ਲਾਈਫ ਸਟਾਈਲ
Result You Searched: HARYANA-HIMACHAL

ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ
ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ ਚੰਡੀਗੜ੍ਹ : ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਨੇ ਪਾਣੀ ਦੀ ਉਪਲੱਬਧਤਾ ਨੂੰ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ।ਬੋਰਡ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀ. ਬੀ. ਐੱਮ. ਬੀ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀ. ਬੀ. ਐੱਮ. ਬੀ. ਦੇ ਮੈਂਬਰ ਹਨ ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।ਅਧਿਕਾਰੀ ਨੇ ਕਿਹਾ ਕਿ ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ ਸਮਰੱਥਾ ਦਾ ਕਰੀਬ 63 ਫ਼ੀਸਦ ਹੈ ਜੋ ਆਮ ਨਾਲੋਂ 10 ਫ਼ੀਸਦ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦ ਹੈ ਜੋ ਆਮ ਨਾਲੋਂ 15 ਫ਼ੀਸਦ ਘੱਟ ਹੈ। ਜਲਵਾਯੂ ਹਾਲਾਤ ਅਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ ।
Punjab Bani 22 November,2024
ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ
ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ ਵਾਸ਼ਿੰਗਟਨ : ਰਾਸ਼ਟਰਵਾਦੀ ਕਾਂਗਰਸ ਪਾਰਟੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਨੂੰ ਅਮਰੀਕੀ ਏਜੰਸੀਆਂ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਇਸ ਸਮੇਂ ਆਇਓਵਾ ਦੀ ਜੇਲ੍ਹ ਵਿੱਚ ਬੰਦ ਹੈ । ਇਸ ਤੋਂ ਇਲਾਵਾ ਹੋਰ ਕੋਈ ਵੇਰਵਾ ਫੌਰੀ ਉਪਲੱਬਧ ਨਹੀਂ ਹੈ। ਮੰਨਿਆ ਜਾਂਦਾ ਹੈ ਕਿ ਅਨਮੋਲ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਲਗਾਤਾਰ ਅਮਰੀਕਾ ਵਿੱਚ ਆਉਂਦਾ-ਜਾਂਦਾ ਹੈ । ਉਹ ਲਾਰੈਂਸ ਦਾ ਛੋਟਾ ਭਰਾ ਹੈ, ਜਿਸ ’ਤੇ ਜੇਲ੍ਹ ਵਿੱਚ ਰਹਿਣ ਦੇ ਬਾਵਜੂਦ ਆਲਮੀ ਅਪਰਾਧਕ ਗਰੋਹ ਚਲਾਉਣ ਦਾ ਦੋਸ਼ ਹੈ । ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਨਮੋਲ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਐੱਨ. ਸੀ. ਪੀ. ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ ਹੱਤਿਆ ਸਮੇਤ ਕਈ ਅਪਰਾਧਕ ਮਾਮਲਿਆਂ ਵਿੱਚ ਲੋੜੀਂਦਾ ਹੈ । ਇਸ ਸਾਲ 14 ਅਪਰੈਲ ਨੂੰ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਵਿੱਚ ਵੀ ਕਥਿਤ ਤੌਰ ’ਤੇ ਉਸ ਦਾ ਹੱਥ ਹੈ । ਭਾਰਤ ਨੇ ਅਨਮੋਲ ਦੀ ਹਵਾਲਗੀ ਦੀ ਮੰਗ ਕੀਤੀ ਹੈ ।
Punjab Bani 22 November,2024
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ ਮਹਿਲ ਕਲਾਂ : ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਅਗਵਾਈ ਵਿੱਚ ਖਨੌਰੀ ਬਾਰਡਰ ’ਤੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ । ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਵਜੀਦਕੇ ਖ਼ੁਰਦ ਵਿੱਚ ਜੱਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਕਹੀਆਂ । ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨੇ ਤੋਂ ਵੱਧ ਸਮੇਂ ਤੋਂ ਉਹ ਬਾਰਡਰਾਂ ਉਪਰ ਬੈਠੇ ਹਨ, ਪ੍ਰੰਤੂ ਸਰਕਾਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਅਤੇ ਨਾ ਹੀ ਅੱਗੇ ਦਿੱਲੀ ਸ਼ਾਂਤਮਈ ਸੰਘਰਸ਼ ਕਰਨ ਲਈ ਜਾਣ ਦੇ ਰਹੀ ਹੈ ਜਿਸ ਕਰ ਕੇ ਉਨ੍ਹਾਂ ਨੇ ਇਹ ਤਿੱਖੇ ਸੰਘਰਸ਼ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐਸਪੀ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਦੀ ਰਿਪਰੋਟ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ, ਕਿਸਾਨਾਂ ਦੇ ਸਾਰੇ ਕੇਸ ਰੱਦ ਕਰਨ, ਲਖੀਮਪੁਰ ਖ਼ੀਰੀ ਦੇ ਇਨਸਾਫ਼, ਬਿਜਲੀ ਬਿੱਲ ਰੱਦ ਕਰਨ, ਸ਼ੁਭਕਰਨ ਦੀ ਮੌਤ ਸਬੰਧੀ ਸੇਵਾਮੁਕਤ ਜੱਜ ਦੀ ਕਮੇਟੀ ਤੋਂ ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂਕਿਹਾ ਕਿ ਇਸ ਮਰਨ ਵਰਤ ਵਿੱਚ ਉਨ੍ਹਾਂ ਦੀ ਜੱਥੇਬੰਦੀ ਦੇ ਹਰ ਜ਼ਿਲ੍ਹੇ ਵਿੱਚੋਂ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ। ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਉਹ ਆਪਣੀ ਸ਼ਹਾਦਤ ਤੋਂ ਵੀ ਪਿੱਛੇ ਨਹੀਂ ਹੱਟਣਗੇ । ਸ੍ਰੀ ਡੱਲੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਝੋਨੇ ਦੀ ਫ਼ਸਲ ਸਬੰਧੀ ਕਾਟ ਲਗਾਉਣ ਵਾਲੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ।
Punjab Bani 22 November,2024
ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ
ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਨਵੀਂ ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਣਵਾਈ ’ਤੇ ਫਿਲਹਾਲ ਰੋਕ ਲਗਾਉਣ ਤੋਂ ਅੱਜ ਇਨਕਾਰ ਕਰ ਦਿੱਤਾ । ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਕਥਿਤ ਬੇਨਿਯਮੀਆਂ ਮਾਮਲੇ ’ਚ ਮੁਲਜ਼ਮ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ, ਜਿਸ ਵਿੱਚ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ । ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ । ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ । ਈ. ਡੀ. ਨੇ ਕਿਹਾ ਕਿ ਉਸ ਵੱਲੋਂ ਕੇਜਰੀਵਾਲ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਦਾਇਰ ਕੀਤਾ ਜਾਵੇਗਾ ।
Punjab Bani 22 November,2024
ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼
ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਇੱਕ ਕੰਪਨੀ ਨੂੰ 50.31 ਲੱਖ ਰੁਪਏ ਦੀ ਸਾਲਸੀ ਰਾਸ਼ੀ ਦੀ ਅਦਾਇਗੀ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਦਿੱਤਾ ਹੈ । ਜ਼ਿਲ੍ਹਾ ਜੱਜ ਵਿਦਿਆ ਪ੍ਰਕਾਸ਼ ਨੇ ਆਦੇਸ਼ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਦਾਇਰ ਕੀਤੀ ਗਈ ਅਪੀਲ ਖਾਰਜ ਹੋਣ ਮਗਰੋਂ ‘ਐਨਵਾਇਰੋ ਇੰਫਰਾ ਇੰਜਨੀਅਰਜ਼ ਪ੍ਰਾਈਵੇਟ ਲਿਮਟਡ’ ਦੇ ਪੱਖ ਵਿੱਚ 2020 ਦਾ ਸਾਲਸੀ ਆਦੇਸ਼ ਅੰਤਿਮ ਹੋ ਗਿਆ ਹੈ । ਜੱਜ ਨੇ 18 ਸਤੰਬਰ ਨੂੰ ਪਾਸ ਆਦੇਸ਼ ਵਿੱਚ ਕਿਹਾ ਕਿ ਅਦਾਲਤ ਦੇ ਨਿਰਦੇਸ਼ ਦਾ ਪਾਲਣ ਨਹੀਂ ਕੀਤਾ ਗਿਆ । ਜੱਜ ਨੇ ਕਿਹਾ ਕਿ ਇਸ ਗੱਲ ’ਤੇ ਗੌਰ ਕਰਦਿਆਂ ਕਿ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਦੇਣਦਾਰ ਆਪਣੀ ਜਾਇਦਾਦ ਦਾ ਹਲਫ਼ਨਾਮਾ ਪੇਸ਼ ਕਰਨ ਦੇ ਨਿਰਦੇਸ਼ ਦਾ ਪਾਲਣ ਕਰਨ ਵਿੱਚ ਨਾਕਾਮ ਰਿਹਾ ਹੈ । ਅਦਾਲਤ ਨੇ ਡਿਕਰੀ ਧਾਰਕ (ਡੀ. ਐੱਚ.) ਵੱਲੋਂ ਪੇਸ਼ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਦੇਖਿਆ ਕਿ ਦੇਣਦਾਰ ਦੀ ਅਚੱਲ ਜਾਇਦਾਦ ਯਾਨੀ ਬੀਕਾਨੇਰ ਹਾਊਸ ਖ਼ਿਲਾਫ਼ ਕੁਰਕੀ ਵਾਰੰਟ ਜਾਰੀ ਕਰਨ ਦਾ ਇਹ ਢੁਕਵਾਂ ਮਾਮਲਾ ਹੈ । ਅਦਾਲਤ ਨੇ 21 ਜਨਵਰੀ 2020 ਨੂੰ ਸਾਲਸੀ ਟ੍ਰਿਬਿਊਨਲ ਵੱਲੋਂ ਦਿੱਤੇ ਆਦੇਸ਼ ਨੂੰ ਲਾਗੂ ਕਰਨ ਦੀ ਅਪੀਲ ਕਰਨ ਵਾਲੀ ਅਰਜ਼ੀ ’ਤੇ ਇਹ ਹੁਕਮ ਦਿੱਤਾ। ਜੱਜ ਨੇ ਕਿਹਾ ਕਿ ਨੋਖਾ ਨਗਰ ਕੌਂਸਲ ਜਾਇਦਾਦ ਨੂੰ ਨਾ ਵੇਚ ਸਕਦੀ ਹੈ ਤੇ ਨਾ ਹੀ ਤੋਹਫੇ ਆਦਿ ਵਜੋਂ ਇਸ ਨੂੰ ਤਬਦੀਲ ਕਰ ਸਕਦੀ ਹੈ । ਜੱਜ ਨੇ ਨੋਖਾ ਨਗਰ ਕੌਂਸਲ ਦੇ ਨੁਮਾਇੰਦੇ ਨੂੰ 29 ਨਵੰਬਰ ਨੂੰ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ ।
Punjab Bani 22 November,2024
ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ
ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉੱਚ ਤੇ ਮਾਨਯੋਗ ਅਦਾਲਤ ਨੇ ਦੱਸਿਆ ਕਿ ਉਹ ਸਿੱਖਾਂ ਬਾਰੇ ਚੁਟਕਲੇ ਦਿਖਾਉਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ । ਇਨ੍ਹਾਂ ਵੈਬਸਾਈਟਾਂ ’ਤੇ ਸਿੱਖਾਂ ਦਾ ਅਕਸ ਵਿਗਾੜਨ ਦੇ ਦੋਸ਼ ਲਗਾਏ ਗਏ ਹਨ । ਜਸਟਿਸ ਬੀਆਰ ਗਵੱਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਇਹ ਮਹੱਤਵਪੂਰਨ ਮਾਮਲਾ ਹੈ । ਪਟੀਸ਼ਨਰ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿੱਚ ਆਪਣੇ ਸੁਝਾਅ ਤੇ ਹੋਰ ਧਿਰਾਂ ਦੇ ਸੁਝਾਅ ਛੋਟੇ ਸੰਗ੍ਰਹਿ ਵਜੋਂ ਪੇਸ਼ ਕਰੇਗੀ । ਬੈਂਚ ਨੇ ਉਸ ਨੂੰ ਅੱਠ ਹਫ਼ਤਿਆਂ ਦਾ ਸਮਾਂ ਦਿੰਦਿਆਂ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਸੁਣਵਾਈ ਮੌਕੇ ਹਰਵਿੰਦਰ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਉਜਾਗਰ ਕੀਤੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਇਆ ਜਾਂਦਾ ਸੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ । ਪਟੀਸ਼ਨਰ ਨੇ ਘਟਨਾ ਦਾ ਹਵਾਲਾ ਦਿੱਤਾ, ਜਿਸ ਵਿੱਚ ਲੜਕੇ ਨੇ ਕਥਿਤ ਤੌਰ ’ਤੇ ਸਕੂਲ ਵਿੱਚ ਧੱਕੇਸ਼ਾਹੀ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ ।
Punjab Bani 22 November,2024
ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼
ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਨਿਊਯਾਰਕ : ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਹਾਲੇ ਅਮਰੀਕੀ ਸ਼ਾਰਟ ਸੈੱਲਰ ਹਿੰਡਨਬਰਗ ਰਿਸਰਚ ਵੱਲੋਂ ਲਾਏ ਧੋਖਾਧੜੀ ਦੇ ਦੋਸ਼ਾਂ ਤੋਂ ਉਭਰਿਆ ਵੀ ਨਹੀਂ ਸੀ ਕਿ ਹੁਣ ਅਮਰੀਕਾ ਦੀ ਅਦਾਲਤ ’ਚ ਉਸ ’ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਹਨ । ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ’ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ’ਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ । ਨਿਊਯਾਰਕ ਦੀ ਅਦਾਲਤ ’ਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ’ਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ। ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ । ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ’ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ । ਜਾਣਕਾਰੀ ਮੁਤਾਬਕ ਅਡਾਨੀ ਗਰੁੱਪ ਖ਼ਿਲਾਫ਼ ਹਾਲੇ ਸਿਰਫ਼ ਦੋਸ਼ ਲੱਗੇ ਹਨ ਅਤੇ ਜਦੋਂ ਤੱਕ ਉਹ ਦੋਸ਼ੀ ਸਾਬਤ ਨਾ ਹੋ ਜਾਣ, ਉਨ੍ਹਾਂ ਨੂੰ ਬੇਕਸੂਰ ਮੰਨਿਆ ਜਾਵੇਗਾ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਅਦਾ ਕੀਤੀ ਰਿਸ਼ਵਤ ਦੀ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਲੁਕਾਈ ਗਈ, ਜਿਸ ਤੋਂ ਅਡਾਨੀ ਗਰੁੱਪ ਨੇ 12 ਗੀਗਾਵਾਟ ਸੂਰਜੀ ਊਰਜਾ ਦੀ ਸਪਲਾਈ ਕਰਨ ਵਾਲੇ ਪ੍ਰਾਜੈਕਟਾਂ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ । ਅਮਰੀਕੀ ਕਾਨੂੰਨ ਆਪਣੇ ਨਿਵੇਸ਼ਕਾਂ ਜਾਂ ਬਾਜ਼ਾਰਾਂ ਨਾਲ ਜੁੜੇ ਵਿਦੇਸ਼ਾਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦਿੰਦਾ ਹੈ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਕੰਪਨੀ ਨੇ ਕੌਮਾਂਤਰੀ ਵਿੱਤੀ ਅਦਾਰਿਆਂ ਅਤੇ ਅਮਰੀਕਾ ਸਥਿਤ ਐਸੇਟ ਮੈਨੇਜਮੈਂਟ ਕੰਪਨੀਆਂ ਤੋਂ ਦੋ ਅਰਬ ਡਾਲਰ ਤੋਂ ਵਧ ਦਾ ਬੈਂਕ ਕਰਜ਼ਾ ਚੁੱਕਿਆ ਸੀ। ਕੌਮਾਂਤਰੀ ਵਿੱਤੀ ਅਦਾਰਿਆਂ ਵੱਲੋਂ ਅਮਰੀਕਾ ’ਚ ਨਿਵੇਸ਼ਕਾਂ ਨੂੰ ਵੇਚੀ ਇਕ ਅਰਬ ਡਾਲਰ ਤੋਂ ਵੱਧ ਦੀ ਸਕਿਊਰਿਟੀਜ਼ ਦੀ ਪੇਸ਼ਕਸ਼ ਕੀਤੀ ਸੀ। ਡਿਪਟੀ ਅਸਿਸਟੈਂਟ ਅਟਾਰਨੀ ਜਨਰਲ ਲੀਸਾ ਮਿਲਰ ਨੇ ਕਿਹਾ ਕਿ ਅਡਾਨੀ ਅਤੇ ਉਸ ਦੇ ਹੋਰ ਸਾਥੀਆਂ ਨੇ ਅਮਰੀਕੀ ਨਿਵੇਸ਼ਕਾਂ ਦੀ ਕੀਮਤ ’ਤੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਰਾਹੀਂ ਠੇਕੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ । ਅਮਰੀਕੀ ਅਟਾਰਨੀ ਬ੍ਰਾਇਨ ਪੀਸ ਨੇ ਕਿਹਾ ਕਿ ਮੁਲਜ਼ਮਾਂ ਨੇ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੀ ਇਕ ਵੱਡੀ ਸਾਜ਼ਿਸ਼ ਘੜੀ ਸੀ ।
Punjab Bani 22 November,2024
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਮੰਗਿਆ ਪੰਜਾਬ ਸਰਕਾਰ ਕੋਲੋ਼ਂ ਜਵਾਬ
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਮੰਗਿਆ ਪੰਜਾਬ ਸਰਕਾਰ ਕੋਲੋ਼ਂ ਜਵਾਬ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ ।
Punjab Bani 31 July,2024
ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ :ਰਾਹੁਲ ਗਾਂਧੀ
ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ :ਰਾਹੁਲ ਗਾਂਧੀ ਨਵੀਂ ਦਿੱਲੀ, 29 ਜੁਲਾਈ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੂਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਿਵਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਛੇ ਜਣਿਆਂ ਨੇ ਅਭਿਮੰਨਿਊ ਨੂੰ ਚੱਕਰਵਿਊ ਵਿੱਚ ਫਸਾ ਕੇ ਮਾਰਿਆ ਸੀ, ਚੱਕਰਵਿਊ ਦਾ ਦੂਜਾ ਨਾਮ ਹੈ ‘ਪਦਮਾਵਿਊ’ ਜੋ ਕਮਲ ਦੇ ਫੁੱਲ ਦੇ ਆਕਾਰ ਦਾ ਹੁੰਦਾ ਹੈ, ਜਿਸ ਵਿਚ ਡਰ ਅਤੇ ਹਿੰਸਾ ਹੁੰਦੀ ਹੈ। ਇਸ ਦੋਰਾਨ ਰਾਹੂਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦਾ ਨਾਮ ਲਿਆ ਜਿਨ੍ਹਾਂ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਤਰਾਜ਼ ਜਤਾਇਆ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਜਿਸ ਤਰ੍ਹਾਂ ਸੈਨਾ ਦੇ ਜਵਾਨਾਂ ਨੂੰ ਅਗਨੀਪਥ ਦੇ ਚੱਕਰਵਿਊ ਵਿਚ ਫਸਾਇਆ ਗਿਆ ਹੈ, ਉਸ ਤਰ੍ਹਾਂ ਕੇਂਦਰ ਸਰਕਾਰ ਨੇ ਪੂਰੇ ਹਿੰਦੁਸਤਾਨ ਨੂੰ ਫਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਨੇ ਚੱਕਰਵਿਊ ਤੋਂ ਨਿਕਲਣ ਲਈ ਐੱਮਐੱਸਪੀ ਦੀ ਮੰਗ ਕੀਤੀ ਸੀ, ਪਰ ਐੱਮਐੱਸਪੀ ਨਹੀਂ ਦਿੱਤੀ ਗਈ। ਰਾਹੂਲ ਗਾਂਧੀ ਨੇ ਇੰਡੀਆ ਗੱਠਜੋੜ ਵੱਲੋਂ ਬੋਲਦਿਆਂ ਕਿਹਾ ਕਿ ਅਸੀਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵਾਂਗੇ ।
Punjab Bani 29 July,2024
ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਸੀ. ਸੀ. ਯੂਨਿਟਾਂ ਵੱਲੋਂ ਮਨਾਇਆ ਗਿਆ ਕਾਰਗਿਲ ਵਿਜੇ ਦਿਵਸ
ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਸੀ. ਸੀ. ਯੂਨਿਟਾਂ ਵੱਲੋਂ ਮਨਾਇਆ ਗਿਆ ਕਾਰਗਿਲ ਵਿਜੇ ਦਿਵਸ ਪਟਿਆਲਾ : 5 ਪੰਜਾਬ ਬਟਾਲੀਅਨ ਸੀ.ਓ. ਕਰਨਲ ਸੰਦੀਪ ਰਾਏ, ਐਡਮਿਨ ਕਮਾਂਡਰ ਕਰਨਲ ਸ੍ਰੀ ਨਿਵਾਸਨ ਅਤੇ ਇੱਕ ਪੰਜਾਬ ਨੇਵਲ ਨੰਗਲ ਦੇ ਸੀ.ਓ. ਕੈਪਟਨ ਇੰਡੀਅਨ ਨੇਵੀ, ਸ. ਹਰਜੀਤ ਸਿੰਘ ਦਿਓਲ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਦੀ ਯੋਗ ਅਗਵਾਈ ਅਧੀਨ ਐਨ ਸੀ ਸੀ ਆਰਮੀ ਅਤੇ ਨੇਵੀ ਵਿੰਗ ਵੱਲੋਂ ਵੱਖੋ ਵੱਖ ਤੌਰ ‘ਤੇ ਕਾਰਗਿਲ ਵਿਜੇ ਦਿਵਸ ਮਨਾਇਆ। ਇਨ੍ਹਾਂ ਪ੍ਰੋਗਰਾਮਾਂ ਵਿਚ 1999 ਦੀ ਕਾਰਗਿਲ ਜੰਗ ਵਿੱਚ ਲੜਨ ਵਾਲੇ ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਕਿਹਾ, ਕਾਰਗਿਲ ਵਿਜੇ ਦਿਵਸ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਹਿੰਮਤ ਅਤੇ ਬਹਾਦਰੀ ਦਾ ਪ੍ਰਮਾਣ ਹੈ। ਸਾਡਾ ਇਹ ਫਰਜ਼ ਹੈ ਕਿ ਅਸੀਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰੀਏ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਨਾ ਪ੍ਰਾਪਤ ਕਰੀਏ । ਇਸ ਮੌਕੇ ਡਾ. ਸਰਬਜੀਤ ਸਿੰਘ ਸਬ ਲੈਫਟੀਨੈਂਟ, ਨੇਵੀ ਵਿੰਗ ਨੇ ਕਾਰਗਿਲ ਯੁੱਧ ਦੇ ਇਤਿਹਾਸਕ ਮਹੱਤਵ ਅਤੇ ਭਾਰਤ ਦੀ ਫੌਜੀ ਰਣਨੀਤੀ ਬਾਰੇ ਗੱਲ ਕੀਤੀ ਅਤੇ ਦੱਸਿਆ ਕਿ ਕਾਰਗਿਲ ਯੁੱਧ ਵਿਚ ਨਾ ਸਿਰਫ ਸਾਡੇ ਸੈਨਿਕਾਂ ਦੀ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਬਲਕਿ ਤਿਆਰੀ ਅਤੇ ਚੌਕਸੀ ਨਾਲ ਦੇਸ਼ ਦੇ ਵੱਡੇ ਹਿੱਸੇ ਨੂੰ ਬਚਾਇਆ੍ਟ ਸਮਾਰੋਹ ਦੇ ਵਿੱਚ ਭਾਸ਼ਣ ਅਤੇ ਸ਼ਹੀਦਾਂ ਨੂੰ ਸਮਰਪਿਤ ਕਵਿਤਾਵਾਂ ਰਾਹੀਂ ਕਾਰਗਿਲ ਦੇ ਨਾਇਕਾਂ ਲਈ ਮਾਣ ਅਤੇ ਸਤਿਕਾਰ ਭੇਂਟ ਕੀਤਾ ਗਿਆ੍ਟ ਆਰਮੀ ਵਿੰਗ ਦੇ ਸੀ.ਟੀ.ਓ. ਡਾ. ਰਾਜਵਿੰਦਰ ਸਿੰਘ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਆਰਮੀ ਵਿੰਗ ਦੇ ਕੈਡਿਟਾਂ ਨਾਲ ਸ਼ਹੀਦਾਂ ਦੀ ਯਾਦ ਵਿੱਚ ਕਾਲਜ ਕੈਂਪਸ ਵਿਖੇ ਪੌਦੇ ਲਗਾਏ। ਇਨ੍ਹਾਂ ਪ੍ਰੋਗਰਾਮਾਂ ਵਿੱਚ ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ, ਵਾਈਸ ਪ੍ਰਿੰਸੀਪਲ ਡਾ. ਹਰਵਿੰਦਰ ਕੌਰ, ਡਾ. ਜਗਤਾਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਗੁਰਵੀਰ ਸਿੰਘ ਅਤੇ ਪ੍ਰੋ. ਸੁਪਨਪ੍ਰੀਤ ਸਿੰਘ ਤੋਂ ਇਲਾਵਾ ਐਨ ਸੀ ਸੀ ਆਰਮੀ ਵਿੰਗ ਅਤੇ ਨੇਵੀ ਵਿੰਗ ਦੇ ਕੈਡੇਟ ਹਾਜਰ ਸਨ।
Punjab Bani 26 July,2024
ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ
ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ -ਬਰਸਾਤਾਂ ਦੇ ਮੌਸਮ 'ਚ ਸਬੰਧਤ ਵਿਭਾਗ ਰਹਿਣ ਚੌਕਸ : ਐਸ.ਡੀ.ਐਮ. ਪਟਿਆਲਾ, 5 ਜੁਲਾਈ : ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮੌਨਸੂਨ ਸੀਜ਼ਨ ਦੌਰਾਨ ਤਿਆਰ ਕੀਤੇ ਕਮਿਊਨੀਕੇਸ਼ਨ ਪਲਾਨ ਅਨੁਸਾਰ ਕੰਮ ਕਰਨ ਅਤੇ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਦੇ ਪ੍ਰਬੰਧ ਕਰਨ ਲਈ ਕਿਹਾ। ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ 'ਚ ਰਿਜਰਵ ਰੱਖਣ ਵਾਲੇ ਖਾਣ-ਪੀਣ ਦੇ ਸਮਾਨ ਦੀ ਲਿਸਟ ਬਣਾਉਣ ਲਈ ਕਿਹਾ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Punjab Bani 05 July,2024
ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਨੇ ਕੀਤਾ -ਕਿਸ ਕਰਨ ਵੇਲੇ ਦਾ ਫੋਟੋਸ਼ੂਟ ਜਾਰੀ
ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਨੇ ਕੀਤਾ -ਕਿਸ ਕਰਨ ਵੇਲੇ ਦਾ ਫੋਟੋਸ਼ੂਟ ਜਾਰੀ ਫਿ਼ਲਮੀ : ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਟੀਵੀ ਅਦਾਕਾਰਾ ਆਰਤੀ ਸਿੰਘ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਦੀਪਕ ਚੌਹਾਨ ਨਾਲ ਹੋਇਆ ਸੀ। ਹੁਣ ਅਦਾਕਾਰਾ ਹਨੀਮੂਨ ਲਈ ਗਈ ਹੈ। ਹਾਲ ਹੀ ‘ਚ ਆਰਤੀ ਨੇ ਆਪਣਾ ਰੋਮਾਂਟਿਕ ਫੋਟੋਸ਼ੂਟ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖਦੇ ਹੋਏ ਯੂਜ਼ਰਸ ਨੇ ਉਨ੍ਹਾਂ ਨੂੰ ਡਿਲੀਟ ਕਰਨ ਦੀ ਸਲਾਹ ਦਿੱਤੀ ਹੈ।
Punjab Bani 08 June,2024
ਰੋਜਾਨਾ ਸੈਰ ਕਰਨ ਦੇ ਫਾਇਦੇ
ਰੋਜਾਨਾ ਸੈਰ ਕਰਨ ਦੇ ਫਾਇਦੇ ਜੇਕਰ ਦੇਖਿਆ ਜਾਵੇ ਤਾਂ ਸਾਡਾ ਸ਼ਰੀਰ ਵੀ ਇੱਕ ਤਰ੍ਹਾਂ ਦੀ ਮਸ਼ੀਨਰੀ ਵਰਗਾ ਹੀ ਹੈ, ਜਿਸਦੀ ਸਰਵਿਸ ਬਾਰੇ ਅਸੀ ਕਦੇ ਸੋਚਿਆ ਹੀ ਨਹੀਂ। ਜਦੋ ਅਸੀ ਬਿਮਾਰ ਹ ਜਾਂਦੇ ਹਾਂ, ਰਿ ਅਸੀ ਡਾਕਟਰ ਕੋਲ ਭਜਦੇ ਹਾਂ। ਉਦੋਂ ਤੱਕ ਸਾਡਾ ਰੋਗ ਬਹੁਤ ਵਧ ਜਾਂਦਾ ਹੈ ਅਤੇ ਸਾਡੇ ਪੈਸੇ ਵੀ ਵੱਧ ਲਗ ਜਾਂਦੇ ਹਨ। ਡਾਕਟਰਾਂ ਦੀ ਰਾਏ ਅਨੁਸਾਰ ਤਕਰੀਬਨ ਤਿੰਨ ਕੁ ਮਹੀਨਿਆਂ ਬਾਅਦ ਸਾਨੂੰ ਆਪਣੇ ਸ਼ਰੀਰ ਦਾ ਚੈਕਅਪ ਕਰਵਾਉਣਾ ਚਾਹੀਦਾ ਹੈ। ਦਰਅਸਲ ਅਸੀ ਸਿਹਤ ਨੂੰ ਲੈ ਕੇ ਕੁੱਝ ਗਲਤ ਧਾਰਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਾਂ। ਜਿਵੇਂ ਕਿ ਅਸੀ ਆਮ ਹੀ ਸੁਣਦ ਰਹਿੰਦੇ ਹਾਂ ਕਿ ਦੇਖੋ ਜੀ, ਵਹਿਮ ਨਹੀਂ ਕਰਨਾ ਚਾਹੀਦਾ, ਜਿੰਨ ਦਾਣਾ ਪਾਣੀ ਲਿਖਿਆ, ਉਨ੍ਹਾਂ ਚੁਗ ਹੀ ਲੈਣਾ ਹੈ। ਇਹ ਬਿਲਕੁਲ ਠੀਕ ਹੈ ਕਿ ਵਹਿਮ ਨਹੀਂ ਕਰਨਾ ਚਾਹੀਦਾ ਪਰੰਤੂ ਵਹਿਮ ਤਾਂ ਉਦੋਂ ਤੱਕ ਹੁੰਦਾ ਹੈ, ਦਜੋਂ ਸਾਨੂੰ ਆਪਣੇ ਸ਼ਰੀਰ ਬਾਰੇ ਪਤਾ ਹੀ ਨਾ ਹੋਵੇ। ਕਿਉਂਕਿ ਸਾਡੇ ਦਿਮਾਗ ਦੇ ਕਿਸੇ ਨਾ ਕਿਸੇ ਕੋਨੇ ਇਹ ਗੱਲ ਪਈ ਰਹਿੰਦੀ ਹੈ ਕਿ ਸਾਨੂੰ ਕੋਈ ਬਿਮਾਰੀ ਨਾ ਹੋਵੇ। ਜੇਕਰ ਕੋਈ ਬਿਮਾਰੀ ਨਿਕਲ ਵੀ ਆਉਂਦੀ ਹੈ ਤਾਂ ਅਸੀ ਸਮੇ ਸਿਰ ਇਲਾਜ ਕਰਵਾ ਲਵਾਂਗੇ। ਕਈ ਬਿਮਾਰੀਆਂ ਅਜਿਹੀਆਂ ਹਨ, ਜਿਨ੍ਹਾਂ ਦਾ ਇਲਾਜ ਮੁੱਢਲੀ ਸਟੇਜ ਵਿੱਚ ਹੀ ਹੁੰਦਾ ਹੈ। ਇਸ ਕਰਕੇ ਸਾਨੂੰ ਡਰਨ ਦੀ ਲੋੜ ਨਹੀਂ, ਚੌਕਸੀ ਦੀ ਲੋੜ ਹੈ। ਕੁੱਝ ਲੋਕ ਤਾਂ ਗਲਤ ਧਾਰਨਾਵਾਂ ਦੇ ਸਿਕਾਰ ਹੁੰਦੇ ਹਨ ਕਿ ਕੁੱਝ ਲੋਕ ਆਲਸੀ ਹੋਣ ਕਾਰਨ ਆਪ ਤਾਂ ਕੁੱਝ ਕਰ ਨਹੀਂ ਸਕਦੇ। ਸਭ ਕੁੱਝ ਸਮਝਦਿਆਂ ਵੀ ਸਿਹਤ ਸਬੰਧੀ ਗਲਤ ਪ੍ਰਚਾਰ ਕਰਦੇ ਰਹਿੰਦੇ ਹਨ। ਉਹ ਸੈਰ ਵਾਲਿਆਂ ਦੇ ਵੀ ਵਿਰੋਧ ਵਿੱਚ ਬੋਲ ਜਾਂਦੇ ਹਨ। ਉਨ੍ਹਾਂ ਦਾ ਤਰਕ ਹੁੰਦਾ ਹੈ ਕਿ ਸੈਰ ਵਾਲਿਆਂ ਨੂੰ ਕਿਹੜਾ ਬਿਮਾਰੀਆਂ ਨਹੀਂ ਲਗਦੀਆਂ। ਅਸਲ ਵਿੱਚ ਸਚਾਈ ਇਹ ਹੈ ਕਿ ਉਹ ਸਵੇਰੇ ਉਠਣ ਤੋਂ ਡਰਦੇ ਹਨ। ਹੈਰਾਨਗੀਦੀ ਗੱਲ ਹੈ ਕਿ ਇਹ ਔਗੁਣ ਸਿਆਣੇ ਤੇ ਜਿੰਮੇਵਾਰ ਵਿਅਕਤੀਆਂ ਵਿੱਚ ਵੀ ਦੇਖਣ ਨੂੰ ਮਿਲਦੇ ਹਨ। ਇਕ ਵਾਰ ਮੈਂ ਕਿਸੇ ਮੰਤਰੀ ਨੂੰ ਮਿਲਣ ਗਿਆ ਤਾਂ ਉੱਥੇ ਸਿਹਤ ਸਬੰਧੀ ਗੱਲਾਂ ਚਲ ਰਹੀਆਂ ਸਨ। ਕੋਈ ਸੱਜਣ ਮੰਤਰੀ ਜੀ ਨੂੰ ਕਹਿ ਰਿਹਾ ਸੀ, ਮੰਤਰੀ ਜੀ ਤੁਹਾਡਾ ਪੇਟ ਬਹੁਤ ਵਧ ਗਿਆ ਹੈ। ਇਸਨੂੰ ਕੰਟਰੋਲ ਕਰੋ। ਮੰਜਤੀ ਜੀ ਕਹਿ ਰਹੇ ਸਨ ਕਿ ਮੈਂ ਤਾਂ ਖਾਣ ਪੀਣ ਦਾ ਬਹੁਤ ਖਿਆਲ ਰੱਖਦਾ ਹਾਂ। ਇਹ ਘੱਟ ਹੀ ਨਹੀਂ ਰਿਹਾ। ਉਹ ਸੱਜਣ ਕਹਿਣ ਲਗਾ, ਮੰਤਰੀ ਜੀ ਸਵੇਰੇ ਜਲਦੀ ਉਠ ਕੇ ਸੈਰ ਕਰਿਆ ਕਰੋ, ਵਗੈਰਾ ਵਗੈਰਾ। ਮੰਤਰੀ ਜੀ ਕਹਿਣ ਲਗੇ ਸਵੇਰੇ ਜਲਦੀ, ਨਾ ਬਈ ਨਾ, ਇਹ ਕੰਮ ਨਹੀ ਹੋਣਾ, ਹੋਰ ਚਾਰ ਸਾਲ ਪਹਿਲਾਂ ਮਰਜਾਂਗੇ, ਸਵੇਰੇ ਜਲਦੀ ਨਹੀ ਉਠਿਆ ਜਾਣਾ, ਸਵੇਰੇ ਤਾਂ ਨੀਂਦ ਆਉਂਦੀ ਏ ਯਾਰ। ਇਕ ਹੋਰ ਤੋਸਦ ਘਟਨਾ ਸੁਣਾ ਰਿਹਾ ਸੀ। ਉਹ ਕਹਿੰਦਾ ਅਸੀ ਹਰ ਰੋਜ ਸੈਰ ਕਰਿਆ ਕਰਦੇ ਸੀ। ਇਕ ਸਾਡਾ ਦੋਸਤ ਕਹਿਣ ਲਗਿਆ, ਯਾਰ ਮੂੈ ਵੀ ਨਾਲ ਲੈ ਜਾਇਆ ਕਰੋ। ਅਸੀ ਕਿਹਾ ਯਾਰ ਨੂੰ ਆਲਸੀ ਜਿਹਾ ਬੰਦਾ ਤੈਥੋ ਸਵੇਰੇ ਜਲਦੀ ਨਹੀਂ ਉਠਿਆ ਜਾਣਾ। ਉਹ ਕਹਿਣ ਲਗਿਆ ਮੈਨੂੰ ਤੁਸੀ ਅਵਾਜ ਮਾਰ ਕੇ ਲੈ ਜਾਇਆ ਕਰੋ। ਅਸੀ ਅਗਲੇ ਦਿਨ 5 ਕੁ ਵਜੇ ਉਸਦਾ ਬੂਹਾ ਖੜਕਾਇਆ। ਉਸਦੀ ਪਤਨੀ ਕਹਿੰਦੀ ਬਾਹਰ ਸੈਰ ਵਾਲੇ ਆਏ ਨੇ। ਉਹ ਆਪਣੀ ਪਤਨੀ ਨੂੰ ਆਖਣ ਲਗਾ, ਇਨ੍ਹਾਂ ਨੂੰ ਕਹਿ ਕਿਓ ਕਿ ਮੈਂ 5 ਕੁ ਮਿੰਟਾਂ ਵਿੱਚ ਆਇਆ। ਉਹ 5 ਮਿੰਟਾਂ ਦੀ ਬਜਾਏ 10 ਮਿੰਟਾਂ ਵਿੱਚ ਆਇਆ। ਉਸਦੀ ਪਤਨੀ ਆਖਣ ਲੱਗੀ ਆ ਸੈਰ ਵਾਲੇ ਅੱਜ ਫਿਰ ਖੜੇ ਨੇ। ਉਹ ਕਹਿਣ ਲੱਗਿਆ, ਇਨ੍ਹਾਂ ਨੂੰ ਕਹਿ ਦਿਓ ਤੁਸੀ ਚਲੋ ਮੈ ਤੁਹਾਡੇ ਮਗਰੇ ਆਉਂਦਾ ਹਾਂ। ਤੀਸਰੇ ਦਿਨ ਫਿਰ ਉਸਦਾ ਬੂਹਾ ਖੜਕਾਇਆ ਗਿਆ। ਉਸਦੀ ਪਤਨੀ ਆਖਣ ਲੱਗੀ, ਜੇਕਰ ਤੈਥੋ ਉਠਿਆ ਨਹੀ ਜਾਂਦਾ, ਇਨ੍ਹਾਂ ਵਿਚਾਰਿਆ ਨੂੰ ਕਿਉਂ ਤੰਗ ਕਰਦੈ। ਅੱਜ ਫਿਰ ਖੜੇ ਨੇ, ਉਹ ਆਪਣੀ ਪਤਨੀ ਨੂੰ ਆਖਣ ਲੱਗਾ, ਇਨ੍ਹਾਂ ਨੂੰ ਕਹਿ ਦਿਓ ਤੁਸੀ ਜਾਓ ਰੋਜ ਰੋਜ ਮਰਨ ਨਾਲੋ ਮੈਂ ਤਾਂ ਇੱਕ ਦਿਨ ਮਰਿਆ ਚੰਗਾ। ਸਵੇਰੇ ਉਠਣ ਨੂੰ ਕਈ ਲੋਕ ਮਰਨ ਦੇ ਬਰਾਬਰ ਸਮਝਦੇ ਹਨ। ਅਸਲ ਵਿੱਚ ਇਹ ਗਲਤ ਆਦਤਾਂ ਬਚਪਨ ਵਿੱਚ ਬਣ ਜਾਂਦੀਆਂ ਹਨ, ਜੋਕਿ ਬਾਅਦ ਵਿੱਚ ਬਦਲਣੀਆਂ ਔਖੀਆਂ ਹੋ ਜਾਂਦੀਆਂ ਹਨ। ਕੁੰਝ ਲੋਕ ਯੋਗਾ ਦੇ ਵਿਰੁੱਘ ਪ੍ਰਚਾਰ ਕਰਦੇ ਰਹਿੰਦੇ ਹਨ। ਇਹ ਇਹੋ ਜਿਹੀਆਂ ਦਿਲਚਸਪ ਉਦਾਹਰਨਾਂ ਦੇ ਕੇ ਤੁਹਾਨੂੰ ਸਮਝਾਉਣਗੇ ਕਿ ਆਮ ਬੰਦਾ ਤਾਂ ਛੱਡੋ ਪੜਿਆ ਲਿਖਿਆ ਤੇ ਸੂਝਵਾਨ ਵਿਅਕਤੀ ਵੀ ਕਰਾਹੇ ਪੈ ਸਕਦਾ ਹੈ। ਇਕ ਵਾਰ ਮੇਰਾ ਦੋਸਤ ਮੈਨੂੰ ਕਹਿ ਰਿਹਾ ਸੀ ਕਿ ਆ ਯੋਗ ਵਾਲਿਆਂ ਨੇ ਐਵੇ ਰੌਲਾ ਪਾਇਆ ਹੋਇਆ। ਕੋਈ ਫਰਕ ਨਹੀਂ ਪੈਂਦਾ ਯੋਗਾ ਯੂਗਾ ਨਾਲ। ਮੈ ਕਿਹਾ ਤੈਨੂੰ ਕਿਵੇਂ ਪਤਾ। ਉਹ ਕਹਿਣ ਲਗਿਆ ਸਾਡੇ ਇਲਾਕੇ ਵਿੱਚ ਯੋਗ ਗੁਰੂ ਯੋਗਾ ਸਿਖਾ ਰਿਹਾ ਸੀ। ਉਹ ਅਜੇ ਕਹਿ ਹੀ ਰਿਹਾ ਸੀ ਕਿ ਮੂਧੇ ਹੋ ਜਾਓ, ਸਿਧੇ ਹੋ ਜਾਓ, ਉਸਨੂੰ ਹਾਰਟ ਅਟੈਕ ਹੋ ਗਿਆ। ਮੈ ਕਿਹਾ, ਫਿਰ। ਉਸ ਨੇ ਕਿਹਾ, ਫਿਰ ਕਿ ਅਸੀ, ਇਹ ਉਹਦਾ ਆਖਰੀ ਆਸਣ ਸੀ। ਇਹ ਉਹ ਲੋਕ ਹੁੰਦੇ ਹਨ, ਜੋ ਇਸ ਤਰ੍ਹਾਂ ਦੀਆਂ ਗੱਲਾਂ ਵਿਚੋ ਰਸ ਲੈਣਾ ਸ਼ੁਰੂ ਕਰ ਦਿੰਦੇ ਹਨ। ਇਨ੍ਹਾਂ ਦੇ ਪਲੇ ਸਿਰਫ਼ ਗੱਲਾਂ ਹੀ ਹੁੰਦੀਆਂ ਹਨ, ਹੋਰ ਕੁੱਝ ਨਹੀਂ। ਯੋਗਾ ਦੇ ਬੇਅੰਤ ਫਾਇਦੇ ਹਨ। ਯੋਗ ਕਰਨ ਨਾਲ ਖੂਨ ਦਾ ਸਰਕਲ ਸਹੀ ਰਹਿੰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਔਰਤਾਂ ਨੂੰ ਤਾਂ ਯੋਗਾ ਜਰੂਰ ਕਰਨਾ ਚਾਹੀਦਾ ਹੈ ਕਿਵੁਂਕਿ ਅਜਕਲ ਦੀ ਭਜ ਦੌੜ ਵਾਲੀ ਜਿੰਦਗੀ ਵਿੱਚ ਨੌਕਰੀਪੇਸ਼ਾ ਔਰਤਾਂ ਨੂੰ ਦੋਹਰੀ ਭੂਮਿਕਾ ਅਦਾ ਕਰਨੀ ਪੈਂਦੀ ਹੈ। ਬਿਮਾਰੀਆਂ ਤੋਂ ਛੁਟਕਾਰਾ ਅਤੇ ਤਣਾਅ ਨੂੰ ਘੱਟ ਕਰਨਾ ਯੋਗਾ ਦੀ ਅਹਿਮ ਭੂਮਿਕਾ ਹੈ। ਇਸਦੇ ਮਾਧਿਅਮ ਨਾਲ ਮਨ ਅਤੇ ਬੁੱਧੀ ਉਪਰ ਵੀ ਕਾਬੂ ਰਹਿੰਦਾ ਹੈ। ਯੋਗ ਬਹੁਤ ਸਾਰੇ ਆਸਣ ਅਜਿਹੇ ਹਨ, ਜੋ ਸਾਡੀਆਂ ਹੱਡੀਆਂ ਵਿੱਚ ਲਚਕੀਲਾਪਨ ਪੈਦਾ ਕਰਕੇ ਸ਼ਰੀਰ ਵਿਚੋਂ ਆਲਸ ਅਤੇ ਸੁਸਤੀ ਘਟਾਉਂਦੇ ਹਨ ਅਤੇ ਉਦਮ ਪੈਦਾ ਕਰਦੇ ਹਨ, ਜਿਵੇਂ ਪਛਤਾਨ ਆਸਣ ਨਾਲ ਸ਼ੂਗਰ ਠੀਕ ਕਰਲ ਲਈ ਸਹਾਇਤਾ ਮਿਲਦੀ ਹੈ ਅਤੇ ਮੋਟਾਪਾ ਵੀ ਘਟਦਾ ਹੈ। ਕਪਾਲਭਾਤੀ, ਅਲੋਮ ਵਿਲੋਮ ਨਾਲ ਸਿਰਦਰਦ ਅਤੇ ਪਾਚਣ ਸ਼ਕਤੀ ਠੀਕ ਹੁੰਦੀ ਹੈ। ਯੋਗ ਕੇਵਲ ਸ਼ਰੀਰਕ ਕਸਰਤ ਕਰਨ ਜਾਂ ਰੋਗ ਨੂੰ ਦੂਰ ਕਰਨ ਵਾਲੀ ਕਿਰਿਆ ਹੀ ਨਹੀਂ, ਸਗੋ ਜੀਵਨ ਨੂੰ ਬਿਹਤਰ ਬਣਾਉਣ ਦੀ ਵਿਧੀ ਵੀ ਹੈ। ਸਭ ਤੋਂ ਜਰੂਰੀ ਗੱਲ ਹੈ ਕਿ ਯੋਗ ਕਿਸੇ ਸਿਖਿਅਤ ਮਾਹਿਰ ਪਾਸੋ ਸਿਖ ਕੇ ਹੀ ਕੀਤਾ ਜਾਵੇ, ਕਿਉਂਕਿ ਗਲਤ ਆਸਣ ਕਰਨ ਨਾਲ ਨੁਕਸਾਨ ਵੀ ਹੋ ਸਕਦਾ ਹੈ। ਸੈਰ ਦੇ ਫਾਇਦੇ ਜੇਕਰ ਇਹ ਕਿਹਾ ਜਾਵੇ ਕਿ ਜਿੰਦਗੀ ਦੀ ਖੂਬਸੂਰਤੀ ਦਾ ਰਾਜ ਸੈਰ ਵਿੱਚ ਛੁਪਿਆ ਹੋਇਆ ਹੈ ਤਾਂ ਇਹ ਗਲਤ ਨਹੀਂ ਹੋਵੇਗਾ। ਸੈਰ ਦੇ ਬੇਅੰਤ ਫਾਇਦੇ ਹਨ ਪਰ ਅਸੀ ਗੱਨ ਸੰਖੇਪ ਵਿੱਚ ਹੀ ਕਰਾਂਗੇ। ਸੈਰ ਨਾਲ ਸਾਡੇ ਸਰੀਰ ਵੱਚ ਜੋਸ਼ ਅਤੇ ਹੌਸਲਾ ਆਉਂਦਾ ਹੈ ਅਤੇ ਸਾਡੀ ਸੋਚ ਸਕਾਰਾਤਮਕ ਬਣਦੀ ਹੈ। ਤੁਰਨਾ ਸਭ ਤੋਂ ਚੰਗੀ ਕਸਰਤ ਮੰਨੀ ਗਈ ਹੈ। ਤੁਰਨ ਲਈ ਖੁਲੀ ਥਾਂ ਤੇ ਖੁਲਾ ਆਕਾਸ਼ ਚਾਹੀਦਾ ਹੈ। ਸਾਡਾ ਸਰੀਰ ਹਿਲਦਾ ਹੈ। ਹਵਾ ਲਗਾਤਾਰ ਸਾਡੇ ਫੇਫੜਿਆਂ ਵਿੱਚ ਜਾਂਦੀ ਹੈ ਅਤੇ ਸਾਹ ਵਿੱਚ ਤਾਲ ਪੈਦਾ ਹੁੰਦੀ ਹੈ। ਸਾਰੇ ਅੰਗਾਂ ਦੀ ਇਕੋ ਜਿਹੀ ਹੋਲੀ ਹੋਲੀ ਵਰਜਿਸ ਹੁੰਦੀ ਰਹਿੰਦੀ ਹੈ। ਜਿਨਾ ਅਸੀ ਸੈਰ ਕਰਦੇ ਸਮੇਂ ਆਪਣੇ ਘਰ ਤੋਂ ਦੂਰ ਹੁੰਦੇ ਜਾਂੇ ਹਾਂ, ਉਨ੍ਹਾਂ ਚਿੰਤਾਵਾਂ ਤੋਂ ਵੀ ਦੂਰ ਹੋ ਜਾਂਦੇ ਹਾਂ। ਉਨ੍ਹਾਂ ਚਿੰਤਾਵਾ ਤੋਂ ਵੀ ਦੂਰ ਹੁੰਦੇ ਜਾਂਦੇ ਹਾਂ। ਜੇਕਰ ਅਸੀ ਕਿਸੇ ਸਮੱਸਿਆ ਨੂੰ ਸੁਲਝਾਉਣਾ ਹੋਵੇ ਤਾਂ ਕੋਈ ਗੁੰਝਲ ਖੋਲਣੀ ਹੋਵੇ ਤਾਂ ਕੰਮ ਸੈਰ ਕਰਦੇ ਸਮੇਂ ਕਰੋ, ਕਾਮਯਾਬ ਹੋਵੇਗੇ ਕਿਉਂਕਿ ਤਾਜੀ ਆਕਸੀਜਨ ਮਿਲਣ ਕਾਰਨ ਦਿਮਾਗ ਵੀ ਜਿਆਦਾ ਕੰਮ ਕਰਨ ਲਗ ਜਾਂਦਾ ਹੈ ਤੇ ਇਕਾਗਰਤਾ ਵਧ ਜਾਂਦੀ ਹੈ। ਇਸੇ ਤਰ੍ਹਾਂ ਰੋਜਾਨਾ ਸੈਰ ਕਰਨ ਦੇ ਅਨੇਕਾਂ ਫਾਇਦੇ ਹਨ।
Punjab Bani 15 April,2024