Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਰਾਜਨਿਤਿਕ ਖ਼ਬਰਾਂ

Result You Searched: HARYANA-HIMACHAL

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹੀ ਖੇਤਰ ਮੰਨ ਕੇ ਅਹਿਮ ਨੀਤੀਗਤ ਤਬਦੀਲੀਆਂ ‘ਤੇ ਦਿੱਤਾ ਜੋਰ: ਗੁਰਲਾਲ ਘਨੌਰ

ਘਨੌਰ,15 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਘਨੌਰ ਚ ਪੈਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗਾਵਾਂ ਵਿਖੇ 60 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਲੋਕ ਅਰਪਣ ਕਰਦੇ ਹੋਏ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ । ਇਸੇ ਲੜੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੰਧਾਰਸੀ ਅਤੇ ਸਕੂਲ ਆਫ ਐਮੀਨੈਂਸ ਪਿੰਡ ਮਰਦਾਂਪੁਰ ਦੇ ਸਰਕਾਰੀ ਸਕੂਲ ਵਿੱਚ ਵੀ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਗਾਵਾਂ, ਸੰਧਾਰਸੀ ਅਤੇ ਪਿੰਡ ਮਰਦਾਂਪੁਰ ਵਿਖੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਦਕਿ ਸਕੂਲ ਮੁਖੀ ਨੇ ਵਿਧਾਇਕ ਗੁਰਲਾਲ ਘਨੌਰ ਦਾ ਯਾਦਗਾਰੀ ਚਿੰਨ੍ਹ ਨਾਲ ਸਨਮਾਣ ਵੀ ਕੀਤਾ। ਆਪਣੇ ਸੰਬੋਧਨ ਦੌਰਾਨ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਵੱਧਦਾ ਪੰਜਾਬ ਬਦਲਦਾ ਪੰਜਾਬ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਕਲਾਸ ਰੂਮ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲ ਅੱਜ ਨਵੀਆਂ ਬੁਲੰਦੀਆਂ ਛੂਹ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਰਕਾਰੀ ਸਕੂਲ ਦੇਸ਼ ਹੀ ਨਹੀਂ ਅੰਤਰਰਾਸ਼ਟਰੀ ਪੱਧਰ ‘ਤੇ ਇਕ ਨੰਬਰ ‘ਤੇ ਹੋਣਗੇ ਅਤੇ ਸਾਡੇ ਵਿਦਿਆਰਥੀ ਵਿਸ਼ਵ ਪੱਧਰ ’ਤੇ ਨਾਮਨਾ ਖੱਟਣਗੇ । ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੁਣ ਵਿਸ਼ਵ ਪੱਧਰ ’ਤੇ ਨਾਮਣਾ ਖੱਟਣਗੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ ਅਤੇ ਵਿੱਦਿਆ ਚਾਨਣ ਦਾ ਸਰੋਤ ਹੋਣ ਕਰਕੇ ਮਾਨ ਸਰਕਾਰ ਨੇ ਸਿੱਖਿਆ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਇਸ ਪ੍ਰਤੀ ਅਹਿਮ ਨੀਤੀਗਤ ਤਬਦੀਲੀਆਂ ‘ਤੇ ਜੋਰ ਦਿੱਤਾ ਹੈ ਤਾਂ ਜੋ ਸਿੱਖਿਆ ਲਈ ਸਮੇਂ ਦੇ ਹਾਣ ਦੀਆਂ ਨੀਤੀਆਂ ਨੂੰ ਨਿਰਧਾਰਤ ਕਰਕੇ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਨੂੰ ਯਕੀਨੀ ਬਣਾਇਆ ਜਾਵੇ । ਇਸ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਅਧਿਆਪਕਾਂ ਦਾ ਸਮਾਜ ਵਿੱਚ ਮਾਣ ਸਤਿਕਾਰ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਧਿਆਪਕਾਂ ਦਾ ਵੀ ਇਹ ਫਰਜ਼ ਹੈ ਕਿ ਉਹ ਵੀ ਪੂਰੀ ਪ੍ਰਤੀਬੱਧਤਾ, ਇਮਾਨਦਾਰੀ ਅਤੇ ਲਗਨ ਨਾਲ ਵਿਦਿਆਰਥੀਆਂ ਦੀ ਅਗਵਾਈ ਕਰਦੇ ਹੋਏ ਉਚੇਰੀ ਸਿੱਖਿਆ ਨੂੰ ਤਰਜੀਹ ਦੇਣ । ਪੰਜਵੀਂ ਅਤੇ ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਸਨਮਾਨਿਤ ਵੀ ਕੀਤਾ ਉਨ੍ਹਾਂ ਨੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਸਨਮਾਨਿਤ ਵੀ ਕੀਤਾ । ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਦੌਲਤ ਰਾਮ ਲੈਕਚਰਾਰ ਫਿਜ਼ਿਕ੍ਸ ਬੀ. ਪੀ. ਈ. ਓ. ਸੁਰਜੀਤ ਸਿੰਘ ਸਕੂਲ ਮੁਖੀ ਰਾਜਕੁਮਾਰ, ਸਕੂਲ ਮੁਖੀ ਕੁਲਵੀਰ ਕੌਰ, ਸਰਪੰਚ ਜਗਬੀਰ ਸਿੰਘ ਜੱਗੀ, ਸਰਪੰਚ ਇੰਦਰਜੀਤ ਸਿਆਲੂ, ਗੁਰਤਾਜ ਸਿੰਘ ਸੰਧੂ ਸਮੇਤ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਮਿਊਂਸਪਲ ਕੌਂਸਲਰ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਸਕੂਲੀ ਬੱਚਿਆਂ ਦੇ ਮਾਪੇ ਮੌਜੂਦ ਸਨ ।

Punjab Bani 15 April,2025
ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਸਿੱਖਿਆ ਦੇ ਖੇਤਰ ਲਈ ਵਰਦਾਨ ਸਾਬਿਤ ਹੋ ਰਹੇ ਹਨ: ਵਿਧਾਇਕ ਪਠਾਣਮਾਜਰਾ

ਸਨੌਰ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਮਿਥੇ ਟੀਚੇ ਨਾਲ ਜਿੱਥੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਹੋਵੇਗੀ, ਉੱਥੇ ਸਮੂਹ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕੇ ਦੇ ਪਿੰਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਂਖਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰ ਵਿੱਚ ਵੱਖ -ਵੱਖ ਸਕੂਲਾਂ ਦੇ 30 ਲੱਖ ਰੁਪਏ ਦੇ ਲੱਗਭਗ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਵੱਖ-ਵੱਖ ਸਰਕਾਰੀ ਸਕੂਲਾ ਵਿਚ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਨਵੇਂ ਡੀਜੀਟਲ ਅਤੇ ਏਸੀ ਕਲਾਸ ਰੂਮਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ । ਆਉਣ ਵਾਲੀ ਪੀੜ੍ਹੀ ਅਤੇ ਲੋੜਵੰਦ ਪਰਿਵਾਰਾਂ ਨੂੰ ਸਿੱਖਿਆ ਵਿੱਚ ਸਮਰੱਥ ਬਣਾਉਣ ਮਾਨ ਸਰਕਾਰ ਮੁੱਖ ਮਕਸਦ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆਏ ਹਨ।ਉਨ੍ਹਾਂ ਕਿਹਾ ਕਿ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਸਰਕਾਰੀ ਸਕੂਲਾਂ ਨੂੰ ਲੈਸ ਕਰਕੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਅੱਜ ਡੀਜੀਟਲ ਅਤੇ ਏਸੀ ਕਲਾਸ ਰੂਮ, ਅਤੇ ਚਾਰਦੀਵਾਰੀ ਦਾ 30 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਦਾ ਉਦਘਾਟਨ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ, ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ. ਏ. ਐਸ. ਆਈ. ਪੀ. ਐਸ. ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ, ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ ।

Punjab Bani 15 April,2025
ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ 4 ਸਰਕਾਰੀ ਸਕੂਲਾਂ ’ਚ ਹੋਏ 34 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਪਾਤੜਾਂ/ਪਟਿਆਲਾ, 15 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਸਰਕਾਰੀ ਮਿਡਲ ਸਕੂਲ ਸਧਾਰਨਪੁਰ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ, ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਵਿੱਚ ਕੁੱਲ 34 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਹਨਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ ,ਕਲਾਸ ਰੂਮ ਦੀ ਮੁਰੰਮਤ, ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ । ਵਿੱਦਿਅਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾ ਗਤ ਸੁਧਾਰ ਅਹਿਮ ਭੂਮਿਕਾ ਨਿਭਾਉਂਦੇ : ਵਿਧਾਇਕ ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ,ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ । ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਪ੍ਰਸ਼ੰਸਾ ਕਰਦਿਆਂ ਕੀਤਾ  ਉਹਨਾਂ ਦਾ ਧੰਨਵਾਦ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਕੁਲਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਜਤਿੰਦਰ ਕੁਮਾਰ ਬਾਂਸਲ, ਬਲਾਕ ਨੋਡਲ ਅਫ਼ਸਰ/ ਪ੍ਰਿੰਸੀਪਲ ਵਰਿੰਦਰ ਪਾਲ ਸਿੰਘ, ਸਧਾਰਨਪੁਰ ਦੇ ਡੀ ਡੀ ਓ ਗਿੰਨੀ ਬਾਲਾ ਜੀ, ਸਥਾਨਕ ਪੱਧਰ ਦੇ ਅਧਿਕਾਰੀ ਬੀ. ਪੀ. ਓ. ਸ਼੍ਰੀ ਪ੍ਰੇਮ ਕੁਮਾਰ, ਈਸ਼ਵਰ ਰਾਣਾ ਸਕੂਲ ਮੁਖੀ, ਸਰਕਾਰੀ ਮਿਡਲ ਸਕੂਲ ਸਧਾਰਨਪੁਰ ਰਾਮ ਆਸਰਾ, ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ ਜਸਪਾਲ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਨਰਿੰਦਰ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ ਬਲਵਿੰਦਰ ਸਿੰਘ ਸਮਾਜਿਕ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ ।

Punjab Bani 15 April,2025
ਵਿਧਾਇਕ ਦੇਵ ਮਾਨ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ‘ਚ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਨਾਭਾ, 15 ਅਪ੍ਰੈਲ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਚਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਸਾਧਨ ਹੈ ਜੋ ਗਰੀਬੀ ਤੋੜ ਸਕਦੀ ਹੈ ਅਤੇ ਇਸ ਲਈ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਕੱਲਾ ਨਾਭਾ ਹਲਕਾ ਹੀ ਅਜਿਹਾ ਹਲਕਾ ਹੈ ਜਿੱਥੇ ਭਾਦਸੋਂ ਅਤੇ ਨਾਭਾ ਵਿਖੇ ਦੋ ਸਕੂਲ ਆਫ ਐਮੀਨੈਂਸ ਬਣੇ ਹਨ । ਨਾਭਾ ਪੰਜਾਬ ਦਾ ਇਕਲੌਤਾ ਹਲਕਾ ਜਿੱਥੇ ਦੋ ਸਕੂਲ ਆਫ ਐਮੀਨੈਂਸ ਬਣੇ ਦੇਵ ਮਾਨ ਨੇ ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ 14 ਲੱਖ ਰੁਪਏ ਨਾਲ ਸਾਇੰਸ ਲੈਬ ਤੇ 3 ਲੱਖ ਰੁਪਏ ਨਾਲ ਮੁਕੰਮਲ ਕਰਵਾਈ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਚ ਵੀ 1.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਜਦੋਕਿ ਸਰਕਾਰੀ ਪ੍ਰਾਇਮਰੀ ਸਕੂਲ, ਮਨਸੂਰਪੁਰ ਵਿਖੇ 6.25 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਸੂਰਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਤੇ 9 ਲੱਖ ਦੀ ਲਾਗਤ ਨਾਲ ਬਣੇ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪਿੰਡ ਛੀਟਾਂਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਸਮੇਤ ਹੋਰ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਗਈਆਂ ਹਨ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਸਮੇਤ ਹੋਰ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਗਈਆਂ ਹਨ । ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਨਵੀਆਂ ਸਾਇੰਸ ਲੈਬਾਂ ਅਤੇ ਨਵੇਂ ਕਮਰੇ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਨਾਭਾ ਦੇ ਵੱਖ ਵੱਖ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲਾਂ ਨੂੰ ਅੱਗੇ ਲਿਜਾਇਆ ਜਾ ਰਿਹਾ ਹੈ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਸੰਜੀਵ ਕੁਮਾਰ ਡੀ ਈ ਓ ਸੈਕੰਡਰੀ , ਸਨੇਹ ਲਤਾ ਸਕੂਲ ਪ੍ਰਿੰਸੀਪਲ, ਰਾਮ ਕ੍ਰਿਸ਼ਨ ਕੋਆਰਡੀਨੇਟਰ, ਭੁਪਿੰਦਰ ਸਿੰਘ ਸਰਪੰਚ, ਵਰਿੰਦਰ ਸਿੰਘ, ਹਰਜੀਤ ਸਿੰਘ ਗਿੱਲ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਰਾਜਵਿੰਦਰ ਸਿੰਘ ਰਾਜੂ, ਤੇਜਿੰਦਰ ਸਿੰਘ ਖਹਿਰਾ, ਕਪਿਲ ਮਾਨ , ਨਵਜੋਤ ਸਿੰਘ ਪੂਨੀਆ, ਅਮਨਦੀਪ ਸਿੰਘ ਬਿੱਲਾ ਪ੍ਰਧਾਨ ਸਰਪੰਚ ਯੂਨੀਅਨ, ਚਮਕੌਰ ਸਿੰਘ ਚੋਂਕੀ ਇੰਚਾਰਜ, ਮਨਜੋਤ ਸਿੰਘ ਲੱਧਾਹੇੜੀ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਮੇਜਰ ਸਿੰਘ ਤੁੰਗਾਂ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ ।

Punjab Bani 15 April,2025
ਡਾਈਟ ਸੰਗਰੂਰ ‘ਚ ਆਧੁਨਿਕ ਆਡੀਟੋਰੀਅਮ ਦੀ ਸੌਗਾਤ ਲੋਕ ਅਰਪਣ ਕਰਨ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਸੰਗਰੂਰ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਸੰਗਰੂਰ ‘ਚ 4 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਆਡੀਟੋਰੀਅਮ ਨੂੰ ਲੋਕ ਅਰਪਣ ਕੀਤਾ ਗਿਆ । ਸੰਗਰੂਰ ਹਲਕੇ ਨੂੰ ਇਹ ਮਾਣਮੱਤੀ ਸੌਗਾਤ ਮਿਲਣ ‘ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਆਧੁਨਿਕ ਇਮਾਰਤ ਦੇ ਬਣਨ ਨਾਲ ਸਿੱਖਿਆ ਵਿਭਾਗ ਨੂੰ ਵੱਡਾ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਦੇ ਵੱਡੇ ਸਮੂਹ ਨੂੰ ਇੱਕੋ ਵੇਲੇ ਬਹੁਤ ਚੰਗੇ ਅਤੇ ਉਸਾਰੂ ਮਾਹੌਲ ਵਿੱਚ ਅਧਿਆਪਨ ਦੀ ਸਿਖਲਾਈ ਦਿੱਤੀ ਜਾ ਸਕੇਗੀ । ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਸ਼ਲਾਘਾਯੋਗ ਉਪਰਾਲੇ  ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦੇ ਨਵੀਨੀਕਰਨ ਦਾ ਤੋਹਫ਼ਾ ਮਿਲਿਆ ਸੀ ਅਤੇ ਹੁਣ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸੁਧਾਰ ਸਦਕਾ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਪਾਉਣ ਦੇ ਕਾਬਲ ਬਣਾਏ ਜਾ ਰਹੇ ਹਨ । ਉਨ੍ਹਾਂ ਇੱਕ ਵਾਰ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੂਲ ਸਿੱਖਿਆ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ ।

Punjab Bani 15 April,2025
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ

ਲਹਿਰਾ/ ਸੰਗਰੂਰ, 15 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ । ਮਿਹਨਤੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਿਆ ਜਾ ਰਿਹਾ ਹੈ - ਬਰਿੰਦਰ ਗੋਇਲ ਸ੍ਰੀ ਗੋਇਲ ਨੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਹਨਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ । ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ - ਬਰਿੰਦਰ ਗੋਇਲ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜਬੂਤ ਕਰਨ ਦੇ ਮਿੱਥੇ ਗਏ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਪੜਾਉਂਦੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਯੋਜਨਾਬਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜਾਹਰ ਕਰ ਰਹੇ ਹਨ । ਪਿੰਡ ਜਲੂਰ ਵਿਖੇ ਆਯੋਜਿਤ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਆਯੋਜਿਤ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਾਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।

Punjab Bani 15 April,2025
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖੁਦ ਮੋਹਾਲੀ ਦੇ ਸਾਈਬਰ ਪੁਲਸ ਸਟੇਸ਼ਨ ਪਹੁੰਚ ਗਏ ਹਨ ।ਇਸ ਦੌਰਾਨ ਸਿਰਫ ਬਾਜਵਾ ਅਤੇ ਉਨ੍ਹਾਂ ਦੇ ਵਕੀਲ ਨੂੰ ਹੀ ਅੰਦਰ ਜਾਣ ਦਿੱਤਾ ਗਿਆ । ਕਾਂਗਰਸੀਆਂ ਨੇ ਸਾਈਬਰ ਪੁਲਸ ਸਟੇਸ਼ਨ ਦੇ ਬਾਹਰ ਲਗਾਇਆ ਧਰਨਾ ਪ੍ਰਤਾਪ ਬਾਜਵਾ ਦੇ ਮੋਹਾਲੀ ਸਾਈਬਰ ਕਰਾਈਮ ਥਾਣੇ ਪਹੁੰਚਣ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਸਾਈਬਰ ਪੁਲਸ ਸਟੇਸ਼ਨ ਦੇ ਬਾਹਰ ਧਰਨਾ ਲਗਾਇਆ ਗਿਆ ।

Punjab Bani 15 April,2025
ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਉਦਘਾਟਨ ਸਮਾਰੋਹਾਂ 'ਚ ਕੀਤੀ ਸ਼ਿਰਕਤ

ਰਾਜਪੁਰਾ/ਪਟਿਆਲਾ, 15 ਅਪ੍ਰੈਲ : ਰਾਜਪੁਰਾ ਹਲਕੇ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਉਕਸੀ ਸੈਣੀਆਂ ਅਤੇ ਅਲੂਣਾ ਵਿਖੇ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕਰਕੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋ ਰਹੀ ਤਰੱਕੀ ਬਾਰੇ ਜਾਣੂੰ ਕਰਵਾਇਆ । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ ਵਿਖੇ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਬੱਬਰ, ਸਰਕਾਰੀ ਪ੍ਰਾਇਮਰੀ ਸਕੂਲ ਉਕਸੀ ਵਿਖੇ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਅਤੇ ਅਲੂਣਾ ਵਿਖੇ ਸੰਦੀਪਕਾ ਦੀ ਅਗਵਾਈ ਹੇਠ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ ਗਏ । ਇਨ੍ਹਾਂ ਸਮਾਗਮਾਂ ਦੌਰਾਨ ਨਵੀਂ ਬਣੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਸੰਪੂਰਨਤਾ ਹੋਣ 'ਤੇ ਖੁਸ਼ੀ ਪ੍ਰਗਟਾਈ ਗਈ। ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ ਅਤੇ ਵਿੱਦਿਅਕ ਪ੍ਰਦਰਸ਼ਨੀਆਂ ਦੁਆਰਾ ਮਹਿਮਾਨਾਂ ਨੂੰ ਪ੍ਰਭਾਵਿਤ ਕੀਤਾ ਗਿਆ। ਉਕਸੀ ਸੈਣੀਆਂ ਵਿਖੇ ਵਿਦਿਆਰਥੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਨਾ ਮਿੱਤਲ ਦਾ ਪੈਨਸਿਲ ਸਕੈੱਚ ਤਿਆਰ ਕਰਕੇ ਭੇਂਟ ਕੀਤਾ । ਸਿੱਖਿਆ ਖੇਤਰ ਲਈ ਵਧੇਰੇ ਬਜਟ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਇਆ ਉੱਚਾ : ਨੀਨਾ ਮਿੱਤਲ ਨੀਨਾ ਮਿੱਤਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਆਏ ਬਜਟ ਵਿੱਚ ਸਿੱਖਿਆ ਖੇਤਰ ਨੂੰ ਵਧੇਰੇ ਰਾਸ਼ੀ ਨਿਰਧਾਰਤ ਕੀਤੀ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ । ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭੂਮਿਕਾ ਦੀ ਵੀ ਪ੍ਰਸੰਸਾ ਕੀਤੀ । ਵੱਖ-ਵੱਖ ਸਕੂਲਾਂ ਵਿੱਚ ਹੋਏ ਸਮਾਰੋਹਾਂ ਦੌਰਾਨ ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਿਤੇਸ਼ ਬਾਂਸਲ ਐਮ. ਐਲ. ਏ. ਕੋਆਰਡੀਨੇਟਰ, ਪ੍ਰਿੰਸੀਪਲ ਜੱਗਾ ਸਿੰਘ ਕਪੂਰੀ ਜ਼ਿਲ੍ਹਾ ਨੋਡਲ ਅਫ਼ਸਰ, ਸਰਪੰਚ ਜੋਗਾ ਸਿੰਘ ਉਕਸੀ ਸੈਣੀਆਂ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ, ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਰਚਨਾ ਰਾਣੀ, ਅਮਰਿੰਦਰ ਸਿੰਘ ਮੀਰੀ ਪੀ. ਏ., ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਬਿੰਦਰ ਸਿੰਘ, ਰਾਜੇਸ਼ ਬਾਵਾ ਯੂਥ ਪ੍ਰਧਾਨ, ਪ੍ਰਿੰਸੀਪਲ ਗੁਰਦੀਪ ਕੌਰ ਭੇਡਵਾਲ, ਬਲਵਿੰਦਰ ਕੁਮਾਰ ਬੀ. ਪੀ. ਈ. ਓ.,  ਮਨਜੀਤ ਕੌਰ  ਬੀ. ਪੀ. ਈ. ਓ., ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ ਬਲਾਕ ਮੀਡੀਆ ਕੋਆਰਡੀਨੇਟਰ, ਇੰਦਰਪ੍ਰੀਤ ਸਿੰਘ,  ਨੀਰਜ ਗੁਪਤਾ, ਵੀਰਪਾਲ, ਨੀਲਮ ਪ੍ਰਭਾ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ ।

Punjab Bani 15 April,2025
ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ

ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ. ਆਈ. ਆਰ. ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ । ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ  ਉਹਨਾਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ ਦਰਜ ਐਫ. ਆਈ. ਆਰ. ਰੱਦ ਕੀਤੀ ਜਾਵੇ । ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ ।

Punjab Bani 15 April,2025
ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ

ਚੰਡੀਗੜ :  ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਸਖ਼ਸ਼ ਖਿਲਾਫ ਕਾਨੂੰਨੀ ਰਾਇ ਲੈਣ ਤੋ ਬਾਅਦ FIR ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ । ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਰਗਰਮ ਸਿਆਸਤ ਦਾ ਹਿੱਸਾ ਨੇ ਇਸ ਕਰਕੇ ਲਾਜ਼ਮੀ ਹੈ ਓਹਨਾ ਨਾਲ ਰਾਬਤਾ ਕਾਇਮ ਕਰਨ ਲਈ ਓਹਨਾ ਦਾ ਮੋਬਾਇਲ ਨੰਬਰ ਆਮ ਵਰਕਰ ਕੋਲ ਹੋਣਾ ਸੁਭਾਵਿਕ ਹੈ । ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ : ਬੀਬੀ ਜਗੀਰ ਕੌਰ ਬੀਬੀ ਜਗੀਰ ਕੌਰ ਨੇ ਕਿਹਾ ਓਹਨਾ ਨੇ ਜ਼ਿੰਦਗੀ ਵਿੱਚ ਕਦੇ ਕਿਸੇ ਦਾ ਫੋਨ ਚੁੱਕਣ ਤੋਂ ਗ਼ੁਰੇਜ਼ ਨਹੀਂ ਕੀਤਾ,ਉਕਤ ਸਖ਼ਸ਼ ਵਲੋ ਓਹਨਾ ਨੂੰ ਮੋਬਾਈਲ ਨੰਬਰ ਉਪਰ ਕਾਲ ਕੀਤੀ ਗਈ, ਫਿਰ ਕਿਸੇ ਖਾਸ ਮਨਸ਼ਾ ਨਾਲ ਕਾਲ ਰਿਕਾਰਡ ਕੀਤੀ ਗਈ ਅਤੇ ਦੂਜੇ ਫੋਨ ਵੀਡਿਉ ਬਣਾ ਕੇ ਜਨਤਕ ਤੌਰ ਤੇ ਵਾਇਰਲ ਕਰਕੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ । ਮੇਰੇ ਬੱਚਿਆਂ ਬਰਾਬਰ ਨੌਜਵਾਨ ਵਲੋ ਮੇਰੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਬੱਚਿਆਂ ਬਰਾਬਰ ਨੌਜਵਾਨ ਵਲੋ ਮੇਰੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ । ਇਸ ਕਰਕੇ ਉਹ ਸਖ਼ਤ ਤਾੜਨਾ ਕਰਦੇ ਹਨ ਕਿ ਅਗਲੇ 24 ਘੰਟੇ ਵਿੱਚ ਜਾਂ ਤਾਂ ਜਨਤਕ ਤੌਰ ਤੇ ਲਿਖਤੀ ਮੰਗੀ ਜਾਵੇ ਜਾਂ ਫਿਰ ਅਗਲੀ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ, ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਓਹਨਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼ ਹੇਠ ਰਿਕਾਰਡ ਕੀਤੀ ਗਈ ਆਡੀਓ ਅਤੇ ਬਣਾਈ ਗਈ ਵੀਡਿਉ ਨੂੰ ਓਹਨਾ ਨੂੰ ਬਗੈਰ ਜਾਣਕਾਰੀ ਦਿੱਤੇ ਅਤੇ ਪੱਖ ਲਏ, ਵੱਡੀ ਸਾਜਸ਼ ਦੇ ਪਾਤਰ ਬਣੇ ਹਨ, ਜੇਕਰ ਇਹ ਸੋਸ਼ਲ ਮੀਡੀਆ ਪਲੇਟਫਾਰਮ ਆਪੋ ਆਪਣੇ ਪੇਜ ਤੋ ਵੀਡਿਉ ਹਟਾ ਕੇ ਖੇਦ ਪ੍ਰਗਟ ਨਹੀਂ ਕਰਦੇ ਤਾਂ ਕਾਨੂੰਨੀ ਕਾਰਵਾਈ ਸੁਭਾਵਿਕ ਹੈ । ਇਹ ਔਰਤ ਜਗਤ ਦੀਆਂ ਭਾਵਨਾਵਾਂ ਅਤੇ ਆਜ਼ਾਦੀ ਤੇ ਸਿੱਧਾ ਹਮਲਾ ਹੈ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਔਰਤ ਜਗਤ ਦੀਆਂ ਭਾਵਨਾਵਾਂ ਅਤੇ ਆਜ਼ਾਦੀ ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਬੀਬੀ ਜਗੀਰ ਕੌਰ ਨੇ ਕਿਹਾ ਕਿ ਬਗੈਰ ਸਾਹਮਣੇ ਵਾਲੇ ਨੂੰ ਭਰੋਸੇ ਵਿੱਚ ਲਏ ਉਸ ਦੇ ਅਧਿਕਾਰ ਖੇਤਰ ਦੀ ਦੁਰਵਰਤੋਂ ਕਰਨੀ ਅਤੇ ਆਈਟੀ ਐਕਟ ਦੀ ਉਲੰਘਣਾ ਕਰਨ ਦਾ ਸੀਰੀਅਸ ਜੁਰਮ ਕਰਨਾ ਸਾਬਿਤ ਕਰਦਾ ਹੈ ਕਿ ਇਸ ਪਿੱਛੇ ਵੱਡੀ ਸਾਜਿਸ਼ੀ ਮਨਸ਼ਾ ਤੈਅ ਸੀ ।

Punjab Bani 15 April,2025
ਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ

ਪਟਿਆਲਾ, ਅਪ੍ਰੈਲ : ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਰੇਖਾ ਅਗਰਵਾਲ ਤੇ ਭੁਪਿੰਦਰ ਕੌਰ ਕੌਰਜੀਵਾਲਾ ਦੀ ਅਗਵਾਈ ਹੇਠ ਦੇਸ਼ ਵਿੱਚ ਵੱਧ ਰਹੀ ਮਹਿੰਗਾਈ , ਡੀਜ਼ਲ ਤੇ ਸਿਲੰਡਰ ਦੀਆਂ ਕੀਮਤਾਂ ਦੇ ਵਿਰੁੱਧ ਫੁਆਰਾ ਚੌਂਕ ਪਟਿਆਲਾ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ । ਦੇਸ਼ ਦੀ ਜਨਤਾ ਖ਼ਾਸਕਰ ਔਰਤਾਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵਈਏ , ਵੱਧ ਰਹੀ ਮਹਿੰਗਾਈ ਤੇ ਅੱਤਿਆਚਾਰ ਤੋਂ ਅਤਿਅੰਤ ਪ੍ਰੇਸ਼ਾਨ ਹਨ ਪਰ ਲੋਕਾਂ ਦੀ ਆਵਾਜ਼ ਨੂੰ ਸੁਣਨ ਵਾਲਾ ਕੋਈ ਨਹੀਂ ਹੈ ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਜਨਤਾ ਖ਼ਾਸਕਰ ਔਰਤਾਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵਈਏ , ਵੱਧ ਰਹੀ ਮਹਿੰਗਾਈ ਤੇ ਅੱਤਿਆਚਾਰ ਤੋਂ ਅਤਿਅੰਤ ਪ੍ਰੇਸ਼ਾਨ ਹਨ ਪਰ ਲੋਕਾਂ ਦੀ ਆਵਾਜ਼ ਨੂੰ ਸੁਣਨ ਵਾਲਾ ਕੋਈ ਨਹੀਂ ਹੈ । ਰੰਧਾਵਾ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਝੱਲ ਰਹੀਆਂ ਔਰਤਾਂ ਆਪਣੀ ਰਸੋਈ ਅਤੇ ਘਰ ਦਾ ਖਰਚਾ ਚਲਾਉਣ ਤੋਂ ਅਸਮਰਥ ਹਨ। ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਡੀਜ਼ਲ ਤੇ ਖਾਦ ਪਦਾਰਥਾਂ ਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰਨ ਲਈ ਮਜ਼ਬੂਰ ਹੈ । ਵਿਉਪਾਰੀ, ਮੁਲਾਜ਼ਮ, ਮਜ਼ਦੂਰ ਤੇ ਹੋਰ ਵਰਗ ਵੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ ਪਰ ਮੋਦੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਚੂਰ ਹੋਕੇ ਵਿਦੇਸ਼ੀ ਦੌਰਿਆਂ ਤੇ ਵਿਦੇਸ਼ੀ ਮਹਿਮਾਨਾਂ ਦੀ ਜੀ ਹਜ਼ੂਰੀ ਵਿੱਚ ਵਿਅਸਤ ਹੈ । ਇਸ ਮੌਕੇ ਸੂਬਾ ਜਨਰਲ ਸਕੱਤਰ ਜਸਬੀਰ ਕੌਰ ਮੂਨਕ, ਪ੍ਰਿੰਸੀਪਲ ਅਮਰਜੀਤ ਕੌਰ, ਮਨਦੀਪ ਚੌਹਾਨ , ਨਰਿੰਦਰ ਕੌਰ ਕੰਗ ਤੇ ਸੋਸ਼ਲ ਮੀਡੀਆ ਇੰਚਾਰਜ ਯਾਮਿਨੀ ਵਰਮਾ ਨੇ ਕਿਹਾ ਕਿ ਅੱਜ ਸਮੁੱਚੇ ਹਿੰਦੁਸਤਾਨ ਵਿੱਚ ਔਰਤਾਂ ਉੱਤੇ ਅੱਤਿਆਚਾਰ ਹੋ ਰਹੇ ਹਨ । ਮਣੀਪੁਰ ਦੀਆਂ ਬੇਟੀਆਂ, ਪਹਿਲਵਾਨ ਬੇਟੀਆਂ, ਹਾਥਰਸ ਕਾਂਡ ਵਰਗੀਆਂ ਘਟਨਾਵਾਂ ਨੇ ਦੇਸ਼ ਦੀਆਂ ਔਰਤਾਂ ਦੇ ਮਨਾਂ ਨੂੰ ਝਿੰਝੋੜਕੇ ਰੱਖ ਦਿੱਤਾ ਹੈ ਪਰ ਮੋਦੀ ਸਰਕਾਰ ਨੂੰ ਕੋਈ ਚਿੰਤਾ ਨਹੀਂ । ਮਹਿਲਾ ਕਾਂਗਰਸ ਆਪ ਸਰਕਾਰ ਦੇ ਡੰਡਾ ਤੰਤਰ ਦਾ ਮੂੰਹਤੋੜ ਦੇਵੇਗੀ ਜਵਾਬ ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਲਤਾ ਵਰਮਾ, ਚਰਨਜੀਤ ਕੌਰ ਪ੍ਰਧਾਨ ਭੁਨਰਹੇੜੀ, ਸੁਖਵਿੰਦਰ ਦਿਓਲ ਪ੍ਰਧਾਨ ਬਹਾਦੁਰਗੜ੍ਹ, ਜਸਬੀਰ ਕੌਰ ਜੱਸੀ, ਪੱਲਵੀ ਜੈਨ, ਪੁਸ਼ਪਿੰਦਰ ਗਿੱਲ, ਰੇਨੂੰ ਯਾਦਵ, ਤੇਜਿੰਦਰ ਕੌਰ ਕੋਹਲੀ ਨੇ ਸ਼ਿਰਕਤ ਕੀਤੀ ਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਤੇ ਦਰਜ਼ ਕੀਤੀ ਝੂਠੀ ਐੱਫ. ਆਈ. ਆਰ. ਦੀ ਨਿਖੇਦੀ ਕਰਦਿਆਂ ਕਿਹਾ ਕਿ ਮਹਿਲਾ ਕਾਂਗਰਸ ਆਪ ਸਰਕਾਰ ਦੇ ਡੰਡਾ ਤੰਤਰ ਦਾ ਮੂੰਹਤੋੜ ਜਵਾਬ ਦੇਵੇਗੀ । ਇਸ ਮੌਕੇ ਬੀਬੀ ਰੰਧਾਵਾ ਦੇ ਪੀਏ ਗੁਰਪ੍ਰੀਤ ਬੈਦਵਾਨ, ਪ੍ਰਦੀਪ ਸਿੰਘ ਪੈਰੀ ਮਾਨ, ਕੌਂਸਲਰ ਦਲਜੀਤ ਚਾਹਲ, ਪ੍ਰਭਜੋਤ ਕੁੱਤਬਨਪੁਰ, ਮੇਜਰ ਖਾਨ ਧਬਲਾਨ ਵੀ ਮੌਜ਼ੂਦ ਸਨ।

Punjab Bani 15 April,2025
ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਰੁਖ਼ ਲਈ ਵਿਰੋਧੀ ਧਿਰ ਦੀ ਨੁਕਤਾਚੀਨੀ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਐਤਵਾਰ ਨੂੰ ਇੱਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ਵਿੱਚ 50 ਬੰਬ ਸਮਗਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। 25 ਸਾਲ ਰਾਜ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਲੋਕਾਂ ਨੇ ਰਾਜਨੀਤਿਕ ਗੁਮਨਾਮੀ ਵਿੱਚ ਭੇਜਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ। ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ 'ਤੇ ਆਧਾਰਿਤ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ 'ਤੇ ਆਧਾਰਿਤ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਮੰਨਣਾ ਸੀ ਕਿ ਉਨ੍ਹਾਂ ਨੂੰ ਸੂਬੇ 'ਤੇ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ । ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਆਣੇ ਲੋਕਾਂ ਨੇ ਸੱਤਾ ਦੌਰਾਨ ਮਹਿਲਾਂ ਦਾ ਸੁੱਖ ਮਾਣਨ ਵਾਲੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਹੈ । ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ 'ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ 'ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਢੁਕਵਾਂ ਸਬਕ ਸਿਖਾਇਆ ਹੈ । ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ ਅਤੇ ਆਪਣੇ ਆਪ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ ।

Punjab Bani 14 April,2025
ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੁਨੀਆਂ ਦੇ ਇਤਿਹਾਸ ਦੀਆਂ ਸਭ ਮਹਾਨ ਸ਼ਖਸੀਅਤਾਂ ਵਿੱਚੋਂ ਇੱਕ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਡਾ. ਅੰਬੇਦਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਵਿੱਚ ਸ਼ੁਮਾਰ ਕਰ ਦਿੱਤਾ । ਭਾਰਤੀ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ : ਮੁੱਖ ਮੰਤਰੀ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ । ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਆਗੂ ਸਨ ਬਲਕਿ ਉਹ ਪੂਰੀ ਮਨੁੱਖਤਾ ਦੇ ਆਗੂ ਸਨ। ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਦੇ ਇਸ ਮਹਾਨ ਸਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ, ਰੰਗ ਅਤੇ ਨਸਲ ਦੀ ਸੌੜੀ ਸੋਚ ਤੋਂ ਉੱਪਰ ਉੱਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਸਮਾਨਤਾ ਪ੍ਰਾਪਤ ਕਰਨ ਲਈ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ । ਡਾ. ਅੰਬੇਦਕਰ ਨੇ ਹਮੇਸ਼ਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੇਤ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਨੇ ਹਮੇਸ਼ਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੇਤ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ । ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ । ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਅਤੇ ਧਰਮ, ਜਾਤ, ਰੰਗ ਅਤੇ ਨਸਲ ਦੇ ਸੌੜੇ ਵਿਚਾਰਾਂ ਨੂੰ ਤਿਆਗ ਕੇ ਇੱਕ ਸਦਭਾਵਨਾ ਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ । ਬਾਬਾ ਸਾਹਿਬ ਦੇ ਜੀਵਨ ਅਤੇ ਫਲਸਫੇ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਜੀਵਨ ਅਤੇ ਫਲਸਫੇ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਸਹੂਲਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦੇ ਕੇ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ । ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ । ਅਜਿਹੀਆਂ ਤਾਕਤਾਂ ਹੁਣ ਪੰਜਾਬ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਵਿੱਚ ਰੋੜਾ ਬਣਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫੁੱਟਪਾਊ ਤਾਕਤਾਂ ‘ਤੇ ਨਿਸ਼ਾਨਾਂ ਬਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਹੁਣ ਪੰਜਾਬ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ । ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧ ਗਈਆਂ ਹਨ ਇਸ ਦੌਰਾਨ ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਮਾਜ ਵਿੱਚ ਅਤਿ ਲੋੜੀਂਦੇ ਬਦਲਾਅ ਲਿਆਉਣ ਲਈ ਆਪਣੀ ਸਿੱਖਿਆ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧ ਗਈਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਮਰਦਾਂ ਨੂੰ ਮੋਹਰੀ ਮੰਨਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਅਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ । ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ । ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕੁੜੀਆਂ ਹੋਰ ਸਿੱਖਿਆ ਪ੍ਰਾਪਤ ਕਰਕੇ ਆਪਣੇ ਲਈ ਵੱਖਰੀ ਪਛਾਣ ਬਣਾਉਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਦੀ ਸੱਤਾ ਇਮਾਨਦਾਰੀ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧ ਲੋਕਾਂ ਦੇ ਹੱਥਾਂ ਵਿੱਚ ਹੋਵੇ। ਪੰਜਾਬ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੇ ਗੁਣ ਵਿਰਾਸਤ ਵਿਚੋਂ ਮਿਲੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੇ ਗੁਣ ਵਿਰਾਸਤ ਵਿਚੋਂ ਮਿਲੇ ਹਨ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਨਹੀਂ ਕਰਦੇ । ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ । ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਵੱਲ ਕਦੇ ਵੀ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇਅ ਮੀਲ ਸੈਂਟਰ ਬਣੇ ਹੋਏ ਸਨ । ਹੁਣ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ । ਉਨ੍ਹਾਂ ਕਿਹਾ ਕਿ ਚੰਗੀ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਨੂੰ ਵਧਾਉਣ ਵਿੱਚ ਮਦਦ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ । ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਇੱਕ ਸਰਗਰਮ ਭਾਈਵਾਲ ਬਣਾ ਰਿਹਾ ਹੈ । ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਪੂਰੀ ਸਰਪ੍ਰਸਤੀ ਦਿੱਤੀ ਸੀ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਪੂਰੀ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਤਿਆਰ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਸਰਗਰਮ ਜਨਤਕ ਸਮਰਥਨ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ । ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਮਰਥਨ ਲੈਣ ਲਈ ਇੱਕ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਮਰਥਨ ਲੈਣ ਲਈ ਇੱਕ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ । ਉਨ੍ਹਾਂ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ 'ਤੇ ਸਾਂਝੀ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ । ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕਈ ਪ੍ਰੋਗਰਾਮ ਕਰਵਾਏ ਜਾਣਗੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕਈ ਪ੍ਰੋਗਰਾਮ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਮਨਾਉਣ ਲਈ ਕਈ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਿਆ ਗਿਆ ਹੈ । ਵਿਦਿਆਰਥੀਆਂ ਨਾਲ ਭਾਵਨਾਤਮਕ ਤੌਰ ‘ਤੇ ਜੁੜਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਆਪਣੇ ਦਿਨਾਂ ਨੂੰ ਯਾਦ ਕੀਤਾ ਵਿਦਿਆਰਥੀਆਂ ਨਾਲ ਭਾਵਨਾਤਮਕ ਤੌਰ ‘ਤੇ ਜੁੜਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਆਪਣੇ ਦਿਨਾਂ ਨੂੰ ਯਾਦ ਕੀਤਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ ਅਤੇ ਆਪਣੇ ਅਕਾਦਮਿਕ ਸਾਲਾਂ ਦੌਰਾਨ ਇਸੇ ਸਟੇਜ ਤੋਂ ਪ੍ਰਦਰਸ਼ਨ ਕੀਤਾ ਸੀ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਿੱਖਿਆ ਨੇ ਉਨ੍ਹਾਂ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਹੈ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰਨਾਂ ਨੇ ਵੀ ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ।

Punjab Bani 14 April,2025