Breaking News ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗਕੇਂਦਰੀ ਜਾਂਚ ਏਜੰਸੀ ਈ. ਡੀ. ਭੇਜਿਆ ਫ਼ਿਲਮ ਨਿਰਮਾਤਾ ਗੋਕੁਲਮ ਗੋਪਾਲਨ ਨੂੰ ਨੋਟਿਸਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

NRI / ਪ੍ਰਵਾਸੀ ਪੰਜਾਬੀ

Result You Searched: HARYANA-HIMACHAL

ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ

ਅਣਪਛਾਤੇ ਵਿਅਕਤੀਆਂ ਨੇ ਪਤੀ ਪਤਨੀ ਤੇ ਕੀਤੀ ਫਾਇਰਿੰਗ ਦੌਰਾਨ ਕੀਤੀ ਜ਼ਖ਼ਮੀ ਭਗਤਾ ਭਾਈ : ਪੰਜਾਬ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸ਼ਹਿਰ ਭਗਤਾ ਭਾਈ ਵਿਖੇ ਅੱਜ ਸਵੇਰੇ ਸੈਰ ਕਰ ਰਹੇ ਪਤੀ ਪਤਨੀ ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਵਾਰਦਾਤ ਦੌਰਾਨ ਗੋਲੀ ਲੜਕੀ ਦੀ ਲੱਤ ਤੇ ਲੱਗੀ ਹੈ, ਜਿਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੀ ਹੈ ਜਦੋਂ ਲੜਕੀ ਹਰਪ੍ਰੀਤ ਕੌਰ ਆਪਣੇ ਪਤੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਨਾਲ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੈਰ ਕਰ ਰਹੀ ਸੀ । ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਹਰਪ੍ਰੀਤ ਕੌਰ ਦੀ ਲੱਤ ਵਿੱਚ ਲੱਗੀ । ਇਸ ਤੋਂ ਬਾਅਦ ਹਰਪ੍ਰੀਤ ਕੌਰ ਨੂੰ ਭਗਤਾ ਭਾਈ ਦੇ ਹਸਪਤਾਲ ਲਜਾਇਆ ਗਿਆ, ਜਿੱਥੋਂ ਉਸ ਨੂੰ ਅੱਗੇ ਬਠਿੰਡਾ ਭੇਜ ਦਿੱਤਾ ਹੈ । ਭਗਤਾ ਭਾਈ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਢਲੇ ਤੌਰ ਤੇ ਹਾਸਿਲ ਹੋਈ ਜਾਣਕਾਰੀ ਮੁਤਾਬਕ ਦੋਵਾਂ ਦਾ ਦੋ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ । ਹਾਲਾਂਕਿ ਇਸ ਗੱਲ ਦੀ ਪੁਸ਼ਤੀ ਤਾਂ ਨਹੀਂ ਹੋਈ ਪਰ ਇਹ ਪ੍ਰੇਮ ਵਿਆਹ ਹੋਣ ਕਰਕੇ ਪੁਲਿਸ ਦੀ ਸ਼ੱਕ ਦੀ ਸੂਈ ਉਸ ਤਰਫ ਜਾ ਰਹੀ ਹੈ । ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।

Punjab Bani 21 January,2025
ਖ਼ਾਲਸਾ ਕਾਲਜ ਪਟਿਆਲਾ ਵਲੋਂ ਸਟਾਫ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਲੋਂ ਸਟਾਫ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਆਈ. ਕਿਊ. ਏ. ਸੀ. ਵੱਲੋਂ 18 ਨਵੰਬਰ ਤੋਂ 26 ਨਵੰਬਰ ਤੱਕ ਬਾਗਾਂ ਦੀ ਰਹਿੰਦ ਖੂੰਹਦ ਦੀ ਖਾਦ ਬਣਾਉਣ ਵਿਸ਼ੇ ਉੱਤੇ ਸੱਤ ਰੋਜ਼ਾ ਸਟਾਫ ਸਿਖਲਾਈ ਪ੍ਰੋਗਰਾਮ ਸਫ਼ਲਤਾ ਪੂਰਵਕ ਪੂਰਾ ਕੀਤਾ ਗਿਆ । ਡਾ. ਪ੍ਰਦੀਪ ਸ਼੍ਰੀਵਾਸਤਵ, ਅਸਿਸਟੈਂਟ ਪ੍ਰੋਫੈਸਰ, ਪੀ. ਜੀ. ਡਿਪਾਰਟਮੈਂਟ ਆਫ ਐਗਰੀਕਲਚਰ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ । ਉਹਨਾਂ ਦੱਸਿਆ ਕਿ ਸਟਾਫ ਸਿਖਲਾਈ ਪ੍ਰੋਗਰਾਮ ਕੂੜੇ ਨੂੰ ਘਟਾਉਣ ਲਈ ਟਿਕਾਊ ਬਾਗਬਾਨੀ ਅਭਿਆਸਾਂ ਤੇ ਕੇਂਦਰਿਤ ਹੈ ਅਤੇ ਬਾਗ ਦੀ ਰਹਿੰਦ ਖੂੰਹਦ ਨੂੰ ਘਟਾਉਣ ਲਈ ਵਾਤਾਵਰਨ ਅਨੁਕੂਲ ਤਕਨੀਕਾਂ ਤੇ ਜ਼ੋਰ ਦਿੰਦਾ ਹੈ । ਇਸ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੇ ਪਾਣੀ ਦੀ ਸੰਭਾਲ ਦੇ ਤਰੀਕਿਆਂ ਜਿਵੇਂ ਕਿ ਰੇਨ ਬੈਰਲ ਅਤੇ ਤੁਪਕਾ ਸਿੰਚਾਈ, ਮਿੱਟੀ ਨੂੰ ਭਰਪੂਰ ਬਣਾਉਣ ਲਈ ਹਰੀ ਖਾਦ ਅਤੇ ਢੱਕਣ ਵਾਲੀਆਂ ਫਸਲਾਂ ਦੀ ਵਰਤੋਂ ਕਰਨ ਦੇ ਲਾਭ , ਖਾਦ ਰਸਾਈਕਲਿੰਗ ਅਤੇ ਸਾਵਧਾਨੀ ਪੂਰਵਕ ਸਮੱਗਰੀ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ । ਡਾ. ਰਵਿੰਦਰਜੀਤ ਸਿੰਘ ਨੇ ਸਿਖਲਾਈ ਪ੍ਰੋਗਰਾਮ ਦੌਰਾਨ ਭਾਗ ਲੈਣ ਵਾਲਿਆਂ ਦੀ ਸ਼ਮੂਲੀਅਤ ਅਤੇ ਸਮਰਪਣ ਲਈ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਯਤਨਾਂ ਲਈ ਸਿੱਖੇ ਟਿਕਾਊ ਬਾਗਬਾਨੀ ਅਭਿਆਸਾਂ, ਨਵੀਨਤਾ ਅਤੇ ਸਹਿਯੋਗੀ ਉੱਤਮਤਾ ਨੂੰ ਲਾਗੂ ਕਰਨ ਦੀ ਅਪੀਲ ਕੀਤੀ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਟਿਕਾਊ ਬਾਗਬਾਨੀ ਅਤੇ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਆਈ. ਕਿਊ. ਏ. ਸੀ. ਦੇ ਯਤਨਾਂ ਦੀ ਸ਼ਲਾਘਾ ਕੀਤੀ । ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਕਦਮੀ ਕਾਲਜ ਦੀ ਨਿਰੰਤਰ ਸਿਖਲਾਈ ਅਤੇ ਵਾਤਾਵਰਨ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਟਾਫ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਪ੍ਰਤੀ ਉਹਨਾਂ ਦੀ ਵਚਨਵੱਤਤਾ ਵਾਤਾਵਰਣ ਦੀ ਸੰਭਾਲ ਪ੍ਰਤੀ ਉੱਤਮਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦੀ ਹੈ। ਸਮਾਪਤੀ ਸੈਸ਼ਨ ਵਿੱਚ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ।

Punjab Bani 26 November,2024
ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ

ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ ਚੰਡੀਗੜ੍ਹ : ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਨੇ ਪਾਣੀ ਦੀ ਉਪਲੱਬਧਤਾ ਨੂੰ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ।ਬੋਰਡ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀ. ਬੀ. ਐੱਮ. ਬੀ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀ. ਬੀ. ਐੱਮ. ਬੀ. ਦੇ ਮੈਂਬਰ ਹਨ ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।ਅਧਿਕਾਰੀ ਨੇ ਕਿਹਾ ਕਿ ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ ਸਮਰੱਥਾ ਦਾ ਕਰੀਬ 63 ਫ਼ੀਸਦ ਹੈ ਜੋ ਆਮ ਨਾਲੋਂ 10 ਫ਼ੀਸਦ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦ ਹੈ ਜੋ ਆਮ ਨਾਲੋਂ 15 ਫ਼ੀਸਦ ਘੱਟ ਹੈ। ਜਲਵਾਯੂ ਹਾਲਾਤ ਅਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ ।

Punjab Bani 22 November,2024
ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ

ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ ਵਾਸ਼ਿੰਗਟਨ : ਰਾਸ਼ਟਰਵਾਦੀ ਕਾਂਗਰਸ ਪਾਰਟੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਨੂੰ ਅਮਰੀਕੀ ਏਜੰਸੀਆਂ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਇਸ ਸਮੇਂ ਆਇਓਵਾ ਦੀ ਜੇਲ੍ਹ ਵਿੱਚ ਬੰਦ ਹੈ । ਇਸ ਤੋਂ ਇਲਾਵਾ ਹੋਰ ਕੋਈ ਵੇਰਵਾ ਫੌਰੀ ਉਪਲੱਬਧ ਨਹੀਂ ਹੈ। ਮੰਨਿਆ ਜਾਂਦਾ ਹੈ ਕਿ ਅਨਮੋਲ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਲਗਾਤਾਰ ਅਮਰੀਕਾ ਵਿੱਚ ਆਉਂਦਾ-ਜਾਂਦਾ ਹੈ । ਉਹ ਲਾਰੈਂਸ ਦਾ ਛੋਟਾ ਭਰਾ ਹੈ, ਜਿਸ ’ਤੇ ਜੇਲ੍ਹ ਵਿੱਚ ਰਹਿਣ ਦੇ ਬਾਵਜੂਦ ਆਲਮੀ ਅਪਰਾਧਕ ਗਰੋਹ ਚਲਾਉਣ ਦਾ ਦੋਸ਼ ਹੈ । ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਨਮੋਲ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਐੱਨ. ਸੀ. ਪੀ. ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ ਹੱਤਿਆ ਸਮੇਤ ਕਈ ਅਪਰਾਧਕ ਮਾਮਲਿਆਂ ਵਿੱਚ ਲੋੜੀਂਦਾ ਹੈ । ਇਸ ਸਾਲ 14 ਅਪਰੈਲ ਨੂੰ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਵਿੱਚ ਵੀ ਕਥਿਤ ਤੌਰ ’ਤੇ ਉਸ ਦਾ ਹੱਥ ਹੈ । ਭਾਰਤ ਨੇ ਅਨਮੋਲ ਦੀ ਹਵਾਲਗੀ ਦੀ ਮੰਗ ਕੀਤੀ ਹੈ ।

Punjab Bani 22 November,2024
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ

ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ ਮਹਿਲ ਕਲਾਂ : ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਅਗਵਾਈ ਵਿੱਚ ਖਨੌਰੀ ਬਾਰਡਰ ’ਤੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ । ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਵਜੀਦਕੇ ਖ਼ੁਰਦ ਵਿੱਚ ਜੱਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਕਹੀਆਂ । ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨੇ ਤੋਂ ਵੱਧ ਸਮੇਂ ਤੋਂ ਉਹ ਬਾਰਡਰਾਂ ਉਪਰ ਬੈਠੇ ਹਨ, ਪ੍ਰੰਤੂ ਸਰਕਾਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਅਤੇ ਨਾ ਹੀ ਅੱਗੇ ਦਿੱਲੀ ਸ਼ਾਂਤਮਈ ਸੰਘਰਸ਼ ਕਰਨ ਲਈ ਜਾਣ ਦੇ ਰਹੀ ਹੈ ਜਿਸ ਕਰ ਕੇ ਉਨ੍ਹਾਂ ਨੇ ਇਹ ਤਿੱਖੇ ਸੰਘਰਸ਼ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐਸਪੀ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਦੀ ਰਿਪਰੋਟ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ, ਕਿਸਾਨਾਂ ਦੇ ਸਾਰੇ ਕੇਸ ਰੱਦ ਕਰਨ, ਲਖੀਮਪੁਰ ਖ਼ੀਰੀ ਦੇ ਇਨਸਾਫ਼, ਬਿਜਲੀ ਬਿੱਲ ਰੱਦ ਕਰਨ, ਸ਼ੁਭਕਰਨ ਦੀ ਮੌਤ ਸਬੰਧੀ ਸੇਵਾਮੁਕਤ ਜੱਜ ਦੀ ਕਮੇਟੀ ਤੋਂ ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂਕਿਹਾ ਕਿ ਇਸ ਮਰਨ ਵਰਤ ਵਿੱਚ ਉਨ੍ਹਾਂ ਦੀ ਜੱਥੇਬੰਦੀ ਦੇ ਹਰ ਜ਼ਿਲ੍ਹੇ ਵਿੱਚੋਂ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ। ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਉਹ ਆਪਣੀ ਸ਼ਹਾਦਤ ਤੋਂ ਵੀ ਪਿੱਛੇ ਨਹੀਂ ਹੱਟਣਗੇ । ਸ੍ਰੀ ਡੱਲੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਝੋਨੇ ਦੀ ਫ਼ਸਲ ਸਬੰਧੀ ਕਾਟ ਲਗਾਉਣ ਵਾਲੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ।

Punjab Bani 22 November,2024
ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ

ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਨਵੀਂ ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਣਵਾਈ ’ਤੇ ਫਿਲਹਾਲ ਰੋਕ ਲਗਾਉਣ ਤੋਂ ਅੱਜ ਇਨਕਾਰ ਕਰ ਦਿੱਤਾ । ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਕਥਿਤ ਬੇਨਿਯਮੀਆਂ ਮਾਮਲੇ ’ਚ ਮੁਲਜ਼ਮ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ, ਜਿਸ ਵਿੱਚ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ । ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ । ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ । ਈ. ਡੀ. ਨੇ ਕਿਹਾ ਕਿ ਉਸ ਵੱਲੋਂ ਕੇਜਰੀਵਾਲ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਦਾਇਰ ਕੀਤਾ ਜਾਵੇਗਾ ।

Punjab Bani 22 November,2024
ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼

ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਇੱਕ ਕੰਪਨੀ ਨੂੰ 50.31 ਲੱਖ ਰੁਪਏ ਦੀ ਸਾਲਸੀ ਰਾਸ਼ੀ ਦੀ ਅਦਾਇਗੀ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਦਿੱਤਾ ਹੈ । ਜ਼ਿਲ੍ਹਾ ਜੱਜ ਵਿਦਿਆ ਪ੍ਰਕਾਸ਼ ਨੇ ਆਦੇਸ਼ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਦਾਇਰ ਕੀਤੀ ਗਈ ਅਪੀਲ ਖਾਰਜ ਹੋਣ ਮਗਰੋਂ ‘ਐਨਵਾਇਰੋ ਇੰਫਰਾ ਇੰਜਨੀਅਰਜ਼ ਪ੍ਰਾਈਵੇਟ ਲਿਮਟਡ’ ਦੇ ਪੱਖ ਵਿੱਚ 2020 ਦਾ ਸਾਲਸੀ ਆਦੇਸ਼ ਅੰਤਿਮ ਹੋ ਗਿਆ ਹੈ । ਜੱਜ ਨੇ 18 ਸਤੰਬਰ ਨੂੰ ਪਾਸ ਆਦੇਸ਼ ਵਿੱਚ ਕਿਹਾ ਕਿ ਅਦਾਲਤ ਦੇ ਨਿਰਦੇਸ਼ ਦਾ ਪਾਲਣ ਨਹੀਂ ਕੀਤਾ ਗਿਆ । ਜੱਜ ਨੇ ਕਿਹਾ ਕਿ ਇਸ ਗੱਲ ’ਤੇ ਗੌਰ ਕਰਦਿਆਂ ਕਿ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਦੇਣਦਾਰ ਆਪਣੀ ਜਾਇਦਾਦ ਦਾ ਹਲਫ਼ਨਾਮਾ ਪੇਸ਼ ਕਰਨ ਦੇ ਨਿਰਦੇਸ਼ ਦਾ ਪਾਲਣ ਕਰਨ ਵਿੱਚ ਨਾਕਾਮ ਰਿਹਾ ਹੈ । ਅਦਾਲਤ ਨੇ ਡਿਕਰੀ ਧਾਰਕ (ਡੀ. ਐੱਚ.) ਵੱਲੋਂ ਪੇਸ਼ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਦੇਖਿਆ ਕਿ ਦੇਣਦਾਰ ਦੀ ਅਚੱਲ ਜਾਇਦਾਦ ਯਾਨੀ ਬੀਕਾਨੇਰ ਹਾਊਸ ਖ਼ਿਲਾਫ਼ ਕੁਰਕੀ ਵਾਰੰਟ ਜਾਰੀ ਕਰਨ ਦਾ ਇਹ ਢੁਕਵਾਂ ਮਾਮਲਾ ਹੈ । ਅਦਾਲਤ ਨੇ 21 ਜਨਵਰੀ 2020 ਨੂੰ ਸਾਲਸੀ ਟ੍ਰਿਬਿਊਨਲ ਵੱਲੋਂ ਦਿੱਤੇ ਆਦੇਸ਼ ਨੂੰ ਲਾਗੂ ਕਰਨ ਦੀ ਅਪੀਲ ਕਰਨ ਵਾਲੀ ਅਰਜ਼ੀ ’ਤੇ ਇਹ ਹੁਕਮ ਦਿੱਤਾ। ਜੱਜ ਨੇ ਕਿਹਾ ਕਿ ਨੋਖਾ ਨਗਰ ਕੌਂਸਲ ਜਾਇਦਾਦ ਨੂੰ ਨਾ ਵੇਚ ਸਕਦੀ ਹੈ ਤੇ ਨਾ ਹੀ ਤੋਹਫੇ ਆਦਿ ਵਜੋਂ ਇਸ ਨੂੰ ਤਬਦੀਲ ਕਰ ਸਕਦੀ ਹੈ । ਜੱਜ ਨੇ ਨੋਖਾ ਨਗਰ ਕੌਂਸਲ ਦੇ ਨੁਮਾਇੰਦੇ ਨੂੰ 29 ਨਵੰਬਰ ਨੂੰ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ ।

Punjab Bani 22 November,2024
ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ

ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉੱਚ ਤੇ ਮਾਨਯੋਗ ਅਦਾਲਤ ਨੇ ਦੱਸਿਆ ਕਿ ਉਹ ਸਿੱਖਾਂ ਬਾਰੇ ਚੁਟਕਲੇ ਦਿਖਾਉਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ । ਇਨ੍ਹਾਂ ਵੈਬਸਾਈਟਾਂ ’ਤੇ ਸਿੱਖਾਂ ਦਾ ਅਕਸ ਵਿਗਾੜਨ ਦੇ ਦੋਸ਼ ਲਗਾਏ ਗਏ ਹਨ । ਜਸਟਿਸ ਬੀਆਰ ਗਵੱਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਇਹ ਮਹੱਤਵਪੂਰਨ ਮਾਮਲਾ ਹੈ । ਪਟੀਸ਼ਨਰ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿੱਚ ਆਪਣੇ ਸੁਝਾਅ ਤੇ ਹੋਰ ਧਿਰਾਂ ਦੇ ਸੁਝਾਅ ਛੋਟੇ ਸੰਗ੍ਰਹਿ ਵਜੋਂ ਪੇਸ਼ ਕਰੇਗੀ । ਬੈਂਚ ਨੇ ਉਸ ਨੂੰ ਅੱਠ ਹਫ਼ਤਿਆਂ ਦਾ ਸਮਾਂ ਦਿੰਦਿਆਂ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਸੁਣਵਾਈ ਮੌਕੇ ਹਰਵਿੰਦਰ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਉਜਾਗਰ ਕੀਤੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਇਆ ਜਾਂਦਾ ਸੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ । ਪਟੀਸ਼ਨਰ ਨੇ ਘਟਨਾ ਦਾ ਹਵਾਲਾ ਦਿੱਤਾ, ਜਿਸ ਵਿੱਚ ਲੜਕੇ ਨੇ ਕਥਿਤ ਤੌਰ ’ਤੇ ਸਕੂਲ ਵਿੱਚ ਧੱਕੇਸ਼ਾਹੀ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ ।

Punjab Bani 22 November,2024
ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼

ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਨਿਊਯਾਰਕ : ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਹਾਲੇ ਅਮਰੀਕੀ ਸ਼ਾਰਟ ਸੈੱਲਰ ਹਿੰਡਨਬਰਗ ਰਿਸਰਚ ਵੱਲੋਂ ਲਾਏ ਧੋਖਾਧੜੀ ਦੇ ਦੋਸ਼ਾਂ ਤੋਂ ਉਭਰਿਆ ਵੀ ਨਹੀਂ ਸੀ ਕਿ ਹੁਣ ਅਮਰੀਕਾ ਦੀ ਅਦਾਲਤ ’ਚ ਉਸ ’ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਹਨ । ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ’ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ’ਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ । ਨਿਊਯਾਰਕ ਦੀ ਅਦਾਲਤ ’ਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ’ਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ। ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ । ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ’ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ । ਜਾਣਕਾਰੀ ਮੁਤਾਬਕ ਅਡਾਨੀ ਗਰੁੱਪ ਖ਼ਿਲਾਫ਼ ਹਾਲੇ ਸਿਰਫ਼ ਦੋਸ਼ ਲੱਗੇ ਹਨ ਅਤੇ ਜਦੋਂ ਤੱਕ ਉਹ ਦੋਸ਼ੀ ਸਾਬਤ ਨਾ ਹੋ ਜਾਣ, ਉਨ੍ਹਾਂ ਨੂੰ ਬੇਕਸੂਰ ਮੰਨਿਆ ਜਾਵੇਗਾ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਅਦਾ ਕੀਤੀ ਰਿਸ਼ਵਤ ਦੀ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਲੁਕਾਈ ਗਈ, ਜਿਸ ਤੋਂ ਅਡਾਨੀ ਗਰੁੱਪ ਨੇ 12 ਗੀਗਾਵਾਟ ਸੂਰਜੀ ਊਰਜਾ ਦੀ ਸਪਲਾਈ ਕਰਨ ਵਾਲੇ ਪ੍ਰਾਜੈਕਟਾਂ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ । ਅਮਰੀਕੀ ਕਾਨੂੰਨ ਆਪਣੇ ਨਿਵੇਸ਼ਕਾਂ ਜਾਂ ਬਾਜ਼ਾਰਾਂ ਨਾਲ ਜੁੜੇ ਵਿਦੇਸ਼ਾਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦਿੰਦਾ ਹੈ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਕੰਪਨੀ ਨੇ ਕੌਮਾਂਤਰੀ ਵਿੱਤੀ ਅਦਾਰਿਆਂ ਅਤੇ ਅਮਰੀਕਾ ਸਥਿਤ ਐਸੇਟ ਮੈਨੇਜਮੈਂਟ ਕੰਪਨੀਆਂ ਤੋਂ ਦੋ ਅਰਬ ਡਾਲਰ ਤੋਂ ਵਧ ਦਾ ਬੈਂਕ ਕਰਜ਼ਾ ਚੁੱਕਿਆ ਸੀ। ਕੌਮਾਂਤਰੀ ਵਿੱਤੀ ਅਦਾਰਿਆਂ ਵੱਲੋਂ ਅਮਰੀਕਾ ’ਚ ਨਿਵੇਸ਼ਕਾਂ ਨੂੰ ਵੇਚੀ ਇਕ ਅਰਬ ਡਾਲਰ ਤੋਂ ਵੱਧ ਦੀ ਸਕਿਊਰਿਟੀਜ਼ ਦੀ ਪੇਸ਼ਕਸ਼ ਕੀਤੀ ਸੀ। ਡਿਪਟੀ ਅਸਿਸਟੈਂਟ ਅਟਾਰਨੀ ਜਨਰਲ ਲੀਸਾ ਮਿਲਰ ਨੇ ਕਿਹਾ ਕਿ ਅਡਾਨੀ ਅਤੇ ਉਸ ਦੇ ਹੋਰ ਸਾਥੀਆਂ ਨੇ ਅਮਰੀਕੀ ਨਿਵੇਸ਼ਕਾਂ ਦੀ ਕੀਮਤ ’ਤੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਰਾਹੀਂ ਠੇਕੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ । ਅਮਰੀਕੀ ਅਟਾਰਨੀ ਬ੍ਰਾਇਨ ਪੀਸ ਨੇ ਕਿਹਾ ਕਿ ਮੁਲਜ਼ਮਾਂ ਨੇ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੀ ਇਕ ਵੱਡੀ ਸਾਜ਼ਿਸ਼ ਘੜੀ ਸੀ ।

Punjab Bani 22 November,2024
ਕੈਨੇਡੀਅਨ ਸਰਕਾਰ ਨੇ ਕੀਤੀ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਇਕ ਮਹੀਨੇ ਤੱਕ ਸੀਮਤ

ਕੈਨੇਡੀਅਨ ਸਰਕਾਰ ਨੇ ਕੀਤੀ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਇਕ ਮਹੀਨੇ ਤੱਕ ਸੀਮਤ ਨਵੀ ਦਿੱਲੀ : ਕੈਨੇਡੀਅਨ ਸਰਕਾਰ ਨੇ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਇਕ ਮਹੀਨੇ ਤੱਕ ਸੀਮਤ ਕਰ ਦਿੱਤੀ ਹੈ । ਇਸ ਕਾਰਨ 4.5 ਲੱਖ ਪੰਜਾਬ ਵਾਸੀ ਮੁਸੀਬਤ ਵਿੱਚ ਹਨ । ਹੁਣ ਉਨ੍ਹਾਂ ਨੂੰ ਹਰ ਸਾਲ ਟੂਰਿਸਟ ਵੀਜ਼ਾ ਲੈਣਾ ਹੋਵੇਗਾ ਨਾਲ ਹੀ ਇੱਕ ਮਹੀਨੇ ਦੇ ਅੰਦਰ ਕੈਨੇਡਾ ਛੱਡਣਾ ਹੋਵੇਗਾ । ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਵਿਵਸਥਾਵਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ । ਇਸ ਨਾਲ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖਤਮ ਹੋ ਜਾਵੇਗੀ । ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀ ਭਾਈਚਾਰੇ ਦੇ ਲੋਕਾਂ ‘ਤੇ ਪਵੇਗਾ, ਜੋ ਕੈਨੇਡਾ ਆਉਂਦੇ-ਜਾਂਦੇ ਰਹਿੰਦੇ ਹਨ। ਕੈਨੇਡਾ ਦੇ ਵੈਨਕੂਵਰ ਦੇ ਵਸਨੀਕ ਪ੍ਰਸਿੱਧ ਲੇਖਕ ਅਤੇ ਪੰਜਾਬੀ ਚਿੰਤਕ ਸੁਖਵਿੰਦਰ ਸਿੰਘ ਚੋਹਲਾ ਦਾ ਕਹਿਣਾ ਹੈ ਕਿ ਜਦੋਂ ਤੋਂ ਦੋ ਸਾਲ ਪਹਿਲਾਂ ਵਿਆਜ ਦਰਾਂ ਵਧਣੀਆਂ ਸ਼ੁਰੂ ਹੋਈਆਂ ਹਨ, ਉਦੋਂ ਤੋਂ ਬਹੁਤ ਸਾਰੇ ਕੈਨੇਡੀਅਨਾਂ ਲਈ ਘਰ ਖਰੀਦਣਾ ਅਸੰਭਵ ਹੋ ਗਿਆ ਹੈ । ਵੱਡੀ ਇਮੀਗ੍ਰੇਸ਼ਨ ਲਹਿਰ ਕਾਰਨ ਕੈਨੇਡਾ ਦੀ ਆਬਾਦੀ ਵੀ ਰਿਕਾਰਡ ਉਚਾਈ ‘ਤੇ ਪਹੁੰਚ ਗਈ ਹੈ । ਕੈਨੇਡਾ ਦੇ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਟੂਰਿਸਟ ਵੀਜ਼ੇ ਦੀ ਦਸ ਸਾਲ ਦੀ ਮਿਆਦ ਖ਼ਤਮ ਹੋਣ ਦਾ ਸਭ ਤੋਂ ਵੱਧ ਅਸਰ ਪੰਜਾਬ ‘ਤੇ ਪਵੇਗਾ । ਕੈਨੇਡਾ ‘ਚ 2021 ‘ਚ ਭਾਰਤੀਆਂ ਨੂੰ 2 ਲੱਖ 36 ਹਜ਼ਾਰ ਟੂਰਿਸਟ ਵੀਜ਼ੇ ਜਾਰੀ ਕੀਤੇ ਗਏ ਸਨ ਪਰ 2022 ‘ਚ 393 ਫੀਸਦੀ ਦੇ ਵਾਧੇ ਨਾਲ ਇਹ ਗਿਣਤੀ 11 ਲੱਖ 67 ਹਜ਼ਾਰ ਤੱਕ ਪਹੁੰਚ ਗਈ ਅਤੇ 2023 ‘ਚ ਇਹ ਗਿਣਤੀ 12 ਲੱਖ ਨੂੰ ਪਾਰ ਕਰ ਗਈ, ਜਿਨ੍ਹਾਂ ‘ਚੋਂ 60 ਫੀਸਦੀ ਤੋਂ ਵੱਧ ਹਨ । ਪੰਜਾਬ ਦਾ ਮੂਲ। ਹਰ ਸਾਲ ਡੇਢ ਲੱਖ ਬੱਚੇ ਪੰਜਾਬ ਤੋਂ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ, ਉਹ ਵੀ ਪ੍ਰਭਾਵਿਤ ਹੋਣਗੇ । ਨਵੇਂ ਨਿਯਮ ਨੇ ਕੈਨੇਡਾ ਵਿੱਚ 10 ਲੱਖ ਲੋਕਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ, ਜੋ ਵਿਜ਼ਟਰ ਜਾਂ ਮਲਟੀਪਲ ਵੀਜ਼ਾ ‘ਤੇ ਕੈਨੇਡਾ ਵਿੱਚ ਹਨ । ਇਨ੍ਹਾਂ ਵਿੱਚੋਂ 4.5 ਲੱਖ ਦੇ ਕਰੀਬ ਪੰਜਾਬ ਮੂਲ ਦੇ ਹਨ। ਕਹਿਣਾ ਹੈ ਕਿ ਕੈਨੇਡੀਅਨ ਸਰਕਾਰ ਨੇ ਵੀ ਇਸ ਮਾਮਲੇ ‘ਚ ਪੂਰੀ ਤਰ੍ਹਾਂ ਨਾਲ ਤਸਵੀਰ ਸਪੱਸ਼ਟ ਨਹੀਂ ਕੀਤੀ, ਕੀ ਇਸ ਨਾਲ ਸੁਪਰ ਵੀਜ਼ਾ ‘ਤੇ ਵੀ ਕੋਈ ਅਸਰ ਪਵੇਗਾ? ਸੁਪਰ ਵੀਜ਼ਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੇ ਬੱਚੇ ਹਨ ਜੋ ਕੈਨੇਡਾ ਵਿੱਚ ਪੀਆਰ ਜਾਂ ਨਾਗਰਿਕ ਹਨ । ਉਹ ਕੈਨੇਡਾ ਛੱਡ ਕੇ 5 ਸਾਲ ਤੱਕ ਧਰਤੀ ‘ਤੇ ਰਹਿ ਸਕਦਾ ਹੈ ।

Punjab Bani 09 November,2024
ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ

ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ ਪਾਕਿਸਤਾਨ : ਭਾਰਤ ਦੇ ਗੁਆਂਢੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਦੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ ਪਾਕਿਸਤਾਨ ਸਰਕਾਰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਵੇਗੀ। ਫਿਲਹਾਲ ਇਹ ਵੀਜ਼ਾ ਸਹੂਲਤ ਦਾ ਭਾਰਤ ਦੇ ਸਿੱਖਾਂ ਲਈ ਐਲਾਨ ਨਹੀਂ ਕੀਤਾ ਗਿਆ ਹੈ।ਪਾਕਿ ਮੰਤਰੀ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਉਹ ਵੀਰਵਾਰ (31 ਅਕਤੂਬਰ, 2024) ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਪਿਛਲੇ ਸਮੇਂ ਵਿੱਚ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।ਗ੍ਰਹਿ ਮੰਤਰੀ ਨਕਵੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ, ਕੈਨੇਡੀਅਨ ਅਤੇ ਯੂ.ਕੇ. ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

Punjab Bani 02 November,2024
ਕੈਨੇਡਾ ਵਿੱਚ ਘੱਟ ਰਿਹਾ ਹੈ ਪ੍ਰਵਾਸੀਆਂ ਲਈ ਜਨਤਕ ਸਹਿਯੋਗ

ਕੈਨੇਡਾ ਵਿੱਚ ਘੱਟ ਰਿਹਾ ਹੈ ਪ੍ਰਵਾਸੀਆਂ ਲਈ ਜਨਤਕ ਸਹਿਯੋਗ ਚੰਡੀਗੜ੍ਹ : ਜਿ਼ਆਦਾਤਰ ਕੈਨੇਡਿਆਈ ਨਾਗਰਿਕਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਕਾਫੀ ਜਿ਼ਆਦਾ ਪ੍ਰਵਾਸੀ ਹਨ। ਐਨਵਾਇਰੌਨਿਕਸ ਸੰਸਥਾ ਦੇ ਇਕ ਨਵੇਂ ਸਰਵੇਖਣ ਮੁਤਾਬਕ ਕੈਨੇਡਾ ਵਿੱਚ ਪਰਵਾਸੀਆਂ ਲਈ ਜਨਤਕ ਸਹਿਯੋਗ ਘੱਟ ਰਿਹਾ ਹੈ। ‘ਦਿ ਏਸ਼ੀਅਨ ਪੈਸੀਫਿਕ ਪੋਸਟ’ ਦੀ ਖ਼ਬਰ ਮੁਤਾਬਕ ਐਨਵਾਇਰੌਨਿਕਸ ਸੰਸਥਾ ਵੱਲੋਂ ਇਮੀਗ੍ਰੇਸ਼ਨ ਦੇ ਵਿਸ਼ੇ ’ਤੇ ਕਰਵਾਏ ਗਏ ਦੇਸ਼ ਦੇ ਸਭ ਤੋਂ ਲੰਬੇ ਸਰਵੇਖਣ ਮੁਤਾਬਕ ਦਸ ਵਿੱਚੋਂ ਤਕਰੀਬਨ ਛੇ (58 ਫ਼ੀਸਦ) ਕੈਨੇਡਿਆਈ ਨਾਗਰਿਕਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਕਾਫੀ ਜ਼ਿਆਦਾ ਪਰਵਾਸੀ ਹੋ ਗਏ ਹਨ। ਐਨਵਾਇਰੌਨਿਕਸ ਸੰਸਥਾ ਵੱਲੋਂ ਇਸੇ ਹਫ਼ਤੇ ਆਪਣੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਸਰਵੇਖਣ ਰਿਪੋਰਟ ਮੁਤਾਬਕ ਦੇਸ਼ ਵਿੱਚ 2023 ਤੋਂ ਹੁਣ ਤੱਕ ਪ੍ਰਵਾਸੀਆਂ ਦੀ ਗਿਣਤੀ ਵਿੱਚ 14 ਫੀਸਦੀ ਪੁਆਇੰਟ ਦਾ ਵਾਧਾ ਹੋਇਆ ਹੈ ਜੋ ਕਿ ਪਿਛਲੇ ਸਾਲ (2022-23) ਨਾਲੋਂ 17 ਪੁਆਇੰਟ ਜਿ਼ਆਦਾ ਹੈ। ਸਰਵੇਖਣ ਖੋਜ ਬਾਰੇ ਐਨਵਾਇਰੌਨਿਕਸ ਸੰਸਥਾ ਨੂੰ ਜਨਤਕ ਰਾਏ ਲੈਣ ਅਤੇ ਕੈਨੇਡਾ ਦਾ ਭਵਿੱਖ ਤੈਅ ਕਰਨ ਬਾਰੇ ਮੁੱਦਿਆਂ ’ਤੇ ਸਮਾਜਿਕ ਖੋਜ ਕਰਨ ਲਈ 2006 ਵਿੱਚ ਮਾਈਕਲ ਐਡਮਜ਼ ਨੇ ਸਥਾਪਤ ਕੀਤਾ ਸੀ। ਸੰਸਥਾ ਨੇ ਆਪਣੀ ਵੈੱਬਸਾਈਟ ’ਤੇ ਕਿਹਾ ਹੈ ਕਿ ਅਜਿਹੀ ਖੋਜ ਰਾਹੀਂ ਕੈਨੇਡਿਆਈ ਨਾਗਰਿਕ ਆਪਣੇ ਆਪ ਨੂੰ ਅਤੇ ਉਨ੍ਹਾਂ ਦੇ ਬਦਲ ਰਹੇ ਸਮਾਜ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ, ਇਸ ਦੇ ਨਾਲ ਹੀ ਸਰਵੇਖਣ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਇਕ ਸਾਲ ਤੋਂ ਅਜਿਹੇ ਕੈਨੇਡਿਆਈ ਨਾਗਰਿਕਾਂ ਦੀ ਗਿਣਤੀ (43 ਫੀਸਦ) ਵਧੀ ਹੈ ਜਿਨ੍ਹਾਂ ਦਾ ਮੰਨਣਾ ਹੈ ਕਿ ਕਈ ਲੋਕ ਜੋ ਕਿ ਸ਼ਰਨਾਰਥੀ ਹੋਣ ਦਾ ਦਾਅਵਾ ਕਰਦੇ ਹਨ, ਅਸਲੀ ਸ਼ਰਨਾਰਥੀ ਨਹੀਂ ਹਨ ਅਤੇ ਕਾਫੀ ਜ਼ਿਆਦਾ ਪਰਵਾਸੀ ਕੈਨੇਡਾ ਦੀਆਂ ਕਦਰਾਂ ਕੀਮਤਾਂ ਨਹੀਂ ਅਪਣਾ ਰਹੇ ਹਨ। ਦੋਵੇਂ ਮਾਮਲਿਆਂ ਵਿੱਚ ਚਿੰਤਾਵਾਂ ਵਿੱਚ ਇਕ ਜ਼ਿਕਰਯੋਗ ਵਾਧਾ ਹੋਇਆ ਹੈ ਜੋ ਕਿ ਪਿਛਲੇ ਕਈ ਸਾਲਾਂ ਤੋਂ ਸਥਿਰ ਸੀ।

Punjab Bani 28 October,2024
ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ -ਡੀਜੀਪੀ ਪੰਜਾਬ ਨੇ ਡੀਆਈਜੀ ਰੋਪੜ ਰੇਂਜ ਅਤੇ ਐਸਐਸਪੀ ਐਸਏਐਸ ਨਗਰ ਦੇ ਨਾਲ ਬਲੌਂਗੀ ਖੇਤਰ ਵਿੱਚ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਕੀਤੀ ਗੱਲਬਾਤ -ਮਾੜੇ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ , ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਅਭਿਆਨ ਦਾ ਉਦੇਸ਼ : ਡੀਜੀਪੀ ਪੰਜਾਬ - ‘ਕਾਸੋ ਫਾਰ ਸੇਫ਼ ਨੇਬਰਹੁੱਡ’ ਪਹਿਲਕਦਮੀ ਤਹਿਤ ਵੱਖ-ਵੱਖ ਪੱਧਰਾਂ ’ਤੇ ਕ੍ਰਾਈਮ ਡੇਟਾ ਦਾ ਅਧਿਐਨ ਕੀਤਾ ਜਾਂਦਾ ਹੈ ਤਾਂ ਜੋ ਕ੍ਰਾਈਮ ਪੈਟਰਨ, ਹੌਟਸਪੌਟਸ ਅਤੇ ਅਪਰਾਧੀ ਦੀ ਪਛਾਣ ਸਬੰਧੀ ਬਾਰੀਕੀ ਨਾਲ ਕੀਤੀ ਜਾ ਸਕੇ ਜਾਂਚ 1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ, 140 ਐਫ.ਆਈ.ਆਰਜ਼ ਕੀਤੀਆਂ ਦਰਜ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ : ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ । ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲੀਸ ਹੈਡਕੁਆਡਰ ਤੋਂ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ । ਡੀ ਜੀ ਪੀ ਨੇ ਕਿਹਾ ਕਿ ‘ ਕਾਸੋ ਫਾਰ ਸੇਫ਼ ਨੇਬਰਹੁੱਡ’ ਪਹਿਲਕਦਮੀ ਵਿੱਚ ਇੱਕ ਬਹੁ-ਪੱਖੀ ਪਹੁੰਚ ਸ਼ਾਮਲ ਹੈ, ਜਿਸ ਤਹਿਤ ਕ੍ਰਾਈਮ ਪੈਟਰਨਾਂ , ਹੌਟਸਪੌਟਸ ਦੀ ਪਛਾਣ ਕਰਨ ਅਤੇ ਅਪਰਾਧਿਕ ਪ੍ਰੋਫਾਈਲਾਂ ਨੂੰ ਬਾਰੀਕੀ ਨਾਲ ਸਮਝਣ ਲਈ ਅਪਰਾਧਿਕ ਡੇਟਾ ਦਾ ਵੱਖ-ਵੱਖ ਪੱਧਰਾਂ ’ਤੇ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਜੋ ਰਣਨੀਤਕ ਤੌਰ ’ਤੇ ਅਜਿਹੀਆਂ ਗ਼ੈਰ-ਸਮਾਜਿਕ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ। ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਫੀਡਬੈਕ ਅਤੇ ਸਮੱਸਿਆਵਾਂ ਇਕੱਠੀਆਂ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ.), ਵਿਦਿਅਕ ਸੰਸਥਾਵਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਰਾਬਤਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਸ਼ਨਾਖ਼ਤ ਕੀਤੇ ਹੌਟਸਪੌਟਸ ’ਤੇ ਨਾਕਾਬੰਦੀ, ਪੈਦਲ ਗਸ਼ਤ ਅਤੇ ਪੀਸੀਆਰ ਵਾਹਨ ਗਸ਼ਤ ਰਾਹੀਂ ਪੁਲਿਸ ਦੀ ਮੌਜੂਦਗੀ ਵਧਾਈ ਜਾਵੇਗੀ। ਇਸ ਤੋਂ ਇਲਾਵਾ , ਸਥਾਨਕ ਸਰਕਾਰਾਂ ਵਿਭਾਗ ਅਤੇ ਸਥਾਨਕ ਭਾਈਵਾਲਾਂ ਜਿਸ ਵਿੱਚ ਆਰ.ਡਬਲਿੳ.ੂਏ., ਮਾਰਕੀਟ ਐਸੋਸੀਏਸ਼ਨਾਂ, ਸੰਸਥਾਵਾਂ ਅਤੇ ਮਕਾਨ ਮਾਲਕਾਂ, ਸ਼ਾਮਲ ਹਨ, ਦੇ ਸਹਿਯੋਗ ਨਾਲ , ਸੀਸੀਟੀਵੀ ਨਿਗਰਾਨੀ ਨੂੰ ਵੀ ਹੋਰ ਵਧਾਇਆ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਦਿਅਕ ਸੰਸਥਾਵਾਂ ਦੇ ਨੇੜੇ ਨਸ਼ਿਆਂ ਦੀ ਵਿਕਰੀ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਅਤੇ ਨਿਗਰਾਨੀ ਕਰਨ ’ਤੇ ਵੀ ਧਿਆਨ ਦੇ ਰਹੀ ਹੈ। ਟੈਕਨਾਲੋਜੀ ਅਤੇ ਕਮਿਊਨਿਟੀ ਆਊਟਰੀਚ ਦਾ ਲਾਭ ਉਠਾ ਕੇ, ਇਹ ਉਪਰਾਲਾ ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਲੋਕਾਂ ਲਈ ਇੱਕ ਸੁਰੱਖਿਅਤ ਮਾਹੌਲ ਪੈਦਾ ਕਰਨ ਦਾ ਯਤਨ ਕਰਦਾ ਹੈ। ਬਲੌਂਗ ਦੌਰੇ ਤੋਂ ਬਾਅਦ ਵਿੱਚ, ਡੀਜੀਪੀ ਨੇ ਆਰ.ਡਬਲਯੂ.ਏ. ਦੇ ਨੁਮਾਇੰਦਿਆਂ ਨਾਲ ਉਨ੍ਹਾਂ ਤਰੀਕਿਆਂ ਦੀ ਖੋਜ ਕਰਨ ਲਈ ਮੀਟਿੰਗ ਵੀ ਕੀਤੀ, ਜਿਸ ਵਿੱਚ ਪੁਲਿਸ, ਉਨ੍ਹਾਂ ਦੇ ਸਹਿਯੋਗ ਨਾਲ, ਗਲੀ-ਮੁਹੱਲਿਆਂ ਨੂੰ ਅਜਿਹੇ ਫੁਟਕਲ ਅਪਰਾਧਾਂ ਤੋਂ ਨਿਜਾਤ ਦਿਵਾਈ ਜਾ ਸਕੇ । ਇਸ ਆਪ੍ਰੇਸ਼ਨ ਬਾਰੇ ਦੇ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ 1500 ਤੋਂ ਵੱਧ ਪੁਲਿਸ ਟੀਮਾਂ, ਜਿਸ ਵਿੱਚ 11000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਨੇ ਰਾਜ ਭਰ ਵਿੱਚ ਅਪਰਾਧਿਕ ਹੌਟਸਪਾਟਸ ‘ਤੇ ਇਸ ਆਪ੍ਰੇਸ਼ਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਕਿਹਾ ਕਿ ਅਪਰਾਧ ਦੇ ਸਾਰੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ 236 ਮਜ਼ਬੂਤ ਨਾਕੇ ਵੀ ਲਗਾਏ ਗਏ । ਆਪਰੇਸ਼ਨ ਦੌਰਾਨ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 140 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਵੇਰਵਿਆਂ ਦੀ ਵੀ ਪੁਸ਼ਟੀ ਕੀਤੀ। ਜ਼ਿਕਰਯੋਗ ਹੈ ਕਿ ਇਹ ਸਰਗਰਮ ਤੇ ਮੁਸਤੈਦ ਪੁਲਿਸ ਰਣਨੀਤੀ ਪੰਜਾਬ ਪੁਲਿਸ ਦੀ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੁਲਿਸ ਦਾ ਟੀਚਾ , ਇਲਾਕਾ ਨਿਵਾਸੀਆਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਦਿਆਂ ਲੋਕਾਂ ਵਿੱਚ ਹੋਰ ਭਰੋਸਾ ਪੈਦਾ ਕਰਨਾ ਅਤੇ ਸਾਰਿਆਂ ਲਈ ਸੁਰੱਖਿਅਤ ਆਂਢ-ਗੁਆਂਢ ਸਿਰਜਣਾ ਹੈ।

Punjab Bani 09 October,2024