ਲਗਾ ਕੇ ਉਨ੍ਹਾਂ ਦੀ ਤਨਖਾਹ ਲੈਂਦਾ ਰਿਹਾ ਹੈ। ਯੂਨੀਵਰਸਿਟੀ ਪ੍ਰਬੰਧਨ ਵੱਲੋਂ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਵਿੱਚ ਉਸ ਉੱਤੇ ਲੱਗੇ ਦੋਸ਼ ਸਿੱਧ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਜਣਾ ਇਸ ਕਰਮਚਾਰੀ ਦਾ ਆਪਣਾ ਪੁੱਤਰ ਗੁਰਪ੍ਰੀਤ ਸਿੰਘ ਸੀ ਜੋ 2017 ਤੋਂ ਨਿਊਜ਼ੀਲੈਂਡ ਦਾ ਸ਼ਹਿਰੀ ਹੈ ਪਰ ਉਸ ਦੀ ਫ਼ਰਜ਼ੀ ਹਾਜ਼ਰੀ ਰਾਹੀਂ ਉਸ ਨੂੰ ਸੁਰੱਖਿਆ ਅਮਲੇ ਦਾ ਕਰਮਚਾਰੀ ਦਰਸਾ ਕੇ 2015 ਤੋਂ 2021 ਤੱਕ ਉਸ ਦੀ ਤਨਖਾਹ ਇਸ ਕਰਮਚਾਰੀ ਰੁਪਿੰਦਰ ਸਿੰਘ ਵੱਲੋਂ ਪ੍ਰਾਪਤ ਕੀਤੀ ਜਾਂਦੀ ਰਹੀ। ਇਹ ਦੋਸ਼ ਉਸ ਵੱਲੋਂ ਜਾਂਚ ਦੌਰਾਨ ਕਬੂਲ ਕਰ ਲਿਆ ਗਿਆ। ਦੂਜੇ ਮਾਮਲੇ ਵਿੱਚ ਰੁਪਿੰਦਰ ਸਿੰਘ ਨੇ ਆਪਣੇ ਗੁਆਂਢ ਰਹਿੰਦੀ ਇੱਕ ਔਰਤ ਕੁਲਦੀਪ ਕੌਰ ਦਾ ਨਾਮ ਸੁਰੱਖਿਆ ਅਮਲੇ ਦੀ ਕਰਮਚਾਰੀ ਵਜੋਂ ਵਰਤਦਿਆਂ ਉਸ ਦੀ ਫ਼ਰਜ਼ੀ ਹਾਜ਼ਰੀ ਰਾਹੀਂ 2019 ਤੋਂ 2021 ਤੱਕ ਤਨਖਾਹ ਪ੍ਰਾਪਤ ਕੀਤੀ। ਇਸ ਕੇਸ ਵਿੱਚ ਦੋਸ਼ ਕਬੂਲ ਕਰਨ ਪੱਖੋਂ ਉਸ ਨੇ ਸ਼ੁਰੂਆਤੀ ਪੱਧਰ ਉੱਤੇ ਇਨਕਾਰ ਕੀਤਾ ਪਰ ਜਾਂਚ ਦੌਰਾਨ ਜਦੋਂ ਵੱਖ-ਵੱਖ ਸਬੂਤਾਂ ਸਮੇਤ ਪੁਖ਼ਤਾ ਜਾਣਕਾਰੀ ਉਸ ਦੇ ਸਾਹਮਣੇ ਰੱਖੀ ਗਈ ਤਾਂ ਉਸ ਨੇ ਇਸ ਬਾਰੇ ਵੀ ਸਵੀਕਾਰ ਕਰ ਲਿਆ। ਜਾਂਚ ਦੌਰਾਨ ਜਦੋਂ ਕੁਲਦੀਪ ਕੌਰ ਨਾਲ਼ ਸੰਪਰਕ ਕੀਤਾ ਗਿਆ ਤਾਂ ਇਹ ਜਾਣਕਾਰੀ ਨਿੱਕਲ਼ ਕੇ ਸਾਹਮਣੇ ਆਈ ਕਿ ਉਹ ਘਰੇਲੂ ਕੰਮ ਕਾਜ ਵਾਲ਼ੀ ਇੱਕ ਔਰਤ ਹੈ ਅਤੇ ਉਸ ਨੂੰ ਇਸ ਬਦਲੇ ਰੁਪਿੰਦਰ ਸਿੰਘ ਕੋਲ਼ੋਂ 1000 ਰੁਪਏ ਪ੍ਰਤੀ ਮਹੀਨਾ ਮਿਲਦਾ ਸੀ। ਯੂਨੀਵਰਸਿਟੀ ਵਿਖੇ ਕਾਨੂੰਨ ਵਿਭਾਗ ਤੋਂ ਅਧਿਆਪਕ ਡਾ. ਮੋਨਿਕਾ ਆਹੂਜਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਸਮੇਤ ਕੁੱਲ ਤਿੰਨ ਮੈਂਬਰੀ ਕਮੇਟੀ ਵੱਲੋਂ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਇਸ ਕਰਮਚਾਰੀ ਉੱਤੇ ਲੱਗੇ ਦੋਸ਼ ਸਿੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਕਮੇਟੀ ਨੇ ਹੋਰ ਪੱਖਾਂ ਤੋਂ ਜਾਂਚ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਰੁਪਿੰਦਰ ਸਿੰਘ ਦੇ ਮਾਮਲੇ ਵਿੱਚ ਉਨ੍ਹਾਂ ਤੋਂ ਜਾਅਲ੍ਹੀ ਹਾਜ਼ਰੀਆਂ ਰਾਹੀਂ ਕਮਾਈ ਗਈ ਰਕਮ ਦੀ ਵਸੂਲੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕਿਸੇ ਵੀ ਪੱਧਰ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ ਅਤੇ ਇਸ ਮਾਮਲੇ ਨੂੰ ਯੂਨੀਵਰਸਿਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਕੜੀ ਵਜੋਂ ਸਮਝਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਗੇ ਜਾਂਚ ਜਾਰੀ ਹੈ।
News 28 June,2023
ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ
ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ ਚੰਡੀਗੜ੍ਹ, 27 ਜੂਨ, 2023: ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦਾ ਉਸਨੂੰ ਕੋਈ ਪਛਤਾਵਾ ਨਹੀਂ ਹੈ। ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸਨੇ ਹੀ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। ਉਸਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦਾ ਫੈਸਲਾ ਉਸਦਾ ਇਕੱਲੇ ਦਾ ਨਹੀਂ ਸੀ ਬਲਕਿ ਪੂਰੀ ਟੀਮ ਦਾ ਸੀ। ਉਹਨਾਂ ਕਿਹਾ ਕਿ ਮੂਸੇਵਾਲਾ ਸਾਡੇ ਵਿਰੋਧੀਆਂ ਨਾਲ ਰਲਿਆ ਹੋਇਆ ਸੀ ਤੇ ਸਾਡੇ ਕਈ ਸਾਥੀਆਂ ਦੇ ਕਤਲ ਵਿਚ ਉਸਦਾ ਪੂਰਾ ਯੋਗਦਾਨ ਸੀ। ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ ਅਸੀਂ ਫਿਲਮ ਸਟਾਰ ਸਲਮਾਨ ਖਾਨ ਨੂੰ ਜ਼ਰੂਰ ਮਾਰਨਗੇ ਕਿਉਂਕਿ ਉਸਨੇ ਬਿਸ਼ਨੋਈ ਸਮਾਜ ਦਾ ਬਹੁਤ ਨਿਰਾਦਰ ਕੀਤਾ ਹੈ। ਉਸਨੇ ਇਹ ਵੀ ਕਿਹਾ ਕਿ ਮੂਸੇਵਾਲਾ ਬਹੁਤ ਜ਼ਿਆਦਾ ਪੈਸਾ ਕਮਾ ਸੀ ਤੇ ਤਾਕਤ ਹੰਢਾ ਰਿਹਾ ਸੀ। ਉਹ ਅਕਸਰ ਐਸਐਸਪੀ ਤੇ ਡੀਜੀਪੀ ਵਰਗੇ ਅਹੁਦੇਦਾਰਾਂ ਨਾਲ ਬੈਠਦਾ ਸੀ ਤੇ ਹਮੇਸ਼ਾ ਹੰਕਾਰ ਵਿਚ ਰਹਿੰਦਾ ਸੀ।
News 27 June,2023
ਪੰਜਾਬੀ ਯੂਨੀਵਰਸਿਟੀ ਦੀ ਭ੍ਰਿਚਟਾਚਾਰ ਵਿਰੋਧੀ ਮੁਹਿੰਮ ਵਿੱਚ ਨਵਾਂ ਮਾਮਲਾ
ਨੰਬਰ ਲਗਾਉਣ ਦੇ ਪੈਸੇ ਲੈਂਦੀ ਅਧਿਆਪਕ ਰੰਗੇ ਹੱਥੀਂ ਕਾਬੂ ਪਟਿਆਲਾ 2023/06/27- ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਨੇ ਪੇਪਰ ਦੇ ਨੰਬਰ ਵਧਾਉਣ ਲਈ ਪੈਸੇ ਲੈਂਦੀ ਅਧਿਆਪਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਰੰਗੇ ਹੱਥੀਂ ਫੜੀ ਗਈ ਅਧਿਆਪਕ ਆਪਣੇ ਪਤੀ ਅਤੇ ਬੱਚੇ ਸਮੇਤ ਕਾਰ ਵਿੱਚ ਇੱਕ ਵਿਦਿਆਰਥੀ ਤੋਂ ਨੰਬਰ ਵਧਾਉਣ ਦੇ 3500 ਰੁਪਏ ਲੈਣ ਆਈ ਸੀ। ਜਦੋਂ ਉਹ ਕਾਰ ਵਿੱਚ ਵਿਦਿਆਰਥੀ ਨੂੰ ਉਸ ਦੀ ਉੱਤਰ ਪੱਤਰੀ ਦਿਖਾ ਰਹੀ ਸੀ ਤਾਂ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਕੋਲੋਂ ਸਬੂਤ ਵਜੋਂ ਉੱਤਰ ਪੱਤਰੀ ਜਬਤ ਕਰ ਲਈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਅਕਾਦਮਿਕ ਅਤੇ ਪ੍ਰਬੰਧਨ ਦੇ ਖੇਤਰ ਵਿੱਚ ਆਰੰਭ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਅੱਜ ਇਸ ਅਧਿਆਪਕ ਨੂੰ ਵਿਦਿਆਰਥੀ ਤੋਂ ਉਸ ਦੇ ਨੰਬਰ ਵਧਾਉਣ/ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਨੂੰ ਕਿਸੇ ਭਰੋਸੇਯੋਗ ਸੂਤਰ ਦੇ ਹਵਾਲੇ ਤੋਂ ਇਹ ਖ਼ਬਰ ਪ੍ਰਾਪਤ ਹੋਈ ਸੀ ਕਿ ਦੇਸ ਭਗਤ ਕਾਲਜ ਬਰੜਵਾਲ਼ ਵਿਖੇ ਤਾਇਨਾਤ ਸਹਾਇਕ ਪ੍ਰੋਫ਼ੈਸਰ (ਐਡਹਾਕ) ਤਰੁਣੀ ਬਾਲਾ ਵੱਲੋਂ ਇੱਕ ਵਿਦਿਆਰਥੀ ਨੂੰ ਫ਼ੋਨ ਜ਼ਰੀਏ ਸੰਪਰਕ ਕਰ ਕੇ ਕਿਹਾ ਗਿਆ ਸੀ ਕਿ ਜੇ ਉਹ ਆਪਣੇ ਬੀ.ਏ. ਅੰਗਰੇਜ਼ੀ ਦੇ ਨੰਬਰ ਵਧਾਉਣੇ ਚਾਹੁੰਦਾ ਹੈ ਤਾਂ ਉਸ ਨੂੰ ਪਟਿਆਲ਼ੇ ਦੇ ਪੁਰਾਣੇ ਬੱਸ ਅੱਡੇ ਉੱਤੇ ਆ ਕੇ ਮਿਲੇ। ਇਸ ਗੱਲਬਾਤ ਦੀ ਫ਼ੋਨ ਰਿਕਾਰਡਿੰਗ ਇੱਕ ਹੋਰ ਵਿਦਿਆਰਥੀ ਵੱਲੋਂ ਯੂਨੀਵਰਸਿਟੀ ਨੂੰ ਮੁਹੱਈਆ ਕਰਵਾਈ ਗਈ ਸੀ। ਇਸ ਰਿਕਾਰਡਿੰਗ ਦੇ ਅਧਾਰ ਉੱਤੇ ਤੁਰੰਤ ਕਾਰਵਾਈ ਕਰਦਿਆਂ ਯੂਨੀਵਰਸਿਟੀ ਵੱਲੋਂ ਆਪਣੇ ਪ੍ਰੀਖਿਆ ਸ਼ਾਖਾ ਅਤੇ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲ਼ੀ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਨੇ ਅਧਿਆਪਕ ਵੱਲੋਂ ਦਿੱਤੇ ਗਏ ਸਮੇਂ ਅਤੇ ਸਥਾਨ ਉੱਤੇ ਛਾਪਾ ਮਾਰਿਆ ਤਾਂ ਇਸ ਅਧਿਆਪਕ ਅਤੇ ਸੰਬੰਧਤ ਵਿਦਿਆਰਥੀ ਨੂੰ ਯੂਨੀਵਰਸਿਟੀ ਦੀ ਉੱਤਰ-ਪੱਤਰੀ ਸਮੇਤ ਕਾਬੂ ਕਰ ਲਿਆ। ਪ੍ਰੋ. ਅਰਵਿੰਦ ਨੇ ਇਸ ਕਾਰਵਾਈ ਲਈ ਸੰਬੰਧਤ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਮਸਲੇ ਉੱਤੇ ਕਾਰਵਾਈ ਕਰਦਿਆਂ ਜਿੱਥੇ ਯੂਨੀਵਰਸਿਟੀ ਪ੍ਰਬੰਧਨ ਇਸ ਕੇਸ ਨੂੰ ਤੁਰੰਤ ਜੱਗ ਜ਼ਾਹਿਰ ਕਰ ਰਿਹਾ ਹੈ ਉੱਥੇ ਨਾਲ਼ ਹੀ ਅਗਲੇਰੀ ਕਾਰਵਾਈ ਲਈ ਇਸ ਕੇਸ ਨੂੰ ਪੁਲਿਸ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਪਹਿਲਾ ਕੇਸ ਹੈ ਜੋ ਅਥਾਰਿਟੀ ਦੇ ਧਿਆਨ ਵਿੱਚ ਆਇਆ ਹੈ ਅਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਇਸ ਕਾਰਵਾਈ ਦੌਰਾਨ ਪੂਰੀ ਚੌਕਸੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ ਜੋ ਟੈਲੀਫੋਨ ਦੀ ਰਿਕਾਰਡਿੰਗ ਸਮੇਤ ਪੁਲਿਸ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।
News 27 June,2023
ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ 'ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ ਚੰਡੀਗੜ੍ਹ, 27 ਜੂਨ: ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।
News 27 June,2023
ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 27 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 27 June,2023
ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਚੋਰੀ ਵਿਰੁਧ ਚਲਾਈ ਵਿਸ਼ੇਸ਼ ਮੁਹਿੰਮ
ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ* ਪਾਵਰਕੌਮ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40 ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ* ਪਟਿਆਲਾ 26 ਜੂਨ,2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਰਾਜ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ। *ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਮੌਸਮ ਦੇ ਵਿੱਚ ਵੀ ਜਾਰੀ ਰਹੇਗੀ।* ਬਿਜਲੀ ਚੋਰੀ ਨੂੰ ਰੋਕਣ ਲਈ ਇਸ ਵਿਸ਼ੇਸ਼ ਮੁਹਿੰਮ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਅਤੇ ਖੇਤੀਬਾੜੀ ਖੇਤਰ ਜਿਥੇ ਜਾਲੀ ਟਿਊਬਵੈਲ ਕੁਨੈਕਸ਼ਨ ਚਲ ਰਹੇ ਹਨ, ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਵਿੱਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀ ਬਿਜਲੀ ਖਪਤਕਾਰਾਂ ਵਿਰੁਧ ਜ਼ੁਰਮਾਨੇ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ,ਪਰ ਬਿਜਲੀ ਚੋਰੀ ਕਰਨ ਵਾਲਿਆਂ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਾਵਰਕੌਮ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਸਾਝੇ ਤੋਰ ਤੇ ਛਾਪੇਮਾਰੀ ਦੌਰਾਨ ਪਿਛਲੇ ਦੋ ਦਿਨਾਂ ਵਿੱਚ 451 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਕਰਨ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਕਰਨ ਦੇ ਦੋਸ਼ ਲਈ 40, ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਭਗਤਾ ਭਾਈਕਾ, ਧਰਮਕੋਟ, ਸ੍ਰੀ ਮੁਕਤਸਰ ਸਾਹਿਬ (ਉਪਨਗਰ), ਜਲਾਲਾਬਾਦ, ਮਲੋਟ (ਸਿਟੀ) ਗੁਰੂ ਹਰਸਹਾਏ (ਉਪਨਗਰ) ਤਲਵੰਡੀ ਸਾਬੋ ਅਤੇ ਬਠਿੰਡਾ ਦੇ 219 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ 6.60 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਅਸਟੇਟ ਯੂ 1 ਅਤੇ 2 ਦੇ 33 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਕਰਨ ਵਾਲੇ 12 ਖਪਤਕਾਰਾਂ ਨੂੰ 7.1 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਮੁਹਾਲੀ ਅਤੇ ਮਨੀ ਮਾਜਰਾ ਇਲਾਕਿਆਂ ਦੇ 199 ਬਿਜਲੀ ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 2 ਲੱਖ ਰੁਪਏ ਜ਼ੁਰਮਾਨਾ ਕੀਤਾ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
News 26 June,2023
ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ
ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ ਇੰਫਾਲ, 25 ਜੂਨ ਮਨੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐੱਲ) ਜਥੇਬੰਦੀ ਦੇ 12 ਦਹਿਸ਼ਤਗਰਦਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਇਨ੍ਹਾਂ ਸਾਰਿਆਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਅਧਿਕਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ 1500 ਦੇ ਕਰੀਬ ਲੋਕਾਂ ਤੇ ਸਥਾਨਕ ਆਗੂਆਂ ਦੇ ਹਜੂਮ ਨੇ ਜਦੋਂ ਸੁਰੱਖਿਆ ਬਲਾਂ ਨੂੰ ਘੇਰਾ ਪਾ ਕੇ ਅੱਗੇ ਵਧਣ ਤੋਂ ਰੋਕਿਆ ਤਾਂ ਸਲਾਮਤੀ ਦਸਤਿਆਂ ਨੇ ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ। ਰੱਖਿਆ ਤਰਜਮਾਨ ਮੁਤਾਬਕ ਫੌਜ ਤੇ ਅਸਾਮ ਰਾਈਫਲਜ਼ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ਨਿੱਚਰਵਾਰ ਰਾਤ ਨੂੰ ਪੂਰਬੀ ਇੰਫਾਲ ਜ਼ਿਲ੍ਹੇ ਦੇ ਇਥਾਮ ਪਿੰਡ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕੇਵਾਈਕੇਐੱਲ ਕੇਡਰ ਦੇ 12 ਕਾਰਕੁਨਾਂ ਨੂੰ ਹਥਿਆਰਾਂ ਤੇ ਹੋਰ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ ਅਖੌਤੀ ਲੈਫਟੀਨੈਂਟ ਕਰਨਲ ਮੋਈਰਾਂਗਥਮ ਤਾਂਬਾ ਉਰਫ਼ ਉੱਤਮ ਵੀ ਸ਼ਾਮਲ ਹੈ। ਤਰਜਮਾਨ ਨੇ ਕਿਹਾ ਕਿ ਉੱਤਮ ਸਾਲ 2015 ਵਿੱਚ 6ਵੀਂ ਡੋਗਰਾ ਬਟਾਲੀਅਨ ਨੂੰ ਘੇਰਾ ਪਾ ਕੇ ਕੀਤੇ ਮੁਕਾਬਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ। ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰਨ ਮਗਰੋਂ ਸੁਰੱਖਿਆ ਬਲ ਮੌਕੇ ਤੋਂ ਬਰਾਮਦ ਹਥਿਆਰਾਂ ਤੇ ਗੋਲੀਸਿੱਕਾ ਲੈ ਕੇ ਉਥੋਂ ਚਲੇ ਗਏ।
News 25 June,2023
ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ ਪਟਿਆਲਾ, 25 ਜੂਨ: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570 ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ 'ਤੇ ਆਉਂਦੇ ਜਗਦੀਪ ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ 'ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜਿਸ ਆਧਾਰ 'ਤੇ ਇੰਚਾਰਜ ਚੌਂਕੀ ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
News 25 June,2023
ਪੰਜਾਬ ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਇੱਕ ਸੰਚਾਲਕ ਪਿਸਤੌਲ ਸਮੇਤ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਅਤੇ ਧਮਕੀ ਭਰੀਆਂ ਕਾਲਾਂ ਕਰਨ ਵਾਲੇ ਇੱਕ ਹੋਰ ਸੰਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਐਸ.ਏ.ਐਸ. ਨਗਰ, 25 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟੀ.ਡੀ.ਆਈ. ਵੈਲਿੰਗਟਨ ਸਿਟੀ, ਸੈਕਟਰ-117, ਮੋਹਾਲੀ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਿਰੋਹ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ (19) ਵਾਸੀ ਮਲੋਆ ਚੰਡੀਗੜ੍ਹ ਵਜੋਂ ਹੋਈ ਹੈ ਜੋ ਸਥਾਨਕ ਸੈਲੂਨ ਵਿੱਚ ਕੰਮ ਕਰਦਾ ਸੀ। ਪੁਲੀਸ ਟੀਮਾਂ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਮਿਲਣ ਉਪਰੰਤ, ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਖੁਫੀਆ ਜਾਣਕਾਰੀ ਇਕੱਠੀ ਕਰਨ ਉਪਰੰਤ, ਪੁਲਿਸ ਟੀਮਾਂ ਨੂੰ ਮੁੱਖ ਸ਼ੱਕੀ ਵਜੋਂ ਵਿਸ਼ਾਲ ਕੁਮਾਰ ਅਤੇ ਪਿੰਡ ਘੰਗਰੋਲੀ, ਸਮਾਣਾ, ਪਟਿਆਲਾ ਦੇ ਵਾਸੀ ਉਸ ਦੇ ਸਾਥੀ ਕਸ਼ਮੀਰ ਸਿੰਘ ਉਰਫ਼ ਬੌਬੀ ਦੀ ਪਛਾਣ ਕਰਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਉਪਰੰਤ, ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀਆਂ ਸੰਭਾਵਿਤ ਛੁਪਣਗਾਹਾਂ 'ਤੇ ਛਾਪੇਮਾਰੀ ਕੀਤੀ ਅਤੇ ਟੀਡੀਆਈ ਵੈਲਿੰਗਟਨ ਸਿਟੀ ਤੋਂ ਵਿਸ਼ਾਲ ਕੁਮਾਰ ਨੂੰ, ਜਦੋਂ ਉਹ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਮਿਲਣ ਜਾ ਰਿਹਾ ਸੀ, ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਏ.ਆਈ.ਜੀ. ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਦਾ ਸੀ ਅਤੇ ਧਮਕੀਆਂ ਦਿੰਦਾ ਸੀ, ਜਦੋਂਕਿ ਵਿਸ਼ਾਲ ਇਨ੍ਹਾਂ ਵਿਅਕਤੀਆਂ ਤੋਂ ਫਿਰੌਤੀ ਦੀ ਰਕਮ ਵਸੂਲਣ ਲਈ ਉਨ੍ਹਾਂ ਨੂੰ ਡਰਾਉਂਦਾ ਧਮਕਾਉਂਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਾਲ ਕੁਮਾਰ ਅਤੇ ਕਸ਼ਮੀਰ ਉਰਫ਼ ਬੌਬੀ ਨੇ "ਸਕੱਲ" ਕਲੱਬ, ਮੋਹਾਲੀ ਦੇ ਮਾਲਕ ਤੋਂ ਪੈਸੇ ਵਸੂਲ ਕਰਨ ਲਈ 11 ਮਈ, 2023 ਨੂੰ ਉਸਦੇ ਘਰ 'ਤੇ ਹਮਲਾ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫ.ਆਈ.ਆਰ ਨੰ. 10 ਮਿਤੀ 24-06-2023 ਨੂੰ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
News 25 June,2023
ਭਾਖੜਾ ’ਚ ਟਰੈਕਟਰ ਡਿੱਗਣ ਕਾਰਨ ਤਿੰਨ ਔਰਤਾਂ ਰੁੜ੍ਹੀਆਂ
ਭਾਖੜਾ ’ਚ ਟਰੈਕਟਰ ਡਿੱਗਣ ਕਾਰਨ ਤਿੰਨ ਔਰਤਾਂ ਰੁੜ੍ਹੀਆਂ ਮੂਨਕ, 24 ਜੂਨ ਪਿੰਡ ਹਰੀਗੜ੍ਹ ਗੈਹਲਾਂ ਕੋਲ ਟਰੈਕਟਰ ਭਾਖੜਾ ਨਹਿਰ ਵਿੱਚ ਡਿੱਗਣ ਕਾਰਨ ਇੱਕ ਲੜਕੀ ਅਤੇ ਦੋ ਔਰਤਾਂ ਪਾਣੀ ਵਿੱਚ ਰੁੜ੍ਹ ਗਈਆਂ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਨੂੰ ਚਲਾਉਣ ਵਾਲਾ ਨੌਜਵਾਨ ਅਪਾਹਜ ਸੀ। ਜ਼ਿਕਰਯੋਗ ਹੈ ਕਿ ਟੋਹਾਣਾ-ਮੂਨਕ ਰੋਡ ’ਤੇ ਪਿੰਡ ਹਰੀਗੜ੍ਹ ਗੈਹਲਾਂ ਅਤੇ ਮਨਿਆਣਾ ਨੇੜੇ ਔਰਤਾਂ ਖੇਤਾਂ ਵਿੱਚ ਝੋਨਾ ਲਾ ਰਹੀਆਂ ਸਨ। ਟਰੈਕਟਰ ਦਾ ਡਰਾਈਵਰ ਕੰਮ ਵਿੱਚ ਰੁੱਝਿਆ ਹੋਣ ਕਾਰਨ ਸਾਬਕਾ ਸਰਪੰਚ ਸੰਤ ਰੂਪ ਸਿੰਘ ਦੇ ਖੇਤਾਂ ਵਿੱਚ ਝੋਨਾ ਲਾਉਣ ਲਈ ਉਥੋਂ ਇੱਕ ਨੌਜਵਾਨ ਝੋਨੇ ਦੀ ਪਨੀਰੀ ਤੇ ਔਰਤਾਂ ਨੂੰ ਟਰੈਕਟਰ ’ਤੇ ਬਿਠਾ ਕੇ ਲੈ ਗਿਆ। ਕੁਝ ਔਰਤਾਂ ਨੂੰ ਟਰੈਕਟਰ ਦੇ ਪਿੱਛੇ ਕਲਟੀਵੇਟਰ ’ਤੇ ਬਿਠਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਲਾਉਣ ਵਾਲਾ ਨੌਜਵਾਨ ਅਪਾਹਜ ਸੀ। ਨੌਜਵਾਨ ਜਿਵੇਂ ਹੀ ਟਰੈਕਟਰ ਲੈ ਕੇ ਨਹਿਰ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਉਲਾਰ ਹੋ ਕੇ ਨਹਿਰ ਵਿੱਚ ਡਿੱਗ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੀਬ 11 ਔਰਤਾਂ ਅਤੇ ਡਰਾਈਵਰ ਰਾਮਫਲ ਸਿੰਘ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਦੋ ਔਰਤਾਂ ਗੀਤਾ ਪਤਨੀ ਸੁਖਚੈਨ ਸਿੰਘ, ਕਮਲੇਸ਼ ਪਤਨੀ ਗੁਰਮੀਤ ਸਿੰਘ ਤੇ ਇਕ ਲੜਕੀ ਪਾਇਲ ਪੁੱਤਰੀ ਕਾਲਾ ਸਿੰਘ ਪਾਣੀ ਦੇ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਈਆਂ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦਾ ਕੋਈ ਥਹੁ ਪਤਾ ਨਹੀਂ ਲੱਗਿਆ। ਉਧਰ, ਨਹਿਰ ਵਿੱਚੋਂ ਕੱਢੀਆਂ ਗਈਆਂ ਔਰਤਾਂ ਨੂੰ ਟੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਿੱਥੇ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ। ਡੀਐੱਸਪੀ ਮੂਨਕ ਮਨੋਜ ਗੋਰਸੀ ਤੇ ਐੱਸਐੱਚਓ ਖਨੌਰੀ ਸੋਰਭ ਸਭਰਵਾਲ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ
News 24 June,2023
ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ
ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਉਸ 'ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਦੇ ਸਾਥੀ ਰਾਹੁਲ ਭਾਰਗਵ ਨੂੰ ਪਹਿਲਾਂ ਹੀ 28 ਮਾਰਚ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
News 24 June,2023
ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ
ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ ਭਿੱਖੀਵਿੰਡ, 24 ਜੂਨ 2023 : ਬੇਸ਼ੱਕ ਦੇਸ਼ ਭਾਰਤ ਦੀਆਂ ਸੁਰੱਖਿਆ ਫੋਰਸਾਂ ਸਰਹੱਦਾਂ ਤੇ ਦਿਨ ਰਾਤ ਪਹਿਰਾ ਦੇ ਕੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਨਾਕਾਮ ਕਰਨ ਲਈ ਯਤਨਸ਼ੀਲ ਹਨ, ਪਰ ਸਮਾਜ ਵਿਰੋਧੀ ਲੋਕ ਰਾਤ ਵੇਲੇ ਲੁਕ-ਛੁਪ ਕੇ ਡਰੋਨ ਰਾਹੀ ਮਾਰੂ ਨਸ਼ਿਆਂ ਨੂੰ ਭੇਜ ਕੇ ਸਰਹੱਦੀ ਵਸਦੇ ਲੋਕਾਂ ਦੇ ਬੱਚਿਆਂ ਨੂੰ ਤਬਾਹ ਕਰਨ ਲਈ ਜ਼ੋਰ ਲਾ ਰਹੇ ਹਨ। ਦੱਸਣਯੋਗ ਹੈ ਕਿ ਸਰਹੱਦੀ ਸੁਰੱਖਿਆ ਬਲ ਬੀਐੱਸਐੱਫ ਅਤੇ ਪੰਜਾਬ ਪੁਲਿਸ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੁਬਲੀ ਸਮੇਤ ਪੁਲਿਸ ਦੇ ਜਵਾਨਾਂ ਵੱਲੋਂ ਪਿੰਡ ਲਾਖਣਾ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਸਰਚ ਅਭਿਆਨ ਦੌਰਾਨ ਦੀਦਾਰ ਸਿੰਘ ਪੁੱਤਰ ਇੰਦਰ ਸਿੰਘ ਦੇ ਖੇਤਾਂ ਵਿਚੋਂ ਡੀਜੀ ਮੈਟਰਿਸ ਕੰਪਨੀ ਚੀਨ ਦਾ ਬਣਿਆ ਡਰੋਨ ਬਰਾਮਦ ਹੋਇਆ, ਜਦੋਂ ਕੇ ਡਰੋਨ ਤੋਂ ਇਲਾਵਾ ਹੋਰ ਕੁਝ ਬਰਾਮਦ ਨਹੀਂ ਹੋਇਆ। ਸਬ ਡਵੀਜ਼ਨ ਭਿੱਖੀਵਿੰਡ ਦੇ ਡਿਪਟੀ ਸੁਪਰਡੈਂਟ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਪੁਲਿਸ ਥਾਣਾ ਵਲਟੋਹਾ ਵਿਖੇ ਐਫ਼ ਆਈ ਆਰ ਨੰਬਰ 70, 24/06/23 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ
News 24 June,2023
ਅੰਨ੍ਹੇਵਾਹ ਫਾਈਰਿੰਗ, ਵਿਅਕਤੀ ਦੀ ਮੌਤ
ਆੜ੍ਹਤੀਏ ਦੀ ਦੁਕਾਨ 'ਤੇ ਅੰਨ੍ਹੇਵਾਹ ਫਾਈਰਿੰਗ, ਵਿਅਕਤੀ ਦੀ ਮੌਤ ਤਲਵੰਡੀ ਭਾਈ, 24 ਜੂਨ 2023- ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਇੱਕ ਆੜ੍ਹਤੀਏ ਦੀ ਦੁਕਾਨ ਤੇ ਅਣਪਛਾਤਿਆਂ ਵਲੋਂ ਫ਼ਾਈਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਚਿੱਟੇ ਦਿਨੇ ਬਾਈਕ ਸਵਾਰ ਅਣਪਛਾਤਿਆਂ ਵਲੋਂ ਤਲਵੰਡੀ ਭਾਈ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅੰਮ੍ਰਿਤ ਲਾਲ ਛਾਬੜਾ ਦੀ ਦੁਕਾਨ ਤੇ ਅੰਨ੍ਹੇਵਾਹ ਫ਼ਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਆੜ੍ਹਤੀਆ ਤਾਂ ਦੁਕਾਨ ਵਿਚ ਨਹੀਂ ਸੀ, ਪਰ ਹਮਲਾਵਰਾਂ ਵਲੋਂ ਕੀਤੀ ਗਈ ਫ਼ਾਈਰਿੰਗ ਦੌਰਾਨ ਇੱਕ ਬੇਕਸੂਰਾ ਵਿਅਕਤੀ ਮਾਰਿਆ। ਦੂਜੇ ਪਾਸੇ ਰੋਸ ਵਜੋਂ ਅੱਜ ਤਲਵੰਡੀ ਭਾਈ ਪੂਰਾ ਬੰਦ ਹੈ ਅਤੇ ਇਨਸਾਫ਼ ਦੀ ਮੰਗ ਕਰਦਿਆਂ ਹੋਇਆ ਲੋਕ ਕਹਿ ਰਹੇ ਹਨ ਕਿ, ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ।
News 24 June,2023
ਬਟਾਲਾ 'ਚ ਮੁੜ ਵਾਪਰੀ ਵੱਡੀ ਵਾਰਦਾਤ
ਸ਼ੋਅਰੂਮ ਮਾਲਕ ਸਮੇਤ 3 ਜਣਿਆਂ ਨੂੰ ਮਾਰੀਆਂ ਗੋਲੀਆਂ ਬਟਾਲਾ, 24 ਜੂਨ 2023: ਬਟਾਲਾ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਟਾਲਾ ਦੇ ਸਿਟੀ ਰੋਡ ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਸ਼ੋਅਰੂਮ ਮਾਲਕ ਰਾਜੀਵ ਮਹਾਜਨ, ਅਨਿਲ ਮਹਾਜਨ ਅਤੇ ਮਾਨਵ ਮਹਾਜਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
News 24 June,2023
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਨਜ਼ਰੀਏ ਤੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ 471 ਪੁਲਿਸ ਟੀਮਾਂ ਨੇ 2758 ਏ.ਟੀ.ਐਮਜ਼ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕਰਕੇ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਜਸ਼ੀਲਤਾ ਦੀ ਕੀਤੀ ਸਮੀਖਿਆ ਸੀ.ਪੀ.ਐਸ./ਐਸ.ਐਸਜ਼ ਨੂੰ ਸੰਵੇਦਨਸ਼ੀਲ ਥਾਵਾਂ ਦੇ ਆਸ-ਪਾਸ ਗਸ਼ਤ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ : ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 24 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਲਈ ਢੁਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਚੈਕਿੰਗ ਲੁੱਟ-ਖੋਹ ਦੀ ਵੱਧ ਸੰਭਾਵਨਾ ਵਾਲੀਆਂ ਥਾਵਾਂ ਜਿਵੇਂ ਪੈਟਰੋਲ ਪੰਪਾਂ ਅਤੇ ਏ.ਟੀ.ਐਮਜ਼ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ , ਕਿਉਂ ਜੋ ਅਜਿਹੀਆਂ ਥਾਵਾਂ ਅਕਸਰ ਸਮਾਜ ਵਿਰੋਧੀ ਤੱਤਾਂ ਦੇ ਨਿਸ਼ਾਨੇ ਤੇ ਹੁੰਦੀਆਂ ਹਨ ਅਤੇ ਲੁੱਟ-ਖੋਹ ਦਾ ਖਤਰਾ ਬਣਿਆ ਰਹਿੰਦਾ ਹੈ। ਉਨਾਂ ਕਿਹਾ ਕਿ ਅਜਿਹੀਆਂ ਸਾਰੀਆਂ ਇਕਾਈਆਂ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਰੇਕ ਪੁਲਿਸ ਥਾਣੇ ਵਿੱਚੋਂ ਇੱਕ ਟੀਮ ਤਾਇਨਾਤ ਕੀਤੀ ਗਈ ਸੀ। ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਕਿ ਸਾਰੇ ਏ.ਟੀ.ਐਮ ਅਤੇ ਪੈਟਰੋਲ ਪੰਪਾਂ ’ਤੇ ਸੀਸੀਟੀਵੀ ਕੈਮਰੇ ਲੱਗੇ ਹੋਣ ਅਤੇ ਨਿਗਰਾਨੀ ਲਈ ਚੌਕੀਦਾਰ/ਸੁਰੱਖਿਆ ਗਾਰਡ ਤਾਇਨਾਤ ਹੋਵੇ। ਉਕਤ ਕਾਰਵਾਈ ਦੌਰਾਨ ਘੱਟੋ-ਘੱਟ 471 ਪੁਲਿਸ ਟੀਮਾਂ, ਜਿਨ੍ਹਾਂ ਵਿੱਚ 3000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 2758 ਏਟੀਐਮ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਾਹਸਾਨੀ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
News 24 June,2023
ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ ਮਾਡਿਊਲ ਚੰਡੀਗੜ/ਅੰਮਿ੍ਰਤਸਰ, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼ ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅੰਮਿ੍ਰਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮਿ੍ਰਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ। ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।
News 22 June,2023
ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ
900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਪਟਿਆਲਾ 22 ਜੂਨ, 2023 ਪੀ.ਐਸ.ਪੀ.ਸੀ.ਐਲ. ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਨਾਲ ਸਾਂਝੇ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ ਹੈ ਅਤੇ ਇਸ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਰਾਹੀਂ ਕੀਤਾ। ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਲਹਿਰਾਗਾਗਾ, ਮੂਨਕ, ਰਾਮਪੁਰਾ ਫੂਲ, ਮਾਨਸਾ, ਰਾਏਕੋਟ, ਭਾਈ ਭਗਤਾ, ਨਕੋਦਰ, ਅਮਰਕੋਟ ਅਤੇ ਤਰਨਤਾਰਨ ਖੇਤਰਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ 900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਆਦਿ ਦੇ ਦੋਸ਼ਾਂ ਤਹਿਤ 117 ਬਿਜਲੀ ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ.ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਵਿਰੁੱਧ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
News 22 June,2023
ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
- 3 ਲੋਕਾਂ ਦੀ ਮੌਤ ਗੁਰਦਾਸਪੁਰ , 22 ਜੂਨ 2023- ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਨਜ਼ਦੀਕ ਬੀਤੀ ਸ਼ਾਮ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ ਰਿਹਾ ਸੀ, ਤਾਂ ਪਿੰਡ ਔਲਖ ਦੇ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਜਿਸ ਦੇ ਨਾਲ ਮੋਟਰ ਸਾਈਕਲ ਤੇ ਦੋ ਔਰਤਾਂ ਵੀ ਸਵਾਰ ਸਨ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਮੋਟਰਸਾਈਕਲ ਸਵਾਰ ਦੋ ਔਰਤਾਂ ਤੇ ਇਕ ਵਿਅਕਤੀ ਮੌਕੇ ਤੇ ਹੀ ਦਮ ਤੋੜ ਗਏ।ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਉਧਰ ਮ੍ਰਿਤਕਾਂ ਦੀ ਪਹਿਚਾਣ ਰਸ਼ਪਾਲ ਸਿੰਘ ਵਾਸੀ ਪਿੰਡ ਔਲਖ , ਸੋਨੀਆ ਵਾਸੀ ਪਿੰਡ ਔਲਖ ਅਤੇ ਰਿੰਪੀ ਵਾਸੀ ਪਿੰਡ ਧੰਨੇ ਚੀਮੇ ਵਜੋਂ ਹੋਈ ਹੈ। ਮ੍ਰਿਤਕਾਂ ਦੇ ਰਿਸਤੇਦਾਰ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਚ ਇਕ ਬਜ਼ੁਰਗ ਦਾ ਦੇਹਾਂਤ ਹੋਇਆ ਸੀ ਜਿਸ ਦੇ ਅੰਤਿਮ ਸੰਸਕਾਰ ਚ ਇਹ ਤਿੰਨੇ ਵੀ ਆਏ ਅਤੇ ਮੁੜ ਇਸ ਦੁੱਖ ਦੇ ਮਾਹੌਲ ਚ ਜਦ ਉਹ ਵਾਪਸ ਘਰ ਜਾ ਰਹੇ ਸਨ ਤਾਂ ਤੇਜ ਰਫਤਾਰ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸਾ ਇਹਨਾਂ ਭਿਆਨਕ ਸੀ ਕਿ ਤਿੰਨਾਂ ਜੀਆ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਸ ਮਾਮਲੇ ਚ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੀ ਪੁਲੀਸ ਚੌਕੀ ਹਰਚੋਵਾਲ ਦੇ ਪੁਲਸ ਕਰਮਚਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ। ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
News 22 June,2023
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ
ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ ਚੰਡੀਗੜ੍ਹ, 22 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 22 June,2023
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ ਚੰਡੀਗੜ੍ਹ/ਮੋਹਾਲੀ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ। ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ। ਦੂਜਾ ਦੋਸ਼ੀ ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
News 21 June,2023
ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ. ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ। ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ 'ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
News 21 June,2023
ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ
ਚੰਡੀਗੜ੍ਹ
ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ
Exclusive ਰਿਪੋਰਟ ਆਈ ਸਾਹਮਣੇ
ਦਲਾਲਾਂ ਨੂੰ ਵੀ ਨਹੀਂ ਬਖਸ਼ੇਗੀ ਵਿਜੀਲੈਂਸ
- - - - - - - -
ਲਿਸਟਾਂ ਜਨਤਕ ਹੋਣ ਤੋਂ ਬਾਅਦ ਤਹਿਸ਼ੀਲਦਾਰਾਂ ਦਾ ਵੱਡਾ ਫੈਸਲਾ
ਕਲ੍ਹ ਤੋਂ ਪੰਜਾਬ ਦੀਆਂ ਤਹਿਸ਼ੀਲਾਂ ਚ ਨਹੀਂ ਹੋਣਗੀਆਂ ਰਜਿਸਟਰੀਆਂ
ਯੂਨੀਅਨ ਦੀ ਮੀਟਿੰਗ ਜਾਰੀ, ਹੋਰ ਫੈਸਲੇ ਜਲਦ

ਲਾਪਤਾ 20 ਸਾਲਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ
16 ਜੂਨ ਦੀ ਸਵੇਰ ਨੂੰ ਰਿਸ਼ਤੇਦਾਰਾਂ ਨੇ ਪਟੇਲ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ ਕੈਨੇਡਾ: ਕੈਨੇਡੀਅਨ ਪੁਲੀਸ ਨੂੰ ਗੁਜਰਾਤ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ, ਜੋ ਪਿਛਲੇ ਹਫ਼ਤੇ ਪੱਛਮੀ ਮੈਨੀਟੋਬਾ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਪੁਲੀਸ ਸੂਤਰਾਂ ਨੇ ਕਿਹਾ ਕਿ ਵਿਸ਼ਯ ਪਟੇਲ ਦੀ ਲਾਸ਼ ਐਤਵਾਰ ਨੂੰ ਬਰੈਂਡਨ ਸ਼ਹਿਰ ਦੇ ਪੂਰਬ ਵੱਲ ਅਸਨੀਬੋਇਨ ਨਦੀ ਅਤੇ ਹਾਈਵੇਅ 110 ਪੁਲ ਦੇ ਨੇੜੇ ਮਿਲੀ। 16 ਜੂਨ ਦੀ ਸਵੇਰ ਨੂੰ ਰਿਸ਼ਤੇਦਾਰਾਂ ਨੇ ਪਟੇਲ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ।
News 20 June,2023
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ
ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ ਕੈਨੇਡਾ - ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਨਿੱਝਰ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ। ਫਿਲਹਾਲ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਜੁਟਾਉਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਮ੍ਰਿਤਕ ਦੀ ਅਧਿਕਾਰਤ ਪਛਾਣ ਦੀ ਪ੍ਰਕਿਰਿਆ ਵੀ ਜਾਰੀ ਹੈ। ਖੁਫੀਆ ਏਜੰਸੀ ਦੇ ਸੂਤਰਾਂ ਅਨੁਸਾਰ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਖੁਫੀਆ ਸੂਤਰਾਂ ਅਨੁਸਾਰ ਨਿੱਝਰ ਪਿਛਲੇ ਇਕ ਸਾਲ ਵਿਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ। ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਰਿਹਾਇਸ਼ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਸੀ।
News 19 June,2023
ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ
ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਮਾਲੇਰਕੋਟਲਾ --ਗ੍ਰਿਫ਼ਤਾਰ ਥਾਣਾ ਸਦਰ ਅਹਿਮਦਗੜ੍ਹ ਵਿੱਚ ਤਾਇਨਾਤ ਇੱਕ ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਮਾਲੇਰਕੋਟਲਾ ਦੀ ਇੱਕ ਅਦਾਲਤ ਨੇ ਨਿਆਂਇਕ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਜਿੱਥੇ ਕਿ ਥਾਣੇਦਾਰ ਦਾ ਨਾਮ ਗੁਰਮੇਲ ਸਿੰਘ ਦੱਸਿਆ ਜਾ ਰਿਹਾ ਹੈ। ਉਸ ’ਤੇ ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਹੈ। ਦਰਅਸਲ ਇਸ ਮਾਲਖਾਨੇ ਦਾ ਇੰਚਾਰਜ ਮੁੱਖ ਮੁਨਸ਼ੀ ਗੁਰਸੇਵਕ ਸਿੰਘ ਇੱਕ ਦਿਨ ਦੀ ਟ੍ਰੇਨਿੰਗ ’ਤੇ ਗਿਆ ਹੋਇਆ ਸੀ ਓਦੋਂ ਦੀ ਮੌਕਾ ਵੇਖਕੇ ਇਸ ਚੋਰੀ ਨੂੰ ਅੰਜ਼ਾਮ ਦਿੱਤਾ ਗਿਆ। ਇਸ ਸਬੰਧੀ ਦਰਜ ਕੇਸ ਮੁਤਾਬਕ ਜਦੋਂ ਮੁੱਖ ਮੁਨਸ਼ੀ ਗੁਰਸੇਵਕ ਸਿੰਘ ਟ੍ਰੇਨਿੰਗ ਤੋਂ 14 ਜੂਨ ਨੂੰ ਵਾਪਸ ਆਇਆ ਤਾਂ ਉਸ ਨੂੰ ਮਾਲਖਾਨੇ ਦੀ ਅਲਮਾਰੀ ਦੀਆਂ ਚਾਬੀਆਂ ਨਹੀਂ ਮਿਲੀਆਂ ਜਿਸ ਵਿੱਚ ਵੱਖ ਵੱਖ ਕੇਸਾਂ ਨਾਲ ਸਬੰਧਤ ਫਾਈਲਾਂ ਤੇ ਦਸਤਾਵੇਜ਼ ਹਨ। ਜਦੋਂ ਮੁਨਸ਼ੀ ਨੇ ਅਲਮਾਰੀ ਖੋਲ੍ਹੀ ਤਾਂ ਉਸ ਵਿੱਚੋਂ ਡਰੱਗ ਮਨੀ ਦੇ 42000 ਅਤੇ ਇੱਕ ਹੋਰ ਕੇਸ ਦੇ ਦਸ ਹਜ਼ਾਰ ਰੁਪਏ ਗਾਇਬ ਸਨ। ਜਦੋਂ ਸ਼ਿਕਾਇਤਕਰਤਾ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਗੁਰਮੇਲ ਸਿੰਘ ਅਲਮਾਰੀ ਨੂੰ ਫਰੋਲਦਾ ਤੇ ਕਥਿਤ ਪੈਸੇ ਚੋਰੀ ਕਰਦਾ ਨਜ਼ਰ ਆਇਆ। ਇਸ ਮਗਰੋਂ ਸ਼ੁੱਕਰਵਾਰ ਨੂੰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਹਾਲ ਦੀ ਘੜੀ ਚੋਰੀ ਕੀਤੀ ਗਈ ਰਕਮ ਵਿੱਚੋਂ ਸਿਰਫ਼ ਛੇ ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। SHO ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਨੌਕਰੀ ਤੋਂ ਸਸਪੈਂਡ ਕੀਤੇ ਜਾਣ ਦੀ ਸਿਫਾਰਸ਼ ਕੀਤੀ ਗਈ ਹੈ। ਪੁਲਿਸ ਮਹਿਕਮੇ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
News 19 June,2023
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ਚੰਡੀਗੜ੍ਹ, 19 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
News 19 June,2023
ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ ‘ਤੇ ਕੱਸਿਆ ਸ਼ਿਕੰਜਾ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ, ਜਿਨਾਂ ‘ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ/ਐਸਐਸਪੀਜ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ। ਪੁਲਿਸ ਦੀਆਂ 132 ਟੀਮਾਂ, ਜਿਨਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ। ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ ਪੁਲਿਸ ਬਲ ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।
News 18 June,2023
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫਿਲੇ 'ਤੇ ਹਮਲਾ ਹੋਣ ਦਾ ਸਮਾਚਾਰ
ਆਪ ਨੇਤਾਵਾਂ ਨੇ ਕਿਹਾ : ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ ਦਿੱਲੀ , 18 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਿਲੇ ਉਪਰ ਅੱਜ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਦੋਵਾਂ ਮੁੱਖ ਮੰਤਰੀਆਂ 'ਤੇ ਹਮਲਾ ਕਰਨ ਦਾ ਦਾਅਵਾ ਆਪ ਪਾਰਟੀ ਨੇ ਖੁਦ ਕੀਤਾ ਹੈ। ਨੇਤਾਵਾਂ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲੇ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਯੂਥ ਕਾਂਗਰਸ ਦੇ ਵਰਕਰਾਂ ਨੇ ਕੀਤਾ ਹੈ, ਜਿਨ੍ਹਾਂ ਨੇ ਲਾਠੀਆਂ ਦੇ ਨਾਲ ਲੈਸ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਕਰਨ ਦਾ ਦੋਸ਼ ਹੈ। ਉਕਤ ਨੇਤਾ ਸ੍ਰੀ ਗੰਗਾਨਗਰ ਵਿਖੇ ਇੱਕ ਜਨ ਸਭਾ ਨੂੰ ਸੰਬੋਧਲ ਕਰਨ ਗਏ ਸਨ, ਜਿਨ੍ਹੇ ਇਹ ਹਮਲਾ ਕਰਨ ਦਾ ਦੋਸ਼ ਹੈ।
News 18 June,2023
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧਿਕ ਨੈੱਟਵਰਕਾਂ ਨੂੰ ਨੇਸਤੇ-ਨਾਬੂਤ ਕਰਨ ਲਈ ਵਚਨਬੱਧ - ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਮੌਕਾ ਵਾਰਦਾਤ ’ਤੇ ਵਰਤੇ ਦੋ ਪਿਸਤੌਲ ਅਤੇ ਮਿ੍ਰਤਕ ਜੌਹਰੀ ਦਾ ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਬਰਾਮਦ - ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ। ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।
News 18 June,2023
ਡਾਕੂ ਹਸੀਨਾ ਮੋਨਾ ਤੇ ਉਹਦਾ ਪਤੀ ਗ੍ਰਿਫਤਾਰ
ਲੁਧਿਆਣਾ ਲੁੱਟ ਕਾਂਡ; ਲੁਧਿਆਣਾ, 17 ਜੂਨ 2023- ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਬਾਰੇ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਕਰੀਬ 6 ਲੁਟੇਰਿਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ।
News 17 June,2023
ਕਸ਼ਮੀਰ ਦੇ ਕੁਪਵਾੜਾ ’ਚ ਕੰਟਰੋਲ ਰੇਖਾ ’ਤੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਵਿਦੇਸ਼ੀ ਅਤਿਵਾਦੀ ਮਾਰੇ
ਜੁਮਾਗੁੰਡ ਖੇਤਰ ਵਿਚ ਅਪਰੇਸ਼ਨ ਸ਼ੁਰੂ ਕੀਤਾ, ਜੋ ਤੜਕੇ ਮੁਕਾਬਲੇ ਵਿਚ ਬਦਲ ਗਿਆ ਦਿੱਲੀ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ’ਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅੱਜ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਜੁਮਾਗੁੰਡ ਖੇਤਰ ਵਿਚ ਅਪਰੇਸ਼ਨ ਸ਼ੁਰੂ ਕੀਤਾ, ਜੋ ਤੜਕੇ ਮੁਕਾਬਲੇ ਵਿਚ ਬਦਲ ਗਿਆ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕੀਤਾ,‘ਮੁਕਾਬਲੇ ’ਚ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਇਲਾਕੇ 'ਚ ਤਲਾਸ਼ੀ ਜਾਰੀ ਹੈ।’
News 16 June,2023
ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ
ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਫਰੀਦਕੋਟ, 16 ਜੂਨ 2023 - ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਟਾਇਮ ਪਾਇਲਟ ਗੱਡੀ ਦੇ ਨਾਲ ਨਹੀਂ ਸਨ। ਮੋਟਰਸਾਈਕਲ ਸਵਾਰ ਪਿੰਡ ਝੋਟੀਵਾਲਾ ਦੇ ਵਸਨੀਕ ਸਨ। ਇਹ ਹਾਦਸਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਕੋਲ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਨਾਲ ਲੈਂ ਕੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਰੋਮਾਣਾ ਨੇ ਇੱਕ ਵੀਡੀਓ ਰਾਹੀਂ ਪਿੰਡ ਝੋਟੀਵਾਲਾ ਦੇ ਦੋ ਲੋਕਾਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਨੂੰ ਜਲਦ ਤੋਂ ਜਲਦੀ ਦੋਸ਼ੀ ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਐਕਸੀਡੈਂਟ ਵਾਲੀ ਜਗ੍ਹਾ ਤੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ।
News 16 June,2023
ਬਾਲਗ ਪਹਿਲਵਾਨਾਂ ਦੇ ਮਾਮਲੇ 'ਚ ਦੋਸ਼ ਪੱਤਰ ਦਾਖ਼ਲ
ਪੋਕਸੋ ਐਕਟ ਤਹਿਤ ਰਜ ਮਾਮਲਾ ਹਟਾਉਣ ਦੀ ਕੀਤੀ ਸਿਫ਼ਾਰਸ਼ ਨਵੀਂ ਦਿੱਲੀ, 15 ਜੂਨ -ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਨੂੰ ਨਾਬਾਲਗ ਪਹਿਲਵਾਨ ਨਾਲ ਜਿਨਸੀ ਸ਼ੋਸ਼ਣ ਮਾਮਲੇ 'ਚ ਕਲੀਨ ਚਿੱਟ ਦਿੰਦਿਆਂ ਪੋਕਸੋ ਤਹਿਤ ਦਰਜ ਕੇਸ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ, ਜਦਕਿ ਦੂਜੇ ਮਾਮਲੇ 'ਚ ਜਿਸ 'ਚ 6 ਬਾਲਗ ਔਰਤ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ, ਰਾਊਜ਼ ਐਵੇਨਿਊ ਕੋਰਟ 'ਚ ਤਕਰੀਬਨ 1000 ਸਫ਼ਿਆਂ ਦਾ ਦੋਸ਼ਪੱਤਰ ਦਾਇਰ ਕੀਤਾ ਗਿਆ ਹੈ, ਜਿਸ 'ਚ ਦੋਸ਼ੀਆਂ ਵਜੋਂ ਸਹਾਇਕ ਸਕੱਤਰ ਵਿਨੋਦ ਤੋਮਰ ਦਾ ਨਾਂਅ ਵੀ ਸ਼ਾਮਿਲ ਹੈ | ਦਿੱਲੀ ਪੁਲਿਸ ਨੇ ਨਾਬਾਲਗ ਪਹਿਲਵਾਨ ਦੇ ਮਾਮਲੇ 'ਚ 550 ਸਫ਼ਿਆਂ ਦੀ ਕੈਂਸੀਲੇਸ਼ਨ ਰਿਪੋਰਟ 'ਚ ਕਿਹਾ ਹੈ ਕਿ ਪੋਕਸੋ ਦੀ ਸ਼ਿਕਾਇਤ ਨੂੰ ਲੈ ਕੇ ਕੋਈ ਸਬੂਤ ਨਹੀਂ ਮਿਲਿਆ ਹੈ | ਪੁਲਿਸ ਨੇ ਇਹ ਵੀ ਕਿਹਾ ਹੈ ਕਿ ਪੋਕਸੋ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਭਾਵ ਪੀੜਤਾ ਅਤੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ 'ਚ ਕੈਂਸੀਲੇਸ਼ਨ ਰਿਪੋਰਟ ਦਾਖਲ ਕੀਤੀ, ਜਿਸ 'ਚ ਬਿ੍ਜਭੂਸ਼ਨ ਦੇ ਖ਼ਿਲਾਫ਼ ਪੋਕਸੋ ਤਹਿਤ ਦਰਜ ਕੇਸ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ | ਜ਼ਿਕਰਯੋਗ ਹੈ ਕਿ 7 ਔਰਤ ਪਹਿਲਵਾਨਾਂ ਜਿਸ 'ਚ ਇਕ ਨਾਬਾਲਗ ਪਹਿਲਵਾਨ ਵੀ ਸ਼ਾਮਿਲ ਸੀ, ਨੇ 21 ਅਪ੍ਰੈਲ ਨੂੰ ਦਿੱਲੀ ਪੁਲਿਸ ਨੂੰ ਬਿ੍ਜਭੂਸ਼ਨ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ | ਇਸ ਮਾਮਲੇ 'ਚ ਪੁਲਿਸ ਨੇ 28 ਅਪ੍ਰੈਲ ਨੂੰ ਬਿ੍ਜਭੂਸ਼ਨ ਖ਼ਿਲਾਫ਼ ਦੋ ਮਾਮਲੇ ਇਕ ਨਾਬਾਲਗ ਪਹਿਲਵਾਨ ਅਤੇ ਦੂਜਾ 6 ਬਾਲਗ ਪਹਿਲਵਾਨਾਂ ਦਾ ਮਾਮਲਾ ਦਰਜ ਕੀਤਾ ਗਿਆ | ਨਾਬਾਲਗ ਦੀ ਸ਼ਿਕਾਇਤ 'ਤੇ ਪੋਕਸੋ ਐਕਟ ਤਹਿਤ ਦਰਜ ਮਾਮਲੇ 'ਚ ਪਹਿਲਾਂ ਨਾਬਾਲਗ ਨੇ ਬਿ੍ਜਭੂਸ਼ਨ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ ਪਰ ਬਾਅਦ 'ਚ ਇਸ ਨੂੰ ਭੇਦਭਾਵ ਕਰਨ ਦਾ ਦੋਸ਼ ਕਹਿ ਦੇ ਮਾਮਲਾ ਦਰਜ ਕੀਤਾ ਸੀ | ਪਟਿਆਲਾ ਹਾਊਸ ਕੋਰਟ 'ਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ | 6 ਬਾਲਗ ਔਰਤ ਪਹਿਲਵਾਨਾਂ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਰਾਊਜ਼ ਐਵੇਨਿਊ ਕੋਰਟ 'ਚ 1082 ਸਫ਼ਿਆਂ ਦਾ ਦੋਸ਼ਪੱਤਰ ਦਾਇਰ ਕੀਤਾ | ਇਸ ਦੋਸ਼ਪੱਤਰ 'ਚ ਬਿ੍ਜਭੂਸ਼ਨ ਅਤੇ ਵਿਨੋਦ ਤੋਮਰ ਨੂੰ ਮੁਜਰਮ ਬਣਾਇਆ ਗਿਆ ਹੈ | ਦੋਸ਼ਪੱਤਰ 'ਚ ਲੱਗੇ ਦੋਸ਼ਾਂ ਮੁਤਾਬਿਕ ਦੋਵਾਂ ਨੂੰ ਫਿਲਹਾਲ ਗਿ੍ਫ਼ਤਾਰ ਕਰਨ ਦੀ ਲੋੜ ਨਹੀਂ ਹੈ | ਮਾਹਰਾਂ ਮੁਤਾਬਿਕ ਦੋਸ਼ਪੱਤਰ ਦਰਜ ਮਾਮਲਿਆਂ 'ਚ ਵੱਧ ਤੋਂ ਵੱਧ 5 ਸਾਲ ਤੱਕ ਦੀ ਹੀ ਸਜ਼ਾ ਹੋ ਸਕਦੀ ਹੈ | ਇਸ ਤੋਂ ਇਲਾਵਾ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਲੋੜ ਨਹੀਂ ਹੈ | ਦਿੱਲੀ ਪੁਲਿਸ ਨੇ ਇਸ ਮਾਮਲੇ 'ਚ ਕੁਝ ਹੋਰ ਜਾਣਕਾਰੀ ਭਾਰਤੀ ਕੁਸ਼ਤੀ ਫੈੱਡਰੇਸ਼ਨ ਤੋਂ ਮੰਗੀ ਹੈ, ਜਿਸ ਦਾ ਜਵਾਬ ਆਉਣ ਤੋਂ ਬਾਅਦ ਪੂਰਕ ਦੋਸ਼ਪੱਤਰ ਦਾਖਲ ਕੀਤਾ ਜਾਵੇਗਾ, ਜਿਸ ਮੁਤਾਬਿਕ ਇਹ ਬਿ੍ਜਭੂਸ਼ਨ ਦੇ ਖ਼ਿਲਾਫ਼ ਦੋਸ਼ਪੱਤਰ ਹੈ, ਫਾਈਨਲ ਰਿਪੋਰਟ ਨਹੀਂ | ਇਸ ਮਾਮਲੇ 'ਚ ਅਗਲੀ ਸੁਣਵਾਈ 22 ਜੂਨ ਨੂੰ ਹੋਵੇਗੀ | ਕਾਂਗਰਸ ਨੇ ਬਿ੍ਜਭੂਸ਼ਨ ਨੂੰ ਦਿੱਲੀ ਪੁਲਿਸ ਵਲੋਂ ਦਿੱਤੀ ਕਲੀਨ ਚਿੱਟ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਨਾ ਸਿਰਫ ਦੋਸ਼ੀਆਂ ਦੇ ਨਾਲ ਖੜ੍ਹੀ ਹੈ, ਸਗੋਂ ਉਨ੍ਹਾਂ ਨੂੰ ਬਚਾ ਵੀ ਰਹੀ ਹੈ
News 16 June,2023
ਲੁਧਿਆਣਾ ਪੁਲਿਸ ਨੇ ਸੀਐਮਐਸ ਡਕੈਤੀ ਮਾਮਲੇ ਵਿੱਚ 75 ਲੱਖ ਰੁਪਏ ਹੋਰ ਬਰਾਮਦ ਕੀਤੇ
ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਲੁਧਿਆਣਾ 15 ਜੂਨ 2023 - ਲੁਧਿਆਣਾ ਪੁਲਿਸ ਨੇ CMS ਕੰਪਨੀ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ 75 ਲੱਖ ਰੁਪਏ ਦੀ ਇੱਕ ਹੋਰ ਰਕਮ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਮਾਮਲੇ ਦੀ ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਘਟਨਾ ਸਬੰਧੀ ਡੀਜੀਪੀ ਪੰਜਾਬ ਵੱਲੋਂ ਸੂਬੇ ਦੀਆਂ ਹੋਰ ਕੰਪਨੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਗਰਾਉਂ ਦੇ ਨਰਿੰਦਰ ਸਿੰਘ ਉਰਫ਼ ਹੈਪੀ ਦੇ ਘਰੋਂ 25 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਜਦਕਿ ਬਾਕੀ 50 ਲੱਖ ਰੁਪਏ ਮਨਜਿੰਦਰ ਸਿੰਘ ਉਰਫ ਮਨੀ ਕੋਲੋਂ ਪੁੱਛਗਿੱਛ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਉਸਦੇ ਘਰ ਦੇ ਸੈਪਟਿਕ ਟੈਂਕ 'ਚੋਂ ਬਰਾਮਦ ਕੀਤੇ ਗਏ। ਜਿਸ 'ਚੋਂ ਕਈ ਨੋਟ ਗਿਲੇ ਮਿਲੇ ਅਤੇ ਬਾਅਦ 'ਚ ਪੁਲਸ ਨੇ ਉਨ੍ਹਾਂ ਨੂੰ ਸੁਕਾ ਦਿੱਤਾ, ਜਿਸ ਦੀ ਵੀਡੀਓ ਵੀ ਪੁਲਸ ਨੇ ਸ਼ੇਅਰ ਕੀਤੀ। ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਐਲਓਸੀ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਉਹ ਵਿਦੇਸ਼ ਭੱਜ ਨਾ ਸਕੇ। ਡੀਜੀਪੀ ਪੰਜਾਬ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਲਈ ਹੈ ਅਤੇ ਉਸ ਤੋਂ ਬਾਅਦ ਹੋਰਨਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਸਬੰਧਤ ਕੰਪਨੀਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ।
News 15 June,2023
ਜੈਪੁਰ-ਅਜਮੇਰ ਹਾਈਵੇ ’ਤੇ ਹੋਏ ਝਗੜੇ ਨੂੰ ਲੈ ਕੇ ਦੋ ਆਈ ਏ ਐਸ ਤੇ ਆਈ ਪੀ ਐਸ ਅਫਸਰਾਂ ਸਮੇਤ 5 ਸਸਪੈਂਡ
ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਜੈਪੁਰ, 15 ਜੂਨ, 2023: ਰਾਜਸਥਾਨ ਵਿਚ ਜੈਪੁਰ-ਅਜਮੇਰ ਹਾਈਵੇ ’ਤੇ ਸਥਿਤ ਰੈਸਟੋਰੈਂਟ ਵਿਚ ਹੋਏ ਝਗੜੇ ਨੂੰ ਲੈ ਕੇ ਇਕ ਆਈ ਏ ਐਸ ਅਫਸਰ ਅਤੇ ਇਕ ਆਈ ਪੀ ਐਸ ਅਫਸਰ ਸਮੇਤ 5 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਝਗੜਾ ਐਤਵਾਰ ਦੀ ਰਾਤ ਨੂੰ ਹੋਇਆ ਸੀ ਜੋ ਰੈਸਟੋਰੈਂਟ ਦੇ ਸੀ ਸੀ ਟੀ ਵੀ ਕੈਮਰਿਆਂ ਵਿਚ ਕੈਦ ਹੋ ਗਿਆ। ਐਨ ਡੀ ਟੀ ਵੀ ਦੀ ਰਿਪੋਰਟ ਮੁਤਾਬਕ ਇਹ ਵੀਡੀਓ ਵਾਇਰਲ ਹੋ ਗਈ ਜਿਸ ਵਿਚ ਲੋਕ ਇਕ ਦੂਜੇ ’ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਵਿਚ ਅਜਮੇਰ ਡਵੈਲਪਮੈਂਟ ਅਥਾਰਟੀ ਦੇ ਕਮਿਸ਼ਨਰ ਗਿਰੀਧਰ ਅਤੇ ਗੰਗਾਪੁਰ ਸਿਟੀ ਪੁਲਿਸ ਵਿਚ ਓ ਐਸ ਡੀ ਵਜੋਂ ਤਾਇਨਾਤ ਆਈ ਪੀ ਐਸ ਅਫਸਰ ਸੁਸ਼ੀਲ ਕੁਮਾਰ ਬਿਸ਼ਨੋਈ, ਇਕ ਕਾਂਸਟੇਬਲ ਤੇ ਦੋ ਹੋਰ ਸਰਕਾਰੀ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏਹਨ। ਇਹ ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਤੇ ਇਹ ਰੈਸਟੋਰੈਂਟ ਦੇ ਬਾਹਰ ਬਾਥਰੂਮ ਦੀਵਰਤੋਂ ਵਾਸਤੇ ਰੁਕ ਗਏ। ਜਦੋਂ ਇਹਨਾਂ ਨੇ ਸਟਾਫ ਨੂੰ ਬਾਥਰੂਮ ਖੋਲ੍ਹਣ ਵਾਸਤੇ ਕਿਹਾ ਤਾਂ ਇਹਨਾਂ ਨੇ ਅੱਗੋਂ ਝਗੜਨਾ ਸ਼ੁਰੂ ਕਰ ਦਿੱਤਾ ਅਤੇ ਆਈ ਪੀ ਐਸ ਅਫਸਰ ਨੇ ਬਾਹਰ ਬੁਨੈਣ ਵਿਚ ਘੁੰਮ ਰਹੇ ਸਟਾਫ ਨੂੰ ਚਪੇੜ ਮਾਰ ਦਿੱਤੀ। ਜਦੋਂ ਰੈਸਟੋਰੈਂਟ ਮੁਲਾਜ਼ਮ ਅੱਗੋਂ ਪੈ ਨਿਕਲੇ ਤਾਂ ਆਈ ਪੀ ਐਸ ਅਫਸਰ ਮੌਕੇ ਤੋਂ ਨਿਕਲ ਗਿਆ। ਰੈਸਟੋਰੈਂਟ ਮਾਲਕ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਅਫਸਰ ਕੁਝ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਆਇਆ ਤੇ ਸਾਡੇ ਸਟਾਫ ਨੂੰ ਕੁੱਟਿਆ। ਇਸ ਮਾਮਲੇ ਵਿਚ ਪੰਜ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਪੁਲਿਸ ਮੁਖੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਤੇ ਆਈ ਪੀ ਐਸ ਅਫਸਰ ਬਿਸ਼ਨੋਈ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ।
News 15 June,2023
ਪਠਾਨਕੋਟ ਦੋਹਰਾ ਕਤਲ ਕਾਂਡ ਮਾਮਲਾ: ਦੋਸ਼ੀ ਗ੍ਰਿਫਤਾਰ
ਪਠਾਨਕੋਟ ਪੁਲਿਸ ਨੇ ਵਿਗਿਆਨਕ ਜਾਂਚ ਤਕਨੀਕਾਂ ਅਤੇ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਦੀ ਵਰਤੋਂ ਕਰਦੇ ਹੋਏ ਕੀਤੀ ਗ੍ਰਿਫਤਾਰੀ - ਪੁਲਿਸ ਨੇ ਕਤਲ ਦੇ ਹਥਿਆਰ ਸਮੇਤ ਲੱਖਾਂ ਰੁਪਏ ਦੇ ਚੋਰੀ ਦੇ ਗਹਿਣੇ ਕੀਤੇ ਬਰਾਮਦ ਪਠਾਨਕੋਟ, 15 ਜੂਨ 2023 - ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬੀਤੇ ਸ਼ੁੱਕਰਵਾਰ ਨੂੰ ਹੋਏ ਦੋਹਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੀੜਤ ਰਾਜ ਕੁਮਾਰ ਅਤੇ ਚੰਪਾ ਦੇਵੀ ਨੇ ਇਸ ਘਿਨਾਉਣੇ ਅਪਰਾਧ ਵਿੱਚ ਦੁਖਦਾਈ ਤੌਰ 'ਮਤੇ ਆਪਣੀ ਜਾਨ ਗੁਆ ਦਿੱਤੀ ਸੀ। ਸੂਖਮ ਵਿਗਿਆਨਕ ਜਾਂਚ ਤਕਨੀਕਾਂ ਰਾਹੀਂ, ਪਠਾਨਕੋਟ ਪੁਲਿਸ ਨੇ ਤੇਜ਼ੀ ਨਾਲ ਬਲਵਿੰਦਰ ਸਿੰਘ ਉਰਫ਼ ਕਾਲੂ ਦੀ ਸ਼ਨਾਖਤ ਕਰਕੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਕੰਦਰੋਲੀ ਸਥਿਤ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਦਸੂਹਾ ਤੋਂ ਪਠਾਨਕੋਟ ਵਾਪਸ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਗਿ੍ਫ਼ਤਾਰ ਕੀਤੇ ਵਿਅਕਤੀ ਕੋਲੋਂ ਚੋਰੀ ਕੀਤੇ ਗਹਿਣੇ, ਜਿਸਦੀ ਕੀਮਤ ਲੱਖਾ ਰੁਪਏ ਹੈ ਅਤੇ ਕਤਲ ਵਿੱਚ ਵਰਤਿਆ ਇੱਕ ਘਾਤਕ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਤਫਤੀਸ਼ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਡੀ.ਐਸ.ਪੀ ਰਜਿੰਦਰ ਮਿਨਹਾਸ ਦੀ ਅਗਵਾਈ ਹੇਠ ਐਸ.ਐਚ.ਓ ਸ਼ਾਪੁਰਕੰਡੀ ਸੁਰਿੰਦਰ ਪਾਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਰੀਕੀ ਨਾਲ ਵਾਰਦਾਤ ਵਾਲੀ ਥਾਂ ਤੋਂ ਅਹਿਮ ਸਬੂਤ ਇਕੱਠੇ ਕੀਤੇ ਸਨ। ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕਰਦੇ ਹੋਏ, ਅਧਿਕਾਰੀਆਂ ਨੇ ਤੇਜ਼ੀ ਨਾਲ ਸ਼ੱਕੀ ਦੀ ਪਛਾਣ ਕਰ ਲਈ, ਜੋ ਪਹਿਲਾਂ ਪੀੜਤਾਂ ਦੇ ਘਰ ਵਿੱਚ ਘਰੇਲੂ ਨੌਕਰ ਵਜੋਂ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਸ਼ੀ ਕਾਲੇ ਰੰਗ ਦੀ ਹੌਂਡਾ ਐਕਟਿਵਾ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ, ਜੋ ਪੀੜਤਾਂ ਦੀ ਸੀ। ਬਾਅਦ ਵਿੱਚ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਮ੍ਰਿਤਕ ਦੇ ਕੱਪੜੇ ਪਾ ਲਏ ਸਨ। ਦੋਸ਼ੀ ਵੱਲੋਂ ਚੋਰੀ ਕੀਤੇ ਸਕੂਟਰ ਨੂੰ ਕਾਫੀ ਘੱਟ ਕੀਮਤ ਤੇ ਵੇਚਣ ਦੀ ਕੋਸ਼ਿਸ਼ ਅਸਫਲ ਸਾਬਤ ਹੋਈ, ਜਿਸ ਕਾਰਨ ਉਸ ਨੇ ਵਾਹਨ ਛੱਡ ਦਿੱਤਾ ਸੀ। ਪਠਾਨਕੋਟ ਪੁਲਿਸ ਨੇ ਐਕਟਿਵਾ ਤੋਂ ਖੂਨ ਨਾਲ ਲੱਥਪੱਥ ਕੱਪੜਿਆਂ ਨੂੰ ਸਫਲਤਾਪੂਰਵਕ ਬਰਾਮਦ ਕਰ ਲਿਆ ਸੀ, ਜਿਸ ਨਾਲ ਉਨ੍ਹਾਂ ਦੇ ਕੇਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਖੁਲਾਸਾ ਹੋਇਆ ਕਿ ਮੁਲਜ਼ਮ ਨੇ ਨਿਗਰਾਨੀ ਕੈਮਰਿਆਂ ਤੋਂ ਬਚਣ ਲਈ ਜਾਣਬੁੱਝ ਕੇ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਚੁਣਿਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਦਸੂਹਾ ਦਾ ਦੌਰਾ ਕੀਤਾ ਜਿੱਥੇ ਉਹ ਸ਼ਰਾਬ ਪੀਂਦੇ ਅਤੇ ਫਾਲਤੂ ਖਰਚ ਕਰਦੇ ਹੋਏ ਪਾਇਆ ਗਿਆ ਸੀ। ਕਈ ਟੀਮਾਂ ਦੀ ਸ਼ਮੂਲੀਅਤ ਵਾਲੀ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਤੋਂ ਬਾਅਦ ਪਠਾਨਕੋਟ ਪੁਲਿਸ ਨੇ ਅੱਜ ਸਵੇਰੇ ਰੇਲਵੇ ਸਟੇਸ਼ਨ ਤੋਂ ਬਲਵਿੰਦਰ ਸਿੰਘ ਉਰਫ ਕਾਲੂ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਆਰਥਿਕ ਤੰਗੀ ਅਤੇ ਪੀੜਤਾਂ ਦੇ ਘਰੇਲੂ ਸਮਾਨ ਬਾਰੇ ਜਾਣਕਾਰੀ ਹੋਣ ਕਾਰਨ ਇਹ ਵਾਰਦਾਤ ਕੀਤੀ ਹੈ। ਘਟਨਾ ਉਦੋਂ ਵਾਪਰੀ ਜਦੋਂ ਚੰਪਾ ਦੇਵੀ ਸਬਜ਼ੀ ਖਰੀਦਣ ਲਈ ਘਰੋਂ ਨਿਕਲੀ ਸੀ। ਮੌਕਾ ਦੇਖ ਕੇ ਸ਼ੱਕੀ ਨੇ ਰਾਜ ਕੁਮਾਰ 'ਤੇ ਬਾਗ਼ਬਾਨੀ ਲਈ ਵਰਤੀ ਜਾਂਦੀ ਲੋਹੇ ਦੇ ਰੰਬੇ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਚੰਪਾ ਦੇਵੀ ਦੇ ਵਾਪਸ ਆਉਣ ਤੇ, ਉਹ ਵੀ ਉਸ ਦੇ ਹਿੰਸਕ ਹਮਲੇ ਦਾ ਸ਼ਿਕਾਰ ਹੋ ਗਈ, ਅਤੇ ਪਲਾਸਟਿਕ ਦੇ ਬੈਗ ਨਾਲ ਆਪਣਾ ਸਿਰ ਢੱਕ ਕੇ ਉਨ੍ਹਾਂ ਦਾ ਦਮ ਘੁੱਟ ਦਿੱਤਾ ਗਿਆ ਸੀ। ਦੋਸ਼ੀ ਨੇ ਚੋਰੀ ਦੌਰਾਨ, ਉਸਨੇ ਚੋਰੀ ਕੀਤੇ ਗਹਿਣੇ ਪਠਾਨਕੋਟ ਦੇ ਲਮੀਨੀ ਸਟੇਡੀਅਮ ਦੇ ਨੇੜੇ ਲੁਕਾ ਕੇ ਰੱਖੇ ਸਨ, ਪਛਾਣ ਦੇ ਉਦੇਸ਼ਾਂ ਲਈ ਸਥਾਨ ਦੀ ਨਿਸ਼ਾਨਦੇਹੀ ਕੀਤੀ ਸੀ। ਅਪਰਾਧ ਦੇ ਸਥਾਨ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਵਿੱਚ, ਦੋਸ਼ੀ ਨੇ ਜਾਣਬੁੱਝ ਕੇ ਗੈਸ ਚੁੱਲ੍ਹੇ ਤੇ ਕੜਾਹੀ ਰੱਖ ਕੇ ਗੈਸ ਲੀਕ ਕੀਤੀ ਸੀ। ਪਰ ਮ੍ਰਿਤਕ ਪਰਿਵਾਰ ਵੱਲੋਂ ਆਪਣੀ ਧੀ ਦੇ ਫੋਨ ਆਉਣ ਤੇ ਤੁਰੰਤ ਜਵਾਬ ਦੇਣ ਕਾਰਨ ਵੱਡੀ ਤਬਾਹੀ ਟਲ ਗਈ ਕਿਉਂਕਿ ਉਹ ਦਰਵਾਜ਼ੇ ਖੋਲ੍ਹਣ ਅਤੇ ਖੇਤਰ ਨੂੰ ਹਵਾਦਾਰ ਕਰਨ ਵਿੱਚ ਕਾਮਯਾਬ ਰਹੇ। ਪਠਾਨਕੋਟ ਪੁਲਿਸ ਹੁਣ ਪੀੜਤ ਦੇ ਹੱਥਾਂ ਤੇ ਪਾਏ ਵਾਲਾਂ ਦੇ ਨਮੂਨੇ ਸਮੇਤ ਪੁਖਤਾ ਸਬੂਤ ਇਕੱਠੇ ਕਰਕੇ ਦੋਸ਼ੀ ਦੇ ਖਿਲਾਫ ਇੱਕ ਮਜ਼ਬੂਤ ਕੇਸ ਬਣਾ ਰਹੀ ਹੈ। ਪਠਾਨਕੋਟ ਪੁਲਿਸ ਜਾਂਚ ਦੌਰਾਨ ਸਹਿਯੋਗ ਲਈ ਜਨਤਾ ਦਾ ਧੰਨਵਾਦ ਕਰਨਾ ਚਾਹੁੰਦੀ ਹੈ। ਇਸ ਕੇਸ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੀ ਵਚਨਬੱਧਤਾ ਅਤੇ ਅਣਥੱਕ ਕੋਸ਼ਿਸ਼ਾਂ ਨੇ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਨੇ ਭਾਈਚਾਰੇ ਨੂੰ ਭਰੋਸਾ ਦਿਵਾਇਆ ਹੈ ਕਿ ਲੋਕਾਂ ਦੀ ਸੇਵਾ ਹਰ ਹਾਲਤ ਵਿੱਚ ਕੀਤੀ ਜਾਵੇਗੀ। ਐਸਐਸਪੀ ਖੱਖ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਚਾਹੇ ਘਟਨਾ ਨੂੰ ਰੋਕਣ ਲਈ ਕਿਸੇ ਵੀ ਸੰਭਾਵੀ ਘਰੇਲੂ ਨੌਕਰ ਜਾਂ ਨੌਕਰ ਦੇ ਚਰਿੱਤਰ ਅਤੇ ਪਿਛੋਕੜ ਦੀ ਪੁਲਿਸ ਰਾਹੀਂ ਤਸਦੀਕ ਕਰਨ ਨੂੰ ਯਕੀਨੀ ਬਣਾਉਣ।
News 15 June,2023
ਪੁਲਿਸ ਨੇ ਤੋੜਿਆ ਅੰਤਰਰਾਸ਼ਟਰੀ ਨਾਰਕੋ-ਟੈਰੋਰਿਜ਼ਮ ਦੇ ਵੱਡੇ ਮਡਿਊਲ ਨਾਲ ਜੁੜੇ ਗਿਰੋਹ ਦਾ ਨੈਟਵਰਕ
5 ਨੂੰ ਹੈਰੋਇਨ ,ਡਰਗ ਮਨੀ ਅਤੇ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ ਗੁਰਦਾਸਪੁਰ 15 ਜੂਨ 2023 - ਡਾ: ਨਰਿੰਦਰ ਭਾਰਗਵ, ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ, ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ,ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਵਿਸ਼ੇਸ਼ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਜਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਥਾਣਾ ਸਦਰ ਗੁਰਦਾਸਪੁਰ ਪੁਲਿਸ ਵੱਲੋਂ ਬਬਰੀ ਬਾਈਪਾਸ ਤੇ ਨਾਕਾਬੰਦੀ ਦੌਰਾਨ 1) ਗੁਰਪ੍ਰੀਤ ਸਿੰਘ ਉਰਫ ਸਾਜਨ ਪੁੱਤਰ ਕਰਮ ਸਿੰਘ ਵਾਸੀ ਛੇਹਰਟਾ ਅੰਮ੍ਰਿਤਸਰ, 2) ਦਲਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਭੂਰਾ ਕੋਨਾ ਖੇਮਕਰਨ ਤਰਨਤਾਰਨ, 3) ਰਾਹੁਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਅਤੇ 4) ਨਿਖਲ ਕੁਮਾਰ ਪੁੱਤਰ ਧਰਮਪਾਲ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਸਵਿਫਟ ਡਿਜ਼ਾਇਰ ਕਾਰ ਦੀ ਚੈਕਿੰਗ ਕਰਨ ਤੇ ਕਾਰ ਦੇ ਡੈਸ਼ਬੋਰਡ ਵਿੱਚੋਂ 15 ਗ੍ਰਾਮ ਹੈਰੋਇੰਨ ਅਤੇ 99,400/- ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ-ਟੈਰੋਰਿਜ਼ਮ ਦੇ ਵੱਡੇ ਮਡਿਊਲ ਦਾ ਪਰਦਾਫਾਸ਼ ਕੀਤਾ ਤੇ ਉਕਤ ਦੋਸ਼ੀਆਨ ਦੇ ਖਿਲਾਫ ਮੁਕੱਦਮਾ ਨੰਬਰ 61, ਮਿਤੀ 12.06.2023 ਜੁਰਮ 21(ਬੀ), 27(ਏ)-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਗੁਰਦਾਸਪੁਰ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਦੀ ਥਾਣਾ ਸਦਰ ਅਤੇ ਸੀ.ਆਈ.ਏ ਸਟਾਫ ਵੱਲੋਂ ਬਾਰੀਕੀ ਅਤੇ ਸਖਤੀ ਨਾਲ ਪੁੱਛ-ਗਿੱਛ ਕਰਨ ਤੇ ਉਹਨਾਂ ਦੱਸਿਆ ਕਿ ਸਮਗਲਿੰਗ ਦੇ ਕਾਲੇ ਧੰਦੇ ਦੀ ਪਹਿਲੀ ਪੇਖ ਵਿੱਚ ਕਮਾਏ 39,65,750 ਰੁਪਏ ਤੇ ਮੋਟਰਸਾਈਕਲ ਮੁਲਜ਼ਮ ਨੀਰਜ ਜਸਵਾਲ ਉਰਫ ਰੋਮੀ ਪੁੱਤਰ ਪਵਨ ਜਸਵਾਲ ਵਾਸੀ ਛੇਹਰਟਾ ਅੰਮ੍ਰਿਤਸਰ ਦੇ ਘਰ ਲੁੱਕਾ ਕੇ ਰੱਖੇ ਹਨ। ਜਿਸ ਨੂੰ ਫਰਦ ਇਕਸਾਫ ਰਾਹੀਂ ਬ੍ਰਾਮਦ ਕੀਤੇ ਗਏ। ਦੋਸ਼ੀਆਂ ਦਾ 02 ਦਿਨ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਗਈ। ਜਿਸ ਤੇ ਦੋਸ਼ੀ ਦਲਜੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਭੂਰਾ ਕੋਨਾ ਥਾਣਾ ਖੇਮਕਰਨ ਜਿਲ੍ਹਾ ਤਰਨ ਤਾਰਨ ਦੀ ਨਿਸ਼ਾਨ ਦੇਹੀ ਤੇ 01 ਗਲੋਕ ਪਿਸਟਲ ਸਮੇਤ 02 ਮੈਗਜ਼ੀਨ ਤੇ 08 ਰੌਂਦ, 01 ਪਿਸਟਲ 32 ਬੋਰ ਸਮੇਤ 01 ਮੈਗਜ਼ੀਨ ਤੇ 20 ਰੌਂਦ ਅਤੇ 11 ਬੋਰ ਦੇ 14 ਰੌਂਦ ਬ੍ਰਾਮਦ ਕੀਤੇ। ਪੁੱਛ-ਗਿੱਛ ਤੋਂ ਸਾਹਮਣੇ ਆਇਆ ਹੈ ਕਿ ਇਹ ਸਮੱਗਲਰ ਬਾਰਡਰ ਸਾਂਬਾ ਜੰਮੂ ਤੋਂ ਭਾਰੀ ਮਾਤਰਾ ਵਿੱਚ ਹੈਰੋਇੰਨ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ। ਇਹਨਾਂ ਦੇ ਤਿੰਨ ਸਾਥੀ ਸਾਂਬਾ ਜੰਮੂ ਵਿਖੇ ਹੈਰੋਇੰਨ ਦੀ ਖੇਪ ਲੈ ਕੇ ਗਏ ਹਨ, ਜੋ ਇਸ ਸਬੰਧੀ ਜਿਲ੍ਹਾ ਪੁਲਿਸ ਵੱਲੋਂ ਸਾਂਬਾ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਦੇ ਆਧਾਰ ਤੇ 1) ਜਗਤਾਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮਹਿੰਦੀਪੁਰ ਤਰਨ ਤਾਰਨ, 2) ਸਤਿੰਦਰਪਾਲ ਸਿੰਘ ਪੁੱਤਰ ਦਲਜਿੰਦਰ ਸਿੰਘ ਵਾਸੀ ਰੱਤਕੋ ਤਰਨ ਤਾਰਨ ਅਤੇ 3) ਸਨੀ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਨਾਨਕਪੁਰਾ ਅੰਮ੍ਰਿਤਸਰ ਨੂੰ ਥਾਣਾ ਰਾਮਗੜ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 02 ਕਿਲੋ 08 ਗ੍ਰਾਮ ਹੈਰੋਇੰਨ, 01 ਗਲੋਕ ਪਿਸਟਲ ਅਤੇ ਕ੍ਰੀਬ 01 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਮੁਕੱਦਮਾ ਨੰਬਰ 31/2023 ਜੁਰਮ 307, 392 ਭ:ਦ: 3/25 ਅਸਲਾ ਐਕਟ, 8-21-22-25- 29 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਰਾਮਗੜ੍ਹ ਵਿਖੇ ਦਰਜ ਰਜਿਸਟਰ ਕੀਤਾ। ਦੋਸ਼ੀ ਗੁਰਪ੍ਰੀਤ ਸਿੰਘ ਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਰਾਵਾਂ ਹੇਠ 03 ਮੁਕੱਦਮੇ ਅਤੇ ਦੋਸ਼ੀ ਦਲਜੀਤ ਸਿੰਘ ਦੇ ਖਿਲਾਫ ਪਹਿਲਾ ਵੀ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਖੇਮਕਰਨ ਵਿਖੇ 01 ਮੁਕੱਦਮਾ ਦਰਜ ਹੈ। ਇਹਨਾਂ ਦੀਆਂ ਤਾਰਾਂ ਦੁਬਈ, ਪਾਕਿਸਤਾਨ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਮੱਗਲਰਾ ਨਾਲ ਜੁੜੀਆਂ ਹਨ। ਦੋਸ਼ੀਆਂ ਦੀ ਹੋਰ ਪੁੱਛ-ਗਿੱਛ ਜ਼ਾਰੀ ਹੈ। 8888
News 15 June,2023
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ ਚੰਡੀਗੜ੍ਹ, 15 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ 'ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ। ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 15 June,2023
ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ ਸੀ.ਆਈ.ਏ. ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ
ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸੀ। ਇਸ ਸਬੰਧੀ ਪੁਲਿਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐਚ.ਜੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
News 14 June,2023
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ - ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਦੀ ਗਿਣਤੀ 906 ਤੱੱਕ ਅੱਪੜੀ - ਇੱਕ ਹਫ਼ਤੇ ਵਿੱਚ 308 ਨਸ਼ਾ ਤਸਕਰ/ਸਪਲਾਇਰ 33.73 ਕਿਲੋ ਹੈਰੋਇਨ, 16.12 ਕਿਲੋ ਗਾਂਜਾ, 13.90 ਕਿਲੋ ਅਫੀਮ, 10.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਚੰਡੀਗੜ੍ਹ, 12 ਜੂਨ: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 11147 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1313 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ। ਪੁਲਿਸ ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ ਲਗਾਏ ਅਤੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾ ਕੇੇ 987.75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ 11 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1135.25 ਕਿਲੋਗ੍ਰਾਮ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 731 ਕਿਲੋ ਅਫੀਮ, 840.76 ਕਿਲੋ ਗਾਂਜਾ, 350.40 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ 11 ਮਹੀਨਿਆਂ ਵਿੱਚ ਫੜੇ ਗਏ ਨਸ਼ਾ ਤਸਕਰਾਂ ਕੋਲੋਂ 11.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੌਰਾਨ ਹਫਤਾਵਾਰੀ ਜਾਣਕਾਰੀ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 234 ਐਫਆਈਆਰਜ਼, ਜਿਨ੍ਹਾਂ ਵਿੱਚ 31 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ, ਦਰਜ ਕਰਕੇ 308 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 33.73-ਕਿਲੋਗ੍ਰਾਮ ਹੈਰੋਇਨ, 13.90-ਕਿਲੋ ਅਫੀਮ , 16.12 ਕਿਲੋ ਗਾਂਜਾ, 5.85 ਕੁਇੰਟਲ ਭੁੱਕੀ, 39004 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 906 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
News 12 June,2023
ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਚੰਡੀਗੜ੍ਹ, 9 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 09 June,2023
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ - ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ, 22 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ, ਡੇਰਾਬੱਸੀ ; ਮਨਜੀਤ ਸਿੰਘ ਉਰਫ ਗੁਰੀ ਵਾਸੀ ਖੇੜੀ ਗੁਜਰਾਂ, ਡੇਰਾਬੱਸੀ ; ਅੰਕਿਤ ਵਾਸੀ ਨਰੈਣਪੁਰ , ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨਾਂ ਕੋਲੋਂ 6 ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਚਾਰ ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨਾਂ ਨੂੰ ਲਾਰੈਂਸ ਬਿਸ਼ਨੋਈ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ / ਹਮਲਾ ਕਰਨ ਦਾ ਕੰਮ ਸੌਂਪਿਆ ਸੀ। ਉਨਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰੇ ਦੋਸ਼ੀ ਪੁਰਾਣੇ ਅਪਰਾਧਿਕ ਪਿਛੋਕੜ ( ਹਿਸਟਰੀ ਸ਼ੀਟਰ ) ਵਾਲੇ ਹਨ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਇਰਾਦਾ ਕਤਲ , ਕਾਰ ਖੋਹਣ, ਜਬਰਨ ਵਸੂਲੀ, ਅਸਲਾ ਐਕਟ ਆਦਿ ਸਮੇਤ ਘਿਨਾਉਣੇ ਗੁਨਾਹਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਛੇ ਪਿਸਤੌਲਾਂ ਦੀ ਬਰਾਮਦਗੀ ਦੇ ਇੱਕ ਕੇਸ ਵਿੱਚ ਲੋੜੀਂਦਾ ਸੀ, ਜਿਸ ਕੇਸ ਵਿੱਚ ਉਸਦੇ ਇੱਕ ਸਾਥੀ ਨਿਤੀਸ਼ ਰਾਣਾ, ਨੂੰ ਢਕੋਲੀ ਪੁਲੀਸ ਨੇ ਗਿ੍ਰਫਤਾਰ ਕਰ ਲਿਆ ਸੀ ਅਤੇ ਵਿਸ਼ਾਲ ਉਸ ਸਮੇਂ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਦੋਸ਼ੀ ਵਿਸ਼ਾਲ ਮਾਰਚ 2022 ਵਿੱਚ ਮੋਹਾਲੀ ਸਥਿਤ ਇੱਕ ਪਬ ਐਂਡ ਰੈਸਟੋਰੈਂਟ, ਬਰੀਊ ਬ੍ਰੋਸ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਉਨਾਂ ਕਿਹਾ ਕਿ ਉਸਨੇ ਪੈਸੇ ਵਸੂਲਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਹੋਰ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਥਾਣਾ ਸਿਟੀ ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 384 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
News 22 May,2023
ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼
ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ "ਮਨਿਸਟਰ ਫ਼ਲਾਇੰਗ ਸਕੁਐਡ" ਚੰਡੀਗੜ੍ਹ, 22 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ। ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਿਛਲੇ ਹਫ਼ਤੇ ਗਠਤ ਕੀਤਾ ਗਿਆ "ਮਨਿਸਟਰ ਫ਼ਲਾਇੰਗ ਸਕੁਐਡ" ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ "ਮਨਿਸਟਰ ਫ਼ਲਾਇੰਗ ਸਕੁਐਡ" ਗਠਤ ਕੀਤਾ ਗਿਆ ਸੀ। ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ 'ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ। ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।
News 22 May,2023
* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ *
* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ * ਢਿੱਲੋਂ ਦੇ ਦੋ ਸਾਥੀਆਂ ਉਤੇ ਵੀ ਕੇਸ ਦਰਜ ਚੰਡੀਗੜ੍ਹ 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜਿਲਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ 'ਤੇ ਜਾਇਦਾਦ ਖਰੀਦੀ ਹੈ। ਉਸਨੇ ਅੱਗੇ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
News 16 May,2023
ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 15 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੰਟ ਇੰਜਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਸ਼ੀ ਸੁਪਰਡੰਟ ਇੰਜਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਉਸ ਕੋਲੋਂ ਮੌਕੇ 'ਤੇ ਹੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
News 15 May,2023
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ ਚੰਡੀਗੜ੍ਹ/ਐਸਏਐਸ ਨਗਰ, 7 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ। ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।
News 07 May,2023
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ ਪੱਧਰ ‘ਤੇ ਸੂਬਾ ਪੱਧਰੀ ਮੁਹਿੰਮ ਚਲਾਈ ਤਾਂ ਜੋ ਖੇਤਰ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਦੇ ਨਾਲ-ਨਾਲ ਜਾਅਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖੀ ਜਾ ਸਕੇ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਹੈ। ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਸੂਬੇ ਭਰ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਉਨ੍ਹਾਂ ਸਾਰੇ ਵਿਅਕਤੀਆਂ, ਜਿਨ੍ਹਾਂ ਦੇ ਖਿਲਾਫ ਪਿਛਲੇ ਦੋ ਸਾਲਾਂ ਵਿੱਚ ਤਿੰਨ ਤੋਂ ਵੱਧ ਆਬਕਾਰੀ ਐਕਟ ਦੇ ਮਾਮਲੇ ਦਰਜ ਹਨ, ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਉਨ੍ਹਾ ਤੋਂ ਪੁੱਛਗਿੱਛ ਕਰਨ। ਤਕਰੀਬਨ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 306 ਪੁਲਿਸ ਟੀਮਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ ਐਕਟ ਅਧੀਨ ਤਿੰਨ ਕੇਸਾਂ ਵਿੱਚ ਸ਼ਾਮਲ ਘੱਟੋ ਘੱਟ 775 ਵਿਅਕਤੀਆਂ ਦੇ 813 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, ਨਾਜਾਇਜ਼ ਸ਼ਰਾਬ ਦੀਆਂ 403 ਬੋਤਲਾਂ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ 4580 ਲੀਟਰ ਲਾਹਣ ਵੀ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਚਲਾਉਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਜਾਇਜ਼ ਸ਼ਰਾਬ ਦੀ ਆਮਦ 'ਤੇ ਰੋਕ ਲਗਾਉਣ ਤੋਂ ਇਲਾਵਾ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।
News 07 May,2023
3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ
ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਚੰਡੀਗੜ੍ਹ, 5 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ 'ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।
News 05 May,2023
ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ
ਵਾਰਦਾਤ ਸਮੇਂ ਵਰਤਿਆ ਵਹੀਕਲ/ਰਿਵਾਲਵਰ .32 ਬੋਰ ਬਰਾਮਦ ਪਟਿਆਲਾ, 5 ਮਈ: ਆਈ.ਜੀ.ਪੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਅਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਸਾਂਝੇ ਤੌਰ ’ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.05.2023 ਨੂੰ ਦਰਸ਼ਨ ਕੁਮਾਰ ਸਿੰਗਲਾ ਪੁੱਤਰ ਪਿਆਰਾ ਲਾਲ ਸਿੰਗਲਾ ਵਾਸੀ ਰਾਮ ਨਗਰ,ਸੁਨਾਮ ਦਾ ਨਾਭਾ ਰੋਡ ਪਰ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਸੀ। ਪਟਿਆਲਾ ਪੁਲਿਸ ਨੇ ਮਹਿਜ਼ 06 ਘੰਟੇ ਵਿੱਚ ਹੀ ਇਸ ਕਤਲ ਨੂੰ ਟਰੇਸ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਟਿਆਲਾ ਪੁਲਿਸ ਨੂੰ ਦਰਸ਼ਨ ਕੁਮਾਰ ਸਿੰਗਲਾ ਜਿਸ ਦਾ ਕਿ ਨਾਭਾ ਰੋਡ ਪਟਿਆਲਾ ਵਿਖੇ ਸਰਵਿਸ ਪ੍ਰੋਵਾਈਡਰ ਦਾ ਦਫ਼ਤਰ ਹੈ ਦਾ ਮਿਤੀ 04.05.2023 ਨੂੰ ਅਣ-ਪਛਾਤੇ ਬੰਦੇ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਸੀ ਮੌਕਾ ਤੋ ਦੋਸ਼ੀ ਕਤਲ ਕਰਕੇ ਮੋਟਰਸਾਈਕਲ ਪਰ ਫ਼ਰਾਰ ਹੋ ਗਿਆ ਸੀ ਬਾਰੇ ਇਤਲਾਹ ਮਿਲੀ ਸੀ, ਜਿਸਤੇ ਕਿ ਐਸ.ਐਸ.ਪੀ. ਪਟਿਆਲਾ ਸ੍ਰੀ ਵਰੁਣ ਸ਼ਰਮਾ ਸਮੇਤ ਅਫ਼ਸਰਾਂ ਦੇ ਮੌਕਾ ਤੇ ਪਹੁੰਚੇ ਇਸ ਕੇਸ ਨੂੰ ਟਰੇਸ ਕਰਨ ਲਈ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ, ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਵੈਭਵ ਚੋਧਰੀ ਆਈ.ਪੀ.ਐਸ, ਸ੍ਰੀ ਸੰਜੀਵ ਸਿੰਗਲਾ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਪਟਿਆਲਾ ਅਤੇ ਐਸ.ਆਈ. ਜਸਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਵਲ ਲਾਇਨ ਪਟਿਆਲਾ ਅਤੇ ਐਸ.ਆਈ.ਅੰਮ੍ਰਿਤਪਾਲ ਸਿੰਘ ਮੁੱਖ ਅਫ਼ਸਰ ਥਾਣਾ ਅਰਬਨ ਅਸਟੇਟ ਪਟਿਆਲਾ ਦੀ ਟੀਮ ਦਾ ਗਠਨ ਕਰਕੇ ਕੀਤਾ ਗਿਆ, ਇਸ ਤੋ ਬਿਨਾ ਫ਼ੌਰੀ ਤੋਰ ਤੇ ਇੰਟਰ ਸਟੇਟ ਅਤੇ ਇੰਟਰ ਡਿਸਟਕ ਨਾਕਾਬੰਦੀ ਕਰਵਾਈ ਗਈ ਅਤੇ ਸਾਰੀ ਪੁਲਿਸ ਫੋਰਸ ਨੂੰ ਅਲਰਟ ਕੀਤਾ ਗਿਆ ਅਤੇ ਗੁਆਂਢੀ ਜ਼ਿਲਿਆਂ ਨੂੰ ਇਸ ਘਟਨਾ ਸਬੰਧੀ ਸੂਚਿਤ ਕੀਤਾ ਗਿਆ ਇਸ ਟੀਮ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਮਹਿਜ਼ 06 ਘੰਟੇ ਦੇ ਅੰਦਰ ਹੀ ਦਰਸ਼ਨ ਕੁਮਾਰ ਸਿੰਗਲਾ ਦਾ ਅੰਨ੍ਹਾ ਕਤਲ ਨੂੰ ਟਰੇਸ ਕਰਕੇ ਦੋਸ਼ੀ ਪਵਨ ਬਜਾਜ ਉਰਫ਼ ਰਿੰਕੂ ਪੁੱਤਰ ਸ਼ਾਂਤੀ ਲਾਲ ਬਜਾਜ ਵਾਸੀ LIG ਕੁਆਟਰ ਨੰਬਰ 175 ਫੇਸ-1 ਅਰਬਨ ਅਸਟੇਟ ਪਟਿਆਲਾ ਥਾਣਾ ਅਰਬਨ ਅਸਟੇਟ ਪਟਿਆਲਾ ਹਾਲ ਰੋਇਲ ਸਿਟੀ ਨੇੜੇ ਅਰਬਨ ਅਸਟੇਟ ਪਟਿਆਲਾ ਮਿਤੀ 04.05.2023 ਨੂੰ ਨਾਭਾ ਪਟਿਆਲਾ ਰੋਡ ਨੇੜੇ ਪਿੰਡ ਰੌਣੀ ਤੋ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ (ਲਾਇਸੰਸੀ) ਰਿਵਾਲਵਰ .32 ਬੋਰ ਸਮੇਤ 5 ਖਾਲੀ ਖੋਲ ਅਤੇ ਵਾਰਦਾਤ ਵਿੱਚ ਵਰਤਿਆ ਬੁਲਟ ਮੋਟਰਸਾਈਕਲ ਨੰਬਰੀ PB-11BV-4379 ਬਰਾਮਦ ਕੀਤਾ ਗਿਆ ਹੈ। ਘਟਨਾ ਦਾ ਵੇਰਵਾ :- ਜਿੰਨਾ ਨੇ ਅੱਗੇ ਦੱਸਿਆ ਕਿ ਮਿਤੀ 04.05.2023 ਨੂੰ ਵਕਤ ਕਰੀਬ 09.40 ਏਐਮ ਪਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਨਾਭਾ ਰੋਡ ਪਰ ਦਰਸ਼ਨ ਕੁਮਾਰ ਸਿੰਗਲਾ ਨਾਮ ਦੇ ਵਿਅਕਤੀ ਨੂੰ ਉਸ ਦੇ ਦਫ਼ਤਰ ਦੇ ਬਾਹਰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ।ਜੋ ਦਰਸ਼ਨ ਕੁਮਾਰ ਸਿੰਗਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਜਿਥੇ ਕਿ ਡਾਕਟਰਾਂ ਵੱਲੋਂ ਚੈਕ ਕਰਨ ਤੇ ਮ੍ਰਿਤਕ ਘੋਸ਼ਿਤ ਕੀਤਾ ਗਿਆ ਜੋ ਇਸ ਦੇ ਸਿਰ, ਪੇਟ ਅਤੇ ਪਿੱਠ ਵਿੱਚ ਗੋਲੀਆਂ ਲੱਗੀਆਂ ਹੋਈਆਂ ਸਨ,ਇਸ ਘਟਨਾ ਸਮੇਂ ਇਸ ਦਾ ਲੜਕਾ ਸੈਰੀ ਸਿੰਗਲਾ ਨਾਲ ਹੀ ਸੀ ਜਿਸ ਦੇ ਬਿਆਨ ਪਰ ਮੁਕੱਦਮਾ ਨੰਬਰ 62 ਮਿਤੀ 04.05.2023 ਅ/ਧ 302 ਹਿੰ:ਦਿੰ, 25/27/54/59 ਅਸਲਾ ਐਕਟ ਥਾਣਾ ਸਿਵਲ ਲਾਇਨ ਪਟਿਆਲਾ ਦਰਜ ਕੀਤਾ ਗਿਆ ਜੋ ਦਰਸ਼ਨ ਕੁਮਾਰ ਸਿੰਗਲਾ ਦੀ ਉਮਰ ਕਰੀਬ 56 ਸਾਲ ਸੀ ਜੋ ਸੁਨਾਮ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ ਅਤੇ ਨਾਭਾ ਰੋਡ ਪਟਿਆਲਾ ਵਿਖੇ ਇਸ ਦਾ ਐਸ.ਐਸ.ਸਰਵਿਸ ਪ੍ਰੋਵਾਈਡਰ ਦੇ ਨਾਮ ਪਰ ਦਫ਼ਤਰ ਸੀ।ਜੋ ਇਹ ਮੁੱਖ ਤੋਰ ਤੇ PRTC ਜਾਂ ਹੋਰ ਅਦਾਰਿਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਤੋਰ ਠੇਕੇ ਪਰ ਕਰਮਚਾਰੀ ਮੁਹੱਈਆ ਕਰਾਉਂਦਾ ਸੀ। ਵਜ੍ਹਾ ਰੰਜਸ਼ : ਇਸ ਕਤਲ ਦੀ ਵਜ੍ਹਾ ਰੰਜਸ਼ ਇਹ ਹੈ ਕਿ ਦਰਸ਼ਨ ਕੁਮਾਰ ਸਿੰਗਲਾ ਜੋ ਕਿ ਸਰਵਿਸ ਪ੍ਰੋਵਾਈਡਰ ਦਾ ਕੰਮ ਕਾਫ਼ੀ ਵੱਡੇ ਪੱਧਰ ਤੇ ਕਰਦਾ ਸੀ, ਇਸ ਦੀ ਫਰਮ ਦਾ ਨਾਮ SS ਸਰਵਿਸ ਪ੍ਰੋਵਾਈਡਰ ਨਾਮ ਤੇ ਦਫ਼ਤਰ ਨਾਭਾ ਰੋਡ ਤੇ ਸਥਿਤ ਹੈ ਜੋ ਦੋਸ਼ੀ ਪਵਨ ਬਜਾਜ ਵੀ ਕਾਫ਼ੀ ਅਰਸੇ ਤੋਂ ਇਸ ਕਾਰੋਬਾਰ ਵਿੱਚ ਸ਼ਾਮਲ ਸੀ,ਇਸ ਦੀ ਫਰਮ ਦਾ ਨਾਮ M/s ਪਵਨ ਬਜਾਜ ਹੈ।ਇੰਨਾ ਦੇ ਆਪਣੇ ਕਾਰੋਬਾਰ ਨੂੰ ਲੈ ਕੇ ਕਾਫ਼ੀ ਦੇਰ ਤੋ ਖਿਚੋਤਾਣ ਸੀ ਤੇ ਇੰਨਾ ਨੇ ਇਕ ਦੂਜੇ ਦੇ ਖ਼ਿਲਾਫ਼ ਕਾਫ਼ੀ ਮਹਿਕਮਿਆਂ ਜਾਂ ਫ਼ਰਮਾਂ ਵਿੱਚ ਇਕ ਦੂਜੇ ਦੇ ਖ਼ਿਲਾਫ਼ ਸ਼ਿਕਾਇਤਾਂ ਵੀ ਕੀਤੀਆਂ ਹੋਈਆਂ ਸਨ।ਜੋ ਹੁਣ ਵੀ ਮੈਡੀਕਲ ਕਾਲਜ ਐਂਡ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਪੈਰਾ ਮੈਡੀਕਲ ਸਟਾਫ਼ ਦਾ ਪਵਨ ਬਜਾਜ ਨੇ ਕੰਟਰੈਕਟ ਲਿਆ ਸੀ, ਜੋ ਦੋਵਾਂ ਧਿਰਾਂ ਦੀ 4-5 ਸਾਲ ਤੋ ਆਪਸ ਵਿੱਚ ਖਿਚੋਤਾਣ ਚੱਲ ਰਹੀ ਸੀ, ਜਿਸ ਦੇ ਚਲਦੇ ਹੀ ਪਵਨ ਬਜਾਜ ਨੇ ਦਰਸ਼ਨ ਕੁਮਾਰ ਸਿੰਗਲਾ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਤੇ ਮਿਤੀ 04.05.2023 ਨੂੰ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਸ੍ਰੀ ਵਰੁਣ ਸ਼ਰਮਾ ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਦੋਸ਼ੀ ਪਵਨ ਬਜਾਜ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜੋ ਮੌਕਾ ਤੋ ਹੁਣ ਤੱਕ ਦੀ ਤਫ਼ਤੀਸ਼ ਤੋ ਮੁੱਖ ਤੋਰ ਤੇ ਪਵਨ ਬਜਾਜ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਤੇ ਇਸ ਨੇ ਇੰਕਸ਼ਾਫ਼ ਵੀ ਕਰ ਲਿਆ ਹੈ ਜੋ ਪੁਲਿਸ ਡੁੰਘਾਈ ਨਾਲ ਹਰ ਪੱਖ ਤੋਂ ਇਸ ਕੇਸ ਦੀ ਤਫ਼ਤੀਸ਼ ਕਰ ਰਹੀ ਹੈ।
News 05 May,2023
35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ ਡਵੀਜ਼ਨ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਵਸੀਕਾ ਨਵੀਸ ਨੇ ਉਸਦੇ ਪਿਤਾ ਵੱਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ ਰਜਿਸਟਰੀ ਫੀਸ ਦੀ ਕੁੱਲ ਰਕਮ ਦੇ ਇੱਕ ਫ਼ੀਸਦ ਬਤੌਰ ਕਮਿਸ਼ਨ 35,000 ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ । ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ ਵਿੱਚ ਅਦਾ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਸ ਤਫਤੀਸ ਦੇ ਆਧਾਰ 'ਤੇ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦਾ ਥਾਣਾ ਉਡਣ ਦਸਤਾ-1, ਪੰਜਾਬ ਐਸ.ਏ.ਐਸ. ਨਗਰ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
News 03 May,2023
ਵਿਜੀਲੈਂਸ ਵੱਲੋਂ ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼
ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ ਚੰਡੀਗੜ, 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 16 ਮਿਤੀ 02/05/23 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਿਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ, ਵਿਸ਼ਾਲ ਭੰਡਾਰੀ ਆਦਿ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿੱਚ ਗਮਾਡਾ ਨੇ ਐਸ.ਏ.ਐਸ. ਨਗਰ ਜਿਲੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਉਨਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ‘ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ‘ਚ ਉਸਨੇ 2016 ਤੋਂ ਆਪਣੀ ਜਮੀਨ ‘ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ ਤੌਰ ‘ਤੇ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ। ਉਨਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲਗਭਗ 24 ਕਰੋੜ ਰੁਪਏ ਦਾ ਮੁਆਵਜਾ ਲਿਆ। ਇਸੇ ਤਰਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜਮੀਨ ਵਿੱਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜਾ ਲਿਆ ਹੈ। ਇਸ ਤਰਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
News 02 May,2023
ਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੁਲਿਸ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਕੀਤੀ ਤਲਾਸ਼ੀ, 1768 ਵਾਹਨਾਂ ਦੀ ਵੀ ਕੀਤੀ ਚੈਕਿੰਗ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਬਾਰ ਐਸੋਸੀਏਸ਼ਨਾਂ ਨਾਲ ਕਅਰਟਸੀ ਮੀਟਿੰਗਾਂ ਕਰਨ ਦਾ ਦਿੱਤਾ ਮਸ਼ਵਰਾ - ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਕਿਹਾ ਕਿ ਨਿਆਂਇਕ ਕੰਪਲੈਕਸਾਂ ਵਿੱਚ ਨਿਰਵਿਘਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ, 2 ਮਈ: ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਬਾ-ਦਰੁਸਤ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 68 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 1768 ਵਾਹਨਾਂ ਦੀ ਚੈਕਿੰਗ ਵੀ ਕੀਤੀ। ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਕੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ । ਵਿਸ਼ੇਸ਼ ਡੀਜੀਪੀ ਨੇ ਇਸ ਕਦਮ ਨੂੰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ,“ਅਸੀਂ ਸੀਪੀਜ/ਐਸਐਸਪੀਜ ਨੂੰ ਅਗਲੇ ਤਿੰਨ ਦਿਨਾਂ ਵਿੱਚ ਬਾਰ ਐਸੋਸੀਏਸ਼ਨਾਂ ਨਾਲ ਕਰਟਸੀ ਮੀਟਿੰਗਾਂ ਕਰਨ ਦਾ ਮਸ਼ਵਰਾ ਦਿੱਤਾ ਹੈ।” ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।
News 02 May,2023
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 9 ਪਾਸਪੋਰਟਾਂ ਸਮੇਤ ਫਰਜ਼ੀ ਜਾਣਕਾਰੀਆਂ ਦੀ ਵਰਤੋਂ ਕਰਕੇ ਬਣਾਏ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਕੀਤੀਆਂ ਬਰਾਮਦ: ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਅਕਤੀਆਂ ਨੇ ਜਾਅਲੀ ਪਾਸਪੋਰਟਾਂ ਦੀ ਵਰਤੋਂ ਕਰਕੇ ਕਈ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ਵਿੱਚ ਕੀਤੀ ਮਦਦ: ਏਡੀਜੀਪੀ ਪ੍ਰਮੋਦ ਬਾਨ ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ ਨਾਲ ਫਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿੱਚ ਅੰਤਰ-ਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਸੰਦੀਪ ਗੋਇਲ ਅਗਵਾਈ ਵਿੱਚ ਏ.ਜੀ.ਟੀ.ਐਫ ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ ‘ਤੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਕਿ ਜਲੰਧਰ ਵਿੱਚ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ਵਿੱਚ ਸ਼ਾਮਲ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ।
News 28 April,2023
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 28 April,2023
ਥਾਣਾ ਸ਼ੰਭੂ ਪੁਲਿਸ ਵੱਲੋ 1 ਕਿਲੋ 500 ਗ੍ਰਾਮ ਅਫੀਮ ਸਮੇਤ 2 ਨਸ਼ਾ ਤਸੱਕਰ ਕਾਬੂ
- ਦੋਸ਼ੀਆਂ ਤੋਂ ਕੀਤੀ ਜਾ ਰਹੀ ਹੈ ਡੂੰਘਾਈ ਨਾਲ ਪੁੱਛਤਾਛ : ਡੀਐਸਪੀ ਰਘਬੀਰ ਸਿੰਘ ਪਟਿਆਲਾ, 28 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੋਬਾਇਲ ਨਾਕਾਬੰਦੀ ਦੌਰਾਨ ਅੰਬਾਲਾ ਤੋਂ ਰਾਜਪੁਰਾ ਸਰਵਿਸ ਰੋਡ 'ਤੇ ਸਥਿਤ ਪਿੰਡ ਡਾਹਰੀਆ ਵਿਖੇ ਵੱਡੀ ਮਾਤਰਾ ਵਿੱਚ ਅਫੀਮ ਦੇ ਤਸੱਕਰ ਲਾਲਜੀ ਪੁੱਤਰ ਮੁਨਸੀ ਲਾਲ ਵਾਸੀ ਪਿੰਡ ਤੇੜਵਾ ਥਾਣਾ ਫਤਿਹਪੁਰ, ਜਿਲਾ ਬਾਰਾਬੰਕੀ ਯੂ.ਪੀ ਨੂੰ 1 ਕਿਲੋ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਹਲਕਾ ਘਨੌਰ ਦੇ ਡੀਐਸਪੀ ਰਘਬੀਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਪਟਿਆਲਾ ਵਰੂਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਿਦਾਇਤਾਂ ਅਨੁਸਾਰ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫ਼ਸਰ ਥਾਣਾ ਸੰਭੂ ਦੀ ਟੀਮ ਜਿਸ ਵਿੱਚ ਐਸ.ਆਈ. ਬਹਾਦਰ ਰਾਮ ਤੇ ਹੋਰ ਮੁਲਾਜ਼ਮ ਸਨ, ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇੰਸਪੈਕਟਰ ਰਾਹੁਲ ਕੌਸ਼ਿਕ ਨੇ ਇਸ ਮੌਕੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸੀ ਲਾਲਜੀ ਦੀ ਪੁੱਛਗਿੱਛ ਪਰ ਦੱਸਿਆ ਕਿ ਇਹ ਅਫੀਮ ਜਸਵੀਰ ਸਿੰਘ ਉਰਫ ਜੱਸੀ ਪੁੱਤਰ ਰਾਮ ਚੰਦ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਜਿਲਾ ਪਟਿਆਲਾ ਨੂੰ ਦੇਣੀ ਸੀ, ਜਿਸ 'ਤੇ ਜਸਵੀਰ ਸਿੰਘ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੇ ਖਿਲਾਫ਼ 29,61,85 ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸੀਆਂ ਨੂੰ ਪੇਸ਼ ਅਦਾਲਤ ਕਰਕੇ 3 ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦ ਅਫੀਮ ਕਿੱਥੋ ਲੈ ਕੇ ਆਇਆ ਹੈ ਤੇ ਹੋਰ ਕਿਸ ਕਿਸ ਨੂੰ ਦੇਣੀ ਸੀ ਤੇ ਇਸ ਨਾਲ ਹੋਰ ਕਿਹੜੇ-ਕਿਹੜੇ ਸਾਥੀ ਹਨ।
News 28 April,2023
ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ' ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ' ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ: ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, ਜਿਸ ਨਾਲਸਮੁੱਚੇ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾਕ੍ਰਮ 'ਤੇ ਨਜਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ।ਜੀ।ਪੀ। ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਦੋਸੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ ਕਰੇਗਾ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
News 24 April,2023
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ
ਚੰਡੀਗੜ੍ਹ
ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ|
ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਸਵੇਰੇ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਗਤਾਂ ਨੂੰ ਸੰਬੋਧਨ ਕੀਤਾ|
ਅਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ ਲਿਜਾਣ ਦੀ ਤਿਆਰੀ
ਅਮ੍ਰਿਤਪਾਲ ਦੇ ਸਿਰੰਡਰ ਕਰਨ ਲਈ ਕੱਲ੍ਹ ਸ਼ਾਮ ਨੂੰ ਪੁਲਿਸ ਨੂੰ ਦਿਤੀ ਸੀ ਸੂਚਨਾ
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ
ਗੋਦਾਮ 'ਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜੇ - ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ – ਖੇਤੀਬਾੜੀ ਮੰਤਰੀ ਚੰਡੀਗੜ੍ਹ, 22 ਅਪ੍ਰੈਲ: ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਬਠਿੰਡਾ ਦੇ ਸਟਾਫ ਦੀਆਂ ਤਿੰਨ ਟੀਮਾਂ ਵੱਲੋਂ ਕੀਟਨਾਸ਼ਕ ਦਵਾਈਆਂ ਦੀਆਂ ਕੰਪਨੀਆਂ ਦੇ 15 ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਕ ਗੋਦਾਮ ਵਿੱਚ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਕਰਕੇ ਪੰਕਜ ਪੁੱਤਰ ਕੇਸ਼ ਰਾਜ ਗਰਗ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੇ.ਸੀ. ਕੰਪਲੈਕਸ, ਸਿਵੀਆਂ ਰੋਡ, ਬਠਿੰਡਾ ਦੇ ਗੋਦਾਮ ਨੰਬਰ 29 ‘ਤੇ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦਾ ਫਲੈਕਸ ਬੋਰਡ ਲੱਗਿਆ ਹੋਇਆ ਸੀ। ਇਸ ਗੋਦਾਮ ਦੇ ਮਾਲਕ ਪੰਕਜ ਪੁੱਤਰ ਕੇਸ਼ ਰਾਜ ਗਰਗ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕਿ ਗੋਦਾਮ ਅੰਦਰ ਕਾਫੀ ਮਾਤਰਾ ਵਿਚ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦੀਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਅਣ-ਅਧਿਕਾਰਤ ਤੌਰ 'ਤੇ ਸਟੋਰ ਕੀਤੀਆਂ ਹੋਈਆਂ ਸਨ। ਇਨ੍ਹਾਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਰਿਕਾਰਡ ਸਬੰਧੀ ਪੰਕਜ ਕੁਮਾਰ ਵੱਲੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ। ਇਸ ਲਈ ਪੰਕਜ ਵਿਰੁੱਧ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13, ਰੂਲਜ਼ 1971 ਦੀ ਧਾਰਾ 10, 15 ਅਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਧਾਰਾ 7, 8 ਅਤੇ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 3, 7 ਅਤੇ ਆਈ.ਪੀ.ਸੀ. 420 ਤਹਿਤ ਥਾਣਾ ਥਰਮਲ ਬਠਿੰਡਾ ਵਿਖੇ ਐਫ.ਆਈ.ਆਰ. ਨੰਬਰ 48 ਮਿਤੀ 20-04-2023 ਨੂੰ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਵਿਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜ ਦਿੱਤੇ ਗਏ ਹਨ ਅਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਕੰਪਨੀ ਨੂੰ ਬਖਸ਼ਿਆਂ ਨਹੀਂ ਜਾਵੇਗਾ, ਜੋ ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚੇਗਾ।
News 22 April,2023
ਪਟਿਆਲਾ-ਸਨੌਰ ਰੋਡ ਦੱਖਣੀ ਬਾਈਪਾਸ 'ਤੇ ਰਾਤ ਸਮੇਂ ਲੋਕਾਂ 'ਤੇ ਲੁਟੇਰਾ ਗਿਰੋਹ ਵੱਲੋਂ ਘਾਤਕ ਹਮਲੇ
- ਲੰਘੀ ਰਾਤ ਘੇਰ ਕੇ ਹੋਈ ਦੋ ਵੱਖ-ਵੱਖ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਕਰਕੇ ਕੀਤੀ ਲੁੱਟਖੋਹ - ਪੁਲਿਸ ਪ੍ਰਸਾਸਨ ਤੇ ਪੀਸੀਆਰ ਕੁੰਭਕਰਨੀ ਨੀਂਦ ਸੁੱਤੀ ਪਟਿਆਲਾ : ਪਟਿਆਲਾ ਸਨੌਰ ਰੋਡ 'ਤੇ ਦੱਖਣੀ ਬਾਈਪਾਸ ਜਿਸ ਦੇ ਕੁਝ ਹਿੱਸਿਆਂ 'ਤੇ ਲੋਕ ਰਾਤ ਸਮੇਂ ਘਾਤਕ ਹਮਲਿਆਂ ਦਾ ਸਿਕਾਰ ਹੋ ਰਹੇ ਹਨ। ਜਾਣਕਾਰੀ ਅਨੁਸਾਰ ਇਹ ਘਾਤਕ ਹਮਲੇ ਜਿਆਦਾਤਰ ਸਨੌਰ-ਪਟਿਆਲਾ ਅਤੇ ਦੇਵੀਗੜ੍ਹ ਰੋਡ ਬਾਈਪਾਸ ਤੋਂ ਉਤਰਨ ਵਾਲੇ ਸਲਿਪ ਰੋਡ 'ਤੇ ਹੋ ਰਹੇ ਹਨ। ਇਨ੍ਹਾ ਹੀ ਨਹੀਂ ਇਨ੍ਹਾਂ ਥਾਵਾਂ 'ਤੇ ਰਾਤ ਸਮੇਂ ਲੁਟੇਰਾ ਕਿਸਮ ਦੇ ਲੋਕ ਘਾਤਕ ਹਥਿਆਰਾਂ ਨਾਲ ਲੈਸ ਹੋ ਕੇ ਖੜਦੇ ਹਨ। ਇਨ੍ਹਾਂ ਦਾ ਨਿਸਾਨਾ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਘੇਰ ਕੇ ਕੁੱਟਮਾਰ ਕਰਨੀ ਅਤੇ ਫਿਰ ਲੁੱਟ ਕਰਕੇ ਸਭ ਕੁਝ ਖੋਹ ਲੈਣਾ ਹੈ। ਲੰਘੀ ਰਾਤ 10 ਵਜੇ ਦੇ ਕਰੀਬ ਕੈਟਲ ਸਕੂਲ ਦੇ ਨਜਦੀਕ ਸਨੌਰ ਟੂ ਪਟਿਆਲਾ ਰੋਡ 'ਤੇ ਇਸ ਵਾਰਦਾਤ ਦਾ ਸਿਕਾਰ ਹੋਏ ਰਿੰਕੂ ਕੁਮਾਰ (38 ਸਾਲ) ਵਾਸੀ ਸੰਤ ਹਜਾਰਾ ਸਿੰਘ ਨਗਰ ਸਨੌਰ ਨੇ ਦੱਸਿਆ ਕਿ ਮੈਂ ਹਰ ਰੋਜ ਦੀ ਤਰਾਂ ਪਟਿਆਲਾ ਸਹਿਰ ਆਪਣੇ ਕੰਮ ਡੱਬਾ ਫੈਕਟਰੀ ਤੋ ਆਪਣੀ ਸਾਈਕਲ 'ਤੇ ਘਰ ਪਰਤ ਰਿਹਾ ਸੀ, ਜਦੋ ਮੈਂ ਸਨੋਰ ਰੋਡ ਕੈਟਲ ਸਕੂਲ ਕੋਲ ਪਹੁੰਚਿਆਂ ਤਾਂ ਅਚਾਨਕ ਇੱਕ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਜਿਨ੍ਹਾਂ ਨੇ ਹੱਥਾਂ ਵਿੱਚ ਡੰਡੇ ਫੜੇ ਹੋਏ ਸਨ, ਨੇ ਮੇਰੇ 'ਤੇ ਅੰਨ੍ਹੇਵਾਹ ਵਾਰ ਕਰ ਦਿੱਤਾ, ਜਿਸ ਕਰਕੇ ਮੈਂ ਸੜਕ ਤੇ ਡਿੱਗ ਪਿਆ ਅਤੇ ਉਹ ਮੇਰਾ ਮੋਬਾਇਲ ਅਤੇ ਪਰਸ ਜਿਸ ਵਿੱਚ ਮੇਰਾ ਤਕਰੀਬਨ 1200 ਰੁਪਏ ਸਨ, ਉਹ ਲੈ ਕੇ ਫਰਾਰ ਹੋ ਗਏ। ਇਸਤੋਂ ਬਾਅਦ ਇੱਥੋ ਲੰਘ ਰਹੇ ਕੁਝ ਲੋਕਾਂ ਨੇ ਮੈਨੂੰ ਲਹੁ ਲੁਹਾਨ ਹਾਲਤ ਵਿੱਚ ਸੜਕ 'ਤੇ ਪਏ ਨੂੰ ਦੇਖ ਕੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ। ਜਾਣਕਾਰੀ ਅਨੁਸਾਰ ਇਸੇ ਰਾਤ ਇਨ੍ਹਾਂ ਲੋਕਾਂ ਨੇ ਇੱਕ ਹੋਰ ਰਾਹਗੀਰ ਜੋ ਸੜਕ 'ਤੇ ਪੈਦਲ ਜਾ ਰਿਹਾ ਸੀ, ਨੂੰ ਵੀ ਡੰਡੇ ਮਾਰ ਕੇ ਜਖਮੀ ਕਰ ਦਿੱਤਾ। ਉਸ ਨੂੰ ਵੀ ਸਥਾਨਕ ਲੋਕਾਂ ਨੇ ਇਲਾਜ ਲਈ ਹਸਪਤਾਲ ਭਰਤੀ ਹੈ। ਇਸ ਦੀ ਇਤਲਾਹ ਥਾਣਾਂ ਸਨੌਰ ਨੂੰ ਦੇ ਦਿੱਤੀ ਹੈ। ਰਿੰਕੂ ਕੁਮਾਰ ਤੇ ਹੋਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੋਕ ਰਾਤ ਸਮੇ ਅਕਸਰ ਹੀ ਇਥੋ ਸ਼ਹਿਰ ਆਪਣੇ ਕੰਮਾਂ ਤੋ ਆਪਣੇ ਘਰ ਜਾਂਦੇ ਹਨ। ਇਹ ਕੰਮ ਨਸੇੜੀ ਲੋਕਾਂ ਦਾ ਲੱਗਦਾ ਹੈ। ਪੁਲਿਸ ਪ੍ਰਸਾਸਨ ਨੂੰ ਇਸ ਨੂੰ ਸਖਤੀ ਨਾਲ ਲੈਣਾਂ ਚਾਹੀਦਾ ਹੈ ਤਾਂ ਜੋ ਅੱਗੇ ਤੋ ਅਜਿਹੀ ਵਾਰਦਾਤ ਨੂੰ ਕੋਈ ਅੰਜਾਮ ਨਾ ਦੇ ਸਕੇ ਅਤੇ ਲੋਕ ਬੇਖੌਫ ਇਥੋ ਲੰਘਦੇ ਰਹਿਣ। ਪੀੜਤ ਲੋਕਾਂ ਦਾ ਕਹਿਣਾ ਹੈ ਕੇ ਇਹ ਲੋਕ ਰਾਤ ਸਮੇਂ ਟੌਲੀਆਂ ਬਣਾ ਕੇ ਬਾਈਪਾਸ ਦੇ ਨੇੜੇ ਤੇੜੇ ਖੜਦੇ ਹਨ। ਜਦੋਂ ਕੋਈ ਇਕੱਲਾ ਜਾਂ 2 ਵਿਅਕਤੀ ਰੋਡ ਤੋਂ ਲੰਘਦੇ ਹਨ ਤਾਂ ਇਹ ਤੁਰੰਤ ਪਿਛੋਂ ਦੀ ਜਾ ਕੇ ਉਨਾਂ ਤੇ ਵਾਰ ਕਰਦੇ ਹਨ ਤੇ ਜਦੋਂ ਉਹ ਵਿਅਕਤੀ ਡਿੱਗ ਪੈਦਾਂ ਹੈ ਤਾਂ ਇਹ ਉਨਾਂ ਦੀ ਲੁੱਟ ਮਾਰ ਕਰਕੇ ਭੱਜ ਜਾਂਦੇ ਹਨ।
News 20 April,2023
20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ*
ਚੰਡੀਗੜ੍ਹ 20 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਅੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ 'ਤੇ ਉਸਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਹਾਂ ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।
News 20 April,2023
ਫ਼ਤਿਹਗੜ੍ਹ ਸਾਹਿਬ 'ਚ ਮਹਿਲਾ ਦਾ 'ਮਨੁੱਖੀ ਬਲੀਦਾਨ' ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ
- ਮੁਲਜ਼ਮ ਰਾਤੋ-ਰਾਤ ਅਮੀਰ ਬਣਨਾ ਚਾਹੁੰਦੇ ਸਨ, ਤਾਂਤਰਿਕ ਨੇ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ: ਆਈ.ਜੀ.ਪੀ.ਗੁਰਪ੍ਰੀਤ ਭੁੱਲਰ - ਪੀੜਤ ਖਤਰੇ ਤੋਂ ਬਾਹਰ, ਪੀ.ਜੀ.ਆਈ. ਵਿੱਚ ਜ਼ੇਰੇ ਇਲਾਜ: ਐੱਸ.ਐੱਸ.ਪੀ. ਰਵਜੋਤ ਗਰੇਵਾਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ ਉਮਰ ਦੀ ਮਹਿਲਾ ਦੇ 'ਮਨੁੱਖੀ ਬਲੀਦਾਨ' ਦੀ ਕੋਸ਼ਿਸ਼ ਸਬੰਧੀ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ। ਉਕਤ ਦੋਸ਼ੀਆਂ ਵੱਲੋਂ ਅਮੀਰ ਬਣਨ ਦੀ ਇੱਛਾ ਰੱਖਦਿਆਂ ਜਾਦੂ-ਟੂਣੇ ਦੇ ਹਿੱਸੇ ਵਜੋਂ ਪੀੜਤ ਮਹਿਲਾ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਕੀਪਾ ਅਤੇ ਜਸਵੀਰ ਸਿੰਘ ਉਰਫ ਜੱਸੀ, ਦੋਵੇਂ ਵਾਸੀ ਪਿੰਡ ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਜੁਰਮ ਵਿੱਚ ਵਰਤਿਆ ਇੱਕ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 52ਬੀ 2187) ਅਤੇ ਦਾਤਰੀ ਵੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਫਰੌਰ ਦੀ ਇੱਕ 50 ਸਾਲਾ ਮਹਿਲਾ ਬਲਵੀਰ ਕੌਰ ਬੁੱਧਵਾਰ ਸਵੇਰੇ ਪਿੰਡ ਫਿਰੋਜ਼ਪੁਰ ਵਿਖੇ ਨਹਿਰ ਦੇ ਨੇੜੇ ਖੇਤਾਂ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਈ ਮਿਲੀ ਸੀ। ਪੀੜਤਾ ਹੁਣ ਖਤਰੇ ਤੋਂ ਬਾਹਰ ਹੈ ਅਤੇ ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਵੇਂ ਦੋਸ਼ੀ ਸਰਕਸ ਦੇ ਕਲਾਕਾਰ ਸਨ ਅਤੇ ਵੱਖ-ਵੱਖ ਪਿੰਡਾਂ 'ਚ ਜਾ ਕੇ ਸਾਈਕਲ ਸ਼ੋਅ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਦੀ ਮੁਲਾਕਾਤ ਬਲਵੀਰ ਕੌਰ ਨਾਲ ਉਸ ਦੇ ਲੜਕੇ ਧਰਮਪ੍ਰੀਤ ਰਾਹੀਂ ਹੋਈ ਸੀ, ਜਿਸ ਦੀ ਕਰੀਬ ਅੱਠ ਮਹੀਨੇ ਪਹਿਲਾਂ ਪਿੰਡ ਫਰੌਰ ਵਿਖੇ ਸ਼ੋਅ ਦੌਰਾਨ ਇਨ੍ਹਾਂ ਨਾਲ ਦੋਸਤੀ ਹੋਈ ਸੀ। ਮੁੱਢਲੀ ਤਫ਼ਤੀਸ਼ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਮੀਰ ਬਣਨ ਦੇ ਇੱਛੁਕ ਸਨ ਅਤੇ ਇੱਕ 'ਤਾਂਤਰਿਕ' ਦੇ ਸੰਪਰਕ ਵਿੱਚ ਆਏ, ਜਿਸ ਨੇ ਉਨ੍ਹਾਂ ਨੂੰ ਇੱਕ ਔਰਤ ਦਾ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ। ਉਹਨਾਂ ਨੇ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਨੇ ਮੰਗਲਵਾਰ ਨੂੰ ਬਲਵੀਰ ਕੌਰ ਨੂੰ ਤਾਂਤਰਿਕ ਕੋਲ ਮੱਥਾ ਟੇਕਣ ਦੇ ਬਹਾਨੇ ਬੁਲਾਇਆ ਅਤੇ ਉਸ ਦਾ ਕਤਲ ਕਰਨ ਲਈ ਉਸ ਨੂੰ ਪਿੰਡ ਫਿਰੋਜ਼ਪੁਰ ਦੀ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਦਾਤਰੀ ਨਾਲ ਮਹਿਲਾ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਗਰਦਨ ਅਤੇ ਸਰੀਰ ਦੇ ਹੋਰ ਅੰਗਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਐਸ.ਐਸ.ਪੀ. ਰਵਜੋਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਉਪਰੰਤ ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਐਫ.ਆਈ.ਆਰ ਨੰ. 38 ਮਿਤੀ 09.04.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਤਹਿਤ ਥਾਣਾ ਫ਼ਤਿਹਗੜ੍ਹ ਸਾਹਿਬ ਵਿਖੇ ਮੁੱਕਦਮਾ ਦਰਜ ਕਰ ਲਿਆ ਗਿਆ ਹੈ।
News 20 April,2023
ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ
ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ 'ਤੇ ਖ਼ਰਚੇ 55 ਲੱਖ ਰੁਪਏ ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ-ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
News 20 April,2023
5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
News 14 April,2023
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ। ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
News 13 April,2023
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
ਦੋਸ਼ੀ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ: ਆਈਜੀਪੀ ਸੁਖਚੈਨ ਗਿੱਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ 'ਤੇ ਕਾਰਵਾਈ ਕਰ ਰਹੀਆਂ ਸਨ। ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।
News 10 April,2023
5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਚੰਡੀਗੜ੍ਹ 10 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
News 10 April,2023
ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ
ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਨੇ 150 ਤੋਂ ਵੱਧ ਬੱਸ ਸਟੈਂਡਾਂ ‘ਤੇ 2000 ਤੋਂ ਵੱਧ ਲੋਕਾਂ ਦੀ ਕੀਤੀ ਤਲਾਸ਼ੀ - ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਰਾਜ ਚੋਂ ਸਮਾਜ ਵਿਰੋਧੀ ਤੱਤਾਂ ਦਾ ਸਫਾਇਆ ਕਰਨ ਦੇ ਨਿਰਦੇਸ਼ ਦਿੱਤੇ - ਸੀ.ਪੀ./ਐਸਐਸਪੀਜ਼ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ ਚੰਡੀਗੜ, 5 ਅਪ੍ਰੈਲ: ਸਮਾਜ ਵਿਰੋਧੀ ਅਨਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸਪੱਸ਼ਟ ਸੁਨੇਹਾ ਦੇਣ ਲਈ ਕਿ ਸੂਬੇ ਵਿੱਚ ਗ਼ੈਰ-ਸਮਾਜੀ ਤੱਤਾਂ ਦੀ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਤਫ਼ਤੀਸ਼ ਲਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ । ਪੁਲਿਸ ਕਪਤਾਨਾਂ (ਐਸ.ਪੀ.) ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਰਾਜ ਦੇ ਬੱਸ ਅੱਡਿਆਂ ‘ਤੇ ਲੋਕਾਂ ਦੀ ਜਾਂਚ ਕਰਨ ਲਈ ਤਾਇਨਾਤ ਸਨ ਤਾਂ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ 150 ਤੋਂ ਵੱਧ ਬੱਸ ਅੱਡਿਆਂ ‘ਤੇ ਕੀਤੇ ਗਏ ਇਸ ਅਪਰੇਸ਼ਨ ਦੌਰਾਨ 2000 ਤੋਂ ਵੱਧ ਲੋਕਾਂ ਦੀ ਤਲਾਸ਼ੀ ਕੀਤੀ ਗਈ। ਇਹ ਆਪ੍ਰੇਸ਼ਨ ਸੂਬੇ ਭਰ ‘ਚ ਸ਼ਾਮ 4 ਵਜੇ ਤੋਂ ਸਾਮ 6 ਵਜੇ ਤੱਕ ਪੂਰਨ ਤਾਲਮੇਲ ਨਾਲ ਚਲਾਇਆ ਗਿਆ ਅਤੇ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ। ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ‘ਤੇ ਲੋਕਾਂ ਦੀ ਚੈਕਿੰਗ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਉਨਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ। ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਵੀ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ਸੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਪੁਲਸ ਦਾ ਭਰੋਸਾ ਵਧਾਉਣ ਵਿੱਚ ਵੀ ਸਹਾਈ ਹੋਣਗੇ।
News 05 April,2023
ਸਬ-ਡਵੀਜਨ ਘਨੌਰ ਪੁਲਿਸ ਵਲੋ ਬੀਤੇ 24 ਘੰਟੇ ਵਿੱਚ ਵੱਡੀ ਸਫਲਤਾ
ਪੁਲਿਸ ਨੇ 10 ਕਿਲੋਗ੍ਰਾਮ ਸੁਲਫਾ, 40 ਗ੍ਰਾਮ ਨਸ਼ੀਲਾ ਪਾਊਡਰ ਸਮੇਤ 4 ਨਸ਼ਾ ਤਸਕਰਾਂ ਕੀਤਾ ਕਾਬੂ ਘਨੌਰ, 4 ਅਪ੍ਰੈਲ ----- ਮਾਨਯੋਗ ਐਸ.ਐਸ.ਪੀ. ਪਟਿਆਲਾ ਵਰੁਨ ਸਰਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸੰਭੂ ਦੀ ਯੋਗ ਅਗਵਾਈ ਵਿੱਚ ਐੱਸ.ਆਈ. ਬਹਾਦਰ ਰਾਮ ਵੱਲੋ ਦੌਰਾਨੇ ਨਾਕਾਬੰਦੀ ਵੱਡੀ ਮਾਤਰਾ ਵਿੱਚ ਸੁਲਫਾ ਦੇ ਤਸਕਰ ਅਨੀਤਾ ਪਤਨੀ ਮਨੋਜ ਸਾਹ ਵਾਸੀ ਪਿੰਡ ਅਮੁਨੋਹ ਥਾਣਾ ਮਝਬਲੀ ਜਿਲਾ ਬੇਤੀਆ ਬਿਹਾਰ, ਮਰਜੀਨਾ ਪਤਨੀ ਹਰਿੰਦਰ ਸਾਹ ਵਾਸੀਆਨ ਪਿੰਡ ਅਮੁਨੋਹ ਥਾਣਾ ਮਝਬਲੀ ਜਿਲਾ ਬੇਤੀਆ ਬਿਹਾਰ ਅਤੇ ਸੂਰਜ ਕੁਮਾਰ ਪੁੱਤਰ ਸ਼੍ਰੀ ਸ਼ਿਵ ਪੂਜਨ ਦਾਸ ਵਾਸੀ ਗੁਬਰਾ ਬਾਰਿਆ ਥਾਣਾ ਹਰਸਿਦੀ ਜਿਲਾ ਮੋਤੀਹਾਰੀ ਬਿਹਾਰ ਨੂੰ 10 ਕਿਲੋਗ੍ਰਾਮ ਸੁਲਫਾ ਸਮੇਤ ਗ੍ਰਿਫਤਾਰ ਕੀਤਾ। ਇੰਸਪੈਕਟਰ ਮਨਪ੍ਰੀਤ ਕੌਰ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਵੱਲੋ ਟੀ-ਪੁਆਇੰਟ ਨਿੰਮ ਸਾਹਿਬ ਗੁਰੂਦੁਆਰਾ ਪਿੰਡ ਆਕੜ ਤੋਂ ਨਸ਼ੀਲਾ ਪਾਊਡਰ ਦੀ ਤਸਕਰ ਭਜਨ ਕੌਰ ਉਰਫ ਭਜਨੋ ਪਤਨੀ ਸੋਮਾ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਜਿਲਾ ਪਟਿਆਲਾ ਨੂੰ 40 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅਨੀਤਾ, ਮਰਜੀਨਾ, ਸੂਰਜ ਕੁਮਾਰ ਅਤੇ ਭਜਨ ਕੌਰ ਉਕਤਾਨ ਨੂੰ ਪੇਸ਼ ਅਦਾਲਤ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਾ ਰਿਹਾ ਹੈ ਜਿਨ੍ਹਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦਾ ਸੁਲਫਾ-ਨਸ਼ੀਲਾ ਪਾਊਡਰ ਕਿੱਥੋ ਲੈ ਕੇ ਆਏ ਹਨ ਤੇ ਅੱਗੇ ਕਿੱਥੇ ਲੈ ਕੇ ਜਾਣਾ ਸੀ ਤੇ ਇਸ ਨਾਲ ਹੋਰ ਕਿਹੜੇ-ਕਿਹੜੇ ਸਾਥੀ ਹਨ।
News 04 April,2023
ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਚੰਡੀਗੜ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀਆਂ ਨੇ ਐਨ.ਡੀ.ਪੀ.ਐਸ. ਕੇਸ ਵਿੱਚ ਗਿ੍ਰਫਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏ.ਐਸ.ਆਈ ਦੀ ਤਰਫੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 04 April,2023
ਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ
ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ ਚੰਡੀਗੜ੍ਹ, 3 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ। ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ ਜਿੱਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।
News 03 April,2023
ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ ਐਸ.ਆਈ.ਟੀ. ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ
ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ - ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ — ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 3 ਅਪ੍ਰੈਲ: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।
News 03 April,2023
ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ
ਮੁਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ ਚੰਡੀਗੜ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਸਾਹਮਣਾ ਕਰਨਾ ਪਿਆ। ਉਕਤ ਮੁਲਜ਼ਮ ਨੂੰ ਅੱਜ ਐਸ.ਏ.ਐਸ. ਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁੱਕਦਮਾ ਨੰਬਰ 01 ਮਿਤੀ 05-01-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 201, 120- ਬੀ. ਤਹਿਤ ਥਾਣਾ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਦਰਜ ਹੈ ਜਿਸ ਵਿੱਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜੋ ਨਿਆਂਇਕ ਹਿਰਾਸਤ ਅਧੀਨ ਜੇਲ ਵਿੱਚ ਬੰਦ ਹਨ। ਉਨਾਂ ਦੱਸਿਆ ਕਿ ਇਸ ਕੇਸ ਦੀ ਤਫ਼ਤੀਸ਼ ਦੌਰਾਨ ਬੀਤੇ ਦਿਨ 31-03-2023 ਨੂੰ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਵਾਸੀ ਮਕਾਨ ਨੰਬਰ 1397, ਸੈਕਟਰ 68, ਐਸ.ਏ.ਐਸ. ਨਗਰ ਨੂੰ ਇਸ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਮਿਤੀ 28-12-2018 ਨੂੰ ਸੁਕੰਤੋ ਆਇਚ ਡਾਇਰੈਕਟਰ ਅਤੇ ਫਿਲਿਪਸ ਕੰਪਨੀ ਵੱਲੋਂ ਕਿਰਤ ਕਮਿਸ਼ਨਰ ਪੰਜਾਬ, ਚੰਡੀਗੜ ਨੂੰ ਮੁਖਾਤਿਬ ਇੱਕ ਦਰਖਾਸਤ ਡਾਕ ਰਾਹੀਂ ਮੋਸੂਲ ਹੋਈ ਪਰ ਨਰਿੰਦਰ ਸਿੰਘ ਨੇ ਇਹ ਦਰਖਾਸਤ ਕਿਰਤ ਕਮਿਸ਼ਨਰ ਪੰਜਾਬ ਨੂੰ ਭੇਜੇ ਬਿਨਾਂ ਆਪ ਖੁੱਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ। ਉਕਤ ਅਧਿਕਾਰੀ ਨੇ ਆਪਣੇ ਪੱਤਰ ਨੰਬਰ 19 ਮਿਤੀ 10-01-2019 ਰਾਹੀਂ ਬਗੈਰ ਕੋਈ ਪੜਤਾਲ ਕੀਤੇ ਜਾਂ ਫਿਲਿਪਸ ਕੰਪਨੀ ਦੇ ਕਿਸੇ ਵਰਕਰ ਦੇ ਬਿਆਨ ਲਏ ਬਿਨਾਂ ਅਤੇ ਕਿਰਤ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਗੈਰ ਹੀ ਉਕਤ ਫੈਕਟਰੀ ਡੀਰਜਿਸਟਰ ਕਰ ਦਿੱਤੀ। ਇਸ ਤੋਂ ਇਲਾਵਾ ਫੈਕਟਰੀ ਡੀਰਜਿਸਟਰ ਕਰਨ ਸਬੰਧੀ ਵੱਖ-ਵੱਖ ਇੰਡਸਟਰੀਜ, ਡਾਇਰੈਕਟਰ ਫੈਕਟਰੀਜ ਆਦਿ ਦੇ ਦਫਤਰਾਂ ਦੀ ਜਾਣਕਾਰੀ ਹਿੱਤ ਡੀਰਜਿਸਟਰ ਕਰਨ ਲਈ ਮਿਤੀ 25-01-2019 ਨੂੰ ਜਾਰੀ ਪੱਤਰ ਦਾ ਉਤਾਰਾ ਭੇਜਿਆ ਲਿਖਿਆ ਹੈ ਪਰ ਇਹ ਪੱਤਰ ਕਿਸੇ ਵੀ ਦਫਤਰ ਵਿਖੇ ਮੋਸੂਲ ਨਹੀਂ ਹੋਇਆ। ਇਸ ਪਿੱਛੋਂ ਮਿਤੀ 27-02-2019 ਨੂੰ ਕਿਰਤ ਇੰਸਪੈਕਟਰ, ਐਸ.ਏ.ਐਸ. ਨਗਰ ਵਲੋਂ ਸਥਾਨਕ ਚੀਫ ਜੂਡੀਸ਼ੀਅਲ ਮੈਜ੍ਰਿਸਟੇਟ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਤਰਫੋਂ ਉਦਯੋਗਿਕ ਵਿਵਾਦ ਕਾਨੂੰਨ 1947 ਦੀ ਧਾਰਾ 25 ਦਾ ਚਲਾਨ ਸੰਕੂਤੋ ਆਇਚ ਅਤੇ ਅਮਿਤ ਮਿੱਤਲ, ਮੈਸਰਜ ਫਿਲਿਪਸ ਇੰਡੀਆ ਲਿਮਿਟਡ ਫੇਸ-9, ਐਸ.ਏ.ਐਸ. ਨਗਰ ਦੇ ਬਰਖਿਲਾਫ ਦਾਇਰ ਕਰ ਦਿੱਤਾ। ਇਥੇ ਇਹ ਦੱਸਣਯੋਗ ਹੈ ਕਿ ਜੇਕਰ ਉਕਤ ਨਰਿੰਦਰ ਸਿੰਘ ਇਸ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਇਹ ਫੈਕਟਰੀ ਬੰਦ ਨਹੀਂ ਕੀਤੀ ਜਾ ਸਕਦੀ ਸੀ ਅਤੇ ਉਦਯੋਗਿਕ ਵਿਵਾਦ ਕਾਨੂੰਨ ਦੀ ਧਾਰਾ 25 ਹੇਠ ਚਲਾਨ ਦੇਣਾ ਹੀ ਨਹੀਂ ਬਣਦਾ ਸੀ ਅਤੇ ਅਜਿਹਾ ਚਲਾਨ ਕਰਨ ਤੋ ਪਹਿਲਾਂ ਉਕਤ ਨਰਿੰਦਰ ਸਿੰਘ ਨੂੰ ਬਾਕਾਇਦਾ ਪੜਤਾਲ ਕਰਨੀ ਬਣਦੀ ਸੀ ਜੋ ਉਸਨੇ ਨਹੀਂ ਕੀਤੀ। ਇਸੇ ਕਰਕੇ ਉਕਤ ਉਤਰਵਾਦੀਆਂ ਨੇ ਇਸ ਮੱਦ ਦਾ ਫਾਇਦਾ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਆਗਿਆ ਪਟੀਸ਼ਨ ਦਾਇਰ ਕਰਕੇ ਮਿਤੀ 05-08-2019 ਨੂੰ ਧਾਰਾ 25 ਤਹਿਤ ਕੀਤੇ ਚਲਾਨ ਵਿਰੁੱਧ ਰੋਕ (ਸਟੇਅ) ਹਾਸਲ ਕਰ ਲਈ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਅਧਿਕਾਰੀ ਉਕਤ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਣਾ ਸੀ। ਇਸ ਮੁਕੱਦਮੇ ਦੀ ਹੋਰ ਤਫ਼ਤੀਸ਼ ਜਾਰੀ ਹੈ।
News 02 April,2023
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗ੍ਰਿਫਤਾਰ ਕੀਤਾ ਗਿਆ ਚੰਡੀਗੜ 1 : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮਹਿੰਦਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 03-03-2012 ਅਤੇ 07-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
News 01 April,2023
ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ
76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 1 - ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਕਾਰਨ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਉਹ ਸਰਕਾਰ ਪਾਸੋਂ ਢੁਕਵੀਂ ਵਿੱਤੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤ ਰਾਸ਼ੀ ਪਹਿਲੀ ਮਾਰਚ, 2023 ਤੋਂ ਲਾਗੂ ਮੰਨੀ ਜਾਵੇਗੀ। ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ। ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ। ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ। ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ। ਪੰਜਾਬ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਅਲਾਮਤ ਨੂੰ ਖਤਮ ਕਰਨ ਲਈ ਮੰਤਰੀ ਮੰਡਲ ਨੇ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਐਕਟ-2016 ਦੇ ਰਾਹੀਂ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਐਕਟ-1986 ਵਿਚ ਸੋਧ ਨਾਲ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ, ਰੋਜ਼ਗਾਰ ਉਤਪਤੀ ਅਤੇ ਜਲ ਸਰੋਤ ਵਿਭਾਗਾਂ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਇਕ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਗਰੁੱਪ-ਏ ਸੇਵਾ ਨਿਯਮ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਨੋਟੀਫਿਕੇਸ਼ਨ ਦੇ ਅਮਲ ਵਿਚ ਆਉਣ ਤੋਂ ਬਾਅਦ ਲਾਗੂ ਹੋਣਗੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਗਰੁੱਪ-ਏ, ਬੀ ਅਤੇ ਸੀ ਲਈ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਦੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿਚ ਇਹ ਨਿਯਮ ਗਰੁੱਪ-ਏ, ਬੀ ਅਤੇ ਸੀ ਸੇਵਾਵਾਂ ਦੇ ਇੰਜਨੀਅਰਿੰਗ, ਵਿਗਿਆਨੀਆਂ, ਤਕਨੀਕੀ, ਮਨਿਸਟਰੀਅਲ ਦੇ ਨਾਲ-ਨਾਲ ਨਾਨ-ਟੈਕਨੀਕਲ ਸਟਾਫ ਨਾਲ ਸਬੰਧਤ ਹਨ। ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਰਾਜਪਾਲ ਨੂੰ ਭੇਜੇ ਜਾਣਗੇ। ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਵਜੋਂ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਉਤਸਵ’ ਦੇ ਦੂਜੇ ਪੜਾਅ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਵਿਸ਼ੇਸ਼ ਮੁਆਫੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।
News 01 April,2023
ਵਿਜੀਲੈਂਸ ਬਿਊਰੋ ਪੰਜਾਬ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਚੰਡੀਗੜ੍ਹ, 1 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
News 01 April,2023
ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਮੰਤਰੀ ਦੇ ਲੜਕੇ ਨੂੰ ਸਾਜਿਸ਼ ਤਹਿਤ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ
ਅਦਾਲਤ ਵੱਲੋੰ ਮੁਲਜ਼ਮ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਵਿਜੀਲੈਂਸ ਹਵਾਲੇ ਚੰਡੀਗੜ੍ਹ 30 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਾਬਕਾ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 60 ਲੱਖ ਰੁਪਏ ਵਿੱਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ ਵਿੱਚ ਵੇਚਣ ਦੇ ਦੋਸ਼ ਹੇਠ ਉਕਤ ਹਰਪ੍ਰੀਤ ਸਿੰਘ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਨੂੰ ਪਹਿਲਾਂ ਤੋਂ ਹੀ ਦਰਜ ਭ੍ਰਿਸ਼ਟਾਚਾਰ ਦੇ ਇੱਕ ਮੁਕੱਦਮੇ ਵਿੱਚ ਬਤੌਰ ਦੋਸ਼ੀ ਨਾਮਜ਼ਦ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਉਰੋ ਵੱਲੋਂ ਦੋ ਮੁਲਜ਼ਮ ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਨਾਗਪਾਲ ਨੂੰ ਗ੍ਰਿਫਤਾਰ ਕਰਨ ਉਪਰੰਤ ਮੋਹਾਲੀ ਦੀ ਅਦਾਲਤ ਵਿਖੇ ਪੇਸ਼ ਕਰਕੇ 6 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰਬਰ 06 ਮਿਤੀ 06-02-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1), 13(2) ਤਹਿਤ ਵਿਜੀਲੈਂਸ ਬਿਉਰੋ ਉਡਣ ਦਸਤਾ, ਪੰਜਾਬ, ਮੋਹਾਲੀ ਦੇ ਥਾਣੇ ਵਿੱਚ ਦਰਜ ਹੈ। ਇਸ ਕੇਸ ਦੀ ਤਫਤੀਸ਼ ਤੋਂ ਪਾਇਆ ਗਿਆ ਕਿ ਮੁਲਜ਼ਮ ਰਾਜ ਕੁਮਾਰ ਨਾਗਪਾਲ, ਵਾਸੀ ਸੈਕਟਰ 8, ਪੰਚਕੂਲਾ, ਹਰਿਆਣਾ ਵੱਲੋਂ ਪਲਾਟ ਨੰਬਰ 2023, ਸੈਕਟਰ-88 ਮੋਹਾਲੀ ਦੀ ਐਲ.ਓ.ਆਈ. ਗੁਰਮਿੰਦਰ ਸਿੰਘ ਗਿੱਲ, ਵਾਸੀ ਕੋਠੀ ਨੰਬਰ 1677, ਫੇਸ-3ਬੀ-2 ਮੋਹਾਲੀ ਪਾਸੋਂ ਮਿਤੀ 27.11.2018 ਨੂੰ ਇੱਕ ਅਸ਼ਟਾਮ (ਨੰਬਰ ਏਈ773271) ਰਾਹੀਂ 60 ਲੱਖ ਰੁਪਏ ਵਿੱਚ ਖਰੀਦੀ ਗਈ ਜਦਕਿ ਉਸੇ ਦਿਨ ਉਸੇ ਅਸਟਾਮ ਦੀ ਲੜੀ ਵਿੱਚ ਇੱਕ ਹੋਰ ਅਸਟਾਮ (ਨੰਬਰ ਏਈ773272) ਖਰੀਦ ਕਰਕੇ, ਮੁਲਜ਼ਮ ਰਾਜ ਕੁਮਾਰ ਵੱਲੋਂ ਇਹੀ ਪਲਾਟ ਅੱਗੇ ਦੋਸ਼ੀ ਸਾਧੂ ਸਿੰਘ ਧਰਮਸੋਤ, ਸਾਬਕਾ ਜੰਗਲਾਤ ਮੰਤਰੀ ਪੰਜਾਬ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਕਰੀਬ 35 ਲੱਖ ਰੁਪਏ ਵਿੱਚ ਘਟਾਕੇ ਸਿਰਫ 25 ਲੱਖ ਰੁਪਏ ਵਿੱਚ ਸਾਜਿਸ਼ ਤਹਿਤ ਵੇਚ ਦਿੱਤਾ ਗਿਆ। ਇਸ ਪਲਾਟ ਦੀ ਖਰੀਦ ਤੇ ਵਿੱਕਰੀ ਸਮੇਂ ਮੁਲਜ਼ਮ ਰਾਜੇਸ਼ ਕੁਮਾਰ ਚੋਪੜਾ, ਵਾਸੀ ਸੈਕਟਰ 82 ਜੇ.ਐਲ.ਪੀ.ਐਲ., ਮੁਹਾਲੀ ਵੱਲੋਂ ਬਤੌਰ ਗਵਾਹ ਦਸਤਖਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਸ 60 ਲੱਖ ਰੁਪਏ ਦੀ ਰਕਮ ਵਿੱਚੋਂ ਉਕਤ ਮੁਲਜ਼ਮ ਰਾਜ ਕੁਮਾਰ ਦੇ ਖਾਤੇ ਵਿੱਚ ਪਹਿਲਾਂ ਹੀ ਅਨਮੋਲ ਅੰਪਾਇਰ ਪ੍ਰਾਈਵੇਟ ਲਿਮਟਿਡ ਦੇ ਪ੍ਰੋਪਰਾਈਟਰ ਮੁਲਜ਼ਮ ਰਾਜੇਸ਼ ਕੁਮਾਰ ਚੋਪੜਾ ਵੱਲੋਂ 22,50,000 ਰੁਪਏ, ਹਰਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਧਰਮਸੋਤ ਵੱਲੋਂ 25,00,000 ਰੁਪਏ ਅਤੇ ਬਾਕੀਆਂ ਵੱਲੋਂ 12,10,000 ਰੁਪਏ ਜਮ੍ਹਾਂ ਕਰਵਾ ਦਿੱਤੇ ਗਏ। ਰਾਜ ਕੁਮਾਰ ਤੋਂ ਇਹ ਐਲ.ਓ.ਆਈ. ਅੱਗੇ ਹਰਪ੍ਰੀਤ ਸਿੰਘ ਨੂੰ ਦਿਵਾਉਣ ਵਿੱਚ ਰਾਜ ਕੁਮਾਰ ਸਰਪੰਚ, ਪ੍ਰਾਪਰਟੀ ਡੀਲਰ, ਜੁਝਾਰ ਨਗਰ ਮੋਹਾਲੀ ਅਤੇ ਵਾਸੀ ਫੇਸ 6, ਮੋਹਾਲੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਬੁਲਾਰੇ ਨੇ ਦੱਸਿਆ ਕਿ ਗਮਾਡਾ ਦੇ ਰਿਕਾਰਡ ਮੁਤਾਬਿਕ ਵਿੱਕਰੀਕਰਤਾ ਗੁਰਮਿੰਦਰ ਸਿੰਘ ਗਿੱਲ ਦੇ ਨਾਮ ਤੋਂ ਰਾਜ ਕੁਮਾਰ ਦੇ ਨਾਮ ਪਰ ਐਲ.ਓ.ਆਈ. ਤਬਦੀਲ ਹੋਣ ਸਬੰਧੀ ਕੋਈ ਰਿਕਾਰਡ ਮੌਜੂਦ ਨਹੀਂ ਹੈ ਅਤੇ ਸਿੱਧਾ ਗੁਰਮਿੰਦਰ ਸਿੰਘ ਗਿੱਲ ਦੇ ਨਾਮ ਤੋਂ ਉਕਤ ਹਰਪ੍ਰੀਤ ਸਿੰਘ ਦੇ ਨਾਮ ਪਰ ਪਲਾਟ ਤਬਦੀਲ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤਰ੍ਹਾਂ ਰਾਜ ਕੁਮਾਰ ਨਾਗਪਾਲ, ਰਾਜੇਸ਼ ਕੁਮਾਰ ਚੋਪੜਾ ਪ੍ਰਾਪਰਟੀ ਡੀਲਰ, ਰਾਜ ਕੁਮਾਰ ਸਰਪੰਚ ਪ੍ਰਾਪਰਟੀ ਡੀਲਰ ਅਤੇ ਹਰਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵੱਲੋਂ ਮਿਲੀਭੁਗਤ ਤਹਿਤ ਵੱਖ-ਵੱਖ ਐਂਟਰੀਆਂ ਰਾਹੀਂ ਰਾਜ ਕੁਮਾਰ ਨੂੰ ਇਹ ਐਲ.ਓ.ਆਈ. ਫਰਜੀ ਤੌਰ ਤੇ ਖਰੀਦ ਤੇ ਵਿੱਕਰੀ ਕਰਨੀ ਵਿਖਾਈ ਗਈ ਹੈ ਅਤੇ ਦੋਸ਼ੀ ਸਾਧੂ ਸਿੰਘ ਧਰਮਸੋਤ ਦੇ ਲੜਕੇ ਲਈ ਕਰੀਬ 60 ਲੱਖ ਰੁਪਏ ਦੇ ਪਲਾਟ ਨੂੰ 25 ਲੱਖ ਰੁਪਏ ਵਿੱਚ ਖਰੀਦ ਕਰਨ ਲਈ ਵਿਖਾਉਣ ਵਿੱਚ ਮੱਦਦ ਕੀਤੀ ਗਈ ਹੈ। ਇਸ ਲਈ ਮੌਜੂਦਾ ਮੁਕੱਦਮੇ ਵਿੱਚ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 12 ਦਾ ਵਾਧਾ ਕਰਦੇ ਹੋਏ ਹਰਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਧਰਮਸੋਤ ਵਾਸੀ ਅੰਨੀਆ ਰੋਡ, ਅਮਲੋਹ, ਰਾਜ ਕੁਮਾਰ ਨਾਗਪਾਲ, ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਸਰਪੰਚ ਨੂੰ ਬਤੌਰ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਇਸ ਕੇਸ ਵਿੱਚ ਦੋ ਮੁਲਜ਼ਮਾਂ ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਨਾਗਪਾਲ ਨੂੰ ਮਿਤੀ 28.03.2023 ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।
News 30 March,2023
18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਕਾਰਾਤਮਕ ਪਹੁੰਚ ਅਪਣਾਉਣ ਦੇ ਨਿਰਦੇਸ਼ ਕਿਸੇ ਵੀ ਬੇਕਸੂਰ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ ਮਾਮੂਲੀ ਸ਼ਮੂਲੀਅਤ ਵਾਲੇ ਵਿਅਕਤੀਆਂ ਦੇ ਕੇਸਾਂ ਦੀ ਸਮੀਖਿਆ ਕਰੇਗੀ ਪੁਲਿਸ ਚੰਡੀਗੜ੍ਹ, 27 ਮਾਰਚ: ਪੰਜਾਬ ਪੁਲਿਸ ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿੱਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ ‘ਤੇ ਢੁੱਕਵੀਂ ਜਾਂਚ ਕਰ ਲੈਣ। ਡੀਜੀਪੀ ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਉਪਲਬਧ ਸਬੂਤਾਂ ਦੀ ਜਾਂਚ ਕਰਕੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ। ਡੀਜੀਪੀ ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਅੱਜ ਫਲੈਗ ਮਾਰਚ, ਨਾਕਾਬੰਦੀ ਅਤੇ ਗਸ਼ਤ ਕਰਦਿਆਂ ਸੂਬੇ ਦੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਮੌਜੂਦਗੀ ਕਾਇਮ ਰੱਖੀ। ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
News 27 March,2023
ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ
ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ ਪੁਲਿਸ ਹਿਰਾਸਤ ਚੋਂ ਕੀਤਾ ਜਾਵੇਗਾ ਰਿਹਾਅ - ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ - ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਚੰਡੀਗੜ੍ਹ, 25 ਮਾਰਚ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।
News 25 March,2023
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਚੰਡੀਗੜ 25 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
News 25 March,2023
ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ
ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ: ਇਹਤਿਆਤ ਵਜੋਂ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਪੰਜਾਬ ਪੁਲਸ ਕਰ ਸਕਦੀ ਹੈ ਰਿਹਾਅ - ਗ੍ਰਿਫਤਾਰ ਕੀਤੇ ਗਏ ਕੁੱਲ 207 ਵਿਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ਵਿੱਚ ਪਾਏ ਗਏ ਸ਼ਾਮਲ - ਅਮ੍ਰਿਤਪਾਲ, ਉਸ ਦੇ ਸਾਥੀ ਪਪਲਪ੍ਰੀਤ ਨੂੰ ਪਨਾਹ ਦੇਣ ਦੇ ਦੋਸ਼ ’ਚ ਹਰਿਆਣਾ ਆਧਾਰਿਤ ਔਰਤ ਗ੍ਰਿਫਤਾਰ - ਖੰਨਾ ਪੁਲਿਸ ਨੇ ਅਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗ੍ਰਿਫਤਾਰ ਕੀਤਾ, ਏ.ਕੇ.ਐਫ. ਹੋਲੋਗ੍ਰਾਮ, ਹਥਿਆਰਾਂ ਦੀ ਸਿਖਲਾਈ ਸਬੰਧੀ ਵੀਡੀਓਜ਼ ਸਮੇਤ ਅਪਰਾਧਕ ਸਮੱਗਰੀ ਬਰਾਮਦ - ਇੰਟਰਨੈੱਟ ਬੰਦ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਉਣ ਵਾਲੀਆਂ ਪੰਜਾਬ ਆਧਾਰਿਤ ਪ੍ਰੀਖਿਆਵਾਂ ਦੇ ਫਾਰਮ ਭਰਨ ਦੀ ਆਖਰੀ ਮਿਤੀ ਵਧਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੇ ਅਭਿਆਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 177 ਵਿਅਕਤੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਥੋੜੀ ਬਹੁਤ ਵੀ ਭੂਮਿਕਾ ਸੀ ਜਾਂ ਧਾਰਮਿਕ ਭਾਵਨਾਵਾਂ ਵਿੱਚ ਵਹਿ ਕੇ ਅੰਮ੍ਰਿਤਪਾਲ ਸਿੰਘ ਵੱਲ ਖਿੱਚੇ ਗਏ ਸਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 30 ਕਥਿਤ ਅਪਰਾਧਿਕ ਗਤੀਵਿਧੀਆਂ ਚ ਦੋਸ਼ੀ ਪਾਏ ਗਏ ਹਨ ਜਦੋਂ ਕਿ, ਬਾਕੀ ਬਚੇ ਸੁਰੱਖਿਆ ਇਹਤਿਆਤ ਵਜੋਂ ਗ੍ਰਿਫਤਾਰੀ ਅਧੀਨ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿਚ ਸ਼ਾਮਲ ਲੋਕਾਂ ਨੂੰ ਬਿਲਕੁਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਪੁਲਿਸ ਟੀਮਾਂ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਜਾਵੇਗਾ।” ਆਈਜੀਪੀ ਨੇ ਕਿਹਾ ਕਿ ਇਹ ਅਪਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। “ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਚੱਲ ਰਹੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ। ਪੁਲਿਸ ਟੀਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਈ ਅਸੁਵਿਧਾ ਪੇਸ਼ ਨਹੀਂ ਆਉਣ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇੱਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਉਸਦੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਕਤ ਔਰਤ ਨੇ ਖੁਲਾਸਾ ਕੀਤਾ ਕਿ ਪੱਪਲਪ੍ਰੀਤ ਪਿਛਲੇ ਢਾਈ ਸਾਲਾਂ ਤੋਂ ਉਸ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਆਪ੍ਰੇਸ਼ਨ ਦੌਰਾਨ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਨਜ਼ਦੀਕੀ ਸਾਥੀ ਤਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ (42) ਵਾਸੀ ਪਿੰਡ ਮਾਂਗੇਵਾਲ ਵੀ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਆਨੰਦਪੁਰ ਖਾਲਸਾ ਫੌਜ (ਏਕੇਐਫ) ਦੇ ਹੋਲੋਗ੍ਰਾਮ ਅਤੇ ਹਥਿਆਰਾਂ ਦੀ ਸਿਖਲਾਈ ਦੀਆਂ ਵੀਡੀਓਜ਼ ਸਮੇਤ ਕੁਝ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਮਲੌਦ ਖੰਨਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ 336 ਅਤੇ ਅਸਲਾ ਐਕਟ ਦੀ ਧਾਰਾ 27 ਤਹਿਤ ਐਫਆਈਆਰ ਨੰਬਰ 23 ਮਿਤੀ 22.03.2023 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਇੰਟਰਨੈੱਟ ਬੰਦ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਬ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਫਾਰਮ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਹੈ।
News 24 March,2023
ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ
ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਚੰਡੀਗੜ, 22 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ, ਦੋਵੇਂ ਨਿੱਜੀ ਵਿਅਕਤੀ, ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਨਾਲ ਸਬੰਧਤ ਚੌਥੇ ਮੁਲਜ਼ਮ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਦੌਰਾਨ ਉਕਤ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਵੱਲੋਂ ਮੁਲਜ਼ਮਾਂ ਨੂੰ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਅਤੇ ਕੈਸਲ ਹੈਰੀਟੇਜ ਕੰਪਨੀ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਸਾਲ 2005 ਵਿੱਚ ਨਗਰ ਨਿਗਮ ਜਲੰਧਰ ਤੋਂ ਬਾਕਾਇਦਾ ਨਕਸ਼ਾ (ਮੈਪ ਪਲਾਨ) ਪ੍ਰਵਾਨ ਕਰਾਉਣ ਉਪਰੰਤ ਜਲੰਧਰ ਵਿਖੇ ਮੈਰਿਜ ਪੈਲੇਸ ‘ਬਾਠ ਕੈਸਲ’ ਦੀ ਉਸਾਰੀ ਕਰਵਾਈ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੂੰ ਉਕਤ ਏ.ਟੀ.ਪੀ. ਤੋਂ ਮਿਤੀ 20-01-2023 ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਲਿਖਿਆ ਹੋਇਆ ਸੀ ਕਿ ਨਗਰ ਨਿਗਮ ਨੂੰ ਇੱਕ ਸ਼ਿਕਾਇਤ ਮਿਲੀ ਹੈ, ਜਿਸ ਅਨੁਸਾਰ ਬਾਠ ਕੈਸਲ ਨੂੰ ਨਗਰ ਨਿਗਮ ਜਲੰਧਰ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਢੰਗ ਨਾਲ ਉਸਾਰਿਆ ਗਿਆ ਸੀ ਜਿਸ ਕਾਰਨ ਕੰਪਨੀ ਨੂੰ ਉਕਤ ਪੈਲੇਸ ਦਾ ਪ੍ਰਵਾਨਿਤ ਮੈਪ ਪਲਾਨ ਅਤੇ ਮੁਕੰਮਲ ਹੋਣ ਦਾ ਸਰਟੀਫਿਕੇਟ ਤਿੰਨ ਦਿਨਾਂ ਅੰਦਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਬਾਠ ਕੈਸਲ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਉਕਤ ਦੋਸ਼ੀ ਏ.ਟੀ.ਪੀ. ਨਾਲ ਮੁਲਾਕਾਤ ਕੀਤੀ, ਜਿਸ ਨੇ ਉਸ ਨੂੰ ਆਪਣੇ ਨਿੱਜੀ ਵਿਅਕਤੀਆਂ ਕੁਨਾਲ ਕੋਹਲੀ, ਆਸ਼ੀਸ਼ ਅਰੋੜਾ ਅਤੇ ਅਰਵਿੰਦ ਸ਼ਰਮਾ ਵੱਲੋਂ ਬਾਠ ਕੈਸਲ ਖਿਲਾਫ ਕੀਤੀ ਸ਼ਿਕਾਇਤ ਦਿਖਾਈ। ਉਕਤ ਦੋਸ਼ੀ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਸਲਾਹ ਦਿੱਤੀ ਕਿ ਇਹ ਪ੍ਰਾਈਵੇਟ ਵਿਅਕਤੀ ਪੈਸੇ ਲਏ ਬਿਨਾਂ ਸ਼ਿਕਾਇਤ ਵਾਪਸ ਨਹੀਂ ਲੈਣਗੇ ਅਤੇ ਮਾਮਲੇ ਨੂੰ ਨਿਪਟਾਉਣ ਲਈ 15 ਲੱਖ ਰੁਪਏ ਅਦਾ ਕਰਨੇ ਪੈਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਸਹਾਇਕ ਟਾਊਨ ਪਲਾਨਰ ਰਵੀ ਪੰਕਜ ਸ਼ਰਮਾ ਨੇ ਨਰਿੰਦਰ ਸਿੰਘ ਦੀ ਕੁਨਾਲ ਕੋਹਲੀ ਨਾਲ ਮੁਲਾਕਾਤ ਕਰਵਾਈ, ਜਿਸ ਨੇ ਸ਼ਿਕਾਇਤ ਵਾਪਸ ਲੈਣ ਲਈ 20 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਨੂੰ ਨਿਪਟਾਉਣ ਲਈ ਸੌਦਾ 10 ਲੱਖ ਰੁਪਏ ਵਿੱਚ ਤੈਅ ਹੋਇਆ ਹੈ ਅਤੇ ਰਵੀ ਪੰਕਜ ਸ਼ਰਮਾ ਨੇ ਉਸ ਤੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 2 ਲੱਖ ਰੁਪਏ ਲੈ ਲਏ ਹਨ ਅਤੇ ਉਹ ਬਾਕੀ ਰਹਿੰਦੇ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਮੁਢਲੀ ਜਾਂਚ ਤੋਂ ਬਾਅਦ ਮੁਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਟੀਮ ਨੇ ਉਕਤ ਏਟੀਪੀ ਰਵੀ ਪੰਕਜ ਸ਼ਰਮਾ ਸਮੇਤ ਉਕਤ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਜਲੰਧਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਟਾਊਨ ਪਲਾਨਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਚੌਥੇ ਦੋਸ਼ੀ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਬਾਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ, ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 12 ਮਿਤੀ 21.03.2023 ਨੂੰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਟਰੈਪ ਤੋਂ ਬਾਅਦ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਕੁਨਾਲ ਕੋਹਲੀ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ ਕਈ ਬੈਂਕਾਂ ਦੇ ਏ.ਟੀ.ਐੱਮ., ਦੋ ਪ੍ਰੈੱਸ ਪਛਾਣ ਪੱਤਰਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ। ਇਸ ਤੋਂ ਇਲਾਵਾ ਉਕਤ ਦੋਸ਼ੀ ਦੀ ਕਾਰ ’ਚੋਂ ਵੱਖ-ਵੱਖ ਵਿਅਕਤੀਆਂ ਖਿਲਾਫ ਫਰਜ਼ੀ ਸ਼ਿਕਾਇਤਾਂ ਕਰਨ ਵਾਲੀਆਂ ਕਈ ਫਾਈਲਾਂ ਵੀ ਬਰਾਮਦ ਕੀਤੀਆਂ ਹਨ, ਜਿਸ ਤੋਂ ਜਾਪਦਾ ਹੈ ਕਿ ਉਕਤ ਦੋਸ਼ੀ ਆਮ ਲੋਕਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਨ ਤੋਂ ਬਾਅਦ ਨਿਪਟਾਰੇ ਖਾਤਰ ਰਾਜ਼ੀਨਾਮਾ ਕਰਵਾਉਣ ਲਈ ਰਿਸ਼ਵਤਾਂ ਵਸੂਲਦੇ ਸੀ।
News 22 March,2023
- ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਆਈ.ਜੀ.ਪੀ. ਸੁਖਚੈਨ ਗਿੱਲ - ਪੁਲਿਸ ਟੀਮਾਂ ਨੇ ਭਗੌੜੇ ਅਮ੍ਰਿਤਪਾਲ ਵੱਲੋਂ ਫਰਾਰ ਹੋਣ ਲਈ ਵਰਤੀ ਗਈ ਗੱਡੀ ਕੀਤੀ ਬਰਾਮਦ, ਚਾਰ ਸਹਿਯੋਗੀ ਵੀ ਕਾਬੂ ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਅੰਮ੍ਰਿਤਪਾਲ ਦੀਆਂ ਵੱਖ- ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਅਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਗਿਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਅਤੇ ਦੋ ਮੋਟਰਸਾਈਕਲਾਂ ’ਤੇ ਉੱਥੋਂ ਫਰਾਰ ਹੋ ਗਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਅਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਅਤੇ ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ ’ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐੱਚ.ਆਰ.72ਈ.1818) ’ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ। ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ ਹਿਰਾਸਤ ਵਿੱਚ ਲਿਆ ਗਿਆ ਹੈ।
News 22 March,2023
ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ
ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ ਚੰਡੀਗ 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ। ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
News 20 March,2023
ਦੂਜੇ ਦਿਨ ਵੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਇੱਕ ਹੋਰ ਮਾਮਲਾ ਦਰਜ - ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਉਸਦੇ ਸਾਥੀਆਂ ਕੋਲੋਂ ਨਜਾਇਜ ਅਸਲਾ ਹੋਇਆ ਬਰਾਮਦ - ਅੰਮ੍ਰਿਤਪਾਲ ਦੇ ਕਾਫਿਲੇ ਦੇ ਨਾਲ ਸਨ ਸਾਰੇ ਵਿਅਕਤੀ ਅੰਮ੍ਰਿਤਸਰ, 19 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਮਰੱਥਕਾਂ ਖਿਲਾਫ ਵੱਡੀ ਕਾਰਵਾਈ ਤੋਂ ਬਾਅਦ ਅੱਜ ਦੂਸਰੇ ਦਿਨ ਵੀ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ ਰਿਹਾ, ਜਿਸ ਤਹਿਤ ਅੰਮ੍ਰਿਤਪਾਲ ਦੇ ਖਿਲਾਫ ਅੱਜ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਸਤੇਂਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ ਹੈ। ਐਸਐਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਨਜਾਇਜ਼ ਅਸਲੇ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ। ਡੱਬੀ ਪੰਜਾਬ ਪੁਲਿਸ ਵੱਲੋਂ ਭਾਲ ਜਾਰੀ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਭਾਲ ਵਿੱਚ ਪੁਲਿਸ ਵਲੋਂ ਪੰਜਾਬ ਭਰ ੋਚ ਸਰਚ ਆਪਰੇਸ਼ਨ ਜਾਰੀ ਹੈ।ਜ਼ਿਕਰਯੋਗ ਹੈ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਉਸਦੇ 78 ਸਾਥੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਡੱਬੀ 4 ਸਾਥੀਆਂ ਨੂੰ ਆਸਾਮ ਲੈ ਕੇ ਪੁੱਜੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕੱਲ੍ਹ ਗ੍ਰਿਫਤਾਰ ਕੀਤੇ ਗਏ ਚਾਰ ਸਾਥੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਆਸਾਮ ਦੇ ਡਿਬਰੂਗੜ੍ਹ ਵਿਚ ਪਹੁੰਚੀ ਹੈ। ਇਹਨਾਂ ਚਾਰਾਂ ਨੂੰ ਇਸੇ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਐਸ ਪੀ ਪੱਧਰ ਦੇ ਪੰਜਾਬ ਪੁਲਿਸ ਅਫਸਰ ਨੇ ਆਸਾਮ ਵਿਚ ਮੀਡੀਆ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ 4 ਸਾਥੀ ਲਿਆਂਦੇ ਗਏ ਹਨ ਜਿਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਡੱਬੀ ਮੇਰਾ ਪੁੱਤਰ ਪੁਲਿਸ ਹਿਰਾਸਤ ਵਿੱਚ ਹੈ : ਅੰਮ੍ਰਿਤਪਾਲ ਦੇ ਪਿਤਾ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਮੇਰਾ ਪੁੱਤਰ ਪੁਲਿਸ ਰਿੁਹਾਸਤ ਵਿਚ ਹੈ। ਇੱਥੇ ਉਨ੍ਹਾਂ ਕਿਹਾ ਮੇਰੇ ਪੁੱਤਰ ਨੂੰ ਪੁਲਿਸ ਨੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਪੁਲਿਸ ਇਸ ਨੂੰ ਦੱਲ ਨਹੀਂ ਰਹੀ। ਮੀਡੀਆ ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ। ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।
News 19 March,2023
ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਚੰਡੀਗੜ, 18 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਜੀਵਨ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫ਼ਤਰ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਅਤੇ ਇਸੇ ਪਿੰਡ ਦੀ ਸਰਪੰਚ ਸਿਮਰਨੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਹਰਬੰਸ ਸਿੰਘ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਬਿਉਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਤੇ ਉਪਰੋਕਤ ਪਿੰਡ ਦੀ ਸਰਪੰਚ ਦਾ ਪਤੀ ਬੀਪੀਐਲ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਰਕਾਰੀ ਸਕੀਮ ਤਹਿਤ ਉਸਦੀ ਮਾਤਾ ਦੇ ਨਾਮ ਉਪਰ ਮਨਜ਼ੂਰ ਗ੍ਰਾਂਟ ਦੀ ਤੀਜੀ ਕਿਸ਼ਤ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਇਹ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਹੈ ਪਰ ਉਹ ਰਿਸ਼ਵਤ ਦੀ ਰਕਮ ਨਹੀਂ ਦੇਣਾ ਚਾਹੁੰਦਾ। ਸ਼ਿਕਾਇਤ ਵਿਚਲੇ ਤੱਥਾਂ ਦੀ ਸੱਚਾਈ ਦਾ ਪਤਾ ਲਾਉਣ ਤੋਂ ਬਾਅਦ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 10, ਮਿਤੀ 18-03-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।
News 18 March,2023
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ,
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ, ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਅਦਾਲਤੀ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਅੱਜ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਸੀ। ਬੀਤੇ ਦਿਨੀਂ ਅਦਾਲਤ ਨੇ ਇਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
News 16 March,2023
ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ
ਬਠਿੰਡਾ 15 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
News 15 March,2023
ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਮਾਰਚ: ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਅਤੇ ਛੁਪਣਗਾਹਾਂ 'ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ। ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ 'ਤੇ ਲਗਾਤਾਰ ਨਿਗਰਾਨੀ ਰੱਖਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਜੇਕਰ ਕੋਈ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਰਦਿਆਂ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।
News 14 March,2023
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ
5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 8458 ਐਫਆਈਆਰਜ਼ ਕੀਤੀਆਂ ਦਰਜ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 749 ਤੱਕ ਪਹੁੰਚੀ - ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਨੌਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 962 ਵਪਾਰਕ ਮਾਮਲਿਆਂ ਸਮੇਤ 8458 ਐਫਆਈਆਰਜ਼ ਦਰਜ ਕਰਕੇ 1628 ਵੱਡੀਆਂ ਮੱਛੀਆਂ ਸਮੇਤ 11360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 612.78 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਅੱਠ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 760.28 ਕਿਲੋ ਹੋ ਗਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 464.18 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਅੱਠ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 22 ਵਪਾਰਕ ਮਾਮਲਿਆਂ ਸਮੇਤ 189 ਐਫਆਈਆਰਜ਼ ਦਰਜ ਕਰਕੇ 234 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 7.60 ਕਿਲੋਗ੍ਰਾਮ ਹੈਰੋਇਨ, 10.30 ਕਿਲੋ ਅਫੀਮ, 13.87 ਕਿਲੋ ਗਾਂਜਾ, 2.80 ਕੁਇੰਟਲ ਭੁੱਕੀ, 59271 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 1.47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 25 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 749 ਹੋ ਗਈ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
News 14 March,2023
ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਹਥਿਆਰਾਂ ਤੇ ਗੋਲੀ-ਸਿੱਕਾ, ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-99’ ਚਲਾਈ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਦੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ 112 ਮਜ਼ਬੂਤ ਨਾਕੇ ਲਗਾਏ - ਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 300 ਦੇ ਕੀਤੇ ਚਲਾਨ ਅਤੇ 39 ਕੀਤੇ ਜ਼ਬਤ - ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 13 ਮਾਰਚ: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ ’ਤੇ ਇਹ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲਿ੍ਹਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ।
News 13 March,2023
ਟੈੱਟ ਪੇਪਰ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ
24 ਘੰਟਿਆਂ 'ਚ ਹੀ ਟੈਟ ਪੇਪਰ ਗੜਬੜੀ ਮਾਮਲੇ 'ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ ਟੈੱਟ ਪੇਪਰ 'ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾਃ ਮੁੱਖ ਮੰਤਰੀ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ---------------
News 13 March,2023
ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ
ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਸ. ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।
News 13 March,2023
ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ ਚੰਡੀਗੜ, 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ ਦੁਲਚੀ ਕੇ, ਜਿਲਾ ਫਿਰੋਜਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਸਮੇਤ ਡਿਵੀਜਨਲ ਰੇਲਵੇਜ ਮੈਨੇਜਰ, ਫਿਰੋਜਪੁਰ ਵਿਖੇ ਤਾਇਨਾਤ ਰਵੀ ਮਲਹੋਤਰਾ, ਹੈੱਡ ਕਲਰਕ ਅਤੇ ਜੋਗਿੰਦਰ ਸਿੰਘ ਕਲਰਕ ਵਿਰੁੱਧ ਪਿੰਡ ਅਲੀ ਕੇ, ਜ਼ਿਲਾ ਫਿਰੋਜਪੁਰ ਦੇ ਵਸਨੀਕ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਰੇਲਵੇ ਮੁਲਾਜ਼ਮਾਂ ਨੇ ਦਲਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਉਸਦੇ ਦੋ ਪੁੱਤਰਾਂ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ਹੇਠ 9 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਜਾਅਲੀ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਸੌਂਪ ਦਿੱਤੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਹੁਣ ਇਸ ਸਬੰਧੀ ਬਾਕੀ ਰਹਿੰਦੇ ਕੰਮ ਨੂੰ ਅੰਜਾਮ ਦੇਣ ਲਈ 20,000 ਰੁਪਏ ਹੋਰ ਮੰਗ ਰਿਹਾ ਹੈ ਅਤੇ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ ਉਕਤ ਦੋਸ਼ੀ ਦਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ---------------
News 07 March,2023
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ
ਮਾਨਸਾ, 7 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਥਾਣਾ ਸਦਰ ਪੁਲਿਸ ਮਾਨਸਾ ਕੋਲ ਬਿਆਨ ਦਰਜ ਕਰਵਾਇਆ ਸੀ ਕਿ 18,24,26 ਅਤੇ 27 ਫਰਵਰੀ ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਸਿੱਧੂ ਮੂਸਵਾਲਾ ਦੇ ਮਾਪਿਆਂਂ ਨੂੰ ਈਮੇਲ ਰਾਹੀਂ ਧਮਕੀਆਂ ਭੇਜਣ ਵਾਲਾ 14 ਸਾਲਾ ਨਾਬਾਲਿਗ ਹੈ, ਜੋ ਰਾਜਸਥਾਨ ਦੇ ਜੋਧਪੁਰ ਜ਼ਿਲੇ ਦਾ ਰਹਿਣ ਵਾਲਾ ਹੈ। ਮਾਨਸਾ ਪੁਲਿਸ ਵੱਲੋਂ ਇਸ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਹੁਣ ਮਾਣਯੋਗ ਜੁਵੇਨਾਈਲ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਪੁੱਛਗਿਛ ਕੀਤੀ ਜਾਵੇਗੀ।
News 07 March,2023
ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ
ਲਾਇਸੈਂਸ ਰੱਦ ਕਰਨ ਦੀ ਕੀਤੀ ਜਾਵੇਗੀ ਕਾਰਵਾਈ ਗੁਰਭੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ ਚੰਡੀਗੜ੍ਹ, 7 ਮਾਰਚ - ਅਜਨਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੋਏ ਹੰਗਾਮੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਇਹਨਾਂ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ ਆ ਗਈ ਲਗਦੀ ਹੈ। ਅਜਨਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਹੋਲੀ ਚੱਲ ਰਹੀ ਸੀ ,ਜਿਸ ਕਾਰਨ ਪੁਲਿਸ ਦੀ ਚਾਰੇ ਪਾਸੇ ਕਿਰਕਰੀ ਹੋ ਰਹੀ ਸੀ। ਜਾਣਕਾਰੀ ਅਨੁਸਾਰ ਹੁਣ ਪੁਲਿਸ ਤੇ ਕਾਰਵਾਈ ਤੇਜ਼ ਕਰਦਿਆਂ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਕੀਤੀ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ ਕਈ ਹਥਿਆਰ ਦਰਜ ਹਨ। ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹਰ ਕਿਸੇ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਨੂੰ ਸੁਰੱਖਿਆ ਗਾਰਡ ਵਜੋਂ ਵਰਤਣ ਲਈ। ਹਦਾਇਤਾਂ ਦੀ ਪਾਲਣਾ ਕਰਦਿਆਂ ਡੀਸੀ ਫਰੀਦਕੋਟ ਨੇ ਗੁਰਭੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ ਰਾਮ ਸਿੰਘ ਬਰਾੜ ਕੋਟਕਪੂਰਾ, 12 ਬੋਰ DBBL ਕਾਰਤੂਸ….25 32 ਬੋਰ ਦਾ ਰਿਵਾਲਵਰ ਕਾਰਤੂਸ….25 ਗੁਰਮੀਤ ਸਿੰਘ ਬੁੱਕਣਵਾਲਾ, ਮੋਗਾ ਮੋਗਾ 32 ਬੋਰ ਦਾ ਰਿਵਾਲਵਰ ਅਵਤਾਰ ਸਿੰਘ, ਸੰਗਰੂਰ 12 ਬੋਰ ਦਾ ਡਬਲ ਬੈਰਲ ਕਾਰਤੂਸ….25 ਵਰਿੰਦਰ ਸਿੰਘ-ਤਰਨਤਾਰਨ ਬੋਰ-12 (DBBL ਗਨ) ਕਾਰਤੂਸ:- 20 ਹਰਪ੍ਰੀਤ ਦੇਵਗਨ, ਪਟਿਆਲਾ ਰਿਵਾਲਵਰ 32 ਬੋਰ 30.06 ਸਪਰਿੰਗ ਫੀਲਡ ਰਾਈਫਲ ਹਰਜੀਤ ਸਿੰਘ ਅੰਮ੍ਰਿਤਸਰ ਬੰਦੂਕ 12 ਬੋਰ DBBL ਰਿਵਾਲਵਰ-ਪਿਸਟਲ NP ਬੋਰ ਬਲਜਿੰਦਰ ਸਿੰਘ-ਅੰਮ੍ਰਿਤਸਰ ਡਬਲ ਬੈਰਲ ਬੰਦੂਕ…. ਰਿਵਾਲਵਰ 32 ਬੋਰ ਰਾਈਫਲ 315 ਬੋਰ ਅੰਮ੍ਰਿਤਪਾਲ ਸਿੰਘ, ਤਰਨਤਾਰਨ ਪਿਸਤੌਲ 32 ਬੋਰ… ਤਲਵਿੰਦਰ ਸਿੰਘ, ਤਰਨਤਾਰਨ ਬੋਰ, 12 ਕਾਰਤੂਸ – 17
News 07 March,2023
ਪੁਲਿਸ ਵੱਲੋਂ ਚੋਰੀ ਦੇ 16 ਮੋਟਰਸਾਈਕਲਾ ਸਮੇਤ ਵੱਡਾ ਚੋਰ ਗਿਰੋਹ ਕਾਬੂ
- ਤਿੰਨ ਮੈਂਬਰ ਗ੍ਰਿਫ਼ਤਾਰ : ਮੋਟਰਸਾਈਕਲਾਂ ਦੇ ਪਾਰਟਸ ਕੱਢ ਕੇ ਸਕ੍ਰੈਪ ਬਣਾਕੇ ਸਨ ਵੇਚਦੇ - ਪੁੱਛਗਿੱਛ ਜਾਰੀ : ਹੋਰ ਖੁਲਾਸੇ ਹੋਣ ਦੀ ਉਮੀਦ : ਆਲਮ, ਧਾਲੀਵਾਲ ਪਟਿਆਲਾ, 6 ਮਾਰਚ : ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਇੱਕ ਵੱਡੇ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ, ਜਿਸਦੇ ਤਿੰਨ ਮੈਂਬਰਾਂ ਨੂੰ ਿਗ੍ਰਫ਼ਤਾਰ ਕਰਕੇ 16 ਮੋਟਰਸਾਈਕਲ ਬਰਾਮਦ ਕਰ ਲਏ ਹਨ ਤੇ ਇਸ ਗਿਰੋਹ ਤੋਂ ਪੁੱਛਗਿੱਛ ਜਾਰੀ ਹੈ, ਜਿਸ ਨਾਲ ਆਊਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਵੀ ਉਮੀਦ ਹੈ। ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ ਅਤੇ ਡੀਐਸਪੀ ਗੁਰਦੇਵ ਸਿੰਘ ਧਾਲੀਵਾਲ ਪਟਿਆਲਾ ਦਿਹਾਤੀ ਸਨੌਰ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਭੈੜੇ ਪੁਰਸ਼ਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਇਹ ਵੱਡੀ ਕਾਮਯਾਬੀ ਮਿਲੀ ਹੈ। ਡੀਐਸਪੀ ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸਦਰ ਪਟਿਆਲਾ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇੰਚਾਰਜ ਚੌਕੀ ਬਲਵੇੜਾ ਸਬ ਇੰਸਪੈਕਟਰ ਨਿਸ਼ਾਨ ਸਿੰਘ ਨੇ ਮੁਖਬਰੀ ਦੇ ਆਧਾਰ ਤੇ ਮੁੱਕਦਮਾ ਨੰਬਰ 23 ਧਾਰਾ 379,411,201,120ਬੀ ਆਈਪੀਸੀ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਸੀ। ਲਗਾਤਾਰ ਜਾਂਚ ਪੜਤਾਲ ਨੂੰ ਅਗੇ ਵਧਾਉਂਦਿਆਂ ਬਲਬੇੜਾ ਪੁਲਿਸ ਨੇ ਹੁਣ ਦੋਸ਼ੀ ਸਤਵਿੰਦਰ ਸਿੰਘ ਉਰਫ ਸਾਨੀ ਪੁੱਤਰ ਨੇਤਰ ਸਿੰਘ ਵਾਸੀ ਪਿੰਡ ਬੰਬੋ ਧਰਮਕੋਟ, ਥਾਣਾ ਬਖਸ਼ੀਵਾਲਾ ਪਟਿਆਲਾ, ਜਗਸੀਰ ਸਿੰਘ ਉਰਫ ਜੱਗਾ ਪੁੱਤਰ ਹਾਕਮ ਸਿੰਘ ਵਾਸੀ ਹਰੀਨਗਰ ਖੇੜਕੀ ਥਾਣਾ ਪਸਿਆਣਾ ਤੇ ਜਸਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਪ੍ਰਮਜੀਤ ਸਿੰਘ ਵਾਸੀ ਪਿੰਡ ਦੁਘਾਟ, ਥਾਣਾ ਬਖਸ਼ੀਵਾਲਾ, ਪਟਿਆਲਾ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਚੋਰੀ ਦੇ 16 ਮੋਟਰਸਾਈਕਲ ਤੇ 21 ਮੋਟਰਸਾਈਕਲਾਂ ਦੇ ਸਪੇਅਰ ਪਾਰਟਸ ਬਰਾਮਦ ਕੀਤੇ ਹਨ। ਇਹ ਦੋਸ਼ੀ ਪਟਿਆਲਾ ਸਮਾਣਾ ਤੇ ਨਾਭਾ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਬਲਬੇੜਾ ਵਿਖੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਖਾਨ ਚੰਦ ਵਾਸੀ ਪਿੱਪਲ ਵਾਲਾ ਡੇਰਾ ਬਲਵੇੜਾ ਪਟਿਆਲਾ ਦੇ ਕਬਾੜ ਦੀ ਦੁਕਾਨ ਵਿੱਚ ਬਣੇ ਡੰਪ ਵਿੱਚ ਸਟੋਰ ਕਰਕੇ ਮੋਟਰਸਾਈਕਲਾ ਦੇ ਪਾਰਟਸ ਕੱਟ-ਵੱਢ ਕੇ ਸਕਰੈਪ ਬਣਾ ਕੇ ਅੱਗੇ ਵੇਚਦੇ ਹਨ। ਦੋਸ਼ੀਆਨ ਪਾਸੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਨਾ ਪਾਸੋਂ ਹੋਰ ਵੀ ਜ਼ਰੀਆ ਸਬੰਧੀ ਖੁਲਾਸੇ ਹੋਣ ਦੀ ਉਮੀਦ ਹੈ। ਸਾਬਕਾ ਕ੍ਰਿਮੀਨਲ ਰਿਕਾਰਡ ਵਾਲੇ ਹਨ ਦੋਸ਼ੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸਤਵਿੰਦਰ ਸਿੰਘ ਉਰਵ ਸਾਨੀ ਪੁੱਤਰ ਨੇਤਰ ਸਿੰਘ ਵਾਸੀ ਪਿੰਡ ਝੰਬ, ਧਰਮਕੋਟ, ਥਾਣਾ ਬਖਸ਼ੀਵਾਲਾ ਪਟਿਆਲਾ ਉਮਰ ਕਰੀਬ 20 ਸਾਲ, ਵੈਲਡਿੰਗ ਦਾ ਕੰਮ ਕਰਦਾ ਹੈ, 10ਵੀਂ ਫੇਲ। ਇਸੇ ਤਰ੍ਹਾਂ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਹਾਕਮ ਸਿੰਘ ਵਾਸੀ ਹਰੀਨਗਰ ਖੇੜਕੀ ਥਾਣਾ ਪਸਿਆਣਾ ਪਟਿਆਲਾ ਉਮਰ ਕਰੀਬ 24 ਸਾਲ, ਖੇਤੀਬਾੜੀ ਦਾ ਕੰਮ ਕਰਦਾ ਹੈ, 12ਵੀ ਫ਼ੇਲ ਹੈ। ਇਸੇ ਤਰ੍ਹਾਂ ਜਸਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਪ੍ਰਮਜੀਤ ਸਿੰਘ ਵਾਸੀ ਪਿੰਡ ਦਘਾਟ ਥਾਣਾ ਬਖਸ਼ੀਵਾਲਾ ਪਟਿਆਲਾ ਉਮਰ 23 ਸਾਲ, ਕੰਬਾਇਨ ਡਰਾਇਵਰ, 10 ਵੀਂ ਫੇਲ ਹੈ ਇਸਦੀ ਗ੍ਰਿਫ਼ਤਾਰੀ ਬਾਕੀ ਹੈ। ਇੱਕ ਹੋਰ ਦੋਸ਼ੀ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਖਾਨ ਚੰਦ ਵਾਸੀ ਪਿੱਪਲ ਵਾਲਾ ਡੇਰਾ ਬੁਲਬੇੜਾ ਪਟਿਆਲਾ ਅਤੇ ਸੰਜੀਤ ਸਿੰਘ ਉਰਫ ਹੈਰੀ ਪੁੱਤਰ ਬਘੇਲ ਸਿੰਘ ਵਾਸੀ ਪਿੰਡ ਦਘਾਟ ਥਾਣਾ ਬਖਸ਼ੀਵਾਲਾ, ਪਟਿਆਲਾ ਵੀ ਹੈ। ਇਹ ਸਮਾਨ ਹੋਇਆ ਬਰਾਮਦ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 16 ਮੋਟਰਸਾਈਕਲ ਵੱਖ ਵੱਖ ਕੰਪਨੀਆ ਦੇ, 21 ਟੈਂਕੀਆ,21 ਸੀਟਾ,21 ਪਿਛਲੇ ਮਡਗਾਰਡ, 10 ਟਾਇਰ, 10 ਏਅਰ ਫਿਲਟਰ,05 ਰੈੱਡ ਲਾਈਟਾ, 03 ਰਿਮ ਸਮੇਤ ਟਾਇਰ, 08 ਹੈੱਡ ਲਾਈਟ ਕਵਰ, 08 ਡੈੱਨ ਕਵਰ,09 ਲੌਂਗ ਗਾਰਡ, 04 ਹੈਡਲ, 04 ਅਗਲੇ ਮਡਗਾਰਡ, 05 ਸਾਇਲੰਸਰ, 05 ਅਗਲੇ ਸ਼ੌਕਰ ਬਰਾਮਦ ਕੀਤੇ ਹਨ।
News 06 March,2023
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10,000 ਰੁਪਏ ਰਿਸ਼ਵਤ ਚੰਡੀਗੜ, 6 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
News 06 March,2023TOP NEWS/ ਸੁਰਖੀਆਂ View All
-
ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ
Punjab Bani 08 April,2025 -
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ
ਦੁਆਰਾ: Punjab Bani08 April,2025 -
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਦੁਆਰਾ: Punjab Bani08 April,2025 -
-
-
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ