ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਰਾਜਪੁਰਾ, 29 ਸਤੰਬਰ : ਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਇੱਥੇ ਪੁੱਜੇ ਕਿਸਾਨਾਂ ਨਾਲ ਵੀ...
ਭਾਰਤੀ ਟੀਮ ਨੇ ਕੀਤਾ ਕ੍ਰਿਕੇਟ ਦਾ ਅਪਮਾਨ : ਸਲਮਾਨ ਆਗਾ
ਦਿੱਲੀ, 29 ਸਤੰਬਰ : ਭਾਰਤੀ ਕ੍ਰਿਕੇਟ ਟੀਮ ਵਲੋ ਹਾਲ ਹੀ ਵਿਚ ਪਾਕਿਸਤਾਨ ਨੂੰ ਮੈਚ ਦੌਰਾਨ ਕਰਾਰ ਹਾਰ ਦਿੱਤੀ ਗਈ ਸੀ, ਜਿਸਤੋ ਬਾਅਦ ਭਾਰਤੀ ਟੀਮ ਵਲੋ ਹਥ ਨਹੀ ਮਿਲਾਇਆ ਗਿਆ ਸੀ।...
ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਅਮਰੀਕਾ ਵਿਚ ਚੁਕਿਆ
ਨਵੀਂ ਦਿੱਲੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਹੁਣ ਅਮਰੀਕਾ ਵਿਚ ਵੀ ਚੁਕਿਆ ਹੈ। ਦਸ ਦਈਏ ਕਿ ਰਾਹੁਲ ਗਾਂਧੀ ਪਿਛਲੇ ਦਿਨਾਂ ਤੋ ਦੱਖਣੀ ਅਮਰੀਕਾ ਦੇ ਦੌਰੇ...
ਪਾਕ ਰਖਿਆ ਮੰਤਰੀ ਆਪਣੇ ਬਿਆਨਾਂ ਵਿਚ ਘਿਰੇ
ਨਵੀਂ ਦਿੱਲੀ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਹੁਣ ਆਪਣੇ ਹੀ ਦਿਤੇ ਬਿਆਨ ਵਿਚ ਫਸਦੇ ਨਜਰ ਆ ਰਹੇ ਹਨ, ਜਿਸ ਵਿਚ ਉਨਾ ਇਮਰਾਨ ਖਾਨ ਦੇ ਜੇਲ ਤੋ ਟਵੀਟਰ ਹੈਡਲ...
ਯੂਏਈ ਤੋ ਅੱਤਵਾਦੀ ਪਰਮਿੰਦਰ ਪਿੰਦੀ ਨੂੰ ਲਿਆਂਦਾ ਭਾਰਤ
ਚੰਡੀਗੜ, 27 ਸਤੰਬਰ : ਯੂਏਈ ਦੇ ਆਬੂ ਧਾਬੀ ਤੋ ਬੱਬਰ ਖਾਲਸਾ ਇੰਟਰਨੈਸਨਲ ਦੇ ਇਕ ਅੱਤਵਾਦੀ ਨੂੰ ਅੱਜ ਭਾਰਤ ਲਿਆਂਦੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਪੰਜਾਬ...
ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ
ਪਟਿਆਲਾ, 27 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।
ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ
ਦਿੱਲੀ, 27 ਸਤੰਬਰ : ਲੱਦਾਖ ਵਿਖੇ ਬੀਤੀ ਦਿਨੀ ਹੋਈ ਹਿੰਸਾ ਤੋ ਬਾਅਦ ਜਿਥੇ ਪੁਲਸ ਵਲੋ ਭਾਰੀ ਕਰਫਿਊ ਲਗਾਇਆ ਗਿਆ ਹੈ, ਉਥੇ ਪੁਲਸ ਜਾਂਚ ਵਿਚ ਜੁਟੀ ਹੈ। ਦਸ ਦਈਏ ਕਿ ਲੱਦਾਖ...