Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 29 Oct 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਚਰਚਾ ਵਿੱਚ ਖਬਰਾਂ

ਕੌਮੀ ਇਨਸਾਫ ਮੋਰਚੇ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਮਾਰਚ

ਪਟਿਆਲਾ , 4 ਅਗਸਤ 2025 : ਪਟਿਆਲਾ ਵਿਖੇ ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤੇ ਪਟਿਆਲੇ ਦੇ ਕੌਮੀ ਇਨਸਾਫ ਮੋਰਚੇ ਵੱਲੋਂ ਅਤੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਨਤਕ, ਜਮਾਤੀ, ਸਿਆਸੀ, ਧਾਰਮਿਕ...

ਸਾਬਕਾ ਮੁੱਖ ਮੰਤਰੀ ਸਿਬੂ ਸੋਰੇਨ ਦਾ ਹੋਇਆ ਦੇਹਾਂਤ

ਦਿੱਲੀ, 4 ਅਗਸਤ : ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਦਸ ਦਈਏ ਕਿ ਸਿਬੂ ਸੋਰੇਨ ਸਾਬਕਾ ਮੁਖ...

ਸੰਸਦ ਮੈਬਰ ਦੀ ਅਣਪਛਾਤਿਆਂ ਨੇ ਖੋਹੀ ਚੈਨ

ਦਿਲੀ, 4 ਅਗਸਤ : ਸੰਸਦ ਮੈਬਰ ਆਰ ਸੁਧਾ ਦੀ ਅੱਜ ਸਵੇਰ ਦੀ ਸੈਰ ਕਰਨ ਦੋਰਾਨ ਕਿਸੇ ਅਣਪਛਾਤਿਆਂ ਵਲੋ ਚੇਨ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ...

ਅਮਰੀਕਾ ਤੇ ਭਾਰਤ ਦੇ ਹਨ ਜਬਰਦਸਤ ਸਬੰਧ : ਮਿਲਰ

ਦਿੱਲੀ, 4 ਅਗਸਤ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਅੱਜਇਕ ਪੈ੍ਸ ਮਿਲਣੀ ਦੌਰਾਨ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ

ਦਿੱਲੀ, 4 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋ ਹਾਲ ਹੀ ਵਿਚ ਭਾਰਤੀ ਫੌਜ ਨੂੰ ਲੈ ਕੇ ਕੀਤੀ ਗਈ ਟਿਪਣੀ ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਝਾੜ ਪਾਈ...

ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਹੋਏ ਜ਼ਬਰਦਸਤ ਮੁਕਾਬਲੇ

ਪਟਿਆਲਾ, 4 ਅਗਸਤ - ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਕਲੱਸਟਰ 17 ਐਥਲੀਟ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਆਪਣੀਆਂ ਲਾਜਵਾਬ...

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ

ਪਟਿਆਲਾ, 2 ਅਗਸਤ :  ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ। ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ 'ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ 'ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ 'ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ 'ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

1 … 533 534 535 536 537 … 2,872
Scroll to Top