Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

POPULAR

ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਗਈ ਕੰਡਕਟਰ ਦੀ ਜਾਨ

ਚੰਡੀਗੜ, 31 ਅਕਤੂਬਰ 2025 : ਅੱਜ ਪਟਿਆਲਾ ਦੇ ਸਰਹਿੰਦ ਰੋਡ ’ਤੇ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਇਕ ‌ਵਿਅਕਤੀ ਦੀ ਮੌਤ ਤੇ ਕਈ ਹੋਰਾਂ ਦੇ ਜਖਮੀ ਹੋਣ ਦਾ...

ਕੋਰਟ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹਿਰਾਸਤ ਵਧਾਈ

ਚੰਡੀਗੜ, 31 ਅਕਤੂਬਰ 2025 : ਪਿਛਲੇ ਦਿਨੀ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿਚ ਫਸੇ ਪੰਜਾਬ ਪੁਲੀਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ...

ਪੰਜਾਬੀ ਯੂਨੀਵਰਸਿਟੀ ਵਿਖੇ 29ਵੀਂ ਸਲਾਨਾ ਕਾਨਫਰੰਸ ਸਬੰਧੀ ਵਰਕਸ਼ਾਪ ਹੋਈ ਮੁਕੰਮਲ

ਪਟਿਆਲਾ, 31 ਅਕਤੂਬਰ 2025 : ਪੰਜਾਬੀ ਯੂਨੀਵਰਸਿਟੀ ਦੇ ਅਰਥ-ਵਿਗਿਆਨ ਵਿਭਾਗ ਵੱਲੋਂ 'ਡਇਨਾਮਿਕਸ ਆਫ ਇੰਡੀਅਨ ਇਕਾਨਮੀ ਐਂਡ ਦੀ ਪਰੈਜ਼ੈਂਟ ਸਨਿਾਰੀਓ' ਸਿਰਲੇਖ ਹੇਠਾਂ ਆਯੋਜਿਤ ਕੀਤੀ ਜਾ ਰਹੀ ਕਾਨਫਰੰਸ ਨਾਲ਼ ਸਬੰਧਤ ਵਰਕਸ਼ਾਪ ਸਫਲਤਾਪੂਰਵਕ...

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਲਈ ਤਿਆਰੀਆਂ ਜੋਰਾਂ ‘ਤੇ

ਪਟਿਆਲਾ, 31 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਨਮਜੀਤ ਸਿੰਘ ਮਾਨ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ 4 ਨਵੰਬਰ ਨੂੰ ਪਟਿਆਲਾ ਦੇ ਪੋਲੋ ਗਰਾਂਊਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ...

ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਪਟਿਆਲਾ, 30 ਅਕਤੂਬਰ - ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਪੰਜਾਬ ਕਾਲਜ ਆਫ਼ ਲਾਅ, ਬਹਾਦਰਗੜ੍ਹ ਵਿਖੇ ਹੋਏ ਪਟਿਆਲਾ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਵਿੱਚ ਓਵਰ-ਆਲ ਤੀਜਾ ਸਥਾਨ ਪ੍ਰਾਪਤ ਕੀਤਾ। ਕੈਂਪਸ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ  ਨੇ ਅਨ-ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ :ਪ੍ਰੋ. ਬਡੂੰਗਰ 

 ਪਟਿਆਲਾ, 31 ਅਕਤੂਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ  ਨੇ ਸਰਬ ਧਰਮ ਰਖਿਅਕ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ  ਦੀ 350...

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਪਟਿਆਲਾ, 30 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ 'ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਪਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ 'ਤੇ ਸ਼ੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਵਧੀਕ ਮੁੱਖ ਸਕੱਤਰ ਮਾਲ ਤੇ ਪੁਨਰਵਾਸ ਤੇ ਆਫਤ ਪ੍ਰਬੰਧਨ ਅਨੁਰਾਗ ਵਰਮਾ, ਬਲਤੇਜ ਪੰਨੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਪਨਵੇਅਰ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਆਪ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਐਡਵੋਕੇਟ ਗੁਲਜਾਰ ਵਿਰਕ, ਪਰਦੀਪ ਜੋਸਨ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਮਾਲ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ ਐਸ ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਸਮੇਤ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਈਜਰੀ ਕਮੇਟੀ ਮੈਂਬਰ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ ਰਾਜ ਕੁਮਾਰ ਗੁਪਤਾ ਅਤੇ ਹੋਰ ਆਗੂ ਹਾਜ਼ਰ ਸਨ।  

1 313 314 315 316 317 363
Scroll to Top